TheUnmute.com – Punjabi News: Digest for December 01, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਤੇਲੰਗਾਨਾ ਦੀਆਂ 119 ਵਿਧਾਨ ਸਭਾ ਸੀਟਾਂ 'ਤੇ ਸਵੇਰੇ 11 ਵਜੇ ਤੱਕ 20.64 ਫੀਸਦੀ ਵੋਟਿੰਗ ਦਰਜ

Thursday 30 November 2023 06:55 AM UTC+00 | Tags: asaduddin-owaisi breaking-news election-2023 latest-news new news telangana telangana-election-2023 telangana-voting voting

ਚੰਡੀਗੜ੍ਹ, 30 ਨਵੰਬਰ 2023: ਤੇਲੰਗਾਨਾ (Telangana) ਦੀਆਂ 119 ਵਿਧਾਨ ਸਭਾ ਸੀਟਾਂ ‘ਤੇ ਸਵੇਰੇ 7 ਵਜੇ ਤੋਂ ਵੋਟਿੰਗ ਚੱਲ ਰਹੀ ਹੈ। ਇਹ ਸ਼ਾਮ 5 ਵਜੇ ਤੱਕ ਜਾਰੀ ਰਹੇਗਾ। ਚੋਣ ਕਮਿਸ਼ਨ ਮੁਤਾਬਕ ਸਵੇਰੇ 11 ਵਜੇ ਤੱਕ 20.64 ਫੀਸਦੀ ਵੋਟਿੰਗ ਹੋ ਚੁੱਕੀ ਹੈ। ਸਾਬਕਾ ਕ੍ਰਿਕਟਰ ਅਤੇ ਜੁਬਲੀ ਹਿਲਸ ਤੋਂ ਕਾਂਗਰਸ ਉਮੀਦਵਾਰ ਮੁਹੰਮਦ ਅਜ਼ਹਰੂਦੀਨ ਨੇ ਆਪਣੇ ਪਰਿਵਾਰ ਨਾਲ ਆਪਣੀ ਵੋਟ ਪਾਈ। ਏਆਈਐਮਆਈਐਮ ਦੇ ਮੁਖੀ ਅਸਦੁਦੀਨ ਓਵੈਸੀ ਨੇ ਵੀ ਹੈਦਰਾਬਾਦ ਵਿੱਚ ਵੋਟ ਪਾਈ।

ਭਾਜਪਾ ਦੇ ਸੂਬਾ ਪ੍ਰਧਾਨ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਜੀ ਕਿਸ਼ਨ ਰੈੱਡੀ, ਮੁੱਖ ਮੰਤਰੀ ਕੇਸੀਆਰ ਦੇ ਪੁੱਤਰ ਅਤੇ ਮੰਤਰੀ ਕੇਟੀਆਰ, ਧੀ ਕੇ ਕਵਿਤਾ ਨੇ ਵੀ ਬੰਜਾਰਾ ਹਿਲਸ ਵਿੱਚ ਵੋਟ ਪਾਈ। ਜਿਕਰਯੋਗ ਹੈ ਕਿ ਤੇਲੰਗਾਨਾ (Telangana) ਦੀਆਂ ਸਾਰੀਆਂ 119 ਸੀਟਾਂ ‘ਤੇ ਅੱਜ ਵੋਟਿੰਗ ਹੋ ਰਹੀ ਹੈ। ਇੱਥੇ 2290 ਉਮੀਦਵਾਰ ਮੈਦਾਨ ਵਿੱਚ ਹਨ, ਜਿਨ੍ਹਾਂ ਵਿੱਚ 221 ਔਰਤਾਂ ਅਤੇ ਇੱਕ ਟਰਾਂਸਜੈਂਡਰ ਸ਼ਾਮਲ ਹੈ। ਕੁੱਲ 3.17 ਕਰੋੜ ਵੋਟਰ ਆਪਣੀ ਕਿਸਮਤ ਦਾ ਫੈਸਲਾ ਕਰਨਗੇ। ਵੋਟਾਂ ਦੀ ਗਿਣਤੀ 3 ਦਸੰਬਰ ਨੂੰ ਹੋਵੇਗੀ। ਇਸ ਵਾਰ ਕੁੱਲ 103 ਵਿਧਾਇਕ ਦੁਬਾਰਾ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਸੱਤਾਧਾਰੀ ਭਾਰਤ ਰਾਸ਼ਟਰ ਸਮਿਤੀ (ਬੀਆਰਐਸ) ਦੇ ਹਨ।

The post ਤੇਲੰਗਾਨਾ ਦੀਆਂ 119 ਵਿਧਾਨ ਸਭਾ ਸੀਟਾਂ ‘ਤੇ ਸਵੇਰੇ 11 ਵਜੇ ਤੱਕ 20.64 ਫੀਸਦੀ ਵੋਟਿੰਗ ਦਰਜ appeared first on TheUnmute.com - Punjabi News.

Tags:
  • asaduddin-owaisi
  • breaking-news
  • election-2023
  • latest-news
  • new
  • news
  • telangana
  • telangana-election-2023
  • telangana-voting
  • voting

ਨਾਸਾ ਮੁਖੀ ਦੀ 32 ਸਾਲ ਬਾਅਦ ਭਾਰਤ ਦੇ ਪਹਿਲੇ ਪੁਲਾੜ ਯਾਤਰੀ ਰਾਕੇਸ਼ ਸ਼ਰਮਾ ਨਾਲ ਕੀਤੀ ਮੁਲਾਕਾਤ

Thursday 30 November 2023 07:11 AM UTC+00 | Tags: breaking-news first-astronaut-rakesh-sharma indias-first-astronaut isro nasa nasa-chief national-aeronautics-and-space-administration news rakesh-sharma

ਚੰਡੀਗੜ੍ਹ, 30 ਨਵੰਬਰ 2023: ਅਮਰੀਕੀ ਪੁਲਾੜ ਏਜੰਸੀ ਨੈਸ਼ਨਲ ਏਰੋਨਾਟਿਕਸ ਐਂਡ ਸਪੇਸ ਐਡਮਿਨਿਸਟ੍ਰੇਸ਼ਨ (NASA) ਦੇ ਮੁਖੀ ਬਿਲ ਨੈਲਸਨ ਨੇ ਪੁਲਾੜ ਵਿੱਚ ਜਾਣ ਵਾਲੇ ਪਹਿਲੇ ਭਾਰਤੀ ਰਾਕੇਸ਼ ਸ਼ਰਮਾ (Rakesh Sharma) ਨਾਲ ਬੁੱਧਵਾਰ 29 ਨਵੰਬਰ ਨੂੰ ਬੰਗਲੁਰੂ ਵਿੱਚ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਦੇ ਹੈੱਡਕੁਆਰਟਰ ਵਿੱਚ ਮੁਲਾਕਾਤ ਕੀਤੀ।

ਬਿਲ ਨੈਲਸਨ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਰਾਕੇਸ਼ ਸ਼ਰਮਾ ਨਾਲ ਆਪਣੀ ਮੁਲਾਕਾਤ ਦੀ ਤਸਵੀਰ ਵੀ ਸਾਂਝੀ ਕੀਤੀ ਹੈ। ਕੈਪਸ਼ਨ ‘ਚ ਉਨ੍ਹਾਂ ਲਿਖਿਆ ਕਿ ਰਾਕੇਸ਼ ਸ਼ਰਮਾ (Rakesh Sharma) ਅਤੇ ਵਿਦਿਆਰਥੀਆਂ ਨਾਲ ਗੱਲ ਕਰਨਾ ਮਾਣ ਵਾਲੀ ਗੱਲ ਸੀ। ਰਾਕੇਸ਼ ਸ਼ਰਮਾ ਦੀ ਕਹਾਣੀ ਨਾਲ ਪੂਰਾ ਕਮਰਾ ਰੌਸ਼ਨ ਹੋ ਗਿਆ। ਉਨ੍ਹਾਂ ਕਿਹਾ ਕਿ ਭਾਰਤ ਅਤੇ ਵਿਦੇਸ਼ਾਂ ਵਿੱਚ ਵਿਗਿਆਨੀਆਂ ਦੀ ਨਵੀਂ ਪੀੜ੍ਹੀ ਨੂੰ ਸਖ਼ਤ ਮਿਹਨਤ ਕਰਨ, ਵੱਡੇ ਸੁਪਨੇ ਲੈਣ ਅਤੇ ਸਿਤਾਰਿਆਂ ਤੱਕ ਪਹੁੰਚਣ ।

Image

ਬਿਲ ਨੈਲਸਨ 27 ਨਵੰਬਰ ਤੋਂ ਇੱਕ ਹਫ਼ਤੇ ਦੇ ਭਾਰਤ ਦੌਰੇ ‘ਤੇ ਹਨ। ਮੰਗਲਵਾਰ (28 ਨਵੰਬਰ) ਨੂੰ ਉਨ੍ਹਾਂ ਨੇ ਮੀਡੀਆ ਨੂੰ ਕਿਹਾ ਕਿ ਮੈਂ ਆਪਣੇ ਪੁਰਾਣੇ ਦੋਸਤ ਰਾਕੇਸ਼ ਨੂੰ ਮਿਲਣ ਲਈ ਉਤਸ਼ਾਹਿਤ ਹਾਂ। ਮੈਂ ਉਸ ਨੂੰ 1991 ਵਿੱਚ ਸੋਵੀਅਤ ਯੂਨੀਅਨ ਦੇ ਟੁੱਟਣ ਤੋਂ ਪਹਿਲਾਂ ਮਿਲਿਆ ਸੀ। ਉਦੋਂ ਸਾਡੀ ਦੋਵਾਂ ਦੀ ਚੰਗੀ ਗੱਲਬਾਤ ਹੋਈ ਸੀ। ਮੈਂ ਉਸ ਨਾਲ ਕਈ ਵਾਰ ਫ਼ੋਨ ‘ਤੇ ਵੀ ਗੱਲ ਕੀਤੀ ਹੈ।

The post ਨਾਸਾ ਮੁਖੀ ਦੀ 32 ਸਾਲ ਬਾਅਦ ਭਾਰਤ ਦੇ ਪਹਿਲੇ ਪੁਲਾੜ ਯਾਤਰੀ ਰਾਕੇਸ਼ ਸ਼ਰਮਾ ਨਾਲ ਕੀਤੀ ਮੁਲਾਕਾਤ appeared first on TheUnmute.com - Punjabi News.

Tags:
  • breaking-news
  • first-astronaut-rakesh-sharma
  • indias-first-astronaut
  • isro
  • nasa
  • nasa-chief
  • national-aeronautics-and-space-administration
  • news
  • rakesh-sharma

ਫਰੀਦਕੋਟ 'ਚ ਬਰਾਤੀਆਂ ਨਾਲ ਭਰੀ ਬੱਸ ਨੂੰ ਟਿੱਪਰ ਨੇ ਮਾਰੀ ਟੱਕਰ, ਦੋ ਜਣਿਆਂ ਦੀਆਂ ਲੱਤਾਂ ਟੁੱਟੀਆਂ

Thursday 30 November 2023 07:35 AM UTC+00 | Tags: accident big-breaking-news breaking-news faridkot faridkot-kotkapura-road latest-news news road-accident the-unmute-breaking-news the-unmute-punjabi-news tipper

ਚੰਡੀਗੜ੍ਹ, 30 ਨਵੰਬਰ 2023: ਫਰੀਦਕੋਟ-ਕੋਟਕਪੂਰਾ ਰੋਡ ‘ਤੇ ਉਸ ਸਮੇਂ ਵੱਡਾ ਹਾਦਸਾ ਵਾਪਰ ਗਿਆ ਜਦੋਂ ਇੱਕ ਟਿੱਪਰ ਨੇ ਬਰਾਤੀਆਂ ਨਾਲ ਭਰੀ ਬੱਸ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਇਸ ਹਾਦਸੇ ਦੌਰਾਨ ਬੱਸ ਵਿੱਚ ਸਵਾਰ ਬਰਾਤੀਆਂ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਜਾਣਕਾਰੀ ਅਨੁਸਾਰ ਫਰੀਦਕੋਟ ਦੇ ਦਸਮੇਸ਼ ਨਗਰ ਤੋਂ ਇੱਕ ਬਰਾਤੀਆਂ ਨਾਲ ਭਰੀ ਬੱਸ ਬਠਿੰਡਾ ਜਾ ਰਹੀ ਸੀ। ਬੱਸ ਜਦੋਂ ਕੋਟਕਪੂਰਾ ਰੋਡ ‘ਤੇ ਇਕ ਹੋਟਲ ਨੇੜੇ ਪਾਣੀ ਦੀਆਂ ਬੋਤਲਾਂ ਲੈਣ ਲਈ ਸੜਕ ਕਿਨਾਰੇ ਰੁਕੀ ਤਾਂ ਪਿੱਛੇ ਤੋਂ ਆ ਰਹੇ ਤੇਜ਼ ਰਫਤਾਰ ਟਿੱਪਰ ਨੇ ਬੱਸ ਨੂੰ ਟੱਕਰ ਮਾਰ ਦਿੱਤੀ। ਇਸ ਦੌਰਾਨ ਬੱਸ ਸੜਕ ਕਿਨਾਰੇ ਖੇਤਾਂ ਵਿੱਚ ਜਾ ਡਿੱਗੀ। ਇਸ ਹਾਦਸੇ ਦੌਰਾਨ ਬੱਸ ਵਿੱਚ ਬੈਠੇ ਦੋ ਵਿਆਹ ਵਾਲੇ ਜਣਿਆਂ ਦੀਆਂ ਲੱਤਾਂ ਟੁੱਟ ਗਈਆਂ।

ਜਦੋਂਕਿ ਵਿਆਹ ਦੇ ਮਹਿਮਾਨਾਂ ਤੋਂ ਇਲਾਵਾ ਬੱਸ ਦਾ ਡਰਾਈਵਰ ਅਤੇ ਹੈਲਪਰ ਵੀ ਜ਼ਖਮੀ ਹੋ ਗਏ। ਬੱਸ ਡਰਾਈਵਰ ਅਨੁਸਾਰ ਟਿੱਪਰ ਚਾਲਕ ਨੇ ਸ਼ਰਾਬ ਪੀਤੀ ਹੋਈ ਸੀ, ਜਿਸ ਕਾਰਨ ਉਸ ਦਾ ਟਿੱਪਰ ਬੇਕਾਬੂ ਹੋ ਗਿਆ। ਫਿਲਹਾਲ ਮੌਕੇ ‘ਤੇ ਪਹੁੰਚੀ ਪੁਲਿਸ ਨੇ ਉਨ੍ਹਾਂ ਦੀ ਮੱਦਦ ਨਾਲ ਜ਼ਖਮੀ ਬਰਾਤੀਆਂ ਨੂੰ ਗੁਰੂ ਗੋਬਿੰਦ ਸਿੰਘ ਹਸਪਤਾਲ ਪਹੁੰਚਾਇਆ। ਇਸ ਟੱਕਰ ਦੌਰਾਨ ਟਿੱਪਰ ਅਤੇ ਬੱਸ ਦੋਵੇਂ ਬੁਰੀ ਤਰ੍ਹਾਂ ਨੁਕਸਾਨੇ ਗਏ ਅਤੇ ਟਿੱਪਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਟਿੱਪਰ ‘ਚ ਸਫਰ ਕਰ ਰਹੇ ਇਕ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ, ਜੋ ਖੁਦ ਦਾ ਸਹਾਇਕ ਦੱਸਿਆ ਹੈ। ਫਿਲਹਾਲ ਪੁਲਿਸ ਵੱਲੋਂ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

The post ਫਰੀਦਕੋਟ ‘ਚ ਬਰਾਤੀਆਂ ਨਾਲ ਭਰੀ ਬੱਸ ਨੂੰ ਟਿੱਪਰ ਨੇ ਮਾਰੀ ਟੱਕਰ, ਦੋ ਜਣਿਆਂ ਦੀਆਂ ਲੱਤਾਂ ਟੁੱਟੀਆਂ appeared first on TheUnmute.com - Punjabi News.

Tags:
  • accident
  • big-breaking-news
  • breaking-news
  • faridkot
  • faridkot-kotkapura-road
  • latest-news
  • news
  • road-accident
  • the-unmute-breaking-news
  • the-unmute-punjabi-news
  • tipper

ਦਿੜ੍ਹਬਾ, 30 ਨਵੰਬਰ 2023: ਦਿੜ੍ਹਬਾ (Dirba) ਦੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮਨਪ੍ਰੀਤ ਸਿੰਘ (29) ਨਾਂ ਦਾ ਵਿਅਕਤੀ ਪੰਜ ਸਾਲ ਪਹਿਲਾਂ ਆਪਣੀ ਪਤਨੀ ਨਾਲ ਕੈਨੇਡਾ ਗਿਆ ਸੀ। ਸੋਮਵਾਰ ਸ਼ਾਮ ਨੂੰ ਮ੍ਰਿਤਕ ਮਨਪ੍ਰੀਤ ਸਿੰਘ ਦੇ ਮਾਤਾ-ਪਿਤਾ ਆਪਣੇ ਪੁੱਤ ਨੂੰ ਮਿਲਣ ਤੋਂ ਬਾਅਦ ਪੰਜਾਬ ਪਰਤ ਆਏ ਸਨ। ਮਨਪ੍ਰੀਤ ਸਿੰਘ ਦੇ ਪਿਤਾ, ਜੋ ਇੱਕ ਸੇਵਾਮੁਕਤ ਪੁਲਿਸ ਅਧਿਕਾਰੀ ਹਨ, ਉਨ੍ਹਾਂ ਨੇ ਦੱਸਿਆ ਕਿ ਉਸਨੇ ਕੈਨੇਡਾ ਦੇ ਸ਼ਹਿਰ ਐਡਮੌਂਟਨ ਵਿੱਚ ਆਪਣੇ ਬੇਟੇ ਨਾਲ ਸਾਢੇ ਪੰਜ ਮਹੀਨੇ ਬਿਤਾਏ ਅਤੇ ਸੋਮਵਾਰ ਸ਼ਾਮ ਨੂੰ ਘਰ ਪਹੁੰਚੇ ਸਨ ।

ਘਰ ( (Dirba) ਪਹੁੰਚਦੇ ਹੀ ਮਨਪ੍ਰੀਤ ਸਿੰਘ ਦੀ ਪਤਨੀ ਮਨਦੀਪ ਕੌਰ ਨੂੰ ਕੈਨੇਡਾ ਤੋਂ ਸੁਨੇਹਾ ਮਿਲਿਆ ਕਿ ਮਨਪ੍ਰੀਤ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ। ਹਰਕੇਸ਼ ਸਿੰਘ ਨੇ ਅੱਗੇ ਦੱਸਿਆ ਕਿ ਜਦੋਂ ਤੱਕ ਉਨ੍ਹਾਂ ਦੇ ਬੇਟੇ ਨਾਲ ਦਿੱਲੀ ਏਅਰਪੋਰਟ ਅਤੇ ਪੰਜਾਬ ਦੇ ਰਸਤੇ ‘ਚ ਗੱਲਬਾਤ ਹੋਈ ਉਦੋਂ ਤੱਕ ਸਭ ਕੁਝ ਠੀਕ ਸੀ।ਇਸ ਘਟਨਾ ਤੋਂ ਬਾਅਦ ਪੂਰਾ ਪਰਿਵਾਰ ਸਦਮੇ ‘ਚ ਹੈ। ਪਰਿਵਾਰ ਕੈਨੇਡਾ ਪਰਤਣ ਦੀ ਤਿਆਰੀ ਕਰ ਰਿਹਾ ਹੈ।

The post ਕੈਨੇਡਾ ‘ਚ ਦਿੜ੍ਹਬਾ ਦੇ ਨੌਜਵਾਨ ਦੀ ਮੌਤ, ਪੁੱਤ ਨੂੰ ਮਿਲ ਕੇ ਮਾਪੇ ਇੱਕ ਦਿਨ ਪਹਿਲਾਂ ਹੀ ਪਰਤੇ ਸਨ ਪੰਜਾਬ appeared first on TheUnmute.com - Punjabi News.

Tags:
  • breaking-news
  • canada
  • canada-news
  • dirba
  • news
  • punjab-youth-canada
  • punjab-youth-in-canada

ਐੱਸ ਏ ਐੱਸ ਨਗਰ, 30 ਨਵੰਬਰ, 2023: 'ਵਰਲਡ ਟਾਇਲਟ ਕੈਂਪੈਨ' ਤਹਿਤ ਮਕਾਨ ਅਤੇ ਸ਼ਹਿਰੀ ਮਾਮਲੇ ਮੰਤਰਾਲੇ ਦੇ ਦਿਸ਼ਾ- ਨਿਰਦੇਸ਼ਾਂ ਅਨੁਸਾਰ ਨਗਰ ਨਿਗਮ (Municipal Corporation), ਐਸ.ਏ.ਐਸ ਨਗਰ (Mohali) ਵਲੋਂ 'ਵਰਲਡ ਟਾਇਲਟ ਕੈਂਪੈਨ' 19 ਨਵੰਬਰ ਤੋਂ ਲੈ ਕੇ 25 ਦਸੰਬਰ ਤੱਕ ਮਨਾਇਆ ਜਾ ਰਿਹਾ ਹੈ।

ਇਹ ਜਾਣਕਾਰੀ ਦਿੰਦਿਆਂ ਸਹਾਇਕ ਕਮਿਸ਼ਨਰ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ 'ਪਬਲਿਕ ਟਾਇਲਟਸ/ਕਮਿਊਨਿਟੀ ਟਾਇਲਟ' ਦੀ ਸਾਂਭ-ਸੰਭਾਲ, ਸੁੰਦਰੀਕਰਨ, ਸਾਫ਼-ਸਫ਼ਾਈ ਦਾ ਖ਼ਾਸ ਧਿਆਨ ਰੱਖਦੇ ਹੋਏ 'ਸਫ਼ਾਈ ਮੁਹਿੰਮ' ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹਰ ਵਾਰਡ ਦੇ 'ਜਨਤਕ ਪਖਾਨੇ/ਕਮਿੳੂਨਿਟੀ ਟਾਇਲਟ ਬਲਾਕ' ਦੇ ਸੁੰਦਰੀਕਰਨ ਲਈ ਆਲੇ-ਦੁਆਲੇ ਪੌਦੇ ਲਗਾਏ ਜਾ ਰਹੇ ਹਨ ਅਤੇ ਸਫ਼ਾਈ ਕਰਮਚਾਰੀਆਂ ਨੂੰ ਪੀ ਪੀ ਈ ਕਿੱਟਸ ਦਿੱਤੀਆਂ ਜਾਣੀਆਂ ਹਨ। ਇਸ ਤੋਂ ਇਲਾਵਾ 'ਪਬਲਿਕ ਕਮਿਊਨਿਟੀ ਟਾਇਲਟਸ' ਦੇ ਜਿਨ੍ਹਾਂ 'ਕੇਅਰ ਟੇਕਰਾਂ' ਵੱਲੋਂ ਵਧੀਆ ਢੰਗ ਨਾਲ ਆਪਣੀ ਡਿਊਟੀ ਕੀਤੀ ਜਾ ਰਹੀ ਹੈ, ਉਨ੍ਹਾਂ ਨੂੰ ਸਨਮਾਨਿਤ ਕੀਤਾ ਜਾਵੇਗਾ।

ਇਸ ਤੋਂ ਇਲਾਵਾ ਹਰੇਕ ਜ਼ੋਨ ਵਿੱਚ 'ਰੈਂਡਮਲੀ' 'ਪਬਲਿਕ ਟਾਇਲਟਸ/ਕਮਿਊਨਿਟੀ ਟਾਇਲਟਸ' ਦੀ ਪੜਤਾਲ ਕੀਤੀ ਜਾਵੇਗੀ ਅਤੇ ਇਨ੍ਹਾਂ ਦੀ ਸਾਫ਼-ਸਫ਼ਾਈ ਨੂੰ ਧਿਆਨ ਵਿੱਚ ਰੱਖਦੇ ਹੋਏ ਇਹਨਾ ਦੀ ਰੈਂਕਿੰਗ ਕੀਤੀ ਜਾਵੇਗੀ। ਇਸ ਮੁਹਿੰਮ ਰਾਹੀਂ ਸ਼ਹਿਰ  (Mohali) ਵਾਸੀਆ ਨੂੰ ਜਾਗਰੂਕ ਕੀਤਾ ਜਾਵੇਗਾ ਕਿ ਸ਼ਹਿਰ ਨੂੰ ਸਾਫ਼-ਸੁਥਰਾ ਰੱਖਿਆ ਜਾਵੇ ਅਤੇ ਸ਼ਹਿਰ ਨੂੰ ਪਲਾਸਟਿਕ ਮੁਕਤ ਬਣਾਇਆ ਜਾਵੇ। ਇਸ ਦੇ ਨਾਲ ਹੀ 'ਬੈਸਟ ਟਾਇਲਟ' ਵੀ ਘੋਸ਼ਿਤ ਕੀਤਾ ਜਾਵੇਗਾ।

The post ਮੋਹਾਲੀ ਨਗਰ ਨਿਗਮ ਵੱਲੋਂ 'ਵਰਲਡ ਟਾਇਲਟ ਕੈਂਪੈਨ' ਤਹਿਤ ਜਨਤਕ ਪਖਾਨਿਆਂ ਦੀ ਸਾਂਭ-ਸੰਭਾਲ ਲਈ ਵਿਸ਼ੇਸ਼ ਮੁਹਿੰਮ appeared first on TheUnmute.com - Punjabi News.

Tags:
  • breaking-news
  • mohali
  • mohali-news
  • municipal-corporation
  • news
  • sas-nagar
  • world-toilet-campaign

IND vs SA: ਟੀ-20 ਫਾਰਮੈਟ 'ਚ ਭਾਰਤੀ ਟੀਮ ਦੀ ਅਗਵਾਈ ਕਰ ਸਕਦੇ ਹਨ ਰੋਹਿਤ ਸ਼ਰਮਾ

Thursday 30 November 2023 08:08 AM UTC+00 | Tags: bcci breaking-news cricket new news rohit-sharma suriya-kumar-yadav t20

ਚੰਡੀਗੜ੍ਹ, 30 ਨਵੰਬਰ, 2023: ਵੀਰਵਾਰ ਨੂੰ ਦੱਖਣੀ ਅਫਰੀਕਾ ਦੇ ਆਗਾਮੀ ਮਹੱਤਵਪੂਰਨ ਦੌਰੇ ਲਈ ਟੀਮ ਦਾ ਐਲਾਨ ਕਰਨ ਤੋਂ ਪਹਿਲਾਂ, ਬੀਸੀਸੀਆਈ ਦੇ ਉੱਚ ਅਧਿਕਾਰੀ ਰੋਹਿਤ ਸ਼ਰਮਾ (Rohit Sharma) ਨੂੰ ਟੀ-20 ਫਾਰਮੈਟ ਵਿੱਚ ਭਾਰਤੀ ਟੀਮ ਦੀ ਅਗਵਾਈ ਕਰਨ ਲਈ ਮਨਾਉਣ ਦੀ ਕੋਸ਼ਿਸ਼ ਕਰਨਗੇ। ਟੀ-20 ਵਿਸ਼ਵ ਕੱਪ 2022 ਦੇ ਸੈਮੀਫਾਈਨਲ ‘ਚ ਭਾਰਤੀ ਟੀਮ ਦੀ ਹਾਰ ਤੋਂ ਬਾਅਦ ਰੋਹਿਤ ਨੂੰ ਕਾਫੀ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ। ਇਸ ਕਾਰਨ ਉਹ ਪਿਛਲੇ ਇਕ ਸਾਲ ਤੋਂ ਟੀ-20 ਨਹੀਂ ਖੇਡੇ ਹਨ। ਇਸ ਲੜੀ ‘ਚ ਬੀਸੀਸੀਆਈ ਦੇ ਸਕੱਤਰ ਅਤੇ ਚੋਣ ਕਮੇਟੀ ਦੇ ਕਨਵੀਨਰ ਜੈ ਸ਼ਾਹ ਦਿੱਲੀ ‘ਚ ਮੁੱਖ ਚੋਣਕਾਰ ਅਜੀਤ ਅਗਰਕਰ ਨਾਲ ਮੁਲਾਕਾਤ ਕਰਨਗੇ ਅਤੇ ਟੀਮ ‘ਤੇ ਚਰਚਾ ਕਰਨ ਦੇ ਨਾਲ-ਨਾਲ ਅਗਲੇ ਵੱਡੇ ਟੂਰਨਾਮੈਂਟ ਟੀ-20 ਵਿਸ਼ਵ ਕੱਪ ਲਈ ਬਲੂਪ੍ਰਿੰਟ ਵੀ ਤਿਆਰ ਕਰਨਗੇ।

ਰੈਗੂਲਰ ਟੀ-20 ਕਪਤਾਨ ਹਾਰਦਿਕ ਪੰਡਯਾ ਹਾਲ ਹੀ ‘ਚ ਸਮਾਪਤ ਹੋਏ ਵਨਡੇ ਵਿਸ਼ਵ ਕੱਪ ਦੌਰਾਨ ਗਿੱਟੇ ਦੀ ਸੱਟ ਕਾਰਨ ਇਕ ਹੋਰ ਮਹੀਨੇ ਲਈ ਬਾਹਰ ਹੋ ਗਏ ਹਨ। ਅਜਿਹੇ ‘ਚ ਆਸਟ੍ਰੇਲੀਆ ਦੇ ਖ਼ਿਲਾਫ਼ ਪੰਜ ਮੈਚਾਂ ਦੀ ਟੀ-20 ਸੀਰੀਜ਼ ਲਈ ਸੂਰਿਆਕੁਮਾਰ ਯਾਦਵ ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ। ਹਾਲਾਂਕਿ ਹੁਣ ਜਦੋਂ ਟੀ-20 ਵਿਸ਼ਵ ਕੱਪ ‘ਚ ਕਰੀਬ ਸੱਤ ਮਹੀਨੇ ਬਾਕੀ ਹਨ ਅਤੇ ਟੀਮ ਦੀਆਂ ਤਿਆਰੀਆਂ ਲਗਭਗ ਸ਼ੁਰੂ ਹੋ ਚੁੱਕੀਆਂ ਹਨ। ਅਜਿਹੇ ‘ਚ ਬੋਰਡ ਚਾਹੁੰਦਾ ਹੈ ਕਿ ਰੋਹਿਤ ਫਿਰ ਤੋਂ ਟੀ-20 ‘ਚ ਵਾਪਸੀ ਕਰੇ ਅਤੇ ਕਪਤਾਨੀ ਦੀ ਜ਼ਿੰਮੇਵਾਰੀ ਸੰਭਾਲੇ।

ਇਸ ਤੋਂ ਪਹਿਲਾਂ ਰਿਪੋਰਟ ਆਈ ਸੀ ਕਿ ਰੋਹਿਤ (Rohit Sharma) ਟੀ-20 ਫਾਰਮੈਟ ‘ਚ ਨਹੀਂ ਖੇਡਣਾ ਚਾਹੁੰਦੇ ਹਨ ਅਤੇ ਉਨ੍ਹਾਂ ਨੇ ਇਸ ਬਾਰੇ ਬੀਸੀਸੀਆਈ ਨੂੰ ਸਪੱਸ਼ਟ ਤੌਰ ‘ਤੇ ਸੂਚਿਤ ਕੀਤਾ ਸੀ। ਪਰ ਜਿਸ ਤਰ੍ਹਾਂ ਉਸ ਨੇ ਵਨਡੇ ਵਿਸ਼ਵ ਕੱਪ ਵਿੱਚ ਟੀਮ ਦੀ ਅਗਵਾਈ ਕੀਤੀ, ਉਸ ਨੇ ਬੀਸੀਸੀਆਈ ਨੂੰ ਯਕੀਨ ਦਿਵਾਇਆ ਕਿ ਉਸ ਨੂੰ ਜੂਨ-ਜੁਲਾਈ ਵਿੱਚ ਅਮਰੀਕਾ ਵਿੱਚ ਹੋਣ ਵਾਲੇ ਟੀ-20 ਵਿਸ਼ਵ ਕੱਪ ਤੱਕ ਸੀਮਤ ਓਵਰਾਂ ਦੀ ਕ੍ਰਿਕਟ ਖੇਡਣੀ ਚਾਹੀਦੀ ਹੈ।

ਚਰਚਾਵਾਂ ਹਨ ਕਿ ਜੇਕਰ ਰੋਹਿਤ ਟੀ-20 ਇੰਟਰਨੈਸ਼ਨਲ ‘ਚ ਕਪਤਾਨੀ ਕਰਨ ਲਈ ਸਹਿਮਤ ਹੁੰਦੇ ਹਨ ਤਾਂ ਉਹ ਟੀ-20 ਵਿਸ਼ਵ ਕੱਪ ‘ਚ ਕਪਤਾਨੀ ਕਰਨਗੇ। ਜੇਕਰ ਰੋਹਿਤ ਨਹੀਂ ਮੰਨਦੇ ਤਾਂ ਸੂਰਿਆਕੁਮਾਰ ਦੱਖਣੀ ਅਫਰੀਕਾ ਖ਼ਿਲਾਫ਼ ਟੀ-20 ਮੈਚਾਂ ਦੀ ਕਪਤਾਨੀ ਕਰਨਗੇ। ਵਿਰਾਟ ਕੋਹਲੀ ਨੇ ਦੱਖਣੀ ਅਫਰੀਕਾ ‘ਚ ਸੀਮਤ ਓਵਰਾਂ ਦੇ ਮੈਚਾਂ ਲਈ ਬ੍ਰੇਕ ਮੰਗੀ ਹੈ।

The post IND vs SA: ਟੀ-20 ਫਾਰਮੈਟ ‘ਚ ਭਾਰਤੀ ਟੀਮ ਦੀ ਅਗਵਾਈ ਕਰ ਸਕਦੇ ਹਨ ਰੋਹਿਤ ਸ਼ਰਮਾ appeared first on TheUnmute.com - Punjabi News.

Tags:
  • bcci
  • breaking-news
  • cricket
  • new
  • news
  • rohit-sharma
  • suriya-kumar-yadav
  • t20

ਚੰਡੀਗੜ੍ਹ, 30 ਨਵੰਬਰ, 2023: ਪੱਛਮੀ ਬੰਗਾਲ ਵਿੱਚ ਕਥਿਤ ਅਧਿਆਪਕ ਭਰਤੀ ਘਪਲੇ ਮਾਮਲੇ ਵਿੱਚ ਸੀਬੀਆਈ (CBI) ਨੇ ਵੀਰਵਾਰ ਨੂੰ ਵੱਡੀ ਕਾਰਵਾਈ ਕੀਤੀ। ਏਜੰਸੀ ਨੇ ਤ੍ਰਿਣਮੂਲ ਕਾਂਗਰਸ ਦੇ ਇੱਕ ਵਿਧਾਇਕ ਅਤੇ ਦੋ ਕੌਂਸਲਰਾਂ ਸਮੇਤ ਟੀਐਮਸੀ ਦੇ ਕਈ ਆਗੂਆਂ ਦੇ ਘਰ ਛਾਪੇਮਾਰੀ ਕੀਤੀ ਜਾ ਰਹੀ ਹੈ।

ਅਧਿਕਾਰੀਆਂ ਨੇ ਦੱਸਿਆ ਕਿ ਸੀਬੀਆਈ (CBI) ਨੇ ਮੁਰਸ਼ਿਦਾਬਾਦ ਦੇ ਡੋਮਕਲ ਦੇ ਵਿਧਾਇਕ ਜ਼ਫੀਕੁਲ ਇਸਲਾਮ, ਕੋਲਕਾਤਾ ਮਿਉਂਸਪਲ ਕਾਰਪੋਰੇਸ਼ਨ (ਕੇਐਮਸੀ) ਦੇ ਕੌਂਸਲਰ ਬਪਾਦਿਤਿਆ ਦਾਸਗੁਪਤਾ ਅਤੇ ਵਿਧਾਨਨਗਰ ਨਗਰ ਨਿਗਮ ਦੇ ਕੌਂਸਲਰ ਦੇਬਰਾਜ ਚੱਕਰਵਰਤੀ ਦੇ ਘਰ ਛਾਪੇ ਮਾਰੇ ਗਏ ਹਨ ।

ਅਧਿਕਾਰੀਆਂ ਨੇ ਦੱਸਿਆ ਕਿ ਇਹ ਛਾਪੇਮਾਰੀ ਅਧਿਆਪਕ ਭਰਤੀ ਘਪਲੇ ਦੀ ਜਾਂਚ ਦੇ ਹਿੱਸੇ ਵਜੋਂ ਕੀਤੀ ਗਈ ਸੀ। ਜਿਨ੍ਹਾਂ ਦੇ ਘਰਾਂ ਅਤੇ ਦਫ਼ਤਰਾਂ ‘ਤੇ ਛਾਪੇਮਾਰੀ ਕੀਤੀ ਗਈ, ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਅਧਿਕਾਰੀ ਨੇ ਦੱਸਿਆ ਕਿ ਜਾਂਚ ਦੇ ਸਿਲਸਿਲੇ ‘ਚ ਕੋਲਕਾਤਾ, ਮੁਰਸ਼ਿਦਾਬਾਦ ਅਤੇ ਕੂਚ ਬਿਹਾਰ ਜ਼ਿਲ੍ਹਿਆਂ ‘ਚ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

The post ਪੱਛਮੀ ਬੰਗਾਲ: ਕਥਿਤ ਅਧਿਆਪਕ ਭਰਤੀ ਘਪਲੇ ਮਾਮਲੇ ‘ਚ ਸੀਬੀਆਈ ਵੱਲੋਂ TMC ਵਿਧਾਇਕ ਤੇ ਕੌਂਸਲਰਾਂ ਦੇ ਘਰ ਛਾਪੇਮਾਰੀ appeared first on TheUnmute.com - Punjabi News.

Tags:
  • breaking-news
  • cbi-raid
  • latest-news
  • news
  • teacher-recruitment-scam
  • tmc-mla
  • west-bengal

ਕਾਂਗਰਸ ਦੇ ਸਾਬਕਾ ਵਿਧਾਇਕ ਸੰਗਤ ਸਿੰਘ ਗਿਲਜੀਆਂ ਦੇ ਘਰ ED ਵੱਲੋਂ ਛਾਪੇਮਾਰੀ

Thursday 30 November 2023 08:49 AM UTC+00 | Tags: big-breaking breaking-news congress ed ed-raid ed-raid-punjab new news sangat-singh-gilzian

ਚੰਡੀਗੜ੍ਹ, 30 ਨਵੰਬਰ, 2023: ਕਾਂਗਰਸ ਦੇ ਸਾਬਕਾ ਵਿਧਾਇਕ ਸੰਗਤ ਸਿੰਘ ਗਿਲਜੀਆਂ (Sangat Singh Gilzian) ਦੇ ਘਰ ਈ.ਡੀ ਦੀ ਟੀਮ ਨੇ ਛਾਪੇਮਾਰੀ ਕੀਤੀ ਹੈ | ਪ੍ਰਾਪਤ ਜਾਣਕਾਰੀ ਮੁਤਾਬਕ ਇਹ ਛਾਪੇਮਾਰੀ ਉਨ੍ਹਾਂ ਦੇ ਪਿੰਡ ਗਿਲਜੀਆਂ ਸਥਿਤ ਘਰ 'ਤੇ ਹੋਈ ਹੈ। ਇਸ ਤੋਂ ਪਹਿਲਾਂ ਈ.ਡੀ. ਦੀ ਟੀਮ ਉਨ੍ਹਾਂ ਦੇ ਟਾਂਡਾ ਉੜਮੁੜ ਸਥਿਤ ਘਰ ਵੀ ਗਈ ਸੀ।

The post ਕਾਂਗਰਸ ਦੇ ਸਾਬਕਾ ਵਿਧਾਇਕ ਸੰਗਤ ਸਿੰਘ ਗਿਲਜੀਆਂ ਦੇ ਘਰ ED ਵੱਲੋਂ ਛਾਪੇਮਾਰੀ appeared first on TheUnmute.com - Punjabi News.

Tags:
  • big-breaking
  • breaking-news
  • congress
  • ed
  • ed-raid
  • ed-raid-punjab
  • new
  • news
  • sangat-singh-gilzian

ਜ਼ੀਰਾ 'ਚ ਸੀਆਈਡੀ ਵਿਭਾਗ 'ਚ ਤਾਇਨਾਤ ਇੱਕ ਮੁਲਾਜ਼ਮ 'ਤੇ ਜਾਨਲੇਵਾ ਹਮਲਾ

Thursday 30 November 2023 09:04 AM UTC+00 | Tags: attack breaking-news cid-department cid-employee employee latest-news news punjab-news zira

ਚੰਡੀਗੜ੍ਹ, 30 ਨਵੰਬਰ, 2023: ਫ਼ਿਰੋਜ਼ਪੁਰ ਜ਼ਿਲ੍ਹੇ ਦੇ ਜ਼ੀਰਾ ਕਸਬੇ ਵਿੱਚ ਸੀਆਈਡੀ (CID) ਵਿਭਾਗ ਵਿੱਚ ਤਾਇਨਾਤ ਇੱਕ ਮੁਲਾਜ਼ਮ 'ਤੇ ਜਾਨਲੇਵਾ ਹਮਲੇ ਦੀ ਖ਼ਬਰ ਸਾਹਮਣੇ ਆਈ ਹੈ । ਇਸ ਹਮਲੇ ਵਿੱਚ ਮੋਟਰਸਾਈਕਲ ਸਵਾਰ ਇੱਕ ਸੀਆਈਡੀ ਮੁਲਾਜ਼ਮ ਅਤੇ ਉਸ ਦਾ ਪੁੱਤਰ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਜ਼ੀਰਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ।

ਹਸਪਤਾਲ ਵਿੱਚ ਜ਼ੇਰੇ ਇਲਾਜ ਸੀਆਈਡੀ (CID) ਮੁਲਾਜ਼ਮ ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਹਰ ਰੋਜ਼ ਦੀ ਤਰ੍ਹਾਂ ਅੱਜ ਵੀ ਉਹ ਪਿੰਡ ਬਸਤੀ ਬੂਟੇਵਾਲੀ ਦੀ ਡੇਅਰੀ 'ਚ ਦੁੱਧ ਪਾ ਕੇ ਮੋਟਰਸਾਈਕਲ 'ਤੇ ਆਪਣੇ ਲੜਕੇ ਨਾਲ ਘਰ ਪਰਤ ਰਿਹਾ ਸੀ। ਜਦੋਂ ਉਹ ਪਿੰਡ ਨੂੰ ਜਾਣ ਲਈ ਸੜਕ ਪਾਰ ਕਰ ਰਿਹਾ ਸੀ ਤਾਂ ਉਥੇ ਪਹਿਲਾਂ ਤੋਂ ਖੜ੍ਹੇ ਕੁਝ ਅਣਪਛਾਤੇ ਵਿਅਕਤੀਆਂ ਨੇ ਹਮਲਾ ਕਰ ਦਿੱਤਾ, ਇਸ ਕਾਰਨ ਮੋਟਰਸਾਈਕਲ ਆਪਣਾ ਸੰਤੁਲਨ ਗੁਆ ​​ਬੈਠਾ ਅਤੇ ਉਹ ਡਿੱਗ ਗਿਆ। ਉਸ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਕੁਝ ਅਣਪਛਾਤੇ ਵਿਅਕਤੀਆਂ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰਨ ਦੀ ਕੋਸ਼ਿਸ਼ ਕੀਤੀ ਸੀ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

The post ਜ਼ੀਰਾ ‘ਚ ਸੀਆਈਡੀ ਵਿਭਾਗ ‘ਚ ਤਾਇਨਾਤ ਇੱਕ ਮੁਲਾਜ਼ਮ 'ਤੇ ਜਾਨਲੇਵਾ ਹਮਲਾ appeared first on TheUnmute.com - Punjabi News.

Tags:
  • attack
  • breaking-news
  • cid-department
  • cid-employee
  • employee
  • latest-news
  • news
  • punjab-news
  • zira

ਭਾਰਤੀ ਵਿਗਿਆਨੀ ਜਗਦੀਸ਼ ਚੰਦਰ ਬੋਸ ਦਾ ਜੀਵਨ ਨੌਜਵਾਨ ਖੋਜੀਆਂ ਲਈ ਪ੍ਰੇਰਨਾ ਹੈ: CM ਮਨੋਹਰ ਲਾਲ

Thursday 30 November 2023 09:12 AM UTC+00 | Tags: breaking-news faridabad indian-scientists jagadish-chandra-bose manohar-lal news researchers science ymca

ਚੰਡੀਗੜ੍ਹ, 30 ਨਵੰਬਰ, 2023: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਜੇ.ਸੀ. ਬੋਸ ਯੂਨੀਵਰਸਿਟੀ ਆਫ ਸਾਇੰਸ ਐਂਡ ਟੈਕਨਾਲੋਜੀ, ਵਾਈ.ਐਮ.ਸੀ.ਏ, ਫਰੀਦਾਬਾਦ ਵਿਖੇ ਪ੍ਰਸਿੱਧ ਭਾਰਤੀ ਵਿਗਿਆਨੀ ਅਚਾਰੀਆ ਜਗਦੀਸ਼ ਚੰਦਰ ਬੋਸ (Jagadish Chandra Bose) ਦੀ 165ਵੀਂ ਜਯੰਤੀ ਸਮਾਗਮ ਵਿੱਚ ਹਿੱਸਾ ਲਿਆ।

ਯੂਨੀਵਰਸਿਟੀ ਵੱਲੋਂ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਮੁੱਖ ਮੰਤਰੀ ਨੇ ਯੂਨੀਵਰਸਿਟੀ ਕੈਂਪਸ ਵਿੱਚ ਜਗਦੀਸ਼ ਚੰਦਰ ਬੋਸ ਦੀ ਮੂਰਤੀ 'ਤੇ ਹਾਰ ਪਾ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਮਨੋਹਰ ਲਾਲ ਨੇ ਜਗਦੀਸ਼ ਚੰਦਰ ਬੋਸ ਦੇ ਯੋਗਦਾਨ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਉਨ੍ਹਾਂ ਦਾ ਜੀਵਨ ਨੌਜਵਾਨ ਖੋਜੀਆਂ ਲਈ ਇਕ ਮਿਸਾਲ ਹੈ, ਜਿਨ੍ਹਾਂ ਤੋਂ ਉਨ੍ਹਾਂ ਨੂੰ ਪ੍ਰੇਰਨਾ ਲੈਣੀ ਚਾਹੀਦੀ ਹੈ।

ਵਰਨਣਯੋਗ ਹੈ ਕਿ ਵਿਗਿਆਨ ਦੇ ਖੇਤਰ ਵਿਚ ਜਗਦੀਸ਼ ਚੰਦਰ ਬੋਸ (Jagadish Chandra Bose) ਦੇ ਯੋਗਦਾਨ ਨੂੰ ਮਾਨਤਾ ਦਿੰਦੇ ਹੋਏ ਸਾਲ 2018 ਵਿਚ ਯੂਨੀਵਰਸਿਟੀ ਦਾ ਨਾਂ ਜਗਦੀਸ਼ ਚੰਦਰ ਬੋਸ ਦੇ ਨਾਂ ‘ਤੇ ਰੱਖਿਆ ਗਿਆ ਸੀ, ਜਿਸ ਦਾ ਐਲਾਨ ਮੁੱਖ ਮੰਤਰੀ ਮਨੋਹਰ ਲਾਲ ਨੇ 2017 ਵਿਚ ਯੂਨੀਵਰਸਿਟੀ ਵੱਲੋਂ ਆਯੋਜਿਤ ਇਕ ਪ੍ਰੋਗਰਾਮ ਵਿਚ ਕੀਤਾ ਸੀ।

ਇਸ ਦੌਰਾਨ ਵਾਈਸ ਚਾਂਸਲਰ ਪ੍ਰੋ. ਸੁਸ਼ੀਲ ਕੁਮਾਰ ਤੋਮਰ ਨੇ ਮੁੱਖ ਮੰਤਰੀ ਨੂੰ ਯੂਨੀਵਰਸਿਟੀ ਦੀਆਂ ਵਿਦਿਅਕ ਅਤੇ ਵਿਕਾਸ ਪਹਿਲਕਦਮੀਆਂ ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਹਰਿਆਣਾ ਦੇ ਉਚੇਰੀ ਸਿੱਖਿਆ ਮੰਤਰੀ ਮੂਲਚੰਦ ਸ਼ਰਮਾ, ਜੇ.ਸੀ ਬੋਸ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਸੁਸ਼ੀਲ ਕੁਮਾਰ ਤੋਮਰ, ਵਿਧਾਇਕ ਨਰੇਂਦਰ ਗੁਪਤਾ, ਸ਼੍ਰੀਮਤੀ ਸੀਮਾ ਤ੍ਰਿਖਾ, ਯੂਨੀਵਰਸਿਟੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ

The post ਭਾਰਤੀ ਵਿਗਿਆਨੀ ਜਗਦੀਸ਼ ਚੰਦਰ ਬੋਸ ਦਾ ਜੀਵਨ ਨੌਜਵਾਨ ਖੋਜੀਆਂ ਲਈ ਪ੍ਰੇਰਨਾ ਹੈ: CM ਮਨੋਹਰ ਲਾਲ appeared first on TheUnmute.com - Punjabi News.

Tags:
  • breaking-news
  • faridabad
  • indian-scientists
  • jagadish-chandra-bose
  • manohar-lal
  • news
  • researchers
  • science
  • ymca

ਕੇਂਦਰ ਸਰਕਾਰ ਨੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਸੱਦੀ ਸਰਬ ਪਾਰਟੀ ਬੈਠਕ

Thursday 30 November 2023 09:37 AM UTC+00 | Tags: all-party-meeting breaking-news central-government latest-news lok-sabha news punjab-news rajya-sabha winter-session

ਚੰਡੀਗੜ੍ਹ, 30 ਨਵੰਬਰ 2023: ਕੇਂਦਰ ਸਰਕਾਰ ਨੇ ਸੰਸਦ ਦੇ ਸਰਦ ਰੁੱਤ ਇਜਲਾਸ (winter session) ਤੋਂ ਪਹਿਲਾਂ ਸ਼ਨੀਵਾਰ ਨੂੰ ਲੋਕ ਸਭਾ ਅਤੇ ਰਾਜ ਸਭਾ ‘ਚ ਵੱਖ-ਵੱਖ ਪਾਰਟੀਆਂ ਦੇ ਆਗੂਆਂ ਦੀ ਬੈਠਕ ਸੱਦੀ ਹੈ। ਸੰਸਦ ਦਾ ਸਰਦ ਰੁੱਤ ਇਜਲਾਸ 4 ਦਸੰਬਰ ਤੋਂ ਸ਼ੁਰੂ ਹੋਵੇਗਾ ਅਤੇ 22 ਦਸੰਬਰ ਤੱਕ ਚੱਲਣ ਦਾ ਪ੍ਰਸਤਾਵ ਹੈ। ਇਸ ਦੌਰਾਨ 15 ਬੈਠਕਾਂ ਹੋਣਗੀਆਂ, ਜਿਸ ‘ਚ ਕੁਝ ਮਹੱਤਵਪੂਰਨ ਬਿੱਲਾਂ ‘ਤੇ ਚਰਚਾ ਹੋ ਸਕਦੀ ਹੈ।

ਇਨ੍ਹਾਂ ਵਿੱਚ ਬ੍ਰਿਟਿਸ਼ ਯੁੱਗ ਦੇ ਤਿੰਨ ਅਪਰਾਧਿਕ ਕਾਨੂੰਨਾਂ ਨੂੰ ਬਦਲਣ ਲਈ ਲਿਆਂਦੇ ਗਏ ਬਿੱਲ ਵੀ ਸ਼ਾਮਲ ਹਨ – ਭਾਰਤੀ ਦੰਡਾਵਲੀ, ਫੌਜਦਾਰੀ ਜਾਬਤਾ ਅਤੇ ਸਬੂਤ ਐਕਟ। ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਸ਼ਨੀਵਾਰ ਨੂੰ ਇੱਕ ਬੈਠਕ ਬੁਲਾਉਣਗੇ, ਜਿਸ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਵਣਜ ਮੰਤਰੀ ਪੀਯੂਸ਼ ਗੋਇਲ ਸਮੇਤ ਸੀਨੀਅਰ ਆਗੂ ਹਿੱਸਾ ਲੈ ਸਕਦੇ ਹਨ।

ਮੌਜੂਦਾ ਸਮੇਂ ਵਿੱਚ ਸੰਸਦ ਵਿੱਚ 37 ਬਿੱਲ ਪੈਂਡਿੰਗ ਹਨ, ਜਿਨ੍ਹਾਂ ਵਿੱਚੋਂ 12 ਬਹਿਸ ਅਤੇ ਪਾਸ ਕਰਨ ਲਈ ਸੂਚੀਬੱਧ ਹਨ ਅਤੇ ਸੱਤ ਬਿੱਲ ਪੇਸ਼ ਕਰਨ, ਚਰਚਾ ਅਤੇ ਪਾਸ ਕਰਨ ਲਈ ਸੂਚੀਬੱਧ ਹਨ। ਸਰਕਾਰ ਦੀ ਸਾਲ 2023-24 ਲਈ ਗ੍ਰਾਂਟਾਂ ਲਈ ਪੂਰਕ ਮੰਗਾਂ ਦਾ ਪਹਿਲਾ ਬੈਚ ਵੀ ਪੇਸ਼ ਕਰਨ ਦੀ ਯੋਜਨਾ ਹੈ।

The post ਕੇਂਦਰ ਸਰਕਾਰ ਨੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਸੱਦੀ ਸਰਬ ਪਾਰਟੀ ਬੈਠਕ appeared first on TheUnmute.com - Punjabi News.

Tags:
  • all-party-meeting
  • breaking-news
  • central-government
  • latest-news
  • lok-sabha
  • news
  • punjab-news
  • rajya-sabha
  • winter-session

ਚੰਡੀਗੜ੍ਹ, 30 ਨਵੰਬਰ 2023: ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ. ਨਗਰ (ਮੁਹਾਲੀ) ਨੇ ਨੈਸ਼ਨਲ ਡਿਫੈਂਸ ਅਕੈਡਮੀ (NDA) ਦੇ ਪ੍ਰੈਪਰੇਟਰੀ ਵਿੰਗ ਦੇ ਦੂਜੇ ਬੈਚ ਵਾਸਤੇ ਲਈ ਜਾਣ ਵਾਲੀ ਦਾਖਲਾ ਪ੍ਰੀਖਿਆ ਲਈ ਬਿਨੈ ਪੱਤਰਾਂ ਦੀ ਮੰਗ ਕੀਤੀ ਹੈ।

ਮਾਈ ਭਾਗੋ ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਜੇ.ਐਸ. ਸੰਧੂ (ਸੇਵਾਮੁਕਤ) ਨੇ ਦੱਸਿਆ ਕਿ ਇੱਛੁਕ ਉਮੀਦਵਾਰ 25 ਦਸੰਬਰ, 2023 ਤੱਕ ਆਨਲਾਈਨ ਪੋਰਟਲ http://recruitment-portal.in ‘ਤੇ ਆਪਣੇ ਆਪ ਨੂੰ ਰਜਿਸਟਰ ਕਰਵਾ ਸਕਦੇ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਕੋਰਸ ਰਾਹੀਂ ਸੂਬੇ ਦੀਆਂ ਮਹਿਲਾਵਾਂ ਦੇ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫਸਰਾਂ ਵਜੋਂ ਭਰਤੀ ਹੋਣ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਮੌਕਾ ਪ੍ਰਦਾਨ ਕਰਕੇ ਉਨ੍ਹਾਂ ਨੂੰ ਹੋਰ ਸਸ਼ਕਤ ਬਣਾ ਰਹੀ ਹੈ।

ਐਨ.ਡੀ.ਏ. (NDA) ਪ੍ਰੈਪਰੇਟਰੀ ਕੋਰਸ ਲਈ ਅਪਲਾਈ ਕਰਨ ਲਈ ਪੰਜਾਬ ਦੀਆਂ ਰਹਿਣ ਵਾਲੀਆਂ ਲੜਕੀਆਂ, ਜੋ 2024 ਵਿਚ ਆਪਣੀ 10ਵੀਂ ਦੀ ਪ੍ਰੀਖਿਆ ਪਾਸ ਕਰਨਗੀਆਂ ਅਤੇ 11ਵੀਂ ਜਮਾਤ ਵਿਚ ਪੜ੍ਹ ਰਹੀਆਂ ਲੜਕੀਆਂ ਵੀ ਇਸ ਸ਼ਰਤ ਨਾਲ ਅਪਲਾਈ ਕਰ ਸਕਦੀਆਂ ਹਨ ਕਿ ਉਨ੍ਹਾਂ ਦੀ ਜਨਮ ਮਿਤੀ 2 ਜੁਲਾਈ, 2007 ਤੋਂ ਪਹਿਲਾਂ ਦੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਇਸ ਇੰਸਟੀਚਿਊਟ ਵਿੱਚ ਚੁਣੀਆਂ ਗਈਆਂ ਮਹਿਲਾ ਉਮੀਦਵਾਰਾਂ ਦੀ ਸਿਖਲਾਈ ਦਾ ਸਾਰਾ ਖਰਚਾ, ਜਿਸ ਵਿੱਚ ਰਹਿਣ-ਸਹਿਣ ਅਤੇ ਖਾਣ-ਪੀਣ ਵੀ ਸ਼ਾਮਲ ਹੈ, ਸੂਬਾ ਸਰਕਾਰ ਵੱਲੋਂ ਚੁੱਕਿਆ ਜਾਵੇਗਾ।

The post ਮਾਈ ਭਾਗੋ ਇੰਸਟੀਚਿਊਟ ਵੱਲੋਂ ਐਨ.ਡੀ.ਏ. ਪ੍ਰੈਪਰੇਟਰੀ ਵਿੰਗ ਦੇ ਦੂਜੇ ਬੈਚ ਲਈ ਅਰਜ਼ੀਆਂ ਦੀ ਮੰਗ appeared first on TheUnmute.com - Punjabi News.

Tags:
  • afpi
  • breaking-news
  • latest-news
  • mai-bhago-institute
  • nda
  • nda-preparatory-wing
  • news

ਚੰਡੀਗੜ੍ਹ/ਜਲੰਧਰ, 30 ਨਵੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨਿਆਂ ਅਨੁਸਾਰ ਪੰਜਾਬ (PUNJAB) ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਬਦਨਾਮ ਗੈਂਗਸਟਰ ਕਰਨਜੀਤ ਸਿੰਘ ਉਰਫ਼ ਜੱਸਾ ਹੈਪੋਵਾਲ, ਜੋ ਵਿਦੇਸ਼ੀ ਗੈਂਗਸਟਰ ਰਾਜੇਸ਼ ਕੁਮਾਰ ਉਰਫ਼ ਸੋਨੂੰ ਖੱਤਰੀ ਅਤੇ ਜਸਪ੍ਰੀਤ ਸਿੰਘ ਉਰਫ਼ ਜੱਸਾ ਮੋਹਣਵਾਲੀਆ ਦਾ ਸੰਚਾਲਕ ਹੈ, ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਗੈਂਗਸਟਰ ਜੱਸਾ ਹੈਪੋਵਾਲ ਪਿਛਲੇ ਮਹੀਨੇ ਜਲੰਧਰ ਦਿਹਾਤੀ ਦੇ ਪਿੰਡ ਭੋਜੋਵਾਲ ਵਿੱਚ ਵਾਪਰੇ ਇੱਕ ਮਾਂ-ਧੀ ਦੇ ਸਨਸਨੀਖੇਜ਼ ਦੋਹਰੇ ਕਤਲ, ਜਿਸ ਵਿੱਚ ਦੋਸ਼ੀ ਨੇ ਦੋਵੇਂ ਮ੍ਰਿਤਕ ਔਰਤਾਂ ਨੂੰ ਅੱਗ ਲਗਾਉਣ ਤੋਂ ਪਹਿਲਾਂ ਉਨ੍ਹਾਂ ਦੇ ਸਰੀਰ ਅਤੇ ਚਿਹਰੇ ‘ਤੇ ਮਿੱਟੀ ਦਾ ਤੇਲ ਪਾ ਦਿੱਤਾ ਸੀ, ਤੋਂ ਇਲਾਵਾ ਹੋਰ ਘਿਨਾਉਣੇ ਅਪਰਾਧਾਂ ਸਮੇਤ ਘੱਟੋ-ਘੱਟ ਛੇ ਕਤਲ ਕੇਸਾਂ ਵਿੱਚ ਲੋੜੀਂਦਾ ਸੀ।

ਪੰਜਾਬ (PUNJAB) ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ ‘ਚੋਂ .30 ਬੋਰ ਅਤੇ .32 ਬੋਰ ਦੀਆਂ ਦੋ ਪਿਸਤੌਲਾਂ ਸਮੇਤ ਦੋ ਮੈਗਜ਼ੀਨਾਂ ਅਤੇ 10 ਜਿੰਦਾ ਕਾਰਤੂਸ ਬਰਾਮਦ ਕੀਤੇ। ਇਸ ਤੋਂ ਇਲਾਵਾ ਉਸ ਦੇ ਬਿਨਾਂ ਰਜਿਸਟ੍ਰੇਸ਼ਨ ਨੰਬਰ ਪਲੇਟ ਵਾਲੇ ਕਾਲੇ ਰੰਗ ਦੇ ਸਪਲੈਂਡਰ ਮੋਟਰਸਾਈਕਲ ਨੂੰ ਵੀ ਜ਼ਬਤ ਕੀਤਾ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੁਲਿਸ ਨੂੰ ਭਰੋਸੇਯੋਗ ਸੂਹ ਮਿਲੀ ਸੀ ਕਿ ਜੱਸਾ ਹੈਪੋਵਾਲ ਆਪਣੇ ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ ‘ਤੇ ਮਿੱਥ ਕੇ ਕਤਲ ਦੀਆਂ 3-4 ਘਟਨਾਵਾਂ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਿਹਾ ਹੈ ਅਤੇ ਆਪਣੇ ਅਗਲੇ ਟਾਰਗੇਟਾਂ ਵਿੱਚੋਂ ਇੱਕ ਦੀ ਰੇਕੀ ਕਰਨ ਜਾ ਰਿਹਾ ਹੈ, ਇਸ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀਆਂ ਟੀਮਾਂ ਨੇ ਯੋਜਨਾਬੱਧ ਢੰਗ ਨਾਲ ਜਲੰਧਰ ਦੇ ਬਾਹਰਵਾਰ ਉਸ ਦਾ ਮੋਟਰਸਾਈਕਲ ਨੂੰ ਰੋਕ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।

ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਸੀਆਈ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਜੱਸਾ ਹੈਪੋਵਾਲ ਨੇ ਛੇ ਕਤਲ ਕੇਸਾਂ ਅਤੇ ਇਰਾਦਾ ਕਤਲ, ਕਾਰ ਖੋਹਣ ਅਤੇ ਵੈਸਟਰਨ ਯੂਨੀਅਨਾਂ ਨੂੰ ਲੁੱਟਣ ਸਮੇਤ ਹੋਰ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਹੋਣ ਦੀ ਗੱਲ ਕਬੂਲੀ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਇਸ ਸੰਬਧੀ ਐਫਆਈਆਰ ਨੰਬਰ 52 ਮਿਤੀ 30.11.2023 ਨੂੰ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 384, 153, 153ਏ ਅਤੇ 120ਬੀ ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 25(7) ਤਹਿਤ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।

The post ਪੰਜਾਬ ਪੁਲਿਸ ਨੇ ਸੋਨੂੰ ਖੱਤਰੀ ਗੈਂਗ ਵੱਲੋਂ ਮਿੱਥ ਕੇ ਕਤਲ ਕਰਨ ਦੀ ਯੋਜਨਾ ਨੂੰ ਕੀਤਾ ਨਾਕਾਮ, ਬਦਮਾਸ਼ ਜੱਸਾ ਹੈਪੋਵਾਲ ਦੋ ਪਿਸਤੌਲਾਂ ਸਮੇਤ ਕਾਬੂ appeared first on TheUnmute.com - Punjabi News.

Tags:
  • aam-aadmi-party
  • agtf
  • breaking-news
  • cm-bhagwant-mann
  • gangster
  • gangster-jassa
  • latest-news
  • news
  • punjab-police
  • sonu-khatri-gang
  • the-unmute-breaking-news

Telangana Election: ਤੇਲੰਗਾਨਾ ਵਿਧਾਨ ਸਭਾ ਚੋਣਾਂ 'ਚ ਦੁਪਹਿਰ 3 ਵਜੇ ਤੱਕ 51.89 ਫੀਸਦੀ ਹੋਈ ਵੋਟਿੰਗ

Thursday 30 November 2023 10:23 AM UTC+00 | Tags: breaking-news eci news telangana telangana-assembly-elections telangana-election telangana-pollings voting

ਚੰਡੀਗੜ੍ਹ, 30 ਨਵੰਬਰ 2023: ਦੁਪਹਿਰ 3 ਵਜੇ ਤੱਕ ਤੇਲੰਗਾਨਾ (Telangana) ‘ਚ 51.89 ਫੀਸਦੀ ਵੋਟਿੰਗ ਹੋਈ। ਚੋਣ ਕਮਿਸ਼ਨ ਨੇ ਇਹ ਜਾਣਕਾਰੀ ਦਿੱਤੀ ਹੈ। ਧੀਮੀ ਗਤੀ ਨਾਲ ਸ਼ੁਰੂ ਹੋਣ ਤੋਂ ਬਾਅਦ ਸੂਬੇ ਵਿੱਚ ਵੋਟਿੰਗ ਪ੍ਰਤੀਸ਼ਤ ਵਿੱਚ ਤੇਜ਼ੀ ਆਈ ਹੈ।

ਤੇਲੰਗਾਨਾ ਵਿਧਾਨ ਸਭਾ ਦੀਆਂ ਕੁੱਲ 119 ਸੀਟਾਂ ਲਈ 2,290 ਉਮੀਦਵਾਰ ਮੈਦਾਨ ਵਿੱਚ ਹਨ। ਸੂਬੇ ਦੇ 3.26 ਕਰੋੜ ਵੋਟਰ ਆਪਣੀ ਕਿਸਮਤ ਦਾ ਫੈਸਲਾ ਕਰਨਗੇ। ਸੂਬੇ ਵਿੱਚ 35,655 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਰਾਜ ਭਰ ਵਿੱਚ ਸਵੇਰੇ 7 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਿੰਗ ਹੋਵੇਗੀ। ਵਧੀਕ ਪੁਲਿਸ ਕਮਿਸ਼ਨਰ ਵਿਕਰਮ ਸਿੰਘ ਮਾਨ ਨੇ ਪੋਲਿੰਗ ਬੂਥਾਂ ਦਾ ਨਿਰੀਖਣ ਕੀਤਾ

ਤੇਲੰਗਾਨਾ (Telangana) ਭਾਜਪਾ ਦੇ ਪ੍ਰਧਾਨ ਜੀ ਕਿਸ਼ਨ ਰੈੱਡੀ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਬੀਆਰਐਸ ਉਮੀਦਵਾਰਾਂ ਵਿਰੁੱਧ ਚੋਣ ਪ੍ਰਕਿਰਿਆ ਦੀ ਉਲੰਘਣਾ ਦੀ ਸ਼ਿਕਾਇਤ ਕੀਤੀ ਹੈ। ਕਿਸ਼ਨ ਰੈਡੀ ਨੇ ਮੁੱਖ ਚੋਣ ਅਧਿਕਾਰੀ ਨੂੰ ਪੱਤਰ ਲਿਖਿਆ ਹੈ।

The post Telangana Election: ਤੇਲੰਗਾਨਾ ਵਿਧਾਨ ਸਭਾ ਚੋਣਾਂ ‘ਚ ਦੁਪਹਿਰ 3 ਵਜੇ ਤੱਕ 51.89 ਫੀਸਦੀ ਹੋਈ ਵੋਟਿੰਗ appeared first on TheUnmute.com - Punjabi News.

Tags:
  • breaking-news
  • eci
  • news
  • telangana
  • telangana-assembly-elections
  • telangana-election
  • telangana-pollings
  • voting

IND vs AUS: ਭਲਕੇ ਟੀ-20 ਸੀਰੀਜ਼ 'ਤੇ ਕਬਜ਼ਾ ਕਰਨ ਦੇ ਇਰਾਦੇ ਨਾਲ ਉਤਰੇਗੀ ਭਾਰਤੀ ਟੀਮ, ਬਰਾਬਰੀ ਕਰਨਾ ਚਾਹੇਗੀ ਆਸਟਰੇਲੀਆ

Thursday 30 November 2023 10:33 AM UTC+00 | Tags: australia-vs-india bcci breaking-news cricket-news glen-maxwell icc indian-team ind-vs-aus latest-news news sports t-20 t20-series

ਚੰਡੀਗੜ੍ਹ, 30 ਨਵੰਬਰ 2023: (IND vs AUS) ਭਾਰਤੀ ਕ੍ਰਿਕਟ ਟੀਮ ਸ਼ੁੱਕਰਵਾਰ ਨੂੰ ਆਸਟ੍ਰੇਲੀਆ ਖ਼ਿਲਾਫ਼ ਚੌਥੇ ਟੀ-20 ਅੰਤਰਰਾਸ਼ਟਰੀ ਮੈਚ ਲਈ ਰਾਏਪੁਰ ਦੇ ਸ਼ਹੀਦ ਵੀਰ ਨਰਾਇਣ ਸਿੰਘ ਅੰਤਰਰਾਸ਼ਟਰੀ ਸਟੇਡੀਅਮ ‘ਚ ਪ੍ਰਵੇਸ਼ ਕਰੇਗੀ। ਸੀਰੀਜ਼ ‘ਚ 2-0 ਦੀ ਬੜ੍ਹਤ ਲੈਣ ਤੋਂ ਬਾਅਦ ਭਾਰਤ ਨੂੰ ਤੀਜੇ ਮੈਚ ‘ਚ ਹਾਰ ਦਾ ਸਾਹਮਣਾ ਕਰਨਾ ਪਿਆ ਅਤੇ ਫਿਰ ਕੰਗਾਰੂ ਟੀਮ ਦੇ ਸਟਾਰ ਆਲਰਾਊਂਡਰ ਗਲੇਨ ਮੈਕਸਵੈੱਲ ਦੇ ਧਮਾਕੇਦਾਰ ਸੈਂਕੜੇ ਦੀ ਬਦੌਲਤ ਭਾਰਤ ਇਹ ਮੈਚ ਹਾਰ ਗਿਆ। ਪਰ ਇਸ ਮੈਚ ਵਿੱਚ ਕੰਗਾਰੂਆਂ ਨੂੰ ਘਰ ਪਰਤਣ ਵਾਲੇ ਮੈਕਸਵੈੱਲ ਦਾ ਸਾਥ ਨਹੀਂ ਮਿਲੇਗਾ। ਅਜਿਹੇ ‘ਚ ਭਾਰਤੀ ਗੇਂਦਬਾਜ਼ ਇਸ ਦਾ ਫਾਇਦਾ ਉਠਾਉਂਦੇ ਹੋਏ ਡੈਥ ਓਵਰਾਂ ‘ਚ ਬਿਹਤਰ ਪ੍ਰਦਰਸ਼ਨ ਕਰਨ ਦੀ ਕੋਸ਼ਿਸ਼ ਕਰਨਗੇ।

ਤੀਜੇ (IND vs AUS) ਮੈਚ ਵਿੱਚ ਭਾਰਤ ਦੇ ਗੇਂਦਬਾਜ਼ ਆਸਟਰੇਲੀਆ ਨੂੰ ਆਖ਼ਰੀ ਦੋ ਓਵਰਾਂ ਵਿੱਚ 43 ਦੌੜਾਂ ਬਣਾਉਣ ਤੋਂ ਨਹੀਂ ਰੋਕ ਸਕੇ। ਆਸਟ੍ਰੇਲੀਆ ਨੇ 223 ਦੌੜਾਂ ਦਾ ਵੱਡਾ ਟੀਚਾ ਹਾਸਲ ਕਰਕੇ ਮੈਚ ਜਿੱਤ ਲਿਆ। ਪ੍ਰਸਿਧ ਕ੍ਰਿਸ਼ਨ ਨੇ 4 ਓਵਰਾਂ ‘ਚ 68 ਅਤੇ ਆਖਰੀ ਓਵਰ ‘ਚ 21 ਦੌੜਾਂ ਦਿੱਤੀਆਂ। ਦੀਪਕ ਚਾਹਰ ਦੀ ਟੀਮ ‘ਚ ਵਾਪਸੀ ਹੋਈ ਹੈ ਅਤੇ ਉਹ ਨਵੀਂ ਗੇਂਦ ਨਾਲ ਲਾਭਦਾਇਕ ਸਾਬਤ ਹੋ ਸਕਦੇ ਹਨ। ਡੈਥ ਓਵਰਾਂ ਦੇ ਮਾਹਰ ਮੁਕੇਸ਼ ਕੁਮਾਰ ਵੀ ਇੱਕ ਮੈਚ ਦੇ ਬ੍ਰੇਕ ਤੋਂ ਬਾਅਦ ਟੀਮ ਵਿੱਚ ਵਾਪਸ ਆਏ ਹਨ।

The post IND vs AUS: ਭਲਕੇ ਟੀ-20 ਸੀਰੀਜ਼ ‘ਤੇ ਕਬਜ਼ਾ ਕਰਨ ਦੇ ਇਰਾਦੇ ਨਾਲ ਉਤਰੇਗੀ ਭਾਰਤੀ ਟੀਮ, ਬਰਾਬਰੀ ਕਰਨਾ ਚਾਹੇਗੀ ਆਸਟਰੇਲੀਆ appeared first on TheUnmute.com - Punjabi News.

Tags:
  • australia-vs-india
  • bcci
  • breaking-news
  • cricket-news
  • glen-maxwell
  • icc
  • indian-team
  • ind-vs-aus
  • latest-news
  • news
  • sports
  • t-20
  • t20-series

ਚੰਡੀਗੜ੍ਹ, 30 ਨਵੰਬਰ 2023: ਇੰਗਲੈਂਡ ਦੇ ਆਲਰਾਊਂਡਰ ਬੇਨ ਸਟੋਕਸ (Ben Stokes) ਦੇ ਗੋਡੇ ਦੀ ਸਰਜਰੀ ਹੋਈ ਹੈ। ਸਟੋਕਸ ਨੇ ਬੁੱਧਵਾਰ 29 ਨਵੰਬਰ ਨੂੰ ਸੋਸ਼ਲ ਮੀਡੀਆ ‘ਤੇ ਆਪਣੀ ਇਕ ਫੋਟੋ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ। ਪੋਸਟ ਵਿੱਚ ਉਨ੍ਹਾਂ ਨੇ ਦੱਸਿਆ ਹੈ ਕਿ ਉਨ੍ਹਾਂ ਦੀ ਸਰਜਰੀ ਹੋ ਚੁੱਕੀ ਹੈ ਅਤੇ ਹੁਣ ਉਨ੍ਹਾਂ ਦਾ ਰੀਹੈਬ ਸ਼ੁਰੂ ਹੋਵੇਗਾ। ਫੋਟੋ ‘ਚ ਉਹ ਹਸਪਤਾਲ ਦੇ ਸਾਹਮਣੇ ਬੈਸਾਖੀਆਂ ਦੇ ਸਹਾਰੇ ਖੜ੍ਹਾ ਹੈ।

ਸਟੋਕਸ (Ben Stokes) ਨੂੰ ਲੰਬੇ ਸਮੇਂ ਤੋਂ ਗੋਡਿਆਂ ਦੀ ਸਮੱਸਿਆ ਸੀ। ਇਸ ਕਾਰਨ ਉਹ IPL 2023 ਦੇ ਕਈ ਮੈਚ ਨਹੀਂ ਖੇਡ ਸਕੇ। ਉਹ ਆਪਣੇ ਖੱਬੇ ਗੋਡੇ ਵਿੱਚ ਪੁਰਾਣੀ ਟੈਂਡੋਨਾਈਟਿਸ ਤੋਂ ਪੀੜਤ ਸੀ। ਇੰਗਲੈਂਡ ਦੇ ਟੈਸਟ ਕਪਤਾਨ ਨੂੰ ਠੀਕ ਹੋਣ ਵਿੱਚ 6 ਤੋਂ 7 ਹਫ਼ਤੇ ਲੱਗ ਸਕਦੇ ਹਨ। ਮੰਨਿਆ ਜਾ ਰਿਹਾ ਹੈ ਕਿ ਉਹ ਭਾਰਤ ਦੌਰੇ ਤੱਕ ਫਿੱਟ ਹੋ ਜਾਣਗੇ। ਇੰਗਲੈਂਡ ਦਾ ਭਾਰਤ ਦੌਰਾ 25 ਜਨਵਰੀ 2024 ਤੋਂ ਸ਼ੁਰੂ ਹੋਵੇਗਾ।

ਸਟੋਕਸ ਇੰਡੀਅਨ ਪ੍ਰੀਮੀਅਰ ਲੀਗ (IPL) 2024 ‘ਚ ਨਹੀਂ ਖੇਡਣਗੇ। ਉਸ ਨੇ ਇਹ ਜਾਣਕਾਰੀ ਨਿਲਾਮੀ ਤੋਂ ਪਹਿਲਾਂ ਹੀ ਦਿੱਤੀ ਹੈ। ਚੇੱਨਈ ਸੁਪਰ ਕਿੰਗਜ਼ ਨੇ ਉਸ ਨੂੰ 2024 ਸੀਜ਼ਨ ਤੋਂ ਪਹਿਲਾਂ ਰਿਲੀਜ਼ ਕਰ ਦਿੱਤਾ ਹੈ। 2023 ਵਿੱਚ ਚੇੱਨਈ ਨੇ ਉਸਨੂੰ 16.25 ਕਰੋੜ ਰੁਪਏ ਵਿੱਚ ਖਰੀਦਿਆ। ਸਟੋਕਸ ਨੇ ਚੇੱਨਈ ਲਈ ਸਿਰਫ 2 ਮੈਚ ਖੇਡੇ। ਸੱਟ ਕਾਰਨ ਉਹ ਸੀਜ਼ਨ ਦੇ ਮੱਧ ‘ਚ ਆਪਣੇ ਦੇਸ਼ ਪਰਤ ਗਏ ਸਨ।

The post ਇੰਗਲੈਂਡ ਦੇ ਆਲਰਾਊਂਡਰ ਬੈਨ ਸਟੋਕਸ ਨੇ ਗੋਡੇ ਦੀ ਸਰਜਰੀ ਹੋਈ, IPL 2024 ‘ਚ ਨਹੀਂ ਖੇਡਣਗੇ appeared first on TheUnmute.com - Punjabi News.

Tags:
  • ben-stokes
  • breaking-news
  • cricket-news
  • ipl-2023
  • news
  • sports

ਯੂਗਾਂਡਾ ਨੇ ਟੀ-20 ਵਿਸ਼ਵ ਕੱਪ 2024 ਲਈ ਕੀਤਾ ਕੁਆਲੀਫਾਈ, ਟੀਮ ਪਹਿਲੀ ਵਾਰ ਖੇਡੇਗੀ ICC ਵਿਸ਼ਵ ਕੱਪ

Thursday 30 November 2023 11:07 AM UTC+00 | Tags: breaking-news icc-world-cup icc-world-cup-2024 news t20-world-cup t20-world-cup-2024 uganda

ਚੰਡੀਗੜ੍ਹ, 30 ਨਵੰਬਰ 2023: ਅਫਰੀਕੀ ਦੇਸ਼ ਯੂਗਾਂਡਾ (Uganda) ਨੇ ਅਗਲੇ ਸਾਲ ਹੋਣ ਵਾਲੇ ਟੀ-20 ਵਿਸ਼ਵ ਕੱਪ 2024 ਲਈ ਕੁਆਲੀਫਾਈ ਕਰ ਲਿਆ ਹੈ। ਟੀਮ ਅਫਰੀਕਾ ਖੇਤਰ ਦੇ ਕੁਆਲੀਫਾਇਰ ਵਿੱਚ ਟਾਪ-2 ਵਿੱਚ ਰਹੀ ਹੈ। ਯੂਗਾਂਡਾ ਦੀ ਟੀਮ ਪਹਿਲੀ ਵਾਰ ਆਈਸੀਸੀ ਵਿਸ਼ਵ ਕੱਪ ਖੇਡੇਗੀ। ਯੂਗਾਂਡਾ ਵਿਸ਼ਵ ਕੱਪ ਲਈ ਕੁਆਲੀਫਾਈ ਕਰਨ ਵਾਲਾ ਅਫਰੀਕਾ ਦਾ 5ਵਾਂ ਦੇਸ਼ ਬਣ ਗਿਆ ਹੈ। ਯੂਗਾਂਡਾ ਤੋਂ ਇਲਾਵਾ ਨਾਮੀਬੀਆ ਨੂੰ ਵੀ ਵੈਸਟਇੰਡੀਜ਼ ਅਤੇ ਅਮਰੀਕਾ ਵਿੱਚ ਹੋਣ ਵਾਲੇ ਵਿਸ਼ਵ ਕੱਪ ਦੀਆਂ ਟਿਕਟਾਂ ਮਿਲ ਗਈਆਂ ਹਨ। ਟੀ-20 ਵਿਸ਼ਵ ਕੱਪ 6 ਜੂਨ, 2024 ਤੋਂ ਵੈਸਟਇੰਡੀਜ਼ ਅਤੇ ਅਮਰੀਕਾ ਵਿੱਚ ਖੇਡਿਆ ਜਾਵੇਗਾ।

ਯੂਗਾਂਡਾ (Uganda) ਨੇ ਅਫਰੀਕਾ ਖੇਤਰ ਕੁਆਲੀਫਾਇਰ ਵਿੱਚ ਆਪਣੇ ਆਖਰੀ ਮੈਚ ਵਿੱਚ ਰਵਾਂਡਾ ਨੂੰ 9 ਵਿਕਟਾਂ ਨਾਲ ਹਰਾਇਆ। ਇਸ ਜਿੱਤ ਦੇ ਨਾਲ ਹੀ ਟੀਮ ਨੇ ਟੂਰਨਾਮੈਂਟ ਦੇ ਅੰਕ ਸੂਚੀ ਦੇ ਟਾਪ-2 ਵਿੱਚ ਆਪਣਾ ਸਥਾਨ ਪੱਕਾ ਕਰ ਲਿਆ ਹੈ। ਇਸ ਤੋਂ ਪਹਿਲਾਂ ਟੀਮ ਨੇ ਕੀਨੀਆ ਨੂੰ 33 ਦੌੜਾਂ ਨਾਲ, ਨਾਈਜੀਰੀਆ ਨੂੰ 9 ਵਿਕਟਾਂ ਨਾਲ, ਜ਼ਿੰਬਾਬਵੇ ਨੂੰ 5 ਵਿਕਟਾਂ ਨਾਲ ਅਤੇ ਤਨਜ਼ਾਨੀਆ ਨੂੰ 8 ਵਿਕਟਾਂ ਨਾਲ ਹਰਾਇਆ। ਟੀਮ ਨੂੰ ਨਾਮੀਬੀਆ ਖ਼ਿਲਾਫ਼ 6 ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਟੀਮ ਨੇ 6 ਵਿੱਚੋਂ 5 ਮੈਚ ਜਿੱਤ ਕੇ ਅੰਕ ਸੂਚੀ ਵਿੱਚ ਟਾਪ-2 ਵਿੱਚ ਥਾਂ ਪੱਕੀ ਕੀਤੀ। ਨਾਮੀਬੀਆ ਸਾਰੇ ਮੈਚ ਜਿੱਤ ਕੇ ਚੋਟੀ ‘ਤੇ ਰਿਹਾ।

The post ਯੂਗਾਂਡਾ ਨੇ ਟੀ-20 ਵਿਸ਼ਵ ਕੱਪ 2024 ਲਈ ਕੀਤਾ ਕੁਆਲੀਫਾਈ, ਟੀਮ ਪਹਿਲੀ ਵਾਰ ਖੇਡੇਗੀ ICC ਵਿਸ਼ਵ ਕੱਪ appeared first on TheUnmute.com - Punjabi News.

Tags:
  • breaking-news
  • icc-world-cup
  • icc-world-cup-2024
  • news
  • t20-world-cup
  • t20-world-cup-2024
  • uganda

ਚੰਡੀਗੜ੍ਹ, 30 ਨਵੰਬਰ 2023: ਅਫਰੀਕੀ ਦੇਸ਼ ਯੂਗਾਂਡਾ ਨੇ ਅਗਲੇ ਸਾਲ ਹੋਣ ਵਾਲੇ ਟੀ-20 ਵਿਸ਼ਵ ਕੱਪ 2024 (T20 World Cup) ਲਈ ਕੁਆਲੀਫਾਈ ਕਰਨ ਦੇ ਨਾਲ-ਨਾਲ ਵਿਸ਼ਵ ਕੱਪ ਖੇਡਣ ਵਾਲੀਆਂ ਸਾਰੀਆਂ ਟੀਮਾਂ ਤੈਅ ਹੋ ਚੁੱਕੀਆਂ ਹਨ | ਯੂਗਾਂਡਾ ਦੀ ਟੀਮ ਪਹਿਲੀ ਵਾਰ ਆਈਸੀਸੀ ਵਿਸ਼ਵ ਕੱਪ ਖੇਡੇਗੀ।ਜਿਕਰਯੋਗ ਹੈ ਕਿ ਯੂਗਾਂਡਾ ਵਿਸ਼ਵ ਕੱਪ ਲਈ ਕੁਆਲੀਫਾਈ ਕਰਨ ਵਾਲਾ ਅਫਰੀਕਾ ਦਾ 5ਵਾਂ ਦੇਸ਼ ਬਣ ਗਿਆ ਹੈ |

ਟੀ-20 ਵਿਸ਼ਵ ਕੱਪ 2024 (T20 World Cup) ਲਈ ਏਸ਼ੀਆਈ ਖੇਤਰ ਵਿੱਚੋਂ ਨੇਪਾਲ ਅਤੇ ਓਮਾਨ ਨੇ ਕੁਆਲੀਫਾਈ ਕੀਤਾ ਹੈ | ਇਸ ਟੀ-20 ਵਿਸ਼ਵ ਕੱਪ 2024 ਵਿੱਚ ਕੁੱਲ 20 ਟੀਮਾਂ ਹਿੱਸਾ ਲੈਣ ਜਾ ਰਹੀਆਂ ਹਨ।
ਇਨ੍ਹਾਂ ‘ਚ ਵੈਸਟਇੰਡੀਜ਼, ਅਮਰੀਕਾ, ਅਫਗਾਨਿਸਤਾਨ, ਆਸਟ੍ਰੇਲੀਆ, ਬੰਗਲਾਦੇਸ਼, ਇੰਗਲੈਂਡ, ਭਾਰਤ, ਪਾਕਿਸਤਾਨ, ਦੱਖਣੀ ਅਫਰੀਕਾ, ਸ਼੍ਰੀਲੰਕਾ, ਨਿਊਜ਼ੀਲੈਂਡ ਅਤੇ ਨੀਦਰਲੈਂਡ ਨੂੰ ਆਉਣ ਵਾਲੇ ਟੀ-20 ਵਿਸ਼ਵ ਕੱਪ ਲਈ ਸਿੱਧੀ ਐਂਟਰੀ ਮਿਲੀ ਹੈ।

ਬਾਕੀ ਅੱਠ ਟੀਮਾਂ ਦਾ ਫੈਸਲਾ ਖੇਤਰੀ ਕੁਆਲੀਫਾਇਰ ਰਾਹੀਂ ਕੀਤਾ ਗਿਆ ਹੈ । ਜਦੋਂ ਕਿ ਆਇਰਲੈਂਡ, ਸਕਾਟਲੈਂਡ, ਪਾਪੂਆ ਨਿਊ ਗਿਨੀ, ਕੈਨੇਡਾ, ਨੇਪਾਲ, ਓਮਾਨ, ਨਾਮੀਬੀਆ ਅਤੇ ਯੂਗਾਂਡਾ ਨੇ ਕੁਆਲੀਫਾਇਰ ਰਾਹੀਂ ਅਗਲੇ ਟੀ-20 ਵਿਸ਼ਵ ਕੱਪ ਲਈ ਥਾਂ ਬਣਾਈ ਹੈ।

The post ਟੀ-20 ਕ੍ਰਿਕਟ ਵਿਸ਼ਵ ਕੱਪ 2024 ‘ਚ 20 ਟੀਮਾਂ ਲੈਣਗੀਆਂ ਹਿੱਸਾ, ਯੂਗਾਂਡਾ ਪਹਿਲੀ ਵਾਰ ਖੇਡੇਗਾ ਵਿਸ਼ਵ ਕੱਪ appeared first on TheUnmute.com - Punjabi News.

Tags:
  • big-breaking
  • breaking-news
  • news
  • t20-cricket-world-cup-2024
  • t20-world-cup

ਚੰਡੀਗੜ੍ਹ, 30 ਨਵੰਬਰ 2023: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਵਿਕਸਿਤ ਭਾਰਤ ਸੰਕਲਪ ਯਾਤਰਾ ਦੌਰਾਨ ਝਾਰਖੰਡ ਦੇ ਦੇਵਗੜ੍ਹ ਸਥਿਤ ਏਮਸ ਤੋਂ 10 ਹਜਾਰ ਜਨ ਔਸ਼ਧੀ ਕੇਂਦਰਾਂ ਅਤੇ ਪ੍ਰਧਾਨ ਮੰਤਰੀ ਮਹਿਲਾ ਕਿਸਾਨ ਡਰੋਨ ਕੇਂਦਰ ਦੀ ਸ਼ੁਰੂਆਤ ਕੀਤੀ, ਜਿਸ ਦਾ ਉਨ੍ਹਾਂ ਨੇ ਨਮੋ ਡਰੋਨ ਦੀਦੀ ਦਾ ਨਾਂਅ ਦਿੱਤਾ। ਵਿਕਸਿਤ ਭਾਰਤ ਸੰਕਲਪ ਯਾਤਰਾ 15 ਨਵੰਬਰ ਤੋਂ ਸ਼ੁਰੂ ਕੀਤੀ ਗਈ ਸੀ।

ਆਪਣੇ ਸੰਬੋਧਨ ਵਿਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਜਨ ਔਸ਼ਧੀ ਕੇਂਦਰਾਂ ਤੋਂ ਗਰੀਬਾਂ ਨੂੰ ਸਸਤੀ ਦਵਾਈਆਂ ਮਿਲੇਣਗੀਆਂ। ਚੰਗੀ ਦਵਾਈ-ਚੰਗੀ ਸੇਵਾ ਹੀ ਜਨ ਔਸ਼ਧੀ ਕੇਂਦਰ ਦਾ ਮੂਲ ਉਦੇਸ਼ ਹੈ। ਭਵਿੱਖ ਵਿਚ ਜਨ ਔਸ਼ਧੀ ਕੇਂਦਰਾਂ ਦੀ ਗਿਣਤੀ ਵਧਾ ਕੇ 25 ਹਜਾਰ ਕੀਤੀ ਜਾਵੇਗੀ।

ਉਨ੍ਹਾਂ ਨੇ ਕਿਹਾ ਕਿ ਵਿਕਸਿਤ ਭਾਰਤ ਯਾਤਰਾ ਮੋਦੀ ਦੀ ਗਾਰੰਟੀ ਵਾਲੀ ਗੱਡੀ ਹੈ। ਲੋਕ ਵੱਧ ਤੋਂ ਵੱਧ ਇਸ ਨਾਂਲ ਜੁੜਨ, ਤਾਂ ਜੋ ਉਨ੍ਹਾਂ ਨੁੰ ਸਰਕਾਰ ਵੱਲੋਂ ਲਾਗੂ ਕੀਤੀ ਗਈ ਯੋਜਨਾਵਾਂ ਦੀ ਜਾਣਕਾਰੀ ਮਿਲ ਸਕਨ ਅਤੇ ਊਹ ਇਸ ਦਾ ਲਾਭ ਚੁੱਕ ਸਕਣ। ਪ੍ਰਧਾਨ ਮੰਤਰੀ ਨੇ ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਲਾਭਕਾਰਾਂ ਨਾਲ ਸੰਵਾਦ ਵੀ ਕੀਤਾ।

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੀ ਅਗਵਾਈ ਹੇਠ ਫਰੀਦਾਬਾਦ ਦੇ ਬਿਲੌਚ ਪਿੰਡ ਵਿਚ ਰਾਜ ਪੱਧਰੀ ਸਮਾਰੋਹ ਦਾ ਪ੍ਰਬੰਧ ਕੀਤਾ ਗਿਆ। ਇਸ ਮੌਕੇ ‘ਤੇ ਮੁੱਖ ਮੰਤਰੀ ਮਨੋਹਰ ਲਾਲ ਨੇ ਵਿਕਸਿਤ ਭਾਰਤ ਸੰਕਲਪ ਯਾਤਰਾ ਰੱਥ ਨੂੰ ਰਵਾਨਾ ਕੀਤਾ। ਇਸ ਮੌਕੇ ‘ਤੇ ਟ੍ਰਾਂਸਪੋਰਟ ਮੰਤਰੀ ਮੂਲਚੰਦ ਸ਼ਰਮਾ, ਵਿਧਾਇਕ ਨਰੇਂਦਰ ਗੁਪਤਾ, ਨੈਯਨਪਾਲ ਰਾਵਤ ਅਤੇ ਸ੍ਰੀਮਤੀ ਸੀਮਾ ਤ੍ਰਿਖਾ, ਪਿੰਡ ਤੋਂ ਸਰਪੰਚ ਅਤੇ ਜਨਸੰਵਾਦ ਪ੍ਰੋਗ੍ਰਾਮ ਵਿਚ ਮੌਜੂਦ ਸਨ। ਇਸ ਦੌਰਾਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਦੇਸ਼ ਨੂੰ ਦਿੱਤੇ ਗਏ ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਸੰਬੋਧਨ ਨੂੰ ਸੁਣਿਆ।

ਪ੍ਰੋਗ੍ਰਾਮ ਨੂੰ ਸੰਬੋਧਿਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਵਿਕਸਿਤ ਭਾਂਰਤ ਸੰਕਲਪ ਯਾਤਰਾ ਨੂੰ ਹਰਿਆਣਾ ਵਿਚ ਜਨਸੰਵਾਦ ਪ੍ਰੋਗ੍ਰਾਮ ਦੇ ਨਾਲ ਜੋੜਿਆ ਗਿਆ ਹੈ। ਜਿਸ ਦੀ ਸ਼ੁਰੂਟਾਤ ਅੱਜ ਫਰੀਦਾਬਾਦ ਜਿਲ੍ਹਾ ਦੇ ਬਿਲੌਚ ਪਿੰਡ ਤੋਂ ਕੀਤੀ ਗਈ ਹੈ। ਇਸ ਪ੍ਰੋਗ੍ਰਾਮ ਦਾ ਮੁੱਖ ਉਦੇਸ਼ ਕੇਂਦਰ ਅਤੇ ਰਾਜ ਸਰਕਾਰ ਦੀ ਉਪਲਬਧੀਆਂ ਨੂੰ ਜਨ ਜਨ ਤਕ ਪਹੁੰਚਾਉਣਾ ਹੈ। ਲੋਕਾਂ ਨੂੰ ਯੋਜਨਾਵਾਂ ਦੇ ਬਾਰੇ ਵਿਚ ਵੀ ਜਾਣੂੰ ਕਰਾਉਣਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਵੈ ਸਹਾਇਤਾ ਸਮੂਹਾਂ ਰਾਹੀਂ ਮਹਿਲਾਵਾਂ ਨਾ ਸਿਰਫ ਸਵੈ ਆਤਮਨਿਰਭਰ ਬਣ ਰਹੀਆਂ ਹਨ, ਸਗੋ ਹੋਰ ਮਹਿਲਾਵਾਂ ਨੁੰ ਵੀ ਰੁਜਗਾਰ ਪ੍ਰਦਾਨ ਕਰ ਰਹੀ ਹੈ। ਸੂਬੇ ਵਿਚ ਲਗਭਗ 40 ਹਜਾਰ ਸਵੈ ਸਹਾਇਤਾ ਸਮੂਹ ਹਨ। ਇਕ ਸਹਾਇਤਾ ਸਮੂਹ ਵਿਚ ਘੱਟ ਤੋਂ ਘੱਟ 10 ਮਹਿਲਾ ਮੈਂਬਰ ਹੁੰਦੀ ਹੈ ਜੋ ਆਪਣੀ ਪ੍ਰਤਿਭਾ ਨਾਲ ਚੰਗੇ ਉਦਪਾਦ ਪੈਦਾ ਕਰਦੀ ਹੈ।

ਇੰਨ੍ਹਾਂ ਸਵੈ ਸਹਾਇਤਾ ਸਮੂਹਾਂ ਨੂੰ ਸੂਬਾ ਸਰਕਾਰ 50 ਹਜਾਰ ਤੋਂ ਲੈ ਕੇ 3 ਲੱਖ ਰੁਪਏ ਦਾ ਲੋਨ ਦੇ ਰਹੀ ਹੈ। ਕਈ ਸਹਾਇਤਾਂ ਸਮੂਹ ਤਾਂ ਛੋਟੇ ਉਦਯੋਗ ਦਾ +ੁਪ ਲੈ ਚੁੱਕੇ ਹਨ, ਜੋ ਗ੍ਰਾਮੀਣ ਅਰਥਵਿਵਸਥਾ ਨੂੰ ਮਜਬੂਤ ਬਨਾਉਣ ਵਿਚ ਅਹਿਮ ਯੋਗਦਾਨ ਦੇ ਰਹੇ ਹਨ। ਪ੍ਰੋਗ੍ਰਾਮ ਦੌਰਾਨ ਮਹਿਲਾ ਕਿਸਾਨਾਂ ਨੇ ਡਰੋਨ ਉੜਾ ਕੇ ਦਿਖਾਇਆ। ਮਹਿਲਾ ਹੁਣ ਖੇਤੀ ਵਿਚ ਡਰੋਨ ਦੀ ਵਰਤੋ ਖਾਦ ਛਿੜਕਾਅ ਆਦਿ ਕੰਮਾਂ ਵਿਚ ਕਰ ਸਕੇਗੀ। ਇਸ ਨਾਲ ਮਹਿਲਾ ਮਜਬੂਤੀਕਰਣ ਨੁੰ ਪ੍ਰੋਤਸਾਹਨ ਮਿਲੇਗਾ।

ਇਸ ਦੌਰਾਨ ਮੁੱਖ ਮੰਤਰੀ ਨੇ ਮਹਿਲਾ ਸਵੈ ਸਹਾਇਤਾ ਸਮੂਹਾਂ ਵੱਲੋਂ ਉਤਪਾਦਿਨ ਸਮੱਗਰੀ ਦੀ ਪ੍ਰਦਰਸ਼ਨੀ ਦਾ ਅਵਲੋਕਨ ਵੀ ਕੀਤਾ ਅਤੇ ਉਨ੍ਹਾਂ ਦੀ ਸ਼ਲਾਘਾ ਵੀ ਕੀਤੀ। ਮੁੱਖ ਮੰਤਰੀ ਨੇ ਬਿਲੌਚ ਪਿੰਡ ਦੇ ਸਰਕਾਰੀ ਕੰਨਿਆ ਸਕੂਲ ਦੇ ਭਵਨ ਦੇ ਨਿਰਮਾਣ ਦੇ ਏਸਟੀਮੇਟ ਤਿਆਰ ਕਰਨ ਦੇ ਅਧਿਕਾਰੀਆਂ ਨੁੰ ਨਿਰਦੇਸ਼ ਦਿੱਤੇ। ਪ੍ਰੋਗ੍ਰਾਮ ਵਿਚ ਸੂਬਾ ਸਰਕਾਰ ਦੀ ਉਪਲਬਧੀਆਂ ਨਾਲ ਜੁੜੀ ਫਿਲਮ ਦਾ ਵੀ ਪ੍ਰਦਰਸ਼ਨ ਕੀਤਾ ਗਿਆ। ਮੁੱਖ ਮੰਤਰੀ ਨੇ ਲੋਕਾਂ ਨੂੰ ਵਿਕਸਿਤ ਭਾਰਤ ਸਕਲਪ ਯਾਤਰਾ ਦੀ ਸੁੰਹ ਵੀ ਦਿਵਾਈ।

ਪ੍ਰੋਗ੍ਰਾਮ ਵਿਚ ਵੱਖ-ਵੱਖ ਵਿਭਾਗਾਂ ਦੀ ਆਨਲਾਇਨ ਸੇਵਾਵਾਂ ਦੇਣ ਦੇ ਵਿਸ਼ੇਸ਼ ਕਾਊਂਟਰ ਲਗਾਏ ਗਏ। ਵਿਅਕਤੀਆਂ ਦੀ ਬੁਢਾਪਾ ਪੈਂਸ਼ਨ ਰਾਸ਼ਨ ਕਾਰਡ ਪਰਿਵਾਰ ਪਹਿਚਾਣ ਪੱਤਰ ਦੀ ਗਲਤੀਆਂ ਨੂੰ ਮੌਕੇ ‘ਤੇ ਹੀ ਠੀਕ ਕੀਤਾ ਗਿਆ। ਮੁੱਖ ਮੰਤਰੀ ਨੇ ਪ੍ਰੋਗ੍ਰਾਮ ਦੌਰਾਨ ਤਿਆਰ ਕੀਤੇ ਗਏ 7 ਵਿਅਕਤੀਆਂ ਨੁੰ ਬੁਢਾਪਾ ਸਨਮਾਨ ਭੱਤਾ ਯੋਜਨਾ ਦੇ ਪ੍ਰਮਾਣ ਵੀ ਵੰਡੇ।

ਇਸ ਮੌਕੇ ‘ਤੇ ਮੁੱਖ ਮੰਤਰੀ ਨੇ ਮੁੰਬਈ ਵਿਚ ਤਾਜ ਹੋਟਲ ਵਿਚ 26 ਨਵੰਬਰ 2011 ਦੌਰਾਨ ਹੋਏ ਅੱਤਵਾਦੀ ਹਮਲੇ ਵਿਚ ਸੈਂਕੜਿਆਂ ਲੋਕਾਂ ਦੀ ਜਾਣ ਬਚਾਉਣ ਵਾਲੇ ਕਮਾਂਡੋਂ ਸੁਰੇਂਦਰ ਚੌਧਰੀ ਨੂੰ ਸਨਮਾਨਿਤ ਵੀ ਕੀਤਾ। ਇਸ ਤੋਂ ਇਲਾਵਾ, ਪ੍ਰਗਤੀਸ਼ੀਲ ਕਿਸਾਨਾਂ ਖਿਡਾਰੀਆਂ ਤੇ ਮੇਧਾਵੀ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ।

ਇਸੀ ਮੌਕੇ ‘ਤੇ ਸੂਚਨਾ, ਲੋਕ ਸੰਪਰਕ, ਭਾਸ਼ਾ ਅਤੇ ਸਭਿਆਚਾਰਕ ਵਿਭਾਗ ਦੇ ਮਹਾਨਿਦੇਸ਼ਕ ਡਾ. ਅਮਿਤ ਅਗਰਵਾਲ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਾਜੀਵ ਜੇਟਲੀ, ਫਰੀਦਾਬਾਦ ਦੇ ਡਿਪਟੀ ਕਮਿਸ਼ਨਰ ਵਿਕਰਮ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

The post ਮੁੱਖ ਮੰਤਰੀ ਮਨੋਹਰ ਲਾਲ ਨੇ ਫਰੀਦਾਬਾਦ ਦੇ ਫਤਿਹਪੁਰ ਬਿਲੌਚ ਪਿੰਡ ਤੋਂ ਵਿਕਸਿਤ ਭਾਰਤ ਸੰਕਲਪ ਯਾਤਰਾ ਦੀ ਕੀਤੀ ਸ਼ੁਰੂਆਤ appeared first on TheUnmute.com - Punjabi News.

Tags:
  • breaking-news
  • cm-manohar-lal
  • faridabad
  • fatehpur
  • news

ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਕੰਬੋਜ ਭਾਈਚਾਰੇ ਦੇ ਪ੍ਰਤੀਨਿਧਾਂ ਨਾਲ ਕੀਤੀ ਬੈਠਕ

Thursday 30 November 2023 11:46 AM UTC+00 | Tags: breaking-news dr-baljit-kaur jalalabad-mla kamboj kamboj-community latest-news news punjab-news

ਚੰਡੀਗੜ੍ਹ, 30 ਨਵੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਜਲਾਲਾਬਾਦ ਦੇ ਐਮ.ਐਲ.ਏ ਜਗਦੀਪ ਕੰਬੋਜ ਗੋਲਡੀ ਨਾਲ ਆਏ ਕੰਬੋਜ ਭਾਈਚਾਰੇ (Kamboj community) ਦੇ ਪ੍ਰਤੀਨਿਧਾਂ ਨਾਲ ਅੱਜ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿੱਖੇ ਸਥਿਤ ਆਪਣੇ ਦਫ਼ਤਰ ਵਿੱਚ ਮੀਟਿੰਗ ਕੀਤੀ।

ਮੀਟਿੰਗ ਦੌਰਾਨ ਜਲਾਲਾਬਾਦ ਦੇ ਐਮ.ਐਲ.ਏ ਗੋਲਡੀ ਕੰਬੋਜ਼ ਨੇ ਮੰਤਰੀ ਨੂੰ ਦੱਸਿਆ ਕਿ ਪੰਜਾਬ ਵਿੱਚ ਕੰਬੋਜ ਭਾਈਚਾਰਾ ਸਾਲ 1959 ਤੋਂ ਪੱਛੜੀਆਂ ਸ਼੍ਰੇਣੀਆਂ ਦੀ ਲਿਸਟ ਵਿੱਚ ਸ਼ਾਮਿਲ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਵਿੱਚ ਇਕੱਲੀ ਕੰਬੋਜ਼ ਭਾਈਚਾਰੇ ਦੇ ਕਰਵਾਏ ਜਾ ਰਹੇ ਸਰਵੇ ਨੂੰ ਤੁਰੰਤ ਰੋਕਿਆ ਜਾਵੇ ਅਤੇ ਕੰਬੋਜ਼ ਜਾਤੀ (Kamboj community) ਨੂੰ ਪੱਛੜੀਆਂ ਸ਼੍ਰੇਣੀਆਂ ਦੀ ਲਿਸਟ ਵਿੱਚ ਪਹਿਲਾਂ ਦੀ ਤਰ੍ਹਾਂ ਹੀ ਬਰਕਰਾਰ ਰੱਖਿਆ ਜਾਵੇ। ਇਸ ਤੋਂ ਇਲਾਵਾ ਪਾਲਿਸੀ ਬਣਾਕੇ ਸੂਬੇ ਵਿੱਚ ਜਾਤੀਗਤ ਜਨਗਣਨਾ ਕਰਵਾਈ ਜਾਵੇ ਤਾਂ ਜੋ ਪੰਜਾਬ ਵਿੱਚ ਹਰ ਜਾਤੀ ਨੂੰ ਹਰ ਖੇਤਰ ਵਿੱਚ ਅਬਾਦੀ ਦੇ ਹਿਸਾਬ ਨਾਲ ਬਣਦੀ ਪ੍ਰਤੀਨਿਧਤਾ ਮਿਲ ਸਕੇ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੰਬੋਜ ਭਾਈਚਾਰੇ ਦੀਆਂ ਦਲੀਲਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਕੰਬੋਜ ਭਾਈਚਾਰੇ ਦੀਆਂ ਮੰਗਾਂ ਨੂੰ ਪੂਰੀ ਹਮਦਰਦੀ ਨਾਲ ਵਿਚਾਰਿਆ ਜਾਵੇਗਾ। ਮੀਟਿੰਗ ਦੌਰਾਨ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਡਾਇਰੈਕਟਰ-ਕਮ-ਸੰਯੁਕਤ ਸਕੱਤਰ ਰਾਜ ਬਹਾਦਰ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

The post ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਕੰਬੋਜ ਭਾਈਚਾਰੇ ਦੇ ਪ੍ਰਤੀਨਿਧਾਂ ਨਾਲ ਕੀਤੀ ਬੈਠਕ appeared first on TheUnmute.com - Punjabi News.

Tags:
  • breaking-news
  • dr-baljit-kaur
  • jalalabad-mla
  • kamboj
  • kamboj-community
  • latest-news
  • news
  • punjab-news

ਪੰਜਾਬ ਸਰਕਾਰ ਵੱਲੋਂ 11 ਦਸੰਬਰ ਤੋਂ ਵੱਖ-ਵੱਖ ਅਸਾਮੀਆਂ ਲਈ ਵਿਭਾਗੀ ਪ੍ਰੀਖਿਆ

Thursday 30 November 2023 12:55 PM UTC+00 | Tags: assistant-commissioners breaking-news departmental-examination news punjab-examination punjab-government punjab-government-job various-posts

ਚੰਡੀਗੜ੍ਹ, 30 ਨਵੰਬਰ 2023: ਸਹਾਇਕ ਕਮਿਸ਼ਨਰਾਂ, ਵਾਧੂ ਸਹਾਇਕ ਕਮਿਸ਼ਨਰ/ਤਹਿਸੀਲਦਾਰਾਂ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਦੀ ਅਗਲੀ ਵਿਭਾਗੀ ਪ੍ਰੀਖਿਆ (examination) 11 ਦਸੰਬਰ, 2023 ਤੋਂ 15 ਦਸੰਬਰ, 2023 ਤੱਕ ਹੋਵੇਗੀ। ਅੱਜ ਇਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜਿਹੜੇ ਅਧਿਕਾਰੀ ਪ੍ਰੀਖਿਆ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ, ਉਹ 01 ਦਸੰਬਰ, 2023 ਤੱਕ ਆਪਣੇ ਵਿਭਾਗਾਂ ਰਾਹੀਂ ਪ੍ਰਸੋਨਲ ਵਿਭਾਗ ਦੇ ਸਕੱਤਰ ਅਤੇ ਸਕੱਤਰ, ਵਿਭਾਗੀ ਪ੍ਰੀਖਿਆ ਕਮੇਟੀ (ਪੀ.ਸੀ.ਐੱਸ. ਸ਼ਾਖਾ), ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਨੂੰ ਆਪਣੀਆਂ ਅਰਜ਼ੀਆਂ ਭੇਜ ਸਕਦੇ ਹਨ।

ਉਨ੍ਹਾਂ ਕਿਹਾ ਕਿ ਸਿੱਧੇ ਤੌਰ 'ਤੇ ਭੇਜੀ ਗਈ ਅਰਜ਼ੀ ਨੂੰ ਕਿਸੇ ਵੀ ਸਥਿਤੀ ਵਿਚ ਵਿਚਾਰਿਆ ਨਹੀਂ ਜਾਵੇਗਾ, ਅਧੂਰੀਆਂ ਅਰਜ਼ੀਆਂ ਰੱਦ ਕੀਤੀਆਂ ਜਾਣਗੀਆਂ ਅਤੇ ਕੋਈ ਰੋਲ ਨੰਬਰ ਜਾਰੀ ਨਹੀਂ ਕੀਤਾ ਜਾਵੇਗਾ ਜਿਸ ਲਈ ਸਬੰਧਤ ਬਿਨੈਕਾਰ ਜ਼ਿੰਮੇਵਾਰ ਹੋਵੇਗਾ।

ਉਨ੍ਹਾਂ ਅੱਗੇ ਕਿਹਾ ਕਿ ਜਿਸ ਉਮੀਦਵਾਰ ਨੂੰ 07 ਦਸੰਬਰ, 2023 ਤੱਕ ਪ੍ਰੀਖਿਆਵਾਂ (examination) ਲਈ ਆਪਣਾ ਰੋਲ ਨੰਬਰ ਨਹੀਂ ਮਿਲਦਾ, ਉਹ ਈ-ਮੇਲ (supdt.pcs@punjab.gov.in) ਜਾਂ ਟੈਲੀਫੋਨ (0172-2740553 (ਪੀ.ਬੀ.ਐਕਸ. -4648) ਜ਼ਰੀਏ ਪੀ.ਸੀ.ਐਸ. ਸ਼ਾਖਾ ਨਾਲ ਸੰਪਰਕ ਕਰ ਸਕਦਾ ਹੈ।

The post ਪੰਜਾਬ ਸਰਕਾਰ ਵੱਲੋਂ 11 ਦਸੰਬਰ ਤੋਂ ਵੱਖ-ਵੱਖ ਅਸਾਮੀਆਂ ਲਈ ਵਿਭਾਗੀ ਪ੍ਰੀਖਿਆ appeared first on TheUnmute.com - Punjabi News.

Tags:
  • assistant-commissioners
  • breaking-news
  • departmental-examination
  • news
  • punjab-examination
  • punjab-government
  • punjab-government-job
  • various-posts

ਚੰਡੀਗੜ੍ਹ, 30 ਨਵੰਬਰ 2023: ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਅੱਜ ਫ਼ੋਟੋ ਸਿਨੇਮਾ ਅਫ਼ਸਰ ਤਰੁਣ ਰਾਜਪੂਤ ਅਤੇ ਨਿਬੰਧਕਾਰ ਅਤੀਕ-ਉਰ-ਰਹਿਮਾਨ ਨੂੰ ਉਨ੍ਹਾਂ ਦੀ ਸੇਵਾ-ਮੁਕਤੀ ‘ਤੇ ਨਿੱਘੀ ਵਿਦਾਇਗੀ ਦਿੱਤੀ ਗਈ। ਦੋਵੇਂ ਮੁਲਾਜ਼ਮ ਵਿਭਾਗ ਵਿੱਚ ਕਰੀਬ 35 ਸਾਲ ਆਪਣੀਆਂ ਸੇਵਾਵਾਂ ਨਿਭਾਉਣ ਪਿੱਛੋਂ ਸੇਵਾ ਮੁਕਤ ਹੋਏ ਹਨ।

ਵਿਦਾਇਗੀ ਸਮਾਰੋਹ ਦੌਰਾਨ ਜੁਆਇੰਟ ਡਾਇਰੈਕਟਰ ਸ. ਰਣਦੀਪ ਸਿੰਘ ਆਹਲੂਵਾਲੀਆ ਅਤੇ ਸ. ਪ੍ਰੀਤ ਕੰਵਲ ਸਿੰਘ, ਡਿਪਟੀ ਡਾਇਰੈਕਟਰ ਸ. ਇਸ਼ਵਿੰਦਰ ਸਿੰਘ ਗਰੇਵਾਲ, ਸ. ਮਨਵਿੰਦਰ ਸਿੰਘ ਅਤੇ ਸ. ਗੁਰਮੀਤ ਸਿੰਘ ਖਹਿਰਾ ਸਮੇਤ ਹੋਰਨਾਂ ਅਧਿਕਾਰੀਆਂ ਨੇ ਦੋਵਾਂ ਮੁਲਾਜ਼ਮਾਂ ਵੱਲੋਂ ਆਪਣੇ ਸੇਵਾਕਾਲ ਦੌਰਾਨ ਨਿਭਾਈਆਂ ਸ਼ਾਨਦਾਰ ਸੇਵਾਵਾਂ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ।

ਬੁਲਾਰਿਆਂ ਨੇ ਕਿਹਾ ਕਿ ਆਪਣੇ ਸੇਵਾਕਾਲ ਦੌਰਾਨ ਤਰੁਣ ਰਾਜਪੂਤ ਅਤੇ ਅਤੀਕ-ਉਰ-ਰਹਿਮਾਨ ਵੱਲੋਂ ਵਿਖਾਈ ਗਈ ਮਿਸਾਲੀ ਸਖ਼ਤ ਮਿਹਨਤ, ਸਮਰਪਣ ਭਾਵਨਾ ਅਤੇ ਲਗਨ ਹਮੇਸ਼ਾ ਉਨ੍ਹਾਂ ਦੇ ਸਾਥੀਆਂ ਨੂੰ ਪੂਰੇ ਜੋਸ਼ ਅਤੇ ਸਾਕਾਰਾਤਮਕ ਰਵੱਈਏ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕਰੇਗੀ ਅਤੇ ਉਨ੍ਹਾਂ ਵੱਲੋਂ ਨਿਭਾਈਆਂ ਮਿਸਾਲੀ ਸੇਵਾਵਾਂ ਨੂੰ ਸਦਾ ਯਾਦ ਰੱਖਿਆ ਜਾਵੇਗਾ।

ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸੇਵਾ-ਮੁਕਤੀ ਤੋਂ ਬਾਅਦ ਦੋਵਾਂ ਮੁਲਾਜ਼ਮਾਂ ਦੇ ਬਿਹਤਰ ਅਤੇ ਸਿਹਤਮੰਦ ਜੀਵਨ ਦੀ ਕਾਮਨਾ ਕਰਦਿਆਂ ਕਿਹਾ ਕਿ ਦੋਵੇਂ ਮੁਲਾਜ਼ਮ ਹੁਣ ਆਪਣਾ ਕੀਮਤੀ ਸਮਾਂ ਆਪਣੇ ਪਰਿਵਾਰ ਨਾਲ ਬਿਤਾਉਂਦਿਆਂ ਆਪਣੀਆਂ ਸਮਾਜਿਕ ਜ਼ਿੰਮੇਵਾਰੀਆਂ ਹੋਰ ਬਿਹਤਰ ਢੰਗ ਨਾਲ ਨਿਭਾਅ ਸਕਣਗੇ।

ਵਿਭਾਗ ਦੇ ਸਟਾਫ਼ ਮੈਂਬਰਾਂ ਨੇ ਫ਼ੋਟੋ ਸਿਨੇਮਾ ਅਫ਼ਸਰ ਤਰੁਣ ਰਾਜਪੂਤ ਅਤੇ ਨਿਬੰਧਕਾਰ ਅਤੀਕ-ਉਰ-ਰਹਿਮਾਨ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸੇਵਾ-ਮੁਕਤ ਹੋਏ ਦੋਵੇਂ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਵਿਭਾਗ ਦੇ ਆਈ.ਪੀ.ਆਰ.ਓਜ਼, ਏ.ਪੀ.ਆਰ.ਓਜ਼ ਅਤੇ ਹੋਰ ਕਰਮਚਾਰੀ ਵੀ ਹਾਜ਼ਰ ਸਨ।

The post ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਫ਼ੋਟੋ ਸਿਨੇਮਾ ਅਫ਼ਸਰ ਤਰੁਣ ਰਾਜਪੂਤ ਤੇ ਨਿਬੰਧਕਾਰ ਅਤੀਕ-ਉਰ-ਰਹਿਮਾਨ ਨੂੰ ਸੇਵਾ-ਮੁਕਤੀ ‘ਤੇ ਨਿੱਘੀ ਵਿਦਾਇਗੀ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • department
  • latest-news
  • news
  • punjab-government
  • punjab-news

ਚੰਡੀਗੜ੍ਹ, 30 ਨਵੰਬਰ 2023: ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ, ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਇੱਥੇ ਦੱਸਿਆ ਕਿ ਪਿਛਲੇ ਦਿਨੀਂ ਲੁਧਿਆਣਾ ਵਿੱਚ ਪੁਲਿਸ ਮੁਕਾਬਲੇ (ENCOUNTER) ਦੌਰਾਨ ਮਾਰੇ ਗਏ ਦੋਵੇਂ ਗੈਂਗਸਟਰਾਂ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਲਈ ਡਿਪਟੀ ਕਮਿਸ਼ਨਰ ਆਫ਼ ਪੁਲਿਸ (ਦਿਹਾਤੀ) ਜਸਕਿਰਨਜੀਤ ਸਿੰਘ ਤੇਜਾ ਦੀ ਅਗਵਾਈ ਵਿੱਚ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਏਡੀਸੀਪੀ ਇਨਵੈਸਟੀਗੇਸ਼ਨ ਰੁਪਿੰਦਰ ਕੌਰ ਸਰਾਂ, ਏਡੀਸੀਪੀ-2 ਸੋਹੇਲ ਮੀਰ ਅਤੇ ਐਸਐਚਓ ਡੇਹਲੋਂ ਇਸ ਐਸ.ਆਈ.ਟੀ. ਦੇ ਮੈਂਬਰ ਹਨ।

ਸਪੈਸ਼ਲ ਡੀਜੀਪੀ, ਜਿਨ੍ਹਾਂ ਨਾਲ ਪੁਲਿਸ ਕਮਿਸ਼ਨਰ ਲੁਧਿਆਣਾ ਕੁਲਦੀਪ ਸਿੰਘ ਚਾਹਲ ਵੀ ਮੌਜੂਦ ਸਨ, ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਜਾਣਕਾਰੀ ਮੁਤਾਬਕ ਦੋਵੇਂ ਗੈਂਗਸਟਰਾਂ ਦੀ ਪਛਾਣ ਸੰਜੀਵ ਕੁਮਾਰ ਉਰਫ਼ ਸੰਜੂ ਬਾਹਮਣ (26) ਅਤੇ ਸ਼ੁਭਮ ਉਰਫ਼ ਗੋਪੀ (26) ਵਜੋਂ ਹੋਈ ਹੈ। ਇਹ ਦੋਵੇਂ ਗੈਂਗਸਟਰ ਲੁਧਿਆਣਾ ਦੇ ਇੱਕ ਸਨਅਤਕਾਰ ‘ਤੇ ਗੋਲੀਆਂ ਚਲਾਉਣ ਅਤੇ ਲੁੱਟ-ਖੋਹ ਦੇ ਮਾਮਲੇ ਵਿੱਚ ਲੋੜੀਂਦੇ ਸਨ, ਜਿਨ੍ਹਾਂ ਨੂੰ ਲੁਧਿਆਣਾ ਦੇ ਦੋਰਾਹਾ ਸਥਿਤ ਟਿੱਬਾ ਪੁਲ ਨੇੜੇ ਬੁੱਧਵਾਰ ਸ਼ਾਮ ਨੂੰ ਹੋਏ ਮੁਕਾਬਲੇ ਦੌਰਾਨ ਪੁਲਿਸ ਨੇ ਮਾਰ ਮੁਕਾਇਆ। ਇਨ੍ਹਾਂ ਗੈਂਗਸਟਰਾਂ ਦੇ ਪੰਜ ਸਾਥੀ 26 ਨਵੰਬਰ ਨੂੰ ਲੁਧਿਆਣਾ ਪੁਲਿਸ ਨੇ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਏ ਸਨ।

ਮੁਕਾਬਲੇ (ENCOUNTER) ਦੌਰਾਨ ਹੋਈ ਦੋ-ਤਰਫ਼ਾ ਗੋਲੀਬਾਰੀ ਦੌਰਾਨ ਏ.ਐਸ.ਆਈ. ਸੁਖਦੀਪ ਸਿੰਘ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਏ ਸਨ। ਇਸ ਸਬੰਧੀ ਪੁਲਿਸ ਨੇ ਥਾਣਾ ਸਾਹਨੇਵਾਲ ਵਿਖੇ ਇੰਸਪੈਕਟਰ ਕੁਲਵੰਤ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਆਈਪੀਸੀ ਦੀ ਧਾਰਾ 307, 332, 353 ਅਤੇ 186 ਅਤੇ ਅਸਲਾ ਐਕਟ ਦੀ ਧਾਰਾ 25 ਅਤੇ 27 ਤਹਿਤ ਐਫਆਈਆਰ ਨੰਬਰ 285 ਦਰਜ ਕੀਤੀ ਹੈ।

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਮਾਰੇ ਗਏ ਦੋਵੇਂ ਗੈਂਗਸਟਰ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ, ਜੋ ਪੰਜਾਬ ਪੁਲਿਸ ਨੂੰ ਅਸਲਾ ਐਕਟ, ਚੋਰੀ/ਡਕੈਤੀ ਅਤੇ ਐਨਡੀਪੀਐਸ ਐਕਟ ਨਾਲ ਸਬੰਧਤ ਕਈ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ ਸਨ। ਉਨ੍ਹਾਂ ਦੱਸਿਆ ਕਿ ਫੜੇ ਗਏ ਵਿਅਕਤੀਆਂ ਕੋਲੋਂ ਲੁਧਿਆਣਾ ਪੁਲਿਸ ਨੇ ਕੀਆ ਸੈਲਟੋਸ ਕਾਰ ਵੀ ਬਰਾਮਦ ਕਰ ਲਈ ਹੈ, ਜੋ ਉਕਤ ਵਿਅਕਤੀਆਂ ਨੇ ਫੈਕਟਰੀ ਮਾਲਕ ਤੋਂ ਖੋਹੀ ਸੀ।

ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਪੈਸ਼ਲ ਡੀ.ਜੀ.ਪੀ. ਨੇ ਕਿਹਾ ਕਿ ਪੰਜਾਬ ਪੁਲਿਸ ਸੂਬੇ ‘ਚੋਂ ਗੈਂਗਸਟਰਾਂ, ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਦੇ ਖਾਤਮੇ ਲਈ ਸੁਹਿਰਦ ਯਤਨ ਕਰ ਰਹੀ ਹੈ ਅਤੇ ਕਿਸੇ ਨੂੰ ਵੀ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

The post ਲੁਧਿਆਣਾ ਐਨਕਾਊਂਟਰ: ਐਨਕਾਊਂਟਰ ਦੌਰਾਨ ਮਾਰੇ ਗਏ ਗੈਂਗਸਟਰਾਂ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਵਿਸ਼ੇਸ਼ ਜਾਂਚ ਟੀਮ ਦਾ ਗਠਨ appeared first on TheUnmute.com - Punjabi News.

Tags:
  • breaking-news
  • gangsters
  • ludhiana-encounter
  • ludhiana-police
  • news
  • punjab-encounter

CM ਮਨੋਹਰ ਲਾਲ ਦੇ ਡਿਜੀਟਲ ਵਿਜਨ ਦੇ ਚੱਲਦੇ ਹਰਿਆਣਾ 'ਚ ਪਹਿਲਾਂ ਤੋਂ ਹੀ ਕੀਤਾ ਜਾ ਰਿਹਾ ਡਰੋਨ ਤਕਨੀਕ ਦੀ ਵਰਤੋ

Thursday 30 November 2023 01:19 PM UTC+00 | Tags: breaking-news digital-vision drone drone-technology drone-technology-for-aggriculture haryana-chief-minister-manohar-lal haryana-news manohar-lal news

ਚੰਡੀਗੜ੍ਹ, 30 ਨਵੰਬਰ 2023: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਵਿਕਸਿਤ ਭਾਰਤ ਜਨ ਸੰਕਲਪ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਮਹਿਲਾ ਕਿਸਾਨ ਡਰੋਨ (drone) ਕੇਂਦਰ ਦੀ ਸ਼ੁਰੂਆਤ ਕੀਤੀ। ਇਸ ਮੌਕੇ ‘ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਪ੍ਰਧਾਨ ਮੰਤਰੀ ਮਹਿਲਾ ਕਿਸਾਨ ਡਰੋਨ ਕੇਂਦਰ ਦੇ ਨਾਲ ਉੜਾਏ ਗਏ ਡਰੋਨ ਦਾ ਨਾ ਸਿਰਫ ਅਵਲੋਕਨ ਕੀਤਾ, ਸਗੋ ਖੁਦ ਡਰੋਨ ਨੂੰ ਕੰਟਰੋਲ ਵੀ ਕੀਤਾ।

ਵਰਨਣਯੋਗ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਡਰੋਨ ਤਕਨੀਕ ਦਾ ਬਹੁਤ ਪਹਿਲਾਂ ਹੀ ਵਰਤੋ ਸ਼ੁਰੂ ਕਰ ਚੁੱਕੇ ਹਨ। ਪਿੰਡ ਨੂੰ ਲਾਲ ਡੋਰਾ ਮੁਕਤ ਬਨਾਉਣ ਵਿਚ ਡਰੋਨ ਦੀ ਵਰਤੋ ਕੀਤੀ ਗਈ ਸੀ। ਇੰਨ੍ਹਾਂ ਹੀ ਨਹੀਂ ਮੁੱਖ ਮੰਤਰੀ ਵੱਖ ਤੋਂ ਡਰੋਨ ਇਮੇਜਿੰਗ ਇੰਫਾਰਮੇਸ਼ਨ ਆਫ ਹਰਿਆਣਾ ਲਿਮੀਟੇਡ ਦਾ ਗਠਨ ਵੀ ਕਰ ਚੁੱਕੇ ਹਨ। ਹਾਲ ਹੀ ਵਿਚ ਹਾਈ ਪਾਵਰ ਪਰਚੇਜ ਕਮੇਟੀ ਦੀ ਮੀਟਿੰਗ ਵਿਚ ਵੀ ਮੁੱਖ ਮੰਤਰੀ ਨੇ 10 ਨਵੇਂ ਡਰੋਨ ਖਰੀਦਣ ਨੂੰ ਮੰਜੂਰੀ ਪ੍ਰਦਾਨ ਕੀਤੀ ਹੈ। ਇਹ ਕੰਪਨੀ ਡਰੋਨ ਉੜਾਉਣ ਦੀ ਸਿਖਲਾਈ ਵੀ ਦਵੇਗੀ। ਇਹ ਸਿਖਿਅਤ ਵਿਅਕਤੀ ਮਾਸਟਰ ਟ੍ਰੇਨਰ ਵਜੋ ਕੰਮ ਕਰਣਗੇ ਅਤੇ ਸੂਬੇ ਵਿਚ ਥਾਂ-ਥਾਂ ਡਰੋਨ ਕੰਟਰੋਲ ਕਰਨ ਦੀ ਟ੍ਰੇਨਿੰਗ ਦੇਣਗੇ।

ਫਰੀਦਾਬਾਦ ਜਿਲ੍ਹਾ ਦੇ ਫਤਿਹਪੁਰ ਬਲੌਚ ਪਿੰਡ ਵਿਚ ਵਿਕਸਿਤ ਭਾਂਰਤ ਸੰਕਲਪ ਯਾਤਰਾ ਦੇ ਰਾਜ ਪੱਧਰੀ ਸਮਾਰੋਹ ਵਿਚ ਮੁੱਖ ਮੰਤਰੀ ਨੇ ਕੈਬੀਨਿਟ ਮੰਤਰੀਆਂ ਦੇ ਨਾਲ ਪ੍ਰਧਾਨ ਮੰਤਰੀ ਦਾ ਲਾਇਵ ਭਾਸ਼ਨ ਸੁਣਿਆ। ਮੁੱਖ ਮੰਤਰੀ ਨੇ ਕਿਹਾ ਕਿ ਖੇਤੀ ਵਿਚ ਡਰੋਨ ਦੀ ਵਰਤੋ ਇਕ ਅੱਤਆਧੁਨਿਕ ਤਕਨੀਕ ਹੋਵੇਗੀ। ਜਿਸ ਨਾਲ ਡਰੋਨ (drone) ਤੋਂ ਯੂਰਿਆ ਤੇ ਹੋਰ ਕੀਟਨਾਸ਼ਕ ਦਾ ਛਿੜਕਾਅ ਕੀਤਾ ਜਾ ਸਕੇਗਾ। ਇਸ ਨਾਲ ਕਿਸਾਨਾਂ ਦੇ ਸਮੇਂ ਅਤੇ ਧਨ ਦੀ ਬਚੱਤ ਹੋਵੇਗੀ। ਇਹ ਤਕਨੀਕ ਕਿਸਾਨਾਂ ਦੇ ਲਈ ਵਰਦਾਨ ਸਾਬਤ ਹੋਵੇਗੀ।

ਮੁੱਖ ਮੰਤਰੀ ਨੇ ਪੂਰੇ ਸੂਬੇ ਦਾ ਡਿਜੀਟਲ ਮੈਪ ਤਿਆਰ ਕਰਵਾਉਣ ਦੇ ਲਈ ਸਰਵੇ ਆਫ ਇੰਡੀਆ ਦੇ ਨਾਲ ਸਮਝੌਤਾ ਮੈਮੋ ਕੀਤਾ ਹੈ। ਹਰਿਆਣਾ ਸਪੇਸ ਖੋਜ ਕੇਂਦਰ (ਹਰਸਕ) ਹਿਸਾਰ ਤੋਂ ਇਕ-ਇਕ ਇੰਚ ਭੂਮੀ ਦਾ ਸੈਟੇਲਾਇਟ ਨਾਲ ਫੋਟੋ ਤਿਆਰ ਕਰਵਾਇਆ ਜਾ ਰਿਹਾ ਹੈ। ਇਹ ਮੁੱਖ ਮੰਤਰੀ ਦੇ ਡਿਜੀਟਲ ਵਿਜਨ ਨੂੰ ਦਰਸ਼ਾਉਂਦਾ ਹੈ।

The post CM ਮਨੋਹਰ ਲਾਲ ਦੇ ਡਿਜੀਟਲ ਵਿਜਨ ਦੇ ਚੱਲਦੇ ਹਰਿਆਣਾ ‘ਚ ਪਹਿਲਾਂ ਤੋਂ ਹੀ ਕੀਤਾ ਜਾ ਰਿਹਾ ਡਰੋਨ ਤਕਨੀਕ ਦੀ ਵਰਤੋ appeared first on TheUnmute.com - Punjabi News.

Tags:
  • breaking-news
  • digital-vision
  • drone
  • drone-technology
  • drone-technology-for-aggriculture
  • haryana-chief-minister-manohar-lal
  • haryana-news
  • manohar-lal
  • news

ਚੰਡੀਗੜ੍ਹ, 30 ਨਵੰਬਰ 2023: ਕੇਂਦਰ ਤੇ ਸੂਬਾ ਸਰਕਾਰ ਦੀ ਯੋਜਨਾਵਾਂ ਦੇ ਬਾਰੇ ਸੂਬੇ ਦੇ ਹਰ ਨਾਗਰਿਕ ਨੂੰ ਜਾਗਰੁਕ ਕਰਨ ਅਤੇ ਜਰੂਰਤਮੰਦ ਵਿਅਕਤੀ ਨੂੰ ਉਨ੍ਹਾਂ ਦਾ ਲਾਭ ਪਹੁੰਚਾਉਣ ਦੇ ਲਈ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਫਰੀਦਾਬਾਦ ਦੇ ਪਿੰਡ ਫਤਿਹਪੁਰ ਬਿਲੌਚ ਤੋਂ ਵਿਕਸਿਤ ਭਾਰਤ ਸੰਕਲਪ ਯਾਤਰਾ (Bharat Sankalp Yatra)ਦੀ ਸ਼ੁਰੂਆਤ ਕੀਤੀ।

ਵਿਕਸਿਤ ਭਾਰਤ ਸੰਕਲਪ ਯਾਤਰਾ ਜਨਸੰਵਾਦ ਨੂੰ ਲੈ ਕੇ ਪੂਰੇ ਸੂਬੇ ਵਿਚ ਵੱਖ-ਵੱਖ ਪ੍ਰੋਗ੍ਰਾਮਾਂ ਦਾ ਪ੍ਰਬੰਧ ਕਰ ਲੋਕਾਂ ਨੂੰ ਸਰਕਾਰ ਦੀ ਯੋਜਨਾਵਾਂ ਬਾਰੇ ਜਾਣੂੰ ਕਰਵਾਇਆ ਅਤੇ ਸਿੱਧੇ ਤੌਰ ‘ਤੇ ਸੇਵਾਵਾਂ ਦਾ ਲਾਭ ਨਾਗਰਿਕਾਂ ਨੂੰ ਸਰਲ ਕਰਵਾਉਣ ਦਾ ਕੰਮ ਕੀਤਾ ਗਿਆ। ਗ੍ਰਾਮੀਣ ਖੇਤਰਾਂ ਤੋਂ ਸ਼ੁਰੂ ਹੋਈ ਸੰਕਲਪ ਯਾਤਰਾ ਅਗਲੇ 50 ਦਿਨਾਂ ਤਕ ਲਗਾਤਾਰ ਪੂਰੇ ਹਰਿਆਣਾ ਦੇ ਸਾਰੇ ਪਿੰਡਾਂ ਅਤੇ ਸ਼ਹਿਰਾਂ ਨੁੰ ਕਵਰ ਕਰੇਗੀ। ਰਾਜ ਦੇ ਹਰ ਕੌਨੇ ਕੌਨੇ ਤਕ ਪਹੁੰਚਣ ਅਤੇ ਜਾਣਕਾਰੀ ਪ੍ਰਦਾਨ ਕਰਨ ਲਈ ਪੂਰੇ ਸੂਬੇ ਵਿਚ 72 ਏਲਈਡੀ ਵੈਨ ਤੈਨਾਤ ਕੀਤੀਆਂ ਗਈਆਂ ਹਨ।

ਵਿਕਸਿਤ ਭਾਰਤ ਯਾਤਰਾ ਦੌਰਾਨ ਪੀਏਮ ਉਜਵਲਾ ਯੋਜਨਾ ਤਹਿਤ ਨਾਗਰਿਕਾਂ ਨੂੰ ਗੈਸ ਕਨੈਕਸ਼ਨ , ਆਯੂਸ਼ਮਾਨ ਭਾਰਤ ਯੋਜਨਾ ਦੇ ਲਾਭਕਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ। ਸਰਕਾਰ ਦੀ ਉਪਲਬਧੀਆਂ ਅਤੇ ਨੀਤੀਆਂ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਈ ਫਿਲਮਾਂ ਅਤੇ ਡਿਜੀਟਲ ਡਿਸਪਲੇ ਪ੍ਰਚਾਰ ਸਮੱਗਰੀ ਆਦਿ ਨਾਲ ਲੈਸ ਵੈਨ ਰਾਹੀਂ ਲੋਕਾਂ ਨੂੰ ਸਰਕਾਰ ਦੀ ਵਿਕਾਸਤਾਮਕ ਪ੍ਰੋਗ੍ਰਾਮਾਂ ‘ਤੇ ਟੈਲੀ ਫਿਲਮਾਂ ਵੀ ਦਿਖਾਈਆਂ ਜਾ ਰਹੀਆਂ ਹਨ।

ਇਸ ਤੋਂ ਇਲਾਵਾ, ਪੈਂਸ਼ਨ ਆਧਾਰ ਕਾਰਡ, ਪਰਿਵਾਰ ਪਹਿਚਾਣ , ਖੇਤੀਬਾੜੀ ਅਤੇ ਬਾਗਬਾਨੀ ਨਾਲ ਸਬੰਧਿਤ ਯੋਜਨਾਵਾਂ ਬਾਰੇ ਵੀ ਮੌਕੇ ‘ਤੇ ਜਾਣਕਾਰੀ ਦੇ ਕੇ ਲੋਕਾਂ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ। ਯਾਤਰਾ ਦੌਰਾਨ ਪਬਲਿਕ ਸਥਾਨਾਂ ‘ਤੇ ਸਟਾਲ ਲਗਾ ਕੇ ਬੁਨਿਆਦੀ ਮੈਡੀਕਲ ਸੇਵਾਵਾਂ ਅਤੇ ਆਯੂਸ਼ ਸੇਵਾਵਾਂ ਵੀ ਸਰਲ ਕਰਵਾਈ ਗਈਆਂ। ਨੌਜੁਆਨਾਂ ਨੂੰ ਪ੍ਰੋਤਸਾਹਿਤ ਕਰਨ ਲਈ ਹਰਕੇ ਪਿੰਡ ਅਤੇ ਵਾਰਡ ਵਿਚ ਵਿਦਿਆਰਥੀਆਂ ਲਈ ਵੱਖ-ਵੱਖ ਮੁਕਾਬਲੇ ਪ੍ਰਬੰਧਿਤ ਕਰ ਜੇਤੂ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ।

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਫਰੀਦਾਬਾਦ ਤੋਂ ਯਾਤਰਾ ਦੀ ਸ਼ੁਰੂਆਤ ਕੀਤੀ ਅਤੇ ਵੈਨ ਨੂੰ ਹਰੀ ਝੰਡੀ ਦਿਖਾ ਕੇ ਹੋਰ ਪਿੰਡਾਂ ਲਈ ਰਵਾਨਾ ਕੀਤਾ। ਯਾਤਰਾ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਸੰਬੋਧਨ ਤੋਂ ਸ਼ੁਰੂ ਹੋਈ।

ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਗੁਰੂਗ੍ਰਾਮ ਜਿਲ੍ਹਾ ਦੇ ਪਿੰਡ ਅਲੀਪੁਰ ਤੋਂ ਵਿਕਸਿਤ ਭਾਂਰਤ ਸੰਕਲਪ ਯਾਤਰਾ, ਜਨਸੰਵਾਦ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਸੂਬੇ ਵਿਚ ਸਰਕਾਰ ਦੀ ਨੇਕ ਸੋਚ ਤੇ ਤਕਨੀਕ ਦਾ ਲਾਭ ਲਗਾਤਾਰ ਲੋਕਾਂ ਨੂੰ ਮਿਲ ਰਿਹਾ ਹੈ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ 2047 ਵਿਚ ਵਿਕਸਿਤ ਭਾਰਤ ਦੇ ਸੰਕਲਪ ਨੂੰ ਹਾਸਲ ਕਰਨ ਵਿਚ ਤਕਨਾਲੋਜੀ ਸਾਡਾ ਪ੍ਰਮੁੱਖ ਸਰੋਤ ਬਣੇਗੀ। ਹਰਿਆਣਾ ਵਿਚ ਵੱਡੇ ਪੱਧਰ ‘ਤੇ ਆਧੁਨਿਕ ਡਿਜੀਟਲ ਬੁਨਿਆਦੀ ਢਾਂਚਾ ਤਿਆਰ ਕਰਨ ਵਿਚ ਹਰਿਆਣਾ ਸਰਕਾਰ ਵੱਲੋਂ ਲਗਾਤਾਰ ਮਹਤੱਵਪੂਰਨ ਕਦਮ ਚੁੱਕੇ ਜਾ ਰਹੇ ਹਨ।

ਹਰਿਆਣਾ ਵਿਧਾਨਸਭਾ ਸਪੀਕਰ ਗਿਆਨ ਚੰਦ ਗੁਪਤਾ ਨੇ ਪੰਚਕੂਲਾ ਦੇ ਪਿੰਡ ਬੁੰਗਾ ਟਿੱਬੀ ਵਿਚ ਪ੍ਰਬੰਧਿਤ ਪ੍ਰੋਗ੍ਰਾਮ (Bharat Sankalp Yatra) ਵਿਚ ਜਨਭਲਾਈਕਾਰੀ ਨੀਤੀਆਂ ਅਤੇ ਯੋਜਨਾਵਾਂ ਦੀ ਸਰਕਾਰ ਵੱਲੋਂ ਲਗਾਈ ਗਈ ਪ੍ਰਦਰਸ਼ਨੀ ਦਾ ਅਵਲੋਕਨ ਕਰ ਜਨਸੰਵਾਦ ਰਾਹੀਂ ਲੋਕਾਂ ਨੂੰ ਲਾਭ ਦੇਣ ਦਾ ਕੰਮ ਕੀਤਾ।

ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿਜ ਨੇ ਅੰਬਾਲਾ ਦੇ ਪਿੰਡ ਖਤੌਲੀ ਵਿਚ ਕਿਹਾ ਕਿ ਪਹਿਲੀ ਵਾਰ ਦੇਸ਼ ਦਾ ਅਜਿਹਾ ਕੋਈ ਪ੍ਰਧਾਨ ਮੰਤਰੀ ਹੈ, ਜਿਸ ਨੇ ਭਾਰਤ ਨੂੰ ਵਿਕਸਿਤ ਭਾਰਤ ਬਨਾਉਣ ਦਾ ਸੰਕਲਪ ਕੀਤਾ ਹੈ। ਉਨ੍ਹਾਂ ਨੇ ਉਮੀਦ ਜਤਾਉਂਦੇ ਹੋਏ ਕਿਹਾ ਕਿ ਸਾਲ 2047 ਵਿਚ ਹੁਣ ਦੇਸ਼ ਨੁੰ ਆਜਾਦ ਹੋਏ 100 ਸਾਲ ਹੋ ਜਾਣਗੇ ਤਾਂ ਭਾਰਤ ਦੇਸ਼ ਵੀ ਵਿਕਸਿਤ ਰਾਸ਼ਟਰ ਦੀ ਸੂਚੀ ਵਿਚ ਸ਼ਾਮਿਲ ਹੋਵੇਗਾ। ਇਸ ਦੇ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਕੰਮ ਕਰਨਾ ਹੋਵੇਗਾ। ਇਸ ਮੌਕੇ ‘ਤੇ ਮੌਜੂਦ ਸਭਾ ਨੂੰ ਸਾਡਾ ਸੰਕਲਪ ਵਿਕਸਿਤ ਭਾਰਤ ਦੀ ਸੁੰਹ ਵੀ ਦਿਵਾਈ।

ਹਰਿਆਣਾ ਦੇ ਸਕੂਲ ਸਿਖਿਆ, ਵਨ, ਵਾਤਾਵਰਣ ਮੰਤਰੀ ਕੰਵਰਪਾਲ ਨੇ ਜਗਾਧਰੀ ਦੇ ਪਿੰਡ ਦੇਵਧਰ, ਜੈਯਧਰੀ ਵਿਚ ਵਿਕਸਿਤ ਭਾਂਰਤ ਸੰਕਲਪ ਯਾਤਰਾ-ਜਨਸੰਵਾਦ ਪ੍ਰੋਗ੍ਰਾਮ ਵਿਚ ਸ਼ਾਮਿਲ ਹੋਏ। ਉਨ੍ਹਾਂ ਨੇ ਆਤਮਨਿਰਭਰ ਅਤੇ ਵਿਕਸਿਤ ਭਾਰਤ ਮੁਹਿੰਮ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਦੂਰਦਰਸ਼ੀ ਵਿਜਨ ਦਸਿਆ ਹੈ ਜਿਸ ਦੇ ਸਾਕਾਰ ਹੋਣ ਨਾਲ ਭਾਰਤ ਵਿਸ਼ਵ ਪੱਧਰ ‘ਤੇ ਇਕ ਮਜਬੂਤ ਅਤੇ ਪ੍ਰਭਾਵਸ਼ਾਲੀ ਰਾਸ਼ਟਰ ਵਜੋ ਆਪਣੀ ਪਹਿਚਾਣ ਕਾਇਮ ਕਰੇਗਾ ਅਤੇ ਫਿਰ ਤੋਂ ਵਿਸ਼ਵ ਗੁਰੂ ਬਣੇਗਾ।

ਬਿਜਲੀ ਮੰਤਰੀ ਰਣਜੀਤ ਸਿੰਘ ਨੇ ਸਿਰਸਾ ਦੇ ਪਿੰਡ ਬੜਾਗੁੜਾ ਵਿਚ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ 15 ਨਵੰਬਰ ਤੋਂ ਝਾਰਖੰਡ ਦੇ ਆਦਿਵਾਸੀ ਖੇਤਰ ਤੋਂ ਵਿਕਸਿਤ ਭਾਂਰਤ ਜਨਸੰਵਾਦ ਯਾਤਰਾ ਦੀ ਸ਼ੁਰੂਆਤ ਕੀਤੀ ਸੀ। ਯਾਤਰਾ ਰਾਹੀਂ ਹਰੇਕ ਪਿੰਡ ਤਕ ਯੋਜਨਾਵਾਂ ਦਾ ਲਾਭ ਤੇ ਉਨ੍ਹਾਂ ਦੀ ਵਿਸਤਾਰ ਜਾਣਕਾਰੀ ਪਹੁੰਚਾਈ ਜਾਵੇਗੀ। ਇਹ ਯਾਤਰਾ ਲੋਕਾਂ ਨੂੰ ਯੋਜਨਾਵਾਂ ਦਾ ਲਾਭ ਪਹੁੰਚਾਉਣ ਦੇ ਨਾਲ ਪ੍ਰਧਾਨ ਮੰਤਰੀ ਦੇ ਵਿਕਸਿਤ ਭਾਰਤ ਦੇ ਸਪਨੇ ਨੂੰ ਸਾਕਾਰ ਕਰਨ ਵਿਚ ਸਾਰਥਕ ਸਾਬਿਤ ਹੋਵੇਗੀ।

ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਜੇ ਪੀ ਦਲਾਲ ਨੇ ਭਿਵਾਨੀ ਦੇ ਪਿੰਡ ਬਡਵਾ ਵਿਚ ਡਰੋਨ ਪ੍ਰਦਰਸ਼ਨ ਕਰ ਕਿਸਾਨਾਂ ਨੂੰ ਨੈਨੋ ਯੂਰਿਆ ਦੇ ਛਿੜਕਾਅ ਦੇ ਬਾਰੇ ਵਿਚ ਜਾਗਰੁਕ ਕੀਤਾ ਅਤੇ ਵੱਖ-ਵੱਖ ਯੋਜਨਾਵਾਂ ਦੇ ਤਹਿਤ ਮੇਰੀ ਕਹਾਣੀ ਮੇਰੀ ਜੁਬਾਨੀ ਦੇ ਲਾਭਕਾਰਾਂ ਨੂੰ ਇਨਾਮ ਵੰਡੇ।

ਸਹਿਕਾਰਤਾ ਅਤੇ ਜਨਸਿਹਤ ਇੰਜੀਨੀਅਰਿੰਗ ਮੰਤਰੀ ਡਾ. ਬਨਵਾਰੀ ਲਾਲ ਰਿਵਾੜੀ ਦੇ ਪਿੰਡ ਖੇੜਾ ਮੁਰਾਰ ਵਿਚ ਪ੍ਰੋਗ੍ਰਾਮ ਵਿਚ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ। ਸ਼ਹਿਰੀ ਸਥਾਨਕ ਸਰਕਾਰ ਮੰਤਰੀ ਡਾ. ਕਮਲ ਗੁਪਤਾ ਹਿਸਾਰ ਦੇ ਪਿੰਡ ਸਾਤਰੋਡ ਕਲਾਂ, ਕੈਬੀਨੇਟ ਮੰਤਰੀ ਦੇਵੇਂਦਰ ਸਿੰਘ ਬਬਲੀ ਨੇ ਫਤਿਹਾਬਾਦ ਦੇ ਪਿੰਡ ਰੱਤਾਖੇੜੀ, ਡਿਪਟੀ ਸਪੀਕਰ ਰਣਬੀਰ ਗੰਗਵਾ , ਪਿੰਡ ਚੂਲੀ ਬਾਗਡਿਆਨ ਅਤੇ ਕਿਰਤ ਮੰਤਰੀ ਅਨੁਪ ਧਾਨਕ ਨੇ ਪਿੰਡ ਕੁੰਭਾ ਖੇੜਾ ਵਿਚ ਲੋਕਾਂ ਨਾਲ ਰੁਬਰੂ ਹੋ ਕੇ ਵਿਕਸਿਤ ਭਾਰਤ ਸੰਕਲਪ ਯਾਤਰਾ ਦਾ ਮੁਆਇਨਾ ਕੀਤਾ।

ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਓ ਪੀ ਯਾਦਵ ਨੇ ਨਾਰਨੌਲ ਦੇ ਪਿੰਡ ਮੰਢਾਣਾ, ਮਹਿਲਾ ਅਤੇ ਬਾਲ ਵਿਕਾਸ ਰਾਜ ਮੰਤਰੀ ਕਮਲੇਸ਼ ਢਾਂਡਾ ਨੇ ਕੈਥਲ ਦੇ ਪਿੰਡ ਖਨੌਦਾ ਅਤੇ ਪ੍ਰਿੰਟਿੰਗ ਐਂਡ ਸਟੇਸ਼ਨਰੀ ਰਾਜ ਮੰਤਰੀ ਸੰਦੀਪ ਸਿੰਘ ਨੇ ਕੁਰੂਕਸ਼ੇਤਰ ਦੇ ਪਿੰਡ ਥਾਨਾ ਤੋਂ ਯਾਤਰਾ ਦੀ ਸ਼ੁਰੂਆਤ ਕੀਤੀ। ਇਸ ਤੋਂ ਇਲਾਵਾ ਰੋਹਤਕ ਵਿਚ ਸਾਂਸਦ ਡਾ. ਅਰਵਿੰਦ ਸ਼ਰਮਾ, ਚਰਖੀ ਦਾਦਰੀ ਵਿਚ ਸਾਂਸਦ ਧਰਮਬੀਰ ਸਿੰਘ, ਸਿਰਸਾ ਵਿਚ ਸਾਂਸਦ ਸੁਨੀਤਾ ਦੁਗੱਲ ਸਮੇਤ ਸਬ-ਡਿਵੀਜਨ ਪੱਧਰ ‘ਤੇ ਪ੍ਰਬੰਧਿਤ ਪ੍ਰੋਗ੍ਰਾਮਾਂ ਵਿਚ ਵਿਧਾਇਕਾਂ ਅਤੇ ਮਾਣਯੋਗ ਵਿਅਕਤੀਆਂ ਨੇ ਯਾਤਰਾ ਸ਼ੁਰੂ ਕੀਤੀ।

The post ਪੂਰੇ ਹਰਿਆਣਾ ‘ਚ ਹੋਇਆ ਵਿਕਸਿਤ ਭਾਰਤ ਸੰਕਲਪ ਯਾਤਰਾ ਜਨਸੰਵਾਦ ਪ੍ਰੋਗ੍ਰਾਮ ਦਾ ਪ੍ਰਬੰਧ appeared first on TheUnmute.com - Punjabi News.

Tags:
  • bharat-sankalp-yatra
  • bharat-sankalp-yatra-public
  • breaking-news
  • haryana

ਚੰਡੀਗੜ੍ਹ, 30 ਨਵੰਬਰ 2023: ਵਧੀਕ ਜਿਲ੍ਹਾ ਅਤੇ ਸੈਂਸ਼ਨ ਜੱਜ ਹਿਸਾਰ ਵੱਲੋਂ ਅੱਜ ਭ੍ਰਿਸ਼ਟਾਚਾਰ ਸਬੰਧੀ ਮਾਮਲੇ ਵਿਚ ਨਾਰਨੌਂਦ ਪੁਲਿਸ ਸਟੇਸ਼ਨ ਦੇ ਹੈਡ ਕਾਂਸਟੇਬਲ ਭੀਮ ਸਿੰਘ ਨੂੰ 10000 ਦਾ ਜ਼ੁਰਮਾਨਾ ਲਗਾਉਂਦੇ ਹੋਏ 3 ਸਾਲ ਦੀ ਕੈਦ ਦੀ ਸਜਾ ਸੁਣਾਈ ਗਈ।ਹਰਿਆਣਾ ਐਂਟੀ ਕਰਪਸ਼ਨ ਬਿਊਰੋ ਦੀ ਟੀਮ ਵੱਲੋਂ ਹੈਡ ਕਾਂਸਟੇਬਲ ਭੀਮ ਸਿੰਘ ਨੂੰ ਪਿਛਲੇ 19 ਸਤੰਬਰ 2019 ਨੁੰ 4000 ਦੀ ਰਿਸ਼ਵਤ ਲੈਂਦੇ ਹੋਏ ਰੰਗੀ ਹੱਥੀ ਗਿਰਫਤਾਰ ਕੀਤਾ ਅਿਗਾ ਸੀ।

ਹੈਡ ਕਾਂਸਟੇਬਲ ਭੀਮ ਸਿੰਘ ਨਾਰਨੌਂਦ ਪੁਲਿਸ ਥਾਨੇ ਵਿਚ ਹੈਡ ਕਾਂਸਟੇਬਲ ਦੇ ਅਹੁਦੇ ‘ਤੇ ਤੈਨਾਤ ਸਨ। ਇਸ ਦੌਰਾਨ ਉਨ੍ਹਾਂ ਨੇ ਸਰਕਾਰੀ ਕੰਮ ਕਰਨ ਨੂੰ ਲੈ ਕੇ ਸ਼ਿਕਾਇਤਕਰਤਾ ਤੋਂ 4000 ਦੀ ਰਿਸ਼ਵਤ ਦੀ ਮੰਗ ਕੀਤੀ। ਸੂਚਨਾ ਦੇ ਆਧਾਰ ‘ਤੇ ਐਂਟੀ ਕਰਪਸ਼ਨ ਬਿਊਰੋ ਦੀ ਟੀਮ ਨੇ ਯੋਜਨਾ ਬਣਾਉਂਦੇ ਹੋਏ ਭੀਮ ਸਿੰਘ ਨੂੰ ਰੰਗੇ ਹੱਥੀ ਰਿਸ਼ਵਤ ਲੈਂਦੇ ਹੋਏ ਗਿਰਫਤਾਰ ਕੀਤਾ। ਕੋਰਟ ਨੇ ਭੀਮ ਸਿੰਘ ਨੂੰ ਦੋਸ਼ੀ ਠਹਿਰਾਉਂਦੇ ਹੋਏ ਉਸ ਨੂੰ 3 ਸਾਲ ਦੀ ਸਜਾ ਸੁਣਾਉਂਦੇ ਹੋਏ ਉਸ ‘ਤੇ 10000 ਦਾ ਜੁਰਮਾਨਾ ਲਗਾਇਆ।

The post ਰਿਸ਼ਵਤ ਲੈਂਦੇ ਰੰਗੀ ਹੱਥੀ ਫੜੇ ਹੈਡ ਕਾਂਸਟੇਬਲ ਭੀਮ ਸਿੰਘ ਨੂੰ ਕੋਰਟ ਨੇ ਸੁਣਾਈ 3 ਸਾਲ ਦੀ ਸਜਾ, 10000 ਰੁਪਏ ਦਾ ਲਗਾਇਆ ਜ਼ੁਰਮਾਨਾ appeared first on TheUnmute.com - Punjabi News.

Tags:
  • breaking-news
  • bribe
  • crime
  • haryana-news
  • haryana-police
  • head-constable
  • hisar
  • news

ਖੇਤੀਬਾੜੀ ਵਿਭਾਗ ਵੱਲੋਂ 08 ਦਸੰਬਰ ਨੂੰ ਸਬਸਿਡੀ 'ਤੇ ਦਿੱਤੀ ਖੇਤੀ ਮਸ਼ੀਨਰੀ ਦੀ ਪੜਤਾਲ

Thursday 30 November 2023 01:40 PM UTC+00 | Tags: agricultural-machinery agriculture breaking-news news punjab-government

ਐੱਸ.ਏ.ਐੱਸ. ਨਗਰ, 30 ਨਵੰਬਰ 2023: ਡਾ. ਗੁਰਮੇਲ ਸਿੰਘ ਮੁੱਖ ਖੇਤੀਬਾੜੀ ਅਫਸਰ ਐੱਸ.ਏ.ਐੱਸ. ਨਗਰ ਨੇ ਦੱਸਿਆ ਕਿ ਖੇਤੀਬਾੜੀ (Agriculture) ਮਸ਼ੀਨਾਂ ਦੀ ਭੌਤਿਕੀ ਪੜਤਾਲ ਜੋ ਮਿਤੀ 01.12.2023, ਦਿਨ ਸ਼ੁੱਕਰਵਾਰ ਬਲਾਕ ਪੱਧਰ ‘ਤੇ ਸਵੇਰੇ 10:00 ਵਜੇ ਬਲਾਕ ਖਰੜ ਦੇ ਪਿੰਡ ਚੱਪੜ ਚਿੜੀ ਨੇੜੇ ਫ਼ਤਹਿ ਬੁਰਜ ਗਰਾਊਂਡ, ਬਲਾਕ ਮਾਜਰੀ ਦੇ ਪਿੰਡ ਕਾਦੀ ਮਾਜਰਾ ਨੇੜੇ ਬਾਬੇ ਦਾ ਢਾਬਾ ਅਤੇ ਬਲਾਕ ਡੇਰਾਬਸੀ ਦੇ ਪਿੰਡ ਦੱਪਰ ਦੇ ਖੇਡ ਗਰਾਊਂਡ ਵਿੱਚ ਰੱਖੀ ਗਈ ਸੀ,*ਉਹ ਹੁਣ 8 ਦਸੰਬਰ ਨੂੰ ਕੀਤੀ ਜਾਵੇਗੀ |

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਪਰਾਲੀ ਦੀ ਸਾਂਭ ਸੰਭਾਲ ਲਈ ਜ਼ਿਲ੍ਹੇ ਵਿੱਚ ਕਿਸਾਨਾਂ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਐੱਸ.ਏ.ਐੱਸ.ਨਗਰ ਦੁਆਰਾ ਕੁੱਲ 221 ਮਸ਼ੀਨਾਂ ਵਿਅਕਤੀਗਤ ਕਿਸਾਨ, ਕਿਸਾਨ ਗਰੁੱਪਾਂ, ਸਹਿਕਾਰੀ ਸਭਾਵਾਂ ਅਤੇ ਪੰਚਾਇਤਾਂ ਨੂੰ ਮੁਹੱਈਆ ਕਰਵਾਈਆਂ ਗਈਆਂ ਸਨ।

ਉਨ੍ਹਾਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਖੇਤੀਬਾੜੀ (Agriculture) ਅਤੇ ਕਿਸਾਨ ਭਲਾਈ ਵਿਭਾਗ ਐੱਸ.ਏ.ਐੱਸ.ਨਗਰ ਪਾਸੋਂ ਜਿਨ੍ਹਾਂ ਵਿਅਕਤੀਗਤ ਕਿਸਾਨਾਂ, ਕਿਸਾਨ ਗਰੁੱਪਾਂ, ਸਹਿਕਾਰੀ ਸਭਾਵਾਂ ਅਤੇ ਪੰਚਾਇਤਾਂ ਨੇ ਸਬਸਿਡੀ ‘ਤੇ ਮਸ਼ੀਨਾਂ ਦੀ ਖ੍ਰੀਦ ਕੀਤੀ ਹੈ, ਉਹ ਉਕਤ ਮਿਤੀ ਨੂੰ ਬਲਾਕ ਵਾਰ ਆਪਣੀਆਂ ਮਸ਼ੀਨਾਂ ਅਤੇ ਲੋੜੀਂਦੇ ਦਸਤਾਵੇਜ਼, ਜਿਵੇਂ ਕਿ ਮਸ਼ੀਨ ਦਾ ਅਸਲ ਬਿਲ, ਆਧਾਰ ਕਾਰਡ, ਬੈਂਕ ਅਕਾਊਂਟ ਦੀ ਕਾਪੀ, ਟਰੈਕਟਰ ਦੀ ਆਰ.ਸੀ. ਅਤੇ ਜ਼ਮੀਨ ਸਬੰਧੀ ਦਸਤਾਵੇਜ਼ ਲੈ ਕੇ ਪੁੱਜਣ।

The post ਖੇਤੀਬਾੜੀ ਵਿਭਾਗ ਵੱਲੋਂ 08 ਦਸੰਬਰ ਨੂੰ ਸਬਸਿਡੀ ‘ਤੇ ਦਿੱਤੀ ਖੇਤੀ ਮਸ਼ੀਨਰੀ ਦੀ ਪੜਤਾਲ appeared first on TheUnmute.com - Punjabi News.

Tags:
  • agricultural-machinery
  • agriculture
  • breaking-news
  • news
  • punjab-government

ਪੰਜਾਬ ਨੇ ਨਵਿਆਉਣਯੋਗ ਊਰਜਾ ਦੀ ਹਿੱਸੇਦਾਰੀ 43 ਫੀਸਦ ਤੱਕ ਵਧਾਉਣ ਦਾ ਟੀਚਾ ਮਿੱਥਿਆ: ਅਮਨ ਅਰੋੜਾ

Thursday 30 November 2023 01:58 PM UTC+00 | Tags: aam-aadmi-party aman-arora breaking-news latest-news news punjab punjabi-news renewable-energy the-unmute-latest-news

ਚੰਡੀਗੜ੍ਹ, 30 ਨਵੰਬਰ 2023: ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਲ 2030 ਤੱਕ ਨਵਿਆਉਣਯੋਗ ਊਰਜਾ (Renewable energy) ਦੀ ਹਿੱਸੇਦਾਰੀ 43 ਫੀਸਦੀ ਤੱਕ ਵਧਾਉਣ ਦਾ ਟੀਚਾ ਮਿੱਥਿਆ ਹੈ।

ਮੋਨੈਕੋ ਵਿਖੇ ਮੋਨੈਕੋ ਹਾਈਡ੍ਰੋਜਨ ਫੋਰਮ ਦੇ ਦੂਜੇ ਐਡੀਸ਼ਨ ਮੌਕੇ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ 15000 ਮੈਗਾਵਾਟ ਸਮਰੱਥਾ ਨਾਲ ਪੰਜਾਬ ਪਾਵਰ ਸਰਪਲੱਸ ਸੂਬਾ ਹੈ ਅਤੇ ਇਸ ਵਿੱਚੋਂ 20 ਫੀਸਦ (3000 ਮੈਗਾਵਾਟ) ਊਰਜਾ ਨਵਿਆਉਣਯੋਗ ਊਰਜਾ ਪ੍ਰਾਜੈਕਟਾਂ ਰਾਹੀਂ ਪੈਦਾ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਪਰਾਲੀ ਤੋਂ ਗਰੀਨ ਹਾਈਡ੍ਰੋਜਨ ਪੈਦਾ ਕਰਨ ਲਈ 5 ਟੀਪੀਡੀ ਦੀ ਸਮਰੱਥਾ ਵਾਲਾ ਟੈਕਨਾਲੋਜੀ ਡੈਮੋਂਸਟ੍ਰੇਸ਼ਨ ਪਾਇਲਟ ਪ੍ਰਾਜੈਕਟ ਸਥਾਪਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਭਵਿੱਖ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਗਰੀਨ ਊਰਜਾ ਦੇ ਉਤਪਾਦਨ ਵਿੱਚ ਦੇਸ਼ ਦੀ ਅਗਵਾਈ ਕਰਨ ਲਈ ਵਚਨਬੱਧ ਹੈ, ਜੋ ਵਾਤਾਵਰਣ ਦੀ ਸੁਰੱਖਿਆ ਦੇ ਨਾਲ ਨਾਲ ਊਰਜਾ ਸੁਰੱਖਿਆ ਨੂੰ ਵੀ ਯਕੀਨੀ ਬਣਾਏਗਾ।

ਨਵਿਆਉਣਯੋਗ ਊਰਜਾ (Renewable energy) ਫਰਮਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਬਾਇਓਮਾਸ ਆਧਾਰਤ ਗਰੀਨ ਹਾਈਡ੍ਰੋਜਨ ਪ੍ਰਾਜੈਕਟਾਂ ਨੂੰ ਉਤਸ਼ਾਹਿਤ ਕਰਨ ਲਈ ਉਦਯੋਗਾਂ ਨੂੰ ਨਿਰਮਾਣ ਕਾਰਜਾਂ ਦੌਰਾਨ ਬਿਜਲੀ ਡਿਊਟੀ ਤੋਂ 100% ਛੋਟ, ਚੇਂਜ ਆਫ ਲੈਂਡ ਯੂਜ਼ (ਸੀ.ਐਲ.ਯੂ.) ਅਤੇ ਐਕਸਟਰਨਲ ਡਿਵੈਲਪਮੈਂਟ ਚਾਰਜਿਜ਼ (ਈ.ਡੀ.ਸੀ.) ਤੋਂ ਛੋਟ, ਜ਼ਮੀਨ ਦੀ ਰਜਿਸਟ੍ਰੇਸ਼ਨ ਲਈ ਸਟੈਂਪ ਡਿਊਟੀ ਤੋਂ 100% ਛੋਟ ਅਤੇ ਲੈਂਡ ਲੀਜ਼ ਲਈ ਸਟੈਂਪ ਡਿਊਟੀ ਤੋਂ 100% ਛੋਟ ਵਰਗੀਆਂ ਰਿਆਇਤਾਂ ਦਿੱਤੀਆਂ ਜਾ ਰਹੀਆਂ ਹਨ।

ਸੂਬਾ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਆਧਾਰਿਤ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰਾਜੈਕਟਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੀਆਂ ਪਹਿਲਕਦਮੀਆਂ ਬਾਰੇ ਦੱਸਦਿਆਂ ਅਰੋੜਾ ਨੇ ਕਿਹਾ ਕਿ ਸੀ.ਬੀ.ਜੀ. ਦੇ 85 ਟਨ ਪ੍ਰਤੀ ਦਿਨ (ਟੀ.ਪੀ.ਡੀ.) ਦੀ ਕੁੱਲ ਸਮਰੱਥਾ ਵਾਲੇ ਚਾਰ ਪ੍ਰਾਜੈਕਟ ਕਾਰਜਸ਼ੀਲ ਹਨ, ਜੋ ਪੂਰੀ ਸਮਰੱਥਾ ਨਾਲ ਪ੍ਰਤੀ ਸਾਲ ਲਗਭਗ 0.28 ਮਿਲੀਅਨ ਟਨ ਝੋਨੇ ਦੀ ਪਰਾਲੀ ਦੀ ਖ਼ਪਤ ਕਰਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਅਗਲੇ 6 ਮਹੀਨਿਆਂ ਦੇ ਅੰਦਰ ਛੇ ਹੋਰ ਪ੍ਰਾਜੈਕਟਾਂ ਦੇ ਚਾਲੂ ਹੋਣ ਦੀ ਸੰਭਾਵਨਾ ਹੈ ਅਤੇ 28 ਹੋਰ ਸੀ.ਬੀ.ਜੀ. ਪ੍ਰਾਜੈਕਟ ਵੱਖ-ਵੱਖ ਪੜਾਵਾਂ ਅਧੀਨ ਹਨ। ਇਨ੍ਹਾਂ ਪ੍ਰਾਜੈਕਟਾਂ ਦੇ ਚਾਲੂ ਹੋਣ ਨਾਲ ਸਾਲਾਨਾ ਲਗਭਗ 1.6 ਮਿਲੀਅਨ ਟਨ ਝੋਨੇ ਦੀ ਪਰਾਲੀ ਦੀ ਖ਼ਪਤ ਹੋਵੇਗੀ।

ਅਮਨ ਅਰੋੜਾ ਨੇ ਕਿਹਾ ਕਿ ਦੋ ਪ੍ਰਮੁੱਖ ਕੌਮੀ ਪੱਧਰ ਦੇ ਜਨਤਕ ਅਦਾਰਿਆਂ (ਪੀ.ਐਸ.ਯੂਜ਼) ਗੈਸ ਅਥਾਰਟੀ ਆਫ਼ ਇੰਡੀਆ (ਗੇਲ) ਅਤੇ ਹਿੰਦੋਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਆਫ਼ ਇੰਡੀਆ (ਐਚ.ਪੀ.ਸੀ.ਐਲ.) ਨੇ ਵੀ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨਾਲ 20 ਸੀ.ਬੀ.ਜੀ. ਪਲਾਂਟ ਸਥਾਪਤ ਕਰਨ ਲਈ ਸਮਝੌਤੇ ਸਹੀਬੱਧ ਕੀਤੇ ਹਨ। ਇਹ 20 ਸੀ.ਬੀ.ਜੀ. ਪਲਾਂਟ 10-15 ਟੀ.ਪੀ.ਡੀ. ਸਮਰੱਥਾ ਵਾਲੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਨੂੰ ਪਹਿਲਾਂ ਹੀ ਕੁੱਲ 100 ਮੈਗਾਵਾਟ ਸਮਰੱਥਾ ਵਾਲੇ 11 ਬਾਇਓਮਾਸ ਅਧਾਰਤ ਪਾਵਰ ਪ੍ਰਾਜੈਕਟ ਅਲਾਟ ਕੀਤੇ ਗਏ ਹਨ ਜੋ ਕਾਰਜਸ਼ੀਲ ਹਨ ਅਤੇ ਹਰ ਸਾਲ ਲਗਭਗ 1.2 ਮਿਲੀਅਨ ਟਨ ਬਾਇਓਮਾਸ ਦੀ ਖ਼ਪਤ ਕਰਦੇ ਹਨ।

ਕੈਬਨਿਟ ਮੰਤਰੀ ਦੱਸਿਆ ਕਿ ਪੰਜਾਬ ਮੁੱਖ ਤੌਰ ‘ਤੇ ਇੱਕ ਖੇਤੀ ਪ੍ਰਧਾਨ ਸੂਬਾ ਹੈ ਅਤੇ ਇਸ ਵਿੱਚ ਬਾਇਓਮਾਸ ਅਧਾਰਤ ਈਂਧਣ ਦੀਆਂ ਅਥਾਹ ਸੰਭਾਵਨਾਵਾਂ ਹਨ ਕਿਉਂਕਿ ਇਥੇ ਹਰੇਕ ਸਾਲ ਲਗਭਗ 20 ਮਿਲੀਅਨ ਟਨ ਤੋਂ ਵੱਧ ਪਰਾਲੀ ਪੈਦਾ ਹੁੰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਇਕ ਤੀਰ ਨਾਲ ਦੋ ਨਿਸ਼ਾਨੇ ਲਗਾਉਂਦਿਆਂ ਵਾਤਾਵਰਣ ਨੂੰ ਬਚਾਉਣ ਤੋਂ ਇਲਾਵਾ ਫ਼ਸਲੀ ਰਹਿੰਦ-ਖੂੰਹਦ ਦੀ ਵਰਤੋਂ ਬਾਲਣ/ਊਰਜਾ ਉਤਪਾਦਨ ਵਿੱਚ ਕਰਨ ਲਈ ਵਿਆਪਕ ਰਣਨੀਤੀ ਤਿਆਰ ਕੀਤੀ ਹੈ।

The post ਪੰਜਾਬ ਨੇ ਨਵਿਆਉਣਯੋਗ ਊਰਜਾ ਦੀ ਹਿੱਸੇਦਾਰੀ 43 ਫੀਸਦ ਤੱਕ ਵਧਾਉਣ ਦਾ ਟੀਚਾ ਮਿੱਥਿਆ: ਅਮਨ ਅਰੋੜਾ appeared first on TheUnmute.com - Punjabi News.

Tags:
  • aam-aadmi-party
  • aman-arora
  • breaking-news
  • latest-news
  • news
  • punjab
  • punjabi-news
  • renewable-energy
  • the-unmute-latest-news

Gold Silver Price: ਸੋਨਾ 300 ਰੁਪਏ ਹੋਇਆ ਸਸਤਾ, ਚਾਂਦੀ ਦੀਆਂ ਕੀਮਤਾਂ 'ਚ 200 ਰੁਪਏ ਦਾ ਵਾਧਾ

Thursday 30 November 2023 02:07 PM UTC+00 | Tags: breaking-news gold-price gold-silver-price latest-news news punjab-news the-unmute-breaking-news

ਚੰਡੀਗੜ੍ਹ, 30 ਨਵੰਬਰ 2023: ਦਿੱਲੀ ਸਰਾਫਾ ਬਾਜ਼ਾਰ ‘ਚ ਵੀਰਵਾਰ ਨੂੰ ਸੋਨਾ (Gold) 300 ਰੁਪਏ ਡਿੱਗ ਕੇ 63,200 ਰੁਪਏ ਪ੍ਰਤੀ 10 ਗ੍ਰਾਮ ‘ਤੇ ਆ ਗਿਆ। ਪਿਛਲੇ ਕਾਰੋਬਾਰੀ ਸੈਸ਼ਨ ‘ਚ ਸੋਨਾ 63,500 ਰੁਪਏ ਪ੍ਰਤੀ 10 ਗ੍ਰਾਮ ‘ਤੇ ਬੰਦ ਹੋਇਆ ਸੀ।ਹਾਲਾਂਕਿ ਇਸ ਦੌਰਾਨ ਚਾਂਦੀ 200 ਰੁਪਏ ਚੜ੍ਹ ਕੇ 63,500 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਪਹੁੰਚ ਗਈ। HDFC ਸਕਿਓਰਿਟੀਜ਼ ਦੇ ਸੀਨੀਅਰ ਵਿਸ਼ਲੇਸ਼ਕ ਸੌਮਿਲ ਗਾਂਧੀ ਨੇ ਕਿਹਾ ਕਿ ਦਿੱਲੀ ਸਰਾਫਾ ਬਾਜ਼ਾਰ ‘ਚ ਸੋਨੇ (24 ਕੈਰੇਟ) ਦੀ ਸਪਾਟ ਕੀਮਤ 300 ਰੁਪਏ ਡਿੱਗ ਕੇ 63200 ਰੁਪਏ ਪ੍ਰਤੀ 10 ਗ੍ਰਾਮ ‘ਤੇ ਆ ਗਈ।

ਵਿਸ਼ਵ ਬਾਜ਼ਾਰ ‘ਚ ਸੋਨਾ (Gold) ਅਤੇ ਚਾਂਦੀ ਦੀਆਂ ਕੀਮਤਾਂ ਕ੍ਰਮਵਾਰ 2,040 ਡਾਲਰ ਪ੍ਰਤੀ ਔਂਸ ਅਤੇ ਚਾਂਦੀ 24.96 ਡਾਲਰ ਪ੍ਰਤੀ ਔਂਸ ‘ਤੇ ਲਗਭਗ ਸਥਿਰ ਰਹੀ। ਗਾਂਧੀ ਨੇ ਕਿਹਾ ਕਿ ਯੂਐਸ ਦੇ ਮੈਕਰੋ-ਆਰਥਿਕ ਅੰਕੜਿਆਂ ਵਿੱਚ ਸੁਧਾਰ ਅਤੇ ਡਾਲਰ ਦੇ ਬਹੁ-ਮਹੀਨੇ ਦੇ ਹੇਠਲੇ ਪੱਧਰ ਤੋਂ ਉਭਰਨ ਤੋਂ ਬਾਅਦ ਵਪਾਰੀਆਂ ਦੁਆਰਾ ਮੁਨਾਫਾ ਬੁਕਿੰਗ ਕਾਰਨ ਕਾਮੈਕਸ ‘ਤੇ ਸੋਨਾ ਛੇ ਮਹੀਨਿਆਂ ਦੇ ਉੱਚ ਪੱਧਰ ਤੋਂ ਹੇਠਾਂ ਆ ਗਿਆ।

The post Gold Silver Price: ਸੋਨਾ 300 ਰੁਪਏ ਹੋਇਆ ਸਸਤਾ, ਚਾਂਦੀ ਦੀਆਂ ਕੀਮਤਾਂ ‘ਚ 200 ਰੁਪਏ ਦਾ ਵਾਧਾ appeared first on TheUnmute.com - Punjabi News.

Tags:
  • breaking-news
  • gold-price
  • gold-silver-price
  • latest-news
  • news
  • punjab-news
  • the-unmute-breaking-news

ਸਮਾਣਾ ਵਾਸੀਆਂ ਨੂੰ ਮਿਲੇਗਾ 6 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਬੱਸ ਅੱਡਾ: ਚੇਤਨ ਸਿੰਘ ਜੌੜਾਮਾਜਰਾ

Thursday 30 November 2023 02:12 PM UTC+00 | Tags: aam-aadmi-party breaking-news chetan-singh-jauramajra cm-bhagwant-mann latest-news news punjabi-news samana samana-new-bus-stand the-unmute-breaking-news the-unmute-latest-update

ਸਮਾਣਾ, 30 ਨਵੰਬਰ 2023: ਸਮਾਣਾ (Samana) ਸ਼ਹਿਰ ਨਿਵਾਸੀਆਂ ਤੇ ਆਸ-ਪਾਸ ਦੇ ਇਲਾਕਿਆਂ ਦੀਆਂ ਸਵਾਰੀਆਂ ਨੂੰ 6 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਬੱਸ ਅੱਡਾ ਬਣਾ ਕੇ ਸੌਂਪਿਆ ਜਾਵੇਗਾ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਸਮਾਣਾ ਵਾਸੀਆਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਕੇ ਇਸ ਲਈ ਗ੍ਰਾਂਟ ਵੀ ਜਾਰੀ ਕਰ ਦਿੱਤੀ ਹੈ।

ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਮਾਣਾ ਦੇ ਪੁਰਾਣੇ ਬੱਸ ਅੱਡੇ, ਜਿੱਥੇ ਕਿ ਨਵਾਂ ਬੱਸ ਅੱਡਾ ਉਸਾਰਿਆ ਜਾਣਾ ਹੈ, ਦਾ ਦੌਰਾ ਕੀਤਾ। ਉਨ੍ਹਾਂ ਦੱਸਿਆ ਕਿ ਇੱਥੇ ਪੌਣੇ 2 ਏਕੜ ਜਮੀਨ ‘ਚ ਨਵਾਂ ਤੇ ਅਤਿ-ਆਧੁਨਿਕ ਬੱਸ ਅੱਡਾ ਬਣਾਉਣ ਲਈ ਟੈਂਡਰ ਜਾਰੀ ਕਰਕੇ ਵਰਕ ਆਰਡਰ ਵੀ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬੱਸ ਅੱਡੇ ਦੀ ਛੱਤ ‘ਤੇ ਸੋਲਰ ਸਿਸਟਮ ਤੇ ਰੇਨ ਵਾਟਰ ਹਾਰਵੈਸਟਿੰਗ ਪ੍ਰਣਾਲੀ ਵੀ ਲਗਾਈ ਜਾਵੇਗੀ।

ਖਨਣ ਤੇ ਭੂ-ਵਿਗਿਆਨ, ਜਲ ਸਰੋਤ, ਜਲ ਤੇ ਭੂਮੀ ਰੱਖਿਆ, ਬਾਗਬਾਨੀ, ਸੁਤੰਤਰਤਾ ਸੰਗਰਾਮੀ ਅਤੇ ਰੱਖਿਆ ਸੇਵਾਵਾਂ ਭਲਾਈ ਬਾਰੇ ਮੰਤਰੀ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਮੌਜੂਦਾ ਸਰਕਾਰ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਲਾਅਰਿਆਂ ਵਿੱਚ ਢੰਗ ਨਹੀਂ ਟਪਾਉਂਦੀ ਸਗੋਂ ਤੁਰੰਤ ਕੰਮ ਕਰਨ ਵਿੱਚ ਵਿਸ਼ਵਾਸ਼ ਕਰਦੀ ਹੈ।

ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਪਿਛਲੀਆਂ ਸਰਕਾਰਾਂ ਸਮੇਂ ਵੀ ਇਸ ਬੱਸ ਅੱਡੇ ਨੂੰ ਬਣਾਉਣ ਦੇ ਸਮਾਣਾ ਵਾਸੀਆਂ ਨਾਲ ਲਾਅਰੇ ਲਗਾਏ ਗਏ ਸਨ, ਪਰੰਤੂ ਇਹ ਬੱਸ ਅੱਡਾ ਕਦੇ ਵੀ ਨਹੀਂ ਬਣ ਸਕਿਆ ਸੀ, ਪਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ (Samana) ਵਾਸੀਆਂ ਦੀ ਸਮੱਸਿਆ ਨੂੰ ਸਮਝਦਿਆਂ ਤੁਰੰਤ ਇਸ ਲਈ ਗ੍ਰਾਂਟ ਜਾਰੀ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਨਵੇਂ ਬੱਸ ਅੱਡੇ ਦਾ ਕੰਮ ਬਹੁਤ ਜਲਦ ਸ਼ੁਰੂ ਹੋਣ ਜਾ ਰਿਹਾ ਹੈ।

ਇਸ ਮੌਕੇ ਐਸ.ਡੀ.ਐਮ. ਚਰਨਜੀਤ ਸਿੰਘ, ਕਾਰਜ ਸਾਧਕ ਅਫ਼ਸਰ ਬਰਜਿੰਦਰ ਸਿੰਘ, ਤੇ ਪ੍ਰਿੰਸੀਪਲ ਆਰਕੀਟੈਕਟ ਚੰਡੀਗੜ੍ਹ ਬਚਿੱਤਰ ਸਿੰਘ, ਸੀਨੀਅਰ ਆਰਕੀਟੈਕਟ ਸਾਂਚ ਕਪੂਰ ਤੇ ਆਰਕੀਟੈਕਟ ਅਨਿਕੇਤ ਨੇ ਨਵੇਂ ਬਣਨ ਵਾਲੇ ਬੱਸ ਅੱਡੇ ਦੇ ਡਿਜ਼ਾਇਨ ਤੇ ਹੋਰ ਪੱਖਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਓ.ਐਸ.ਡੀ. ਗੁਲਜ਼ਾਰ ਸਿੰਘ ਵਿਰਕ, ਗੁਰਦੇਵ ਸਿੰਘ ਟਿਵਾਣਾ ਤੇ ਬਲਕਾਰ ਸਿੰਘ ਗੱਜੂਮਾਜਰਾ ਸਮੇਤ ਸੋਨੂ ਥਿੰਦ ਤੇ ਸੁਰਜੀਤ ਸਿੰਘ ਫੌਜੀ ਵੀ ਮੌਜੂਦ ਸਨ।

The post ਸਮਾਣਾ ਵਾਸੀਆਂ ਨੂੰ ਮਿਲੇਗਾ 6 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਬੱਸ ਅੱਡਾ: ਚੇਤਨ ਸਿੰਘ ਜੌੜਾਮਾਜਰਾ appeared first on TheUnmute.com - Punjabi News.

Tags:
  • aam-aadmi-party
  • breaking-news
  • chetan-singh-jauramajra
  • cm-bhagwant-mann
  • latest-news
  • news
  • punjabi-news
  • samana
  • samana-new-bus-stand
  • the-unmute-breaking-news
  • the-unmute-latest-update
ਚੰਡੀਗੜ੍ਹ, 30 ਨਵੰਬਰ 2023: ਇਸ ਸਾਲ ਜੁਲਾਈ ਵਿੱਚ ਹੜ੍ਹਾਂ ਕਾਰਨ ਸੂਬੇ ਦੇ ਕੁਝ ਹਿੱਸਿਆਂ ਵਿੱਚ ਪਛੇਤੀ ਬਿਜਾਈ ਕਾਰਨ ਸੂਬੇ ਦੇ ਮਿਹਨਤਕਸ਼ ਕਿਸਾਨਾਂ ਦੇ ਹਿੱਤਾਂ ਲਈ ਖਰੀਦ ਪ੍ਰਕਿਰਿਆ ਦੀ ਮਿਆਦ ਵਧਾਉਣ ਬਾਬਤ ਸੂਬਾ ਸਰਕਾਰ ਦੀ ਬੇਨਤੀ ਨੂੰ ਸਵੀਕਾਰ ਕਰਦਿਆਂ ਕੇਂਦਰੀ ਖੁਰਾਕ ਅਤੇ ਜਨਤਕ ਵੰਡ ਮੰਤਰਾਲੇ (ਡੀ.ਐੱਫ.ਪੀ.ਡੀ.) ਨੇ ਖਰੀਦ ਦੀ ਮਿਆਦ 7 ਦਸੰਬਰ ਤੱਕ ਵਧਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਭਾਗ ਨੂੰ ਝੋਨੇ ਦੀ ਖਰੀਦ ਦੀ ਮਿਆਦ ਵਧਾਉਣ ਲਈ ਮਾਮਲਾ ਡੀ.ਐਫ.ਪੀ.ਡੀ. ਕੋਲ ਉਠਾਉਣ ਦੇ ਨਿਰਦੇਸ਼ ਦਿੱਤੇ ਸਨ ਕਿਉਂਕਿ ਹਾਲ ਹੀ ਵਿੱਚ ਪੰਜਾਬ ਵਿੱਚ ਹੜ੍ਹ ਆਏ ਸਨ ਜਿਸ ਕਾਰਨ ਬਿਜਾਈ ਵਿੱਚ ਦੇਰੀ ਹੋਈ ਜਿਸ ਕਾਰਨ ਵਾਢੀ ਵੀ ਕਾਫ਼ੀ ਲੇਟ ਸ਼ੁਰੂ ਹੋਈ ਜੋ ਕਿ ਸੂਬੇ ਦੇ ਕੁਝ ਹਿੱਸਿਆਂ ਵਿੱਚ ਅਜੇ ਵੀ ਜਾਰੀ ਹੈ।
ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਹਮੇਸ਼ਾ ਹੀ ਸਾਡੇ ਅੰਨਦਾਤੇ ਦੇ ਹਿੱਤਾਂ ਦੀ ਰਾਖੀ ਲਈ ਸਭ ਤੋਂ ਅੱਗੇ ਰਹੇ ਹਨ। ਮੰਤਰੀ ਨੇ ਕਿਹਾ ਕਿ ਸੂਬੇ ਦੇ ਕੁਝ ਹਿੱਸਿਆਂ ਵਿੱਚ ਚੱਲ ਰਹੀ ਵਾਢੀ ਦੇ ਮੱਦੇਨਜ਼ਰ ਖਰੀਦ ਪ੍ਰਕਿਰਿਆ ਦੀ ਮਿਆਦ ਵਿੱਚ ਇਹ ਵਾਧਾ ਜ਼ਰੂਰੀ ਸੀ ਅਤੇ ਇਹ ਮੁੱਖ ਮੰਤਰੀ ਦੇ ਨਿੱਜੀ ਯਤਨਾਂ ਸਦਕਾ ਹੀ ਸੰਭਵ ਹੋਇਆ ਹੈ।
ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਦੇ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਵੱਲੋਂ ਮਿਤੀ 30.11.2023 ਨੂੰ ਜਾਰੀ ਸੰਦੇਸ਼ ਰਾਹੀਂ ਖਰੀਫ ਸੀਜ਼ਨ (ਕੇ.ਐਮ.ਐਸ.)।2023-24 ਦੌਰਾਨ ਝੋਨੇ ਦੀ ਖਰੀਦ ਦੀ ਮਿਆਦ 01.10.2023 ਤੋਂ 07.12.2023 ਕਰ ਦਿੱਤੀ ਜੋ ਕਿ ਪਹਿਲਾ 01.10.2023 ਤੋਂ 30.11.2023 ਤੱਕ ਸੀ।
ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਂਦੇ ਝੋਨੇ ਦਾ ਇੱਕ-ਇੱਕ ਦਾਣਾ ਖਰੀਦਣ ਸਬੰਧੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਦੀਆਂ ਮੰਡੀਆਂ ਵਿੱਚ ਝੋਨਾ ਲਿਆਉਣ ਵਾਲੇ ਕਿਸਾਨਾਂ ਲਈ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਅੱਜ ਤੱਕ, ਮੌਜੂਦਾ ਖਰੀਫ ਸੀਜ਼ਨ (ਕੇ.ਐਮ.ਐਸ.) 2023-24 ਦੌਰਾਨ, ਸੂਬੇ ਦੀਆਂ ਖਰੀਦ ਏਜੰਸੀਆਂ ਵੱਲੋਂ ਸੂਬੇ ਭਰ ਵਿੱਚ ਲਗਭਗ 185 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਸੂਬੇ ਦੇ ਕਿਸਾਨਾਂ ਦੇ ਖਾਤਿਆਂ ਵਿੱਚ ਐਮ.ਐਸ.ਪੀ. ਵਜੋਂ 39,400 ਕਰੋੜ ਰੁਪਏ ਸਿੱਧੇ ਟਰਾਂਸਫਰ ਕੀਤੇ ਗਏ ਹਨ।

The post ਲਾਲ ਚੰਦ ਕਟਾਰੂਚੱਕ ਨੇ ਝੋਨੇ ਦੀ ਖਰੀਦ ਪ੍ਰਕਿਰਿਆ ਦੀ ਮਿਆਦ ‘ਚ ਵਾਧੇ ਲਈ CM ਭਗਵੰਤ ਮਾਨ ਦਾ ਕੀਤਾ ਧੰਨਵਾਦ  appeared first on TheUnmute.com - Punjabi News.

Tags:
  • breaking-news
  • lal-chand-kataruchak
  • news
  • paddy
  • procurement-period
  • punjab
  • punjab-mandi-board

ਜਲੰਧਰ, 30 ਨਵੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੰਜਾਬ ਪੁਲਿਸ (PUNJAB POLICE) ਵੱਲੋਂ ਪੰਜਾਬੀ ਫਿਲਮ ਐਂਡ ਟੀਵੀ ਐਕਟਰਜ਼ ਐਸੋਸੀਏਸ਼ਨ (ਪੀ.ਐਫ.ਟੀ.ਏ.ਏ.) ਦੇ ਸਹਿਯੋਗ ਨਾਲ ਕਰਵਾਏ ਗਏ ਆਪਣੀ ਕਿਸਮ ਦੇ ਪਹਿਲੇ ਸੱਭਿਆਚਾਰਕ ਸਮਾਗਮ ਗੁਲਦਸਤਾ-2023 ਦਾ ਉਦਘਾਟਨ ਕੀਤਾ।

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਅਹਿਮ ਪਹਿਲਕਦਮੀ ਦਾ ਉਦੇਸ਼ ਪੰਜਾਬ ਪੁਲਿਸ ਦੇ ਜਵਾਨਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੇ ਜਵਾਨ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਂਦੇ ਹਨ ਅਤੇ ਇਹ ਸਮਾਗਮ ਇਨ੍ਹਾਂ ਬਹਾਦਰ ਜਵਾਨਾਂ ਦੇ ਪਰਿਵਾਰਾਂ ਨੂੰ ਸਮਰਪਿਤ ਹੈ। ਭਗਵੰਤ ਸਿੰਘ ਮਾਨ ਨੇ ਪੀ.ਏ.ਪੀ. ਗਰਾਉਂਡ ਵਿੱਚ ਇਸ ਸਮਾਗਮ ਦਾ ਆਯੋਜਨ ਕਰਨ ਵਾਸਤੇ ਸਹਿਯੋਗ ਦੇਣ ਲਈ ਪੀ.ਐਫ.ਟੀ.ਏ.ਏ. ਦਾ ਧੰਨਵਾਦ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਪ੍ਰਤੀ ਨਿਰਸਵਾਰਥ ਸੇਵਾ ਦੀ ਗੱਲ ਕਰੀਏ ਤਾਂ ਪੰਜਾਬ ਪੁਲਿਸ ਦੀ ਸ਼ਾਨਦਾਰ ਵਿਰਾਸਤ ਹੈ। ਉਨ੍ਹਾਂ ਕਿਹਾ ਕਿ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਕਾਫ਼ੀ ਪ੍ਰੇਸ਼ਾਨੀ ਝੱਲਣੀ ਪੈਂਦੀ ਹੈ ਕਿਉਂਕਿ ਪੁਲਿਸ ਦੀ ਡਿਊਟੀ ਕਰਨ ਵਾਲਾ ਵਿਅਕਤੀ ਆਪਣੇ ਪਰਿਵਾਰ ਲਈ ਸਮਾਂ ਨਹੀਂ ਕੱਢ ਪਾਉਂਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਮਾਗਮ ਦਾ ਉਦੇਸ਼ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਇਕੱਠੇ ਮਿਲ ਕੇ ਬੈਠਣ ਅਤੇ ਸਮਾਗਮ ਦਾ ਆਨੰਦ ਮਾਨਣ ਦਾ ਮੌਕਾ ਪ੍ਰਦਾਨ ਕਰਨਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਸੂਬੇ ਦੇ ਤਿੰਨ ਕਰੋੜ ਤੋਂ ਵੱਧ ਲੋਕਾਂ ਲਈ ਆਰਾਮ ਦੀ ਨੀਂਦ ਨੂੰ ਯਕੀਨੀ ਬਣਾਉਣ ਵਾਸਤੇ 80,000 ਪੁਲਿਸ (PUNJAB POLICE) ਮੁਲਾਜ਼ਮ ਤਨਦੇਹੀ ਨਾਲ ਆਪਣੀ ਡਿਊਟੀ ਦੇ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਨੇ ਅਹੁਦਾ ਸੰਭਾਲਿਆ ਹੈ, ਉਨ੍ਹਾਂ ਦੀ ਸਰਕਾਰ ਪੁਲਿਸ ਫੋਰਸ ਦੇ ਨਵੀਨੀਕਰਨ ‘ਤੇ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੁਲਿਸ ਫੋਰਸ ਦੇ ਵਿਗਿਆਨਕ ਲੀਹਾਂ ‘ਤੇ ਆਧੁਨਿਕੀਕਰਨ ‘ਤੇ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਵਰਤੋਂ ਨੂੰ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਵੀ ਮੁੰਬਈ ਵਿੱਚ ਇਸ ਤਰ੍ਹਾਂ ਦਾ ਸਮਾਗਮ ਕਰਵਾਇਆ ਜਾ ਰਿਹਾ ਸੀ ਜਿਸ ਵਿੱਚ ਬਾਲੀਵੁੱਡ ਦੇ ਕਲਾਕਾਰ ਹਿੱਸਾ ਲੈਂਦੇ ਸਨ। ਉਨ੍ਹਾਂ ਕਿਹਾ ਕਿ ਹੁਣ ਸੂਬਾ ਸਰਕਾਰ ਨੇ ਪੁਲਿਸ ਬਲ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਇਹ ਪਹਿਲਕਦਮੀ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਮੁਖੀ ਹੋਣ ਦੇ ਨਾਤੇ ਉਨ੍ਹਾਂ ਦੀ ਸਰਕਾਰ ਕਿਸਾਨਾਂ, ਵਪਾਰੀਆਂ, ਕਮਜ਼ੋਰ ਵਰਗਾਂ, ਮੁਲਾਜ਼ਮਾਂ ਅਤੇ ਪੁਲਿਸ ਬਲ ਸਮੇਤ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ।

Punjab Police

ਮੁੱਖ ਮੰਤਰੀ ਨੇ ਇਸ ਗੱਲ ਦੀ ਖੁਸ਼ੀ ਜਾਹਿਰ ਕੀਤੀ ਕਿ ਇਸ ਸਮਾਗਮ ਵਿੱਚ ਪੁਲਿਸ ਮੁਲਾਜ਼ਮਾਂ ਦੇ ਸਕ-ਸਬੰਧੀਆਂ ਅਤੇ ਇੱਥੋਂ ਤੱਕ ਕਿ ਪੁਲਿਸ ਕਰਮੀਆਂ ਨੇ ਵੀ ਸ਼ਮੂਲੀਅਤ ਕੀਤੀ। ਉਨ੍ਹਾਂ ਕਿਹਾ ਕਿ ਇਹ ਰੰਗਲਾ ਪੰਜਾਬ ਸਿਰਜਣ ਦੀ ਦਿਸ਼ਾ ਵਿੱਚ ਇੱਕ ਹੋਰ ਕਦਮ ਹੈ ਜਿੱਥੇ ਸਮਾਜ ਦਾ ਹਰ ਵਰਗ ਖੁਸ਼ਹਾਲੀ, ਸ਼ਾਂਤੀ ਅਤੇ ਤਰੱਕੀ ਦੇ ਰਾਹ 'ਤੇ ਚੱਲੇਗਾ। ਭਗਵੰਤ ਸਿੰਘ ਮਾਨ ਨੇ ਪੁਲਿਸ ਬਲ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਆਉਣ ਵਾਲੇ ਸਮੇਂ ਵਿੱਚ ਇਸ ਸਮਾਗਮ ਵਿੱਚ ਫਿਲਮੀ ਸਿਤਾਰੇ ਵੀ ਸ਼ਿਰਕਤ ਕਰਨਗੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਮਹਿਲਾ ਸਸ਼ਕਤੀਕਰਨ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਸੀਨੀਅਰ ਪੁਲੀਸ ਕਪਤਾਨ ਵਜੋਂ ਮਹਿਲਾ ਅਧਿਕਾਰੀ ਤਾਇਨਾਤ ਹਨ ਅਤੇ 10 ਤੋਂ ਵੱਧ ਜ਼ਿਲ੍ਹਿਆਂ ਵਿੱਚ ਮਹਿਲਾ ਡਿਪਟੀ ਕਮਿਸ਼ਨਰ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਲੜਕੀਆਂ ਦੀ ਭਲਾਈ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਉਪਰਾਲਿਆਂ ਦੇ ਸਾਰਥਕ ਸਿੱਟੇ ਸਾਹਮਣੇ ਆ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਵਿੱਚ 1450 ਹੋਰ ਪੁਲਿਸ ਮੁਲਾਜ਼ਮਾਂ ਦੀ ਭਰਤੀ ਕਰਨ ਲਈ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਉਦੇਸ਼ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਬਰਾਬਰ ਦਾ ਭਾਈਵਾਲ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਿੱਚ 1450 ਪੁਲਿਸ ਮੁਲਾਜ਼ਮਾਂ ਦੀ ਭਰਤੀ ਜ਼ਿਲ੍ਹਾ ਪੱਧਰ ‘ਤੇ ਫੋਰਸ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਏਗੀ ਅਤੇ ਸੂਬੇ ਵਿੱਚ ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ ਦੇ ਨਾਲ-ਨਾਲ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਵਿੱਚ ਵੀ ਸਹਾਈ ਹੋਵੇਗੀ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਲਈ ਅੱਠ ਅਤਿ-ਆਧੁਨਿਕ ਸੈਂਟਰ ਖੋਲ੍ਹੇ ਜਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਸੈਂਟਰ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਪਾਸ ਕਰਨ ਅਤੇ ਸੂਬੇ ਤੇ ਦੇਸ਼ ਵਿੱਚ ਨਾਮਵਰ ਅਹੁਦੇ ਹਾਸਲ ਕਰਨ ਲਈ ਮਿਆਰੀ ਸਿਖਲਾਈ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਨੌਜਵਾਨਾਂ ਨੂੰ ਉੱਚ ਅਹੁਦੇ ਲਈ ਤਿਆਰ ਕਰਨਾ ਹੈ ਤਾਂ ਜੋ ਉਹ ਦੇਸ਼ ਦੀ ਸੇਵਾ ਕਰ ਸਕਣ।

ਇਸ ਮੌਕੇ ਮੁੱਖ ਮੰਤਰੀ ਨੇ ਡਿਊਟੀ ਦੌਰਾਨ ਬਲੀਦਾਨ ਦੇਣ ਵਾਲੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਐਕਸ ਗ੍ਰੇਸ਼ੀਆ ਗਰਾਂਟ ਦੇ ਚੈੱਕ ਸੌਂਪੇ। ਉਨ੍ਹਾਂ ਪੀ.ਐਫ.ਟੀ.ਏ.ਏ. ਦੇ ਮੈਂਬਰਾਂ ਦਾ ਸਨਮਾਨ ਵੀ ਕੀਤਾ ਅਤੇ ਏ.ਡੀ.ਜੀ.ਪੀ. ਐੱਮ.ਐੱਫ. ਫਾਰੂਕੀ ਵੱਲੋਂ ਲਿਖੇ ਅਤੇ ਪ੍ਰਸਿੱਧ ਗਾਇਕ ਮਾਸਟਰ ਸਲੀਮ ਵੱਲੋਂ ਗਾਇਆ ਗੀਤ ‘ਅਰਦਾਸ’ ਜਾਰੀ ਕੀਤਾ। ਇਸ ਤੋਂ ਪਹਿਲਾਂ ਡਾਇਰੈਕਟਰ ਜਨਰਲ ਆਫ਼ ਪੁਲਿਸ ਗੌਰਵ ਯਾਦਵ ਨੇ ਮੁੱਖ ਮੰਤਰੀ ਅਤੇ ਹੋਰਨਾਂ ਪਤਵੰਤਿਆਂ ਦਾ ਸਮਾਗਮ ਵਿੱਚ ਸਵਾਗਤ ਕੀਤਾ।

The post ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਤੇ ਪੀ.ਐਫ.ਟੀ.ਏ.ਏ. ਦੁਆਰਾ ਕਰਵਾਏ ਆਪਣੀ ਕਿਸਮ ਦੇ ਪਹਿਲੇ ਸੱਭਿਆਚਾਰਕ ਸਮਾਗਮ ਗੁਲਦਸਤਾ-2023 ਦਾ ਉਦਘਾਟਨ appeared first on TheUnmute.com - Punjabi News.

Tags:
  • breaking-news
  • guldasta
  • pftaa
  • punjab-police
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form