TheUnmute.com – Punjabi News: Digest for December 02, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਪੰਜਾਬ ਸਰਕਾਰ ਨੇ ਗੰਨੇ ਦੀ ਕੀਮਤਾਂ 'ਚ 11 ਰੁਪਏ ਪ੍ਰਤੀ ਕੁਇੰਟਲ ਦਾ ਕੀਤਾ ਵਾਧਾ

Friday 01 December 2023 06:00 AM UTC+00 | Tags: aam-aadmi-party breaking-news cm-bhagwant-mann latest-news news punjab punjab-breaking-news punjab-farmers punjab-government sugarcane sugarcane-price

ਚੰਡੀਗੜ੍ਹ, 01 ਦਸੰਬਰ 2023: ਪੰਜਾਬ ਸਰਕਾਰ ਨੇ ਗੰਨੇ (sugarcane) ਦੀ ਕੀਮਤਾਂ ਵਿੱਚ 11 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਕੀਮਤ ਵਧਾਉਣ ਤੋਂ ਬਾਅਦ ਹੁਣ ਪੰਜਾਬ ਵਿੱਚ ਗੰਨੇ ਦੀ ਕੀਮਤ ਹਰਿਆਣਾ ਨਾਲੋਂ 2 ਰੁਪਏ ਜ਼ਿਆਦਾ ਹੋ ਗਿਆ ਹੈ ।

ਮੁੱਖ ਮੰਤਰੀ ਭਗਵੰਤ ਮਾਨ ਨੇ 2023-24 ਲਈ ਗੰਨੇ ਦੀ ਕੀਮਤ (ਸਟੇਟ ਐਗਰੀਡ ਪ੍ਰਾਈਸ) ਵਧਾ ਦਿੱਤੀ ਹੈ। ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਕਿਸਾਨ ਜਥੇਬੰਦੀਆਂ ਨਾਲ ਬੈਠਕ ਕੀਤੀ ਅਤੇ ਫਿਰ ਗੰਨਾ ਮਿੱਲ ਮਾਲਕਾਂ ਨਾਲ ਗੰਨੇ (sugarcane) ਦੀਆਂ ਕੀਮਤਾਂ ਵਿੱਚ ਵਾਧੇ ਦੇ ਮੁੱਦੇ 'ਤੇ ਚਰਚਾ ਕੀਤੀ। ਗੰਨੇ ਦੀ ਕੀਮਤ ਹੁਣ 380 ਰੁਪਏ ਤੋਂ ਵਧ ਕੇ 391 ਰੁਪਏ ਹੋ ਜਾਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਇਸਦੀ ਜਾਣਕਾਰੀ ਦਿੱਤੀ ਹੈ, ਉਨ੍ਹਾਂ ਕਿਹਾ ਪੰਜਾਬ ਚ 11 ਰੁਪਏ ਦਾ ਇੱਕ ਸ਼ੁਭ ਸ਼ਗਨ ਹੁੰਦਾ ਹੈ | ਅੱਜ ਪੰਜਾਬ ਦੇ ਗੰਨਾ ਕਾਸ਼ਤਾਕਾਰਾਂ ਨੂੰ 11 ਰੁਪਏ ਕੀਮਤ ਚ ਵਾਧਾ ਕਰਕੇ ਪੰਜਾਬ ਦਾ ਗੰਨੇ ਦਾ ਰੇਟ ਸਾਰੇ ਦੇਸ਼ ਤੋਂ ਵੱਧ ਪੰਜਾਬ ਵਿੱਚ 391 ਰੁਪਏ ਕਰਕੇ ਸ਼ੁਭ ਸ਼ਗਨ ਕੀਤਾ ਜਾਂਦਾ ਹੈ | ਆਉਣ ਵਾਲੇ ਦਿਨਾਂ ਚ ਹਰ ਵਰਗ ਦੇ ਪੰਜਾਬੀਆਂ ਨੂੰ ਮਿਲਣਗੀਆਂ ਖੁਸ਼ਖਬਰੀਆਂ ..ਤੁਹਾਡਾ ਪੈਸਾ ਤੁਹਾਡੇ ਨਾਮ..

The post ਪੰਜਾਬ ਸਰਕਾਰ ਨੇ ਗੰਨੇ ਦੀ ਕੀਮਤਾਂ ‘ਚ 11 ਰੁਪਏ ਪ੍ਰਤੀ ਕੁਇੰਟਲ ਦਾ ਕੀਤਾ ਵਾਧਾ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • latest-news
  • news
  • punjab
  • punjab-breaking-news
  • punjab-farmers
  • punjab-government
  • sugarcane
  • sugarcane-price

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 01 ਦਸੰਬਰ 2023: ਦੋ ਰਿਫਿਊਜ਼ਲਾਂ ਤੇ ਇੱਕ ਸਾਲ ਦੇ ਗੈਪ ਦੇ ਬਾਵਜੂਦ ਕੌਰ ਇੰਮੀਗ੍ਰੇਸ਼ਨ (Kaur Immigration) ਨੇ ਵਾਸੀ ਡਰੋਲੀ ਭਾਈ, ਜ਼ਿਲ੍ਹਾ ਮੋਗਾ ਦੇ ਰਹਿਣ ਵਾਲੇ ਇੰਦਰਪਾਲ ਸਿੰਘ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ 16 ਦਿਨਾਂ 'ਚ ਲਗਵਾਇਆ । ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਇੰਦਰਪਾਲ ਸਿੰਘ ਦੀਆਂ ਦੋ ਰਿਫਿਊਜ਼ਲਾਂ ਕਿਸੇ ਹੋਰ ਏਜੰਸੀ ਤੋਂ ਲੈ ਕੇ ਆਏ ਸਨ।

ਜਦੋਂ ਉਹ ਕੌਰ ਇੰਮੀਗ੍ਰੇਸ਼ਨ (Kaur Immigration) ਦਫ਼ਤਰ ਆਏ ਸਨ ਤਾਂ ਉਹ ਬਹੁਤ ਨਿਰਾਸ਼ ਸਨ ਤਾਂ ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਇੰਦਰਪਾਲ ਸਿੰਘ ਦੀ ਫਾਈਲ਼ ਰੀਝ ਨਾਲ ਤਿਆਰ ਕਰਕੇ 10 ਅਗਸਤ 2023 ਨੂੰ ਲਗਾਈ ਤੇ 26 ਅਗਸਤ 2023 ਨੂੰ ਵੀਜ਼ਾ ਆ ਗਿਆ। ਇਸ ਮੌਕੇ ਇੰਦਰਪਾਲ ਸਿੰਘ ਅਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ । ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |

ਮੋਗਾ ਬਰਾਂਚ: 96926-00084, 96927-00084, 96928-00084
ਅੰਮ੍ਰਿਤਸਰ ਬਰਾਂਚ: 96923-00084

The post ਦੋ ਰਿਫਿਊਜ਼ਲਾਂ ਦੇ ਬਾਵਜੂਦ ਕੌਰ ਇੰਮੀਗ੍ਰੇਸ਼ਨ ਨੇ ਲਗਵਾਇਆ ਇੰਦਰਪਾਲ ਸਿੰਘ ਦਾ ਕੈਨੇਡਾ ਦਾ ਸਟੱਡੀ ਵੀਜ਼ਾ appeared first on TheUnmute.com - Punjabi News.

Tags:
  • breaking-news
  • kaur-immigration
  • news
  • study-visa

ਪਾਕਿਸਤਾਨ 'ਚ ਪ੍ਰਕਾਸ਼ ਪੁਰਬ ਮਨਾਉਣ ਗਏ ਭਾਰਤੀ ਸਿੱਖ ਪਰਿਵਾਰ ਤੋਂ ਲੁਟੇਰਿਆਂ ਨੇ ਲੁੱਟੇ ਲੱਖਾਂ ਰੁਪਏ

Friday 01 December 2023 06:23 AM UTC+00 | Tags: aam-aadmi-party a-sikh-family breaking-news crime lahore latest-news news prakash-purab punjab-news robbers the-unmute-breaking-news

ਚੰਡੀਗੜ੍ਹ, 01 ਦਸੰਬਰ 2023: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਅਤੇ ਗੁਰਧਾਮਾਂ ਦੇ ਦਰਸ਼ਨਾਂ ਲਈ ਗਏ ਇੱਕ ਸਿੱਖ ਪਰਿਵਾਰ ਨੂੰ ਪਾਕਿਸਤਾਨ ਵਿੱਚ ਲੁਟੇਰਿਆਂ (Robbers) ਨੇ ਲੁੱਟ ਦਾ ਸ਼ਿਕਾਰ ਬਣਾਇਆ ਹੈ । ਲੁੱਟ ਦੀ ਇਹ ਵਾਰਦਾਤ ਪਾਕਿਸਤਾਨ ਦੇ ਪੰਜਾਬ ਦੀ ਰਾਜਧਾਨੀ ਲਾਹੌਰ ਵਿੱਚ ਹੋਈ। ਲੁਟੇਰਿਆਂ ਨੇ ਪੁਲਿਸ ਦੀ ਵਰਦੀ ‘ਚ ਆ ਕੇ 2 ਲੱਖ 50 ਹਜ਼ਾਰ ਭਾਰਤੀ ਰੁਪਏ ਅਤੇ 1 ਲੱਖ 50 ਹਜ਼ਾਰ ਪਾਕਿਸਤਾਨੀ ਰੁਪਏ ਲੁੱਟ ਕੇ ਫ਼ਰਾਰ ਹੋ ਗਏ । ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਦੀ ਲੁੱਟ ਸਬੰਧੀ ਐਫਆਈਆਰ ਗੁਲਬਰਗ ਥਾਣੇ ਵਿੱਚ ਦਰਜ ਕੀਤੀ ਗਈ ਸੀ ਪਰ ਲੁੱਟ ਦੀ ਧਾਰਾ ਨਹੀਂ ਜੋੜੀ ਗਈ।

ਜ਼ਿਕਰਯੋਗ ਹੈ ਕਿ ਪਾਕਿਸਤਾਨ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਧਾਮਾਂ ਦੇ ਦਰਸ਼ਨਾਂ ਲਈ ਭਾਰਤ ਤੋਂ ਸਿੱਖ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ ਪਾਕਿਸਤਾਨ ਲਈ ਰਵਾਨਾ ਹੋਏ ਸਨ। ਇਸ ਸਮੇਂ ਸਿੱਖ ਜਥੇ ਲਾਹੌਰ ਪਾਕਿਸਤਾਨ ਪਹੁੰਚ ਚੁੱਕੇ ਸਨ। 29 ਨਵੰਬਰ ਦੀ ਸ਼ਾਮ ਨੂੰ ਕੰਵਲਜੀਤ ਸਿੰਘ ਆਪਣੇ ਪਰਿਵਾਰ ਨਾਲ ਪਾਕਿਸਤਾਨ ਦੇ ਗੁਲਬਰਗ, ਲਾਹੌਰ ਵਿੱਚ ਖਰੀਦਦਾਰੀ ਕਰਨ ਲਈ ਲਿਬਰਟੀ ਮਾਰਕੀਟ ਪਹੁੰਚਿਆ ਸੀ।

ਪੁਲਿਸ ਅਧਿਕਾਰੀ ਇਹਤਸ਼ਾਮ ਹੈਦਰ ਨੇ ਦੱਸਿਆ ਕਿ ਜਦੋਂ ਸਿੱਖ ਪਰਿਵਾਰ ਇੱਕ ਦੁਕਾਨ ਤੋਂ ਬਾਹਰ ਆਇਆ ਤਾਂ ਪੁਲਿਸ ਵਰਦੀ ਵਿੱਚ ਦੋ ਲੁਟੇਰਿਆਂ ਨੇ ਉਨ੍ਹਾਂ ਨੂੰ ਰੋਕ ਲਿਆ ਅਤੇ ਬੰਦੂਕ ਦੀ ਨੋਕ ‘ਤੇ ਨਕਦੀ ਅਤੇ ਗਹਿਣੇ ਲੁੱਟ ਲਏ। ਲੁਟੇਰਿਆਂ ਨੇ ਸਿੱਖ ਪਰਿਵਾਰ ਦੇ ਗਹਿਣਿਆਂ ਤੋਂ ਇਲਾਵਾ 250,000 ਭਾਰਤੀ ਰੁਪਏ ਅਤੇ 150,000 ਪਾਕਿਸਤਾਨੀ ਰੁਪਏ ਲੁੱਟ ਲਏ ਹਨ ।

ਪੁਲਿਸ ਅਧਿਕਾਰੀ ਹੈਦਰ ਨੇ ਦੱਸਿਆ ਕਿ ਪੁਲਿਸ ਦੇ ਡਿਪਟੀ ਇੰਸਪੈਕਟਰ ਜਨਰਲ ਨੇ ਭਾਰਤੀ ਸਿੱਖ ਪਰਿਵਾਰ ਨਾਲ ਬੈਠਕ ਕੀਤੀ ਹੈ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਲੁਟੇਰਿਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ।

ਸੂਤਰ ਮੁਤਾਬਕ ਪੁਲਿਸ ਨੇ ਐਫਆਈਆਰ ਵਿੱਚ ਆਪਣੇ ਆਪ ਨੂੰ ਸ਼ਿਕਾਇਤਕਰਤਾ ਵਜੋਂ ਨਾਮਜ਼ਦ ਕੀਤਾ ਹੈ ਅਤੇ ਐਫਆਈਆਰ ਵਿੱਚ ਭਾਰਤੀ ਸਿੱਖ ਸ਼ਰਧਾਲੂ ਦੇ ਬਿਆਨ ਵੀ ਸ਼ਾਮਲ ਕੀਤੇ ਗਏ ਹਨ। ਪੁਲਿਸ ਇਸ ਮਾਮਲੇ ਦੀ ਜਾਂਚ ਜਾਰੀ ਹੋਣ ਦੀ ਗੱਲ ਕਹਿ ਕੇ ਪੱਲਾ ਝਾੜ ਰਹੀ ਹੈ।ਇਸ ਦੇ ਨਾਲ ਹੀ ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਸੀ.ਸੀ.ਟੀ.ਵੀ. ਜਿਸ ‘ਚ ਪੀੜਤ ਪਰਿਵਾਰ ਨੂੰ ਜ਼ਬਰਦਸਤੀ ਕਾਰ ‘ਚ ਬਿਠਾ ਕੇ ਬੰਦੂਕ ਦੀ ਨੋਕ ‘ਤੇ ਲੁੱਟਦੇ ਦੇਖਿਆ ਗਿਆ ਹੈ |

ਪੰਜਾਬ ਦੇ ਕਾਰਜਕਾਰੀ ਮੁੱਖ ਮੰਤਰੀ ਮੋਹਸਿਨ ਨਕਵੀ ਨੇ ਵੀ ਸਿੱਖ ਸ਼ਰਧਾਲੂ ਪਰਿਵਾਰ ਨੂੰ ਨਿਸ਼ਾਨਾ ਬਣਾ ਕੇ ਲੁੱਟ ਦੀ ਘਟਨਾ ਦਾ ਸਖ਼ਤ ਨੋਟਿਸ ਲਿਆ ਹੈ ਅਤੇ ਲਾਹੌਰ ਪੁਲਿਸ ਮੁਖੀ ਤੋਂ ਤੁਰੰਤ ਰਿਪੋਰਟ ਮੰਗੀ ਹੈ। ਨਕਵੀ ਨੇ ਸੀਸੀਟੀਵੀ ਫੁਟੇਜ ਰਾਹੀਂ ਸ਼ੱਕੀਆਂ ਦੀ ਫੌਰੀ ਪਛਾਣ 'ਤੇ ਜ਼ੋਰ ਦਿੰਦਿਆਂ ਡਕੈਤੀ ਵਿੱਚ ਸ਼ਾਮਲ ਮੁਲਜ਼ਮਾਂ (Robbers) ਦੀ ਜਲਦੀ ਗ੍ਰਿਫ਼ਤਾਰੀ ਦੇ ਨਿਰਦੇਸ਼ ਦਿੱਤੇ ਹਨ। ਗੁਲਬਰਗ ਵਰਗੇ ਇਲਾਕੇ ਵਿੱਚ ਸਿੱਖ ਪਰਿਵਾਰ ਦੀ ਲੁੱਟ ਦੀ ਘਟਨਾ ਨੂੰ ਸੁਰੱਖਿਆ ਪੱਖੋਂ ਗੰਭੀਰ ਖਾਮੀ ਦੱਸਦਿਆਂ ਉਨ੍ਹਾਂ ਦੋਸ਼ੀਆਂ ਨੂੰ 48 ਘੰਟਿਆਂ ਦੇ ਅੰਦਰ ਅੰਦਰ ਨਿਆਂ ਦੇ ਕਟਹਿਰੇ ਵਿੱਚ ਲਿਆਉਣ ਦੀ ਮੰਗ ਕੀਤੀ।

The post ਪਾਕਿਸਤਾਨ ‘ਚ ਪ੍ਰਕਾਸ਼ ਪੁਰਬ ਮਨਾਉਣ ਗਏ ਭਾਰਤੀ ਸਿੱਖ ਪਰਿਵਾਰ ਤੋਂ ਲੁਟੇਰਿਆਂ ਨੇ ਲੁੱਟੇ ਲੱਖਾਂ ਰੁਪਏ appeared first on TheUnmute.com - Punjabi News.

Tags:
  • aam-aadmi-party
  • a-sikh-family
  • breaking-news
  • crime
  • lahore
  • latest-news
  • news
  • prakash-purab
  • punjab-news
  • robbers
  • the-unmute-breaking-news

ਗੰਨੇ ਦੀ ਕੀਮਤ 'ਚ ਸਿਰਫ਼ 11 ਰੁਪਏ ਵਾਧੇ ਤੋਂ ਕਿਸਾਨ ਨਾਰਾਜ਼, ਸਰਕਾਰ ਤੋਂ ਕੀਮਤ ਹੋਰ ਵਧਾਉਣ ਦੀ ਰੱਖੀ ਮੰਗ

Friday 01 December 2023 06:42 AM UTC+00 | Tags: aam-aadmi-party breaking-news cm-bhagwant-mann farmers latest-news news punjab punjab-farmers punjab-government punjabi-news punjab-suger-mill sugarcane the-unmute-breaking-news the-unmute-punjabi-news

ਚੰਡੀਗੜ੍ਹ, 01 ਦਸੰਬਰ 2023: ਪੰਜਾਬ ਵਿੱਚ ਗੰਨੇ (sugarcane) ਦੀ ਕੀਮਤ ਨੂੰ ਲੈ ਕੇ ਕਿਸਾਨਾਂ ਦੇ ਵਿਰੋਧ ਤੋਂ ਬਾਅਦ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਗੰਨੇ ਦੀ ਕੀਮਤ ‘ਚ 11 ਰੁਪਏ ਪ੍ਰਤੀ ਕੁਇੰਟਲ ਵਾਧਾ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਰੇਟ ਵਧਾਉਣ ਤੋਂ ਬਾਅਦ ਹੁਣ ਪੰਜਾਬ ਵਿੱਚ ਗੰਨੇ ਦਾ ਰੇਟ ਹਰਿਆਣਾ ਨਾਲੋਂ 2 ਰੁਪਏ ਮਹਿੰਗਾ ਹੋ ਗਿਆ ਹੈ। ਗੰਨੇ ਦੀ ਕੀਮਤ ਹੁਣ 380 ਰੁਪਏ ਤੋਂ ਵਧ ਕੇ 391 ਰੁਪਏ ਹੋ ਜਾਵੇਗੀ।

ਮਿਲੀ ਜਾਣਕਾਰੀ ਮੁਤਾਬਕ ਸੰਯੁਕਤ ਕਿਸਾਨ ਮੋਰਚਾ ਵੱਲੋਂ ਜਲੰਧਰ ਵਿੱਚ ਬੈਠਕ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨ ਅਜੇ ਵੀ ਪੰਜਾਬ ਸਰਕਾਰ ਵੱਲੋਂ ਵਧਾਈ ਕੀਮਤਾਂ ਤੋਂ ਨਾਰਾਜ਼ ਹਨ। ਕਿਉਂਕਿ ਕਿਸਾਨਾਂ ਦੀ ਮੰਗ ਹੈ ਕਿ ਸਰਕਾਰ 9 ਰੁਪਏ ਪ੍ਰਤੀ ਕੁਇੰਟਲ ਹੋਰ ਵਧਾਵੇ। ਕਿਸਾਨਾਂ ਦਾ ਕਹਿਣਾ ਹੈ ਕਿ ਇਹ (sugarcane) 400 ਰੁਪਏ ਪ੍ਰਤੀ ਕੁਇੰਟਲ ਹੋਣਾ ਚਾਹੀਦਾ ਹੈ। ਇਸ ਦਾ ਕਿਸਾਨਾਂ ਨੂੰ ਫਾਇਦਾ ਹੋਵੇਗਾ। ਕਿਸਾਨਾਂ ਨੇ ਕਿਹਾ- ਜੇਕਰ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਗੱਲ ਨਾ ਸੁਣੀ ਤਾਂ ਮੁੜ ਹਾਈਵੇਅ ਜਾਮ ਕਰਨਗੇ। ਕਿਸਾਨਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਵਾਅਦਾ ਖ਼ਿਲਾਫ਼ੀ ਕੀਤੀ ਹੈ |

The post ਗੰਨੇ ਦੀ ਕੀਮਤ ‘ਚ ਸਿਰਫ਼ 11 ਰੁਪਏ ਵਾਧੇ ਤੋਂ ਕਿਸਾਨ ਨਾਰਾਜ਼, ਸਰਕਾਰ ਤੋਂ ਕੀਮਤ ਹੋਰ ਵਧਾਉਣ ਦੀ ਰੱਖੀ ਮੰਗ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • farmers
  • latest-news
  • news
  • punjab
  • punjab-farmers
  • punjab-government
  • punjabi-news
  • punjab-suger-mill
  • sugarcane
  • the-unmute-breaking-news
  • the-unmute-punjabi-news

ਬੈਂਗਲੁਰੂ ਦੇ ਲਗਭਗ 15 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਣ ਦੀ ਧਮਕੀ, ਮੌਕੇ 'ਤੇ ਪੁੱਜੀ ਪੁਲਿਸ

Friday 01 December 2023 06:53 AM UTC+00 | Tags: bangalore big-breaking-news bomb-threat. breaking-news cyber-crime india-news news threat-call

ਚੰਡੀਗੜ੍ਹ, 01 ਦਸੰਬਰ 2023: ਕਰਨਾਟਕ ਦੀ ਰਾਜਧਾਨੀ ਬੈਂਗਲੁਰੂ (Bangalore) ਦੇ ਲਗਭਗ 15 ਸਕੂਲਾਂ ਨੂੰ ਸ਼ੁੱਕਰਵਾਰ ਸਵੇਰੇ ਬੰਬ ਨਾਲ ਉਡਾਣ ਦੀ ਧਮਕੀ ਭਰੀ ਈ-ਮੇਲ ਮਿਲੀ। ਜਿਸ ਤੋਂ ਬਾਅਦ ਪੂਰੇ ਇਲਾਕੇ ‘ਚ ਤਣਾਅ ਦੀ ਸਥਿਤੀ ਬਣ ਗਈ ਹੈ। ਹਾਲਾਂਕਿ ਪ੍ਰਸ਼ਾਸਨ ਨੇ ਸਾਰੇ ਸਕੂਲਾਂ ਨੂੰ ਖਾਲੀ ਕਰਨ ਦੇ ਹੁਕਮ ਦਿੱਤੇ ਹਨ ਪਰ ਉਨ੍ਹਾਂ ਨੂੰ ਸ਼ੱਕ ਹੈ ਕਿ ਕਿਸੇ ਨੇ ਜਾਣਬੁੱਝ ਕੇ ਅਜਿਹੀ ਮੇਲ ਭੇਜੀ ਹੈ। ਫਿਲਹਾਲ ਸਾਰੀਆਂ ਸੰਭਾਵਨਾਵਾਂ ਨੂੰ ਨਕਾਰਦੇ ਹੋਏ ਇਸ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਕਈ ਸਕੂਲਾਂ ਦੇ ਨੇੜੇ ਬੰਬ ਨਿਰੋਧਕ ਟੀਮਾਂ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਖ਼ਬਰ ਦੀ ਸੂਚਨਾ ਮਿਲਦਿਆਂ ਹੀ ਉਪ ਮੁੱਖ ਮੰਤਰੀ ਡੀ.ਕੇ ਸ਼ਿਵਕੁਮਾਰ ਨੇ ਇੱਕ ਸਕੂਲ ਦਾ ਦੌਰਾ ਵੀ ਕੀਤਾ। ਉਨ੍ਹਾਂ ਨੇ ਕਿਹਾ, “ਮੈਂ ਟੀਵੀ ਦੇਖ ਰਿਹਾ ਸੀ। ਮੇਰੇ ਘਰ ਦੇ ਸਾਹਮਣੇ ਵਾਲੇ ਸਕੂਲ ਨੂੰ ਵੀ ਧਮਕੀ ਪੱਤਰ ਆਇਆ। ਮੈਂ ਇੱਥੇ ਜਾਂਚ ਕਰਨ ਆਇਆ ਹਾਂ। ਹੁਣ ਤੱਕ ਇਹ ਧਮਕੀ ਭਰੀ ਕਾਲ ਲੱਗ ਰਹੀ ਹੈ, ਪਰ ਸਾਨੂੰ ਇਸ ਬਾਰੇ ਬਹੁਤ ਚੌਕਸ ਰਹਿਣਾ ਪਵੇਗਾ।”

ਉਨ੍ਹਾਂ ਨੇ ਕਿਹਾ, “ਮਾਪੇ ਥੋੜੇ ਚਿੰਤਤ ਹਨ, ਪਰ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ। ਪੁਲਿਸ ਇਸ ਦੀ ਜਾਂਚ ਕਰ ਰਹੀ ਹੈ। ਕਿਸੇ ਸ਼ਰਾਰਤੀ ਅਨਸਰ ਨੇ ਅਜਿਹਾ ਕੀਤਾ ਹੋ ਸਕਦਾ ਹੈ, ਅਸੀਂ 24 ਘੰਟਿਆਂ ਵਿੱਚ ਉਨ੍ਹਾਂ ਨੂੰ ਫੜ ਲਵਾਂਗੇ। ਸਾਈਬਰ ਕ੍ਰਾਈਮ ਪੁਲਿਸ ਸਰਗਰਮ ਹੈ। ਉਹ ਆਪਣਾ ਕੰਮ ਕਰ ਰਹੇ ਹਨ। ਸਾਨੂੰ ਵੀ ਸੁਚੇਤ ਰਹਿਣਾ ਚਾਹੀਦਾ ਹੈ ਅਤੇ ਲਾਪਰਵਾਹ ਨਹੀਂ ਹੋਣਾ ਚਾਹੀਦਾ।”

The post ਬੈਂਗਲੁਰੂ ਦੇ ਲਗਭਗ 15 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਣ ਦੀ ਧਮਕੀ, ਮੌਕੇ ‘ਤੇ ਪੁੱਜੀ ਪੁਲਿਸ appeared first on TheUnmute.com - Punjabi News.

Tags:
  • bangalore
  • big-breaking-news
  • bomb-threat.
  • breaking-news
  • cyber-crime
  • india-news
  • news
  • threat-call

BSF ਦੇ 59ਵੇਂ ਸਥਾਪਨਾ ਦਿਵਸ ਸਮਾਗਮ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਹੋਏ ਸ਼ਾਮਲ

Friday 01 December 2023 07:19 AM UTC+00 | Tags: 59th-bsf-foundation-day amit-shah border-security-force breaking-news bsf hazaribagh indian-army latest-news news the-unmute-breaking the-unmute-news

ਚੰਡੀਗੜ੍ਹ, 01 ਦਸੰਬਰ 2023: ਅਮਿਤ ਸ਼ਾਹ ਬੀਐਸਐਫ (BSF) ਦੇ 59ਵੇਂ ਸਥਾਪਨਾ ਦਿਵਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਝਾਰਖੰਡ ਦੇ ਹਜ਼ਾਰੀਬਾਗ ਪਹੁੰਚੇ । 1968 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇ ਕੇ ਸਮਾਗਮ ਦੀ ਸ਼ੁਰੂਆਤ ਕੀਤੀ | ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਆਪਣੀ ਜਾਨ ਕੁਰਬਾਨ ਕਰਨ ਵਾਲੇ ਬੀਐਸਐਫ ਦੇ ਜਵਾਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ‘ਤੇ ਅਮਿਤ ਸ਼ਾਹ ਦੇ ਪ੍ਰੋਗਰਾਮ ‘ਚ ਭਾਜਪਾ ਦੇ ਸੂਬਾ ਪ੍ਰਧਾਨ ਬਾਬੂਲਾਲ ਮਰਾਂਡੀ ਮੌਜੂਦ ਹਨ। ਇਸ ਦੌਰਾਨ ਅਮਿਤ ਸ਼ਾਹ ਨੇ ਬੀਐਸਐਫ ਦੇ ਜਵਾਨਾਂ ਦੀ ਤਾਰੀਫ਼ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਅਪਹੁੰਚ ਸਰਹੱਦਾਂ ਦੀ ਰਾਖੀ ਲਈ ਬੀਐਸਐਫ ਉੱਤੇ ਮਾਣ ਹੈ। ਜਦੋਂ ਸਰਹੱਦ ‘ਤੇ ਕੋਈ ਸੰਕਟ ਹੁੰਦਾ ਹੈ ਤਾਂ ਅਸੀਂ ਚਿੰਤਾ ਮਹਿਸੂਸ ਕਰਦੇ ਹਾਂ ਪਰ ਜਦੋਂ ਬੀਐਸਐਫ ਹੁੰਦੀ ਹੈ ਤਾਂ ਅਸੀਂ ਸਕੂਨ ਨਾਲ ਸੌਂਦੇ ਹਾਂ।

Image

ਇਹ ਸਮਾਗਮ ਬੀਐਸਐਫ ਦੇ ਮੇਰੂ ਕੇਂਦਰ ਦੇ ਰਾਣੀ ਝਾਂਸੀ ਪਰੇਡ ਗਰਾਊਂਡ ਵਿੱਚ ਹੋਇਆ। ਇਸ ਸਾਲ ਹਜ਼ਾਰੀਬਾਗ ਤੋਂ 10 ਕਿਲੋਮੀਟਰ ਦੂਰ ਬੀਐਸਐਫ (BSF) ਦੇ ਮੇਰੂ ਕੇਂਦਰ ਦੇ ਰਾਣੀ ਝਾਂਸੀ ਪਰੇਡ ਮੈਦਾਨ ਵਿੱਚ ਪ੍ਰੋਗਰਾਮ ਕਰਵਾਇਆ ਗਿਆ ਹੈ। ਇਸ ਤੋਂ ਪਹਿਲਾਂ ਦਿੱਲੀ ਵਿੱਚ ਬੀਐਸਐਫ ਦਾ ਸਥਾਪਨਾ ਦਿਵਸ ਮਨਾਇਆ ਗਿਆ ਸੀ। ਪਿਛਲੇ ਦੋ ਸਾਲਾਂ ਤੋਂ, ਇਹ 2021 ਵਿੱਚ ਜੈਸਲਮੇਰ, ਰਾਜਸਥਾਨ ਅਤੇ 2022 ਵਿੱਚ ਅੰਮ੍ਰਿਤਸਰ ਵਿੱਚ ਬੀਐਸਐਫ ਸਿਖਲਾਈ ਕੇਂਦਰਾਂ ਵਿੱਚ ਮਨਾਇਆ ਗਿਆ ਸੀ।

Image

ਬੀਐਸਐਫ ਦੀਆਂ ਸਾਰੀਆਂ ਸਰਹੱਦੀ ਟੁਕੜੀਆਂ ਦੇ ਜਵਾਨਾਂ ਨੇ ਰਾਈਜ਼ਿੰਗ ਡੇਅ ਪਰੇਡ ਵਿੱਚ ਹਿੱਸਾ ਲਿਆ। ਜੰਬਾਜ਼ ਅਤੇ ਸੀਮਾ ਭਵਾਨੀ ਦੀਆਂ ਬਾਈਕ ਟੀਮਾਂ, ਊਠ ਅਤੇ ਘੋੜਸਵਾਰ ਦਸਤੇ, ਸਿਖਲਾਈ ਪ੍ਰਾਪਤ ਕੁੱਤੇ, ਬੀ.ਐਸ.ਐਫ ਏਅਰ ਵਿੰਗ ਦੇ ਹੈਲੀਕਾਪਟਰ, ਬੀ.ਐਸ.ਐਫ. ਤੋਪਖਾਨੇ, ਅੱਥਰੂ ਗੈਸ ਯੂਨਿਟ ਟੇਕਨਪੁਰ, ਮਿਰਚੀ ਬੰਬ ਅਤੇ ਐਡਵੈਂਚਰ ਟਰੇਨਿੰਗ ਇੰਸਟੀਚਿਊਟ ਦੀ ਪੈਰਾਗਲਾਈਡਿੰਗ ਦਿਖਾਈ ਗਈ। ਇਸ ਮੌਕੇ ਵੱਖ-ਵੱਖ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤੇ ਗਏ। ਪਰੇਡ ਵਿੱਚ ਇੱਕ ਹਜ਼ਾਰ ਤੋਂ ਵੱਧ ਸਿਪਾਹੀਆਂ ਅਤੇ ਅਧਿਕਾਰੀਆਂ ਨੇ ਹਿੱਸਾ ਲਿਆ।

1965 ਵਿੱਚ ਭਾਰਤ-ਪਾਕਿਸਤਾਨ ਜੰਗ ਤੋਂ ਬਾਅਦ ਸਰਕਾਰ ਨੇ ਮਹਿਸੂਸ ਕੀਤਾ ਕਿ ਇੱਕ ਮਜ਼ਬੂਤ ​​ਕੇਂਦਰੀ ਨੀਮ-ਫੌਜੀ ਸੰਗਠਨ ਨੂੰ ਸਰਹੱਦਾਂ ‘ਤੇ ਮੋਹਰੀ ਯੋਧਿਆਂ ਵਜੋਂ ਖੜ੍ਹਾ ਕੀਤਾ ਜਾਣਾ ਚਾਹੀਦਾ ਹੈ ਅਤੇ ਬੀਐਸਐਫ 1 ਦਸੰਬਰ, 1965 ਨੂੰ ਹੋਂਦ ਵਿੱਚ ਆਈ। ਇਸ ਦਾ ਪਹਿਲਾ ਸਿਖਲਾਈ ਕੇਂਦਰ ਹਜ਼ਾਰੀਬਾਗ ਵਿੱਚ ਸਥਾਪਿਤ ਕੀਤਾ ਗਿਆ ਸੀ। ਜਿਸ ਨੂੰ 25 ਮਾਰਚ 1967 ਨੂੰ ਮੇਰੂ ਵਿਖੇ ਤਬਦੀਲ ਕਰ ਦਿੱਤਾ ਗਿਆ।

The post BSF ਦੇ 59ਵੇਂ ਸਥਾਪਨਾ ਦਿਵਸ ਸਮਾਗਮ ‘ਚ ਗ੍ਰਹਿ ਮੰਤਰੀ ਅਮਿਤ ਸ਼ਾਹ ਹੋਏ ਸ਼ਾਮਲ appeared first on TheUnmute.com - Punjabi News.

Tags:
  • 59th-bsf-foundation-day
  • amit-shah
  • border-security-force
  • breaking-news
  • bsf
  • hazaribagh
  • indian-army
  • latest-news
  • news
  • the-unmute-breaking
  • the-unmute-news

ਇਰਾਕ 'ਚ ਫਸੀਆਂ ਦੋ ਲੜਕੀਆਂ ਪੰਜਾਬ ਪਰਤੀਆਂ, ਪੀੜਤਾ ਦੇ ਆਖਿਆ- ਸਾਨੂੰ ਟਰੈਵਲ ਏਜੰਟਾਂ ਨੇ ਵੇਚ ਦਿੱਤਾ ਸੀ

Friday 01 December 2023 07:46 AM UTC+00 | Tags: aam-aadmi-party breaking-news cm-bhagwant-mann fake-travel-agents iraq latest-news news punjab punjab-news punjab-police the-unmute-breaking-news travel-agents

ਚੰਡੀਗੜ੍ਹ, 01 ਦਸੰਬਰ 2023: ਪੰਜਾਬ ਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ ਸਦਕਾ ਇਰਾਕ (Iraq) ਤੋਂ ਦੋ ਲੜਕੀਆਂ ਪੰਜਾਬ ਵਾਪਸ ਪਰਤ ਆਈਆਂ ਹਨ। ਲੜਕੀਆਂ ਨੇ ਆਪਣੀ ਹੱਡਬੀਤੀ ਸੁਣਾਉਂਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਇਰਾਕ ‘ਚ ਟਰੈਵਲ ਏਜੰਟਾਂ ਨੇ ਵੇਚ ਦਿੱਤਾ ਸੀ । ਇਰਾਕ ਤੋਂ ਵਾਪਸ ਆਈਆਂ ਦੋ ਲੜਕੀਆਂ ਦੇ ਨਾਲ ਮਲੇਸ਼ੀਆ ਤੋਂ ਇੱਕ ਲੜਕਾ ਵੀ ਵਾਪਸ ਆਇਆ ਹੈ, ਜੋ ਉੱਥੇ ਦੀ ਜੇਲ੍ਹ ਵਿੱਚ ਫਸਿਆ ਹੋਇਆ ਸੀ। ਇਰਾਕ ਤੋਂ ਆਈਆਂ ਇਨ੍ਹਾਂ ਪੀੜਤ ਲੜਕੀਆਂ ਨੇ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਧੰਨਵਾਦ ਕੀਤਾ। ਜਿਨ੍ਹਾਂ ਦੇ ਯਤਨਾਂ ਸਦਕਾ ਉਹ ਆਪਣੇ ਘਰ ਪਰਤਣ ‘ਚ ਕਾਮਯਾਬ ਰਹੀ।

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਹੈ ਕਿ ਪੰਜਾਬ ਵਿੱਚ ਟਰੈਵਲ ਏਜੰਟਾਂ ਦਾ ਇੱਕ ਵੱਡਾ ਗਿਰੋਹ ਸਰਗਰਮ ਹੈ, ਜਿਸ ਨੂੰ ਕਾਬੂ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਟਰੈਵਲ ਏਜੰਟ ਗਰੀਬ ਅਤੇ ਭੋਲੇ-ਭਾਲੇ ਲੋਕਾਂ ਨਾਲ ਧੋਖਾਧੜੀ ਕਰਕੇ ਉਨ੍ਹਾਂ ਦੀਆਂ ਨੌਜਵਾਨ ਲੜਕੀਆਂ ਨੂੰ ਖਾੜੀ ਦੇਸ਼ਾਂ ਵਿੱਚ ਲਿਜਾ ਕੇ ਵੇਚ ਰਹੇ ਹਨ। ਸੰਤ ਬਲਬੀਰ ਸਿੰਘ ਸੀਚੇਵਾਲ ਨੇ ਇਨ੍ਹਾਂ ਕੁੜੀਆਂ ਨੂੰ ਵਾਪਸ ਲਿਆਉਣ ਲਈ ਭਾਰਤੀ ਦੂਤਾਵਾਸ ਦਾ ਵੀ ਧੰਨਵਾਦ ਕੀਤਾ |

ਇਰਾਕ ਤੋਂ ਵਾਪਸ ਆਈਆਂ ਦੋਵੇਂ ਲੜਕੀਆਂ ਨੇ ਦੱਸਿਆ ਕਿ ਉਹ 10 ਜੁਲਾਈ ਨੂੰ ਇਰਾਕ (Iraq) ਗਈਆਂ ਸਨ | ਪੀੜਤ ਲੜਕੀਆਂ ਨੇ ਦੱਸਿਆ ਕਿ ਉੱਥੇ ਪਹੁੰਚ ਕੇ ਉਨ੍ਹਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਨੂੰ ਵੇਚ ਦਿੱਤਾ ਗਿਆ ਹੈ। ਦੇਰ ਰਾਤ ਤੱਕ ਉਨ੍ਹਾਂ ਤੋਂ ਕੰਮ ‘ਤੇ ਕਰਵਾਇਆ ਜਾਂਦਾ ਸੀ ਅਤੇ ਕੰਮ ਨਾ ਕਰਨ ‘ਤੇ ਉਨ੍ਹਾਂ ਦੀ ਕੁੱਟਮਾਰ ਕੀਤੀ ਜਾਂਦੀ ਸੀ ।

The post ਇਰਾਕ ‘ਚ ਫਸੀਆਂ ਦੋ ਲੜਕੀਆਂ ਪੰਜਾਬ ਪਰਤੀਆਂ, ਪੀੜਤਾ ਦੇ ਆਖਿਆ- ਸਾਨੂੰ ਟਰੈਵਲ ਏਜੰਟਾਂ ਨੇ ਵੇਚ ਦਿੱਤਾ ਸੀ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • fake-travel-agents
  • iraq
  • latest-news
  • news
  • punjab
  • punjab-news
  • punjab-police
  • the-unmute-breaking-news
  • travel-agents

ਚੰਡੀਗੜ੍ਹ, 01 ਦਸੰਬਰ 2023: ਸੱਚਖੰਡ ਸ੍ਰੀ ਦਰਬਾਰ ਸਾਹਿਬ (Sri Darbar Sahib) ਜਿੱਥੇ ਰੋਜ਼ਾਨਾ ਦੇਸ਼ ਵਿਦੇਸ਼ ਤੋਂ ਅਤੇ ਦੇਸ਼ ਭਰ ਤੋਂ ਸੰਗਤਾਂ ਮੱਥਾ ਟੇਕਣ ਆਉਂਦੀਆਂ ਹਨ ਤੇ ਆਪਣੇ ਸ਼ਰਧਾ ਦਾ ਪ੍ਰਗਟਾਵਾ ਕਰਦੀਆਂ ਹਨ। ਅੱਜ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੋਂ 350 ਮਰਾਠੀ ਯਾਤਰੀਆਂ ਦਾ ਇੱਕ ਜੱਥਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚਿਆ |

ਸ੍ਰੀ ਦਰਬਾਰ ਸਾਹਿਬ (Sri Darbar Sahib) ਪਹੁੰਚਣ ‘ਤੇ ਐਸਜੀਪੀਸੀ ਵੱਲੋਂ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਉਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ, ਇਸ ਦੌਰਾਨ ਸ਼ਰਧਾਲੂਆਂ ਵੱਲੋਂ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਆਪਣੇ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ | ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਾਨਕ ਸਾਹਿਬ ਫਾਊਂਡੇਸ਼ਨ ਦੇ ਚੇਅਰਮੈਨ ਨੇ ਦੱਸਿਆ ਕਿ ਉਹਨਾਂ ਵੱਲੋਂ ਇਹ ਯਾਤਰਾ 24 ਨਵੰਬਰ ਨੂੰ ਭਗਤ ਨਾਮਦੇਵ ਜੀ ਦੇ ਜਨਮ ਸਥਾਨ ਤੋਂ ਸ਼ੁਰੂ ਕੀਤੀ ਗਈ ਸੀ ਅਤੇ ਇਹ ਯਾਤਰਾ ਹਜ਼ੂਰ ਸਾਹਿਬ ਨਾਂਦੇੜ ਤੋਂ ਹੁੰਦੇ ਹੋਏ ਵੱਖ-ਵੱਖ ਧਾਰਮਿਕ ਸਥਾਨਾਂ ਤੇ ਦਰਸ਼ਨ ਕਰਦੀ ਹੋਈ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਪਹੁੰਚੀ ਹੈ।

ਉਹਨਾਂ ਕਿਹਾ ਕਿ ਅਸੀਂ ਚਾਹੇ ਮਰਾਠਾ ਧਰਮ ਨਾਲ ਸਬੰਧ ਰੱਖਦੇ ਹਾਂ ਲੇਕਿਨ ਅਸੀਂ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ‘ਤੇ ਮੱਥਾ ਟੇਕਣ ਵਾਸਤੇ ਆਏ ਹਾਂ | ਉਹਨਾਂ ਕਿਹਾ ਕਿ ਸਾਡੀ ਇਸ ਯਾਤਰਾ ਦਾ ਮਕਸਦ ਹੈ ਕਿ ਅਸੀਂ ਪੂਰੇ ਦੇਸ਼ ਵਿੱਚ ਆਪਸੀ ਭਾਈਚਾਰਾ ਕਾਇਮ ਰੱਖ ਸਕੀਏ |

The post ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੋਂ 350 ਮਰਾਠੀ ਸ਼ਰਧਾਲੂਆ ਦਾ ਜੱਥਾ ਸ੍ਰੀ ਦਰਬਾਰ ਸਾਹਿਬ ‘ਚ ਮੱਥਾ ਟੇਕਣ ਪਹੁੰਚਿਆ appeared first on TheUnmute.com - Punjabi News.

Tags:
  • breaking-news
  • darbar-sahib
  • latest-news
  • marathi-pilgrims
  • nanded
  • news
  • sri-darbar-sahib
  • sri-hazur-sahib

ਚੰਡੀਗੜ੍ਹ, 01 ਦਸੰਬਰ 2023: ਪੰਜਾਬ ਦੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ (Sandeep Nangal Ambian) ਦੇ ਕਤਲ ਮਾਮਲੇ ਦੀ ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਐਨ.ਆਈ.ਏ. ਨੇ ਅੱਤਵਾਦੀਆਂ ਅਰਸ਼ ਡੱਲਾ ਅਤੇ ਸੁੱਖਾ ਦੁਨੀਕੇ ਲਈ ਕੰਮ ਕਰਨ ਵਾਲੇ ਸ਼ਾਰਪ ਸ਼ੂਟਰ ਹੈਰੀ ਰਾਜਪੁਰਾ ਅਤੇ ਹੈਰੀ ਮੌੜ ਨੂੰ ਰਿਮਾਂਡ ‘ਤੇ ਲਿਆ ਹੈ। ਦੋਵਾਂ ਦਾ 5 ਦਸੰਬਰ ਤੱਕ ਰਿਮਾਂਡ ਲਿਆ ਗਿਆ ਹੈ। ਹੁਣ ਮੰਗਲਵਾਰ ਨੂੰ ਦੋਵਾਂ ਨੂੰ ਫਿਰ ਤੋਂ ਐਨਆਈਏ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਐਨ.ਆਈ.ਏ. ਦਿੱਲੀ ‘ਚ ਦੋਵਾਂ ਤੋਂ ਪੁੱਛਗਿੱਛ ਕਰ ਰਹੀ ਹੈ।

ਜਿਕਰਯੋਗ ਹੈ ਕਿ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ 14 ਮਾਰਚ 2022 ਨੂੰ ਪੰਜਾਬ ਦੇ ਜਲੰਧਰ ਸ਼ਹਿਰ ਨਕੋਦਰ ਵਿੱਚ ਇੱਕ ਕਬੱਡੀ ਮੈਚ ਦੌਰਾਨ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਹਰਿਆਣਾ ਦੇ ਬਦਮਾਸ਼ ਕੌਸ਼ਲ ਚੌਧਰੀ ਅਤੇ ਉਸਦੇ ਗੈਂਗ ਤੋਂ ਵੀ ਪੁੱਛਗਿੱਛ ਕੀਤੀ ਗਈ ਸੀ। ਜਿਸ ਤੋਂ ਬਾਅਦ ਕੌਸ਼ਲ ਦੇ ਸ਼ਾਰਪ ਸ਼ੂਟਰ ਵਿਕਾਸ ਮਹਾਲੇ ਅਤੇ ਫੌਜੀ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ।

ਮੁਲਜ਼ਮ ਹਰਜੀਤ ਸਿੰਘ ਉਰਫ ਹੈਰੀ ਮੋੜ ਮੂਲ ਰੂਪ ਵਿੱਚ ਮੌੜ ਕਲਾਂ, ਬਠਿੰਡਾ ਦਾ ਰਹਿਣ ਵਾਲਾ ਹੈ। ਇਸੇ ਤਰ੍ਹਾਂ ਹੈਰੀ ਰਾਜਪੁਰਾ ਦਾ ਪੂਰਾ ਨਾਂ ਰਾਜਵਿੰਦਰ ਸਿੰਘ ਹੈ, ਜੋ ਕਿ ਮੂਲ ਰੂਪ ਵਿੱਚ ਰਾਜਪੁਰਾ, ਪਟਿਆਲਾ ਦਾ ਰਹਿਣ ਵਾਲਾ ਹੈ। NIA ਦੋਵਾਂ ਦੇ ਘਰਾਂ ਦੀ ਤਲਾਸ਼ੀ ਵੀ ਲੈ ਸਕਦੀ ਹੈ। ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਸੰਦੀਪ (Sandeep Nangal Ambian) ਦੇ ਕਤਲ ਦੀ ਜ਼ਿੰਮੇਵਾਰੀ ਵੀ ਲਈ ਸੀ।

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਸਾਲ 2022 ਵਿੱਚ ਪੰਜਾਬ ਵਿੱਚ ਹੈਰੋਇਨ ਅਤੇ ਹਥਿਆਰਾਂ ਦੀ ਵੱਧ ਰਹੀ ਤਸਕਰੀ ਨੂੰ ਲੈ ਕੇ ਜਾਂਚ ਸ਼ੁਰੂ ਕੀਤੀ ਸੀ। ਐਨ.ਆਈ.ਏ. ਨੇ 2 ਮਾਮਲੇ ਦਰਜ ਕੀਤੇ ਸਨ। ਇੱਕ ਮਾਮਲੇ ਵਿੱਚ ਪੁਲਿਸ ਨੇ ਲਾਰੈਂਸ ਗੈਂਗ ਨਾਲ ਜੁੜੇ ਕਾਰਕੁਨਾਂ ਨੂੰ ਨਾਮਜ਼ਦ ਕੀਤਾ ਸੀ। ਦੂਜੇ ਮਾਮਲੇ ਵਿਚ ਉਸ ਦੇ ਵਿਰੋਧੀ ਗੈਂਗ ਦੇ ਮੈਂਬਰਾਂ ਨੂੰ ਨਾਮਜ਼ਦ ਕੀਤਾ ਗਿਆ ਸੀ। ਪਰ ਹੈਰੀ ਰਾਜਪੁਰਾ ਅਤੇ ਹੈਰੀ ਮੌੜ ਤੋਂ ਪੁੱਛਗਿੱਛ ਨਹੀਂ ਕੀਤੀ ਗਈ। ਕਿਉਂਕਿ ਉਸ ਨੂੰ ਗ੍ਰਿਫਤਾਰ ਨਹੀਂ ਕੀਤਾ ਜਾ ਸਕਿਆ ਸੀ ।

ਪਿਛਲੇ ਮਹੀਨੇ ਦਿੱਲੀ ਦੇ ਸਪੈਸ਼ਲ ਸੈੱਲ ਨੇ ਦੋਵਾਂ ਨੂੰ ਦਿੱਲੀ ਤੋਂ ਹੀ ਗ੍ਰਿਫਤਾਰ ਕੀਤਾ ਸੀ। ਹੁਣ ਐਨਆਈਏ ਨੰਗਲ ਅੰਬੀਆ ਕਤਲ ਕਾਂਡ ਸਮੇਤ ਪੰਜਾਬ ਵਿੱਚ ਹਥਿਆਰਾਂ ਅਤੇ ਹੈਰੋਇਨ ਦੇ ਸਬੰਧ ਵਿੱਚ ਦੋਵਾਂ ਤੋਂ ਪੁੱਛਗਿੱਛ ਕਰ ਰਹੀ ਹੈ।

The post ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਮਾਮਲੇ ‘ਚ NIA ਵੱਲੋਂ ਜਾਂਚ ਸ਼ੁਰੂ, ਦੋ ਜਣਿਆਂ ਨੂੰ ਰਿਮਾਂਡ ‘ਤੇ ਲਿਆ appeared first on TheUnmute.com - Punjabi News.

Tags:
  • breaking-news
  • kabaddi
  • nangal-ambian
  • news
  • nia
  • punjab-news
  • sandeep-nangal-ambian

ਚੰਡੀਗੜ੍ਹ, 01 ਦਸੰਬਰ 2023: ਦੱਖਣੀ ਅਫਰੀਕਾ ਦੌਰੇ ਲਈ ਤਿੰਨਾਂ ਫਾਰਮੈਟਾਂ ਵਿੱਚ ਭਾਰਤੀ ਟੀਮ (Indian team) ਦਾ ਐਲਾਨ ਕਰ ਦਿੱਤਾ ਗਿਆ ਹੈ। ਹਰ ਫਾਰਮੈਟ ਵਿੱਚ ਇੱਕ ਵੱਖਰਾ ਕਪਤਾਨ ਟੀਮ ਦੀ ਕਮਾਨ ਸੰਭਾਲੇਗਾ। ਸੂਰਿਆਕੁਮਾਰ ਯਾਦਵ ਟੀ-20 ਵਿੱਚ, ਕੇਐਲ ਰਾਹੁਲ ਵਨਡੇ ਵਿੱਚ ਅਤੇ ਰੋਹਿਤ ਸ਼ਰਮਾ ਟੈਸਟ ਵਿੱਚ ਕਪਤਾਨੀ ਕਰਨਗੇ।

ਮੰਨਿਆ ਜਾ ਰਿਹਾ ਸੀ ਕਿ ਟੀ-20 ਟੀਮ ਦੀ ਕਪਤਾਨੀ ਵੀ ਰੋਹਿਤ ਸ਼ਰਮਾ ਨੂੰ ਦਿੱਤੀ ਜਾਵੇਗੀ। ਹਾਲਾਂਕਿ ਰੋਹਿਤ ਨੇ ਖੁਦ ਨੂੰ ਟੀ-20 ਅਤੇ ਵਨਡੇ ਦੋਵਾਂ ਟੀਮਾਂ ਤੋਂ ਦੂਰ ਰੱਖਿਆ ਹੈ। ਵਿਰਾਟ ਕੋਹਲੀ ਵੀ ਇਨ੍ਹਾਂ ਦੋਵਾਂ ਸੀਰੀਜ਼ ‘ਚ ਨਹੀਂ ਖੇਡਣਗੇ।

10 ਦਸੰਬਰ ਤੋਂ ਸ਼ੁਰੂ ਹੋਣ ਜਾ ਰਹੇ ਇਸ ਦੌਰੇ ‘ਤੇ ਭਾਰਤੀ ਟੀਮ ਨੂੰ 3 ਟੀ-20, 3 ਵਨਡੇ ਅਤੇ 2 ਟੈਸਟ ਮੈਚਾਂ ਦੀ ਸੀਰੀਜ਼ ਖੇਡਣੀ ਹੈ। ਟੀਮ (Indian team) ਇਸ ਦੌਰੇ ਲਈ 6 ਦਸੰਬਰ ਨੂੰ ਰਵਾਨਾ ਹੋਵੇਗੀ। ਤਜਰਬੇਕਾਰ ਬੱਲੇਬਾਜ਼ ਵਿਰਾਟ ਕੋਹਲੀ ਨੂੰ ਦੌਰੇ ਦੀ ਟੀ-20 ਅਤੇ ਵਨਡੇ ਸੀਰੀਜ਼ ਲਈ ਆਰਾਮ ਦਿੱਤਾ ਗਿਆ ਹੈ। ਉਨ੍ਹਾਂ ਨੇ ਖੁਦ ਇਨ੍ਹਾਂ ਦੋਵਾਂ ਸੀਰੀਜ਼ਾਂ ਤੋਂ ਬ੍ਰੇਕ ਮੰਗੀ ਸੀ।

ਟੀ-20 ਟੀਮ: ਸੂਰਿਆਕੁਮਾਰ ਯਾਦਵ (ਕਪਤਾਨ), ਯਸ਼ਸਵੀ ਜੈਸਵਾਲ, ਸ਼ੁਬਮਨ ਗਿੱਲ, ਰੁਤੁਰਾਜ ਗਾਇਕਵਾੜ, ਤਿਲਕ ਵਰਮਾ, ਰਿੰਕੂ ਸਿੰਘ, ਸ਼੍ਰੇਅਸ ਅਈਅਰ, ਈਸ਼ਾਨ ਕਿਸ਼ਨ (ਵਿਕਟਕੀਪਰ), ਜਿਤੇਸ਼ ਸ਼ਰਮਾ (ਵਿਕਟਕੀਪਰ), ਰਵਿੰਦਰ ਜਡੇਜਾ (ਉਪ ਕਪਤਾਨ), ਵਾਸ਼ਿੰਗਟਨ ਸੁੰਦਰ, ਰਵੀ ਬਿਸ਼ਨੋਈ, ਕੁਲਦੀਪ ਯਾਦਵ, ਅਰਸ਼ਦੀਪ ਸਿੰਘ, ਮੁਹੰਮਦ ਸਿਰਾਜ, ਮੁਕੇਸ਼ ਕੁਮਾਰ ਅਤੇ ਦੀਪਕ ਚਾਹਰ।

ਵਨਡੇ ਟੀਮ: ਕੇਐਲ ਰਾਹੁਲ (ਕਪਤਾਨ), ਰੁਤੁਰਾਜ ਗਾਇਕਵਾੜ, ਸਾਈ ਸੁਦਰਸ਼ਨ, ਤਿਲਕ ਵਰਮਾ, ਰਜਤ ਪਾਟੀਦਾਰ, ਰਿੰਕੂ ਸਿੰਘ, ਸ਼੍ਰੇਅਸ ਅਈਅਰ, ਸੰਜੂ ਸੈਮਸਨ (ਵਿਕਟਕੀਪਰ), ਅਕਸ਼ਰ ਪਟੇਲ, ਵਾਸ਼ਿੰਗਟਨ ਸੁੰਦਰ, ਕੁਲਦੀਪ ਯਾਦਵ, ਯੁਜਵੇਂਦਰ ਚਾਹਲ, ਮੁਕੇਸ਼ ਕੁਮਾਰ, ਅਵੇਸ਼ ਖਾਨ। , ਅਰਸ਼ਦੀਪ ਸਿੰਘ ਅਤੇ ਦੀਪਕ ਚਾਹਰ।

ਟੈਸਟ ਟੀਮ: ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਯਸ਼ਸਵੀ ਜੈਸਵਾਲ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਰਿਤੁਰਾਜ ਗਾਇਕਵਾੜ, ਈਸ਼ਾਨ ਕਿਸ਼ਨ (ਵਿਕਟਕੀਪਰ), ਕੇਐਲ ਰਾਹੁਲ (ਵਿਕਟਕੀਪਰ), ਰਵੀਚੰਦਰਨ ਅਸ਼ਵਿਨ, ਰਵਿੰਦਰ ਜਡੇਜਾ, ਸ਼ਾਰਦੁਲ ਠਾਕੁਰ, ਮੁਹੰਮਦ ਸਿਰਾਜ, ਮੁਕੇਸ਼ ਕੁਮਾਰ , ਮੁਹੰਮਦ ਸ਼ਮੀ, ਜਸਪ੍ਰੀਤ ਬੁਮਰਾਹ (ਉਪ ਕਪਤਾਨ) ਅਤੇ ਪ੍ਰਸਿਧ ਕ੍ਰਿਸ਼ਨਾ।

The post ਦੱਖਣੀ ਅਫਰੀਕਾ ਦੌਰੇ ਲਈ ਭਾਰਤੀ ਟੀਮ ਦਾ ਐਲਾਨ, ਤਿੰਨਾਂ ਫਾਰਮੈਟਾਂ ‘ਚ ਵੱਖਰਾ ਕਪਤਾਨ ਕਰੇਗਾ ਟੀਮ ਦੀ ਅਗਵਾਈ appeared first on TheUnmute.com - Punjabi News.

Tags:
  • breaking-news
  • cricket-team
  • indian-team
  • nes
  • news
  • sa-vs-ind
  • south-africa
  • the-second-odi-sa-vs-ind

ਸਰਕਾਰਾਂ ਫਸਲਾਂ ਦਾ ਸਾਰਥਕ ਮੁੱਲ ਦਿੰਦੀਆਂ ਹਨ, ਸ਼ਗਨ ਨਹੀਂ: ਪ੍ਰਤਾਪ ਸਿੰਘ ਬਾਜਵਾ

Friday 01 December 2023 09:13 AM UTC+00 | Tags: aam-aadmi-party breaking-news cm-bhagwant-mann crops latest-news news partap-singh-bajwa punjab sugercane

ਚੰਡੀਗੜ੍ਹ, 01 ਦਸੰਬਰ 2023: ਪੰਜਾਬ ਵਿੱਚ ਗੰਨੇ (sugarcane) ਦੀ ਕੀਮਤ ਨੂੰ ਲੈ ਕੇ ਕਿਸਾਨਾਂ ਦੇ ਵਿਰੋਧ ਤੋਂ ਬਾਅਦ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਗੰਨੇ ਦੀ ਕੀਮਤ 'ਚ 11 ਰੁਪਏ ਪ੍ਰਤੀ ਕੁਇੰਟਲ ਵਾਧਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੰਨਾ ਕਿਸਾਨਾਂ ਲਈ ਐਲਾਨੇ ਗਏ 11 ਰੁਪਏ ਵਾਧੂ ਭਾਅ ਅਤੇ ਉਸ ਨੂੰ ਸ਼ਗਨ ਦੱਸਣ ਸੰਬੰਧੀ ਕਾਂਗਰਸੀ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਕਿਹਾ ਸਰਕਾਰਾਂ ਸ਼ਗਨ ਨਹੀਂ ਫਸਲਾਂ ਦਾ ਸਾਰਥਕ ਮੁੱਲ ਦਿੰਦੀਆਂ ਹਨ। ਪੰਜਾਬ ਦੇ ਕਿਸਾਨਾਂ ਨਾਲ ਇਹ ਤੁਹਾਡਾ ਇੱਕ ਕੋਝਾ ਮਜ਼ਾਕ ਹੈ।

ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਪੰਜਾਬ ਦੇ ਸਮੁੱਚੇ ਗੰਨਾ ਕਾਸ਼ਤਕਾਰਾਂ ਵੱਲੋਂ ਇਸ ਸੀਜ਼ਨ ਲਈ ਗੰਨੇ ਦਾ ਮੁੱਲ ਘੱਟੋ-ਘੱਟ 400 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕਰਨ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਕਿ ਜੇਕਰ ਸ਼ਗਨ ਹੀ ਦੇਣਾ ਸੀ ਤਾਂ ਫ਼ਿਰ 21 ਰੁਪਏ ਤਾਂ ਦੇ ਦਿੰਦੇ ਹੁਣ ਸਾਲ 2023 ਚੱਲ ਰਿਹਾ 1973 ਨਹੀਂ।

The post ਸਰਕਾਰਾਂ ਫਸਲਾਂ ਦਾ ਸਾਰਥਕ ਮੁੱਲ ਦਿੰਦੀਆਂ ਹਨ, ਸ਼ਗਨ ਨਹੀਂ: ਪ੍ਰਤਾਪ ਸਿੰਘ ਬਾਜਵਾ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • crops
  • latest-news
  • news
  • partap-singh-bajwa
  • punjab
  • sugercane

IND vs AUS: ਅੱਜ ਚੌਥੇ ਟੀ-20 ਮੈਚ 'ਚ ਭਾਰਤ ਤੇ ਆਸਟ੍ਰੇਲੀਆ ਆਹਮੋ-ਸਾਹਮਣੇ, ਸ਼੍ਰੇਅਸ ਅਈਅਰ ਦੀ ਟੀਮ 'ਚ ਵਾਪਸੀ

Friday 01 December 2023 09:30 AM UTC+00 | Tags: australia australia-vs-india breaking-news cricket-news indian-team ind-vs-aus news raipur shreyas-iyer sports veer-narayan-singh-cricket-stadium

ਚੰਡੀਗੜ੍ਹ, 01 ਦਸੰਬਰ 2023: (IND vs AUS) ਭਾਰਤ ਅਤੇ ਆਸਟ੍ਰੇਲੀਆ ਦੀਆਂ ਟੀਮਾਂ ਅੱਜ ਸ਼ਾਮ ਰਾਏਪੁਰ ਦੇ ਸ਼ਹੀਦ ਵੀਰ ਨਰਾਇਣ ਸਿੰਘ ਕ੍ਰਿਕਟ ਸਟੇਡੀਅਮ ‘ਚ ਆਹਮੋ-ਸਾਹਮਣੇ ਹੋਣਗੀਆਂ। ਵਿਸ਼ਵ ਕੱਪ ਫਾਈਨਲ ‘ਚ ਆਸਟ੍ਰੇਲੀਆ ਤੋਂ ਮਿਲੀ ਹਾਰ ਤੋਂ ਬਾਅਦ ਪਹਿਲੀ ਵਾਰ ਦੋਵਾਂ ਟੀਮਾਂ ਵਿਚਾਲੇ ਛੱਤੀਸਗੜ੍ਹ ‘ਚ ਮੈਚ ਹੋਣ ਜਾ ਰਿਹਾ ਹੈ। ਮੈਚ ਸ਼ਾਮ 7 ਵਜੇ ਸ਼ੁਰੂ ਹੋਵੇਗਾ। ਸ਼ਾਮ 4 ਵਜੇ ਤੋਂ ਦਰਸ਼ਕਾਂ ਲਈ ਸਟੇਡੀਅਮ ਦੇ ਗੇਟ ਖੋਲ੍ਹ ਦਿੱਤੇ ਜਾਣਗੇ। ਮੈਚ ਦੇਖਣ ਲਈ ਦੇਸ਼ ਭਰ ਤੋਂ ਕ੍ਰਿਕਟ ਪ੍ਰਸ਼ੰਸਕ ਰਾਏਪੁਰ ਪਹੁੰਚ ਚੁੱਕੇ ਹਨ।

ਸਟੇਡੀਅਮ ਵਿੱਚ ਮੈਚ ਤੋਂ ਬਾਅਦ ਲੇਜ਼ਰ ਸ਼ੋਅ ਦੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਲੇਜ਼ਰ ਸ਼ੋਅ ਵਿੱਚ ਦੇਸ਼ ਭਗਤੀ ਦੇ ਗੀਤਾਂ ਦੇ ਨਾਲ-ਨਾਲ ਲੇਜ਼ਰ ਲਾਈਟਾਂ ਵੀ ਦੇਖਣ ਨੂੰ ਮਿਲਣਗੀਆਂ। ਇਸ ਦੇ ਲਈ ਪੂਰੇ ਸਟੇਡੀਅਮ ਵਿੱਚ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਹ ਡੀਜੇ ਬੀਟਸ ‘ਤੇ ਇੱਕ ਵਿਲੱਖਣ ਲਾਈਟ ਮਿਊਜ਼ਿਕ ਸ਼ੋਅ ਹੋਵੇਗਾ। ਮੈਦਾਨ ਵਿੱਚ ਆਤਿਸ਼ਬਾਜ਼ੀ ਵੀ ਚਲਾਈ ਜਾਵੇਗੀ। ਰਾਏਪੁਰ ‘ਚ ਹੋਣ ਵਾਲੇ ਇਸ ਮੈਚ ਤੋਂ ਪਹਿਲਾਂ ਆਸਟ੍ਰੇਲੀਆ ਨੇ 28 ਨਵੰਬਰ ਨੂੰ ਗੁਹਾਟੀ ‘ਚ ਭਾਰਤ ਨੂੰ ਹਰਾਇਆ ਸੀ।

ਵੀਰਵਾਰ ਨੂੰ ਚੌਥੇ ਮੈਚ ਤੋਂ ਪਹਿਲਾਂ ਸ਼੍ਰੇਅਸ ਅਈਅਰ ਨੂੰ ਨੈੱਟ ‘ਤੇ ਪਸੀਨਾ ਵਹਾਉਂਦੇ ਦੇਖਿਆ ਗਿਆ। ਅਈਅਰ ਨੂੰ ਪਹਿਲੇ ਤਿੰਨ ਮੈਚਾਂ ਵਿੱਚ ਆਰਾਮ ਦਿੱਤਾ ਗਿਆ ਸੀ। ਹੁਣ ਸ਼੍ਰੇਅਸ ਅਈਅਰ ਦੀ ਪਿਛਲੇ ਦੋ ਮੈਚਾਂ ਤੋਂ ਵਾਪਸੀ ਹੋਈ ਹੈ ਅਤੇ ਉਹ ਉਪ ਕਪਤਾਨ ਦੀ ਭੂਮਿਕਾ ਨਿਭਾਉਣਗੇ। ਉਸ ਦੀ ਵਾਪਸੀ ਨਾਲ ਭਾਰਤੀ ਟੀਮ ਮਜ਼ਬੂਤ ​​ਹੋਈ ਹੈ। ਸ਼੍ਰੇਅਸ ਵਿਸ਼ਵ ਕੱਪ ‘ਚ ਸ਼ਾਨਦਾਰ ਫਾਰਮ ‘ਚ ਨਜ਼ਰ ਆ ਰਹੇ ਸਨ। ਹਾਲਾਂਕਿ, ਸਭ ਤੋਂ ਵੱਡੀ ਸਮੱਸਿਆ ਇਹ ਹੈ ਕਿ ਉਸ ਦੇ ਆਉਣ ਨਾਲ ਕਿਸ ਨੂੰ ਬਾਹਰ ਰੱਖਿਆ ਜਾਵੇਗਾ ? ਇਸਦੇ ਨਾਲ ਹੀ ਭਾਰਤੀ ਟੀਮ ‘ਚ ਕਈ ਬਦਲਾਅ ਹੋ ਸਕਦੇ ਹਨ |

The post IND vs AUS: ਅੱਜ ਚੌਥੇ ਟੀ-20 ਮੈਚ ‘ਚ ਭਾਰਤ ਤੇ ਆਸਟ੍ਰੇਲੀਆ ਆਹਮੋ-ਸਾਹਮਣੇ, ਸ਼੍ਰੇਅਸ ਅਈਅਰ ਦੀ ਟੀਮ ‘ਚ ਵਾਪਸੀ appeared first on TheUnmute.com - Punjabi News.

Tags:
  • australia
  • australia-vs-india
  • breaking-news
  • cricket-news
  • indian-team
  • ind-vs-aus
  • news
  • raipur
  • shreyas-iyer
  • sports
  • veer-narayan-singh-cricket-stadium

CM ਭਗਵੰਤ ਮਾਨ ਨੇ ਬਿਕਰਮ ਮਜੀਠੀਆ ਤੋਂ ਅਰਬੀ ਘੋੜਿਆਂ ਨੂੰ ਲੈ ਕੇ 5 ਦਸੰਬਰ ਤੱਕ ਮੰਗਿਆ ਜਵਾਬ

Friday 01 December 2023 09:49 AM UTC+00 | Tags: aam-aadmi-party arabian-horses bikram-majithia bikram-singh-majithia breaking-news latest-news news punjab-news

ਚੰਡੀਗੜ੍ਹ, 01 ਦਸੰਬਰ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿੱਚ ਮਿਉਂਸਪਲ ਭਵਨ ਵਿੱਚ ਵੱਖ-ਵੱਖ ਵਿਭਾਗਾਂ ਦੇ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਪਹੁੰਚੇ | ਇਸ ਮੌਕੇ ਉਨ੍ਹਾਂ ਨੇ ਸਾਰੇ ਨਵ-ਨਿਯੁਕਤ ਉਮੀਦਵਾਰਾਂ ਨੂੰ ਵਧਾਈ ਦਿੱਤੀ | ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਸਵਾਲ ਪੁੱਛਿਆ ਹੈ ਕਿ ਅਰਬੀ ਘੋੜੇ ਕਿੱਥੇ ਹਨ ?, ਭਗਵੰਤ ਮਾਨ ਨੇ ਬਿਕਰਮ ਮਜੀਠੀਆ ਨੂੰ ਅਰਬੀ ਘੋੜਿਆਂ ‘ਤੇ 5 ਦਸੰਬਰ ਤੱਕ ਜਵਾਬ ਦੇਣ ਲਈ ਕਿਹਾ ਹੈ। ਉਨ੍ਹਾਂ ਕਿਹਾ, ਜੇਕਰ ਤੁਸੀਂ ਜਵਾਬ ਨਹੀਂ ਦਿੱਤਾ ਤਾਂ ਮੈਂ ਮੀਡੀਆ ਦੇ ਸਾਹਮਣੇ ਆ ਕੇ ਤੁਹਾਨੂੰ ਖੁਦ ਦੱਸਾਂਗਾ। ਮੁੱਖ ਮੰਤਰੀ ਨੇ ਕਿਹਾ ਕਿ ਬਿਕਰਮ ਮਜੀਠੀਆ ਦੀ ਕੋਈ ਪ੍ਰਾਪਤੀ ਨਹੀਂ ਹੈ, ਉਹ ਸਿਰਫ ਸੁਖਬੀਰ ਬਾਦਲ ਦਾ ਸਾਲਾ ਹੈ।

ਮੁੱਖ ਮੰਤਰੀ ਨੇ ਇੱਕ ਕਿੱਸਾ ਸੁਣਾਉਂਦੇ ਹੋਏ ਕਿਹਾ ਕਿ 1957 ਵਿੱਚ ਜਦੋਂ ਭਾਰਤ ਵਿੱਚ ਵੋਟਿੰਗ ਹੋਈ ਸੀ ਤਾਂ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦੀ ਅਗਵਾਈ ਵਿੱਚ ਇੱਕ ਵਫ਼ਦ ਅਰਬ ਦੇਸ਼ਾਂ ਵਿੱਚ ਗਿਆ ਸੀ। ਉਥੋਂ ਦੇ ਰਾਜੇ ਨੇ ਅਰਬੀ ਨਸਲ ਦੇ ਘੋੜੇ ਵਫ਼ਦ ਨੂੰ ਦਿੱਤੇ ਤਾਂ ਜੋ ਭਾਰਤੀ ਫ਼ੌਜ ਉਨ੍ਹਾਂ ਨੂੰ ਆਪਣੀ ਰੱਖਿਆ ਸੈਨਾ ਵਿੱਚ ਸ਼ਾਮਲ ਕਰ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਟੀਮ ਵਿੱਚ ਉਪ ਰੱਖਿਆ ਮੰਤਰੀ ਸੁਰਜੀਤ ਸਿੰਘ ਮਜੀਠੀਆ ਬਿਕਰਮ ਮਜੀਠੀਆ ਦੇ ਪੁਰਖੇ ਸਨ। ਨਿਯਮਾਂ ਮੁਤਾਬਕ ਉਨ੍ਹਾਂ ਘੋੜਿਆਂ ਨੂੰ ਮੇਰਠ ਪਹੁੰਚਣਾ ਸੀ ਪਰ 2 ਮਹੀਨਿਆਂ ਬਾਅਦ ਅਰਬੀ ਬਾਦਸ਼ਾਹ ਨੇ ਫੋਨ ‘ਤੇ ਪੁੱਛਿਆ ਕਿ ਘੋੜੇ ਕਿੱਥੇ ਹਨ। ਭਾਰਤ ਸਰਕਾਰ ਨੇ ਕਿਹਾ ਕਿ ਉਹ ਮੇਰਠ ਤੋਂ ਪਤਾ ਲਗਾ ਕੇ ਦੋ ਘੰਟੇ ਦੇ ਅੰਦਰ ਸੂਚਿਤ ਕਰਨਗੇ।

ਦੋ ਘੰਟੇ ਬਾਅਦ ਅਰਬ ਦੇ ਰਾਜੇ ਨੂੰ ਸੂਚਿਤ ਕੀਤਾ ਗਿਆ ਕਿ ਘੋੜੇ ਮੇਰਠ ਨਹੀਂ ਪਹੁੰਚੇ ਹਨ ਅਤੇ ਕਿਸੇ ਨਿੱਜੀ ਕੰਮ ਲਈ ਚਲੇ ਗਏ ਹਨ। ਜਿਸ ਤੋਂ ਬਾਅਦ ਅਰਬ ਦੇਸ਼ ਦੇ ਬਾਦਸ਼ਾਹ ਨੇ ਪ੍ਰਧਾਨ ਮੰਤਰੀ ਨਹਿਰੂ ਨੂੰ ਫੋਨ ਕਰਕੇ ਇਤਰਾਜ਼ ਪ੍ਰਗਟਾਇਆ। ਫਿਰ ਨਹਿਰੂ ਨੇ ਮਜੀਠੀਆ ਨੂੰ ਫੋਨ ਕਰਕੇ ਅਸਤੀਫਾ ਦੇਣ ਲਈ ਕਿਹਾ। ਅੱਜ ਜਦੋਂ ਵੀ ਕੋਈ ਪੱਗ ਬੰਨ੍ਹ ਕੇ ਮੇਰਠ ਦੇ ਉਸ ਐਨੀਮਲ ਟਰੇਨਿੰਗ ਸੈਂਟਰ ‘ਚ ਜਾਂਦਾ ਹੈ ਤਾਂ ਉਸ ਨੂੰ ਘੋੜਾ ਚੋਰ ਕਿਹਾ ਜਾਂਦਾ ਹੈ।

The post CM ਭਗਵੰਤ ਮਾਨ ਨੇ ਬਿਕਰਮ ਮਜੀਠੀਆ ਤੋਂ ਅਰਬੀ ਘੋੜਿਆਂ ਨੂੰ ਲੈ ਕੇ 5 ਦਸੰਬਰ ਤੱਕ ਮੰਗਿਆ ਜਵਾਬ appeared first on TheUnmute.com - Punjabi News.

Tags:
  • aam-aadmi-party
  • arabian-horses
  • bikram-majithia
  • bikram-singh-majithia
  • breaking-news
  • latest-news
  • news
  • punjab-news

ਦਿਵਿਆਂਗਜਨਾਂ ਨੂੰ ਰਾਸ਼ਟਰੀ ਰਾਜਮਾਰਗਾਂ 'ਤੇ ਟੋਲ 'ਚ 100 ਫੀਸਦੀ ਛੋਟ: DC ਆਸ਼ਿਕਾ ਜੈਨ

Friday 01 December 2023 09:58 AM UTC+00 | Tags: breaking-news dc-ashika-jain national-highways national-highways-tolls news punjab-news

ਐੱਸ.ਏ.ਐੱਸ. ਨਗਰ, 1 ਦਸੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੇ ਹਿੱਤਾਂ ਲਈ ਲਗਾਤਾਰ ਕੰਮ ਰਹੀ ਹੈ। ਇਸ ਦਿਸ਼ਾ ਵਿੱਚ ਇਕ ਹੋਰ ਕਦਮ ਚੁੱਕਦਿਆਂ ਦਿਵਿਆਂਗਜਨਾਂ (Divyang persons) ਨੂੰ ਪੰਜਾਬ ਦੇ ਰਾਸਟਰੀ ਰਾਜਮਾਰਗਾਂ ‘ਤੇ ਟੋਲ ਵਿੱਚ 100 ਫੀਸਦੀ ਛੋਟ ਦਿੱਤੀ ਗਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਦਿਵਿਆਂਗਜਨਾਂ ਦੇ ਨਾਮ ਤੇ ਰਜਿਸਟਰਡ ਵਹੀਕਲ, ਜੋ ਕਿ ਮੋਟਰ ਵਹੀਕਲ ਐਕਟ, 1988 ਅਤੇ ਇਸ ਦੇ ਅਧੀਨ ਬਣੇ ਨਿਯਮਾਂ ਦੇ ਅਧੀਨ ਦਿਵਿਆਂਗਜਨ ਮਲਕੀਅਤ ਅਧੀਨ ਰਜਿਸਟਰ ਹੋਏ ਹੋਣ, ਨੂੰ ਰਾਸ਼ਟਰੀ ਰਾਜਮਾਰਗਾਂ ਤੇ ਟੋਲ ਵਿੱਚ 100 ਪ੍ਰਤੀਸ਼ਤ ਰਿਆਇਤ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਦਿਵਿਆਂਗਜਨਾਂ (Divyang persons) ਨੂੰ ਆਪਣੇ ਵਹੀਕਲਜ਼ ਦੀ ਰਜਿਸਟਰੇਸ਼ਨ ਸਰਟੀਫਿਕੇਟ ਵਿੱਚ ਮਲਕੀਅਤ ਦਿਵਿਆਂਗਜਨ ਵਜੋਂ ਦਰਜ ਕਰਾਵਾਉਣੀ ਹੋਵੇਗੀ।

ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਕੋਈ ਵੀ ਦਿਵਿਆਂਗਜਨ ਆਪਣੇ ਨਵੇਂ ਜਾਂ ਪੁਰਾਣੇ ਵਹੀਕਲ ਦੀ ਮਲਕੀਅਤ ਦਿਵਿਆਂਗਜਨ ਵਜੋਂ ਟਰਾਂਸਪੋਰਟ ਵਿਭਾਗ ਵਿੱਚ ਬਿਨੇ ਪੱਤਰ ਦੇ ਕੇ ਰਜਿਸਟਰਡ ਕਰਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਲਾਭ ਲੈਣ ਲਈ ਸਬੰਧਤ ਬਿਨੇਕਾਰਾਂ ਨੂੰ ਛੋਟ ਵਾਲਾ ਸਪੈਸ਼ਲ ਫਾਸਟ ਟੈਗ ਲੈਣਾ ਪਵੇਗਾ, ਜਿਸ ਸਬੰਧੀ ਉਹਨਾਂ ਨੂੰ https://exemptedfastag.nhai.org/exemptedfastag/ ਵੈਬਸਾਈਟ ਤੇ ਆਪਣੇ ਆਪ ਨੂੰ ਰਜਿਸਟਰਡ ਕਰਨਾ ਪਵੇਗਾ ਅਤੇ ਰਜਿਸਟਰੇਸ਼ਨ ਉਪਰੰਤ ਆਨਲਾਈਨ ਫਾਰਮ ਭਰਨ ਉਪਰੰਤ ਸਮਰੱਥ ਅਥਾਰਟੀ ਵੱਲੋਂ ਛੋਟ ਵਾਲਾ ਫਾਸਟ ਟੈਗ ਜਾਰੀ ਕੀਤਾ ਜਾਵੇਗਾ, ਜੋ ਕਿ ਦਿਵਿਆਂਗਜਨ ਨੂੰ ਆਪਣੇ ਵਹੀਕਲ ਤੇ ਲਗਾਉਣਾ ਪਵੇਗਾ।

ਡਿਪਟੀ ਕਮਿਸ਼ਨਰ ਵੱਲੋਂ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸਬੰਧੀ ਜਾਰੀ ਨਿਯਮ ਸਬੰਧੀ ਮੁਕੰਮਲ ਜਾਣਕਾਰੀ ਵਿਭਾਗ ਦੀ ਵੈਬਸਾਈਟ https://sswcd.punjab.gov.in/ਤੇ ਉਪਲਬਧ ਹੈ। ਇਸ ਤੋਂ ਇਲਾਵਾ ਜੇਕਰ ਦਿਵਿਆਂਗਜਨਾਂ ਨੂੰ ਇਸ ਸਹੂਲਤ ਦਾ ਲਾਭ ਲੈਣ ਵਿੱਚ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਇਸ ਸਬੰਧੀ ਉਹ ਜ਼ਿਲਾ ਸਮਾਜਿਕ ਸੁਰੱਖਿਆ ਅਫਸਰ ਜਾਂ ਸਬੰਧਤ ਬਲਾਕ ਦੇ ਬਾਲ ਵਿਕਾਸ ਪ੍ਰੋਜੈਕਟ ਅਫਸਰ ਦੇ ਦਫਤਰ ਵਿਖੇ ਸੰਪਰਕ ਕਰ ਸਕਦੇ ਹਨ।

The post ਦਿਵਿਆਂਗਜਨਾਂ ਨੂੰ ਰਾਸ਼ਟਰੀ ਰਾਜਮਾਰਗਾਂ ‘ਤੇ ਟੋਲ ‘ਚ 100 ਫੀਸਦੀ ਛੋਟ: DC ਆਸ਼ਿਕਾ ਜੈਨ appeared first on TheUnmute.com - Punjabi News.

Tags:
  • breaking-news
  • dc-ashika-jain
  • national-highways
  • national-highways-tolls
  • news
  • punjab-news

ਸ਼੍ਰੋਮਣੀ ਅਕਾਲੀ ਦਲ ਨੇ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਘਟਨਾ ਦੀ CBI ਜਾਂਚ ਦੀ ਕੀਤੀ ਮੰਗ

Friday 01 December 2023 10:25 AM UTC+00 | Tags: breaking-news cbi gurdwara-akal-bunga-sahib latest-news news punjab-police shiromani-akali-dal

ਚੰਡੀਗੜ੍ਹ, 01 ਦਸੰਬਰ 2023: ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਅਪੀਲ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ 'ਤੇ 23 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਗੁਰਦੁਅਰਾ ਅਕਾਲ ਬੁੰਗਾ ਸਾਹਿਬ 'ਤੇ ਹੋਏ ਬੇਅਦਬੀ ਭਰੇ ਹਥਿਆਰਬੰਦ ਹਮਲੇ ਦੀ ਸੀ.ਬੀ.ਆਈ ਜਾਂਚ ਦੀ ਸਿਫਾਰਸ਼ ਕੀਤੀ ਜਾਵੇ ਅਤੇ ਪਾਰਟੀ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਨਾਲ ਦੁਨੀਆਂ ਭਰ ਦੀ ਸਿੱਖ ਸੰਗਤ ਦੇ ਹਿਰਦੇ ਵਲੂੰਧਰੇ ਗਏ ਹਨ।

ਪੰਜਾਬ ਦੇ ਰਾਜਪਾਲ ਨਾਲ ਹੋਈ ਮੁਲਾਕਾਤ ਬਾਰੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਜਿਹਨਾਂ ਨੇ ਰਾਜਪਾਲ ਨੂੰ ਮੰਗ ਪੱਤਰ ਸੌਂਪਣ ਵਾਲੇ ਉੱਚ ਪੱਧਰੀ ਵਫਦ ਦੀ ਅਗਵਾਈ ਕੀਤੀ, ਉਨ੍ਹਾਂ ਨੇ ਕਿਹਾ ਕਿ ਸਵੇਰੇ 4.00 ਵਜੇ ਸ਼ਾਂਤਮਈ ਬੈਠੀ ਸੰਗਤ 'ਤੇ ਉਸ ਵੇਲੇ ਹਥਿਆਰਬੰਦ ਹਮਲਾ ਕੀਤਾ ਗਿਆ ਜਦੋਂ ਉਹ ਗੁਰਬਾਣੀ ਦਾ ਜਾਪ ਕਰ ਰਹੀ ਸੀ ਤੇ ਇਸ ਹਮਲੇ ਨੇ 1984 ਵਿਚ ਅੰਮ੍ਰਿਤਸਰ ਵਿਚ ਸ੍ਰੀ ਦਰਬਾਰ ਸਾਹਿਬ 'ਤੇ ਹੋਇਆ ਹਮਲਾ ਚੇਤੇ ਕਰਵਾ ਦਿੱਤਾ ਹੈ। ਉਹਨਾਂ ਕਿਹਾ ਕਿ ਦੁਨੀਆਂ ਭਰ ਵਿਚ ਸਿੱਖਾਂ ਵਿਚ ਰੋਸ ਹੈ ਤੇ ਉਹ ਇਸ ਘਿਨੌਣੀ ਹਰਕਤ ਵਾਸਤੇ ਨਿਆਂ ਮੰਗ ਰਹੀ ਹੈ।

ਕੇਸ ਦੇ ਵੇਰਵੇ ਸਾਂਝੇ ਕਰਦਿਆਂ ਸਰਦਾਰ ਬਾਦਲ ( ਨੇ ਕਿਹਾ ਕਿ ਸੂਤਰਾਂ ਦੇ ਮੁਤਾਬਕ ਮੁੱਖ ਮੰਤਰੀ ਨੇ ਕਪੂਰਥਲਾ ਪੁਲਿਸ ਨੂੰ ਹੁਕਮ ਦਿੱਤਾ ਕਿ ਗੁਰਦੁਆਰਾ ਅਕਾਲ ਬੁੰਗਾ ਤੋਂ ਨਿਹੰਗ ਸਿੰਘਾਂ ਦੇ ਇਕ ਧੜੇ ਨੂੰ ਹਟਾ ਕੇ ਉਹਨਾਂ ਦੇ ਨਜ਼ਦੀਕੀ ਮਿੱਤਰ ਤੇ ਨਿਹੰਗ ਸਿੰਘਾਂ ਦੇ ਵਿਰੋਧੀ ਧੜੇ ਦੀ ਅਗਵਾਈ ਕਰਨ ਵਾਲੇ ਆਗੂ ਦਾ ਕਬਜ਼ਾ ਕਰਵਾਇਆ ਜਾਵੇ। ਉਹਨਾਂ ਕਿਹਾ ਕਿ ਇਸ ਤੋਂ ਵੀ ਮੰਦਭਾਗੀ ਗੱਲ ਹੈ ਕਿ ਮੁੱਖ ਮੰਤਰੀ ਨੇ ਇਹ ਹੁਕਮ ਰਾਤ ਨੂੰ ਸ਼ਰਾਬੀ ਹਾਲਤ ਵਿਚ ਦਿੱਤੇ ਜਿਸ ਕਾਰਨ ਕਪੂਰਥਲਾ ਪੁਲਿਸ ਵੱਡੇ ਤੜਕੇ ਪੂਰੀ ਲੜਾਈ ਵਾਲੀ ਵਰਤੀ ਵਿਚ ਅਸਾਲਟ ਰਾਈਫਲਾਂ ਲੈ ਕੇ ਗੁਰਦੁਆਰਾ ਸਾਹਿਬ ਵਿਚ ਦਾਖਲ ਹੋਈ ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਉਹਨਾਂ ਕਿਹਾ ਕਿ ਇਸ ਸਬੰਧ ਵਿਚ ਸਬੂਤ ਰਾਜਪਾਲ ਨੂੰ ਸੌਂਪੇ ਗਏ ਹਨ।

ਸਰਦਾਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੇ ਵਫਦ ਜਿਸ ਵਿਚ ਸਰਦਾਰ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਡਾ. ਦਲਜੀਤ ਸਿੰਘ ਚੀਮਾ ਵੀ ਸ਼ਾਮਲ ਸਨ, ਉਨ੍ਹਾਂ ਨੇ ਰਾਜਪਾਲ ਨੂੰ ਦੱਸਿਆ ਕਿ ਮੁੱਖ ਮੰਤਰੀ ਨੇ ਘਟਨਾ ਦੀ ਜਾਂਚ ਵਾਸਤੇ ਉਸੇ ਅਫਸਰ ਦੀ ਅਗਵਾਈ ਵਿਚ ਐਸ ਆਈ ਟੀ ਗਠਿਤ ਕਰ ਕੇ ਆਪਣੀਆਂ ਮੁਸ਼ਕਿਲਾਂ ਹੋਰ ਵਧਾ ਲਈਆਂ ਹਨ ਜਿਸਨੇ ਮੁੱਖ ਮੰਤਰੀ ਦੇ ਹੁਕਮਾਂ 'ਤੇ ਹਮਲਾ ਕੀਤਾ।

ਉਹਨਾਂ ਕਿਹਾ ਕਿ ਅਜਿਹੇ ਹਲਾਤ ਵਿਚ ਸਿਰਫ ਸੀ.ਬੀ.ਆਈ ਜਾਂਚ ਹੀ ਸਾਰੀ ਸਾਜ਼ਿਸ਼ ਦਾ ਪਰਦਾਫਾਸ਼ ਕਰ ਸਕਦੀ ਹੈ ਤੇ ਇਸ ਮਾਮਲੇ ਵਿਚ ਮੁੱਖ ਮੰਤਰੀ ਅਤੇ ਘਟਨਾ ਲਈ ਜ਼ਿੰਮੇਵਾਰ ਪੁਲਿਸ ਅਫਸਰਾਂ ਦੇ ਖਿਲਾਫ ਕਤਲ ਕੇਸ ਦੇ ਨਾਲ-ਨਾਲ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦਾ ਕੇਸ ਦਰਜ ਹੋਣਾ ਚਾਹੀਦਾ ਹੈ।

ਅਕਾਲੀ ਦਲ ਦੇ ਪ੍ਰਧਾਨ ਨੇ ਜ਼ੋਰ ਦੇ ਕੇ ਕਿਹਾ ਕਿ ਸਾਰੀ ਕਾਰਵਾਈ ਦਾ ਮਕਸਦ ਨਿਹੰਗ ਸਿੰਘਾਂ ਦੇ ਇਕ ਧੜੇ ਦੀ ਮੱਦਦ ਕਰਨਾ ਸੀ। ਉਹਨਾਂ ਕਿਹਾ ਕਿ ਇਸੇ ਕਾਰਨ ਇਹ ਹਮਲਾ ਕੀਤਾ ਗਿਆ ਹਾਲਾਂਕਿ ਸੁਲਤਾਨਪੁਰ ਲੋਧੀ ਵਿਚ ਕਾਨੂੰਨ ਵਿਵਸਥਾ ਖਰਾਬ ਹੋਣ ਦਾ ਕੋਈ ਮਾਮਲਾ ਨਹੀਂ ਸੀ। ਉਹਨਾਂ ਕਿਹਾ ਕਿ ਹੋਰ ਵੀ ਮੰਦਭਾਗੀ ਗੱਲ ਇਹ ਹੈ ਕਿ ਹਮਲਾ ਉਦੋਂ ਕੀਤਾ ਗਿਆ ਜਦੋਂ ਸਿੱਖ ਕੌਮ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਦੀ ਤਿਆਰੀ ਕਰ ਰਹੀ ਸੀ।

ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਦੱਸਿਆ ਕਿ ਕਿਵੇਂ ਮੀਡੀਆ ਨੂੰ ਵੀ ਨਹੀਂ ਬਖਸ਼ਿਆ ਗਿਆ ਤੇ ਜਿਸ ਪੱਤਰਕਾਰ ਨੇ ਸਾਰੀ ਪੁਲਿਸ ਫੋਰਸ ਵੱਲੋਂ ਕੀਤੀ ਜਾ ਰਹੀ ਪੁਲਿਸ ਕਾਰਵਾਈ ਰਿਕਾਰਡ ਕਰਨ ਦੀ ਕੋਸ਼ਿਸ਼ ਕੀਤੀ ਉਸ 'ਤੇ ਹਮਲਾ ਕਰ ਦਿੱਤਾ ਗਿਆ ਤੇ ਉਸਨੂੰ ਗੰਭੀਰ ਸੱਟਾਂ ਵੱਜੀਆਂ ਹਨ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਨਾ ਸਿਰਫ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰੀ ਬਲਕਿ ਪ੍ਰੈਸ ਦੀ ਆਜ਼ਾਦੀ 'ਤੇ ਵੀ ਹਮਲਾ ਕੀਤਾ।

ਸਰਦਾਰ ਬਾਦਲ ਨੇ ਹੈਰਾਨੀ ਪ੍ਰਗਟ ਕੀਤੀ ਕਿ ਬਲਜੀਤ ਸਿੰਘ ਦਾਦੂਵਾਲ, ਧਿਆਨ ਸਿੰਘ ਮੰਡ ਤੇ ਪਥਪ੍ਰੀਤ ਸਿੰਘ ਵਰਗੇ ਅਖੌਤੀ ਪੰਥਕ ਆਗੂਆਂ ਦੇ ਨਾਲ-ਨਾਲ ਐਮ ਪੀ ਸਿਮਰਨਜੀਤ ਸਿੰਘ ਮਾਨ ਘਟਨਾ ਬਾਰੇ ਕਿਉਂ ਚੁੱਪ ਹਨ ? ਉਹਨਾਂ ਕਿਹਾ ਕਿ ਇਸ ਘਟਨਾ ਨੇ ਉਹਨਾਂ ਦੇ ਪੰਥ ਵਿਰੋਧੀ ਤਾਕਤਾਂ ਨਾਲ ਰਲੇ ਹੋਣ ਨੂੰ ਬੇਨਕਾਬ ਕਰ ਦਿੱਤਾ ਹੈ।

ਇਸ ਦੌਰਾਨ ਮੀਡੀਆ ਦੇ ਸਵਾਲ ਦੇ ਜਵਾਬ ਵਿਚ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਸੂਬੇ ਵਿਚ ਕਾਨੂੰਨ ਵਿਵਸਥਾ ਢਹਿ ਢੇਰੀ ਹੋਣ ਲਈ ਸਿੱਧੇ ਤੌਰ 'ਤੇ ‌ਜ਼ਿੰਮੇਵਾਰ ਹਨ। ਉਹਨਾਂ ਕਿਹਾ ਕਿ ਹਲਾਤ ਅਜਿਹੇ ਬਣ ਗਏ ਹਨ ਕਿ ਉਦਯੋਗਪਤੀ ਇਹ ਸ਼ਿਕਾਇਤਾਂ ਕਰ ਰਹੇ ਹਨ ਕਿ ਉਹਨਾਂ ਨੂੰ ਗੈਂਗਸਟਰਾਂ ਵੱਲੋਂ ਦਿੱਤੀਆਂ ਜਾ ਰਹੀਆਂ ਫਿਰੌਤੀ ਲਈ ਧਮਕੀਆਂ ਦੀ ਸੂਬਾ ਪੁਲਿਸ ਨੂੰ ਕੀਤੀ ਸ਼ਿਕਾਇਤ ਦਾ ਕੋਈ ਅਸਰ ਨਹੀਂ ਹੋ ਰਿਹਾ।

The post ਸ਼੍ਰੋਮਣੀ ਅਕਾਲੀ ਦਲ ਨੇ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਘਟਨਾ ਦੀ CBI ਜਾਂਚ ਦੀ ਕੀਤੀ ਮੰਗ appeared first on TheUnmute.com - Punjabi News.

Tags:
  • breaking-news
  • cbi
  • gurdwara-akal-bunga-sahib
  • latest-news
  • news
  • punjab-police
  • shiromani-akali-dal

ਕਿਸਾਨਾਂ ਨੂੰ ਗੰਨੇ ਦੀ ਪੈਦਾਵਾਰ ਲਈ 391 ਰੁਪਏ ਪ੍ਰਤੀ ਕੁਇੰਟਲ ਮਿਲਣਗੇ: CM ਭਗਵੰਤ ਮਾਨ

Friday 01 December 2023 10:46 AM UTC+00 | Tags: aam-aadmi-party breaking-news cm-bhagwant-mann farmers latest-news news punjab-suger-mill sugercane the-unmute-breaking-news

ਚੰਡੀਗੜ੍ਹ, 01 ਦਸੰਬਰ 2023: ਗੰਨਾ ਕਾਸ਼ਤਕਾਰਾਂ ਨੂੰ ਦੇਸ਼ ਭਰ ਵਿੱਚੋਂ ਸਭ ਤੋਂ ਵੱਧ ਸਟੇਟ ਐਗਰੀਡ ਪ੍ਰਾਈਸ (ਐਸ.ਏ.ਪੀ.) ਮੁਹੱਈਆ ਕਰਨ ਦੇ ਰੁਝਾਨ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਗੰਨੇ ਦੇ ਐਸ.ਏ.ਪੀ. ਵਿੱਚ 11 ਰੁਪਏ ਦੇ ਵਾਧੇ ਦਾ ਐਲਾਨ ਕੀਤਾ, ਜਿਸ ਨਾਲ ਕਿਸਾਨਾਂ (farmers) ਨੂੰ ਆਪਣੀ ਉਪਜ ਦਾ ਭਾਅ 391 ਰੁਪਏ ਪ੍ਰਤੀ ਕੁਇੰਟਲ ਮਿਲੇਗਾ।

ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਆਖਿਆ ਕਿ ਪੰਜਾਬ ਵਿੱਚ 11 ਰੁਪਏ ਨੂੰ ਸ਼ੁੱਭ ਸ਼ਗਨ ਮੰਨਿਆ ਜਾਂਦਾ ਹੈ, ਇਸ ਲਈ ਸਾਡੀ ਸਰਕਾਰ ਨੇ ਕਿਸਾਨਾਂ ਨੂੰ ਇਹ ਤੋਹਫ਼ਾ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਭਰ ਵਿੱਚੋਂ ਗੰਨੇ ਦਾ ਸਭ ਤੋਂ ਵੱਧ ਭਾਅ ਦੇ ਰਿਹਾ ਹੈ, ਜਿਸ ਨਾਲ ਕਿਸਾਨਾਂ (farmers) ਨੂੰ ਵੱਡਾ ਲਾਭ ਮਿਲ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਕਿਸਾਨਾਂ ਨਾਲ ਹਾਲ ਹੀ ਵਿੱਚ ਹੋਈ ਮੀਟਿੰਗ ਵਿੱਚ ਵਾਅਦਾ ਕੀਤਾ ਸੀ ਕਿ ਪੰਜਾਬ ਗੰਨੇ ਦੀ ਕੀਮਤ ਵਿੱਚ ਦੇਸ਼ ਭਰ ਵਿੱਚੋਂ ਮੋਹਰੀ ਰਹੇਗਾ ਅਤੇ ਅੱਜ ਇਹ ਵਾਅਦਾ ਪੂਰਾ ਹੋਇਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਗੰਨਾ ਕਾਸ਼ਤਕਾਰਾਂ ਨੂੰ ਭਾਅ ਦੇਣ ਵਿੱਚ ਹਮੇਸ਼ਾ ਪਹਿਲੇ ਨੰਬਰ ਉਤੇ ਰਹੀ ਹੈ ਅਤੇ ਹੁਣ ਵੀ ਇਹ ਰੁਝਾਨ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹੁਣ ਤੱਕ 380 ਰੁਪਏ ਪ੍ਰਤੀ ਕੁਇੰਟਲ ਐਸ.ਏ.ਪੀ. ਦੇ ਰਹੀ ਸੀ, ਜਿਹੜਾ ਹਰਿਆਣਾ ਵੱਲੋਂ ਹਾਲ ਹੀ ਵਿੱਚ 386 ਰੁਪਏ ਪ੍ਰਤੀ ਕੁਇੰਟਲ ਭਾਅ ਦੇਣ ਦੇ ਐਲਾਨ ਤੱਕ ਸਭ ਤੋਂ ਵੱਧ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਇਸ ਕੀਮਤ ਨੂੰ ਵਧਾਉਣ ਦਾ ਫੈਸਲਾ ਕੀਤਾ ਹੈ, ਜਿਸ ਨਾਲ ਪੰਜਾਬ ਦੇ ਕਿਸਾਨਾਂ ਨੂੰ ਬੇਹੱਦ ਲਾਭ ਮਿਲੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਕਿਸਾਨਾਂ, ਵਪਾਰੀਆਂ, ਪਛੜੇ ਵਰਗਾਂ, ਮੁਲਾਜ਼ਮਾਂ ਸਮੇਤ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸਮਾਜ ਦੇ ਦੂਜੇ ਵਰਗਾਂ ਲਈ ਵੀ ਚੰਗੀਆਂ ਖ਼ਬਰਾਂ ਆਉਣਗੀਆਂ ਤਾਂ ਕਿ 'ਰੰਗਲਾ ਪੰਜਾਬ' ਬਣਾਉਣ ਦੇ ਸੁਪਨੇ ਨੂੰ ਸਾਕਾਰ ਕੀਤਾ ਜਾ ਸਕੇ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਲੋਕਾਂ ਦੇ ਪੈਸੇ ਦੀ ਤਰਕਸੰਗਤ ਵਰਤੋਂ ਯਕੀਨੀ ਬਣਾ ਰਹੀ ਹੈ ਅਤੇ ਪੰਜਾਬ ਵਿੱਚ ਕਈ ਲੋਕ-ਪੱਖੀ ਤੇ ਵਿਕਾਸ ਮੁਖੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਭਲਕੇ 2 ਦਸੰਬਰ ਤੋਂ ਪੰਜਾਬ ਦੀਆਂ ਸਾਰੀਆਂ ਸਹਿਕਾਰੀ ਤੇ ਨਿੱਜੀ ਖੰਡ ਮਿੱਲਾਂ ਨਵੇਂ ਰੇਟ ਮੁਤਾਬਕ ਚੱਲਣਗੀਆਂ ਤਾਂ ਕਿ ਕਿਸਾਨਾਂ ਨੂੰ ਪਹਿਲੇ ਦਿਨ ਤੋਂ ਲਾਭ ਯਕੀਨੀ ਬਣ ਸਕੇ।

The post ਕਿਸਾਨਾਂ ਨੂੰ ਗੰਨੇ ਦੀ ਪੈਦਾਵਾਰ ਲਈ 391 ਰੁਪਏ ਪ੍ਰਤੀ ਕੁਇੰਟਲ ਮਿਲਣਗੇ: CM ਭਗਵੰਤ ਮਾਨ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • farmers
  • latest-news
  • news
  • punjab-suger-mill
  • sugercane
  • the-unmute-breaking-news

ਚੰਡੀਗੜ੍ਹ, 1 ਦਸੰਬਰ 2023: ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਪੁਰਖਿਆਂ ਦੇ ਪੰਜਾਬ ਅਤੇ ਸਿੱਖ ਵਿਰੋਧੀ ਕਿਰਦਾਰ ਦਾ ਖ਼ੁਲਾਸਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਆਖਿਆ ਕਿ ਬਿਕਰਮ ਮਜੀਠੀਆ (Bikram Majithia) ਦੇ ਪੁਰਖਿਆਂ ਦੀ ਲਾਲਸਾ ਅਤੇ ਨਿੱਜਵਾਦ ਨੇ ਸਿੱਖਾਂ ਦੇ ਮੱਥੇ ਉਤੇ ਘੋੜਾ ਚੋਰ ਦਾ ਕਲੰਕ ਲਾਇਆ ਹੈ, ਜਿਸ ਕਰਕੇ ਇਹ ਮੁਆਫੀ ਦੇ ਵੀ ਲਾਇਕ ਨਹੀਂ ਹਨ।

ਇੱਥੇ ਮਿਊਂਸਿਪਲ ਭਵਨ ਵਿਖੇ ਨਿਯੁਕਤੀ ਪੱਤਰ ਵੰਡ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਆਖਿਆ ਕਿ ਸਾਲ 1957 ਵਿੱਚ ਭਾਰਤ ਵਿੱਚ ਚੋਣਾਂ ਹੋਈਆਂ ਤਾਂ ਉਸ ਮੌਕੇ ਜਵਾਹਰ ਲਾਲ ਨਹਿਰੂ ਪ੍ਰਧਾਨ ਮੰਤਰੀ ਬਣੇ। ਉਨ੍ਹਾਂ ਦੀ ਅਗਵਾਈ ਵਿੱਚ ਇਕ ਵਫ਼ਦ ਅਰਬ ਮੁਲਕਾਂ ਦੇ ਦੌਰੇ ਉਤੇ ਗਿਆ ਸੀ। ਇਸ ਵਫ਼ਦ ਵਿੱਚ ਬਿਕਰਮ ਸਿੰਘ ਮਜੀਠੀਆ ਦੇ ਪੁਰਖਿਆਂ ਵਿੱਚੋਂ ਤਤਕਾਲੀ ਉਪ ਰੱਖਿਆ ਮੰਤਰੀ ਸੁਰਜੀਤ ਸਿੰਘ ਮਜੀਠੀਆ ਵੀ ਸ਼ਾਮਲ ਸਨ।

ਉਨ੍ਹਾਂ ਕਿਹਾ ਕਿ ਅਰਬ ਮੁਲਕ ਦੇ ਇਕ ਰਾਜੇ ਨੇ ਭਾਰਤੀ ਫੌਜ ਲਈ ਯਾਦ ਵਜੋਂ ਅਰਬੀ ਨਸਲ ਦੇ ਸ਼ਾਨਦਾਰ ਘੋੜੇ ਤੋਹਫ਼ੇ ਵਿੱਚ ਦਿੱਤੇ ਸਨ। ਇਹ ਘੋੜੇ ਸਿਖਲਾਈ ਲਈ ਫੌਜ ਦੇ ਸਿਖਲਾਈ ਕੇਂਦਰ ਮੇਰਠ ਭੇਜੇ ਜਾਣੇ ਸਨ, ਜਿੱਥੇ ਫੌਜ ਵਿੱਚ ਸ਼ਾਮਲ ਜਾਨਵਰਾਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਜਾਂਦੀ ਹੈ। ਦੋ ਮਹੀਨੇ ਬਾਅਦ ਅਰਬੀ ਰਾਜੇ ਨੇ ਘੋੜਿਆਂ ਦੀ ਹਾਲਤ ਬਾਰੇ ਪਤਾ ਕੀਤਾ ਤਾਂ ਪਤਾ ਲੱਗਿਆ ਕਿ ਉਹ ਘੋੜੇ ਮੇਰਠ ਵਿੱਚ ਪੁੱਜੇ ਹੀ ਨਹੀਂ। ਇਸ ਤੋਂ ਬਾਅਦ ਰਾਜੇ ਨੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਕੋਲ ਨਾਰਾਜ਼ਗੀ ਜ਼ਾਹਰ ਕੀਤੀ।

ਮੁੱਖ ਮੰਤਰੀ ਨੇ ਦੱਸਿਆ ਕਿ ਇਸ ਮੰਦਭਾਗੀ ਘਟਨਾ ਨੂੰ ਲੈ ਕੇ ਨਹਿਰੂ ਨੇ ਤੁਰੰਤ ਸੁਰਜੀਤ ਸਿੰਘ ਮਜੀਠੀਆ ਦਾ ਅਸਤੀਫ਼ਾ ਲੈ ਲਿਆ ਸੀ। ਮੁੱਖ ਮੰਤਰੀ ਨੇ ਕਿਹਾ, "ਇਸ ਘਟਨਾ ਨੇ ਸਿੱਖਾਂ ਦੇ ਸੱਚੇ-ਸੁੱਚੇ ਕਿਰਦਾਰ ਉਤੇ ਸਵਾਲ ਖੜ੍ਹੇ ਕੀਤੇ। ਇਹ ਬਹੁਤ ਦੁੱਖ ਦੀ ਗੱਲ ਹੈ ਕਿ ਅੱਜ ਵੀ ਜਦੋਂ ਕੋਈ ਦਸਤਾਰਧਾਰੀ ਸਿੱਖ ਮੇਰਠ ਦੇ ਸਿਖਲਾਈ ਕੇਂਦਰ ਵਿੱਚ ਜਾਂਦਾ ਹੈ ਤਾਂ ਉਸ ਨੂੰ ਘੋੜਾ ਚੋਰ ਦੇ ਨਜ਼ਰੀਏ ਨਾਲ ਦੇਖਿਆ ਜਾਂਦਾ ਹੈ।" ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਰਤਾਨਵੀ ਹਕੂਮਤ ਦਾ ਪਾਣੀ ਭਰਨ ਵਾਲੇ ਮਜੀਠੀਆ ਖ਼ਾਨਦਾਨ ਨੂੰ ਅੰਗਰੇਜ਼ਾਂ ਨੇ ਸਰ ਦੀ ਉਪਾਧੀ ਨਾਲ ਨਿਵਾਜਿਆ ਸੀ ਅਤੇ ਇਹ ਉਪਾਧੀ ਅੰਗਰੇਜ਼ ਆਪਣੇ ਪਿੱਠੂਆਂ ਨੂੰ ਦਿੰਦੇ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਮਜੀਠੀਆ ਖ਼ਾਨਦਾਨ ਨੇ 13 ਅਪ੍ਰੈਲ, 1919 ਨੂੰ ਵਾਪਰੇ ਜੱਲ੍ਹਿਆਵਾਲਾ ਬਾਗ਼ ਦੇ ਕਤਲੇਆਮ ਵਾਲੇ ਦਿਨ ਤੋਂ ਅਗਲੇ ਦਿਨ ਇਸ ਕਤਲੇਆਮ ਦੇ ਦੋਸ਼ੀ ਜਨਰਲ ਡਾਇਰ ਨੂੰ ਖਾਣਾ ਪਰੋਸਿਆ, ਜਿਸ ਤੋਂ ਇਨ੍ਹਾਂ ਦੀ ਘਟੀਆ ਜ਼ਹਿਨੀਅਤ ਦਾ ਪਤਾ ਲਗਦਾ ਹੈ। ਇੱਥੇ ਹੀ ਬੱਸ ਨਹੀਂ, ਜਨਰਲ ਡਾਇਰ ਨੂੰ ਸਿਰੋਪਾਓ ਵੀ ਦਿਵਾਇਆ ਗਿਆ ਅਤੇ ਮੁਆਫ਼ੀ ਵੀ ਦਿਵਾਈ। ਉਨ੍ਹਾਂ ਕਿਹਾ ਕਿ ਇਹ ਹੋਰ ਵੀ ਹੈਰਾਨੀ ਦੀ ਗੱਲ ਹੈ ਕਿ ਸਿਰੋਪਾਓ ਦੇਣ ਵਾਲੇ ਜਥੇਦਾਰ ਅਰੂੜ ਸਿੰਘ ਲੋਕ ਸਭਾ ਮੈਂਬਰ ਸਿਮਰਜੀਤ ਸਿੰਘ ਮਾਨ ਦੇ ਨਾਨਾ ਸਨ। ਭਗਵੰਤ ਸਿੰਘ ਮਾਨ ਨੇ ਕਿਹਾ, "ਇਤਿਹਾਸ ਕਦੇ ਮਿਟਾਇਆ ਨਹੀਂ ਜਾ ਸਕਦਾ, ਮਜੀਠੀਆ ਦੇ ਪੁਰਖਿਆਂ ਦੇ ਕਿਰਦਾਰ ਇਤਿਹਾਸ ਦੇ ਪੰਨਿਆਂ ਵਿੱਚ ਦਰਜ ਹਨ।"

ਸ਼੍ਰੋਮਣੀ ਅਕਾਲੀ ਦਲ ਦੀ ਤਰਸਯੋਗ ਸਥਿਤੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪਾਰਟੀ ਦਾ ਬੇੜਾ ਹੁਣ ਡੁੱਬ ਚੁੱਕਾ ਹੈ ਅਤੇ ਹਾਲਤ ਇਹ ਬਣੀ ਹੋਈ ਹੈ ਕਿ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ (Bikram Majithia) ਤੇ ਹਰਸਿਮਰਤ ਬਾਦਲ ਦੀ ਸੁਰ ਵੀ ਆਪਸ ਵਿੱਚ ਨਹੀਂ ਮਿਲਦੀ।

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰੰਜਾਬ ਵਿੱਚ ਸਰਕਾਰੀ ਨੌਕਰੀਆਂ ਦੇਣ ਦੇ ਸਿਲਸਿਲੇ ਨੂੰ ਜਾਰੀ ਰੱਖਦਿਆਂ ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿੱਚ ਹੁਣ ਤੱਕ 37934 ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾ ਦਿੱਤੀਆਂ ਹਨ। ਵੱਖ-ਵੱਖ ਵਿਭਾਗਾਂ ਦੇ 251 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਰੀਆਂ 37934 ਨਿਯੁਕਤੀਆਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉਤੇ ਹੋਈਆਂ ਹਨ। ਉਨ੍ਹਾਂ ਕਿਹਾ ਕਿ ਪੂਰੀ ਪਾਰਦਰਸ਼ੀ ਪ੍ਰਕਿਰਿਆ ਅਪਨਾਉਣ ਤੋਂ ਬਾਅਦ ਇਹ ਨਿਯੁਕਤੀਆਂ ਕੀਤੀਆਂ ਗਈਆਂ ਹਨ ਅਤੇ ਇਨ੍ਹਾਂ ਨੌਜਵਾਨਾਂ ਨੇ ਬੇਹੱਦ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਪਾਸ ਕਰਨ ਮਗਰੋਂ ਇਹ ਨੌਕਰੀਆਂ ਹਾਸਲ ਕੀਤੀਆਂ ਹਨ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਦਾ ਪਹਿਲੇ ਦਿਨ ਤੋਂ ਹੀ ਇਕੋ-ਇਕ ਏਜੰਡਾ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰ ਕੇ ਉਨ੍ਹਾਂ ਨੂੰ ਵੱਧ ਅਧਿਕਾਰ ਦੇਣਾ ਹੈ। ਲੜਕੀਆਂ ਨੂੰ ਨੌਕਰੀਆਂ ਦੇ ਵਧੇਰੇ ਮੌਕੇ ਮਿਲਣ ਉਤੇ ਖੁਸ਼ੀ ਸਾਂਝੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਲੜਕੀਆਂ ਪ੍ਰਤੀ ਆਪਣੀ ਧਾਰਨਾ ਬਦਲ ਲੈਣੀ ਚਾਹੀਦੀ ਹੈ ਕਿਉਂਕਿ ਲੜਕੀਆਂ ਹਰੇਕ ਖੇਤਰ ਵਿੱਚ ਬਾਜ਼ੀ ਮਾਰ ਰਹੀਆਂ ਹਨ।

ਪੰਜਾਬ ਦੀ ਮਹਾਨ ਅਤੇ ਜਰਖੇਜ਼ ਧਰਤੀ ਛੱਡ ਕੇ ਵਿਦੇਸ਼ ਜਾਣ ਦੇ ਰੁਝਾਨ ਉਤੇ ਚਿੰਤਾ ਪ੍ਰਗਟਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਹ ਰੁਝਾਨ ਬਦਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਪੰਜਾਬ ਵਿੱਚ ਹੁਣ ਰਿਵਰਸ ਮਾਈਗ੍ਰੇਸ਼ਨ (ਵਤਨ ਵਾਪਸੀ) ਦਾ ਰੁਝਾਨ ਸ਼ੁਰੂ ਹੋਣ ਲੱਗਾ ਹੈ ਅਤੇ ਕਈ ਨੌਜਵਾਨਾਂ ਨੇ ਵਿਦੇਸ਼ ਛੱਡ ਕੇ ਪੰਜਾਬ ਵਿੱਚ ਸਰਕਾਰੀ ਨੌਕਰੀਆਂ ਹਾਸਲ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਸਲ ਵਿੱਚ ਸਾਡੇ ਨੌਜਵਾਨ ਪੰਜਾਬ ਦੀ ਪਵਿੱਤਰ ਧਰਤੀ ਨਾਲ ਬਹੁਤ ਮੋਹ ਕਰਦੇ ਹਨ ਪਰ ਪਿਛਲੇ ਸਮੇਂ ਵਿੱਚ ਮਾੜੇ ਸਿਸਟਮ ਤੋਂ ਤੰਗ ਆ ਕੇ ਵਿਦੇਸ਼ ਜਾਣ ਲਈ ਮਜੂਬਰ ਸਨ। ਉਨ੍ਹਾਂ ਕਿਹਾ ਕਿ ਹੁਣ ਨੌਜਵਾਨਾਂ ਨੂੰ ਆਪਣੀ ਮਨਪਸੰਦ ਦੀ ਨੌਕਰੀ ਕਰਨ ਦੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ ਤਾਂ ਕਿ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਬਣਾਇਆ ਜਾ ਸਕੇ।

ਪੰਜਾਬ ਦੇ ਖਜ਼ਾਨੇ ਨੂੰ ਖਾਲੀ ਕਹਿ ਕੇ ਲੋਕਾਂ ਦੇ ਅੱਖੀਂ ਘੱਟਾ ਪਾਉਣ ਵਾਲੇ ਸਿਆਸੀ ਆਗੂਆਂ ਉਤੇ ਤਿੱਖਾ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਸਲ ਵਿੱਚ ਖਜ਼ਾਨਾ ਕਦੇ ਖਾਲੀ ਨਹੀਂ ਹੁੰਦਾ, ਸਗੋਂ ਲੀਡਰਾਂ ਦੀ ਨੀਅਤ ਖੋਟੀ ਹੁੰਦੀ ਹੈ। ਇਹ ਲੀਡਰ ਲੋਕਾਂ ਦਾ ਪੈਸਾ ਆਪਣੇ ਚਾਚੇ-ਭਤੀਜੇ, ਸਾਲੇ-ਜੀਜੇ ਨੂੰ ਦੋਵੇਂ ਹੱਥੀਂ ਲੁਟਾਉਂਦੇ ਸਨ।

ਮੁੱਖ ਮੰਤਰੀ ਨੂੰ ਲੋਕ ਸੇਵਾ ਨੂੰ ਪ੍ਰਣਾਇਆ ਰਹਿਣ ਵਾਲਾ ਅਹੁਦਾ ਦੱਸਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕੁਰਸੀ ਆਰਾਮਪ੍ਰਸਤੀ ਲਈ ਨਹੀਂ ਹੁੰਦੀ, ਸਗੋਂ 24 ਘੰਟੇ ਲੋਕ ਸੇਵਾ ਨੂੰ ਸਮਰਪਿਤ ਹੁੰਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਪੰਜਾਬ ਦੀਆਂ ਜ਼ਮੀਨੀ ਹਕੀਕਤਾਂ ਤੋਂ ਚੰਗੀ ਤਰ੍ਹਾਂ ਜਾਣੂੰ ਹਨ ਜਿਸ ਕਰਕੇ ਉਹ ਪੰਜਾਬ ਦੇ ਹਿੱਤ ਵਿੱਚ ਤੁਰੰਤ ਫੈਸਲਾ ਲੈਂਦੇ ਹਨ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਵੀ ਨਸੀਹਤ ਦਿੱਤੀ ਕਿ ਜ਼ਮੀਨੀ ਸਥਿਤੀ ਨੂੰ ਸਮਝਣ ਤੋਂ ਬਿਨਾਂ ਚੰਡੀਗੜ੍ਹ ਬੈਠ ਕੇ ਫੈਸਲੇ ਨਾ ਕੀਤੇ ਜਾਣ ਕਿਉਂਕਿ ਹਰੇਕ ਇਲਾਕੇ ਦੇ ਹਾਲਾਤ ਵੱਖ-ਵੱਖ ਹੁੰਦੇ ਹਨ।

The post CM ਭਗਵੰਤ ਮਾਨ ਵੱਲੋਂ ਮਜੀਠੀਆ ਖ਼ਾਨਦਾਨ ਦੇ ਵਾਰਸ ਬਿਕਰਮ ਮਜੀਠੀਆ ਨੂੰ 5 ਦਸੰਬਰ ਤੱਕ ਅਰਬੀ ਘੋੜਿਆਂ ਬਾਰੇ ਜਾਣਕਾਰੀ ਦੇਣ ਦੀ ਚੁਣੌਤੀ appeared first on TheUnmute.com - Punjabi News.

Tags:
  • bikram-majithia
  • breaking-news
  • cm-bhagwant-mann
  • latest-news
  • news

ਪ੍ਰਧਾਨ ਮੰਤਰੀ ਮੋਦੀ ਨੇ ਭਾਰਤ 'ਚ COP33 ਦੀ ਮੇਜ਼ਬਾਨੀ ਦਾ ਪ੍ਰਸਤਾਵ ਰੱਖਿਆ

Friday 01 December 2023 12:55 PM UTC+00 | Tags: breaking-news cop28-event cop33 cop33-event dubai india-news news pm-modi reduce-carbon-emissions

ਚੰਡੀਗੜ੍ਹ, 1 ਦਸੰਬਰ 2023: ਵਿਸ਼ਵ ਜਲਵਾਯੂ ਐਕਸ਼ਨ ਸਮਿਟ COP28 ਦੀ ਉੱਚ-ਪੱਧਰੀ ਬੈਠਕ ਹੋਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਰਬਨ ਨਿਕਾਸ ਨੂੰ ਘਟਾਉਣ ਅਤੇ ਭਾਰਤ ਵਿੱਚ 2028 ‘ਚ COP33 ਸਮਾਗਮ ਦੀ ਮੇਜ਼ਬਾਨੀ ਕਰਨ ਦਾ ਪ੍ਰਸਤਾਵ ਵੀ ਰੱਖਿਆ ਹੈ । ਜਿਕਰਯੋਗ ਹੈ ਕਿ ਸੰਯੁਕਤ ਅਰਬ ਅਮੀਰਾਤ ਦੀ ਪ੍ਰਧਾਨਗੀ ਹੇਠ 30 ਨਵੰਬਰ ਤੋਂ 12 ਦਸੰਬਰ ਤੱਕ COP28 ਦਾ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ।

ਸੀਓਪੀ-28 ਦੌਰਾਨ ਭਾਰਤ-ਸਰਬੀਆ ਸਬੰਧਾਂ ‘ਤੇ ਸਰਬੀਆ ਦੇ ਰਾਸ਼ਟਰਪਤੀ ਅਲੈਗਜ਼ੈਂਡਰ ਵੁਸਿਕ ਨੇ ਕਿਹਾ, “ਸਾਡੇ ਬਹੁਤ ਚੰਗੇ ਸਬੰਧ ਹਨ। ਮੈਂ ਭਾਰਤ ਦਾ ਦੌਰਾ ਕੀਤਾ ਅਤੇ ਗੁਜਰਾਤ ਗਿਆ। ਮੈਂ ਕਈ ਸਾਲ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨਾਲ ਗੱਲ ਕੀਤੀ ਸੀ। ਇਸ ਦੌਰਾਨ, ਅਸੀਂ ਰਾਸ਼ਟਰਪਤੀ ਅਤੇ ਭਾਰਤ ਦੇ ਉਪ ਰਾਸ਼ਟਰਪਤੀ ਸਰਬੀਆ ਗਏ ।ਅਸੀਂ ਆਪਣੇ ਸਬੰਧਾਂ ਨੂੰ ਬਹੁਤ ਵਧੀਆ ਢੰਗ ਨਾਲ ਸੰਭਾਲ ਰਹੇ ਹਾਂ।ਵੁਸਿਕ ਨੇ ਕਿਹਾ, ਉਨ੍ਹਾਂ ਨੇ ਹੁਣੇ-ਹੁਣੇ ਪੀਐਮ ਮੋਦੀ ਨੂੰ ਗੈਰ ਰਸਮੀ ਤੌਰ ‘ਤੇ ਸੱਦਾ ਦਿੱਤਾ ਹੈ।ਮੈਨੂੰ ਉਮੀਦ ਹੈ ਕਿ ਅਸੀਂ ਜਲਦੀ ਤੋਂ ਜਲਦੀ ਸਰਬੀਆ ਵਿੱਚ ਉਨ੍ਹਾਂ ਦੀ ਮੇਜ਼ਬਾਨੀ ਕਰਨ ਦੇ ਸਮਰੱਥ ਹੋਵਾਂਗੇ।

ਸੀਓਪੀ28 ਸੰਮੇਲਨ ਵਿੱਚ ਆਪਣੇ ਸੰਬੋਧਨ ਦੀ ਸ਼ੁਰੂਆਤ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਜਲਵਾਯੂ ਤਬਦੀਲੀ ਨੂੰ ਇੱਕ ਗੰਭੀਰ ਸਮੱਸਿਆ ਦੱਸਿਆ। ਉਨ੍ਹਾਂ ਕਿਹਾ ਕਿ ਕਾਰਬਨ ਨਿਕਾਸ ਨੂੰ 45 ਫੀਸਦੀ ਤੱਕ ਘਟਾਉਣ ਲਈ ਮਤਾ ਲਿਆਉਣਾ ਹੋਵੇਗਾ। ਉਨ੍ਹਾਂ ਨੇ ਭਾਰਤ ਦੀ ਮੇਜ਼ਬਾਨੀ ਲਈ ਅਗਲੀ ਕਾਨਫਰੰਸ ਦੀ ਮੇਜ਼ਬਾਨੀ ਕਰਨ ਦਾ ਪ੍ਰਸਤਾਵ ਵੀ ਰੱਖਿਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਕ ਧਰਤੀ, ਇਕ ਪਰਿਵਾਰ, ਇਕ ਭਵਿੱਖ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਦ੍ਰਿਸ਼ਟੀਕੋਣ ਨੂੰ ਦੇਖਦੇ ਹੋਏ ਸਾਰਿਆਂ ਦੇ ਹਿੱਤਾਂ ਦੀ ਰਾਖੀ ਕਰਨਾ ਬਹੁਤ ਜ਼ਰੂਰੀ ਹੈ।

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਸਾਨੂੰ ਵਾਤਾਵਰਨ ਨਾਲ ਜੁੜੀਆਂ ਚੁਣੌਤੀਆਂ ਦੇ ਵਿਚਕਾਰ ਕਾਮਯਾਬ ਹੋਣਾ ਹੋਵੇਗਾ। ਉਨ੍ਹਾਂ ਨੇ ਗ੍ਰੀਨ ਕ੍ਰੈਡਿਟ ਇਨੀਸ਼ੀਏਟਿਵ ਦੀ ਵੀ ਵਕਾਲਤ ਕੀਤੀ। ਪੀਐਮ ਮੋਦੀ ਨੇ ਕਿਹਾ ਕਿ 2030 ਤੱਕ ਕਾਰਬਨ ਨਿਕਾਸ ਨੂੰ ਘਟਾਉਣ ਲਈ ਤੁਰੰਤ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਾਰੇ ਦੇਸ਼ਾਂ ਨੂੰ ਇਕ ਦੂਜੇ ਦਾ ਸਮਰਥਨ ਕਰਨਾ ਚਾਹੀਦਾ ਹੈ। ਯੂਏਈ ਅਤੇ ਭਾਰਤ ਦੇ ਸਬੰਧਾਂ ਦਾ ਜ਼ਿਕਰ ਕਰਦੇ ਹੋਏ ਪੀਐਮ ਮੋਦੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਦੋਵਾਂ ਦੇਸ਼ਾਂ ਦੀ ਸਾਂਝੇਦਾਰੀ ਅਹਿਮ ਭੂਮਿਕਾ ਨਿਭਾਏਗੀ। ਪ੍ਰਧਾਨ ਮੰਤਰੀ ਨੇ ਆਪਣੇ 21 ਘੰਟੇ ਦੇ ਠਹਿਰਾਅ ਦੌਰਾਨ ਸੱਤ ਵੱਡੀਆਂ ਮੀਟਿੰਗਾਂ ਵਿੱਚ ਸ਼ਿਰਕਤ ਕੀਤੀ।

The post ਪ੍ਰਧਾਨ ਮੰਤਰੀ ਮੋਦੀ ਨੇ ਭਾਰਤ ‘ਚ COP33 ਦੀ ਮੇਜ਼ਬਾਨੀ ਦਾ ਪ੍ਰਸਤਾਵ ਰੱਖਿਆ appeared first on TheUnmute.com - Punjabi News.

Tags:
  • breaking-news
  • cop28-event
  • cop33
  • cop33-event
  • dubai
  • india-news
  • news
  • pm-modi
  • reduce-carbon-emissions

ਚੰਡੀਗੜ੍ਹ, 1 ਦਸੰਬਰ 2023: ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿਜ (Anil Vij) ਨੇ ਕਰਨਾਲ ਵਿਚ ਇੰਟਰ ਕਾਸਟ ਵਿਆਹ ਦੇ ਬਾਅਦ ਪਰਿਵਾਰ ਦੇ ਲੋਕਾਂ ‘ਤੇ ਹਮਲੇ ਦੇ ਮਾਮਲੇ ਨੁੰ ਗੰਭੀਰਤਾ ਨਾਲ ਲਿਆ ਹੈ ਅਤੇ ਏਸਪੀ ਕਰਨਾਂਲ ਨੂੰ ਸਖ਼ਤ ਕਾਰਵਾਈ ਦੇ ਦਿਸ਼ਾ-ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਏਸਪੀ ਨੂੰ ਫੋਨ ‘ਤੇ ਨਾਮਜਦ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਦੇ ਵੀ ਨਿਰਦੇਸ਼ ਦਿੱਤੇ।

ਵਿਜ ਅੱਜ ਅੰਬਾਲਾ ਵਿਚ ਆਪਣੇ ਆਵਾਸ ‘ਤੇ ਸੂਬੇ ਦੇ ਕੌਨੇ-ਕੌਨੇ ਤੋਂ ਆਏ ਲੋਕਾਂ ਦੀ ਸਮਸਿਆਵਾਂ ਸੁਣ ਰਹੇ ਸਨ। ਕਰਨਾਲ ਤੋਂ ਆਏ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੇ ਬੇਟੇ ਨੇ ਇੰਟਰ ਕਾਸਟ ਮੈਰਿਜ ਕਰਾਈ ਸੀ ਜਿਸ ਦਾ ਉਨ੍ਹਾਂ ਨੂੰ ਵੀ ਨਹੀਂ ਪਤਾ ਸੀ, ਪਰ ਇਸ ਦੇ ਕੁੱਝ ਸਮੇਂ ਬਾਅਦ ਉਨ੍ਹਾਂ ਦੇ ਪਰਿਵਾਰ ਮੈਂਬਰਾਂ ‘ਤੇ ਕੁੱਝ ਲੋਕਾਂ ਨੇ ਹਮਲਾ ਕਰ ਦਿੱਤਾ ਸੀ। ਉਨ੍ਹਾਂ ਦਾ ਦੋਸ਼ ਸੀ ਕਿ ਇਸ ਮਾਮਲੇ ਵਿਚ ਸ਼ਿਕਾਇਤ ਦੇ ਬਾਵਜੂਦ ਪੁਲਿਸ ਵੱਲੋਂ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ ਹੈ।

ਦਹੇਜ ਪੀੜਤ ਮਾਮਲੇ ਵਿਚ ਏਸਪੀ ਨੂੰ ਕਾਰਵਾਈ ਦੇ ਨਿਰਦੇਸ਼ ਦਿੱਤੇ

ਗ੍ਰਹਿ ਮੰਤਰੀ ਅਨਿਲ ਵਿਜ (Anil Vij) ਦੇ ਸਾਹਮਣੇ ਦਹੇਚ ਪੀੜਤ ਮਾਮਲੇ ਨੂੰ ਲੈ ਕੇ ਸ਼ਾਹਬਾਦ ਨਿਵਾਸੀ ਮਹਿਲਾ ਤੇ ਪਰਿਵਾਰ ਮੈਂਬਰਾਂ ਨੇ ਗੁਹਾਰ ਲਗਾਈ। ਮਹਿਲਾ ਦਾ ਦੋਸ਼ ਸੀ ਕਿ ਪੁਲਿਸ ਨੇ ਦਹੇਚ ਉਤਪੀੜਨ ਦਾ ਮਾਮਲਾ ਤਰਜ ਕਰਨ ਦੇ ਬਾਵਜੂਦ ਦੋਸ਼ੀਆਂ ਨੂੰ ਹੁਣ ਤਕ ਗਿਰਫਤਾਰ ਨਹੀਂ ਕੀਤਾ ਹੈ। ਗ੍ਰਹਿ ਮੰਤਰੀ ਨੇ ਇਸ ਮਾਮਲੇ ਵਿਚ ਏਸਪੀ ਕੁਰੂਕਸ਼ੇਤਰ ਨੂੰ ਸਖਤ ਕਾਰਵਾਈ ਦੇ ਨਿਰਦੇਸ਼ ਦਿੱਤੇ।

ਇਸੀ ਤਰ੍ਹਾ ਸਿਵਲ ਹਸਪਤਾਲ ਵਿਚ ਤੈਨਾਤ ਡਾਕਟਰ ਨੇ ਕੁੱਝ ਨੌਜੁਆਨਾਂ ‘ਤੇ ਕੁੱਟ ਮਾਰ ਤੇ ਧਮਕੀਆਂ ਦੇਣ ਦੇ ਦੋਸ਼ ਲਗਾਏ। ਡਾਕਟਰ ਨੇ ਕਿਹਾ ਕਿ ਪੁਲਿਸ ਥਾਨੇ ਵਿਚ ਕੇਸ ਦਰਜ ਹੋਣ ਦੇ ਬਾਵਜੂਦ ਵੀ ਪੁਲਿਸ ਨੇ ਠੋਸ ਕਾਰਵਾਈ ਨਹੀਂ ਕੀਤੀ।

ਕੈਨੇਡਾ ਭੇਜਣ ਦੇ ਨਾਂਅ ‘ਤੇ 8 ਲੱਖ ਰੁਪਏ ਠੱਗੇ, ਏਸਆਈਟੀ ਨੂੰ ਜਾਂਚ

ਗ੍ਰਹਿ ਮੰਤਰੀ ਅਨਿਲ ਵਿਜ ਦੇ ਸਾਹਮਣੇ ਕੁਰੂਕਸ਼ੇਤਰ ਨਿਵਾਸੀ ਵਿਅਕਤੀ ਨੇ ਅੱਠ ਲੱਖ ਰੁਪਏ ਠੱਗੀ ਦੇ ਦੋਸ਼ ਲਗਾਏ। ਵਿਅਕਤੀ ਨੇ ਦਸਿਆ ਕਿ ਕੈਨੇਡਾ ਭੇਜਣ ਦੇ ਨਾਂਅ ‘ਤੇ ਠੱਗ ਨੇ ਉਸ ਤੋਂ ਕੁੱਲ 15 ਲੱਖ ਰੁਪਏ ਦੀ ਰਕਮ ਮੰਗੀ, ਉਸ ਨੇ 8 ਲੱਖ ਰੁਪਏ ਜਮ੍ਹਾ ਕਰਾ ਦਿੱਤੇ ਸਨ। ਮਗਰ ਇਸ ਦੇ ਬਾਵਜੂਦ ਨਾ ਉਸ ਨੂੰ ਵਿਦੇਸ਼ ਭੇਜਿਆ ਗਿਆ ਅਤੇ ਨਾ ਹੀ ਉਸ ਦੇ ਦਸਤਾਵੇਜ ਵਾਪਸ ਕੀਤੇ ਗਏ। ਗ੍ਰਹਿ ਮੰਤਰੀ ਨੇ ਕਬੂਤਰਬਾਰੀ ਲਈ ਗਠਨ ਏਸਆਈਟੀ ਨੂੰ ਮਾਮਲੇ ਦੀ ਜਾਂਚ ਦੇ ਨਿਰਦੇਸ਼ ਦਿੱਤ।

ਯਮੁਨਾਨਗਰ ਨਿਵਾਸੀ ਵਿਅਕਤੀ ਨੇ ਉਸ ਦੀ ਗੱਡੀ ਦਾ ਨੰਬਰ ਬਦਲਣ ਅਤੇ ਗੱਡੀ ਦਾ ਕਲੇਮ ਜਾਰੀ ਨਹੀਂ ਕਰਨ ਦਾ ਦੋਸ਼ ਲਗਾਇਆ। ਉਸ ਦਾ ਦੋਸ਼ ਸੀ ਕਿ ਕਾਰਜ ਦਾ ਏਕਸੀਡੇਂਟ ਹੋ ਗਿਆ ਸੀ, ਮਗਰ ਲੱਖਾਂ ਦਾ ਕਲੇਮ ਉਲਟਾ ਉਸ ‘ਤੇ ਦਿਖਾ ਦਿੱਤਾ ਗਿਆ। ਗ੍ਰਹਿ ਮੰਤਰੀ ਨੇ ਏਸਪੀ ਯਮੁਨਾਨਗਰ ਨੂੰ ਮਾਮਲੇ ਦੀ ਜਾਂਚ ਦੇ ਨਿਰਦੇਸ਼ ਦਿੱਤੇ। ਇਸ ਤਰ੍ਹਾ ਹੋਰ ਮਾਮਲਿਆਂ ਵਿਚ ਵੀ ਗ੍ਰਹਿ ਮੰਤਰੀ ਅਨਿਲ ਵਿਜ ਨੇ ਸੰਬਧਿਤ ਅਧਿਕਾਰੀਆਂ ਨੂੰ ਜਾਂਚ ਦੇ ਨਿਰਦੇਸ਼ ਦਿੱਤੇ।

The post ਅੰਤਰ ਜਾਤੀ ਵਿਆਹ ਦੇ ਬਾਅਦ ਪਰਿਵਾਰ ‘ਤੇ ਹਮਲਾ, ਗ੍ਰਹਿ ਮੰਤਰੀ ਅਨਿਲ ਵਿਜ ਤੋਂ ਪਰਿਵਾਰ ਨੇ ਕੀਤੀ ਇਨਸਾਫ਼ ਦੀ ਪੁਕਾਰ appeared first on TheUnmute.com - Punjabi News.

Tags:
  • anil-vij
  • breaking-news
  • inter-caste-marriage
  • latest-news
  • news
  • police
  • punjab-news
  • sp-karnal

ਹਰਿਆਣਾ 'ਚ 2 ਅਤੇ 3 ਦਸੰਬਰ ਨੂੰ HTET ਪ੍ਰੀਖਿਆ ਦੀ ਤਿਆਰੀਆਂ ਮੁਕੰਮਲ: ਸੰਜੀਵ ਕੌਸ਼ਲ

Friday 01 December 2023 01:11 PM UTC+00 | Tags: breaking-news haryana haryana-news htet htet-exam htet-exam-admit-card news sanjeev-kaushal

ਚੰਡੀਗੜ੍ਹ, 1 ਦਸੰਬਰ 2023: ਹਰਿਆਣਾ ਵਿਚ ਅਧਿਆਪਕ ਯੋਗਤਾ ਪ੍ਰੀਖਿਆ 2023 ਦੇ ਸੁਚਾਰੂ ਅਤੇ ਨਿਰਪੱਖ ਢੰਗ ਨਾਲ ਸੰਚਾਲਨ ਕਰਨ ਦੀ ਪੂਰੀ ਤਿਆਰੀ ਕਰ ਲਈ ਗਈ ਹੈ। ਇਸ ਪ੍ਰੀਖਿਆ ਲਈ ਪੂਰੇ ਰਾਜ ਵਿਚ 856 ਕੇਂਦਰ ਬਣਾਏ ਗਏ ਜਿਨ੍ਹਾਂ ਵਿਚ 252028 ਤੋਂ ਵੱਧ ਉਮੀਦਵਾਰ ਪ੍ਰੀਖਿਆ ਦੇਣਗੇ।

ਹਰਿਆਣਾ ਦੇ ਮੁੱਖ ਸਕੱਤਰ ਸੰਜੀਵ ਕੌਸ਼ਲ ਨੇ ਐਚ ਟੈੱਟ ਦੀ ਤਿਆਰੀਆਂ ਨੂੰ ਲੈ ਕੇ ਪ੍ਰਬੰਧਿਤ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਵਿਚ ਹਰਿਆਣਾ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਵੇਦ ਪ੍ਰਕਾਸ਼, ਮਹਾਨਿਦੇਸ਼ਕ ਸਿਹਤ ਵਿਭਾਗ ਸ੍ਰੀਮਤੀ ਅਸੀਮਾ ਬਰਾੜ, ਵਿਸ਼ੇਸ਼ ਸਕੱਤਰ ਆਦਿਅਤ ਦਹਿਆ, ਮਹਾਵੀਰ ਕੋਸ਼ਿਕ ਸਮੇਤ ਕਈ ਸੀਨੀਅਰ ਅਧਿਕਾਰੀ ਮੌਜੂਦ ਰਹੇ। ਮੀਟਿੰਗ ਵਿਚ ਸਾਰੇ ਡਿਪਟੀ ਕਮਿਸ਼ਨਰ ਅਤੇ ਪੁਲਿਸ ਸੁਪਰਡੇਂਟ ਆਨਲਾਇਨ ਜੁੜੇ।

ਮੋਬਾਇਲ ਫੋਨ, ਘੜੀ, ਕੈਲਕੁਲੇਟਰ ਤੇ ਹੋਰ ਇਲੌਕਟ੍ਰੋਨਿਕ ਸਮੱਗਰੀ ਵਰਜਿਤ

ਮੁੱਖ ਸਕੱਤਰ ਨੇ ਕਿਹਾ ਕਿ ਪ੍ਰੀਖਿਆ ਕੇਂਦਰ ਦੇ ਅੰਦਰ ਮੋਬਾਇਲ ਫੋਨ, ਘੜੀ, ਕੈਲਕੁਲੇਟਰ ਤੇ ਹੋਰ ਇਲੈਕਟ੍ਰੋਨਿਕ ਸਮੱਗਰੀ ਲੈ ਕੇ ਜਾਣ ਪੂਰੀ ਤਰ੍ਹਾ ਵਰਜਿਤ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਅਤੇ ਪੁਲਿਸ ਸੁਪਰਡੈਂਟ ਅਤੇ ਹਰਿਆਣਾ ਸਕੂਲ ਸਿੱਖਿਆ ਬੋਰਡ ਦੇ ਅਧਿਕਾਰੀਆਂ ਦੇ ਨਾਲ ਮਿਲ ਕੇ ਅਧਿਆਪਕ ਯੋਗਤਾ ਅਧਿਆਪਕ ਪ੍ਰੀਖਿਆ ਕਰਵਾਉਣ ਵਿਚ ਪੂਰਾ ਸਹਿਯੋਗ ਕਰੇਗੀ ਅਤੇ ਨੇਤਰਹੀਨ ਅਤੇ ਦਿਵਆਂਗ ਉਮੀਦਵਾਰਾਂ ਦੀ ਸਹੂਲਤ ਦੇ ਲਈ ਵੱਖ ਤੋਂ ਬੈਠਣ ਦੀ ਵਿਵਸਥਾ ਯਕੀਨੀ ਕੀਤੀ ਜਾਵੇ। ਪ੍ਰੀਖਿਆ ਦੋਰਾਨ ਉਨ੍ਹਾਂ ਨੂੰ 20 ਮਿੰਟ ਪ੍ਰਤੀ ਘੰਟੇ ਦੀ ਦਰ ਨਾਲ 50 ਮਿੰਟ ਵੱਧ ਦਿੱਤੇ ਜਾਣਗੇ ਅਤੇ ਉਨ੍ਹਾਂ ਦਾ ਓਏਮਆਰ ਸ਼ੀਟ ਕੇਂਦਰ ਸੁਪਰੇਡੇਂਟ ਵੱਲੋਂ ਵੱਖ ਲਿਫਾਫੇ ਵਿਚ ਭੇ ਜੀ ਜਾਵੇਗੀ।

HTET ਲਈ 2 ਅਤੇ 3 ਦਸੰਬਰ ਨੂੰ ਵਿਸਤਾਰ ਪ੍ਰੋਗ੍ਰਾਮ

ਕੌਸ਼ਲ ਕਿਹਾ ਕਿ ਏਚਟੇਟ ਪ੍ਰੀਖਿਆ ਲਈ ਸਬੰਧਿਤ ਜਿਲ੍ਹਿਆਂ ਵਿਚ ਹੀ ਪ੍ਰੀਖਿਆ ਕੇਂਦਰ ਅਲਾਟ ਕੀਤੇ ਗਏ ਹਨ। ਹੋਰ ਸੂਬਿਆਂ ਦੇ ਬਿਨੈ ਕਰਨ ਵਾਲੇ ਉਮੀਦਵਾਰਾਂ ਨੂੰ ਬੋਰਡ ਦੀ ਨੀਤੀ ਅਨੁਸਾਰ ਪ੍ਰੀਖਿਆ ਕੇਂਦਰ ਅਲਾਟ ਕੀਤੇ ਗਏ ਹਨ। ਦੋ ਦਿਨ ਤਕ ਪ੍ਰਬੰਧਿਤ ਕੀਤੀ ਜਾਣ ਵਾਲੀ ਹਰਿਆਣਾ ਵਿਦਿਅਕ ਯੋਗਤਾ ਪ੍ਰੀਖਿਆ ਵਿਚ ਕੁੱਲ 252028 ਉਮੀਦਵਾਰ ਹਿੱਸਾ ਲੈਣਗੇ। ਸ਼ਨੀਵਾਰ 2 ਦਸੰਬਰ ਨੂੰ ਲੇਵਲ-3 (ਪੀਜੀਟੀ) ਪ੍ਰੀਖਿਆ ਸ਼ਾਮ ਦੇ ਸੈਸ਼ਨ ਵਿਚ ਦੁਪਹਿਰ ਬਾਅਦ 3 ਵਜੇ ਤੋਂ ਸ਼ਾਮ 5:30 ਵਜੇ ਤਕ ਪ੍ਰਬੰਧਿਤ ਕੀਤੀ ਜਾਵੇਗੀ।

ਇਸ ਦੇ ਲਈ ਸੂਬੇ ਵਿਚ 260 ਪ੍ਰੀਖਿਆ ਕੇਂਦਰ ਬਣਾਏ ਗਏ ਇਸ ਵਿਚ 76339 ਉਮੀਦਵਾਰ ਪ੍ਰੀਖਿਆ ਦੇਣਗੇ। ਐਤਵਾਰ 3 ਦਸੰਬਰ ਨੁੰ 408 ਪ੍ਰੀਖਿਆ ਕੇਂਦਰਾਂ ‘ਤੇ ਸਵੇਰੇ 10 ਵਜੇ ਤੋਂ ਦੁਪਹਿਰ 12:30 ਵਜੇ ਤਕ ਪ੍ਰਬੰਧਿਤ ਹੋਣ ਵਾਲੇ ਲੇਵਲ-2 (ਟੀਜੀਟੀ) ਪ੍ਰੀਖਿਆ ਵਿਚ 121574 ਉਮੀਦਵਾਰ ਅਤੇ ਲੇਵਲ-1 (ਪੀਆਰਟੀ) ਪ੍ਰੇੀਖਿਆ ਵਿਚ 54115 ਉਮੀਦਵਾਰ 188 ਪ੍ਰੀਖਿਆ ਕੇਂਦਰਾਂ ‘ਤੇ ਸ਼ਾਮ ਦੇ ਸੈਸ਼ਨ ਵਿਚ ਦੁਪਹਿਰ 3 ਵਜੇ ਤੋਂ ਸ਼ਾਮ 5:30 ਵਜੇ ਤਕ ਪ੍ਰੀਖਿਆ ਦੇਣਗੇ।

ਨਿਰਪੱਖ ਅਤੇ ਨਕਲ ਮੁਕਤ HTET ਯਕੀਨੀ ਕਰਨ ਲਈ ਕਈ ਕਦਮ

ਹਰਿਆਣਾ ਵਿਦਿਅਕ ਯੋਗਤਾ ਅਧਿਆਪਕ ਪ੍ਰੀਖਿਆ (ਏਚਟੀਈਟੀ) ਦੇ ਨਿਰਪੱਖ ਅਤੇ ਨਕਲ ਮੁਕਤ ਸੰਚਾਲਨ ਨੂੰ ਯਕੀਨੀ ਕਰਨ ਲਈ ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਸਾਰੇ ਕੇਂਦਰਾਂ ਦੇ ਨੇੜੇ ਧਾਰਾ 144 ਲਗਾਉਣ ਦਾ ਨਿਰਦੇਸ਼ ਦਿੱਤਾ। ਪ੍ਰੀਖਿਆ ਦੋਰਾਨ ਪ੍ਰੀਖਿਆ ਕੇਂਦਰਾਂ ਦੇ ਨੇੜੇ ਦੀ ਫੋਟੋਸਟੇਟ ਦੀ ਦੁਕਾਨਾਂ ਬੰਦ ਰਹਿਣਗੀਆਂ।

ਮੀਟਿੰਗ ਦੌਰਾਨ ਕੌਸ਼ਲ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪ੍ਰੀਖਿਆ ਦੇ ਸੀਲਬੰਦ ਪ੍ਰਸ਼ਨਪੱਤਰ ਸਿੱਧੇ ਪ੍ਰੀਖਿਆ ਕੇਂਦਰਾਂ ‘ਤੇ ਭੇਜੇ ਜਾਣਗੇ। ਇਸ ਦੇ ਲਈ ਪ੍ਰੀਖਿਆ ਕੇਂਦਰਾਂ ‘ਤੇ ਬਾਹਰੀ ਦਖਲਅੰਦਾਜੀ ਨੂੰ ਰੋਕਨ ਲਈ ਪ੍ਰੀਖਿਆ ਸ਼ੁਰੂ ਹੋਣ ਨਾਲ ਤਿੰਨ ਘੰਟੇ ਪਹਿਲਾਂ ਕਾਫੀ ਪੁਲਿਸ ਫੋਰਸ ਦੀ ਵਿਵਸਥਾ ਕੀਤੀ ਜਾਣੀ ਚਾਹੀਦੀ ਹੈ।

ਸੁਰੱਖਿਆ ਪ੍ਰੋਟੋਕਾਲ ਅਤੇ ਜਰੂਰੀ ਰਸਮੀ ਕਾਰਵਾਈਆਂ ਦਾ ਸਮੇਂ ‘ਤੇ ਕਰਨ ਲਾਗੂ

ਕੌਸ਼ਲ ਨੇ ਸਬੰਧਿਤ ਅਧਿਕਾਰੀਆਂ ਨੂੰ ਪ੍ਰੀਖਿਆ ਸ਼ੁਰੂ ਹੋਣ ਤੋਂ 2 ਘੰਟੇ 10 ਮਿੰਟ ਪਹਿਲਾਂ ਉਮੀਦਵਾਰਾਂ ਦਾ ਦਾਖਲਾ ਯਕੀਨੀ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਸਮੇਂ ‘ਤੇ ਪ੍ਰੀਖਿਆ ਕੇਂਦਰ ਵਿਚ ਮੇਟਲ ਡਿਟੇਕਟਰ ਤੋਂ ਜਾਂਚ, ਬਾਇਓਮੈਟ੍ਰਿਕ ਹਾਜਿਰੀ ਅਤੇ ਹੋਰ ਜਰੂਰੀ ਰਸਮੀ ਕਾਰਵਾਈਆਂ ਨੂੰ ਪੂਰਾ ਕੀਤਾ ਜਾ ਸਕੇ। ਉਨ੍ਹਾਂ ਨੇ ਦਸਿਆ ਕਿ ਪ੍ਰੀਖਿਆ ਸ਼ੁਰੂ ਹੋਣ ਨਾਲ ਇਕ ਘੰਟੇ ਪਹਿਲਾਂ ਪ੍ਰੀਖਿਆ ਕੇਂਦਰ ਵਿਚ ਏਂਟਰੀ ਬੰਦ ਕਰ ਦਿੱਤੀ ਜਾਵੇਗੀ।

ਨਕਲ ਅਤੇ ਹੋਰ ਅਨਿਯਮਤਤਾਵਾਂ ਦੀ ਜਾਂਚ ਤਹਿਤ ਫਲਾਇੰਗ ਦੀ ਵਿਵਸਥਾ

ਮੁੱਖ ਸਕੱਤਰ ਲੇ ਕਿਹਾ ਕਿ ਪ੍ਰੀਖਿਆ ਕੇਂਦਰਾਂ ਦੀ ਨਿਰੀਖਣ ਦੇ ਲਈ ਵਿਵਸਥਾ ਚਾਕ-ਚੌਬੰਧ ਕਰ ਲਈ ਗਈ ਹੈ। ਨਕਲ ਅਤੇ ਹੋਰ ਅਨਿਯਮਤਤਾਵਾਂ ‘ਤੇ ਸਖਤੀ ਨਾਲ ਰੋਕ ਲਗਾਉਣ ਲਈ ਲਗਭਗ 172 ਫਲਾਇੰਗ ਨਿਯੁਕਤ ਕੀਤੇ ਗਏ ਹਨ। ਇਸ ਤੋਂ ਇਲਾਵਾ, ਪੂਰੇ ਸੂਬੇ ਵਿਚ ਹਰੇਮ ਪ੍ਰੀਖਿਆ ਕੇਂਦਰ ‘ਤੇ ਪੂਰਣਕਾਲਿਕ ਸੁਪਰਵਿਜਨ ਵੀ ਨਿਯੁਕਤ ਕੀਤੇ ਗਏ ਹਨ, ਜਿਨ੍ਹਾਂ ਵਿਚ ਜਿਲ੍ਹਾ ਪ੍ਰਸਾਸ਼ਨ ਅਤੇ ਸਿਖਿਆ ਬੋਰਡੇ ਦੇ ਧਿਕਾਰੀ, ਕਰਮਚਾਰੀ ਵੀ ਸ਼ਾਮਿਲ ਹਨ।

ਹਰਿਆਣਾ ਸਕੂਲ ਸਿਖਿਆ ਬੋਰਡ ਵੱਲੋਂ ਪਿਛਲ ਸਾਲ ਦੀ ਤਰ੍ਹਾ ਇਸ ਸਾਲ ਵੀ ਬੋਰਡ ਮੁੱਖ ਦਫਤਰ ਵਿਚ ਹਾਈਟੇਕ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਪ੍ਰੀਖਿਆ ਦੌਰਾਨ ਬੋਰਡ ਰਾਜ ਦੇ ਸਾਰੇ ਪ੍ਰੀਖਿਆ ਕੇਂਦਰਾਂ ‘ਤੇੇ ਹਾਈਟੇਕ ਕੰਟਰੋਲ ਰੂਮ ਦੇ ਜਰਇਏ ਸਖਤ ਨਿਗਰਾਨੀ ਰੱਖੇਗਾ। ਏਂਟਰੀ ਦਰਵਾਜਾ ‘ਤੇ ਉਮੀਦਾਵਰਾਂ ਦੀ ਲਾਇਵ ਮਾਨੀਟਰਰਿੰਗ ਕੀਤੀ ਜਾਵੇਗੀ ਅਤੇ ਅਨੁਚਿਤ ਸਾਧਨਾਂ ਦੀ ਵਰਤੋ ਕਰਨ ਵਿਚ ਸ਼ਾਮਿਲ ਪਾਏ ਜਾਣ ਵਾਲੇ ਉਮੀਦਵਾਰਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਜਾਵੇਗਾ।

The post ਹਰਿਆਣਾ ‘ਚ 2 ਅਤੇ 3 ਦਸੰਬਰ ਨੂੰ HTET ਪ੍ਰੀਖਿਆ ਦੀ ਤਿਆਰੀਆਂ ਮੁਕੰਮਲ: ਸੰਜੀਵ ਕੌਸ਼ਲ appeared first on TheUnmute.com - Punjabi News.

Tags:
  • breaking-news
  • haryana
  • haryana-news
  • htet
  • htet-exam
  • htet-exam-admit-card
  • news
  • sanjeev-kaushal

ਚੰਡੀਗੜ੍ਹ, 1 ਦਸੰਬਰ 2023: (IND vs AUS) ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਚੌਥਾ ਮੈਚ ਰਾਏਪੁਰ ਦੇ ਸ਼ਹੀਦ ਵੀਰ ਨਰਾਇਣ ਸਿੰਘ ਅੰਤਰਰਾਸ਼ਟਰੀ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।ਫਿਲਹਾਲ ਭਾਰਤੀ ਟੀਮ ਸੀਰੀਜ਼ ‘ਚ 2-1 ਨਾਲ ਅੱਗੇ ਹੈ। ਭਾਰਤ ਇਸ ਮੈਚ ਨੂੰ ਜਿੱਤ ਕੇ ਸੀਰੀਜ਼ ਜਿੱਤਣ ਦੀ ਕੋਸ਼ਿਸ਼ ਕਰੇਗਾ। ਇਸ ਦੇ ਨਾਲ ਹੀ ਆਸਟਰੇਲੀਆ ਲਗਾਤਾਰ ਦੂਜਾ ਮੈਚ ਜਿੱਤ ਕੇ ਸੀਰੀਜ਼ 2-2 ਨਾਲ ਬਰਾਬਰ ਕਰਨਾ ਚਾਹੇਗਾ।

ਆਸਟਰੇਲੀਆ: ਜੋਸ਼ ਫਿਲਿਪ, ਟ੍ਰੈਵਿਸ ਹੈੱਡ, ਬੇਨ ਮੈਕਡਰਮੋਟ, ਆਰੋਨ ਹਾਰਡੀ, ਟਿਮ ਡੇਵਿਡ, ਮੈਥਿਊ ਸ਼ਾਰਟ, ਮੈਥਿਊ ਵੇਡ (ਵਿਕਟਕੀਪਰ/ਕਪਤਾਨ), ਬੇਨ ਡਵਾਰਸ਼ੁਇਸ, ਕ੍ਰਿਸ ਗ੍ਰੀਨ, ਜੇਸਨ ਬੇਹਰਨਡੋਰਫ, ਤਨਵੀਰ ਸਾਂਘਾ ।

ਭਾਰਤ: ਯਸ਼ਸਵੀ ਜੈਸਵਾਲ, ਰੁਤੁਰਾਜ ਗਾਇਕਵਾੜ, ਸ਼੍ਰੇਅਸ ਅਈਅਰ, ਸੂਰਿਆਕੁਮਾਰ ਯਾਦਵ (ਕਪਤਾਨ), ਜਿਤੇਸ਼ ਸ਼ਰਮਾ (ਵਿਕਟਕੀਪਰ), ਰਿੰਕੂ ਸਿੰਘ, ਅਕਸ਼ਰ ਪਟੇਲ, ਰਵੀ ਬਿਸ਼ਨੋਈ, ਦੀਪਕ ਚਾਹਰ, ਅਵੇਸ਼ ਖਾਨ, ਮੁਕੇਸ਼ ਕੁਮਾਰ।

The post IND vs AUS T-20: ਆਸਟ੍ਰੇਲੀਆ ਨੇ ਭਾਰਤ ਖ਼ਿਲਾਫ਼ ਟਾਸ ਜਿੱਤ ਕੇ ਗੇਂਦਬਾਜ਼ੀ ਚੁਣੀ, ਦੋਵਾਂ ਟੀਮਾਂ ‘ਚ ਕਈ ਬਦਲਾਅ appeared first on TheUnmute.com - Punjabi News.

Tags:
  • australia
  • breaking-news
  • cricket-news
  • ind-vs-aus
  • ind-vs-aus-t-20
  • news
  • shreyas-iyer
  • sports

ਅਧਿਕਾਰੀ ਭੂਮੀ ਜ਼ਰੂਰਤ ਵਾਲੀ ਪਰਿਯੋਜਨਾਵਾਂ ਨੂੰ ਜਲਦੀ ਅਮਲੀ ਜਾਮਾ ਪਹਿਨਾਉਣ: ਸੰਜੀਵ ਕੌਸ਼ਲ

Friday 01 December 2023 01:26 PM UTC+00 | Tags: aam-aadmi-party breaking-news cm-bhagwant-mann haryana-chief-secretary latest-news news sanjeev-kaushal the-unmute the-unmute-breaking

ਚੰਡੀਗੜ੍ਹ, 1 ਦਸੰਬਰ 2023: ਹਰਿਆਣਾ ਦੇ ਮੁੱਖ ਸਕੱਤਰ ਸੰਜੀਵ ਕੌਸ਼ਲ (Sanjeev Kaushal) ਨੇ ਕਿਹਾ ਕਿ ਮੁੱਖ ਮੰਤਰੀ ਐਲਾਨਾਂ ਵਿਚ ਜਿਨ੍ਹਾਂ ਵਿਕਾਸ ਕੰਮਾਂ ਦੇ ਲਈ ਭੂਮੀ ਦੀ ਜਰੂਰਤ ਹੈ ਉਨ੍ਹਾਂ ਕੰਮਾਂ ਦੇ ਲਈ ਭੂਮੀ ਸਬੰਧੀ ਰਸਮੀ ਕਾਰਵਾਈਆਂ ਜਲਦੀ ਤੋਂ ਜਲਦੀ ਪੂਰੀਆਂ ਕੀਤੀਆਂ ਜਾਣ ਤਾਂ ਜੋ ਵਿਕਾਸ ਕੰਮਾਂ ਨੂੰ ਤੁਰੰਤ ਅਮਲੀਜਾਮਾ ਪਹਿਨਾਇਆ ਜਾ ਸਕੇ।

ਮੁੱਖ ਸਕੱਤਰ ਅੱਜ ਇੱਥੇ ਲੰਬਿਤ ਮੁੱਖ ਮੰਤਰੀ ਐਲਾਨਾਂ ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਵਿਚ ਵਧੀਕ ਮੁੱਖ ਸਕੱਤਰ ਵਿੱਤ ਅਤੇ ਯੋਜਨਾ ਅਨੁਰਾਗ ਰਸਤੋਗੀ, ਵਧੀਕ ਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਡਾ. ਜੀ ਅਨੁਪਮਾ ਸਮੇਤ ਕਈ ਸੀਨੀਅਰ ਅਧਿਕਾਰੀ ਮੌਜੂਦ ਰਹੇ। ਸਾਰੇ ਜਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਮੀਟਿੰਗ ਨਾਲ ਆਨਲਾਇਨ ਜੁੜੇ।

ਮੀਟਿੰਗ ਵਿਚ ਮੁੱਖ ਸਕੱਤਰ ਨੇ ਲੋਕ ਨਿਰਮਾਣ ਵਿਭਾਗ ਦੀ 21, ਸਿਹਤ ਵਿਭਾਗ ਦੀ 41 ਅਤੇ ਸ਼ਹਿਰੀ ਸਥਾਨਕ ਵਿਭਾਗ ਦੀ 18 ਐਲਾਨਾਂ ਸਮੇਤ 80 ਤੋਂ ਵੱਧ ਲੰਬਿਤ ਮੁੱਖ ਮੰਤਰੀ ਐਲਾਨਾਂ ਦੀ ਵਿਸਤਾਰ ਨਾਲ ਸਮੀਖਿਆ ਕੀਤੀ।

ਮੁੱਖ ਸਕੱਤਰ (Sanjeev Kaushal) ਨੇ ਕਿਹਾ ਕਿ ਜਿਲ੍ਹਿਆਂ ਵਿਚ ਅਧਿਕਾਰੀ ਪਰਿਯੋਜਨਾਵਾਂ ਦੇ ਲਈ ਭੂਮੀ ਦੀ ਰਜਿਸਟਰੀ ਡੀਪੀਆਰ, ਪ੍ਰੋਜੈਕਟ ਦੀ ਰੂਪਰੇਖਾ ਸਬੰਧੀ ਸਾਰੇ ਕੰਮ ਇਕ ਮਹੀਨੇ ਵਿਚ ਪੂਰਾ ਕਰਨ ਅਤੇ ਸਾਰੇ ਲੰਬਿਤ ਯੋਜਨਾਵਾਂ ਨੂੰ ਤੇਜ ਗਤੀ ਨਾਲ ਪੂਰਾ ਕਰਨ ਦੇ ਲਈ ਸਕਾਰਾਤਮਕ ਸੋਚ ਦੇ ਨਾਲ ਕੰਮ ਕਰਨ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਸਮੇਂ ਸਮੇਂ ਜਨਤਾ ਦੇ ਲਈ ਹੀ ਐਲਾਨ ਕੀਤੇ ਗਏ ਹਨ। ਇੰਨ੍ਹਾਂ ਨੂੰ ਅਮਲੀਜਾਮਾ ਪਹਿਨਾਉਣਾ ਅਧਿਕਾਰੀਆਂ ਦੀ ਜਿਮੇਵਾਰੀ ਬਣਦੀ ਹੀੈ ਤਾਂ ਜੋ ਜਨਤਾ ਨੁੰ ਉਨ੍ਹਾਂ ਦਾ ਸਮੇਂ ‘ਤੇ ਲਾਭ ਮਿਲ ਸਕੇ।

ਮੁੱਖ ਸਕੱਤਰ ਨੇ ਕਿਹਾ ਕਿ ਇੰਨ੍ਹਾਂ ਯੋਜਨਾਵਾਂ ਨੂੰ ਪੂਰਾ ਕਰਨ ਲਈ ਸਬੰਧਿਤ ਜਿਲ੍ਹਾ ਦੇ ਜਨ ਪ੍ਰਤੀਨਿਧੀਆਂ ਤੋਂ ਵੀ ਸਹਾਇਤਾ ਲਈ ਜਾ ਸਕਦੀ ਹੈ। ਇਸ ਤੋਂ ਇਲਾਵਾ, ਸਿਹਤ ਵਿਭਾਗ ਦੇ ਜਿਨ੍ਹਾਂ ਡੇਮੇਜ ਸਹਿਤ ਕੇਂਦਰਾਂ ਦੇ ਲਈ ਵੱਧ ਭੂਮੀ ਉਪਲਬਧ ਨਹੀਂ ਹੈ, ਉਨ੍ਹਾਂ ਦੇ ਸਥਾਨ ‘ਤੇ ਹੀ ਨਵੇਂ ਸਿਹਤ ਕੇਂਦਰ ਬਨਾਉਣ ਬਾਰੇ ਤੇਜੀ ਨਾਲ ਕਾਰਵਾਈ ਕੀਤੀ ਜਾਵੇ।

ਮੁੱਖ ਸਕੱਤਰ ਨੇ ਫਰੀਦਾਬਾਦ ਰੇਲਵੇ ਅੰਡਰ ਪਾਸ ਤੇ ਪਾਥਵੇ ਅੰਡਰਬ੍ਰਿਜ ਦਾ ਨਿ+ਮਾਣ ਕਰਨ, ਵਲੱਭਗੜ੍ਹ ਤੋਂ ਪਿੰਡ ਖੋਰੀ ਤਕ ਚਾਰਮਾਰਗ ਸੜਕ ਅਤੇ ਸੋਹਨਾ ਰੋਡ ‘ਤੇ ਵਲੱਭਗੜ੍ਹ ਵਿਚ ਡਬਲ ਫਲਾਈਓਵਰ ਦਾ ਨਿਰਮਾਣ, ਹਿਸਾਰ ਵਿਚ ਡਾਟਾ ਤੋਂ ਲੋਹਾਰੀ ਰਾਘੋ ਤਕ ਸੜਕ ਨੂੰ ਚੌੜਾ ਕਰਨ, ਬੇਰੀ ਤੋਂ ਬਾਈਪਾਸ ਦਾ ਨਿਰਮਾਣ, ਬਾਦਲੀ ਤੋਂ ਇੰਦਰਾ ਗਾਂਧੀ ਕੌਮਾਂਤਰੀ ਏਅਰਪੋਰਟ ਤਕ ਚਾਰਮਾਰਗ ਸੜਕ ਦਾ ਨਿਰਮਾਣ, ਛੁਛਕਵਾਸ ਵਿਚ ਬਾਈਪਾਸ ਦਾ ਨਿਰਮਾਣ, ਉਚਾਨਾ ਵਿਚ ਬਾਈਪਾਸ ਦਾ ਨਿ+ਮਾਣ, ਪਿਨਗਵਾ ਤੇ ਪੁੰਨਹਾਨਾ ਬਾਈਪਾਸ ਜਾਮੂਵਾਸ ਤੋਂ ਕਲਾਰਪੁਰ ਸੜਕ ਮਾਰਗ, ਘਿੜਾ ਵਿਚ ਰੇਸਟ ਹਾਊਸ ਦਾ ਨਿਰਮਾਣ , ਪਲਵਲ ਦੇ ਹਸਨਪੁਰ ਵਿਚ ਯਮੁਨਾ ਨਦੀਂ ‘ਤੇ ਬਣ ਰਹੇ ਪੁੱਲ ਨੂੰ ਜੋੜਨ ਅਤੇ ਸੋਨੀਪਤ ਵਿਚ ਏਨਏਚ-44 ਤੋਂ ਏਨਏਚ-334ਬੀ ਨੂੰ ਜੋੜਨ ਵਾਲੀ ਪਰਿਯੋਜਨਾਵਾਂ ‘ਤੇ ਜਲਦੀ ਕਾਰਵਾਹੀ ਕਰਨ ਦੇ ਨਿਰਦੇਸ਼ ਦਿੱਤੇ।

ਇਸ ਤੋਂ ਇਲਾਵਾ ਡਾ. ਮੰਗਲਸੇਨ ਮੈਮੋਰਿਅਲ ਭਵਨ ਰੋਹਤਕ, ਨਗਰ ਪਰਿਸ਼ਦ ਸਿਰਸਾ ਤੇ ਰਿਵਾੜੀ ਦੇ ਨਵੇਂ ਭਵਨ ਸਮਾਲਖਾ ਵਿਚ ਸ਼ਹੀਦ ਅਜਮੇਰ ਸਿੰਘ ਲਾਇਬ੍ਰੇਰੀ ਦਾ ਨਿਰਮਾਣ , ਕੁਰੂਕਸ਼ੇਤਰ ਵਿਚ ਮਾਤਾ ਸਾਵਿੱਤਰੀ ਬਾਈ ਜੋਤੀਬਾ ਫੁਲੇ ਹੋਸਟਲ, ਲਾਇਬ੍ਰੇਰੀ ਮਿਊਜੀਅਮ, ਰਿਸਰਚ ਸੈਂਟਰ ਅਤੇ ਸਭਿਆਚਾਰਕ ਕੇਂਦਰ ਦਾ ਨਿਰਮਾਣ ਅਤੇ ਬੱਸ ਸਟੈਂਡ ਹੋਡਲ ਦੇ ਨਿਰਮਾਣ ਬਾਰੇ ਵੀ ਜਰੂਰੀ ਕਾਰਵਾਈ ਜਲਦੀ ਪੂਰੀ ਕਰਨ ਦੇ ਨਿਰਦੇਸ਼ ਦਿੱਤੇ।

 

The post ਅਧਿਕਾਰੀ ਭੂਮੀ ਜ਼ਰੂਰਤ ਵਾਲੀ ਪਰਿਯੋਜਨਾਵਾਂ ਨੂੰ ਜਲਦੀ ਅਮਲੀ ਜਾਮਾ ਪਹਿਨਾਉਣ: ਸੰਜੀਵ ਕੌਸ਼ਲ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • haryana-chief-secretary
  • latest-news
  • news
  • sanjeev-kaushal
  • the-unmute
  • the-unmute-breaking

ਚੰਡੀਗੜ੍ਹ, 1 ਦਸੰਬਰ 2023: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ (HARPAL SINGH CHEEMA) ਨੇ ਅੱਜ ਇਥੇ ਕਿਹਾ ਕਿ ਪੰਜਾਬ ਵਸਤਾਂ ਤੇ ਸੇਵਾਵਾਂ ਕਰ (ਸੋਧ) ਬਿੱਲ, 2023 ਰਾਹੀਂ ਪੰਜਾਬ ਜੀ.ਐਸ.ਟੀ ਐਕਟ, 2017 ਵਿੱਚ ਕੀਤੀਆਂ ਸੋਧਾਂ ਦਾ ਉਦੇਸ਼ ਕਾਰੋਬਾਰ ਕਰਨ ਵਿੱਚ ਅਸਾਨੀ ਅਤੇ ਕਰ ਪ੍ਰਣਾਲੀ ਨੂੰ ਸਰਲ ਬਣਾਉਣਾ ਹੈ।

ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਨ੍ਹਾਂ ਸੋਧਾਂ ਨੇ ਕੰਪੋਜੀਸ਼ਨ ਕਰਦਾਤਾਵਾਂ ਨੂੰ ਇਲੈਕਟ੍ਰਾਨਿਕ ਕਾਮਰਸ ਆਪਰੇਟਰਾਂ ਰਾਹੀਂ ਵਸਤੂਆਂ ਦੀ ਸਪਲਾਈ ਕਰਨ ਦੇ ਯੋਗ ਬਣਾਇਆ ਹੈ ਜਿਸ ਨਾਲ ਛੋਟੇ ਕਰਦਾਤਾ ਈ-ਕਾਮਰਸ ਆਪਰੇਟਰਾਂ ਰਾਹੀਂ ਆਪਣੀਆਂ ਵਸਤਾਂ ਦੀ ਸਪਲਾਈ ਕਰ ਸਕਣਗੇ ਜਿਸ ਦੇ ਨਤੀਜੇ ਵਜੋਂ ਬਾਜਾਰ ਵਿੱਚ ਉਨ੍ਹਾਂ ਦੀ ਪਹੁੰਚ ਵਿੱਚ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਕੰਪੋਜੀਸ਼ਨ ਕਰਦਾਤਾ ਆਨਲਾਈਨ ਪਲੇਟਫਾਰਮ ਰਾਹੀਂ ਆਪਣੇ ਸਾਮਾਨ ਦੀ ਸਪਲਾਈ ਨਹੀਂ ਕਰ ਸਕਦੇ ਸਨ।

ਵਿੱਤ ਮੰਤਰੀ (HARPAL SINGH CHEEMA) ਨੇ ਕਿਹਾ ਕਿ ਈ-ਕਾਮਰਸ ਆਪਰੇਟਰਾਂ ਰਾਹੀਂ ਵਸਤੂਆਂ ਦੀ ਸਪਲਾਈ ਕਰਨ ਵਾਲੇ ਸਪਲਾਇਰਾਂ ਦੀ ਰਜਿਸਟ੍ਰੇਸ਼ਨ ਲਈ ਥ੍ਰੈਸ਼ਹੋਲਡ ਸੀਮਾ ਤੱਕ ਲਾਜ਼ਮੀ ਰਜਿਸਟ੍ਰੇਸ਼ਨ ਦੀ ਸ਼ਰਤ ਹਟਾ ਦਿੱਤੀ ਗਈ ਹੈ ਜਿਸ ਨਾਲ ਛੋਟੇ ਕਰਦਾਤਿਆਂ ਨੂੰ ਸਮਰੱਥ ਬਣਾਇਆ ਜਾ ਸਕੇਗਾ ਜੋ ਪਹਿਲਾਂ ਆਨਲਾਈਨ ਰਿਟੇਲ ਪਲੇਟਫਾਰਮਾਂ ਤੱਕ ਪਹੁੰਚ ਤੋਂ ਵਾਂਝੇ ਰਹਿ ਗਏ ਸਨ, ਤਾਂ ਕਿ ਉਹ ਵੱਡੇ ਬਾਜ਼ਾਰ ਅਤੇ ਵੱਡੀ ਖਪਤਕਾਰਾਂ ਦੀ ਵੱਡੀ ਗਿਣਤੀ ਤੱਕ ਆਪਣੀ ਪਹੁੰਚ ਬਣਾ ਸਕਣ।

ਗੁਡਜ਼ ਐਂਡ ਸਰਵਿਸਜ਼ ਟੈਕਸ ਐਪੀਲੇਟ ਟ੍ਰਿਬਿਊਨਲ ਦੇ ਰਾਜ ਬੈਂਚਾਂ ਦਾ ਗਠਨ ਦਾ ਜਿਕਰ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਇਸ ਨਾਲ ਕਰਦਾਤਾਵਾਂ ਨੂੰ ਅਪੀਲ ਕਰਨ ਲਈ ਮੰਚ ਮਿਲੇਗਾ ਅਤੇ ਉੱਚ ਅਦਾਲਤਾਂ ਵਿੱਚ ਮਾਮਲਿਆਂ ਦਾ ਬੋਝ ਘਟੇਗਾ। ਉਨ੍ਹਾਂ ਕਿਹਾ ਕਿ ਰਾਜ ਨੇ ਕਰਦਾਤਾਵਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ 02 ਰਾਜ ਬੈਂਚਾਂ ਸਥਾਪਤ ਕਰਨ ਦਾ ਪ੍ਰਸਤਾਵ ਰੱਖਿਆ ਹੈ, ਜਿਸ ਨਾਲ ਕਰਦਾਤਾਵਾਂ ਨੂੰ ਸਮੇਂ ਸਿਰ ਨਿਆਂ ਅਤੇ ਵਿੱਤੀ ਰਾਹਤ ਮਿਲੇਗੀ।

ਵਿੱਤ ਮੰਤਰੀ ਨੇ ਕਿਹਾ ਕਿ ਕੁਝ ਅਪਰਾਧਾਂ ਜਿਵੇਂ ਕਿ ਸਬੂਤਾਂ ਨੂੰ ਨਸ਼ਟ ਕਰਨਾ, ਕੋਈ ਵੀ ਜਾਣਕਾਰੀ ਦੇਣ ਵਿੱਚ ਅਸਫਲਤਾ/ਗਲਤ ਜਾਣਕਾਰੀ ਦੇਣਾ ਆਦਿ ਨੂੰ ਅਪਰਾਧਾਂ ਦੀ ਸੂਚੀ ਵਿੱਚੋਂ ਹਟਾਇਆ ਗਿਆ ਹੈ, ਅਤੇ ਬਿਨਾਂ ਚਲਾਨ ਜਾਰੀ ਕੀਤਿਆਂ ਵਸਤਾਂ ਜਾਂ ਸੇਵਾਵਾਂ ਦੀ ਸਪਲਾਈ ਕਰਨ ਨਾਲ ਸਬੰਧਤ ਅਪਰਾਧਾਂ ਨੂੰ ਛੱਡ ਕੇ ਹੋਰਨਾਂ ਅਪਰਾਧਾਂ ਲਈ ਮੁਕੱਦਮਾ ਚਲਾਉਣ ਲਈ ਮੁਦਰਾ ਸੀਮਾ ਨੂੰ ਇੱਕ ਕਰੋੜ ਰੁਪਏ ਤੋਂ ਵਧਾ ਕੇ ਦੋ ਕਰੋੜ ਰੁਪਏ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਉਪਾਅ ਦਾ ਉਦੇਸ਼ ਕਰਦਾਤਾਵਾਂ ਵਿੱਚ ਵਿਸ਼ਵਾਸ ਨੂੰ ਵਧਾਉਣਾ ਅਤੇ ਅਪਰਾਧਾਂ ਦੀ ਗੰਭੀਰਤਾ ਨੂੰ ਤਰਕਸੰਗਤ ਬਣਾਉਣਾ ਹੈ।

ਸੂਬੇ ਲਈ ਵਧੇਰੇ ਮਾਲੀਆ ਸਰੋਤ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਆਨਲਾਈਨ ਮਨੀ ਗੇਮਿੰਗ ਨਾਲ ਸਬੰਧਤ ਤਜਵੀਜਾਂ ਬਾਰੇ ਦੱਸਦਿਆਂ ਪੰਜਾਬ ਦੇ ਵਿੱਤ ਮੰਤਰੀ ਨੇ ਕਿਹਾ ਕਿ ਇਨਾਂ ਸਦਕਾ ਸੂਬਾ ਸਰਕਾਰ ਆਨਲਾਈਨ ਮਨੀ ਗੇਮਿੰਗ ‘ਤੇ ਟੈਕਸ ਲਗਾ ਸਕੇਗੀ। ਉਨ੍ਹਾਂ ਕਿਹਾ ਕਿ ਆਨਲਾਈਨ ਮਨੀ ਗੇਮਿੰਗ ਦੇ ਸਪਲਾਇਰਾਂ ਦੀ ਲਾਜ਼ਮੀ ਰਜਿਸਟ੍ਰੇਸ਼ਨ ਨਾਲ ਰਾਜ ਦੇ ਮਾਲੀਏ ਵਿੱਚ ਹੋਰ ਵਿਸਥਾਰ ਹੋਵੇਗਾ।

ਸੂਬੇ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਰ ਪ੍ਰਣਾਲੀ ਨੂੰ ਹੋਰ ਪਾਰਦਰਸ਼ੀ ਅਤੇ ਸੁਖਾਲਾ ਬਣਾ ਕੇ ਇਮਾਨਦਾਰ ਟੈਕਸਦਾਤਾਵਾਂ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ, ਅਤੇ ਨਾਲ ਹੀ ਸੂਬੇ ਦੇ ਲੋਕਾਂ ਦੀ ਭਲਾਈ ਲਈ ਮਾਲੀਏ ਵਿੱਚ ਵਾਧਾ ਕੀਤਾ ਜਾਵੇਗਾ।

The post ਪੰਜਾਬ ਜੀਐਸਟੀ (ਸੋਧ) ਬਿੱਲ, 2023 ਦਾ ਉਦੇਸ਼ ਕਾਰੋਬਾਰ ਕਰਨ ‘ਚ ਅਸਾਨੀ ਅਤੇ ਕਰ ਪ੍ਰਣਾਲੀ ਨੂੰ ਸਰਲ ਬਣਾਉਣਾ: ਹਰਪਾਲ ਸਿੰਘ ਚੀਮਾ appeared first on TheUnmute.com - Punjabi News.

Tags:
  • breaking-news
  • harpal-singh-cheema
  • news
  • punjab-breaking-news
  • punjab-gst
  • punjab-gst-amendment-bill
  • punjab-news
  • tax-regime

ਚੰਡੀਗੜ੍ਹ, 1 ਦਸੰਬਰ 2023: ਬੈਂਗਲੁਰੂ, ਕਰਨਾਟਕ ਦੇ ਕਈ ਪ੍ਰਾਈਵੇਟ ਸਕੂਲਾਂ ਨੂੰ ਬੰਬ (bombs) ਨਾਲ ਉਡਾਣ ਦੀ ਧਮਕੀ ਮਿਲੀ ਸੀ । ਇਹ ਧਮਕੀ ਸ਼ੁੱਕਰਵਾਰ 1 ਦਸੰਬਰ ਨੂੰ ਈ-ਮੇਲ ਰਾਹੀਂ ਦਿੱਤੀ ਗਈ। ਸਾਰੇ ਸਕੂਲਾਂ ਨੂੰ ਇੱਕੋ ਸਮੇਂ ਇੱਕ ਈ-ਮੇਲ ਮਿਲੀ, ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਸਕੂਲਾਂ ਦੇ ਅੰਦਰ ਬੰਬ ਰੱਖੇ ਗਏ ਹਨ।

ਸਕੂਲ ਪ੍ਰਸ਼ਾਸਨ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਸਕੂਲਾਂ ‘ਚੋਂ ਬਾਹਰ ਕੱਢ ਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਬੰਬ (bombs) ਨਿਰੋਧਕ ਦਸਤਾ, ਡੌਗ ਸਕੁਐਡ ਅਤੇ ਐਂਟੀ ਸਾਬੋਟੇਜ ਟੀਮ ਵੀ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਦੱਸਿਆ ਕਿ ਤਲਾਸ਼ੀ ਮੁਹਿੰਮ ਲਗਭਗ ਖ਼ਤਮ ਹੋ ਚੁੱਕੀ ਹੈ। ਅਜੇ ਤੱਕ ਕਿਸੇ ਵੀ ਸਕੂਲ ਵਿੱਚੋਂ ਕੋਈ ਸ਼ੱਕੀ ਵਸਤੂ ਨਹੀਂ ਮਿਲੀ ਹੈ। ਇਸ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਜਾਵੇਗੀ।

ਬੰਬ ਦੀ ਸੂਚਨਾ ਮਿਲਣ ‘ਤੇ ਮਾਪੇ ਆਪਣੇ ਬੱਚਿਆਂ ਨੂੰ ਲੈਣ ਪਹੁੰਚੇ ਸਨ । ਹਾਲਾਂਕਿ ਡਿਪਟੀ ਸੀਐਮ ਡੀਕੇ ਸ਼ਿਵਕੁਮਾਰ ਨੇ ਈ-ਮੇਲ ਨੂੰ ਅਫਵਾਹ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ- ਘਬਰਾਉਣ ਦੀ ਲੋੜ ਨਹੀਂ ਹੈ। ਅਸੀਂ 24 ਘੰਟਿਆਂ ਦੇ ਅੰਦਰ ਦੋਸ਼ੀ ਨੂੰ ਫੜ ਲਵਾਂਗੇ।

 

The post ਬੈਂਗਲੁਰੂ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ ਨੂੰ ਡਿਪਟੀ CM ਡੀਕੇ ਸ਼ਿਵਕੁਮਾਰ ਨੇ ਦੱਸਿਆ ਅਫਵਾਹ appeared first on TheUnmute.com - Punjabi News.

Tags:
  • bangalore
  • bomb-threats
  • breaking-news
  • deputy-cm-dk-shivakumar
  • flying-bombs
  • karnataka
  • news
  • threat-call

ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਸਵਾਈਨ ਫਲੂ ਤੋਂ ਸੁਚੇਤ ਰਹਿਣ ਦੀ ਦਿੱਤੀ ਸਲਾਹ

Friday 01 December 2023 01:46 PM UTC+00 | Tags: breaking-news diseases dr-balbir-singh health news punjab punjab-health-department punjab-health-minister swine-flu

ਚੰਡੀਗੜ੍ਹ, 1 ਦਸੰਬਰ 2023: ਮੌਸਮ ਦੀ ਤਬਦੀਲੀ ਕਾਰਨ ਆਉਣ ਵਾਲੇ ਦਿਨਾਂ 'ਚ ਹੋਣ ਵਾਲੀਆਂ ਸਾਹ ਸਬੰਧੀ ਬਿਮਾਰੀਆਂ ਦੇ ਮੱਦੇਨਜ਼ਰ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਨੇ ਸ਼ੁੱਕਰਵਾਰ ਨੂੰ ਸੂਬੇ ਵਿੱਚ ਸਥਿਤੀ ਦਾ ਜਾਇਜ਼ਾ ਲਿਆ ਅਤੇ ਇਨ੍ਹਾਂ ਬਿਮਾਰੀਆਂ ਦੀ ਰੋਕਥਾਮ ਤੇ ਕਾਬੂ ਪਾਉਣ ਲਈ ਚੁੱਕੇ ਜਾਣ ਵਾਲੇ ਕਦਮਾਂ ਦੀ ਸੂਚੀ ਸੁਝਾਈ। ਉਨ੍ਹਾਂ ਨੇ ਰਾਜ ਦੇ ਸਿਹਤ ਵਿਭਾਗ ਨੂੰ ਇਨਫਲੂਐਂਜ਼ਾ ਵਰਗੀਆਂ ਬਿਮਾਰੀਆਂ (ਆਈ.ਐਲ.ਆਈ.) ਦੇ ਹੋਰ ਫੈਲਾਅ ਨੂੰ ਰੋਕਣ ਅਤੇ ਕੰਟਰੋਲ ਕਰਨ ਲਈ ਇੱਕ ਤਫ਼ਸੀਲਸ਼ੁਦਾ ਐਡਵਾਈਜ਼ਰੀ ਜਾਰੀ ਕਰਨ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਨੇ ਸਾਰੇ ਸਿਵਲ ਸਰਜਨਾਂ ਨੂੰ ਹਰੇਕ ਹਸਪਤਾਲ ਦੇ ਆਊਟ ਪੇਸ਼ੈਂਟ ਵਿਭਾਗ (ਓ.ਪੀ.ਡੀ.) ਵਿੱਚ ਫਲੂ ਕਾਰਨਰ ਸਥਾਪਤ ਕਰਨ ਦੇ ਨਾਲ-ਨਾਲ ਇਨ੍ਹਾਂ ਕਾਰਨਰਾਂ ਵਿੱਚ ਸਿੱਖਿਅਤ ਤੇ ਤਜਰਬੇਕਾਰ ਪੈਰਾ-ਮੈਡੀਕਲ ਸਟਾਫ ਦੀ ਤਾਇਨਾਤੀ ਨੂੰ ਯਕੀਨੀ ਬਣਾਉਣ ਅਤੇ ਲੱਛਣਾ ਦੀ ਗੰਭੀਰਤਾ ਦੇ ਅਧਾਰ 'ਤੇ ਸੁਝਾਈ ਆਈ.ਐਲ.ਆਈ. ਅਨੁਸਾਰ ਮਰੀਜ਼ਾਂ ਦਾ ਇਲਾਜ ਕਰਨ ਦੇ ਵੀ ਨਿਰਦੇਸ਼ ਦਿੱਤੇ। ਸਾਰੇ ਹਸਪਤਾਲਾਂ ਨੂੰ ਢੁਕਵੀਂ ਲਾਜਿਸਟਿਕਸ ਅਤੇ ਆਕਸੀਜਨ ਸਪਲਾਈ ਦੇ ਨਾਲ ਆਈਸੋਲੇਸ਼ਨ ਵਾਰਡ ਸਥਾਪਤ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ ਹਨ। ਮੰਤਰੀ ਨੇ ਛੂਤ ਵਾਲੀ ਇਸ ਗੰਭੀਰ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਆਈ.ਐਲ.ਆਈ. ਵਾਲੇ ਲੋਕਾਂ ਲਈ ਸਾਹ ਸੰਬੰਧੀ ਇਹਤਿਆਤਾਂ ਬਾਰੇ ਜਾਗਰੂਕਤਾ ਪੈਦਾ ਕਰਨ ਦੀ ਲੋੜ 'ਤੇ ਵੀ ਜ਼ੋਰ ਦਿੱਤਾ।

ਡਾ.ਬਲਬੀਰ ਸਿੰਘ ਨੇ ਦੱਸਿਆ ਕਿ ਇਨਫਲੂਐਂਜ਼ਾ ਏ ਐਚ1ਐਨ1/ਐਚ3ਐਨ2 ਪੰਜਾਬ ਵਿੱਚ ਮਹਾਂਮਾਰੀ ਰੋਗ ਐਕਟ ਅਧੀਨ ਇੱਕ ਨੋਟੀਫਾਈਡ ਬਿਮਾਰੀ ਹੈ ਅਤੇ ਇਸ ਸਬੰਧੀ ਪਹਿਲਾਂ ਹੀ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਚੁੱਕਾ ਹੈ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਇਹ ਨੋਟੀਫਿਕੇਸ਼ਨ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਨੂੰ ਭੇਜ ਕੇ ਸਾਰੇ ਸ਼ੱਕੀ ਅਤੇ ਪੁਸ਼ਟੀ ਕੀਤੇ ਕੇਸਾਂ ਦੀ ਰਿਪੋਰਟ ਦਿੱਤੀ ਜਾਵੇ। ਉਨ੍ਹਾਂ ਅੱਗੇ ਕਿਹਾ, "ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਮੈਡੀਕਲ ਸੰਸਥਾਵਾਂ ਵਿੱਚ ਆਉਣ ਵਾਲੇ ਸਾਰੇ ਆਈ.ਐਲ.ਆਈ. ਮਰੀਜ਼ਾਂ ਨੂੰ ਸ਼੍ਰੇਣੀਬੱਧ ਕੀਤਾ ਗਿਆ ਹੈ ਅਤੇ ਜੇਕਰ ਉਹ ਕੋਵਿਡ ਨੈਗੇਟਿਵ ਹਨ ਅਤੇ ਉਸ ਵਿੱਚ ਸਵਾਈਨ ਫਲੂ (ਐਚ1ਐਨ1) ਦੇ ਲੱਛਣ ਹਨ ਤਾਂ ਉਸ ਮਰੀਜ਼ ਨੂੰ ਅਲੱਗ ਰੱਖਕੇ ਇਲਾਜ ਕੀਤਾ ਜਾਵੇ ਅਤੇ ਲੋੜੀਂਦੇ ਟੈਸਟ ਕੀਤੇ ਜਾਣ," ।

ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਨੇ ਭਰੋਸਾ ਦਿੱਤਾ ਕਿ ਵਿਭਾਗ ਕੋਲ ਦਵਾਈਆਂ ਦਾ ਢੁੱਕਵਾਂ ਸਟਾਕ ਮੌਜੂਦ ਹੈ ਅਤੇ ਅਸੀਂ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।

ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਸਾਵਧਾਨੀਆਂ ਵਰਤ ਕੇ ਮੌਸਮੀ ਬਿਮਾਰੀਆਂ ਤੋਂ ਬਚਣ ਲਈ ਪ੍ਰੇਰਿਆ। ਆਈ.ਐਲ.ਆਈ. ਦੇ ਮਰੀਜ਼, ਆਈ.ਐਲ.ਆਈ. ਦੇ ਮਰੀਜ਼ਾਂ ਨਾਲ ਕੰਮ ਕਰਨ ਵਾਲੇ ਸਿਹਤ ਸਟਾਫ, ਅਜਿਹੇ ਮਰੀਜ਼ਾਂ ਦੇ ਸੰਪਰਕ ਵਿੱਚ ਆਉਣ ਵਾਲੇ ਲੋਕ ਜਾਂ ਰਿਸ਼ਤੇਦਾਰ, ਇਮਿਊਨੋ-ਕੰਪ੍ਰੋਮਾਈਜ਼ਡ ਵਿਅਕਤੀ, ਬੱਚਿਆਂ, ਬਜ਼ੁਰਗਾਂ ਅਤੇ ਗਰਭਵਤੀ ਔਰਤਾਂ ਨੂੰ ਮਾਸਕ ਪਹਿਨਣੇ ਚਾਹੀਦੇ ਹਨ, ਨਿਯਮਤ ਤੌਰ 'ਤੇ ਆਪਣੇ ਹੱਥਾਂ ਨੂੰ ਸਾਬਣ ਨਾਲ ਧੋਣਾ ਚਾਹੀਦਾ ਹੈ ਅਤੇ ਭੀੜ ਵਾਲੀਆਂ ਥਾਵਾਂ ਤੋਂ ਦੂਰ ਰਹਿਣਾ ਚਾਹੀਦਾ ਹੈ। ਆਈ.ਐਲ.ਆਈ. ਦੇ ਲੱਛਣਾਂ ਵਾਲੇ ਲੋਕਾਂ ਨੂੰ ਨਜ਼ਦੀਕੀ ਮੈਡੀਕਲ ਸੰਸਥਾ ਨਾਲ ਸੰਪਰਕ ਕਰਨਾ ਚਾਹੀਦਾ ਹੈ ।

The post ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਸਵਾਈਨ ਫਲੂ ਤੋਂ ਸੁਚੇਤ ਰਹਿਣ ਦੀ ਦਿੱਤੀ ਸਲਾਹ appeared first on TheUnmute.com - Punjabi News.

Tags:
  • breaking-news
  • diseases
  • dr-balbir-singh
  • health
  • news
  • punjab
  • punjab-health-department
  • punjab-health-minister
  • swine-flu

ਬਨੂੜ, ਮਾਜਰੀ ਅਤੇ ਜ਼ੀਰਕਪੁਰ 'ਚ ਛੇਤੀ ਹੀ ਸਬ-ਤਹਿਸੀਲ ਦਫ਼ਤਰ ਬਣਨਗੇ

Friday 01 December 2023 01:53 PM UTC+00 | Tags: banur breaking-news majri sub-tehsil sub-tehsil-buildings zirakpur

ਐੱਸ.ਏ.ਐੱਸ. ਨਗਰ, 1 ਦਸੰਬਰ, 2023: ਜ਼ਿਲ੍ਹੇ ਵਿੱਚ ਮਾਲ ਦਫ਼ਤਰਾਂ ਦੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ/ਨਵ-ਉਸਾਰੀ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਕੰਮ ਨੂੰ ਜਲਦੀ ਸ਼ੁਰੂ ਕਰਨ ਸੰਬੰਧੀ ਰਸਮੀ ਕਰਵਾਈਆਂ ਵਿੱਚ ਤੇਜ਼ੀ ਲਿਆਂਦੀ ਜਾਵੇ।

ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਨਾਲ ਸਬੰਧਤ ਬੁਨਿਆਦੀ ਪ੍ਰਾਜੈਕਟਾਂ ਦੀ ਸੂਚੀ ਦਿੰਦਿਆਂ ਦੱਸਿਆ ਕਿ ਬਨੂੜ, ਮਾਜਰੀ ਅਤੇ ਜ਼ੀਰਕਪੁਰ ਦੀਆਂ ਸਬ-ਤਹਿਸੀਲਾਂ (Sub Tehsil) ਦੀਆਂ ਨਵੀਆਂ ਇਮਾਰਤਾਂ ਤੋਂ ਇਲਾਵਾ ਐਸ.ਡੀ.ਐਮ ਦਫ਼ਤਰ ਡੇਰਾਬਸੀ ਦੀ ਮੁਰੰਮਤ ਦਾ ਕੰਮ ਕੀਤਾ ਜਾਣਾ ਹੈ।

ਉਨ੍ਹਾਂ ਕਿਹਾ ਕਿ ਬਨੂੜ ਲਈ 3 ਕਰੋੜ ਰੁਪਏ ਤੋਂ ਇਲਾਵਾ ਮਾਜਰੀ ਅਤੇ ਜ਼ੀਰਕਪੁਰ ਲਈ 50-50 ਲੱਖ ਰੁਪਏ ਦੀ ਗ੍ਰਾਂਟ ਮਿਲੀ ਹੈ। ਮਾਲ ਅਧਿਕਾਰੀਆਂ ਨੂੰ ਬਿਨਾਂ ਕਿਸੇ ਦੇਰੀ ਤੋਂ ਕੰਮ ਸ਼ੁਰੂ ਕਰਨ ਲਈ ਮਾਲ ਵਿਭਾਗ ਦੇ ਨਾਂ ਜ਼ਮੀਨ ਦੇ ਤਬਾਦਲੇ ਦੀਆਂ ਰਸਮਾਂ ਪੂਰੀਆਂ ਕਰਨ ਲਈ ਕਿਹਾ ਗਿਆ ਹੈ।

ਇਸੇ ਤਰ੍ਹਾਂ ਐਸ.ਡੀ.ਐਮ ਦਫ਼ਤਰ ਡੇਰਾਬੱਸੀ ਦੀ ਮੁਰੰਮਤ ਅਤੇ ਰੱਖ-ਰਖਾਅ ਦੇ ਕੰਮਾਂ ਲਈ 90.17 ਲੱਖ ਰੁਪਏ ਖਰਚ ਕੀਤੇ ਜਾਣੇ ਹਨ। ਕਾਰਜਕਾਰੀ ਇੰਜੀਨੀਅਰ ਸੂਬਾਈ ਡਵੀਜ਼ਨ ਪਟਿਆਲਾ ਮਨਪ੍ਰੀਤ ਸਿੰਘ ਦੂਆ ਨੇ ਡੀ ਸੀ ਨੂੰ ਟੈਂਡਰ ਜਾਰੀ ਕਰਨ ਤੋਂ ਪਹਿਲਾਂ ਡੀ ਐਨ ਆਈ ਟੀ ਦੀ ਤਿਆਰੀ ਬਾਰੇ ਜਾਣੂ ਕਰਵਾਇਆ।

ਡਿਪਟੀ ਕਮਿਸ਼ਨਰ ਨੇ ਮੋਹਾਲੀ ਵਿਖੇ ਵਰਕ ਸਟੇਸ਼ਨ ਦੀ ਉਸਾਰੀ, ਜ਼ਿਲ੍ਹਾ ਰਿਕਾਰਡ ਰੂਮ ਵਿਖੇ ਕੰਪੈਕਟਰ ਲਗਾਉਣ ਅਤੇ ਵਰਕ ਸਟੇਸ਼ਨਾਂ (Sub Tehsil) ‘ਤੇ ਬੁਨਿਆਦੀ ਸਹੂਲਤਾਂ ਦੇਣ ਦੇ ਪ੍ਰਸਤਾਵਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਏ.ਡੀ.ਸੀ.(ਜ) ਵਿਰਾਜ ਸ਼ਿਆਮਕਰਨ ਤਿੜਕੇ ਅਤੇ ਏ.ਡੀ.ਸੀ.(ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ ਨੂੰ ਬਿਨਾਂ ਕਿਸੇ ਦੇਰੀ ਦੇ ਕੰਮ ਸ਼ੁਰੂ ਕਰਨ ਲਈ ਲੜੀਵਾਰ ਪ੍ਰਗਤੀ ਦੀ ਨੇੜਿਓਂ ਨਿਗਰਾਨੀ ਰੱਖਣ ਲਈ ਕਿਹਾ।

ਡਿਪਟੀ ਕਮਿਸ਼ਨਰ ਵੱਲੋਂ ਖਰੜ ਤੋਂ ਐਸ.ਡੀ.ਐਮਜ਼ ਗੁਰਬੀਰ ਸਿੰਘ ਕੋਹਲੀ, ਮੋਹਾਲੀ ਤੋਂ ਚੰਦਰਜੋਤੀ ਸਿੰਘ, ਡੇਰਾਬੱਸੀ ਤੋਂ ਹਿਮਾਂਸ਼ੂ ਗੁਪਤਾ ਅਤੇ ਜ਼ਿਲ੍ਹਾ ਮਾਲ ਅਫ਼ਸਰ ਅਮਨਦੀਪ ਚਾਵਲਾ ਨੂੰ ਵੀ ਕੰਮ ਸ਼ੁਰੂ ਕਰਨ ਲਈ ਬਾਕੀ ਦੀਆਂ ਰਸਮਾਂ ਜਲਦ ਪੂਰੀਆਂ ਕਰਨ ਦੇ ਨਿਰਦੇਸ਼ ਦਿੱਤੇ ਗਏ। ਮੀਟਿੰਗ ਵਿੱਚ ਲੋਕ ਨਿਰਮਾਣ ਵਿਭਾਗ ਦੀ ਪ੍ਰਾਂਤਕ ਡਵੀਜ਼ਨ ਤੋਂ ਕਾਰਜਕਾਰੀ ਇੰਜਨੀਅਰ ਐੱਸ ਐੱਸ ਭੁੱਲਰ, ਲੋਕ ਨਿਰਮਾਣ ਵਿਭਾਗ ਉਸਾਰੀ ਮੰਡਲ-1 ਮੋਹਾਲੀ ਤੋਂ ਸ਼ਿਵਪ੍ਰੀਤ ਸਿੰਘ ਅਤੇ ਪ੍ਰਾਂਤਕ ਡਵੀਜ਼ਨ ਪਟਿਆਲਾ ਤੋਂ ਮਨਪ੍ਰੀਤ ਸਿੰਘ ਦੂਆ ਵੀ ਹਾਜ਼ਰ ਸਨ।

 

The post ਬਨੂੜ, ਮਾਜਰੀ ਅਤੇ ਜ਼ੀਰਕਪੁਰ ‘ਚ ਛੇਤੀ ਹੀ ਸਬ-ਤਹਿਸੀਲ ਦਫ਼ਤਰ ਬਣਨਗੇ appeared first on TheUnmute.com - Punjabi News.

Tags:
  • banur
  • breaking-news
  • majri
  • sub-tehsil
  • sub-tehsil-buildings
  • zirakpur

ਪੰਜਾਬ ਗੰਨਾ ਕਿਸਾਨਾਂ ਨੂੰ ਸਭ ਤੋਂ ਵੱਧ ਐਮਐਸਪੀ ਦੇਣ ਵਾਲਾ ਸੂਬਾ ਬਣਿਆ: ਮਾਲਵਿੰਦਰ ਸਿੰਘ ਕੰਗ

Friday 01 December 2023 02:04 PM UTC+00 | Tags: breaking-news latest-news malwinder-singh-kang msp news punjab sugarcane-farmers the-unmute-breaking-news the-unmute-news

ਚੰਡੀਗੜ੍ਹ, 1 ਦਸੰਬਰ 2023: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮਾਨ ਸਰਕਾਰ ਵੱਲੋਂ ਗੰਨੇ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 11 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਮਾਨ ਸਰਕਾਰ ਦੇ ਇਸ ਫੈਸਲੇ ਨੂੰ ਕਿਸਾਨ ਪੱਖੀ ਅਤੇ ਮਹੱਤਵਪੂਰਨ ਕਰਾਰ ਦਿੰਦਿਆਂ ‘ਆਪ’ ਪੰਜਾਬ ਨੇ ਕਿਹਾ ਕਿ ਸਾਡੀ ਸਰਕਾਰ ਪਹਿਲੇ ਦਿਨ ਤੋਂ ਹੀ ਸਾਡੇ ਸੂਬੇ ‘ਚ ਖੇਤੀ ਦੀ ਹਾਲਤ ਸੁਧਾਰਨ ਅਤੇ ਇਸ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਤਨਦੇਹੀ ਨਾਲ ਕੰਮ ਕਰ ਰਹੀ ਹੈ।

ਸ਼ੁੱਕਰਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਤੋਂ ਮੀਡੀਆ ਨੂੰ ਸੰਬੋਧਨ ਕਰਦਿਆਂ 'ਆਪ' ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕਿਸਾਨੀ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ। ਪਰ ਪਿਛਲੀਆਂ ਸਰਕਾਰਾਂ ਵੱਲੋਂ ਇਸ ਨੂੰ ਨਜ਼ਰਅੰਦਾਜ਼ ਕੀਤਾ ਗਿਆ ਸੀ,ਜਿਨ੍ਹਾਂ ਨੇ ਕੋਈ ਅਜਿਹੀ ਨੀਤੀ ਨਹੀਂ ਬਣਾਈ ਜਿਸ ਨਾਲ ਅਸਲ ਵਿੱਚ ਸਾਡੇ ਕਿਸਾਨਾਂ ਅਤੇ ਸਾਡੇ ਸੂਬੇ ਨੂੰ ਫਾਇਦਾ ਹੋਵੇ। ਉਨ੍ਹਾਂ ਅੱਗੇ ਕਿਹਾ ਕਿ ਹੁਣ ਅਜਿਹਾ ਨਹੀਂ ਹੈ, ਹੁਣ ਪੰਜਾਬ ਦੀ ਸਰਕਾਰ ਕਿਸਾਨਾਂ,ਖੇਤੀ ਅਤੇ ਸਾਡੇ ਸੂਬੇ ਦੇ ਕੁਦਰਤੀ ਸਰੋਤਾਂ ਨੂੰ ਆਪਣੇ ਸਵਾਰਥੀ ਹਿੱਤਾਂ ਤੋਂ ਉੱਪਰ ਉੱਠ ਕੇ ਤਰਜੀਹ ਦਿੰਦੀ ਹੈ।

ਕੰਗ ਨੇ ਕਿਹਾ ਕਿ ਪੰਜਾਬ ਅਜਿਹਾ ਸੂਬਾ ਹੈ ਜੋ ਗੰਨਾ ਕਿਸਾਨਾਂ ਨੂੰ ਸਭ ਤੋਂ ਵੱਧ ਐਮਐਸਪੀ ਦੇ ਰਿਹਾ ਹੈ। 2 ਦਸੰਬਰ ਤੋਂ ਸਾਰੀਆਂ ਸਹਿਕਾਰੀ ਅਤੇ ਨਿੱਜੀ ਖੰਡ ਮਿੱਲਾਂ ਕੰਮ ਕਰਨਗੀਆਂ ਅਤੇ ਘੱਟੋ-ਘੱਟ 391 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਗੰਨਾ ਖਰੀਦਣਗੀਆਂ। ਪਿਛਲੇ ਸਾਲ ਮਾਨ ਸਰਕਾਰ ਨੇ ਗੰਨਾ ਕਿਸਾਨਾਂ ਨੂੰ 380 ਰੁਪਏ ਪ੍ਰਤੀ ਕੁਇੰਟਲ ਦਾ ਘੱਟੋ-ਘੱਟ ਸਮਰਥਨ ਮੁੱਲ ਦਿੱਤਾ ਸੀ ਜੋ ਕਿ ਸਭ ਤੋਂ ਵੱਧ ਕੀਮਤ ਸੀ।

ਕੰਗ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਗੰਨਾ ਕਾਸ਼ਤਕਾਰ ਆਪਣੀ ਫਸਲ ਦਾ ਵਾਜਬ ਭਾਅ ਲੈਣ ਲਈ ਦਿਨ-ਦਿਹਾੜੇ ਧਰਨੇ-ਮੁਜ਼ਾਹਰੇ ਕਰਦੇ ਸਨ ਪਰ ਫਿਰ ਵੀ ਸਰਕਾਰੀ ਅਤੇ ਪ੍ਰਾਈਵੇਟ ਮਿੱਲਾਂ ਦੇ ਬਕਾਏ ਬਕਾਇਆ ਪਏ ਹਨ। ਸਾਡੀ ਸਰਕਾਰ ਬਣਨ ਤੋਂ ਤੁਰੰਤ ਬਾਅਦ ਅਸੀਂ ਗੰਨਾ ਕਾਸ਼ਤਕਾਰਾਂ ਦੇ ਸਾਰੇ ਬਕਾਏ ਕਲੀਅਰ ਕਰ ਦਿੱਤੇ ਅਤੇ ਪ੍ਰਾਈਵੇਟ ਮਿੱਲਾਂ ਨੂੰ ਵੀ ਅਜਿਹਾ ਕਰਨ ਦੀ ਹਦਾਇਤ ਕੀਤੀ ਜਾਂ ਕਾਰਵਾਈ ਕੀਤੀ ਜਾ ਰਹੀ ਹੈ।

ਕੰਗ ਨੇ ਕਿਹਾ ਕਿ ਮਾਨ ਸਰਕਾਰ ਕਿਸਾਨ ਪੱਖੀ ਸਰਕਾਰ ਹੈ। ਅਸੀਂ ਕਿਸਾਨਾਂ ਦੇ ਬਕਾਇਆ ਕਲੀਅਰ ਕੀਤੇ ਹਨ ਅਤੇ ਅਸੀਂ ਆਪਣੇ ਕਿਸਾਨਾਂ ਲਈ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਲਗਾਤਾਰ ਫੈਸਲੇ ਲੈ ਰਹੇ ਹਾਂ। ਇਨ੍ਹਾਂ ਕਦਮਾਂ ਨਾਲ ‘ਆਪ’ ਸਰਕਾਰ ‘ਤੇ ਲੋਕਾਂ ਦਾ ਭਰੋਸਾ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਫ਼ਸਲੀ ਵਿਭਿੰਨਤਾ ਪੰਜਾਬ ਲਈ ਸਮੇਂ ਦੀ ਲੋੜ ਹੈ ਅਤੇ ਗੰਨੇ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੇਣ ਨਾਲ ਕਿਸਾਨਾਂ ਨੂੰ ਬਦਲਵੀਂ ਫ਼ਸਲਾਂ ਵੱਲ ਉਤਸ਼ਾਹਿਤ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਹਰ ਖੇਤ ਨੂੰ ਨਹਿਰੀ ਪਾਣੀ ਦੇਣਾ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਝੋਨੇ ਤੋਂ ਇਲਾਵਾ ਹੋਰ ਫ਼ਸਲਾਂ ਹੇਠ ਵੱਧ ਰਕਬਾ ਬੀਜਣ ਨਾਲ ਪੰਜਾਬ ਦੇ ਧਰਤੀ ਹੇਠਲੇ ਪਾਣੀ ਦੀ ਬੱਚਤ ਹੋਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਜਲਦੀ ਹੀ ਨੰਬਰ ਇਕ ਸੂਬਾ ਬਣ ਜਾਵੇਗਾ।

The post ਪੰਜਾਬ ਗੰਨਾ ਕਿਸਾਨਾਂ ਨੂੰ ਸਭ ਤੋਂ ਵੱਧ ਐਮਐਸਪੀ ਦੇਣ ਵਾਲਾ ਸੂਬਾ ਬਣਿਆ: ਮਾਲਵਿੰਦਰ ਸਿੰਘ ਕੰਗ appeared first on TheUnmute.com - Punjabi News.

Tags:
  • breaking-news
  • latest-news
  • malwinder-singh-kang
  • msp
  • news
  • punjab
  • sugarcane-farmers
  • the-unmute-breaking-news
  • the-unmute-news

ਹਰਿਆਣਾ ਸਰਕਾਰ ਵੱਲੋਂ ਇਕ HCS ਅਤੇ 8 IAS ਅਧਿਕਾਰੀਆਂ ਦੀਆਂ ਬਦਲੀਆਂ ਅਤੇ ਤਾਇਨਾਤੀਆਂ

Friday 01 December 2023 02:12 PM UTC+00 | Tags: breaking-news haryana-government latest-news news the-unmute-breaking the-unmute-breaking-news

ਚੰਡੀਗੜ੍ਹ, 1 ਦਸੰਬਰ 2023: ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 8 ਆਈ.ਏ.ਐੱਸ ਅਤੇ 1 ਐੱਚ.ਸੀ.ਐੱਸ ਅਧਿਕਾਰੀ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ। ਨੁੰਹ ਦੇ ਸਹਾਇਕ ਕਮਿਸ਼ਨਰ (ਸਿਖਲਾਈਧੀਨ) ਲਕਸ਼ਿਤ ਸਰੀਨ ਨੂੰ ਨਵੇ ਸੁਸਜਿਤ ਅਹੁਦੇ ‘ਤੇ ਅੰਬਾਲਾ ਡਿਪਟੀ ਕਮਿਸ਼ਨਰ ਦਫਤਰ ਵਿਚ ਓ.ਐੱਸ.ਡੀ ਨਿਯੁਕਤ ਕੀਤਾ ਗਿਆ ਹੈ। ਨਰੇਂਦਰ ਕੁਮਾਰ, ਸਹਾਇਕ ਕਮਿਸ਼ਨਰ (ਸਿਖਲਾਈਧੀਨ) ਹਿਸਾਰ ਨੂੰ ਨਵੇਂ ਸੁਸਜਿਤ ਅਹੁਦੇ ‘ਤੇ ਡਿਪਟੀ ਕਮਿਸ਼ਨਰ ਦਫਤਰ ਫਰੀਦਾਬਾਦ ਵਿਚ ਓ.ਐੱਸ.ਡੀ ਨਿਯੁਕਤ ਕੀਤਾ ਗਿਆ ਹੈ।

ਨਿਸ਼ਾ, ਸਹਾਇਕ ਕਮਿਸ਼ਨਰ (ਸਿਖਲਾਈਧੀਨ) ਅੰਬਾਲਾ ਨੂੰ ਨਵੇਂ ਸੁਸਜਿਤ ਅਹੁਦੇ ‘ਤੇ ਡਿਪਟੀ ਕਮਿਸ਼ਨਰ ਦਫਤਰ ਪੰਚਕੂਲਾ ਵਿਚ ਓਏਸਡੀ ਨਿਯੁਕਤ ਕੀਤਾ ਗਿਆ ਹੈ। ਸੋਨੂ ਭੱਟ , ਸਹਾਇਕ ਕਮਿਸ਼ਨਰ (ਸਿਖਲਾਈਧੀਨ) ਫਰੀਦਾਬਾਦ ਨੁੰ ਇਕ ਨਵੇਂ ਸੁਸਜਿਤ ਨਿਯੁਕਤੀ ਦੇ ਸਥਾਨ ‘ਤੇ ਡਿਪਟੀ ਕਮਿਸ਼ਨਰ ਦਫਤਰ ਹਿਸਾਰ ਵਿਚ ਓ.ਐੱਸ.ਡੀ ਨਿਯੁਕਤ ਕੀਤਾ ਗਿਆ ਹੈ।

ਵਿਸ਼ਵਜੀਤ ਚੌਧਰੀ ਸਹਾਇਕ ਕਮਿਸ਼ਨਰ (ਸਿਖਲਾਈਧੀਨ) ਰੋਹਤਕ ਨੂੰ ਇਕ ਨਵੇਂ ਸੁਸਜਿਤ ਅਹੁਦੇ ਦੇ ਸਥਾਨ ‘ਤੇ ਡਿਪਟੀ ਕਮਿਸ਼ਨਰ ਦਫਤਰ ਗੁਰੂਗ੍ਰਾਮ ਵਿਚ ਓਏਸਡੀ ਨਿਯੁਕਤ ਕੀਤਾ ਗਿਆ ਹੈ। ਕਰਨਾਲ ਦੇ ਸਹਾਇਕ ਕਮਿਸ਼ਨਰ (ਸਿਖਲਾਈਧੀਨ) ਵਿਵੇਕ ਆਰਿਆ ਨੂੰ ਨਵੇਂ ਸੁਸਜਿਤ ਅਹੁਦੇ ‘ਤੇ ਡਿਪਟੀ ਕਮਿਸ਼ਨਰ ਦਫਤਰ ਰੋਹਤਕ ਵਿਚ ਓਏਸਡੀ ਨਿਯੁਕਤ ਕੀਤਾ ਗਿਆ ਹੈ।

ਯੱਸ਼ ਜਾਲੁਕਾ ਸਹਾਇਕ ਕਮਿਸ਼ਨਰ (ਸਿਖਲਾਈਧੀਨ) ਸਿਰਸਾ ਨੂੰ ਨਵੇਂ ਸੁਸਜਿਤ ਅਹੁਦੇ ‘ਤੇ ਡਿਪਟੀ ਕਮਿਸ਼ਨਰ ਦਫਤਰ ਯਮੁਨਾਨਗਰ ਵਿਚ ਓਏਸਡੀ ਲਗਾਇਆ ਗਿਆ ਹੈ। ਡਾ. ਜੈਯੰਦਰ ਸਿੰਘ ਛਿੱਲਰ ਵਧੀਕ ਡਿਪਟੀ ਕਮਿਸ਼ਨਰ-ਜਿਲ੍ਹਾ ਸਿਵਲ ਸੰਸਾਧਨ ਸੂਚਨਾ ਅਧਿਕਾਰੀ, ਚਰਖੀ ਦਾਦਰੀ ਆਪਣੇ ਮੌਜੂਦਾ ਕਾਰਜਭਾਰ ਤੋਂ ਇਲਾਵਾ ਜਿਲ੍ਹਾ ਨਗਰ ਕਮਿਸ਼ਨਰ, ਭਿਵਾਨੀ ਅਤੇ ਚਰਖੀ ਦਾਦਰੀ ਦਾ ਕਾਰਜਭਾਰ ਦਿੱਤਾ ਗਿਆ ਹੇ।

ਐੱਚ.ਸੀ.ਐੱਸ ਅਧਿਕਾਰੀਆਂ ਵਿਚ, ਵਤਸਲ ਵਸ਼ਿਸ਼ਠ, ਮੁੱਖ ਪ੍ਰੋਟੋਕਾਲ ਅਧਿਕਾਰੀ, ਗੁਰੂਗ੍ਰਾਮ, ਆਪਣੇ ਮੌਜੂਦਾ ਕਾਰਜਭਾਰ ਦੇ ਇਲਾਵਾ, ਵਧੀਕ ਸੀਈਓ ਗੁਰੂਗ੍ਰਾਮ ਮੈਟਰੋਪੋਲਿਟਨ ਡਿਵੇਲਪਮੈਂਟ ਅਥਾਰਿਟੀ ਗੁਰੂਗ੍ਰਾਮ ਦਾ ਕੰਮ ਵੀ ਦੇਖਣਗੇ।

The post ਹਰਿਆਣਾ ਸਰਕਾਰ ਵੱਲੋਂ ਇਕ HCS ਅਤੇ 8 IAS ਅਧਿਕਾਰੀਆਂ ਦੀਆਂ ਬਦਲੀਆਂ ਅਤੇ ਤਾਇਨਾਤੀਆਂ appeared first on TheUnmute.com - Punjabi News.

Tags:
  • breaking-news
  • haryana-government
  • latest-news
  • news
  • the-unmute-breaking
  • the-unmute-breaking-news

ਫ਼ਰੀਦਕੋਟ, 01 ਦਸੰਬਰ 2023: ਪੰਜਾਬ ਦੇ ਜ਼ਿਲ੍ਹੇ ਫ਼ਰੀਦਕੋਟ ਦੀ ਅੰਤਰਰਾਸ਼ਟਰੀ ਸ਼ੂਟਰ ਸਿਫ਼ਤ ਕੌਰ ਸਮਰਾ (Sift Kaur Samra) ਨੇ ਦਿੱਲੀ ਵਿਖੇ ਚੱਲ ਰਹੇ 66ਵੀਂ ਸੀਨੀਅਰ ਨੈਸ਼ਨਲ ਚੈਪੀਅਨਸ਼ਿਪ 'ਚ ਇੱਕ ਵਾਰ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣਾ, ਆਪਣੇ ਮਾਪਿਆਂ, ਕੋਚ ਅਤੇ ਫ਼ਰੀਦਕੋਟ ਦੇ ਨਾਮ ਨੂੰ ਚਾਰ ਚੰਨ ਲਗਾਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਫ਼ਤ ਕੌਰ ਸਮਰਾ ਦੇ ਪਿਤਾ ਪਵਨਦੀਪ ਸਿੰਘ ਬੰਪੀ ਸਮਰਾ ਨੇ ਦੱਸਿਆ ਕਿ 50 ਮੀਟਰ ਪ੍ਰੋਨ ਰਾਈਫ਼ਲ ਈਵੈਂਟ, ਥਰੀ ਪੁਜ਼ੀਸ਼ਨ ਦੋਹਾਂ 'ਚ ਸਿਫ਼ਤ ਕੌਰ ਸਮਰਾ ਨੇ ਦੋ ਵਿਅਕਤੀਗਤ ਸੋਨ ਤਮਗੇ ਜਿੱਤੇ ਹਨ।

ਉਨ੍ਹਾਂ ਦੱਸਿਆ ਸਿਫ਼ਤ ਕੌਰ ਸਮਰਾ ਫ਼ਰੀਦਕੋਟ, ਅੰਜੁਮ ਮੌੜ ਗਿੱਲ ਚੰਡੀਗੜ ਅਤੇ ਵੰਸ਼ਿਕਾ ਸ਼ਾਹੀ ਖੰਨਾ ਦੀ ਟੀਮ ਨੇ ਟੀਮ ਦੇ ਰੂਪ 'ਚ ਵੀ ਦੋ ਸੋਨ ਤਗਮਾ ਜਿੱਤੇ। ਇਸ ਤਰ੍ਹਾਂ ਫ਼ਰੀਦਕੋਟ ਦੀ ਗੋਲਡਨ ਗਰਲ ਸਿਫ਼ਤ ਕੌਰ ਸਮਰਾ ਨੇ ਚਾਰ ਸੋਨ ਤਗਮੇ ਜਿੱਤ ਕੇ ਸਾਬਤ ਕਰਨ ਦਿੱਤੇ ਕਿ ਨਿਸ਼ਾਨੇਬਾਜ਼ੀ 'ਚ ਉਸ ਦਾ ਕੋਈ ਸਾਨੀ ਹੈ।

ਸਿਫ਼ਤ ਕੌਰ ਸਮਰਾ (Sift Kaur Samra) ਇਸ ਤੋਂ ਪਹਿਲਾਂ ਕੌਮੀ ਅਤੇ ਕੌਮਾਂਤਰੀ ਪੱਧਰ ਨਿਰੰਤਰ ਸੋਨ ਤਗਮੇ ਜਿੱਤ ਕੇ ਆਪਣੀ ਪਹਿਚਾਣ ਨਿਰੰਤਰ ਗੂੜ੍ਹੀ ਕਰ ਰਹੀ ਹੈ। ਸਿਫ਼ਤ ਕੌਰ ਸਮਰਾ ਦੀ ਇਸ ਮਾਣਮੱਤੀ ਪ੍ਰਾਪਤੀ ਤੇ ਸਿਫ਼ਤ ਕੌਰ ਸਮਰਾ, ਉਸ ਦੇ ਪਿਤਾ ਪਵਨਦੀਪ ਸਿੰਘ ਬੰਪੀ ਸਮਰਾ, ਮਾਤਾ ਰਮਣੀਕ ਕੌਰ ਸਮਰਾ ਨੂੰ ਜ਼ਿਲਾ ਖੇਡ ਅਫ਼ਸਰ ਬਲਜਿੰਦਰ ਸਿੰਘ ਹਾਂਡਾ, ਮੇਵਾ ਸਿੰਘ ਸਿੱਧੂ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ, ਨੀਲਮ ਰਾਣੀ ਜ਼ਿਲਾ ਸਿੱਖਿਆ ਅਫ਼ਸਰ ਐਲੀਮੈਂਟਰੀ, ਪ੍ਰਦੀਪ ਦਿਓੜਾ ਉਪ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ, ਪਵਨ ਕੁਮਾਰ ਉਪ ਜ਼ਿਲਾ ਸਿੱਖਿਆ ਅਫ਼ਸਰ ਐਲੀਮੈਂਟਰੀ, ਸੇਵਾ ਮੁਕਤ ਸਹਾਇਕ ਡਾਇਰੈਕਟਰ ਜਗਜੀਤ ਸਿੰਘ ਚਾਹਲ, ਨੈਸ਼ਨਲ ਯੂਥ ਵੈਲਫ਼ੇਅਰ ਕਲੱਬ ਦੇ ਪ੍ਰਧਾਨ ਗੁਰਚਰਨ ਸਿੰਘ ਭੰਗੜਾ ਕੋਚ, ਰੋਟਰੀ ਕਲੱਬ ਫ਼ਰੀਦਕੋਟ ਦੇ ਪ੍ਰਧਾਨ ਅਰਵਿੰਦ ਛਾਬੜਾ, ਸਕੱਤਰ ਮਨਪ੍ਰੀਤ ਸਿੰਘ ਬਰਾੜ, ਲਾਇਨਜ਼ ਕਲੱਬ ਦੇ ਪ੍ਰਧਾਨ ਲੈਕਚਰਾਰ ਹਰਜੀਤ ਸਿੰਘ, ਸਕੱਤਰ ਬਿਕਰਮਜੀਤ ਸਿੰਘ ਢਿੱਲੋਂ, ਆਲ ਐਨ.ਜੀ.ਓ.ਫ਼ਰੀਦਕੋਟ ਦੇ ਚੀਫ਼ ਕੋਆਰਡੀਨੇਟਰ ਪ੍ਰਵੀਨ ਕਾਲਾ, ਕੋਆਰਡੀਨੇਟਰ ਰਜਨੀਸ਼ ਗਰਵੋਰ, ਨੈਸ਼ਨਲ ਯੂਥ ਕਲੱਬ ਫ਼ਰੀਦਕੋਟ ਦੇ ਪ੍ਰਧਾਨ ਡਾ.ਸੰਜੀਵ ਸੇਠੀ, ਆਲ ਪ੍ਰੋਜੈਕਟ ਚੇਅਰਮੈਨ ਦਵਿੰਦਰ ਸਿੰਘ ਪੰਜਾਬ ਮੋਟਰਜ਼, ਸਮਾਜ ਸੇਵੀ ਪ੍ਰਦਮਣ ਸਿੰਘ ਦਸਮੇਸ਼ ਕਲਾਥ ਹਾਊਸ, ਮੰਚ ਸੰਚਾਲਕ ਜਸਬੀਰ ਸਿੰਘ ਜੱਸੀ, ਲਾਇਨਜ਼ ਕਲੱਬ ਵਿਸ਼ਾਲ ਫ਼ਰੀਦਕੋਟ ਦੇ ਪ੍ਰਧਾਨ ਪਿ੍ਰੰਸੀਪਲ ਡਾ.ਐਸ.ਐਸ.ਬਰਾੜ, ਸਕੱਤਰ ਅਮਨਦੀਪ ਸਿੰਘ ਗਰੋਵਰ, ਸੀਨੀਅਰ ਆਗੂ ਡਾ.ਸੰਜੀਵ ਗੋਇਲ, ਸਟੇਟ ਐਵਾਰਡੀ ਗੁਰਵਿੰਦਰ ਸਿੰਘ ਧਿੰਗੜਾ, ਇੰਡੀਅਨ ਮੈਡੀਕਲ ਐਸੋਸੀਏਸ਼ਨ ਫ਼ਰੀਦਕੋਟ ਦੇ ਪ੍ਰਧਾਨ ਡਾ. ਐਸ.ਐਸ.ਬਰਾੜ, ਸਕੱਤਰ ਡਾ.ਬਿਮਲ ਗਰਗ, ਦੁਸਹਿਰਾ ਕਮੇਟੀ ਫ਼ਰੀਦਕੋਟ ਦੇ ਚੇਅਰਮੈਨ ਅਸ਼ੋਕ ਸੱਚਰ, ਪ੍ਰਧਾਨ ਵਿਨੋਦ ਬਜਾਜ, ਸਕੱਤਰ ਪਿ੍ਰਤਪਾਲ ਸਿੰਘ ਕੋਹਲੀ, ਕਿ੍ਰਸ਼ਨਾਂਵੰਤੀ ਸੇਵਾ ਸੁਸਾਇਟੀ ਦੇ ਪ੍ਰਧਾਨ ਪਿ੍ਰੰਸੀਪਲ ਸੁਰੇਸ਼ ਅਰੋੜਾ, ਗੁਰਦੁਆਰਾ ਬਾਬਾ ਵਿਸ਼ਵਕਰਮਾ ਦੇ ਪ੍ਰਧਾਨ ਮੱਘਰ ਸਿੰਘ ਖਾਲਸਾ, ਮਾਲਵਾ ਵਿਰਾਸਤ ਕਲੱਬ ਫ਼ਰੀਦਕੋਟ ਦੇ ਪ੍ਰਧਾਨ ਅਮਨਦੀਪ ਸਿੰਘ ਲੱਕੀ, ਬਾਬਾ ਖੇਤਰਪਾਲ ਚੈਰੀਟੇਬਲ ਟਰੱਸਟ ਦੇ ਮੁੱਖ ਸੇਵਾਦਾਰ ਜਨਿੰਦਰ ਜੈਨ, ਸਹਾਇਕ ਸੇਵਾਦਾਰ ਬਲਦੇਵ ਤੇਰੀਆ, ਜਿੰਦਲ ਹੈੱਲਥ ਲੈਬ ਦੇ ਮੈਨੇਜਿੰਗ ਡਾਇਰੈਕਟਰ ਡਾ.ਦਾਨਿਸ਼ ਜਿੰਦਲ, ਲੋਕ ਰੰਗ ਮੰਚ ਦੇ ਕਨਵੀਨਰ ਸੁੱਖੀ ਕੁੰਡਲ, ਬਾਬਾ ਫ਼ਰੀਦ ਫ਼ੁੱਟਬਾਲ ਕਲੱਬ ਦੇ ਆਗੂ ਰਸ਼ਪਾਲ ਸਿੰਘ ਸਰਾਂ, ਅਸ਼ੋਕ ਪਹਿਲਵਾਨ ਅਤੇ ਐਡਵੋਕੇਟ ਗੌਤਮ ਬਾਂਸਲ ਨੇ ਵਧਾਈ ਦਿੱਤੀ ਹੈ।

The post ਅੰਤਰਰਾਸ਼ਟਰੀ ਸ਼ੂਟਰ ਸਿਫ਼ਤ ਕੌਰ ਸਮਰਾ ਨੇ ਸੀਨੀਅਰ ਨੈਸ਼ਨਲ ਚੈਂਪੀਅਨਸ਼ਿਪ 'ਚ ਦੋ ਵਿਅਕਤੀਗਤ ਸੋਨ ਤਮਗੇ ਜਿੱਤੇ appeared first on TheUnmute.com - Punjabi News.

Tags:
  • breaking-news
  • news
  • sifat-kaur-samra
  • sift-kaur-samra

ਚੰਡੀਗੜ੍ਹ, 1 ਦਸੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨਾਲ ਸਾਂਝੇ ਆਪਰੇਸ਼ਨ ਦੌਰਾਨ ਰਣਜੀਤ ਐਵੀਨਿਊ, ਅੰਮ੍ਰਿਤਸਰ ਵਿਖੇ ਨੀਰਜ ਕੁਮਾਰ ਨਾਮ ਦੇ ਵਿਅਕਤੀ ‘ਤੇ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਕਾਰਕੁਨਾਂ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਜੱਗੂ ਭਗਵਾਨਪੁਰੀਆ ਗੈਂਗ ਨਾਲ ਸਬੰਧਤ ਫੜੇ ਗਏ ਦੋ ਮੁਲਜ਼ਮਾਂ ਦੀ ਪਛਾਣ ਸਾਰਥਕ ਅਤੇ ਅਨਮੋਲ ਸ਼ਰਮਾ ਦੋਵੇਂ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ, ਜਦਕਿ ਗ੍ਰਿਫ਼ਤਾਰ ਤੀਜੇ ਮੁਲਜ਼ਮ ਦੀ ਪਛਾਣ ਖਜ਼ਾਨਾ ਗੇਟ ਅੰਮ੍ਰਿਤਸਰ ਦੇ ਅਲਤਮਿਸ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਅਪਰਾਧ ਵਿੱਚ ਵਰਤੀ ਗਈ ਚਿੱਟੇ ਰੰਗ ਦੀ ਵਰਨਾ ਕਾਰ, ਜਿਸ ਦਾ ਰਜਿਸਟ੍ਰੇਸ਼ਨ ਨੰਬਰ ਪੀਬੀ 02 ਈਐਚ 0009 ਹੈ, ਵੀ ਬਰਾਮਦ ਕੀਤੀ ਹੈ।

ਜ਼ਿਕਰਯੋਗ ਹੈ ਕਿ ਰਣਜੀਤ ਐਵੀਨਿਊ ਗੋਲੀ ਕਾਂਡ ਦੇ ਚੌਥੇ ਮੁਲਜ਼ਮ ਦੀਪਕ ਅਰੋੜਾ ਨੂੰ ਪੰਜਾਬ ਪੁਲਿਸ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਠੋਸ ਜਾਣਕਾਰੀ ਦੇ ਆਧਾਰ ‘ਤੇ ਏ.ਡੀ.ਜੀ.ਪੀ ਪ੍ਰਮੋਦ ਬਾਨ ਦੀ ਸਮੁੱਚੀ ਨਿਗਰਾਨੀ ਹੇਠ ਏਆਈਜੀ ਸੰਦੀਪ ਗੋਇਲ ਦੀ ਅਗਵਾਈ 'ਚ ਏ.ਜੀ.ਟੀ.ਐਫ ਦੀ ਟੀਮ ਨੇ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਸਾਰਥਕ ਅਤੇ ਅਨਮੋਲ ਨੂੰ ਜ਼ੀਰਕਪੁਰ ਤੋਂ ਗ੍ਰਿਫਤਾਰ ਕੀਤਾ, ਜਦਕਿ ਤੀਜੇ ਦੋਸ਼ੀ ਅਲਤਮਿਸ ਨੂੰ ਸਮਾਣਾ ਤੋਂ ਗ੍ਰਿਫਤਾਰ ਕੀਤਾ ਗਿਆ। ਇਸ ਆਪ੍ਰੇਸ਼ਨ ਵਿੱਚ ਡੀਐਸਪੀ ਏਜੀਟੀਐਫ ਰਾਜਨ ਪਰਮਿੰਦਰ ਨੇ ਸਹਿਯੋਗ ਕੀਤਾ।

ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਅੰਮ੍ਰਿਤਸਰ ਵਿੱਚ ਵਾਪਰੀਆਂ ਗੋਲੀਬਾਰੀ ਦੀਆਂ ਤਿੰਨ ਵਾਰਦਾਤਾਂ ਵਿੱਚ ਲੋੜੀਂਦੇ ਸਨ। ਇਸ ਤੋਂ ਇਲਾਵਾ ਉਕਤ ਮੁਲਜ਼ਮ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਨੂੰ ਲੌਜਿਸਟਿਕਸ ਸਹਾਇਤਾ, ਛੁਪਣਗਾਹਾਂ ਅਤੇ ਹਥਿਆਰ ਵੀ ਮੁਹੱਈਆ ਕਰਵਾਉਂਦੇ ਸਨ।

ਇਸ ਸਬੰਧੀ ਥਾਣਾ ਰਣਜੀਤ ਐਵੀਨਿਊ ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ 27 ਤਹਿਤ ਐਫਆਈਆਰ ਨੰਬਰ 235 ਮਿਤੀ 16/11/2023 ਪਹਿਲਾਂ ਹੀ ਦਰਜ ਕੀਤੀ ਜਾ ਚੁੱਕੀ ਹੈ।

The post ਰਣਜੀਤ ਐਵੀਨਿਊ ਗੋਲੀ ਕਾਂਡ: ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਕਾਰਕੁਨਾਂ ਸਮੇਤ ਤਿੰਨ ਵਿਅਕਤੀ ਕਾਬੂ, ਅਪਰਾਧ ‘ਚ ਵਰਤੀ ਕਾਰ ਵੀ ਬਰਾਮਦ appeared first on TheUnmute.com - Punjabi News.

Tags:
  • jaggu-bhagwanpuria
  • ranjit-avenue-firing-case

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਮਿਸ਼ਨ 100 ਪ੍ਰਤੀਸ਼ਤ ਲਾਂਚ

Friday 01 December 2023 05:02 PM UTC+00 | Tags: harjot-singh-bains latest-news mission-100-percent punjab-school the-unmute-punjabi-news

ਸਾਹਿਬਜ਼ਾਦਾ ਅਜੀਤ ਸਿੰਘ ਨਗਰ 01 ਦਸੰਬਰ 2023: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਅੱਜ ਮਿਸ਼ਨ 100 ਪ੍ਰਤੀਸ਼ਤ ਲਾਂਚ ਕੀਤਾ ਗਿਆ। ਇਸ ਮੌਕੇ ਬੋਲਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਬੋਰਡ ਦੀਆਂ ਫਰਵਰੀ/ ਮਾਰਚ-2024 ਵਿੱਚ ਹੋਣ ਵਾਲੀਆਂ ਪ੍ਰੀਖਿਆਵਾਂ ਦੌਰਾਨ 8ਵੀਂ, 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਦੇ ਪ੍ਰਦਰਸ਼ਨ ਨੂੰ ਬਿਹਤਰ ਬਣਾਉਣ ਦੇ ਮੁੱਖ ਉਦੇਸ਼ ਨਾਲ ‘ਮਿਸ਼ਨ 100%: ਗਿਵ ਯੂਅਰ ਬੈਸਟ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ ।

ਇਸ ਮਿਸ਼ਨ ਤਹਿਤ ਸਿੱਖਿਆ ਵਿਭਾਗ ਵਿੱਚ ਵੱਖ-ਵੱਖ ਪੱਧਰਾਂ ਤੇ ਕੰਮ ਕਰ ਰਹੇ ਸਿੱਖਿਆ ਅਧਿਕਾਰੀਆਂ ਤੋਂ ਇਲਾਵਾ ਸਕੂਲ ਮੁੱਖੀਆਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦੇ ਸਮੂਹਿਕ ਯਤਨਾਂ ਨਾਲ 100% ਪਾਸ ਪ੍ਰਤੀਸ਼ਤਤਾ ਨੂੰ ਇੱਕ ਯੋਜਨਾਬੱਧ ਤਰੀਕੇ ਨਾਲ ਪ੍ਰਾਪਤ ਕਰਨ ਲਈ ਇੱਕ ਮਿਸ਼ਨ ਦੇ ਰੂਪ ਵਿੱਚ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬੀਤੇ ਵਰ੍ਹੇ ਵੀ ਮਿਸ਼ਨ 100% ਚਲਾਇਆ ਗਿਆ ਸੀ, ਜਿਸ ਦੇ ਬਹੁਤ ਸਾਰਥਕ ਨਤੀਜੇ ਨਿਕਲੇ ਸਨ।

ਅੱਜ ਦੇ ਇਸ ਸਮਾਗਮ ਵਿੱਚ ਸਕੂਲ ਸਿਖਿਆ ਸਕੱਤਰ ਕਮਲ ਕਿਸ਼ੋਰ ਯਾਦਵ,ਸ਼ਚਰਚਿਲ ਕੁਮਾਰ ਵਿਸ਼ੇਸ਼ ਸਕੱਤਰ, ਡਾਇਰੈਕਟਰ ਐੱਸ.ਸੀ.ਈ.ਆਰ.ਟੀ. ਅਵਿਕੇਸ਼ ਗੁਪਤਾ ਤੋਂ ਇਲਾਵਾ ਬਲਵਿੰਦਰ ਸਿੰਘ ਸੈਣੀ ਸਟੇਟ ਨੋਡਲ ਅਫਸਰ ਮਿਸ਼ਨ 100% ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਡਾਇਰੈਕਟਰ ਜਨਰਲ ਸਕੂਲ ਸਿਖਿਆ ਵਿਨੈ ਬੁਬਲਾਨੀ ,ਡਾਇਰੈਕਟਰ ਸਕੂਲ ਸਿਖਿਆ ਸੈਕੰਡਰੀ ਸੰਜੀਵ ਸ਼ਰਮਾ,ਡਾਇਰੈਕਟਰ ਸਕੂਲ ਸਿਖਿਆ ਐਲੇਮੈਂਟਰੀ ਸਤਨਾਮ ਸਿੰਘ, ਕੰਟਰੋਲਰ ਪ੍ਰੀਖਿਆਵਾਂ ਡਾਕਟਰ ਮਨਿੰਦਰ ਸਿੰਘ ਸਰਕਾਰੀਆ , ਡਾਕਟਰ ਰਮਿੰਦਰਜੀਤ ਕੌਰ ,ਡਾਕਟਰ ਨਵਨੀਤ ਤੋਂ ਇਲਾਵਾ ਪੰਜਾਬ ਰਾਜ ਦੇ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰ,ਉਪ ਜਿਲ੍ਹਾ ਸਿੱਖਿਆ ਅਫਸਰ , ਡਾਈਟ ਪ੍ਰਿੰਸੀਪਲ,ਬੀ.ਐਨ.ਓ. ਅਤੇ ਬੀਤੇ ਵਰ੍ਹੇ ਵਧੀਆ ਨਤੀਜੇ ਦੇਣ ਵਾਲੇ ਸਕੂਲ ਮੁਖੀ ਅਤੇ ਸਕੂਲ ਅਧਿਆਪਕ ਹਾਜ਼ਰ ਸਨ।

The post ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਮਿਸ਼ਨ 100 ਪ੍ਰਤੀਸ਼ਤ ਲਾਂਚ appeared first on TheUnmute.com - Punjabi News.

Tags:
  • harjot-singh-bains
  • latest-news
  • mission-100-percent
  • punjab-school
  • the-unmute-punjabi-news

ਚੰਡੀਗੜ੍ਹ, 01 ਦਸੰਬਰ 2023: ਭਾਰਤ ਨੇ ਆਸਟ੍ਰੇਲੀਆ ਨੂੰ ਚੌਥੇ ਟੀ-20 ‘ਚ ਹਰਾ ਕੇ ਟੀ-20 ਸੀਰੀਜ਼ ‘ਤੇ ਕਬਜ਼ਾ ਕਰ ਲਿਆ ਹੈ | ਭਾਰਤ ਨੇ ਆਸਟ੍ਰੇਲੀਆ ਨੂੰ ਚੌਥੇ ਮੈਚ ‘ਚ 20 ਦੌੜਾਂ ਨਾਲ ਹਰਾ ਦਿੱਤਾ | ਇਹ ਮੁਕਾਬਲਾ ਰਾਏਪੁਰ ਦੇ ਸ਼ਹੀਦ ਵੀਰ ਨਰਾਇਣ ਸਿੰਘ ਅੰਤਰਰਾਸ਼ਟਰੀ ਸਟੇਡੀਅਮ ‘ਚ ਖੇਡਿਆ ਗਿਆ । ਫਿਲਹਾਲ ਭਾਰਤੀ ਟੀਮ ਸੀਰੀਜ਼ ‘ਚ 3-1 ਨਾਲ ਅੱਗੇ ਹੈ।

ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 174 ਦੌੜਾਂ ਬਣਾਈਆਂ। ਜਵਾਬ ‘ਚ ਆਸਟ੍ਰੇਲੀਆ ਟੀਮ 7 ਵਿਕਟਾਂ ਗੁਆ ਕੇ 154 ਦੌੜਾਂ ਬਣਾ ਸਕੀ |

The post IND vs AUS : ਭਾਰਤ ਨੇ ਆਸਟ੍ਰੇਲੀਆ ਨੂੰ ਚੌਥੇ ਟੀ-20 ‘ਚ ਹਰਾ ਕੇ ਸੀਰੀਜ਼ ‘ਤੇ ਕੀਤਾ ਕਬਜ਼ਾ appeared first on TheUnmute.com - Punjabi News.

Tags:
  • breaking-news
  • india-have-won-the-t20-series
  • ind-vs-aus
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form