TheUnmute.com – Punjabi News: Digest for November 05, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਪਾਕਿਸਤਾਨ ਦੇ ਮੀਆਂਵਾਲੀ ਏਅਰਬੇਸ 'ਤੇ ਅੱਤਵਾਦੀ ਹਮਲਾ, 3 ਅੱਤਵਾਦੀ ਢੇਰ

Saturday 04 November 2023 06:02 AM UTC+00 | Tags: breaking-news mianwali-airbase news pakistan-army terrorist terrorist-attack

ਚੰਡੀਗੜ੍ਹ, 04 ਨਵੰਬਰ 2023: ਪਾਕਿਸਤਾਨ ਦੇ ਪੰਜਾਬ ਸੂਬੇ ਦੇ ਮੀਆਂਵਾਲੀ ਏਅਰਬੇਸ (Mianwali Airbase) ‘ਤੇ ਸ਼ਨੀਵਾਰ ਸਵੇਰੇ ਅੱਤਵਾਦੀ ਹਮਲਾ ਹੋਇਆ। ਹਥਿਆਰਾਂ ਨਾਲ ਲੈਸ ਛੇ ਆਤਮਘਾਤੀ ਹਮਲਾਵਰ ਹਵਾਈ ਸੈਨਾ ਦੇ ਸਿਖਲਾਈ ਅੱਡੇ ਵਿੱਚ ਦਾਖਲ ਹੋਏ। ਜੀਓ ਨਿਊਜ਼ ਮੁਤਾਬਕ ਪਾਕਿਸਤਾਨੀ ਹਵਾਈ ਸੈਨਾ (ਪੀ.ਏ.ਐੱਫ.) ਨੇ 3 ਅੱਤਵਾਦੀਆਂ ਨੂੰ ਮਾਰ ਦਿੱਤਾ ਹੈ, ਜਦਕਿ ਬਾਕੀ 3 ਨੂੰ ਘੇਰ ਲਿਆ ਗਿਆ ਹੈ। ਮੁਕਾਬਲੇ ਦੌਰਾਨ 3 ਜਹਾਜ਼ ਅਤੇ 1 ਤੇਲ ਟੈਂਕਰ ਤਬਾਹ ਹੋ ਗਿਆ।

ਇਸ ਦੌਰਾਨ ਏਅਰਬੇਸ (Mianwali Airbase) ਦੇ ਨੇੜੇ ਗੋਲੀਆਂ ਅਤੇ ਧਮਾਕਿਆਂ ਦੀ ਜ਼ੋਰਦਾਰ ਆਵਾਜ਼ ਸੁਣਾਈ ਦਿੱਤੀ। ਰਿਪੋਰਟਾਂ ਮੁਤਾਬਕ ਤਹਿਰੀਕ-ਏ-ਜੇਹਾਦ ਪਾਕਿਸਤਾਨ (ਟੀਜੇਪੀ) ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਅੱਤਵਾਦੀ ਪੌੜੀਆਂ ਰਾਹੀਂ ਕੰਧ ਟੱਪ ਕੇ ਏਅਰਬੇਸ ਅੰਦਰ ਦਾਖ਼ਲ ਹੋਏ ਸਨ।

ਪੀਏਐਫ ਨੇ ਕਿਹਾ ਕਿ ਸਾਡੇ ਜਵਾਨਾਂ ਨੇ ਸਮੇਂ ‘ਤੇ ਵੱਡੇ ਹਮਲੇ ਨੂੰ ਨਾਕਾਮ ਕਰ ਦਿੱਤਾ। ਏਅਰਬੇਸ ਦੇ ਅੰਦਰ ਅਤੇ ਆਲੇ-ਦੁਆਲੇ ਅੰਤਿਮ ਕਾਰਵਾਈਆਂ ਚੱਲ ਰਹੀਆਂ ਹਨ। ਪਾਕਿਸਤਾਨ ਆਰਮਡ ਫੋਰਸਿਜ਼ ਹਰ ਕੀਮਤ ‘ਤੇ ਦੇਸ਼ ਤੋਂ ਅੱਤਵਾਦ ਦੇ ਖਤਰੇ ਨੂੰ ਖਤਮ ਕਰਨ ਲਈ ਵਚਨਬੱਧ ਹੈ।

The post ਪਾਕਿਸਤਾਨ ਦੇ ਮੀਆਂਵਾਲੀ ਏਅਰਬੇਸ ‘ਤੇ ਅੱਤਵਾਦੀ ਹਮਲਾ, 3 ਅੱਤਵਾਦੀ ਢੇਰ appeared first on TheUnmute.com - Punjabi News.

Tags:
  • breaking-news
  • mianwali-airbase
  • news
  • pakistan-army
  • terrorist
  • terrorist-attack

ਬਟਾਲਾ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, 6 ਬਦਮਾਸ਼ ਗ੍ਰਿਫਤਾਰ

Saturday 04 November 2023 06:18 AM UTC+00 | Tags: agtf batala batala-encounter batala-police breaking-news crime dgp-gaurav-yadav encounter gaurav-yadav gurdaspur news punjab-police

ਚੰਡੀਗੜ੍ਹ, 04 ਨਵੰਬਰ 2023: ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਮੁਤਾਬਕ ਗੁਰਦਾਸਪੁਰ ਅਧੀਨ ਪੈਂਦੇ ਬਟਾਲਾ (Batala) ਵਿੱਚ ਪੰਜਾਬ ਪੁਲਿਸ ਦਾ ਬਦਮਾਸ਼ਾਂ ਨਾਲ ਮੁਕਾਬਲਾ ਹੋਇਆ ਹੈ। ਪੰਜਾਬ ਪੁਲਿਸ ਨੂੰ ਬਦਮਾਸ਼ਾਂ ਦੇ ਇੱਥੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ।

ਡੀਜੀਪੀ ਗੌਰਵ ਯਾਦਵ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਪਹਿਲਾਂ ਹੀ ਹੈਰੀ ਚੱਠਾ ਦੇ ਗੈਂਗ ‘ਤੇ ਨਜ਼ਰ ਰੱਖ ਰਹੀ ਸੀ। ਇਸ ਦੌਰਾਨ ਉਸ ਨੂੰ ਗੁਪਤ ਸੂਚਨਾ ਮਿਲੀ। ਪੁਲਿਸ ਨੇ ਸੂਚਨਾ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਦੋਂ ਪੁਲਿਸ ਮੁਲਜ਼ਮਾਂ ਤੱਕ ਪਹੁੰਚੀ ਤਾਂ ਬਦਮਾਸ਼ਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਪੁਲਿਸ ਨੂੰ ਸਵੈ-ਰੱਖਿਆ ਲਈ ਗੋਲੀਬਾਰੀ ਕਰਨੀ ਪਈ। ਇਸ ਦੌਰਾਨ ਗੋਲੀ ਮੁਲਜ਼ਮ ਦੀ ਲੱਤ ਵਿੱਚ ਲੱਗੀ।

ਪੁਲਿਸ ਨੇ ਹੈਰੀ ਚੱਠਾ ਗੈਂਗ ਗਿਰੋਹ ਦੇ 6 ਹੋਰ ਵਿਅਕਤੀਆਂ ਨੂੰ ਵੀ ਹਿਰਾਸਤ ਵਿੱਚ ਲਿਆ ਹੈ। ਪੁਲਿਸ ਮੁਤਾਬਕ ਹੈਰੀ ਚੱਠਾ ਵਿਦੇਸ਼ ‘ਚ ਬੈਠ ਕੇ ਇਸ ਗਿਰੋਹ ਨੂੰ ਫਿਰੌਤੀ ਦੇ ਆਰਡਰ ਦਿੰਦਾ ਸੀ। ਮੁਲਜ਼ਮਾਂ ਖ਼ਿਲਾਫ਼ ਥਾਣਾ ਬਟਾਲਾ ਵਿੱਚ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੌਰਾਨ ਜ਼ਖ਼ਮੀ ਮੁਲਜ਼ਮ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ। ਇਸਦੇ ਨਾਲ ਹੀ ਵੱਖ-ਵੱਖ ਅਪਰਾਧਾਂ ‘ਚ ਵਰਤੇ ਗਏ 4 ਪਿਸਤੌਲ ਅਤੇ 14 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।

The post ਬਟਾਲਾ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, 6 ਬਦਮਾਸ਼ ਗ੍ਰਿਫਤਾਰ appeared first on TheUnmute.com - Punjabi News.

Tags:
  • agtf
  • batala
  • batala-encounter
  • batala-police
  • breaking-news
  • crime
  • dgp-gaurav-yadav
  • encounter
  • gaurav-yadav
  • gurdaspur
  • news
  • punjab-police

ਪੰਜਾਬ 'ਚ ਨਗਰ ਨਿਗਮ ਦੀਆਂ ਚੋਣਾਂ ਮੁਲਤਵੀ, ਪੜ੍ਹੋ ਪੂਰੀ ਖ਼ਬਰ

Saturday 04 November 2023 06:32 AM UTC+00 | Tags: breaking-news cm-bhagwant-mann latest-news municipal-corporation municipal-corporation-elections news punjab-election-news punjab-municipal-corporation punjab-news the-unmute-breaking-news

ਚੰਡੀਗੜ੍ਹ, 04 ਨਵੰਬਰ 2023: ਪੰਜਾਬ ‘ਚ ਨਗਰ ਨਿਗਮ (Municipal Corporation) ਦੀਆਂ ਚੋਣਾਂ ਮੁਲਤਵੀ ਕਰ ਦਿੱਤੀਆਂ ਹਨ | ਮਿਲੀ ਜਾਣਕਾਰੀ ਅਨੁਸਾਰ ਵਾਰਡਬੰਦੀ ਦੇ ਕੰਮ ਵਿੱਚ ਦੇਰੀ ਹੋਣ ਕਾਰਨ ਵਿਕਾਸ ਕਾਰਜ ਅੜਿੱਕੇ ਪਏ ਹਨ। ਰਿਪੋਰਟਾਂ ਅਨੁਸਾਰ ਆਉਣ ਵਾਲੇ ਦੋ ਮਹੀਨਿਆਂ ਵਿੱਚ ਸਾਰੇ ਪੰਜ ਨਗਰ ਨਿਗਮਾਂ ਵਿੱਚ ਚੋਣਾਂ ਹੋਣ ਦੀ ਉਮੀਦ ਹੈ।

ਇਸ ਤੋਂ ਪਹਿਲਾਂ ਅਕਤੂਬਰ ਵਿੱਚ ਪੰਜਾਬ ਸਰਕਾਰ ਨੇ ਪੰਜ ਨਗਰ ਨਿਗਮਾਂ (Municipal Corporation) ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ ਵਿੱਚ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਸੀ। ਨੋਟੀਫਿਕੇਸ਼ਨ ਅਨੁਸਾਰ ਇਹ ਕਿਹਾ ਗਿਆ ਸੀ ਕਿ ਚੋਣਾਂ 1 ਤੋਂ 15 ਨਵੰਬਰ ਦਰਮਿਆਨ ਹੋਣਗੀਆਂ। ਸਰਕਾਰ ਪਹਿਲਾਂ ਹੀ 39 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ ਕਰ ਚੁੱਕੀ ਹੈ। ਸੂਬਾਈ ਚੋਣ ਕਮਿਸ਼ਨ ਨੇ ਪਟਿਆਲਾ, ਜਲੰਧਰ, ਲੁਧਿਆਣਾ ਤੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰਾਂ ਨੂੰ ਭੇਜੀ ਚਿੱਠੀ ਵਿਚ ਲਿਖਿਆ ਹੈ ਕਿ ਨਗਰ ਨਿਗਮ ਚੋਣਾਂ ਲਈ ਵੋਟਰ ਸੂਚੀਆਂ 21 ਨਵੰਬਰ ਤੱਕ ਪ੍ਰਕਾਸ਼ਤ ਕੀਤੀਆਂ ਜਾਣ।

 

 

 

The post ਪੰਜਾਬ ‘ਚ ਨਗਰ ਨਿਗਮ ਦੀਆਂ ਚੋਣਾਂ ਮੁਲਤਵੀ, ਪੜ੍ਹੋ ਪੂਰੀ ਖ਼ਬਰ appeared first on TheUnmute.com - Punjabi News.

Tags:
  • breaking-news
  • cm-bhagwant-mann
  • latest-news
  • municipal-corporation
  • municipal-corporation-elections
  • news
  • punjab-election-news
  • punjab-municipal-corporation
  • punjab-news
  • the-unmute-breaking-news

ਰਾਜ ਪੱਧਰੀ 2ਡੀ ਵਿਜ਼ੂਅਲ ਆਰਟਸ ਮੁਕਾਬਲੇ 'ਚ ਪਹਿਲਾ ਸਥਾਨ ਹਾਸਲ ਕਰਨ 'ਤੇ ਵਿਨੇਪਾਲ ਸਿੰਘ ਨੂੰ ਸਕੂਲ ਸਟਾਫ ਨੇ ਕੀਤਾ ਸਨਮਾਨਿਤ

Saturday 04 November 2023 07:07 AM UTC+00 | Tags: 2d-visual-arts 2d-visual-arts-competition breaking-news news punjab punjabi-news the-unmute-breaking-news the-unmute-punjabi-news

ਪਟਿਆਲਾ, 04 ਨਵੰਬਰ 2023: ਸਿੱਖਿਆ ਵਿਭਾਗ ਐੱਸ.ਏ.ਐੱਸ.ਨਗਰ ਵੱਲੋਂ ਆਡੀਟੋਰੀਅਮ ਵਿਖੇ ਰਾਜ ਪੱਧਰੀ ਕਲਾ ਉਤਸਵ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਦੇ 2ਡੀ ਵਿਜ਼ੂਅਲ ਆਰਟਸ ‘ਚ ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ, ਪਾਸੀ ਰੋਡ ਪਟਿਆਲਾ ਦੇ ਵਿਦਿਆਰਥੀ ਵਿਨੇਪਾਲ ਸਿੰਘ ਪੁੱਤਰ ਸਵ.ਐੱਸ. ਰਮਨਪ੍ਰੀਤ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ |

ਵਿਨੇਪਾਲ ਸਿੰਘ ਦੀ ਇਸ ਉਪਲਬਧੀ ‘ਤੇ ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਵਿਜੇ ਕਪੂਰ ਅਤੇ ਕਲਾ ਅਧਿਆਪਕ ਸੁਖਵੀਰ ਸਿੰਘ ਦੀ ਅਗਵਾਈ ਵਿੱਚ ਵਿਦਿਆਰਥੀ ਵਿਨੇਪਾਲ ਸਿੰਘ ਨੂੰ ਸਨਮਾਨਿਤ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਮੂਹ ਸਟਾਫ ਵੱਲੋਂ ਵਿਨੇਪਾਲ ਸਿੰਘ ਦੀ ਹੋਂਸਲਾ ਅਫਜਾਈ ਕਰਦਿਆਂ ਸਾਰੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਵਿੱਦਿਅਕ ਮੁਕਾਬਲਿਆਂ ‘ਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਅਜਿਹੀਆਂ ਵਿੱਦਿਅਕ ਗਤੀਵਿਧੀਆਂ ਬੱਚਿਆਂ ਦੀ ਸਕੂਲੀ ਸਿੱਖਿਆ ਦਾ ਇੱਕ ਹਿੱਸਾ ਹਨ। ਇਸ ਲਈ ਸਾਨੂੰ ਅਜਿਹੀਆਂ ਗਤੀਵਿਧੀਆਂ ਵਿੱਚ ਵੀ ਵੱਧ ਤੋਂ ਵੱਧ ਭਾਗ ਲੈਣਾ ਚਾਹੀਦਾ ਹੈ |

ਇਸ ਮੌਕੇ ਸਕੂਲ ਪ੍ਰਿੰਸੀਪਲ ਵਿਜੇ ਕਪੂਰ, ਵਾਈਸ ਪ੍ਰਿੰਸੀਪਲ ਸੁਖਵਿੰਦਰ ਸਿੰਘ, ਕਲਾ ਅਧਿਆਪਕ ਸੁਖਵੀਰ ਸਿੰਘ, ਹਾਈ ਵਿੰਗ ਇੰਚਾਰਜ ਮਨਪ੍ਰੀਤ ਕੌਰ, ਜਮਾਤ ਇੰਚਾਰਜ ਡਾ. ਰੂਬਲ ਸਿੰਗਲਾ ਅਤੇ ਹੋਰ ਸਮੂਹ ਸਟਾਫ ਮੌਜੂਦ ਰਿਹਾ |

The post ਰਾਜ ਪੱਧਰੀ 2ਡੀ ਵਿਜ਼ੂਅਲ ਆਰਟਸ ਮੁਕਾਬਲੇ ‘ਚ ਪਹਿਲਾ ਸਥਾਨ ਹਾਸਲ ਕਰਨ ‘ਤੇ ਵਿਨੇਪਾਲ ਸਿੰਘ ਨੂੰ ਸਕੂਲ ਸਟਾਫ ਨੇ ਕੀਤਾ ਸਨਮਾਨਿਤ appeared first on TheUnmute.com - Punjabi News.

Tags:
  • 2d-visual-arts
  • 2d-visual-arts-competition
  • breaking-news
  • news
  • punjab
  • punjabi-news
  • the-unmute-breaking-news
  • the-unmute-punjabi-news

World Cup: ਹਾਰਦਿਕ ਪੰਡਯਾ ਵਿਸ਼ਵ ਕੱਪ ਤੋਂ ਬਾਹਰ, ਇਸ ਤੇਜ਼ ਗੇਂਦਬਾਜ਼ ਨੂੰ ਭਾਰਤੀ ਟੀਮ 'ਚ ਕੀਤਾ ਸ਼ਾਮਲ

Saturday 04 November 2023 07:17 AM UTC+00 | Tags: breaking-news cricket-news hardik-pandya indian-team latest-news news odi-world-cup-2023 prasidh-krishna sports-news world-cup

ਚੰਡੀਗੜ੍ਹ, 04 ਨਵੰਬਰ 2023: ਵਨਡੇ ਵਿਸ਼ਵ ਕੱਪ 2023 ਵਿੱਚ ਭਾਰਤ ਨੂੰ ਵੱਡਾ ਝਟਕਾ ਲੱਗਾ ਹੈ। ਸਟਾਰ ਆਲਰਾਊਂਡਰ ਹਾਰਦਿਕ ਪੰਡਯਾ (Hardik Pandya) ਵਿਸ਼ਵ ਕੱਪ ਦੇ ਬਾਕੀ ਮੈਚਾਂ ਤੋਂ ਬਾਹਰ ਹੋ ਗਏ ਹਨ। ਉਹ ਵਿਸ਼ਵ ਕੱਪ ਵਿੱਚ ਬੰਗਲਾਦੇਸ਼ ਖ਼ਿਲਾਫ਼ ਮੈਚ ਵਿੱਚ ਜ਼ਖ਼ਮੀ ਹੋ ਗਿਆ ਸੀ। ਉਸ ਮੈਚ ਵਿੱਚ ਵੀ ਉਹ ਸਿਰਫ਼ ਤਿੰਨ ਗੇਂਦਾਂ ਹੀ ਸੁੱਟ ਸਕਿਆ ਸੀ। ਇਸ ਤੋਂ ਬਾਅਦ ਭਾਰਤੀ ਟੀਮ ਨੇ ਆਖਰੀ ਤਿੰਨ ਮੈਚ ਹਾਰਦਿਕ ਦੇ ਬਿਨਾਂ ਖੇਡੇ ਹਨ । ਹਾਰਦਿਕ ਨੂੰ ਗਿੱਟੇ ਦੀ ਸੱਟ ਲੱਗੀ ਸੀ। ਆਈਸੀਸੀ ਨੇ ਹਾਰਦਿਕ ਦੇ ਵਿਸ਼ਵ ਕੱਪ ਤੋਂ ਬਾਹਰ ਹੋਣ ਦੀ ਪੁਸ਼ਟੀ ਕੀਤੀ ਹੈ। ਭਾਰਤ ਨੂੰ ਫਿਲਹਾਲ ਲੀਗ ਦੌਰ ਵਿੱਚ ਦੋ ਹੋਰ ਮੈਚ ਖੇਡਣੇ ਹਨ। ਭਾਰਤੀ ਟੀਮ ਦਾ ਸਾਹਮਣਾ 5 ਨਵੰਬਰ ਨੂੰ ਦੱਖਣੀ ਅਫਰੀਕਾ ਅਤੇ 12 ਨਵੰਬਰ ਨੂੰ ਨੀਦਰਲੈਂਡ ਨਾਲ ਹੋਵੇਗਾ। ਭਾਰਤੀ ਟੀਮ ਸੈਮੀਫਾਈਨਲ ਲਈ ਵੀ ਕੁਆਲੀਫਾਈ ਕਰ ਚੁੱਕੀ ਹੈ।

Image

ਪਿਛਲੇ ਮਹੀਨੇ ਪੁਣੇ ‘ਚ ਬੰਗਲਾਦੇਸ਼ ਖਿਲਾਫ ਭਾਰਤ ਦੇ ਵਿਸ਼ਵ ਕੱਪ ਮੈਚ ਦੌਰਾਨ ਗੇਂਦਬਾਜ਼ੀ ਕਰਦੇ ਹੋਏ ਹਾਰਦਿਕ (Hardik Pandya) ਨੂੰ ਖੱਬੇ ਗਿੱਟੇ ‘ਤੇ ਸੱਟ ਲੱਗ ਗਈ ਸੀ ਅਤੇ ਹੁਣ ਇਹ ਪੁਸ਼ਟੀ ਹੋ ​​ਗਈ ਹੈ ਕਿ 30 ਸਾਲਾ ਹਾਰਦਿਕ ਸਮੇਂ ‘ਤੇ ਠੀਕ ਹੋਣ ‘ਚ ਸਮਾਂ ਲੱਗ ਰਿਹਾ ਹੈ। ਹਾਰਦਿਕ ਦੀ ਥਾਂ ਪ੍ਰਸਿਧ ਕ੍ਰਿਸ਼ਨਾ ਨੂੰ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ। ਪ੍ਰਸਿਧ ਕੋਲ ਵਿਸ਼ਵ ਕੱਪ ਦਾ ਤਜਰਬਾ ਨਹੀਂ ਹੈ ਅਤੇ ਉਸ ਨੂੰ ਪਹਿਲੀ ਵਾਰ ਵਿਸ਼ਵ ਕੱਪ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ। ਪ੍ਰਸਿਦ ਨੂੰ ਬੈਕਅੱਪ ਦੇ ਤੌਰ ‘ਤੇ ਤਿਆਰ ਰਹਿਣ ਲਈ ਕਿਹਾ ਗਿਆ ਸੀ ਅਤੇ ਉਹ NCA ਬੰਗਲੌਰ ‘ਚ ਸੀ। ਸ਼ਨੀਵਾਰ ਨੂੰ ਟੂਰਨਾਮੈਂਟ ਦੀ ਇਵੈਂਟ ਟੈਕਨੀਕਲ ਕਮੇਟੀ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਉਸ ਨੂੰ ਭਾਰਤੀ ਟੀਮ ‘ਚ ਸ਼ਾਮਲ ਕੀਤਾ ਗਿਆ ਹੈ ।

The post World Cup: ਹਾਰਦਿਕ ਪੰਡਯਾ ਵਿਸ਼ਵ ਕੱਪ ਤੋਂ ਬਾਹਰ, ਇਸ ਤੇਜ਼ ਗੇਂਦਬਾਜ਼ ਨੂੰ ਭਾਰਤੀ ਟੀਮ ‘ਚ ਕੀਤਾ ਸ਼ਾਮਲ appeared first on TheUnmute.com - Punjabi News.

Tags:
  • breaking-news
  • cricket-news
  • hardik-pandya
  • indian-team
  • latest-news
  • news
  • odi-world-cup-2023
  • prasidh-krishna
  • sports-news
  • world-cup

ਦਿੱਲੀ 'ਚ ਹਵਾ ਪ੍ਰਦੂਸ਼ਣ ਬਣ ਰਿਹੈ ਗੰਭੀਰ ਸਮੱਸਿਆ, NGT ਨੇ ਮੁੱਖ ਸਕੱਤਰ ਤੋਂ ਮੰਗਿਆ ਜਵਾਬ

Saturday 04 November 2023 07:34 AM UTC+00 | Tags: aam-aadmi-party air-pollution air-quality air-quality-delhi breaking-news cm-bhagwant-mann delhi delhi-air-pollution delhi-government delhi-ncr delhi-news environment latest-news news ngt the-unmute-breaking-news

ਚੰਡੀਗੜ੍ਹ, 04 ਨਵੰਬਰ 2023: ਇਨ੍ਹੀਂ ਦਿਨੀਂ ਰਾਜਧਾਨੀ ਦਿੱਲੀ (Delhi) -ਐਨਸੀਆਰ ਵਿੱਚ ਹਵਾ ਪ੍ਰਦੂਸ਼ਣ ਦਾ ਪੱਧਰ ਤੇਜ਼ੀ ਨਾਲ ਵੱਧਦਾ ਨਜ਼ਰ ਆ ਰਿਹਾ ਹੈ। ਪਿਛਲੇ ਸੱਤ ਦਿਨਾਂ ਵਿੱਚ ਇੱਥੇ ਹਵਾ ਦੀ ਗੁਣਵੱਤਾ (AQI) ਵਿੱਚ ਤੇਜ਼ੀ ਨਾਲ ਗਿਰਾਵਟ ਆਈ ਹੈ। ਸ਼ਨੀਵਾਰ ਨੂੰ ਦਿੱਲੀ ਦੇ ਜ਼ਿਆਦਾਤਰ ਖੇਤਰਾਂ ਦਾ AQI ‘ਬਹੁਤ ਖਰਾਬ ਸ਼੍ਰੇਣੀ’ ਵਿੱਚ 400 ਤੋਂ ਉੱਪਰ ਦਰਜ ਕੀਤਾ ਗਿਆ ਸੀ। ਇਸ ਤਰ੍ਹਾਂ ਦੀ ਹਵਾ ਦੀ ਗੁਣਵੱਤਾ ਨੂੰ ਕਈ ਤਰੀਕਿਆਂ ਨਾਲ ਸਿਹਤ ਲਈ ਹਾਨੀਕਾਰਕ ਮੰਨਿਆ ਜਾਂਦਾ ਹੈ। ਮਾਹਰਾਂ ਦਾ ਕਹਿਣਾ ਹੈ ਕਿ ਅਗਲੇ 15-20 ਦਿਨਾਂ ਤੱਕ ਇੱਥੇ ਅਜਿਹੀ ਸਥਿਤੀ ਬਣੀ ਰਹਿ ਸਕਦੀ ਹੈ, ਇਸ ਲਈ ਸਾਰੇ ਲੋਕਾਂ ਨੂੰ ਚੌਕਸ ਰਹਿਣ ਅਤੇ ਬਚਾਅ ਦੇ ਉਪਾਅ ਕਰਨ ਦੀ ਲੋੜ ਹੈ।

ਵਧਦੇ ਪ੍ਰਦੂਸ਼ਣ ਅਤੇ ਵਿਗੜ ਰਹੀ ਹਵਾ ਨੂੰ ਲੈ ਕੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ.ਜੀ.ਟੀ.) ਨੇ ਸ਼ੁੱਕਰਵਾਰ ਨੂੰ ਪ੍ਰਭਾਵਿਤ ਸੂਬਿਆਂ ਦੇ ਮੁੱਖ ਸਕੱਤਰਾਂ ਤੋਂ ਜਵਾਬ ਮੰਗਿਆ ਹੈ ਅਤੇ ਉਨ੍ਹਾਂ ਨੂੰ ਤੁਰੰਤ ਕਾਰਵਾਈ ਕਰਨ ਲਈ ਕਿਹਾ ਹੈ। ਇਸਦੇ ਨਾਲ ਹੀ ਹੁਕਮ ਦਿੱਤਾ ਕਿ ਚੁੱਕੇ ਗਏ ਕਦਮਾਂ ਦੀ ਰਿਪੋਰਟ ਐਨਜੀਟੀ ਨੂੰ ਦਿੱਤੀ ਜਾਵੇ। ਪਿਛਲੀ ਦਿਨੀਂ ਦਿੱਲੀ ਹਾਈਕੋਰਟ ਨੇ ਦਿੱਲੀ ਦੀ ਮੌਜੂਦਾ ਹਾਲਤ ਲਈ ਜੰਗਲਾਤ ਵਿਭਾਗ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਹਾਲਾਂਕਿ ਇਹ ਮਾਮਲਾ ਦਰੱਖਤਾਂ ਦੀ ਕਟਾਈ ਨਾਲ ਜੁੜਿਆ ਹੋਇਆ ਹੈ।

ਇਸ ਦੌਰਾਨ ਵਿਗਿਆਨੀਆਂ ਨੇ ਇਕ ਰਿਪੋਰਟ ‘ਚ ਦਿੱਲੀ ‘ਚ ਸਾਲ ਦਰ ਸਾਲ ਵਧਦੇ ਪ੍ਰਦੂਸ਼ਣ ‘ਤੇ ਚਿੰਤਾ ਪ੍ਰਗਟਾਈ ਹੈ। ਵਿਗਿਆਨੀਆਂ ਦਾ ਕਹਿਣਾ ਹੈ ਕਿ ਦਿੱਲੀ (Delhi) ਦੇ ਕਈ ਹਿੱਸਿਆਂ ਵਿੱਚ, AQI 500 ਦੇ ਅੰਕੜੇ ਨੂੰ ਛੂਹ ਰਿਹਾ ਹੈ, ਜੋ ਵਿਸ਼ਵ ਸਿਹਤ ਸੰਗਠਨ ਦੁਆਰਾ ਨਿਰਧਾਰਤ ਸੀਮਾ ਤੋਂ ਲਗਭਗ 100 ਗੁਣਾ ਵੱਧ ਹੈ। ਦਿੱਲੀ ਦੇ ਨਾਲ-ਨਾਲ ਦੇਸ਼ ਦੇ ਕਈ ਹੋਰ ਸੂਬਿਆਂ ਵਿੱਚ ਵੀ ਪ੍ਰਦੂਸ਼ਣ ਦਾ ਪੱਧਰ ਪਿਛਲੇ ਕੁਝ ਸਾਲਾਂ ਵਿੱਚ ਤੇਜ਼ੀ ਨਾਲ ਵਧਿਆ ਹੈ, ਜਿਸ ਕਾਰਨ ਸਿਹਤ ‘ਤੇ ਗੰਭੀਰ ਮਾੜੇ ਪ੍ਰਭਾਵਾਂ ਦਾ ਖਦਸ਼ਾ ਪੈਦਾ ਹੋ ਗਿਆ ਹੈ।

ਪ੍ਰਦੂਸ਼ਣ ਦਾ ਮਾੜਾ ਪ੍ਰਭਾਵ: –

ਸਿਹਤ ਮਾਹਰਾਂ ਦਾ ਕਹਿਣਾ ਹੈ ਕਿ ਦਿੱਲੀ ਕਈ ਸਾਲਾਂ ਤੋਂ ਦੁਨੀਆ ਦੇ ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ ਵਿੱਚੋਂ ਇੱਕ ਬਣਿਆ ਹੋਇਆ ਹੈ, ਜਿਸਦਾ ਮਤਲਬ ਹੈ ਕਿ ਲਗਭਗ 33 ਮਿਲੀਅਨ (3.3 ਕਰੋੜ) ਹਵਾ ਪ੍ਰਦੂਸ਼ਣ ਕਾਰਨ ਹੋਣ ਵਾਲੀਆਂ ਸਿਹਤ ਸਮੱਸਿਆਵਾਂ ਦੇ ਗੰਭੀਰ ਖਤਰੇ ਵਿੱਚ ਰਹਿੰਦੇ ਹਨ। ਸ਼ਿਕਾਗੋ ਯੂਨੀਵਰਸਿਟੀ ਦੇ ਐਨਰਜੀ ਪਾਲਿਸੀ ਇੰਸਟੀਚਿਊਟ ਦੁਆਰਾ ਸੰਕਲਿਤ ਇਸ ਸਾਲ ਦੇ ਏਅਰ ਕੁਆਲਿਟੀ ਲਾਈਫ ਇੰਡੈਕਸ ਦੇ ਅਨੁਸਾਰ, ਦਿੱਲੀ ਦੇ ਲੋਕ ਜਿਸ ਘਟੀਆ ਗੁਣਵੱਤਾ ਵਾਲੀ ਹਵਾ ਵਿੱਚ ਸਾਹ ਲੈਂਦੇ ਹਨ, ਉਨ੍ਹਾਂ ਦੀ ਉਮਰ ਲਗਭਗ 11.9 ਸਾਲ ਤੱਕ ਘੱਟ ਸਕਦੀ ਹੈ। ਇਹ ਖ਼ਤਰਾ ਸਾਲ ਦਰ ਸਾਲ ਵਧਦਾ ਜਾ ਰਿਹਾ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਮੁਤਾਬਕ ਇਸ ਸਾਲ ਅਕਤੂਬਰ ਵਿੱਚ ਦਿੱਲੀ ਵਿੱਚ ਪ੍ਰਦੂਸ਼ਣ ਦਾ ਪੱਧਰ 2020 ਤੋਂ ਬਾਅਦ ਸਭ ਤੋਂ ਖ਼ਰਾਬ ਸੀ

The post ਦਿੱਲੀ ‘ਚ ਹਵਾ ਪ੍ਰਦੂਸ਼ਣ ਬਣ ਰਿਹੈ ਗੰਭੀਰ ਸਮੱਸਿਆ, NGT ਨੇ ਮੁੱਖ ਸਕੱਤਰ ਤੋਂ ਮੰਗਿਆ ਜਵਾਬ appeared first on TheUnmute.com - Punjabi News.

Tags:
  • aam-aadmi-party
  • air-pollution
  • air-quality
  • air-quality-delhi
  • breaking-news
  • cm-bhagwant-mann
  • delhi
  • delhi-air-pollution
  • delhi-government
  • delhi-ncr
  • delhi-news
  • environment
  • latest-news
  • news
  • ngt
  • the-unmute-breaking-news

ਲੁਧਿਆਣਾ 'ਚ ਬਦਮਾਸ਼ਾਂ ਨੇ ਸਾਬਕਾ ਕਾਂਗਰਸੀ ਕੌਂਸਲਰ ਦੀ ਕੀਤੀ ਕੁੱਟਮਾਰ, ਸਿਰ 'ਤੇ ਲੱਗੀਆਂ ਸੱਟਾਂ

Saturday 04 November 2023 08:00 AM UTC+00 | Tags: aam-aadmi-party breaking-news cm-bhagwant-mann crime kakowal-road latest-news ludhiana news punjabi-news punjab-news shiromani-akali-dal the-unmute-breaking-news the-unmute-latest-news the-unmute-punjab the-unmute-punjabi-news

ਚੰਡੀਗੜ੍ਹ, 04 ਨਵੰਬਰ 2023: ਪੰਜਾਬ ਦੇ ਲੁਧਿਆਣਾ (Ludhiana) ‘ਚ ਦੇਰ ਰਾਤ ਕਾਕੋਵਾਲ ਰੋਡ ਵਾਰਡ ਨੰਬਰ 4 ਦੇ ਸਾਬਕਾ ਕਾਂਗਰਸੀ ਕੌਂਸਲਰ ਸੁਖਦੇਵ ਬਾਵਾ ‘ਤੇ ਬਾਈਕ ਸਵਾਰ ਅਣਪਛਾਤੇ ਵਿਕਅਤੀਆਂ ਨੇ ਹਮਲਾ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਸੁਖਦੇਵ ਬਾਵਾ ਦੇ ਸਿਰ ‘ਤੇ ਕੱਚ ਦੀਆਂ ਬੋਤਲਾਂ ਮਾਰੀਆਂ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਸਾਰੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਫਰਾਰ ਹੋ ਗਏ। ਘਟਨਾ ਦਾ ਸੀਸੀਟੀਵੀ ਵੀ ਸਾਹਮਣੇ ਆਇਆ ਹੈ, ਜਿਸ ‘ਚ ਕੁਝ ਵਿਅਕਤੀ ਬਾਈਕ ‘ਤੇ ਆਉਂਦੇ ਅਤੇ ਫਿਰ ਸਾਬਕਾ ਕੌਂਸਲਰ ਦੇ ਸਿਰ ‘ਤੇ ਵਾਰ ਕਰਦੇ ਨਜ਼ਰ ਆ ਰਹੇ ਹਨ।

ਪੀੜਤ ਸੁਖਦੇਵ ਬਾਵਾ ਨੇ ਦੱਸਿਆ ਕਿ ਉਨ੍ਹਾਂ ਦੇ ਇਲਾਕੇ ਵਿੱਚ ਜਾਗਰਣ ਹੈ। ਉਹ ਬੀਤੀ ਰਾਤ ਮਾਤਾ ਜਵਾਲਾ ਜੀ ਤੋਂ ਜੋਤ ਲੈ ਕੇ ਆਏ ਸਨ | ਦਫਤਰ ਦੇ ਬਾਹਰ ਆਪਣੇ ਸਾਥੀਆਂ ਨਾਲ ਖੜ੍ਹਾ ਸੀ। ਇਸੇ ਦੌਰਾਨ ਅਚਾਨਕ ਕੁਝ ਬਾਈਕ ਸਵਾਰ ਬਦਮਾਸ਼ ਆਏ ਅਤੇ ਉਨ੍ਹਾਂ ਨਾਲ ਕੁੱਟਮਾਰ ਕੀਤੀ | ਦੱਸਿਆ ਜਾ ਰਿਹਾ ਹੈ ਕਿ ਪਰਿਵਾਰਕ ਮੈਂਬਰ ਉਸ ਨੂੰ ਬਚਾਉਣ ਲਈ ਆਏ ਪਰ ਬਦਮਾਸ਼ਾਂ ਨੇ ਉਨ੍ਹਾਂ ਦੀ ਵੀ ਕੁੱਟਮਾਰ ਕੀਤੀ। ਹਮਲਾ ਕਰਨ ਤੋਂ ਬਾਅਦ ਬਦਮਾਸ਼ ਫਰਾਰ ਹੋ ਗਏ।

ਇਹ ਘਟਨਾ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ। ਲੋਕਾਂ ਨੇ ਤੁਰੰਤ ਥਾਣਾ ਬਸਤੀ ਜੋਧੇਵਾਲ ਦੀ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਬਾਵਾ ਅਨੁਸਾਰ ਜੇਕਰ ਦੋਸ਼ੀ ਨਾ ਫੜੇ ਗਏ ਤਾਂ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

The post ਲੁਧਿਆਣਾ ‘ਚ ਬਦਮਾਸ਼ਾਂ ਨੇ ਸਾਬਕਾ ਕਾਂਗਰਸੀ ਕੌਂਸਲਰ ਦੀ ਕੀਤੀ ਕੁੱਟਮਾਰ, ਸਿਰ ‘ਤੇ ਲੱਗੀਆਂ ਸੱਟਾਂ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • crime
  • kakowal-road
  • latest-news
  • ludhiana
  • news
  • punjabi-news
  • punjab-news
  • shiromani-akali-dal
  • the-unmute-breaking-news
  • the-unmute-latest-news
  • the-unmute-punjab
  • the-unmute-punjabi-news

ਰਿਲਾਇੰਸ ਗਰੁੱਪ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੂੰ ਫਿਰ ਮਿਲੀ ਜਾਨੋਂ ਮਾਰਨ ਦੀ ਧਮਕੀ

Saturday 04 November 2023 08:08 AM UTC+00 | Tags: breaking-news crime cyber-crime death-threats mukesh-ambani mumbai-news news reliance-group

ਚੰਡੀਗੜ੍ਹ, 04 ਨਵੰਬਰ 2023: ਰਿਲਾਇੰਸ ਗਰੁੱਪ ਦੇ ਚੇਅਰਮੈਨ ਮੁਕੇਸ਼ ਅੰਬਾਨੀ (Mukesh Ambani) ਨੂੰ ਇੱਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਹੁਣ 400 ਕਰੋੜ ਰੁਪਏ ਦੀ ਮੰਗ ਕੀਤੀ ਹੈ। ਪੁਲਿਸ ਨੇ ਕਿਹਾ ਕਿ ਫਿਰੌਤੀ ਮੰਗਣ ਵਾਲੇ ਨੇ 31 ਅਕਤੂਬਰ ਤੋਂ 1 ਨਵੰਬਰ ਦੇ ਵਿਚਕਾਰ ਦੋ ਧਮਕੀ ਭਰੇ ਈਮੇਲ ਭੇਜੇ, ਜਿਕਰਯੋਗ ਹੈ ਕਿ ਇਸਤੋਂ ਪਹਿਲਾਂ ਵੀ ਮੁਕੇਸ਼ ਅੰਬਾਨੀ ਨੂੰ ਧਮਕੀ ਦਿੱਤੀ ਗਈ ਸੀ |

ਈਮੇਲ ਮਿਲਣ ਤੋਂ ਬਾਅਦ ਮੁਕੇਸ਼ ਅੰਬਾਨੀ ਦੇ ਸੁਰੱਖਿਆ ਇੰਚਾਰਜ ਦੀ ਸ਼ਿਕਾਇਤ ਦੇ ਆਧਾਰ ‘ਤੇ, ਮੁੰਬਈ ਦੀ ਗਾਮਦੇਵੀ ਪੁਲਿਸ ਨੇ ਇੱਕ ਅਣਪਛਾਤੇ ਵਿਅਕਤੀ ਦੇ ਖਿਲਾਫ ਧਾਰਾ 387 (ਪੈਸੇ ਦੀ ਵਸੂਲੀ ਲਈ ਜਾਨੋਂ ਮਾਰਨ ਦੀ ਧਮਕੀ) ਦੇ ਤਹਿਤ ਮਾਮਲਾ ਦਰਜ ਕੀਤਾ ਹੈ।

The post ਰਿਲਾਇੰਸ ਗਰੁੱਪ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੂੰ ਫਿਰ ਮਿਲੀ ਜਾਨੋਂ ਮਾਰਨ ਦੀ ਧਮਕੀ appeared first on TheUnmute.com - Punjabi News.

Tags:
  • breaking-news
  • crime
  • cyber-crime
  • death-threats
  • mukesh-ambani
  • mumbai-news
  • news
  • reliance-group

AUS vs ENG: ਇੰਗਲੈਂਡ ਨੇ ਆਸਟ੍ਰੇਲੀਆ ਖ਼ਿਲਾਫ਼ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਚੁਣੀ

Saturday 04 November 2023 08:14 AM UTC+00 | Tags: aus-vs-eng breaking-news england news odi-world-cup punjab-news

ਚੰਡੀਗੜ੍ਹ, 04 ਨਵੰਬਰ 2023: (AUS vs ENG) ਵਨਡੇ ਵਿਸ਼ਵ ਕੱਪ ਦੇ 36ਵੇਂ ਮੈਚ ‘ਚ ਆਸਟ੍ਰੇਲੀਆ ਸਾਹਮਣੇ ਇੰਗਲੈਂਡ ਦੀ ਚੁਣੌਤੀ ਹੈ। ਦੋਵਾਂ ਟੀਮਾਂ ਵਿਚਾਲੇ ਇਹ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਇੰਗਲੈਂਡ ਦੇ ਕਪਤਾਨ ਜੋਸ ਬਟਲਰ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।

ਆਸਟਰੇਲੀਆ ਨੇ ਛੇ ਵਿੱਚੋਂ ਚਾਰ ਮੈਚ ਜਿੱਤੇ ਹਨ ਅਤੇ ਉਸ ਦੇ ਅੱਠ ਅੰਕ ਹਨ। ਦੂਜੇ ਪਾਸੇ ਇੰਗਲੈਂਡ ਨੇ ਛੇ ਵਿੱਚੋਂ ਪੰਜ ਮੈਚ ਹਾਰੇ ਹਨ। ਇੰਗਲੈਂਡ ਕੋਲ ਸਿਰਫ਼ ਦੋ ਅੰਕ ਹਨ। ਇਸ ਦੇ ਨਾਲ ਹੀ ਜੇਕਰ ਅੱਜ ਇੰਗਲੈਂਡ ਦੀ ਟੀਮ ਹਾਰ ਜਾਂਦੀ ਹੈ ਤਾਂ ਉਹ ਅਧਿਕਾਰਤ ਤੌਰ ‘ਤੇ ਟੂਰਨਾਮੈਂਟ ਤੋਂ ਬਾਹਰ ਹੋ ਜਾਵੇਗੀ।

The post AUS vs ENG: ਇੰਗਲੈਂਡ ਨੇ ਆਸਟ੍ਰੇਲੀਆ ਖ਼ਿਲਾਫ਼ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਚੁਣੀ appeared first on TheUnmute.com - Punjabi News.

Tags:
  • aus-vs-eng
  • breaking-news
  • england
  • news
  • odi-world-cup
  • punjab-news

ਬਿਨਾਂ ਪਰਮਿਟਾ ਤੋਂ ਚੱਲ ਰਹੀਆਂ ਬੱਸਾਂ ਨੂੰ ਲਗਾਵਾਗੇਂ ਖੂੰਜੇ: ਰਣਜੋਧ ਸਿੰਘ ਹਡਾਣਾ

Saturday 04 November 2023 08:22 AM UTC+00 | Tags: breaking-news bus-permit latest-news news prtc-chairman punjab-transport-department ranjodh-singh-hadana the-unmute-breaking-news the-unmute-latest-news

ਪਟਿਆਲਾ, 04 ਨਵੰਬਰ 2023: ਪੀ.ਆਰ.ਟੀ.ਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ (Ranjodh Singh Hadana) ਅੱਜ ਕੱਲ ਹਾਈ ਅਲੱਰਟ ਤੇ ਹਨ। ਪਿਛਲੇ 20 ਦਿਨਾਂ ਦੇ ਵਿੱਚ ਚੇਅਰਮੈਨ ਹਡਾਣਾ ਵੱਲੋਂ ਪੰਜਾਬ ਦੇ ਵੱਖ ਵੱਖ ਹਿੱਸਿਆਂ ਵਿੱਚ ਚੱਲ ਰਹੀਆਂ 20 ਦੇ ਕਰੀਬ ਨਜਾਇਜ ਬੱਸਾਂ ਨੂੰ ਸਟੇਟ ਟਰਾਂਸਪੋਰਟ ਦੇ ਬਣਦੇ ਨਿਯਮ ਅਨੁਸਾਰ ਮੋਟਾ ਜ਼ੁਰਮਾਨਾ ਜਾਂ ਬੰਦ ਕਰਵਾ ਦਿੱਤਾ ਗਿਆ। ਦਿਨ-ਬ-ਦਿਨ ਨਜਾਇਜ਼ ਚੱਲ ਰਹੀਆਂ ਪ੍ਰ੍ਰਾਈਵੇਟ ਬੱਸਾਂ ਨੂੰ ਨਕੇਲ ਪਾਉਣ ਲਈ ਪੀਆਰਟੀਸੀ ਵੱਲੋਂ ਸਖਤ ਕਾਰਵਾਈ ਤੇਜ਼ ਕਰ ਦਿੱਤੀ ਗਈ ਹੈ।

ਬੀਤੀ ਰਾਤ ਕਰੀਬ 11 ਵਜੇ ਵੀ ਪੀਆਰਟੀਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਅਤੇ ਪਟਿਆਲਾ ਦੇ ਜੀ ਐਮ ਅਮਨਵੀਰ ਸਿੰਘ ਟਿਵਾਨਾ ਦੀ ਅਗਵਾਈ ਵਿੱਚ ਮਹਿਕਮੇ ਦੀ ਟੀਮ ਚੀਫ ਇੰਸਪੈਕਟਰ ਕਰਮਚੰਦ, ਚੀਫ ਇੰਸਪੈਕਟਰ ਮਨੋਜ ਕੁਮਾਰ, ਇੰਸਪੈਕਟਰ ਅਮਨਦੀਪ ਸਿੰਘ, ਸਬ-ਇੰਸਪੈਕਟਰ ਗੁਰਪ੍ਰੀਤ ਸਿੰਘ, ਗੁਰਜੀਤ ਸਿੰਘ ਸਬ ਇੰਸਪੈਕਟਰ, ਅਮਰਦੀਪ ਸਿੰਘ ਸਬ-ਇੰਸਪੈਕਟਰ ਨੇ ਦੋ ਵੱਖ ਵੱਖ ਕੰਪਨੀਆਂ ਦੀਆਂ ਬੱਸਾਂ ਜਿੰਨਾਂ ਵਿੱਚੋਂ ਇੱਕ ਚੰਡੀਗੜ ਤੋਂ ਬੀਕਾਨੇਰ ਅਤੇ ਇੱਕ ਚੰਡੀਗੜ ਤੋਂ ਜੈਪੁਰ ਨੂੰ ਜਾ ਰਹੀ ਸੀ, ਨੂੰ ਪਟਿਆਲਾ ਦੀ ਸਮਾਣਾ ਚੁੰਗੀ ਵਿਖੇ ਟ੍ਰੈਪ ਲਗਾ ਕੇ ਕਾਬੂ ਕੀਤਾ। ਜਿਸ ਮਗਰੋਂ ਇਨਾਂ ਬੱਸਾਂ ਕੋਲ ਪੂਰੇ ਕਾਗਜਾਤ ਅਤੇ ਪਰਮਿਟ ਨਾ ਹੋਣ ਤੇ ਮੋਟਾ ਜ਼ੁਰਮਾਨਾ ਕੀਤਾ ਗਿਆ।

ਚੇਅਰਮੈਨ ਹਡਾਣਾ  (Ranjodh Singh Hadana) ਨੇ ਕਿਹਾ ਕਿ ਹੁਣ ਮਹਿਕਮੇ ਵੱਲੋਂ ਕੁਝ ਖਾਸ ਟੀਮਾਂ ਗਠਨ ਕੀਤਾ ਗਿਆ ਹੈ। ਜਿਸ ਵਿੱਚ ਪੰਜਾਬ ਦੇ ਵੱਖ ਵੱਖ ਹਿੱਸਿਆ ਵਿੱਚ ਇਹ ਟੀਮਾਂ ਪੰਜਾਬ ਸਰਕਾਰ ਨੂੰ ਚੂਨਾ ਲਗਾ ਕੇ ਧਨਾਢ ਬਣ ਚੁੱਕੇ ਪ੍ਰਾਈਵੇਟ ਟਰਾਂਸਪੋਟਰਾਂ ਦੀ ਧੱਕੇਸ਼ਾਹੀ ਤੇ ਨੱਥ ਪਾਉਣਗੇ। ਉਨਾਂ ਕਿਹਾ ਕਿ ਨਜਾਇਜ਼ ਚੱਲਣ ਵਾਲੀਆਂ ਬੱਸਾਂ ਮਹਿਕਮੇ ਦਾ ਸਿਰ ਦਰਦ ਬਣ ਰਹੀਆਂ ਸਨ।

ਉਨਾਂ ਕਿਹਾ ਕਿ ਅਕਸਰ ਫੜੀਆਂ ਜਾ ਰਹੀਆਂ ਬੱਸਾਂ ਕੋਲ ਟੂਰਿਸਟ ਪਰਮਿਟ ਹੁੰਦਾ ਹੈ ਪਰ ਇਹ ਬੱਸਾਂ ਆਨਲਾਈਨ ਬੁਕਿੰਗ ਕਰ ਕੇ ਪੰਜਾਬ ਦੇ ਵੱਖ ਵੱਖ ਹਿੱਸਿਆ ਵਿੱਚੋਂ ਸਵਾਰੀਆਂ ਨੂੰ ਅੱਲਗ ਅੱਲਗ ਥਾਂਵਾਂ ਤੇ ਪਹੁੰਚਾਉਂਦੇ ਹਨ। ਇਸ ਤੋਂ ਇਲਾਵਾ ਇਹ ਬੱਸਾਂ ਕਾਫੀ ਵੱਡੀ ਤਾਦਾਦ ਵਿੱਚ ਸਾਮਾਨ ਦੀ ਢੋਆਂ ਢੋਆਈ ਵੀ ਕਰਦੀਆਂ ਹਨ। ਜਿਸ ਕਾਰਨ ਸਰਕਾਰੀ ਟਰਾਂਸਪੋਰਟ ਨੂੰ ਵੱਡਾ ਆਰਥਿਕ ਨੁਕਸਾਨ ਹੋ ਰਿਹਾ ਹੈ।

ਗੌਰਤਲਬ ਹੈ ਕਿ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਪਿਛਲੇ 6 ਤੋਂ 7 ਮਹੀਨਿਆਂ ਦੌਰਾਨ ਪ੍ਰਾਈਵੇਟ ਟਰਾਂਸਪੋਰਟਰਾਂ ਦੀ ਚੱਲ ਰਹੀ ਧੱਕੇਸ਼ਾਹੀ ਨੂੰ ਨੱਥ ਪਾਈ ਹੈ। ਚੇਅਰਮੈਨ ਨੇ ਕਿਹਾ ਕਿ ਹੁਣ ਗੈਰ ਕਾਨੂੰਨੀ ਬੱਸਾਂ ਚਲਾਉਣ ਵਾਲੇ ਅਤੇ ਸਰਕਾਰ ਨੂੰ ਮੋਟਾ ਚੂਨਾ ਵਾਲੇ ਟਰਾਂਸਪੋਰਟਰਾਂ ਨੂੰ ਕਿਸੇ ਵੀ ਹੀਲੇ ਬਖਸ਼ਿਆ ਨਹੀ ਜਾਵੇਗਾ।

The post ਬਿਨਾਂ ਪਰਮਿਟਾ ਤੋਂ ਚੱਲ ਰਹੀਆਂ ਬੱਸਾਂ ਨੂੰ ਲਗਾਵਾਗੇਂ ਖੂੰਜੇ: ਰਣਜੋਧ ਸਿੰਘ ਹਡਾਣਾ appeared first on TheUnmute.com - Punjabi News.

Tags:
  • breaking-news
  • bus-permit
  • latest-news
  • news
  • prtc-chairman
  • punjab-transport-department
  • ranjodh-singh-hadana
  • the-unmute-breaking-news
  • the-unmute-latest-news

ਚੰਡੀਗੜ੍ਹ, 04 ਨਵੰਬਰ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਖ਼ਿਲਾਫ਼ ਪਰਚਾ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਲਿਖਿਆ ਕਿ, ਪਿਆਰੇ ਪੰਜਾਬੀਓ ਆਹ ਕਿਹੜੇ ਰਾਹਾਂ ‘ਤੇ ਤੁਰ ਪਏ ?? .. ਸਰਕਾਰੀ ਕਰਮਚਾਰੀ ਪਰਾਲ਼ੀ ਨਾ ਸਾੜਨ ਦਾ ਸੰਦੇਸ਼ ਲੈ ਕੇ ਗਿਆ ਪਰ ਓਸੇ ਤੋਂ ਅੱਗ ਲਗਵਾਈ..ਹਵਾ ਨੂੰ ਗੁਰੂ ਸਾਹਿਬ ਜੀ ਨੇ ਗੁਰੂ ਦਾ ਦਰਜਾ ਦਿੱਤਾ .. ਅਸੀਂ ਇਸ ਦਰਜੇ ਨੂੰ ਬਰਬਾਦ ਕਰਨ ਲਈ ਆਪਣੇ ਹੱਥਾਂ ‘ਚ ਤੀਲੀਆਂ ਲੈ ਕੇ ਅਪਣੇ ਬੱਚਿਆਂ ਦੇ ਹਿੱਸੇ ਦੀ ਆਕਸੀਜਨ ਨੂੰ ਖਤਮ ਕਰਨ ਲੱਗੇ ਹਾਂ…ਪਰਚਾ ਦਰਜ ਹੋਣ ਲੱਗਾ ਹੈ।

ਜਿਕਰਯੋਗ ਹੈ ਕਿ ਬਠਿੰਡਾ ਵਿੱਚ ਪਰਾਲੀ ਨਾ ਸਾੜਨ ਦਾ ਸੰਦੇਸ਼ ਲੈ ਕੇ ਸਰਕਾਰੀ ਅਧਿਕਾਰੀ ਨੂੰ ਤੋਂ ਪਰਾਲੀ ਨੂੰ ਅੱਗ ਲਗਵਾਈ ਗਈ । ਇਸਦੀ ਸਾਰੀ ਘਟਨਾ ਦੀ ਵੀਡੀਓ ਵਾਇਰਲ ਹੋ ਗਈ | ਪੰਜਾਬ ਭਰ ਵਿੱਚ ਪਿਛਲੇ ਕੁਝ ਦਿਨਾਂ ਤੋਂ ਪਰਾਲੀ ਸਾੜਨ ਦੇ ਵੱਧ ਰਹੇ ਮਾਮਲਿਆਂ ਨੂੰ ਰੋਕਣ ਲਈ ਜ਼ਿਲ੍ਹਾ ਪੱਧਰੀ ਮੁਹਿੰਮ ਚਲਾਈ ਗਈ ਹੈ। ਇਸ ਤਹਿਤ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਡੀਸੀ ਦਫ਼ਤਰ ਦੀ ਟੀਮ ਪਿੰਡ ਪਿੰਡ ਬੁਰਜ ਮਹਿਮਾ ਪਹੁੰਚੀ ਸੀ ।

The post CM ਭਗਵੰਤ ਮਾਨ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਪਰਚਾ ਦਰਜ ਕਰਨ ਦੇ ਦਿੱਤੇ ਹੁਕਮ appeared first on TheUnmute.com - Punjabi News.

Tags:
  • breaking-news
  • burn-stubble
  • cm-bhagwant-mann
  • farmers
  • fir
  • news

PAK vs NZ: ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ ਦਿੱਤਾ 402 ਦੌੜਾਂ ਦਾ ਟੀਚਾ, ਨਿਊਜ਼ੀਲੈਂਡ ਦਾ ਵਿਸ਼ਵ ਕੱਪ 'ਚ ਸਭ ਤੋਂ ਵੱਡਾ ਸਕੋਰ

Saturday 04 November 2023 09:49 AM UTC+00 | Tags: aam-aadmi-party babar-azam breaking-news cricket kane-williamson news new-zealand punjab-news rachin-ravindra sports the-unmute-breaking-news the-unmute-latest-update the-unmute-punjab

ਚੰਡੀਗੜ੍ਹ, 04 ਨਵੰਬਰ 2023: ਵਨਡੇ ਵਿਸ਼ਵ ਕੱਪ ਦੇ 35ਵੇਂ ਮੈਚ ‘ਚ ਨਿਊਜ਼ੀਲੈਂਡ (New Zealand) ਨੇ ਪਾਕਿਸਤਾਨ ਨੂੰ ਜਿੱਤ ਲਈ 402 ਦੌੜਾਂ ਦਾ ਟੀਚਾ ਦਿੱਤਾ ਹੈ। ਬੈਂਗਲੁਰੂ ‘ਚ ਟੀਮ ਨੇ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 50 ਓਵਰਾਂ ‘ਚ 6 ਵਿਕਟਾਂ ‘ਤੇ 401 ਦੌੜਾਂ ਬਣਾਈਆਂ। ਵਿਸ਼ਵ ਕੱਪ ‘ਚ ਨਿਊਜ਼ੀਲੈਂਡ ਦਾ ਇਹ ਸਭ ਤੋਂ ਵੱਡਾ ਸਕੋਰ ਹੈ। ਇਸ ਟੂਰਨਾਮੈਂਟ ਦੇ ਮੌਜੂਦਾ ਸੀਜ਼ਨ ਵਿੱਚ ਦੂਜੀ ਵਾਰ 400+ ਦਾ ਸਕੋਰ ਬਣਾਇਆ ਗਿਆ ਹੈ। ਦੱਖਣੀ ਅਫਰੀਕਾ ਨੇ ਪਹਿਲੀ ਵਾਰ ਸ਼੍ਰੀਲੰਕਾ ਖਿਲਾਫ 428 ਦੌੜਾਂ ਬਣਾਈਆਂ ਸਨ।

ਨਿਊਜ਼ੀਲੈਂਡ (New Zealand) ਲਈ ਰਚਿਨ ਰਵਿੰਦਰਾ ਨੇ ਐਮ ਚਿੰਨਾਸਵਾਮੀ ਸਟੇਡੀਅਮ ‘ਚ 108 ਦੌੜਾਂ ਦੀ ਸੈਂਕੜਾ ਪਾਰੀ ਖੇਡੀ। ਸੱਟ ਤੋਂ ਵਾਪਸੀ ਕਰ ਰਹੇ ਕਪਤਾਨ ਕੇਨ ਵਿਲੀਅਮਸਨ 95 ਦੌੜਾਂ ਬਣਾ ਕੇ ਆਊਟ ਹੋ ਗਏ। ਪਾਕਿਸਤਾਨ ਲਈ ਮੁਹੰਮਦ ਵਸੀਮ ਜੂਨੀਅਰ ਨੇ 3 ਵਿਕਟਾਂ ਲਈਆਂ।

ਰਚਿਨ ਰਵਿੰਦਰਾ ਨੇ 94 ਗੇਂਦਾਂ ‘ਤੇ 108 ਦੌੜਾਂ ਦੀ ਪਾਰੀ ਖੇਡੀ। ਉਸ ਨੂੰ ਮੁਹੰਮਦ ਵਸੀਮ ਨੇ ਆਊਟ ਕੀਤਾ। ਰਚਿਨ ਦਾ ਵਿਸ਼ਵ ਕੱਪ ਅਤੇ ਵਨਡੇ ਕਰੀਅਰ ਦੋਵਾਂ ਵਿੱਚ ਇਹ ਤੀਜਾ ਸੈਂਕੜਾ ਹੈ। ਕੇਨ ਵਿਲੀਅਮਸਨ ਨੇ 79 ਗੇਂਦਾਂ ‘ਤੇ 95 ਦੌੜਾਂ ਬਣਾਈਆਂ। ਵਿਲੀਅਮਸਨ ਦਾ ਇਸ ਵਿਸ਼ਵ ਕੱਪ ਵਿੱਚ ਇਹ ਦੂਜਾ ਅਰਧ ਸੈਂਕੜਾ ਹੈ। ਇਹ ਉਸ ਦੇ ਵਨਡੇ ਕਰੀਅਰ ਦਾ 44ਵਾਂ ਅਰਧ ਸੈਂਕੜਾ ਹੈ। ਉਸ ਨੂੰ ਇਫ਼ਤਿਖਾਰ ਅਹਿਮਦ ਨੇ ਆਊਟ ਕੀਤਾ।

The post PAK vs NZ: ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ ਦਿੱਤਾ 402 ਦੌੜਾਂ ਦਾ ਟੀਚਾ, ਨਿਊਜ਼ੀਲੈਂਡ ਦਾ ਵਿਸ਼ਵ ਕੱਪ ‘ਚ ਸਭ ਤੋਂ ਵੱਡਾ ਸਕੋਰ appeared first on TheUnmute.com - Punjabi News.

Tags:
  • aam-aadmi-party
  • babar-azam
  • breaking-news
  • cricket
  • kane-williamson
  • news
  • new-zealand
  • punjab-news
  • rachin-ravindra
  • sports
  • the-unmute-breaking-news
  • the-unmute-latest-update
  • the-unmute-punjab

ਪਾਕਿਸਤਾਨੀ ਫੌਜ ਨੇ ਮਾਰੇ 9 ਅੱਤਵਾਦੀ, ਏਅਰਬੇਸ 'ਚ ਕੁਝ ਜਹਾਜ਼ ਅਤੇ ਬਾਲਣ ਵਾਲੇ ਟੈਂਕ ਨਸ਼ਟ

Saturday 04 November 2023 10:00 AM UTC+00 | Tags: an-attack breaking-news latest-news mianwali mianwali-airbase news pakistan pakistan-army pakistan-attack

ਚੰਡੀਗੜ੍ਹ, 04 ਨਵੰਬਰ 2023: ਪਾਕਿਸਤਾਨ (Pakistan) ਦੇ ਪੰਜਾਬ ਸੂਬੇ ‘ਚ ਸਥਿਤ ਮੀਆਂਵਾਲੀ ‘ਚ ਫੌਜ ਦੇ ਏਅਰਬੇਸ ‘ਤੇ ਸ਼ਨੀਵਾਰ ਸਵੇਰੇ ਹਮਲਾ ਕੀਤਾ ਗਿਆ। ਰਿਪੋਰਟਾਂ ਮੁਤਾਬਕ ਕੁਝ ਅੱਤਵਾਦੀ ਪੌੜੀਆਂ ਅਤੇ ਤਾਰਾਂ ਕੱਟ ਕੇ ਸਵੇਰੇ ਏਅਰਬੇਸ ਦੀ ਕੰਧ ‘ਤੇ ਚੜ੍ਹ ਕੇ ਅੰਦਰ ਦਾਖ਼ਲ ਹੋਏ । ਇਸ ਘਟਨਾ ਨਾਲ ਜੁੜੀਆਂ ਜੋ ਤਸਵੀਰਾਂ ਸਾਹਮਣੇ ਆਈਆਂ ਹਨ, ਉਨ੍ਹਾਂ ‘ਚ ਏਅਰਬੇਸ ‘ਚ ਭਿਆਨਕ ਗੋਲੀਬਾਰੀ ਅਤੇ ਗੋਲਾਬਾਰੀ ਤੋਂ ਬਾਅਦ ਅੱਗ ਲੱਗੀ ਦੇਖੀ ਜਾ ਸਕਦੀ ਹੈ।

ਪਾਕਿਸਤਾਨੀ ਫੌਜ ਵੱਲੋਂ ਜਾਰੀ ਬਿਆਨ ਮੁਤਾਬਕ ਏਅਰਬੇਸ ‘ਤੇ ਅੱਤਵਾਦੀਆਂ ਨੇ ਹਮਲਾ ਕੀਤਾ ਸੀ। ਇਹ ਸਾਰੇ ਨੌਂ ਅੱਤਵਾਦੀ ਪਾਕਿਸਤਾਨੀ ਫੌਜ ਨੇ ਮਾਰੇ ਸਨ। ਫੌਜ ਨੇ ਕਿਹਾ ਕਿ ਇਸ ਹਮਲੇ ‘ਚ ਕੁਝ ਜਹਾਜ਼ਾਂ ਨੂੰ ਨੁਕਸਾਨ ਪਹੁੰਚਿਆ ਹੈ ਅਤੇ ਉਨ੍ਹਾਂ ਨੂੰ ਭਰਨ ਲਈ ਵਰਤੇ ਜਾਂਦੇ ਬਾਲਣ ਵਾਲੇ ਟੈਂਕ ਨਸ਼ਟ ਹੋ ਗਏ ਹਨ।

ਫੌਜ ਨੇ ਕਿਹਾ ਕਿ ਇਲਾਕੇ ‘ਚ ਕਾਇਰਾਨਾ ਹਮਲਿਆਂ ਕਾਰਨ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਚਲਾਈ ਗਈ ਅਤੇ ਅੱਤਵਾਦੀ ਹਮਲੇ ਨੂੰ ਨਾਕਾਮ ਕਰ ਦਿੱਤਾ ਗਿਆ। ਪਾਕਿਸਤਾਨ (Pakistan) ਦੇ ਕਾਰਜਕਾਰੀ ਪ੍ਰਧਾਨ ਮੰਤਰੀ ਅਨਵਾਰੁਲ ਹੱਕ ਕੱਕੜ ਨੇ ਇਸ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਕਿ ਪਾਕਿਸਤਾਨ ਦੀ ਸੁਰੱਖਿਆ ਨਾਲ ਛੇੜਛਾੜ ਦੀਆਂ ਕੋਸ਼ਿਸ਼ਾਂ ਦਾ ਇਸੇ ਤਰ੍ਹਾਂ ਜਵਾਬ ਦਿੱਤਾ ਜਾਵੇਗਾ।

The post ਪਾਕਿਸਤਾਨੀ ਫੌਜ ਨੇ ਮਾਰੇ 9 ਅੱਤਵਾਦੀ, ਏਅਰਬੇਸ ‘ਚ ਕੁਝ ਜਹਾਜ਼ ਅਤੇ ਬਾਲਣ ਵਾਲੇ ਟੈਂਕ ਨਸ਼ਟ appeared first on TheUnmute.com - Punjabi News.

Tags:
  • an-attack
  • breaking-news
  • latest-news
  • mianwali
  • mianwali-airbase
  • news
  • pakistan
  • pakistan-army
  • pakistan-attack

ਚੰਡੀਗੜ੍ਹ, 04 ਨਵੰਬਰ 2023: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ (Bunty Romana) ਮੋਹਾਲੀ ਦੀ ਲੋਅਰ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਪੁਲਿਸ ਨੇ 26 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਸੀ।

ਜਿਕਰਯੋਗ ਹੈ ਕਿ ਪਰਮਬੰਸ ਸਿੰਘ ਬੰਟੀ ਰੋਮਾਣਾ ਜੋ ਕਿ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਬੁਲਾਰੇ ਵੀ ਹਨ, ਉਹਨਾ ਨੇ ਆਪਣੇ ਐਕਸ ਅਕਾਊਂਟ ਉੱਤੇ 25 ਅਕਤੂਬਰ ਨੂੰ ਇੱਕ ਵੀਡੀਓ ਪਾਈ ਸੀ। ਇਸ ਵੀਡੀਓ ਵਿੱਚ ਪੰਜਾਬੀ ਗਾਇਕ ਕੰਵਰ ਗਰੇਵਾਲ ਸਟੇਜ ਉੱਤੇ ਨਜ਼ਰ ਆ ਰਹੇ ਹਨ। ਵੀਡੀਓ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬਾਰੇ ਆਡੀਓ ਸੁਣਾਈ ਦੇ ਰਹੀ ਹੈ। ਇਸਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ ਬੰਟੀ ਰੋਮਾਣਾ (Bunty Romana) ਨੂੰ ਹਿਰਾਸਤ ‘ਚ ਲਿਆ ਤੇ ਬਾਅਦ ‘ਚ ਮੋਹਾਲੀ ਪੁਲਿਸ ਦੇ ਸਪੁਰਦ ਕਰ ਦਿੱਤਾ ਸੀ।

The post ਮੋਹਾਲੀ ਦੀ ਅਦਾਲਤ ਨੇ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਦਿੱਤੀ ਜ਼ਮਾਨਤ appeared first on TheUnmute.com - Punjabi News.

Tags:
  • breaking-news
  • mohali-court
  • news
  • punjab-news

ਸਨੌਰ ਦਾ ਸਰਕਾਰੀ ਸਕੂਲ ਬਣਿਆ ਪੰਜਾਬ ਦਾ ਪਲੇਠਾ ਪੂਰਾ ਵਾਤਾਨਕੂਲ ਸਕੂਲ

Saturday 04 November 2023 10:23 AM UTC+00 | Tags: breaking-news government-school latest-news news patiala patiala-school pseb punjab-news sanaur sanaur-government-school

ਸਨੌਰ/ਪਟਿਆਲਾ, 4 ਨਵੰਬਰ 2023: ਪਟਿਆਲਾ ਜ਼ਿਲ੍ਹੇ ਦੇ ਸਨੌਰ (Sanaur) ਦਾ ਸਰਕਾਰੀ ਸੀਨੀਅਰ ਸੈਕੰਡਰੀ ਗਰਲਜ਼ ਸਮਾਰਟ ਸਕੂਲ ਪੰਜਾਬ ਦਾ ਪਲੇਠਾ ਪੂਰਾ ਵਾਤਾਨਕੂਲ ਸਰਕਾਰੀ ਸਕੂਲ ਬਣ ਗਿਆ ਹੈ। ਹਲਕਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਪਹਿਲਕਦਮੀ ‘ਤੇ ਇਸ ਸਕੂਲ ਵਿੱਚ ਐਨ.ਆਰ.ਆਈ. ਸੁਰਿੰਦਰ ਸਿੰਘ ਨਿੱਜਰ ਯੂ.ਕੇ. ਵੱਲੋਂ ਕਰੀਬ 1 ਕਰੋੜ ਰੁਪਏ ਦੀ ਲਾਗਤ ਨਾਲ ਲਗਵਾਏ ਗਏ 23 ਏ.ਸੀਜ਼ ਤੇ ਇਨ੍ਹਾਂ ਨੂੰ ਚਲਾਉਣ ਲਈ ਬਿਜਲੀ ਵਾਸਤੇ ਲਗਾਏ ਸੋਲਰ ਪੈਨਲ ਸਿਸਟਮ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਪਤਨੀ ਡਾ. ਗੁਰਪ੍ਰੀਤ ਕੌਰ ਤੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਰਿਬਨ ਕੱਟਕੇ ਕੀਤਾ। ਇਸ ਮੌਕੇ ਉਨ੍ਹਾਂ ਨੇ ਇਸ ਸਕੂਲ ਵਿਖੇ ਬਿਜਨੈਸ ਬਲਾਸਟਰ ਸਕੀਮ ਤਹਿਤ ਅੱਜ ਲਗਾਏ ਗਏ ਹੁਨਰ ਵਿਕਾਸ ਮੇਲੇ ਦਾ ਵੀ ਉਦਘਾਟਨ ਕੀਤਾ। ਉਨ੍ਹਾਂ ਦੇ ਨਾਲ ਸਿਮਰਜੀਤ ਕੌਰ ਪਠਾਣਮਾਜਰਾ ਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੀ ਮੌਜੂਦ ਸਨ।

ਇਸ ਮੌਕੇ ਡਾ. ਗੁਰਪ੍ਰੀਤ ਕੌਰ ਨੇ ਵਿਧਾਇਕ ਪਠਾਣਮਾਜਰਾ ਦੀ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿੱਖਿਆ ਨੂੰ ਦਿੱਤੀ ਵਿਸ਼ੇਸ਼ ਤਰਜੀਹ ਸਦਕਾ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਹੁਨਰ ਨੂੰ ਨਿਖਾਰਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਦੀ ਮਿਸਾਲ ਸਨੌਰ ਦੇ ਇਸ ਸਕੂਲ ਵਿੱਚ ਬਿਜਨੈਸ ਬਲਾਸਟਰ ਤਹਿਤ ਲੱਗੇ ਹੁਨਰ ਮੇਲੇ ਵਿੱਚ ਅੱਜ ਸਭ ਦੇ ਸਾਹਮਣੇ ਹੈ।

ਉਨ੍ਹਾਂ ਦੱਸਿਆ ਕਿ ਬਿਜਨੈਸ ਬਲਾਸਟਰ ਸਕੀਮ ਤਹਿਤ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਕਿੱਤਾਮੁਖੀ ਸਿਖਲਾਈ ਦਿੰਦਿਆਂ 2000 ਰੁਪਏ ਦੀ ਮਦਦ ਦੇਕੇ ਉਨ੍ਹਾਂ ਵੱਲੋਂ ਬਣਾਈਆਂ ਵਸਤਾਂ ਨੂੰ ਪ੍ਰਦਰਸ਼ਤ ਕਰਨ ਦਾ ਮੌਕਾ ਦਿੱਤਾ ਜਾਂਦਾ ਹੈ, ਜਿਸ ਦੇ ਮੱਦੇਨਜ਼ਰ ਸਨੌਰ ਸਰਕਾਰੀ ਸਕੂਲ ਦੀਆਂ ਬੱਚੀਆਂ ਨੇ ਆਪਣੇ ਹੁਨਰ ਦਾ ਮੁਜ਼ਾਹਰਾ ਬਾਖੂਬੀ ਕੀਤਾ ਹੈ।

ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਐਲਾਨ ਮੁਤਾਬਕ ਸਾਡੇ ਨੌਜਵਾਨਾਂ ਨੂੰ ਸਾਡੇ ਸੂਬੇ ਵਿੱਚ ਹੀ ਉਚੇਰੀ ਸਿੱਖਿਆ ਅਤੇ ਰੋਜ਼ਗਾਰ ਦੇ ਮੌਕੇ ਪ੍ਰਾਪਤ ਹੋਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਨੇ ਐਨ.ਆਰ.ਆਈਜ਼ ਵੱਲੋਂ ਆਪਣੀ ਜਨਮ ਭੂਮੀ ਲਈ ਕੀਤੇ ਜਾ ਰਹੇ ਯਤਨਾਂ ਦੀ ਵੀ ਪ੍ਰਸੰਸਾ ਕੀਤੀ।

ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਐਲਾਨ ਕੀਤਾ ਕਿ ਸਨੌਰ (Sanaur) ਹਲਕਾ ਦੇਸ਼ ਪਹਿਲਾ ਅਜਿਹਾ ਹਲਕਾ ਬਣੇਗਾ, ਜਿੱਥੇ ਸਾਰੇ ਸਰਕਾਰੀ ਸਕੂਲਾਂ ਨੂੰ ਏ.ਸੀ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿੱਖਿਆ ਨੂੰ ਦਿੱਤੀ ਵਿਸ਼ੇਸ਼ ਤਰਜੀਹ ਦੇ ਮੱਦੇਨਜ਼ਰ ਸਾਡੇ ਸਰਕਾਰੀ ਸਕੂਲ ਹੁਣ ਨਿਜੀ ਸਕੂਲਾਂ ਤੋਂ ਵੀ ਬਿਹਤਰ ਨਤੀਜੇ ਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਮੁੱਖ ਮੰਤਰੀ ਨੇ ਸਨੌਰ ਹਲਕੇ ਦੇ ਸਰਕਾਰੀ ਸਕੂਲਾਂ ਨੂੰ 25.55 ਕਰੋੜ ਰੁਪਏ ਦੀਆਂ ਗ੍ਰਾਂਟਾਂ ਜਾਰੀ ਕੀਤੀਆਂ ਹਨ।

Sanaur

ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਐਨ.ਆਰ.ਆਈ. ਸੁਰਿੰਦਰ ਸਿੰਘ ਨਿੱਜਰ ਯੂ.ਕੇ. ਵੱਲੋਂ ਦਿੱਤੇ ਸਹਿਯੋਗ ਲਈ ਉਨ੍ਹਾਂ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਇਹ ਵੀ ਐਲਾਨ ਕੀਤਾ ਕਿ ਉਨ੍ਹਾਂ ਦੇ ਹਲਕੇ ਦੇ ਕਿਸੇ ਵੀ ਸਰਕਾਰੀ ਸਕੂਲ ਦੇ ਬੱਚੇ ਨੂੰ ਕਿਤਾਬਾਂ, ਫੀਸ ਜਾਂ ਯੂਨੀਫਾਰਮ ਜਾਂ ਹੋਰ ਕਿਸੇ ਖ਼ਰਚੇ ਦੀ ਥੁੜ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ।

ਇਸ ਮੌਕੇ ਉੱਘੇ ਪ੍ਰਵਾਸੀ ਭਾਰਤੀ ਦਲਬੀਰ ਸਿੰਘ ਗਿੱਲ ਯੂ.ਕੇ. ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਇਹ ਪਹਿਲੀ ਵਾਰ ਹੋਇਆ ਹੈ ਕਿ ਐਨ.ਆਰ.ਆਈਜ਼ ਇੱਥੇ ਆਪਣੇ ਵੱਲੋਂ ਕੀਤੇ ਜਾਣ ਵਾਲੇ ਨਿਵੇਸ਼ ਨੂੰ ਹੁਣ ਸੁਰੱਖਿਅਤ ਸਮਝਣ ਲੱਗ ਪਏ ਹਨ। ਇਸ ਮੌਕੇ ਡਾ. ਗੁਰਪ੍ਰੀਤ ਕੌਰ ਤੇ ਵਿਧਾਇਕ ਹਰਮੀਤ ਸਿੰਘ ਪਠਾਣਾਮਾਜਰਾ ਵੱਲੋਂ ਸੁਰਿੰਦਰ ਸਿੰਘ ਨਿੱਜਰ ਤੇ ਹੋਰਨਾਂ ਦਾ ਸਨਮਾਨ ਵੀ ਕੀਤਾ ਗਿਆ।

ਇਸ ਮੌਕੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ, ਸਿਮਰਜੀਤ ਕੌਰ ਪਠਾਣਮਾਜਰਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਏ.ਡੀ.ਸੀ. ਅਨੁਪ੍ਰਿਤਾ ਜੌਹਲ, ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਹਰਿੰਦਰ ਕੌਰ, ਸਕੂਲ ਪ੍ਰਿੰਸੀਪਲ ਕਰਮਜੀਤ ਕੌਰ, ਬਾਬਾ ਪ੍ਰੇਮ ਸਿੰਘ ਕਾਰ ਸੇਵਾ ਭੂਰੀ ਵਾਲੇ, ਦਲਬੀਰ ਸਿੰਘ ਗਿੱਲ ਯੂ.ਕੇ, ਆਪ ਮਹਿਲਾ ਵਿੰਗ ਪ੍ਰਧਾਨ ਸ਼ਮਿੰਦਰ ਕੌਰ, ਹਰਜਸ਼ਨ ਢਿੱਲੋਂ ਪਠਾਣਮਾਜਰਾ, ਬਿੱਟੂ ਯੂ.ਐਸ.ਏ, ਗੌਰਵ ਬੱਬਾ, ਰਜਤ ਕਪੂਰ, ਸਾਜਨ ਢਿੱਲੋਂ, ਪਰਦੀਪ ਸਿੰਘ ਢਿੱਲੋਂ ਤੇ ਇੰਦਰਜੀਤ ਸਿੰਘ ਸੰਧੂ ਸਮੇਤ ਹੋਰ ਪਤਵੰਤੇ, ਵੱਡੀ ਗਿਣਤੀ ਵਿਦਿਆਰਥੀ ਤੇ ਉਨ੍ਹਾਂ ਦੇ ਮਾਪਿਆਂ ਸਮੇਤ ਸਕੂਲ ਦੇ ਅਧਿਆਪਕ ਮੌਜੂਦ ਸਨ।

The post ਸਨੌਰ ਦਾ ਸਰਕਾਰੀ ਸਕੂਲ ਬਣਿਆ ਪੰਜਾਬ ਦਾ ਪਲੇਠਾ ਪੂਰਾ ਵਾਤਾਨਕੂਲ ਸਕੂਲ appeared first on TheUnmute.com - Punjabi News.

Tags:
  • breaking-news
  • government-school
  • latest-news
  • news
  • patiala
  • patiala-school
  • pseb
  • punjab-news
  • sanaur
  • sanaur-government-school

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਜ਼ਿਲ੍ਹੇ 'ਚ ਲੱਗੇ ਵਿਸ਼ੇਸ਼ ਪੋਲਿੰਗ ਬੂਥ ਕੈਂਪਾਂ ਦਾ ਜਾਇਜ਼ਾ

Saturday 04 November 2023 10:34 AM UTC+00 | Tags: aap aashika-jain booth-camps breaking-news congress dc-aashika-jain election-commission election-commission-of-india latest-news news polling-booth punab punjab-polling sgpc-election

ਐੱਸ.ਏ.ਐੱਸ ਨਗਰ, 04 ਨਵੰਬਰ 2023: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਆਸ਼ਿਕਾ ਜੈਨ ਵੱਲੋਂ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਯੋਗਤਾ ਮਿਤੀ 01.01.2024 ਦੇ ਅਧਾਰ ‘ਤੇ 27 ਅਕਤੂਬਰ ਤੋਂ ਸ਼ੁਰੂ ਹੋਈ ਫ਼ੋਟੋ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ -2024 ਦੌਰਾਨ ਅੱਜ ਜ਼ਿਲ੍ਹਾ ਐਸ.ਏ.ਐਸ ਨਗਰ ਵਿੱਚ ਪੈਂਦੇ ਵਿਧਾਨ ਸਭਾ ਹਲਕਾ 53-ਐਸ.ਏ.ਐਸ. ਨਗਰ ਵਿੱਚ ਪੋਲਿੰਗ ਬੂਥਾਂ (polling booth) ਉਪਰ ਲਗਾਏ ਗਏ ਵਿਸ਼ੇਸ਼ ਕੈਂਪਾਂ ਦੀ ਚੈਕਿੰਗ ਕੀਤੀ ਗਈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ਨੀਵਾਰ ਅਤੇ ਐਤਵਾਰ (4 ਅਤੇ 5 ਨਵੰਬਰ) ਨੂੰ ਲਾਏ ਜਾ ਰਹੇ ਇਨ੍ਹਾਂ ਬੂਥ ਪੱਧਰੀ ਕੈਂਪਾਂ (polling booth)  ‘ਚ ਜਿਨ੍ਹਾਂ ਨਾਗਰਿਕਾਂ ਦੀ ਉਮਰ 01.01.2024 ਨੂੰ 18 ਸਾਲ ਜਾਂ ਇਸ ਤੋਂ ਉਪਰ ਹੋ ਗਈ ਹੈ ਅਤੇ ਉਨ੍ਹਾਂ ਨੇ ਹਾਲਾਂ ਤੱਕ ਵੋਟ ਬਣਵਾਉਣ ਦਾ ਫ਼ਾਰਮ ਨਹੀਂ ਭਰਿਆ, ਉਹ ਲੋਕ ਆਪਣੇ ਫ਼ਾਰਮ ਮੌਕੇ ਤੇ ਜਮ੍ਹਾਂ ਕਰਵਾ ਸਕਦੇ ਹਨ। ਇਨ੍ਹਾਂ ਕੈਂਪਾਂ ਤੇ ਬੂਥ ਲੈਵਲ ਅਫ਼ਸਰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਹਾਜ਼ਰ ਰਹਿ ਕੇ ਫ਼ਾਰਮ ਹਾਸਲ ਕਰਨਗੇ। ਉਨ੍ਹਾਂ ਅਪੀਲ ਕੀਤੀ ਕਿ ਜਿਨ੍ਹਾਂ ਨਾਗਰਿਕਾਂ ਦੀ ਵੋਟ ਹਾਲੇ ਤੱਕ ਨਹੀਂ ਬਣੀ, ਉਹ ਇਨ੍ਹਾਂ ਵਿਸ਼ੇਸ਼ ਕੈਂਪਾਂ ਦਾ ਲਾਭ ਜ਼ਰੂਰ ਲੈਣ।

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਵੋਟ ਬਣਵਾਉਣ ਲਈ ਮੋਬਾਈਲ ਐਪ Voterhelpline (ਵੋਟਰ ਹੈਲਪਲਾਈਨ) ਜਾਂ ਆਨਲਾਈਨ ਪੋਰਟਲ https://voters.eci.gov.in/ ਤੇ ਫਾਰਮ ਨੰ. 6 ਭਰਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਵੋਟਰ ਕਾਰਡ ਤੇ ਸੋਧ ਕਰਵਾਉਣ ਜਾਂ ਵੋਟਰ ਸ਼ਿਫਟ ਕਰਵਾਉਣ ਲਈ ਫਾਰਮ ਨੰ. 8 ਅਤੇ ਵੋਟ ਕਟਵਾਉਣ ਲਈ ਫਾਰਮ ਨੰ. 7 ਭਰਿਆ ਜਾ ਸਕਦਾ ਹੈ।

ਉਨ੍ਹਾਂ ਕਿਹਾ ਕਿ 27 ਅਕਤੂਬਰ ਤੋਂ 9 ਦਸੰਬਰ ਤੱਕ ਚੱਲਣ ਵਾਲੀ ਵਿਸ਼ੇਸ਼ ਸਰਸਰੀ ਸੁਧਾਈ ਮੁਹਿੰਮ ਤਹਿਤ ਜ਼ਿਲ੍ਹੇ ਚ ਨਵੀਆਂ ਵੋਟਾਂ ਬਣਾਉਣ, ਮੌਜੂਦਾ ਚ ਦਰੁਸਤੀ ਕਰਵਾਉਣ ਜਾਂ ਕਟਵਾਉਣ ਲਈ ਆਪਣੇ ਬੀ ਐਲ ਓ/ ਐਸ ਡੀ ਐਮ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

The post ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਜ਼ਿਲ੍ਹੇ ‘ਚ ਲੱਗੇ ਵਿਸ਼ੇਸ਼ ਪੋਲਿੰਗ ਬੂਥ ਕੈਂਪਾਂ ਦਾ ਜਾਇਜ਼ਾ appeared first on TheUnmute.com - Punjabi News.

Tags:
  • aap
  • aashika-jain
  • booth-camps
  • breaking-news
  • congress
  • dc-aashika-jain
  • election-commission
  • election-commission-of-india
  • latest-news
  • news
  • polling-booth
  • punab
  • punjab-polling
  • sgpc-election

ਮੁਕੇਸ਼ ਅੰਬਾਨੀ ਨੂੰ ਧਮਕੀ ਭਰੀ ਈ-ਮੇਲ ਭੇਜਣ ਦੇ ਦੋਸ਼ 'ਚ ਤੇਲੰਗਾਨਾ ਤੋਂ ਇੱਕ ਵਿਅਕਤੀ ਗ੍ਰਿਫ਼ਤਾਰ

Saturday 04 November 2023 10:59 AM UTC+00 | Tags: breaking-news crime gamdevi-police jio maharashtra-police mukesh-ambani news telangana telangana-news

ਚੰਡੀਗੜ੍ਹ, 04 ਨਵੰਬਰ 2023: ਮੁਕੇਸ਼ ਅੰਬਾਨੀ (Mukesh Ambani) ਨੂੰ ਧਮਕੀ ਭਰੇ ਈ-ਮੇਲ ਭੇਜਣ ਦੇ ਦੋਸ਼ ਵਿੱਚ ਤੇਲੰਗਾਨਾ ਤੋਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮਹਾਰਾਸ਼ਟਰ ਦੀ ਗਾਮਦੇਵੀ ਪੁਲਿਸ ਨੇ ਦੱਸਿਆ ਕਿ ਦੋਸ਼ੀ ਦੀ ਪਛਾਣ 19 ਸਾਲਾ ਗਣੇਸ਼ ਰਮੇਸ਼ ਵਨਪਾਰਧੀ ਵਜੋਂ ਹੋਈ ਹੈ। ਉਸ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ 8 ਨਵੰਬਰ ਤੱਕ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਗਿਆ।

ਮੁਕੇਸ਼ ਅੰਬਾਨੀ (Mukesh Ambani) ਨੂੰ 27 ਅਕਤੂਬਰ ਤੋਂ 1 ਨਵੰਬਰ ਤੱਕ ਜਾਨੋਂ ਮਾਰਨ ਦੀਆਂ ਧਮਕੀਆਂ ਵਾਲੇ ਪੰਜ ਈ-ਮੇਲ ਭੇਜੇ ਗਏ ਸਨ। ਇਸ ਵਿੱਚ 400 ਕਰੋੜ ਰੁਪਏ ਦੀ ਮੰਗ ਕੀਤੀ ਗਈ ਸੀ। ਪੁਲਿਸ ਨੇ ਕਿਹਾ ਸੀ ਕਿ ਸਾਰੀਆਂ ਧਮਕੀਆਂ ਇੱਕੋ ਮੇਲ ਆਈਡੀ ਤੋਂ ਮਿਲੀਆਂ ਸਨ।

ਅੰਬਾਨੀ ਨੂੰ 27 ਅਕਤੂਬਰ ਨੂੰ ਪਹਿਲੀ ਧਮਕੀ ਭਰੀ ਮੇਲ ਮਿਲੀ ਸੀ। ਇਸ ਵਿੱਚ 20 ਕਰੋੜ ਰੁਪਏ ਦੀ ਮੰਗ ਕੀਤੀ ਗਈ ਸੀ। ਅਗਲੇ ਦਿਨ 28 ਅਕਤੂਬਰ ਨੂੰ ਇੱਕ ਹੋਰ ਮੇਲ ਆਈ। ਇਸ ‘ਚ ਰਾਸ਼ੀ ਵਧਾ ਕੇ 200 ਕਰੋੜ ਰੁਪਏ ਕਰ ਦਿੱਤੀ ਗਈ। ਫਿਰ 30 ਅਕਤੂਬਰ ਨੂੰ ਵੀ ਇੱਕ ਮੇਲ ਆਈ, ਜਿਸ ਵਿੱਚ 400 ਕਰੋੜ ਰੁਪਏ ਦੀ ਮੰਗ ਕੀਤੀ ਗਈ ਸੀ।

27 ਅਕਤੂਬਰ ਨੂੰ ਪਹਿਲੀ ਮੇਲ ਮਿਲਣ ਤੋਂ ਬਾਅਦ, ਗਾਮਦੇਵੀ ਪੁਲਿਸ ਨੇ ਆਈਪੀਸੀ ਦੀ ਧਾਰਾ 387 ਅਤੇ 506 (2) ਦੇ ਤਹਿਤ ਇੱਕ ਅਣਪਛਾਤੇ ਵਿਅਕਤੀ ਦੇ ਖਿਲਾਫ ਐਫਆਈਆਰ ਦਰਜ ਕਰਕੇ ਜਾਂਚ ਸ਼ੁਰੂ ਕੀਤੀ। ਇਸ ਤੋਂ ਪਹਿਲਾਂ ਵੀ ਅੰਬਾਨੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਕਈ ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ।

The post ਮੁਕੇਸ਼ ਅੰਬਾਨੀ ਨੂੰ ਧਮਕੀ ਭਰੀ ਈ-ਮੇਲ ਭੇਜਣ ਦੇ ਦੋਸ਼ ‘ਚ ਤੇਲੰਗਾਨਾ ਤੋਂ ਇੱਕ ਵਿਅਕਤੀ ਗ੍ਰਿਫ਼ਤਾਰ appeared first on TheUnmute.com - Punjabi News.

Tags:
  • breaking-news
  • crime
  • gamdevi-police
  • jio
  • maharashtra-police
  • mukesh-ambani
  • news
  • telangana
  • telangana-news

ਅਗਲੇ 5 ਸਾਲਾਂ ਤੱਕ 80 ਕਰੋੜ ਗਰੀਬਾਂ ਨੂੰ ਮਿਲੇਗਾ ਮੁਫ਼ਤ ਰਾਸ਼ਨ: ਪ੍ਰਧਾਨ ਮੰਤਰੀ ਮੋਦੀ

Saturday 04 November 2023 11:11 AM UTC+00 | Tags: bjp bjp-goverment breaking-news chhattisgarh congress-government congress-government-scam durg free-ration india-election india-news mews news pm-modi scam

ਚੰਡੀਗੜ੍ਹ, 04 ਨਵੰਬਰ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਨੇ ਸ਼ਨੀਵਾਰ ਨੂੰ ਛੱਤੀਸਗੜ੍ਹ ਦੇ ਦੁਰਗ ‘ਚ ਕਿਹਾ ਕਿ ਕੇਂਦਰ ਸਰਕਾਰ ਅਗਲੇ 5 ਸਾਲਾਂ ਤੱਕ 80 ਕਰੋੜ ਗਰੀਬ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਯੋਜਨਾ ਦਾ ਲਾਭ ਦੇਵੇਗੀ। ਚੋਣ ਰੈਲੀ ‘ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਸੂਬੇ ਦੀ ਕਾਂਗਰਸ ਸਰਕਾਰ ‘ਤੇ 9500 ਕਰੋੜ ਰੁਪਏ ਦੇ ਘਪਲੇ ਦਾ ਦੋਸ਼ ਲਗਾਇਆ।

ਪ੍ਰਧਾਨ ਮੰਤਰੀ ਨੇ ਕਿਹਾ ਕਿ PSC ਘਪਲਾ ਮਨਪਸੰਦ ਨੂੰ ਨੌਕਰੀਆਂ ਦੇਣ ਲਈ ਹੋਇਆ ਹੈ। ਕਾਂਗਰਸ ਨੇ ਮਹਾਦੇਵ ਦਾ ਨਾਂ ਵੀ ਨਹੀਂ ਛੱਡਿਆ। ਜਦੋਂ ED ਨੇ ਦੁਬਈ ‘ਚ ਬੈਠੇ ਕਰੋੜਾਂ ਰੁਪਏ ਦੇ ਸੱਟੇਬਾਜ਼ ਫੜੇ ਤਾਂ ਮੁੱਖ ਮੰਤਰੀ ਭੁਪੇਸ਼ ਬਘੇਲ ਕਿਉਂ ਨਾਰਾਜ਼ ਹੋਏ? ਇਹਨਾਂ ਘਪਲੇਬਾਜ਼ਾਂ ਨਾਲ ਉਸਦਾ ਕੀ ਸਬੰਧ ਹੈ? ਛੱਤੀਸਗੜ੍ਹ ਇਸ ਸਰਕਾਰ ਤੋਂ ਛੁਟਕਾਰਾ ਪਾਉਣਾ ਚਾਹੁੰਦਾ ਹੈ।

ਪ੍ਰਧਾਨ ਮੰਤਰੀ (PM Modi) ਨੇ ਕਿਹਾ ਕਿ ਛੱਤੀਸਗੜ੍ਹ ਭਾਜਪਾ ਦੀ ਪੂਰੀ ਟੀਮ ਨੇ ਕੱਲ੍ਹ ਹੀ ਸੰਕਲਪ ਪੱਤਰ ਜਾਰੀ ਕੀਤਾ ਹੈ ਜੋ ਤੁਹਾਡੇ ਸੁਪਨਿਆਂ ਨੂੰ ਸਾਕਾਰ ਕਰੇਗਾ। ਭਾਜਪਾ ਦੇ ਮਤਾ ਪੱਤਰ ਦੇ ਸਾਹਮਣੇ ਕਾਂਗਰਸ ਦੇ ਝੂਠ ਦਾ ਪੁਲੰਦਾ ਵੀ ਹੈ। ਕਾਂਗਰਸ ਦੀ ਤਰਜੀਹ ਭ੍ਰਿਸ਼ਟਾਚਾਰ ਨਾਲ ਆਪਣੇ ਖਜ਼ਾਨੇ ਨੂੰ ਭਰਨਾ ਹੈ। ਆਪਣੇ ਮਨਪਸੰਦ ਲੋਕਾਂ ਨੂੰ ਨੌਕਰੀਆਂ ਵੰਡਣਾ, ਤੁਹਾਡੇ ਬੱਚਿਆਂ ਨੂੰ ਨੌਕਰੀਆਂ ਤੋਂ ਬਾਹਰ ਕਰਨਾ। ਪੀਐਸਸੀ ਘਪਲੇ ਵਿੱਚ ਕਾਂਗਰਸ ਨੇ ਅਜਿਹਾ ਹੀ ਕੀਤਾ ਸੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਰਿਪੋਰਟ ਕਾਰਡ ਵਿੱਚ ਘਪਲਿਆ ਦੀ ਕੋਈ ਕਮੀ ਨਹੀਂ ਹੈ। ਛੱਤੀਸਗੜ੍ਹ ਵਿੱਚ ਕਾਂਗਰਸ ਸਰਕਾਰ ਨੇ 9 ਹਜ਼ਾਰ 500 ਕਰੋੜ ਰੁਪਏ ਦੇ ਘਪਲੇ ਕੀਤੇ। ਇਸ ਵਿੱਚ 2 ਹਜ਼ਾਰ ਕਰੋੜ ਰੁਪਏ ਦਾ ਸ਼ਰਾਬ ਘਪਲਾ , 500 ਕਰੋੜ ਰੁਪਏ ਦਾ ਸੀਮਿੰਟ ਘਪਲਾ , 5 ਹਜ਼ਾਰ ਕਰੋੜ ਰੁਪਏ ਦਾ ਚਾਵਲ ਘਪਲਾ , 1300 ਕਰੋੜ ਰੁਪਏ ਦਾ ਗੌਥਨ ਘਪਲਾ , 700 ਕਰੋੜ ਰੁਪਏ ਦਾ ਡੀਐੱਮਐੱਫ ਘਪਲਾ ਸ਼ਾਮਲ ਹੈ।

The post ਅਗਲੇ 5 ਸਾਲਾਂ ਤੱਕ 80 ਕਰੋੜ ਗਰੀਬਾਂ ਨੂੰ ਮਿਲੇਗਾ ਮੁਫ਼ਤ ਰਾਸ਼ਨ: ਪ੍ਰਧਾਨ ਮੰਤਰੀ ਮੋਦੀ appeared first on TheUnmute.com - Punjabi News.

Tags:
  • bjp
  • bjp-goverment
  • breaking-news
  • chhattisgarh
  • congress-government
  • congress-government-scam
  • durg
  • free-ration
  • india-election
  • india-news
  • mews
  • news
  • pm-modi
  • scam

ਸਰਹੱਦੀ ਜ਼ਿਲ੍ਹੇ ਫਾਜ਼ਿਲਕਾ 'ਚ ਲੱਗੇਗਾ ਪੰਜਾਬ ਹੈਂਡੀਕਰਾਫਟ ਫੈਸਟੀਵਲ: ਡਾ: ਸੇਨੂ ਦੁੱਗਲ

Saturday 04 November 2023 11:18 AM UTC+00 | Tags: breaking-news dr-senu-duggal fazilka latest-news news punjab-festival punjab-handicraft-festival

ਫਾਜ਼ਿਲਕਾ, 4 ਨਵੰਬਰ 2023 : ਸਰਹੱਦੀ ਜ਼ਿਲ੍ਹੇ ਫਾਜ਼ਿਲਕਾ (Fazilka) ਵਿਖੇ ਪਹਿਲੀ ਵਾਰ ਹੋ ਰਹੇ ਪੰਜਾਬ ਹੈਂਡੀਕਰਾਡਟ ਫੈਸਟੀਵਲ ਵਿਚ ਜਿੱਥੇ ਪੰਜਾਬ ਸਮੇਤ ਉੱਤਰੀ ਭਾਰਤ ਦੇ ਰਾਜਾਂ ਦੀ ਕਲਾ ਦੇ ਸ਼ਾਨਦਾਰ ਰੰਗ ਵੇਖਣ ਨੂੰ ਮਿਲਣਗੇ, ਉਥੇ ਹੀ ਇਸ ਮੇਲੇ ਵਿਚ ਸਥਾਨਕ ਸਮੇਤ ਪੰਜਾਬ ਦ ਵੱਖ ਵੱਖ ਜ਼ਿਲ੍ਹਿਆਂ ਤੋਂ ਹਸਤ ਨਿਰਮਤ ਸਮਾਨ ਦੀਆਂ ਸਟਾਲਾਂ ਵੀ ਵਿਸੇਸ਼ ਖਿੱਚ ਕੇਂਦਰ ਹੋਣਗੀਆਂ।

ਜ਼ਿਲ੍ਹੇ (Fazilka) ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦੱਸਿਆ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੈਰ ਸਪਾਟਾ ਅਤ ਸਭਿਆਚਾਰ ਮਾਮਲੇ ਵਿਭਾਗ ਦ ਮੰਤਰੀ ਅਨਮੋਲ ਗਗਨ ਮਾਨ ਦੀ ਪ੍ਰੇਰਣਾ ਨਾਲ ਹੋ ਰਹੇ ਇਸ ਫੈਸਟੀਵਲ ਨਾਲ ਫਾਜ਼ਿਲਕਾ ਜ਼ਿਲ੍ਹੇ ਨੂੰ ਇਕ ਪ੍ਰਯਟਨ ਕੇਂਦਰ ਵਜੋਂ ਸਥਾਪਿਤ ਕਰਨ ਵਿਚ ਵੀ ਮੱਦਦ ਮਿਲੇਗੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੇਲੇ ਵਿਚ ਦੇਬੀ ਮਖਸੂੁਸਪੁਰੀ, ਸੂਫੀ ਗਾਇਕ ਸੁਮੰਗਲ ਅਰੋੜਾ ਤੋਂ ਇਲਾਵਾ ਅਨੇਕਾਂ ਨਾਮੀ ਕਲਾਕਾਰ ਆਪਣੀ ਕਲਾ ਦਾ ਪ੍ਰਦਰਸ਼ਨ ਕਰਣਗੇ। ਨਾਲ ਹੀ ਪੰਜਾਬ, ਹਰਿਆਣਾ, ਰਾਜਸਥਾਨ ਦੇ ਲੋਕ ਕਲਾਕਾਰ ਵੀ ਆਪਣੀਆਂ ਲੋਕ ਕਲਾਵਾਂ ਦੀ ਪੇਸ਼ਕਾਰੀ ਦੇਣਗੇ। ਇਹ ਮੇਲਾ 6 ਤੋਂ 10 ਨਵੰਬਰ ਤੱਕ ਲੱਗੇਗਾ | ਇਸ ਤੋਂ ਬਿਨ੍ਹਾਂ ਹੱਥ ਨਾਲ ਬਣੇ ਸਮਾਨ ਦੇ ਸਟਾਲ ਵਿਸੇਸ਼ ਖਿੱਚ ਦਾ ਕੇਂਦਰ ਹੋਣਗੇ ਅਤੇ ਆ ਰਹੇ ਦਿਵਾਲੀ ਦੇ ਤਿਓਹਾਰ ਦੇ ਮੱਦੇਨਜਰ ਇੱਥੋਂ ਬਹੁਤ ਹੀ ਸ਼ਾਨਦਾਰ ਸਮਾਨ ਦੀ ਖਰੀਦਦਾਰੀ ਦਾ ਮੌਕੇ ਫਾਜ਼ਿਲਕਾ ਦੇ ਲੋਕਾਂ ਨੂੰ ਮਿਲੇਗਾ।

ਇਸ ਮੌਕੇ ਹੱਥ ਨਾਲ ਬਣੇ ਆਚਾਰ, ਮੁਰੱਬੇ ਦੀਆਂ ਸਟਾਲਾਂ ਤੋਂ ਇਲਾਵਾ ਸ਼ਹਿਦ, ਫੁਲਕਾਰੀ, ਜੁੱਤੀ, ਪੰਜਾਬੀ ਸੂਟ, ਡੈਕੋਰੇਸ਼ਨ ਨਾਲ ਸੰਬੰਧਤ ਸਮਾਨ, ਵਿਸੇਸ਼ ਲੋੜਾਂ ਵਾਲੇ ਬੱਚਿਆਂ ਵੱਲੋਂ ਤਿਆਰ ਕੀਤੇ ਸਮਾਨ, ਫਰਨੀਚਰ, ਬਾਂਸ ਤੋਂ ਬਣੇ ਸਮਾਨ, ਆਰਗੈਨਿਕ ਭੋਜਨ, ਅੰਜੀਰ ਸਟਾਲ, ਮਿੱਟੀ ਦੇ ਦੀਵੇ, ਕੱਢਾਈ ਵਰਕ, ਚਿਕਣਕਾਰੀ, ਲੇਡੀਜ਼ ਸੂਟ, ਪੁਸ਼ਤਕ ਪ੍ਰਦਰਸ਼ਨੀ ਨਾਲ ਸਬੰਧਤ ਸਟਾਲਾਂ ਵੀ ਵਿਸੇਸ਼ ਖਿੱਚ ਦਾ ਕੇਂਦਰ ਹੋਣਗੀਆਂ। ਇਸਤੋਂ ਬਿਨ੍ਹਾਂ ਵੱਖ ਵੱਖ ਰਾਜਾਂ ਦੇ ਭੋਜਨ ਇਸ ਫੈਸਟੀਵਲ ਨੂੰ ਹੋਰ ਵੀ ਦਿਲਚਸਪ ਬਣਾਉਣਗੇ।ਇਹ ਮੇਲਾ ਹਰ ਰੋਜ ਸਵੇਰੇ 11 ਵਜੇ ਤੋਂ ਰਾਤ 10 ਵਜੇ ਤੱਕ ਚੱਲਿਆ ਕਰੇਗਾ।

ਬਾਕਸ ਲਈ ਪ੍ਰਸਤਾਵਿਤ ਪਲਾਸਟਿਕ ਮੁਕਤ ਹੋਵੇਗਾ ਫੈਸਟੀਵਲ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦੱਸਿਆ ਕਿ ਪੰਜਾਬ ਹੈਂਡੀਕਰਾਫਟ ਫੈਸਟੀਵਲ ਨੂੰ ਪਲਾਸਟਿਕ ਮੁਕਤ ਤਰੀਕੇ ਨਾਲ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ ਤਾਂ ਜੋ ਮੇਲੇ ਤੋਂ ਬਾਅਦ ਸਥਾਨਕ ਥਾਂਵਾਂ ਤੇ ਕੋਈ ਕੂੜਾ ਕਰਕਟ ਨਾ ਹੋਵੇ। ਇਸ ਲਈ ਇੱਥੇ ਸਟਾਲਾਂ ਲਗਾਉਣ ਵਾਲੇ ਲੋਕਾਂ ਨੂੰ ਵੀ ਬਕਾਇਦਾ ਪ੍ਰੇਰਿਤ ਕੀਤਾ ਜਾ ਰਿਹਾ ਹੈ।

The post ਸਰਹੱਦੀ ਜ਼ਿਲ੍ਹੇ ਫਾਜ਼ਿਲਕਾ ‘ਚ ਲੱਗੇਗਾ ਪੰਜਾਬ ਹੈਂਡੀਕਰਾਫਟ ਫੈਸਟੀਵਲ: ਡਾ: ਸੇਨੂ ਦੁੱਗਲ appeared first on TheUnmute.com - Punjabi News.

Tags:
  • breaking-news
  • dr-senu-duggal
  • fazilka
  • latest-news
  • news
  • punjab-festival
  • punjab-handicraft-festival

ਸਕੂਲ ਵੈਨ ਤੇ ਬਾਈਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਡਰਾਈਵਰ ਸਮੇਤ ਦੋ ਗੰਭੀਰ ਜ਼ਖ਼ਮੀ

Saturday 04 November 2023 11:29 AM UTC+00 | Tags: accident accidnet breaking-news latest-news mahmuana news road-accident road-safaty school-buss-accident school-van

ਫਰੀਦਕੋਟ, 4 ਨਵੰਬਰ 2023: ਫਰੀਦਕੋਟ ਦੇ ਪਿੰਡ ਮਹਿਮੂਆਣਾ ਨੇੜੇ ਅੱਜ ਸਵੇਰੇ ਇੱਕ ਸਕੂਲ ਵੈਨ (School van) ਦੀ ਕਾਰ ਅਤੇ ਬਾਈਕ ਨਾਲ ਟੱਕਰ ਹੋ ਗਈ | ਟੱਕਰ ਤੋਂ ਬਾਅਦ ਕਾਰ ਰੋਡ ‘ਤੇ ਕ ਪਲਟ ਗਈ। ਜ਼ਖਮੀਆਂ ਨੂੰ ਇਲਾਜ ਲਈ ਫਰੀਦਕੋਟ ਮੈਡੀਕਲ ਹਸਪਤਾਲ ਲਿਆਂਦਾ ਗਿਆ।

ਚਸ਼ਮਦੀਦਾਂ ਮੁਤਾਬਕ ਸਕੂਲ ਵੈਨ (School van) ਵੱਖ-ਵੱਖ ਪਿੰਡਾਂ ਦੇ ਬੱਚਿਆਂ ਨੂੰ ਲੈ ਕੇ ਸ਼ਹਿਰ ਵੱਲ ਆ ਰਹੀ ਸੀ, ਜਿਸ ਵਿੱਚ 20 ਤੋਂ 25 ਦੇ ਕਰੀਬ ਬੱਚੇ ਸਵਾਰ ਸਨ। ਵੈਨ ਅਤੇ ਟਰਾਲੀ ਪਾਰ ਕਰਨ ਲੱਗੀ ਤਾਂ ਅਚਾਨਕ ਸਾਹਮਣੇ ਤੋਂ ਇੱਕ ਬਾਈਕ ਆ ਗਈ ਅਤੇ ਉਸਨੂੰ ਬਚਾਉਣ ਦੀ ਕੋਸ਼ਿਸ਼ ਵਿੱਚ ਬਾਈਕ ਇੱਕ ਕਾਰ ਨਾਲ ਟਕਰਾ ਗਈ, ਜਿਸ ਤੋਂ ਬਾਅਦ ਸਕੂਲ ਵੈਨ ਪਲਟ ਗਈ। ਬਾਈਕ ਅਤੇ ਸਕੂਲ ਵੈਨ ਦਾ ਡਰਾਈਵਰ ਗੰਭੀਰ ਜ਼ਖ਼ਮੀ ਹੈ |

ਵੈਨ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਪਰ ਟੱਕਰ ਦੌਰਾਨ ਬਾਈਕ ਸਵਾਰ ਅਤੇ ਵੈਨ ਦੇ ਡਰਾਈਵਰ ਨੂੰ ਗੰਭੀਰ ਸੱਟਾਂ ਲੱਗੀਆਂ, ਜਿਨ੍ਹਾਂ ਨੂੰ ਇਲਾਜ ਲਈ ਮੈਡੀਕਲ ਹਸਪਤਾਲ ਲਿਜਾਇਆ ਗਿਆ। ਹਾਦਸੇ ਬਾਰੇ ਪਤਾ ਲੱਗਦਿਆਂ ਹੀ ਬੱਚਿਆਂ ਦੇ ਮਾਤਾ-ਪਿਤਾ ਮੌਕੇ ‘ਤੇ ਪਹੁੰਚੇ ਅਤੇ ਉਨ੍ਹਾਂ ਨੂੰ ਆਪਣੇ ਨਾਲ ਘਰ ਲੈ ਗਏ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

The post ਸਕੂਲ ਵੈਨ ਤੇ ਬਾਈਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਡਰਾਈਵਰ ਸਮੇਤ ਦੋ ਗੰਭੀਰ ਜ਼ਖ਼ਮੀ appeared first on TheUnmute.com - Punjabi News.

Tags:
  • accident
  • accidnet
  • breaking-news
  • latest-news
  • mahmuana
  • news
  • road-accident
  • road-safaty
  • school-buss-accident
  • school-van

ਮਾਲੇਰਕੋਟਲਾ: ਪਰਾਲੀ ਨੂੰ ਖੇਤਾਂ 'ਚ ਹੀ ਮਿਲਾ ਕੇ ਕਣਕ ਦੀ ਬਿਜਾਈ ਕਰਨ ਲਈ ਕਿਸਾਨਾਂ ਨੂੰ ਮਸ਼ੀਨਾਂ ਮੁਹੱਈਆ ਕਰਵਾਉਣ ਦੇ ਆਦੇਸ਼

Saturday 04 November 2023 01:07 PM UTC+00 | Tags: aam-aadmi-party breaking-news cm-bhagwant-mann farmers latest-news malerkotla news paddy-session punjab-congress punjab-government the-unmute-breaking-news wheat

ਮਾਲੇਰਕੋਟਲਾ 04 ਨਵੰਬਰ 2023: ਪਰਾਲੀ ਨੂੰ ਖੇਤਾਂ ਵਿੱਚ ਹੀ ਮਿਲਾਕੇ ਜਮੀਨ ਦੀ ਉਪਜਾਊ ਸ਼ਕਤੀ ਵਧਾਉਣ ਤੇ ਕਣਕ ਦੀ ਸਿੱਧੀ ਬਿਜਾਈ ਕਰਨ ਵਾਲੀਆਂ ਲੋੜੀਂਦੀਆਂ ਮਸ਼ੀਨਾਂ ਕਿਸਾਨਾਂ ਨੂੰ ਮੁਹੱਈਆ ਕਰਵਾਈਆਂ ਜਾਣ। ਇਹ ਨਿਰਦੇਸ਼ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਪਰਾਲੀ ਨੂੰ ਅੱਗ ਲਗਾਉਣ ਵਾਲੇ ਜ਼ਿਲ੍ਹੇ ਦੇ ਹੌਟ ਸਪੌਟ ਪਿੰਡ ਚੌਂਦਾ ਅਤੇ ਬਾਠਾਂ ਦਾ ਦੌਰਾ ਕਰਦਿਆਂ ਖੇਤੀਬਾੜੀ ਤੇ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਨੂੰ ਜਾਰੀ ਕੀਤੇ।

ਉਨ੍ਹਾਂ ਕਿਸਾਨਾਂ ਨੂੰ ਅੱਗ ਨਾ ਲਗਾਉਣ ਲਈ ਸਖਤ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਜੀਰੋ ਸੰਵੇਦਨਸ਼ੀਲਤਾ ਦੀ ਨੀਤੀ ਅਪਣਾ ਕੇ ਜ਼ਿਲ੍ਹੇ ਨੂੰ ਅੱਗ ਮੁਕਤ ਕਰਨ ਲਈ ਜ਼ਿਲ੍ਹਾ ਪ੍ਰਸਾਸ਼ਨ ਦਾ ਸਾਥ ਦੇਣ । ਇਸ ਮੌਕੇ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਜਿਹੜੇ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਗਾਈ ਜਾ ਰਹੀ ਸੀ ਉਹਨਾਂ ਦਾ ਮੌਕੇ ਉੱਪਰ ਪਹੁੰਚ ਕੇ ਚਲਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਡੀ.ਐਮ. ਮਾਲੇਰਕੋਟਲਾ/ਅਹਿਮਦਗੜ੍ਹ ਹਰਬੰਸ ਸਿੰਘ ,ਐਸ.ਡੀ.ਐਮ. ਅਮਰਗੜ੍ਹ ਸ੍ਰੀਮਤੀ ਸੁਰਿੰਦਰ ਕੌਰ , ਡੀ.ਐਸ.ਪੀ ਜਤਿਨ ਬਾਂਸਲ ਤੋਂ ਇਲਾਵਾ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਸਹਿਕਾਰਤਾ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀਆਂ ਮੌਜੂਦ ਸਨ ।

ਪਰਾਲੀ ਸਾੜਨ ਦੇ ਮਾਮਲਿਆਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੀ ਫਸਲ ਵੇਚਣ ਆਏ ਕਿਸਾਨਾਂ ਨਾਲ ਰਾਬਤਾ ਕੀਤਾ ਜਾਵੇ ਤਾਂ ਜੋ ਉਨ੍ਹਾਂ ਦੀ ਲੋੜ ਮੁਤਾਬਕ ਸੁਪਰ ਸੀਡਰ, ਹੈਪੀ ਸੀਡਰ ਤੇ ਸਰਫੇਸ ਸੀਡਰ ਕਣਕ ਦੀ ਬਿਜਾਈ ਲਈ ਮੁਹੱਈਆ ਕਰਵਾਏ ਜਾ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤੀ ਮਾਹਿਰਾਂ ਦੀ ਰਾਇ ਮੁਤਾਬਿਕ ਕਣਕ ਦੀ ਬਿਜਾਈ ਲਈ ਨਵੰਬਰ ਦੇ ਆਖਰੀ ਹਫ਼ਤੇ ਤੱਕ ਢੁੱਕਵਾਂ ਸਮਾਂ ਹੈ, ਇਸ ਲਈ ਕਿਸਾਨ ਝੋਨੇ ਦੀ ਪਰਾਲੀ ਅਤੇ ਹੋਰ ਰਹਿੰਦ ਖੂੰਹਦ ਨੂੰ ਅੱਗ ਲਾਉਣ ਦੀ ਬਜਾਇ ਇਸ ਨੂੰ ਜਮੀਨ ਵਿੱਚ ਹੀ ਵਾਹ ਕੇ ਕਣਕ ਦੀ ਬਿਜਾਈ ਕਰਨ ਨੂੰ ਤਰਜੀਹ ਦੇਣ ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਝੋਨੇ ਦੀ ਨਾੜ ਤੇ ਫ਼ਸਲਾਂ ਦੀ ਹੋਰ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀ ਪੂਰੀ ਮਦਦ ਕੀਤੀ ਜਾ ਰਹੀ ਹੈ। ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਸਰਫੇਸ ਸੀਡਰ ਅਤੇ ਹੋਰ ਪਰਾਲੀ ਪ੍ਰਬੰਧਨ ਸਬੰਧੀ ਮਸ਼ੀਨਾ ਦੀ ਵਰਤੋਂ ਅਤੇ ਫਾਇਦਿਆਂ ਸਬੰਧੀ ਅਵਗਤ ਕਰਵਾਇਆ ਜਾਵੇ ।

ਮਾਹਿਰਾਂ ਨੇ ਦੱਸਿਆ ਕਿ ਸਰਫੇਸ ਸੀਡਰ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਮਲਚ ਕਰਦਾ ਹੈ। ਖੇਤੀਬਾੜੀ ਵਿਭਾਗ ਦੇ ਨੁਮਾਇੰਦਿਆ ਨੇ ਕਿਸਾਨਾਂ ਨੂੰ ਕਿਹਾ ਕਿ ਸਰਫੇਸ ਸੀਡਰ ਵਰਤਣ ਵਾਲੇ ਖੇਤਾਂ ਵਿੱਚ ਗਿੱਲ ਜਿਆਦਾ ਨਾ ਹੋਵੇ, ਇਸ ਨਾਲ ਬਿਜਾਈ ਕਰਨ ਤੋਂ ਪਹਿਲਾਂ ਬੀਜ ਨੂੰ ਉੱਲੀ ਤੇ ਕੀਟਾਂ ਦੇ ਹਮਲੇ ਤੋਂ ਬਚਾਉਣ ਲਈ ਸੋਧਿਆ ਜਾਵੇ ਤੇ ਬਿਜਾਈ ਉਪਰੰਤ ਪਹਿਲੇ ਪਾਣੀ ਮੌਕੇ ਯੂਰੀਆ ਦਾ ਛਿੱਟਾ ਦੇਕੇ ਪਾਣੀ ਲਗਾਇਆ ਜਾਵੇ।

 

The post ਮਾਲੇਰਕੋਟਲਾ: ਪਰਾਲੀ ਨੂੰ ਖੇਤਾਂ ‘ਚ ਹੀ ਮਿਲਾ ਕੇ ਕਣਕ ਦੀ ਬਿਜਾਈ ਕਰਨ ਲਈ ਕਿਸਾਨਾਂ ਨੂੰ ਮਸ਼ੀਨਾਂ ਮੁਹੱਈਆ ਕਰਵਾਉਣ ਦੇ ਆਦੇਸ਼ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • farmers
  • latest-news
  • malerkotla
  • news
  • paddy-session
  • punjab-congress
  • punjab-government
  • the-unmute-breaking-news
  • wheat

AUS vs ENG: ਆਸਟ੍ਰੇਲੀਆ ਨੇ ਇੰਗਲੈਂਡ ਨੂੰ 287 ਦੌੜਾਂ ਦਾ ਦਿੱਤਾ ਟੀਚਾ, ਕ੍ਰਿਸ ਵੋਕਸ ਨੇ 4 ਲਈਆਂ ਵਿਕਟਾਂ

Saturday 04 November 2023 01:25 PM UTC+00 | Tags: australia aus-vs-eng breaking-news cricket-news jos-buttler latest-news news punjabi-news sukhbir-singh-badal

ਚੰਡੀਗੜ੍ਹ, 04 ਨਵੰਬਰ 2023: (AUS vs ENG) ਸ਼ਨੀਵਾਰ ਨੂੰ ਵਨਡੇ ਵਿਸ਼ਵ ਕੱਪ ਦਾ ਦੂਜਾ ਮੈਚ ਆਸਟ੍ਰੇਲੀਆ ਅਤੇ ਇੰਗਲੈਂਡ ਵਿਚਾਲੇ ਖੇਡਿਆ ਜਾ ਰਿਹਾ ਹੈ। ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਇੰਗਲੈਂਡ ਦੇ ਕਪਤਾਨ ਜੋਸ ਬਟਲਰ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਇੰਗਲੈਂਡ ਨੂੰ ਜਿੱਤ ਲਈ 50 ਓਵਰਾਂ ਵਿੱਚ 287 ਦੌੜਾਂ ਦਾ ਟੀਚਾ ਮਿਲਿਆ ਹੈ।

ਇੰਗਲੈਂਡ ਨੇ 2 ਓਵਰਾਂ ਤੋਂ ਬਾਅਦ ਇਕ ਵਿਕਟ ਦੇ ਨੁਕਸਾਨ ‘ਤੇ 11 ਦੌੜਾਂ ਬਣਾ ਲਈਆਂ ਹਨ। ਮਿਸ਼ੇਲ ਸਟਾਰਕ ਨੇ ਪਹਿਲੀ ਹੀ ਗੇਂਦ ‘ਤੇ ਜੌਨੀ ਬੇਅਰਸਟੋ ਦਾ ਵਿਕਟ ਲਿਆ। ਬੇਅਰਸਟੋ ਪਿੱਛੇ ਕੈਚ ਹੋ ਗਿਆ।

ਪਹਿਲੀ ਪਾਰੀ ‘ਚ ਆਸਟ੍ਰੇਲੀਆ 49.3 ਓਵਰਾਂ ‘ਚ 286 ਦੌੜਾਂ ਬਣਾ ਕੇ ਆਲ ਆਊਟ ਹੋ ਗਈ। ਬੱਲੇਬਾਜ਼ ਮਾਰਨਸ ਲਾਬੂਸ਼ੇਨ ਨੇ 71 ਦੌੜਾਂ ਦਾ ਅਰਧ ਸੈਂਕੜਾ ਖੇਡਿਆ। ਉਥੇ ਹੀ ਕੈਮਰੂਨ ਗ੍ਰੀਨ 47 ਦੌੜਾਂ ਬਣਾ ਕੇ ਆਊਟ ਹੋ ਗਏ ਅਤੇ ਸਟੀਵ ਸਮਿਥ 44 ਦੌੜਾਂ ਬਣਾ ਕੇ ਆਊਟ ਹੋ ਗਏ। ਇੰਗਲੈਂਡ ਲਈ ਕ੍ਰਿਸ ਵੋਕਸ ਨੇ 4 ਵਿਕਟਾਂ ਲਈਆਂ। ਮਾਰਕ ਵੁੱਡ ਅਤੇ ਆਦਿਲ ਰਾਸ਼ਿਦ ਨੇ 2-2 ਵਿਕਟਾਂ ਹਾਸਲ ਕੀਤੀਆਂ। ਲਿਆਮ ਲਿਵਿੰਗਸਟਨ ਅਤੇ ਡੇਵਿਡ ਵਿਲੀ ਨੂੰ 1-1 ਵਿਕਟ ਮਿਲੀ।

The post AUS vs ENG: ਆਸਟ੍ਰੇਲੀਆ ਨੇ ਇੰਗਲੈਂਡ ਨੂੰ 287 ਦੌੜਾਂ ਦਾ ਦਿੱਤਾ ਟੀਚਾ, ਕ੍ਰਿਸ ਵੋਕਸ ਨੇ 4 ਲਈਆਂ ਵਿਕਟਾਂ appeared first on TheUnmute.com - Punjabi News.

Tags:
  • australia
  • aus-vs-eng
  • breaking-news
  • cricket-news
  • jos-buttler
  • latest-news
  • news
  • punjabi-news
  • sukhbir-singh-badal

ਚੰਡੀਗੜ੍ਹ, 04 ਨਵੰਬਰ 2023: ਗੁਰਦਾਸਪੁਰ (Gurdaspur) ਵਿੱਚ ਇੱਕ ਮੈਡੀਕਲ ਸਟੋਰ ਤੋਂ ਲੁੱਟ ਦੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਬੀਤੀ ਰਾਤ 9 ਵਜੇ ਦੇ ਕਰੀਬ ਇੱਕ ਚਿੱਟੇ ਰੰਗ ਦੀ ਵਰਨਾ ਕਾਰ ਗੁਰਦਾਸਪੁਰ ਸਾਈਡ ਤੋਂ ਆ ਕੇ ਦੁਕਾਨ ਦੇ ਅੱਗੇ ਰੁਕੀ। ਚਾਰ ਵਿਅਕਤੀ ਕਾਰ ਤੋਂ ਹੇਠਾਂ ਉਤਰੇ ਅਤੇ ਉਨ੍ਹਾਂ ਦੇ ਮੂੰਹ ਕੱਪੜੇ ਨਾਲ ਢੱਕੇ ਹੋਏ ਸਨ। ਮੁਲਜ਼ਮਾਂ ਨੇ ਦੁਕਾਨ ਮਾਲਕ ਨੂੰ ਡਰਾ ਧਮਕਾ ਕੇ ਉਸ ਦੀ ਜੇਬ ਵਿੱਚੋਂ 5 ਹਜ਼ਾਰ ਰੁਪਏ, ਪੈਨ ਕਾਰਡ ਅਤੇ ਜ਼ਰੂਰੀ ਦਸਤਾਵੇਜ਼ ਖੋਹ ਲਏ ਅਤੇ ਫ਼ਰਾਰ ਹੋ ਗਏ। ਪੁਲਿਸ ਨੇ 4 ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਗੁਰਦੀਪ ਸਿੰਘ ਉਰਫ਼ ਗੋਗਾ ਪੁੱਤਰ ਪਲਵਿੰਦਰ ਸਿੰਘ ਵਾਸੀ ਕਲਾਨੌਰ ਨੇ ਪੁਲਿਸ ਨੂੰ ਦੱਸਿਆ ਕਿ ਉਹ ਅੱਡਾ ਨੱਡਾਂਵਾਲੀ ਵਿੱਚ ਗੋਗਾ ਹੈਲਥ ਕੇਅਰ ਸੈਂਟਰ ਦੇ ਨਾਂ 'ਤੇ ਮੈਡੀਕਲ ਸਟੋਰ ਚਲਾਉਂਦਾ ਹੈ। 2 ਨਵੰਬਰ ਨੂੰ ਉਸਦੇ ਵੱਲੋਂ ਦੁਕਾਨ ਬੰਦ ਕਰਨ ਤੋਂ ਪਹਿਲਾਂ ਚਾਰ ਵਿਅਕਤੀ ਕਾਰ ‘ਚੋਂ ਉਤਰੇ ਅਤੇ ਉਨ੍ਹਾਂ ਦੇ ਮੂੰਹ ਕੱਪੜੇ ਨਾਲ ਢੱਕੇ ਹੋਏ ਸਨ। ਉਕਤ ਵਿਅਕਤੀ ਦੁਕਾਨ ਦੇ ਅੰਦਰ ਆਏ, ਜਿਨ੍ਹਾਂ ਵਿਚੋਂ ਇਕ ਦੇ ਕੋਲ ਕਿਰਪਾਨ, ਇਕ ਦੇ ਕੋਲ ਦਾਤਰ ਅਤੇ ਇਕ ਦੇ ਕੋਲ ਪਿਸਤੌਲ ਸੀ।
ਥਾਣਾ ਕਲਾਨੌਰ ਦੀ ਪੁਲਿਸ ਨੇ ਗੁਰਦੀਪ ਸਿੰਘ ਦੇ ਬਿਆਨਾਂ 'ਤੇ ਚਾਰ ਅਣਪਛਾਤੇ ਲੁਟੇਰਿਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

The post ਗੁਰਦਾਸਪੁਰ ‘ਚ ਲੁਟੇਰਿਆਂ ਨੇ ਹਥਿਆਰਾਂ ਦੀ ਨੋਕ ‘ਤੇ ਮੈਡੀਕਲ ਸਟੋਰ ਤੋਂ ਲੁੱਟੇ 5 ਹਜ਼ਾਰ ਰੁਪਏ, ਜ਼ਰੂਰੀ ਦਸਤਾਵੇਜ਼ ਖੋਹ ਕੇ ਫਰਾਰ appeared first on TheUnmute.com - Punjabi News.

Tags:
  • breaking-news
  • gunpoint
  • gurdaspur
  • latest-news
  • medical-store
  • news
  • robbers
  • robbery

ਚੰਡੀਗੜ੍ਹ/ਬਟਾਲਾ, 4 ਨਵੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ (Punjab Police) ਨੇ ਗੈਂਗਸਟਰ ਹੈਰੀ ਚੱਠਾ ਵੱਲੋਂ ਚਲਾਏ ਜਾ ਰਹੇ ਜ਼ਬਰਨ ਵਸੂਲੀ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇਸ ਦੇ ਮੁੱਖ ਕਾਰਕੁੰਨ ਨਵਨੀਤ ਸਿੰਘ ਉਰਫ਼ ਨਵ ਵਾਸੀ ਬਟਾਲਾ ਨੂੰ ਇੱਕ ਸੰਖੇਪ ਜਿਹੀ ਮੁੱਠਭੇੜ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਜਾਣਕਾਰੀ ਦਿੰਦਿਆਂ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਇੱਥੇ ਦੱਸਿਆ ਕਿ ਬਟਾਲਾ ਦੇ ਪਿੰਡ ਬਲਪੁਰੀਆਂ ਨੇੜੇ ਹੋਏ ਸੰਖੇਪ ਮੁਕਾਬਲੇ ਤੋਂ ਬਾਅਦ ਉਕਤ ਗ੍ਰਿਫਤਾਰੀ ਅਮਲ ਵਿਚ ਲਿਆਂਦੀ ਗਈ । ਉਹਨਾਂ ਦੱਸਿਆ ਕਿ ਪੁਲਿਸ ਨੇ ਮਾਮਲੇ ਵਿੱਚ ਸਿੱਧੇ ਤੌਰ ਤੇ ਸ਼ਾਮਲ ਤਿੰਨ ਹੋਰ ਵਿਅਕਤੀਆਂ, ਜਿਹਨਾਂ ਦੀ ਸ਼ਨਾਖਤ ਗਗਨਦੀਪ ਸਿੰਘ ਉਰਫ ਕਾਲਾ ਵਾਸੀ ਪਿੰਡ ਬੱਲ, ਬਲਰਾਜ ਸਿੰਘ ਉਰਫ ਬਾਜ਼ ਵਾਸੀ ਪਿੰਡ ਅਮਰਗੜ੍ਹ ਸ਼ਾਹਪੁਰ, ਗੁਰਦਾਸਪੁਰ ਅਤੇ ਪਿੰਡ ਉਮਰਵਾਲ ਦੇ ਪ੍ਰੇਮ ਕੁਮਾਰ ਉਰਫ ਘੁੱਲਾ ਵਜੋਂ ਕੀਤੀ ਹੈ, ਨੂੰ ਵੀ ਗ੍ਰਿਫਤਾਰ ਕਰ ਲਿਆ ਹੈ ।

ਜਦੋਂ ਕਿ ਲਾਜਿਸਟਿਕ ਸਬੰਧੀ ਸਹਾਇਤਾ ਦੇਣ ਲਈ ਗ੍ਰਿਫਤਾਰ ਕੀਤੇ ਗਏ ਤਿੰਨ ਹੋਰ ਮੁਲਜ਼ਮ, ਜਿਹਨਾਂ ਦੀ ਪਛਾਣ ਹਰਪ੍ਰੀਤ ਸਿੰਘ ਉਰਫ਼ ਪ੍ਰੀਤ ਵਾਸੀ ਮਜੀਠਾ ਰੋਡ ਅੰਮ੍ਰਿਤਸਰ, ਸੁਖਰਾਜ ਸਿੰਘ ਵਾਸੀ ਪਿੰਡ ਲਖਨਪਾਲ ਗੁਰਦਾਸਪੁਰ ਅਤੇ ਦਰਸ਼ਨ ਸਿੰਘ ਉਰਫ਼ ਦਰਸ਼ੀ ਵਾਸੀ ਸੁਧਾਰ, ਜਗਰਾਓਂ ਹੈ, ਨੂੰ ਵੱਖ-ਵੱਖ ਜੇਲ੍ਹਾਂ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਗਿਆ ਹੈ। ਪੁਲਿਸ ਟੀਮਾਂ (Punjab Police) ਨੇ ਉਕਤਾਂ ਕੋਲੋਂ ਚਾਰ ਪਿਸਤੌਲਾਂ- ਜਿਹਨਾਂ ਵਿੱਚੋਂ ਇੱਕ 9 ਐਮਐਮ ਗਲੌਕ ਪਿਸਤੌਲ ਅਤੇ ਤਿੰਨ ਦੇਸੀ ਪਿਸਤੌਲ ਸਮੇਤ ਜਿੰਦਾ ਕਾਰਤੂਸ, ਅਪਰਾਧ ਵਿੱਚ ਵਰਤੇ ਗਏ ਦੋ ਮੋਟਰਸਾਈਕਲ ਅਤੇ ਇੱਕ ਹੁੰਡਈ ਆਈ-20 ਕਾਰ ਵੀ ਬਰਾਮਦ ਕੀਤੀ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਹਾਲ ਹੀ ਵਿੱਚ ਬਟਾਲਾ ਵਿੱਚ ਜ਼ਬਰਨ ਵਸੂਲੀ ਦੇ ਦੋ ਮਾਮਲੇ ਸਾਹਮਣੇ ਆਏ ਹਨ, ਜਿਸ ਵਿੱਚ ਹੈਰੀ ਚੱਠਾ ਗਰੋਹ ਦੇ ਮੈਂਬਰਾਂ ਨੇ 28 ਅਕਤੂਬਰ ਨੂੰ ਇੱਕ ਟਰੈਵਲ ਏਜੰਟ ਦੀ ਦੁਕਾਨ ਦੇ ਬਾਹਰ ਅਤੇ 7 ਅਕਤੂਬਰ ਨੂੰ ਇੱਕ ਸਥਾਨਕ ਵਪਾਰੀ ਦੇ ਘਰ ਦੇ ਬਾਹਰ ਗੋਲੀਬਾਰੀ ਕੀਤੀ ਸੀ, ਕਿਉਂਕਿ ਕਿ ਪੀੜਤਾਂ ਵੱਲੋਂ ਜਬਰਨ ਵਸੂਲੀ ਲਈ ਮੰਗੇ ਜਾ ਰਹੀ ਰਕਮ ਉਪਲਬਧ ਨਹੀਂ ਕਰਵਾਈ ਗਈ ਸੀ।

ਭਰੋਸੇਮੰਦ ਸੂਤਰਾਂ ਤੋਂ ਪ੍ਰਾਪਤ ਪੁਖਤਾ ਇਤਲਾਹ ਦੇ ਆਧਾਰ 'ਤੇ ਜਦੋਂ ਬਟਾਲਾ ਪੁਲਿਸ ਨੇ ਆਈ-20 ਕਾਰ ਦਾ ਪਿੱਛਾ ਕਰਨਾ ਸ਼ੁਰੂ ਕੀਤਾ ਤਾਂ ਕਾਰ ਚਲਾ ਰਹੇ ਦੋਸ਼ੀ ਨਵਨੀਤ ਸਿੰਘ ਨੇ ਪੁਲਿਸ ਪਾਰਟੀ 'ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ 'ਤੇ ਪੁਲਿਸ ਟੀਮਾਂ ਨੇ ਵੀ ਆਪਣੇ ਬਚਾਅ 'ਚ ਜਵਾਬੀ ਫਾਇਰਿੰਗ ਕੀਤੀ, ਜਿਸ ਦੌਰਾਨ ਮੁਲਜ਼ਮ ਨਵਨੀਤ ਦੀ ਲੱਤ ਵਿੱਚ ਗੋਲੀ ਲੱਗੀ । ਉਨ੍ਹਾਂ ਦੱਸਿਆ ਕਿ ਮੁਲਜ਼ਮ ਨਵਨੀਤ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

ਬਟਾਲਾ ਦੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਅਸ਼ਵਨੀ ਗੋਟਿਆਲ ਨੇ ਦੱਸਿਆ ਕਿ ਤਕਨੀਕੀ ਜਾਣਕਾਰੀ ਉਪਰੰਤ, ਪੁਲਿਸ ਟੀਮਾਂ ਨੇ ਇਸ ਮਾਡਿਊਲ ਦੇ ਤਿੰਨ ਹੋਰ ਵਿਅਕਤੀਆਂ, ਜੋ ਗੋਲੀਬਾਰੀ ਨੂੰ ਅੰਜਾਮ ਦੇਣ ਵਿੱਚ ਸਿੱਧੇ ਤੌਰ 'ਤੇ ਸ਼ਾਮਲ ਹਨ, ਨੂੰ ਵੱਖ-ਵੱਖ ਥਾਵਾਂ ਤੋਂ ਗ੍ਰਿਫਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਹੋਰ ਪੁੱਛਗਿੱਛ ਜਾਰੀ ਹੈ ਅਤੇ ਜਲਦ ਹੀ ਹੋਰ ਗ੍ਰਿਫਤਾਰੀਆਂ ਦੀ ਵੀ ਆਸ ਹੈ।

ਇਸ ਸਬੰਧੀ ਥਾਣਾ ਸਦਰ ਬਟਾਲਾ ਵਿਖੇ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 307, 353 ਅਤੇ 186 ਅਤੇ ਅਸਲਾ ਐਕਟ ਦੀ ਧਾਰਾ 25 ਅਧੀਨ ਨਵਾਂ ਕੇਸ ਐਫਆਈਆਰ ਨੰਬਰ 127 ਮਿਤੀ 3/11/2023 ਨੂੰ ਦਰਜ ਕੀਤਾ ਗਿਆ ਹੈ।

The post ਪੰਜਾਬ ਪੁਲਿਸ ਨੇ ਸੰਖੇਪ ਮੁੱਠਭੇੜ ਤੋਂ ਬਾਅਦ ਬਦਮਾਸ਼ ਹੈਰੀ ਚੱਠਾ ਦੇ ਜ਼ਬਰਨ ਵਸੂਲੀ ਰੈਕਿਟ ਦਾ ਕੀਤਾ ਪਰਦਾਫਾਸ਼ appeared first on TheUnmute.com - Punjabi News.

Tags:
  • bhagwant-mann
  • breaking-news
  • gangster-harry-chatha
  • harry-chatha
  • latest-news
  • news

ਪੰਜਾਬ ਸਰਕਾਰ ਰੀਜਨਲ ਸਪਾਈਨ ਇੰਜਰੀ ਸੈਂਟਰ ਮੋਹਾਲੀ ਨੂੰ ਹੋਰ ਅਤਿਆਧੁਨਿਕ ਸਹੂਲਤਾਂ ਨਾਲ ਕਰੇਗੀ ਮਜ਼ਬੂਤ: ਡਾ: ਬਲਜੀਤ ਕੌਰ

Saturday 04 November 2023 01:54 PM UTC+00 | Tags: aam-aadmi-party breaking-news cm-bhagwant-mann latest-news mann-government mohali news punjab punjab-government punjabi-news punjab-news regional-spine-injury-centre regional-spine-injury-centre-mohali the-unmute-breaking-news

ਐੱਸ.ਏ.ਐੱਸ. ਨਗਰ, 04 ਨਵੰਬਰ 2023: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਸੂਬੇ ਦੇ ਲੋਕਾਂ ਨੂੰ ਸਸਤਾ ਅਤੇ ਮਿਆਰੀ ਇਲਾਜ ਮੁਹੱਈਆ ਕਰਵਾਉਣ ਅਤੇ ਜਨਤਕ ਖੇਤਰ ਦੀਆਂ ਸਿਹਤ ਸੰਸਥਾਵਾਂ ਨੂੰ ਹੋਰ ਬਿਹਤਰ ਬਣਾਉਣ ਦੇ ਮੱਦੇਨਜ਼ਰ ਆਪਣੀ ਵਚਨਬੱਧਤਾ ਨੂੰ ਦ੍ਰਿੜਾਉਂਦਿਆਂ ਜਲਦ ਹੀ ਰੀਜਨਲ ਸਪਾਈਨ ਇੰਜਰੀ ਸੈਂਟਰ, ਸੈਕਟਰ 70, ਮੋਹਾਲੀ (Mohali) ਨੂੰ ਹੋਰ ਮਜ਼ਬੂਤ ਕਰਨ ਜਾ ਰਹੀ ਹੈ।

ਅੱਜ ਕੇਂਦਰ ਦਾ ਦੌਰਾ ਕਰਦਿਆਂ ਮੰਤਰੀ ਨੇ ਕਿਹਾ ਕਿ ਰੀਜਨਲ ਸਪਾਈਨ ਇੰਜਰੀ ਸੈਂਟਰ ਮੋਹਾਲੀ, (Mohali) ਭਾਰਤ ਸਰਕਾਰ ਅਤੇ ਸਬੰਧਤ ਸੂਬਾ ਸਰਕਾਰਾਂ ਵੱਲੋਂ ਕਟਕ, ਜਬਲਪੁਰ ਅਤੇ ਬਰੇਲੀ ਵਿਖੇ ਚਲਾਏ ਜਾ ਰਹੇ ਰਾਸ਼ਟਰੀ ਪੱਧਰ ਦੇ ਸਪਾਈਨ ਇੰਜਰੀ ਕੇਂਦਰਾਂ ਵਿੱਚੋਂ ਇੱਕ ਹੈ।

ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਗੁਆਂਢੀ ਰਾਜਾਂ-ਹਰਿਆਣਾ, ਹਿਮਾਚਲ ਅਤੇ ਚੰਡੀਗੜ੍ਹ ਨੂੰ ਵੀ ਉੱਤਰੀ ਖੇਤਰ ਵਿੱਚ ਇੱਕ ਪ੍ਰਮੁੱਖ ਸਪੈਸ਼ਲਿਟੀ ਸੰਸਥਾ ਵਜੋਂ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਇਹ ਮੈਡੀਕਲ ਸੰਸਥਾ ਰੀੜ੍ਹ ਦੀ ਹੱਡੀ ਦੀ ਅਸਮਰੱਥਤਾ ਵਾਲੇ ਮਰੀਜ਼ਾਂ ਅਤੇ ਆਰਥੋਪੀਡਿਕ ਅਤੇ ਨਿਊਰੋਲੋਜੀਕਲ ਸਮੱਸਿਆਵਾਂ ਵਾਲੇ ਮਰੀਜ਼ਾਂ ਦੇ ਜੀਵਨ ਨੂੰ ਪਹਿਲਾਂ ਵਰਗਾ ਨਵਾਂ-ਨਰੋਆ ਬਣਾਉਣ ਸਬੰਧੀ ਉਪਾਅ ਪ੍ਰਦਾਨ ਕਰਦੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਬਹੁਤ ਕਿਫਾਇਤੀ ਇਲਾਜ ਦਰਾਂ ਅਤੇ ਆਧੁਨਿਕ ਮਸ਼ੀਨਾਂ ਦੀ ਉਪਲੱਬਧਤਾ ਕਾਰਨ ਰੀੜ੍ਹ ਦੀ ਸੱਟ ਵਾਲੇ ਮਰੀਜ਼ ਇੱਥੇ ਇਲਾਜ ਵੱਲ ਆਕਰਸ਼ਿਤ ਹੋ ਰਹੇ ਹਨ। ਉਹਨਾਂ ਕਿਹਾ ਕਿ ਕੇਂਦਰ ਕੋਲ ਓਪਨ ਐਮ.ਆਰ.ਆਈ. ਮਸ਼ੀਨ ਹੈ ਜੋ ਪੂਰੇ ਖੇਤਰ ਵਿੱਚ ਸਿਰਫ਼ ਪੀ.ਜੀ.ਆਈ. ਚੰਡੀਗੜ੍ਹ ਕੋਲ ਹੀ ਉਪਲੱਬਧ ਹੈ। ਪੂਰੇ ਸਰੀਰ ਦੇ ਐਮ.ਆਰ.ਆਈ. ਸਕੈਨ ਦੀ ਫੀਸ ਸਿਰਫ 2500 ਰੁਪਏ ਹੈ।

ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਵਿਚਾਰ ਹੈ ਕਿ ਕੌਮੀ ਪੱਧਰ ਦੀ ਰਾਜ ਫੰਡਿੰਗ ਸੰਸਥਾ ਨੂੰ ਅਤਿ- ਆਧੁਨਿਕ ਸਿਹਤ ਸੰਸਥਾ ਵਜੋਂ ਵਿਕਸਤ ਕੀਤਾ ਜਾਣਾ ਚਾਹੀਦਾ ਹੈ, ਜਿਸ ਲਈ ਉਹ ਇਸ ਸਬੰਧੀ ਅੱਜ ਇਸ ਦੇ ਇੰਚਾਰਜ ਡਾ. ਰਾਜ ਬਹਾਦਰ ਨਾਲ ਕੇਂਦਰ ਦਾ ਦੌਰਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਸਤਾਵ ਅਨੁਸਾਰ ਸੰਸਥਾ ਦੀ ਮਜ਼ਬੂਤੀ ਅਤੇ ਵਿਸਤਾਰ ਦੇ ਨਾਲ-ਨਾਲ ਬੈੱਡਾਂ ਦੀ ਸਮਰੱਥਾ ਵਿੱਚ ਵੀ ਵਾਧਾ ਕੀਤਾ ਜਾਵੇਗਾ।

The post ਪੰਜਾਬ ਸਰਕਾਰ ਰੀਜਨਲ ਸਪਾਈਨ ਇੰਜਰੀ ਸੈਂਟਰ ਮੋਹਾਲੀ ਨੂੰ ਹੋਰ ਅਤਿਆਧੁਨਿਕ ਸਹੂਲਤਾਂ ਨਾਲ ਕਰੇਗੀ ਮਜ਼ਬੂਤ: ਡਾ: ਬਲਜੀਤ ਕੌਰ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • latest-news
  • mann-government
  • mohali
  • news
  • punjab
  • punjab-government
  • punjabi-news
  • punjab-news
  • regional-spine-injury-centre
  • regional-spine-injury-centre-mohali
  • the-unmute-breaking-news

ਚੰਡੀਗੜ੍ਹ, 04 ਨਵੰਬਰ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਦੀ ਅਗਵਾਈ ਹੇਠ ਇਕ ਵਫਦ ਨੇ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਜਸਟਿਸ (ਸੇਵਾ ਮੁਕਤ) ਐਸਐਸ ਸਾਰੋਂ ਨਾਲ ਮੁਲਾਕਾਤ ਕਰਕੇ ਸ਼੍ਰੋਮਣੀ ਕਮੇਟੀ ਦੀਆਂ ਜਨਰਲ ਚੋਣਾਂ ਲਈ ਵੋਟਾਂ ਬਣਾਉਣ ਦੀ ਪ੍ਰਕਿਰਿਆ ਸਰਲ ਕਰਨ ਦੇ ਨਾਲ-ਨਾਲ ਸਮੇਂ ਵਿਚ ਵਾਧਾ ਕਰਨ ਦੀ ਮੰਗ ਕੀਤੀ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ (Harjinder Singh Dhami) ਨਾਲ ਵਫ਼ਦ ਵਿਚ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਸਤਵਿੰਦਰ ਸਿੰਘ ਟੌਹੜਾ, ਸ. ਭੁਪਿੰਦਰ ਸਿੰਘ ਭਲਵਾਨ ਅਤੇ ਮੀਤ ਸਕੱਤਰ ਸ. ਲਖਬੀਰ ਸਿੰਘ ਸ਼ਾਮਲ ਸਨ।

ਇਸ ਸਬੰਧੀ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਜਨਰਲ ਚੋਣਾਂ ਲਈ ਵੋਟਾਂ ਬਣਾਉਣ ਵਾਸਤੇ ਆਰੰਭੀ ਗਈ ਪ੍ਰਕਿਰਿਆ ਵਿਚ ਸਿੱਖ ਸੰਗਤਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਜਸਟਿਸ ਐਸਐਸ ਸਾਰੋਂ ਨਾਲ ਮੁਲਾਕਾਤ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਦੇ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਜਾਰੀ ਹੋਈ ਪ੍ਰਕਿਰਿਆ ਅਨੁਸਾਰ ਵੋਟਾਂ ਬਣਾਉਣ ਲਈ ਵੋਟਰ ਫਾਰਮ ਦੇ ਨਾਲ ਸ਼ਨਾਖ਼ਤੀ ਕਾਰਡ ਦੀ ਫੋਟੋਕਾਪੀ ਲਗਾਉਣੀ ਲਾਜ਼ਮੀ ਕੀਤੀ ਗਈ ਹੈ, ਪਰੰਤੂ ਪੇਂਡੂ ਖੇਤਰਾਂ ਵਿਚ ਇਹ ਇੱਕ ਮੁਸ਼ਕਲ ਕੰਮ ਹੈ। ਬਹੁਤ ਸਾਰੇ ਪਿੰਡਾਂ ਵਿਚ ਫੋਟੋਕਾਪੀ ਕਰਵਾਉਣ ਦੀ ਸੁਵਿਧਾ ਨਹੀਂ ਹੈ।

ਇਸ ਤੋਂ ਇਲਾਵਾ ਵੋਟ ਬਣਾਉਣ ਲਈ ਹਰ ਵਿਅਕਤੀ ਨੂੰ ਖ਼ੁਦ ਆ ਕੇ ਫ਼ਾਰਮ ਜਮ੍ਹਾਂ ਕਰਵਾਉਣ ਲਈ ਕਿਹਾ ਜਾ ਰਿਹਾ ਹੈ, ਜਦਕਿ ਕੰਮਕਾਜੀ ਜੀਵਨ ਅੰਦਰ ਇਹ ਔਖਾ ਕਾਰਜ ਹੈ। ਉਨ੍ਹਾਂ ਕਿਹਾ ਕਿ ਮੁੱਖ ਕਮਿਸ਼ਨਰ ਪਾਸੋਂ ਵੋਟ ਬਣਾਉਣ ਦੀ ਪ੍ਰਕਿਰਿਆ ਸਰਲ ਕਰਨ ਲਈ ਵੋਟਰ ਫਾਰਮ ਦੇ ਨਾਲ ਸ਼ਨਾਖ਼ਤੀ ਦਸਤਾਵੇਜ਼ ਦੀ ਫੋਟੋਕਾਪੀ ਲਗਾਉੇਣ ਦੀ ਥਾਂ ਫਾਰਮ ਵਿਚ ਕੇਵਲ ਅਧਾਰ/ਵੋਟਰ ਕਾਰਡ ਦਾ ਨੰਬਰ ਲਿਖਣ ਅਤੇ ਸਮੂਹਕ ਰੂਪ ਵਿਚ ਵੋਟਰ ਫਾਰਮ ਜਮ੍ਹਾਂ ਕਰਵਾਉਣ ਨੂੰ ਪ੍ਰਵਾਨਗੀ ਦੇਣ ਦੀ ਮੰਗ ਕੀਤੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਦੇ ਨਾਲ ਹੀ ਵੋਟਾਂ ਬਣਾਉਣ ਲਈ 21 ਅਕਤੂਬਰ 2023 ਤੋਂ 15 ਨਵੰਬਰ 2023 ਤੱਕ ਦਾ ਦਿੱਤਾ ਸਮਾਂ ਬਹੁਤ ਘੱਟ ਹੋਣ ਕਰਕੇ ਵੋਟਾਂ ਬਣਾਉਣ ਦੇ ਸਮੇਂ ਵਿਚ ਵਾਧਾ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਵੋਟਰਾਂ ਨੂੰ ਖੁਆਰੀ ਤੋਂ ਬਚਾਉਣ ਲਈ ਬੂਥ ਪੱਧਰ 'ਤੇ ਵਿਸ਼ੇਸ਼ ਕੈਂਪ ਲਗਾਉਣ ਦਾ ਪ੍ਰਬੰਧ ਕਰਨ ਲਈ ਵੀ ਆਖਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਕੌਮ ਦੀ ਨੁਮਾਇੰਦਾ ਜਥੇਬੰਦੀ ਹੈ ਅਤੇ ਇਸ ਦੀ ਜਨਰਲ ਚੋਣ ਲਈ ਹਰ ਸਿੱਖ ਆਪਣੀ ਵੋਟ ਬਣਾ ਸਕੇ ਇਸ ਲਈ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਨੂੰ ਸਾਰੀ ਪ੍ਰਕਿਰਿਆ ਸਰਲ ਕਰਨ ਦੇ ਨਾਲ-ਨਾਲ ਵੋਟਾਂ ਬਣਾਉਣ ਦੇ ਸਮੇਂ ਵਿਚ ਵਾਧੇ ਦਾ ਤੁਰੰਤ ਐਲਾਨ ਕਰਨਾ ਚਾਹੀਦਾ ਹੈ।

ਇਹ ਵੀ ਮੰਗ ਕੀਤੀ ਗਈ ਕਿ ਵੋਟ ਬਣਾਉਣ ਵਾਲੇ ਫਾਰਮ ਵਿਚ ਅਨੁਸੂਚਿਤ ਜਾਤੀਆਂ ਵਾਲਾ ਕਾਲਮ ਬੇਮਾਨੀ ਹੈ, ਇਸ ਨੂੰ ਖ਼ਤਮ ਕੀਤਾ ਜਾਵੇ। ਕਿਉਂਕਿ ਸਿੱਖੀ ਅੰਦਰ ਜਾਤ ਪਾਤ ਨੂੰ ਕੋਈ ਥਾਂ ਨਹੀਂ ਹੈ ਅਤੇ ਵੋਟਰ ਬਣਨ ਲਈ ਅਜਿਹੀ ਘੋਸ਼ਣਾ ਭਰਵਾਉਣੀ ਗੈਰ ਜ਼ਰੂਰੀ ਹੈ। ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਨੂੰ ਇਹ ਵੀ ਕਿਹਾ ਗਿਆ ਕਿ ਹੋਣ ਵਾਲੀਆਂ ਸ਼੍ਰੋਮਣੀ ਕਮੇਟੀ ਚੋਣਾਂ ਸੰਨ 2011 ਵਾਲੀ ਹਲਕਾ ਬੰਦੀ ਅਨੁਸਾਰ ਹੀ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ।

The post ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ 'ਚ ਸ਼੍ਰੋਮਣੀ ਕਮੇਟੀ ਵਫਦ ਨੇ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਨਾਲ ਕੀਤੀ ਮੁਲਾਕਾਤ appeared first on TheUnmute.com - Punjabi News.

Tags:
  • breaking-news
  • commissioner-gurdwara-elections
  • harjinder-singh-dhami
  • news
  • sgpc-elections
  • shiromani-committee-delegation

PAK vs NZ: ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ ਡਕਵਰਥ ਲੁਈਸ ਵਿਧੀ ਦੇ ਤਹਿਤ 21 ਦੌੜਾਂ ਨਾਲ ਹਰਾਇਆ

Saturday 04 November 2023 02:05 PM UTC+00 | Tags: breaking-news fakhar-zaman news odi-world-cup-match pakistan pakistan-beat-new-zealand pak-vs-nz

ਚੰਡੀਗੜ੍ਹ, 04 ਨਵੰਬਰ 2023: ਪਾਕਿਸਤਾਨ (Pakistan) ਨੇ ਮੀਂਹ ਨਾਲ ਪ੍ਰਭਾਵਿਤ ਵਨਡੇ ਵਿਸ਼ਵ ਕੱਪ ਮੈਚ ਵਿੱਚ ਨਿਊਜ਼ੀਲੈਂਡ ਨੂੰ ਡਕਵਰਥ ਲੁਈਸ ਵਿਧੀ ਦੇ ਤਹਿਤ 21 ਦੌੜਾਂ ਨਾਲ ਹਰਾਇਆ ਹੈ। ਇਸ ਜਿੱਤ ਨਾਲ ਪਾਕਿਸਤਾਨ ਦੀ ਟੀਮ ਅੰਕ ਸੂਚੀ ਵਿੱਚ 5ਵੇਂ ਨੰਬਰ ‘ਤੇ ਆ ਗਈ ਹੈ ਅਤੇ ਸੈਮੀਫਾਈਨਲ ਦੀ ਦੌੜ ਵਿੱਚ ਬਰਕਰਾਰ ਹੈ, ਫਖਰ ਜ਼ਮਾਨ ਨੇ 81 ਗੇਂਦਾਂ ‘ਤੇ ਅਜੇਤੂ 126 ਦੌੜਾਂ ਅਤੇ ਕਪਤਾਨ ਬਾਬਰ ਆਜ਼ਮ ਨੇ 63 ਗੇਂਦਾਂ ‘ਤੇ ਨਾਬਾਦ 66 ਦੌੜਾਂ ਬਣਾਈਆਂ।

ਬੈਂਗਲੁਰੂ ਦੇ ਐੱਮ ਚਿੰਨਾਸਵਾਮੀ ਸਟੇਡੀਅਮ ‘ਚ ਟਾਸ ਹਾਰ ਕੇ ਬੱਲੇਬਾਜ਼ੀ ਕਰਨ ਆਈ ਨਿਊਜ਼ੀਲੈਂਡ ਨੇ 50 ਓਵਰਾਂ ‘ਚ 6 ਵਿਕਟਾਂ ‘ਤੇ 401 ਦੌੜਾਂ ਬਣਾਈਆਂ। ਜਵਾਬ ‘ਚ ਪਾਕਿਸਤਾਨ ਨੇ 21.3 ਓਵਰਾਂ ‘ਚ ਇਕ ਵਿਕਟ ‘ਤੇ 160 ਦੌੜਾਂ ਬਣਾ ਲਈਆਂ ਸਨ, ਫਿਰ ਮੀਂਹ ਆ ਗਿਆ ਅਤੇ 41 ਓਵਰਾਂ ‘ਚ 342 ਦੌੜਾਂ ਦਾ ਟੀਚਾ ਰੱਖਿਆ ਗਿਆ। ਇੱਥੇ ਪਾਕਿਸਤਾਨੀ ਟੀਮ ਨੂੰ 19.3 ਓਵਰਾਂ ਵਿੱਚ 182 ਦੌੜਾਂ ਬਣਾਉਣੀਆਂ ਪਈਆਂ। ਜਦੋਂ ਖੇਡ ਦੁਬਾਰਾ ਸ਼ੁਰੂ ਹੋਈ ਤਾਂ ਪਾਕਿਸਤਾਨ ਨੇ ਅਗਲੇ 3.3 ਓਵਰਾਂ ਵਿੱਚ 40 ਦੌੜਾਂ ਬਣਾ ਲਈਆਂ ਸਨ। ਜਦੋਂ 25.3 ਓਵਰਾਂ ਤੋਂ ਬਾਅਦ ਖੇਡ ਨੂੰ ਦੁਬਾਰਾ ਰੋਕਿਆ ਗਿਆ ਤਾਂ ਪਾਕਿਸਤਾਨ ਨੇ ਇਕ ਵਿਕਟ ‘ਤੇ 200 ਦੌੜਾਂ ਬਣਾ ਲਈਆਂ ਸਨ। ਇਸ ਤੋਂ ਬਾਅਦ ਮੁਕਾਬਲਾ ਨਹੀਂ ਹੋ ਸਕਿਆ।

The post PAK vs NZ: ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ ਡਕਵਰਥ ਲੁਈਸ ਵਿਧੀ ਦੇ ਤਹਿਤ 21 ਦੌੜਾਂ ਨਾਲ ਹਰਾਇਆ appeared first on TheUnmute.com - Punjabi News.

Tags:
  • breaking-news
  • fakhar-zaman
  • news
  • odi-world-cup-match
  • pakistan
  • pakistan-beat-new-zealand
  • pak-vs-nz

CM ਭਗਵੰਤ ਮਾਨ ਨੇ ਛੱਤੀਸਗੜ੍ਹ 'ਚ ਕਿਹਾ, ਇਸ ਵਾਰ ਝਾੜੂ ਦਾ ਬਟਨ ਦਬਾਓ, ਅਸੀਂ ਛੱਤੀਸਗੜ੍ਹ ਦੀ ਸਿਆਸੀ ਗੰਦਗੀ ਸਾਫ਼ ਕਰਾਂਗੇ

Saturday 04 November 2023 02:13 PM UTC+00 | Tags: aam-aadmi-party arvind-kejriwal breaking-news chhattisgarh cm-bhagwant-mann latest-news the-unmute-breaking-news the-unmute-punjabi-news

ਚੰਡੀਗੜ੍ਹ, 04 ਨਵੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਛੱਤੀਸਗੜ੍ਹ (Chhattisgarh) ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਦੋਵਾਂ ਆਗੂਆਂ ਨੇ ‘ਆਪ’ ਉਮੀਦਵਾਰ ਨਾਲ ਮਸਤੂਰੀ ਅਤੇ ਕਵਰਧਾ ਵਿਧਾਨ ਸਭਾ ਹਲਕੇ ‘ਚ ਵੱਖ-ਵੱਖ ਥਾਵਾਂ ‘ਤੇ ਰੋਡ ਸ਼ੋਅ ਕੀਤੇ ਅਤੇ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ।

ਰੋਡ ਸ਼ੋਅ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਕੇਜਰੀਵਾਲ ਜਿੱਥੇ ਵੀ ਜਾਂਦਾ ਹੈ, ਭਾਜਪਾ ਦਾ ਸਫਾਇਆ ਹੋ ਜਾਂਦਾ ਹੈ, ਇਸ ਲਈ ਭਾਜਪਾ ਸਰਕਾਰ ਉਸ ਨੂੰ ਜੇਲ੍ਹ ਵਿੱਚ ਡੱਕਣ ਦੀ ਕੋਸ਼ਿਸ਼ ਕਰ ਰਹੀ ਹੈ। ਪਰ ਅਸੀਂ ਭਾਜਪਾ ਦੀ ਧਮਕੀ ਤੋਂ ਡਰਨ ਵਾਲੇ ਲੋਕ ਨਹੀਂ ਹਾਂ। ਅਸੀਂ ਉਹ ਲੋਕ ਹਾਂ ਜੋ ਅੰਦੋਲਨ ਤੋਂ ਨਿਕਲੇ ਹਾਂ। ਅਸੀਂ ਜੇਲ੍ਹ ਜਾਣ ਤੋਂ ਨਹੀਂ ਡਰਦੇ।

ਮਾਨ ਨੇ ਕਿਹਾ ਕਿ ਭਾਜਪਾ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਸਕਦੀ ਹੈ, ਪਰ ਉਹ 10 ਸਾਲਾਂ ਵਿੱਚ ਦੇਸ਼ ਭਰ ਵਿੱਚ ਪੈਦਾ ਕੀਤੇ ਲੱਖਾਂ ਕੇਜਰੀਵਾਲ ਨੂੰ ਕਿਵੇਂ ਗ੍ਰਿਫਤਾਰ ਕਰੇਗੀ? ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ। ਇੱਥੇ ਆਮ ਲੋਕਾਂ ਨੂੰ ਵਿਧਾਇਕ, ਮੰਤਰੀ ਅਤੇ ਮੁੱਖ ਮੰਤਰੀ ਬਣਨ ਦਾ ਮੌਕਾ ਮਿਲਦਾ ਹੈ। ਜਦੋਂਕਿ ਹੋਰਨਾਂ ਪਾਰਟੀਆਂ ਵਿੱਚ ਵੱਡੇ ਆਗੂਆਂ ਦੇ ਰਿਸ਼ਤੇਦਾਰਾਂ ਨੂੰ ਹੀ ਟਿਕਟਾਂ ਮਿਲਦੀਆਂ ਹਨ।

ਉਨ੍ਹਾਂ ਕਿਹਾ ਕਿ ਅਸੀਂ ਇਰਾਦਿਆਂ ਦੇ ਸਾਫ਼-ਸੁਥਰੇ ਲੋਕ ਹਾਂ। ਅਸੀਂ ਪੈਸਾ ਕਮਾਉਣ ਲਈ ਰਾਜਨੀਤੀ ਵਿੱਚ ਨਹੀਂ ਆਏ ਹਾਂ। ਜਦੋਂ ਕਿ ਉਹ ਲੋਕ ਸੱਤਾ ਵਿੱਚ ਸਿਰਫ ਪੈਸਾ ਕਮਾਉਣ ਲਈ ਆਉਂਦੇ ਹਨ। ਆਮ ਆਦਮੀ ਪਾਰਟੀ ਦੀ ਤਰਜੀਹ ਸਿਰਫ ਲੋਕ ਸੇਵਾ ਹੈ। ਅਸੀਂ ਇੱਥੇ ਪੈਸਾ ਕਮਾਉਣ ਨਹੀਂ ਸਗੋਂ ਲੋਕਾਂ ਨੂੰ ਸਸ਼ਕਤ ਬਣਾਉਣ ਲਈ ਆਏ ਹਾਂ। ਸਾਨੂੰ ਪੰਜਾਬ ‘ਚ ਆਏ ਡੇਢ ਸਾਲ ਹੀ ਹੋਏ ਹਨ ਅਤੇ ਇਨ੍ਹਾਂ ਡੇਢ ਸਾਲਾਂ ‘ਚ ਅਸੀਂ ਇੰਨਾ ਕੰਮ ਕੀਤਾ ਹੈ ਜੋ ਪਿਛਲੀਆਂ ਸਰਕਾਰਾਂ ਕਈ ਸਾਲਾਂ ‘ਚ ਨਹੀਂ ਕਰ ਸਕੀਆਂ।

ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਜਾਣਬੁੱਝ ਕੇ ਸਾਨੂੰ ਗਰੀਬ ਰੱਖਦੀਆਂ ਹਨ ਅਤੇ ਸਾਡੇ ਬੱਚਿਆਂ ਨੂੰ ਪੜ੍ਹਾਈ ਨਹੀਂ ਕਰਨ ਦਿੰਦੀਆਂ। ਉਨ੍ਹਾਂ ਨੂੰ ਪਤਾ ਹੈ ਕਿ ਜੇ ਕੇਜਰੀਵਾਲ ਆਇਆ ਤਾਂ ਗਰੀਬਾਂ ਦੇ ਬੱਚਿਆਂ ਨੂੰ ਪੜ੍ਹਾਏਗਾ। ਜੇਕਰ ਗਰੀਬਾਂ ਦੇ ਬੱਚੇ ਪੜ੍ਹ-ਲਿਖ ਕੇ ਵੱਡੇ ਅਫਸਰ ਬਣ ਜਾਣ ਤਾਂ ਉਨ੍ਹਾਂ ਦੇ ਘਰਾਂ ਦੀ ਗਰੀਬੀ ਖਤਮ ਹੋ ਜਾਵੇਗੀ। ਜੇਕਰ ਗ਼ਰੀਬੀ ਖ਼ਤਮ ਹੋ ਗਈ ਤਾਂ ਅਰਜ਼ੀਆਂ ਲੈ ਕੇ ਲੀਡਰਾਂ ਦੇ ਘਰਾਂ ਦੇ ਬਾਹਰ ਲਾਈਨ ਵਿੱਚ ਕੌਣ ਖੜ੍ਹਾ ਹੋਵੇਗਾ?

The post CM ਭਗਵੰਤ ਮਾਨ ਨੇ ਛੱਤੀਸਗੜ੍ਹ ‘ਚ ਕਿਹਾ, ਇਸ ਵਾਰ ਝਾੜੂ ਦਾ ਬਟਨ ਦਬਾਓ, ਅਸੀਂ ਛੱਤੀਸਗੜ੍ਹ ਦੀ ਸਿਆਸੀ ਗੰਦਗੀ ਸਾਫ਼ ਕਰਾਂਗੇ appeared first on TheUnmute.com - Punjabi News.

Tags:
  • aam-aadmi-party
  • arvind-kejriwal
  • breaking-news
  • chhattisgarh
  • cm-bhagwant-mann
  • latest-news
  • the-unmute-breaking-news
  • the-unmute-punjabi-news

ਛੱਤੀਸਗੜ੍ਹ 'ਚ ਚੋਣਾਂ ਦੇ ਤਿੰਨ ਦਿਨ ਪਹਿਲਾਂ ਨਕਸਲੀਆਂ ਵੱਲੋਂ BJP ਜ਼ਿਲ੍ਹਾ ਉਪ ਪ੍ਰਧਾਨ ਦਾ ਕਤਲ

Saturday 04 November 2023 02:22 PM UTC+00 | Tags: bjp-chhattisgarh breaking-news chhattisgarh chhattisgarh-news india-news narayanpur naxalites news ratan-dubey ratan-dubey-murder

ਚੰਡੀਗੜ੍ਹ, 04 ਨਵੰਬਰ 2023: ਛੱਤੀਸਗੜ੍ਹ (Chhattisgarh) ਦੇ ਨਰਾਇਣਪੁਰ ਜ਼ਿਲ੍ਹੇ ਵਿੱਚ ਨਕਸਲੀਆਂ ਨੇ ਭਾਜਪਾ ਦੇ ਜ਼ਿਲ੍ਹਾ ਉਪ ਪ੍ਰਧਾਨ ਅਤੇ ਜ਼ਿਲ੍ਹਾ ਪੰਚਾਇਤ ਮੈਂਬਰ ਰਤਨ ਦੂਬੇ ਦਾ ਕਤਲ ਕਰ ਦਿੱਤਾ ਹੈ। ਰਤਨ ਦੂਬੇ ਚੋਣ ਪ੍ਰਚਾਰ ਲਈ ਨਿਕਲੇ ਸਨ ਤਾਂ ਨਕਸਲੀਆਂ ਨੇ ਉਨ੍ਹਾਂ ‘ਤੇ ਪਿੱਛਿਓਂ ਹਮਲਾ ਕਰ ਦਿੱਤਾ। ਮਾਮਲਾ ਝਾਰਾ ਥਾਣਾ ਖੇਤਰ ਦਾ ਦੱਸਿਆ ਜਾ ਰਿਹਾ ਹੈ |

ਦੱਸਿਆ ਜਾ ਰਿਹਾ ਹੈ ਕਿ ਰਤਨ ਦੂਬੇ ਚੋਣ ਪ੍ਰਚਾਰ ਲਈ ਧੌੜਾਈ ਅਤੇ ਕੌਸ਼ਲਨਾਰ (Chhattisgarh) ਗਏ ਹੋਏ ਸਨ। ਮੁਹਿੰਮ ਦੌਰਾਨ ਜਦੋਂ ਉਹ ਲੋਕਾਂ ਨਾਲ ਗੱਲਬਾਤ ਕਰ ਰਿਹਾ ਸੀ ਤਾਂ ਨਕਸਲੀਆਂ ਨੇ ਉਸ ਦੇ ਸਿਰ ‘ਤੇ ਹਮਲਾ ਕਰ ਦਿੱਤਾ। ਜਿਸ ਕਾਰਨ ਉਹ ਹੇਠਾਂ ਡਿੱਗ ਗਿਆ, ਜਿਸ ਤੋਂ ਬਾਅਦ ਉਸ ‘ਤੇ 2-3 ਵਾਰ ਹੋਰ ਹਮਲਾ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਨਕਸਲੀ ਪੇਂਡੂ ਪਹਿਰਾਵੇ ਵਿਚ ਆਏ ਸਨ।

ਬਸਤਰ ਵਿੱਚ ਪਹਿਲੇ ਪੜਾਅ ਦੀਆਂ ਚੋਣਾਂ 7 ਨਵੰਬਰ ਨੂੰ ਹੋਣੀਆਂ ਹਨ। ਇਸ ‘ਚ ਬਸਤਰ ਦੀਆਂ 12 ਅਤੇ ਰਾਜਨੰਦਗਾਓਂ ਦੀਆਂ 8 ਸੀਟਾਂ ‘ਤੇ ਵੋਟਿੰਗ ਹੋਣੀ ਹੈ। ਘਟਨਾ ਤੋਂ ਕੁਝ ਸਮਾਂ ਪਹਿਲਾਂ ਰਾਹੁਲ ਗਾਂਧੀ ਨੇ ਜਗਦਲਪੁਰ ‘ਚ ਮੀਟਿੰਗ ਕੀਤੀ ਸੀ। ਪ੍ਰਧਾਨ ਮੰਤਰੀ ਮੋਦੀ ਨੇ ਸ਼ਨੀਵਾਰ ਸਵੇਰੇ ਹੀ ਦੁਰਗ ਵਿੱਚ ਮੀਟਿੰਗ ਵੀ ਕੀਤੀ।

The post ਛੱਤੀਸਗੜ੍ਹ ‘ਚ ਚੋਣਾਂ ਦੇ ਤਿੰਨ ਦਿਨ ਪਹਿਲਾਂ ਨਕਸਲੀਆਂ ਵੱਲੋਂ BJP ਜ਼ਿਲ੍ਹਾ ਉਪ ਪ੍ਰਧਾਨ ਦਾ ਕਤਲ appeared first on TheUnmute.com - Punjabi News.

Tags:
  • bjp-chhattisgarh
  • breaking-news
  • chhattisgarh
  • chhattisgarh-news
  • india-news
  • narayanpur
  • naxalites
  • news
  • ratan-dubey
  • ratan-dubey-murder

ਪਟਿਆਲਾ, 04 ਨਵੰਬਰ 2023: ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ (Dr. Balbir Singh) ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਸਿਹਤ ਕਰਾਂਤੀ ਦੀ ਕੀਤੀ ਸ਼ੁਰੂਆਤ ਤਹਿਤ ਸਰਕਾਰੀ ਰਜਿੰਦਰਾ ਹਸਪਤਾਲ ਦੀ ਐਮਰਜੈਂਸੀ ਵਿੱਚ ਆਉਣ ਵਾਲੇ ਮਰੀਜਾਂ ਦੇ ਵਾਰਸਾਂ ਨੂੰ ਦਵਾਈਆਂ ਤੇ ਹੋਰ ਸਮਾਨ ਲੈਣ ਲਈ ਐਮਰਜੈਂਸੀ ਤੋਂ ਬਾਹਰ ਨਹੀਂ ਜਾਣਾ ਪਵੇਗਾ।

ਇੱਥੇ ਸਰਕਾਰੀ ਰਾਜਿੰਦਰਾ ਹਸਪਤਾਲ ਤੇ ਮੈਡੀਕਲ ਕਾਲਜ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਡਾ. ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੱਲ ਰਹੇ ਕੰਮਾਂ ਦੀ ਪ੍ਰਗਤੀ ਉਨ੍ਹਾਂ ਦੇ ਡੈਸ਼ ਬੋਰਡ ਉਪਰ ਦਰਸਾਈ ਜਾਣੀ ਯਕੀਨੀ ਬਣਾਈ ਜਾਵੇ। ਇਸ ਮੌਕੇ ਮੈਡੀਕਲ ਸਿੱਖਿਆ ਤੇ ਵਧੀਕ ਮੁੱਖ ਸਕੱਤਰ ਅਨੁਰਾਗ ਅਗਰਵਾਲ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੀ ਮੌਜੂਦ ਸਨ। ਉਨ੍ਹਾਂ ਲੋਕ ਨਿਰਮਾਣ ਵਿਭਾਗ ਸਮੇਤ ਉਸਾਰੀ ਕਾਰਜਾਂ ‘ਚ ਲੱਗੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਤਾਕੀਦ ਕੀਤੀ ਕਿ ਕੰਮ ਵਿੱਚ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਮੈਡੀਕਲ ਸਿੱਖਿਆ ਮੰਤਰੀ ਡਾ. ਬਲਬੀਰ ਸਿੰਘ (Dr. Balbir Singh) ਨੇ ਦੱਸਿਆ ਕਿ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ‘ਮੁੱਖ ਮੰਤਰੀ ਪੇਸ਼ੈਂਟ ਫੈਸਿਲੀਟੇਸ਼ਨ ਸੈਂਟਰ’ ਦੀ ਸ਼ੁਰੂਆਤ ਬਹੁਤ ਜਲਦ ਕੀਤੀ ਜਾਵੇਗੀ, ਜਿੱਥੇ ਕਿ ਮਰੀਜਾਂ ਲਈ ਰਿਸੈਪਸ਼ਨ, ਮੈਡੀਕਲ ਸਟੋਰ, ਵੈਲਕਮ ਤੇ ਹੈਲਪ ਡੈਸਕ ਤੇ ਪੀਣ ਵਾਲੇ ਪਾਣੀ ਤੇ ਟੁਆਇਲਟ ਦੀ ਸਹੂਲਤ ਉਪਲੱਬਧ ਕਰਵਾਈ ਜਾਵੇਗੀ। ਉਨ੍ਹਾਂ ਨੇ ਹਦਾਇਤ ਕੀਤੀ ਕਿ ਇੱਥੇ ਪੀ.ਜੀ.ਆਈ. ਦੀ ਤਰਜ ‘ਤੇ ਮੁੱਖ ਮੰਤਰੀ ਹਸਪਤਾਲ ਭਲਾਈ ਕਮੇਟੀ ਸਮੇਤ ਐਮਰਜੈਂਸੀ ‘ਚ ਮਰੀਜਾਂ ਦੀ ਸੰਭਾਲ ਲਈ ਵੀ ਬਣਾਈ ਜਾਵੇ ਤੇ ਇਸ ਮਾਡਲ ਨੂੰ ਸਾਰੇ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਲਾਗੂ ਕੀਤਾ ਜਾਵੇਗਾ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਤਹਿਤ ਮਾਲਵਾ ਖੇਤਰ ਦੇ ਇਸ ਉੱਘੇ ਹਸਪਤਾਲ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਮੁਢਲੀ ਤਰਜੀਹ ਹੈ।ਮੀਟਿੰਗ ਮੌਕੇ ਡਾਇਰੈਕਟਰ ਮੈਡੀਕਲ ਸਿੱਖਿਆ ਤੇ ਖੋਜ ਡਾ. ਅਵਨੀਸ਼ ਕੁਮਾਰ, ਸੰਯੁਕਤ ਡੀ.ਆਰ.ਐਮ.ਈ. ਡਾ. ਅਨੀਸ਼ ਅਗਰਵਾਲ, ਸਿਹਤ ਮੰਤਰੀ ਦੇ ਸਲਾਹਕਾਰ ਡਾ. ਸੁਧੀਰ ਵਰਮਾ, ਐਕਟਿੰਗ ਪ੍ਰਿੰਸੀਪਲ ਡਾ. ਆਰ.ਪੀ.ਐਸ. ਸਿਬੀਆ, ਮੈਡੀਕਲ ਸੁਪਰਡੈਂਟ ਡਾ. ਐਚ.ਐਸ. ਰੇਖੀ, ਕਰਨਲ ਜੇ.ਵੀ. ਸਿੰਘ, ਬਲਵਿੰਦਰ ਸੈਣੀ, ਨਿਊਰੋਸਰਜਨ ਡਾ. ਹਰੀਸ਼ ਕੁਮਾਰ ਤੋਂ ਇਲਾਵਾ ਲੋਕ ਨਿਰਮਾਣ ਦੇ ਕਾਰਜਕਾਰੀ ਇੰਜੀਨੀਅਰ ਪਿਯੂਸ਼ ਅਗਰਵਾਲ, ਡਿਪਟੀ ਐਮ.ਐਸ. ਡਾ. ਵਿਨੋਦ ਡੰਗਵਾਲ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

The post ਰਾਜਿੰਦਰਾ ਹਸਪਤਾਲ ਦੀ ਐਮਰਜੈਂਸੀ ‘ਚ ਆਏ ਮਰੀਜਾਂ ਦੇ ਵਾਰਸਾਂ ਨੂੰ ਕੋਈ ਦਵਾਈ ਲੈਣ ਬਾਹਰ ਨਹੀਂ ਜਾਣਾ ਪਵੇਗਾ: ਡਾ. ਬਲਬੀਰ ਸਿੰਘ appeared first on TheUnmute.com - Punjabi News.

Tags:
  • breaking-news
  • chief-minister-bhagwant-mann
  • dr-balbir-singh
  • medical-emergency
  • news
  • patiala
  • patients
  • rajindra-hospital

IND vs SA: ਭਲਕੇ ਭਾਰਤੀ ਟੀਮ ਸਾਹਮਣੇ ਦੱਖਣੀ ਅਫਰੀਕਾ ਦੀ ਚੁਣੌਤੀ, ਮੈਚ 'ਤੇ ਮੰਡਰਾਂ ਰਿਹੈ ਮੀਂਹ ਦਾ ਖ਼ਤਰਾ

Saturday 04 November 2023 02:43 PM UTC+00 | Tags: bcci breaking-news cricket indian-cricket-team indian-team ind-vs-sa news south-africa sports

ਚੰਡੀਗੜ੍ਹ, 04 ਨਵੰਬਰ 2023: ਭਾਰਤੀ ਟੀਮ (Indian team) ਵਿਸ਼ਵ ਕੱਪ ਦੇ ਸੈਮੀਫਾਈਨਲ ‘ਚ ਪਹੁੰਚ ਚੁੱਕੀ ਹੈ। ਭਾਰਤੀ ਟੀਮ ਐਤਵਾਰ (5 ਨਵੰਬਰ) ਨੂੰ ਦੱਖਣੀ ਅਫਰੀਕਾ ਖ਼ਿਲਾਫ਼ ਖੇਡੇਗੀ। ਦੋਵਾਂ ਟੀਮਾਂ ਵਿਚਾਲੇ ਇਹ ਮੈਚ ਕੋਲਕਾਤਾ ਦੇ ਈਡਨ ਗਾਰਡਨ ‘ਚ ਖੇਡਿਆ ਜਾਵੇਗਾ। ਭਾਰਤੀ ਟੀਮ ਦੀ ਨਜ਼ਰ ਲਗਾਤਾਰ ਅੱਠਵੀਂ ਜਿੱਤ ‘ਤੇ ਹੋਵੇਗੀ। ਉਹ ਇਸ ਵਿਸ਼ਵ ਕੱਪ ਵਿੱਚ ਇੱਕ ਵੀ ਮੈਚ ਨਹੀਂ ਹਾਰੀ ਹੈ। ਦੂਜੇ ਪਾਸੇ ਦੱਖਣੀ ਅਫਰੀਕਾ ਨੇ ਜ਼ਬਰਦਸਤ ਪ੍ਰਦਰਸ਼ਨ ਕੀਤਾ ਹੈ।

ਦੱਖਣੀ ਅਫਰੀਕਾ ਨੇ ਸੱਤ ਵਿੱਚੋਂ ਛੇ ਮੈਚ ਜਿੱਤੇ ਹਨ। ਉਸ ਦੀ ਇਕੋ-ਇਕ ਹਾਰ ਨੀਦਰਲੈਂਡ ਦੇ ਖ਼ਿਲਾਫ਼ ਸੀ। ਭਾਰਤੀ ਟੀਮ (Indian team) ਇਸ ਵਾਰ ਬਿਨਾਂ ਕੋਈ ਮੈਚ ਗੁਆਏ ਵਿਸ਼ਵ ਕੱਪ ਜਿੱਤਣਾ ਚਾਹੇਗੀ। 2007 ਵਿੱਚ ਆਸਟਰੇਲੀਆਈ ਟੀਮ ਟੂਰਨਾਮੈਂਟ ਵਿੱਚ ਇੱਕ ਵੀ ਮੈਚ ਨਹੀਂ ਹਾਰੀ ਸੀ।

ਕੋਲਕਾਤਾ ਦੇ ਮੌਸਮ ਦੀ ਗੱਲ ਕਰੀਏ ਤਾਂ ਇੱਥੇ ਨਵੰਬਰ ਦੇ ਆਸ-ਪਾਸ ਲਗਾਤਾਰ ਬਦਲਾਅ ਹੋ ਰਹੇ ਹਨ। ਮਾਨਸੂਨ ਦਾ ਸੀਜ਼ਨ ਬੀਤ ਚੁੱਕਾ ਹੈ ਅਤੇ ਸਰਦੀ ਸ਼ੁਰੂ ਹੋਣ ਵਾਲੀ ਹੈ। ਇਸ ਦੇ ਬਾਵਜੂਦ ਮੰਨਿਆ ਜਾ ਰਿਹਾ ਹੈ ਕਿ ਕਿਸੇ ਵੀ ਸਮੇਂ ਮੀਂਹ ਪੈ ਸਕਦਾ ਹੈ। ਮੈਚ ਦੌਰਾਨ ਜ਼ਿਆਦਾਤਰ ਸਮੇਂ ਆਸਮਾਨ ‘ਤੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਦਿਨ ਵੇਲੇ ਤਾਪਮਾਨ 28 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦਾ ਅਨੁਮਾਨ ਹੈ, ਜੋ ਸ਼ਾਮ ਨੂੰ ਥੋੜ੍ਹਾ ਘੱਟ ਕੇ 22 ਡਿਗਰੀ ਸੈਲਸੀਅਸ ਰਹਿ ਜਾਵੇਗਾ।

The post IND vs SA: ਭਲਕੇ ਭਾਰਤੀ ਟੀਮ ਸਾਹਮਣੇ ਦੱਖਣੀ ਅਫਰੀਕਾ ਦੀ ਚੁਣੌਤੀ, ਮੈਚ ‘ਤੇ ਮੰਡਰਾਂ ਰਿਹੈ ਮੀਂਹ ਦਾ ਖ਼ਤਰਾ appeared first on TheUnmute.com - Punjabi News.

Tags:
  • bcci
  • breaking-news
  • cricket
  • indian-cricket-team
  • indian-team
  • ind-vs-sa
  • news
  • south-africa
  • sports

ਰੂਪਨਗਰ, 4 ਨਵੰਬਰ 2023: ਡਿਪਟੀ ਕਮਿਸ਼ਨਰ ਆਈ.ਏ.ਐਸ ਪ੍ਰੀਤੀ ਯਾਦਵ ਨੇ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ ਨੂੰ ਕਾਬੂ ਕਰਨ ਲਈ ਅਫ਼ਸਰਾਂ ਨੂੰ 24 ਘੰਟੇ ਆਪਣੇ ਸਟੇਸ਼ਨਾਂ ਉਤੇ ਤਾਇਨਾਤ ਰਹਿਣ ਦੇ ਹੁਕਮ ਦਿੱਤੇ ਹਨ।

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੀ ਅਗਵਾਈ ਕਰਦਿਆਂ ਉਨ੍ਹਾਂ ਕਿਹਾ ਕਿ ਐਸ ਡੀ ਐਮਜ਼ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਣ ਅਤੇ ਪਿਛਲੇ ਸਮੇਂ ਦੌਰਾਨ ਪ੍ਰਭਾਵਿਤ ਇਲਾਕਿਆਂ ਵਿਚ ਕਿਸਾਨਾਂ ਨਾਲ ਰਾਬਤਾ ਰੱਖਣ।

ਪ੍ਰੀਤੀ ਯਾਦਵ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ ਨੂੰ ਲੈਕੇ ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਬੜੀ ਸਖਤੀ ਨਾਲ ਲਿਆ ਜਾ ਰਿਹਾ ਹੈ ਕਿਉਂ ਕਿ ਇਨ੍ਹਾਂ ਮਾਮਲਿਆਂ ਨਾਲ ਉੱਤਰ ਭਾਰਤ ਦੇ ਵਾਤਾਵਰਣ ਦਾ ਮਿਆਰ ਕਾਫੀ ਹੇਠਾਂ ਜਾ ਚੁੱਕਾ ਹੈ ਅਤੇ ਲੋਕ ਅਤੇ ਬੱਚੇ ਵੱਡੀ ਗਿਣਤੀ ਵਿਚ ਸਾਹ ਦੀਆਂ ਬਿਮਾਰੀਆਂ ਤੋਂ ਪ੍ਰਭਾਵਿਤ ਹੋ ਰਹੇ ਹਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਰਾਲੀ ਨੂੰ ਨਾ ਸਾੜਨ ਅਤੇ ਪ੍ਰਬੰਧਨ ਲਈ ਮਸ਼ੀਨੀ ਮੁਹਈਆ ਕਰਵਾਈ ਗਈ ਜਿਸ ਨੂੰ ਹਰ ਕਿਸਾਨ ਤਕ ਪਹੁੰਚਿਆ ਜਾਣਾ ਯਕੀਨੀ ਕੀਤਾ ਜਾਵੇ। ਉਨ੍ਹਾਂ ਕਿਹਾ ਅਗਲੇ ਹੁਕਮਾਂ ਤੱਕ ਕੋਈ ਵੀ ਅਧਿਕਾਰੀ ਆਪਣਾ ਸਟੇਸ਼ਨ ਨਹੀਂ ਛੱਡੇਗਾ ਅਤੇ ਅਣਗਿਹਲੀ ਕਰਨ ਵਾਲਿਆਂ ਖ਼ਿਲਾਫ਼ ਵਿਭਾਗੀ ਕਾਰਵਾਈ ਵੀ ਕੀਤੀ ਜਾਵੇਗੀ।

The post DC ਰੂਪਨਗਰ ਨੇ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ ਨੂੰ ਕਾਬੂ ਕਰਨ ਲਈ ਅਫ਼ਸਰਾਂ ਨੂੰ 24 ਘੰਟੇ ਤਾਇਨਾਤ ਰਹਿਣ ਦੇ ਦਿੱਤੇ ਹੁਕਮ appeared first on TheUnmute.com - Punjabi News.

Tags:
  • breaking-news
  • dc-rupnagar
  • ias-preeti-yadav
  • news
  • preeti-yadav
  • stubble-burning

ਸਰਕਾਰੀ ਸਕੂਲ ਨਵਾਂਸ਼ਹਿਰ ਵਿਖੇ ਵਿਜੀਲੈਂਸ ਜਾਗਰੂਕਤਾ ਸੈਮੀਨਾਰ ਕਰਵਾਇਆ

Saturday 04 November 2023 03:45 PM UTC+00 | Tags: aam-aadmi-party breaking-news cm-bhagwant-mann crime latest-news news the-unmute-breaking-news the-unmute-latest-news vigilance-bureau

ਨਵਾਂਸ਼ਹਿਰ 04 ਨਵੰਬਰ 2023: ਸੈਂਟਰਲ ਵਿਜੀਲੈਂਸ ਕਮਿਸ਼ਨ ਨਵੀ ਦਿੱਲੀ ਦੀਆਂ ਹਦਾਇਤਾਂ 'ਤੇ ਪੂਰੇ ਭਾਰਤ ਵਿੱਚ ਮਿਤੀ 30 ਅਕਤੂਬਰ ਤੋਂ ਮਿਤੀ 5 ਨਵੰਬਰ 2023 ਤੱਕ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਗਈ ਮੁਹਿੰਮ ਦੇ ਸਬੰਧ ਵਿੱਚ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਵਿਜੀਲੈਂਸ ਬਿਊਰੋ ਪੰਜਾਬ ਐਸ.ਏ.ਐਸ. ਨਗਰ ਮੋਹਾਲੀ ਵਿਜੀਲੈਂਸ ਜਾਗਰੂਕਤਾ ਹਫਤਾ ਮਨਾਇਆ ਜਾ ਰਿਹਾ ਹੈ।

ਮਾਨਯੋਗ ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਵਰਿੰਦਰ ਕੁਮਾਰ ਐਸ.ਏ.ਐਸ. ਨਗਰ ਮੋਹਾਲੀ ਦੇ ਦਿਸ਼ਾ-ਨਿਰਦੇਸ਼ ਤਹਿਤ ਅਤੇ ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਰਾਜੇਸ਼ਵਰ ਸਿੰਘ ਸਿੱਧੂ ਦੀ ਯੋਗ ਅਗਵਾਈ ਹੇਠ ਵਿਜੀਲੈਸ ਜਾਗਰੂਕਤਾ ਹਫਤਾ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨਵਾਸ਼ਹਿਰ ਵਿਖੇ ਵਿਜੀਲੈਂਸ ਜਾਗਰੂਕਤਾ ਸੈਮੀਨਾਰ ਦਾ ਅਯੋਜਨ ਕੀਤਾ ਗਿਆ। ਇਸ ਜਾਗਰੂਕਤਾ ਸੈਮੀਨਾਰ ਵਿੱਚ ਕਰੀਬ 150 ਦੇ ਕਰੀਬ ਸਕੂਲ ਵਿਦਿਆਰਥੀ ਸ਼ਾਮਲ ਹੋਏ।

ਸਮਾਗਮ ਵਿੱਚ ਪੀ.ਪੀ.ਐਸ ਉੱਪ ਕਪਤਾਨ ਪੁਲਿਸ (ਸਥਾਨਕ) ਸ਼ਹੀਦ ਭਗਤ ਸਿੰਘ ਨਗਰ ਵਿਜੇ ਕੁਮਾਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਤੋਂ ਇਲਾਵਾ ਸਰਬਜੀਤ ਸਿੰਘ ਪ੍ਰਿਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਵੀ ਸ਼ਾਮਲ ਹੋਏ। ਸਮਾਗਮ ਦੌਰਾਨ ਪ੍ਰਿੰਸੀਪਲ ਸਰਬਜੀਤ ਸਿੰਘ ਤੋਂ ਇਲਾਵਾ ਸਕੂਲ ਦੀਆਂ ਵਿਦਿਆਰਥਣਾ ਪੁਸ਼ਪਾ, ਇੰਦੂ ਕੁਮਾਰੀ, ਸੁਨੈਨਾ, ਰਮਨਪ੍ਰੀਤ ਕੌਰ, ਲਕਸ਼ਮੀ, ਕਾਜਲ ਵੱਲੋਂ ਭ੍ਰਿਸ਼ਟਾਚਾਰ ਦੇ ਖਿਲਾਫ ਲੈਕਚਰ ਦਿੱਤਾ ਗਿਆ। ਇਸ ਤੋਂ ਇਲਾਵਾ ਕਾਲਜ ਦੀਆਂ ਵਿਦਿਆਰਥਣਾਂ ਇੰਦੂ ਕੁਮਾਰੀ, ਮਾਨਸੀ, ਹਰਲੀਨ ਕੌਰ, ਅਮਨਪ੍ਰੀਤ, ਪ੍ਰੀਤੀ, ਹਨੀ, ਰੰਜਨਾ, ਮੁਸਕਾਨ ਅਤੇ ਪ੍ਰਿਆ ਵੱਲੋਂ ਭ੍ਰਿਸ਼ਟਾਚਾਰ ਖਿਲਾਫ ਇੱਕ ਸਕਿੱਟ ਪੇਸ਼ ਕੀਤੀ ਗਈ।

ਸਮਾਗਮ ਦੌਰਾਨ ਸਟੇਜ ਸੈਕਟਰੀ ਦੀ ਜਿੰਮੇਵਾਰੀ ਲੈਕਚਰਾਰ ਰਾਜ ਕੁਮਾਰੀ ਵੱਲੋਂ ਬਾ-ਖੂਬੀ ਨਿਭਾਈ ਗਈ। ਡੀ.ਐਸ.ਪੀ. ਅਰਮਿੰਦਰ ਸਿੰਘ ਵੱਲੋਂ ਸੈਮੀਨਾਰ ਵਿੱਚ ਸ਼ਾਮਲ ਹੋਏ ਵਿਦਿਆਰਥੀਆਂ ਅਤੇ ਸਟਾਫ ਨੂੰ ਵਿਜੀਲੈਂਸ ਬਿਊਰੋ ਦੇ ਕੰਮ-ਕਾਜ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਸੈਮੀਨਾਰ ਵਿੱਚ ਸ਼ਾਮਲ ਵਿਦਿਆਰਥੀਆਂ ਅਤੇ ਸਟਾਫ ਨੂੰ ਵਿਜੀਲੈਂਸ ਬਿਊਰੋ ਦੇ ਟੋਲ ਫਰੀ ਨੰਬਰ-1800 1800 1000,ਐਂਟੀ ਕੁਰੱਪਸ਼ਨ ਐਕਸ਼ਨ ਲਾਈਨ ਨੰਬਰ-95012-00200 ਅਤੇ ਦਫਤਰਾਂ ਦੇ ਲੈਂਡ ਲਾਈਨ ਨੰਬਰਾਂ ਵਾਲੇ ਪੰਫਲਿਟ ਵੰਡੇ ਗਏ ਅਤੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ।ਅਖੀਰ ਵਿੱਚ ਇੰਸਪੈਕਟਰ ਚਮਕੌਰ ਸਿੰਘ ਵੱਲੋ ਹਾਜਰ ਅਧਿਕਾਰੀ/ਕਰਮਚਾਰੀਆਂ ਨੂੰ ਸਹੁੰ (ਫਲੲਦਗੲ) ਚੁਕਾਈ ਗਈ

ਇਸ ਤੋਂ ਇਲਾਵਾ ਨਵਾਸ਼ਹਿਰ ਦੇ ਮੇਨ ਬਜਾਰ ਵਿੱਚ ਵਿਜੀਲੈਂਸ ਜਾਗਰੂਕਤਾ ਰੋਡ ਮਾਰਚ ਕੱਢਿਆ ਗਿਆ, ਜਿਸ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨਵਾਸ਼ਹਿਰ ਦੇ ਕਰੀਬ 100 ਦੇ ਕਰੀਬ ਵਿਦਿਆਰਥੀਆਂ ਅਤੇ ਸਕੂਲ ਦੇ ਟੀਚਿੰਗ ਸਟਾਫ ਨੇ ਹਿੱਸਾ ਲਿਆ।

ਸਕੂਲ ਦੇ ਵਿਦਿਆਰਥੀਆਂ ਵੱਲੋਂ ਵਿਜੀਲੈਂਸ ਬਿਊਰੋ ਦੇ ਬੈਨਰ ਫੜੇ ਹੋਏ ਸਨ। ਰੋਡ ਮਾਰਚ ਦੌਰਾਨ ਆਮ ਪਬਲਿਕ ਨੂੰ ਵਿਜੀਲੈਂਸ ਬਿਊਰੋ ਦੇ ਸੰਪਰਕ ਨੰਬਰਾਂ ਵਾਲੇ ਪੰਫਲਿਟ ਵੀ ਵੰਡੇ ਗਏ। ਵਿਜੀਲੈਸ ਬਿਊਰੋ ਵੱਲੋ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਦੀ ਆਮ ਪਬਲਿਕ ਵੱਲੋਂ ਸ਼ਲਾਘਾ ਕੀਤੀ ਗਈ।

ਇਸ ਤੋਂ ਇਲਾਵਾ ਸਹਿਕਾਰੀ ਕੋ-ਆਪ੍ਰੇਟਿਵ ਬੈਂਕ ਨਵਾਂਸਹਿਰ ਦੇ ਕਾਨਫਰੰਸ ਹਾਲ ਵਿਖੇ ਵਿਜੀਲੈਂਸ ਜਾਗਰੂਕਤਾ ਸੈਮੀਨਾਰ ਦਾ ਅਯੋਜਨ ਕੀਤਾ ਗਿਆ, ਜਿਸ ਵਿੱਚ ਸਹਿਕਾਰੀ ਬੈਂਕਾਂ ਦੇ ਕਰੀਬ 70-80 ਮੁਲਾਜਮ ਸ਼ਾਮਲ ਹੋਏ। ਸਮਾਗਮ ਵਿੱਚ ਮੈਨੇਜਿੰਗ ਡਾਇਰੈਕਟਰ ਕੋ-ਆਪ੍ਰੇਟਿਵ ਬੈਂਕ ਜਸਪਾਲ ਸਿੰਘ ਜੱਸੀ, ਸੁਰਿੰਦਰ ਕੁਮਾਰ ਜਿਲ੍ਹਾ ਮੈਨੇਜ਼ਰ, ਬਲਵਿੰਦਰ ਬੰਗਾ ਸੀਨੀਅਰ ਮੈਨੇਜ਼ਰ, ਗੁਰਦੀਪ ਸਿੰਘ ਸੀਨੀਅਰ ਮੈਨੇਜ਼ਰ, ਨਿਰਮਲਜੀਤ ਸਿੰਘ ਬੈਂਸਸੀਨੀਅਰ ਮੈਨੇਜ਼ਰ, ਕਮਲ ਕੁਾਮਰ ਗੋਗਨਾ ਸੀਨੀਅਰ ਮੈਨੇਜ਼ਰ , ਮਨਜਿੰਦਰ ਸਿੰਘ ਸਹਾਇਕ ਮੈਨੇਜ਼ਰ,ਸੁਖਦੇਵ ਸਿੰਘ ਅਟਵਾਲ ਸਹਾਇਕ ਮੈਨੇਜ਼ਰ, ਬਲਵਿੰਦਰ ਸਿੰਘ ਢਿੱਲੋਂ ਸਹਾਇਕ ਮੈਨੇਜ਼ਰ ਵਿਸੇਸ਼ ਤੌਰ ਤੇ ਸ਼ਾਮਲ ਹੋਏ। ਸਮਾਗਮ ਦੌਰਾਨ ਨਿਰਮਲਜੀਤ ਸਿੰਘ ਬੈਂਸ ਸੀਨੀਅਰ ਮੈਨੇਜ਼ਰ ਵੱਲੋਂ ਭ੍ਰਿਸ਼ਟਾਚਾਰ ਦੇ ਖਿਲਾਫ ਲੈਕਚਰ ਦਿੱਤਾ ਗਿਆ। ਡੀ.ਐਸ.ਪੀ. ਅਰਮਿੰਦਰ ਸਿੰਘ ਵੱਲੋਂ ਸੈਮੀਨਾਰ ਵਿੱਚ ਸ਼ਾਮਲ ਹੋਏ ਕੋ-ਆਪ੍ਰੇਟਿਵ ਬੈਂਕਾਂ ਦੇ ਅਧਿਕਾਰੀਆਂ ਅਤੇ ਸਟਾਫ ਨੂੰ ਵਿਜੀਲੈਂਸ ਬਿਊਰੋ ਦੇ ਕੰਮ-ਕਾਜ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਆਪਣੀ ਡਿਊਟੀ ਇਮਾਨਦਾਰੀ ਨਾਲ ਕਰਨ ਲਈ ਪ੍ਰੇਰਤ ਕੀਤਾ ਗਿਆ।

The post ਸਰਕਾਰੀ ਸਕੂਲ ਨਵਾਂਸ਼ਹਿਰ ਵਿਖੇ ਵਿਜੀਲੈਂਸ ਜਾਗਰੂਕਤਾ ਸੈਮੀਨਾਰ ਕਰਵਾਇਆ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • crime
  • latest-news
  • news
  • the-unmute-breaking-news
  • the-unmute-latest-news
  • vigilance-bureau

Sultan Johor Cup: ਭਾਰਤ ਹਾਕੀ ਟੀਮ ਨੇ ਪਾਕਿਸਤਾਨ ਨੂੰ ਹਰਾ ਕੇ ਜਿੱਤਿਆ ਕਾਂਸੀ ਦਾ ਤਮਗਾ

Saturday 04 November 2023 03:55 PM UTC+00 | Tags: breaking-news hockey indian-hockey-team indian-team sultan-johor-cup

ਚੰਡੀਗੜ੍ਹ, 04 ਨਵੰਬਰ 2023: ਗੋਲਕੀਪਰ ਐਚਐਸ ਮੋਹਿਤ ਨੇ ਪੈਨਲਟੀ ਸ਼ੂਟਆਊਟ ਵਿੱਚ ਸ਼ਾਨਦਾਰ ਬਚਾਅ ਕਰਕੇ ਭਾਰਤੀ ਜੂਨੀਅਰ ਹਾਕੀ ਟੀਮ (Indian hockey team) ਨੂੰ ਸੁਲਤਾਨ ਜੌਹਰ ਕੱਪ ਵਿੱਚ ਪਾਕਿਸਤਾਨ ਖ਼ਿਲਾਫ਼ ਕਾਂਸੀ ਦੇ ਤਮਗੇ ਦੇ ਮੈਚ ਵਿੱਚ 6-5 ਨਾਲ ਜਿੱਤ ਦਿਵਾਈ। ਨਿਰਧਾਰਿਤ ਸਮੇਂ ਤੱਕ ਦੋਵੇਂ ਟੀਮਾਂ 3-3 ਨਾਲ ਬਰਾਬਰੀ ‘ਤੇ ਸਨ। ਭਾਰਤ ਲਈ ਅਰੁਣ ਸਾਹਨੀ (11ਵੇਂ ਮਿੰਟ), ਪੂਵੰਨਾ (42ਵੇਂ ਮਿੰਟ) ਅਤੇ ਕਪਤਾਨ ਉੱਤਮ ਸਿੰਘ (52ਵੇਂ ਮਿੰਟ) ਨੇ ਗੋਲ ਕੀਤੇ।

The post Sultan Johor Cup: ਭਾਰਤ ਹਾਕੀ ਟੀਮ ਨੇ ਪਾਕਿਸਤਾਨ ਨੂੰ ਹਰਾ ਕੇ ਜਿੱਤਿਆ ਕਾਂਸੀ ਦਾ ਤਮਗਾ appeared first on TheUnmute.com - Punjabi News.

Tags:
  • breaking-news
  • hockey
  • indian-hockey-team
  • indian-team
  • sultan-johor-cup
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form