ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ‘ਮਿਸ਼ਨ 100 ਪ੍ਰਤੀਸ਼ਤ’ ਲਾਂਚ ਕੀਤਾ ਗਿਆ। ਇਸ ਮੌਕੇ ‘ਤੇ ਬੋਲਦੇ ਹੋਏ ਸਿੱਖਿਆ ਮੰਤਰੀ ਬੈਂਸ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਫਰਵਰੀ-ਮਾਰਚ 2024 ਵਿਚ ਹੋਣ ਵਾਲੀਆਂ ਪ੍ਰੀਖਿਆਵਾਂ ਦੌਰਾਨ 8ਵੀਂ, 10ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਦੇ ਪ੍ਰਦਰਸ਼ਨ ਨੂੰ ਬੇਹਤਰ ਬਣਾਉਣ ਦੇ ਮੁੱਖ ਉਦੇਸ਼ ਦੇ ਨਾਲ ‘ਮਿਸ਼ਨ 100 ਪ੍ਰਤੀਸ਼ਤ : ਗਿਵ ਯੋਅਰ ਬੈਸਟ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।
ਇਹ ਵੀ ਪੜ੍ਹੋ : ਗੁਰਦਾਸਪੁਰ ‘ਚ ਕੇਜਰੀਵਾਲ ਤੇ CM ਮਾਨ ਦੀ ਰੈਲੀ ਅੱਜ, ਅੰਤਰਰਾਜੀ ਬੱਸ ਟਰਮਿਨਲ ਦਾ ਕਰਨਗੇ ਉਦਘਾਟਨ
ਇਸ ਮਿਸ਼ਨ ਅਧੀਨ ਸਿੱਖਿਆ ਵਿਭਾਗ ਵਿਚ ਵੱਖ-ਵੱਖ ਪੱਧਰਾਂ ‘ਤੇ ਕੰਮ ਕਰ ਰਹੇ ਸਿੱਖਿਆ ਅਧਿਕਾਰੀਆਂ ਤੋਂ ਇਲਾਵਾ ਸਕੂਲ ਮੁਖੀਆਂ, ਅਧਿਆਪਕਾਂ, ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਦੀਆਂ ਕੋਸ਼ਿਸ਼ਾਂ ਦੇ ਨਾਲ 100 ਫੀਸੀ ਪਾਸ ਪ੍ਰਤੀਸ਼ਤਤਾ ਨੂੰ ਇਕ ਯੋਜਨਾਬੱਧ ਤਰੀਕੇ ਨਾਲ ਪ੍ਰਾਪਤ ਕਰਨ ਲਈ ਇਕ ਮਿਸ਼ਨ ਵਜੋਂ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬੀਤੇ ਸਾਲ ਵੀ ਮਿਸ਼ਨ 100 ਪ੍ਰਤੀਸ਼ਤ ਚਲਾਇਆ ਗਿਆ ਸੀ ਜਿਸ ਦੇ ਬਹੁਤ ਸਾਰਥਕ ਨਤੀਜੇ ਨਿਕਲੇ ਸਨ।
ਵੀਡੀਓ ਲਈ ਕਲਿੱਕ ਕਰੋ : –
The post ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ‘ਮਿਸ਼ਨ 100 ਪ੍ਰਤੀਸ਼ਤ’ ਕੀਤਾ ਗਿਆ ਲਾਂਚ appeared first on Daily Post Punjabi.
source https://dailypost.in/news/education/punjab-education-minister-harjot-singh-bains/