TheUnmute.com – Punjabi News: Digest for November 10, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਪਠਾਨਕੋਟ 'ਚ ਓਵਰਟੇਕ ਕਾਰਨ ਸਕੂਲੀ ਬੱਸ ਹਾਦਸਾਗ੍ਰਸਤ, ਕਈ ਬੱਚਿਆਂ ਨੂੰ ਲੱਗੀਆਂ ਸੱਟਾਂ

Thursday 09 November 2023 06:12 AM UTC+00 | Tags: accident breaking-news latest-news news pathankot punjab-news school-bus school-bus-accident shiromani-akali-dal the-unmute-breaking-news the-unmute-update

ਚੰਡੀਗੜ੍ਹ, 09 ਨਵੰਬਰ 2023: ਪੰਜਾਬ ਦੇ ਪਠਾਨਕੋਟ ਵਿੱਚ ਵੀਰਵਾਰ ਸਵੇਰੇ ਇੱਕ ਸਕੂਲੀ ਬੱਸ (school bus) ਹਾਦਸੇ ਦਾ ਸ਼ਿਕਾਰ ਹੋ ਗਈ। ਓਵਰਟੇਕ ਕਰਨ ਕਾਰਨ ਸਕੂਲ ਬੱਸ ਮੁੱਖ ਸੜਕ ਤੋਂ ਫਿਸਲ ਗਈ ਅਤੇ ਪਲਟਣ ਤੋਂ ਬੱਚ ਗਈ। ਇਸ ਹਾਦਸੇ ਵਿੱਚ ਇੱਕ ਦਰਜਨ ਦੇ ਲਗਭਗ ਬੱਚੇ ਜ਼ਖ਼ਮੀ ਹੋ ਗਏ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਹਾਦਸਾ ਪਠਾਨਕੋਟ ਦੇ ਸੁਜਾਨਪੁਰ ਰੋਡ ‘ਤੇ ਵਾਪਰਿਆ।

ਸਥਾਨਕ ਲੋਕਾਂ ਮੁਤਾਬਕ ਬੱਸ (school bus) ਬੱਚਿਆਂ ਨਾਲ ਭਰੀ ਹੋਈ ਸੀ। ਬੱਚਿਆਂ ਦੀਆਂ ਚੀਕਾਂ ਸੁਣ ਕੇ ਲੋਕ ਬੱਸ ਵੱਲ ਭੱਜੇ ਅਤੇ ਬੱਚਿਆਂ ਨੂੰ ਬੱਸ ਵਿੱਚੋਂ ਬਾਹਰ ਕੱਢਿਆ। ਹਾਦਸੇ ਵਿੱਚ ਕੋਈ ਵੀ ਬੱਚਾ ਗੰਭੀਰ ਰੂਪ ਵਿੱਚ ਜ਼ਖਮੀ ਨਹੀਂ ਹੋਇਆ। ਪਰ, ਕੁਝ ਜ਼ਖਮੀ ਬੱਚਿਆਂ ਨੂੰ ਡਰੈਸਿੰਗ ਲਈ ਨੇੜਲੇ ਨਿੱਜੀ ਹਸਪਤਾਲ ਲਿਜਾਇਆ ਗਿਆ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ

The post ਪਠਾਨਕੋਟ ‘ਚ ਓਵਰਟੇਕ ਕਾਰਨ ਸਕੂਲੀ ਬੱਸ ਹਾਦਸਾਗ੍ਰਸਤ, ਕਈ ਬੱਚਿਆਂ ਨੂੰ ਲੱਗੀਆਂ ਸੱਟਾਂ appeared first on TheUnmute.com - Punjabi News.

Tags:
  • accident
  • breaking-news
  • latest-news
  • news
  • pathankot
  • punjab-news
  • school-bus
  • school-bus-accident
  • shiromani-akali-dal
  • the-unmute-breaking-news
  • the-unmute-update

ਪੀਆਰਟੀਸੀ-ਪਨਬਸ ਕੰਟਰੈਕਟ ਯੂਨੀਅਨ ਨੇ ਹੜਤਾਲ 'ਤੇ ਜਾਣ ਦਾ ਫੈਸਲਾ ਵਾਪਸ ਲਿਆ, ਆਮ ਵਾਂਗ ਚੱਲਣਗੀਆਂ ਬੱਸਾਂ

Thursday 09 November 2023 06:24 AM UTC+00 | Tags: breaking-news bus bus-strike laljit-singh-bhullar latest-news news prtc prtc-punbus-contract-union punbus-contract-union punjab punjab-breaking punjab-transport-department

ਚੰਡੀਗੜ੍ਹ, 09 ਨਵੰਬਰ 2023: ਪੰਜਾਬ ਵਿੱਚ ਪੀਆਰਟੀਸੀ ਅਤੇ ਪਨਬਸ (PRTC-Punbus) ਕੰਟਰੈਕਟ ਵਰਕਰਜ਼ ਯੂਨੀਅਨ ਨੇ ਵੀਰਵਾਰ 9 ਨਵੰਬਰ ਨੂੰ ਹੜਤਾਲ 'ਤੇ ਜਾਣ ਦਾ ਫੈਸਲਾ ਵਾਪਸ ਲੈ ਲਿਆ ਹੈ। ਇਸ ਨਾਲ ਬੱਸਾਂ ਵਿੱਚ ਸਫਰ ਕਰਨ ਵਾਲੇ ਲੱਖਾਂ ਲੋਕਾਂ ਨੂੰ ਰਾਹਤ ਮਿਲੀ ਹੈ।

ਯੂਨੀਅਨ ਦੇ ਇਸ ਫੈਸਲੇ ਤੋਂ ਬਾਅਦ ਅੱਜ ਪੰਜਾਬ ਵਿੱਚ ਸਰਕਾਰੀ ਬੱਸਾਂ (PRTC-Punbus) ਆਮ ਵਾਂਗ ਚੱਲਣਗੀਆਂ। ਮਿਲੀ ਜਾਣਕਾਰੀ ਅਨੁਸਾਰ ਯੂਨੀਅਨ ਦੀ ਮੁੱਖ ਮੰਗ ਨੂੰ ਪੰਜਾਬ ਸਰਕਾਰ ਨੇ ਦੇਰ ਰਾਤ ਪ੍ਰਵਾਨ ਕਰ ਲਿਆ ਅਤੇ ਸਬੰਧਤ ਪੱਤਰ ਜਾਰੀ ਕਰ ਦਿੱਤਾ ਗਿਆ।

ਜਿਕਰਯੋਗ ਹੈ ਕਿ ਤਨਖਾਹਾਂ ਵਿੱਚ ਵਾਧੇ ਅਤੇ ਹੋਰ ਕਈ ਮੰਗਾਂ ਨੂੰ ਲੈ ਕੇ ਪੰਜਾਬ ਵਿੱਚ ਚੱਕਾ ਜਾਮ ਕਰਨ ਦੀਆਂ ਤਿਆਰੀਆਂ ਕੀਤੀਆਂ ਗਈਆਂ ਸਨ। ਅਜਿਹੇ ‘ਚ ਤਿਉਹਾਰਾਂ ਦੌਰਾਨ ਪਨ ਬੱਸਾਂ, ਰੋਡਵੇਜ਼ ਜਾਂ ਪੈਪਸੂ ਬੱਸਾਂ ‘ਚ ਸਫਰ ਕਰਨ ਵਾਲੇ ਯਾਤਰੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਸੀ।

ਅੰਮ੍ਰਿਤਸਰ ਕੰਟਰੈਕਟ ਯੂਨੀਅਨ ਦੇ ਪ੍ਰਧਾਨ ਜੋਧ ਸਿੰਘ ਦੇ ਮੁਤਾਬਕ ਦੇਰ ਰਾਤ ਯੂਨੀਅਨ ਦੀ ਮੁੱਖ ਮੰਗ, ਤਨਖ਼ਾਹ ‘ਚ 5 ਫ਼ੀਸਦੀ ਵਾਧਾ, ਪ੍ਰਵਾਨ ਕਰ ਲਿਆ ਗਿਆ ਅਤੇ ਮੰਗ ਪੱਤਰ ਵੀ ਦਿੱਤਾ ਗਿਆ | ਜਿਸ ਤੋਂ ਬਾਅਦ ਯੂਨੀਅਨ ਨੇ ਰੋਡ ਜਾਮ ਕਰਨ ਦਾ ਫੈਸਲਾ ਵਾਪਸ ਲੈ ਲਿਆ। ਇਸ ਤੋਂ ਪਹਿਲਾਂ ਰੋਡਵੇਜ਼ ਮੁਲਾਜ਼ਮਾਂ ਨੇ 14 ਅਗਸਤ ਤੋਂ 16 ਅਗਸਤ ਤੱਕ ਤਿੰਨ ਦਿਨਾਂ ਹੜਤਾਲ ਦਾ ਐਲਾਨ ਕੀਤਾ ਸੀ। ਇਸ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੈਨਲ ਮੀਟਿੰਗ ਦਾ ਭਰੋਸਾ ਮਿਲਣ ਮਗਰੋਂ ਹੜਤਾਲ ਖ਼ਤਮ ਕਰ ਦਿੱਤੀ ਗਈ।

ਇਨ੍ਹਾਂ ਮੁਲਾਜ਼ਮਾਂ ਦੀ ਮੰਗ ਹੈ ਕਿ ਟਰਾਂਸਪੋਰਟ ਵਿੱਚੋਂ ਠੇਕੇਦਾਰੀ ਸਿਸਟਮ ਖ਼ਤਮ ਕੀਤਾ ਜਾਵੇ। ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ 20 ਤੋਂ 25 ਕਰੋੜ ਰੁਪਏ ਜੀਐਸਟੀ ਤੋਂ ਬਚਣ ਵਾਲੇ ਮੁਲਾਜ਼ਮਾਂ ਦੀ ਭਲਾਈ 'ਤੇ ਖਰਚ ਕਰੇ। ਕਿਲੋਮੀਟਰ ਸਕੀਮ ਖਤਮ ਕਰਕੇ ਬੱਸਾਂ ਨੂੰ ਰੋਡਵੇਜ਼ ਦੇ ਬੇੜੇ ਵਿੱਚ ਸ਼ਾਮਲ ਕੀਤਾ ਜਾਵੇ। ਇਸ ਦੇ ਨਾਲ ਹੀ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਕੇ ਉਨ੍ਹਾਂ ਦੀਆਂ ਤਨਖਾਹਾਂ ਵਿੱਚ ਪੰਜ ਫੀਸਦੀ ਵਾਧਾ ਕਰਨ ਦੀ ਵੀ ਮੰਗ ਕੀਤੀ ਗਈ।

The post ਪੀਆਰਟੀਸੀ-ਪਨਬਸ ਕੰਟਰੈਕਟ ਯੂਨੀਅਨ ਨੇ ਹੜਤਾਲ 'ਤੇ ਜਾਣ ਦਾ ਫੈਸਲਾ ਵਾਪਸ ਲਿਆ, ਆਮ ਵਾਂਗ ਚੱਲਣਗੀਆਂ ਬੱਸਾਂ appeared first on TheUnmute.com - Punjabi News.

Tags:
  • breaking-news
  • bus
  • bus-strike
  • laljit-singh-bhullar
  • latest-news
  • news
  • prtc
  • prtc-punbus-contract-union
  • punbus-contract-union
  • punjab
  • punjab-breaking
  • punjab-transport-department

ਅੰਮ੍ਰਿਤਸਰ 'ਚ ਸ਼ਰਾਬੀ ਪੁੱਤ ਨੇ ਮਾਂ-ਪਿਓ ਨੂੰ ਕੁੱਟਮਾਰ ਕਰਕੇ ਮੌਤ ਦੇ ਘਾਟ ਉਤਾਰਿਆ

Thursday 09 November 2023 06:43 AM UTC+00 | Tags: amritsar breaking-news majitha majitha-police murder news pandher-kalan pandher-kalan-police punjab punjab-news the-unmute-breaking-news the-unmute-punjab

ਚੰਡੀਗੜ੍ਹ, 09 ਨਵੰਬਰ 2023: ਅੰਮ੍ਰਿਤਸਰ (Amritsar) ਦੇ ਮਜੀਠਾ ਦੇ ਪਿੰਡ ਪੰਧੇਰ ਕਲਾਂ ਵਿੱਚ ਇੱਕ ਪੁੱਤ ਵੱਲੋਂ ਆਪਣੇ ਮਾਤਾ-ਪਿਤਾ ਦਾ ਕਤਲ ਕਰਨ ਦੀ ਦੁਖਦਾਈ ਘਟਨਾ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪੁੱਤ ਨੇ ਆਪਣੇ ਮਾਤਾ-ਪਿਤਾ ਦੀ ਕੁੱਟਮਾਰ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ | ਉਸ ਦੇ ਮਾਪਿਆਂ ਨੇ ਆਪਣੇ ਪੁੱਤ ਸ਼ਰਾਬ ਪੀਣ ਤੋਂ ਰੋਕਿਆ ਸੀ। ਫਿਲਹਾਲ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਹੈ।

ਮ੍ਰਿਤਕਾਂ ਦੀ ਪਛਾਣ ਗੁਰਮੀਤ ਸਿੰਘ ਅਤੇ ਕੁਲਵਿੰਦਰ ਕੌਰ ਉਮਰ ਕਰੀਬ 70 ਸਾਲ ਵਜੋਂ ਹੋਈ ਹੈ। ਪਿੰਡ ਵਿੱਚ ਹੀ ਇੱਕ ਨੌਜਵਾਨ ਦੇ ਵਿਆਹ ਦੀ ਰਸਮ ਚੱਲ ਰਹੀ ਸੀ। ਦੇਰ ਰਾਤ ਪਿੰਡ ਵਿੱਚ ਜਾਗੋ ਕੱਢੀ ਜਾ ਰਹੀ ਸੀ। ਇਸੇ ਦੌਰਾਨ ਪ੍ਰਿਤਪਾਲ ਸਿੰਘ ਨਾਂ ਦਾ ਨੌਜਵਾਨ ਸ਼ਰਾਬ ਪੀ ਕੇ ਘਰ ਆਇਆ। ਇਹ ਦੇਖ ਕੇ ਮਾਪੇ ਗੁੱਸੇ ‘ਚ ਆ ਗਏ। ਉਹ ਫਿਰ ਜਾਗੋ ਕੋਲ ਜਾਣ ਦੀ ਜ਼ਿੱਦ ਕਰਨ ਲੱਗਾ। ਪਰ ਉਸਦੇ ਮਾਪਿਆਂ ਨੇ ਉਸਨੂੰ ਜਾਣ ਤੋਂ ਰੋਕ ਦਿੱਤਾ। ਇੰਨਾ ਹੀ ਨਹੀਂ ਉਸ ਨੇ ਗੁੱਸੇ ‘ਚ ਉਨ੍ਹਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ | ਘਟਨਾ ਦੀ ਸੂਚਨਾ ਮਿਲਣ ‘ਤੇ ਥਾਣਾ ਮਜੀਠਾ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਸ਼ਰਾਬੀ ਪੁੱਤਰ ਨੂੰ ਗ੍ਰਿਫਤਾਰ ਕਰ ਲਿਆ ਹੈ। ਫਿਲਹਾਲ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

The post ਅੰਮ੍ਰਿਤਸਰ ‘ਚ ਸ਼ਰਾਬੀ ਪੁੱਤ ਨੇ ਮਾਂ-ਪਿਓ ਨੂੰ ਕੁੱਟਮਾਰ ਕਰਕੇ ਮੌਤ ਦੇ ਘਾਟ ਉਤਾਰਿਆ appeared first on TheUnmute.com - Punjabi News.

Tags:
  • amritsar
  • breaking-news
  • majitha
  • majitha-police
  • murder
  • news
  • pandher-kalan
  • pandher-kalan-police
  • punjab
  • punjab-news
  • the-unmute-breaking-news
  • the-unmute-punjab

ਚੰਡੀਗੜ੍ਹ, 09 ਨਵੰਬਰ 2023: ਆਸਟ੍ਰੇਲੀਆ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਮੇਗ ਲੈਨਿੰਗ (Meg Lanning) ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈ ਲਿਆ ਹੈ। ਲੈਨਿੰਗ ਦਾ ਅੰਤਰਰਾਸ਼ਟਰੀ ਕਰੀਅਰ 13 ਸਾਲ ਤੱਕ ਰਿਹਾ । ਆਪਣੀ ਕਪਤਾਨੀ ਵਿੱਚ ਲੈਨਿੰਗ ਨੇ ਆਸਟਰੇਲੀਆ ਨੂੰ 4 ਟੀ-20 ਵਿਸ਼ਵ ਕੱਪ ਅਤੇ ਇੱਕ ਵਨਡੇ ਵਿਸ਼ਵ ਕੱਪ ਜਿੱਤਿਆ ਹੈ। ਇਸ ਦੇ ਨਾਲ ਹੀ ਉਸ ਨੇ ਰਾਸ਼ਟਰਮੰਡਲ ਖੇਡਾਂ 2022 ਵਿੱਚ ਵੀ ਸੋਨ ਤਮਗਾ ਜਿੱਤਿਆ।

ਲੈਨਿੰਗ (Meg Lanning) ਨੇ ਇਸ ਸਾਲ ਫਰਵਰੀ ‘ਚ ਦੱਖਣੀ ਅਫਰੀਕਾ ‘ਚ ਹੋਏ ਟੀ-20 ਵਿਸ਼ਵ ਕੱਪ ਤੋਂ ਬਾਅਦ ਕੋਈ ਅੰਤਰਰਾਸ਼ਟਰੀ ਮੈਚ ਨਹੀਂ ਖੇਡਿਆ ਹੈ। ਲੈਨਿੰਗ ਫਰੈਂਚਾਇਜ਼ੀ ਲੀਗ ਖੇਡਣਾ ਜਾਰੀ ਰੱਖੇਗੀ। ਉਹ WPL ਵਿੱਚ ਦਿੱਲੀ ਕੈਪੀਟਲਸ ਦੀ ਕਪਤਾਨ ਹੈ। ਉਹ ਮਹਿਲਾ ਬਿਗ ਬੈਸ਼ ਲੀਗ ਵਿੱਚ ਮੈਲਬੋਰਨ ਸਟਾਰਸ ਦੀ ਕਪਤਾਨ ਹੈ।

9 ਨਵੰਬਰ ਵੀਰਵਾਰ ਨੂੰ ਮੈਲਬੌਰਨ ਕ੍ਰਿਕਟ ਗਰਾਊਂਡ (ਐੱਮ.ਸੀ.ਜੀ.) ‘ਚ ਸੰਨਿਆਸ ਦਾ ਐਲਾਨ ਕਰਦੇ ਹੋਏ 31 ਸਾਲਾ ਲੈਨਿੰਗ ਨੇ ਕਿਹਾ, ‘ਅੰਤਰਰਾਸ਼ਟਰੀ ਕ੍ਰਿਕਟ ਤੋਂ ਦੂਰ ਜਾਣ ਦਾ ਫੈਸਲਾ ਲੈਣਾ ਮੁਸ਼ਕਲ ਸੀ, ਪਰ ਮੈਨੂੰ ਲੱਗਦਾ ਹੈ ਕਿ ਹੁਣ ਮੇਰੇ ਲਈ ਸਹੀ ਸਮਾਂ ਹੈ। ਮੈਂ ਆਪਣੇ ਆਪ ਨੂੰ ਭਾਗਸ਼ਾਲੀ ਸਮਝਦੀ ਹਾਂ ਕਿ ਮੈਂ 13 ਸਾਲਾਂ ਦੇ ਅੰਤਰਰਾਸ਼ਟਰੀ ਕਰੀਅਰ ਦਾ ਆਨੰਦ ਮਾਣਿਆ, ਪਰ ਮੈਂ ਜਾਣਦੀ ਹਾਂ ਕਿ ਮੇਰੇ ਲਈ ਕੁਝ ਨਵਾਂ ਕਰਨ ਦਾ ਇਹ ਸਹੀ ਸਮਾਂ ਹੈ।

ਲੈਨਿੰਗ ਨੇ ਅੱਗੇ ਕਿਹਾ, ‘ਟੀਮ ਦੀ ਸਫਲਤਾ ਦਾ ਕਾਰਨ ਇਹ ਹੈ ਕਿ ਤੁਸੀਂ ਖੇਡ ਖੇਡਦੇ ਹੋ, ਮੈਨੂੰ ਮਾਣ ਹੈ ਕਿ ਮੈਂ ਜੋ ਹਾਸਲ ਕਰ ਸਕੀ ਹਾਂ। ਮੈਂ ਆਪਣੇ ਪਰਿਵਾਰ, ਆਪਣੇ ਸਾਥੀਆਂ, ਕ੍ਰਿਕੇਟ ਵਿਕਟੋਰੀਆ, ਕ੍ਰਿਕੇਟ ਆਸਟ੍ਰੇਲੀਆ ਅਤੇ ਆਸਟ੍ਰੇਲੀਅਨ ਕ੍ਰਿਕਟਰਜ਼ ਐਸੋਸੀਏਸ਼ਨ ਦਾ ਉਹਨਾਂ ਦੇ ਸਮਰਥਨ ਲਈ ਧੰਨਵਾਦ ਕਰਨਾ ਚਾਹਾਂਗੀ ।

ਲੈਨਿੰਗ ਨੇ 78 ਵਨਡੇ ਮੈਚਾਂ ‘ਚ ਆਸਟ੍ਰੇਲੀਆਈ ਟੀਮ ਦੀ ਕਪਤਾਨੀ ਕੀਤੀ ਹੈ। ਜਿਸ ਵਿੱਚ ਟੀਮ ਨੇ 69 ਮੈਚ ਜਿੱਤੇ ਹਨ। ਉਨ੍ਹਾਂ ਦੀ ਕਪਤਾਨੀ ‘ਚ ਆਸਟ੍ਰੇਲੀਆ ਨੇ 100 ਟੀ-20 ਅੰਤਰਰਾਸ਼ਟਰੀ ਮੈਚਾਂ ‘ਚ 76 ਮੈਚ ਜਿੱਤੇ ਹਨ। ਜਦੋਂਕਿ ਆਸਟਰੇਲੀਆ ਨੇ ਉਨ੍ਹਾਂ ਦੀ ਕਪਤਾਨੀ ਵਿੱਚ ਚਾਰ ਟੈਸਟ ਮੈਚ ਖੇਡੇ ਹਨ।ਉਨ੍ਹਾਂ ਨੇ ਸਾਰੇ ਚਾਰ ਟੈਸਟ ਮੈਚ ਜਿੱਤੇ ਹਨ।

The post ਆਸਟ੍ਰੇਲੀਆ ਨੂੰ ਪੰਜ ਕ੍ਰਿਕਟ ਵਿਸ਼ਵ ਕੱਪ ਜਿਤਾਉਣ ਵਾਲੀ ਕਪਤਾਨ ਮੇਗ ਲੈਨਿੰਗ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ appeared first on TheUnmute.com - Punjabi News.

Tags:
  • australia
  • australia-cricket-board
  • australia-news
  • australia-womens-cricket-team
  • breaking-news
  • meg-lanning
  • news
  • sports-news

CM ਭਗਵੰਤ ਮਾਨ ਭਲਕੇ ਵੱਖ-ਵੱਖ ਮਹਿਕਮਿਆਂ ਦੇ 596 ਮੁੰਡੇ-ਕੁੜੀਆਂ ਨੂੰ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਵੰਡਣਗੇ

Thursday 09 November 2023 07:07 AM UTC+00 | Tags: aam-aadmi-party appointment breaking-news cm-bhagwant-mann government-job job latest-news news punjab-government-job punjab-news the-unmute-breaking-news the-unmute-news

ਚੰਡੀਗੜ੍ਹ, 09 ਨਵੰਬਰ 2023: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਲਕੇ 10 ਨਵੰਬਰ ਯਾਨੀ ਸ਼ੁੱਕਰਵਾਰ ਨੂੰ ਵੱਖ-ਵੱਖ ਮਹਿਕਮਿਆਂ ਦੇ 596 ਮੁੰਡੇ-ਕੁੜੀਆਂ ਨੂੰ ਸਰਕਾਰੀ ਨੌਕਰੀ (government job) ਦੇ ਨਿਯੁਕਤੀ ਪੱਤਰ ਦਿੱਤੇ ਜਾਣਗੇ | ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ਹਜ਼ਾਰਾਂ ਨੌਕਰੀਆਂ ਪੰਜਾਬੀਆਂ ਦੇ ਬੂਹੇ ‘ਤੇ ਦਸਤਕ ਦੇਣ ਲਈ ਤਿਆਰ ਹਨ, ਅਹਿਸਾਨ ਨਹੀਂ ਫਰਜ਼ ਹੈ |

The post CM ਭਗਵੰਤ ਮਾਨ ਭਲਕੇ ਵੱਖ-ਵੱਖ ਮਹਿਕਮਿਆਂ ਦੇ 596 ਮੁੰਡੇ-ਕੁੜੀਆਂ ਨੂੰ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਵੰਡਣਗੇ appeared first on TheUnmute.com - Punjabi News.

Tags:
  • aam-aadmi-party
  • appointment
  • breaking-news
  • cm-bhagwant-mann
  • government-job
  • job
  • latest-news
  • news
  • punjab-government-job
  • punjab-news
  • the-unmute-breaking-news
  • the-unmute-news

ਪਾਕਿਸਤਾਨ ਵੱਲੋਂ ਮੁੜ ਜੰਗਬੰਦੀ ਦੀ ਉਲੰਘਣਾ, ਗੋਲੀਬਾਰੀ 'ਚ BSF ਦਾ ਜਵਾਨ ਸ਼ਹੀਦ

Thursday 09 November 2023 07:26 AM UTC+00 | Tags: breaking-news bsf-jawan bsf-jawan-martyr ceasefire indian-army india-news international-border jammu-and-kashmir news pakistan-army samba siezfire sophian

ਚੰਡੀਗੜ੍ਹ, 09 ਨਵੰਬਰ 2023: ਪਾਕਿਸਤਾਨ ਵੱਲੋਂ ਇਕ ਵਾਰ ਫਿਰ ਬੁੱਧਵਾਰ ਦੇਰ ਰਾਤ ਅੰਤਰਰਾਸ਼ਟਰੀ ਸਰਹੱਦ (ਆਈਬੀ) ‘ਤੇ ਇਕ ਵਾਰ ਜੰਗਬੰਦੀ ਦੀ ਉਲੰਘਣਾ ਕੀਤੇ ਦੀ ਖ਼ਬਰ ਹੈ । ਜੰਮੂ ਡਿਵੀਜ਼ਨ ਦੇ ਸਾਂਬਾ ਜ਼ਿਲ੍ਹੇ ਦੇ ਰਾਮਗੜ੍ਹ ਸੈਕਟਰ ਵਿੱਚ ਆਈਬੀ ਨੇੜੇ ਪਾਕਿਸਤਾਨ ਰੇਂਜਰਾਂ ਦੁਆਰਾ ਕੀਤੀ ਗਈ ਗੋਲੀਬਾਰੀ ਵਿੱਚ ਸੀਮਾ ਸੁਰੱਖਿਆ ਬਲ (BSF) ਦਾ ਇੱਕ ਜਵਾਨ ਸ਼ਹੀਦ ਹੋ ਗਿਆ। 24 ਦਿਨਾਂ ‘ਚ ਕੌਮਾਂਤਰੀ ਸਰਹੱਦ ‘ਤੇ ਪਾਕਿਸਤਾਨ ਰੇਂਜਰਾਂ ਵੱਲੋਂ ਇਹ ਤੀਜੀ ਵਾਰ ਜੰਗਬੰਦੀ ਦੀ ਉਲੰਘਣਾ ਹੈ।

Image

ਇਸ ਗੋਲੀਬਾਰੀ ‘ਚ ਫੌਜੀ ਜਵਾਨ ਜ਼ਖਮੀ ਹੋ ਗਿਆ, ਜਿਸ ਨੂੰ ਤੁਰੰਤ ਇਲਾਜ ਲਈ ਸਥਾਨਕ ਹਸਪਤਾਲ ਲਿਜਾਇਆ ਗਿਆ। ਬਾਅਦ ਵਿੱਚ ਉਸ ਨੂੰ ਬਾਅਦ ਵਿਚ ਜੰਮੂ ਦੇ ਜੀਐਮਸੀ ਹਸਪਤਾਲ ਲਿਜਾਇਆ ਗਿਆ, ਪਰ ਬਚਾਇਆ ਨਹੀਂ ਜਾ ਸਕਿਆ। ਸੀਮਾ ਸੁਰੱਖਿਆ ਬਲ (BSF) ਨੇ ਇੱਕ ਬਿਆਨ ਵਿੱਚ ਕਿਹਾ, “8-9 ਨਵੰਬਰ ਦੀ ਰਾਤ ਨੂੰ, ਪਾਕਿਸਤਾਨ ਰੇਂਜਰਾਂ ਨੇ ਰਾਮਗੜ੍ਹ ਖੇਤਰ ਵਿੱਚ ਬਿਨਾਂ ਕਾਰਨ ਦੇ ਗੋਲੀਬਾਰੀ ਕੀਤੀ, ਜਿਸ ਦਾ ਬੀਐਸਐਫ ਦੇ ਜਵਾਨਾਂ ਨੇ ਢੁੱਕਵਾਂ ਜਵਾਬ ਦਿੱਤਾ |

ਇਸ ਦੇ ਨਾਲ ਹੀ ਬੁੱਧਵਾਰ ਦੇਰ ਰਾਤ ਸ਼ੋਪੀਆਂ ਦੇ ਕਥੋਹਲਾਨ ਇਲਾਕੇ ‘ਚ ਫੌਜ ਅਤੇ ਅਤਿਵਾਦੀਆਂ ਵਿਚਾਲੇ ਮੁੱਠਭੇੜ ਹੋਈ। ਇਸ ਦੌਰਾਨ ਇੱਕ ਅਤਿਵਾਦੀ ਮਾਰੇ ਜਾਨ ਦੀ ਖ਼ਬਰ ਹੈ । ਪੁਲਿਸ ਮੁਤਾਬਕ ਮਾਰੇ ਗਏ ਅਤਿਵਾਦੀ ਕੋਲੋਂ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ ਅਤੇ ਹੋਰ ਅੱਤਵਾਦੀਆਂ ਦੀ ਭਾਲ ਕੀਤੀ ਜਾ ਰਹੀ ਹੈ।

The post ਪਾਕਿਸਤਾਨ ਵੱਲੋਂ ਮੁੜ ਜੰਗਬੰਦੀ ਦੀ ਉਲੰਘਣਾ, ਗੋਲੀਬਾਰੀ ‘ਚ BSF ਦਾ ਜਵਾਨ ਸ਼ਹੀਦ appeared first on TheUnmute.com - Punjabi News.

Tags:
  • breaking-news
  • bsf-jawan
  • bsf-jawan-martyr
  • ceasefire
  • indian-army
  • india-news
  • international-border
  • jammu-and-kashmir
  • news
  • pakistan-army
  • samba
  • siezfire
  • sophian

ਪੰਜਾਬ ਸਰਕਾਰ ਵੱਲੋਂ 16 ਨਵੰਬਰ ਨੂੰ ਸੂਬੇ ਭਰ 'ਚ ਸਰਕਾਰੀ ਛੁੱਟੀ ਦਾ ਐਲਾਨ

Thursday 09 November 2023 07:45 AM UTC+00 | Tags: breaking-news cm-bhagwant-mann government-holiday holiday latest-news news punjab-government punjab-news shaheed-kartar-singh-sarabha the-unmute-breaking-news

ਚੰਡੀਗੜ੍ਹ, 09 ਨਵੰਬਰ 2023: ਪੰਜਾਬ ਸਰਕਾਰ ਨੇ 16 ਨਵੰਬਰ ਨੂੰ ਸਰਕਾਰੀ ਛੁੱਟੀ ਐਲਾਨੀ ਹੈ। ਇਹ ਛੁੱਟੀ (holiday) ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਲਈ ਗਈ ਹੈ। ਪੰਜਾਬ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਕਾਰਨ ਸੂਬੇ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

The post ਪੰਜਾਬ ਸਰਕਾਰ ਵੱਲੋਂ 16 ਨਵੰਬਰ ਨੂੰ ਸੂਬੇ ਭਰ ‘ਚ ਸਰਕਾਰੀ ਛੁੱਟੀ ਦਾ ਐਲਾਨ appeared first on TheUnmute.com - Punjabi News.

Tags:
  • breaking-news
  • cm-bhagwant-mann
  • government-holiday
  • holiday
  • latest-news
  • news
  • punjab-government
  • punjab-news
  • shaheed-kartar-singh-sarabha
  • the-unmute-breaking-news

ਲੁਧਿਆਣਾ ਦੇ ਰੇਲਵੇ ਸਟੇਸ਼ਨ 'ਤੇ 3 ਮਹੀਨੇ ਦਾ ਬੱਚਾ ਅਗਵਾ, ਪੁਲਿਸ ਭਾਲ 'ਚ ਜੁਟੀ

Thursday 09 November 2023 07:55 AM UTC+00 | Tags: breaking-news crime kidnap kidnaping-case kidnapped ludhiana ludhiana-police ludhiana-railway-station news punjab punjab-news railway-station the-unmute-breaking-news the-unmute-latest-news

ਚੰਡੀਗੜ੍ਹ, 09 ਨਵੰਬਰ 2023: ਪੰਜਾਬ ਦੇ ਲੁਧਿਆਣਾ ਦੇ ਰੇਲਵੇ ਸਟੇਸ਼ਨ ‘ਤੇ 3 ਮਹੀਨੇ ਦਾ ਬੱਚਾ (ਲੜਕਾ) ਅਗਵਾ (Kidnap) ਹੋ ਗਿਆ। ਬੱਚੇ ਦਾ ਪਰਿਵਾਰ ਸੀਵਾਨ, ਬਿਹਾਰ ਤੋਂ ਲੁਧਿਆਣਾ ਆਇਆ ਸੀ ਅਤੇ ਬੁੱਢੇਵਾਲ ਰੋਡ, ਜੰਡਿਆਲੀ ਜਾਣਾ ਸੀ। ਦੇਰ ਰਾਤ ਹੋਣ ਕਾਰਨ ਬੱਚੇ ਦੀ ਮਾਂ ਸੋਨਮ ਦੇਵੀ ਅਤੇ ਪਿਤਾ ਆਰਾਮ ਕਰਨ ਲਈ ਰੇਲਵੇ ਸਟੇਸ਼ਨ ‘ਤੇ ਰੁਕੇ।

ਬੱਚੇ ਦੀ ਮਾਂ ਸੋਨਮ ਨੇ ਦੱਸਿਆ ਕਿ ਉਸ ਦਾ ਬੱਚਾ ਭੁੱਖ ਕਾਰਨ ਰੋ ਰਿਹਾ ਸੀ। ਬੱਚੇ ਨੂੰ ਦੁੱਧ ਪਿਲਾਉਣ ਲਈ ਉਹ ਰੇਲਵੇ ਸਟੇਸ਼ਨ ਦੀ ਕੰਟੀਨ ਕੋਲ ਲੇਟ ਗਈ । ਥਕਾਵਟ ਕਾਰਨ ਦੋਵੇਂ ਪਤੀ-ਪਤਨੀ ਸੌਂ ਗਏ। ਉਨ੍ਹਾਂ ਨੇ ਬੱਚੇ ਨੂੰ ਬੈਂਚ ਹੇਠਾਂ ਲੇਟਾਇਆ ਹੋਇਆ ਸੀ । ਸਵੇਰੇ ਜਦੋਂ ਉਹ ਉੱਠੇ ਤਾਂ ਬੱਚਾ ਉਨ੍ਹਾਂ ਦੇ ਨਾਲ ਨਹੀਂ ਸੀ। ਪਰਿਵਾਰ ਨੇ ਕਾਫੀ ਰੌਲਾ ਪਾਇਆ। ਬੱਚੇ ਦੀ ਕਾਫੀ ਭਾਲ ਕੀਤੀ ਗਈ ਪਰ ਕੁਝ ਪਤਾ ਨਹੀਂ ਲੱਗ ਸਕਿਆ।

ਪਰਿਵਾਰ ਮੁਤਾਬਕ ਉਨ੍ਹਾਂ ਦੇ ਬੱਚੇ ਨੂੰ ਕੋਈ ਅਣਪਛਾਤਾ ਵਿਅਕਤੀ ਚੁੱਕ (Kidnap) ਕੇ ਲੈ ਗਿਆ ਹੈ। ਫਿਲਹਾਲ ਪੁਲਿਸ ਇਸ ਮਾਮਲੇ ਨੂੰ ਸ਼ੱਕੀ ਮੰਨ ਕੇ ਜਾਂਚ ਕਰ ਰਹੀ ਹੈ। ਸਟੇਸ਼ਨ ‘ਤੇ ਲੱਗੇ ਸੀਸੀਟੀਵੀ ਕੈਮਰਿਆਂ ਰਾਹੀਂ ਚੈਕਿੰਗ ਕੀਤੀ ਜਾ ਰਹੀ ਹੈ। ਥਾਣਾ ਜੀਆਰਪੀ ਦੇ ਇੰਸਪੈਕਟਰ ਜਤਿੰਦਰ ਸਿੰਘ ਵੀ ਬੱਚੇ ਦੀ ਫੋਟੋ ਲੈ ਕੇ ਆਲੇ-ਦੁਆਲੇ ਦੀ ਚੈਕਿੰਗ ਕਰ ਰਹੇ ਹਨ। ਰੇਲਵੇ ਸਟੇਸ਼ਨ ਦੇ ਬਾਹਰ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।

The post ਲੁਧਿਆਣਾ ਦੇ ਰੇਲਵੇ ਸਟੇਸ਼ਨ ‘ਤੇ 3 ਮਹੀਨੇ ਦਾ ਬੱਚਾ ਅਗਵਾ, ਪੁਲਿਸ ਭਾਲ ‘ਚ ਜੁਟੀ appeared first on TheUnmute.com - Punjabi News.

Tags:
  • breaking-news
  • crime
  • kidnap
  • kidnaping-case
  • kidnapped
  • ludhiana
  • ludhiana-police
  • ludhiana-railway-station
  • news
  • punjab
  • punjab-news
  • railway-station
  • the-unmute-breaking-news
  • the-unmute-latest-news

ਦੀਵਾਲੀ 'ਤੇ ਰਿਲੀਜ਼ ਹੋਵੇਗਾ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ

Thursday 09 November 2023 08:02 AM UTC+00 | Tags: breaking-news charan-kaur diwali diwali-festival news punjabi-song sidhu-moosewala sidhu-moosewalas-new-song sidhu-new-song

ਚੰਡੀਗੜ੍ਹ, 09 ਨਵੰਬਰ 2023: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦਾ ਨਵਾਂ ਗੀਤ ਦੀਵਾਲੀ ‘ਤੇ ਰਿਲੀਜ਼ ਹੋਵੇਗਾ। ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਨਵੇਂ ਗੀਤ ਦਾ ਪੋਸਟਰ ਸੋਸ਼ਲ ਮੀਡੀਆ ‘ਤੇ ਰਿਲੀਜ਼ ਕੀਤਾ ਹੈ। ਦੀਵਾਲੀ ‘ਤੇ ਪ੍ਰਸ਼ੰਸਕ ਇਸ ਗੀਤ ਨੂੰ ਸੁਣ ਸਕਣਗੇ। ਮੂਸੇਵਾਲਾ ਦੀ ਮੌਤ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ ਪੰਜਵਾਂ ਗੀਤ ਹੈ। ਇਹ ਗੀਤ ਦੀਵਾਲੀ ਮੌਕੇ 12 ਨਵੰਬਰ ਨੂੰ ਦੁਪਹਿਰ 12 ਵਜੇ ਯੂਟਿਊਬ ਸਮੇਤ ਸਾਰੀਆਂ ਮਿਊਜ਼ਿਕ ਐਪਲੀਕੇਸ਼ਨਾਂ ‘ਤੇ ਰਿਲੀਜ਼ ਕੀਤਾ ਜਾਵੇਗਾ।

ਪੋਸਟਰ ਜਾਰੀ ਕਰਨ ਦੇ ਨਾਲ ਹੀ ਮਾਂ ਚਰਨ ਕੌਰ ਨੇ ਇੱਕ ਸੁਨੇਹਾ ਵੀ ਲਿਖਿਆ- ਆ ਗਿਆ ਮੇਰਾ ਬੱਬਰ ਸ਼ੇਰ ਤੇ ਤੁਹਾਡਾ ਭਰਾ। ਇਸ ਨੂੰ ਪਿੱਛੇ ਧੱਕਣਾ ਆਸਾਨ ਨਹੀਂ ਹੈ, ਇਸ ਲਈ ਰਸਤਾ ਛੱਡ ਦਿਓ। ਇਸ ਗੀਤ ਦੇ ਬੋਲਾਂ ਦਾ ਪਰਿਵਾਰ ਵੱਲੋਂ ਅਜੇ ਤੱਕ ਕੋਈ ਖੁਲਾਸਾ ਨਹੀਂ ਕੀਤਾ ਗਿਆ ਹੈ। ਪਰ ਇਸ ਪੋਸਟਰ ਦੇ ਰਿਲੀਜ਼ ਹੋਣ ਦੇ ਨਾਲ ਹੀ ਇੱਕ ਵਾਰ ਫਿਰ ਸਿੱਧੂ ਮੂਸੇਵਾਲਾ (Sidhu Moosewala) ਅਤੇ ਗੀਤ ਵਾਚ ਆਊਟ ਨੂੰ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ |

The post ਦੀਵਾਲੀ ‘ਤੇ ਰਿਲੀਜ਼ ਹੋਵੇਗਾ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ appeared first on TheUnmute.com - Punjabi News.

Tags:
  • breaking-news
  • charan-kaur
  • diwali
  • diwali-festival
  • news
  • punjabi-song
  • sidhu-moosewala
  • sidhu-moosewalas-new-song
  • sidhu-new-song

NIA ਦੀ ਮਨੁੱਖੀ ਤਸਕਰੀ ਦੇ ਨੈੱਟਵਰਕ 'ਤੇ ਵੱਡੀ ਕਾਰਵਾਈ, ਦੇਸ਼ ਭਰ 'ਚੋਂ 44 ਜਣੇ ਗ੍ਰਿਫ਼ਤਾਰ

Thursday 09 November 2023 08:12 AM UTC+00 | Tags: breaking-news crime human-trafficking human-trafficking-network india-breaking india-latest-news news nia nia-raid

ਚੰਡੀਗੜ੍ਹ, 09 ਨਵੰਬਰ 2023: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਬੁੱਧਵਾਰ ਨੂੰ 10 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ‘ਚ ਚੱਲ ਰਹੇ ਮਨੁੱਖੀ ਤਸਕਰੀ (human trafficking) ਦੇ ਨੈੱਟਵਰਕ ‘ਤੇ ਵੱਡੀ ਕਾਰਵਾਈ ਕੀਤੀ ਹੈ। ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਇਸ ਬਾਰੇ ਜਾਣਕਾਰੀ ਦਿੱਤੀ। ਏਜੰਸੀ ਨੇ ਕਿਹਾ ਕਿ ਸੀਮਾ ਸੁਰੱਖਿਆ ਬਲ (ਬੀਐਸਐਫ) ਅਤੇ ਰਾਜ ਪੁਲਿਸ ਬਲਾਂ ਦੇ ਨਾਲ, ਏਜੰਸੀ ਨੇ ਬੁੱਧਵਾਰ ਸਵੇਰੇ ਭਾਰਤ ਦੇ ਕਈ ਸੂਬਿਆਂ ਵਿੱਚ ਇੱਕ ਵਿਸ਼ਾਲ ਮੁਹਿੰਮ ਚਲਾਈ। ਇਸ ਦੌਰਾਨ ਮਨੁੱਖੀ ਤਸਕਰੀ ਦੇ ਚਾਰ ਮਾਮਲਿਆਂ ਵਿੱਚ 44 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ।

ਇਨ੍ਹਾਂ ਵਿੱਚੋਂ ਤ੍ਰਿਪੁਰਾ ਤੋਂ 21, ਕਰਨਾਟਕ ਤੋਂ 10, ਅਸਾਮ ਤੋਂ 5, ਪੱਛਮੀ ਬੰਗਾਲ ਤੋਂ 3, ਤਾਮਿਲਨਾਡੂ ਤੋਂ 2 ਅਤੇ ਪੁਡੂਚੇਰੀ, ਤੇਲੰਗਾਨਾ ਅਤੇ ਹਰਿਆਣਾ ਤੋਂ 1-1 ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਇਨ੍ਹਾਂ ‘ਤੇ ਗੈਰ-ਕਾਨੂੰਨੀ ਬੰਗਲਾਦੇਸ਼ੀਆਂ ਅਤੇ ਰੋਹਿੰਗਿਆ ਨੂੰ ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਭੇਜਣ ਦੇ ਦੋਸ਼ ਹਨ |

ਐਨਆਈਏ ਨੇ ਦੱਸਿਆ ਕਿ ਮਨੁੱਖੀ ਤਸਕਰੀ (human trafficking) ਸਬੰਧੀ ਗੁਹਾਟੀ, ਚੇਨਈ, ਬੈਂਗਲੁਰੂ, ਜੈਪੁਰ ਵਿੱਚ ਐਨਆਈਏ ਦੀਆਂ ਸ਼ਾਖਾਵਾਂ ਵਿੱਚ ਦਰਜ ਚਾਰ ਕੇਸਾਂ ਦੇ ਸਬੰਧ ਵਿੱਚ ਇਹ ਕਾਰਵਾਈ ਕੀਤੀ ਗਈ ਹੈ। ਇਸ ਕਾਰਵਾਈ ਤਹਿਤ ਅੱਤਵਾਦ ਵਿਰੋਧੀ ਏਜੰਸੀ ਨੇ ਤ੍ਰਿਪੁਰਾ, ਅਸਾਮ, ਪੱਛਮੀ ਬੰਗਾਲ, ਕਰਨਾਟਕ, ਤਾਮਿਲਨਾਡੂ, ਤੇਲੰਗਾਨਾ, ਹਰਿਆਣਾ, ਰਾਜਸਥਾਨ, ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਅਤੇ ਪੁਡੂਚੇਰੀ ‘ਚ ਕੁੱਲ 55 ਟਿਕਾਣਿਆਂ ‘ਤੇ ਇੱਕੋ ਸਮੇਂ ਛਾਪੇਮਾਰੀ ਕੀਤੀ। ਜਾਂਚ ਏਜੰਸੀ ਨੇ ਕਿਹਾ ਕਿ ਇਹ ਦਸਤਾਵੇਜ਼ ਜਾਅਲੀ ਹੋਣ ਦਾ ਸ਼ੱਕ ਹੈ। ਇਸ ਦੇ ਨਾਲ ਹੀ 20 ਲੱਖ ਰੁਪਏ ਦੇ ਭਾਰਤੀ ਨੋਟ ਅਤੇ 4550 ਅਮਰੀਕੀ ਡਾਲਰ (3,78,819 ਰੁਪਏ) ਦੇ ਨੋਟ ਵੀ ਬਰਾਮਦ ਹੋਏ ਹਨ।

The post NIA ਦੀ ਮਨੁੱਖੀ ਤਸਕਰੀ ਦੇ ਨੈੱਟਵਰਕ ‘ਤੇ ਵੱਡੀ ਕਾਰਵਾਈ, ਦੇਸ਼ ਭਰ ‘ਚੋਂ 44 ਜਣੇ ਗ੍ਰਿਫ਼ਤਾਰ appeared first on TheUnmute.com - Punjabi News.

Tags:
  • breaking-news
  • crime
  • human-trafficking
  • human-trafficking-network
  • india-breaking
  • india-latest-news
  • news
  • nia
  • nia-raid

CM ਮਨੋਹਰ ਲਾਲ ਦਾ ਐਲਾਨ, ਜਗਾਧਰੀ ਅਤੇ ਯਮੁਨਾਨਗਰ ਦੇ ਸਿਵਲ ਹਸਪਤਾਲਾਂ 'ਚ ਮਿਲੇਗੀ MRI ਦੀ ਸਹੂਲਤ

Thursday 09 November 2023 08:31 AM UTC+00 | Tags: breaking-news haryana-chief-minister-manohar-lal hospitals jagadhri mri-facility news yamunanagar

ਚੰਡੀਗੜ੍ਹ, 09 ਨਵੰਬਰ 2023: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਜਗਾਧਰੀ ਅਤੇ ਯਮੁਨਾਨਗਰ ਦੇ ਸਿਵਲ ਹਸਪਤਾਲਾਂ ਵਿਚ ਐਮ.ਆਰ.ਆਈ. (MRI) ਹੁਣ ਲੋਕਾਂ ਨੂੰ ਇਸ ਇਲਾਜ ਲਈ ਦੂਰ ਨਹੀਂ ਜਾਣਾ ਪਵੇਗਾ। ਮੁੱਖ ਮੰਤਰੀ ਨੇ ਇਹ ਐਲਾਨ ਅੱਜ ਜਗਾਧਰੀ ਵਿੱਚ ਕਰਵਾਏ ਜਨ ਸੰਵਾਦ ਪ੍ਰੋਗਰਾਮ ਵਿੱਚ ਕੀਤਾ।

ਜੇਬੀਟੀ ਅਧਿਆਪਕਾਂ ਵੱਲੋਂ ਜ਼ਿਲ੍ਹੇ ਵਿੱਚ ਸਕੂਲ ਅਤੇ ਬਲਾਕ ਅਲਾਟ ਕਰਨ ਦੀ ਮੰਗ 'ਤੇ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਬੱਚਿਆਂ ਦੀ ਪੜ੍ਹਾਈ ਵਿੱਚ ਵਿਘਨ ਨਾ ਪਵੇ ਇਸ ਗੱਲ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਦੇ ਹਿੱਤ ਵਿੱਚ ਕੰਮ ਕੀਤਾ ਜਾਵੇਗਾ। ਮਹਿਮਾਨ ਅਧਿਆਪਕਾਂ ਨੇ ਨਿੱਘਾ ਸਵਾਗਤ ਕੀਤਾ ਅਤੇ ਮੁੱਖ ਮੰਤਰੀ ਦਾ ਇਸ ਮੰਗ ਨੂੰ ਪੂਰਾ ਕਰਨ ਦਾ ਭਰੋਸਾ ਦੇਣ ਲਈ ਧੰਨਵਾਦ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਜਗਾਧਰੀ ਖੇਤਰ ਦੇ ਸ਼ਹਿਰਾਂ ਵਿੱਚ ਸੜਕਾਂ ‘ਤੇ ਲੱਕੜ ਦੀਆਂ ਟਰਾਲੀਆਂ ਖੜ੍ਹੀਆਂ ਹੋਣ ਦੀ ਸਮੱਸਿਆ ਹੈ, ਇਸ ਸਮੱਸਿਆ ਦੇ ਹੱਲ ਲਈ ਉਨ੍ਹਾਂ ਨੇ ਪੁਲਿਸ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਬਿਹਤਰ ਤਾਲਮੇਲ ਬਣਾ ਕੇ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਅਗਲੇ ਦੋ ਦਿਨਾਂ ਤੋਂ ਬਾਅਦ ਇੱਥੇ ਸੜਕਾਂ 'ਤੇ ਕੋਈ ਟਰਾਲੀ ਨਾ ਖੜ੍ਹੀ ਕੀਤੀ ਜਾਵੇ।

ਇਸ ਦੌਰਾਨ ਉਨ੍ਹਾਂ ਜਗਾਧਰੀ ਸ਼ਹਿਰੀ ਖੇਤਰ ਅਧੀਨ ਆਉਂਦੇ ਬਾਜ਼ਾਰਾਂ ਵਿੱਚ ਸਟਰੀਟ ਲਾਈਟਾਂ ਲਗਾਉਣ ਦਾ ਕੰਮ ਅਗਲੇ ਤਿੰਨ ਮਹੀਨਿਆਂ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼ ਵੀ ਦਿੱਤੇ। ਇਸ ਦੇ ਲਈ 41,000 ਪੁਆਇੰਟਾਂ ਦੀ ਪਛਾਣ ਕੀਤੀ ਗਈ ਹੈ। ਫਰਵਰੀ 2024 ਤੱਕ ਸਾਰੇ ਬਾਜ਼ਾਰਾਂ ਵਿੱਚ ਸ਼ਨਾਖਤ ਕੀਤੀਆਂ ਥਾਵਾਂ ‘ਤੇ ਸਟਰੀਟ ਲਾਈਟਾਂ ਲਗਾਉਣ ਦਾ ਕੰਮ ਮੁਕੰਮਲ ਕਰ ਲਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਲੋਕ ਪਰਿਵਾਰ ਪਹਿਚਾਨ ਕਾਰਡ ਰਾਹੀਂ ਸਰਕਾਰੀ ਸਕੀਮਾਂ ਦਾ ਲਾਭ ਆਸਾਨੀ ਨਾਲ ਪ੍ਰਾਪਤ ਕਰ ਰਹੇ ਹਨ। 60 ਸਾਲ ਦੀ ਉਮਰ ਦੇ ਹੁੰਦੇ ਹੀ ਘਰ ਬੈਠੇ ਵਿਅਕਤੀ ਲਈ ਪੈਨਸ਼ਨ ਤਿਆਰ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ। ਜਨ ਸੰਵਾਦ ਦੌਰਾਨ 60 ਸਾਲ ਦੇ ਹੋ ਚੁੱਕੇ 10 ਵਿਅਕਤੀਆਂ ਨੂੰ ਮੌਕੇ ‘ਤੇ ਹੀ ਪੈਨਸ਼ਨ ਸਬੰਧੀ ਪੱਤਰ ਵੰਡੇ ਗਏ। ਜਗਾਧਰੀ ਖੇਤਰ ਅਧੀਨ 13700 ਲੋਕਾਂ ਨੂੰ ਸਮਾਜਿਕ ਸੁਰੱਖਿਆ ਪੈਨਸ਼ਨ ਦਿੱਤੀ ਜਾ ਰਹੀ ਹੈ। ਜਗਾਧਰੀ ਖੇਤਰ ‘ਚ ਆਯੂਸ਼ਮਾਨ ਕਾਰਡ ਰਾਹੀਂ ਲੋਕਾਂ ਨੂੰ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ ਅਤੇ ਇਸ ‘ਤੇ 44 ਕਰੋੜ 78 ਲੱਖ ਰੁਪਏ ਖਰਚ ਕੀਤੇ ਗਏ ਹਨ।

ਇਸ ਮੌਕੇ ਸਕੂਲ ਸਿੱਖਿਆ ਮੰਤਰੀ ਕੰਵਰ ਪਾਲ ਨੇ ਮੁੱਖ ਮੰਤਰੀ ਦਾ ਸਵਾਗਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਵਿੱਚ ਪੂਰੇ ਹਰਿਆਣਾ ਵਿੱਚ ਬਰਾਬਰ ਵਿਕਾਸ ਕਾਰਜ ਹੋ ਰਹੇ ਹਨ। ਇਸ ਮੌਕੇ ਮੇਅਰ ਮਦਨ ਚੌਹਾਨ, ਡਿਪਟੀ ਕਮਿਸ਼ਨਰ ਕੈਪਟਨ ਮਨੋਜ ਕੁਮਾਰ, ਪੁਲਿਸ ਸੁਪਰਡੈਂਟ ਗੰਗਾਰਾਮ ਪੁਨੀਆ, ਵਧੀਕ ਡਿਪਟੀ ਕਮਿਸ਼ਨਰ ਆਯੂਸ਼ ਸਿਨਹਾ ਅਤੇ ਹੋਰ ਅਧਿਕਾਰੀ ਅਤੇ ਪਤਵੰਤੇ ਹਾਜ਼ਰ ਸਨ।

The post CM ਮਨੋਹਰ ਲਾਲ ਦਾ ਐਲਾਨ, ਜਗਾਧਰੀ ਅਤੇ ਯਮੁਨਾਨਗਰ ਦੇ ਸਿਵਲ ਹਸਪਤਾਲਾਂ ‘ਚ ਮਿਲੇਗੀ MRI ਦੀ ਸਹੂਲਤ appeared first on TheUnmute.com - Punjabi News.

Tags:
  • breaking-news
  • haryana-chief-minister-manohar-lal
  • hospitals
  • jagadhri
  • mri-facility
  • news
  • yamunanagar

ਬਿਹਾਰ ਵਿਧਾਨ ਸਭਾ 'ਚ ਰਾਖਵਾਂਕਰਨ ਸੋਧ ਬਿੱਲ ਪਾਸ, 75% ਰਾਖਵੇਂਕਰਨ ਕਰਨ ਦਾ ਪ੍ਰਸਤਾਵ

Thursday 09 November 2023 09:59 AM UTC+00 | Tags: bihar-assembly bihar-legislative-assembly bihar-reservation breaking-news latest-news news nitish-kumar reservation reservation-amendment-bill

ਚੰਡੀਗੜ੍ਹ, 09 ਨਵੰਬਰ 2023: ਬਿਹਾਰ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੇ ਚੌਥੇ ਦਿਨ ਵੀਰਵਾਰ ਨੂੰ ਰਾਖਵਾਂਕਰਨ ਸੋਧ ਬਿੱਲ 2023 ਪੇਸ਼ ਕੀਤਾ ਗਿਆ। ਜਿਸ ਨੂੰ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਹੈ। ਰਾਖਵੇਂਕਰਨ (Reservation) ਦਾ ਦਾਇਰਾ ਵਧਾ ਕੇ 75% ਕਰਨ ਦਾ ਪ੍ਰਸਤਾਵ ਹੈ। ਸੂਬੇ ਦੀ ਮੁੱਖ ਵਿਰੋਧੀ ਪਾਰਟੀ ਭਾਜਪਾ ਨੇ ਬਿੱਲ ਨੂੰ ਆਪਣਾ ਸਮਰਥਨ ਦਿੱਤਾ ਹੈ। ਹੁਣ ਇਸ ਬਿੱਲ ਨੂੰ ਵਿਧਾਨ ਪ੍ਰੀਸ਼ਦ ਵਿੱਚ ਰੱਖਿਆ ਜਾਵੇਗਾ। ਜਿੱਥੋਂ ਪਾਸ ਹੋਣ ਤੋਂ ਬਾਅਦ ਇਸ ਨੂੰ ਰਾਜਪਾਲ ਕੋਲ ਭੇਜਿਆ ਜਾਵੇਗਾ। ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਕਾਨੂੰਨ ਬਣਾਇਆ ਜਾਵੇਗਾ।

ਭਾਜਪਾ ਨੇ ਬਿੱਲ ਵਿੱਚ ਈਡਬਲਯੂਐਸ ਰਿਜ਼ਰਵੇਸ਼ਨ ਦਾ ਜ਼ਿਕਰ ਨਾ ਹੋਣ ‘ਤੇ ਸਵਾਲ ਉਠਾਏ ਹਨ। ਜਿਸ ‘ਤੇ ਸੰਸਦੀ ਕਾਰਜ ਮੰਤਰੀ ਵਿਜੇ ਚੌਧਰੀ ਨੇ ਕਿਹਾ ਕਿ ਈਡਬਲਿਊਐਸ ਦਾ ਰਾਖਵਾਂਕਰਨ ਦੂਜੇ ਐਕਟ ਤੋਂ ਲਾਗੂ ਕੀਤਾ ਜਾਵੇਗਾ। EWS ਰਾਖਵਾਂਕਰਨ ਪਹਿਲਾਂ ਵਾਂਗ ਹੀ ਲਾਗੂ ਰਹੇਗਾ। ਇਸ ਤੋਂ ਇਲਾਵਾ ਬਿਹਾਰ ਸਕੱਤਰੇਤ ਸੇਵਾ ਸੋਧ ਬਿੱਲ 2023, ਬਿਹਾਰ ਗੁਡਸ ਐਂਡ ਸਰਵਿਸਿਜ਼ ਟੈਕਸ ਦੂਜਾ ਸੋਧ ਬਿੱਲ-2023 ਵੀ ਪੇਸ਼ ਕੀਤਾ ਗਿਆ।

ਬਿਹਾਰ ਦੀ ਕੈਬਨਿਟ ਨੇ ਮੰਗਲਵਾਰ ਨੂੰ ਜਾਤੀ ਆਧਾਰਿਤ ਰਾਖਵਾਂਕਰਨ 50 ਫੀਸਦੀ ਤੋਂ ਵਧਾ ਕੇ 65 ਫੀਸਦੀ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹੁਣ ਤੱਕ ਪਛੜੇ ਅਤੇ ਅਤਿ ਪਛੜੇ ਵਰਗਾਂ ਨੂੰ 30 ਫੀਸਦੀ ਰਾਖਵਾਂਕਰਨ (Reservation) ਮਿਲ ਰਿਹਾ ਸੀ ਪਰ ਨਵੀਂ ਮਨਜ਼ੂਰੀ ਮਿਲਣ ਤੋਂ ਬਾਅਦ ਉਨ੍ਹਾਂ ਨੂੰ 43 ਫੀਸਦੀ ਰਾਖਵਾਂਕਰਨ ਦਾ ਲਾਭ ਮਿਲੇਗਾ। ਇਸੇ ਤਰ੍ਹਾਂ ਪਹਿਲਾਂ ਅਨੁਸੂਚਿਤ ਜਾਤੀ ਵਰਗ ਲਈ 16 ਫੀਸਦੀ ਰਾਖਵਾਂਕਰਨ ਸੀ, ਹੁਣ ਉਨ੍ਹਾਂ ਨੂੰ 20 ਫੀਸਦੀ ਮਿਲੇਗਾ। ਅਨੁਸੂਚਿਤ ਜਨਜਾਤੀ ਵਰਗ ਨੂੰ ਇੱਕ ਫੀਸਦੀ ਰਾਖਵਾਂਕਰਨ ਸੀ, ਹੁਣ ਉਨ੍ਹਾਂ ਨੂੰ ਦੋ ਫੀਸਦੀ ਰਾਖਵਾਂਕਰਨ ਦਾ ਲਾਭ ਮਿਲੇਗਾ। ਇਸ ਤੋਂ ਇਲਾਵਾ ਕੇਂਦਰ ਸਰਕਾਰ ਵੱਲੋਂ ਆਰਥਿਕ ਤੌਰ ‘ਤੇ ਪਿਛੜੇ ਜਨਰਲ ਪੂਅਰ ਕੈਟਾਗਰੀ (EWS) ਲਈ 10 ਫੀਸਦੀ ਰਾਖਵਾਂਕਰਨ ਜੋੜ ਕੇ ਇਸ ਨੂੰ ਵਧਾ ਕੇ 75 ਫੀਸਦੀ ਕਰਨ ਦਾ ਪ੍ਰਸਤਾਵ ਹੈ।

The post ਬਿਹਾਰ ਵਿਧਾਨ ਸਭਾ ‘ਚ ਰਾਖਵਾਂਕਰਨ ਸੋਧ ਬਿੱਲ ਪਾਸ, 75% ਰਾਖਵੇਂਕਰਨ ਕਰਨ ਦਾ ਪ੍ਰਸਤਾਵ appeared first on TheUnmute.com - Punjabi News.

Tags:
  • bihar-assembly
  • bihar-legislative-assembly
  • bihar-reservation
  • breaking-news
  • latest-news
  • news
  • nitish-kumar
  • reservation
  • reservation-amendment-bill

ਲਾਰੈਂਸ ਬਿਸ਼ਨੋਈ ਦੀ ਜੇਲ੍ਹ 'ਚ ਇੰਟਰਵਿਊ ਸੰਬੰਧੀ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

Thursday 09 November 2023 10:14 AM UTC+00 | Tags: bishnoi breaking-news cm-bhagwant-mann latest-news lawrence-bishnoi-interview news punjab-and-haryana-high-court punjab-government punjab-news punjab-police the-unmute-breaking-news the-unmute-punjabi-news

ਚੰਡੀਗੜ੍ਹ, 09 ਨਵੰਬਰ 2023: ਜੇਲ੍ਹ ਵਿੱਚ ਬੰਦ ਬਦਮਾਸ਼ ਲਾਰੈਂਸ ਬਿਸ਼ਨੋਈ (Lawrence Bishnoi) ਦਾ ਇੰਟਰਵਿਊ ਇੱਕ ਵਾਰ ਫਿਰ ਚਰਚਾ ਵਿੱਚ ਆ ਗਿਆ ਹੈ। ਇਸ ਵਾਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਇੰਟਰਵਿਊਆਂ ਨੂੰ ਲੈ ਕੇ ਸਖ਼ਤ ਹੋ ਗਿਆ ਹੈ। ਹਾਈਕੋਰਟ ਨੇ ਇਸ ਸੰਬੰਧੀ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ। ਇੰਨਾ ਹੀ ਨਹੀਂ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਜਾਂਚ ਕਮੇਟੀ (ਐਸ.ਆਈ.ਟੀ.) ਨੂੰ ਕੁਝ ਸਮੇਂ ਅੰਦਰ ਆਪਣਾ ਜਵਾਬ ਦਾਇਰ ਕਰਨਾ ਹੋਵੇਗਾ। ਹਾਈਕੋਰਟ ਦੇ ਡਬਲ ਬੈਂਚ ਨੇ ਸੋ-ਮੋਟੋ ਆਧਾਰ ‘ਤੇ ਸੁਣਵਾਈ ਸ਼ੁਰੂ ਕਰ ਦਿੱਤੀ ਹੈ।

ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਸਵਾਲ ਕੀਤਾ ਹੈ ਕਿ ਇਸ ਮਾਮਲੇ ਦੀ ਜਾਂਚ ਲਈ ਬਣਾਈ ਗਈ ਐਸ.ਆਈ.ਟੀ ਟੀਮ ਦੀ ਜਾਂਚ ਕਿੰਨੀ ਅੱਗੇ ਵਧੀ ਹੈ ਅਤੇ ਜਾਂਚ ਕਿਸ ਹੱਦ ਤੱਕ ਪਹੁੰਚੀ ਹੈ। ਨਾਲ ਹੀ ਇਹ ਵੀ ਜਾਣਕਾਰੀ ਮੰਗੀ ਗਈ ਹੈ ਕਿ ਇਸ ਮਾਮਲੇ ਵਿੱਚ ਕੀ ਕਾਰਵਾਈ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਬਦਮਾਸ਼ ਲਾਰੈਂਸ ਬਿਸ਼ਨੋਈ (Lawrence Bishnoi) ਨੇ ਇਕ ਨਿੱਜੀ ਚੈਨਲ ‘ਤੇ ਇੰਟਰਵਿਊ ਦਿੱਤੀ ਸੀ।

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਵੀ ਪਹਿਲੀ ਇੰਟਰਵਿਊ ਤੋਂ ਬਾਅਦ ਸਪੱਸ਼ਟ ਕਿਹਾ ਸੀ ਕਿ ਲਾਰੈਂਸ ਦੀ ਇੰਟਰਵਿਊ ਪੰਜਾਬ ਤੋਂ ਬਾਹਰ ਹੋਈ ਹੈ। 16 ਮਾਰਚ ਨੂੰ ਖੁਦ ਡੀਜੀਪੀ ਗੌਰਵ ਯਾਦਵ ਨੇ ਪ੍ਰੈੱਸ ਕਾਨਫਰੰਸ ਕਰਕੇ ਇੰਟਰਵਿਊ ਪਾਰਟ-1 ਬਾਰੇ ਸਪੱਸ਼ਟੀਕਰਨ ਦੇਣਾ ਸੀ। ਪਰ ਇੰਟਰਵਿਊ ਪਾਰਟ-2 ਸਾਹਮਣੇ ਆਉਣ ਤੋਂ ਬਾਅਦ ਪੰਜਾਬ ਪੁਲਿਸ ਅਤੇ ਜੇਲ੍ਹ ਵਿਭਾਗ ‘ਤੇ ਮੁੜ ਸਵਾਲ ਖੜ੍ਹੇ ਹੋ ਗਏ ਸਨ।

The post ਲਾਰੈਂਸ ਬਿਸ਼ਨੋਈ ਦੀ ਜੇਲ੍ਹ ‘ਚ ਇੰਟਰਵਿਊ ਸੰਬੰਧੀ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ appeared first on TheUnmute.com - Punjabi News.

Tags:
  • bishnoi
  • breaking-news
  • cm-bhagwant-mann
  • latest-news
  • lawrence-bishnoi-interview
  • news
  • punjab-and-haryana-high-court
  • punjab-government
  • punjab-news
  • punjab-police
  • the-unmute-breaking-news
  • the-unmute-punjabi-news

ਕਾਨੂੰਨੀ ਸੇਵਾਵਾਂ ਦਿਵਸ' ਦੇ ਮੌਕੇ ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕਾਨੂੰਨੀ ਸਾਖਰਤਾ ਪ੍ਰੋਗਰਾਮ

Thursday 09 November 2023 10:20 AM UTC+00 | Tags: aam-aadmi-party breaking-news cm-bhagwant-mann district-legal-services-authority justice latest-news legal-literacy-program legal-services-day mohali-news news punjab-police the-unmute-breaking-news

ਐੱਸ.ਏ.ਐੱਸ. ਨਗਰ, 09 ਨਵੰਬਰ 2023: ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ 'ਕਾਨੂੰਨੀ ਸੇਵਾਵਾਂ ਦਿਵਸ' (Legal Services Day) ਦੇ ਮੌਕੇ ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਲੋਂ ਕਾਨੂੰਨੀ ਸਾਖਰਤਾ ਪ੍ਰੋਗਰਾਮ ਕੀਤਾ ਗਿਆ।

ਚੰਡੀਗੜ੍ਹ ਯੁਨੀਵਰਸਿਟੀ, ਘੜੂੰਆਂ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਬਲਜਿੰਦਰ ਸਿੰਘ ਮਾਨ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਦੱਸਿਆ ਕਿ ਲੋੜਵੰਦ ਅਤੇ ਗਰੀਬ ਵਿਅਕਤੀਆਂ ਨੂੰ ਨਿਆਂ ਪ੍ਰਾਪਤ ਕਰਨ ਵਿਚ ਮਦਦ ਕਰਨ ਲਈ ਸਰਕਾਰ ਵਲੋਂ ਲੀਗਲ ਸਰਵਿਸਿਜ਼ ਅਥਾਰਟੀਜ਼ ਐਕਟ, 1987 ਪਾਸ ਕੀਤਾ ਗਿਆ ਜਿਹੜਾ ਕਿ 9 ਨਵੰਬਰ, 1995 ਨੂੰ ਲਾਗੂ ਕੀਤਾ ਗਿਆ। ਉਸ ਸਮੇਂ ਤੋਂ ਹੀ ਹਰ ਸਾਲ 9 ਨਵੰਬਰ 'ਕਾਨੂੰਨੀ ਸੇਵਾਵਾਂ ਦਿਵਸ' (Legal Services Day) ਵਜੋਂ ਮਨਾਇਆ ਜਾਂਦਾ ਹੈ।

ਉਨ੍ਹਾਂ ਵਲੋਂ ਇਹ ਵੀ ਦੱਸਿਆ ਗਿਆ ਕਿ ਸਮਾਜ ਦੇ ਬਹੁਤ ਸਾਰੇ ਵਰਗ ਆਰਥਿਕ ਮਜ਼ਬੂਰੀਆਂ ਕਾਰਨ ਚੰਗੇ ਵਕੀਲਾਂ ਦੀਆਂ ਸੇਵਾਵਾਂ ਪ੍ਰਾਪਤ ਨਹੀਂ ਕਰ ਸਕਦੇ। ਅਜਿਹੇ ਵਿਅਕਤੀਆਂ ਦੀ ਨਿਆਂ ਪ੍ਰਾਪਤੀ ਤੱਕ ਪਹੁੰਚ ਲਈ, ਮੁਫ਼ਤ ਕਾਨੂੰਨੀ ਸੇਵਾਵਾਂ ਦਾ ਸੰਕਲਪ ਸ਼ੁਰੂ ਕੀਤਾ ਗਿਆ। ਸਾਲ 1976 ਵਿਚ ਸੰਵਿਧਾਨ ਵਿਚ 42ਵੀਂ ਸੋਧ ਰਾਹੀਂ ਚੈਪਟਰ 4 ਵਿਚ ਧਾਰਾ 39-ਏ ਜੋੜਿਆ ਗਿਆ ਜਿਸ ਰਾਹੀਂ ਸਮਾਜ ਦੇ ਲੋੜਵੰਦ ਵਿਅਕਤੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦਾ ਉਪਬੰਧ ਕੀਤਾ ਗਿਆ।

ਇਸ ਤੋਂ ਬਾਅਦ ਸਰਕਾਰ ਵਲੋਂ 27 ਸਤੰਬਰ, 1980 ਨੂੰ ਕਾਨੂੰਨੀ ਸੇਵਾਵਾਂ ਸਕੀਮ ਨੂੰ ਲਾਗੂ ਕਰਨ ਲਈ ਜਸਟਿਸ ਪੀ.ਐਨ. ਭਗਵਤੀ ਦੀ ਅਗਵਾਈ ਵਿਚ ਕਮੇਟੀ ਦਾ ਗਠਨ ਕੀਤਾ ਗਿਆ। ਸਾਲ 1987 ਵਿਚਲੀ ਗਲ ਸਰਵਿਸਿਜ਼ ਅਥਾਰਟੀਜ਼ ਐਕਟ ਅਧੀਨ ਰਾਸ਼ਟਰ, ਰਾਜ, ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ ਤੇ ਲੀਗਲ ਸਰਵਿਸਿਜ਼ ਅਥਾਰਟੀਆਂ ਦਾ ਗਠਨ ਕੀਤਾ ਗਿਆ। ਇਸ ਐਕਟ ਦੀ ਦਫ਼ਾ 12 ਅਧੀਨ ਹਰ ਉਹ ਵਿਅਕਤੀ ਮੁਫ਼ਤ ਕਾਨੂੰਨੀ ਸੇਵਾਵਾਂ ਪ੍ਰਾਪਤ ਕਰਨ ਦਾ ਹੱਕਦਾਰ ਹੈ ਜਿਸ ਦੀ ਸਾਲਾਨਾ ਆਮਦਨ ਤਿੰਨ ਲੱਖ ਰੁਪਏ ਤੋਂ ਘੱਟ ਹੈ।

ਇਸ ਤੋਂ ਇਲਾਵਾ ਅਨੁਸੂਚਿਤ ਜਾਤੀ ਜਾਂ ਕਬੀਲੇ ਦਾ ਮੈਂਬਰ, ਕੁਦਰਤੀ ਆਫਤਾਂ ਤੋਂ ਪੀੜ੍ਹਤ ਵਿਅਕਤੀ, ਇੰਡਸਟਰੀਅਲ ਕਾਮਾ, ਇਸਤਰੀ, ਬੱਚਾ ਜਾਂ ਹਿਰਾਸਤ ਵਿਚ ਵਿਅਕਤੀ ਆਦਿ ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਦਾ ਹੱਕਦਾਰ ਹੈ। ਮੁਫ਼ਤ ਕਾਨੂੰਨੀ ਸਹਾਇਤਾ ਵਿਚ ਸਿਰਫ ਵਕੀਲ ਦੀਆਂ ਸੇਵਾਵਾਂ ਹੀ ਨਹੀਂ ਦਿੱਤੀਆਂ ਜਾਂਦੀਆਂ ਬਲਕਿ ਕੇਸ ਵਿਚ ਹੋਣ ਵਾਲੇ ਖਰਚੇ ਜਿਵੇਂ ਕਿ ਡਰਾਫ਼ਟਿੰਗ ਚਾਰਜਜ਼, ਕੋਰਟ ਫੀਸ, ਪ੍ਰੋਸੈਸ ਫੀਸ ਅਤੇ ਗਵਾਹਾਂ ਨੂੰ ਡਾਈਟ ਮਨੀ ਆਦਿ ਖਰਚੇ ਵੀ ਕਾਨੂੰਨੀ ਸੇਵਾਵਾਂ ਅਥਾਰਟੀਆਂ ਵਲੋਂ ਅਦਾ ਕੀਤੇ ਜਾਂਦੇ ਹਨ।

The post ਕਾਨੂੰਨੀ ਸੇਵਾਵਾਂ ਦਿਵਸ' ਦੇ ਮੌਕੇ ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕਾਨੂੰਨੀ ਸਾਖਰਤਾ ਪ੍ਰੋਗਰਾਮ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • district-legal-services-authority
  • justice
  • latest-news
  • legal-literacy-program
  • legal-services-day
  • mohali-news
  • news
  • punjab-police
  • the-unmute-breaking-news

ਚੰਡੀਗੜ੍ਹ, 9 ਨਵੰਬਰ 2023: ਹਰਿਆਣਾ (Haryana) ਦੇ ਮੁੱਖ ਸਕੱਤਰ ਸੰਜੀਵ ਕੌਸ਼ਲ ਨੇ ਸਾਰੇ ਵਿਭਾਗ ਪ੍ਰਮੁੱਖਾਂ ਅਤੇ ਬੋਰਡਾਂ/ਨਿਗਮਾਂ ਦੇ ਪ੍ਰਬੰਧ ਨਿਦੇਸ਼ਕਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਆਪਣੇ-ਆਪਣੇ ਸਬੰਧਿਤ ਵਿਭਾਗਾਂ ਵਿਚ ਏਚਸੀਏਸ (ਕਾਰਜਕਾਰੀ ਬ੍ਰਾਂਚ) ਅਧਿਕਾਰੀਆਂ ਦੀ ਜਰੂਰਤ ਦਾ ਮੁਲਾਂਕਨ ਕਰਨ ਅਤੇ ਅਗਲੇ 10 ਦਿਨਾਂ ਦੇ ਅੰਦਰ ਸਕੱਤਰੇਤ ਦੀ ਸੇਵਾ ਸ਼ਾਖਾ ਨੂੰ ਇਕ ਵਿਸਥਾਰ ਰਿਪੋਰਟ ਪੇਸ਼ ਕਰਨ। ਕਿਸੇ ਪੋਸਟ ਨੂੰ ਜੋੜਨ ਜਾਂ ਹਟਾਉਣ ਦਾ ਪ੍ਰਸਤਾਵ ਪੂਰੀ ਤਰ੍ਹਾ ਨਾਲ ਸਪਸ਼ਟੀਕਰਣ ਅਤੇ ਜਾਇਜ ਦੇ ਨਾਲ ਹੋਣਾ ਚਾਹੀਦਾ ਹੈ।

ਮੁੱਖ ਸਕੱਤਰ ਦਫਤਰ ਵੱਲੋਂ ਜਾਰੀ ਅੱਜ ਇੱਥੇ ਇਕ ਪੱਤਰ ਵਿਚ ਕਿਹਾ ਗਿਆ ਹੈ ਕਿ ਹਰਿਆਣਾ (Haryana) ਸਿਵਲ ਸੇਵਾ (ਕਾਰਜਕਾਰੀ ਬ੍ਰਾਂਚ) ਨਿਗਮ, 2008 ਦੇ ਨਿਯਮ 9 (2) ਅਨੁਸਾਰ ਏਚਸੀਏਸ (ਕਾਰਜਕਾਰੀ ਸ਼ਾਖਾ) ਕੈਡਰ ਦੇ ਅਹੁਦਿਆਂ ਦੀ ਸਮੀਖਿਆ ਕੀਤੀ ਜਾਣੀ ਹੈ। ਪਿਛਲੇ ਕੈਡਰ ਸਮੀਖਿਆ ਅਕਤੂਬਰ, 2020 ਵਿਚ ਪ੍ਰਬੰਧਿਤ ਕੀਤੀ ਗਈ ਸੀ। ਤਿੰਨ ਸਾਲਾਂ ਕੈਡਰ ਸਮੀਖਿਆ ਸਰਕਾਰ ਨੂੰ ਕੈਡਰ ਤੋਂ ਗੈਰ-ਜਰੂਰੀ ਅਹੁਦਿਆਂ ਨੂੰ ਖਤਮ ਕਰਨ ਅਤੇ ਉਨ੍ਹਾਂ ਵਿਭਾਗਾਂ, ਬੋਰਡਾਂ ਅਤੇ ਨਿਗਮਾਂ ਵਿਚ ਵੱਧ ਅਹੁਦਾ ਬਨਾਉਣ ਦਾ ਮੌਕਾ ਪ੍ਰਦਾਨ ਕਰਦੀ ਹੈ, ਜਿਨ੍ਹਾਂ ਦੀ ਉਨ੍ਹਾਂ ਨੂੰ ਜਰੂਰਤ ਹੁੰਦੀ ਹੈ।

The post ਏਚਸੀਏਸ ਕੈਡਰ ਸਮੀਖਿਆ: ਹਰਿਆਣਾ ਸਰਕਾਰ ਨੇ ਵਿਭਾਗਾਂ ਦੇ ਪ੍ਰਮੁੱਖਾਂ ਤੇ ਪ੍ਰਬੰਧ ਨਿਦੇਸ਼ਕਾਂ ਤੋਂ ਮੰਗੀ ਸਿਫਾਰਿਸ਼ appeared first on TheUnmute.com - Punjabi News.

Tags:
  • breaking-news
  • haryana
  • haryana-govt
  • haryana-news
  • hcs-cadre-review
  • managing-directors
  • news

ਮੌਜੂਦਾ ਸੂਬਾ ਸਰਕਾਰ ਨੇ ਡਰ, ਭ੍ਰਿਸ਼ਟਾਚਾਰ ਅਤੇ ਭੇਦਭਾਵ ਦੇ ਮਾਹੌਲ ਤੋਂ ਜਨਤਾ ਨੂੰ ਦਵਾਈ ਰਾਹਤ: ਮੁੱਖ ਮੰਤਰੀ ਮਨੋਹਰ ਲਾਲ

Thursday 09 November 2023 10:46 AM UTC+00 | Tags: breaking-news chief-minister-manohar-lal cm-manohar-lal environment haryana-news haryana-pension-scheme news punjab-news the-unmute-breaking-news

ਚੰਡੀਗੜ੍ਹ, 9 ਨਵੰਬਰ 2023: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ (CM Manohar Lal) ਨੇ ਕਿਹਾ ਕਿ ਮੌਜੂਦਾ ਸੂਬਾ ਸਰਕਾਰ ਨੇ ਸੂਬੇ ਵਿਚ ਵਿਵਸਥਾ ਬਦਲਾਅ ਕਰਦੇ ਹੋਏ ਡਰ, ਭ੍ਰਿਸ਼ਟਾਚਾਰ ਅਤੇ ਭੇਦਭਾਵ ਦੇ ਮਾਹੌਲ ਤੋਂ ਜਨਤਾ ਨੂੰ ਰਾਹਤ ਦੇਣ ਦਾ ਕੰਮ ਕੀਤਾ ਹੈ। ਸਾਡੀ ਸਰਕਾਰ ਨੇ ਕਿਸਾਨ, ਮਜਦੂਰ, ਗਰੀਬ ਤੇ ਜਰੂਰਤਮੰਦਾਂ ਸਮੇਤ ਹਰ ਵਰਗ ਦੀ ਭਲਾਈ ਲਈ ਕੰਮ ਕੀਤਾ ਹੈ। ਹਰਿਆਣਾ ਦੇ ਪ੍ਰਤੀ ਸਾਡੇ ਸਮਰਪਦ ਭਾਵ ਨਾਲ ਪ੍ਰਾਪਤ ਹੋਣ ਵਾਲੀ ਉਰਜਾ ਲਗਾਤਾਰ ਅਸੀਂ ਸੂਬੇ ਦੀ ਉੱਨਤੀ ਅਤੇ ਜਨ-ਜਨ ਦੇ ਕੰਮ ਕਰਨ ਲਈ ਪ੍ਰੇਰਿਤ ਕਰਦੀ ਹੈ।

ਮੁੱਖ ਮੰਤਰੀ ਅੱਜ ਯਮੁਨਾਨਗਰ ਦੇ ਪਿੰਡ ਪ੍ਰਤਾਪ ਨਗਰ (ਖਿਜਰਾਵਾਦ) ਵਿਚ ਪ੍ਰਬੰਧਿਤ ਜਨਸੰਵਾਦ ਪ੍ਰੋਗ੍ਰਾਮ ਵਿਚ ਲੋਕਾਂ ਦੀ ਸਮਸਿਆਵਾਂ ਨੂੰ ਸੁਨਣ ਦੌਰਾਨ ਸਿੱਧਾ ਸੰਵਾਦ ਕਰ ਰਹੇ ਸਨ। ਪ੍ਰੋਗ੍ਰਾਮ ਵਿਚ ਪਹੁੰਚਣ ‘ਤੇ ਮੁੱਖ ਮੰਤਰੀ ਨੇ ਸੈਲਫ ਹੈਲਪ ਗਰੁੱਪ ਦੀ ਮਹਿਲਾਵਾਂ ਵੱਲੋਂ ਤਿਆਰ ਕੀਤੇ ਗਏ ਉਤਪਾਦਾਂ ਦਾ ਅਵਲੋਕਨ ਕੀਤਾ ਅਤੇ ਰੈਡ ਕ੍ਰਾਸ ਸੋਸਾਇਟੀ ਵੱਲੋਂ ਟਰਾਈ ਸਾਈਕਲ ਵੀ ਵੰਡੇ।

ਮਨੋਹਰ ਲਾਲ ਨੇ ਕਿਹਾ ਕਿ ਸਰਕਾਰ ਨੇ ਪਰਿਵਾਰ ਪਹਿਚਾਣ ਪੱਤਰ ਰਾਹੀਂ ਲੋਕਾਂ ਨੂੰ ਆਨਲਾਇਨ ਪ੍ਰਣਾਲੀ ਦਾ ਲਾਭ ਦਿੰਦੇ ਹੋਏ ਘਰ ਬੈਠੇ ਬੁਢਾਪਾ ਪੈਂਸ਼ਨ ਸਮੇਤ ਤਮਾਮਯੋਜਨਾਵਾਂ ਦਾ ਫਾਇਦਾ ਦੇਣ ਦਾ ਕੰਮ ਕੀਤਾ ਹੈ। ਜਨਸੰਵਾਦ ਵਿਚ ਮੁੱਖ ਮੰਤਰੀ ਨੇ ਲੀਲਾ ਦੇਵੀ, ਫੂਲ ਚੰਦ, ਦਿਲਸ਼ਾਦ, ਸੁਨੀਤਾ, ਸ਼ਕੀਲਾ, ਨੂਰ ਹਸਨ, ਅਮਰਨਾਥ, ਚਮਨਲਾਲ, ਅਨਿਲ, ਰਜਿੰਦਰ ਤੇ ਰੂਬਲ ਕੁਮਾਰ ਸਮੇਤ 11 ਲੋਕਾਂ ਨੂੰ ਬੁਢਾਂਪਾ ਪੈਂਸ਼ਨ ਦੀ ਸੌਗਾਤ ਵੀ ਦਿੱਤੀ ਹੈ।

ਮੁੱਖ ਮੰਤਰੀ ਨੇ ਪ੍ਰਤਾਪਨਗਰ ਨੁੰ ਵੱਖ-ਵੱਖ ਪਰਿਯੋਜਨਾਵਾਂ ਦੀ ਦਿੱਤੀ ਸੌਗਾਤ

ਜਨਸੰਵਾਦ ਵਿਚ ਮੁੱਖ ਮੰਤਰੀ CM Manohar Lal)  ਨੇ ਪ੍ਰਤਾਪ ਨਗਰ ਦੇ ਲੋਕਾਂ ਨੂੰ ਕਰੀਬ 40 ਲੱਖ ਰੁਪਏ ਦੇ ਬਜਟ ਨਾਲ 2 ਏਕੜ ਵਿਚ ਬਨਣ ਵਾਲੀ ਪਾਰਕ ਤੇ ਵਿਯਾਮਸ਼ਾਲਾ, ਪ੍ਰਤਾਪ ਨਗਰ ਤੋਂ ਜਗਾਧਰੀ ਤਕ ਸਿਰਫ ਕੁੜੀਆਂ ਦੇ ਲਈ ਵਿਦਿਆਰਥਣ ਵਿਸ਼ੇਸ਼ ਬੱਸ ਸੇਵਾ ਸ਼ੁਰੂ ਕਰਨ, ਸ਼ਹਿਰ ਦੀ ਤਰਜ ‘ਤੇ ਪਿੰਡ ਪ੍ਰਤਾਪ ਨਗਰ ਵਿਚ ਸੀਵਰੇਜ ਪਾਇਪ ਲਾਇਨ ਵਿਛਾਉਣ, ਪ੍ਰਤਾਪ ਨਗਰ ਤੋਂ ਪਿੰਡਾਂ ਦੇ ਵੱਲ ਜਾਣ ਵਾਲੀ 2 ਸੜਕਾਂ ਦੇ ਨਿਰਮਾਣ ਕੰਮ ਨੂੰ ਸ਼ੁਰੂ ਕਰਨ ਅਤੇ ਪ੍ਰਤਾਪ ਨਗਰ ਦੀ 1 ਕਿਲੋਮੀਟਰ ਦੀ ਫਿਰਨੀ ਬਨਾਉਣ ਦੀ ਸੌਗਾਤ ਦਿੱਤੀ ਹੈ।

ਇਸ ਤੋਂ ਇਲਾਵਾ, ਕੁਟੀਪੁਰ ਦੀ ਪੰਚ ਦੀ ਮੰਗ ‘ਤੇ ਅੱਧਾ ਏਕੜ ਭੁਮੀ ‘ਤੇ ਸ਼ੈਡ ਵਾਲਾ ਬਾਰਾਤ ਘਰ ਬਨਾਉਣ, ਮਿਡਲ ਸਕੂਲ ਵਿਚ ਕਮਰੇ ਬਨਾਉਣ ਦੇ ਲਈ ਪ੍ਰਸਤਾਵ ਤਿਆਰ ਕਰਨ ਅਤੇ ਮਿਡਲ ਸਕੂਲ ਵਿਚ ਅਧਿਆਪਕਾਂ ਦੀ ਕਮੀ ਨੂੰ ਪੂਰਾ ਕਰਨ ਲਈ ਨੇੜੇ ਦੇ ਸਕੂਲਾਂ ਦੇ ਅਧਿਆਪਕਾਂ ਨੁੰ ਸਕੂਲ ਵਿਚ ਏਡਜੇਸਟ ਕਰਨ ਅਤੇ ਸਫਾਈ ਕਰਮਚਾਰੀ ਦੀ ਵਿਵਸਥਾ ਕਰਨ ਦੇ ਆਦੇਸ਼ ਦਿੱਤੇ। ਨਾਲ ਹੀ ਕੁਟੀਪੁਰ ਪਿੰਡ ਨੁੰ ਕਿਸ਼ਨਪੁਰਾ ਤੋਂ ਵੱਖ ਕਰ ਕੇ ਨਿਯਮ ਅਨੁਸਾਰ ਕੁੱਟੀਪੁਰ ਪੰਚਾਇਤ ਬਨਾਉਣ ਲਈ ਵੀ ਅਧਿਕਾਰੀ ਨੁੰ ਆਦੇਸ਼ ਦਿੱਤੇ। ਪ੍ਰੋਗ੍ਰਾਮ ਵਿਚ ਸਾਧਵੀ ਨਾਜ ਪਟੇਲ ਵੱਲੋਂ ਰੱਖੇ ਗਏ ਤੱਥਾਂ ਦੇ ਆਧਾਰ ‘ਤੇ ਮੁੱਖ ਮੰਤਰੀ ਨੇ ਆਪਣੇ ਕੋਸ਼ ਤੋਂ ਅਵੇਸਤਾ ਫਾਊਂਡੇਸ਼ਨ ਨੂੰ 5 ਲੱਖ ਰੁਪਏ ਦੀ ਗ੍ਰਾਂਟ ਰਕਮ ਦੇਣ ਦਾ ਵੀ ਐਲਾਨ ਕੀਤਾ ਹੈ।

ਮੁੱਖ ਮੰਤਰੀ ਨੇ ਪ੍ਰਤਾਪਨਗਰ ਵਿਚ ਬਿਤਾਏ ਆਪਣੇ ਸਮੇਂ ਤੇ ਮਿੱਤਰਾਂ ਨੂੰ ਕੀਤਾ ਯਾਦ

ਮਨੋਹਰ ਲਾਲ (CM Manohar Lal) ਨੇ ਜਨਸੰਵਾਦ ਵਿਚ ਪ੍ਰਤਾਪ ਨਗਰ ਵਿਚ 1984 ਦੌਰਾਨ ਬਿਤਾਏ 6 ਸਾਲਾਂ ਦੇ ਤਜਰਬਿਆਂ, ਕਿਸਮਾਂ ਅਤੇ ਪੁਰਾਣੇ ਮਿੱਤਰਾਂ ਨੂੰ ਯਾਦ ਕੀਤਾ। ਸੰਵਾਦ ਦੌਰਾਨ ਪਿਪਲੀ ਮਾਜਰਾ ਦੀ ਇਕ ਮਹਿਲਾ ਵੱਲੋਂ ਕੀਤੀ ਗਈ ਫਰਿਆਦ ‘ਤੇ ਉਨ੍ਹਾਂ ਦੇ ਪਤੀ ਨੂੰ ਮਨਰੇਗਾ ਦੇ ਤਹਿਤ ਰੁਜਗਾਰ ਦੇਣ , ਯਮੁਨਾਨਗਰ ਤੋਂ ਬਨਿਆਵਾਲਾ ਬੱਸ ਸੇਵਾ ਸ਼ੁਰੂ ਕਰਨ, ਪਿੰਡ ਟਿੱਬੀ ਵਿਚ ਰਸਮੀ ਕਾਰਵਾਈਆਂ ਪੂਰਾ ਕਰਨ ‘ਤੇ ਖੇਡ ਨਰਸਰੀ ਤੇ ਕੋਚ ਦੀ ਵਿਵਸਥਾ ਕਰਨ , ਵਪਾਰੀਆਂ ਦੀ ਮਾਈਨਿੰਗ ਨਾਲ ਸਬੰਧਿਤ ਸਮਸਿਆ ਦਾ ਹੱਲ ਕਰਨ ਦੇ ਆਦੇਸ਼ ਵੀ ਦਿੱਤੇ।

ਮੁੱਖ ਮੰਤਰੀ ਨੇ ਜਨਸੰਵਾਦ ਵਿਚ ਪਿੰਡ ਦੇ 13 ਲੋਕਾਂ ਵਿੱਚੋਂ ਅੰਸ਼ਿਕਾ, ਵੰਸ਼ਿਕਾ, ਆਸ਼ੂ ਅਹਿਮਦ ਨੁੰ ਜਨਮਦਿਨ ‘ਤੇ ਚਾਕਲੇਟ, ਸ਼ਾਲ ਤੇ ਮਹਾਪੁਰਸ਼ਾਂ ਦੀ ਇਕ ਕਿਤਾਬ ਭੇਂਟ ਕੀਤੀ। ਉਨ੍ਹਾਂ ਨੇ ਕਿਹਾ ਕਿ ਅੱਜ ਦੇ ਇਸ ਦੌਰਾ ਵਿਚ ਲੋਕਾਂ ਦੇ ਬਹੁਤ ਪੁਰਾਣੇ ਵਿਵਾਦ ਵੀ ਸਾਹਮਣੇ ਆਊਂਦੇ ਹਨ। ਉਹ ਖੁਦ ਇੰਨ੍ਹਾਂ ਵਿਵਾਦਾਂ ਨੂੰ ਹੱਲ ਵੀ ਕਰਵਾ ਰਹੇ ਹਨ। ਉਨ੍ਹਾਂ ਦਾ ਇਕ ਟੀਚਾ ਹੈ ਕਿ ਸੂਬੇ ਦਾ ਹਰੇਕ ਵਿਅਕਤੀ ਸੁਖੀ ਅਤੇ ਖੁਸ਼ਹਾਲ ਹੋਵੇ।

ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਆਯੂਸ਼ਮਾਨ ਅਤੇ ਚਿਰਾਯੂ ਯੋਜਨਾ ਨੂੰ ਲਾਗੂ ਕਰ ਕੇ ਗਰੀਬ ਲੋਕਾਂ ਨੂੰ 5 ਲੱਖ ਰੁਪਏ ਤਕ ਦਾ ਇਲਾਜ ਕਰਵਾਉਣ ਦੀ ਸਹੂਲਤ ਮਹੁਇਆ ਕਰਵਾਈ ਹੈ। ਇਸ ਯੋਜਨਾ ਦਾ ਲਾਭ ਪ੍ਰਤਾਪ ਨਗਰ ਦੇ ਵੀ 318 ਲੋਕਾਂ ਨੂੰ ਮਿਲਿਆ ਅਤੇ ਸਰਕਾਰ ਨੇ ਇੰਨ੍ਹਾਂ ਲੋਕਾਂ ਦੇ ਇਲਾਜ ‘ਤੇ 55 ਲੱਖ ਰੁਪਏ ਦੀ ਰਕਮ ਵੀ ਖਰਚ ਕੀਤੀ ਹੈ।

ਉਨ੍ਹਾਂ ਨੇ ਨਾਗਰਿਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜਿਨ੍ਹਾਂ ਪਰਿਵਾਰਾਂ ਦੀ ਆਮਦਨ 1 ਲੱਖ 80 ਹਜਾਰ ਰੁਪਏ ਤੋਂ ਵੱਧ ਹੈ ਪਰਿਵਾਰ ਨੈਤਿਕਤਾ ਦੇ ਆਧਾਰ ‘ਤੇ ਫਰੀ ਰਾਸ਼ਨ ਦੀ ਸਹੂਲਤ ਨਾ ਲੈਣ ਤਾਂ ਜੋ ਹੋਰ ਪਰਿਵਾਰਾਂ ਨੂੰ ਫਰੀ ਰਾਸ਼ਨ ਯੋਜਨਾ ਦਾ ਫਾਇਦਾ ਮਿਲ ਸਕੇ।

ਹਰਿਆਣਾ ਦੇ ਸਕੂਲ ਸਿਖਿਆ ਅਤੇ ਵਨ ਮੰਤਰੀ ਕੰਵਰ ਪਾਲ ਨੇ ਜਨਸੰਵਾਦ ਪ੍ਰੋਗ੍ਰਾਮ ਵਿਚ ਪਹੁੰਚਣ ‘ਤੇ ਮੁੱਖ ਮੰਤਰੀ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਦੇ ਯਤਨਾਂ ਨਾਂਲ ਇਸ ਸਰਕਾਰ ਦੇ ਕਾਰਜਕਾਲ ਵਿਚ ਜਿੰਨ੍ਹੇ ਵੱਧ ਵਿਕਾਸ ਕੰਮ ਹੋਏ ਹਨ ਉਨ੍ਹੇ ਪਹਿਲਾਂ ਕਦੀ ਨਹੀਂ ਹੋਏ। ਯਮੁਨਾਨਗਰ ਖੇਤਰ ਵੀ ਵਿਕਾਸ ਦੇ ਮਾਮਲੇ ਵਿਚ ਅਛੋਹਿਆ ਨਹੀਂ ਰਿਹਾ ਹੈ। ਸਾਡੀ ਸਰਕਾਰ ਨੇ ਹਰਿਆਣਾ ਇਕ-ਹਰਿਆਣਵੀਂ ਇਕ ਦੇ ਮੂਲਮੰਤਰ ਦੇ ਨਾਲ ਸਾਰੇ ਸੂਬੇ ਦਾ ਸਮਾਨ ਵਿਕਾਸ ਯਕੀਨੀ ਕੀਤਾ ਹੈ | ਇਸ ਮੌਕੇ ‘ਤੇ ਡਿਪਟੀ ਕਮਿਸ਼ਨਰ ਕੈਪਟਨ ਮਨੋਜ ਕੁਮਾਰ ਸਮੇਤ ਹੋਰ ਅਧਿਕਾਰੀ ਮੌਜੂਦ ਸਨ।

The post ਮੌਜੂਦਾ ਸੂਬਾ ਸਰਕਾਰ ਨੇ ਡਰ, ਭ੍ਰਿਸ਼ਟਾਚਾਰ ਅਤੇ ਭੇਦਭਾਵ ਦੇ ਮਾਹੌਲ ਤੋਂ ਜਨਤਾ ਨੂੰ ਦਵਾਈ ਰਾਹਤ: ਮੁੱਖ ਮੰਤਰੀ ਮਨੋਹਰ ਲਾਲ appeared first on TheUnmute.com - Punjabi News.

Tags:
  • breaking-news
  • chief-minister-manohar-lal
  • cm-manohar-lal
  • environment
  • haryana-news
  • haryana-pension-scheme
  • news
  • punjab-news
  • the-unmute-breaking-news

ਯਮੁਨਾਨਗਰ 'ਚ ਜ਼ਹਿਰੀਲੀ ਸ਼ਰਾਬ ਕਾਰਨ 7 ਜਣਿਆਂ ਦੀ ਮੌਤ, ਆਬਕਾਰੀ ਵਿਭਾਗ ਵੱਲੋਂ ਸ਼ਰਾਬ ਦੇ ਠੇਕੇ ਸੀਲ

Thursday 09 November 2023 11:03 AM UTC+00 | Tags: breaking-news haryana latest-news liquor liquor-contracts news poisonous-liquor yamunanagar yamunanagar-police

ਚੰਡੀਗੜ੍ਹ, 9 ਨਵੰਬਰ 2023: ਹਰਿਆਣਾ ਦੇ ਯਮੁਨਾਨਗਰ ‘ਚ ਜ਼ਹਿਰੀਲੀ ਸ਼ਰਾਬ (liquor) ਕਾਰਨ 7 ਜਣਿਆਂ ਦੀ ਮੌਤ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨ ਹਰਕਤ ‘ਚ ਆ ਗਿਆ ਹੈ। ਮੰਡੇਬਰੀ ਅਤੇ ਪੰਜੇਟੋ ਵਿੱਚ ਵਾਪਰੀਆਂ ਘਟਨਾਵਾਂ ਤੋਂ ਬਾਅਦ ਤੀਜੇ ਪਿੰਡ ਫੂਨਸਗੜ੍ਹ ਵਿੱਚ ਵੀ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਹੁਣ ਤੱਕ ਕੁੱਲ 7 ਜਣਿਆਂ ਦੀ ਮੌਤ ਹੋ ਚੁੱਕੀ ਹੈ, ਜਦਕਿ 3 ਹੋਰਾਂ ਦਾ ਇਲਾਜ ਚੱਲ ਰਿਹਾ ਹੈ। ਸਾਰੇ ਮ੍ਰਿਤਕ ਮਜ਼ਦੂਰਾਂ ਦਾ ਕੰਮ ਕਰਦੇ ਸਨ।

ਆਬਕਾਰੀ ਵਿਭਾਗ ਨੇ ਉਸ ਸ਼ਰਾਬ (liquor) ਦੇ ਠੇਕੇ ਨੂੰ ਸੀਲ ਕਰ ਦਿੱਤਾ ਹੈ ਜਿੱਥੋਂ ਇਹ ਕਥਿਤ ਜ਼ਹਿਰੀਲੀ ਸ਼ਰਾਬ ਖਰੀਦੀ ਜਾਂਦੀ ਸੀ। ਇਹ ਸ਼ਰਾਬ ਦਾ ਠੇਕਾ ਤਿੰਨ-ਚਾਰ ਪਿੰਡਾਂ ਦੇ ਵਿਚਕਾਰ ਸਥਿਤ ਹੈ। ਇਸ ਦੇ ਨਾਲ ਹੀ ਪੁਲਿਸ ਅਤੇ ਫੋਰੈਂਸਿਕ ਟੀਮਾਂ ਨੇ ਦੋਵਾਂ ਪਿੰਡਾਂ ਦੇ ਸ਼ਮਸ਼ਾਨਘਾਟ ਵਿੱਚ ਪਹੁੰਚ ਕੇ ਮ੍ਰਿਤਕਾਂ ਦੇ ਨਮੂਨੇ ਲਏ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾਂ ਦਾ ਬੁੱਧਵਾਰ ਨੂੰ ਬਿਨਾਂ ਪੋਸਟਮਾਰਟਮ ਦੇ ਸਸਕਾਰ ਕਰ ਦਿੱਤਾ ਗਿਆ। ਪੁਲਿਸ ਹੁਣ ਉਨ੍ਹਾਂ ਦੀ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੌਰਾਨ ਪੁਲਿਸ ਨੇ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਹੈ।

ਦੱਸ ਦਈਏ ਕਿ ਯਮੁਨਾਨਗਰ ‘ਚ ਮੰਡੇਬਰੀ ਦੇ 4 ਅਤੇ ਪੰਜੇਟੋ ਮਾਜਰਾ ਦੇ 2 ਲੋਕਾਂ ਦੀ ਜ਼ਹਿਰੀਲੀ ਸ਼ਰਾਬ ਪੀਣ ਨਾਲ ਮੌਤ ਹੋ ਗਈ ਸੀ। ਤੀਜੇ ਪਿੰਡ ਫੂੰਸਗੜ੍ਹ ਵਿਖੇ ਵੀ 23 ਸਾਲਾ ਨੌਜਵਾਨ ਪ੍ਰਵੀਨ ਉਰਫ ਫਿਰੰਗੀ ਦੀ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਹਾਲਾਂਕਿ ਇਸ ‘ਚ ਵੀ ਮੌਤ ਦੇ ਕਾਰਨਾਂ ਦੀ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਹੋਈ ਹੈ। ਪਰਿਵਾਰ ਅਤੇ ਪਿੰਡ ਵਾਸੀਆਂ ਮੁਤਾਬਕ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਸੱਤ ਤੱਕ ਪਹੁੰਚ ਗਈ ਹੈ।

ਯਮੁਨਾਨਗਰ ਦੇ ਏਐਸਪੀ ਹਿਮਾਦਰੀ ਕੌਸ਼ਿਕ ਨੇ ਦੱਸਿਆ ਕਿ ਕੱਲ੍ਹ ਪਿੰਡ ਦੇ ਦੋ ਵਿਅਕਤੀਆਂ ਦੀ ਹੋਈ ਮੌਤ ਦੇ ਸਬੰਧ ਵਿੱਚ ਉਹ ਅੱਜ ਸ਼ਰਾਬ ਦੇ ਠੇਕੇ 'ਤੇ ਪੁੱਜੇ ਅਤੇ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵਿਭਾਗ ਦੀਆਂ ਚਾਰ ਟੀਮਾਂ ਇਸ ਮਾਮਲੇ ਵਿੱਚ ਜੁਟੀਆਂ ਹੋਈਆਂ ਹਨ। ਹੁਣ ਤੱਕ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਮਰਨ ਵਾਲੇ ਜ਼ਿਆਦਾਤਰ ਮਜ਼ਦੂਰ ਸਨ ਅਤੇ ਉਨ੍ਹਾਂ ਦੀ ਮੌਤ ਕਿਸ ਕਾਰਨ ਹੋਈ। ਇਸ ਦੀ ਜਾਂਚ ਕੀਤੀ ਜਾ ਰਹੀ ਹੈ।

The post ਯਮੁਨਾਨਗਰ ‘ਚ ਜ਼ਹਿਰੀਲੀ ਸ਼ਰਾਬ ਕਾਰਨ 7 ਜਣਿਆਂ ਦੀ ਮੌਤ, ਆਬਕਾਰੀ ਵਿਭਾਗ ਵੱਲੋਂ ਸ਼ਰਾਬ ਦੇ ਠੇਕੇ ਸੀਲ appeared first on TheUnmute.com - Punjabi News.

Tags:
  • breaking-news
  • haryana
  • latest-news
  • liquor
  • liquor-contracts
  • news
  • poisonous-liquor
  • yamunanagar
  • yamunanagar-police

ਗਲੋਬਲ ਸਿੱਖ ਕੌਂਸਲ ਵੱਲੋਂ CM ਭਗਵੰਤ ਮਾਨ ਤੋਂ ਸਕੂਲਾਂ 'ਚ ਪੰਜਾਬੀ ਭਾਸ਼ਾ ਕਾਨੂੰਨਾਂ ਦੀ ਹੋ ਰਹੀ ਉਲੰਘਣਾ ਰੋਕਣ ਦੀ ਮੰਗ

Thursday 09 November 2023 11:10 AM UTC+00 | Tags: cm-bhagwant-mann harjot-singh harjot-singh-bains news punjabi-language punjab-police punjab-school shiromani-akali-dal the-unmute-breaking-news

ਚੰਡੀਗੜ੍ਹ, 9 ਨਵੰਬਰ2023: ਸਾਲ 2008 ਤੋਂ ਸੂਬੇ ਵਿੱਚ ਲਾਗੂ ਹੋ ਚੁੱਕੇ ਦੋਵੇਂ ਪੰਜਾਬੀ ਕਾਨੂੰਨਾਂ ਦੇ ਬਾਵਜੂਦ ਪੰਜਾਬ ਦੇ ਪ੍ਰਾਈਵੇਟ ਸਕੂਲਾਂ ਵਿੱਚ ਪੰਜਾਬੀ ਭਾਸ਼ਾ (Punjabi language) ਦੀ ਅਣਦੇਖੀ ਕੀਤੇ ਜਾਣ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਗਲੋਬਲ ਸਿੱਖ ਕੌਂਸਲ (ਜੀ.ਐਸ.ਸੀ.) ਨੇ ਸਮੂਹ ਵਿੱਦਿਅਕ ਅਦਾਰਿਆਂ ਵਿੱਚ ਲਾਜਮੀ ਪੰਜਾਬੀ ਪੜ੍ਹਾਉਣ ਤੇ ਪੰਜਾਬੀ ਵਿੱਚ ਦਫਤਰੀ ਕੰਮ ਹੋਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਖ਼ੁਦ ਦਖ਼ਲ ਦੇਣ ਦੀ ਮੰਗ ਕੀਤੀ ਹੈ।

ਮੁੱਖ ਮੰਤਰੀ ਨੂੰ ਲਿਖੇ ਇੱਕ ਪੱਤਰ ਵਿੱਚ ਜੀ.ਐਸ.ਸੀ. ਦੀ ਪ੍ਰਧਾਨ ਲੇਡੀ ਸਿੰਘ, ਡਾ. ਕੰਵਲਜੀਤ ਕੌਰ ਅਤੇ ਸਕੱਤਰ ਹਰਸਰਨ ਸਿੰਘ ਨੇ ਉਨ੍ਹਾਂ ਨੂੰ ਹਰ ਤਰਾਂ ਦੇ ਸਕੂਲਾਂ, ਖਾਸ ਤੌਰ ‘ਤੇ ਪ੍ਰਾਈਵੇਟ ਪ੍ਰਬੰਧਨ ਅਧੀਨ, ਵਿੱਚ ਪੰਜਾਬੀ ਵਿੱਚ ਸਿੱਖਿਆ ਪ੍ਰਦਾਨ ਕਰਨ ਅਤੇ ਦਫ਼ਤਰਾਂ ਵਿੱਚ ਪੰਜਾਬੀ ਦੀ ਵਰਤੋਂ ਬਾਰੇ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਡੀ.ਈ.ਓਜ਼) ਅਤੇ ਜ਼ਿਲ੍ਹਾ ਭਾਸ਼ਾ ਅਫ਼ਸਰਾਂ (ਡੀ.ਐਲ.ਓਜ਼) ਰਾਹੀਂ ਲਾਜ਼ਮੀ ਮਾਸਿਕ ਨਿਰੀਖਣ ਅਤੇ ਰਿਪੋਰਟਿੰਗ ਨੂੰ ਲਾਗੂ ਕਰਨ ਲਈ ਤੁਰੰਤ ਕਾਰਵਾਈ ਕਰਨ ਵਾਸਤੇ ਜ਼ੋਰਦਾਰ ਅਪੀਲ ਕੀਤੀ ਹੈ।

ਉਨ੍ਹਾਂ ਨੇ ਪੰਜਾਬੀ ਸਰਕਾਰੀ ਭਾਸ਼ਾ (ਸੋਧ) ਕਾਨੂੰਨ 2008 ਅਤੇ ਪੰਜਾਬ, ਪੰਜਾਬੀ ਅਤੇ ਹੋਰ ਭਾਸ਼ਾਵਾਂ ਸਿੱਖਣ ਕਾਨੂੰਨ 2008 ਨੂੰ ਸਾਰੇ ਵਿੱਦਿਅਕ ਅਦਾਰਿਆਂ ਅਤੇ ਰਾਜ ਦੇ ਪ੍ਰਸ਼ਾਸਨਿਕ ਦਫ਼ਤਰਾਂ ਵਿੱਚ ਸਰਗਰਮੀ ਨਾਲ ਲਾਗੂ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ ਹੈ। ਗਲੋਬਲ ਸਿੱਖ ਕੌਂਸਲ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਪੰਜਾਬੀ ਭਾਸ਼ਾ ਕਾਨੂੰਨਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਅਤੇ ਕਾਲਜਾਂ ਨੂੰ ਕਾਨੂੰਨੀ ਵਿਵਸਥਾਵਾਂ ਦੀ ਪਾਲਣਾ ਨਾ ਕਰਨ ਅਤੇ ਅਣਦੇਖੀ ਕਰਨ ਲਈ ਜ਼ੁਰਮਾਨੇ ਕੀਤੇ ਜਾਣ।

ਰਾਜ ਵਿੱਚ ਪੰਜਾਬੀ ਭਾਸ਼ਾ (Punjabi language) ਅਤੇ ਸਿੱਖ ਧਾਰਮਿਕ ਪਛਾਣ ‘ਤੇ ਧਾਰਮਿਕ ਤੌਰ ‘ਤੇ ਪ੍ਰੇਰਿਤ ਹਮਲਿਆਂ ‘ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ, ਜੀ.ਐਸ.ਸੀ. ਨੇ ਬਠਿੰਡਾ ਜ਼ਿਲ੍ਹੇ ਦੇ ਕਸਬਾ ਰਾਮਪੁਰਾ ਫੂਲ ਦੇ ਇੱਕ ਨਿੱਜੀ ਸਕੂਲ ਵਿੱਚ ਪੰਜਾਬੀ ਭਾਸ਼ਾ ਦੀ ਥਾਂ ਹਿੰਦੀ ਨੂੰ ਥੋਪਣ ਦਾ ਵਿਰੋਧ ਕਰ ਰਹੇ ਲੋਕਾਂ ਵਿਰੁੱਧ ਪੁਲਿਸ ਕਾਰਵਾਈ ਦੀ ਸਖ਼ਤ ਨਿਖੇਧੀ ਕੀਤੀ ਹੈ।

ਪੰਜਾਬੀ ਨਾਲ ਹੋ ਰਹੇ ਦੁਰਵਿਵਹਾਰ ਨੂੰ ਉਜਾਗਰ ਕਰਦੇ ਹੋਏ, ਜੀ.ਐਸ.ਸੀ. ਨੇ ਮੁੱਖ ਮੰਤਰੀ ਨੂੰ ਪੰਜਾਬ ਦੇ ਕੁਝ ਨਿੱਜੀ ਸਕੂਲਾਂ ਵਿੱਚ ਮਾਤ ਭਾਸ਼ਾ ਪੰਜਾਬੀ ਬੋਲਣ ਲਈ ਵਿਦਿਆਰਥੀਆਂ ਨੂੰ ਜੁਰਮਾਨੇ ਕੀਤੇ ਜਾਣ ਦੀਆਂ ਰਿਪੋਰਟਾਂ ਨੂੰ ਲੈ ਕੇ ਤੁਰੰਤ ਦਖਲ ਦੇਣ ਦੀ ਅਪੀਲ ਵੀ ਕੀਤੀ ਹੈ। ਜੀ.ਐਸ.ਸੀ. ਦੇ ਨੇਤਾਵਾਂ ਨੇ ਕੁੱਝ ਸਕੂਲ ਪ੍ਰਬੰਧਕਾਂ ਦੁਆਰਾ ਦਿਖਾਈ ਜਾ ਰਹੀ ਅਗਿਆਨਤਾ ਅਤੇ ਧਾਰਮਿਕ ਪੱਖਪਾਤ ਦੀ ਨਿਖੇਧੀ ਕਰਦਿਆਂ ਵਿੱਦਿਆਰਥੀਆਂ ਵੱਲੋਂ ਪਹਿਨੇ ਸਿੱਖ ਧਰਮ ਦੇ ਚਿੰਨ ‘ਕੜੇ’ ਲਹਾਉਣ, ਇਤਿਹਾਸ ਨੂੰ ਵਿਗਾੜ ਕੇ ਪੜਾਉਣ ਅਤੇ ਪੜਾਈ ਦੌਰਾਨ ਮਿਥਿਹਾਸਕ ਕਹਾਣੀਆਂ ਸ਼ਾਮਲ ਕਰਨ ਦੀ ਵੀ ਨਿੰਦਾ ਕੀਤੀ ਹੈ, ਜਿਸ ਨਾਲ ਆਮ ਵਿਦਿਆਰਥੀਆਂ ਦੀ ਸੋਚ ਨੂੰ ਪ੍ਰਭਾਵਿਤ ਕੀਤਾ ਜਾ ਰਿਹਾ ਹੈ।

The post ਗਲੋਬਲ ਸਿੱਖ ਕੌਂਸਲ ਵੱਲੋਂ CM ਭਗਵੰਤ ਮਾਨ ਤੋਂ ਸਕੂਲਾਂ ‘ਚ ਪੰਜਾਬੀ ਭਾਸ਼ਾ ਕਾਨੂੰਨਾਂ ਦੀ ਹੋ ਰਹੀ ਉਲੰਘਣਾ ਰੋਕਣ ਦੀ ਮੰਗ appeared first on TheUnmute.com - Punjabi News.

Tags:
  • cm-bhagwant-mann
  • harjot-singh
  • harjot-singh-bains
  • news
  • punjabi-language
  • punjab-police
  • punjab-school
  • shiromani-akali-dal
  • the-unmute-breaking-news

ਡਾ. ਬਲਜੀਤ ਕੌਰ ਵੱਲੋਂ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਸਖ਼ਤ ਕਾਰਵਾਈ ਜਾਰੀ

Thursday 09 November 2023 11:16 AM UTC+00 | Tags: aam-aadmi-party breaking-news fake-sc-certificate fake-scheduled-caste-certificate latest-news news punjab punjab-government scheduled-caste scheduled-caste-certificates sukhbir-singh-badal the-unmute-breaking-news

ਚੰਡੀਗੜ੍ਹ, 09 ਨਵੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਅਨੁਸੂਚਿਤ ਜਾਤੀ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਜਸਵੀਰ ਸਿੰਘ ਪੁੱਤਰ ਨਿਸ਼ਾਨ ਸਿੰਘ ਵਾਸੀ ਘਨੌਰ, ਤਹਿਸੀਲ ਜਿਲਾ ਪਟਿਆਲਾ (ਈ.ਟੀ.ਟੀ ਟੀਚਰ ਤਾਇਨਾਤੀ ਬਲਟਾਣਾ ਜੀਰਕਪੁਰ ਐਸ.ਏ.ਐਸ ਨਗਰ) ਦਾ ਜਾਅਲੀ ਪੱਛੜੀ ਸ਼੍ਰੇਣੀ ਸਰਟੀਫਿਕੇਟ (SCHEDULED CASTE CERTIFICATES) ਅਤੇ ਪੰਚ ਮਿੱਠੂ ਰਾਮ ਪੁੱਤਰ ਜਾਨੀ ਰਾਮ ਪਿੰਡ ਸੁਰਲ ਕਲਾਂ, ਜ਼ਿਲ੍ਹਾ ਪਟਿਆਲਾ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਸਰਕਾਰ ਪੱਧਰ ‘ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕਰ ਦਿੱਤਾ ਗਿਆ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਲਵੀਰ ਸਿੰਘ ਪੁੱਤਰ ਨਿਰਮਲ ਸਿੰਘ ਪਿੰਡ ਆਲਮਪੁਰ, ਪਟਿਆਲਾ ਨੇ ਡਾਇਰੈਕਟਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਜਸਵੀਰ ਸਿੰਘ ਹਰਿਆਣਾ ਤੋਂ ਆ ਕੇ ਵਿਆਹ ਤੋਂ ਬਾਅਦ ਇੱਥੋਂ ਦਾ ਵਸਨੀਕ ਬਣਿਆ ਹੈ ਅਤੇ ਉਸ ਵੱਲੋਂ ਪੰਜਾਬ ਰਾਜ ਦਾ ਪੱਛੜੀ ਸ਼੍ਰੇਣੀ ਸਰਟੀਫਿਕੇਟ ਬਣਾਇਆ ਗਿਆ ਹੈ। ਇਸ ਸਰਟੀਫਿਕੇਟ ਦੇ ਆਧਾਰ ਤੇ ਉਸ ਨੇ ਸਿੱਖਿਆ ਵਿਭਾਗ ਵਿੱਚ ਅਧਿਆਪਕ ਦੀ ਨੌਕਰੀ ਪ੍ਰਾਪਤ ਕੀਤੀ ਹੋਈ ਹੈ। ਸਿਕਾਇਤ ਕਰਤਾ ਵੱਲੋਂ ਜਸਵੀਰ ਸਿੰਘ ਦਾ ਪੱਛੜੀ ਸ੍ਰੇਣੀ ਸਰਟੀਫਿਕੇਟ ਰੱਦ ਕਰਨ ਅਤੇ ਉਸ ਵਿਰੁੱਧ ਕਾਰਵਾਈ ਲਈ ਲਿਖਿਆ ਗਿਆ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸੇ ਤਰ੍ਹਾਂ ਹੀ ਪਾਲਾ ਸਿੰਘ, ਜਸਵਿੰਦਰ ਸਿੰਘ ਅਤੇ ਹਰਨੀਤ ਸਿੰਘ ਸਾਰੇ ਵਾਸੀ ਪਿੰਡ ਸੁਰਲ ਕਲਾਂ ਤਹਿਸੀਲ ਰਾਜਪੁਰਾ ਜ਼ਿਲ੍ਹਾ ਪਟਿਆਲਾ ਵੱਲੋਂ ਡਾਇਰੈਕਟਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਮਿੱਠੂ ਰਾਮ ਪੁੱਤਰ ਜਾਨੀ ਰਾਮ ਪੰਚ ਗ੍ਰਾਮ ਪੰਚਾਇਤ, ਸੁਰਲ ਕਲਾਂ ਤਹਿਸੀਲ ਰਾਜਪੁਰਾ ਜ਼ਿਲ੍ਹਾ ਪਟਿਆਲਾ ਰਾਜਪੂਤ ਜਾਤੀ ਨਾਲ ਸਬੰਧ ਰੱਖਦਾ ਹੈ, ਪਰ ਉਸ ਵੱਲੋਂ ਅਨੁਸੂਚਿਤ ਜਾਤੀ (ਉਡ) ਦਾ ਸਰਟੀਫਿਕੇਟ ਬਣਾਇਆ ਗਿਆ ਹੈ। ਇਸ ਸਰਟੀਫਿਕੇਟ ਦੇ ਆਧਾਰ ਤੇ ਉਹ ਸੁਰਲ ਕਲਾਂ ਦਾ ਪੰਚ ਚੁਣਿਆ ਗਿਆ ਸੀ। ਸਿਕਾਇਤ ਕਰਤਾਵਾਂ ਵੱਲੋਂ ਮਿੱਠੂ ਰਾਮ ਦਾ ਸਰਟੀਫਿਕੇਟ ਰੱਦ ਕਰਨ ਅਤੇ ਉਸ ਵਿਰੁੱਧ ਕਾਰਵਾਈ ਲਈ ਲਿਖਿਆ ਗਿਆ ਹੈ।

ਮੰਤਰੀ ਨੇ ਅੱਗੇ ਕਿਹਾ ਕਿ ਇਸ ਮਾਮਲੇ ਸਬੰਧੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਅਤੇ ਡਿਪਟੀ ਕਮਿਸ਼ਨਰ ਪਟਿਆਲਾ ਵੱਲੋਂ ਰਿਪੋਰਟ ਮੰਗੀ ਗਈ ਸੀ। ਇਸ ਕੇਸ ਦੀ ਜਾਂਚ ਕਰਨ ਉਪਰੰਤ ਪਾਇਆ ਗਿਆ ਕਿ ਜਸਵੀਰ ਸਿੰਘ ਦੀ ਜਾਤੀ ਪੱਛੜੀ ਸ਼੍ਰੇਣੀ ਹੈ ਪ੍ਰੰਤੂ ਉਹ ਬਾਹਰੋਂ ਆ ਕੇ ਇਥੋਂ ਦਾ ਵਸਨੀਕ ਬਣਿਆ ਹੈ। ਇਸ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਉਹ ਪੰਜਾਬ ਵਿੱਚ ਪੱਛੜੀ ਸ਼੍ਰੇਣੀ ਦੇ ਸਰਟੀਫਿਕੇਟ (SCHEDULED CASTE CERTIFICATES)  ਦਾ ਲਾਭ ਨਹੀਂ ਲੈ ਸਕਦਾ ਹੈ। ਇਸ ਲਈ ਜਸਵੀਰ ਸਿੰਘ ਦਾ ਪੰਜਾਬ ਦੇ ਪੱਕੇ ਵਸਨੀਕ ਹੋਣ ਵਜੋ ਬਣਾਏ ਪੱਛੜੀ ਸ਼੍ਰੇਣੀ ਸਰਟੀਫਿਕੇਟ ਰੱਦ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਮਿੱਠੂ ਰਾਮ, ਦੇ ਕੇਸ ਦੀ ਜਾਂਚ ਕਰਨ ਉਪਰੰਤ ਪਾਇਆ ਗਿਆ ਕਿ ਮਿੱਠੂ ਰਾਮ ਦੇ ਸਕੂਲ ਰਿਕਾਰਡ, ਕੁਰਸੀਨਾਮੇ ਅਤੇ ਨੰਬਰਦਾਰਾਂ ਦੇ ਬਿਆਨਾਂ ਅਨੁਸਾਰ ਰਾਜਪੂਤ ਜਾਤੀ ਨਾਲ ਸਬੰਧਤ ਹੈ ਪ੍ਰੰਤੂ ਉਸ ਨੇ ਅਨੁਸੂਚਿਤ ਜਾਤੀ ਸਰਟੀਫਿਕੇਟ ਬਣਾਇਆ ਹੈ। ਵਿਜੀਲੈਸ ਸੈੱਲ ਵੱਲੋਂ ਰਿਪੋਰਟ ਵਾਚਣ ਲਈ 22, 28 ਜੂਨ, 24 ਅਗਸਤ ਅਤੇ 1 ਸਤੰਬਰ ਨੂੰ ਮਿੱਠੂ ਰਾਮ ਨੂੰ ਹਾਜ਼ਰ ਹੋਣ ਲਈ ਕਿਹਾ ਗਿਆ ਸੀ ਪਰ ਉਹ ਹਾਜ਼ਰ ਨਹੀ ਹੋਇਆ। ਇਸ ਲਈ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਪਟਿਆਲਾ ਦੀ ਰਿਪੋਰਟ ਨੂੰ ਮੰਨਦੇ ਹੋਏ ਮਿੱਠੂ ਰਾਮ ਪੁੱਤਰ ਜਾਨੀ ਰਾਮ ਦਾ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਰੱਦ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਮੰਤਰੀ ਨੇ ਦੱਸਿਆ ਕਿ ਪਟਿਆਲਾ ਦੇ ਡਿਪਟੀ ਕਮਿਸ਼ਨਰ ਨੂੰ ਜਸਵੀਰ ਸਿੰਘ ਪੁੱਤਰ ਨਿਸ਼ਾਨ ਸਿੰਘ ਦੇ ਪੱਛੜੀ ਸ਼੍ਰੇਣੀ ਸਰਟੀਫਿਕੇਟ ਨੰਬਰ 189 ਮਿਤੀ 28.01.2014 ਅਤੇ ਮਿੱਠੂ ਰਾਮ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਨੰ:1724 ਮਿਤੀ 25.11.1997 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਦੇ ਹਕਮ ਦਿੱਤੇ ਹਨ। ਇਸੇ ਤਰ੍ਹਾਂ ਵਿਭਾਗ ਵੱਲੋਂ ਡੀ.ਪੀ.ਆਈ (ਐਲੀਮੈਂਟਰੀ ਸਿੱਖਿਆ) ਨੂੰ ਜਸਵੀਰ ਸਿੰਘ ਪੁੱਤਰ ਨਿਸ਼ਾਨ ਸਿੰਘ(ਈ.ਟੀ.ਟੀ ਟੀਚਰ ਤੈਨਾਤੀ ਬਲਟਾਣਾ ਜੀਰਕਪੁਰ ਐਸ.ਏ.ਐਸ ਨਗਰ) ਵੱਲੋਂ ਬਣਾਏ ਗਏ ਬੀ.ਸੀ. ਸਰਟੀਫਿਕੇਟ ਦੇ ਆਧਾਰ ਤੇ ਲਏ ਲਾਭ ਵਾਪਸ ਲੈਣ ਲਈ ਨਿਰਦੇਸ਼ ਦਿੱਤੇ ਗਏ ਹਨ।

The post ਡਾ. ਬਲਜੀਤ ਕੌਰ ਵੱਲੋਂ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਸਖ਼ਤ ਕਾਰਵਾਈ ਜਾਰੀ appeared first on TheUnmute.com - Punjabi News.

Tags:
  • aam-aadmi-party
  • breaking-news
  • fake-sc-certificate
  • fake-scheduled-caste-certificate
  • latest-news
  • news
  • punjab
  • punjab-government
  • scheduled-caste
  • scheduled-caste-certificates
  • sukhbir-singh-badal
  • the-unmute-breaking-news

ਨਾਬਾਰਡ-28 ਪ੍ਰੋਜੈਕਟ ਅਧੀਨ 35.42 ਕਰੋੜ ਰੁਪਏ ਦੀ ਅੰਦਾਜਨ ਲਾਗਤ ਦੇ ਹੁਣ ਤੱਕ 16 ਕੰਮ ਅਲਾਟ: ਹਰਭਜਨ ਸਿੰਘ, ਈ.ਟੀ.ਓ.

Thursday 09 November 2023 11:23 AM UTC+00 | Tags: breaking-news bridges cm-bhagwant-mann harbhajan-singh-eto highway latest-news nabard nabard-projects news punjab-bridges punjab-highway punjabi-news the-unmute-breaking-news

ਚੰਡੀਗੜ੍ਹ, 9 ਨਵੰਬਰ 2023: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰੰਗਲੇ ਪੰਜਾਬ ਦੀ ਸਿਰਜਣਾ ਹਿੱਤ ਸੂਬੇ ਦੇ ਸੜਕੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਸੜਕੀ ਸੰਪਰਕ ਨੂੰ ਬੇਹਤਰੀਨ ਬਨਾਉਣ ਲਈ ਨਾਬਾਰਡ-28 ਪ੍ਰੋਜੈਕਟ (NABARD) ਅਧੀਨ 24 ਪੁਲਾਂ ਦੇ ਕੰਮ 60 ਕਰੋੜ ਰੁਪਏ ਦੀ ਅੰਦਾਜ਼ਨ ਲਾਗਤ ਨਾਲ ਮੰਜ਼ੂਰ ਕੀਤੇ ਗਏ ਹਨ।

ਅੱਜ ਇਹ ਜਾਣਕਾਰੀ ਦਿੰਦਿਆਂ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਪ੍ਰੋਜੈਕਟ ਤਹਿਤ ਪੇਂਡੂ ਖੇਤਰਾਂ ਵਿੱਚ ਨਵੇ ਪੁੱਲ ਅਤੇ ਲੋੜ ਅਨੁਸਾਰ ਪੁਰਾਣੇ ਪੁਲਾਂ ਦੀ ਥਾਂ ਨਵੇ ਪੁੱਲ ਉਸਾਰੇ ਜਾਣਗੇ। ਇਸ ਨਾਲ ਸਫ਼ਰ ਦੀ ਦੂਰੀ ਘੱਟਣ ਕਾਰਨ ਆਮ ਜਨਤਾ ਨੂੰ ਵਧੀਆ ਸਹੂਲਤ ਮਿਲੇਗੀ। ਉਨ੍ਹਾਂ ਦੱਸਿਆ ਕਿ ਲੋਕ ਨਿਰਮਾਣ ਵਿਭਾਗ ਵੱਲੋਂ ਨਾਬਾਰਡ (NABARD) ਤੋਂ ਵਿੱਤੀ ਸਹਾਇਤਾ ਪ੍ਰਾਪਤ ਕਰਕੇ ਪੇਂਡੂ ਸੜਕਾਂ ਦੀ ਅਪਗ੍ਰੇਡੇਸ਼ਨ ਦਾ ਇਹ ਕੰਮ ਉਲੀਕਿਆ ਗਿਆ ਹੈ।

ਪ੍ਰੋਜੈਕਟ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਹੁਣ ਤੱਕ 16 ਕੰਮਾਂ ਨੂੰ ਈ-ਟੈਂਡਰਾਂ ਰਾਹੀਂ ਪਾਰਦਰਸ਼ੀ ਢੰਗ ਨਾਲ ਅਲਾਟ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਲਾਟ ਕੀਤੇ ਗਏ ਇੰਨ੍ਹਾਂ 16 ਕੰਮਾਂ ਦੀ ਅੰਦਾਜ਼ਨ ਲਾਗਤ 35.42 ਕਰੋੜ ਰੁਪਏ ਸੀ ਪਰ ਟੈਂਡਰ ਪ੍ਰਕ੍ਰਿਆ ਦੌਰਾਨ ਠੇਕੇਦਾਰਾਂ ਵਿਚਾਲੇ ਮੁਕਾਬਲੇ ਸਦਕਾ ਇਹ ਕੰਮ 29.95 ਕਰੋੜ ਰੁਪਏ ਵਿੱਚ ਅਲਾਟ ਕੀਤੇ ਗਏ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਕੰਮਾਂ ਦੀ ਅਲਾਟਮੈਂਟ ਵਿੱਚ ਸਰਕਾਰ ਵੱਲੋਂ ਵਰਤੀ ਗਈ ਪਾਰਦਰਸ਼ਤਾ ਅਤੇ ਕੁਸ਼ਲ ਕਾਰਜ ਪ੍ਰਣਾਲੀ ਸਦਕਾ ਠੇਕਦਾਰਾਂ ਵਿੱਚ ਪੈਦਾ ਹੋਏ ਵਿਸ਼ਵਾਸ ਕਾਰਨ ਹੁਣ ਤੱਕ 5.47 ਕਰੋੜ ਰੁਪਏ (ਲਗਭਗ 15%) ਦੀ ਬਚਤ ਹੋਈ ਹੈ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੇ ਕੰਮਾਂ ਨੂੰ ਅਲਾਟ ਕਰਨ ਦੀ ਪ੍ਰਕਿਰਿਆ ਜਾਰੀ ਹੈ।

ਨਿਰਮਾਣ ਕਾਰਜਾਂ ਵਿੱਚ ਕਿਸੇ ਕਿਸਮ ਦੀ ਕੁਤਾਹੀ ਜਾਂ ਭ੍ਰਿਸ਼ਟਾਚਾਰ ਪ੍ਰਤੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਜ਼ੀਰੋ ਟੌਲਰੈਂਸ ਦਾ ਜਿਕਰ ਕਰਦਿਆਂ, ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਜਿੱਥੇ ਇਸ ਨੀਤੀ ਦੇ ਮੱਦੇਨਜਰ ਠੇਕੇਦਾਰਾਂ ਵਿੱਚ ਸਰਕਾਰੀ ਪ੍ਰਣਾਲੀ ਪ੍ਰਤੀ ਵਿਸ਼ਵਾਸ ਪੈਦਾ ਹੋਇਆ ਹੈ ਉਥੇ ਹੀ ਇਮਾਨਦਾਰ ਅਫਸਰਾਂ ਦੇ ਵੀ ਹੌਸਲੇ ਬੁਲੰਦ ਹੋਏ ਹਨ। ਉਨ੍ਹਾਂ ਕਿਹਾ ਕਿ ਪੇਂਡੂ ਬੁਨਿਆਦੀ ਢਾਂਚੇ ਵਿੱਚ ਲਗਾਤਾਰ ਸੁਧਾਰ ਕਰਦਿਆਂ ਵਿਭਾਗ ਵੱਲੋਂ ਸੂਬੇ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਇਆ ਜਾ ਰਿਹਾ ਹੈ।

The post ਨਾਬਾਰਡ-28 ਪ੍ਰੋਜੈਕਟ ਅਧੀਨ 35.42 ਕਰੋੜ ਰੁਪਏ ਦੀ ਅੰਦਾਜਨ ਲਾਗਤ ਦੇ ਹੁਣ ਤੱਕ 16 ਕੰਮ ਅਲਾਟ: ਹਰਭਜਨ ਸਿੰਘ, ਈ.ਟੀ.ਓ. appeared first on TheUnmute.com - Punjabi News.

Tags:
  • breaking-news
  • bridges
  • cm-bhagwant-mann
  • harbhajan-singh-eto
  • highway
  • latest-news
  • nabard
  • nabard-projects
  • news
  • punjab-bridges
  • punjab-highway
  • punjabi-news
  • the-unmute-breaking-news

ਨਗਰ ਨਿਗਮ ਮੋਹਾਲੀ ਵਲੋਂ ਚਲਾਈ ਗਈ ਜਲ ਦਿਵਾਲੀ ਕੰਪੇਨ ਮੁਕੰਮਲ

Thursday 09 November 2023 01:09 PM UTC+00 | Tags: breaking-news jal-diwali-campaign latest-news mohali municipal-corporation-mohali news the-unmute-breaking-news the-unmute-latest-news the-unmute-punjabi-news

ਐੱਸ.ਏ.ਐੱਸ. ਨਗਰ, 9 ਨਵੰਬਰ 2023: ਨਗਰ ਨਿਗਮ ਮੋਹਾਲੀ ਵਲੋਂ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੋਰ ਦੀ ਅਗਵਾਈ ਹੇਠ ਚਲਾਈ ਗਈ ਜਲ ਦਿਵਾਲੀ ਕੰਪੇਨ (Jal Diwali campaign) ਅੱਜ ਮੁਕੰਮਲ ਹੋ ਗਈ। ਇਸ ਕੰਪੇਨ ਅਧੀਨ ਨਗਰ ਨਿਗਮ, ਐਸ.ਏ.ਐਸ ਨਗਰ, (ਮੋਹਾਲੀ) ਵਲੋਂ ਚਲਾਏ ਜਾ ਰਹੇ ਮਿਸ਼ਨ Day-NULM ਦੇ ਤਹਿਤ ਬਣਾਏ ਗਏ ਸਵੈ ਸੇਵੀ ਗਰੁੱਪਾਂ ਵਿੱਚੋ 35 ਮਹਿਲਾ ਮੈਂਬਰ ਅੱਜ ਸੈਕਟਰ 56 ਵਾਟਰ ਟ੍ਰੀਟਮੈਂਟ ਪਲਾਂਟ, ਨੇੜੇ ਬਲੌਂਗੀ ਰੋਡ ਵਿੱਖੇ ਦੌਰਾ ਕੀਤਾ ਗਿਆ। ਇਸ ਮੌਕੇ ਤੇ ਸਾਰੀਆ ਔਰਤਾ ਵਲੋਂ ਸ਼ੁੱਧ ਪਾਣੀ ਦੇ ਪ੍ਰਤੀਕ ਨੀਲੇ ਰੰਗ ਦੇ ਕਪੜੇ ਪਾ ਕੇ ਵਾਟਰ ਟ੍ਰੀਟਮੈਂਟ ਪਲਾਂਟ ਦਾ ਦੌਰਾ ਕੀਤਾ।

ਇਸ ਮੌਕੇ ਤੇ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਨੇ ਸੈਲਫ਼ ਹੈਲਪ ਗਰੁੱਪਾਂ ਨਾਲ ਸਬੰਧਤ ਔਰਤਾਂ ਨੂੰ ਪਾਣੀ ਦੀ ਮਹੱਤਤਾ ਤੇ ਇਸ ਦੀ ਸਾਂਭ-ਸੰਭਾਲ ਬਾਰੇ ਜਾਗਰੂਕ ਕਰਵਾਇਆ। ਸਯੁੰਕਤ ਕਮਿਸ਼ਨਰ ਸ਼੍ਰੀਮਤੀ ਕਿਰਨ ਸ਼ਰਮਾ ਵਲੋਂ ਔਰਤਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਸਭ ਤੋਂ ਵੱਧ ਪਾਣੀ ਨਾਲ ਸਿੱਧੇ ਤੌਰ ਤੇ ਜੁੜੀਆਂ ਹੋਈਆ ਹਨ, ਇਸ ਲਈ ਉਹ ਪਾਣੀ ਦੀ ਦੁਰਵਰਤੋਂ ਨਾ ਕਰਨ ਸਗੋਂ ਉਸ ਦੀ ਵਰਤੋਂ ਸੰਯਮ ਨਾਲ ਕਰਨ।

ਉਨ੍ਹਾਂ ਕਿਹਾ ਕਿ ਪਾਣੀ ਨੂੰ ਹਮੇਸ਼ਾ ਢੱਕ ਕੇ ਰੱਖਿਆ ਜਾਵੇ ਤੇ ਪਾਣੀ ਦੀ ਲੋੜ ਅਨੁਸਾਰ ਹੀ ਵਰਤੋਂ ਕੀਤੀ ਜਾਵੇ। ਉਨ੍ਹਾਂ ਮਹਿਲਾਵਾਂ ਨੂੰ ਪਾਣੀ ਦੀ ਟੈਸਟਿੰਗ ਬਾਰੇ ਵੀ ਜਾਣੂ ਕਰਵਾਇਆ। ਇਸ ਦੌਰਾਨ ਵਾਟਰ ਸਪਲਾਈ ਐਂਡ ਸੈਨੀਟੇਸ਼ਨ ਵਿਭਾਗ ਵਲੋਂ ਐਕਸੀਅਨ ਸੁਨੀਲ ਕੁਮਾਰ ਅਤੇ ਐਸਡੀਓ ਇਮਾਨਵੀਰ ਸਿੰਘ ਮਾਨ ਨੇ ਉਨ੍ਹਾਂ ਨੂੰ ਪਾਣੀ ਦੀ ਟੈਸਟਿੰਗ ਤੋਂ ਇਲਾਵਾ ਇਸ ਦੀ ਸੁਚੱਜੇ ਢੰਗ ਨਾਲ ਵਰਤੋਂ ਬਾਰੇ ਵੀ ਜਾਣੂ ਕਰਵਾਇਆ ਜਾਵੇਗਾ।

ਸਹਾਇਕ ਕਮਿਸ਼ਨਰ ਮਨਪ੍ਰੀਤ ਸਿੰਘ ਸਿੱਧੂ ਵਲੋਂ ਇਸ ਸਮਾਗਮ (Jal Diwali campaign) ਦੇ ਸਫਲ ਆਯੋਜਨ ਲਈ ਨਗਰ ਨਿਗਮ ਦੇ ਸੁਪਰੰਡਟ ਅਵਤਾਰ ਸਿੰਘ ਕਲਸੀਆ ਅਤੇ ਡੇ ਐਨ ਯੂ ਐੱਲ ਐਮ (DAY-NULM ) ਦੇ ਸੀਐਮਐਮ ਸ਼੍ਰੀਮਤੀ ਪ੍ਰੀਤੀ ਅਰੋੜਾ, ਸੀਓ ਸ਼੍ਰੀਮਤੀ ਗੁਰਪ੍ਰੀਤ ਕੌਰ ਦੀ ਵਿਸ਼ੇਸ਼ ਤੌਰ ਤੇ ਪ੍ਰਸ਼ੰਸਾ ਕੀਤੀ। ਇਸ ਤੋਂ ਬਾਅਦ ਸੈਲਫ-ਹੈਲਪ ਗਰੁਪ ਦੀਆ ਔਰਤਾਂ ਵਲੋਂ ਆਪਣੀ ਖੁਸ਼ੀ ਜ਼ਾਹਿਰ ਕੀਤੀ ਗਈ ਅਤੇ ਉਹਨਾ ਕਿਹਾ ਕਿ ਸਾਨੂੰ ਇਸ ਦੌਰੇ ਤੋਂ ਇਹ ਸੰਦੇਸ਼ ਪ੍ਰਾਪਤ ਹੋਇਆ ਹੈ ਕਿ ਸਾਨੂੰ ਪਾਣੀ ਦੀ ਸਹੀ ਤਰੀਕੇ ਨਾਲ ਵਰਤੋਂ ਕਰਨੀ ਚਾਹੀਦੀ ਹੈ।

The post ਨਗਰ ਨਿਗਮ ਮੋਹਾਲੀ ਵਲੋਂ ਚਲਾਈ ਗਈ ਜਲ ਦਿਵਾਲੀ ਕੰਪੇਨ ਮੁਕੰਮਲ appeared first on TheUnmute.com - Punjabi News.

Tags:
  • breaking-news
  • jal-diwali-campaign
  • latest-news
  • mohali
  • municipal-corporation-mohali
  • news
  • the-unmute-breaking-news
  • the-unmute-latest-news
  • the-unmute-punjabi-news

ਹਰਿਆਣਾ ਸਰਕਾਰ ਦਾ ਵਿਸ਼ੇਸ਼ ਪੁਲਿਸ ਅਧਿਕਾਰੀਆਂ ਨੂੰ ਦੀਵਾਲੀ ਦਾ ਤੋਹਫਾ, ਏਸਪੀਓ ਦੇ ਮਹੀਨਾ ਮਾਣਭੱਤੇ 'ਚ 2000 ਰੁਪਏ ਦਾ ਵਾਧਾ

Thursday 09 November 2023 01:16 PM UTC+00 | Tags: breaking-news diwali diwali-gift haryana-government latest-news news punjab-congress the-unmute-breaking-news the-unmute-latest-update

ਚੰਡੀਗੜ੍ਹ, 09 ਨਵੰਬਰ 2023: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸੂਬੇ ਵਿਚ ਤਾਇਨਾਤ ਵਿਸ਼ੇਸ਼ ਪੁਲਿਸ ਅਧਿਕਾਰੀ (ਏਸਪੀਓ) ਨੂੰ ਦੀਵਾਲੀ (Diwali)  ਦੇ ਤੋਹਫਾ ਦਿੰਦੇ ਹੋਏ ਉਨ੍ਹਾਂ ਦੇ ਮਹੀਨਾ ਮਾਨਭੱਤੇ ਨੂੰ 18000 ਰੁਪਏ ਤੋਂ ਵਧਾ ਕੇ 20000 ਰੁਪਏ ਕਰਨ ਦੀ ਪ੍ਰਸਾਸ਼ਨਿਕ ਮੰਜੂਰੀ ਪ੍ਰਦਾਨ ਕੀਤੀ ਹੈ। ਦੱਸ ਦੇਣ ਕਿ ਹੁਣ ਸੂਬੇ ਵਿਚ ਲਗਭਗ 9000 ਏਸਪੀਓ ਕੰਮ ਕਰ ਰਹੇ ਹਨ। ਸੂਬੇ ਵਿਚ ਲਗਭਗ 9000 ਏਸਪੀਓ ਵੱਲੋਂ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਪ੍ਰਦਾਨ ਕੀਤੀ ਜਾ ਰਹੀ ਲਗਾਤਾਰ ਸੇਵਾ ਨੂੰ ਦੇਖਦੇੇ ਹੋਏ ਮੁੱਖ ਮੰਤਰੀ ਨੇ ਇਸ ਵਾਧੇ ਨੁੰ ਮੰਜੂਰੀ ਪ੍ਰਦਾਨ ਕੀਤੀ ਹੈ।

ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਸਾਡੇ ਵਿਸ਼ੇਸ਼ ਪੁਲਿਸ ਅਧਿਕਾਰੀਆਂ ਵੱਲੋਂ ਪ੍ਰਦਰਸ਼ਿਤ ਪ੍ਰਤੀਬੱਧਤਾ ਅਤੇ ਸਮਰਪਣ ਮੌਜੂਦਾ ਵਿਚ ਸ਼ਲਾਘਾਯੋਗ ਹੈ। ਉਹ ਸਾਡੇ ਨਾਗਰਿਕਾਂ ਦੀ ਸੁਰੱਖਿਆ ਅਤੇ ਭਲਾਈ ਯਕੀਨੀ ਕਰਨ ਵਿਚ ਮਹਤੱਵਪੂਰਨ ਭੁਮਿਕਾ ਨਿਭਾਉਂਦੇ ਹਨ। ਇਹ ਵਿਸ਼ੇਸ਼ ਦੀਵਾਲੀ ਉਪਹਾਰ ਉਨ੍ਹਾਂ ਦੀ ਨਿਸਵਾਰਥ ਦੇ ਲਈ ਸਾਡੀ ਵਚਨਬੱਧਤਾ ਨੂੰ ਇਕ ਛੋਟਾ ਜਿਹਾ ਪ੍ਰਤੀਕ ਹੈ। ਸਾਨੂੰ ਉਮੀਂਦ ਹੈ ਕਿ ਇਹ ਇਸ ਸ਼ੁਭ ਤਿਉਹਾਰ ਦੌਰਾਨ ਉਨ੍ਹਾਂ ਦੇ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਲਈ ਖੁਸ਼ੀ ਤੇ ਖੁਸ਼ਹਾਲੀ ਲਿਆਏਗਾ।

ਮੁੱਖ ਮੰਤਰੀ ਨੇ ਹਰਿਆਣਾ ਦੇ ਸਾਰੇ ਨਾਗਰਿਕਾਂ ਨੂੰ ਸਰੰਖਤ , ਖੁਸ਼ਹਾਲ ਅਤੇ ਆਨੰਦਮਈ ਦੀਵਾਲੀ (Diwali) ਦੀ ਸ਼ੁਭਕਾਮਨਾਵਾਂ ਵੀ ਦਿੱਤੀਆਂ | ਉਨ੍ਹਾਂ ਨੇ ਕਿਹਾ ਕਿ ਹਰਿਆਣਾ ਸਰਕਾਰ ਆਪਣੇ ਨਾਗਰਿਕਾਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਦੀ ਆਪਣੀ ਪ੍ਰਤੀਬੱਧਤਾ ‘ਤੇ ਕਾਇਮ ਹੈ ਅਤੇ ਵਿਸ਼ੇਸ਼ ਪੁਲਿਸ ਅਧਿਕਾਰੀਆਂ ਸਮੇਤ ਆਪਣੇ ਕਾਨੂੰਨ ਬਦਲਾਅ ਕਰਮਚਾਰੀਆਂ ਵੱਲੋਂ ਨਿਭਾਈ ਗਈ ਮਹਤੱਵਪੂਰਨ ਭੁਮਿਕਾ ਨੂੰ ਸਵੀਕਾਰ ਕਰਦੀ ਹੈ।

The post ਹਰਿਆਣਾ ਸਰਕਾਰ ਦਾ ਵਿਸ਼ੇਸ਼ ਪੁਲਿਸ ਅਧਿਕਾਰੀਆਂ ਨੂੰ ਦੀਵਾਲੀ ਦਾ ਤੋਹਫਾ, ਏਸਪੀਓ ਦੇ ਮਹੀਨਾ ਮਾਣਭੱਤੇ ‘ਚ 2000 ਰੁਪਏ ਦਾ ਵਾਧਾ appeared first on TheUnmute.com - Punjabi News.

Tags:
  • breaking-news
  • diwali
  • diwali-gift
  • haryana-government
  • latest-news
  • news
  • punjab-congress
  • the-unmute-breaking-news
  • the-unmute-latest-update

ਗੈਰ-ਸੰਜੀਦਗੀ ਅਤੇ ਕਾਹਲੇਪਣ ਨੇ ਕਾਂਗਰਸ ਪਾਰਟੀ ਦਾ ਬੇੜਾ ਡੋਬ ਦਿੱਤਾ ਹੈ: CM ਭਗਵੰਤ ਮਾਨ

Thursday 09 November 2023 01:22 PM UTC+00 | Tags: amarinder-singh-raja-warring breaking-news cm-bhagwant-mann congress latest-news news punjab-congress punjab-government punjab-news raja-warring the-unmute-punjab

ਚੰਡੀਗੜ੍ਹ, 09 ਨਵੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬਾ ਕਾਂਗਰਸ (Congress) ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ 'ਝੂਠਾ' ਕਰਾਰ ਦਿੰਦਿਆਂ ਉਨ੍ਹਾਂ ਦੇ ਗਲਤ, ਘਟੀਆ ਅਤੇ ਮਨਘੜਤ ਬਿਆਨਾਂ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਲਈ ਕਰੜੀ ਨਿੰਦਾ ਕੀਤੀ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਰਾਜਾ ਵੜਿੰਗ ਮੀਡੀਆ ਸਾਹਮਣੇ ਵਾਹੋ-ਵਾਹੀ ਖੱਟਣ ਲਈ ਤੱਥਾਂ ਨੂੰ ਛੁਪਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਸੁਪਰੀਮ ਕੋਰਟ ਵਿੱਚ ਹਲਫ਼ਨਾਮਾ ਦਾਇਰ ਕੀਤਾ ਹੈ। ਹਲਫ਼ਨਾਮੇ ਦਾ ਹਵਾਲਾ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਹਲਫ਼ਨਾਮੇ ਵਿੱਚ ਦੱਸਿਆ ਹੈ ਕਿ ਕੇਂਦਰ ਸਰਕਾਰ ਵੱਲੋਂ 40 ਸਾਲਾਂ ਤੋਂ ਦਿੱਤੇ ਜਾ ਰਹੇ ਪ੍ਰੋਤਸਾਹਨ ਸੂਬੇ ਵਿੱਚ ਝੋਨੇ ਦੀ ਕਾਸ਼ਤ ਨੂੰ ਅਪਣਾਉਣ ਦਾ ਕਾਰਨ ਬਣਿਆ ਹੈ, ਜਿਸ ਸਦਕਾ ਘੱਟੋ-ਘੱਟ ਸਮਰਥਨ ਮੁੱਲ ਜ਼ਰੀਏ ਕਿਸਾਨਾਂ ਨੂੰ ਲਾਭ ਦਿੱਤਾ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਹਲਫ਼ਨਾਮੇ ਵਿੱਚ ਅੱਗੇ ਲਿਖਿਆ ਗਿਆ ਹੈ ਕਿ ਝੋਨੇ ਦੀ ਬਜਾਏ ਹੋਰਨਾਂ ਫ਼ਸਲਾਂ ਦੀ ਖੇਤੀ ਕਰਕੇ ਫ਼ਸਲੀ ਚੱਕਰ ਨੂੰ ਤੋੜਨ ਅਤੇ ਖੇਤੀ ਵਿਭਿੰਨਤਾ ਲਈ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਯਕੀਨੀ ਬਣਾਉਣ ਦੇ ਨਾਲ-ਨਾਲ ਹੋਰ ਪ੍ਰੋਤਸਾਹਨ ਮੁਹੱਈਆ ਕਰਵਾਏ ਜਾਣਗੇ ਤਾਂ ਜੋ ਕਿਸਾਨਾਂ ਨੂੰ ਹੋਰ ਫ਼ਸਲਾਂ ਦੀ ਖੇਤੀ ਕਰਨ ਲਈ ਉਤਸ਼ਾਹਿਤ ਕੀਤਾ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਬੇਨਤੀ ਕੀਤੀ ਸੀ ਕਿ ਕਿਸਾਨਾਂ ਨੂੰ ਫ਼ਸਲੀ ਚੱਕਰ ਵਿੱਚੋਂ ਕੱਢਣ ਲਈ ਇੱਕ ਟਿਕਾਊ ਰਣਨੀਤੀ ਦੀ ਲੋੜ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਉਪਰਾਲਿਆਂ ਨੂੰ ਲਾਗੂ ਕਰਨ ਨਾਲ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਵਿੱਚ ਕਾਫੀ ਮਦਦ ਮਿਲੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਰਾਜਾ ਵੜਿੰਗ ਵੱਲੋਂ ਆਪਣੇ ਹਿੱਤਾਂ ਮੁਤਾਬਕ ਹਲਫ਼ਨਾਮੇ ਦਾ ਹਵਾਲਾ ਦਿੱਤਾ ਜਾ ਰਿਹਾ ਹੈ ਜੋ ਕਾਂਗਰਸੀ (Congress) ਵਿਧਾਇਕ ਦੇ ਗੈਰ-ਸੰਜੀਦਾ ਰਵੱਈਏ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਕਾਂਗਰਸ ਪ੍ਰਧਾਨ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਬੱਸਾਂ ਦੇ ਅਦਾਰਿਆਂ ਲਈ ਪੱਤਰ ਲਿਖਣ ਅਤੇ ਸੁਪਰੀਮ ਕੋਰਟ ਵਿੱਚ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਪੱਤਰ ਲਿਖਣ ਵਿੱਚ ਬਹੁਤ ਜ਼ਿਆਦਾ ਅੰਤਰ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਗੈਰ-ਸੰਜੀਦਗੀ ਅਤੇ ਕਾਹਲੇਪਣ ਨੇ ਕਾਂਗਰਸ ਪਾਰਟੀ ਦਾ ਬੇੜਾ ਡੋਬ ਦਿੱਤਾ ਹੈ।

The post ਗੈਰ-ਸੰਜੀਦਗੀ ਅਤੇ ਕਾਹਲੇਪਣ ਨੇ ਕਾਂਗਰਸ ਪਾਰਟੀ ਦਾ ਬੇੜਾ ਡੋਬ ਦਿੱਤਾ ਹੈ: CM ਭਗਵੰਤ ਮਾਨ appeared first on TheUnmute.com - Punjabi News.

Tags:
  • amarinder-singh-raja-warring
  • breaking-news
  • cm-bhagwant-mann
  • congress
  • latest-news
  • news
  • punjab-congress
  • punjab-government
  • punjab-news
  • raja-warring
  • the-unmute-punjab

ਸੰਸਦ ਮੈਂਬਰ ਵਿਕਰਮਜਜੀਤ ਸਾਹਨੀ ਨੇ ਕੰਬਾਈਨ ਹਾਰਵੈਸਟਰਾਂ ਨਾਲ ਬੇਲਰ ਦੀ ਵਰਤੋਂ ਕਰਨ ਦੀ ਕੀਤੀ ਵਕਾਲਤ

Thursday 09 November 2023 01:30 PM UTC+00 | Tags: breaking-news harvesters latest-news news punjabi-news the-unmute-breaking-news the-unmute-news vikramjit-sahney vikramjit-singh-sahney

ਨਵੀਂ ਦਿੱਲੀ, 09 ਨਵੰਬਰ 2023 (ਦਵਿੰਦਰ ਸਿੰਘ): ਸੰਸਦ ਮੈਂਬਰ ਵਿਕਰਮਜਜੀਤ ਸਾਹਨੀ (Vikramjit Sahney) ਨੇ ਕਿਹਾ ਕਿ ਕਾਗਜ਼, ਸੀਮਿੰਟ ਇੱਟਾਂ, ਬਾਇਓ-ਮਾਸ ਵਰਗੇ ਖੇਤਰਾਂ ਵਿੱਚ ਪਰਾਲੀ ਦੀ ਮੁੜ ਵਰਤੋਂ ਲਈ ਪੰਜਾਬ ਨੂੰ ਇੱਕ ਸਰਗਰਮ ਨੀਤੀ ਦੀ ਲੋੜ ਹੈ।ਰਾਜ ਸਭਾ ਮੈਂਬਰ ਵਿਕਰਮ ਸਾਹਨੀ ਨੇ ਆਪਣੀ ਪੰਜਾਬ ਫੇਰੀ ਦੌਰਾਨ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਪੰਜਾਬ ਵਿੱਚ ਪਰਾਲੀ ਤੋਂ ਛੁਟਕਾਰਾ ਪਾਉਣ ਲਈ ਕੰਬਾਈਨ ਹਾਰਵੈਸਟਰਾਂ ਦੇ ਨਾਲ-ਨਾਲ ਬੇਲਰ ਦੀ ਵਰਤੋਂ ਨੂੰ ਲਾਜ਼ਮੀ ਬਣਾਉਣ ਦੀ ਲੋੜ ਹੈ, ਕਿਉਂਕਿ ਕੰਬਾਈਨ ਹਾਰਵੈਸਟਰ ਝੋਨੇ ਦੀ ਫ਼ਸਲ ਨੂੰ ਨਸ਼ਟ ਕਰ ਦਿੰਦੇ ਹਨ।

ਦੋ ਫੁੱਟ ਤੂੜੀ ਦੇ ਡੰਡੇ ਤੱਕ. ਇਸ ਲਈ, ਇਹ ਜ਼ਰੂਰੀ ਹੈ ਕਿ ਹਰ ਕੰਬਾਈਨ ਹਾਰਵੈਸਟਰ ਨੂੰ ਤੂੜੀ ਨੂੰ ਗੰਢਾਂ ਵਿੱਚ ਬਦਲਣ ਲਈ ਇੱਕ ਬੇਲਰ ਲਗਾਇਆ ਜਾਵੇ, ਤਾਂ ਜੋ ਪਰਾਲੀ ਦੀ ਵਰਤੋਂ ਕਰਕੇ ਵੱਖ-ਵੱਖ ਉਤਪਾਦ ਬਣਾਏ ਜਾ ਸਕਣ। ਸਾਹਨੀ ਨੇ ਦੁਹਰਾਇਆ ਕਿ ਪਰਾਲੀ ਸਾੜਨ ਦੀ ਸਮੱਸਿਆ ਦਾ ਹੱਲ ਸਿਰਫ਼ ਇਹੀ ਹੱਲ ਹੋ ਸਕਦਾ ਹੈ।

ਸਾਹਨੀ (Vikramjit Sahney) ਨੇ ਦੱਸਿਆ ਕਿ ਹਰ ਸਾਲ ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਅਤੇ ਕਣਕ ਦੀ ਬਿਜਾਈ ਤੋਂ ਕੁਝ ਸਮੇਂ ਪਹਿਲਾਂ ਹੀ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਈ ਜਾਂਦੀ ਹੈ। ਜਲਵਾਯੂ ਪਰਿਵਰਤਨ ਦੇ ਕਾਰਨ, ਇਹਨਾਂ ਦੋ ਗਤੀਵਿਧੀਆਂ ਵਿੱਚ ਸਮੇਂ ਦੀ ਕਮੀ ਕਾਰਨ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ, ਜੋ ਵਾਤਾਵਰਣ ਵਿੱਚ ਗੰਭੀਰ ਪ੍ਰਦੂਸ਼ਣ ਦਾ ਕਾਰਨ ਬਣਦਾ ਹੈ।

ਸਾਹਨੀ ਨੇ ਕਿਹਾ ਕਿ ਪਰਾਲੀ ਨੂੰ ਕਾਗਜ਼ ਉਦਯੋਗ, ਸੀਮਿੰਟ ਇੱਟਾਂ ਦੇ ਨਿਰਮਾਣ, ਬਾਇਓ-ਗੈਸ ਅਤੇ ਬਾਇਓ-ਈਥਾਨੌਲ ਦੇ ਉਤਪਾਦਨ ਵਿੱਚ ਲਾਭਦਾਇਕ ਢੰਗ ਨਾਲ ਵਰਤਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਰਾਹੀਂ ਪੰਜਾਬ ਦੇ ਕਿਸਾਨ ਵਾਤਾਵਰਨ ਨੂੰ ਬਚਾਉਣ ਦੇ ਨਾਲ-ਨਾਲ ਪਰਾਲੀ ਦੀ ਸੁਚੱਜੀ ਵਰਤੋਂ ਕਰਕੇ ਸਮਾਜਿਕ ਉੱਦਮੀ ਬਣ ਸਕਦੇ ਹਨ।

ਸਾਹਨੀ ਨੇ ਕਿਹਾ ਕਿ ਕੇਂਦਰ ਨੂੰ ਪਰਾਲੀ ਨੂੰ ਕਿਰਾਏ ਤੋਂ ਮੁਕਤ ਕਰਨ ਅਤੇ ਕਿਸਾਨਾਂ ਨੂੰ ਪਰਾਲੀ ਦੀ ਵਿਕਰੀ ਨੂੰ ਉਤਸ਼ਾਹਿਤ ਕਰਨ ਲਈ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ। ਕਿਸਾਨਾਂ ਨੂੰ ਝੋਨਾ-ਕਣਕ ਦੇ ਚੱਕਰ ਵਿੱਚੋਂ ਬਾਹਰ ਕੱਢਣ ਲਈ ਬਦਲਵੀਂ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਮੁਹੱਈਆ ਕਰਵਾਉਣ ਲਈ ਰਾਜ ਅਤੇ ਕੇਂਦਰ ਵੱਲੋਂ ਇੱਕਸਾਰ ਪਹੁੰਚ ਦੀ ਲੋੜ ਹੈ।

ਕੇਂਦਰ ਸਰਕਾਰ ਨੂੰ ਵੀ ਬੈਲਰਾਂ ਦੇ ਨਿਰਮਾਣ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ ਅਤੇ ਨਾਬਾਰਡ ਵਰਗੀ ਏਜੰਸੀ ਦੀ ਪ੍ਰਣਾਲੀ ਨਾਲ ਬਲਾਕ ਵਿਕਾਸ ਅਫਸਰਾਂ ਰਾਹੀਂ ਮੁਫਤ ਕਿਰਾਏ ‘ਤੇ ਮੁਹੱਈਆ ਕਰਵਾਉਣਾ ਚਾਹੀਦਾ ਹੈ।

The post ਸੰਸਦ ਮੈਂਬਰ ਵਿਕਰਮਜਜੀਤ ਸਾਹਨੀ ਨੇ ਕੰਬਾਈਨ ਹਾਰਵੈਸਟਰਾਂ ਨਾਲ ਬੇਲਰ ਦੀ ਵਰਤੋਂ ਕਰਨ ਦੀ ਕੀਤੀ ਵਕਾਲਤ appeared first on TheUnmute.com - Punjabi News.

Tags:
  • breaking-news
  • harvesters
  • latest-news
  • news
  • punjabi-news
  • the-unmute-breaking-news
  • the-unmute-news
  • vikramjit-sahney
  • vikramjit-singh-sahney

ਚੰਡੀਗੜ੍ਹ, 09 ਨਵੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਫਾਰਮਾ ਓਪੀਔਡਜ਼ ਖਿਲਾਫ਼ ਮਿਲੀ ਖੁਫ਼ੀਆ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ (PUNJAB POLICE) ਨੇ ਦਿੱਲੀ ਤੇ ਹਰਿਆਣਾ ਸਥਿਤ ਫਾਰਮਾ ਫੈਕਟਰੀਆਂ ਤੋਂ ਗੈਰ-ਕਾਨੂੰਨੀ ਓਪੀਔਡਜ਼ ਮੈਨੂਫੈਕਚਰਿੰਗ ਅਤੇ ਸਪਲਾਈ ਦੇ ਅੰਤਰਰਾਜੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਇਹ ਕਾਰਵਾਈ ਫਤਹਿਗੜ੍ਹ ਸਾਹਿਬ ਪੁਲਿਸ ਵੱਲੋਂ ਅੰਬਾਲਾ, ਹਰਿਆਣਾ ਦੇ ਸਥਾਨਕ ਨਸ਼ਾ ਤਸਕਰ ਗੌਰਵ ਸਿੰਘ ਉਰਫ ਕਾਲਾ, ਜਿਸਨੂੰ 44 ਲੀਗੇਸਿਕ ਅਤੇ 44 ਐਵੀਲ ਇੰਜੈਕਸ਼ਨਾਂ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ, ਦੀ ਗ੍ਰਿਫ਼ਤਾਰੀ ਉਪਰੰਤ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦੀ ਤਿੰਨ ਮਹੀਨੇ ਦੀ ਬਾਰੀਕੀ ਨਾਲ ਜਾਂਚ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸਪਲਾਇਰ ਦੀ ਗ੍ਰਿਫਤਾਰੀ ਤੋਂ ਬਾਅਦ ਮਾਮਲੇ ਦੀ ਜਾਂਚ ਕਰਦਿਆਂ, ਫਤਿਹਗੜ੍ਹ ਪੁਲਿਸ ਦੀਆਂ ਟੀਮਾਂ ਨੇ ਦਿੱਲੀ ਦੇ ਗੈਰ-ਕਾਨੂੰਨੀ ਫਾਰਮਾ ਨਿਰਮਾਤਾ ਸੁਮਿਤ ਅਗਰਵਾਲ ਜੋ ਕਿ ਪੈਕਸਨਜ਼ ਫਾਰਮਾਸਿਊਟੀਕਲਜ਼ ਪ੍ਰਾਈਵੇਟ ਲਿਮਟਿਡ ਦਾ ਮਾਲਕ ਹੈ ਅਤੇ ਜਿਸ ਦੀਆਂ ਯੂਨਿਟਾਂ ਦਿੱਲੀ ਦੇ ਰੋਹਿਣੀ ਅਤੇ ਹਰਿਆਣਾ ਦੇ ਬਹਾਦੁਰਗੜ੍ਹ ਵਿੱਚ ਹਨ, ਨੂੰ ਟਰੇਸ ਕਰਨ ਅਤੇ ਗ੍ਰਿਫਤਾਰ ਕਰਨ ਵਿੱਚ ਕਾਮਯਾਬ ਹੋਈ।

ਉਨ੍ਹਾਂ ਦੱਸਿਆ ਕਿ ਸੀ.ਆਈ.ਏ. ਫ਼ਤਹਿਗੜ੍ਹ ਸਾਹਿਬ ਦੇ ਪੁਲਿਸ ਮੁਲਾਜ਼ਮਾਂ ਅਤੇ ਦੋ ਡਰੱਗ ਇੰਸਪੈਕਟਰਾਂ ਦੀ ਟੀਮ ਨੇ ਆਪਣੇ ਸਥਾਨਕ ਡਰੱਗ ਇੰਸਪੈਕਟਰ ਦੀ ਮੌਜੂਦਗੀ ਵਿੱਚ ਬਹਾਦਰਗੜ੍ਹ ਸਥਿਤ ਫਾਰਮਾ ਫੈਕਟਰੀ 'ਤੇ ਛਾਪਾ ਮਾਰਿਆ ਅਤੇ ਫੈਕਟਰੀ ਵਿੱਚੋਂ ਲਗਭਗ 6 ਲੱਖ ਬਿਨ੍ਹਾਂ ਲੇਬਲ ਵਾਲੇ ਟੀਕਿਆਂ ਸਮੇਤ ਕਈ ਗੈਰ-ਕਾਨੂੰਨੀ ਵਪਾਰਕ, ਵਿੱਤੀ, ਟਰਾਂਸਪੋਰਟ ਦਸਤਾਵੇਜ਼ ਬਰਾਮਦ ਕੀਤੇ। ਇਹ ਬਰਾਮਦੀ ਇਸ ਮਾਮਲੇ ਵਿੱਚ ਪਹਿਲਾਂ ਹੋਈ 3.24 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਅਤੇ 2.20 ਲੱਖ ਰੁਪਏ ਦੀ ਡਰੱਗ ਮਨੀ ਦੀ ਬਰਾਮਦੀ ਤੋਂ ਇਲਾਵਾ ਹੈ। ਇਸ ਮਾਮਲੇ 'ਚ ਹੁਣ ਤੱਕ ਪੁਲਿਸ ਟੀਮਾਂ 7 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਚੁੱਕੀਆਂ ਹਨ। ਗ੍ਰਿਫ਼ਤਾਰ ਕੀਤੇ ਗਏ ਪੰਜ ਹੋਰ ਮੁਲਜ਼ਮਾਂ ਦੀ ਪਛਾਣ ਮੁਹੰਮਦ ਅਰਬਾਜ਼, ਮੁਹੰਮਦ ਸਲਮਾਨ, ਮੁਹੰਮਦ ਸਾਹਬੇਜ਼, ਰਾਕੇਸ਼ ਕੁਮਾਰ ਅਤੇ ਘਨਸ਼ਿਆਮ ਸ਼ਰਮਾ ਵਜੋਂ ਹੋਈ ਹੈ।

ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਰੋਪੜ ਰੇਂਜ ਗੁਰਪ੍ਰੀਤ ਸਿੰਘ ਭੁੱਲਰ, ਜੋ ਐਸ.ਐਸ.ਪੀ ਫਤਹਿਗੜ੍ਹ ਸਾਹਿਬ ਡਾ. ਰਵਜੋਤ ਕੌਰ ਗਰੇਵਾਲ ਦੇ ਨਾਲ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ, ਨੇ ਦੱਸਿਆ ਕਿ ਗੌਰਵ ਦੀ ਗ੍ਰਿਫਤਾਰੀ ਤੋਂ ਬਾਅਦ ਫਤਹਿਗੜ੍ਹ ਸਾਹਿਬ ਪੁਲਿਸ ਨੇ ਗੈਰ-ਕਾਨੂੰਨੀ ਕੈਮਿਸਟਾਂ, ਫਾਰਮੇਸੀਆਂ, ਗੋਦਾਮਾਂ ਵਿੱਚ ਛਾਪੇਮਾਰੀ ਕੀਤੀ ਜਿਸ ਸਦਕਾ ਮੁਹੰਮਦ ਅਰਬਾਜ਼, ਮੁਹੰਮਦ ਸਲਮਾਨ ਅਤੇ ਮੁਹੰਮਦ ਸਾਹਬੇਜ਼ ਸਮੇਤ ਤਿੰਨ ਹੋਰ ਸਪਲਾਇਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਉਨ੍ਹਾਂ (PUNJAB POLICE) ਦੱਸਿਆ ਕਿ ਇਨ੍ਹਾਂ ਤਿੰਨਾਂ ਸਪਲਾਇਰਾਂ ਤੋਂ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਹ ਆਗਰਾ ਤੋਂ ਨਸ਼ੀਲੇ ਪਦਾਰਥਾਂ ਦੀ ਖਰੀਦਦਾਰੀ ਕਰ ਰਹੇ ਸਨ। ਪੁਲਿਸ ਟੀਮਾਂ ਨੇ ਇੱਕ ਹੋਰ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ ਜਿਸ ਦੀ ਪਛਾਣ ਰਾਕੇਸ਼ ਕੁਮਾਰ ਵਜੋਂ ਹੋਈ ਹੈ, ਜਿਸ ਦਾ ਆਗਰਾ ਵਿੱਚ ਨਸ਼ੀਲੇ ਪਦਾਰਥਾਂ ਦਾ ਗੈਰ-ਕਾਨੂੰਨੀ ਗੋਦਾਮ ਹੈ।

ਆਈਜੀਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਰਾਕੇਸ਼ ਨੇ ਅੱਗੇ ਖੁਲਾਸਾ ਕੀਤਾ ਕਿ ਉਹ ਗਾਜ਼ੀਆਬਾਦ ਦੇ ਲੋਨੀ ਦੇਹਤ ਦੇ ਵਿਅਕਤੀ ਦੇ ਸੰਪਰਕ ਵਿੱਚ ਸੀ ਜਿਸ ਦੀ ਪਛਾਣ ਘਨਸ਼ਿਆਮ ਸ਼ਰਮਾ ਵਜੋਂ ਕੀਤੀ ਗਈ ਹੈ ਜੋ ਕਿ ਨਸ਼ੀਲੇ ਪਦਾਰਥਾਂ ਦਾ ਥੋਕ ਵਿਕਰੇਤਾ ਹੈ ਅਤੇ ਉਸ ਦੀ ਸ਼੍ਰੀ ਸ਼ਿਆਮਾ ਨਾਮੀ ਆਪਣੀ ਮੈਡੀਕਲ ਏਜੰਸੀ ਵੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਘਣਸ਼ਿਆਮ ਨੂੰ 02 ਨਵੰਬਰ, 2023 ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਜਿਸ ਨਾਲ ਨਸ਼ੀਲੇ ਪਦਾਰਥਾਂ ਦੇ ਨਿਰਮਾਤਾ ਸੁਮਿਤ ਅਗਰਵਾਲ ਦੀ ਗ੍ਰਿਫ਼ਤਾਰੀ ਕਰਨ ਵਿੱਚ ਸਫਲਤਾ ਮਿਲੀ। ਇਸ ਸਬੰਧੀ ਐਫਆਈਆਰ ਨੰ. 60 ਮਿਤੀ 12.08.23 ਨੂੰ ਐਨ.ਡੀ.ਪੀ.ਐਸ ਐਕਟ ਦੀ ਧਾਰਾ 22ਸੀ ਤਹਿਤ ਥਾਣਾ ਮੂਲੇਪੁਰ ਫਤਹਿਗੜ੍ਹ ਸਾਹਿਬ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।

The post ਪੰਜਾਬ ਪੁਲਿਸ ਵੱਲੋਂ ਦਿੱਲੀ ਤੇ ਹਰਿਆਣਾ ਦੀਆਂ ਫਾਰਮਾ ਫੈਕਟਰੀਆਂ ਤੋਂ ਚਲਾਏ ਜਾ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਓਪੀਔਡਜ਼ ਮੈਨੂਫੈਕਚਰਿੰਗ ਅਤੇ ਸਪਲਾਈ ਨੈਟਵਰਕ ਦਾ ਪਰਦਾਫਾਸ਼ appeared first on TheUnmute.com - Punjabi News.

Tags:
  • breaking-news
  • delhi
  • haryana
  • illegal-opioid
  • news
  • pharma-factories
  • punjab-police
  • the-unmute-breaking
  • the-unmute-breaking-news
  • the-unmute-latest-news
  • the-unmute-latest-update

ਸਢੌਰਾ 'ਚ 50 ਬਿਸਤਰਿਆਂ ਦੇ ਸੀਏਚਸੀ ਦਾ ਜਲਦੀ ਹੀ ਹੋਵੇਗਾ ਨਿਰਮਾਣ, CM ਮਨੋਹਰ ਲਾਲ ਨੇ ਦਿੱਤੇ ਨਿਰਦੇਸ਼

Thursday 09 November 2023 01:45 PM UTC+00 | Tags: breaking-news chc cm-manohar-lal haryana health-scheme-haryana latest-news news punjab punjab-police the-unmute-news the-unmute-punjab

ਚੰਡੀਗੜ੍ਹ, 9 ਨਵੰਬਰ 2023: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੀ ਹਰਿਆਣਾ ਇਕ-ਹਰਿਆਣਵੀਂ ਇਕ ਦੇ ਮੂਲ ਮੰਤਰ ਤੇ ਸੱਭਕਾ ਸਾਥ-ਸੱਭਕਾ ਵਿਕਾਸ ਦੀ ਅਵਧਾਰਣਾ ਦੇ ਨਾਲ ਪਿਛਲੇ 9 ਸਾਲਾਂ ਤੋਂ ਹਰ ਵਿਧਾਨ ਸਭਾ ਖੇਤਰ ਵਿਚ ਇਕ ਸਮਾਨ ਵਿਕਾਸ ਕੰਮ ਕਰਵਾਉਣ ਦੀ ਗੱਲ ‘ਤੇ ਅੱਜ ਸਢੌਰਾ (Sadhaura) ਵਿਧਾਨ ਸਭਾ ਖੇਤਰ ਦੇ ਲੋਕਾਂ ਨੇ ਮੋਹਰ ਲਗਾ ਦਿੱਤੀ ਜਦੋਂ ਉਨ੍ਹਾਂ ਦੇ ਜਨ ਸੰਵਾਦ ਪ੍ਰੋਗ੍ਰਾਮ ਨੂੰ ਸੁਨਣ ਦੇ ਲਈ ਜਨਸੈਲਾਬ ਆਇਆ।

ਜਨ ਸੰਵਾਦ ਵਿਚ ਲਾਇਬ੍ਰੇਰੀ ਦੀ ਮੰਗ ‘ਤੇ ਮੁੱਖ ਮੰਤਰੀ ਨੇ ਨਗਰ ਪਾਲਿਕਾ ਭਵਨ ਵਿਚ ਲਾਇਬ੍ਰੇਰੀ ਸਥਾਪਿਤ ਕਰਨ ਲਈ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਲਾਇਬ੍ਰੇਰੀ ਖੁਲਣ ਦੇ ਬਾਅਦ ਇੱਥੇ ਬੱਚੇ ਪੁਸਤਕ ਪੜਨ ਦੇ ਨਾਲ-ਨਾਲ ਮੁਕਾਬਲੇ ਪ੍ਰੀਖਿਆਵਾਂ ਦੀ ਤਿਆਰੀ ਵੀ ਕਰ ਸਕਣਗੇ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਸੂਬੇ ਵਿਚ ਮਿਸ਼ਨ ਮੈਰਿਟ ਦੇ ਤਹਿਤ ਪਾਦਰਸ਼ੀ ਢੰਗ ਨਾਲ ਪੜੇ-ਲਿਖੇ ਨੌਜੁਆਨਾਂ ਨੂੰ ਬਿਨ੍ਹਾਂ ਸਿਫਾਰਿਸ਼ ਦੇ ਸਰਕਾਰੀ ਨੌਕਰੀ ਮਿਲ ਰਹੀ ਹੈ, ਜਿਸ ਨਾਲ ਨੌਜੁਆਨਾਂ ਦਾ ਭਰੋਸਾ ਵਧਿਆ ਹੈ ਅਤੇ ਉਹ ਲਾਇਬ੍ਰੇਰਿਸ ਅਤੇ ਕੋਚਿੰਗ ਸੈਂਟਰ ਵਿਚ ਜਾ ਕੇ ਪੜਾਈ ਕਰਨ ਲੱਗੇ ਹਨ।

ਉਨ੍ਹਾਂ ਨੇ ਕਿਹਾ ਕਿ ਜਿਸ ਪਰਿਵਾਰ ਵਿਚ ਕੋਈ ਵੀ ਸਰਕਾਰੀ ਨੌਕਰੀ ‘ਤੇ ਨਹੀਂ ਹੈ ਉਸ ਦੇ ਲਈ 5 ਫੀਸਦੀ ਵੱਧ ਨੰਬਰ ਦੀ ਵਿਵਸਥਾ ਕੀਤੀ ਗਈ ਹੈ ਅਤੇ ਜਿਸ ਦੇ ਚਲਦੇ 60 ਤੋਂ 70 ਫੀਸਦੀ ਬੱਚਿਆਂ ਨੂੰ ਇਸ ਦਾ ਫਾਇਦਾ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਆਮ ਜਨਤਾ ਵਿਚ ਵੀ ਇਹ ਸੰਦੇਸ਼ ਗਿਆ ਹੈ ਕਿ ਪੜੇ-ਲਿਖੇ ਯੋਗ ਨੌਜੁਆਨਾਂ ਨੂੰ ਹੀ ਸਰਕਾਰੀ ਨੌਕਰੀ ਮਿਲ ਰਹੀ ਹੈ।

ਸਢੌਰਾ (Sadhaura) ਵਿਚ ਸੀਏਚਸੀ ਦੀ ਮੰਗ ‘ਤੇ ਉਨ੍ਹਾਂ ਨੇ ਅਧਿਕਾਰੀਆਂ ਨੂੰ 50 ਬਿਸਤਰਿਆਂ ਦੇ ਕੰਮਿਊਨਿਟੀ ਸਿਹਤ ਕੇਂਦਰ ਦੇ ਨਿਰਮਾਣ ਦੇ ਲਈ ਜਰੂਰੀ ਪ੍ਰਕ੍ਰਿਆ 15 ਦਿਨ ਦੇ ਅੰਦਰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਕਿਹਾ ਕਿ ਮਹਾਨਿਦੇਸ਼ਕ ਸਿਹਤ ਸੇਵਾਵਾਂ ਵੱਲੋਂ ਡਾਇਲ ਕਲੀਅਰ ਕੀਤੀ ਜਾ ਚੁੱਕੀ ਹੈ ਅਤੇ ਜਲਦੀ ਹੀ ਲੋਕ ਨਿਰਮਾਣ ਵਿਭਾਗ ਵੱਲੋਂ ਇਸ ਦਾ ਏਸਟੀਮੇਟ ਬਣਾ ਕੇ ਅਨੁਮੋਦਿਤ ਕਰਵਾਇਆ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਨੌਕਰੀਆਂ ਦੇ ਨਾਲ-ਨਾਲ ਰੁਜਗਾਰ ਮਹੁਇਆ ਕਰਵਾਉਣ ਲਈ ਮੁੱਖ ਮੰਤਰੀ ਅੰਤੋਂਦੇਯ ਪਰਿਵਾਰ ਉਥਾਨ ਮੇਲਿਆਂ ਦਾ ਪ੍ਰਬੰਧ ਕੀਤਾ ਗਿਆ ਜਿਸ ਵਿਚ ਨੌਜੁਆਨਾਂ ਨੁੰ ਸਵੈਰੁਜਗਾਰ ਸਥਾਪਿਤ ਕਰਨ ਦੇ ਲਈ ਬੈਂਕਾਂ ਰਾਹੀਂ 50 ਹਜਾਰ ਰੁਪਏ ਤੋਂ 2 ਲੱਖ ਰੁਪਏ ਤਕ ਦੇ ਕਰਜਾ ਉਪਲਬਧ ਕਰਵਾਏ ਗਏ ਤਾਂ ਜੋ ਊਹ ਆਪਣਾ ਰੁਜਗਾਰ ਸਥਾਪਿਤ ਕਰ ਆਪਣੀ ਤੇ ਆਪਣੇ ਪਰਿਵਾਰ ਦੀ ਆਮਦਨ ਵਧਾ ਸਕਣ ਅਤੇ ਸਨਮਾਨ ਦੇ ਨਾਲ ਜੀਵਨ ਜੀ ਸਕਣ।

ਉਨ੍ਹਾਂ ਨੇ ਕਿਹਾ ਕਿ ਗਰੀਬ ਲੋਕਾਂ ਦੀ ਆਮਦਨ ਵਧਾਉਣ ਦੇ ਉਦੇਸ਼ ਨਾਲ ਹਰਿਆਣਾ ਆਮਦਨ ਵਾਧਾ ਬੋਰਡ ਦਾ ਗਠਨ ਕੀਤਾ ਗਿਆ ਹੈ ਜੋ ਦੇਸ਼ ਵਿਚ ਆਪਣੀ ਤਰ੍ਹਾ ਦਾ ਪਹਿਲਾ ਬੋਰਡ ਹੈ। ਕਿਸੇ ਵੀ ਸੂਬੇ ਵਿਚ ਹੁਣ ਤਕ ਇਸ ਬੋਰਡ ਦੇ ਗਠਨ ਦੇ ਬਾਰੇ ਵਿਚ ਨਹੀਂ ਸੋਚਿਆਂ ਸੀ। ਮੁੱਖ ਮੰਤਰੀ ਨੇ ਮੌਜੂਦ ਲੋਕਾਂ ਨੂੰ ਅਪੀਲ ਕੀਤੀ ਕਿ ਊਹ ਆਪਣੇ ਆਪ ਨੂੰ ਅੱਗੇ ਵਧਾਉਣ ਦੀ ਸੋਚਣ।

ਸਢੌਰਾ (Sadhaura) ਵਿਚ ਬੇਸਹਾਰਾ ਪਸ਼ੂਆਂ ਦੀ ਸਮਸਿਆ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਜੋ ਵੀ ਗ੍ਰਾਮ ਪੰਚਾਇਤ 10-15 ਏਕੜ ਜਮੀਨ ਗਾਂਸ਼ਾਲਾ ਦੇ ਲਈ ਦਵੇਗੀ। ਉੱਥੇ ਸ਼ੈਡ ਚਾਰਦੀਵਾਰੀ ਅਤੇ ਚਾਰੇ ਦੀ ਵਿਵਸਥਾ ਸਰਕਾਰ ਵੱਲੋਂ ਕੀਤੀ ਜਾਵੇਗੀ। ਇਸ ਦੇ ਲਈ 100 ਕਰੋੜ ਰੁਪਏ ਦਾ ਬਜਟ ਉਪਲਬਧ ਹੈ। ਸਰਾਵਾ ਪਿੰਡ ਦੇ ਸਰਪੰਚ ਨੇ ਕਿਹਾ ਕਿ ਉਨ੍ਹਾਂ ਦੀ ਪੰਚਾਇਤ ਦੇ ਕੋਲ 130 ਏਕੜ ਗਾਂ ਚਰਾਉਣ ਭੂਮੀ ਉਪਲਬਧ ਹੈ। ਉਸ ਵਿੱਚੋਂ ਗਾਂਸ਼ਾਲਾ ਦੇ ਲਈ ਜਮੀਨ ਦੇਣ ਨੂੰ ਤਿਆਰ ਹਨ ਤਾਂ ਇਸ ‘ਤੇ ਕ੍ਰਿਸ਼ਣ ਕਿਰਪਾ ਸੇਵਾ ਸਮਿਤੀ ਦੇ ਮੈਂਬਰ ਸਤੀਸ਼ ਸਚਦੇਵਾ ਨੇ ਕਿਹਾ ਕਿ ਉਨ੍ਹਾਂ ਦੀ ਸਮਿਤੀ ਗਾਂਸ਼ਾਲਾ ਚਲਾਉਣ ਲਈ ਤਿਆਰ ਹਨ।

ਮੁੱਖ ਮੰਤਰੀ ਨੇ ਸਢੌਰਾ -ਬਿਲਾਸਪੁਰ ਦੀ ਪੁਰਾਣੀ ਸੜਕ ਸਭਾਪੁਰ-ਸਬੜੀ ਦੇ ਡੇਢ ਕਿਲੋਮੀਟਰ ਲੰਬਾਈ ਦੇ ਟੁੱਕੜੇ ਦੇ ਨਿਰਮਾਣ ਕੰਮ ਨੂੰ ਜਲਦੀ ਪੂਰਾ ਕਰਨ ਲਈ ਨਿਰਦੇਸ਼ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੇ। ਹਵੇਲੀ ਪਿੰਡ ਦੇ ਸਰਪੰਚ ਦੀ ਪੰਚਾਇਤੀ ਭੂਮੀ ਵਿਚ ਖੇਤੀਬਾੜੀ ਟਿਯੂਬਵੈਲ ਕਨੈਕਸ਼ਨ ਦੇਣ ਦੀ ਮੰਗ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਸੂਖਮ ਸਿੰਚਾਈ ਅਪਨਾਉਣ ‘ਤੇ ਕਨੈਕਸ਼ਨ ਪ੍ਰਾਥਮਿਕਤਾ ਦੇ ਆਧਾਰ ‘ਤੇ ਦਿੱਤਾ ਜਾਂਦਾ ਹੈ। ਮੁੱਖ ਮੰਤਰੀ ਨੇ ਸਰਪੰਚਾਂ ਤੋਂ ਆਪਣੇ ਪਿੰਡ ਦੀ ਕੋਈ ਇਕ ਮੰਗ ਜੋ ਉਨ੍ਹਾਂ ਨੂੰ ਸੱਭ ਤੋਂ ਵੱਧ ਜਰੂਰੀ ਹੈ ਉਸ ਨੂੰ ਤੁਰੰਤ ਮੰਜੂਰੀ ਦਿੱਤੀ ਜਿਸ ਵਿਚ ਵੱਧ ਤੋਂ ਵੱਧ ਬਾਰਾਤ ਘਰ ਕੰਮਿਉਨਿਟੀ ਸੈਂਟਰ ਨਾਲ ਜੁੜੀ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਆਯੂਸ਼ਮਾਨ ਕਾਰਡ ਯੋਜਨਾ ਦੇ ਤਹਿਤ ਸਢੌਰਾ (Sadhaura) ਦੇ ਲੋਕਾਂ ਦੇ 2830 ਕਾਰਡ ਬਣੇ ਜਿਸ ਵਿਚ 97 ਲੋਕਾਂ ਨੇ ਲਾਭ ਚੁਕਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਰਿਵਾਰ ਪਹਿਚਾਣ ਪੱਤਰ ਰਾਹੀਂ ਉਨ੍ਹਾਂ ਦੇ ਕੋਲ ਹਰ ਪਰਿਵਾਰ ਦਾ ਤਸਦੀਕ ਡਾਟਾ ਹੈ। ਸਢੌਰਾ ਵਿਚ ਵੀ 106 ਲੋਕਾਂ ਦਾ ਬੁਢਾਂਪਾ ਸਨਮਾਨ ਭੱਤਾ ਯੋਜਨਾ ਵਿਚ ਨਾਂਅ ਘਰ ਬੈਠੇ ਸ਼ਾਮਿਲ ਹੋਇਆ। ਹੁਣ ਕਿਸੇ ਨੂੰ ਦਫਤਰਾਂ ਦੇ ਚੱਕਰ ਨਹੀਂ ਕੱਟਣ ਪੈਂਦੇ। ਉਨ੍ਹਾਂ ਨੇ ਕਿਹਾ ਕਿ ਜੋ ਵਿਅਕਤੀ ਆਪਣੀ ਪਰਿਵਾਰਕ ਜਾਂ ਪਬਲਿਕ ਸਮਸਿਆਵਾਂ ਲਿਖ ਕੇ ਲਿਆਏ ਹਨ ਉਹ ਉਨ੍ਹਾਂ ਦਾ ਇਕ- ਇਕ ਵਾਕ ਅਤੇ ਸ਼ਬਦ ਪੜਣਗੇ ਅਤੇ ਕਾਗਜ ਦੇਣ ਵਾਲੇ ਨੂੰ ਉਸ ਦੇ ਮੋਬਾਇਲ ‘ਤੇ ਸੂਚਿਤ ਵੀ ਕੀਤਾ ਜਾਵੇਗਾ।

ਇਸ ਮੌਕੇ ‘ਤੇ ਮੁੱਖ ਮੰਤਰੀ ਨੇ ਮਾਇਆ ਰਾਮ, ਰਮੇਸ਼ ਚੰਦਰ, ਕੈਲਾਸ਼ ਚੰਦ, ਤਾਰਾ ਚੰਦ, ਜਗਦੀਸ਼, ਧਰਮ ਕੌਰ, ਨਰੇਂਦਰ ਕੁਮਾਰ, ਗੁਲਸ਼ਨ ਤੇ ਮਾਨ ਸਿੰਘ ਨੂੰ ਮੌਕੇ ‘ਤੇ ਹੀ ਬੁਢਾਂਪਾ ਸਨਮਾਨ ਪ੍ਰਮਾਣ ਪੱਤਰ ਦਿੱਤੇ। ਡਿਪਟੀ ਕਮਿਸ਼ਨਰ ਕੈਪਟਨ ਮਨੋਜ ਕੁਮਾਰ, ਪੁਲਿਸ ਸੁਪਰਡੈਂਟ ਗੰਗਾ ਰਾਮ ਪੁਨਿਆ, ਵਧੀਕ ਡਿਪਟੀ ਕਮਿਸ਼ਨਰ ਆਯੂਸ਼ ਸਿੰਨ੍ਹਾ, ਸਢੌਰਾ ਦੇ ਸਾਬਕਾ ਵਿਧਾਇਕ ਬਲਵੰਤ ਸਿੰਘ, ਸਾਬਕਾ ਸਾਂਸਦ ਡਾ. ਅਮਨ ਕੁਮਾਰ ਨਾਗਰਾ, ਨਗਰ ਪਾਲਿਕਾ ਸਾਢੌਰਾ ਦੀ ਚੇਅਰਪਰਸਨ ਸ਼ਾਲਿਨੀ ਸ਼ਰਮਾ ਸਮੇਤ ਹੋਰ ਮਾਣਯੋਗ ਵਿਅਕਤੀ ਮੌਜੂਦਸਨ।

The post ਸਢੌਰਾ ‘ਚ 50 ਬਿਸਤਰਿਆਂ ਦੇ ਸੀਏਚਸੀ ਦਾ ਜਲਦੀ ਹੀ ਹੋਵੇਗਾ ਨਿਰਮਾਣ, CM ਮਨੋਹਰ ਲਾਲ ਨੇ ਦਿੱਤੇ ਨਿਰਦੇਸ਼ appeared first on TheUnmute.com - Punjabi News.

Tags:
  • breaking-news
  • chc
  • cm-manohar-lal
  • haryana
  • health-scheme-haryana
  • latest-news
  • news
  • punjab
  • punjab-police
  • the-unmute-news
  • the-unmute-punjab

ਚੰਡੀਗੜ੍ਹ, 9 ਨਵੰਬਰ 2023: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੇ ਪਿਤਾ ਨੇ ਜੇਲ੍ਹ ਅੰਦਰ ਬੈਠੇ ਬਦਮਾਸ ਲਾਰੈਂਸ ਬਿਸ਼ਨੋਈ ਵੱਲੋਂ ਇੱਕ ਟੀਵੀ ਚੈਨਲ ਨੂੰ ਇੰਟਰਵਿਊ ਦੇਣ ਅਤੇ ਇਸ ਮਾਮਲੇ ਵਿੱਚ ਸਰਕਾਰ ਤੋਂ ਸਟੇਟਸ ਰਿਪੋਰਟ ਮੰਗਣ ਲਈ ਪੰਜਾਬ ਅਤੇ ਹਰਿਆਣਾ ਅਦਾਲਤ ਦਾ ਧੰਨਵਾਦ ਕੀਤਾ ਹੈ। ਅਦਾਲਤ ਨੇ ਇਸ ਮੁੱਦੇ ‘ਤੇ 28 ਨਵੰਬਰ ਨੂੰ ਸਟੇਟਸ ਰਿਪੋਰਟ ਮੰਗੀ ਹੈ।

ਜਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ Sidhu Moosewala)  ਦਾ 29 ਮਈ 2022 ਕਤਲ ਕਰਵਾ ਦਿੱਤਾ ਸੀ। ਲਾਰੈਂਸ ਨੂੰ ਇਸ ਨਾਲ ਸਬੰਧਤ ਮਾਮਲੇ ਵਿਚ ਮਾਸਟਰ ਮਾਈਂਡ ਦੱਸਿਆ ਗਿਆ ਹੈ। ਮਾਨਸਾ ਦੀ ਅਦਾਲਤ ‘ਚ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਦੀ ਸੁਣਵਾਈ ਚੱਲ ਰਹੀ ਹੈ।

ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਉਹ ਪਿਛਲੇ ਕਈ ਮਹੀਨਿਆਂ ਤੋਂ ਇਸ ਮੁੱਦੇ ਨੂੰ ਉਠਾ ਰਹੇ ਹਨ। ਆਖ਼ਿਰ ਪੰਜਾਬ ਸਰਕਾਰ ਦੀ ਜੇਲ੍ਹ ਵਿੱਚ ਬੰਦ ਹੋਣ ਦੇ ਬਾਵਜੂਦ ਬਦਮਾਸ਼ ਲਾਰੈਂਸ ਖੁੱਲ੍ਹੇਆਮ ਇੰਟਰਵਿਊ ਕਿਵੇਂ ਦੇ ਰਿਹਾ ਹੈ? ਅਤੇ ਰਾਜ ਸਰਕਾਰ ਇਸ ਮਾਮਲੇ ਵਿੱਚ ਕੀ ਕਾਰਵਾਈ ਕਰ ਰਹੀ ਹੈ? ਹਾਲਾਂਕਿ ਉਨ੍ਹਾਂ ਨੂੰ ਕਦੇ ਵੀ ਸਰਕਾਰੀ ਪੱਧਰ ਤੋਂ ਕੋਈ ਤਸੱਲੀਬਖਸ਼ ਜਵਾਬ ਨਹੀਂ ਮਿਲਿਆ। ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਖੁਦ ਇਸ ਮਾਮਲੇ ਦਾ ਨੋਟਿਸ ਲਿਆ ਹੈ। ਇਸ ਲਈ ਉਹ ਅਦਾਲਤ ਦਾ ਧੰਨਵਾਦ ਕਰਦਾ ਹੈ। ਬਲਕੌਰ ਸਿੰਘ ਨੇ ਪੰਜਾਬ ਸਰਕਾਰ ਨੂੰ ਸਵਾਲ ਕੀਤਾ ਕਿ ਇਸ ਨੇ ਹੁਣ ਤੱਕ ਇਸ ਮਾਮਲੇ ‘ਤੇ ਚੁੱਪ ਕਿਉਂ ਧਾਰ ਰੱਖੀ ਹੈ।

The post ਸਿੱਧੂ ਮੂਸੇਵਾਲਾ ਦੇ ਪਿਤਾ ਵੱਲੋਂ ਹਾਈਕੋਰਟ ਦਾ ਧੰਨਵਾਦ, ਲਾਰੈਂਸ ਦੀ ਇੰਟਰਵਿਊ ਸੰਬੰਧੀ ਹਾਈਕੋਰਟ ਨੇ ਪੰਜਾਬ ਸਰਕਾਰ ਮੰਗੀ ਸਟੇਟਸ ਰਿਪੋਰਟ appeared first on TheUnmute.com - Punjabi News.

Tags:
  • balkaur-singh
  • breaking-news
  • interview-of-lawrence
  • mansa-police
  • news
  • punjab-police
  • sidhu-moosewala

ਡਾ. ਬਲਬੀਰ ਸਿੰਘ ਵੱਲੋਂ ਕੇਂਦਰੀ ਆਯੂਸ਼ ਮੰਤਰੀ ਸਰਬਾਨੰਦ ਸੋਨੋਵਾਲ ਨੂੰ ਪੰਜਾਬ 'ਚ ਰਾਸ਼ਟਰੀ ਆਯੁਰਵੇਦ ਸੰਸਥਾ ਸਥਾਪਿਤ ਕਰਨ ਦੀ ਅਪੀਲ

Thursday 09 November 2023 02:08 PM UTC+00 | Tags: ayurveda ayush-minister-sarbananda breaking-news latest-news news punjab punjab-news the-unmute-breaking-news the-unmute-latest-news the-unmute-punjabi-news

ਚੰਡੀਗੜ੍ਹ, 09 ਨਵੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਸੂਬੇ ਵਿੱਚ ਆਯੁਰਵੇਦ (AYURVEDA) ਦੀ ਪੜ੍ਹਾਈ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕੇਂਦਰੀ ਆਯੂਸ਼ ਮੰਤਰੀ ਸਰਬਾਨੰਦ ਸੋਨੋਵਾਲ ਨੂੰ ਪੰਜਾਬ ਵਿੱਚ ਕੌਮੀ ਆਯੁਰਵੇਦ ਸੰਸਥਾ ਸਥਾਪਤ ਕਰਨ ਦੀ ਬੇਨਤੀ ਕੀਤੀ।

ਡਾ. ਬਲਬੀਰ ਨੇ ਕਿਹਾ ਕਿ ਉਹ ਐਲੋਪੈਥੀ ਡਾਕਟਰ ਹਨ ਪਰ ਪਿਛਲੇ 40 ਸਾਲਾਂ ਤੋਂ ਆਯੁਰਵੇਦ (AYURVEDA) ਪ੍ਰੈਕਟੀਸ਼ਨਰ ਵਜੋਂ ਸੇਵਾ ਨਿਭਾਅ ਰਹੇ ਹਨ ਅਤੇ ਉਹ ਆਪਣੇ ਸੂਬੇ ਵਿੱਚ ਆਯੁਰਵੇਦ ਨੂੰ ਉਤਸ਼ਾਹਿਤ ਕਰਨਾ ਚਾਹੁੰਦੇ ਹਨ। ਕੇਂਦਰੀ ਆਯੂਸ਼ ਮੰਤਰੀ ਨੂੰ ਬੇਨਤੀ ਕਰਦਿਆਂ ਉਹਨਾਂ ਕਿਹਾ ਕਿ ਹਰਿਆਣਾ ਦੀ ਤਰਜ਼ 'ਤੇ ਪੰਜਾਬ ਵਿੱਚ ਵੀ ਰਾਸ਼ਟਰੀ ਆਯੁਰਵੇਦ ਸੰਸਥਾ ਸਥਾਪਤ ਕੀਤਾ ਜਾਵੇ ਅਤੇ ਉਹ ਇਸ ਨੂੰ ਆਯੁਰਵੈਦਿਕ ਟੀਚਰਸ ਟ੍ਰੇਨਿੰਗ ਇੰਸਟੀਚਿਊਟ ਵਿੱਚ ਬਦਲਣ ਦਾ ਵਾਅਦਾ ਕਰਦੇ ਹਨ।

ਡਾ. ਬਲਬੀਰ ਸਿੰਘ 8ਵੇਂ ਆਯੁਰਵੇਦ ਦਿਵਸ ਸਮਾਰੋਹ, ਆਯੁਰਵੇਦ ਪਰਵ ਅਤੇ 8 ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਰਾਸ਼ਟਰੀ ਆਯੂਸ਼ ਮਿਸ਼ਨ ਤਹਿਤ ਖੇਤਰੀ ਸਮੀਖਿਆ ਮੀਟਿੰਗ ਦੇ ਹਿੱਸੇ ਵਜੋਂ ‘ਆਯੁਰਵੇਦ ਫਾਰ ਵਨ ਹੈਲਥ’ ਵਿਸ਼ੇ ‘ਤੇ ਆਯੋਜਿਤ ਕਾਨਫਰੰਸ ਦੇ ਪਹਿਲੇ ਦਿਨ ਸੰਬੋਧਨ ਕਰ ਰਹੇ ਸਨ, ਜਿਸ ਦਾ ਉਦਘਾਟਨ ਯੂਨੀਅਨ ਆਯੂਸ਼ ਮੰਤਰੀ ਸਰਬਾਨੰਦ ਸੋਨੋਵਾਲ ਵੱਲੋਂ ਪੰਚਕੂਲਾ, ਹਰਿਆਣਾ ਦੇ ਇੰਦਰਧਨੁਸ਼ ਆਡੀਟੋਰੀਅਮ ਵਿੱਚ ਕੀਤਾ ਗਿਆ ਸੀ। ਇਸ ਮੌਕੇ ਪੰਜਾਬ ਦੇ ਸਿਹਤ ਮੰਤਰੀ ਵਿਸ਼ੇਸ਼ ਮਹਿਮਾਨ ਵਜੋਂ ਮੌਜੂਦ ਸਨ।

ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੇਸ਼ ਵਿੱਚ ਵਧ ਰਹੇ ਹਵਾ ਅਤੇ ਪਾਣੀ ਦੇ ਪ੍ਰਦੂਸ਼ਣ ਦੀ ਮੌਜੂਦਾ ਸਥਿਤੀ ਬਾਰੇ ਵੀ ਗੱਲ ਕੀਤੀ, ਜੋ ਇੱਕ ਚਿੰਤਾਜਨਕ ਮੁੱਦਾ ਹੈ ਅਤੇ ਇਸ ਵੱਲ ਧਿਆਨ ਦੇਣ ਦੀ ਲੋੜ ਹੈ। ਕੇਂਦਰੀ ਆਯੂਸ਼ ਮੰਤਰੀ ਨੂੰ ਵਾਤਾਵਰਣ ਦੇ ਮੁੱਦਿਆਂ ‘ਤੇ ਸਾਰੇ ਰਾਜਾਂ ਦੇ ਸਿਹਤ ਮੰਤਰੀਆਂ ਦੀ ਮੀਟਿੰਗ ਬੁਲਾਉਣ ਦੀ ਬੇਨਤੀ ਕਰਦਿਆਂ ਉਹਨਾਂ ਨੇ ਕਿਹਾ ਕਿ ਉਹ ਇੱਥੇ ਇਹ ਸੋਚ ਕੇ ਆਏ ਸਨ ਕਿ ਅੱਠ ਰਾਜਾਂ ਦੇ ਸਿਹਤ ਮੰਤਰੀ ਇੱਥੇ ਮੌਜੂਦ ਹੋਣਗੇ ਅਤੇ ਉਹ ਸਾਰੇ ਇਸ ਗੰਭੀਰ ਵਿਸ਼ੇ ‘ਤੇ ਵਿਚਾਰ ਵਟਾਂਦਰੇ ਕਰ ਸਕਣਗੇ।

ਬਲਬੀਰ ਸਿੰਘ ਨੇ ਕਿਹਾ ਕਿ ਲੋਕ ਸਿਰਫ਼ ਦਿੱਲੀ ਵਿੱਚ ਹੀ ਪ੍ਰਦੂਸ਼ਣ ਬਾਰੇ ਚਰਚਾ ਕਰ ਰਹੇ ਹਨ, ਇਸ ਦਾ ਹਵਾਲਾ ਦਿੰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਅਸਲੀਅਤ ਇਹ ਹੈ ਕਿ ਪ੍ਰਦੂਸ਼ਣ ਹੁਣ ਸਿਰਫ਼ ਦਿੱਲੀ ਤੱਕ ਹੀ ਨਹੀਂ ਹੈ, ਸਗੋਂ ਸਮੁੱਚਾ ਦੇਸ਼ ਗੈਸ ਚੈਂਬਰ ਬਣ ਚੁੱਕਾ ਹੈ।

ਉਨ੍ਹਾਂ ਕਿਹਾ ਕਿ ਇਹ ਕਿਸੇ ਪਾਰਟੀ ਦਾ ਮੁੱਦਾ ਨਹੀਂ ਹੈ ਅਤੇ ਨਾ ਹੀ ਅਗਲੀਆਂ ਚੋਣਾਂ ਬਾਰੇ ਹੈ, ਸਗੋਂ ਇਹ ਅਗਲੀ ਪੀੜ੍ਹੀ ਬਾਰੇ ਹੈ। ਉਹਨਾਂ ਨੇ ਆਪਣੇ ਆਪ ਨੂੰ ਅਤੇ ਸਾਰੇ ਚੁਣੇ ਹੋਏ ਨੁਮਾਇੰਦਿਆਂ ਨੂੰ ਵੀ.ਆਈ.ਪੀਜ਼ ਨਹੀਂ, ਸਗੋਂ ਲੋਕਾਂ ਦੇ ਸੇਵਾਦਾਰ ਕਰਾਰ ਦਿੰਦਿਆਂ ਕਾਨਫਰੰਸ ਵਿੱਚ ਸ਼ਾਮਲ ਹੋਏ ਵਿਦਿਆਰਥੀਆਂ ਨੂੰ ਕਿਹਾ ਕਿ ਸਵੱਛ ਹਵਾ ਅਤੇ ਸਾਫ਼ ਪਾਣੀ ਸਾਡਾ ਮੌਲਿਕ ਅਧਿਕਾਰ ਹੈ ਅਤੇ ਤੁਹਾਨੂੰ (ਵਿਦਿਆਰਥੀਆਂ) ਨੂੰ ਸਾਡੇ ਤੋਂ ਇਸ ਬਾਰੇ ਪੁੱਛਣਾ ਚਾਹੀਦਾ ਹੈ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਪੰਜਾਬ ਦੇ 3 ਕਰੋੜ ਲੋਕਾਂ ਦੀ ਸਿਹਤ ਦੀ ਜ਼ਿੰਮੇਵਾਰੀ ਸੌਂਪੀ ਹੈ। ਉਹਨਾਂ ਨੇ ਕਿਹਾ ਕਿ ਸਾਡੇ ਲੋਕਾਂ ਨੂੰ ਤੰਦਰੁਸਤ ਅਤੇ ਸਿਹਤਮੰਦ ਰੱਖਣ ਲਈ, ਸਾਡੇ ਮੁੱਖ ਮੰਤਰੀ ਨੇ ਸੀ.ਐਮ. ਦੀ ਯੋਗਸ਼ਾਲਾ ਸ਼ੁਰੂ ਕੀਤੀ ਹੈ, ਜੋ ਪਹਿਲਾਂ ਹੀ 1000 ਕਲਾਸਾਂ ਤੱਕ ਵਧਾਈ ਜਾ ਚੁੱਕੀ ਹੈ ਅਤੇ ਆਮ ਆਦਮੀ ਕਲੀਨਿਕਾਂ ਵਿੱਚ, ਸਾਡੇ ਕੋਲ ਧਿਆਨ ਕੇਂਦਰ, ਜਿੰਮ, ਵਾਕਿੰਗ ਟਰੈਕ ਅਤੇ ਪਾਰਕ ਹਨ, ਜੋ ਲੋਕਾਂ ਨੂੰ ਕਸਰਤ ਕਰਨ ਲਈ ਉਤਸ਼ਾਹਿਤ ਕਰਦੇ ਹਨ ਜੋ ਕਿ ਬਿਮਾਰੀਆਂ ਨੂੰ ਦੂਰ ਰੱਖਣ ਦਾ ਇੱਕੋ ਇੱਕ ਤਰੀਕਾ ਹੈ।

The post ਡਾ. ਬਲਬੀਰ ਸਿੰਘ ਵੱਲੋਂ ਕੇਂਦਰੀ ਆਯੂਸ਼ ਮੰਤਰੀ ਸਰਬਾਨੰਦ ਸੋਨੋਵਾਲ ਨੂੰ ਪੰਜਾਬ ‘ਚ ਰਾਸ਼ਟਰੀ ਆਯੁਰਵੇਦ ਸੰਸਥਾ ਸਥਾਪਿਤ ਕਰਨ ਦੀ ਅਪੀਲ appeared first on TheUnmute.com - Punjabi News.

Tags:
  • ayurveda
  • ayush-minister-sarbananda
  • breaking-news
  • latest-news
  • news
  • punjab
  • punjab-news
  • the-unmute-breaking-news
  • the-unmute-latest-news
  • the-unmute-punjabi-news

ਭਾਰਤ ਸਰਕਾਰ ਵੱਲੋਂ ਕਤਰ 'ਚ 8 ਭਾਰਤੀ ਸਾਬਕਾ ਜਲ ਸੈਨਿਕਾਂ ਦੀ ਮੌਤ ਦੀ ਸਜ਼ਾ ਵਿਰੁੱਧ ਅਪੀਲ ਦਾਇਰ

Thursday 09 November 2023 02:19 PM UTC+00 | Tags: 8-indian-ex-naval-soldiers arindam-bagchi breaking-news indian-government indian-navy-news news qatar qatar-prison

ਚੰਡੀਗੜ੍ਹ, 09 ਨਵੰਬਰ 2023: ਭਾਰਤ ਸਰਕਾਰ ਨੇ ਕਤਰ (Qatar) ਦੀ ਕੈਦ ਵਿੱਚ 8 ਸਾਬਕਾ ਜਲ ਸੈਨਿਕਾਂ ਦੀ ਮੌਤ ਦੀ ਸਜ਼ਾ ਦੇ ਖ਼ਿਲਾਫ਼ ਉੱਥੋਂ ਦੀ ਉੱਚ ਅਦਾਲਤ ਵਿੱਚ ਅਪੀਲ ਦਾਇਰ ਕੀਤੀ ਹੈ। ਇਹ ਜਾਣਕਾਰੀ ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਵੀਰਵਾਰ ਨੂੰ ਇੱਕ ਮੀਡੀਆ ਬ੍ਰੀਫਿੰਗ ਵਿੱਚ ਦਿੱਤੀ। ਅਰਿੰਦਮ ਬਾਗਚੀ ਅਨੁਸਾਰ ਇਸ ਤੋਂ ਇਲਾਵਾ ਭਾਰਤ ਨੂੰ ਇਨ੍ਹਾਂ ਸੈਨਿਕਾਂ ਨੂੰ ਮਿਲਣ ਲਈ ਦੂਜੀ ਕੌਂਸਲਰ ਪਹੁੰਚ ਵੀ ਮਿਲੀ ਹੈ। ਭਾਰਤ ਸਰਕਾਰ ਲਗਾਤਾਰ ਕਤਰ ਦੇ ਸੰਪਰਕ ਵਿੱਚ ਹੈ।

ਕਤਰ (Qatar) ਵਿਚ ਜਿਨ੍ਹਾਂ 8 ਸਾਬਕਾ ਜਲ ਸੈਨਾ ਅਧਿਕਾਰੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ, ਉਨ੍ਹਾਂ ਦੇ ਨਾਂ ਹਨ- ਕੈਪਟਨ ਨਵਤੇਜ ਸਿੰਘ ਗਿੱਲ, ਕੈਪਟਨ ਸੌਰਭ ਵਸ਼ਿਸ਼ਟ, ਕੈਪਟਨ ਬੀਰੇਂਦਰ ਕੁਮਾਰ ਵਰਮਾ, ਕਮਾਂਡਰ ਪੂਰਨੇਂਦੂ ਤਿਵਾੜੀ, ਕਮਾਂਡਰ ਸੁਗਨਾਕਰ ਪਕਾਲਾ, ਕਮਾਂਡਰ ਸੰਜੀਵ ਗੁਪਤਾ, ਕਮਾਂਡਰ ਅਮਿਤ ਨਾਗਪਾਲ ਅਤੇ ਸੈਲਰ ਰਾਗੇਸ਼ ਸ਼ਾਮਲ ਹਨ |

The post ਭਾਰਤ ਸਰਕਾਰ ਵੱਲੋਂ ਕਤਰ ‘ਚ 8 ਭਾਰਤੀ ਸਾਬਕਾ ਜਲ ਸੈਨਿਕਾਂ ਦੀ ਮੌਤ ਦੀ ਸਜ਼ਾ ਵਿਰੁੱਧ ਅਪੀਲ ਦਾਇਰ appeared first on TheUnmute.com - Punjabi News.

Tags:
  • 8-indian-ex-naval-soldiers
  • arindam-bagchi
  • breaking-news
  • indian-government
  • indian-navy-news
  • news
  • qatar
  • qatar-prison

ਪਿਛਲੇ ਸਾਲ ਦੌਰਾਨ ਪਰਾਲੀ ਨੂੰ ਅੱਗ ਲਗਾਉਣ ਦੇ 70 ਪ੍ਰਤੀਸ਼ਤ ਮਾਮਲਿਆਂ ਦੇ ਮੁਕਾਬਲੇ ਇਸ ਸਾਲ ਮਾਮਲੇ ਘਟ ਕੇ 47 ਫੀਸਦੀ ਰਹੇ: ਪੰਜਾਬ ਸਰਕਾਰ

Thursday 09 November 2023 02:27 PM UTC+00 | Tags: aam-aadmi-party air-pollution breaking-news cm-bhagwant-mann latest-news news punjab punjab-government punjab-govt stubble stubble-burning the-unmute-breaking-news the-unmute-punjabi-news

ਚੰਡੀਗੜ੍ਹ, 09 ਨਵੰਬਰ 2023: ਪ੍ਰਦੂਸ਼ਣ ਮਾਮਲਾ ਲੰਬੇ ਸਮੇਂ ਤੋਂ ਸੁਪਰੀਮ ਕੋਰਟ ਵਿੱਚ ਚੱਲ ਰਿਹਾ ਹੈ। ਮਾਣਯੋਗ ਸੁਪਰੀਮ ਕੋਰਟ ਨੇ ਦਿੱਲੀ ਦੇ ਪ੍ਰਦੂਸ਼ਣ ਦਾ ਨੋਟਿਸ ਲਿਆ ਜਿਸ ਵਿੱਚ ਨਵੰਬਰ ਤੇ ਦਸੰਬਰ ਦੌਰਾਨ ਬਹੁਤ ਜ਼ਿਆਦਾ ਪ੍ਰਦੂਸ਼ਣ ਪਾਇਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਡਵੋਕੇਟ ਜਨਰਲ (ਏ.ਜੀ.) ਪੰਜਾਬ ਗੁਰਮਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਦੀ ਤਰਫੋਂ ਹਲਫਨਾਮਾ ਦਾਇਰ ਕਰਦਿਆਂ ਅਸੀਂ ਦਲੀਲ ਦਿੱਤੀ ਕਿ ਪੰਜਾਬ ਦੇ ਕਿਸਾਨਾਂ ਨੂੰ 30 ਤੋਂ 40000 ਮਸ਼ੀਨਾਂ ਮੁਹੱਈਆ ਕਰਵਾਉਣ ਤੋਂ ਇਲਾਵਾ 25 ਫੀਸਦੀ ਫੰਡ ਦਿੱਲੀ ਵੱਲੋਂ, 25 ਫੀਸਦੀ ਕੇਂਦਰ ਸਰਕਾਰ ਵੱਲੋਂ ਅਤੇ 50 ਫੀਸਦੀ ਪੰਜਾਬ ਸਰਕਾਰ (Punjab Government) ਵੱਲੋਂ ਪ੍ਰਦਾਨ ਕਰਨ ਦੀ ਦੀ ਜ਼ਰੂਰਤ ਹੈ।

ਪੰਜਾਬ ਦੇ ਪਾਣੀਆਂ ਦੇ ਮੁੱਦੇ ਬਾਰੇ ਅਸੀਂ ਕਿਹਾ ਕਿ ਕਿਸਾਨਾਂ ਨੂੰ ਨਵੀਆਂ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਪ੍ਰਦਾਨ ਕਰਨ ਤੋਂ ਇਲਾਵਾ ਝੋਨੇ ਦੀ ਬਜਾਇ ਹੋਰ ਫਸਲਾਂ ਉਗਾਉਣ ਲਈ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ। ਇਸ ਸਮੱਸਿਆ ਦਾ ਹੱਲ ਫਸਲੀ ਵਿਭਿੰਨਤਾ ਨੂੰ ਅਪਣਾ ਕੇ ਕੀਤਾ ਜਾ ਸਕਦਾ ਹੈ। ਅਸੀਂ ਫਸਲੀ ਰਹਿੰਦ-ਖੂਹੰਦ ਦੀ ਖਰੀਦ ਅਤੇ ਵਰਤੋਂ ਦਾ ਸੁਝਾਅ ਵੀ ਦਿੱਤਾ ਹੈ।

ਸੁਪਰੀਮ ਕੋਰਟ ਦੀ ਫਿਟਕਾਰ ਤੋਂ ਬਾਅਦ ਪੰਜਾਬ ਸਰਕਾਰ (Punjab Government) ਵੱਲੋਂ ਸਾਰੇ ਜ਼ਿਲ੍ਹਿਆਂ ਦੇ ਪੁਲਿਸ ਤੇ ਸਿਵਲ ਪ੍ਰਸ਼ਾਸਨ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ‘ਤੇ ਰੋਕ ਲਗਾਉਣ ਦੇ ਸਖ਼ਤ ਨਿਰਦੇਸ਼ ਦਿੱਤੇ ਗਏ ਹਨ। ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਇੱਕੋ ਵਾਰ ਵਿੱਚ ਰੋਕਣਾ ਮੁਸ਼ਕਿਲ ਹੈ ਪਰ ਪੰਜਾਬ ਸਰਕਾਰ ਇਸ ਦਿਸ਼ਾ ਵਿੱਚ ਲਗਾਤਾਰ ਯਤਨਸ਼ੀਲ ਹੈ। ਅਸੀਂ ਸੁਝਾਅ ਦਿੱਤਾ ਹੈ ਕਿ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ 2000 ਰੁਪਏ ਦਾ ਪ੍ਰੋਸਤਾਹਨ ਦੇ ਕੇ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਦਾ ਮਨੋਬਲ ਵਧਾਇਆ ਜਾ ਸਕੇ।

ਆਉਣ ਵਾਲੇ ਹਫ਼ਤਿਆਂ ਦੌਰਾਨ ਪੰਜਾਬ ਵਿੱਚ ਝੋਨੇ ਦੀ ਪਰਾਲੀ ਸਾੜਨ (stubble burning) ਦੇ ਮਾਮਲਿਆਂ ਵਿੱਚ ਹੋਰ ਕਮੀ ਦੇਖਣ ਨੂੰ ਮਿਲੇਗੀ। ਪਿਛਲੇ ਸਾਲ ਪਰਾਲੀ ਸਾੜਨ ਦੇ 70 ਫੀਸਦੀ ਮਾਮਲੇ ਸਾਹਮਣੇ ਆਏ ਸਨ ਜਦਕਿ ਇਸ ਸਾਲ ਇਹਨਾਂ ਵਿੱਚ ਕਮੀ ਲਿਆ ਕੇ 47 ਫੀਸਦੀ ਦਰ ‘ਤੇ ਲਿਆਂਦਾ ਗਿਆ ਹੈ।

 

The post ਪਿਛਲੇ ਸਾਲ ਦੌਰਾਨ ਪਰਾਲੀ ਨੂੰ ਅੱਗ ਲਗਾਉਣ ਦੇ 70 ਪ੍ਰਤੀਸ਼ਤ ਮਾਮਲਿਆਂ ਦੇ ਮੁਕਾਬਲੇ ਇਸ ਸਾਲ ਮਾਮਲੇ ਘਟ ਕੇ 47 ਫੀਸਦੀ ਰਹੇ: ਪੰਜਾਬ ਸਰਕਾਰ appeared first on TheUnmute.com - Punjabi News.

Tags:
  • aam-aadmi-party
  • air-pollution
  • breaking-news
  • cm-bhagwant-mann
  • latest-news
  • news
  • punjab
  • punjab-government
  • punjab-govt
  • stubble
  • stubble-burning
  • the-unmute-breaking-news
  • the-unmute-punjabi-news

ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਦੀਆਂ ਜੇਲ੍ਹਾਂ 'ਚ ਮੈਂਟਲ ਹੈਲਥ ਇੰਟਰਵੈਂਸ਼ਨ ਪ੍ਰੋਗਰਾਮ ਦੀ ਸ਼ੁਰੂਆਤ

Thursday 09 November 2023 02:31 PM UTC+00 | Tags: breaking-news dr-balbir-singh jails-of-punjab punjabi-news punjab-police the-unmute-breaking the-unmute-breaking-news the-unmute-news

ਚੰਡੀਗੜ੍ਹ, 09 ਨਵੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀਆਂ ਜੇਲ੍ਹਾਂ ਵਿੱਚ ਸੁਧਾਰ ਲਿਆਉਣ ਲਈ ਇਨ੍ਹਾਂ ਨੂੰ ਸੁਧਾਰ ਕੇਂਦਰ ਬਣਾਉਣ ਦੇ ਸੰਕਲਪ ਨਾਲ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ (Dr. Balbir Singh) ਨੇ ਸੂਬੇ ਦੀਆਂ ਜੇਲ੍ਹਾਂ ਵਿੱਚ ਮੈਂਟਲ ਹੈਲਥ ਇੰਟਰਵੈਂਸ਼ਨ ਪ੍ਰੋਗਰਾਮ ਸ਼ੁਰੂ ਕੀਤਾ।

ਅੱਜ ਇੱਥੇ ਮਿਉਂਸਪਲ ਭਵਨ ਸੈਕਟਰ 35 ਵਿਖੇ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਦੌਰਾਨ ਪ੍ਰੋਗਰਾਮ ਦਾ ਆਗਾਜ਼ ਕਰਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਪਹਿਲਕਦਮੀ ਨਾਲ ਪੰਜਾਬ ਦੀਆਂ ਚਾਰ ਜੇਲ੍ਹਾਂ ਲੁਧਿਆਣਾ, ਗੁਰਦਾਸਪੁਰ, ਪਟਿਆਲਾ ਅਤੇ ਅੰਮ੍ਰਿਤਸਰ ਵਿੱਚ ਕੈਦੀਆਂ ਨੂੰ ਸਕਰੀਨਿੰਗ, ਕਾਉਂਸਲਿੰਗ ਅਤੇ ਰੈਫਰਲ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ।

ਸਿਹਤ ਮੰਤਰੀ (Dr. Balbir Singh) ਨੇ ਦੱਸਿਆ ਕਿ ਇਹ ਪ੍ਰੋਜੈਕਟ ਜਲਦ ਹੀ ਪੰਜਾਬ ਦੀਆਂ ਸਾਰੀਆਂ ਜੇਲ੍ਹਾਂ ਵਿੱਚ ਲਾਗੂ ਕੀਤਾ ਜਾਵੇਗਾ। ਵਰਲਡ ਹੈਲਥ ਪਾਰਟਨਰਸ ਦੇ ਸਹਿਯੋਗ ਨਾਲ ਇਨ੍ਹਾਂ ਕੇਂਦਰਾਂ ਵਿੱਚ ਕਾਉਂਸਲਰ ਭਰਤੀ ਕੀਤੇ ਗਏ ਹਨ, ਜੋ ਜੇਲ੍ਹ ਵਿੱਚ ਨਜ਼ਰਬੰਦ ਵਿਅਕਤੀਆਂ ਅਤੇ ਕੈਦੀਆਂ ਦੀ ਮਾਨਸਿਕ ਸਿਹਤ ਵਿੱਚ ਸੁਧਾਰ ਲਿਆਉਣ ਦੇ ਉਦੇਸ਼ ਨਾਲ ਉਨ੍ਹਾਂ ਦੀ ਕਾਉਂਸਲਿੰਗ ਕਰਨਗੇ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਪਹਿਲਕਦਮੀ ਮਾਨਸਿਕ ਸਿਹਤ ਸੰਭਾਲ ਐਕਟ, 2017 ਨੂੰ ਲਾਗੂ ਕਰਨ ਸਬੰਧੀ ਸਾਡੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰੇਗੀ, ਜਿਸ ਨਾਲ ਹਰ ਸੂਬਾ ਸਰਕਾਰ ਲਈ ਜੇਲ੍ਹਾਂ ਦੇ ਮੈਡੀਕਲ ਵਿੰਗ ਵਿੱਚ ਮਾਨਸਿਕ ਸਿਹਤ ਸਹੂਲਤ ਹੋਣੀ ਲਾਜ਼ਮੀ ਹੋ ਜਾਵੇਗੀ।

ਕੈਦੀਆਂ ਨੂੰ ਦਰਪੇਸ਼ ਮਾਨਸਿਕ ਸਿਹਤ ਸਮੱਸਿਆਵਾਂ ਬਾਰੇ ਦੱਸਦਿਆਂ ਡਾ. ਬਲਬੀਰ ਸਿੰਘ ਕਿਹਾ ਕਿ ਖੁਦਕੁਸ਼ੀ ਕੈਦੀਆਂ ਦਰਮਿਆਨ ਮਾਨਸਿਕ ਰੋਗਾਂ ਦਾ ਮੁੱਖ ਕਾਰਨ ਹੈ। ਸੁਪਰੀਮ ਕੋਰਟ ਵੱਲੋਂ ਨਿਯੁਕਤ ਕਮੇਟੀ ਨੇ ਆਪਣੀ ਤਾਜ਼ਾ ਰਿਪੋਰਟ ਵਿੱਚ ਦੱਸਿਆ ਹੈ ਕਿ ਭਾਰਤ ਵਿੱਚ ਕੈਦੀਆਂ ਵਿੱਚ ਗੈਰ-ਕੁਦਰਤੀ ਮੌਤਾਂ ਦਾ ਵੱਡਾ ਕਾਰਨ ਖੁਦਕੁਸ਼ੀ ਹੈ। ਕਮੇਟੀ ਨੇ ਦੱਸਿਆ ਕਿ ਜੇਲ੍ਹਾਂ ਵਿੱਚ ਹੋਈਆਂ 817 ਗੈਰ-ਕੁਦਰਤੀ ਮੌਤਾਂ ਵਿੱਚੋਂ 660 ਖੁਦਕੁਸ਼ੀਆਂ ਹਨ, ਜੋ ਕਿ ਕਾਫ਼ੀ ਚਿੰਤਾਜਨਕ ਹੈ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਕੈਦੀਆਂ ਵਿੱਚ ਮਾਨਸਿਕ ਸਿਹਤ ਸਮੱਸਿਆਵਾਂ ਨਾ ਸਿਰਫ਼ ਉਨ੍ਹਾਂ ਦੀ ਤੰਦਰੁਸਤੀ ਨੂੰ ਪ੍ਰਭਾਵਤ ਕਰਦੀਆਂ ਹਨ ਬਲਕਿ ਇਸ ਕਾਰਨ ਰੋਜ਼ਾਨਾ ਜੇਲ੍ਹਾਂ ਵਿੱਚੋਂ ਮੋਬਾਈਲ ਫੋਨ, ਨਸ਼ੀਲੇ ਪਦਾਰਥ ਬਰਾਮਦ ਹੁੰਦੇ ਹਨ। ਇਸ ਉਪਰਾਲੇ ਨਾਲ ਜੇਲ੍ਹਾਂ ਵਿੱਚੋਂ ਹੁਣ ਚੰਗੀਆਂ ਖ਼ਬਰਾਂ ਆਉਣੀਆਂ ਸ਼ੁਰੂ ਹੋ ਜਾਣਗੀਆਂ ਅਤੇ ਕੈਦੀਆਂ ਨੂੰ ਸਿਖਲਾਈ ਦੇ ਕੇ ਉਨ੍ਹਾਂ ਦੀ ਮਾਨਸਿਕ ਸਿਹਤ ਵਿੱਚ ਸੁਧਾਰ ਕਰਕੇ ਉਨ੍ਹਾਂ ਨੂੰ ਆਤਮ ਨਿਰਭਰ ਬਣਾਇਆ ਜਾਵੇਗਾ।

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਦੱਸਿਆ ਕਿ ਜੇਲ੍ਹਾਂ ਵਿੱਚ ਬੰਦ 25000 ਕੈਦੀਆਂ ਵਿੱਚੋਂ 14000 ਕੈਦੀ ਐਨਡੀਪੀਐਸ ਐਕਟ ਤਹਿਤ ਸਜਾ ਭੁਗਤ ਰਹੇ ਹਨ। ਅਜਿਹੇ ਸਾਰੇ ਕੈਦੀ ਨਸ਼ਾ ਤਸਕਰ ਨਹੀਂ ਹਨ, ਸਗੋਂ ਨਸ਼ਿਆਂ ਦੀ ਆਦਤ ਕਾਰਨ ਜੇਲ੍ਹਾਂ ਵਿੱਚ ਬੰਦ ਹਨ। ਇਨ੍ਹਾਂ ਨਸ਼ੇ ਦੇ ਆਦੀਆਂ ਨੂੰ ਜੇਲ੍ਹਾਂ ਵਿੱਚ ਭੇਜਣ ਦੀ ਬਜਾਏ ਜੇਕਰ ਉਨ੍ਹਾਂ ਦੀ ਮਾਨਸਿਕ ਸਿਹਤ ਵਿੱਚ ਸੁਧਾਰ ਕਰਕੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਭੇਜਿਆ ਜਾਵੇ ਤਾਂ ਜੇਲ੍ਹਾਂ ਵਿੱਚ ਬੋਝ ਕਾਫ਼ੀ ਹੱਦ ਤੱਕ ਘੱਟ ਹੋ ਸਕਦਾ ਹੈ। ਜੇਲ੍ਹਾਂ ਵਿੱਚ ਬੰਦ ਕੈਦੀ ਨਸ਼ੇ ਛੱਡਕੇ ਅਤੇ ਆਤਮ ਨਿਰਭਰ ਬਣ ਕੇ ਸਮਾਜ ਲਈ ਰੋਲ ਮਾਡਲ ਬਣਨਗੇ।

ਇਸ ਮੌਕੇ ਸਕੱਤਰ ਜੇਲ੍ਹ ਕੁਮਾਰ ਰਾਹੁਲ, ਵਿਸ਼ੇਸ਼ ਸਕੱਤਰ ਸਿਹਤ-ਕਮ-ਪ੍ਰੋਜੈਕਟ ਡਾਇਰੈਕਟਰ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਡਾ. ਅਡੱਪਾ ਕਾਰਤਿਕ, ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਡਾ. ਆਦਰਸ਼ਪਾਲ ਕੌਰ, ਡਾਇਰੈਕਟਰ ਪਰਿਵਾਰ ਭਲਾਈ ਡਾ. ਹਤਿੰਦਰ ਕੌਰ, ਵਰਲਡ ਹੈਲਥ ਪਾਰਟਨਰਸ ਦੇ ਕੰਟਰੀ ਡਾਇਰੈਕਟਰ ਡਾ. ਪ੍ਰਾਚੀ, ਆਈ.ਜੀ ਜੇਲ੍ਹ ਰੂਪ ਕੁਮਾਰ ਅਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ, ਸਮੂਹ ਜ਼ਿਲ੍ਹਾ ਜੇਲ੍ਹ ਸੁਪਰਡੈਂਟ ਅਤੇ ਹੋਰ ਕਰਮਚਾਰੀ ਹਾਜ਼ਰ ਸਨ।

The post ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਦੀਆਂ ਜੇਲ੍ਹਾਂ ‘ਚ ਮੈਂਟਲ ਹੈਲਥ ਇੰਟਰਵੈਂਸ਼ਨ ਪ੍ਰੋਗਰਾਮ ਦੀ ਸ਼ੁਰੂਆਤ appeared first on TheUnmute.com - Punjabi News.

Tags:
  • breaking-news
  • dr-balbir-singh
  • jails-of-punjab
  • punjabi-news
  • punjab-police
  • the-unmute-breaking
  • the-unmute-breaking-news
  • the-unmute-news

ਚੰਡੀਗੜ੍ਹ, 09 ਨਵੰਬਰ 2023: ਵਿਸ਼ਵ ਕੱਪ ਦੇ 41ਵੇਂ ਮੈਚ ਵਿੱਚ ਨਿਊਜ਼ੀਲੈਂਡ (New Zealand) ਨੇ ਸ਼੍ਰੀਲੰਕਾ ਨੂੰ ਪੰਜ ਵਿਕਟਾਂ ਨਾਲ ਹਰਾਇਆ। ਟੂਰਨਾਮੈਂਟ ਵਿਚ ਇਹ ਉਸ ਦੀ ਪੰਜਵੀਂ ਜਿੱਤ ਹੈ ਅਤੇ ਉਸ ਨੇ ਸੈਮੀਫਾਈਨਲ ਵਿਚ ਪਹੁੰਚਣ ਦੀਆਂ ਆਪਣੀਆਂ ਉਮੀਦਾਂ ਨੂੰ ਬਰਕਰਾਰ ਰੱਖਿਆ ਹੈ। ਬੰਗਲੌਰ ਦੇ ਐਮ ਚਿੰਨਾਸਵਾਮੀ ਸਟੇਡੀਅਮ ਵਿੱਚ ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਸ਼੍ਰੀਲੰਕਾ ਦੀ ਟੀਮ 171 ਦੌੜਾਂ ‘ਤੇ ਆਲ ਆਊਟ ਹੋ ਗਈ। ਨਿਊਜ਼ੀਲੈਂਡ ਨੇ 23.1 ਓਵਰਾਂ ‘ਚ ਪੰਜ ਵਿਕਟਾਂ ‘ਤੇ 172 ਦੌੜਾਂ ਬਣਾ ਕੇ ਮੈਚ ਜਿੱਤ ਲਿਆ।

ਨਿਊਜ਼ੀਲੈਂਡ (New Zealand) ਨੇ ਸ਼੍ਰੀਲੰਕਾ ਨੂੰ ਹਰਾ ਕੇ ਸੈਮੀਫਾਈਨਲ ‘ਚ ਪਹੁੰਚਣ ਦੀਆਂ ਆਪਣੀਆਂ ਉਮੀਦਾਂ ਬਰਕਰਾਰ ਰੱਖੀਆਂ ਹਨ। ਲੀਗ ਦੌਰ ਵਿੱਚ ਉਸਦੇ ਸਾਰੇ ਮੈਚ ਪੂਰੇ ਹੋ ਚੁੱਕੇ ਹਨ। ਨਿਊਜ਼ੀਲੈਂਡ ਦੇ ਨੌਂ ਮੈਚਾਂ ਵਿੱਚ 10 ਅੰਕ ਹਨ। ਉਸ ਨੇ ਪੰਜ ਮੈਚ ਜਿੱਤੇ ਹਨ ਅਤੇ ਚਾਰ ਹਾਰੇ ਹਨ। ਨਿਊਜ਼ੀਲੈਂਡ ਨੇ ਵੀ ਸ਼੍ਰੀਲੰਕਾ ਨੂੰ ਹਰਾ ਕੇ ਲਗਾਤਾਰ ਚਾਰ ਮੈਚਾਂ ਦੀ ਹਾਰ ਦਾ ਸਿਲਸਿਲਾ ਤੋੜ ਦਿੱਤਾ। ਜੇਕਰ ਕੀਵੀ ਟੀਮ ਸੈਮੀਫਾਈਨਲ ‘ਚ ਪਹੁੰਚਦੀ ਹੈ ਤਾਂ ਮੁੰਬਈ ‘ਚ ਉਸ ਦਾ ਸਾਹਮਣਾ ਭਾਰਤ ਨਾਲ ਹੋਵੇਗਾ। ਹੁਣ ਅਫਗਾਨਿਸਤਾਨ ਦੀ ਟੀਮ ਵਿਸ਼ਵ ਕੱਪ ਤੋਂ ਲਗਭਗ ਬਾਹਰ ਹੋ ਚੁੱਕੀ ਹੈ। ਇਸ ਦੇ ਨਾਲ ਹੀ ਪਾਕਿਸਤਾਨ ਨੂੰ ਸੈਮੀਫਾਈਨਲ ‘ਚ ਪਹੁੰਚਣ ਲਈ ਚਮਤਕਾਰੀ ਪ੍ਰਦਰਸ਼ਨ ਕਰਨਾ ਹੋਵੇਗਾ।

The post ਨਿਊਜ਼ੀਲੈਂਡ ਨੇ ਸ਼੍ਰੀਲੰਕਾ ਨੂੰ ਪੰਜ ਵਿਕਟਾਂ ਨਾਲ ਹਰਾਇਆ, ਸੈਮੀਫਾਈਨਲ ਖੇਡਣਾ ਲਗਭਗ ਤੈਅ appeared first on TheUnmute.com - Punjabi News.

Tags:
  • breaking-news
  • new-zealand
  • world-cup
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form