TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
IND vs NZ Semifinal: ਚਾਰ ਸਾਲ ਬਾਅਦ ਭਾਰਤ ਤੇ ਨਿਊਜ਼ੀਲੈਂਡ ਵਿਸ਼ਵ ਕੱਪ ਦੇ ਸੈਮੀਫਾਈਨਲ 'ਚ ਆਹਮੋ -ਸਾਹਮਣੇ Wednesday 15 November 2023 05:48 AM UTC+00 | Tags: breaking-news cricket-news india ind-vs-nz-semifinal latest-news news new-zealand rohit-sharma world-cup world-cup-2023 ਚੰਡੀਗੜ੍ਹ, 01 ਨਵੰਬਰ 2023: (IND vs NZ Semifinal) ਚਾਰ ਸਾਲ ਬਾਅਦ ਭਾਰਤ ਇੱਕ ਵਾਰ ਫਿਰ ਵਨਡੇ ਵਿਸ਼ਵ ਕੱਪ 2023 ਦੇ ਸੈਮੀਫਾਈਨਲ ਵਿੱਚ ਨਿਊਜ਼ੀਲੈਂਡ ਨਾਲ ਭਿੜ ਰਿਹਾ ਹੈ। ਮੁੰਬਈ ਦੇ ਵਾਨਖੇੜੇ ਸਟੇਡੀਅਮ ‘ਚ 15 ਨਵੰਬਰ ਨੂੰ ਹੋਣ ਵਾਲੇ ਇਸ ਮੈਚ ‘ਚ ਭਾਰਤੀ ਟੀਮ ਪਿਛਲੇ ਵਿਸ਼ਵ ਕੱਪ ‘ਚ ਮਿਲੀ ਹਾਰ ਦਾ ਬਦਲਾ ਲੈਣਾ ਚਾਹੇਗੀ। ਇੰਗਲੈਂਡ ‘ਚ ਹੋਏ 2019 ਵਿਸ਼ਵ ਕੱਪ ‘ਚ ਨਿਊਜ਼ੀਲੈਂਡ ਨੇ ਭਾਰਤ ਨੂੰ ਹਰਾ ਕੇ ਵਿਸ਼ਵ ਕੱਪ ‘ਚੋਂ ਬਾਹਰ ਕਰ ਦਿੱਤਾ ਸੀ। ਇਸ ਮੈਚ ‘ਚ ਸਾਬਕਾ ਭਾਰਤੀ ਕਪਤਾਨ ਮਹਿੰਦਰ ਸਿੰਘ ਧੋਨੀ ਰਨ ਆਊਟ ਹੋ ਗਏ ਸਨ ਅਤੇ ਉਨ੍ਹਾਂ ਦੀ ਵਿਕਟ ਡਿੱਗਦੇ ਹੀ ਭਾਰਤ ਦੀ ਹਾਰ ਤੈਅ ਹੋ ਗਈ ਸੀ। ਹਰ ਭਾਰਤੀ ਪ੍ਰਸ਼ੰਸਕ ਦੀਆਂ ਅੱਖਾਂ ਵਿੱਚ ਹੰਝੂ ਸਨ ਅਤੇ ਚਾਰ ਸਾਲ ਬਾਅਦ ਵੀ ਭਾਰਤੀ ਪ੍ਰਸ਼ੰਸਕ ਇਸ ਹਾਰ ਨੂੰ ਭੁੱਲ ਨਹੀਂ ਸਕੇ ਹਨ। ਇਸ ਮੈਚ ਤੋਂ ਬਾਅਦ ਧੋਨੀ ਲੰਬੇ ਸਮੇਂ ਤੱਕ ਅੰਤਰਰਾਸ਼ਟਰੀ ਕ੍ਰਿਕਟ ਤੋਂ ਦੂਰ ਰਹੇ ਅਤੇ ਬਾਅਦ ਵਿੱਚ ਸੰਨਿਆਸ ਦਾ ਐਲਾਨ ਕਰ ਦਿੱਤਾ। ਇਹ ਭਾਰਤ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਦਾ ਆਖਰੀ ਮੈਚ ਸਾਬਤ ਹੋਇਆ। ਹੁਣ ਭਾਰਤੀ ਟੀਮ ਵਿਸ਼ਵ ਕੱਪ ਦੇ ਸੈਮੀਫਾਈਨਲ ਮੈਚ ‘ਚ ਨਿਊਜ਼ੀਲੈਂਡ ਨੂੰ ਹਰਾ ਕੇ ਪਿਛਲੀ ਹਾਰ ਦਾ ਬਦਲਾ ਲੈਣ ਅਤੇ ਕੌੜੀਆਂ ਯਾਦਾਂ ਨੂੰ ਭੁਲਾਉਣ ਦੀ ਕੋਸ਼ਿਸ਼ ਕਰੇਗੀ। ਭਾਰਤੀ ਟੀਮ ਸੈਮੀਫਾਈਨਲ ‘ਚ ਨਿਊਜ਼ੀਲੈਂਡ ਤੋਂ ਹਾਰ ਕੇ ਵਿਸ਼ਵ ਕੱਪ 2019 ਤੋਂ ਬਾਹਰ ਹੋ ਗਈ ਸੀ। ਮੀਂਹ ਕਾਰਨ ਹੋਏ ਇਸ ਮੈਚ ਵਿੱਚ ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਨੂੰ 240 ਦੌੜਾਂ ਦਾ ਟੀਚਾ ਦਿੱਤਾ ਸੀ । ਜਵਾਬ ‘ਚ ਭਾਰਤੀ ਟੀਮ 221 ਦੌੜਾਂ ‘ਤੇ ਆਲ ਆਊਟ ਹੋ ਗਈ ਅਤੇ 18 ਦੌੜਾਂ ਨਾਲ ਮੈਚ ਹਾਰ ਗਈ। ਸੈਮੀਫਾਈਨਲ ‘ਚ ਭਾਰਤੀ ਟੀਮ ਦਾ ਰਿਕਾਰਡ ਕੁਝ ਖਾਸ ਨਹੀਂ ਰਿਹਾ। ਇਸ ਵਾਰ ਭਾਰਤੀ ਟੀਮ ਅੱਠਵੀਂ ਵਾਰ ਵਿਸ਼ਵ ਕੱਪ ਦੇ ਸੈਮੀਫਾਈਨਲ ‘ਚ ਪਹੁੰਚੀ ਹੈ। ਇਸ ਦੇ ਨਾਲ ਹੀ ਨਿਊਜ਼ੀਲੈਂਡ ਦੀ ਟੀਮ ਆਪਣੇ ਨੌਵੇਂ ਵਿਸ਼ਵ ਕੱਪ ਦੇ ਸੈਮੀਫਾਈਨਲ ‘ਚ ਉਤਰੇਗੀ। ਭਾਰਤੀ ਟੀਮ ਪਿਛਲੇ ਸੱਤ ਵਿੱਚੋਂ ਸਿਰਫ਼ ਤਿੰਨ ਵਾਰ ਹੀ ਸੈਮੀਫਾਈਨਲ ਪੜਾਅ ਪਾਰ ਕਰ ਸਕੀ ਹੈ। ਚਾਰ ਵਾਰ ਉਸ ਨੂੰ ਆਖ਼ਰੀ ਚਾਰ ਵਿੱਚ ਹਾਰ ਕੇ ਬਾਹਰ ਹੋਣਾ ਪਿਆ। ਇਸ ਵਿਸ਼ਵ ਕੱਪ ਤੋਂ ਪਹਿਲਾਂ ਟੀਮ ਇੰਡੀਆ 1983, 1987, 1996, 2003, 2011, 2015 ਵਿਸ਼ਵ ਕੱਪ ਦੇ ਸੈਮੀਫਾਈਨਲ ‘ਚ ਵੀ ਪਹੁੰਚ ਚੁੱਕੀ ਹੈ। The post IND vs NZ Semifinal: ਚਾਰ ਸਾਲ ਬਾਅਦ ਭਾਰਤ ਤੇ ਨਿਊਜ਼ੀਲੈਂਡ ਵਿਸ਼ਵ ਕੱਪ ਦੇ ਸੈਮੀਫਾਈਨਲ ‘ਚ ਆਹਮੋ -ਸਾਹਮਣੇ appeared first on TheUnmute.com - Punjabi News. Tags:
|
ਪੀ.ਟੀ.ਈ ਸਕੋਰ 'ਤੇ ਆਇਆ ਮਨਦੀਪ ਕੌਰ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ Wednesday 15 November 2023 05:57 AM UTC+00 | Tags: breaking-news canada-immigration canada-visa kaur-immigration news pte-score student-visa ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨਮੋਗਾ, 15 ਨਵੰਬਰ 2023: ਮਨਦੀਪ ਕੌਰ ਦਾ ਕੈਨੇਡਾ ਜਾਣ ਦਾ ਸੁਪਨਾ ਕੌਰ ਇੰਮੀਗ੍ਰੇਸ਼ਨ ਨੇ ਸਟੱਡੀ ਵੀਜ਼ਾ ਲਗਵਾ ਕੇ ਕੀਤਾ ਸਾਕਾਰ। ਵਾਸੀ ਸਮਾਣਾ ਕਲ੍ਹਾਂ, ਤਹਿਸੀਲ ਚਮਕੌਰ ਸਾਹਿਬ, ਰੋਪੜ ਦੀ ਰਹਿਣ ਵਾਲੀ ਮਨਦੀਪ ਕੌਰ ਦਾ 32 ਦਿਨਾਂ 'ਚ ਸਟੂਡੈਂਟ ਵੀਜ਼ਾ (student visa) ਆਇਆ | ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ (CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਮਨਦੀਪ ਕੌਰ ਦੀ ਇੱਕ ਰਿਫਿਊਜ਼ਲ ਪੀ ਟੀ ਈ ਸਕੋਰ ਨਾਲ ਕਿਸੇ ਹੋਰ ਏਜੰਸੀ ਤੋਂ ਆਈ ਸੀ ਤੇ ਉਸਦੀ ਪੜ੍ਹਾਈ ਵਿੱਚ ਅੱਠ ਸਾਲਾਂ ਦਾ ਗੈਪ ਸੀ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਮਨਦੀਪ ਕੌਰ ਦੀ ਫਾਈਲ 20 ਸਤੰਬਰ 2023 ਨੂੰ ਅਪਲਾਈ ਕੀਤੀ ਤੇ 22 ਅਕਤੂਬਰ 2023 ਨੂੰ ਵੀਜ਼ਾ ਆ ਗਿਆ। ਇਸ ਮੌਕੇ ਮਨਦੀਪ ਕੌਰ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ। ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ (student visa) ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ | ਮੋਗਾ ਬਰਾਂਚ: 96926-00084, 96927- 00084, 96928-00084 The post ਪੀ.ਟੀ.ਈ ਸਕੋਰ ‘ਤੇ ਆਇਆ ਮਨਦੀਪ ਕੌਰ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ appeared first on TheUnmute.com - Punjabi News. Tags:
|
ਬੰਦੀ ਸਿੰਘਾਂ ਦੀ ਰਿਹਾਈ ਲਈ ਸਿੱਖ ਸੰਸਥਾਵਾਂ ਠੋਸ ਕਦਮ ਚੁੱਕਣ: ਜਥੇਦਾਰ ਗਿਆਨੀ ਰਘਬੀਰ ਸਿੰਘ Wednesday 15 November 2023 06:08 AM UTC+00 | Tags: bakwant-singh-rajoana bandi-chhor-diwas bandi-singhs breaking-news latest-news news punjab punjab-news sgpc sikh-organizations the-unmute-breaking-news ਅੰਮ੍ਰਿਤਸਰ 15 ਨਵੰਬਰ 2023: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਦੀ ਛੋੜ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੇ ਮੱਥਾ ਟੇਕ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਬੰਦੀ ਛੋੜ ਦਿਹਾੜੇ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਏ ਗੁਰਮਤਿ ਸਮਾਗਮਾਂ ਦੌਰਾਨ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ ਜਥਿਆਂ, ਪ੍ਰਚਾਰਕਾਂ ਅਤੇ ਕਵੀਆਂ ਨੇ ਗੁਰਬਾਣੀ ਕੀਰਤਨ ਅਤੇ ਇਤਿਹਾਸ ਦੁਆਰਾ ਸੰਗਤ ਨਾਲ ਸਾਂਝ ਪਾਈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓੜੀ ਤੋਂ ਸਿੱਖ ਪੰਥ ਦੇ ਨਾਂ ਸੰਦੇਸ਼ ਦਿੰਦਿਆਂ ਪਿਛਲੇ 17 ਸਾਲਾਂ ਤੋਂ ਜੇਲ੍ਹ ਦੀ 8 ਫੁੱਟ ਚੱਕੀ ਵਿਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਰੱਦ ਕਰਨ ਸਬੰਧੀ ਕੇਂਦਰ ਸਰਕਾਰ ਵੱਲੋਂ ਨੋਟੀਫਿਕੇਸ਼ਨ ਕਰਕੇ ਮੁਕਰ ਜਾਣ, ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਨਾ ਕਰਨ, 39 ਸਾਲਾਂ ਬਾਅਦ ਵੀ ਨਵੰਬਰ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਨਾ ਮਿਲਣ ਅਤੇ ਪੰਜਾਬ ਦੇ ਨਾਲ ਕੇਂਦਰ ਸਰਕਾਰ ਦੇ ਸਿਆਸੀ ਵਿਤਕਰਿਆਂ ਦੀ ਗੱਲ ਕਰਦਿਆਂ ਸਿੱਖ ਕੌਮ ਨੂੰ ਆਪਣੇ ਹੱਕਾਂ ਲਈ ਇਕਜੁਟਤਾ ਨਾਲ ਅਵਾਜ਼ ਬੁਲੰਦ ਕਰਨ ਦਾ ਸੁਨੇਹਾ ਦਿੱਤਾ। ਗਿਆਨੀ ਰਘਬੀਰ ਸਿੰਘ ਨੇ ਬੰਦੀ ਛੋੜ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਇਸ ਦਿਹਾੜੇ ਦਾ ਸਬੰਧ ਸਿੱਖ ਧਰਮ ਦੇ ਸੰਸਥਾਗਤ ਪ੍ਰਚਾਰ ਪ੍ਰਸਾਰ, ਖੂਨੀ ਪੈਂਡਿਆਂ ਅਤੇ ਜਬਰ-ਜੁਲਮ ਵਿਰੁੱਧ ਸੰਘਰਸ਼ ਦੌਰਾਨ ਕੌਮੀ ਤਕਦੀਰ ਉਡੀਕਣ ਦੇ ਅਹਿਮ ਦਿਹਾੜੇ ਵਜੋਂ ਵੀ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ ਮੁਗਲ ਹਾਕਮਾਂ ਵੱਲੋਂ ਲਗਾਈਆਂ ਤੁਅੱਸਬੀ ਪਾਬੰਦੀਆਂ ਦੇ ਬਾਵਜੂਦ ਵੀ ਬੰਦੀ ਛੋੜ ਦਿਵਸ ਮੌਕੇ ਸਿੱਖ ਆਪਣੇ ਕੇਂਦਰੀ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚ ਕੇ ਗੁਰੂ-ਜਸ ਸਰਵਣ ਕਰਦੇ ਅਤੇ ਮਿਲ ਬੈਠ ਕੇ ਕੌਮ ਲਈ ਭਵਿੱਖੀ ਪ੍ਰੋਗਰਾਮ ਉਲੀਕਦੇ ਸਨ। ਇਸ ਪ੍ਰੰਪਰਾ ਨੇ ਸਿੱਖ ਕੌਮ ਦੀ ਬਿਖੜੇ ਸਮਿਆਂ 'ਚੋਂ ਬਾਹਰ ਨਿਕਲਣ ਅਤੇ ਨਵੀਆਂ ਦਿਸ਼ਾਵਾਂ ਤੈਅ ਕਰਨ ਵਿਚ ਮਹੱਤਵਪੂਰਨ ਭੂੀਮਕਾ ਨਿਭਾਈ, ਜਿਸ ਤੋਂ ਅੱਜ ਵੀ ਸੇਧ ਲੈਣ ਦੀ ਲੋੜ ਹੈ। ਗਿਆਨੀ ਰਘਬੀਰ ਸਿੰਘ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਕੁਰਬਾਨੀ, ਜਜਬੇ ਅਤੇ ਦ੍ਰਿੜ੍ਹ ਇਰਾਦੇ ਦੀ ਸ਼ਲਾਘਾ ਕਰਦਿਆਂ ਆਖਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰਕੈਦ ਵਿਚ ਤਬਦੀਲ ਕਰਨ ਸਬੰਧੀ ਪਾਈ ਪਟੀਸ਼ਨ 'ਤੇ ਕੇਂਦਰ ਸਰਕਾਰ ਵੱਲੋਂ ਕੋਈ ਫੈਸਲਾ ਅਮਲ ਵਿਚ ਲੈ ਕੇ ਨਾ ਆਉਣਾ ਸਿੱਖਾਂ ਦੇ ਮਨੁੱਖੀ ਅਧਿਕਾਰਾਂ ਦੀ ਭਾਰੀ ਉਲੰਘਣਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰਕੇ ਸਿੱਖਾਂ ਨੂੰ ਇਨਸਾਫ਼ ਦੇਣ ਲਈ ਕਿਹਾ। ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਵੀ ਆਦੇਸ਼ ਦਿੱਤਾ ਕਿ ਉਹ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਅਤੇ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰਕੈਦ ਵਿਚ ਤਬਦੀਲ ਕਰਵਾਉਣ ਲਈ ਠੋਸ ਤੇ ਤੇਜ਼ ਯਤਨ ਕਰੇ। ਇਸ ਸਬੰਧੀ ਸ਼੍ਰੋਮਣੀ ਕਮੇਟੀ ਸਮੂਹ ਪੰਥਕ ਦਲਾਂ ਅਤੇ ਜਥੇਬੰਦੀਆਂ ਦੀ ਇਕ ਵਿਸ਼ੇਸ਼ ਇਕੱਤਰਤਾ ਵੀ ਸੱਦੇ। ਇਸ ਦੇ ਨਾਲ ਹੀ ਉਨ੍ਹਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਆਦੇਸ਼ ਜਾਰੀ ਕੀਤਾ ਕਿ ਉਹ ਆਪਣੇ ਅਸਲ ਰਸੂਖ ਅਤੇ ਨੇੜਲੇ ਸਬੰਧਾਂ ਦੀ ਵਰਤੋਂ ਕਰਕੇ ਕੇਂਦਰ ਸਰਕਾਰ ਦੇ ਗ੍ਰਹਿ ਮੰਤਰਾਲੇ ਕੋਲੋਂ ਭਾਈ ਰਾਜੋਆਣਾ ਸਬੰਧੀ ਅਪੀਲ 'ਤੇ ਫੈਸਲਾ ਕਰਵਾਉਣ ਲਈ ਗੰਭੀਰਤਾ ਨਾਲ ਯਤਨ ਕਰੇ ਅਤੇ ਇਸ ਸਬੰਧੀ 15 ਦਿਨਾਂ ਤੇ ਅੰਦਰ-ਅੰਦਰ ਆਪਣੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜੇ। ਉਨ੍ਹਾਂ ਸਮੂਹ ਪੰਥਕ ਜਥੇਬੰਦੀਆਂ ਨੂੰ ਵੀ ਬੰਦੀ ਸਿੰਘਾਂ ਸਬੰਧੀ ਮੋਹਰੀ ਸਫਾਂ ਦੇ ਤੌਰ 'ਤੇ ਯਤਨ ਕਰਨ ਲਈ ਕਿਹਾ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਵੀ ਸੰਬੋਧਤ ਹੁੰਦਿਆਂ ਕਿਹਾ ਕਿ ਉਹ ਕੋਈ ਵੀ ਅਜਿਹਾ ਕਦਮ ਨਾ ਚੁੱਕਣ, ਜੋ ਉਨ੍ਹਾਂ ਦੀ ਜ਼ਿੰਦਗੀ ਤੇ ਕੌਮ ਲਈ ਚਿੰਤਾ ਵਾਲਾ ਹੋਵੇ। ਜਥੇਦਾਰ ਨੇ ਆਪਣੇ ਸੰਦੇਸ਼ ਵਿਚ ਵਿਦੇਸ਼ਾਂ ਅੰਦਰ ਵੱਖਰੀ ਪਛਾਣ ਸਬੰਧੀ ਭਰਮ-ਭੁਲੇਖਿਆਂ ਅਤੇ ਨਸਲਵਾਦ ਦੀ ਭਾਵਨਾ ਨਾਲ ਸਿੱਖਾਂ ਉੱਪਰ ਹੋ ਰਹੇ ਹਮਲਿਆਂ 'ਤੇ ਚਿੰਤਾ ਕਰਨ ਦੇ ਨਾਲ-ਨਾਲ ਭਾਰਤ ਅੰਦਰ ਵੀ ਸਿੱਖਾਂ ਪ੍ਰਤੀ ਵੱਧ ਰਹੀ ਅਸਿਹਣਸ਼ੀਲਤਾ 'ਤੇ ਵੀ ਗੰਭੀਰ ਰੁਖ਼ ਦਿਖਾਇਆ। ਉਨ੍ਹਾਂ ਕਿਹਾ ਕਿ ਸਿਰਫ਼ 2% ਅਬਾਦੀ ਹੋਣ ਦੇ ਬਾਵਜੂਦ ਅਜ਼ਾਦੀ ਲਈ 80% ਕੁਰਬਾਨੀਆਂ ਦੇਣ ਵਾਲੇ ਸਿੱਖਾਂ ਨਾਲ ਦੇਸ਼ ਅੰਦਰ ਸਿਆਸੀ ਵਿਤਕਰਿਆਂ ਦੀ ਲੜੀ ਲਗਾਤਾਰ ਲੰਮੇਰੀ ਹੋ ਰਹੀ ਹੈ। ਪੰਜਾਬ ਦੀ ਸਿਆਸੀ ਖੁਦਮੁਖ਼ਤਿਆਰੀ, ਦਰਿਆਈ ਪਾਣੀ, ਡੈਮ, ਪੰਜਾਬੀ ਬੋਲਦੇ ਇਲਾਕੇ ਅਤੇ ਰਾਜਧਾਨੀ ਤੋਂ ਬਾਅਦ ਹੁਣ ਪੰਜਾਬ ਵਿਚ ਰੁਜ਼ਗਾਰ ਦਾ ਰਾਖਵਾਂ ਹੱਕ ਵੀ ਹੌਲੀ-ਹੌਲੀ ਪੰਜਾਬੀਆਂ ਦੇ ਹੱਥੋਂ ਖੁਸਦਾ ਜਾ ਰਿਹਾ ਹੈ। ਉਨ੍ਹਾਂ ਚਿੰਤਾ ਪ੍ਰਗਟ ਕਰਦਿਆਂ ਆਖਿਆ ਕਿ ਪੰਜਾਬ ਦੇ ਪੜ੍ਹੇ ਲਿਖੇ ਨੌਜੁਆਨ ਰੁਜ਼ਗਾਰ ਲਈ ਸੜਕਾਂ 'ਤੇ ਸੰਘਰਸ਼ ਕਰ ਰਹੇ ਹਨ, ਪਰ ਦੂਜਿਆਂ ਤੋਂ ਧੜਾ-ਧੜ ਲੋਕ ਇਥੇ ਆ ਕੇ ਸਰਕਾਰਾਂ ਅਤੇ ਨਿੱਜੀ ਖੇਤਰ ਵਿਚ ਰੁਜ਼ਗਾਰ ਦੇ ਵਸੀਲਿਆਂ 'ਤੇ ਕਾਬਜ਼ ਹੋ ਰਹੇ ਹਨ। ਗਿਣੀ ਮਿਥੀ ਸਾਜ਼ਸ਼ ਨਾਲ ਪੰਜਾਬ ਦੀ ਕਿਸਾਨੀ ਤੇ ਉਪਜਾਊ ਧਰਤੀ ਨੂੰ ਬਰਬਾਦ ਕੀਤਾ ਜਾ ਰਿਹਾ ਹੈ। ਇਸੇ ਦਾ ਸਿੱਟਾ ਹੈ ਕਿ ਮਾਯੂਸ ਹੋਈ ਸਿੱਖ ਨੌਜੁਆਨੀ ਵਿਦੇਸ਼ਾਂ ਵੱਲ ਪ੍ਰਵਾਸ ਕਰ ਰਹੀ ਹੈ। ਉਨ੍ਹਾਂ ਇਸ ਗੱਲ 'ਤੇ ਚਿੰਤਾ ਜਾਹਰ ਕੀਤੀ ਕਿ ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੇ ਕਾਤਲ 39 ਸਾਲ ਬਾਅਦ ਵੀ ਕਾਨੂੰਨ ਦੀ ਪਕੜ ਤੋਂ ਬਾਹਰ ਹਨ, ਜਦਕਿ ਸਾਡੇ ਬੰਦੀ ਸਿੰਘ ਉਮਰ ਕੈਦ ਦੀਆਂ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਵੀ ਜੇਲ੍ਹਾਂ ਅੰਦਰ ਕੈਦ ਹਨ। ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਨੌਜੁਆਨਾਂ ਨੂੰ ਮੁਫ਼ਤ ਸਿਵਲ ਸੇਵਾਵਾਂ ਦੀ ਪ੍ਰੀਖਿਆ ਦੀ ਤਿਆਰੀ ਲਈ 'ਨਿਸ਼ਚੈ ਪ੍ਰਸ਼ਾਸਕੀ ਸੇਵਾਵਾਂ ਸਿਖਲਾਈ ਕੇਂਦਰ' ਸਥਾਪਤ ਕਰਨ 'ਤੇ ਖੁਸ਼ੀ ਪ੍ਰਗਟ ਕਰਦਿਆਂ ਆਖਿਆ ਕਿ ਸਿੱਖ ਸਮਾਜ ਨੂੰ ਦੇਖਾ-ਦੇਖੀ ਆਪਣੇ ਬੱਚੇ ਪੜ੍ਹਾਈ ਜਾਂ ਰੁਜ਼ਗਾਰ ਲਈ ਵਿਦੇਸ਼ ਭੇਜਣ ਦੀ ਬਜਾਏ ਇਥੇ ਰਹਿੰਦਿਆਂ ਆਪਣੀ ਕਾਬਲੀਅਤ ਅਤੇ ਊਰਜਾ ਨੂੰ ਉਸਾਰੂ ਦਿਸ਼ਾ ਵੱਲ ਸੇਧਿਤ ਕਰਕੇ ਉੱਚ ਪ੍ਰਸ਼ਾਸਨਿਕ, ਡਾਕਟਰੀ ਸਿੱਖਿਆ, ਤਕਨੀਕੀ ਅਤੇ ਵਣਜ ਵਪਾਰ ਦੇ ਖੇਤਰ ਵਿਚ ਅੱਗੇ ਆਉਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਉਨ੍ਹਾਂ ਸਿੱਖ ਕੌਮ ਨੂੰ ਦੇਸ਼ ਅੰਦਰ ਆਪਣੇ ਨਾਲ ਹੋ ਰਹੀਆਂ ਸਿਆਸੀ ਵਿਤਕਰੇ ਬਾਜੀਆਂ ਨੂੰ ਠੱਲ੍ਹਣ ਲਈ ਅਤੇ ਰਾਜਨੀਤਕ ਹੱਕ ਹਕੂਕ ਮਹਿਫੂਜ ਰੱਖਣ ਲਈ ਆਪਣੀ ਖੇਤਰੀ ਤੇ ਪੰਥਕ ਰਾਜਨੀਤੀ ਨੂੰ ਪ੍ਰਫੁਲਤ ਅਤੇ ਮਜ਼ਬੂਤ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਆਖਿਆ ਕਿ ਸਿੱਖਾਂ ਦੀਆਂ ਧਾਰਮਿਕ ਪੰਥਕ ਅਤੇ ਰਾਜਨੀਤਕ ਸੰਸਥਾਵਾਂ ਨੂੰ ਖ਼ਤਮ ਕਰਨ ਲਈ ਹੋ ਰਹੀਆਂ ਸਾਜ਼ਿਸ਼ਾਂ ਤੋਂ ਸੁਚੇਤ ਹੋ ਕੇ ਕੌਮੀਅਤ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਵਧਣਾ ਚਾਹੀਦਾ ਹੈ। ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਵਾਪਰ ਰਹੀਆਂ ਘਟਨਾਵਾਂ ਨੂੰ ਰੋਕਣ ਲਈ ਕੇਵਲ ਸਰਕਾਰਾਂ ਤੋਂ ਉਮੀਦ ਰੱਖਣ ਦੀ ਬਜਾਏ ਗੁਰੂ ਘਰਾਂ ਦੀ ਪਹਿਰੇਦਾਰੀ ਨੂੰ ਖ਼ੁਦ ਮਜ਼ਬੂਤ ਕਰਨ ਦੀ ਪ੍ਰੇਰਣਾ ਵੀ ਕੀਤੀ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੇ ਸੰਗਤਾਂ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੰਦਿਆਂ ਇਸ ਦਿਹਾੜੇ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਅਤੇ ਸਿੱਖ ਪ੍ਰੰਪਰਾਵਾਂ ਅਤੇ ਰਵਾਇਤਾਂ ਦੀ ਰੋਸ਼ਨੀ ਵਿਚ ਪੰਥ ਦੀ ਚੜ੍ਹਦੀ ਕਲਾ ਲਈ ਯੋਗਦਾਨ ਪਾਉਣ ਦੀ ਪ੍ਰੇਰਨਾ ਕੀਤੀ। ਇਸੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿਹੰਗ ਸਿੰਘ ਜਥੇਬੰਦੀਆਂ ਅਤੇ ਸੰਪਰਦਾਵਾਂ ਦੇ ਮੁੱਖੀਆਂ ਅਤੇ ਨੁਮਾਇੰਦਿਆਂ ਨੂੰ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੇ ਸਨਮਾਨਿਤ ਕੀਤਾ। The post ਬੰਦੀ ਸਿੰਘਾਂ ਦੀ ਰਿਹਾਈ ਲਈ ਸਿੱਖ ਸੰਸਥਾਵਾਂ ਠੋਸ ਕਦਮ ਚੁੱਕਣ: ਜਥੇਦਾਰ ਗਿਆਨੀ ਰਘਬੀਰ ਸਿੰਘ appeared first on TheUnmute.com - Punjabi News. Tags:
|
ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਜਥੇਦਾਰ ਸਾਹਿਬ ਦੇ ਆਦੇਸ਼ ਦਾ ਦਿੱਲੀ ਕਮੇਟੀ ਵੱਲੋਂ ਰਾਜਸੀਕਰਨ ਕਰਨਾ ਦੁਖਦਾਈ: ਹਰਜਿੰਦਰ ਸਿੰਘ ਧਾਮੀ Wednesday 15 November 2023 06:16 AM UTC+00 | Tags: bandi-sikh breaking-news dsgpc harjinder-singh-dhami latest-news news punjab-news sgpc sikh sikh-community ਅੰਮ੍ਰਿਤਸਰ 15 ਨਵੰਬਰ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੇ ਜਾਰੀ ਬਿਆਨ ਵਿਚ ਕਿਹਾ ਕਿ ਬੰਦੀ ਸਿੰਘਾਂ ਦੇ ਮਾਮਲੇ 'ਤੇ ਸ਼੍ਰੋਮਣੀ ਕਮੇਟੀ ਕਦੇ ਵੀ ਚੁੱਪ ਨਹੀਂ ਰਹੀ, ਹੁਣ ਵੀ ਸੰਜੀਦਾ ਹੈ। ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਦਾ ਵਫ਼ਦ ਭਲਕੇ 16 ਨਵੰਬਰ ਨੂੰ ਪੰਜਾਬ ਦੇ ਰਾਜਪਾਲ ਪੰਜਾਬ ਨੂੰ ਮਿਲੇਗਾ। ਉਨ੍ਹਾਂ (Harjinder Singh Dhami) ਕਿਹਾ ਕਿ ਬੰਦੀ ਛੋੜ ਦਿਵਸ ਮੌਕੇ ਦਿੱਤੇ ਸਿੰਘ ਸਾਹਿਬ ਦੇ ਸੰਦੇਸ਼ ਨੂੰ ਸਿਆਸੀ ਰੰਗਤ ਦੇਣ ਵਾਲੀ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਬੰਧਕਾਂ ਵਲੋਂ ਕੀਤੀ ਬਿਆਨਬਾਜ਼ੀ ਦੀ ਹਰਕਤ ਮੰਦਭਾਗੀ ਹੈ। ਦਿੱਲੀ ਗੁਰਦੁਆਰਾ ਕਮੇਟੀ ਦੱਸੇ, ਬੰਦੀ ਸਿੰਘਾਂ ਰਿਹਾਈ ਲਈ ਹੁਣ ਤੱਕ ਕਿ ਯਤਨ ਕੀਤੇ ਹਨ। ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ 'ਤੇ ਸ਼੍ਰੋਮਣੀ ਕਮੇਟੀ ਵਲੋਂ ਬਣਾਈ 11 ਮੈਂਬਰੀ ਕਮੇਟੀ ਨੂੰ ਵੀ ਰਾਜਸੀ ਹਿੱਤਾਂ ਲਈ ਦਿੱਲੀ ਕਮੇਟੀ ਦੇ ਆਗੂਆਂ ਨੇ ਤਾਰਪੀਡੋ ਕੀਤਾ ਸੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਵਫ਼ਦ ਜਲਦ ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਜੇਲ੍ਹ ਜਾਵੇਗਾ ਅਤੇ ਇਸ ਸੰਬੰਧੀ ਡੀ.ਜੀ.ਪੀ. ਪੰਜਾਬ ਨੂੰ ਪੱਤਰ ਲਿਖਿਆ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਦੇਸ਼ ਦੇ ਰਾਸ਼ਟਰਪਤੀ ਤੇ ਗ੍ਰਹਿ ਮੰਤਰੀ ਤੋਂ ਮੁਲਾਕਾਤ ਦਾ ਸਮਾਂ ਲੈਣ ਲਈ ਸ਼੍ਰੋਮਣੀ ਕਮੇਟੀ ਦੇ ਸਕੱਤਰਾਂ ਦਾ ਵਫ਼ਦ ਆਪ ਜਾਵੇਗਾ। ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ 103ਵੇਂ ਸਥਾਪਨਾ ਦਿਵਸ ਦੀ ਵੀ ਸੰਗਤਾਂ ਨੂੰ ਵਧਾਈ ਦਿੱਤੀ। The post ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਜਥੇਦਾਰ ਸਾਹਿਬ ਦੇ ਆਦੇਸ਼ ਦਾ ਦਿੱਲੀ ਕਮੇਟੀ ਵੱਲੋਂ ਰਾਜਸੀਕਰਨ ਕਰਨਾ ਦੁਖਦਾਈ: ਹਰਜਿੰਦਰ ਸਿੰਘ ਧਾਮੀ appeared first on TheUnmute.com - Punjabi News. Tags:
|
ਅਦਾਕਾਰਾ ਐਸ਼ਵਰਿਆ ਰਾਏ ਬਾਰੇ ਇਤਰਾਜਯੋਗ ਟਿੱਪਣੀ 'ਤੇ ਅਬਦੁਲ ਰਜ਼ਾਕ ਨੇ ਮੰਗੀ ਮੁਆਫ਼ੀ Wednesday 15 November 2023 06:31 AM UTC+00 | Tags: abdul-razak aishwarya-rai apologized breaking-news cricketer-abdul-razak latest-news news pakistan-cricketer pakistan-news shahid-afridi world-cup ਚੰਡੀਗੜ੍ਹ, 15 ਨਵੰਬਰ 2023: ਪਾਕਿਸਤਾਨ ਦੇ ਸਾਬਕਾ ਕ੍ਰਿਕਟਰ ਅਬਦੁਲ ਰਜ਼ਾਕ (Abdul Razak) ਨੇ ਅਦਾਕਾਰਾ ਐਸ਼ਵਰਿਆ ਰਾਏ ਬਾਰੇ ਇਤਰਾਜਯੋਗ ਟਿੱਪਣੀ ‘ਤੇ ਮੁਆਫ਼ੀ ਮੰਗ ਲਈ ਹੈ। ਸਾਰੇ ਪਾਸੇ ਰਜ਼ਾਕ ਦੇ ਬਿਆਨ ਦੀ ਆਲੋਚਨਾ ਹੋ ਰਹੀ ਹੈ । ਉਨ੍ਹਾਂ ਤੋਂ ਪਹਿਲਾਂ ਪਾਕਿਸਤਾਨ ਦੇ ਸਾਬਕਾ ਕਪਤਾਨ ਸ਼ਾਹਿਦ ਅਫਰੀਦੀ ਨੇ ਵੀ ਅਫਸੋਸ ਜਤਾਇਆ ਸੀ। ਉਹ ਉਸ ਟੀਵੀ ਸ਼ੋਅ ਵਿੱਚ ਸ਼ਾਮਲ ਸੀ ਜਿਸ ਵਿੱਚ ਰਜ਼ਾਕ ਨੇ ਇਹ ਬਿਆਨ ਦਿੱਤਾ ਸੀ। ਸਾਬਕਾ ਆਲਰਾਊਂਡਰ ਨੇ ਕਿਹਾ ਕਿ ਉਹ ਸ਼ਰਮਿੰਦਾ ਹੈ ਅਤੇ ਮੁਆਫ਼ੀ ਮੰਗਦਾ ਹੈ। ਸੋਸ਼ਲ ਮੀਡੀਆ ‘ਤੇ ਪੋਸਟ ਕੀਤੀ ਇਕ ਵੀਡੀਓ ਵਿਚ ਰਜ਼ਾਕ ਨੇ ਕਿਹਾ ਕਿ ਉਸ ਦਾ ਇਰਾਦਾ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਨਹੀਂ ਸੀ। ਰਜ਼ਾਕ ਨੇ ਕਿਹਾ, “ਮੈਂ ਕੱਲ੍ਹ ਲਈ ਬਹੁਤ ਪਛਤਾਵਾ ਹੈ ਅਤੇ ਮੈਨੂੰ ਅਹਿਸਾਸ ਹੁੰਦਾ ਹੈ ਕਿ ਮੈਂ ਬਹੁਤ ਮਾੜੇ ਸ਼ਬਦ ਕਹੇ ਸਨ।” ਮੈਂ ਸਾਰਿਆਂ ਤੋਂ ਮੁਆਫ਼ੀ ਮੰਗਦਾ ਹਾਂ, ਕਿਰਪਾ ਕਰਕੇ ਮੈਨੂੰ ਮੁਆਫ਼ ਕਰ ਦਿਓ।” ਉਨ੍ਹਾਂ ਨੇ ਕਿਹਾ ਕਿ ਉਹ ਪਹਿਲਾਂ ਇਕ ਵੱਖਰੀ ਉਦਾਹਰਣ ਵਰਤਣਾ ਚਾਹੁੰਦਾ ਸੀ, ਪਰ ਜ਼ੁਬਾਨ ਫਿਸਲਣ ਕਾਰਨ ਐਸ਼ਵਰਿਆ ਰਾਏ ਦਾ ਨਾਂ ਲਿਆ। ਰਜ਼ਾਕ (Abdul Razak) ਦੇ ਨਾਲ ਬੈਠੇ ਅਫਰੀਦੀ ਨੇ ਹੁਣ ਇਕ ਹੋਰ ਨਿਊਜ਼ ਚੈਨਲ ‘ਤੇ ਬਿਆਨ ਦਿੰਦੇ ਹੋਏ ਰਜ਼ਾਕ ਦੇ ਬਿਆਨ ਦੀ ਨਿੰਦਾ ਕੀਤੀ ਹੈ। ਸਮਾ ਟੀਵੀ ਨਾਲ ਗੱਲ ਕਰਦੇ ਹੋਏ ਅਫਰੀਦੀ ਨੇ ਕਿਹਾ, ”ਪ੍ਰੋਗਰਾਮ ਚੱਲ ਰਿਹਾ ਸੀ ਅਤੇ ਅਸੀਂ ਸਟੇਜ ‘ਤੇ ਬੈਠੇ ਸੀ। ਰਜ਼ਾਕ ਨੇ ਉਥੇ ਕੁਝ ਕਿਹਾ। ਮੈਨੂੰ ਰਜ਼ਾਕ ਦੀ ਗੱਲ ਸਮਝ ਨਹੀਂ ਆਈ। ਮੈਂ ਐਂਵੇ ਹੀ ਹੱਸ ਰਿਹਾ ਸੀ। ਮੈਂ ਸੋਚ ਰਿਹਾ ਸੀ ਕਿ ਉਸ ਦੇ ਹੱਥ ਵਿਚ ਮਾਈਕ ਹੈ, ਇਸ ਲਈ ਉਸ ਨੇ ਕੁਝ ਨਾ ਕੁਝ ਕਹਿਣਾ ਹੈ। ਉਥੇ ਹਰ ਕੋਈ ਹੱਸ ਰਿਹਾ ਸੀ। ਜਦੋਂ ਮੈਂ ਘਰ ਆਇਆ ਤਾਂ ਕਿਸੇ ਨੇ ਮੈਨੂੰ ਉਸ ਪ੍ਰੋਗਰਾਮ ਵਿੱਚ ਰਜ਼ਾਕ ਦੇ ਬਿਆਨ ਦੀ ਕਲਿਪ ਭੇਜੀ ਤਾਂ, ਜਦੋਂ ਮੈਂ ਧਿਆਨ ਨਾਲ ਸੁਣਿਆ ਕਿ ਰਜ਼ਾਕ ਨੇ ਕੀ ਕਿਹਾ ਸੀ (ਐਸ਼ਵਰਿਆ ‘ਤੇ ਟਿੱਪਣੀ)। ਮੈਂ ਸਟੇਜ ‘ਤੇ ਇਸ ਤਰ੍ਹਾਂ ਹੱਸਣ ਲੱਗਾ ਅਤੇ ਮੈਨੂੰ ਬਹੁਤ ਅਜੀਬ ਲੱਗਾ। ਮੈਂ ਤੁਰੰਤ ਰਜ਼ਾਕ ਨੂੰ ਸਾਰਿਆਂ ਤੋਂ ਮੁਆਫ਼ੀ ਮੰਗਣ ਦਾ ਸੁਨੇਹਾ ਦੇਵਾਂਗਾ। ਇਹ ਬਹੁਤ ਮਾੜਾ ਮਜ਼ਾਕ ਸੀ। ਇਹ ਮਜ਼ਾਕ ਨਹੀਂ ਹੋਣਾ ਚਾਹੀਦਾ। The post ਅਦਾਕਾਰਾ ਐਸ਼ਵਰਿਆ ਰਾਏ ਬਾਰੇ ਇਤਰਾਜਯੋਗ ਟਿੱਪਣੀ ‘ਤੇ ਅਬਦੁਲ ਰਜ਼ਾਕ ਨੇ ਮੰਗੀ ਮੁਆਫ਼ੀ appeared first on TheUnmute.com - Punjabi News. Tags:
|
ਭਾਰਤ ਵੀ ਅਮਰੀਕਾ ਦੀ ਅਗਵਾਈ ਵਾਲੇ IPEF ਗਲੋਬਲ ਸਪਲਾਈ ਚੇਨ 'ਚ ਹੋਇਆ ਸ਼ਾਮਲ Wednesday 15 November 2023 06:42 AM UTC+00 | Tags: breaking-news global-supply-chain india indo-pacific-economic-framework ipef latest-news ndo-pacific-economic-framework-for-prosperity news piyush-goyal supply-chain usa. ਚੰਡੀਗੜ੍ਹ, 15 ਨਵੰਬਰ 2023: ਭਾਰਤ ਵੀ ਅਮਰੀਕਾ ਦੀ ਅਗਵਾਈ ਵਾਲੇ ਇੰਡੋ ਪੈਸੀਫਿਕ ਇਕਨਾਮਿਕ ਫਰੇਮਵਰਕ ਫਾਰ ਪ੍ਰੋਸਪਰਿਟੀ (IPEF) ਵਿੱਚ ਗਲੋਬਲ ਸਪਲਾਈ ਚੇਨ ਵਿੱਚ ਸ਼ਾਮਲ ਹੋ ਗਿਆ ਹੈ। ਕੇਂਦਰੀ ਵਣਜ ਮੰਤਰੀ ਪੀਯੂਸ਼ ਗੋਇਲ ਨੇ ਇਸ ਸਮਝੌਤੇ ‘ਤੇ ਦਸਤਖਤ ਕੀਤੇ। ਪੀਯੂਸ਼ ਗੋਇਲ ਨੇ ਕਿਹਾ ਕਿ ਇਸ ਨਾਲ ਗਲੋਬਲ ਸਪਲਾਈ ਚੇਨ ਲਚਕਦਾਰ ਅਤੇ ਮਜ਼ਬੂਤ ਹੋਵੇਗੀ। ਭਾਰਤ ਅਤੇ ਅਮਰੀਕਾ ਤੋਂ ਇਲਾਵਾ, ਇਸ ਸਪਲਾਈ ਲੜੀ ਦੇ ਮੈਂਬਰ ਦੇਸ਼ ਆਸਟ੍ਰੇਲੀਆ, ਬਰੂਨੇਈ, ਫਿਜੀ, ਇੰਡੋਨੇਸ਼ੀਆ, ਜਾਪਾਨ, ਕੋਰੀਆ ਗਣਰਾਜ, ਮਲੇਸ਼ੀਆ, ਨਿਊਜ਼ੀਲੈਂਡ, ਫਿਲੀਪੀਨਜ਼, ਸਿੰਗਾਪੁਰ, ਥਾਈਲੈਂਡ ਅਤੇ ਵੀਅਤਨਾਮ ਹਨ। ਗਲੋਬਲ ਸਪਲਾਈ ਚੇਨ ਐਫੀਸ਼ੈਂਸੀ ਐਗਰੀਮੈਂਟ ਨੂੰ ਚੀਨ ਦੇ ਦਬਦਬੇ ਨੂੰ ਘਟਾਉਣ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਸਮੇਂ ਗਲੋਬਲ ਸਪਲਾਈ ਚੇਨ ‘ਤੇ ਚੀਨ ਦਾ ਦਬਦਬਾ ਹੈ। ਕੋਰੋਨਾ ਮਹਾਮਾਰੀ ਤੋਂ ਬਾਅਦ ਗਲੋਬਲ ਸਪਲਾਈ ਚੇਨ ਬੁਰੀ ਤਰ੍ਹਾਂ ਨਾਲ ਵਿਘਨ ਪਿਆ ਸੀ। ਪ੍ਰਸਤਾਵਿਤ ਸਮਝੌਤੇ ਦੇ ਤਹਿਤ, IPEF ਦੇ ਭਾਈਵਾਲ ਦੇਸ਼ ਸਪਲਾਈ ਲੜੀ ਦੇ ਖਤਰਿਆਂ ਨਾਲ ਸਾਂਝੇ ਤੌਰ ‘ਤੇ ਨਜਿੱਠਣਗੇ। ਸੰਕਟ ਦੇ ਸਮੇਂ ਵਿੱਚ ਬਿਹਤਰ ਤਾਲਮੇਲ ਲਈ ਅਤੇ ਗਲੋਬਲ ਸਪਲਾਈ ਚੇਨਾਂ ਵਿੱਚ ਰੁਕਾਵਟਾਂ ਦਾ ਜਵਾਬ ਦੇਣ ਲਈ ਇੱਕ ਢਾਂਚਾ ਵੀ ਬਣਾਇਆ ਜਾਵੇਗਾ। ਨਾਲ ਹੀ, ਛੋਟੇ ਅਤੇ ਮੱਧ ਵਰਗ ਦੇ ਉਦਯੋਗਾਂ ਅਤੇ ਉਨ੍ਹਾਂ ਦੇ ਕਰਮਚਾਰੀਆਂ ਨੂੰ ਇਸ ਸਮਝੌਤੇ ਦਾ ਲਾਭ ਹੋਵੇ, ਇਹ ਸਮਝੌਤਾ ਯਕੀਨੀ ਬਣਾਏਗਾ ਕਿ ਨਾਜ਼ੁਕ ਖੇਤਰਾਂ ਅਤੇ ਨਾਜ਼ੁਕ ਉਤਪਾਦਾਂ ਦੇ ਉਤਪਾਦਨ ਲਈ ਹੁਨਰਮੰਦ ਕਾਮਿਆਂ ਦੀ ਲੋੜੀਂਦੀ ਉਪਲਬਧਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਦੇ ਹੁਨਰ ਵਿੱਚ ਵੀ ਲਗਾਤਾਰ ਸੁਧਾਰ ਕੀਤਾ ਜਾਵੇਗਾ। ਅਮਰੀਕੀ ਵਣਜ ਸਕੱਤਰ ਜੀਨਾ ਰੇਮੋਂਡੋ ਨੇ ਮੰਗਲਵਾਰ ਨੂੰ ਆਈਪੀਈਐਫ ਮੰਤਰੀ ਪੱਧਰ ਦੀ ਮੀਟਿੰਗ ਤੋਂ ਬਾਅਦ ਕਿਹਾ ਕਿ ਇੰਡੋ ਪੈਸੀਫਿਕ ਆਰਥਿਕ ਢਾਂਚੇ ਦੇ ਚਾਰ ਥੰਮ੍ਹਾਂ ਵਿੱਚੋਂ ਤਿੰਨ ਪੂਰੇ ਹੋ ਗਏ ਹਨ। The post ਭਾਰਤ ਵੀ ਅਮਰੀਕਾ ਦੀ ਅਗਵਾਈ ਵਾਲੇ IPEF ਗਲੋਬਲ ਸਪਲਾਈ ਚੇਨ ‘ਚ ਹੋਇਆ ਸ਼ਾਮਲ appeared first on TheUnmute.com - Punjabi News. Tags:
|
ਇੰਜ਼ਮਾਮ-ਉਲ-ਹੱਕ ਦੇ ਬਿਆਨ' ਤੇ ਭੜਕੇ ਹਰਭਜਨ ਸਿੰਘ, ਆਖਿਆ- ਇਹ ਕਿਹੜਾ ਨਸ਼ਾ ਕਰਕੇ ਗੱਲ ਕਰ ਰਹੇ ਹਨ ? Wednesday 15 November 2023 07:03 AM UTC+00 | Tags: breaking-news inzamam-ul-haq news pakistan ਚੰਡੀਗੜ੍ਹ, 15 ਨਵੰਬਰ 2023: ਪਿਛਲੇ ਕੁਝ ਹਫ਼ਤਿਆਂ ਦੌਰਾਨ ਭਾਰਤੀ ਸਬਕ ਬੱਲੇਬਾਜ਼ ਵਰਿੰਦਰ ਸਹਿਵਾਗ ਅਤੇ ਸਾਬਕਾ ਤੇਜ਼ ਗੇਂਦਬਾਜ ਇਰਫਾਨ ਪਠਾਨ ਸਮੇਤ ਸਾਬਕਾ ਭਾਰਤੀ ਕ੍ਰਿਕਟਰਾਂ ਨੇ ਵਨਡੇ ਵਿਸ਼ਵ ਕੱਪ ਵਿੱਚ ਪਾਕਿਸਤਾਨੀ ਟੀਮ ਦੇ ਪ੍ਰਦਰਸ਼ਨ ਦੀ ਖੁੱਲ੍ਹ ਕੇ ਆਲੋਚਨਾ ਕੀਤੀ ਸੀ। ਪਾਕਿਸਤਾਨ ਨੇ 2023 ਵਿਸ਼ਵ ਕੱਪ ਦੇ ਗਰੁੱਪ ਪੜਾਅ ਵਿੱਚ ਪ੍ਰਵੇਸ਼ ਕੀਤਾ ਸੀ, ਨੌਂ ਮੈਚਾਂ ਵਿੱਚ ਚਾਰ ਜਿੱਤਾਂ ਨਾਲ ਟੂਰਨਾਮੈਂਟ ਵਿੱਚ ਪੰਜਵੇਂ ਸਥਾਨ ‘ਤੇ ਰਿਹਾ ਸੀ। ਹਾਲਾਂਕਿ ਆਲੋਚਨਾ ਮੈਦਾਨ ‘ਤੇ ਪਾਕਿਸਤਾਨ ਦੇ ਪ੍ਰਦਰਸ਼ਨ ਤੱਕ ਸੀਮਤ ਸੀ, ਪਰ ਪਾਕਿਸਤਾਨ ਦੇ ਸਾਬਕਾ ਕਪਤਾਨ ਇੰਜ਼ਮਾਮ-ਉਲ-ਹੱਕ ਦੇ ਇੱਕ ਪੁਰਾਣੇ ਵੀਡੀਓ ਨੇ ਮੰਗਲਵਾਰ ਨੂੰ ਵਿਵਾਦ ਛੇੜ ਦਿੱਤਾ ਹੈ। ਜਿਸ ਤੋਂ ਬਾਅਦ ਹਰਭਜਨ ਸਿੰਘ (Harbhajan Singh) ਨੇ ਸਾਬਕਾ ਪਾਕਿਸਤਾਨੀ ਕਪਤਾਨ ਖਿਲਾਫ ਸਖਤ ਟਵੀਟ ਕੀਤਾ। ਪਾਕਿਸਤਾਨ ਵੱਲੋਂ ਲਗਾਤਾਰ ਵਿਵਾਦਿਤ ਬਿਆਨ ਆ ਰਹੇ ਹਨ। ਹਾਲ ਹੀ ‘ਚ ਅਬਦੁਲ ਰਜ਼ਾਕ ਨੇ ਵੀ ਭਾਰਤੀ ਅਭਿਨੇਤਰੀ ਐਸ਼ਵਰਿਆ ਰਾਏ ਨੂੰ ਲੈ ਕੇ ਵਿਵਾਦਿਤ ਬਿਆਨ ਦਿੱਤਾ ਸੀ, ਜਿਸ ਨੇ ਲੈ ਕੇ ਉਨ੍ਹਾਂ ਨੇ ਮੁਆਫੀ ਮੰਗੀ | ਹੁਣ ਇੱਕ ਨਵੀਂ ਵੀਡੀਓ ਵਿੱਚ, ਇੰਜ਼ਮਾਮ-ਉਲ-ਹੱਕ ਨੇ ਦਾਅਵਾ ਕੀਤਾ ਹੈ ਕਿ ਹਰਭਜਨ ਉਨ੍ਹਾਂ ਭਾਰਤੀ ਕ੍ਰਿਕਟਰਾਂ ਵਿੱਚ ਸ਼ਾਮਲ ਸੀ ਜੋ ਮੌਲਾਨਾ ਤਾਰਿਕ ਜਮੀਲ ਦੇ ਉਪਦੇਸ਼ ਵਿੱਚ ਸ਼ਾਮਲ ਹੁੰਦੇ ਸਨ ਜੋ ਪਾਕਿਸਤਾਨ ਕ੍ਰਿਕਟ ਟੀਮ ਨਾਲ ਨਮਾਜ਼ ਅਦਾ ਕਰਦੇ ਸਨ। ਇੰਜ਼ਮਾਮ ਨੇ ਕਿਹਾ ਕਿ ਇਕ ਦੌਰੇ ਦੌਰਾਨ ਉਸ ਨੇ ਇਰਫਾਨ ਪਠਾਨ, ਜ਼ਹੀਰ ਖਾਨ ਅਤੇ ਮੁਹੰਮਦ ਕੈਫ ਨੂੰ ਪ੍ਰਾਰਥਨਾ ਸੈਸ਼ਨ ਵਿਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਸੀ। ਹਰਭਜਨ ਨੇ ਵੀ ਉਪਦੇਸ਼ ਵਿਚ ਹਿੱਸਾ ਲਿਆ। ਇੰਜ਼ਮਾਮ ਨੇ ਕਿਹਾ, ‘ਮੌਲਾਨਾ ਤਾਰਿਕ ਜਮੀਲ ਹਰ ਰੋਜ਼ ਸਾਨੂੰ ਮਿਲਣ ਆਉਂਦੇ ਸਨ। ਸਾਡੇ ਕੋਲ ਨਮਾਜ਼ ਲਈ ਕਮਰਾ ਸੀ। ਉਹ ਨਮਾਜ਼ ਤੋਂ ਬਾਅਦ ਸਾਡੇ ਨਾਲ ਗੱਲਾਂ ਕਰਦਾ ਸੀ। ਇਕ-ਦੋ ਦਿਨ ਬਾਅਦ ਅਸੀਂ ਇਰਫਾਨ ਪਠਾਨ, ਜ਼ਹੀਰ ਖਾਨ ਅਤੇ ਮੁਹੰਮਦ ਕੈਫ ਨੂੰ ਪ੍ਰਾਰਥਨਾ ਲਈ ਬੁਲਾਇਆ। ਮੈਂ ਦੇਖਿਆ ਕਿ ਉਸ ਨਮਾਜ਼ ਸੈਸ਼ਨ ਵਿਚ ਦੋ-ਤਿੰਨ ਹੋਰ ਭਾਰਤੀ ਖਿਡਾਰੀ ਵੀ ਸ਼ਾਮਲ ਹੋਏ ਸਨ; ਉਹ ਨਮਾਜ਼ ਨਹੀਂ ਪੜ੍ਹਦੇ ਸਨ, ਪਰ ਮੌਲਾਨਾ ਨੂੰ ਸੁਣਦੇ ਸਨ। ਇੰਜ਼ਮਾਮ ਨੇ ਕਿਹਾ, ‘ਹਰਭਜਨ ਨੇ ਇਕ ਵਾਰ ਮੈਨੂੰ ਕਿਹਾ ਸੀ, ‘ਮੇਰਾ ਦਿਲ ਕਹਿੰਦਾ ਹੈ ਕਿ ਮੌਲਾਨਾ ਦੀ ਗੱਲ ਮੰਨ ਲੈਣੀ ਚਾਹੀਦੀ ਹੈ, ਪਰ ’ਮੈਂ’ਤੁਸੀਂ ਤੁਹਾਨੂੰ ਦੇਖਦਾ ਹਾਂ ਅਤੇ ਫਿਰ ਰੁਕ ਜਾਂਦਾ ਹਾਂ। ਤੁਹਾਡੀ ਜ਼ਿੰਦਗੀ ਇਸ ਤਰ੍ਹਾਂ ਨਹੀਂ ਹੈ। ਹਰਭਜਨ ਸਿੰਘ ਨੇ ਕੀ ਦਿੱਤਾ ਜਵਾਬ?ਇਨ੍ਹਾਂ ਦਾਅਵਿਆਂ ਦਾ ਜਵਾਬ ਦਿੰਦੇ ਹੋਏ ਹਰਭਜਨ ਸਿੰਘ (Harbhajan Singh) ਨੇ ਟਵਿੱਟਰ ‘ਤੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ। ਹਰਭਜਨ ਨੇ ਟਵੀਟ ਕੀਤਾ, ‘ਇਹ ਕਿਹੜਾ ਨਸ਼ਾ ਕਰਕੇ ਗੱਲ ਕਰ ਰਹੇ ਹਨ? ਮੈਨੂੰ ਭਾਰਤੀ ਹੋਣ ‘ਤੇ ਮਾਣ ਹੈ ਅਤੇ ਮੈਨੂੰ ਸਿੱਖ ਹੋਣ ‘ਤੇ ਮਾਣ ਹੈ। ਇਹ ਬਕਵਾਸ ਲੋਕ ਕੁਝ ਵੀ ਕਹਿੰਦੇ ਹਨ। The post ਇੰਜ਼ਮਾਮ-ਉਲ-ਹੱਕ ਦੇ ਬਿਆਨ’ ਤੇ ਭੜਕੇ ਹਰਭਜਨ ਸਿੰਘ, ਆਖਿਆ- ਇਹ ਕਿਹੜਾ ਨਸ਼ਾ ਕਰਕੇ ਗੱਲ ਕਰ ਰਹੇ ਹਨ ? appeared first on TheUnmute.com - Punjabi News. Tags:
|
ਭਾਰਤ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ 15ਵੀਂ ਕਿਸ਼ਤ ਜਾਰੀ Wednesday 15 November 2023 07:55 AM UTC+00 | Tags: breaking-news farmers government-of-india india news pm-kisan pm-kisan-yojna pradhan-mantri-kisan-yojana ਚੰਡੀਗੜ੍ਹ, 15 ਨਵੰਬਰ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਧਾਨ ਮੰਤਰੀ ਕਿਸਾਨ ਯੋਜਨਾ (PM-KISAN) ਤਹਿਤ ਲਗਭਗ 18,000 ਕਰੋੜ ਰੁਪਏ ਦੀ 15ਵੀਂ ਕਿਸ਼ਤ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਪੀਐਮ ਕਿਸਾਨ ਦੀ ਅਧਿਕਾਰਤ ਵੈੱਬਸਾਈਟ ਦੇ ਅਨੁਸਾਰ, ਸਰਕਾਰ ਨੇ 8 ਕਰੋੜ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ ਕਿਸ਼ਤਾਂ ਜਾਰੀ ਕਰ ਦਿੱਤੀਆਂ ਹਨ। ਇਸ ਦਾ ਮਤਲਬ ਹੈ ਕਿ ਅੱਜ ਵੀ ਕਈ ਕਿਸਾਨਾਂ ਦੇ ਖਾਤਿਆਂ ਵਿੱਚ 15ਵੀਂ ਕਿਸ਼ਤ ਨਹੀਂ ਆਈ ਹੈ। ਕਿਸਾਨਾਂ ਦੇ ਰਜਿਸਟਰਡ ਫ਼ੋਨ ‘ਤੇ ਕਿਸ਼ਤ ਟ੍ਰਾਂਸਫਰ ਸਬੰਧੀ ਸੁਨੇਹਾ ਜ਼ਰੂਰ ਆਇਆ ਹੋਵੇਗਾ। ਤੁਹਾਨੂੰ ਦੱਸ ਦਈਏ ਕਿ ਇਹ ਰਕਮ ਡੀਬੀਟੀ ਰਾਹੀਂ ਟਰਾਂਸਫਰ ਕੀਤੀ ਗਈ ਹੈ। ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਵਿੱਤੀ ਸਹਾਇਤਾ ਦੇਣ ਲਈ ਕਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਇਨ੍ਹਾਂ ਸਕੀਮਾਂ ਵਿੱਚ ਸਰਕਾਰ ਕਿਸਾਨਾਂ ਨੂੰ ਕੁਝ ਵਿੱਤੀ ਲਾਭ ਦਿੰਦੀ ਹੈ ਜਿਸ ਦੀ ਵਰਤੋਂ ਕਿਸਾਨ ਆਪਣੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨ ਲਈ ਕਰਦੇ ਹਨ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਵੀ ਕੇਂਦਰ ਸਰਕਾਰ ਦੁਆਰਾ ਚਲਾਈ ਜਾਂਦੀ ਇੱਕ ਯੋਜਨਾ ਹੈ। ਇਸ ਸਕੀਮ ਵਿੱਚ ਸਰਕਾਰ ਕਿਸਾਨਾਂ ਨੂੰ ਇੱਕ ਸਾਲ ਵਿੱਚ 6,000 ਰੁਪਏ ਦਿੰਦੀ ਹੈ। ਇਹ ਰਕਮ ਹਰ 4 ਮਹੀਨੇ ਬਾਅਦ ਕਿਸ਼ਤ ਵਜੋਂ ਦਿੱਤੀ ਜਾਂਦੀ ਹੈ। ਸਰਕਾਰ ਹੁਣ ਤੱਕ 14 ਕਿਸ਼ਤਾਂ ਜਾਰੀ ਕਰ ਚੁੱਕੀ ਹੈ ਅਤੇ ਕੁਝ ਸਮਾਂ ਪਹਿਲਾਂ 15ਵੀਂ ਕਿਸ਼ਤ ਦੀ ਰਾਸ਼ੀ ਵੀ ਕਿਸਾਨਾਂ ਦੇ ਖਾਤਿਆਂ ਵਿੱਚ ਪਹੁੰਚ ਚੁੱਕੀ ਹੈ। ਲਾਭਪਾਤਰੀ ਸੂਚੀ ‘ਚ ਇੰਝ ਚੈੱਕ ਕਰੋ ਨਾਂ:-
ਇਹ ਵੀ ਪੜ੍ਹੋ…PM ਨਰਿੰਦਰ ਮੋਦੀ ਭਲਕੇ ਕਿਸਾਨਾਂ ਨੂੰ 15ਵੀਂ ਕਿਸ਼ਤ ਕਰਨਗੇ ਜਾਰੀ, ਇੰਝ ਕਰਵਾਓ ਈ-ਕੇਵਾਈਸੀThe post ਭਾਰਤ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ 15ਵੀਂ ਕਿਸ਼ਤ ਜਾਰੀ appeared first on TheUnmute.com - Punjabi News. Tags:
|
ਮੋਰਿੰਡਾ 'ਚ ਭਿਆਨਕ ਸੜਕ ਹਾਦਸਾ, 15 ਜਣਿਆਂ ਨੂੰ ਲੱਗੀਆਂ ਸੱਟਾਂ, 7 ਜਣੇ ਗੰਭੀਰ ਜ਼ਖਮੀ Wednesday 15 November 2023 08:11 AM UTC+00 | Tags: accident breaking-news morinda morinda-accident morinda-bypas news prtc-bus punjab-government the-unmute-latest-news ਮੋਰਿੰਡਾ , 15 ਨਵੰਬਰ 2023: ਮੋਰਿੰਡਾ (Morinda) ਬਾਈਪਾਸ ‘ਤੇ ਰੇਲਵੇ ਅੰਡਰ ਬ੍ਰਿਜ ਦੇ ਉੱਤੇ ਪੀ.ਆਰ.ਟੀ.ਸੀ ਬੱਸ ਅਤੇ ਇਨੋਵਾ ਕਾਰ, ਮੋਟਰਸਾਈਕਲ ਅਤੇ ਟਰੈਕਟਰ ਟਰਾਲੀ ਵਿਚਕਾਰ ਭਿਆਨਕ ਹਾਦਸਾ ਵਾਪਰਿਆ, ਜਿਸ ਵਿਚ ਅੱਠ ਤੋਂ ਵੱਧ ਜਣੇ ਜ਼ਖਮੀ ਹੋ ਗਏ ਹਨ | ਜਿਨਾਂ ਨੂੰ ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਪਹੁੰਚਾਇਆ ਗਿਆ। ਜਿੱਥੋਂ 7 ਮਰੀਜ਼ਾਂ ਦੀ ਹਾਲਤ ਨੂੰ ਗੰਭੀਰ ਦੇਖਦਿਆਂ ਡਾਕਟਰਾਂ ਵੱਲੋਂ ਉਹਨਾਂ ਨੂੰ ਮੁੱਢਲੀ ਡਾਕਟਰੀ ਸਹਾਇਤਾ ਦੇ ਕੇ ਜੀਐਮਸੀਐਚ ਸੈਕਟਰ-32 ਚੰਡੀਗੜ੍ਹ ਲਈ ਰੈਫਰ ਕਰ ਦਿੱਤਾ ਗਿਆ ਹੈ । ਹਾਦਸੇ ਦੀ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮੋਰਿੰਡਾ ਪੁਲਿਸ ਅਤੇ ਨੈਸ਼ਨਲ ਹਾਈਵੇ ‘ਤੇ ਐਂਬੂਲੈਂਸ ਟੀਮ ਸਹਿਤ ਘਟਨਾ ਸਥਾਨ ‘ਤੇ ਪਹੁੰਚੀ। ਨੈਸ਼ਨਲ ਹਾਈਵੇ ਦੇ ਸਟਾਫ ਅਨੁਸਾਰ ਪੰਜ ਜਣਿਆਂ ਨੂੰ ਉਹਨਾਂ ਵੱਲੋਂ ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਦਾਖਲ ਕਰਵਾਇਆ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। The post ਮੋਰਿੰਡਾ ‘ਚ ਭਿਆਨਕ ਸੜਕ ਹਾਦਸਾ, 15 ਜਣਿਆਂ ਨੂੰ ਲੱਗੀਆਂ ਸੱਟਾਂ, 7 ਜਣੇ ਗੰਭੀਰ ਜ਼ਖਮੀ appeared first on TheUnmute.com - Punjabi News. Tags:
|
IND vs NZ: ਭਾਰਤ ਨੇ ਨਿਊਜ਼ੀਲੈਂਡ ਖ਼ਿਲਾਫ਼ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਚੁਣੀ, ਜਾਣੋ ਦੋਵੇਂ ਟੀਮਾਂ ਦੀ ਪਲੇਇੰਗ ਇਲੈਵਨ Wednesday 15 November 2023 08:18 AM UTC+00 | Tags: breaking-news cricket-news india ind-vs-nz ind-vs-nz-semifinal latest-news news new-zealand rohit-sharma world-cup world-cup-2023 ਚੰਡੀਗੜ੍ਹ, 15 ਨਵੰਬਰ 2023: (IND vs NZ) ਵਨਡੇ ਵਿਸ਼ਵ ਕੱਪ 2023 ‘ਚ ਗਰੁੱਪ ਰਾਊਂਡ ਦੇ ਮੈਚ ਖਤਮ ਹੋ ਗਏ ਹਨ ਅਤੇ ਪਹਿਲਾ ਸੈਮੀਫਾਈਨਲ ਬੁੱਧਵਾਰ (15 ਨਵੰਬਰ) ਨੂੰ ਖੇਡਿਆ ਜਾ ਰਿਹਾ ਹੈ । ਇਸ ਮੈਚ ਵਿੱਚ ਮੇਜ਼ਬਾਨ ਭਾਰਤ ਨੂੰ ਨਿਊਜ਼ੀਲੈਂਡ ਦੀ ਚੁਣੌਤੀ ਦਾ ਸਾਹਮਣਾ ਕਰਨਾ ਪਵੇਗਾ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਰੋਹਿਤ ਨੇ ਪਲੇਇੰਗ-11 ‘ਚ ਕੋਈ ਬਦਲਾਅ ਨਹੀਂ ਕੀਤਾ ਹੈ। ਨਿਊਜ਼ੀਲੈਂਡ ਦੇ ਕਪਤਾਨ ਕੇਨ ਵਿਲੀਅਮਸਨ ਨੇ ਵੀ ਆਪਣੀ ਟੀਮ ‘ਚ ਕੋਈ ਬਦਲਾਅ ਨਹੀਂ ਕੀਤਾ ਹੈ। ਦੋਵੇਂ ਟੀਮਾਂ (IND vs NZ) ਇਸ ਪ੍ਰਕਾਰ ਹਨ:-ਭਾਰਤ: ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇਐਲ ਰਾਹੁਲ, ਸੂਰਿਆਕੁਮਾਰ ਯਾਦਵ, ਰਵਿੰਦਰ ਜਡੇਜਾ, ਕੁਲਦੀਪ ਯਾਦਵ, ਮੁਹੰਮਦ ਸ਼ਮੀ, ਜਸਪ੍ਰੀਤ ਬੁਮਰਾਹ, ਮੁਹੰਮਦ ਸਿਰਾਜ। ਨਿਊਜ਼ੀਲੈਂਡ: ਡੇਵੋਨ ਕੌਨਵੇ, ਰਚਿਨ ਰਵਿੰਦਰਾ, ਕੇਨ ਵਿਲੀਅਮਸਨ (ਕਪਤਾਨ), ਡੇਰਿਲ ਮਿਸ਼ੇਲ, ਮਾਰਕ ਚੈਪਮੈਨ, ਗਲੇਨ ਫਿਲਿਪਸ, ਟਾਮ ਲੈਥਮ (ਵਿਕਟਕੀਪਰ), ਮਿਸ਼ੇਲ ਸੈਂਟਨਰ, ਟਿਮ ਸਾਊਥੀ, ਲਾਕੀ ਫਰਗੂਸਨ, ਟ੍ਰੇਂਟ ਬੋਲਟ। The post IND vs NZ: ਭਾਰਤ ਨੇ ਨਿਊਜ਼ੀਲੈਂਡ ਖ਼ਿਲਾਫ਼ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਚੁਣੀ, ਜਾਣੋ ਦੋਵੇਂ ਟੀਮਾਂ ਦੀ ਪਲੇਇੰਗ ਇਲੈਵਨ appeared first on TheUnmute.com - Punjabi News. Tags:
|
67ਵਾਂ ਪੰਜਾਬ ਰਾਜ ਟੂਰਨਾਮੈਂਟ ਦੇ ਟੈਨਿਸ ਮੁਕਾਬਲੇ 'ਚ ਯਾਦਵਿੰਦਰਾ ਪਬਲਿਕ ਸਕੂਲ, ਮੋਹਾਲੀ ਦੀ ਵਿਦਿਆਰਥਣਾਂ ਨੇ ਜਿੱਤਿਆ ਗੋਲਡ ਮੈਡਲ Wednesday 15 November 2023 08:23 AM UTC+00 | Tags: breaking-news mohali news sports yadvindra-public-school ਮੋਹਾਲੀ, 15 ਨਵੰਬਰ 2023: ਪੰਜਾਬ ਸਰਕਾਰ ਦੀ ਖੇਡ ਪਾਲਿਸੀ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ (ਸ. ਸ) ਲੁਧਿਆਣਾ ਸ੍ਰੀਮਤੀ ਡਿੰਪਲ ਮਦਾਨ ਦੀ ਅਗਵਾਈ ਵਿੱਚ 67ਵੀਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 2023 ਦੇ ਲਾਅਨ ਟੈਨਿਸ ਅੰਡਰ-14, 17 ਅਤੇ 19 ਸਾਲ ਦੇ ਲੜਕੇ ਅਤੇ ਲੜਕੀਆਂ ਦੇ ਮੁਕਾਬਲੇ ਕਰਵਾਏ ਗਏ | ਇਹ ਮੁਕਾਬਲੇ ਹਾਰਵੈਸਟ ਟੈਨਿਸ ਅਕੈਡਮੀ ਜੱਸੋਵਾਲ ਕੁਲਾਰ, ਲੁਧਿਆਣਾ ਵਿਖੇ 04 ਨਵੰਬਰ ਤੋਂ 09 ਨਵੰਬਰ ਤੱਕ ਕਰਵਾਏ ਗਏ | 67ਵੇਂ ਪੰਜਾਬ ਸਟੇਟ ਟੂਰਨਾਮੈਂਟ ਦੌਰਾਨ ਯਾਦਵਿੰਦਰਾ ਪਬਲਿਕ ਸਕੂਲ, ਮੋਹਾਲੀ ਦੀ ਵਿਦਿਆਰਥਣਾਂ ਅਸਵੀਨ ਕੌਰ (8ਵੀਂ ਜਮਾਤ), ਸਿਦਕ ਕੌਰ (10ਵੀਂ ਜਮਾਤ) ਅਤੇ ਤਮੰਨਾ ਵਾਲੀਆ (9ਵੀਂ ਜਮਾਤ) ਨੇ ਅੰਡਰ-17 ਵਰਗ ਵਿੱਚ ਲਾਅਨ ਟੈਨਿਸ ਮੁਕਾਬਲੇ ਵਿੱਚ ਗੋਲਡ ਮੈਡਲ ਆਪਣੇ ਨਾਂ ਕੀਤਾ ਹੈ | ਇਨ੍ਹਾਂ ਵਿਦਿਆਰਥਣਾਂ ਦੀ ਉਪਲਬਧੀ ‘ਤੇ ਯਾਦਵਿੰਦਰਾ ਪਬਲਿਕ ਸਕੂਲ, ਮੋਹਾਲੀ ਦੇ ਸਮੂਹ ਸਟਾਫ ਨੇ ਵਧਾਈਆਂ ਦਿੱਤੀਆਂ ਅਤੇ ਸਾਰੇ ਬੱਚਿਆਂ ਨੂੰ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਹਾਰਵੈਸਟ ਟੈਨਿਸ ਅਕੈਡਮੀ ਦੇ ਪ੍ਰਿੰਸੀਪਲ ਡਾ. ਜੈ ਸ਼ਰਮਾ ਨੇ ਖੇਡਾਂ ‘ਚ ਭਾਗ ਲੈ ਰਹੇ ਸਾਰੇ ਖਿਡਾਰੀਆਂ ਨੂੰ ਮਿਹਨਤ ਅਤੇ ਲਗਨ ਨਾਲ਼ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਅਤੇ ਬਿਨਾਂ ਕਿਸੇ ਹਾਰ ਜਿੱਤ ਨੂੰ ਧਿਆਨ ਵਿੱਚ ਰੱਖਦਿਆਂ ਖੇਡਾਂ ਵਿੱਚ ਆਪਣੇ ਵੱਲੋਂ ਵਧੀਆ ਖੇਡ ਦਾ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ | The post 67ਵਾਂ ਪੰਜਾਬ ਰਾਜ ਟੂਰਨਾਮੈਂਟ ਦੇ ਟੈਨਿਸ ਮੁਕਾਬਲੇ ‘ਚ ਯਾਦਵਿੰਦਰਾ ਪਬਲਿਕ ਸਕੂਲ, ਮੋਹਾਲੀ ਦੀ ਵਿਦਿਆਰਥਣਾਂ ਨੇ ਜਿੱਤਿਆ ਗੋਲਡ ਮੈਡਲ appeared first on TheUnmute.com - Punjabi News. Tags:
|
ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ Wednesday 15 November 2023 08:51 AM UTC+00 | Tags: baba-deep-singh breaking-news news punjab-news sikh ਅੰਮ੍ਰਿਤਸਰ, 15 ਨਵੰਬਰ 2023: ਲਾਸਾਨੀ ਸ਼ਹੀਦ ਬਾਬਾ ਦੀਪ ਸਿੰਘ ਜੀ (Baba Deep Singh Ji) ਦਾ ਸ਼ਹੀਦੀ ਦਿਹਾੜਾ ਅੱਜ ਅੰਮ੍ਰਿਤਸਰ ਸਾਹਿਬ ਸਥਿਤ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਮੱਥਾ ਟੇਕਣ ਪਹੁੰਚੀਆਂ। ਸਵੇਰ ਤੋਂ ਰਾਤ ਤੱਕ ਕਥਾ-ਕੀਰਤਨ ਦਾ ਪ੍ਰਵਾਹ ਲਗਾਤਾਰ ਜਾਰੀ ਰਿਹਾ। ਸ਼ਹੀਦੀ ਸਮਾਗਮ ਪ੍ਰਥਾਇ ਆਰੰਭ ਕੀਤੇ ਗਏ, ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕਥਾ ਵਾਚਕਾਂ ਵੱਲੋਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਕਿਹਾ ਕਿ ਬਾਬਾ ਦੀਪ ਸਿੰਘ ਜੀ ਸ਼ਹੀਦ ਦਾ ਜੀਵਨ ਭਗਤੀ ਤੇ ਸ਼ਕਤੀ ਦਾ ਸੁਮੇਲ ਸੀ, ਜਿਸ ਤੋਂ ਸਾਨੂੰ ਗੁਰੂ ਸਾਹਿਬ ਨੂੰ ਸਮਰਪਿਤ ਹੋ ਕੇ ਜੀਵਨ ਜਿਉਣ ਦੀ ਪ੍ਰੇਰਨਾ ਮਿਲਦੀ ਹੈ। ਉਹਨਾਂ ਨੇ ਸੰਗਤ ਨੂੰ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਦੀ ਪ੍ਰੇਰਨਾ ਦਿੱਤੀ ਅਤੇ ਅੱਜ ਦੇ ਦਿਨ ਸੰਗਤਾਂ ਵੱਡੀ ਗਿਣਤੀ ਵਿੱਚ ਗੁਰਦੁਆਰਾ ਸ਼ਹੀਦਗੰਜ ਸਾਹਿਬ ਵਿੱਚ ਪਹੁੰਚ ਕੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ | ਜ਼ਿਕਰਯੋਗ ਹੈ ਕਿ ਧੰਨ ਧੰਨ ਬਾਬਾ ਦੀਪ ਸਿੰਘ ਜੀ (Baba Deep Singh Ji) ਘਮਸਾਨ ਦਾ ਯੁੱਧ ਕਰਦਿਆਂ ਸ੍ਰੀ ਅੰਮ੍ਰਿਤਸਰ ਪਹੁੰਚੇ ਅਤੇ ਆਪਣਾ ਸੀਸ ਸ੍ਰੀ ਹਰਿਮੰਦਰ ਸਾਹਿਬ ਵਿਖੇ ਭੇਂਟ ਕੀਤਾ। ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਬਾਬਾ ਦੀਪ ਸਿੰਘ ਜੀ ਦਾ ਸਸਕਾਰ ਕੀਤਾ ਗਿਆ । ਇਹ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਦੀ ਅਦੁੱਤੀ ਸ਼ਹੀਦੀ ਦੀ ਯਾਦ ਕਰਵਾਉਂਦਾ ਹੈ ਅਤੇ ਗੁਰਧਾਮਾਂ ਦੀ ਪਵਿੱਤਰਤਾ ਬਰਕਰਾਰ ਰੱਖਣ ਲਈ ਪ੍ਰੇਰਨਾ ਸਰੋਤ ਹੈ। The post ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ appeared first on TheUnmute.com - Punjabi News. Tags:
|
Jammu: ਡੋਡਾ ਜ਼ਿਲ੍ਹੇ 'ਚ 300 ਫੁੱਟ ਡੂੰਘੀ ਖੱਡ 'ਚ ਡਿੱਗੀ ਬੱਸ, 33 ਜਣਿਆਂ ਦੀ ਮੌਤ Wednesday 15 November 2023 08:59 AM UTC+00 | Tags: a-bus-fell breaking-news doda jammu jammu-news latest-news news punjab-news road-accident the-unmute-breaking-news the-unmute-punjab ਚੰਡੀਗੜ੍ਹ, 15 ਨਵੰਬਰ 2023: ਜੰਮੂ ਡਿਵੀਜ਼ਨ ਦੇ ਡੋਡਾ (Doda) ਜ਼ਿਲ੍ਹੇ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਜ਼ਿਲ੍ਹੇ ਦੇ ਅੱਸਰ ਵਿੱਚ ਇੱਕ ਬੱਸ ਬੇਕਾਬੂ ਹੋ ਕੇ 300 ਫੁੱਟ ਡੂੰਘੀ ਖੱਡ ਵਿੱਚ ਜਾ ਡਿੱਗੀ। ਹਾਦਸਾ ਇੰਨਾ ਭਿਆਨਕ ਸੀ ਕਿ 33 ਜਣਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਲਗਭਗ ਜਣੇ 26 ਜ਼ਖਮੀ ਹੋ ਗਏ। ਬੱਸ ਕਿਸ਼ਤਵਾੜ ਤੋਂ ਜੰਮੂ ਵੱਲ ਜਾ ਰਹੀ ਸੀ। ਹਾਦਸੇ ਦਾ ਪਤਾ ਲੱਗਦਿਆਂ ਹੀ ਆਸ-ਪਾਸ ਦੇ ਲੋਕ ਮੌਕੇ ‘ਤੇ ਪਹੁੰਚ ਗਏ। ਪੁਲਿਸ ਨੂੰ ਵੀ ਸੂਚਿਤ ਕੀਤਾ ਗਿਆ। ਜ਼ਖ਼ਮੀਆਂ ਨੂੰ ਇਲਾਜ ਲਈ ਜੀਐਮਸੀ ਡੋਡਾ (Doda) ਲਿਜਾਇਆ ਗਿਆ ਹੈ। ਇਨ੍ਹਾਂ ‘ਚੋਂ ਕੁਝ ਦੀ ਹਾਲਤ ਵੀ ਨਾਜ਼ੁਕ ਦੱਸੀ ਜਾ ਰਹੀ ਹੈ। ਅਜਿਹੇ ‘ਚ ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ। ਦੋਵਾਂ ਜ਼ਖ਼ਮੀਆਂ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਜੀਐਮਸੀ ਜੰਮੂ ਰੈਫ਼ਰ ਕਰ ਦਿੱਤਾ ਗਿਆ ਪਰ ਉਨ੍ਹਾਂ ਦੀ ਰਸਤੇ ਵਿੱਚ ਹੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਸ਼ੁਰੂਆਤੀ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਇਸ ਰੂਟ ‘ਤੇ ਤਿੰਨ ਬੱਸਾਂ ਇਕੱਠੀਆਂ ਚੱਲ ਰਹੀਆਂ ਸਨ ਅਤੇ ਇਕ ਦੂਜੇ ਨੂੰ ਓਵਰਟੇਕ ਕਰਨ ਦੀ ਦੌੜ ‘ਚ ਇਹ ਵੱਡਾ ਹਾਦਸਾ ਵਾਪਰ ਗਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ | The post Jammu: ਡੋਡਾ ਜ਼ਿਲ੍ਹੇ ‘ਚ 300 ਫੁੱਟ ਡੂੰਘੀ ਖੱਡ ‘ਚ ਡਿੱਗੀ ਬੱਸ, 33 ਜਣਿਆਂ ਦੀ ਮੌਤ appeared first on TheUnmute.com - Punjabi News. Tags:
|
ਪਟਿਆਲਾ 'ਚ ਅਣਪਛਾਤਿਆਂ ਵੱਲੋਂ ਇੱਕ ਪਰਿਵਾਰ 'ਤੇ ਹਮਲਾ, ਪਿਤਾ ਦੀ ਮੌਤ, ਦੋਵੇਂ ਪੁੱਤ ਜ਼ਖਮੀ Wednesday 15 November 2023 09:17 AM UTC+00 | Tags: attack-news breaking-news injured lahil-colony latest-news news patiala patiala-murder punjab-news ਚੰਡੀਗੜ੍ਹ, 15 ਨਵੰਬਰ 2023: ਦੇਰ ਰਾਤ ਪਟਿਆਲਾ (Patiala) ਦੀ ਲਹਿਲ ਕਲੋਨੀ ਵਿੱਚ ਇੱਕ ਪਰਿਵਾਰ ਉੱਤੇ ਕੁਝ ਹਮਲਾਵਰਾਂ ਵੱਲੋਂ ਹਮਲਾ ਕਰ ਦਿੱਤਾ ਗਿਆ। ਇਸ ਕਾਰਨ ਜ਼ਖਮੀ ਹੋਏ ਇਕ ਵਿਅਕਤੀ ਦੀ ਮੌਤ ਹੋ ਗਈ। ਜਦੋਂ ਕਿ ਉਸ ਦੇ ਦੋਵੇਂ ਪੁੱਤਰ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਮ੍ਰਿਤਕ ਦੀ ਪਛਾਣ ਪ੍ਰੀਤਮ ਚੰਦ (ਰਾਜ ਮਿਸਤਰੀ) ਵਜੋਂ ਹੋਈ ਹੈ। ਉਸ ਦੇ ਦੋ ਪੁੱਤਰ ਅਜੈ ਕੁਮਾਰ ਅਤੇ ਜਤਿਨ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਹਨ। ਪਟਿਆਲਾ (Patiala) ਦੇ ਡੀਐਸਪੀ ਸੰਜੀਵ ਸਿੰਗਲਾ ਨੇ ਦੱਸਿਆ ਕਿ ਘਟਨਾ ਨੂੰ ਮੰਗਲਵਾਰ ਦੇਰ ਰਾਤ ਨੂੰ ਅੰਜ਼ਾਮ ਦਿੱਤਾ ਗਿਆ। ਦੇਰ ਰਾਤ ਪੁਲਿਸ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਕਿ ਪਰਿਵਾਰ ਦੇ ਤਿੰਨ ਮੈਂਬਰਾਂ 'ਤੇ ਹਮਲਾ ਹੋਇਆ ਹੈ। ਸੂਚਨਾ ਦੇ ਆਧਾਰ 'ਤੇ ਪਟਿਆਲਾ ਪੁਲਿਸ ਅਤੇ ਸੀਆਈਏ ਸਟਾਫ਼ ਦੀਆਂ ਟੀਮਾਂ ਜਾਂਚ ਲਈ ਮੌਕੇ 'ਤੇ ਪੁੱਜੀਆਂ। ਫਿਲਹਾਲ ਪੁਲਿਸ ਨੇ ਇਲਾਕੇ ਦੇ ਸੀਸੀਟੀਵੀ ਦੇ ਆਧਾਰ ‘ਤੇ ਦੋਸ਼ੀਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਅਜੇ ਤੱਕ ਕਿਸੇ ਮੁਲਜ਼ਮ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਫਿਲਹਾਲ ਪ੍ਰੀਤਮ ਚੰਦ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਪਟਿਆਲਾ ਭੇਜ ਦਿੱਤਾ ਗਿਆ ਹੈ। The post ਪਟਿਆਲਾ ‘ਚ ਅਣਪਛਾਤਿਆਂ ਵੱਲੋਂ ਇੱਕ ਪਰਿਵਾਰ ‘ਤੇ ਹਮਲਾ, ਪਿਤਾ ਦੀ ਮੌਤ, ਦੋਵੇਂ ਪੁੱਤ ਜ਼ਖਮੀ appeared first on TheUnmute.com - Punjabi News. Tags:
|
ਮੋਗਾ 'ਚ ਪੁਰਾਣੀ ਰੰਜਿਸ਼ ਕਾਰਨ ਚੱਲੀਆਂ ਗੋਲੀਆਂ, ਇੱਕ ਨੌਜਵਾਨ ਦੀ ਮੌਤ Wednesday 15 November 2023 09:34 AM UTC+00 | Tags: breaking-news crime firing-incident latest-news moga moga-police news punjab-news ratan-cinema the-unmute-breaking-news the-unmute-latest-news the-unmute-punjab ਚੰਡੀਗੜ੍ਹ, 15 ਨਵੰਬਰ 2023: ਮੋਗਾ (Moga) ਦੇ ਰਤਨ ਸਿਨੇਮਾ ਨੇੜੇ ਦੇਰ ਰਾਤ ਦੋ ਧਿਰਾਂ ਵਿਚਾਲੇ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ‘ਚ ਦੋਵਾਂ ਪਾਸਿਆਂ ਤੋਂ ਦੋ-ਦੋ ਜਣਿਆਂ ਨੂੰ ਗੋਲੀ ਲੱਗੀ ਹੈ। ਇਸ ਘਟਨਾ ‘ਚ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਵਿਕਾਸ ਜਿੰਦਲ ਐਲਿਸ ਵੀਰੂ ਵਜੋਂ ਹੋਈ ਹੈ | ਹੋਰ ਜ਼ਖਮੀ ਨੌਜਵਾਨਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਧਿਰਾਂ ਵਿੱਚ ਪਹਿਲਾਂ ਤੋਂ ਪੁਰਾਣੀ ਰੰਜਿਸ਼ ਚੱਲ ਰਹੀ ਸੀ। ਖ਼ਬਰਾਂ ਮੁਤਾਬਕ ਕਥਿਤ ਜੂਆ ਖੇਡਦੇ ਸਮੇਂ ਝਗੜਾ ਹੋ ਗਿਆ। ਜਿਸ ਤੋਂ ਬਾਅਦ ਦੋਵਾਂ ਧਿਰਾਂ ਨੇ ਇੱਕ ਦੂਜੇ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮ੍ਰਿਤਕ ਦੇ ਪਿਤਾ ਜਗਦੀਸ਼ ਕੁਮਾਰ ਨੇ ਦੱਸਿਆ ਕਿ ਉਸ ਨੂੰ, ਉਨ੍ਹਾਂ ਦੇ ਭਰਾ ਅਤੇ ਭਤੀਜੇ ਨੂੰ ਪਿਛਲੇ ਇਕ ਸਾਲ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ। ਜਿਸ ਕਾਰਨ ਕੁਝ ਜਣਿਆਂ ਨੇ ਉਨ੍ਹਾਂ ਦੇ ਪੁੱਤ ਅਤੇ ਭਤੀਜੇ ‘ਤੇ ਗੋਲੀਆਂ ਚਲਾ ਦਿੱਤੀਆਂ। ਉਨ੍ਹਾਂ ਦੇ ਪੁੱਤ ਵਿਕਾਸ ਜਿੰਦਲ ਉਰਫ ਵੀਰੂ ਦੀ ਇਲਾਜ ਦੌਰਾਨ ਮੌਤ ਹੋ ਗਈ | ਮੌਕੇ ‘ਤੇ ਪਹੁੰਚੇ ਥਾਣਾ ਸਿਟੀ ਸਾਊਥ (Moga) ਦੇ ਇੰਚਾਰਜ ਇਕਬਾਲ ਹੁਸੈਨ ਨੇ ਦੱਸਿਆ ਕਿ ਵਿਕਾਸ ਜਿੰਦਲ ਐਲਿਸ ਵੀਰੂ ਦੀ ਮੌਤ ਦੋ ਧਿਰਾਂ ਵਿਚਾਲੇ ਹੋਏ ਝਗੜੇ ਕਾਰਨ ਹੋਈ ਹੈ। ਮ੍ਰਿਤਕ ਅਤੇ ਜ਼ਖਮੀਆਂ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲੇ ਦੀ ਅਗਲੀ ਕਾਰਵਾਈ ਕੀਤੀ ਜਾਵੇਗੀ। The post ਮੋਗਾ ‘ਚ ਪੁਰਾਣੀ ਰੰਜਿਸ਼ ਕਾਰਨ ਚੱਲੀਆਂ ਗੋਲੀਆਂ, ਇੱਕ ਨੌਜਵਾਨ ਦੀ ਮੌਤ appeared first on TheUnmute.com - Punjabi News. Tags:
|
IND vs NZ Semifinal: ਨਿਊਜ਼ੀਲੈਂਡ ਖ਼ਿਲਾਫ਼ ਭਾਰਤ ਦੀ ਤੇਜ਼ ਸ਼ੁਰੂਆਤ, ਸ਼ੁਭਮਨ ਗਿੱਲ ਨੇ ਜੜਿਆ ਅਰਧ ਸੈਂਕੜਾ Wednesday 15 November 2023 09:46 AM UTC+00 | Tags: breaking-news cricket-news cricket-world-cup-2023 india ind-vs-nz ind-vs-nz-semifinal latest-news news new-zealand rohit-sharma shubman-gill world-cup world-cup-2023 ਚੰਡੀਗੜ੍ਹ, 15 ਨਵੰਬਰ 2023: ਰੋਹਿਤ ਸ਼ਰਮਾ ਅਤੇ ਸ਼ੁਭਮਨ ਗਿੱਲ ਦੀ ਸਲਾਮੀ ਜੋੜੀ ਨੇ ਭਾਰਤ ਨੂੰ ਤੇਜ਼ ਸ਼ੁਰੂਆਤ ਦਿੱਤੀ | ਪਾਵਰਪਲੇ ‘ਚ ਭਾਰਤ ਨੇ ਇਕ ਵਿਕਟ ਗੁਆ ਕੇ 84 ਦੌੜਾਂ ਬਣਾਈਆਂ ਹਨ। ਰੋਹਿਤ ਸ਼ਰਮਾ ਅਰਧ ਸੈਂਕੜਾ ਬਣਾਉਣ ਤੋਂ ਖੁੰਝ ਗਿਆ ਪਰ ਕੋਹਲੀ ਅਤੇ ਗਿੱਲ ਦੀ ਜੋੜੀ ਕ੍ਰੀਜ਼ ‘ਤੇ ਹਨ । ਦੋਵੇਂ ਚੰਗੀ ਬੱਲੇਬਾਜ਼ੀ ਕਰ ਰਹੇ ਹਨ। ਇਸਦੇਂ ਨਾਲ ਹੀ ਸ਼ੁਭਮਨ ਗਿੱਲ (Shubman Gill) ਨੇ 42 ਗੇਂਦਾ ਵਿੱਚ ਆਪਣਾ ਅਰਧ ਸੈਂਕੜਾ ਪੂਰਾ ਕੀਤਾ | ਭਾਰਤ ਦੀ ਪਹਿਲੀ ਵਿਕਟ 71 ਦੌੜਾਂ ‘ਤੇ ਡਿੱਗ ਗਈ। ਕਪਤਾਨ ਰੋਹਿਤ ਸ਼ਰਮਾ 29 ਗੇਂਦਾਂ ਵਿੱਚ 47 ਦੌੜਾਂ ਬਣਾ ਕੇ ਆਊਟ ਹੋਏ। ਟਿਮ ਸਾਊਥੀ ਦੀ ਗੇਂਦ ‘ਤੇ ਛੱਕਾ ਲਗਾਉਣ ਦੀ ਕੋਸ਼ਿਸ਼ ਕਰਦੇ ਹੋਏ ਉਹ ਕੇਨ ਵਿਲੀਅਮਸਨ ਦੇ ਹੱਥੋਂ ਕੈਚ ਹੋ ਗਿਆ। ਇਹ ਬਹੁਤ ਮੁਸ਼ਕਲ ਕੈਚ ਸੀ ਪਰ ਵਿਲੀਅਮਸਨ ਨੇ ਸ਼ਾਨਦਾਰ ਕੈਚ ਲਿਆ। ਹੁਣ ਵਿਰਾਟ ਕੋਹਲੀ ਸ਼ੁਭਮਨ ਗਿੱਲ (Shubman Gill) ਦੇ ਨਾਲ ਕ੍ਰੀਜ਼ ‘ਤੇ ਹਨ। 15 ਓਵਰਾਂ ਬਾਅਦ ਭਾਰਤ ਦਾ ਸਕੋਰ 118/1 ਹੈ। The post IND vs NZ Semifinal: ਨਿਊਜ਼ੀਲੈਂਡ ਖ਼ਿਲਾਫ਼ ਭਾਰਤ ਦੀ ਤੇਜ਼ ਸ਼ੁਰੂਆਤ, ਸ਼ੁਭਮਨ ਗਿੱਲ ਨੇ ਜੜਿਆ ਅਰਧ ਸੈਂਕੜਾ appeared first on TheUnmute.com - Punjabi News. Tags:
|
IND vs NZ Semifinal: ਰੋਹਿਤ ਸ਼ਰਮਾ ਵਿਸ਼ਵ ਕੱਪ 'ਚ 50 ਛੱਕੇ ਲਗਾਉਣ ਵਾਲੇ ਪਹਿਲੇ ਬੱਲੇਬਾਜ਼ ਬਣੇ, ਅਰਧ ਸੈਂਕੜੇ ਤੋਂ ਖੁੰਝੇ Wednesday 15 November 2023 09:52 AM UTC+00 | Tags: breaking-news cricket cricket-news india ind-vs-nz ind-vs-nz-semifinal latest-news news new-zealand rohit-sharma virat-kohli world-cup world-cup-2023 ਚੰਡੀਗੜ੍ਹ, 15 ਨਵੰਬਰ 2023: ਰੋਹਿਤ ਸ਼ਰਮਾ (Rohit Sharma) ਅਤੇ ਸ਼ੁਭਮਨ ਗਿੱਲ ਦੀ ਸਲਾਮੀ ਜੋੜੀ ਨੇ ਭਾਰਤ ਨੂੰ ਤੇਜ਼ ਸ਼ੁਰੂਆਤ ਦਿੱਤੀ | ਰੋਹਿਤ ਸ਼ਰਮਾ ਅਰਧ ਸੈਂਕੜਾ ਬਣਾਉਣ ਤੋਂ ਖੁੰਝ ਗਿਆ ਪਰ ਕੋਹਲੀ ਅਤੇ ਗਿੱਲ ਦੀ ਜੋੜੀ ਕ੍ਰੀਜ਼ ‘ਤੇ ਹਨ । ਦੋਵੇਂ ਚੰਗੀ ਬੱਲੇਬਾਜ਼ੀ ਕਰ ਰਹੇ ਹਨ। ਰੋਹਿਤ ਸ਼ਰਮਾ (Rohit Sharma) ਨੇ ਇਸ ਮੈਚ ‘ਚ ਤਿੰਨ ਛੱਕੇ ਲਗਾਏ ਹਨ ਅਤੇ ਉਹ ਵਿਸ਼ਵ ਕੱਪ ‘ਚ 50 ਛੱਕੇ ਲਗਾਉਣ ਵਾਲੇ ਪਹਿਲੇ ਬੱਲੇਬਾਜ਼ ਬਣ ਗਏ ਹਨ। ਉਹ ਵਿਸ਼ਵ ਕੱਪ ਵਿੱਚ ਸਭ ਤੋਂ ਵੱਧ ਛੱਕੇ ਲਗਾਉਣ ਵਾਲੇ ਖਿਡਾਰੀ ਵੀ ਹਨ। ਉਸ ਨੇ ਕ੍ਰਿਸ ਗੇਲ ਦਾ ਰਿਕਾਰਡ ਤੋੜ ਦਿੱਤਾ। ਉਹ 28 ਛੱਕਿਆਂ ਦੇ ਨਾਲ ਵਿਸ਼ਵ ਕੱਪ ਦੇ ਇੱਕ ਐਡੀਸ਼ਨ ਵਿੱਚ ਸਭ ਤੋਂ ਵੱਧ ਛੱਕੇ ਲਗਾਉਣ ਵਾਲਾ ਬੱਲੇਬਾਜ਼ ਬਣ ਗਿਆ ਹੈ। ਇਸ ਮਾਮਲੇ ‘ਚ ਵੀ ਉਸ ਨੇ ਕ੍ਰਿਸ ਗੇਲ ਨੂੰ ਪਿੱਛੇ ਛੱਡ ਦਿੱਤਾ, ਜਿਸ ਨੇ 2015 ਵਿਸ਼ਵ ਕੱਪ ‘ਚ 26 ਛੱਕੇ ਲਗਾਏ ਸਨ। ਵਿਸ਼ਵ ਕੱਪ ਵਿੱਚ ਸਭ ਤੋਂ ਵੱਧ ਛੱਕੇ51 ਰੋਹਿਤ ਸ਼ਰਮਾ |
PM ਮੋਦੀ ਵੱਲੋਂ ਡੋਡਾ ਹਾਦਸੇ 'ਚ 36 ਜਣਿਆਂ ਦੀ ਮੌਤ 'ਤੇ ਦੁੱਖ ਪ੍ਰਗਟਾਵਾ, ਮੁਆਵਜ਼ੇ ਦਾ ਐਲਾਨ Wednesday 15 November 2023 10:19 AM UTC+00 | Tags: a-bus-fell-down breaking-news doda doda-accident jammu-and-kashmir latest-news news pmo pmonews ਚੰਡੀਗੜ੍ਹ, 15 ਨਵੰਬਰ 2023: ਜੰਮੂ-ਕਸ਼ਮੀਰ ਦੇ ਡੋਡਾ (Doda) ਜ਼ਿਲੇ ਦੇ ਅੱਸਾਰ ਇਲਾਕੇ ‘ਚ ਬੁੱਧਵਾਰ ਨੂੰ ਇਕ ਬੱਸ 300 ਫੁੱਟ ਡੂੰਘੀ ਖੱਡ ‘ਚ ਡਿੱਗ ਗਈ। ਇਸ ਹਾਦਸੇ ‘ਚ 36 ਜਣਿਆਂ ਦੀ ਮੌਤ ਹੋ ਗਈ। ਕਈ ਜਣੇ ਜ਼ਖਮੀ ਹਨ। ਇਨ੍ਹਾਂ ਵਿੱਚੋਂ ਛੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਬੱਸ ਕਿਸ਼ਤਵਾੜ ਤੋਂ ਜੰਮੂ ਜਾ ਰਹੀ ਸੀ। ਪੁਲਿਸ ਅਤੇ ਐਸਡੀਆਰਐਫ ਦੀਆਂ ਟੀਮਾਂ ਨੇ ਵੀ ਸਥਾਨਕ ਲੋਕਾਂ ਦੀ ਮੱਦਦ, ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਹਨ। ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ ਸੀ, ਇਸ ਲਈ ਉਸ ਨੂੰ ਕੱਟ ਕੇ ਲਾਸ਼ ਅਤੇ ਜ਼ਖਮੀਆਂ ਨੂੰ ਬਾਹਰ ਕੱਢਣਾ ਪਿਆ। ਜ਼ਖ਼ਮੀਆਂ ਨੂੰ ਕਿਸ਼ਤਵਾੜ ਜ਼ਿਲ੍ਹਾ ਹਸਪਤਾਲ ਅਤੇ ਸਰਕਾਰੀ ਮੈਡੀਕਲ ਕਾਲਜ (ਜੀਐਮਸੀ), ਡੋਡਾ (Doda) ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਕੁਝ ਜਣਿਆਂ ਨੂੰ ਹਵਾਈ ਜਹਾਜ਼ ਰਾਹੀਂ ਜੰਮੂ ਭੇਜਿਆ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੋਡਾ ਬੱਸ ਹਾਦਸੇ ਵਿੱਚ ਮਾਰੇ ਗਏ ਯਾਤਰੀਆਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਪੀਐਮ ਨੇ ਕਿਹਾ- ਡੋਡਾ ਬੱਸ ਹਾਦਸਾ ਦੁਖਦ ਹੈ। ਇਸ ਵਿੱਚ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਪ੍ਰਤੀ ਮੇਰੀ ਸੰਵੇਦਨਾ ਹੈ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੰਮੂ ਬੱਸ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ- ਡੋਡਾ ਬੱਸ ਹਾਦਸੇ ਬਾਰੇ ਜਾਣ ਕੇ ਦੁਖੀ ਹਾਂ। ਸਥਾਨਕ ਪ੍ਰਸ਼ਾਸਨ ਬਚਾਅ ਕਾਰਜ ਚਲਾ ਰਿਹਾ ਹੈ। ਮ੍ਰਿਤਕਾਂ ਦੇ ਪਰਿਵਾਰਾਂ ਨਾਲ ਮੇਰੀ ਸੰਵੇਦਨਾ ਹੈ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ। ਜੰਮੂ-ਕਸ਼ਮੀਰ ਦੇ ਐਲਜੀ ਮਨੋਜ ਸਿਨਹਾ ਨੇ ਕਿਹਾ ਕਿ ਦੁਖੀ ਪਰਿਵਾਰਾਂ ਨਾਲ ਮੇਰੀ ਸੰਵੇਦਨਾ ਹੈ। ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਪ੍ਰਭਾਵਿਤ ਯਾਤਰੀਆਂ ਨੂੰ ਹਰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ। The post PM ਮੋਦੀ ਵੱਲੋਂ ਡੋਡਾ ਹਾਦਸੇ ‘ਚ 36 ਜਣਿਆਂ ਦੀ ਮੌਤ ‘ਤੇ ਦੁੱਖ ਪ੍ਰਗਟਾਵਾ, ਮੁਆਵਜ਼ੇ ਦਾ ਐਲਾਨ appeared first on TheUnmute.com - Punjabi News. Tags:
|
ਯਕਮੁਸ਼ਤ ਨਿਪਟਾਰਾ ਸਕੀਮ-2023 ਮੁਕੱਦਮੇਬਾਜੀ ਨੂੰ ਘਟਾ ਅਤੇ GST ਦਾ ਪਾਲਣਾ ਵਧਾ ਕੇ ਵਪਾਰ ਤੇ ਉਦਯੋਗ ਲਈ ਲਾਭਦਾਇਕ ਹੋਵੇਗੀ: ਹਰਪਾਲ ਚੀਮਾ Wednesday 15 November 2023 10:29 AM UTC+00 | Tags: aam-aadmi-party breaking-news cm-bhagwant-mann gst harpal-cheema latest-news news punjab-excise-department punjab-news the-unmute-breaking-news ਚੰਡੀਗੜ, 15 ਨਵੰਬਰ 2023: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਪਾਰ ਅਤੇ ਉਦਯੋਗ ਨੂੰ ਲਾਭ ਪਹੁੰਚਾਉਣ ਲਈ ਬਕਾਇਆ ਕਰਾਂ ਦੀ ਪ੍ਰਾਪਤੀ ਲਈ 15 ਨਵੰਬਰ, 2023 ਤੋਂ 15 ਮਾਰਚ, 2024 ਤੱਕ ਜਾਰੀ ਰਹਿਣ ਵਾਲੀ ਪੰਜਾਬ ਵਨ ਟਾਈਮ ਸੈਟਲਮੈਂਟ ਸਕੀਮ, 2023 (ਯਕਮੁਸ਼ਤ ਨਿਪਟਾਰਾ ਸਕੀਮ-2023) ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਨਾਲ ਵਿਰਾਸਤੀ ਮੁਕੱਦਮੇਬਾਜੀ ਦਾ ਬੋਝ ਘਟੇਗਾ ਅਤੇ ਸਬੰਧਤ ਵਪਾਰੀਆਂ ਤੇ ਉਦਯੋਗਪਤੀਆਂ ਨੂੰ ਵਸਤੂਆਂ ਅਤੇ ਸੇਵਾਵਾਂ ਕਰ (GST) ਦੀ ਪਾਲਣਾ ਯੋਗ ਬਣਾਇਆ ਜਾ ਸਕੇਗਾ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ 31 ਮਾਰਚ, 2023 ਤੱਕ 1 ਕਰੋੜ ਰੁਪਏ ਤੱਕ ਦੇ ਟੈਕਸ, ਵਿਆਜ ਅਤੇ ਜੁਰਮਾਨੇ ਦੀ ਕੁੱਲ ਬਕਾਇਆ ਰਕਮ 6086.25 ਕਰੋੜ ਰੁਪਏ ਬਣਦੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਉਨ੍ਹਾਂ 39,787 ਟੈਕਸਦਾਤਿਆਂ ਨੂੰ ਲਾਭ ਪਹੁੰਚਾਉਣ ਲਈ ਜਿੰਨ੍ਹਾਂ ਵੱਲ ਕੁੱਲ ਕਰ ਬਕਾਇਆ 1 ਲੱਖ ਰੁਪਏ ਤੋਂ ਘੱਟ ਸੀ, 528.38 ਕਰੋੜ ਰੁਪਏ ਦੇ ਬਕਾਏ ਦੀ ਪੂਰੀ ਮੁਆਫੀ ਦਾ ਪ੍ਰਸਤਾਵ ਹੈ। ਇਸ ਸਕੀਮ ਦੇ ਵੇਰਵੇ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਕਰ ਵਿਭਾਗ, ਪੰਜਾਬ ਵੱਲੋਂ 31 ਮਾਰਚ, 2023 ਤੱਕ ਜਿਨ੍ਹਾਂ ਕਰਦਾਤਾਵਾਂ ਦਾ ਮੁਲਾਂਕਣ ਤਿਆਰ ਕੀਤਾ ਗਿਆ ਹੈ, ਉਹ ਇਸ ਸਕੀਮ ਅਧੀਨ ਆਪਣੇ ਬਕਾਏ ਦੇ ਨਿਪਟਾਰੇ ਲਈ ਅਰਜ਼ੀ ਦੇਣ ਦੇ ਯੋਗ ਹੋਣਗੇ। ਉਨ੍ਹਾਂ ਕਿਹਾ ਕਿ ਇਹ ਸਕੀਮ ਪੰਜਾਬ ਜਨਰਲ ਸੇਲਜ਼ ਟੈਕਸ ਐਕਟ, 1948, ਕੇਂਦਰੀ ਵਿਕਰੀ ਕਰ ਐਕਟ, 1956, ਪੰਜਾਬ ਬੁਨਿਆਦੀ ਢਾਂਚਾ (ਵਿਕਾਸ ਅਤੇ ਰੈਗੂਲੇਸ਼ਨ) ਐਕਟ, 2002 ਅਤੇ ਪੰਜਾਬ ਵੈਲਿਊ ਐਡਿਡ ਟੈਕਸ ਐਕਟ, 2005 ਦੇ ਅਧੀਨ ਬਕਾਇਆ ਅਦਾ ਕਰਨ ਲਈ ਲਾਗੂ ਹੋਵੇਗੀ। ਟੈਕਸ, ਵਿਆਜ ਅਤੇ ਜੁਰਮਾਨੇ ਦੀ ਸਲੈਬ-ਵਾਰ ਪ੍ਰਸਤਾਵਿਤ ਛੋਟ ਬਾਰੇ ਜਾਣਕਾਰੀ ਦਿੰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਹ ਕਰਦਾਤਾ ਯਕਮੁਸ਼ਤ ਨਿਪਟਾਰੇ ਲਈ ਅਰਜ਼ੀ ਦੇਣ ਦੇ ਯੋਗ ਹੋਣਗੇ ਜਿੰਨ੍ਹਾ ਵੱਲ ਕੁਲ ਬਕਾਇਆ ਰਕਮ (ਟੈਕਸ, ਜੁਰਮਾਨਾ ਅਤੇ ਵਿਆਜ) 31 ਮਾਰਚ, 2023 ਤੱਕ 1 ਕਰੋੜ ਰੁਪਏ ਤੱਕ ਸੀ। ਉਨ੍ਹਾਂ ਕਿਹਾ ਕਿ ਇਹ ਸਕੀਮ 1 ਲੱਖ ਰੁਪਏ ਤੋਂ ਘੱਟ ਬਕਾਇਆ ਵਾਲੇ ਕੇਸਾਂ ਵਿੱਚ ਕਰ, ਵਿਆਜ ਅਤੇ ਜੁਰਮਾਨੇ ਦੀ ਪੂਰੀ ਛੋਟ ਪ੍ਰਦਾਨ ਕਰੇਗੀ, ਜਦੋਂ ਕਿ 1 ਲੱਖ ਰੁਪਏ ਤੋਂ ਰੁ. 1 ਕਰੋੜ ਤੱਕ ਦੇ ਬਕਾਏ ਲਈ ਵਿਆਜ ਤੇ ਜੁਰਮਾਨੇ 'ਤੇ 100 ਫੀਸਦੀ ਮੁਆਫੀ ਹੋਵੇਗੀ ਅਤੇ ਕਰ ਦੀ ਰਕਮ ਦਾ 50 ਫੀਸਦੀ ਮੁਆਫ਼ ਹੋਵੇਗਾ। ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਜਲਦੀ ਤੋਂ ਜਲਦੀ ਇਸ ਮੌਕੇ ਦਾ ਲਾਭ ਉਠਾਉਣ ਦੀ ਅਪੀਲ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਇਸ ਸਕੀਮ ਤਹਿਤ 15 ਮਾਰਚ, 2024 ਤੋਂ ਬਾਅਦ ਬਕਾਏ ਦੇ ਨਿਪਟਾਰੇ ਲਈ ਕੋਈ ਵੀ ਅਰਜ਼ੀ ਸਵੀਕਾਰ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੀ.ਐਸ.ਟੀ. (GST) ਪ੍ਰਣਾਲੀ ਤੋਂ ਪਹਿਲਾਂ ਦੇ ਬਕਾਏ ਲਈ ਲਿਆਂਦੀ ਗਈ ਇਸ ਯਕਮੁਸ਼ਤ ਨਿਪਟਾਰਾ ਸਕੀਮ ਨਾਲ ਜਿੱਥੇ ਵਿਰਾਸਤੀ ਮੁਕੱਦਮੇਬਾਜੀ ਦਾ ਬੋਝ ਘਟੇਗਾ ਉਥੇ ਇਸ ਨਾਲ ਵਿਭਾਗ ਦੇ ਸਰੋਤਾਂ ਦੀ ਸਰਵੋਤਮ ਵਰਤੋਂ ਨਾਲ ਜੀ.ਐਸ.ਟੀ ਪ੍ਰਣਾਲੀ ਦੇ ਸੁਚਾਰੂ ਪ੍ਰਬੰਧਨ ਵਿੱਚ ਮਦਦ ਮਿਲੇਗੀ | The post ਯਕਮੁਸ਼ਤ ਨਿਪਟਾਰਾ ਸਕੀਮ-2023 ਮੁਕੱਦਮੇਬਾਜੀ ਨੂੰ ਘਟਾ ਅਤੇ GST ਦਾ ਪਾਲਣਾ ਵਧਾ ਕੇ ਵਪਾਰ ਤੇ ਉਦਯੋਗ ਲਈ ਲਾਭਦਾਇਕ ਹੋਵੇਗੀ: ਹਰਪਾਲ ਚੀਮਾ appeared first on TheUnmute.com - Punjabi News. Tags:
|
ਦੇਵੇਂਦਰ ਤੋਮਰ ਵਿਵਾਦ ਮਾਮਲੇ 'ਚ ਮਨਜਿੰਦਰ ਸਿਰਸਾ ਨੇ ਦਿੱਤਾ ਆਪਣਾ ਸਪੱਸ਼ਟੀਕਰਨ Wednesday 15 November 2023 11:12 AM UTC+00 | Tags: breaking-news devendra-tomar latest-news manjinder-sirsa news punjab-news ਚੰਡੀਗੜ, 15 ਨਵੰਬਰ 2023: ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਦੇ ਪੁੱਤ ਦੇਵੇਂਦਰ ਪ੍ਰਤਾਪ ਸਿੰਘ ਤੋਮਰ ਦੀਆਂ 2 ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਜਾਰੀ ਇਕ ਵੀਡੀਓ ‘ਚ ਉਹ 500 ਕਰੋੜ ਦੇ ਲੈਣ-ਦੇਣ ਦੀ ਗੱਲ ਕਰ ਰਹੇ ਹਨ ਅਤੇ ਉਸ ਤੋਂ ਪਹਿਲਾਂ ਆਏ ਵੀਡੀਓ ‘ਚ ਵੀ ਕਰੋੜਾਂ ਰੁਪਏ ਦੀ ਡੀਲ ਦੀ ਗੱਲ ਕਰਦੇ ਵਿਖਾਈ ਦਿੱਤੇ। ਇਸਦੇ ਨਾਲ ਹੀ ਨਵੇਂ ਵੀਡੀਓ ‘ਚ ਗੱਲਬਾਤ ਕਰਨ ਵਾਲਾ ਸ਼ਖ਼ਸ ਕੈਨੇਡਾ ਦਾ ਰਹਿਣ ਵਾਲਾ ਅਤੇ ਆਪਣਾ ਨਾਂ ਜਗਮਨਦੀਪ ਸਿੰਘ ਦੱਸ ਰਿਹਾ ਹੈ, ਸ਼ਖ਼ਸ ਦਾ ਕਹਿਣਾ ਹੈ ਕਿ 4-5 ਦਿਨ ਤੋਂ ਇਕ ਵੀਡੀਓ ਵਾਇਰਲ ਹੋ ਰਿਹਾ ਹੈ। ਉਹ ਵੀਡੀਓ ਕੇਂਦਰੀ ਮੰਤਰੀ ਨਰੇਂਦਰ ਸਿੰਘ ਤੋਮਰ ਦੇ ਪੁੱਤ ਦੇਵੇਂਦਰ ਸਿੰਘ ਤੋਮਰ ਦਾ ਹੈ। ਵੀਡੀਓ ‘ਚ ਦੂਜੀ ਆਵਾਜ਼ ਮੇਰੀ ਹੈ। ਉਹ ਵੀਡੀਓ ਮੇਰੇ ਘਰ ‘ਚ ਬਣਿਆ ਹੈ। ਵੀਡੀਓ ਦੀ ਗੱਲਬਾਤ ਸਹੀ ਹੈ। ਉਸ ‘ਚ ਖਣਨ ਦੀ ਕੰਪਨੀ ਤੋਂ ਪੈਸੇ ਦਾ ਲੈਣ-ਦੇਣ ਹੋਇਆ ਹੈ। ਜਗਮਨਦੀਪ ਸਿੰਘ ਦੇ ਮੁਤਾਬਕ ਉਨ੍ਹਾਂ ਦੀ ਦੇਵੇਂਦਰ ਤੋਮਰ ਨਾਲ 2018 ‘ਚ ਦੋਸਤੀ ਹੋਈ ਸੀ। ਉਹ ਲਾਕਡਾਊਨ ਦੇ ਸਮੇਂ ਮਾਰਚ 2020 ਨੂੰ ਦੇਵੇਂਦਰ ਨੂੰ ਮਿਲਣ ਭਾਰਤ ਆਇਆ ਸੀ। ਜਗਮਨਦੀਪ ਨੇ ਕਿਹਾ ਕਿ ਉਹ ਕੈਨੇਡਾ ‘ਚ ਗਾਂਜਾ ਅਤੇ ਭੰਗ ਦੀ ਖੇਤੀ ਕਰਦਾ ਹੈ। ਇਸਦੇ ਨਾਲ ਹੀ ਵੀਡੀਓ ‘ਚ ਸ਼ਖ਼ਸ ਦੱਸਦਾ ਹੈ ਕਿ ਪੈਸਿਆਂ ਦਾ ਲੈਣ ਦੇਣ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੇ ਸਹਿਯੋਗ ਨਾਲ ਹੁੰਦਾ ਸੀ। ਉਹ ਵੀਡੀਓ ‘ਚ ਦੋਸ਼ ਲਗਾਉਂਦਾ ਹੈ ਕਿ ਸਿਰਸਾ ਨਕਦੀ ਲੈ ਕੇ ਵਾਇਰ ਰਾਹੀਂ ਇਹ ਪੈਸਾ ਮੰਤਰੀ ਦੇ ਪੁੱਤ ਨੂੰ ਦੇ ਦਿੰਦਾ ਸੀ। ਉਹ ਅੱਗੇ ਕਹਿੰਦਾ ਹੈ ਕਿ ਇਹ 500 ਕਰੋੜ ਦਾ ਮਾਮਲਾ ਨਹੀਂ ਹੈ। ਇਹ 10 ਹਜ਼ਾਰ ਕਰੋੜ ਦਾ ਮਾਮਲਾ ਹੈ। ਵੀਡੀਓ ‘ਚ ਸ਼ਖ਼ਸ ਦੇਵੇਂਦਰ ਤੋਮਰ ਦੀ ਪਤਨੀ ਹਰਸ਼ਿਨੀ ਦਾ ਵੀ ਜ਼ਿਕਰ ਕੇ ਉਸ ਨਾਲ ਉਸ ਦੀ ਚੈਟ ਦਿਖਾਉਂਦਾ ਹੈ। ਅੱਗੇ ਕਹਿੰਦਾ ਹੈ ਕਿ ਉਨ੍ਹਾਂ ਵਲੋਂ 100 ਏਕੜ ਜ਼ਮੀਨ ਬੇਨਾਮੀ ਕੰਪਨੀਆਂ ਦੇ ਨਾਂ ‘ਤੇ ਖਰੀਦੀ ਗਈ ਹੈ। ਵਾਇਰਲ ਵੀਡੀਓ ‘ਚ ਏਅਰਪੋਰਟ ‘ਤੇ ਰੁਕੀ ਪਾਰਸਲ ਦੇ ਜ਼ਿਕਰ ਬਾਰੇ ਕਿਹਾ ਹੈ ਕਿ ਉਸ ‘ਚ ਮੇਕਅੱਪ ਅਤੇ ਹੋਰ ਸਮਾਨ ਸੀ। ਇਸ ਵਿਵਾਦ ਦਰਮਿਆਨ ਮਨਜਿੰਦਰ ਸਿੰਘ ਸਿਰਸਾ ਨੇ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਹੈ। ਉਸ ਦਾ ਕਹਿਣਾ ਹੈ ਕਿ ਉਹ ਨਾ ਤਾਂ ਵੀਡੀਓ ਵਿਚ ਦਿਖਾਈ ਦੇਣ ਵਾਲੇ ਵਿਅਕਤੀ ਨੂੰ ਜਾਣਦਾ ਹੈ ਅਤੇ ਨਾ ਹੀ ਉਹ ਕਦੇ ਮੰਤਰੀ ਤੋਮਰ ਨੂੰ ਮਿਲਿਆ ਹੈ। ਪ੍ਰਧਾਨ ਵਜੋਂ ਮੇਰੇ ਕਾਰਜਕਾਲ ਦੌਰਾਨ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੈਂਕ ਖਾਤਿਆਂ ਵਿੱਚ ਕਦੇ ਵੀ 20 ਲੱਖ ਰੁਪਏ ਤੋਂ ਵੱਧ ਦਾ ਲੈਣ-ਦੇਣ ਨਹੀਂ ਹੋਇਆ। ਸੁਪ੍ਰੀਆ ਸ਼੍ਰੀਨੇਤ ਨੇ ਦੋਸ਼ ਲਾਇਆ ਕਿ ਗੁਰਦੁਆਰੇ ਵਰਗੇ ਪਵਿੱਤਰ ਸਥਾਨ ਦੀ ਪੈਸੇ ਦੇ ਲੈਣ-ਦੇਣ ਲਈ ਦੁਰਵਰਤੋਂ ਕੀਤੀ ਗਈ ਹੈ। ਇਸ ਵਿੱਚ ਪੈਸਾ ਘੁੰਮਦਾ ਹੈ। ਮਨਜਿੰਦਰ ਸਿੰਘ ਸਿਰਸਾ ਉਸ ਸਮੇਂ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਨ। ਉਨ੍ਹਾਂ ਨੂੰ ਨਕਦੀ ਦਿੱਤੀ ਗਈ ਅਤੇ ਬੈਂਕ ਵਿੱਚ ਗੁਰਦੁਆਰੇ ਦੇ ਪੈਸੇ ਦਾ ਕੋਈ ਰਿਕਾਰਡ ਨਹੀਂ ਸੀ। ਇਹ ਮਾਮਲਾ ਸੀਬੀਆਈ, ਈਡੀ ਅਤੇ ਨਾਰਕੋਟਿਕਸ ਵਿਭਾਗ ਦਾ ਹੈ। ਦੂਜੇ ਪਾਸੇ ਦਿੱਲੀ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋ ਨੇ ਅੱਜ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਸਿੱਖਾਂ ਦੀ ਸਿਰਮੌਰ ਸੰਸਥਾ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਨੂੰ ਅੱਜ ਕਾਂਗਰਸ ਸਰਕਾਰ ਆਪਣੇ ਚੋਣਾਂ ਵਿੱਚ ਨਿੱਜੀ ਫਾਇਦੇ ਲਈ ਭਾਜਪਾ ਨੂੰ ਘੇਰਨ ਦੇ ਨਾਲ ਨਾਲ ਸੰਸਥਾ ਨੂੰ ਬਦਨਾਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਪ੍ਰਤੀ ਹੀਨ ਭਾਵਨਾ, ਨਫਰਤ ਫੈਲਾਉਣ ਅਤੇ ਸੰਸਥਾ ਨੂੰ ਬਦਨਾਮ ਕਰਨ ਲਈ ਪਰਮਜੀਤ ਸਿੰਘ ਸਰਨਾ ਅਤੇ ਹੋਰ ਸਾਬਕਾ ਪ੍ਰਧਾਨ ਦਿੱਲੀ ਕਮੇਟੀ ਆਪਣਾ ਕੰਮ ਬਖੁੱਬੀ ਕਰ ਰਹੇ ਹਨ। ਕਾਲਕਾ ਅਤੇ ਕਾਹਲੋ ਨੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਇਹਨਾਂ ਸਿਆਸਤਦਾਨਾਂ ਵੱਲੋਂ ਆਪਣੇ ਨਿੱਜੀ ਮੁਫਾਦਾਂ ਲਈ ਗੁਰਦੁਆਰਾ ਕਮੇਟੀਆਂ ਦੀ ਮਰਿਆਦਾ ਦਾ ਘਾਣ ਕੀਤਾ ਜਾ ਰਿਹਾ ਹੈ। ਦਿੱਲੀ ਕਮੇਟੀ ਖਾਤੇ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਸਾਰਿਆਂ ਲਈ ਖੁੱਲ੍ਹੇ ਹਨ। ਹਰ ਕਿਸੇ ਦੀ ਜਾਣਕਾਰੀ ਲਈ ਦਿੱਲੀ ਕਮੇਟੀ ਵਿੱਚ ਹੁਣ ਤੱਕ ਕੁੱਲ FCRA – ਲੈਣ-ਦੇਣ ਲਗਭਗ 16 ਕਰੋੜ ਹੈ। ਅਸੀਂ ਅਣ-ਪ੍ਰਮਾਣਿਤ ਵੀਡੀਓ ਅਤੇ ਤੱਥਾਂ ਰਾਹੀਂ ਸਿੱਖ ਧਾਰਮਿਕ ਸੰਸਥਾ ਅਰਥਾਤ ਦਿੱਲੀ ਕਮੇਟੀ ਦੇ ਅਕਸ ਨੂੰ ਬਦਨਾਮ ਕਰਨ ਅਤੇ ਵਿਗਾੜਨ ਲਈ ਲਗਾਏ ਗਏ ਲੋਕਾਂ ਦੀ ਵਰਤੋਂ ਕਰਕੇ ਇਸ ਇਲਜ਼ਾਮ ਅਤੇ ਸਾਜ਼ਿਸ਼ ਦਾ ਜ਼ੋਰਦਾਰ ਖੰਡਨ/ਨਿੰਦਾ ਕਰਦੇ ਹਾਂ। ਦਿੱਲੀ ਕਮੇਟੀ ਧਾਰਮਿਕ ਸੰਸਥਾ ਦੇ ਖਿਲਾਫ ਅਪਮਾਨਜਨਕ ਬਿਆਨ ਦੇਣ ਵਾਲੇ ਸਾਰੇ ਲੋਕਾਂ ਖਿਲਾਫ ਕਾਨੂੰਨੀ ਕਾਰਵਾਈ ਕਰੇਗੀ। The post ਦੇਵੇਂਦਰ ਤੋਮਰ ਵਿਵਾਦ ਮਾਮਲੇ ‘ਚ ਮਨਜਿੰਦਰ ਸਿਰਸਾ ਨੇ ਦਿੱਤਾ ਆਪਣਾ ਸਪੱਸ਼ਟੀਕਰਨ appeared first on TheUnmute.com - Punjabi News. Tags:
|
IND vs NZ: ਇੱਕ ਵਿਸ਼ਵ ਕੱਪ 'ਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਬੱਲੇਬਾਜ਼ ਬਣੇ ਵਿਰਾਟ ਕੋਹਲੀ Wednesday 15 November 2023 11:21 AM UTC+00 | Tags: breaking-news cricket-nes latest-news news odi-world-cup sachin-tendulkar virat-kohli world-cup ਚੰਡੀਗੜ, 15 ਨਵੰਬਰ 2023: ਵਿਰਾਟ ਕੋਹਲੀ (Virat Kohli) ਨੇ ਇਸ ਵਿਸ਼ਵ ਕੱਪ ਵਿੱਚ 673 ਤੋਂ ਵੱਧ ਦੌੜਾਂ ਬਣਾਈਆਂ ਹਨ ਅਤੇ ਇੱਕ ਵਿਸ਼ਵ ਕੱਪ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਬੱਲੇਬਾਜ਼ ਬਣ ਗਏ ਹਨ। ਉਨ੍ਹਾਂ ਨੇ ਸਚਿਨ ਤੇਂਦੁਲਕਰ ਦਾ ਰਿਕਾਰਡ ਤੋੜ ਦਿੱਤਾ ਹੈ। ਤੇਂਦੁਲਕਰ ਨੇ 2003 ਵਨਡੇ ਵਿਸ਼ਵ ਕੱਪ ‘ਚ 673 ਦੌੜਾਂ ਬਣਾਈਆਂ ਸਨ | ਵਿਰਾਟ ਕੋਹਲੀ ਵੀ ਆਪਣੇ ਸੈਂਕੜੇ ਦੇ ਨੇੜੇ ਪਹੁੰਚ ਗਿਆ ਹੈ। ਉਸ ਦੀ ਸ਼ਾਨਦਾਰ ਪਾਰੀ ਦੀ ਬਦੌਲਤ ਭਾਰਤ ਦਾ ਸਕੋਰ 250 ਦੌੜਾਂ ਤੋਂ ਪਾਰ ਕਰ ਗਿਆ ਗਿਆ ਹੈ। ਵਿਰਾਟ ਕੋਹਲੀ (Virat Kohli) ਅਤੇ ਸ਼੍ਰੇਅਸ ਅਈਅਰ ਵਿਚਾਲੇ ਅਰਧ ਸੈਂਕੜੇ ਦੀ ਸਾਂਝੇਦਾਰੀ ਹੋਈ ਹੈ। ਦੋਵੇਂ ਚੰਗੀ ਬੱਲੇਬਾਜ਼ੀ ਕਰ ਰਹੇ ਹਨ। ਭਾਰਤ ਵੱਡੇ ਸਕੋਰ ਵੱਲ ਵਧ ਰਿਹਾ ਹੈ। 37 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 270/1 ਹੈ। The post IND vs NZ: ਇੱਕ ਵਿਸ਼ਵ ਕੱਪ ‘ਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਬੱਲੇਬਾਜ਼ ਬਣੇ ਵਿਰਾਟ ਕੋਹਲੀ appeared first on TheUnmute.com - Punjabi News. Tags:
|
ਮੀਤ ਹੇਅਰ ਨੇ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ 13 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ Wednesday 15 November 2023 11:31 AM UTC+00 | Tags: aam-aadmi-party breaking-news gurmeet-singh-meet-hayer latest-news meet-hayer news punjab-job the-unmute-breaking-news the-unmute-news water-resources ਚੰਡੀਗੜ੍ਹ, 15 ਨਵੰਬਰ 2023: ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Meet Hayer) ਨੇ ਅੱਜ ਇਥੇ ਪੰਜਾਬ ਭਵਨ ਵਿਖੇ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ ਨਵ-ਨਿਯੁਕਤ 13 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਨਿਯੁਕਤੀ ਪੱਤਰ ਹਾਸਲ ਕਰਨ ਵਾਲਿਆਂ ਵਿੱਚ 5 ਜੇ.ਈ., 2 ਜ਼ਿਲੇਦਾਰ, 4 ਕਲਰਕ ਤੇ 2 ਟਿਊਬਵੈਲ ਆਪਰੇਟਰ ਸ਼ਾਮਲ ਹਨ। ਮੀਤ ਹੇਅਰ (Meet Hayer) ਨੇ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਮਿਹਨਤ ਦਾ ਫਲ ਹੈ ਅਤੇ ਹੁਣ ਉਹ ਤਨਦੇਹੀ ਨਾਲ ਵਿਭਾਗ ਵਿੱਚ ਕੰਮ ਕਰਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਹੁਣ ਤੱਕ 36,000 ਦੇ ਕਰੀਬ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰ ਚੁੱਕੀ ਹੈ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦੇਣਾ ਹੀ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਜਲ ਸਰੋਤ ਮੰਤਰੀ ਨੇ ਕਿਹਾ ਕਿ ਜਲ ਸਰੋਤ ਵਿਭਾਗ ਕਿਸਾਨਾਂ ਨਾਲ ਸਿੱਧੇ ਤੌਰ ਉਤੇ ਜੁੜਿਆ ਹੋਇਆ ਹੈ ਅਤੇ ਮੌਜੂਦਾ ਸਰਕਾਰ ਵੱਲੋਂ ਦਹਾਕਿਆਂ ਬਾਅਦ ਬੰਦ ਪਏ ਖਾਲੀ ਮੁੜ ਸ਼ੁਰੂ ਕਰਵਾਏ ਗਏ ਹਨ ਜਿਸ ਨਾਲ ਟੇਲਾਂ ਤੱਕ ਕਿਸਾਨਾਂ ਨੂੰ ਨਹਿਰੀ ਪਾਣੀ ਪੁੱਜਿਆ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਦੀ ਸਿੰਜਾਈ ਹੇਠਲੇ ਰਕਬੇ ਨੂੰ ਵਧਾਉਣ ਲਈ ਸਰਕਾਰ ਨਿਰੰਤਰ ਉਪਰਾਲੇ ਕਰ ਰਹੀ ਹੈ। ਇਸ ਤੋਂ ਪਹਿਲਾਂ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ ਨੇ ਕੈਬਨਿਟ ਮੰਤਰੀ ਦਾ ਸਵਾਗਤ ਕਰਦਿਆਂ ਨਵ-ਨਿਯੁਕਤ ਉਮੀਦਵਾਰਾਂ ਨੂੰ ਵੀ ਵਿਭਾਗ ਵਿੱਚ ਜੀ ਆਇਆ ਆਖਿਆ। ਇਸ ਮੌਕੇ ਪ੍ਰਮੁੱਖ ਸਕੱਤਰ ਜਲ ਸਰੋਤ ਕਿ੍ਰਸ਼ਨ ਕੁਮਾਰ ਅਤੇ ਨਿਗਮ ਦੇ ਐਮ.ਡੀ. ਪਵਨ ਕਪੂਰ ਵੀ ਹਾਜ਼ਰ ਸਨ। The post ਮੀਤ ਹੇਅਰ ਨੇ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ 13 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ appeared first on TheUnmute.com - Punjabi News. Tags:
|
SGPC ਵੋਟਰ ਵਜੋਂ ਨਾਮ ਦਰਜ ਕਰਵਾਉਣ ਦੀ ਆਖਰੀ ਮਿਤੀ 'ਚ 29 ਫਰਵਰੀ 2024 ਤੱਕ ਕੀਤਾ ਵਾਧਾ Wednesday 15 November 2023 01:14 PM UTC+00 | Tags: breaking-news news sgpc-election sgpc-voter shiromani-gurdwara-management-committee-elections ਚੰਡੀਗੜ੍ਹ, 15 ਨਵੰਬਰ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕੀ ਕਮੇਟੀ (SGPC) ਦੀਆਂ ਚੋਣਾਂ ਵਿੱਚ ਵੋਟ ਪਾਉਣ ਲਈ ਵੋਟਰ ਵਜੋਂ ਨਾਮ ਰਜਿਸਟਰ ਕਰਵਾਉਣ ਦੀ ਆਖਰੀ ਮਿਤੀ 15 ਨਵੰਬਰ 2023 ਤੋਂ ਵਧਾ ਕੇ 29 ਫਰਵਰੀ, 2024 ਕਰ ਦਿੱਤੀ ਗਈ ਹੈ।ਅੱਜ ਇੱਥੇ ਸੋਧਿਆ ਹੋਇਆ ਸ਼ਡਿਊਲ ਜਾਰੀ ਕਰਦਿਆਂ ਕਮਿਸ਼ਨਰ ਗੁਰਦੁਆਰਾ ਚੋਣਾਂ, ਪੰਜਾਬ, ਗੁਰਕੀਰਤ ਕ੍ਰਿਪਾਲ ਸਿੰਘ ਨੇ ਦੱਸਿਆ ਕਿ ਜਸਟਿਸ (ਸੇਵਾਮੁਕਤ) ਐਸ.ਐਸ. ਸਾਰੋਂ, ਚੀਫ਼ ਕਮਿਸ਼ਨਰ, ਗੁਰਦੁਆਰਾ(SGPC) ਚੋਣਾਂ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਇਹ ਸ਼ਡਿਊਲ ਜਾਰੀ ਕੀਤਾ ਗਿਆ ਹੈ। ਸਾਰੇ ਜ਼ਿਲ੍ਹਿਆਂ ਦੇ ਸਬੰਧਤ ਡਿਪਟੀ ਕਮਿਸ਼ਨਰ 21 ਮਾਰਚ, 2024 ਤੱਕ ਮੁਢਲੀ ਸੂਚੀਆਂ ਦੀ ਪ੍ਰਕਾਸ਼ਨਾ ਯਕੀਨੀ ਬਣਾਉਣਗੇ ਜਦਕਿ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਦੀ ਆਖਰੀ ਮਿਤੀ ਅਗਲੇ ਸਾਲ 11 ਅਪ੍ਰੈਲ ਹੈ। ਦਾਅਵਿਆਂ ਤੇ ਇਤਰਾਜ਼ਾਂ ਦੇ ਨਿਪਟਾਰੇ ਅਤੇ ਇਸ ਸਬੰਧੀ ਸੰਸ਼ੋਧਿਤ ਅਥਾਰਟੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਫੈਸਲਿਆਂ ਦੇ ਸੰਚਾਰ ਦੀ ਆਖਰੀ ਮਿਤੀ 21 ਅਪ੍ਰੈਲ, 2024 ਹੈ ਅਤੇ ਸਪਲੀਮੈਂਟਰੀ ਵੋਟਰ ਸੂਚੀ ਦੇ ਖਰੜੇ ਦੀਆਂ ਤਿਆਰੀਆਂ ਅਤੇ ਸਪਲੀਮੈਂਟ ਦੀ ਛਪਾਈ ਦੀ ਮਿਤੀ 2 ਮਈ, 2024 ਨੂੰ ਹੋਵੇਗੀ। ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨ 3 ਮਈ, 2024 ਨੂੰ ਹੋਵੇਗੀ। The post SGPC ਵੋਟਰ ਵਜੋਂ ਨਾਮ ਦਰਜ ਕਰਵਾਉਣ ਦੀ ਆਖਰੀ ਮਿਤੀ ‘ਚ 29 ਫਰਵਰੀ 2024 ਤੱਕ ਕੀਤਾ ਵਾਧਾ appeared first on TheUnmute.com - Punjabi News. Tags:
|
ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 203 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ Wednesday 15 November 2023 01:22 PM UTC+00 | Tags: breaking-news illegal laljit-singh-bhullar latest-news news panchayat-land panchayat-minister punjab punjab-news punjab-panchayat-minister the-unmute-breaking-news the-unmute-news the-unmute-punjab ਚੰਡੀਗੜ੍ਹ/ਹੁਸ਼ਿਆਰਪੁਰ, 15 ਨਵੰਬਰ 2023: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਵਿਚਲੇ ਤਲਵਾੜਾ ਬਲਾਕ ਦੇ ਪਿੰਡ ਭੰਬੋਤਾੜ ਦੀ 203 ਏਕੜ ਪੰਚਾਇਤੀ ਜ਼ਮੀਨ ਤੋਂ ਅੱਜ ਨਾਜਾਇਜ਼ ਕਬਜ਼ਾ ਛੁਡਵਾਇਆ। ਪਿੰਡ ਦੇ ਕਮਿਊਨਿਟੀ ਸੈਂਟਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪੰਚਾਇਤ ਮੰਤਰੀ ਨੇ ਦੱਸਿਆ ਕਿ ਭੰਬੋਤਾੜ ਅਧੀਨ ਪੈਂਦੇ ਚਾਰ ਪਿੰਡਾਂ ਵਿੱਚ 252 ਏਕੜ ਪੰਚਾਇਤੀ ਜ਼ਮੀਨ 'ਤੇ ਕਬਜ਼ਾ ਸੀ ਅਤੇ 203 ਏਕੜ ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਪਿੰਡਾਂ ਦੀਆਂ ਪੰਚਾਇਤਾਂ ਅਤੇ ਕਿਸਾਨਾਂ ਵੱਲੋਂ ਆਪਣੀ ਮਰਜ਼ੀ ਨਾਲ ਛੱਡਿਆ ਗਿਆ ਹੈ, ਜੋ ਸ਼ਲਾਘਾਯੋਗ ਕੰਮ ਹੈ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੀ ਜ਼ਮੀਨ 'ਤੇ ਲੋਕਾਂ ਨੇ ਆਪਣੇ ਘਰ ਬਣਾ ਲਏ ਹਨ। ਇਸ ਸਬੰਧੀ ਨੀਤੀ ਬਣਾ ਕੇ ਜਲਦੀ ਹੀ ਕਬਜ਼ੇ ਛੁਡਵਾ ਲਏ ਜਾਣਗੇ ਅਤੇ ਲੋਕਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੋ ਜ਼ਮੀਨ ਕਬਜ਼ੇ ਤੋਂ ਮੁਕਤ ਕਰਵਾਈ ਗਈ ਹੈ, ਉਸ 'ਤੇ ਖੈਰ ਅਤੇ ਸਾਗਵਾਨ ਦੇ ਦਰੱਖਤ ਲੱਗੇ ਹੋਏ ਹਨ ਅਤੇ ਵੱਢਣਯੋਗ ਹੋ ਗਏ ਹਨ। ਉਨ੍ਹਾਂ ਕਿਹਾ ਕਿ ਵਿਭਾਗ ਤੋਂ ਮਨਜ਼ੂਰੀ ਲੈ ਕੇ ਇਨ੍ਹਾਂ ਦੀ ਕਟਾਈ ਕਰਵਾਈ ਜਾਵੇਗੀ ਅਤੇ ਪੈਸੇ ਸਰਕਾਰੀ ਖ਼ਜ਼ਾਨੇ ਵਿੱਚ ਜਮ੍ਹਾਂ ਕਰਵਾਏ ਜਾਣਗੇ। ਇਕ ਸਵਾਲ ਦੇ ਜਵਾਬ ਵਿਚ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੂਬੇ ਵਿੱਚ ਵੱਖ-ਵੱਖ ਥਾਵਾਂ ‘ਤੇ ਕਰੀਬ 13 ਹਜ਼ਾਰ ਏਕੜ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਏ ਗਏ ਹਨ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਅਦਾਲਤੀ ਕੇਸਾਂ ਦੇ ਨਿਪਟਾਰੇ ਸਬੰਧੀ ਵਕਾਲਤ ਵਿੱਚ ਤੇਜ਼ੀ ਲਿਆਂਦੀ ਜਾਵੇਗੀ ਅਤੇ ਸੂਬੇ ਦੀਆਂ ਹੋਰ ਜ਼ਮੀਨਾਂ ਨੂੰ ਵੀ ਜਲਦੀ ਹੀ ਕਬਜ਼ਿਆਂ ਤੋਂ ਮੁਕਤ ਕਰਵਾਇਆ ਜਾਵੇਗਾ। ਉਨ੍ਹਾਂ (Laljit Singh Bhullar) ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੰਚਾਇਤੀ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਰਕਾਰੀ ਜ਼ਮੀਨਾਂ 'ਤੇ ਨਾਜਾਇਜ਼ ਕਬਜ਼ਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਭਾਵੇਂ ਉਹ ਕਿੰਨਾ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ, ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ਿਆਂ ਤੋਂ ਛੁਟਕਾਰਾ ਦਿਵਾਉਣ ਲਈ ਕੰਮ ਕਰ ਰਹੇ ਵਿਭਾਗ ਦੇ ਸ਼ਾਮਲਾਟ ਸੈੱਲ ਨੂੰ ਮਜ਼ਬੂਤ ਕੀਤਾ ਗਿਆ ਹੈ ਤਾਂ ਜੋ ਪੰਚਾਇਤੀ ਜ਼ਮੀਨਾਂ ਤੋਂ ਕਬਜ਼ਿਆਂ ਤੋਂ ਛੁਟਕਾਰਾ ਦਿਵਾਉਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਇਸ ਮੌਕੇ ਕੈਬਨਿਟ ਮੰਤਰੀ ਨਾਲ ਵਿਧਾਇਕ ਦਸੂਹਾ ਸ. ਕਰਮਬੀਰ ਸਿੰਘ ਘੁੰਮਣ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਸੰਯੁਕਤ ਡਾਇਰੈਕਟਰ ਸ. ਜਗਵਿੰਦਰਜੀਤ ਸਿੰਘ ਸੰਧੂ, ਡਿਵੀਜ਼ਨਲ ਡਿਪਟੀ ਡਾਇਰੈਕਟਰ ਜਲੰਧਰ ਸ. ਅਮਰਦੀਪ ਸਿੰਘ ਗੁਜਰਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਬਲਰਾਜ ਸਿੰਘ, ਡੀ.ਡੀ.ਪੀ.ਓ ਸ. ਭੁਪਿੰਦਰ ਸਿੰਘ ਮੁਲਤਾਨੀ, ਬੀ.ਡੀ.ਪੀ.ਓ ਤਲਵਾੜਾ ਸ. ਸੁਖਪ੍ਰੀਤਪਾਲ ਸਿੰਘ ਵੀ ਹਾਜ਼ਰ ਸਨ। The post ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 203 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ appeared first on TheUnmute.com - Punjabi News. Tags:
|
ਭਾਰਤ ਅਤੇ ਪਾਕਿਸਤਾਨ ਵਿਚਾਲੇ ਸਰਹੱਦ 'ਤੇ ਰਿਟਰੀਟ ਸੈਰੇਮਨੀ ਦਾ ਸਮਾਂ ਬਦਲਿਆ Wednesday 15 November 2023 01:32 PM UTC+00 | Tags: attari-wahga-border breaking-news news pakistan retreat-ceremony wahga-border ਚੰਡੀਗੜ੍ਹ, 15 ਨਵੰਬਰ 2023: ਭਾਰਤ ਅਤੇ ਪਾਕਿਸਤਾਨ ਵਿਚਾਲੇ ਸਰਹੱਦ 'ਤੇ ਰਿਟਰੀਟ ਸੈਰੇਮਨੀ (Retreat Ceremony) ਦਾ ਸਮਾਂ ਬਦਲ ਦਿੱਤਾ ਗਿਆ ਹੈ | ਮੌਸਮ ਵਿੱਚ ਆਏ ਬਦਲਾਅ ਦੇ ਮੱਦੇਨਜ਼ਰ ਹੁਣ ਰਿਟਰੀਟ ਸੈਰੇਮਨੀ ਦਾ ਸਮਾਂ ਬਦਲ ਕੇ ਸ਼ਾਮ 4.30 ਕਰ ਦਿੱਤਾ ਗਿਆ ਹੈ। ਪਹਿਲਾਂ ਇਹ ਰਸਮ ਸ਼ਾਮ ਪੰਜ ਵਜੇ ਸ਼ੁਰੂ ਹੁੰਦੀ ਸੀ। ਦੋਵਾਂ ਦੇਸ਼ਾਂ ਵਿਚਕਾਰ ਤਿੰਨ ਥਾਵਾਂ ‘ਤੇ ਰੀਟਰੀਟ ਸੈਰੇਮਨੀ ਹੁੰਦੇ ਹਨ, ਜਿਸ ਵਿਚ ਪਾਕਿਸਤਾਨ ਰੇਂਜਰਾਂ ਦੇ ਨਾਲ ਭਾਰਤੀ ਸੀਮਾ ਸੁਰੱਖਿਆ ਬਲ ਦੇ ਜਵਾਨ ਹਿੱਸਾ ਲੈਂਦੇ ਹਨ। ਇਹ ਰੀਟਰੀਟ ਸੈਰੇਮਨੀ (Retreat ceremony) ਅੰਮ੍ਰਿਤਸਰ ਦੇ ਅਟਾਰੀ ਬਾਰਡਰ, ਫਾਜ਼ਲਿਕਾ ਦੀ ਸੈਦਕੇ ਚੌਂਕੀ ਅਤੇ ਫ਼ਿਰੋਜ਼ਪੁਰ ਵਿੱਚ ਹੁਸੈਨੀਵਾਲਾ ਬਾਰਡਰ ‘ਤੇ ਹੁੰਦਾ ਹੈ।ਇਸ ਰੀਟਰੀਟ ਸੈਰੇਮਨੀ ਨੂੰ ਦੇਖਣ ਲਈ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੈਲਾਨੀ ਆਉਂਦੇ ਹਨ। ਕਰੀਬ 40 ਮਿੰਟ ਤੱਕ ਚੱਲਣ ਵਾਲੇ ਇਸ ਰਿਟਰੀਟ ਸੈਰੇਮਨੀ ਦੌਰਾਨ ਪੂਰਾ ਮਾਹੌਲ ਦੇਸ਼ ਭਗਤੀ ਨਾਲ ਭਰ ਜਾਂਦਾ ਹੈ । The post ਭਾਰਤ ਅਤੇ ਪਾਕਿਸਤਾਨ ਵਿਚਾਲੇ ਸਰਹੱਦ 'ਤੇ ਰਿਟਰੀਟ ਸੈਰੇਮਨੀ ਦਾ ਸਮਾਂ ਬਦਲਿਆ appeared first on TheUnmute.com - Punjabi News. Tags:
|
ਜੰਮੂ ਤੋਂ ਸ਼੍ਰੀਨਗਰ ਜਾ ਰਹੀ ਫਲਾਈਟ ਦੀ ਅੰਮ੍ਰਿਤਸਰ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ Wednesday 15 November 2023 01:41 PM UTC+00 | Tags: amritsar-airport breaking-news emergency-landing jammu-to-srinagar news punjab-news ਚੰਡੀਗੜ੍ਹ, 15 ਨਵੰਬਰ 2023: ਜੰਮੂ ਤੋਂ ਸ਼੍ਰੀਨਗਰ ਜਾ ਰਹੀ ਫਲਾਈਟ ਨੂੰ ਬੁੱਧਵਾਰ ਦੁਪਹਿਰ ਅੰਮ੍ਰਿਤਸਰ ਏਅਰਪੋਰਟ (Amritsar Airport) ‘ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ। ਜਿਸ ਤੋਂ ਬਾਅਦ ਯਾਤਰੀ ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਫਸੇ ਹੋਏ ਹਨ। ਯਾਤਰੀਆਂ ਦੇ ਰੌਲੇ-ਰੱਪੇ ਤੋਂ ਬਾਅਦ ਹੁਣ ਇਹ ਫਲਾਈਟ ਅੰਮ੍ਰਿਤਸਰ ਏਅਰਪੋਰਟ ਤੋਂ ਦੇਰ ਸ਼ਾਮ ਰਵਾਨਾ ਹੋਣ ਦੀ ਗੱਲ ਕਹੀ ਜਾ ਰਹੀ ਹੈ । ਦਰਅਸਲ, ਏਅਰ ਇੰਡੀਆ ਦੀ ਫਲਾਈਟ AI821 ਰੋਜ਼ਾਨਾ ਦਿੱਲੀ ਤੋਂ ਜੰਮੂ ਅਤੇ ਫਿਰ ਜੰਮੂ ਤੋਂ ਸ਼੍ਰੀਨਗਰ ਲਈ ਉਡਾਣ ਭਰਦੀ ਹੈ। ਬੁੱਧਵਾਰ ਨੂੰ ਇਹ ਫਲਾਈਟ ਲਗਭਗ 37 ਮਿੰਟ ਦੀ ਦੇਰੀ ਨਾਲ ਸਵੇਰੇ 11:27 ‘ਤੇ ਦਿੱਲੀ ਹਵਾਈ ਅੱਡੇ ਤੋਂ ਰਵਾਨਾ ਹੋਈ ਅਤੇ ਲਗਭਗ 18 ਮਿੰਟ ਦੀ ਦੇਰੀ ਨਾਲ ਦੁਪਹਿਰ 12:23 ‘ਤੇ ਜੰਮੂ ਹਵਾਈ ਅੱਡੇ ‘ਤੇ ਉਤਰੀ। ਦਰਅਸਲ, ਏਅਰ ਇੰਡੀਆ ਦੀ ਫਲਾਈਟ AI821 ਰੋਜ਼ਾਨਾ ਦਿੱਲੀ ਤੋਂ ਜੰਮੂ ਅਤੇ ਫਿਰ ਜੰਮੂ ਤੋਂ ਸ਼੍ਰੀਨਗਰ ਲਈ ਉਡਾਣ ਭਰਦੀ ਹੈ। ਬੁੱਧਵਾਰ ਨੂੰ ਇਹ ਫਲਾਈਟ ਲਗਭਗ 37 ਮਿੰਟ ਦੀ ਦੇਰੀ ਨਾਲ ਸਵੇਰੇ 11:27 ‘ਤੇ ਦਿੱਲੀ ਹਵਾਈ ਅੱਡੇ ਤੋਂ ਰਵਾਨਾ ਹੋਈ ਅਤੇ ਲਗਭਗ 18 ਮਿੰਟ ਦੀ ਦੇਰੀ ਨਾਲ ਦੁਪਹਿਰ 12:23 ‘ਤੇ ਜੰਮੂ ਹਵਾਈ ਅੱਡੇ ‘ਤੇ ਉਤਰੀ। ਇਹ ਫਲਾਈਟ ਜੰਮੂ ਤੋਂ ਬਾਅਦ ਦੁਪਹਿਰ 1:20 ‘ਤੇ ਸ਼੍ਰੀਨਗਰ ਲਈ ਰਵਾਨਾ ਹੋਈ, ਪਰ ਸ਼੍ਰੀਨਗਰ ਹਵਾਈ ਅੱਡੇ ‘ਤੇ ਅਚਾਨਕ ਮੌਸਮ ਵਿਗੜ ਗਿਆ ਅਤੇ ਵਿਜ਼ੀਬਿਲਟੀ ਘੱਟ ਗਈ। ਇਸ ਫਲਾਈਟ ਨੇ ਲਗਭਗ ਦੋ ਵਾਰ ਸ਼੍ਰੀਨਗਰ ਹਵਾਈ ਅੱਡੇ ‘ਤੇ ਚੱਕਰ ਲਗਾਇਆ ਪਰ ਮੌਸਮ ਸਾਫ ਨਾ ਹੋਣ ਕਾਰਨ ਇਸ ਨੂੰ ਸ਼੍ਰੀਨਗਰ ‘ਚ ਉਤਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ, ਦੁਪਹਿਰ ਅੰਮ੍ਰਿਤਸਰ ਏਅਰਪੋਰਟ (Amritsar Airport) ‘ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ। The post ਜੰਮੂ ਤੋਂ ਸ਼੍ਰੀਨਗਰ ਜਾ ਰਹੀ ਫਲਾਈਟ ਦੀ ਅੰਮ੍ਰਿਤਸਰ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ appeared first on TheUnmute.com - Punjabi News. Tags:
|
'ਆਪ' ਸਰਕਾਰ ਨੇ ਪਿਛਲੇ 18 ਮਹੀਨਿਆਂ 'ਚ 37 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਤੇ 12 ਹਜ਼ਾਰ ਮੁਲਾਜ਼ਮ ਪੱਕੇ ਕੀਤੇ: 'ਆਪ' Wednesday 15 November 2023 01:48 PM UTC+00 | Tags: aam-aadmi-party aap-government breaking-news employees government-job job latest-news news the-unmute-breaking-news the-unmute-punjabi-news ਚੰਡੀਗੜ੍ਹ, 15 ਨਵੰਬਰ 2023: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮਾਨ ਸਰਕਾਰ (AAP government) ਵੱਲੋਂ ਪਿਛਲੇ ਡੇਢ ਸਾਲ ਦੌਰਾਨ ਨੌਜਵਾਨਾਂ ਨੂੰ ਲਗਾਤਾਰ ਸਰਕਾਰੀ ਨੌਕਰੀਆਂ ਦੇਣ ਕਾਰਨ ਪੰਜਾਬ ਦੇ 50 ਹਜ਼ਾਰ ਤੋਂ ਵੱਧ ਪਰਿਵਾਰਾਂ ਦੀ ਇਸ ਵਾਰ ਦੀਵਾਲੀ ਖੁਸ਼ਹਾਲ ਹੋਈ ਹੈ। ਬੁੱਧਵਾਰ ਨੂੰ ਚੰਡੀਗੜ੍ਹ ਪਾਰਟੀ ਹੈੱਡਕੁਆਰਟਰ ਵਿਖੇ ਮੀਡੀਆ ਨੂੰ ਸੰਬੋਧਨ ਕਰਦਿਆਂ 'ਆਪ' ਪੰਜਾਬ ਦੇ ਬੁਲਾਰੇ ਅਹਿਬਾਬ ਗਰੇਵਾਲ ਨੇ ਕਿਹਾ ਕਿ ਮਾਨ ਸਰਕਾਰ ਨੇ ਪਿਛਲੇ 18 ਮਹੀਨਿਆਂ ਵਿੱਚ 37 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਇਹ ਔਸਤ ਹਰ ਸਾਲ 23 ਹਜ਼ਾਰ ਦੇ ਕਰੀਬ ਹੈ। ਇਸ ਦੇ ਉਲਟ ਪਿਛਲੀ ਕਾਂਗਰਸ ਸਰਕਾਰ ਨੇ 5 ਸਾਲਾਂ ਵਿੱਚ 56 ਹਜ਼ਾਰ ਸਰਕਾਰੀ ਨੌਕਰੀਆਂ ਦਿੱਤੀਆਂ ਸਨ, ਜੋ ਹਰ ਸਾਲ ਔਸਤਨ 11325 ਦੇ ਕਰੀਬ ਬਣਦੀ ਹੈ। ਇਸ ਤੋਂ ਇਲਾਵਾ ਮਾਨ ਸਰਕਾਰ (AAP government) ਨੇ ਕਰੀਬ 12000 ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਹੈ। 31 ਦਸੰਬਰ 2023 ਤੱਕ ਕਰੀਬ 9 ਹਜ਼ਾਰ ਹੋਰ ਕਰਮਚਾਰੀਆਂ ਦੀ ਨੋਕਰੀ ਪੱਕੀ ਹੋ ਜਾਵੇਗੀ। ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਅਤੇ ਭੱਤਿਆਂ ਵਿੱਚ ਵੀ ਤਕਰੀਬਨ ਤਿੰਨ ਗੁਣਾ ਵਾਧਾ ਹੋਇਆ ਹੈ। ਨਿਵੇਸ਼ ਦੀ ਗੱਲ ਕਰੀਏ ਤਾਂ ਕਾਂਗਰਸ ਸਰਕਾਰ ਦੇ 2017 ਤੋਂ 2022 ਦੇ ਅਰਸੇ ਦੌਰਾਨ ਪੰਜਾਬ ਵਿੱਚ ਲਗਭਗ 1 ਲੱਖ 17 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਹੋਇਆ ਸੀ। ਇਸ ਦੇ ਨਾਲ ਹੀ ਮਾਨ ਸਰਕਾਰ ਦੇ ਮਹਿਜ਼ 18 ਮਹੀਨਿਆਂ ਵਿੱਚ 56 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਇਹ ਅੰਕੜੇ ਹੋਰ ਵਧਣਗੇ। ਇਨ੍ਹਾਂ ਨਿਵੇਸ਼ਾਂ ਸਦਕਾ ਪੰਜਾਬ ਵਿੱਚ 3800 ਦੇ ਕਰੀਬ ਨਵੇਂ ਪ੍ਰੋਜੈਕਟ ਸ਼ੁਰੂ ਹੋ ਚੁੱਕੇ ਹਨ ਜਿਸ ਨਾਲ ਕਰੀਬ 3 ਲੱਖ ਨੌਕਰੀਆਂ ਪੈਦਾ ਹੋਣਗੀਆਂ। ਇਸ ਦੇ ਉਲਟ ਪਿਛਲੀਆਂ ਸਰਕਾਰਾਂ ਵਿਚ ਨੌਕਰੀਆਂ ਦੇ ਨਾਂ ‘ਤੇ ਪੰਜਾਬੀਆਂ ਦਾ ਮਜ਼ਾਕ ਉਡਾਇਆ ਗਿਆ। ਕੈਪਟਨ ਅਮਰਿੰਦਰ ਸਿੰਘ ਨੇ ਜਾਬ ਕਾਰਡ ਵੰਡ ਕੇ ਪੰਜਾਬੀਆਂ ਨੂੰ ਮੂਰਖ ਬਣਾਇਆ ਸੀ ਕਿ ਇਸ ਕਾਰਡ ਰਾਹੀਂ ਉਨ੍ਹਾਂ ਨੂੰ ਨੌਕਰੀਆਂ ਮਿਲਣਗੀਆਂ। ਅਸੀਂ ਅਜਿਹਾ ਕੁਝ ਨਹੀਂ ਕਰਦੇ। ਅਸੀਂ ਵਾਅਦਿਆਂ ਤੋਂ ਪਿੱਛੇ ਨਹੀਂ ਹਟਦੇ। The post ‘ਆਪ’ ਸਰਕਾਰ ਨੇ ਪਿਛਲੇ 18 ਮਹੀਨਿਆਂ ‘ਚ 37 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਤੇ 12 ਹਜ਼ਾਰ ਮੁਲਾਜ਼ਮ ਪੱਕੇ ਕੀਤੇ: ‘ਆਪ’ appeared first on TheUnmute.com - Punjabi News. Tags:
|
PAU ਨੇ ਕਿਸਾਨਾਂ ਅਤੇ ਕਿਸਾਨ ਬੀਬੀਆਂ ਲਈ ਸਿਖਲਾਈ ਕੋਰਸ ਕਰਵਾਇਆ Wednesday 15 November 2023 01:55 PM UTC+00 | Tags: breaking-news farmer-wives news pau training-courses ਲੁਧਿਆਣਾ 15 ਨਵੰਬਰ, 2023: ਪੀ.ਏ.ਯੂ. (PAU) ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਪੰਜਾਬ ਦੇ ਕਿਸਾਨਾਂ ਅਤੇ ਕਿਸਾਨ ਬੀਬੀਆਂ ਲਈ ਪੰਜ ਦਿਨਾਂ ਅਨਾਜ, ਦਾਲਾਂ, ਮੋਟੇ ਅਨਾਜ ਅਤੇ ਹੋਰ ਘੱਟ ਵਰਤੀਆਂ ਜਾਣ ਵਾਲੀਆਂ ਫ਼ਸਲਾਂ ਦੀ ਗੁਣਵੱਤਾ ਵਿੱਚ ਵਾਧਾ ਕਰਨ ਸਬੰਧੀ ਵਿਸ਼ੇਸ਼ ਸਿਖਲਾਈ ਕੋਰਸ ਲਗਾਇਆ ਗਿਆ| ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਕਿੱਲ ਡਿਵੈਲਪਮੈਂਟ ਦੇ ਸਹਿਯੋਗੀ ਨਿਰਦੇਸ਼ਕ ਡਾ. ਰੁਪਿੰਦਰ ਕੌਰ ਨੇ ਦੱਸਿਆ ਕਿ ਇਹ ਕੋਰਸ ਆਈ ਟੀ ਬੀ ਆਈ- ਨਿਧੀ ਯੋਜਨਾ ਦੇ ਸਹਿਯੋਗ ਨਾਲ ਕਰਵਾਇਆ ਗਿਆ| ਇਸ ਕੋਰਸ ਵਿਚ 18 ਸਿਖਿਆਰਥੀਆਂ ਨੇ ਭਾਗ ਲਿਆ| ਇਸ ਕੋਰਸ ਦੇ ਕੋਆਰਡੀਨੇਟਰ ਡਾ. ਪ੍ਰੇਰਨਾ ਕਪਿਲਾ ਨੇ ਸਕਿੱਲ ਡਿਵੈਲਪਮੈਂਟ ਸੈਂਟਰ ਦੇ ਵੱਖ-ਵੱਖ ਸਿਖਲਾਈ ਕੋਰਸ ਬਾਰੇ ਦੱਸਿਆ ਅਤੇ ਸਿਖਿਆਰਥੀਆਂ ਨੂੰ ਕਿੱਤਾ ਮੁਖੀ ਸਿਖਲਾਈ ਕਰਕੇ ਆਤਮ-ਨਿਰਭਰ ਹੋਣ ਲਈ ਪ੍ਰੇਰਿਤ ਕੀਤਾ| ਇਸ ਕੋਰਸ ਦੇ ਤਕਨੀਕੀ ਕੋਆਰਡੀਨੇਟਰ ਡਾ. ਜਸਵਿੰਦਰ ਕੌਰ ਬਰਾੜ ਨੇ ਘੱਟ ਵਰਤੋਂ ਵਿੱਚ ਆਉਣ ਵਾਲੀਆਂ ਹਰੇ ਪੱਤੇਦਾਰ ਸਬਜ਼ੀਆਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ| ਇਸ ਤੋਂ ਇਲਾਵਾ ਭੋਜਨ ਤੇ ਪੋਸ਼ਣ ਵਿਭਾਗ ਦੇ ਮਾਹਿਰਾਂ ਨੇ ਵੱਖ-ਵੱਖ ਵਿਸ਼ਿਆਂ ਤੇ ਵਿਸਥਾਰ ਪੂਰਵਕ ਤੇ ਪ੍ਰੈਕਟਿਕਲ ਜਾਣਕਾਰੀ ਦਿੱਤੀ ਜਿਵੇਂ ਕਿ ਮੱਕੀ ਦੇ ਰੇਸ਼ਮ ਤੋਂ ਪਦਾਰਥਾਂ, ਚੁਕੰਦਰ ਦੀ ਵਰਤੋਂ, ਮੋਟੇ ਅਨਾਜਾਂ ਤੋਂ ਪਦਾਰਥ, ਫਲਾਂ ਤੇ ਸਬਜ਼ੀਆਂ ਦੀ ਗੁਣਵੱਤਾ ਵਿੱਚ ਵਾਧਾ ਕਰਨ ਬਾਰੇ| ਫੂਡ ਸਾਇੰਸ ਅਤੇ ਤਕਨਾਲੋਜੀ ਦੇ ਮੁਖੀ ਅਤੇ ਟੈਕਨੀਕਲ ਕੋਆਰਡੀਨੇਟਰ (PAU) ਡਾ. ਸਵਿਤਾ ਸ਼ਰਮਾ, ਡਾ. ਜਸਪ੍ਰੀਤ ਕੌਰ, ਡਾ. ਬਲਜੀਤ ਸਿੰਘ, ਡਾ. ਅਰਸ਼ਦੀਪ ਸਿੰਘ, ਡਾ. ਅੰਤਿਮਾ ਗੁਪਤਾ, ਡਾ. ਕਮਲਜੀਤ ਕੌਰ ਨੇ ਵੱਖ-ਵੱਖ ਵਿਸ਼ਿਆਂ ਜਿਵੇਂ ਕਿ ਅਨਾਜਾਂ ਤੋਂ ਪਦਾਰਥ: ਬਿਸਕੁਟ, ਕੁਕੀਜ਼, ਐਕਸਟਰੂਡਡ ਸਨੈਕਸ, ਸੋਇਆ ਪਦਾਰਥ, ਬਹੁ-ਅਨਾਜੀ ਆਟਾ, ਕੇਕ, ਬਰੈੱਡ ਆਦਿ ਬਣਾਉਣ ਬਾਰੇ ਪ੍ਰੈਕਟੀਕਲ ਜਾਣਕਾਰੀ ਦਿੱਤੀ| ਇਸ ਤੋਂ ਇਲਾਵਾ ਡਾ. ਰਜਿੰਦਰ ਕੁਮਾਰ ਨੇ ਜੜੀ-ਬੂਟੀਆਂ ਵਾਲੇ ਪੌਦਿਆਂ ਦੀ ਮਹੱਤਤਾ ਬਾਰੇ ਚਾਨਣਾ ਪਾਇਆ| ਡਾ. ਮਹੇਸ਼ ਕੁਮਾਰ ਨੇ ਫੂਡ ਪ੍ਰੋਸੈਸਿੰਗ ਪਲਾਂਟ ਦੀ ਲੇਆਊਟ ਬਾਰੇ, ਡਾ. ਪ੍ਰੀਤਇੰਦਰ ਸਿੰਘ ਨੇ ਪੈਕੇਜਿੰਗ ਬਾਰੇ ਜਾਣਕਾਰੀ ਸਾਂਝੀ ਕੀਤੀ| ਇਸ ਮੌਕੇ ਡਾ. ਲਵਲੀਸ਼ ਗਰਗ ਨੇ ਫੂਡ ਪ੍ਰੋਸੈਸਿੰਗ ਨੂੰ ਇੱਕ ਕਿੱਤੇ ਦੇ ਤੌਰ 'ਤੇ ਅਪਣਾਉਣ ਬਾਰੇ ਜਾਣਕਾਰੀ ਸਾਂਝੀ ਕੀਤੀ| The post PAU ਨੇ ਕਿਸਾਨਾਂ ਅਤੇ ਕਿਸਾਨ ਬੀਬੀਆਂ ਲਈ ਸਿਖਲਾਈ ਕੋਰਸ ਕਰਵਾਇਆ appeared first on TheUnmute.com - Punjabi News. Tags:
|
ਮੋਹਾਲੀ: ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸ਼ਹਿਰੀ ਖੇਤਰਾਂ ਵਿਚਲੇ ਵਿਕਾਸ ਕਾਰਜ ਜਲਦ ਮੁਕੰਮਲ ਕਰਨ ਦੀਆਂ ਹਦਾਇਤਾਂ Wednesday 15 November 2023 02:03 PM UTC+00 | Tags: aam-aadmi-party breaking-news cm-bhagwant-mann damanjit-singh-mann development-works latest-news mohali news punjab the-unmute-breaking-news the-unmute-latest-news the-unmute-news ਐੱਸ.ਏ.ਐੱਸ. ਨਗਰ, 15 ਨਵੰਬਰ 2023: ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ ਨੇ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹੇ ਵਿਚਲੇ ਸ਼ਹਿਰੀ ਖੇਤਰਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ (development works) ਦੀ ਸਮੀਖਿਆ ਕੀਤੀ। ਇਸ ਮੌਕੇ ਉਹਨਾਂ ਨੇ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਵੱਖੋ ਵੱਖ ਟਿਊਬਵੈੱਲ ਪ੍ਰੋਜੈਕਟ ਜਲਦੀ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ ਵੀ ਦਿੱਤੀਆਂ। ਨਾਲ ਹੀ ਉਹਨਾਂ ਨੇ ਜ਼ਿਲ੍ਹੇ ਵਿੱਚ ਸ਼ਹਿਰੀ ਖੇਤਰਾਂ ਵਿਚ ਵੱਖ-ਵੱਖ ਥਾਈਂ ਚੱਲ ਰਹੇ ਵਿਕਾਸ ਕਾਰਜ ਜਲਦੀ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੀਖਿਆ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਵੱਖੋ-ਵੱਖ ਥਾਈਂ ਸੀਵਰੇਜ ਟ੍ਰੀਟਮੈਂਟ ਪਲਾਂਟ (ਐੱਸ.ਟੀ.ਪੀ.) ਲਾਉਣ ਦੀ ਪ੍ਰਕਿਰਿਆ ਜਾਰੀ ਹੈ ਤੇ ਇਨ੍ਹਾਂ ਪ੍ਰੋਜੈਕਟਾਂ ਨੂੰ ਜ਼ਮੀਨੀ ਪੱਧਰ ਉੱਤੇ ਤਿਆਰ ਕਰਵਾਉਣ ਬਾਬਤ ਜੋ ਵੀ ਕਾਰਜ ਲੋੜੀਂਦੇ ਹਨ, ਉਹ ਲਗਾਤਾਰ ਪੂਰੇ ਕੀਤੇ ਜਾ ਰਹੇ ਹਨ। ਤੈਅ ਪ੍ਰੋਜੈਕਟਾਂ (development works) ਦੀ ਪੂਰਤੀ ਨਾਲ ਨਾ ਕੇਵਲ ਸੀਵਰੇਜ ਦੇ ਪਾਣੀ ਦਾ ਢੁਕਵਾਂ ਪ੍ਰਬੰਧਨ ਹੋਵੇਗਾ ਸਗੋਂ ਹੜ੍ਹਾਂ ਵਰਗੀ ਸਥਿਤੀ ਨੂੰ ਨਜਿੱਠਣ ਵਿਚ ਵੀ ਮਦਦ ਮਿਲੇਗੀ। ਟ੍ਰੀਟ (ਸੋਧਿਆ) ਪਾਣੀ ਵੱਖੋ-ਵੱਖ ਥਾਂ ਤੇ ਸਿੰਜਾਈ ਤੇ ਹੋਰਨਾਂ ਕਾਰਜਾਂ ਲਈ ਵਰਤਿਆ ਜਾਵੇਗਾ। ਦਮਨਜੀਤ ਸਿੰਘ ਮਾਨ ਨੇ ਦੱਸਿਆ ਕਿ ਨਗਰ ਨਿਗਮ ਅਧੀਨ ਘਰ-ਘਰ ਜਾ ਕੇ ਕੂੜਾ ਇਕੱਤਰ ਕਰਨ ਦਾ ਕਾਰਜ 100 ਫ਼ੀਸਦ ਹੈ। ਜ਼ਿਲ੍ਹੇ ਦੀਆਂ 06 ਨਗਰ ਕੌਂਸਲਾਂ ਵਿਚ ਵੀ ਘਰ-ਘਰ ਜਾ ਕੇ ਕੂੜਾ ਇਕੱਤਰ ਕਰਨ ਦਾ ਕਾਰਜ 100 ਫ਼ੀਸਦ ਚੱਲ ਰਿਹਾ ਹੈ। ਡੇਰਾਬਸੀ ਵਿਚ ਇਹ ਕਾਰਜ 85 ਫ਼ੀਸਦ ਹੋ ਰਿਹਾ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਨਗਰ ਕੌਸਲਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਆਪਣੇ-ਆਪਣੇ ਖੇਤਰਾਂ ਵਿੱਚ ਅਵਾਰਾ ਪਸ਼ੂਆਂ ਦੀ ਸਾਂਭ-ਸੰਭਾਲ ਲਈ ਯੋਗ ਉਪਰਾਲੇ ਕੀਤੇ ਜਾਣ। ਵਧੀਕ ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਮੋਹਾਲੀ ਵਲੋਂ ਸਵੱਛ ਭਾਰਤ ਮਿਸ਼ਨ (ਸ਼ਹਿਰੀ) ਤਹਿਤ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕੀਤੀ। ਉਹਨਾਂ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਵੇਸਟ ਵੰਡਰ ਪਾਰਕ, ਮੈਕਨਾਈਜ਼ਡ ਵਾਹਨ ਤੇ ਰਿਕਸ਼ਾ ਰੇਹੜੀਆਂ ਖਰੀਦਣ ਸਬੰਧੀ ਪ੍ਰਕਿਰਿਆ ਤੇਜ਼ ਕਰਨ ਲਈ ਕਿਹਾ। ਦਮਨਜੀਤ ਸਿੰਘ ਮਾਨ ਨੇ ਸਰਫੇਸ ਵਾਟਰ ਸਪਲਾਈ ਸਬੰਧੀ ਪ੍ਰਕਿਰਿਆ ਤੇਜ਼ ਕਰਨ ਦੇ ਆਦੇਸ਼ ਵੀ ਦਿੱਤੇ। ਵਧੀਕ ਡਿਪਟੀ ਕਮਿਸ਼ਨਰ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਪ੍ਰਦੂਸ਼ਣ ਸਬੰਧੀ ਵੱਧ ਤੋਂ ਵੱਧ ਸੈਂਪਲ ਲੈ ਕੇ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਐੱਸ.ਟੀ.ਪੀਜ਼ ਅਤੇ ਈ.ਟੀ.ਪੀਜ਼ ਦੇ ਸੈਂਪਲ ਲਗਾਤਾਰ ਲਏ ਜਾਣ । ਵਧੀਕ ਡਿਪਟੀ ਕਮਿਸ਼ਨਰ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਸਾਫ-ਸਫ਼ਾਈ ਸਮੇਤ ਸਥਾਨਕ ਸਰਕਾਰਾਂ ਵਿਭਾਗ ਦੀਆਂ ਵੱਖੋ-ਵੱਖ ਮੁਹਿੰਮਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਕੰਮ ਕਰਨ ਵਿੱਚ ਕਿਸੇ ਤਰ੍ਹਾਂ ਦੀ ਮੁਸ਼ਕਿਲ ਆ ਰਹੀ ਹੈ ਤਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹਨਾਂ ਕਾਰਜਾਂ ਦੀ ਗੁਣਵੱਤਾ ਸਬੰਧੀ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸ. ਦਮਨਜੀਤ ਸਿੰਘ ਮਾਨ ਨੇ ਨਗਰ ਨਿਗਮ ਮੋਹਾਲੀ ਅਤੇ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ‘ਸਿੰਗਲ ਯੂਜ਼ ਪਲਾਸਟਿਕ’ (ਇੱਕ ਵਾਰ ਵਰਤੋਂ ਵਿੱਚ ਆਉਣ ਵਾਲੇ) ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਜਾਣ ਤੇ ਇਸ ਸਬੰਧੀ ਵੱਧ ਤੋਂ ਵੱਧ ਚੈਕਿੰਗ ਯਕੀਨੀ ਬਣਾ ਕੇ ਕਾਨੂੰਨ ਮੁਤਾਬਕ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਮੀਟਿੰਗ ਵਿੱਚ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। The post ਮੋਹਾਲੀ: ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸ਼ਹਿਰੀ ਖੇਤਰਾਂ ਵਿਚਲੇ ਵਿਕਾਸ ਕਾਰਜ ਜਲਦ ਮੁਕੰਮਲ ਕਰਨ ਦੀਆਂ ਹਦਾਇਤਾਂ appeared first on TheUnmute.com - Punjabi News. Tags:
|
ਇਜ਼ਰਾਈਲ-ਹਮਾਸ ਯੁੱਧ 'ਚ ਹੁਣ ਤੱਕ ਸੰਯੁਕਤ ਰਾਸ਼ਟਰ ਦੇ 102 ਕਰਮਚਾਰੀਆਂ ਦੀ ਮੌਤ Wednesday 15 November 2023 02:13 PM UTC+00 | Tags: breaking-news gaza israel-hamas-war news the-unmute-news the-unmute-punjabi-news united-nations ਚੰਡੀਗੜ੍ਹ, 15 ਨਵੰਬਰ 2023: ਸੰਯੁਕਤ ਰਾਸ਼ਟਰ ਦੀ ਏਜੰਸੀ ਦਾ ਕਹਿਣਾ ਹੈ ਕਿ ਗਾਜ਼ਾ ਵਿੱਚ ਇਜ਼ਰਾਈਲ-ਹਮਾਸ ਯੁੱਧ (Israel-Hamas war) ਵਿੱਚ ਹੁਣ ਤੱਕ ਸੰਯੁਕਤ ਰਾਸ਼ਟਰ ਦੇ 102 ਕਰਮਚਾਰੀ ਮਾਰੇ ਗਏ ਹਨ। ਨਾਲ ਹੀ ਇਸ ਲੜਾਈ ਵਿੱਚ ਸਟਾਫ਼ ਦੇ 27 ਮੁਲਾਜ਼ਮ ਜ਼ਖ਼ਮੀ ਹੋਏ ਹਨ। ਫਿਲੀਸਤੀਨ ਸ਼ਰਨਾਰਥੀਆਂ ਲਈ ਸੰਯੁਕਤ ਰਾਸ਼ਟਰ ਦੀ ਰਾਹਤ ਅਤੇ ਕਾਰਜ ਏਜੰਸੀ ਨੇ ਕਿਹਾ ਹੈ ਕਿ ਉੱਤਰੀ ਗਾਜ਼ਾ ਵਿੱਚ ਚੱਲ ਰਹੀ ਬੰਬਾਰੀ ਵਿੱਚ ਪਿਛਲੇ 24 ਘੰਟਿਆਂ ਵਿੱਚ ਉਸਦਾ ਇੱਕ ਕਰਮਚਾਰੀ ਅਤੇ ਉਸਦਾ ਪਰਿਵਾਰ ਮਾਰਿਆ ਗਿਆ ਹੈ। ਏਜੰਸੀ ਦਾ ਕਹਿਣਾ ਹੈ ਕਿ ਸੰਯੁਕਤ ਰਾਸ਼ਟਰ ਦੇ ਇਤਿਹਾਸ ਵਿੱਚ ਕਿਸੇ ਵੀ ਸੰਘਰਸ਼ (Israel-Hamas war) ਵਿੱਚ ਸੰਯੁਕਤ ਰਾਸ਼ਟਰ ਦੇ ਕਰਮਚਾਰੀਆਂ ਦੀ ਜਾਨ ਗੁਆਉਣ ਦੀ ਇਹ ਸਭ ਤੋਂ ਵੱਧ ਸੰਖਿਆ ਹੈ। ਵਿਰੋਧ ਵਿੱਚ, ਸੋਮਵਾਰ ਨੂੰ ਦੁਨੀਆ ਭਰ ਵਿੱਚ ਸੰਯੁਕਤ ਰਾਸ਼ਟਰ ਦੇ ਦਫਤਰਾਂ ਵਿੱਚ ਝੰਡੇ ਅੱਧੇ ਝੁਕੇ ਹੋਏ ਸਨ ਅਤੇ ਸੰਯੁਕਤ ਰਾਸ਼ਟਰ ਦੇ ਸਟਾਫ ਨੇ ਮਾਰੇ ਗਏ ਆਪਣੇ ਸਾਥੀਆਂ ਲਈ ਮੌਨ ਧਾਰਨ ਕੀਤਾ। The post ਇਜ਼ਰਾਈਲ-ਹਮਾਸ ਯੁੱਧ ‘ਚ ਹੁਣ ਤੱਕ ਸੰਯੁਕਤ ਰਾਸ਼ਟਰ ਦੇ 102 ਕਰਮਚਾਰੀਆਂ ਦੀ ਮੌਤ appeared first on TheUnmute.com - Punjabi News. Tags:
|
ਪਰਾਲੀ ਸਾੜਨ ਦੇ ਮਾਮਲੇ: ਪੰਜਾਬ 'ਚ ਰੈੱਡ ਅਲਰਟ ਜਾਰੀ, ਉਲੰਘਣਾ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ Wednesday 15 November 2023 02:19 PM UTC+00 | Tags: aam-aadmi-party cm-bhagwant-mann latest-news news paddy-stubble-burning punjab-police sbs-nagar stubble stubble-burning the-unmute-breaking-news ਚੰਡੀਗੜ੍ਹ/ਹੁਸ਼ਿਆਰਪੁਰ, 15 ਨਵੰਬਰ 2023: ਪਰਾਲੀ (STUBBLE) ਸਾੜਨ ‘ਤੇ ਪੂਰੀ ਮੁਕੰਮਲ ਰੋਕ ਲਾਉਣ ਲਈ ਮਾਣਯੋਗ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਹਿੱਤ ਸਪੈਸ਼ਲ ਡਾਇਰੈਕਟ ਜਨਰਲ ਆਫ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਜੇਕਰ ਪਰਾਲੀ ਸਾੜਨ ਦਾ ਕੋਈ ਵੀ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਸ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜ਼ਿਕਰਯੋਗ ਹੈ ਕਿ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਪਰਾਲੀ ਸਾੜਨ ਵਿਰੁੱਧ ਕਾਰਵਾਈ ਦੀ ਨਿਗਰਾਨੀ ਲਈ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੂੰ ਪੁਲਿਸ ਨੋਡਲ ਅਫ਼ਸਰ ਨਿਯੁਕਤ ਕੀਤਾ ਸੀ। ਉਨ੍ਹਾਂ ਕਿਹਾ ਕਿ ਸੀਪੀਜ਼/ਐਸਐਸਪੀਜ਼ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਕਿਸਾਨਾਂ, ਨਾਗਰਿਕਾਂ ਅਤੇ ਵੱਖ-ਵੱਖ ਭਾਈਵਾਲਾਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਉਨ੍ਹਾਂ ਨੂੰ ਦੱਸਣ ਕਿ ਇਹ ਕਾਨੂੰਨ ਦੀ ਉਲੰਘਣਾ ਵੀ ਹੈ ਜਿਸ ਲਈ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕਦੀ ਹੈ। ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ, ਜੋ ਹੁਸ਼ਿਆਰਪੁਰ ਅਤੇ ਐਸ.ਬੀ.ਐਸ.ਨਗਰ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਦਾ ਜਾਇਜ਼ਾ ਲੈਣ ਲਈ ਦੌਰੇ 'ਤੇ ਸਨ, ਨੇ ਕਿਹਾ ਕਿ ਸਾਰੇ ਡੀਐਸਪੀਜ਼ ਅਤੇ ਐਸਐਚਓਜ਼ ਨੂੰ ਕਿਹਾ ਗਿਆ ਹੈ ਕਿ ਉਹ ਲੋਕਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਸਰਪੰਚਾਂ ਅਤੇ ਕਿਸਾਨ ਆਗੂਆਂ ਨਾਲ ਗੱਲਬਾਤ ਕਰਨ ਕਿਉਂਕਿ ਪਰਾਲੀ ਸਾੜਨਾ ਸਿਰਫ ਸ਼ਹਿਰੀ ਲੋਕਾਂ ਲਈ ਹੀ ਨਹੀਂ ਬਲਕਿ ਹਰੇਕ ਵਿਅਕਤੀ ਲਈ ਇੱਕ ਵੱਡੀ ਸਮੱਸਿਆ ਬਣ ਗਿਆ ਹੈ। ਉਨ੍ਹਾਂ ਨੇ ਹੁਸ਼ਿਆਰਪੁਰ ਅਤੇ ਐਸ.ਬੀ.ਐਸ.ਨਗਰ ਦੇ ਸਾਰੇ ਗਜ਼ਟਿਡ ਰੈਂਕ ਦੇ ਅਫਸਰਾਂ ਅਤੇ ਸਟੇਸ਼ਨ ਹਾਊਸ ਅਫਸਰਾਂ (ਐਸ.ਐਚ.ਓਜ਼) ਦੀ ਮੀਟਿੰਗ ਵੀ ਬੁਲਾਈ ਤਾਂ ਜੋ ਉਨ੍ਹਾਂ ਦੇ ਖੇਤਰਾਂ ਵਿੱਚ ਪਰਾਲੀ ਸਾੜਨ ਦੀ ਸਥਿਤੀ ਦਾ ਜਾਇਜ਼ਾ ਲਿਆ ਜਾ ਸਕੇ। ਸਪੈਸ਼ਲ ਡੀਜੀਪੀ ਨੇ ਕਿਸਾਨਾਂ ਨੂੰ ਇਸ ਕਾਰਜ ਵਿੱਚ ਸਹਿਯੋਗ ਦੇਣ ਅਤੇ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ, ਕਿਉਂਕਿ ਇਸ ਨਾਲ ਨਾ ਸਿਰਫ਼ ਵਾਤਾਵਰਨ ਖ਼ਰਾਬ ਹੁੰਦਾ ਹੈ ਸਗੋਂ ਬੱਚਿਆਂ ਦੀ ਸਿਹਤ ‘ਤੇ ਵੀ ਮਾੜਾ ਅਸਰ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਸਟੇਸ਼ਨ ਅਤੇ ਉਸਦੇ ਅਧਿਕਾਰ ਖੇਤਰ ਦੇ ਹਿਸਾਬ ਨਾਲ ਪਹਿਲਾਂ ਹੀ ਲੋੜੀਂਦੀ ਗਿਣਤੀ ਵਿੱਚ ਵਾਧੂ ਪੈਟਰੋਲਿੰਗ ਪਾਰਟੀਆਂ ਸਰਗਰਮ ਹਨ ਅਤੇ ਉੱਡਣ ਦਸਤੇ ਵੀ ਪਰਾਲੀ (STUBBLE) ਸਾੜਨ ਦੀਆਂ ਗਤੀਵਿਧੀਆਂ ‘ਤੇ ਲਗਾਤਾਰ ਨਜ਼ਰ ਰੱਖ ਰਹੇ ਹਨ। ਉਨ੍ਹਾਂ ਦੁਹਰਾਇਆ ਕਿ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ, ਜਿਨ੍ਹਾਂ ਨਾਲ ਐਸਐਸਪੀ ਹੁਸ਼ਿਆਰਪੁਰ ਸਰਤਾਜ ਸਿੰਘ ਚਾਹਲ ਵੀ ਮੌਜੂਦ ਸਨ, ਨੇ 18 ਨਵੰਬਰ ਨੂੰ ਹੋਣ ਵਾਲੀ ਰੈਲੀ ਦੀ ਥਾਂ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ। The post ਪਰਾਲੀ ਸਾੜਨ ਦੇ ਮਾਮਲੇ: ਪੰਜਾਬ ‘ਚ ਰੈੱਡ ਅਲਰਟ ਜਾਰੀ, ਉਲੰਘਣਾ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ appeared first on TheUnmute.com - Punjabi News. Tags:
|
ਬਾਬਰ ਆਜ਼ਮ ਨੇ ਸਾਰੇ ਫਾਰਮੈਟਾਂ 'ਚ ਪਾਕਿਸਤਾਨ ਕ੍ਰਿਕਟ ਟੀਮ ਦੀ ਕਪਤਾਨੀ ਤੋਂ ਦਿੱਤਾ ਅਸਤੀਫਾ Wednesday 15 November 2023 02:25 PM UTC+00 | Tags: babar-azam breaking-news ਚੰਡੀਗੜ੍ਹ, 15 ਨਵੰਬਰ 2023: ਵਨਡੇ ਵਿਸ਼ਵ ਕੱਪ 2023 ‘ਚ ਸ਼ਰਮਨਾਕ ਪ੍ਰਦਰਸ਼ਨ ਦੀ ਜ਼ਿੰਮੇਵਾਰੀ ਲੈਂਦੇ ਹੋਏ ਬਾਬਰ ਆਜ਼ਮ (Babar Azam) ਨੇ ਸਾਰੇ ਫਾਰਮੈਟਾਂ ‘ਚ ਪਾਕਿਸਤਾਨ ਕ੍ਰਿਕਟ ਟੀਮ ਦੀ ਕਪਤਾਨੀ ਤੋਂ ਅਸਤੀਫਾ ਦੇ ਦਿੱਤਾ ਹੈ। ਬਾਬਰ ਨੇ ਆਪਣੀ ਕਪਤਾਨੀ ‘ਚ ਟੀਮ ਨੂੰ ਵਨਡੇ ਰੈਂਕਿੰਗ ‘ਚ ਨੰਬਰ ਇਕ ‘ਤੇ ਪਹੁੰਚਾਇਆ ਸੀ। 29 ਸਾਲਾ ਬਾਬਰ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਇਕ ਪੋਸਟ ਰਾਹੀਂ ਇਹ ਐਲਾਨ ਕੀਤਾ। ਉਨ੍ਹਾਂ (Babar Azam) ਨੇ ਲਿਖਿਆ, ‘ਅੱਜ ਮੈਂ ਸਾਰੇ ਫਾਰਮੈਟਾਂ ‘ਚ ਪਾਕਿਸਤਾਨ ਦੇ ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ ਰਿਹਾ ਹਾਂ। ਇਹ ਇੱਕ ਮੁਸ਼ਕਲ ਫੈਸਲਾ ਹੈ, ਪਰ ਮੈਨੂੰ ਲੱਗਦਾ ਹੈ ਕਿ ਇਸ ਫੈਸਲੇ ਲਈ ਇਹ ਸਹੀ ਸਮਾਂ ਹੈ। ਪਾਕਿਸਤਾਨੀ ਮੀਡੀਆ ‘ਚ ਬਾਬਰ ਆਜ਼ਮ ਖਿਲਾਫ ਲਗਾਤਾਰ ਮਾਹੌਲ ਬਣਾਇਆ ਜਾ ਰਿਹਾ ਸੀ। ਇੱਥੋਂ ਤੱਕ ਕਿ ਬਾਬਰ ਦੀ ਨਿੱਜੀ ਗੱਲਬਾਤ ਵੀ ਰਾਸ਼ਟਰੀ ਟੀਵੀ ‘ਤੇ ਲੀਕ ਹੋ ਗਈ ਸੀ। The post ਬਾਬਰ ਆਜ਼ਮ ਨੇ ਸਾਰੇ ਫਾਰਮੈਟਾਂ ‘ਚ ਪਾਕਿਸਤਾਨ ਕ੍ਰਿਕਟ ਟੀਮ ਦੀ ਕਪਤਾਨੀ ਤੋਂ ਦਿੱਤਾ ਅਸਤੀਫਾ appeared first on TheUnmute.com - Punjabi News. Tags:
|
ਨਿਊਜ਼ੀਲੈਂਡ ਨੂੰ ਹਰਾ ਕੇ ਵਿਸ਼ਵ ਕੱਪ ਦੇ ਫਾਈਨਲ 'ਚ ਪੁੱਜੀ ਭਾਰਤੀ ਟੀਮ, ਮੁਹੰਮਦ ਸ਼ਮੀ ਨੇ ਝਟਕੀਆਂ ਸੱਤ ਵਿਕਟਾਂ Wednesday 15 November 2023 05:10 PM UTC+00 | Tags: australia-beat-new-zealand breaking-news cricket-news mohammed-shami news world-cup ਚੰਡੀਗੜ੍ਹ 15 ਨਵੰਬਰ 2023: ਵਨਡੇ ਵਿਸ਼ਵ ਕੱਪ (World Cup) ਦੇ ਪਹਿਲੇ ਸੈਮੀਫਾਈਨਲ ‘ਚ ਨਿਊਜ਼ੀਲੈਂਡ ਨੂੰ ਮੇਜ਼ਬਾਨ ਭਾਰਤ ਨੇ 70 ਦੌੜਾਂ ਨਾਲ ਹਰਾ ਦਿੱਤਾ ਹੈ | ਹੁਣ ਭਾਰਤੀ ਟੀਮ 19 ਨਵੰਬਰ ਨੂੰ ਅਹਿਮਦਾਬਾਦ ਵਿੱਚ ਫਾਈਨਲ ਖੇਡੇਗੀ। ਭਾਰਤ ਦਾ ਸਾਹਮਣਾ ਦੱਖਣੀ ਅਫਰੀਕਾ ਅਤੇ ਆਸਟਰੇਲੀਆ ਵਿਚਾਲੇ ਹੋਣ ਵਾਲੇ ਦੂਜੇ ਸੈਮੀਫਾਈਨਲ ਦੇ ਜੇਤੂ ਨਾਲ ਹੋਵੇਗਾ। ਭਾਰਤੀ ਟੀਮ ਚੌਥੀ ਵਾਰ ਵਿਸ਼ਵ ਕੱਪ ਦੇ ਫਾਈਨਲ ‘ਚ ਪਹੁੰਚੀ ਹੈ | ਇਸ ਮੈਚ ‘ਚ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਚਾਰ ਵਿਕਟਾਂ ਗੁਆ ਕੇ 397 ਦੌੜਾਂ ਬਣਾਈਆਂ। ਜਵਾਬ ‘ਚ ਕੀਵੀ ਟੀਮ ਸਾਰੀਆਂ ਵਿਕਟਾਂ ਗੁਆ ਕੇ 327 ਦੌੜਾਂ ਹੀ ਬਣਾ ਸਕੀ। ਨਿਊਜ਼ੀਲੈਂਡ ਦੇ ਡੇਰਿਲ ਮਿਸ਼ੇਲ 119 ਗੇਂਦਾਂ ਵਿੱਚ 134 ਦੌੜਾਂ ਬਣਾ ਕੇ ਆਊਟ ਹੋ ਗਏ। ਭਾਰਤ 12 ਸਾਲ ਬਾਅਦ ਫਾਈਨਲ ‘ਚ ਪਹੁੰਚਿਆ ਹੈ | ਮੁਹੰਮਦ ਸ਼ਮੀ ਨੇ ਸੱਤ ਵਿਕਟਾਂ ਲੈ ਕੇ ਇਤਿਹਾਸ ਰਚ ਦਿੱਤਾ | ਭਾਰਤੀ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੇ ਵਿਸ਼ਵ ਕੱਪ ਵਿੱਚ ਇੱਕ ਵੱਡਾ ਰਿਕਾਰਡ ਬਣਾ ਲਿਆ ਹੈ। ਮੁੰਬਈ ਦੇ ਵਾਨਖੇੜੇ ਸਟੇਡੀਅਮ ‘ਚ ਬੁੱਧਵਾਰ (15 ਨਵੰਬਰ) ਨੂੰ ਨਿਊਜ਼ੀਲੈਂਡ ਖਿਲਾਫ ਸੈਮੀਫਾਈਨਲ ‘ਚ ਉਸ ਨੇ ਖਤਰਨਾਕ ਗੇਂਦਬਾਜ਼ੀ ਕੀਤੀ ਅਤੇ ਸੱਤ ਵਿਕਟਾਂ ਲਈਆਂ। ਇਸ ਦੌਰਾਨ ਉਸ ਨੇ ਵਿਸ਼ਵ ਕੱਪ (World Cup) ਵਿੱਚ ਆਪਣੀਆਂ 50 ਵਿਕਟਾਂ ਵੀ ਪੂਰੀਆਂ ਕੀਤੀਆਂ। ਉਹ ਟੂਰਨਾਮੈਂਟ ਦੇ ਇਤਿਹਾਸ ਵਿੱਚ ਇਸ ਅੰਕੜੇ ਤੱਕ ਪਹੁੰਚਣ ਵਾਲਾ ਪਹਿਲਾ ਭਾਰਤੀ ਗੇਂਦਬਾਜ਼ ਬਣ ਗਿਆ ਹੈ। ਇਸ ਤੋਂ ਇਲਾਵਾ ਸ਼ਮੀ ਨੇ ਆਸਟ੍ਰੇਲੀਆ ਦੇ ਤੇਜ਼ ਗੇਂਦਬਾਜ਼ ਮਿਸ਼ੇਲ ਸਟਾਰਕ ਦਾ ਰਿਕਾਰਡ ਵੀ ਤੋੜ ਦਿੱਤਾ।
The post ਨਿਊਜ਼ੀਲੈਂਡ ਨੂੰ ਹਰਾ ਕੇ ਵਿਸ਼ਵ ਕੱਪ ਦੇ ਫਾਈਨਲ ‘ਚ ਪੁੱਜੀ ਭਾਰਤੀ ਟੀਮ, ਮੁਹੰਮਦ ਸ਼ਮੀ ਨੇ ਝਟਕੀਆਂ ਸੱਤ ਵਿਕਟਾਂ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest