TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਸੈਰ-ਸਪਾਟੇ ਨੂੰ ਪੂਰੀ ਸਮਰੱਥਾ ਅਨੁਸਾਰ ਵਿਕਸਿਤ ਕਰਨਾ ਪੰਜਾਬ ਸਰਕਾਰ ਦੀਆਂ ਮੁੱਖ ਤਰਜ਼ੀਹਾਂ 'ਚੋਂ ਇਕ: ਅਨਮੋਲ ਗਗਨ ਮਾਨ Sunday 19 November 2023 03:07 PM UTC+00 | Tags: anmol-gagan-mann breaking-news first-punjab-tourism-summit punjab-tourism tourism ਚੰਡੀਗੜ੍ਹ/ਨਵੀਂ ਦਿੱਲੀ, 19 ਨਵੰਬਰ 2023 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਈਕੋ-ਟੂਰਿਜ਼ਮ, ਐਡਵੈਂਚਰ ਤੇ ਵਾਟਰ ਸਪੋਰਟਸ ਤੇ ਸੈਰ-ਸਪਾਟੇ (Tourism) ਨੂੰ ਸਮੁੱਚੇ ਰੂਪ ਵਿਚ ਵਿਕਸਿਤ ਕਰਨ ਨੂੰ ਸਰਕਾਰ ਦੀਆਂ ਮੁੱਖ ਤਰਜ਼ੀਹਾਂ ਵਿਚ ਰੱਖਣ ਦਾ ਜ਼ਿਕਰ ਕਰਦਿਆਂ ਪੰਜਾਬ ਦੇ ਸੈਰ-ਸਪਾਟਾ, ਸਭਿਆਚਾਰਕ ਮਾਮਲੇ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਵੱਲੋਂ ਇਨ੍ਹਾਂ ਖੇਤਰਾਂ ਵਿਚ ਕੀਤੇ ਜਾ ਰਹੇ ਉਪਰਾਲਿਆਂ ਦੇ ਨੇੜਲੇ ਭਵਿੱਖ ਵਿਚ ਮਿਸਾਲੀ ਨਤੀਜੇ ਸਾਹਮਣੇ ਆਉਣਗੇ। ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਇਥੋਂ ਦੇ ਪ੍ਰਗਤੀ ਮੈਦਾਨ ਵਿਖੇ ਚੱਲ ਰਹੇ ਭਾਰਤ-ਅੰਤਰਰਾਸ਼ਟਰੀ ਵਪਾਰ ਮੇਲਾ-2023 ਦੌਰਾਨ ਸ਼ਨੀਵਾਰ ਸ਼ਾਮ ਮਨਾਏ ਗਏ ਪੰਜਾਬ ਦਿਵਸ ਮੌਕੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ। ਇਸ ਮੌਕੇ ਆਪਣੇ ਸੰਬੋਧਨ ਵਿਚ ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਸੈਰ-ਸਪਾਟਾ (Tourism) ਖੇਤਰ ਦੀਆਂ ਸਮੁੱਚੀਆਂ ਸੰਭਾਵਨਾਵਾਂ ਨੂੰ ਉਜਾਗਰ ਕੀਤਾ ਜਾ ਰਿਹਾ ਹੈ ਤਾਂ ਜੋ ਵਿਦੇਸ਼ਾਂ ਵਿਚ ਵਸਦੇ ਪੰਜਾਬੀ, ਵਿਦੇਸ਼ੀ ਸੈਲਾਨੀ, ਭਾਰਤ ਦੇ ਵੱਖ-ਵੱਖ ਖੇਤਰਾਂ ਵਿਚੋਂ ਆਉਣ ਵਾਲੇ ਲੋਕ ਪੰਜਾਬ ਦੇ ਇਤਿਹਾਸਕ ਤੇ ਸੈਰ-ਸਪਾਟੇ ਦੇ ਸਥਾਨਾ ਤੇ ਵਿਰਾਸਤੀ ਪਹਿਲੂਆਂ ਦੀ ਅਮੀਰੀ ਨੂੰ ਮਾਣ ਸਕਣ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਹੈ ਕਿ ਪੰਜਾਬ ਦੇ ਵਿਰਾਸਤੀ ਮੇਲਿਆਂ ਤੇ ਤਿਉਹਾਰਾਂ ਨੂੰ ਸਰਕਾਰ ਵੱਲੋਂ ਮਨਾਇਆ ਜਾ ਰਿਹਾ ਹੈ ਤੇ ਇਸ ਲਈ ਵੱਖਰੇ ਤੌਰ ਤੇ 15 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰਵਾਇਆ ਗਿਆ ਟੂਰਿਜ਼ਮ ਸਮਿਟ ਬਹੁਤ ਕਾਮਯਾਬ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਪੰਜਾਬ ਨੂੰ ਟੂਰਿਜ਼ਮ ਖੇਤਰ ਵਿਚ ਭਾਰਤ ਦੇ ਹੋਰਨਾਂ ਸੂਬਿਆਂ ਵਿਚ ਮੋਹਰੀ ਸਥਾਨ ਤੇ ਲਿਆਉਣਾ ਹੈ। ਇਸ ਮੌਕੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੂੰ ਯਾਦਗਾਰੀ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ। ਮੁੱਖ ਮਹਿਮਾਨ ਵੱਲੋਂ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ, ਚੇਅਰਮੈਨ ਪੀ.ਐਸ.ਆਈ.ਈ.ਸੀ ਦਲਵੀਰ ਸਿੰਘ,ਪ੍ਰਮੁੱਖ ਸਕੱਤਰ ਸੈਰ-ਸਪਾਟਾ ਤੇ ਸਭਿਆਚਾਰਕ ਮਾਮਲੇ ਸ਼੍ਰੀਮਤੀ ਰਾਖੀ ਗੁਪਤਾ ਭੰਡਾਰੀ, ਗਾਇਕਾ ਅਫਸਾਨਾ ਖਾਨ, ਭੰਗੜਾ ਕਲਾਕਾਰ ਭੋਲਾ ਕਲਿਹਰੀ ਦਾ ਸਨਮਾਨ ਕੀਤਾ ਗਿਆ। ਵਧੀਕ ਡਾਇਰੈਕਟਰ ਸੈਰ-ਸਪਾਟਾ ਤੇ ਸਭਿਆਚਾਰਕ ਮਾਮਲੇ ਰਾਕੇਸ਼ ਕੁਮਾਰ ਪੋਪਲੀ, ਪ੍ਰਸ਼ਾਸਕ ਪੰਜਾਬ ਪੈਵਿਲੀਅਨ ਦਵਿੰਦਰ ਪਾਲ ਸਿੰਘ, ਡਿਪਟੀ ਪ੍ਰਸ਼ਾਸਕ ਗੁਰਪ੍ਰੀਤ ਸਿੰਘ ਤੇ ਹੋਰ ਹਾਜ਼ਰ ਸਨ। The post ਸੈਰ-ਸਪਾਟੇ ਨੂੰ ਪੂਰੀ ਸਮਰੱਥਾ ਅਨੁਸਾਰ ਵਿਕਸਿਤ ਕਰਨਾ ਪੰਜਾਬ ਸਰਕਾਰ ਦੀਆਂ ਮੁੱਖ ਤਰਜ਼ੀਹਾਂ ‘ਚੋਂ ਇਕ: ਅਨਮੋਲ ਗਗਨ ਮਾਨ appeared first on TheUnmute.com - Punjabi News. Tags:
|
ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦਾ ਪੰਜਾਬ ਵਿਧਾਨ ਸਭਾ 'ਚ ਕੀਤਾ ਜਾਵੇਗਾ ਸਨਮਾਨ: ਕੁਲਤਾਰ ਸਿੰਘ ਸੰਧਵਾਂ Sunday 19 November 2023 03:11 PM UTC+00 | Tags: breaking-news paddy-straw punjab-vidhan-sabha stubble-burning ਚੰਡੀਗੜ੍ਹ, 19 ਨਵੰਬਰ 2023: ਪੰਜਾਬ ਦੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਅਤੇ ਫ਼ਸਲੀ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਨਾ ਸਾੜਨ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ, ਅਜਿਹੇ ਕਿਸਾਨਾਂ ਨੂੰ ਪੰਜਾਬ ਵਿਧਾਨ ਸਭਾ 'ਚ ਸਨਮਾਨਿਤ ਕੀਤਾ ਜਾਵੇਗਾ, ਜਿਨ੍ਹਾਂ ਨੇ ਵੱਡੇ ਜਨਤਕ ਹਿੱਤਾਂ ਅਤੇ ਵਾਤਾਵਰਣ ਦੀ ਵਾਜਿਬ ਸੰਭਾਲ ਦੇ ਮੱਦੇਨਜ਼ਰ ਇਸ ਮਾੜੇ ਅਮਲ ਤੋਂ ਪਾਸਾ ਵੱਟਿਆ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਸੂਬਾ ਸਰਕਾਰ ਅਜਿਹੇ ਸੂਝਵਾਨ ਕਿਸਾਨਾਂ ਦੀ, ਪਰਾਲੀ ਨੂੰ ਅੱਗ ਲਾਉਣ ਨਾਲ ਪੈਦਾ ਹੋਣ ਵਾਲੇ ਹਵਾ ਅਤੇ ਹੋਰ ਪ੍ਰਦੂਸ਼ਣ ਨੂੰ ਰੋਕਣ ਲਈ ਪਾਏ ਇਸ ਵਡਮੁੱਲੇ ਯੋਗਦਾਨ ਲਈ ਭਰਪੂਰ ਸ਼ਲਾਘਾ ਕਰਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸਾਰੇ ਜ਼ਿਲ੍ਹਿਆਂ ਵਿੱਚ ਇਨ੍ਹਾਂ ਕਿਸਾਨਾਂ ਦਾ ਸਨਮਾਨ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਅਜਿਹੇ ਕਿਸਾਨਾਂ ਦੀ ਸੂਚੀ ਤਿਆਰ ਕਰਨ ਲਈ ਕਿਹਾ ਤਾਂ ਜੋ ਉਨ੍ਹਾਂ ਦਾ ਵਿਸ਼ੇਸ਼ ਮਾਣ-ਸਨਮਾਨ ਕੀਤਾ ਜਾ ਸਕੇ। ਸ. ਸੰਧਵਾਂ ਨੇ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਸਨਮਾਨਿਤ ਕਰਨ ਲਈ ਖੇਤੀਬਾੜੀ ਅਤੇ ਹੋਰ ਸਬੰਧਤ ਵਿਭਾਗਾਂ ਦੇ ਸਹਿਯੋਗ ਨਾਲ ਸੂਬੇ ਭਰ 'ਚ ਵਿਸ਼ੇਸ਼ ਪ੍ਰੋਗਰਾਮ ਕਰਵਾਏ ਜਾਣਗੇ ਅਤੇ ਇਸ ਦੇ ਨਾਲ-ਨਾਲ ਵਿਧਾਨ ਸਭਾ ਵਿੱਚ ਵੀ ਉਨ੍ਹਾਂ ਦਾ ਮਾਣ ਕੀਤਾ ਜਾਵੇਗਾ। ਸਪੀਕਰ ਨੇ ਦੱਸਿਆ ਕਿ ਪਿਛਲੇ ਸਾਲ ਵੀ ਪੰਜਾਬ ਵਿਧਾਨ ਸਭਾ ਵਿੱਚ ਵੱਡੀ ਗਿਣਤੀ 'ਚ ਕਿਸਾਨਾਂ ਦਾ ਸਨਮਾਨ ਕੀਤਾ ਗਿਆ ਸੀ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਜਿਹੜੇ ਕਿਸਾਨ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਗਾਉਂਦੇ, ਉਹ ਵਾਤਾਵਰਣ ਨੂੰ ਵੱਖ-ਵੱਖ ਤਰ੍ਹਾਂ ਦੇ ਪ੍ਰਦੂਸ਼ਣ ਤੋਂ, ਸਿਹਤ ਨੂੰ ਖ਼ਤਰਨਾਕ ਬਿਮਾਰੀਆਂ ਤੋਂ ਬਚਾਉਣ ਅਤੇ ਧਰਤੀ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਵਿੱਚ ਉਸਾਰੂ ਯੋਗਦਾਨ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਿਹਤਮੰਦ ਵਾਤਾਵਰਣ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪਰਾਲੀ ਨੂੰ ਅੱਗ ਲਗਾਉਣ ਦੀ ਇਸ ਮਾਰੂ ਤੇ ਵਾਤਾਵਰਣ ਵਿਰੋਧੀ ਰਵਾਇਤ ਨੂੰ ਤਿਆਗਣ ਦਾ ਸਮਾਂ ਆ ਗਿਆ ਹੈ। ਸ. ਸੰਧਵਾਂ ਨੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਪਿੰਡਾਂ ਦੇ ਕੋਨੇ-ਕੋਨੇ ਤੱਕ ਖੇਤਾਂ 'ਚ ਅੱਗ ਨਾ ਲਗਾਉਣ ਦੇ ਸੁਨੇਹੇ ਦੇਣ ਤਾਂ ਜੋ ਹੋਰਨਾਂ ਨੂੰ ਵੀ ਉਨ੍ਹਾਂ ਦੀ ਇਸ ਵਾਤਾਵਰਣ-ਪੱਖੀ ਅਮਲ ਤੋਂ ਸੇਧ ਮਿਲ ਸਕੇ, ਜੋ ਨਾ ਸਿਰਫ਼ ਵਾਤਾਵਰਣ ਸਗੋਂ ਜ਼ਮੀਨ ਦੀ ਉਪਜਾਊ ਸ਼ਕਤੀ ਦੇ ਨਾਲ-ਨਾਲ ਮਨੁੱਖੀ ਸਿਹਤ ਲਈ ਵੀ ਬਹੁਤ ਲਾਹੇਵੰਦ ਹੋਵੇਗਾ। ਸਪੀਕਰ ਨੇ ਸੂਬੇ ਦੇ ਕਿਸਾਨਾਂ ਨੂੰ ਖੇਤਰਾਂ ਵਿੱਚ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਅਪੀਲ ਵੀ ਕੀਤੀ ਤਾਂ ਜੋ ਸਾਫ਼-ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਨੇ ਕਿਸਾਨਾਂ ਨੂੰ ਆਧੁਨਿਕ ਤਕਨੀਕ ਵਾਲੀਆਂ ਮਸ਼ੀਨਾਂ ਦੀ ਮਦਦ ਨਾਲ ਕਣਕ ਦੀ ਫ਼ਸਲ ਦੀ ਬਿਜਾਈ ਕਰਨ ਲਈ ਵੀ ਪ੍ਰੇਰਿਆ। ਉਨ੍ਹਾਂ ਕਿਹਾ ਕਿ ਖੇਤੀਬਾੜੀ ਅਧਿਕਾਰੀ ਪੰਜਾਬ ਭਰ 'ਚ ਇਨ੍ਹਾਂ ਮਸ਼ੀਨਾਂ ਬਾਰੇ ਕਿਸਾਨਾਂ ਨੂੰ ਜਾਣੂ ਕਰਵਾ ਰਹੇ ਹਨ ਅਤੇ ਉਨ੍ਹਾਂ ਦੀ ਮਦਦ ਕਰ ਰਹੇ ਹਨ। The post ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦਾ ਪੰਜਾਬ ਵਿਧਾਨ ਸਭਾ 'ਚ ਕੀਤਾ ਜਾਵੇਗਾ ਸਨਮਾਨ: ਕੁਲਤਾਰ ਸਿੰਘ ਸੰਧਵਾਂ appeared first on TheUnmute.com - Punjabi News. Tags:
|
ਪਰਾਲੀ ਸਾੜਨ ਦੇ ਮਾਮਲੇ: ਪੰਜਾਬ ਪੁਲਿਸ ਵੱਲੋਂ 932 FIR ਦਰਜ, 7405 ਮਾਮਲਿਆਂ 'ਚ 1.67 ਕਰੋੜ ਰੁਪਏ ਦਾ ਲਗਾਇਆ ਜ਼ੁਰਮਾਨਾ Sunday 19 November 2023 03:16 PM UTC+00 | Tags: breaking-news fir news punjab-police stubble-burning ਚੰਡੀਗੜ੍ਹ, 19 ਨਵੰਬਰ 2023: ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੰਜਾਬ ਪੁਲਿਸ ਵੱਲੋਂ ਕੀਤੇ ਜਾ ਰਹੇ ਠੋਸ ਯਤਨਾਂ ਦੇ ਸਾਰਥਕ ਨਤੀਜੇ ਸਾਹਮਣੇ ਆਏ ਹਨ ਕਿਉਂਕਿ ਪਿਛਲੇ ਦੋ ਦਿਨਾਂ ਵਿੱਚ ਖੇਤਾਂ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਭਾਰੀ ਗਿਰਾਵਟ ਆਈ ਹੈ। ਇਹ ਜਾਣਕਾਰੀ ਅੱਜ ਇੱਥੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦਿੱਤੀ। ਦੱਸਣਯੋਗ ਹੈ ਕਿ ਸੂਬੇ ਵਿੱਚ ਐਤਵਾਰ ਅਤੇ ਸ਼ਨੀਵਾਰ ਨੂੰ ਪਰਾਲੀ ਸਾੜਨ ਦੇ ਕ੍ਰਮਵਾਰ 740 ਅਤੇ 637 ਮਾਮਲੇ ਦਰਜ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਪਰਾਲੀ ਸਾੜਨ ਦੇ ਮਾਮਲਿਆਂ ‘ਤੇ ਪੂਰਨ ਰੋਕ ਨੂੰ ਯਕੀਨੀ ਬਣਾਉਣ ਸਬੰਧੀ ਮਾਣਯੋਗ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਡੀਜੀਪੀ ਗੌਰਵ ਯਾਦਵ ਵੱਲੋਂ ਪਰਾਲੀ ਸਾੜਨ ਦੇ ਮਾਮਲਿਆਂ ਵਿਰੁੱਧ ਕਾਰਵਾਈ ਦੀ ਨਿਗਰਾਨੀ ਲਈ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੂੰ ਪੁਲਿਸ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਡੀਜੀਪੀ ਪੰਜਾਬ ਵੱਲੋਂ ਸੂਬੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਦੀ ਸਮੀਖਿਆ ਕਰਨ ਲਈ ਸਾਰੇ ਸੀਨੀਅਰ ਅਧਿਕਾਰੀਆਂ, ਰੇਂਜ ਅਫ਼ਸਰਾਂ, ਸੀਪੀਜ਼/ਐਸਐਸਪੀਜ਼ ਅਤੇ ਸਟੇਸ਼ਨ ਹਾਊਸ ਅਫ਼ਸਰਾਂ (ਐਸਐਚਓਜ਼) ਨਾਲ ਰੋਜ਼ਾਨਾ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਜ਼ਿਲ੍ਹਿਆਂ ਦੇ ਐਸਐਸਪੀਜ਼ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤੇ ਹਨ, ਜਿੱਥੇ ਪਰਾਲੀ ਸਾੜਨ ਦੇ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ। ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਜੋ ਪਰਾਲੀ ਸਾੜਨ ਦੇ ਮਾਮਲਿਆਂ ਦਾ ਜ਼ਮੀਨੀ ਪੱਧਰ 'ਤੇ ਜਾਇਜ਼ਾ ਲੈਣ ਲਈ ਖੁਦ ਜ਼ਿਲ੍ਹਿਆਂ ਦਾ ਦੌਰਾ ਕਰ ਰਹੇ ਹਨ, ਨੇ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਆਈ ਇਸ ਵੱਡੀ ਗਿਰਾਵਟ ਨੂੰ ਸੂਬੇ ਵਿੱਚ ਪਰਾਲੀ ਸਾੜਨ ਦੇ ਖ਼ਤਰਾ ਨਾਲ ਨਜਿੱਠਣ ਲਈ ਜ਼ਮੀਨੀ ਪੱਧਰ 'ਤੇ ਕੰਮ ਕਰ ਰਹੇ ਪੁਲੀਸ ਮੁਲਾਜ਼ਮਾਂ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਦੀਆਂ ਅਣਥੱਕ ਕੋਸ਼ਿਸ਼ਾਂ ਦਾ ਨਤੀਜਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਤੇ ਸਿਵਲ ਅਧਿਕਾਰੀਆਂ ਦੇ ਕਰੀਬ 1072 ਉਡਣ ਦਸਤੇ ਪਰਾਲੀ ਸਾੜਨ ਦੇ ਮਾਮਲਿਆਂ ‘ਤੇ ਨਜ਼ਰ ਰੱਖ ਰਹੇ ਹਨ, ਜਦਕਿ ਜ਼ਿਲ੍ਹਾ ਪੱਧਰ ‘ਤੇ ਸੀਪੀਜ਼/ਐਸਐਸਪੀਜ਼ ਵੱਲੋਂ ਕਿਸਾਨ ਆਗੂਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਬਲਾਕ ਪੱਧਰ ‘ਤੇ ਡੀਐਸਪੀਜ਼ ਵੱਲੋਂ ਕਿਸਾਨ ਆਗੂਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਉਨ੍ਹਾਂ ਨੂੰ ਸੁਪਰੀਮ ਕੋਰਟ ਦੇ ਹੁਕਮਾਂ ਬਾਰੇ ਜਾਣੂ ਕਰਵਾਇਆ ਜਾ ਸਕੇ। ਇਸ ਸਬੰਧੀ 8 ਨਵੰਬਰ ਤੋਂ ਹੁਣ ਤੱਕ ਘੱਟੋ-ਘੱਟ 2189 ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ। ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਪਰਾਲੀ ਸਾੜਨ ਵਾਲੇ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 8 ਨਵੰਬਰ ਤੋਂ ਲੈ ਕੇ ਹੁਣ ਤੱਕ ਪੁਲਿਸ ਟੀਮਾਂ ਵੱਲੋਂ 932 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ, ਜਦਕਿ 7405 ਮਾਮਲਿਆਂ ਵਿੱਚ 1.67 ਕਰੋੜ ਰੁਪਏ ਦੇ ਜੁਰਮਾਨੇ ਕੀਤੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਸਮੇਂ ਦੌਰਾਨ 340 ਕਿਸਾਨਾਂ ਦੇ ਮਾਲ ਰਿਕਾਰਡ ਵਿੱਚ ਰੈਡ ਐਂਟਰੀਜ਼ ਵੀ ਕੀਤੀਆਂ ਗਈਆਂ ਹਨ। ਸਪੈਸ਼ਲ ਡੀਜੀਪੀ ਨੇ ਕਿਸਾਨਾਂ ਨੂੰ ਸਹਿਯੋਗ ਦੇਣ ਅਤੇ ਫ਼ਸਲੀ ਰਹਿੰਦ-ਖੂੰਹਦ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਨੂੰ ਸਾੜਨ ਨਾਲ ਨਾ ਸਿਰਫ਼ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਬਲਿਕ ਬੱਚਿਆਂ ਦੀ ਸਿਹਤ ‘ਤੇ ਵੀ ਮਾੜਾ ਅਸਰ ਪੈਂਦਾ ਹੈ। ਇਸ ਦੌਰਾਨ, ਪੁਲਿਸ ਸਟੇਸ਼ਨ ਦੇ ਖੇਤਰ ਅਤੇ ਆਕਾਰ ਦੇ ਅਧਾਰ ‘ਤੇ, ਕਾਫ਼ੀ ਗਿਣਤੀ ਵਿੱਚ ਵਾਧੂ ਗਸ਼ਤ ਪਾਰਟੀਆਂ ਪਹਿਲਾਂ ਹੀ ਸਰਗਰਮ ਕੀਤੀਆਂ ਗਈਆਂ ਹਨ, ਜਦਕਿ ਉੱਡਣ ਦਸਤੇ ਵੀ ਪਰਾਲੀ ਸਾੜਨ ਦੇ ਮਾਮਲਿਆਂ ‘ਤੇ ਚੌਕਸੀ ਰੱਖ ਰਹੇ ਹਨ। The post ਪਰਾਲੀ ਸਾੜਨ ਦੇ ਮਾਮਲੇ: ਪੰਜਾਬ ਪੁਲਿਸ ਵੱਲੋਂ 932 FIR ਦਰਜ, 7405 ਮਾਮਲਿਆਂ ‘ਚ 1.67 ਕਰੋੜ ਰੁਪਏ ਦਾ ਲਗਾਇਆ ਜ਼ੁਰਮਾਨਾ appeared first on TheUnmute.com - Punjabi News. Tags:
|
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਤਿੰਨ ਛੱਠ ਪੂਜਾ ਘਾਟ ਦੇ ਨਿਰਮਾਣ ਦਾ ਕੀਤਾ ਐਲਾਨ Sunday 19 November 2023 03:24 PM UTC+00 | Tags: breaking-news chhath-puja-ghats haryana latest-news manohar-lal news the-unmute-breaking-news ਚੰਡੀਗੜ੍ਹ, 19 ਨਵੰਬਰ 2023: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਛੱਠ ਪੂਜਾ ‘ਤੇ ਪੂਰਵਾਂਚਲ ਵਾਸੀਆਂ ਨੂੰ ਮਹਤੱਵਪੂਰਨ ਸੌਗਾਤ ਦਿੰਦੇ ਹੋਏ ਪਾਣਪਤ ਜਿਲ੍ਹੇ ਵਿਚ ਛੱਠ ਪੂਜਾ ਦੇ ਲਈ ਸਮਰਪਿਤ ਤਿੰਨ ਘਾਟਾਂ ਦੇ ਨਿਰਮਾਣ ਦਾ ਐਲਾਨ ਕੀਤਾ। ਇੰਨ੍ਹਾਂ ਦੇ ਨਿਰਮਾਣ ‘ਤੇ 5 ਕਰੋੜ ਰੁਪਏ ਦੀ ਰਕਮ ਖਰਚ ਕੀਤੀ ਜਾਵੇਗੀ। ਮੁੱਖ ਮੰਤਰੀ ਅੱਜ ਪਾਣੀਪਤ ਵਿਚ ਛੱਠ ਪੂਜਾ ਮਹੋਤਸਵ ਦੌਰਾਨ ਇਕ ਭਾਰੀ ਜਨਸਮੂਹ ਨੂੰ ਸੰਬੋਧਿਤ ਕਰ ਰਹੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਛੱਠ ਪੂਜਾ ਤਹਿਤ ਸਾਫ ਪਾਣੀ ਲਹੀ ਅਵਲਾਨਾ ਡਿਸਟੀਬਿਊਟਰੀ ‘ਤੇ 2 ਕਰੋੜ ਰੁਪਏ ਦੀ ਲਾਗਤ ਨਾਲ 700 ਫੁੱਟ ਦੇ ਘਾਟ, ਅਸੰਧ ਰੋਡ ‘ਤੇ ਧਰਮਲ ਚੈਨਲ ਦੇ ਕੋਲ 1 ਕਰੋੜ ਰੁਪਏ ਦੀ ਲਾਗਤ ਨਾਲ 300 ਫੁੱਟ ਦੇ ਘਾਟ ਅਤੇ ਬਾਬਰਪੁਰ ਪੁੱਲ ਦੇ ਕੋਲ ਡ੍ਰੇਨ ਨੰਬਰ 2 ‘ਤੇ 2 ਕਰੋੜ ਰੁਪਏ ਦੇ ਨਾਲ 300 ਫੁੱਟ ਦਾ ਇਕ ਹੋਰ ਘਾਟ ਦਾ ਨਿਰਮਾਣ ਕੀਤਾ ਜਾਵੇਗਾ। ਇਸ ਤੋਂ ਇਲਾਵਾ, ਮਨੋਹਰ ਲਾਲ ਨੇ ਮਹਿਰਾਨਾ ਪਿੰਡ ਦੀ ਭੂਮੀ ‘ਤੇ ਦੋ ਨਹਿਰਾਂ ਦੇ ਵਿਚ ਸੂਰਿਆਮੰਦਿਰ ਦੇ ਨਿਰਮਾਣ ਦਾ ਵੀ ਐਲਾਨ ਕੀਤਾ। ਇਸ ਊਦੇਸ਼ ਲਈ ਪਿੰਡ ਦੀ ਜਮੀਨ ਦੇ ਟ੍ਰਾਂਸਫਰ ਦਾ ਕੰਮ ਪ੍ਰਕ੍ਰਿਆਧੀਨ ਹੈ। ਮੁੱਖ ਮੰਤਰੀ ਨੇ ਇਸ ਉਦੇਸ਼ ਲਈ ਭੂਮੀ ਦੇ ਅਫਲ ਟ੍ਰਾਂਸਫਰ ਦੇ ਬਾਅਦ ਬਨਣ ਵਾਲੇ ਸੂਰਿਆਮੰਦਿਰ ਲਈ 21 ਲੱਖ ਰੁਪਏ ਦੇ ਸਵੈਛਿਕ ਗ੍ਰਾਂਟ ਦਾ ਵੀ ਐਲਾਨ ਕੀਤਾ। ਲਗਭਗ 300 ਸਥਾਨਾਂ ‘ਤੇ ਬਣਾਇਆ ਜਾ ਰਿਹਾ ਛੱਠੀ ਮਈਆ ਦਾ ਪਵਿੱਤਰ ਪੂਰਬਮੁੱਖ ਮੰਤਰੀ ਨੇ ਇਸ ਪਵਿੱਤਰ ਮੌਕੇ ‘ਤੇ ਮਾਤਾਵਾਂ , ਭੈਣਾਂ ਅਤੇ ਬੇਟੀਆਂ ਸਮੇਤ ਪ੍ਰਦਰਸ਼ਨਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਸਾਰਿਆਂ ਨੂੰ ਛੱਠ ਪੂਜਾ ਦੇ ਪਵਿੱਤਰ ਪੂਰਵ ਦੀ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਅੱਜ ਛੱਠ ਪੂਜਾ ਦਾ ਇਹ ਪਵਿੱਤਰ ਪੂਰਬ ਪੂਰੇ ਰਾਜ ਵਿਚ ਲਗਭਗ 300 ਸਥਾਨਾਂ ‘ਤੇ ਬਣਾਇਆ ਜਾ ਰਿਹਾ ਹੈ, ਜਿਸ ਵਿਚ ਲਗਭਗ 5 ਲੱਖ ਲੋਕ ਹਿੱਸਾ ਲੈ ਰਹੇ ਹਨ। ਹਰਿਆਣਾ ਦੀ ਪ੍ਰਗਤੀ ਵਿਚ ਪੂਰਵਾਂਚਲ ਵਾਸੀਆਂ ਦਾ ਅਹਿਮ ਯੋਗਦਾਨਉਨ੍ਹਾਂ ਨੇ ਇਸ ਪ੍ਰੋਗ੍ਰਾਮ ਵਿਚ ਮੌਜੂਦ ਪੂਰਵਾਂਚਲ ਦੇ ਸਾਰੇ ਭਰਾਵਾਂ ਅਤੇ ਭੈਣਾਂ ਦੀ ਹਰਿਆਣਾ ਦੇ ਵਿਕਾਸ ਵਿਚ ਉਨ੍ਹਾਂ ਦੀ ਅਟੁੱਟ ਯੋਗਦਾਨ ਦੇ ਲਈ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਤੁਹਾਡੀ ਮਿਹਨਤ ਅਤੇ ਮਾਹਰਤਾ ਰਾਜ ਵਿਚ ਉਦਯੋਗਾਂ ਨੂੰ ਬਣਾਏ ਰੱਖਣ ਅਤੇ ਖੇਤੀਬਾੜੀ ਵਿਕਾਸ ਨੂੰ ਪ੍ਰੋਤਸਾਹਨ ਦੇਣ ਵਿਚ ਸਹਾਇਕ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਤੀਕੂਲ ਮੌਸਮ ਦੀ ਸਥਿਤੀ ਦੇ ਬਾਵਜੂਦ , ਤੁਸੀਂ ਬੂਬੇ ਵਿਚ ਮਹਤੱਵਪੂਰਨ ਬੁਨਿਆਦੀ ਢਾਂਚਾ ਪਰਿਯੋਜਨਾਵਾਂ ਵਿਚ ਯੋਗਦਾਨ ਦੇਣ ਲਈ ਦਿਨ ਰਾਤ ਅਣਥੱਕ ਮਿਹਨਤ ਕਰਦੇ ਹਨ। ਮੁੱਖ ਮੰਤਰੀ ਨੇ ਇਸ ਗੱਲ ‘ਤੇ ਚਾਨਣ ਪਾਇਆ ਕਿ ਮੌਜੂਦਾ ਸੂਬਾ ਸਰਕਾਰ ਨੇ ਪਿਛਲੇ 1 ਸਲਾ ਵਿਚ ਲਗਭਗ 1000 ਕਲੋਨੀਆਂ ਨੂੰ ਨਿਯਮਤ ਕੀਤਾ ਹੈ। ਇੰਨ੍ਹਾਂ ਕਲੋਨੀਆਂ ਵਿਚ ਬੁਨਿਆਦੀ ਓਾਂਚੇ ਦੇ ਵਿਕਾਸ ਲਈ 2000 ਕਰੋੜ ਰੁਪਏ ਦਾ ਨਿਵੇਸ਼ ਰੱਖਿਆ ਗਿਆ ਹੈ। ਲਗਾਤਾਰ ਖੁਸ਼ਹਾਲੀ ਦੀ ਕਾਮਨਾ ਕਰਦੇ ਹੋਏ ਮੁੱਖ ਮੰਤਰੀ ਨੇ ਲੋਕਾਂ ਦੇ ਸਪਸ਼ਟ ਸਮਰਪਣ, ਵਿਸ਼ੇਸ਼ ਰੂਪ ਨਾਲ ਨਿਰਮਾਣ ਸਥਾਨਾਂ ‘ਤੇ ਮਹਿਲਾਵਾਂ ਦੀ ਮਹਤੱਵਪੂਰਨ ਮੌਜੁਦਗੀ ‘ਤੇ ਚਾਨਣ ਪਾਉਂਦੇ ਹੋਏ ਧੰਨਵਾਦ ਪ੍ਰਗਟਾਇਆ। ਛੱਠ ਪੂਜਾ ਦੌਰਾਨ ਇਸ ਪ੍ਰਤੀਬੱਧਤਾ ਦਾ ਉਦਾਹਰਣ ਦਿੱਤਾ ਜਾਂਦਾ ਹੈ ਜਿੱਥੇ ਲੋਕ ਘੰਟਿਆਂ ਪਾਣੀ ਵਿਚ ਖੜੇ ਹੋ ਕੇ ਭਗਵਾਨ ਸੂਰਿਆ ਨਰਾਇਣ ਦੀ ਪੂਜਾ ਕਰਦੇ ਹਨ। ਮੁੱਖ ਮੰਤਰੀ ਨੇ ਪੂਜਾ ਵਿਚ ਹਿੱਸਾ ਲੈਣ ਵਾਲੀ ਮਹਿਲਾਵਾਂ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਦੇ ਭਰੋਸੇ, ਧੀਰਜ ਅਤੇ ਹਿੰਮਤ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਮਹਿਲਾਵਾਂ ਦੀ ਇਸ ਤਾਕਤ ਦੀ ਸਮਰੱਥਾਵਾਂ ਨੂੰ ਪਹਿਚਾਣਦੇ ਹੋਏ ਸਾਡੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਲੋਕਸਭਾ ਅਤੇ ਵਿਧਾਨਸਭਾ ਵਿਚ ਮਹਿਲਾਵਾਂ ਦੇ ਲਈ 33 ਫੀਸਦੀ ਸੀਟਾਂ ਦਾ ਰਾਖਵਾਂ ਯਕੀਨੀ ਕੀਤਾ ਹੈ। ਬੇਟੀ ਬਚਾਓ ਬੇਟੀ ਪੜਾਓ ਮੁਹਿੰਮਉਨ੍ਹਾਂ ਨੇ ਕਿਹਾ ਕਿ ਸਾਡੇ ਮੰਨੇ-ਪ੍ਰਮੰਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ 22 ਜਨਵਰੀ, 2015 ਨੂੰ ਪਾਣੀਪਤ ਤੋਂ ਬੇਟੀ ਬਚਾਓ-ਬੇਟੀ ਪੜਾਓ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ। ਇਸ ਨੇਕ ਪਹਿਲ ਬਾਅਦ ਹਰਿਆਣਾ, ਜਿਸ ਨੂੰ ਕਦੀ ਕੰਨਿਆ ਭਰੂਣ ਹਤਿਆ ਦੇ ਮਾਮਲੇ ਵਿਚ ਮੋਹਰੀ ਸੂਬਾ ਮੰਨਿਆ ਜਾਂਦਾ ਸੀ, ਹੁਣ ਇਹ ਸੂਬਾ ਬੇਟੀਆਂ ਨੂੰ ਬਚਾਉਣ ਦੀ ਦਿਸ਼ਾ ਵਿਚ ਮੋਹਰੀ ਸੂਬਾ ਵਜੋ ਊਭਰਿਆ ਹੈ। ਉਨ੍ਹਾਂ ਨੇ ਕਿਹਾ ਕਿ ਸੂਬੇ ਦਾ ਲਿੰਗਾਨੁਪਾਤ ਜੋ ਉਸ ਸਮੇਂ 871 ਸੀ, ਹੁਣ ਵੱਧ ਕੇ 931 ਤੋਂ ਉੱਪਰ ਹੋ ਗਿਆ ਹੈ। ਅਜਿਹੀ ਧਾਰਮਿਕ ਪਰਿਯੋਜਨਾਵਾਂ ਦੇ ਲਈ ਦਿੱਲੀ ਵਿਚ ਤਾਂ ਲੜਨਾ ਪੈਂਦਾ ਹੈ – ਮਨੋਜ ਤਿਵਾਰੀਇਸ ਮੌਕੇ ‘ਤੇ ਸਾਂਸਦ ਸ੍ਰੀ ਮਨੋਜ ਤਿਵਾਰੀ ਨੇ ਕਿਹਾ ਕਿ ਹਰਿਆਣਾ ਸੂਬਾ ਵਿਚ ਰਹਿਣ ਵਾਲੇ ਪੂਰਵਾਂਚਲ ਦੇ ਲੋਕਾਂ ਦੀ ਮੰਗਾਂ ਨੂੰ ਪਿਛਲੀ ਸਰਕਾਰਾਂ ਵਿਚ ਨਜਰ ਅੰਦਾਜ ਕਰ ਦਿੱਤਾ ਜਾਂਦਾ ਸੀ। ਅੱਜ ਤਕ ਕਿਸੇ ਵੀ ਸਰਕਾਰ ਨੇ ਤੁਹਾਡੀ ਚਿੰਤਾਂ ਨਹੀਂ ਕੀਤੀ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਸਥਾਨਕ ਲੋਕਾਂ ਦੇ ਸਿਰਫ ਅਪੀਲ ‘ਤੇ ਹੀ ਤਿੰਨ ਘਾਟਨਾ ਅਤੇ ਸੂਰਿਆਮੰਦਿਰ ਨੂੰ ਮੰਜੂਰੀ ਦੇ ਕੇ ਜਰੂਰਤਾਂ ਨੂੰ ਪੂਰਾ ਕੀਤਾ ਹੈ। ਇਸ ਦੇ ਵਿਪਰੀਤ, ਦਿੱਲੀ ਵਿਚ ਇਸੀ ਤਰ੍ਹਾ ਦੀ ਧਾਰਮਿਕ ਪਰਿਯੋਜਨਾਵਾਂ ਦੇ ਲਈ ਅਕਸਰ ਲੜਨਾ ਪੈਂਦਾ ਹੈ। ਹਰਿਅਣਾ ਸੂਬੇ ਵਿਚ ਸਿਰਫ ਅਪੀਲ ‘ਤੇ ਹੀ ਤੁਹਾਡਾ ਇਹ ਘਾਟ ਅਤੇ ਮੰਦਿਰ ਦਿੱਤਾੇ ਜਾ ਰਹੇ ਹਨ। ਉਨ੍ਹਾਂ ਨੇ ਦਸਿਆ ਕਿ ਇਸ ਤੋਂ ਪਹਿਲਾਂ ਕਿਸੇ ਵੀ ਸਰਕਾਰ ਨੇ ਪੂਰਵਾਂਚਲ ਕੰਮਿਊਨਿਟੀ ਦੀ ਭਲਾਈ ਨੂੰ ਪ੍ਰਾਥਮਿਕਤਾ ਨਹੀਂ ਦਿੱਤੀ ਹੈ ਅਤੇ ਇਹ ਮੌਜੂਦਾ ਭਾਜਪਾ ਸਰਕਾਰ ਹੀ ਹੈ ਜਿਸ ਵਿਚ ਤੁਹਾਡੇ ਹਿੱਤਾ ਨੂੰ ਸਰਗਰਮ ਰੂਪ ਨਾਲ ਸੰਬੋਧਿਤ ਅਤੇ ਪ੍ਰੋਤਸਾਹਨ ਦਿੱਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਮਨੋਹਰ ਲਾਲ ਛੱਠ ਪੂਜਾ ਸਮਾਰੋਹ ਵਿਚ ਸ਼ਾਮਿਲ ਹੋਏ, ਜਿੱਥੇ ਉਨ੍ਹਾਂ ਨੂੰ ਇਸ ਸ਼ੁਭ ਮੌਕੇ ‘ਤੇ 30 ਪੂਰਵਾਂਚਲ ਦੀ ਸੰਸਥਾਵਾਂ ਨੇ ਧੰਨਵਾਦ ਪ੍ਰਗਟਾਇਆ। ਇਸ ਮੌਕੇ ‘ਤੇ ਸਾਂਸਦ ਸੰਜੈ ਭਾਟਿਆ ਨੇ ਵੀ ਲੋਕਾਂ ਨੁੰ ਸੰਬੋਧਿਤ ਕੀਤਾ। The post ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਤਿੰਨ ਛੱਠ ਪੂਜਾ ਘਾਟ ਦੇ ਨਿਰਮਾਣ ਦਾ ਕੀਤਾ ਐਲਾਨ appeared first on TheUnmute.com - Punjabi News. Tags:
|
ਰਿਵਾੜੀ ਰੇਲਵੇ ਸਟੇਸ਼ਨ ਪਰਿਸਰ 'ਚ ਸਥਾਪਿਤ ਹੋਵੇਗੀ ਹੇਮੂ ਦੀ ਪ੍ਰਤਿਮਾ Sunday 19 November 2023 03:28 PM UTC+00 | Tags: breaking-news hemu rewari-railway-station ਚੰਡੀਗੜ੍ਹ, 19 ਨਵੰਬਰ 2023: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕੇਂਦਰੀ ਰੇਲ ਸੰਚਾਰ ਅਤੇ ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰੀ ਸ੍ਰੀ ਅਸ਼ਵਿਨੀ ਵੈਸ਼ਣਵ ਤੋਂ ਰਿਵਾੜੀ ਰੇਲਵੇ ਸਟੇਸ਼ਨ ਦੇ ਕੇਂਦਰੀ ਪਰਿਸਰ ਵਿਚ ਸਮਰਾਟ ਹੇਮਚੰਦਰ ਵਿਕਰਮਾਦਿਤਅ ਦੀ ਪ੍ਰਤਿਮਾ ਦੀ ਸਥਾਪਨਾ ਕਰਨ ਦੀ ਅਪੀਲ ਕੀਤੀ ਹੈ। ਇਸ ਦੇ ਲਈ ਮੁੱਖ ਮੰਤਰੀ ਨੇ ਇਕ ਡੈਮੀ ਸਰਕਾਰੀ ਪੱਤਰ ਵਿਚ 7 ਅਕਤੂਬਰ, 2023 ਨੁੰ ਸਮਰਾਟ ਹੇਮਚੰਦਰ ਵਿਕਰਮਾਦਿਤਅ ਦੇ ਰਾਜਾਭਿਸ਼ੇਕ ਦੇ ਮੌਕੇ ‘ਤੇ ਇਕ ਸਮਾਰਕ ਡਾਕ ਟਿਕਟ ਜਾਰੀ ਕਰਨ ਲਈ ਕੇਂਦਰੀ ਰੇਲ, ਸੰਚਾਲ ਅਤੇ ਇਲੈਕਟ੍ਰੋਨਿਕਸ ਅਤੇ ਸੂਚਨਾ, ਤਕਨਾਲੋਜੀ ਮੰਤਰੀ ਅਸ਼ਵਿਨੀ ਵੈਸ਼ਣਵ ਦਾ ਧਨਵਾਦ ਪ੍ਰਗਟਾਇਆ ਹੈ। ਇਕ ਸਰਕਾਰੀ ਬੁਲਾਰੇ ਨੇ ਦਸਿਆ ਕਿ ਮੁੱਖ ਮੰਤਰੀ ਨੇ ਸਮਰਾਟ ਹੇਮਚੰਦਰ ਵਿਕਰਮਾਦਿਤਅ ਮੰਚ, ਰਿਵਾੜੀ ਵੱਲੋਂ ਚੁੱਕੀ ਗਈ ਪਬਲਿਕ ਮਾਰਗ ਦਾ ਸਮਰਥਨ ਕਰਦੇ ਹੋਏ ਕਿਹਾ ਹੈ ਕਿ ਪ੍ਰਤਿਮਾ ਦੀ ਸਥਾਪਨਾ ਨਾ ਸਿਰਫ ਸਮਰਾਟ ਹੇਮਚੰਦਰ ਵਿਕਰਮਾਦਿਤਅ ਦੀ The post ਰਿਵਾੜੀ ਰੇਲਵੇ ਸਟੇਸ਼ਨ ਪਰਿਸਰ ‘ਚ ਸਥਾਪਿਤ ਹੋਵੇਗੀ ਹੇਮੂ ਦੀ ਪ੍ਰਤਿਮਾ appeared first on TheUnmute.com - Punjabi News. Tags:
|
ਜਲੰਧਰ-ਚਿੰਤਪੁਰਨੀ ਹਾਈਵੇ ਦਾ ਮੁਆਵਜਾ ਵੰਡ ਘਪਲਾ: 64 ਕਰੋੜ ਦੀ ਘਪਲੇਬਾਜ਼ੀ ਦੇ ਦੋਸ਼ ਹੇਠ 42 ਹੋਰ ਨਵੇਂ ਮੁਲਜ਼ਮ ਨਾਮਜ਼ਦ Sunday 19 November 2023 03:36 PM UTC+00 | Tags: jalandhar-chintpurni-highway scam ਚੰਡੀਗੜ 18 ਨਵੰਬਰ 2023: ਜਲੰਧਰ-ਚਿੰਤਪੁਰਨੀ ਹਾਈਵੇ ਲਈ ਐਕਵਾਇਰ ਕੀਤੀ ਜ਼ਮੀਨ ਲਈ ਕੇਂਦਰ ਸਰਕਾਰ ਤੋਂ ਪ੍ਰਾਪਤ ਕਰੋੜਾਂ ਰੁਪਏ ਦੇ ਮੁਆਵਜ਼ੇ ਦੀ ਵੰਡ ਵਿੱਚ ਬਹੁ-ਕਰੋੜੀ ਘਪਲੇਬਾਜ਼ੀ ਸਬੰਧੀ ਦਰਜ ਕੇਸ ਬਾਰੇ ਵਿਜੀਲੈਂਸ ਬਿਉਰੋ ਵੱਲੋਂ ਗਠਿਤ ਤਿੰਨ ਮੈਂਬਰੀ ਵਿਸ਼ੇਸ਼ ਪੜਤਾਲੀਆ ਟੀਮ (ਸਿੱਟ) ਵੱਲੋਂ ਕੀਤੀ ਤਫਤੀਸ਼ ਦੌਰਾਨ ਐਸ.ਡੀ.ਐਮ. ਹੁਸ਼ਿਆਰਪੁਰ ਅਤੇ ਤਹਿਸੀਲਦਾਰ ਹੁਸ਼ਿਆਰਪੁਰ ਦੇ ਦਫਤਰਾਂ ਵਿੱਚੋਂ ਕਾਫੀ ਰਿਕਾਰਡ ਗਾਇਬ ਪਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਤਤਕਾਲੀ ਆਨੰਦ ਸਾਗਰ ਸ਼ਰਮਾ ਐਸ.ਡੀ.ਐਮ.-ਕਮ-ਕੁਲੈਕਟਰ ਅਤੇ ਭੂਮੀ ਗ੍ਰਹਿਣ ਅਫ਼ਸਰ ਹੁਸ਼ਿਆਰਪੁਰ ਸਮੇਤ ਕੁੱਲ 13 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਜਿਨ੍ਹਾਂ ਵਿੱਚ ਬਲਜਿੰਦਰ ਸਿੰਘ ਤਹਿਸੀਲਦਾਰ ਹੁਸ਼ਿਆਰਪੁਰ, ਮਨਜੀਤ ਸਿੰਘ ਨਾਇਬ ਤਹਿਸੀਲਦਾਰ ਹੁਸ਼ਿਆਰਪੁਰ, ਦਲਜੀਤ ਸਿੰਘ ਪਟਵਾਰੀ ਪਿੰਡ ਖਵਾਸਪੁਰ (ਪਿੱਪਲਾਂਵਾਲਾ), ਪਰਵਿੰਦਰ ਕੁਮਾਰ ਪਟਵਾਰੀ ਵਾਸੀ ਪਿੰਡ ਖਵਾਸਪੁਰ, ਸੁਖਵਿੰਦਰਜੀਤ ਸਿੰਘ ਸੋਢੀ ਰਜਿਸਟਰੀ ਕਲਰਕ, ਦੇਵੀਦਾਸ ਡੀਡ ਰਾਈਟਰ, ਹਰਪਿੰਦਰ ਸਿੰਘ ਗਿੱਲ ਵਾਸੀ ਮਹਾਰਾਜਾ ਰਣਜੀਤ ਸਿੰਘ ਨਗਰ ਹੁਸ਼ਿਆਰਪੁਰ, ਸਤਵਿੰਦਰ ਸਿੰਘ ਢੱਟ ਅਤੇ ਅਵਤਾਰ ਸਿੰਘ ਜੌਹਲ ਦੋਵੇਂ ਵਾਸੀ ਮੁਹੱਲਾ ਟਿੱਬਾ ਸਾਹਿਬ ਹੁਸ਼ਿਆਰਪੁਰ ਅਤੇ ਜਸਵਿੰਦਰ ਪਾਲ ਸਿੰਘ ਵਾਸੀ ਲਿਲੀ ਕਾਟੇਜ, ਸੁਤਿਹਰੀ ਰੋਡ ਹੁਸ਼ਿਆਰਪੁਰ ਸ਼ਾਮਲ ਹਨ, ਉੱਨਾਂ ਨੂੰ ਪਹਿਲਾਂ ਹੀ ਭਾਰਤੀ ਦੰਡਾਵਲੀ ਦੀ ਧਾਰਾ 420, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਡੀ), 13(2) ਤਹਿਤ ਵਿਜੀਲੈਂਸ ਪੁਲਿਸ ਥਾਣਾ, ਆਰਥਿਕ ਅਪਰਾਧ ਸ਼ਾਖਾ, ਲੁਧਿਆਣਾ ਵਿਖੇ ਐਫਆਈਆਰ ਨੰਬਰ 01 ਮਿਤੀ 10-02-2017 ਦੇ ਤਹਿਤ ਦਰਜ ਕੀਤੇ ਗਏ ਇਸ ਕੇਸ ਵਿੱਚ ਗ੍ਰਿਫਤਾਰ ਜਾਂ ਜਾਂਚ ਵਿੱਚ ਸ਼ਾਮਲ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਇਸ ਕੇਸ ਦੀ ਅਗਲੇਰੀ ਜਾਂਚ ਲਈ ਵਿਸ਼ੇਸ਼ ਜੱਜ ਲੁਧਿਆਣਾ ਦੀ ਸਮਰੱਥ ਅਦਾਲਤ ਵੱਲੋਂ ਮਿਤੀ 05-04-2022 ਨੂੰ ਦਿੱਤੇ ਹੁਕਮਾਂ ਅਨੁਸਾਰ ਮੁੱਖ ਡਾਇਰੈਕਟਰ, ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਵਿਜੀਲੈਂਸ ਦੇ ਡਾਇਰੈਕਟਰ ਰਾਹੁਲ ਐਸ. ਦੀ ਨਿਗਰਾਨੀ ਹੇਠ ਤਿੰਨ ਮੈਂਬਰੀ ਐਸ.ਆਈ.ਟੀ. ਦਾ ਗਠਨ ਕੀਤਾ ਗਿਆ, ਜਿਸ ਵਿੱਚ ਰਾਜੇਸ਼ਵਰ ਸਿੰਘ, ਐਸ.ਐਸ.ਪੀ, ਵਿਜੀਲੈਂਸ ਬਿਊਰੋ ਰੇਂਜ ਜਲੰਧਰ, ਗੁਰਮੀਤ ਸਿੰਘ, ਐਸ.ਐਸ.ਪੀ, ਵਿਜੀਲੈਂਸ ਬਿਊਰੋ ਰੇਂਜ ਫਿਰੋਜ਼ਪੁਰ ਅਤੇ ਸੂਬਾ ਸਿੰਘ, ਐਸ.ਐਸ.ਪੀ, ਆਰਥਿਕ ਅਪਰਾਧ ਵਿੰਗ, ਵਿਜੀਲੈਂਸ ਬਿਊਰੋ ਲੁਧਿਆਣਾ ਨੂੰ ਮੈਂਬਰ ਬਣਾਇਆ ਗਿਆ। ਜਾਂਚ ਦੌਰਾਨ ਪਤਾ ਲੱਗਾ ਕਿ ਤੱਤਕਾਲੀ ਐਸਡੀਐਮ ਹੁਸ਼ਿਆਰਪੁਰ ਆਨੰਦ ਸਾਗਰ ਸ਼ਰਮਾ ਨੇ ਆਪਣੇ ਵੱਲੋਂ ਤਿਆਰ ਕੀਤੀ ਸ਼ਡਿਊਲ 3-ਏ ਵਿੱਚ ਪੰਜ ਪਿੰਡਾਂ ਖਵਾਸਪੁਰ, ਡਿਗਾਣਾ ਕਲਾਂ, ਡਿਗਾਣਾ ਖੁਰਦ, ਹਰਦੋ ਖਾਨਪੁਰ ਅਤੇ ਖਸਰਾ ਬੱਸੀ ਜੋਨਾ/ਚੋਹਲੀ ਦੇ ਹਾਈਵੇਅ ਅਲਾਈਨਮੈਂਟ ਨੂੰ ਬਦਲ ਦਿੱਤਾ ਜੋ ਕਿ ਇੱਕ ਸਰਵੇਖਣ ਤੋਂ ਬਾਅਦ ਲੂਈਸ ਬਰਜਰ ਕੰਪਨੀ ਦੁਆਰਾ ਤਿਆਰ ਕੀਤਾ ਮੂਲ ਡਰਾਫਟ ਅਨੁਸੂਚੀ 3-1 ਨਾਲ ਮੇਲ ਨਹੀਂ ਖਾਂਦਾ। ਬੁਲਾਰੇ ਨੇ ਅੱਗੇ ਦੱਸਿਆ ਕਿ ਕਾਰਜਕਾਰੀ ਇੰਜਨੀਅਰ ਲੋਕ ਨਿਰਮਾਣ ਵਿਭਾਗ ਹੁਸ਼ਿਆਰਪੁਰ ਤੋਂ ਉਕਤ ਸ਼ਡਿਊਲ ਡਰਾਫਟ 3-ਏ ਪ੍ਰਾਪਤ ਕਰਨ ਉਪਰੰਤ ਤਤਕਾਲੀ ਐਸਡੀਐਮ ਹੁਸ਼ਿਆਰਪੁਰ ਆਨੰਦ ਸਾਗਰ ਸ਼ਰਮਾ ਨੇ ਇਸ ਵਿੱਚ ਦਰਜ ਦਸਤਾਵੇਜ਼ਾਂ ਦੀ ਤਸਦੀਕ ਕਰਨੀ ਸੀ ਪਰ ਉਨ੍ਹਾਂ ਨੇ ਉਕਤ ਡਰਾਫਟ ਸ਼ਡਿਊਲ ਨੂੰ ਆਪਣੇ ਦਫ਼ਤਰ ਵਿੱਚ 4 ਮਹੀਨਿਆਂ ਤੋਂ ਵੱਧ ਸਮੇਂ ਲਈ ਲੰਬਿਤ ਰੱਖਿਆ। ਇਸ ਮਾਮਲੇ ਵਿੱਚ ਉਕਤ ਮੁਲਜ਼ਮ ਐਸਡੀਐਮ ਆਨੰਦ ਸਾਗਰ ਸ਼ਰਮਾ ਨੇ ਨੋਟੀਫਿਕੇਸ਼ਨ ਲਈ ਸ਼ਡਿਊਲ 3-ਏ ਵਿੱਚ ਉਕਤ ਪੰਜ ਪਿੰਡਾਂ ਦੇ ਖਸਰਾ ਨੰਬਰਾਂ ਨੂੰ ਪੂਰੀ ਤਰ੍ਹਾਂ ਬਦਲ ਦਿੱਤਾ। ਉਕਤ ਬਦਲੇ ਹੋਏ ਖਸਰਾ ਨੰਬਰ ਨੋਟੀਫਿਕੇਸ਼ਨ 3-ਡੀ ਅਤੇ 3-ਜੀ ਵਿੱਚ ਵੀ ਪ੍ਰਕਾਸ਼ਿਤ ਕੀਤੇ ਗਏ ਸਨ। ਉਕਤ ਮੁਲਜ਼ਮ ਐਸ.ਡੀ.ਐਮ ਨੇ ਆਪਣੇ ਅਧੀਨ ਪਟਵਾਰੀ ਤੋਂ ਝੂਠੀਆਂ ਰਿਪੋਰਟਾਂ ਲੈ ਕੇ ਜ਼ਮੀਨ ਦੀ ਕਿਸਮ ਨੂੰ ਗਲਤ ਤਰੀਕੇ ਨਾਲ ਖੇਤੀਬਾੜੀ ਤੋਂ ਰਿਹਾਇਸ਼ੀ/ਵਪਾਰਕ ਬਣਾ ਦਿੱਤਾ ਅਤੇ ਇਸ ਸਬੰਧੀ ਝੂਠਾ ਪਰਿਵਰਤਨ ਸਰਟੀਫਿਕੇਟ ਤਿਆਰ ਕਰ ਲਿਆ। ਬਾਅਦ ਵਿੱਚ, ਕੇਂਦਰ ਸਰਕਾਰ ਵੱਲੋਂ ਕੁੱਲ 286,36,13,620 ਰੁਪਏ ਮੁਆਵਜ਼ਾ ਰਾਸ਼ੀ ਵਜੋਂ ਪ੍ਰਾਪਤ ਕੀਤੇ ਗਏ ਜੋ ਉਕਤ ਐਸ.ਡੀ.ਐਮ ਵੱਲੋਂ ਅਪਰਾਧਿਕ ਸਾਜ਼ਿਸ਼ ਤਹਿਤ ਭੂ-ਮਾਫੀਆ ਨਾਲ ਮਿਲੀਭੁਗਤ ਕਰਕੇ, ਮੁਆਵਜ਼ੇ ਲਈ ਨੋਟੀਫਿਕੇਸ਼ਨ 3ਏ, 3ਡੀ, 3ਜੀ ਵਿੱਚ ਖੇਤੀਬਾੜੀ ਜ਼ਮੀਨ ਵਜੋਂ ਪ੍ਰਕਾਸ਼ਿਤ ਕੀਤੀ ਗਈ ਜ਼ਮੀਨ ਲਈ ਰਿਹਾਇਸ਼ੀ ਦਰਾਂ 'ਤੇ 64,13,66,399 ਰੁਪਏ ਗੈਰਕਾਨੂੰਨੀ ਤਰੀਕੇ ਨਾਲ ਮੁਆਵਜ਼ਾ ਵੰਡ ਦਿੱਤਾ। ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਤਫਤੀਸ਼ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਦੋਸ਼ੀ ਆਨੰਦ ਸਾਗਰ ਸ਼ਰਮਾ ਨੇ ਸ਼ਡਿਊਲ ਡਰਾਫਟ 3-ਏ ਤਿਆਰ ਕਰਦੇ ਸਮੇਂ ਆਪਣੇ ਜਾਣਕਾਰ ਵਿਅਕਤੀਆਂ ਨਾਲ ਮਿਲ ਕੇ ਮੁਆਵਜ਼ਾ ਰਾਸ਼ੀ ਹੜੱਪਣ ਦੀ ਸਾਜ਼ਿਸ਼ ਰਚੀ ਸੀ। ਉਕਤ ਪੰਜ ਪਿੰਡਾਂ ਦੇ ਬਦਲੇ ਅਸਲ ਜ਼ਮੀਨ ਮਾਲਕਾਂ ਦੀ ਗੁਪਤ ਸੂਚਨਾ ਆਪਣੇ ਨਜ਼ਦੀਕੀ ਸਾਥੀਆਂ ਨੂੰ ਦੇਣ ਤੋਂ ਬਾਅਦ ਮੁਲਜ਼ਮਾਂ ਨੇ ਬਦਲੇ ਹੋਏ ਖਸਰਾ ਨੰਬਰਾਂ ਵਾਲੇ ਸਬੰਧਤ ਅਸਲ ਜ਼ਮੀਨ ਮਾਲਕਾਂ ਨਾਲ ਸੰਪਰਕ ਕੀਤਾ ਅਤੇ ਮਾਲ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਜ਼ਮੀਨਾਂ ਖਰੀਦ ਲਈਆਂ ਗਈਆਂ। ਇਨ੍ਹਾਂ ਖਸਰਾ ਨੰਬਰਾਂ ਦੇ ਮਾਲਕਾਂ ਨੂੰ ਇਹ ਨਹੀਂ ਪਤਾ ਸੀ ਕਿ ਉਨ੍ਹਾਂ ਦੀ ਜ਼ਮੀਨ ਦੇ ਖਸਰਾ ਨੰਬਰ ਅਨੁਸੂਚੀ 3-ਏ ਦੀ ਬਦਲੀ ਹੋਈ ਅਲਾਈਨਮੈਂਟ ਵਿੱਚ ਦਰਜ ਹਨ ਕਿਉਂਕਿ ਉਕਤ ਖੇਤਰ ਵਿੱਚ ਕਦੇ ਕੋਈ ਸਰਵੇਖਣ ਹੀ ਨਹੀਂ ਕੀਤਾ ਗਿਆ ਸੀ। ਪੜਤਾਲ ਦੌਰਾਨ ਪਾਇਆ ਗਿਆ ਕਿ ਨੋਟੀਫਿਕੇਸ਼ਨ 3-ਏ ਤੋਂ ਬਾਅਦ ਅਤੇ ਐਵਾਰਡ ਦੀ ਵੰਡ ਤੱਕ ਪਿੰਡ ਖਵਾਸਪੁਰ ਅਤੇ ਹਰਦੋ ਖਾਨਪੁਰ ਨਾਲ ਸਬੰਧਤ ਬਦਲੀ ਗਈ ਅਲਾਈਨਮੈਂਟ ਵਿੱਚ ਪੈਂਦੇ ਇਲਾਕੇ ਵਿੱਚ ਮਾਲ ਅਧਿਕਾਰੀਆਂ ਵੱਲੋਂ ਕੁੱਲ 54 ਰਜਿਸਟਰੀਆਂ ਦਰਜ ਕੀਤੀਆਂ ਗਈਆਂ। ਇੱਥੇ ਦੱਸਣਯੋਗ ਹੈ ਕਿ ਨੈਸ਼ਨਲ ਹਾਈਵੇਅ ਐਕਟ 1956 ਦੀ ਧਾਰਾ 3-ਸੀ ਤਹਿਤ ਜ਼ਮੀਨ ਮਾਲਕਾਂ ਵੱਲੋਂ ਨੈਸ਼ਨਲ ਹਾਈਵੇਅ ਲਈ ਐਕੁਆਇਰ ਕੀਤੀ ਗਈ ਜ਼ਮੀਨ ਸਬੰਧੀ 40 ਦਰਖਾਸਤਾਂ ਆਨੰਦ ਸਾਗਰ ਸ਼ਰਮਾ ਵੱਲੋਂ ਪ੍ਰਾਪਤ ਕਰਕੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਤਹਿਸੀਲਦਾਰ ਹੁਸ਼ਿਆਰਪੁਰ ਰਾਹੀਂ ਸਬੰਧਤ ਕਾਨੂੰਗੋ ਹੁਸ਼ਿਆਰਪੁਰ, ਨਸਰਾਲਾ ਤੇ ਪ੍ਰੇਮਗੜ੍ਹ ਨੂੰ ਰਿਪੋਰਟ ਲਈ ਭੇਜੀਆਂ ਗਈਆਂ ਸਨ। ਮੁਲਜ਼ਮ ਆਨੰਦ ਸਾਗਰ ਸ਼ਰਮਾ ਵੱਲੋਂ ਇਨ੍ਹਾਂ 40 ਦਰਖਾਸਤਾਂ ਦੀ ਰਿਪੋਰਟ ਤਹਿਸੀਲਦਾਰ ਹੁਸ਼ਿਆਰਪੁਰ ਤੋਂ ਪ੍ਰਾਪਤ ਨਾ ਹੋਣ ਦੇ ਬਾਵਜੂਦ ਵੀ ਉਸ ਨੇ ਆਪਣੇ ਨਿੱਜੀ ਲਾਭ ਲਈ ਪਿੰਡ ਖਵਾਸਪੁਰ ਵਿੱਚ ਆਪਣੇ ਜਾਣਕਾਰ ਵਿਅਕਤੀਆਂ ਵੱਲੋਂ ਖਰੀਦੀਆਂ ਜ਼ਮੀਨਾਂ ਸਬੰਧੀ ਨੈਸ਼ਨਲ ਹਾਈਵੇਅ ਐਕਟ 1956 ਦੀ ਧਾਰਾ 3-ਸੀ ਅਧੀਨ ਪ੍ਰਾਪਤ 4 ਦਰਖਾਸਤਾਂ ਵੱਖਰੇ ਤੌਰ 'ਤੇ ਲਈਆਂ। ਉਸ ਨੇ ਉਕਤ ਜ਼ਮੀਨ ਦੀ ਗਲਤ ਤਸਦੀਕ ਕਰਵਾ ਕੇ ਉਕਤ ਜ਼ਮੀਨ 'ਤੇ ਸਥਾਪਿਤ ਕਾਲੋਨੀ ਵਜੋਂ ਸਬੰਧਤ ਪਟਵਾਰੀ ਤੋਂ ਸਿੱਧੇ ਤੌਰ 'ਤੇ ਝੂਠੀ ਰਿਪੋਰਟ ਪ੍ਰਾਪਤ ਕੀਤੀ, ਜਦਕਿ ਨੋਟੀਫਿਕੇਸ਼ਨ 3-ਡੀ ਅਤੇ 3-ਜੀ 'ਚ ਇਨ੍ਹਾਂ ਜ਼ਮੀਨਾਂ ਦੀ ਕਿਸਮ 'ਚਾਹੀ' (ਕਾਸ਼ਤਯੋਗ) ਵਜੋਂ ਦੱਸੀ ਗਈ ਸੀ। ਤਾਜ਼ਾ ਜਾਂਚ ਦੌਰਾਨ ਉਕਤ ਮਾਮਲੇ ਵਿੱਚ ਐਸ.ਡੀ.ਐਮ ਹੁਸ਼ਿਆਰਪੁਰ ਅਤੇ ਦਫ਼ਤਰ ਤਹਿਸੀਲਦਾਰ ਹੁਸ਼ਿਆਰਪੁਰ ਵਿੱਚ ਲੋੜੀਂਦਾ ਰਿਕਾਰਡ ਗਾਇਬ ਪਾਇਆ ਗਿਆ ਜਿਸ ਕਰਕੇ ਇਸ ਕੇਸ ਵਿੱਚ ਆਈ.ਪੀ.ਸੀ. ਦੀ ਧਾਰਾ 201 ਜੋੜ ਕੇ ਉਕਤ ਮਾਮਲੇ ਵਿੱਚ 42 ਹੋਰ ਨਵੇਂ ਮੁਲਜ਼ਮ ਨਾਮਜ਼ਦ ਕੀਤੇ ਗਏ ਹਨ। ਵਿਜੀਲੈਂਸ ਬਿਊਰੋ ਵੱਲੋਂ ਨਵੇਂ ਨਾਮਜ਼ਦ ਕੀਤੇ ਗਏ ਮੁਲਜ਼ਮਾਂ ਵਿੱਚੋਂ 8 ਮੁਲਜ਼ਮਾਂ ਨੂੰ ਮਿਤੀ 18.11.2023 ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਮੁਲਜ਼ਮ ਪ੍ਰਦੀਪ ਗੁਪਤਾ ਵਾਸੀ ਚਰਚ ਰੋਡ, ਸਿਵਲ ਲਾਈਨ ਹੁਸ਼ਿਆਰਪੁਰ ਨੇ ਮੁਲਜ਼ਮ ਹਰਪਿੰਦਰ ਸਿੰਘ ਨਾਲ ਮਿਲੀਭੁਗਤ ਨਾਲ ਆਪਣੇ ਪੁੱਤਰਾਂ ਪ੍ਰਤੀਕ ਗੁਪਤਾ ਅਤੇ ਅੰਮ੍ਰਿਤਪ੍ਰੀਤ ਸਿੰਘ ਦੇ ਨਾਂ ਪਿੰਡ ਖਵਾਸਪੁਰ ਵਿਖੇ 9 ਕਨਾਲ 4 ਮਰਲੇ ਜ਼ਮੀਨ ਕਲੋਨੀ ਰੇਟ 6,63,39,000 ਵਿੱਚ ਖਰੀਦੀ ਅਤੇ ਆਪਣੇ ਪੁੱਤਰ ਪ੍ਰਤੀਕ ਗੁਪਤਾ ਦੇ ਬੈਂਕ ਖਾਤੇ ਵਿੱਚ 6,63,39,000 ਰੁਪਏ ਦੀ ਮੁਆਵਜ਼ਾ ਰਾਸ਼ੀ ਪ੍ਰਾਪਤ ਕੀਤੀ। ਮੁਲਜ਼ਮ ਸੰਨੀ ਕੁਮਾਰ ਨੰਬਰਦਾਰ ਵਾਸੀ ਪਿੰਡ ਖਵਾਸਪੁਰ ਨੇ ਰਜਿਸਟਰੀ ਸਮੇਂ ਸੁਰਜੀਤ ਸਿੰਘ ਦੇ ਹਾਜ਼ਰ ਨਾ ਹੋਣ ਦੇ ਬਾਵਜੂਦ ਮੁਲਜ਼ਮਾਂ ਦੀ ਮਿਲੀਭੁਗਤ ਨਾਲ ਉਸ ਪਿੰਡ ਦਾ ਨੰਬਰਦਾਰ ਹੋਣ ਦੀ ਝੂਠੀ ਗਵਾਹੀ ਦਿੱਤੀ। ਮੁਲਜ਼ਮ ਦਲਵਿੰਦਰ ਕੁਮਾਰ ਵਾਸੀ ਪਿੰਡ ਖਵਾਸਪੁਰ ਨੇ ਆਪਣੇ ਜਾਣਕਾਰ ਹਰਪਿੰਦਰ ਸਿੰਘ ਨਾਲ ਮਿਲ ਕੇ ਸਾਜ਼ਿਸ਼ ਰਚੀ ਅਤੇ ਖਰੀਦਦਾਰ ਵਜੋਂ ਹਰਪਿੰਦਰ ਸਿੰਘ ਦੇ ਜਾਣਕਾਰਾਂ ਦੇ ਨਾਂ 'ਤੇ ਜ਼ਮੀਨ ਦੀ ਰਜਿਸਟਰੀ ਕਰਵਾ ਦਿੱਤੀ। ਮੁਲਜ਼ਮ ਹਰਦੀਪ ਕੌਰ ਪਤਨੀ ਰੁਪਿੰਦਰ ਸਿੰਘ ਗਿੱਲ ਵਾਸੀ ਗੁਰੂ ਤੇਗ ਬਹਾਦਰ ਨਗਰ, ਜਲੰਧਰ ਨੇ ਆਪਣੇ ਪਤੀ ਅਤੇ ਆਪਣੇ ਜੀਜਾ ਮੁਲਜ਼ਮ ਹਰਪਿੰਦਰ ਸਿੰਘ ਨਾਲ ਮਿਲ ਕੇ ਸਾਜ਼ਿਸ਼ ਤਹਿਤ 4 ਕਨਾਲ 17 ਮਰਲੇ ਜ਼ਮੀਨ ਆਪਣੇ ਨਾਂ ਕਰਵਾ ਲਈ ਅਤੇ ਉਸ ਦਾ ਮੁਆਵਜ਼ਾ 2,42,89,200 ਰੁਪਏੇ ਆਪਣੇ ਬੈਂਕ ਖਾਤੇ ਵਿੱਚ ਪਵਾ ਲਿਆ। ਕਥਿਤ ਦੋਸ਼ੀ ਤਜਿੰਦਰ ਸਿੰਘ ਵਾਸੀ ਕੁੰਜ ਐਕਸਟੈਨਸ਼ਨ, ਜਲੰਧਰ ਨੇ ਆਪਣੇ ਜਾਣਕਾਰ ਹਰਪਿੰਦਰ ਸਿੰਘ ਨਾਲ ਸਾਜ਼ਿਸ਼ ਰਚ ਕੇ 18 ਮਰਲੇ 1 ਸਰਸਾਈ ਜ਼ਮੀਨ ਆਪਣੇ ਨਾਮ 'ਤੇ ਰਜਿਸਟਰਡ ਕਰਵਾ ਕੇ ਬੈਂਕ ਖਾਤੇ ਵਿੱਚ 56,16,000 ਰੁਪਏ ਬਤੌਰ ਮੁਆਵਜ਼ਾ ਹੜੱਪ ਲਏ। ਦੋਸ਼ੀ ਮੋਹਿਤ ਗੁਪਤਾ, ਵਾਸੀ ਮਿਲਰਗੰਜ ਓਵਰਲਾਕ ਰੋਡ, ਲੁਧਿਆਣਾ ਨੇ 27,00,000 ਰੁਪਏ ਬਤੌਰ ਮੁਆਵਜ਼ਾ ਆਪਣੇ ਖਾਤੇ ਵਿੱਚ ਟਰਾਂਸਫਰ ਕੀਤਾ। ਮੁਲਜ਼ਮ ਰਾਮਜੀ ਡੀਡ ਰਾਈਟਰ ਤਹਿਸੀਲ ਕੰਪਲੈਕਸ ਹੁਸ਼ਿਆਰਪੁਰ, ਵਾਸੀ ਪਿੰਡ ਮਰੂਲੀ ਬ੍ਰਾਹਮਣਾ ਨੇ ਤਹਿਸੀਲਦਾਰ, ਨਾਇਬ-ਤਹਿਸੀਲਦਾਰ, ਰਜਿਸਟਰੀ ਕਲਰਕ ਅਤੇ ਮੁਲਜ਼ਮ ਖਰੀਦਦਾਰਾਂ ਦੀ ਮਿਲੀਭੁਗਤ ਨਾਲ 31 ਰਜਿਸਟਰੀਆਂ ਲਿਖਵਾ ਕੇ ਅਸਲ ਮਾਲਕਾਂ ਨਾਲ ਧੋਖਾ ਕੀਤਾ ਹੈ। ਮੁਲਜ਼ਮ ਜਸਵਿੰਦਰ ਸਿੰਘ ਪਟਵਾਰੀ (ਹੁਣ ਸੇਵਾਮੁਕਤ), ਮਾਲ ਹਲਕਾ ਡਿਗਾਣਾ ਕਲਾਂ, ਡਿਗਾਣਾ ਖੁਰਦ ਅਤੇ ਹਰਦੋਖਾਨਪੁਰ ਨੇ ਅਸਲ ਜ਼ਮੀਨ ਮਾਲਕਾਂ ਨਾਲ ਧੋਖਾ ਕਰਦਿਆਂ ਫਰਜ਼ੀ ਖਰੀਦਦਾਰਾਂ ਨਾਲ ਮਿਲੀਭੁਗਤ ਕਰਕੇ ਨੋਟੀਫਿਕੇਸ਼ਨ ਤੋਂ ਬਾਅਦ ਖਰੀਦੀ ਜ਼ਮੀਨ ਦਾ ਤਬਾਦਲਾ ਕਰਵਾ ਦਿੱਤਾ। ਉਨ੍ਹਾਂ ਦੱਸਿਆ ਕਿ ਇਨ੍ਹਾਂ 8 ਮੁਲਜ਼ਮਾਂ ਨੂੰ ਐਤਵਾਰ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕਰਕੇ ਹੋਰ ਪੁੱਛਗਿੱਛ ਲਈ ਪੁਲੀਸ ਰਿਮਾਂਡ ਦੀ ਮੰਗ ਕੀਤੀ ਜਾਵੇਗੀ। ਵਿਜੀਲੈਂਸ ਬਿਊਰੋ ਵਲੋਂ ਹੋਰ ਜਾਂਚ ਜਾਰੀ ਹੈ ਅਤੇ ਬਾਕੀ ਦੋਸ਼ੀਆਂ ਦੀ ਗਿਫ਼ਤਾਰੀ ਲਈ ਉਨ੍ਹਾਂ ਦੀਆਂ ਰਿਹਾਇਸ਼ਾਂ ਅਤੇ ਹੋਰ ਲੁਕਣ ਵਾਲੀਆਂ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਇਨ੍ਹਾਂ ਨੂੰ ਜਲਦ ਗਿਫ਼ਤਾਰ ਕਰ ਲਿਆ ਜਾਵੇਗਾ। The post ਜਲੰਧਰ-ਚਿੰਤਪੁਰਨੀ ਹਾਈਵੇ ਦਾ ਮੁਆਵਜਾ ਵੰਡ ਘਪਲਾ: 64 ਕਰੋੜ ਦੀ ਘਪਲੇਬਾਜ਼ੀ ਦੇ ਦੋਸ਼ ਹੇਠ 42 ਹੋਰ ਨਵੇਂ ਮੁਲਜ਼ਮ ਨਾਮਜ਼ਦ appeared first on TheUnmute.com - Punjabi News. Tags:
|
ਆਸਟ੍ਰੇਲੀਆ ਦਾ ਛੇਵੀਂ ਵਾਰ ਕ੍ਰਿਕਟ ਵਿਸ਼ਵ 'ਤੇ ਕਬਜ਼ਾ, ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ Sunday 19 November 2023 04:57 PM UTC+00 | Tags: 2023-world-cup australia breaking-news cricket india ਚੰਡੀਗੜ੍ਹ 19 ਨਵੰਬਰ 2023: ਆਸਟ੍ਰੇਲੀਆ ਨੇ ਛੇਵੀਂ ਵਾਰ ਕ੍ਰਿਕਟ ਵਿਸ਼ਵ ‘ਤੇ ਕਬਜ਼ਾ ਕਰ ਲਿਆ ਹੈ , ਆਸਟ੍ਰੇਲੀਆ ਨੇ ਭਾਰਤ ਨੂੰ ਵਿਸ਼ਵ ਕੱਪ ਦੇ ਫਾਈਨਲ ਵਿੱਚ 6 ਵਿਕਟਾਂ ਨਾਲ ਹਰਾਇਆ ਹੈ | ਲਗਾਤਾਰ 10 ਮੈਚ ਜਿੱਤ ਕੇ ਫਾਈਨਲ ‘ਚ ਪੁੱਜੀ ਭਾਰਤੀ ਟੀਮ 11ਵੇਂ ਮੈਚ ਤੋਂ ਖੁੰਝ ਗਈ। ਉਸ ਦਾ 12 ਸਾਲ ਬਾਅਦ ਖਿਤਾਬ ਜਿੱਤਣ ਦਾ ਸੁਪਨਾ ਚਕਨਾਚੂਰ ਹੋ ਗਿਆ। ਟੀਮ ਇੰਡੀਆ 2003 ਵਿੱਚ ਫਾਈਨਲ ਵਿੱਚ ਆਸਟਰੇਲੀਆ ਹੱਥੋਂ ਮਿਲੀ ਹਾਰ ਦਾ ਬਦਲਾ ਵੀ ਨਹੀਂ ਲੈ ਸਕੀ। ਹੁਣ ਕਰੋੜਾਂ ਪ੍ਰਸ਼ੰਸਕਾਂ ਨੂੰ ਦੋ ਫਾਈਨਲਾਂ ‘ਚ ਹਾਰ ਦਾ ਬੋਝ ਆਪਣੇ ਮੋਢਿਆਂ ‘ਤੇ ਚੁੱਕਣਾ ਪਵੇਗਾ। ਵਿਰਾਟ ਕੋਹਲੀ (54) ਅਤੇ ਕੇਐਲ ਰਾਹੁਲ (66) ਦੀ ਬਦੌਲਤ ਭਾਰਤ ਇਸ ਸਕੋਰ ਤੱਕ ਪਹੁੰਚ ਸਕਿਆ। ਆਸਟਰੇਲੀਆ ਨੇ 43 ਓਵਰਾਂ ਵਿੱਚ ਚਾਰ ਵਿਕਟਾਂ 'ਤੇ 241 ਦੌੜਾਂ ਬਣਾ ਕੇ ਮੈਚ ਜਿੱਤ ਲਿਆ। ਵਿਰਾਟ ਕੋਹਲੀ ਨੂੰ ਮੈਨ ਆਫ ਦਿ ਟੂਰਨਾਮੈਂਟ ਚੁਣਿਆ ਗਿਆ ਹੈ | The post ਆਸਟ੍ਰੇਲੀਆ ਦਾ ਛੇਵੀਂ ਵਾਰ ਕ੍ਰਿਕਟ ਵਿਸ਼ਵ ‘ਤੇ ਕਬਜ਼ਾ, ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest