ਭਾਰਤੀ ਸਰਹੱਦ ਵਿੱਚ ਪਾਕਿਸਤਾਨੀ ਤਸਕਰਾਂ ਦੀ ਘੁਸਪੈਠ ਜਾਰੀ ਹੈ। ਸ਼ਨੀਵਾਰ ਦੇਰ ਰਾਤ ਪਾਕਿਸਤਾਨੀ ਸਮੱਗਲਰਾਂ ਨੇ ਇੱਕ ਵਾਰ ਫਿਰ ਪੰਜਾਬ ਦੀ ਭਾਰਤੀ ਸਰਹੱਦ ਵਿੱਚ ਘੁਸਪੈਠ ਦੀ ਕੋਸ਼ਿਸ਼ ਕੀਤੀ ਪਰ ਇੱਕ ਸਾਂਝੇ ਤਲਾਸ਼ੀ ਅਭਿਆਨ ਵਿੱਚ ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਅਤੇ ਪੰਜਾਬ ਪੁਲਿਸ ਦੇ ਜਵਾਨਾਂ ਨੇ ਭਾਰਤੀ ਸਰਹੱਦ ਵੱਲ ਭੇਜੇ ਗਏ ਡਰੋਨ ਅਤੇ ਕਰੀਬ 3.5 ਕਰੋੜ ਰੁਪਏ ਦੀ ਹੈਰੋਇਨ ਜ਼ਬਤ ਕੀਤੀ। ਭਾਰਤੀ ਸਮੱਗਲਰਾਂ ਦੇ ਹੱਥ ਲੱਗਣ ਤੋਂ ਪਹਿਲਾਂ ਹੀ ਬਰਾਮਦ ਕਰ ਲਿਆ ਗਿਆ।
ਬੀਐਸਐਫ ਮੁਤਾਬਕ ਦੇਰ ਰਾਤ ਡਰੋਨ ਦੀ ਆਵਾਜਾਈ ਦੀ ਸੂਚਨਾ ਮਿਲੀ ਸੀ। ਇਹ ਡਰੋਨ ਹਰਕਤ ਅੰਮ੍ਰਿਤਸਰ ਅਧੀਨ ਪੈਂਦੇ ਸਰਹੱਦੀ ਪਿੰਡ ਦਾਉਕੇ ਕਲਾਂ ਵਿੱਚ ਦੇਖਣ ਨੂੰ ਮਿਲੀ, ਜਿਸ ਤੋਂ ਬਾਅਦ ਬੀਐਸਐਫ ਅਤੇ ਪੰਜਾਬ ਪੁਲਿਸ ਨੇ ਸਾਂਝਾ ਆਪ੍ਰੇਸ਼ਨ ਸ਼ੁਰੂ ਕੀਤਾ।
ਦੇਰ ਰਾਤ ਬੀਐਸਐਫ ਅਤੇ ਪੰਜਾਬ ਪੁਲਿਸ ਨੇ ਪਿੰਡ ਦਾਉਕੇ ਤੋਂ ਇੱਕ ਡਰੋਨ ਬਰਾਮਦ ਕੀਤਾ ਹੈ। ਇਸ ਡਰੋਨ ਨਾਲ ਪਲਾਸਟਿਕ ਦਾ ਇੱਕ ਡੱਬਾ ਬੰਨ੍ਹਿਆ ਹੋਇਆ ਸੀ, ਜਿਸ ਵਿੱਚ ਹੈਰੋਇਨ ਦੀ ਖੇਪ ਰੱਖੀ ਹੋਈ ਸੀ। ਇਸ ਖੇਪ ਦਾ ਕੁੱਲ ਵਜ਼ਨ 550 ਗ੍ਰਾਮ ਸੀ, ਜਿਸ ਦੀ ਅੰਤਰਰਾਸ਼ਟਰੀ ਕੀਮਤ ਲਗਭਗ 3.5 ਕਰੋੜ ਰੁਪਏ ਹੈ।
ਇਹ ਵੀ ਪੜ੍ਹੋ : ਸੜਕ ਪਾਰ ਕਰਦੇ 2 ਸਕੇ ਭਰਾਵਾਂ ਨੂੰ ਬਾਈਕ ਨੇ ਮਾਰੀ ਜ਼ਬਰ.ਦਸਤ ਟੱਕਰ, ਕਈ ਫੁੱਟ ਦੂਰ ਡਿੱਗੇ, ਇੱਕ ਦੀ ਮੌ.ਤ
ਦੱਸ ਦੇਈਏ ਕਿ ਬੀਐਸਐਫ ਨੇ ਪਿਛਲੇ 10 ਦਿਨਾਂ ਵਿੱਚ 13 ਘਟਨਾਵਾਂ ਨੂੰ ਰੋਕਿਆ ਹੈ। ਇਸ ਦੌਰਾਨ ਬੀਐਸਐਫ ਨੇ 8 ਡਰੋਨ ਅਤੇ 6 ਭਾਰਤੀ ਸਮੱਗਲਰਾਂ ਨੂੰ ਫੜਿਆ, ਜੋ ਕਿ ਹੈਰੋਇਨ ਦੀ ਖੇਪ ਚੁੱਕਣ ਲਈ ਸਰਹੱਦ ‘ਤੇ ਆਏ ਸਨ। ਇਸ ਤੋਂ ਇਲਾਵਾ ਕਰੀਬ 2 ਕਿਲੋ ਹੈਰੋਇਨ ਦੀ ਖੇਪ ਵੀ ਜ਼ਬਤ ਕੀਤੀ ਗਈ ਹੈ। ਇਨ੍ਹਾਂ 10 ਦਿਨਾਂ ਵਿੱਚ ਦੋ ਗਲਾਕ ਪਿਸਤੌਲ ਵੀ ਬਰਾਮਦ ਕੀਤੇ ਗਏ ਹਨ।
ਵੀਡੀਓ ਲਈ ਕਲਿੱਕ ਕਰੋ : –
The post BSF ਨੇ ਫਿਰ ਨਾਕਾਮ ਕੀਤੀ PAK ਦੀ ਕੋਸ਼ਿਸ਼, ਸਮੱਗ.ਲਰਾਂ ਹੱਥ ਲੱਗਣ ਤੋਂ ਪਹਿਲਾਂ ਸਾਢੇ 3 ਕਰੋੜ ਦੀ ਹੈਰੋਇਨ ਫੜੀ appeared first on Daily Post Punjabi.
source https://dailypost.in/news/bsf-seizes-heroin-worth-2/