ਅੰਮ੍ਰਿਤਸਰ ‘ਚ ਸੋਮਵਾਰ ਨੂੰ ਦਿਨ ਦੀ ਸ਼ੁਰੂਆਤ ਸੰਘਣੀ ਧੁੰਦ ਨਾਲ ਹੋਈ। ਅੰਮ੍ਰਿਤਸਰ ਵਿੱਚ ਵਿਜ਼ੀਬਿਲਟੀ 25 ਮੀਟਰ ਮਾਪੀ ਗਈ। ਮੌਸਮ ਵਿਭਾਗ ਨੇ ਪੰਜਾਬ ਵਿੱਚ ਸੰਘਣੀ ਧੁੰਦ ਦੀ ਚੇਤਾਵਨੀ ਦਿੱਤੀ ਹੈ। ਮੌਸਮ ਵਿਭਾਗ ਮੁਤਾਬਕ ਦੁਪਹਿਰ ਤੱਕ ਧੁੰਦ ਸਾਫ ਹੋ ਜਾਣ ਤੋਂ ਬਾਅਦ ਸ਼ਾਮ ਨੂੰ ਮੁੜ ਪਰਤ ਆਵੇਗੀ। ਇਸ ਨਾਲ ਵਾਹਨ ਦੀ ਆਵਾਜਾਈ ਵਿੱਚ ਵਿਘਨ ਪੈ ਸਕਦਾ ਹੈ।
25 ਦਸੰਬਰ ਨੂੰ ਅੰਮ੍ਰਿਤਸਰ ਦਾ ਤਾਪਮਾਨ ਆਮ ਨਾਲੋਂ ਤਿੰਨ ਡਿਗਰੀ ਠੰਢਾ ਰਿਹਾ। ਅੰਮ੍ਰਿਤਸਰ ਵਿੱਚ ਵੱਧ ਤੋਂ ਵੱਧ ਤਾਪਮਾਨ 7 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 1 ਡਿਗਰੀ ਰਿਹਾ, ਜੋ ਆਮ ਨਾਲੋਂ 3.6 ਡਿਗਰੀ ਘੱਟ ਸੀ। ਸ੍ਰੀ ਦਰਬਾਰ ਸਾਹਿਬ ਵਿਖੇ ਵੀ ਸੰਗਤਾਂ ਨੇ ਸੰਘਣੀ ਧੁੰਦ ਦਰਮਿਆਨ ਮੱਥਾ ਟੇਕਿਆ। ਧੁੰਦ ਇੰਨੀ ਸੰਘਣੀ ਸੀ ਕਿ ਪਰਿਕਰਮਾ ਤੋਂ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਨਹੀਂ ਹੋ ਸਕਦੇ ਸਨ।
ਇਹ ਵੀ ਪੜ੍ਹੋ : ਅਬੋਹਰ ‘ਤੋਂ ਵੱਡੀ ਖ਼ਬਰ, ਮਲੂਕਪੁਰਾ ਮਾਈਨਰ ‘ਚ ਪਿਆ ਵੱਡਾ ਪਾੜ, ਸੈਂਕੜੇ ਏਕੜ ਫ਼ਸਲ ਹੋਈ ਤਬਾਹ
ਸੰਘਣੀ ਧੁੰਦ ਕਾਰਨ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਅੰਮ੍ਰਿਤਸਰ ਤੋਂ ਦੋਹਾ ਜਾਣ ਵਾਲੀ ਕਤਰ ਏਅਰਵੇਜ਼ ਦੀ ਫਲਾਈਟ ਵੀ ਲੇਟ ਹੋ ਗਈ ਹੈ। ਇਹ ਫਲਾਈਟ ਸਵੇਰੇ 4.10 ਵਜੇ ਉਡਾਣ ਭਰਦੀ ਹੈ ਪਰ ਫਿਰ ਵੀ ਇਹ ਫਲਾਈਟ ਟੇਕ ਆਫ ਨਹੀਂ ਹੋਈ। ਯਾਤਰੀਆਂ ਨੂੰ ਹੁਣ ਇਸ ਫਲਾਈਟ ਦੇ ਰਵਾਨਗੀ ਦਾ ਸਮਾਂ 11.45 ‘ਤੇ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ : –
The post ਸੰਘਣੀ ਧੁੰਦ ਦੀ ਚਾਦਰ ‘ਚ ਲਿਪਟਿਆ ਅੰਮ੍ਰਿਤਸਰ, ਵਿਜ਼ੀਬਿਲਟੀ 25 ਮੀਟਰ ਰਹੀ, ਘੱਟੋ-ਘੱਟ ਤਾਪਮਾਨ 1 ਡਿਗਰੀ ਰਿਹਾ appeared first on Daily Post Punjabi.
source https://dailypost.in/latest-punjabi-news/amritsar-shrouded-in-dense-fog/