ਪੰਜਾਬ ਦੇ 19 ਹਜ਼ਾਰ ਸਕੂਲਾਂ ‘ਚ ਮੈਗਾ PTM ਅੱਜ, CM ਮਾਨ ਨੇ ਖੁਦ ਦਿੱਤਾ ਮਾਪਿਆਂ ਨੂੰ ਸੱਦਾ

ਪੰਜਾਬ ਸਿੱਖਿਆ ਵਿਭਾਗ ਵੱਲੋਂ ਅੱਜ ਸੂਬੇ ਦੇ ਕਰੀਬ 19,109 ਸਰਕਾਰੀ ਸਕੂਲਾਂ ਵਿੱਚ ਮੈਗਾ ਪੇਰੈਂਟਸ-ਟੀਚਰਜ਼ ਮੀਟਿੰਗ (PTM) ਕਰਵਾਈ ਗਈ। ਸਵੇਰੇ 10 ਵਜੇ ਤੋਂ ਸ਼ੁਰੂ ਹੋਈ ਇਹ ਮੀਟਿੰਗ ਬਾਅਦ ਦੁਪਹਿਰ 3.00 ਵਜੇ ਤੱਕ ਜਾਰੀ ਰਹੇਗੀ। ਕੁਝ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਜਾਣਕਾਰੀ ਸਾਂਝੀ ਕੀਤੀ ਸੀ ਅਤੇ ਇਸ ਦੇ ਪਿੱਛੇ ਦੀ ਮਹੱਤਤਾ ਬਾਰੇ ਵੀ ਦੱਸਿਆ ਸੀ।

CM ਮਾਨ ਨੇ ਖੁਦ ਇਸ PTM ਲਈ ਮਾਪਿਆਂ ਨੂੰ ਸੱਦਾ ਦਿੱਤਾ ਹੈ। ਹਾਲ ਹੀ ਵਿੱਚ ਉਨ੍ਹਾਂ ਕਿਹਾ ਸੀ ਕਿ ਇਸ ਨਾਲ ਬੱਚੇ ਦੀ ਰੁਚੀ ਦਾ ਪਤਾ ਲੱਗੇਗਾ ਅਤੇ ਇਹ ਸਰਕਾਰੀ ਸਕੂਲ ਵਧੀਆ ਭਵਿੱਖ ਤਿਆਰ ਕਰ ਸਕਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਸਕੂਲਾਂ ਨੂੰ ਹੁਨਰ ਵਿਕਾਸ ਕੋਰਸ ਸ਼ੁਰੂ ਕਰਨ ਲਈ ਵੀ ਕਿਹਾ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ PTM ਰਾਹੀਂ ਮਾਪਿਆਂ ਨੂੰ ਆਪਣੇ ਬੱਚਿਆਂ ਦੇ ਅਧਿਆਪਕਾਂ ਨੂੰ ਮਿਲਣ ਦਾ ਮੌਕਾ ਮਿਲਣ ਵਾਲਾ ਹੈ।

ਦਰਅਸਲ, ਬੱਚੇ ਦੇ ਵਿਕਾਸ ਲਈ ਘਰ ਅਤੇ ਸਕੂਲ ਦੇ ਬਾਹਰ ਅਤੇ ਸਕੂਲ ਤੋਂ ਬਾਅਦ ਬਿਤਾਇਆ ਸਮਾਂ ਮਹੱਤਵਪੂਰਨ ਹੁੰਦਾ ਹੈ। ਮਾਪਿਆਂ ਨੂੰ ਇਹ ਸਮਝਣ ਦੇ ਯੋਗ ਹੋਣਾ ਚਾਹੀਦਾ ਹੈ ਕਿ ਬੱਚੇ ਸਕੂਲ ਵਿੱਚ ਕੀ ਕਰਦੇ ਹਨ ਅਤੇ ਉਨ੍ਹਾਂ ਦੀ ਪੜ੍ਹਾਈ, ਖੇਡਾਂ ਅਤੇ ਹੋਰ ਗਤੀਵਿਧੀਆਂ ਵਿੱਚ ਕੀ ਤਰੱਕੀ ਹੁੰਦੀ ਹੈ। ਇਸ ਤਰ੍ਹਾਂ ਅਧਿਆਪਕ ਸਮਝ ਸਕਦੇ ਹਨ ਕਿ ਉਨ੍ਹਾਂ ਦੇ ਵਿਦਿਆਰਥੀ ਸਕੂਲ ਤੋਂ ਘਰ ਜਾਣ ਤੋਂ ਬਾਅਦ ਕੀ ਕਰਦੇ ਹਨ ਤਾਂ ਜੋ ਬੱਚੇ ਦੇ ਵਿਕਾਸ ਲਈ ਲੋੜੀਂਦੇ ਕਦਮ ਚੁੱਕੇ ਜਾ ਸਕਣ।

ਇਹ ਵੀ ਪੜ੍ਹੋ : ਹੁਸ਼ਿਆਰਪੁਰ ਪੁਲਿਸ ਨੇ ਫੜਿਆ ਕਾਰ ਚੋਰ, 3 ਗੱਡੀਆਂ ਤੇ 8 ਨੰਬਰ ਪਲੇਟਾਂ ਬਰਾਮਦ

ਇੱਕ ਅੰਕੜੇ ਮੁਤਾਬਕ ਅੱਜ ਤਕਰੀਬਨ 19 ਲੱਖ ਮਾਪਿਆਂ ਦੇ ਸਕੂਲ ਆਉਣ ਦੀ ਸੰਭਾਵਨਾ ਹੈ। ਅਜਿਹੇ ‘ਚ ਸਿੱਖਿਆ ਵਿਭਾਗ ਨੇ ਇਸ ਦੌਰਾਨ ਸਕੂਲਾਂ ਨੂੰ ਮਾਪਿਆਂ ਤੋਂ ਸੁਝਾਅ ਲੈਣ ਦੇ ਹੁਕਮ ਵੀ ਦਿੱਤੇ ਹਨ। ਇਹ ਸੁਝਾਅ ਸਕੂਲ ਨੂੰ ਬਿਹਤਰ ਬਣਾਉਣ ਅਤੇ ਬੱਚਿਆਂ ਦੀਆਂ ਜ਼ਰੂਰਤਾਂ ਨੂੰ ਸਕੂਲ ਪ੍ਰਬੰਧਨ ਅਤੇ ਸਿੱਖਿਆ ਵਿਭਾਗ ਤੱਕ ਪਹੁੰਚਾਉਣ ਦਾ ਇੱਕ ਤਰੀਕਾ ਹਨ। ਤਾਂ ਜੋ ਆਉਣ ਵਾਲੇ ਸਮੇਂ ਵਿੱਚ ਸਿੱਖਿਆ ਵਿਭਾਗ ਦੀਆਂ ਨੀਤੀਆਂ ਵਿੱਚ ਬਦਲਾਅ ਕੀਤਾ ਜਾ ਸਕੇ।

ਵੀਡੀਓ ਲਈ ਕਲਿੱਕ ਕਰੋ : –

 

The post ਪੰਜਾਬ ਦੇ 19 ਹਜ਼ਾਰ ਸਕੂਲਾਂ ‘ਚ ਮੈਗਾ PTM ਅੱਜ, CM ਮਾਨ ਨੇ ਖੁਦ ਦਿੱਤਾ ਮਾਪਿਆਂ ਨੂੰ ਸੱਦਾ appeared first on Daily Post Punjabi.



source https://dailypost.in/latest-punjabi-news/mega-ptm-in-19-thousand-schools/
Previous Post Next Post

Contact Form