ਮੁੱਖ ਮੰਤਰੀ ਭਗਵੰਤ ਮਾਨ ਨੇ ਸਾਫ-ਸਾਫ ਕਿਹਾ ਹੈ ਕਿ ਅਪਰਾਧੀਆਂ ਨੂੰ ਬਿਲਕੁਲ ਵੀ ਬਖਸ਼ਿਆ ਨਹੀਂ ਜਾਏਗਾ। ਸੂਬੇ ਵਿੱਚ ਅਪਰਾਧ ਨੂੰ ਰੋਕਣ ਲਈ ਪੰਜਾਬ ਪੁਲਿਸ ਐਕਸ਼ਨ ਮੋਡ ਵਿੱਚ ਹੈ। ਗੈਂਗਸਟਰਾਂ ਤੇ ਬਦਮਾਸ਼ਾਂ ਵਿਚਾਲੇ ਲਗਾਤਾਰ ਐਨਕਾਊਂਟਰ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਹੁਣ ਜੰਡਿਆਲਾ ਗੁਰੂ ਵਿੱਚ ਇੱਕ ਪੁਲਿਸ ਐਨਕਾਉਂਟਰ ਹੋਣ ਦੀ ਖਬਰ ਸਾਹਮਣੇ ਆਈ ਹੈ, ਜਿਸ ਵਿੱਚ ਗੈਂਗਸਟਰ ਅੰਮ੍ਰਿਤਪਾਲ ਅਮਰੀ ਪੁਲਿਸ ਹੱਥੋਂ ਮਾਰਿਆ ਗਿਆ ਸੀ। ਉਹ 3 ਕਤਲ ਕੇਸਾਂ ਵਿੱਚ ਸ਼ਾਮਲ ਸੀ, ਜਿਸ ਵਿੱਚ 4 ਲੋਕਾਂ ਦੀ ਮੌਤ ਹੋਈ ਸੀ। ਮ੍ਰਿਤਕ ਗੈਂਗਸਟਰ ਜੰਡਿਆਲਾ ਗੁਰੂ ਦੇ ਪਿੰਡ ਭਗਵਾਂ ਦਾ ਰਹਿਣ ਵਾਲਾ ਹੈ। ਉਸ ਦੀ ਉਮਰ ਕਰੀਬ 23 ਸਾਲ ਦੱਸੀ ਜਾ ਰਹੀ ਹੈ।
ਐਸਐਸਪੀ ਸਤਿੰਦਰ ਸਿੰਘ ਨੇ ਦੱਸਿਆ ਕਿ ਅਮਰੀ ਨੂੰ ਕੱਲ੍ਹ ਗ੍ਰਿਫ਼ਤਾਰ ਕੀਤਾ ਗਿਆ ਸੀ। ਅਮਰੀ ਨੇ ਪੁਲਿਸ ਪੁੱਛਗਿੱਛ ਦੌਰਾਨ ਦੱਸਿਆ ਸੀ ਕਿ ਉਸ ਨੇ ਨਹਿਰ ਦੇ ਕੰਢੇ 2 ਹੈਰੋਇਨ ਲੁਕੋ ਕੇ ਰੱਖੀ ਹੈ, ਜਿਸ ਤੋਂ ਬਾਅਦ ਪੁਲਿਸ ਟੀਮ ਹੈਰੋਇਨ ਬਰਾਮਦ ਕਰਨ ਲਈ ਉੱਥੇ ਗਈ ਸੀ। ਉਸ ਨੇ ਉੱਥੇ ਇੱਕ ਪਿਸਤੌਲ ਵੀ ਲੁਕੋਈ ਹੋਈ ਸੀ।
ਹੈਰੋਇਨ ਕੱਢਣ ਦੇ ਬਹਾਨੇ ਉਸ ਨੇ ਉਥੇ ਰੱਖੇ ਪਿਸਤੌਲ ਤੋਂ ਗੋਲੀ ਚਲਾ ਦਿੱਤੀ। ਫਿਰ ਉਹ ਹੱਥਕੜੀ ਲੈ ਕੇ ਭੱਜਣ ਲੱਗਾ। ਉਸ ਦੀ ਗੋਲੀ ਨਾਲ ਇਕ ਅਧਿਕਾਰੀ ਜ਼ਖਮੀ ਹੋ ਗਿਆ ਹੈ। ਇਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਰੁਕਣ ਲਈ ਕਿਹਾ ਪਰ ਉਸ ਨੇ ਸਿੱਧੀ ਫਾਇਰਿੰਗ ਜਾਰੀ ਰੱਖੀ, ਜਿਸ ਤੋਂ ਬਾਅਦ ਜਵਾਬੀ ਗੋਲੀਬਾਰੀ ‘ਚ ਪੁਲਿਸ ਦੀ ਗੋਲੀ ਲੱਗਣ ਕਾਰਨ ਉਸ ਦੀ ਮੌਤ ਹੋ ਗਈ।
ਪੁਲਿਸ ਨੇ ਦੱਸਿਆ ਕਿ ਗੈਂਗਸਟਰ ਵੱਲੋਂ ਗੋਲੀਬਾਰੀ ਵਿੱਚ ਵਰਤੀ ਗਈ 0.30 ਬੋਰ ਦੀ ਚੀਨੀ ਪਿਸਤੌਲ ਵੀ ਬਰਾਮਦ ਕਰ ਲਈ ਗਈ ਹੈ। ਐਸਐਸਪੀ ਸਤਿੰਦਰ ਸਿੰਘ ਨੇ ਦੱਸਿਆ ਕਿ ਫਿਲਹਾਲ ਉਹ ਕਿਸ ਗਿਰੋਹ ਨਾਲ ਸਬੰਧਤ ਸੀ, ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : 10 ਦਿਨਾਂ ਤੱਕ ਪੰਜਾਬ ਦੇ ਪਿੰਡ ਵਿੱਚ ਰਹਿਣਗੇ ਅਰਵਿੰਦ ਕੇਜਰੀਵਾਲ, ਅੱਜ ਆਉਣ ਦੀ ਤਿਆਰੀ
ਇਸ ਐਨਕਾਊਂਟਰ ‘ਚ ਜ਼ਖਮੀ ਪੁਲਿਸ ਮੁਲਾਜ਼ਮ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਮੁਲਾਜ਼ਮ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਫਿਲਹਾਲ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਕਰਮਚਾਰੀ ਨੂੰ ਕਿੰਨੀਆਂ ਗੋਲੀਆਂ ਲੱਗੀਆਂ ਹਨ।
ਵੀਡੀਓ ਲਈ ਕਲਿੱਕ ਕਰੋ : –
The post ਪੰਜਾਬ ਪੁਲਿਸ ਵੱਲੋਂ ਇੱਕ ਹੋਰ ਐਨਕਾਊਂਟਰ, ਮਾ.ਰਿਆ ਗਿਆ ਕਤ.ਲ ਕੇਸਾਂ ਦਾ ਵਾਂਟੇਡ ਗੈਂ.ਗਸ.ਟਰ appeared first on Daily Post Punjabi.
source https://dailypost.in/news/police-encounter-on-banks/