TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਖੁੱਲ੍ਹੀ ਬਹਿਸ 'ਚ ਹਿੱਸਾ ਲੈਣ ਲਈ ਲੁਧਿਆਣਾ ਪੁੱਜੇ CM ਭਗਵੰਤ ਮਾਨ Wednesday 01 November 2023 05:52 AM UTC+00 | Tags: aam-aadmi-party breaking-news cm-bhagwant-mann latest-news ludhiana ludhiana-police news open-debate punjab-bjp punjab-congress punjab-news syl-issue the-unmute-breaking-news ਚੰਡੀਗੜ੍ਹ, 01 ਨਵੰਬਰ 2023: ਅੱਜ ਲੁਧਿਆਣਾ (Ludhiana) ‘ਚ ਹੋਣ ਜਾ ਰਹੀ ਖੁੱਲ੍ਹੀ ਬਹਿਸ ‘ਚ ਕੌਣ ਭਾਗ ਲਵੇਗਾ, ਇਸ ਨੂੰ ਲੈ ਕੇ ਅਜੇ ਭੰਬਲਭੂਸਾ ਬਣਿਆ ਹੋਇਆ ਹੈ। ਮੰਗਲਵਾਰ ਸ਼ਾਮ ਤੱਕ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਨੇ ਬਹਿਸ ਵਿੱਚ ਹਿੱਸਾ ਲੈਣ ਤੋਂ ਇਨਕਾਰ ਕਰ ਦਿੱਤਾ। ਇਸ ਦੇ ਨਾਲ ਹੀ ਸੁਨੀਲ ਜਾਖੜ ਅਤੇ ਪ੍ਰਤਾਪ ਸਿੰਘ ਬਾਜਵਾ ਦੀ ਆਮਦ ਨੂੰ ਲੈ ਕੇ ਭੰਬਲਭੂਸਾ ਬਣਿਆ ਹੋਇਆ ਹੈ। ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬਹਿਸ ਲਈ ਚਾਰ ਸ਼ਰਤਾਂ ਰੱਖੀਆਂ ਹਨ। ਇਨ੍ਹਾਂ ‘ਚ ਪਹਿਲੀ ਐੱਸ.ਵਾਈ.ਐੱਲ ਮੁੱਦੇ ‘ਤੇ ਬਹਿਸ, ਦੂਜਾ ਇਕ ਮਹੀਨੇ ਅੰਦਰ ਨਸ਼ਾ ਖਤਮ ਕਰਨ ਦਾ ਵਾਅਦਾ, ਤੀਜਾ – ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਸੁਧਾਰਨ ਦਾ ਵਾਅਦਾ ਅਤੇ ਚੌਥਾ – ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਇਨਸਾਫ਼ ਦਿਵਾਉਣ ਦਾ ਵਾਅਦਾ। ਰਾਜਾ ਵੜਿੰਗ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਇਹਨਾਂ ‘ਤੇ ਜਵਾਬ ਦੇਵੇਗੀ ਤਾਂ ਅਸੀਂ ਬਹਿਸ ਵਿੱਚ ਸ਼ਾਮਲ ਹੋਵਾਂਗੇ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਬਹਿਸ ਵਿੱਚ ਹਿੱਸਾ ਲੈਣ ਲਈ ਲੁਧਿਆਣਾ ਪਹੁੰਚ ਗਏ ਹਨ। ਇਸ ਦੇ ਨਾਲ ਹੀ ਕਿਸਾਨ ਪੀਏਯੂ ਦੇ ਬਾਹਰ ਇਕੱਠੇ ਹੋਣੇ ਸ਼ੁਰੂ ਹੋ ਗਏ। ਜਦੋਂ ਉਨ੍ਹਾਂ ਨੂੰ ਅੰਦਰ ਨਾ ਜਾਣ ਦਿੱਤਾ ਗਿਆ ਤਾਂ ਉਹ ਗੇਟ ‘ਤੇ ਬੈਠ ਕੇ ਧਰਨਾ ਦਿੱਤਾ। ਇਸ ਦੌਰਾਨ ਪੁਲਿਸ ਨੇ ਕੁਝ ਜਣਿਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਇਸਦੇ ਨਾਲ ਹੀ 'ਆਪ' ਆਗੂ ਬਹਿਸ ਲਈ ਪੁੱਜਣੇ ਸ਼ੁਰੂ ਹੋ ਗਏ ਹਨ। ਖੰਨਾ ਦੇ ਵਿਧਾਇਕ ਤਰਨਪ੍ਰੀਤ ਸਿੰਘ ਪੀਏਯੂ (Ludhiana) ਪਹੁੰਚ ਗਏ ਹਨ। ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਇਸ ਤੋਂ ਪਹਿਲਾਂ ਯੂਨੀਵਰਸਿਟੀ ਪੁੱਜੇ ਸਨ। ਉਨ੍ਹਾਂ ਦਾ ਕਹਿਣਾ ਹੈ ਕਿ ਸਾਰੀਆਂ ਵਿਰੋਧੀ ਪਾਰਟੀਆਂ ਨੂੰ ਸੱਦਾ ਦਿੱਤਾ ਗਿਆ ਹੈ ਅਤੇ ਸਾਰਿਆਂ ਨੂੰ ਇਸ ਬਹਿਸ ਵਿੱਚ ਹਿੱਸਾ ਲੈਣਾ ਚਾਹੀਦਾ ਹੈ। ਸਵੇਰ ਤੋਂ ਹੀ ਯੂਨੀਵਰਸਿਟੀ ਦੇ ਬਾਹਰ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਤੁਸੀਂ ਪੰਜਾਬੀ ਬਹਿਸ ਲਾਈਵ ਦੇਖ ਸਕਦੇ ਹੋ। The post ਖੁੱਲ੍ਹੀ ਬਹਿਸ ‘ਚ ਹਿੱਸਾ ਲੈਣ ਲਈ ਲੁਧਿਆਣਾ ਪੁੱਜੇ CM ਭਗਵੰਤ ਮਾਨ appeared first on TheUnmute.com - Punjabi News. Tags:
|
ਪੀਟੀਈ ਸਕੋਰ ਨਾਲ ਐਸਡੀਐਸ ਕੈਟਾਗਰੀ ਅੰਡਰ ਪਤੀ-ਪਤਨੀ ਤੇ ਬੱਚੇ ਸਮੇਤ ਤਿੰਨਾਂ ਇਕੱਠਿਆਂ ਦਾ ਕੌਰ ਇੰਮੀਗ੍ਰੇਸ਼ਨ ਨੇ ਲਗਵਾਇਆ ਕੈਨੇਡਾ ਦਾ ਵੀਜ਼ਾ Wednesday 01 November 2023 06:05 AM UTC+00 | Tags: breaking-news canada canada-visa kaur-immigration news pte pte-score ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨਮੋਗਾ, 01 ਨਵੰਬਰ 2023: ਕੌਰ ਇੰਮੀਗ੍ਰੇਸ਼ਨ (Kaur immigration) ਨੇ ਵੀਜ਼ਿਆਂ ਦੀ ਲੜੀ ਵਿੱਚ ਇੱਕ ਹੋਰ ਮੀਲ ਪੱਥਰ ਫਿੱਟ ਕਰਦਿਆਂ ਕੱਚਾ ਗਾਦੜੀ ਵਾਲਾ ਰੋਡ, ਜ਼ੀਰਾ, ਜ਼ਿਲ੍ਹਾ ਫਿਰੋਜ਼ਪੁਰ ਦੇ ਰਹਿਣ ਵਾਲੇ ਪਤੀ-ਪਤਨੀ ਤੇ ਬੱਚਾ (ਗੁਰਵਿੰਦਰ ਕੌਰ ਤੇ ਪ੍ਰਭਜੀਤ ਅਤੇ ਪ੍ਰਗਟ ਸਿੰਘ) ਨੂੰ ਕੈਨੇਡਾ ਦਾ ਸਟੱਡੀ+ਸਪਾਊਸ ਤੇ ਮਾਈਨਰ ਵਿਜ਼ਟਰ ਵੀਜ਼ਾ ਪੀਟੀਈ ਸਕੋਰ ਨਾਲ ਐਸਡੀਐਸ ਕੈਟਾਗਰੀ ਅੰਡਰ 20 ਦਿਨਾਂ 'ਚ ਲਗਵਾ ਕਿ ਦਿੱਤਾ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਗੁਰਵਿੰਦਰ ਕੌਰ ਤੇ ਉਸਦਾ ਪਤੀ ਪ੍ਰਭਜੀਤ ਇੱਕ ਰਿਫਿਊਜ਼ਲ ਸਟੱਡੀ ਵੀਜ਼ਾ ਦੀ ਹੋਰ ਏਜੰਸੀ ਤੋਂ ਲੈ ਕੇ ਆਏ ਸੀ ਤੇ ਗੁਰਵਿੰਦਰ ਕੌਰ ਦੀ ਸਟੱਡੀ ਵਿੱਚ ਅੱਠ ਸਾਲਾਂ ਦਾ ਗੈਪ ਸੀ। ਕੌਰ ਇੰਮੀਗ੍ਰੇਸ਼ਨ (Kaur immigration) ਨੇ ਗੁਰਵਿੰਦਰ ਕੌਰ ਤੇ ਉਸਦੇ ਪਤੀ ਪ੍ਰਭਜੀਤ ਸਿੰਘ ਤੇ ਉਸਦੇ ਬੱਚੇ ਪ੍ਰਗਟ ਸਿੰਘ ਦੀ ਤਿੰਨਾਂ ਇਕੱਠਿਆਂ ਦੀ ਫਾਈਲ ਰੀਝ ਨਾਲ ਤਿਆਰ ਕਰਦਿਆਂ 26 ਸਤੰਬਰ 2023 ਨੂੰ ਅਪਲਾਈ ਕੀਤੀ ਤੇ 16 ਅਕਤੂਬਰ ਨੂੰ ਵੀਜ਼ਾ ਆ ਗਿਆ। ਇਸ ਮੌਕੇ ਗੁਰਵਿੰਦਰ ਕੌਰ ਤੇ ਉਸਦੇ ਪਤੀ ਤੇ ਬੱਚੇ ਨੂੰ ਵੀਜ਼ਾ ਮਿਲਣ ਤੇ ਉਸਦੇ ਸਾਰੇ ਪਰਿਵਾਰ ਨੇ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ। ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ | ਮੋਗਾ ਬਰਾਂਚ: 96926-00084, The post ਪੀਟੀਈ ਸਕੋਰ ਨਾਲ ਐਸਡੀਐਸ ਕੈਟਾਗਰੀ ਅੰਡਰ ਪਤੀ-ਪਤਨੀ ਤੇ ਬੱਚੇ ਸਮੇਤ ਤਿੰਨਾਂ ਇਕੱਠਿਆਂ ਦਾ ਕੌਰ ਇੰਮੀਗ੍ਰੇਸ਼ਨ ਨੇ ਲਗਵਾਇਆ ਕੈਨੇਡਾ ਦਾ ਵੀਜ਼ਾ appeared first on TheUnmute.com - Punjabi News. Tags:
|
ਪੁਲਿਸ ਆਮ ਲੋਕਾਂ ਨੂੰ ਖੁੱਲ੍ਹੀ ਬਹਿਸ 'ਚ ਵੜਨ ਹੀ ਨਹੀਂ ਦੇ ਰਹੀ: ਸੁਨੀਲ ਜਾਖੜ Wednesday 01 November 2023 06:16 AM UTC+00 | Tags: aam-aadmi-party breaking-news cm-bhagwant-mann latest-news ludhiana ludhiana-police news open-debate punjab-bjp punjab-congress punjab-news sunil-jakhar syl-issue the-unmute-breaking-news ਚੰਡੀਗੜ੍ਹ, 01 ਨਵੰਬਰ 2023: ਅੱਜ ਲੁਧਿਆਣਾ (Ludhiana) 'ਚ ਹੋਣ ਜਾ ਰਹੀ ਖੁੱਲ੍ਹੀ ਬਹਿਸ (Debate) 'ਮੈਂ'ਤੁਸੀਂ ਪੰਜਾਬ ਬੋਲਦਾ ਹਾਂ' 'ਚ ਕੌਣ ਭਾਗ ਲਵੇਗਾ, ਇਸ ਨੂੰ ਲੈ ਕੇ ਅਜੇ ਭੰਬਲਭੂਸਾ ਬਣਿਆ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਬਹਿਸ ਵਿੱਚ ਹਿੱਸਾ ਲੈਣ ਲਈ ਲੁਧਿਆਣਾ ਪਹੁੰਚ ਗਏ ਹਨ। ਦੂਜੇ ਪਾਸੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਟਵੀਟ ਕਰਦਿਆਂ ਆਪਣੀ ਪ੍ਰਤੀਕਿਰਿਆ ਦਿੱਤੀ ਕਿ ਪੁਲਿਸ ਆਮ ਲੋਕਾਂ ਨੂੰ ਬਹਿਸ (Debate) ਵਿਚ ਵੜਨ ਹੀ ਨਹੀਂ ਦੇ ਰਹੀ। ਜੇਕਰ ਤੁਸੀਂ ਇਹ ਕੁਝ ਹੀ ਕਰਨਾ ਸੀ ਤਾਂ ਬਿਨਾਂ ਵਰਦੀ ਪੁਲਿਸ ਨੂੰ ਦਰਸ਼ਕਾਂ ਵਾਲੀ ਥਾਂ ਬਿਠਾ ਕੇ ਇਹ ਪ੍ਰੋਗਰਾਮ ਪੁਲਿਸ ਅਕਾਦਮੀ ਫਿਲੌਰ ਵਿੱਚ ਕਰ ਲੈਣਾ ਸੀ। ਨਾ ਲੁਧਿਆਣਾ ਸ਼ਹਿਰ ਸੀਲ ਕਰਨ ਦੀ ਲੋੜ ਸੀ ਨਾ ਪੰਜਾਬੀਆਂ ਨੂੰ ਖੱਜਲ ਹੋਣਾ ਪੈਂਦਾ। ਇਸਦੇ ਨਾਲ ਹੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਮਜੀਠੀਆ ਨੇ ਆਮ ਲੋਕਾਂ ਅਤੇ ਮੀਡੀਆ ਦੇ ਦਾਖ਼ਲੇ ‘ਤੇ ਪਾਬੰਦੀ ਨੂੰ ਲੈ ਕੇ ਵਿਰੋਧ ਕੀਤਾ ਹੈ | The post ਪੁਲਿਸ ਆਮ ਲੋਕਾਂ ਨੂੰ ਖੁੱਲ੍ਹੀ ਬਹਿਸ ‘ਚ ਵੜਨ ਹੀ ਨਹੀਂ ਦੇ ਰਹੀ: ਸੁਨੀਲ ਜਾਖੜ appeared first on TheUnmute.com - Punjabi News. Tags:
|
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਤਿੰਨ ਮਨੀ ਬਿੱਲਾਂ 'ਚੋਂ ਦੋ 'ਤੇ ਲਾਈ ਮੋਹਰ Wednesday 01 November 2023 06:39 AM UTC+00 | Tags: aam-aadmi-party banwari-lal-purohit breaking-news cm-bhagwant-mann governor latest-news money-bills news punjab punjab-government punjab-governor punjab-money-bills the-unmute-breaking-news ਚੰਡੀਗੜ੍ਹ, 01 ਨਵੰਬਰ 2023: ਪੰਜਾਬ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਤਿੰਨ ਮਨੀ ਬਿੱਲ (Money Bills) ਵਿਚੋਂ ਦੋ ‘ਤੇ ਮੋਹਰ ਲਗਾ ਦਿੱਤੀ ਗਈ ਹੈ। ਸੂਤਰਾਂ ਦੇ ਮੁਤਾਬਕ ਪੰਜਾਬ ਦੇ ਰਾਜਪਾਲ ਵੱਲੋਂ ਨਰਮ ਰੁਖ਼ ਅਪਣਾਉਂਦਿਆਂ ਦੋ ਬਿੱਲਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ, ਉਨ੍ਹਾਂ ਵਿੱਚ ਪੰਜਾਬ ਗੁੱਡਜ਼ ਐਂਡ ਸਰਵਿਸਿਜ਼ ਟੈਕਸ (ਸੋਧ) ਬਿੱਲ 2023 ਅਤੇ ਇੰਡੀਅਨ ਸਟੈਂਪ (ਪੰਜਾਬ ਸੋਧ) ਬਿੱਲ 2023 ਸ਼ਾਮਲ ਹਨ | ਜਦਕਿ ਤੀਜਾ ਬਿੱਲ ਦਾ ਪੰਜਾਬ ਫਾਇਨਾਂਸ਼ੀਅਲ ਰਿਸਪਾਂਸਬਿਲਿਟੀ ਐਂਡ ਬਜਟ ਅਮੈਂਡਮੈਂਟ ਬਿੱਲ 2023 ਰਾਜਪਾਲ ਵੱਲੋਂ ਪਾਸ ਨਹੀਂ ਕੀਤਾ ਗਿਆ। ਜਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਤਿੰਨ ਮਨੀ ਬਿੱਲ (Money Bills) ਪੰਜਾਬ ਦੇ ਰਾਜਪਾਲ ਦੀ ਮਨਜ਼ੂਰੀ ਲਈ ਭੇਜੇ ਸਨ ਜਿਨ੍ਹਾਂ ‘ਤੇ ਰਾਜਪਾਲ ਵੱਲੋਂ 18 ਅਕਤੂਬਰ ਨੂੰ ਇਤਰਾਜ਼ ਲਗਾਇਆ ਸੀ। ਇਸ ਤੋਂ ਇਲਾਵਾ ਬਨਵਾਰੀ ਲਾਲ ਪੁਰੋਹਿਤ ਨੇ 20 ਅਕਤੂਬਰ ਨੂੰ ਹੋਣ ਵਾਲੇ ਵਿਧਾਨ ਸਭਾ ਇਜਲਾਸ ਨੂੰ ਗ਼ੈਰ-ਕਾਨੂੰਨੀ ਕਰਾਰ ਦਿੱਤਾ ਸੀ। ਇਸ ਮਗਰੋਂ ਪੰਜਾਬ ਸਰਕਾਰ ਅਤੇ ਰਾਜਪਾਲ ਵਿਚਾਲੇ ਤਲਖ਼ੀ ਵਧ ਗਈ ਸੀ | ਉਸ ਵੇਲੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ਵਿੱਚ ਪੰਜਾਬ ਰਾਜਪਾਲ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਦਾ ਰੁਖ਼ ਕਰਨ ਦਾ ਐਲਾਨ ਕੀਤਾ ਸੀ। ਪੰਜਾਬ ਸਰਕਾਰ ਨੇ ਇਸ ਬਾਰੇ 28 ਅਕਤੂਬਰ ਨੂੰ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਦਿੱਤੀ ਸੀ ਜਿਸ 'ਤੇ 3 ਨਵੰਬਰ ਨੂੰ ਸੁਣਵਾਈ ਹੋਣੀ ਹੈ। The post ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਤਿੰਨ ਮਨੀ ਬਿੱਲਾਂ ‘ਚੋਂ ਦੋ ‘ਤੇ ਲਾਈ ਮੋਹਰ appeared first on TheUnmute.com - Punjabi News. Tags:
|
ਖੁੱਲ੍ਹੀ ਬਹਿਸ 'ਚ ਵਿਰੋਧੀ ਧਿਰ ਦੀਆਂ ਕੁਰਸੀਆਂ ਖਾਲੀ, ਸਿਰਫ਼ CM ਭਗਵੰਤ ਮਾਨ ਪਹੁੰਚੇ Wednesday 01 November 2023 06:57 AM UTC+00 | Tags: aam-aadmi-party bhagwant-mann breaking-news cm-bhagwant-mann latest-news ludhiana ludhiana-police news open-debate punjab-bjp punjab-congress punjab-news syl-issue the-unmute-breaking-news ਚੰਡੀਗੜ੍ਹ, 01 ਨਵੰਬਰ 2023: ਲੁਧਿਆਣਾ ਵਿੱਚ ਪੰਜਾਬ ਦੇ ਮੁੱਦਿਆਂ ‘ਤੇ ਖੁੱਲ੍ਹੀ ਬਹਿਸ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਡਾ. ਮਨਮੋਹਨ ਸਿੰਘ ਆਡੀਟੋਰੀਅਮ ਸ਼ੁਰੂ ਹੋ ਗਈ ਹੈ | ਦੂਜੇ ਪਾਸੇ ਮੰਚ ‘ਤੇ ਵਿਰੋਧੀ ਧਿਰ ਦੀਆਂ ਸੀਟਾਂ ਖਾਲ੍ਹੀ ਨਜ਼ਰ ਆਈਆਂ | ਵਿਰੋਧੀ ਧਿਰ ਦਾ ਕੋਈ ਆਗੂ ਨਹੀਂ ਪਹੁੰਚਿਆ | ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਦੀ ਸਵਾ ਤਿੰਨ ਕਰੋੜ ਜਨਤਾ ਕਰੇਗੀ ਇੰਨਸਾਫ਼, ਕੌਣ ਹੈ ਦਰਦੀ ਤੇ ਕੌਣ ਹੈ ਗ਼ੱਦਾਰ | ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਚੰਗਾ ਲੱਗਦਾ ਜੇਕਰ ਵਿਰੋਧੀ ਧਿਰ ਇਸ ਬਹਿਸ ‘ਚ ਸ਼ਾਮਲ ਹੁੰਦੀ ਹੈ | ਉਂਝ ਇਸ ਬਹਿਸ ਵਿੱਚ ਕੁਝ ਵਿਦਵਾਨ ਪਹੁੰਚਣ ਦੀ ਉਮੀਦ ਹੈ। ਇਸ ਲਈ ਪੰਜਾਬ ਦੇ ਮੁੱਦਿਆਂ ਉੱਪਰ ਗੰਭੀਰ ਗੱਲਬਾਤ ਵੀ ਹੋ ਸਕਦੀ ਹੈ। The post ਖੁੱਲ੍ਹੀ ਬਹਿਸ ‘ਚ ਵਿਰੋਧੀ ਧਿਰ ਦੀਆਂ ਕੁਰਸੀਆਂ ਖਾਲੀ, ਸਿਰਫ਼ CM ਭਗਵੰਤ ਮਾਨ ਪਹੁੰਚੇ appeared first on TheUnmute.com - Punjabi News. Tags:
|
ਖੁੱਲ੍ਹੀ ਬਹਿਸ 'ਚ CM ਭਗਵੰਤ ਮਾਨ ਨੇ SYL ਮੁੱਦੇ 'ਤੇ ਕਾਂਗਰਸ ਅਤੇ ਅਕਾਲੀ ਦਲ ਨੂੰ ਘੇਰਿਆ Wednesday 01 November 2023 07:22 AM UTC+00 | Tags: aam-aadmi-party aap breaking-news cm-bhagwant-mann congress latest-news ludhiana news syl syl-issue the-unmute-breaking-news the-unmute-update ਚੰਡੀਗੜ੍ਹ, 01 ਨਵੰਬਰ 2023: ਲੁਧਿਆਣਾ ਵਿਖੇ ਖੁੱਲ੍ਹੀ ਬਹਿਸ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਭਾਸ਼ਣ ‘ਚ ਪੰਜਾਬ ਦੇ ਪਾਣੀਆਂ ਤੋਂ ਕੀਤੀ ਹੈ । ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਲਈ ਵੱਖਰਾ ਐਕਟ ਤੇ ਦੇਸ਼ ਦੇ ਪਾਣੀਆਂ ਵੱਖਰਾ ਐਕਟ ਬਣਾਇਆ ਗਿਆ । ਗਿਆਨੀ ਜ਼ੈਲ ਸਿੰਘ, ਮੁੱਖ ਮੰਤਰੀ (ਕਾਂਗਰਸ) ਦਾ ਕਾਰਜਕਾਲਉਨ੍ਹਾਂ ਕਿਹਾ ਕਿ ਪੰਜਾਬ ਪੁਨਰਗਠਨ ਐਕਟ, 1966 ਅਨੁਸਾਰ ਸਾਰੀਆਂ ਸੰਪਤੀਆਂ (assets) ਦੀ ਵੰਡ ਪੰਜਾਬ ਅਤੇ ਹਰਿਆਣਾ ਦਰਮਿਆਨ 60:40 ਦੇ ਅਨੁਪਾਤ ਵਿੱਚ ਕੀਤੀ ਗਈ ਸੀ। ਪਰ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ 24.3.1976 ਨੂੰ ਨੋਟੀਫ਼ਿਕੇਸ਼ਨ ਰਾਹੀਂ ਰਾਵੀ ਬਿਆਸ ਦੇ ਪਾਣੀਆਂ ਦੀ ਧੱਕੇ ਨਾਲ ਪੰਜਾਬ ਅਤੇ ਹਰਿਆਣਾ ਵਿਚਕਾਰ 50:50 ਦੇ ਹਿਸਾਬ ਨਾਲ ਵੰਡ ਕੀਤੀ | ਜੋ ਪੰਜਾਬ ਦੇ ਹਿੱਤਾਂ ਦੇ ਵਿਰੁੱਧ ਸੀ। ਤਤਕਾਲੀ ਕਾਂਗਰਸੀ ਮੁੱਖ ਮੰਤਰੀ ਹੋਣ ਕਾਰਨ ਉਨ੍ਹਾਂ ਨੇ ਪੰਜਾਬ ਦੇ ਹਿੱਤਾਂ ਨੂੰ ਕੋਈ ਤਵੱਜੋ ਨਾ ਦਿੰਦੇ ਹੋਏ ਕੇਂਦਰ ਸਰਕਾਰ ਦੇ ਪੱਖ ਵਿੱਚ ਕਰਵਾਈ ਕੀਤੀ। ਮਿਤੀ 16.11.1976 ਨੂੰ ਤਤਕਾਲੀ ਮੁੱਖ ਮੰਤਰੀ ਨੇ ਹਰਿਆਣਾ ਤੋਂ 1 ਕਰੋੜ ਰੁਪਏ ਦਾ ਚੈੱਕ ਪ੍ਰਾਪਤ ਕਰਕੇ ਐਸ.ਵਾਈ.ਐਲ. ਦੇ ਨਿਰਮਾਣ ਨੂੰ ਹੋਰ ਤੇਜ਼ ਕੀਤਾ। ਪ੍ਰਕਾਸ਼ ਸਿੰਘ ਬਾਦਲ, ਮੁੱਖ ਮੰਤਰੀ (ਸ਼੍ਰੋਮਣੀ ਅਕਾਲੀ ਦਲ) ਦਾ ਕਾਰਜਕਾਲਪ੍ਰਕਾਸ਼ ਸਿੰਘ ਬਾਦਲ ਨੇ 1977 ਵਿੱਚ ਸਰਕਾਰ ਬਣਾਈ ਅਤੇ ਉਹ 20 ਜੂਨ, 1977 ਤੋਂ 17 ਫ਼ਰਵਰੀ, 1980 ਤੱਕ 3 ਸਾਲ ਸੱਤਾ ਵਿੱਚ ਰਹੇ ਸਨ । ਇਸ ਸਮੇਂ ਦੌਰਾਨ ਬਾਦਲ ਸਰਕਾਰ ਨੇ ਇੱਕ ਵਾਰ ਵੀ ਐਸ.ਵਾਈ.ਐਲ. ਰਾਹੀਂ ਹਰਿਆਣਾ ਨੂੰ ਪਾਈ ਦੇਣ ਦੇ ਕੰਮ ਨੂੰ ਰੋਕਿਆ ਨਹੀਂ ਗਿਆ। ਸਗੋਂ ਤਤਕਾਲੀ ਮੁੱਖ ਮੰਤਰੀ ਨੇ ਪੱਤਰ ਨੰਬਰ 23617 ਮਿਤੀ 04.7.1978 ਰਾਹੀਂ ਐਸ.ਵਾਈ.ਐਲ. ਦੀ ਉਸਾਰੀ ਲਈ ਹੋਰ 3 ਕਰੋੜ ਰੁਪਏ ਦੀ ਰਾਸ਼ੀ ਮੰਗੀ। ਮਿਤੀ 31.3.1979 ਨੂੰ ਤਤਕਾਲੀ ਅਕਾਲੀ ਦਲ ਦੀ ਸਰਕਾਰ ਨੇ ਹਰਿਆਣਾ ਸਰਕਾਰ ਕੋਲੋਂ 1.5 ਕਰੋੜ ਰੁਪਏ ਦੀ ਰਾਸ਼ੀ ਐਸ.ਵਾਈ.ਐਲ. ਨਹਿਰ ਬਣਾਉਣ ਲਈ ਪ੍ਰਾਪਤ ਕੀਤੀ।
The post ਖੁੱਲ੍ਹੀ ਬਹਿਸ ‘ਚ CM ਭਗਵੰਤ ਮਾਨ ਨੇ SYL ਮੁੱਦੇ ‘ਤੇ ਕਾਂਗਰਸ ਅਤੇ ਅਕਾਲੀ ਦਲ ਨੂੰ ਘੇਰਿਆ appeared first on TheUnmute.com - Punjabi News. Tags:
|
ਹਰਿਆਣਾ ਮੁੱਖ ਮੰਤਰੀ ਨਾਲ ਬੈਠਕ 'ਚ ਪੰਜਾਬ ਨੇ ਸਪੱਸ਼ਟ ਤੌਰ 'ਤੇ SYL ਦੀ ਉਸਾਰੀ ਤੋਂ ਇਨਕਾਰ ਕੀਤਾ: CM ਭਗਵੰਤ ਮਾਨ Wednesday 01 November 2023 07:36 AM UTC+00 | Tags: aam-aadmi-party breaking-news cm-bhagwant-mann haryana latest-news ludhiana ludhiana-police news open-debate punjab-bjp punjab-congress punjab-news syl-case syl-issue the-unmute-breaking-news ਚੰਡੀਗੜ੍ਹ, 01 ਨਵੰਬਰ 2023: ਲੁਧਿਆਣਾ ਵਿਖੇ ਖੁੱਲ੍ਹੀ ਬਹਿਸ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਐੱਸ.ਵਾਈ.ਐੱਲ (SYL) ਕੇਸ ਸਿਰਫ਼ ਤਿੰਨ ਵਾਰ ਮਾਣਯੋਗ ਸੁਪਰੀਮ ਕੋਰਟ ਵਿੱਚ ਮਿਤੀ 06.9.2022, 23.3.2023 ਅਤੇ 4.10.2023 ਨੂੰ ਸੁਣਿਆ ਗਿਆ। ਇਨ੍ਹਾਂ 3 ਸੁਣਵਾਈਆਂ ਦੌਰਾਨ ਮੌਜੂਦਾ ਸਰਕਾਰ ਵੱਲੋਂ ਅੱਜ ਤੱਕ ਕੋਈ ਹਲਫ਼ਨਾਮਾ ਦਾਇਰ ਨਹੀਂ ਕੀਤਾ ਗਿਆ ਹੈ। 04.01.2023 ਨੂੰ ਮੁੱਖ ਮੰਤਰੀ ਪੰਜਾਬ ਅਤੇ ਮੁੱਖ ਮੰਤਰੀ ਹਰਿਆਣਾ, ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਮੀਟਿੰਗ ਹੋਈ। ਉਥੇ ਮੁੱਖ ਮੰਤਰੀ, ਪੰਜਾਬ ਨੇ ਬਹੁਤ ਸਪੱਸ਼ਟ ਤੌਰ ‘ਤੇ SYL ਦੀ ਉਸਾਰੀ ਤੋਂ ਇਨਕਾਰ ਕੀਤਾ ਸੀ ਅਤੇ ਪੰਜਾਬ ਦੇ ਲੋਕਾਂ ਦੇ ਹਿੱਤ ਵਿੱਚ ਯਮੁਨਾ ਸਤਲੁਜ ਲਿੰਕ ( YSL) ਮੁੱਦਾ ਚੁੱਕਿਆ | ਇਸ ਤੋਂ ਇਲਾਵਾ ਮਿਤੀ 26.9.2023 ਨੂੰ ਹੋਈ ਨਾਰਦਰਨ ਜ਼ੋਨਲ ਕੌਂਸਲ ਦੀ ਮੀਟਿੰਗ ਵਿੱਚ, ਮੁੱਖ ਮੰਤਰੀ, ਪੰਜਾਬ ਨੇ ਦੁਬਾਰਾ ਆਪਣਾ ਪੱਖ ਪੇਸ਼ ਕੀਤਾ ਅਤੇ ਰਾਵੀ-ਬਿਆਸ ਦੇ ਪਾਣੀ ਨੂੰ ਦੂਜੇ ਰਾਜਾਂ ਨੂੰ ਦੇਣ ਦਾ ਡਟ ਕੇ ਵਿਰੋਧ ਕੀਤਾ। The post ਹਰਿਆਣਾ ਮੁੱਖ ਮੰਤਰੀ ਨਾਲ ਬੈਠਕ ‘ਚ ਪੰਜਾਬ ਨੇ ਸਪੱਸ਼ਟ ਤੌਰ ‘ਤੇ SYL ਦੀ ਉਸਾਰੀ ਤੋਂ ਇਨਕਾਰ ਕੀਤਾ: CM ਭਗਵੰਤ ਮਾਨ appeared first on TheUnmute.com - Punjabi News. Tags:
|
ਹਵਾ ਪ੍ਰਦੂਸ਼ਣ ਦੇ ਮੱਦੇਨਜਰ ਵਨਡੇ ਵਿਸ਼ਵ ਕੱਪ ਦੇ ਮੈਚਾਂ ਦੌਰਾਨ ਨਹੀਂ ਹੋਵੇਗੀ ਆਤਿਸ਼ਬਾਜੀ: BCCI Wednesday 01 November 2023 07:56 AM UTC+00 | Tags: air-pollution bcci breaking-news cricket-news jay-shah latest-news news odi-world-cup odi-world-cup-2023 ਚੰਡੀਗੜ੍ਹ, 01 ਨਵੰਬਰ 2023: ਵਨਡੇ ਵਿਸ਼ਵ ਕੱਪ 2023 ਆਪਣੇ ਅੱਧੇ ਪੜਾਅ ਨੂੰ ਪਾਰ ਕਰ ਚੁੱਕਾ ਹੈ ਅਤੇ ਪ੍ਰਸ਼ੰਸਕਾਂ ਵਿੱਚ ਕ੍ਰਿਕਟ ਦਾ ਕ੍ਰੇਜ਼ ਆਪਣੇ ਸਿਖਰ ‘ਤੇ ਹੈ। ਇਸ ਦੌਰਾਨ ਬੀਸੀਸੀਆਈ (BCCI) ਨੇ ਮਾਹੌਲ ਨੂੰ ਧਿਆਨ ਵਿੱਚ ਰੱਖਦੇ ਹੋਏ ਅਜਿਹਾ ਫੈਸਲਾ ਲਿਆ ਹੈ, ਜਿਸ ਨਾਲ ਪ੍ਰਸ਼ੰਸਕਾਂ ਨੂੰ ਥੋੜ੍ਹਾ ਨਿਰਾਸ਼ ਹੋ ਸਕਦੇ ਹਨ। ਬੀਸੀਸੀਆਈ ਨੇ ਦਿੱਲੀ ਅਤੇ ਮੁੰਬਈ ਵਿੱਚ ਹਵਾ ਦੀ ਗੁਣਵੱਤਾ ਖ਼ਰਾਬ ਹੋਣ ਕਾਰਨ ਦੋਵਾਂ ਵੱਡੇ ਸ਼ਹਿਰਾਂ ਵਿੱਚ ਵਿਸ਼ਵ ਕੱਪ ਦੇ ਬਾਕੀ ਮੈਚਾਂ ਦੌਰਾਨ ਪਟਾਕਿਆਂ 'ਤੇ ਪਾਬੰਦੀ ਲਾ ਦਿੱਤੀ ਹੈ। ਹੁਣ ਇਸ ਵਿਸ਼ਵ ਕੱਪ ਦਾ ਸਿਰਫ਼ ਇੱਕ ਮੈਚ ਦਿੱਲੀ ਵਿੱਚ ਹੋਣਾ ਹੈ। ਬੰਗਲਾਦੇਸ਼ ਦੀ ਟੀਮ ਇੱਥੇ 6 ਨਵੰਬਰ ਨੂੰ ਸ੍ਰੀਲੰਕਾ ਨਾਲ ਭਿੜੇਗੀ, ਜਦਕਿ ਤਿੰਨ ਮੈਚ ਅਜੇ ਮੁੰਬਈ ਵਿੱਚ ਖੇਡੇ ਜਾਣੇ ਹਨ। ਪਹਿਲਾਂ ਭਾਰਤੀ ਟੀਮ ਇੱਥੇ 2 ਨਵੰਬਰ ਨੂੰ ਸ਼੍ਰੀਲੰਕਾ ਨਾਲ ਖੇਡੇਗੀ। ਇਸ ਤੋਂ ਬਾਅਦ 7 ਨਵੰਬਰ ਨੂੰ ਆਸਟ੍ਰੇਲੀਆ ਦਾ ਸਾਹਮਣਾ ਅਫਗਾਨਿਸਤਾਨ ਨਾਲ ਹੋਵੇਗਾ ਅਤੇ ਇਸ ਮੈਦਾਨ ‘ਚ 15 ਨਵੰਬਰ ਨੂੰ ਪਹਿਲੇ ਸੈਮੀਫਾਈਨਲ ਦੀ ਮੇਜ਼ਬਾਨੀ ਹੋਣੀ ਹੈ। ਬੀਸੀਸੀਆਈ ਸਕੱਤਰ ਜੈ ਸ਼ਾਹ ਨੇ ਬੁੱਧਵਾਰ ਨੂੰ ਇੱਕ ਬਿਆਨ ਵਿੱਚ ਕਿਹਾ, “ਬੀਸੀਸੀਆਈ (BCCI) ਵਾਤਾਵਰਣ ਦੀਆਂ ਚਿੰਤਾਵਾਂ ਪ੍ਰਤੀ ਸੰਵੇਦਨਸ਼ੀਲ ਹੈ। ਮੈਂ ਰਸਮੀ ਤੌਰ ‘ਤੇ ਆਈਸੀਸੀ ਕੋਲ ਮਾਮਲਾ ਉਠਾਇਆ ਹੈ ਅਤੇ ਮੁੰਬਈ ਵਿੱਚ ਕੋਈ ਆਤਿਸ਼ਬਾਜੀ ਦਾ ਪ੍ਰਦਰਸ਼ਨ ਨਹੀਂ ਹੋਵੇਗਾ, ਜਿਸ ਨਾਲ ਪ੍ਰਦੂਸ਼ਣ ਦਾ ਪੱਧਰ ਵਧ ਸਕਦਾ ਹੈ।” ਬੋਰਡ ਵਾਤਾਵਰਣ ਦੇ ਮੁੱਦਿਆਂ ਨਾਲ ਨਜਿੱਠਣ ਲਈ ਵਚਨਬੱਧ ਹੈ ਅਤੇ ਹਮੇਸ਼ਾ ਆਪਣੇ ਪ੍ਰਸ਼ੰਸਕਾਂ ਅਤੇ ਹਿੱਸੇਦਾਰਾਂ ਦੇ ਹਿੱਤਾਂ ਨੂੰ ਸਭ ਤੋਂ ਅੱਗੇ ਰੱਖੇਗਾ। ਬੀਸੀਸੀਆਈ ਮੁੰਬਈ ਅਤੇ ਨਵੀਂ ਦਿੱਲੀ ਦੋਵਾਂ ਵਿੱਚ ਹਵਾ ਦੀ ਗੁਣਵੱਤਾ ਬਾਰੇ ਜ਼ਰੂਰੀ ਚਿੰਤਾਵਾਂ ਨੂੰ ਪਛਾਣਦਾ ਹੈ। “ਜਦੋਂ ਕਿ ਅਸੀਂ ਕ੍ਰਿਕਟ ਦੇ ਜਸ਼ਨ ਦੇ ਨਾਲ ਇਕਸਾਰ ਤਰੀਕੇ ਨਾਲ ਆਈਸੀਸੀ ਵਿਸ਼ਵ ਕੱਪ ਦੀ ਮੇਜ਼ਬਾਨੀ ਕਰਨ ਦੀ ਕੋਸ਼ਿਸ਼ ਕਰਦੇ ਹਾਂ, ਅਸੀਂ ਆਪਣੇ ਸਾਰੇ ਹਿੱਸੇਦਾਰਾਂ ਦੀ ਸਿਹਤ ਅਤੇ ਸੁਰੱਖਿਆ ਨੂੰ ਤਰਜੀਹ ਦੇਣ ਲਈ ਆਪਣੀ ਵਚਨਬੱਧਤਾ ਵਿੱਚ ਅਡੋਲ ਰਹਿੰਦੇ ਹਾਂ।” ਦਿੱਲੀ ਦੀ ਹਵਾ ਦੀ ਗੁਣਵੱਤਾ ਬੁੱਧਵਾਰ ਨੂੰ ਲਗਾਤਾਰ ਪੰਜਵੇਂ ਦਿਨ 372 ਦੇ ਏਅਰ ਕੁਆਲਿਟੀ ਇੰਡੈਕਸ (AQI) ਦੇ ਨਾਲ “ਬਹੁਤ ਖਰਾਬ” ਸ਼੍ਰੇਣੀ ਵਿੱਚ ਰਹੀ। ਮੁੰਬਈ ਵਿੱਚ ਪ੍ਰਦੂਸ਼ਣ ਦੀ ਸਥਿਤੀ ਵੀ ਚਿੰਤਾਜਨਕ ਬਣੀ ਹੋਈ ਹੈ। ਇਸ ਮੁੱਦੇ ਦਾ ਖੁਦ ਨੋਟਿਸ ਲੈਂਦਿਆਂ, ਬੰਬਈ ਹਾਈ ਕੋਰਟ ਨੇ ਮੰਗਲਵਾਰ ਨੂੰ ਮੁੰਬਈ ਵਿੱਚ “ਵਿਗੜਦੇ” ਹਵਾ ਗੁਣਵੱਤਾ ਸੂਚਕਾਂਕ ‘ਤੇ ਚਿੰਤਾ ਜ਼ਾਹਰ ਕੀਤੀ। The post ਹਵਾ ਪ੍ਰਦੂਸ਼ਣ ਦੇ ਮੱਦੇਨਜਰ ਵਨਡੇ ਵਿਸ਼ਵ ਕੱਪ ਦੇ ਮੈਚਾਂ ਦੌਰਾਨ ਨਹੀਂ ਹੋਵੇਗੀ ਆਤਿਸ਼ਬਾਜੀ: BCCI appeared first on TheUnmute.com - Punjabi News. Tags:
|
PM ਮੋਦੀ ਤੇ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਵੱਲੋਂ ਤਿੰਨ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ Wednesday 01 November 2023 08:08 AM UTC+00 | Tags: bangladesh breaking-news india-latest-news khulna-mongla-port-rail-line-project news pm-modi sheikh-hasina ਚੰਡੀਗੜ੍ਹ, 01 ਨਵੰਬਰ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਅਤੇ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਸਾਂਝੇ ਤੌਰ ‘ਤੇ ਵੀਡੀਓ ਕਾਨਫਰੰਸਿੰਗ ਰਾਹੀਂ ਤਿੰਨ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਭਾਰਤ ਅਤੇ ਬੰਗਲਾਦੇਸ਼ ਦਰਮਿਆਨ ਤਿੰਨ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਮੌਕੇ ਬੋਲਦਿਆਂ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਦੋਵਾਂ ਦੇਸ਼ਾਂ ਦਰਮਿਆਨ ਦੋਸਤੀ ਦੇ ਬੰਧਨ ਨੂੰ ਮਜ਼ਬੂਤ ਕਰਨ ਲਈ ਭਾਰਤ ਦੀ ਵਚਨਬੱਧਤਾ ਲਈ ਧੰਨਵਾਦ ਪ੍ਰਗਟ ਕੀਤਾ | ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਮੋਦੀ (PM Modi) ਨੇ ਕਿਹਾ, “ਇਹ ਖੁਸ਼ੀ ਦੀ ਗੱਲ ਹੈ ਕਿ ਅਸੀਂ ਇੱਕ ਵਾਰ ਫਿਰ ਭਾਰਤ-ਬੰਗਲਾਦੇਸ਼ ਸਹਿਯੋਗ ਦੀ ਸਫਲਤਾ ਦਾ ਜਸ਼ਨ ਮਨਾਉਣ ਲਈ ਇਕੱਠੇ ਹੋਏ ਹਾਂ। ਸਾਡੇ ਸਬੰਧ ਲਗਾਤਾਰ ਨਵੀਆਂ ਉਚਾਈਆਂ ਨੂੰ ਛੂਹ ਰਹੇ ਹਨ। ਅਸੀਂ ਮਿਲ ਕੇ ਕੰਮ ਕੀਤਾ ਹੈ। ਇਸ ਤੋਂ ਪਹਿਲਾਂ ਦੇ ਦਹਾਕਿਆਂ ਵਿੱਚ ਵੀ ਅਜਿਹਾ ਨਹੀਂ ਹੋਇਆ ਸੀ।” ਇਹ ਤਿੰਨੇ ਪ੍ਰੋਜੈਕਟ ਭਾਰਤ ਦੀ ਸਹਾਇਤਾ ਨਾਲ ਲਾਗੂ ਕੀਤੇ ਗਏ ਹਨ। ਇਨ੍ਹਾਂ ਵਿੱਚ ਅਖੌਰਾ-ਅਗਰਤਲਾ ਕਰਾਸ-ਬਾਰਡਰ ਰੇਲ ਲਿੰਕ, ਖੁਲਨਾ-ਮੋਂਗਲਾ ਪੋਰਟ ਰੇਲ ਲਾਈਨ ਅਤੇ ਮੈਤਰੀ ਸੁਪਰ ਥਰਮਲ ਪਾਵਰ ਪਲਾਂਟ ਪ੍ਰੋਜੈਕਟ ਦੀ ਯੂਨਿਟ-3 ਸ਼ਾਮਲ ਹਨ। ਅਖੌਰਾ-ਅਗਰਤਲਾ ਕਰਾਸ-ਬਾਰਡਰ ਰੇਲ ਲਿੰਕ ਪ੍ਰੋਜੈਕਟ ਭਾਰਤ ਸਰਕਾਰ ਦੁਆਰਾ ਬੰਗਲਾਦੇਸ਼ ਨੂੰ ਦਿੱਤੀ ਗਈ 392.52 ਕਰੋੜ ਰੁਪਏ ਦੀ ਗ੍ਰਾਂਟ-ਇਨ-ਏਡ ਦੇ ਤਹਿਤ ਲਾਗੂ ਕੀਤਾ ਗਿਆ ਹੈ। ਪੀਐਮਓ ਦੇ ਬਿਆਨ ਵਿੱਚ ਕਿਹਾ ਗਿਆ ਹੈ ਕਿ ਰੇਲ ਲਿੰਕ ਦੀ ਲੰਬਾਈ 12.24 ਕਿਲੋਮੀਟਰ ਹੈ ਜਿਸ ਵਿੱਚ ਬੰਗਲਾਦੇਸ਼ ਵਿੱਚ 6.78 ਕਿਲੋਮੀਟਰ ਅਤੇ ਤ੍ਰਿਪੁਰਾ ਵਿੱਚ 5.46 ਕਿਲੋਮੀਟਰ ਦੋਹਰੀ ਗੇਜ ਰੇਲ ਲਾਈਨ ਹੈ। ਖੁਲਨਾ-ਮੋਂਗਲਾ ਪੋਰਟ ਰੇਲ ਲਾਈਨ ਪ੍ਰੋਜੈਕਟ ਭਾਰਤ ਸਰਕਾਰ ਦੀ ਰਿਆਇਤੀ ਕ੍ਰੈਡਿਟ ਸਹੂਲਤ ਦੇ ਤਹਿਤ 388.3 ਮਿਲੀਅਨ ਅਮਰੀਕੀ ਡਾਲਰ ਦੀ ਕੁੱਲ ਪ੍ਰੋਜੈਕਟ ਲਾਗਤ ਨਾਲ ਵਿਕਸਤ ਕੀਤਾ ਗਿਆ ਹੈ। ਇਸ ਪ੍ਰੋਜੈਕਟ ਵਿੱਚ ਮੋਂਗਲਾ ਬੰਦਰਗਾਹ ਅਤੇ ਖੁਲਨਾ ਵਿਖੇ ਮੌਜੂਦਾ ਰੇਲ ਨੈੱਟਵਰਕ ਦੇ ਵਿਚਕਾਰ ਲਗਭਗ 65 ਕਿਲੋਮੀਟਰ ਬਰਾਡ ਗੇਜ ਰੇਲ ਮਾਰਗ ਦਾ ਨਿਰਮਾਣ ਸ਼ਾਮਲ ਹੈ। ਇਸ ਨਾਲ ਬੰਗਲਾਦੇਸ਼ ਦੀ ਦੂਜੀ ਸਭ ਤੋਂ ਵੱਡੀ ਬੰਦਰਗਾਹ ਮੋਂਗਲਾ ਬ੍ਰੌਡ-ਗੇਜ ਰੇਲਵੇ ਨੈੱਟਵਰਕ ਨਾਲ ਜੁੜ ਗਈ ਹੈ। 15 ਕਿਲੋਮੀਟਰ ਲੰਬਾ ਅਗਰਤਲਾ-ਅਖੌਰਾ ਕਰਾਸ ਬਾਰਡਰ ਰੇਲ ਲਿੰਕ (ਭਾਰਤ ਵਿੱਚ 5 ਕਿਲੋਮੀਟਰ ਅਤੇ ਬੰਗਲਾਦੇਸ਼ ਵਿੱਚ 10 ਕਿਲੋਮੀਟਰ) ਸਰਹੱਦ ਪਾਰ ਵਪਾਰ ਨੂੰ ਹੁਲਾਰਾ ਦੇਵੇਗਾ ਅਤੇ ਅਗਰਤਲਾ ਤੋਂ ਕੋਲਕਾਤਾ ਦੇ ਰਸਤੇ ਢਾਕਾ ਤੱਕ ਯਾਤਰਾ ਦੇ ਸਮੇਂ ਨੂੰ ਵੀ ਘਟਾਏਗਾ। ਮੌਜੂਦਾ ਸਮੇਂ ‘ਚ ਟਰੇਨ ਨੂੰ ਅਗਰਤਲਾ ਤੋਂ ਕੋਲਕਾਤਾ ਪਹੁੰਚਣ ‘ਚ 31 ਘੰਟੇ ਲੱਗਦੇ ਹਨ, ਜੋ ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਤੋਂ ਬਾਅਦ ਘੱਟ ਕੇ 21 ਘੰਟੇ ਰਹਿ ਜਾਣਗੇ। The post PM ਮੋਦੀ ਤੇ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਵੱਲੋਂ ਤਿੰਨ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ appeared first on TheUnmute.com - Punjabi News. Tags:
|
ਡੇਰਾਬੱਸੀ ਵਿਖੇ ਜੁਡੀਸ਼ੀਅਲ ਕੰਪਲੈਕਸ ਅਤੇ ਮੋਹਾਲੀ ਵਿਖੇ ਜੁਡੀਸ਼ੀਅਲ, ਪੁਲਿਸ ਤੇ ਸਿਵਲ ਰਿਹਾਇਸ਼ਾਂ ਦੀ ਪ੍ਰਗਤੀ ਵਿਚਾਰੀ Wednesday 01 November 2023 10:08 AM UTC+00 | Tags: breaking-news civil-residences derabassi judicial-complex-derabassi mohali news punjab-news ਐੱਸ.ਏ.ਐੱਸ ਨਗਰ, 1 ਨਵੰਬਰ, 2023: ਜ਼ਿਲ੍ਹਾ ਪੱਧਰੀ ਬਿਲਡਿੰਗ ਕਮੇਟੀ ਦੀ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਦੀ ਅਗਵਾਈ 'ਚ ਅੱਜ ਇੱਥੇ ਹੋਈ ਮੀਟਿੰਗ 'ਚ ਡੇਰਾਬੱਸੀ ਦੇ ਜੁਡੀਸ਼ੀਅਲ ਕੰਪਲੈਕਸ ਅਤੇ ਮੋਹਾਲੀ (Mohali) ਵਿਖੇ ਜੁਡੀਸ਼ੀਅਲ, ਪੁਲਿਸ ਅਤੇ ਸਿਵਲ ਰਿਹਾਇਸ਼ਾਂ ਦੀ ਪ੍ਰਗਤੀ ਵਿਚਾਰੀ ਗਈ। ਕਮੇਟੀ ਦੀ ਮੀਟਿੰਗ 'ਚ ਗਮਾਡਾ ਦੇ ਮੁੱਖ ਪ੍ਰਸ਼ਾਸਕ ਰਾਜੀਵ ਕੁਮਾਰ ਗੁਪਤਾ, ਐਸ ਐਸ ਪੀ ਡਾ. ਸੰਦੀਪ ਗਰਗ, ਏ ਡੀ ਸੀ (ਜ) ਵਿਰਾਜ ਐਸ ਤਿੜਕੇ, ਏ ਡੀ ਸੀ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ, ਏ ਸੀ ਏ ਪੁੱਡਾ ਦਮਨਦੀਪ ਕੌਰ, ਐਸ ਡੀ ਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ, ਫ਼ੀਲਡ ਅਫ਼ਸਰ ਮੁੱਖ ਮੰਤਰੀ ਇੰਦਰਪਾਲ, ਕਾਰਜਕਾਰੀ ਇੰਜੀਨੀਅਰ ਲੋਕ ਨਿਰਮਾਣ ਵਿਭਾਗ (ਪ੍ਰਾਂਤਕ ਮੰਡਲ) ਐਸ ਐਸ ਭੁੱਲਰ ਮੌਜੂਦ ਸਨ। ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਡੇਰਾਬੱਸੀ ਵਿਖੇ ਬਣਨ ਵਾਲੇ ਜੁਡੀਸ਼ੀਅਲ ਕੰਪਲੈਕਸ ਲਈ ਜਵਾਹਰਪੁਰ ਵਿਖੇ 6 ਏਕੜ ਥਾਂ ਦੀ ਸ਼ਨਾਖਤ ਕਰ ਲਈ ਗਈ ਹੈ, ਜਿਸ ਵਿੱਚ ਮੌਜੂਦ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਦਫ਼ਤਰੀ ਕਮਰਿਆਂ, ਮਿਆਦ ਪੁਗਾ ਚੁੱਕੀ ਪਾਣੀ ਦੀ ਟੈਂਕੀ ਅਤੇ ਬੋਰਵੈਲ ਨੂੰ ਹਟਾਇਆ ਜਾਣਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਇਸ ਸਬੰਧੀ ਲੋੜੀਂਦੇ ਅਨੁਮਾਨ ਤਿਆਰ ਕਰਨ ਲਈ ਆਖਿਆ। ਐਸ ਏ ਐਸ ਨਗਰ ਮੋਹਾਲੀ (Mohali) 'ਚ ਜ਼ਿਲ੍ਹਾ ਹੈੱਡ ਕੁਆਰਟਰ 'ਤੇ ਬਣਨ ਵਾਲੀਆਂ ਜੁਡੀਸ਼ੀਅਲ, ਪੁਲਿਸ ਅਤੇ ਸਿਵਲ ਅਧਿਕਾਰੀਆਂ ਦੀ ਰਿਹਾਇਸ਼ਾਂ ਲਈ ਸੈਕਟਰ 96 'ਚ ਸ਼ਨਾਖਤ ਕੀਤੀ ਥਾਂ 'ਤੇ ਉਸਾਰੀ ਲਈ ਅਗਲੀ ਕਾਰਵਾਈ ਕਰਨ 'ਤੇ ਵਿਚਾਰਾਂ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ 24 ਰਿਹਾਇਸ਼ਾਂ ਦੇ ਨਿਰਮਾਣ ਦੀ ਪ੍ਰਵਾਨਗੀ ਮਿਲੀ ਹੈ, ਜਿਸ 'ਤੇ ਹੁਣ ਚੀਫ਼ ਆਰਕੀਟੈਕਟ ਪਾਸੋਂ ਡਰਾਇੰਗ ਤਿਆਰ ਕਰਵਾ ਕੇ ਅਤੇ ਉਸਾਰੀ ਖਰਚੇ ਤੈਅ ਕਰਕੇ ਸਰਕਾਰ ਪਾਸੋਂ ਫੰਡ ਮੰਗੇ ਜਾਣਗੇ। The post ਡੇਰਾਬੱਸੀ ਵਿਖੇ ਜੁਡੀਸ਼ੀਅਲ ਕੰਪਲੈਕਸ ਅਤੇ ਮੋਹਾਲੀ ਵਿਖੇ ਜੁਡੀਸ਼ੀਅਲ, ਪੁਲਿਸ ਤੇ ਸਿਵਲ ਰਿਹਾਇਸ਼ਾਂ ਦੀ ਪ੍ਰਗਤੀ ਵਿਚਾਰੀ appeared first on TheUnmute.com - Punjabi News. Tags:
|
ਭਾਰਤ ਦੀ ਪ੍ਰਭੂਸੱਤਾ ਨੂੰ ਕੇਵਲ ਅਨੇਕਤਾ 'ਚ ਏਕਤਾ ਤੇ ਵੰਨ-ਸੁਵੰਨਤਾ ਵਾਲਾ ਫਾਰਮੂਲਾ ਹੀ ਬਰਕਰਾਰ ਰੱਖ ਸਕਦੈ: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ Wednesday 01 November 2023 10:27 AM UTC+00 | Tags: breaking-news diversit diversity giani-harpreet-singh india jathedar-giani-harpreet-singh latest-news news punjab-day punjab-news sikh sri-damdama-sahib ਚੰਡੀਗੜ੍ਹ, 01 ਨਵੰਬਰ, 2023: ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਵੱਲੋਂ ਅੱਜ ਪੰਜਾਬੀ ਸੂਬਾ ਦਿਵਸ 'ਤੇ ਇਕ ਮਹੱਤਵਪੂਰਨ ਸਿਆਸੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਕੌਮਾਂਤਰੀ ਪੱਧਰ 'ਤੇ ਵੱਡੀ ਪੱਧਰ 'ਤੇ ਚੱਲ ਰਹੀ ਉਥਲ-ਪੱਥਲ ਅਤੇ ਭਾਰਤ ਦੇ ਵੱਖ-ਵੱਖ ਖਿੱਤਿਆਂ ਵਿਚ ਚੱਲ ਰਹੀਆਂ ਵੱਖਵਾਦੀ ਤਹਿਰੀਰਾਂ ਨੂੰ ਕੇਂਦਰ ਸਰਕਾਰ ਜ਼ਬਰੀ ਦਬਾਅ ਕੇ ਭਾਰਤ ਦੀ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਯਤਨ ਕਰਦੀ ਨਜ਼ਰ ਆਉਂਦੀ ਹੈ, ਪਰ ਸੰਘੀ ਢਾਂਚਾ ਅਪਣਾਏ ਬਿਨ੍ਹਾਂ ਅਖ਼ੰਡਤਾ ਬਰਕਰਾਰ ਰੱਖਣੀ ਔਖੀ ਹੈ। ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਨੇ ਕਿਹਾ ਕਿ ਭਾਰਤ ਦੀ ਪ੍ਰਭੂਸੱਤਾ ਨੂੰ ਕੇਵਲ ਅਨੇਕਤਾ ਵਿਚ ਏਕਤਾ ਅਤੇ ਵੰਨ-ਸੁਵੰਨਤਾ ਵਾਲਾ ਫਾਰਮੂਲਾ ਹੀ ਬਰਕਰਾਰ ਰੱਖ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਜਿਵੇਂ ਜਿਸ ਤਰ੍ਹਾਂ ਦੇਸ਼ ਦੇ ਵੱਖ- ਵੱਖ ਖਿੱਤਿਆਂ, ਸੂਬਿਆਂ ਦੀਆਂ ਬੋਲੀਆਂ ਨੂੰ ਮਾਰਿਆ ਜਾ ਰਿਹਾ ਹੈ। ਖੇਤਰੀ ਸੱਭਿਆਚਾਰਾਂ 'ਤੇ ਹਿੰਦੂਤਵ ਨੂੰ ਥੋਪਣ ਦੇ ਯਤਨ ਹੋ ਰਹੇ ਹਨ ਅਤੇ ਹਿੰਦੂ ਰਾਸ਼ਟਰ ਬਣਾਉਣ ਵਰਗੀਆਂ ਪੇਸ਼ੀਨਗੋਈਆਂ ਕੀਤੀਆਂ ਜਾ ਰਹੀਆਂ ਹਨ। ਇਹ ਸਭ ਕੁਝ ਇਸ ਦੇਸ਼ ਦੀ ਅਖੰਡਤਾ ਲਈ ਖ਼ਤਰੇ ਪੈਦਾ ਕਰ ਰਿਹਾ ਹੈ। ਉਨ੍ਹਾਂ ਕਿਹਾ ਪੰਜਾਬੀ ਬੋਲਦੇ ਕਈ ਇਲਾਕੇ ਪੰਜਾਬ ‘ਚੋਂ ਬਾਹਰ ਰੱਖਣੇ ਸਰਕਾਰ ਦੀ ਬੇਈਮਾਨੀ ਹੈ | ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ 1947 ਦੀ ਵੰਡ ਵੇਲੇ ਭਾਰਤ ਦੀ ਹੋਂਦ ਵੱਖ-ਵੱਖ ਸੱਭਿਆਚਾਰਾਂ, ਧਰਮਾਂ, ਬੋਲੀਆਂ ਅਤੇ ਖੇਤਰੀ ਵੰਨ-ਸੁਵੰਨਤਾ ਨੂੰ ਇਕ ਗੁਲਦਸਤੇ ਦੇ ਰੂਪ ਵਿਚ ਬਰਕਰਾਰ ਰੱਖਣ ਲਈ ਬਣੀ ਸੀ। ਪਿਛਲੇ ਕੁਝ ਸਮੇਂ ਤੋਂ ਸੱਤਾ ਦੀ ਸਰਪ੍ਰਸਤੀ ਹੇਠ ਦੇਸ਼ ਦੀ ਧਰਮ ਨਿਰਪੇਖ ਸ਼ਾਖ ਨੂੰ ਇਕ ਧਰਮ, ਇਕ ਬੋਲੀ ਵਾਲੇ ਰਾਸ਼ਟਰ ਵਿਚ ਬਦਲਣ ਦੀਆਂ ਗਤੀਵਿਧੀਆਂ ਤੇਜ ਹੋਈਆਂ ਹਨ। ਇਨ੍ਹਾਂ ਨੇ ਭਾਰਤ ਵਿਚ ਰਹਿ ਰਹੀਆਂ ਘੱਟ-ਗਿਣਤੀ ਕੌਮਾਂ ਅੰਦਰ ਬੇਵਿਸ਼ਵਾਸੀ ਅਤੇ ਖ਼ਤਰੇ ਦੀ ਭਾਵਨਾ ਪ੍ਰਬਲ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਰਤ ਵਰਗੇ ਦੇਸ਼ ਜਿਥੇ ਅਲੱਗ-ਅਲੱਗ ਧਰਮਾਂ ਨੂੰ ਮੰਨਣ ਵਾਲੇ ਤੇ ਵੱਖ-ਵੱਖ ਬੋਲੀਆਂ ਬੋਲਣ ਵਾਲੇ ਲੋਕ ਸਦੀਆਂ ਤੋਂ ਵਸਦੇ ਹੋਣ ਉਸ ਨੂੰ ਇਕ ਧਰਮ ਉੱਤੇ ਆਧਾਰਿਤ ਰਾਸ਼ਟਰ ਬਣਾਉਣ ਲਈ ਤਰਲੋਮੱਛੀ ਹੋ ਰਹੀਆਂ ਤਾਕਤਾਂ ਅਤੇ ਸਰਕਾਰਾਂ ਨੂੰ ਇਕ ਗੱਲ ਸਮਝਣ ਦੀ ਲੋੜ ਹੈ ਕਿ ਕਿਸੇ ਸੂਬੇ 'ਤੇ ਕੌਣ ਰਾਜ ਕਰ ਰਿਹਾ ਹੈ। ਆਮ ਲੋਕਾਂ ਨੂੰ ਉਦੋਂ ਤੱਕ ਇਸ ਗੱਲ ਦਾ ਕੋਈ ਫਰਕ ਨਹੀਂ ਪੈਂਦਾ ਜਦੋਂ ਤੱਕ ਉਨ੍ਹਾਂ ਦੀ ਆਪਣੀ ਮਾਂ-ਬੋਲੀ, ਆਪਣੀ ਖੇਤਰੀ ਰਾਜਨੀਤੀ, ਆਪਣੇ ਸੱਭਿਆਚਾਰ ਅਤੇ ਅਪਣੇ ਹੱਕਾਂ ਲਈ ਖ਼ਤਰਾ ਪੈਦਾ ਨਾ ਹੋਵੇ | ਉਨ੍ਹਾਂ ਕਿਹਾ ਕਿ ਕਿਤੇ ਨਾ ਕਿਤੇ ਭਾਰਤ ਦੇ ਵੱਖ-ਵੱਖ ਖਿੱਤਿਆਂ ਜਿਵੇਂ ਕਿ ਮਣੀਪੁਰ, ਨਾਗਾਲੈਂਡ, ਅਸਾਮ, ਕਸ਼ਮੀਰ ਅਤੇ ਪੰਜਾਬ ਵਿਚ ਅਲਹਿਦਗੀ ਲਈ ਯਤਨ ਰਹੀਆਂ ਲਹਿਰਾਂ ਪਿੱਛੇ ਵੀ ਇਕ ਕਾਰਨ ਇਨ੍ਹਾਂ ਸੂਬਿਆਂ ਦੀ ਖੇਤਰੀ ਹੋਂਦ, ਬੋਲੀ, ਸੱਭਿਆਚਾਰ,ਖੇਤਰ ਦੇ ਕੁਦਰਤੀ ਸਰੋਤ ਅਤੇ ਭੂਗੋਲਿਕ ਖਾਸੇ ਲਈ ਪੈਦਾ ਹੋ ਰਹੇ ਖ਼ਤਰੇ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਸੰਯੁਕਤ ਰਾਜ ਅਮਰੀਕਾ, ਰੂਸ ਅਤੇ ਯੂ.ਕੇ. ਵਰਗੇ ਦੇਸ਼ਾਂ ਦੀ ਮਿਸਾਲ ਦਿੰਦਿਆਂ ਆਖਿਆ ਕਿ ਇਹ ਸਥਾਪਿਤ ਅਤੇ ਸ਼ਕਤੀਸ਼ਾਲੀ ਦੇਸ਼ ਸੰਘੀ ਢਾਂਚੇ ਕਰਕੇ ਹੀ ਮਜ਼ਬੂਤ ਰਾਸ਼ਟਰ ਹਨ। The post ਭਾਰਤ ਦੀ ਪ੍ਰਭੂਸੱਤਾ ਨੂੰ ਕੇਵਲ ਅਨੇਕਤਾ ‘ਚ ਏਕਤਾ ਤੇ ਵੰਨ-ਸੁਵੰਨਤਾ ਵਾਲਾ ਫਾਰਮੂਲਾ ਹੀ ਬਰਕਰਾਰ ਰੱਖ ਸਕਦੈ: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ appeared first on TheUnmute.com - Punjabi News. Tags:
|
ਜ਼ੀਰਕਪੁਰ ਦੇ ਬਲਟਾਣਾ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋ ਬਦਮਾਸ਼ ਕਾਬੂ, ਇੱਕ ਜ਼ਖਮੀ Wednesday 01 November 2023 10:35 AM UTC+00 | Tags: baltana breaking breaking-news encounter encounter-in-baltana mohali-police news police police-encounter punjab-breaking-news zirakpur ਚੰਡੀਗੜ੍ਹ, 01 ਨਵੰਬਰ, 2023: ਜ਼ੀਰਕਪੁਰ ਦੇ ਬਲਟਾਣਾ (Baltana) ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਤਿੰਨ ਤੋਂ ਚਾਰ ਬਦਮਾਸ਼ ਇੱਕ ਹੋਟਲ ਵਿੱਚ ਲੁਕੇ ਹੋਏ ਸਨ। ਜਿਸ ਤੋਂ ਬਾਅਦ ਮੋਹਾਲੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਕਾਰਵਾਈ ਕੀਤੀ। ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਗੋਲੀਬਾਰੀ ਦੀ ਖ਼ਬਰ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਦੋ ਬਦਮਾਸ਼ਾਂ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ ਅਤੇ ਇੱਕ ਫਿਲਹਾਲ ਜ਼ਖਮੀ ਹੈ। ਇਸ ਮੁਕਾਬਲੇ ‘ਚ ਕੁਝ ਪੁਲਿਸ ਮੁਲਾਜ਼ਮ ਜ਼ਖਮੀ ਹੋਏ ਹਨ | ਇਸ ਵਿੱਚ ਇੱਕ ਬਦਮਾਸ਼ ਲਵਜੀਤ ਜ਼ਖ਼ਮੀ ਹੋਇਆ ਹੈ। ਪੁਲਿਸ ਮੁਤਾਬਕ ਇਹ ਬਠਿੰਡਾ ਵਿੱਚ ਅੰਮ੍ਰਿਤਸਰ ਕੁਲਚਾ ਰੈਸਟੋਰੈਂਟ ਦੇ ਮਾਲਕ ਦੇ ਕਤਲ ਕੇਸ ਵਿੱਚ ਸ਼ਾਮਲ ਸਨ ਅਤੇ ਲੋੜੀਂਦੇ ਸਨ। ਇਹ ਤਿੰਨੋਂ ਮਾਨਸਾ ਦੇ ਵਸਨੀਕ ਹਨ ਅਤੇ ਅਰਸ਼ ਡੱਲਾ ਗੈਂਗ ਨਾਲ ਸਬੰਧਤ ਹਨ। ਪੁਲਿਸ ਦੇ ਐਸ.ਪੀ. ਤਿੰਨੋਂ ਬਠਿੰਡਾ ਦੇ ਰਹਿਣ ਵਾਲੇ ਹਨ।ਇਹ ਇਸ ਮਾਮਲੇ ਵਿੱਚ ਲੋੜੀਂਦੇ ਸਨ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੂੰ ਸੂਹ ਮਿਲੀ ਸੀ,ਜਿਸ ਤੋਂ ਬਾਅਦ ਮੋਹਾਲੀ ਪੁਲਿਸ ਨਾਲ ਸਾਂਝੀ ਕਾਰਵਾਈ ਕੀਤੀ ਗਈ ਹੈ | The post ਜ਼ੀਰਕਪੁਰ ਦੇ ਬਲਟਾਣਾ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋ ਬਦਮਾਸ਼ ਕਾਬੂ, ਇੱਕ ਜ਼ਖਮੀ appeared first on TheUnmute.com - Punjabi News. Tags:
|
ਐੱਸ.ਏ.ਐੱਸ ਨਗਰ 'ਚ ਮਿੱਥੇ ਟੀਚੇ ਦੇ ਮੁਕਾਬਲੇ 115 ਫ਼ੀਸਦੀ ਝੋਨੇ ਦੀ ਮੰਡੀਆਂ 'ਚੋਂ ਖਰੀਦ: DC ਆਸ਼ਿਕਾ ਜੈਨ Wednesday 01 November 2023 10:49 AM UTC+00 | Tags: aam-aadmi-party breaking-news cm-bhagwant-mann dc-aashika-jain latest-news news paddy paddy-session punjab-government the-unmute-breaking-news ਐੱਸ.ਏ.ਐੱਸ ਨਗਰ, 01 ਨਵੰਬਰ 2023: ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੀਆਂ ਮੰਡੀਆਂ 'ਚੋਂ ਮੰਗਲਵਾਰ ਸ਼ਾਮ ਤੱਕ 1,96,628 ਮੀਟਿ੍ਰਕ ਟਨ ਝੋਨਾ (Paddy) ਖਰੀਦ ਕੀਤਾ ਜਾ ਚੁੱਕਾ ਹੈ ਜੋ ਕਿ ਇਸ ਸਾਲ ਲਈ ਮਿੱਥੀ ਗਈ ਆਮਦ ਦਾ 115 ਫ਼ੀਸਦੀ ਬਣਦਾ ਹੈ।ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹੇ 'ਚ ਜੀਰੀ ਦੀ ਖਰੀਦ, ਚੁਕਾਈ ਅਤੇ ਅਦਾਇਗੀ ਦਾ ਮੁਲਾਂਕਣ ਕਰਨ ਲਈ ਕੀਤੀ ਮੀਟਿੰਗ ਦੌਰਾਨ ਕੀਤਾ। ਉੁਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ 'ਚੋਂ ਉਕਤ ਖਰੀਦ ਕੀਤੀ ਗਈ ਫ਼ਸਲ 'ਚੋਂ 94 ਫ਼ੀਸਦੀ ਝੋਨਾ ਚੁੱਕ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸੀਜ਼ਨ ਦੌਰਾਨ ਹੁਣ ਤੱਕ ਇੱਕ ਦਿਨ 'ਚ ਮੰਡੀਆਂ 'ਚੋਂ ਸਭ ਤੋਂ ਵਧੇਰੇ ਲਿਫ਼ਟਿੰਗ 10560 ਮੀਟਿ੍ਰਕ ਟਨ ਦਰਜ ਕੀਤੀ ਗਈ ਹੈ। ਉਨ੍ਹਾਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਇੱਕ-ਇੱਕ ਦਾਣਾ ਮੰਡੀਆਂ 'ਚੋਂ ਖਰੀਦਣ ਦੇ ਭਰੋਸੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸੀਜ਼ਨ ਦੀ ਨਿਰਵਿਘਨਤਾ ਲਈ ਹਰ ਸਮੇਂ ਤਤਪਰ ਰਿਹਾ ਅਤੇ ਹੁਣ ਤੱਕ ਕਿਸਾਨਾਂ ਦੇ ਖਾਤਿਆਂ 'ਚ 428.63 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਜੋ ਕਿ 103 ਫ਼ੀਸਦੀ ਬਣਦੀ ਹੈ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜਿਵੇਂ ਕਿ ਜ਼ਿਲ੍ਹੇ 'ਚ ਮਿੱਥੇ ਟੀਚੇ ਦੇ ਮੁਕਾਬਲੇ 115 ਫ਼ੀਸਦੀ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ, ਇਸ ਲਈ ਹੁਣ ਬਾਹਰੀ ਰਾਜਾਂ ਦਾ ਝੋਨਾ (Paddy) ਪੰਜਾਬ ਦੀਆਂ ਮੰਡੀਆਂ 'ਚ ਆ ਕੇ ਵਿਕਣ ਦੇ ਖਦਸ਼ੇ ਨੂੰ ਰੋਕਣ ਲਈ ਜ਼ਿਲ੍ਹੇ 'ਦੇ 11 ਆਰਜ਼ੀ ਫੜ੍ਹ/ਮੰਡੀਆਂ ਨੂੰ 2 ਨਵੰਬਰ ਦੀ ਸ਼ਾਮ 5 ਵਜੇ ਤੋਂ ਬਾਅਦ ਬੰਦ ਕਰਨ ਦਾ ਫ਼ੈਸਲਾ ਲਿਆ ਗਿਆ ਹੈ ਪਰ ਜ਼ਿਲ੍ਹੇ ਦੀਆਂ 8 ਮੇਨ ਮੰਡੀਆਂ 'ਚ ਸਰਕਾਰੀ ਖਰੀਦ ਜਾਰੀ ਰਹੇਗੀ ਅਤੇ ਜੇਕਰ ਕੋਈ ਕਿਸਾਨ ਆਪਣੀ ਫ਼ਸਲ ਲੈ ਕੇ ਆਉਣਾ ਚਾਹੁੰਦਾ ਹੈ ਤਾਂ ਉਹ ਨੇੜਲੀ ਮੇਨ ਮੰਡੀ 'ਚ ਲਿਜਾ ਸਕਦਾ ਹੈ। ਜਿਨ੍ਹਾਂ ਆਰਜ਼ੀ ਮੰਡੀਆਂ/ਫੜ੍ਹਾਂ ਨੂੰ ਬੰਦ ਕੀਤਾ ਜਾਣਾ ਹੈ, ਉੁਨ੍ਹਾਂ 'ਚ ਰੁੜਕੀ, ਦਾਊਂ ਮਾਜਰਾ, ਭਾਗੋ ਮਾਜਰਾ, ਸਨੇਟਾ, ਅਮਲਾਲਾ, ਨਗਲਾ, ਸਮਗੌਲੀ, ਟਿਵਾਣਾ, ਤਸਿੰਬਲੀ, ਜੜੌਤ ਅਤੇ 'ਯਾਰਡ ਆਫ਼ ਅਸ਼ੋਕ ਬੱਤਰਾ' ਸ਼ਾਮਿਲ ਹਨ। ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਤਿੰਨਾਂ ਸਬ ਡਵੀਜ਼ਨਾਂ ਦੇ ਐਸ ਡੀ ਐਮਜ਼ ਨੂੰ ਹਦਾਇਤ ਕੀਤੀ ਕਿ ਉਹ ਸ਼ੈਲਰਾਂ ਦਾ ਦੌਰਾ ਕਰਕੇ ਉੱਥੇ ਪਏ ਸਟਾਕ ਦੀ ਭੌਤਿਕ ਵੈਰੀਫ਼ਿਕੇਸ਼ਨ ਕਰਨ ਤਾਂ ਜੋ ਸਟੋਰ ਕੀਤੇ ਝੋਨੇ ਅਤੇ ਸਟਾਕ ਦਾ ਮਿਲਾਣ ਹੋ ਸਕੇ। ਮੀਟਿੰਗ 'ਚ ਏ ਡੀ ਸੀ (ਜ) ਵਿਰਾਜ ਐਸ ਤਿੜਕੇ, ਐਸ ਡੀ ਐਮ ਮੋਹਾਲੀ ਚੰਦਰਜੋਤੀ ਸਿੰਘ, ਐਸ ਡੀ ਐਮ ਖਰੜ ਗੁਰਬੀਰ ਸਿੰਘ ਕੋਹਲੀ, ਐਸ ਡੀ ਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ, ਫ਼ੀਲਡ ਅਫ਼ਸਰ ਮੁੱਖ ਮੰਤਰੀ ਇੰਦਰਪਾਲ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਡਾ. ਨਵਰੀਤ ਅਤੇ ਵੱਖ-ਵੱਖ ਏਜੰਸੀਆਂ ਦੇ ਨੁਮਾਇੰਦੇ ਮੌਜੂਦ ਸਨ। The post ਐੱਸ.ਏ.ਐੱਸ ਨਗਰ 'ਚ ਮਿੱਥੇ ਟੀਚੇ ਦੇ ਮੁਕਾਬਲੇ 115 ਫ਼ੀਸਦੀ ਝੋਨੇ ਦੀ ਮੰਡੀਆਂ 'ਚੋਂ ਖਰੀਦ: DC ਆਸ਼ਿਕਾ ਜੈਨ appeared first on TheUnmute.com - Punjabi News. Tags:
|
ਸਰਬ ਸਿੱਖਿਆ ਅਭਿਆਨ ਦਫਤਰੀ ਯੂਨੀਅਨ ਵੱਲੋਂ ਪੀ.ਏ.ਯੂ ਦੇ ਬਾਹਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ Wednesday 01 November 2023 11:04 AM UTC+00 | Tags: aam-aadmi-party breaking-news cm-bhagwant-mann latest-news ludhiana news pau-ludhiana punjab punjab-agriculture-university punjab-government the-unmute-breaking-news ਲੁਧਿਆਣਾ, 01 ਨਵੰਬਰ 2023: ਲੁਧਿਆਣਾ ਦੇ ਪੰਜਾਬ ਐਗਰੀਕਲਚਰ ਯੂਨੀਵਰਸਿਟੀ (PAU) ਦੇ ਬਾਹਰ ਸਰਬ ਸਿੱਖਿਆ ਅਭਿਆਨ ਦਫਤਰੀ ਯੂਨੀਅਨ ਦੇ ਮੁਲਾਜ਼ਮਾਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਹਨਾਂ ਕਿਹਾ ਕਿ ਸਰਕਾਰ ਨੇ ਸਾਡੇ ਨਾਲ ਵਾਅਦਾ ਕੀਤਾ ਸੀ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਅੱਜ ਖੁੱਲ੍ਹੀ ਬਹਿਸ ਦੇ ਵਿੱਚ ਖੁੱਲ੍ਹਾ ਸੱਦਾ ਦਿੱਤਾ ਗਿਆ ਕਿ ਸਾਰੇ ਮੁੱਦਿਆਂ ‘ਤੇ ਗੱਲਬਾਤ ਕੀਤੀ ਜਾਵੇਗੀ ਅਸੀਂ ਅੱਜ ਸਰਕਾਰ ਨਾਲ ਗੱਲਬਾਤ ਕਰਨ ਪਹੁੰਚੇ ਸੀ ਪਰ ਸਾਨੂੰ ਗੱਲ ਨਹੀਂ ਕਰਨ ਦਿੱਤੀ ਜਾ ਰਹੀ ਅਤੇ ਪੰਜਾਬ ਸਰਕਾਰ ਵਾਦਿਆਂ ਤੋਂ ਭੱਜਦੀ ਹੋਈ ਨਜ਼ਰ ਆ ਰਹੀ ਹੈ ਅਤੇ ਪੰਜਾਬ ਦੇ ਲੋਕਾਂ ਨੂੰ ਮਿਲਣ ਨਹੀਂ ਦਿੱਤਾ ਜਾ ਰਿਹਾ। The post ਸਰਬ ਸਿੱਖਿਆ ਅਭਿਆਨ ਦਫਤਰੀ ਯੂਨੀਅਨ ਵੱਲੋਂ ਪੀ.ਏ.ਯੂ ਦੇ ਬਾਹਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ appeared first on TheUnmute.com - Punjabi News. Tags:
|
ਐੱਸ.ਏ.ਐੱਸ ਨਗਰ 'ਚ 40 ਥਾਂਵਾਂ 'ਤੇ ਖੁਲ੍ਹਣਗੀਆਂ ਮਾਡਲ ਫ਼ੇਅਰ ਪ੍ਰਾਈਸ ਦੁਕਾਨਾਂ Wednesday 01 November 2023 11:12 AM UTC+00 | Tags: breaking-news latest-news model-fair-price-shop news ration-depots ration-shop ਐੱਸ.ਏ.ਐੱਸ ਨਗਰ, 01 ਨਵੰਬਰ 2023: ਜ਼ਿਲ੍ਹੇ (SAS Nagar) 'ਚ ਉਨ੍ਹਾਂ ਪਿੰਡਾਂ ਜਿੱਥੇ ਰਾਸ਼ਨ ਡਿੱਪੂ ਨਹੀਂ ਹਨ, ਵਿਖੇ ਮਾਡਲ ਫ਼ੇਅਰ ਪ੍ਰਾਈਸ ਸ਼ਾਪਸ (ਰਾਸ਼ਨ ਦੀ ਦੁਕਾਨ) ਖੋਲ੍ਹਣ ਦੀ ਪ੍ਰਕਿਰਿਆ ਜੰਗੀ ਪੱਧਰ 'ਤੇ ਚੱਲ ਰਹੀ ਹੈ, ਜਿਸ ਤਹਿਤ 40 ਦੁਕਾਨਾਂ ਸਥਾਪਿਤ ਕੀਤੀਆਂ ਜਾਣਗੀਆਂ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਅੱਜ ਮਾਡਲ ਫ਼ੇਰ ਪ੍ਰਾਈਸ ਸ਼ਾਪਸ ਦੀ ਪ੍ਰਗਤੀ ਦਾ ਮੁਲਾਂਕਣ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ। ਉੁਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਰਾਸ਼ਨ ਦੁਕਾਨਾਂ ਨੂੰ ਮਾਰਕਫ਼ੈਡ ਵੱਲੋਂ ਚਲਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ ਹਮਾਂਯੂਪੁਰ, ਸਮਗੌਲੀ, ਜੌਲਾ ਖੁਰਦ, ਲਾਲੜੂ, ਸੰਗਤਪੁਰਾ, ਕੰਨਸਾਲਾ, ਖਿਜ਼ਰਾਬਾਦ, ਨਿਹੋਲਕਾ, ਝਿੰਗੜਾਂ ਕਲਾਂ, ਦੁਸਾਰਨਾ, ਨਾਂਗਲੀਆਂ, ਪੜੌਲ, ਸੰਗਾਲਾ, ਕੁਭੇੜੀ, ਮਨੌਲੀ, ਮਨਾਣਾ, ਬਹਿਲੋਲਪੁਰ, ਸਵਾਡਾ, ਚਡਿਆਲਾ, ਦੇਹੜੀ 'ਚ ਦੁਕਾਨਾਂ ਲਈ ਥਾਂ ਸ਼ਨਾਖ਼ਤ ਕਰਕੇ ਨਵੀਨੀਕਰਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ ਜਦਕਿ ਬਾਕੀ ਥਾਂਵਾਂ 'ਤੇ ਕੰਮ ਸ਼ੁਰੂ ਕੀਤਾ ਜਾਣਾ ਹੈ। ਡਿਪਟੀ ਕਮਿਸ਼ਨਰ ਅਨੁਸਾਰ ਮਾਡਲ ਫ਼ੇਅਰ ਪ੍ਰਾਈਸ ਸ਼ਾਪਸ ਪ੍ਰਤੀ ਥਾਂ 'ਤੇ 200 ਵਰਗ ਮੀਟਰ ਦੇ ਖੇਤਰ 'ਚ ਬਣਾਈ ਜਾਵੇਗੀ ਜਿੱਥੇ ਮਾਰਕਫ਼ੈਡ ਵੱਲੋਂ ਸਮਾਰਟ ਕਾਰਡ (ਆਟਾ-ਦਾਲ ਕਾਰਡ) ਦੇ ਲਾਭਪਾਤਰੀਆਂ ਨੂੰ ਮਿਲਣ ਵਾਲਾ ਰਾਸ਼ਨ ਸਪਲਾਈ ਕਰਨ ਦੇ ਨਾਲ-ਨਾਲ ਮਾਰਕਫ਼ੈਡ ਉਤਪਾਦ ਵੀ ਵਿੱਕਰੀ ਕੀਤੇ ਜਾ ਸਕਣਗੇ। ਉਨ੍ਹਾਂ ਨੇ ਮੀਟਿੰਗ 'ਚ ਹਾਜ਼ਰ ਏ ਡੀ ਸੀ (ਜ) ਵਿਰਾਜ ਐਸ ਤਿੜਕੇ, ਐਸ ਡੀ ਐਮ ਮੋਹਾਲੀ (SAS Nagar) ਚੰਦਰਜੋਤੀ ਸਿੰਘ, ਐਸ ਡੀ ਐਮ ਖਰੜ ਗੁਰਬੀਰ ਸਿੰਗ ਕੋਹਲੀ, ਐਸ ਡੀ ਐਮ ਡੇਰਾਬੱਸੀ ਹਿਮਾਂਸ਼ੁ ਗੁਪਤਾ, ਡੀ ਐਮ ਮਾਰਕਫ਼ੈਡ ਨਵਿਤਾ, ਡੀ ਡੀ ਪੀ ਓ ਅਮਨਿੰਦਰ ਪਾਲ ਸਿੰਘ ਚੌਹਾਨ ਅਤੇ ਉਪ ਰਜਿਸਟ੍ਰਾਰ ਸਹਿਕਾਰੀ ਸਭਾਵਾਂ ਗੁਰਬੀਰ ਸਿੰਘ ਢਿੱਲੋਂ ਨੂੰ ਬਾਕੀ ਰਹਿੰਦੀਆਂ ਥਾਂਵਾਂ ਦਾ ਜਲਦ ਦੌਰਾ ਕਰਕੇ ਉਨ੍ਹਾਂ ਨੂੰ ਅੰਤਮ ਰੂਪ ਦੇਣ ਲਈ ਕਿਹਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਪੂਰੇ ਸੂਬੇ 'ਚ ਇਨ੍ਹਾਂ ਮਾਡਲ ਫ਼ੇਅਰ ਪ੍ਰਾਈਸ ਸ਼ਾਪਸ ਰਾਹੀਂ ਉਨ੍ਹਾਂ ਖੇਤਰਾਂ ਤੱਕ ਵੀ ਸਮਾਰਟ ਕਾਰਡ 'ਤੇ ਮਿਲਦੀਆਂ ਸੁਵਿਧਾਵਾਂ ਪਹੁੰਚਾੳਣਾ ਚਾਹੁੰਦੇ ਹਨ, ਜਿੱਥੇ ਰਾਸ਼ਨ ਡਿੱਪੂ ਨਹੀਂ ਹਨ। The post ਐੱਸ.ਏ.ਐੱਸ ਨਗਰ 'ਚ 40 ਥਾਂਵਾਂ 'ਤੇ ਖੁਲ੍ਹਣਗੀਆਂ ਮਾਡਲ ਫ਼ੇਅਰ ਪ੍ਰਾਈਸ ਦੁਕਾਨਾਂ appeared first on TheUnmute.com - Punjabi News. Tags:
|
ਜੇਕਰ ਲੋਕਾਂ ਨੇ ਤੁਹਾਨੂੰ ਹਰਾ ਦਿੱਤਾ ਇਸਦਾ ਮਤਲਬ ਇਹ ਨਹੀਂ ਕਿ ਪਹਿਲਾਂ ਪੰਜਾਬ ਵਿਰੁੱਧ ਕੀਤੇ ਸਾਰੇ ਗੁਨਾਹ ਮੁਆਫ਼ ਹੋ ਗਏ: CM ਭਗਵੰਤ ਮਾਨ Wednesday 01 November 2023 11:19 AM UTC+00 | Tags: aam-aadmi-party akali-dal bjp breaking-news cm-bhagwant-mann crimes latest-news ludhiana ludhiana-police news open-debate punjab punjab-bjp punjab-congress punjab-news syl-issue the-unmute-breaking-news ਲੁਧਿਆਣਾ, 01 ਨਵੰਬਰ 2023: ਪੰਜਾਬ (PUNJAB) ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ 'ਮੈਂ ਪੰਜਾਬ ਬੋਲਦਾਂ ਹਾਂ' ਬਹਿਸ ਸੂਬੇ ਨੂੰ ਦਰਪੇਸ਼ ਸੰਜੀਦਾ ਮਸਲਿਆਂ ਉਤੇ ਚਰਚਾ ਕਰਨ ਲਈ ਰੱਖੀ ਗਈ ਸੀ ਪਰ ਵਿਰੋਧੀ ਪਾਰਟੀਆਂ ਦੇ ਹੱਥ ਉਨ੍ਹਾਂ ਅਤੇ ਸੂਬਾ ਸਰਕਾਰ ਦੇ ਖਿਲਾਫ ਬੋਲਣ ਲਈ ਕੁਝ ਵੀ ਨਾ ਹੋਣ ਕਰਕੇ ਇਹ ਪਾਰਟੀਆਂ ਬਹਿਸ ਕਰਨ ਤੋਂ ਭੱਜ ਗਈਆਂ। 'ਮੈਂ ਪੰਜਾਬ ਬੋਲਦਾ ਹਾਂ' ਬਹਿਸ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ, "ਇਹ ਲੀਡਰ ਬੀਤੇ 25 ਦਿਨ ਤੋਂ ਮੇਰੇ ਤੇ ਮੇਰੀ ਸਰਕਾਰ ਦੇ ਖਿਲਾਫ਼ ਇਕ ਵੀ ਕਮੀ ਨਹੀਂ ਲੱਭ ਸਕੇ, ਜਿਸ ਕਰਕੇ ਪੰਜਾਬ ਨਾਲ ਜੁੜੇ ਮਸਲਿਆਂ ਉਤੇ ਮੇਰਾ ਸਾਹਮਣਾ ਕਰਨ ਦੀ ਜੁਅੱਰਤ ਨਾ ਸਕੇ।" ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ, "ਜੇਕਰ ਇਨ੍ਹਾਂ ਲੀਡਰਾਂ ਨੂੰ ਲੋਕਾਂ ਨੇ ਹਰਾ ਕੇ ਘਰ ਬਿਠਾ ਦਿੱਤਾ ਤਾਂ ਇਹਦਾ ਇਹ ਮਤਲਬ ਨਹੀਂ ਕਿ ਪੰਜਾਬ ਨਾਲ ਕਮਾਏ ਧ੍ਰੋਹ ਲਈ ਇਹ ਲੀਡਰ ਦੁੱਧ ਧੋਤੇ ਸਾਬਤ ਹੋ ਗਏ।" ਉਨ੍ਹਾਂ ਕਿਹਾ ਕਿ ਜਦੋਂ ਵੀ ਇਹ ਸਿਆਸੀ ਆਗੂ ਲੋਕਾਂ ਕੋਲ ਆਉਣ ਤਾਂ ਇਨ੍ਹਾਂ ਨੂੰ ਪੁੱਛਣਾ ਚਾਹੀਦਾ ਹੈ ਕਿ ਪੰਜਾਬ ਦੇ ਮਸਲਿਆਂ ਉਤੇ ਹੋਈ ਬਹਿਸ ਤੋਂ ਤੁਸੀਂ ਕਿਉਂ ਭੱਜ ਗਏ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਇਨ੍ਹਾਂ ਸਿਆਸਤਦਾਨਾਂ ਨੇ ਬਹੁਤ ਲੰਮਾ ਸਮਾਂ ਸੱਤਾ ਦਾ ਸੁਖ ਮਾਣਿਆ ਹੈ ਜਿਸ ਕਰਕੇ ਪੰਜਾਬ ਦੇ ਲੋਕਾਂ ਨੂੰ ਇਹ ਹਰ ਮੁੱਦੇ ਉਤੇ ਜਵਾਬਦੇਹ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਲੀਡਰਾਂ ਨੂੰ ਬਹਿਸ ਲਈ ਸੱਦਾ ਦਿੱਤਾ ਗਿਆ ਸੀ ਤਾਂ ਕਿ ਹਰੇਕ ਆਗੂ ਇਸ ਮੰਚ ਉਤੇ ਆ ਕੇ ਆਪਣਾ ਪੱਖ ਪੇਸ਼ ਕਰ ਸਕੇ। ਉਨ੍ਹਾਂ ਕਿਹਾ ਕਿ ਇਸ ਮੰਚ ਉਤੇ ਆਉਣ ਦੀ ਬਜਾਏ ਇਨ੍ਹਾਂ ਸਿਆਸੀ ਆਗੂਆਂ ਨੇ ਬਹਾਨੇਬਾਜ਼ੀ ਘੜ ਕੇ ਬਹਿਸ ਤੋਂ ਭੱਜਣ ਨੂੰ ਤਰਜੀਹ ਦਿੱਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਇਨ੍ਹਾਂ ਆਗੂਆਂ ਨੂੰ ਭੱਜਣ ਨਹੀਂ ਦੇਣਗੇ ਅਤੇ ਸੂਬੇ ਨਾਲ ਧ੍ਰੋਹ ਕਮਾਉਣ ਵਾਲਿਆਂ ਦੇ ਚਿਹਰੇ ਬੇਨਕਾਬ ਕਰਕੇ ਛੱਡਣਗੇ। ਮੁੱਖ ਮੰਤਰੀ ਨੇ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀਆਂ ਨੌਟੰਕੀਆਂ ਕਰਨ ਲਈ ਇਨ੍ਹਾਂ ਆਗੂਆਂ ਦੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਇਹ ਸਾਰਾ ਜੱਗ ਜਾਣਦਾ ਹੈ ਕਿ ਇਨ੍ਹਾਂ ਆਗੂਆਂ ਦੇ ਪੁਰਖਿਆਂ ਨੇ ਐਸ.ਵਾਈ.ਐਲ. ਦੀ ਉਸਾਰੀ ਦੇ ਇਸ ਨਾ-ਮੁਆਫ਼ੀਯੋਗ ਅਪਰਾਧ ਨੂੰ ਅੰਜਾਮ ਦੇ ਕੇ ਪੰਜਾਬ ਅਤੇ ਇਸਦੀ ਨੌਜਵਾਨ ਪੀੜ੍ਹੀ ਦੇ ਰਾਹ ਵਿੱਚ ਕੰਡੇ ਬੀਜੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸੁਆਰਥੀ ਸਿਆਸੀ ਆਗੂਆਂ ਨੇ ਆਪਣੇ ਸੌੜੇ ਮੁਫਾਦਾਂ ਲਈ ਇਸ ਨਹਿਰ ਦੀ ਉਸਾਰੀ ਲਈ ਸਹਿਮਤੀ, ਵਿਉਂਤਬੰਦੀ ਅਤੇ ਲਾਗੂ ਕੀਤਾ ਸੀ। ਮੁੱਖ ਮੰਤਰੀ ਨੇ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਸਾਬਕਾ ਕੇਂਦਰੀ ਮੰਤਰੀ ਬਲਰਾਮ ਜਾਖੜ (ਸੁਨੀਲ ਜਾਖੜ ਦੇ ਪਿਤਾ) ਨੇ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਕਪੂਰੀ ਵਿਖੇ ਐਸ.ਵਾਈ.ਐਲ. ਦਾ ਨੀਂਹ ਪੱਥਰ ਰੱਖਣ ਦੀ ਰਸਮ ਤਤਕਾਲੀ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਨਾਲ ਅਦਾ ਕੀਤੀ ਸੀ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਚੌਧਰੀ ਦੇਵੀ ਲਾਲ ਨੇ ਇਸ ਨਹਿਰ ਦੇ ਸਰਵੇ ਦੀ ਇਜਾਜ਼ਤ ਦੇਣ ਲਈ ਪੰਜਾਬ ਦੇ ਆਪਣੇ ਹਮਰੁਤਬਾ ਪ੍ਰਕਾਸ਼ ਸਿੰਘ ਬਾਦਲ ਦੀ ਸ਼ਲਾਘਾ ਕੀਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੀਡਰ ਸੂਬੇ ਵਿਰੁੱਧ ਕੀਤੇ ਇਸ ਗੁਨਾਹ ਲਈ ਜ਼ਿੰਮੇਵਾਰ ਹਨ ਅਤੇ ਪੰਜਾਬ ਦੀ ਪਿੱਠ ਵਿੱਚ ਛੁਰਾ ਮਾਰਨ ਵਾਲਿਆਂ ਨੂੰ ਇਤਿਹਾਸ ਕਦੇ ਮੁਆਫ਼ ਨਹੀਂ ਕਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਬਹਿਸ ਦਾ ਵਿਸ਼ਾ ਪੰਜਾਬ (PUNJAB) ਨੂੰ ਹੁਣ ਤੱਕ ਕੀਹਨੇ ਤੇ ਕਿਵੇਂ ਲੁੱਟਿਆ, ਇਸ ਆਧਾਰ 'ਤੇ ਕੇਂਦਰਿਤ ਸੀ। ਇਸ ਵਿੱਚ ਕੁਨਬਾਪ੍ਰਸਤੀ (ਭਾਈ-ਭਤੀਜਵਾਦ, ਜੀਜਾ-ਸਾਲਾ), ਪੱਖਪਾਤ, ਟੋਲ ਪਲਾਜ਼ੇ, ਯੂਥ, ਖੇਤਾਬਾੜੀ, ਵਪਾਰੀ, ਦੁਕਾਨਦਾਰ, ਬੇਅਦਬੀ, ਦਰਿਆਈ ਪਾਣੀ ਅਤੇ ਹੋਰ ਮਸਲੇ ਸਬੰਧਤ ਸਨ। ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਦੇ ਨੇਤਾਵਾਂ ਨੇ ਹਰੇਕ ਮੁੱਦੇ ਉਤੇ ਪੰਜਾਬ ਨਾਲ ਗੱਦਾਰੀ ਕੀਤੀ ਜਿਸ ਕਰਕੇ ਸੂਬੇ ਦੇ ਲੋਕਾਂ ਪ੍ਰਤੀ ਇਨ੍ਹਾਂ ਦੀ ਜੁਆਬਦੇਹੀ ਬਣਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਦੇ ਹੱਥ ਪੰਜਾਬ ਨਾਲ ਕੀਤੇ ਗੁਨਾਹਾਂ ਨਾਲ ਰੰਗੇ ਹੋਏ ਹਨ ਅਤੇ ਸੂਬੇ ਦੀ ਪਿੱਠ ਵਿੱਚ ਛੁਰਾ ਮਾਰਨ ਵਾਲਿਆਂ ਨੂੰ ਇਤਿਹਾਸ ਕਦੇ ਵੀ ਮੁਆਫ਼ ਨਹੀਂ ਕਰੇਗਾ। The post ਜੇਕਰ ਲੋਕਾਂ ਨੇ ਤੁਹਾਨੂੰ ਹਰਾ ਦਿੱਤਾ ਇਸਦਾ ਮਤਲਬ ਇਹ ਨਹੀਂ ਕਿ ਪਹਿਲਾਂ ਪੰਜਾਬ ਵਿਰੁੱਧ ਕੀਤੇ ਸਾਰੇ ਗੁਨਾਹ ਮੁਆਫ਼ ਹੋ ਗਏ: CM ਭਗਵੰਤ ਮਾਨ appeared first on TheUnmute.com - Punjabi News. Tags:
|
World Cup 2023: ਆਸਟ੍ਰੇਲੀਆ ਦਾ ਇਹ ਦਿੱਗਜ਼ ਖਿਡਾਰੀ ਇੰਗਲੈਂਡ ਖ਼ਿਲਾਫ਼ ਹੋਣ ਵਾਲੇ ਮੈਚ ਤੋਂ ਬਾਹਰ Wednesday 01 November 2023 11:31 AM UTC+00 | Tags: australian breaking-news cricket-news england glenn-maxwell news sports-news world-cup world-cup-2023 ਚੰਡੀਗੜ੍ਹ, 01 ਨਵੰਬਰ 2023: ਆਸਟ੍ਰੇਲੀਆ ਦੀ ਟੀਮ ਵਿਸ਼ਵ ਕੱਪ (World Cup) ‘ਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੀ ਹੈ। ਲਗਾਤਾਰ ਦੋ ਹਾਰਾਂ ਨਾਲ ਸ਼ੁਰੂਆਤ ਕਰਨ ਵਾਲੀ ਇਸ ਟੀਮ ਨੇ ਜ਼ਬਰਦਸਤ ਵਾਪਸੀ ਕੀਤੀ ਅਤੇ ਅਗਲੇ ਚਾਰ ਮੈਚ ਜਿੱਤੇ। ਉਹ ਅੰਕ ਸੂਚੀ ‘ਚ ਚੌਥੇ ਸਥਾਨ ‘ਤੇ ਹੈ। ਕੰਗਾਰੂ ਟੀਮ ਨੇ ਆਪਣਾ ਅਗਲਾ ਮੈਚ ਸ਼ਨੀਵਾਰ (4 ਨਵੰਬਰ) ਨੂੰ ਖੇਡਣਾ ਹੈ। ਇਸ ਤੋਂ ਪਹਿਲਾਂ ਆਸਟ੍ਰੇਲੀਆ ਨੂੰ ਵੱਡਾ ਝਟਕਾ ਲੱਗਾ ਹੈ। ਸ਼ਾਨਦਾਰ ਫਾਰਮ ‘ਚ ਚੱਲ ਰਹੇ ਵਿਸਫੋਟਕ ਬੱਲੇਬਾਜ਼ ਗਲੇਨ ਮੈਕਸਵੈੱਲ ਸੱਟ ਕਾਰਨ ਅਗਲੇ ਮੈਚ ‘ਚ ਨਹੀਂ ਖੇਡ ਸਕਣਗੇ। ਆਸਟ੍ਰੇਲੀਆ ਅਤੇ ਇੰਗਲੈਂਡ ਵਿਚਾਲੇ ਇਹ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡਿਆ ਜਾਵੇਗਾ। ਮੈਕਸਵੈੱਲ ਸੋਮਵਾਰ ਨੂੰ ਕ੍ਰਿਕਟ ਦੀ ਬਜਾਏ ਗੋਲਫ ਖੇਡ ਰਿਹਾ ਸੀ। ਇਸ ਦੌਰਾਨ ਉਹ ਜ਼ਖਮੀ ਹੋ ਗਿਆ। ਸੱਟ ਇੰਨੀ ਗੰਭੀਰ ਹੈ ਕਿ ਉਹ ਅਗਲੇ ਮੈਚ ‘ਚ ਨਹੀਂ ਖੇਡ ਸਕੇਗਾ। ਮੰਨਿਆ ਜਾ ਰਿਹਾ ਹੈ ਕਿ ਉਸ ਨੂੰ ਠੀਕ ਹੋਣ ‘ਚ ਘੱਟੋ-ਘੱਟ ਅੱਠ ਤੋਂ 10 ਦਿਨ ਲੱਗਣਗੇ। ESPNcricinfo ਨੇ ਆਪਣੀ ਰਿਪੋਰਟ ‘ਚ ਦੱਸਿਆ ਹੈ ਕਿ ਮੈਕਸਵੈੱਲ ਸੋਮਵਾਰ ਨੂੰ ਜ਼ਖਮੀ ਹੋ ਗਿਆ ਸੀ। ਉਹ ਕਲੱਬ ਹਾਊਸ ਵਿੱਚ ਗੋਲਫ ਖੇਡ ਰਿਹਾ ਸੀ। ਉਨ੍ਹਾਂ ਦੇ ਸਾਥੀ ਸਟੀਵ ਸਮਿਥ ਨੇ ਵੀ ਗੋਲਫ ਖੇਡਦੇ ਹੋਏ ਇੱਕ ਤਸਵੀਰ ਸ਼ੇਅਰ ਕੀਤੀ ਹੈ। ਇਸ ਤਸਵੀਰ ‘ਚ ਆਸਟ੍ਰੇਲੀਆ ਟੀਮ ਦੇ ਕਈ ਖਿਡਾਰੀ ਨਜ਼ਰ ਆ ਰਹੇ ਹਨ। ਆਸਟਰੇਲੀਆ ਦੇ ਕੋਚ ਐਂਡਰਿਊ ਮੈਕਡੋਨਲਡ ਨੇ ਕਿਹਾ ਕਿ ਮੈਕਸਵੈੱਲ ਆਪਣੀ ਖੇਡ ਪ੍ਰਤੀ ਇਮਾਨਦਾਰ ਹੈ। ਉਹ ਜਲਦੀ ਹੀ ਵਾਪਸ ਆ ਜਾਵੇਗਾ। ਮੈਕਡੋਨਲਡ ਨੇ ਇਹ ਵੀ ਕਿਹਾ ਕਿ ਇਹ ਖੁਸ਼ਕਿਸਮਤੀ ਵਾਲੀ ਗੱਲ ਹੈ ਕਿ ਮੈਕਸਵੈੱਲ ਦੀ ਸੱਟ ਜ਼ਿਆਦਾ ਗੰਭੀਰ ਨਹੀਂ ਹੈ। ਇਸ ਤਰ੍ਹਾਂ ਦੀ ਸੱਟ ਵਿੱਚ ਸਥਿਤੀ ਹੋਰ ਵੀ ਗੰਭੀਰ ਹੋ ਸਕਦੀ ਸੀ। ਉਮੀਦ ਕੀਤੀ ਜਾ ਰਹੀ ਹੈ ਕਿ ਉਹ ਸਿਰਫ ਇਕ ਮੈਚ ਲਈ ਬਾਹਰ ਹੋਵੇਗਾ। The post World Cup 2023: ਆਸਟ੍ਰੇਲੀਆ ਦਾ ਇਹ ਦਿੱਗਜ਼ ਖਿਡਾਰੀ ਇੰਗਲੈਂਡ ਖ਼ਿਲਾਫ਼ ਹੋਣ ਵਾਲੇ ਮੈਚ ਤੋਂ ਬਾਹਰ appeared first on TheUnmute.com - Punjabi News. Tags:
|
ED ਵੱਲੋਂ ਮਨੀ ਲਾਂਡਰਿੰਗ ਮਾਮਲੇ 'ਚ ਜੈੱਟ ਏਅਰਵੇਜ਼ ਦੀ 503 ਕਰੋੜ ਰੁਪਏ ਦੀ ਜਾਇਦਾਦ ਜ਼ਬਤ Wednesday 01 November 2023 11:40 AM UTC+00 | Tags: breaking-news ed-officials india-latest-news jet-airways money-laundering-case naresh-goyal news ਚੰਡੀਗੜ੍ਹ, 01 ਨਵੰਬਰ 2023: ਈਡੀ ਨੇ ਜੈੱਟ ਏਅਰਵੇਜ਼ (Jet Airways) ਅਤੇ ਨਰੇਸ਼ ਗੋਇਲ ਪਰਿਵਾਰ ਦੀ 535 ਕਰੋੜ ਰੁਪਏ ਦੀ ਜਾਇਦਾਦ ਆਰਜ਼ੀ ਤੌਰ ‘ਤੇ ਜ਼ਬਤ ਕੀਤੀ ਹੈ। ਈਡੀ ਅਧਿਕਾਰੀਆਂ ਨੇ ਇਸ ਕਾਰਵਾਈ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਜੈੱਟ ਏਅਰਵੇਜ਼ (Jet Airways) (ਇੰਡੀਆ) ਲਿਮਟਿਡ (ਜੇਆਈਐਲ) ਦੇ ਖ਼ਿਲਾਫ਼ ਆਪਣੀ ਮਨੀ ਲਾਂਡਰਿੰਗ ਜਾਂਚ ਵਿੱਚ ਮਨੀ ਲਾਂਡਰਿੰਗ ਰੋਕਥਾਮ ਐਕਟ (ਪੀਐਮਐਲਏ) 2002 ਦੇ ਉਪਬੰਧਾਂ ਦੇ ਤਹਿਤ ਆਰਜ਼ੀ ਤੌਰ ‘ਤੇ 538.05 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ। ਕੁਰਕ ਕੀਤੀਆਂ ਗਈਆਂ ਜਾਇਦਾਦਾਂ ਵਿੱਚ ਵੱਖ-ਵੱਖ ਕੰਪਨੀਆਂ ਅਤੇ ਵਿਅਕਤੀਆਂ ਦੇ ਨਾਂ ‘ਤੇ 17 ਰਿਹਾਇਸ਼ੀ ਫਲੈਟ ਅਤੇ ਬੰਗਲੇ ਅਤੇ ਵਪਾਰਕ ਸਥਾਨ ਸ਼ਾਮਲ ਹਨ। The post ED ਵੱਲੋਂ ਮਨੀ ਲਾਂਡਰਿੰਗ ਮਾਮਲੇ ‘ਚ ਜੈੱਟ ਏਅਰਵੇਜ਼ ਦੀ 503 ਕਰੋੜ ਰੁਪਏ ਦੀ ਜਾਇਦਾਦ ਜ਼ਬਤ appeared first on TheUnmute.com - Punjabi News. Tags:
|
ਪਰਾਲੀ ਨੂੰ ਅੱਗ ਨਾ ਲਗਾਉਣ ਸਗੋਂ ਫ਼ਸਲਾਂ ਦੀ ਰਹਿੰਦ-ਖੂੰਹਦ ਜਮੀਨ 'ਚ ਮਿਲਾ ਕੇ ਹੀ ਕਣਕ ਦੀ ਬਿਜਾਈ ਕਰਨ ਕਿਸਾਨ: ਚੇਤਨ ਸਿੰਘ ਜੌੜਾਮਾਜਰਾ Wednesday 01 November 2023 11:47 AM UTC+00 | Tags: breaking-news chetan-singh-jauramajra news newsz stubble wheat ਸਮਾਣਾ, 01 ਨਵੰਬਰ 2023: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ (Chetan Singh Jauramajra) ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸ ਗੱਲੋਂ ਵਚਨਬੱਧ ਹੈ ਕਿ ਸੂਬੇ ਦੇ ਕਿਸਾਨਾਂ ਨੂੰ ਖੁਸ਼ਹਾਲ ਬਣਾਇਆ ਜਾਵੇ। ਕੈਬਨਿਟ ਮੰਤਰੀ ਜੌੜਾਮਾਜਰਾ ਅੱਜ ਸਮਾਣਾ ਵਿਖੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਰਾਲੀ ਪ੍ਰਬੰਧਨ ਦੀਆਂ ਸਬਸਿਡੀ ਉਪਰ ਮਿਲਦੀਆਂ ਮਸ਼ੀਨਾਂ ਦੀ ਇਨਸੀਟੂ-ਸੀ.ਆਰ.ਐਮ. ਸਕੀਮ ਤਹਿਤ ਪੜਤਾਲ ਕਰਨ ਲਈ ਸਮਾਣਾ ਤੇ ਪਾਤੜਾਂ ਇਲਾਕੇ ਦੇ ਕਿਸਾਨਾਂ ਲਈ ਲਗਾਏ ਗਏ ਕੈਂਪ ਮੌਕੇ ਕਿਸਾਨਾਂ ਨਾਲ ਮੁਲਾਕਾਤ ਕਰ ਰਹੇ ਸਨ। ਸ. ਜੌੜਾਮਾਜਰਾ (Chetan Singh Jauramajra) ਨੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਫ਼ਸਲਾਂ ਦੀ ਰਹਿੰਦ-ਖੂੰਹਦ ਤੇ ਪਰਾਲੀ ਨੂੰ ਅੱਗ ਨਾ ਲਗਾਉਣ ਤਾਂ ਕਿ ਵਾਤਾਵਰਣ ਵੀ ਗੰਧਲਾ ਨਾ ਹੋਵੇ ਤੇ ਸਾਡੇ ਮਿੱਤਰ ਕੀੜਿਆਂ ਦਾ ਕੋਈ ਨੁਕਸਾਨ ਨਾ ਹੋਵੇ। ਉਨ੍ਹਾਂ ਕਿਹਾ ਕਿ ਹੁਣ ਤਾਂ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਦੇ ਅਨੇਕਾਂ ਸੰਦ ਉਪਲਬੱਧ ਹਨ ਅਤੇ ਪੰਜਾਬ ਸਰਕਾਰ ਇਨ੍ਹਾਂ ਉਪਰ ਸਬਸਿਡੀ ਵੀ ਪ੍ਰਦਾਨ ਕਰ ਰਹੀ ਹੈ, ਇਸ ਲਈ ਕਿਸਾਨ ਪਰਾਲੀ ਸਾੜਨ ਦੀ ਥਾਂ, ਇਸ ਨੂੰ ਜਮੀਨ ਵਿੱਚ ਹੀ ਮਿਲਾਕੇ ਸੁਪਰ ਸੀਡਰ, ਹੈਪੀ ਸੀਡਰ ਤੇ ਨਵੀਂ ਤਕਨੀਕ ਦੀ ਮਸ਼ੀਨ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਕਰਨ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਸਾਨਾਂ ਨੂੰ ਕਿਹਾ ਕਿ ਉਹ ਸਬਸਿਡੀ ਦੇ ਘੇਰੇ ਵਿੱਚ ਆਉਂਦੀਆਂ ਫ਼ਸਲਾਂ ਦੀ ਰਹਿੰਦ-ਖ਼ੂੰਹਦ ਪ੍ਰਬੰਧਨ ਦੀਆਂ ਮਸ਼ੀਨਾਂ, ਬੇਲਰ, ਰੇਕਰ, ਸੁਪਰ ਸੀਡਰ ਤੇ ਜੀਰੋ ਡ੍ਰਿਲ ਆਦਿ ਦੀ ਖਰੀਦ ਕਰਕੇ ਇਨ੍ਹਾਂ ਉਪਰ ਸਬਸਿਡੀ ਲੈਣ ਲਈ ਫਾਰਮ ਭਰਕੇ ਖੇਤੀਬਾੜੀ ਵਿਭਾਗ ਕੋਲ ਜਮ੍ਹਾਂ ਕਰਵਾਉਣ ਅਤੇ ਇਨ੍ਹਾਂ ਮਸ਼ੀਨਾਂ ਦੀ ਪੜਤਾਲ ਲਾਜਮੀ ਕਰਵਾਉਣ ਤਾਂ ਕਿ ਉਨ੍ਹਾਂ ਨੂੰ ਸਬਸਿਡੀ ਮਿਲ ਸਕੇ। ਐਸ.ਡੀ.ਐਮਜ ਸਮਾਣਾ ਤੇ ਪਾਤੜਾਂ ਚਰਨਜੀਤ ਸਿੰਘ ਤੇ ਨਵਦੀਪ ਕੁਮਾਰ ਅਤੇ ਖੇਤੀਬਾੜੀ ਅਫ਼ਸਰ ਸਤੀਸ਼ ਕੁਮਾਰ ਨੇ ਦੱਸਿਆ ਕਿ ਇਸ ਦੌਰਾਨ ਕਰੀਬ 200 ਮਸ਼ੀਨਾਂ ਦੀ ਪੜਤਾਲ ਕੀਤੀ ਗਈ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾਰੂ ਪ੍ਰਭਾਵਾਂ ਤੋਂ ਵੀ ਜਾਣੂ ਕਰਵਾਇਆ ਗਿਆ ਹੈ। ਇਸ ਮੌਕੇ ਹਰਜਿੰਦਰ ਸਿੰਘ ਮਿੰਟੂ, ਗੁਰਦੇਵ ਸਿੰਘ ਟਿਵਾਣਾ, ਗੁਲਜ਼ਾਰ ਸਿੰਘ ਵਿਰਕ, ਬਲਕਾਰ ਸਿੰਘ ਗੱਜੂਮਾਜਰਾ, ਅਗਰਵਾਲ ਧਰਮਸ਼ਾਲਾ ਦੇ ਪ੍ਰਧਾਨ ਮਦਨ ਮਿੱਤਲ, ਸੁਰਜੀਤ ਸਿੰਘ ਦਹੀਆ, ਸੁਰਜੀਤ ਸਿੰਘ ਫ਼ੌਜੀ, ਅਮਨਦੀਪ ਸਿੰਘ ਸੋਨੂ ਥਿੰਦ, ਏ.ਡੀ.ਓਜ ਜੁਪਿੰਦਰ ਸਿੰਘ, ਅਮਨ ਤੇ ਗੁਰਮੇਲ ਸਿੰਘ, ਸ਼ਿਵ ਕੁਮਾਰ, ਜਤਿੰਦਰ ਸਿੰਘ, ਗੁਰਵਿੰਦਰ ਸਿੰਘ ਕਕਰਾਲਾ, ਗੁਰਵਿੰਦਰ ਸਿੰਘ ਘੱਗਾ, ਓਮ ਪ੍ਰਕਾਸ਼, ਸ਼ਰਨਦੀਪ ਕੌਰ ਅਤੇ ਹੋਰ ਪਤਵੰਤੇ ਮੌਜੂਦ ਸਨ। The post ਪਰਾਲੀ ਨੂੰ ਅੱਗ ਨਾ ਲਗਾਉਣ ਸਗੋਂ ਫ਼ਸਲਾਂ ਦੀ ਰਹਿੰਦ-ਖੂੰਹਦ ਜਮੀਨ ‘ਚ ਮਿਲਾ ਕੇ ਹੀ ਕਣਕ ਦੀ ਬਿਜਾਈ ਕਰਨ ਕਿਸਾਨ: ਚੇਤਨ ਸਿੰਘ ਜੌੜਾਮਾਜਰਾ appeared first on TheUnmute.com - Punjabi News. Tags:
|
ਕਾਂਗਰਸੀ ਆਗੂਆਂ ਨੇ ਪੰਜਾਬ ਵਿਧਾਨ ਸਭਾ 'ਚ ਵ੍ਹਾਈਟ ਪੇਪਰ ਲਿਆ ਕੇ SYL ਨਹਿਰ ਦੇ ਸੋਹਲੇ ਗਾਏ ਸਨ: CM ਭਗਵੰਤ ਮਾਨ Wednesday 01 November 2023 01:28 PM UTC+00 | Tags: breaking-news congress news ਲੁਧਿਆਣਾ, 01 ਨਵੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਕਾਂਗਰਸ (CONGRESS) ਲੀਡਰਸ਼ਿਪ ਨੇ ਬੇਝਿਜਕ ਹੋ ਕੇ '80ਵਿਆਂ ਵਿੱਚ ਪੰਜਾਬ ਵਿਧਾਨ ਸਭਾ ਦੇ ਸਦਨ ਵਿੱਚ ਵ੍ਹਾਈਟ ਪੇਪਰ ਲਿਆ ਕੇ ਸਤਲੁਜ-ਯਮੁਨਾ ਲਿੰਕ (SYL) ਨਹਿਰ ਦੇ ਹੱਕ ਵਿੱਚ ਕਸੀਦੇ ਪੜ੍ਹੇ ਸਨ। ਅੱਜ ਇੱਥੇ 'ਮੈਂ ਪੰਜਾਬ ਬੋਲਦਾ ਹਾਂ' ਬਹਿਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ, "ਸਤਲੁਜ ਯਮੁਨਾ ਲਿੰਕ ਨਹਿਰ ਪੰਜਾਬ ਦੇ ਸਿਆਸੀ ਆਗੂਆਂ ਵੱਲੋਂ ਆਪਣੇ ਹੀ ਸੂਬੇ ਅਤੇ ਲੋਕਾਂ ਨਾਲ ਕੀਤੇ ਫਰੇਬ, ਗੱਦਾਰੀ ਅਤੇ ਗੁਨਾਹ ਦੀ ਦਰਦ ਭਰੀ ਗਾਥਾ ਹੈ।" ਉਨ੍ਹਾਂ ਕਿਹਾ ਕਿ ਸੂਬਿਆਂ ਦਰਮਿਆਨ ਪਾਣੀਆਂ ਦੇ ਮਸਲੇ ਹੱਲ ਕਰਨ ਲਈ ਦੇਸ਼ ਭਰ ਵਿੱਚ ਇਕ ਹੀ ਐਕਟ-'ਅੰਤਰ-ਰਾਜੀ ਦਰਿਆਈ ਪਾਣੀਆਂ ਵਿਵਾਦ ਐਕਟ-1956' ਲਾਗੂ ਹੈ ਪਰ ਸਿਰਫ ਪੰਜਾਬ ਹੀ ਅਜਿਹਾ ਸੂਬਾ ਹੈ ਜਿੱਥੇ 'ਪੰਜਾਬ ਪੁਨਰਗਠਨ ਐਕਟ-1966' ਵਿੱਚ ਪੰਜਾਬ ਤੇ ਹਰਿਆਣਾ ਦਰਮਿਆਨ ਪਾਣੀ ਦੀ ਵੰਡ ਲਈ ਵੱਖਰੀ ਵਿਵਸਥਾ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਨਾਲ ਹਮੇਸ਼ਾ ਹੀ ਵਿਤਕਰਾ ਕੀਤਾ ਹੈ ਪਰ ਪੰਜਾਬ ਦੇ ਨੇਤਾਵਾਂ ਨੇ ਇਸ ਵਿਸ਼ਵਾਸਘਾਤ ਵਾਲੇ ਕਦਮ ਨੂੰ ਸਹੀ ਠਹਿਰਾਉਣ ਲਈ ਵ੍ਹਾਈਟ ਪੇਪਰ ਲਿਆਂਦਾ ਜੋ ਕਿ ਸ਼ਰਮਨਾਕ ਗੱਲ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ 'ਪੰਜਾਬ ਪੁਨਰਗਠਨ ਐਕਟ-1966' ਦੇ ਮੁਤਾਬਕ ਪੰਜਾਬ ਤੇ ਹਰਿਆਣਾ ਦਰਮਿਆਨ ਸਾਰੇ ਅਸਾਸਿਆਂ ਦੀ ਵੰਡ 60:40 ਦੇ ਅਨੁਪਾਤ ਮੁਤਾਬਕ ਹੋਈ ਸੀ ਪਰ ਤਤਕਾਲੀ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਨੇ 24 ਮਾਰਚ, 1976 ਨੂੰ ਨੋਟੀਫਿਕੇਸ਼ਨ ਜਾਰੀ ਕਰਕੇ ਧੱਕੇਸ਼ਾਹੀ ਨਾਲ ਪੰਜਾਬ ਤੇ ਹਰਿਆਣਾ ਦਰਮਿਆਨ ਰਾਵੀ-ਬਿਆਸ ਪਾਣੀਆਂ ਦੀ ਵੰਡ 50:50 ਦੇ ਅਨੁਪਾਤ ਨਾਲ ਕਰ ਦਿੱਤੀ ਜੋ ਸਿੱਧੇ ਤੌਰ ਉਤੇ ਪੰਜਾਬ ਦੇ ਹਿੱਤਾਂ ਦੇ ਖਿਲਾਫ਼ ਸੀ। ਉਨ੍ਹਾਂ ਕਿਹਾ ਕਿ ਉਸ ਮੌਕੇ ਸੂਬੇ ਦੇ ਮੁੱਖ ਮੰਤਰੀ ਗਿਆਨੀ ਜ਼ੈਲ ਸਿੰਘ ਨੇ ਪੰਜਾਬ ਦੇ ਹਿੱਤਾਂ ਨੂੰ ਅਣਗੌਲਿਆ ਕੀਤਾ ਅਤੇ ਕੇਂਦਰ ਸਰਕਾਰ ਦੀ ਕਠਪੁਤਲੀ ਵਾਂਗ ਭੂਮਿਕਾ ਨਿਭਾਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇੱਥੇ ਹੀ ਬੱਸ ਨਹੀਂ, ਸਗੋਂ 16 ਨਵੰਬਰ, 1976 ਨੂੰ ਉਨ੍ਹਾਂ ਨੇ ਇਕ ਕਰੋੜ ਰੁਪਏ ਦਾ ਚੈੱਕ ਪ੍ਰਾਪਤ ਕੀਤਾ ਅਤੇ ਐਸ.ਵਾਈ.ਐਲ. (SYL) ਦੇ ਨਿਰਮਾਣ ਵਿੱਚ ਤੇਜ਼ੀ ਲਿਆਂਦੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਾਲ 1977 ਵਿੱਚ ਸੱਤਾ ਸੰਭਾਲਣ ਤੋਂ ਬਾਅਦ ਪ੍ਰਕਾਸ਼ ਸਿੰਘ ਬਾਦਲ ਨੇ ਹਰਿਆਣਾ ਨੂੰ ਐਸ.ਵਾਈ.ਐਲ. ਰਾਹੀਂ ਪਾਣੀ ਦੇਣ ਦੇ ਕੰਮ ਨੂੰ ਇਕ ਵਾਰ ਵੀ ਨਹੀਂ ਰੋਕਿਆ। ਉਨ੍ਹਾਂ ਦੱਸਿਆ ਕਿ ਬਾਦਲ ਨੇ 4 ਜੁਲਾਈ, 1978 ਨੂੰ ਪੱਤਰ ਨੰਬਰ 23617 ਰਾਹੀਂ ਐਸ.ਵਾਈ.ਐਲ. ਦੇ ਨਿਰਮਾਣ ਲਈ ਹੋਰ ਤਿੰਨ ਕਰੋੜ ਰੁਪਏ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ 31 ਮਾਰਚ, 1979 ਨੂੰ ਤਤਕਾਲੀ ਅਕਾਲੀ ਸਰਕਾਰ ਨੇ ਐਸ.ਵਾਈ.ਐਲ. ਨਹਿਰ ਦੇ ਨਿਰਮਾਣ ਲਈ ਹਰਿਆਣਾ ਸਰਕਾਰ ਪਾਸੋਂ 1.5 ਕਰੋੜ ਦੀ ਰਾਸ਼ੀ ਪ੍ਰਾਪਤ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਬਾਦਲ ਨੇ ਐਮਰਜੈਂਸੀ ਕਲਾਜ਼ ਲਾਗੂ ਕਰਕੇ ਬਹੁਤ ਥੋੜ੍ਹੇ ਸਮੇਂ ਵਿੱਚ ਐਸ.ਵਾਈ.ਐਲ. (SYL) ਨਹਿਰ ਦੀ ਉਸਾਰੀ ਲਈ ਲੋੜੀਂਦੀ ਜ਼ਮੀਨ ਐਕੁਵਾਇਰ ਕੀਤੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਹਰਿਆਣਾ ਸਰਕਾਰ ਨਾਲ ਸਾਂਝ ਇਸ ਤੱਥ ਤੋਂ ਸਪੱਸ਼ਟ ਹੋ ਜਾਂਦੀ ਹੈ ਕਿ ਹਰਿਆਣਾ ਵਿਧਾਨ ਸਭਾ ਦੇ ਇਜਲਾਸ (1 ਮਾਰਚ, 1978 ਤੋਂ 7 ਮਾਰਚ, 1978 ਤੱਕ) ਦੌਰਾਨ ਹਰਿਆਣਾ ਦੇ ਤਤਕਾਲੀ ਮੁੱਖ ਮੰਤਰੀ ਚੌਧਰੀ ਦੇਵੀ ਲਾਲ ਨੇ ਕਿਹਾ, "ਬਾਦਲ ਨਾਲ ਮੇਰੇ ਨਿੱਜੀ ਰਿਸ਼ਤਿਆਂ ਕਾਰਨ ਪੰਜਾਬ ਸਰਕਾਰ ਨੇ ਐਸ.ਵਾਈ.ਐਲ. ਨਹਿਰ ਲਈ ਧਾਰਾ-4 ਅਤੇ ਧਾਰਾ-17 (ਐਮਰਜੈਂਸੀ ਕਲਾਜ਼) ਤਹਿਤ ਜ਼ਮੀਨ ਐਕੁਵਾਇਰ ਕੀਤੀ ਅਤੇ ਪੰਜਾਬ ਸਰਕਾਰ ਇਸ ਕਾਰਜ ਲਈ ਆਪਣੇ ਵੱਲੋਂ ਪੂਰੀ ਵਾਹ ਲਾ ਰਹੀ ਹੈ।" ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤੋਂ ਇਨ੍ਹਾਂ ਲੀਡਰਾਂ ਵੱਲੋਂ ਸੂਬੇ ਨੂੰ ਆਪਣੇ ਪਾਣੀਆਂ ਤੋਂ ਵਾਂਝਾ ਕਰਨ ਦੀ ਆਪਸੀ ਗੰਢਤੁੱਪ ਦਾ ਪਤਾ ਲਗਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕਹਾਣੀ ਇੱਥੇ ਹੀ ਖਤਮ ਨਹੀਂ ਹੋਈ ਕਿਉਂਕਿ ਸਾਲ 1998 ਵਿੱਚ ਜਦੋਂ ਪ੍ਰਕਾਸ਼ ਸਿੰਘ ਬਾਦਲ ਇਕ ਵਾਰ ਫੇਰ ਮੁੱਖ ਮੰਤਰੀ ਬਣੇ ਤਾਂ ਉਨ੍ਹਾਂ ਨੇ ਭਾਖੜਾ ਮੇਨ ਲਾਈਨ ਦੇ ਕਿਨਾਰਿਆਂ ਨੂੰ ਲਗਪਗ ਇਕ ਫੁੱਟ ਉੱਚਾ ਕਰ ਦਿੱਤਾ ਤਾਂ ਕਿ ਹਰਿਆਣਾ ਨੂੰ ਹੋਰ ਪਾਣੀ ਦਿੱਤਾ ਜਾ ਸਕੇ ਅਤੇ ਇਸ ਮੰਤਵ ਲਈ ਹਰਿਆਣਾ ਪਾਸੋਂ 45 ਕਰੋੜ ਰੁਪਏ ਵੀ ਹਾਸਲ ਕੀਤੇ। ਉਨ੍ਹਾਂ ਕਿਹਾ ਕਿ ਬਾਦਲ ਨੇ 'ਬਾਲਾਸਰ ਨਹਿਰ ਦੀ ਉਸਾਰੀ' ਲਈ ਪੰਜਾਬ ਨਾਲ ਧ੍ਰੋਹ ਕਮਾਇਆ। ਬਾਲਾਸਰ ਨਹਿਰ ਬਾਦਲ ਦੇ ਫਾਰਮ ਹਾਊਸ ਤੱਕ ਬਣਾਈ ਗਈ ਜੋ ਕਿ ਹਰਿਆਣਾ ਸਰਕਾਰ ਨੇ ਪੰਜਾਬ ਨਾਲ ਕੀਤੀ ਗੱਦਾਰੀ ਦੇ ਇਵਜ਼ ਵਿੱਚ ਬਾਦਲ ਨੂੰ ਸੌਗਾਤ ਦਿੱਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕਦਮਾਂ ਰਾਹੀਂ ਬਾਦਲ ਨੇ ਆਪਣੇ ਨਿੱਜੀ ਹਿੱਤ ਪੂਰਨ ਲਈ ਹਰਿਆਣਾ ਨੂੰ ਪਾਣੀ ਦਿੱਤਾ ਅਤੇ ਹਰਿਆਣਾ ਨੇ ਤੋਹਫੇ ਵਜੋਂ ਫਾਰਮ ਲਈ ਨਹਿਰ ਬਣਾ ਕੇ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਇਸ ਗੱਲ ਤੋਂ ਸਪੱਸ਼ਟ ਹੈ ਕਿ ਅਕਾਲੀ ਸਰਕਾਰ ਨੇ ਪੰਜਾਬ ਦੇ ਲੋਕਾਂ ਦੇ ਹਿੱਤਾਂ ਨਾਲ ਧ੍ਰੋਹ ਕਮਾ ਕੇ ਲੋਕਾਂ ਨਾਲੋਂ ਆਪਣੇ ਨਿੱਜੀ ਹਿੱਤਾਂ ਨੂੰ ਤਰਜੀਹ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਦੀ ਵੰਡ ਬਾਰੇ 31 ਦਸੰਬਰ, 1981 ਨੂੰ ਉਦੋਂ ਦੇ ਮੁੱਖ ਮੰਤਰੀ ਦਰਬਾਰਾ ਸਿੰਘ, ਹਰਿਆਣਾ ਦੇ ਮੁੱਖ ਮੰਤਰੀ ਤੇ ਰਾਜਸਥਾਨ ਦੇ ਮੁੱਖ ਮੰਤਰੀ ਵਿਚਾਲੇ ਸ੍ਰੀਮਤੀ ਇੰਦਰਾ ਗਾਂਧੀ ਦੀ ਹਾਜ਼ਰੀ ਵਿੱਚ ਸਮਝੌਤਾ ਹੋਇਆ ਸੀ ਕਿਉਂਕਿ ਉਸ ਸਮੇਂ ਕੇਂਦਰ ਤੇ ਇਨ੍ਹਾਂ ਤਿੰਨਾਂ ਸੂਬਿਆਂ ਵਿੱਚ ਕਾਂਗਰਸ ਦੀਆਂ ਸਰਕਾਰਾਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਸ ਸਮੇਂ ਦੇ ਕਾਂਗਰਸ ਦੇ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਦੇ ਨਾਜਾਇਜ਼ ਆਦੇਸ਼ ਉਤੇ ਪੰਜਾਬ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮਝੌਤੇ ਅਨੁਸਾਰ ਰਾਵੀ-ਬਿਆਸ ਦਾ 75 ਫੀਸਦ ਪਾਣੀ ਗੈਰ-ਰਿਪੇਰੀਅਨ ਰਾਜਾਂ ਹਰਿਆਣਾ ਅਤੇ ਰਾਜਸਥਾਨ ਨੂੰ ਦਿੱਤਾ ਗਿਆ ਅਤੇ ਕਿਸਾਨਾਂ ਦੇ ਸਖ਼ਤ ਵਿਰੋਧ ਦੇ ਬਾਵਜੂਦ ਸ੍ਰੀਮਤੀ ਇੰਦਰਾ ਗਾਂਧੀ ਅਤੇ ਕੈਪਟਨ ਅਮਰਿੰਦਰ ਸਿੰਘ ਨੇ 08 ਅਪ੍ਰੈਲ, 1982 ਨੂੰ ਚੌਧਰੀ ਬਲਰਾਮ ਜਾਖੜ ਦੀ ਹਾਜ਼ਰੀ ਵਿੱਚ ਚਾਂਦੀ ਦੀ ਕਹੀ ਨਾਲ ਟੱਕ ਲਾਉਣ ਦੀ ਰਸਮ ਅਦਾ ਕਰਕੇ ਐਸ.ਵਾਈ.ਐਲ. ਦੀ ਉਸਾਰੀ ਦਾ ਮੁੱਢ ਬੰਨ੍ਹਿਆ। ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਰਾਜ ਦੌਰਾਨ ਵੀ ਸ਼੍ਰੋਮਣੀ ਅਕਾਲੀ ਦਲ ਨੇ 24 ਜੁਲਾਈ, 1985 ਨੂੰ ਸ੍ਰੀ ਰਾਜੀਵ ਗਾਂਧੀ ਅਤੇ ਅਕਾਲੀ ਆਗੂ ਸੰਤ ਹਰਚੰਦ ਸਿੰਘ ਲੌਂਗੋਵਾਲ ਦਰਮਿਆਨ ਰਾਜੀਵ-ਲੌਂਗੋਵਾਲ ਸਮਝੌਤੇ ‘ਤੇ ਦਸਤਖਤ ਕੀਤੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੇ ਵੀ ਐਸ.ਵਾਈ.ਐਲ. (SYL) ਨਹਿਰ ਦੀ ਉਸਾਰੀ ਨੂੰ ਅੱਗੇ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਨੇ ਆਪਣੇ ਇਸ ਕਾਰਨਾਮੇ ਰਾਹੀਂ ਇਹ ਪੱਕਾ ਕਰ ਦਿੱਤਾ ਕਿ ਪੰਜਾਬ ਨੂੰ ਭਵਿੱਖ ਵਿੱਚ ਦਰਿਆਈ ਪਾਣੀਆਂ ‘ਤੇ ਉਸ ਦਾ ਹੱਕ ਨਾ ਮਿਲੇ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਸੁਰਜੀਤ ਸਿੰਘ ਬਰਨਾਲਾ ਨੇ ਆਪਣੇ ਕਾਰਜਕਾਲ (1985 ਤੋਂ 1987) ਦੌਰਾਨ ਨਾ ਸਿਰਫ਼ ਐਸ.ਵਾਈ.ਐਲ. ਦੀ ਲੰਬਿਤ ਉਸਾਰੀ ਨੂੰ ਯਕੀਨੀ ਬਣਾਇਆ, ਸਗੋਂ ਇਸ ਸਮੇਂ ਦੌਰਾਨ ਨਹਿਰ ਦੀ ਉਸਾਰੀ ਦਾ ਜ਼ਿਆਦਾਤਰ ਕੰਮ ਮੁਕੰਮਲ ਵੀ ਹੋਇਆ। ਮੁੱਖ ਮੰਤਰੀ ਨੇ ਕਿਹਾ ਕਿ 2007 ਵਿਚ ਪ੍ਰਕਾਸ਼ ਸਿੰਘ ਬਾਦਲ ਨੇ ਐਲਾਨ ਕੀਤਾ ਸੀ ਕਿ ਅਕਾਲੀ ਸਰਕਾਰ ਦੇ ਸੱਤਾ ਵਿਚ ਆਉਣ ‘ਤੇ 2004 ਦੇ ਐਕਟ ਦੀ ਧਾਰਾ 5 ਨੂੰ ਹਟਾ ਦਿੱਤਾ ਜਾਵੇਗਾ ਪਰ ਇਕ ਦਹਾਕਾ ਸੱਤਾ ਵਿਚ ਰਹਿਣ ਦੇ ਬਾਵਜੂਦ ਬਾਦਲ ਸਰਕਾਰ ਨੇ ਇਸ ਸੰਬਧੀ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਐਸ.ਵਾਈ.ਐਲ. (SYL) ਮੁੱਦੇ ‘ਤੇ ਸੁਪਰੀਮ ਕੋਰਟ ‘ਚ ਪੰਜਾਬ ਦੇ ਖਿਲਾਫ ਸਾਲ 2002, 2004 ਅਤੇ 2016 ‘ਚ ਤਿੰਨ ਵਿਰੋਧੀ ਫੈਸਲੇ ਹੋਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਵਿੱਚੋਂ ਦੋ ਫੈਸਲੇ ਤਾਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਆਏ ਸਨ ਪਰ ਵਕੀਲਾਂ 'ਤੇ ਅੰਨ੍ਹੇਵਾਹ ਪੈਸਾ ਖਰਚ ਕਰਨ ਦੇ ਬਾਵਜੂਦ ਉਨ੍ਹਾਂ ਨੇ ਇਨ੍ਹਾਂ ਫੈਸਲਿਆਂ ਦੀ ਢੁੱਕਵੇਂ ਢੰਗ ਨਾਲ ਪੈਰਵੀ ਨਹੀਂ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਕੋਲ ਪਾਣੀ ਦੀ ਘੱਟ ਉਪਲਬਧਤਾ ਦੇ ਮੁੱਦੇ ਨੂੰ ਜ਼ੋਰਦਾਰ ਢੰਗ ਨਾਲ ਪੇਸ਼ ਕੀਤਾ ਹੈ ਅਤੇ ਇਹ ਸੁਪਰੀਮ ਕੋਰਟ ਦੇ ਫੈਸਲੇ ਵਿੱਚ ਵੀ ਦਰਜ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪਿਛਲੇ 30 ਸਾਲਾਂ ਤੋਂ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡ ਰਿਹਾ ਹੈ ਅਤੇ ਹੁਣ ਵੀ ਇਸ ਮੁੱਦੇ ‘ਤੇ ਲੋਕਾਂ ਨੂੰ ਗੁੰਮਰਾਹ ਵੀ ਕਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੌਜੂਦਾ ਸੂਬਾ ਸਰਕਾਰ ਦੇ ਵਕੀਲਾਂ ਨੇ ਨਹਿਰ ਮੁਕੰਮਲ ਹੋਣ ਸਬੰਧੀ ਕਿਤੇ ਵੀ ਕੋਈ ਜ਼ਿਕਰ ਨਹੀਂ ਕੀਤਾ । The post ਕਾਂਗਰਸੀ ਆਗੂਆਂ ਨੇ ਪੰਜਾਬ ਵਿਧਾਨ ਸਭਾ ‘ਚ ਵ੍ਹਾਈਟ ਪੇਪਰ ਲਿਆ ਕੇ SYL ਨਹਿਰ ਦੇ ਸੋਹਲੇ ਗਾਏ ਸਨ: CM ਭਗਵੰਤ ਮਾਨ appeared first on TheUnmute.com - Punjabi News. Tags:
|
ਬੁੱਧੀਜੀਵੀਆਂ, ਸਾਹਿਤਕਾਰਾਂ ਤੇ ਉਦਯੋਗਪਤੀਆਂ ਨੇ ਬਹਿਸ ਦੇ ਕਦਮ ਨੂੰ ਸਮੂਹਿਕ ਸੂਝ-ਬੂਝ ਵੱਲ ਵੱਡੀ ਪੁਲਾਂਘ ਦੱਸਿਆ Wednesday 01 November 2023 01:32 PM UTC+00 | Tags: aam-aadmi-party breaking-news cm-bhagwant-mann intellectuals latest-news ludhiana ludhiana-police main-punjab-bolda-haan main-punjab-bolda-haan-debate news open-debate punjab-bjp punjab-congress punjab-news syl-issue the-unmute-breaking-news ਲੁਧਿਆਣਾ, 1 ਨਵੰਬਰ 2023: ਪੰਜਾਬ ਦੇ ਬੁੱਧੀਜੀਵੀਆਂ, ਸਾਹਿਤਕਾਰਾਂ, ਉਦਯੋਗਪਤੀਆਂ ਤੇ ਹੋਰ ਧਿਰਾਂ ਨੇ ਐਸ.ਵਾਈ.ਐਲ. ਦੇ ਸੰਜੀਦਾ ਮਸਲੇ ਉਤੇ 'ਮੈਂ ਪੰਜਾਬ ਬੋਲਦਾ ਹਾਂ' ਦੇ ਬੈਨਰ ਹੇਠ ਕਰਵਾਈ ਬਹਿਸ ਨੂੰ ਸਮੂਹਿਕ ਸੂਝ-ਬੂਝ (ਕੁਲੈਕਟਿਵ ਵਿਜ਼ਡਮ) ਬਣਾਉਣ ਵੱਲ ਵੱਡਾ ਕਦਮ ਦੱਸਿਆ, ਜਿਸ ਨਾਲ ਇਸ ਮਸਲੇ ਉਤੇ ਸੰਜੀਦਾ ਬਹਿਸ ਦੇ ਇਕ ਨਵੇਂ ਦੌਰ ਦੀ ਸ਼ੁਰੂਆਤ ਹੋਈ ਹੈ। ਇੱਥੇ ਬੁੱਧਵਾਰ ਨੂੰ ਇਸ ਬਹਿਸ ਦੌਰਾਨ ਗੀਤਕਾਰ ਬਾਬੂ ਸਿੰਘ ਮਾਨ ਨੇ ਕਿਹਾ ਕਿ ਇਹ ਬਹਿਸ ਐਸ.ਵਾਈ.ਐਲ. ਵਰਗੇ ਸੂਖ਼ਮ ਮਸਲੇ ਉਤੇ ਲੋਕਾਈ ਵਿੱਚ ਗੱਲਬਾਤ ਦੀ ਖੜੋਤ ਨੂੰ ਤੋੜਨ ਦਾ ਸਬੱਬ ਬਣੀ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਹੁਣ ਤੀਕ ਚੱਲੇ ਲੁੱਟਤੰਤਰ ਦਾ ਨੰਗਾ ਚਿਹਰਾ ਸਭ ਦੇ ਸਾਹਮਣੇ ਪੇਸ਼ ਕੀਤਾ ਹੈ। ਇਸ ਦੌਰਾਨ ਪੰਜਾਬੀ ਲੇਖਕ ਸ਼ਮਸ਼ੇਰ ਸਿੰਘ ਸੰਧੂ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਨੂੰ ਸੁਣਦਿਆਂ ਇੰਝ ਲੱਗ ਰਿਹਾ ਸੀ ਜਿਵੇਂ ਪੰਜਾਬ ਦੀ ਧਰਤੀ ਆਪਣਾ ਦਰਦ ਸੁਣਾ ਰਹੀ ਹੋਵੇ। ਉਨ੍ਹਾਂ ਕਿਹਾ ਕਿ ਇਹ ਬਹਿਸ ਇਕ ਸਾਰਥਿਕ ਸ਼ੁਰੂਆਤ ਹੈ, ਜਿਸ ਨੇ ਚਿਰਾਂ ਤੋਂ ਲਟਕ ਰਹੇ ਇਸ ਮਸਲੇ ਦੇ ਅਹਿਮ ਪਹਿਲੂ ਲੋਕਾਂ ਦੀ ਕਚਹਿਰੀ ਵਿੱਚ ਰੱਖੇ ਹਨ। ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਸਾਬਕਾ ਪ੍ਰਧਾਨ ਪ੍ਰੋ. ਰਵਿੰਦਰ ਭੱਠਲ ਨੇ ਕਿਹਾ ਕਿ ਭਗਵੰਤ ਮਾਨ ਨੇ ਅੱਜ ਧੁੰਦਲਾ ਸ਼ੀਸ਼ਾ ਸਾਫ਼ ਕਰ ਵਿਖਾਇਆ ਹੈ। ਉਨ੍ਹਾਂ ਸਿਆਸੀ ਆਗੂਆਂ ਦੀ ਦੋਗਲੀ ਪਹੁੰਚ ਬਾਰੇ ਤੱਥ ਲੋਕਾਂ ਸਾਹਮਣੇ ਰੱਖੇ ਹਨ, ਜਿਸ ਨਾਲ ਸਾਰੀ ਸਥਿਤੀ ਸਪੱਸ਼ਟ ਹੋਣ ਦੀ ਦਿਸ਼ਾ ਵੱਲ ਗੱਲ ਤੁਰੀ ਹੈ। ਦੂਜੇ ਪਾਸੇ ਉੱਘੇ ਉਦਯੋਗਪਤੀ ਤੇ ਲੁਧਿਆਣਾ ਵਿੱਚ ਰਾਮਗੜ੍ਹੀਆ ਵਿੱਦਿਅਕ ਸੰਸਥਾਵਾਂ ਦੇ ਪ੍ਰਧਾਨ ਰਣਜੋਧ ਸਿੰਘ ਨੇ ਕਿਹਾ ਕਿ ਦਰਮਿਆਨੇ ਅਤੇ ਲਘੂ ਉਦਯੋਗਾਂ ਦੀ ਰਜਿਸਟਰੇਸ਼ਨ ਵਿੱਚ ਪੰਜਾਬ ਦਾ ਪਹਿਲੇ ਸਥਾਨ ਉਤੇ ਆਉਣਾ ਸੂਬੇ ਲਈ ਜ਼ਿਕਰਯੋਗ ਪ੍ਰਾਪਤੀ ਹੈ, ਜਿਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਧਾਈ ਦੀ ਹੱਕਦਾਰ ਹੈ। ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਸਮਾਗਮ ਮਗਰੋਂ ਗੱਲਬਾਤ ਕਰਦਿਆਂ ਕਿਹਾ ਕਿ ਨਵ ਪੰਜਾਬ ਦਿਵਸ ਦੇ ਦਿਹਾੜੇ ਉਤੇ ਸੰਵਾਦ ਦੀ ਗੱਲ ਤੋਰਨੀ ਚੰਗੀ ਸ਼ੁਰੂਆਤ ਹੈ। ਇਹ ਗੱਲ ਅੱਗੇ ਤੁਰਨੀ ਚਾਹੀਦੀ ਹੈ ਅਤੇ ਵਿਰੋਧੀ ਧਿਰ ਨੂੰ ਟਲਣ ਦੀ ਥਾਂ ਸਹਿਯੋਗੀ ਰੋਲ ਅਦਾ ਕਰਨਾ ਚਾਹੀਦਾ ਹੈ। ਕੌਮੀ ਪੁਰਸਕਾਰ ਜੇਤੂ ਅਧਿਆਪਕਾ ਤੇ ਪ੍ਰਸਿੱਧ ਕਵਿੱਤਰੀ ਡਾ. ਗੁਰਚਰਨ ਕੌਰ ਕੋਚਰ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਉਤੇ ਵੱਜੇ ਡਾਕਿਆਂ ਦੀ ਵਾਰਤਾ ਨੇ ਸਾਡੀਆਂ ਅੱਖਾਂ ਖੋਲ੍ਹ ਦਿੱਤੀਆਂ ਹਨ। ਸਾਨੂੰ ਕਈ ਅਜਿਹੇ ਪਹਿਲੂਆਂ ਬਾਰੇ ਵੀ ਪਤਾ ਲੱਗਿਆ, ਜੋ ਪਹਿਲਾਂ ਕਦੇ ਆਮ ਲੋਕਾਂ ਵਿੱਚ ਆਏ ਹੀ ਨਹੀਂ ਸਨ। ਬਹਿਸ ਸਮਾਪਤ ਹੋਣ ਮਗਰੋਂ ਪ੍ਰਸਿੱਧ ਲੇਖਕ ਤੇ ਸੇਵਾਮੁਕਤ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਤੂਰ ਨੇ ਕਿਹਾ ਕਿ ਪੰਜਾਬ ਦੇ ਸਭ ਮਸਲਿਆਂ ਦੇ ਸਰਬਪੱਖੀ ਹੱਲ ਵਾਸਤੇ ਵਿਰੋਧੀ ਪਾਰਟੀਆਂ ਨੂੰ ਸਿਰ ਜੋੜਨਾ ਚਾਹੀਦਾ ਹੈ ਅਤੇ ਇਸ ਦਿਸ਼ਾ ਵਿੱਚ ਇਹ ਸਾਰਥਿਕ ਉਪਰਾਲਾ ਹੈ, ਜਿਸ ਨੇ ਚਿਰਾਂ ਤੋਂ ਰੁਕੀ ਹੋਈ ਗੱਲਬਾਤ ਨੂੰ ਸਹੀ ਦਿਸ਼ਾ ਵੱਲ ਮੋੜਾ ਦਿੱਤਾ ਹੈ। ਇਸ ਦੌਰਾਨ ਗਾਇਕ ਡਾ. ਸੁਖਨੈਨ ਤੇ ਅਦਾਕਾਰ ਬਾਲ ਮੁਕੰਦ ਸ਼ਰਮਾ ਦਾ ਕਹਿਣਾ ਸੀ ਕਿ ਸ. ਭਗਵੰਤ ਸਿੰਘ ਮਾਨ ਨੇ ਆਪਣੀ ਪੇਸ਼ਕਾਰੀ ਰਾਹੀਂ ਸਾਬਤ ਕਰ ਦਿੱਤਾ ਹੈ ਕਿ ਇਮਾਨ ਨੂੰ ਹਾਜ਼ਰ-ਨਾਜ਼ਰ ਜਾਣ ਕੇ ਸੱਚ ਕਿਵੇਂ ਬੋਲਣਾ ਹੈ। ਮੁੱਖ ਮੰਤਰੀ ਨੇ ਕਈ ਅਹਿਮ ਮਸਲੇ ਲੋਕਾਂ ਦੀ ਕਚਹਿਰੀ ਵਿੱਚ ਰੱਖ ਕੇ ਸਿਆਸੀ ਆਗੂਆਂ ਵੱਲੋਂ ਪੰਜਾਬ ਨਾਲ ਕਮਾਏ ਧ੍ਰੋਹ ਤੋਂ ਜਾਣੂੰ ਕਰਵਾਇਆ ਹੈ। The post ਬੁੱਧੀਜੀਵੀਆਂ, ਸਾਹਿਤਕਾਰਾਂ ਤੇ ਉਦਯੋਗਪਤੀਆਂ ਨੇ ਬਹਿਸ ਦੇ ਕਦਮ ਨੂੰ ਸਮੂਹਿਕ ਸੂਝ-ਬੂਝ ਵੱਲ ਵੱਡੀ ਪੁਲਾਂਘ ਦੱਸਿਆ appeared first on TheUnmute.com - Punjabi News. Tags:
|
WHO ਵੱਲੋਂ ਮਿਸਰ ਦੀ ਘੋਸ਼ਣਾ ਦਾ ਸਵਾਗਤ, ਗਾਜ਼ਾ ਪੱਟੀ ਦੇ ਜ਼ਖਮੀ ਤੇ ਬਿਮਾਰ ਮਰੀਜ਼ਾਂ ਕਰੇਗਾ ਇਲਾਜ Wednesday 01 November 2023 01:45 PM UTC+00 | Tags: breaking-news egypts gaza isreal-hamas-war news sick-patients who ਚੰਡੀਗੜ੍ਹ, 01 ਨਵੰਬਰ 2023: ਵਿਸ਼ਵ ਸਿਹਤ ਸੰਗਠਨ (WHO) ਨੇ ਮਿਸਰ ਦੀ ਘੋਸ਼ਣਾ ਦਾ ਸਵਾਗਤ ਕੀਤਾ ਹੈ ਕਿ ਉਹ ਗਾਜ਼ਾ ਪੱਟੀ ਦੇ 81 ਜ਼ਖਮੀ ਜਾਂ ਬਿਮਾਰ ਲੋਕਾਂ ਦਾ ਇਲਾਜ ਆਪਣੇ ਹਸਪਤਾਲਾਂ ‘ਚ ਕਰੇਗਾ। ਡਬਲਯੂਐਚਓ ਨੇ ਗਾਜ਼ਾ ਪੱਟੀ ਵਿੱਚ ਮਾਨਵਤਾਵਾਦੀ ਸਹਾਇਤਾ ਤੱਕ ਤੇਜ਼ੀ ਨਾਲ ਪਹੁੰਚ ਲਈ ਅਧਿਕਾਰੀਆਂ ਨੂੰ ਵੀ ਬੁਲਾਇਆ ਹੈ। WHO ਨੇ ਗਾਜ਼ਾ ਪੱਟੀ ਵਿੱਚ ਬਾਲਣ, ਪਾਣੀ, ਭੋਜਨ ਅਤੇ ਡਾਕਟਰੀ ਸਪਲਾਈ ਸਮੇਤ ਮਾਨਵਤਾਵਾਦੀ ਸਹਾਇਤਾ ਲਈ ਤੁਰੰਤ, ਤੇਜ਼ੀ ਨਾਲ ਪਹੁੰਚ ਅਤੇ ਗਾਜ਼ਾ ਪੱਟੀ ਵਿੱਚ ਮਰੀਜ਼ਾਂ ਲਈ ਰੈਫਰਲ ਸੇਵਾਵਾਂ ਤੱਕ ਪਹੁੰਚ ਦੀ ਮੰਗ ਕੀਤੀ ਹੈ। ਡਬਲਯੂਐਚਓ ਨੇ ਹੋਰ ਨੁਕਸਾਨ ਅਤੇ ਦੁੱਖਾਂ ਨੂੰ ਰੋਕਣ ਲਈ ਮਨੁੱਖਤਾਵਾਦੀ ਜੰਗਬੰਦੀ ਦੀ ਮੰਗ ਕੀਤੀ ਹੈ। The post WHO ਵੱਲੋਂ ਮਿਸਰ ਦੀ ਘੋਸ਼ਣਾ ਦਾ ਸਵਾਗਤ, ਗਾਜ਼ਾ ਪੱਟੀ ਦੇ ਜ਼ਖਮੀ ਤੇ ਬਿਮਾਰ ਮਰੀਜ਼ਾਂ ਕਰੇਗਾ ਇਲਾਜ appeared first on TheUnmute.com - Punjabi News. Tags:
|
ਮਸ਼ੀਨਾਂ ਦੀ ਆਨ-ਲਾਈਨ ਵੈਰੀਫਿਕੇਸ਼ਨ ਕਰਨ ਲਈ ਖੇਤ ਦਿਵਸ ਮਨਾਇਆ Wednesday 01 November 2023 01:50 PM UTC+00 | Tags: aam-aadmi-party breaking-news cm-bhagwant-mann farmers latest-news machines news punjab-government ਐੱਸ.ਏ.ਐਸ ਨਗਰ, 01 ਨਵੰਬਰ 2023: ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਸਰਕਾਰ ਵੱਲੋਂ ਸਬਸਿਡੀ ਤੇ ਮੁਹੱਈਆਂ ਕਰਵਾਈ ਜਾ ਰਹੀ ਮਸ਼ਨੀਰੀ (machines) ਦੀ ਅੱਜ ਰਾਜ ਵਿੱਚ ਸਮੂਹਿਕ ਤੌਰ ਤੇ ਆਨ-ਲਾਈਨ ਵੈਰੀਫਿਕੇਸ਼ਨ ਕਰਨ ਲਈ ਖੇਤ ਦਿਵਸ ਆਯੋਜਿਤ ਕੀਤਾ ਗਿਆ। ਡਾਇਰੈਕਟਰ ਖੇਤੀਬਾੜੀ ਪੰਜਾਬ ਡਾ. ਜਸਵੰਤ ਸਿੰਘ ਦੀ ਪ੍ਰਧਾਨਗੀ ਹੇਠ ਸੰਯੁਕਤ ਡਾਇਰੈਕਟਰ ਖੇਤੀਬਾੜੀ (ਇੰਜੀਨੀਅਰਿੰਗ) ਜਗਦੀਸ਼ ਸਿੰਘ ਅਤੇ ਮੁੱਖ ਖੇਤੀਬਾੜੀ ਅਫ਼ਸਰ, ਐਸ.ਏ.ਐਸ. ਨਗਰ ਡਾ. ਗੁਰਮੇਲ ਸਿੰਘ ਦੀ ਹਾਜ਼ਰੀ ਵਿੱਚ ਵੱਖ-ਵੱਖ ਪਿੰਡਾਂ ਤੋਂ ਆਏ ਕਿਸਾਨਾਂ ਦੀ ਮਸ਼ੀਨਰੀ (machines) ਦੀ ਵੈਰੀਫਿਕੇਸ਼ਨ ਕੀਤੀ ਗਈ। ਸਬ ਡਿਵੀਜ਼ਨ ਮੋਹਾਲੀ ਦੇ ਪਿੰਡ ਨਾਨੋਂ ਮਾਜਰਾ ਵਿਖੇ ਕੀਤੇ ਗਏ ਵੈਰੀਫਿਕੇਸ਼ਨ ਸਬੰਧੀ ਖੇਤ ਦਿਵਸ ਸਮੇਂ ਪਰਾਲੀ ਦੀਆਂ ਗੰਢਾਂ ਤਿਆਰ ਕਰਵਾਈਆਂ ਗਈਆਂ ਅਤੇ ਡਾਇਰੈਕਟਰ ਖੇਤੀਬਾੜੀ ਪੰਜਾਬ ਜੀ ਵੱਲੋਂ ਪਰਾਲੀ ਨੂੰ ਗਾਲ ਕੇ ਧਰਤੀ ਵਿੱਚ ਮਿਲਾਉਣ ਲਈ ਮੁਫਤ ਵਿੱਚ ਖੇਤੀਬਾੜੀ ਵਿਭਾਗ ਦੁਆਰਾ ਦਿੱਤੀ ਜਾ ਰਹੀ ਬਾਇਓ ਡੀਕੰਪੋਜ਼ਰ ਲੋੜਵੰਦ ਕਿਸਾਨਾਂ ਨੂੰ ਦਿੱਤੀ ਗਈ, ਤਾਂ ਜੋ ਪਰਾਲੀ ਨੂੰ ਧਰਤੀ ਵਿੱਚ ਮਿਲਾ ਕੇ ਇਸ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਕੀਤਾ ਜਾ ਸਕੇ। ਮੁੱਖ ਖੇਤੀਬਾੜੀ ਅਫ਼ਸਰ, ਐਸ.ਏ.ਐਸ. ਨਗਰ ਡਾ. ਗੁਰਮੇਲ ਸਿੰਘ ਨੇ ਦੱਸਿਆ ਕਿ ਮੌਜੂਦਾ ਸਾਲ ਦੌਰਾਨ ਹੁਣ ਤੱਕ ਕਿਸਾਨਾਂ ਵੱਲੋਂ 179 ਮਸ਼ੀਨਾਂ ਦੀ ਖਰੀਦ ਹੋ ਚੁੱਕੀ ਹੈ, ਜਿਸ ਵਿੱਚ 112 ਸੂਪਰ ਸੀਡਰ, 11 ਬੇਲਰ ਅਤੇ 34 ਸਰਫੇਸ ਸੀਡਰ ਸ਼ਾਮਿਲ ਹਨ। ਉਹਨਾਂ ਨੇ ਮਸ਼ੀਨਾਂ ਦੀ ਵਰਤੋਂ ਸਬੰਧੀ ਤਸੱਲੀ ਦਾ ਪ੍ਰਗਟਾਵਾ ਕੀਤਾ ਅਤੇ ਜਾਣਕਾਰੀ ਦਿੱਤੀ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਦੀ ਸਾਂਭ ਸੰਭਾਲ ਲਈ ਕਿਸਾਨ ਸਿਖਲਾਈ ਕੈਂਪ, ਪਬਲੀਸਿਟੀ ਵੈਨ, ਵਾਲ ਪੇਟਿੰਗ, ਸਕੂਲ ਮੋਬੇਲਾਈਜੇਸ਼ਨ ਆਦਿ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਦਕਾ ਜਿਲ੍ਹੇ ਵਿੱਚ ਪਿਛਲੇ ਸਾਲਾਂ ਦੇ ਮੁਕਾਬਲੇ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ ਕਮੀ ਪਾਈ ਗਈ ਹੈ। ਵਿਭਾਗ ਵੱਲੋਂ ਮਨਾਏ ਗਏ ਖੇਤ ਦਿਵਸ ਵਿੱਚ ਜਿਲ੍ਹਾ ਐਸ.ਏ.ਐਸ. ਨਗਰ ਦੇ ਅਧਿਕਾਰੀਆਂ ਡਾ. ਸੁਭਕਰਨ ਸਿੰਘ, ਡਾ. ਗੁਰਦਿਆਲ ਕੁਮਾਰ, ਡਾ. ਸੁੱਚਾ ਸਿੰਘ, ਸ਼੍ਰੀਮਤੀ ਰੁਪਿੰਦਰ ਕੌਰ, ਜਗਦੀਪ ਸਿੰਘ, ਕਮਲਦੀਪ ਸਿੰਘ ਅਤੇ ਵੱਖ-ਵੱਖ ਪਿੰਡਾਂ ਦੇ ਅਗਾਂਹਵਧੂ ਕਿਸਾਨਾਂ ਨੇ ਭਾਗ ਲਿਆ। The post ਮਸ਼ੀਨਾਂ ਦੀ ਆਨ-ਲਾਈਨ ਵੈਰੀਫਿਕੇਸ਼ਨ ਕਰਨ ਲਈ ਖੇਤ ਦਿਵਸ ਮਨਾਇਆ appeared first on TheUnmute.com - Punjabi News. Tags:
|
ਭਾਰਤ ਸਰਕਾਰ ਵੱਲੋਂ ਦਿੱਤੇ ਜਾਂਦੇ ਖੇਡ ਐਵਾਰਡਾਂ ਲਈ ਨਾਮਜ਼ਦਗੀ ਭੇਜਣ ਦੀ ਭਲਕੇ ਆਖ਼ਰੀ ਮਿਤੀ Wednesday 01 November 2023 01:53 PM UTC+00 | Tags: breaking-news government-of-india news punjab-news sports-awards sports-awards-2023 ਐੱਸ.ਏ.ਐੱਸ ਨਗਰ, 1 ਨਵੰਬਰ, 2023: ਭਾਰਤ ਸਰਕਾਰ ਵੱਲੋਂ ਸਾਲ 2023 ਲਈ ਦਿੱਤੇ ਜਾਣ ਵਾਲੇ ਖੇਡ ਐਵਾਰਡਾਂ (Sports Awards) ਲਈ ਨਾਮਜ਼ਦਗੀ ਭੇਜਣ ਦੀ ਆਖਰੀ ਮਿਤੀ 2 ਨਵੰਬਰ, 2023 ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਗੁਰਦੀਪ ਕੌਰ ਨੇ ਦੱਸਿਆ ਕਿ ਇਨ੍ਹਾਂ ਐਵਾਰਡਾਂ 'ਚ ਅਰਜੁਨਾ ਐਵਾਰਡ-2023, ਮੇਜਰ ਧਿਆਨ ਚੰਦ ਖੇਲ ਰਤਨ ਐਵਾਰਡ-2023, ਦਰੋਣਾਚਾਰੀਆਂ ਐਵਾਰਡ-2023, ਧਿਆਨ ਚੰਦ ਲਾਈਫ਼ਟਾਈਮ ਐਵਾਰਡ-2023 ਅਤੇ ਰਾਸ਼ਟਰੀ ਖੇਲ ਪ੍ਰੋਤਸਾਹਨ ਪੁਰਸਕਾਰ-2023 ਸ਼ਾਮਿਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਪੁਰਸਕਾਰਾਂ ਲਈ ਯੋਗ ਖਿਡਾਰੀ ਅਤੇ ਕੋਚ ਨਾਮਜ਼ਦਗੀਆਂ ਸਿੱਧੇ ਤੌਰ 'ਤੇ ਭਾਰਤ ਸਰਕਾਰ ਵੱਲੋਂ ਦੱਸੀ ਵੈਬਸਾਈਟ https://dbtyas-sports.gov.in/ ਤੇ ਜਾ ਕੇ ਅਨਲਾਈਨ ਭਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਗਾਈਡਲਾਈਨਜ਼ ਵੀ ਵੈਬਸਾਈਟ 'ਤੇ ਮੌਜੂਦ ਹਨ। ਉਨ੍ਹਾ ਸਪੱਸ਼ਟ ਕੀਤਾ ਕਿ ਇਹ ਅਰਜ਼ੀਆਂ ਕੇਵਲ ਆਨਲਾਈਨ ਹੀ ਹਨ, ਇਸ ਲਈ ਖੇਡ ਵਿਭਾਗ ਦੇ ਦਫ਼ਤਰ ਰਾਹੀਂ ਨਹੀਂ ਭੇਜੀਆਂ ਜਾ ਸਕਦੀਆਂ। The post ਭਾਰਤ ਸਰਕਾਰ ਵੱਲੋਂ ਦਿੱਤੇ ਜਾਂਦੇ ਖੇਡ ਐਵਾਰਡਾਂ ਲਈ ਨਾਮਜ਼ਦਗੀ ਭੇਜਣ ਦੀ ਭਲਕੇ ਆਖ਼ਰੀ ਮਿਤੀ appeared first on TheUnmute.com - Punjabi News. Tags:
|
ਪੀ.ਐਚ.ਸੀ. ਬੂਥਗੜ੍ਹ ਅਧੀਨ ਆਯੁਸ਼ਮਾਨ ਕਾਰਡ ਬਣਾਉਣ ਦਾ ਕੰਮ ਲਗਾਤਾਰ ਜਾਰੀ: ਡਾ. ਅਲਕਜੋਤ ਕੌਰ Wednesday 01 November 2023 02:00 PM UTC+00 | Tags: ayushman-card breaking-news dr-alkjot-kaur health-ayushman-card healthcard health-card ਐੱਸ.ਏ.ਐੱਸ ਨਗਰ 1 ਨਵੰਬਰ 2023: ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਅਧੀਨ ਪੈਂਦੇ ਪਿੰਡਾਂ ਵਿਚ 'ਆਯੁਸ਼ਮਾਨ ਭਾਰਤ' ਕਾਰਡ (Ayushman cards) ਬਣਾਉਣ ਦਾ ਕੰਮ ਲਗਾਤਾਰ ਜਾਰੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਦਸਿਆ ਕਿ ਇਹ ਕਾਰਡ 'ਆਯੁਸ਼ਮਾਨ ਭਵ' ਮੁਹਿੰਮ ਤਹਿਤ ਬਣਾਏ ਜਾ ਰਹੇ ਹਨ, ਜਿਸ ਤਹਿਤ ਲੋਕਾਂ ਨੂੰ 5 ਲੱਖ ਰੁਪਏ ਤਕ ਦੇ ਮੁਫ਼ਤ ਡਾਕਟਰੀ ਇਲਾਜ ਦੀ ਸਹੂਲਤ ਪ੍ਰਦਾਨ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਬੀਤੇ ਤਿੰਨ ਦਿਨਾਂ ਦੌਰਾਨ ਪਿੰਡ ਬਹਿਲੋਲਪੁਰ ਅਤੇ ਜੁਝਾਰਨਗਰ ਵਿਚ ਸਿਹਤ ਵਿਭਾਗ ਵਲੋਂ ਇਹ ਕਾਰਡ (Ayushman cards) ਬਣਾਉਣ ਲਈ ਕੈਂਪ ਲਗਾਏ ਗਏ ਜਿਸ 'ਚ ਭਾਰੀ ਗਿਣਤੀ 'ਚ ਲੋਕਾਂ ਨੇ ਸ਼ਿਰਕਤ ਕੀਤੀ। ਉਨ੍ਹਾਂ ਦਸਿਆ ਕਿ ਇਨ੍ਹਾਂ ਕੈਂਪਾਂ 'ਚ 506 ਕਾਰਡ ਬਣਾਏ ਗਏ। ਉਨ੍ਹਾਂ ਦਸਿਆ ਕਿ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਸਿਹਤ ਸਕੀਮਾਂ ਨੂੰ ਆਖਰੀ ਕਤਾਰ ਵਿਚ ਖੜ੍ਹੇ ਵਿਅਕਤੀਆ ਤੱਕ ਪਹੁੰਚਾਉਣਾ ਯਕੀਨੀ ਬਣਾਉਣਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪੋ-ਅਪਣੇ ਆਯੁਸਮਾਨ ਕਾਰਡ ਬਣਾਉਣ ਤਾਕਿ ਉਨ੍ਹਾਂ ਨੂੰ ਮੁਫ਼ਤ ਡਾਕਟਰੀ ਇਲਾਜ ਦੀ ਸਹੂਲਤ ਮਿਲ ਸਕੇ। ਲੋਕ ਅਪਣੀ ਪਾਤਰਤਾ ਜਾਣਨ ਲਈ ਅਪਣੀ ਨੇੜਲੀ ਸਿਹਤ ਸੰਸਥਾ ਵਿਚ ਜਾ ਸਕਦੇ ਹਨ। ਇਸ ਤੋਂ ਇਲਾਵਾ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਡਾ. ਕਿਰਨਜੀਤ ਕੌਰ, ਡਾ. ਜਯੋਤੀ, ਚਰਨਪ੍ਰੀਤ ਸਿੰਘ, ਰਣਜੀਤ, ਕੁਲਵਿੰਦਰ ਕੌਰ ਅਤੇ ਆਸ਼ਾ ਵਰਕਰ ਮੌਜੂਦ ਸਨ। The post ਪੀ.ਐਚ.ਸੀ. ਬੂਥਗੜ੍ਹ ਅਧੀਨ ਆਯੁਸ਼ਮਾਨ ਕਾਰਡ ਬਣਾਉਣ ਦਾ ਕੰਮ ਲਗਾਤਾਰ ਜਾਰੀ: ਡਾ. ਅਲਕਜੋਤ ਕੌਰ appeared first on TheUnmute.com - Punjabi News. Tags:
|
ਪਿੰਡ ਫਿੱਡੇ ਕਲਾਂ ਵਿਖੇ 5 ਮੌਤਾਂ 'ਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਦੁੱਖ ਦਾ ਪ੍ਰਗਟਾਵਾ Wednesday 01 November 2023 02:10 PM UTC+00 | Tags: breaking-news fidde-kalan kultar-singh-sandhawan speaker-kultar-singh-sandhawan ਫ਼ਰੀਦਕੋਟ , 31 ਅਕਤੂਬਰ 2023 : ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਪਿਛਲੇ ਦਿਨੀਂ ਪਿੰਡ ਫਿੱਡੇ ਕਲਾਂ ਵਿਖੇ 5 ਮੌਤਾਂ ਹੋ ਜਾਣ ਕਾਰਨ ਅਫਸੋਸ ਕਰਨ ਪੁੱਜੇ। ਇਸ ਮੌਕੇ ਹਰ ਉਸ ਪਰਿਵਾਰ ਨਾਲ ਉਨ੍ਹਾਂ ਹਮਦਰਦੀ ਜਾਹਰ ਕੀਤੀ ਜਿਸ ਦਾ ਇੱਕ ਜੀਅ ਪ੍ਰਮਾਤਮਾ ਦੇ ਚਰਨਾਂ ਵਿੱਚ ਜਾ ਬਿਰਾਜਿਆ। ਸਪੀਕਰ ਸੰਧਵਾਂ (Kultar Singh Sandhawan) ਨੇ ਇਨ੍ਹਾਂ ਪਰਿਵਾਰਕ ਮੈਂਬਰਾਂ ਨਾਲ ਸਮਾਂ ਬਿਤਾਉਂਦਿਆਂ ਗੁਰੂ ਮਹਾਰਾਜ ਨੂੰ ਪਿਆਰੇ ਹੋ ਗਏ ਪਰਿਵਾਰਕ ਮੈਂਬਰ ਦੀ ਮੌਤ ਦਾ ਕਾਰਨ ਵੀ ਜਾਣਿਆ। ਉਨ੍ਹਾਂ ਦੱਸਿਆ ਕਿ ਹਰ ਪਰਿਵਾਰ ਨਾਲ ਉਹ ਇਸ ਦੁੱਖ ਦੀ ਘੜੀ ਵਿੱਚ ਨਾਲ ਖੜੇ ਹਨ। ਇਸ ਮੌਕੇ ਉਨ੍ਹਾਂ ਪਰਿਵਾਰਕ ਮੈਂਬਰਾਂ ਨੂੰ ਲੋੜ ਮੁਤਾਬਿਕ ਹਰ ਸੰਭਵ ਸਹਾਇਤਾ ਕਰਨ ਦਾ ਵੀ ਭਰੋਸਾ ਦਿੱਤਾ। ਇਸ ਪਿੰਡ ਦੇ ਰਹਿਣ ਵਾਲੇ ਮੇਜਰ ਸਿੰਘ, ਦਰਸ਼ਨ ਸਿੰਘ, ਸੁਰਿੰਦਰ ਸਿੰਘ,ਰਾਮ ਸਿੰਘ ਅਤੇ ਤੇਜ ਸਿੰਘ ਦੀ ਹੋਈ ਬੇਵਕਤੀ ਮੌਤ ਤੇ ਦੁੱਖ ਜਾਹਿਰ ਕਰਦਿਆਂ ਉਨਾਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਹੈ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾ ਵਿੱਚ ਨਿਵਾਸ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। ਉਨ੍ਹਾਂ ਹਰੇਕ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਕਿਹਾ ਕਿ ਪਰਿਵਾਰਿਕ ਜੀਆਂ ਦਾ ਬੇਵਕਤੀ ਚੱਲੇ ਜਾਣਾ ਦੁੱਖਦਾਇਕ ਹੈ। The post ਪਿੰਡ ਫਿੱਡੇ ਕਲਾਂ ਵਿਖੇ 5 ਮੌਤਾਂ ‘ਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਦੁੱਖ ਦਾ ਪ੍ਰਗਟਾਵਾ appeared first on TheUnmute.com - Punjabi News. Tags:
|
ਵਿਜੀਲੈਂਸ ਬਿਊਰੋ ਨੇ ਗਿੱਦੜਬਾਹਾ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ Wednesday 01 November 2023 02:14 PM UTC+00 | Tags: breaking-news giddarbaha news punjabi-news ssp-vigilance-bureau the-unmute-breaking-news the-unmute-latest-update vigilance-bureau ਗਿੱਦੜਬਾਹਾ / ਸ੍ਰੀ ਮੁਕਤਸਰ ਸਾਹਿਬ, 1 ਨਵੰਬਰ 2023: ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ (Vigilance Bureau) ਪੰਜਾਬ ਅਤੇ ਐਸ.ਐਸ.ਪੀ ਵਿਜੀਲੈਂਸ ਬਿਊਰੋ ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਾਤਾ ਮਿਸ਼ਰੀ ਦੇਵੀ ਕਾਲਜ ਗਿੱਦੜਬਾਹਾ ਵਿਖੇ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਇਸ ਸੈਮੀਨਾਰ ਦੀ ਪ੍ਰਧਾਨਗੀ ਪ੍ਰਿਤਪਾਲ ਸ਼ਰਮਾ ਚੇਅਰਮੈਨ ਮਾਰਕੀਟ ਕਮੇਟੀ ਗਿੱਦੜਬਾਹਾ ਨੇ ਕੀਤੀ। ਇਸ ਮੌਕੇ ਐਸ.ਡੀ ਐਮ ਗਿੱਦੜਬਾਹਾ ਸ਼੍ਰੀਮਤੀ ਬਲਜੀਤ ਕੌਰ, ਡੀਐਸਪੀ ਗਿੱਦੜਬਾਹਾ ਜਸਬੀਰ ਸਿੰਘ ਪੰਨੂ, ਵਿਜੀਲੈਂਸ ਬਿਊਰੋ ਯੂਨਿਟ ਸ਼੍ਰੀ ਮੁਕਤਸਰ ਸਾਹਿਬ ਦੇ ਸੰਦੀਪ ਸਿੰਘ ਚਹਿਲ ਡੀ ਐਸ ਪੀ ਅਤੇ ਪ੍ਰਮੁੱਖ ਸ਼ਖਸ਼ੀਅਤਾਂ ਮੌਜੂਦ ਸਨ। ਇਸ ਮੌਕੇ ਤੇ ਬੋਲਦਿਆਂ ਚੇਅਰਮੈਨ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵਾਲੀ ਸਰਕਾਰ ਵਲੋਂ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਸਖਤ ਕਦਮ ਚੁੱਕੇ ਗਏ ਹਨ ਅਤੇ ਰਿਸ਼ਵਤਖੋਰੀ ਨੂੰ ਰੋਕਣ ਲਈ ਪੰਜਾਬ ਵਿਜੀਲੈਂਸ ਬਿਉਰੋ (Vigilance Bureau) ਵਲੋਂ ਚੋਕਸੀ ਵਰਤੀ ਜਾ ਰਹੀ ਹੈ, ਜੋ ਕਿ ਇੱਕ ਸਲਾਘਾਯੋਗ ਕਦਮ ਹੈ ਇਸ ਮੌਕੇ ਤੇ ਐਸ.ਡੀ.ਐਮ. ਗਿੱਦੜਬਾਹਾ,ਡੀ.ਐਸ.ਪੀ. ਪੰਨੂ ਤੋਂ ਇਲਾਵਾ ਪੱਤਰਕਾਰ ਕਾਲਾ ਸਿੰਘ ਬੇਦੀ ਜਸਵੰਤ ਸਿੰਘ ਬਰਾੜ ਰਿਟਾਇਰ ਪ੍ਰਿੰਸੀਪਲ ਕਰਮਜੀਤ ਸਿੰਘ ਪ੍ਰਧਾਨ ਗੌਰਮੈਂਟ ਐਸੋਸੀਏਸ਼ਨ ਸ੍ਰੀ ਮੁਕਸਰ ਸਾਹਿਬ ਨੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਆਮ ਪਬਲਿਕ ਨੂੰ ਜਾਗਰੂਕ ਕੀਤਾ। ਵਿਜੀਲੈਂਸ ਬਿਊਰੋ ਯੂਨਿਟ ਸ਼੍ਰੀ ਮੁਕਤਸਰ ਸਾਹਿਬ ਦੇ ਸੰਦੀਪ ਸਿੰਘ ਚਹਿਲ ਡੀ ਐਸ ਪੀ ਨੇ ਦੱਸਿਆ ਕਿ ਵਿਭਾਗ ਵਲੋਂ 5 ਨਵੰਬਰ ਤੱਕ ਭ੍ਰਿਸ਼ਟਾਚਾਰ ਜਾਗਰੂਕਤਾ ਹਫਤਾ ਮਨਾਇਆ ਜਾ ਰਿਹਾ ਹੈ । ਉਹਨਾਂ ਕਿਹਾ ਕਿ ਜੇਕਰ ਕੋਈ ਅਧਿਕਾਰੀ, ਕਰਮਚਾਰੀ ਜਾਂ ਵਿਅਕਤੀ ਸਰਕਾਰੀ ਕੰਮ ਕਰਨ ਬਦਲੇ ਪੈਸਿਆਂ ਦੀ ਮੰਗ ਕਰਦਾ ਹੈ ਤਾਂ ਇਸ ਸਬੰਧੀ ਵਿਜੀਲੈਂਸ ਵਿਭਾਗ ਨਾਲ ਤਾਲਮੇਲ ਕੀਤਾ ਜਾਵੇ। ਇਸ ਮੌਕੇ ਇੰਸਪੈਕਟਰ ਅਮਨਦੀਪ ਸਿੰਘ ਮਾਨ, ਸਬ ਇੰਸਪੈਕਟਰ ਸੁਖਮੰਦਰ ਸਿੰਘ, ਏਐਸਆਈ ਲਖਵਿੰਦਰ ਸਿੰਘ, ਮੁੱਖ ਮੁਨਸ਼ੀ ਗੁਰਤੇਜ ਸਿੰਘ ਜਗਦੀਪ ਸਿੰਘ ਰੀਡਰ, ਹੌਲਦਾਰ ਗੁਰਕੀਰਤ ਸਿੰਘ ਹੌਲਦਾਰ ਹਰਮੱਤ ਪ੍ਰਕਾਸ਼ ਵੀ ਮੌਜੂਦ ਸਨ। The post ਵਿਜੀਲੈਂਸ ਬਿਊਰੋ ਨੇ ਗਿੱਦੜਬਾਹਾ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ appeared first on TheUnmute.com - Punjabi News. Tags:
|
ਵਧ ਰਹੇ ਹਵਾ ਪ੍ਰਦੂਸ਼ਣ ਮੱਦੇਨਜਰ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਸੱਦੀ ਬੈਠਕ, ਇਸ ਯੋਜਨਾ 'ਤੇ ਹੋਈ ਚਰਚਾ Wednesday 01 November 2023 02:22 PM UTC+00 | Tags: aam-aadmi-party air-pollution breaking-news cm-bhagwant-mann delhi-air-pollution delhi-environment gopal-roy news punjab-government punjabi-news the-unmute-breaking-news the-unmute-punjab ਨਵੀਂ ਦਿੱਲੀ, 1 ਨਵੰਬਰ 2023 (ਦਵਿੰਦਰ ਸਿੰਘ): ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਹਵਾ ਪ੍ਰਦੂਸ਼ਣ (Air Pollution) ਦੇ ਵਧਦੇ ਪੱਧਰ ਅਤੇ ਜੀਆਰਏਪੀ-2 ਉਪਾਵਾਂ ਨੂੰ ਲਾਗੂ ਕਰਨ ਦੇ ਮੁੱਦੇ ‘ਤੇ ਦਿੱਲੀ ਸਕੱਤਰੇਤ ਵਿਖੇ ਸਾਰੇ ਸਬੰਧਤ ਵਿਭਾਗਾਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਬੈਠਕ ਤੋਂ ਬਾਅਦ ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ‘ਸੀਏਕਿਊਐਮ (ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ) ਦੀਆਂ ਹਦਾਇਤਾਂ ਅਨੁਸਾਰ ਅੱਜ ਤੋਂ ਦਿੱਲੀ ਵਿੱਚ ਡੀਜ਼ਲ ਬੱਸਾਂ ਦੇ ਦਾਖ਼ਲੇ ‘ਤੇ ਰੋਕ ਲਗਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਲਈ ਰਾਜਸਥਾਨ ਵਿੱਚ 18 ਟੀਮਾਂ ਬਣਾਈਆਂ ਗਈਆਂ ਹਨ। ਉਨ੍ਹਾਂ ਨੇ ਦਿੱਲੀ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਰਾਜ ਸਰਕਾਰਾਂ ਆਪਣੇ ਡਿਪੂਆਂ ਤੋਂ ਸਿਰਫ਼ ਸੀਐਨਜੀ, ਇਲੈਕਟ੍ਰਿਕ ਜਾਂ ਬੀਐਸ-VI ਬੱਸਾਂ ਹੀ ਚਲਾਉਣ ਤਾਂ ਜੋ ਯਾਤਰੀਆਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਦੱਸ ਦੇਈਏ ਕਿ ਰਾਜਧਾਨੀ ਦਿੱਲੀ ਵਿੱਚ ਇਸ ਸਮੇਂ ਹਵਾ ਖ਼ਰਾਬ ਹੈ। ਹਰ ਪਾਸੇ ਲੋਕ ਜ਼ਹਿਰੀਲੇ ਧੂੰਏਂ ਨੂੰ ਸਾਹ ਲੈਣ ਲਈ ਮਜਬੂਰ ਹਨ। ਅੱਜ ਦਿੱਲੀ ਦਾ AQI 321 ਦੇ ਨੇੜੇ ਰਿਹਾ। ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਦਿੱਲੀ ਸਰਕਾਰ ਨੇ ਦਿੱਲੀ ਵਿੱਚ (GRAP-2) ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਹੁਣ ਦਿੱਲੀ ਵਿੱਚ ਵਾਹਨਾਂ ਤੋਂ ਲੰਘਣ ਵਾਲੇ ਲੋਕਾਂ ਨੂੰ ਗਰੁੱਪ 2 ਦੇ ਨਿਯਮਾਂ ਦੀ ਪਾਲਣਾ ਕਰਨੀ ਪਵੇਗੀ। GRAP-2 ਯੋਜਨਾ ਲਾਗੂ ਕੀਤੀ :-ਪ੍ਰਦੂਸ਼ਣ (Air Pollution) ਦੇ ਵਧਦੇ ਖ਼ਤਰੇ ਦੇ ਮੱਦੇਨਜ਼ਰ ਦਿੱਲੀ ਸਰਕਾਰ ਦੇ ਵਾਤਾਵਰਨ ਮੰਤਰੀ ਗੋਪਾਲ ਰਾਏ ਨੇ ਕਿਹਾ ਸੀ ਕਿ ਗ੍ਰੇਪ ਟੂ ਦੇ ਪ੍ਰਾਵਧਾਨ ਲਾਗੂ ਹੋਣ ਤੋਂ ਬਾਅਦ 1 ਨਵੰਬਰ ਤੋਂ ਦੂਜੇ ਰਾਜਾਂ ਦੀਆਂ ਡੀਜ਼ਲ ਬੱਸਾਂ ਦਿੱਲੀ ‘ਚ ਦਾਖ਼ਲ ਨਹੀਂ ਹੋ ਸਕਣਗੀਆਂ। ਇਸ ਦਾ ਮਤਲਬ ਹੈ ਕਿ ਅੱਜ ਤੋਂ GRAP-2 ਲਾਗੂ ਹੋਣ ਕਾਰਨ ਲੋਕਾਂ ਨੂੰ ਹੁਣ ਇਨ੍ਹਾਂ ਨਿਯਮਾਂ ਦੀ ਵੀ ਪਾਲਣਾ ਕਰਨੀ ਪਵੇਗੀ। ਇਸ ਨਿਯਮ ਨੂੰ ਲੈ ਕੇ ਦਿੱਲੀ ਸਰਕਾਰ ਦੇ ਟਰਾਂਸਪੋਰਟ ਵਿਭਾਗ ਨੇ ਇੱਕ ਸਰਕੂਲਰ ਜਾਰੀ ਕਰਕੇ 1 ਨਵੰਬਰ ਤੋਂ ਹਰਿਆਣਾ, ਉੱਤਰਾਖੰਡ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਰਾਜਸਥਾਨ ਅਤੇ ਪੰਜਾਬ ਤੋਂ ਆਉਣ ਵਾਲੀਆਂ ਡੀਜ਼ਲ ਬੱਸਾਂ ਨੂੰ ਦਿੱਲੀ ਵਿੱਚ ਬੰਦ ਕਰ ਦਿੱਤਾ ਹੈ। ਇਸ ਦਾ ਮਤਲਬ ਹੈ ਕਿ ਹੁਣ ਸਿਰਫ਼ ਉਨ੍ਹਾਂ ਡੀਜ਼ਲ ਬੱਸਾਂ ਨੂੰ ਹੀ ਦਿੱਲੀ ਵਿੱਚ ਦਾਖ਼ਲ ਹੋਣ ਦਿੱਤਾ ਜਾਵੇਗਾ ਜੋ ਬੀਐਸ6 ਸ਼੍ਰੇਣੀ ਦੀਆਂ ਹਨ। ਇਸ ਦੇ ਨਾਲ ਹੀ ਸੀਐਨਜੀ ਅਤੇ ਇਲੈਕਟ੍ਰਿਕ ਬੱਸਾਂ ਦੀ ਐਂਟਰੀ ਵੀ ਰਹੇਗੀ। ਇਨ੍ਹਾਂ ਨਿਯਮਾਂ ਦੀ ਪਾਲਣਾ ਕਰਨੀ ਪਵੇਗੀ :-ਇਸ ਦੇ ਨਾਲ ਹੀ ਹੁਣ ਗ੍ਰੈਪ-2 ਦੇ ਲਾਗੂ ਹੋਣ ਤੋਂ ਬਾਅਦ ਦਿੱਲੀ ‘ਚ ਨਿੱਜੀ ਵਾਹਨਾਂ ਦੀ ਵਰਤੋਂ ਨੂੰ ਘੱਟ ਕਰਨ ਲਈ ਪਾਰਕਿੰਗ ਫੀਸ ਵਧੇਗੀ, ਇਸ ਨਾਲ ਨਿੱਜੀ ਵਾਹਨਾਂ ਦੀ ਵਰਤੋਂ ਘੱਟ ਜਾਵੇਗੀ। ਇਸ ਦਾ ਮਤਲਬ ਹੈ ਕਿ ਲੋਕਾਂ ਨੂੰ ਪਾਰਕਿੰਗ ਚਾਰਜ ਦੇ ਰੂਪ ‘ਚ ਜ਼ਿਆਦਾ ਭੁਗਤਾਨ ਕਰਨਾ ਪੈ ਸਕਦਾ ਹੈ। ਦਿੱਲੀ ਵਿੱਚ ਸੀਐਨਜੀ, ਇਲੈਕਟ੍ਰਿਕ ਬੱਸ ਅਤੇ ਮੈਟਰੋ ਸੇਵਾਵਾਂ ਨੂੰ ਵੀ ਉਤਸ਼ਾਹਿਤ ਕੀਤਾ ਜਾਵੇਗਾ। ਨਾਲ ਹੀ, ਦਿੱਲੀ ਵਿੱਚ ਡੀਜ਼ਲ ਜਨਰੇਟਰਾਂ ਦੀ ਵਰਤੋਂ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ। ਪਾਰਕਿੰਗ ਫੀਸ ਵਧਾਉਣ ਦੇ ਫੈਸਲੇ ਨਾਲ ਪ੍ਰਾਈਵੇਟ ਵਾਹਨਾਂ ਦੀ ਗਿਣਤੀ ਘਟੇਗੀ। ਜਿਸ ਦਾ ਅਸਰ ਇਹ ਹੋਵੇਗਾ ਕਿ ਰਾਜਧਾਨੀ ਦਿੱਲੀ ਵਿੱਚ ਸੀਐਨਜੀ, ਇਲੈਕਟ੍ਰਿਕ ਬੱਸਾਂ ਅਤੇ ਮੈਟਰੋ ਸੇਵਾਵਾਂ ਵਧਣਗੀਆਂ। The post ਵਧ ਰਹੇ ਹਵਾ ਪ੍ਰਦੂਸ਼ਣ ਮੱਦੇਨਜਰ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਸੱਦੀ ਬੈਠਕ, ਇਸ ਯੋਜਨਾ ‘ਤੇ ਹੋਈ ਚਰਚਾ appeared first on TheUnmute.com - Punjabi News. Tags:
|
MLA ਨਰਿੰਦਰ ਕੌਰ ਭਰਾਜ ਵੱਲੋਂ ਸੰਗਰੂਰ'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ Wednesday 01 November 2023 02:26 PM UTC+00 | Tags: breaking-news mla-narinder-kaur-bharaj news sangrur ਸੰਗਰੂਰ, 1 ਨਵੰਬਰ, 2023: ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ (Sangrur) ਵਿਖੇ ਅੱਜ ਜ਼ਿਲ੍ਹੇ ਦੀਆਂ ਸਮੂਹ ਕਾਰਜਕਾਰੀ ਏਜੰਸੀਆਂ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਸੰਗਰੂਰ ਅਧੀਨ ਆਉਂਦੇ ਪਿੰਡਾਂ ਤੇ ਸ਼ਹਿਰਾਂ ਦੇ ਬਹੁ ਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਵਿੱਚ ਵਿਭਾਗੀ ਪੱਧਰ 'ਤੇ ਕੋਈ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਲਕਾ ਸੰਗਰੂਰ ਨੂੰ ਹਰ ਪੱਖੋਂ ਮੋਹਰੀ ਬਣਾਉਣ ਲਈ ਉਹ ਦਿਨ ਰਾਤ ਸਰਗਰਮ ਹਨ ਅਤੇ ਸੰਗਰੂਰ ਤੇ ਭਵਾਨੀਗੜ੍ਹ ਵਿੱਚ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਸਮੇਂ ਸਿਰ ਹੱਲ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ 'ਪੰਜਾਬ ਸਰਕਾਰ ਤੁਹਾਡੇ ਦੁਆਰ' ਤਹਿਤ ਜਲਦੀ ਹੀ ਕੈਂਪਾਂ ਦੀ ਲੜੀ ਮੁੜ ਆਰੰਭ ਕਰਕੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਸਥਾਈ ਹੱਲ ਕੀਤਾ ਜਾਵੇਗਾ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਤੇ ਚੇਅਰਮੈਨ ਮਾਰਕੀਟ ਕਮੇਟੀ ਅਵਤਾਰ ਸਿੰਘ ਈਲਵਾਲ ਵੀ ਮੌਜੂਦ ਸਨ। ਮੀਟਿੰਗ ਦੌਰਾਨ ਵਿਧਾਇਕ ਨਰਿੰਦਰ ਕੌਰ ਭਰਾਜ ਅਤੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਸੰਗਰੂਰ (Sangrur) ਤੇ ਭਵਾਨੀਗੜ੍ਹ ਦੇ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ, ਨਗਰ ਕੌਂਸਲਾਂ ਦੇ ਕਾਰਜਸਾਧਕ ਅਫ਼ਸਰਾਂ, ਮੰਡੀ ਬੋਰਡ, ਪੰਚਾਇਤੀ ਰਾਜ, ਲੋਕ ਨਿਰਮਾਣ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ, ਸੀਵਰੇਜ ਬੋਰਡ, ਭੂਮੀ ਰੱਖਿਆ ਆਦਿ ਵਿਭਾਗਾਂ ਰਾਹੀਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੀ ਹਦਾਇਤ ਕਰਦਿਆਂ ਸਮੁੱਚੇ ਕਾਰਜ ਪਾਰਦਰਸ਼ੀ ਪ੍ਰਣਾਲੀ ਨਾਲ ਨਿਰਧਾਰਿਤ ਸਮੇਂ ਦੇ ਅੰਦਰ ਅੰਦਰ ਮੁਕੰਮਲ ਕਰਨੇ ਯਕੀਨੀ ਬਣਾਉਣ ਲਈ ਆਖਿਆ। ਵਿਧਾਇਕ ਭਰਾਜ ਨੇ ਸੰਗਰੂਰ ਸ਼ਹਿਰ ਦੇ ਤਿੰਨੇ ਪ੍ਰਮੁੱਖ ਚੌਂਕਾਂ ਨਾਨਕਿਆਣਾ ਚੌਂਕ, ਸ਼ਹੀਦ ਭਗਤ ਸਿੰਘ ਚੌਂਕ ਅਤੇ ਬਰਨਾਲਾ ਕੈਂਚੀਆਂ ਚੌਂਕ ਦੇ ਸੁੰਦਰੀਕਰਨ ਨੂੰ ਵੀ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸਫ਼ਾਈ ਵਿਵਸਥਾ ਨੂੰ ਸੁਚਾਰੂ ਰੱਖਦੇ ਹੋਏ ਸੀਵਰੇਜ ਵਿਵਸਥਾ ਵਿੱਚ ਵੀ ਲੋੜੀਂਦੇ ਸੁਧਾਰਾਂ ਨੂੰ ਯਕੀਨੀ ਬਣਾਇਆ ਜਾਵੇ। ਵਿਧਾਇਕ ਨੇ ਹਲਕੇ ਵਿੱਚ ਨਵੀਂਆਂ ਬਣ ਰਹੀਆਂ ਪੇਂਡੂ ਲਾਇਬ੍ਰੇਰੀਆਂ, ਆਮ ਆਦਮੀ ਕਲੀਨਿਕਾਂ, ਜਲ ਸਪਲਾਈ ਸਕੀਮਾਂ, ਜ਼ਮੀਨਦੋਜ਼ ਪਾਈਪਾਂ ਦੇ ਪ੍ਰੋਜੈਕਟਾਂ ਆਦਿ ਦੀ ਸਥਿਤੀ ਬਾਰੇ ਵੀ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮੁੱਚੇ ਕਾਰਜ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾਵੇ। ਮੀਟਿੰਗ ਦੌਰਾਨ ਐਸ.ਡੀ.ਐਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਸ.ਡੀ.ਐਮ ਭਵਾਨੀਗੜ੍ਹ ਵਿਨੀਤ ਕੁਮਾਰ, ਸਮੂਹ ਕਾਰਜਕਾਰੀ ਏਜੰਸੀਆਂ ਦੇ ਐਕਸੀਅਨ, ਬੀ.ਡੀ.ਪੀ.ਓਜ਼ ਤੇ ਈ.ਓਜ਼ ਵੀ ਹਾਜ਼ਰ ਸਨ। The post MLA ਨਰਿੰਦਰ ਕੌਰ ਭਰਾਜ ਵੱਲੋਂ ਸੰਗਰੂਰ’ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest