TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਅਰਸ਼ਦੀਪ ਸਿੰਘ ਸਪਾਊਸ ਵੀਜ਼ਾ 'ਤੇ ਪਹੁੰਚਿਆ ਆਪਣੀ ਪਤਨੀ ਕੋਲ ਕੈਨੇਡਾ Monday 06 November 2023 05:43 AM UTC+00 | Tags: breaking-news canada canada-visa kaur-immigration news spousal-visa spouse-visa treval ਮੋਗਾ, 06 ਨਵੰਬਰ 2023: ਕੌਰ ਇੰਮੀਗ੍ਰੇਸ਼ਨ ਨੇ ਵਾਸੀ ਪਿੰਡ ਡੇਲੂਆਣਾ , ਜ਼ਿਲ੍ਹਾ ਮਾਨਸਾ ਦੇ ਰਹਿਣ ਵਾਲੇ ਅਰਸ਼ਦੀਪ ਸਿੰਘ ਦਾ ਕੈਨੇਡਾ (Canada) ਦਾ ਸਪਾਊਸ ਵੀਜ਼ਾ 49 ਦਿਨਾਂ 'ਚ ਲਗਵਾਇਆ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਅਰਸ਼ਦੀਪ ਸਿੰਘ ਦਾ ਫਰੈਸ਼ ਕੇਸ ਸੀ ਤੇ ਉਹ ਸ਼ੋਸ਼ਲ ਮੀਡੀਆ ਤੋਂ ਸੰਪਰਕ ਕਰਕੇ ਕੌਰ ਇੰਮੀਗ੍ਰੇਸ਼ਨ ਦੇ ਦਫ਼ਤਰ ਆਇਆ ਸੀ । ਅਰਸ਼ਦੀਪ ਸਿੰਘ ਦੀ ਪਤਨੀ ਸਤੰਬਰ ਇਨਟੇਕ ਲਈ ਕੈਨੇਡਾ ਸਟੱਡੀ ਵੀਜ਼ਾ ਤੇ ਚਲੀਗਈ ਸੀ । ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਅਰਸ਼ਦੀਪ ਸਿੰਘ ਦੀ ਪਤਨੀ ਦੇ ਇੱਥੇ ਹੁੰਦਿਆਂ ਹੀ ਫਾਈਲ ਦਾ ਪ੍ਰੋਸੈਸ ਸ਼ੁਰੂ ਕਰਕੇ ਫਾਈਲ ਐਬੰਸੀ ਵਿੱਚ 11 ਅਗਸਤ 2023 ਨੂੰ ਲਗਵਾਈ ਤੇ 29 ਸਤੰਬਰ 2023 ਨੂੰ ਵੀਜ਼ਾ ਆ ਗਿਆ। ਅਰਸ਼ਦੀਪ ਸਿੰਘ ਹੁਣ ਆਪਣੀ ਪਤਨੀ ਕੋਲ ਕੈਨੇਡਾ (Canada) ਪਹੁੰਚ ਚੁੱਕਾ ਹੈ। ਇਸ ਮੌਕੇ ਅਰਸ਼ਦੀਪ ਸਿੰਘ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ। ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ | ਮੋਗਾ ਬਰਾਂਚ: 96926-00084, 96927- The post ਅਰਸ਼ਦੀਪ ਸਿੰਘ ਸਪਾਊਸ ਵੀਜ਼ਾ ‘ਤੇ ਪਹੁੰਚਿਆ ਆਪਣੀ ਪਤਨੀ ਕੋਲ ਕੈਨੇਡਾ appeared first on TheUnmute.com - Punjabi News. Tags:
|
ਪੰਜਾਬ ਮੰਤਰੀ ਮੰਡਲ ਦੀ ਅਹਿਮ ਬੈਠਕ 'ਚ ਅੱਜ ਇਨ੍ਹਾਂ ਫੈਸਲਿਆਂ 'ਤੇ ਲੱਗ ਸਕਦੀ ਹੈ ਮੋਹਰ Monday 06 November 2023 05:55 AM UTC+00 | Tags: breaking-news chandigarh news punjab-cabinet ਚੰਡੀਗੜ੍ਹ, 06 ਨਵੰਬਰ 2023: ਪੰਜਾਬ ਸਰਕਾਰ ਦੀ ਮੰਤਰੀ ਮੰਡਲ (Punjab Cabinet) ਦੀ ਅਹਿਮ ਬੈਠਕ ਅੱਜ ਚੰਡੀਗੜ੍ਹ ਵਿੱਚ ਹੋਣ ਜਾ ਰਹੀ ਹੈ। ਦੱਸ ਦਈਏ ਕਿ ਪੰਜਾਬ ਮੰਤਰੀ ਮੰਡਲ ਦੀ ਇਹ ਬੈਠਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਵੇਗੀ। ਇਸ ਦੇ ਨਾਲ ਹੀ ਇਸ ਬੈਠਕ ਵਿੱਚ ਜੰਗੀ ਸੈਨਿਕਾਂ ਨੂੰ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਵਧਾਉਣ ਦਾ ਵੀ ਅਹਿਮ ਫੈਸਲਾ ਲਿਆ ਜਾ ਸਕਦਾ ਹੈ। ਇਸ ਦੇ ਨਾਲ ਹੀ ਅਪਾਹਜ ਸੈਨਿਕਾਂ ਨੂੰ ਦਿੱਤੀ ਜਾਣ ਵਾਲੀ ਐਕਸਗ੍ਰੇਸ਼ੀਆ ਵਧਾਉਣ ‘ਤੇ ਵੀ ਇਤਿਹਾਸਕ ਫੈਸਲਾ ਲਿਆ ਜਾ ਸਕਦਾ ਹੈ। ਇਸ ਬੈਠਕ (Punjab Cabinet)ਵਿਚ ਤੀਰਥ ਯਾਤਰਾ ਸਕੀਮ ਮੁੜ ਤੋਂ ਸ਼ੁਰੂ ਕਰਨ ਦੀ ਤਜਵੀਜ਼ ਨੂੰ ਪ੍ਰਵਾਨਗੀ ਮਿਲਣ ਦੇ ਆਸਾਰ ਹਨ। ਸਕੀਮ ਤਹਿਤ ਬਜ਼ੁਰਗਾਂ ਨੂੰ ਬੱਸਾਂ ਤੇ ਰੇਲਵੇ ਰਾਹੀਂ ਤੀਰਥ ਅਸਥਾਨਾਂ ਦੇ ਦਰਸ਼ਨ ਕਰਵਾਉਣ ਦੀ ਪ੍ਰਵਾਨਗੀ ਦਿੱਤੇ ਜਾਣ ਦੇ ਆਸਾਰ ਹਨ। The post ਪੰਜਾਬ ਮੰਤਰੀ ਮੰਡਲ ਦੀ ਅਹਿਮ ਬੈਠਕ ‘ਚ ਅੱਜ ਇਨ੍ਹਾਂ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ appeared first on TheUnmute.com - Punjabi News. Tags:
|
ਕਪੂਰਥਲਾ 'ਚ ਰੇਲ ਕੋਚ ਫੈਕਟਰੀ ਬਾਹਰ 150 ਝੁੱਗੀਆਂ 'ਚ ਲੱਗੀ ਅੱਗ, ਜਾਨੀ ਨੁਕਸਾਨ ਤੋਂ ਰਿਹਾ ਬਚਾਅ Monday 06 November 2023 06:03 AM UTC+00 | Tags: breaking breaking-news fire-incident kapurthala kapurthala-news latest-news news punjab-news slums train-coach-factory ਚੰਡੀਗੜ੍ਹ, 06 ਨਵੰਬਰ 2023: ਕਪੂਰਥਲਾ (Kapurthala) ‘ਚ ਰੇਲ ਕੋਚ ਫੈਕਟਰੀ ਕੰਪਲੈਕਸ ਦੇ ਬਾਹਰ ਸੜਕ ਕਿਨਾਰੇ ਪ੍ਰਵਾਸੀ ਮਜਦੂਰਾਂ ਦੀਆਂ ਦਰਜਨਾਂ ਝੁੱਗੀਆਂ ਨੂੰ ਅੱਗ ਲੱਗ ਗਈ। ਘਟਨਾ ਐਤਵਾਰ ਰਾਤ 8 ਵਜੇ ਦੀ ਦੱਸੀ ਜਾ ਰਹੀ ਹੈ। ਅੱਗ ਨੇ ਕੁਝ ਹੀ ਸਮੇਂ ਵਿੱਚ ਭਿਆਨਕ ਰੂਪ ਧਾਰਨ ਕਰ ਲਿਆ। ਇਸ ਸਬੰਧੀ ਸੂਚਨਾ ਮਿਲਣ ਤੋਂ ਬਾਅਦ ਕਪੂਰਥਲਾ ਫਾਇਰ ਬ੍ਰਿਗੇਡ, ਆਰਸੀਐਫ ਫਾਇਰ ਬ੍ਰਿਗੇਡ ਅਤੇ ਸੁਲਤਾਨਪੁਰ ਲੋਧੀ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ ‘ਤੇ ਕਾਬੂ ਪਾਇਆ। ਅਧਿਕਾਰੀਆਂ ਮੁਤਾਬਕ ਅੱਗ ਲੱਗਣ ਦਾ ਕਾਰਨ ਫਿਲਹਾਲ ਸਪੱਸ਼ਟ ਨਹੀਂ ਹੈ। ਇਸ ਦੇ ਨਾਲ ਹੀ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਹੁਸੈਨਪੁਰ ਦੀ ਪੁਲਿਸ (Kapurthala) ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ। ਇਸ ਅੱਗ ਕਾਰਨ ਆਰਸੀਐਫ ਦੇ ਬਾਹਰ ਕਰੀਬ 150 ਝੁੱਗੀਆਂ ਸੜ ਗਈਆਂ ਹਨ। ਸਥਾਨਕ ਲੋਕਾਂ ਮੁਤਾਬਕ ਪਿਛਲੇ ਸਾਲ ਵੀ ਝੁੱਗੀਆਂ ਵਿੱਚ ਭਾਰੀ ਅੱਗ ਲੱਗੀ ਸੀ। ਫਿਲਹਾਲ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। The post ਕਪੂਰਥਲਾ ‘ਚ ਰੇਲ ਕੋਚ ਫੈਕਟਰੀ ਬਾਹਰ 150 ਝੁੱਗੀਆਂ ‘ਚ ਲੱਗੀ ਅੱਗ, ਜਾਨੀ ਨੁਕਸਾਨ ਤੋਂ ਰਿਹਾ ਬਚਾਅ appeared first on TheUnmute.com - Punjabi News. Tags:
|
ਪੰਜਾਬ ਮੰਤਰੀ ਮੰਡਲ ਦੀ ਬੈਠਕ 'ਚ ਤੀਰਥ ਯਾਤਰਾ ਸਕੀਮ ਸਮੇਤ ਇਨ੍ਹਾਂ ਫੈਸਲਿਆਂ 'ਤੇ ਲਾਈ ਮੋਹਰ Monday 06 November 2023 06:21 AM UTC+00 | Tags: braeking-news breaking-news cm-bhagwant-mann harpal-singh-cheema latest-news news pilgrimage-scheme punjab-cabinet punjab-industrial punjab-news the-unmute-latest-news ਚੰਡੀਗੜ੍ਹ, 06 ਨਵੰਬਰ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਪੰਜਾਬ ਸਰਕਾਰ ਦੀ ਮੰਤਰੀ ਮੰਡਲ (Punjab Cabinet) ਦੀ ਅਹਿਮ ਬੈਠਕ ‘ਚ ਅੱਜ ਕਈ ਅਹਿਮ ਫੈਸਲੇ ਲਏ ਗਏ ਹਨ | ਜੰਗੀ ਸੈਨਿਕਾਂ ਦੀ ਵਿਧਵਾਵਾਂ ਹਨ ਉਨ੍ਹਾਂ ਨੂੰ ਦਿੱਤੀ ਜਾਂ ਵਾਲੀ ਵਿੱਤੀ ਸਹਾਇਤਾ 10 ਹਜ਼ਾਰ ਤੋਂ 20 ਹਜ਼ਾਰ ਕਰ ਦਿੱਤਾ ਗਿਆ ਹੈ | ਇਸਦੇ ਨਾਲ ਦੇਸ਼ ਦੀ ਸੇਵਾ ਕਰਦੇ ਹੋਏ 75 ਤੋਂ 100 ਫੀਸਦੀ ਤੱਕ ਜ਼ਖਮੀ ਹੋਏ ਸੈਨਿਕਾਂ ਨੂੰ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ 20 ਲੱਖ ਤੋਂ 40 ਲੱਖ ਕਰ ਦਿੱਤੀ ਹੈ | ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਲਈ 40 ਕਰੋੜ ਰੁਪਏ ਦੀ ਤਜਵੀਜ਼ ਰੱਖੀ ਗਈ ਹੈ | ਇਸਦੇ ਨਾਲ ਹੀ ਵਪਾਰੀਆਂ ਨੂੰ ਵੱਡੀ ਰਾਹਤ ਦਿੰਦਿਆਂ ਪਿਛਲੇ ਲੰਮੇ ਸਮੇਂ ਤੋਂ ਬਕਾਇਆ VAT ਦੇ ਮਸਲੇ ਨੂੰ ਸੁਲਝਾਉਣ ਲਈ ਅਸੀਂ OTS ਸਕੀਮ ਨੂੰ (Punjab Cabinet) ਦੀ ਅਹਿਮ ਬੈਠਕ ‘ਚ ਮਨਜ਼ੂਰੀ ਦਿੱਤੀ ਹੈ | ਜਿਸ ਨਾਲ ਲਗਭਗ 60000 ਵਪਾਰੀਆਂ ਨੂੰ ਫ਼ਾਇਦਾ ਹੋਵੇਗਾ | The post ਪੰਜਾਬ ਮੰਤਰੀ ਮੰਡਲ ਦੀ ਬੈਠਕ ‘ਚ ਤੀਰਥ ਯਾਤਰਾ ਸਕੀਮ ਸਮੇਤ ਇਨ੍ਹਾਂ ਫੈਸਲਿਆਂ ‘ਤੇ ਲਾਈ ਮੋਹਰ appeared first on TheUnmute.com - Punjabi News. Tags:
|
ਮੋਗਾ 'ਚ ਕਾਰ ਅਤੇ ਟਰੱਕ ਦੀ ਭਿਆਨਕ ਟੱਕਰ, ਹਾਦਸੇ 'ਚ ਪੰਜ ਜਣਿਆਂ ਦੀ ਮੌਤ Monday 06 November 2023 06:34 AM UTC+00 | Tags: accident breaking-news died latest-news moga moga-accident news punjab-news road-accident road-safety terrible-collision the-unmute-breaking-news the-unmute-punjabi-news tragic-accident ਚੰਡੀਗੜ੍ਹ, 06 ਨਵੰਬਰ 2023: ਪੰਜਾਬ ਦੇ ਮੋਗਾ ਵਿੱਚ ਇੱਕ ਦਰਦਨਾਕ ਹਾਦਸਾ (accident) ਵਾਪਰਿਆ ਹੈ। ਪਿੰਡ ਕੜੇਵਾਲਾ ਨੇੜੇ ਕਾਰ ਅਤੇ ਟਰੱਕ ਦੀ ਆਹਮੋ-ਸਾਹਮਣੇ ਹੋਈ ਟੱਕਰ ਵਿੱਚ ਕਾਰ ਵਿੱਚ ਸਵਾਰ ਪੰਜ ਬੰਦਿਆ ਦੀ ਮੌਤ ਹੋ ਗਈ। ਇੱਕ ਹੋਰ ਨੂੰ ਗੰਭੀਰ ਹਾਲਤ ਵਿੱਚ ਇਲਾਜ ਲਈ ਮੋਗਾ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਲਾਸ਼ਾਂ ਨੂੰ ਸਿਵਲ ਹਸਪਤਾਲ ਮੋਗਾ ਭੇਜ ਦਿੱਤਾ ਗਿਆ। ਫਿਲਹਾਲ ਪੁਲਿਸ ਹਾਦਸੇ ਦੀ ਜਾਂਚ ਕਰ ਰਹੀ ਹੈ ਅਤੇ ਮ੍ਰਿਤਕ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਹਾਦਸਾਗ੍ਰਸਤ ਕਾਰ ਦਿੱਲੀ ਨੰਬਰ ਦੀ ਦੱਸੀ ਜਾ ਰਹੀ ਹੈ। ਮੁੱਢਲੀ ਜਾਣਕਾਰੀ ਮੁਤਾਬਕ ਮੋਗਾ ਦੇ ਪਿੰਡ ਕੜੇਵਾਲਾ ਨੇੜੇ ਸੋਮਵਾਰ ਸਵੇਰੇ ਇੱਕ ਕਾਰ ਮੋਗਾ ਤੋਂ ਅੰਮ੍ਰਿਤਸਰ ਵੱਲ ਜਾ ਰਹੀ ਸੀ। ਰਸਤੇ ਵਿੱਚ ਦੂਜੇ ਪਾਸੇ ਤੋਂ ਆ ਰਹੇ ਝੋਨੇ ਨਾਲ ਭਰੇ ਟਰੱਕ ਨਾਲ ਕਾਰ ਦੀ ਟੱਕਰ ਹੋ ਗਈ। ਹਾਦਸੇ (accident) ‘ਚ ਕਾਰ ਦੇ ਪਰਖੱਚੇ ਉੱਡ ਗਏ। ਇਕ ਹੋਰ ਵਿਅਕਤੀ ਨੂੰ ਰਾਹਗੀਰਾਂ ਨੇ ਜ਼ਖਮੀ ਹਾਲਤ ਵਿਚ ਹਸਪਤਾਲ ਪਹੁੰਚਾਇਆ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਸਾਰੀਆਂ ਲਾਸ਼ਾਂ ਨੂੰ ਕਾਰ ‘ਚੋਂ ਕੱਢ ਕੇ ਮੋਗਾ ਹਸਪਤਾਲ ਦੀ ਮੋਰਚਰੀ ‘ਚ ਭੇਜ ਦਿੱਤਾ। The post ਮੋਗਾ ‘ਚ ਕਾਰ ਅਤੇ ਟਰੱਕ ਦੀ ਭਿਆਨਕ ਟੱਕਰ, ਹਾਦਸੇ ‘ਚ ਪੰਜ ਜਣਿਆਂ ਦੀ ਮੌਤ appeared first on TheUnmute.com - Punjabi News. Tags:
|
ਬਿੱਲਾਂ ਸੰਬੰਧੀ ਮਾਮਲਾ ਪੰਜਾਬ ਰਾਜਪਾਲ ਤੇ ਸੂਬਾ ਸਰਕਾਰ ਆਪਸ 'ਚ ਸੁਲਝਾਉਣ: ਸੁਪਰੀਮ ਕੋਰਟ Monday 06 November 2023 06:52 AM UTC+00 | Tags: aam-aadmi-party arvind-kejriwal breaking-news cm-bhagwant-mann latest-news news punjab-governor punjab-money-bills supreme-court the-unmute-punjabi-news ਚੰਡੀਗੜ੍ਹ, 06 ਨਵੰਬਰ 2023: ਪੰਜਾਬ ਵਿਧਾਨ ਸਭਾ ‘ਚ ਪਾਸ ਕੀਤੇ ਬਿੱਲਾਂ ਨੂੰ ਮਨਜ਼ੂਰੀ ਦੇਣ ‘ਚ ਦੇਰੀ ਨੂੰ ਲੈ ਕੇ ਪੰਜਾਬ ਦੀ ‘ਆਪ’ ਸਰਕਾਰ ਦੀ ਪਟੀਸ਼ਨ ‘ਤੇ ਸੋਮਵਾਰ ਨੂੰ ਸੁਪਰੀਮ ਕੋਰਟ (Supreme Court) ਵਿੱਚ ਸੁਣਵਾਈ ਹੋਈ। ਇਸ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਅਜਿਹੇ ਮਾਮਲੇ ਸੁਪਰੀਮ ਕੋਰਟ ਵਿੱਚ ਆਉਣ ਤੋਂ ਪਹਿਲਾਂ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਰਾਜਪਾਲ (Punjab governor) ਉਦੋਂ ਹੀ ਕਾਰਵਾਈ ਕਰਦੇ ਹਨ ਜਦੋਂ ਮਾਮਲਾ ਸੁਪਰੀਮ ਕੋਰਟ ਵਿੱਚ ਆਉਂਦਾ ਹੈ। ਇਸ ਨੂੰ ਰੋਕਿਆ ਜਾਣਾ ਚਾਹੀਦਾ ਹੈ। ਪੰਜਾਬ ਸਰਕਾਰ ਦੀ ਪਟੀਸ਼ਨ 'ਤੇ ਸੁਣਵਾਈ ਦੌਰਾਨ ਸੁਪਰੀਮ ਕੋਰਟ (Supreme Court) ਨੇ ਅੱਜ ਕਿਹਾ ਕਿ ਮਾਮਲਾ ਅਦਾਲਤ ਵਿੱਚ ਆਉਣ ਤੋਂ ਪਹਿਲਾਂ ਰਾਜਪਾਲਾਂ ਨੂੰ ਕਾਰਵਾਈ ਕਰਨੀ ਚਾਹੀਦੀ ਹੈ। ਰਾਜਪਾਲਾਂ ਨੂੰ ਆਤਮ ਪੜਚੋਲ ਕਰਨ ਦੀ ਲੋੜ ਹੈ ਤੇ ਉਨ੍ਹਾਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਉਹ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਨਹੀਂ ਹਨ। ਇਸ 'ਤੇ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਰਾਜ ਦੇ ਰਾਜਪਾਲ ਨੇ ਉਨ੍ਹਾਂ ਨੂੰ ਭੇਜੇ ਬਿੱਲਾਂ 'ਤੇ ਕਾਰਵਾਈ ਕੀਤੀ ਹੈ। ਸੁਪਰੀਮ ਕੋਰਟ ਨੇ ਸਾਲਿਟਰ ਜਨਰਲ ਨੂੰ ਪ੍ਰਗਤੀ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੰਦਿਆਂ ਮਾਮਲੇ ਦੀ ਸੁਣਵਾਈ 10 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਹੈ | The post ਬਿੱਲਾਂ ਸੰਬੰਧੀ ਮਾਮਲਾ ਪੰਜਾਬ ਰਾਜਪਾਲ ਤੇ ਸੂਬਾ ਸਰਕਾਰ ਆਪਸ ‘ਚ ਸੁਲਝਾਉਣ: ਸੁਪਰੀਮ ਕੋਰਟ appeared first on TheUnmute.com - Punjabi News. Tags:
|
ਨੌਜਵਾਨਾਂ ਦੀ ਸਖ਼ਸ਼ੀਅਤ ਨਿਖਾਰਨ ਲਈ ਯੁਵਕ ਮੇਲੇ ਢੁੱਕਵਾਂ ਪਲੇਟਫਾਰਮ: CM ਭਗਵੰਤ ਮਾਨ Monday 06 November 2023 07:12 AM UTC+00 | Tags: cm-bhagwant-mann news punjab punjab-news punjab-youth-festival youth-festival yuvak-mela ਸੁਨਾਮ (ਸੰਗਰੂਰ), 06 ਨਵੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੀਤੇ ਦਿਨ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇੱਥੇ ਖੇਤਰੀ ਯੁਵਕ ਮੇਲੇ (Youth Festival) ਦੀ ਪ੍ਰਧਾਨਗੀ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡ ਜਾ ਰਹੀ। ਉਨ੍ਹਾਂ ਕਿਹਾ ਕਿ ਇੱਕ ਪਾਸੇ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨ ਲਈ ਵਿਸ਼ੇਸ਼ ਕਦਮ ਚੁੱਕੇ ਗਏ ਹਨ ਅਤੇ ਦੂਜੇ ਪਾਸੇ ਸੂਬੇ ਵਿੱਚ ਉਨ੍ਹਾਂ ਦੀ ਬੇਅੰਤ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਾਉਣ ਲਈ ਵੱਡੇ ਉਪਰਾਲੇ ਕੀਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਪਰਾਲੇ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰੱਖੇ ਜਾਣਗੇ ਜਿਸ ਲਈ ਸੂਬਾ ਸਰਕਾਰ ਨੇ ਪਹਿਲਾਂ ਹੀ ਖਾਕਾ ਤਿਆਰ ਕਰ ਲਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਹਵਾਈ ਅੱਡਿਆਂ ‘ਤੇ ਰਨਵੇ ਹਵਾਈ ਜਹਾਜ਼ ਨੂੰ ਸਹੀ ਢੰਗ ਨਾਲ ਉਡਾਣ ਭਰਨ ਲਈ ਸਹਾਈ ਹੁੰਦਾ ਹੈ, ਉਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਰਹੀ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਨੌਜਵਾਨਾਂ ਦੇ ਵਿਚਾਰਾਂ ਨੂੰ ਖੰਭ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਸਮਾਜ ਵਿੱਚ ਆਪਣੀ ਵੱਖਰੀ ਪਛਾਣ ਕਾਇਮ ਕਰਨ ਲਈ ਹਰ ਸੰਭਵ ਯਤਨ ਕਰਨ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜਿੱਤ ‘ਤੇ ਰਸ਼ਕ ਨਾ ਕਰਨ ਸਗੋਂ ਨਿਮਰ ਹੋ ਕੇ ਕੰਮ ਕਰਨ ਅਤੇ ਹੋਰ ਸਫਲਤਾ ਹਾਸਲ ਕਰਨ ਲਈ ਸਖ਼ਤ ਮਿਹਨਤ ਕਰਨ। ਉਨ੍ਹਾਂ ਕਿਹਾ ਕਿ ਆਤਮ-ਵਿਸ਼ਵਾਸ ਅਤੇ ਸਾਕਾਰਾਤਮਕ ਪਹੁੰਚ ਹਰ ਵਿਅਕਤੀ ਦੀ ਸ਼ਖ਼ਸੀਅਤ ਦੇ ਮੂਲ ਗੁਣ ਹੋਣੇ ਚਾਹੀਦੇ ਹਨ ਪਰ ਇਸ ਵਿੱਚ ਕੋਈ ਹੰਕਾਰ ਨਹੀਂ ਹੋਣਾ ਚਾਹੀਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰ ਖੇਤਰ ਵਿੱਚ ਸਫ਼ਲਤਾ ਦੀ ਸਕ੍ਰਿਪਟ ਲਿਖਣ ਲਈ ਇਹੀ ਕੁੰਜੀ ਹੈ ਅਤੇ ਇਸ ਨੂੰ ਸਹੀ ਮਾਅਨਿਆਂ ਵਿੱਚ ਲਾਗੂ ਕਰਨਾ ਚਾਹੀਦਾ ਹੈ। ਮੁੱਖ ਮੰਤਰੀ ਨੇ ਆਪਣੇ ਕਾਲਜ ਦੇ ਦਿਨਾਂ ਨੂੰ ਯਾਦ ਕਰਦਿਆਂ ਕਿਹਾ ਕਿ ਯੁਵਕ ਮੇਲੇ (Youth Festival) ਨੌਜਵਾਨਾਂ ਦੀ ਸਮੁੱਚੀ ਸ਼ਖ਼ਸੀਅਤ ਨੂੰ ਨਿਖਾਰਨ ਲਈ ਮੰਚ ਵਜੋਂ ਭੂਮਿਕਾ ਅਦਾ ਕਰਦੇ ਹਨ। ਉਨ੍ਹਾਂ ਕਿਹਾ, "ਯੁਵਕ ਮੇਲਿਆਂ ਨੇ ਮੈਨੂੰ ਇਕ ਕਲਾਕਾਰ ਵਜੋਂ ਅਤੇ ਹੁਣ ਇਕ ਸਿਆਸਤਦਾਨ ਵਜੋਂ ਜ਼ਿੰਦਗੀ ਵਿੱਚ ਬੁਲੰਦੀ ਹਾਸਲ ਕਰਨ ਵਿੱਚ ਮਦਦ ਕੀਤੀ ਹੈ। ਨੌਜਵਾਨਾਂ ਨੂੰ ਵੀ ਆਪਣੀ ਸ਼ਖਸੀਅਤ ਵਿਕਾਸ ਲਈ ਇਨ੍ਹਾਂ ਮੰਚਾਂ ਦੀ ਢੁਕਵੀਂ ਵਰਤੋਂ ਕਰਨੀ ਚਾਹੀਦੀ ਹੈ।" ਆਪਣੇ ਕਾਲਜ ਦੇ ਦਿਨਾਂ ਨੂੰ ਚੇਤੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਵੱਖ-ਵੱਖ ਯੁਵਕ ਮੇਲਿਆਂ ਵਿੱਚ ਪ੍ਰਦਰਸ਼ਨ ਕੀਤਾ ਅਤੇ ਕਾਲਜ ਲਈ ਟਰਾਫੀਆਂ ਜਿੱਤੀਆਂ। ਭਗਵੰਤ ਸਿੰਘ ਮਾਨ ਨੇ ਕਿਹਾ, "ਜਿੱਤਣਾ ਹੀ ਮੇਰਾ ਇਕੋ-ਇਕ ਜਨੂੰਨ ਹੈ ਅਤੇ ਜਿੱਤ ਲਈ ਮੈਂ ਹਮੇਸ਼ਾ ਸਕਾਰਾਤਮਕ ਸੋਚ ਰੱਖੀ ਹੈ। ਨੌਜਵਾਨਾਂ ਨੂੰ ਵੀ ਦ੍ਰਿੜਤਾ ਨਾਲ ਕੰਮ ਕਰਨ ਅਤੇ ਮਿਹਨਤ ਵਿੱਚ ਵਿਸ਼ਵਾਸ ਰੱਖਣਾ ਚਾਹੀਦਾ ਹੈ ਕਿਉਂਕਿ ਇਹੀ ਸਫਲਤਾ ਦੀ ਕੁੰਜੀ ਹੈ।" ਮੁੱਖ ਮੰਤਰੀ ਨੇ ਕਿਹਾ ਕਿ ਇਹ ਕਾਲਜ ਉਨ੍ਹਾਂ ਨੂੰ ਸਫਲ ਅਤੇ ਵਧੀਆ ਇਨਸਾਨ ਬਣਨ ਦਾ ਮੰਚ ਪ੍ਰਦਾਨ ਕਰਦਾ ਹੈ। ਕਾਲਜ ਪ੍ਰਬੰਧਕਾਂ ਵੱਲੋਂ ਕੀਤੀਆਂ ਜਾ ਰਹੀਆਂ ਮੰਗਾਂ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਫੰਡਾਂ ਦੀ ਕੋਈ ਕਮੀ ਨਹੀਂ ਹੈ ਕਿਉਂਕਿ ਸਰਕਾਰ ਦਾ ਮੁੱਖ ਏਜੰਡਾ ਸਿੱਖਿਆ ਦਾ ਪਾਸਾਰ ਕਰਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਡਿਜੀਟਲ ਲਾਇਬ੍ਰੇਰੀ, ਅੱਠ ਕਮਰੇ, ਇਨਡੋਰ ਸਟੇਡੀਅਮ ਅਤੇ ਹੋਰ ਮੰਗਾਂ ਵੀ ਜਲਦ ਪੂਰੀਆਂ ਕੀਤੀਆਂ ਜਾਣਗੀਆਂ। The post ਨੌਜਵਾਨਾਂ ਦੀ ਸਖ਼ਸ਼ੀਅਤ ਨਿਖਾਰਨ ਲਈ ਯੁਵਕ ਮੇਲੇ ਢੁੱਕਵਾਂ ਪਲੇਟਫਾਰਮ: CM ਭਗਵੰਤ ਮਾਨ appeared first on TheUnmute.com - Punjabi News. Tags:
|
ਕਣਕ ਦੇ ਸਬਸਿਡੀ ਵਾਲੇ ਬੀਜਾਂ ਲਈ 1 ਲੱਖ ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ: ਗੁਰਮੀਤ ਸਿੰਘ ਖੁੱਡੀਆਂ Monday 06 November 2023 07:18 AM UTC+00 | Tags: aam-aadmi-party cm-bhagwant-mann farmers gurmeet-singh-khudian latest-news news punjab-aggriculture-department punjab-farmers punjab-government punjab-police subsidized-seeds subsidized-wheat-seeds the-unmute-breaking-news the-unmute-latest-update wheat-seeds ਚੰਡੀਗੜ੍ਹ, 06 ਨਵੰਬਰ 2023: ਪੰਜਾਬ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ (wheat seeds) ‘ਤੇ 50 ਫੀਸਦੀ ਸਬਸਿਡੀ ਹਾਸਲ ਕਰਨ ਲਈ ਸੂਬੇ ਦੇ ਕਿਸਾਨਾਂ ਵੱਲੋਂ ਕੁੱਲ 1,09,240 ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਵਿਭਾਗ ਦੇ ਪੋਰਟਲ ‘ਤੇ ਹੁਣ ਤੱਕ 8736.8 ਕੁਇੰਟਲ ਬੀਜਾਂ ਦੇ 21,842 ਬਿੱਲ ਅਪਲੋਡ ਹੋ ਚੁੱਕੇ ਹਨ। ਕਣਕ ਦੇ ਬੀਜਾਂ (wheat seeds) ਲਈ ਪ੍ਰਤੀ ਕਿਸਾਨ ਵੱਧ ਤੋਂ ਵੱਧ 5 ਏਕੜ (2 ਕੁਇੰਟਲ) ਰਕਬੇ ਲਈ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ ਸਬਸਿਡੀ ਵਾਲੇ ਬੀਜ ਮੁਹੱਈਆ ਕਰਵਾਉਣ ਵਿੱਚ ਅਨੁਸੂਚਿਤ ਜਾਤੀਆਂ, ਛੋਟੇ (2.5 ਤੋਂ 5 ਏਕੜ) ਅਤੇ ਸੀਮਾਂਤ ਕਿਸਾਨਾਂ (2.5 ਏਕੜ ਤੱਕ) ਨੂੰ ਪਹਿਲ ਦਿੱਤੀ ਜਾ ਰਹੀ ਹੈ। ਹਾੜ੍ਹੀ ਦੇ ਸੀਜ਼ਨ 2023-24 ਵਿੱਚ ਕਣਕ ਦੇ ਪ੍ਰਮਾਣਿਤ ਬੀਜਾਂ 'ਤੇ ਸਬਸਿਡੀ ਬੀਜਾਂ ਦੀ ਕੁੱਲ ਲਾਗਤ ਦੇ 50 ਫੀਸਦੀ ਜਾਂ ਵੱਧ ਤੋਂ ਵੱਧ 1000 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਮੁਹੱਈਆ ਕਰਵਾਈ ਜਾ ਰਹੀ ਹੈ। ਕਿਸਾਨ ਨੂੰ ਕਣਕ ਦੇ ਬੀਜ ਦੀ ਖਰੀਦ ‘ਤੇ ਸਬਸਿਡੀ ਦੀ ਰਕਮ ਘਟਾਉਣ ਤੋਂ ਬਾਅਦ ਬਚੀ ਰਕਮ ਹੀ ਅਦਾ ਕਰਨੀ ਪਵੇਗੀ। ਸ. ਖੁੱਡੀਆਂ ਨੇ ਅੱਗੇ ਦੱਸਿਆ ਕਿ ਸਭ ਤੋਂ ਵੱਧ ਅਰਜ਼ੀਆਂ (11,589) ਫਾਜ਼ਿਲਕਾ ਜ਼ਿਲ੍ਹੇ ਤੋਂ ਪ੍ਰਾਪਤ ਹੋਈਆਂ। ਇਸ ਤੋਂ ਬਾਅਦ ਸੰਗਰੂਰ (9894), ਬਠਿੰਡਾ (9282), ਸ੍ਰੀ ਮੁਕਤਸਰ ਸਾਹਿਬ (7261), ਪਟਿਆਲਾ (6205), ਮਾਨਸਾ (6139) ਅਤੇ ਫਰੀਦਕੋਟ (6047) ਤੋਂ ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਵਧੀਆ ਕੁਆਲਿਟੀ ਦੀ ਕਣਕ ਦੇ ਬੀਜ ਮੁਹੱਈਆ ਕਰਵਾਉਣ ਲਈ ਪੂਰੀ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਖੇਤੀਬਾੜੀ ਸੈਕਟਰ ਨੂੰ ਲਾਹੇਵੰਦ ਬਣਾਉਣ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ। The post ਕਣਕ ਦੇ ਸਬਸਿਡੀ ਵਾਲੇ ਬੀਜਾਂ ਲਈ 1 ਲੱਖ ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ: ਗੁਰਮੀਤ ਸਿੰਘ ਖੁੱਡੀਆਂ appeared first on TheUnmute.com - Punjabi News. Tags:
|
ਲੁਧਿਆਣਾ 'ਚ ਔਰਤ ਦਾ ਘਰ 'ਚ ਵੜ ਕੇ ਕੀਤਾ ਕਤਲ, ਪੁਲਿਸ ਵੱਲੋਂ ਜਾਂਚ ਸ਼ੁਰੂ Monday 06 November 2023 07:29 AM UTC+00 | Tags: breaking-news crime investigation latest-news ludhiana-police murder-news news punjab-breaking-news sunder-nagar-chowk woman-was-murder ਚੰਡੀਗੜ੍ਹ, 06 ਨਵੰਬਰ 2023: ਲੁਧਿਆਣਾ (Ludhiana) ਵਿੱਚ ਐਤਵਾਰ ਦੇਰ ਰਾਤ ਇੱਕ ਔਰਤ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ ਗਿਆ। ਔਰਤ ਸੁੰਦਰ ਨਗਰ ਚੌਕ, ਭਾਮੀਆਂ ਰੋਡ ਗਾਰਡਨ ਕਲੋਨੀ ਦੀ ਵਸਨੀਕ ਹੈ। ਮ੍ਰਿਤਕਾ ਘਰ ਵਿੱਚ ਟਿਊਸ਼ਨ ਦਾ ਕੰਮ ਕਰਦਾ ਸੀ। ਮ੍ਰਿਤਕਾ ਦੀ ਪਛਾਣ ਪੂਜਾ ਵਜੋਂ ਹੋਈ ਹੈ | ਮਿਲੀ ਜਾਣਕਾਰੀ ਮੁਤਾਬਕ ਕਿਸੇ ਅਣਪਛਾਤੇ ਵਿਅਕਤੀ ਨੇ ਘਰ ਵਿੱਚ ਵੜ ਕੇ ਉਸ ਦਾ ਕਤਲ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਘਰ ਵਿੱਚ ਲੁੱਟ ਵੀ ਹੋਈ ਹੈ । ਮਿਲੀ ਜਾਣਕਾਰੀ ਮੁਤਾਬਕ ਸਵੇਰੇ ਪੂਜਾ ਦੇ ਪੁੱਤਰ ਚੀਕੂ ਨੇ ਆਪਣੀ ਮਾਂ ਨੂੰ ਖੂਨ ਨਾਲ ਲੱਥਪੱਥ ਦੇਖ ਕੇ ਇਲਾਕੇ ‘ਚ ਹੜਕੰਪ ਮਚ ਗਿਆ । ਜਿਸ ਤੋਂ ਬਾਅਦ ਸਥਾਨਕ ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਆਸਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਔਰਤ ਦਾ ਦੂਜਾ ਵਿਆਹ ਸੀ, ਜਦੋਂ ਕਿ ਉਸ ਦੇ ਪਤੀ ਦਾ ਤੀਜਾ ਵਿਆਹ ਸੀ। ਘਟਨਾ ਸਮੇਂ ਔਰਤ ਦਾ ਘਰਵਾਲਾ ਘਰ ਨਹੀਂ ਸੀ ਅਤੇ ਫਗਵਾੜਾ ਗਿਆ ਹੋਇਆ ਸੀ। The post ਲੁਧਿਆਣਾ ‘ਚ ਔਰਤ ਦਾ ਘਰ ‘ਚ ਵੜ ਕੇ ਕੀਤਾ ਕਤਲ, ਪੁਲਿਸ ਵੱਲੋਂ ਜਾਂਚ ਸ਼ੁਰੂ appeared first on TheUnmute.com - Punjabi News. Tags:
|
ਦਿੱਲੀ ਸਰਕਾਰ ਵੱਲੋਂ ਦੀਵਾਲੀ ਤੋਂ ਪਹਿਲਾਂ 80 ਹਜ਼ਾਰ ਮੁਲਾਜ਼ਮਾਂ ਨੂੰ ਬੋਨਸ ਦੇਣ ਦਾ ਐਲਾਨ Monday 06 November 2023 07:37 AM UTC+00 | Tags: arvind-kejriwal bonus breaking breaking-news delhi-government diwali diwali-festival latest-news news ਚੰਡੀਗੜ੍ਹ, 06 ਨਵੰਬਰ 2023: ਦੀਵਾਲੀ ਤੋਂ ਪਹਿਲਾਂ ਦਿੱਲੀ ਸਰਕਾਰ ਨੇ ਇੱਕ ਹੋਰ ਤੋਹਫਾ ਦਿੱਤਾ ਹੈ। ਦਿੱਲੀ ਸਰਕਾਰ ਨੇ ਐਲਾਨ ਕੀਤਾ ਹੈ ਕਿ ਇਸ ਵਾਰ ਮੁਲਾਜ਼ਮਾਂ ਨੂੰ ਬੋਨਸ (bonus) ਦਿੱਤਾ ਜਾਵੇਗਾ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਕਿ ਸਰਕਾਰ ਗਰੁੱਪ ਬੀ ਅਤੇ ਸੀ ਦੇ ਕਰਮਚਾਰੀਆਂ ਨੂੰ ਦੀਵਾਲੀ ‘ਤੇ ਬੋਨਸ ਦੇਵੇਗੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਸਰਕਾਰ ਦੇ ਸਾਰੇ ਕਰਮਚਾਰੀ ਮੇਰਾ ਪਰਿਵਾਰ ਹਨ। ਤਿਉਹਾਰਾਂ ਦੇ ਇਸ ਮਹੀਨੇ ਵਿੱਚ ਅਸੀਂ ਦਿੱਲੀ ਸਰਕਾਰ ਦੇ ਕਰਮਚਾਰੀਆਂ ਨੂੰ 7,000 ਰੁਪਏ ਦੇ ਬੋਨਸ ਦਾ ਐਲਾਨ ਕੀਤਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦੀਵਾਲੀ ਦਾ ਸੀਜ਼ਨ ਚੱਲ ਰਿਹਾ ਹੈ। ਸਰਕਾਰ ਨੇ ਐਲਾਨ ਕੀਤਾ ਹੈ ਕਿ ਦਿੱਲੀ ਸਰਕਾਰ ਦੇ ਸਮੂਹ ਬੀ ਅਤੇ ਸੀ ਗ੍ਰੇਡ ਕਰਮਚਾਰੀਆਂ ਨੂੰ ਬੋਨਸ (bonus) ਦਿੱਤਾ ਜਾਵੇਗਾ। ਦਿੱਲੀ ਸਰਕਾਰ ਦੇ 80 ਹਜ਼ਾਰ ਮੁਲਾਜ਼ਮਾਂ ਨੂੰ ਦਿੱਤਾ ਜਾਵੇਗਾ ਬੋਨਸ ਜਿਸ ਲਈ 56 ਹਜ਼ਾਰ ਕਰੋੜ ਰੁਪਏ ਅਲਾਟ ਕੀਤੇ ਗਏ ਹਨ। The post ਦਿੱਲੀ ਸਰਕਾਰ ਵੱਲੋਂ ਦੀਵਾਲੀ ਤੋਂ ਪਹਿਲਾਂ 80 ਹਜ਼ਾਰ ਮੁਲਾਜ਼ਮਾਂ ਨੂੰ ਬੋਨਸ ਦੇਣ ਦਾ ਐਲਾਨ appeared first on TheUnmute.com - Punjabi News. Tags:
|
ਪੰਜਾਬ ਮੰਤਰੀ ਮੰਡਲ ਵੱਲੋਂ 'ਦਾ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948' ਵਿੱਚ ਸੋਧ ਨੂੰ ਪ੍ਰਵਾਨਗੀ Monday 06 November 2023 09:54 AM UTC+00 | Tags: aam-aadmi-party breaking-news cm-bhagwant-mann east-punjab-war-awards latest-news news punjab punjab-cabinet punjab-government second-world-war the-east-punjab-war-awards-act the-unmute-breaking-news the-unmute-news world-war ਚੰਡੀਗੜ੍ਹ, 06 ਨਵੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਅਤੇ ਸਰੀਰਕ ਤੌਰ ਉਤੇ ਨਕਾਰਾ ਹੋਏ ਸੈਨਿਕਾਂ (Disabled Soldiers) ਦੀ ਐਕਸ-ਗ੍ਰੇਸ਼ੀਆ ਗਰਾਂਟ ਵਧਾਉਣ ਸਮੇਤ ਕਈ ਅਹਿਮ ਫੈਸਲੇ ਲਏ ਹਨ |ਇਸਦੇ ਨਾਲ ਹੀ ਮੰਤਰੀ ਮੰਡਲ ਨੇ 'ਦਾ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948' ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਨਾਲ 83 ਲਾਭਪਾਤਰੀਆਂ ਦੀ ਵਿੱਤੀ ਸਹਾਇਤਾ 10,000 ਰੁਪਏ ਸਾਲਾਨਾ ਵਧ ਕੇ 20,000 ਰੁਪਏ ਸਾਲਾਨਾ ਕਰ ਦਿੱਤੀ ਹੈ। ਪੰਜਾਬ ਸਰਕਾਰ ਉਨ੍ਹਾਂ ਮਾਪਿਆਂ ਨੂੰ ਵਿੱਤੀ ਸਹਾਇਤਾ ਵਜੋਂ ਜੰਗੀ ਜਗੀਰ ਪ੍ਰਦਾਨ ਕਰਦੀ ਹੈ ਜਿਨ੍ਹਾਂ ਦੇ ਇਕਲੌਤੇ ਬੱਚੇ ਜਾਂ ਦੋ ਤੋਂ ਤਿੰਨ ਬੱਚੇ ਦੂਜੇ ਵਿਸ਼ਵ ਯੁੱਧ, ਕੌਮੀ ਐਮਰਜੈਂਸੀ 1962 ਅਤੇ 1971 ਦੌਰਾਨ 'ਦਾ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948' ਤਹਿਤ ਭਾਰਤੀ ਫੌਜ ਵਿੱਚ ਸੇਵਾ ਨਿਭਾਅ ਚੁੱਕੇ ਹਨ। ਇਸ ਸਬੰਧ ਵਿੱਚ ਪੰਜਾਬ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਜਿਨ੍ਹਾਂ ਮਾਪਿਆਂ ਦੇ ਇਕਲੌਤੇ ਬੱਚੇ ਜਾਂ ਦੋ ਤੋਂ ਤਿੰਨ ਬੱਚੇ ਜੋ ਦੂਜੇ ਵਿਸ਼ਵ ਯੁੱਧ, ਕੌਮੀ ਐਮਰਜੈਂਸੀ-1962 ਅਤੇ 1971 ਦੌਰਾਨ ਭਾਰਤੀ ਫੌਜ ਵਿੱਚ 'ਦਾ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948' ਵਿੱਚ ਸੇਵਾ ਨਿਭਾਅ ਚੁੱਕੇ ਹਨ, ਨੂੰ ਦਿੱਤੀ ਜਾਣ ਵਾਲੀ ਜੰਗੀ ਜਗੀਰ ਦੀ ਰਾਸ਼ੀ 10,000 ਰੁਪਏ ਸਾਲਾਨਾ ਤੋਂ ਵਧਾ ਕੇ 20,000 ਰੁਪਏ ਸਾਲਾਨਾ ਕੀਤਾ ਜਾਵੇਗੀ। The post ਪੰਜਾਬ ਮੰਤਰੀ ਮੰਡਲ ਵੱਲੋਂ 'ਦਾ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948' ਵਿੱਚ ਸੋਧ ਨੂੰ ਪ੍ਰਵਾਨਗੀ appeared first on TheUnmute.com - Punjabi News. Tags:
|
ਪੰਜਾਬ ਵਜ਼ਾਰਤ ਵੱਲੋਂ ਪਟਵਾਰੀਆਂ ਅਤੇ ਕਾਨੂੰਨਗੋ ਦਾ ਸੂਬਾਈ ਕਾਡਰ ਬਣਾਉਣ ਦੀ ਪ੍ਰਵਾਨਗੀ Monday 06 November 2023 09:59 AM UTC+00 | Tags: aam-aadmi-party breaking-news cadre-of-patwaris cm-bhagwant-mann kanungo latest-news mall-patwari news patwaris punjab-patwari punjab-revenue-department the-unmute-breaking-news the-unmute-news ਚੰਡੀਗੜ੍ਹ, 06 ਨਵੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਮਾਲ ਵਿਭਾਗ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਲਈ ਮੰਤਰੀ ਮੰਡਲ ਨੇ ਪਟਵਾਰੀਆਂ (Patwaris) ਅਤੇ ਕਾਨੂੰਨਗੋ ਦਾ ਸੂਬਾਈ ਕਾਡਰ ਸਿਰਜਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਜ਼ਮੀਨ ਨਾਲ ਸਬੰਧਤ ਮਾਲ ਰਿਕਾਰਡ ਤਿਆਰ ਕਰਨ ਅਤੇ ਸਾਂਭ-ਸੰਭਾਲ ਕਰਨ ਤੋਂ ਇਲਾਵਾ ਪੁਰਾਣੇ ਮਾਲ ਰਿਕਾਰਡ ਦੀ ਸੰਭਾਲ ਕੀਤੀ ਜਾ ਸਕੇਗੀ ਜਿਸ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਇਸ ਕਦਮ ਨਾਲ ਜ਼ਮੀਨੀ ਰਿਕਾਰਡ ਵਿੱਚ ਤਰੁੱਟੀਆਂ ਹੋਣ ਕਰਕੇ ਹੁੰਦੀ ਮੁਕੱਦਮੇਬਾਜ਼ੀ ਨੂੰ ਘਟਾਉਣ ਵਿੱਚ ਮਦਦ ਮਿਲੇਗੀ। The post ਪੰਜਾਬ ਵਜ਼ਾਰਤ ਵੱਲੋਂ ਪਟਵਾਰੀਆਂ ਅਤੇ ਕਾਨੂੰਨਗੋ ਦਾ ਸੂਬਾਈ ਕਾਡਰ ਬਣਾਉਣ ਦੀ ਪ੍ਰਵਾਨਗੀ appeared first on TheUnmute.com - Punjabi News. Tags:
|
ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਸਬੰਧੀ ਸਬ-ਕਮੇਟੀ ਦੇ ਗਠਨ ਨੂੰ ਕਾਰਜ-ਬਾਅਦ ਪ੍ਰਵਾਨਗੀ Monday 06 November 2023 10:04 AM UTC+00 | Tags: aam-aadmi-party breaking-news cm-bhagwant-mann constitute-subcommittee farmers farmers-protest-news latest-news news punjab punjab-cabinet punjab-government sangarsh-committee the-unmute-punjab the-unmute-punjabi-news ਚੰਡੀਗੜ੍ਹ, 06 ਨਵੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਅਤੇ ਹੋਰ ਗਜ਼ਟਿਡ ਤੇ ਨਾਨ-ਗਜ਼ਟਿਡ ਐਸ.ਸੀ., ਬੀ.ਸੀ. ਇੰਪਲਾਈਜ਼ ਵੈਲਫੇਅਰ ਫੈਡਰੇਸ਼ਨ ਪੰਜਾਬ ਅਤੇ ਹੋਰ ਨਾਲ ਸਬੰਧਤ ਸਬ-ਕਮੇਟੀ ਦੇ ਗਠਨ ਅਤੇ ਸੋਧਾਂ ਨੂੰ ਕਾਰਜ-ਬਾਅਦ ਪ੍ਰਵਾਨਗੀ ਦੇ ਦਿੱਤੀ ਹੈ। ਜੀ.ਓ.ਜੀ. ਨਾਲ ਸਬੰਧਤ ਮਸਲਿਆਂ ਲਈ ਨੁਮਾਇੰਦੇ ਅਤੇ 31 ਮੈਂਬਰੀ ਕੋਰ ਕਮੇਟੀ ਨਾਲ ਜੁੜੇ ਮੁੱਦਿਆਂ ਲਈ ਸਬ-ਕਮੇਟੀ ਦਾ ਗਠਨ ਕੀਤਾ ਗਿਆ ਹੈ। The post ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਸਬੰਧੀ ਸਬ-ਕਮੇਟੀ ਦੇ ਗਠਨ ਨੂੰ ਕਾਰਜ-ਬਾਅਦ ਪ੍ਰਵਾਨਗੀ appeared first on TheUnmute.com - Punjabi News. Tags:
|
ਸੁਪਰੀਮ ਕੋਰਟ ਵੱਲੋਂ ਪਾਬੰਦੀ ਨੂੰ ਚੁਣੌਤੀ ਦੇਣ ਵਾਲੀ ਪੀਐਫਆਈ ਦੀ ਪਟੀਸ਼ਨ ਖਾਰਜ Monday 06 November 2023 10:14 AM UTC+00 | Tags: anti-national-activities breaking-news india latest-news news pfi pfi-news popular-front-of-india supreme-court the-unmute-breaking-news the-unmute-punjab ਚੰਡੀਗੜ੍ਹ, 06 ਨਵੰਬਰ 2023: ਦੇਸ਼ ਵਿਰੋਧੀ ਗਤੀਵਿਧੀਆਂ ਲਈ ਯੂਏਪੀਏ ਤਹਿਤ ਪਾਬੰਦੀਸ਼ੁਦਾ ਸੰਗਠਨ ਪਾਪੂਲਰ ਫਰੰਟ ਆਫ ਇੰਡੀਆ (PFI) ਨੂੰ ਸੋਮਵਾਰ ਨੂੰ ਸੁਪਰੀਮ ਕੋਰਟ ਤੋਂ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਪੀਐਫਆਈ ਦੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਪੀਐਫਆਈ ਨੇ ਪਟੀਸ਼ਨ ‘ਚ ਪਾਬੰਦੀ ਨੂੰ ਚੁਣੌਤੀ ਦਿੱਤੀ ਸੀ। ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਇਹ ਮਾਮਲਾ ਪਹਿਲਾਂ ਹਾਈਕੋਰਟ ਜਾਣਾ ਚਾਹੀਦਾ ਸੀ। ਤੁਹਾਨੂੰ ਹਾਈਕੋਰਟ ਤੱਕ ਪਹੁੰਚਣ ਦੀ ਆਜ਼ਾਦੀ ਹੈ। ਪੀਐਫਆਈ ਨੇ ਕੇਂਦਰ ਦੀ ਪਾਬੰਦੀ ਦੀ ਪੁਸ਼ਟੀ ਕਰਨ ਵਾਲੇ ਯੂਏਪੀਏ ਟ੍ਰਿਬਿਊਨਲ ਦੇ ਹੁਕਮਾਂ ਵਿਰੁੱਧ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਰੱਦ ਕਰ ਦਿੱਤਾ ਗਿਆ ਸੀ। ਕੀ ਹੈ ਪੂਰਾ ਮਾਮਲਾ:ਪੀਐਫਆਈ (PFI) ਨੇ ਆਪਣੀ ਪਟੀਸ਼ਨ ਵਿੱਚ ਯੂਏਪੀਏ ਟ੍ਰਿਬਿਊਨਲ ਦੇ 21 ਮਾਰਚ ਦੇ ਹੁਕਮ ਨੂੰ ਚੁਣੌਤੀ ਦਿੱਤੀ ਸੀ। ਇਸ ਤਹਿਤ ਕੇਂਦਰ ਦੇ 27 ਸਤੰਬਰ 2022 ਦੇ ਫੈਸਲੇ ਦੀ ਪੁਸ਼ਟੀ ਕੀਤੀ ਗਈ। ਕੇਂਦਰ ਨੇ ਆਈਐਸਆਈਐਸ ਵਰਗੇ ਗਲੋਬਲ ਅੱਤਵਾਦੀ ਸੰਗਠਨਾਂ ਨਾਲ ਕਥਿਤ ਸਬੰਧਾਂ ਅਤੇ ਦੇਸ਼ ਵਿਚ ਫਿਰਕੂ ਨਫ਼ਰਤ ਫੈਲਾਉਣ ਦੀ ਕੋਸ਼ਿਸ਼ ਕਰਨ ਲਈ ਪੀਐਫਆਈ ‘ਤੇ ਪੰਜ ਸਾਲਾਂ ਲਈ ਪਾਬੰਦੀ ਲਗਾ ਦਿੱਤੀ ਸੀ। The post ਸੁਪਰੀਮ ਕੋਰਟ ਵੱਲੋਂ ਪਾਬੰਦੀ ਨੂੰ ਚੁਣੌਤੀ ਦੇਣ ਵਾਲੀ ਪੀਐਫਆਈ ਦੀ ਪਟੀਸ਼ਨ ਖਾਰਜ appeared first on TheUnmute.com - Punjabi News. Tags:
|
ਮੋਹਾਲੀ: ADC ਵੱਲੋਂ ਮੈਸਰਜ਼ ਬੀਨ ਗੂਸ ਇੰਮੀਗ੍ਰੇਸ਼ਨ ਪ੍ਰਾਈਵੇਟ ਲਿਮਿਟਡ, ਫਰਮ ਦਾ ਲਾਇਸੈਂਸ ਰੱਦ Monday 06 November 2023 10:25 AM UTC+00 | Tags: bean-goose-immigration breaking-news immigration-centre latest-news license mohali news punjabi-news punjab-news sas-nagar sas-nagar-adc ਐੱਸ.ਏ.ਐੱਸ ਨਗਰ, 06 ਨਵੰਬਰ, 2023 : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ ਵੱਲੋਂ ਮੈਸਰਜ਼ ਬੀਨ ਗੂਸ ਇੰਮੀਗ੍ਰੇਸ਼ਨ ਪ੍ਰਾਈਵੇਟ ਲਿਮਿਟਡ ਫਰਮ ਦਾ ਲਾਇਸੈਂਸ (license) ਰੱਦ ਕਰ ਦਿੱਤਾ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ. ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਸਰਜ਼ ਬੀਨ ਗੂਸ ਇੰਮੀਗ੍ਰੇਸ਼ਨ ਪ੍ਰਾਈਵੇਟ ਲਿਮਿਟਡ ਐਸ.ਸੀ.ਓ. ਨੰਬਰ 375-ਏ, ਗਰਾਊਂਡ ਫਲੋਰ, ਸੈਕਟਰ-125, ਅਦਰਸ਼ ਨਗਰ ਮਾਰਕੀਟ, ਖਰੜ੍ਹ, ਜ਼ਿਲ੍ਹਾ ਐਸ.ਏ.ਐਸ ਨਗਰ ਦੇ ਮਾਲਕ ਮਨਪ੍ਰੀਤ ਸਿੰਘ (ਡਾਇਰੈਕਟਰ) ਪੁੱਤਰ ਅਵਤਾਰ ਸਿੰਘ ਹਾਲ ਵਾਸੀ ਮਕਾਨ ਨੰਬਰ -74 ਏ (ਪਹਿਲੀ ਮੰਜ਼ਿਲ), ਗੁਰੂ ਨਾਨਕ ਇੰਨਕਲੇਵ ਨੇੜੇ ਮਾਤਾ ਗੁਜਰੀ ਇੰਨਕਲੇਵ, ਖਰੜ੍ਹ, ਜ਼ਿਲ੍ਹਾ ਐਸ.ਏ.ਐਸ ਨਗਰ ਅਤੇ ਸ਼੍ਰੀਮਤੀ ਮਹਿੰਦਰ ਕੌਰ (ਡਾਇਰੈਟਰ) ਪੁੱਤਰੀ ਸ਼ਾਮ ਸਿੰਘ ਪਤਨੀ ਮਨਪ੍ਰੀਤ ਸਿੰਘ ਵਾਸੀ ਮਕਾਨ ਨੰ: 5058, ਸੰਨੀ ਇੰਨਕਲੇਵ, ਦੇਸੂ ਮਾਜਰਾ, ਤਹਿਸੀਲ-ਖਰੜ੍ਹ, ਜ਼ਿਲ੍ਹਾ ਐਸ.ਏ.ਐਸ ਨਗਰ ਨੂੰ ਇੰਮੀਗ੍ਰੇਸ਼ਨ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 30 ਅਕਤੂਬਰ 2022 ਨੂੰ ਖਤਮ ਹੋ ਚੁੱਕੀ ਹੈ। ਵਧੀਕ ਡਿਪਟੀ ਕਮਿਸ਼ਨਰ ਵਿਰਾਜ ਸ਼ਿਆਮਕਰਨ ਤਿੜਕੇ ਨੇ ਜਾਣਕਾਰੀ ਦਿੰਦਿਆ ਦਸਿਆ ਕਿ ਉਕਤ ਫਰਮ ਨੂੰ ਲਾਇਸੈਂਸ (license) ਰੀਨਿਊ ਕਰਵਾਉਣ ਲਈ ਐਕਟ/ਰੂਲਜ਼ ਅਨੁਸਾਰ ਦੋ ਮਹੀਨੇ ਪਹਿਲਾਂ ਦਰਖਾਸਤ ਸਮੇਤ ਸਹਿ/ਦਸਤਾਵੇਜ ਪੇਸ਼ ਨਾ ਕਰਨ ਕਰਕੇ ਲਾਇਸੈਂਸੀ ਨੂੰ ਨੋਟਿਸ ਜਾਰੀ ਕਰਦੇ ਹੋਏ ਸਪਸ਼ਟੀਕਰਨ ਸਮੇਤ ਹਾਜਰ ਪੇਸ਼ ਹੋਣ ਲਈ ਹਦਾਇਤ ਕੀਤੀ ਗਈ ਸੀ। ਉਨ੍ਹਾ ਦਸਿਆ ਕਿ ਦਫਤਰੀ ਪਤੇ ਅਤੇ ਰਿਹਾਇਸ਼ੀ ਪਤੇ ਉਤੇ ਰਜਿਸਟਰਡ ਡਾਕ ਰਾਹੀਂ ਭੇਜਿਆ ਗਿਆ ਪੱਤਰ ਅਨਕਲੇਮਡ ਟਿੱਪਣੀ ਸਹਿਤ ਵਾਪਿਸ ਪ੍ਰਾਪਤ ਹੋਇਆ ਹੈ। ਪ੍ਰੰਤੂ ਕਾਫ਼ੀ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਕੋਈ ਜਵਾਬ ਪ੍ਰਾਪਤ ਨਹੀਂ ਹੋਇਆ। ਉਕਤ ਫਰਮ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਦੇ ਉਪਬੰਧਾ ਅਧੀਨ ਉਲੰਘਣਾ ਕਰਨ ਕਾਰਨ ਉਕਤ ਫਰਮ ਨੂੰ ਜਾਰੀ ਲਾਇਸੈਂਸ ਨੰਬਰ 109/ਐਮ.ਸੀ-2 ਮਿਤੀ 04-10-2017 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ ਵਿਰਾਜ ਸ਼ਿਆਮਕਰਨ ਤਿੜਕੇ ਨੇ ਕਿਹਾ ਕਿ ਐਕਟ, ਮੁਤਾਬਕ ਕਿਸੇ ਵੀ ਕਿਸਮ ਦੀ ਸ਼ਿਕਾਇਤ ਆਦਿ ਦਾ ਉਕਤ ਲਾਇਸੈਂਸੀ/ਫਰਮ/ਪਾਰਟਨਰਸ਼ਿਪ ਜਾਂ ਇਸਦੇ ਲਾਇਸੰਸੀ/ਡਾਇਰੈਕਟਰ/ਫਰਮ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦੀ ਵੀ ਜ਼ਿੰਮੇਵਾਰੀ ਹੋਵੇਗੀ । The post ਮੋਹਾਲੀ: ADC ਵੱਲੋਂ ਮੈਸਰਜ਼ ਬੀਨ ਗੂਸ ਇੰਮੀਗ੍ਰੇਸ਼ਨ ਪ੍ਰਾਈਵੇਟ ਲਿਮਿਟਡ, ਫਰਮ ਦਾ ਲਾਇਸੈਂਸ ਰੱਦ appeared first on TheUnmute.com - Punjabi News. Tags:
|
ਪੀ.ਐਚ.ਸੀ. ਬੂਥਗੜ੍ਹ ਅਧੀਨ ਪਿੰਡਾਂ 'ਚ ਡੇਂਗੂ ਵਿਰੁੱਧ ਜਾਂਚ ਤੇ ਜਾਗਰੂਕਤਾ ਮੁਹਿੰਮ ਜਾਰੀ Monday 06 November 2023 10:31 AM UTC+00 | Tags: aam-aadmi-party awareness-campaign breaking-news cm-bhagwant-mann dengue dengue-fever latest-news news primary-health-center-boothgarh punjab punjab-government the-unmute-breaking-news the-unmute-news ਐੱਸ.ਏ.ਐੱਸ. ਨਗਰ, 06 ਨਵੰਬਰ 2023: ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਅਧੀਨ ਪੈਂਦੇ ਪਿੰਡਾਂ ਵਿਚ ਡੇਂਗੂ (Dengue) ਬੁਖ਼ਾਰ ਵਿਰੁਧ ਜਾਗਰੂਕਤਾ ਅਤੇ ਸਰਵੇ ਦਾ ਕੰਮ ਜ਼ੋਰ-ਸ਼ੋਰ ਨਾਲ ਚੱਲ ਰਿਹਾ ਹੈ। ਇਸ ਸਬੰਧ 'ਚ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਦਸਿਆ ਕਿ ਸਿਹਤ ਕਾਮਿਆਂ ਦੀਆਂ ਟੀਮਾਂ ਜਿਥੇ ਦੁਕਾਨਾਂ, ਕਾਰੋਬਾਰੀ ਅਦਾਰਿਆਂ, ਸਕੂਲਾਂ ਆਦਿ ਵਿਚ ਜਾ ਕੇ ਡੇਂਗੂ ਬੁਖ਼ਾਰ ਦੇ ਲੱਛਣਾਂ, ਸਾਵਧਾਨੀਆਂ ਅਤੇ ਇਲਾਜ ਬਾਰੇ ਬੱਚਿਆਂ ਨੂੰ ਜਾਣਕਾਰੀ ਦੇ ਰਹੀਆਂ ਹਨ, ਉਥੇ ਪਿੰਡ-ਪਿੰਡ ਜਾ ਕੇ ਸਰਪੰਚਾਂ ਅਤੇ ਹੋਰ ਪਤਵੰਤਿਆਂ ਨੂੰ ਨਾਲ ਲੈ ਕੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਡੇਂਗੂ ਜਿਹੀ ਜਾਨਲੇਵਾ ਬੀਮਾਰੀ ਤੋਂ ਬਚਣ ਦਾ ਸਭ ਤੋਂ ਕਾਰਗਰ ਤਰੀਕਾ ਕਿਤੇ ਵੀ ਪਾਣੀ ਇਕੱਠਾ ਨਾ ਹੋਣ ਦੇਣਾ ਹੈ ਤੇ ਇਸ ਬਾਰੇ ਲੋਕਾਂ ਨੂੰ ਪਿਛਲੇ ਕਈ ਮਹੀਨਿਆਂ ਤੋਂ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਪੂਰੀ ਤਨਦੇਹੀ ਨਾਲ ਇਸ ਬੀਮਾਰੀ 'ਤੇ ਕਾਬੂ ਪਾਉਣ ਲਈ ਡਟੀਆਂ ਹੋਈਆਂ ਹਨ ਪਰ ਲੋਕਾਂ ਦਾ ਸਾਥ ਬਹੁਤ ਜ਼ਰੂਰੀ ਹੈ। ਡਾ. ਅਲਕਜੋਤ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਪਣੇ ਘਰਾਂ ਅਤੇ ਆਲੇ-ਦੁਆਲੇ ਕਿਤੇ ਵੀ ਪਾਣੀ ਖੜਾ ਨਾ ਹੋਣ ਦੇਣ ਅਤੇ ਸਰੀਰ ਨੂੰ ਪੂਰੀ ਤਰ੍ਹਾਂ ਢਕਣ ਵਾਲੇ ਕੱਪੜੇ ਪਾਉਣ। ਉਨ੍ਹਾਂ ਕਿਹਾ ਕਿ ਜੇ ਕਿਸੇ ਕਾਰਨ ਡੇਂਗੂ (Dengue) ਬੁਖ਼ਾਰ ਹੋ ਜਾਂਦਾ ਹੈ ਤਾਂ ਘਬਰਾਉਣ ਦੀ ਲੋੜ ਨਹੀਂ। ਮਰੀਜ਼ ਨੂੰ ਸਰਕਾਰੀ ਸਿਹਤ ਸੰਸਥਾ ਵਿਚ ਲਿਆਂਦਾ ਜਾਵੇ ਜਿਥੇ ਡੇਂਗੂ ਦਾ ਟੈਸਟ ਅਤੇ ਇਲਾਜ ਬਿਲਕੁਲ ਮੁਫ਼ਤ ਹੈ। ਮਰੀਜ਼ ਤਰਲ ਪਦਾਰਥਾਂ ਜਿਵੇਂ ਪਾਣੀ, ਜੂਸ, ਨਿੰਬੂ ਪਾਣੀ, ਨਾਰੀਅਲ ਪਾਣੀ ਆਦਿ ਦਾ ਵੱਧ ਤੋਂ ਵੱਧ ਸੇਵਨ ਕਰੇ ਅਤੇ ਆਰਾਮ ਕਰੇ। ਐਸ.ਐਮ.ਓ. ਨੇ ਡੇਂਗੂ ਦੀ ਰੋਕਥਾਮ ਲਈ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਲੋਕਾਂ ਦੀ ਮਦਦ ਨਾਲ ਹੀ ਇਲਾਕੇ ਨੂੰ ਡੇਂਗੂ-ਮੁਕਤ ਬਣਾਇਆ ਜਾ ਸਕਦਾ ਹੈ। ਕਿਸੇ ਤਰ੍ਹਾਂ ਦੀ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਡਾ. ਕਾਰਜ ਸਿੰਘ, ਹੈਲਥ ਇੰਸਪੈਕਟਰ ਗੁਰਤੇਜ ਸਿੰਘ, ਸਿਹਤ ਵਰਕਰ, ਆਸ਼ਾ ਵਰਕਰ ਆਦਿ ਮੌਜੂਦ ਸਨ। ਡੇਂਗੂ ਬੁਖ਼ਾਰ ਦੇ ਲੱਛਣਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ 'ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ। ਡੇਂਗੂ ਫੈਲਾਉਣ ਵਾਲੇ ਮੱਛਰ ਖੜੇ ਸਾਫ਼ ਪਾਣੀ ਵਿਚ ਪਲਦੇ ਹਨ ਜਿਵੇਂ ਕੂਲਰਾਂ, ਪਾਣੀ ਦੀਆਂ ਟੈਕੀਆਂ, ਫੁੱਲਾਂ ਦੇ ਗਮਲਿਆਂ, ਫ਼ਰਿੱਜਾਂ ਪਿੱਛੇ ਲੱਗੀ ਟਰੇਅ, ਟੁੱਟੇ-ਭੱਜੇ/ਸੁੱਟੇ ਭਾਂਡਿਆਂ ਅਤੇ ਖ਼ਾਲੀ ਪਏ ਟਾਇਰਾਂ ਅਤੇ ਪਾਣੀ ਵਾਲੇ ਢੋਲਾਂ ਆਦਿ ਵਿਚ। ਇਨ੍ਹਾਂ ਵਿਚ ਪਾਣੀ ਨਾ ਖੜਾ ਹੋਣ ਦਿਤਾ ਜਾਵੇ। The post ਪੀ.ਐਚ.ਸੀ. ਬੂਥਗੜ੍ਹ ਅਧੀਨ ਪਿੰਡਾਂ ‘ਚ ਡੇਂਗੂ ਵਿਰੁੱਧ ਜਾਂਚ ਤੇ ਜਾਗਰੂਕਤਾ ਮੁਹਿੰਮ ਜਾਰੀ appeared first on TheUnmute.com - Punjabi News. Tags:
|
ਬਾਂਸਲ ਇੰਮੀਗਰੇਸ਼ਨ ਅਤੇ ਟਰੈਵਲ ਕੰਸਲਟੈਂਟਸ ਫਰਮ ਦਾ ਲਾਇਸੈਂਸ 90 ਦਿਨਾਂ ਲਈ ਮੁਅੱਤਲ Monday 06 November 2023 10:38 AM UTC+00 | Tags: bansal-immigration-and-travel-consultants-firm breaking-news latest-news license license-canceled mohali-police news punjab punjab-travel-profession-regulation-act travel-consultants-firm travel-consultants-firm-punjab ਐੱਸ.ਏ.ਐੱਸ ਨਗਰ, 06 ਨਵੰਬਰ 2023: ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ. ਵੱਲੋ ਬਾਂਸਲ ਇੰਮੀਗਰੇਸ਼ਨ ਅਤੇ ਟਰੈਵਲ ਕੰਸਲਟੈਂਟਸ ਫਰਮ ਫਰਮ ਬੂਥ ਨੰ: 120-121, ਬੇਸਮੈਂਟ, ਫੇਜ਼-9, ਮੋਹਾਲੀ ਨੂੰ ਕੰਸਲਟੈਂਸੀ ਦੇ ਕੰਮ ਲਈ ਜਾਰੀ ਲਾਇਸੈਂਸ (License) ਤੁਰੰਤ ਪ੍ਰਭਾਵ ਨਾਲ 90 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਫਰਮ ਬੂਥ ਨੰ: 120-121, ਬੇਸਮੈਂਟ, ਫੇਜ਼-9, ਮੋਹਾਲੀ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 29 ਜੁਲਾਈ 2025 ਤੱਕ ਹੈ। ਉਨ੍ਹਾਂ ਦੱਸਿਆ ਕਿ ਦਫਤਰ ਵੱਲੋ ਲਾਇਸੈਂਸੀ ਦੇ ਦਫਤਰੀ ਪਤੇ ਤੇ ਪੱਤਰ ਭੇਜਦੇ ਹੋਏ ਨਿਰਧਾਰਤ ਪ੍ਰਫਾਰਮੇ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਸਮੇਤ ਉਨ੍ਹਾਂ ਤੋਂ ਚਾਰਜ ਕੀਤੀ ਗਈ ਫੀਸ ਦੀ ਜਾਣਕਾਰੀ ਅਤੇ ਦਿੱਤੀ ਗਈ ਸਰਵਿਸ ਬਾਰੇ ਰਿਪੋਰਟ ਮੰਗੀ ਗਈ। ਇਸ ਸਬੰਧੀ ਕਾਫੀ ਸਮਾਂ ਬੀਤ ਜਾਣ ਉਪਰੰਤ ਲਾਇਸੈਂਸੀ ਵੱਲੋ ਉਕਤ ਰਿਪੋਰਟ ਨਾ ਭੇਜਣ ਦੀ ਸੂਰਤ ਵਿੱਚ ਪੰਜਾਬ ਟਰੈਵਲ ਪ੍ਰੋਫੈਸ਼ਨ ਰੈਗੂਲੇਸ਼ਨ ਐਕਟ-2012 ਅਧੀਨ ਨੋਟਿਸ ਜਾਰੀ ਕੀਤਾ ਗਿਆ। ਤਹਿਸੀਲਦਾਰ ਮੋਹਾਲੀ ਵੱਲੋਂ ਫਰਮ ਦੇ ਦਫ਼ਤਰੀ ਪਤੇ ਉੱਤੇ ਭੇਜੇ ਨੋਟਿਸ ਦੀ ਰਿਪੋਰਟ ਭੇਜ ਕੇ ਸੂਚਿਤ ਕੀਤਾ ਗਿਆ ਕਿ ਵੱਲੋ ਬਾਂਸਲ ਇੰਮੀਗਰੇਸ਼ਨ ਅਤੇ ਟਰੈਵਲ ਕੰਸਲਟੈਂਟਸ ਫਰਮ ਫਰਮ ਬੂਥ ਨੰ: 120-121, ਬੇਸਮੈਂਟ, ਫੇਜ਼-9, ਮੋਹਾਲੀ ਦੇ ਦਿੱਤੇ ਪਤੇ ਉਤੇ ਇਸ ਫਰਮ ਦਾ ਕੋਈ ਵਿਅਕਤੀ ਨਹੀਂ ਰਹਿੰਦਾ ਅਤੇ ਦਫਤਰੀ ਪਤੇ ਤੇ ਜਾਰੀ ਨੋਟਿਸ ਬਾਬਤ ਰਿਪੋਰਟ ਕੀਤੀ ਹੈ ਕਿ ਦਿੱਤੇ ਪਤੇ ਉਤੇ ਇਸ ਨਾਮ ਦਾ ਦਫਤਰ ਬੰਦ ਹੈ। ਜਿਸ ਕਾਰਨ ਉਕਤ ਫਰਮ ਦਾ ਲਾਇਸੈਂਸ (License) ਤੁਰੰਤ ਪ੍ਰਭਾਵ ਤੋਂ 90 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਲਾਇਸੰਸੀ ਨੂੰ ਆਪਣੀ ਸਥਿਤੀ ਸਪੱਸ਼ਟ ਕਰਨ ਲਈ 15 ਦਿਨਾਂ ਦਾ ਸਮਾਂ ਦਿੰਦੇ ਹੋਏ ਨੋਟਿਸ ਜਾਰੀ ਕੀਤਾ ਹੈ ਕਿ ਕਿਉਂ ਨਾ ਉਸ ਦਾ ਲਾਇਸੰਸ ਰੱਦ ਕਰ ਦਿੱਤਾ ਜਾਵੇ। The post ਬਾਂਸਲ ਇੰਮੀਗਰੇਸ਼ਨ ਅਤੇ ਟਰੈਵਲ ਕੰਸਲਟੈਂਟਸ ਫਰਮ ਦਾ ਲਾਇਸੈਂਸ 90 ਦਿਨਾਂ ਲਈ ਮੁਅੱਤਲ appeared first on TheUnmute.com - Punjabi News. Tags:
|
BAN vs SL: ਕ੍ਰੀਜ਼ 'ਤੇ ਦੇਰੀ ਨਾਲ ਪੁੱਜੇ ਬੱਲੇਬਾਜ਼ ਐਂਜੇਲੋ ਮੈਥਿਊਜ਼, ਅੰਪਾਇਰਾਂ ਨੇ ਦਿੱਤਾ ਆਊਟ Monday 06 November 2023 10:49 AM UTC+00 | Tags: angelo-mathews ban-vs-sl batsman-angelo-mathews breaking-news news sri-lanka ਚੰਡੀਗੜ੍ਹ, 06 ਨਵੰਬਰ 2023: ਵਨਡੇ ਵਿਸ਼ਵ ਕੱਪ 2023 ਦੇ 38ਵੇਂ ਮੈਚ ‘ਚ ਕੁਝ ਅਜਿਹਾ ਹੋਇਆ, ਜਿਸ ਨੂੰ ਦੇਖ ਕੇ ਸਭ ਹੈਰਾਨ ਰਹਿ ਗਏ । ਸ਼੍ਰੀਲੰਕਾ ਦੇ ਬੱਲੇਬਾਜ਼ ਐਂਜੇਲੋ ਮੈਥਿਊਜ਼ (Angelo Mathews) ਬੱਲੇਬਾਜ਼ੀ ਕਰਨ ਲਈ ਕ੍ਰੀਜ਼ ‘ਤੇ ਆਏ ਪਰ ਅੰਪਾਇਰ ਨੇ ਉਨ੍ਹਾਂ ਨੂੰ ਵਾਪਸ ਜਾਣ ਲਈ ਕਿਹਾ। ਅੰਪਾਇਰਾਂ ਨੇ ਕਿਹਾ ਕਿ ਮੈਥਿਊਜ਼ (Angelo Mathews) ਆਊਟ ਹੋ ਗਿਆ ਹੈ। ਅੰਪਾਇਰ ਅਤੇ ਮੈਥਿਊਜ਼ ਵਿਚਾਲੇ ਕਾਫੀ ਦੇਰ ਤਕ ਬਹਿਸ ਹੁੰਦੀ ਰਹੀ ਪਰ ਅੰਤ ‘ਚ ਉਸ ਨੂੰ ਵਾਪਸ ਜਾਣਾ ਪਿਆ। ਦਰਅਸਲ ਮੈਥਿਊਜ਼ ਦਾ ਕ੍ਰੀਜ਼ ‘ਤੇ ਆਉਣ ਦਾ ਸਮਾਂ ਸਮਾਪਤ ਹੋ ਗਿਆ ਸੀ । ਅੰਤਰਰਾਸ਼ਟਰੀ ਕ੍ਰਿਕਟ ‘ਚ ਇਹ ਪਹਿਲੀ ਵਾਰ ਸੀ ਜਦੋਂ ਕਿਸੇ ਬੱਲੇਬਾਜ਼ ਦਾ ਟਾਈਮ ਆਊਟ ਹੋਇਆ। The post BAN vs SL: ਕ੍ਰੀਜ਼ ‘ਤੇ ਦੇਰੀ ਨਾਲ ਪੁੱਜੇ ਬੱਲੇਬਾਜ਼ ਐਂਜੇਲੋ ਮੈਥਿਊਜ਼, ਅੰਪਾਇਰਾਂ ਨੇ ਦਿੱਤਾ ਆਊਟ appeared first on TheUnmute.com - Punjabi News. Tags:
|
ਅਸੀਂ ਇੱਕ ਸੀਟ ਦੇ ਕੇ ਕਾਂਗਰਸ ਦੀ ਸਰਕਾਰ ਬਣਾਈ ਸੀ, ਇਹ ਬਹੁਤ ਚਾਲੂ ਪਾਰਟੀ: ਅਖਿਲੇਸ਼ ਯਾਦਵ Monday 06 November 2023 11:08 AM UTC+00 | Tags: akhilesh-yadav breaking-news congress mp-election mp-news news punjab-news ਚੰਡੀਗੜ੍ਹ, 06 ਨਵੰਬਰ 2023: ਮੱਧ ਪ੍ਰਦੇਸ਼ ‘ਚ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਅਖਿਲੇਸ਼ ਯਾਦਵ (Akhilesh Yadav) ਲਗਾਤਾਰ ਕਮਲਨਾਥ ਸਰਕਾਰ ‘ਤੇ ਹਮਲਾ ਬੋਲ ਰਹੇ ਹਨ ਅਤੇ ਕਾਂਗਰਸ ਨੂੰ ਵੋਟ ਨਾ ਦੇਣ ਦੀ ਅਪੀਲ ਕਰ ਰਹੇ ਹਨ। ਸੋਮਵਾਰ ਨੂੰ ਅਖਿਲੇਸ਼ ਯਾਦਵ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਨੂੰ ਯਾਦ ਕਰਵਾਉਂਦੇ ਹੋਏ ਕਿਹਾ ਕਿਹਾ, ”ਇਕ ਸੀਟ ਸਮਾਜਵਾਦੀ ਪਾਰਟੀ ਦੀ ਸੀ, ਜਿਸ ਨੇ ਕਾਂਗਰਸ ਦੀ ਸਰਕਾਰ ਵੀ ਬਣਾਈ ਸੀ, ਜੇਕਰ ਤੁਹਾਨੂੰ ਯਾਦ ਹੋਵੇ, ਜਦੋਂ ਕਾਂਗਰਸ ਦੇ ਲੋਕ ਸਮਰਥਨ ਲੱਭ ਰਹੇ ਸਨ ਤਾਂ ਸਭ ਤੋਂ ਪਹਿਲਾਂ ਸਮਾਜਵਾਦੀ ਪਾਰਟੀ ਨੇ ਇਹ ਸੀਟ ਕਾਂਗਰਸ ਨੂੰ ਦਿੱਤੀ ਸੀ।” ਉਨ੍ਹਾਂ ਨੇ ਸਮਰਥਨ ਦਿੱਤਾ ਸੀ। ਮੀਡੀਆ ਨਾਲ ਗੱਲ ਕਰਦੇ ਹੋਏ, ਸਪਾ ਆਗੂ (Akhilesh Yadav) ਨੇ ਕਿਹਾ, “ਪੀਡੀਏ (‘ਪੱਛੜੇ’, ਦਲਿਤ ਅਤੇ ‘ਘੱਟ ਗਿਣਤੀ’) ਇੰਡੀਆ ਗਠਜੋੜ ਦੀ ਤਾਕਤ ਬਣੇਗੀ। ਇਹ ਸਿਰਫ ਪੀਡੀਏ ਦੀ ਤਾਕਤ ਹੈ ਜੋ ਭਾਜਪਾ ਨੂੰ ਹੌਲੀ-ਹੌਲੀ ਦਿੱਲੀ ਤੋਂ ਹਟਾ ਸਕਦੀ ਹੈ।” ਸੋਮਵਾਰ ਨੂੰ ਸੰਸਦ ਮੈਂਬਰ ਟੀਕਮਗੜ੍ਹ ਦੇ ਜਤਾਰਾ ‘ਚ ਚੋਣ ਰੈਲੀ ਨੂੰ ਸੰਬੋਧਿਤ ਕਰਦੇ ਹੋਏ ਸਪਾ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਨੂੰ ਵੋਟ ਨਾ ਦਿਓ, ਇਹ ਬਹੁਤ ਚਾਲੂ ਪਾਰਟੀ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਭਾਜਪਾ ਨੂੰ ਵੀ ਵੋਟ ਨਾ ਦੇਣ ਦੀ ਅਪੀਲ ਕੀਤੀ | ਭਾਰਤੀ ਗਠਜੋੜ ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੀ ਤਿਆਰੀ ਕਰ ਲਈ ਹੈ। ਸਮਾਜਵਾਦੀ ਪਾਰਟੀ ਵੀ ਵਿਰੋਧੀ ਗਠਜੋੜ ਦਾ ਹਿੱਸਾ ਹੈ ਪਰ ਮੱਧ ਪ੍ਰਦੇਸ਼ ਵਿੱਚ ਸਪਾ ਅਤੇ ਕਾਂਗਰਸ ਆਹਮੋ-ਸਾਹਮਣੇ ਹਨ। ਇਸ ਸਮੇਂ ਸਪਾ ਆਗੂ ਅਖਿਲੇਸ਼ ਯਾਦਵ ਦਾ ਜ਼ੋਰ ਆਈ.ਐੱਨ.ਡੀ.ਆਈ ਤੋਂ ਜ਼ਿਆਦਾ ਪੀ.ਡੀ.ਏ ‘ਤੇ ਜ਼ੋਰ ਹੈ |
The post ਅਸੀਂ ਇੱਕ ਸੀਟ ਦੇ ਕੇ ਕਾਂਗਰਸ ਦੀ ਸਰਕਾਰ ਬਣਾਈ ਸੀ, ਇਹ ਬਹੁਤ ਚਾਲੂ ਪਾਰਟੀ: ਅਖਿਲੇਸ਼ ਯਾਦਵ appeared first on TheUnmute.com - Punjabi News. Tags:
|
ਦਿੱਲੀ-NCR 'ਚ ਮਹਿਸੂਸ ਕੀਤੇ ਭੂਚਾਲ ਦੇ ਝਟਕੇ, ਘਰਾਂ ਅਤੇ ਦਫਤਰਾਂ 'ਚੋਂ ਬਾਹਰ ਨਿਕਲੇ ਲੋਕ Monday 06 November 2023 11:17 AM UTC+00 | Tags: breaking breaking-news delhi-earthquake delhi-ncr delhi-news earthquake earthquake-felt earthquake-news news the-unmute-breaking-news the-unmute-latest-news ਚੰਡੀਗੜ੍ਹ, 06 ਨਵੰਬਰ 2023: ਸੋਮਵਾਰ ਦੁਪਹਿਰ 4.16 ਵਜੇ ਦਿੱਲੀ-ਐਨਸੀਆਰ ਵਿੱਚ ਭੂਚਾਲ ਦੇ ਝਟਕੇ (Earthquake tremors) ਮਹਿਸੂਸ ਕੀਤੇ ਗਏ ਹਨ । ਭੂਚਾਲ ਤੋਂ ਬਾਅਦ ਲੋਕ ਘਰਾਂ ਤੋਂ ਬਾਹਰ ਨਿਕਲ ਕੇ ਖੁੱਲ੍ਹੀਆਂ ਥਾਵਾਂ ਵੱਲ ਵਧਦੇ ਦੇਖੇ ਗਏ। ਦਿੱਲੀ ਦੇ ਨਾਲ ਲੱਗਦੇ ਨੋਇਡਾ, ਫਰੀਦਾਬਾਦ, ਗੁਰੂਗ੍ਰਾਮ ਅਤੇ ਗਾਜ਼ੀਆਬਾਦ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ, ਭੂਚਾਲ ਦਾ ਕੇਂਦਰ ਨੇਪਾਲ ਸੀ ਅਤੇ ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 5.6 ਮਾਪੀ ਗਈ ਸੀ। ਫਿਲਹਾਲ ਕਿਧਰੇ ਵੀ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਸੂਚਨਾ ਸਾਹਮਣੇ ਨਹੀਂ ਆਈ ਹੈ। ਦੱਸ ਦਈਏ ਕਿ ਪਿਛਲੇ ਸ਼ੁੱਕਰਵਾਰ ਨੂੰ ਹੀ ਨੇਪਾਲ ‘ਚ ਭੂਚਾਲ ਨੇ ਵੱਡੀ ਤਬਾਹੀ ਮਚਾਈ ਸੀ। ਇਸ ਵਿੱਚ ਜਾਜਰਕੋਟ ਵਿੱਚ 905 ਘਰ ਪੂਰੀ ਤਰ੍ਹਾਂ ਨਾਲ ਨੁਕਸਾਨੇ ਗਏ ਜਦਕਿ 2745 ਘਰ ਅੰਸ਼ਕ ਤੌਰ 'ਤੇ ਨੁਕਸਾਨੇ ਗਏ। ਰੂਕੁਮ ਪੱਛਮ ਵਿੱਚ, ਭੂਚਾਲ (Earthquake tremors) ਨਾਲ 2,136 ਘਰ ਪੂਰੀ ਤਰ੍ਹਾਂ ਨੁਕਸਾਨੇ ਗਏ, 2,642 ਘਰ ਅੰਸ਼ਕ ਤੌਰ ‘ਤੇ ਨੁਕਸਾਨੇ ਗਏ ਅਤੇ 4,670 ਘਰਾਂ ਨੂੰ ਮਾਮੂਲੀ ਨੁਕਸਾਨ ਹੋਇਆ। ਇਸ ਤੋਂ ਇਲਾਵਾ ਇਸ ਹੜ੍ਹ ਵਿਚ 150 ਤੋਂ ਵੱਧ ਨਾਗਰਿਕਾਂ ਦੀ ਜਾਨ ਚਲੀ ਗਈ ਅਤੇ ਲਗਭਗ 200 ਜਣੇ ਜ਼ਖਮੀ ਹੋ ਗਏ। The post ਦਿੱਲੀ-NCR ‘ਚ ਮਹਿਸੂਸ ਕੀਤੇ ਭੂਚਾਲ ਦੇ ਝਟਕੇ, ਘਰਾਂ ਅਤੇ ਦਫਤਰਾਂ ‘ਚੋਂ ਬਾਹਰ ਨਿਕਲੇ ਲੋਕ appeared first on TheUnmute.com - Punjabi News. Tags:
|
ਨੇਪਾਲ 'ਚ ਮੁੜ ਆਇਆ ਭੂਚਾਲ, ਭਾਰਤ ਨੇ ਭੂਚਾਲ ਪ੍ਰਭਾਵਿਤ ਖੇਤਰਾਂ 'ਚ ਮਨੁੱਖੀ ਸਹਾਇਤਾ ਦੀ ਖੇਪ ਭੇਜੀ Monday 06 November 2023 12:40 PM UTC+00 | Tags: breaking-news earthquake earthquake-in-nepal latest-news nepal nepal-earthquake news punjab-news ਚੰਡੀਗੜ੍ਹ, 06 ਨਵੰਬਰ 2023: ਨੇਪਾਲ (Nepal) ‘ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 5.6 ਮਾਪੀ ਗਈ ਹੈ । ਤਿੰਨ ਦਿਨਾਂ ਦੇ ਅੰਦਰ ਦੂਜੇ ਭੂਚਾਲ ਦੇ ਝਟਕੇ ਦਿੱਲੀ ਅਤੇ ਰਾਸ਼ਟਰੀ ਰਾਜਧਾਨੀ ਖੇਤਰ (ਐਨਸੀਆਰ) ਵਿੱਚ ਵੀ ਮਹਿਸੂਸ ਕੀਤੇ ਗਏ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਤੋਂ ਜਾਰੀ ਅਪਡੇਟ ਦੇ ਅਨੁਸਾਰ, ਸੋਮਵਾਰ ਸ਼ਾਮ ਨੂੰ ਲਗਭਗ 4.14 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਨੇਪਾਲ ਵਿੱਚ ਹੈ | ਬੀਤੀ 3 ਅਕਤੂਬਰ ਦੀ ਅੱਧੀ ਰਾਤ ਨੂੰ ਮਹਿਸੂਸ ਕੀਤੇ ਗਏ ਭੂਚਾਲ ਤੋਂ ਬਾਅਦ ਨੇਪਾਲ ਵਿੱਚ 150 ਤੋਂ ਵੱਧ ਨਾਗਰਿਕ ਜ਼ਖਮੀ ਹੋ ਗਏ। 3 ਅਕਤੂਬਰ ਦੀ ਰਾਤ ਕਰੀਬ 11.40 ਵਜੇ ਦਿੱਲੀ-ਐੱਨਸੀਆਰ ‘ਚ ਵੀ ਕੁਝ ਸਕਿੰਟਾਂ ਲਈ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਸਰਕਾਰੀ ਅੰਕੜਿਆਂ ਮੁਤਾਬਕ ਨੇਪਾਲ ਵਿੱਚ 3 ਅਕਤੂਬਰ ਨੂੰ ਆਏ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 157 ਹੈ। ਨੇਪਾਲ ਪੁਲਿਸ ਅਤੇ ਹੋਰ ਅਧਿਕਾਰਤ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨੇਪਾਲ ਵਿੱਚ ਦਰਜਨਾਂ ਨਾਗਰਿਕ ਜ਼ਖਮੀ ਵੀ ਹੋਏ ਹਨ। ਭਾਰਤ ਨੇ ਨੇਪਾਲ (Nepal) ਵਿੱਚ ਭੂਚਾਲ ਪ੍ਰਭਾਵਿਤ ਖੇਤਰਾਂ ਵਿੱਚ ਮਨੁੱਖੀ ਸਹਾਇਤਾ ਦੀ ਖੇਪ ਭੇਜੀ ਹੈ। ਸੰਯੁਕਤ ਰਾਸ਼ਟਰ ਨੇ ਵੀ ਨੇਪਾਲ ਵਿੱਚ ਭੂਚਾਲ ਨਾਲ ਪ੍ਰਭਾਵਿਤ ਪਰਿਵਾਰਾਂ ਪ੍ਰਤੀ ਸੰਵੇਦਨਾ ਪ੍ਰਗਟਾਈ ਹੈ। ਪ੍ਰਭਾਵਿਤ ਲੋਕਾਂ ਦੀ ਨਾਜ਼ੁਕ ਹਾਲਤ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਜਾਜਰਕੋਟ ਸਮੇਤ ਜਿਨ੍ਹਾਂ ਇਲਾਕਿਆਂ ‘ਚ ਧਰਤੀ ਹਿੱਲ ਗਈ, ਉੱਥੇ ਕਈ ਘਰ ਜ਼ਮੀਨ ‘ਤੇ ਢਹਿ ਗਏ। ਕੜਾਕੇ ਦੀ ਠੰਢ ਤੋਂ ਪਹਿਲਾਂ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ, ਅਜਿਹੇ ‘ਚ ਲੋਕ ਸਹਾਰਾ ਲੈਣ ਲਈ ਮਜਬੂਰ ਹਨ। ਨੇਪਾਲ ਦੀ ਵੱਡੀ ਆਬਾਦੀ ਗਰਮ ਕੱਪੜਿਆਂ ਦੀ ਘਾਟ ਕਾਰਨ ਸੰਘਰਸ਼ ਕਰ ਰਹੀ ਹੈ। ਖ਼ਬਰਾਂ ਮੁਤਾਬਕ ਨੇਪਾਲ ‘ਚ ਭੂਚਾਲ ਕਾਰਨ 10 ਹਜ਼ਾਰ ਘਰ ਪ੍ਰਭਾਵਿਤ ਹੋਏ ਹਨ | The post ਨੇਪਾਲ ‘ਚ ਮੁੜ ਆਇਆ ਭੂਚਾਲ, ਭਾਰਤ ਨੇ ਭੂਚਾਲ ਪ੍ਰਭਾਵਿਤ ਖੇਤਰਾਂ ‘ਚ ਮਨੁੱਖੀ ਸਹਾਇਤਾ ਦੀ ਖੇਪ ਭੇਜੀ appeared first on TheUnmute.com - Punjabi News. Tags:
|
ਕੌਮਾਂਤਰੀ ਸਰਹੱਦ 'ਤੇ BSF ਤੇ ਪੰਜਾਬ ਪੁਲਿਸ ਵੱਲੋਂ ਤਲਾਸ਼ੀ ਦੌਰਾਨ ਇੱਕ ਡਰੋਨ ਸਮੇਤ ਹੈਰੋਇਨ ਦੀ ਖੇਪ ਬਰਾਮਦ Monday 06 November 2023 12:57 PM UTC+00 | Tags: breaking-news drug-free-punjab drugs-smugglers latest-news news pakistan-drone pakistani-drones punjab-police ਚੰਡੀਗੜ੍ਹ, 06 ਨਵੰਬਰ 2023: ਪਾਕਿਸਤਾਨੀ ਡਰੋਨ ਨੇ ਇੱਕ ਵਾਰ ਫਿਰ ਭਾਰਤੀ ਸਰਹੱਦ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਹੈ। ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਤਲਾਸ਼ੀ ਦੌਰਾਨ ਡਰੋਨ ਨੂੰ ਜ਼ਬਤ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਇਸ ਦੇ ਨਾਲ ਹੀ ਬੀਐਸਐਫ ਅਤੇ ਪੰਜਾਬ ਪੁਲਿਸ ਨੇ ਤਲਾਸ਼ੀ ਦੌਰਾਨ ਡਰੋਨ ਨਾਲ ਬੰਨ੍ਹੀ ਲਗਭਗ 1.70 ਕਰੋੜ ਰੁਪਏ ਦੀ ਹੈਰੋਇਨ ਦੀ ਖੇਪ ਵੀ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਡਰੋਨ ਖੇਪ ਦੀ ਡਿਲਿਵਰੀ ਕਰਨ ਲਈ ਭਾਰਤੀ ਸਰਹੱਦ ‘ਤੇ ਆਇਆ ਸੀ। ਬੀਐਸਐਫ (BSF) ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਰੋਡਾਵਾਲੀ ਖੁਰਦ ਵਿੱਚ ਡਰੋਨ ਦੀ ਆਵਾਜਾਈ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਬੀਐਸਐਫ ਅਤੇ ਪੰਜਾਬ ਪੁਲਿਸ ਨੇ ਸਾਂਝਾ ਆਪ੍ਰੇਸ਼ਨ ਸ਼ੁਰੂ ਕੀਤਾ। ਤਲਾਸ਼ੀ ਦੌਰਾਨ ਖੇਤਾਂ ਵਿੱਚੋਂ ਇੱਕ ਡਰੋਨ ਬਰਾਮਦ ਹੋਇਆ। ਇਹ ਇੱਕ ਕਵਾਡ ਹੈਲੀਕਾਪਟਰ DJI Mavic 3 ਕਲਾਸਿਕ ਡਰੋਨ ਸੀ, ਜਿਸਦੀ ਵਰਤੋਂ ਪਾਕਿਸਤਾਨ ਤਸਕਰ ਭਾਰਤੀ ਸਰਹੱਦ ‘ਤੇ ਛੋਟੀਆਂ ਖੇਪਾਂ ਭੇਜਣ ਲਈ ਕਰਦੇ ਹਨ। The post ਕੌਮਾਂਤਰੀ ਸਰਹੱਦ ‘ਤੇ BSF ਤੇ ਪੰਜਾਬ ਪੁਲਿਸ ਵੱਲੋਂ ਤਲਾਸ਼ੀ ਦੌਰਾਨ ਇੱਕ ਡਰੋਨ ਸਮੇਤ ਹੈਰੋਇਨ ਦੀ ਖੇਪ ਬਰਾਮਦ appeared first on TheUnmute.com - Punjabi News. Tags:
|
ਪਰਾਲੀ ਤੋਂ ਬਿਜਲੀ ਪੈਦਾ ਕਰਨ ਵਾਲੇ ਬਾਇਓਮਾਸ ਪਾਵਰ ਪਲਾਂਟਾਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਦੇ ਬਿਜਲੀ ਮੰਤਰੀ ਵੱਲੋਂ ਕੇਂਦਰ ਤੋਂ ਵੀ.ਜੀ.ਐਫ ਦੀ ਮੰਗ Monday 06 November 2023 01:03 PM UTC+00 | Tags: biomass-power-plants breaking-news harbhajan-singh-eto news nws paddy-stubble punjab punjab-news stubble union-government vgf viable-gap-funding ਨਵੀਂ ਦਿੱਲੀ/ਚੰਡੀਗੜ੍ਹ, 06 ਨਵੰਬਰ 2023: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੇਂਦਰ ਸਰਕਾਰ ਤੋਂ ਪੰਜਾਬ ਲਈ ਵਾਇਬਲ ਗੈਪ ਫੰਡਿੰਗ (VGF) ਦੀ ਮੰਗ ਕੀਤੀ ਹੈ ਤਾਂ ਜੋ ਝੋਨੇ ਦੀ ਪਰਾਲੀ ਦੀ ਵਰਤੋਂ ਕਰਕੇ ਬਿਜਲੀ ਪੈਦਾ ਕਰਨ ਵਾਲੇ ਬਾਇਓਮਾਸ ਪਾਵਰ ਪਲਾਂਟਾਂ (biomass power plants) ਨੂੰ ਉਤਸ਼ਾਹਿਤ ਕੀਤਾ ਜਾ ਸਕੇ ਸੂਬੇ ਅੰਦਰ ਕਿਸਾਨਾਂ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ । ਅੱਜ ਨਵੀਂ ਦਿੱਲੀ ਵਿਖੇ 'ਬਿਜਲੀ ਅਤੇ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀਆਂ' ਦੀ ਕਾਨਫਰੰਸ ਵਿੱਚ ਹਿੱਸਾ ਲੈਂਦੇ ਹੋਏ ਪੰਜਾਬ ਦੇ ਬਿਜਲੀ ਮੰਤਰੀ ਨੇ ਨਵਿਆਉਣਯੋਗ ਊਰਜਾ ਪ੍ਰਮਾਣ ਪੱਤਰਾਂ ਲਈ ਨਵਿਆਉਣਯੋਗ ਖਰੀਦ ਜ਼ਿੰਮੇਵਾਰੀ (ਆਰ.ਪੀ.ਓ.) ਦੀ ਪਾਲਣਾ ਦੀ ਲਾਗਤ ਦੇ ਨਾਲ ਰਵਾਇਤੀ ਬਿਜਲੀ ਦੀ ਕੁੱਲ ਲਾਗਤ ਬਾਇਓਮਾਸ ਪਾਵਰ (biomass power plants) ਦੇ ਟੈਰਿਫ ਨਾਲੋਂ ਬਹੁਤ ਘੱਟ ਹੈ, ਜੋ ਕਿ ਲਗਭਗ 8 ਰੁਪਏ ਪ੍ਰਤੀ ਕਿਲੋਵਾਟ ਹੈ। ਉਨ੍ਹਾਂ ਕਿਹਾ ਕਿ ਬਾਇਓਮਾਸ ਪਾਵਰ ਪਲਾਂਟਾਂ ਤੋਂ ਬਿਜਲੀ ਦੀ ਖਰੀਦ ਨੂੰ ਬਿਜਲੀ ਵੰਡ ਕੰਪਨੀਆਂ (ਡਿਸਕੌਮ) ਲਈ ਢੁਕਵਾਂ ਬਣਾਉਣ ਲਈ ਭਾਰਤ ਸਰਕਾਰ ਵੱਲੋਂ ਪੰਜਾਬ ਨੂੰ ਵੀ.ਜੀ.ਐਫ. ਮੁਹੱਈਆ ਕਰਵਾਉਣ ਦੀ ਲੋੜ ਹੈ। ਬਿਜਲੀ ਮੰਤਰੀ ਨੇ ਪੰਜਾਬ ਦੇ ਪ੍ਰਾਈਵੇਟ ਥਰਮਲ ਪਲਾਂਟਾਂ ਵੱਲੋਂ ਪਛਵਾੜਾ ਕੋਲਾ ਖਾਣ ਵਿੱਚੋਂ ਕੋਲੇ ਦੀ ਵਰਤੋਂ ਕਰਨ ਦੀ ਇਜਾਜ਼ਤ ਵੀ ਮੰਗੀ। ਉਨ੍ਹਾਂ ਕਿਹਾ ਕਿ ਇਹ ਮਨਜ਼ੂਰੀ ਦਿੱਤੀ ਜਾਣੀ ਚਾਹੀਦੀ ਹੈ ਕਿਉਂਕਿ ਪਛਵਾੜਾ ਕੋਲਾ ਖਾਣ ਤੋਂ ਪ੍ਰਾਪਤ ਹੋਣ ਵਾਲੇ ਕੋਲੇ ਦਾ ਸਾਰਾ ਖਰਚਾ ਸੂਬੇ ਦੇ ਖਪਤਕਾਰਾਂ ਨੂੰ ਝੱਲਣਾ ਪੈ ਰਿਹਾ ਹੈ। ਸੂਬੇ ਦੇ ਕਿਸਾਨਾਂ ਨਾਲ ਸਬੰਧਤ ਇਕ ਹੋਰ ਮੁੱਦਾ ਉਠਾਉਂਦਿਆਂ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਸਿੰਚਾਈ ਵਾਲੇ ਸੋਲਰ ਪੰਪ ‘ਤੇ 30 ਫੀਸਦੀ ਸਬਸਿਡੀ ਦੀ ਵਿਵਸਥਾ ਸਿਰਫ 7.5 ਹਾਰਸ ਪਾਵਰ (ਐੱਚ.ਪੀ.) ਵਾਲੇ ਪੰਪਾਂ ਲਈ ਹੈ, ਜਦਕਿ ਪੰਜਾਬ ਵਿਚ 15 ਐਚ.ਪੀ ਅਤੇ ਇਸ ਤੋਂ ਵੱਧ ਵਾਲੇ ਪੰਪ ਸਿੰਚਾਈ ਲਈ ਵਰਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇਸ ਨਵਿਆਉਣਯੋਗ ਊਰਜਾ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਉਤਸ਼ਾਹਿਤ ਕਰਨ ਵਾਸਤੇ 15 ਐਚਪੀ ਜਾਂ ਇਸ ਤੋਂ ਵੱਧ ਦੇ ਸਿੰਚਾਈ ਵਾਲੇ ਸੋਲਰ ਪੰਪਾਂ ਨੂੰ ਵੀ ਮੌਜੂਦਾ ਸਬਸਿਡੀ ਦੇ ਘੇਰੇ ਵਿੱਚ ਲਿਆਇਆ ਜਾਣਾ ਚਾਹੀਦਾ ਹੈ। The post ਪਰਾਲੀ ਤੋਂ ਬਿਜਲੀ ਪੈਦਾ ਕਰਨ ਵਾਲੇ ਬਾਇਓਮਾਸ ਪਾਵਰ ਪਲਾਂਟਾਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਦੇ ਬਿਜਲੀ ਮੰਤਰੀ ਵੱਲੋਂ ਕੇਂਦਰ ਤੋਂ ਵੀ.ਜੀ.ਐਫ ਦੀ ਮੰਗ appeared first on TheUnmute.com - Punjabi News. Tags:
|
BAN vs SL: ਸ਼੍ਰੀਲੰਕਾ ਦੀ ਟੀਮ ਨੇ ਬੰਗਲਾਦੇਸ਼ ਨੂੰ 280 ਦੌੜਾਂ ਦਾ ਦਿੱਤਾ ਟੀਚਾ Monday 06 November 2023 01:11 PM UTC+00 | Tags: bangladesh ban-vs-sl breaking-news cricket-news latest-news news sports-news sri-lanka ਚੰਡੀਗੜ੍ਹ, 06 ਨਵੰਬਰ 2023: ਸ਼੍ਰੀਲੰਕਾ (Sri Lanka) ਨੇ ਬੰਗਲਾਦੇਸ਼ ਨੂੰ 280 ਦੌੜਾਂ ਦਾ ਟੀਚਾ ਦਿੱਤਾ ਹੈ। ਜਵਾਬ ‘ਚ ਬੰਗਲਾਦੇਸ਼ ਨੇ 3 ਓਵਰਾਂ ‘ਚ ਇਕ ਵਿਕਟ ‘ਤੇ 23 ਦੌੜਾਂ ਬਣਾ ਲਈਆਂ ਹਨ। ਲਿਟਨ ਦਾਸ ਅਤੇ ਨਜ਼ਮੁਲ ਹਸਨ ਕ੍ਰੀਜ਼ ‘ਤੇ ਹਨ। ਤਨਜੀਦ ਹਸਨ ਤਮੀਮ 9 ਦੌੜਾਂ ਬਣਾ ਕੇ ਆਊਟ ਹੋ ਗਏ। ਉਸ ਨੂੰ ਦਿਲਸ਼ਾਨ ਮਦੁਸ਼ੰਕਾ ਨੇ ਪਥੁਮ ਨਿਸੰਕਾ ਦੇ ਹੱਥੋਂ ਕੈਚ ਕਰਵਾਇਆ। ਦਿਲਸ਼ਾਨ ਨੇ ਵਿਸ਼ਵ ਕੱਪ ਪਾਵਰਪਲੇਅ ‘ਚ 15ਵੀਂ ਵਿਕਟ ਲਈ ਹੈ। ਦੂਜੇ ਪਾਸੇ, ਬੰਗਲਾਦੇਸ਼ ਨੇ ਟੂਰਨਾਮੈਂਟ ਦੇ ਪਾਵਰਪਲੇਅ ਵਿੱਚ ਆਪਣਾ 17ਵਾਂ ਵਿਕਟ ਗੁਆ ਦਿੱਤਾ ਹੈ। ਬੰਗਲਾਦੇਸ਼ ਪਾਵਰਪਲੇ ‘ਚ ਸਭ ਤੋਂ ਜ਼ਿਆਦਾ ਵਿਕਟਾਂ ਗੁਆਉਣ ਵਾਲੀ ਟੀਮ ਹੈ। The post BAN vs SL: ਸ਼੍ਰੀਲੰਕਾ ਦੀ ਟੀਮ ਨੇ ਬੰਗਲਾਦੇਸ਼ ਨੂੰ 280 ਦੌੜਾਂ ਦਾ ਦਿੱਤਾ ਟੀਚਾ appeared first on TheUnmute.com - Punjabi News. Tags:
|
ਪੱਛਮੀ ਅਫਰੀਕੀ ਦੇਸ਼ ਗਿਨੀ 'ਚ ਹਮਲਾਵਰਾਂ ਵੱਲੋਂ ਜੇਲ੍ਹ 'ਚ ਗੋਲੀਬਾਰੀ, 9 ਜਣਿਆਂ ਦੀ ਮੌਤ Monday 06 November 2023 01:23 PM UTC+00 | Tags: attackers breaking-news guinea news west-african-country ਚੰਡੀਗੜ੍ਹ, 06 ਨਵੰਬਰ 2023: ਪੱਛਮੀ ਅਫਰੀਕੀ ਦੇਸ਼ ਗਿਨੀ (Guinea) ਵਿਚ ਹਥਿਆਰਬੰਦ ਹਮਲਾਵਰਾਂ ਨੇ ਇਕ ਜੇਲ੍ਹ ਵਿਚ ਗੋਲੀਬਾਰੀ ਕਰ ਦਿੱਤੀ, ਜਿਸ ਵਿਚ ਘੱਟੋ-ਘੱਟ 9 ਜਣਿਆਂ ਦੀ ਮੌਤ ਹੋ ਗਈ। ਇਹ ਘਟਨਾ ਰਾਜਧਾਨੀ ਕੋਨਾਕਰੀ ਦੀ ਹੈ। ਗਿਨੀ ਦੇ ਕਾਨੂੰਨ ਮੰਤਰਾਲੇ ਨੇ ਕਿਹਾ ਕਿ ਦੇਸ਼ ਦੇ ਸਾਬਕਾ ਰਾਸ਼ਟਰਪਤੀ ਮੌਸਾ ਦਾਦੀਸ ਕੈਮਾਰਾ ਸਮੇਤ ਅਧਿਕਾਰੀਆਂ ਨੂੰ ਇਸ ਜੇਲ੍ਹ ਵਿੱਚ ਰੱਖਿਆ ਗਿਆ ਹੈ। ਕਾਨੂੰਨ ਮੰਤਰਾਲੇ (Guinea) ਨੇ ਇੱਕ ਅਧਿਕਾਰਤ ਰਿਪੋਰਟ ਵਿੱਚ ਕਿਹਾ ਕਿ ਤਿੰਨ ਹਮਲਾਵਰਾਂ, ਚਾਰ ਸੈਨਿਕਾਂ ਅਤੇ ਦੋ ਹੋਰਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਬਿਆਨ ‘ਚ ਕਿਹਾ ਗਿਆ ਹੈ ਕਿ ਗੋਲੀਬਾਰੀ ‘ਚ ਛੇ ਹੋਰ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਰਾਇਟਰਜ਼ ਨਿਊਜ਼ ਏਜੰਸੀ ਦੀ ਰਿਪੋਰਟ ਮੁਤਾਬਕ ਹਮਲਾਵਰਾਂ ਦੇ ਅੰਦਰ ਦਾਖਲ ਹੋਣ ਤੋਂ ਬਾਅਦ ਸੈਨਿਕਾਂ ਨੇ ਘਰਾਂ ਅਤੇ ਕਾਰਾਂ ਦੀ ਤਲਾਸ਼ੀ ਲਈ, ਸਾਬਕਾ ਫੌਜੀ ਆਗੂ ਮੌਸਾ ਦਾਦੀਸ ਕੈਮਾਰਾ ਅਤੇ ਦੋ ਫਰਾਰ ਹੋਏ ਅਫਸਰਾਂ ਨੂੰ ਲੱਭ ਲਿਆ ਅਤੇ ਉਨ੍ਹਾਂ ਨੂੰ ਰਾਜਧਾਨੀ ਵਿੱਚ ਕੋਨਾਕਰੀ ਸੈਂਟਰਲ ਹਾਊਸ ਜੇਲ੍ਹ ਵਿੱਚ ਵਾਪਸ ਭੇਜ ਦਿੱਤਾ | The post ਪੱਛਮੀ ਅਫਰੀਕੀ ਦੇਸ਼ ਗਿਨੀ ‘ਚ ਹਮਲਾਵਰਾਂ ਵੱਲੋਂ ਜੇਲ੍ਹ ‘ਚ ਗੋਲੀਬਾਰੀ, 9 ਜਣਿਆਂ ਦੀ ਮੌਤ appeared first on TheUnmute.com - Punjabi News. Tags:
|
PM ਨਰਿੰਦਰ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਇਜ਼ਰਾਇਲ-ਹਮਾਸ ਸੰਘਰਸ਼ 'ਤੇ ਕੀਤੀ ਚਰਚਾ Monday 06 November 2023 01:34 PM UTC+00 | Tags: breaking-news iran israel-hamas-conflict israel-hamas-war news pm-narendra-modi president-of-iran ਚੰਡੀਗੜ੍ਹ, 06 ਨਵੰਬਰ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਸਈਦ ਇਬਰਾਹਿਮ ਰਾਇਸੀ ਨਾਲ ਗੱਲਬਾਤ ਕੀਤੀ। ਇਸ ਦੌਰਾਨ ਇਜ਼ਰਾਇਲ-ਹਮਾਸ ਸੰਘਰਸ਼ (Israel-Hamas conflict) ‘ਤੇ ਚਰਚਾ ਹੋਈ। ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਉਨ੍ਹਾਂ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਗੱਲ ਕੀਤੀ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਜ਼ਰਾਈਲ-ਹਮਾਸ ਸੰਘਰਸ਼ (Israel-Hamas conflict) ਦੌਰਾਨ ਅੱਤਵਾਦੀ ਘਟਨਾਵਾਂ, ਹਿੰਸਾ ਅਤੇ ਨਾਗਰਿਕਾਂ ਦੀ ਜਾਨ ਦਾ ਨੁਕਸਾਨ ਗੰਭੀਰ ਚਿੰਤਾ ਦਾ ਵਿਸ਼ਾ ਹੈ। ਇਸ ਨੂੰ ਰੋਕਣਾ, ਨਿਰੰਤਰ ਮਾਨਵਤਾਵਾਦੀ ਸਹਾਇਤਾ ਨੂੰ ਯਕੀਨੀ ਬਣਾਉਣਾ ਅਤੇ ਸ਼ਾਂਤੀ ਅਤੇ ਸਥਿਰਤਾ ਦੀ ਛੇਤੀ ਬਹਾਲੀ ਇਸ ਮੋੜ ‘ਤੇ ਬਹੁਤ ਮਹੱਤਵਪੂਰਨ ਹੈ। ਅਸੀਂ ਚਾਬਹਾਰ ਬੰਦਰਗਾਹ ਸਮੇਤ ਸਾਡੇ ਦੁਵੱਲੇ ਸਹਿਯੋਗ ਵਿੱਚ ਤਰੱਕੀ ਦਾ ਸਵਾਗਤ ਕੀਤਾ। The post PM ਨਰਿੰਦਰ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਇਜ਼ਰਾਇਲ-ਹਮਾਸ ਸੰਘਰਸ਼ ‘ਤੇ ਕੀਤੀ ਚਰਚਾ appeared first on TheUnmute.com - Punjabi News. Tags:
|
ਛੱਤੀਸਗੜ੍ਹ 'ਚ ਨਕਸਲੀਆਂ ਨੇ ਕੀਤਾ IED ਬਲਾਸਟ, ITBP ਜਵਾਨ ਸਮੇਤ ਦੋ ਪੋਲਿੰਗ ਮੁਲਾਜ਼ਮ ਜ਼ਖਮੀ Monday 06 November 2023 01:54 PM UTC+00 | Tags: breaking-news chhattisgarh chhattisgarh-news ied-blast india-news itbp-jawan naxalites news ਚੰਡੀਗੜ੍ਹ, 06 ਨਵੰਬਰ 2023: ਛੱਤੀਸਗੜ੍ਹ (Chhattisgarh) ‘ਚ 7 ਨਵੰਬਰ ਨੂੰ ਪਹਿਲੇ ਪੜਾਅ ਦੀ ਵੋਟਿੰਗ ਹੋਣੀ ਹੈ ਅਤੇ ਇਸ ਤੋਂ ਪਹਿਲਾਂ ਛੋਟਾ ਬੇਥੀਆ ਥਾਣੇ ਦੇ ਅਧੀਨ ਰੇਂਗਵਾਹੀ ਪਿੰਡ ਨੇੜੇ ਨਕਸਲੀਆਂ ਨੇ ਪੋਲਿੰਗ ਪਾਰਟੀ ‘ਤੇ ਹਮਲਾ ਕਰ ਦਿੱਤਾ। ਲਗਭਗ ਸ਼ਾਮ 4.15 ਵਜੇ ਦੇ ਨਕਸਲੀਆਂ ਨੇ ਤਿੰਨ ਪਾਈਪ ਆਈ.ਈ.ਡੀ ਬੰਬ ਧਮਾਕੇ ਕੀਤੇ, ਜਿਸ ਕਾਰਨ ਇਕ ਆਈ.ਟੀ.ਬੀ.ਪੀ ਦਾ ਜਵਾਨ ਪ੍ਰਕਾਸ਼ ਚੰਦਰ ਅਤੇ ਦੋ ਪੋਲਿੰਗ ਮੁਲਾਜ਼ਮ ਸ਼ਾਮ ਸਿੰਘ ਨੇਤਾਮ ਅਤੇ ਦੇਵਨ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਨਕਸਲੀਆਂ ਨੇ ਦਰੱਖਤ ਹੇਠਾਂ ਪਾਈਪ ਬੰਬ ਲਾਇਆ ਸੀ। ਜਿਵੇਂ ਹੀ ਪੋਲਿੰਗ ਪਾਰਟੀ ਬੰਬ ਦੇ ਨੇੜੇ ਪਹੁੰਚੀ ਤਾਂ ਨਕਸਲੀਆਂ ਨੇ ਉਸ ਨੂੰ ਉਡਾ ਦਿੱਤਾ। ਧਮਾਕੇ ਤੋਂ ਬਾਅਦ ਪੋਲਿੰਗ ਪਾਰਟੀ ‘ਚ ਹਫੜਾ-ਦਫੜੀ ਮਚ ਗਈ ਅਤੇ ਜਵਾਨਾਂ ਨੇ ਤੁਰੰਤ ਚਾਰਜ ਸੰਭਾਲ ਲਿਆ। The post ਛੱਤੀਸਗੜ੍ਹ ‘ਚ ਨਕਸਲੀਆਂ ਨੇ ਕੀਤਾ IED ਬਲਾਸਟ, ITBP ਜਵਾਨ ਸਮੇਤ ਦੋ ਪੋਲਿੰਗ ਮੁਲਾਜ਼ਮ ਜ਼ਖਮੀ appeared first on TheUnmute.com - Punjabi News. Tags:
|
ਗ੍ਰਹਿ ਮੰਤਰਾਲੇ ਦੀ ਸੰਸਦੀ ਕਮੇਟੀ ਵੱਲੋਂ ਕ੍ਰਿਮੀਨਲ ਲਾਅ ਦੀ ਥਾਂ ਤਿੰਨ ਨਵੇਂ ਬਿੱਲ ਮਨਜ਼ੂਰ Monday 06 November 2023 02:05 PM UTC+00 | Tags: amit-shahnews bills breaking-news code-of-criminal-procedure criminal-law criminal-procedure-code evidence-act home-affairs indian-penal-code news parliamentary-committee ਚੰਡੀਗੜ੍ਹ, 06 ਨਵੰਬਰ 2023: ਭਾਰਤੀ ਦੰਡਾਵਲੀ (ਆਈਪੀਸੀ), ਕੋਡ ਆਫ ਕ੍ਰਿਮੀਨਲ ਪ੍ਰੋਸੀਜਰ (ਸੀਆਰਪੀਸੀ) ਅਤੇ ਸਬੂਤ ਐਕਟ ਨੂੰ ਬਦਲਣ ਵਾਲੇ ਤਿੰਨ ਬਿੱਲ (bills) ਗ੍ਰਹਿ ਮੰਤਰਾਲੇ ਦੀ ਸੰਸਦੀ ਕਮੇਟੀ ਵਿੱਚ ਸਵੀਕਾਰ ਕੀਤੇ ਗਏ ਹਨ। ਇਸ ਦੇ ਨਾਲ ਹੀ ਵਿਰੋਧੀ ਧਿਰ ਦੇ ਮੈਂਬਰਾਂ ਨੇ ਵੀ ਅਸਹਿਮਤੀ ਪੱਤਰ ਸੌਂਪੇ ਹਨ। ਸੂਤਰਾਂ ਦੇ ਮੁਤਾਬਕ ਨਿਯਮਾਂ ਦੇ ਅਨੁਸਾਰ, ਅਗਲੇ ਦੋ ਦਿਨਾਂ ਵਿੱਚ ਵਿਰੋਧੀ ਧਿਰ ਦੇ ਕੁਝ ਹੋਰ ਮੈਂਬਰਾਂ ਵੱਲੋਂ ਅਸਹਿਮਤੀ ਪੱਤਰ ਦਾਖਲ ਕੀਤੇ ਜਾਣ ਦੀ ਉਮੀਦ ਹੈ। ਗ੍ਰਹਿ ਮਾਮਲਿਆਂ ਬਾਰੇ ਸੰਸਦੀ ਸਥਾਈ ਕਮੇਟੀ ਦੀ 27 ਅਕਤੂਬਰ ਦੀ ਬੈਠਕ ਵਿੱਚ ਭਾਰਤੀ ਦੰਡਾਵਲੀ (ਆਈਪੀਸੀ), ਕੋਡ ਆਫ਼ ਕ੍ਰਿਮੀਨਲ ਪ੍ਰੋਸੀਜਰ (ਸੀਆਰਪੀਸੀ) ਅਤੇ ਐਵੀਡੈਂਸ ਐਕਟ ਨੂੰ ਬਦਲਣ ਲਈ ਤਿੰਨ ਬਿੱਲਾਂ (bills) ਦੇ ਖਰੜੇ ਨੂੰ ਮਨਜ਼ੂਰੀ ਨਹੀਂ ਦਿੱਤੀ ਜਾ ਸਕੀ ਸੀ । ਕਾਂਗਰਸ ਆਗੂ ਪੀ. ਚਿਦੰਬਰਮ ਸਮੇਤ ਵਿਰੋਧੀ ਧਿਰ ਦੇ ਮੈਂਬਰਾਂ ਨੇ ਕਮੇਟੀ ਦੇ ਪ੍ਰਧਾਨ ਬ੍ਰਿਜ ਲਾਲ ਨੂੰ ਡਰਾਫਟ ‘ਤੇ ਫੈਸਲਾ ਲੈਣ ਲਈ ਦਿੱਤੇ ਗਏ ਸਮੇਂ ਨੂੰ ਤਿੰਨ ਮਹੀਨੇ ਵਧਾਉਣ ਦੀ ਬੇਨਤੀ ਕੀਤੀ ਸੀ। ਮੈਂਬਰਾਂ ਨੇ ਕਿਹਾ ਸੀ ਕਿ ਇਨ੍ਹਾਂ ਬਿੱਲਾਂ ਨੂੰ ਚੋਣ ਲਾਭ ਲਈ ਧੱਕਣਾ ਠੀਕ ਨਹੀਂ ਹੈ। ਕਮੇਟੀ ਨੇ ਉਨ੍ਹਾਂ ਦੀ ਮੰਗ ਮੰਨ ਲਈ ਸੀ। ਹਾਲਾਂਕਿ, ਹੁਣ ਇਸ ਬਿੱਲ ਨੂੰ ਅੱਜ ਯਾਨੀ 6 ਨਵੰਬਰ ਦੀ ਬੈਠਕ ਵਿੱਚ ਸਵੀਕਾਰ ਕਰ ਲਿਆ ਗਿਆ ਹੈ। ਇਹ ਬਿੱਲ 11 ਅਗਸਤ ਨੂੰ ਸੰਸਦ ਵਿੱਚ ਪੇਸ਼ ਕੀਤੇ ਗਏ ਸਨ। ਅਗਸਤ ਵਿੱਚ ਹੀ ਇਸ ਨਾਲ ਸਬੰਧਤ ਖਰੜਾ ਗ੍ਰਹਿ ਮਾਮਲਿਆਂ ਦੀ ਸਥਾਈ ਕਮੇਟੀ ਨੂੰ ਭੇਜਿਆ ਗਿਆ ਸੀ। ਕਮੇਟੀ ਨੂੰ ਖਰੜਾ ਪ੍ਰਵਾਨ ਕਰਨ ਲਈ ਤਿੰਨ ਮਹੀਨੇ ਦਾ ਸਮਾਂ ਦਿੱਤਾ ਗਿਆ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 163 ਸਾਲ ਪੁਰਾਣੇ ਤਿੰਨ ਬੁਨਿਆਦੀ ਕਾਨੂੰਨਾਂ ਵਿੱਚ ਸੋਧ ਕਰਨ ਲਈ ਲੋਕ ਸਭਾ ਵਿੱਚ ਬਿੱਲ ਪੇਸ਼ ਕੀਤੇ ਸਨ। ਸਭ ਤੋਂ ਵੱਡੀ ਤਬਦੀਲੀ ਦੇਸ਼ਧ੍ਰੋਹ ਕਾਨੂੰਨ ਬਾਰੇ ਹੈ, ਜਿਸ ਨੂੰ ਨਵੇਂ ਰੂਪ ਵਿੱਚ ਲਿਆਂਦਾ ਜਾਵੇਗਾ। ਇਹ ਬਿੱਲ ਇੰਡੀਅਨ ਪੀਨਲ ਕੋਡ (IPC), ਕ੍ਰਿਮੀਨਲ ਪ੍ਰੋਸੀਜਰ ਕੋਡ (CrPC) ਅਤੇ ਐਵੀਡੈਂਸ ਐਕਟ ਹਨ। The post ਗ੍ਰਹਿ ਮੰਤਰਾਲੇ ਦੀ ਸੰਸਦੀ ਕਮੇਟੀ ਵੱਲੋਂ ਕ੍ਰਿਮੀਨਲ ਲਾਅ ਦੀ ਥਾਂ ਤਿੰਨ ਨਵੇਂ ਬਿੱਲ ਮਨਜ਼ੂਰ appeared first on TheUnmute.com - Punjabi News. Tags:
|
ਵਿਜੀਲੈਂਸ ਬਿਊਰੋ ਵੱਲੋਂ ਲੁਧਿਆਣਾ ਦੇ ਝੋਨਾ ਘਪਲੇ 'ਚ ਸ਼ਾਮਲ ਇੱਕ ਹੋਰ ਮੁਲਜ਼ਮ ਵਪਾਰੀ ਗ੍ਰਿਫ਼ਤਾਰ Monday 06 November 2023 02:10 PM UTC+00 | Tags: breaking-news bribe latest-news ludhiana ludhiana-scam news paddy-scam paddy-scam-in-ludhiana punjabi-news scam the-unmute-breaking-news trader vigilance-bureau ਚੰਡੀਗੜ੍ਹ, 6 ਨਵੰਬਰ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਸੋਮਵਾਰ ਨੂੰ ਇੱਕ ਹੋਰ ਵਪਾਰੀ ਪਰਮਜੀਤ ਚੇਚੀ ਵਾਸੀ ਸ਼ਾਸ਼ਤਰੀ ਨਗਰ, ਜਗਰਾਉਂ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਕਿ ਮੈਸਰਜ਼ ਗੁਰਦਾਸ ਰਾਮ ਐਂਡ ਸੰਨਜ਼ ਫਰਮ ਦਾ ਮਾਲਕ ਹੈ। ਲੁਧਿਆਣਾ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਹੋਏ ਚਰਚਿਤ ਝੋਨਾ ਘਪਲੇ (paddy scam) ਵਿੱਚ ਉਹ ਆਪਣੀ ਗ੍ਰਿਫ਼ਤਾਰੀ ਤੋਂ ਬਚ ਰਿਹਾ ਸੀ। ਅੱਜ ਉਸ ਵੱਲੋਂ ਲੁਧਿਆਣਾ ਦੀ ਅਦਾਲਤ ਵਿੱਚ ਆਤਮ ਸਮਰਪਣ ਕਰਨ ਤੋਂ ਬਾਅਦ ਵਿਜੀਲੈਂਸ ਬਿਊਰੋ ਵੱਲੋਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਉਪਰੰਤ ਅਦਾਲਤ ਨੇ ਬਿਊਰੋ ਨੂੰ ਤਿੰਨ ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ ਹੈ। ਉਸ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਸੁਪਰੀਮ ਕੋਰਟ ਨੇ ਪਹਿਲਾਂ ਥਹੀ ਖਾਰਜ ਕਰ ਦਿੱਤੀ ਸੀ ਅਤੇ ਉਸ ਨੂੰ ਵਿਜੀਲੈਂਸ ਬਿਊਰੋ ਦੇ ਸਾਹਮਣੇ ਆਤਮ ਸਮਰਪਣ ਕਰਨ ਦਾ ਨਿਰਦੇਸ਼ ਦਿੱਤਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਉਕਤ ਵਿਭਾਗ ਦੇ ਭਗੌੜਾ ਕਰਾਰ ਦਿੱਤੇ ਜਾ ਚੁੱਕੇ ਮੁਅੱਤਲ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਨਾਲ ਨੇੜਲੇ ਸਬੰਧ ਸੀ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਪਰਮਜੀਤ ਚੇਚੀ ਨੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮਿਲੀਭੁਗਤ ਨਾਲ ਕਾਰਾਂ, ਸਕੂਟਰਾਂ ਆਦਿ ਦੇ ਰਜਿਸਟ੍ਰੇਸ਼ਨ ਨੰਬਰ ਵਾਲੇ ਵਾਹਨਾਂ ਦੀਆਂ ਸੂਚੀਆਂ ਵਾਲੇ ਟੈਂਡਰ ਦਸਤਾਵੇਜ਼ ਠੇਕੇ ਲੈਣ ਵੇਲੇ ਜਮ੍ਹਾਂ ਕਰਵਾ ਕੇ ਜਗਰਾਉਂ ਕਲੱਸਟਰ ਦੀਆਂ ਅਨਾਜ ਮੰਡੀਆਂ ਦੇ ਠੇਕੇ ਹਾਸਲ ਕੀਤੇ। ਪੜਤਾਲ ਦੌਰਾਨ ਇਹ ਰਜਿਸਟ੍ਰੇਸ਼ਨ ਨੰਬਰ ਅਤੇ ਅਨਾਜ ਸਟੋਰ ਕਰਨ ਲਈ ਜਾਰੀ ਕੀਤੇ ਗੇਟ ਪਾਸ ਵੀ ਜਾਅਲੀ ਉਕਤ ਕਾਰ, ਸਕੂਟਰ ਆਦਿ ਦੇ ਨੰਬਰਾਂ ਵਾਲੇ ਜਾਅਲੀ ਨੰਬਰਾਂ ਵਾਲੇ ਪਾਏ ਗਏ ਸਨ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਪਹਿਲਾਂ ਹੀ ਐਫ.ਆਈ.ਆਰ. ਨੰਬਰ 11, ਮਿਤੀ 16.08.22 ਨੂੰ ਆਈ.ਪੀ.ਸੀ. ਦੀ ਧਾਰਾ 420, 465, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7, 8, 12, 13(2) ਤਹਿਤ ਮੁਕੱਦਮਾ ਦਰਜ ਹੈ। ਇਸ ਮੁਕੱਦਮੇ ਵਿੱਚ ਸ਼ਾਮਲ 16 ਮੁਲਜ਼ਮਾਂ ਵਿੱਚੋਂ 12 ਮੁਲਜ਼ਮ ਜਿੰਨਾ ਵਿੱਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਤੇਲੂ ਰਾਮ, ਜਗਰੂਪ ਸਿੰਘ ਤੇ ਸੰਦੀਪ ਭਾਟੀਆ (ਤਿੰਨੋਂ ਠੇਕੇਦਾਰ), ਅਨਿਲ ਜੈਨ, ਕਿਸ਼ਨ ਲਾਲ ਧੋਤੀਵਾਲਾ, ਸੁਰਿੰਦਰ ਕੁਮਾਰ ਧੋਤੀਵਾਲਾ ਤੇ ਕਾਲੂ ਰਾਮ (ਚਾਰੇ ਆੜ੍ਹਤੀ), ਡੀ.ਐਫ਼.ਐਸ.ਸੀ. ਹਰਵੀਨ ਕੌਰ ਤੇ ਸੁਖਵਿੰਦਰ ਸਿੰਘ ਗਿੱਲ ਤੋਂ ਇਲਾਵਾ ਸਾਬਕਾ ਮੰਤਰੀ ਆਸ਼ੂ ਦੇ ਦੋ ਪ੍ਰਾਈਵੇਟ ਸਹਾਇਕਾਂ ਪੰਕਜ ਉਰਫ਼ ਮੀਨੂੰ ਮਲਹੋਤਰਾ ਅਤੇ ਇੰਦਰਜੀਤ ਇੰਦੀ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਦੋ ਹੋਰ ਮੁਲਜ਼ਮਾਂ ਸੁਰਿੰਦਰ ਬੇਰੀ ਡੀ.ਐਫ.ਐਸ.ਸੀ. (ਸੇਵਾਮੁਕਤ) ਅਤੇ ਜਗਨਦੀਪ ਢਿੱਲੋਂ ਡੀਐਮ ਪਨਸਪ ਨੂੰ ਹਾਈ ਕੋਰਟ ਵੱਲੋਂ ਅਗਾਊਂ ਜ਼ਮਾਨਤ ਦੇ ਦਿੱਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਚਰਚਿਤ ਕੇਸ (paddy scam) ਵਿੱਚ ਇੱਕ ਹੋਰ ਉਕਤ ਮੁੱਖ ਮੁਲਜ਼ਮ ਆਰ.ਕੇ. ਸਿੰਗਲਾ, ਡਿਪਟੀ ਡਾਇਰੈਕਟਰ, ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਅਦਾਲਤ ਵੱਲੋਂ ਪਹਿਲਾਂ ਹੀ ਭਗੌੜਾ ਮੁਲਜ਼ਮ ਕਰਾਰ ਦਿੱਤਾ ਜਾ ਚੁੱਕਾ ਹੈ। The post ਵਿਜੀਲੈਂਸ ਬਿਊਰੋ ਵੱਲੋਂ ਲੁਧਿਆਣਾ ਦੇ ਝੋਨਾ ਘਪਲੇ ‘ਚ ਸ਼ਾਮਲ ਇੱਕ ਹੋਰ ਮੁਲਜ਼ਮ ਵਪਾਰੀ ਗ੍ਰਿਫ਼ਤਾਰ appeared first on TheUnmute.com - Punjabi News. Tags:
|
ਪਰਮਬੰਸ ਸਿੰਘ ਰੋਮਾਣਾ ਆਪਣੇ ਖ਼ਿਲਾਫ਼ ਦਰਜ FIR ਖ਼ਿਲਾਫ਼ ਅਦਾਲਤ ਜਾਣਗੇ Monday 06 November 2023 02:26 PM UTC+00 | Tags: breaking-news fir latest-news news parambans-singh-romana punjab-news shiromani-akali-dal ਚੰਡੀਗੜ੍ਹ, 6 ਨਵੰਬਰ 2023: ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਪਰਮਬੰਸ ਸਿੰਘ ਰੋਮਾਣਾ (Parambans Singh Romana) ਨੇ ਕਿਹਾ ਕਿ ਆਪਣੇ ਖਿਲਾਫ ਗੈਰ-ਕਾਨੂੰਨੀ ਐਫਆਈਆਰ ਦਰਜ ਕਰਨ ਲਈ ਜ਼ਿੰਮੇਵਾਰ ਸਾਰੇ ਪੁਲਿਸ ਅਧਿਕਾਰੀਆਂ ਵਿਰੁੱਧ ਅਦਾਲਤ ਵਿੱਚ ਪਹੁੰਚ ਕਰਨਗੇ। ਪਰਮਬੰਸ ਸਿੰਘ ਰੋਮਾਣਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਮਾਨਤ ਦਿੱਤੀ ਹੈ । ਰੋਮਾਣਾ ਨੇ ਪ੍ਰੈੱਸ ਕਾਨਫਰੰਸ ‘ਚ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ‘ਤੇ ਰਾਤ 8 ਵਜੇ ਤੋਂ ਬਾਅਦ ਉਨ੍ਹਾਂ ਖਿਲਾਫ ਐੱਫ.ਆਈ.ਆਰ. ਉਹ ਅਤੇ ਅਕਾਲੀ ਦਲ ਅਜਿਹੀਆਂ ਧਮਕੀਆਂ ਤੋਂ ਨਹੀਂ ਡਰਨਗੇ ਅਤੇ ਖਾਸ ਆਦਮੀ ਪਾਰਟੀ ਵੱਲੋਂ ਸਮਾਜ ਦੇ ਹਰ ਵਰਗ ਨਾਲ ਹੋ ਰਹੀ ਬੇਇਨਸਾਫੀ ਵਿਰੁੱਧ ਜ਼ੋਰਦਾਰ ਢੰਗ ਨਾਲ ਬੋਲਦੇ ਰਹਿਣਗੇ। ਉਨ੍ਹਾਂ (Parambans Singh Romana) ਕਿਹਾ ਆਈਪੀਸੀ ਦੀ ਧਾਰਾ 468 ਨੂੰ 26 ਅਕਤੂਬਰ ਨੂੰ ਦਰਜ ਕੀਤੀ ਗਈ ਐਫਆਈਆਰ ਵਿੱਚ ਸ਼ਾਮਲ ਕੀਤਾ ਗਿਆ ਸੀ। ਆਈਪੀਸੀ 468 ਦੀ ਧਾਰਾ ‘ਧੋਖਾਧੜੀ ਦੇ ਉਦੇਸ਼ ਲਈ ਜਾਅਲਸਾਜ਼ੀ’ ਲਗਾਈ ਜਾਂਦੀ ਹੈ ਅਤੇ ਇਹ ਗੈਰ-ਜ਼ਮਾਨਤੀ ਅਪਰਾਧ ਹੈ। ਅਜਿਹਾ ਇਸ ਤੱਥ ਦੇ ਬਾਵਜੂਦ ਕੀਤਾ ਗਿਆ ਕਿ ਕੰਵਰ ਗਰੇਵਾਲ ਦੀ ਵੀਡੀਓ, ਜੋ ਕਿ ਐਫਆਈਆਰ ਦਾ ਆਧਾਰ ਬਣਦੀ ਹੈ, ਪਿਛਲੇ ਅੱਠ ਸਾਲਾਂ ਤੋਂ ਪ੍ਰਚਲਿਤ ਸੀ ਅਤੇ ਅਜੇ ਵੀ ਯੂਟਿਊਬ ‘ਤੇ ਉਪਲਬਧ ਹੈ। The post ਪਰਮਬੰਸ ਸਿੰਘ ਰੋਮਾਣਾ ਆਪਣੇ ਖ਼ਿਲਾਫ਼ ਦਰਜ FIR ਖ਼ਿਲਾਫ਼ ਅਦਾਲਤ ਜਾਣਗੇ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest