TheUnmute.com – Punjabi News: Digest for November 18, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਪਤੀ-ਪਤਨੀ ਇਕੱਠਿਆਂ ਨੂੰ ਮਿਲਿਆ ਕੈਨੇਡਾ ਦਾ ਸਟੂਡੈਂਟ 'ਤੇ ਸਪਾਊਸ ਵੀਜ਼ਾ

Friday 17 November 2023 06:00 AM UTC+00 | Tags: breaking-news canada-visa kaur-immigration latest-news news punjab-news spouse-visa study-abroad the-unmute-breaking-news the-unmute-news

ਮੋਗਾ, 17 ਨਵੰਬਰ 2023: ਪਤੀ-ਪਤਨੀ ਇਕੱਠਿਆਂ ਦੇ ਵੀਜ਼ੇ (Visa) ਲਗਵਾਉਣ ਦੀ ਮਾਹਰ ਸੰਸਥਾ ਕੌਰ ਇੰਮੀਗ੍ਰੇਸ਼ਨ ਨੇ ਵੀਜ਼ਿਆ ਦੀ ਲੜੀ ਲੰਮੀ ਕਰਦਿਆਂ ਮਾਹਲਾ ਕਲ੍ਹਾਂ, ਜ਼ਿਲ੍ਹਾ ਮੋਗਾ ਦੇ ਰਹਿਣ ਵਾਲੇ ਅਮਨਦੀਪ ਕੌਰ ਤੇ ਉਸਦੇ ਪਤੀ ਜਤਿੰਦਰ ਕੁਮਾਰ ਦੋਨਾਂ ਇਕੱਠਿਆਂ ਦਾ ਕੈਨੇਡਾ ਦਾ ਸਟੂਡੈਂਟ ਤੇ ਸਪਾਊਸ ਵੀਜ਼ਾ 17 ਦਿਨਾਂ 'ਚ ਲਗਵਾ ਕੇ ਦਿੱਤਾ ਹੈ।

ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਅਮਨਦੀਪ ਕੌਰ ਦੀ ਸਟੱਡੀ ਵਿੱਚ ਦੋ ਸਾਲਾਂ ਦਾ ਗੈਪ ਸੀ | ਅਮਨਦੀਪ ਕੌਰ ਤੇ ਜਤਿੰਦਰ ਕੁਮਾਰ ਕੌਰ ਇੰਮੀਗ੍ਰੇਸ਼ਨ ਦੀਆਂ ਸ਼ੋਸ਼ਲ ਮੀਡੀਆ ਤੇ ਸਫਲਤਾਂ ਵਾਲੀਆਂ ਪੋਸਟਾਂ ਨੂੰ ਦੇਖ ਕੇ ਆਏ ਸਨ।

ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਉਹਨਾਂ ਇਕੱਠਿਆਂ ਦੀ ਫਾਈਲ਼ ਤਿਆਰ ਕਰਕੇ 11 ਅਕਤੂਬਰ 2023 ਨੂੰ ਲਗਾਈ ਤੇ 28 ਅਕਤੂਬਰ 2023 ਨੂੰ ਵੀਜ਼ਾ ਆ ਗਿਆ। ਇਸ ਮੌਕੇ ਅਮਨਦੀਪ ਕੌਰ ਤੇ ਉਸਦੇ ਪਤੀ ਜਤਿੰਦਰ ਕੁਮਾਰ ਅਤੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ ।

ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ (Visa) ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |

ਮੋਗਾ ਬਰਾਂਚ: 96926-00084, 96927-00084, 96928-00084
ਅੰਮ੍ਰਿਤਸਰ ਬਰਾਂਚ: 96923-00084

The post ਪਤੀ-ਪਤਨੀ ਇਕੱਠਿਆਂ ਨੂੰ ਮਿਲਿਆ ਕੈਨੇਡਾ ਦਾ ਸਟੂਡੈਂਟ ‘ਤੇ ਸਪਾਊਸ ਵੀਜ਼ਾ appeared first on TheUnmute.com - Punjabi News.

Tags:
  • breaking-news
  • canada-visa
  • kaur-immigration
  • latest-news
  • news
  • punjab-news
  • spouse-visa
  • study-abroad
  • the-unmute-breaking-news
  • the-unmute-news

ਚੰਡੀਗੜ੍ਹ, 17 ਨਵੰਬਰ 2023: ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਵੇਗੀ। ਖਹਿਰਾ ਨੂੰ 2015 ਦੇ ਡਰੱਗ ਰੈਕੇਟ ਮਾਮਲੇ ‘ਚ ਗ੍ਰਿਫਤਾਰ ਕੀਤਾ ਗਿਆ ਹੈ। ਸੁਰੱਖਿਆ ਕਾਰਨਾਂ ਕਰਕੇ ਸੁਖਪਾਲ ਖਹਿਰਾ ਨੂੰ ਸ੍ਰੀ ਮੁਕਤਸਰ ਜੇਲ੍ਹ ਤੋਂ ਨਾਭਾ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਦੋਸ਼ ਹਨ ਕਿ ਸੁਖਪਾਲ ਖਹਿਰਾ ਦੇ 8 ਸਾਲ ਪਹਿਲਾਂ ਸਰਹੱਦ ਪਾਰੋਂ ਆਈ 2 ਕਿਲੋ ਹੈਰੋਇਨ ਨਾਲ ਸਬੰਧ ਸਨ।

ਕਰੀਬ ਇੱਕ ਮਹੀਨਾ ਪਹਿਲਾਂ ਸੁਖਪਾਲ ਖਹਿਰਾ (Sukhpal Singh Khaira) ਨੇ ਆਪਣੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਦੱਸਿਆ ਸੀ। ਉਨ੍ਹਾਂ ਦੇ ਵਕੀਲ ਨੇ ਪਟੀਸ਼ਨ ‘ਚ ਇਹ ਵੀ ਕਿਹਾ ਹੈ ਕਿ ਸੁਖਪਾਲ ਖਹਿਰਾ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ। ਫਿਰ ਵੀ ਇਸ ਮਾਮਲੇ ਵਿੱਚ ਉਸ ਨੂੰ ਗ੍ਰਿਫ਼ਤਾਰ ਕਰਨਾ ਸੁਪਰੀਮ ਕੋਰਟ ਦੇ ਹੁਕਮਾਂ ਦੀ ਪੂਰੀ ਤਰ੍ਹਾਂ ਉਲੰਘਣਾ ਹੈ।

The post MLA ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਪਟੀਸ਼ਨ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ appeared first on TheUnmute.com - Punjabi News.

Tags:
  • bhulath
  • breaking-news
  • congress
  • sukhpal-singh-khaira

ਜੰਡਿਆਲਾ ਗੁਰੂ 'ਚ ਤਾਇਨਾਤ ASI ਦਾ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ

Friday 17 November 2023 06:22 AM UTC+00 | Tags: asi-saroop-singh breaking-news crime jandiala-guru jandiala-guru-police khankot-sua latest-news news punjab-news punjab-police the-unmute-breaking-news the-unmute-punjab

ਅੰਮ੍ਰਿਤਸਰ, 17 ਨਵੰਬਰ 2023: ਅੰਮ੍ਰਿਤਸਰ ਦੇ ਖ਼ਾਨਕੋਟ ਤੋਂ ਦਿਲ ਨੂੰ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਕਿ ਦੇਰ ਰਾਤ ਅੰਮ੍ਰਿਤਸਰ ਜੰਡਿਆਲਾ ਗੁਰੂ (Jandiala Guru) ਅਧੀਨ ਨਵਾਂ ਪਿੰਡ ਚੌਂਕੀ ਵਿੱਚ ਤਾਇਨਾਤ ਏ.ਐਸ.ਆਈ ਦਾ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਅਧਿਕਾਰੀ ਦੇਰ ਰਾਤ ਡਿਊਟੀ ਕਰਕੇ ਆਪਣੇ ਘਰ ਵਾਪਸ ਜਾ ਰਿਹਾ ਸੀ | ਜਿਸ ਦਾ ਅਣਪਛਾਤਤਿਆਂ ਵੱਲੋਂ ਕਤਲ ਕਰ ਦਿੱਤਾ ਗਿਆ ਅਤੇ ਇਸ ਮਾਮਲੇ ਵਿੱਚ ਹੁਣ ਮੌਕੇ ਤੇ ਪੁਲਿਸ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ |

ਪੁਲਿਸ (Jandiala Guru) ਵੱਲੋਂ ਲਾਸ਼ ਨੂੰ ਵੀ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਮ੍ਰਿਤਕ ਪੁਲਿਸ ਅਧਿਕਾਰੀ ਦੀ ਪਛਾਣ ਸਰੂਪ ਸਿੰਘ ਵੱਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਸੁੱਚਾ ਸਿੰਘ ਨੇ ਦੱਸਿਆ ਕਿ ਪੁਲਿਸ ਅਧਿਕਾਰੀ ਸਰੂਪ ਸਿੰਘ ਜੋ ਕਿ ਘਰ ਤੋਂ ਕੋਈ ਜ਼ਰੂਰੀ ਫਾਈਲ ਦੇਣ ਪੁਲਿਸ ਚੌਂਕੀ ਜਾ ਰਿਹਾ ਸੀ ਤਾਂ ਇਸ ਦੌਰਾਨ ਉਸ ਦਾ ਰਸਤੇ ਵਿੱਚ ਕਤਲ ਹੋ ਗਿਆ ਤੇ ਉਸਦੀ ਮ੍ਰਿਤਕ ਦੇਹ ਖਾਨਕੋਟ ਪਿੰਡ ਦੇ ਨਜ਼ਦੀਕ ਸੂਏ ਦੇ ਕੋਲੋਂ ਬਰਾਮਦ ਹੋਈ ਹੈ | ਫਿਲਹਾਲ ਪੁਲਿਸ ਇਸ ਪੂਰੇ ਮਾਮਲੇ ਦੀ ਜਾਂਚ ਵਿੱਚ ਲੱਗੀ ਹੋਈ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਆਏ ਦਿਨ ਹੀ ਕਤਲ ਤੇ ਲੁੱਟ ਦੀਆਂ ਵੱਡੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ ਅਤੇ ਇਹਨਾਂ ਵਾਰਦਾਤਾਂ ਨੂੰ ਦੇਖ ਕੇ ਪੰਜਾਬ ਦੇ ਲੋਕ ਦਹਿਸ਼ਤ ਦੇ ਮਾਹੌਲ ਵਿੱਚ ਹਨ | ਦੂਜੇ ਪਾਸੇ ਇਸ ਮਾਮਲੇ ਵਿੱਚ ਹੁਣ ਰਾਜਨੀਤੀ ਭਖਦੀ ਹੋਈ ਨਜ਼ਰ ਆ ਰਹੀ ਹੈ | ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਵੀ ਟਵੀਟ ਕਰਕੇ ਪੰਜਾਬ ਦੇ ਮੁੱਖ ਮੰਤਰੀ ਤੇ ਸਵਾਲ ਖੜ੍ਹੇ ਕੀਤੇ ਹਨ |

The post ਜੰਡਿਆਲਾ ਗੁਰੂ ‘ਚ ਤਾਇਨਾਤ ASI ਦਾ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ appeared first on TheUnmute.com - Punjabi News.

Tags:
  • asi-saroop-singh
  • breaking-news
  • crime
  • jandiala-guru
  • jandiala-guru-police
  • khankot-sua
  • latest-news
  • news
  • punjab-news
  • punjab-police
  • the-unmute-breaking-news
  • the-unmute-punjab

CM ਭਗਵੰਤ ਮਾਨ ਅੰਮ੍ਰਿਤਸਰ ਵਿਖੇ ਸਰਕਾਰੀ ਮੈਡੀਕਲ ਕਾਲਜ ਦੀ 100ਵੀਂ ਵਰ੍ਹੇਗੰਢ ਸਮਾਗਮ 'ਚ ਕਰਨਗੇ ਸ਼ਿਰਕਤ

Friday 17 November 2023 06:29 AM UTC+00 | Tags: aam-aadmi-party amritsar breaking-news cm-bhagwant-mann government-medical-college latest-news news punjab-congress the-unmute-breaking-news the-unmute-punjabi-news

ਅੰਮ੍ਰਿਤਸਰ, 17 ਨਵੰਬਰ 2023: ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ (Amritsar) ਜਾਣਗੇ | ਮੁੱਖ ਮੰਤਰੀ ਮਾਨ ਸਰਕਾਰੀ ਮੈਡੀਕਲ ਕਾਲਜ ਦੀ 100ਵੀਂ ਵਰ੍ਹੇਗੰਢ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਉਹ ਸਰਕਾਰੀ ਮੈਡੀਕਲ ਕਾਲਜ ਦੇ 100 ਸਾਲਾ ਸਮਾਗਮ ਵਿੱਚ ਸ਼ਿਰਕਤ ਕਰਨਗੇ। ਮੈਡੀਕਲ ਕਾਲਜ ਨਾਲ ਸਬੰਧਤ ਕਈ ਪ੍ਰਾਜੈਕਟਾਂ ਦਾ ਉਦਘਾਟਨ ਵੀ ਕੀਤਾ ਜਾਵੇਗਾ। ਸਮਾਗਮ ਬਾਅਦ ਦੁਪਹਿਰ 3 ਵਜੇ ਹੋਵੇਗਾ |

The post CM ਭਗਵੰਤ ਮਾਨ ਅੰਮ੍ਰਿਤਸਰ ਵਿਖੇ ਸਰਕਾਰੀ ਮੈਡੀਕਲ ਕਾਲਜ ਦੀ 100ਵੀਂ ਵਰ੍ਹੇਗੰਢ ਸਮਾਗਮ ‘ਚ ਕਰਨਗੇ ਸ਼ਿਰਕਤ appeared first on TheUnmute.com - Punjabi News.

Tags:
  • aam-aadmi-party
  • amritsar
  • breaking-news
  • cm-bhagwant-mann
  • government-medical-college
  • latest-news
  • news
  • punjab-congress
  • the-unmute-breaking-news
  • the-unmute-punjabi-news

ਪੰਜਾਬ 'ਚ 16 ਸਾਲਾਂ ਬਾਅਦ 1000 ਫੁੱਟ ਹੇਠਾਂ ਮਿਲੇਗਾ ਪਾਣੀ, ਸੈਂਟਰਲ ਗਰਾਊਂਡ ਵਾਟਰ ਬੋਰਡ ਦੀ ਰਿਪੋਰਟ 'ਚ ਵੱਡਾ ਖ਼ੁਲਾਸਾ

Friday 17 November 2023 06:46 AM UTC+00 | Tags: central-ground-water-board latest-news news ngt punjabi-news punjab-water the-unmute-breaking-news the-unmute-news the-unmute-punjabi-news water water-issue

ਚੰਡੀਗੜ੍ਹ, 17 ਨਵੰਬਰ 2023: ਪੰਜਾਬ ‘ਚ ਧਰਤੀ ਹੇਠਲਾ ਪਾਣੀ (Water) ਲਗਾਤਾਰ ਹੇਠਾਂ ਜਾਣ ਕਰਕੇ ਅਗਲੇ ਦੋ ਦਹਾਕਿਆਂ ਵਿੱਚ ਪੰਜਾਬ ਨੂੰ ਸੋਕੇ ਵਾਲੇ ਸੂਬੇ ਵਿੱਚ ਤਬਦੀਲ ਕਰ ਦੇਵੇਗਾ। ਸੈਂਟਰਲ ਗਰਾਊਂਡ ਵਾਟਰ ਬੋਰਡ ਦੀ ਅਧਿਐਨ ਰਿਪੋਰਟ ਮੁਤਾਬਕ ਸਾਲ 2039 ਤੱਕ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ 1000 ਫੁੱਟ ਤੱਕ ਡਿੱਗ ਜਾਵੇਗਾ, ਜੋ ਅੱਜ 450 ਫੁੱਟ ਤੱਕ ਪਹੁੰਚ ਗਿਆ ਹੈ। ਰਿਪੋਰਟ ‘ਚ ਕਿਹਾ ਗਿਆ ਹੈ ਕਿ ਪੰਜਾਬ ਦਾ 78 ਫੀਸਦੀ ਖੇਤਰ ਡਾਰਕ ਜ਼ੋਨ ਬਣ ਗਿਆ ਹੈ ਅਤੇ ਸਿਰਫ 11.3 ਫੀਸਦੀ ਖੇਤਰ ਹੀ ਸੁਰੱਖਿਅਤ ਹੈ।

ਇਸਦੇ ਨਾਲ ਹੀ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀ ਨਿਗਰਾਨੀ ਕਮੇਟੀ ਨੇ ਵੀ ਹਾਲ ਹੀ ਵਿੱਚ ਕਿਹਾ ਸੀ ਕਿ ਸਾਲ 2039 ਤੱਕ ਪੰਜਾਬ ਦਾ ਧਰਤੀ ਹੇਠਲਾ ਪਾਣੀ 300 ਮੀਟਰ ਤੋਂ ਹੇਠਾਂ ਚਲਾ ਜਾਵੇਗਾ। ਦਰਅਸਲ ਸਾਲ 2000 ਵਿੱਚ ਸੂਬੇ ਵਿੱਚ ਧਰਤੀ ਹੇਠਲਾ ਪਾਣੀ 110 ਫੁੱਟ ਤੇ ਉਪਲਬਧ ਸੀ ਅਤੇ ਦੋ ਦਹਾਕਿਆਂ ਬਾਅਦ ਹੁਣ ਇਹ 450 ਫੁੱਟ ਤੱਕ ਪਹੁੰਚ ਗਿਆ ਹੈ। ਪੰਜਾਬ ਦੇ ਕੇਂਦਰੀ ਅਤੇ ਦੱਖਣੀ ਜ਼ਿਲ੍ਹੇ ਜਿਨ੍ਹਾ ਵਿੱਚ ਬਰਨਾਲਾ, ਬਠਿੰਡਾ, ਫਤਿਹਗੜ੍ਹ ਸਾਹਿਬ, ਹੁਸ਼ਿਆਰਪੁਰ, ਜਲੰਧਰ, ਮੋਗਾ, ਐਸਏਐਸ ਨਗਰ, ਪਠਾਨਕੋਟ, ਪਟਿਆਲਾ ਅਤੇ ਸੰਗਰੂਰ, ਸਭ ਤੋਂ ਵੱਧ ਪ੍ਰਭਾਵਿਤ ਹਨ, ਜਿੱਥੇ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਗਿਰਾਵਟ ਦੀ ਔਸਤ ਸਾਲਾਨਾ ਦਰ 0.49 ਮੀਟਰ ਹੋਣ ਦਾ ਅਨੁਮਾਨ ਹੈ।

ਸੈਂਟਰਲ ਗਰਾਊਂਡ ਵਾਟਰ ਬੋਰਡ ਦੁਆਰਾ 2020 ਵਿੱਚ ਕੀਤੇ ਗਏ ਬਲਾਕ-ਵਾਰ ਭੂਮੀਗਤ ਜਲ ਸਰੋਤ ਮੁਲਾਂਕਣ ਦੇ ਮੁਤਾਬਕ ਸ੍ਰੀ ਮੁਕਤਸਰ ਸਾਹਿਬ ਜ਼ਿਲੇ ਨੂੰ ਛੱਡ ਕੇ ਮਾਲਵਾ ਖੇਤਰ ਦੇ ਸਾਰੇ 14 ਜ਼ਿਲ੍ਹਿਆਂ ਦੇ ਜ਼ਿਆਦਾਤਰ ਬਲਾਕਾਂ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਬਹੁਤ ਜ਼ਿਆਦਾ ਹੈ। ਇਸ ਵਿੱਚ ਸੰਗਰੂਰ, ਮਲੇਰਕੋਟਲਾ ਅਤੇ ਬਰਨਾਲਾ ਜ਼ਿਲ੍ਹਿਆਂ ਦੇ 75 ਪਿੰਡ ਵੀ ਸ਼ਾਮਲ ਹਨ।

ਰਿਪੋਰਟ ਵਿੱਚ ਪੇਸ਼ ਕੀਤੇ ਗਏ ਸਮੁੱਚੇ ਪੰਜਾਬ ਦੀ ਸਥਿਤੀ ਮੁਤਾਬਕ 109 ਬਲਾਕਾਂ ਭਾਵ ਲਗਭਗ 78 ਫੀਸਦੀ ਖੇਤਰ ਵਿੱਚ ਧਰਤੀ ਹੇਠਲੇ ਪਾਣੀ ਦੀ ਬੇਲੋੜੀ ਦੁਰਵਰਤੋਂ ਹੋਈ ਹੈ ਅਤੇ ਇਹ ਇਲਾਕਾ ਡਾਰਕ ਜ਼ੋਨ ਬਣ ਗਿਆ ਹੈ। ਇਸ ਤੋਂ ਇਲਾਵਾ 4 ਫੀਸਦੀ ਖੇਤਰ ਵਿੱਚ ਧਰਤੀ ਹੇਠਲੇ ਪਾਣੀ ਦੀ ਸਥਿਤੀ ਗੰਭੀਰ ਬਣੀ ਹੋਈ ਹੈ ਅਤੇ ਪੱਧਰ 400 ਤੋਂ 500 ਫੁੱਟ ਤੱਕ ਡਿੱਗ ਗਿਆ ਹੈ। ਸੂਬੇ ਦਾ 6.7 ਫੀਸਦੀ ਖੇਤਰ ਅਜਿਹਾ ਹੈ ਜਿੱਥੇ ਧਰਤੀ ਹੇਠਲੇ ਪਾਣੀ ਦਾ ਪੱਧਰ 300 ਫੁੱਟ ਹੇਠਾਂ ਚਲਾ ਗਿਆ ਹੈ।

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਕੀਤੇ ਗਏ ਇੱਕ ਅਧਿਐਨ ਵਿੱਚ ਧਰਤੀ ਹੇਠਲੇ ਪਾਣੀ (Water) ਦੇ ਪੱਧਰ ਵਿੱਚ ਗਿਰਾਵਟ ਦਾ ਕਾਰਨ ਟਿਊਬਵੈੱਲਾਂ 'ਤੇ ਨਿਰਭਰਤਾ ਅਤੇ ਨਹਿਰੀ ਸਿੰਚਾਈ ਪ੍ਰਣਾਲੀ ਦੀ ਘਾਟ ਦੱਸਿਆ ਗਿਆ ਹੈ। ਰਿਪੋਰਟ ਮੁਤਾਬਕ ਸਾਲ 1970-71 ਤੱਕ ਪੰਜਾਬ ਵਿੱਚ 190,000 ਦੇ ਕਰੀਬ ਟਿਊਬਵੈੱਲ ਸਨ, ਜੋ ਮੁਫਤ ਜਾਂ ਸਬਸਿਡੀ ਵਾਲੀ ਬਿਜਲੀ ਦੀ ਉਪਲਬਧਤਾ ਤੋਂ ਬਾਅਦ 2011-12 ਤੱਕ ਵੱਧ ਕੇ 10.38 ਲੱਖ ਹੋ ਗਏ। 2020 ਵਿੱਚ ਇਨ੍ਹਾਂ ਦੀ ਗਿਣਤੀ ਲਗਭਗ 24 ਲੱਖ ਤੱਕ ਪਹੁੰਚ ਗਈ ਹੈ, ਜਦੋਂ ਕਿ ਕਿਸਾਨਾਂ ਨੂੰ ਹੁਣ ਟਿਊਬਵੈੱਲ ਲਗਾਉਣ ਲਈ 500 ਫੁੱਟ ਡੂੰਘੇ ਬੋਰਹੋਲ ਪਾਉਣੇ ਪੈ ਰਹੇ ਹਨ। ਇਸ ਸਮੇਂ ਪੰਜਾਬ ਦੀ 72 ਫੀਸਦੀ ਜ਼ਮੀਨ ਟਿਊਬਵੈੱਲਾਂ ਰਾਹੀਂ ਅਤੇ ਬਾਕੀ 28 ਫੀਸਦੀ ਨਹਿਰੀ ਪਾਣੀ ਰਾਹੀਂ ਸਿੰਜਾਈ ਜਾਂਦੀ ਹੈ।

ਆਮ ਆਦਮੀ ਪਾਰਟੀ ਪੰਜਾਬ ਦੇ ਰਾਜ ਸਭਾ ਮੈਂਬਰ ਅਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੀ ਦੁਰਵਰਤੋਂ ਵਿੱਚ ਕੋਈ ਕਮੀ ਨਹੀਂ ਆਈ ਹੈ ਅਤੇ ਸਾਡੇ ਕੋਲ ਸਿਰਫ਼ 16 ਸਾਲ ਬਚੇ ਹਨ। ਸਥਿਤੀ ਬਹੁਤ ਨਾਜ਼ੁਕ ਬਣੀ ਹੋਈ ਹੈ। ਇਸ ਨੂੰ ਰੋਕਣਾ ਪਵੇਗਾ ਨਹੀਂ ਤਾਂ ਪੰਜਾਬ ਨੂੰ ਤਬਾਹ ਹੋਣ ਤੋਂ ਕੋਈ ਨਹੀਂ ਰੋਕ ਸਕਦਾ। ਸੂਬਾ ਸਰਕਾਰ ਨੇ ਨਹਿਰੀ ਪਾਣੀ ਦੀ ਵਰਤੋਂ ਕਰਕੇ ਸਿੰਚਾਈ ਵਾਲੇ ਰਕਬੇ ਨੂੰ 30 ਤੋਂ ਵਧਾ ਕੇ 70 ਫੀਸਦੀ ਕਰਨ ਦਾ ਫੈਸਲਾ ਕੀਤਾ ਹੈ, ਜਿਸ ਨਾਲ ਸਿੰਚਾਈ ਲਈ ਜ਼ਮੀਨ ਹੇਠਲੇ ਪਾਣੀ (Water) ਦੀ ਨਿਕਾਸੀ ਘਟੇਗੀ।

ਇਸ ਤੋਂ ਇਲਾਵਾ ਸਰਕਾਰ ਇਸ ਸਮੱਸਿਆ ਨਾਲ ਨਜਿੱਠਣ ਲਈ ਲੇਜ਼ਰ ਪੱਧਰੀ ਸਿੰਚਾਈ ਨੂੰ ਉਤਸ਼ਾਹਿਤ ਕਰ ਰਹੀ ਹੈ ਅਤੇ ਕਿਸਾਨਾਂ ਨੂੰ ਤੁਪਕਾ ਅਤੇ ਸਪ੍ਰਿੰਕਲਰ ਸਿੰਚਾਈ ਪ੍ਰਣਾਲੀਆਂ ਦੀ ਸਥਾਪਨਾ ਲਈ ਸਬਸਿਡੀਆਂ ਦਿੱਤੀਆਂ ਜਾ ਰਹੀਆਂ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਸ ਸਥਿਤੀ ਨੂੰ ਸੁਧਾਰਨ ਲਈ ਕਦਮ ਚੁੱਕੇ ਹਨ ਅਤੇ ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।

 

The post ਪੰਜਾਬ ‘ਚ 16 ਸਾਲਾਂ ਬਾਅਦ 1000 ਫੁੱਟ ਹੇਠਾਂ ਮਿਲੇਗਾ ਪਾਣੀ, ਸੈਂਟਰਲ ਗਰਾਊਂਡ ਵਾਟਰ ਬੋਰਡ ਦੀ ਰਿਪੋਰਟ ‘ਚ ਵੱਡਾ ਖ਼ੁਲਾਸਾ appeared first on TheUnmute.com - Punjabi News.

Tags:
  • central-ground-water-board
  • latest-news
  • news
  • ngt
  • punjabi-news
  • punjab-water
  • the-unmute-breaking-news
  • the-unmute-news
  • the-unmute-punjabi-news
  • water
  • water-issue

BDPO ਦਫਤਰ ਖਰੜ ਵਿਖੇ 20 ਨਵੰਬਰ ਨੂੰ ਲੱਗੇਗਾ ਸਕਿਉਰਟੀ ਟ੍ਰੇਨਿੰਗ ਰਜਿਸਟ੍ਰੇਸ਼ਨ ਕੈਂਪ

Friday 17 November 2023 06:52 AM UTC+00 | Tags: bdpo-office-kharar breaking-news latest-news news punjab-news the-unmute-latest-news the-unmute-punjab training-registration-camp

ਖਰੜ/ਐੱਸ.ਏ.ਐੱਸ ਨਗਰ, 17 ਨਵੰਬਰ, 2023: ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ, ਐੱਸ. ਏ. ਐੱਸ ਨਗਰ ਵਲੋਂ ਜ਼ਿਲ੍ਹਾ ਐੱਸ.ਏ.ਐੱਸ ਨਗਰ ਦੇ ਪੇਂਡੂ ਖੇਤਰਾਂ ਦੇ ਨੌਜਵਾਨਾਂ ਲਈ ਸਕਿਉਰਟੀ ਟ੍ਰੇਨਿੰਗ ਸਬੰਧੀ ਰਜਿਸਟ੍ਰੇਸ਼ਨ ਕੈਂਪ ਮਿਤੀ 17 ਨਵੰਬਰ ਤੋਂ 22 ਨਵੰਬਰ, 2023 ਤੱਕ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿੱਚ ਲਗਾਇਆ ਜਾ ਰਿਹਾ ਹੈ।

ਵਧੇਰੇ ਜਾਣਕਾਰੀ ਦਿੰਦਿਆਂ ਡੀ.ਬੀ.ਈ.ਈ. ਦੇ ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਵੱਲੋਂ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਕੇਵਲ 21 ਤੋਂ 37 ਸਾਲ ਤੱਕ ਦੇ ਪੁਰਸ਼ ਉਮੀਦਵਾਰ ਜੋ 10ਵੀਂ ਪਾਸ ਹੋਣ ਸ਼ਾਮਿਲ ਹੋ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪ੍ਰਾਰਥੀਆਂ ਦਾ ਕੱਦ 168 ਸੈ.ਮੀ. ਅਤੇ ਭਾਰ 56-90 ਕਿਲੋਗ੍ਰਾਮ ਤੱਕ ਹੋਣ ਲਾਜ਼ਮੀ ਹੈ।

ਉਨ੍ਹਾਂ ਦੱਸਿਆ ਕਿ ਉਕਤ ਲੜੀ ਤਹਿਤ ਪਹਿਲਾ ਰਜਿਸਟ੍ਰੇਸ਼ਨ ਕੈਂਪ ਮਿਤੀ 17 ਨਵੰਬਰ ਨੂੰ ਬਲਾਕ ਮਾਜਰੀ ਵਿਖੇ ਲਗਾਇਆ ਜਾ ਚੁੱਕਾ ਹੈ। ਇਸ ਲੜੀ ਤਹਿਤ ਅਗਲਾ ਕੈਂਪ 20 ਨਵੰਬਰ ਨੂੰ ਬਲਾਕ ਖਰੜ, 21 ਨਵੰਬਰ ਨੂੰ ਬਲਾਕ ਮੋਹਾਲੀ ਅਤੇ 22 ਨਵੰਬਰ ਨੂੰ ਬਲਾਕ ਡੇਰਾਬੱਸੀ ਵਿਖੇ ਲਗਾਇਆ ਜਾਣਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਟ੍ਰੇਨਿੰਗ ਸਫਲਤਾ-ਪੂਰਵਕ ਮੁਕੰਮਲ ਕਰਨ ਵਾਲੇ ਪ੍ਰਾਰਥੀਆਂ ਨੂੰ ਐੱਸ.ਏ.ਐੱਸ ਨਗਰ/ਚੰਡੀਗੜ੍ਹ ਵਿਖੇ 18-20 ਹਜ਼ਾਰ ਰੁਪਏ/ਮਹੀਨਾ ਦੀ ਨਿੱਜੀ ਖੇਤਰ ਦੀ ਨੌਕਰੀ ਮੁਹੱਈਆ ਕਰਵਾਈ ਜਾਵੇਗੀ।

ਉਨ੍ਹਾਂ ਜ਼ਿਲ੍ਹਾ ਐੱਸ. ਏ. ਐੱਸ. ਨਗਰ (ਮੋਹਾਲੀ) ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਦਸਤਾਵੇਜ਼ ਨਾਲ ਸਬੰਧਤ ਬਲਾਕ ਦੇ ਬੀ.ਡੀ.ਪੀ.ਓ ਦਫ਼ਤਰ ਵਿਖੇ ਸਵੇਰੇ 10.00 ਤੋਂ ਦੁਪਹਿਰ 01.00 ਵਜੇ ਤੱਕ ਪਹੁੰਚ ਕੇ, ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਵਧੇਰੇ ਜਾਣਕਾਰੀ ਲਈ ਉਮੀਦਵਾਰ ਦਫ਼ਤਰ ਡੀ.ਬੀ.ਈ.ਈ, ਐੱਸ.ਏ.ਐੱਸ ਨਗਰ, ਤੀਸਰੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐਸ ਏ ਐਸ ਨਗਰ, ਮੋਹਾਲੀ ਨਾਲ ਤਾਲਮੇਲ ਕਰ ਸਕਦੇ ਹਨ।

The post BDPO ਦਫਤਰ ਖਰੜ ਵਿਖੇ 20 ਨਵੰਬਰ ਨੂੰ ਲੱਗੇਗਾ ਸਕਿਉਰਟੀ ਟ੍ਰੇਨਿੰਗ ਰਜਿਸਟ੍ਰੇਸ਼ਨ ਕੈਂਪ appeared first on TheUnmute.com - Punjabi News.

Tags:
  • bdpo-office-kharar
  • breaking-news
  • latest-news
  • news
  • punjab-news
  • the-unmute-latest-news
  • the-unmute-punjab
  • training-registration-camp

ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਨੂੰਨੀ ਨੋਟਿਸ ਭੇਜਿਆ

Friday 17 November 2023 07:02 AM UTC+00 | Tags: aam-aadmi-party breaking-news latest-news news pau-ludhiana punjab punjab-government punjabi-news punjab-news sukhbir sukhbir-singh-badal syl-issue the-unmute-breaking-news the-unmute-punjabi-news

ਚੰਡੀਗੜ੍ਹ, 17 ਨਵੰਬਰ, 2023: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ਼ ਵੱਡੀ ਕਾਰਵਾਈ ਕੀਤੀ ਹੈ | ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਇਹ ਕਾਨੂੰਨੀ ਨੋਟਿਸ 01 ਨਵੰਬਰ ਨੂੰ ਪੀ.ਏ.ਯੂ ਲੁਧਿਆਣਾ ਵਿੱਚ ਹੋਈ ਖੁੱਲ੍ਹੀ ਬਹਿਸ ਨੂੰ ਲੈ ਕੇ ਭੇਜਿਆ ਗਿਆ ਹੈ | ਉਨ੍ਹਾਂ ਵੱਲੋਂ ਇਹ ਨੋਟਿਸ ਬਾਲਾਸਰ ਫ਼ਾਰਮ ਹਾਊਸ ਸੰਬੰਧੀ ਮੁੱਖ ਮੰਤਰੀ ਵੱਲੋਂ ਦਿੱਤੇ ਗਏ ਬਿਆਨ ਕਾਰਨ ਭੇਜਿਆ ਗਿਆ ਹੈ।

ਕੁਝ ਦਿਨ ਪਹਿਲਾਂ ਸੁਖਬੀਰ ਸਿੰਘ ਬਾਦਲ (Sukhbir Singh Badal)ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ 5 ਦਿਨਾਂ ਦੇ ਅੰਦਰ ਮੁਆਫ਼ੀ ਮੰਗਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਲੋਂ ਮੇਰੇ ਅਤੇ ਮੇਰੇ ਪਰਿਵਾਰ 'ਤੇ ਝੂਠੇ ਇਲਜ਼ਾਮ ਲਗਾਏ ਗਏ ਹਨ। ਉਨ੍ਹਾਂ ਨੋਟਿਸ ਵਿਚ ਇਹ ਵੀ ਕਿਹਾ ਹੈ ਕਿ ਜੇਕਰ ਮੁੱਖ ਮੰਤਰੀ ਨੇ ਨਿਸਚਿਤ ਸਮੇਂ ਵਿਚ ਮੁਆਫ਼ੀ ਨਾ ਮੰਗੀ ਤਾਂ ਉਨ੍ਹਾਂ ਵੱਲੋਂ ਮੁੱਖ ਮੰਤਰੀ 'ਤੇ ਮਾਣਹਾਨੀ ਦਾ ਕੇਸ ਕੀਤਾ ਜਾਵੇਗਾ।

ਜਿਕਰਯੋਗ ਹੈ ਕਿ ਭਗਵੰਤ ਮਾਨ ਨੇ ਖੁੱਲ੍ਹੀ ਬਹਿਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਨਾਲ ਕਾਂਗਰਸ ਦੀ ਕਾਰਗੁਜ਼ਾਰੀ ‘ਤੇ ਸਵਾਲ ਖੜ੍ਹੇ ਕੀਤੇ ਸਨ। ਐਸਆਈਐਲ ਨਹਿਰ ਦੇ ਮੁੱਦੇ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ‘ਤੇ ਸ਼ਬਦੀ ਹਮਲੇ ਵੀ ਕੀਤੇ ਸਨ। ਜਿਸ ਦੇ ਖ਼ਿਲਾਫ਼ ਸੁਖਬੀਰ ਸਿੰਘ ਬਾਦਲ ਨੇ ਕਾਰਵਾਈ ਕਰਦੇ ਹੋਏ ਕਾਨੂੰਨੀ ਨੋਟਿਸ ਭੇਜਿਆ ਹੈ।

Image

Image

 

Image

Image

 

The post ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਨੂੰਨੀ ਨੋਟਿਸ ਭੇਜਿਆ appeared first on TheUnmute.com - Punjabi News.

Tags:
  • aam-aadmi-party
  • breaking-news
  • latest-news
  • news
  • pau-ludhiana
  • punjab
  • punjab-government
  • punjabi-news
  • punjab-news
  • sukhbir
  • sukhbir-singh-badal
  • syl-issue
  • the-unmute-breaking-news
  • the-unmute-punjabi-news

ਪੰਜਾਬ 'ਚ ਘਰ ਘਰ ਆਟਾ ਦਾਲ ਸਕੀਮ ਲਾਗੂ ਕਰਨ ਦੀ ਤਿਆਰੀ, ਨਵੇਂ ਸਾਲ ਤੋਂ ਹੋਮ ਡਿਲੀਵਰੀ ਦੀ ਮਿਲੇਗੀ ਸਹੂਲਤ

Friday 17 November 2023 07:25 AM UTC+00 | Tags: atta-dal-scheme breaking-news ghar-ghar-atta-dal-scheme latest-news news punjab punjab-food-suplly punjab-news the-unmute-breaking-news the-unmute-latest-news the-unmute-punjab the-unmute-punjabi-news

ਚੰਡੀਗੜ੍ਹ, 17 ਨਵੰਬਰ, 2023: ਘਰ-ਘਰ ਆਟਾ ਦਾਲ ਸਕੀਮ (Atta-Dal scheme)ਹੁਣ ਪੰਜਾਬ ਵਿੱਚ ਲਾਗੂ ਹੋਣ ਜਾ ਰਹੀ ਹੈ, ਜਿਸ ਦੀ ਤਾਰੀਖ਼ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ 27 ਨਵੰਬਰ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੂਬੇ ਦੇ ਗਰੀਬਾਂ ਲਈ ਕਣਕ ਅਤੇ ਆਟੇ ਦੀ ਹੋਮ ਡਿਲੀਵਰੀ ਦੀ ਸਕੀਮ ਨੂੰ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਤਿਆਰ ਕੀਤੀ ਗਈ ਸਕੀਮ ਦੀ ਰੂਪ-ਰੇਖਾ ਨੂੰ ਹਰੀ ਝੰਡੀ ਦੇ ਦਿੱਤੀ ਹੈ।

ਹਾਲਾਂਕਿ ਇਸ ਸਕੀਮ ਤਹਿਤ ਹੋਮ ਡਿਲੀਵਰੀ ਅਗਲੇ ਸਾਲ ਜਨਵਰੀ ‘ਚ ਸ਼ੁਰੂ ਹੋ ਜਾਵੇਗੀ ਪਰ ਇਸ ਸਕੀਮ (Atta-Dal scheme) ਦੀ ਰਸਮੀ ਸ਼ੁਰੂਆਤ ਇਸੇ ਮਹੀਨੇ ਹੀ ਹੋ ਜਾਵੇਗੀ। ਇਸ ਯੋਜਨਾ ਨਾਲ ਸੂਬੇ ਵਿੱਚ ਪ੍ਰਧਾਨ ਮੰਤਰੀ ਕਲਿਆਣ ਯੋਜਨਾ ਦੇ 1.42 ਕਰੋੜ ਲਾਭਪਾਤਰੀ ਘਰ ਬੈਠੇ ਆਟਾ ਪ੍ਰਾਪਤ ਕਰ ਸਕਣਗੇ। ਸਕੀਮ ਤਹਿਤ ਹਰ ਮਹੀਨੇ 72500 ਮੀਟ੍ਰਿਕ ਟਨ ਰਾਸ਼ਨ ਵੰਡਿਆ ਜਾਵੇਗਾ।

ਸਕੀਮ ਦੇ ਖਰੜੇ ਅਨੁਸਾਰ ਕੌਮੀ ਖੁਰਾਕ ਸੁਰੱਖਿਆ ਕਾਨੂੰਨ ਤਹਿਤ ਅਕਤੂਬਰ ਤੋਂ ਦਸੰਬਰ ਤੱਕ ਦੀ ਮਿਆਦ ਲਈ ਕਣਕ ਦੀ ਵੰਡ ਕੀਤੀ ਗਈ ਹੈ। ਇਸ ਦੀ ਲਾਭਪਾਤਰੀਆਂ ਵਿੱਚ ਵੰਡ ਵੀ ਸ਼ੁਰੂ ਹੋ ਗਈ ਹੈ। ਲਾਭਪਾਤਰੀਆਂ ਨੂੰ ਅਗਲੇ ਸਾਲ ਜਨਵਰੀ ਵਿੱਚ ਹੋਮ ਡਿਲੀਵਰੀ ਮਿਲੇਗੀ। ਸਰਕਾਰ ਨੇ ਕਣਕ ਨੂੰ ਪੀਸਣ ਲਈ ਤਿੰਨ ਦਰਜਨ ਆਟਾ ਮਿੱਲਾਂ ਦੀ ਸ਼ਨਾਖਤ ਵੀ ਕੀਤੀ ਹੈ।

 

 

The post ਪੰਜਾਬ ‘ਚ ਘਰ ਘਰ ਆਟਾ ਦਾਲ ਸਕੀਮ ਲਾਗੂ ਕਰਨ ਦੀ ਤਿਆਰੀ, ਨਵੇਂ ਸਾਲ ਤੋਂ ਹੋਮ ਡਿਲੀਵਰੀ ਦੀ ਮਿਲੇਗੀ ਸਹੂਲਤ appeared first on TheUnmute.com - Punjabi News.

Tags:
  • atta-dal-scheme
  • breaking-news
  • ghar-ghar-atta-dal-scheme
  • latest-news
  • news
  • punjab
  • punjab-food-suplly
  • punjab-news
  • the-unmute-breaking-news
  • the-unmute-latest-news
  • the-unmute-punjab
  • the-unmute-punjabi-news

ਪੰਜਾਬ ਸਰਕਾਰ ਕੇਂਦਰ ਦੀ ਘਰ-ਘਰ ਆਟਾ ਦਾਲ ਸਕੀਮ ਨੂੰ ਹਾਈਜੈਕ ਕਰ ਰਹੀ: ਸੁਨੀਲ ਜਾਖੜ

Friday 17 November 2023 07:45 AM UTC+00 | Tags: atta-dal-scheme breaking breaking-news fci ghar-ghar-atta-dal ghar-ghar-atta-dal-scheme latest-news news punjab punjab-bjp punjab-govt sunil-jakhar the-unmute-breaking-news

ਚੰਡੀਗੜ੍ਹ, 17 ਨਵੰਬਰ, 2023: ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ (Sunil Jakhar) ਨੇ ਹਰ ਘਰ ਆਟਾ-ਦਾਲ (Atta Dal Scheme) ਪਹੁੰਚਾਉਣ ਦੀ ਯੋਜਨਾ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਸੀ ਕਿ ਇਹ ਕੇਂਦਰ ਸਰਕਾਰ ਦੀ ਯੋਜਨਾ ਹੈ ਅਤੇ ਮਾਨ ਸਰਕਾਰ ਰਾਸ਼ਟਰੀ ਖੁਰਾਕ ਸੁਰੱਖਿਆ ਕਾਨੂੰਨ ਦੀ ਉਲੰਘਣਾ ਕਰ ਰਹੀ ਹੈ। ਪੰਜਾਬ ਸਰਕਾਰ ਕੇਂਦਰੀ ਸਕੀਮ ਨੂੰ ਹਾਈਜੈਕ ਕਰ ਰਹੀ ਹੈ। ਇਸ ਲਈ ਉਸ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ।

ਕੇਂਦਰ ਸਰਕਾਰ ਨੇ ਪੰਜਾਬ ਦੇ ਇੱਕ ਕਰੋੜ ਚਾਲੀ ਲੱਖ ਲੋਕਾਂ ਨੂੰ ਮੁਫਤ ਰਾਸ਼ਨ ਦੇਣ ਦਾ ਐਲਾਨ ਕੀਤਾ ਹੈ। ਪਰ ਮਾਨ ਸਰਕਾਰ ਇਸ ਦਾ ਸਿਹਰਾ ਵੀ ਆਪਣੇ ਸਿਰ ਬੰਨਣ ਦੀ ਤਿਆਰੀ ਕਰ ਰਹੀ ਹੈ | ਦਿੱਲੀ ‘ਚ ਇਸ ਮੁਫ਼ਤ ਰਾਸ਼ਨ ‘ਤੇ ਮੁੱਖ ਮੰਤਰੀ ਦੀ ਫੋਟੋ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ।

ਦੂਜੇ ਪਾਸੇ ਸੀਨੀਅਰ ਕਾਂਗਰਸੀ ਆਗੂਆਂ ਨੇ ਕਿਹਾ ਕਿ ਨਾ ਸਿਰਫ ਲਾਭਪਾਤਰੀਆਂ ਨੂੰ ਘਟੀਆ ਪੱਧਰ ਦਾ ਆਟਾ ਮਿਲਣ ਦਾ ਖਤਰਾ ਹੈ, ਸਗੋਂ ‘ਆਪ’ ਸਰਕਾਰ ਦੀ ਫਲੈਗਸ਼ਿਪ ਸਕੀਮ ਨਾਲ ਸਰਕਾਰੀ ਖਜ਼ਾਨੇ ‘ਤੇ ਬੇਲੋੜਾ ਬੋਝ ਵੀ ਵਧੇਗਾ। ਉਨ੍ਹਾਂ ਕਿਹਾ ਕਿ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀ ਪਹਿਲਾਂ ਹੀ ਚਿੰਤਾ ਜ਼ਾਹਰ ਕਰ ਚੁੱਕੇ ਹਨ ਕਿ ਉਨ੍ਹਾਂ ਕੋਲ ਕਣਕ ਦੇ ਆਟੇ (Atta Dal Scheme) ਦੀ ਗੁਣਵੱਤਾ ਦਾ ਪਤਾ ਲਗਾਉਣ ਦਾ ਕੋਈ ਤਰੀਕਾ ਨਹੀਂ ਹੈ। ਫਿਰ ਵੀ ‘ਆਪ’ ਸਰਕਾਰ ਇਸ ਯੋਜਨਾ ‘ਤੇ ਅੱਗੇ ਵਧਣ ‘ਤੇ ਅੜੀ ਹੋਈ ਹੈ।

The post ਪੰਜਾਬ ਸਰਕਾਰ ਕੇਂਦਰ ਦੀ ਘਰ-ਘਰ ਆਟਾ ਦਾਲ ਸਕੀਮ ਨੂੰ ਹਾਈਜੈਕ ਕਰ ਰਹੀ: ਸੁਨੀਲ ਜਾਖੜ appeared first on TheUnmute.com - Punjabi News.

Tags:
  • atta-dal-scheme
  • breaking
  • breaking-news
  • fci
  • ghar-ghar-atta-dal
  • ghar-ghar-atta-dal-scheme
  • latest-news
  • news
  • punjab
  • punjab-bjp
  • punjab-govt
  • sunil-jakhar
  • the-unmute-breaking-news

Nainital Accident: ਨੈਨੀਤਾਲ 'ਚ ਡੂੰਘੀ ਖੱਡ 'ਚ ਡਿੱਗੀ ਜੀਪ, 8 ਜਣਿਆਂ ਦੀ ਮੌਤ

Friday 17 November 2023 08:00 AM UTC+00 | Tags: accident breaking breaking-news death injurd nainital nainital-accident nainital-news news the-unmute-breaking-news the-unmute-punjabi-news

ਚੰਡੀਗੜ੍ਹ, 17 ਨਵੰਬਰ, 2023: ਦੇਸ਼ ਦੇ ਪਹਾੜੀ ਸੂਬੇ ਉੱਤਰਾਖੰਡ ਤੋਂ ਦਰਦਨਾਕ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ। ਇੱਥੇ ਨੈਨੀਤਾਲ (Nainital) ਵਿੱਚ ਇੱਕ ਜੀਪ ਅਚਾਨਕ 500 ਮੀਟਰ ਡੂੰਘੀ ਖੱਡ ਵਿੱਚ ਡਿੱਗ ਗਈ ਅਤੇ ਹੁਣ ਤੱਕ ਇਸ ਹਾਦਸੇ ਵਿੱਚ 8 ਜਣਿਆਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਜੀਪ ਡਿੱਗਣ ਤੋਂ ਬਾਅਦ ਸਥਾਨਕ ਲੋਕ ਤੁਰੰਤ ਉੱਥੇ ਪਹੁੰਚੇ ਅਤੇ ਲੋਕਾਂ ਨੂੰ ਕੱਢਣ ਦਾ ਕੰਮ ਸ਼ੁਰੂ ਕਰ ਦਿੱਤਾ।

ਪ੍ਰਾਪਤ ਜਾਣਕਾਰੀ ਅਨੁਸਾਰ ਫਿਲਹਾਲ ਜ਼ਖਮੀਆਂ ਅਤੇ ਮ੍ਰਿਤਕਾਂ ਦੀ ਪਛਾਣ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ‘ਚ ਕਈ ਜਣੇ ਜ਼ਖਮੀ ਹੋਏ ਹਨ। ਇਨ੍ਹਾਂ ‘ਚੋਂ ਕੁਝ ਦੀ ਹਾਲਤ ਵੀ ਗੰਭੀਰ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇੱਕ ਜੀਪ ਸੜਕ ਤੋਂ ਲੰਘ ਰਹੀ ਸੀ। ਅਚਾਨਕ ਡਰਾਈਵਰ ਦਾ ਕਾਰ ‘ਤੇ ਕੰਟਰੋਲ ਖੋ ਗਿਆ ਅਤੇ ਜੀਪ ਸਿੱਧੀ ਨਜ਼ਦੀਕੀ ਖਾਈ ‘ਚ ਜਾ ਡਿੱਗੀ। ਦੱਸਿਆ ਜਾ ਰਿਹਾ ਹੈ ਕਿ ਜੀਪ ਵਿੱਚ ਕੁੱਲ 11 ਜਣੇ ਸਵਾਰ ਸਨ। ਇਹ ਹਾਦਸਾ ਨੈਨੀਤਾਲ (Nainital) ਦੇ ਔਖਲਕਾਂਡਾ ‘ਚ ਵਾਪਰਿਆ ਹੈ ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਅਤੇ ਪ੍ਰਸ਼ਾਸਨ ਦੀ ਟੀਮ ਵੀ ਮੌਕੇ ‘ਤੇ ਪਹੁੰਚ ਗਈ ਅਤੇ ਜ਼ਖਮੀਆਂ ਨੂੰ ਬਚਾਇਆ ਅਤੇ ਤੁਰੰਤ ਨਜ਼ਦੀਕੀ ਹਸਪਤਾਲ ਪਹੁੰਚਾਇਆ। ਜ਼ਖਮੀਆਂ ਦਾ ਇੱਥੇ ਇਲਾਜ ਕੀਤਾ ਜਾ ਰਿਹਾ ਹੈ ਅਤੇ ਮ੍ਰਿਤਕਾਂ ਦੀ ਪਛਾਣ ਵੀ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਜ਼ਖਮੀਆਂ ‘ਚੋਂ ਦੋ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

The post Nainital Accident: ਨੈਨੀਤਾਲ ‘ਚ ਡੂੰਘੀ ਖੱਡ ‘ਚ ਡਿੱਗੀ ਜੀਪ, 8 ਜਣਿਆਂ ਦੀ ਮੌਤ appeared first on TheUnmute.com - Punjabi News.

Tags:
  • accident
  • breaking
  • breaking-news
  • death
  • injurd
  • nainital
  • nainital-accident
  • nainital-news
  • news
  • the-unmute-breaking-news
  • the-unmute-punjabi-news

MP Election: ਮੱਧ ਪ੍ਰਦੇਸ਼ 'ਚ ਵਿਧਾਨ ਸਭਾ ਚੋਣਾਂ ਲਈ ਦੁਪਹਿਰ 1 ਵਜੇ ਤੱਕ 45.40 ਫੀਸਦੀ ਵੋਟਿੰਗ ਦਰਜ

Friday 17 November 2023 08:17 AM UTC+00 | Tags: breaking-news india latest-news madhya-pradesh madhya-pradesh-election mp-election mp-vidhan-sabha-elections news

ਚੰਡੀਗੜ੍ਹ, 17 ਨਵੰਬਰ, 2023: ਮੱਧ ਪ੍ਰਦੇਸ਼ (Madhya Pradesh) ਵਿਧਾਨ ਸਭਾ ਚੋਣਾਂ ਲਈ ਸ਼ੁੱਕਰਵਾਰ ਸਵੇਰੇ ਤੋਂ ਵੋਟਿੰਗ ਸ਼ੁਰੂ ਹੋ ਗਈ। ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਉਨ੍ਹਾਂ ਦੇ ਸਾਬਕਾ ਪ੍ਰਧਾਨ ਕਮਲਨਾਥ ਸਮੇਤ 2,533 ਉਮੀਦਵਾਰ ਸੂਬੇ ਦੀਆਂ ਕੁੱਲ 230 ਵਿਧਾਨ ਸਭਾ ਸੀਟਾਂ ਲਈ ਚੋਣ ਮੈਦਾਨ ਵਿੱਚ ਹਨ, ਜਿੱਥੇ ਇਹ ਸੱਤਾਧਾਰੀ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਵਿਰੋਧੀ ਕਾਂਗਰਸ ਵਿਚਾਲੇ ਵੱਡੇ ਪੱਧਰ ‘ਤੇ ਸਿੱਧਾ ਮੁਕਾਬਲਾ ਹੈ। ਮੱਧ ਪ੍ਰਦੇਸ਼ ਵਿੱਚ ਦੁਪਹਿਰ 1 ਵਜੇ ਤੱਕ 45.44 ਫੀਸਦੀ   ਵੋਟਿੰਗ ਦਰਜ ਕੀਤੀ ਗਈ ਹੈ

The post MP Election: ਮੱਧ ਪ੍ਰਦੇਸ਼ ‘ਚ ਵਿਧਾਨ ਸਭਾ ਚੋਣਾਂ ਲਈ ਦੁਪਹਿਰ 1 ਵਜੇ ਤੱਕ 45.40 ਫੀਸਦੀ ਵੋਟਿੰਗ ਦਰਜ appeared first on TheUnmute.com - Punjabi News.

Tags:
  • breaking-news
  • india
  • latest-news
  • madhya-pradesh
  • madhya-pradesh-election
  • mp-election
  • mp-vidhan-sabha-elections
  • news

ਛੱਤੀਸਗੜ੍ਹ ਦੀਆਂ 70 ਵਿਧਾਨ ਸਭਾ ਸੀਟਾਂ 'ਤੇ ਦੁਪਹਿਰ 1 ਵਜੇ ਤੱਕ 38.22 ਫੀਸਦੀ ਵੋਟਿੰਗ ਦਰਜ

Friday 17 November 2023 08:27 AM UTC+00 | Tags: assembly-elections breaking-news chhattisgarh chhattisgarh-assembly-elections chhattisgarh-elections elections news

ਚੰਡੀਗੜ੍ਹ, 17 ਨਵੰਬਰ, 2023: ਛੱਤੀਸਗੜ੍ਹ (Chhattisgarh) ਦੀਆਂ 70 ਵਿਧਾਨ ਸਭਾ ਸੀਟਾਂ ‘ਤੇ ਦੂਜੇ ਪੜਾਅ ਲਈ ਵੋਟਿੰਗ ਹੋ ਰਹੀ ਹੈ। ਸ਼ਾਮ 5 ਵਜੇ ਤੱਕ ਸਾਰੀਆਂ ਸੀਟਾਂ ‘ਤੇ ਵੋਟਿੰਗ ਹੋਵੇਗੀ। ਛੱਤੀਸਗੜ੍ਹ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ‘ਚ ਦੁਪਹਿਰ 1 ਵਜੇ ਤੱਕ 38.22 ਫੀਸਦੀ ਵੋਟਿੰਗ ਹੋ ਚੁੱਕੀ ਹੈ। ਲੋਰਮੀ ਵਿੱਚ ਜਨਤਾ ਕਾਂਗਰਸ ਦੇ ਉਮੀਦਵਾਰ ਸਾਗਰ ਸਿੰਘ ਬੈਸ ਦੀ ਆਮ ਲੋਕਾਂ ਨਾਲ ਲੜਾਈ ਹੋਣ ਦੀ ਖ਼ਬਰ ਹੈ। ਪ੍ਰਦੇਸ਼ ਪ੍ਰਧਾਨ ਭਾਜਪਾ ਅਰੁਣ ਸਾਓ ਨੇ ਇਸ ਦੀ ਸ਼ਿਕਾਇਤ ਅਧਿਕਾਰੀਆਂ ਨੂੰ ਕੀਤੀ ਹੈ।

ਆਪਣੀ ਵੋਟ ਪਾਉਣ ਤੋਂ ਪਹਿਲਾਂ ਛੱਤੀਸਗੜ੍ਹ (Chhattisgarh) ਦੇ ਮੁੱਖ ਮੰਤਰੀ ਅਤੇ ਦੁਰਗ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਉਮੀਦਵਾਰ ਭੁਪੇਸ਼ ਬਘੇਲ ਨੇ ਕਿਹਾ ਕਿ ਸਾਡੇ ਕੋਲ 75 ਤੋਂ ਵੱਧ ਸੀਟਾਂ ਹਨ। ਇੱਥੇ ਲੜਾਈ ਇਕਪਾਸੜ ਹੈ, ਕੋਈ ਮੁਕਾਬਲਾ ਨਹੀਂ ਹੈ।

ਪ੍ਰਤਾਪਪੁਰ ਵਿਧਾਨ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਸ਼ਕੁੰਤਲਾ ਸਿੰਘ ਨੇ ਵੋਟ ਪਾਈ। ਵਧੀਕ ਮੁੱਖ ਸਕੱਤਰ ਸੁਬਰਤ ਸਾਹੂ ਨੇ ਦੇਵੇਂਦਰ ਨਗਰ ਪੋਲਿੰਗ ਸੈਂਟਰ ‘ਤੇ ਪਹੁੰਚ ਕੇ ਆਪਣੀ ਵੋਟ ਦਾ ਇਸਤੇਮਾਲ ਕੀਤਾ। ਉਨ੍ਹਾਂ ਸਮੂਹ ਵੋਟਰਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਦੀ ਅਪੀਲ ਕੀਤੀ।

The post ਛੱਤੀਸਗੜ੍ਹ ਦੀਆਂ 70 ਵਿਧਾਨ ਸਭਾ ਸੀਟਾਂ ‘ਤੇ ਦੁਪਹਿਰ 1 ਵਜੇ ਤੱਕ 38.22 ਫੀਸਦੀ ਵੋਟਿੰਗ ਦਰਜ appeared first on TheUnmute.com - Punjabi News.

Tags:
  • assembly-elections
  • breaking-news
  • chhattisgarh
  • chhattisgarh-assembly-elections
  • chhattisgarh-elections
  • elections
  • news

ਘੱਟ ਗਿਣਤੀ ਵਰਗਾਂ ਨਾਲ ਸਬੰਧਤ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ: ਡਾ. ਬਲਜੀਤ ਕੌਰ

Friday 17 November 2023 09:16 AM UTC+00 | Tags: breaking-news children-education cm-bhagwant-mann dr-baljit-kaur latest-news minority-groups news punjab-government the-unmute-breaking-news

ਚੰਡੀਗੜ੍ਹ, 17 ਨਵੰਬਰ 2023: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਘੱਟ ਗਿਣਤੀ ਵਰਗ (Minority groups) ਦੇ ਵਿਦਿਆਰਥੀਆਂ ਦੀ ਭਲਾਈ ਲਈ ਵਚਨਬੱਧ ਹੈ। ਇਹ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਘੱਟ ਗਿਣਤੀ ਵਰਗਾਂ ਦੇ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਘੱਟ ਗਿਣਤੀ ਵਰਗ (Minority groups) ਨਾਲ ਸਬੰਧਤ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਮੈਰਿਟ ਕਮ ਮੀਨਜ਼ ਬੇਸਡ ਸਕਾਲਰਸ਼ਿਪ ਸਕੀਮ ਅਧੀਨ ਉਚੇਰੀ ਸਿੱਖਿਆ ਅਤੇ ਪ੍ਰੋਫੈਸ਼ਨਲ ਸੰਸਥਾਵਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਕੋਰਸਾਂ ਲਈ ਵਜੀਫਾ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਮੁੱਖ ਟੀਚਾ ਅਤਿ ਗਰੀਬ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਪੂਰੀ ਕਰਨ ਲਈ ਸਹਾਇਤਾ ਪ੍ਰਦਾਨ ਕਰਨਾ ਹੈ।

ਪੰਜਾਬ ਸਰਕਾਰ ਵੱਲੋਂ ਮੈਰਿਟ ਕਮ ਮੀਨਜ ਬੇਸਡ ਸਕਾਲਰਸ਼ਿਪ ਸਕੀਮ ਫਾਰ ਮਨਿਓਰਟੀਜ ਸਕੀਮ ਵਿੱਚ ਸਿੱਖ ਮੁਸਲਿਮ, ਇਸਾਈ, ਪਾਰਸੀ ਅਤੇ ਜੈਨ ਵਰਗ ਨਾਲ ਸਬੰਧਤ ਵਿਦਿਆਰਥੀਆਂ ਕਵਰ ਕੀਤੇ ਜਾਂਦੇ ਹਨ। ਇਸ ਸਕੀਮ ਤਹਿਤ ਗ੍ਰੇਜੂਏਟ, ਪੋਸਟ ਗ੍ਰੈਜੂਏਟ ਤੇ ਪ੍ਰੋਫੈਸ਼ਨਲ ਮੈਡੀਕਲ, ਨਰਸਿੰਗ, ਫਾਰਮੈਂਸੀ ਅਤੇ ਮੈਨੇਜਮੈਂਟ ਆਦਿ ਸੰਸਥਾ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਕੋਰਸਾਂ ਲਈ ਵਜੀਫਾ ਦਿੱਤਾ ਜਾਂਦਾ
ਹੈ।

ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਰਾਸਟਰੀ ਸੂਚੀ ਬੱਧ ਸੰਸਥਾਵਾਂ ਵਿੱਚ ਪੜ੍ਹਾਈ ਕਰ ਰਹੇ ਬੱਚਿਆਂ ਦੀ ਫੀਸ ਦਿੱਤੀ ਜਾਂਦੀ ਹੈ। ਸੂਬੇ ਵਿੱਚ ਮੌਜੂਦਾ ਸਮੇਂ ਆਈ.ਆਈ.ਟੀ ਰੋਪੜ, ਸੰਤ ਲੌਂਗੋਵਾਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਅਤੇ ਟੈਕਨਾਲੋਜੀ, ਸੰਗਰੂਰ ਅਤੇ ਡਾ.ਬੀ.ਆਰ. ਅੰਬੇਡਕਰ ਨੈਸ਼ਨਲ ਇੰਸਟੀਚਿਊਟ ਆਫ ਟੈਕਨਾਲੋਜੀ, ਜਲੰਧਰ ਆਦਿ ਵਿੱਚ ਪੜ੍ਹਾਈ ਕਰ ਰਹੇ ਵਿਦਿਆਰਥੀ ਨੂੰ ਕੋਰਸ ਦੀ ਪੂਰੀ ਫੀਸ ਅਦਾ ਕੀਤੀ ਜਾਂਦੀ ਹੈ।

ਮੰਤਰੀ ਨੇ ਦੱਸਿਆ ਕਿ ਉਹ ਵਿਦਿਆਰਥੀ ਇਸ ਸਕੀਮ ਅਧੀਨ ਲਾਭ ਪ੍ਰਾਪਤ ਕਰਨ ਦੇ ਯੋਗ ਹਨ, ਜਿਸਦੇ ਪਿਛਲੇ ਸਾਲ ਦੇ ਇਮਤਿਹਾਨ ਵਿੱਚ 50% ਤੋਂ ਘੱਟ ਨੰਬਰ ਨਾ ਹੋਣ। ਉਸ ਦੇ ਮਾਪਿਆਂ/ਸਰਪ੍ਰਸਤਾਂ ਦੀ ਸਲਾਨਾ ਆਮਦਨ 2.50 ਲੱਖ ਰੁਪਏ ਤੋਂ ਜਿਆਦਾ ਨਾ ਹੋਵੇ। ਮਾਪੇ ਅਤੇ ਵਿਦਿਆਰਥੀ ਪੰਜਾਬ ਦੇ ਵਸਨੀਕ ਹੋਣ ਅਤੇ ਵਿਦਿਆਰਥੀ ਵਿਦਿਅਕ ਸੰਸਥਾ ਵਿੱਚ ਰੈਗੂਲਰ ਪੜ੍ਹਦਾ ਹੋਵੇ, ਲਾਭ ਪ੍ਰਾਪਤ ਕਰ ਸਕਦਾ ਹੈ।

The post ਘੱਟ ਗਿਣਤੀ ਵਰਗਾਂ ਨਾਲ ਸਬੰਧਤ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ: ਡਾ. ਬਲਜੀਤ ਕੌਰ appeared first on TheUnmute.com - Punjabi News.

Tags:
  • breaking-news
  • children-education
  • cm-bhagwant-mann
  • dr-baljit-kaur
  • latest-news
  • minority-groups
  • news
  • punjab-government
  • the-unmute-breaking-news

ਵਿਅਕਤੀ ਨੇ ਆਪਣੇ 3 ਬੱਚਿਆਂ ਸਮੇਤ ਰਾਜਸਥਾਨ ਫੀਡਰ ਨਹਿਰ 'ਚ ਮਾਰੀ ਛਾਲ, ਗੋਤਾਖੋਰਾਂ ਵੱਲੋਂ ਭਾਲ ਜਾਰੀ

Friday 17 November 2023 09:27 AM UTC+00 | Tags: breaking-news feeder-canal muktsar news rajasthan-feeder-canal sri-muktsar-sahib the-unmute-breaking-news the-unmute-latest-news

ਚੰਡੀਗੜ੍ਹ, 17 ਨਵੰਬਰ 2023: ਪੰਜਾਬ ਦੇ ਮੁਕਤਸਰ ‘ਚ ਇਕ ਵਿਅਕਤੀ ਨੇ ਆਪਣੇ 3 ਬੱਚਿਆਂ ਸਮੇਤ ਰਾਜਸਥਾਨ ਫੀਡਰ (Rajasthan feeder) ਨਹਿਰ ‘ਚ ਛਾਲ ਮਾਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਉਕਤ ਵਿਅਕਤੀ ਨੇ ਪਹਿਲਾਂ ਤਿੰਨਾਂ ਬੱਚਿਆਂ ਨੂੰ ਨਹਿਰ ‘ਚ ਧੱਕਾ ਦਿੱਤਾ ਅਤੇ ਫਿਰ ਉਨ੍ਹਾਂ ਤੋਂ ਬਾਅਦ ਖੁਦ ਪਾਣੀ ‘ਚ ਛਾਲ ਮਾਰ ਦਿੱਤੀ | ਇਸ ਵਿਅਕਤੀ ਨੂੰ ਬੱਚਿਆਂ ਸਮੇਤ ਨਹਿਰ ਵਿੱਚ ਛਾਲ ਮਾਰਦਾ ਦੇਖ ਕੇ ਆਸ-ਪਾਸ ਮੌਜੂਦ ਲੋਕਾਂ ਨੇ ਰੌਲਾ ਪਾ ਦਿੱਤਾ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਪੁਲਿਸ ਦੇ ਪਹੁੰਚਣ ਤੋਂ ਪਹਿਲਾਂ ਆਸ-ਪਾਸ ਦੇ ਕਈ ਸਥਾਨਕ ਲੋਕਾਂ ਨੇ ਚਾਰਾਂ ਨੂੰ ਲੱਭਣ ਲਈ ਨਹਿਰ ਵਿੱਚ ਛਾਲ ਮਾਰ ਦਿੱਤੀ। ਬਾਅਦ ‘ਚ ਪੁਲਿਸ ਨੇ ਗੋਤਾਖੋਰਾਂ ਨੂੰ ਬੁਲਾ ਕੇ ਨਹਿਰ ‘ਚ ਉਤਾਰਿਆ ਗਿਆ । ਹਾਲਾਂਕਿ ਪਾਣੀ ਦੇ ਤੇਜ਼ ਵਹਾਅ ਕਾਰਨ ਚਾਰਾਂ ਦਾ ਕੁਝ ਪਤਾ ਨਹੀਂ ਲੱਗ ਸਕਿਆ।

ਜਾਣਕਾਰੀ ਮੁਤਾਬਕ ਨਹਿਰ ‘ਚ ਛਾਲ ਮਾਰਨ ਵਾਲੇ ਵਿਅਕਤੀ ਦਾ ਨਾਂ ਜੈ ਰੂਪਾਰਾਮ ਹੈ ਅਤੇ ਉਸ ਦੀ ਉਮਰ 40 ਸਾਲ ਹੈ। ਉਹ ਰਾਜਸਥਾਨ ਦੇ ਜਲੌਰ ਦਾ ਰਹਿਣ ਵਾਲਾ ਹੈ। ਉਹ ਵੀਰਵਾਰ ਨੂੰ ਆਪਣੇ ਦੋ ਪੁੱਤਰਾਂ ਸੁਰੇਸ਼ (11) ਅਤੇ ਦਲੀਪ (9) ਅਤੇ ਬੇਟੀ ਮਨੀਸ਼ਾ (5) ਨਾਲ ਰਾਜਸਥਾਨ ਤੋਂ ਪੰਜਾਬ ਆਇਆ ਸੀ। ਦੱਸਿਆ ਜਾ ਰਿਹਾ ਹੈ ਕਿ ਉਸ ਦੀ ਘਰਵਾਲੀ ਅਜੇ ਰਾਜਸਥਾਨ ‘ਚ ਹੈ।

ਨਹਿਰ (Rajasthan feeder) ਵਿੱਚ ਪਾਣੀ ਦਾ ਤੇਜ਼ ਵਹਾਅ ਹੋਣ ਕਾਰਨ ਅਤੇ ਬੱਚਿਆਂ ਦੀ ਛੋਟੀ ਉਮਰ ਦੇ ਹੋਣ ਕਾਰਨ ਉਨ੍ਹਾਂ ਦੇ ਤੇਜ਼ੀ ਨਾਲ ਰੁੜ੍ਹ ਜਾਣ ਦਾ ਖ਼ਦਸ਼ਾ ਹੈ। ਮੁਕਤਸਰ ਸਦਰ ਥਾਣੇ ਦੀ ਟੀਮ ਜਾਂਚ ਕਰ ਰਹੀ ਹੈ। ਵਿਅਕਤੀ ਨੇ ਅਜਿਹਾ ਕਦਮ ਕਿਉਂ ਚੁੱਕਿਆ, ਇਸ ਬਾਰੇ ਅਜੇ ਪਤਾ ਨਹੀਂ ਲੱਗ ਸਕਿਆ

The post ਵਿਅਕਤੀ ਨੇ ਆਪਣੇ 3 ਬੱਚਿਆਂ ਸਮੇਤ ਰਾਜਸਥਾਨ ਫੀਡਰ ਨਹਿਰ ‘ਚ ਮਾਰੀ ਛਾਲ, ਗੋਤਾਖੋਰਾਂ ਵੱਲੋਂ ਭਾਲ ਜਾਰੀ appeared first on TheUnmute.com - Punjabi News.

Tags:
  • breaking-news
  • feeder-canal
  • muktsar
  • news
  • rajasthan-feeder-canal
  • sri-muktsar-sahib
  • the-unmute-breaking-news
  • the-unmute-latest-news

ਜ਼ਿਲ੍ਹਾ ਲੁਧਿਆਣੇ ਦੇ ਨੌਜਵਾਨ ਦੀ ਕੈਨੇਡਾ 'ਚ ਗੋਲੀ ਮਾਰ ਕੇ ਕਤਲ

Friday 17 November 2023 10:13 AM UTC+00 | Tags: breaking-news canada canada-news canada-police ludhiana news punjabi-youth-in-canada raikot

ਚੰਡੀਗੜ੍ਹ, 17 ਨਵੰਬਰ 2023: ਲੁਧਿਆਣਾ ਦੇ ਰਾਏਕੋਟ ਸ਼ਹਿਰ ਦੇ ਇੱਕ ਨੌਜਵਾਨ ਦੀ ਕੈਨੇਡਾ (Canada) ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ । ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਕਿਸੇ ਕੰਮ ਤੋਂ ਘਰ ਪਰਤ ਰਿਹਾ ਸੀ, ਇਸ ਦੌਰਾਨ ਅਚਾਨਕ ਦੋ ਨਕਾਬਪੋਸ਼ ਬਦਮਾਸ਼ਾਂ ਨੇ ਘੇਰ ਲਿਆ। ਜਦੋਂ ਨੌਜਵਾਨ ਨੇ ਵਿਰੋਧ ਕੀਤਾ ਤਾਂ ਉਨ੍ਹਾਂ ਵੱਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ। ਮ੍ਰਿਤਕ ਨੌਜਵਾਨ ਦੀ ਪਛਾਣ ਜਗਰਾਜ ਸਿੰਘ ਰਾਜ ਵਜੋਂ ਹੋਈ ਹੈ।

ਜਗਰਾਜ ਰਾਏਕੋਟ ਦੇ ਪਿੰਡ ਨੱਥੋਵਾਲ ਦਾ ਰਹਿਣ ਵਾਲਾ ਸੀ। ਮਿਲੀ ਜਾਣਕਾਰੀ ਮੁਤਾਬਕ ਜਗਰਾਜ 3 ਮਹੀਨੇ ਪਹਿਲਾਂ ਹੀ ਸਟੱਡੀ ਵੀਜ਼ੇ ‘ਤੇ ਕੈਨੇਡਾ (Canada) ਗਿਆ ਸੀ। ਮਿਸੀ ਸਾਗਾ ਵਿੱਚ ਦੋ ਬਦਮਾਸ਼ਾਂ ਨੇ ਜਗਰਾਜ ਨੂੰ ਘੇਰ ਕੇ ਕਤਲ ਕਰ ਦਿੱਤਾ। ਨੌਜਵਾਨ ਦੇ ਕਤਲ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।

ਕੈਨੇਡੀਅਨ ਪੁਲਿਸ ਨੇ ਮ੍ਰਿਤਕ ਜਗਰਾਜ ਦੇ ਪਰਿਵਾਰਕ ਮੈਂਬਰਾਂ ਨੂੰ ਉਸਦੀ ਮੌਤ ਦੀ ਸੂਚਨਾ ਦਿੱਤੀ। ਜਗਰਾਜ ਦੀ ਲਾਸ਼ ਨੂੰ ਭਾਰਤ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਜਗਰਾਤੇ ਦੀ ਮੌਤ ਤੋਂ ਬਾਅਦ ਰਾਏਕੋਟ ਅਤੇ ਆਸ-ਪਾਸ ਦੇ ਪਿੰਡਾਂ ਵਿੱਚ ਸੋਗ ਦੀ ਲਹਿਰ ਹੈ।

The post ਜ਼ਿਲ੍ਹਾ ਲੁਧਿਆਣੇ ਦੇ ਨੌਜਵਾਨ ਦੀ ਕੈਨੇਡਾ ‘ਚ ਗੋਲੀ ਮਾਰ ਕੇ ਕਤਲ appeared first on TheUnmute.com - Punjabi News.

Tags:
  • breaking-news
  • canada
  • canada-news
  • canada-police
  • ludhiana
  • news
  • punjabi-youth-in-canada
  • raikot

ਚੰਡੀਗੜ੍ਹ, 17 ਨਵੰਬਰ 2023: ਪੰਜਾਬ ਦੇ ਫਰੀਦਕੋਟ ਦੇ ਇੱਕ ਸਰਕਾਰੀ ਸਕੂਲ ਵਿੱਚੋਂ ਇੱਕ ਕੁੜੀ ਅਤੇ ਇੱਕ ਮੁੰਡੇ ਦੀਆਂ ਲਾਸ਼ਾਂ ਮਿਲੀਆਂ ਹਨ। ਘਟਨਾ ਕਲੇਰ ਪਿੰਡ ਦੀ ਹੈ। ਘਟਨਾ ਦਾ ਪਤਾ ਉਦੋਂ ਲੱਗਾ ਜਦੋਂ ਸਫਾਈ ਕਰਮਚਾਰੀ ਸਵੇਰੇ ਸਕੂਲ ‘ਚ ਸਫਾਈ ਕਰਨ ਲਈ ਪਹੁੰਚਿਆ। ਦੋਵਾਂ ਦੀਆਂ ਲਾਸ਼ਾਂ ਦੇਖ ਕੇ ਉਸ ਨੇ ਸਕੂਲ ਪ੍ਰਿੰਸੀਪਲ ਅਤੇ ਪੁਲਿਸ ਨੂੰ ਸੂਚਿਤ ਕੀਤਾ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ (suicide)ਕਰ ਲਈ।

ਸੂਚਨਾ ਮਿਲਣ ‘ਤੇ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ ਤਾਂ ਨੌਜਵਾਨ ਦੀ ਮੌਤ ਹੋ ਚੁੱਕੀ ਸੀ, ਜਦਕਿ ਕੁੜੀ ਜ਼ਿੰਦਾ ਸੀ। ਅਧਿਕਾਰੀ ਉਸਨੂੰ ਤੁਰੰਤ ਸਿਵਲ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਨੌਜਵਾਨ ਦੀ ਪਛਾਣ ਬਿੰਦਰ ਸਿੰਘ ਵਾਸੀ ਸੰਗਰੂਰ ਦੇ ਪਿੰਡ ਕਾਂਝਲਾ ਵਜੋਂ ਹੋਈ ਹੈ। ਇਹ ਲੜਕੀ ਬਰਨਾਲਾ ਦੇ ਪਿੰਡ ਕਾਲੇਕੇ ਦੀ ਰਹਿਣ ਵਾਲੀ ਹਰਮਨਦੀਪ ਕੌਰ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਦੋਵੇਂ ਬਾਈਕ ‘ਤੇ ਸਵਾਰ ਹੋ ਕੇ ਸਕੂਲ ਪਹੁੰਚੇ ਸਨ। ਖੁਦਕੁਸ਼ੀ ਕਰਨ ਤੋਂ ਪਹਿਲਾਂ ਉਸ ਨੇ ਬਾਥਰੂਮ ਵਿੱਚ ਆਪਣਾ ਪਤਾ ਅਤੇ ਮੋਬਾਈਲ ਨੰਬਰ ਲਿਖਿਆ ਸੀ।

ਜਦੋਂ ਸਵੇਰੇ ਸਵੀਪਰ ਸਕੂਲ ਪਹੁੰਚਿਆ ਤਾਂ ਦੋਵਾਂ ਦੀਆਂ ਲਾਸ਼ਾਂ ਬਾਗ ਦੇ ਏਰੀਏ ਵਿੱਚ ਨਾਲ-ਨਾਲ ਪਈਆਂ ਸਨ। ਬਾਥਰੂਮ ਦੇ ਅੰਦਰ ਦੋ ਗਲਾਸਾਂ ਵਿੱਚ ਕੋਈ ਤਰਲ ਪਦਾਰਥ ਪਿਆ ਸੀ। ਬਾਥਰੂਮ ਦੇ ਅੰਦਰੋਂ ਕੁਝ ਹੋਰ ਸਮਾਨ ਵੀ ਮਿਲਿਆ ਹੈ | ਉਨ੍ਹਾਂ ਨੇ ਇਸ ਕਦਮ ਪਿੱਛੇ ਪਰਿਵਾਰਕ ਮਜ਼ਬੂਰੀ ਦੱਸਿਆ ਹੈ। ਕਾਪੀ ‘ਚ ਦੋਵਾਂ ਨੇ ਖੁਦਕੁਸ਼ੀ (suicide) ਕਰਨ ਲਈ ਆਪਣੇ-ਆਪਣੇ ਪਰਿਵਾਰਾਂ ਤੋਂ ਮੁਆਫ਼ੀ ਵੀ ਮੰਗੀ ਹੈ।

ਥਾਣਾ ਸਦਰ ਦੇ ਇੰਚਾਰਜ ਨੇ ਦੱਸਿਆ ਕਿ ਮ੍ਰਿਤਕ ਮੁੰਡੇ ਦਾ ਮੋਟਰਸਾਈਕਲ ਸਕੂਲ ਨੇੜਿਓਂ ਬਰਾਮਦ ਕਰ ਲਿਆ ਗਿਆ ਹੈ। ਦੋਵਾਂ ਦੀਆਂ ਲਾਸ਼ਾਂ ਨੂੰ ਹਸਪਤਾਲ ‘ਚ ਰੱਖਿਆ ਗਿਆ ਹੈ। ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਪਰਿਵਾਰਕ ਮੈਂਬਰਾਂ ਦੇ ਆਉਣ ਤੋਂ ਬਾਅਦ ਹੀ ਦੋਵਾਂ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਪੁਲਿਸ ਪਿੰਡ ਵਾਸੀਆਂ ਦੇ ਬਿਆਨ ਦਰਜ ਕਰ ਰਹੀ ਹੈ।

The post ਫਰੀਦਕੋਟ ‘ਚ ਮੁੰਡੇ ਤੇ ਕੁੜੀ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖੁਦਕੁਸ਼ੀ, ਬਾਥਰੂਮ ‘ਚ ਲਿਖਿਆ ਆਪਣਾ ਪਤਾ appeared first on TheUnmute.com - Punjabi News.

Tags:
  • bathroom
  • breaking-news
  • committed-suicide
  • faridkot
  • news
  • punjab-news
  • suicide

ਐੱਸ.ਏ.ਐੱਸ ਨਗਰ, 17 ਨਵੰਬਰ 2023: ਚੀਫ਼ ਕਮਿਸ਼ਨਰ, ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕੀ ਕਮੇਟੀ ਦੀਆਂ ਚੋਣਾਂ (SGPC elections) ਵਿੱਚ ਵੋਟ ਪਾਉਣ ਲਈ ਵੋਟਰ ਵਜੋਂ ਨਾਮ ਰਜਿਸਟਰ ਕਰਵਾਉਣ ਦੀ ਆਖਰੀ ਮਿਤੀ 15 ਨਵੰਬਰ 2023 ਤੋਂ ਵਧਾ ਕੇ 29 ਫਰਵਰੀ, 2024 ਕਰ ਦਿੱਤੀ ਗਈ ਹੈ।

ਸੋਧੇ ਹੋਏ ਸ਼ਡਿਊਲ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ੀਕਾ ਜੈਨ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕੀ ਕਮੇਟੀ ਦੀਆਂ ਚੋਣਾਂ ਲਈ ਸਾਰੇ ਯੋਗ ਵੋਟਰ ਹੁਣ ਮਿਤੀ 29 ਫਰਵਰੀ, 2024 ਤੱਕ ਆਪਣੇ ਨਾਮ ਰਜਿਸਟਰਡ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ 21 ਮਾਰਚ, 2024 ਤੱਕ ਮੁੱਢਲੀ ਸੂਚੀਆਂ ਦੀ ਪ੍ਰਕਾਸ਼ਨਾ ਕੀਤੀ ਜਾਵੇਗੀ ਜਦਕਿ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਦੀ ਆਖਰੀ ਮਿਤੀ 11 ਅਪ੍ਰੈਲ 2024 ਤੱਕ ਹੈ।

ਉਨ੍ਹਾਂ ਕਿਹਾ ਕਿ ਦਾਅਵਿਆਂ ਤੇ ਇਤਰਾਜ਼ਾਂ ਦੇ ਨਿਪਟਾਰੇ ਅਤੇ ਇਸ ਸਬੰਧੀ ਸੰਸ਼ੋਧਿਤ ਅਥਾਰਟੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਫੈਸਲਿਆਂ ਦੇ ਸੰਚਾਰ ਦੀ ਆਖਰੀ ਮਿਤੀ 21 ਅਪ੍ਰੈਲ, 2024 ਹੈ ਅਤੇ ਸਪਲੀਮੈਂਟਰੀ ਵੋਟਰ ਸੂਚੀ ਦੇ ਖਰੜੇ ਦੀਆਂ ਤਿਆਰੀਆਂ ਅਤੇ ਸਪਲੀਮੈਂਟ ਦੀ ਛਪਾਈ ਦੀ ਮਿਤੀ 2 ਮਈ, 2024 ਨੂੰ ਹੋਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੀ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 3 ਮਈ, 2024 ਨੂੰ ਹੋਵੇਗੀ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਾਰੇ ਯੋਗ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ 29 ਫਰਵਰੀ, 2024 ਤੱਕ ਆਪਣੇ ਨਾਮ ਜਰੂਰ ਰਜਿਸਟਰਡ ਕਰਵਾ ਲੈਣ।

ਡਿਪਟੀ ਕਮਿਸ਼ਨਰ ਅਨੁਸਾਰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ (SGPC elections) ਲਈ ਵੋਟਰ ਬਣਨ ਦੀ ਯੋਗਤਾ ਪੂਰੀ ਕਰਦਾ ਨਾਗਰਿਕ ਆਪਣਾ ਫ਼ਾਰਮ ਸਮੇਤ ਫ਼ੋਟੋ ਅਤੇ ਸ਼ਨਾਖ਼ਤੀ ਸਬੂਤ, ਸ਼ਹਿਰੀ ਖੇਤਰ 'ਚ ਨਗਰ ਕੌਂਸਲਾਂ 'ਚ ਅਤੇ ਪੇਂਡੂ ਖੇਤਰਾਂ 'ਚ ਪਟਵਾਰੀ ਕੋਲ ਜਮ੍ਹਾਂ ਕਰਵਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਫ਼ਾਰਮ ਜ਼ਿਲ੍ਹੇ ਦੀ ਵੈਬਸਾਈਟ 'ਤੇ ਉਪਲਬਧ ਹੈ। ਉਨ੍ਹਾਂ ਦੱਸਿਆ ਕਿ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਮੋਹਾਲੀ, ਖਰੜ ਅਤੇ ਡੇਰਾਬੱਸੀ ਦੇ ਉਪ ਮੰਡਲ ਮੈਜਿਸਟ੍ਰੇਟ ਰਿਵਾਇਜ਼ਿੰਗ ਅਥਾਰਟੀ ਅਫ਼ਸਰ ਲਾਏ ਗਏ ਹਨ, ਜੇਕਰ ਕਿਸੇ ਨੂੰ ਵੋਟ ਬਣਾਉਣ 'ਚ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਉਹ ਆਪਣੀ ਸਬ ਡਵੀਜ਼ਨ ਦੇ ਐਸ ਡੀ ਐਮ ਨਾਲ ਸੰਪਰਕ ਕਰ ਸਕਦੇ ਹਨ।

The post SGPC Elections: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟਾਂ ਬਣਾਉਣ ਦੀ ਮਿਤੀ 'ਚ 29 ਫਰਵਰੀ 2024 ਤੱਕ ਵਾਧਾ appeared first on TheUnmute.com - Punjabi News.

Tags:
  • breaking-news
  • elections
  • news
  • punjab-news
  • sgpc-election
  • sgpc-votes
  • shiromani-committee-elections
  • sikh
  • votes

ਉੱਤਰਕਾਸ਼ੀ ਸੁਰੰਗ ਹਾਦਸਾ: 40 ਮਜ਼ਦੂਰਾਂ ਨੂੰ ਬਚਾਉਣ ਲਈ ਬਚਾਅ ਕਾਰਜ ਛੇਵੇਂ ਦਿਨ ਵੀ ਜਾਰੀ, 24 ਮੀਟਰ ਤੱਕ ਕੀਤੀ ਡ੍ਰਿਲਿੰਗ

Friday 17 November 2023 10:46 AM UTC+00 | Tags: breaking-news india latest-news news rescue-work the-unmute-breaking-news tunnel uttarkashi-tunnel uttarkashi-tunnel-accident uttarkashi-tunnel-collapse

ਚੰਡੀਗੜ੍ਹ, 17 ਨਵੰਬਰ 2023: ਯਮੁਨੋਤਰੀ ਰਾਸ਼ਟਰੀ ਰਾਜਮਾਰਗ ‘ਤੇ ਸਿਲਕਿਆਰਾ ਅਤੇ ਡੰਡਾਲਗਾਓਂ ਵਿਚਕਾਰ ਨਿਰਮਾਣ ਅਧੀਨ ਸੁਰੰਗ (tunnel) ‘ਚ ਵਾਪਰੇ ਇਸ ਹਾਦਸੇ ‘ਚ ਕਰੀਬ 40 ਮਜ਼ਦੂਰ ਫਸੇ ਹੋਏ ਹਨ। ਮਜ਼ਦੂਰਾਂ ਨੂੰ ਬਚਾਉਣ ਲਈ ਬਚਾਅ ਕਾਰਜ ਅੱਜ ਛੇਵੇਂ ਦਿਨ ਵੀ ਜਾਰੀ ਰਿਹਾ। ਬੈਕਅੱਪ ਲਈ ਇਕ ਹੋਰ ਮਸ਼ੀਨ ਇੰਦੌਰ ਤੋਂ ਮੰਗਵਾਈ ਜਾ ਰਹੀ ਹੈ। ਵਰਤਮਾਨ ਵਿੱਚ ਕੰਮ ਕਰਨ ਵਾਲੀ ਮਸ਼ੀਨ ਵਿੱਚ ਕੋਈ ਨੁਕਸ ਹੋਣ ਦੀ ਸਥਿਤੀ ਵਿੱਚ, ਬੈਕਅੱਪ ਮਸ਼ੀਨ ਦੀ ਵਰਤੋਂ ਕੀਤੀ ਜਾਵੇਗੀ।

ਹੁਣ ਤੱਕ ਅਮਰੀਕੀ ਔਗਰ ਮਸ਼ੀਨ ਨਾਲ 24 ਮੀਟਰ ਤੱਕ ਡ੍ਰਿਲਿੰਗ ਕੀਤੀ ਜਾ ਚੁੱਕੀ ਹੈ। ਸ਼ੁੱਕਰਵਾਰ ਸਵੇਰੇ ਡਰਿਲ ਕਰਦੇ ਸਮੇਂ ਮਸ਼ੀਨ ਦੇ ਸਾਹਮਣੇ ਇੱਕ ਪੱਥਰ ਆ ਗਿਆ। ਅਮਰੀਕਨ ਔਜਰ ਮਸ਼ੀਨ ਰਾਹੀਂ 900 ਮਿਲੀਮੀਟਰ ਵਿਆਸ ਦੀਆਂ 10 ਤੋਂ 12 ਪਾਈਪਾਂ ਵਿਛਾਈਆਂ ਜਾਣੀਆਂ ਹਨ।

ਪ੍ਰਧਾਨ ਮੰਤਰੀ ਦਫਤਰ (ਪੀ. ਐੱਮ. ਓ.) ਉੱਤਰਕਾਸ਼ੀ ਦੇ ਸਿਲਕਿਆਰਾ ‘ਚ ਰਾਸ਼ਟਰੀ ਰਾਜਮਾਰਗ ‘ਤੇ ਬਣ ਰਹੀ ਸੁਰੰਗ (tunnel) ‘ਚ ਫਸੇ 40 ਮਜ਼ਦੂਰਾਂ ਨੂੰ ਸੁਰੱਖਿਅਤ ਕੱਢਣ ਲਈ ਚੱਲ ਰਹੀ ਮੁਹਿੰਮ ‘ਤੇ ਲਗਾਤਾਰ ਨਜ਼ਰ ਰੱਖ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਗਾਤਾਰ ਮੁਹਿੰਮ ਦੀ ਪ੍ਰਗਤੀ ਨੂੰ ਅਪਡੇਟ ਕਰ ਰਹੇ ਹਨ। ਇਹ ਗੱਲ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਸੂਬਾ ਸਕੱਤਰੇਤ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ। ਸੁਰੰਗ ਦੇ ਨਿਰਮਾਣ ‘ਚ ਅਣਗਹਿਲੀ ਨਾਲ ਜੁੜੇ ਸਵਾਲ ‘ਤੇ ਉਨ੍ਹਾਂ ਕਿਹਾ ਕਿ ਫਿਲਹਾਲ ਸਾਡੀ ਪਹਿਲੀ ਤਰਜੀਹ 40 ਮਜ਼ਦੂਰਾਂ ਨੂੰ ਸੁਰੱਖਿਅਤ ਬਾਹਰ ਕੱਢਣਾ ਹੈ।

ਦੱਸ ਦਈਏ ਕਿ ਬੀਤੇ ਐਤਵਾਰ ਨੂੰ ਹੋਈ ਜ਼ਮੀਨ ਖਿਸਕਣ ਕਾਰਨ ਸਿਲਕਿਆਰਾ ਸੁਰੰਗ ਵਿੱਚ 70 ਮੀਟਰ ਤੱਕ ਮਲਬਾ ਫੈਲ ਗਿਆ ਸੀ। ਨਵੀਂ ਮਸ਼ੀਨ ਜਿਸ ਰਫ਼ਤਾਰ ਨਾਲ ਡ੍ਰਿਲ ਕਰ ਰਹੀ ਹੈ, ਉਸ ਨੂੰ ਦੇਖ ਕੇ ਲੱਗਦਾ ਹੈ ਕਿ ਅੰਦਰ ਫਸੇ ਮਜ਼ਦੂਰਾਂ ਨੂੰ ਕੱਢਣ ਲਈ ਘੱਟੋ-ਘੱਟ 48 ਘੰਟੇ ਹੋਰ ਲੱਗ ਸਕਦੇ ਹਨ।

The post ਉੱਤਰਕਾਸ਼ੀ ਸੁਰੰਗ ਹਾਦਸਾ: 40 ਮਜ਼ਦੂਰਾਂ ਨੂੰ ਬਚਾਉਣ ਲਈ ਬਚਾਅ ਕਾਰਜ ਛੇਵੇਂ ਦਿਨ ਵੀ ਜਾਰੀ, 24 ਮੀਟਰ ਤੱਕ ਕੀਤੀ ਡ੍ਰਿਲਿੰਗ appeared first on TheUnmute.com - Punjabi News.

Tags:
  • breaking-news
  • india
  • latest-news
  • news
  • rescue-work
  • the-unmute-breaking-news
  • tunnel
  • uttarkashi-tunnel
  • uttarkashi-tunnel-accident
  • uttarkashi-tunnel-collapse

ਵਿਸ਼ੇਸ਼ ਸਰਸਰੀ ਸੁਧਾਈ 2024 ਤਹਿਤ ਵਿਦਿਆਰਥੀਆਂ ਦੀਆਂ ਵੋਟਾਂ ਬਣਵਾਉਣ ਲਈ ਵੋਟਰ ਸਾਖਰਤਾ ਕਲੱਬ ਨਿਭਾਉਣ ਜ਼ਿੰਮੇਵਾਰੀ: ਪ੍ਰਿੰਸੀਪਲ ਰਾਜੀਵ ਪੁਰੀ

Friday 17 November 2023 10:56 AM UTC+00 | Tags: breaking-news cm-bhagwant-mann latest-news news punjab punjab-voter-literacy the-unmute-breaking-news the-unmute-latest-news voter-literacy voter-literacy-club

ਖਰੜ/ਐੱਸ.ਏ.ਐੱਸ ਨਗਰ, 17 ਨਵੰਬਰ 2023 : ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ (ਖਰੜ) ਦੇ ਪ੍ਰਿੰਸੀਪਲ ਰਾਜੀਵ ਪੁਰੀ ਨੇ ਕਾਲਜ ਦੇ ਵੋਟਰ ਸਾਖਰਤਾ (Voter Literacy) ਕਲੱਬਾਂ ਦੇ ਇੰਚਾਰਜ ਅਤੇ ਵਿਦਿਆਰਥੀਆਂ ਨੂੰ ਵਿਸ਼ੇਸ਼ ਸਰਸਰੀ ਸੁਧਾਈ-2024, ਯੋਗਤਾ ਮਿਤੀ ਇੱਕ ਜਨਵਰੀ, 2024 ਦੇ ਆਧਾਰ 'ਤੇ ਸਮੂਹ ਯੋਗ ਵੋਟਰਾਂ ਦਾ ਪੰਜੀਕਰਣ ਕਰਵਾਉਣ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਉਤਸ਼ਾਹਿਤ ਕੀਤਾ।

ਇਸ ਮੌਕੇ ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ. ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਮੂਹ ਤਕਨੀਕੀ ਸਿੱਖਿਆ ਸੰਸਥਾਵਾਂ ਦੇ ਮੁਖੀਆਂ ਨੂੰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ ਵੱਲੋਂ ਪਹਿਲਾਂ ਹੀ ਹਰ ਇੱਕ ਯੋਗ ਵੋਟਰ ਦੇ ਪੰਜੀਕਰਣ ਲਈ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਿਤ ਹੁੰਦਿਆਂ ਕਿਹਾ ਹਰ ਕਾਲਜ ਦੇ ਰਾਸ਼ਟਰੀ ਸੇਵਾ ਯੋਜਨਾ ਦੇ ਵਲੰਟੀਅਰ ਅਤੇ ਵੋਟਰ ਸਾਖ਼ਰਤਾ ਕਲੱਬ ਦੇ ਵਲੰਟੀਅਰ ਸ਼ੋਸ਼ਲ ਮੀਡੀਆ, ਨਿੱਜੀ ਪਹੁੰਚ, ਨੁਕੜ ਨਾਟਕ, ਪੋਸਟਰ ਮੁਕਾਬਲੇ ਆਦਿ ਕਰਵਾ ਕੇ ਲੋਕਤੰਤਰ ਦੀ ਮਜ਼ਬੂਤੀ ਲਈ ਆਪਣਾ ਯੋਗਦਾਨ ਪਾਉਣ।

ਉਨ੍ਹਾਂ ਵਿਦਿਆਰਥੀਆਂ ਨੂੰ ਦੱਸਿਆ ਕਿ ਉਹ ਬੀ ਐਲ ਓ ਰਾਹੀਂ, ਆਨਲਾਈਨ ਨੈਸ਼ਨਲ ਵੋਟਰ ਸਰਵਿਸ ਪੋਰਟਲ 'ਤੇ ਜਾ ਕੇ ਜਾਂ ਫੇਰ ਮੋਬਾਇਲ 'ਤੇ ਵੋਟਰ ਹੈਲਪਲਾਈਨ ਐਪ ਰਾਹੀਂ ਵੀ ਵੋਟ ਬਣਵਾ ਸਕਦੇ ਹਨ। ਪ੍ਰਿੰਸੀਪਲ ਰਾਜੀਵ ਪੁਰੀ ਨੇ ਦੱਸਿਆ ਕਿ ਜ਼ਿਲੇ੍ਹ ਦੀਆਂ ਸਮੂਹ ਤਕਨੀਕੀ ਸਿੱਖਿਆ ਸੰਸਥਾਵਾਂ ਵਿੱਚ 100 ਫ਼ੀਸਦੀ ਵੋਟਰ ਪੰਜੀਕਰਣ ਦਾ ਟੀਚਾ ਨਵੰਬਰ ਮਹੀਨੇ ਪੂਰਾ ਕਰ ਦੇਣ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਅੱਜ ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ਤੋਂ ਕੀਤੀ ਗਈ ਹੈ।

ਇਸ ਮੌਕੇ ਕਾਲਜ ਦੇ ਮੁੱਖੀ ਵਿਭਾਗ ਕੰਪਿਊਟਰ ਰਵਿੰਦਰ ਵਾਲੀਆ, ਨੋਡਲ ਅਫਸਰ ਸਵੀਪ ਡਾ ਰਵਿੰਦਰ ਅਤੇ ਰਾਸ਼ਟਰੀ ਸੇਵਾ ਯੋਜਨਾ ਦੇ ਪ੍ਰੋਗਰਾਮ ਅਫਸਰ ਵਰਿੰਦਰ ਪ੍ਰਤਾਪ ਸਿੰਘ ਵੀ ਹਾਜ਼ਰ ਸਨ। ਅਖੀਰ ਪਿ੍ਰੰਸੀਪਲ ਅਤੇ ਜ਼ਿਲ੍ਹਾ ਨੋਡਲ ਅਫਸਰ ਸਵੀਪ ਵੱਲੋਂ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਵੋਟਰ ਸਾਖਰਤਾ  (Voter Literacy) ਕਲੱਬ ਦੇ ਮੈਂਬਰਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।

The post ਵਿਸ਼ੇਸ਼ ਸਰਸਰੀ ਸੁਧਾਈ 2024 ਤਹਿਤ ਵਿਦਿਆਰਥੀਆਂ ਦੀਆਂ ਵੋਟਾਂ ਬਣਵਾਉਣ ਲਈ ਵੋਟਰ ਸਾਖਰਤਾ ਕਲੱਬ ਨਿਭਾਉਣ ਜ਼ਿੰਮੇਵਾਰੀ: ਪ੍ਰਿੰਸੀਪਲ ਰਾਜੀਵ ਪੁਰੀ appeared first on TheUnmute.com - Punjabi News.

Tags:
  • breaking-news
  • cm-bhagwant-mann
  • latest-news
  • news
  • punjab
  • punjab-voter-literacy
  • the-unmute-breaking-news
  • the-unmute-latest-news
  • voter-literacy
  • voter-literacy-club

ਸਾਬਕਾ CIA ਇੰਚਾਰਜ ਪ੍ਰਿਤਪਾਲ ਸਿੰਘ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ

Friday 17 November 2023 11:05 AM UTC+00 | Tags: bail breaking-news latest-news mansa-cia-staaf mansa-cia-staff mansa-police news pritpal-singh punjab-and-haryana-high-court punjab-police sidhu-moosewala sidhu-moosewala-murder

ਚੰਡੀਗ੍ਹੜ, 17 ਨਵੰਬਰ 2023: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਨਾਮਜ਼ਦ ਦੀਪਕ ਟੀਨੂੰ ਦੇ ਭਗੌੜੇ ਮਾਮਲੇ ‘ਚ ਮਾਨਸਾ ਦੇ ਸਾਬਕਾ ਸੀ.ਆਈ.ਏ ਇੰਚਾਰਜ ਪ੍ਰਿਤਪਾਲ ਸਿੰਘ (Pritpal Singh) ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 25 ਜਨਵਰੀ ਤੱਕ ਜ਼ਮਾਨਤ ਦੇ ਦਿੱਤੀ ਹੈ।

ਜਿਕਰਯੋਗ ਹੈ ਕਿ ਮਾਨਸਾ ਦੇ ਸੀਆਈਏ ਸਟਾਫ਼ ਦਾ ਬਦਮਾਸ਼ ਦੀਪਕ ਟੀਨੂੰ 31 ਅਗਸਤ ਦੀ ਰਾਤ ਨੂੰ ਮਾਨਸਾ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ ਸੀ। ਇਸ ਤੋਂ ਬਾਅਦ ਪੰਜਾਬ ਦੇ ਡੀਜੀਪੀ ਨੇ ਮਾਨਸਾ ਦੇ ਸਾਬਕਾ ਸੀਆਈਏ ਇੰਚਾਰਜ ਪ੍ਰਿਤਪਾਲ ਸਿੰਘ ਨੂੰ ਬਰਖ਼ਾਸਤ ਕਰਕੇ ਉਸ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।

ਪ੍ਰਿਤਪਾਲ ਸਿੰਘ (Pritpal Singh) ਅੰਮ੍ਰਿਤਸਰ ਜੇਲ੍ਹ ਵਿੱਚ ਬੰਦ ਸੀ। ਪ੍ਰਿਤਪਾਲ ਸਿੰਘ ਵੱਲੋਂ ਮਾਨਸਾ ਦੀ ਮਾਣਯੋਗ ਅਦਾਲਤ ਵਿੱਚ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਗਈ ਸੀ ਪਰ ਮਾਨਸਾ ਅਦਾਲਤ ਵੱਲੋਂ ਉਸ ਦੀ ਅਰਜ਼ੀ ਰੱਦ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ ਹੁਣ ਪੰਜਾਬ ਅਤੇ ਹਰਿਆਣਾ ਨੇ ਪ੍ਰਿਤਪਾਲ ਨੂੰ ਜ਼ਮਾਨਤ ਦੇ ਦਿੱਤੀ ਹੈ।

The post ਸਾਬਕਾ CIA ਇੰਚਾਰਜ ਪ੍ਰਿਤਪਾਲ ਸਿੰਘ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ appeared first on TheUnmute.com - Punjabi News.

Tags:
  • bail
  • breaking-news
  • latest-news
  • mansa-cia-staaf
  • mansa-cia-staff
  • mansa-police
  • news
  • pritpal-singh
  • punjab-and-haryana-high-court
  • punjab-police
  • sidhu-moosewala
  • sidhu-moosewala-murder

ਚੰਡੀਗੜ੍ਹ, 17 ਨਵੰਬਰ 2023: ਸਾਰੀਆਂ ਰੁਕਾਵਟਾਂ ਨੂੰ ਪਾਰ ਕਰਦੇ ਹੋਏ ਭਾਰਤ (India) ਅਤੇ ਆਸਟਰੇਲੀਆ ਵਿਸ਼ਵ ਕੱਪ 2023 ਦੇ ਫਾਈਨਲ ਵਿੱਚ ਪਹੁੰਚ ਗਏ ਹਨ। 20 ਸਾਲ ਬਾਅਦ ਭਾਰਤ ਅਤੇ ਆਸਟ੍ਰੇਲੀਆ ਵਿਸ਼ਵ ਕੱਪ ਫਾਈਨਲ ‘ਚ ਇਕ ਵਾਰ ਫਿਰ ਆਹਮੋ-ਸਾਹਮਣੇ ਹੋਣਗੇ। ਭਾਰਤ ਨੇ ਪਹਿਲੀ ਵਾਰ 1983 ਵਿੱਚ ਕਪਿਲ ਦੇਵ ਦੀ ਕਪਤਾਨੀ ਵਿੱਚ ਅਤੇ 2011 ਵਿੱਚ ਮਹਿੰਦਰ ਸਿੰਘ ਧੋਨੀ ਦੀ ਕਪਤਾਨੀ ਵਿੱਚ ਵਿਸ਼ਵ ਕੱਪ ਦਾ ਖਿਤਾਬ ਜਿੱਤਿਆ ਸੀ। ਪਰ ਇੱਕ ਸਮਾਂ ਅਜਿਹਾ ਵੀ ਆਇਆ ਜਦੋਂ 2003 ਵਿੱਚ ਸੌਰਵ ਗਾਂਗੁਲੀ ਦੀ ਕਪਤਾਨੀ ਵਿੱਚ ਭਾਰਤ ਫਾਈਨਲ ਵਿੱਚ ਪਹੁੰਚ ਕੇ ਵੀ ਆਸਟਰੇਲੀਆ ਤੋਂ ਹਾਰ ਗਿਆ ਸੀ ।

ਭਾਰਤੀ ਟੀਮ 2003 ਦੇ ਵਿਸ਼ਵ ਕੱਪ ਫਾਈਨਲ ਵਿੱਚ 125 ਦੌੜਾਂ ਨਾਲ ਹਾਰ ਗਈ ਸੀ।
2003 ਵਿੱਚ, ਆਸਟਰੇਲੀਆ ਨੇ ਵਿਸ਼ਵ ਕੱਪ ਫਾਈਨਲ ਵਿੱਚ ਭਾਰਤ ਨੂੰ 125 ਦੌੜਾਂ ਨਾਲ ਹਰਾਇਆ ਸੀ। 20 ਸਾਲਾਂ ਬਾਅਦ ਵਿਸ਼ਵ ਕੱਪ ਫਾਈਨਲ ‘ਚ ਭਾਰਤ ਅਤੇ ਆਸਟ੍ਰੇਲੀਆ ਫਿਰ ਤੋਂ ਆਹਮੋ-ਸਾਹਮਣੇ ਹੋਣ ਜਾ ਰਹੇ ਹਨ। 2003 ‘ਚ ਕਰੋੜਾਂ ਭਾਰਤੀਆਂ ਦੇ ਦਿਲਾਂ ‘ਤੇ ਲੱਗੇ ਜ਼ਖ਼ਮ ਨੂੰ ਮਿਟਾਉਣ ਲਈ ਭਾਰਤੀ ਟੀਮ ਇਸ ਵਾਰ ਪੂਰੀ ਤਰ੍ਹਾਂ ਤਿਆਰ ਹੈ।

ਭਾਰਤੀ ਟੀਮ ਦੀ ਤਾਕਤ ਅਤੇ ਕਮਜ਼ੋਰੀ :-

ਭਾਰਤ (India) ਦੀ ਤਾਕਤ ਦੀ ਗੱਲ ਕਰੀਏ ਤਾਂ ਭਾਰਤੀ ਟੀਮ ਵਿਸ਼ਵ ਕੱਪ 2023 ਵਿੱਚ ਸਾਰੇ 10 ਮੈਚ ਜਿੱਤ ਕੇ ਫਾਈਨਲ ਵਿੱਚ ਪਹੁੰਚ ਚੁੱਕੀ ਹੈ, ਇਸ ਲਈ ਇਸ ਟੀਮ ਦੇ ਜਿੱਤ ਦੇ ਰੱਥ ਨੂੰ ਰੋਕਣਾ ਬਹੁਤ ਮੁਸ਼ਕਲ ਹੈ। ਭਾਰਤ ਦੇ ਸਲਾਮੀ ਬੱਲੇਬਾਜ਼ ਰੋਹਿਤ ਸ਼ਰਮਾ ਅਤੇ ਸ਼ੁਭਮਨ ਗਿੱਲ ਸ਼ੁਰੂ ਤੋਂ ਹੀ ਵਿਰੋਧੀ ਗੇਂਦਬਾਜ਼ਾਂ ‘ਤੇ ਦਬਾਅ ਬਣਾਉਣਾ ਸ਼ੁਰੂ ਕਰ ਦਿੰਦੇ ਹਨ ਅਤੇ ਵਿਰਾਟ ਕੋਹਲੀ ਅਤੇ ਸ਼੍ਰੇਅਸ ਅਈਅਰ ਵਰਗੇ ਮੱਧਕ੍ਰਮ ਦੇ ਬੱਲੇਬਾਜ਼ ਵੀ ਜ਼ੋਰਦਾਰ ਮੁਕਾਬਲਾ ਕਰਦੇ ਹਨ। ਇੰਨਾ ਹੀ ਨਹੀਂ ਇਸ ਵਿਸ਼ਵ ਕੱਪ ਦੇ ਸ਼ਾਨਦਾਰ ਗੇਂਦਬਾਜ਼ ਮੁਹੰਮਦ ਸ਼ਮੀ ਵੀ ਆਪਣੀ ਸ਼ਾਨਦਾਰ ਫਾਰਮ ‘ਚ ਚੱਲ ਰਹੇ ਹਨ।

ਕਮਜ਼ੋਰੀਆਂ ਦੀ ਗੱਲ ਕਰੀਏ ਤਾਂ ਰੋਹਿਤ ਸ਼ਰਮਾ ਪਿਛਲੇ ਕਈ ਮੈਚਾਂ ‘ਚ ਵੱਡੀ ਪਾਰੀ ਨਹੀਂ ਖੇਡ ਸਕੇ ਹਨ, ਉਨ੍ਹਾਂ ਨੂੰ ਫਾਈਨਲ ਵਿੱਚ ਵੱਡੀ ਪਾਰੀ ਖੇਡਣੀ ਪਵੇਗੀ ਤਾਂ ਜੋ ਭਾਰਤੀ ਟੀਮ ਨੂੰ ਚੰਗੀ ਸ਼ੁਰੂਆਤ ਮਿਲ ਸਕੇ | ਸੂਰਿਆਕੁਮਾਰ ਯਾਦਵ ਵੀ ਕਈ ਥਾਵਾਂ ‘ਤੇ ਪ੍ਰਦਰਸ਼ਨ ਨਹੀਂ ਕਰ ਸਕੇ ਹਨ। ਇਸ ਲਈ ਭਾਰਤੀ ਟੀਮ ਨੂੰ ਲਗਾਤਾਰ ਜਿੱਤਾਂ ਕਾਰਨ ਜ਼ਿਆਦਾ ਆਤਮਵਿਸ਼ਵਾਸ ਤੋਂ ਬਚਣਾ ਹੋਵੇਗਾ ਅਤੇ ਸਬਰ ਨਾਲ ਖੇਡਣਾ ਹੋਵੇਗਾ।

ਭਾਰਤੀ ਟੀਮ ਦੇ ਗੇਂਦਬਾਜ਼ਾਂ ਨੇ ਸੈਮੀਫਾਈਨਲ ਦੇ ਸ਼ੁਰੂਆਤੀ ਓਵਰਾਂ ‘ਚ ਚੰਗਾ ਪ੍ਰਦਰਸ਼ਨ ਨਹੀਂ ਕਰ ਸਕੇ | ਮਹੁੰਮਦ ਸ਼ਾਮੀ ਨੂੰ ਛੱਡ ਕੇ ਸਾਰੇ ਗੇਂਦਬਾਜ ਸੰਘਰਸ਼ ਕਰਦੇ ਨਜ਼ਰ ਆਏ | ਇਸਦੇ ਨਾਲ ਹੀ ਭਾਰਤੀ ਟੀਮ ਨੂੰ ਚੰਗੀ ਫੀਲਡਿੰਗ ਕਰਨੀ ਪਵੇਗੀ, ਪਿਛਲੇ ਮੈਚ ‘ਚ ਛੱਡੇ ਕੈਚ ਅਤੇ ਐਕਸਟਰਾ ਦੌੜਾਂ ਦੇਣ ਤੋਂ ਬਚਣਾ ਹੋਵੇਗਾ |

The post 20 ਸਾਲ ਬਾਅਦ ਮੁੜ ਭਾਰਤ ਤੇ ਆਸਟ੍ਰੇਲੀਆ ਵਿਚਾਲੇ ਖਿਤਾਬੀ ਮੁਕਾਬਲਾ, ਜਾਣੋ ਭਾਰਤੀ ਟੀਮ ਦੀ ਤਾਕਤ ਅਤੇ ਕਮਜ਼ੋਰੀ appeared first on TheUnmute.com - Punjabi News.

Tags:
  • breaking-news
  • india
  • indian-team
  • news
  • world-cup-2023

ਹਰਿਆਣਾ ਸਰਕਾਰ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਪ੍ਰਾਈਵੇਟ ਨੌਕਰੀਆਂ 'ਚ 75 ਫੀਸਦੀ ਰਾਖਵਾਂਕਰਨ ਦੇਣ ਵਾਲਾ ਪ੍ਰਸਤਾਵ ਰੱਦ

Friday 17 November 2023 01:08 PM UTC+00 | Tags: breaking-news haryana haryana-governemnt high-court manohar-lal news private-jobs the-unmute-breaking-news the-unmute-latest-update

ਚੰਡੀਗੜ੍ਹ 17 ਨਵੰਬਰ 2023: ਪੰਜਾਬ ਅਤੇ ਹਰਿਆਣਾ (Haryana) ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਹੈ। ਹਾਈਕੋਰਟ ਨੇ ਹਰਿਆਣਾ ਦੇ ਸਥਾਨਕ ਲੋਕਾਂ ਨੂੰ ਨਿੱਜੀ ਖੇਤਰ ਵਿੱਚ 75% ਰਾਖਵਾਂਕਰਨ ਦੇਣ ਨਾਲ ਸਬੰਧਤ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਸੁਣਵਾਈ ਦੌਰਾਨ ਅਦਾਲਤ ਨੇ ਸਟੇਟ ਲੋਕਲ ਕੈਂਡੀਡੇਟਸ ਇੰਪਲਾਇਮੈਂਟ ਐਕਟ-2020 ਨੂੰ ਅਸੰਵਿਧਾਨਕ ਕਰਾਰ ਦਿੱਤਾ। ਹਾਈ ਕੋਰਟ ਨੇ ਆਪਣੀ ਟਿੱਪਣੀ ਵਿੱਚ ਕਿਹਾ ਕਿ ਸੂਬਾ ਸਰਕਾਰ ਦਾ ਇਹ ਕੰਮ ਬੇਹੱਦ ਖ਼ਤਰਨਾਕ ਅਤੇ ਸੰਵਿਧਾਨ ਦੇ ਭਾਗ-3 ਦੀ ਉਲੰਘਣਾ ਹੈ।

ਫਰੀਦਾਬਾਦ ਇੰਡਸਟਰੀਅਲ ਐਸੋਸੀਏਸ਼ਨ ਅਤੇ ਹੋਰਾਂ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਨਿੱਜੀ ਖੇਤਰ ‘ਚ ਲੋਕਾਂ ਦੀ ਚੋਣ ਉਨ੍ਹਾਂ ਦੀ ਯੋਗਤਾ ਅਤੇ ਹੁਨਰ ਦੇ ਹਿਸਾਬ ਨਾਲ ਕੀਤੀ ਜਾਂਦੀ ਹੈ। ਜੇਕਰ ਰੁਜ਼ਗਾਰਦਾਤਾਵਾਂ ਤੋਂ ਕਰਮਚਾਰੀ ਚੁਣਨ ਦਾ ਅਧਿਕਾਰ ਖੋਹ ਲਿਆ ਜਾਵੇ ਤਾਂ ਉਦਯੋਗ ਕਿਵੇਂ ਤਰੱਕੀ ਕਰ ਸਕਣਗੇ?

ਉਨ੍ਹਾਂ ਕਿਹਾ ਹਰਿਆਣਾ (Haryana) ਸਰਕਾਰ ਦਾ 75 ਫੀਸਦੀ ਰਾਖਵਾਂਕਰਨ ਦਾ ਫੈਸਲਾ ਯੋਗ ਲੋਕਾਂ ਨਾਲ ਬੇਇਨਸਾਫੀ ਹੈ। ਇਹ ਵਿਵਸਥਾ ਉਨ੍ਹਾਂ ਨੌਜਵਾਨਾਂ ਦੇ ਸੰਵਿਧਾਨਕ ਅਧਿਕਾਰਾਂ ਦੀ ਉਲੰਘਣਾ ਹੈ ਜੋ ਆਪਣੀ ਸਿੱਖਿਆ ਅਤੇ ਯੋਗਤਾ ਦੇ ਆਧਾਰ ‘ਤੇ ਭਾਰਤ ਦੇ ਕਿਸੇ ਵੀ ਹਿੱਸੇ ਵਿੱਚ ਕੰਮ ਕਰਨ ਲਈ ਆਜ਼ਾਦ ਹਨ। ਪਟੀਸ਼ਨਕਰਤਾ ਨੇ ਕਿਹਾ ਕਿ ਇਹ ਕਾਨੂੰਨ ਯੋਗਤਾ ਦੀ ਬਜਾਏ ਰਿਹਾਇਸ਼ ਦੇ ਆਧਾਰ ‘ਤੇ ਨਿੱਜੀ ਖੇਤਰ ਵਿੱਚ ਨੌਕਰੀ ਪ੍ਰਾਪਤ ਕਰਨ ਦੀ ਪ੍ਰਣਾਲੀ ਨੂੰ ਸ਼ੁਰੂ ਕਰਨ ਦੀ ਕੋਸ਼ਿਸ਼ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਹਰਿਆਣਾ ਵਿੱਚ ਨਿੱਜੀ ਖੇਤਰ ਵਿੱਚ ਰੁਜ਼ਗਾਰ ਨੂੰ ਲੈ ਕੇ ਅਰਾਜਕਤਾ ਦੀ ਸਥਿਤੀ ਪੈਦਾ ਹੋ ਜਾਵੇਗੀ।

2020 ਵਿੱਚ ਬਣਾਇਆ ਗਿਆ ਸੀ ਕਾਨੂੰਨ

ਹਰਿਆਣਾ ਸਰਕਾਰ ਨੇ ਸਟੇਟ ਇੰਪਲਾਇਮੈਂਟ ਆਫ ਲੋਕਲ ਕੈਂਡੀਡੇਟਸ ਐਕਟ 2020 ਲਾਗੂ ਕੀਤਾ ਸੀ। 75 ਫੀਸਦੀ ਰਾਖਵੇਂਕਰਨ ਦੀ ਵਿਵਸਥਾ ਸੀ। ਐਕਟ ਦੇ ਜ਼ਰੀਏ ਨਿਵਾਸੀਆਂ ਜਾਂ ਨਿਵਾਸ/ਨਿਵਾਸ ਪ੍ਰਮਾਣ ਪੱਤਰ ਵਾਲੇ ਲੋਕਾਂ ਲਈ 30,000 ਰੁਪਏ ਤੋਂ ਘੱਟ ਦੀ ਮਾਸਿਕ ਤਨਖ਼ਾਹ ਦੇ ਨਾਲ ਨਿੱਜੀ ਖ਼ੇਤਰ ਦੀਆਂ 75% ਨੌਕਰੀਆਂ ਨੂੰ ਰਾਖਵਾਂ ਕਰਨ ਦਾ ਉਪਬੰਧ ਕੀਤਾ ਗਿਆ ਸੀ ਪਰ ਬਾਅਦ ਵਿਚ ਡੋਮੀਸਾਈਲ ਦੀ ਸ਼ਰਤ 15 ਸਾਲ ਤੋਂ ਘਟਾ ਕੇ ਪੰਜ ਸਾਲ ਕਰ ਦਿੱਤੀ ਗਈ।

ਸ਼ੁੱਕਰਵਾਰ ਨੂੰ ਹਾਈਕੋਰਟ ਨੇ ਇਸ ਕਾਨੂੰਨ ਵਿਰੁੱਧ ਦਾਇਰ ਸਾਰੀਆਂ ਪਟੀਸ਼ਨਾਂ ਨੂੰ ਜਾਇਜ਼ ਕਰਾਰ ਦਿੰਦਿਆਂ ਹਰਿਆਣਾ ਸਰਕਾਰ ਦੇ ਇਸ ਕਾਨੂੰਨ ਨੂੰ ਪੂਰੀ ਤਰ੍ਹਾਂ ਰੱਦ ਕਰਦਿਆਂ ਇਸ ਨੂੰ ਰੱਦ ਕਰਨ ਦੇ ਹੁਕਮ ਦਿੱਤੇ ਹਨ। ਇਸ ਤੋਂ ਪਹਿਲਾਂ ਹਾਈਕੋਰਟ ਨੇ ਇਸ ਕਾਨੂੰਨ ‘ਤੇ ਹੁਣ ਤੱਕ ਪਾਬੰਦੀ ਲਗਾਈ ਹੋਈ ਸੀ।

The post ਹਰਿਆਣਾ ਸਰਕਾਰ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਪ੍ਰਾਈਵੇਟ ਨੌਕਰੀਆਂ ‘ਚ 75 ਫੀਸਦੀ ਰਾਖਵਾਂਕਰਨ ਦੇਣ ਵਾਲਾ ਪ੍ਰਸਤਾਵ ਰੱਦ appeared first on TheUnmute.com - Punjabi News.

Tags:
  • breaking-news
  • haryana
  • haryana-governemnt
  • high-court
  • manohar-lal
  • news
  • private-jobs
  • the-unmute-breaking-news
  • the-unmute-latest-update

ਚੰਡੀਗੜ੍ਹ 17 ਨਵੰਬਰ 2023: ਛੱਤੀਸਗੜ੍ਹ ਦੇ ਗਰਿਆਬੰਦ ‘ਚ ਵੋਟਿੰਗ ਤੋਂ ਬਾਅਦ ਪਰਤ ਰਹੀ ਪੋਲਿੰਗ ਪਾਰਟੀ ਨੂੰ ਨਕਸਲੀਆਂ (Naxalites) ਨੇ ਨਿਸ਼ਾਨਾ ਬਣਾਇਆ ਹੈ। ਨਕਸਲੀਆਂ ਨੇ ਗਰਿਆਬੰਦ ਵਿੱਚ ਇੱਕ ਵੱਡੀ ਕੋਬਰਾ ਪੋਲਿੰਗ ਪਾਰਟੀ ਉੱਤੇ ਹਮਲਾ ਕੀਤਾ, ਜਿਸ ਵਿੱਚ ਇੱਕ ITBP ਜਵਾਨ ਸ਼ਹੀਦ ਹੋ ਗਿਆ। ਫੌਜੀ ਦਾ ਨਾਂ ਜੋਗਿੰਦਰ ਸਿੰਘ ਦੱਸਿਆ ਜਾ ਰਿਹਾ ਹੈ। ਪ੍ਰਸ਼ਾਸਨ ਪੋਲਿੰਗ ਪਾਰਟੀ ਨੂੰ ਕਿਸੇ ਹੋਰ ਰੂਟ ਰਾਹੀਂ ਲਿਆਉਣ ਦੀ ਤਿਆਰੀ ਵਿੱਚ ਲੱਗਾ ਹੋਇਆ ਹੈ।

The post ਛੱਤੀਸਗੜ੍ਹ ‘ਚ ਨਕਸਲੀਆਂ ਨੇ ਪੋਲਿੰਗ ਪਾਰਟੀ ਨੂੰ ਬਣਾਇਆ ਨਿਸ਼ਾਨਾ, IED ਧਮਾਕੇ ‘ਚ ਇੱਕ ITBP ਦਾ ਜਵਾਨ ਸ਼ਹੀਦ appeared first on TheUnmute.com - Punjabi News.

Tags:
  • breaking-news
  • chhattisgarh
  • cobra-polling
  • naxalites
  • naxalites-atack
  • news

ਐਸ.ਏ.ਐਸ.ਨਗਰ, 17 ਨਵੰਬਰ 2023: ਅੰਤਰ ਜ਼ਿਲ੍ਹਾ ਪ੍ਰਾਈਮਰੀ ਖੇਡਾਂ (Games) (ਲੜਕੇ/ਲੜਕੀਆਂ) 20 ਨਵੰਬਰ ਤੋਂ 22 ਨਵੰਬਰ ਤੱਕ ਸਰਕਾਰੀ ਮਲਟੀਪਰਪਜ਼ ਸਟੇਡੀਅਮ, ਸੈਕਟਰ 78, ਮੋਹਾਲੀ ਵਿਖੇ ਹੋ ਰਹੀਆਂ ਹਨ।ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਅਸ਼ਵਨੀ ਕੁਮਾਰ ਦੱਤਾ ਨੇ ਦੱਸਿਆ ਕਿ ਇਨ੍ਹਾਂ ਖੇਡਾਂ (Games) ਵਿੱਚ 23 ਜ਼ਿਲ੍ਹਿਆ ਦੇ ਲੜਕੇ/ਲੜਕੀਆਂ ਦੀਆਂ ਟੀਮਾਂ ਹਿੱਸਾ ਲੈ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਵਿੱਚ ਲਗਪਗ 1100 ਖਿਡਾਰੀ ਭਾਗ ਲੈ ਰਹੇ ਹਨ।

The post ਮੋਹਾਲੀ ਦੇ ਬਹੁਮੰਤਵੀ ਸਟੇਡੀਅਮ ਸੈਕਟਰ-78 ਵਿਖੇ 20 ਨਵੰਬਰ ਤੋਂ ਹੋਣਗੀਆਂ ਅੰਤਰ ਜ਼ਿਲ੍ਹਾ ਪ੍ਰਾਈਮਰੀ ਖੇਡਾਂ appeared first on TheUnmute.com - Punjabi News.

Tags:
  • breaking-news
  • district-primary-games
  • games
  • mohali
  • multi-purpose-stadium
  • news

ਕੌਮਾਂਤਰੀ ਵਪਾਰ ਮੇਲੇ 'ਚ 19 ਨਵੰਬਰ ਨੂੰ ਹਰਿਆਣਾ ਡੇ ਮਨਾਇਆ ਜਾਵੇਗਾ

Friday 17 November 2023 01:30 PM UTC+00 | Tags: breaking-news haryana-day international-trade-fair news punjab-police the-unmute-breaking-news

ਚੰਡੀਗੜ੍ਹ, 17 ਨਵੰਬਰ 2023: ਦਿੱਲੀ ਦੇ ਪ੍ਰਗਤੀ ਮੈਦਾਨ ਵਿਚ ਚੱਲ ਰਹੇ ਭਾਰਤ ਕੌਮਾਂਤਰੀ ਵਪਾਰ ਮੇਲਾ (ਆਈਆਈਟੀਏਫ) ਵਿਚ 19 ਨਵੰਬਰ ਨੂੰ ਹਰਿਆਣਾ ਡੇ (Haryana Day) ਮਨਾਇਆ ਜਾਵੇਗਾ। ਇਸ ਮੌਕੇ ‘ਤੇ ਮੁੱਖ ਮਹਿਮਨਾ ਸੂਬੇ ਦੇ ਬਿਜਲੀ ਅਤੇ ਜਲ ਮੰਤਰੀ ਰਣਜੀਤ ਸਿੰਘ ਹੋਣਗੇ। ਇਸੀ ਦਿਨ ਸਭਿਆਚਾਰਕ ਪ੍ਰੋਗ੍ਰਾਮ ਦੇ ਨਾਲ ਹਰਿਆਣਾ-ਡੇ ਮਨਾਇਆ ਜਾਵੇਗਾ।

19 ਨਵੰਬਰ ਨੁੰ ਮੇਲਾ ਪਰਿਸਰ ਵਿਚ ਹੋਵੇਗੀ ਹਰਿਆਣਵੀਂ ਲੋਕ ਕਲਾ ਦੀ ਧੂਮ

ਹਰਿਆਣਾ ਦੇ ਵਪਾਰ ਮੇਲਾ ਅਥਾਰਿਟੀ ਦੀ ਮੁੱਖ ਪ੍ਰਸਾਸ਼ਕ ਸ੍ਰੀਮਤੀ ਅਨੁਪਮਾ ਨੇ ਦੱਸਿਆ ਕਿ 19 ਨਵੰਬਰ ਐਤਵਾਰ ਨੂੰ ਵਪਾਰ ਮੇਲੇ ਵਿਚ ਪ੍ਰਬੰਧਿਤ ਕੀਤੇ ਜਾ ਰਹੇ ਹਰਿਆਣਾ-ਡੇ ‘ਤੇ ਮੇਲਾ ਪਰਿਸਰ ਵਿਚ ਸਥਿਤ ਏਂਮਫੋ ਥਇਏਟਰ ਵਿਚ ਹਰਿਆਣਵੀਂ ਕਲਾ ਤੇ ਨਾਚ ਦੀ ਮਨਮੋਹਕ ਪੇਸ਼ਗੀ ਹੋਵੇਗੀ। ਇੰਨ੍ਹਾਂ ਵਿਚ ਮੁੱਖ ਰੂਪ ਨਾਲ ਹਰਿਆਣਵੀਂ ਨਾਚ , ਹਰਿਆਣਵੀਂ ਫੈਸ਼ਨ ਸ਼ੌ, ਰਾਗਨੀ, ਹਰਿਆਣਵੀਂ ਕਾਮੇਡੀ ਦੇਖਣ ਨੁੰ ਮਿਲੇਗੀ। ਸੂਬੇ ਦੇ ਕਲਾ ਅਤੇ ਸਭਿਆਚਾਰਕ ਵਿਭਾਗ ਦੇ ਕਲਾਕਾਰ ਐਤਵਾਰ ਨੂੰ ਵਪਾਰ ਮੇਲਾ ਪਰਿਸਰ ਵਿਚ ਹਰਿਆਣਾ ਦੀ ਰਿਵਾਇਤੀ ਤੇ ਸਭਿਆਚਾਰਕ ਦੀ ਮਨੋਹਰ ਛਵੀਂ ਬਿਖੇਰਣਗੇ। ਪ੍ਰਸਿੱਦ ਹਰਿਆਣਵੀਂ ਲੋਕ ਕਲਾਕਾਰ ਨਵੀਨ ਪੁਨਿਆ ਤੇ ਉਨ੍ਹਾਂ ਦੀ ਟੀਮ ਦਿਲਖਿੱਚ ਪੇਸ਼ਗੀ ਦਵੇਗੀ। ਉਸ ਦਿਨ ਮੇਲੇ ਵਿਚ ਹਰਿਆਣਵੀਂ ਕਲਾ ਦੀ ਧੂਮ ਹੋਵੇਗੀ ਅਤੇ ਮੇਲਾ ਪਰਿਸਰ ਹਰਿਆਣਵੀਂ ਸੂਰਾਂ ਨਾਲ ਗੂੰਜ ਉੱਠੇਗਾ।

ਅਨੁਪਮਾ ਨੇ ਦੱਸਿਆ ਕਿ ਕੌਮਾਂਤਰੀ ਵਪਾਰ ਮੇਲੇ ਵਿਚ ਹਰਿਆਣਾ (Haryana) ਨਾਲ ਜੁੜੇ ਵੱਖ-ਵੱਖ ਉਤਪਾਦ ਤੇ ਵਸਤੂਆਂ ਦੇ ਨਿਰਮਾਣ ਨਾਲ ਸਬੰਧਿਤ ਸਟਾਲ ਲਗਾਏ ਗਏ ਹਨ। ਕੁੱਲ 51 ਸਟਾਲ ਲਗਾਏ ਗਏ ਹਨ ਜਿਨ੍ਹਾਂ ਵਿੱਚੋਂ 14 ਸਟਾਲ ਤੇ ਦੋ ਲਾਇਵ ਡੇਮੋ ਹਰਿਆਣਾ ਪਵੈਲਿਅਨ ਦੇ ਅੰਦਰੂਣੀ ਹਿੱਸੇ ਵਿਚ ਹਨ ਅਤੇ ਬਾਕੀ ਸਟਾਲ ਬਾਹਰੀ ਹਿੱਸੇ ਵਿਚ ਲਗਾਏ ਗਏ ਹਨ। ਉਨ੍ਹਾਂ ਨੇ ਦਸਿਆ ਕਿ 14 ਨਵੰਬਰ ਤੋਂ ਕੌਮਾਂਤਰੀ ਵਪਾਰ ਮੇਲੇ ਦੀ ਸ਼ੁਰੂਆਤ ਹੋ ਚੁੱਕੀ ਹੈ, ਜੋ ਕਿ 27 ਨਵੰਬਰ ਤਕ ਜਾਰੀ ਰਹੇਗਾ। ਮੇਲੇ ਵਿਚ 18 ਨਵੰਬਰ, ਤੋਂ ਮੇਲਾ ਜਨ ਸਾਧਾਰਣ ਲਈ ਖੋਲ ਦਿੱਤਾ ਜਾਵੇਗਾ। ਸ੍ਰੀਮਤੀ ਅਨੁਪਮਾ ਨੇ ਦਸਿਆ ਕਿ ਹਰਿਆਣਾ ਮੰਡਪ ਵਿਚ ਇਸ ਵਾਰ ਟ੍ਰੇਡ ਯਾਨੀ ਵਪਾਰ ਨੂੰ ਹਰਿਆਣਵੀਂ ਸਭਿਆਚਾਰ ਅਤੇ ਆਧੁਨਿਕਤਾ ਦੇ ਨਾਲ ਜੋੜਿਆ ਗਿਆ ਹੈ।

ਉਨ੍ਹਾਂ ਨੇ ਦੱਸਿਆ ਕਿ ਇਸ ਵਾਰ ਖੇਤਰਫਲ ਦੇ ਲਿਹਾਜ ਨਾਲ ਸੱਭ ਤੋਂ ਵੱਡਾ ਟ੍ਰੇਡ ਫੇਅਰ ਪ੍ਰਬੰਧਿਤ ਹੋ ਰਿਹਾ ਹੈ, ਜਿਸ ਦਾ ਆਕਾਰ ਕਰੀਬ 1.10 ਲੱਖ ਵਰਗ ਮੀਟਰ ਵਿਚ ਹੈ। ਮੇਲੇ ਵਿਚ ਕਰੀਬ 370 ਕੰਪਨੀਆਂ, 3500 ਵਿਤਰਕ, ਸਾਰੇ ਸੂਬਿਆਂ ਤੇ ਕੇਂਦਰ ਸ਼ਾਸਿਤ ਸੂਬਿਆਂ ਸਮੇਤ 13 ਵਿਦੇਸ਼ੀ ਪਵੈਲਿਅਨ ਵੀ ਬਣਾਏ ਹਨ। ਇੰਨ੍ਹਾਂ ਵਿਚ ਪ੍ਰਮੁੱਖ ਰੂਪ ਨਾਲ ਅਫਗਾਨੀਸਤਾਨ, ਬੰਗਲਾਦੇਸ਼, ਓਮਾਨ, ਮਿਸਰ, ਨੇਪਾਲ, ਥਾਈਲੈਂਡ, ਤੁਰਕਇਏ, ਵਿਯਤਨਾਮ, ਟਿਯੂਨੀਸ਼ਿਆ, ਕਿੰਗਰੀਸਤਾਨ, ਲੇਬਨਾਲ, ਇਰਾਨ ਅਤੇ ਸੰਯੁਕਤ ਅਰਬ ਅਮੀਰਾਤ, ਦੇ ਪ੍ਰਤੀਨਿਧੀ ਵੀ ਹਿੱਸਾ ਲੈ ਰਹੇ ਹਨ। ਇਸ ਵਿਚ ਲਗਭਗ 60 ਵਰਗ ਮੀਟਰ ਖੇਤਰਫਲ ਵਿਚ ਹਰਿਆਣਾ ਮੰਡਪ ਹੈ।

ਪੰਜ ਨੰਬਰ ਹਾਲ ਵਿਚ ਪਹਿਲ ਮੰਜਿਲ ‘ਤੇ ਸਥਿਤ ਹੈ ਹਰਿਆਣਾ ਮੰਡਪ

ਸੂਬੇ ਦੇ ਮੇਲਾ ਅਥਾਰਿਟੀ ਦੀ ਪ੍ਰਸਾਸ਼ਕ ਸੋਫਿਆ ਦਹਿਆ ਨੇ ਦੱਸਿਆ ਕਿ ਇਸ ਵਾਰ ਪ੍ਰਗਤੀ ਮੈਦਾਨ ਦੇ ਪੰਜ ਨੰਬਰ ਹਾਲ ਦੇ ਪਹਿਲੀ ਮੰਜਿਲ ‘ਤੇ ਹਰਿਆਣਾ ਮੰਡਪ ਬਣਿਆ ਹੋਇਆ ਹੈ। ਉਨ੍ਹਾਂ ਨੇ ਦਸਿਆ ਕਿ ਇਸ ਵਾਰ ਹਰਿਆਣਾ ਮੰਡਪ ਬਨਾਉਣ ਵਿਚ ਕੌਮੀ ਡਿਜਾਇਨ ਸੰਸਥਾਨ ਕੁਰੂਕਸ਼ੇਤਰ ਵਾਸਤੂਕਲਾ ਵਿਭਾਗ ਅਤੇ ਸੋਨੀਪਤ ਜਿਲ੍ਹਾ ਦੇ ਮੂਰਥਲ ਸਥਿਤ ਦੀਨਬੰਧੂ ਚੌਧਰੀ ਛੋਟੂ ਰਾਮ ਵਿਗਿਆਨ ਅਤੇ ਤਕਨਾਲੋਜੀ ਯੂਨੀਵਰਸਿਟੀ ਦਾ ਸਹਿਯੋਗ ਲਿਆ ਗਿਆ ਹੈ। ਉਨ੍ਹਾਂ ਨੇ ਦਸਿਆ ਕਿ ਪਹਿਲਾਂ ਦੀ ਉਮੀਦ ਇਸ ਵਾਰ ਹਰਿਆਣਾ ਮੰਡਪ ਵਿਚ ਖੇਤਰਫਲ ਤੇ ਆਕਾਰ ਵਿਚ ਵੱਡਾ ਹੈ। ਸੂਬੇ ਨੇ ਆਪਣੀ ਵਿਰਾਸਤ ਨੂੰ ਸਹੇਜਦੇ ਹੋਏ ਕੁੱਝ ਨਵਾਂ ਪ੍ਰਦਰਸ਼ਿਤ ਕਰਨ ਦਾ ਯਤਨ ਕੀਤਾ ਹੈ।

ਸੋਫਿਆ ਦਹਿਆ ਨੇ ਦੱਸਿਆ ਕਿ ਇਸੀ ਹਾਲ ਵਿਚ ਕਈ ਕੇਂਦਰੀ ਮੰਤਰਾਲਿਆਂ ਤੇ ਪਬਲਿਕ ਖੇਤਰ ਦੇ ਸਮੱਗਰੀਆਂ ਦੇ ਮੰਡਪ ਵੀ ਬਣੇ ਹਨ। ਮੇਲੇ ਵਿਚ ਹਰਿਆਣਾ ਪੈਵੇਲਿਅਨ ਖਾਸਾ ਦਿਲਖਿਚਵਾਂ ਹੈ। ਹਰਿਆਣਾ ਮੰਡਪ ਨੂੰ ਚਾਰੋਂ ਪਾਸੇ ਤੋਂ ਲਾਲਟੇਨ ਵਿਚ ਸਜਾਇਆ ਗਿਆ ਹੈ। ਤਾਊ ਦੀ ਬੈਠਕ, ਚਾਰਪਾਈ ਤੇ ਹੁੱਕਾ ਹਰਿਆਣਵੀਂ ਸਭਿਆਚਾਰਕ ਦੀ ਝਲਕ ਪ੍ਰਦਰਸ਼ਿਤ ਕਰ ਰਿਹਾ ਹੈ।

ਮੈਟਰੋ ਸਟੇਸ਼ਨਾਂ ‘ਤੇ ਮਿਲੇਗੀ ਮੇਲੇ ਦੀ ਟਿਕਟ

ਉਨ੍ਹਾਂ ਨੇ ਦੱਸਿਆ ਕਿ ਮੇਲੇ ਦੀ ਟਿਕਟ ਆਨਲਾਇਨ ਸਰੋਤਾਂ ਤੋਂ ਇਲਾਵਾ ਸੁਪਰੀਮ ਕੋਰਟ ਮੈਟਰੋ ਸਟੇਸ਼ਨ ਨੂੰ ਛੱਡ ਕੇ ਦਿੱਲੀ ਦੇ ਚੁਨਿੰਦਾ 55 ਮੈਟਰੋ ਸਟੇਸ਼ਨਾਂ ਦੇ ਕਾਊਂਟਰਾਂ ਤੋਂ ਵਿਕਰੀ ਹੋ ਰਹੀ ਹੈ। ਮੇਲਾ ਪਰਿਰ ਨੂੰ ਖਿੱਚਣ ਲਈ ਫੁਹਾਰੇ ਲਗਾਏ ਗਏ ਹਨ। ਹਾਲ ਗਿਣਤੀ 4 ਦੇ ਕੋਲ ਇਕ ਏਕੜ ਵਿਚ ਵੱਡਾ ਫਾਊਂਟੇਨ ਬਣਿਆ ਹੈ। ਇਸ ਤੋਂ ਇਲਾਵਾ ਸਾਰੇ ਗੇਟ ਦੇ ਨਾਲ ਆਈਆਈਟੀਏਫ ਦੇ ਫ੍ਰੰਟ ਗੇਟ ‘ਤੇ ਵੀ ਫਾਊਂਟੇਨ ਹੈ। ਉੱਥੇ ਪਰਿਸਰ ਦੇ ਬਾਹਰ ਮਥੁਰਾ ਰੋਡ-ਭੈਰਵ ਮਾਰਗ ‘ਤੇ ਵੀ ਫਾਊਂਟੇਨ ਲਗਿਆ ਹੋਇਆ ਹੈ। ਇੰਨ੍ਹਾਂ ਸਾਰੇ ਫਾਊਂਟੇਨ ਵਿਚ 10 ਫੁੱਟ ਉੱਚੀ ਪਾਣੀ ਦੀ ਬਾਛੜਾਂ ਹੁੰਦੀਆਂ ਹਨ ਜੋ ਲੁਭਾਵਨਾ ਦ੍ਰਿਸ਼ ਪੇਸ਼ ਕਰਦੀ ਹੈ।

ਸਵੇਰੇ ਦੱਸ ਵਜੇ ਤੋਂ ਹੋਵੇਗੀ ਏਂਟਰੀ

ਉਨ੍ਹਾਂ ਨੇ ਦਸਿਆ ਕਿ ਮੇਲੇ ਦੀ ਸ਼ੁਰੂਆਤ ਸਵੇਰੇ 10 ਵਜੇ ਤੋਂ ਹੋਵੇਗੀ ਅਤੇ ਸ਼ਾਮ 7:30 ਵਜੇ ਤਕ ਦਰਸ਼ਕ ਲੁਫਤ ਚੁੱਕ ਸਕਦੇ ਹਨ। ਉਨ੍ਹਾਂ ਨੇ ਦਸਿਆ ਕਿ 19 ਨਵੰਬਰ ਤੋਂ ਮੇਲਾ ਪਰਿਸਰ ਵਿਚ ਗੇਟ ਗਿਣਤੀ 1, 4, 6 ਅਤੇ 10 ਤੋਂ ਆਮ ਲੋਕਾਂ ਨੂੰ ਏਂਟਰੀ ਦਿੱਤੀ ਜਾਵੇਗੀ। ਉੱਥੇ ਪ੍ਰਦਰਸ਼ਕਾਂ ਦੇ ਲਈ ਪ੍ਰਵੇਸ਼ ਗੇਟ ਗਿਣਤੀ 1, 4ਠ 5 ਅਤੇ 10 ਤੋਂ ਰੱਖੀ ਗਈ ਹੈ। ਸ਼ਾਮ 5:30 ਵਜੇ ਦੇ ਬਾਅਦ ਏਂਟਰੀ ਵਰਜਿਤ ਹੈ।

The post ਕੌਮਾਂਤਰੀ ਵਪਾਰ ਮੇਲੇ ‘ਚ 19 ਨਵੰਬਰ ਨੂੰ ਹਰਿਆਣਾ ਡੇ ਮਨਾਇਆ ਜਾਵੇਗਾ appeared first on TheUnmute.com - Punjabi News.

Tags:
  • breaking-news
  • haryana-day
  • international-trade-fair
  • news
  • punjab-police
  • the-unmute-breaking-news

ਕੁਰੂਕਸ਼ੇਤਰ 7 ਤੋਂ 24 ਦਸੰਬਰ ਤੱਕ ਪ੍ਰਬੰਧਿਤ ਕੀਤਾ ਜਾਵੇਗਾ ਕੌਮਾਂਤਰੀ ਗੀਤਾ ਮਹੋਤਸਵ

Friday 17 November 2023 01:35 PM UTC+00 | Tags: bhagavad-gita breaking-news gita haryana-government international-gita-mahotswar kurukshetra news

ਚੰਡੀਗੜ੍ਹ, 17 ਨਵੰਬਰ 2023: ਹਰਿਆਣਾ ਦੇ ਕੁਰੂਕਸ਼ੇਤਰ (Kurukshetra) ਵਿਚ ਆਉਣ ਵਾਲੀ 7 ਦਸੰਬਰ ਤੋਂ 24 ਦਸੰਬਰ, 2023 ਤਕ ਕੌਮਾਂਤਰੀ ਗੀਤਾ ਮਹੋਤਸਵ ਦਾ ਪ੍ਰਬੰਧ ਕੀਤਾ ਜਾਵੇਗਾ। ਇਕ ਸਰਕਾਰੀ ਬੁਲਾਰੇ ਨੇ ਇਸ ਬਾਰੇ ਵਿਚ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਇਸ ਮਹੋਤਸਵ ਦੇ ਮੁੱਖ ਪ੍ਰੋਗ੍ਰਾਮ 17 ਤੋਂ 24 ਦਸੰਬਰ ਤਕ ਪ੍ਰਬੰਧਿਤ ਕੀਤੇ ਜਾਣਗੇ। ਇਸ ਸਾਲ ਮੁੱਖ ਸਭਿਆਚਾਰਕ ਪ੍ਰੋਗ੍ਰਹਮਾਂ ਦੇ ਲਈ ਬ੍ਰਹਮਸਰੋਵਰ ਪੁਰੂਸ਼ੋਤਮਪੁਰਾ ਬਾਗ ਵਿਚ ਮੁੱਖ ਪੰਡਾਲ ਸਜਾਇਆ ਜਾਵੇਗਾ।

ਉਨ੍ਹਾਂ ਨੇ ਕਿਹਾ ਕਿ ਕੌਮਾਂਤਰੀ ਗੀਤਾ ਮਹੋਤਸਵ ਨੂੰ ਸਫਲ ਬਨਾਉਣ ਵਿਚ ਹਰ ਵਾਰ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦਾ ਅਹਿਮ ਯੋਗਦਾਨ ਰਹਿੰਦਾ ਹੈ। ਸਾਰੀ ਸੰਸਥਾਵਾਂ ਨੂੰ ਮਹੋਤਸਵ ਦੌਰਾਨ ਆਪਣੇ ਧਾਰਮਿਕ ਸਥਾਨਾਂ ਅਤੇ ਭਵਨਾਂ ਨੂੰ ਸੁੰਦਰ ਅਤੇ ਸ਼ਾਨਦਾਰ ਢੰਗ ਨਾਲ ਸਜਾਉਣਾ ਚਾਹੀਦਾ ਹੈ ਤਾਂ ਜੋ ਦੇਸ਼ ਵਿਦੇਸ਼ ਤੋਂ ਆਉਣ ਵਾਲੇ ਸੈਨਾਨੀ ਇਕ ਅਨੋਖੀ ਯਾਦ ਆਪਣੇ ਨਾਲ ਲੈ ਕੇ ਪਰਤਣ। ਇਸ ਮਹੋਤਸਵ ਵਿਚ ਸ਼ਹਿਰ ਦੇ ਸਾਰੇ ਪ੍ਰਮੁੱਖ ਚੌਕਾਂ ਨੂੰ ਰੰਗ ਬਿਰੰਗੀ ਲਾਇਟਾਂ ਨਾਲ ਸਜਾਇਆ ਜਾਵੇਗਾ ਅਤੇ ਮੁੱਖ ਮਾਰਗਾਂ ‘ਤੇ ਤਿਰੰਗਾ ਲਾਇਟਾਂ ਮਹਿਮਾਨਾਂ ਦਾ ਸਵਾਗਤ ਕਰਣਗੀਆਂ।

ਉਨ੍ਹਾਂ ਨੇ ਦਸਿਆ ਕਿ ਇਸ ਸਾਲ ਗੀਤਾ ਜੈਯੰਤੀ 23 ਦਸੰਬਰ ਨੁੰ ਸੁਣਾਈ ਜਾਵੇਗੀ। ਇਸੀ ਦਿਨ ਦੀਪ ਉਤਸਵ, ਦੀਪਦਾਨ, ਸਭਿਆਚਾਰਕ ਪ੍ਰੋਗ੍ਰਾਮ ਅਤੇ 18 ਹਜਾਰ ਵਿਦਿਆਰਥੀਆਂ ਦਾ ਵਿਸ਼ਵ ਗਤੀਾ ਪਾਠ, ਹੋਵੇਗਾ। ਇਸ ਸਾਲ ਮੁੱਖ ਮੰਤਰੀ ਮਨੋਹਰ ਲਾਲ ਦੇ ਆਦੇਸ਼ਾਂ ਅਨੁਸਾਰ ਪਹਿਲੀ ਵਾਰ ਮਹੋਤਸਵ ਦੇ ਮੁੱਖ ਪ੍ਰੋਗ੍ਰਾਮ 8 ਦਿਨ ਦੇ ਹੋਣਗੇ, ਇਹ ਪ੍ਰੋਗ੍ਰਾਮ 17 ਤੋਂ 24 ਦਸੰਬਰ ਤਕ ਪ੍ਰਬੰਧਿਤ ਕੀਤਾ ਜਾਵੇਗਾ। ਹਾਲਾਂਕਿ ਮਹੋਤਸਵ ਵਿਚ ਸ਼ਿਲਪ ਅਤੇ ਸਰਸ ਮੇਲਾ 7 ਤੋਂ 24 ਦਸੰਬਰ ਤੱਕ ਪ੍ਰਬੰਧਿਤ (Kurukshetra) ਕੀਤਾ ਜਾਵੇਗਾ। ਕੌਮਾਂਤਰੀ ਗੀਤਾ ਮਹੋਤਸਵ 2023 ਵਿਚ ਪਹਿਲੀ ਵਾਰ ਮੁੱਖ ਪ੍ਰੋਗ੍ਰਾਮ 8 ਦਿਨ ਦੇ ਹੋਣਗੇ। ਇਸ ਮਹੋਤਸਵ ਨੂੰ ਸਫਲ ਅਤੇ ਯਾਦਗਾਰ ਬਨਾਉਣ ਲਈ ਸੂਬਾ ਸਰਕਾਰ ਦੇ ਆਦੇਸ਼ਾਂ ਅਨੁਸਾਰ ਵੰਖ-ਵੱਖ ਕਮੇਟੀਆਂ ਦਾ ਗਠਨ ਕਰ ਦਿੱਤਾ ਗਿਆ ਹੈ ਅਤੇ ਹਰੇਕ ਕਮੇਟੀ ਦੀ ਜਿਮੇਵਾਰੀ ਇਕ ਆਲਾ ਅਧਿਕਾਰੀ ਨੂੰ ਸੌਂਪੀ ਗਈ ਹੈ। ਇਸ ਸਾਲ ਅਸਮ ਰਾਜ ਮਹੋਤਸਵ ਵਿਚ ਪਾਰਟਨਰ ਰਾਜ ਵਜੋ ਆਪਣੀ ਭੁਮਿਕਾ ਅਦਾ ਕਰੇਗੀ।

ਉਨ੍ਹਾਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਇਸ ਸਾਲ ਵੀ ਹਰਿਆਣਾ ਪੈਵੇਲਿਅਨ , ਜਨਸੰਪਰਕ ਵਿਭਾਗ ਦੀ ਰਾਜ ਪੱਧਰੀ ਪ੍ਰਦਰਸ਼ਨੀ, ਹਰਿਆਣਾਵੀਂ ਸਭਿਆਚਾਰਕ ਪ੍ਰੋਗ੍ਰਾਮ, ਕੌਮਾਂਤਰੀ ਗੀਤਾ ਸੈਮੀਨਾਰ, 18 ਹਜਾਰ ਬੱਚਿਆਂ ਦਾ ਵਿਸ਼ਵ ਗੀਤਾ ਪਾਠ, ਗੀਤਾ ਰਨ, ਵਿਦਿਅਕ ਗਤੀਵਿਧੀਆਂ, ਮਹਾਆਰਤੀ, ਦੀਪਦਾਨ, ਗੀਤਾ ਸ਼ੋਭਾ ਯਾਤਰਾ, ਪੁਸਤਕ ਮੇਲਾ, ਸੰਤ ਸਮੇਲਨ, ਹਰਿਆਣਾ ਪੈਵੇਲਿਅਨ, ਭਜਨ ਸੰਧਿਆ, 48 ਕੋਸ ਤੀਰਥ ਸਮੇਲਨ, ਸੰਤ ਸਮੇਲਨ, ਫੂਡ ਫੇਸਟੀਵਲ, ਜੀਓਆਈ ਟੈਕ ਪ੍ਰਦਰਸ਼ਨੀ, ਕੌਮੀ ਅਤੇ ਕੌਮਾਂਤਰੀ ਪੱਧਰ ਦੀ ਸੰਸਥਾਵਾਂ ਵੱਲੋਂ ਪ੍ਰਦਰਸ਼ਨੀ, ਆਨਲਾਇਨ ਗੀਤਾ ਕਵਿਜ ਦੇ ਨਾਲ-ਨਾਲ ਸਕੂਲੀ ਵਿਦਿਆਰਥੀਆਂ ਦੀ ਵੱਖ-ਵੱਖ ਮੁਕਾਬਲਿਆਂ ਦਾ ਵੀ ਪ੍ਰਬੰਧ ਕੀਤਾ ਜਾਵੇਗਾ।

The post ਕੁਰੂਕਸ਼ੇਤਰ 7 ਤੋਂ 24 ਦਸੰਬਰ ਤੱਕ ਪ੍ਰਬੰਧਿਤ ਕੀਤਾ ਜਾਵੇਗਾ ਕੌਮਾਂਤਰੀ ਗੀਤਾ ਮਹੋਤਸਵ appeared first on TheUnmute.com - Punjabi News.

Tags:
  • bhagavad-gita
  • breaking-news
  • gita
  • haryana-government
  • international-gita-mahotswar
  • kurukshetra
  • news

ਚੰਡੀਗੜ੍ਹ, 17 ਨਵੰਬਰ 2023: ਹਰਿਆਣਾ ਸਰਕਾਰ ਮਹਿਲਾਵਾਂ ਦੇ ਸਮੂਚੇ ਵਿਕਾਸ ਲਈ ਪ੍ਰਤੀਬੱਧ ਹੈ। ਗ੍ਰਾਮੀਣ ਅਤੇ ਸ਼ਹਿਰੀ ਖੇਤਰਾਂ ਵਿਚ ਵਿਸ਼ੇਸ਼ ਰੂਪ ਨਾਲ ਵਿਧਵਾਵਾਂ (widows) , ਤਲਾਕਸ਼ੁਦਾ ਅਤੇ ਕਾਨੂੰਨੀ ਰੂਪ ਤੋਂ ਵੱਖ ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣ ਉਨ੍ਹਾਂ ਦੀ ਆਰਥਕ ਅਤੇ ਸਮਾਜਿਕ ਸਥਿਤੀ ਵਿਚ ਸੁਧਾਰ ਕਰਨ ਲਈ ਹਰਿਆਣਾ ਮਹਿਲਾ ਵਿਕਾਸ ਨਿਗਮ ਰਾਹੀਂ ਸਾਲ 2021-22 ਵਿਚ ਵਿਧਵਾਵਾਂ ਦੇ ਲਈ ਸਬਸਿਡੀ ਯੋਜਨਾ ਲਾਗੂ ਕੀਤੀ ਗਈ ਹੈ।

ਹਰਿਆਣਾ ਮਹਿਲਾ ਵਿਕਾਸ ਨਿਗਮ ਦੇ ਬੁਲਾਰੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਯੋਜਨਾ ਦੇ ਤਹਿਤ ਸਿਰਫ ਹਰਿਆਣਾ ਅਧਿਵਾਸੀ ਵਿਧਵਾਵਾਂ (widows), ਤਲਾਕਸ਼ੁਦਾ ਅਤੇ ਕਾਨੂੰਨੀ ਰੂਪ ਤੋਂ ਵੱਖ ਮਹਿਲਾਵਾਂ, ਜਿਨ੍ਹਾਂ ਦੀ ਸਾਲਾਨਾ ਆਮਦਨ ਤਿੰਨ ਲੱਖ ਰੁਪਏ ਤੋਂ ਵੱਧ ਨਹੀਂ ਹੈ, ਇਸ ਯੋਜਨਾ ਤਹਿਤ ਨਿਜੀ ਕਾਰੋਬਾਰ ਜਿਵੇਂ ਕਿ ਸਿਲਾਈ-ਕਢਾਈ, ਕਰਿਆਨਾ, ਮਨਿਆਰੀ, ਰੇਡੀਮੇਡ ਗਾਰਮੇਂਟਸ, ਕਪੜੇ ਦੀ ਦੁਕਾਨ, ਸਟੇਸ਼ਨਰੀ, ਬੂਟਿਕ, ਆਟੋ, ਈ-ਰਿਕਸ਼ਾ, ਮਸਾਲਾ/ ਆਚਾਰ ਇਕਾਈਆਂ , ਖਾਦ ਪ੍ਰੋਸੈਸਿੰਗ, ਕੈਰੀ ਬੈਗ ਦਾ ਨਿਰਮਾਣ, ਬੇਕਰੀ ਤੇ ਜਨਰਲ ਸਟਾਰ ਆਦਿ ਦੇ ਲਈ ਤਿੰਨ ਲੱਖ ਰੁਪਏ ਤਕ ਦਾ ਕਰਜਾ ਬੈਂਕਾਂ ਰਾਹੀਂ ਪ੍ਰਾਪਤ ਕਰਨ ਦੇ ਲਈ ਯੋਗ ਹਨ।

ਕਰਜਾ ਲੈਣ ਦੇ ਲਈ ਲਾਭਕਾਰ ਦੀ ਉਮਰ 18 ਤੋਂ 60 ਸਾਲ ਦੇ ਵਿਚ ਹੋਣੀ ਚਾਹੀਦੀ ਹੈ। ਕਰਜਾ ਪ੍ਰਾਪਤ ਕਰਨ ਲਈ ਬਿਨੈ ਫਾਰਮ ਨਾਲ ਰਾਸ਼ਨ ਕਾਰਡ, ਪਰਿਵਾਰ ਪਹਿਚਾਣ ਪੱਤਰ, ਆਧਾਰ ਕਾਰਡ, ਰਿਹਾਇਸ਼ੀ ਪ੍ਰਮਾਣ ਪੱਤਰ, ਪ੍ਰੋਜੈਕਟ ਰਿਪੋਰਟ, ਟ੍ਰੇਨਿੰਗ/ ਤਜਰਬਾ, ਪ੍ਰਮਾਣ ਪੱਤਰ, ਪਤੀ ਦਾ ਮੌਤ ਪ੍ਰਮਾਣ ਪੱਤਰ ਅਤੇ ਦੋ ਪਾਸਪੋਰਟ ਸਾਇਜ ਦੀ ਫੋਟੋ ਦੀ ਕਾਪੀਆਂ ਅਟੈਚ ਕਰਨਾ ਜਰੂਰੀ ਹੈ। ਲਾਭਕਾਰ ਵੱਲੋਂ ਸਮੇਂ ‘ਤੇ ਮੁੜ ਭੁਗਤਾਨ ਦੇ ਮਾਮਲੇ ਵਿਚ ਹਰਿਆਣਾ ਮਹਿਲਾ ਵਿਕਾਸ ਨਿਗਮ ਵੱਲੋਂ ਬੈਂਕਾਂ ਦੀ ਪ੍ਰਚਲਿਤ ਵਿਆਜ ਦਰ ‘ਤੇ ਤਿੰਨ ਸਾਲਾਂ ਲਹੀ ਸੌ-ਫੀਸਦੀ ਵਿਆਜ ਸਬਸਿਡੀ ਅਤੇ ਵੱਧ ਤੋਂ ਵੱਧ 50000 ਰੁਪਏ ਜੋ ਵੀ ਪਹਿਲਾਂ ਹੋਵੇ, ਪ੍ਰਦਾਨ ਕੀਤੀ ਜਾਵੇਗੀ।

ਉਨ੍ਹਾਂ ਨੇ ਦੱਸਿਆ ਕਿ ਕੁੱਲ ਕਰਜਾ ਦਾ 10 ਫੀਸਦੀ ਹਿੱਸਾ ਲਾਭਕਾਰ ਖੁਦ ਭੁਗਤਾਨ ਕਰੇਗਾ ਅਤੇ ਬਾਕੀ ਕਰਜਾ ਵਪਾਰਕ/ਨੈਸ਼ਨਲਲਾਇਜਡ/ਸਹਿਕਾਰੀ ਬੈਂਕਾਂ ਵੱਲੋਂ ਪ੍ਰਦਾਨ ਕੀਤੀ ਜਾਵੇਗੀ। ਇਸ ਯੋਜਨਾ ਤਹਿਤ ਸਾਲ 2021-22 ਤੋਂ ਹੁਣ ਤਕ 334 ਵਿਧਵਾ ਮਹਿਲਾਵਾਂ ਨੂੰ 804.65 ਲੱਖ ਰੁਪਏ ਦਾ ਕਰਜਾ ਦਿੱਤਾ ਜਾ ਚੁੱਕਾ ਹੈ। ਉਨ੍ਹਾਂ ਨੇ ਦਸਿਆ ਕਿ ਵਧੇਰੇ ਜਾਣਕਾਰੀ ਹਰਿਆਣਾ ਮਹਿਲਾ ਵਿਕਾਸ ਨਿਗਮ ਦੀ ਵੈਬਸਾਇਟ http://www.hwdcl.org ‘ਤੇ ਦੇਖ ਸਕਦੇ ਹਨ।

The post ਮਹਿਲਾਵਾਂ ਨੂੰ ਆਤਮਨਿਰਭਰ ਅਤੇ ਆਰਥਕ ਰੂਪ ਤੋਂ ਮਜ਼ਬੂਤ ਬਣਾਉਣ ਲਈ ਹਰਿਆਣਾ ਸਰਕਾਰ ਨੇ ਲਾਗੂ ਕੀਤੀ ਵਿਧਵਾਵਾਂ ਦੇ ਲਈ ਸਬਸਿਡੀ ਯੋਜਨਾ appeared first on TheUnmute.com - Punjabi News.

Tags:
  • breaking-news
  • haryana-government
  • haryana-news
  • latest-news
  • news
  • the-unmute-breaking-news
  • widows

ਫਰੀਦਾਬਾਦ ਤੇ ਪਾਣੀਪਤ 'ਚ ਥਰਮਲ ਪਲਾਂਟ ਦੀ ਖਾਲੀ ਪਈ ਜ਼ਮੀਨਾਂ ਨੂੰ ਉਦਯੋਗਿਕ ਅਤੇ ਵਿੱਦਿਅਕ ਵਿਕਾਸ ਦੇ ਲਈ ਕੀਤਾ ਜਾ ਰਿਹੈ ਸਮਰਪਿਤ

Friday 17 November 2023 01:55 PM UTC+00 | Tags: breaking-news cm-manohar-lal faridabad industrial news panipat punjabi-news thermal-plants the-unmute-breaking-news the-unmute-punjabi-news vacant-lands

ਚੰਡੀਗੜ੍ਹ, 17 ਨਵੰਬਰ 2023: ਹਰਿਆਣਾ ਪਾਵਰ ਯੂਟਿੀਲਿਟੀਜ ਦੇ ਚੇਅਰਮੈਨ ਪੀ ਕੇ ਦਾਸ ਨੇ ਕਿਹਾ ਕਿ ਹੇਚਪੀਜੀਸੀਏਲ ਦੀ ਫਰੀਦਾਬਾਦ (Faridabad) ਅਤੇ ਪਾਣੀਪਤ (Panipat) ਵਿਚ ਥਰਮਲ ਪਲਾਂਟ ਦੀ ਖਾਲੀ ਪਈ ਜਮੀਨਾਂ ਨੂੰ ਉਦਯੋਗਿਕ ਅਤੇ ਵਿਦਿਅਕ ਵਿਕਾਸ ਤਹਿਤ ਦੇਣ ਦੀ ਯੋਜਨਾ ਨੂੰ ਲਾਗੂ ਕੀਤਾ ਜਾ ਰਿਹਾ ਹੈ। ਹਰਿਆਣਾ ਪਾਵਰ ਜਨਰੇਸ਼ਨ ਕਾਰਪੋਰੇਸ਼ਨ ਦੀ ਫਰੀਦਾਬਾਦ ਵਿਚ ਖਾਲੀ ਪਈ 141.78 ਏਕੜ ਜਮੀਨ ਅਤੇ ਪਾਣੀਪਤ ਵਿਚ ਖਾਲੀ ਪਈ 100 ਏਕੜ ਜਮੀਨ ਹਰਿਆਣਾ ਸਟੇਟ ਇੰਡਸਟਰੀਅਲ ਐਂਡ ਇੰਫ੍ਰਾਸਟਕਚਰ ਡਿਵੇਲਪਮੈਂਟ ਕਾਰਪੋਰੇਸ਼ਨ ਨੁੰ ਟ੍ਰਾਂਸਫਰ ਕੀਤਾ ਜਾ ਰਹੀ ਹੈ। ਇਸ ਦਾ ਉਦੇਸ਼ ਹਰਿਆਣਾ ਦੇ ਉਦਯੋਗਿਕ ਸਵਰਧਨ ਨੁੰ ਪ੍ਰੋਤਸਾਹਨ ਦੇਣਾ ਹੈ।

ਇਸ ਸਬੰਧ ਦੀ ਜਾਣਕਾਰੀ ਦਿੰਦੇ ਹੋਏ ਪੀ ਕੇ ਦਾਸ ਨੇ ਦਸਿਆ ਕਿ ਪਾਣੀਪਤ ਅਤੇ ਫਰੀਦਾਬਾਦ ਦੋਵਾਂ ਸ਼ਹਿਰਾਂ ਦੀ ਥਰਮਲ ਦੀ ਖਾਲੀ ਪਈ ਜਮੀਨ ਹਰਿਆਣਾ ਦੇ ਉਦਯੋਗਿਕ ਵਿਕਾਸ ਲਈ ਪ੍ਰਦਾਨ ਕੀਤੀ ਜਾ ਰਹੀ ਹੈ। ਇੰਨ੍ਹਾਂ ਸਥਾਨਾਂ ‘ਤੇ ਸਥਾਪਿਤ ਉਦਯੋਗ ਨਾਲ ਨਾ ਸਿਰਫ ਨੌਜੁਆਨਾਂ ਨੂੰ ਰੁਜਗਾਰ ਮਿਲੇਗਾ ਸਗੋ ਹਰਿਆਣਾ ਦੇ ਜੀਡੀਪੀ ਵਿਚ ਵਾਧਾ ਹੋਵੇਗਾ ਅਤੇ ਮੁੱਖ ਮੰਤਰੀ ਮਨੋਹਰ ਲਾਲ ਦਾ ਉਦਯੋਗਿਕ ਹਰਿਆਣਾ ਖੁਸ਼ਹਾਲ ਹਰਿਆਣਾ ਦਾ ਸਪਨਾ ਸਾਕਾਰ ਹੋਵੇਗਾ।

ਪਾਣੀਪਤ ਥਰਮਲ ਦੀ ਸਥਾਪਨਾ ਨਵੰਬਰ, 1979 ਵਿਚ ਹੋਈ ਸੀ, ਮੌਜੂਦਾ ਵਿਚ ਇਸ ਪਰਿਸਰ ਵਿਚ 3 ਯੂਨਿਟ ਸੰਚਾਲਿਤ ਹੈ। ਫਰੀਦਾਬਾਦ ਵਿਚ ਪ੍ਰਸਤਾਵਿਤ ਗੈਸ ਅਧਾਰਿਤ ਉਰਜਾ ਉਤਪਾਦਨ ਸੰਸਥਾਨ ਲਈ ਉਪਲਬਧ ਪਲਾਂਟ ‘ਤੇ ਪਿੰਡ ਮਥੁਕਾ ਅਤੇ ਅਰੂਆ ਵਿਚ ਕੌਮੀ ਰਾਜਧਾਨੀ ਖੇਤਰ ਵਿਚ ਵੱਧਦੇ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਨੈਸ਼ਨਲ ਗ੍ਰੀਨ ਟ੍ਰਿਬਿਯੂਨਲ ਦੇ ਸਲਾਹ/ਮਾਰਗਦਰਸ਼ਨ ‘ਤੇ ਪ੍ਰਸਤਾਵਿਤ ਸੰਸਥਾਨ ਦਾ ਨਿਰਮਾਣ ਸਸਪੈਂਡ ਕਰ ਦਿੱਤਾ ਗਿਆ।

ਨਿਸ਼ਕਰਸ਼ ਫਰੀਦਾਬਾਦ (Faridabad) ਵਿਚ ਖਾਲੀ ਪਈ 141.78 ਏਕੜ ਅਤੇ ਪਾਣੀਪਤ ਵਿਚ 100 ਏਕੜ ਭੂ-ਭਾਗ ‘ਤੇ ਹਰਿਆਣਾ ਸਟੇਟ ਇੰਡਸਟਰਿਅਲ ਐਂਡ ਇੰਫ੍ਰਾਸਟਕਚਰ ਡਿਵੇਲਪਮੈਂਟ ਕਾਰਪੋਰੇਸ਼ਨ ਉਦਯੋਗਿਕ ਇਕਾਈਆਂ ਦੀ ਸਥਾਪਨਾ ਕਰ ਰਿਹਾ ਹੈ। ਉੱਥੇ ਥਰਮਲ ਵੱਲੋਂ ਸਥਾਪਿਤ ਟਾਊਨਸ਼ਿਪ ਸੈਕਟਰ-23, ਫਰੀਦਾਬਾਦ ਦੀ 5 ਏਕੜ ਜਮੀਨ ‘ਤੇ ਉੱਚ ਸਿਖਿਆ ਵਿਭਾਗ ਹਰਿਆਣਾ ਫਰੀਦਾਬਾਦ ਅਤੇ ਨੇੜ ਦੇ ਨੌਜੁਆਨਾਂ ਦੇ ਲਈ ਕਾਲਜ ਸਥਾਪਿਤ ਕਰਨ ਦਾ ਫੈਸਲਾ ਕੀਤਾ ਹੈ ।

ਕੌਮੀ ਰਾਜਧਾਨੀ ਖੇਤਰ ਵਿਚ ਸਥਿਤ ਭੁਮੀ ਦੇ ਮੁੱਲ ਵਿਚ ਦਿਨ ਰੋਜਾਨਾ ਵਾਧਾ ਹੋ ਰਹੀ ਹੈ। ਇਸ ਲਈ ਇਸ ਪ੍ਰਮੁੱਖ ਭੁਮੀ ਦੇ ਨਵੀਨਤਮ ਬਾਜਾਰ ਮੁੱਲ ਨੂੰ ਆਧਾਰ ਵਿਚ ਰੱਖ ਕੇ ਮੁੱਲਾਂਕਨ ਦੇ ਬਾਅਦ ਸਮਤਲਯ ਮ੍ਰੁੱਲ ਦਾ ਏਚਪੀ ਜੀਸੀ ਏਲ ਨੂੰ ਸਿਖਿਆ ਵਿਭਾਗ ਅਤੇ ਹਰਿਆਣਾ ਸਟੇਟ ਇੰਡਸਟਰਿਅਲ ਐਂਡ ਇੰਡ੍ਰਾਸਟਕਚਰ ਡਿਵੇਲਪਮੈਂਟ ਕਾਰਪੋਰੇਸ਼ਨ ਵੱਲੋਂ ਭੁਗਤਾਨ ਕੀਤਾ ਜਾਵੇਗਾ। ਇਸ ਫੈਸਲਾ ਨਾਲ ਦੋਵਾਂ ਜਿਲ੍ਹਿਆਂ ਦੇ ਸਥਾਨਕ ਜਨ-ਮਾਨਸ ਵਿਚ ਖੁਸ਼ੀ ਦੀ ਲਹਿਰ ਹੈ।

 

The post ਫਰੀਦਾਬਾਦ ਤੇ ਪਾਣੀਪਤ ‘ਚ ਥਰਮਲ ਪਲਾਂਟ ਦੀ ਖਾਲੀ ਪਈ ਜ਼ਮੀਨਾਂ ਨੂੰ ਉਦਯੋਗਿਕ ਅਤੇ ਵਿੱਦਿਅਕ ਵਿਕਾਸ ਦੇ ਲਈ ਕੀਤਾ ਜਾ ਰਿਹੈ ਸਮਰਪਿਤ appeared first on TheUnmute.com - Punjabi News.

Tags:
  • breaking-news
  • cm-manohar-lal
  • faridabad
  • industrial
  • news
  • panipat
  • punjabi-news
  • thermal-plants
  • the-unmute-breaking-news
  • the-unmute-punjabi-news
  • vacant-lands

ਖੇਡ ਵਿਭਾਗ ਹਰਿਆਣਾ ਵੱਲੋਂ ਰਾਜ ਪੱਧਰੀ ਖੇਡ ਮਹਾਕੁੰਭ ਓਪਨ ਕੈਟੇਗਰੀ ਦੀ ਤਾਰੀਖ਼ ਦਾ ਐਲਾਨ

Friday 17 November 2023 02:02 PM UTC+00 | Tags: breaking-news games haryana haryana-news haryana-sports-department mahakumbh-open-category news sports-department sports-news

ਚੰਡੀਗੜ੍ਹ, 17 ਨਵੰਬਰ 2023: ਖੇਡ ਵਿਭਾਗ ਹਰਿਆਣਾ ਵੱਲੋਂ ਰਾਜ ਪੱਧਰੀ ਖੇਡ (Sports) ਮਹਾਕੁੰਭ ਓਪਨ ਕੈਟੇਗਰੀ ਦਾ ਪ੍ਰਬੰਧ 28 ਤੋਂ 30 ਨਵੰਬਰ, 2023 ਤੱਕ ਕੀਤਾ ਜਾ ਰਿਹਾ ਹੈ। ਇਸ ਖੇਡ ਮਹਾਕੁੰਭ ਵਿਚ 23 ਖੇਡਾਂ ਦਾ ਪ੍ਰਬੰਧ ਕੀਤਾ ਜਾਵੇਗਾ। ਇਸ ਵਿਚ ਮਹਿਲਾ ਅਤੇ ਪੁਰਸ਼ ਦੋਵਾਂ ਦੇ ਖੇਡ ਸ਼ਾਮਲ ਹਨ। ਖੇਡ (Sports) ਵਿਭਾਗ ਦੇ ਇਕ ਬੁਲਾਰੇ ਨੇ ਇਸ ਬਾਰੇ ਵਿਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਰਾਜ ਪੱਧਰੀ ਖੇਡਾਂ ਵਿਚ ਪੁਰਸ਼ ਤੇ ਮਹਿਲਾ ਓਪਨ ਕੈਟੇਗਰੀ ਵਿਚ 23 ਖੇਡਾਂ ਨੂੰ ਸ਼ਾਮਲ ਕਰਨ ਦਾ ਫੈਸਲਾ ਕੀਤਾ ਹੈ।

ਉਨ੍ਹਾਂ ਨੇ ਦੱਸਿਆ ਕਿ 28 ਤੋਂ 30 ਨਵੰਬਰ ਤੱਕ ਜਿਲ੍ਹਾ ਪੰਚਕੂਲਾ, ਅੰਬਾਲਾ, ਯਮੁਨਾਨਗਰ ਅਤੇ ਕੁਰੂਕਸ਼ੇਤਰ ਵਿਚ ਅਤੇ ਚਾਰ ਤੋਂ ਛੇ ਦਸੰਬਰ ਤੱਕ ਜਿਲ੍ਹਾ ਕਰਨਾਲ, ਰੋਹਤਕ, ਫਰੀਦਾਬਾਦ ਅਤੇ ਗੁਰੂਗ੍ਰਾਮ ਵਿਚ ਖੇਡ ਦਾ ਪ੍ਰਬੰਧ ਕਰਵਾਇਆ ਜਾਂਦਾ ਹੈ। ਇੰਨ੍ਹਾਂ ਖੇਡਾਂ ਵਿਚ ਖਿਡਾਰੀਆਂ ਦਾ ਚੋਣ ਲਈ ਟ੍ਰਾਇਲ 19 ਨਵੰਬਰ ਨੂੰ ਕੀਤਾ ਜਾਵੇਗਾ।

ਉਨ੍ਹਾਂ ਨੇ ਦੱਸਿਆ ਕਿ ਇੰਨ੍ਹਾਂ ਖੇਡਾਂ ਵਿਚ ਆਚਰੀ, ਏਥਲੇਟਿਕਸ, ਬੈਡਮਿੰਟਨ, ਬਾਕਸਿੰਗ, ਬਾਸਕੇਟਬਾਲ, ਸਾਈਕਲਿੰਗ, ਕਿਯੋਕਿੰਗ ਅਤੇ ਕਨੋਇੰਗ, ਫੈਨਸਿੰਗ, ਫੁੱਟਬਾਲ, ਜਿਮਨਾਸਟਿਕ, ਹਾਕੀ, ਜੁਡੋ, ਕਬੱਡੀ, ਰੋਵਿੰਗ, ਸ਼ੂਟਿੰਗ, ਸਵੀਮਿੰਗ, ਟੇਬਲ-ਟੇਨਿਸ, ਕੁਸ਼ਤੀ, ਵੇਟ ਲਿਫਟਿੰਗ, ਵਾਲੀਬਾਲ, ਹੈਂਡਬਾਲ, ਤਾਈਕਵਾਂਡੋਂ ਖੇਡ ਸ਼ਾਮਿਲ ਹੈ।

The post ਖੇਡ ਵਿਭਾਗ ਹਰਿਆਣਾ ਵੱਲੋਂ ਰਾਜ ਪੱਧਰੀ ਖੇਡ ਮਹਾਕੁੰਭ ਓਪਨ ਕੈਟੇਗਰੀ ਦੀ ਤਾਰੀਖ਼ ਦਾ ਐਲਾਨ appeared first on TheUnmute.com - Punjabi News.

Tags:
  • breaking-news
  • games
  • haryana
  • haryana-news
  • haryana-sports-department
  • mahakumbh-open-category
  • news
  • sports-department
  • sports-news

ਅੰਬਾਲਾ ਦੇ ਬ੍ਰਾਹਮਣ ਮਾਜਰਾ 'ਚ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਹੋਵੇਗਾ ਡੇਅਰੀ ਕੰਪਲੈਕਸ: ਗ੍ਰਹਿ ਮੰਤਰੀ ਅਨਿਲ ਵਿਜ

Friday 17 November 2023 02:09 PM UTC+00 | Tags: ambala ambala-cantt anil-vij brahmin-majra breaking-news dairy-complex haryana-government home-minister-anil-vij news the-unmute-breaking-news the-unmute-latest-update

ਚੰਡੀਗੜ੍ਹ, 17 ਨਵੰਬਰ 2023: ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ (Anil Vij) ਨੇ ਕਿਹਾ ਕਿ ਅੰਬਾਲਾ ਕੈਂਟ ਦੇ ਖੇਤਰ ਬ੍ਰਾਹਮਣ ਮਾਜਰਾ ਵਿਚ 21 ਏਕੜ ਭੂਮੀ ‘ਤੇ ਬਨਣ ਵਾਲੇ ਡੇਅਰੀ ਕੰਪਲੈਕਸ ਵਿਚ ਗਵਾਲਾਂ ਨੂੰ ਇਕ ਹੀ ਸਥਾਨ ‘ਤੇ ਅੱਤਆਧੁਨਿਕ ਸਹੂਲਤਾਂ ਮਿਲਣਗੀਆਂ ਅਤੇ ਇਹ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸਾ ਸੂਬੇ ਦਾ ਪਹਿਲਾ ਡੇਅਰੀ ਕੰਪਲੈਕਸ ਹੋਵੇਗਾ। ਇਸ ਤੋਂ ਇਲਾਵਾ, ਗਵਾਲਾਂ ਨੂੰ ਡੇਅਰੀ ਕੰਪਲੈਕਸ ਤਕ ਜਾਣ ਲਈ ਟਾਂਗਰੀ ਬੰਨ੍ਹ ਨਾਲ ਸਿੱਧਾ ਬ੍ਰਾਹਮਣ ਮਾਜਰਾ ਤਕ ਟਾਂਗਰੀ ਨਦੀ ‘ਤੇ ਕਾਜ-ਵੇ ਵੀ ਬਣਾਇਆ ਜਾਵੇਗਾ।

ਗ੍ਰਹਿ ਮੰਤਰੀ ਅਨਿਲ ਵਿਜ ਨੇ ਡੇਅਰੀ ਕੰਪਲੈਕਸ ਦੇ ਸਾਇਟ ਪਲਾਨ ਅਤੇ ਨਿਰਮਾਣ ਪ੍ਰਕ੍ਰਿਆ ਨੂੰ ਲੈ ਕੇ ਅੱਜ ਅੰਬਾਲਾ ਵਿਚ ਆਪਣੇ ਆਵਾਸ ‘ਤੇ ਨਗਰ ਪਰਿਸ਼ਦ ਅਧਿਕਾਰੀਆਂ ਅਤੇ ਕੰਸਲਟੇਂਸੀ ਏਜੰਸੀ ਦੇ ਨਾਲ ਮੀਟਿੰਗ ਅਤੇ ਚਰਚਾ ਕੀਤੀ।

ਗੌਰਤਲਬ ਹੈ ਕਿ ਗ੍ਰਹਿ ਮੰਤਰੀ ਅਨਿਲ ਵਿਜ ਦੇ ਯਤਨਾਂ ਨਾਲ ਅੰਬਾਲਾ ਕੈਂਟ ਵਿਚ ਆਧੁਨਿਕ ਡੇਅਰੀ ਕੰਪਲੈਕਸ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਅਤੇ ਇਸ ਦੇ ਲਈ ਪਹਿਲਾਂ ਤੋਂ ਬ੍ਰਾਹਮਣ ਮਾਜਰਾ ਖੇਤਰ ਵਿਚ 21 ਏਕੜ ਭੂਮੀ ਦਾ ਚੋਣ ਕੀਤਾ ਗਿਆ ਸੀ। ਕੈਂਟ ਵਿਚ ਵੱਖ-ਵੱਖ ਸਥਾਨਾਂ ‘ਤੇ ਸਥਿਤ ਡੇਅਰੀਆਂ ਨੂੰ ਹੁਣ ਇੱਥੇ ਸ਼ਿਫਟ ਕੀਤਾ ਜਾਵੇਗਾ ਜਿੱਥੇ ਇਕ ਛੱਤ ਦੇ ਹੇਠਾਂ ਗਵਾਲਾਂ ਨੂੰ ਵੱਖ-ਵੱਖ ਸਹੂਲਤਾਂ ਮਿਲਣਗੀਆਂ।

ਗਵਾਲਾਂ ਦੇ ਲਈ ਰੇਸਟ ਹਾਊਸ ਤੋਂ ਲੈ ਕੇ ਚਾਰੇ ਦੀ ਸਹੂਲਤ ਹੋਵੇਗੀ, ਵੱਖ-ਵੱਖ ਆਕਾਰ ਦੇ ਪਲਾਂਟ ਹੋਣਗੇ

ਧੁਨਿਕ ਡੇਅਰੀ ਕੰਪਲੈਕਸ ਵਿਚ ਗਵਾਲਾਂ ਦੇ ਲਈ ਕਈ ਸਹੂਲਤਾਂ ਸ਼ੁਰੂ ਕੀਤੀਆਂ ਜਾਣਗੀਆਂ। ਗਵਾਲਾਂ ਨੂੰ ਰੇਸਟ ਕਰਨ ਦੇ ਲਈ ਇੱਥੇ ਬਿਹਤਰੀਨ ਰੇਸਟ ਹਾਊਸ ਦਾ ਨਿਰਮਾਣ ਕੀਤਾ ਜਾਵੇਗਾ। ਕੰਪਲੈਕਸ ਵਿਚ ਗਵਾਲਾਂ ਦੇ ਲਈ 100 ਗਜ ਤੋਂ ਲੈ ਕੇ 500 ਗਜ ਅਤੇ ਹੋਰ ਆਕਾਰ ਦੇ ਪਲਾਂਟ ਹੋਣਗੇ ਤਾਂ ਜੋ ਉਹ ਆਪਣੇ ਪਸ਼ੂਆਂ ਨੂੰ ਇੱਥੇ ਰੱਖ ਸਕਣ। ਕੰਪਲੈਕਸ ਵਿਚ ਸੁੱਖਾ ਤੇ ਗਿੱਲਾ ਚਾਰੇ ਤੋਂ ਇਲਾਵਾ ਹਰੇ ਚਾਰੇ ਦੇ ਲਈ ਵੱਡੇ ਗੋਦਾਮ ਦੀ ਵਿਵਸਥਾ ਹੋਵੇਗੀ।

ਆਧੁਨਿਕ ਸਹੂਲਤਾਂ ਨਾਲ ਲੈਸ ਪਸ਼ੂ ਹਸਪਤਾਲ ਹੋਣਗੇ ਕੰਪਲੈਕਸ ਵਿਚ

ਗ੍ਰਹਿ ਮੰਤਰੀ ਅਨਿਲ ਵਿਜ (Anil Vij) ਨੇ ਦੱਸਿਆ ਕਿ ਡੇਅਰੀ ਕੰਪਲੈਕਸ ਵਿਚ ਗਵਾਲਾਂ ਨੂੰ ਪਸ਼ੂਆਂ ਦੇ ਲਈ ਮੈਡੀਕਲ ਸਹੂਲਤ ਵੀ ਉਪਲਬਧ ਕਰਵਾਈ ਜਾਵੇਗੀ। ਇੱਥੇ ਆਧੁਨਿਕ ਪਸ਼ੂ ਹਸਪਤਾਲ ਬਣਾਇਆ ਜਾਵੇਗਾ। ਇਸ ਤੋਂ ਇਲਾਵਾ, ਕੰਪਲੈਕਸ ਵਿਚ ਏਡਮਿਨ ਬਲਾਕ ਅਤੇ ਵਾਹਨਾਂ ਦੇ ਪਾਰਕਿੰਗ ਦੀ ਸਹੂਲਤ ਹੋਵੇਗੀ।

ਕੰਪਲੈਕਸ ਵਿਚ ਹੋਵੇਗਾ ਗੋਬਰ ਪ੍ਰਬੰਧਨ , ਬਣੇਗੀ ਬਿਜਲੀ ਤੇ ਗੈਸ

ਉਨ੍ਹਾਂ ਨੇ ਦੱਸਿਆ ਕਿ ਡੇਅਰੀ ਕੰਪਲੈਕਸ ਵਿਚ ਗੋਬਰ ਪ੍ਰਬੰਧਨ ਬਿਹਤਰ ਢੰਗ ਨਾਲ ਹੋਵੇਗਾ। ਗੋਬਰ ਨਾਲ ਬਿਜਲੀ ਉਤਪਾਦਨ ਅਤੇ ਬਾਇਓ ਗੈਸ ਬਣਗੀ। ਬਾਇਓ ਗੈਸ ਤ.ਹਿਤ ਬਾਇਓ ਗੈਸ ਪਲਾਂਟ ਹੋਵੇਗਾ ਜਦੋਂ ਕਿ ਕੰਪਲੈਕਸ ਵਿਚ ਬਿਜਲੀ ਉਤਪਾਦਨ ਦੇ ਲਈ ਸੋਲਰ ਸਿਸਟਮ ਵੀ ਹੋਵੇਗਾ। ਕੰਪਲੈਕਸ ਵਿਚ ਪਸ਼ੂਆਂ ਦੇ ਲਈ ਤਾਲਾਬ ਵੀ ਬਣੇਗਾ ਜਦੋਂ ਕਿ ਪੂਰੇ ਕੰਪਲੈਕਸ ਦੀ ਚਾਰ ਦੀਵਾਰੀ ਵੀ ਹੋਵੇਗੀ।

ਸਵਾ ਕਰੋੜ ਦੀ ਲਾਗਤ ਨਾਲ ਟਾਂਗਰੀ ਨਦੀ ‘ਤੇ ਬ੍ਰਾਹਮਣ ਮਾਜਰਾ ਤਕ ਬਣੇਗਾ ਕਾਜ-ਵੇ

ਗ੍ਰਹਿ ਮੰਤਰੀ ਅਨਿਲ ਵਿਜ ਨੇ ਦਸਿਆ ਕਿ ਗਵਾਲਾਂ ਨੂੰ ਸ਼ਹਿਰ ਤੋਂ ਬ੍ਰਾਹਮਣ ਮਾਜਰਾ ਤਕ ਆਉਣ ਜਾਣ ਵਿਚ ਕੋਈ ਪਰੇਸ਼ਾਨੀ ਨਾ ਹੋਵੇ, ਇਸ ਦੇ ਲਈ ਏਕਤਾ ਵਿਹਾਰ ਤੋਂ ਅੱਗੇ ਟਾਂਗਰੀ ਨਦੀ ‘ਤੇ ਬ੍ਰਾਹਮਣ ਮਾਜਰਾ ਤਕ ਸਵਾ ਕਰੋੜ ਦੀ ਲਾਗਤ ਨਾਲ ਕਾਜ-ਵੇ ਦਾ ਨਿਰਮਾਣ ਕੀਤਾ ਜਾਵੇਗਾ। ਗਵਾਲੇ ਏਕਤਾ ਵਿਹਾਰ ਰੋਡ ਤੋਂ ਟਾਂਗਰੀ ਬੰਨ੍ਹ ਰੋਡ ਤੱਕ ਇਸ ਦੇ ਅੱਗੇ ਟਾਂਗਰੀ ਨਦੀ ਤੋਂ ਬ੍ਰਾਹਮਣ ਮਾਜਰਾ ਕਾਜ ਵੇ ਤੋਂ ਜਾ ਸਕਣਗੇ। ਸਿੰਚਾਈ ਵਿਭਾਗ ਵੱਲੋਂ ਕਾਜ-ਵੇ ਨਿਰਮਾਣ ਦੇ ਟੈਂਡਰ ਕਰ ਦਿੱਤੇ ਗਏ ਹਨ ਅਤੇ ਬਹੁਤ ਜਲਦੀ ਇਸ ਦਾ ਨਿਰਮਾਣ ਵੀ ਸ਼ੁਰੂ ਹੋਵੇਗਾ।

The post ਅੰਬਾਲਾ ਦੇ ਬ੍ਰਾਹਮਣ ਮਾਜਰਾ ‘ਚ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਹੋਵੇਗਾ ਡੇਅਰੀ ਕੰਪਲੈਕਸ: ਗ੍ਰਹਿ ਮੰਤਰੀ ਅਨਿਲ ਵਿਜ appeared first on TheUnmute.com - Punjabi News.

Tags:
  • ambala
  • ambala-cantt
  • anil-vij
  • brahmin-majra
  • breaking-news
  • dairy-complex
  • haryana-government
  • home-minister-anil-vij
  • news
  • the-unmute-breaking-news
  • the-unmute-latest-update

ਹਰਿਆਣਾ ਸਰਕਾਰ ਵੱਲੋਂ ਰਾਜਸਥਾਨ ਵਿਧਾਨ ਸਭਾ, 2023 'ਚ ਆਮ ਚੋਣ ਦੇ ਦਿਨ ਪੇਡ ਲੀਵ ਦਾ ਐਲਾਨ

Friday 17 November 2023 02:15 PM UTC+00 | Tags: breaking-news haryana news rajasthan-election rajasthan-vidhan-sabha rajasthan-vidhan-sabha-elections

ਚੰਡੀਗੜ੍ਹ, 17 ਨਵੰਬਰ 2023: ਹਰਿਆਣਾ ਸਰਕਾਰ ਵੱਲੋਂ ਰਾਜਸਥਾਨ (Rajasthan) ਵਿਧਾਨ ਸਭਾ, 2023 ਦੇ ਆਮ ਚੋਣ ਲਈ ਵੋਟਿੰਗ ਦੇ ਦਿਨ 25 ਨਵੰਬਰ, 2023 (ਸ਼ਨੀਵਾਰ) ਨੂੰ ਰਾਜ ਦੇ ਸਾਰੇ ਸਰਕਾਰੀ ਦਫਤਰਾਂ, ਵਿਦਿਅਕ ਸੰਸਥਾਨਾਂ, ਬੋਰਡ, ਨਿਗਮ ਆਦਿ ਵਿਚ ਕੰਮ ਕਰ ਰਹੇ ਉਨ੍ਹਾਂ ਕਰਮਚਾਰੀਆਂ ਨੂੰ ਜੋ ਉਪਰੋਕਤ ਆਮ ਚੋਣ ਵਿਚ ਆਪਣਾ ਵੋਟ ਪਾਉਣ ਲਈ ਰਾਜਸਥਾਨ ਵਿਚ ਵੋਟਰ ਵਜੋਂ ਰਜਿਸਟਰਡ ਹਨ, ਲਈ ਪੇਡ ਲੀਵ/ਵਿਸ਼ੇਸ਼ ਅਚਾਨਕ ਛੁੱਟੀ (ਪੇਡ) ਦੀ ਨੋਟੀਫਿਕੇਸ਼ਨ ਰਾਹੀਂ ਐਲਾਨ ਕੀਤਾ ਗਿਆ ਹੈ।

ਮੁੱਖ ਸਕੱਤਰ ਦਫਤਰ ਵੱਲੋਂ ਜਾਰੀ ਇਕ ਨੋਟੀਫਿਕੇਸ਼ਨ ਅਨੁਸਾਰ ਹਰਿਆਣਾ ਵਿਚ ਸਥਿਤ ਵੱਖ-ਵੱਖ ਕਾਰਖਾਨਿਆਂ, ਦੁਕਾਨਾਂ ਅਤੇ ਨਿਜੀ ਸੰਸਥਾਨਾਂ ਦੇ ਕਰਮਚਾਰੀ ਅਤੇ ਰਾਜਸਥਾਨ (Rajasthan) ਰਾਜ ਵਿਚ ਵੋਟਰ ਵਜੋ ਰਜਿਸਟਰਡ , ਵੀ ਧਾਰਾ 13-ਬੀ ਤਹਿਤ ਪੇਡ ਲੀਵ ਦੇ ਹੱਕਦਾਰ ਹਨ।

The post ਹਰਿਆਣਾ ਸਰਕਾਰ ਵੱਲੋਂ ਰਾਜਸਥਾਨ ਵਿਧਾਨ ਸਭਾ, 2023 ‘ਚ ਆਮ ਚੋਣ ਦੇ ਦਿਨ ਪੇਡ ਲੀਵ ਦਾ ਐਲਾਨ appeared first on TheUnmute.com - Punjabi News.

Tags:
  • breaking-news
  • haryana
  • news
  • rajasthan-election
  • rajasthan-vidhan-sabha
  • rajasthan-vidhan-sabha-elections

ਚੰਡੀਗੜ੍ਹ, 17 ਨਵੰਬਰ 2023: ਪੰਜਾਬ ਦੇ ਪ੍ਰਸ਼ਾਸਕੀ ਸੁਧਾਰ ਅਤੇ ਸ਼ਿਕਾਇਤਾਂ ਬਾਰੇ ਮੰਤਰੀ ਅਮਨ ਅਰੋੜਾ (Aman Arora) ਨੇ ਆਈ.ਟੀ., ਇਨੋਵੇਸ਼ਨ ਅਤੇ ਟੈਕਨਾਲੋਜੀ-ਅਧਾਰਿਤ ਪੁਲਿਸਿੰਗ ਦੇ ਖੇਤਰ ਵਿੱਚ ਤੇਲੰਗਾਨਾ ਸੂਬੇ ਵੱਲੋਂ ਅਪਣਾਏ ਜਾ ਰਹੇ ਪ੍ਰਮੁੱਖ ਅਭਿਆਸਾਂ ਦੀ ਪੜਚੋਲ ਕਰਨ ਲਈ ਤੇਲੰਗਾਨਾ ਦੇ ਹੈਦਰਾਬਾਦ ਦਾ ਅਧਿਐਨ ਦੌਰਾ ਸ਼ੁਰੂ ਕੀਤਾ। ਇਹ ਦੌਰਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਭਰ ਵਿੱਚ ਪ੍ਰਸ਼ਾਸਨ ਨੂੰ ਹੋਰ ਬਿਹਤਰ ਬਣਾਉਣ ਲਈ ਸੇਵਾ ਪ੍ਰਦਾਨ ਕਰਨ ਤੇ ਤਕਨਾਲੋਜੀ ਦਾ ਲਾਭ ਉਠਾਉਣ ਲਈ ਉਨ੍ਹਾਂ ਨੂੰ ਦਿੱਤੇ ਹੁਕਮਾਂ ਨੂੰ ਅਮਲ ਵਿੱਚ ਲਿਆਉਂਦਿਆਂ ਸ਼ੁਰੂ ਕੀਤਾ ਗਿਆ।

ਇਸ ਦੌਰੇ ਦੌਰਾਨ ਅਮਨ ਅਰੋੜਾ (Aman Arora) ਦੇ ਨਾਲ ਪ੍ਰਸ਼ਾਸਕੀ ਸੁਧਾਰ ਵਿਭਾਗ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦਾ ਇੱਕ ਵਫ਼ਦ ਵੀ ਹਾਜ਼ਰ ਸੀ। ਉਨ੍ਹਾਂ ਨੇ ਤੇਲੰਗਾਨਾ ਦੀਆਂ ਕੁਸ਼ਲ ਸੇਵਾ ਡਿਲੀਵਰੀ ਪ੍ਰਣਾਲੀਆਂ ਬਾਰੇ ਡੂੰਘੀ ਜਾਣਕਾਰੀ ਪ੍ਰਾਪਤ ਕਰਨ ਲਈ ਸਿਟੀਜ਼ਨ ਸਰਵਿਸ ਡਿਲੀਵਰੀ ਸੈਂਟਰ ‘ਮੀਸੇਵਾ’ ਤੋਂ ਆਪਣਾ ਦੌਰਾ ਸ਼ੁਰੂ ਕੀਤਾ। ਉਨ੍ਹਾਂ ਨੇ ਤੇਲੰਗਾਨਾ ਸੂਬੇ ਦੀਆਂ ਆਈ.ਟੀ. ਪਹਿਲਕਦਮੀਆਂ, ਉਭਰਦੀਆਂ ਤਕਨੀਕਾਂ, ਡਾਟਾ ਸੈਂਟਰ ਦੇ ਸੰਚਾਲਨ ਅਤੇ ਏ.ਆਈ./ਐਮ.ਐਲ./ਬਲੌਕ ਚੇਨ, ਬਿੱਗ ਡਾਟਾ ਨੂੰ ਲਾਗੂ ਕਰਨ ਅਤੇ ਉਹਨਾਂ ਦੇ ਵਿਹਾਰਕ ਅਮਲਾਂ ਦੀ ਬਾਰੀਕੀ ਨਾਲ ਘੋਖ ਕੀਤੀ।

ਇਸ ਤੋਂ ਇਲਾਵਾ ਉਨ੍ਹਾਂ ਨੇ ਤੇਲੰਗਾਨਾ ਵਿੱਚ ਹੁਨਰ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਤੇਲੰਗਾਨਾ ਸਰਕਾਰ ਵੱਲੋਂ ਵਰਤੀਆਂ ਗਈਆਂ ਰਣਨੀਤੀਆਂ ਬਾਰੇ ਘੋਖ ਕੀਤੀ ਅਤੇ ਸਟਾਰਟਅੱਪਸ ਨੂੰ ਉਤਸ਼ਾਹਿਤ ਕਰਨ ਲਈ ਸਥਾਪਿਤ ਨੀਤੀਆਂ ਅਤੇ ਬੁਨਿਆਦੀ ਢਾਂਚੇ ਦਾ ਮੁਲਾਂਕਣ ਕੀਤਾ।

ਪ੍ਰਸ਼ਾਸਨ ਵਿੱਚ ਤਕਨਾਲੋਜੀ ਦੀ ਭੂਮਿਕਾ ਬਾਰੇ ਹੋਰ ਜਾਣਕਾਰੀ ਲੈਣ ਲਈ  ਅਮਨ ਅਰੋੜਾ ਅਤੇ ਉਨ੍ਹਾਂ ਦੀ ਟੀਮ ਨੇ ਕਮਾਂਡ ਐਂਡ ਕੰਟਰੋਲ ਸੈਂਟਰ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਦੇਖਿਆ ਕਿ ਕਿਵੇਂ ਹੈਦਰਾਬਾਦ ਪੁਲਿਸ ਨਾਗਰਿਕਾਂ ਦੇ ਜੀਵਨ ਨੂੰ ਸੁਚਾਰੂ ਬਣਾਉਣ ਦੇ ਨਾਲ-ਨਾਲ ਕਾਨੂੰਨ ਤੇ ਵਿਵਸਥਾ ਬਰਕਰਾਰ ਰੱਖਣ ਲਈ ਤਕਨਾਲੋਜੀ ਦੀ ਵਰਤੋਂ ਕਰਦੀ ਹੈ।

ਪੰਜਾਬ ਵਿੱਚ ਆਈ.ਟੀ. ਨਿਵੇਸ਼ਾਂ ਨੂੰ ਆਕਰਸ਼ਿਤ ਕਰਨ ਲਈ, ਪ੍ਰਸ਼ਾਸਕੀ ਸੁਧਾਰ ਮੰਤਰੀ ਨੇ ਟੈਕ ਮਹਿੰਦਰਾ, ਗਰੀਨ ਗੋਲ਼ਡ ਐਨੀਮੇਸ਼ਨ ਆਦਿ ਵਰਗੀਆਂ ਪ੍ਰਮੁੱਖ ਆਈ.ਟੀ. ਕੰਪਨੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਉਹਨਾਂ ਨੂੰ ਸੂਬੇ ਵਿੱਚ ਆਪਣੀ ਯੂਨਿਟਾਂ ਸਥਾਪਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਨੇ ਪੰਜਾਬ ਵਿੱਚ ਉਦਯੋਗ ਪੱਖੀ ਮਾਹੌਲ ਸਿਰਜਣ ਸਬੰਧੀ ਪੰਜਾਬ ਸਰਕਾਰ ਦੀ ਲਈ ਅਟੱਲ ਵਚਨਬੱਧਤਾ ਨੂੰ ਦਹੁਰਾਇਆ ਜੋ ਆਈ.ਟੀ. ਕਾਰੋਬਾਰਾਂ ਦੇ ਵਿਕਾਸ ਅਤੇ ਸਫ਼ਲਤਾ ਲਈ ਲਾਹੇਬੰਦ ਹੈ।

ਵਫ਼ਦ ਨੇ ਅੱਜ ਆਪਣਾ ਦੌਰਾ ਸਮਾਪਤ ਕਰਕੇ ਪੰਜਾਬ ਵਿੱਚ ਆਈ.ਟੀ. ਖੇਤਰ ਦੇ ਵਿਕਾਸ, ਨਵੀਨਤਮ ਖੋਜਾਂ ਅਤੇ ਤਕਨਾਲੋਜੀ-ਅਧਾਰਿਤ ਪ੍ਰਸ਼ਾਸਨ ਲਈ ਸਿਫ਼ਾਰਸ਼ਾਂ ਦੀ ਰੂਪ ਰੇਖਾ ਦਰਸਾਉਂਦੀ ਵਿਆਪਕ ਰਿਪੋਰਟ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਗੇ ਪੇਸ਼ ਕਰਨ ਲਈ ਤਿਆਰ ਕੀਤੀ।

ਅਮਨ ਅਰੋੜਾ ਨੇ ਕਿਹਾ ਕਿ ਤੇਲੰਗਾਨਾ ਆਈ.ਟੀ. ਅਤੇ ਨਵੀਨਤਮ ਖੋਜਾਂ ਵਿੱਚ ਮੋਹਰੀ ਹੈ ਅਤੇ ਅਸੀਂ ਇਸ ਤੋਂ ਬਹੁਤ ਕੁਝ ਸਿੱਖ ਸਕਦੇ ਹਾਂ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਪੰਜਾਬ ਵਿੱਚ ਸੇਵਾਵਾਂ ਪ੍ਰਦਾਨ ਕਰਨ ਅਤੇ ਪ੍ਰਸ਼ਾਸਨ ਨੂੰ ਬਿਹਤਰ ਬਣਾਉਣ ਲਈ ਵਚਨਬੱਧ ਹਾਂ ਅਤੇ ਇਸ ਮੰਤਵ ਲਈ ਅਸੀਂ ਤਕਨਾਲੋਜੀ ਦੀ ਵਰਤੋਂ ਕਰਾਂਗੇ।

ਅਮਨ ਅਰੋੜਾ (Aman Arora) ਨੇ ਤੇਲੰਗਾਨਾ ਸਰਕਾਰ ਵੱਲੋਂ ਸੂਬੇ ਵਿੱਚ ਹੁਨਰ ਵਿਕਾਸ ਵਿੱਚ ਵਾਧਾ ਕਰਨ ਸਬੰਧੀ ਵਰਤੇ ਜਾਂਦੇ ਢੰਗ-ਤਰੀਕਿਆਂ ਦੀ ਘੋਖ ਕੀਤੀ। ਕੈਬਨਿਟ ਮੰਤਰੀ ਨੇ ਸੂਬੇ ਦੇ ਸਟਾਰਟਅੱਪ ਈਕੋਸਿਸਟਮ ਜਿਵੇਂ ਵੀ-ਹੱਬ, ਟੀ-ਹੱਬ ਦੇ ਪ੍ਰਤੀਨਿਧੀਆਂ ਨਾਲ ਵੀ ਮੁਲਾਕਾਤ ਕੀਤੀ। ਮੰਤਰੀ ਨੇ ਸੂਬੇ ਦੇ ਹੁਨਰਮੰਦ ਨੌਜਵਾਨਾਂ ਅਤੇ ਉਦਯੋਗ ਪੱਖੀ ਸਰਕਾਰ ਦਾ ਹਵਾਲਾ ਦਿੰਦਿਆਂ ਉਨ੍ਹਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ।

ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਕਾਰੋਬਾਰ ਸ਼ੁਰੂ ਕਰਨ ਲਈ ਬਿਹਤਰ ਸਥਾਨ ਹੈ। ਪੰਜਾਬ ਵਿੱਚ ਹੁਨਰਮੰਦ ਨੌਜਵਾਨ ਤੇ ਉਦਯੋਗ ਪੱਖੀ ਸਰਕਾਰ ਹੈ ਅਤੇ ਪੰਜਾਬ ਦੀ ਆਰਥਿਕਤਾ ਵੀ ਉਚਾਈਆਂ ਵੱਲ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਸਟਾਰਟਅੱਪਸ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਅਤੇ ਸਾਡੀ ਸਫਲਤਾ ਦੀ ਕਹਾਣੀ ਦਾ ਹਿੱਸਾ ਬਣਨ ਲਈ ਉਤਸ਼ਾਹਿਤ ਕਰਦੇ ਹਨ।

ਜਲਵਾਯੂ ਪਰਿਵਰਤਨ ਗੰਭੀਰਤਾ ਨੂੰ ਉਜਾਗਰ ਕਰਦਿਆਂ, ਪ੍ਰਸ਼ਾਸ਼ਨਿਕ ਸੁਧਾਰ ਮੰਤਰੀ ਅਤੇ ਉਨ੍ਹਾਂ ਦੇ ਵਫ਼ਦ ਨੇ ਜਲਵਾਯੂ ਪਰਿਵਰਤਨ ਸਬੰਧੀ ਚੁਣੌਤੀਆਂ ਨੂੰ ਹੱਲ ਕਰਨ ਵਿੱਚ ਸੰਭਾਵੀ ਸਹਿਯੋਗ ਦੀ ਪੜਚੋਲ ਕਰਨ ਲਈ ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈ.ਐਸ.ਬੀ.), ਹੈਦਰਾਬਾਦ ਕੈਂਪਸ ਦਾ ਦੌਰਾ ਕੀਤਾ। ਉਹਨਾਂ ਨੇ ਡਾਟਾ ਪੋਰਟਲ ਅਤੇ ਹੋਰ ਈ-ਗਵਰਨੈਂਸ ਪ੍ਰਾਜੈਕਟਾਂ ਨੂੰ ਲਾਗੂ ਕਰਨ ਦੇ ਮੌਕਿਆਂ ਬਾਰੇ ਚਰਚਾ ਕੀਤੀ ਜੋ ਪੰਜਾਬ ਵਿੱਚ ਸੇਵਾ ਪ੍ਰਦਾਨ ਕਰਨ ਵਿੱਚ ਸੁਧਾਰ ਕਰਨ ਅਤੇ ਜਲਵਾਯੂ ਪਰਿਵਰਤਨ ਸਬੰਧੀ ਮੁੱਦਿਆਂ ਨਾਲ ਨਜਿੱਠਣ ਵਿੱਚ ਮਦਦਗਾਰ ਸਾਬਿਤ ਹੋ ਸਕਦੇ ਹਨ।

ਹੈਦਰਾਬਾਦ ਦਾ ਦੌਰਾ ਕਰਨ ਵਾਲੇ ਪੰਜਾਬ ਸਰਕਾਰ ਦੇ ਵਫ਼ਦ ਵਿੱਚ ਸੀਨੀਅਰ ਮੈਨੇਜਰ ਪ੍ਰਸ਼ਾਸ਼ਕੀ ਸੁਧਾਰ ਮਨੂਜ ਸਿਆਲ, ਜਨਰਲ ਮੈਨੇਜਰ ਵਿਨੇਸ਼ ਗੌਤਮ, ਜਨਰਲ ਮੈਨੇਜਰ ਚਰਨਜੀਤ ਸਿੰਘ, ਜੁਆਇੰਟ ਡਾਇਰੈਕਟਰ ਉਦਯੋਗ ਦੀਪਇੰਦਰ ਢਿੱਲੋਂ, ਐਸ.ਟੀ.ਪੀ.ਆਈ. ਮੁਹਾਲੀ ਦੇ ਡਾਇਰੈਕਟਰ ਅਜੈ ਸ੍ਰੀਵਾਸਤਵਾ ਸ਼ਾਮਲ ਸਨ।

The post ਅਮਨ ਅਰੋੜਾ ਵੱਲੋਂ IT ਇਨੋਵੇਸ਼ਨ ਅਤੇ ਤਕਨਾਲੋਜੀ-ਆਧਾਰਿਤ ਪੁਲਿਸਿੰਗ ਦੇ ਖੇਤਰ ਵਿਚਲੇ ਬਿਹਤਰ ਅਭਿਆਸਾਂ ਦੀ ਪੜਚੋਲ ਕਰਨ ਲਈ ਹੈਦਰਾਬਾਦ ਦਾ ਦੌਰਾ appeared first on TheUnmute.com - Punjabi News.

Tags:
  • aam-aadmi-party
  • aman-arora
  • breaking-news
  • cm-bhagwant-mann
  • it-companies
  • latest-news
  • news
  • punjab-news
  • technology

ਅੰਮ੍ਰਿਤਸਰ, 17 ਨਵੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਮੈਡੀਕਲ ਸਿੱਖਿਆ ਖ਼ੇਤਰ ਨੂੰ ਵੱਡਾ ਹੁਲਾਰਾ ਦਿੰਦਿਆਂ ਪੰਜਾਬ ਨੂੰ ਮੈਡੀਕਲ ਸਿੱਖਿਆ ਦੇ ਗੜ੍ਹ ਵਜੋਂ ਵਿਕਸਤ ਕੀਤਾ ਜਾਵੇਗਾ।

ਸਰਕਾਰੀ ਮੈਡੀਕਲ ਕਾਲਜ, ਅੰਮ੍ਰਿਤਸਰ ਦੇ ਸ਼ਤਾਬਦੀ ਜਸ਼ਨਾਂ ਦੌਰਾਨ ਓ.ਪੀ.ਡੀ. ਬਲਾਕ ਤੇ ਸਟੇਟ ਕੈਂਸਰ ਇੰਸਟੀਚਿਊਟ ਵਿੱਚ ਓ.ਟੀ. ਕੰਪਲੈਕਸ, ਰੇਡੀਏਸ਼ਨ ਥੈਰੇਪੀ ਬਲਾਕ, ਸੀਨੀਅਰ ਰੈਜ਼ੀਡੈਂਟ ਹੋਸਟਲ ਬਲਾਕ, ਨਰਸਿੰਗ ਹੋਸਟਲ ਬਲਾਕ, ਲੜਕਿਆਂ ਦਾ ਹੋਸਟਲ ਤੇ ਈ—ਹਸਪਤਾਲ ਪ੍ਰਾਜੈਕਟ ਵਿੱਚ ਆਡੀਟੋਰੀਅਮ ਲੋਕਾਂ ਨੂੰ ਸਮਰਪਿਤ ਕਰਨ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਇਸ ਦਿਸ਼ਾ ਵਿੱਚ ਪੁਰਜ਼ੋਰ ਕੋਸ਼ਿਸ਼ਾਂ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮੰਤਵ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਇਸ ਨੇਕ ਕਾਰਜ ਨੂੰ ਨੇਪਰੇ ਚਾੜ੍ਹਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਖ਼ੇਤਰ ਵਿੱਚ ਪੰਜਾਬ ਕੋਲ ਬੇਹੱਦ ਸੰਭਾਵਨਾਵਾਂ ਹਨ ਅਤੇ ਸੂਬੇ ਵਿੱਚ ਮੈਡੀਕਲ ਟੂਰਿਜ਼ਮ ਨੂੰ ਤਰੱਕੀ ਦੇਣੀ ਯਕੀਨੀ ਬਣਾਉਣ ਉਤੇ ਜ਼ੋਰ ਦਿੱਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਆਪਣਾ ਕਾਰਜਕਾਲ ਸੰਭਾਲਿਆ ਹੈ, ਉਦੋਂ ਤੋਂ ਸਰਕਾਰ ਨੇ ਸਿਹਤ ਤੇ ਸਿੱਖਿਆ ਖ਼ੇਤਰ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੈਡੀਕਲ ਸਿੱਖਿਆ ਨੂੰ ਉਤਸ਼ਾਹਤ ਕਰਨ ਲਈ ਵੱਡੇ ਬਜਟ ਦੀ ਤਜਵੀਜ਼ ਰੱਖੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਦਮ ਦਾ ਮਕਸਦ ਪੰਜਾਬ ਵਿੱਚ ਸਿਹਤ ਸੰਭਾਲ ਤੇ ਮੈਡੀਕਲ ਸਿੱਖਿਆ ਖ਼ੇਤਰਾਂ ਵਿੱਚ ਕ੍ਰਾਂਤੀ ਲਿਆਉਣਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਹੀ ਨਾਗਰਿਕ ਸੇਵਾਵਾਂ ਮੁਹੱਈਆ ਕਰਨ ਲਈ ਸੂਬਾ ਸਰਕਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 27 ਨਵੰਬਰ ਤੋਂ ਇਕ ਨਿਵੇਕਲੀ ਪਹਿਲ ਦੀ ਸ਼ੁਰੂਆਤ ਕਰੇਗੀ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ 40 ਤੋਂ 42 ਸੇਵਾਵਾਂ ਬਿਨਾਂ ਕਿਸੇ ਦਿੱਕਤ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਹੀ ਮੁਹੱਈਆ ਹੋਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ ਅਤੇ ਉਨ੍ਹਾਂ ਨੂੰ ਇਨ੍ਹਾਂ ਸੇਵਾਵਾਂ ਲਈ ਸਰਕਾਰੀ ਦਫ਼ਤਰਾਂ ਵਿੱਚ ਭਟਕਣਾ ਨਹੀਂ ਪਵੇਗਾ।

ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ 26 ਜਨਵਰੀ 2024 ਤੋਂ ਪੰਜਾਬ ਦੇ ਸਾਰੇ ਤਹਿਸੀਲ ਤੇ ਜ਼ਿਲ੍ਹਾ ਪੱਧਰ ਦੇ ਹਸਪਤਾਲ ਐਕਸ—ਰੇਅ ਮਸ਼ੀਨਾਂ ਨਾਲ ਲੈਸ ਹੋਣਗੇ। ਉਨ੍ਹਾਂ ਕਿਹਾ ਕਿ ਆਗਾਮੀ ਗਣਤੰਤਰ ਦਿਵਸ ਤੋਂ ਇਹ ਸਹੂਲਤ ਸਾਰੇ ਹਸਪਤਾਲਾਂ ਵਿੱਚ ਮੁਹੱਈਆ ਹੋਵੇਗੀ ਅਤੇ ਇਨ੍ਹਾਂ ਮਸ਼ੀਨਾਂ ਨੂੰ ਚਲਾਉਣ ਲਈ ਅਪਰੇਟਰ ਵੀ ਤਾਇਨਾਤ ਕੀਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਡਾਕਟਰਾਂ ਵੱਲੋਂ ਲਿਖੀਆਂ ਸਾਰੀਆਂ ਦਵਾਈਆਂ ਹੁਣ ਹਸਪਤਾਲਾਂ ਦੇ ਅੰਦਰ ਹੀ ਉਪਲਬਧ ਹੋਣਗੀਆਂ, ਜਿਸ ਨਾਲ ਲੋਕਾਂ ਦੀ ਲੁੱਟ ਬੰਦ ਹੋਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਿਹਤ ਖ਼ੇਤਰ ਨੂੰ ਨਵੀਂ ਦਿਸ਼ਾ ਦੇਣ ਲਈ ਪੰਜਾਬ ਵਿੱਚ 664 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿੱਚ 80 ਤਰ੍ਹਾਂ ਦੀਆਂ ਦਵਾਈਆਂ ਅਤੇ 42 ਤਰ੍ਹਾਂ ਦੇ ਕਲੀਨਿਕਲ ਟੈਸਟ ਬਿਲਕੁੱਲ ਮੁਫ਼ਤ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਤੋਂ 65 ਲੱਖ ਤੋਂ ਵੱਧ ਮਰੀਜ਼ਾਂ ਨੇ ਸਿਹਤ ਸੰਭਾਲ ਸੇਵਾਵਾਂ ਹਾਸਲ ਕੀਤੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਨੇ ਮੈਡੀਕਲ ਖ਼ੇਤਰ ਵਿੱਚ ਨੌਜਵਾਨਾਂ ਲਈ ਕੰਮ ਦੇ ਨਵੇਂ ਮੌਕੇ ਸਿਰਜੇ ਹਨ। ਉਨ੍ਹਾਂ ਕਿਹਾ ਕਿ ਇਹ ਕਲੀਨਿਕ ਲੋਕਾਂ ਨੂੰ ਮੁਫ਼ਤ ਵਿੱਚ ਵਿਸ਼ਵ ਪੱਧਰੀ ਇਲਾਜ ਤੇ ਟੈਸਟ ਸਹੂਲਤਾਂ ਮੁਹੱਈਆ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਲੀਨਿਕ, ਸਰਕਾਰ ਨੂੰ ਸੂਬੇ ਵਿੱਚ ਫੈਲੀਆਂ ਵੱਖ—ਵੱਖ ਬਿਮਾਰੀਆਂ ਨੂੰ ਠੱਲ੍ਹ ਪਾਉਣ ਲਈ ਇਕ ਡੇਟਾਬੇਸ ਤਿਆਰ ਕਰਨ ਵਿੱਚ ਵੀ ਮਦਦਗਾਰ ਹੋ ਰਹੇ ਹਨ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਮੈਡੀਕਲ ਸਿੱਖਿਆ ਨੂੰ ਵੱਡਾ ਹੁਲਾਰਾ ਦੇਣ ਲਈ ਸੂਬਾ ਸਰਕਾਰ ਨੇ ਆਉਣ ਵਾਲੇ ਪੰਜ ਸਾਲਾਂ ਵਿੱਚ 16 ਨਵੇਂ ਮੈਡੀਕਲ ਕਾਲਜਾਂ ਦੇ ਨਿਰਮਾਣ ਦਾ ਫੈਸਲਾ ਕੀਤਾ ਹੈ, ਜਿਸ ਨਾਲ ਪੰਜਾਬ ਵਿੱਚ ਮੈਡੀਕਲ ਕਾਲਜਾਂ ਦੀ ਕੁੱਲ ਗਿਣਤੀ ਵਧ ਕੇ 25 ਹੋ ਜਾਵੇਗੀ ਅਤੇ ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਇਕ ਮੈਡੀਕਲ ਕਾਲਜ ਦੀਆਂ ਸੇਵਾਵਾਂ ਯਕੀਨੀ ਬਣਨਗੀਆਂ। ਉਨ੍ਹਾਂ ਕਿਹਾ ਕਿ ਅਜਿਹਾ ਇਕ ਮੈਡੀਕਲ ਕਾਲਜ ਹੁਸ਼ਿਆਰਪੁਰ ਵਿਖੇ ਸ਼ਨਿੱਚਰਵਾਰ ਨੂੰ ਇਕ ਪ੍ਰੋਗਰਾਮ ਦੌਰਾਨ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਡਾਕਟਰੀ ਸਹੂਲਤਾਂ ਯਕੀਨੀ ਬਣਾਉਣ ਲਈ ਹੋਰ ਮੈਡੀਕਲ ਕਾਲਜ ਵੀ ਛੇਤੀ ਖੋਲ੍ਹੇ ਜਾਣਗੇ।

ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਮੈਡੀਕਲ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਹੁਣ ਯੁਕਰੇਨ ਵਰਗੇ ਦੇਸ਼ਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ ਕਿਉਂਕਿ ਇਨ੍ਹਾਂ ਮੈਡੀਕਲ ਕਾਲਜਾਂ ਵਿੱਚ ਉਨ੍ਹਾਂ ਨੂੰ ਮਿਆਰੀ ਮੈਡੀਕਲ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ ਪਰ ਉਨ੍ਹਾਂ ਦੀ ਸਰਕਾਰ ਇਸ ਪਾਸੇ ਪੂਰੀ ਸੁਹਿਰਦਤਾ ਨਾਲ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰ ਕੇ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉੱਭਰੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਅਗਾਂਹਵਧੂ, ਸ਼ਾਂਤਮਈ ਅਤੇ ਖ਼ੁਸ਼ਹਾਲ ਸੂਬਾ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪ੍ਰਤਿਭਾ ਤੇ ਹੁਨਰ ਦੀ ਕੋਈ ਕਮੀ ਨਹੀਂ ਹੈ, ਪਰ ਇਹ ਸਮੇਂ ਦੀ ਮੰਗ ਹੈ ਕਿ ਇਸ ਊਰਜਾ ਨੂੰ ਸਾਕਾਰਾਤਮਕ ਢੰਗ ਨਾਲ ਸੇਧ ਦੇ ਕੇ ਨਵੀਆਂ ਲੀਹਾਂ ਤੇ ਪਾਇਆ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਿੱਖਿਆ, ਸਿਹਤ, ਰੋਜ਼ਗਾਰ ਅਤੇ ਹੋਰ ਖੇਤਰਾਂ ਵਿੱਚ ਬੁਨਿਆਦੀ ਢਾਂਚਾ ਸਿਰਜਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਖਾਸ ਕਰਕੇ ਸਿੱਖਿਆ ਦੇ ਖੇਤਰ ਵਿੱਚ ਅਮੀਰੀ ਅਤੇ ਗਰੀਬੀ ਦੇ ਪਾੜੇ ਨੂੰ ਪੂਰਨ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ 'ਤੇ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਲਈ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ 'ਤੇ ਵੀ ਪੂਰਾ ਧਿਆਨ ਦਿੱਤਾ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਹਵਾਈ ਅੱਡਿਆਂ 'ਤੇ ਰਨਵੇ ਹਵਾਈ ਜਹਾਜ਼ ਨੂੰ ਸੁਚਾਰੂ ਢੰਗ ਨਾਲ ਉਡਾਣ ਭਰਨ ਵਿੱਚ ਸਹਾਈ ਹੁੰਦੇ ਹਨ, ਉਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨੌਜਵਾਨਾਂ ਦੇ ਸੁਪਨਿਆਂ ਨੂੰ ਉਡਾਣ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿੱਚ ਆਪਣੀ ਵੱਖਰੀ ਪਛਾਣ ਬਣਾਉਣ ਲਈ ਹਰ ਸੰਭਵ ਯਤਨ ਕਰਨ ਤਾਂ ਜੋ ਉਹ ਆਪਣੀਆਂ ਆਸਾਂ ਨੂੰ ਪੂਰਾ ਕਰ ਸਕਣ।

ਪਿਛਲੀਆਂ ਸਰਕਾਰਾਂ ਉਤੇ ਨਿਸ਼ਾਨਾ ਸੇਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਪਣੇ ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਕਰਕੇ ਪੰਜਾਬ ਦੇ ਖਜ਼ਾਨੇ ਨੂੰ ਵੱਡੀ ਸੰਨ੍ਹ ਲਾ ਕੇ ਬੜੇ ਵੱਡੇ ਮਹਿਲ ਉਸਾਰੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਿਲਾਂ ਦੀਆਂ ਕੰਧਾਂ ਬਹੁਤ ਉੱਚੀਆਂ ਹਨ ਅਤੇ ਇਨ੍ਹਾਂ ਦੇ ਦਰਵਾਜ਼ੇ ਆਮ ਲੋਕਾਂ ਲਈ ਹਮੇਸ਼ਾ ਬੰਦ ਹੀ ਰਹਿੰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਗੂ ਲੋਕਾਂ ਦੀ ਪਹੁੰਚ ਤੋਂ ਬਹੁਤ ਦੂਰ ਰਹੇ, ਜਿਸ ਕਾਰਨ ਉਨ੍ਹਾਂ ਨੂੰ ਲੋਕਾਂ ਨੇ ਨਕਾਰ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ  ਠੋਸ ਤੇ ਸੁਹਿਰਦ ਯਤਨ ਕੀਤੇ ਜਾ ਰਹੇ ਹਨ। ਸੂਬੇ ਦੀ ਭਲਾਈਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਅਤੇ ਰੰਗਲਾ ਪੰਜਾਬ ਬਣਾਉਣ ਲਈ ਉਨ੍ਹਾਂ ਦਾ ਸਾਥ ਦੇਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਵਰਗ ਦੇ ਲੋਕਾਂ ਦੇ ਸਰਗਰਮ ਸਹਿਯੋਗ ਤੋਂ ਬਿਨਾਂ ਇਹ ਕਾਰਜ ਪੂਰਾ ਨਹੀਂ ਹੋ ਸਕਦਾ।
ਇਸ ਤੋਂ ਪਹਿਲਾਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਮੂਹ ਪਤਵੰਤਿਆਂ ਨੂੰ ਜੀ ਆਇਆਂ ਆਖਿਆ।

The post ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਲੋਕਾਂ ਨੂੰ ਤਕਰੀਬਨ 42 ਨਾਗਰਿਕ ਸੇਵਾਵਾਂ ਘਰਾਂ ‘ਚ ਹੀ ਮਿਲਣਗੀਆਂ: ਮੁੱਖ ਮੰਤਰੀ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • latest-news
  • news
  • punjab
  • sri-guru-nanak-dev
  • the-unmute
  • the-unmute-breaking-news

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਹੋਣਗੇ ਦਿੱਲੀ ਦੇ ਪ੍ਰਗਤੀ ਮੈਦਾਨ 'ਚ 'ਪੰਜਾਬ ਡੇਅ' ਸਮਾਗਮ ਦੇ ਮੁੱਖ ਮਹਿਮਾਨ

Friday 17 November 2023 02:30 PM UTC+00 | Tags: afsana-khan anmol-gagan-maan breaking-news iitf latest-news news punjab-day punjab-day-function punjab-news the-unmute-breaking-news the-unmute-news

ਚੰਡੀਗੜ੍ਹ/ਨਵੀਂ ਦਿੱਲੀ ,17 ਨਵੰਬਰ 2023: ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ ਚੱਲ ਰਹੇ ਭਾਰਤ ਅੰਤਰ-ਰਾਸ਼ਟਰੀ ਵਪਾਰ ਮੇਲਾ-2023 ਦਰਮਿਆਨ 18 ਨਵੰਬਰ ਨੂੰ ਹੋਣ ਵਾਲੇ ‘ਪੰਜਾਬ ਡੇਅ’ ਸਮਾਗਮ (Punjab Day function) ਦੇ ਮੁੱਖ ਮਹਿਮਾਨ ਹੋਣਗੇ।

ਪੰਜਾਬ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਇਸ ਮੌਕੇ ਪੰਜਾਬ ਪੈਵਿਲੀਅਨ ਦਾ ਉਦਘਾਟਨ ਕੀਤਾ ਜਾਵੇਗਾ ਜਿਥੇ ਵੱਖ-ਵੱਖ ਵਿਭਾਗਾਂ ਅਤੇ ਸੰਸਥਾਨਾਂ ਜਿਵੇਂ ਮਾਰਕਫੈਡ, ਵੇਰਕਾ, ਪੀ.ਐਸ.ਆਈ.ਈ.ਸੀ- ਇਨਵੈਸਟ ਪੰਜਾਬ, ਪੰਜਾਬ ਸੈਰ-ਸਪਾਟਾ ਵਿਭਾਗ, ਸਾਇੰਸ ਟੈਕਨਾਲੋਜੀ ਤੇ ਵਾਤਾਵਰਣ ਵਿਭਾਗ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੁਆਰਾ ਪੰਜਾਬ ਦੇ ਵਿਰਸੇ, ਸਭਿਆਚਾਰ, ਉਦਯੋਗਿਕ ਵਿਕਾਸ, ਖੇਤੀਬਾੜ੍ਹੀ ਖੇਤਰ ਵਿਚ ਨਵੀਨਤਮ ਕਦਮਾਂ ਅਤੇ ਹਸਤ ਕਲਾ ਦੀਆਂ ਵਸਤਾਂ ਦਰਸਾਈਆਂ ਜਾ ਰਹੀਆਂ ਹਨ। ਇਸ ਸਾਲ ਦੇ ਵਪਾਰ ਮੇਲੇ ਦਾ ਥੀਮ “ਵਾਸੂਦੇਵ ਕੁਟੁੰਬਕਮ – ਵਪਾਰ ਰਾਹੀਂ ਏਕਤਾ” ਹੈ।

ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਸਟਾਲਾਂ ਤੇ ਤਾਇਨਾਤ ਵਿਭਾਗੀ ਅਧਿਕਾਰੀ ਪੰਜਾਬ ਪੈਵਿਲੀਅਨ ਵਿਖੇ ਆਉਣ ਵਾਲੇ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਕਾਸ ਮੁਖੀ ਤੇ ਲੋਕ ਹਿਤ ਵਿਚ ਉਠਾਏ ਜਾ ਰਹੇ ਕਦਮਾਂ ਬਾਰੇ ਜਾਣਕਾਰੀ ਦੇ ਰਹੇ ਹਨ।

ਬੁਲਾਰੇ ਨੇ ਅੱਗੇ ਦੱਸਿਆ ਕਿ ਪੰਜਾਬੀ ਗੀਤ ਸੰਗੀਤ ਜਗਤ ‘ਚ ਨਾਮਵਰ ਗਾਇਕਾ ਅਫ਼ਸਾਨਾ ਖਾਨ ਵੱਲੋਂ ਪੰਜਾਬ ਡੇਅ ਦੇ ਸਮਾਗਮ (Punjab Day function) ਦੌਰਾਨ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ।

The post ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਹੋਣਗੇ ਦਿੱਲੀ ਦੇ ਪ੍ਰਗਤੀ ਮੈਦਾਨ ‘ਚ ‘ਪੰਜਾਬ ਡੇਅ’ ਸਮਾਗਮ ਦੇ ਮੁੱਖ ਮਹਿਮਾਨ appeared first on TheUnmute.com - Punjabi News.

Tags:
  • afsana-khan
  • anmol-gagan-maan
  • breaking-news
  • iitf
  • latest-news
  • news
  • punjab-day
  • punjab-day-function
  • punjab-news
  • the-unmute-breaking-news
  • the-unmute-news

ਡੀ.ਐਲ.ਐਸ.ਏ. ਨੇ ਕਮਰਸ਼ੀਅਲ ਕੋਰਟ ਐਕਟ ਦੇ ਅਧੀਨ ਪ੍ਰੀ-ਸੰਸਥਾ ਵਿਚੋਲਗੀ ਤੇ ਸੈਮੀਨਾਰ ਲਾਇਆ

Friday 17 November 2023 04:13 PM UTC+00 | Tags: breaking-news commercial-courts-act dlsa haryana news pre-institution-mediation

ਐਸ.ਏ.ਐਸ.ਨਗਰ, 17 ਨਵੰਬਰ 2023: ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸ. ਹਰਪਾਲ ਸਿੰਘ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਐਸ.ਏ.ਐਸ.ਨਗਰ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ.ਨਗਰ ਵੱਲੋਂ ਵਪਾਰਕ ਅਦਾਲਤਾਂ ਐਕਟ ਅਧੀਨ ਪ੍ਰੀ-ਇੰਸਟੀਚਿਊਸ਼ਨ ਮੀਡੀਏਸ਼ਨ ਦੇ ਸੰਕਲਪ ਸਬੰਧੀ ਬਾਰ ਐਸੋਸੀਏਸ਼ਨ ਡੇਰਾਬੱਸੀ ਦੇ ਵਕੀਲਾਂ ਲਈ ਇੱਕ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।

ਜਾਣਕਾਰੀ ਦਿੰਦੇ ਹੋਏ ਬਲਜਿੰਦਰ ਸਿੰਘ ਮਾਨ, ਸਕੱਤਰ, ਡੀ.ਐਲ.ਐਸ.ਏ., ਐਸ.ਏ.ਐਸ. ਨਗਰ ਨੇ ਦੱਸਿਆ ਕਿ ਵਪਾਰਕ ਅਦਾਲਤ ਐਕਟ ਦੀ ਧਾਰਾ 12ਏ ਦੇ ਅਨੁਸਾਰ, ਮੁਕੱਦਮਾ, ਜੋ ਕਿ ਇਸ ਐਕਟ ਅਧੀਨ ਕਿਸੇ ਵੀ ਜ਼ਰੂਰੀ ਅੰਤਰਿਮ ਰਾਹਤ ਬਾਰੇ ਵਿਚਾਰ ਨਹੀਂ ਕਰਦਾ, ਉਦੋਂ ਤੱਕ ਨਹੀਂ ਚਲਾਇਆ ਜਾਵੇਗਾ, ਜਦੋਂ ਤੱਕ ਮੁਦਈ ਦੁਆਰਾ ਕੇਂਦਰ ਸਰਕਾਰ ਦੁਆਰਾ ਬਣਾਏ ਨਿਯਮਾਂ ਦੁਆਰਾ ਨਿਰਧਾਰਿਤ ਅਜਿਹੇ ਢੰਗ ਅਤੇ ਪ੍ਰਕਿਰਿਆ ਦੇ ਅਨੁਸਾਰ ਪ੍ਰੀ-ਇੰਸਟੀਚਿਊਸ਼ਨ ਮੀਡੀਏਸ਼ਨ ਦਾ ਉਪਾਅ ਖਤਮ ਨਹੀਂ ਹੋ ਜਾਂਦਾ।

ਉਨ੍ਹਾਂ ਅੱਗੇ ਕਿਹਾ ਕਿ ਧਾਰਾ 12A ਦੇ ਹੁਕਮ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਮੁਕੱਦਮੇ ਨੂੰ ਭਾਰਤ ਦੇ ਮਾਣਯੋਗ ਸੁਪਰੀਮ ਕੋਰਟ ਦੁਆਰਾ ਨਿਰਧਾਰਿਤ ਕਾਨੂੰਨ ਦੇ ਅਨੁਸਾਰ ਆਰਡਰ VII ਨਿਯਮ 11 ਸੀਪੀਸੀ ਦੇ ਅਧੀਨ ਮੁਕੱਦਮੇ ਨੂੰ ਰੱਦ ਕਰਨ ਦੇ ਨਾਲ ਦੇਖਿਆ ਜਾਵੇਗਾ। ਪ੍ਰੀ-ਇੰਸਟੀਚਿਊਸ਼ਨ ਮੀਡੀਏਸ਼ਨ ਲਈ ਬਿਨੈ-ਪੱਤਰ ਦਾਇਰ ਕਰਨ ਦੀ ਵਿਧੀ ਦਾ ਖੁਲਾਸਾ ਕਰਦਿਆਂ ਦੱਸਿਆ ਗਿਆ ਕਿ ਵਪਾਰਕ ਝਗੜੇ ਦੀ ਧਿਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਇੱਕ ਹਜ਼ਾਰ ਰੁਪਏ ਦੀ ਆਨਲਾਈਨ ਫੀਸ ਦੇ ਨਾਲ ਜਾਂ ਡਿਮਾਂਡ ਡਰਾਫਟ ਲਾ ਕੇ ਅਰਜ਼ੀ ਦੇ ਸਕਦੀ ਹੈ।

ਅਥਾਰਟੀ ਦੁਆਰਾ ਇਹ ਸੁਨਿਸ਼ਚਿਤ ਕੀਤਾ ਜਾਵੇਗਾ ਕਿ ਵਿਚੋਲਗੀ ਦੀ ਪ੍ਰਕਿਰਿਆ, ਪ੍ਰੀ-ਇੰਸਟੀਚਿਊਸ਼ਨ ਮੀਡੀਏਸ਼ਨ ਲਈ ਅਰਜ਼ੀ ਪ੍ਰਾਪਤ ਹੋਣ ਦੀ ਮਿਤੀ ਤੋਂ ਤਿੰਨ ਮਹੀਨਿਆਂ ਦੀ ਮਿਆਦ ਦੇ ਅੰਦਰ ਮੁਕੰਮਲ ਕੀਤੀ ਜਾਵੇ ਜੇਕਰ ਦੋਵਾਂ ਧਿਰਾਂ ਦੀ ਸਹਿਮਤੀ ਨਾਲ ਮਿਆਦ ਨੂੰ ਹੋਰ ਦੋ ਮਹੀਨਿਆਂ ਲਈ ਨਹੀਂ ਵਧਾਇਆ ਜਾਂਦਾ। ਉਹ ਸਮਾਂ, ਜਿਸ ਦੌਰਾਨ ਪਾਰਟੀਆਂ ਪ੍ਰੀ-ਇੰਸਟੀਚਿਊਸ਼ਨ ਮੀਡੀਏਸ਼ਨ ਚ ਰੁੱਝੀਆਂ ਰਹਿਣਗੀਆਂ, ਦੀ ਲਿਮਿਟੇਸ਼ਨ ਐਕਟ, 1963 ਦੇ ਤਹਿਤ ਲਿਮਿਟੇਸ਼ਨ ਦੇ ਮੰਤਵ ਲਈ ਗਣਨਾ ਨਹੀਂ ਕੀਤੀ ਜਾਵੇਗੀ।

The post ਡੀ.ਐਲ.ਐਸ.ਏ. ਨੇ ਕਮਰਸ਼ੀਅਲ ਕੋਰਟ ਐਕਟ ਦੇ ਅਧੀਨ ਪ੍ਰੀ-ਸੰਸਥਾ ਵਿਚੋਲਗੀ ਤੇ ਸੈਮੀਨਾਰ ਲਾਇਆ appeared first on TheUnmute.com - Punjabi News.

Tags:
  • breaking-news
  • commercial-courts-act
  • dlsa
  • haryana
  • news
  • pre-institution-mediation

ਚੰਡੀਗੜ੍ਹ 17 ਨਵੰਬਰ 2023: ਮੱਧ ਪ੍ਰਦੇਸ਼ ਦੀਆਂ ਸਾਰੀਆਂ 230 ਵਿਧਾਨ ਸਭਾ ਸੀਟਾਂ ਲਈ ਸ਼ੁੱਕਰਵਾਰ ਨੂੰ ਵੋਟਿੰਗ ਖਤਮ ਹੋ ਗਈ। ਸ਼ਾਮ 5 ਵਜੇ ਤੱਕ ਦੇ ਅੰਕੜਿਆਂ ਅਨੁਸਾਰ ਸੂਬੇ ਵਿੱਚ 71.80 ਫੀਸਦੀ ਲੋਕਾਂ ਨੇ ਆਪਣੇ ਵੋਟ ਦਾ ਇਸਤੇਮਾਲ ਕੀਤਾ। ਇਸ ਦੇ ਨਾਲ ਹੀ ਲੋਕ ਉਨ੍ਹਾਂ ਇਲਾਕਿਆਂ ‘ਤੇ ਨਜ਼ਰ ਰੱਖ ਰਹੇ ਹਨ, ਜਿੱਥੇ ਔਰਤਾਂ ਅਤੇ ਆਦਿਵਾਸੀ ਵੋਟਰਾਂ ਦਾ ਚੋਣਾਂ ‘ਚ ਚੰਗਾ ਪ੍ਰਭਾਵ ਹੈ।

ਛੱਤੀਸਗੜ੍ਹ ‘ਚ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਲਈ ਸ਼ੁੱਕਰਵਾਰ ਨੂੰ ਵੋਟਿੰਗ ਹੋਈ। ਇਸ ਗੇੜ ‘ਚ ਕੁੱਲ 70 ਸੀਟਾਂ ‘ਤੇ 68.15 ਫੀਸਦੀ ਲੋਕਾਂ ਨੇ ਆਪਣੀ ਵੋਟ ਪਾਈ। ਇਸ ਨਾਲ ਸੂਬੇ ਵਿੱਚ ਚੋਣ ਲੜ ਰਹੇ ਸਾਰੇ ਉਮੀਦਵਾਰਾਂ ਦੀ ਕਿਸਮਤ ਈਵੀਐਮ ਵਿੱਚ ਸੀਲ ਹੋ ਗਈ। ਹੁਣ 3 ਦਸੰਬਰ ਨੂੰ ਪਤਾ ਲੱਗੇਗਾ ਕਿ ਜਨਤਾ ਨੇ ਕਿਸ ਦੇ ਹੱਕ ਵਿੱਚ ਵੋਟ ਪਾਈ।

The post ਮੱਧ ਪ੍ਰਦੇਸ਼ ‘ਚ 71.80 ਫੀਸਦੀ ਤੇ ਛੱਤੀਸਗੜ੍ਹ ‘ਚ 68.15 ਫੀਸਦੀ ਹੋਈ ਵੋਟਿੰਗ appeared first on TheUnmute.com - Punjabi News.

Tags:
  • breaking-news
  • chhattisgarh
  • madhya-pradesh
  • voting
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form