TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਪਤਨੀ ਦੇ ਸਟੱਡੀ ਵੀਜ਼ਾ 'ਤੇ ਕੈਨੇਡਾ ਜਾਣ 'ਤੇ 35 ਦਿਨਾਂ ਬਾਅਦ ਆਇਆ ਦਿਲਪ੍ਰੀਤ ਸਿੰਘ ਦਾ ਸਪਾਊਸ ਵੀਜ਼ਾ Wednesday 29 November 2023 05:31 AM UTC+00 | Tags: breaking-news canada canada-visa latest news spouse-visa ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨਮੋਗਾ, 29 ਨਵੰਬਰ 2023: ਕੌਰ ਇੰਮੀਗ੍ਰੇਸ਼ਨ ਨੇ ਵਾਸੀ ਮਦਪੁਰ , ਖੰਨਾ, ਜ਼ਿਲ੍ਹਾ ਲੁਧਿਆਣਾ ਦੇ ਦਿਲਪ੍ਰੀਤ ਸਿੰਘ ਦਾ ਸਪਾਊਸ ਵੀਜ਼ਾ (Spouse Visa) 35 ਦਿਨਾਂ ਵਿੱਚ ਮਨਜ਼ੂਰ ਕਰਵਾਇਆ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਦਿਲਪ੍ਰੀਤ ਸਿੰਘ ਦੀ ਪਤਨੀ ਜਸ਼ਨਪ੍ਰੀਤ ਕੌਰ ਤਾਰੀਕ 27 ਅਗਸਤ ਨੂੰ ਸਤੰਬਰ 2023 ਇਨਟੇਕ ਲਈ ਸਟੱਡੀ ਵੀਜ਼ਾ ਤੇ ਕੈਨੇਡਾ ਗਈ । ਕੌਰ ਇੰਮੀਗ੍ਰੇਸ਼ਨ ਨੇ ਦਿਲਪ੍ਰੀਤ ਸਿੰਘ ਦੀ ਫਾਈਲ ਉਸਦੀ ਪਤਨੀ ਦੇ ਇੱਥੇ ਹੁੰਦਿਆਂ ਹੀ ਤਿਆਰ ਕਰਕੇ ਅਪਲਾਈ ਕੀਤੀ ਤੇ 35 ਦਿਨਾਂ 'ਚ ਵੀਜ਼ਾ (Spouse Visa) ਆ ਗਿਆ। ਇਸ ਮੌਕੇ ਦਿਲਪ੍ਰੀਤ ਸਿੰਘ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ । ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ | ਮੋਗਾ ਬਰਾਂਚ: 96926-00084, 96927-00084, 96928-00084 The post ਪਤਨੀ ਦੇ ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ‘ਤੇ 35 ਦਿਨਾਂ ਬਾਅਦ ਆਇਆ ਦਿਲਪ੍ਰੀਤ ਸਿੰਘ ਦਾ ਸਪਾਊਸ ਵੀਜ਼ਾ appeared first on TheUnmute.com - Punjabi News. Tags:
|
ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦਾ ਅੱਜ ਆਖ਼ਰੀ ਦਿਨ, ਪੰਜਾਬ ਸਰਕਾਰ ਪੇਸ਼ ਕਰੇਗੀ ਤਿੰਨ ਅਹਿਮ ਬਿੱਲ Wednesday 29 November 2023 05:43 AM UTC+00 | Tags: aam-aadmi-party breaking-news cm-bhagwant-mann important-bills kultar-singh-sandhawan latest-news money-bill news punjab-government punjab-vidhan-sabha the-unmute-breaking-news ਚੰਡੀਗੜ੍ਹ, 29 ਨਵੰਬਰ 2023: ਪੰਜਾਬ ਵਿਧਾਨ ਸਭਾ (Punjab Vidhan Sabha) ਦੇ ਸਰਦ ਰੁੱਤ ਇਜਲਾਸ ਦਾ ਆਖ਼ਰੀ ਦਿਨ ਹੈ | ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਦੀ ਕਾਰਵਾਈ ਪ੍ਰਸ਼ਨ-ਉੱਤਰ ਦੌਰ ਨਾਲ ਸ਼ੁਰੂ ਕੀਤੀ ਗਈ | ਕੱਲ੍ਹ ਪੰਜਾਬ ਸਰਕਾਰ ਵੱਲੋਂ ਦੋ ਮਨੀ ਬਿੱਲ ਪੇਸ਼ ਕੀਤੇ ਗਏ ਸਨ। ਜਿਸ ਤੋਂ ਬਾਅਦ ਸੀਐਮ ਭਗਵੰਤ ਮਾਨ ਨੇ ਸਪੱਸ਼ਟ ਕੀਤਾ ਕਿ ਅੱਜ ਬੁੱਧਵਾਰ ਨੂੰ ਤਿੰਨ ਬਿੱਲ ਪੇਸ਼ ਕੀਤੇ ਜਾਣਗੇ। ਬੀਤੇ ਦਿਨ ਵਿਧਾਨ ਸਭਾ ਇਜਲਾਸ (Punjab Vidhan Sabha) ਦੌਰਾਨ ਦੋ ਮਹੱਤਵਪੂਰਨ ਵਿੱਤ ਬਿੱਲਾਂ — ਗੁੱਡਜ਼ ਐਂਡ ਸਰਵਿਸਿਜ਼ ਟੈਕਸ (ਸੋਧ) ਬਿੱਲ, 2023 ਅਤੇ ਪੰਜਾਬ ਵਿੱਤੀ ਜ਼ਿੰਮੇਵਾਰੀ ਅਤੇ ਬਜਟ ਪ੍ਰਬੰਧਨ (ਸੋਧ) ਬਿੱਲ, 2023 — ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਇਨ੍ਹਾਂ ਦੋਵੇਂ ਬਿੱਲਾਂ ਨੂੰ ਮਾਨਯੋਗ ਰਾਜਪਾਲ, ਪੰਜਾਬ ਦੀ ਅਗਾਊਂ ਪ੍ਰਵਾਨਗੀ ਤੋਂ ਬਾਅਦ ਪਾਸ ਕੀਤਾ ਗਿਆ। The post ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦਾ ਅੱਜ ਆਖ਼ਰੀ ਦਿਨ, ਪੰਜਾਬ ਸਰਕਾਰ ਪੇਸ਼ ਕਰੇਗੀ ਤਿੰਨ ਅਹਿਮ ਬਿੱਲ appeared first on TheUnmute.com - Punjabi News. Tags:
|
ਸਿਲਕਿਆਰਾ ਸੁਰੰਗ ਤੋਂ ਬਚਾਏ 41 ਮਜ਼ਦੂਰਾਂ ਦਾ ਕਮਿਊਨਿਟੀ ਹੈਲਥ ਸੈਂਟਰ ਵਿਖੇ ਚੱਲ ਰਿਹੈ ਮੈਡੀਕਲ ਚੈਕਅੱਪ Wednesday 29 November 2023 06:06 AM UTC+00 | Tags: breaking-news community-health-center latest-news news rescue silkyara-tunnel tunnel-rescue ਚੰਡੀਗੜ੍ਹ, 29 ਨਵੰਬਰ 2023: ਉੱਤਰਾਖੰਡ ਦੀ ਸਿਲਕਿਆਰਾ ਸੁਰੰਗ (Silkyara tunnel) ਵਿੱਚ ਫਸੇ ਸਾਰੇ 41 ਮਜ਼ਦੂਰਾਂ ਨੂੰ 16 ਦਿਨਾਂ ਬਾਅਦ ਮੰਗਲਵਾਰ ਰਾਤ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਸੁਰੰਗ ਤੋਂ ਬਚਾਏ ਜਾਣ ਤੋਂ ਬਾਅਦ ਸਾਰੇ ਮਜ਼ਦੂਰਾਂ ਨੂੰ ਕਮਿਊਨਿਟੀ ਹੈਲਥ ਸੈਂਟਰ ‘ਚ ਰੱਖਿਆ ਗਿਆ ਹੈ। ਜਿੱਥੇ ਸਾਰੇ ਮਜ਼ਦੂਰਾਂ ਦੀ ਮੈਡੀਕਲ ਜਾਂਚ ਕੀਤੀ ਜਾ ਰਹੀ ਹੈ। ਇਹ ਸਾਰੇ ਮਜ਼ਦੂਰ 12 ਨਵੰਬਰ ਦੀ ਦੀਵਾਲੀ ਦੀ ਰਾਤ ਨੂੰ ਸੁਰੰਗ ਦਾ ਇੱਕ ਹਿੱਸਾ ਡਿੱਗਣ ਕਾਰਨ ਫਸ ਗਏ ਸਨ। ਜਿਸ ਤੋਂ ਬਾਅਦ ਐਨਡੀਆਰਐਫ ਸਮੇਤ ਹੋਰ ਬਚਾਅ ਟੀਮਾਂ ਉਨ੍ਹਾਂ ਨੂੰ ਬਚਾਉਣ ਵਿੱਚ ਜੁਟ ਗਈਆਂ ਅਤੇ 17 ਦਿਨਾਂ ਦੀ ਸਖ਼ਤ ਮਿਹਨਤ ਤੋਂ ਬਾਅਦ ਸਾਰੇ ਮਜ਼ਦੂਰਾਂ ਨੂੰ ਬਚਾਇਆ ਗਿਆ। ਬਾਹਰ ਆ ਕੇ ਇਹ ਸਾਰੇ ਵਰਕਰ ਕਾਫੀ ਖੁਸ਼ ਨਜ਼ਰ ਆਏ। ਇਨ੍ਹਾਂ ਮਜ਼ਦੂਰਾਂ ਨੂੰ ਬਚਾਉਣ ਤੋਂ ਬਾਅਦ ਦੇਸ਼ ਇਸ ਨੂੰ ਵੱਡੀ ਜਿੱਤ ਮੰਨ ਰਿਹਾ ਹੈ। 17 ਦਿਨਾਂ ਦੀ ਸਖ਼ਤ ਮਿਹਨਤ ਤੋਂ ਬਾਅਦ 41 ਮਜ਼ਦੂਰਾਂ ਨੂੰ ਸਫ਼ਲਤਾਪੂਰਵਕ ਸੁਰੱਖਿਅਤ ਕੱਢਣ ਵਾਲਾ ਆਪਰੇਸ਼ਨ ਸਿਲਕਿਆਰਾ ਕਿਸੇ ਸੁਰੰਗ (Silkyara tunnel) ਜਾਂ ਖਾਨ ਵਿੱਚ ਫਸੇ ਮਜ਼ਦੂਰਾਂ ਨੂੰ ਬਚਾਉਣ ਲਈ ਦੇਸ਼ ਦਾ ਸਭ ਤੋਂ ਲੰਮਾ ਬਚਾਅ ਅਭਿਆਨ ਬਣ ਗਿਆ ਹੈ। ਇਸ ਤੋਂ ਪਹਿਲਾਂ ਸਾਲ 1989 ‘ਚ ਪੱਛਮੀ ਬੰਗਾਲ ਦੀ ਰਾਣੀਗੰਜ ਕੋਲਾ ਖਾਨ ‘ਚੋਂ 65 ਮਜ਼ਦੂਰਾਂ ਨੂੰ ਦੋ ਦਿਨ ਦੇ ਲੰਬੇ ਆਪਰੇਸ਼ਨ ਤੋਂ ਬਾਅਦ ਸੁਰੱਖਿਅਤ ਬਾਹਰ ਕੱਢਿਆ ਗਿਆ ਸੀ। The post ਸਿਲਕਿਆਰਾ ਸੁਰੰਗ ਤੋਂ ਬਚਾਏ 41 ਮਜ਼ਦੂਰਾਂ ਦਾ ਕਮਿਊਨਿਟੀ ਹੈਲਥ ਸੈਂਟਰ ਵਿਖੇ ਚੱਲ ਰਿਹੈ ਮੈਡੀਕਲ ਚੈਕਅੱਪ appeared first on TheUnmute.com - Punjabi News. Tags:
|
ਬਰਖ਼ਾਸਤ ਏਆਈਜੀ ਰਾਜਜੀਤ ਸਿੰਘ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਡਰੱਗ ਮਾਮਲੇ 'ਚ ਨਹੀਂ ਮਿਲੀ ਜ਼ਮਾਨਤ Wednesday 29 November 2023 06:23 AM UTC+00 | Tags: aig-rajjit-hundal breaking-news drugs-case latest-new latest-news news punjab-news raj-jit-hundal ਚੰਡੀਗੜ੍ਹ, 29 ਨਵੰਬਰ 2023: ਸੁਪਰੀਮ ਕੋਰਟ ਨੇ ਡਰੱਗ ਰੈਕੇਟ ਮਾਮਲੇ ਵਿੱਚ ਬਰਖ਼ਾਸਤ ਏਆਈਜੀ ਰਾਜਜੀਤ ਸਿੰਘ ਹੁੰਦਲ (Raj jit Singh) ਨੂੰ ਰੈਗੂਲਰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਮੰਗਲਵਾਰ ਨੂੰ ਹੋਈ ਸੁਣਵਾਈ ‘ਚ ਸੁਪਰੀਮ ਕੋਰਟ ਨੇ ਕਿਹਾ ਕਿ ਪੰਜਾਬ ‘ਚ ਨਸ਼ੇ ਦੀ ਵੱਡੀ ਸਮੱਸਿਆ ਹੈ। ਇਸ ਦੇ ਨਾਲ ਹੀ ਜੇਕਰ ਪੁਲਿਸ ਵੀ ਇਸ ਵਿੱਚ ਸ਼ਾਮਲ ਹੈ ਤਾਂ ਇਸ ਤੋਂ ਵੱਡਾ ਅਪਰਾਧ ਹੋਰ ਕੀ ਹੋ ਸਕਦਾ ਹੈ। ਰਾਜਜੀਤ ਸਿੰਘ ਹੁੰਦਲ ਨੇ ਅਦਾਲਤ ਤੋਂ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ। ਐਡੀਸ਼ਨਲ ਇੰਸਪੈਕਟਰ ਜਨਰਲ (ਏਆਈਜੀ) ਰਾਜਜੀਤ ਸਿੰਘ ਹੁੰਦਲ ਦੀ ਪਟੀਸ਼ਨ ਨੂੰ ਰੱਦ ਕਰਦਿਆਂ ਜੱਜ ਬੀਆਰ ਗਵਈ ਅਤੇ ਪੀਕੇ ਮਿਸ਼ਰਾ ਦੇ ਬੈਂਚ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਵੱਡੀ ਸਮੱਸਿਆ ਹੈ। ਲੱਖਾਂ ਪਰਿਵਾਰ ਇਸ ਸਮੱਸਿਆ ਨਾਲ ਜੂਝ ਰਹੇ ਹਨ। ਅਸੀਂ ਇਸ ਪਟੀਸ਼ਨ ਨੂੰ ਰੱਦ ਕਰਦੇ ਹਾਂ। ਇਸ ਤੋਂ ਪਹਿਲਾਂ ਹੁੰਦਲ ਨੂੰ ਸੁਪਰੀਮ ਕੋਰਟ ਤੋਂ ਕੁਝ ਦਿਨਾਂ ਲਈ ਜ਼ਮਾਨਤ ਮਿਲੀ ਸੀ। ਸਮਾਂ ਖਤਮ ਹੋਣ ਤੋਂ ਬਾਅਦ ਅਦਾਲਤ ਨੇ ਮੁੜ ਪਟੀਸ਼ਨ ਰੱਦ ਕਰ ਦਿੱਤੀ। ਜਿਕਰਯੋਗ ਹੈ ਕਿ ਰਾਜਜੀਤ ਸਿੰਘ (Raj jit Singh) ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਖ਼ਿਲਾਫ਼ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ, ਜਿਸ ਵਿੱਚ ਉਸਨੂੰ ਅਗਾਊਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ। ਹੁੰਦਲ ਨੇ ਇਹ ਵੀ ਦਾਅਵਾ ਕੀਤਾ ਸੀ ਕਿ ‘ਆਪ’ ਸਰਕਾਰ ਉਨ੍ਹਾਂ ਨੂੰ ਫਸਾਉਣ ਦੀ ਕੋਸ਼ਿਸ਼ ਕਰ ਰਹੀ ਹੈ | The post ਬਰਖ਼ਾਸਤ ਏਆਈਜੀ ਰਾਜਜੀਤ ਸਿੰਘ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਡਰੱਗ ਮਾਮਲੇ ‘ਚ ਨਹੀਂ ਮਿਲੀ ਜ਼ਮਾਨਤ appeared first on TheUnmute.com - Punjabi News. Tags:
|
ਆਗਰਾ-ਦਿੱਲੀ ਹਾਈਵੇਅ 'ਤੇ ਬਰਾਤੀਆਂ ਨਾਲ ਭਰੀ ਟ੍ਰੈਵਲਰ ਦੀ ਟਰੱਕ ਨਾਲ ਟੱਕਰ, 4 ਜਣਿਆਂ ਦੀ ਮੌਤ Wednesday 29 November 2023 06:36 AM UTC+00 | Tags: accident agra-delhi-highway breaking-news latest-news news the-unmute-breaking-news the-unmute-punjab ਚੰਡੀਗੜ੍ਹ, 29 ਨਵੰਬਰ 2023: ਆਗਰਾ-ਦਿੱਲੀ ਹਾਈਵੇਅ (Agra-Delhi highway) ‘ਤੇ ਮੰਗਲਵਾਰ ਦੇਰ ਰਾਤ 12 ਵਜੇ ਇਕ ਦਰਦਨਾਕ ਹਾਦਸਾ ਵਾਪਰਿਆ। ਪਲਵਲ ਤੋਂ ਛਾਤਾ ਇਲਾਕੇ ਤੋਂ ਵਿਆਹ ਦੀ ਬਰਾਤ ਉਮਰਾਇਆ ਪਿੰਡ ਆਈ ਸੀ। ਵਾਪਸ ਵੇਲੇ ਹਾਈਵੇਅ 'ਤੇ ਕੋਸੀਕਲਾਂ ਨੇੜੇ ਟਰੈਵਲਰ ਦੇ ਪਿੱਛੇ ਤੋਂ ਆ ਰਹੇ ਟਰੱਕ ਨਾਲ ਟਕਰਾਉਣ ਕਾਰਨ ਟਰੈਵਲਰ 'ਚ ਸਵਾਰ ਚਾਰ ਜਣਿਆਂ ਦੀ ਮੌਤ ਹੋ ਗਈ ਅਤੇ ਅੱਠ ਵਿਅਕਤੀ ਜ਼ਖ਼ਮੀ ਹੋ ਗਏ। ਇਨ੍ਹਾਂ ਵਿੱਚ ਪਲਵਲ ਦੇ ਔਰੰਗਾਬਾਦ ਗੋਪਾਲਗੜ੍ਹ ਵਾਸੀ ਧਰੁਵ, ਚੁੰਨੀਲਾਲ, ਸ਼ਿਆਮ ਅਤੇ ਦਲਵੀਰ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ। ਸਵਾਰ ਯਾਤਰੀ ਮੋਹਿਤ, ਰੋਹਨ, ਉਸ ਦੇ ਪਿਤਾ ਰੋਹਤਾਸ਼ ਅਤੇ ਨਵੀਨ ਜ਼ਖਮੀ ਹੋ ਗਏ। ਪੁਲਿਸ ਨੇ ਵਾਹਨਾਂ ਨੂੰ ਪਾਸੇ ਕਰਕੇ ਆਵਾਜਾਈ ਨੂੰ ਸੁਚਾਰੂ ਕਰਵਾਇਆ।
The post ਆਗਰਾ-ਦਿੱਲੀ ਹਾਈਵੇਅ ‘ਤੇ ਬਰਾਤੀਆਂ ਨਾਲ ਭਰੀ ਟ੍ਰੈਵਲਰ ਦੀ ਟਰੱਕ ਨਾਲ ਟੱਕਰ, 4 ਜਣਿਆਂ ਦੀ ਮੌਤ appeared first on TheUnmute.com - Punjabi News. Tags:
|
ਸਾਊਦੀ ਅਰਬ ਨੇ ਵਰਕਿੰਗ ਵੀਜ਼ੇ ਦੇ ਨਿਯਮਾਂ 'ਚ ਕੀਤਾ ਵੱਡਾ ਬਦਲਾਅ, ਭਾਰਤੀਆਂ ਨੂੰ ਨੁਕਸਾਨ Wednesday 29 November 2023 06:46 AM UTC+00 | Tags: breaking-news canada-visa news saudi-arabia working-visa ਚੰਡੀਗੜ੍ਹ, 29 ਨਵੰਬਰ 2023: ਸਾਊਦੀ ਅਰਬ (Saudi Arabia) ਨੇ ਵਰਕਿੰਗ ਵੀਜ਼ਾ ਨੂੰ ਲੈ ਕੇ ਵੱਡਾ ਬਦਲਾਅ ਕੀਤਾ ਹੈ। ਸਾਲ 2024 ਤੋਂ ਇੱਥੇ ਕੰਮ ਕਰਨ ਵਾਲੇ ਵਿਦੇਸ਼ੀਆਂ ਲਈ ਨਵਾਂ ਨਿਯਮ ਤਿਆਰ ਕੀਤਾ ਗਿਆ ਹੈ। ਸਾਊਦੀ ਸਰਕਾਰ ਦੇ ਮਨੁੱਖੀ ਸੰਸਾਧਨ ਅਤੇ ਸਮਾਜਿਕ ਵਿਕਾਸ ਮੰਤਰਾਲੇ ਨੇ ਸੂਚਿਤ ਕੀਤਾ ਹੈ ਕਿ 2024 ਤੋਂ, 24 ਸਾਲ ਤੋਂ ਘੱਟ ਉਮਰ ਦਾ ਕੋਈ ਨਾਗਰਿਕ ਘਰੇਲੂ ਮੱਦਦ ਲਈ ਕਿਸੇ ਵਿਦੇਸ਼ੀ ਕਾਮਿਆਂ ਨੂੰ ਨੌਕਰੀ ‘ਤੇ ਨਹੀਂ ਰੱਖ ਸਕਦਾ ਹੈ। ਨਵੇਂ ਨਿਯਮਾਂ ਮੁਤਾਬਕ ਸਾਊਦੀ ਅਰਬ ਦਾ ਕੋਈ ਵੀ ਨਾਗਰਿਕ, ਨਾਗਰਿਕਾਂ ਦੀਆਂ ਵਿਦੇਸ਼ੀ ਪਤਨੀਆਂ, ਉਨ੍ਹਾਂ ਦੀਆਂ ਮਾਵਾਂ ਅਤੇ ਘਰੇਲੂ ਕੰਮ ਲਈ ਸਾਊਦੀ ਪ੍ਰੀਮੀਅਮ ਪਰਮਿਟ ਧਾਰਕ ਵਿਦੇਸ਼ੀ ਕਾਮਿਆਂ ਦੀ ਭਰਤੀ ਲਈ ਸਰਕਾਰ ਨੂੰ ਅਰਜ਼ੀ ਦੇ ਸਕਣਗੇ। ਇਹ ਨਿਯਮ ਘਰੇਲੂ ਲੇਬਰ ਮਾਰਕੀਟ ਨੂੰ ਕੰਟਰੋਲ ਕਰਨ ਲਈ ਲਾਗੂ ਕੀਤੇ ਗਏ ਹਨ। ਸਾਊਦੀ ਸਰਕਾਰ ਨੇ STC Pay ਅਤੇ Urpay ਐਪ ਵਰਗੇ ਡਿਜੀਟਲ ਪਲੇਟਫਾਰਮਾਂ ਰਾਹੀਂ ਵਿਦੇਸ਼ੀ ਨਾਗਰਿਕਾਂ ਨੂੰ ਤਨਖਾਹ ਟ੍ਰਾਂਸਫਰ ਕਰਨ ਲਈ ਨਿਯਮ ਬਣਾਏ ਹਨ। ਇਸ ਦਾ ਮਕਸਦ ਪਾਰਦਰਸ਼ਤਾ ਲਿਆਉਣਾ ਹੈ। ਭਾਰਤ ਨੂੰ ਕਿਵੇਂ ਨੁਕਸਾਨ ਹੋਵੇਗਾ?ਪਰ ਨਵੇਂ ਨਿਯਮਾਂ ਤਹਿਤ ਕੀਤੇ ਗਏ ਬਦਲਾਅ ਕਾਰਨ ਭਾਰਤ ਦੀ ਲੇਬਰ ਮਾਰਕੀਟ ਨੂੰ ਕਾਫੀ ਨੁਕਸਾਨ ਹੋਵੇਗਾ। ਸਾਊਦੀ ਅਰਬ ‘ਚ ਵੱਡੀ ਗਿਣਤੀ ‘ਚ ਨੌਜਵਾਨ ਇਕੱਲੇ ਰਹਿੰਦੇ ਹਨ ਪਰ ਨਵੇਂ ਨਿਯਮਾਂ ਕਾਰਨ 24 ਸਾਲ ਤੋਂ ਘੱਟ ਉਮਰ ਦੇ ਨਾਗਰਿਕ ਕੋਈ ਵੀ ਕਾਮੇ ਨਹੀਂ ਰੱਖ ਸਕਣਗੇ, ਜਿਸ ਨਾਲ ਰੁਜਗਾਰ ‘ਚ ਕਮੀ ਆਵੇਗੀ। ਸਾਊਦੀ ‘ਚ ਡਰਾਈਵਰ, ਕੁੱਕ, ਗਾਰਡ, ਮਾਲੀ, ਨਰਸ, ਦਰਜ਼ੀ ਅਤੇ ਨੌਕਰ ਨੂੰ ਘਰੇਲੂ ਰੁਜ਼ਗਾਰ ਦੀ ਸ਼੍ਰੇਣੀ ‘ਚ ਸ਼ਾਮਲ ਕੀਤਾ ਗਿਆ ਹੈ। ਸਾਊਦੀ ਅਰਬ ਵਿੱਚ ਕਰੀਬ 26 ਲੱਖ ਭਾਰਤੀ ਕੰਮ ਕਰਦੇ ਹਨ। ਇਸ ਸਾਲ ਮਈ ‘ਚ ਸਾਊਦੀ ਅਰਬ (Saudi Arabia) ਨੇ ਨਿੱਜੀ ਖੇਤਰ ‘ਚ ਕੰਮ ਕਰਨ ਵਾਲੇ ਵਿਦੇਸ਼ੀਆਂ ਲਈ ਨਿਯਮਾਂ ‘ਚ ਬਦਲਾਅ ਕੀਤਾ ਸੀ ਅਤੇ ਵਰਕ ਵੀਜ਼ਾ ਦੀ ਵੈਧਤਾ 2 ਸਾਲ ਤੋਂ ਘਟਾ ਕੇ ਇਕ ਸਾਲ ਕਰ ਦਿੱਤੀ ਸੀ। The post ਸਾਊਦੀ ਅਰਬ ਨੇ ਵਰਕਿੰਗ ਵੀਜ਼ੇ ਦੇ ਨਿਯਮਾਂ ‘ਚ ਕੀਤਾ ਵੱਡਾ ਬਦਲਾਅ, ਭਾਰਤੀਆਂ ਨੂੰ ਨੁਕਸਾਨ appeared first on TheUnmute.com - Punjabi News. Tags:
|
ਅੰਮ੍ਰਿਤਸਰ ਦੇ ਗੋਬਿੰਦ ਨਗਰ 'ਚ ਇੱਕ ਨੌਜਵਾਨ ਨੇ ਆਪਣੇ ਆਪ ਨੂੰ ਲਗਾਈ ਅੱਗ Wednesday 29 November 2023 07:02 AM UTC+00 | Tags: amritsar breaking-news gobind-nagar latest-news news punjab-news sultanwind-road the-unmute-breaking-news ਅੰਮ੍ਰਿਤਸਰ , 29 ਨਵੰਬਰ 2023: ਅੰਮ੍ਰਿਤਸਰ ਦੇ ਸੁਲਤਾਨਵਿੰਡ ਰੋਡ ‘ਤੇ ਇੱਕ ਨੌਜਵਾਨ ਵੱਲੋਂ ਪਰਿਵਾਰਕ ਤਕਰਾਰ ਦੇ ਚੱਲਦੇ ਆਪਣੇ ਆਪ ਨੂੰ ਅੱਗ ਲਗਾ ਲਈ, ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਨੇ ਸ਼ਰਾਬ ਪੀ ਕੇ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਹੈ | ਨੌਜਵਾਨ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ | ਪੀੜਿਤ ਦੀ ਘਰਵਾਲੀ ਪ੍ਰਮੀਤ ਕੌਰ ਦਾ ਕਹਿਣਾ ਹੈ ਕਿ 8 ਸਾਲ ਉਸਦੇ ਵਿਆਹ ਨੂੰ ਹੋ ਗਏ ਹਨ ਅਤੇ ਸ਼ਰਾਬ ਪੀਣੀ ਜ਼ਿਆਦਾ ਸ਼ੁਰੂ ਕਰ ਦਿੱਤੀ, ਜਿਸਦੀ ਵਜ੍ਹਾ ਨਾਲ ਘਰ ਦੇ ‘ਚ ਕਲੇਸ਼ ਜ਼ਿਆਦਾ ਹੋ ਗਿਆ ਸੀ ਅਤੇ ਉਸਦੇ ਘਰਵਾਲੇ ਨੇ ਕਲੇਸ਼ ਦੇ ਚੱਲਦੇ ਆਪਣੇ ਆਪ ਨੂੰ ਅੱਗ ਲਗਾ ਲਈ | ਉਹ ਪਿਛਕੇ 8 ਮਹੀਨੇ ਤੋਂ ਆਪਣੇ ਪੇਕੇ ਘਰ ਰਹਿ ਰਹੀ ਹੈ | ਉਨ੍ਹਾਂ ਕਿਹਾ ਕਿ ਕਈ ਵਾਰ ਮੇਰੇ ਘਰਵਾਲੇ ਨੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਅਤੇ ਬੱਚਿਆ ਦੇ ਸਾਹਮਣੇਂ ਹੀ ਇਹ ਆਪਣੇ ਆਪ ਨੂੰ ਮਾਰਨ ਦੀ ਕੋਸ਼ਿਸ਼ ਕਰਦੇ ਸਨ ਅੱਜ ਵੀ ਜਿਆਦਾ ਸ਼ਰਾਬ ਪੀ ਕੇ ਆਏ ਤੇ ਆਪਣੇ ਆਪ ਨੂੰ ਬਾਹਰ ਜਾ ਕੇ ਪੈਟਰੋਲ ਛਿੜਕ ਕੇ ਅੱਗ ਲਗਾ ਲਈ।ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ | ਮੌਕੇ ‘ਤੇ ਪੁੱਜੇ ਪੁਲਿਸ ਅਧਿਕਾਰੀ ਨੇ ਕਿਹਾ ਕਿ ਸਾਨੂੰ ਇਸ ਸੰਬੰਧੀ ਸੂਚਨਾ ਮਿਲੀ ਸੀ, ਪੁਲਿਸ ਨੇ ਦੱਸਿਆ ਕਿ ਪੀੜਤ ਦੀ ਘਰਵਾਲੀ ਨੇ ਕਿਹਾ ਕਿ ਉਹ ਕਾਫੀ ਸਮੇਂ ਤੋਂ ਆਪਣੇ ਪੇਕੇ ਘਰ ਰਹੇ ਸੀ ਤੇ ਉਹਦਾ ਘੜਵਾਲਾ ਉਸਨੂੰ ਤੰਗ ਪਰੇਸ਼ਾਨ ਕਰਦਾ ਸੀ | ਨੌਜਵਾਨ ਦਾ ਇਲਾਜ ਚੱਲ ਰਿਹਾ ਹੈ। ਜੋ ਵੀ ਬਣਦੀ ਕਾਰਵਾਈ ਹੋਵੇਗੀ ਕੀਤੀ ਜਾਵੇਗੀ। The post ਅੰਮ੍ਰਿਤਸਰ ਦੇ ਗੋਬਿੰਦ ਨਗਰ ‘ਚ ਇੱਕ ਨੌਜਵਾਨ ਨੇ ਆਪਣੇ ਆਪ ਨੂੰ ਲਗਾਈ ਅੱਗ appeared first on TheUnmute.com - Punjabi News. Tags:
|
ATM 'ਚੋਂ ਪੈਸੇ ਕਢਵਾ ਕੇ ਘਰ ਜਾ ਰਹੇ ਵਿਅਕਤੀ ਕੋਲੋਂ ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਲੁੱਟੇ 40 ਹਜ਼ਾਰ ਰੁਪਏ Wednesday 29 November 2023 07:12 AM UTC+00 | Tags: aam-aadmi-party atm breaking-news crime gun-point gurdaspur-news news pistol robbers robbery-case the-unmute-breaking-news the-unmute-punjab ਗੁਰਦਾਸਪੁਰ , 29 ਨਵੰਬਰ 2023: ਗੁਰਦਾਸਪੁਰ ਤੋਂ ਬਹਿਰਾਮਪੁਰ ਰੋਡ ‘ਤੇ ਸਥਿਤ ਪਿੰਡ ਸਾਧੂ ਚੱਕ ਨੇੜੇ ਚਾਰ ਲੁਟੇਰਿਆਂ (Robbers) ਵੱਲੋਂ ਇੱਕ ਵਿਅਕਤੀ ਕੋਲੋਂ ਪਿਸਤੌਲ ਦੀ ਨੋਕ ‘ਤੇ 40 ਹਜ਼ਾਰ ਰੁਪਏ ਦੀ ਲੁੱਟ ਖੋਹ ਕਰਨ ਦਾ ਮਾਮਲਾ ਸਾਮਣੇ ਆਇਆ ਹੈ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸੁਖਦੇਵ ਸਿੰਘ ਪੁੱਤਰ ਚਰਨ ਸਿੰਘ ਵਾਸੀ ਡਾਲਾ ਨੇ ਦੱਸਿਆ ਕਿ ਉਹ ਗੁਰਦਾਸਪੁਰ ਏਟੀਐਮ ਤੋਂ 40 ਹਜ਼ਾਰ ਰੁਪਏ ਦੀ ਰਾਸ਼ੀ ਕਢਵਾ ਕੇ ਆਪਣੇ ਘਰ ਆਪਣੇ ਮੋਟਰਸਾਈਕਲ ਤੇ ਵਾਪਸ ਆ ਰਿਹਾ ਸੀ, ਜਦੋਂ ਸਾਧੂ ਚੱਕ ਪੋਲੀ ਨੇੜੇ ਪਹੁੰਚਿਆ ਤਾਂ ਪਲਸਰ ਮੋਟਰਸਾਈਕਲ ‘ਤੇ ਸਵਾਰ ਚਾਰ ਅਣਪਛਾਤੇ ਲੁਟੇਰਿਆਂ (Robbers) ਜੋ ਦੋ ਮੋਟਰਸਾਈਕਲਾਂ ‘ਤੇ ਸਵਾਰ ਸਨ ਉਹਨਾਂ ਵੱਲੋਂ ਪਿਸਤੌਲ ਵਿਖਾ ਕੇ ਉਸ ਕੋਲੋਂ 40 ਦੀ ਨਗਦੀ ਖੋਹ ਕੇ ਮੁੜ ਗੁਰਦਾਸਪੁਰ ਵਾਲੀ ਸਾਈਡ ਨੂੰ ਹੀ ਫਰਾਰ ਹੋ ਗਏ | ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਸਾਰੀ ਘਟਨਾ ਦੀ ਸਥਿਤੀ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਰੋਡ ‘ਤੇ ਲੱਗੇ ਸੀਸੀਟੀਵੀ ਫੁਟੇਜ ਖੰਗਾਲੇ ਜਾ ਰਹੇ ਹਨ | The post ATM ‘ਚੋਂ ਪੈਸੇ ਕਢਵਾ ਕੇ ਘਰ ਜਾ ਰਹੇ ਵਿਅਕਤੀ ਕੋਲੋਂ ਲੁਟੇਰਿਆਂ ਨੇ ਪਿਸਤੌਲ ਦੀ ਨੋਕ ‘ਤੇ ਲੁੱਟੇ 40 ਹਜ਼ਾਰ ਰੁਪਏ appeared first on TheUnmute.com - Punjabi News. Tags:
|
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ, ਕਾਂਗਰਸ ਨੇ ਕੀਤਾ ਵਾਕਆਊਟ Wednesday 29 November 2023 07:21 AM UTC+00 | Tags: breaking-news congress drugs latest-news news punjab punjab-breaking-news punjab-police punjab-vidhan-sabha the-unmute-breaking-news the-unmute-news walkout ਚੰਡੀਗੜ੍ਹ, 29 ਨਵੰਬਰ 2023: ਪੰਜਾਬ ਵਿਧਾਨ ਸਭਾ (Punjab Vidhan Sabha) ਦੇ ਸਰਦ ਰੁੱਤ ਇਜਲਾਸ ਦੇ ਦੂਜੇ ਅਤੇ ਆਖ਼ਰੀ ਦਿਨ ਇੱਕ ਵਾਰ ਫਿਰ ਕਾਨੂੰਨ ਵਿਵਸਥਾ ਨੂੰ ਲੈ ਕੇ ਹੰਗਾਮਾ ਸ਼ੁਰੂ ਹੋ ਗਿਆ ਹੈ। ਮਤਾ ਪੇਸ਼ ਕਰਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਦੇ ਉਠਾਉਣ ਲਈ ਹੋਰ ਸਮਾਂ ਮੰਗਿਆ। ਜਦੋਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਪੱਸ਼ਟ ਕੀਤਾ ਕਿ ਮੁੱਦੇ ਉਠਾਏ ਜਾ ਚੁੱਕੇ ਹਨ ਤਾਂ ਵਿਰੋਧੀ ਧਿਰ ਨੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਗੰਭੀਰ ਹੈ ਅਤੇ ਨਸ਼ਿਆਂ ‘ਤੇ ਵੀ ਵਿਸਥਾਰ ਨਾਲ ਚਰਚਾ ਹੋਣੀ ਚਾਹੀਦੀ ਹੈ। ਇਜਲਾਸ ਸਿਰਫ਼ ਦੋ ਦਿਨ ਲਈ ਸੱਦਣਾ ਠੀਕ ਨਹੀਂ ਹੈ। ਅਜਿਹੀ ਸਥਿਤੀ ਵਿੱਚ ਪੰਜਾਬ ਦੇ ਮੁੱਦੇ ਸਹੀ ਢੰਗ ਨਾਲ ਨਹੀਂ ਉਠਾਏ ਜਾ ਸਕਦੇ। ਇਸ ਤੋਂ ਬਾਅਦ ਉਹ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਸਦਨ ਤੋਂ ਵਾਕਆਊਟ ਕਰ ਗਏ। ਉਨ੍ਹਾਂ ਦੇ ਨਾਲ ਕਈ ਕਾਂਗਰਸੀ ਆਗੂ ਵੀ ਸਦਨ (Punjab Vidhan Sabha) ਛੱਡ ਕੇ ਚਲੇ ਗਏ। ਜਿਸ ਤੋਂ ਬਾਅਦ ਸਦਨ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ। The post ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ, ਕਾਂਗਰਸ ਨੇ ਕੀਤਾ ਵਾਕਆਊਟ appeared first on TheUnmute.com - Punjabi News. Tags:
|
ਪੰਜਾਬ ਦੇ 20,000 ਸਰਕਾਰੀ ਸਕੂਲਾਂ 'ਚ 31 ਮਾਰਚ 2024 ਤੱਕ ਲੱਗਣਗੇ ਵਾਈ-ਫਾਈ: ਹਰਜੋਤ ਸਿੰਘ ਬੈਂਸ Wednesday 29 November 2023 07:58 AM UTC+00 | Tags: breaking-news first-school-of-eminence harjot-singh-bains latest-news news punjab-government-school punjab-news punjab-school punjab-vidhan-sabha wi-fi ਚੰਡੀਗੜ੍ਹ, 29 ਨਵੰਬਰ 2023: ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਦਾਅਵਾ ਕਿ 31 ਮਾਰਚ 2024 ਤੱਕ ਪੰਜਾਬ ਦਾ ਕੋਈ ਵੀ ਸਰਕਾਰੀ ਸਕੂਲ ਬਿਨਾਂ ਅਧਿਆਪਕ ਜਾਂ ਸਿੰਗਲ ਅਧਿਆਪਕ ਨਹੀਂ ਹੋਵੇਗਾ | ਉਨ੍ਹਾਂ ਆਖਿਆ ਪੰਜਾਬ ਦੇ 20,000 ਸਰਕਾਰੀ ਸਕੂਲਾਂ ‘ਚ ਵਾਈ-ਫਾਈ ਲੱਗਣਗੇ । ਇਨ੍ਹਾਂ ਸਕੂਲਾਂ ਨੂੰ 31 ਮਾਰਚ 2024 ਵਾਈ-ਫਾਈ ਕਰਨ ਦਾ ਟੀਚਾ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ 4000 ਸਕੂਲਾਂ ‘ਚ ਵਾਈਫਾਈ ਲਗਾਇਆ ਜਾ ਚੁੱਕਾ ਹੈ ਤੇ 8000 ਸਕੂਲਾਂ ‘ਚ ਕੰਡਿਆਲੀ ਤਾਰ ਲਗਾਉਣ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਸਕੂਲਾਂ ਦੀ ਬਾਊਂਡਰੀ ਲਈ ₹300 ਕਰੋੜ ਜਾਰੀ ਕਰ ਦਿੱਤੇ ਗਏ ਹਨ | ਹਰਜੋਤ ਬੈਂਸ (Harjot Singh Bains) ਨੇ ਆਖਿਆ ਕਿ ਮੌਜੂਦਾ ਪੰਜਾਬ ਸਰਕਾਰ ਨੇ ਖਟਕੜ ਕਲਾਂ ਸਰਕਾਰੀ ਸਕੂਲ ਦਾ ਨਾਂ ਸ਼ਹੀਦ -ਏ-ਆਜ਼ਮ ਭਗਤ ਸਿੰਘ ਜੀ ਦੇ ਨਾਮ 'ਤੇ ਰੱਖਿਆ ਜੋ ਅੱਜ ਤੱਕ ਕਿਸੇ ਵੀ ਸਰਕਾਰ ਨੇ ਨਹੀਂ ਕੀਤਾ ਸੀ | The post ਪੰਜਾਬ ਦੇ 20,000 ਸਰਕਾਰੀ ਸਕੂਲਾਂ ‘ਚ 31 ਮਾਰਚ 2024 ਤੱਕ ਲੱਗਣਗੇ ਵਾਈ-ਫਾਈ: ਹਰਜੋਤ ਸਿੰਘ ਬੈਂਸ appeared first on TheUnmute.com - Punjabi News. Tags:
|
ਜਾਪਾਨ 'ਚ ਅਮਰੀਕੀ ਫੌਜ ਦਾ ਜਹਾਜ਼ ਹਾਦਸਾਗ੍ਰਸਤ, ਚਾਲਕ ਦਲ ਦੇ ਅੱਠ ਮੈਂਬਰ ਸਨ ਸਵਾਰ Wednesday 29 November 2023 08:09 AM UTC+00 | Tags: air-crash breaking-news crew-members japan latest-news military-aircraft news us-air-force us-army us-army-plane ਚੰਡੀਗੜ੍ਹ, 29 ਨਵੰਬਰ 2023: ਜਾਪਾਨ ਵਿੱਚ ਇੱਕ ਅਮਰੀਕੀ ਜਹਾਜ਼ (US Army plane) ਹਾਦਸੇ ਦਾ ਸ਼ਿਕਾਰ ਹੋ ਗਿਆ। ਜਾਪਾਨ ਦੇ ਤੱਟ ਰੱਖਿਅਕ ਨੇ ਬੁੱਧਵਾਰ ਨੂੰ ਕਿਹਾ ਕਿ ਉਸ ਨੂੰ ਕਾਗੋਸ਼ੀਮਾ ਪ੍ਰੀਫੈਕਚਰ ਦੇ ਯਾਕੁਸ਼ੀਮਾ ਟਾਪੂ ਨੇੜੇ ਤੱਟਵਰਤੀ ਖੇਤਰ ‘ਚ ਅਮਰੀਕੀ ਓਸਪ੍ਰੇ ਫੌਜੀ ਜਹਾਜ਼ ਦੇ ਹਾਦਸਾਗ੍ਰਸਤ ਹੋਣ ਦੀ ਸੂਚਨਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਜਹਾਜ਼ ‘ਚ ਚਾਲਕ ਦਲ ਦੇ ਅੱਠ ਮੈਂਬਰ ਸਵਾਰ ਸਨ। ਸ਼ੁਰੂਆਤੀ ਜਾਣਕਾਰੀ ਮੁਤਾਬਕ ਕੋਸਟ ਗਾਰਡ ਨੂੰ ਸਥਾਨਕ ਸਮੇਂ ਮੁਤਾਬਕ ਦੁਪਹਿਰ ਕਰੀਬ 2.45 ਵਜੇ ਜਹਾਜ਼ ਦੇ ਹਾਦਸਾਗ੍ਰਸਤ ਹੋਣ ਦੀ ਸੂਚਨਾ ਮਿਲੀ। ਕੋਸਟ ਗਾਰਡ ਹਾਦਸੇ ਦੀ ਜਾਂਚ ਕਰ ਰਿਹਾ ਹੈ। The post ਜਾਪਾਨ ‘ਚ ਅਮਰੀਕੀ ਫੌਜ ਦਾ ਜਹਾਜ਼ ਹਾਦਸਾਗ੍ਰਸਤ, ਚਾਲਕ ਦਲ ਦੇ ਅੱਠ ਮੈਂਬਰ ਸਨ ਸਵਾਰ appeared first on TheUnmute.com - Punjabi News. Tags:
|
ਰਾਹੁਲ ਦ੍ਰਾਵਿੜ ਨੂੰ ਭਾਰਤੀ ਟੀਮ ਦੇ ਮੁੱਖ ਕੋਚ ਵਜੋਂ ਬਰਕਰਾਰ ਰੱਖਣ ਦੀ ਤਿਆਰੀ 'ਚ BCCI Wednesday 29 November 2023 08:30 AM UTC+00 | Tags: bcci board-of-control-for-cricket-in-india breaking-news cricket-news indian-team news rahul-dravid ਚੰਡੀਗੜ੍ਹ, 29 ਨਵੰਬਰ 2023: ਅਜਿਹੀਆਂ ਚਰਚਾਵਾਂ ਹਨ ਕਿ ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਰਾਹੁਲ ਦ੍ਰਾਵਿੜ (Rahul Dravid) ਨੂੰ ਭਾਰਤੀ ਟੀਮ ਦੇ ਮੁੱਖ ਕੋਚ ਵਜੋਂ ਬਰਕਰਾਰ ਰੱਖਣਾ ਚਾਹੁੰਦਾ ਹੈ। ਬੋਰਡ ਦ੍ਰਾਵਿੜ ਨੂੰ ਦੋ ਸਾਲ ਦੇ ਐਕਸਟੈਂਸ਼ਨ ਦੀ ਪੇਸ਼ਕਸ਼ ਕਰ ਸਕਦਾ ਹੈ। ਵਿਸ਼ਵ ਕੱਪ ਫਾਈਨਲ ਦੇ ਨਾਲ ਹੀ ਦ੍ਰਾਵਿੜ ਦਾ ਕਾਰਜਕਾਲ ਖ਼ਤਮ ਹੋ ਗਿਆ ਸੀ ਅਤੇ ਬੋਰਡ ਨੇ ਉਸ ਸਮੇਂ ਤੱਕ ਉਨ੍ਹਾਂ ਨੂੰ ਕੋਈ ਨਵਾਂ ਆਫਰ ਨਹੀਂ ਦਿੱਤਾ ਸੀ। ਭਾਰਤੀ ਟੀਮ 10 ਦਸੰਬਰ 2023 ਤੋਂ 7 ਜਨਵਰੀ 2024 ਦਰਮਿਆਨ ਤਿੰਨ ਟੀ-20, ਤਿੰਨ ਵਨਡੇ ਅਤੇ ਦੋ ਟੈਸਟ ਮੈਚਾਂ ਲਈ ਦੱਖਣੀ ਅਫਰੀਕਾ ਦਾ ਦੌਰਾ ਕਰੇਗੀ। ਬੋਰਡ ਚਾਹੁੰਦਾ ਹੈ ਕਿ ਦ੍ਰਾਵਿੜ ਇਸ ਦੌਰੇ ‘ਤੇ ਭਾਰਤ ਦਾ ਕੋਚ ਬਣੇ। ਰਿਪੋਰਟ ਮੁਤਾਬਕ ਦੱਖਣੀ ਅਫਰੀਕਾ ਦੌਰੇ ਲਈ ਦ੍ਰਾਵਿੜ (Rahul Dravid) ਦੇ ਨਾਲ-ਨਾਲ ਉਸ ਦੇ ਸਹਿਯੋਗੀ ਸਟਾਫ ਦੇ ਸਾਰੇ ਮੈਂਬਰਾਂ ਲਈ ਯਾਤਰਾ ਦਸਤਾਵੇਜ਼ ਤਿਆਰ ਕਰ ਲਏ ਗਏ ਹਨ। ਵੀਵੀਐਸ ਲਕਸ਼ਮਣ ਦੀ ਕੋਚਿੰਗ ਟੀਮ ਲਈ ਵੀਜ਼ਾ ਤਿਆਰ ਕਰ ਲਿਆ ਗਿਆ ਹੈ। ਜੇਕਰ ਦ੍ਰਾਵਿੜ ਤਿਆਰ ਨਹੀਂ ਹੁੰਦੇ ਹਨ ਤਾਂ ਅਜਿਹੀ ਸਥਿਤੀ ‘ਚ ਲਕਸ਼ਮਣ ਅਤੇ ਉਨ੍ਹਾਂ ਦੀ ਕੋਚਿੰਗ ਟੀਮ ਨੂੰ ਦੱਖਣੀ ਅਫਰੀਕਾ ਭੇਜਿਆ ਜਾਵੇਗਾ। ਸੂਤਰ ਮੁਤਾਬਕ ਸਮਝੌਤੇ ‘ਤੇ ਕੰਮ ਕੀਤਾ ਜਾਵੇਗਾ ਪਰ ਫਿਲਹਾਲ ਦੱਖਣੀ ਅਫਰੀਕਾ ਦੌਰਾ ਮਹੱਤਵਪੂਰਨ ਹੈ। ਜੇਕਰ ਦ੍ਰਾਵਿੜ ਦੱਖਣੀ ਅਫਰੀਕਾ ਦੌਰੇ ‘ਤੇ ਟੀ-20 ਸੀਰੀਜ਼ ਲਈ ਨਹੀਂ ਜਾਂਦੇ ਹਨ, ਤਾਂ ਵੀ ਉਹ ਵਨਡੇ ਟੀਮ ਨਾਲ ਜੁੜ ਸਕਦੇ ਹਨ। The post ਰਾਹੁਲ ਦ੍ਰਾਵਿੜ ਨੂੰ ਭਾਰਤੀ ਟੀਮ ਦੇ ਮੁੱਖ ਕੋਚ ਵਜੋਂ ਬਰਕਰਾਰ ਰੱਖਣ ਦੀ ਤਿਆਰੀ ‘ਚ BCCI appeared first on TheUnmute.com - Punjabi News. Tags:
|
ਕੇਂਦਰ ਸਰਕਾਰ ਨੇ ਅਗਲੇ ਪੰਜ ਸਾਲਾਂ ਲਈ ਵਧਾਈ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ Wednesday 29 November 2023 09:25 AM UTC+00 | Tags: anurag-thakur bjp breaking-news central-government india-news latest-news modi-government news pradhan-mantri-garib-kalyan-anna-yojana the-unmute-breaking-news ਚੰਡੀਗੜ੍ਹ, 29 ਨਵੰਬਰ 2023: ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਬੁੱਧਵਾਰ ਨੂੰ ਕੇਂਦਰ ਸਰਕਾਰ ਦੇ ਦੋ ਅਹਿਮ ਫੈਸਲਿਆਂ ਦੀ ਜਾਣਕਾਰੀ ਦਿੱਤੀ ਹੈ। ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਨੂੰ 1 ਜਨਵਰੀ, 2024 ਤੋਂ ਅਗਲੇ ਪੰਜ ਸਾਲਾਂ ਲਈ ਵਧਾਉਣ ਦਾ ਫੈਸਲਾ ਕੀਤਾ ਹੈ । ਇਹ ਸਕੀਮ ਕੋਵਿਡ 19 ਮਹਾਮਾਰੀ ਦੌਰਾਨ ਸ਼ੁਰੂ ਕੀਤੀ ਗਈ ਸੀ। ਕੇਂਦਰੀ ਮੰਤਰੀ ਨੇ ਕਿਹਾ ਕਿ ਪਿਛਲੇ ਪੰਜ ਸਾਲਾਂ ਵਿੱਚ ਲਗਭਗ 13.50 ਕਰੋੜ ਭਾਰਤੀ ਗਰੀਬੀ ਦੇ ਪੱਧਰ ਤੋਂ ਉੱਪਰ ਉੱਠੇ ਹਨ। ਇਸ ਨਾਲ 81 ਕਰੋੜ ਲੋਕਾਂ ਨੂੰ ਫਾਇਦਾ ਹੋਵੇਗਾ। ਇਸ ਦੇ ਲਈ ਭਾਰਤ ਸਰਕਾਰ 11 ਲੱਖ 80 ਹਜ਼ਾਰ ਕਰੋੜ ਰੁਪਏ ਖਰਚ ਕਰੇਗੀ। ਅਨੁਰਾਗ ਠਾਕੁਰ ਨੇ ਦੱਸਿਆ ਕਿ ਕੇਂਦਰੀ ਮੰਤਰੀ ਮੰਡਲ ਨੇ ਮਹਿਲਾ ਸਵੈ-ਸਹਾਇਤਾ ਸਮੂਹਾਂ ਨੂੰ ਡਰੋਨ ਮੁਹੱਈਆ ਕਰਵਾਉਣ ਦੀ ਯੋਜਨਾ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ। 2023-24 ਤੋਂ 2025-2026 ਦੌਰਾਨ 15,000 ਚੁਣੇ ਗਏ ਮਹਿਲਾ ਸਵੈ-ਸਹਾਇਤਾ ਸਮੂਹਾਂ ਨੂੰ ਡਰੋਨ ਮੁਹੱਈਆ ਕਰਵਾਏ ਜਾਣਗੇ ਤਾਂ ਜੋ ਕਿਸਾਨਾਂ ਨੂੰ ਖੇਤੀਬਾੜੀ ਵਰਤੋਂ ਲਈ ਕਿਰਾਏ ਦੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਸਰਕਾਰ ਦੇ ਇਸ ਫੈਸਲੇ ਦੀ ਜਾਣਕਾਰੀ ਦਿੱਤੀ ਹੈ। The post ਕੇਂਦਰ ਸਰਕਾਰ ਨੇ ਅਗਲੇ ਪੰਜ ਸਾਲਾਂ ਲਈ ਵਧਾਈ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ appeared first on TheUnmute.com - Punjabi News. Tags:
|
ਰਾਹੁਲ ਦ੍ਰਾਵਿੜ ਬਣੇ ਰਹਿਣਗੇ ਭਾਰਤੀ ਕ੍ਰਿਕਟ ਟੀਮ ਦੇ ਮੁੱਖ ਕੋਚ, BCCI ਨੇ ਕਾਰਜਕਾਲ ਵਧਾਇਆ Wednesday 29 November 2023 10:01 AM UTC+00 | Tags: bcci breaking-news indian-cricket-team news rahul-dravid ਚੰਡੀਗੜ੍ਹ, 29 ਨਵੰਬਰ 2023: ਰਾਹੁਲ ਦ੍ਰਾਵਿੜ (Rahul Dravid) ਭਾਰਤੀ ਟੀਮ ਦੇ ਮੁੱਖ ਕੋਚ ਬਣੇ ਰਹਿਣਗੇ। ਬੀਸੀਸੀਆਈ ਨੇ ਉਨ੍ਹਾਂ ਦਾ ਕਾਰਜਕਾਲ ਵਧਾ ਦਿੱਤਾ ਹੈ। ਬੋਰਡ ਨੇ ਬੁੱਧਵਾਰ 29 ਨਵੰਬਰ ਨੂੰ ਇਸ ਦਾ ਐਲਾਨ ਕੀਤਾ ਹੈ। ਦ੍ਰਾਵਿੜ ਦਾ ਦੋ ਸਾਲ ਦਾ ਕਾਰਜਕਾਲ ਵਿਸ਼ਵ ਕੱਪ ਫਾਈਨਲ ਦੇ ਨਾਲ ਖ਼ਤਮ ਹੋ ਗਿਆ ਸੀ । ਇਸ ਤੋਂ ਬਾਅਦ ਬੋਰਡ ਅਤੇ ਦ੍ਰਾਵਿੜ ਵਿਚਾਲੇ ਗੱਲਬਾਤ ਹੋਈ ਅਤੇ ਫੈਸਲਾ ਕੀਤਾ ਗਿਆ ਕਿ ਦ੍ਰਾਵਿੜ ਘੱਟੋ-ਘੱਟ ਟੀ-20 ਵਿਸ਼ਵ ਕੱਪ ਤੱਕ ਟੀਮ ਨਾਲ ਜੁੜੇ ਰਹਿਣਗੇ। ਟੀ-20 ਵਿਸ਼ਵ ਕੱਪ ਦੀ ਮੇਜ਼ਬਾਨੀ ਵੈਸਟਇੰਡੀਜ਼ ਅਤੇ ਅਮਰੀਕਾ ਜੂਨ ‘ਚ ਹੋਣੀ ਹੈ। ਦ੍ਰਾਵਿੜ (Rahul Dravid) ਦੇ ਨਾਲ-ਨਾਲ ਉਨ੍ਹਾਂ ਦੇ ਪੂਰੇ ਸਹਿਯੋਗੀ ਸਟਾਫ ਦਾ ਕਾਰਜਕਾਲ ਵੀ ਵਧਾਇਆ ਗਿਆ ਹੈ। ਜਿਸ ਵਿੱਚ ਬੱਲੇਬਾਜ਼ੀ ਕੋਚ ਵਿਕਰਮ ਰਾਠੌਰ, ਫੀਲਡਿੰਗ ਕੋਚ ਟੀ ਦਿਲੀਪ ਅਤੇ ਗੇਂਦਬਾਜ਼ੀ ਕੋਚ ਪਾਰਸ ਮਹਾਮਬਰੇ ਸ਼ਾਮਲ ਹਨ। ਭਾਰਤੀ ਟੀਮ 10 ਦਸੰਬਰ 2023 ਤੋਂ 7 ਜਨਵਰੀ 2024 ਦਰਮਿਆਨ ਤਿੰਨ ਟੀ-20, ਤਿੰਨ ਵਨਡੇ ਅਤੇ ਦੋ ਟੈਸਟ ਮੈਚਾਂ ਲਈ ਦੱਖਣੀ ਅਫਰੀਕਾ ਦਾ ਦੌਰਾ ਕਰੇਗੀ। ਬੋਰਡ ਨੇ ਕਿਹਾ ਹੈ ਕਿ ਇਸ ਅਸਾਈਨਮੈਂਟ ਦੌਰਾਨ ਦ੍ਰਾਵਿੜ ਟੀਮ ਦੇ ਨਾਲ ਹੋਣਗੇ। The post ਰਾਹੁਲ ਦ੍ਰਾਵਿੜ ਬਣੇ ਰਹਿਣਗੇ ਭਾਰਤੀ ਕ੍ਰਿਕਟ ਟੀਮ ਦੇ ਮੁੱਖ ਕੋਚ, BCCI ਨੇ ਕਾਰਜਕਾਲ ਵਧਾਇਆ appeared first on TheUnmute.com - Punjabi News. Tags:
|
ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ 'ਚ ਚਾਰ ਬਿੱਲ ਪਾਸ Wednesday 29 November 2023 10:11 AM UTC+00 | Tags: aam-aadmi-party breaking-news cm-bhagwant-mann four-bills-passed latest-news news punjab-government punjabi-news punjab-legislative-assembly punjab-money-bill punjab-vidhan-sabha the-unmute-breaking-news the-unmute-punjabi-news ਚੰਡੀਗੜ੍ਹ, 29 ਨਵੰਬਰ 2023: ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੇ ਦੂਜੇ ਅਤੇ ਆਖ਼ਰੀ ਦਿਨ ਕਾਨੂੰਨ ਵਿਵਸਥਾ ਤੇ ਹੋਰ ਮੁੱਦਿਆਂ ਨੂੰ ਲੈ ਕੇ ਹੰਗਾਮਾ ਹੋਇਆ। ਇਸ ਦੌਰਾਨ ਮਤਾ ਪੇਸ਼ ਕਰਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਦੇ ਉਠਾਉਣ ਲਈ ਹੋਰ ਸਮਾਂ ਮੰਗਿਆ। ਜਦੋਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਪੱਸ਼ਟ ਕੀਤਾ ਕਿ ਮੁੱਦੇ ਉਠਾਏ ਜਾ ਚੁੱਕੇ ਹਨ ਤਾਂ ਵਿਰੋਧੀ ਧਿਰ ਨੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਕਾਂਗਰਸ ਦੇ ਸਦਨ ਤੋਂ ਵਾਕਆਊਟ ਤੋਂ ਬਾਅਦ ਵਿਧਾਨ ਸਭਾ ਵਿੱਚ ਨਵੇਂ ਸੋਧ ਬਿੱਲ (bills) ਪੇਸ਼ ਕੀਤੇ ਗਏ। ਉਨ੍ਹਾਂ ਦੇ ਪਾਸ ਹੁੰਦੇ ਹੀ ਵਿਧਾਨ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ। ਇਸ ਦੌਰਾਨ ਸਦਨ ਵਿੱਚ ਤਿੰਨ ਮਨੀ ਬਿੱਲਾਂ ਸਮੇਤ ਕੁੱਲ ਚਾਰ ਬਿੱਲ ਪਾਸ ਕੀਤੇ ਗਏ। ਇਨ੍ਹਾਂ ਵਿੱਚ ਟਰਾਂਸਫਰ ਆਫ ਪ੍ਰੋਪਰਟੀ ਸੋਧ ਬਿੱਲ 2023, ਰਜਿਸਟ੍ਰੇਸ਼ਨ ਸੋਧ ਬਿੱਲ 2023, ਇੰਡੀਅਨ ਸਟੈਂਪ ਬਿੱਲ 2023 ਅਤੇ ਪੰਜਾਬ ਕੈਨਾਲ ਐਂਡ ਡਰੇਨੇਜ ਬਿੱਲ 2023 ਸ਼ਾਮਲ ਹਨ। The post ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ‘ਚ ਚਾਰ ਬਿੱਲ ਪਾਸ appeared first on TheUnmute.com - Punjabi News. Tags:
|
ਜ਼ਮੀਨ ਦਾ ਤਬਾਦਲਾ ਤੇ ਇੰਤਕਾਲ ਦਰਜ ਕਰਨ ਬਦਲੇ 25,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ Wednesday 29 November 2023 10:17 AM UTC+00 | Tags: anti-corruption anti-corruption-campaign breaking-news bribe crime news patwari-arrested punjab-vigilance-bureau vigilance-bureau ਚੰਡੀਗੜ੍ਹ, 29 ਨਵੰਬਰ 2023: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਮਾਲ ਹਲਕਾ ਸ਼ਾਮਚੁਰਾਸੀ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਨਰਜੀਤ ਸਿੰਘ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ (Vigilance Bureau) ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਕਰਮਚਾਰੀ ਵਿਰੁੱਧ ਇਹ ਕੇਸ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਕਡਿਆਣਾ ਨਿਵਾਸੀ ਬਲਦੇਵ ਸਿੰਘ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ। ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਉਸ ਦੀ ਜ਼ਮੀਨ ਦਾ ਗਵਾਂਢੀ ਨਾਲ ਤਬਾਦਲਾ ਕਰਨ ਅਤੇ ਉਸਦਾ ਇੰਤਕਾਲ ਦਰਜ ਕਰਨ ਬਦਲੇ 30,000 ਰੁਪਏ ਰਿਸ਼ਵਤ ਮੰਗ ਰਿਹਾ ਹੈ ਪਰ ਗੱਲਬਾਤ ਦੌਰਾਨ ਸੌਦਾ 25,000 ਰੁਪਏ ਵਿੱਚ ਤੈਅ ਹੋਇਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਜਲੰਧਰ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਕਰਦਿਆਂ ਇੱਕ ਜਾਲ ਵਿਛਾਇਆ ਜਿਸ ਤਹਿਤ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਰਿਸ਼ਵਤ ਦੀ ਰਾਸ਼ੀ ਵੀ ਬਰਾਮਦ ਕਰ ਲਈ। ਇਸ ਸਬੰਧੀ ਮਾਲ ਮਹਿਕਮੇ ਦੇ ਉਪਰੋਕਤ ਦੋਸ਼ੀ ਕਰਮਚਾਰੀ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਦੀ ਮੰਗ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। The post ਜ਼ਮੀਨ ਦਾ ਤਬਾਦਲਾ ਤੇ ਇੰਤਕਾਲ ਦਰਜ ਕਰਨ ਬਦਲੇ 25,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ appeared first on TheUnmute.com - Punjabi News. Tags:
|
ਸਿਲਕਾਰਾ ਸੁਰੰਗ ਤੋਂ ਬਚਾਏ 41 ਮਜ਼ਦੂਰਾਂ ਨੂੰ ਮੈਡੀਕਲ ਜਾਂਚ ਲਈ ਚਿਨੂਕ ਜਹਾਜ਼ ਰਾਹੀਂ ਏਮਜ਼ ਰਿਸ਼ੀਕੇਸ਼ ਲਿਆਂਦਾ Wednesday 29 November 2023 10:54 AM UTC+00 | Tags: aiims-rishikesh breaking-news jolly-grant-airport medical-examination news silkara-tunnel ਚੰਡੀਗੜ੍ਹ, 29 ਨਵੰਬਰ 2023: ਸਿਲਕਾਰਾ ਸੁਰੰਗ ਤੋਂ ਬਚਾਏ ਸਾਰੇ ਮਜ਼ਦੂਰਾਂ ਨੂੰ ਚਿਨੂਕ ਜਹਾਜ਼ ਰਾਹੀਂ ਜੌਲੀਗ੍ਰਾਂਟ ਹਵਾਈ ਅੱਡੇ ਰਾਹੀਂ ਏਮਜ਼ ਰਿਸ਼ੀਕੇਸ਼ (AIIMS Rishikesh) ਲਿਆਂਦਾ ਗਿਆ ਹੈ । ਇੱਥੇ ਚਿਨੂਕ ਨੇੜੇ ਹੈਲੀਪੈਡ ‘ਤੇ ਡਾਕਟਰਾਂ ਦੀ ਟੀਮ ਪਹੁੰਚੀ। ਟੀਮ ਵਿੱਚ ਡਾਇਰੈਕਟਰ ਡਾ: ਮੀਨੂੰ ਵੀ ਮੌਜੂਦ ਹਨ। ਮਜ਼ਦੂਰਾਂ ਨੂੰ ਅਗਲੇਰੀ ਮੈਡੀਕਲ ਜਾਂਚ ਲਈ ਰਿਸ਼ੀਕੇਸ਼ ਲਿਆਂਦਾ ਗਿਆ ਹੈ। ਏਮਜ਼ ਪ੍ਰਸ਼ਾਸਨ ਦੇ ਡਾਕਟਰ ਨਰਿੰਦਰ ਨੇ ਦੱਸਿਆ ਕਿ ਸਾਰੇ 41 ਮਜ਼ਦੂਰਾਂ ਨੂੰ ਦਾਖ਼ਲ ਕਰ ਲਿਆ ਗਿਆ ਹੈ। ਸਾਰੇ ਸਿਹਤਮੰਦ ਜਾਪਦੇ ਹਨ, ਫਿਰ ਵੀ ਸਾਰੇ ਮਰੀਜ਼ਾਂ ਦੇ ਵੱਖ-ਵੱਖ ਟੈਸਟ ਕੀਤੇ ਜਾਣਗੇ, ਜਿਸ ਵਿਚ ਖੂਨ ਦੀ ਜਾਂਚ, ਰੇਡੀਓਲੋਜੀ ਟੈਸਟ ਆਦਿ ਸ਼ਾਮਲ ਹਨ। ਬਚਾਅ ਦਲ ਦੀ ਸਖ਼ਤ ਮਿਹਨਤ ਕਾਰਨ ਉੱਤਰਕਾਸ਼ੀ ਦੇ ਸਿਲਕਿਆਰਾ ਸੁਰੰਗ ਵਿੱਚ ਫਸੇ 41 ਮਜ਼ਦੂਰਾਂ ਦੇ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਆਪ੍ਰੇਸ਼ਨ ਸਿਲਕਿਆਰਾ ਤਹਿਤ ਜਦੋਂ ਆਖਰੀ ਮਜ਼ਦੂਰ ਨੇ ਸੁਰੰਗ ‘ਚੋਂ ਬਾਹਰ ਆ ਕੇ ਖੁੱਲ੍ਹੀ ਹਵਾ ‘ਚ ਸਾਹ ਲਿਆ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੂੰ ਫ਼ੋਨ ਕਰਕੇ ਸਿਲਕਿਆਰਾ ਵਿੱਚ 41 ਮਜ਼ਦੂਰਾਂ ਦੀ ਸੁਰੱਖਿਅਤ ਵਾਪਸੀ ਲਈ ਵਧਾਈ ਦਿੱਤੀ। ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਚਿਨਿਆਲੀਸੌਰ ਸਥਿਤ ਕਮਿਊਨਿਟੀ ਹੈਲਥ ਸੈਂਟਰ ਪਹੁੰਚੇ, ਜਿੱਥੇ ਸੁਰੰਗ ‘ਚੋਂ ਕੱਢੇ ਗਏ 41 ਮਜ਼ਦੂਰਾਂ ਨੂੰ ਰੱਖਿਆ ਗਿਆ । ਮੁੱਖ ਮੰਤਰੀ ਨੇ ਵਰਕਰਾਂ ਨੂੰ 1-1 ਲੱਖ ਰੁਪਏ ਦੇ ਚੈੱਕ ਦਿੱਤੇ। ਇਸ ਤੋਂ ਬਾਅਦ ਸੀਐਮ ਧਾਮੀ ਇੱਥੋਂ ਵਾਪਸ ਪਰਤੇ। ਉਨ੍ਹਾਂ ਕਿਹਾ ਕਿ ਹੁਣ ਏਮਜ਼ ਰਿਸ਼ੀਕੇਸ਼ (AIIMS Rishikesh) ਵਿਖੇ ਵਰਕਰਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਉਨ੍ਹਾਂ ਦੇ ਘਰ ਭੇਜ ਦਿੱਤਾ ਜਾਵੇਗਾ। The post ਸਿਲਕਾਰਾ ਸੁਰੰਗ ਤੋਂ ਬਚਾਏ 41 ਮਜ਼ਦੂਰਾਂ ਨੂੰ ਮੈਡੀਕਲ ਜਾਂਚ ਲਈ ਚਿਨੂਕ ਜਹਾਜ਼ ਰਾਹੀਂ ਏਮਜ਼ ਰਿਸ਼ੀਕੇਸ਼ ਲਿਆਂਦਾ appeared first on TheUnmute.com - Punjabi News. Tags:
|
ਮੋਹਾਲੀ ਵਿਖੇ ਦਸਮੇਸ਼ ਹਿਊਮੈਨੇਟੀ ਟਰੱਸਟ ਵੱਲੋਂ ਮੁਫ਼ਤ ਡੈਂਟਲ ਚੈੱਕਅੱਪ ਕੈਂਪ Wednesday 29 November 2023 11:02 AM UTC+00 | Tags: blood-donate-camp breaking-news cm-bhagwant-mann dasmesh-humanity-trust free-dental-checkup-camp latest-news mohali news the-unmute-breaking-news ਐੱਸ.ਏ.ਐੱਸ. ਨਗਰ, 29 ਨਵੰਬਰ 2023: ਦਸਮੇਸ਼ ਹਿਊਮੈਨੇਟੀ ਟਰੱਸਟ (ਸਰਬੱਤ ਦਾ ਭਲਾ) (Dasmesh Humanity Trust), ਮੋਹਾਲੀ ਵੱਲੋਂ ਪ੍ਰਾਚੀਨ ਸੱਤਿਆ ਨਰਾਇਣ ਮੰਦਿਰ, ਸੈਕਟਰ-70, ਮੋਹਾਲੀ ਵਿਖੇ ਮੁਫਤ ਡੈਂਟਲ ਚੈੱਕਅੱਪ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਸ਼੍ਰੀਮਤੀ ਸਵਰਨਜੀਤ ਕੌਰ, ਪੀ.ਸੀ.ਐਸ. (ਰਿਟਾ. ਉਪ ਮੰਡਲ ਮੈਜਿਸਟ੍ਰੇਟ) ਵੱਲੋਂ ਕੀਤਾ ਗਿਆ। ਇਸ ਵਿਚ ਡਾ. ਪਰਵੀਨ (ਡੈਂਟਲ ਸਪੈਸ਼ਲਿਸਟ) ਅਤੇ ਡਾ. ਸੌਰਵ ਵਲੋਂ ਆਪਣੀਆਂ ਸੇਵਾਵਾਂ ਦਿੱਤੀਆਂ ਗਈਆਂ। ਕੈਂਪ ਵਿਚ ਸਥਾਨਕ ਸਕੂਲ ਦੇ ਬੱਚਿਆਂ ਤੇ ਆਮ ਲੋਕਾਂ ਵਲੋ ਸ਼ਿਰਕਤ ਕੀਤੀ ਗਈ ਅਤੇ ਕੈਂਪ ਦਾ ਭਰਪੂਰ ਲਾਭ ਉਠਾਇਆ ਗਿਆ। ਮਰੀਜ਼ਾਂ ਨੂੰ ਲੋੜੀਂਦੀਆਂ ਦਵਾਈਆਂ ਵੀ ਮੁਫਤ ਦਿੱਤੀਆਂ ਗਈਆਂ। The post ਮੋਹਾਲੀ ਵਿਖੇ ਦਸਮੇਸ਼ ਹਿਊਮੈਨੇਟੀ ਟਰੱਸਟ ਵੱਲੋਂ ਮੁਫ਼ਤ ਡੈਂਟਲ ਚੈੱਕਅੱਪ ਕੈਂਪ appeared first on TheUnmute.com - Punjabi News. Tags:
|
ਚੰਡੀਗੜ੍ਹ 'ਚ ਬਾਥਰੂਮ 'ਚ ਕੈਮਰਾ ਲਗਾ ਕੇ ਵੀਡੀਓ ਬਣਾਉਣ ਦਾ ਮਾਮਲਾ ਆਇਆ ਸਾਹਮਣੇ, ਕੁੜੀ ਤੇ ਮੁੰਡਾ ਗ੍ਰਿਫਤਾਰ Wednesday 29 November 2023 12:52 PM UTC+00 | Tags: bathroom breaking-news chandigarh chandigarh-mms latest latest-news news ਚੰਡੀਗੜ੍ਹ, 29 ਨਵੰਬਰ 2023: ਚੰਡੀਗੜ੍ਹ (Chandigarh) ‘ਚ ਬਾਥਰੂਮ ‘ਚ ਕੈਮਰਾ ਲਗਾ ਕੇ ਸਾਥੀ ਲੜਕੀਆਂ ਦੀਆਂ ਅਸ਼ਲੀਲ ਫੋਟੋਆਂ ਅਤੇ ਵੀਡੀਓ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ਿਕਾਇਤ ‘ਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਮੁਲਜ਼ਮ ਲੜਕੀ ਅਤੇ ਉਸ ਦੇ ਸਾਥੀ ਮੁੰਡੇ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਦੋਵਾਂ ਦੇ ਫ਼ੋਨ ਸੀਲ ਕਰਕੇ ਸੀਐਫਐਸਐਲ ਲੈਬ ਵਿੱਚ ਭੇਜ ਦਿੱਤੇ ਹਨ। ਲੈਬ ਦੀ ਰਿਪੋਰਟ ਤੋਂ ਪਤਾ ਲੱਗੇਗਾ ਕਿ ਮੁਲਜ਼ਮਾਂ ਨੇ ਸਾਥੀ ਕੁੜੀਆਂ ਦੀਆਂ ਕਿੰਨੀਆਂ ਵੀਡੀਓਜ਼ ਬਣਾਈਆਂ ਹਨ। ਉਸ ਨੇ ਅੱਗੇ ਕਿਸ ਨੂੰ ਭੇਜਿਆ ਹੈ? ਪੁਲਿਸ ਅਜੇ ਇਸ ਦੀ ਜਾਂਚ ਕਰ ਰਹੀ ਹੈ। ਇਸ ਮਾਮਲੇ ‘ਚ ਪੀੜਤ ਲੜਕੀ ਜਦੋਂ ਪੀਜੀ ‘ਚ ਬਾਥਰੂਮ ਗਈ ਤਾਂ ਉਸ ਨੇ ਗੀਜ਼ਰ ਦੇ ਉੱਪਰ ਇਕ ਡਿਵਾਈਸ ਫਲੈਸ਼ ਹੁੰਦੀ ਦੇਖਿਆ। ਜਦੋਂ ਉਸਨੇ ਇਸ ਬਾਰੇ ਆਪਣੀਆਂ ਸਾਥੀ ਲੜਕੀਆਂ ਨੂੰ ਦੱਸਿਆ ਤਾਂ ਜਾਂਚ ਵਿੱਚ ਸਾਹਮਣੇ ਆਇਆ ਕਿ ਇੱਕ ਕੈਮਰਾ ਲਗਾਇਆ ਗਿਆ ਸੀ। ਇਸ ਦੀ ਸੂਚਨਾ ਮਕਾਨ ਮਾਲਕ ਨੂੰ ਦਿੱਤੀ। ਮਕਾਨ ਮਾਲਕ ਨੇ ਇਸ ਦੀ ਸ਼ਿਕਾਇਤ ਸੈਕਟਰ-17 ਥਾਣੇ ਵਿੱਚ ਕੀਤੀ। ਇਸ ‘ਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਯੰਤਰ ਨੂੰ ਆਪਣੇ ਕਬਜ਼ੇ ‘ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ । ਜਿਸ ਪੀਜੀ ਵਿੱਚ ਇਹ ਯੰਤਰ ਲਗਾਇਆ ਗਿਆ ਸੀ, ਉਹ ਸੈਕਟਰ-22 (Chandigarh) ਦੀ ਉਪਰਲੀ ਮੰਜ਼ਿਲ 'ਤੇ ਸਥਿਤ ਹੈ। ਉਸ ਵਿੱਚ ਪੰਜ ਕੁੜੀਆਂ ਰਹਿੰਦੀਆਂ ਸਨ। ਸਾਰਿਆਂ ਦਾ ਇੱਕੋ ਬਾਥਰੂਮ ਸੀ। ਮੁਲਜ਼ਮਾ ਲੜਕੀ ਨੇ ਇਹ ਡਿਵਾਈਸ ਸੈਕਟਰ-20 ਦੇ ਰਹਿਣ ਵਾਲੇ ਆਪਣੇ ਦੋਸਤ (ਬੁਆਏਫ੍ਰੈਂਡ) ਅਮਿਤ ਹਾਂਡਾ ਦੇ ਕਹਿਣ ‘ਤੇ ਲਗਾਇਆ ਸੀ। ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 354 ਸੀ, 509 ਅਤੇ 66 ਆਈਟੀ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। The post ਚੰਡੀਗੜ੍ਹ ‘ਚ ਬਾਥਰੂਮ ‘ਚ ਕੈਮਰਾ ਲਗਾ ਕੇ ਵੀਡੀਓ ਬਣਾਉਣ ਦਾ ਮਾਮਲਾ ਆਇਆ ਸਾਹਮਣੇ, ਕੁੜੀ ਤੇ ਮੁੰਡਾ ਗ੍ਰਿਫਤਾਰ appeared first on TheUnmute.com - Punjabi News. Tags:
|
ਖੇਤੀਬਾੜੀ ਵਿਭਾਗ ਵੱਲੋਂ 01 ਦਸੰਬਰ ਨੂੰ ਸਬਸਿਡੀ 'ਤੇ ਦਿੱਤੀ ਖੇਤੀ ਮਸ਼ੀਨਰੀ ਦੀ ਪੜਤਾਲ Wednesday 29 November 2023 01:00 PM UTC+00 | Tags: agricultural-machinery agriculture breaking-news cooperative-societies department-of-agriculture news punjab-department-of-agriculture ਐੱਸ.ਏ.ਐੱਸ. ਨਗਰ, 29 ਨਵੰਬਰ 2023: ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਪਰਾਲੀ ਦੀ ਸਾਂਭ ਸੰਭਾਲ ਲਈ ਜ਼ਿਲ੍ਹੇ ਵਿੱਚ ਕਿਸਾਨਾਂ ਨੂੰ ਖੇਤੀਬਾੜੀ (Agriculture) ਅਤੇ ਕਿਸਾਨ ਭਲਾਈ ਵਿਭਾਗ ਐੱਸ.ਏ.ਐੱਸ.ਨਗਰ ਦੁਆਰਾ ਕੁੱਲ 221 ਮਸ਼ੀਨਾਂ ਵਿਅਕਤੀਗਤ ਕਿਸਾਨ, ਕਿਸਾਨ ਗਰੁੱਪਾਂ, ਸਹਿਕਾਰੀ ਸਭਾਵਾਂ ਅਤੇ ਪੰਚਾਇਤਾਂ ਨੂੰ ਮੁਹੱਈਆ ਕਰਵਾਈਆਂ ਗਈਆਂ ਹਨ। ਡਾ. ਗੁਰਮੇਲ ਸਿੰਘ ਮੁੱਖ ਖੇਤੀਬਾੜੀ (Agriculture) ਅਫਸਰ ਐੱਸ.ਏ.ਐੱਸ. ਨਗਰ ਨੇ ਦੱਸਿਆ ਕਿ ਇਨ੍ਹਾਂ ਮਸ਼ੀਨਾਂ ਦੀ ਭੌਤਿਕੀ ਪੜਤਾਲ ਮਿਤੀ 01.12.2023 ਨੂੰ ਦਿਨ ਸ਼ੁੱਕਰਵਾਰ ਬਲਾਕ ਪੱਧਰ ‘ਤੇ ਸਵੇਰੇ 10:00 ਵਜੇ ਬਲਾਕ ਖਰੜ ਦੇ ਪਿੰਡ ਚੱਪੜ ਚਿੜੀ ਨੇੜੇ ਫ਼ਤਹਿ ਬੁਰਜ ਗਰਾਊਂਡ, ਬਲਾਕ ਮਾਜਰੀ ਦੇ ਪਿੰਡ ਕਾਦੀ ਮਾਜਰਾ ਨੇੜੇ ਬਾਬੇ ਦਾ ਢਾਬਾ ਅਤੇ ਬਲਾਕ ਡੇਰਾਬਸੀ ਦੇ ਪਿੰਡ ਦੱਪਰ ਦੇ ਖੇਡ ਗਰਾਊਂਡ ਵਿੱਚ ਮਸ਼ੀਨਾਂ ਦੀ ਪੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਐੱਸ.ਏ.ਐੱਸ.ਨਗਰ ਪਾਸੋਂ ਜਿਨ੍ਹਾਂ ਵਿਅਕਤੀਗਤ ਕਿਸਾਨਾਂ, ਕਿਸਾਨ ਗਰੁੱਪਾਂ, ਸਹਿਕਾਰੀ ਸਭਾਵਾਂ ਅਤੇ ਪੰਚਾਇਤਾਂ ਨੇ ਸਬਸਿਡੀ ‘ਤੇ ਮਸ਼ੀਨਾਂ ਦੀ ਖ੍ਰੀਦ ਕੀਤੀ ਹੈ, ਉਹ ਬਲਾਕ ਵਾਰ ਆਪਣੀਆਂ ਮਸ਼ੀਨਾਂ ਅਤੇ ਲੋੜੀਂਦੇ ਦਸਤਾਵੇਜ਼, ਜਿਵੇਂ ਕਿ ਮਸ਼ੀਨ ਦਾ ਅਸਲ ਬਿਲ, ਆਧਾਰ ਕਾਰਡ, ਬੈਂਕ ਅਕਾਊਂਟ ਦੀ ਕਾਪੀ, ਟਰੈਕਟਰ ਦੀ ਆਰ.ਸੀ. ਅਤੇ ਜ਼ਮੀਨ ਸਬੰਧੀ ਦਸਤਾਵੇਜ਼ ਲੈ ਕੇ ਪੁੱਜਣ। The post ਖੇਤੀਬਾੜੀ ਵਿਭਾਗ ਵੱਲੋਂ 01 ਦਸੰਬਰ ਨੂੰ ਸਬਸਿਡੀ ‘ਤੇ ਦਿੱਤੀ ਖੇਤੀ ਮਸ਼ੀਨਰੀ ਦੀ ਪੜਤਾਲ appeared first on TheUnmute.com - Punjabi News. Tags:
|
ਮਾਨ ਸਰਕਾਰ ਵੱਲੋਂ ਪਹਿਲੀ ਵਾਰ ਲਾਅ ਅਫਸਰਾਂ ਦੀ ਭਰਤੀ 'ਚ ਅਨੁਸੂਚਿਤ ਜਾਤੀਆਂ ਲਈ ਰਾਖਵਾਕਰਨ ਕੀਤਾ: ਹਰਪਾਲ ਸਿੰਘ ਚੀਮਾ Wednesday 29 November 2023 01:06 PM UTC+00 | Tags: appointment breaking-news harpal-singh-cheema law-officers law-officers-recuirement mann-government news punjab-law-officers reservation scheduled-castes ਚੰਡੀਗੜ੍ਹ, 29 ਨਵੰਬਰ 2023: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ (Harpal Singh Cheema) ਨੇ ਅੱਜ ਵਿਧਾਨ ਸਭਾ ਵਿੱਚ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲਾਅ ਅਫਸਰਾਂ ਦੀ ਭਰਤੀ ਲਈ ਜਾਰੀ ਇਸ਼ਤਿਹਾਰ ਵਿੱਚ ਪਹਿਲੀ ਵਾਰੀ 58 ਅਸਾਮੀਆਂ ਅਨੁਸੂਚਿਤ ਜਾਤੀਆਂ ਲਈ ਰਾਖਵੀਆਂ ਰੱਖੀਆਂ ਗਈਆਂ ਹਨ ਅਤੇ 178 ਅਸਾਮੀਆਂ ਜਨਰਲ ਕੈਟਗਰੀ ਲਈ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਜਿੰਨ੍ਹਾ ਕੋਲ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵੀ ਹੈ, ਤਰਫੋਂ ਨਵਾਂ ਸ਼ਹਿਰ ਦੇ ਵਿਧਾਇਕ ਵੱਲੋਂ ਲਿਆਂਦੇ ਧਿਆਨ ਦਿਵਾਊ ਮਤੇ ਦਾ ਜਵਾਬ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਹ ਸਰਦਾਰ ਭਗਵੰਤ ਸਿੰਘ ਮਾਨ ਦੀ ਸੋਚ ਨੂੰ ਮੈਂ ਸਲਾਮ ਕਰਦੇ ਹਨ ਜਿੰਨ੍ਹਾਂ ਦੀ ਅਗਵਾਈ ਹੇਠ ਇਹ ਅਸਾਮੀਆਂ ਕੁਝ ਦੇਰ ਪਹਿਲਾਂ ਵੀ ਕੱਢੀਆਂ ਗਈਆਂ ਸਨ ਪਰ ਕੁਝ ਤਕਨੀਕੀ ਕਾਰਨਾਂ ਕਰਕੇ ਇਸ ਬਾਰੇ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਰਿਟ ਪਟੀਸ਼ਨ ਦਾਖਿਲ ਹੋ ਗਈ। ਉਨ੍ਹਾਂ ਕਿਹਾ ਕਿ ਹੁਣ ਦੁਬਾਰਾ ਸਾਰੀਆਂ ਅਸਾਮੀਆਂ ਦੀ ਭਰਤੀ ਲਈ 23 ਨਵੰਬਰ 2023 ਨੂੰ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ ਜਿਸ ਤਹਿਤ ਅਨੁਸੂਚਿਤ ਜਾਤੀਆਂ ਲਈ ਰਾਖਵੀਆਂ ਕੁੱਲ 58 ਅਸਾਮੀਆਂ ਵਿੱਚ 12 ਐਡੀਸ਼ਨਲ ਐਡਵੇਕੇਟ ਜਨਰਲ, 5 ਸੀਨੀਅਰ ਡਿਪਟੀ ਐਡਵੋਕੇਟ ਜਨਰਲ, 16 ਡਿਪਟੀ ਐਡਵੋਕੇਟ ਜਨਰਲ, 23 ਅਸਿਸਟੈਂਟ ਐਡਵੋਕੇਟ ਜਨਰਲ ਅਤੇ 2 ਐਡਵੋਕੇਟ ਆਨ ਰਿਕਾਰਡ ਦੀਆਂ ਅਸਾਮੀਆਂ ਸ਼ਾਮਿਲ ਹਨ। ਵਿੱਤ ਮੰਤਰੀ (Harpal Singh Cheema) ਨੇ ਕਿਹਾ ਕਿ ਪੰਜਾਬ ਵਿੱਚ ਕਈ ਵਾਰ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਨੇ ਰਾਜ ਕੀਤਾ ਪਰ ਸੂਬੇ ਵਿੱਚ 34 ਫੀਸਦੀ ਆਬਾਦੀ ਅਨੁਸੂਚਿਤ ਜਾਤੀ ਦੇ ਲੋਕਾਂ ਦੀ ਹੋਣ ਦੇ ਬਾਵਜੂਦ ਕਿਸੇ ਵੀ ਸਰਕਾਰ ਨੇ ਲਾਅ ਅਫਸਰਾਂ ਦੀ ਨਿਯੁਕਤੀ ਵੇਲੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਕੀਲਾਂ ਲਈ ਰਾਖਵਾਂਕਰਨ ਨਹੀਂ ਕੀਤਾ। ਉਨ੍ਹਾਂ ਕਿਹਾ, "ਜਦੋਂ ਮੈਂ ਪਹਿਲੀ ਵਾਰ ਵਿਧਾਨ ਸਭਾ ਵਿੱਚ ਚੁਣ ਕੇ ਆਇਆ ਸੀ ਤਾਂ ਉਸ ਸਮੇਂ ਦੀ ਕਾਂਗਰਸ ਸਰਕਾਰ ਨੇ ਪਹਿਲਾ ਬਿੱਲ ਐਡਵੋਕੇਟ ਜਨਰਲ ਦੀ ਅਪਾਇੰਟਮੈਂਟ ਬਾਰੇ ਲੈ ਕੇ ਆਏ ਸਨ ਅਤੇ ਮੈਂ ਪਹਿਲਾ ਪ੍ਰਸ਼ਨ ਮੈਂ ਇਸ ਮੁਕੱਦਸ ਹਾਊਸ ਵਿੱਚ ਇਨ੍ਹਾਂ ਅਸਾਮੀਆਂ ਦੀ ਰਿਜਰਵੇਸ਼ ਬਾਰੇ ਚੁੱਕਿਆ ਸੀ। ਲੇਕਿਨ ਉਸ ਸਮੇਂ ਕਾਂਗਰਸ ਦੀ ਸਰਕਾਰ ਸੀ, ਜੋ ਮੈਂ ਸਮਝਦਾ ਸਦੀਆਂ ਤੋਂ ਦਲਿਤਾਂ ਦੇ ਨਾਂਅ 'ਤੇ ਵੋਟਾਂ ਲੈ ਕੇ ਧੋਖਾ ਕਰਦੀ ਰਹੀ ਹੈ।" ਵਿੱਤ ਮੰਤਰੀ ਨੇ ਕਿਹਾ ਕਿ ਇਹ ਪਹਿਲੀ ਸਰਕਾਰ ਹੈ ਜਿਸ ਨੇ ਪਹਿਲ ਵਾਰ ਪੰਜਾਬ ਦੇ ਉਨ੍ਹਾਂ ਗਰੀਬ ਲੋਕਾਂ ਦੇ ਬੱਚਿਆਂ ਨੂੰ, ਜਿਹੜੇ ਦਿਹਾੜੀ ਕਰਕੇ ਤੇ ਬੜੀ ਮਿਹਨਤ ਮੁਸ਼ੱਕਤ ਕਰਕੇ ਆਪਣੇ ਬੱਚਿਆਂ ਨੂੰ ਵਕੀਲ ਬਣਾਉਂਦੇ ਹਨ ਆਪਣੇ ਬੱਚਿਆਂ ਨੂੰ ਹਾਇਰ ਐਜੂਕੇਸ਼ਨ ਦਿਵਾਉਂਦੇ ਹਨ, ਲਈ ਰਾਖਵਾਂਕਰਨ ਲੈ ਕੇ ਆਈ ਹੈ। ਉਨ੍ਹਾਂ ਕਿਹਾ ਕਿ ਕੁਝ ਦਿਨਾਂ ਦੇ ਅੰਦਰ-ਅੰਦਰ ਇਹ ਪੋਸਟਾਂ ਭਰ ਲਈਆਂ ਜਾਣਗੀਆਂ ਅਤੇ ਇਹ ਐਡਵੋਕੇਟ ਹਾਈਕੋਰਟ ਵਿੱਚ ਆਪਣੀ ਡਿਊਟੀ ਨਿਭਾਉਣਗੇ। ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਦਲਿਤ ਭਾਈਚਾਰੇ ਲਈ ਅੱਜ ਇਤਿਹਾਸਕ ਦਿਨ ਹੈ ਅਤੇ ਉਹ ਜਿੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਨਾ ਚਾਹੁੰਦੇ ਹਨ ਉਥੇ ਹੀ ਇਹ ਧਿਆਨ ਦਿਵਾਊ ਮਤਾ ਲਿਆਉਣ ਲਈ ਮੈਂਬਰ ਸਾਹਿਬ ਦਾ ਵੀ ਧੰਨਵਾਦ ਕਰਨਾ ਚਾਹੁੰਦੇ ਹਨ। The post ਮਾਨ ਸਰਕਾਰ ਵੱਲੋਂ ਪਹਿਲੀ ਵਾਰ ਲਾਅ ਅਫਸਰਾਂ ਦੀ ਭਰਤੀ ‘ਚ ਅਨੁਸੂਚਿਤ ਜਾਤੀਆਂ ਲਈ ਰਾਖਵਾਕਰਨ ਕੀਤਾ: ਹਰਪਾਲ ਸਿੰਘ ਚੀਮਾ appeared first on TheUnmute.com - Punjabi News. Tags:
|
ਲੋਕਾਂ ਨੂੰ ਵੋਟ ਬਣਾਉਣ ਲਈ ਜਾਗਰੂਕ ਕਰਨ ਹਿਤ ਗਤੀਵਿਧੀਆਂ ਜ਼ੋਰਾਂ 'ਤੇ 01 ਅਤੇ 02 ਦਸੰਬਰ ਨੂੰ Wednesday 29 November 2023 01:10 PM UTC+00 | Tags: activities latest-news news punjabi-news the-unmute-latest-news vote voter-lists ਐੱਸ.ਏ.ਐੱਸ. ਨਗਰ, 29 ਨਵੰਬਰ 2023: ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ 2024 ਦੇ ਮੱਦੇਨਜ਼ਰ ਜ਼ਿਲ੍ਹਾ ਸਵੀਪ ਟੀਮ ਵੱਲੋਂ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫਸਰ ਸ਼੍ਰੀਮਤੀ ਆਸ਼ਿਕਾ ਜੈਨ ਦੀ ਅਗਵਾਈ ਵਿੱਚ ਵੱਖੋ ਵੱਖ ਗਤੀਵਿਧੀਆਂ ਰਾਹੀਂ ਵੱਖ ਵੱਖ ਵਿਦਿਅਕ ਅਦਾਰਿਆਂ ਵੱਲੋਂ ਵੋਟਰ ਪੰਜੀਕਰਨ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ। ਇਸ ਬਾਬਤ ਜ਼ਿਲ੍ਹਾ ਨੋਡਲ ਅਫਸਰ (ਸਵੀਪ) ਪ੍ਰੋ. ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਵੱਖ ਵੱਖ ਵਿਦਿਅਕ ਸੰਸਥਾਵਾਂ ਵੱਲੋਂ ਮਹਿੰਦੀ, ਪੋਸਟਰ, ਪ੍ਰਸ਼ਨੋਤਰੀ, ਭਾਸ਼ਣ, ਰੈਲੀਆਂ ਅਤੇ ਸ਼ੋਸ਼ਲ ਮੀਡੀਆ ਰਾਹੀਂ ਵੋਟਰਾਂ ਨੂੰ ਵੋਟਾਂ ਬਨਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫਸਰ ਸ਼੍ਰੀਮਤੀ ਗਿੰਨੀ ਦੁੱਗਲ ਦੇ ਸਹਿਯੋਗ ਨਾਲ ਸਕੂਲਾਂ ਦੇ ਵੋਟਰ ਸਾਖਰਤਾ ਕਲੱਬਾਂ ਵੱਲੋਂ ਲਗਾਤਾਰ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਜ਼ਿਲ੍ਹੇ ਦੀਆਂ ਸਮੂਹ ਤਕਨੀਕੀ ਸੰਸਥਾਵਾਂ ਵਿੱਚ 100 ਫ਼ੀਸਦ ਵੋਟਰ ਪੰਜੀਕਰਨ ਦੇ ਸੁਨੇਹੇ ਦੀ ਅਗਵਾਈ ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ਦੇ ਪ੍ਰਿੰਸੀਪਲ ਰਾਜੀਵ ਪੁਰੀ ਦੀ ਟੀਮ ਨੇ ਸੰਭਾਲੀ ਹੋਈ ਹੈ। ਪ੍ਰੋ. ਅਨਟਾਲ ਨੇ ਦੱਸਿਆ ਕਿ ਵੋਟਰ ਰਜਿਸਟ੍ਰੇਸ਼ਨ ਦਾ ਸੁਨੇਹਾ ਦੇਣ ਲਈ 01 ਅਤੇ 02 ਦਸੰਬਰ ਨੂੰ ਮੁੱਖ ਚੋਣ ਅਫਸਰ ਪੰਜਾਬ ਵੱਲੋਂ ਵਿਸ਼ੇਸ਼ ਰੂਪ ਵਿੱਚ ਤਿਆਰ ਮੋਬਾਈਲ ਵੈਨ ਚਲਾ ਕੇ ਵੀ ਸੁਨੇਹਾ ਦਿੱਤਾ ਜਾਵੇਗਾ ਤਾਂ ਜੋ 02 ਅਤੇ 03 ਦਸੰਬਰ ਨੂੰ ਬੂਥ ਪੱਧਰ ‘ਤੇ ਲੱਗਣ ਵਾਲੇ ਕੈਂਪਾਂ ਰਾਹੀਂ ਵੱਧ ਤੋਂ ਵੱਧ ਵੋਟਰ ਰਜਿਸਟ੍ਰੇਸ਼ਨ ਕਰਵਾਈ ਜਾ ਸਕੇ। The post ਲੋਕਾਂ ਨੂੰ ਵੋਟ ਬਣਾਉਣ ਲਈ ਜਾਗਰੂਕ ਕਰਨ ਹਿਤ ਗਤੀਵਿਧੀਆਂ ਜ਼ੋਰਾਂ ‘ਤੇ 01 ਅਤੇ 02 ਦਸੰਬਰ ਨੂੰ appeared first on TheUnmute.com - Punjabi News. Tags:
|
ਅਕਸ਼ਮ ਸੇ ਸਕਸ਼ਮ-ਯੁਵਾ ਸ਼ਕਤੀਕਰਨ' ਤਹਿਤ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ Wednesday 29 November 2023 01:17 PM UTC+00 | Tags: breaking-news legal-awareness-program news saksham-yuva-shaktikaran ਐਸ.ਏ.ਐਸ ਨਗਰ 29 ਨਵੰਬਰ 2023: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਲੋਂ 'ਅਕਸ਼ਮ ਸੇ ਸਕਸ਼ਮ ਇੰਪਾਵਰਿੰਗ ਦ ਯੂਥ' ਮੁਹਿੰਮ ਜੋ ਕਿ ਜਿਲ੍ਹੇ ਦੇ 20 ਵੱਖ-ਵੱਖ ਸਰਕਾਰੀ ਸਕੂਲਾਂ ਵਿਚ ਮਿਤੀ 20 ਨਵੰਬਰ 2023 ਤੋਂ 29 ਨਵੰਬਰ 2023 ਤੱਕ ਚਲਾਈ ਗਈ ਸੀ, ਦੇ ਸਮਾਪਤੀ ਸਮਾਰੋਹ ਮੌਕੇ ਗਿਆਨਜੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੌਜੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ (awareness program) ਕੀਤਾ ਗਿਆ। ਇਸ ਪ੍ਰੋਗਰਾਮ ਵਿਚ ਅੱਠਵੀਂ, ਨੌਵੀਂ, ਦਸਵੀਂ ਅਤੇ ਗਿਆਰਵੀਂ ਜਮਾਤ ਦੇ 100 ਵਿਦਿਆਰਥੀ, ਜਿਨ੍ਹਾਂ ਦੀ ਚੋਣ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਅਤੇ ਅਦਾਲਤਾਂ ਦੇ ਵਿਵਹਾਰਕ ਕੰਮ-ਕਾਰ ਪ੍ਰਤੀ ਜਾਣਕਾਰੀ ਪ੍ਰਾਪਤ ਕਰਨ, ਜ਼ਿਲ੍ਹੇ ਦੇ ਥਾਣਿਆਂ ਵਿਚ ਸ਼ਿਕਾਇਤ ਦਰਜ ਕਰਵਾਉਣ ਦੀ ਪ੍ਰਕਿਰਿਆ ਸਬੰਧੀ ਜਾਣਕਾਰੀ ਪ੍ਰਾਪਤ ਕਰਨ, ਬਿਰਧ ਅਤੇ ਅਨਾਥ ਆਸ਼ਰਮਾਂ ਵਿਚ ਰਹਿਣ ਵਾਲੇ ਬੱਚੇ ਅਤੇ ਬਜ਼ੁਰਗਾਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਨੂੰ ਸਮਝਣ ਦੀ ਕੋਸ਼ਿਸ਼ ਕਰਨ ਲਈ ਕੀਤੀ ਗਈ ਸੀ, ਨੇ ਭਾਗ ਲਿਆ। ਇਸ ਤੋਂ ਇਲਾਵਾ ਜਿਲ੍ਹੇ ਦੇ 50 ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲ ਵੀ ਇਸ ਪ੍ਰੋਗਰਾਮ ਵਿਚ ਸ਼ਾਮਲ ਹੋਏ। ਸ੍ਰੀਮਤੀ ਸਮ੍ਰਿਤੀ ਧੀਰ, ਵਧੀਕ ਮੈਂਬਰ ਸਕੱਤਰ,ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਪ੍ਰੋਗਰਾਮ ਵਿਚ ਸ਼ਾਮਲ ਵਿਅਕਤੀਆਂ ਨੂੰ ਮੁਫਤ ਕਾਨੂੰਨੀ ਸੇਵਾਵਾਂ, ਅਪਰਾਧ ਪੀੜ੍ਹਤ ਸਕੀਮਾਂ, ਪੌਕਸੋ ਅਤੇ ਐਨ.ਡੀ.ਪੀ.ਐਸ ਕਾਨੂੰਨਾਂ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਅਤੇ ਹੋਰ ਲੋਕਾਂ ਨੂੰ ਵੀ ਇਸ ਸਬੰਧੀ ਜਾਗਰੂਕ (awareness program) ਕਰਨ। ਬਲਜਿੰਦਰ ਸਿੰਘ ਮਾਨ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਵਲੋਂ ਜਾਣਕਾਰੀ ਦਿੱਤੀ ਗਈ ਕਿ ਹਰਪਾਲ ਸਿੰਘ, ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਵਲੋਂ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਧੀਨ ਮਿਤੀ 20 ਨਵੰਬਰ 2023 ਨੂੰ ਜ਼ਿਲ੍ਹੇ ਵਿਚ ਕੈਂਪੇਨ ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਵਲੋਂ ਵਿਦਿਆਰਥੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਅਤੇ ਅਪਰਾਧ ਪੀੜ੍ਹਤ ਸਕੀਮਾਂ ਸਬੰਧੀ ਜਾਣਕਾਰੀ ਵੀ ਪ੍ਰਦਾਨ ਕੀਤੀ ਗਈ। ਸ੍ਰੀਮਤੀ ਨਵਪ੍ਰੀਤ ਕੌਰ, ਜਿਲ੍ਹਾ ਬਾਲ ਸੁਰੱਖਿਆ ਅਫਸਰ, ਐਸ.ਏ.ਐਸ ਨਗਰ ਵਲੋਂ ਵਿਦਿਆਰਥੀਆਂ ਨੂੰ ਜੁਵੇਨਾਈਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ) ਐਕਟ, ਬਲਾਤਕਾਰ ਅਤੇ ਪੌਕਸੋ ਐਕਟ ਦੇ ਕਾਨੂੰਨੀ ਪੱਖਾਂ ਸਬੰਧੀ ਜਾਣਕਾਰੀ ਪ੍ਰਦਾਨ ਕੀਤੀ ਗਈ। ਡਾ.ਗਿੰਨੀ ਦੁੱਗਲ, ਜ਼ਿਲ੍ਹਾ ਸਿੱਖਿਆ ਅਫਸਰ, ਐਸ.ਏ.ਐਸ ਨਗਰ ਵਲੋਂ ਪ੍ਰੋਗਰਾਮ ਵਿਚ ਸ਼ਾਮਲ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ ਗਿਆ ਕਿ ਮੁਹਿੰਮ ਦੌਰਾਨ ਉਨ੍ਹਾਂ ਨੇ ਜੋ ਕੁੱਝ ਸਿੱਖਿਆ ਹੈ, ਉਸ ਦੀ ਜਾਣਕਾਰੀ ਉਹ ਆਪਣੇ ਸਾਥੀ ਵਿਦਿਆਰਥੀਆਂ ਨਾਲ ਵੀ ਸਾਂਝਾ ਕਰਨ ਤਾਂ ਜੋ ਕਾਨੂੰਨੀ ਸੇਵਾਵਾਂ ਅਥਾਰਟੀ ਦਾ ਸੰਦੇਸ਼ ਸਾਰੇ ਵਿਦਿਆਰਥੀਆਂ ਤੱਕ ਪਹੁੰਚ ਸਕੇ। ਇਸ ਮੌਕੇ ਤੇ ਸਰਕਾਰੀ ਹਾਈ ਸਕੂਲ, ਫੇਜ਼-5, ਮੋਹਾਲੀ ਦੇ ਵਿਦਿਆਰਥੀਆਂ ਵਲੋਂ ਇੱਕ ਨੁੱਕੜ ਨਾਟਕ ਵੀ ਪੇਸ਼ ਕੀਤਾ ਗਿਆ, ਜਿਸ ਵਿਚ ਬਿਰਧ ਆਸ਼ਰਮਾਂ ਵਿਚ ਰਹਿ ਰਹੇ ਬਜ਼ੁਰਗਾਂ ਦੀਆਂ ਸਮੱਸਿਆਵਾਂ ਨੂੰ ਉਜਾਗਰ ਕੀਤਾ ਗਿਆ। The post ਅਕਸ਼ਮ ਸੇ ਸਕਸ਼ਮ-ਯੁਵਾ ਸ਼ਕਤੀਕਰਨ’ ਤਹਿਤ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ appeared first on TheUnmute.com - Punjabi News. Tags:
|
31 ਮਾਰਚ 2024 ਤੱਕ ਨਹੀਂ ਹੋਵੇਗਾ ਕੋਈ ਵੀ ਸਕੂਲ ਬਿਨਾਂ ਅਧਿਆਪਕ ਜਾਂ ਸਿੰਗਲ ਟੀਚਰ ਵਾਲਾ: ਸਕੂਲ ਸਿੱਖਿਆ ਮੰਤਰੀ Wednesday 29 November 2023 01:29 PM UTC+00 | Tags: 3500-schools harjot-singh-bains latest-news mann-government news punjab-government punjab-school schools the-unmute-breaking-news the-unmute-latest-update ਚੰਡੀਗੜ੍ਹ, 29 ਨਵੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਸਿਹਤ ਅਤੇ ਸਿੱਖਿਆ ਨੂੰ ਸੱਤਾ ਦਾ ਕੇਂਦਰ ਬਿੰਦੂ ਬਣਾ ਦਿੱਤਾ ਹੈ। ਉਕਤ ਪ੍ਰਗਟਾਵਾ ਪੰਜਾਬ ਦੇ ਸਕੂਲ (schools) ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਪੰਜਾਬ ਵਿਧਾਨ ਸਭਾ ਵਿੱਚ ਪ੍ਰਸ਼ਨ ਕਾਲ ਦੌਰਾਨ ਕੀਤਾ। ਵਿਧਾਇਕ ਵੱਲੋਂ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ 16 ਮਾਰਚ, 2022 ਤੋਂ ਪਹਿਲਾਂ ਪੰਜਾਬ ਰਾਜ ਵਿੱਚ ਬਿਨਾਂ ਅਧਿਆਪਕ ਜਾਂ ਸਿੰਗਲ ਟੀਚਰ ਵਾਲੇ ਸਕੂਲਾਂ ਦੀ ਗਿਣਤੀ 3500 ਤੋਂ ਵੱਧ ਸੀ, ਜੋ ਕਿ ਹੁਣ ਘੱਟ ਕੇ 600 ਦੇ ਕਰੀਬ ਰਹਿ ਗਈ ਹੈ। ਉਹਨਾਂ ਸਦਨ ਨੂੰ ਭਰੋਸਾ ਦਵਾਇਆ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੋਏਗਾ ਜਿੱਥੇ ਸੂਬੇ ਦੇ ਸਾਰੇ ਸਕੂਲਾਂ ਵਿੱਚ 31 ਮਾਰਚ,2024 ਤੱਕ ਕੋਈ ਵੀ ਸਕੂਲ ਬਿਨਾਂ ਅਧਿਆਪਕ ਜਾਂ ਸਿੰਗਲ ਟੀਚਰ ਵਾਲਾ ਨਹੀਂ ਹੋਵੇਗਾ। ਉਹਨਾਂ ਦੱਸਿਆ ਕਿ ਸਾਡੀ ਸਰਕਾਰ ਨੇ ਦੇਸ਼ ਦੇ ਮਹਾਨ ਸ਼ਹੀਦ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਸਕੂਲ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ 'ਤੇ ਰੱਖਿਆ ਗਿਆ ਹੈ ਜਿਸ ਬਾਰੇ ਪਿਛਲੇ 70 ਸਾਲਾਂ ਦੌਰਾਨ ਕਿਸੇ ਪਿਛਲੀ ਸਰਕਾਰ ਨੇ ਨਹੀਂ ਸੋਚਿਆ। ਉਹਨਾਂ ਕਿਹਾ ਕਿ ਪੰਜਾਬ ਦੇ ਹਰ ਇੱਕ ਸਰਕਾਰੀ ਸਕੂਲ (schools) ਵਿੱਚ ਕੁਝ ਨਾ ਕੁਝ ਨਵਾਂ ਉਸਾਰੀ ਦਾ ਕੰਮ ਚੱਲ ਰਿਹਾ ਹੈ। ਉਹਨਾਂ ਦੱਸਿਆ ਕਿ ਮੇਰੇ ਵਿਧਾਨ ਸਭਾ ਹਲਕਾ ਅਨੰਦਪੁਰ ਸਾਹਿਬ ਅਧੀਨ ਆਉਂਦੇ ਨਾਨਗਰਾਂ ਸਕੂਲ ਨੂੰ 70 ਸਾਲ ਬਾਅਦ ਚਾਰ ਦੀਵਾਰੀ ਨਸੀਬ ਹੋਈ ਹੈ। ਕੈਬਿਨੇਟ ਮੰਤਰੀ ਨੇ ਦੱਸਿਆ ਕਿ ਮੌਜੂਦ ਸਮੇਂ ਸਰਕਾਰੀ ਸਕੂਲਾਂ ਦੀ ਬਾਊਡਰੀਵਾਲ ਦੀ ਉਸਾਰੀ ਲਈ 323 ਕਰੋੜ ਰੱਖੇ ਗਏ ਸਨ, ਜਿਸ ਵਿੱਚੋਂ 290 ਕਰੋੜ ਖਰਚ ਹੋ ਗਏ ਹਨ। ਹੋਰ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਸੂਬੇ ਦੇ 7654 ਸਕੂਲਾਂ ਵਿੱਚ 1300 ਕਿਲੋਮੀਟਰ ਦੀ ਚਾਰ ਦੀਵਾਰੀ ਦਾ ਕੰਮ ਮੁਕੰਮਲ ਹੋ ਚੁੱਕਾ ਹੈ, ਜਦਕਿ 10,000 ਨਵੇਂ ਕਮਰੇ ਬਣ ਰਹੇ ਹਨ। ਇਸ ਤੋਂ ਇਲਾਵਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਜਿੱਥੇ ਸਕਿਊਰਟੀ ਤੈਨਾਤ ਕੀਤੇ ਗਏ ਹਨ। ਇਸ ਤੋਂ ਇਲਾਵਾ 31 ਮਾਰਚ,2024 ਤੱਕ ਪੰਜਾਬ ਦੇ ਸਾਰੇ ਸਕੂਲਾਂ ਵਿੱਚ ਵਾਈ-ਫ਼ਾਈ ਸਿਸਟਮ ਲੱਗ ਜਾਵੇਗਾ। ਸ. ਬੈਂਸ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਬੰਗਾ ਸ਼ਹਿਰ ਵਿੱਚ ਜਲਦ ਹੀ ਕਰੋੜਾਂ ਰੁਪਏ ਦੀ ਲਾਗਤ ਨਾਲ ਸ਼ਾਨਦਾਰ ਸਕੂਲ ਆਫ਼ ਐਮੀਨੈਂਸ ਬਣਾਇਆ ਜਾਵੇਗਾ। ਉਹਨਾਂ ਕਿਹਾ ਕਿ ਸਾਡੀ ਸਰਕਾਰ ਦਾ ਉਦੇਸ਼ ਮਿਆਰੀ ਸਿੱਖਿਆ ਤੱਕ ਹਰ ਇੱਕ ਦੀ ਪਹੁੰਚ ਕਰਨਾ ਹੈ। ਸਿੱਖਿਆ ਮੰਤਰੀ ਨੇ ਦੱਸਿਆ ਕਿ ਨੈਸ਼ਨਲ ਇੰਸਟੀਚਿਊਟ ਆਫ਼ ਫ਼ੈਸ਼ਨ ਟੈਕਨਾਲੋਜੀ ਤੋਂ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਦੀ ਵਰਦੀ ਡਿਜ਼ਾਈਨ ਕਰਵਾਈ ਗਈ ਹੈ, ਜਿਸ ਦੀ ਵਿਰੋਧੀ ਪਾਰਟੀਆਂ ਦੇ ਆਗੂਆਂ ਵੱਲੋਂ ਵੀ ਸਿਫ਼ਤ ਕੀਤੀ ਜਾ ਰਹੀ ਹੈ। The post 31 ਮਾਰਚ 2024 ਤੱਕ ਨਹੀਂ ਹੋਵੇਗਾ ਕੋਈ ਵੀ ਸਕੂਲ ਬਿਨਾਂ ਅਧਿਆਪਕ ਜਾਂ ਸਿੰਗਲ ਟੀਚਰ ਵਾਲਾ: ਸਕੂਲ ਸਿੱਖਿਆ ਮੰਤਰੀ appeared first on TheUnmute.com - Punjabi News. Tags:
|
ਗ੍ਰਹਿ ਮੰਤਰੀ ਅਨਿਲ ਵਿਜ ਕੋਲ ਪੱਛਮੀ ਅਫਰੀਕੀ ਦੇ ਨੌਜਵਾਨ ਨੇ 25 ਲੱਖ ਰੁਪਏ ਦੀ ਧੋਖਾਧੜੀ ਮਾਮਲੇ 'ਚ ਕਾਰਵਾਈ ਦੇ ਲਈ ਕੀਤੀ ਪੁਕਾਰ Wednesday 29 November 2023 01:43 PM UTC+00 | Tags: anil-vij burkina-faso fraud-case news west-african-youth ਚੰਡੀਗੜ੍ਹ, 29 ਨਵੰਬਰ 2023: ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿਜ (Anil Vij) ਤੋਂ ਨਿਆਂ ਦੀ ਆਸ ਲੈ ਕੇ ਅੱਜ ਅੰਬਾਲਾ ਵਿਚ ਉਨ੍ਹਾਂ ਦੇ ਆਵਾਸ ‘ਤੇ ਪੱਛਮੀ ਅਫਰੀਕੀ ਦੇਸ਼ ਬੁਰਕਿਆ ਫਾਸੋ ਨਿਵਾਸੀ ਨੌਜਵਾਨ ਪਹੁੰਚਿਆ ਚਿਸ ਨੇ ਬਰਵਾਲਾ (ਪੰਚਕੂਲਾ) ਦੀ ਫਰਮ ‘ਤੇ 25 ਲੱਖ ਰੁਪਏ ਧੋਖਾਧੜੀ ਦੇ ਦੋਸ਼ ਲਗਾਏ। ਵਿਜ ਅੱਜ ਅੰਬਾਲਾ ਵਿਚ ਸਵੇਰੇ ਆਪਣੇ ਆਵਾਸ ‘ਤੇ ਸੂਬੇ ਦੇ ਕੋਣੇ-ਕੌਨੇ ਤੋਂ ਆਏ ਲੋਕਾਂ ਦੀ ਸਮੱਸਿਆਵਾਂ ਨੂੰ ਸੁਣ ਰਹੇ ਸਨ। ਬੁਰਕਿਆ ਫਾਸੋ ਨਿਵਾਸੀ ਨੌਜਵਾਨ ਨੇ ਗ੍ਰਹਿ ਮੰਤਰੀ ਅਨਿਲ ਵਿਜ ਨੂੰ ਆਪਣੀ ਸ਼ਿਕਾਇਤ ਦਿੰਦੇ ਹੋਏ ਦੱਸਿਆ ਕਿ ਊਸ ਨੂੰ ਆਪਣੇ ਕਾਰੋਬਾਰ ਦੇ ਲਈ ਪ੍ਰਿੰਟਿੰਗ ਮਸ਼ੀਨ ਦੀ ਜ਼ਰੂਰਤ ਸੀ ਅਤੇ ਇਸ ਦੇ ਲਈ ਉਸ ਨੈ ਬਰਵਾਲਾ ਦੀ ਫਰਮ ਨਾਲ ਗੱਲਬਾਤ ਕੀਤੀ ਸੀ। ਫਰਮ ਨੇ ਉਸ ਨੂੰ ਮਸ਼ੀਨ ਦਿਖਾਈ ਅਤੇ ਇਸ ਨੂੰ ਏਕਸਪੋਰਟ ਕਰਨ ਦਾ ਵਾਇਦਾ ਕੀਤਾ ਸੀ। ਅਫਰੀਕੀ ਦੇਸ਼ ਨਿਵਾਸੀ ਨੌਜੁਆਨ ਦਾ ਦੋਸ਼ ਸੀ ਕਿ ਫਰਮ ਸੰਚਾਲਕਾਂ ਨੇ ਉਸ ਤੋਂ ਵੱਖ-ਵੱਖ ਮਿੱਤੀਆਂ ਵਿਚ ਕੁੱਲ 25 ਲੱਖ ਰੁਪਏ ਬਤੌਰ ਏਡਵਾਂਸ ਲਿਆ, ਮਗਰ ਇਸ ਦੇ ਬਾਅਦ ਨਾ ਤਾਂ ਮਸ਼ੀਨ ਏਕਸਪੋਰਟ ਕੀਤੀ ਗਈ ਅਤੇ ਨਾ ਹੀ ਉਸ ਨੂੰ ਰਕਮ ਵਾਪਸ ਮਿਲੀ। ਗ੍ਰਹਿ ਮੰਤਰੀ ਅਨਿਲ ਵਿਜ ਨੇ ਪੰਚਕੂਲਾ ਪੁਲਿਸ ਕਮਿਸ਼ਨਰ ਨੂੰ ਮਾਮਲੇ ਵਿਚ ਜਾਂਚ ਦੇ ਨਿਰਦੇਸ਼ ਦਿੱਤੇ। ਇਸ ਤਰ੍ਹਾ ਰਿਵਾੜੀ ਤੋਂ ਆਏ ਪਰਿਵਾਰ ਨੇ ਆਪਣੇ ਭਰਾ ਦੀ ਹਤਿਆ ਮਾਮਲੇ ਵਿਚ ਦੋਸ਼ੀਆਂ ਦੀ ਗਿਰਫਤਾਰੀ ਨਹੀਂ ਹੋਣ ਦੇ ਦੋਸ਼ ਲਗਾਏ। ਉਨ੍ਹਾਂ ਦਾ ਦੋਸ਼ ਸੀ ਕਿ ਕਤਲ ਮਾਮਲੇ ਵਿਚ ਸਿਰਫ ਇਕ ਦੋਸ਼ੀ ਨੂੰ ਹੀ ਫੜਿਆ ਗਿਆ ਹੈ, ਗ੍ਰਹਿ ਮੰਤਰੀ ਅਨਿਲ ਵਿਜ ਨੇ ਰਿਵਾੜੀ ਏਸਪੀ ਦੀ ਅਗਵਾਈ ਹੇਠ ਏਸਆਈਟੀ ਗਠਨ ਕਰ ਮਾਮਲੇ ਦੀ ਜਾਂਚ ਦੇ ਨਿਰਦੇਸ਼ ਦਿੱਤੇ। ਗ੍ਰਹਿ ਮੰਤਰੀ ਅਨਿਲ ਵਿਜ ਨੇ ਹਤਿਆ ਮਾਮਲੇ ਵਿਚ ਜਾਂਚ ਲਈ ਐੱਸ.ਆਈ.ਟੀ ਗਠਨ ਕਰਨ ਦੇ ਨਿਰਦੇਸ਼ ਦਿੱਤੇਯਮੁਨਾਨਗਰ ਤੋਂ ਆਈ ਮਹਿਲਾ ਨੇ ਗ੍ਰਹਿ ਮੰਤਰੀ ਅਨਿਲ ਵਿਜ (Anil Vij) ਨੂੰ ਦੱਸਿਆ ਕਿ ਉਸ ਦੇ ਬੇਟੇ ਦੀ ਹਤਿਆ ਕੀਤੀ ਗਈ ਹੈ ਜਦੋਂ ਕਿ ਸੜਕ ਹਾਦਸਾ ਲਿਖਾ ਕੇ ਮਾਮਲੇ ਵਿਚ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ। ਉਸ ਨੇ ਦਸਿਆ ਕਿ ਕੁੱਝ ਨੌਜੁਆਨ ਉਸ ਦੇ ਬੇਟੇ ਨੂੰ ਪਰੇਸ਼ਾਨ ਕਰ ਰਹੇ ਸਨ ਅਤੇ ਉਸ ਦੀ ਹਤਿਆ ਦਾ ਸ਼ੱਕ ਹੈ। ਗ੍ਰਹਿ ਮੰਤਰੀ ਨੇ ਯਮੁਨਾਨਗਰ ਏਸਪੀ ਨੁੰ ਏਸਆਈਟੀ ਗਠਨ ਕਰ ਮਾਮਲੇ ਦੀ ਜਾਂਚ ਦੇ ਨਿਰਦੇਸ਼ ਦਿੱਤੇ। ਕਬੂਤਰਬਾਜੀ ਮਾਮਲੇ ਵਿਚ ਏਸਆਈਟੀ ਨੂੰ ਗ੍ਰਹਿ ਮੰਤਰੀ ਅਨਿਲ ਵਿਜ ਨੇ ਸੌਂਪੀ ਜਾਂਚਯਮੁਨਾਨਗਰ ਤੋਂ ਆਈ ਮਹਿਲਾ ਨੇ ਅੰਬਾਲਾ ਦੇ ਬਰਾੜਾ ਸਥਿਤ ਇਕ ਏਜੰਟ ‘ਤੇ ਕਬੂਤਰਬਾਜੀ ਦਾ ਦੋਸ਼ ਲਗਾਇਆ। ਉਸ ਦਾ ਦੋਸ਼ ਸੀ ਕਿ ਉਸ ਦੇ ਬੇਟ ਨੂੰ ਕੈਨੇਡਾ ਭੇਜਣ ਲਈ ਏਜੰਟ ਨੇ 25 ਲੱਖ ਰੁਪਏ ਮੰਗੇ ਜੋ ਕਿ ਉਨ੍ਹਾਂ ਨੇ ਉਸ ਨੂੰ ਦਿੱਤੇ। ਇਸ ਦੇ ਬਾਅਦ ਉਸ ਦੇ ਬੇਟੇ ਨੂੰ ਕੈਨੇਡਾ ਭੇਜਣ ਦੀ ਥਾਂ ਕੰਬੋਡੀਆ ਭੇਜ ਦਿੱਤਾ ਗਿਆ ਅਤੇ ਕਿਹਾ ਗਿਆ ਕਿ ਉੱਥੋਂ ਉਨ੍ਹਾਂ ਦਾ ਬੇਟਾ ਕੈਨੇਡਾ ਜਾਵੇਗਾ। ਇਸ ਦੇ ਲਈ ਏਜੰਟ ਨੇ ਹੋਰ ਰਕਮ ਮੰਗੀ ਜੋ ਕਿ ਉਨ੍ਹਾਂ ਨੇ ਨਹੀਂ ਦਿੱਤੀ। ਇਸ ਦੇ ਬਾਅਦ ਉਸ ਦਾ ਬੇਟਾ ਵਾਪਸ ਆ ਗਿਆ। ਹੁਣ ਏਜੰਟ ਬਰਾੜਾ ਵਿਚ ਆਪਣਾ ਆਫਿਸ ਤੇ ਮੋਬਾਇਲ ਬੰਦ ਕਰ ਫਰਾਰ ਹੈ। ਗ੍ਰਹਿ ਮੰਤਰੀ ਨੇ ਕਬੂਤਰਬਾਜੀ ਦੇ ਲਈ ਗਠਨ ਏਸਆਈਟੀ ਨੂੰ ਮਾਮਲੇ ਵਿਚ ਜਾਂਚ ਦੇ ਨਿਰਦੇਸ਼ ਦਿੱਤ। ਇੰਨ੍ਹਾਂ ਮਾਮਲਿਆਂ ਵਿਚ ਵੀ ਗ੍ਰਹਿ ਮੰਤਰੀ ਨੇ ਕਾਰਵਾਈ ਦੇ ਨਿਰਦੇਸ਼ ਦਿੱਤੇਗ੍ਰਹਿ ਮੰਤਰੀ ਅਨਿਲ ਵਿਜ ਦੇ ਸਾਹਮਣੇ ਅੰਬਾਲਾ ਦੇ ਬਾੜਾ ਪਿੰਡ ਦੇ ਸਾਬਕਾ ਸਰਪੰਚ ਵਿਚ ਮੀਟਰ ਰੀਡਿੰਗ ਵਿਚ ਗੜਬੜੀ ਹੋਣ, ਅੰਬਾਲਾ ਨਿਵਾਸੀ ਵਿਅਕਤੀ ਨੇ ਰਿਸ਼ਤੇਦਾਰਾਂ ਤੋਂ ਜਮੀਨੀ ਵਿਵਾਦ ਦੇ ਚਲਦੇ ਮਾਲ ਰਿਕਾਰਡ ਦਾ ਠੀਕ ਕਰਵਾਉਦ, ਕੁਰੂਕਸ਼ੇਤਰ ਨਿਵਾਸੀ ਵਿਅਕਤੀ ਨੇ ਮਾਰਕੁੱਟ ਮਾਮਲੇ ਵਿਚ ਦੋਸ਼ੀਆਂ ਦੀ ਗਿਰਫਤਾਰੀ ਕਰਨ, ਕੈਥਲ ਨਿਵਾਸੀ ਨੌਜੁਆਨ ਨੇ ਜਮੀਨੀ ਕਬਜਾ ਛੁੜਾਉਣ ਬਾਰੇ ਅਤੇ ਹੋਰ ਸ਼ਿਕਾਇਤਾਂ ਆਈਆਂ ਜਿਸ ‘ਤੇ ਗ੍ਰਹਿ ਮੰਤਰੀ ਨੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਾਰਵਾਈ ਦੇ ਨਿਰਦੇਸ਼ ਦਿੱਤੇ।
The post ਗ੍ਰਹਿ ਮੰਤਰੀ ਅਨਿਲ ਵਿਜ ਕੋਲ ਪੱਛਮੀ ਅਫਰੀਕੀ ਦੇ ਨੌਜਵਾਨ ਨੇ 25 ਲੱਖ ਰੁਪਏ ਦੀ ਧੋਖਾਧੜੀ ਮਾਮਲੇ ‘ਚ ਕਾਰਵਾਈ ਦੇ ਲਈ ਕੀਤੀ ਪੁਕਾਰ appeared first on TheUnmute.com - Punjabi News. Tags:
|
ਸਵੱਛ ਭਾਰਤ ਮਿਸ਼ਨ ਸ਼ਹਿਰੀ 'ਤੇ ਰਾਜ ਪੱਧਰੀ ਵਰਕਸ਼ਾਪ ਕਾਰਵਾਈ Wednesday 29 November 2023 01:47 PM UTC+00 | Tags: breaking-news chief-minister-bhagwant-mann latest-news news punjab-government shiromani-akali-dal state-level-workshop swachh-bharat-mission swachh-bharat-mission-urban ਚੰਡੀਗੜ੍ਹ, 29 ਨਵੰਬਰ 2023: ਪੰਜਾਬ ਮਿਉਂਸਪਲ ਬੁਨਿਆਦੀ ਢਾਂਚਾ ਵਿਕਾਸ ਕੰਪਨੀ (ਪੀ.ਐਮ.ਆਈ.ਡੀ.ਸੀ) ਵੱਲੋਂ ਅੱਜ ਮਿਉਂਸਪਲ ਭਵਨ, ਸੈਕਟਰ 35, ਚੰਡੀਗੜ੍ਹ ਵਿਖੇ ਇੱਕ ਰੋਜ਼ਾ ਰਾਜ ਪੱਧਰੀ ਸਮਰੱਥਾ ਨਿਰਮਾਣ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਵਰਕਸ਼ਾਪ ਦਾ ਉਦੇਸ਼ ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਠੋਸ ਰਹਿੰਦ-ਖੂੰਹਦ ਪ੍ਰਬੰਧਨ, ਸੂਚਨਾ, ਸਿੱਖਿਆ ਅਤੇ ਸੰਚਾਰ/ਸਮਰੱਥਾ ਨਿਰਮਾਣ, ਅਤੇ ਪ੍ਰਬੰਧਨ ਸੂਚਨਾ ਪ੍ਰਣਾਲੀ (ਐਮਆਈਐਸ) ਵਿੱਚ ਮਾਹਿਰਾਂ ਦੀ ਮੁਹਾਰਤ ਨੂੰ ਵਧਾਉਣਾ ਹੈ, ਜਿਸ ਵਿੱਚ ਨਵੇਂ ਜੁੜੇ ਕਮਿਊਨਿਟੀ ਫੈਸੀਲੀਟੇਟਰ ਸ਼ਾਮਲ ਹਨ। ਵਰਕਸ਼ਾਪ ਦੌਰਾਨ, ਸਵੱਛ ਭਾਰਤ ਮਿਸ਼ਨ ਦੇ ਭਾਗੀਦਾਰ ਸ਼ਹਿਰੀ ਖੇਤਰਾਂ ਵਿੱਚ ਸਵੱਛਤਾ ਅਤੇ ਠੋਸ ਰਹਿੰਦ-ਖੂੰਹਦ ਪ੍ਰਬੰਧਨ ਦੀ ਯੋਜਨਾਬੰਦੀ, ਲਾਗੂ ਕਰਨ, ਪ੍ਰਾਪਤੀ ਅਤੇ ਸਥਿਰਤਾ ‘ਤੇ ਧਿਆਨ ਕੇਂਦਰਿਤ ਕਰਨ ਵਿੱਚ ਲੱਗੇ ਹੋਏ ਸਨ। ਪੀ.ਐੱਮ.ਆਈ.ਡੀ.ਸੀ. ਦੇ ਬੁਲਾਰੇ ਨੇ ਦੱਸਿਆ ਕਿ ਵਰਕਸ਼ਾਪ ਵਿੱਚ ਠੋਸ ਕੂੜਾ-ਕਰਕਟ, ਪਲਾਸਟਿਕ ਰਹਿੰਦ-ਖੂੰਹਦ, ਉਸਾਰੀ ਅਤੇ ਢਾਹੁਣ (ਸੀ ਐਂਡ ਡੀ) ਕੂੜੇ ਦੀ ਪ੍ਰੋਸੈਸਿੰਗ ਅਤੇ ਸਵੱਛਤਾ ਅਤੇ ਇਸਦੀ ਮਹੱਤਤਾ ਸਮੇਤ ਸੰਬੰਧਿਤ ਨਿਯਮਾਂ ਵਰਗੇ ਵਿਸ਼ਿਆਂ ਨੂੰ ਕਵਰ ਕੀਤਾ ਗਿਆ। ਸਵੱਛ ਸਰਵੇਖਣ ਦੀਆਂ ਬਾਰੀਕੀਆਂ, ਕੂੜਾ ਮੁਕਤ ਸ਼ਹਿਰ ਬਣਾਉਣ ਅਤੇ ਖੁੱਲ੍ਹੇ ਵਿੱਚ ਸੌਚ ਮੁਕਤ ਸ਼ਹਿਰਾਂ ਦੇ ਮਾਪਦੰਡਾਂ ਬਾਰੇ ਵੀ ਚਰਚਾ ਕੀਤੀ ਗਈ। ਉਨ੍ਹਾਂ ਅੱਗੇ ਕਿਹਾ ਕਿ ਸਵੱਛ ਭਾਰਤ ਮਿਸ਼ਨ ਨੂੰ ਲਾਗੂ ਕਰਨ ਵਿੱਚ ਸੁਧਾਰ ਕਰਨ ਲਈ ਫੀਲਡ ਵਰਕਰਾਂ ਦੇ ਤਜ਼ਰਬਿਆਂ ਦੇ ਨਾਲ-ਨਾਲ ਸਵੱਛਤਾ ਅਤੇ ਠੋਸ ਰਹਿੰਦ-ਖੂੰਹਦ ਪ੍ਰਬੰਧਨ ਨਾਲ ਸਬੰਧਤ ਸਫਲਤਾ ਦੀਆਂ ਕਹਾਣੀਆਂ ਅਤੇ ਵਧੀਆ ਅਭਿਆਸਾਂ ਨੂੰ ਸਾਂਝਾ ਕੀਤਾ ਗਿਆ। ਵਰਕਸ਼ਾਪ ਨੇ ਜਾਗਰੂਕਤਾ ਗਤੀਵਿਧੀਆਂ ਦੀ ਮਹੱਤਤਾ ਨੂੰ ਉਜਾਗਰ ਕੀਤਾ, ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਸਿੰਗਲ-ਯੂਜ਼ ਪਲਾਸਟਿਕ-ਮੁਕਤ ਬਣਾਉਣ ਅਤੇ ਲੈਂਡਫਿਲ ਲਈ ਜ਼ੀਰੋ ਵੇਸਟ ਪ੍ਰਾਪਤ ਕਰਨ ਲਈ ਵੱਖ-ਵੱਖ ਸਾਧਨਾਂ ਅਤੇ ਤਕਨੀਕਾਂ ‘ਤੇ ਜ਼ੋਰ ਦਿੱਤਾ। ਇਸ ਮੌਕੇ ਦੀਪਤੀ ਉੱਪਲ, ਪੀ.ਐੱਮ.ਆਈ.ਡੀ.ਸੀ. ਦੀ ਸੀ.ਈ.ਓ. ਨੇ ਭਾਗੀਦਾਰਾਂ ਨੂੰ ਸ਼ਹਿਰਾਂ ਨੂੰ ਕੂੜਾ-ਮੁਕਤ ਅਤੇ ਖੁੱਲ੍ਹੇ ਵਿੱਚ ਸ਼ੌਚ ਤੋਂ ਮੁਕਤ ਬਣਾਉਣ ਲਈ ਨਾਗਰਿਕਾਂ ਨੂੰ ਸਰਗਰਮੀ ਨਾਲ ਸ਼ਾਮਲ ਕਰਨ ਦੀ ਅਪੀਲ ਕੀਤੀ। The post ਸਵੱਛ ਭਾਰਤ ਮਿਸ਼ਨ ਸ਼ਹਿਰੀ ‘ਤੇ ਰਾਜ ਪੱਧਰੀ ਵਰਕਸ਼ਾਪ ਕਾਰਵਾਈ appeared first on TheUnmute.com - Punjabi News. Tags:
|
ਲੁਧਿਆਣਾ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਇਆ ਮੁਕਾਬਲਾ, ਦੋ ਬਦਮਾਸ਼ਾਂ ਦੀ ਮੌਤ Wednesday 29 November 2023 02:02 PM UTC+00 | Tags: big-breaking breaking-news latest-news ludhiana ludhiana-encounter ludhiana-police news police-encounter punjab-news punjab-police tibba-bridge ਚੰਡੀਗੜ੍ਹ, 29 ਨਵੰਬਰ 2023: ਲੁਧਿਆਣਾ-ਦੋਰਾਹਾ ਦੇ ਟਿੱਬਾ ਪੁਲ ਨੇੜੇ ਲੁਧਿਆਣਾ (Ludhiana) ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲੇ ਹੋਇਆ ਹੈ | ਇਸ ਮੁਕਾਬਲੇ ‘ਚ ਦੋ ਬਦਮਾਸ਼ ਮਾਰੇ ਗਏ ਹਨ | ਜਾਣਕਾਰੀ ਮੁਤਾਬਕ ਮਾਰੇ ਗਏ ਬਦਮਾਸ਼ਾਂ ਦੀ ਪਛਾਣ ਸੰਜੀਵ ਕੁਮਾਰ ਸੰਜੂ ਤੇ ਸੁਭਮ ਗੋਪੀ ਵਜੋਂ ਹੋਈ ਹੈ। ਇਸ ਮੁਕਾਬਲੇ ਵਿੱਚ ਇਕ ਪੁਲਿਸ ਮੁਲਾਜ਼ਮ ਵੀ ਜਖਮੀ ਹੋ ਗਿਆ ਹੈ। ਇਸ ਸਬੰਧੀ ਸੂਚਨਾ ਮਿਲਣ ‘ਤੇ ਲੁਧਿਆਣਾ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਮੌਕੇ ‘ਤੇ ਪਹੁੰਚ ਗਏ ਹਨ। ਇਹ ਮੁਕਾਬਲਾ ਦੋਰਾਹਾ ਨੇੜੇ ਸ਼ਾਮ 5.50 ਵਜੇ ਹੋਇਆ। ਦੱਸਿਆ ਆ ਰਿਹਾ ਹੈ ਕਿ ਪੁਲਿਸ ਇੰਨਾਂ ਬਦਮਾਸ਼ਾਂ ਦੀ ਲੋਕੇਸ਼ਨ ਦਾ ਟਰੇਸ ਕਰਦੇ ਹੋਏ ਇਨ੍ਹਾਂ ਦਾ ਪਿੱਛਾ ਕੀਤਾ ਤਾਂ ਦੋਵੇਂ ਬਦਮਾਸ਼ਾਂ ਨੇ ਪੁਲਿਸ ‘ਤੇ ਫਾਇਰਿੰਗ ਕਰ ਦਿੱਤੀ। ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗੈਂਗਸਟਰ ਨੇ ਪੁਲਿਸ 'ਤੇ ਗੋਲੀਬਾਰੀ ਕੀਤੀ ਸੀ। ਜਵਾਬੀ ਗੋਲੀਬਾਰੀ 'ਚ ਪੁਲਿਸ ਨੇ ਗੈਂਗਸਟਰ ਨੂੰ ਗੋਲੀ ਮਾਰ ਦਿੱਤੀ। ਜਿਕਰਯੋਗ ਹੈ ਕਿ 17 ਨਵੰਬਰ ਨੂੰ ਸੱਤ ਬਦਮਾਸ਼ਾਂ ਨੇ ਲੁਧਿਆਣਾ ਦੇ ਹੌਜ਼ਰੀ ਕਾਰੋਬਾਰੀ ਸੰਭਵ ਜੈਨ ਨੂੰ ਅਗਵਾ ਕਰ ਲਿਆ ਸੀ। ਜਦੋਂ ਇਨ੍ਹਾਂ ਦੇ ਪਿੱਛੇ ਪੁਲਿਸ ਲੱਗ ਗਈ ਸੀ ਤਾਂ ਬਦਮਾਸ਼ਾਂ ਨੇ ਵਪਾਰੀ ਦੇ ਪੈਰ ਵਿੱਚ ਗੋਲੀ ਮਾਰ ਕੇ ਉਸ ਨੂੰ ਛੱਡ ਕੇ ਭੱਜ ਗਏ ਸਨ। ਪੁਲਿਸ ਨੇ ਕਾਰਵਾਈ ਕਰਦਿਆਂ 7 ਵਿਚੋਂ 5 ਬਦਮਾਸ਼ਾਂ ਨੂੰ ਗ੍ਰਿਫਤਾਰ ਕਰ ਲਿਆ ਸੀ ਅਤੇ 2 ਦਾ ਐਨਕਾਊਂਟਰ ਕਰ ਦਿੱਤਾ ਹੈ । ਪੁਲਿਸ (Ludhiana) ਨੇ ਦੱਸਿਆ ਕਿ ਇਹ ਗੈਂਗਸਟਰ ਕਾਰੋਬਾਰੀ ਸੰਭਵ ਜੈਨ ਦੇ ਕੇਸ ਵਿੱਚ ਲੋੜੀਂਦੇ ਸਨ। ਇਸ ਮਾਮਲੇ ‘ਚ 5 ਜਣਿਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਬੁੱਧਵਾਰ ਨੂੰ ਸੀਆਈਏ ਦੀ ਟੀਮ ਸੰਜੂ ਅਤੇ ਗੋਪੀ ਦਾ ਪਿੱਛਾ ਕਰ ਰਹੀ ਸੀ। ਕਰਾਸ ਫਾਇਰਿੰਗ ਵਿੱਚ ਦੋਵਾਂ ਨੂੰ ਗੋਲੀਆਂ ਲੱਗੀਆਂ ਅਤੇ ਇੱਕ ਏਐਸਆਈ ਨੂੰ ਵੀ ਗੋਲੀ ਲੱਗੀ। ਇਨ੍ਹਾਂ ਬਦਮਾਸ਼ਾਂ ਦਾ ਕਾਫ਼ੀ ਅਪਰਾਧਿਕ ਰਿਕਾਰਡ ਹੈ।
The post ਲੁਧਿਆਣਾ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਇਆ ਮੁਕਾਬਲਾ, ਦੋ ਬਦਮਾਸ਼ਾਂ ਦੀ ਮੌਤ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੂਬੇ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ Wednesday 29 November 2023 02:07 PM UTC+00 | Tags: breaking-news gazetted-holiday holiday news punjab-government shahidi-sabha ਚੰਡੀਗੜ੍ਹ, 29 ਨਵੰਬਰ 2023: ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ, ਸ੍ਰੀ ਫਤਹਿਗੜ੍ਹ ਸਾਹਿਬ-2023 ਮੌਕੇ 28 ਦਸੰਬਰ, 2023 ਨੂੰ ਸੂਬੇ ਵਿੱਚ ਗਜ਼ਟਿਡ ਛੁੱਟੀ (holiday) ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 28 ਦਸੰਬਰ ਦਿਨ ਵੀਰਵਾਰ ਨੂੰ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨ ਅਤੇ ਸਰਕਾਰੀ ਵਿਦਿਅਕ ਅਦਾਰੇ ਬੰਦ ਰਹਿਣਗੇ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਦੀ ਧਾਰਾ 25 ਦੀ ਵਿਆਖਿਆ ਅਧੀਨ ਵੀ ਛੁੱਟੀ ਐਲਾਨੀ ਗਈ ਹੈ। The post ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੂਬੇ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ appeared first on TheUnmute.com - Punjabi News. Tags:
|
ਪੰਜਾਬੀ ਮਾਹ-2023 ਦੇ ਸੰਦਰਭ 'ਚ ਭਾਸ਼ਾ ਵਿਭਾਗ ਪੰਜਾਬ, ਵੱਲੋਂ ਕਰਵਾਇਆ ਪੁਸਤਕ ਵੰਡ ਸਮਾਗਮ Wednesday 29 November 2023 02:11 PM UTC+00 | Tags: breaking-news latest-news news punjabi-month the-unmute-breaking-news ਬਠਿੰਡਾ, 29 ਨਵੰਬਰ 2023: ਭਾਸ਼ਾ ਵਿਭਾਗ ਪੰਜਾਬ, ਜ਼ਿਲ੍ਹਾ ਬਠਿੰਡਾ ਵੱਲੋਂ ਪੰਜਾਬੀ-ਮਾਹ ਦੇ ਸਮਾਗਮਾਂ ਦੀ ਲੜੀ ਤਹਿਤ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ, ਸਕੂਲ ਆਫ ਐਮੀਨੈਂਸ ਬੰਗੀ ਕਲਾਂ ਅਤੇ ਕੋਟਸ਼ਮੀਰ ਵਿਖੇ ਪੁਸਤਕ ਵੰਡ ਸਮਾਗਮ ਹਰਪ੍ਰੀਤ ਸਿੰਘ ਬਹਿਣੀਵਾਲ ਪੰਜਾਬੀ ਭਾਸ਼ਾ ਦੇ ਉਪਾਸਕ ਅਤੇ ਸਮਾਜ ਸੇਵੀ ਦੇ ਸਹਿਯੋਗ ਨਾਲ਼ ਕਰਵਾਇਆ ਗਿਆ । ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਵਿਖੇ ਮੁੱਖ ਮਹਿਮਾਨ ਦੇ ਤੌਰ ‘ਤੇ ਸ. ਹਰਜਿੰਦਰ ਸਿੰਘ ਜੱਸਲ ਐੱਸ.ਡੀ.ਐੱਮ ਤਲਵੰਡੀ ਸਾਬੋ ਨੇ ਸ਼ਿਰਕਤ ਕੀਤੀ। ਜ਼ਿਲ੍ਹਾ ਭਾਸ਼ਾ ਅਫ਼ਸਰ ਬਠਿੰਡਾ ਸ. ਕੀਰਤੀ ਕਿਰਪਾਲ ਨੇ ਆਪਣੇ ਸਵਾਗਤੀ ਭਾਸ਼ਣ ਵਿੱਚ ਕਿਹਾ ਕਿ ਪੰਜਾਬੀ ਮਾਹ ਦੌਰਾਨ ਅਜਿਹੇ ਸਮਾਗਮ ਦਾ ਮੁੱਖ ਉਦੇਸ਼ ਭਾਸ਼ਾ ਵਿਭਾਗ ਦੇ ਖ਼ਜ਼ਾਨੇ ‘ਚ ਪਏ ਵੱਡਮੁੱਲੇ ਸਾਹਿਤ ਨੂੰ ਵਿਦਿਆਰਥੀਆਂ ਤੱਕ ਲੈ ਕੇ ਜਾਣਾ ਹੈ । ਉਹਨਾਂ ਕਿਹਾ ਕਿ ਚੰਗਾ ਸਾਹਿਤ ਹੀ ਸਮਾਜ ਚੰਗੀ ਬੌਧਿਕ ਸਿਹਤ ਦੇ ਸਕਦਾ ਹੈ । ਮੁੱਖ ਮਹਿਮਾਨ ਸ. ਹਰਜਿੰਦਰ ਸਿੰਘ ਜੱਸਲ ਭਾਸ਼ਾ ਵਿਭਾਗ ਦੇ ਇਸ ਨਿਵੇਕਲੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਿਤਾਬਾਂ ਵਰਗਾ ਸੱਚਾ ਦੋਸਤ ਕੋਈ ਨਹੀਂ ਹੈ ਅਤੇ ਇਹ ਦੋਸਤੀ ਪੂਰੀ ਉਮਰ ਨਿਭਦੀ ਹੈ । ਉਹਨਾਂ ਅੱਗੇ ਬੋਲਦਿਆਂ ਕਿਹਾ ਜੇਕਰ ਵਿਦਿਆਰਥੀਆਂ ਨੂੰ ਕਿਤਾਬਾਂ ਪੜ੍ਹਨ ਦੀ ਚੇਟਕ ਲੱਗ ਜਾਵੇ ਤਾਂ ਅਜੋਕੇ ਸਮਾਜ ਵਿੱਚ ਆਇਆ ਨਿਘਾਰ ਦੂਰ ਹੋ ਸਕਦਾ ਹੈ। ਸ. ਹਰਪ੍ਰੀਤ ਸਿੰਘ ਬਹਿਣੀਵਾਲ ਨੇ ਕਿਹਾ ਕਿ ਤਲਵੰਡੀ ਸਾਬੋ ਦੀ ਧਰਤੀ, ਜਿਹੜੀ ਕਿ ਗੁਰੂ ਕਾਸ਼ੀ ਵਜੋਂ ਜਾਣੀ ਜਾਂਦੀ ਹੈ, ਜਿੱਥੇ ਆਦਿ ਗ੍ਰੰਥ ਦੀ ਰਚਨਾ ਹੋਈ । ਦੁਨੀਆ ਭਰ ਤੋਂ ਲੋਕ ਇੱਥੇ ਪੰਜਾਬੀ ਭਾਸ਼ਾ ਦੇ ਅੱਖਰ ਲਿਖਣ ਲਈ ਆਉਂਦੇ ਹਨ ਅਤੇ ਸਾਨੂੰ ਗੁਰੂਆਂ ਵੱਲੋਂ ਵਰੋਸਾਈ ਇਸ ਭਾਸ਼ਾ ਨਾਲ਼ ਜੁੜਨ ਦੀ ਲੇੜ ਹੈ। ਕਾਲਜ ਪ੍ਰਿੰਸੀਪਲ ਡਾ਼ ਕਮਲਜੀਤ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਨੂੰ ਅਮਲੀ ਰੂਪ ਵਿੱਚ ਅਪਨਾਉਣ ‘ਤੇ ਜ਼ੋਰ ਦਿੱਤਾ।ਇਸ ਮੌਕੇ ਸ. ਸਤਨਾਮ ਸਿੰਘ ਅਤ ਸ. ਪ੍ਰਿਤਪਾਲ ਸਿੰਘ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜੇਤੂ ਖਿਡਾਰੀਆਂ ਨੇ ਵੀ ਆਪਣੀ ਮੌਜੂਦਗੀ ਨਾਲ਼ ਵਿਦਿਆਰਥੀਆਂ ਦਾ ਮਾਰਗ-ਦਰਸ਼ਨ ਕੀਤਾ । ਸਕੂਲ ਆਫ ਐਮੀਨੈਂਸ ਬੰਗੀ ਕਲਾਂ ਵਿਖੇ ਜ਼ਿਲ੍ਹਾ ਭਾਸ਼ਾ ਅਫ਼ਸਰ ਕੀਰਤੀ ਕਿਰਪਾਲ ਅਤੇ ਸ. ਹਰਪ੍ਰੀਤ ਸਿੰਘ ਬਹਿਣੀਵਾਲ ਨੇ ਪ੍ਰਿੰਸੀਪਲ ਡੀ.ਕੇ. ਗੋਇਲ ਦੀ ਹਾਜ਼ਰੀ ਵਿੱਚ ਕਿਤਾਬਾਂ ਵੰਡ ਕੇ ਸਾਹਿਤ ਅਤੇ ਪੰਜਾਬੀ ਇਤਿਹਾਸ ਨਾਲ਼ ਜੁੜਨ ਲਈ ਪ੍ਰੇਰਿਤ ਕੀਤਾ।ਸਕੂਲ ਆਫ ਐਮੀਨੈਂਸ ਕੋਟ ਸ਼ਮੀਰ ਵਿਖੇ ਸ. ਇਕਬਾਲ ਸਿੰਘ ਬੁੱਟਰ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ , ਕੀਰਤੀ ਕਿਰਪਾਲ ਜ਼ਿਲ੍ਹਾ ਭਾਸ਼ਾ ਅਫ਼ਸਰ ਅਤੇ ਸਕੂਲ ਪ੍ਰਿੰਸੀਪਲ ਨਿਸ਼ਾ ਬਾਂਸਲ ਨੇ ਵਿਦਿਆਰਥੀਆਂ ਨੂੰ ਸਾਹਿਤਕ ਚੇਟਕ ਲਾਉਣ ਲਈ ਕਿਤਾਬਾਂ ਵੰਡੀਆਂ। ਮੰਚ ਸੰਚਾਲਨ ਸਕੂਲ ਅਧਿਆਪਕ ਦਵਿੰਦਰ ਨੇ ਕੀਤਾ। ਇਸ ਦੌਰਾਨ ਕਾਲਜ ਅਤੇ ਸਕੂਲ ਦੇ ਸਟਾਫ਼ ਸਮੇਤ ਜ਼ਿਲ੍ਹਾ ਭਾਸ਼ਾ ਦਫ਼ਤਰ ਤੋਂ ਅਨਿਲ ਕੁਮਾਰ ਅਤੇ ਪਰਮਜੀਤ ਸਿੰਘ ਮੌਜੂਦ ਸਨ। The post ਪੰਜਾਬੀ ਮਾਹ-2023 ਦੇ ਸੰਦਰਭ 'ਚ ਭਾਸ਼ਾ ਵਿਭਾਗ ਪੰਜਾਬ, ਵੱਲੋਂ ਕਰਵਾਇਆ ਪੁਸਤਕ ਵੰਡ ਸਮਾਗਮ appeared first on TheUnmute.com - Punjabi News. Tags:
|
ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਸਬੰਧੀ ਵਿਭਾਗ ਦੀ ਡਾਇਰੈਕਟਰ ਨਾਲ ਬੈਠਕ Wednesday 29 November 2023 02:14 PM UTC+00 | Tags: anganwadi anganwadi-workers breaking-news ਚੰਡੀਗੜ੍ਹ, 29 ਨਵੰਬਰ 2023: ਆਲ ਪੰਜਾਬ ਆਂਗਣਵਾੜੀ (Anganwadi) ਮੁਲਾਜ਼ਮ ਯੂਨੀਅਨ ਦੇ ਵਫ਼ਦ ਨੇ ਅੱਜ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀ ਡਾਇਰੈਕਟਰ ਸ਼ੇਨਾ ਅਗਰਵਾਲ ਨਾਲ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਤੇ ਮਸਲਿਆਂ ਸੰਬੰਧੀ ਚੰਡੀਗੜ੍ਹ ਵਿਖੇ ਮੁੱਖ ਦਫਤਰ ਵਿੱਚ ਮੀਟਿੰਗ ਕੀਤੀ ਅਤੇ ਉਹਨਾਂ ਨੂੰ ਮੰਗ ਪੱਤਰ ਦਿੱਤਾ । ਹਰਗੋਬਿੰਦ ਕੌਰ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਵਿਸਥਾਰਪੂਰਵਕ ਢੰਗ ਨਾਲ ਵਰਕਰਾਂ ਤੇ ਹੈਲਪਰਾਂ ਦੀਆਂ ਤਨਖਾਹਾਂ ਅਤੇ ਹੋਰ ਮੰਗਾਂ ਬਾਰੇ ਜਾਣੂ ਕਰਵਾਇਆ ਗਿਆ । ਉਹਨਾਂ ਵਿਚੋਂ ਕਈ ਮੰਗਾਂ ਦਾ ਹੱਲ ਹੋ ਗਿਆ ਹੈ ਜਦੋਂ ਕਿ ਕੁੱਝ ਮੰਗਾਂ ਬਾਰੇ ਫਾਈਲਾਂ ਪੰਜਾਬ ਸਰਕਾਰ ਨੂੰ ਭੇਜੀਆਂ ਹੋਈਆਂ ਹਨ । ਵਿਭਾਗ ਦੀ ਡਾਇਰੈਕਟਰ ਸ਼ੇਨਾ ਅਗਰਵਾਲ ਨੇ ਕਿਹਾ ਕਿ ਮੁੱਖ ਵਿਭਾਗ ਵਿੱਚ ਕੰਮ ਕਰਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਤਨਖਾਹਾਂ ਸਮੇਂ ਸਿਰ ਰੈਗੂਲਰ ਮਿਲਣਗੀਆਂ। ਆਂਗਣਵਾੜੀ (Anganwadi) ਸੈਂਟਰਾਂ ਦਾ ਕਿਰਾਇਆ ਬਲਾਕਾਂ ਵਿੱਚ ਭੇਜ ਦਿੱਤਾ ਗਿਆ ਹੈ । ਫਲੈਕਸੀ ਫੰਡ ਅਤੇ ਵਰਦੀ ਭੱਤੇ ਵਾਲੀਆਂ ਫਾਈਲਾਂ ਪਰੋਸੈਸ ਵਿੱਚ ਹਨ ਤੇ ਹਫ਼ਤੇ ਦਸ ਦਿਨ ਤੱਕ ਇਹ ਪੈਸੇ ਆ ਜਾਣਗੇ । ਜਦੋਂ ਕਿ ਮੋਬਾਈਲ ਭੱਤਾ ਅਤੇ ਸੀ ਬੀ ਈ ਦੇ ਪੈਸਿਆਂ ਦਾ ਬੱਜਟ ਅਜੇ ਤੱਕ ਨਹੀਂ ਆਇਆ ਤੇ ਇਸ ਲਈ ਸਰਕਾਰ ਕੋਲੋ ਮੰਗ ਕੀਤੀ ਹੋਈ ਹੈ । ਉਹਨਾਂ ਕਿਹਾ ਕਿ ਸਮਾਜ ਭਲਾਈ ਬੋਰਡ ਅਧੀਨ ਕੰਮ ਕਰਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਮਾਣ ਭੱਤਾ ਇਸ ਕਰਕੇ ਨਹੀਂ ਮਿਲਿਆ ਕਿ ਇਹ ਪੰਜੇ ਬਲਾਕ ਮੁੱਖ ਵਿਭਾਗ ਵਿੱਚ ਮਰਜ਼ ਹੋ ਗਏ ਹਨ । ਉਹਨਾਂ ਦਾ ਨੋਟੀਫਿਕੇਸ਼ਨ ਆਉਣ ਤੋਂ ਬਾਅਦ ਇਹਨਾਂ ਵਰਕਰਾਂ ਤੇ ਹੈਲਪਰਾਂ ਨੂੰ ਰੈਗੂਲਰ ਮਾਣ ਭੱਤਾ ਮਿਲੇਗਾ । ਇਸੇ ਤਰ੍ਹਾਂ ਬਾਲ ਭਲਾਈ ਕੌਂਸਲ ਦੇ ਤਿੰਨ ਬਲਾਕਾਂ ਅਧੀਨ ਕੰਮ ਕਰਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਜਿੰਨਾ ਦਾ 9 ਮਹੀਨਿਆਂ ਦਾ ਸਟੇਟ ਫੰਡ ਬਾਕੀ ਹੈ ਉਹਨਾਂ ਦੀ ਪ੍ਰਵਾਨਗੀ ਲਈ ਫਾਈਲ ਪੰਜਾਬ ਸਰਕਾਰ ਦੇ ਕੋਲ ਭੇਜੀ ਹੋਈ ਹੈ । ਇਸੇ ਤਰ੍ਹਾਂ ਵਰਕਰਾਂ ਤੇ ਹੈਲਪਰਾਂ ਨੂੰ ਮੈਡੀਕਲ ਛੁੱਟੀ ਵਾਲੀ ਫਾਈਲ ਵੀ ਪੰਜਾਬ ਸਰਕਾਰ ਦੇ ਕੋਲ ਭੇਜੀ ਗਈ ਹੈ । ਡਾਇਰੈਕਟਰ ਨੇ ਇਹ ਵੀ ਸਪਸ਼ਟ ਕੀਤਾ ਕਿ 3 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਖਾਣਾ ਆਂਗਣਵਾੜੀ ਸੈਂਟਰਾਂ ਰਾਹੀਂ ਹੀ ਦਿੱਤਾ ਜਾਵੇਗਾ । ਇਹ ਰਾਸ਼ਨ ਬੱਚਿਆਂ ਦੇ ਘਰਾਂ ਤੱਕ ਪਹੁੰਚਾਇਆ ਜਾਵੇਗਾ । ਇਸ ਮੀਟਿੰਗ 'ਚ ਵਿਭਾਗ ਵੱਲੋਂ ਸੁਖਦੀਪ ਸਿੰਘ , ਅਮਰਜੀਤ ਸਿੰਘ ਕੋਰੇ , ਅਮਰਜੀਤ ਸਿੰਘ ਭੁੱਲਰ (ਤਿੰਨੇ ਡਿਪਟੀ ਡਾਇਰੈਕਟਰ) , ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਸਤਵੰਤ ਕੌਰ ਭੋਗਪੁਰ , ਜਸਵੀਰ ਕੌਰ ਦਸੂਹਾ , ਬਲਵਿੰਦਰ ਕੌਰ ਅਤੇ ਹਰਭਜਨ ਕੌਰ ਮੌਜੂਦ ਸਨ । The post ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਸਬੰਧੀ ਵਿਭਾਗ ਦੀ ਡਾਇਰੈਕਟਰ ਨਾਲ ਬੈਠਕ appeared first on TheUnmute.com - Punjabi News. Tags:
|
ਵਿਜੀਲੈਂਸ ਬਿਓਰੋ ਵੱਲੋਂ ਆਬਕਾਰੀ ਅਧਿਕਾਰੀ ਬਲਵੀਰ ਕੁਮਾਰ ਵਿਰਦੀ ਦਾ ਸਹਿਦੋਸ਼ੀ ਭਗਵੰਤ ਭੂਸ਼ਨ ਕਾਬੂ Wednesday 29 November 2023 04:18 PM UTC+00 | Tags: bhagwant-bhushan-bawa breaking-news excise-officer-balbir-kumar-virdi ਚੰਡੀਗੜ੍ਹ 29 ਨਵੰਬਰ 2023: ਪੰਜਾਬ ਵਿਜੀਲੈਂਸ ਬਿਓਰੋ (Vigilance Bureau) ਵੱਲੋਂ ਬਲਵੀਰ ਕੁਮਾਰ ਵਿਰਦੀ, ਸੰਯੁਕਤ ਡਾਇਰੈਕਟਰ, ਐਕਸਾਈਜ਼ ਵਿਭਾਗ ਜਲੰਧਰ (ਜੀ.ਐਸ.ਟੀ.) ਵਾਸੀ ਲੰਮਾ ਪਿੰਡ ਜਲੰਧਰ ਖਿਲਾਫ ਸਰਕਾਰੀ ਅਧਿਕਾਰੀ ਹੁੰਦੇ ਹੋਏ ਭ੍ਰਿਸ਼ਟਾਚਾਰ ਰਾਹੀਂ ਵਿੱਤ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਸਬੰਧੀ ਦਰਜ ਮੁਕੱਦਮੇ ਵਿੱਚ ਨਾਮਜ਼ਦ ਕੀਤੇ ਸਹਿਦੋਸ਼ੀ ਭਗਵੰਤ ਭੂਸ਼ਣ ਉਰਫ ਬਾਵਾ ਵਾਸੀ ਮਕਾਨ ਕ੍ਰਿਸ਼ਨ ਨਗਰ, ਰੇਲਵੇ ਰੋਡ ਜਲੰਧਰ ਨੂੰ ਬਿਓਰੋ ਵੱਲੋਂ ਅੱਜ ਬੁੱਧਵਾਰ ਨੂੰ ਉਸਦੀ ਰਿਹਾਇਸ਼ ਤੋਂ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ (Vigilance Bureau) ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਜਾਂਚ ਦੀ ਪੜਤਾਲ ਤੋਂ ਪਾਇਆ ਗਿਆ ਕਿ ਉਕਤ ਬਲਵੀਰ ਕੁਮਾਰ ਵਿਰਦੀ ਨੂੰ ਚੈਕ ਪੀਰੀਅਡ 01.04.2007 ਤੋਂ 11.09.2020 ਤੱਕ ਜਾਣੂੰ ਸਰੋਤਾਂ ਤੋਂ ਕੁੱਲ 2,08,84,863.37 ਰੁਪਏ ਦੀ ਆਮਦਨ ਹੋਣੀ ਪਾਈ ਗਈ ਅਤੇ ਇਸੇ ਅਰਸੇ ਦੌਰਾਨ ਉਸ ਵੱਲੋਂ 5,12,51,688.37 ਰੁਪਏ ਦਾ ਖਰਚਾ ਕੀਤਾ ਗਿਆ ਹੈ। ਇਸ ਤਰਾਂ ਉਕਤ ਮੁਲਜ਼ਮ ਵਲੋਂ ਚੈਕ ਪੀਰੀਅਡ ਦੌਰਾਨ ਕੁੱਲ 3,03,66,825 ਰੁਪਏ ਵੱਧ ਖਰਚਾ ਕੀਤਾ ਗਿਆ ਹੈ ਜੋ ਕਿ ਉਸ ਦੀ ਆਮਦਨ ਤੋਂ ਕਰੀਬ 145.40 ਫੀਸਦ ਵੱਧ ਬਣਦਾ ਹੈ। ਇਸ ਤਰ੍ਹਾਂ ਉਕਤ ਅਧਿਕਾਰੀ ਖਿਲਾਫ ਆਪਣੇ ਅਹੁਦੇ ਦੀ ਦੁਰਵਰਤੋਂ ਕਰਦੇ ਹੋਏ ਆਪਣੀ ਆਮਦਨ ਦੇ ਜਾਣੂੰ ਵਸੀਲਿਆਂ ਤੋਂ ਵੱਧ ਜਾਇਦਾਦ ਬਨਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਉਰੋ, ਰੇਂਜ ਜਲੰਧਰ ਵੱਲੋਂ ਮੁਕੱਦਮਾ ਨੰਬਰ 12 ਮਿਤੀ 16.05.2023 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1)(ਬੀ), 13(2) ਹੇਠ ਦਰਜ ਕੀਤਾ ਸੀ। ਉਕਤ ਮੁਕੱਦਮੇ ਦੀ ਤਫਤੀਸ਼ ਦੌਰਾਨ ਪਾਇਆ ਗਿਆ ਕਿ ਦੋਸ਼ੀ ਬਲਵੀਰ ਕੁਮਾਰ ਵਿਰਦੀ ਦੇ ਖਾਸ ਸਾਥੀ ਵਜੋਂ ਉਕਤ ਭਗਵੰਤ ਭੂਸ਼ਣ ਉਰਫ ਬਾਵਾ ਨੇ ਖ਼ੁਦ ‘ਜਗਦੰਬੇ ਲਾਈਫ ਸਟਾਈਲ’ ਨਾਮ ਦੀ ਕੰਪਨੀ ਜਦਕਿ ਆਪਣੀ ਪਤਨੀ ਕਵਿਤਾ ਅਤੇ ਬਲਵੀਰ ਕੁਮਾਰ ਵਿਰਦੀ ਦੀ ਪਤਨੀ ਸੁਰਿੰਦਰ ਕੌਰ ਦੇ ਨਾਮ ਉਪਰ ‘ਸਾਫ ਐਂਡ ਕੂਲ’ ਨਾਮ ਦੀਆਂ ਲੁਧਿਆਣਾ ਵਿੱਚ ਦੋ ਕੰਪਨੀਆਂ ਖੋਲੀਆਂ ਹੋਈ ਸਨ ਅਤੇ ਭਗਵੰਤ ਭੂਸ਼ਣ ਦੋਸ਼ੀ ਬਲਵੀਰ ਕੁਮਾਰ ਵਿਰਦੀ ਦੀ ਕਰੋੜਾਂ ਰੁਪਏ ਦੀ ਕਾਲੀ ਕਮਾਈ ਨੂੰ ਸਫੈਦ ਕਰਨ ਲਈ ਇਨ੍ਹਾਂ ਉਕਤ ਦੋਹਾਂ ਫਰਜੀ ਕੰਪਨੀਆਂ ਵਿੱਚ ਐਡਜਸਟ ਕਰਦਾ ਸੀ। ਉਨ੍ਹਾਂ ਦੱਸਿਆ ਕਿ ਤਫਤੀਸ਼ ਤੋਂ ਪਾਇਆ ਗਿਆ ਕਿ ਬਲਵੀਰ ਕੁਮਾਰ ਵਿਰਦੀ ਦੀ ਕੋਠੀ ਨੰਬਰ 213, ਗੁਰੂ ਗੋਬਿੰਦ ਸਿੰਘ ਨਗਰ, ਜਲੰਧਰ ਵਿਚ ਜੋ ਲੱਗੀ ਹੋਈ ਲਿਫਟ ਦੀ 10,00,000 ਰੁਪਏ ਦੀ ਅਦਾਇਗੀ ਦੋਸ਼ੀ ਭਗਵੰਤ ਭੂਸ਼ਣ ਵੱਲੋਂ ਆਪਣੀ ਜਗਦੰਬੇ ਲਾਈਫ ਸਟਾਈਲ ਕੰਪਨੀ ਲੁਧਿਆਣਾ ਦੇ ਖਾਤੇ ਵਿੱਚੋਂ ਲਿਫਟ ਲਗਾਉਣ ਵਾਲੀ ਕੰਪਨੀ ਸ਼ਿੰਡਲਰ ਇੰਡੀਆ ਪ੍ਰਾਈਵੇਟ ਲਿਮਟਿਡ ਨੂੰ ਕੀਤੀ ਗਈ। ਇਸੇ ਤਰ੍ਹਾਂ ਬਲਵੀਰ ਕੁਮਾਰ ਵਿਰਦੀ ਦੀ ਉਕਤ ਕੋਠੀ ਵਿੱਚ ਲੱਗੇ ਜਨਰੇਟਰ ਦੀ 3,18,600 ਰੁਪਏ ਦੀ ਅਦਾਇਗੀ ਦੋਸ਼ੀ ਭਗਵੰਤ ਭੂਸ਼ਨ ਦੀ ਉਕਤ ਜਗਦੰਬੇ ਲਾਈਫ ਸਟਾਈਲ ਕੰਪਨੀ ਦੇ ਖਾਤੇ ਵਿੱਚੋਂ ਸੁਧੀਰ ਪਾਵਰ ਲਿਮਟਿਡ ਨੂੰ ਕੀਤੀ ਗਈ। ਇਸ ਤਰ੍ਹਾਂ ਤਫਤੀਸ਼ ਦੌਰਾਨ ਭਗਵੰਤ ਭੂਸ਼ਨ ਦੀ ਭੂਮਿਕਾ ਸ਼ੱਕੀ ਹੋਣ ਕਰਕੇ ਉਸ ਨੂੰ ਉਕਤ ਮੁਕੱਦਮੇ ਵਿਚ ਨਾਮਜਦ ਕਰਨ ਉਪਰੰਤ ਅੱਜ ਗ੍ਰਿਫਤਾਰ ਕੀਤਾ ਗਿਆ ਹੈ। ਵਰਨਣਯੋਗ ਹੈ ਕਿ ਉਕਤ ਬਲਵੀਰ ਕੁਮਾਰ ਵਿਰਦੀ ਅਤੇ ਹੋਰਨਾਂ ਵੱਲੋਂ ਕੁੱਝ ਟਰਾਂਸਪੋਰਟਾਂ ਅਤੇ ਇੰਡਸਟਰੀ ਮਾਲਕਾਂ ਨਾਲ ਮਿਲ ਕੇ ਜੀ.ਐਸ.ਟੀ. ਵਿੱਚ ਘੋਟਾਲਾ ਕਰਨ ਖਿਲਾਫ ਮੁਕੱਦਮਾ ਨੰਬਰ 09 ਮਿਤੀ 21.08.2020 ਨੂੰ ਆਈ.ਪੀ.ਸੀ. ਦੀ ਧਾਰਾ 420, 465, 467, 468, 471, 120-ਬੀ-ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ 7-ਏ ਤਹਿਤ ਥਾਣਾ ਵਿਜੀਲੈਂਸ ਬਿਉਰੋ, ਫਲਾਇੰਗ ਸੁਕਾਡ-1, ਐਸ.ਏ.ਐਸ.ਨਗਰ ਮੋਹਾਲੀ ਵਿਖੇ ਦਰਜ ਕੀਤਾ ਗਿਆ ਸੀ।ਇਸ ਮੁਕੱਦਮੇ ਵਿੱਚ ਦੋਸ਼ੀ ਬਲਵੀਰ ਕੁਮਾਰ ਵਿਰਦੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਨਾਲ ਸ਼ਾਮਲ ਤਫਤੀਸ਼ ਹੋਇਆ ਸੀ। The post ਵਿਜੀਲੈਂਸ ਬਿਓਰੋ ਵੱਲੋਂ ਆਬਕਾਰੀ ਅਧਿਕਾਰੀ ਬਲਵੀਰ ਕੁਮਾਰ ਵਿਰਦੀ ਦਾ ਸਹਿਦੋਸ਼ੀ ਭਗਵੰਤ ਭੂਸ਼ਨ ਕਾਬੂ appeared first on TheUnmute.com - Punjabi News. Tags:
|
ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਨਹਿਰਾਂ ਤੇ ਜਲ ਨਿਕਾਸੀ ਬਿੱਲ-2023 ਪਾਸ Wednesday 29 November 2023 04:21 PM UTC+00 | Tags: aam-aadmi-party chetan-singh-jauramajra news punjab-canals-and-drainage-bill punjab-canals-and-drainage-bill-2023 punjab-vidhan-sabha the-unmute-breaking-news ਚੰਡੀਗੜ੍ਹ, 29 ਨਵੰਬਰ 2023: ਕਿਸਾਨਾਂ ਲਈ ਨਿਰਵਿਘਨ ਨਹਿਰੀ ਪਾਣੀ ਸਪਲਾਈ, ਜਲ ਸਰੋਤਾਂ ਦੀ ਸਾਂਭ-ਸੰਭਾਲ ਅਤੇ ਝਗੜਿਆਂ ਦਾ ਛੇਤੀ ਤੇ ਆਸਾਨ ਤਰੀਕੇ ਨਾਲ ਹੱਲ ਯਕੀਨੀ ਬਣਾਉਣ ਦੇ ਮਨਸ਼ੇ ਨਾਲ ਪੰਜਾਬ ਵਿਧਾਨ ਸਭਾ ਵਿੱਚ ਅੱਜ “ਪੰਜਾਬ ਨਹਿਰਾਂ ਤੇ ਜਲ ਨਿਕਾਸੀ ਬਿੱਲ-2023” ਪਾਸ ਕੀਤਾ ਗਿਆ। ਇਸ ਬਿੱਲ ਜਲ ਸਰੋਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵੱਲੋਂ ਪੇਸ਼ ਕੀਤਾ ਗਿਆ ਸੀ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਪੰਜਾਬ ਨਹਿਰਾਂ ਅਤੇ ਜਲ ਨਿਕਾਸੀ ਬਿੱਲ 2023 ਨੂੰ ਲਾਗੂ ਕਰਨ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਬਿਨਾਂ ਰੁਕਾਵਟ ਨਹਿਰੀ ਪਾਣੀ ਮੁਹੱਈਆ ਕਰਵਾਉਣਾ, ਨਹਿਰਾਂ ਡਰੇਨਾਂ, ਨਦੀਆਂ ਅਤੇ ਹੋਰ ਕੁਦਰਤੀ ਜਲ ਸਰੋਤਾਂ ਦੀ ਦੇਖ-ਰੇਖ ਮੁਰੰਮਤ, ਸਾਫ਼-ਸਫਾਈ ਕਰਨਾ, ਜ਼ਿਮੀਂਦਾਰਾਂ ਦੀਆਂ ਮੰਗਾਂ, ਸ਼ਿਕਾਇਤਾਂ ਅਤੇ ਆਪਸੀ ਲੜਾਈ ਝਗੜਿਆਂ ਦਾ ਹੱਲ ਕਰਨ ਲਈ ਪ੍ਰਕਿਰਿਆ ਯਕੀਨੀ ਬਣਾਉਣ ਅਤੇ ਪਾਣੀ ਦੀ ਬਰਬਾਦੀ ਨੂੰ ਰੋਕਣ ਲਈ ਨਿਯਮ ਅਤੇ ਕਾਨੂੰਨ ਬਣਾਉਣਾ ਹੈ। ਜਲ ਸਰੋਤ ਮੰਤਰੀ ਨੇ ਕਿਹਾ ਕਿ ਬਿੱਲ ਵਿੱਚ ਵਿਵਸਥਾ ਕੀਤੀ ਗਈ ਹੈ ਕਿ ਰਾਜ ਸਰਕਾਰ ਨਹਿਰਾਂ ਅਤੇ ਹੋਰ ਕੁਦਰਤੀ ਜਲ ਸਰੋਤਾਂ ਨੂੰ ਪਾਰ ਕਰਨ ਦੇ ਸਾਧਨ ਮੁਹੱਈਆ ਕਰਵਾਏਗੀ। ਨਹਿਰਾਂ ਅਤੇ ਹੋਰ ਕੁਦਰਤੀ ਜਲ ਸਰੋਤਾਂ ਅਤੇ ਨੇੜਲੀਆਂ ਜ਼ਮੀਨਾਂ ਦੇ ਵਸਨੀਕਾਂ ਦੀਆਂ ਵਾਜਬ ਸਹੂਲਤਾਂ ਲਈ ਨਹਿਰਾਂ ਅਤੇ ਹੋਰ ਕੁਦਰਤੀ ਜਲ ਸਰੋਤਾਂ ਨੂੰ ਪਾਰ ਕਰਨ ਦੇ ਢੁਕਵੇਂ ਸਾਧਨ ਮੁਹੱਈਆ ਕਰਵਾਏਗੀ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਕਰੇਗੀ। ਰਾਜ ਸਰਕਾਰ ਸਮੇਂ-ਸਮੇਂ ‘ਤੇ ਅਤੇ ਲੋੜ ਪੈਣ ‘ਤੇ ਨਹਿਰ ‘ਤੇ ਪੁਲ ਜਾਂ ਰੈਂਪ (ਫੀਲਡ ਪਾਥ, ਫੁੱਟ ਬ੍ਰਿਜ ਆਦਿ) ਲਈ ਇੱਕ ਆਮ ਨੀਤੀ ਜਾਰੀ ਕਰ ਸਕਦੀ ਹੈ। ਇਸੇ ਤਰ੍ਹਾਂ ਖਾਲ੍ਹਿਆਂ ਦੀ ਸਾਂਭ ਅਤੇ ਸਫਾਈ ਨਾਲ ਸਬੰਧਿਤ ਜ਼ਿੰਮੀਦਾਰਾਂ ਦੇ ਆਪਸੀ ਝਗੜਿਆਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇਗਾ। ਜੇਕਰ ਕੋਈ ਵਿਅਕਤੀ, ਕਿਸੇ ਖਾਲੇ ਦੇ ਨਿਰਮਾਣ ਜਾਂ ਰੱਖ-ਰਖਾਅ ਲਈ ਦੂਜਿਆਂ ਨਾਲ ਸਾਂਝੇ ਤੌਰ ‘ਤੇ ਜ਼ਿੰਮੇਵਾਰ ਹੈ, ਜਾਂ ਦੂਜਿਆਂ ਨਾਲ ਸਾਂਝੇ ਤੌਰ ‘ਤੇ ਖਾਲੇ ਦੀ ਵਰਤੋਂ ਕਰਦਾ ਹੈ, ਪਰ ਰੱਖ-ਰਖਾਅ ਦੇ ਤੌਰ ‘ਤੇ ਅਜਿਹੇ ਨਿਰਮਾਣ ਦੀ ਲਾਗਤ ਦੇ ਆਪਣੇ ਹਿੱਸੇ ਦਾ ਭੁਗਤਾਨ ਕਰਨ ਜਾਂ ਰੱਖ-ਰਖਾਅ ਲਈ ਆਪਣੇ ਹਿੱਸੇ ਦੇ ਕੰਮ ਕਰਵਾਉਣ ਵਿੱਚ ਅਣਗਹਿਲੀ ਜਾਂ ਇਨਕਾਰ ਕਰਦਾ ਹੈ ਤਾਂ ਮੰਡਲ ਨਹਿਰੀ ਅਫਸਰ, ਅਰਜ਼ੀ ਪ੍ਰਾਪਤ ਕਰਨ ‘ਤੇ ਇਸ ਦੀ ਜਾਂਚ ਕਰੇਗਾ ਅਤੇ ਉਚਿਤ ਆਦੇਸ਼ ਦੇਵੇਗਾ। ਉਨ੍ਹਾਂ ਦੱਸਿਆ ਕਿ ਬਿੱਲ ਤਹਿਤ ਖਾਲਾਂ (ਵਾਟਰ ਕੋਰਸ) ਦੇ ਰੱਖ-ਰਖਾਅ ਦੀ ਵਿਵਸਥਾ ਕੀਤੀ ਗਈ ਹੈ। ਇਸ ਤੋਂ ਇਲਾਵਾ ਢਾਹੇ ਗਏ ਜਾਂ ਬਦਲੇ ਗਏ ਖਾਲਿਆਂ ਦੀ ਬਹਾਲੀ ਯਕੀਨੀ ਬਣਾਈ ਜਾਵੇਗੀ। ਜੇਕਰ ਕੋਈ ਵਿਅਕਤੀ ਕਿਸੇ ਖਾਲ੍ਹੇ ਨੂੰ ਢਾਹੁੰਦਾ ਹੈ, ਬਦਲਦਾ ਹੈ, ਵੱਡਾ ਕਰਦਾ ਹੈ ਜਾਂ ਰੁਕਾਵਟ ਪਾਉਂਦਾ ਹੈ ਜਾਂ ਉਸ ਨੂੰ ਕੋਈ ਨੁਕਸਾਨ ਪਹੁੰਚਾਉਂਦਾ ਹੈ ਤਾਂ ਇਸ ਨਾਲ ਪ੍ਰਭਾਵਿਤ ਕੋਈ ਵੀ ਵਿਅਕਤੀ ਉਪ-ਮੰਡਲ ਨਹਿਰੀ ਅਫਸਰ ਨੂੰ ਇਸ ਦੀ ਅਸਲ ਸਥਿਤੀ ਵਿੱਚ ਬਹਾਲ ਕਰਨ ਦੇ ਨਿਰਦੇਸ਼ ਦੇਣ ਲਈ ਅਰਜ਼ੀ ਦੇ ਸਕਦਾ ਹੈ। ਜਦੋਂ ਨਹਿਰੀ ਜਾਂ ਦਰਿਆਈ ਪਾਣੀ ਦੀ ਸਪਲਾਈ, ਕਿਲ੍ਹਿਆਂ ਜਾਂ ਹੋਰ ਫੌਜੀ ਇਮਾਰਤਾਂ, ਛਾਉਣੀ, ਸਿਵਲ ਸਟੇਸ਼ਨ, ਸ਼ਹਿਰਾਂ, ਕਸਬਿਆਂ, ਰੇਲਵੇ, ਜਨਤਕ ਬਗੀਚਿਆਂ ਜਾਂ ਹੋਰ ਜਨਤਕ ਥਾਵਾਂ, ਉਦਯੋਗਿਕ ਇਕਾਈਆਂ, ਪਾਵਰ ਪਲਾਂਟਾਂ ਅਤੇ ਥੋਕ ਉਪਭੋਗਤਾਵਾਂ, ਪੀਣ ਵਾਲੇ ਪਦਾਰਥਾਂ ਅਤੇ ਬੋਤਲਬੰਦ ਪਾਣੀ ਦੇ ਉਦਯੋਗ, ਪਾਣੀ ਦੀ ਸਪਲਾਈ (ਰੇਲਵੇ ਅਤੇ ਫੌਜ ਸਮੇਤ), ਮੱਛੀ ਤਾਲਾਬ ਅਤੇ ਇੱਟਾਂ ਬਣਾਉਣ, ਉਸਾਰੀ ਦਾ ਕੰਮ ਜਾਂ ਕੋਈ ਹੋਰ ਗੈਰ-ਸਿੰਚਾਈ ਵਰਤੋਂ ਭਾਵੇਂ ਟੈਂਕ ਭਰ ਕੇ ਜਾਂ ਸਿੱਧੇ ਵਹਾਅ ਦੁਆਰਾ, ਲਈ ਕੀਤੀ ਜਾਂਦੀ ਹੈ ਤਾਂ ਮੰਡਲ ਨਹਿਰੀ ਅਫਸਰ ਦੁਆਰਾ ਸਰਕਾਰ ਤੋਂ ਪਹਿਲਾਂ ਲਈ ਗਈ ਮੰਨਜ਼ੂਰੀ ਨਾਲ ਵਿਸ਼ੇਸ਼ ਦਰਾਂ ‘ਤੇ ਇਕਰਾਰਨਾਮੇ ਕੀਤੇ ਜਾ ਸਕਦੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪਾਣੀ ਬਰਬਾਦ ਹੋਣ ਦੀ ਸੂਰਤ ਵਿੱਚ ਵੀ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਬਿੱਲ ਵਿੱਚ ਵਿਵਸਥਾ ਹੈ ਕਿ ਜੇ ਕੋਈ ਵਿਅਕਤੀ ਸਰਕਾਰੀ ਨਿਯਮਾਂ ਦੇ ਉਲਟ ਆਪਣੀ ਕਿਸ਼ਤੀ ਰਾਹੀਂ ਨਹਿਰ ਨੂੰ ਜਾਂ ਕਿਸੇ ਹੋਰ ਕਿਸ਼ਤੀ ਨੂੰ ਨੁਕਸਾਨ ਪਹੁੰਚਦਾ ਹੈ ਤਾਂ ਮੰਡਲ ਕਾਰਜਕਾਰੀ ਅਫਸਰ ਆਪਣੇ ਪੱਧਰ ‘ਤੇ ਜਾਂ ਕਿਸੇ ਰਾਹੀਂ ਅਜਿਹੀ ਕਿਸ਼ਤੀ ਨੂੰ ਹਟਾ ਸਕਦਾ ਹੈ ਜਾਂ ਆਪਣੀ ਦੇਖ-ਰੇਖ ਵਿੱਚ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਜਲ ਸਰੋਤ/ਨਹਿਰ ਵਿੱਚ ਰੁਕਾਵਟ ਹੋਣ ਕਾਰਨ ਕੋਈ ਨੁਕਸਾਨ ਪਹੁੰਚਦਾ ਹੈ ਜਾਂ ਲੋਕਾਂ ਨੂੰ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਸਰਕਾਰ ਨੋਟੀਫਿਕੇਸ਼ਨ ਰਾਹੀਂ ਅਜਿਹੀ ਕੋਈ ਵੀ ਰੁਕਾਵਟ ਨੂੰ ਹਟਾ ਸਕੇਗੀ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਰਾਜ ਸਰਕਾਰ ਨੋਟੀਫਿਕੇਸ਼ਨ ਰਾਹੀਂ ਜਲ ਉਪਭੋਗਤਾ ਐਸੋਸੀਏਸ਼ਨਾਂ ਨੂੰ ਬਣਾ ਸਕਦੀ ਹੈ। ਅਜਿਹੀਆਂ ਐਸੋਸੀਏਸ਼ਨਾਂ ਨਹਿਰੀ ਅਫਸਰਾਂ ਨੂੰ ਸਹਿਯੋਗ ਦੇਣਗੇ। ਜਲ ਸਰੋਤ ਮੰਤਰੀ ਨੇ ਕਿਹਾ ਕਿ ਇਸ ਬਿੱਲ ਦੇ ਪਾਸ ਹੋਣ ਨਾਲ ਪੰਜਾਬ ਰਾਜ ਵਿੱਚ “ਉੱਤਰੀ ਭਾਰਤ ਨਹਿਰ ਅਤੇ ਡਰੇਨੇਜ ਐਕਟ, 1873 (ਦਾ ਕੇਂਦਰੀ ਐਕਟ 1873VIII), ਰੱਦ ਹੋ ਗਿਆ ਹੈ ਅਤੇ ਇਸ ਕਾਨੂੰਨ ਨੂੰ ਰੱਦ ਕਰਨ ਦਾ ਹੇਠ ਲਿਖਿਆਂ ਉੱਤੇ ਕੋਈ ਅਸਰ ਨਹੀਂ ਪਵੇਗਾ ਜਿਵੇਂ ਕੋਈ ਅਰਜ਼ੀ, ਅਪੀਲ ਜਾਂ ਸੋਧ, ਜੋ ਇਸ ਐਕਟ ਦੇ ਹੋਂਦ ਵਿੱਚ ਆਉਣ ਤੋਂ ਪਹਿਲਾਂ ਲੰਬਿਤ ਹੈ ਜਾਂ ਇਸ ਐਕਟ ਦੇ ਹੋਂਦ ਵਿੱਚ ਆਉਣ ਤੋਂ ਪਹਿਲਾਂ ਪਾਸ ਕੀਤੇ ਗਏ ਕਿਸੇ ਆਦੇਸ਼ ਦੇ ਵਿਰੁੱਧ ਦਾਇਰ ਕੀਤੀ ਗਈ। ਇਸੇ ਤਰ੍ਹਾਂ ਧਾਰਾ-ਏ ਵਿੱਚ ਅਪੀਲ ਜਾਂ ਸੋਧ ਦਾ ਕੋਈ ਅਧਿਕਾਰ, ਜੇਕਰ ਕੋਈ ਹੋਵੇ, ਤਾਂ ਅਜਿਹੀ ਅਰਜ਼ੀ, ਅਪੀਲ ਜਾਂ ਸੋਧ ਨੂੰ ਜਾਰੀ ਰੱਖਿਆ ਜਾਵੇਗਾ ਅਤੇ ਸਮਰੱਥ ਅਧਿਕਾਰੀ ਦੁਆਰਾ ਰੱਦ ਕੀਤੇ ਗਏ ਐਕਟ ਦੇ ਉਪਬੰਧਾਂ ਦੇ ਤਹਿਤ ਹੀ ਨਿਪਟਾਇਆ ਜਾਵੇਗਾ। The post ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਨਹਿਰਾਂ ਤੇ ਜਲ ਨਿਕਾਸੀ ਬਿੱਲ-2023 ਪਾਸ appeared first on TheUnmute.com - Punjabi News. Tags:
|
ਪੰਜਾਬ ਵਿਧਾਨ ਸਭਾ ਵੱਲੋਂ ਮਾਲ ਵਿਭਾਗ ਦੇ ਤਿੰਨ ਅਹਿਮ ਬਿੱਲ ਪਾਸ Wednesday 29 November 2023 04:28 PM UTC+00 | Tags: punjab-revenue-bills punjab-vidhan-sabha revenue-bills the-indian-stamp-bill the-registration-bill transfer-of-property-bill ਚੰਡੀਗੜ੍ਹ, 29 ਨਵੰਬਰ 2023: ਪੰਜਾਬ ਵਿਧਾਨ ਸਭਾ ਨੇ ਅੱਜ ਮਾਲ ਵਿਭਾਗ ਦੇ ਤਿੰਨ ਅਹਿਮ ਬਿੱਲ (Revenue Bills) ਪਾਸ ਕੀਤੇ ਹਨ। ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਤਿੰਨ ਬਿੱਲ ਪੇਸ਼ ਕੀਤੇ ਗਏ, ਜਿਨ੍ਹਾਂ ਵਿੱਚ ਜਾਇਦਾਦ ਦਾ ਤਬਾਦਲਾ (ਪੰਜਾਬ ਸੋਧਨਾ) ਬਿੱਲ-2023, ਰਜਿਸਟ੍ਰੇਸ਼ਨ (ਪੰਜਾਬ ਸੋਧਨਾ) ਬਿੱਲ-2023 ਅਤੇ ਭਾਰਤੀ ਸਟੈਂਪ (ਪੰਜਾਬ ਸੋਧਨਾ) ਬਿੱਲ-2023 ਸ਼ਾਮਲ ਹਨ। ਸਾਰੇ ਬਿੱਲਾਂ ਨੂੰ ਵਿਧਾਨ ਸਭਾ ਸੈਸ਼ਨ ਦੌਰਾਨ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। 1. ਜਾਇਦਾਦ ਦਾ ਤਬਾਦਲਾ ਬਿੱਲਜਾਇਦਾਦ ਦਾ ਤਬਾਦਲਾ ਐਕਟ 1882 ਇੱਕ ਕੇਂਦਰੀ ਐਕਟ ਹੈ ਜੋ ਪੰਜਾਬ ਸੂਬੇ ਵਿੱਚ ਲਾਗੂ ਨਹੀਂ ਹੈ ਪਰ ਕੁਝ ਨੋਟੀਫਿਕੇਸ਼ਨਾਂ ਰਾਹੀਂ ਇਸ ਐਕਟ ਦੀਆਂ ਕੁਝ ਧਾਰਾਵਾਂ ਨੂੰ ਸੂਬੇ ਵਿੱਚ ਲਾਗੂ ਕੀਤਾ ਗਿਆ ਹੈ। ਇੱਕ ਨੋਟੀਫਿਕੇਸ਼ਨ ਰਾਹੀਂ ਇਸ ਐਕਟ ਦੇ ਸੈਕਸ਼ਨ 58 (ਐਫ) ਨੂੰ ਸਾਲ 1975 ਵਿੱਚ ਲਾਗੂ ਕੀਤਾ ਗਿਆ ਸੀ ਜੋ ਟਾਈਟਲ ਡੀਡ (ਇਕ-ਸਮਾਨ ਗਿਰਵਾਨਾਮਾ) ਰਾਹੀਂ ਗਿਰਵੀਨਾਮੇ ਦੀ ਗੱਲ ਕਰਦਾ ਹੈ। ਐਕਟ ਦੇ ਅਨੁਸਾਰ ਦਸਤਾਵੇਜ਼ ਇੱਕ ਲਾਜ਼ਮੀ ਰਜਿਸਟ੍ਰੇਸ਼ਨਯੋਗ ਦਸਤਾਵੇਜ਼ ਨਹੀਂ ਹੈ ਜੋ ਪ੍ਰਕਿਰਿਆ ਨੂੰ ਗੁਝੰਲਦਾਰ ਬਣਾਉਂਦਾ ਹੈ ਅਤੇ ਸਟੈਂਪ ਚੋਰੀ ਦਾ ਕਾਰਨ ਬਣਦਾ ਹੈ। ਇਨ੍ਹਾ ਉਣਤਾਈਆਂ ਨੂੰ ਦੂਰ ਕਰਨ ਲਈ, ਇਹ ਜ਼ਰੂਰੀ ਸੀ ਕਿ ਟਾਈਟਲ ਡੀਡਜ਼ ਰਾਹੀਂ ਗਿਰਵੀਨਾਮੇ ਨੂੰ ਇੱਕ ਸੰਪੂਰਨ ਰਜਿਸਟ੍ਰੇਸ਼ਨਯੋਗ ਦਸਤਾਵੇਜ਼ ਬਣਾਇਆ ਜਾਵੇ ਅਤੇ ਸਬ-ਰਜਿਸਟਰਾਰ ਦਫ਼ਤਰਾਂ ਵਿੱਚ ਜਨਤਕ ਪਰੇਸ਼ਾਨੀ ਨੂੰ ਘੱਟ ਕਰਨ ਲਈ ਸਿਧਾਂਤਕ ਐਕਟ ਵਿੱਚ ਇੱਕ ਵਿਵਸਥਾ ਕੀਤੀ ਜਾਵੇ ਤਾਂ ਜੋ ਰਜਿਸਟ੍ਰੇਸ਼ਨ ਦੇ ਉਦੇਸ਼ ਲਈ ਬੈਂਕ ਮੈਨੇਜਰਾਂ ਨੂੰ ਅਜਿਹੇ ਡੀਡਜ਼ ਨੂੰ ਸਬ-ਰਜਿਸਟਰਾਰ ਦਫ਼ਤਰਾਂ ਨੂੰ ਭੇਜਣ ਲਈ ਅਧਿਕਾਰਤ ਕੀਤਾ ਜਾਵੇ, ਜਿਸ ਨੂੰ ਕਿ ਰਜਿਸਟਰਡ ਮੰਨਿਆ ਜਾਵੇਗਾ। ਉਕਤ ਤਬਦੀਲੀਆਂ ਨੂੰ ਲਾਗੂ ਕਰਨ ਲਈ ਪੰਜਾਬ ਨੇ ਜਾਇਦਾਦ ਤਬਾਦਲਾ ਐਕਟ, 1882 ਵਿੱਚ ਸੋਧ ਕੀਤੀ। 2. ਰਜਿਸਟ੍ਰੇਸ਼ਨ ਬਿੱਲਰਜਿਸਟ੍ਰੇਸ਼ਨ ਐਕਟ, 1908 (ਐਕਟ) ਸੂਬਾ ਸਰਕਾਰਾਂ ਲਈ ਰਜਿਸਟ੍ਰੇਸ਼ਨ ਫੀਸ ਵਸੂਲਣ ਦੀ ਵਿਵਸਥਾ ਕਰਨ ਦੇ ਉਦੇਸ਼ ਨਾਲ ਬਣਾਇਆ ਗਿਆ ਸੀ। ਇਹ ਐਕਟ ਨਿਰਵਿਘਨ ਵਸੂਲੀ ਅਤੇ ਰਜਿਸਟ੍ਰੇਸ਼ਨ ਫੀਸਾਂ ਦੀ ਉਗਰਾਹੀ ਲਈ ਕੁਝ ਪ੍ਰਬੰਧਾਂ ਦੀ ਵਿਵਸਥਾ ਕਰਦਾ ਹੈ। ਰਜਿਸਟ੍ਰੇਸ਼ਨ ਫੀਸ ਲਗਾਉਣ ਅਤੇ ਵਸੂਲਣ ਦੇ ਸਬੰਧ ਵਿੱਚ ਗੁੰਝਲਾਂ ਨੂੰ ਦੂਰ ਕਰਨ ਲਈ, ਆਮ ਲੋਕਾਂ ਦੀ ਸਹੂਲਤ ਲਈ ਟਾਈਟਲ ਡੀਡਜ਼, ਸੇਲ ਸਰਟੀਫਿਕੇਟ ਅਤੇ ਸੈਕਸ਼ਨ 17 ਦੀ ਉਪ-ਧਾਰਾ 2(12) ਨੂੰ ਹਟਾ ਕੇ ਗਿਰਵੀਨਾਮਾ ਦਾ ਪ੍ਰਸਤਾਵ ਹੈ। ਇਸ ਨੂੰ ਬਿਹਤਰ ਢੰਗ ਨਾਲ ਲਾਗੂ ਕਰਨ ਲਈ ਇਹ ਸੋਧ ਕੀਤੀ ਜਾ ਰਹੀ ਹੈ। ਉਕਤ ਤਬਦੀਲੀਆਂ ਨੂੰ ਲਾਗੂ ਕਰਨ ਲਈ, ਪੰਜਾਬ ਨੇ ਰਜਿਸਟ੍ਰੇਸ਼ਨ ਐਕਟ, 1908 ਵਿੱਚ ਸੋਧ ਕੀਤੀ। 3. ਭਾਰਤੀ ਸਟੈਂਪ ਬਿੱਲਭਾਰਤੀ ਸਟੈਂਪ ਐਕਟ, 1899 (ਐਕਟ) ਸੂਬਾ ਸਰਕਾਰਾਂ ਲਈ ਸਟੈਂਪ ਡਿਊਟੀ ਵਸੂਲਣ ਦੀ ਵਿਵਸਥਾ ਕਰਨ ਦੇ ਉਦੇਸ਼ ਨਾਲ ਬਣਾਇਆ ਗਿਆ ਸੀ। ਐਕਟ ਵਿੱਚ ਸਟੈਂਪ ਡਿਊਟੀ ਦੀ ਨਿਰਵਿਘਨ ਵਸੂਲੀ ਅਤੇ ਉਗਰਾਹੀ ਲਈ ਕੁਝ ਉਪਬੰਧ ਕੀਤੇ ਗਏ ਹਨ। ਐਕਟ ਦੇ ਸਡਿਊਲ 1-ਏ ਦੇ ਇੰਦਰਾਜ਼ 6 ਅਤੇ 48 ਲਈ ਸਟੈਂਪ ਡਿਊਟੀ ਦੀ ਵਸੂਲੀ ਅਤੇ ਉਗਰਾਹੀ ਦੇ ਸਬੰਧ ਵਿੱਚ ਉਲਝਣਾਂ ਨੂੰ ਦੂਰ ਕਰਨ ਲਈ, ਉਪਰੋਕਤ ਜ਼ਿਕਰ ਕੀਤੇ ਇੰਦਰਾਜਾਂ ਨਾਲ ਸਬੰਧਤ ਵਿਵਸਥਾਵਾਂ ਨੂੰ ਸੁਚਾਰੂ ਬਣਾਉਣ ਦੀ ਤਜਵੀਜ਼ ਹੈ। ਆਮ ਜਨਤਾ ਦੀ ਸਹੂਲਤ ਲਈ ਇਸ ਐਕਟ ਵਿੱਚ ਸੋਧ ਨੂੰ ਬਿਹਤਰ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ। ਉਕਤ ਤਬਦੀਲੀਆਂ ਨੂੰ ਲਾਗੂ ਕਰਨ ਲਈ, ਪੰਜਾਬ ਨੇ ਭਾਰਤੀ ਸਟੈਂਪ ਐਕਟ, 1899 ਵਿੱਚ ਸੋਧ ਕੀਤੀ। The post ਪੰਜਾਬ ਵਿਧਾਨ ਸਭਾ ਵੱਲੋਂ ਮਾਲ ਵਿਭਾਗ ਦੇ ਤਿੰਨ ਅਹਿਮ ਬਿੱਲ ਪਾਸ appeared first on TheUnmute.com - Punjabi News. Tags:
|
1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਦੀ ਭਰਤੀ ਸਬੰਧੀ ਹਾਈਕੋਰਟ 'ਚ ਅਗਲੀ ਸੁਣਵਾਈ 13 ਦਸੰਬਰ ਨੂੰ Wednesday 29 November 2023 04:30 PM UTC+00 | Tags: 1158-assistant-professors breaking-news punjab-and-haryana-high-court ਚੰਡੀਗੜ੍ਹ, 29 ਨਵੰਬਰ 2023: ਪੰਜਾਬ ਸਰਕਾਰ ਵੱਲੋਂ 1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਦੀ ਭਰਤੀ ਸਬੰਧੀ ਇੰਟਰਮ ਆਰਡਰ ਹਾਸਲ ਕਰਨ ਦੇ ਮਕਸਦ ਨਾਲ ਦਾਇਰ ਅਪੀਲ ਉੱਤੇ ਅੱਜ 29 ਨਵੰਬਰ, 2023 ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਸੁਣਵਾਈ ਦੌਰਾਨ ਪੰਜਾਬ ਸਰਕਾਰ ਦੀ ਤਰਫੋਂ ਪੇਸ਼ ਹੋਏ ਵਕੀਲ ਨੇ 1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਦੀ ਭਰਤੀ ਦੌਰਾਨ ਚੁਣੇ ਗਏ 472 ਪ੍ਰੋਫੈਸਰਾਂ ਨੂੰ ਤੁਰੰਤ ਸਟੇਸ਼ਨ ਅਲਾਟ ਕਰਨ ਲਈ ਮੰਗ ਕੀਤੀ ਗਈ ਸਰਕਾਰ ਦੇ ਵਕੀਲ ਨੇ ਮਾਣਯੋਗ ਚੀਫ਼ ਜਸਟਿਸ ਰੀਤੂ ਬਾਹਰੀ ਦੀ ਅਗਵਾਈ ਵਾਲੇ ਡਬਲ ਬੈਂਚ ਨੂੰ ਦੱਸਿਆ ਗਿਆ ਕਿ ਸਰਕਾਰੀ ਕਾਲਜਾਂ ਵਿਚ ਲੰਮੇ ਸਮੇਂ ਬਾਅਦ ਭਰਤੀ ਪ੍ਰਕਿਰਿਆ ਆਰੰਭੀ ਗਈ ਸੀ ਜਿਸ ਸਬੰਧੀ ਇਮਤਿਹਾਨ ਲੈਣ ਦੀ ਪ੍ਰਕਿਰਿਆ ਉਪਰੰਤ ਚੁਣੇ ਗਏ 607 ਉਮੀਦਵਾਰਾਂ ਦੀ ਸੂਚੀ ਵੀ ਜਾਰੀ ਕਰ ਦਿੱਤੀ ਗਈ ਸੀ ਜਿਨ੍ਹਾਂ ਵਿਚੋਂ 135 ਉਮੀਦਵਾਰਾਂ ਨੂੰ ਸਟੇਸ਼ਨ ਵੀ ਅਲਾਟ ਕਰ ਦਿੱਤੇ ਗਏ ਸਨ ਅਤੇ ਉਹ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ ਜਦਕਿ 472 ਸਹਾਇਕ ਪ੍ਰੋਫੈਸਰ ਨੂੰ ਸਟੇਸ਼ਨ ਅਲਾਟ ਕਰਨ ਦੀ ਪ੍ਰੀਕਿਰਿਆ ਰਹਿੰਦੀ ਸੀ ਜਿਸ ਦੌਰਾਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਿੰਗਲ ਬੈਂਚ ਵਲੋਂ ਭਰਤੀ ਪ੍ਰਕਿਰਿਆ ਰੱਦ ਕਰ ਦਿੱਤੀ ਗਈ ਸੀ। ਸਿੰਗਲ ਬੈਂਚ ਦੇ ਫੈਸਲੇ ਵਿਰੁੱਧ ਪੰਜਾਬ ਸਰਕਾਰ ਵੱਲੋਂ ਸੀ.ਐਮ.ਫਾਈਲ ਕੀਤੀ ਗਈ ਹੈ ਇਸ ਲਈ ਜਦੋਂ ਤੱਕ ਇਸ ਕੇਸ ਦਾ ਫ਼ੈਸਲਾ ਨਹੀਂ ਹੋ ਜਾਂਦਾ ਉਸ ਸਮੇਂ ਲਈ ਜਿਨ੍ਹਾਂ ਚੁਣੇ ਗਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਸਨ ਉਨ੍ਹਾਂ ਨੂੰ ਸਟੇਸ਼ਨ ਅਲਾਟ ਕਰਨ ਦੀ ਆਗਿਆ ਦਿੱਤੀ ਜਾਵੇ ਕਿਉਂਕਿ ਸੂਬੇ ਦੇ ਸਰਕਾਰੀ ਕਾਲਜਾਂ ਵਿੱਚ ਸਹਾਇਕ ਪ੍ਰੋਫੈਸਰ ਦੀ ਬਹੁਤ ਘਾਟ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਵਕੀਲ ਵਲੋਂ ਕੇਸ ਦੇ ਜਲਦ ਨਿਪਟਾਰੇ ਲਈ ਅਗਲੀ ਸੁਣਵਾਈ ਜਲਦ ਕਰਨ ਦੀ ਵੀ ਮੰਗ ਕੀਤੀ ਗਈ। ਜਿਸ ਨੂੰ ਪ੍ਰਵਾਨ ਕਰਦਿਆਂ ਕੋਰਟ ਨੇ ਵਿਰੋਧੀ ਧਿਰਾਂ ਨੂੰ ਨੋਟਿਸ ਜਾਰੀ ਕਰਨ ਦਾ ਹੁਕਮ ਸੁਣਾਉਂਦਿਆਂ ਅਗਲੀ ਸੁਣਵਾਈ 13 ਦਸੰਬਰ 2023 ਨੂੰ ਰੱਖੀ ਹੈ। The post 1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਦੀ ਭਰਤੀ ਸਬੰਧੀ ਹਾਈਕੋਰਟ ‘ਚ ਅਗਲੀ ਸੁਣਵਾਈ 13 ਦਸੰਬਰ ਨੂੰ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest