ਅਯੁੱਧਿਆ ਜੰਕਸ਼ਨ ਰੇਲਵੇ ਸਟੇਸ਼ਨ ਦਾ ਬਦਲਿਆ ਗਿਆ ਨਾਂ, ਰੇਲਵੇ ਨੇ ਪੂਰੀ ਕੀਤੀ CM ਯੋਗੀ ਦੀ ਇੱਛਾ

ਅਯੁੱਧਿਆ ‘ਚ ਭਗਵਾਨ ਰਾਮਲਲਾ ਦੇ ਪਵਿੱਤਰ ਸਮਾਰੋਹ ਤੋਂ ਪਹਿਲਾਂ ਅਯੁੱਧਿਆ ਜੰਕਸ਼ਨ ਰੇਲਵੇ ਸਟੇਸ਼ਨ ਦਾ ਨਾਂ ਬਦਲ ਦਿੱਤਾ ਗਿਆ ਹੈ। ਹੁਣ ਇਸ ਰੇਲਵੇ ਸਟੇਸ਼ਨ ਨੂੰ ‘ਅਯੁੱਧਿਆ ਧਾਮ’ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਹਾਲ ਹੀ ਵਿੱਚ ਅਯੁੱਧਿਆ ਦੌਰੇ ਦੌਰਾਨ ਰੇਲਵੇ ਸਟੇਸ਼ਨ ਦਾ ਨਿਰੀਖਣ ਕੀਤਾ ਸੀ। ਇਸ ਦੌਰਾਨ ਉਨ੍ਹਾਂ ਨੇ ਅਯੁੱਧਿਆ ਰੇਲਵੇ ਸਟੇਸ਼ਨ ਦਾ ਨਾਮ ਬਦਲ ਕੇ ਅਯੁੱਧਿਆ ਧਾਮ ਕਰਨ ਲਈ ਰੇਲਵੇ ਅਧਿਕਾਰੀਆਂ ਨਾਲ ਗੱਲ ਕੀਤੀ ਸੀ।

ਉੱਤਰ ਪ੍ਰਦੇਸ਼ ਸਰਕਾਰ ਦੀ ਸੱਭਿਆਚਾਰਕ ਨੀਤੀ ਤਹਿਤ ਸੱਭਿਆਚਾਰ ਅਤੇ ਪਰੰਪਰਾ ਨੂੰ ਧਿਆਨ ਵਿੱਚ ਰੱਖਦਿਆਂ ਸ਼ਹਿਰਾਂ ਅਤੇ ਸਥਾਨਾਂ ਦੇ ਨਾਂ ਬਦਲੇ ਜਾ ਰਹੇ ਹਨ। ਹੁਣ ਇਸ ਸੂਚੀ ‘ਚ ਅਯੁੱਧਿਆ ਦਾ ਨਾਂ ਵੀ ਸ਼ਾਮਲ ਹੋਣ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰੋਗਰਾਮ ਦੇ ਮੱਦੇਨਜ਼ਰ CM ਯੋਗੀ ਆਦਿਤਿਆਨਾਥ ਅਯੁੱਧਿਆ ਜੰਕਸ਼ਨ ਦਾ ਮੁਆਇਨਾ ਕਰਨ ਪਹੁੰਚੇ। ਉਨ੍ਹਾਂ ਨੇ ਰੇਲਵੇ ਦੇ ਉੱਚ ਅਧਿਕਾਰੀਆਂ ਕੋਲ ਜੰਕਸ਼ਨ ਦਾ ਨਾਂ ਬਦਲ ਕੇ ਧਾਮ ਰੱਖਣ ਦੀ ਇੱਛਾ ਪ੍ਰਗਟਾਈ ਸੀ। ਹੁਕਮਾਂ ਦੀ ਪਾਲਣਾ ਨੂੰ ਲੈ ਕੇ ਰੇਲਵੇ ‘ਚ ਹਲਚਲ ਸ਼ੁਰੂ ਹੋ ਗਈ ਸੀ।

ਇਹ ਵੀ ਪੜ੍ਹੋ : ਬਰਨਾਲਾ ਦੀਆਂ ਦੋ ਔਰਤਾਂ ਬਣੀਆਂ ਡਰੋਨ ਪਾਇਲਟ, ਖੇਤਾਂ ‘ਚ ਕਰਨਗੀਆਂ ਯੂਰੀਆ ਦੇ ਛਿੜਕਾਅ

ਬੁੱਧਵਾਰ ਨੂੰ ਅਯੁੱਧਿਆ ਜੰਕਸ਼ਨ ਦਾ ਨਾਮ ਬਦਲ ਕੇ ਅਯੁੱਧਿਆ ਧਾਮ ਕਰ ਦਿੱਤਾ ਗਿਆ। ਇਸ ਐਲਾਨ ਨਾਲ ਰਾਮ ਭਗਤ ਖੁਸ਼ ਹਨ। ਇਸ ਦੀ ਪੁਸ਼ਟੀ ਰੇਲਵੇ ਵਿਭਾਗ ਨੇ ਕੀਤੀ ਹੈ। 22 ਜਨਵਰੀ ਨੂੰ ਅਯੁੱਧਿਆ ਵਿੱਚ ਰਾਮਲਲਾ ਪ੍ਰਾਣ ਪ੍ਰਤਿਸ਼ਠਾ ਹੈ। ਪ੍ਰੋਗਰਾਮ ਦੌਰਾਨ ਲੱਖਾਂ ਸ਼ਰਧਾਲੂ ਰਾਮ ਨਗਰੀ ਅਯੁੱਧਿਆ ਪਹੁੰਚਣਗੇ। ਪ੍ਰਾਣ ਪ੍ਰਤਿਸ਼ਠਾ ਪ੍ਰੋਗਰਾਮ ਲਈ ਇੱਥੇ ਸ਼ਾਨਦਾਰ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਪ੍ਰੋਗਰਾਮ ‘ਚ PM ਮੋਦੀ ਅਤੇ CM ਯੋਗੀ ਸ਼ਿਰਕਤ ਕਰਨਗੇ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ 30 ਦਸੰਬਰ ਨੂੰ ਅਯੁੱਧਿਆ ਜੰਕਸ਼ਨ ਦੀ ਮੁੜ ਵਿਕਸਤ ਨਵੀਂ ਇਮਾਰਤ ਦਾ ਉਦਘਾਟਨ ਕਰਨ ਅਤੇ ਅਯੁੱਧਿਆ ਦਿੱਲੀ ਬੰਦੇ ਭਾਰਤ ਰੇਲਗੱਡੀ ਨੂੰ ਹਰੀ ਝੰਡੀ ਦਿਖਾਉਣ ਲਈ ਆ ਰਹੇ ਹਨ। ਉਨ੍ਹਾਂ ਦੇ ਦੌਰੇ ਤੋਂ ਪਹਿਲਾਂ ਅਯੁੱਧਿਆ ਜੰਕਸ਼ਨ ਰੇਲਵੇ ਸਟੇਸ਼ਨ ਦਾ ਨਾਂ ਬਦਲ ਕੇ ਅਯੁੱਧਿਆ ਧਾਮ ਕਰ ਦਿੱਤਾ ਗਿਆ ਹੈ। ਅਯੁੱਧਿਆ ‘ਚ ਪ੍ਰਧਾਨ ਮੰਤਰੀ ਦਾ ਪ੍ਰੋਗਰਾਮ ਕਰੀਬ ਅੱਧਾ ਘੰਟਾ ਚੱਲ ਸਕਦਾ ਹੈ। ਪ੍ਰਧਾਨ ਮੰਤਰੀ ਦੇ ਦੌਰੇ ਨੂੰ ਲੈ ਕੇ ਰੇਲਵੇ ਨੇ ਵਿਆਪਕ ਤਿਆਰੀਆਂ ਕੀਤੀਆਂ ਹਨ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

 

The post ਅਯੁੱਧਿਆ ਜੰਕਸ਼ਨ ਰੇਲਵੇ ਸਟੇਸ਼ਨ ਦਾ ਬਦਲਿਆ ਗਿਆ ਨਾਂ, ਰੇਲਵੇ ਨੇ ਪੂਰੀ ਕੀਤੀ CM ਯੋਗੀ ਦੀ ਇੱਛਾ appeared first on Daily Post Punjabi.



Previous Post Next Post

Contact Form