TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਸੁਖਪਾਲ ਸਿੰਘ ਖਹਿਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਫੈਸਲਾ ਰੱਖਿਆ ਸੁਰੱਖਿਅਤ Saturday 18 November 2023 06:22 AM UTC+00 | Tags: aam-aadmi-party bhulath breaking-news punjab-haryana-high-court punjab-news punjab-police the-unmute-breaking-news the-unmute-news ਚੰਡੀਗੜ੍ਹ, 18 ਨਵੰਬਰ 2023: 2015 ਦੇ ਡਰੱਗ ਮਾਮਲੇ ‘ਚ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੂੰ ਇੱਕ ਵਾਰ ਮੁੜ ਪੰਜਾਬ ਹਰਿਆਣਾ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਸੁਖਪਾਲ ਸਿੰਘ ਖਹਿਰਾ ਨੇ ਡਰੱਗ ਮਾਮਲੇ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ ਜਿਸ ‘ਤੇ ਹਾਈਕੋਰਟ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਮਿਲੀ ਜਾਨਕਾਰੀ ਮੁਤਾਬਕ ਹਾਈਕੋਰਟ ਆਪਣਾ ਫੈਸਲਾ ਕਦੀ ਵੀ ਸੁਣਾ ਸਕਦੀ ਹੈ। ਇਸ ਤੋ ਪਹਿਲਾਂ 14 ਨਵੰਬਰ ਨੂੰ ਲਗਭਗ ਢਾਈ ਘੰਟੇ ਪੰਜਾਬ ਦੇ ਏਜੀ ਗੁਰਮਿੰਦਰ ਸਿੰਘ ਅਤੇ ਸੁਖਪਾਲ ਖਹਿਰਾ (Sukhpal Singh Khaira) ਦੇ ਵਕੀਲ ਦੇ ਵਿਚਾਲੇ ਬਹਿਸ ਹੋਈ ਅਤੇ ਮਾਮਲਾ 17 ਨਵੰਬਰ ਨੂੰ ਪਾ ਦਿੱਤਾ ਗਿਆ ਸੀ । ਪਰ ਸੁਖਪਾਲ ਖਹਿਰਾ ਨੂੰ ਅਦਾਲਤ ਤੋਂ ਰਾਹਤ ਨਹੀਂ ਮਿਲੀ ਹੈ। The post ਸੁਖਪਾਲ ਸਿੰਘ ਖਹਿਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਰੱਖਿਆ ਸੁਰੱਖਿਅਤ appeared first on TheUnmute.com - Punjabi News. Tags:
|
CM ਭਗਵੰਤ ਮਾਨ ਦੇ OSD (ਲੋਕ ਸੰਪਰਕ) ਮਨਜੀਤ ਸਿੰਘ ਸਿੱਧੂ ਨੇ ਦਿੱਤਾ ਅਸਤੀਫ਼ਾ: ਸੂਤਰ Saturday 18 November 2023 06:44 AM UTC+00 | Tags: bhagwant-manns-osd breaking-news manjit-singh-sidhu news osd-public-relations ਚੰਡੀਗੜ੍ਹ, 18 ਨਵੰਬਰ 2023: ਸੂਤਰਾਂ ਦੇ ਹਵਾਲੇ ਤੋਂ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ (ਲੋਕ ਸੰਪਰਕ) ਅਤੇ 'ਆਪ' ਆਗੂਆਂ ਦੇ ਕਰੀਬੀ ਮੰਨੇ ਜਾਂਦੇ ਮਨਜੀਤ ਸਿੰਘ ਸਿੱਧੂ (Manjit Singh Sidhu) ਨੇ ਅਸਤੀਫ਼ਾ ਦੇ ਦਿੱਤਾ ਹੈ। ਸੂਤਰਾਂ ਮੁਤਾਬਕ ਮਨਜੀਤ ਸਿੱਧੂ ਨੇ ਸ਼ੁੱਕਰਵਾਰ ਰਾਤ ਨੂੰ ਆਪਣਾ ਅਸਤੀਫ਼ਾ ਭੇਜ ਦਿੱਤਾ ਅਤੇ ਇਸ ਨੂੰ ਪ੍ਰਵਾਨ ਕਰ ਲਿਆ ਗਿਆ ਹੈ। ਮਨਜੀਤ ਸਿੰਘ ਨੇ ਆਪਣੇ ਅਸਤੀਫੇ ‘ਚ ਸਿਹਤ ਖਰਾਬ ਹੋਣ ਦਾ ਹਵਾਲਾ ਦਿੱਤਾ ਹੈ। ਮੁੱਖ ਮੰਤਰੀ ਦੇ ਓਐਸਡੀ ਸਿੱਧੂ (Manjit Singh Sidhu) ਨੇ ਜਨਵਰੀ ਵਿੱਚ ਹੀ ਇਹ ਅਹੁਦਾ ਸੰਭਾਲ ਲਿਆ ਸੀ। ਮਨਜੀਤ ਸਿੰਘ ਸਿੱਧੂ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਅਤੇ ਪੰਜਾਬ ਦੇ ਪੱਤਰਕਾਰ ਭਾਈਚਾਰੇ ਦਾ ਜਾਣਿਆ-ਪਛਾਣਿਆ ਨਾਂ ਹੈ। ਉਹ ਲੰਬੇ ਸਮੇਂ ਤੋਂ 'ਆਪ' ਪੰਜਾਬ ਦੇ ਮੀਡੀਆ ਨੂੰ ਸੰਭਾਲ ਰਹੇ ਸਨ। The post CM ਭਗਵੰਤ ਮਾਨ ਦੇ OSD (ਲੋਕ ਸੰਪਰਕ) ਮਨਜੀਤ ਸਿੰਘ ਸਿੱਧੂ ਨੇ ਦਿੱਤਾ ਅਸਤੀਫ਼ਾ: ਸੂਤਰ appeared first on TheUnmute.com - Punjabi News. Tags:
|
ਤਰਨ ਤਾਰਨ 'ਚ ਭਾਜਪਾ ਆਗੂ ਦੇ ਘਰ ਦੇ ਬਾਹਰ ਚੱਲੀਆਂ ਗੋਲੀਆਂ, ਜਾਂਚ 'ਚ ਜੁਟੀ ਪੁਲਿਸ Saturday 18 November 2023 06:53 AM UTC+00 | Tags: bjp-leader breaking-news crime-news kulwant-singh-bhel latest-news news punjab punjab-bjp-leader punjabi-news punjab-news tarn-taran the-unmute-breaking-news the-unmute-latest-news ਚੰਡੀਗੜ੍ਹ, 18 ਨਵੰਬਰ 2023: ਪੰਜਾਬ ਦੇ ਤਰਨ ਤਾਰਨ ‘ਚ ਭਾਜਪਾ (BJP) ਆਗੂ ਦੇ ਘਰ ਦੇ ਬਾਹਰ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਖਡੂਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਭੈਲ ਵਿੱਚ ਭਾਰਤੀ ਜਨਤਾ ਪਾਰਟੀ ਦੇ ਕੋਰ ਕਮੇਟੀ ਮੈਂਬਰ ਕੁਲਵੰਤ ਸਿੰਘ ਭੈਲ ਦੇ ਘਰ ਦੇ ਬਾਹਰ ਅਣਪਛਾਤੇ ਮੁਲਜ਼ਮਾਂ ਨੇ ਗੋਲੀਆਂ ਚਲਾ ਦਿੱਤੀਆਂ ਹਨ। ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਘਰ ਦੇ ਗੇਟ ‘ਤੇ ਵੀ ਗੋਲੀਆਂ ਦੇ ਨਿਸ਼ਾਨ ਹਨ। ਪੁਲਿਸ ਸੀਸੀਟੀਵੀ ਕੈਮਰਿਆਂ ਨਾਲ ਆਸਪਾਸ ਦੇ ਇਲਾਕੇ ਦੀ ਜਾਂਚ ਕਰ ਰਹੀ ਹੈ। ਇਸ ਮੌਕੇ ਭਾਜਪਾ (BJP) ਆਗੂ ਕੁਲਵੰਤ ਸਿੰਘ ਭੈਲ ਨੇ ਪ੍ਰਸ਼ਾਸਨ ਕੋਲੋ ਮੰਗ ਕੀਤੀ ਕਿ ਇਨਾਂ ਵਿਅਕਤੀਆਂ ਨੂੰ ਛੇਤੀ ਫੜਿਆ ਜਾਵੇ। ਇਸ ਸਬੰਧੀ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਜਾਂਚ ਕਰ ਰਹੀ ਹੈ। The post ਤਰਨ ਤਾਰਨ ‘ਚ ਭਾਜਪਾ ਆਗੂ ਦੇ ਘਰ ਦੇ ਬਾਹਰ ਚੱਲੀਆਂ ਗੋਲੀਆਂ, ਜਾਂਚ ‘ਚ ਜੁਟੀ ਪੁਲਿਸ appeared first on TheUnmute.com - Punjabi News. Tags:
|
ਯਹੂਦੀ ਵਿਰੋਧੀ ਪੋਸਟ ਦਾ ਸਮਰਥਨ ਕਰਕੇ ਮੁਸੀਬਤਾਂ 'ਚ ਘਿਰੇ ਐਲਨ ਮਸਕ, Apple, Disney ਨੇ ਰੋਕੇ ਵਿਗਿਆਪਨ Saturday 18 November 2023 07:11 AM UTC+00 | Tags: anti-semitic-post antisemitic-twee apple breaking-news elon-musk latest-news news tech-news the-unmute-breaking the-unmute-breaking-news the-unmute-punjab white-house ਚੰਡੀਗੜ੍ਹ, 18 ਨਵੰਬਰ 2023: ਐਲਨ ਮਸਕ (Elon Musk) ਸੋਸ਼ਲ ਮੀਡੀਆ ਸਾਈਟ ਐਕਸ ‘ਤੇ ਯਹੂਦੀ ਵਿਰੋਧੀ ਪੋਸਟ ਦਾ ਸਮਰਥਨ ਕਰਕੇ ਮੁਸੀਬਤ ਵਿੱਚ ਫਸ ਗਏ ਹਨ। ਬਲੂਮਬਰਗ ਦੀ ਖ਼ਬਰ ਮੁਤਾਬਕ ਯਹੂਦੀਆਂ ਵੱਲੋਂ ਗੋਰੇ ਲੋਕਾਂ ਖਿਲਾਫ ਨਫਰਤ ਫੈਲਾਉਣ ਵਾਲੇ ਟਵੀਟ ਦਾ ਸਮਰਥਨ ਕਰਨ ਤੋਂ ਬਾਅਦ ਐਪਲ ਅਤੇ ਡਿਜ਼ਨੀ ਨੇ ਐਕਸ ‘ਤੇ ਆਪਣੇ ਵਿਗਿਆਪਨ ਬੰਦ ਕਰ ਦਿੱਤੇ ਹਨ। ਦੂਜੇ ਪਾਸੇ ਵਾਈਟ ਹਾਊਸ ਨੇ ਵੀ ਐਲਨ ਮਸਕ (Elon Musk) ਦੀ ਆਲੋਚਨਾ ਕਰਦੇ ਹੋਏ ਬਿਆਨ ਜਾਰੀ ਕੀਤਾ ਹੈ। ਵ੍ਹਾਈਟ ਹਾਊਸ ਨੇ ਕਿਹਾ ਹੈ ਕਿ ਮਸਕ ਦਾ ਜਵਾਬ ਅਸਵੀਕਾਰਨਯੋਗ ਹੈ ਅਤੇ ਯਹੂਦੀ ਭਾਈਚਾਰੇ ਨੂੰ ਖ਼ਤਰੇ ‘ਚ ਪਾਉਣ ਵਾਲਾ ਹੈ। ਜਿਕਰਯੋਗ ਹੈ ਕਿ ਸੋਸ਼ਲ ਮੀਡੀਆ ‘ਤੇ ਇਕ ਪੋਸਟ ‘ਚ ਦਾਅਵਾ ਕੀਤਾ ਗਿਆ ਸੀ ਕਿ ਯਹੂਦੀ ਲੋਕ ਗੋਰੇ ਲੋਕਾਂ ਖਿਲਾਫ ਨਫਰਤ ਫੈਲਾ ਰਹੇ ਸਨ । ਇਸ ਟਵੀਟ ਦਾ ਸਮਰਥਨ ਕਰਦੇ ਹੋਏ ਐਲਨ ਮਸਕ ਨੇ ਇਸ ਨੂੰ ‘ਬਿਲਕੁਲ ਸੱਚ’ ਦੱਸਿਆ। ਐਪਲ ਅਤੇ ਡਿਜ਼ਨੀ ਨੇ ਐਲਨ ਮਸਕ ਦੇ ਯਹੂਦੀ ਵਿਰੋਧੀ ਪੋਸਟ ਦਾ ਸਮਰਥਨ ਕਰਨ ਤੋਂ ਬਾਅਦ ਟਵਿੱਟਰ ‘ਤੇ ਆਪਣੇ ਇਸ਼ਤਿਹਾਰ ਬੰਦ ਕਰ ਦਿੱਤੇ ਹਨ। ਇਸ ਦੌਰਾਨ ਟੇਸਲਾ ਇੰਕ ਦੇ ਕਈ ਸ਼ੇਅਰਧਾਰਕ ਵੀ ਮਸਕ ਦੇ ਖਿਲਾਫ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਮਸਕ ਨੂੰ ਅਹੁਦੇ ਤੋਂ ਹਟਾ ਦੇਣਾ ਚਾਹੀਦਾ ਹੈ। ਤੁਹਾਨੂੰ ਦੱਸ ਦਈਏ ਕਿ ਐਲਨ ਮਸਕ ਟੇਸਲਾ ਕੰਪਨੀ ਦੇ ਮਾਲਕ ਹਨ। ਮਸਕ ਕੰਪਨੀਆਂ ਕੋਲ ਸਪੇਸ ਐਕਸਪਲੋਰੇਸ਼ਨ ਟੈਕਨਾਲੋਜੀ ਕਾਰਪੋਰੇਸ਼ਨ ਸਮੇਤ ਕਈ ਸਰਕਾਰੀ ਕੰਟ੍ਰੈਕਟ ਵੀ ਹਨ। The post ਯਹੂਦੀ ਵਿਰੋਧੀ ਪੋਸਟ ਦਾ ਸਮਰਥਨ ਕਰਕੇ ਮੁਸੀਬਤਾਂ ‘ਚ ਘਿਰੇ ਐਲਨ ਮਸਕ, Apple, Disney ਨੇ ਰੋਕੇ ਵਿਗਿਆਪਨ appeared first on TheUnmute.com - Punjabi News. Tags:
|
ਅਗਲੇ ਇੱਕ ਸਾਲ ਤੱਕ ਅਦਾਲਤ 'ਚ ਪੇਸ਼ ਨਹੀਂ ਹੋਵੇਗਾ ਬਦਮਾਸ਼ ਲਾਰੈਂਸ ਬਿਸ਼ਨੋਈ, ਜਾਣੋ ਕੀ ਹੈ ਮਾਮਲਾ ? Saturday 18 November 2023 07:22 AM UTC+00 | Tags: aam-aadmi-party breaking-news cm-bhagwant-mann latest-news lawrence-bishnoi mansa-police news the-unmute the-unmute-breaking-news the-unmute-latest-update the-unmute-punjabi-news ਚੰਡੀਗੜ੍ਹ, 18 ਨਵੰਬਰ 2023: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਕਤਲ ਕਾਂਡ ਦਾ ਮਾਸਟਰ ਮਾਈਂਡ ਅਤੇ ਬਦਮਾਸ਼ ਲਾਰੈਂਸ ਬਿਸ਼ਨੋਈ (Lawrence Bishnoi) ਹੁਣ ਪੰਜਾਬ ਸਣੇ ਵੱਖ-ਵੱਖ ਸੂਬਿਆਂ ਵਿੱਚ ਦਰਜ ਮਾਮਲਿਆਂ ਵਿੱਚ ਪੇਸ਼ ਨਹੀਂ ਹੋਵੇਗਾ। ਲਾਰੈਂਸ ਗੁਜਰਾਤ ਦੇ ਅਹਿਮਦਾਬਾਦ ਸਥਿਤ ਕੇਂਦਰੀ ਜੇਲ੍ਹ ਤੋਂ ਆਨਲਾਈਨ ਜਾਂ ਵੀਡੀਓ ਕਾਨਫਰੰਸਿੰਗ ਰਾਹੀਂ ਉਸ ਦੀ ਪੇਸ਼ੀ ਹੋਵੇਗੀ। ਲਾਰੈਂਸ ਬਿਸ਼ਨੋਈ ਦੀ ਸੁਰੱਖਿਆ ਨੂੰ ਵੇਖਦੇ ਹੋਏ ਕੇਂਦਰ ਸਰਕਾਰ ਨੇ ਲਾਰੈਂਸ ਬਿਸ਼ਨੋਈ ‘ਤੇ ਸੀਆਰਪੀਸੀ ਦੀ ਧਾਰਾ 268 ਲਾ ਦਿੱਤੀ ਹੈ। ਅਜਿਹੇ ‘ਚ ਲਾਰੈਂਸ ਬਿਸ਼ਨੋਈ ਅਗਲੇ ਇਕ ਸਾਲ ਤੱਕ ਆਨਲਾਈਨ ਆਪਣੀ ਪੇਸ਼ੀ ਭੁਗਤੇਗਾ । ਉਹ ਨਿੱਜੀ ਤੌਰ ‘ਤੇ ਅਦਾਲਤ ਵਿੱਚ ਪੇਸ਼ ਹੋਣ ਨਹੀਂ ਜਾ ਸਕੇਗਾ | The post ਅਗਲੇ ਇੱਕ ਸਾਲ ਤੱਕ ਅਦਾਲਤ ‘ਚ ਪੇਸ਼ ਨਹੀਂ ਹੋਵੇਗਾ ਬਦਮਾਸ਼ ਲਾਰੈਂਸ ਬਿਸ਼ਨੋਈ, ਜਾਣੋ ਕੀ ਹੈ ਮਾਮਲਾ ? appeared first on TheUnmute.com - Punjabi News. Tags:
|
ਮਾਣਹਾਨੀ ਕੇਸ 'ਚ ਅੰਮ੍ਰਿਤਸਰ ਦੀ ਅਦਾਲਤ 'ਚ ਪੇਸ਼ ਹੋਏ 'ਆਪ' ਸੰਸਦ ਮੈਂਬਰ ਸੰਜੇ ਸਿੰਘ Saturday 18 November 2023 07:40 AM UTC+00 | Tags: aap-mp-sanjay-singh amritsar-court bikram-singh-majithia breaking-news defamation-case latest-news news punjabi-news the-unmute-punjabi-news the-unmute-update tihar-jail ਚੰਡੀਗੜ੍ਹ, 18 ਨਵੰਬਰ 2023: ਤਿਹਾੜ ਜੇਲ੍ਹ ‘ਚ ਬੰਦ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ (Sanjay Singh) ਨੂੰ ਸ਼ਨੀਵਾਰ ਨੂੰ ਪੰਜਾਬ ਦੀ ਅੰਮ੍ਰਿਤਸਰ ਅਦਾਲਤ ‘ਚ ਪੇਸ਼ ਕੀਤਾ ਗਿਆ। ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਮਾਣਹਾਨੀ ਦੇ ਕੇਸ ਦੇ ਸਬੰਧ ਵਿੱਚ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਸੰਜੇ ਸਿੰਘ ਨੇ ਕਿਹਾ ਕਿ ਮੋਦੀ ਦੀ ਤਾਨਾਸ਼ਾਹੀ ਖਿਲਾਫ ਲੜਾਈ ਜਾਰੀ ਰਹੇਗੀ। ਮੈਂ ਕਿਸੇ ਜੇਲ੍ਹ ਜਾਂ ਝੂਠੇ ਕੇਸ ਤੋਂ ਨਹੀਂ ਡਰਦਾ। ਇਸ ਦੇ ਨਾਲ ਹੀ ਸੰਜੇ ਸਿੰਘ ਦੀ ਪਤਨੀ ਅਨੀਤਾ ਸਿੰਘ ਵੀ ਅਦਾਲਤ ਪਹੁੰਚ ਗਈ ਹੈ। The post ਮਾਣਹਾਨੀ ਕੇਸ ‘ਚ ਅੰਮ੍ਰਿਤਸਰ ਦੀ ਅਦਾਲਤ ‘ਚ ਪੇਸ਼ ਹੋਏ ‘ਆਪ’ ਸੰਸਦ ਮੈਂਬਰ ਸੰਜੇ ਸਿੰਘ appeared first on TheUnmute.com - Punjabi News. Tags:
|
ਜ਼ੀਰਾ 'ਚ ਹੱਡਾਰੋੜੀ ਦੇ ਅਵਾਰਾ ਕੁੱਤਿਆਂ ਨੇ ਦੋ ਮਾਸੂਮ ਬੱਚਿਆਂ ਨੂੰ ਵੱਢਿਆ, ਇੱਕ ਦੀ ਮੌਤ ਦੂਜਾ ਗੰਭੀਰ ਜ਼ਖਮੀ Saturday 18 November 2023 07:52 AM UTC+00 | Tags: breaking-news dog-bite dogs latest-news news the-unmute-breaking-news the-unmute-punjabi-news zira ਚੰਡੀਗੜ੍ਹ, 18 ਨਵੰਬਰ 2023: ਫ਼ਿਰੋਜ਼ਪੁਰ ਦੇ ਜ਼ੀਰਾ (Zira) ਵਿੱਚ ਹੱਡਾਰੋੜੀ ਦੇ ਅਵਾਰਾ ਕੁੱਤਿਆਂ ਨੇ ਦੋ ਮਾਸੂਮ ਬੱਚਿਆਂ ਨੂੰ ਬੁਰੀ ਤਰ੍ਹਾਂ ਵੱਢ ਲਿਆ। ਇਸ ‘ਚ ਇਕ ਬੱਚੇ ਦੀ ਮੌਤ ਹੋ ਗਈ, ਜਦਕਿ ਦੂਜੇ ਨੂੰ ਫਰੀਦਕੋਟ ਮੈਡੀਕਲ ਕਾਲਜ ‘ਚ ਦਾਖਲ ਕਰਵਾਇਆ ਗਿਆ ਹੈ। ਦੋਵੇਂ ਬੱਚੇ ਘਰ ਦੇ ਬਾਹਰ ਖੇਡ ਰਹੇ ਸਨ। ਸੰਜੇ ਕੁਮਾਰ ਵਾਸੀ ਬੰਦਾ (ਉੱਤਰ ਪ੍ਰਦੇਸ਼) ਨੇ ਦੱਸਿਆ ਕਿ ਉਹ ਜ਼ੀਰਾ (Zira) ਵਿੱਚ ਕੰਮ ਕਰਦਾ ਹੈ। ਉਸ ਦੇ ਚਚੇਰੇ ਭਰਾ ਦਾ ਲੜਕਾ ਰੋਸ਼ਨ (6) ਅਤੇ ਬੱਚਾ ਸ਼ਿਵਾ (5) ਮਾਸੀ ਦੇ ਘਰ ਦੇ ਬਾਹਰ ਖੇਡ ਰਹੇ ਸਨ। ਹੱਡਾਰੋੜੀ ਦੇ ਕੁੱਤਿਆਂ ਨੇ ਦੋਵਾਂ ਬੱਚਿਆਂ ਨੂੰ ਬੁਰੀ ਤਰ੍ਹਾਂ ਵੱਢ ਕੇ ਜ਼ਖਮੀ ਕਰ ਦਿੱਤਾ। ਰੌਸ਼ਨ ਨੂੰ ਕੁੱਤਿਆਂ ਨੇ ਬੁਰੀ ਤਰ੍ਹਾਂ ਵੱਢ ਲਿਆ ਅਤੇ ਮੌਕੇ ‘ਤੇ ਹੀ ਉਸ ਦੀ ਮੌਤ ਹੋ ਗਈ। ਸ਼ਿਵਾ ਨੂੰ ਕਿਸੇ ਵਿਅਕਤੀ ਨੇ ਕੁੱਤਿਆਂ ਤੋਂ ਬਚਾ ਲਿਆ । ਗੰਭੀਰ ਜ਼ਖ਼ਮੀ ਹੋਣ ਕਾਰਨ ਸ਼ਿਵਾ ਨੂੰ ਫ਼ਰੀਦਕੋਟ ਦਾਖ਼ਲ ਕਰਵਾਇਆ ਗਿਆ ਹੈ। ਸ਼ਿਵਾ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। The post ਜ਼ੀਰਾ ‘ਚ ਹੱਡਾਰੋੜੀ ਦੇ ਅਵਾਰਾ ਕੁੱਤਿਆਂ ਨੇ ਦੋ ਮਾਸੂਮ ਬੱਚਿਆਂ ਨੂੰ ਵੱਢਿਆ, ਇੱਕ ਦੀ ਮੌਤ ਦੂਜਾ ਗੰਭੀਰ ਜ਼ਖਮੀ appeared first on TheUnmute.com - Punjabi News. Tags:
|
DGP ਗੌਰਵ ਯਾਦਵ ਨੇ ਪਰਾਲੀ ਸਾੜਨ ਦੇ ਵਧਦੇ ਮਾਮਲਿਆਂ ਨੂੰ ਲੈ ਕੇ 11 ਜ਼ਿਲ੍ਹਿਆਂ ਦੇ SSP ਨੂੰ ਕਾਰਨ ਦੱਸੋ ਨੋਟਿਸ ਜਾਰੀ Saturday 18 November 2023 08:06 AM UTC+00 | Tags: air-pollution breaking-news dgp-gaurav-yadav latest-news news punjab-news punjab-police stubble stubble-burning the-unmute-breaking-news the-unmute-news ਚੰਡੀਗੜ੍ਹ, 18 ਨਵੰਬਰ 2023: ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪਰਾਲੀ (stubble) ਸਾੜਨ ਦੇ ਵਧਦੇ ਮਾਮਲਿਆਂ ਨੂੰ ਲੈ ਕੇ 11 ਜ਼ਿਲ੍ਹਿਆਂ ਦੇ ਐਸਐਸਪੀਜ਼ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ। ਪ੍ਰਾਪਤ ਜਾਣਕਾਰੀ ਮੁਤਾਬਕ ਡੀਜੀਪੀ ਪੰਜਾਬ ਨੇ ਬਰਨਾਲਾ, ਬਠਿੰਡਾ, ਫਰੀਦਕੋਟ, ਫਾਜ਼ਿਲਕਾ, ਫ਼ਿਰੋਜ਼ਪੁਰ, ਲੁਧਿਆਣਾ, ਮੋਗਾ, ਮੁਕਤਸਰ, ਸੰਗਰੂਰ, ਜਗਰਾਉਂ ਅਤੇ ਖੰਨਾ ਦੇ ਐੱਸ.ਐੱਸ.ਪੀ ਨੂੰ ਨੋਟਿਸ ਭੇਜ ਕੇ ਜਵਾਬ ਮੰਗਿਆ ਹੈ ਕਿ ਪਰਾਲੀ ਸਾੜਨ ‘ਤੇ ਕੀ ਕਾਰਵਾਈ ਕੀਤੀ ਗਈ ਅਤੇ ਇੰਨੇ ਮਾਮਲੇ ਕਿਉਂ ਵੱਧ ਰਹੇ ਹਨ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਸਕੱਤਰ 9 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕਰ ਚੁੱਕੇ ਹਨ। ਇਹ ਉਹ ਜ਼ਿਲ੍ਹੇ ਹਨ ਜਿੱਥੇ ਪਰਾਲੀ ਸਾੜਨ ‘ਤੇ ਸਖ਼ਤੀ ਦੇ ਬਾਵਜੂਦ ਮਾਮਲੇ ਘੱਟ ਹੋਣ ਦੇ ਸੰਕੇਤ ਨਹੀਂ ਮਿਲ ਰਹੇ ਹਨ। ਪਰਾਲੀ (stubble) ਸਾੜਨ ਦੇ ਮਾਮਲਿਆਂ ਨੂੰ ਰੋਕਣ ਲਈ ਪੰਜਾਬ ਪੁਲਿਸ ਨੇ ਪਿੰਡਾਂ ਦੇ ਸਰਪੰਚਾਂ ਨੂੰ ਆਪਣੇ-ਆਪਣੇ ਪਿੰਡਾਂ ਵਿੱਚ ਪਰਾਲੀ ਸਾੜਨ ਸਬੰਧੀ ਸੂਚਨਾ ਦੇਣ ਦੇ ਨਿਰਦੇਸ਼ ਦਿੱਤੇ ਸਨ ਪਰ ਪ੍ਰਸ਼ਾਸਨ ਨੂੰ ਇਸ ਸਬੰਧੀ ਕੋਈ ਲਾਭ ਮਿਲਦਾ ਨਜ਼ਰ ਨਹੀਂ ਆ ਰਿਹਾ । ਪਰਾਲੀ ਸਾੜਨ ਵਿੱਚ ਜ਼ਿਲ੍ਹਾ ਸੰਗਰੂਰ ਸਿਖਰ 'ਤੇ ਹੈ। ਇੱਥੇ 5,462 ਪਰਾਲੀ (stubble) ਸਾੜਨ ਦੇ ਮਾਮਲੇ ਸਾਹਮਣੇ ਆਏ ਹਨ। ਸੂਬੇ ਵਿੱਚ ਹੁਣ ਤੱਕ 33,082 ਮਾਮਲੇ ਸਾਹਮਣੇ ਆ ਚੁੱਕੇ ਹਨ। ਹੁਣ ਤੱਕ 475 ਐਫਆਈਆਰ ਦਰਜ ਹੋ ਚੁੱਕੀਆਂ ਹਨ। The post DGP ਗੌਰਵ ਯਾਦਵ ਨੇ ਪਰਾਲੀ ਸਾੜਨ ਦੇ ਵਧਦੇ ਮਾਮਲਿਆਂ ਨੂੰ ਲੈ ਕੇ 11 ਜ਼ਿਲ੍ਹਿਆਂ ਦੇ SSP ਨੂੰ ਕਾਰਨ ਦੱਸੋ ਨੋਟਿਸ ਜਾਰੀ appeared first on TheUnmute.com - Punjabi News. Tags:
|
ਮਾਣਹਾਨੀ ਕੇਸ 'ਚ ਬਿਕਰਮ ਸਿੰਘ ਮਜੀਠੀਆ ਵੀ ਅੰਮ੍ਰਿਤਸਰ ਅਦਾਲਤ 'ਚ ਹੋਏ ਪੇਸ਼ Saturday 18 November 2023 08:31 AM UTC+00 | Tags: aap-mp-sanjay-singh amritsar amritsar-court bikram-singh-majithia breaking-news defamation-case drugs drugs-case latest-news news punjabi-news the-unmute-breaking-news the-unmute-punjabi-news ਅੰਮ੍ਰਿਤਸਰ, 18 ਨਵੰਬਰ 2023: 2016-17 ਵਿੱਚ ਬਿਕਰਮ ਸਿੰਘ ਮਜੀਠੀਆ (Bikram Singh Majithia) ਦੇ ਖ਼ਿਲਾਫ਼ ਨਸ਼ੇ ਨੂੰ ਲੈ ਕੇ ਇੱਕ ਟਿੱਪਣੀ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਵੱਲੋਂ ਆਮ ਆਦਮੀ ਪਾਰਟੀ ਦੇ ਆਗੂਆਂ ‘ਏ ਕੀਤੇ ਮਾਣਹਾਨੀ ਕੇਸ ਦੇ ਵਿੱਚ ਜਿੱਥੇ ਅੱਜ ਦਿੱਲੀ ਤੋਂ ‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਤਿਹਾੜ ਜੇਲ੍ਹ ਤੋਂ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ੀ ‘ਤੇ ਆਏ | ਇਸਤੋਂ ਬਾਅਦ ਬਿਕਰਮ ਸਿੰਘ ਮਜੀਠੀਆ (Bikram Singh Majithia) ਵੀ ਅਦਾਲਤ ਵਿੱਚ ਪੇਸ਼ ਹੋਣ ਪਹੁੰਚੇ, ਜਿਨਾਂ ਨੂੰ ਕਿ ਹੁਣ ਅਗਲੇ ਮਹੀਨੇ ਦੀ 16 ਦਸੰਬਰ ਦੀ ਤਾਰੀਖ਼ ਮਿਲੀ ਹੈ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਜਿੱਥੇ ਆਮ ਆਦਮੀ ਪਾਰਟੀ ‘ਤੇ ਨਿਸ਼ਾਨੇ ਸਾਧੇ, ਉੱਥੇ ਹੀ ਉਹਨਾਂ ਨੇ ਕਿਹਾ ਕਿ ਪਿਛਲੇ ਦਿਨੀ ਇੱਕ ਸਮਾਗਮ ਦੌਰਾਨ ਪੰਜਾਬ ਦੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਵੱਡੇ ਆਗੂਆਂ ਸਮੇਤ ਮੁੱਖ ਮੰਤਰੀ ਪੰਜਾਬ ਵੀ ਅੰਮ੍ਰਿਤਸਰ ਵਿੱਚ ਸਨ, ਲੇਕਿਨ ਇਸ ਦੌਰਾਨ ਅੰਮ੍ਰਿਤਸਰ ਵਿੱਚ ਵੱਡੀਆਂ ਕਤਲ ਦੀਆਂ ਵਾਰਦਾਤਾਂ ਸਾਹਮਣੇ ਆਉਂਦੀਆਂ ਹਨ, ਜੋ ਕਿ ਪੁਲਿਸ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਦੇ ਉੱਪਰ ਸਵਾਲੀਆਂ ਨਿਸ਼ਾਨ ਖੜੇ ਕਰਦੀਆਂ ਹਨ | ਉਹਨਾਂ ਕਿਹਾ ਕਿ ਅੰਮ੍ਰਿਤਸਰ ਪੁਲਿਸ ਆਪਣੀ ਡਿਊਟੀ ਛੱਡ ਕੇ ਕ੍ਰਿਕਟ ਖੇਡਣ ਤੇ ਕ੍ਰਿਕਟ ਵਿਖਾਉਣ ਦੇ ਵਿੱਚ ਲੱਗੀ ਹੋਈ ਹੈ | ਜਿਸ ਕਰਕੇ ਵੱਡੀਆਂ ਵਾਰਦਾਤਾਂ ਅੰਮ੍ਰਿਤਸਰ ਸ਼ਹਿਰ ਦੇ ਵਿੱਚ ਵਾਪਰ ਰਹੀਆਂ ਹਨ | The post ਮਾਣਹਾਨੀ ਕੇਸ ‘ਚ ਬਿਕਰਮ ਸਿੰਘ ਮਜੀਠੀਆ ਵੀ ਅੰਮ੍ਰਿਤਸਰ ਅਦਾਲਤ ‘ਚ ਹੋਏ ਪੇਸ਼ appeared first on TheUnmute.com - Punjabi News. Tags:
|
ਹਰਿਆਣਾ ਮਹਿਲਾ ਪੁਲਿਸ ਦੀ ਟੀਮ ਨੇ ਜ਼ਿਲ੍ਹਿਆਂ ਦੇ ਸਕੂਲਾਂ, ਕਾਲਜਾਂ 'ਚ ਵੱਖ-ਵੱਖ ਸੈਸ਼ਨ ਲਗਾ ਕੇ ਕੀਤਾ ਜਾਗਰੂਕ Saturday 18 November 2023 08:50 AM UTC+00 | Tags: awareness breaking-news colleges-news haryana-police haryana-women-police latest-news news the-unmute-breaking-news the-unmute-latest-update women-walfare ਚੰਡੀਗੜ੍ਹ, 18 ਨਵੰਬਰ 2023: ਹਰਿਆਣਾ ਪੁਲਿਸ ਡਾਇਰੈਕਟਰ ਜਰਨਲ ਸ਼ਤਰੂਜੀਤ ਕਪੂਰ ਨੇ ਕਿਹਾ ਕਿ ਮਹਿਲਾਵਾਂ ਪ੍ਰਤੀ ਸਮਾਜ ਨੂੰ ਹੋਰ ਵੱਧ ਸਮਾਵੇਸ਼ੀ ਅਤੇ ਨਿਰਪੱਖ ਬਣਾਉਣ ਦੇ ਮੰਤਵ ਨਾਲ ਹਰਿਆਣਾ ਮਹਿਲਾ ਪੁਲਿਸ (Police) ਕਰਮਚਾਰੀਆਂ ਦੀ ਟੀਮ ਵੱਲੋਂ ਜ਼ਿਲ੍ਹਿਆਂ ਦੇ ਸਕੂਲਾਂ, ਕਾਲਜਾਂ ਅਤੇ ਹੋਰ ਸੰਸਥਾਵਾਂ ਵਿਚ ਲਿੰਗ ਸੰਵਦੀਕਰਣ ਨੂੰ ਲੈ ਕੇ ਵੱਖ-ਵੱਖ ਸੈਸ਼ਨ ਲਗਾਉਂਦੇ ਹੋਏ ਉਨ੍ਹਾਂ ਨੂੰ ਜਾਗਰੂਕ ਕੀਤਾ ਜਾਵੇਗਾ| ਇਸ ਲਈ ਹਰੇਕ ਜ਼ਿਲ੍ਹਾ ਵਿਚ ਮਹਿਲਾ ਕਰਮਚਾਰੀਆਂ ਦੀ ਸਿੱਖਿਅਤ ਅਤੇ ਤਜੁਰਬਾਕਾਰੀ ਟੀਮ ਦੀ ਫੀਲਡ ਵਿਚ ਡਿਊਟੀ ਲਗਾਈ ਜਾਵੇਗੀ| ਉਨ੍ਹਾਂ ਦੱਸਿਆ ਕਿ ਸਮਾਜ ਵਿਚ ਮਹਿਲਾਵਾਂ ਤੇ ਪੁਰਖਾਂ ਵਿਚ ਇਕ ਦੂਜੇ ਦੇ ਪ੍ਰਤੀ ਆਦਰ ਤੇ ਸਨਮਾਨ ਦੀ ਭਾਵਨਾ ਨੂੰ ਜੋਰ ਦੇਣ ਲਈ ਹਰਿਆਣਾ ਪੁਲਿਸ ਵੱਲੋਂ ਲਿੰਗ ਸੰਵੇਦੀ ਪ੍ਰੋਗ੍ਰਾਮਾਂ ਦੀ ਰੂਪ-ਰੇਖਾ ਤਿਆਰ ਕੀਤੀ ਗਈ ਹੈ| ਇਸ ਦੌਰਾਨ ਸੂਬੇ ਦੇ ਹਰੇਕ ਜਿਲੇ ਵਿਚ ਤਜੁਰਬੇਕਾਰ ਸਿੱਖਿਅਤ ਮਹਿਲਾ ਪੁਲਿਸਕਰਮੀ ਸਕੂਲਾਂ, ਕਾਲਜਾਂ ਅਤੇ ਹੋਰ ਸੰਸਥਾਨਾਂ ਵਿਚ ਜਾ ਕੇ ਲੈਂਗਿਕ ਸੰਵੇਦਨਸ਼ੀਲਤਾ ਨਾਲ ਸਬੰਧਤ ਨੀਤੀਆਂ ਅਤੇ ਪ੍ਰਕਿਆਵਾਂ ਸਮੇਤ ਗੁਡ ਟਚ ਅਤੇ ਬੈਡ ਟਚ ਬਾਰੇ ਜਾਣਕਾਰੀ ਦੇਵੇਗੀ ਤਾਂ ਜੋ ਉਹ ਲਿੰਗ ਆਧਾਰਿਤ ਮੁੱਦਿਆਂ ਬਾਰੇ ਵਿਚ ਜਾਗਰੂਕ ਹੋਵੇ ਅਤੇ ਸਾਰੀਆਂ ਨੂੰ ਸੁਰੱਖਿਅਤ ਤੇ ਸਮਾਵੇਸ਼ੀ ਮਾਹੌਲ ਮਿਲੇ| ਇਸ ਦੇ ਨਾਲ ਹੀ ਟੀਮ ਸੰਸਥਾਵਾਂ ਵਿਚ ਮਹਿਲਾਵਾਂ ਨਾਲ ਸੰਪਰਕ ਵਿਚ ਰਹੇਗੀ ਤਾਂ ਜੋ ਮਹਿਲਾਵਾਂ ਬਿਨਾਂ ਡਰੇ ਆਪਣੀ ਸਮੱਸਿਆਵਾਂ ਨੂੰ ਉਨ੍ਹਾਂ ਨਾਲ ਸਾਂਝਾ ਕਰ ਸਕਨਗੀਆਂ| ਇਸ ਪਹਿਲ ਰਾਹੀਂ ਮਹਿਲਾਵਾਂ ਨੂੰ ਇਕ ਪਲੇਟਫਾਰਮ ਦੇਣ ਦਾ ਯਤਨ ਕੀਤਾ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਵਿਚ ਸੁਰੱਖਿਆ ਨੂੰ ਲੈਕੇ ਭਰੋਸੇ ਦੀ ਭਾਵਨਾ ਵੱਧੇ| ਇਸ ਦੌਰਾਨ ਸਕੂਲਾਂ ਅਤੇ ਕਾਲਜਾਂ ਦੇ ਬਾਹਰ ਛੇੜਛਾੜ ਕਰਨ ਵਾਲੇ ਸ਼ਰਾਰਤੀ ਅਨਸਰਾਂ ‘ਤੇ ਵੀ ਪੁਲਿਸ ਦੀ ਸਖਤ ਨਜਰ ਰਹੇਗੀ| ਡੀਆਈਜੀ ਮਹਿਲਾ ਸੁਰੱਖਿਆ ਨਾਜਨੀਨ ਭਸੀਨ ਨੇ ਦੱਸਿਆ ਕਿ ਮਹਿਲਾਵਾਂ ਦੇ ਵਿਰੁੱਧ ਅਪਰਾਧ ਨੂੰ ਰੋਕਣ ਲਈ ਪੂਰੇ ਸੂਬੇ ਵਿਚ 25 ਕੰਪਨੀਟਾਂ ਦੀ ਤੈਨਾਤੀ ਕੀਤੀ ਗਈ ਹੈ ਅਤੇ ਜਨਤਕ ਥਾਂਵਾਂ, ਪਬਲਿਕ ਟਰਾਂਸਪੋਰਟ ਅਤੇ ਛੇੜਛਾੜ ਵਾਲੇ ਹਾਟਸਪਾਟ ਖੇਤਰਾਂ ਵਿਚ ਰੈਗੂਲਰ ਤੌਰ ‘ਤੇ ਆਪਰੇਸ਼ਨ ਦੁਰਗਾ ਚਲਾਇਆ ਜਾ ਰਿਹਾ ਹੈ| ਇਸ ਤੋਂ ਇਲਾਵਾ, ਸੂਬੇ ਵਿਚ ਮਹਿਲਾਵਾਂ ਦੀ ਸੁਰੱਖਿਆ ਯਕੀਨੀ ਕਰਨ ਲਈ 46 ਪੈਟ੍ਰੋਲਿੰਗ ਵਾਹਨ ਵੱਖ ਤੋਂ ਲਗਾਇਆ ਗਿਆ ਹੈ| ਇਸ ਦੇ ਨਾਲ ਹੀ ਉਨ੍ਹਾਂ ਦਸਿਆ ਕਿ ਸੂਬੇ ਵਿਚ 33 ਮਹਿਲਾ ਪੁਲਿਸ (Police) ਥਾਣੇ ਸਥਾਪਿਤ ਕੀਤੇ ਗਏ ਹਨ| ਇੰਨ੍ਹਾਂ ਮਹਿਲਾ ਥਾਣਿਆਂ ‘ਤੇ ਪੀੜਿਤ ਮਹਿਲਾਵਾਂ ਦੇ ਕਾਨੂੰਨੀ ਮਾਰਗਦਰਸ਼ਨ ਲਈ ਹਰਿਆਣਾ ਕਾਨੂੰਨੀ ਸੇਵਾਵਾਂ ਐਥਾਰਿਟੀ ਵੱਲੋਂ ਮੁਫਤ ਕਾਨੂੰਨੀ ਮੱਦਦ ਮਹੱਈਆ ਕਰਵਾਈ ਜਾਂਦੀ ਹੈ| ਹਰੇਕ ਮਹਿਲਾ ਥਾਣੇ ‘ਤੇ ਸਲਾਹ ਕੇਂਦਰ ਵੀ ਤਿਆਰ ਕੀਤੇ ਗਏ ਹਨ ਜਿੱਥੇ ਮਹਿਲਾਵਾਂ ਬਿਨਾਂ ਝਿਝਕੇ ਆਪਣੀ ਗੱਲ ਰੱਖਦੇ ਹੋਏ ਮਾਰਗਦਰਸ਼ਨ ਲੈ ਸਕਦੀ ਹੈ| The post ਹਰਿਆਣਾ ਮਹਿਲਾ ਪੁਲਿਸ ਦੀ ਟੀਮ ਨੇ ਜ਼ਿਲ੍ਹਿਆਂ ਦੇ ਸਕੂਲਾਂ, ਕਾਲਜਾਂ ‘ਚ ਵੱਖ-ਵੱਖ ਸੈਸ਼ਨ ਲਗਾ ਕੇ ਕੀਤਾ ਜਾਗਰੂਕ appeared first on TheUnmute.com - Punjabi News. Tags:
|
CM ਮਾਨ ਤੇ ਕੇਜਰੀਵਾਲ ਵੱਲੋਂ 867 ਕਰੋੜ ਦੇ ਕੰਮਾਂ ਦਾ ਉਦਘਾਟਨ, ਮੈਡੀਕਲ ਕਾਲਜ-ਆਰਮੀ ਟਰੇਨਿੰਗ ਇੰਸਟੀਚਿਊਟ ਦਾ ਰੱਖਿਆ ਨੀਂਹ ਪੱਥਰ Saturday 18 November 2023 09:04 AM UTC+00 | Tags: aam-aadmi-party breaking-news cm-bhagwant-mann foundation-stone hoshiarpur kejriwal latest-news medical-college news punjab punjabi-news the-unmute-breaking-news ਚੰਡੀਗੜ੍ਹ, 18 ਨਵੰਬਰ 2023: ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਸ਼ਨੀਵਾਰ ਨੂੰ ਪੰਜਾਬ ਦੇ ਹੁਸ਼ਿਆਰਪੁਰ ਪਹੁੰਚੇ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮਿਲ ਕੇ ਇੱਥੇ 867 ਕਰੋੜ ਰੁਪਏ ਦੇ ਕੰਮਾਂ ਦਾ ਉਦਘਾਟਨ ਕੀਤਾ। ਇਨ੍ਹਾਂ ਵਿੱਚੋਂ ਜਿੱਥੇ ਕਈ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਅਤੇ ਕਈ ਮੁਕੰਮਲ ਹੋਏ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕੀਤੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੇ ਨਾਲ ਕਰੀਬ ਡੇਢ ਵਜੇ ਹੁਸ਼ਿਆਰਪੁਰ ਪਹੁੰਚੇ। ਭਗਵੰਤ ਮਾਨ ਨੇ ਕੇਜਰੀਵਾਲ ਨੂੰ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ। ਅਰਵਿੰਦ ਕੇਜਰੀਵਾਲ ਅਤੇ ਸੀਐਮ ਮਾਨ ਦੀ ਆਮਦ ਨੂੰ ਲੈ ਕੇ ਸੁਰੱਖਿਆ ਦੇ ਪ੍ਰਬੰਧ ਵੀ ਸਖ਼ਤ ਕਰ ਦਿੱਤੇ ਗਏ ਹਨ। ਇਸਦੇ ਨਾਲ ਹੀ ਹੁਸ਼ਿਆਰਪੁਰ ਵਿੱਚ ਨਵੇਂ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਅਤੇ ਆਰਮੀ ਟਰੇਨਿੰਗ ਇੰਸਟੀਚਿਊਟ ਦਾ ਨੀਂਹ ਪੱਥਰ ਵੀ ਰੱਖਿਆ ਗਿਆ | ਹੁਸ਼ਿਆਰਪੁਰ ਦੇ ਦੋ ਪਿੰਡਾਂ ਨੂੰ ਸੀਵਰੇਜ ਅਤੇ ਪਾਣੀ ਦੀ ਸਫਾਈ ਦੇ ਨਵੇਂ ਪ੍ਰੋਜੈਕਟ ਵੀ ਦਿੱਤੇ ਹਨ। ਜਿਸ ਨਾਲ ਗੰਦੇ ਪਾਣੀ ਦੀ ਨਿਕਾਸੀ ਦੇ ਨਾਲ-ਨਾਲ ਆਸ-ਪਾਸ ਦੇ ਇਲਾਕਿਆਂ ਵਿੱਚ ਸਾਫ਼ ਪਾਣੀ ਉਪਲਬਧ ਹੋਵੇਗਾ। ਦੋਵਾਂ ਆਗੂਆਂ ਨੇ 23 ਪਿੰਡਾਂ ਵਿੱਚ ਖਾਲੀ ਪਈ ਪੰਚਾਇਤੀ ਜ਼ਮੀਨ ਨੂੰ ਨੌਜਵਾਨਾਂ ਲਈ ਖੇਡ ਮੈਦਾਨਾਂ ਵਿੱਚ ਤਬਦੀਲ ਕਰਨ ਦਾ ਕੰਮ ਵੀ ਸ਼ੁਰੂ ਕਰਨ ਲਈ ਕਿਹਾ | The post CM ਮਾਨ ਤੇ ਕੇਜਰੀਵਾਲ ਵੱਲੋਂ 867 ਕਰੋੜ ਦੇ ਕੰਮਾਂ ਦਾ ਉਦਘਾਟਨ, ਮੈਡੀਕਲ ਕਾਲਜ-ਆਰਮੀ ਟਰੇਨਿੰਗ ਇੰਸਟੀਚਿਊਟ ਦਾ ਰੱਖਿਆ ਨੀਂਹ ਪੱਥਰ appeared first on TheUnmute.com - Punjabi News. Tags:
|
ਡੇਰਾ ਮੁਖੀ ਰਾਮ ਰਹੀਮ ਇੱਕ ਵਾਰ ਫਿਰ ਪੈਰੋਲ 'ਤੇ ਆ ਸਕਦੇ ਹਨ ਬਾਹਰ Saturday 18 November 2023 10:33 AM UTC+00 | Tags: ashram-barnawa bagpat breaking-news dera-head-ram-rahim news parole punjab-news ram-rahim rohtaks-sunaria-jail the-unmute-breaking-news ਚੰਡੀਗੜ੍ਹ, 18 ਨਵੰਬਰ 2023: ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਕਤਲ ਅਤੇ ਬਲਾਤਕਾਰ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ (Ram Rahim) ਇੱਕ ਵਾਰ ਫਿਰ ਬਰਨਾਵਾ ਦੇ ਆਸ਼ਰਮ ਵਿੱਚ ਪੈਰੋਲ 'ਤੇ ਬਾਹਰ ਆ ਸਕਦੇ ਹਨ। ਇਸ ਦੇ ਲਈ ਰੋਹਤਕ ਪ੍ਰਸ਼ਾਸਨ ਨੇ ਬਰਨਾਵਾ ‘ਚ ਪੈਰੋਲ ਦਾ ਸਮਾਂ ਬਿਤਾਉਣ ਦੌਰਾਨ ਬਾਗਪਤ ਪ੍ਰਸ਼ਾਸਨ ਤੋਂ ਉਸ ਦੇ ਵਿਵਹਾਰ ਦੀ ਰਿਪੋਰਟ ਮੰਗੀ ਹੈ। ਬਿਨੌਲੀ ਥਾਣੇ ਤੋਂ ਰਿਪੋਰਟ ਭੇਜ ਦਿੱਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਰਾਮ ਰਹੀਮ ਨੇ ਰੋਹਤਕ ਪ੍ਰਸ਼ਾਸਨ ਤੋਂ 21 ਦਿਨ ਦੀ ਪੈਰੋਲ ਮੰਗੀ ਗਈ ਹੈ | ਰਾਮ ਰਹੀਮ ਨੂੰ ਜੇਕਰ ਪੈਰੋਲ ਮਿਲਦੀ ਹੈ ਤਾਂ ਉਹ ਛੇਵੀਂ ਵਾਰ ਪੈਰੋਲ ‘ਤੇ ਬਾਹਰ ਆਉਣਗੇ | ਡੇਰਾ ਮੁਖੀ ਰਾਮ ਰਹੀਮ (Ram Rahim) ਪਿਛਲੇ ਸਾਲ 17 ਜੂਨ ਨੂੰ 30 ਦਿਨ, 15 ਅਕਤੂਬਰ ਨੂੰ 40 ਦਿਨ ਅਤੇ ਇਸ ਸਾਲ 21 ਜਨਵਰੀ ਨੂੰ 40 ਦਿਨ ਅਤੇ 20 ਜੁਲਾਈ ਨੂੰ 30 ਦਿਨਾਂ ਲਈ ਬਰਨਾਵਾ ਦੇ ਆਸ਼ਰਮ 'ਚ ਆਇਆ ਸੀ। ਪਰਿਵਾਰਕ ਮੈਂਬਰ ਅਤੇ ਉਸ ਦੀ ਮੂੰਹ ਬੋਲੀ ਧੀ ਹਨੀਪ੍ਰੀਤ ਵੀ ਉਸ ਦੇ ਨਾਲ ਸੀ । ਇੱਕ ਵਾਰ ਫਿਰ ਡੇਰਾ ਮੁਖੀ ਦੀ ਪੈਰੋਲ ਲਈ ਰੋਹਤਕ ਪ੍ਰਸ਼ਾਸਨ ਨੂੰ ਅਰਜ਼ੀ ਦਿੱਤੀ ਗਈ ਹੈ। The post ਡੇਰਾ ਮੁਖੀ ਰਾਮ ਰਹੀਮ ਇੱਕ ਵਾਰ ਫਿਰ ਪੈਰੋਲ 'ਤੇ ਆ ਸਕਦੇ ਹਨ ਬਾਹਰ appeared first on TheUnmute.com - Punjabi News. Tags:
|
ਮੋਹਾਲੀ ਪੁਲਿਸ ਨੇ ਗੋਲਡੀ ਬਰਾੜ ਦੇ ਤਿੰਨ ਸਾਥੀਆਂ ਨੂੰ ਕੀਤਾ ਗ੍ਰਿਫਤਾਰ Saturday 18 November 2023 10:44 AM UTC+00 | Tags: breaking-news crime goldy-brar latest-news lawrence-bishnoi mohali-news mohali-police news the-unmute-breaking-news ਚੰਡੀਗੜ੍ਹ, 18 ਨਵੰਬਰ 2023: ਮੋਹਾਲੀ ਪੁਲਿਸ (Mohali police) ਵੱਲੋਂ ਬਦਮਾਸ਼ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਤਿੰਨ ਸਾਥੀਆਂ ਨੂੰ ਗ੍ਰਿਫਤਾਰ ਕਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ । ਇਨ੍ਹਾਂ ‘ਚੋਂ ਇਕ ਨੂੰ ਮੋਹਾਲੀ ਤੋਂ ਗ੍ਰਿਫਤਾਰ ਕੀਤਾ ਗਿਆ ਸੀ, ਜਦਕਿ ਦੋ ਨੂੰ ਉੱਤਰ ਪ੍ਰਦੇਸ਼ ਅਤੇ ਹਰਿਆਣਾ ਤੋਂ ਗ੍ਰਿਫਤਾਰ ਕੀਤਾ ਗਿਆ ਸੀ।ਇਨ੍ਹਾਂ ਤਿੰਨਾਂ ‘ਤੇ ਟਰਾਈਸਿਟੀ ਵਿੱਚ ਲੋਕਾਂ ਨੂੰ ਡਰਾ ਧਮਕਾ ਕੇ ਪੈਸੇ ਵਸੂਲਣ ਦੇ ਦੋਸ਼ ਹਨ | ਪੁਲਿਸ ਇਨ੍ਹਾਂ ਤਿੰਨਾਂ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸੀਨੀਅਰ ਪੁਲਸ ਅਧਿਕਾਰੀ ਇਸ ਮਾਮਲੇ ‘ਚ ਪ੍ਰੈੱਸ ਕਾਨਫਰੰਸ ਕਰਨਗੇ। The post ਮੋਹਾਲੀ ਪੁਲਿਸ ਨੇ ਗੋਲਡੀ ਬਰਾੜ ਦੇ ਤਿੰਨ ਸਾਥੀਆਂ ਨੂੰ ਕੀਤਾ ਗ੍ਰਿਫਤਾਰ appeared first on TheUnmute.com - Punjabi News. Tags:
|
CM ਭਗਵੰਤ ਮਾਨ ਤੇ ਦਿੱਲੀ ਦੇ CM ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ 'ਚ 'ਵਿਕਾਸ ਕ੍ਰਾਂਤੀ' ਦੇ ਲਾਮਿਸਾਲ ਯੁੱਗ ਦੀ ਕੀਤੀ ਸ਼ੁਰੂਆਤ Saturday 18 November 2023 10:55 AM UTC+00 | Tags: aam-aadmi-party arvind-kejriwal bhagwant-mann breaking-news cm-bhagwant-mann latest-news news punjab punjab-government the-unmute-breaking-news the-unmute-punjabi-news vikas-kranti ਹੁਸ਼ਿਆਰਪੁਰ, 18 ਨਵੰਬਰ 2023: ਪੰਜਾਬ ਵਿੱਚ 'ਵਿਕਾਸ ਕ੍ਰਾਂਤੀ' (VIKAS KRANTI) ਦੇ ਲਾਮਿਸਾਲ ਯੁੱਗ ਦਾ ਪਿੜ ਬੰਨ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM BHAGWANT MANN) ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹੁਸ਼ਿਆਰਪੁਰ ਦੇ ਲੋਕਾਂ ਨੂੰ 867 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ/ਨੀਂਹ ਪੱਥਰ ਅਤੇ ਐਲਾਨ ਕਰ ਕੇ ਵੱਡਾ ਤੋਹਫ਼ਾ ਦਿੱਤਾ। ਦੋਵਾਂ ਆਗੂਆਂ ਨੇ 550 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਰਕਾਰੀ ਮੈਡੀਕਲ ਕਾਲਜ ਸਮੇਤ ਕਈ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ। ਸ਼ਹੀਦ ਊਧਮ ਸਿੰਘ ਦੇ ਨਾਂ ਉਤੇ ਬਣਨ ਵਾਲੇ ਇਸ ਕਾਲਜ ਵਿੱਚ ਐਮ.ਬੀ.ਬੀ.ਐਸ. ਦੀਆਂ 100 ਸੀਟਾਂ ਹੋਣਗੀਆਂ ਅਤੇ ਇਸ ਲਈ ਕੌਮੀ ਮੈਡੀਕਲ ਕਮਿਸ਼ਨ ਯੂ.ਜੀ.-ਐਮ.ਐਸ.ਆਰ.-2023 ਤਹਿਤ 420 ਬਿਸਤਰਿਆਂ ਵਾਲਾ ਹਸਪਤਾਲ ਲੋੜੀਂਦਾ ਹੋਵੇਗਾ। ਦੋਵਾਂ ਮੁੱਖ ਮੰਤਰੀਆਂ ਨੇ ਪਿੰਡ ਖੁਰਾਲਗੜ੍ਹ ਵਿੱਚ ਸ੍ਰੀ ਗੁਰੂ ਰਵੀਦਾਸ ਜੀ ਮੈਮੋਰੀਅਲ ਅਤੇ ਆਡੀਟੋਰੀਅਮ ਤੇ ਓਪਨ ਥੀਏਟਰ ਵੀ ਲੋਕਾਂ ਨੂੰ ਸਮਰਪਿਤ ਕੀਤਾ। ਦੋਵਾਂ ਮੁੱਖ ਮੰਤਰੀਆਂ ਨੇ ਕਿਹਾ ਕਿ 148 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਇਹ ਪ੍ਰਾਜੈਕਟ ਲੋਕਾਈ ਨੂੰ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ ਜੀਵਨ ਤੇ ਫਲਸਫ਼ੇ ਬਾਰੇ ਜਾਣੂੰ ਕਰਵਾਉਣ ਵਿੱਚ ਸਹਾਈ ਹੋਵੇਗਾ। ਇਸ ਦੌਰਾਨ ਦੋਵਾਂ ਆਗੂਆਂ ਨੇ 30.82 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਬਜਵਾੜਾ ਤੇ ਕਿਲਾ ਬੈਰੋਂ ਵਿੱਚ ਬਣਨ ਵਾਲੇ ਸੀਵਰੇਜ ਪ੍ਰਾਜੈਕਟ ਦਾ ਨੀਂਹ ਪੱਥਰ ਵੀ ਰੱਖਿਆ। ਉਨ੍ਹਾਂ ਹੁਸ਼ਿਆਰਪੁਰ ਵਿੱਚ ਫ਼ਰਦ ਕੇਂਦਰ ਨਾਲ ਤਹਿਸੀਲ ਇਮਾਰਤ ਦੇ ਨਿਰਮਾਣ ਦਾ ਵੀ ਨੀਂਹ ਪੱਥਰ ਰੱਖਿਆ, ਜਿਸ ਉਤੇ 5.29 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸ ਇਮਾਰਤ ਵਿੱਚ ਐਸ.ਡੀ.ਐਮ. ਦਫ਼ਤਰ, ਐਸ.ਡੀ.ਐਮ. ਅਦਾਲਤ, ਤਹਿਸੀਲ ਦਫ਼ਤਰ, ਤਹਿਸੀਲਦਾਰ ਅਦਾਲਤ, ਸਬ ਰਜਿਸਟਰੇਸ਼ਨ ਦਫ਼ਤਰ, ਕੰਟੀਨ, ਵੇਟਿੰਗ ਏਰੀਆ, ਮੀਟਿੰਗ ਰੂਮ, ਫ਼ਰਦ ਕੇਂਦਰ, ਰਿਕਾਰਡ ਰੂਮ ਅਤੇ ਹੋਰ ਸਹੂਲਤਾਂ ਹੋਣਗੀਆਂ। ਇਸੇ ਤਰ੍ਹਾਂ ਮੁਹੱਲਾ ਕੱਚਾ ਟੋਭਾ, ਨਿਊ ਸ਼ਾਂਤੀ ਨਗਰ, ਪ੍ਰੇਮਗੜ੍ਹ, ਨਿਊ ਬੈਂਕ ਕਲੋਨੀ ਅਤੇ ਬੂਥਗੜ੍ਹ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਨਿਰਵਿਘਨ ਸਪਲਾਈ ਲਈ 1.94 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਵੀ ਰੱਖਿਆ ਗਿਆ। ਦੋਵਾਂ ਆਗੂਆਂ ਨੇ ਬਾਲਾਪੀਰ ਰੋਡ, ਟਾਂਡਾ ਰੋਡ ਤੋਂ ਮੁੱਖ ਸੜਕ ਬੇਗੋਵਾਲ ਦੇ ਨਿਰਮਾਣ ਅਤੇ ਬੇਗੋਵਾਲ ਸ਼ਹਿਰ ਵਿੱਚ ਨਾਲੇ ਦੇ ਦੋਵੇਂ ਪਾਸੇ ਇੰਟਰਲਾਕਿੰਗ ਟਾਇਲਾਂ ਲਾਉਣ ਦੇ ਪ੍ਰਾਜੈਕਟ ਦਾ ਵੀ ਨੀਂਹ ਪੱਥਰ ਰੱਖਿਆ, ਜਿਸ ਉਤੇ 1.52 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸੇ ਤਰ੍ਹਾਂ ਫਗਵਾੜਾ ਵਿੱਚ ਵੀ 14 ਕਰੋੜ ਰੁਪਏ ਦੇ ਵੱਖ੍ਵੱਖ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਗਿਆ। ਗੜ੍ਹਸ਼ੰਕਰ ਵਿਖੇ 1.36 ਕਰੋੜ ਰੁਪਏ ਦੀ ਲਾਗਤ ਨਾਲ 100 ਫੀਸਦੀ ਵਾਟਰ ਸਪਲਾਈ ਪਾਈਪ ਲਾਈਨ ਵਿਛਾਉਣ ਦਾ ਨੀਂਹ ਪੱਥਰ ਵੀ ਰੱਖਿਆ ਗਿਆ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਦੋਵਾਂ ਮੁੱਖ ਮੰਤਰੀਆਂ ਨੇ 22.68 ਕਰੋੜ ਰੁਪਏ ਦੀ ਲਾਗਤ ਨਾਲ ਸਾਰੇ ਜ਼ਿਲ੍ਹਿਆਂ ਵਿੱਚ ਖਾਲੀ ਪਈਆਂ ਪੰਚਾਇਤੀ ਜ਼ਮੀਨਾਂ ਤੇ ਚਾਰ ਏਕੜ ਰਕਬੇ ਵਿੱਚ ਖੇਡ ਮੈਦਾਨਾਂ ਦੀ ਉਸਾਰੀ ਲਈ ਇਕ ਵੱਡੇ ਪ੍ਰਾਜੈਕਟ ਦੀ ਸ਼ੁਰੂਆਤ ਵੀ ਕੀਤੀ। ਦੋਵਾਂ ਆਗੂਆਂ ਨੇ ਹਥਿਆਰਬੰਦ ਸੈਨਾਵਾਂ ਦੇ ਭਰਤੀ ਇਮਤਿਹਾਨਾਂ ਲਈ ਲੜਕਿਆਂ ਅਤੇ ਲੜਕੀਆਂ ਦੀ ਸਿਖਲਾਈ ਲਈ 26.96 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਗਏ ਐਸ. ਬਹਾਦਰ ਅਮੀ ਚੰਦ ਸੋਨੀ ਇੰਸਟੀਚਿਊਟ ਦਾ ਉਦਘਾਟਨ ਵੀ ਕੀਤਾ ਤਾਂ ਜੋ ਨੌਜਵਾਨਾਂ ਨੂੰ ਹਥਿਆਰਬੰਦ ਸੈਨਾਵਾਂ ਵਿੱਚ ਦਾਖਲਾ ਲੈਣ ਦੀ ਸਹੂਲਤ ਦਿੱਤੀ ਜਾ ਸਕੇ। ਉਨ੍ਹਾਂ ਨੇ 5.75 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਗਏ 30 ਬਿਸਤਰਿਆਂ ਵਾਲੇ ਮਦਰ ਐਂਡ ਚਾਈਲਡ ਹਸਪਤਾਲ ਵਿੰਗ ਲਈ ਨਵੀਂ ਇਮਾਰਤ ਵੀ ਸਮਰਪਿਤ ਕੀਤੀ। ਦੋਵਾਂ ਮੁੱਖ ਮੰਤਰੀਆਂ (CM BHAGWANT MANN) ਨੇ ਗੜ੍ਹਸ਼ੰਕਰ ਵਿਖੇ 0.80 ਕਰੋੜ ਦੀ ਲਾਗਤ ਨਾਲ ਹਾਲ ਹੀ ਵਿੱਚ ਅੱਪਗ੍ਰੇਡ ਕੀਤਾ ਸਬ ਡਿਵੀਜ਼ਨ ਹਸਪਤਾਲ ਵੀ ਲੋਕਾਂ ਨੂੰ ਸਮਰਪਿਤ ਕੀਤਾ। ਇਸੇ ਤਰ੍ਹਾਂ ਮਾਹਿਲਪੁਰ ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕ ਨੂੰ ਵੀ ਦੋਵਾਂ ਮੁੱਖ ਮੰਤਰੀਆਂ ਵੱਲੋਂ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ 0.5 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਇਹ ਕਲੀਨਿਕ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਸਹਾਈ ਸਿੱਧ ਹੋਵੇਗਾ। ਦੋਵਾਂ ਆਗੂਆਂ ਨੇ ਹਰਿਆਣਾ ਨਗਰ ਕੌਂਸਲ ਲਈ 3.14 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਦੀ ਸਹੂਲਤ ਦੇਣ ਦਾ ਵੀ ਐਲਾਨ ਕੀਤਾ। ਦੋਵਾਂ ਮੁੱਖ ਮੰਤਰੀਆਂ ਨੇ 500 ਵਿਅਕਤੀਆਂ ਦੀ ਸਮਰੱਥਾ ਵਾਲਾ ਮਲਟੀਪਰਪਜ਼ ਹਾਲ ਵੀ ਦਸੂਹਾ ਦੇ ਲੋਕਾਂ ਨੂੰ ਸਮਰਪਿਤ ਕੀਤਾ, ਜਿੱਥੇ ਲੋਕ ਮਾਮੂਲੀ ਕੀਮਤ ਉਤੇ ਵਿਆਹ, ਸਮਾਗਮ, ਇਕੱਠ, ਮੀਟਿੰਗਾਂ ਅਤੇ ਹੋਰ ਕੰਮ ਕਰ ਸਕਣਗੇ। ਇਹ ਪ੍ਰਾਜੈਕਟ 1.42 ਕਰੋੜ ਰੁਪਏ ਦੀ ਲਾਗਤ ਨਾਲ ਪੂਰਾ ਕੀਤਾ ਗਿਆ ਹੈ। ਇਸੇ ਤਰ੍ਹਾਂ ਜਲ ਸਪਲਾਈ ਸਕੀਮ ਲਈ 100 ਕਰੋੜ ਰੁਪਏ ਦੀ ਲਾਗਤ ਆਈ ਹੈ। ਕਾਲੋਵਾਲ ਅਤੇ ਮੀਰਪੁਰ ਕੋਟਲੀ ਦੇ ਲੋਕਾਂ ਨੂੰ 1.59 ਕਰੋੜ ਰੁਪਏ ਦੀ ਲਾਗਤ ਵਾਲੇ ਟਿਊਬਵੈੱਲ, ਸਿਵਲ ਵਰਕ ਅਤੇ ਓਐਚਐਸਆਰ ਪ੍ਰਾਜੈਕਟ ਤੋਹਫੇ ਵਜੋਂ ਦਿੱਤੇ ਗਏ ਹਨ। ਟਾਹਲੀ ਅਤੇ ਬਘੌਰਾ (ਚੱਬੇਵਾਲ) ਦੇ ਲੋਕਾਂ ਨੂੰ ਕ੍ਰਮਵਾਰ 0.15 ਕਰੋੜ ਅਤੇ 0.20 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਟਿਊਬਵੈੱਲ ਦੀ ਤੋਹਫਾ ਦਿੱਤਾ ਗਿਆ। ਲੋਕਾਂ ਨੂੰ ਪੀਣ ਯੋਗ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਦੋਵਾਂ ਮੁਖ ਮੰਤਰੀਆਂ ਨੇ ਮੁਕੇਰੀਆਂ ਦੇ ਸੀਬੋ ਚੈਕ, ਭੋਜਪੁਰ, ਅਬਦੁੱਲਾਪੁਰ ਅਤੇ ਕਾਲੂ ਚਾਂਗ ਪਿੰਡਾਂ ਦੇ ਵਸਨੀਕਾਂ ਨੂੰ 1.85 ਕਰੋੜ ਰੁਪਏ ਦੀ ਲਾਗਤ ਨਾਲ ਟਿਊਬਵੈੱਲ, ਸਿਵਲ ਵਰਕ ਅਤੇ ਓ.ਐਚ.ਐਸ.ਆਰ ਸਮੇਤ ਜਲ ਸਪਲਾਈ ਸਕੀਮ ਦਾ ਤੋਹਫ਼ਾ ਵੀ ਦਿੱਤਾ। ਉਨ੍ਹਾਂ ਨੇ ਢਿਲਵਾਂ ਸ਼ਹਿਰ ਵਿੱਚ 1.53 ਕਰੋੜ ਰੁਪਏ ਅਤੇ ਨਡਾਲਾ ਸ਼ਹਿਰ ਵਿੱਚ 1.18 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਅਤੇ ਐਨ.ਪੀ. ਭੁਲੱਥ ਵਿੱਚ ਨਵੇਂ ਬਣੇ ਕਲਸਟਰ ਫਾਇਰ ਬ੍ਰਿਗੇਡ ਦਫ਼ਤਰ ਦਾ ਉਦਘਾਟਨ ਕੀਤਾ। ਜੋ ਕਿ 0.45 ਕਰੋੜ ਰੁਪਏ ਦੀ ਲਾਗਤ ਨਾਲ ਹੋਰ ਗੁਆਂਢੀ ਯੂ.ਐਲ.ਬੀਜ਼ ਨਡਾਲਾ, ਢਿੱਲਵਾਂ ਅਤੇ ਬੇਗੋਵਾਲ ਨੂੰ ਅਤੇ ਇਕ ਕਰੋੜ ਰੁਪਏ ਦੀ ਲਾਗਤ ਨਾਲ ਨਡਾਲਾ, ਢਿੱਲਵਾਂ, ਭੁਲੱਥ ਅਤੇ ਬੇਗੋਵਾਲ ਦੇ ਆਮ ਆਦਮੀ ਕਲੀਨਿਕਾਂ ਨੂੰ ਜੋੜੇਗਾ। ਦੋਵਾਂ ਮੁੱਖ ਮੰਤਰੀਆਂ ਨੇ ਹੁਸ਼ਿਆਰਪੁਰ ਦੇ ਲਾਜਵੰਤੀ ਆਊਟਡੋਰ ਸਟੇਡੀਅਮ ਵਿੱਚ ਅੱਠ ਲੇਨ ਅਥਲੈਟਿਕਸ ਸਿੰਥੈਟਿਕ ਟਰੈਕ ਅਤੇ ਸਰਕਾਰੀ ਕਾਲਜ, ਟਾਂਡਾ ਵਿੱਚ ਛੇ-ਛੇ ਕਰੋੜ ਰੁਪਏ ਦੀ ਲਾਗਤ ਨਾਲ ਅੱਠ ਲੇਨ ਅਥਲੈਟਿਕਸ ਸਿੰਥੈਟਿਕ ਟਰੈਕ ਬਣਾਉਣ ਦੀ ਯੋਜਨਾ ਦਾ ਵੀ ਐਲਾਨ ਕੀਤਾ। ਉਨ੍ਹਾਂ ਹੁਸ਼ਿਆਰਪੁਰ ਵਿੱਚ 6.77 ਕਰੋੜ ਦੀ ਲਾਗਤ ਨਾਲ ਜ਼ਿਲ੍ਹਾ ਹਸਪਤਾਲ ਦੀ ਇਮਾਰਤ ਦੀ ਮੁਰੰਮਤ ਅਤੇ ਨਵੀਨੀਕਰਨ ਦਾ ਵੀ ਐਲਾਨ ਕੀਤਾ। ਇਸੇ ਤਰ੍ਹਾਂ ਉਨ੍ਹਾਂ ਕਮਿਊਨਿਟੀ ਹੈਲਥ ਸੈਂਟਰ ਗੜ੍ਹਦੀਵਾਲਾ ਨੂੰ 8.05 ਕਰੋੜ ਰੁਪਏ ਦੀ ਲਾਗਤ ਨਾਲ ਅੱਪਗ੍ਰੇਡ ਕਰਨ, ਸੀ.ਐਚ.ਸੀ ਟਾਂਡਾ ਨੂੰ 2.40 ਕਰੋੜ ਰੁਪਏ ਦੀ ਲਾਗਤ ਨਾਲ ਅੱਪਗ੍ਰੇਡ ਕਰਨ ਅਤੇ ਸੀ.ਐਚ.ਸੀ ਬੁੱਢਾਬਾਦ ਨੂੰ 2.26 ਕਰੋੜ ਰੁਪਏ ਦੀ ਲਾਗਤ ਨਾਲ ਅੱਪਗ੍ਰੇਡ ਕਰਨ ਦਾ ਐਲਾਨ ਕੀਤਾ। ਦੋਵਾਂ ਮੁੱਖ ਮੰਤਰੀਆਂ ਨੇ ਇਹ ਵੀ ਕਿਹਾ ਕਿ ਟਾਂਡਾ ਵਿਖੇ ਪੰਜ ਕਰੋੜ ਰੁਪਏ ਦੀ ਲਾਗਤ ਨਾਲ ਐਸ.ਡੀ.ਐਮ. ਦਫ਼ਤਰ ਅਤੇ ਅਦਾਲਤ, ਤਹਿਸੀਲਦਾਰ ਦਫ਼ਤਰ ਅਤੇ ਕਚਹਿਰੀ, ਵੇਟਿੰਗ ਏਰੀਆ, ਮੀਟਿੰਗ ਹਾਲ, ਫ਼ਰਦ ਕੇਂਦਰ, ਰਿਕਾਰਡ ਰੂਮ ਅਤੇ ਹੋਰ ਸਹੂਲਤਾਂ ਨਾਲ ਨਵੀਂ ਤਹਿਸੀਲ ਦੀ ਇਮਾਰਤ ਬਣਾਈ ਜਾਵੇਗੀ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਖਰਖਾਣ, ਪਿੱਪਲਵਾਲਾ, ਬੂਥਗੜ੍ਹ, ਨਾਰੀ, ਸਿੰਘਪੁਰ, ਭਾਮ, ਢੱਡੇ ਕਟਵਾਲ, ਹਰਸਾ ਮਾਨਸਰ, ਅੰਬਾਲਾ ਜੱਟਾਂ, ਕੋਈ, ਝੱਜ, ਕੁਰਾਲਾ ਕਲਾਂ, ਤਲਵੰਡੀ ਡੱਡੀਆਂ, ਬਾਬਕ, ਭੰਬੋਤਰ, ਚਮੂਹੀ, ਸਾਠਵਾਂ, ਸੰਸਾਰਪੁਰ, ਸਫਦਰਪੁਰ, ਤਲਵਾੜਾ ਸਿਟੀ, ਰਾਮਗੜ੍ਹ ਸੀਕਰੀ, ਦਾਰਾਪੁਰ, ਬਹੇੜਾ, ਮਸਤਪੁਰ, ਮਿਰਜ਼ਾਪੁਰ ਖਡਿਆਲਾ, ਭਾਗੋਵਾਲ ਅਤੇ ਮਾਹਿਲਪੁਰ ਵਿਖੇ 6.96 ਕਰੋੜ ਦੀ ਲਾਗਤ ਨਾਲ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ। ਇਸੇ ਤਰ੍ਹਾਂ ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ-1, ਭੂੰਗਾ, ਟਾਂਡਾ, ਦਸੂਹਾ ਅਤੇ ਸ੍ਰੀ ਹਰਗੋਬਿੰਦਪੁਰ ਬਲਾਕਾਂ ਵਿਖੇ ਨਵੀਆਂ ਲਾਇਬ੍ਰੇਰੀਆਂ ਖੋਲ੍ਹਣ ਉਤੇ 2.56 ਕਰੋੜ ਰੁਪਏ ਖਰਚੇ ਜਾਣਗੇ।
The post CM ਭਗਵੰਤ ਮਾਨ ਤੇ ਦਿੱਲੀ ਦੇ CM ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ‘ਚ 'ਵਿਕਾਸ ਕ੍ਰਾਂਤੀ' ਦੇ ਲਾਮਿਸਾਲ ਯੁੱਗ ਦੀ ਕੀਤੀ ਸ਼ੁਰੂਆਤ appeared first on TheUnmute.com - Punjabi News. Tags:
|
ਵੀਰੰਗਨਾ ਝਲਕਾਰੀ ਬਾਈ ਦੇ ਜਨਮ ਦਿਨ ਮੌਕੇ ਪਲਵਲ ਵਿੱਚ ਰਾਜ ਪੱਧਰੀ ਸਮਾਗਮ Saturday 18 November 2023 11:03 AM UTC+00 | Tags: breaking-news haryana jhalkaribai jhalkari-bai jhansi-ki-rani news palwal ਚੰਡੀਗੜ, 18 ਨਵੰਬਰ 2023: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੀ ਅਗਵਾਈ ਵਿਚ ਹਰਿਆਣਾ ਸਰਕਾਰ ਨੇ ਸੰਤ ਮਹਾਪੁਰਸ਼ ਸਨਮਾਨ ਦੇ ਤਹਿਤ ਮਹਾਨ ਸੰਤਾਂ ਅਤੇ ਮਹਾਪੁਰਖਾਂ ਦੇ ਨਾਲ-ਨਾਲ ਬਹਾਦਰ ਔਰਤਾਂ ਦੀਆਂ ਸਿੱਖਿਆਵਾਂ ਅਤੇ ਸੰਦੇਸ਼ਾਂ ਨੂੰ ਲੋਕਾਂ ਤੱਕ ਪਹੁੰਚਾਉਣ ਦੀ ਪਹਿਲ ਕੀਤੀ ਹੈ। ਵਿਚਾਰ ਪ੍ਰਚਾਰ ਪ੍ਰਸਾਰ ਯੋਜਨਾ। ਇਸੇ ਲੜੀ ਨੂੰ ਅੱਗੇ ਵਧਾਉਂਦੇ ਹੋਏ 20 ਨਵੰਬਰ ਨੂੰ ਪਲਵਲ ਵਿੱਚ ਰਾਜ ਪੱਧਰੀ ਝਲਕਾਰੀ ਬਾਈ (Jhalkari Bai) ਜਯੰਤੀ ਸਮਾਗਮ ਕਰਵਾਇਆ ਗਿਆ । ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਮੁੱਖ ਮੰਤਰੀ ਮਨੋਹਰ ਲਾਲ ਸ਼ਿਰਕਤ ਕਰਨਗੇ। ਬਹਾਦਰ ਔਰਤ ਝਲਕਾਰੀ ਬਾਈ (Jhalkari Bai) ਰਾਣੀ ਝਾਂਸੀ ਲਕਸ਼ਮੀਬਾਈ ਦੀ ਫ਼ੌਜ ਵਿੱਚ ਇੱਕ ਸੀਨੀਅਰ ਅਹੁਦੇਦਾਰ ਸੀ ਅਤੇ ਆਜ਼ਾਦੀ ਦੇ ਪਹਿਲੇ ਸੰਘਰਸ਼ ਵਿੱਚ ਉਨ੍ਹਾਂ ਨੇ ਆਪਣੀ ਜਾਨ ਜੋਖ਼ਮ ਵਿੱਚ ਪਾ ਕੇ ਦੇਸ਼ ਲਈ ਮਹਾਨ ਕੁਰਬਾਨੀ ਦਿੱਤੀ ਸੀ। ਸਿਰਫ 27-28 ਸਾਲ ਦੀ ਉਮਰ ਹੋਣ ਦੇ ਬਾਵਜੂਦ ਝਲਕਾਰੀ ਦੀ ਬਹਾਦਰੀ ਦਾ ਅਜਿਹਾ ਮਾਣ ਭਾਰਤੀ ਔਰਤਾਂ ਨੂੰ ਮਿਲਿਆ ਹੈ, ਜਿਸ ਦੀ ਚਮਕ ਅੱਜ ਵੀ ਬਰਕਰਾਰ ਹੈ। ਦੇਸ਼ ਉਸ ਬਹਾਦਰ ਔਰਤ ਝਲਕਾਰੀ ਬਾਈ ਦਾ ਹਮੇਸ਼ਾ ਰਿਣੀ ਰਹੇਗਾ ਜਿਸ ਨੇ ਭਾਰਤ ਦੀ ਪੂਰਨ ਆਜ਼ਾਦੀ ਦੇ ਸੁਪਨੇ ਨੂੰ ਪੂਰਾ ਕਰਨ ਲਈ ਮਹਾਨ ਕੁਰਬਾਨੀ ਦਿੱਤੀ। ਮਨੋਹਰ ਲਾਲ ਨੇ ਕਿਹਾ ਕਿ ਜੋ ਸਮਾਜ ਅਤੇ ਰਾਸ਼ਟਰ ਆਪਣੇ ਸ਼ਹੀਦਾਂ ਦਾ ਸਤਿਕਾਰ ਕਰਦਾ ਹੈ ਅਤੇ ਉਨ੍ਹਾਂ ਦੀ ਭਲਾਈ ਲਈ ਹਮੇਸ਼ਾ ਸੁਚੇਤ ਰਹਿੰਦਾ ਹੈ, ਉਹ ਹਮੇਸ਼ਾ ਖੁਸ਼ਹਾਲੀ ਅਤੇ ਤਰੱਕੀ ਵੱਲ ਵਧਦਾ ਹੈ। ਸਾਨੂੰ ਆਪਣੇ ਸ਼ਹੀਦਾਂ ਨੂੰ ਹਮੇਸ਼ਾ ਸਤਿਕਾਰ ਨਾਲ ਯਾਦ ਕਰਨਾ ਚਾਹੀਦਾ ਹੈ। ਸਾਡੇ ਬਹਾਦਰ ਸੈਨਿਕਾਂ ਅਤੇ ਦੇਸ਼ ਭਗਤਾਂ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਜੋ ਸ਼ਹਾਦਤਾਂ ਦਿੱਤੀਆਂ ਹਨ। ਸਾਡੀ ਕੌਮ ਹਮੇਸ਼ਾ ਉਸ ਦੀ ਰਿਣੀ ਅਤੇ ਸ਼ੁਕਰਗੁਜ਼ਾਰ ਰਹੇਗੀ। ਵਰਨਣਯੋਗ ਹੈ ਕਿ ਹੁਣ ਤੱਕ ਰਾਜ ਭਰ ਵਿੱਚ ਸਰਕਾਰ ਵੱਲੋਂ ਸੰਤ ਮਹਾਂਪੁਰਸ਼ ਸਨਮਾਨ ਅਤੇ ਚਿੰਤਨ ਪ੍ਰਸਾਰ ਯੋਜਨਾ ਤਹਿਤ ਕਈ ਪ੍ਰੋਗਰਾਮ ਕਰਵਾਏ ਜਾ ਚੁੱਕੇ ਹਨ। ਇਨ੍ਹਾਂ ਪ੍ਰੋਗਰਾਮਾਂ ਦਾ ਉਦੇਸ਼ ਸਮਾਜ ਦੇ ਮਹਾਨ ਸੰਤਾਂ ਅਤੇ ਮਹਾਤਮਾਵਾਂ ਨੂੰ ਸਨਮਾਨਿਤ ਕਰਨਾ ਅਤੇ ਉਨ੍ਹਾਂ ਦੁਆਰਾ ਸਮਾਜ ਦੇ ਹਿੱਤ ਵਿੱਚ ਕੀਤੇ ਗਏ ਕਾਰਜਾਂ ਨੂੰ ਸਮਾਜ ਦੇ ਸਾਹਮਣੇ ਪੇਸ਼ ਕਰਨਾ ਹੈ। ਸਰਕਾਰ ਇਨ੍ਹਾਂ ਮਹਾਪੁਰਖਾਂ ਦੇ ਨਕਸ਼ੇ-ਕਦਮਾਂ ‘ਤੇ ਚੱਲ ਕੇ ਆਮ ਆਦਮੀ ਲਈ ਕੰਮ ਕਰ ਰਹੀ ਹੈ। ਸੱਤਾ ਦਾ ਆਨੰਦ ਮਾਣਨ ਦੀ ਬਜਾਏ ਇਹ ਸਰਕਾਰ ਸਮਾਜ ਦੇ ਆਖਰੀ ਵਿਅਕਤੀ ਦੇ ਵਿਕਾਸ ਲਈ ਯਤਨਸ਼ੀਲ ਹੈ। The post ਵੀਰੰਗਨਾ ਝਲਕਾਰੀ ਬਾਈ ਦੇ ਜਨਮ ਦਿਨ ਮੌਕੇ ਪਲਵਲ ਵਿੱਚ ਰਾਜ ਪੱਧਰੀ ਸਮਾਗਮ appeared first on TheUnmute.com - Punjabi News. Tags:
|
ਭਾਰਤ ਨੇ ਯੋਗ ਦੇ ਰੂਪ 'ਚ ਸਮੁੱਚੀ ਮਨੁੱਖਤਾ ਨੂੰ ਇੱਕ ਅਨਮੋਲ ਤੋਹਫ਼ਾ ਦਿੱਤਾ: ਦੇਵੇਂਦਰ ਸਿੰਘ ਬਬਲੀ Saturday 18 November 2023 11:10 AM UTC+00 | Tags: breaking-news devendra-singh-babli haryana-panchyat-minister health humanity latest-news new news yoga yoga-diwas ਚੰਡੀਗੜ, 18 ਨਵੰਬਰ 2023: ਹਰਿਆਣਾ ਦੇ ਵਿਕਾਸ ਅਤੇ ਪੰਚਾਇਤ ਮੰਤਰੀ ਦੇਵੇਂਦਰ ਸਿੰਘ ਬਬਲੀ ਨੇ ਕਿਹਾ ਕਿ ਯੋਗ (Yoga) ਭਾਰਤ ਵੱਲੋਂ ਸਮੁੱਚੀ ਮਨੁੱਖਤਾ ਲਈ ਇੱਕ ਅਨਮੋਲ ਤੋਹਫਾ ਹੈ। ਯੋਗਾ ਇੱਕ ਸਿਹਤਮੰਦ ਜੀਵਨ ਅਤੇ ਮਨ ਅਤੇ ਸਰੀਰ ਵਿੱਚ ਸੰਪੂਰਨ ਸੰਤੁਲਨ ਦੀ ਕੁੰਜੀ ਹੈ। ਵਿਕਾਸ ਤੇ ਪੰਚਾਇਤ ਮੰਤਰੀ ਨੇ ਸ਼ਨੀਵਾਰ ਨੂੰ ਟੋਹਾਣਾ ਯੋਗਾ ਦਿਵਿਆ ਮੰਦਿਰ ਵਿਖੇ ਕਰਵਾਏ 50ਵੇਂ ਸਲਾਨਾ ਯੋਗਾ ਮਹੋਤਸਵ ਨੂੰ ਸੰਬੋਧਨ ਕਰਦਿਆਂ ਇਹ ਗੱਲ ਕਹੀ। ਉਨ੍ਹਾਂ ਕਿਹਾ ਕਿ ਯੋਗ ਜੀਵਨ ਜਿਊਣ ਦਾ ਮਹਾਨ ਫਲਸਫਾ ਹੈ। ਯੋਗ ਵਿਅਕਤੀ ਦੇ ਸਰੀਰ, ਮਨ, ਭਾਵਨਾਵਾਂ ਅਤੇ ਊਰਜਾ ਅਨੁਸਾਰ ਪ੍ਰਭਾਵ ਪਾਉਂਦਾ ਹੈ ਅਤੇ ਵਿਅਕਤੀ ਅਧਿਆਤਮਿਕ ਹੋ ਕੇ ਪਰਮਾਤਮਾ ਨਾਲ ਜੁੜ ਜਾਂਦਾ ਹੈ। ਯੋਗ ਅਨੁਸ਼ਾਸਨ, ਸਮਰਪਣ ਹੈ, ਅਤੇ ਜੀਵਨ ਭਰ ਇਸਦਾ ਪਾਲਣ ਕਰਨਾ ਚਾਹੀਦਾ ਹੈ। ਯੋਗ (Yoga) ਉਮਰ, ਰੰਗ, ਜਾਤ, ਸੰਪਰਦਾ, ਧਰਮ, ਅਮੀਰੀ, ਗਰੀਬੀ, ਪ੍ਰਾਂਤ ਅਤੇ ਸਰਹੱਦ ਦੇ ਭੇਦ ਤੋਂ ਪਰੇ ਹੈ। ਵਿਕਾਸ ਅਤੇ ਪੰਚਾਇਤ ਮੰਤਰੀ ਨੇ ਕਿਹਾ ਕਿ ਯੋਗ ਸਾਡੀ ਪ੍ਰਾਚੀਨ ਪਰੰਪਰਾ ਅਤੇ ਸੱਭਿਆਚਾਰ ਦੀ ਵਿਰਾਸਤ ਹੈ ਅਤੇ ਇਹ ਮਨ ਅਤੇ ਸਰੀਰ ਦੀ ਏਕਤਾ ਦਾ ਪ੍ਰਤੀਕ ਹੈ। ਉਨ੍ਹਾਂ ਦੱਸਿਆ ਕਿ ਯੋਗਾ ਦਿਵਿਆ ਮੰਦਰ ਵਿੱਚ ਰੋਜ਼ਾਨਾ ਯੋਗਾ ਦਾ ਅਭਿਆਸ ਕੀਤਾ ਜਾਂਦਾ ਹੈ। ਜੇਕਰ ਅਸੀਂ ਯੋਗ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾ ਲੈਂਦੇ ਹਾਂ ਤਾਂ ਅਸੀਂ ਬੀਮਾਰ ਨਹੀਂ ਹੋ ਸਕਦੇ। ਸਿਹਤਮੰਦ ਜੀਵਨ ਜਿਊਣ ਲਈ ਸਰੀਰ, ਮਨ ਅਤੇ ਆਤਮਾ ਦਾ ਤੰਦਰੁਸਤ ਹੋਣਾ ਜ਼ਰੂਰੀ ਹੈ। The post ਭਾਰਤ ਨੇ ਯੋਗ ਦੇ ਰੂਪ ‘ਚ ਸਮੁੱਚੀ ਮਨੁੱਖਤਾ ਨੂੰ ਇੱਕ ਅਨਮੋਲ ਤੋਹਫ਼ਾ ਦਿੱਤਾ: ਦੇਵੇਂਦਰ ਸਿੰਘ ਬਬਲੀ appeared first on TheUnmute.com - Punjabi News. Tags:
|
ਲੁਧਿਆਣਾ 'ਚ ਕੱਪੜਾ ਕਾਰੋਬਾਰੀ ਨੂੰ ਅਗਵਾ ਕਰਕੇ ਪੱਟ 'ਤੇ ਮਾਰੀ ਗੋਲੀ, ਸੜਕ 'ਤੇ ਸੁੱਟ ਕੇ ਹੋਏ ਫ਼ਰਾਰ Saturday 18 November 2023 11:25 AM UTC+00 | Tags: crime kiddnap latest-news news the-unmute-breaking-news the-unmute-latest-news ਚੰਡੀਗੜ, 18 ਨਵੰਬਰ 2023: ਲੁਧਿਆਣਾ ‘ਚ ਦੇਰ ਰਾਤ ਕੱਪੜਾ ਕਾਰੋਬਾਰੀ ਨੂੰ ਉਸ ਦੀ ਫੈਕਟਰੀ ਦੇ ਬਾਹਰੋਂ ਬਦਮਾਸ਼ਾਂ ਨੇ ਅਗਵਾ ਕਰ ਲਿਆ। ਇਸ ਤੋਂ ਬਾਅਦ ਬਦਮਾਸ਼ਾਂ ਨੇ ਪਰਿਵਾਰ ਤੋਂ ਫਿਰੌਤੀ ਦੀ ਮੰਗ ਕੀਤੀ। ਪਰਿਵਾਰ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਜਦੋਂ ਬਦਮਾਸ਼ਾਂ ਨੂੰ ਪਤਾ ਲੱਗਾ ਕਿ ਪੁਲਿਸ ਨੇ ਉਨ੍ਹਾਂ ਨੂੰ ਫੜਨ ਲਈ ਜਾਲ ਵਿਛਾ ਦਿੱਤਾ ਹੈ ਤਾਂ ਉਨ੍ਹਾਂ ਨੇ ਵਪਾਰੀ ਨੂੰ ਗੋਲੀ ਮਾਰ ਕੇ ਵਿਸ਼ਵਕਰਮਾ ਚੌਕ ਨੇੜੇ ਸੁੱਟ ਦਿੱਤਾ। ਖੁਸ਼ਕਿਸਮਤੀ ਇਹ ਰਹੀ ਕਿ ਗੋਲੀ ਕਾਰੋਬਾਰੀ ਸੰਭਵ ਜੈਨ ਦੇ ਪੱਟ ਵਿੱਚ ਲੱਗੀ। ਇਸ ਤੋਂ ਬਾਅਦ ਫ਼ਰਾਰ ਹੋ ਗਏ। ਜ਼ਖ਼ਮੀ ਵਪਾਰੀ ਨੂੰ ਡੀਐਮਸੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਕਾਰੋਬਾਰੀ ਦੀ ਫੈਕਟਰੀ ਨੂਰਵਾਲਾ ਰੋਡ 'ਤੇ ਹੈ। ਦੱਸਿਆ ਜਾ ਰਿਹਾ ਹੈ ਕਿ ਬੀਤੀ ਰਾਤ ਸੰਭਵ ਜੈਨ ਆਪਣੀ ਕਾਰ ਵਿੱਚ ਘਰ ਜਾ ਰਿਹਾ ਸੀ। ਇਸ ਦੌਰਾਨ ਬਾਈਕ ਸਵਾਰ ਵਿਅਕਤੀ ਨੇ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਉਹ ਕਾਰ ਦੇ ਅੱਗੇ ਲੇਟ ਗਿਆ ਅਤੇ ਚੀਕਣਾ ਸ਼ੁਰੂ ਕਰ ਦਿੱਤਾ। ਜਿਵੇਂ ਹੀ ਸੰਭਵ ਜੈਨ ਉਸ ਨੂੰ ਦੇਖਣ ਲਈ ਕਾਰ ਤੋਂ ਹੇਠਾਂ ਉਤਰਿਆ ਤਾਂ ਉਸ ਨੂੰ ਬੰਦੂਕ ਦੀ ਨੋਕ ‘ਤੇ ਅਗਵਾ ਕਰ ਲਿਆ ਗਿਆ ਸੀ। ਬਦਮਾਸ਼ਾਂ ਨੇ ਵਪਾਰੀ ਨੂੰ ਅਗਵਾ ਕਰਕੇ ਉਸ ਦੇ ਪੱਟ ‘ਤੇ ਗੋਲੀ ਮਾਰ ਦਿੱਤੀ। ਗੋਲੀ ਲੱਗਣ ਦੇ ਬਾਵਜੂਦ ਬਦਮਾਸ਼ ਉਸ ਨੂੰ 3 ਘੰਟੇ ਤੱਕ ਸ਼ਹਿਰ ਵਿੱਚ ਘੇਰ ਕੇ ਲੈ ਗਏ। ਏਸੀਪੀ ਸੁਮਿਤ ਸੂਦ ਨੇ ਦੱਸਿਆ ਕਿ ਕਾਰੋਬਾਰੀ ਸੰਭਵ ਜੈਨ ਦੀ ਹਾਲਤ ਠੀਕ ਹੈ। ਪੁਲਿਸ ਅਗਵਾਕਾਰਾਂ ਨੂੰ ਫੜਨ ਲਈ ਲਗਾਤਾਰ ਕੰਮ ਕਰ ਰਹੀ ਹੈ। ਕਰੀਬ 5 ਤੋਂ 7 ਟੀਮਾਂ ਬਣਾਈਆਂ ਗਈਆਂ ਹਨ, ਜੋ ਵੱਖ-ਵੱਖ ਇਲਾਕਿਆਂ ਅਤੇ ਸੜਕਾਂ ‘ਤੇ ਸੇਫ਼ ਸਿਟੀ ਕੈਮਰਿਆਂ ਦੀ ਸਕੈਨਿੰਗ ਕਰ ਰਹੀਆਂ ਹਨ। ਜਿਨ੍ਹਾਂ ਥਾਵਾਂ ‘ਤੇ ਬਦਮਾਸ਼ ਕਾਰੋਬਾਰੀ ਨੂੰ ਲੈ ਗਏ ਸਨ, ਉਨ੍ਹਾਂ ਸਾਰੀਆਂ ਥਾਵਾਂ ਦੇ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। The post ਲੁਧਿਆਣਾ ‘ਚ ਕੱਪੜਾ ਕਾਰੋਬਾਰੀ ਨੂੰ ਅਗਵਾ ਕਰਕੇ ਪੱਟ ‘ਤੇ ਮਾਰੀ ਗੋਲੀ, ਸੜਕ ‘ਤੇ ਸੁੱਟ ਕੇ ਹੋਏ ਫ਼ਰਾਰ appeared first on TheUnmute.com - Punjabi News. Tags:
|
ਭਾਰਤ-ਆਸਟ੍ਰੇਲੀਆ ਵਿਸ਼ਵ ਕੱਪ ਦੇ ਫਾਈਨਲ ਮੈਚ ਦੌਰਾਨ PM ਮੋਦੀ, ਆਸਟਰੇਲੀਆ ਦੇ ਡਿਪਟੀ PM ਸਮੇਤ ਇਹ ਹਸਤੀਆਂ ਪਹੁੰਚਣਗੀਆਂ Saturday 18 November 2023 12:50 PM UTC+00 | Tags: ahmedabad bcci breaking-news icc india-australia latest-news narendra narendra-modi-stadium news pm-modi world-cup world-cup-fina ਚੰਡੀਗੜ੍ਹ, 18 ਨਵੰਬਰ, 2023: ਭਾਰਤ-ਆਸਟ੍ਰੇਲੀਆ (India-Australia) ਵਿਸ਼ਵ ਕੱਪ ਦਾ ਫਾਈਨਲ ਐਤਵਾਰ ਨੂੰ ਦੁਪਹਿਰ 2 ਵਜੇ ਤੋਂ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡਿਆ ਜਾਵੇਗਾ। ਫੈਡਰੇਸ਼ਨ ਆਫ ਹੋਟਲ ਐਂਡ ਰੈਸਟੋਰੈਂਟ ਐਸੋਸੀਏਸ਼ਨ ਆਫ ਗੁਜਰਾਤ ਦੇ ਪ੍ਰਧਾਨ ਨਰਿੰਦਰ ਸੋਮਾਨੀ ਮੁਤਾਬਕ ਦੁਬਈ, ਆਸਟ੍ਰੇਲੀਆ ਅਤੇ ਦੱਖਣੀ ਅਫਰੀਕਾ ਤੋਂ ਵੀ ਪ੍ਰਸ਼ੰਸਕ ਅਹਿਮਦਾਬਾਦ ਪਹੁੰਚ ਚੁੱਕੇ ਹਨ। ਸ਼ਹਿਰ ਵਿੱਚ ਤਿੰਨ ਅਤੇ ਪੰਜ ਤਾਰਾ ਹੋਟਲਾਂ ਵਿੱਚ 5,000 ਕਮਰੇ ਹਨ। ਮੈਚ ਦੇਖਣ ਲਈ ਬਾਹਰੋਂ 30 ਤੋਂ 40 ਹਜ਼ਾਰ ਦਰਸ਼ਕਾਂ ਦੇ ਪਹੁੰਚਣ ਦੀ ਉਮੀਦ ਹੈ। ਇਸ ਮੈਚ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੁੱਖ ਮਹਿਮਾਨ ਹੋਣਗੇ। ਆਸਟਰੇਲੀਆ ਦੇ ਉਪ ਪ੍ਰਧਾਨ ਮੰਤਰੀ ਅਤੇ ਰੱਖਿਆ ਮੰਤਰੀ ਰਿਚਰਡ ਮਾਰਲਸ ਤੋਂ ਇਲਾਵਾ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ 8 ਸੂਬਿਆਂ ਦੇ ਮੁੱਖ ਮੰਤਰੀਆਂ ਸਮੇਤ 100 ਵੀਵੀਆਈਪੀ ਵੀ ਸਟੇਡੀਅਮ ਵਿੱਚ ਪਹੁੰਚਣਗੇ। ਮਸ਼ਹੂਰ ਹਸਤੀਆਂ ਅਤੇ ਬਾਲੀਵੁੱਡ ਸਿਤਾਰਿਆਂ ਤੋਂ ਇਲਾਵਾ ਪ੍ਰਮੁੱਖ ਕਾਰੋਬਾਰੀ ਵੀ ਮੌਜੂਦ ਹੋਣਗੇ। ਇਨ੍ਹਾਂ ਵਿੱਚ ਮੁਕੇਸ਼ ਅੰਬਾਨੀ, ਲਕਸ਼ਮੀ ਮਿੱਤਲ, ਗੌਤਮ ਅਡਾਨੀ, ਜਿੰਦਲ ਗਰੁੱਪ ਵਰਗੇ ਵੱਡੇ ਨਾਂ ਸ਼ਾਮਲ ਹਨ। ਭਾਰਤੀ ਕਪਤਾਨ ਐੱਮਐੱਸ ਧੋਨੀ ਅਤੇ ਕਪਿਲ ਦੇਵ ਵੀ ਮੈਚ (India-Australia) ਦੇਖਣ ਅਹਿਮਦਾਬਾਦ ਪਹੁੰਚ ਸਕਦੇ ਹਨ। ਕਪਿਲ ਦੇਵ ਦੀ ਕਪਤਾਨੀ ਵਿੱਚ ਭਾਰਤ ਨੇ 1983 ਵਿੱਚ ਪਹਿਲਾ ਵਨਡੇ ਵਿਸ਼ਵ ਕੱਪ ਜਿੱਤਿਆ ਸੀ। ਇਸ ਤੋਂ ਬਾਅਦ 2011 ‘ਚ ਧੋਨੀ ਦੀ ਕਪਤਾਨੀ ‘ਚ ਭਾਰਤ ਨੇ ਦੂਜੀ ਵਾਰ ਵਿਸ਼ਵ ਕੱਪ ਦਾ ਖਿਤਾਬ ਜਿੱਤਿਆ। ਫਾਈਨਲ ਮੈਚ ਲਈ BCCI ਦੇ ਅਧਿਕਾਰੀ, ICC ਦੇ ਸੀਨੀਅਰ ਅਧਿਕਾਰੀ ਅਤੇ ਵੱਖ-ਵੱਖ ਰਾਜ ਸੰਘਾਂ ਦੇ ਮੈਂਬਰ ਵੀ ਨਰਿੰਦਰ ਮੋਦੀ ਸਟੇਡੀਅਮ ‘ਚ ਮੌਜੂਦ ਰਹਿਣਗੇ। The post ਭਾਰਤ-ਆਸਟ੍ਰੇਲੀਆ ਵਿਸ਼ਵ ਕੱਪ ਦੇ ਫਾਈਨਲ ਮੈਚ ਦੌਰਾਨ PM ਮੋਦੀ, ਆਸਟਰੇਲੀਆ ਦੇ ਡਿਪਟੀ PM ਸਮੇਤ ਇਹ ਹਸਤੀਆਂ ਪਹੁੰਚਣਗੀਆਂ appeared first on TheUnmute.com - Punjabi News. Tags:
|
ਆਸਟ੍ਰੇਲੀਆ ਟੀਮ ਲਈ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਸਭ ਤੋਂ ਵੱਡਾ ਖ਼ਤਰਾ: ਕਪਤਾਨ ਪੈਟ ਕਮਿੰਸ Saturday 18 November 2023 01:03 PM UTC+00 | Tags: australian-team breaking-news captain-pat-cummins ind-vs-aus latest-news mohammed-shami news pat-cummins punjab siraj the-unmute-breaking-news world-cup ਚੰਡੀਗੜ੍ਹ 18 ਨਵੰਬਰ, 2023: ਵਨਡੇ ਵਿਸ਼ਵ ਕੱਪ 2023 ਦੇ ਫਾਈਨਲ ਮੈਚ ਤੋਂ ਇਕ ਦਿਨ ਪਹਿਲਾਂ ਸ਼ਨੀਵਾਰ ਨੂੰ ਆਸਟ੍ਰੇਲੀਆਈ ਕਪਤਾਨ ਪੈਟ ਕਮਿੰਸ (Pat Cummins) ਨੇ ਭਾਰਤੀ ਟੀਮ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਦੀ ਤਾਰੀਫ ਕੀਤੀ। ਉਨ੍ਹਾਂ ਨੇ ਸ਼ਮੀ ਨੂੰ ਆਪਣੀ ਟੀਮ ਲਈ ਸਭ ਤੋਂ ਵੱਡਾ ਖ਼ਤਰਾ ਦੱਸਿਆ ਹੈ। ਕਮਿੰਸ ਨੇ ਪ੍ਰੈੱਸ ਕਾਨਫਰੰਸ ‘ਚ ਕਿਹਾ, ‘ਸ਼ਮੀ ਬਹੁਤ ਵਧੀਆ ਖੇਡ ਰਿਹਾ ਹੈ। ਉਸ ਦੀ ਗੇਂਦਬਾਜ਼ੀ ਚੰਗੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੂਰੇ ਟੂਰਨਾਮੈਂਟ ਦੌਰਾਨ ਭਾਰਤੀ ਟੀਮ ਦਾ ਪ੍ਰਦਰਸ਼ਨ ਬਹੁਤ ਵਧੀਆ ਰਿਹਾ ਹੈ। ਭਾਰਤ ਬਹੁਤ ਚੰਗੀ ਟੀਮ ਹੈ ਪਰ ਅਸੀਂ ਵੀ ਬਿਹਤਰ ਖੇਡ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਡੀ ਸ਼ੁਰੂਆਤ ਚੰਗੀ ਨਹੀਂ ਰਹੀ, ਪਰ ਇੱਕ ਟੀਮ ਵਜੋਂ ਅਸੀਂ ਚੰਗਾ ਪ੍ਰਦਰਸ਼ਨ ਕਰ ਰਹੇ ਹਾਂ। ਹਾਂ, ਅਸੀਂ 1999 ਵਿੱਚ ਪਹਿਲੇ ਦੋ ਮੈਚ ਹਾਰ ਕੇ ਚੈਂਪੀਅਨ ਬਣੇ ਸੀ, ਪਰ ਹੁਣ ਇਹ ਗੱਲ ਪੁਰਾਣੀ ਹੈ। ਸਾਡਾ ਧਿਆਨ ਕੱਲ੍ਹ ਹੋਣ ਵਾਲੇ ਫਾਈਨਲ ‘ਤੇ ਹੈ। ਉਨ੍ਹਾਂ (Pat Cummins) ਕਿਹਾ ਭਾਰਤੀ ਟੀਮ ਦੀ ਗੇਂਦਬਾਜ਼ੀ ਸ਼ਾਨਦਾਰ ਹੈ, ਪੰਜ ਭਾਰਤੀ ਗੇਂਦਬਾਜ਼ਾਂ ਨੇ 10-10 ਓਵਰ ਸੁੱਟੇ ਹਨ। ਇਸ ਦੇ ਨਾਲ ਹੀ ਟੀਮ ਦੇ ਤਿੰਨੋਂ ਤੇਜ਼ ਗੇਂਦਬਾਜ਼ ਸ਼ਾਨਦਾਰ ਫਾਰਮ ‘ਚ ਹਨ ਅਤੇ ਵਿਚਕਾਰਲੇ ਓਵਰਾਂ ‘ਚ ਕੁਲਦੀਪ ਯਾਦਵ ਅਤੇ ਰਵਿੰਦਰ ਜਡੇਜਾ ਕਾਫੀ ਆਰਥਿਕ ਗੇਂਦਬਾਜ਼ੀ ਕਰ ਰਹੇ ਹਨ ਅਤੇ ਵਿਕਟ ਵੀ ਲੈ ਰਹੇ ਹਨ। ਇਸ ਮੈਚ ਤੋਂ ਪਹਿਲਾਂ ਕੰਗਾਰੂ ਬੱਲੇਬਾਜ਼ਾਂ ਦੀ ਨੀਂਦ ਉੱਡ ਗਈ ਹੈ। ਕਾਰਨ ਹੈ ਇਸ ਵਿਸ਼ਵ ਕੱਪ ‘ਚ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ। ਇਸ ਵਿਸ਼ਵ ਕੱਪ ‘ਚ ਭਾਰਤੀ ਤੇਜ਼ ਗੇਂਦਬਾਜ਼ਾਂ ਨੇ ਤਬਾਹੀ ਮਚਾਈ ਹੈ ਅਤੇ ਦੁਨੀਆ ਭਰ ਦੇ ਬੱਲੇਬਾਜ਼ ਉਨ੍ਹਾਂ ਦੇ ਸਾਹਮਣੇ ਅਸਫਲ ਰਹੇ ਹਨ। ਇਸ ਤੋਂ ਇਲਾਵਾ ਖੱਬੇ ਹੱਥ ਦੇ ਬੱਲੇਬਾਜ਼ਾਂ ਖਿਲਾਫ ਮੁਹੰਮਦ ਸ਼ਮੀ ਅਤੇ ਮੁਹੰਮਦ ਸਿਰਾਜ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ ਹੈ। ਇਨ੍ਹਾਂ ਦੋਵਾਂ ਦੇ ਅੰਕੜੇ ਆਸਟਰੇਲੀਆ ਦੇ ਸਲਾਮੀ ਬੱਲੇਬਾਜ਼ਾਂ ਦੀ ਨੀਂਦ ਉਡਾ ਦੇਣ ਵਾਲੇ ਹੋਣਗੇ, ਕਿਉਂਕਿ ਟ੍ਰੈਵਿਸ ਹੈੱਡ ਅਤੇ ਡੇਵਿਡ ਵਾਰਨਰ ਦੋਵੇਂ ਖੱਬੇ ਹੱਥ ਨਾਲ ਬੱਲੇਬਾਜ਼ੀ ਕਰਦੇ ਹਨ। ਇਨ੍ਹਾਂ ਦੋਵਾਂ ਤੋਂ ਇਲਾਵਾ ਜੋਸ਼ ਹੇਜ਼ਲਵੁੱਡ ਅਤੇ ਮਿਸ਼ੇਲ ਸਟਾਰਕ ਵੀ ਅਜਿਹੇ ਖਿਡਾਰੀ ਹਨ ਜੋ ਟੀਮ ਦੇ ਨਿਯਮਤ ਮੈਂਬਰ ਹਨ ਅਤੇ ਖੱਬੇ ਹੱਥ ਨਾਲ ਬੱਲੇਬਾਜ਼ੀ ਕਰਦੇ ਹਨ। ਮੁਹੰਮਦ ਸ਼ਮੀ ਇਸ ਵਿਸ਼ਵ ਕੱਪ ਵਿੱਚ ਸ਼ਾਨਦਾਰ ਫਾਰਮ ਵਿੱਚ ਨਜ਼ਰ ਆ ਰਹੇ ਹਨ ਅਤੇ ਸਭ ਤੋਂ ਵੱਧ ਵਿਕਟਾਂ ਲੈਣ ਵਾਲੇ ਗੇਂਦਬਾਜ਼ ਹਨ। ਉਸ ਨੇ ਖੱਬੇ ਹੱਥ ਦੇ ਬੱਲੇਬਾਜ਼ਾਂ ਵਿਰੁੱਧ 22 ਦੌੜਾਂ ਦੇ ਕੇ ਇਕ ਵਿਕਟ ਲਈ। ਉਨ੍ਹਾਂ ਦੇ ਕਰੀਅਰ ‘ਚ 30 ਫੀਸਦੀ ਵਿਕਟਾਂ ਖੱਬੇ ਹੱਥ ਦੇ ਬੱਲੇਬਾਜ਼ਾਂ ਦੀਆਂ ਹੀ ਰਹੀਆਂ ਹਨ। ਮੁਹੰਮਦ ਸਿਰਾਜ ਦੀ ਗੱਲ ਕਰੀਏ ਤਾਂ ਉਹ ਸਿਰਫ਼ 21 ਦੌੜਾਂ ਦੇ ਕੇ ਖੱਬੇ ਹੱਥ ਦੇ ਬੱਲੇਬਾਜ਼ ਨੂੰ ਪੈਵੇਲੀਅਨ ਭੇਜਦਾ ਹੈ। ਆਪਣੇ ਕਰੀਅਰ ‘ਚ ਉਸ ਨੇ ਖੱਬੇ ਹੱਥ ਦੇ ਬੱਲੇਬਾਜ਼ਾਂ ਤੋਂ ਹੀ 35 ਫੀਸਦੀ ਵਿਕਟਾਂ ਲਈਆਂ ਹਨ। ਇਸ ਵਿਸ਼ਵ ਕੱਪ ‘ਚ ਉਸ ਨੇ ਖੱਬੇ ਅਤੇ ਸੱਜੇ ਦੋਵਾਂ ਬੱਲੇਬਾਜ਼ਾਂ ਨੂੰ ਪਰੇਸ਼ਾਨ ਕੀਤਾ ਹੈ। The post ਆਸਟ੍ਰੇਲੀਆ ਟੀਮ ਲਈ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਸਭ ਤੋਂ ਵੱਡਾ ਖ਼ਤਰਾ: ਕਪਤਾਨ ਪੈਟ ਕਮਿੰਸ appeared first on TheUnmute.com - Punjabi News. Tags:
|
ਇੱਕ ਪਰਿਵਾਰ ਵੱਲੋਂ ਨੌਜਵਾਨ 'ਤੇ ਆਪਣੀ ਧੀ ਨੂੰ ਵਰਗਲਾ ਕੇ ਧਰਮ ਪਰਿਵਰਤਨ ਦਾ ਦੋਸ਼, ਅਨਿਲ ਵਿਜ ਨੇ ਸਖ਼ਤ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼ Saturday 18 November 2023 01:17 PM UTC+00 | Tags: anil-vij breaking-news haryana-police latest-news news punab-news ਚੰਡੀਗੜ੍ਹ 18 ਨਵੰਬਰ, 2023: ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ (Anil Vij) ਦਾ ਜਨਤਾ ਦਰਬਾਰ ਭਾਵੇਂ ਇਨ੍ਹੀਂ ਦਿਨੀਂ ਨਹੀਂ ਹੋ ਰਿਹਾ, ਫਿਰ ਵੀ ਸੂਬੇ ਦੇ ਕੋਨੇ-ਕੋਨੇ ਤੋਂ ਲੋਕ ਹਰ ਰੋਜ਼ ਉਨ੍ਹਾਂ ਦੀ ਰਿਹਾਇਸ਼ ‘ਤੇ ਪੁੱਜਦੇ ਹਨ। ਅੱਜ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਸੂਬੇ ਭਰ ਤੋਂ ਆਏ ਸੈਂਕੜੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਯਮੁਨਾਨਗਰ ਤੋਂ ਆਈ ਮਹਿਲਾ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਮੁਲਜ਼ਮ ਉਸ ਦੀ 20 ਸਾਲਾ ਧੀ ਨੂੰ ਵਰਗਲਾ ਕੇ ਘਰੋਂ ਲੈ ਗਏ। ਮੁਲਜ਼ਮ ਦੇ ਉਨ੍ਹਾਂ ਦੀ ਲੜਕੀ ਨਾਲ ਨਾਜਾਇਜ਼ ਸਬੰਧ ਬਣਾਏ ਅਤੇ ਉਹ ਉਸ ਦਾ ਧਰਮ ਪਰਿਵਰਤਨ ਵੀ ਕਰਨਾ ਚਾਹੁੰਦਾ ਸੀ। ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਤੁਰੰਤ ਯਮੁਨਾਨਗਰ ਦੇ ਐਸਪੀ ਨੂੰ ਫ਼ੋਨ ‘ਤੇ ਸਖ਼ਤ ਹਦਾਇਤਾਂ ਦਿੱਤੀਆਂ ਅਤੇ ਮਾਮਲੇ ‘ਚ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਐਸਪੀ ਨੂੰ ਕਿਹਾ ਕਿ ਔਰਤ ਆਪਣੀ ਧੀ ਲਈ ਭਟਕ ਰਹੀ ਹੈ ਅਤੇ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕੀਤੀ ਜਾਵੇ। ਅਮਰੀਕਾ ‘ਚ ਕਾਲਜ ‘ਚ ਦਾਖਲੇ ਦੇ ਨਾਂ ‘ਤੇ ਵਿਦਿਆਰਥੀ ਨਾਲ 28 ਲੱਖ ਦੀ ਠੱਗੀ, ਮੰਤਰੀ ਵਿਜ ਨੇ ਕਬੂਤਰਬਾਜ਼ੀ ਦੀ ਜਾਂਚ ਗਠਿਤ SIT ਨੂੰ ਸੌਂਪੀ।ਕਰਨਾਲ ਦੇ ਵਿਅਕਤੀ ਨੇ ਗ੍ਰਹਿ ਮੰਤਰੀ ਅਨਿਲ ਵਿੱਜ (Anil Vij) ਨੂੰ ਦੱਸਿਆ ਕਿ ਉਸ ਨੇ ਏਜੰਟ ਨਾਲ ਗੱਲ ਕੀਤੀ ਹੈ ਅਤੇ ਕਰਨਾਲ ਦੇ ਕੁਝ ਲੋਕਾਂ ਨਾਲ ਸੰਪਰਕ ਕੀਤਾ ਹੈ ਤਾਂ ਜੋ ਉਸ ਦੀ ਧੀ ਨੂੰ ਅਮਰੀਕਾ ਭੇਜਿਆ ਜਾ ਸਕੇ। ਮੁਲਜ਼ਮਾਂ ਨੇ ਉਸ ਨੂੰ ਧੋਖਾ ਦਿੱਤਾ ਕਿ ਉਸ ਦੀ ਲੜਕੀ ਨੂੰ ਸਟੱਡੀ ਵੀਜ਼ੇ 'ਤੇ ਅਮਰੀਕਾ ਭੇਜਣ ਲਈ 32 ਲੱਖ ਰੁਪਏ ਖਰਚ ਆਉਣਗੇ, ਪਰ ਮਾਮਲਾ 28 ਲੱਖ ਰੁਪਏ ਵਿੱਚ ਤੈਅ ਹੋ ਗਿਆ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਨੇ ਏਜੰਟ ਨੂੰ 28 ਲੱਖ ਰੁਪਏ ਦੇ ਦਿੱਤੇ। ਇਸ ਤੋਂ ਬਾਅਦ ਜਦੋਂ ਉਸ ਦੀ ਬੇਟੀ ਦਾ ਵੀਜ਼ਾ ਅਤੇ ਪਾਸਪੋਰਟ ਆਇਆ ਤਾਂ ਉਹ ਅਮਰੀਕਾ ਚਲੀ ਗਈ । ਪਰ ਜਦੋਂ ਉਹ ਕਾਲਜ ਪਹੁੰਚੀ ਤਾਂ ਉਸ ਨੂੰ ਪਤਾ ਲੱਗਾ ਕਿ ਏਜੰਟ ਨੇ ਉਸ ਨੂੰ ਕਾਲਜ ਵਿਚ ਦਾਖਲਾ ਵੀ ਨਹੀਂ ਦਿਵਾਇਆ। ਗ੍ਰਹਿ ਮੰਤਰੀ ਨੇ ਕਬੂਤਰਬਾਜ਼ੀ ਦੇ ਮਾਮਲਿਆਂ ਲਈ ਬਣਾਈ ਐਸਆਈਟੀ ਨੂੰ ਮਾਮਲੇ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸੇ ਤਰ੍ਹਾਂ ਕਬੂਤਰਬਾਜ਼ੀ ਦਾ ਇੱਕ ਹੋਰ ਮਾਮਲਾ ਵੀ ਗ੍ਰਹਿ ਮੰਤਰੀ ਵੱਲੋਂ ਜਾਂਚ ਲਈ ਐਸ.ਆਈ.ਟੀ. ਬਹਾਦਰਗੜ੍ਹ ‘ਚ ਵਕੀਲਾਂ ‘ਤੇ ਕੁੱਟਮਾਰ ਦੇ ਇਲਜ਼ਾਮ, SIT ਦਾ ਗਠਨ, ਜਾਂਚ ਦੇ ਦਿੱਤੇ ਨਿਰਦੇਸ਼ਬਹਾਦਰਗੜ੍ਹ ਤੋਂ ਆਏ ਵਕੀਲਾਂ ਨੇ ਗ੍ਰਹਿ ਮੰਤਰੀ ਅਨਿਲ ਵਿੱਜ ਨੂੰ ਸ਼ਿਕਾਇਤ ਕੀਤੀ ਕਿ ਕੁਝ ਲੋਕਾਂ ਵੱਲੋਂ ਉਨ੍ਹਾਂ ਦੀ ਕੁੱਟਮਾਰ ਕੀਤੀ ਗਈ ਹੈ, ਪਰ ਪੁਲਿਸ ਨੇ ਉਨ੍ਹਾਂ ਦੀ ਸ਼ਿਕਾਇਤ ‘ਤੇ ਕਾਰਵਾਈ ਕਰਨ ਦੀ ਬਜਾਏ ਵਕੀਲਾਂ ‘ਤੇ ਹੀ ਮਾਮਲਾ ਦਰਜ ਕਰ ਲਿਆ। ਗ੍ਰਹਿ ਮੰਤਰੀ ਨੇ ਐਸਪੀ ਨੂੰ ਇਸ ਮਾਮਲੇ ਵਿੱਚ ਐਸਆਈਟੀ ਗਠਿਤ ਕਰਕੇ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸੇ ਤਰ੍ਹਾਂ ਕੁਰੂਕਸ਼ੇਤਰ ਤੋਂ ਆਏ ਮਹੰਤ ਅਤੇ ਮੰਦਰ ਦੇ ਪੁਜਾਰੀ ਵੱਲੋਂ ਮੰਦਰ ਦੀ ਜ਼ਮੀਨ 'ਤੇ ਕੁਝ ਲੋਕਾਂ ਵੱਲੋਂ ਜ਼ਬਰਦਸਤੀ ਕਬਜ਼ਾ ਕਰਨ, ਸਿਪਾਹੀ ਵੱਲੋਂ ਉਸ ਨੂੰ ਪੇਹਵਾ 'ਚ ਆਪਣੇ ਖੇਤਾਂ ਨੂੰ ਪਾਣੀ ਲਾਉਣ ਤੋਂ ਰੋਕਣ, ਫਰੀਦਾਬਾਦ ਤੋਂ ਆ ਰਹੀ ਔਰਤ ਵੱਲੋਂ ਆਪਣੇ ਪਤੀ ਦੇ ਖੁਦਕੁਸ਼ੀ ਮਾਮਲੇ 'ਚ ਕਾਰਵਾਈ ਨਾ ਕਰਨ ਦੀ ਸ਼ਿਕਾਇਤ ਕੀਤੀ ਗਈ।ਜੀਂਦ ਵਾਸੀ ਵਿਆਹ ਦੇ ਨਾਂ ‘ਤੇ ਡੇਢ ਲੱਖ ਰੁਪਏ ਦੀ ਠੱਗੀ ਮਾਰਨ, ਸ਼ਾਹਬਾਦ ਦੀ ਰਹਿਣ ਵਾਲੀ ਇਕ ਔਰਤ ਵੱਲੋਂ ਆਪਣੀ ਨਾਬਾਲਗ ਲੜਕੀ ਦੀ ਭਾਲ ਅਤੇ ਹੋਰ ਕਈ ਸ਼ਿਕਾਇਤਾਂ ਗ੍ਰਹਿ ਮੰਤਰੀ ਅਨਿਲ ਵਿੱਜ ਦੇ ਸਾਹਮਣੇ ਆਈਆਂ, ਜਿਸ ‘ਤੇ ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਕਾਰਵਾਈ ਦੇ ਨਿਰਦੇਸ਼ ਦਿੱਤੇ। The post ਇੱਕ ਪਰਿਵਾਰ ਵੱਲੋਂ ਨੌਜਵਾਨ ‘ਤੇ ਆਪਣੀ ਧੀ ਨੂੰ ਵਰਗਲਾ ਕੇ ਧਰਮ ਪਰਿਵਰਤਨ ਦਾ ਦੋਸ਼, ਅਨਿਲ ਵਿਜ ਨੇ ਸਖ਼ਤ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼ appeared first on TheUnmute.com - Punjabi News. Tags:
|
ਛਠ ਤਿਉਹਾਰ 'ਤੇ ਪਾਣੀਪਤ 'ਚ ਹੋਵੇਗਾ ਪ੍ਰੋਗਰਾਮ, CM ਮਨੋਹਰ ਲਾਲ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ Saturday 18 November 2023 01:24 PM UTC+00 | Tags: breaking-news chhath chhath-festival chhath-pooja cm-manohar-lal haryan-news latest-news lok-sabha news panipat punjab-news ਚੰਡੀਗੜ 18 ਨਵੰਬਰ 2023: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਵੱਲੋਂ ਪਾਣੀਪਤ ਜ਼ਿਲੇ ਵਿਚ ਛਠ (Chhath) ਤਿਉਹਾਰ ਮੌਕੇ ਆਯੋਜਿਤ ਪ੍ਰੋਗਰਾਮ ਦੇ ਮੱਦੇਨਜ਼ਰ ਕਰਨਾਲ ਤੋਂ ਲੋਕ ਸਭਾ ਮੈਂਬਰ ਸੰਜੇ ਭਾਟੀਆ ਨੇ ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਡਾ. ਅਮਿਤ ਕੁਮਾਰ ਅਗਰਵਾਲ ਦੇ ਨਾਲ। ਸ਼ਨੀਵਾਰ ਨੂੰ ਪ੍ਰੋਗਰਾਮ ਵਾਲੀ ਥਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ। ਸੰਸਦ ਮੈਂਬਰ ਸੰਜੇ ਭਾਟੀਆ ਨੇ ਕਿਹਾ ਕਿ ਇਹ ਇੱਕ ਇਤਿਹਾਸਕ ਦਿਨ ਹੈ, ਕਿਉਂਕਿ ਮੁੱਖ ਮੰਤਰੀ ਪਾਣੀਪਤ ਵਿੱਚ ਛਠ ਤਿਉਹਾਰ ‘ਤੇ ਆਯੋਜਿਤ ਪ੍ਰੋਗਰਾਮ ਵਿੱਚ ਹਿੱਸਾ ਲੈ ਰਹੇ ਹਨ ਅਤੇ ਪੂਰਵਾਂਚਲ ਦੇ ਲੋਕਾਂ ਦੀਆਂ ਲਗਭਗ 30 ਸੰਸਥਾਵਾਂ ਸਾਂਝੇ ਤੌਰ ‘ਤੇ ਇਸ ਪ੍ਰੋਗਰਾਮ ਦਾ ਆਯੋਜਨ ਕਰ ਰਹੀਆਂ ਹਨ। ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਅਤੇ ਸੂਚਨਾ, ਲੋਕ ਸੰਪਰਕ, ਭਾਸ਼ਾ ਅਤੇ ਸੱਭਿਆਚਾਰ ਵਿਭਾਗ ਦੇ ਡਾਇਰੈਕਟਰ ਜਨਰਲ ਡਾ: ਅਮਿਤ ਕੁਮਾਰ ਅਗਰਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਮਨੋਹਰ ਲਾਲ ਵੱਖ-ਵੱਖ ਸੰਸਥਾਵਾਂ ਵੱਲੋਂ ਕਰਵਾਏ ਜਾ ਰਹੇ ਇਸ ਪ੍ਰੋਗਰਾਮ ਵਿੱਚ ਐਤਵਾਰ ਨੂੰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ | ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ ਦਿੱਲੀ ਦੇ ਸੰਸਦ ਮੈਂਬਰ ਮਨੋਜ ਤਿਵਾੜੀ ਵੀ ਸ਼ਿਰਕਤ ਕਰਨਗੇ। ਪਾਣੀਪਤ ‘ਚ ਆਯੋਜਿਤ ਛਠ (Chhath) ਉਤਸਵ ਦੇ ਪ੍ਰੋਗਰਾਮ ‘ਚ ਪੂਰਵਾਂਚਲ ਦੇ ਲੋਕਾਂ ਦਾ ਵਿਸ਼ੇਸ਼ ਸਵਾਗਤ ਕੀਤਾ ਜਾਵੇਗਾ ਅਤੇ ਪੂਰਵਾਂਚਲ ਦੇ ਲੋਕਾਂ ਵਲੋਂ ਮੁੱਖ ਮੰਤਰੀ ਕੋਲ ਇਕ ਮੰਗ ਵੀ ਰੱਖੀ ਜਾਵੇਗੀ। ਡਾ: ਅਮਿਤ ਕੁਮਾਰ ਅਗਰਵਾਲ ਨੇ ਪਾਣੀਪਤ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਦਹੀਆ ਅਤੇ ਪੁਲਿਸ ਸੁਪਰਡੈਂਟ ਅਜੀਤ ਸਿੰਘ ਸ਼ੇਖਾਵਤ ਨਾਲ ਸਮੁੱਚੇ ਪ੍ਰੋਗਰਾਮ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਅਤੇ ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਵੀ ਦਿੱਤੇ | ਇਸ ਮੌਕੇ ਸੂਚਨਾ, ਲੋਕ ਸੰਪਰਕ, ਭਾਸ਼ਾ ਅਤੇ ਸੱਭਿਆਚਾਰ ਵਿਭਾਗ ਦੇ ਵਧੀਕ ਡਾਇਰੈਕਟਰ ਡਾ: ਕੁਲਦੀਪ ਸੈਣੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ। The post ਛਠ ਤਿਉਹਾਰ ‘ਤੇ ਪਾਣੀਪਤ ‘ਚ ਹੋਵੇਗਾ ਪ੍ਰੋਗਰਾਮ, CM ਮਨੋਹਰ ਲਾਲ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ appeared first on TheUnmute.com - Punjabi News. Tags:
|
CM ਮਨੋਹਰ ਲਾਲ ਸ਼੍ਰੀ ਵਿਸ਼ਵਕਰਮਾ ਕੌਸ਼ਲ ਯੂਨੀਵਰਸਿਟੀ ਦੇ ਨਵੇਂ ਕੈਂਪਸ ਦਾ ਕਰਨਗੇ ਉਦਘਾਟਨ Saturday 18 November 2023 01:32 PM UTC+00 | Tags: breaking-news cm-manohar-lal haryana news skilling sri-vishwakarma-skill-university the-unmute-breaking-news ਚੰਡੀਗੜ੍ਹ, 18 ਨਵੰਬਰ 2023: ਹਰਿਆਣਾ ਦੇ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਦੇ ਉਦੇਸ਼ ਨਾਲ ਸਥਾਪਿਤ ਕੀਤੀ ਗਈ ਸ਼੍ਰੀ ਵਿਸ਼ਵਕਰਮਾ ਸਕਿੱਲ ਯੂਨੀਵਰਸਿਟੀ ਦਾ ਕੈਂਪਸ ਪਾਣੀਪਤ ਜ਼ਿਲ੍ਹੇ ਦੇ ਪਿੰਡ ਦੁਧੌਲਾ ਵਿੱਚ 82.7 ਏਕੜ ਵਿੱਚ ਤਿਆਰ ਹੈ। ਮੁੱਖ ਮੰਤਰੀ ਮਨੋਹਰ ਲਾਲ (CM Manohar Lal) ਸੋਮਵਾਰ ਨੂੰ ਇਸ ਕੰਪਲੈਕਸ ਦਾ ਉਦਘਾਟਨ ਕਰਨਗੇ। ਇਸ ਸਬੰਧੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਰਾਜ ਨਹਿਰੂ ਨੇ ਦੱਸਿਆ ਕਿ ਇਹ 426 ਕਰੋੜ ਰੁਪਏ ਦਾ ਪ੍ਰੋਜੈਕਟ ਹੈ, ਜਿਸ ‘ਤੇ ਹੁਣ ਤੱਕ 357 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ | ਇਹ ਤਿੰਨ ਪੜਾਵਾਂ ਵਿੱਚ 1000 ਕਰੋੜ ਰੁਪਏ ਦਾ ਕੁੱਲ ਪ੍ਰੋਜੈਕਟ ਹੈ। ਉਦਘਾਟਨੀ ਪ੍ਰੋਗਰਾਮ ਵਿੱਚ ਮੁੱਖ ਮੰਤਰੀ ਦੇ ਨਾਲ ਕੇਂਦਰੀ ਰਾਜ ਮੰਤਰੀ ਕ੍ਰਿਸ਼ਨ ਪਾਲ ਗੁਰਜਰ, ਹਰਿਆਣਾ ਦੇ ਟਰਾਂਸਪੋਰਟ ਅਤੇ ਉੱਚ ਸਿੱਖਿਆ ਮੰਤਰੀ ਮੂਲਚੰਦ ਸ਼ਰਮਾ ਅਤੇ ਵਿਧਾਇਕ ਵਿਸ਼ੇਸ਼ ਤੌਰ ‘ਤੇ ਮੌਜੂਦ ਰਹਿਣਗੇ। ਡਾ: ਰਾਜ ਨਹਿਰੂ ਨੇ ਦੱਸਿਆ ਕਿ ਮੁੱਖ ਮੰਤਰੀ (CM Manohar Lal) 10 ਬਲਾਕਾਂ ਦਾ ਉਦਘਾਟਨ ਕਰਨਗੇ। ਇੱਥੇ 6 ਅਕਾਦਮਿਕ ਬਲਾਕ ਹਨ, ਜਿਨ੍ਹਾਂ ਵਿੱਚ 69 ਕਲਾਸ ਰੂਮ ਹਨ ਅਤੇ ਇਨ੍ਹਾਂ ਵਿੱਚੋਂ ਜ਼ਿਆਦਾਤਰ ਸਮਾਰਟ ਕਲਾਸ ਰੂਮ ਹਨ। ਇਨ੍ਹਾਂ ਵਿੱਚ ਕੰਪਿਊਟਰ ਲੈਬ ਵੀ ਹਨ। ਉਨ੍ਹਾਂ ਦੱਸਿਆ ਕਿ ਇਕ ਪ੍ਰਸ਼ਾਸਕੀ ਇਮਾਰਤ ਦਾ ਉਦਘਾਟਨ ਵੀ ਕੀਤਾ ਜਾਵੇਗਾ, ਜਿਸ ਦਾ ਨਾਂ ਤਕਸ਼ਸ਼ੀਲਾ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਇਕ ਸੈਂਟਰ ਆਫ ਐਕਸੀਲੈਂਸ ਵੀ ਬਣ ਚੁੱਕਾ ਹੈ। ਇਸ ਵਿੱਚ ਲੈਬ, ਸੋਲਰ ਲੈਬ, ਐਡਵਾਂਸ ਇਲੈਕਟ੍ਰਿਕ ਲੈਬ, ਇਲੈਕਟ੍ਰਾਨਿਕ ਲੈਬ, ਵੈਲਡਿੰਗ ਲੈਬ ਹੈ। ਇਸ ਤੋਂ ਇਲਾਵਾ ਲੜਕੇ ਅਤੇ ਲੜਕੀਆਂ ਲਈ 2 ਹੋਸਟਲ ਤਿਆਰ ਹਨ। ਇਨ੍ਹਾਂ ਦੀ ਸਮਰੱਥਾ 500-500 ਬੈੱਡਾਂ ਦੀ ਹੈ। ਵਾਈਸ ਚਾਂਸਲਰ ਨੇ ਦੱਸਿਆ ਕਿ ਯੂਨੀਵਰਸਿਟੀ ਕੈਂਪਸ ਵਿੱਚ 1.2 ਮੈਗਾ ਵਾਟ ਦਾ ਸੋਲਰ ਪਲਾਂਟ ਲਗਾਇਆ ਗਿਆ ਹੈ। ਇਸ ਤੋਂ ਇਲਾਵਾ ਐਸ.ਟੀ.ਪੀ. ਵੀ ਸਥਾਪਿਤ ਕੀਤਾ ਜਾ ਰਿਹਾ ਹੈ। ਪਾਣੀ ਨੂੰ ਸ਼ੁੱਧ ਕਰਕੇ ਖੇਤੀਬਾੜੀ ਅਤੇ ਬਾਗਬਾਨੀ ਵਿੱਚ ਵਰਤਿਆ ਜਾਵੇਗਾ। ਇਸ ਤੋਂ ਇਲਾਵਾ ਵਾਟਰ ਹਾਰਵੈਸਟਿੰਗ ਸਿਸਟਮ ਵੀ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼੍ਰੀ ਵਿਸ਼ਵਕਰਮਾ ਸਕਿੱਲ ਯੂਨੀਵਰਸਿਟੀ 42 ਪ੍ਰੋਗਰਾਮ ਚਲਾ ਰਹੀ ਹੈ ਅਤੇ ਕਈ ਸ਼ਾਰਟ ਟਰਮ ਕੋਰਸ ਵੀ ਚਲਾਏ ਜਾ ਰਹੇ ਹਨ। ਕੈਂਪਸ ਪਲੇਸਮੈਂਟ 81 ਫੀਸਦੀ ਤੱਕ ਪਹੁੰਚ ਗਈ ਹੈ ਅਤੇ ਜ਼ਿਆਦਾਤਰ ਵਿਦਿਆਰਥੀ ਉੱਦਮੀ ਬਣ ਰਹੇ ਹਨ। ਅਫਰੀਕਾ ਅਤੇ ਜਾਪਾਨ ਸਮੇਤ ਕਈ ਦੇਸ਼ਾਂ ਦੇ ਵਫਦ ਦੌਰੇ ਲਈ ਆਏ ਹਨ। The post CM ਮਨੋਹਰ ਲਾਲ ਸ਼੍ਰੀ ਵਿਸ਼ਵਕਰਮਾ ਕੌਸ਼ਲ ਯੂਨੀਵਰਸਿਟੀ ਦੇ ਨਵੇਂ ਕੈਂਪਸ ਦਾ ਕਰਨਗੇ ਉਦਘਾਟਨ appeared first on TheUnmute.com - Punjabi News. Tags:
|
ਹਰਿਆਣਾ ਸਰਕਾਰ ਵੱਲੋਂ ਆਂਗਣਵਾੜੀ ਕਾਰਕੁਨਾਂ ਤੇ ਸਹਾਇਕਾਂ ਨੂੰ ਵੱਡਾ ਤੋਹਫਾ Saturday 18 November 2023 01:37 PM UTC+00 | Tags: anganwadi anganwadi-workers breaking-news haryana-news helpers latest-news ਚੰਡੀਗੜ੍ਹ, 18 ਨਵੰਬਰ 2023: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਆਂਗਣਵਾੜੀ (Anganwadi) ਕਾਰਕੁਨਾਂ ਤੇ ਸਹਾਇਕਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਮਹੀਨੇਵਾਰ ਮਾਣਭੱਤਾ ਵਿਚ ਵਾਧਾ, ਸੇਵਾਮੁਕਤੀ ‘ਤੇ ਮਿਲਣ ਵਾਲੀ ਰਕਮ ਵਿਚ ਵਾਧਾ ਕਰਨ ਸਮੇਤ ਕਈ ਐਲਾਨ ਕੀਤੇ| ਉਨ੍ਹਾਂ ਨੇ 10 ਸਾਲ ਤੋਂ ਵੱਧ ਤਜੁਰਬੇ ਵਾਲੀ ਆਂਗਣਵਾੜੀ ਕਾਰਕੁਨਾਂ ਦਾ ਮਾਣਭੱਤਾ 12,661 ਰੁਪਏ ਤੋਂ ਵੱਧਾ ਕੇ 14,000 ਰੁਪਏ ਪ੍ਰਤੀ ਮਹੀਨਾ ਕਰਨ ਦਾ ਐਲਾਨ ਕੀਤਾ | ਇਸ ਦੇ ਨਾਲ ਹੀ, 10 ਸਾਲ ਤਕ ਦੇ ਤਜੁਰਬੇ ਵਾਲੀ ਆਂਗਣਵਾੜੀ ਕਾਰਕੁਨਾਂ ਅਤੇ ਮਿੰਨੀ ਆਂਗਣਵਾੜੀ (Anganwadi) ਕਾਰਕੁਨਾਂ ਦਾ ਮਾਣਭੱਤਾ 11,401 ਰੁਪਏ ਤੋਂ ਵੱਧਾ ਕੇ 12,500 ਰੁਪਏ ਪ੍ਰਤੀ ਮਹੀਨਾ ਅਤੇ ਆਂਗਨਵਾੜੀ ਸਹਾਇਕਾਂ ਦਾ ਮਾਣਭੱਤਾ 6,781 ਰੁਪਏ ਤੋਂ ਵੱਧਾ ਕੇ 7,500 ਰੁਪਏ ਕੀਤਾ ਗਿਆ ਹੈ| ਇਸ ਐਲਾਨ ਨਾਲ ਹੀ ਹਰਿਆਣਾ ਦੇਸ਼ ਵਿਚ ਆਂਗਨਵਾੜੀ ਕਾਰਕੁਨਾਂ ਨੂੰ ਸੱਭ ਤੋਂ ਵੱਧ ਮਾਣਭੱਤਾ ਦੇਣ ਵਾਲਾ ਸੂਬਾ ਬਣ ਗਿਆ ਹੈ| ਮੁੱਖ ਮੰਤਰੀ ਨੇ ਇਹ ਐਲਾਨ ਅੱਜ ਇੱਥੇ ਮੁੱਖ ਮੰਤਰੀ ਦੀ ਵਿਸ਼ੇਸ਼ ਚਰਚਾ ਪ੍ਰੋਗ੍ਰਾਮ ਦੇ ਤਹਿਤ ਆਡਿਓ ਕਾਨਫਰੈਂਸਿੰਗ ਰਾਹੀਂ ਆਂਗਣਵਾੜੀ ਕਾਰਕੁਨਾਂ ਨਾਲ ਸਿੱਧਾ ਗੱਲਬਾਦ ਕਰਨ ਦੌਰਾਨ ਕੀਤੀ| ਉਨ੍ਹਾਂ ਕਿਹਾ ਕਿ ਮੌਜ਼ੂਦਾ ਵਿਚ ਸੂਬੇ ਵਿਚ ਕੁਲ 23,486 ਆਂਗਣਵਾੜੀ ਕਾਰਕੁਨ, 489 ਮਿੰਨੀ ਆਂਗਨਵਾੜੀ ਕਾਰਕੁਨਾਂ ਤੇ 21,732 ਆਂਗਣਵਾੜੀ ਸਹਾਇਕ ਕੰਮ ਕਰਦੇ ਹਨ| ਮੁੱਖ ਮੰਤੀ ਨੇ ਸੇਵਾਮੁਕਤੀ ‘ਤੇ ਆਂਗਨਵਾੜੀ ਆਂਗਣਵਾੜੀ ਨੂੰ ਦਿੱਤੀ ਜਾਣ ਵਾਲੀ 1 ਲੱਖ ਰੁਪਏ ਦੀ ਰਕਮ ਨੂੰ ਵੱਧਾ ਕੇ 2 ਲੱਖ ਰੁਪਏ ਕਰਨ ਅਤੇ ਆਂਗਣਵਾੜੀ ਸਹਾਇਕਾਂ ਨੂੰ 50,000 ਰੁਪਏ ਤੋਂ ਵੱਧਾ ਕੇ 1 ਲੱਖ ਰੁਪਏ ਕਰਨ ਦਾ ਐਲਾਨ ਕੀਤਾ| ਮੌਜ਼ੂਦਾ ਵਿਚ ਆਂਗਣਵਾੜੀ ਕਾਰਕੁਨਾਂ ਨੂੰ ਸੇਵਾਮੁਕਤੀ ‘ਤੇ 1 ਲੱਖ ਰੁਪਏ ਤੇ ਆਂਗਨਵਾੜੀ ਸਹਾਇਕਾਂ ਨੂੰ 50,000 ਰੁਪਏ ਦਾ ਲਾਭ ਦਿੱਤਾ ਜਾ ਰਿਹਾ ਹੈ| ਮਨੋਹਰ ਲਾਲ ਨੇ ਆਂਗਨਵਾੜੀ ਕਾਰਕੁਨਾਂ ਅਤੇ ਆਂਗਣਵਾੜੀ ਸਹਾਇਕਾਂ ਨੂੰ ਹਰੇਕ ਸਾਲ ਦੋ ਵਰਦੀਆਂ ਲਈ ਦਿੱਤੀ ਜਾਣ ਵਾਲੀ ਰਕਮ 800 ਰੁਪਏ ਤੋਂ ਵੱਧਾ ਕੇ 1500 ਰੁਪਏ ਪ੍ਰਤੀ ਸਾਲ ਕਰਨ ਦਾ ਵੀ ਐਲਾਨ ਕੀਤਾ | ਮੁੱਖ ਮੰਤਰੀ ਨੇ ਕਿਹਾ ਕਿ ਸੁਪਰਵਾਇਜਰ ਦੇ ਅਹੁਦੇ ਲਈ ਲੋਂੜੀਦਾ ਪਾਤਰਤਾ ਅਤੇ ਘੱਟੋਂ ਘੱਟ ਯੋਗਤਾ ਦੇ ਆਧਾਰ ‘ਤੇ 10 ਸਾਲ ਦੇ ਤਜੁਰਬੇ ਵਾਲੀ ਆਂਗਣਵਾੜੀ ਕਾਰਕੁਨਾਂ ਵਿਚੋਂ ਯੋਗਤਾ-ਕਮ-ਸੀਨੀਆਰਟੀ ਦੇ ਆਧਾਰ ‘ਤੇ ਤਰੱਕੀ ਲਈ ਸੁਪਰਵਾਇਜਰਾਂ ਦੇ 25 ਫੀਸਦੀ ਆਸਾਮੀਆਂ ਵੱਖਰੀ ਰੱਖੀ ਜਾਵੇਗੀ| ਤਰੱਕੀ ਸਰਕਾਰ ਵੱਲੋਂ ਆਯੋਜਿਤ ਕੀਤੀ ਜਾਣ ਵਾਲੀ ਲਿਖਤੀ ਪ੍ਰੀਖਿਆ ਦੇ ਆਧਾਰ ‘ਤੇ ਹੋਵੇਗੀ| ਤਰੱਕੀ ਲਈ ਲਿਖਤੀ ਪ੍ਰੀਖਿਆ ਫਰਵਰੀ, 2024 ਵਿਚ ਆਯੋਜਿਤ ਕੀਤੀ ਜਾਵੇਗੀ| ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਮੌਜ਼ੂਦਾ ਆਂਗਣਵਾੜੀਆਂ ਨੂੰ ਬਦਲ ਕੇ 4000 ਵਾਧੂ ਬਾਲ ਵਾਟਿਕਾਵਾਂ ਸਥਾਪਿਤ ਕਰਕੇ ਉਨ੍ਹਾਂ ਨੂੰ ਪਿੰਡ ਦੇ ਸਰਕਾਰੀ ਸਕੂਲਾਂ ਵਿਚ ਤਬਦੀਲ ਕੀਤਾ ਜਾਵੇਗਾ, ਤਾਂ ਜੋ ਪ੍ਰੀ-ਸਕੂਲ (ਨਰਸਰੀ) ਸਿਖਿਆ ਨੂੰ ਕੌਮੀ ਸਿਖਿਆ ਨੀਤੀ ਅਨੁਸਾਰ ਸਕੂਲ ਸਿਖਿਆ ਵਿਚ ਏਕਿਕ੍ਰਿਤ ਕੀਤਾ ਜਾਵੇਗਾ| ਮੁੱਖ ਮੰਤਰੀ ਨੇ ਕਿਹਾ ਕਿ ਆਂਗਨਵਾੜੀ ਕਾਰਕੁਨਾਂ ਨੂੰ ਦਿੱਤੀ ਜਾਣ ਵਾਲਾ ਮਾਣਭੱਤੇ ਵਿਚ 60 ਫੀਸਦੀ ਹਿੱਸਾ ਭਾਰਤ ਸਰਕਾਰ ਅਤੇ 40 ਫੀਸਦੀ ਹਿੱਸਾ ਹਰਿਆਣਾ ਸਰਕਾਰ ਵੱਲੋਂ ਦਿੱਤਾ ਜਾਂਦਾ ਹੈ| ਉਪਰੋਕਤ ਰਕਮ ਤੋਂ ਬਾਅਦ ਵਧਾਇਆ ਗਿਆ ਸਾਰਾ ਮਾਣਭੱਤੇ ਨੂੰ ਹਰਿਆਣਾ ਸਰਕਾਰ ਵੱਲੋਂ ਸਹਿਣ ਕੀਤਾ ਜਾਂਦਾ ਹੈ| ਮਨੋਹਰ ਲਾਲ ਨੇ ਕਿਹਾ ਕਿ ਬਚਪਨ ਨੂੰ ਸੰਭਾਲਣ ਵਾਲੀ ਅਤੇ ਤਰਾਸ਼ਨ ਵਾਲੀ ਆਂਗਣਵਾੜੀ ਕਾਰਕੁਨਾਂ ਦੀ ਬੱਚਿਆਂ ਨੂੰ ਸੰਸਾਕਰੀ ਬਣਾਉਣ ਵਿਚ ਮਹੱਤਵਪੂਰਨ ਭੂਮਿਕਾ ਹੇ| ਉਨ੍ਹਾਂ ਕਿਹਾ ਕਿ ਵਿਅਕਤੀ ਦਾ ਨਿਰਮਾਣ ਉਸ ਦੇ ਬਚਪਨ ਵਿਚ ਸੱਭ ਤੋਂ ਵੱਧ ਹੁੰਦਾ ਹੈ| ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੱਚਿਆਂ ਵਿਚ ਪੋਸ਼ਣ ਦਾ ਮਹੱਤਵ ਨੂੰ ਵੇਖਦੇ ਹੋਏ ਦੇਸ਼ ਵਿਚ ਪੋਸ਼ਣ ਮੁਹਿੰਮ ਚਲਾਈ ਹੈ| ਇਸ ਮੌਕੇ ਮਹਿਲਾ ਤੇ ਬਾਲ ਵਿਕਾਸ ਵਿਭਾਗ ਦੀ ਕਮਿਸ਼ਨਰ ਤੇ ਸਕੱਤਰ ਅਮਨੀਤ ਪੀ ਕੁਮਾਰ, ਮੁੱਖ ਮੰਤਰੀ ਦੇ ਡਿਪਟੀ ਮੁੱਖ ਸਕੱਤਰ ਕੇ.ਮਕਰੰਦ ਪਾਂਡੂਰੰਗ, ਮਹਿਲਾ ਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਮੋਨਿਕਾ ਮਲਿਕ ਅਤੇ ਸੂਚਨਾ, ਲੋਕ ਸੰਪਰਕ, ਭਾਸ਼ਾ ਤੇ ਸਭਿਆਚਾਰ ਵਿਭਾਗ ਦੇ ਸੰਯੁਕਤ ਡਾਇਰੈਕਟਰ (ਪ੍ਰਸ਼ਾਸਨ) ਗੌਰਵ ਗੁਪਤਾ ਹਾਜਿਰ ਸਨ|
The post ਹਰਿਆਣਾ ਸਰਕਾਰ ਵੱਲੋਂ ਆਂਗਣਵਾੜੀ ਕਾਰਕੁਨਾਂ ਤੇ ਸਹਾਇਕਾਂ ਨੂੰ ਵੱਡਾ ਤੋਹਫਾ appeared first on TheUnmute.com - Punjabi News. Tags:
|
ਹਰਿਆਣਾ ਵਿਜੀਲੈਂਸ ਬਿਊਰੋ ਵੱਲੋਂ ਹੈਡ ਕਾਂਸਟੇਬਲ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ Saturday 18 November 2023 01:45 PM UTC+00 | Tags: breaking-news bribe bribe-case haryana-vigilance haryana-vigilance-bureau news punjab-news the-unmute-breaking-news ਚੰਡੀਗੜ੍ਹ, 18 ਨਵੰਬਰ 2023: ਹਰਿਆਣਾ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਬਿਊਰੋ ਦੀ ਟੀਮ ਨੇ ਅੱਜ ਜ਼ਿਲ੍ਹਾ ਫਰੀਦਾਬਾਦ ਦੇ ਡਬੂਆ ਪੁਲਿਸ ਥਾਣੇ ਵਿਚ ਤਾਇਨਾਤ ਹੈਡ ਕਾਂਸਟੇਬਲ ਮੁਸਤਾਕ ਨੂੰ 20,000 ਰੁਪਏ ਦੀ ਰਿਸ਼ਵਤ (bribe) ਲੈਂਦੇ ਹੋਏ ਰੰਗੇ ਹੱਥੀ ਫੜਿਆ | ਹਰਿਆਣਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਐਂਟੀ ਕਰਪਸ਼ਨ ਬਿਊਰੋ ਦੀ ਟੀਮ ਨੇ ਸੂਚਨਾ ਦੇ ਆਧਾਰ ‘ਤੇ ਦੋਸ਼ੀ ਨੂੰ ਫੜਣ ਲਈ ਯੋਜਨਾ ਬਣਾਈ ਅਤੇ ਉਸ ਨੂੰ ਰੰਗੇ ਹੱਥੀ ਫੜਣ ਵਿਚ ਸਫਲਤਾ ਹਾਸਲ ਕੀਤੀ| ਹੈਡ ਕਾਂਸਟੇਬਲ ਮੁਸਤਾਕ ਨੇ ਸ਼ਿਕਾਇਤਕਰਤਾ ਤੋਂ ਪੁਲਿਸ ਥਾਣੇ ਡਬੂਆ ਵਿਚ ਦਰਜ ਐਫਆਈਆਈ ਵਿਚ ਵੱਡੀ ਧਾਰਾਵਾਂ ਨਾ ਲਾਗਉਣ ਦੇ ਬਦਲੇ ਵਿਚ 20,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ| ਇਸ ਤੋਂ ਬਾਅਦ ਬਿਊਰੋ ਦੀ ਟੀਮ ਨੇ ਦੋਸ਼ੀ ਹੈਡ ਕਾਂਸਟੇਬਲ ਨੂੰ 20,000 ਰੁਪਏ ਦੀ ਰਕਮ (bribe) ਨਾਲ ਰੰਗੇ ਹੱਥੀ ਫੜਿਆ| ਇਸ ਮਾਮਲੇ ਵਿਚ ਮੁਲਜ਼ਮ ਖਿਲਾਫ ਫਰੀਦਾਬਾਦ ਦੇ ਵਿਜੀਲੈਂਸ ਬਿਊਰੋ ਵਿਚ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ|
The post ਹਰਿਆਣਾ ਵਿਜੀਲੈਂਸ ਬਿਊਰੋ ਵੱਲੋਂ ਹੈਡ ਕਾਂਸਟੇਬਲ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ appeared first on TheUnmute.com - Punjabi News. Tags:
|
IND vs AUS: ਪਲੇਇੰਗ ਇਲੈਵਨ ਦਾ ਫੈਸਲਾ ਟਾਸ ਦੇ ਸਮੇਂ ਪਿੱਚ ਦੇ ਹਿਸਾਬ ਨਾਲ ਕੀਤਾ ਜਾਵੇਗਾ: ਰੋਹਿਤ ਸ਼ਰਮਾ Saturday 18 November 2023 02:09 PM UTC+00 | Tags: breaking-news final-match ind-vs-aus latest-news news rohit-sharma sports world-cup-final ਚੰਡੀਗੜ੍ਹ, 18 ਨਵੰਬਰ 2023: ਭਾਰਤੀ ਟੀਮ ਦੇ ਕਪਤਾਨ ਰੋਹਿਤ ਸ਼ਰਮਾ (Rohit Sharma) ਨੇ ਕਿਹਾ ਕਿ ਅਸੀਂ ਫਾਈਨਲ ਮੈਚ ਉਸੇ ਤਰ੍ਹਾਂ ਖੇਡਾਂਗੇ ਜਿਸ ਤਰ੍ਹਾਂ ਅਸੀਂ ਇਸ ਟੂਰਨਾਮੈਂਟ ‘ਚ ਖੇਡ ਰਹੇ ਹਾਂ। ਅਸੀਂ ਅਜੇ ਫਾਈਨਲ ਦੇ ਪਲੇਇੰਗ ਇਲੈਵਨ ਦਾ ਫੈਸਲਾ ਨਹੀਂ ਕੀਤਾ ਹੈ। ਅਸੀਂ ਟਾਸ ਦੇ ਸਮੇਂ ਪਿੱਚ ਦੇ ਹਲਾਤਾਂ ਦੇ ਹਿਸਾਬ ਨਾਲ ਫੈਸਲਾ ਕਰਾਂਗੇ ਕਿ ਸਾਡੀਆਂ ਖੂਬੀਆਂ ਕੀ ਹਨ ਅਤੇ ਆਸਟ੍ਰੇਲੀਆ ਦੀਆਂ ਕਮਜ਼ੋਰੀਆਂ ਕੀ ਹੋ ਸਕਦੀਆਂ ਹਨ। ਰੋਹਿਤ ਸ਼ਰਮਾ ਨੇ ਇਹ ਗੱਲਾਂ ਸ਼ਨੀਵਾਰ ਨੂੰ ਮੈਚ ਤੋਂ ਪਹਿਲਾਂ ਪ੍ਰੈੱਸ ਕਾਨਫਰੰਸ ‘ਚ ਕਹੀਆਂ। ਕ੍ਰਿਕਟ ਵਿਸ਼ਵ ਕੱਪ ਦਾ ਫਾਈਨਲ ਮੈਚ ਐਤਵਾਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਖੇਡਿਆ ਜਾਵੇਗਾ। ਇਕ ਸਵਾਲ ‘ਤੇ ਰੋਹਿਤ (Rohit Sharma) ਨੇ ਕਿਹਾ ਕਿ ਇਸ ‘ਚ ਕੋਈ ਸ਼ੱਕ ਨਹੀਂ ਕਿ ਇਹ ਬਹੁਤ ਵੱਡਾ ਮੌਕਾ ਹੈ। ਇਹ ਪੇਸ਼ੇਵਰ ਖਿਡਾਰੀਆਂ ਲਈ ਚੁਣੌਤੀਪੂਰਨ ਹੈ। ਅਸੀਂ ਜੋ ਵੀ ਸੁਪਨਾ ਦੇਖਿਆ ਹੈ, ਅਸੀਂ ਉੱਥੇ ਹਾਂ। ਇਹ ਸਾਡੇ ਕਰੀਅਰ ਦਾ ਸਭ ਤੋਂ ਵੱਡਾ ਮੌਕਾ ਹੈ ਅਤੇ ਸਾਨੂੰ ਆਪਣੀ ਰਣਨੀਤੀ ਨੂੰ ਬਿਹਤਰ ਢੰਗ ਨਾਲ ਅਪਣਾਉਣਾ ਹੋਵੇਗਾ। ਅਜਿਹਾ ਹਰ ਰੋਜ਼ ਨਹੀਂ ਹੁੰਦਾ ਕਿ ਤੁਹਾਨੂੰ ਵਿਸ਼ਵ ਕੱਪ ਫਾਈਨਲ ਖੇਡਣ ਦਾ ਮੌਕਾ ਮਿਲੇ। ਮੈਂ ਵਨਡੇ ਵਿਸ਼ਵ ਕੱਪ ਦੇਖ ਕੇ ਵੱਡਾ ਹੋਇਆ ਹਾਂ, ਇਸ ਲਈ ਇਹ ਮੇਰੇ ਲਈ ਸਭ ਤੋਂ ਵੱਡਾ ਮੌਕਾ ਹੈ। ਟਾਸ ਕੋਈ ਵੱਡਾ ਫੈਕਟਰ ਨਹੀਂ :-ਟਾਸ ‘ਤੇ ਰੋਹਿਤ ਸ਼ਰਮਾ ਨੇ ਕਿਹਾ ਕਿ ਪਿੱਚ ‘ਤੇ ਕੁਝ ਘਾਹ ਹੈ। ਭਾਰਤ-ਪਾਕਿਸਤਾਨ ਦੀ ਵਿਕਟ ਬਹੁਤ ਖੁਸ਼ਕ ਸੀ। ਮੇਰੀ ਸਮਝ ਵਿੱਚ, ਵਿਕਟ ਹੌਲੀ ਹੋਣ ਵਾਲੀ ਹੈ। ਅਸੀਂ ਕੱਲ੍ਹ ਪਿੱਚ ਦੇਖਾਂਗੇ ਅਤੇ ਇਸਦਾ ਮੁਲਾਂਕਣ ਕਰਾਂਗੇ। ਤਾਪਮਾਨ ਵਿੱਚ ਵੀ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਮੈਨੂੰ ਨਹੀਂ ਪਤਾ ਕਿ ਤ੍ਰੇਲ ਗੇਮ ਦੀ ਕਿਵੇਂ ਮੱਦਦ ਕਰੇਗੀ। ਮੈਨੂੰ ਨਹੀਂ ਲੱਗਦਾ ਕਿ ਟਾਸ ਕੋਈ ਵੱਡੀ ਭੂਮਿਕਾ ਨਿਭਾਏਗਾ। The post IND vs AUS: ਪਲੇਇੰਗ ਇਲੈਵਨ ਦਾ ਫੈਸਲਾ ਟਾਸ ਦੇ ਸਮੇਂ ਪਿੱਚ ਦੇ ਹਿਸਾਬ ਨਾਲ ਕੀਤਾ ਜਾਵੇਗਾ: ਰੋਹਿਤ ਸ਼ਰਮਾ appeared first on TheUnmute.com - Punjabi News. Tags:
|
World Cup final: ਕਾਂਗਰਸ ਨੇ ਵਿਸ਼ਵ ਕੱਪ 'ਚ ਭਾਰਤ ਦੀ ਜਿੱਤ ਲਈ ਗੁਰਦੁਆਰਾ ਸਾਹਿਬ 'ਚ ਕੀਤੀ ਅਰਦਾਸ Saturday 18 November 2023 02:17 PM UTC+00 | Tags: breaking-news cricket-world cricket-world-cup indias-victory news the-unmute-breaking-news the-unmute-news world-cup-final ਨਵੀਂ ਦਿੱਲੀ, 18 ਨਵੰਬਰ 2023 (ਦਵਿੰਦਰ ਸਿੰਘ): ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਕ੍ਰਿਕਟ ਵਿਸ਼ਵ ਕੱਪ (Cricket World Cup) ਦੇ ਫਾਈਨਲ ਮੈਚ ਨਾਲ ਪੂਰੇ ਦੇਸ਼ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ | ਇਸੇ ਸਿਲਸਿਲੇ ‘ਚ ਸ਼ਨੀਵਾਰ ਨੂੰ ਦਿੱਲੀ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਨੇ ਦਿੱਲੀ ਸਥਿਤ ਮਾਤਾ ਸੁੰਦਰੀ ਗੁਰਦੁਆਰਾ ਸਾਹਿਬ ‘ਚ ਜਾ ਕੇ ਅਰਦਾਸ ਕੀਤੀ। ਇਸ ਮੌਕੇ ਅਰਵਿੰਦਰ ਸਿੰਘ ਲਵਲੀ ਨੇ ਕਿਹਾ ਕਿ ਭਲਕੇ ਦੇ ਮੈਚ ਨਾਲ ਪੂਰੇ ਦੇਸ਼ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ | ਅਸੀਂ ਸਾਰੇ ਚਾਹੁੰਦੇ ਹਾਂ ਕਿ ਭਾਰਤ ਜਿੱਤੇਅਤੇ ਭਾਰਤ ਦਾ ਝੰਡਾ ਪੂਰੀ ਦੁਨੀਆ ‘ਚ ਲਹਿਰਾਇਆ ਜਾਵੇ। The post World Cup final: ਕਾਂਗਰਸ ਨੇ ਵਿਸ਼ਵ ਕੱਪ ‘ਚ ਭਾਰਤ ਦੀ ਜਿੱਤ ਲਈ ਗੁਰਦੁਆਰਾ ਸਾਹਿਬ ‘ਚ ਕੀਤੀ ਅਰਦਾਸ appeared first on TheUnmute.com - Punjabi News. Tags:
|
ਬੇਮਿਸਾਲ ਵਿਕਾਸ ਦੇ ਨਵੇਂ ਦੌਰ ਦੀ ਸ਼ੁਰੂਆਤ ਕਰਨ ਲਈ ਹੁਸ਼ਿਆਰਪੁਰ ਵਾਸੀਆਂ ਵੱਲੋਂ ਮਾਨ ਸਰਕਾਰ ਦੀ ਸ਼ਲਾਘਾ Saturday 18 November 2023 02:22 PM UTC+00 | Tags: aam-aadmi-party breaking-news cm-bhagwant-mann hoshiarpur mann-government news projects punjab-police the-unmute-breaking ਹੁਸ਼ਿਆਰਪੁਰ, 18 ਨਵੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੁਸ਼ਿਆਰਪੁਰ (Hoshiarpur) ਵਿੱਚ ਕੀਤੇ ਵਿਕਾਸ ਕਾਰਜਾਂ ਦੀ ਸ਼ਲਾਘਾ ਕਰਦਿਆਂ ਇਲਾਕਾ ਨਿਵਾਸੀਆਂ ਨੇ ਕਿਹਾ ਕਿ 867 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਹਲਕੇ ਦੀ ਤਰੱਕੀ ਅਤੇ ਕਾਇਆ ਕਲਪ ਦੇ ਨਵੇਂ ਦੌਰ ਦੀ ਸ਼ੁਰੂਆਤ ਕਰਨਗੇ। ਇਨ੍ਹਾਂ ਕਾਰਜਾਂ ਦੀ ਸ਼ਲਾਘਾ ਕਰਦਿਆਂ ਹੁਸ਼ਿਆਰਪੁਰ ਦੇ ਪਿੰਡ ਮਾਣਕਢੇਰੀ ਦੇ ਅਸ਼ੋਕ ਕੁਮਾਰ ਨੇ ਕਿਹਾ ਕਿ ਪੰਜਾਬ ਨੂੰ ਬਹੁਤ ਵਧੀਆ ਮੁੱਖ ਮੰਤਰੀ ਮਿਲਿਆ ਹੈ ਅਤੇ ਉਹ ਮੁੱਖ ਮੰਤਰੀ ਦੀ ਇਮਾਨਦਾਰੀ ਤੋਂ ਬਹੁਤ ਪ੍ਰਭਾਵਿਤ ਹੈ। ਹੁਸ਼ਿਆਰਪੁਰ ਲੋਕ ਸਭਾ ਦੇ ਵਿਕਾਸ ਲਈ ਉਨ੍ਹਾਂ ਵੱਲੋਂ ਸ਼ੁਰੂ ਕੀਤੇ ਪ੍ਰਾਜੈਕਟ ਸ਼ਲਾਘਾਯੋਗ ਹਨ। ਸਰਕਾਰ ਦੀ ਸ਼ਲਾਘਾ ਕਰਦਿਆਂ ਬਲਦੇਵ ਸਿੰਘ ਨੇ ਕਿਹਾ ਕਿ ਪੰਜਾਬ ਤਰੱਕੀ ਕਰ ਰਿਹਾ ਹੈ ਅਤੇ ਮੁੱਖ ਮੰਤਰੀ ਸੂਬੇ ਦੇ ਹਰ ਖੇਤਰ ਵਿੱਚ ਵਿਕਾਸ ਕਾਰਜਾਂ ਨੂੰ ਹੁਲਾਰਾ ਦੇ ਰਹੇ ਹਨ। ਇਸੇ ਤਰ੍ਹਾਂ ਪਿੰਡ ਤਲਵੰਡੀ ਦੇ ਦਸੌਂਧਾ ਸਿੰਘ ਨੇ ਕਿਹਾ ਕਿ ਸਾਡਾ ਨਿਸ਼ਾਨਾ ਪੰਜਾਬ ਦੀ ਤਰੱਕੀ ਹੈ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੀ ਤਰੱਕੀ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ। ਉਨ੍ਹਾਂ ਕਿਹਾ ਕਿ 867 ਕਰੋੜ ਰੁਪਏ ਦੇ ਇਹ ਪ੍ਰਾਜੈਕਟ ਕਾਰਜਸ਼ੀਲ ਹੋਣ ਨਾਲ ਹੁਸ਼ਿਆਰਪੁਰ ਲੋਕ ਸਭਾ ਹਲਕੇ ਦੀ ਨੁਹਾਰ ਬਦਲ ਦੇਣਗੇ। ਇਸ ਦੌਰਾਨ ਸ਼ਾਮਚੁਰਾਸੀ ਤੋਂ ਡਾ. ਓਮ ਪ੍ਰਕਾਸ਼ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੀ ਤਰੱਕੀ ਵਿੱਚ ਮਹੱਤਵਪੂਰਨ ਭੂਮਿਕਾ ਅਦਾ ਕਰ ਰਹੇ ਹਨ ਅਤੇ ਪੰਜਾਬ ਦਾ ਹਰ ਬਸ਼ਿੰਦਾ ਇਸ ਅਗਾਂਹਵਧੂ ਸਰਕਾਰ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਮੈਡੀਕਲ ਕਾਲਜ ਬਣਨ ਨਾਲ ਹੁਸ਼ਿਆਰਪੁਰ ਦੇ ਨਾਲ-ਨਾਲ ਪਹਾੜੀ ਖ਼ੇਤਰ ਦੇ ਲੋਕਾਂ ਨੂੰ ਸਿਹਤ ਸੰਭਾਲ ਸਹੂਲਤਾਂ ਮਿਲਣਗੀਆਂ। ਮਰੀਜ਼ਾਂ ਨੂੰ ਲੋੜ ਪੈਣ ਉੱਤੇ ਨੇੜੇ ਹੀ ਐਮਰਜੈਂਸੀ ਸਹੂਲਤ ਉਪਲਬਧ ਹੋਣ ਨਾਲ ਕੀਮਤੀ ਜਾਨਾਂ ਬਚਾਈਆਂ ਜਾ ਸਕਣਗੀਆਂ। ਟਾਂਡਾ ਦੇ ਗੁਲਸ਼ਨ ਕੁਮਾਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਅਤੇ ਮੁੱਖ ਮੰਤਰੀ ਦਿੱਲੀ ਵੱਲੋਂ ਸ਼ੁਰੂ ਕੀਤੇ 867 ਕਰੋੜ ਰੁਪਏ ਦੇ ਪ੍ਰਾਜੈਕਟਾਂ ਤੋਂ ਲੋਕ ਬਹੁਤ ਖੁਸ਼ ਹਨ ਅਤੇ ਉਹ ਇਸ ਖੁਸ਼ੀ ਦਾ ਪ੍ਰਗਟਾਵਾ ਕਰਨ ਲਈ ਉਹ ਇੱਥੇ ਆਏ ਹਨ। ਪਿੰਡ ਬੈਂਸਾ ਦੇ ਹਰਭਜਨ ਸਿੰਘ ਨੇ ਕਿਹਾ ਕਿ ਅੱਜ ਦੀ ਵਿਕਾਸ ਕ੍ਰਾਂਤੀ ਰੈਲੀ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਹੁਣ ਤਰੱਕੀ ਦੀ ਰਾਹ 'ਤੇ ਹੈ ਅਤੇ ਇਹ ਤਰੱਕੀ ਹੁਣ ਰੁਕਣ ਵਾਲੀ ਨਹੀਂ ਹੈ। ਇਸ ਤਰ੍ਹਾਂ ਪਿੰਡ ਸੱਤੋਵਾਲੀ ਦੇ ਇੰਦਰਜੀਤ ਸਿੰਘ ਨੇ ਕਿਹਾ ਕਿ ਅਸੀਂ ਕਈ ਦਿਨਾਂ ਤੋਂ ਆਪਣੇ ਹਰਮਨ ਪਿਆਰੇ ਨੇਤਾਵਾਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਦੀ ਉਡੀਕ ਕਰ ਰਹੇ ਸੀ ਅਤੇ ਅੱਜ ਸਾਡਾ ਇੰਤਜ਼ਾਰ ਖ਼ਤਮ ਹੋ ਗਿਆ ਹੈ। ਪਿੰਡ ਹਰਗੜ੍ਹ ਦੀ ਕਿਰਨ ਸ਼ਰਮਾ ਨੇ ਕਿਹਾ ਕਿ ਪਹਿਲੀ ਵਾਰ ਕਿਸੇ ਸਰਕਾਰ ਨੇ ਸਾਡੇ ਵੱਲ ਧਿਆਨ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਮੇਸ਼ਾ ਹੀ ਹੁਸ਼ਿਆਰਪੁਰ (Hoshiarpur) ਦੇ ਵਿਕਾਸ ਨੂੰ ਤਰਜੀਹ ਦਿੱਤੀ ਹੈ। ਇਸ ਲਈ ਹੁਸ਼ਿਆਰਪੁਰ ਲੋਕ ਸਭਾ ਹਲਕੇ ਦੇ ਲੋਕ ਹਮੇਸ਼ਾ ਉਨ੍ਹਾਂ ਦੇ ਰਿਣੀ ਰਹਿਣਗੇ। ਪਿੰਡ ਬੱਦੋਵਾਲ ਦੀ ਕੁਲਵਿੰਦਰ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮਹਿਜ਼ ਡੇਢ ਸਾਲ ਵਿੱਚ ਵਿਕਾਸ ਦੀ ਹਨੇਰੀ ਲਿਆ ਦਿੱਤੀ ਹੈ ਅਤੇ ਸੂਬੇ ਦੇ ਹਰ ਖੇਤਰ ਵਿੱਚ ਪੜਾਅਵਾਰ ਢੰਗ ਨਾਲ ਵਿਕਾਸ ਹੋ ਰਿਹਾ ਹੈ, ਜਿਸ ਦਾ ਸਿੱਧਾ-ਸਿੱਧਾ ਲਾਭ ਆਮ ਲੋਕਾਂ ਨੂੰ ਮਿਲ ਰਿਹਾ ਹੈ। ਇਸ ਤਰ੍ਹਾਂ ਮੰਗਾ ਰਾਮ ਨੇ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਨੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਹੈ ਅਤੇ ਹੋਰ ਸਿਆਸਤਦਾਨਾਂ ਦੇ ਉਲਟ ਆਮ ਲੋਕਾਂ ਦਾ ਖਿਆਲ ਰੱਖਿਆ ਹੈ। ਗੜ੍ਹਦੀਵਾਲਾ ਦੇ ਪ੍ਰਿੰਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸਮਾਜ ਦੇ ਹਰ ਵਰਗ ਵਿਸ਼ੇਸ਼ ਕਰਕੇ ਕਮਜ਼ੋਰ ਵਰਗ ਦੇ ਲੋਕਾਂ ਦਾ ਬਾਂਹ ਫੜੀ ਹੈ ਅਤੇ ਤਰੱਕੀ ਨੂੰ ਤਰਜੀਹ ਦਿੱਤੀ ਹੈ, ਜਿਸ ਲਈ ਸੂਬੇ ਦੇ ਲੋਕ ਸਦਾ ਉਨ੍ਹਾਂ ਦੇ ਰਿਣੀ ਰਹਿਣਗੇ। ਭੁਲੱਥ ਦੇ ਸੁਖਵਿੰਦਰ ਸਿੰਘ ਨੇ ਕਿਹਾ ਕਿ ਲੋਕ ਸਭਾ ਹਲਕਾ ਹੁਸ਼ਿਆਰਪੁਰ ਦੇ ਵਿਕਾਸ ਪ੍ਰਤੀ ਕਦੇ ਕਿਸੇ ਨੇ ਗੰਭੀਰਤਾ ਨਹੀਂ ਦਿਖਾਈ, ਪਰ ਮੁੱਖ ਮੰਤਰੀ ਨੇ 867 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਸ਼ੁਰੂ ਕਰਕੇ ਇਹ ਸਾਬਤ ਕਰ ਦਿੱਤਾ ਹੈ ਕਿ ਸੂਬੇ ਦੇ ਹਰੇਕ ਲੋਕ ਸਭਾ ਹਲਕੇ ਵਿੱਚ ਵਿਕਾਸ ਦੀ ਰਫ਼ਤਾਰ ਇਸੇ ਤਰ੍ਹਾਂ ਜਾਰੀ ਰਹੇਗੀ। The post ਬੇਮਿਸਾਲ ਵਿਕਾਸ ਦੇ ਨਵੇਂ ਦੌਰ ਦੀ ਸ਼ੁਰੂਆਤ ਕਰਨ ਲਈ ਹੁਸ਼ਿਆਰਪੁਰ ਵਾਸੀਆਂ ਵੱਲੋਂ ਮਾਨ ਸਰਕਾਰ ਦੀ ਸ਼ਲਾਘਾ appeared first on TheUnmute.com - Punjabi News. Tags:
|
ਅਕਾਲੀ ਵਰਕਰਾਂ ਵੱਲੋਂ ਜ਼ਿਲ੍ਹਾ ਪ੍ਰਧਾਨ ਰਾਜਾ ਲਦੇਹ ਦਾ ਸਨਮਾਨ Saturday 18 November 2023 04:46 PM UTC+00 | Tags: ajnala punjab punjabi punjabpolitics shiromani-akali-dal theunmute ਅਜਨਾਲਾ (18 ਨਵੰਬਰ 2023) ਪੰਜਾਬ ਦੀ ਸਿਆਸਤ ਭਖੀ ਹੋਈ ਹੈ | ਹਰ ਇੱਕ ਪਾਰਟੀ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ ਉਹ ਚੋਣਾਂ ‘ਚ ਜਿੱਤ ਹਾਸਲ ਕਰ ਸਕਣ | ਇਸੇ ਦੇ ਚਲਦਿਆ ਸ਼੍ਰੋਮਣੀ ਅਕਾਲੀ ਦਲ ਵੀ ਹੁਣ ਵੱਖ-ਵੱਖ ਹਲਕਿਆਂ ‘ਚ ਜਾ ਕੇ ਚੋਣ ਪ੍ਰਚਾਰ ਤੇ ਪਾਰਟੀ ਨੂੰ ਮਜ਼ਬੂਤ ਕਰਨ ‘ਚ ਲੱਗੀ ਹੋਈ ਹੈ | ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਨੇ ਹਲਕਾ ਰਾਜਾਸਾਂਸੀ ਦੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸਰਪੰਚ ਰਾਜਵਿੰਦਰ ਸਿੰਘ ਰਾਜਾ ਲਾਦੇਹ ਨੂੰ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦਾ ਪ੍ਰਧਾਨ ਨਿਯੁਕਤ ਕੀਤਾ | ਜਿਨ੍ਹਾਂ ਦਾ ਹਲਕਾ ਅਜਨਾਲਾ ਦੇ ਇੰਚਾਰਜ ਰਣਯੋਧ ਸਿੰਘ ਸਮਰਾ ਤੇ ਅਕਾਲੀ ਵਰਕਰਾਂ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ ਹੈ| ਇਸ ਮੌਕੇ ਸ. ਰਾਜਾ ਲਦੇਹ ਨੇ ਸਮੂਹ ਅਕਾਲੀ ਵਰਕਰਾਂ ਵੱਲੋਂ ਉਨ੍ਹਾਂ ਨੂੰ ਮਾਣ ਬਖਸ਼ਣ ਲਈ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਅਤੇ ਗੱਲਬਾਤ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਤਹਿਤ ਆਉਂਦੇ ਸਾਰੇ ਪਿੰਡਾਂ ਕਸਬਿਆਂ ਦੇ ਹਰ ਅਕਾਲੀ ਵਰਕਰ ਨੂੰ ਬੂਥ ਲੈਵਲ ਤੱਕ ਪੂਰੀ ਤਰ੍ਹਾਂ ਮਜ਼ਬੂਤ ਕੀਤਾ ਜਾਵੇਗਾ | ਇਸ ਮੌਕੇ ਜਥੇਦਾਰ ਕਿਰਪਾਲ ਸਿੰਘ ਲਸ਼ਕਰੀ ਨੰਗਲ, ,ਗਰੁਨਾਮ ਸਿੰਘ ਸੱਲੋਦੀਨ, ਸਾਬਕਾ ਸਰਪੰਚ ਹਰਪਾਲ ਸਿੰਘ,ਪੂਰਨ ਸਿੰਘ, ਸਾਬਕਾ ਸਰਪੰਚ ਅਜੀਤ ਸਿੰਘ ਅਤੇ ਕਈ ਹੋਰ ਮੈਂਬਰ ਹਾਜ਼ਰ ਰਹੇ | The post ਅਕਾਲੀ ਵਰਕਰਾਂ ਵੱਲੋਂ ਜ਼ਿਲ੍ਹਾ ਪ੍ਰਧਾਨ ਰਾਜਾ ਲਦੇਹ ਦਾ ਸਨਮਾਨ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest