TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਜਤਿੰਦਰ ਸਿੰਘ ਦਾ ਲੱਗਿਆ ਕੈਨੇਡਾ ਦਾ ਸਪਾਊਸ ਵੀਜ਼ਾ Friday 24 November 2023 06:03 AM UTC+00 | Tags: breaking-news canada canada-spouse-visa canada-study kaur-immigration news spouse-visa ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨਮੋਗਾ, 24 ਨਵੰਬਰ 2023: ਕੌਰ ਇੰਮੀਗ੍ਰੇਸ਼ਨ ਨੇ ਜਤਿੰਦਰ ਸਿੰਘ ਵਾਸੀ ਗਿੱਲ ਖੁਰਦ, ਜ਼ਿਲ੍ਹਾ ਬਠਿੰਡਾ ਦਾ ਕੈਨੇਡਾ ਦਾ ਸਪਾਊਸ ਵੀਜ਼ਾ (Spouse Visa) 43 ਲਗਵਾ ਕਿ ਕੈਨੇਡਾ ਜਾਣ ਦਾ ਸੁਪਨਾ ਕੀਤਾ ਸਾਕਾਰ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਵਿਸਤਾਰ ਨਾਲ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਕਿਹਾ ਕਿ ਜਤਿੰਦਰ ਸਿੰਘ ਦੀ ਪਤਨੀ ਸੁਖਜੀਤ ਕੌਰ ਦਾ ਸਟੱਡੀ ਵੀਜ਼ਾ ਸਤੰਬਰ ਇਨਟੇਕ ਲਈ ਆਇਆ ਹੋਇਆ ਸੀ ਤੇ ਉਹ ਸਤੰਬਰ ਇਨਟੇਕ ਲਈ ਕੈਨੇਡਾ ਚਲੇ ਗਈ ਸੀ । ਸੁਖਜੀਤ ਕੌਰ ਦੇ ਇੱਥੇ ਹੁੰਦਿਆਂ ਹੀ ਫਾਈਲ ਤਿਆਰ ਕੀਤੀ ਸੀ ਤੇ ਸਤੰਬਰ ਇਨਟੇਕ ਲਈ ਜਾਣ ਮਗਰੋਂ ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਜਤਿੰਦਰ ਸਿੰਘ ਦੀ ਰੀਝ ਨਾਲ ਫਾਈਲ ਤਿਆਰ ਕਰਕੇ 15 ਸਤੰਬਰ 2023 ਨੂੰ ਲਗਾਈ ਤੇ 28 ਅਕਤੂਬਰ 2023 ਨੂੰ ਵੀਜ਼ਾ (Spouse Visa) ਆ ਗਿਆ । ਇਸ ਮੌਕੇ ਜਤਿੰਦਰ ਸਿੰਘ ਅਤੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ। ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ | ਮੋਗਾ ਬਰਾਂਚ: 96926-00084, 96927-00084, 96928-00084, The post ਜਤਿੰਦਰ ਸਿੰਘ ਦਾ ਲੱਗਿਆ ਕੈਨੇਡਾ ਦਾ ਸਪਾਊਸ ਵੀਜ਼ਾ appeared first on TheUnmute.com - Punjabi News. Tags:
|
ਸਿਰਸਾ ਨੇੜੇ ਦੇਰ ਰਾਤ ਭਿਆਨਕ ਸੜਕ ਹਾਦਸਾ, ਪੰਜਾਬ ਦੇ ਪੰਜ ਸ਼ਰਧਾਲੂਆਂ ਦੀ ਮੌਤ, 35 ਜਣੇ ਜ਼ਖਮੀ Friday 24 November 2023 06:15 AM UTC+00 | Tags: accident breaking-news injurd latest-news news pilgrims punjab-news road-accident rupawas sirsa ਚੰਡੀਗੜ੍ਹ, 24 ਨਵੰਬਰ 2023: ਹਰਿਆਣਾ ‘ਚ ਸਿਰਸਾ (Sirsa) ਦੇ ਪਿੰਡ ਰੂਪਾਵਾਸ ਨੇੜੇ ਨੌਹਰ ਚੋਪਟਾ ਰੋਡ ‘ਤੇ ਵੀਰਵਾਰ ਦੇਰ ਰਾਤ ਇਕ ਟਰੈਕਟਰ ਟਰਾਲੀ ਪਲਟਣ ਦਰਦਨਾਕ ਹਾਦਸਾ ਵਾਪਰ ਗਿਆ । ਜਿਸ ਵਿੱਚ ਗੁੱਗਾਮਾੜੀ ਜਾ ਰਹੇ ਪੰਜਾਬ ਦੇ 5 ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ ਲਗਭਗ 35 ਸ਼ਰਧਾਲੂ ਤੋਂ ਵੱਧ ਜ਼ਖਮੀ ਹੋ ਗਏ। ਇਨ੍ਹਾਂ ਸਾਰੇ ਜ਼ਖਮੀਆਂ ਨੂੰ ਸਿਵਲ ਹਸਪਤਾਲ ਸਿਰਸਾ ਵਿਖੇ ਦਾਖਲ ਕਰਵਾਇਆ ਗਿਆ ਹੈ।ਜ਼ਖਮੀਆਂ ਨੂੰ ਪਹਿਲਾਂ ਐਂਬੂਲੈਂਸ ਰਾਹੀਂ ਨਾਥੂਸਰੀ ਚੋਪਟਾ ਦੇ ਕਮਿਊਨਿਟੀ ਹੈਲਥ ਸੈਂਟਰ ਭੇਜਿਆ ਗਿਆ। ਇਨ੍ਹਾਂ ਵਿੱਚ ਜ਼ਖਮੀਆਂ ਦੀ ਹਾਲਤ ਗੰਭੀਰ ਹੁੰਦੀ ਦੇਖ ਕੇ ਉੱਥੋਂ ਦੇ ਡਾਕਟਰ ਨੇ ਉਨ੍ਹਾਂ ਨੂੰ ਸਿਵਲ ਹਸਪਤਾਲ ਸਿਰਸਾ (Sirsa) ਰੈਫਰ ਕਰ ਦਿੱਤਾ ਹੈ । ਦੱਸਿਆ ਜਾ ਰਿਹਾ ਹੈ ਕਿ ਟਰੈਕਟਰ ਟਰਾਲੀ ਵਿੱਚ 40 ਜਣੇ ਸਵਾਰ ਸਨ। ਹਾਦਸੇ ਦਾ ਕਾਰਨ ਟਰੈਕਟਰ ਟਰਾਲੀ ਦੀ ਹੁੱਕ ਦੀ ਪਿੰਨ ਦਾ ਨਿਕਲਣਾ ਦੱਸਿਆ ਜਾ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਚੌਪਟਾ ਥਾਣਾ ਪੁਲਿਸ ਮੌਕੇ ‘ਤੇ ਪਹੁੰਚ ਗਈ। The post ਸਿਰਸਾ ਨੇੜੇ ਦੇਰ ਰਾਤ ਭਿਆਨਕ ਸੜਕ ਹਾਦਸਾ, ਪੰਜਾਬ ਦੇ ਪੰਜ ਸ਼ਰਧਾਲੂਆਂ ਦੀ ਮੌਤ, 35 ਜਣੇ ਜ਼ਖਮੀ appeared first on TheUnmute.com - Punjabi News. Tags:
|
CM ਭਗਵੰਤ ਮਾਨ ਅੱਜ ਕਿਸਾਨਾਂ ਨਾਲ ਕਰਨਗੇ ਬੈਠਕ, ਕਿਸਾਨਾਂ ਨੇ ਖੋਲ੍ਹੇ ਰੇਲਵੇ ਟਰੈਕ Friday 24 November 2023 06:24 AM UTC+00 | Tags: breaking-news cm-bhagwant-mann farmers news railway-tracks ਚੰਡੀਗੜ੍ਹ, 24 ਨਵੰਬਰ 2023: ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦੇ ਰਹੀਆਂ ਕਿਸਾਨ ਯੂਨੀਅਨਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਅੱਜ ਬੈਠਕ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਦੁਪਹਿਰ 12 ਵਜੇ ਮੁੱਖ ਮੰਤਰੀ ਰਿਹਾਇਸ਼ ਉਤੇ ਬੈਠਕ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਤੋਂ ਪਹਿਲਾਂ ਵੀ ਕਿਸਾਨਾਂ ਨੂੰ ਗੱਲਬਾਤ ਲਈ ਸੱਦਾ ਦਿੱਤਾ ਸੀ। ਉਨ੍ਹਾਂ (Bhagwant Mann) ਨੇ ਕਿਹਾ ਸੀ ਕਿ ਸੜਕਾਂ ਗੱਲਬਾਤ ਲਈ ਨਹੀਂ ਹੁੰਦੀਆਂ, ਰਸਤੇ ਬੰਦ ਕਰਨ ਨਾਲ ਆਮ ਲੋਕਾਂ ਨੂੰ ਪ੍ਰੇਸ਼ਾਨੀ ਹੁੰਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨ ਜਥੇਬੰਦੀਆਂ ਨੂੰ ਸੜਕਾਂ ਜਾਮ ਨਾ ਕਰਨ ਦੀ ਅਪੀਲ ਕੀਤੀ ਹੈ |ਅੱਜ ਸੀਐਮ ਭਗਵੰਤ ਸਿੰਘ ਮਾਨ ਵੱਲੋਂ ਬੈਠਕ ਦਾ ਭਰੋਸਾ ਮਿਲਣ ਤੋਂ ਬਾਅਦ ਕਿਸਾਨਾਂ ਨੇ ਰੇਲਵੇ ਟਰੈਕ ਖੋਲ੍ਹ ਦਿੱਤਾ ਹੈ | ਪਰ ਦਿੱਲੀ-ਜੰਮੂ ਨੈਸ਼ਨਲ ਹਾਈਵੇਅ ਅਜੇ ਵੀ ਬੰਦ ਹੈ। ਰੇਲਵੇ ਟਰੈਕ ਪਿਛਲੇ 24 ਘੰਟਿਆਂ ਤੋਂ ਬੰਦ ਸੀ। ਟ੍ਰੈਕ ਬੰਦ ਹੋਣ ਕਾਰਨ ਅੱਜ ਕਰੀਬ 40 ਟਰੇਨਾਂ ਪ੍ਰਭਾਵਿਤ ਹੋਈਆਂ। ਇਨ੍ਹਾਂ ਵਿੱਚੋਂ 24 ਟਰੇਨਾਂ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਪਹਿਲਾਂ ਵੀਰਵਾਰ ਨੂੰ ਕਰੀਬ 51 ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਸੀ। ਕਿਸਾਨਾਂ ਦੇ ਧਰਨੇ ਦਾ ਅੱਜ ਚੌਥਾ ਦਿਨ ਹੈ। The post CM ਭਗਵੰਤ ਮਾਨ ਅੱਜ ਕਿਸਾਨਾਂ ਨਾਲ ਕਰਨਗੇ ਬੈਠਕ, ਕਿਸਾਨਾਂ ਨੇ ਖੋਲ੍ਹੇ ਰੇਲਵੇ ਟਰੈਕ appeared first on TheUnmute.com - Punjabi News. Tags:
|
ਪੰਜਾਬ 'ਚ ਆਉਣ ਵਾਲੇ ਦਿਨਾਂ 'ਚ ਮੀਂਹ ਪੈਣ ਦੀ ਸੰਭਾਵਨਾ, ਵਧੇਗੀ ਠੰਡ Friday 24 November 2023 06:36 AM UTC+00 | Tags: breaking-news cold heavy-rain latest-news meteorological-department news punjab punjabi-news punjab-news punjab-weather rain ਚੰਡੀਗੜ੍ਹ, 24 ਨਵੰਬਰ 2023: ਪੰਜਾਬ ਦੇ ਮੌਸਮ ‘ਚ ਅਗਲੇ ਚਾਰ ਦਿਨਾਂ ‘ਚ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ 27 ਨਵੰਬਰ ਨੂੰ ਸੂਬੇ ਦੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ (Rain) ਪੈ ਸਕਦਾ ਹੈ। ਮੀਂਹ ਕਾਰਨ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਦੋ ਡਿਗਰੀ ਦੀ ਗਿਰਾਵਟ ਆ ਸਕਦੀ ਹੈ। ਇਸ ਤੋਂ ਇਲਾਵਾ ਧੁੰਦ ਦਾ ਕਹਿਰ ਵੀ ਵਧੇਗਾ। ਫਿਲਹਾਲ ਪੰਜਾਬ ‘ਚ ਸਵੇਰ ਦੇ ਸਮੇਂ ਕੁਝ ਥਾਵਾਂ ‘ਤੇ ਧੁੰਦ ਪੈ ਰਹੀ ਹੈ ਪਰ ਬਾਰਿਸ਼ ਤੋਂ ਬਾਅਦ ਧੁੰਦ ਹੋਰ ਸੰਘਣੀ ਹੋਣ ਦੀ ਸੰਭਾਵਨਾ ਹੈ। ਪੰਜਾਬ ‘ਚ ਕਈ ਦਿਨਾਂ ਤੋਂ ਮੀਂਹ (Rain) ਨਹੀਂ ਪੈ ਰਿਹਾ ਹੈ, ਫਿਰ ਵੀ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ 3.2 ਡਿਗਰੀ ਸੈਲਸੀਅਸ ਹੇਠਾਂ ਆ ਗਿਆ ਹੈ। ਜਦੋਂ ਕਿ ਵੱਧ ਤੋਂ ਵੱਧ ਤਾਪਮਾਨ ਵਿੱਚ ਪਿਛਲੇ ਤਿੰਨ ਦਿਨਾਂ ਵਿੱਚ 1.4 ਡਿਗਰੀ ਸੈਲਸੀਅਸ ਅਤੇ ਪਿਛਲੇ ਪੰਜ ਦਿਨਾਂ ਵਿੱਚ 3 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੌਰਾਨ, ਇੱਕ ਨਵੀਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਮੀਂਹ ਪੈਣ ਦੀ ਕਾਫ਼ੀ ਸੰਭਾਵਨਾ ਹੈ। ਦੂਜੇ ਪਾਸੇ ਮਾਹਰਾਂ ਦਾ ਕਹਿਣਾ ਹੈ ਕਿ ਮੀਂਹ ਕਾਰਨ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) ਦਾ ਪੱਧਰ ਵੀ ਹੇਠਾਂ ਜਾਵੇਗਾ। ਮੀਂਹ ਹਵਾ ਵਿੱਚ ਮੌਜੂਦ ਧੂੜ ਦੇ ਕਣਾਂ ਨੂੰ ਸਾਫ਼ ਕਰ ਦੇਵੇਗਾ। The post ਪੰਜਾਬ ‘ਚ ਆਉਣ ਵਾਲੇ ਦਿਨਾਂ ‘ਚ ਮੀਂਹ ਪੈਣ ਦੀ ਸੰਭਾਵਨਾ, ਵਧੇਗੀ ਠੰਡ appeared first on TheUnmute.com - Punjabi News. Tags:
|
ਬਠਿੰਡਾ ਪੁਲਿਸ ਲਾਈਨ 'ਚ ਤਾਇਨਾਤ ਕਾਂਸਟੇਬਲ ਵੱਲੋਂ ਰਾਈਫਲ ਸਾਫ਼ ਕਰਦਿਆਂ ਚੱਲੀ ਗੋਲੀ, ਗੰਭੀਰ ਜਖਮੀ Friday 24 November 2023 06:52 AM UTC+00 | Tags: bathinda bathinda-news bathinda-police-line breaking-news constable firing-news latest-news news the-unmute-breaking-news the-unmute-latest-news ਬਠਿੰਡਾ, 24 ਨਵੰਬਰ 2023: ਬਠਿੰਡਾ (Bathinda) ਵਿਖੇ ਪੁਲਿਸ ਲਾਈਨ ‘ਚ ਤਾਇਨਾਤ ਕਾਂਸਟੇਬਲ ਵੱਲੋਂ ਜਦੋਂ ਆਪਣੀ ਰਾਈਫਲ ਸਾਫ਼ ਕੀਤੀ ਜਾ ਰਹੀ ਸੀ ਤਾਂ ਅਚਾਨਕ ਗੋਲੀ ਚੱਲ ਗਈ, ਜੋ ਉਸਦੇ ਸਿਰ ਵਿੱਚ ਜਾ ਲੱਗੀ ਜਿਸ ਨੂੰ ਬਠਿੰਡਾ ਦੇ ਸਿਵਲ ਹਸਪਤਾਲ ਵਿੱਚ ਲਿਆਉਂਦਾ ਗਿਆ ਅਤੇ ਬਠਿੰਡਾ ਸਿਵਲ ਹਸਪਤਾਲ ਵੱਲੋਂ ਉਸ ਨੂੰ ਮੈਕਸ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ | ਜਿੱਥੇ ਉਸ ਦਾ ਇਲਾਜ ਹੋਣ ਤੋਂ ਬਾਅਦ ਉਸ ਨੂੰ ਏਮਸ ਹਸਪਤਾਲ ਬਠਿੰਡਾ (Bathinda) ਵਿਖੇ ਰੈਫਰ ਕਰ ਦਿੱਤਾ ਗਿਆ, ਕਾਂਸਟੇਬਲ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐਸਪੀਐਚ ਦਾ ਕਹਿਣਾ ਹੈ ਕਿ ਕਾਂਸਟੇਬਲ ਸਵੇਰੇ ਆਪਣੀ ਰਾਈਫਲ ਸਾਫ਼ ਕਰ ਰਿਹਾ ਸੀ,ਅਚਾਨਕ ਗੋਲੀ ਚੱਲ ਗਈ ਅਤੇ ਗੰਭੀਰ ਜ਼ਖਮੀ ਹੋ ਗਿਆ | The post ਬਠਿੰਡਾ ਪੁਲਿਸ ਲਾਈਨ ‘ਚ ਤਾਇਨਾਤ ਕਾਂਸਟੇਬਲ ਵੱਲੋਂ ਰਾਈਫਲ ਸਾਫ਼ ਕਰਦਿਆਂ ਚੱਲੀ ਗੋਲੀ, ਗੰਭੀਰ ਜਖਮੀ appeared first on TheUnmute.com - Punjabi News. Tags:
|
ਪੰਜਾਬ ਦੇ ਸਕੂਲਾਂ 'ਚ ਹੁਣ ਲੱਗੇਗੀ ਆਨਲਾਈਨ ਹਾਜ਼ਰੀ, ਵਿਦਿਆਰਥੀ ਦੀ ਗੈਰ-ਹਾਜ਼ਰੀ 'ਤੇ ਮਾਪਿਆਂ ਜਾਵੇਗਾ ਸੁਨੇਹਾ Friday 24 November 2023 07:02 AM UTC+00 | Tags: breaking-news harjot-singh-bains latest-news news online-attendance pseb punjab punjab-news punjab-school punjab-schools punjab-secondary-schools schools the-unmute-breaking-news ਬਠਿੰਡਾ, 24 ਨਵੰਬਰ 2023: ਪੰਜਾਬ ਦੇ ਸਾਰੇ ਸਰਕਾਰੀ ਐਲੀਮੈਂਟਰੀ, ਮਿਡਲ, ਹਾਈ ਸਕੂਲਾਂ ਅਤੇ ਸੀਨੀਅਰ ਸੈਕੰਡਰੀ ਸਕੂਲਾਂ (schools) ਵਿੱਚ ਆਨਲਾਈਨ ਹਾਜ਼ਰੀ ਦੀ ਸਹੂਲਤ ਸ਼ੁਰੂ ਹੋਣ ਜਾ ਰਹੀ ਹੈ। ਇਹ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਦਿੱਤੀ ਹੈ। ਇਹ ਸਹੂਲਤ ਆਉਣ ਵਾਲੇ 20 ਦਿਨਾਂ ਵਿੱਚ ਸ਼ੁਰੂ ਹੋ ਜਾਵੇਗੀ।ਜਿਸ ਤੋਂ ਬਾਅਦ ਸਕੂਲਾਂ ਵਿੱਚ ਆਨਲਾਈਨ ਹਾਜ਼ਰੀ ਦੀ ਪ੍ਰਕਿਰਿਆ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਸਿੱਖਿਆ ਵਿਭਾਗ ਨੇ ਸਬੰਧਤ ਸਕੂਲਾਂ (schools) ਨੂੰ ਇਸ ਸਬੰਧੀ ਤਿਆਰੀਆਂ ਕਰਨ ਲਈ ਕਿਹਾ ਹੈ। ਇਹ ਸਹੂਲਤ ਸਾਰੇ ਸਕੂਲਾਂ ਵਿੱਚ ਇੱਕੋ ਸਮੇਂ ਸ਼ੁਰੂ ਕੀਤੀ ਜਾਵੇਗੀ। ਇਸ ਦੇ ਲਈ ਸਕੂਲ ਨੂੰ ਵੱਖਰਾ ਮੋਬਾਈਲ ਫ਼ੋਨ ਜਾਂ ਟੈਬ ਦਿੱਤਾ ਜਾਵੇਗਾ ਜਾਂ ਅਧਿਆਪਕ ਆਪਣੇ ਮੋਬਾਈਲ ਦੀ ਵਰਤੋਂ ਕਰੇਗਾ, ਇਸ ਬਾਰੇ ਫਿਲਹਾਲ ਵਿਚਾਰ ਕੀਤਾ ਜਾ ਰਿਹਾ ਹੈ। ਹੁਣ ਮਾਪਿਆਂ ਨੂੰ ਇਸ ਗੱਲ ਦੀ ਚਿੰਤਾ ਨਹੀਂ ਕਰਨੀ ਪਵੇਗੀ ਕਿ ਉਨ੍ਹਾਂ ਦਾ ਬੱਚਾ ਸਕੂਲ ਪਹੁੰਚਦਾ ਹੈ ਜਾਂ ਨਹੀਂ। ਜੇਕਰ ਬੱਚਾ ਗੈਰ-ਹਾਜ਼ਰ ਹੈ, ਤਾਂ ਉਸਦੇ ਮੋਬਾਈਲ ‘ਤੇ ਆਪਣੇ ਆਪ ਇੱਕ ਸੁਨੇਹਾ ਆ ਜਾਵੇਗਾ। ਦਰਅਸਲ, ਬੱਚੇ ਸਕੂਲ ਪਹੁੰਚੇ ਜਾਂ ਨਹੀਂ, ਇਹ ਸਭ ਤੋਂ ਵੱਡੀ ਚਿੰਤਾ ਉਨ੍ਹਾਂ ਦੇ ਵਾਪਸ ਆਉਣ ਤੱਕ ਮਾਪਿਆਂ ਦੇ ਦਿਲਾਂ ਵਿੱਚ ਬਣੀ ਰਹਿੰਦੀ ਹੈ। The post ਪੰਜਾਬ ਦੇ ਸਕੂਲਾਂ ‘ਚ ਹੁਣ ਲੱਗੇਗੀ ਆਨਲਾਈਨ ਹਾਜ਼ਰੀ, ਵਿਦਿਆਰਥੀ ਦੀ ਗੈਰ-ਹਾਜ਼ਰੀ ‘ਤੇ ਮਾਪਿਆਂ ਜਾਵੇਗਾ ਸੁਨੇਹਾ appeared first on TheUnmute.com - Punjabi News. Tags:
|
ਅੱਠ ਸਾਲ ਦਾ ਗੈਪ ਹੋਣ ਦੇ ਬਾਵਜੂਦ ਵੀ 13 ਦਿਨਾਂ 'ਚ ਮਿਲਿਆ ਲੀਜ਼ਾ ਨੂੰ ਕੈਨੇਡਾ ਦਾ ਸਟੂਡੈਂਟ ਤੇ ਅਜੈ ਸੇਠੀ ਨੂੰ ਸਪਾਊਸ ਵੀਜ਼ਾ Friday 24 November 2023 07:27 AM UTC+00 | Tags: breaking-news canada-stud canada-student canada-students latest-news news spouse spouse-visa student-visa ਮੋਗਾ, 24 ਨਵੰਬਰ 2023: ਵਾਸੀ ਹਾਊਸ ਨੰਬਰ 645, ਸਟਰੀਟ ਨੰਬਰ 3, ਵਾਰਡ ਨੰਬਰ 14, ਮਹੱਲਾ ਕਿਸ਼ਨਪੁਰਾ, ਜ਼ਿਲ੍ਹਾ ਮੋਗਾ ਦੇ ਰਹਿਣ ਵਾਲੀ ਲੀਜ਼ਾ ਨੂੰ ਕੈਨੇਡਾ ਦਾ ਸਟੂਡੈਂਟ ਤੇ ਅਜੈ ਸੇਠੀ (ਨੂੰਹ ਤੇ ਪੁੱਤਰ ਪ੍ਰਦੀਪ ਕੁਮਾਰ ਸੇਠੀ ਤੇ ਸ਼ੁਸਮਿਤਾ) ਨੂੰ ਸਪਾਊਸ ਵੀਜ਼ਾ (spouse visa) 13 ਦਿਨਾਂ 'ਚ ਮਿਲ ਗਿਆ ਹੈ। ਹੁਣ ਦੋਵੇਂ ਪਤੀ-ਪਤਨੀ ਇਕੱਠੇ ਕੈਨੇਡਾ ਦੇ ਸ਼ਹਿਰ ਫੋਰਟ ਮੈਕਮਰੀ, ਅਲਬਰਟਾ ਜਾ ਰਹੇ ਹਨ। ਇਨ੍ਹਾਂ ਦੀ ਪਹਿਲਾਂ ਕੋਈ ਰਿਫਿਊਜ਼ਲਾਂ ਕੋਈ ਨਹੀਂ, ਅਤੇ ਅੱਠ ਸਾਲ ਦਾ ਗੈਪ ਸੀ | ਇਨ੍ਹਾਂ ਵੱਲੋਂ 21 ਜੁਲਾਈ 2023 ਨੂੰ ਫਾਈਲ ਲਗਾਈ ਅਤੇ ਚਾਰ ਅਗਸਤ 2023 ਨੂੰ ਵੀਜ਼ਾ ਆਇਆ | ਆਈਲੈਟਸ ਸਕੋਰ ਓਵਰਆਲ 7.0(L-7.0, R-7.5, W-6.5, S-6.5) ਹੈ | ਲੀਜ਼ਾ ਨੇ 2015 'ਚ ਬੈਚਲਰ ਆਫ ਐਜੂਕੇਸ਼ਨ ਪਾਸ ਕੀਤੀ ਅਤੇ ਸਪਾਊਸ (ਅਜੈ ਸੇਠੀ) ਨੇ 2013 ਵਿੱਚ ਮਾਸਟਰ ਆਫ ਬਿਜਨਸ ਐਡਮਿਨਸਟ੍ਰੇਸ਼ਨ ਇਨ ਮਾਰਕਿਟ (MBA in Marketing) ਪਾਸ ਕੀਤੀ ਸੀ । ਕੌਰ ਇੰਮੀਗ੍ਰੇਸ਼ਨ ਦੀ ਟੀਮ ਵੱਲੋਂ ਲੀਜਾ ਅਤੇ ਅਜੈ ਸੇਠੀ ਨੂੰ ਟਰੱਕ ਭਰ ਕੇ ਵਧਾਈਆਂ ਦਿੱਤੀਆਂ । ਹੁਣ ਆਇਲਟਸ 'ਚੋਂ ਓਵਰਆਲ 6.0 ਬੈਂਡ ਤੇ PTE 'ਚੋਂ ਓਵਰਆਲ 60 ਸਕੋਰ ਤੇ TOFEL 'ਚੋਂ ਓਵਰਆਲ 83 ਸਕੋਰ 'ਤੇ ਵੀ ਸਟੂਡੈਂਟ ਵੀਜ਼ਾ ਜਾਂ ਸਟੂਡੈਂਟ+ਸਪਾਊਸ ਵੀਜ਼ਾ (spouse visa) ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਲਾ ਸਕਦੇ ਹੋ । ਜੇਕਰ ਤੁਸੀ ਵੀ… 1. ਸਟੱਡੀ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ। 2. ਸਟੂਡੈਂਟ ਤੇ ਸਪਾਊਸ ਦਾ ਇਕੱਠਿਆਂ ਦਾ ਕੈਨੇਡਾ ਦਾ ਵੀਜ਼ਾ ਲਗਾਉਣਾ ਚਾਹੁੰਦੇ ਹੋ । 3. ਤੁਹਾਡਾ ਸਪਾਊਸ ਕੈਨੇਡਾ ਪੜ੍ਹ ਰਿਹਾ ਹੈ ਜਾਂ ਵਰਕ ਪਰਮਿਟ ਤੇ ਹੈ ਅਤੇ ਤੁਸੀਂ ਵੀ ਸਪਾਊਸ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ। 4. ਸਟੂਡੈਂਟ ਦਾ ਵੀਜ਼ਾ ਆ ਗਿਆ ਹੈ ਤੇ ਸਪਾਊਸ ਨੂੰ ਨਾਲ ਹੀ ਲਿਜਾਣਾ ਚਾਹੁੰਦੇ ਹੋ ਜਾਂ ਕੈਨੇਡਾ ਚ ਆਪਣਾ ਕਾਲਜ ਬਦਲਣਾ ਚਾਹੁੰਦੇ ਹੋ ਜਾਂ ਯੂ.ਕੇ. ਜਾਂ ਆਸਟ੍ਰੇਲੀਆ ਸਟੂਡੈਂਟ+ਸਪਾਊਸ ਵੀਜ਼ੇ ਤੇ ਜਾਣਾ ਚਾਹੁੰਦੇ ਹੋ । ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ | ਮੋਗਾ ਬਰਾਂਚ:- 96926-00084 96927-00084 96928-00084 ਅੰਮ੍ਰਿਤਸਰ ਬਰਾਂਚ : 96923-00084 : 93553-00084 ਮੋਗਾ ਬਰਾਂਚ ਦਾ ਪਤਾ: Near Sri Satya Sai Murlidhar Ayurvedic College, Firozepur GT road, Duneke, Moga (ਨੇੜੇ ਸੱਤਿਆ ਸਾਂਈ ਮੁਰਲੀਧਰ ਆਯੁਰਵੈਦਿਕ ਕਾਲਜ, ਫਿਰੋਜਪੁਰ ਜੀ ਟੀ ਰੋਡ, ਦੁੱਨੇਕੇ, ਮੋਗਾ) ਅੰਮ੍ਰਿਤਸਰ ਬਰਾਂਚ ਦਾ ਪਤਾ : SCO 41, Veer Enclave, Near Golden Gate and Ryan International School , Bypass Road, Amritsar(ਐਸ ਸੀ ਓ 41 , ਵੀਰ ਇਨਕਲੇਵ, ਨੇੜੇ ਗੋਲਡਨ ਗੇਟ ਅਤੇ ਰਿਆਨ ਇੰਟਰਨੈਸ਼ਨਲ ਸਕੂਲ, ਬਾਈਪਾਸ ਰੋਡ , ਅੰਮ੍ਰਿਤਸਰ) ਹੈਦਰਾਬਾਦ ਬਰਾਂਚ ਦਾ ਪਤਾ : Office No.301, 3rd Floor, "Sonathalia Emerald", Raj Bhavan Road, Somajiguda, Hyderabad.(ਆਫਿਸ ਨੰ. 301, ਤੀਸਰੀ ਮੰਜ਼ਿਲ, ਸੋਨਾਥਾਲੀਆ ਇਮਾਰਲਡ, ਰਾਜ ਭਵਨ ਰੋਡ, ਸੋਮਾਜੀਗੁਡਾ, ਹੈਦਰਾਬਾਦ) The post ਅੱਠ ਸਾਲ ਦਾ ਗੈਪ ਹੋਣ ਦੇ ਬਾਵਜੂਦ ਵੀ 13 ਦਿਨਾਂ 'ਚ ਮਿਲਿਆ ਲੀਜ਼ਾ ਨੂੰ ਕੈਨੇਡਾ ਦਾ ਸਟੂਡੈਂਟ ਤੇ ਅਜੈ ਸੇਠੀ ਨੂੰ ਸਪਾਊਸ ਵੀਜ਼ਾ appeared first on TheUnmute.com - Punjabi News. Tags:
|
Afganistan-India Relation: ਭਾਰਤ 'ਚ ਅਫਗਾਨਿਸਤਾਨ ਦਾ ਦੂਤਾਵਾਸ ਸਥਾਈ ਤੌਰ 'ਤੇ ਬੰਦ Friday 24 November 2023 07:46 AM UTC+00 | Tags: afganistan-india-relation afghanistan afghanistan-embassy breaking-news diplomatic india-news latest-news news taliban ਚੰਡੀਗ੍ਹੜ, 24 ਨਵੰਬਰ 2023: ਅਫਗਾਨਿਸਤਾਨ (Afghanistan) ਨੇ ਐਲਾਨ ਕੀਤਾ ਹੈ ਕਿ ਉਸਨੇ ਨਵੀਂ ਦਿੱਲੀ ਵਿੱਚ ਆਪਣਾ ਦੂਤਾਵਾਸ ਸਥਾਈ ਤੌਰ ‘ਤੇ ਬੰਦ ਕਰ ਦਿੱਤਾ ਹੈ। ਅਫਗਾਨਿਸਤਾਨ ਦੇ ਡਿਪਲੋਮੈਟਿਕ ਮਿਸ਼ਨ ਨੇ ਬਿਆਨ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਹੈ। ਬਿਆਨ ਵਿੱਚ ਕਿਹਾ ਗਿਆ ਹੈ ਕਿ ਨਵੀਂ ਦਿੱਲੀ ਵਿੱਚ ਦੂਤਾਵਾਸ ਨੂੰ ਬੰਦ ਕਰਨ ਦਾ ਉਨ੍ਹਾਂ ਦਾ ਫੈਸਲਾ 23 ਨਵੰਬਰ, 2023 ਤੋਂ ਲਾਗੂ ਹੋ ਜਾਵੇਗਾ। ਅਫਗਾਨਿਸਤਾਨ ਸਰਕਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਭਾਰਤ ਸਰਕਾਰ ਵੱਲੋਂ ਲਗਾਤਾਰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਾਰਨ ਇਹ ਫੈਸਲਾ ਲਿਆ ਗਿਆ ਹੈ। ਨਵੀਂ ਦਿੱਲੀ ਵਿੱਚ ਆਪਣੇ ਕੂਟਨੀਤਕ ਮਿਸ਼ਨ ਨੂੰ ਬੰਦ ਕਰਨ ਬਾਰੇ ਇੱਕ ਅਧਿਕਾਰਤ ਬਿਆਨ ਜਾਰੀ ਕਰਦਿਆਂ, ਅਫਗਾਨ ਦੂਤਘਰ ਨੇ ਕਿਹਾ ਕਿ ਇਹ ਭਾਰਤ ਸਰਕਾਰ ਦੀਆਂ ਲਗਾਤਾਰ ਚੁਣੌਤੀਆਂ ਦੇ ਕਾਰਨ 23 ਨਵੰਬਰ, 2023 ਤੋਂ ਪ੍ਰਭਾਵੀ ਹੋ ਗਿਆ ਹੈ। ਦੂਤਾਵਾਸ ਨੇ ਇਹ ਫੈਸਲਾ 30 ਸਤੰਬਰ ਤੋਂ ਕੰਮਕਾਜ ਬੰਦ ਕਰਨ ਤੋਂ ਬਾਅਦ ਲਿਆ ਹੈ। ਇਹ ਕਦਮ ਇਸ ਉਮੀਦ ਵਿੱਚ ਚੁੱਕਿਆ ਗਿਆ ਸੀ ਕਿ ਮਿਸ਼ਨ ਨੂੰ ਆਮ ਤੌਰ ‘ਤੇ ਕੰਮ ਕਰਨ ਦੀ ਇਜਾਜ਼ਤ ਦੇਣ ਲਈ ਭਾਰਤ ਸਰਕਾਰ ਦਾ ਰਵੱਈਆ ਅਨੁਕੂਲ ਰੂਪ ਵਿੱਚ ਬਦਲ ਜਾਵੇਗਾ। ਹੁਣ ਭਾਰਤ ਵਿੱਚ ਅਫਗਾਨਿਸਤਾਨ (Afghanistan) ਦਾ ਕੋਈ ਡਿਪਲੋਮੈਟ ਨਹੀਂ ਹੈ। ਦੂਤਾਵਾਸ ਨੇ ਕਿਹਾ ਕਿ ਰਾਸ਼ਟਰੀ ਰਾਜਧਾਨੀ ਵਿੱਚ ਸੇਵਾ ਕਰਨ ਵਾਲੇ ਸੁਰੱਖਿਅਤ ਰੂਪ ਨਾਲ ਤੀਜੇ ਦੇਸ਼ਾਂ ਵਿੱਚ ਪਹੁੰਚ ਗਏ ਹਨ, ਦੂਤਾਵਾਸ ਨੇ ਕਿਹਾ ਕਿ ਭਾਰਤ ਵਿੱਚ ਮੌਜੂਦ ਸਿਰਫ ਤਾਲਿਬਾਨ ਨਾਲ ਜੁੜੇ ਡਿਪਲੋਮੈਟ ਹਨ, ਜੋ ਆਪਣੀਆਂ ਨਿਯਮਤ ਆਨਲਾਈਨ ਮੀਟਿੰਗਾਂ ਵਿੱਚ ਸ਼ਾਮਲ ਹੁੰਦੇ ਹਨ। The post Afganistan-India Relation: ਭਾਰਤ ‘ਚ ਅਫਗਾਨਿਸਤਾਨ ਦਾ ਦੂਤਾਵਾਸ ਸਥਾਈ ਤੌਰ ‘ਤੇ ਬੰਦ appeared first on TheUnmute.com - Punjabi News. Tags:
|
ਭਾਰਤੀ ਟੀਮ ਨੇ T20I ਕ੍ਰਿਕਟ 'ਚ ਰਚਿਆ ਇਤਿਹਾਸ, ਈਸ਼ਾਨ ਕਿਸ਼ਨ ਨੇ ਤੋੜਿਆ ਰਿਸ਼ਭ ਪੰਤ ਦਾ ਰਿਕਾਰਡ Friday 24 November 2023 08:03 AM UTC+00 | Tags: bcci breaking-news cricket-news icc indian-team ind-vs-aus ishan-kishan news t20i-cricket ਚੰਡੀਗ੍ਹੜ, 24 ਨਵੰਬਰ 2023: ਭਾਰਤ ਨੇ ਵੀਰਵਾਰ ਨੂੰ ਆਸਟਰੇਲੀਆ ਖ਼ਿਲਾਫ਼ ਖੇਡੇ ਗਏ ਪਹਿਲੇ ਟੀ-20 ਵਿੱਚ ਦੋ ਵਿਕਟਾਂ ਨਾਲ ਰੋਮਾਂਚਕ ਜਿੱਤ ਹਾਸਲ ਕੀਤੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਆਸਟਰੇਲੀਆ ਨੇ 20 ਓਵਰਾਂ ਵਿੱਚ ਤਿੰਨ ਵਿਕਟਾਂ ਗੁਆ ਕੇ 208 ਦੌੜਾਂ ਬਣਾਈਆਂ। ਜਵਾਬ ਵਿੱਚ ਭਾਰਤੀ ਟੀਮ ਨੇ 19.5 ਓਵਰਾਂ ਵਿੱਚ ਅੱਠ ਵਿਕਟਾਂ ਗੁਆ ਕੇ ਟੀਚਾ ਹਾਸਲ ਕਰ ਲਿਆ। ਰਿੰਕੂ ਸਿੰਘ ਨੇ ਆਖਰੀ ਗੇਂਦ ‘ਤੇ ਛਕਾ ਜੜ ਕੇ ਭਾਰਤ ਨੂੰ ਜਿੱਤ ਦਿਵਾਈ, ਰਿੰਕੂ ਨੇ 14 ਗੇਂਦਾ ਵਿੱਚ ਨਾਬਾਦ 22 ਦੌੜਾਂ ਬਣਾਈਆਂ | ਸਭ ਤੋਂ ਵੱਧ ਭਾਰਤ ਦੇ ਕਪਤਾਨ ਸੂਰਿਆਕੁਮਾਰ ਯਾਦਵ ਨੇ 42 ਗੇਂਦਾ 'ਚ 80 ਦੌੜਾਂ ਅਤੇ ਈਸ਼ਾਨ ਕਿਸ਼ਨ (Ishan Kishan) ਨੇ 42 ਗੇਂਦਾਂ ‘ਤੇ 65 ਦੌੜਾਂ ਬਣਾਈਆਂ | ਇਹ ਟੀ-20 ‘ਚ ਭਾਰਤੀ ਟੀਮ ਦਾ ਸਭ ਤੋਂ ਵੱਡਾ ਟੀਚਾ ਹੈ। ਇਸ ਤੋਂ ਪਹਿਲਾਂ ਭਾਰਤ ਨੇ 2019 ਵਿੱਚ ਹੈਦਰਾਬਾਦ ਵਿੱਚ ਵੈਸਟਇੰਡੀਜ਼ ਖ਼ਿਲਾਫ਼ 208 ਦੌੜਾਂ ਦਾ ਟੀਚਾ ਹਾਸਲ ਕੀਤਾ ਸੀ। ਇਸ ਜਿੱਤ ਦੇ ਨਾਲ ਹੀ ਭਾਰਤ ਟੀ-20 ਵਿੱਚ ਸਭ ਤੋਂ ਵੱਧ ਵਾਰ 200 ਜਾਂ ਇਸ ਤੋਂ ਵੱਧ ਦੇ ਟੀਚੇ ਨੂੰ ਸਫਲਤਾਪੂਰਵਕ ਹਾਸਲ ਕਰਨ ਵਾਲਾ ਦੇਸ਼ ਬਣ ਗਿਆ ਹੈ। ਭਾਰਤੀ ਟੀਮ ਨੇ ਪੰਜ ਵਾਰ ਅਜਿਹਾ ਕੀਤਾ ਹੈ, ਜਦਕਿ ਦੱਖਣੀ ਅਫਰੀਕਾ ਨੇ ਚਾਰ ਵਾਰ ਅਤੇ ਪਾਕਿਸਤਾਨ ਅਤੇ ਆਸਟ੍ਰੇਲੀਆ ਨੇ ਤਿੰਨ-ਤਿੰਨ ਵਾਰ ਅਜਿਹਾ ਕੀਤਾ ਹੈ। T20I ਵਿੱਚ ਭਾਰਤ ਦੁਆਰਾ ਸਫਲਤਾਪੂਰਵਕ ਸਭ ਤੋਂ ਉੱਚੇ ਟੀਚੇ ਦਾ ਪਿੱਛਾ ਕੀਤਾ209 ਬਨਾਮ ਆਸਟ੍ਰੇਲੀਆ, ਵਿਸ਼ਾਖਾਪਟਨਮ, 2023 ਈਸ਼ਾਨ ਕਿਸ਼ਨ (Ishan Kishan) ਨੇ 39 ਗੇਂਦਾਂ ਵਿੱਚ ਦੋ ਚੌਕਿਆਂ ਅਤੇ ਪੰਜ ਛੱਕਿਆਂ ਦੀ ਮੱਦਦ ਨਾਲ 58 ਦੌੜਾਂ ਦੀ ਪਾਰੀ ਖੇਡੀ। ਪੰਜ ਛੱਕੇ ਇੱਕ ਪਾਰੀ ਵਿੱਚ ਕਿਸੇ ਭਾਰਤੀ ਵਿਕਟਕੀਪਰ ਬੱਲੇਬਾਜ਼ ਦੁਆਰਾ ਲਗਾਏ ਗਏ ਸਭ ਤੋਂ ਵੱਧ ਛੱਕੇ ਹਨ। ਇਸ ਮਾਮਲੇ ‘ਚ ਈਸ਼ਾਨ ਨੇ ਰਿਸ਼ਭ ਪੰਤ ਦਾ ਰਿਕਾਰਡ ਤੋੜ ਦਿੱਤਾ ਹੈ। ਪੰਤ ਨੇ ਗੁਆਨਾ ‘ਚ ਵੈਸਟਇੰਡੀਜ਼ ਖਿਲਾਫ 42 ਗੇਂਦਾਂ ‘ਤੇ 65 ਦੌੜਾਂ ਦੀ ਆਪਣੀ ਨਾਬਾਦ ਪਾਰੀ ‘ਚ ਚਾਰ ਛੱਕੇ ਲਗਾਏ ਸਨ। ਈਸ਼ਾਨ ਟੀ-20 ਵਿੱਚ ਭਾਰਤੀ ਵਿਕਟਕੀਪਰ ਬੱਲੇਬਾਜ਼ ਦੁਆਰਾ ਸਭ ਤੋਂ ਵੱਧ 50+ ਸਕੋਰਾਂ ਦੀ ਸੂਚੀ ਵਿੱਚ ਦੂਜੇ ਸਥਾਨ ‘ਤੇ ਆ ਗਿਆ ਹੈ। ਕੇਐੱਲ ਰਾਹੁਲ ਨੇ ਇਹ ਸਭ ਤੋਂ ਵੱਧ ਤਿੰਨ ਵਾਰ ਕੀਤਾ ਹੈ (ਇਸ ਵਿੱਚ ਰਾਹੁਲ ਦੇ ਉਹ ਅੰਕੜੇ ਸ਼ਾਮਲ ਨਹੀਂ ਹਨ ਜਿਸ ਵਿੱਚ ਉਸਨੇ ਵਿਕਟਾਂ ਨਹੀਂ ਬਣਾਈਆਂ)। ਜਦਕਿ ਮਹਿੰਦਰ ਸਿੰਘ ਧੋਨੀ, ਪੰਤ ਅਤੇ ਈਸ਼ਾਨ ਨੇ ਦੋ-ਦੋ ਵਾਰ 50+ ਸਕੋਰ ਬਣਾਏ ਹਨ। The post ਭਾਰਤੀ ਟੀਮ ਨੇ T20I ਕ੍ਰਿਕਟ ‘ਚ ਰਚਿਆ ਇਤਿਹਾਸ, ਈਸ਼ਾਨ ਕਿਸ਼ਨ ਨੇ ਤੋੜਿਆ ਰਿਸ਼ਭ ਪੰਤ ਦਾ ਰਿਕਾਰਡ appeared first on TheUnmute.com - Punjabi News. Tags:
|
'ਨਾਗਿਨ' ਤੇ 'ਜਾਨੀ ਦੁਸ਼ਮਣ' ਵਰਗੀਆਂ ਹਿੱਟ ਫਿਲਮਾਂ ਲਈ ਜਾਣੇ ਜਾਂਦੇ ਮਸ਼ਹੂਰ ਫਿਲਮਕਾਰ ਰਾਜਕੁਮਾਰ ਕੋਹਲੀ ਪੂਰੇ ਹੋ ਗਏ Friday 24 November 2023 08:18 AM UTC+00 | Tags: bollywod breaking-news entertainment filmmaker jaani-dushman naagin news rajkumar-kohli ਚੰਡੀਗ੍ਹੜ, 24 ਨਵੰਬਰ 2023: ‘ਨਾਗਿਨ’ ਅਤੇ ‘ਜਾਨੀ ਦੁਸ਼ਮਣ’ ਵਰਗੀਆਂ ਕਲਪਨਾ ਫਿਕਸ਼ਨ ਹਿੱਟ ਫਿਲਮਾਂ ਦੇ ਨਿਰਦੇਸ਼ਨ ਲਈ ਜਾਣੇ ਜਾਂਦੇ ਮਸ਼ਹੂਰ ਫਿਲਮਕਾਰ ਰਾਜਕੁਮਾਰ ਕੋਹਲੀ (Rajkumar Kohli) ਦਾ ਦਿਹਾਂਤ ਹੋ ਗਿਆ ਹੈ। ਫਿਲਮ ਨਿਰਮਾਤਾ ਨੇ 93 ਸਾਲ ਦੀ ਉਮਰ ‘ਚ ਆਖ਼ਰੀ ਸਾਹ ਲਿਆ। ਅਦਾਕਾਰ ਅਰਮਾਨ ਕੋਹਲੀ ਦੇ ਪਿਤਾ ਰਾਜਕੁਮਾਰ ਕੋਹਲੀ ਦਾ ਸ਼ੁੱਕਰਵਾਰ ਸਵੇਰੇ 8 ਵਜੇ ਮੁੰਬਈ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਰਾਜਕੁਮਾਰ ਕੋਹਲੀ ਦਾ ਅੰਤਿਮ ਸਸਕਾਰ ਅੱਜ ਸ਼ਾਮ ਹੋਵੇਗਾ। ਰਾਜਕੁਮਾਰ ਕੋਹਲੀ ਦਾ ਜਨਮ 1930 ਵਿੱਚ ਹੋਇਆ ਸੀ ਅਤੇ 1960 ਵਿੱਚ ਫਿਲਮਾਂ ਵਿੱਚ ਆਪਣਾ ਸਫਰ 1963 ਵਿੱਚ ਰਿਲੀਜ਼ ਹੋਈ ਫਿਲਮ 'ਸਪਨੀ' ਨਾਲ ਸ਼ੁਰੂ ਕੀਤਾ ਸੀ ਅਤੇ 1966 ਵਿੱਚ ਪੰਜਾਬੀ ਫਿਲਮ 'ਦੁੱਲਾ ਭੱਟੀ' ਦਾ ਨਿਰਦੇਸ਼ਨ ਕੀਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੇ 1970 ਦੀ ਫਿਲਮ ‘ਲੁਟੇਰਾ’ ਅਤੇ 1973 ਦੀ ਫਿਲਮ ‘ਕਹਾਨੀ ਹਮ ਸਬ ਕੀ’ ਨਾਲ ਹਿੰਦੀ ਸਿਨੇਮਾ ‘ਚ ਸਫਲਤਾ ਹਾਸਲ ਕੀਤੀ। ਹਾਲਾਂਕਿ, ਉਸਨੂੰ 1976 ਦੀ ਮੇਗਾ ਮਲਟੀ-ਸਟਾਰਰ ਸੁਪਰਹਿੱਟ ‘ਨਾਗਿਨ’ ਨਾਲ ਜ਼ਬਰਦਸਤ ਸਫਲਤਾ ਮਿਲੀ। ਇਸ ਤੋਂ ਬਾਅਦ ਉਨ੍ਹਾਂ ਨੇ ਇੱਕ ਹੋਰ ਮਲਟੀਸਟਾਰਰ ਹਿੱਟ ਫਿਲਮ ‘ਜਾਨੀ ਦੁਸ਼ਮਣ’ ਬਣਾਈ, ਜੋ 1979 ਵਿੱਚ ਰਿਲੀਜ਼ ਹੋਈ ਭਾਰਤ ਦੀ ਪਹਿਲੀ ਡਰਾਉਣੀ ਹਿੱਟ ਫਿਲਮਾਂ ਵਿੱਚੋਂ ਇੱਕ ਸੀ। ਰਾਜਕੁਮਾਰ ਕੋਹਲੀ (Rajkumar Kohli) ਦਾ ਵਿਆਹ ਪੰਜਾਬੀ ਫਿਲਮ ਅਦਾਕਾਰਾ ਨਿਸ਼ੀ ਨਾਲ ਹੋਇਆ ਸੀ, ਜਿਸ ਨਾਲ ਉਸਨੇ 1963 ਦੀ ਪੰਜਾਬੀ ਫਿਲਮ ‘ਪਿੰਡ ਦੀ ਕੁੜੀ‘ ਵਿੱਚ ਕੰਮ ਕੀਤਾ ਸੀ। ਰਾਜਕੁਮਾਰ ਕੋਹਲੀ ਦੇ ਦੋ ਬੇਟੇ ਹਨ, ਗੋਗੀ ਅਤੇ ਅਰਮਾਨ। ਉਨ੍ਹਾਂ ਦੇ ਛੋਟੇ ਬੇਟੇ ਅਰਮਾਨ ਕੋਹਲੀ ਦਾ ਫਿਲਮੀ ਕਰੀਅਰ ਇੰਨਾ ਸਫਲ ਨਹੀਂ ਰਿਹਾ। ਰਾਜਕੁਮਾਰ ਨੇ 2002 ਵਿੱਚ ਰਿਲੀਜ਼ ਹੋਈ ਆਪਣੀ ਆਖਰੀ ਫਿਲਮ ‘ਜਾਨੀ ਦੁਸ਼ਮਨ: ਏਕ ਅਨੋਖੀ ਕਹਾਣੀ’ ਵਿੱਚ ਆਪਣੇ ਬੇਟੇ ਅਰਮਾਨ ਕੋਹਲੀ ਨੂੰ ਨਿਰਦੇਸ਼ਿਤ ਕੀਤਾ ਸੀ। The post ‘ਨਾਗਿਨ’ ਤੇ ‘ਜਾਨੀ ਦੁਸ਼ਮਣ’ ਵਰਗੀਆਂ ਹਿੱਟ ਫਿਲਮਾਂ ਲਈ ਜਾਣੇ ਜਾਂਦੇ ਮਸ਼ਹੂਰ ਫਿਲਮਕਾਰ ਰਾਜਕੁਮਾਰ ਕੋਹਲੀ ਪੂਰੇ ਹੋ ਗਏ appeared first on TheUnmute.com - Punjabi News. Tags:
|
ਸਰਕਾਰੀ ਆਈ.ਟੀ.ਆਈ ਲਾਲੜੂ ਦੇ ਵਿਦਿਆਰਥੀਆਂ ਵੱਲੋਂ ਵੋਟਰ ਪੰਜੀਕਰਣ ਦਾ ਹੋਕਾ Friday 24 November 2023 08:28 AM UTC+00 | Tags: awareness-program breaking-news government-iti-lalru iti-laldu iti-lalru latest-news mohali news punjab-news voter-registration. ਲਾਲੜੂ/ਡੇਰਾਬਸੀ/ਐਸ.ਏ.ਐਸ.ਨਗਰ, 24 ਨਵੰਬਰ 2023: ਭਾਰਤੀ ਚੋਣ ਕਮਿਸ਼ਨ ਵੱਲੋਂ ਸਪੈਸ਼ਲ ਸਰਸਰੀ ਸੁਧਾਈ 2024 ਦੇ ਲਈ ਪ੍ਰਾਪਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਮੋਹਾਲੀ ਆਸ਼ਿਕਾ ਜੈਨ ਦੀ ਅਗਵਾਈ ਵਿਚ ਸਰਕਾਰੀ ਆਈ ਟੀ ਆਈ ਲਾਲੜੂ (ITI Lalru) ਦੇ ਵਿਦਿਆਰਥੀਆਂ ਨੇ ਪ੍ਰਿੰਸੀਪਲ ਹਰਵਿੰਦਰ ਸਿੰਘ ਦੀ ਨਿਰਦੇਸ਼ਨਾਂ ਵਿੱਚ ਸਵੀਪ ਗਤੀਵਿਧੀਆਂ ਦਾ ਅਗਾਜ ਸੰਸਥਾ ਦੇ ਵੋਟਰ ਸਾਖਰਤਾ ਕਲੱਬ ਵੱਲੋਂ ਦੋ ਰੋਜ਼ਾ ਵੋਟਰ ਜਾਗਰੂਕਤਾ ਪ੍ਰੋਗਰਾਮ ਰਾਹੀਂ ਕੀਤਾ। ਇਸ ਵੋਟਰ ਜਾਗਰੂਕਤਾ ਪ੍ਰੋਗਰਾਮ ਦੌਰਾਨ ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ. ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਇਸ ਮੌਕੇ ਬੋਲਦਿਆਂ ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਮਿਤੀ 02 ਅਤੇ 03 ਦਸੰਬਰ ਨੂੰ ਹਰ ਇੱਕ ਬੂਥ ਉੱਪਰ ਵੋਟਰ ਪੰਜੀਕਰਣ ਕੈਂਪ ਲਗਾਏ ਜਾ ਰਹੇ ਹਨ ਅਤੇ ਜ਼ਿਲ੍ਹੇ ਦੇ ਸਮੂਹ ਯੋਗ ਨੌਜਵਾਨ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਜਰੂਰ ਬਨਵਾਉਣ। ਜਿਹੜੇ ਵਿਦਿਆਰਥੀ ਕੈਂਪ ਵਿੱਚ ਨਹੀਂ ਜਾ ਸਕਦੇ, ਉਹ ਵੋਟਰ ਹੈਲਪਲਾਈਨ ਮੋਬਾਈਲ ਐਪ ਉਪਰ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਪ੍ਰੋ. ਅੰਟਾਲ ਜੋ ਜ਼ਿਲ੍ਹੇ ਦੇ ਹਰ ਵੱਡੇ ਵਿਦਿਅਕ ਅਦਾਰੇ (ITI Lalru) ਵਿੱਚ ਨਿੱਜੀ ਰੂਪ ਵਿੱਚ ਇਸ ਮੁਹਿੰਮ ਲਈ ਦਸਤਕ ਦੇ ਰਹੇ ਹਨ, ਨੇ ਦੱਸਿਆ ਕਿ ਜ਼ਿਲ੍ਹਾ ਮੁਹਾਲੀ ਦੇ ਨੌਜਵਾਨ ਵੋਟਰਾਂ ਵਿੱਚ ਵੋਟਰ ਪੰਜੀਕਰਣ ਲਈ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਦੇ ਪੋਸਟਰ ਅਤੇ ਸਲੋਗਨ ਅਤੇ ਮਹਿੰਦੀ ਦੇ ਮੁਕਾਬਲੇ ਕਰਵਾਏ ਗਏ। ਪ੍ਰਿੰਸੀਪਲ ਹਰਵਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਕੱਲ੍ਹ ਨਗਰ ਕੀਰਤਨ ਪ੍ਰੋਗਰਾਮ ਦੌਰਾਨ ਦੇ ਵਿਦਿਆਰਥੀਆਂ ਨੇ ਵੋਟਰ ਜਾਗਰੂਕਤਾ ਸਟਾਲ ਅਤੇ ਰੈਲੀ ਦਾ ਆਯੋਜਨ ਕੀਤਾ ਅਤੇ ਲਾਲੜੂ ਦੀਆਂ ਵੱਖ-ਵੱਖ ਕਾਲੋਨੀਆਂ ਵਿਚ ਜਾਕੇ ਡੋਰ ਟੂ ਡੋਰ ਵੋਟ ਬਨਵਾਉਣ ਦਾ ਹੋਕਾ ਦਿੱਤਾ। ਇਸ ਮੌਕੇ ਜ਼ਿਲ੍ਹਾ ਨੋਡਲ ਅਫਸਰ ਸਵੀਪ ਵੱਲੋਂ ਰਮਨਦੀਪ ਕੌਰ ਅਤੇ ਜਤਿੰਦਰ ਸਿੰਘ ਨੂੰ ਸੰਸਥਾ ਦੇ ਕੈਂਪਸ ਅੰਬੇਸਡਰ ਨਿਯੁਕਤ ਕੀਤਾ। ਇਸ ਰੈਲੀ ਨੂੰ ਸਫਲ ਬਨਾਉਣ ਲਈ ਕਾਲਜ ਦੇ ਸਹਾਇਕ ਨੋਡਲ ਅਫਸਰ ਸਵੀਪ ਰਾਜਿੰਦਰ ਅਨਭੋਲ, ਸੁਖਦਰਸ਼ਨ ਸਿੰਘ, ਗੁਰਪ੍ਰੀਤ ਕੌਰ, ਕਮਲਜੀਤ ਕੌਰ, ਬਲਵਿੰਦਰ ਸਿੰਘ, ਜਗਜੀਤ ਸਿੰਘ, ਸੰਦੀਪ ਕੁਮਾਰ ਅਤੇ ਰਾਸ਼ਟਰੀ ਸੇਵਾ ਯੋਜਨਾ ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ਦੈ ਪ੍ਰੋਗਰਾਮ ਅਫਸਰ ਬਰਿੰਦਰ ਪ੍ਰਤਾਪ ਸਿੰਘ ਨੇ ਪੂਰਨ ਸਹਿਯੋਗ ਦਿੱਤਾ। The post ਸਰਕਾਰੀ ਆਈ.ਟੀ.ਆਈ ਲਾਲੜੂ ਦੇ ਵਿਦਿਆਰਥੀਆਂ ਵੱਲੋਂ ਵੋਟਰ ਪੰਜੀਕਰਣ ਦਾ ਹੋਕਾ appeared first on TheUnmute.com - Punjabi News. Tags:
|
ਸੁਰੰਗ 'ਚੋ ਮਜ਼ਦੂਰਾਂ ਨੂੰ ਕੱਢਣ ਲਈ NDRF ਵੱਲੋਂ ਮੌਕ ਡਰਿੱਲ, ਮੁੜ ਸ਼ੁਰੂ ਹੋਈ ਡਰਿਲਿੰਗ Friday 24 November 2023 09:15 AM UTC+00 | Tags: breaking-news india-news mock-drill ndrf news tunnel-rescue uttarkashi-tunnel ਚੰਡੀਗੜ੍ਹ, 24 ਨਵੰਬਰ 2023: ਉੱਤਰਾਖੰਡ ਦੀ ਉੱਤਰਕਾਸ਼ੀ ਸੁਰੰਗ (tunnel) ‘ਚ ਫਸੇ 41 ਮਜ਼ਦੂਰਾਂ ਦੀ ਰਿਹਾਈ ਦਾ ਪੂਰਾ ਦੇਸ਼ ਇੰਤਜ਼ਾਰ ਕਰ ਰਿਹਾ ਹੈ, ਬਚਾਅ ਕਾਜ ਲਗਾਤਾਰ ਜਾਰੀ ਹੈ । ਕਦੇ ਸਰੀਏ ਅਤੇ ਕਦੇ ਪੱਥਰ ਉਨ੍ਹਾਂ ਤੱਕ ਪਹੁੰਚਣ ਵਿੱਚ ਅੜਿੱਕਾ ਬਣ ਰਹੇ ਹਨ। ਇਸ ਦੌਰਾਨ ਐਨਡੀਆਰਐਫ ਨੇ ਮਜ਼ਦੂਰਾਂ ਨੂੰ ਕੱਢਣ ਲਈ ਮੌਕ ਡਰਿੱਲ ਕੀਤੀ। ਇਸ ਤੋਂ ਪਹਿਲਾਂ ਪੀਐੱਮਓ ਦੇ ਸਾਬਕਾ ਸਲਾਹਕਾਰ ਭਾਸਕਰ ਖੁਲਬੇ ਨੇ ਦੱਸਿਆ ਸੀ ਕਿ ਅਸੀਂ ਸ਼ੁੱਕਰਵਾਰ ਸਵੇਰੇ ਡ੍ਰਿਲਿੰਗ ਸ਼ੁਰੂ ਕਰਾਂਗੇ। ਜ਼ਮੀਨੀ ਪ੍ਰਵੇਸ਼ ਰਾਡਾਰ ਅਧਿਐਨ ਨੇ ਅਗਲੇ 5 ਮੀਟਰ ਵਿੱਚ ਕੋਈ ਰੁਕਾਵਟਾਂ ਦਾ ਖੁਲਾਸਾ ਨਹੀਂ ਕੀਤਾ। ਸਵੇਰੇ ਮੁੜ ਡਰਿਲਿੰਗ ਮਸ਼ੀਨ ਚਾਲੂ ਕਰ ਦਿੱਤੀ ਗਈ। ਨੌਵੀਂ ਪਾਈਪ ਅੰਦਰ ਭੇਜੀ ਜਾਣ ਲੱਗੀ। ਪਾਈਪ ਸੁਰੰਗ (tunnel) ਵਿੱਚ 47 ਮੀਟਰ ਤੱਕ ਪਹੁੰਚ ਗਈ ਹੈ। ਅਜੇ 12-14 ਮੀਟਰ ਦੀ ਖੁਦਾਈ ਬਾਕੀ ਹੈ। ਜੇਕਰ ਡਰਿਲਿੰਗ ਦੌਰਾਨ ਕੋਈ ਰੁਕਾਵਟ ਨਾ ਆਈ ਤਾਂ ਅੱਜ 41 ਮਜ਼ਦੂਰਾਂ ਨੂੰ ਬਾਹਰ ਕੱਢਿਆ ਜਾ ਸਕਦਾ ਹੈ। ਅੱਜ ਯਾਨੀ 24 ਨਵੰਬਰ ਨੂੰ ਸੁਰੰਗ ਵਿੱਚ ਮਜ਼ਦੂਰਾਂ ਦੇ ਫਸੇ ਹੋਣ ਦਾ 13ਵਾਂ ਦਿਨ ਹੈ। ਉੱਤਰ ਪ੍ਰਦੇਸ਼ (ਗੋਰਖਪੁਰ) ਦਾ ਰਹਿਣ ਵਾਲਾ ਪ੍ਰਵੀਨ ਕੁਮਾਰ ਯਾਦਵ ਅਮਰੀਕੀ ਔਗਰ ਮਸ਼ੀਨ ਦਾ ਆਪਰੇਟਰ ਹੈ। ਪ੍ਰਵੀਨ ਇਸ ਪੂਰੇ ਬਚਾਅ ਕਾਰਜ ਵਿਚ ਲੱਗੇ ਹੋਏ ਹਨ। ਇਹ ਪ੍ਰਵੀਨ ਹੀ ਸੀ ਜਿਸ ਨੇ ਪਾਈਪ ਵਿੱਚ 45 ਮੀਟਰ ਡੂੰਘਾਈ ਵਿੱਚ ਜਾ ਕੇ ਉਸ ਸਰੀਏ ਅਤੇ ਸਟੀਲ ਦੀ ਪਾਈਪ ਨੂੰ ਕੱਟ ਦਿੱਤਾ ਜਿਸ ਕਾਰਨ ਡਰਿਲਿੰਗ ਵਿੱਚ ਮੁਸ਼ਕਲ ਆ ਰਹੀ ਸੀ। The post ਸੁਰੰਗ ‘ਚੋ ਮਜ਼ਦੂਰਾਂ ਨੂੰ ਕੱਢਣ ਲਈ NDRF ਵੱਲੋਂ ਮੌਕ ਡਰਿੱਲ, ਮੁੜ ਸ਼ੁਰੂ ਹੋਈ ਡਰਿਲਿੰਗ appeared first on TheUnmute.com - Punjabi News. Tags:
|
CM ਭਗਵੰਤ ਮਾਨ ਦੀ ਕਿਸਾਨਾਂ ਨਾਲ ਬੈਠਕ ਸਮਾਪਤ, ਜਲਦ ਖੋਲ੍ਹਿਆ ਜਾਵੇਗਾ ਦਿੱਲੀ-ਜੰਮੂ ਨੈਸ਼ਨਲ ਹਾਈਵੇਅ Friday 24 November 2023 09:33 AM UTC+00 | Tags: breaking-news farmers farmers-strike jalandhar news protest punjab punjab-suger-mill railway-track sugercane ਚੰਡੀਗੜ੍ਹ, 24 ਨਵੰਬਰ 2023: ਪੰਜਾਬ ਦੇ ਜਲੰਧਰ ‘ਚ ਧਰਨੇ ‘ਤੇ ਬੈਠੇ ਕਿਸਾਨਾਂ (farmers) ਨੇ ਰੇਲਵੇ ਟਰੈਕ ਨੂੰ ਖੋਲ੍ਹ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕਿਸਾਨਾਂ ਨਾਲ ਬੈਠਕ ਖ਼ਤਮ ਹੋ ਗਈ ਹੈ। ਸਰਕਾਰ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਪੂਰੇ ਭਾਰਤ ਵਿੱਚ ਗੰਨੇ ਦਾ ਸਭ ਤੋਂ ਵੱਧ ਰੇਟ ਦਿੱਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨਾਂ ਨੇ ਹਾਈਵੇ ਜਲਦੀ ਖੋਲ੍ਹਣ ਦੀ ਗੱਲ ਕੀਤੀ ਹੈ। ਫਿਲਹਾਲ ਦਿੱਲੀ-ਜੰਮੂ ਨੈਸ਼ਨਲ ਹਾਈਵੇਅ ਅਜੇ ਵੀ ਜਾਮ ਹੈ। ਬੈਠਕ ਵਿੱਚ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੀ ਮੌਜੂਦ ਸਨ। ਕੱਲ੍ਹ ਸੀਐਮ ਮਾਨ ਮਿੱਲ ਮਾਲਕਾਂ ਨਾਲ ਬੈਠਕ ਵੀ ਕਰਨਗੇ। ਕਿਸਾਨ ਬੈਠਕ ਵਿੱਚ ਕਿਸਾਨ ਆਗੂ ਮਨਜੀਤ ਰਾਏ ਸਮੇਤ ਅੱਠ ਆਗੂ ਹਾਜ਼ਰ ਸਨ। ਕਿਸਾਨਾਂ ਨਾਲ ਬੈਠਕ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੀਡੀਆ ਸਾਹਮਣੇ ਪੇਸ਼ ਹੋਏ। ਜਿੱਥੇ ਉਨ੍ਹਾਂ ਨੇ ਕਿਸਾਨਾਂ ਨਾਲ ਬੈਠਕ ਦੌਰਾਨ ਹੋਈ ਸਹਿਮਤੀ ਬਾਰੇ ਦੱਸਿਆ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਰਕਾਰ ਜਲਦ ਹੀ ਗੰਨਾ ਕਾਸ਼ਤਕਾਰਾਂ ਦੇ ਨਾਲ-ਨਾਲ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ੇ ਵਜੋਂ ਤੋਹਫ਼ੇ ਦੇਵੇਗੀ । ਸਬੰਧਤ ਵਿਭਾਗ ਦੇ ਅਧਿਕਾਰੀ ਮੇਰੇ ਨਾਲ ਬੈਠਕ ਵਿੱਚ ਸਨ, ਉਨ੍ਹਾਂ ਨੂੰ ਆਦੇਸ਼ ਦਿੱਤੇ ਗਏ ਹਨ। ਮੁੱਖ ਮੰਤਰੀ ਮਾਨ ਨੇ ਕਿਹ ਕਿ ਕਿਸਾਨਾਂ (farmers) ਨੇ ਸਰਕਾਰ ਨੂੰ ਭਰੋਸਾ ਦਿੱਤਾ ਹੈ ਕਿ ਉਹ ਭਵਿੱਖ ਵਿੱਚ ਰੇਲਵੇ ਟਰੈਕ ਅਤੇ ਹਾਈਵੇਅ ਨਹੀਂ ਜਾਮ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨਾਲ ਸਹਿਮਤੀ ਬਣਨ ਤੋਂ ਬਾਅਦ ਅਸੀਂ ਖੰਡ ਮਿੱਲ ਮਾਲਕਾਂ ਨੂੰ ਬੈਠਕ ਲਈ ਬੁਲਾਇਆ ਹੈ। ਸਰਕਾਰ ਸ਼ਨੀਵਾਰ ਨੂੰ ਮਿੱਲ ਮਾਲਕਾਂ ਨਾਲ ਬੈਠਕ ਕਰੇਗੀ ਅਤੇ ਕਿਸਾਨਾਂ ਦੇ ਫਸੇ ਹੋਏ ਪੈਸੇ ਵਾਪਸ ਕੀਤੇ ਜਾਣਗੇ। ਉਨ੍ਹਾਂ ਨੇ ਕਿਸਾਨਾਂ ਨੂੰ ਕਿਹਾ ਗਿਆ ਹੈ ਕਿ ਜੇਕਰ ਉਨ੍ਹਾਂ ਨੂੰ ਕੋਈ ਸਮੱਸਿਆ ਹੈ ਤਾਂ ਉਹ ਕਿਸਾਨ ਭਵਨ ਆ ਕੇ ਅਧਿਕਾਰੀਆਂ ਨਾਲ ਬੈਠਕ ਕਰਨ, ਅਸੀਂ ਇਸ ਦਾ ਹੱਲ ਕੱਢ ਲਵਾਂਗੇ। ਮੁੱਖ ਮੰਤਰੀ ਮਾਨ ਨੇ ਕਿਹਾ-ਮੈਂ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਧਰਨਿਆਂ ਕਾਰਨ ਆਮ ਲੋਕ ਵਿਰੋਧੀ ਹੋ ਜਾਂਦੇ ਹਨ। ਕਿਸਾਨ ਗੱਲਬਾਤ ਲਈ ਸਿੱਧੇ ਉਨ੍ਹਾਂ ਨੂੰ ਮਿਲਣ ਆ ਸਕਦੇ ਹਨ, ਜੇਕਰ ਫਿਰ ਵੀ ਸਰਕਾਰ ਨੇ ਉਨ੍ਹਾਂ ਦੀ ਗੱਲ ਨਾ ਸੁਣੀ ਤਾਂ ਉਹ ਧਰਨਾ ਦੇ ਸਕਦੇ ਹਨ। ਇਸ ਤਰ੍ਹਾਂ ਸੜਕਾਂ ਅਤੇ ਰੇਲ ਗੱਡੀਆਂ ਬੰਦ ਹੋਣ ਕਾਰਨ ਆਮ ਲੋਕ ਜ਼ਿਆਦਾ ਪ੍ਰਭਾਵਿਤ ਹੋ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਪ੍ਰੇਸ਼ਾਨ ਕਰਕੇ ਸਰਕਾਰ ਨਾਲ ਗੱਲ ਕਰਨੀ ਚੰਗੀ ਗੱਲ ਨਹੀਂ ਹੈ। The post CM ਭਗਵੰਤ ਮਾਨ ਦੀ ਕਿਸਾਨਾਂ ਨਾਲ ਬੈਠਕ ਸਮਾਪਤ, ਜਲਦ ਖੋਲ੍ਹਿਆ ਜਾਵੇਗਾ ਦਿੱਲੀ-ਜੰਮੂ ਨੈਸ਼ਨਲ ਹਾਈਵੇਅ appeared first on TheUnmute.com - Punjabi News. Tags:
|
ਫਰੀਦਕੋਟ 'ਚ ਲਾਪਤਾ ਨੌਜਵਾਨਾਂ 'ਚੋਂ ਤੀਜੇ ਨੌਜਵਾਨ ਦੀ ਲਾਸ਼ ਨਹਿਰ 'ਚੋਂ ਮਿਲੀ Friday 24 November 2023 09:43 AM UTC+00 | Tags: breaking-news faridkot faridkot-canal latest-news news punjab-news ਫਰੀਦਕੋਟ, 24 ਨਵੰਬਰ 2023: ਕੁਝ ਦਿਨ ਪਹਿਲਾ ਫਰੀਦਕੋਟ (Faridkot) ਦੇ ਪਿੰਡ ਝਾੜੀ ਵਾਲਾ ਦੇ ਤਿੰਨ ਨੌਜਵਾਨ ਲਾਪਤਾ ਹੋਏ ਸਨ। ਜੋ ਕਿ ਘਰੋਂ ਵਿਆਹ ਲਈ ਖਰੀਦਦਾਰੀ ਕਰਨ ਫਿਰੋਜ਼ਪੁਰ ਆ ਰਹੇ ਸਨ ਅਤੇ ਰਾਸਤੇ ‘ਚੋਂ ਹੀ ਉਹ ਲਾਪਤਾ ਹੋ ਗਏ ਸਨ। ਇਨ੍ਹਾਂ ਵਿੱਚ ਦੋ ਭਰਾਵਾਂ ਦੀ ਲਾਸ਼ ਬਰਾਮਦ ਕਰ ਲਈ ਸੀ ਅਤੇ ਤੀਜੇ ਦੀ ਭਾਲ ਕੀਤੀ ਜਾ ਰਹੀ ਸੀ। ਅੱਜ ਤਿੰਨ ਨੌਜਵਾਨਾ ‘ਚੋਂ ਅਰਸਦੀਪ ਸਿੰਘ ਦੀ ਲਾਸ਼ ਵੀ ਨਹਿਰ ‘ਚੋਂ ਮਿਲ ਗਈ ਹੈ। ਜਿਸਨੂੰ ਪੋਸਟਮਾਰਟਮ ਲਈ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿੱਚ ਲਿਆਂਦਾ ਗਿਆ ਹੈ। The post ਫਰੀਦਕੋਟ 'ਚ ਲਾਪਤਾ ਨੌਜਵਾਨਾਂ ‘ਚੋਂ ਤੀਜੇ ਨੌਜਵਾਨ ਦੀ ਲਾਸ਼ ਨਹਿਰ ‘ਚੋਂ ਮਿਲੀ appeared first on TheUnmute.com - Punjabi News. Tags:
|
ਕਤਰ ਦੀ ਅਦਾਲਤ ਵੱਲੋਂ ਭਾਰਤੀ ਜਲ ਸੈਨਾ ਦੇ ਅੱਠ ਸਾਬਕਾ ਅਧਿਕਾਰੀਆਂ ਦੀ ਪਟੀਸ਼ਨ ਸਵੀਕਾਰ Friday 24 November 2023 09:56 AM UTC+00 | Tags: breaking-news india-news indian-navy news petition qatar qatar-court ਚੰਡੀਗੜ੍ਹ, 24 ਨਵੰਬਰ 2023: ਭਾਰਤ ਲਈ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ, ਕਤਰ ਦੀ ਅਦਾਲਤ (Qatar court) ਨੇ ਭਾਰਤੀ ਜਲ ਸੈਨਾ ਦੇ ਅੱਠ ਸਾਬਕਾ ਅਧਿਕਾਰੀਆਂ ਦੀ ਪਟੀਸ਼ਨ ਨੂੰ ਸਵੀਕਾਰ ਕਰ ਲਿਆ ਹੈ। ਕਤਰ ਦੀ ਅਦਾਲਤ ਛੇਤੀ ਹੀ ਉਸ ਦੀ ਅਪੀਲ ‘ਤੇ ਸੁਣਵਾਈ ਕਰ ਸਕਦੀ ਹੈ। ਤੁਹਾਨੂੰ ਦੱਸ ਦਈਏ ਕਿ ਇਨ੍ਹਾਂ ਅੱਠ ਸਾਬਕਾ ਜਲ ਸੈਨਾ ਅਧਿਕਾਰੀਆਂ ਨੂੰ ਕਤਰ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਹੈ। ਭਾਰਤ ਸਰਕਾਰ ਨੇ ਅੱਠ ਸਾਬਕਾ ਜਲ ਸੈਨਾ ਅਧਿਕਾਰੀਆਂ ਦੀ ਮੌਤ ਦੀ ਸਜ਼ਾ ਵਿਰੁੱਧ ਇਹ ਪਟੀਸ਼ਨ ਦਾਇਰ ਕੀਤੀ ਹੈ। ਕਤਰ ਦੀ ਅਦਾਲਤ (Qatar court) ਨੇ 23 ਨਵੰਬਰ 2023 ਨੂੰ ਇਸ ਨੂੰ ਸਵੀਕਾਰ ਕਰ ਲਿਆ ਅਤੇ ਹੁਣ ਅਪੀਲ ਦਾ ਅਧਿਐਨ ਕਰਕੇ ਜਲਦੀ ਹੀ ਇਸ ‘ਤੇ ਸੁਣਵਾਈ ਸ਼ੁਰੂ ਕਰੇਗੀ। ਜਿਕਰਯੋਗ ਹੈ ਕਿ ਭਾਰਤੀ ਜਲ ਸੈਨਾ ਦੇ ਅੱਠ ਸਾਬਕਾ ਅਧਿਕਾਰੀ ਕਤਰ ਵਿੱਚ ਦੇਹਰਾ ਗਲੋਬਲ ਟੈਕਨਾਲੋਜੀ ਐਂਡ ਕੰਸਲਟੈਂਸੀ ਸਰਵਿਸਿਜ਼ ਨਾਮ ਦੀ ਕੰਪਨੀ ਲਈ ਕੰਮ ਕਰ ਰਹੇ ਸਨ। ਇਨ੍ਹਾਂ ਸਾਰਿਆਂ ਨੂੰ ਅਗਸਤ 2022 ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਕਤਰ ਦੀ ਸਰਕਾਰ ਨੇ ਸਾਬਕਾ ਜਲ ਸੈਨਾ ਅਧਿਕਾਰੀਆਂ ‘ਤੇ ਲੱਗੇ ਦੋਸ਼ਾਂ ਦੀ ਜਾਣਕਾਰੀ ਨਹੀਂ ਦਿੱਤੀ ਹੈ। 26 ਅਕਤੂਬਰ 2023 ਨੂੰ ਕਤਰ ਦੀ ਅਦਾਲਤ ਨੇ ਇਨ੍ਹਾਂ ਸਾਬਕਾ ਅਧਿਕਾਰੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਸੀ। ਗ੍ਰਿਫਤਾਰੀ ਤੋਂ ਬਾਅਦ ਕਈ ਦਿਨਾਂ ਤੱਕ ਇਸ ਮਾਮਲੇ ਨੂੰ ਗੁਪਤ ਰੱਖਿਆ ਗਿਆ ਸੀ ਅਤੇ ਇੱਥੋਂ ਤੱਕ ਕਿ ਕਤਰ ਸਥਿਤ ਭਾਰਤੀ ਦੂਤਾਵਾਸ ਦੇ ਅਧਿਕਾਰੀਆਂ ਨੂੰ ਵੀ ਇਸ ਦੀ ਜਾਣਕਾਰੀ ਨਹੀਂ ਦਿੱਤੀ ਗਈ ਸੀ। The post ਕਤਰ ਦੀ ਅਦਾਲਤ ਵੱਲੋਂ ਭਾਰਤੀ ਜਲ ਸੈਨਾ ਦੇ ਅੱਠ ਸਾਬਕਾ ਅਧਿਕਾਰੀਆਂ ਦੀ ਪਟੀਸ਼ਨ ਸਵੀਕਾਰ appeared first on TheUnmute.com - Punjabi News. Tags:
|
ADC ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਦੇ ਏਅਰਫੀਲਡ 'ਚ ਪੰਛੀ ਵਿਰੋਧੀ ਉਪਾਵਾਂ ਬਾਰੇ ਵਿਭਾਗੀ ਕਾਰਵਾਈਆਂ ਦੀ ਸਮੀਖਿਆ Friday 24 November 2023 10:20 AM UTC+00 | Tags: airport bhagat-singh-international-airpor breaking-news chandigarh-airport latest-news mohali-news news ਐੱਸ.ਏ.ਐੱਸ. ਨਗਰ, 24 ਨਵੰਬਰ, 2023: ਵਧੀਕ ਡਿਪਟੀ ਕਮਿਸ਼ਨਰ (ਜ) ਵਿਰਾਜ ਐਸ ਤਿੜਕੇ ਨੇ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਮੋਹਾਲੀ ਦੇ ਏਅਰਫ਼ੀਲਡ ਵਿੱਚ ਪੰਛੀ ਵਿਰੋਧੀ ਉਪਾਵਾਂ ਨਾਲ ਸਬੰਧਤ ਵਿਭਾਗਾਂ ਵੱਲੋਂ ਕੀਤੀ ਕਾਰਵਾਈ ਦਾ ਜਾਇਜ਼ਾ ਲਿਆ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ (Airport) ਤੋਂ ਉਡਾਣਾਂ ਦੀ ਸੁਰੱਖਿਅਤ ਉਡਣ ਅਤੇ ਉਤਰਨ ਨੂੰ ਯਕੀਨੀ ਬਣਾਉਣ ਲਈ ਨਿਯਮਤ ਨਿਗਰਾਨੀ ਅਤੇ ਸਥਾਈ ਹੱਲ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਹਵਾਈ ਅੱਡੇ ਨੇੜੇ ਭਬਾਤ ਅਤੇ ਜਗਤਪੁਰਾ ਖੇਤਰ ਵਿੱਚ ਮੀਟ ਦੀਆਂ ਦੁਕਾਨਾਂ ਨੂੰ ਪੱਕੇ ਤੌਰ 'ਤੇ ਬੰਦ ਕਰਨ ਲਈ ਗਮਾਡਾ ਅਤੇ ਡੀ ਡੀ ਪੀ ਓ ਨੂੰ ਆਦੇਸ਼ ਦਿੰਦਿਆਂ ਏ.ਡੀ.ਸੀ. ਨੇ ਸਬੰਧਤ ਅਧਿਕਾਰੀਆਂ ਨੂੰ 7 ਦਿਨਾਂ ਦੇ ਅੰਦਰ ਕੀਤੀ ਕਾਰਵਾਈ ਦੀ ਰਿਪੋਰਟ ਪੇਸ਼ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਜੇਕਰ ਇਸ ਮਾਮਲੇ 'ਚ ਧਾਰਾ 133 ਅਧੀਨ ਕਾਰਵਾਈ ਕਰਨ ਦੀ ਲੋੜ ਹੈ ਤਾਂ ਉਸ ਲਈ ਐਸ ਡੀ ਐਮ ਮੋਹਾਲੀ ਦੀ ਅਦਾਲਤ 'ਚ ਕਲੰਦਰਾ ਪੇਸ਼ ਕੀਤਾ ਜਾਵੇ। ਉਨ੍ਹਾਂ ਡਰੇਨੇਜ ਵਿਭਾਗ ਨੂੰ ਜਗਤਪੁਰਾ ਡਰੇਨ ਦੀ ਸਫਾਈ ਅਤੇ ਢਕਣ ਲਈ ਅਨੁਮਾਨ ਤਿਆਰ ਕਰਨ ਦੇ ਆਦੇਸ਼ ਦਿੱਤੇ ਤਾਂ ਜੋ ਗੰਦਗੀ ਪੰਛੀਆਂ ਨੂੰ ਆਕਰਸ਼ਿਤ ਨਾ ਕਰ ਸਕੇ। ਐਮ ਸੀ ਜ਼ੀਰਕਪੁਰ ਦੇ ਅਧਿਕਾਰੀਆਂ ਨੇ ਏ ਡੀ ਸੀ ਨੂੰ ਬਿਸ਼ਨਪੁਰਾ ਡੰਪਿੰਗ ਗਰਾਊਂਡ ਦੇ ਆਲੇ ਦੁਆਲੇ ਜਾਲ ਲਗਾਉਣ ਲਈ ਜਾਰੀ ਕੀਤੇ ਟੈਂਡਰ ਤੋਂ ਜਾਣੂ ਕਰਵਾਇਆ। ਨਗਰ ਨਿਗਮ ਮੋਹਾਲੀ ਦੇ ਸਹਾਇਕ ਕਮਿਸ਼ਨਰ ਰੰਜੀਵ ਕੁਮਾਰ ਨੇ ਦੱਸਿਆ ਕਿ ਸੈਕਟਰ 74 ਦੇ ਡੰਪਿੰਗ ਗਰਾਊਂਡ 'ਚ ਪਏ ਠੋਸ ਰਹਿੰਦ-ਖੂੰਹਦ ਦੇ ਨਿਪਟਾਰੇ ਅਤੇ ਪ੍ਰੋਸੈਸਿੰਗ ਲਈ 4 ਕਰੋੜ ਰੁਪਏ ਦੇ ਕੰਮ ਦਾ ਟੈਂਡਰ ਪਹਿਲਾਂ ਹੀ ਪ੍ਰਗਤੀ ਅਧੀਨ ਹੈ ਅਤੇ ਚੀਫ਼ ਇੰਜਨੀਅਰ ਤੋਂ ਮਨਜ਼ੂਰੀ ਲੈ ਕੇ ਕੰਮ ਤੁਰੰਤ ਸ਼ੁਰੂ ਕਰ ਦਿੱਤਾ ਜਾਵੇਗਾ। ਮੁੱਖ ਮੰਤਰੀ ਦੇ ਫੀਲਡ ਅਫਸਰ, ਇੰਦਰ ਪਾਲ ਨੇ ਏ ਡੀ ਸੀ (ਜ) ਨੂੰ ਜਾਣੂ ਕਰਵਾਇਆ ਕਿ ਜ਼ਿਲ੍ਹਾ ਮੈਜਿਸਟਰੇਟ ਨੇ ਹੀ ਸ਼ਹੀਦ-ਏ-ਆਜ਼ਮ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ (Airport) ਦੇ ਆਲੇ-ਦੁਆਲੇ 5 ਨੌਟੀਕਲ ਮੀਲ ਦੇ ਘੇਰੇ ਵਿੱਚ ਲੇਜ਼ਰ ਲਾਈਟਾਂ/ਬੀਮ ਲਾਈਟਾਂ ਦੀ ਵਰਤੋਂ 'ਤੇ ਪਾਬੰਦੀ ਦੇ ਹੁਕਮ ਜਾਰੀ ਕਰ ਦਿੱਤੇ ਹਨ। ਡੀ.ਡੀ.ਪੀ.ਓ ਅਮਨਿੰਦਰ ਸਿੰਘ ਚੌਹਾਨ ਨੇ ਦੱਸਿਆ ਕਿ ਜਗਤਪੁਰ ਖੇਤਰ ਵਿੱਚ ਕੂੜਾ ਕਰਕਟ ਦੀ ਸਮੱਸਿਆ ਦੇ ਹੱਲ ਲਈ ਸਾਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਦਾ ਕੰਮ ਦੋ ਮਹੀਨਿਆਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ। ਇਸੇ ਤਰ੍ਹਾਂ ਡੰਪਿੰਗ ਗਰਾਊਂਡ ਦੀ ਸਮੱਸਿਆ ਦੇ ਹੱਲ ਲਈ ਪਿੰਡ ਕੰਡਾਲਾ ਵਿਖੇ ਇੱਕ ਹੋਰ ਠੋਸ ਕੂੜਾ ਪ੍ਰੋਜੈਕਟ ਜਲਦ ਹੌਂਦ ਵਿੱਚ ਆ ਜਾਵੇਗਾ। ਇਸ ਤੋਂ ਇਲਾਵਾ ਕੰਡਾਲਾ ਵਿਖੇ ਸਥਿਤ ਹੱਡਾਰੋੜੀ ਨੂੰ ਪਿੰਡ ਨਗਿਆੜੀ ਨੇੜੇ ਕਿਸੇ ਹੋਰ ਥਾਂ ਤਬਦੀਲ ਕਰ ਦਿੱਤਾ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ ਵਿਰਾਜ ਐਸ ਤਿੜਕੇ ਨੇ ਨਗਰ ਕੌਂਸਲ ਜ਼ੀਰਕਪੁਰ ਨੂੰ ਭਬਾਤ ਗੋਦਾਮ ਖੇਤਰ ਅਤੇ ਹਵਾਈ ਅੱਡੇ ਦੀ ਬਾਉਂਡਰੀ ਵਾਲ ਖੇਤਰ ਦੀ ਨਿਯਮਤ ਸਫਾਈ ਦੇ ਨਿਰਦੇਸ਼ ਦਿੱਤੇ। ਮੀਟਿੰਗ ਵਿੱਚ ਐਸ ਡੀ ਐਮ ਮੁਹਾਲੀ ਚੰਦਰਜੋਤੀ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਅਮਨਿੰਦਰ ਪਾਲ ਸਿੰਘ ਚੌਹਾਨ ਅਤੇ ਸਹਾਇਕ ਕਮਿਸ਼ਨਰ ਐਮ ਸੀ ਰੰਜੀਵ ਕੁਮਾਰ ਤੋਂ ਇਲਾਵਾ ਜ਼ੀਰਕਪੁਰ ਨਗਰ ਨਿਗਮ, ਗਮਾਡਾ ਅਤੇ ਹਵਾਈ ਅੱਡੇ ਦੇ ਅਧਿਕਾਰੀ ਹਾਜ਼ਰ ਸਨ। The post ADC ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਦੇ ਏਅਰਫੀਲਡ ‘ਚ ਪੰਛੀ ਵਿਰੋਧੀ ਉਪਾਵਾਂ ਬਾਰੇ ਵਿਭਾਗੀ ਕਾਰਵਾਈਆਂ ਦੀ ਸਮੀਖਿਆ appeared first on TheUnmute.com - Punjabi News. Tags:
|
ਕਸ਼ਮੀਰ 'ਚ ਸਰਹੱਦ ਪਾਰੋਂ ਘੁਸਪੈਠ ਕਰ ਰਹੇ ਹਨ ਸੇਵਾਮੁਕਤ ਪਾਕਿਸਤਾਨੀ ਫੌਜੀ: ਲੈਫਟੀਨੈਂਟ ਜਨਰਲ ਉਪੇਂਦਰ ਦਿਵੇਦੀ Friday 24 November 2023 11:15 AM UTC+00 | Tags: border breaking-news kashmir lt-gen-upendra-dwivedi pakistani-soldiers terrorists upendra-dwivedi ਚੰਡੀਗੜ੍ਹ, 24 ਨਵੰਬਰ 2023: ਉੱਤਰੀ ਥਲ ਸੈਨਾ ਦੇ ਮੁਖੀ ਲੈਫਟੀਨੈਂਟ ਜਨਰਲ ਉਪੇਂਦਰ ਦਿਵੇਦੀ (Upendra Dwivedi) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸਰਹੱਦ ਪਾਰ ਤੋਂ ਭਾਰਤ ‘ਚ ਆਏ ਕੁਝ ਅੱਤਵਾਦੀਆਂ ‘ਚ ਸੇਵਾਮੁਕਤ ਪਾਕਿਸਤਾਨੀ ਫੌਜੀ ਵੀ ਹਨ। ਉਨ੍ਹਾਂ ਦੇ ਅੰਦਾਜ਼ੇ ਮੁਤਾਬਕ ਰਾਜੌਰੀ ਅਤੇ ਪੁੰਛ ਨਾਲ ਲੱਗਦੇ ਇਲਾਕਿਆਂ ‘ਚ ਅਜੇ ਵੀ 20 ਤੋਂ 25 ਅੱਤਵਾਦੀ ਸਰਗਰਮ ਹੋ ਸਕਦੇ ਹਨ। ਲੈਫਟੀਨੈਂਟ ਜਨਰਲ ਦਿਵੇਦੀ ਰਾਜੌਰੀ ਮੁਕਾਬਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇ ਫੁੱਲ ਭੇਂਟ ਕਰਨ ਲਈ ਜੰਮੂ ਆਏ ਸਨ। ਇਸ ਦੌਰਾਨ ਉਨ੍ਹਾਂ ਮੀਡੀਆ ਨਾਲ ਮੁਲਾਕਾਤ ਦੌਰਾਨ ਇਹ ਗੱਲਾਂ ਕਹੀਆਂ। ਲੈਫਟੀਨੈਂਟ ਜਨਰਲ ਦਿਵੇਦੀ ਨੇ ਕਿਹਾ, ‘ਮੁੱਠਭੇੜ ‘ਚ ਅਸੀਂ ਆਪਣੇ 5 ਬਹਾਦਰ ਸੈਨਿਕਾਂ ਨੂੰ ਗਵਾ ਦਿੱਤਾ, ਪਰ ਦੋ ਅੱਤਵਾਦੀਆਂ ਨੂੰ ਵੀ ਮਾਰ ਦਿੱਤਾ ਹੈ। ਸਾਡੇ ਸੈਨਿਕਾਂ ਨੇ ਆਪਣੀ ਨਿੱਜੀ ਸੁਰੱਖਿਆ ਦੀ ਪਰਵਾਹ ਕੀਤੇ ਬਿਨਾਂ ਦੇਸ਼ ਦੀ ਰੱਖਿਆ ਲਈ ਸਰਬੋਤਮ ਕੁਰਬਾਨੀ ਦਿੱਤੀ। ਅੱਤਵਾਦੀਆਂ ਦੇ ਮਾਰੇ ਜਾਣ ਨਾਲ ਅੱਤਵਾਦੀ ਵਾਤਾਵਰਣ ਅਤੇ ਪਾਕਿਸਤਾਨ ਨੂੰ ਵੱਡਾ ਝਟਕਾ ਲੱਗਾ ਹੈ। ਦੋਵੇਂ ਅੱਤਵਾਦੀ ਡਾਂਗਰੀ, ਕੰਢੀ ਅਤੇ ਰਾਜੌਰੀ ‘ਚ ਬੇਕਸੂਰ ਨਾਗਰਿਕਾਂ ਦੇ ਕਤਲ ‘ਚ ਸ਼ਾਮਲ ਸਨ। ਉਨ੍ਹਾਂ ਦਾ ਖਾਤਮਾ ਆਪਰੇਸ਼ਨ ਵਿੱਚ ਸ਼ਾਮਲ ਸਾਂਝੀ ਫੋਰਸ ਟੀਮ ਲਈ ਇੱਕ ਤਰਜੀਹ ਸੀ। ਉੱਤਰੀ ਕਮਾਨ ਦੇ ਮੁਖੀ (Upendra Dwivedi) ਨੇ ਕਿਹਾ ਕਿ ਹੋ ਸਕਦਾ ਹੈ ਕਿ ਅੱਤਵਾਦੀਆਂ ਨੇ ਪਾਕਿਸਤਾਨ ਅਤੇ ਅਫਗਾਨਿਸਤਾਨ ਸਮੇਤ ਕਈ ਦੇਸ਼ਾਂ ਵਿਚ ਸਿਖਲਾਈ ਪ੍ਰਾਪਤ ਕੀਤੀ ਹੋਵੇ। ਉਹ ਬਹੁਤ ਵਧੀਆ ਸਿਖਲਾਈ ਪ੍ਰਾਪਤ ਸਨ, ਇਸ ਲਈ ਸਾਨੂੰ ਇਨ੍ਹਾਂ ਨੂੰ ਖ਼ਤਮ ਕਰਨ ਵਿੱਚ ਕੁਝ ਸਮਾਂ ਲੱਗਾ। ਉੱਤਰੀ ਕਮਾਨ ਦੇ ਮੁਖੀ ਨੇ ਕਿਹਾ ਕਿ ਪਿਛਲੇ ਸਾਲ ਇਨ੍ਹਾਂ ਇਲਾਕਿਆਂ ‘ਚ ਅੱਤਵਾਦੀ ਘਟਨਾਵਾਂ ‘ਚ 10 ਨਾਗਰਿਕਾਂ ਦੀ ਜਾਨ ਚਲੀ ਗਈ ਸੀ। ਸਾਨੂੰ ਸਥਾਨਕ ਸੂਤਰਾਂ ਤੋਂ ਅੱਤਵਾਦੀਆਂ ਦੇ ਕੁਝ ਟਿਕਾਣਿਆਂ ਬਾਰੇ ਜਾਣਕਾਰੀ ਮਿਲੀ ਹੈ। ਉਹ ਡਾਂਗਰੀ ਹਮਲੇ ਵਿੱਚ ਵੀ ਸ਼ਾਮਲ ਸੀ। ਨਾਲ ਹੀ, ਕੰਟਰੋਲ ਰੇਖਾ ਪਾਰ ਕਰਕੇ ਦੇਸ਼ ਵਿੱਚ ਦਾਖਲ ਹੋਏ ਕੁਝ ਅੱਤਵਾਦੀਆਂ ਦੀ ਪਛਾਣ ਸੇਵਾਮੁਕਤ ਪਾਕਿਸਤਾਨੀ ਸੈਨਿਕਾਂ ਵਜੋਂ ਹੋਈ ਹੈ। The post ਕਸ਼ਮੀਰ ‘ਚ ਸਰਹੱਦ ਪਾਰੋਂ ਘੁਸਪੈਠ ਕਰ ਰਹੇ ਹਨ ਸੇਵਾਮੁਕਤ ਪਾਕਿਸਤਾਨੀ ਫੌਜੀ: ਲੈਫਟੀਨੈਂਟ ਜਨਰਲ ਉਪੇਂਦਰ ਦਿਵੇਦੀ appeared first on TheUnmute.com - Punjabi News. Tags:
|
ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਲਾਏ ਗਏ ਖੂਨਦਾਨ ਕੈਂਪ 'ਚ 45 ਯੂਨਿਟ ਖੂਨ ਇਕੱਤਰ ਕੀਤਾ: DC ਆਸ਼ਿਕਾ ਜੈਨ Friday 24 November 2023 11:28 AM UTC+00 | Tags: blood blood-donation-camp breaking-news dc-aashika-jain latest-news mohali news punjab-news red-cross-society ਐੱਸ.ਏ.ਐੱਸ ਨਗਰ, 24 ਨਵੰਬਰ, 2023: ਡਿਪਟੀ ਕਮਿਸ਼ਨਰ, ਸ੍ਰੀਮਤੀ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਜ਼ਿਲਾ ਰੈਡ ਕਰਾਸ ਸ਼ਾਖਾ, ਐਸ.ਏ.ਐਸ.ਨਗਰ ਵਲੋਂ ਵਿਸ਼ਵਾਸ ਫਾਉਡੇਸ਼ਨ ਦੇ ਸਹਿਯੋਗ ਨਾਲ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਐਸ.ਏ.ਐਸ.ਨਗਰ ਵਿਖੇ ਖੂਨਦਾਨ ਕੈਂਪ (blood donation camp) ਲਗਾਇਆ ਗਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਕੈਂਪ ਡੇਂਗੂ ਦੀ ਬੀਮਾਰੀ ਕਾਰਨ ਸਿਵਲ ਹਸਪਤਾਲ, ਫੇਜ਼-6, ਮੋਹਾਲੀ ਵਿੱਚ ਖੂਨ ਦੀ ਕਮੀ ਨੂੰ ਪੂਰਾ ਕਰਨ ਲਈ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਵਧੀਕ ਡਿਪਟੀ ਕਮਿਸ਼ਨਰ (ਜ) ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਆਈ.ਏ.ਐਸ, ਉਪ ਮੰਡਲ ਮੈਜਿਸਟ੍ਰੇਟ ਸ੍ਰੀਮਤੀ ਚੰਦਰਜੋਤੀ ਸਿੰਘ, ਆਈ.ਏ.ਐਸ, ਸਹਾਇਕ ਕਮਿਸ਼ਨਰ (ਜ) ਸ੍ਰੀਮਤੀ ਹਰਜੋਤ ਕੌਰ, ਪੀ.ਸੀ.ਐਸ ਦੀ ਹਾਜ਼ਰੀ 'ਚ ਕੀਤਾ ਗਿਆ। ਇਸ ਮੌਕੇ ਇੰਸਪੈਕਟਰ ਅਮਨਦੀਪ ਸਿੰਘ, ਜ਼ਿਲ੍ਹਾ ਸਾਝ ਕੇਂਦਰ ਮੋਹਾਲੀ ਅਤੇ ਵਿਸ਼ਵਾਸ ਫਾਊਂਡੇਸ਼ਨ ਵੱਲੋਂ ਸਰਲ ਵਿਸ਼ਵਾਸ ਅਤੇ ਸਮੁੱਚੀ ਟੀਮ ਵਲੋਂ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਲੋਂ ਖੂਨਦਾਨੀਆਂ ਨੂੰ ਬੈਜ ਲਗਾ ਕੇ ਵੱਧ ਤੋਂ ਵੱਧ ਖੂਨ ਦਾਨ ਕਰਨ ਲਈ ਉਤਸ਼ਾਹਿਤ ਕੀਤਾ ਗਿਆ ਅਤੇ ਖੂਨਦਾਨੀਆਂ ਨੂੰ ਸਰਟੀਫਿਕੇਟ ਵੀ ਦਿੱਤੇ ਗਏ। ਇਸ ਕੈਂਪ ਵਿੱਚ ਬਲੱਡ ਬੈਂਕ ਸਿਵਲ ਹਸਪਤਾਲ, ਫੇਜ਼-6, ਮੋਹਾਲੀ ਦੀ ਟੀਮ ਵਲੋਂ 45 ਯੂਨਿਟ ਬਲੱਡ ਦੇ ਇਕੱਤਰ ਕੀਤੇ ਗਏ। ਇਸ ਮੌਕੇ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਲੋਕਾਂ ਵਿੱਚ ਇਹ ਗਲਤ ਧਾਰਨਾ ਹੈ ਕਿ ਖੂਨਦਾਨ (blood donation camp) ਕਰਨ ਨਾਲ ਸਰੀਰ ਵਿੱਚ ਕਮਜ਼ੋਰੀ ਆਉਂਦੀ ਹੈ। ਖੂਨਦਾਨ ਕਰਕੇ ਕੋਈ ਕਮਜ਼ੋਰੀ ਨਹੀ ਆਉਂਦੀ, ਬਲ ਕਿ ਹਰ ਕਿਸੇ ਨੂੰ 90 ਦਿਨਾਂ ਤੋਂ ਬਾਅਦ ਇੱਕ ਵਾਰ ਖੂਨਦਾਨ ਕਰਨਾ ਚਾਹੀਦਾ ਹੈ। ਇਹ ਦਾਨ ਲੋੜਵੰਦਾਂ ਦੀ ਮਦਦ ਦੇ ਨਾਲ-ਨਾਲ ਸਰੀਰ ਨੂੰ ਤੰਦਰੁਸਤ ਰੱਖਦਾ ਹੈ। ਖੂੁਨਦਾਨ ਕਰਨ ਵਰਗਾ ਇੱਕ ਨੇਕ ਕੰਮ ਮਹਾਨ ਸੇਵਾ ਵਿੱਚ ਆਉਦਾ ਹੈ। ਇਸ ਕੈਂਪ ਵਿੱਚ ਰੈਡ ਕਰਾਸ ਦੇ ਮੈਂਬਰ ਪੀ.ਐਸ. ਵਿਰਦੀ, ਬਲੱਡ ਬੈਂਕ ਮੋਹਾਲੀ ਵਲੋਂ ਡਾ. ਸਨਿਆਸ਼ਰਮਾ ਬੀ.ਟੀ.ਓ. ਅਤੇ ਰੈਡ ਕਰਾਸ ਦੀ ਟੀਮ ਵਲੋਂ ਵੀ ਸਮੂਲੀਅਤ ਕੀਤੀ ਗਈ। The post ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਲਾਏ ਗਏ ਖੂਨਦਾਨ ਕੈਂਪ 'ਚ 45 ਯੂਨਿਟ ਖੂਨ ਇਕੱਤਰ ਕੀਤਾ: DC ਆਸ਼ਿਕਾ ਜੈਨ appeared first on TheUnmute.com - Punjabi News. Tags:
|
ਡੀਸੀ ਆਸ਼ਿਕਾ ਜੈਨ ਨੇ ਡੇਰਾਬੱਸੀ-ਬਰਵਾਲਾ ਰੋਡ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ Friday 24 November 2023 11:45 AM UTC+00 | Tags: aam-aadmi-party barwala breaking-news dc-aashika-jain derabassi-barwala-road latest-news news punjab punjab-news sanatkar-sarkarmilni the-unmute-breaking-news the-unmute-report ਡੇਰਾਬੱਸੀ/ਐਸਏਐਸ ਨਗਰ, 24 ਨਵੰਬਰ, 2023: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨਾਲ ਸਬੰਧਤ ਡੇਰਾਬੱਸੀ-ਬਰਵਾਲਾ ਸੜਕ ਦੇ 7.20 ਕਿਲੋਮੀਟਰ ਲੰਬੇ ਹਿੱਸੇ ਦੀ ਮੁਰੰਮਤ ਕਰਨ ਲਈ ਸਨਅਤਕਾਰ-ਸਰਕਾਰਮਿਲਨੀ ਦੌਰਾਨ ਉਦਯੋਗਿਕ ਐਸੋਸੀਏਸ਼ਨਾਂ ਨਾਲ ਕੀਤੇ ਵਾਅਦੇ ਅਨੁਸਾਰ 7.20 ਕਿਲੋਮੀਟਰ ਲੰਬੀ ਸੜਕ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਡੀਸੀ ਆਸ਼ਿਕਾ ਜੈਨ (DC Aashika Jain) ਨੇ ਅੱਜ ਡੇਰਾਬੱਸੀ ਵਿਖੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਂਦਿਆਂ ਦਿੱਤੀ। ਉਨ੍ਹਾਂ ਕਿਹਾ ਕਿ ਮੁਰੰਮਤ ਅਤੇ ਮਜ਼ਬੂਤੀ ਦੇ ਕੰਮ ਦੀ ਅਨੁਮਾਨਤ ਰਕਮ 19.4 ਕਰੋੜ ਰੁਪਏ ਰੱਖੀ ਗਈ ਹੈ। ਮੁਰੰਮਤ ਵਿੱਚ ਸੜਕ ਦੇ ਨਾਲ ਇੱਕ 5 ਕਿਲੋਮੀਟਰ ਲੰਬੀ ਡਰੇਨ, ਕੁੱਲ 1.25 ਕਿਲੋਮੀਟਰ ਦੇ ਤਿੰਨ ਹਿੱਸਿਆਂ ਵਿੱਚ ਪੱਧਰ ਉੱਚਾ ਕਰਨਾ, ਸੜਕ ਦੇ ਇੱਕ ਨੁਕਸਾਨੇ ਗਏ ਪੁਲ ਨੂੰ ਬਦਲਣਾ ਅਤੇ 50 ਐਮਐਮ ਦੀ ਬਜਰੀ ਦੀ ਤਹਿ ਵਿਛਾਉਣ ਤੋਂ ਪਹਿਲਾਂ ਟੋਇਆਂ ਵਾਲੇ ਹਿੱਸਿਆਂ ਦਾ ਪੈਚ ਵਰਕ ਸ਼ਾਮਲ ਹੋਵੇਗਾ। ਉਨ੍ਹਾਂ (DC Aashika Jain) ਕਿਹਾ ਕਿ ਇਸ ਸੜਕ ਦੇ ਅੰਤਰਰਾਜੀ ਸੰਪਰਕ ਦੇ ਨਾਲ-ਨਾਲ ਸੜਕ ਦੇ ਦੋਹੀਂ ਪਾਸੀਂ ਉਦਯੋਗ ਸਥਾਪਿਤ ਹੋਣ ਅਤੇ ਹਵਾਈ ਸੈਨਾ ਦੇ ਜਵਾਨਾਂ ਦੀਆਂ ਰਿਹਾਇਸ਼ਾਂ ਹੋਣ ਕਾਰਨ ਇਸ ਸੜਕ ਦੀ ਬਹੁਤ ਜ਼ਿਆਦਾ ਮਹੱਤਤਾ ਹੈ। ਉਨ੍ਹਾਂ ਕਿਹਾ ਕਿ ਇਸਦੀ ਮੁਰੰਮਤ ਅੱਠ ਸਾਲ ਪਹਿਲਾਂ ਕੀਤੀ ਗਈ ਹੋਣ ਕਾਰਨ, ਇਸ ਦੀ ਹਾਲਤ ਤੁਰੰਤ ਮੁਰੰਮਤ ਮੰਗਦੀ ਸੀ। ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ ਦੇ ਨਾਲ, ਕਾਰਜਕਾਰੀ ਇੰਜਨੀਅਰ ਲੋਕ ਨਿਰਮਾਣ ਵਿਭਾਗ (ਨੈਸ਼ਨਲ ਹਾਈਵੇਜ਼) ਯੁਵਰਾਜ ਸਿੰਘ ਬਿੰਦਰਾ ਨੂੰ ਕਿਹਾ ਕਿ ਉਹ ਸਾਰੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਕੇ ਸੜਕ ਦੇ ਨਵੀਨੀਕਰਨ ਪ੍ਰੋਜੈਕਟ ਦੀ ਸਹੀ ਨਿਗਰਾਨੀ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਪੂਰਾ ਧਿਆਨ ਰੱਖਿਆ ਜਾਵੇਗਾ। ਉਨ੍ਹਾਂ ਐਸ.ਡੀ.ਐਮ ਨੂੰ ਕਿਹਾ ਕਿ ਉਹ ਸਥਾਨਕ ਨਗਰ ਕੌਂਸਲ ਨੂੰ ਹਦਾਇਤ ਕਰਕੇ ਸਥਾਨਕ ਦੁਕਾਨਾਂ ਦੇ ਪਾਣੀ ਦੀ ਨਿਕਾਸੀ ਸੜਕ ਦੇ ਨਾਲ ਸੀਵਰੇਜ ਲਾਈਨ ਤੱਕ ਯਕੀਨੀ ਬਣਾਉਣ। The post ਡੀਸੀ ਆਸ਼ਿਕਾ ਜੈਨ ਨੇ ਡੇਰਾਬੱਸੀ-ਬਰਵਾਲਾ ਰੋਡ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ appeared first on TheUnmute.com - Punjabi News. Tags:
|
ਵਿਕਸ਼ਿਤ ਭਾਰਤ ਸੰਕਲਪ ਯਾਤਰਾ ਜ਼ਿਲ੍ਹਾ ਮੋਹਾਲੀ ਦੇ ਪਿੰਡ ਕੁਰੜੀ ਵਿਖੇ ਪਹੁੰਚੀ Friday 24 November 2023 12:09 PM UTC+00 | Tags: breaking-news kuradi mohali news punjab-news viksit-bharat-sankalp-yatra ਐਸ.ਏ.ਐਸ.ਨਗਰ, 24 ਨਵੰਬਰ, 2023: ਪੰਜਾਬ ਰਾਜ ਵਿੱਚ ਭਾਰਤ ਸਰਕਾਰ ਦੀਆਂ ਸਮੁੱਚੀਆਂ ਸਕੀਮਾਂ ਲੋਕਾਂ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਦੇ ਅੰਕੜਾ ਅਤੇ ਪ੍ਰੋਗਰਾਮ ਲਾਗੂਕਰਨ ਮੰਤਰਾਲੇ ਦੇ ਵਧੀਕ ਸਕੱਤਰ ਅਲੋਕ ਸ਼ੇਖਰ ਨੇ ਪਿੰਡ ਕੁਰੜੀ (Kuradi) ਦਾ ਨਿੱਜੀ ਤੌਰ 'ਤੇ ਦੌਰਾ ਕੀਤਾ ਅਤੇ ਵਿਕਾਸ ਭਾਰਤ ਸੰਕਲਪ ਯਾਤਰਾ ਤਹਿਤ ਲਗਾਏ ਗਏ ਕੈਂਪ ਵਿੱਚ ਇਕੱਠ ਨੂੰ ਸੰਬੋਧਨ ਕੀਤਾ। ਵਧੀਕ ਸਕੱਤਰ ਸ਼ੇਖਰ ਨੇ ਵੱਖ-ਵੱਖ ਸਰਕਾਰੀ ਵਿਭਾਗਾਂ ਵੱਲੋਂ ਆਮ ਲੋਕਾਂ ਦੀ ਜਾਗਰੂਕਤਾ ਲਈ ਆਪਣੀਆਂ ਸਕੀਮਾਂ ਨੂੰ ਕੇਂਦਰਿਤ ਕਰਦੇ ਹੋਏ ਲਗਾਏ ਗਏ ਸਾਰੇ ਸਟਾਲਾਂ ਦਾ ਦੌਰਾ ਕੀਤਾ। ਉਨ੍ਹਾਂ ਐਸ.ਏ.ਐਸ.ਨਗਰ ਜ਼ਿਲ੍ਹੇ ਵਿੱਚ ਕੇਂਦਰ ਸਰਕਾਰ ਦੀਆਂ ਸਕੀਮਾਂ ਨੂੰ ਲਾਗੂ ਕਰਨ 'ਤੇ ਤਸੱਲੀ ਪ੍ਰਗਟਾਈ। ਉਨ੍ਹਾਂ ਇਸ ਮੌਕੇ ਹਾਜ਼ਰ ਸਮੂਹ ਸ਼ਖ਼ਸੀਅਤਾਂ ਨੂੰ ਸਾਰੀਆਂ ਸਰਕਾਰੀ ਸਕੀਮਾਂ ਦਾ ਲਾਭ ਉਠਾਉਣ ਦੀ ਅਪੀਲ ਕੀਤੀ ਅਤੇ ਆਮ ਲੋਕਾਂ ਦੀ ਜਾਗਰੂਕਤਾ ਲਈ ਕੱਢੀ ਗਈ ਇਸ ਯਾਤਰਾ ਵਿੱਚ ਰਾਜ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੀ ਪ੍ਰਚਾਰ ਕਰਨ ਦਾ ਸੁਝਾਅ ਦਿੱਤਾ। ਸਮਾਗਮ ਵਿੱਚ ਏ.ਡੀ.ਸੀ.(ਡੀ) ਸ੍ਰੀਮਤੀ ਸੋਨਮ ਚੌਧਰੀ ਨੇ ਵੀ ਸ਼ਿਰਕਤ ਕੀਤੀ ਅਤੇ ਲੋਕਾਂ ਨੂੰ ਸਰਕਾਰੀ ਸਕੀਮਾਂ ਬਾਰੇ ਜਾਗਰੂਕ ਕੀਤਾ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਸਾਰੀਆਂ ਸਕੀਮਾਂ ਦਾ ਸਹੀ ਤਰੀਕੇ ਨਾਲ ਲਾਭ ਉਠਾਉਣ ਕਿਉਂਕਿ ਵਿਕਾਸ ਭਾਰਤ ਸੰਕਲਪ ਯਾਤਰਾ 26 ਜਨਵਰੀ, 2024 ਤੱਕ ਜ਼ਿਲ੍ਹੇ ਦੇ ਸਾਰੇ ਪਿੰਡਾਂ ਨੂੰ ਕਵਰ ਕਰੇਗੀ। ਲੀਡ ਜ਼ਿਲ੍ਹਾ ਮੈਨੇਜਰ, ਪੀਐਨਬੀ, ਮੋਹਾਲੀ, ਐਮ ਕੇ ਭਾਰਦਵਾਜ ਨੇ ਬੈਂਕਾਂ ਦੁਆਰਾ ਚਲਾਈਆਂ ਜਾ ਰਹੀਆਂ ਵਿੱਤੀ ਲਾਭਕਾਰੀ ਸਕੀਮਾਂ ਜਿਵੇਂ ਕਿ ਪੀ.ਐਮ.ਐਸ.ਬੀ.ਵਾਈ., ਪੀ.ਐਮ.ਜੇ.ਜੇ.ਬੀ.ਵਾਈ ਅਤੇ ਅਟਲ ਪੈਨਸ਼ਨ ਯੋਜਨਾ ਬਾਰੇ ਜਾਣੂ ਕਰਵਾਇਆ ਜੋ ਕਿ ਇਸ ਚਲ ਰਹੀ ਮੁਹਿੰਮ ਦਾ ਹਿੱਸਾ ਹਨ। ਬਹੁਤ ਸਾਰੇ ਲੋਕਾਂ ਨੇ ਸਮਾਜਿਕ ਸੁਰੱਖਿਆ ਸਕੀਮਾਂ ਲਈ ਮੌਕੇ 'ਤੇ ਹੀ ਆਪਣਾ ਨਾਮ ਦਰਜ ਕਰਵਾਇਆ। ਪੈਟਰੋਲੀਅਮ ਕੰਪਨੀਆਂ ਦੇ ਨੁਮਾਇੰਦਿਆਂ ਨੇ ਵੀ ਲੋਕਾਂ ਨੂੰ ਪ੍ਰਧਾਨ ਮੰਤਰੀ ਉਜਵਲਾ ਸਕੀਮ ਬਾਰੇ ਜਾਗਰੂਕ ਕੀਤਾ ਅਤੇ ਲੋਕਾਂ ਨੇ ਉਨ੍ਹਾਂ ਨੂੰ ਧਿਆਨ ਨਾਲ ਸੁਣਿਆ। ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਆਯੂਸ਼ਮਾਨ ਕਾਰਡ ਲਈ ਯੋਗ ਵਿਅਕਤੀਆਂ ਦਾ ਮੌਕੇ 'ਤੇ ਹੀ ਨਾਮ ਦਰਜ ਕਰਵਾਇਆ ਗਿਆ ਅਤੇ ਲੋਕਾਂ ਦੀ ਵੱਖ-ਵੱਖ ਬਿਮਾਰੀਆਂ ਦੀ ਜਾਂਚ ਵੀ ਕੀਤੀ ਗਈ। ਸਮਾਗਮ ਦੌਰਾਨ ਪਿੰਡ ਦੇ ਸਰਪੰਚ ਛੱਜਾ ਸਿੰਘ ਨੇ ਸਾਰੇ ਮਹਿਮਾਨਾਂ ਅਤੇ ਅਧਿਕਾਰੀਆਂ ਦਾ ਸਵਾਗਤ ਕੀਤਾ। ਸਨਜੀਤ ਕੌਂਡਲ ਡਿਪਟੀ ਸਰਕਲ ਹੈੱਡ ਪੀ.ਐਨ.ਬੀ.ਮੋਹਾਲੀ ਨੇ ਸਮਾਗਮ ਵਿੱਚ ਸ਼ਾਮਲ ਹੋਣ ਲਈ ਸਮੂਹ ਪਤਵੰਤਿਆਂ ਅਤੇ ਆਮ ਲੋਕਾਂ ਦਾ ਧੰਨਵਾਦ ਕੀਤਾ। ਕੈਂਪ ਦੌਰਾਨ ਪਿੰਡ (Kuradi) ਇਸ ਮੌਕੇ ਸਿਵਲ ਸਰਜਨ ਡਾ. ਮਹੇਸ਼ ਕੁਮਾਰ ਅਹੂਜਾ, ਜ਼ਿਲ੍ਹਾ ਮੈਡੀਕਲ ਕਮਿਸ਼ਨਰ ਡਾ. ਪਰਵਿੰਦਰਪਾਲ ਕੌਰ, ਡੀ.ਐਚ.ਓ. ਸੁਭਾਸ਼ ਕੁਮਾਰ, ਸੀਨੀਅਰ ਮੈਡੀਕਲ ਅਫਸਰ ਡਾ. ਸੁਰਿੰਦਰਪਾਲ ਕੌਰ, ਐਨ.ਐਫ.ਐਲ ਦੇ ਮੈਨੇਜਰ ਗਗਨਦੀਪ ਸਿੰਘ, ਪਿੰਡ ਤੰਗੋਰੀ ਦੇ ਅਧਿਕਾਰਤ ਪੰਚ ਕੁਲਵਿੰਦਰ ਕੌਰ ਅਤੇ ਹੋਰ ਅਧਿਕਾਰੀ ਕਰਮਚਾਰੀ ਮੌਜੂਦ ਸਨ। The post ਵਿਕਸ਼ਿਤ ਭਾਰਤ ਸੰਕਲਪ ਯਾਤਰਾ ਜ਼ਿਲ੍ਹਾ ਮੋਹਾਲੀ ਦੇ ਪਿੰਡ ਕੁਰੜੀ ਵਿਖੇ ਪਹੁੰਚੀ appeared first on TheUnmute.com - Punjabi News. Tags:
|
ਦੇਸ਼ 'ਚ ਸਭ ਤੋਂ ਵੱਧ ਗੰਨੇ ਦਾ ਭਾਅ ਪੰਜਾਬ `ਚ ਹੋਵੇਗਾ, ਕਿਸਾਨ ਜਥੇਬੰਦੀਆਂ ਨਾਲ ਬੈਠਕ ਤੋਂ ਬਾਅਦ ਮੁੱਖ ਮੰਤਰੀ ਦਾ ਐਲਾਨ Friday 24 November 2023 12:21 PM UTC+00 | Tags: breaking-news farmers-organizations latest-news news punjab punjab-farmers sugarcane the-unmute-breaking-news the-unmute-latest-news the-unmute-latest-update ਚੰਡੀਗੜ੍ਹ, 24 ਨਵੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਆਉਣ ਵਾਲੇ ਸਮੇਂ ਵਿੱਚ ਵੀ ਗੰਨਾ (sugarcane) ਕਾਸ਼ਤਕਾਰਾਂ ਨੂੰ ਸਭ ਤੋਂ ਵੱਧ ਭਾਅ ਦੇਣਾ ਜਾਰੀ ਰੱਖੇਗੀ। ਇੱਥੇ ਅੱਜ ਪੰਜਾਬ ਭਵਨ ਵਿੱਚ ਕਿਸਾਨ ਜਥੇਬੰਦੀਆਂ ਨਾਲ ਵਿਚਾਰ-ਵਟਾਂਦਰੇ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਗੰਨਾ ਕਾਸ਼ਤਕਾਰਾਂ ਨੂੰ ਵੱਧ ਕੀਮਤ ਦੇਣ ਵਿੱਚ ਹਮੇਸ਼ਾ ਪਹਿਲੇ ਨੰਬਰ ਉਤੇ ਰਹੀ ਹੈ ਅਤੇ ਹੁਣ ਵੀ ਇਹੀ ਰੁਝਾਨ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਟੇਟ ਐਗਰੀਡ ਪ੍ਰਾਈਸ (ਐਸ.ਏ.ਪੀ.) ਤਹਿਤ ਗੰਨੇ (sugarcane) ਦਾ ਭਾਅ 380 ਰੁਪਏ ਪ੍ਰਤੀ ਕੁਇੰਟਲ ਦੇ ਰਹੀ ਸੀ, ਜਿਹੜਾ ਦੇਸ਼ ਵਿੱਚ ਹੁਣ ਤੱਕ ਸਭ ਤੋਂ ਵੱਧ ਸੀ ਪਰ ਹਰਿਆਣਾ ਨੇ ਹਾਲ ਹੀ ਵਿੱਚ ਇਹ ਭਾਅ ਵਧਾ ਕੇ 386 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸ਼ੂਗਰ ਮਿੱਲ ਮਾਲਕਾਂ ਨਾਲ ਮੀਟਿੰਗ ਮਗਰੋਂ ਸੂਬਾ ਸਰਕਾਰ ਜਲਦੀ ਹੀ ਭਾਅ ਵਿੱਚ ਵਾਧਾ ਕਰ ਕੇ ਕਿਸਾਨਾਂ ਨੂੰ ਖ਼ੁਸ਼ਖ਼ਬਰੀ ਦੇਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਦਫ਼ਾ ਸਾਡੀ ਸਰਕਾਰ ਨੇ ਗੰਨਾ (sugarcane) ਕਾਸ਼ਤਕਾਰਾਂ ਦੇ ਪਿਛਲੀਆਂ ਸਰਕਾਰਾਂ ਵੱਲੋਂ ਛੱਡੇ ਸਾਰੇ ਬਕਾਇਆ ਦਾ ਭੁਗਤਾਨ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 16 ਖੰਡ ਮਿੱਲਾਂ ਹਨ, ਜਿਨ੍ਹਾਂ ਵਿੱਚੋਂ ਨੌਂ ਸਹਿਕਾਰੀ ਖ਼ੇਤਰ ਦੀਆਂ ਹਨ ਅਤੇ ਬਾਕੀ ਪ੍ਰਾਈਵੇਟ ਖ਼ੇਤਰ ਨਾਲ ਸਬੰਧਤ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿਰਫ਼ ਫਗਵਾੜਾ ਤੇ ਧੂਰੀ ਦੀਆਂ ਦੋ ਪ੍ਰਾਈਵੇਟ ਮਿੱਲਾਂ ਦੀ ਅਦਾਇਗੀ ਬਕਾਇਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮਿੱਲਾਂ ਤੋਂ ਪੈਸੇ ਦੀ ਰਿਕਵਰੀ ਲਈ ਕਾਰਵਾਈ ਚੱਲ ਰਹੀ ਹੈ ਅਤੇ ਇਨ੍ਹਾਂ ਮਿੱਲਾਂ ਦੀਆਂ ਜਾਇਦਾਦਾਂ ਵੇਚਣ ਤੋਂ ਬਾਅਦ ਕਿਸਾਨਾਂ ਨੂੰ ਅਦਾਇਗੀ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਸਪੱਸ਼ਟ ਆਖਿਆ ਕਿ ਸਮਾਜ ਦੇ ਕਿਸੇ ਵੀ ਵਰਗ ਨਾਲ ਗੱਲਬਾਤ ਲਈ ਸਾਡੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ ਪਰ ਪ੍ਰਦਰਸ਼ਨਾਂ ਦੇ ਨਾਮ ਉਤੇ ਆਮ ਆਦਮੀ ਦੀ ਖੱਜਲ-ਖੁਆਰੀ ਬਿਲਕੁੱਲ ਬਰਦਾਸ਼ਤ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਰੁਝਾਨ ਨੂੰ ਠੱਲ੍ਹ ਪਾਉਣ ਦੀ ਲੋੜ ਹੈ ਤਾਂ ਜੋ ਪ੍ਰਦਰਸ਼ਨਾਂ ਕਾਰਨ ਆਮ ਜਨਤਾ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨਾਲ ਹੀ ਕਿਹਾ ਕਿ ਇਹ ਖ਼ੁਸ਼ੀ ਦੀ ਗੱਲ ਹੈ ਕਿ ਕਿਸਾਨ ਜਥੇਬੰਦੀਆਂ ਨੇ ਇਸ ਦਾ ਹਾਂ-ਪੱਖੀ ਹੁੰਗਾਰਾ ਭਰਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਸਮਾਜ ਦੇ ਵੱਖ-ਵੱਖ ਵਰਗਾਂ ਦੇ ਮਸਲਿਆਂ ਦਾ ਗੱਲਬਾਤ ਰਾਹੀਂ ਹੱਲ ਕਰਨ ਲਈ ਹਮੇਸ਼ਾ ਤਿਆਰ ਹੈ ਅਤੇ ਸੜਕਾਂ ਤੇ ਰੇਲਾਂ ਰੋਕ ਕੇ ਆਮ ਆਦਮੀ ਨੂੰ ਖੱਜਲ-ਖੁਆਰ ਕਰਨ ਦੇ ਰੁਝਾਨ ਨੂੰ ਜ਼ਰੂਰ ਤਿਆਗਿਆ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਨਾਲ ਆਮ ਜਨਤਾ ਲਈ ਮੁਸ਼ਕਲਾਂ ਖੜ੍ਹੀਆਂ ਹੁੰਦੀਆਂ ਹਨ, ਜਿਸ ਨਾਲ ਆਮ ਲੋਕ ਪ੍ਰਦਰਸ਼ਨਕਾਰੀਆਂ ਦੇ ਵਿਰੁੱਧ ਹੁੰਦੇ ਹਨ, ਜੋ ਸਮਾਜ ਵਿੱਚ ਵੰਡੀਆਂ ਪੈਦਾ ਹੋਣ ਦਾ ਕਾਰਨ ਬਣਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰਦਰਸ਼ਨਾਂ ਨਾਲ ਆਮ ਆਦਮੀ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜੋ ਨਾਵਾਜਬ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਤਸੱਲੀ ਵਾਲੀ ਗੱਲ ਹੈ ਕਿ ਕਿਸਾਨਾਂ ਨੇ ਵਡੇਰੇ ਜਨਤਕ ਹਿੱਤ ਵਿੱਚ ਰੇਲ ਤੇ ਸੜਕੀ ਆਵਾਜਾਈ ਖੋਲ੍ਹਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੁਰਜ਼ੋਰ ਕੋਸ਼ਿਸ਼ ਕਰ ਰਹੀ ਹੈ ਕਿ ਪੰਜਾਬ ਹਰੇਕ ਖ਼ੇਤਰ ਵਿੱਚ ਦੇਸ਼ ਭਰ ਵਿੱਚ ਨੰਬਰ ਇਕ ਸੂਬਾ ਬਣੇ ਅਤੇ ਇਸ ਲਈ ਸਮਾਜ ਦੇ ਹਰੇਕ ਵਰਗ ਦਾ ਸਹਿਯੋਗ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਇਹ ਲੋਕ-ਪੱਖੀ ਸਰਕਾਰ ਹੈ ਅਤੇ ਸੂਬਾ ਸਰਕਾਰ ਦਾ ਹਰੇਕ ਕਦਮ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਦੇ ਉਦੇਸ਼ ਨਾਲ ਚੁੱਕਿਆ ਜਾਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਖ਼ਜ਼ਾਨੇ ਦਾ ਇਕ-ਇਕ ਪੈਸਾ ਲੋਕਾਂ ਦੀ ਭਲਾਈ ਉਤੇ ਖ਼ਰਚਿਆ ਜਾ ਰਿਹਾ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵਿਚਾਰ-ਵਟਾਂਦਰੇ ਦੀ ਪ੍ਰਕਿਰਿਆ ਵਿੱਚ ਕੋਈ ਵੀ ਜੇਤੂ ਜਾਂ ਹਾਰਿਆ ਹੋਇਆ ਨਹੀਂ ਹੁੰਦਾ ਕਿਉਂਕਿ ਹਰੇਕ ਫੈਸਲਾ ਸੂਬੇ ਦੀ ਭਲਾਈ ਯਕੀਨੀ ਬਣਾਉਣ ਦੇ ਉਦੇਸ਼ ਨਾਲ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਮੁਫ਼ਤ ਬਿਜਲੀ ਮੁਹੱਈਆ ਕਰਨ, ਆਮ ਆਦਮੀ ਕਲੀਨਿਕ ਖੋਲ੍ਹਣ, ਲੋਕਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਨ ਅਤੇ ਪ੍ਰਾਈਵੇਟ ਖ਼ੇਤਰ ਵਿੱਚ ਰੋਜ਼ਗਾਰ ਦੇ ਨਵੇਂ ਮੌਕੇ ਸਿਰਜਣ ਦੀਆਂ ਮਿਸਾਲੀ ਪਹਿਲਕਦਮੀਆਂ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਹਿਲਕਦਮੀਆਂ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹਿਣਗੀਆਂ ਕਿਉਂਕਿ ਸੂਬਾ ਸਰਕਾਰ ਪੰਜਾਬ ਦੇ ਸਮੁੱਚੇ ਵਿਕਾਸ ਦੀ ਦਿਸ਼ਾ ਵਿੱਚ ਯਤਨ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਪਰਾਲੀ ਫੂਕਣ ਦੇ ਖ਼ਤਰੇ ਨੂੰ ਠੱਲ੍ਹ ਪਾਉਣ ਲਈ ਪੁਰਜ਼ੋਰ ਕੋਸ਼ਿਸ਼ਾਂ ਕੀਤੀਆਂ। ਉਨ੍ਹਾਂ ਕਿਹਾ ਕਿ ਇਹ ਕਿੰਨੀ ਅਜੀਬ ਗੱਲ ਹੈ ਕਿ ਇੰਨੀਆਂ ਕੋਸ਼ਿਸ਼ਾਂ ਦੇ ਬਾਵਜੂਦ ਦਿੱਲੀ ਵਿੱਚ ਹਵਾ ਦੀ ਗੁਣਵੱਤਾ ਖ਼ਰਾਬ ਹੋਣ ਲਈ ਪੰਜਾਬ ਨੂੰ ਦੋਸ਼ੀ ਠਹਿਰਾਇਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਿੰਨੀ ਨਾਵਾਜਬ ਗੱਲ ਹੈ ਕਿ ਪੰਜਾਬ ਨੇ ਉਹ ਸਭ ਕੁੱਝ ਕੀਤਾ, ਜਿਹੜਾ ਇਸ ਖ਼ਤਰੇ ਨੂੰ ਰੋਕਣ ਲਈ ਦੂਜੇ ਸੂਬਿਆਂ ਨੇ ਕੀਤਾ ਪਰ ਫਿਰ ਵੀ ਬਿਨਾਂ ਕਿਸੇ ਕਾਰਨ ਪੰਜਾਬ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਪਰਾਲੀ ਨਾ ਫੂਕਣ ਅਤੇ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਤ ਕਰਨ ਲਈ ਕਿਸਾਨਾਂ ਨੂੰ ਵਿੱਤੀ ਲਾਭ ਦੇਣ ਦੀ ਵਕਾਲਤ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਬਦਲਵੀਆਂ ਫ਼ਸਲਾਂ ਉਤੇ ਵੀ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦਿੱਤਾ ਜਾਵੇ ਤਾਂ ਕਿ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਹੋਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਕਿਸਾਨ ਕਣਕ ਤੇ ਝੋਨੇ ਦੇ ਫ਼ਸਲੀ ਚੱਕਰ ਵਿੱਚੋਂ ਨਿਕਲਣ ਲਈ ਉਤਸ਼ਾਹਤ ਹੋਣਗੇ ਅਤੇ ਉਨ੍ਹਾਂ ਦੀ ਆਮਦਨ ਵੀ ਵਧੇਗੀ। ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਸੁਚੇਤ ਕੀਤਾ ਕਿ ਉਹ ਝੋਨੇ ਉਤੇ ਐਮ.ਐਸ.ਪੀ. ਖ਼ਤਮ ਕਰਨ ਬਾਰੇ ਕਿਸਾਨਾਂ ਨੂੰ ਧਮਕਾਉਣਾ ਛੱਡੇ। ਉਨ੍ਹਾਂ ਕਿਹਾ ਕਿ ਇਸ ਦੀ ਬਜਾਏ ਕੇਂਦਰ ਸਰਕਾਰ ਪਰਾਲੀ ਫੂਕਣ ਦੀ ਸਮੱਸਿਆ ਖ਼ਤਮ ਕਰਨ ਲਈ ਕੋਈ ਟਿਕਾਊ ਹੱਲ ਲੱਭਣ ਲਈ ਦਖ਼ਲ ਦੇਵੇ ਕਿਉਂਕਿ ਇਹ ਹੁਣ ਪੂਰੇ ਉੱਤਰ ਭਾਰਤ ਅਤੇ ਮੱਧ ਭਾਰਤ ਦੀ ਸਮੱਸਿਆ ਹੈ। ਭਗਵੰਤ ਸਿੰਘ ਮਾਨ ਨੇ ਟਿੱਪਣੀ ਕੀਤੀ ਕਿ ਜੇ ਪ੍ਰਧਾਨ ਮੰਤਰੀ ਰੂਸ ਤੇ ਯੁਕਰੇਨ ਵਿਚਾਲੇ ਚੱਲ ਰਹੇ ਸੰਕਟ ਨੂੰ ਹੱਲ ਕਰਨ ਦੀ ਸ਼ੇਖ਼ੀ ਮਾਰ ਸਕਦੇ ਹਨ ਤਾਂ ਇਸ ਦੇ ਮੁਕਾਬਲੇ ਇਹ ਉਨ੍ਹਾਂ ਲਈ ਬਹੁਤ ਛੋਟਾ ਮਸਲਾ ਹੈ ਪਰ ਇਸ ਨਾਲ ਦੇਸ਼ ਦਾ ਵਾਤਾਵਰਨ ਬਚਾਉਣ ਵਿੱਚ ਮਦਦ ਮਿਲੇਗੀ। ਮੁੱਖ ਮੰਤਰੀ ਨੇ ਸਪੱਸ਼ਟ ਆਖਿਆ ਕਿ ਪੰਜਾਬ ਨੇ ਅਨਾਜ ਉਤਪਾਦਨ ਵਿੱਚ ਮੁਲਕ ਨੂੰ ਆਤਮ ਨਿਰਭਰ ਬਣਾਇਆ ਅਤੇ ਕੇਂਦਰ ਸਰਕਾਰ ਨੂੰ ਇਸ ਮਸਲੇ ਉਤੇ ਸੂਬੇ ਦੇ ਮਿਹਨਤੀ ਕਿਸਾਨਾਂ ਨੂੰ ਆਪਣੇ ਰਹਿਮੋ-ਕਰਮ ਉਤੇ ਨਹੀਂ ਛੱਡਣਾ ਚਾਹੀਦਾ। ਉਨ੍ਹਾਂ ਕਿਹਾ ਕਿ ਕਿਸਾਨਾਂ ਤੇ ਖੇਤੀਬਾੜੀ ਖ਼ੇਤਰ ਨਾਲ ਮਤਰੇਈ ਮਾਂ ਵਾਲਾ ਵਿਵਹਾਰ ਕਰਨ ਦੀ ਬਜਾਏ ਕੇਂਦਰ ਸਰਕਾਰ ਨੂੰ ਖੇਤੀਬਾੜੀ ਨੂੰ ਲਾਹੇਵੰਦਾ ਧੰਦਾ ਬਣਾਉਣ ਲਈ ਕੋਸ਼ਿਸ਼ਾਂ ਕਰਨੀਆਂ ਚਾਹੀਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਪੰਜਾਬ ਨਾਲ ਸਬੰਧਤ ਇਹ ਸਾਰੇ ਮਸਲੇ ਸੰਸਦ ਦੇ ਆਗਾਮੀ ਸੈਸ਼ਨ ਵਿੱਚ ਉਠਾਉਣਗੇ। ਮੁੱਖ ਮੰਤਰੀ ਨੇ ਇਹ ਵੀ ਉਮੀਦ ਜਤਾਈ ਕਿ ਪੰਜਾਬ ਦੇ ਰਾਜਪਾਲ ਸਾਰੇ ਬਕਾਇਆ ਬਿੱਲਾਂ ਨੂੰ ਛੇਤੀ ਮਨਜ਼ੂਰੀ ਦੇਣਗੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸੁਪਰੀਮ ਕੋਰਟ ਨੇ ਸਪੱਸ਼ਟ ਫੈਸਲਾ ਦਿੱਤਾ ਹੈ ਪਰ ਇਸ ਦੇ ਬਾਵਜੂਦ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਬਿੱਲ ਰਾਜਪਾਲ ਕੋਲ ਲੰਬਿਤ ਪਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮਾਂ ਆ ਗਿਆ ਹੈ ਕਿ ਜਦੋਂ ਰਾਜਪਾਲ ਨੂੰ ਆਪਣੇ ਸੰਵਿਧਾਨਕ ਤੇ ਵਿਧਾਨਕ ਫ਼ਰਜ਼ ਨਿਭਾਉਣੇ ਚਾਹੀਦੇ ਹਨ ਤਾਂ ਕਿ ਸੂਬੇ ਵਿੱਚ ਚੁਣੀ ਹੋਈ ਸਰਕਾਰ ਸੁਚਾਰੂ ਤਰੀਕੇ ਨਾਲ ਕੰਮ ਕਰ ਸਕੇ। The post ਦੇਸ਼ ‘ਚ ਸਭ ਤੋਂ ਵੱਧ ਗੰਨੇ ਦਾ ਭਾਅ ਪੰਜਾਬ `ਚ ਹੋਵੇਗਾ, ਕਿਸਾਨ ਜਥੇਬੰਦੀਆਂ ਨਾਲ ਬੈਠਕ ਤੋਂ ਬਾਅਦ ਮੁੱਖ ਮੰਤਰੀ ਦਾ ਐਲਾਨ appeared first on TheUnmute.com - Punjabi News. Tags:
|
ਬਲਕਾਰ ਸਿੰਘ ਨੇ ਮੁੱਖ ਦਫਤਰ ਦੇ ਅਧਿਕਾਰੀਆਂ ਅਤੇ ਨਗਰ ਨਿਗਮਾਂ ਦੇ ਕਮਿਸ਼ਨਰਾਂ ਨਾਲ ਵਿਕਾਸ ਕਾਰਜਾਂ ਸਬੰਧੀ ਕੀਤੀ ਸਮੀਖਿਆ ਬੈਠਕ Friday 24 November 2023 12:35 PM UTC+00 | Tags: aam-aadmi-party balkar-singh breaking-news cm-bhagwant-mann commissioners latest-news municipal-corporations news punjab the-unmute-breaking-news the-unmute-latest-update ਚੰਡੀਗੜ੍ਹ, 24 ਨਵੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਵਾਤਾਵਰਣ ਅਤੇ ਬਿਹਤਰ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਇਕ ਕਦਮ ਅੱਗੇ ਵਧਾਉਦਿਆਂ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਵਿਭਾਗ ਦੇ ਮੁੱਖ ਦਫ਼ਤਰ ਦੇ ਅਧਿਕਾਰੀਆਂ ਅਤੇ ਨਗਰ ਨਿਗਮ (MUNICIPAL CORPORATIONS) ਫਗਵਾੜਾ, ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਦੇ ਕਮਿਸ਼ਨਰਾਂ ਨਾਲ ਅੱਜ ਦਿੱਨ ਸ਼ੁਕਰਵਾਰ ਨੂੰ ਮਿਉਸੀਪਲ ਭਵਨ, ਸੈਕਟਰ-35 ਚੰਡੀਗੜ੍ਹ ਵਿਖੇ ਸਮੀਖਿਆ ਮੀਟਿੰਗ ਕਰਦਿਆਂ ਵੱਖ ਵੱਖ ਸਕੀਮਾਂ ਅਧੀਨ ਚਲ ਰਹੇ ਪ੍ਰਾਜੈਕਟਾਂ ਨੂੰ ਤੇਜੀ ਨਾਲ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਅਧਿਕਾਰੀਆਂ ਨੂੰ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਸੂਬੇ ਦੇ ਸ਼ਹਿਰਾਂ ਦਾ ਯੋਜਨਾਬੱਧ ਵਿਕਾਸ ਕਰਨਾ ਯਕੀਨੀ ਬਣਾਇਆ ਜਾਵੇ। ਇਸ ਦੇ ਨਾਲ ਹੀ ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਸਾਫ਼ ਸਫ਼ਾਈ ਦਾ ਪੂਰਾ ਧਿਆਨ ਰੱਖਿਆ ਜਾਵੇ। ਉਨ੍ਹਾਂ ਅਧਿਕਾਰੀਆਂ ਪਾਸੋਂ ਸ਼ਹਿਰੀ ਸਥਾਨਕ ਸੰਸਥਾਵਾਂ ਦੇ ਅਮਰੂਤ ਸਕੀਮ ਅਧੀਨ, ਸਵੱਛ ਭਾਰਤ ਮਿਸ਼ਨ, ਪੰਜਾਬ ਸ਼ਹਿਰੀ ਸੁਧਾਰ ਵਾਤਾਵਰਣ ਪ੍ਰੋਗਰਾਮ ਫੇਜ਼ 1, 2 ਅਤੇ 3 ਅਧੀਨ ਵਿਕਾਸ ਕਾਰਜਾਂ ਦੀ ਤਾਜਾ ਸਥਿਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਜਿਹਨਾਂ ਮੱਦਾ ਵਿੱਚ ਅਣਵਰਤੇ ਫੰਡਜ਼ ਪੈਂਡਿੰਗ ਹਨ ਉਹਨਾਂ ਨੂੰ ਦਿੱਤੀ ਗਈ ਗਾਈਡਲਾਈਨਜ ਅਨੁਸਾਰ ਲੋਕਾਂ ਦੀ ਭਲਾਈ ਲਈ ਵਿਕਾਸ ਕਾਰਜ਼ਾਂ ‘ਤੇ ਖਰਚ ਕੀਤਾ ਜਾਵੇ। ਬਲਕਾਰ ਸਿੰਘ ਨੇ ਸਵੱਛ ਭਾਰਤ ਮਿਸ਼ਨ ਅਧੀਨ ਸ਼ਹਿਰੀ ਸਥਾਨਕ ਇਕਾਈਆਂ ਨੂੰ ਕੂੜਾ ਮੁਕਤ ਬਣਾਉਣ ਸਬੰਧੀ ਰਹਿੰਦ-ਖੂੰਹਦ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਨ, ਵੇਸਟ ਵਾਟਰ ਮੈਨੇਜਮੈਂਟ, ਪੈਂਡਿੰਗ ਬਿਲਡਿੰਗ ਪਲਾਨ ਅਤੇ ਪਲਾਟਾ ਨੂੰ ਨਿਯਮਤ ਕਰਨ ਸਬੰਧੀ ਵੱਖ-ਵੱਖ ਕੰਮਾਂ/ਮੁੱਦਿਆਂ ਸਬੰਧੀ ਵਿਸਥਾਰ ਪੂਰਵਕ ਵਿਚਾਰ ਚਰਚਾ ਕੀਤੀ ਗਈ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਆਪਣੇ ਹਲਕੇ ਦੇ ਵਿਧਾਇਕਾਂ ਨਾਲ ਸਬੰਧਤ ਵਿਕਾਸ ਕਾਰਜਾਂ ਸਬੰਧੀ ਪੂਰੀ ਜਾਣਕਾਰੀ ਸਾਂਝੀ ਕਰਨ ਤਾਂ ਜੋ ਸੂਬਾ ਵਾਸੀਆਂ ਦੀ ਜ਼ਰੂਰਤ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਸਕਣ। ਇਸ ਤੋਂ ਇਲਾਵਾ ਉਨ੍ਹਾ ਕਿਹਾ ਕਿ ਵਿਕਾਸ ਕਾਰਜਾਂ ਸਬੰਧੀ ਸਕੀਮਾਂ ਨੂੰ ਸਮੇਂ ਸਿਰ ਲਾਗੂ ਕੀਤਾ ਜਾਵੇ ਅਤੇ ਪੈਸੇ ਦਾ ਸਹੀ ਇਸਤੇਮਾਲ ਕੀਤਾ ਜਾਵੇ। ਮੰਤਰੀ ਨੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਤਨਦੇਹੀ ਨਾਲ ਅਤੇ ਆਪਸੀ ਸਹਿਯੋਗ ਨਾਲ ਕੰਮ ਕਰਨਾ ਯਕੀਨੀ ਬਣਾਉਣ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਸੂਬਾ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਚਾਹੁੰਦੀ ਹੈ। ਇਸ ਲਈ ਜੇਕਰ ਕੋਈ ਵਿਅੱਕਤੀ ਭ੍ਰਿਸ਼ਟਾਚਾਰ ਵਿੱਚ ਲਿੱਪਤ ਪਾਇਆ ਜਾਂਦਾ ਹੈ ਤਾਂ ਉਸਨੂੰ ਬਖ਼ਸਿਆ ਨਹੀਂ ਜਾਵੇਗਾ। ਮੀਟਿੰਗ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ, ਪੀ ਐਮ ਆਈ ਡੀ ਸੀ ਦੇ ਸੀ ਈ ਓ ਦੀਪਤੀ ਉੱਪਲ, ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਉਮਾ ਸ਼ੰਕਰ ਗੁਪਤਾ, ਨਗਰ ਨਿਗਮਾਂ (MUNICIPAL CORPORATIONS) ਦੇ ਕਮਿਸ਼ਨਰਾਂ ਤੋਂ ਇਲਾਵਾ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ। The post ਬਲਕਾਰ ਸਿੰਘ ਨੇ ਮੁੱਖ ਦਫਤਰ ਦੇ ਅਧਿਕਾਰੀਆਂ ਅਤੇ ਨਗਰ ਨਿਗਮਾਂ ਦੇ ਕਮਿਸ਼ਨਰਾਂ ਨਾਲ ਵਿਕਾਸ ਕਾਰਜਾਂ ਸਬੰਧੀ ਕੀਤੀ ਸਮੀਖਿਆ ਬੈਠਕ appeared first on TheUnmute.com - Punjabi News. Tags:
|
ਖੇਤੀਬਾੜੀ ਅਧਿਕਾਰੀਆਂ ਵੱਲੋਂ ਯੂਰੀਆ ਦੇ ਅਣ-ਅਧਿਕਾਰਿਤ ਤੌਰ 'ਤੇ ਸਟੋਰ ਕੀਤੇ 235 ਬੈਗ ਬਰਾਮਦ Friday 24 November 2023 12:41 PM UTC+00 | Tags: aam-aadmi-party agriculture-officials breaking-news cm-bhagwant-mann latest-news news punjab-agricultural punjab-farmers the-unmute-breaking-news the-unmute-news urea urea-illegally ਕੁਰਾਲੀ/ਐਸ.ਏ.ਐਸ.ਨਗਰ, 24 ਨਵੰਬਰ, 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀਆਂ ਹਦਾਇਤਾਂ 'ਤੇ ਪੰਜਾਬ 'ਚ ਸਬਸਿਡੀ ਅਧਾਰਿਤ ਯੂਰੀਆ ਦੀ ਕੇਵਲ ਖੇਤੀਬਾੜੀ ਲਈ ਵਰਤੋਂ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਅੱਜ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਐਸ ਏ ਐਸ ਨਗਰ ਵੱਲੋਂ ਕੁਰਾਲੀ ਨੇੜੇ 235 ਥੈਲੇ (45 ਕਿਲੋਗ੍ਰਾਮ ਹਰੇਕ) ਯੂਰੀਆ (urea) ਅਣ-ਅਧਿਕਾਰਿਤ ਤੌਰ 'ਤੇ ਸਟੋਰ ਕੀਤਾ ਬਰਾਮਦ ਕੀਤਾ ਗਿਆ। ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਮੇਲ ਸਿੰਘ ਨੇ ਦੱਸਿਆ ਕਿ ਪਿੰਡ ਚਟੋਲੀ ਦੇ ਕਿਸਾਨਾਂ ਦੁਆਰਾ ਬਲਾਕ ਮਾਜਰੀ ਦੇ ਵਿਭਾਗ ਨਾਲ ਸਬੰਧਤ ਖਾਦ ਇੰਸਪੈਕਟਰ ਗੁਰਪ੍ਰੀਤ ਸਿੰਘ ਏ.ਡੀ.ੳ. ਨੂੰ ਫੋਨ 'ਤੇ ਸੂਚਨਾ ਦਿੱਤੀ ਗਈ ਕਿ ਇੱਕ ਪਲਾਈਵੁੱਡ ਇੰਡਸਟਰੀ ਦੁਆਰਾ ਪਿੰਡ ਚਟੋਲੀ ਦੇ ਕਿਸਾਨ ਦੀ ਮੋਟਰ ਦੇ ਨਾਲ ਲੱਗਦੇ ਕਮਰਿਆ ਵਿੱਚ ਅਣ-ਅਧਿਕਾਰਤ ਤਰੀਕੇ ਨਾਲ ਯੂਰੀਆ ਸਟਾਕ ਕੀਤਾ ਗਿਆ ਹੈ। ਇਸ ਸੂਚਨਾ 'ਤੇ ਕਾਰਵਾਈ ਕਰਦਿਆ ਜ਼ਿਲ੍ਹਾ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਬਣੀ ਟੀਮ ਵੱਲੋਂ ਪੁਲੀਸ ਪਾਰਟੀ ਨਾਲ ਮੌਕਾ ਦੇਖਿਆ ਗਿਆ ਅਤੇ ਪਾਇਆ ਗਿਆ ਕਿ ਖੇਤੀਬਾੜੀ ਦੀ ਵਰਤੋਂ ਵਾਲਾ ਯੂਰੀਆ (urea) ਜੋ ਕਿ ਤਕਰੀਬਨ 235 ਬੈਗ ਸੀ, ਅਣ-ਅਧਿਕਾਰਿਕ ਤਰੀਕੇ ਨਾਲ ਕਮਰੇ ਵਿੱਚ ਸਟੋਰ ਕੀਤਾ ਗਿਆ ਸੀ। ਇਸ ਸੰਬੰਧੀ ਮੌਕੇ 'ਤੇ ਪਿਆ ਯੂਰੀਆ ਦਾ ਸਟਾਕ ਥਾਣਾ ਸਦਰ, ਕੁਰਾਲੀ ਵੱਲੋਂ ਜ਼ਬਤ ਕਰ ਲਿਆ ਗਿਆ ਹੈ ਅਤੇ ਖੇਤੀਬਾੜੀ ਵਿਭਾਗ ਵੱਲੋ ਖਾਦ ਦੀ ਜਾਂਚ ਲਈ ਨਮੂਨੇ ਵੀ ਇੱਕਤਰ ਕੀਤੇ ਗਏ। ਇਹ ਯੂਰੀਆ ਖਾਦ ਚੰਬਲ ਫਰਟੀਲਾਈਜ਼ਰ ਵੱਲੋਂ ਤਿਆਰ ਕੀਤੀ ਗਈ ਸੀ, ਜਿਸਦੀ ਆਮਦ ਸੰਬੰਧੀ ਮਹਿਕਮੇ ਵੱਲੋ ਜਾਂਚ ਕੀਤੀ ਜਾ ਰਹੀ ਹੈ। ਮੁੱਖ ਖੇਤੀਬਾੜੀ ਅਫ਼ਸਰ ਅਨੁਸਾਰ ਇਨ੍ਹਾਂ ਥੈਲਿਆਂ (urea) 'ਤੇ ਸਪੱਸ਼ਟ ਤੌਰ 'ਤੇ ਕੇਵਲ ਖੇਤੀਬਾੜੀ ਵਰਤੋਂ ਲਈ ਹੀ ਲਿਖਿਆ ਹੋਣ ਕਾਰਨ, ਇਸ ਯੂਰੀਏ ਦੀ ਵਪਾਰਕ ਵਰਤੋਂ ਦੀ ਸ਼ੰਕਾ ਨੂੰ ਲੈ ਕੇ ਫਰਟੀਲਾਈਜ਼ਰ ਕੰਟਰੋਲ ਐਕਟ ਦੀ ਧਾਰਾ 27 ਅਧੀਨ 'ਡਾਇਵਰਜ਼ਨ ਆਫ਼ ਯੂਰੀਆ' ਨੂੰ ਆਧਾਰ ਬਣਾ ਕੇ ਕਾਰਵਾਈ ਕੀਤੀ ਗਈ ਹੈ। ਇਸ ਤੋਂ ਇਲਾਵਾ ਪੁਲਿਸ ਨੂੰ ਵੀ ਅਜਿਹਾ ਕਰਕੇ ਸਬੰਧਤ ਵਿਅਕਤੀ ਖਿਲਾਫ਼ ਕਿਸਾਨਾਂ ਨਾਲ ਧੋਖਾਧੜੀ ਕਰਨ ਦੀ ਸ਼ਿਕਾਇਤ ਦਰਜ ਕਰਵਾਈ ਗਈ ਹੈ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਜ਼ਿਲ੍ਹੇ ਦੇ ਸਮੂਹ ਸਟਾਫ਼ ਨੂੰ ਦਿਸ਼ਾ- ਨਿਰਦੇਸ਼ ਦਿੱਤੇ ਗਏ ਹਨ ਕਿ ਆਪਣੇ ਅਧੀਨ ਆਉਦੇ ਖਾਦ ਵਿਕਰੇਤਾਵਾਂ ਦੇ ਯੂਰੀਏ (urea) ਦੇ ਸਟਾਕ ਅਤੇ ਸੇਲ ਸੰਬੰਧੀ ਨਿਰੰਤਰ ਚੈਕਿੰਗ ਕੀਤੀ ਜਾਵੇ ਅਤੇ ਰੋਜ਼ਾਨਾ ਰਿਪੋਰਟਿੰਗ ਕੀਤੀ ਜਾਵੇ। ਇਸ ਮੌਕੇ ਖੇਤੀਬਾੜੀ ਵਿਭਾਗ ਦੀ ਟੀਮ ਵੱਲੋ ਖੇਤੀਬਾੜੀ ਅਫ਼ਸਰ ਸ਼ੁਭਕਰਨ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ ਜਸਵਿੰਦਰ ਸਿੰਘ ਤੇ ਗੁਰਪ੍ਰੀਤ ਸਿੰਘ ਹਾਜ਼ਰ ਸਨ। ਸਕੀਮਾਂ ਨੂੰ ਲਾਗੂ ਕਰਨ 'ਤੇ ਤਸੱਲੀ ਪ੍ਰਗਟਾਈ। ਉਨ੍ਹਾਂ ਇਸ ਮੌਕੇ ਹਾਜ਼ਰ ਸਮੂਹ ਸ਼ਖ਼ਸੀਅਤਾਂ ਨੂੰ ਸਾਰੀਆਂ ਸਰਕਾਰੀ ਸਕੀਮਾਂ ਦਾ ਲਾਭ ਉਠਾਉਣ ਦੀ ਅਪੀਲ ਕੀਤੀ ਅਤੇ ਆਮ ਲੋਕਾਂ ਦੀ ਜਾਗਰੂਕਤਾ ਲਈ ਕੱਢੀ ਗਈ ਇਸ ਯਾਤਰਾ ਵਿੱਚ ਰਾਜ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੀ ਪ੍ਰਚਾਰ ਕਰਨ ਦਾ ਸੁਝਾਅ ਦਿੱਤਾ। ਸਮਾਗਮ ਵਿੱਚ ਏ.ਡੀ.ਸੀ.(ਡੀ) ਸ੍ਰੀਮਤੀ ਸੋਨਮ ਚੌਧਰੀ ਨੇ ਵੀ ਸ਼ਿਰਕਤ ਕੀਤੀ ਅਤੇ ਲੋਕਾਂ ਨੂੰ ਸਰਕਾਰੀ ਸਕੀਮਾਂ ਬਾਰੇ ਜਾਗਰੂਕ ਕੀਤਾ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਸਾਰੀਆਂ ਸਕੀਮਾਂ ਦਾ ਸਹੀ ਤਰੀਕੇ ਨਾਲ ਲਾਭ ਉਠਾਉਣ ਕਿਉਂਕਿ ਵਿਕਾਸ ਭਾਰਤ ਸੰਕਲਪ ਯਾਤਰਾ 26 ਜਨਵਰੀ, 2024 ਤੱਕ ਜ਼ਿਲ੍ਹੇ ਦੇ ਸਾਰੇ ਪਿੰਡਾਂ ਨੂੰ ਕਵਰ ਕਰੇਗੀ। ਲੀਡ ਜ਼ਿਲ੍ਹਾ ਮੈਨੇਜਰ, ਪੀਐਨਬੀ, ਮੋਹਾਲੀ, ਐਮ ਕੇ ਭਾਰਦਵਾਜ ਨੇ ਬੈਂਕਾਂ ਦੁਆਰਾ ਚਲਾਈਆਂ ਜਾ ਰਹੀਆਂ ਵਿੱਤੀ ਲਾਭਕਾਰੀ ਸਕੀਮਾਂ ਜਿਵੇਂ ਕਿ ਪੀ.ਐਮ.ਐਸ.ਬੀ.ਵਾਈ., ਪੀ.ਐਮ.ਜੇ.ਜੇ.ਬੀ.ਵਾਈ ਅਤੇ ਅਟਲ ਪੈਨਸ਼ਨ ਯੋਜਨਾ ਬਾਰੇ ਜਾਣੂ ਕਰਵਾਇਆ ਜੋ ਕਿ ਇਸ ਚਲ ਰਹੀ ਮੁਹਿੰਮ ਦਾ ਹਿੱਸਾ ਹਨ। ਬਹੁਤ ਸਾਰੇ ਲੋਕਾਂ ਨੇ ਸਮਾਜਿਕ ਸੁਰੱਖਿਆ ਸਕੀਮਾਂ ਲਈ ਮੌਕੇ 'ਤੇ ਹੀ ਆਪਣਾ ਨਾਮ ਦਰਜ ਕਰਵਾਇਆ। ਪੈਟਰੋਲੀਅਮ ਕੰਪਨੀਆਂ ਦੇ ਨੁਮਾਇੰਦਿਆਂ ਨੇ ਵੀ ਲੋਕਾਂ ਨੂੰ ਪ੍ਰਧਾਨ ਮੰਤਰੀ ਉਜਵਲਾ ਸਕੀਮ ਬਾਰੇ ਜਾਗਰੂਕ ਕੀਤਾ ਅਤੇ ਲੋਕਾਂ ਨੇ ਉਨ੍ਹਾਂ ਨੂੰ ਧਿਆਨ ਨਾਲ ਸੁਣਿਆ। ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਆਯੂਸ਼ਮਾਨ ਕਾਰਡ ਲਈ ਯੋਗ ਵਿਅਕਤੀਆਂ ਦਾ ਮੌਕੇ 'ਤੇ ਹੀ ਨਾਮ ਦਰਜ ਕਰਵਾਇਆ ਗਿਆ ਅਤੇ ਲੋਕਾਂ ਦੀ ਵੱਖ-ਵੱਖ ਬਿਮਾਰੀਆਂ ਦੀ ਜਾਂਚ ਵੀ ਕੀਤੀ ਗਈ। ਸਮਾਗਮ ਦੌਰਾਨ ਪਿੰਡ ਦੇ ਸਰਪੰਚ ਛੱਜਾ ਸਿੰਘ ਨੇ ਸਾਰੇ ਮਹਿਮਾਨਾਂ ਅਤੇ ਅਧਿਕਾਰੀਆਂ ਦਾ ਸਵਾਗਤ ਕੀਤਾ। ਸਨਜੀਤ ਕੌਂਡਲ ਡਿਪਟੀ ਸਰਕਲ ਹੈੱਡ ਪੀ.ਐਨ.ਬੀ.ਮੋਹਾਲੀ ਨੇ ਸਮਾਗਮ ਵਿੱਚ ਸ਼ਾਮਲ ਹੋਣ ਲਈ ਸਮੂਹ ਪਤਵੰਤਿਆਂ ਅਤੇ ਆਮ ਲੋਕਾਂ ਦਾ ਧੰਨਵਾਦ ਕੀਤਾ। ਕੈਂਪ ਦੌਰਾਨ ਪਿੰਡ ਵਾਸੀਆਂ ਨੇ ਐਲ.ਈ.ਡੀ ਵੈਨ ਰਾਹੀਂ ਸਰਕਾਰੀ ਸਕੀਮਾਂ ਅਤੇ ਡਰੋਨ ਰਾਹੀਂ ਨੈਨੋ ਯੂਰੀਆ ਦੇ ਛਿੜਕਾਅ ਦੀ ਡਰਿੱਲ ਵੀ ਦੇਖੀ। ਖੇਤੀਬਾੜੀ ਸਬੰਧੀ ਸਰਕਾਰ ਦੀਆਂ ਲਾਭਕਾਰੀ ਯੋਜਨਾਵਾਂ ਬਾਰੇ ਨਾਬਾਰਡ ਦੇ ਡੀਡੀਐਮ ਮੁਨੀਸ਼ ਗੁਪਤਾ, ਆਯੁਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਦੇ ਕਾਰਡ ਦੇ ਫਾਇਦੇ ਬਾਰੇ ਸਿਹਤ ਵਿਭਾਗ ਦੇ ਬਲਾਕ ਐਕਸਟੈਨਸ਼ਨ ਐਜੂਕੇਟਰ ਗੌਤਮ ਰਿਸ਼ੀ, ਖੇਤੀਬਾੜੀ ਕਰਜ਼ਾ ਯੋਜਨਾਵਾਂ ਤੇ ਮੁਦਰਾ ਸਬੰਧੀ ਪੀਐਨਬੀ ਦੇ ਡਿਪਟੀ ਸਰਕਲ ਹੈਡ ਸਨਜੀਤ ਕੋਂਡਲ ਅਤੇ ਸੈਲਫ ਹੈਲਪ ਗਰੁੱਪ ਵਲੋਂ ਵੀ ਲੋਕਾਂ ਨੂੰ ਜਾਣਕਾਰੀ ਦਿੱਤੀ। ਇਸ ਮੌਕੇ ਸਿਵਲ ਸਰਜਨ ਡਾ. ਮਹੇਸ਼ ਕੁਮਾਰ ਅਹੂਜਾ, ਜ਼ਿਲ੍ਹਾ ਮੈਡੀਕਲ ਕਮਿਸ਼ਨਰ ਡਾ. ਪਰਵਿੰਦਰਪਾਲ ਕੌਰ, ਡੀ.ਐਚ.ਓ. ਸੁਭਾਸ਼ ਕੁਮਾਰ, ਸੀਨੀਅਰ ਮੈਡੀਕਲ ਅਫਸਰ ਡਾ. ਸੁਰਿੰਦਰਪਾਲ ਕੌਰ, ਐਨ.ਐਫ.ਐਲ ਦੇ ਮੈਨੇਜਰ ਗਗਨਦੀਪ ਸਿੰਘ, ਪਿੰਡ ਤੰਗੋਰੀ ਦੇ ਅਧਿਕਾਰਤ ਪੰਚ ਕੁਲਵਿੰਦਰ ਕੌਰ ਅਤੇ ਹੋਰ ਅਧਿਕਾਰੀ ਕਰਮਚਾਰੀ ਮੌਜੂਦ ਸਨ। The post ਖੇਤੀਬਾੜੀ ਅਧਿਕਾਰੀਆਂ ਵੱਲੋਂ ਯੂਰੀਆ ਦੇ ਅਣ-ਅਧਿਕਾਰਿਤ ਤੌਰ 'ਤੇ ਸਟੋਰ ਕੀਤੇ 235 ਬੈਗ ਬਰਾਮਦ appeared first on TheUnmute.com - Punjabi News. Tags:
|
ਮੌਜੂਦਾ ਆਈ.ਟੀ ਨਿਯਮ ਡੀਪਫੇਕ ਨਾਲ ਨਜਿੱਠਣ ਲਈ ਕਾਫ਼ੀ: ਕੇਂਦਰੀ ਮੰਤਰੀ ਰਾਜੀਵ ਚੰਦਰਸ਼ੇਖਰ Friday 24 November 2023 12:55 PM UTC+00 | Tags: breaking-news central-government deepfake deepfake-content it-rules news social-media union-minister-rajiv-chandrasekhar ਚੰਡੀਗੜ੍ਹ, 24 ਨਵੰਬਰ, 2023: ਕੇਂਦਰ ਸਰਕਾਰ ਡੀਪਫੇਕ (deepfake) ਸਮੱਗਰੀ ‘ਤੇ ਬਹੁਤ ਗੰਭੀਰ ਰੁਖ ਅਪਣਾ ਰਹੀ ਹੈ। ਹਾਲ ਹੀ ‘ਚ ਇਸ ਮੁੱਦੇ ਨੂੰ ਲੈ ਕੇ ਸੋਸ਼ਲ ਮੀਡੀਆ ਕੰਪਨੀਆਂ ਦੇ ਨਾਲ ਸਰਕਾਰ ਦੀ ਬੈਠਕ ਹੋਈ ਸੀ, ਜਿਸ ਤੋਂ ਬਾਅਦ ਕਿਹਾ ਗਿਆ ਸੀ ਕਿ ਡੀਪਫੇਕ ਦੇ ਖ਼ਿਲਾਫ਼ ਨਵਾਂ ਨਿਯਮ ਦਸੰਬਰ ਦੇ ਪਹਿਲੇ ਹਫਤੇ ਤੋਂ ਲਾਗੂ ਹੋ ਜਾਵੇਗਾ। ਇਸ ਸਬੰਧੀ ਤਕਨੀਕੀ ਕੰਪਨੀਆਂ ਨਾਲ ਬੈਠਕ ਕੀਤੀ ਜਾ ਰਹੀ ਹੈ। ਹੁਣ ਕੇਂਦਰੀ ਮੰਤਰੀ ਰਾਜੀਵ ਚੰਦਰਸ਼ੇਖਰ ਨੇ ਕਿਹਾ ਕਿ ਡੀਪਫੇਕ ਵਰਗੀ ਸਮੱਗਰੀ ਦੀ ਜਾਂਚ ਲਈ ਇੱਕ ਅਧਿਕਾਰੀ ਨਿਯੁਕਤ ਕੀਤਾ ਜਾਵੇਗਾ। ਇਹ ਅਧਿਕਾਰੀ ਅਜਿਹੀ ਸਮੱਗਰੀ ਦੀ ਨਿਗਰਾਨੀ ਕਰਨਗੇ ਅਤੇ ਨਿਰਧਾਰਤ ਸਮੇਂ ਅੰਦਰ ਸ਼ਿਕਾਇਤਾਂ ਦਾ ਨਿਪਟਾਰਾ ਕਰਨਗੇ। ਰਾਜੀਵ ਚੰਦਰਸ਼ੇਖਰ ਨੇ ਮੀਡੀਆ ਨੂੰ ਦੱਸਿਆ, “ਅੱਜ ਅਸੀਂ ਇੰਟਰਨੈੱਟ ਦੀਆਂ ਸਾਰੀਆਂ ਵੱਡੀਆਂ ਕੰਪਨੀਆਂ ਨਾਲ ਲੰਬੀ ਬੈਠਕ ਕੀਤੀ। ਅਸੀਂ ਉਨ੍ਹਾਂ ਨਾਲ ਡੀਪਫੇਕ (deepfake) ਦਾ ਮੁੱਦਾ ਉਠਾਇਆ ਹੈ। ਮੈਂ ਉਨ੍ਹਾਂ ਨੂੰ ਯਾਦ ਦਿਵਾਇਆ ਕਿ ਅਕਤੂਬਰ 2022 ਤੋਂ ਭਾਰਤ ਸਰਕਾਰ ਉਨ੍ਹਾਂ ਨੂੰ ਗਲਤ ਜਾਣਕਾਰੀ ਅਤੇ ਡੀਪਫੇਕ ਦੇ ਖ਼ਤਰੇ ਬਾਰੇ ਚਿਤਾਵਨੀ ਦਿੱਤੀ ਜਾਂਦੀ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਹਰ ਕੋਈ ਇਸ ਗੱਲ ‘ਤੇ ਸਹਿਮਤ ਹੈ ਕਿ ਆਈ.ਟੀ. ਐਕਟ ਦੇ ਤਹਿਤ ਮੌਜੂਦਾ ਆਈ.ਟੀ ਨਿਯਮ ਡੀਪ ਫੇਕ ਨਾਲ ਨਜਿੱਠਣ ਲਈ ਕਾਫੀ ਹਨ। ਉਨ੍ਹਾਂ ਕਿਹਾ ਕਿ ਦੇਸ਼ ਦਾ ਆਈ.ਟੀ.ਐਕਟ 23 ਸਾਲ ਪੁਰਾਣਾ ਹੈ ਅਤੇ ਇਸ ਦੀ ਪਾਲਣਾ ਕਰਨਾ ਤਕਨੀਕੀ ਅਤੇ ਸੋਸ਼ਲ ਮੀਡੀਆ ਕੰਪਨੀਆਂ ਦੀ ਜ਼ਿੰਮੇਵਾਰੀ ਹੈ। The post ਮੌਜੂਦਾ ਆਈ.ਟੀ ਨਿਯਮ ਡੀਪਫੇਕ ਨਾਲ ਨਜਿੱਠਣ ਲਈ ਕਾਫ਼ੀ: ਕੇਂਦਰੀ ਮੰਤਰੀ ਰਾਜੀਵ ਚੰਦਰਸ਼ੇਖਰ appeared first on TheUnmute.com - Punjabi News. Tags:
|
ਹਰਿਆਣਾ ਦੀ ਸਾਰੀ ਯੂਨੀਵਰਸਿਟੀਆਂ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਪ੍ਰੋਤਸਾਹਨ ਦੇਣ ਲਈ ਆਪਣੇ ਏਲੁਮਨੀ ਨੈਟਵਰਕ ਨੂੰ ਕਰਨ ਸਰਗਰਮ: CM ਮਨੋਹਰ ਲਾਲ Friday 24 November 2023 01:04 PM UTC+00 | Tags: haryana haryana-breaking haryana-education haryana-news news universities universities-infrastructure universities-of-haryana ਚੰਡੀਗੜ੍ਹ, 24 ਨਵੰਬਰ 2023: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਪ੍ਰੋਤਸਾਹਨ ਦੇਣ ਲਈ ਸਾਬਕਾ ਵਿਦਿਆਰਥੀ ਨੈਟਵਰਕ ਅਤੇ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀਏਸਆਰ) ਫੰਡਦਾ ਲਾਭ ਚੁੱਕਣ ਦੇ ਮਹਤੱਵ ਨੂੰ ਅੰਡਰਲਾਇਨ ਕਰਦੇ ਹੋਏ ਕਿਹਾ ਕਿ ਹਰੇਕ ਯੂਨੀਵਰਸਿਟੀ (Universities) ਇਸ ਉਦੇਸ਼ ਦੇ ਲਈ ਸਮਰਪਿਤ ਏਲੁਮਨੀ ਸੈਲ ਦੇ ਨਾਲ-ਨਾਲ ਇਕ ਸੀਏਸਆਰ ਸੈਲ ਵੀ ਸਕਾਪਿਤ ਕਰਨ ਮੁੱਖ ਮੰਤਰੀ ਨੇ ਇਹ ਵਿਜਨ ਅੱਜ ਇੱਥੇ ਉੱਚੇਰੀ ਸਿਖਿਆ ਵਿਭਾਗ ਦੀ ਮੀਟਿੰਗ ਦੀ ਅਗਵਾਈ ਕਰਦੇ ਹੋਏ ਵਿਅਕਤ ਕੀਤਾ, ਜਿਸ ਵਿਚ ਉੱਚਰੇ ਸਿਖਿਆ ਮੰਤਰੀ ਮੂਲਚੰਦ ਸ਼ਰਮਾ ਵੀ ਮੌਜੂਦ ਰਹੇ।ਮੁੱਖ ਮੰਤਰੀ ਮਨੋਹਰ ਲਾਲ ਨੇ ਏਲੁਮਨੀ ਕੰਮਿਊਨਿਟੀ ਵਿਚ ਅੰਤਰਨਿਹਿਤ ਅਪਾਰ ਸੰਭਾਵਨਾਵਾਂ ਨੂੰ ਪਹਿਚਾਣਦੇ ਹੋਏ ਯੂਨੀਵਰਸਿਟੀਆਂ ਦੇ ਵਾਇਸ ਚਾਂਸਲਰਾਂ ਨਾਲ ਸਾਬਕਾ ਵਿਦਿਆਰਥੀ ਨੈਟਵਰਕ ਨੂੰ ਸਰਗਰਮ ਕਰ ਪ੍ਰਭਾਵੀ ਢੰਗ ਨਾਲ ਉਨ੍ਹਾਂ ਨੂੰ ਯੂਨੀਵਰਸਿਟੀਆਂ ਦੇ ਬੁਨਿਆਦੀ ਵਿਕਾਸ ਵਿਚ ਸ਼ਾਮਿਲ ਕਰਨ ਦੀ ਅਪੀਲ ਕੀਤੀ। ਏਲੁਮਨੀ ਦੇ ਸਰਗਰਮ ਸਹਿਯੋਗ ਨਾਲ ਯੂਨੀਵਰਸਿਟੀ ਆਪਣੇ ਹੱਲਾਂ ਨੂੰ ਵਧਾਉਂਦੇ ਹੋਏ ਬੁਨਿਆਦੀ ਸਹੂਲਤਾਂ ਦੇ ਵਾਧੇ ਵਿਚ ਮਹਤੱਵਪੂਰਨ ਯੋਗਦਾਨ ਦੇ ਸਕਦੇ ਹਨ। ਇਸ ਤੋਂ ਇਕ ਪਾਸੇ ਜਿੱਥੇ ਯੂਨੀਵਰਸਿਟੀ ਦੇ ਬੁਨਿਆਦੀ ਢਾਂਚੇ ਵਿਚ ਕਾਫੀ ਵਾਧਾ ਹੋਵੇਗੀ, ਉੱਥੇ ਵਿਦਿਅਕ ਐਕਸੀਲੈਂਸ ਲਹੀ ਅਨੁਕੂਲ ਮਾਹੌਲ ਨੂੰ ਪ੍ਰੋਤਸਾਹਨ ਮਿਲੇਗਾ। ਮਹਾਰਿਸ਼ੀ ਵਾਲਮਿਕੀ ਸਸੰਕ੍ਰਿਤ ਯੂਨੀਵਰਸਿਟੀ ਨੂੰ ਟ੍ਰਾਂਸਪੋਰਟ ਵਿਵਸਥਾ ਲਈ 25 ਲੱਖ ਗ੍ਰਾਂਟ ਦਾ ਐਲਾਨਕੈਥਲ ਵਿਚ ਮਹਾਰਿਸ਼ੀ ਵਾਲਮਿਕੀ ਸੰਸਕ੍ਰਿਤ ਯੂਨੀਵਰਸਿਟੀ (Universities) ਦੇ ਲਈ ਬੱਸ ਖਰੀਦਣ ਦੀ ਅਪੀਲ ‘ਤੇ ਪ੍ਰਤੀਕ੍ਰਿਆ ਦਿੰਦੇ ਹੋਏ ਮੁੱਖ ਮੰਤਰੀ ਮਨੋਹਰ ਲਾਲ ਨੇ ਇਸ ਦੇ ਲਈ ਆਪਣੇ ਸਵੈਛਿਕ ਕੋਸ਼ ਤੋਂ 25 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ। ਇਸ ਨਾਲ ਯੂਨੀਵਰਸਿਟੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਸਮੇਤ ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਲਈ ਟ੍ਰਾਂਸਪੋਰਟ ਸਹੂਲਤਾਂ ਵੱਧਣਗੀਆਂ। ਮੁੰਦੜੀ ਪਿੰਡ ਵਿਚ ਸਥਾਪਿਤ ਯੂਨੀਵਰਸਿਟੀ ਪਰਿਸਰ ਦੀ ਕੈਥਲ -ਕਰਨਾਲ ਹਾਈਵੇ ਤਕ ਸਿੱਧੀ ਪਹੁੰਚ ਯਕੀਨੀ ਕਰਨ ਲਈ ਮੁੱਖ ਮੰਤਰੀ ਨੇ ਉੱਚੇਰੀ ਸਿਖਿਆ ਵਿਭਾਗ ਦੇ ਵਧੀਕ ਮੁੱਖ ਸਕੱਤਰ ਆਨੰਦ ਮੋਹਨ ਸ਼ਰਣ ਨੂੰ ਨਿ+ਦੇਸ਼ ਦਿੰਦੇ ਹੋਏ ਕਿਹਾ ਕਿ ਇਸ ਦਿਸ਼ਾ ਵਿਚ ਪ੍ਰਕ੍ਰਿਆ ਵਿਚ ਤੇਜੀ ਲਿਆਉਣ ਲਈ ਸਬੰਧਿਤ ਵਿਭਾਗ ਦੇ ਨਾਲ ਗੱਲਬਾਤ ਕਰਨ। ਯੂਨੀਵਰਸਿਟੀਆਂ ਵਿਚ ਖਾਲੀ ਖੇਡ ਅਸਾਮੀਆਂ ‘ਤੇ ਨਿਯੁਕਤ ਹੋਣਗੇ ਮੈਡਲ ਜੇਤੂ ਖਿਡਾਰੀਮੁੱਖ ਮੰਤਰੀ ਨੇ ਕਿਹਾ ਕਿ ਯੂਨੀਵਰਸਿਟੀਆਂ (Universities) ਵਿਚ ਖੇਡ ਨਾਲ ਸਬੰਧਿਤ ਖਾਲੀ ਅਸਾਮੀਆਂ ‘ਤੇ ਪ੍ਰਤਿਭਾਵਾਨ ਮੈਡਲ ਜੇਤੂ ਖਿਡਾਰੀਆਂ ਨੂੰ ਨਿਯੁਕਤ ਕੀਤਾ ਜਾਵੇਗਾ। ਸਾਡੇ ਖਿਡਾਰੀ ਲਗਾਤਾਰ ਵੱਖ-ਵੱਖ ਕੌਮੀ ਅਤੇ ਕੌਮਾਂਤਰੀ ਮੁਕਾਬਲਿਆਂ ਵਿਚ ਸੂਬੇ ਦਾ ਨਾਂਅ ਰੋਸ਼ਨ ਕਰ ਰਹੇ ਹਨ ਅਤੇ ਖੇਡ ਵਿਭਾਗ ਵੱਲੋਂ ਨੀਤੀ ਅਨੁਸਾਰ ਉਨ੍ਹਾਂ ਨੁੰ ਨਿਯੁਕਤੀ ਦਿੱਤੀ ਜਾ ਰਹੀ ਹੈ। ਅਜਿਹੇ ਸਾਰੇ ਹੋਨਹਾਰ ਖਿਡਾਰੀਆਂ ਨੂੰ ਉਨ੍ਹਾਂ ਦੀ ਐਕਸੀਲੈਂਸ ਉਪਲਬਧੀਆਂ ਦੇ ਅਨੁਰੂਪ ਉਪਲਬਧ ਅਹੁਦਿਆਂ ‘ਤੇ ਨਿਯੁਕਤੀ ਆਧਾਰ ‘ਤੇ ਨਿਯੁਕਤੀ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਯੂਨੀਵਰਸਿਟੀਆਂ ਨਾਲ ਸਬੰਧਿਤ ਵੱਖ-ਵੱਖ ਮੁਦਿਆਂ ਦੀ ਵੀ ਵਿਆਪਕ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਉਨ੍ਹਾਂ ਦੇ ਹੱਲ ਵਿਚ ਤੇਜੀ ਲਿਆਉਣ ਦਾ ਨਿਰਦੇਸ਼ ਦਿੱਤਾ। ਮੀਟਿੰਗ ਵਿਚ ਵਧੀਕ ਮੁੱਖ ਸਕੱਤਰ ਉੱਚੇਰੀ ਸਿਖਿਆ ਵਿਭਾਗ ਆਨੰਦ ਮੋਹਨ ਸ਼ਰਣ, ਮੁੱਖ ਮੰਤਰੀ ਦੇ ਉੱਪ ਪ੍ਰਧਾਨ ਸਕੱਤਰ ਕੇ ਏਮ ਪਾਂਡੂਰੰਗ, ਚੇਅਰਮੈਨ ਰਾਜ ਉੱਚੇਰੀ ਸਿਖਿਆ ਪਰਿਸ਼ਦ ਕੈਲਾਸ਼ ਚੰਦਰ ਸ਼ਰਮਾ, ਮਹਾਰਿਸ਼ੀ ਦਿਆਨੰਦ ਯੂਨੀਵਰਸਿਟੀ, ਰੋਹਤਕ ਦੇ ਵਾਇਸ ਚਾਂਸਲਰ ਪ੍ਰੋਫੈਸਰ ਰਾਜਬੀਰ ਸਿੰਘ, ਜੇ ਸੀ ਬੋਸ ਵਿਗਿਆਨ ਅਤੇ ਤਕਨਾਲੋਜੀ ਯੂਨੀਵਰਸਿਟੀ ਵਾਈਏਮਸੀਏ, ਫਰੀਦਾਬਾਦ ਦੇ ਵਾਇਸ ਚਾਂਸਲਰ ਪ੍ਰੋਫੈਸਰ ਏਸ ਕੇ ਤੋਮਰ, ਭਗਤ ਫੂਲ ਸਿੰਘ ਮਹਿਲਾ ਯੂਨੀਵਰਸਿਟੀ ਦੀ ਵੀਸੀ ਪ੍ਰੋਫੈਸਰ ਸੁਦੇਸ਼, ਗੁਰੂਗ੍ਰਾਮ ਯੂਨੀਵਰਸਿਟੀ ਗੁਰੂਗ੍ਰਾਮ ਦੇ ਵੀਸੀ ਪ੍ਰੋਫੈਸਰ ਦਿਨੇਸ਼ ਕੁਮਾਰ, ਮਹਾਰਿਸ਼ੀ ਵਾਲਮਿਕੀ ਸੰਸਕ੍ਰਿਤ ਯੂਨੀਵਰਸਿਟੀ, ਕੈਥਲ ਦੇ ਵੀਸੀ ਪ੍ਰੋਫੈਸਰ ਰਮੇਸ਼ ਚੰਦਰ ਭਾਰਦਵਾਜ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ The post ਹਰਿਆਣਾ ਦੀ ਸਾਰੀ ਯੂਨੀਵਰਸਿਟੀਆਂ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਪ੍ਰੋਤਸਾਹਨ ਦੇਣ ਲਈ ਆਪਣੇ ਏਲੁਮਨੀ ਨੈਟਵਰਕ ਨੂੰ ਕਰਨ ਸਰਗਰਮ: CM ਮਨੋਹਰ ਲਾਲ appeared first on TheUnmute.com - Punjabi News. Tags:
|
ਪ੍ਰਧਾਨ ਮੰਤਰੀ ਦੀ ਵਿਕਸਿਤ ਭਾਰਤ ਸੰਕਲਪ ਯਾਤਰਾ ਨੂੰ ਹਰਿਆਣਾ 'ਚ ਵਿਕਸਿਤ ਭਾਰਤ ਯਾਤਰਾ ਜਨਸੰਵਾਦ ਦੇ ਨਾਂਅ ਨਾਲ ਚਲਾਇਆ ਜਾਵੇਗਾ Friday 24 November 2023 01:09 PM UTC+00 | Tags: bharat-sankpal-yatra bharat-yatra-jansamwad breaking-news haryana haryana-breaking haryana-news news ਚੰਡੀਗੜ੍ਹ, 24 ਨਵੰਬਰ 2023: ਹਰਿਆਣਾ (Haryana) ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸ਼ਹਿਰੀ ਸਥਾਨਕ ਨਿਗਮ ਦੁਕਾਨਾਂ ਦੀ ਵਿਕਰੀ ਦੇ ਬਾਅਦ ਤੁਰੰਤ ਰਜਿਸਟਰੀ ਕਰਵਾਉਣਾ ਯਕੀਨੀ ਕਰਨ। ਇਸ ਤੋਂ ਇਲਾਵਾ, ਪ੍ਰੋਪਰਟੀ ਆਈਡੀ ਦੀ ਇਤਰਾਜ ਦਾ ਨਿਪਟਾਨ ਤੁਰੰਤ ਕਰਨ। ਇਹ ਵੱਡਾ ਕੰਮ ਹੈ, ਜਿਸ ਦਾ ਇਤਰਾਜ ਹੈ ਉਸ ਦਾ ਠੀਕ ਨਾਲ ਹੱਲ ਕਰਨ। ਇਸ ਦੇ ਲਈ ਵਿਸ਼ੇਸ਼ ਕੈਂਪ ਲਗਾਏ ਜਾਣ। ਮੁੱਖ ਮੰਤਰੀ ਅੱਜ ਹਰਿਆਣਾ ਨਿਵਾਸ ਵਿਚ ਸ਼ਹਿਰੀ ਸਥਾਨਕ ਵਿਭਾਗ ਦੀ ਬੁਲਾਈ ਗਈ ਸਮੀਖਿਆ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਵਿਚ ਸ਼ਹਿਰੀ ਸਥਾਨਕ ਸਰਕਾਰ ਮੰਤਰੀ ਡਾ. ਕਮਲ ਗੁਪਤਾ, ਨਗਰ ਨਿਗਮਾਂ, ਨਗਰ ਪਰਿਸ਼ਦਾਂ ਅਤੇ ਨਗਰ ਪਾਲਿਕਾਵਾਂ ਦੇ ਮੁੱਖ ਕਾਰਜਕਾਰੀ ਅਧਿਕਾਰੀ ਮੌਜੂਦ ਰਹੇ। ਹਰਿਆਣਾ (Haryana) ਦੇ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਵਿਕਸਿਤ ਭਾਰਤ ਸੰਕਲਪ ਯਾਤਰਾ ਸ਼ੁਰੂ ਹੋ ਚੁੱਕੀ ਹੈ। 50 ਦਿਨ ਤਕ ਹਰਿਆਣਾ ਵਿਚ ਇਸ ਨੂੰ ਵਿਕਸਿਤ ਭਾਰਤ ਯਾਤਰਾ ਜਨਸੰਵਾਦ ਦੇ ਨਾਂਅ ਨਾਲ ਚਲਾਇਆ ਜਾਵੇਗਾ। ਨਗਰ ਨਿਗਮਾਂ ਵਿਚ ਵਾਰਡ ਪੱਧਰ ‘ਤੇ ਨਗਰ ਪਰਿਸ਼ਦਾਂ ਵਿਚ ਚਾਰ ਪੰਜ ਮਿਲਾ ਕੇ ਅਤੇ ਨਗਰ ਪਾਲਿਕਾਵਾਂ ਵਿਚ ਇਕ ਸਥਾਨ ਯਾਤਰਾ ਚਲਾਈ ਜਾਵੇਗੀ। ਯਾਤਰਾ ਦਾ ਉਦੇਸ਼ ਆਮ ਆਦਮੀ ਤਕ ਸਰਕਾਰ ਦੀ ਨੀਤੀਆਂ ਨੂੰ ਪਹੁੰਚਾਉਣਾ ਹੈ। ਜਿਨ੍ਹਾਂ ਲੋਕਾਂ ਨੂੰ ਸਰਕਾਰੀ ਸਹੂਲਤਾਂ ਨੂੰ ਲਾਭ ਮਿਲਿਆ ਹੈ। ਉਨ੍ਹਾਂ ਦੇ ਤਜਰਬਾ ਜਨਤਾ ਤਕ ਦੇ ਨਾਲ ਸਾਂਝਾ ਕੀਤੇ ਜਾਣ। ਡਿਪਟੀ ਕਮਿਸ਼ਨਰ ਤੇ ਵਧੀਕ ਡਿਪਟੀ ਕਮਿਸ਼ਨਰ ਇਸ ਯਾਤਰਾ ਦੇ ਨੌਡਲ ਅਧਿਕਾਰੀ ਹੋਣਗੇ। ਮੁੱਖ ਮੰਤਰੀ, ਹਰਿਆਣਾ (Haryana) ਨੇ ਕਿਹਾ ਕਿ ਜਨਸੰਵਾਦ ਪ੍ਰੋਗ੍ਰਾਮ ਗ੍ਰਾਮੀਣ ਖੇਤਰਾਂ ਵਿਚ ਤਾਂ 100 ਤੋਂ ਵੱਧ ਹੋ ਚੁੱਕਾ ਹੈ। ਹੁਣ ਸ਼ਹਿਰਾਂ ਵਿਚ ਵੀ ਇਸ ਯਾਤਰਾ ਨੂੰ ਜਨਸੰਵਾਦ ਨਾਲ ਜੋੜਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਜਨਸੰਵਾਦ ਪ੍ਰੋਗ੍ਰਾਮਾਂ ਵਿਚ ਪ੍ਰਾਪਤ ਇਕ -ਇਕ ਸ਼ਿਕਾਇਤਕਰਤਾ ਦੇ ਦਸਤਾਵੇਜ ਨੂੰ ਪੜਆ ਜਾਂਦਾ ਹੈ। ਉਹ ਖੁਦ ਆਪਣੇ ਡੈਸ਼ ਬੋਰਡ ‘ਤੇ ਵੀ ਇਸ ਦੀ ਸਮੀਖਿਅਆ ਕਰਦੇ ਹਨ। ਇਸ ਤੋਂ ਇਲਾਵਾ, ਵਿਸ਼ੇਸ਼ ਸੈਲ ਵੀ ਬਣਾਇਆ ਹੈ ਜੋ ਸ਼ਿਕਾਇਤਕਰਤਾ ਤੋਂ ਉਸ ਦੇ ਬਿਨੈ ‘ਤੇ ਕੀਤੀ ਗਈ ਕਾਰਵਾਈ ‘ਤੇ ਊਸ ਦੀ ਸੰਤੁਸ਼ਟੀ ਲੈਂਦੇ ਹਨ। ਉਨ੍ਹਾਂ ਨੇ ਕਿਹਾ ਕਿ ਜਨਸੰਵਾਦ ਪ੍ਰੋਗ੍ਰਾਮ ਦਾ ਤਹਿਤ ਜਮੀਨੀ ਪੱਧਰ ‘ਤੇ ਲੋਕਾਂ ਨਾਲ ਸੰਵਾਦ ਕਰਨਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ਼ਹਿਰੀ ਯਥਾਨਕ ਨਿਗਮ ਨੂੰ ਆਪਣੀ ਆਮਦਨ ਦੇ ਹੱਲ ਵਧਾਉਣੇ ਹੋਣਗੇ। ਇਸ਼ਤਿਹਾਰਾਂ ਤੋਂ ਵੀ ਆਮਦਨ ਵੱਧਣ ਦੀ ਕਾਫੀ ਸੰਭਾਵਨਾ ਹੈ। ਸੂਬੇ ਵਿਚ ਕੁੱਲ 88 ਨਿਗਮ ਹਨ। ਮੀਟਿੰਗ ਵਿਚ ਮੁੱਖ ਮੰਤਰੀ ਨੂੰ ਜਾਣਕਾਰੀ ਦਿੱਤੀ ਗਈ ਕਿ ਇਸ਼ਤਿਹਾਰਾਂ ‘ਤੇ ਗੁਰੂਗ੍ਰਾਮ, ਮਾਨੇਸਰ ਅਤੇ ਫਰੀਦਾਬਾਦ ਵਿਚ ਚਾਰ ਫੀਸਦੀ , ਨਗਰ ਪਰਿਸ਼ਦਾਂ ਨੂੰ ਦੋ ਫੀਸਦੀ ਅਤੇ ਨਗਰ ਪਾਲਿਕਾਵਾਂ ਵਿਚ ਇਕ ਫੀਸਦੀ ਟੈਕਸ ਨਿਰਧਾਰਿਤ ਕੀਤਾ ਹੈ। ਇਸ ਗੱਲ ਦੀ ਵੀ ਜਾਣਕਾਰੀ ਦਿੱਤੀ ਕਿ ਈ-ਆਕਸ਼ਨ ਰਾਹੀਂ ਇਸ਼ਤਿਹਾਰ ਦਿੱਤੇ ਜਾਂਦੇ ਹਨ। ਰਾਜ ਪੱਧਰ ‘ਤੇ 100 ਥਾਂ ਰਜਿਸਟਰਡ ਕੀਤੀ ਗਈ ਹੈ। 1930 ਈ-ਆਕਸ਼ਨ ਹੋਣੇ ਹਨ। 376 ਆਕਸ਼ਨ ਹੋ ਚੁੱਕੀਆਂ ਹਨ ਜਿਨ੍ਹਾਂ ਵਿਚ 40.44 ਕਰੋੜ ਰੁਪਏ ਦਾ ਮਾਲ ਮਿਲ ਚੁੱਕਾ ਹੈ। ਮੀਟਿੰਗ ਵਿਚ ਦਸਿਆ ਗਿਆ ਹੈ ਕਿ ਨਿਗਮਾਂ ਤਹਿਤ 457 ਕਲੋਨੀਆਂ ਅਤੇ ਨਗਰ ਅਤੇ ਗ੍ਰਾਮ ਯੋਜਨਾ ਵਿਭਾਗ ਦੇ ਤਹਿਤ ਲਗਭਗ 150 ਕਲੋਨੀਆਂ ਨੂੰ ਨਿਯਮਤ ਕੀਤਾ ਜਾਣਾ ਹੈ। ਹਰ ਕਲੋਨੀ ਦੇ ਢਾਂਚਾਗਤ ਵਿਕਾਸ ਕੰਮਾਂ ਦੇ ਲਈ ਪੰਜ ਦਸੰਬਰ ਤਕ ਟੈਂਡਰ ਕੀਤੇ ਜਾਣਗੇ। ਟੈਂਡਰ ਖੁਲਦੇ ਹੀ 25 ਫੀਸਦੀ ਫੰਡ ਜਾਰੀ ਕਰ ਦਿੱਤਾ ਜਾਵੇਗਾ। ਵਾਰਡਬੰਦੀ ਦਾ ਕੰਮ ਲਗਭਗ ਪੂਰਾ ਹੋ ਚੁੱਕਾ ਹੈ। ਜਨਵਰੀ 2024 ਤਕ ਪੰਜ ਨਗਰ ਨਿਗਮਾਂ ਦਾ ਕਾਰਜਕਾਲ ਪੂਰਾ ਹੋ ਜਾਵੇਗਾ। ਉਸ ਦੇ ਤੁਰੰਤ ਬਾਅਦ ਚੋਣ ਕਰਵਾਏ ਜਾਣਗੇ। ਮੁੱਖ ਮੰਤਰੀ ਨੂੰ ਸੰਤੋਸ਼ਜਨਕ ਜਵਾਬ ਨਾ ਦੇਣ ‘ਤੇ ਅੰਬਾਲਾ ਸਦਰ ਦੇ ਸੀਈਓ ਨੂੰ 15 ਦਿਨ ਦੇ ਛੁੱਟੀ ਜਾਣ ਦੇ ਆਦੇਸ਼ ਵੀ ਮੁੱਖ ਮੰਤਰੀ ਨੇ ਦਿੱਤੇ। ਮੀਟਿੰਗ ਵਿਚ ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਵੀ ਉਮਾਸ਼ੰਕਰ, ਸ਼ਹਿਰੀ ਸਥਾਨਕ ਵਿਭਾਗ ਦੇ ਵਧੀਕ ਸਕੱਤਰ ਵਿਕਾਸ ਗੁਪਤਾ, ਵਿਸ਼ੇਸ਼ ਸਕੱਤਰ ਮਹਾਵੀਰ ਕੌਸ਼ਿਕ ਤੋਂ ਇਲਾਵਾ ਹੋਰ ਅਧਿਕਾਰੀ ਮੌਜੂਦ ਰਹੇ। The post ਪ੍ਰਧਾਨ ਮੰਤਰੀ ਦੀ ਵਿਕਸਿਤ ਭਾਰਤ ਸੰਕਲਪ ਯਾਤਰਾ ਨੂੰ ਹਰਿਆਣਾ ‘ਚ ਵਿਕਸਿਤ ਭਾਰਤ ਯਾਤਰਾ ਜਨਸੰਵਾਦ ਦੇ ਨਾਂਅ ਨਾਲ ਚਲਾਇਆ ਜਾਵੇਗਾ appeared first on TheUnmute.com - Punjabi News. Tags:
|
DC ਡਾ. ਸੇਨੂੰ ਦੁੱਗਲ ਵੱਲੋਂ ਨਾਕਾਬੰਦੀ ਦੌਰਾਨ ਸਕੂਲੀ ਵਾਹਨਾਂ ਦੀ ਚੈਕਿੰਗ, ਬੇਨਿਯਮੀਆਂ ਮਿਲਣ 'ਤੇ ਕੀਤੀ ਤਾੜਨਾ Friday 24 November 2023 01:41 PM UTC+00 | Tags: breaking-news dr-senu-duggal news punjab-schol-van ਚੰਡੀਗੜ੍ਹ, 24 ਨਵੰਬਰ 2023: ਫਾਜ਼ਿਲਕਾ ਦੀ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ (Dr. Senu Duggal) ਨੇ ਕਈ ਥਾਵਾਂ 'ਤੇ ਨਾਕਾਬੰਦੀ ਦੌਰਾਨ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ। ਉਨ੍ਹਾਂ ਇਹ ਵੀ ਤਾੜਨਾ ਕੀਤੀ ਕਿ ਸਕੂਲ ਵੈਨਾਂ ਵਿੱਚ ਫਸਟ ਏਡ ਕਿੱਟਾਂ ਨਹੀਂ ਸਨ। ਇਸ ਤੋਂ ਇਲਾਵਾ ਵੈਨਾਂ ਦੇ ਡਰਾਈਵਿੰਗ ਲਾਇਸੈਂਸ ਨਾ ਹੋਣ ਸਮੇਤ ਹੋਰ ਦਸਤਾਵੇਜ਼ ਵੀ ਨਹੀਂ ਮਿਲੇ। ਜਿਸ ਤੋਂ ਬਾਅਦ ਡੀਸੀ ਨੇ ਚਿਤਾਵਨੀ ਦਿੱਤੀ ਕਿ ਜੇਕਰ ਇਸ ਨੂੰ ਠੀਕ ਨਾ ਕੀਤਾ ਗਿਆ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਬੱਚਿਆਂ ਨਾਲ ਗੱਲਬਾਤ ਵੀ ਕੀਤੀ। ਡੀਸੀ (Dr. Senu Duggal) ਬਾਲ ਸੁਰੱਖਿਆ ਦਫ਼ਤਰ ਦੀ ਟੀਮ ਨਾਲ ਮਿਲ ਕੇ ਪਹਿਲਾਂ ਸ਼ਹਿਰ ਦੀ ਮੁੱਖ ਅਬੋਹਰ ਰੋਡ 'ਤੇ ਨਾਕਾਬੰਦੀ ਕੀਤੀ। ਜਿੱਥੇ ਆਉਣ ਜਾਣ ਵਾਲੇ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਗਈ। ਨਿਰੀਖਣ ਦੌਰਾਨ ਅੱਧੀ ਦਰਜਨ ਤੋਂ ਵੱਧ ਵਾਹਨਾਂ ਵਿੱਚ ਬੇਨਿਯਮੀਆਂ ਪਾਈਆਂ ਗਈਆਂ। ਜਿਸ ਦੇ ਖ਼ਿਲਾਫ਼ ਮੌਕੇ ‘ਤੇ ਹੀ ਚਲਾਨ ਪੇਸ਼ ਕਰਨ ਦੀ ਕਾਰਵਾਈ ਕੀਤੀ ਗਈ। ਥੋੜ੍ਹੇ ਸਮੇਂ ਬਾਅਦ ਉਨ੍ਹਾਂ ਨੇ ਚੌਕੀ ਦਾ ਸਥਾਨ ਬਦਲਿਆ ਅਤੇ ਵੱਧ ਤੋਂ ਵੱਧ ਵੈਨਾਂ ਦੀ ਜਾਂਚ ਕੀਤੀ। ਉਨ੍ਹਾਂ ਨੇ ਖੁਦ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਸੁਰੱਖਿਆ ਪ੍ਰਬੰਧਾਂ ਦੀ ਜਾਂਚ ਕਰਨ ਲਈ ਵੈਨ ਦੇ ਅੰਦਰ ਜਾ ਕੇ ਦੇਖਿਆ। ਇਸ ਮੌਕੇ ਡੀਸੀ ਨੇ ਬਾਲ ਸੁਰੱਖਿਆ ਯੂਨਿਟ ਅਤੇ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਸਕੂਲ ਦੇ ਪ੍ਰਿੰਸੀਪਲਾਂ ਨੂੰ ਇਹ ਯਕੀਨੀ ਬਣਾਉਣ ਲਈ ਮਜਬੂਰ ਕਰਨ ਕਿ ਉਨ੍ਹਾਂ ਦੀਆਂ ਸਕੂਲ ਵੈਨਾਂ ਸੁਰੱਖਿਆ ਦੇ ਸਾਰੇ ਮਾਪਦੰਡਾਂ ਨੂੰ ਪੂਰਾ ਕਰਦੀਆਂ ਹਨ। The post DC ਡਾ. ਸੇਨੂੰ ਦੁੱਗਲ ਵੱਲੋਂ ਨਾਕਾਬੰਦੀ ਦੌਰਾਨ ਸਕੂਲੀ ਵਾਹਨਾਂ ਦੀ ਚੈਕਿੰਗ, ਬੇਨਿਯਮੀਆਂ ਮਿਲਣ ‘ਤੇ ਕੀਤੀ ਤਾੜਨਾ appeared first on TheUnmute.com - Punjabi News. Tags:
|
CM ਭਗਵੰਤ ਸਿੰਘ ਮਾਨ ਨੇ ਰਾਜਪਾਲ ਨੂੰ ਵਿਧਾਨ ਸਭਾ ਵੱਲੋਂ ਪਾਸ ਕੀਤੇ ਪੰਜ ਬਕਾਇਆ ਬਿੱਲਾਂ ਨੂੰ ਮਨਜ਼ੂਰੀ ਦੇਣ ਲਈ ਕੀਤੀ ਅਪੀਲ Friday 24 November 2023 01:45 PM UTC+00 | Tags: banwari-lal-purohit breaking-news cm-bhagwant-mann five-bills latest-news legislative-assembly news the-unmute-breaking-news the-unmute-latest-news ਚੰਡੀਗੜ੍ਹ, 24 ਨਵੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਕੁਝ ਮਹੀਨੇ ਪਹਿਲਾਂ ਰਾਜ ਵਿਧਾਨ ਸਭਾ ਵੱਲੋਂ ਪਾਸ ਕੀਤੇ ਪੰਜ ਬਿੱਲਾਂ (five bills) ਨੂੰ ਤੁਰੰਤ ਮਨਜ਼ੂਰੀ ਦੇਣ ਦੀ ਅਪੀਲ ਕੀਤੀ। ਰਾਜਪਾਲ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ ਪੰਜ ਬਿੱਲ (five bills) ਰਾਜਪਾਲ ਕੋਲ ਸਹਿਮਤੀ ਲਈ ਲੰਬਿਤ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਚਾਰ ਬਿੱਲ ਇਸ ਸਾਲ 19 ਅਤੇ 20 ਜੂਨ ਨੂੰ ਹੋਏ ਬਜਟ ਸੈਸ਼ਨ ਦੀਆਂ ਮੀਟਿੰਗਾਂ ਵਿੱਚ ਪਾਸ ਕੀਤੇ ਗਏ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਰਾਜਪਾਲ ਨਾਲ ਹੋਈ ਉਨ੍ਹਾਂ ਦੀ ਗੱਲਬਾਤ ਦੌਰਾਨ ਰਾਜਪਾਲ ਨੇ ਜੂਨ 2023 ਵਿੱਚ ਸਪੀਕਰ ਵੱਲੋਂ ਬੁਲਾਏ ਗਏ ਵਿਸ਼ੇਸ਼ ਵਿਧਾਨ ਸਭਾ ਇਜਲਾਸ ਦੀ ਪ੍ਰਮਾਣਿਕਤਾ 'ਤੇ ਸ਼ੱਕ ਜਤਾਇਆ ਸੀ, ਇਸੇ ਕਰਕੇ ਹਾਲੇ ਤੱਕ ਬਿੱਲਾਂ ਨੂੰ ਮਨਜ਼ੂਰੀ ਨਹੀਂ ਦਿੱਤੀ ਗਈ । ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧ ਵਿੱਚ ਮਾਨਯੋਗ ਸੁਪਰੀਮ ਕੋਰਟ ਵੱਲੋਂ 10 ਨਵੰਬਰ ਨੂੰ ਅਦਾਲਤ ਵਿੱਚ ਸੁਣਾਏ ਗਏ ਹੁਕਮਾਂ ਵਿੱਚ 19-20 ਜੂਨ ਅਤੇ 20 ਅਕਤੂਬਰ, 2023 ਨੂੰ ਹੋਈਆਂ ਪੰਜਾਬ ਵਿਧਾਨ ਸਭਾ ਦੀਆਂ ਮੀਟਿੰਗਾਂ ਨੂੰ ਜਾਇਜ਼ ਠਹਿਰਾਇਆ ਗਿਆ ਹੈ। ਇਸ ਕਰਕੇ ਪੰਜ ਬਿੱਲ, ਜੋ ਵਿਧਾਨ ਸਭਾ ਦੁਆਰਾ ਜਾਇਜ਼ ਤੌਰ 'ਤੇ ਪਾਸ ਕੀਤੇ ਗਏ ਸਨ, ਰਾਜਪਾਲ ਕੋਲ ਮਨਜ਼ੂਰੀ ਲਈ ਲੰਬਿਤ ਪਏ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਨ੍ਹਾਂ ਬਿੱਲਾਂ ਵਿੱਚ ਸਿੱਖ ਗੁਰਦੁਆਰਾਜ਼ (ਸੋਧ) ਬਿੱਲ, 2023, ਪੰਜਾਬ ਪੁਲਿਸ (ਸੋਧ) ਬਿੱਲ, 2023, ਪੰਜਾਬ ਐਫੀਲੀਏਟਿਡ ਕਾਲਜ (ਸੇਵਾ ਦੀ ਸੁਰੱਖਿਆ) (ਸੋਧ) ਬਿੱਲ, 2023, ਪੰਜਾਬ ਯੂਨੀਵਰਸਿਟੀਜ਼ ਕਾਨੂੰਨ (ਸੋਧ) ਬਿੱਲ, 2023 ਅਤੇ ਪੰਜਾਬ ਰਾਜ ਵਿਜੀਲੈਂਸ ਕਮਿਸ਼ਨ (ਰਿਪੀਲ) ਬਿੱਲ, 2022 ਸ਼ਾਮਲ ਹਨ। ਮੁੱਖ ਮੰਤਰੀ ਨੇ ਰਾਜਪਾਲ ਨੂੰ ਬੇਨਤੀ ਕੀਤੀ ਕਿ ਮਾਨਯੋਗ ਸੁਪਰੀਮ ਕੋਰਟ ਦੇ 10 ਨਵੰਬਰ ਦੇ ਹੁਕਮਾਂ ਵਿੱਚ ਦਰਸਾਈ ਸੰਵਿਧਾਨਕ ਜ਼ਿੰਮੇਵਾਰੀ ਅਤੇ ਜਮਹੂਰੀਅਤ ਦੇ ਸਰੋਕਾਰਾਂ ਦੀ ਭਾਵਨਾ ਦੇ ਮੱਦੇਨਜ਼ਰ, ਇਨ੍ਹਾਂ ਬਿੱਲਾਂ ਨੂੰ ਤੁਰੰਤ ਮਨਜ਼ੂਰੀ ਦਿੱਤੀ ਜਾਵੇ। The post CM ਭਗਵੰਤ ਸਿੰਘ ਮਾਨ ਨੇ ਰਾਜਪਾਲ ਨੂੰ ਵਿਧਾਨ ਸਭਾ ਵੱਲੋਂ ਪਾਸ ਕੀਤੇ ਪੰਜ ਬਕਾਇਆ ਬਿੱਲਾਂ ਨੂੰ ਮਨਜ਼ੂਰੀ ਦੇਣ ਲਈ ਕੀਤੀ ਅਪੀਲ appeared first on TheUnmute.com - Punjabi News. Tags:
|
ਰਾਜਸਥਾਨ 'ਚ ਭਲਕੇ ਵਿਧਾਨ ਸਭਾ ਚੋਣਾਂ ਲਈ ਵੋਟਿੰਗ, ਸਾਰੀਆਂ ਤਿਆਰੀਆਂ ਮੁਕੰਮਲ Friday 24 November 2023 01:56 PM UTC+00 | Tags: assembly-elections-2023 breaking-news latest-news news news-rajasthan rajasthan rajasthan-aap rajasthan-bjp rajasthan-congress rajasthan-election the-unmute-breaking-news the-unmute-latest-news ਚੰਡੀਗੜ੍ਹ, 24 ਨਵੰਬਰ 2023: ਰਾਜਸਥਾਨ (Rajasthan) ਵਿਧਾਨ ਸਭਾ ਚੋਣਾਂ ਲਈ ਵੋਟਿੰਗ ਸ਼ਨੀਵਾਰ ਯਾਨੀ ਕਿ 25 ਨਵੰਬਰ ਨੂੰ ਹੋਵੇਗੀ। ਪ੍ਰਸ਼ਾਸਨ ਵੱਲੋਂ ਚੋਣਾਂ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸੂਬੇ ‘ਚ 200 ‘ਚੋਂ 199 ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਇਸ ਚੋਣ ਵਿੱਚ ਸੂਬੇ ਦੇ 5.25 ਕਰੋੜ ਤੋਂ ਵੱਧ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰ ਸਕਣਗੇ। ਚੋਣ ਪ੍ਰੋਗਰਾਮ ਨੂੰ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨ ਨੇ 3.5 ਲੱਖ ਮੁਲਾਜ਼ਮਾਂ ਦੀ ਡਿਊਟੀ ਲਗਾਈ ਹੈ। The post ਰਾਜਸਥਾਨ ‘ਚ ਭਲਕੇ ਵਿਧਾਨ ਸਭਾ ਚੋਣਾਂ ਲਈ ਵੋਟਿੰਗ, ਸਾਰੀਆਂ ਤਿਆਰੀਆਂ ਮੁਕੰਮਲ appeared first on TheUnmute.com - Punjabi News. Tags:
|
ਮੋਹਾਲੀ ਪੁਲਿਸ ਨੇ 25 ਨਵੰਬਰ ਦੁਪਹਿਰ ਤੋਂ 28 ਸ਼ਾਮ ਤੱਕ ਕਿਸਾਨ ਅੰਦੋਲਨ ਦੇ ਮੱਦੇਨਜ਼ਰ 'ਟਰੈਫਿਕ ਡਾਇਵਰਸ਼ਨ ਅਤੇ ਐਡਵਾਈਜ਼ਰੀ' ਜਾਰੀ Friday 24 November 2023 01:59 PM UTC+00 | Tags: aam-aadmi-party breaking-news cm-bhagwant-mann latest-news mohali-police news the-unmute-latest-update traffic-diversion-and-advisory ਐਸ.ਏ.ਐਸ.ਨਗਰ, 24 ਨਵੰਬਰ, 2023: ਐਸਐਸਪੀ ਡਾ: ਸੰਦੀਪ ਗਰਗ ਨੇ ਅੱਜ ਇੱਥੇ ਮੋਹਾਲੀ (Mohali) ਦੀਆਂ ਸੜਕਾਂ ਦੀ ਵਰਤੋਂ ਕਰਨ ਵਾਲੇ ਯਾਤਰੀਆਂ ਲਈ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੇ ਪ੍ਰਸਤਾਵਿਤ ਅੰਦੋਲਨ ਦੇ ਮੱਦੇਨਜ਼ਰ ਸ਼ਹਿਰ ਦੀਆਂ ਸੜਕਾਂ ‘ਤੇ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਜਗਤਪੁਰਾ ਸੈਕਟਰ 48-49 ਟ੍ਰੈਫਿਕ ਲਾਈਟਾਂ ਤੋਂ ਬਾਵਾ ਵਾਈਟ ਹਾਊਸ ਤੱਕ 25 ਨਵੰਬਰ 2023 ਦੀ ਦੁਪਹਿਰ 12 ਵਜੇ ਤੋਂ 28 ਨਵੰਬਰ ਸ਼ਾਮ ਤੱਕ ਆਵਾਜਾਈ ਬੰਦ ਰਹੇਗੀ। ਇਸ ਤੋਂ ਇਲਾਵਾ ਯਾਤਰੀਆਂ ਨੂੰ ਇਨ੍ਹਾਂ ਦਿਨਾਂ ਦੌਰਾਨ ਸ਼ਹਿਰ ਦੀਆਂ ਸੜਕਾਂ ‘ਤੇ ਭਾਰੀ ਵਾਹਨਾਂ ਦੀ ਵਰਤੋਂ ਤੋਂ ਗ਼ੁਰੇਜ਼ ਕਰਨ ਲਈ ਵੀ ਕਿਹਾ ਗਿਆ ਹੈ। ਹੋਰ ਜਾਣਕਾਰੀ ਲਈ ਰੂਟ ਪਲਾਨ ਨਾਲ ਨੱਥੀ ਕੀਤਾ ਗਿਆ ਹੈ। The post ਮੋਹਾਲੀ ਪੁਲਿਸ ਨੇ 25 ਨਵੰਬਰ ਦੁਪਹਿਰ ਤੋਂ 28 ਸ਼ਾਮ ਤੱਕ ਕਿਸਾਨ ਅੰਦੋਲਨ ਦੇ ਮੱਦੇਨਜ਼ਰ 'ਟਰੈਫਿਕ ਡਾਇਵਰਸ਼ਨ ਅਤੇ ਐਡਵਾਈਜ਼ਰੀ' ਜਾਰੀ appeared first on TheUnmute.com - Punjabi News. Tags:
|
ਬਾਗ਼ਬਾਨੀ ਬਣੇਗੀ ਪੰਜਾਬ ਦੇ ਕਿਸਾਨਾਂ ਦਾ ਅਗਲਾ ਟੀਚਾ, ਸਰਕਾਰ ਦੇਵੇਗੀ ਹਰ ਮੱਦਦ: ਚੇਤਨ ਸਿੰਘ ਜੌੜਾਮਾਜਰਾ Friday 24 November 2023 02:47 PM UTC+00 | Tags: breaking-news chetan-singh-jauramajra farmers horticulture latest-news news punjab-news the-unmute-breaking-news the-unmute-punjab the-unmute-punjabi-news ਚੰਡੀਗੜ੍ਹ/ਫ਼ਾਜ਼ਿਲਕਾ, 24 ਨਵੰਬਰ 2023: ਪੰਜਾਬ ਦੇ ਬਾਗ਼ਬਾਨੀ (HORTICULTURE) ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਆਖਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਸਿਟਰਸ ਅਸਟੇਟ ਅਬੋਹਰ ਵਿਖੇ ਕਿਨੂੰ ਬਾਗ਼ਬਾਨਾਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਉਨ੍ਹਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਆਖਿਆ ਕਿ ਸਰਕਾਰ ਕਿੰਨੂ ਬਾਗ਼ਬਾਨਾਂ ਦੀਆਂ ਸਾਰੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰੇਗੀ। ਕੈਬਨਿਟ ਮੰਤਰੀ ਨੇ ਕਿੰਨੂ ਬਾਗ਼ਬਾਨਾਂ ਦੀਆਂ ਮੰਡੀਕਰਨ ਸਬੰਧੀ ਸਮੱਸਿਆਵਾਂ ਬਾਰੇ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਮੌਕੇ ‘ਤੇ ਹੀ ਹਦਾਇਤ ਕੀਤੀ ਕਿ ਮੰਡੀ ਨੂੰ ਸਹੀ ਤਰੀਕੇ ਨਾਲ ਚਲਾਇਆ ਜਾਵੇ ਅਤੇ ਜੇਕਰ ਮੰਡੀ ਵਿੱਚ ਕੋਈ ਪੂਲ ਕਰਕੇ ਕਿਸਾਨਾਂ ਨੂੰ ਉਚਿਤ ਕੀਮਤ ਮਿਲਣ ਵਿੱਚ ਰੁਕਾਵਟ ਪੈਦਾ ਕਰਦਾ ਹੈ ਤਾਂ ਉਸ ਦੇ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨਾਂ ਹਦਾਇਤ ਕੀਤੀ ਕਿ ਕਿੰਨੂ ਮੰਡੀ ਵਿੱਚ ਆਉਣ ਵਾਲੇ ਹਰੇਕ ਕਿਸਾਨ ਨੂੰ ਫ਼ਸਲ ਵਿਕਰੀ ਤੋਂ ਬਾਅਦ ਜੇ-ਫਾਰਮ ਜਾਰੀ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ। ਕੈਬਨਿਟ ਮੰਤਰੀ ਨੇ ਜ਼ਿਲ੍ਹੇ ਦੇ ਬਾਗ਼ਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਮੂਹਾਂ ਵਿੱਚ ਬਾਗ਼ਬਾਨੀ (HORTICULTURE) ਕਰਨ ਅਤੇ ਆਪਣੇ ਫਲਾਂ ਦੀ ਪ੍ਰੋਸੈਸਿੰਗ ਅਤੇ ਮੰਡੀਕਰਨ ਲਈ ਸਾਂਝੇ ਉਪਰਾਲੇ ਕਰਨ ਤਾਂ ਜੋ ਉਨ੍ਹਾਂ ਦੀ ਆਮਦਨ ਵੱਧ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਵਿੱਚ ਸਬਸਿਡੀ ਦੇਣ ਤੋਂ ਇਲਾਵਾ ਹੋਰ ਹਰ ਪ੍ਰਕਾਰ ਦੀ ਸੰਭਵ ਮਦਦ ਕੀਤੀ ਜਾਵੇਗੀ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਸਾਨਾਂ ਨੂੰ ਕਿਹਾ ਕਿ ਬਾਗ਼ਬਾਨੀ ਲਈ ਨਹਿਰੀ ਪਾਣੀ ਬਹੁਤ ਜ਼ਰੂਰੀ ਹੈ ਅਤੇ ਸੂਬਾ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਕਿੰਨੂ ਬਾਗ਼ਬਾਨਾਂ ਨੂੰ ਉਨ੍ਹਾਂ ਦੀ ਜ਼ਰੂਰਤ ਦੇ ਸਮੇਂ ਅਨੁਸਾਰ ਪੂਰਾ ਪਾਣੀ ਨਹਿਰਾਂ ਦੀਆਂ ਟੇਲਾਂ ਤੱਕ ਪਹੁੰਚੇ। ਉਨਾਂ ਕਿਸਾਨਾਂ ਨੂੰ ਵੀ ਸੁਝਾਅ ਦਿੱਤਾ ਕਿ ਉਹ ਬਾਗ਼ਾਂ ਵਿੱਚ ਤੁਪਕਾ ਸਿੰਜਾਈ ਪ੍ਰਣਾਲੀ ਨੂੰ ਅਪਣਾਉਣ ਤਾਂ ਜੋ ਪਾਣੀ ਦੀ ਵੱਧ ਤੋਂ ਵੱਧ ਬੱਚਤ ਕੀਤੀ ਜਾ ਸਕੇ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਕੁਦਰਤੀ ਸਰੋਤ ਬਚ ਸਕਣ। ਉਨ੍ਹਾਂ ਭਰੋਸਾ ਦਿੱਤਾ ਕਿ ਬਾਗ਼ਬਾਨੀ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਦੀ ਮੁੜ ਤੋਂ ਸਮੀਖਿਆ ਕੀਤੀ ਜਾਵੇਗੀ ਤਾਂ ਜੋ ਨਵੀਆਂ ਲੋੜਾਂ ਅਨੁਸਾਰ ਕਿਸਾਨਾਂ ਨੂੰ ਜ਼ਿਆਦਾ ਸਬਸਿਡੀ ਦਿੱਤੀ ਜਾ ਸਕੇ। ਇਸ ਤੋਂ ਬਿਨਾਂ ਨਵੀਆਂ ਜ਼ਰੂਰਤਾਂ ਅਨੁਸਾਰ ਹੋਰ ਸਕੀਮਾਂ ਵੀ ਸ਼ੁਰੂ ਕੀਤੀਆਂ ਜਾਣਗੀਆਂ। ਕੈਬਨਿਟ ਮੰਤਰੀ ਨੇ ਦੱਸਿਆ ਕਿ ਫਲਾਂ ਦੀ ਸਟੋਰੇਜ ਲਈ ਪੰਜਾਬ ਸਰਕਾਰ ਕੋਲਡ ਸਟੋਰ ਬਣਾਉਣ ‘ਤੇ 40 ਫ਼ੀਸਦੀ ਸਬਸਿਡੀ ਦੇ ਰਹੀ ਹੈ ਅਤੇ ਅਜਿਹਾ ਕਰਨ ਨਾਲ ਕਿਸਾਨ ਸਵੈ ਮੰਡੀਕਰਨ ਲਈ ਅੱਗੇ ਆ ਕੇ ਆਪਣੀ ਆਮਦਨ ਵਿੱਚ ਹੋਰ ਵਾਧਾ ਕਰ ਸਕਦੇ ਹਨ। ਉਨ੍ਹਾਂ ਨੇ ਪੰਜਾਬ ਐਗਰੋ ਦੀ ਜੂਸ ਫੈਕਟਰੀ ਦਾ ਵੀ ਜ਼ਿਆਦਾ ਤੋਂ ਜ਼ਿਆਦਾ ਲਾਭ ਕਿਸਾਨਾਂ ਨੂੰ ਦੇਣ ਲਈ ਉਪਰਾਲੇ ਵਿੱਢਣ ਦਾ ਭਰੋਸਾ ਦਿੱਤਾ। ਕੈਬਨਿਟ ਮੰਤਰੀ ਨੇ ਐਲਾਨ ਕੀਤਾ ਕਿ ਕਿੰਨੂ ਦੇ ਬਾਗ਼ਾਂ ਵਿੱਚ ਤੁਪਕਾ ਸਿੰਜਾਈ ਲਈ ਬਣੀਆਂ ਡਿੱਗੀਆਂ ‘ਤੇ ਸੋਲਰ ਪੰਪ ਸਿਸਟਮ ਲਗਾਉਣ ਦੀ ਯੋਜਨਾ ਵੀ ਤਿਆਰ ਕੀਤੀ ਜਾ ਰਹੀ ਹੈ। ਇਸ ਪਿੱਛੋਂ ਉਨ੍ਹਾਂ ਨੇ ਕਿੰਨੂ ਦੇ ਬਾਗ਼ਾਂ ਦਾ ਨਿਰੀਖਣ ਵੀ ਕੀਤਾ ਅਤੇ ਕਿਸਾਨਾਂ ਤੋਂ ਫਸਲ ਦੀ ਸਥਿਤੀ ਬਾਰੇ ਜਾਣਿਆ। ਇਸ ਮੌਕੇ ਕਿਸਾਨਾਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਇਸ ਵਾਰ ਦਿੱਤੇ ਗਏ ਨਿਯਮਿਤ ਅਤੇ ਪੂਰੇ ਨਹਿਰੀ ਪਾਣੀ ਕਾਰਨ ਕਿਨੂੰ ਦੀ ਬੰਪਰ ਫਸਲ ਹੋਈ ਹੈ। ਉਨਾਂ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਡੀਕਰਨ ਸਬੰਧੀ ਸਮੱਸਿਆਵਾਂ ਦਾ ਵੀ ਸਥਾਈ ਹੱਲ ਕੀਤਾ ਜਾਵੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ, ਬਾਗ਼ਬਾਨੀ ਵਿਭਾਗ ਦੇ ਡਾਇਰੈਕਟਰ ਸ਼ੈਲਿੰਦਰ ਕੌਰ, ਸਾਬਕਾ ਵਿਧਾਇਕ ਅਰੁਣ ਨਾਰੰਗ, ਵਧੀਕ ਡਿਪਟੀ ਕਮਿਸ਼ਨਰ ਜਨਰਲ ਰਵਿੰਦਰ ਸਿੰਘ ਅਰੋੜਾ, ਸਹਾਇਕ ਡਾਇਰੈਕਟਰ ਬਾਗ਼ਬਾਨੀ ਜਗਤਾਰ ਸਿੰਘ, ਇੰਦਰਜੀਤ ਸਿੰਘ ਬਜਾਜ, ਸੁਨੀਲ ਸਚਦੇਵਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਅਤੇ ਇਲਾਕੇ ਦੇ ਸੂਝਵਾਨ ਬਾਗ਼ਵਾਨ ਹਾਜ਼ਰ ਸਨ। The post ਬਾਗ਼ਬਾਨੀ ਬਣੇਗੀ ਪੰਜਾਬ ਦੇ ਕਿਸਾਨਾਂ ਦਾ ਅਗਲਾ ਟੀਚਾ, ਸਰਕਾਰ ਦੇਵੇਗੀ ਹਰ ਮੱਦਦ: ਚੇਤਨ ਸਿੰਘ ਜੌੜਾਮਾਜਰਾ appeared first on TheUnmute.com - Punjabi News. Tags:
|
ਘੱਟ ਗਿਣਤੀ ਕਮਿਸ਼ਨ ਨੇ ਕ੍ਰਿਸਮਸ ਦੇ ਤਿਉਹਾਰ ਦੇ ਮੱਦੇਨਜ਼ਰ ਚਰਚਾਂ ਦੀ ਸੁਰੱਖਿਆ ਲਈ ਡੀ.ਜੀ.ਪੀ. ਨਾਲ ਕੀਤੀ ਬੈਠਕ Friday 24 November 2023 02:50 PM UTC+00 | Tags: breaking-news christmas festival news punjab-news the-unmute-breaking-news ਚੰਡੀਗੜ੍ਹ, 24 ਨਵੰਬਰ 2023: ਪੰਜਾਬ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਡਾ. ਸੁਭਾਸ਼ ਥੋਬਾ ਨੇ ਡੀ.ਜੀ.ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨਾਲ ਅੱਜ ਆਉਣ ਵਾਲੇ ਕ੍ਰਿਸਮਿਸ (CHRISTMAS) ਦੇ ਪਵਿੱਤਰ ਤਿਉਹਾਰ ਅਤੇ ਇਸ ਸਬੰਧੀ ਕੱਢੀਆਂ ਜਾਣ ਵਾਲੀਆਂ ਸ਼ੋਭਾ ਯਾਤਰਾਵਾਂ ਦੀ ਸੁਰੱਖਿਆ ਲਈ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ। ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਡਾ. ਸੁਭਾਸ਼ ਥੋਬਾ ਨੇ ਮੀਟਿੰਗ ਦੌਰਾਨ ਕਿਹਾ ਕਿ ਕ੍ਰਿਸਮਿਸ (CHRISTMAS) ਦਾ ਪਵਿੱਤਰ ਤਿਉਹਾਰ ਸਾਰਿਆਂ ਲਈ ਬਹੁਤ ਮਹੱਤਵਪੂਰਨ ਹੈ। ਇਸ ਤਿਉਹਾਰ ਦੇ ਮੱਦੇਨਜ਼ਰ ਪੁਲਿਸ ਵਿਭਾਗ ਨੂੰ ਸੂਬੇ ਭਰ ਵਿੱਚ ਚਰਚਾਂ ਦੇ ਆਲੇ-ਦੁਆਲੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨੇ ਚਾਹੀਦੇ ਹਨ। ਇਸ ਤੋਂ ਇਲਾਵਾ ਕ੍ਰਿਸਮਿਸ ਮੌਕੇ ਕੱਢੀਆਂ ਜਾਣ ਵਾਲੀਆਂ ਸ਼ੋਭਾ ਯਾਤਰਾਵਾਂ ਵਿੱਚ ਵੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਕ੍ਰਿਸਚੀਅਨ ਭਾਈਚਾਰੇ ਨਾਲ ਮਾੜੇ ਅਨਸਰਾਂ ਵੱਲੋਂ ਕਈ ਅਪਰਾਧਿਕ ਘਟਨਾਵਾਂ ਨੂੰ ਅੰਜਾਮ ਦਿੱਤਾ ਗਿਆ ਸੀ, ਜਿਸ ਦੇ ਮੱਦੇਨਜਰ ਸੁਰੱਖਿਆ ਦੇ ਮਜ਼ਬੂਤ ਪ੍ਰਬੰਧ ਕੀਤੇ ਜਾਣੇ ਲੋੜੀਂਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਵਿੱਚ ਵਾਪਰੇ ਇੱਕ ਮਾਮਲੇ ਨਾਲ ਮਸੀਹ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਸੀ। ਇਸ ਦੌਰਾਨ ਡੀ.ਜੀ.ਪੀ. ਨੇ ਮੀਟਿੰਗ ਦੌਰਾਨ ਵਿਸ਼ਵਾਸ ਦਿਵਾਇਆ ਕਿ ਕ੍ਰਿਸਮਿਸ ਮੌਕੇ ਚਰਚ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇਗਾ। ਈਸਾਈ ਭਾਈਚਾਰੇ ਨਾਲ ਸਬੰਧਤ ਸਾਰੇ ਲੰਬਿਤ ਪਏ ਕੇਸਾਂ ਦਾ ਵੀ ਜਲਦੀ ਨਿਪਟਾਰਾ ਕਰ ਦਿੱਤਾ ਜਾਵੇਗਾ। ਇਸ ਮੌਕੇ ਪ੍ਰੋਫੈਸਰ ਇਮਾਨੁਅਲ ਨਹਰ, ਜੌਹਨ ਕੋਟਲੀ, ਬਲਦੇਵ ਰੰਧਾਵਾ ਆਦਿ ਵੀ ਹਾਜ਼ਰ ਸਨ। The post ਘੱਟ ਗਿਣਤੀ ਕਮਿਸ਼ਨ ਨੇ ਕ੍ਰਿਸਮਸ ਦੇ ਤਿਉਹਾਰ ਦੇ ਮੱਦੇਨਜ਼ਰ ਚਰਚਾਂ ਦੀ ਸੁਰੱਖਿਆ ਲਈ ਡੀ.ਜੀ.ਪੀ. ਨਾਲ ਕੀਤੀ ਬੈਠਕ appeared first on TheUnmute.com - Punjabi News. Tags:
|
ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ, ਉਸਦੇ ਭਰਾ, ਪਿਤਾ ਅਤੇ ਨਿੱਜੀ ਏਜੰਟ ਖਿਲਾਫ਼ 34.70 ਲੱਖ ਰੁਪਏ ਰਿਸ਼ਵਤ ਲੈਣ ਦਾ ਕੇਸ ਦਰਜ Friday 24 November 2023 02:53 PM UTC+00 | Tags: aam-aadmi-party breaking-news bribe corruption-case punjab-government punjab-police the-unmute-breaking-news vigilance vigilance-bureau ਚੰਡੀਗੜ੍ਹ, 24 ਨਵੰਬਰ 2023: ਪੰਜਾਬ ਵਿਜੀਲੈਂਸ (VIGILANCE) ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਪੀਰੂਬੰਦਾ, ਪੂਰਬੀ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਗੁਰਵਿੰਦਰ ਸਿੰਘ ਅਤੇ ਉਸ ਦੇ ਨਿੱਜੀ ਏਜੰਟ ਨਿੱਕੂ ਵਿਰੁੱਧ 34.70 ਲੱਖ ਰੁਪਏ ਰਿਸ਼ਵਤ ਲੈਣ ਲਈ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਕੇਸ ‘ਚ ਪਟਵਾਰੀ ਦੇ ਭਰਾ ਅਤੇ ਪਿਤਾ ਨੂੰ ਵੀ ਰਿਸ਼ਵਤ ਲੈਣ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਸ਼ਾਮਲ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਬੱਬੂ ਤੰਵਰ ਵਾਸੀ ਕਸਬਾ ਰਾਮਪੁਰਾ ਫੂਲ, ਜ਼ਿਲ੍ਹਾ ਬਠਿੰਡਾ ਨੇ ਉਕਤ ਪਟਵਾਰੀ ਅਤੇ ਉਸ ਦੇ ਪ੍ਰਾਈਵੇਟ ਏਜੰਟ ਖਿਲਾਫ਼ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਸ਼ਿਕਾਇਤ ਵਿੱਚ ਦੋਸ਼ ਲਗਾਇਆ ਕਿ ਉਕਤ ਦੋਵਾਂ ਮੁਲਜ਼ਮਾਂ ਨੇ ਸਾਲ 1994 ਵਿੱਚ ਰਜਿਸਟਰੀ ਹੋਈ ਆਪਣੇ ਪਿਤਾ ਦੀ ਜਾਇਦਾਦ ਦਾ ਇੰਤਕਾਲ ਮਨਜ਼ੂਰ ਕਰਾਉਣ ਬਦਲੇ 40,000 ਰੁਪਏ ਦੀ ਰਿਸ਼ਵਤ ਲਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ (VIGILANCE) ਬਿਊਰੋ ਰੇਂਜ ਲੁਧਿਆਣਾ ਦੀ ਟੀਮ ਵੱਲੋਂ ਆਨਲਾਈਨ ਸ਼ਿਕਾਇਤ ਦੀ ਪੜਤਾਲ ਕੀਤੀ ਗਈ ਜਿਸ ਦੌਰਾਨ ਸਾਹਮਣੇ ਆਇਆ ਕਿ ਉਕਤ ਪਟਵਾਰੀ, ਉਸਦੇ ਏਜੰਟ ਨਿੱਕੂ, ਪਿਤਾ ਪਰਮਜੀਤ ਸਿੰਘ ਅਤੇ ਉਕਤ ਪਟਵਾਰੀ ਦੇ ਭਰਾ ਨੇ ਆਪਸ ਵਿੱਚ ਮਿਲੀਭੁਗਤ ਕਰਕੇ ਉਸਦੇ ਪਿਤਾ ਦੀ ਲੁਧਿਆਣਾ ਦੇ ਬੱਸ ਸਟੈਂਡ ਨੇੜੇ ਸਥਿਤ ਜਾਇਦਾਦ ਦੇ ਇੰਤਕਾਲ ਨੂੰ ਮਨਜ਼ੂਰੀ ਦੇਣ ਬਦਲੇ ਵੱਖ-ਵੱਖ ਸਮਿਆਂ 'ਤੇ ਚਾਰ ਵਾਰੀ 'ਚ ਕੁੱਲ 27,50,000 ਰੁਪਏ ਰਿਸ਼ਵਤ ਲਈ ਹੈ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਉਂਦਿਆਂ ਕਿਹਾ ਕਿ ਉਕਤ ਪਟਵਾਰੀ ਅਤੇ ਉਸ ਦੇ ਏਜੰਟ ਨਿੱਕੂ ਨੇ ਉਸ ਤੋਂ ਸਮਾਰਟ ਘੜੀਆਂ ਸਮੇਤ ਦੋ 'ਆਈ-ਫੋਨ' ਅਤੇ 3 ਲੱਖ ਰੁਪਏ ਕੀਮਤ ਵਾਲੀਆਂ ਪਾਕਿਸਤਾਨੀ ਜੁੱਤੀਆਂ ਖਰੀਦਣ ਲਈ 3,40,000 ਰੁਪਏ ਵੀ ਲਏ ਸਨ। ਇਸ ਤੋਂ ਇਲਾਵਾ ਸ਼ਿਕਾਇਤਕਰਤਾ ਵੱਲੋਂ ਉਕਤ ਪਟਵਾਰੀ ਦੇ ਵਿਚੋਲੀਏ ਨਿੱਕੂ ਦੀ ਜਨਮ ਦਿਨ ਪਾਰਟੀ ਮੌਕੇ ਵੀ 80,000 ਰੁਪਏ ਖਰਚ ਕੀਤੇ ਸਨ। ਬੁਲਾਰੇ ਨੇ ਦੱਸਿਆ ਕਿ ਤਫ਼ਤੀਸ਼ ਮੁਤਾਬਕ ਉਕਤ ਪਟਵਾਰੀ ਨੇ ਨਾ ਤਾਂ ਇਸ ਜਾਇਦਾਦ ਦਾ ਇੰਤਕਾਲ ਦਰਜ ਕੀਤਾ ਅਤੇ ਨਾ ਹੀ ਸ਼ਿਕਾਇਤਕਰਤਾ ਤੋਂ ਪ੍ਰਾਪਤ ਕੀਤੀ ਰਕਮ ਵਾਪਸ ਕੀਤੀ, ਜਿਸ ਤੋਂ ਸਿੱਧ ਹੁੰਦਾ ਹੈ ਕਿ ਦੋਵਾਂ ਮੁਲਜ਼ਮਾਂ ਨੇ ਰਿਸ਼ਵਤ ਲੈ ਕੇ ਵੀ ਉਸ ਨਾਲ ਠੱਗੀ ਕੀਤੀ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਪਟਵਾਰੀ ਗੁਰਵਿੰਦਰ ਸਿੰਘ, ਉਸਦੇ ਸਾਥੀ ਨਿੱਕੂ ਸਮੇਤ ਪਟਵਾਰੀ ਦੇ ਭਰਾ ਅਤੇ ਪਿਤਾ ਨੂੰ ਰਿਸ਼ਵਤ ਮੰਗਣ ਅਤੇ ਲੈਣ ਅਤੇ ਆਪਸੀ ਮਿਲੀਭੁਗਤ ਨਾਲ ਸਾਜ਼ਿਸ਼ ਰਚਣ ਵਿੱਚ ਦੋਸ਼ੀ ਪਾਉਂਦਿਆਂ, ਇਨ੍ਹਾਂ 'ਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ 7-ਏ ਅਤੇ ਆਈ.ਪੀ.ਸੀ. ਦੀ ਧਾਰਾ 420, 120-ਬੀ ਦੇ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਐਫ.ਆਈ.ਆਰ. ਨੰਬਰ 29 ਮਿਤੀ 24-11-2023 ਨੂੰ ਮੁਕੱਦਮਾ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਪੁੱਛਗਿੱਛ 'ਚ ਸ਼ਾਮਿਲ ਹੋਣ ਲਈ ਨਹੀਂ ਆਏ ਅਤੇ ਇਸ ਮਾਮਲੇ 'ਚ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਯਤਨ ਕੀਤੇ ਜਾ ਰਹੇ ਹਨ। The post ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ, ਉਸਦੇ ਭਰਾ, ਪਿਤਾ ਅਤੇ ਨਿੱਜੀ ਏਜੰਟ ਖਿਲਾਫ਼ 34.70 ਲੱਖ ਰੁਪਏ ਰਿਸ਼ਵਤ ਲੈਣ ਦਾ ਕੇਸ ਦਰਜ appeared first on TheUnmute.com - Punjabi News. Tags:
|
ਮੁੰਬਈ ਇੰਡੀਅਨਜ਼ 'ਚ ਵਾਪਸ ਆ ਸਕਦੇ ਹਨ ਹਾਰਦਿਕ ਪੰਡਯਾ, ਸ਼ੁਭਮਨ ਗਿੱਲ ਨੂੰ ਮਿਲੇਗੀ ਗੁਜਰਾਤ ਟਾਈਟਨਸ ਦੀ ਕਮਾਨ ? Friday 24 November 2023 03:06 PM UTC+00 | Tags: breaking-news gujarat-titans ipl mumbai-indians news shubman-gill ਚੰਡੀਗੜ੍ਹ, 24 ਨਵੰਬਰ 2023: ਇੰਡੀਅਨ ਪ੍ਰੀਮੀਅਰ ਲੀਗ (IPL) ਨਾਲ ਜੁੜੀਆਂ ਵੱਡੀਆਂ ਖਬਰਾਂ ਆ ਰਹੀਆਂ ਹਨ। ਗੁਜਰਾਤ ਟਾਈਟਨਸ ਨੇ ਕਪਤਾਨ ਹਾਰਦਿਕ ਪੰਡਯਾ (Hardik Pandya) ਨੂੰ ਰਿਲੀਜ਼ ਕਰਨ ਦਾ ਫੈਸਲਾ ਕੀਤਾ ਹੈ। ਹਾਰਦਿਕ ਫਿਰ ਤੋਂ ਆਪਣੀ ਪੁਰਾਣੀ ਟੀਮ ਮੁੰਬਈ ਇੰਡੀਅਨਜ਼ ‘ਚ ਵਾਪਸੀ ਕਰ ਸਕਦੇ ਹਨ । ਸ਼ੁਭਮਨ ਗਿੱਲ ਨੂੰ ਗੁਜਰਾਤ ਟਾਈਟਨਸ ਦੀ ਕਮਾਨ ਸੌਂਪੀ ਜਾ ਸਕਦੀ ਹੈ। ਸੂਤਰਾਂ ਮੁਤਾਬਕ ਹਾਰਦਿਕ ਪੰਡਯਾ (Hardik Pandya) ਦੀ ਅਦਲਾ-ਬਦਲੀ ਮੁੰਬਈ ਇੰਡੀਅਨਜ਼ ਦੇ ਖਿਡਾਰੀ ਨਾਲ ਕੀਤੀ ਗਈ ਹੈ। ਹਾਲਾਂਕਿ ਇਹ ਖਿਡਾਰੀ ਕੌਣ ਹੈ, ਇਸ ਬਾਰੇ ਅਜੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪਹਿਲਾਂ ਦੱਸਿਆ ਜਾ ਰਿਹਾ ਸੀ ਕਿ ਮੁੰਬਈ ਦੇ ਕਪਤਾਨ ਰੋਹਿਤ ਸ਼ਰਮਾ ਗੁਜਰਾਤ ਆ ਸਕਦੇ ਹਨ ਅਤੇ ਹਾਰਦਿਕ ਮੁੰਬਈ ਦੀ ਕਪਤਾਨੀ ਕਰਨਗੇ। ਇਹ ਖ਼ਬਰ ਵੀ ਆ ਰਹੀ ਸੀ ਕਿ ਹਾਰਦਿਕ ਨੂੰ ਇੰਗਲੈਂਡ ਦੇ ਤੇਜ਼ ਗੇਂਦਬਾਜ਼ ਜੋਫਰਾ ਆਰਚਰ ਨਾਲ ਬਦਲਿਆ ਜਾਵੇਗਾ। ਗੁਜਰਾਤ ਟਾਈਟਨਸ ਦੀ ਟੀਮ ਨੇ 2022 ਸੀਜ਼ਨ ਵਿੱਚ ਪਹਿਲੀ ਵਾਰ ਆਈ.ਪੀ.ਐਲ. ਟੀਮ ਨੇ ਹਾਰਦਿਕ ਦੀ ਕਪਤਾਨੀ ਵਿੱਚ ਪਹਿਲੇ ਸੀਜ਼ਨ ਵਿੱਚ ਹੀ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ ਸੀ। ਗੁਜਰਾਤ ਦੀ ਟੀਮ 2023 ਦੇ ਸੀਜ਼ਨ ਵਿੱਚ ਵੀ ਫਾਈਨਲ ਵਿੱਚ ਪਹੁੰਚੀ ਸੀ, ਜਿੱਥੇ ਉਹ ਚੇਨਈ ਸੁਪਰ ਕਿੰਗਜ਼ ਤੋਂ ਹਾਰ ਗਈ ਸੀ। The post ਮੁੰਬਈ ਇੰਡੀਅਨਜ਼ ‘ਚ ਵਾਪਸ ਆ ਸਕਦੇ ਹਨ ਹਾਰਦਿਕ ਪੰਡਯਾ, ਸ਼ੁਭਮਨ ਗਿੱਲ ਨੂੰ ਮਿਲੇਗੀ ਗੁਜਰਾਤ ਟਾਈਟਨਸ ਦੀ ਕਮਾਨ ? appeared first on TheUnmute.com - Punjabi News. Tags:
|
9 ਦਸੰਬਰ ਨੂੰ ਮਹਿਲਾ ਪ੍ਰੀਮੀਅਰ ਲੀਗ ਲਈ ਖਿਡਾਰਨਾਂ ਦੀ ਨਿਲਾਮੀ, ਪਿਛਲੀ ਵਾਰ ਸਮ੍ਰਿਤੀ ਮੰਧਾਨਾ ਸਭ ਤੋਂ ਮਹਿੰਗੀ ਖਿਡਾਰਨ ਰਹੀ Friday 24 November 2023 03:12 PM UTC+00 | Tags: breaking-news smriti-mandhana womens-premier-league wpl ਚੰਡੀਗੜ੍ਹ, 24 ਨਵੰਬਰ 2023: ਮਹਿਲਾ ਪ੍ਰੀਮੀਅਰ ਲੀਗ (WPL) ਦੀ ਨਿਲਾਮੀ 9 ਦਸੰਬਰ ਨੂੰ ਮੁੰਬਈ ਵਿੱਚ ਹੋਵੇਗੀ। ਇਸ ਦੀਆਂ ਸਾਰੀਆਂ 5 ਟੀਮਾਂ ਨੇ ਆਪਣੀ ਰਿਟੇਨਸ਼ਨ ਲਿਸਟ ਵੀ ਜਾਰੀ ਕਰ ਦਿੱਤੀ ਹੈ। ਬੀਸੀਸੀਆਈ (ਭਾਰਤੀ ਕ੍ਰਿਕਟ ਕੰਟਰੋਲ ਬੋਰਡ) ਨੇ ਸ਼ੁੱਕਰਵਾਰ, 24 ਨਵੰਬਰ ਨੂੰ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਇਹ ਜਾਣਕਾਰੀ ਦਿੱਤੀ। ਟੂਰਨਾਮੈਂਟ ਦਾ ਪਹਿਲਾ ਐਡੀਸ਼ਨ ਮਾਰਚ 2023 ਵਿੱਚ ਖੇਡਿਆ ਗਿਆ ਸੀ। ਗੁਜਰਾਤ ਜਾਇੰਟਸ ਸਭ ਤੋਂ ਵੱਧ ਪਰਸ (5.95 ਕਰੋੜ ਰੁਪਏ) ਦੇ ਨਾਲ ਨਿਲਾਮੀ ਵਿੱਚ ਸ਼ਾਮਲ ਹੋਵੇਗਾ, ਜਦੋਂ ਕਿ ਮੁੰਬਈ ਇੰਡੀਅਨਜ਼ ਕੋਲ ਪੰਜ ਫਰੈਂਚਾਇਜ਼ੀ ਵਿੱਚੋਂ ਸਭ ਤੋਂ ਛੋਟਾ ਪਰਸ (2.1 ਕਰੋੜ ਰੁਪਏ) ਹੋਵੇਗਾ। ਸਮ੍ਰਿਤੀ ਮੰਧਾਨਾ ਪਹਿਲੇ ਸੀਜ਼ਨ (WPL) ਦੀ ਨਿਲਾਮੀ ਵਿੱਚ ਸਭ ਤੋਂ ਵੱਧ ਕਮਾਈ ਕਰਨ ਵਾਲੀ ਖਿਡਾਰਨ ਬਣੀ। ਉਨ੍ਹਾਂ ਨੂੰ ਰਾਇਲ ਚੈਲੰਜਰਜ਼ ਬੈਂਗਲੁਰੂ ਨੇ 3.4 ਕਰੋੜ ਰੁਪਏ ‘ਚ ਆਪਣੀ ਟੀਮ ‘ਚ ਸ਼ਾਮਲ ਕੀਤਾ ਸੀ। ਉਨ੍ਹਾਂ ਤੋਂ ਇਲਾਵਾ ਐਸ਼ਲੇ ਗਾਰਡਨਰ, ਨੈਟ ਸਾਇਵਰ-ਬਰੰਟ ਅਤੇ ਬੈਥ ਮੂਨੀ ਸ਼ਾਮਲ ਸਨ, ਜਿਨ੍ਹਾਂ ਨੂੰ ਸਭ ਤੋਂ ਵੱਧ ਬੋਲੀ ਲਗਾਉਣ ਵਾਲੀ ਟੀਮ ਵਿੱਚ ਸ਼ਾਮਲ ਕੀਤਾ ਗਿਆ ਸੀ। WPL ਦੇ ਪਹਿਲੇ ਸੀਜ਼ਨ ਵਿੱਚ ਮੁੰਬਈ ਇੰਡੀਅਨਜ਼ ਨੇ ਜਿੱਤ ਦਰਜ ਕੀਤੀ ਸੀ ਅਤੇ ਕਈ ਸਖ਼ਤ ਮੈਚਾਂ ਤੋਂ ਬਾਅਦ ਖ਼ਿਤਾਬ ਜਿੱਤਿਆ ਸੀ। 26 ਮਾਰਚ ਨੂੰ ਖੇਡਿਆ ਗਿਆ ਫਾਈਨਲ ਇੱਕ ਰੋਮਾਂਚਕ ਮੈਚ ਸੀ, ਜਿੱਥੇ ਮੁੰਬਈ ਇੰਡੀਅਨਜ਼ ਨੇ ਦਿੱਲੀ ਕੈਪੀਟਲਜ਼ ਨੂੰ ਹਰਾ ਕੇ ਤਿੰਨ ਗੇਂਦਾਂ ਬਾਕੀ ਰਹਿੰਦਿਆਂ ਸੱਤ ਵਿਕਟਾਂ ਨਾਲ ਜਿੱਤ ਦਰਜ ਕੀਤੀ। The post 9 ਦਸੰਬਰ ਨੂੰ ਮਹਿਲਾ ਪ੍ਰੀਮੀਅਰ ਲੀਗ ਲਈ ਖਿਡਾਰਨਾਂ ਦੀ ਨਿਲਾਮੀ, ਪਿਛਲੀ ਵਾਰ ਸਮ੍ਰਿਤੀ ਮੰਧਾਨਾ ਸਭ ਤੋਂ ਮਹਿੰਗੀ ਖਿਡਾਰਨ ਰਹੀ appeared first on TheUnmute.com - Punjabi News. Tags:
|
ਦਿੱਲੀ ਸ਼ਰਾਬ ਨੀਤੀ ਮਾਮਲਾ: ਅਦਾਲਤ ਨੇ MP ਸੰਜੇ ਸਿੰਘ ਦੀ ਨਿਆਂਇਕ ਹਿਰਾਸਤ 4 ਦਸੰਬਰ ਤੱਕ ਵਧਾਈ Friday 24 November 2023 03:19 PM UTC+00 | Tags: aam-aadmi-party arvind-kejriwal breaking-news delhi-liquor-scam-case latest-news mp-sanjay-singh news sanjay-singh the-unmute-breaking-news ਚੰਡੀਗੜ੍ਹ, 24 ਨਵੰਬਰ 2023: ਕਥਿਤ ਦਿੱਲੀ ਸ਼ਰਾਬ ਘਪਲੇ ਮਾਮਲੇ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਜੇ ਸਿੰਘ (MP Sanjay Singh) 4 ਦਸੰਬਰ ਤੱਕ ਜੇਲ੍ਹ ਵਿੱਚ ਰਹਿਣਗੇ। ਵਿਸ਼ੇਸ਼ ਜੱਜ ਐਮਕੇ ਨਾਗਪਾਲ ਨੇ ਉਨ੍ਹਾਂ ਦੀ ਨਿਆਂਇਕ ਹਿਰਾਸਤ 4 ਦਸੰਬਰ ਤੱਕ ਵਧਾ ਦਿੱਤੀ ਹੈ। ਇਸ ਦੇ ਨਾਲ ਹੀ ਸੰਜੇ ਦੇ ਵਕੀਲ ਮੁਹੰਮਦ ਇਰਸ਼ਾਦ ਨੇ ਦੱਸਿਆ ਕਿ ਸੰਜੇ ਦੀ ਜ਼ਮਾਨਤ ਲਈ ਰਾਊਸ ਐਵੇਨਿਊ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ‘ਤੇ 25 ਨਵੰਬਰ ਸ਼ਨੀਵਾਰ ਨੂੰ ਸੁਣਵਾਈ ਹੋ ਸਕਦੀ ਹੈ। ਇਸ ਤੋਂ ਪਹਿਲਾਂ ਸੰਜੇ (MP Sanjay Singh) ਨੂੰ 10 ਨਵੰਬਰ ਨੂੰ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਜਿੱਥੇ ਉਸ ਦੀ ਹਿਰਾਸਤ 24 ਨਵੰਬਰ ਤੱਕ ਵਧਾ ਦਿੱਤੀ ਗਈ। ਕਥਿਤ ਦਿੱਲੀ ਸ਼ਰਾਬ ਘਪਲੇ ਮਾਮਲੇ ਵਿੱਚ ਸੰਜੇ ਸਿੰਘ 52 ਦਿਨਾਂ ਤੋਂ ਹਿਰਾਸਤ ਵਿੱਚ ਹਨ। ਈਡੀ ਨੇ 4 ਅਕਤੂਬਰ ਨੂੰ ਸੰਜੇ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ। The post ਦਿੱਲੀ ਸ਼ਰਾਬ ਨੀਤੀ ਮਾਮਲਾ: ਅਦਾਲਤ ਨੇ MP ਸੰਜੇ ਸਿੰਘ ਦੀ ਨਿਆਂਇਕ ਹਿਰਾਸਤ 4 ਦਸੰਬਰ ਤੱਕ ਵਧਾਈ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest