ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਅੱਜ ਤੋਂ ਸੰਸਦ ਦਾ ਸਰਦ ਰੁੱਤ ਸੈਸ਼ਨ ਸ਼ੁਰੂ ਹੋ ਰਿਹਾ ਹੈ। ਇਹ ਸੈਸ਼ਨ 17ਵੀਂ ਲੋਕ ਸਭਾ ਦਾ 14ਵਾਂ ਅਤੇ ਆਜ਼ਾਦੀ ਤੋਂ ਬਾਅਦ 262ਵਾਂ ਸੈਸ਼ਨ ਹੋਵੇਗਾ। ਇਸ ਵਿੱਚ 19 ਬਿੱਲਾਂ ਅਤੇ 2 ਵਿੱਤੀ ਮੱਦਾਂ ‘ਤੇ ਚਰਚਾ ਕੀਤੀ ਜਾਵੇਗੀ। ਸੰਸਦ ਦਾ ਸਰਦ ਰੁੱਤ ਸੈਸ਼ਨ 22 ਦਸੰਬਰ ਤੱਕ ਚੱਲੇਗਾ। ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਸੋਮਵਾਰ ਸਵੇਰੇ 11 ਵਜੇ ਤੋਂ ਸ਼ੁਰੂ ਹੋਵੇਗੀ।
ਅੱਜ ਸੈਸ਼ਨ ਦੇ ਪਹਿਲੇ ਹੀ ਦਿਨ ਤ੍ਰਿਣਮੂਲ ਕਾਂਗਰਸ ਦੀ ਸੰਸਦ ਮਹੂਆ ਮੋਇਤਰਾ ਨਾਲ ਸਬੰਧਤ ਰਿਪੋਰਟ ਪੇਸ਼ ਕੀਤੀ ਜਾ ਸਕਦੀ ਹੈ। ਸਰਦ ਰੁੱਤ ਸੈਸ਼ਨ ਦੌਰਾਨ ਆਈਪੀਸੀ, ਸੀਆਰਪੀਸੀ ਅਤੇ ਐਵੀਡੈਂਸ ਐਕਟ ਨੂੰ ਬਦਲਣ ਵਾਲੇ ਤਿੰਨ ਮਹੱਤਵਪੂਰਨ ਬਿੱਲਾਂ ਨੂੰ ਪਾਸ ਕਰਨ ‘ਤੇ ਵਿਚਾਰ ਕੀਤਾ ਜਾ ਸਕਦਾ ਹੈ। ਇਨ੍ਹਾਂ ਵਿੱਚੋਂ ਸਭ ਤੋਂ ਪ੍ਰਮੁੱਖ ਬਿੱਲ ਭਾਰਤੀ ਨਿਆਂ ਸੰਹਿਤਾ, 2023 ਹੈ।
ਇਹ ਵੀ ਪੜ੍ਹੋ : ਬਠਿੰਡਾ ਪੁਲਿਸ ਵੱਲੋਂ ਐ.ਨਕਾ.ਊਂਟਰ, ਮੁਕਾਬਲੇ ‘ਚ ਇੱਕ ਨੌਜਵਾਨ ਜ਼ਖਮੀ, ਲੁੱਟ-ਖੋਹ ਦੀਆਂ ਵਾ.ਰਦਾਤਾਂ ‘ਚ ਸੀ ਸ਼ਾਮਿਲ
ਇਸ ਨੂੰ ਮਾਨਸੂਨ ਸੈਸ਼ਨ ‘ਚ ਲੋਕ ਸਭਾ ‘ਚ ਪੇਸ਼ ਕੀਤਾ ਗਿਆ ਸੀ। ਇਸ ਤੋਂ ਇਲਾਵਾ ਇਸ ਸੈਸ਼ਨ ਵਿੱਚ ਭਾਰਤੀ ਸਿਵਲ ਡਿਫੈਂਸ ਕੋਡ, 2023 ਨੂੰ ਵੀ ਪੇਸ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸਰਕਾਰ ਨੇ ਮੁੱਖ ਚੋਣ ਕਮਿਸ਼ਨਰ ਅਤੇ ਹੋਰ ਚੋਣ ਕਮਿਸ਼ਨਰ (ਨਿਯੁਕਤੀ, ਸ਼ਰਤਾਂ ਅਤੇ ਅਹੁਦੇ ਦੀ ਮਿਆਦ) ਬਿੱਲ ਵੀ ਸ਼ਾਮਿਲ ਕੀਤਾ ਹੈ।
ਇਸ ਸੈਸ਼ਨ ਵਿੱਚ ਐਡਵੋਕੇਟਸ (ਸੋਧ) ਬਿੱਲ, ਜੰਮੂ ਅਤੇ ਕਸ਼ਮੀਰ ਰਿਜ਼ਰਵੇਸ਼ਨ (ਸੋਧ) ਬਿੱਲ, ਜੰਮੂ ਅਤੇ ਕਸ਼ਮੀਰ ਪੁਨਰਗਠਨ (ਸੋਧ) ਬਿੱਲ, ਸੰਵਿਧਾਨ (ਜੰਮੂ-ਕਸ਼ਮੀਰ) ਅਨੁਸੂਚਿਤ ਜਾਤੀ ਆਦੇਸ਼ (ਸੋਧ) ਬਿੱਲ, ਪੋਸਟ ਆਫਿਸ ਬਿੱਲ, ਪ੍ਰੈੱਸ ਅਤੇ ਰਜਿਸਟ੍ਰੇਸ਼ਨ ਆਫ ਪੀਰੀਓਡੀਕਲ ਬਿੱਲ, ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀ ਸਰਕਾਰ (ਸੋਧ) ਬਿੱਲ ਅਤੇ ਕੇਂਦਰੀ ਯੂਨੀਵਰਸਿਟੀਆਂ (ਸੋਧ) ਬਿੱਲ ਲਿਆਇਆ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ : –
The post ਸੰਸਦ ਦਾ ਸਰਦ ਰੁੱਤ ਇਜਲਾਸ ਅੱਜ ਤੋਂ ਹੋਵੇਗਾ ਸ਼ੁਰੂ, ਸਰਕਾਰ ਪੇਸ਼ ਕਰੇਗੀ ਕਈ ਬਿੱਲ, 22 ਦਸੰਬਰ ਤੱਕ ਚੱਲੇਗਾ ਸੈਸ਼ਨ appeared first on Daily Post Punjabi.