ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੋਕ ਹਿੱਤ ਫੈਸਲੇ ਲਏ ਜਾ ਰਹੇ ਹਨ। ਇਸੇ ਤਹਿਤ ਇਕ ਹੋਰ ਅਹਿਮ ਐਲਾਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕੀਤਾ ਗਿਆ ਹੈ। ਪੰਜਾਬ ਦੇ ਸਾਰੇ 19000+ ਸਕੂਲਾਂ ਵਿਚ ਹੁਣ ਆਨਲਾਈਨ ਹਾਜ਼ਰੀ ਸ਼ੁਰੂ ਕੀਤੀ ਜਾਵੇਗੀ। ਇਸ ਦੀ ਜਾਣਕਾਰੀ ਮੰਤਰੀ ਬੈਂਸ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ।
ਟਵੀਟ ਕਰਦਿਆਂ ਮੰਤਰੀ ਬੈਂਸ ਨੇ ਲਿਖਿਆ ਕਿ ਸਾਡੇ ਮਾਣਯੋਗ ਮੁੱਖ ਮੰਤਰੀ ਜੀ ਦੀ ਅਗਵਾਈ ਹੇਠ ਜਲਦੀ ਹੀ ਪੰਜਾਬ ਸਿੱਖਿਆ ਕ੍ਰਾਂਤੀ ਵਿੱਚ ਇੱਕ ਹੋਰ ਮੀਲ ਪੱਥਰ ਹਾਸਲ ਹੋਵੇਗਾ। ਬਹੁਤ ਜਲਦ ਪੰਜਾਬ ਦੇ ਸਾਰੇ 19000+ ਸਰਕਾਰੀ ਸਕੂਲਾਂ ਵਿਚ ਆਨਲਾਈਨ ਹਾਜ਼ਰੀ ਸ਼ੁਰੂ ਕਰ ਦਿੱਤੀ ਜਾਵੇਗੀ। ਮਾਪਿਆਂ ਨੂੰ SMS Alert ਪ੍ਰਾਪਤ ਹੋਣਗੇ ਜਦੋਂ ਵੀ ਉਹਨਾਂ ਦਾ ਬੱਚਾ ਸਕੂਲ ਤੋਂ ਗੈਰਹਾਜ਼ਰ ਹੁੰਦਾ ਹੈ।
ਵੀਡੀਓ ਲਈ ਕਲਿੱਕ ਕਰੋ : –
The post ਸਰਕਾਰੀ ਸਕੂਲਾਂ ਲਈ ਸਿੱਖਿਆ ਮੰਤਰੀ ਬੈਂਸ ਦਾ ਵੱਡਾ ਐਲਾਨ, ਬੱਚਿਆਂ ਦੀ ਆਨਲਾਈਨ ਹਾਜ਼ਰੀ ਹੋਵੇਗੀ ਸ਼ੁਰੂ appeared first on Daily Post Punjabi.
source https://dailypost.in/latest-punjabi-news/big-announcement-of-education/
Sport:
Education