TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਲੋਕ ਸਭਾ 'ਚ ਸੁਰੱਖਿਆ ਕੁਤਾਹੀ ਮਾਮਲੇ 'ਚ 7 ਸੁਰੱਖਿਆ ਕਰਮਚਾਰੀਆਂ ਨੂੰ ਕੀਤਾ ਮੁਅੱਤਲ Thursday 14 December 2023 05:39 AM UTC+00 | Tags: breaking-news latest-news lok-sabha lok-sabha-security news parliament-secretariat security the-unmute-breaking-news the-unmute-latest-news the-unmute-punjabi-news ਚੰਡੀਗੜ੍ਹ, 14 ਦਸੰਬਰ 2023: ਸੰਸਦ ਸਕੱਤਰੇਤ ਨੇ 13 ਦਸੰਬਰ ਨੂੰ ਸੰਸਦ (Lok Sabha) ਵਿੱਚ ਘੁਸਪੈਠ ਦੇ ਮਾਮਲੇ ਵਿੱਚ ਸੱਤ ਸੁਰੱਖਿਆ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੰਸਦ ਪਹੁੰਚੇ ਅਤੇ ਕੇਂਦਰੀ ਮੰਤਰੀਆਂ ਨਾਲ ਬੈਠਕ ਕੀਤੀ ਹੈ।ਬੈਠਕ ‘ਚ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ, ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਅਤੇ ਅਨੁਰਾਗ ਠਾਕੁਰ ਮੌਜੂਦ ਸਨ। ਸੂਤਰਾਂ ਮੁਤਾਬਕ ਕਰੀਬ ਡੇਢ ਸਾਲ ਪਹਿਲਾਂ ਸਾਰੇ ਮੁਲਜ਼ਮ ਮੈਸੂਰ ਵਿੱਚ ਮਿਲੇ ਸਨ। ਮੁਲਜ਼ਮ ਸਾਗਰ ਜੁਲਾਈ ‘ਚ ਲਖਨਊ ਤੋਂ ਦਿੱਲੀ ਆਇਆ ਸੀ ਪਰ ਸੰਸਦ ਭਵਨ ‘ਚ ਦਾਖਲ ਨਹੀਂ ਹੋ ਸਕਿਆ। 10 ਦਸੰਬਰ ਨੂੰ ਇਕ-ਇਕ ਕਰਕੇ ਸਾਰੇ ਆਪੋ-ਆਪਣੇ ਸੂਬਿਆਂ ਤੋਂ ਦਿੱਲੀ ਪਹੁੰਚ ਗਏ। ਘਟਨਾ ਵਾਲੇ ਦਿਨ ਸਾਰੇ ਮੁਲਜ਼ਮ ਇੰਡੀਆ ਗੇਟ ਨੇੜੇ ਇਕੱਠੇ ਹੋਏ, ਜਿੱਥੇ ਸਾਰਿਆਂ ਨੂੰ ਕਲਰ ਸਪਰੇਅ ਵੰਡੀ ਗਈ। ਪੁਲਿਸ ਨੇ ਕਿਹਾ, ਸ਼ੁਰੂਆਤੀ ਜਾਂਚ ਦੇ ਮੁਤਾਬਕ ਸੰਸਦ ਦੀ ਸੁਰੱਖਿਆ ਦੀ ਉਲੰਘਣਾ ਦਾ ਮੁੱਖ ਸਾਜ਼ਿਸ਼ਕਰਤਾ ਕੋਈ ਹੋਰ ਹੈ। The post ਲੋਕ ਸਭਾ ‘ਚ ਸੁਰੱਖਿਆ ਕੁਤਾਹੀ ਮਾਮਲੇ ‘ਚ 7 ਸੁਰੱਖਿਆ ਕਰਮਚਾਰੀਆਂ ਨੂੰ ਕੀਤਾ ਮੁਅੱਤਲ appeared first on TheUnmute.com - Punjabi News. Tags:
|
ਤਿੰਨ ਰਿਫਿਊਜ਼ਲਾਂ ਤੇ ਛੇ ਸਾਲਾਂ ਦੇ ਗੈਪ ਨਾਲ ਲਵਾਇਆ ਕੌਰ ਇੰਮੀਗ੍ਰੇਸ਼ਨ ਨੇ ਕੈਨੇਡਾ ਦਾ ਸਟੂਡੈਂਟ ਵੀਜ਼ਾ Thursday 14 December 2023 05:50 AM UTC+00 | Tags: breaking-news canadas-student-visa canada-study kaur-immigration news student-visa ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ ਮੋਗਾ, 14 ਦਸੰਬਰ 2023: ਕੌਰ ਇੰਮੀਗ੍ਰੇਸ਼ਨ (Kaur Immigration) ਨੇ ਗੁਰਵਿੰਦਰ ਕੌਰ ਸੋਸਣ, ਮੋਗਾ ਦਾ ਕੈਨੇਡਾ ਜਾ ਕੇ ਸਟੱਡੀ ਕਰਨ ਦਾ ਸੁਪਨਾ 22 ਦਿਨਾਂ ਚ ਵੀਜ਼ਾ ਲਵਾ ਕੇ ਕੀਤਾ ਸਾਕਾਰ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਗੁਰਵਿੰਦਰ ਕੌਰ ਸੋਸਣ ਦੀਆਂ ਪਹਿਲਾਂ ਹੀ ਤਿੰਨ ਰਿਫਿਊਜ਼ਲਾਂ ਹੋਰ ਏਜੰਸੀ ਤੋਂ ਆਈਆ ਸਨ ਤੇ ਉਸਦੀ ਪੜ੍ਹਾਈ ਵਿੱਚ ਵੀ ਛੇ ਸਾਲ ਦਾ ਗੈਪ ਸੀ। ਕੌਰ ਇੰਮੀਗ੍ਰੇਸ਼ਨ (Kaur Immigration) ਦੀ ਟੀਮ ਨੇ ਗੁਰਵਿੰਦਰ ਕੌਰ ਸੋਸਣ ਦੀ ਪ੍ਰੋਫਾਈਲ ਦੇਖਣ ਤੋਂ ਬਾਅਦ ਉਸਦਾ ਪ੍ਰੋਸੈਸ ਸ਼ੁਰੂ ਕਰਦਿਆਂ ਫਾਈਲ ਰੀਝ ਨਾਲ ਤਿਆਰ ਕਰਕੇ 21 ਅਗਸਤ 2023 ਨੂੰ ਲਗਾਈ ਤੇ 13 ਸਤੰਬਰ 2023 ਨੂੰ ਵੀਜ਼ਾ ਆ ਗਿਆ। ਇਸ ਮੌਕੇ ਗੁਰਵਿੰਦਰ ਕੌਰ ਸੋਸਣ ਅਤੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ । ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ | ਮੋਗਾ ਬਰਾਂਚ: 96926-00084, 96927-00084,96928-00084 The post ਤਿੰਨ ਰਿਫਿਊਜ਼ਲਾਂ ਤੇ ਛੇ ਸਾਲਾਂ ਦੇ ਗੈਪ ਨਾਲ ਲਵਾਇਆ ਕੌਰ ਇੰਮੀਗ੍ਰੇਸ਼ਨ ਨੇ ਕੈਨੇਡਾ ਦਾ ਸਟੂਡੈਂਟ ਵੀਜ਼ਾ appeared first on TheUnmute.com - Punjabi News. Tags:
|
ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਨਮੁੱਖ ਹੋ ਕੇ ਸੁਖਬੀਰ ਸਿੰਘ ਬਾਦਲ ਨੇ ਸਿੱਖ ਕੌਮ ਤੋਂ ਮੰਗੀ ਮੁਆਫ਼ੀ Thursday 14 December 2023 06:07 AM UTC+00 | Tags: aam-aadmi-party akali-dal-party breaking-news cm-bhagwant-mann news punjabi-news sukhbir-singh-badal the-unmute-breaking-news the-unmute-latest-news the-unmute-news ਚੰਡੀਗੜ੍ਹ, 14 ਦਸੰਬਰ 2023: ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ 103ਵੇਂ ਸਥਾਪਨਾ ਦਿਵਸ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪਿਛਲੇ ਪਾਸੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਸਿੱਖ ਕੌਮ ਤੋਂ ਮੁਆਫ਼ੀ ਮੰਗੀ ਹੈ | ਉਨ੍ਹਾਂ ਕਿਹਾ ਕਿ ਸਾਡੀ ਪੰਥਕ ਸਰਕਾਰ ਹੁੰਦਿਆਂ ਬੇਅਦਬੀ ਹੋਈ, ਅਸੀਂ ਇਸ ਦਾ ਇਨਸਾਫ਼ ਨਹੀਂ ਦਿਵਾ ਸਕੇ | ਉਨ੍ਹਾਂ ਕਿਹਾ ਕਿ ਮੈਨੂੰ ਦੁੱਖ ਹੈ ਕਿ ਮੈਨੂੰ ਮੌਕਾ ਨਹੀਂ ਦਿੱਤਾ ਗਿਆ ਕਿ ਦੋਸ਼ੀਆਂ ਨੂੰ ਫੜਨ ਦਾ ਮੌਕਾ ਨਹੀਂ ਦਿੱਤਾ ਗਿਆ | ਉਸ ਸਮੇਂ ਕੁਝ ਅਜਿਹੀਆਂ ਤਾਕਤਾਂ ਇਕੱਠੀਆਂ ਹੋਈਆਂ ਅਤੇ ਸਿਆਸਤ ਕੀਤੀ ਗਈ | ਉਨ੍ਹਾਂ ਕਿਹਾ ਜੇਕਰ ਸਾਡੀ ਸਰਕਾਰ ਦੁਬਾਰਾ ਆਉਂਦੀ ਹੈ ਤਾਂ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਈ ਜਾਵੇਗੀ | ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਕਿਹਾ ਕਿ ਜੇਕਰ ‘ਜਾਣੇ ਅਨਜਾਣੇ ਜੇਕਰ ਸਾਡੇ ਤੋਂ ਕੋਈ ਗਲਤੀ ਹੋਈ ਹੋਵੇ ਤਾਂ ਮੈਂ ਸਿਰ ਝੁਕਾ ਕੇ ਮੁਆਫ਼ੀ ਮੰਗਦਾ’ ਹਾਂ | ਉਨ੍ਹਾਂ ਦੱਸਿਆ ਕਿ ਮਰਹੂਮ ਪ੍ਰਕਾਸ਼ ਸਿੰਘ ਬਾਦਲ ਵੀ ਬੇਅਦਬੀ ਦੀ ਘਟਨਾ ਤੋਂ ਬਹੁਤ ਦੁਖੀ ਸਨ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਨੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਦੇ 103ਵੇਂ ਸਥਾਪਨਾ ਦਿਵਸ ਮਨਾਇਆ ਹੈ |
The post ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਨਮੁੱਖ ਹੋ ਕੇ ਸੁਖਬੀਰ ਸਿੰਘ ਬਾਦਲ ਨੇ ਸਿੱਖ ਕੌਮ ਤੋਂ ਮੰਗੀ ਮੁਆਫ਼ੀ appeared first on TheUnmute.com - Punjabi News. Tags:
|
ਮਲੇਸ਼ੀਆ ਏਅਰਲਾਈਨਜ਼ ਵੱਲੋਂ ਪੰਜਾਬੀਆਂ ਨੂੰ ਨਵੇਂ ਸਾਲ ਦਾ ਤੋਹਫਾ, ਵਧਾਈ ਕੁਆਲਾਲੰਪੂਰ – ਅੰਮ੍ਰਿਤਸਰ ਉਡਾਣਾਂ ਦੀ ਗਿਣਤੀ Thursday 14 December 2023 06:20 AM UTC+00 | Tags: amritsar amritsar-airport breaking-news flights-to-amritsar malaysia-airlines news ਚੰਡੀਗੜ੍ਹ, 14 ਦਸੰਬਰ 2023: ਮਲੇਸ਼ੀਆ ਏਅਰਲਾਈਨਜ਼ (Malaysia Airlines), ਪੰਜਾਬ ਦੇ ਸਭ ਤੋਂ ਵੱਡੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਅੰਮ੍ਰਿਤਸਰ ਅਤੇ ਪੰਜਾਬੀ ਭਾਈਚਾਰੇ ਖਾਸਕਰ ਪ੍ਰਵਾਸੀ ਪੰਜਾਬੀਆਂ ਨੂੰ ਹੋਰ ਵਧੇਰੇ ਉਡਾਣਾਂ ਨਾਲ ਨਵੇਂ ਸਾਲ 2024 ਦਾ ਤੋਹਫਾ ਦੇਣ ਜਾ ਰਹੀ ਹੈ। ਨਵੰਬਰ 8 ਤੋਂ ਏਅਰਲਾਈਨ ਵਲੋਂ ਸ਼ੁਰੂ ਕੀਤੀ ਗਈ ਹਫਤੇ ਵਿਚ ਸਿਰਫ ਦੋ ਦਿਨ ਲਈ ਕੁਆਲਾਲੰਪੂਰ -ਅੰਮ੍ਰਿਤਸਰ ਸਿੱਧੀ ਉਡਾਣ ਨੂੰ ਮਿਲੇ ਭਰਵੇਂ ਹੁੰਗਾਰੇ ਦੇ ਮੱਦੇਨਜ਼ਰ, ਹੁਣ 15 ਜਨਵਰੀ 2024 ਤੋਂ ਇਹਨਾਂ ਉਡਾਣਾਂ ਦੀ ਗਿਣਤੀ ਹਫਤੇ ਵਿੱਚ 2 ਤੋਂ ਵਧਾ ਕੇ 4 ਕੀਤੀ ਜਾ ਰਹੀ ਹੈ। ਇਸ ਸੰਬੰਧੀ ਏਅਰਲਾਈਨ ਨੇ ਬੁਕਿੰਗ ਆਪਣੀ ਵੈਬਸਾਈਟ 'ਤੇ ਵੀ ਸ਼ੁਰੂ ਕਰ ਦਿੱਤੀ ਹੈ। ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ ਅਤੇ ਕਨਵੀਨਰ (ਇੰਡੀਆ) ਯੋਗੇਸ਼ ਕਾਮਰਾ ਨੇ ਸਾਂਝੇ ਤੌਰ ' ‘ਤੇ ਜਾਰੀ ਆਪਣੇ ਬਿਆਨ ਵਿੱਚ ਇਹ ਮਹੱਤਵਪੂਰਨ ਜਾਣਕਾਰੀ ਸਾਂਝੀ ਕਰਦੇ ਹੋਏ, ਏਅਰਲਾਈਨ ਦੇ ਇਸ ਫੈਸਲੇ ਦਾ ਭਰਵਾਂ ਸਵਾਗਤ ਕੀਤਾ ਹੈ। ਉਹਨਾਂ ਦੱਸਿਆ ਕਿ ਅੰਕੜਿਆਂ ਅਨੁਸਾਰ ਆਸਟ੍ਰੇਲੀਆ, ਨਿਊਜ਼ੀਲੈਂਡ ਅਤੇ ਹੋਰ ਦੱਖਣ-ਪੂਰਬੀ ਏਸ਼ੀਆਈ ਮੁਲਕਾਂ ਤੋਂ ਵੱਡੀ ਗਿਣਤੀ ਵਿੱਚ ਯਾਤਰੀ ਇਹਨਾਂ ਉਡਾਣਾਂ ਰਾਹੀਂ ਪੰਜਾਬ ਪਹੁੰਚ ਰਹੇ ਹਨ। ਇਸ ਨੂੰ ਦੇਖਦੇ ਹੋਏ ਅਤੇ ਉਹਨਾਂ ਲਈ ਹੋਰ ਨਿਰਵਿਘਨ ਯਾਤਰਾ ਦੀ ਸਹੂਲਤ ਦੇ ਉਦੇਸ਼ ਨਾਲ ਏਅਰਲਾਈਨ ਵਲੋਂ ਇਹਨਾਂ ਦੀ ਗਿਣਤੀ ਵਿੱਚ ਹੁਣ ਵਾਧਾ ਕੀਤਾ ਗਿਆ ਜਾਪਦਾ ਹੈ। ਇਸ ਵਾਧੇ ਸੰਬੰਧੀ ਗੁਮਟਾਲਾ ਨੇ ਦੱਸਿਆ ਕਿ ਏਅਰਲਾਈਨ 15 ਜਨਵਰੀ ਤੋਂ ਬੁੱਧਵਾਰ ਅਤੇ ਸ਼ਨੀਵਾਰ ਵਾਲੇ ਦਿਨ ਚੱਲ ਰਹੀਆਂ ਮੌਜੂਦਾ ਉਡਾਣਾਂ ਤੋਂ ਇਲਾਵਾ ਹਰ ਸੋਮਵਾਰ ਅਤੇ ਸ਼ੁੱਕਰਵਾਰ ਨੂੰ ਵੀ ਅੰਮ੍ਰਿਤਸਰ ਲਈ ਉਡਾਣਾਂ ਚਲਾਏਗੀ। ਕੁਆਲਾਲੰਪੁਰ ਤੋਂ ਹਰ ਸੋਮਵਾਰ ਅਤੇ ਸ਼ੁੱਕਰਵਾਰ ਨੂੰ ਸ਼ੁਰੂ ਹੋਣ ਵਾਲੀਆਂ ਨਵੀਆਂ ਉਡਾਣਾਂ ਰਾਤ 11 ਵਜੇ ਰਵਾਨਾ ਹੋਣਗੀਆਂ ਅਤੇ ਅੱਧੀ ਰਾਤ ਤੋਂ ਬਾਦ ਅਗਲੇ ਦਿਨ ਸਵੇਰੇ 2:20 ਵਜੇ ਅੰਮ੍ਰਿਤਸਰ ਪੁੱਜਣਗੀਆਂ। ਇਹੀ ਜਹਾਜ਼ ਫਿਰ ਹਰ ਮੰਗਲਵਾਰ ਅਤੇ ਸ਼ਨੀਵਾਰ ਨੂੰ ਅੰਮ੍ਰਿਤਸਰ ਤੋਂ ਸਵੇਰੇ 3:20 ਵਜੇ ਰਵਾਨਾ ਹੋਵੇਗਾ ਅਤੇ ਸਵੇਰੇ 11:45 ਵਜੇ ਕੁਆਲਾਲੰਪੁਰ ਪਹੁੰਚੇਗਾ। ਦੂਜੀਆਂ ਦੋ ਉਡਾਣਾਂ ਆਪਣੀ ਮੌਜੂਦਾ ਸਮਾਂ-ਸਾਰਣੀ ਬੁੱਧਵਾਰ ਅਤੇ ਸ਼ਨੀਵਾਰ ਨੂੰ ਸ਼ਾਮ6:50 ਵਜੇ ਕੁਆਲਾਲੰਪੁਰ ਤੋਂ ਰਵਾਨਾ ਹੋ ਕੇ ਰਾਤ 10:10 ਵਜੇ ਅੰਮ੍ਰਿਤਸਰ ਪਹੁੰਚਦੀ ਹੈ ਅਤੇ ਵਾਪਸੀ ਦੀ ਉਡਾਣ ਉਸੇ ਦਿਨ ਰਾਤ ਅੰਮ੍ਰਿਤਸਰ ਤੋਂ 11:25 ਵਜੇ ਰਵਾਨਾ ਹੁੰਦੀ ਹੈ ਅਤੇ ਸਵੇਰੇ 7:30 ਵਜੇ ਮਲੇਸ਼ੀਆ ਪਹੁੰਚਦੀ ਹੈ। ਇਹਨਾਂ ਉਡਾਣਾਂ ਦੀ ਗਿਣਤੀ ਵਿੱਚ ਵਾਧੇ ਤੋਂ ਉਤਸ਼ਾਹਿਤ ਕਾਮਰਾ ਨੇ ਦੱਸਿਆ ਕਿ ਅੰਮ੍ਰਿਤਸਰ ਤੋਂ ਮਲੇਸ਼ੀਆ ਏਅਰਲਾਈਨ (Malaysia Airlines) ਦੇ ਨਾਲ ਨਾਲ ਮਲੇਸ਼ੀਆ ਦੀਆਂ ਦੋ ਹੋਰ ਏਅਰਲਾਈਨਾਂ ਏਅਰ ਏਸ਼ੀਆ ਐਕਸ ਹਫਤੇ ਵਿੱਚ 4 ਅਤੇ ਬਾਟਿਕ ਏਅਰ 2 ਉਡਾਣਾਂ ਦਾ ਸੰਚਾਲਨ ਕਰ ਰਹੀਆਂ ਹਨ। ਇਸ ਨਾਲ ਅੰਮ੍ਰਿਤਸਰ ਅਤੇ ਕੁਆਲਾਲੰਪੁਰ ਵਿਚਕਾਰ ਹਰ ਮਹੀਨੇ ਯਾਤਰਾ ਕਰਨ ਲਈ ਤਕਰੀਬਨ 21000 ਸੀਟਾਂ ਉਪਲੱਬਧ ਹੋ ਗਈਆਂ ਹਨ। ਇਸ ਤੋਂ ਇਲਾਵਾ ਸਿੰਗਾਪੁਰ ਏਅਰਲਾਈਨਜ਼ ਦੀ ਸਹਾਇਕ ਏਅਰਲਾਈਨ ਸਕੂਟ ਵੀ ਸਿੰਗਾਪੁਰ ਤੋਂ ਪੰਜ ਹਫਤਾਵਾਰੀ ਉਡਾਣਾਂ ਚਲਾਉਂਦੀ ਹੈ। ਇਸ ਨਾਲ ਮਹੀਨੇ ਵਿੱਚ ਅੰਮਿਤਸਰ – ਸਿੰਗਾਪੁਰ ਵਿੱਚਕਾਰ ਤਕਰੀਬਨ 13400 ਸੀਟਾਂ ਉਪਲੱਬਧ ਹਨ ਅਤੇ ਅੰਕੜਿਆਂ ਅਨੁਸਾਰ ਇਹਨਾਂ ਉਡਾਣ ਵਿੱਚ ਵੀ ਵੱਡੀ ਗਿਣਤੀ ਆਸਟ੍ਰੇਲੀਆ ਦੇ ਯਾਤਰੀਆਂ ਦੀ ਹੁੰਦੀ ਹੈ। ਮਲੇਸ਼ੀਆ ਏਅਰਲਾਈਨ ਦੁਆਰਾ 15 ਜਨਵਰੀ ਤੋਂ ਆਪਣੀਆਂ 2 ਵਾਧੂ ਉਡਾਣਾਂ ਲਈ ਸਮਾਂ ਵੀ ਸਿਡਨੀ, ਮੈਲਬੌਰਨ, ਪਰਥ, ਐਡੀਲੇਡ, ਆਕਲੈਂਡ ਤੋਂ ਅੰਮ੍ਰਿਤਸਰ ਜਾਣ ਵਾਲੇ ਯਾਤਰੀਆਂ ਨੂੰ ਕੁਆਲਾਲੰਪੂਰ ਰਾਹੀਂ ਸਿਰਫ 1 ਤੋਂ 3 ਘੰਟਿਆਂ ਦੇ ਅੰਦਰ – ਅੰਦਰ ਹੋਰਨਾਂ ਮੁਲਕਾਂ ਦੀਆਂ ਉਡਾਣਾਂ ਲਈ ਸੁਵਿਧਾਜਨਕ ਸੰਪਰਕ ਮਿਲਦਾ ਹੈ, ਜਿਸ ਨਾਲ ਹਵਾਈ ਯਾਤਰਾ ਸਿਰਫ 16-17 ਘੰਟੇ ਵਿੱਚ ਪੂਰੀ ਹੋ ਜਾਂਦੀ ਹੈ। ਇਸ ਤਰਾਂ ਬੈਂਕਾਕ, ਫੂਕੇਟ, ਮਨੀਲਾ, ਹਾਂਗਕਾਂਗ, ਬਾਲੀ ਵਰਗੇ ਦੱਖਣ-ਪੂਰਬੀ ਏਸ਼ੀਆਈ ਸ਼ਹਿਰਾਂ ਦੀ ਦੂਰੀ ਵੀ 10-12 ਘੰਟੇ ਵਿੱਚ ਪੂਰੀ ਕੀਤੀ ਜਾ ਸਕਦੀ ਹੈ। ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਹਵਾਬਾਜ਼ੀ ਵਿਸ਼ਲੇਸ਼ਕ ਰਵਰੀਤ ਸਿੰਘ ਨੇ ਅੰਮ੍ਰਿਤਸਰ ਤੋਂ ਮਲੇਸ਼ੀਆ ਏਅਰਲਾਈਨਜ਼ ਦੀ ਪਹਿਲੀ ਉਡਾਣ ਦੋਰਾਨ ਅੰਮ੍ਰਿਤਸਰ ਹਵਾਈ ਅੱਡੇ 'ਤੇ ਏਅਰਲਾਈਨ ਦੇ ਖੇਤਰੀ ਮੈਨੇਜਰ ਸ਼੍ਰੀ ਅਮਿਤ ਮਹਿਤਾ, ਅਤੇ ਫਿਰ ਕੁਆਲਾਲੰਪੂਰ ਹਵਾਈ ਅੱਡੇ 'ਤੇ ਏਅਰਲਾਈਨ ਦੇ ਚੀਫ ਕਮਰਸ਼ੀਅਲ ਅਫਸਰ, ਸ਼੍ਰੀ ਡੇਰੇਨਿਸ਼ ਅਰੇਸੈਂਡਿਰਨ, ਅਤੇ ਗਲੋਬਲ ਸੇਲਜ਼ ਹੈੱਡ, ਸਿਆਜ਼ਵਾਨ ਅਹਿਮਦ ਸਾਬਰੀ ਨਾਲ ਮੀਟਿੰਗਾਂ ਕਰ ਉਹਨਾਂ ਨਾਲ ਵਿਦੇਸ਼ ਤੋਂ ਹਰ ਸਾਲ ਵੱਡੀ ਗਿਣਤੀ ਵਿੱਚ ਪੰਜਾਬ ਆਉਂਦੇ ਭਾਈਚਾਰੇ ਸੰਬੰਧੀ ਅਹਿਮ ਅੰਕੜੇ ਸਾਂਝੇ ਕੀਤੇ ਸਨ ਅਤੇ ਉਡਾਣਾਂ ਦੀ ਗਿਣਤੀ ਨੂੰ ਵਧਾਉਣ ਲਈ ਬੇਨਤੀ ਕੀਤੀ ਸੀ। ਰਵਰੀਤ ਸਿੰਘ ਨੇ ਖੁਸ਼ੀ ਪ੍ਰਗਟਾਈ ਕਿ ਅੰਮ੍ਰਿਤਸਰ ਲਈ ਉਡਾਣਾਂ ਸ਼ੁਰੂ ਕਰਨ ਦੇ ਸਿਰਫ਼ ਇੱਕ ਮਹੀਨੇ ਦੇ ਅੰਦਰ ਹੀ ਏਅਰਲਾਈਨ ਨੇ ਇਹਨਾਂ ਉਡਾਣਾਂ ਦੀ ਗਿਣਤੀ ਵਿੱਚ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਹੁਣ ਇਹ ਪੰਜਾਬ ਅਤੇ ਵਿਦੇਸ਼ ਵੱਸਦੇ ਪੰਜਾਬੀ ਪ੍ਰਵਾਸੀਆਂ 'ਤੇ ਨਿਰਭਰ ਕਰਦਾ ਹੈ ਕਿ ਉਹ ਇਨ੍ਹਾਂ ਸਾਰੀਆਂ ਉਡਾਣਾਂ ਦਾ ਸਮਰਥਨ ਕਰਨ ਅਤੇ ਇਨ੍ਹਾਂ ਨੂੰ ਸਫਲ ਬਣਾਉਣ ਲਈ ਦਿੱਲੀ ਦੀ ਬਜਾਏ ਸਿੱਧੇ ਅੰਮ੍ਰਿਤਸਰ ਲਈ ਉਡਾਣ ਨੂੰ ਤਰਜੀਹ ਦੇਣ। The post ਮਲੇਸ਼ੀਆ ਏਅਰਲਾਈਨਜ਼ ਵੱਲੋਂ ਪੰਜਾਬੀਆਂ ਨੂੰ ਨਵੇਂ ਸਾਲ ਦਾ ਤੋਹਫਾ, ਵਧਾਈ ਕੁਆਲਾਲੰਪੂਰ – ਅੰਮ੍ਰਿਤਸਰ ਉਡਾਣਾਂ ਦੀ ਗਿਣਤੀ appeared first on TheUnmute.com - Punjabi News. Tags:
|
ਮੁੜ ਜੇਲ੍ਹ 'ਚ ਪਹੁੰਚਿਆ ਰਾਮ ਰਹੀਮ, ਹਾਈਕੋਰਟ ਨੇ ਹਰਿਆਣਾ ਸਰਕਾਰ ਤੋਂ ਪੈਰੋਲ ਨੂੰ ਲੈ ਕੇ ਮੰਗਿਆ ਜਵਾਬ Thursday 14 December 2023 06:38 AM UTC+00 | Tags: breaking-news haryana-government high-court news punjab-news ram-rahim sgpc ਚੰਡੀਗੜ੍ਹ, 14 ਦਸੰਬਰ 2023: 2017 ਤੋਂ ਰੋਹਤਕ ਦੀ ਸੁਨਾਰੀਆ ਜੇਲ੍ਹ ‘ਚ ਬਲਾਤਕਾਰ ਅਤੇ ਕਤਲ ਮਾਮਲੇ ‘ਚ ਸਜ਼ਾ ਭੁਗਤ ਰਹੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ (Ram Rahim) ਛੇਵੀਂ ਵਾਰ ਮਿਲੀ ਪੈਰੋਲ ਖ਼ਤਮ ਹੋ ਗਈ ਹੈ | ਇਸਦੇ ਨਾਲ ਹੀ ਡੇਰਾ ਮੁਖੀ ਨੂੰ ਵਾਪਸ ਸੁਨਾਰੀਆ ਜੇਲ੍ਹ ‘ਚ ਭੇਜ ਦਿੱਤਾ ਹੈ | ਡੇਰਾ ਮੁਖੀ 21 ਨਵੰਬਰ ਨੂੰ ਜੇਲ੍ਹ ਤੋਂ ਬਾਹਰ ਆਏ ਸਨ ਅਤੇ ਉੱਤਰ ਪ੍ਰਦੇਸ਼ ਦੇ ਬਾਗਪਤ ਜ਼ਿਲ੍ਹੇ ਦੇ ਬਰਨਾਵਾ ਆਸ਼ਰਮ ‘ਚ ਰਹੇ | ਦੂਜੇ ਪਾਸੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਡੇਰਾ ਮੁਖੀ ਰਾਮ ਰਹੀਮ (Ram Rahim) ਨੂੰ ਦਿੱਤੀ ਜਾਣ ਵਾਲੀ ਪੈਰੋਲ 'ਤੇ ਸਵਾਲ ਚੁੱਕੇ ਹਨ। ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਕਿਹਾ ਕਿ ਸੂਬਾ ਸਰਕਾਰ ਦੱਸੇ ਕਿ ਕਿੰਨੇ ਕੈਦੀਆਂ ਨੇ ਪੈਰੋਲ ਅਤੇ ਫਰਲੋ ਲਈ ਅਰਜ਼ੀਆਂ ਪ੍ਰਾਪਤ ਕੀਤੀਆਂ ਹਨ ਅਤੇ ਇਨ੍ਹਾਂ ਵਿੱਚੋਂ ਕਿੰਨੇ ਨੂੰ ਪੈਰੋਲ ਦਿੱਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਹਰਿਆਣਾ ਸਰਕਾਰ ਨੇ ਕਿਹਾ ਕਿ ਇਸ ਦਾ ਫੈਸਲਾ ਕੇਸ-ਦਰ-ਕੇਸ ਦੇ ਆਧਾਰ ‘ਤੇ ਕੀਤਾ ਜਾਂਦਾ ਹੈ, ਪਰ ਡੇਰਾ ਮੁਖੀ ਕੋਈ ਹਾਰਡ ਕੋਰ ਅਪਰਾਧੀ ਨਹੀਂ ਹੈ। ਇਸ ਦੇ ਬਾਵਜੂਦ ਹਾਈਕੋਰਟ ਨੇ ਹੁਣ ਹਰਿਆਣਾ ਸਰਕਾਰ ਤੋਂ ਇਹ ਜਾਣਕਾਰੀ ਮੰਗੀ ਹੈ। ਜਿਕਰਯੋਗ ਹੈ ਕਿ ਡੇਰਾ ਮੁਖੀ ਨੂੰ ਵਾਰ-ਵਾਰ ਦਿੱਤੀ ਜਾ ਰਹੀ ਪੈਰੋਲ ਵਿਰੁੱਧ ਸ਼੍ਰੋਮਣੀ ਕਮੇਟੀ ਅਤੇ ਮਨੁੱਖੀ ਅਧਿਕਾਰਾਂ ਦੇ ਵਕੀਲਾਂ ਨੇ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ਦੇ ਮੁਤਾਬਕ ਡੇਰਾ ਮੁਖੀ ਬਲਾਤਕਾਰ ਅਤੇ ਕਤਲ ਦਾ ਦੋਸ਼ੀ ਹੈ, ਫਿਰ ਵੀ ਉਹ ਪੈਰੋਲ ਦੌਰਾਨ ਉਪਦੇਸ਼ ਦੇ ਰਿਹਾ ਹੈ। The post ਮੁੜ ਜੇਲ੍ਹ ‘ਚ ਪਹੁੰਚਿਆ ਰਾਮ ਰਹੀਮ, ਹਾਈਕੋਰਟ ਨੇ ਹਰਿਆਣਾ ਸਰਕਾਰ ਤੋਂ ਪੈਰੋਲ ਨੂੰ ਲੈ ਕੇ ਮੰਗਿਆ ਜਵਾਬ appeared first on TheUnmute.com - Punjabi News. Tags:
|
ਲੁਧਿਆਣਾ 'ਚ ਪੁਲਿਸ ਮੁਕਾਬਲੇ ਦੌਰਾਨ ਇੱਕ ਬਦਮਾਸ਼ ਦੀ ਮੌਤ, ASI ਜ਼ਖਮੀ Thursday 14 December 2023 06:51 AM UTC+00 | Tags: asi bews breaking breaking-news encounter latest-news ludhiana ludhiana-news news police-encounter the-unmute-breaking-news ਚੰਡੀਗੜ੍ਹ, 14 ਦਸੰਬਰ 2023: ਪੰਜਾਬ ਦੇ ਲੁਧਿਆਣਾ ‘ਚ ਪੁਲਿਸ ਵੱਲੋਂ ਮੁਕਾਬਲੇ (Encounter) ‘ਚ ਬਦਮਾਸ਼ ਸੁਖਦੇਵ ਉਰਫ ਵਿੱਕੀ ਮਾਰਿਆ ਗਿਆ ਹੈ। ਬਦਮਾਸ਼ ਨੂੰ ਕਰੀਬ 6 ਗੋਲੀਆਂ ਲੱਗੀਆਂ। ਪੁਲਿਸ ਮੁਤਾਬਕ ਇਹ ਬਦਮਾਸ਼ ਵਾਰਦਾਤ ਨੂੰ ਅੰਜ਼ਾਮ ਦੇਣ ਲਈ ਬੀਤੀ ਸ਼ਾਮ ਭੈਣੀ ਸਾਹਿਬ ਦੇ ਰਸਤੇ ਘਰੋਂ ਨਿਕਲਿਆ ਸੀ। ਸੀ.ਆਈ.ਏ.-2 ਦੇ ਇੰਚਾਰਜ ਬੇਅੰਤ ਜੁਨੇਜਾ ਨੂੰ ਸੂਚਨਾ ਸੀ, ਜਿਸ ਤੋਂ ਬਾਅਦ ਉਨ੍ਹਾਂ ਭੈਣੀ ਸਾਹਿਬ ਅਤੇ ਆਸ-ਪਾਸ ਦੇ ਪਿੰਡਾਂ ‘ਚ ਗਸ਼ਤ ਕਰਨੀ ਸ਼ੁਰੂ ਕਰ ਦਿੱਤੀ | ਪੁਲਿਸ ਮੁਤਾਬਕ ਉਹ 8 ਦਸੰਬਰ ਤੋਂ ਲਗਾਤਾਰ ਵਾਰਦਾਤਾਂ ਕਰ ਰਿਹਾ ਸੀ। ਦੋਵਾਂ ਪਾਸਿਆਂ ਤੋਂ 20 ਗੋਲੀਆਂ ਚਲਾਈਆਂ ਗਈਆਂ। ਪੁਲਿਸ ਨੇ ਕਰੀਬ 10 ਕਿਲੋਮੀਟਰ ਤੱਕ ਬਦਮਾਸ਼ ਦਾ ਪਿੱਛਾ ਕੀਤਾ। ਸੁਖਦੇਵ ਨੇ ਮੋਟਰਸਾਈਕਲ ਇੱਕ ਪਿੰਡ ਵੱਲ ਭਜਾ ਦਿੱਤਾ। ਅਖੀਰ ਪੁਲਿਸ ਨੇ ਪਿੰਡ ਪੰਜੇਟਾ ਕੋਹਾੜਾ-ਮਾਛੀਵਾੜਾ ਰੋਡ 'ਤੇ ਜਾਲ ਵਿਛਾ ਦਿੱਤਾ। ਜਦੋਂ ਬਦਮਾਸ਼ (Encounter) ਨੂੰ ਬਾਈਕ ‘ਤੇ ਆਉਂਦਾ ਦੇਖਿਆ ਤਾਂ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ। ਪੁਲਿਸ ਦਾ ਦਾਅਵਾ ਹੈ ਕਿ ਸੁਖਦੇਵ ਨੇ ਇੰਸਪੈਕਟਰ ਬੇਅੰਤ ਜੁਨੇਜਾ ਦੀ ਗੱਲ ਸੁਣੇ ਬਿਨਾਂ ਹੀ ਗੋਲੀ ਚਲਾ ਦਿੱਤੀ। ਬੇਅੰਤ ਨੇ ਬੁਲੇਟ ਪਰੂਫ ਜੈਕੇਟ ਪਾਈ ਹੋਈ ਸੀ, ਜਿਸ ਕਾਰਨ ਉਸ ਦਾ ਬਚਾਅ ਹੋ ਗਿਆ। ਇੰਸਪੈਕਟਰ ਨੂੰ ਗੋਲੀ ਮਾਰਨ ਤੋਂ ਬਾਅਦ ਬਾਕੀ ਪੁਲਿਸ ਮੁਲਾਜ਼ਮਾਂ ਨੇ ਵੀ ਬਦਮਾਸ਼ ‘ਤੇ ਗੋਲੀਆਂ ਚਲਾ ਦਿੱਤੀਆਂ। ਆਪਣੀ ਜਾਨ ਬਚਾਉਣ ਲਈ ਬਦਮਾਸ਼ ਸੁਖਦੇਵ ਬਾਈਕ ਤੋਂ ਹੇਠਾਂ ਉਤਰ ਗਿਆ ਅਤੇ ਸੂਆ ਨੇੜੇ ਲੁਕ ਗਿਆ ਅਤੇ ਫਾਇਰਿੰਗ ਸ਼ੁਰੂ ਕਰ ਦਿੱਤੀ ਸੀ । ਮੁਕਾਬਲੇ ਵਿੱਚ ਏਐਸਆਈ ਦਲਜੀਤ ਸਿੰਘ ਦੇ ਪੱਟ ਵਿੱਚ ਗੋਲੀ ਲੱਗੀ ਹੈ। ਦੋਵਾਂ ਪਾਸਿਆਂ ਤੋਂ 18 ਤੋਂ 20 ਗੋਲੀਆਂ ਚਲਾਈਆਂ ਗਈਆਂ। ਸੁਖਦੇਵ ਨੂੰ ਪੁਲਿਸ ਨੇ ਇਸ ਮੁਕਾਬਲੇ ‘ਚ ਮਾਰ ਦਿੱਤਾ। The post ਲੁਧਿਆਣਾ ‘ਚ ਪੁਲਿਸ ਮੁਕਾਬਲੇ ਦੌਰਾਨ ਇੱਕ ਬਦਮਾਸ਼ ਦੀ ਮੌਤ, ASI ਜ਼ਖਮੀ appeared first on TheUnmute.com - Punjabi News. Tags:
|
ਲੁਧਿਆਣਾ 'ਚ ਨਸ਼ੇ ਦਾ ਸੇਵਨ ਕਰ ਰਹੇ ਨੌਜਵਾਨ ਦੇ 'ਆਪ' ਵਿਧਾਇਕ ਨੇ ਜੜਿਆ ਥੱਪੜ Thursday 14 December 2023 07:07 AM UTC+00 | Tags: breaking-news consuming-drugs drug drugs ludhiana mla-kulwant-singh-sidhu news youth-consuming-drugs ਚੰਡੀਗੜ੍ਹ, 14 ਦਸੰਬਰ 2023: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਇੱਕ ਨੌਜਵਾਨ ਦੇ ਥੱਪੜ ਜੜ ਦਿੱਤਾ ਹੈ। ਦਰਅਸਲ ਉਕਤ ਨੌਜਵਾਨ ਦੇ ਹੱਥ ‘ਚ ਗਾਂਜੇ ਨਾਲ ਭਰੀ ਨਸ਼ੀਲੀ (drug) ਸਿਗਰਟ ਦੇਖ ਕੇ ‘ਆਪ’ ਵਿਧਾਇਕ ਗੁੱਸੇ ‘ਚ ਆ ਗਿਆ। ਇਸ ਥੱਪੜ ਦੀ ਵੀਡੀਓ ਲੁਧਿਆਣਾ ਵਿੱਚ ਵਾਇਰਲ ਹੋ ਰਹੀ ਹੈ। ਹਾਲਾਂਕਿ ਇਸ ਦੌਰਾਨ ਨੌਜਵਾਨ ਕਹਿੰਦਾ ਰਿਹਾ ਕਿ ਨਾ ਤਾਂ ਉਸਦੀ ਵੀਡੀਓ ਬਣਾਓ ਅਤੇ ਨਾ ਹੀ ਵਾਇਰਲ ਕਰੋ। ਨੌਜਵਾਨ ਨੂੰ ਹੱਸਦਾ ਦੇਖ ਕੇ ਵਿਧਾਇਕ ਨੂੰ ਗੁੱਸਾ ਆ ਗਿਆ ਸੀ । ਜਾਣਕਾਰੀ ਅਨੁਸਾਰ ਹਲਕਾ ਆਤਮਾ ਨਗਰ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਹੈਲਪ ਵੈਨ ਇਲਾਕੇ ‘ਚ ਘੁੰਮ ਰਹੀ ਸੀ। ਇਸ ਦੌਰਾਨ ਉਨ੍ਹਾਂ ਨੂੰ ਕਿਸੇ ਨੇ ਸ਼ਿਕਾਇਤ ਕੀਤੀ ਕਿ ਲੁਧਿਆਣਾ ਦੇ ਵਾਰਡ ਨੰਬਰ 40 ਵਿੱਚ ਕੁਝ ਨੌਜਵਾਨ ਖੁੱਲ੍ਹੇਆਮ ਚਿੱਟੇ ਦਾ ਸੇਵਨ ਕਰਦੇ ਹਨ। ਨੌਜਵਾਨ ਗਾਂਜੇ ਨਾਲ ਭਰੀਆਂ ਸਿਗਰਟਾਂ ਵੀ ਪੀਂਦੇ ਹਨ। ਇਸ ਤੋਂ ਬਾਅਦ ‘ਆਪ’ ਵਿਧਾਇਕ ਨੇ ਪੁਲਿਸ ਟੀਮ ਨਾਲ ਛਾਪੇਮਾਰੀ ਕੀਤੀ ਤਾਂ ਮੌਕੇ ‘ਤੇ 15 ਤੋਂ 20 ਦੇ ਕਰੀਬ ਨੌਜਵਾਨ ਨਸ਼ੇ (drug) ‘ਚ ਧੁੱਤ ਪਾਏ ਗਏ | ਪੁਲਿਸ ਟੀਮ ਨੂੰ ਦੇਖ ਕੇ ਸਾਰੇ ਨੌਜਵਾਨ ਬਾਈਕ ‘ਤੇ ਭੱਜ ਗਏ ਪਰ ਇਕ ਨੌਜਵਾਨ ਨੂੰ ਵਿਧਾਇਕ ਕੁਲਵੰਤ ਸਿੱਧੂ ਨੇ ਫੜ ਲਿਆ। ਜਦੋਂ ਵਿਧਾਇਕ ਨੇ ਉਸ ਨੌਜਵਾਨ ਨੂੰ ਨਸ਼ੇ ਕਰਨ ਦਾ ਕਾਰਨ ਪੁੱਛਿਆ ਤਾਂ ਉਸ ਨੇ ਉਸ ਨੂੰ ਆਦਤ ਦੱਸੀ ਅਤੇ ਹੱਸਣ ਲੱਗ ਪਿਆ। ਗੁੱਸੇ ‘ਚ ਆ ਕੇ ਵਿਧਾਇਕ ਸਿੱਧੂ ਨੇ ਨੌਜਵਾਨ ਨੂੰ ਥੱਪੜ ਮਾਰ ਦਿੱਤਾ । ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਕਿਹਾ ਕਿ ਇਲਾਕੇ ਵਿੱਚ ਨਾ ਤਾਂ ਨਸ਼ੇ ਹੋਣ ਦਿੱਤੇ ਜਾਣਗੇ ਅਤੇ ਨਾ ਹੀ ਵੇਚਣ ਦਿੱਤੇ ਜਾਣਗੇ। ਵਿਧਾਇਕ ਨੇ ਦੱਸਿਆ ਕਿ ਉਨ੍ਹਾਂ ਪੁਲਿਸ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਹਨ ਕਿ ਵਾਰਡ ਨੰਬਰ 40 ਵਿੱਚ ਨਸ਼ਾ ਤਸਕਰਾਂ ਦੀ ਸੂਚੀ ਤਿਆਰ ਕੀਤੀ ਜਾਵੇ। ਇਲਾਕੇ ‘ਚ ਨਸ਼ਾ ਵੇਚਣ ਵਾਲੇ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ। The post ਲੁਧਿਆਣਾ ‘ਚ ਨਸ਼ੇ ਦਾ ਸੇਵਨ ਕਰ ਰਹੇ ਨੌਜਵਾਨ ਦੇ ‘ਆਪ’ ਵਿਧਾਇਕ ਨੇ ਜੜਿਆ ਥੱਪੜ appeared first on TheUnmute.com - Punjabi News. Tags:
|
ਦੇਸ਼ ਭਰ 'ਚੋਂ ਨਸ਼ਾ ਤਸਕਰੀ ਮਾਮਲਿਆਂ 'ਚ ਪੰਜਾਬੀ ਔਰਤਾਂ ਦੀ ਗਿਣਤੀ ਸਭ ਤੋਂ ਵੱਧ Thursday 14 December 2023 07:25 AM UTC+00 | Tags: breaking-news drug-trafficking-case latest-news news punjabi punjabi-women punjab-police ਚੰਡੀਗੜ੍ਹ, 14 ਦਸੰਬਰ 2023: ਪੰਜਾਬ ‘ਚ ਨਸ਼ੇ ਦੀ ਸਮੱਸਿਆ ਗੰਭੀਰ ਹੁੰਦੀ ਜਾ ਰਹੀ ਹੈ | ਇਸਦੇ ਨਾਲ ਹੀ ਹੁਣ ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (ਐਨਸੀਆਰਬੀ) ਦੇ ਅੰਕੜਿਆਂ ਨੇ ਸਭ ਦੇ ਹੋਸ਼ ਉਡਾ ਦਿੱਤੇ ਹਨ | ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ ਦੇ ਮੁਤਾਬਕ ਦੇਸ਼ ਵਿੱਚ ਨਸ਼ਾ ਤਸਕਰੀ (drug trafficking) ਦੇ ਦੋਸ਼ ਹੇਠ ਗ੍ਰਿਫ਼ਤਾਰ ਹੋਣ ਵਾਲੀਆਂ ਔਰਤਾਂ ਵਿੱਚ ਸਭ ਤੋਂ ਵੱਧ ਗਿਣਤੀ ਪੰਜਾਬੀ ਦੀਆਂ ਔਰਤਾਂ ਦੀ ਹੈ। ਹਾਸਲ ਜਾਣਕਾਰੀ ਮੁਤਾਬਕ ਬੀਤੇ 3 ਵਰ੍ਹਿਆਂ ਵਿੱਚ ਦੇਸ਼ ਭਰ ਵਿੱਚ ਐਨਡੀਪੀਐਸ ਐਕਟ ਤਹਿਤ 9631 ਔਰਤਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ 'ਚ 3,164 (32.85 ਫ਼ੀਸਦ) ਔਰਤਾਂ ਪੰਜਾਬੀ ਦੀਆਂ ਹਨ। ਐਨਸੀਆਰਬੀ ਦੇ ਮੁਤਾਬਕ ਸਾਲ 2022 ਵਿੱਚ ਦੇਸ਼ ਭਰ 'ਚ ਐਨਡੀਪੀਐਸ ਐਕਟ ਤਹਿਤ 4000 ਔਰਤਾਂ ਗ੍ਰਿਫ਼ਤਾਰੀ ਹੋਈਆਂ ਤੇ ਪੰਜਾਬ ਵਿੱਚ ਇਹ ਅੰਕੜਾ 1,448 ਦਾ ਹੈ। ਇਸਦੇ ਨਾਲ ਹੀ ਦੂਜੇ ਸਥਾਨ 'ਤੇ ਤਾਮਿਲਨਾਡੂ 'ਚ 490 ਤੇ ਹਰਿਆਣਾ ਵਿੱਚ 337 ਔਰਤਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ । ਸਾਲ 2021 ਵਿਚ ਦੇਸ਼ ਭਰ 'ਚ 3,104 ਔਰਤਾਂ ਇਸ ਦੋਸ਼ ਹੇਠ ਗ੍ਰਿਫ਼ਤਾਰ ਕੀਤੀਆਂ ਗਈਆਂ ਸਨ, ਜਦਕਿ ਪੰਜਾਬ ਵਿੱਚ 928 ਔਰਤਾਂ ਦੀ ਗ੍ਰਿਫ਼ਤਾਰੀ ਹੋਈ ਸੀ। ਇਸੇ ਤਰ੍ਹਾਂ ਸਾਲ 2020 ਵਿੱਚ ਗ੍ਰਿਫ਼ਤਾਰ ਹੋਈਆਂ ਕੁਲ 2527 ਔਰਤਾਂ 'ਚੋਂ ਪੰਜਾਬ ਵਿੱਚ ਗ੍ਰਿਫ਼ਤਾਰ ਕੀਤੀਆਂ ਗਈਆਂ ਔਰਤਾਂ ਦਾ ਅੰਕੜਾ 788 ਸੀ। ਤਿੰਨਾਂ ਵਰ੍ਹਿਆਂ ਦੌਰਾਨ ਸਭ ਤੋਂ ਵੱਧ ਗ੍ਰਿਫ਼ਤਾਰੀ ਪੰਜਾਬੀ ਔਰਤਾਂ ਦੀ ਹੋਈ ਹੈ। ਖ਼ਬਰਾਂ ਇਹ ਵੀ ਹਨ ਕਿ ਪੰਜਾਬ ਵਿੱਚ ਬੱਚਿਆਂ ਨੂੰ ਵੀ ਨਸ਼ਾ ਤਸਕਰੀ (drug trafficking) ‘ਚ ਸ਼ਾਮਲ ਕੀਤਾ ਜਾ ਰਿਹਾ ਹੈ । ਬੀਤੇ ਤਿੰਨ ਸਾਲਾਂ ਵਿੱਚ 78 ਨਾਬਾਲਗਾਂ ਨੂੰ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਸਾਲ 2022 ਵਿੱਚ 37 ਨਾਬਾਲਗ, ਸਾਲ 2021 ਵਿੱਚ 25 ਤੇ ਸਾਲ 2020 ਵਿੱਚ 16 ਨਾਬਾਲਗਾਂ ਨੂੰ ਪੰਜਾਬ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਗ੍ਰਿਫ਼ਤਾਰ ਕੀਤਾ ਹੈ।
The post ਦੇਸ਼ ਭਰ ‘ਚੋਂ ਨਸ਼ਾ ਤਸਕਰੀ ਮਾਮਲਿਆਂ 'ਚ ਪੰਜਾਬੀ ਔਰਤਾਂ ਦੀ ਗਿਣਤੀ ਸਭ ਤੋਂ ਵੱਧ appeared first on TheUnmute.com - Punjabi News. Tags:
|
TMC ਸੰਸਦ ਮੈਂਬਰ ਡੇਰੇਕ ਓ ਬ੍ਰਾਇਨ ਨੂੰ ਰਾਜ ਸਭਾ ਤੋਂ ਕੀਤਾ ਮੁਅੱਤਲ Thursday 14 December 2023 07:51 AM UTC+00 | Tags: breaking-news latest-news mp-derek-obrien news nws rajya-sabha tmc ਚੰਡੀਗੜ੍ਹ, 14 ਦਸੰਬਰ 2023: ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਡੇਰੇਕ ਓ ਬ੍ਰਾਇਨ (MP Derek O’Brien) ਨੂੰ ਵੀਰਵਾਰ ਨੂੰ ਰਾਜ ਸਭਾ ਤੋਂ ਮੁਅੱਤਲ ਕਰ ਦਿੱਤਾ ਗਿਆ। ਸੰਸਦ ‘ਚ ਸੁਰੱਖਿਆ ‘ਚ ਲਾਪਰਵਾਹੀ ਦੇ ਮੁੱਦੇ ‘ਤੇ ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਓ ਬ੍ਰਾਇਨ ਵਿਰੋਧ ਕਰਦੇ ਹੋਏ ਸਪੀਕਰ ਦੇ ਨੇੜੇ ਵੀ ਆ ਗਏ ਸਨ । ਇਸ ਤੋਂ ਬਾਅਦ ਉਨ੍ਹਾਂ ਨੂੰ ਸਦਨ ਤੋਂ ਮੁਅੱਤਲ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਰਾਜ ਸਭਾ ਦੀ ਕਾਰਵਾਈ ਵੀ ਮੁਲਤਵੀ ਕਰ ਦਿੱਤੀ ਗਈ। ਜ਼ਿਕਰਯੋਗ ਹੈ ਕਿ ਬ੍ਰਾਇਨ (MP Derek O’Brien) ਨੂੰ ਪਿਛਲੇ ਮਾਨਸੂਨ ਸੈਸ਼ਨ ਤੋਂ ਵੀ ਮੁਅੱਤਲ ਕਰ ਦਿੱਤਾ ਗਿਆ ਸੀ। ਫਿਰ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਬਹਿਸ ਤੋਂ ਬਾਅਦ ਉਨ੍ਹਾਂ ਨੂੰ ਪੂਰੇ ਸੈਸ਼ਨ ਲਈ ਸਦਨ ਤੋਂ ਮੁਅੱਤਲ ਕਰ ਦਿੱਤਾ। ਡੇਰੇਕ ਓ ਬ੍ਰਾਇਨ ਨੂੰ ਰਾਜ ਸਭਾ ਤੋਂ ਮੁਅੱਤਲ ਕਰਨ ਦਾ ਪ੍ਰਸਤਾਵ ਭਾਜਪਾ ਸੰਸਦ ਪੀਯੂਸ਼ ਗੋਇਲ ਨੇ ਪੇਸ਼ ਕੀਤਾ ਸੀ। ਇਸ ਤੋਂ ਬਾਅਦ ਸਦਨ ਵਿੱਚ ਟੀਐਮਸੀ ਸੰਸਦ ਮੈਂਬਰ ਨੂੰ ਮੁਅੱਤਲ ਕਰਨ ਦਾ ਪ੍ਰਸਤਾਵ ਲਿਆਂਦਾ ਗਿਆ। The post TMC ਸੰਸਦ ਮੈਂਬਰ ਡੇਰੇਕ ਓ ਬ੍ਰਾਇਨ ਨੂੰ ਰਾਜ ਸਭਾ ਤੋਂ ਕੀਤਾ ਮੁਅੱਤਲ appeared first on TheUnmute.com - Punjabi News. Tags:
|
ਸੰਸਦ ਭਵਨ ਦੇ ਆਲੇ-ਦੁਆਲੇ ਕੀਤੇ ਸਖ਼ਤ ਸੁਰੱਖਿਆ ਪ੍ਰਬੰਧ, ਮੇਘਾਲਿਆ ਦੇ ਮੁੱਖ ਮੰਤਰੀ ਨੂੰ ਵੀ ਗੇਟ 'ਤੇ ਰੋਕਿਆ Thursday 14 December 2023 08:10 AM UTC+00 | Tags: breaking breaking-news indian-parliament-house lok-sabha news parliament-house parliament-security ਚੰਡੀਗੜ੍ਹ, 14 ਦਸੰਬਰ 2023: ਸੰਸਦ (Parliament) ਦੀ ਸੁਰੱਖਿਆ ਚ ਲਾਪਰਵਾਹੀ ਮਾਮਲੇ ਦੇ ਇਕ ਦਿਨ ਬਾਅਦ ਵੀਰਵਾਰ ਨੂੰ ਸੰਸਦ ਭਵਨ ਦੇ ਅੰਦਰ ਅਤੇ ਆਲੇ-ਦੁਆਲੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਪੁਲਿਸ ਅਤੇ ਸੰਸਦ ਦੇ ਸੁਰੱਖਿਆ ਕਰਮਚਾਰੀ ਕਿਸੇ ਨੂੰ ਬਿਨਾਂ ਚੈਕਿੰਗ ਦੇ ਅੰਦਰ ਨਹੀਂ ਜਾਣ ਦੇ ਰਹੇ । ਸੁਰੱਖਿਆ ਮੁਲਾਜ਼ਮਾਂ ਨੇ ਕਿਸੇ ਨੂੰ ਵੀ ਬੈਰੀਕੇਡ ਤੋਂ ਅੱਗੇ ਨਹੀਂ ਜਾਣ ਦਿੱਤਾ। ਲੋਕਾਂ ਦੇ ਪਛਾਣ ਪੱਤਰ ਦੇਖ ਕੇ ਹੀ ਅੰਦਰ ਜਾਣ ਦੇ ਰਹੇ ਹਨ। ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ ਨੂੰ ਗੇਟ ਰਾਹੀਂ ਇਮਾਰਤ ਦੇ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ, ਜਿਸ ਤੋਂ ਬਾਅਦ ਉਹ ਆਪਣੀ ਕਾਰ ਤੋਂ ਬਾਹਰ ਨਿਕਲੇ ਅਤੇ ਸ਼ਾਰਦੂਲ ਗੇਟ ਰਾਹੀਂ ਇਮਾਰਤ ਦੇ ਅੰਦਰ ਗਏ। ਸੰਸਦ ਭਵਨ ਦੇ ਮੈਂਬਰਾਂ ਦੇ ਵਾਹਨਾਂ ਦੇ ਡਰਾਈਵਰਾਂ ਨੂੰ ਬਿਨਾਂ ਪਛਾਣ ਪੱਤਰ ਦੇ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਜਿਕਰਯੋਗ ਹੈ ਕਿ ਇਹ ਘਟਨਾ (Parliament) ਬੁੱਧਵਾਰ ਦੁਪਹਿਰ 1:01 ਵਜੇ ਵਾਪਰੀ ਸੀ । ਲੋਕ ਸਭਾ ਵਿੱਚ ਸਿਫਰ ਕਾਲ ਦੀ ਕਾਰਵਾਈ ਪ੍ਰੀਜ਼ਾਈਡਿੰਗ ਅਫਸਰ ਰਾਜਿੰਦਰ ਅਗਰਵਾਲ ਕਰ ਰਹੇ ਸਨ। ਮਾਲਦਾ ਉੱਤਰੀ ਤੋਂ ਭਾਜਪਾ ਸੰਸਦ ਮੈਂਬਰ ਖਗੇਨ ਮੁਰਮੂ ਆਪਣੇ ਵਿਚਾਰ ਪੇਸ਼ ਕਰ ਰਹੇ ਸਨ। ਫਿਰ ਦੋ ਵਿਅਕਤੀ ਦਰਸ਼ਕ ਗੈਲਰੀ ਤੋਂ ਹੇਠਾਂ ਛਾਲ ਮਾਰ ਗਏ। ਮੁਲਜ਼ਮਾਂ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 120ਬੀ, 453, 153, 186, 353 ਅਤੇ ਗ਼ੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਦੀਆਂ ਧਾਰਾਵਾਂ 16 ਅਤੇ 18 ਤਹਿਤ ਕੇਸ ਦਰਜ ਕੀਤਾ ਗਿਆ ਹੈ। The post ਸੰਸਦ ਭਵਨ ਦੇ ਆਲੇ-ਦੁਆਲੇ ਕੀਤੇ ਸਖ਼ਤ ਸੁਰੱਖਿਆ ਪ੍ਰਬੰਧ, ਮੇਘਾਲਿਆ ਦੇ ਮੁੱਖ ਮੰਤਰੀ ਨੂੰ ਵੀ ਗੇਟ ‘ਤੇ ਰੋਕਿਆ appeared first on TheUnmute.com - Punjabi News. Tags:
|
CM ਭਗਵੰਤ ਮਾਨ ਦੇ ਹਲਕੇ 'ਚ ਸ਼ੂਗਰ ਮਿੱਲ ਬੰਦ, ਗੰਨੇ ਹੇਠਲਾ ਰਕਬਾ 20,000 ਏਕੜ ਤੋਂ ਘਟ ਕੇ 1,850 ਏਕੜ ਤੱਕ ਪਹੁੰਚਿਆ Thursday 14 December 2023 08:50 AM UTC+00 | Tags: bhagwanpura-sugar-mill breaking-news dhuri-sugar-mill news sugar-mill the-unmute-breaking-news the-unmute-punjabi-news ਚੰਡੀਗੜ੍ਹ, 14 ਦਸੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹਲਕੇ ਧੂਰੀ ਵਿੱਚ ਭਗਵਾਨਪੁਰਾ ਸ਼ੂਗਰ ਮਿੱਲ ਦੀ ਸ਼ੁਰੂਆਤ 1950 ਵਿੱਚ ਹੋਈ ਸੀ ਤੇ ਇਹ ਮਿੱਲ (Sugar Mill) ਵੱਖ-ਵੱਖ ਮਾਲਕਾਂ ਦੇ ਅਧੀਨ ਰਹੀ ਹੈ। 75 ਏਕੜ ਰਕਬੇ ਵਿੱਚ ਫੈਲੀ ਇਹ ਮਿੱਲ ਸੰਗਰੂਰ, ਮਲੇਰਕੋਟਲਾ, ਬਰਨਾਲਾ, ਪਟਿਆਲਾ ਅਤੇ ਇੱਥੋਂ ਤੱਕ ਕਿ ਹਰਿਆਣਾ ਵਿੱਚ ਵੀ ਕਿਸਾਨਾਂ ਨੂੰ ਸਾਂਭਦੀ ਸੀ। ਇੰਡੀਅਨ ਐਕਸਪ੍ਰੈਸ ਦੀ ਰਿਪੋਰਟ ਮੁਤਾਬਕ ਯੂਪੀ-ਅਧਾਰਤ ਕਾਰੋਬਾਰੀ ਕੁਨਾਲ ਯਾਦਵ ਨੇ 2005 ਵਿੱਚ ਮਿੱਲ ਨੂੰ ਲਿਆ ਅਤੇ ਇਸ ਸਾਲ 27 ਅਕਤੂਬਰ ਨੂੰ ਇਸ ਨੂੰ ਬੰਦ ਕਰਨ ਦਾ ਐਲਾਨ ਕੀਤਾ ਕਿਉਂਕਿ ਇਹ 100 ਕਰੋੜ ਰੁਪਏ ਤੋਂ ਵੱਧ ਦੇ ਘਾਟੇ ਵਿੱਚ ਚੱਲ ਰਹੀ ਸੀ। ਮਾਲਕਾਂ ਨੇ ਇਸ ਫੈਸਲੇ ਦੇ ਮੁੱਖ ਕਾਰਨਾਂ ਵਜੋਂ ਸੂਬਾ ਸਰਕਾਰ ਵੱਲੋਂ ਸਹਾਇਤਾ ਦੀ ਘਾਟ, ਕਿਸਾਨ ਯੂਨੀਅਨਾਂ ਵੱਲੋਂ ਕਥਿਤ ਗੈਰ-ਕਾਨੂੰਨੀ ਗਤੀਵਿਧੀਆਂ ਅਤੇ ਕੱਚੇ ਮਾਲ ਦੀ ਘਾਟ ਨੂੰ ਵੀ ਦੱਸਿਆ। ਹਾਲਾਂਕਿ, ਕਿਸਾਨਾਂ ਕੋਲ ਦੱਸਣ ਲਈ ਆਪਣੀ ਕਹਾਣੀ ਹੈ। "2017-18 ਤੱਕ ਗੰਨੇ ਹੇਠ ਰਕਬਾ ਲਗਭਗ 20,000 ਏਕੜ ਸੀ। ਇਸ ਤੋਂ ਬਾਅਦ, ਮਿੱਲ ਵਾਲੇ ਪਾਸੇ ਤੋਂ ਅਦਾਇਗੀ ਦੀਆਂ ਸਮੱਸਿਆਵਾਂ ਸ਼ੁਰੂ ਹੋ ਗਈਆਂ, ਹੌਲੀ-ਹੌਲੀ ਗੰਨੇ ਹੇਠ ਰਕਬਾ ਘਟਦਾ ਗਿਆ, "ਧੂਰੀ ਦੇ ਪਿੰਡ ਭੁੱਲਰਹੇੜੀ ਦੇ ਅਵਤਾਰ ਸਿੰਘ ਤਾਰੀ ਨੇ ਕਿਹਾ, ਜਿਸ ਨੇ ਇਸ ਸਾਲ ਸਿਰਫ 2 ਏਕੜ ਜ਼ਮੀਨ ਵਿੱਚ ਗੰਨਾ ਉਗਾਇਆ, ਜਦੋਂ ਕਿ ਪਹਿਲਾਂ ਲਗਭਗ 20 ਏਕੜ ਰਕਬਾ ਸੀ। ਉਸਨੇ ਅੱਗੇ ਕਿਹਾ, "ਜੇਕਰ ਵਚਨਬੱਧਤਾ ਦੇ ਅਨੁਸਾਰ 15 ਦਿਨਾਂ ਦੇ ਅੰਦਰ ਅਦਾਇਗੀ ਕੀਤੀ ਜਾਂਦੀ ਹੈ ਤਾਂ ਗੰਨੇ ਹੇਠਲਾ ਰਕਬਾ ਕੌਣ ਘਟਾਉਣਾ ਚਾਹੁੰਦਾ ਹੈ? ਕੀ ਸਾਨੂੰ 100 ਗ੍ਰਾਮ ਖੰਡ ਵੀ ਬਜ਼ਾਰ ਵਿੱਚ ਮੁਫਤ ਮਿਲਦੀ ਹੈ? ਤਾਂ ਫਿਰ ਗੰਨਾ ਉਗਾਉਣ ਵਾਲੇ ਕਿਸਾਨ ਨੂੰ ਕਿਉਂ ਮੰਨਿਆ ਜਾਂਦਾ ਹੈ? ਯਾਦਵ ਤੋਂ ਪਹਿਲਾਂ ਹਿੱਸੇਦਾਰ ਕਈ ਸਾਲਾਂ ਤੱਕ ਸਮੇਂ ਸਿਰ ਅਦਾਇਗੀਆਂ ਕਰਦੇ ਸਨ ਅਤੇ ਜਦੋਂ ਉਨ੍ਹਾਂ ਨੇ ਮੁਸ਼ਕਲਾਂ ਪੈਦਾ ਕਰਨੀਆਂ ਸ਼ੁਰੂ ਕਰ ਦਿੱਤੀਆਂ ਤਾਂ 2000 ਦੇ ਸ਼ੁਰੂ ਵਿੱਚ ਗੰਨੇ ਹੇਠਲਾ ਰਕਬਾ ਵੀ 2000 ਏਕੜ ਤੋਂ ਵੀ ਘੱਟ ਹੋ ਗਿਆ। ਇੱਕ ਵਾਰ ਯਾਦਵ ਨੇ ਮਿੱਲ ਦਾ ਅਹੁਦਾ ਸੰਭਾਲ ਲਿਆ, ਕਿਸਾਨਾਂ ਨੇ ਮੰਗਣ ‘ਤੇ ਜ਼ਿਆਦਾ ਗੰਨਾ ਉਗਾਉਣਾ ਸ਼ੁਰੂ ਕਰ ਦਿੱਤਾ ਅਤੇ ਚੰਗੀ ਅਦਾਇਗੀ ਵੀ ਕੀਤੀ। ਇੰਡੀਅਨ ਐਕਸਪ੍ਰੈਸ ਦੀ ਰਿਪੋਰਟ ਮੁਤਾਬਕ ਮਿੱਲ ਮਾਲਕਾਂ ਨੇ ਇਸ ਸਾਲ 28 ਫਰਵਰੀ ਨੂੰ ਹੀ ਮੇਨ ਗੇਟ ‘ਤੇ ਸੁਨੇਹਾ ਲਗਾ ਦਿੱਤਾ ਸੀ ਕਿ ਇਹ ਅਗਲੇ ਸਾਲ ਤੋਂ ਨਹੀਂ ਚੱਲੇਗੀ ਅਤੇ ਕਿਸਾਨਾਂ ਨੂੰ ਗੰਨੇ ਦੀ ਫਸਲ ਲਈ ਅੱਗੇ ਨਾ ਜਾਣ ਦੀ ਸਲਾਹ ਦਿੱਤੀ ਹੈ। 27 ਅਕਤੂਬਰ ਨੂੰ, ਉਨ੍ਹਾਂ ਨੇ ਅਧਿਕਾਰਤ ਤੌਰ ‘ਤੇ ਐਲਾਨ ਕੀਤਾ ਅਤੇ ਪ੍ਰੀ-ਨੋਟਿਸ ਪੀਰੀਅਡ ਵਿੱਚ ਬੀਜੇ ਗਏ ਗੰਨੇ ਦੀ ਖਰੀਦ ਕਰਨ ਲਈ ਵਚਨਬੱਧ ਕੀਤਾ। ਮਿੱਲ (Sugar Mill) ਮਾਲਕਾਂ ਅਨੁਸਾਰ ਉਨ੍ਹਾਂ ਨੂੰ ਕਰੀਬ 1850 ਏਕੜ ਜ਼ਮੀਨ ਵਿੱਚੋਂ ਗੰਨੇ ਦੀ ਖਰੀਦ ਕਰਨੀ ਪੈਂਦੀ ਹੈ। ਫਿਰ ਵੀ ਫੈਕਟਰੀ ਤੋਂ ਅੱਧਾ ਕਿਲੋਮੀਟਰ ਦੂਰ ਮੁੱਖ ਸੜਕ 'ਤੇ ਧਰਨਾ ਸ਼ੁਰੂ ਕਰ ਚੁੱਕੀ ਗੰਨਾ ਸੰਘਰਸ਼ ਕਮੇਟੀ ਪੰਜਾਬ ਦਾ ਕਹਿਣਾ ਹੈ ਕਿ ਗੰਨੇ ਹੇਠਲਾ ਰਕਬਾ 3000 ਏਕੜ ਹੈ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਇਨ੍ਹਾਂ 1850 ਏਕੜ ਰਕਬੇ ਵਿੱਚੋਂ ਕਰੀਬ 5.7 ਲੱਖ ਕੁਇੰਟਲ ਗੰਨੇ ਦੀ ਆਮਦ ਹੋਣ ਦੀ ਉਮੀਦ ਹੈ, ਜਦਕਿ ਗੰਨਾ ਸੰਘਰਸ਼ ਕਮੇਟੀ ਦਾ ਕਹਿਣਾ ਹੈ ਕਿ 8-9 ਲੱਖ ਕੁਇੰਟਲ ਦੇ ਕਰੀਬ ਗੰਨਾ ਆਉਣ ਦੀ ਉਮੀਦ ਹੈ।ਕਿਸਾਨਾਂ ਦਾ ਕਹਿਣਾ ਹੈ ਕਿ ਉਹ ਜਾਂ ਤਾਂ ਗੰਨਾ ਫਤਹਿਗੜ੍ਹ ਸਾਹਿਬ ਦੇ ਅਮਲੋਹ ਖੇਤਰ ਵਿੱਚ 70 ਕਿਲੋਮੀਟਰ ਦੂਰ ਸਥਿਤ ਮਿੱਲ ਵਿੱਚ ਲੈ ਜਾਣ ਜਾਂ ਫਿਰ 200 ਕਿਲੋਮੀਟਰ ਦੂਰ ਮੁਕੇਰੀਆਂ ਵਿੱਚ ਆਪਣੇ ਤੌਰ 'ਤੇ ਲੈ ਜਾਣ ਜਾਂ ਫਿਰ ਧੂਰੀ ਮਿੱਲ ਮੈਨੇਜਮੈਂਟ ਖੁਦ ਹੀ ਗੰਨਾ ਲੈ ਕੇ ਜਾਵੇਗਾ। ਧੂਰੀ ਦੇ ਉਪ ਮੰਡਲ ਮੈਜਿਸਟ੍ਰੇਟ ਅਮਿਤ ਗੁਪਤਾ ਨੇ ਕਿਹਾ, "ਮੁਕੇਰੀਆਂ ਖੰਡ ਮਿੱਲ ਹੁਸ਼ਿਆਰਪੁਰ ਵੱਲੋਂ ਅਦਾਇਗੀ ਕੀਤੀ ਜਾਵੇਗੀ ਕਿਉਂਕਿ ਧੂਰੀ ਮਿੱਲ ਅਤੇ ਮੁਕੇਰੀਆਂ ਦੇ ਮਾਲਕ ਇੱਕੋ ਹਨ।" ਹਾਲਾਂਕਿ, ਉਸਨੇ ਅੱਗੇ ਕਿਹਾ, "ਬਹੁਤ ਸਾਰੇ ਕਿਸਾਨ ਪਹਿਲਾਂ ਹੀ ਆਪਣੀ ਉਪਜ ਅਮਲੋਹ ਲੈ ਗਏ ਹਨ, ਅਤੇ ਪਿੜਾਈ ਵੀ ਸ਼ੁਰੂ ਹੋ ਗਈ ਹੈ। ਵਿਰੋਧ ਕਰਨ ਵਾਲਿਆਂ ਦਾ ਵੀ ਧਿਆਨ ਰੱਖਿਆ ਜਾਵੇਗਾ ਕਿਉਂਕਿ ਅਸੀਂ ਉਨ੍ਹਾਂ ਨਾਲ ਗੱਲਬਾਤ ਕਰਦੇ ਹਾਂ। ਇੰਡੀਅਨ ਐਕਸਪ੍ਰੈਸ ਦੀ ਰਿਪੋਰਟ ਮੁਤਾਬਕ ਗੰਨਾ ਸੰਘਰਸ਼ ਕਮੇਟੀ ਦੇ ਪ੍ਰਧਾਨ ਹਰਜੀਤ ਸਿੰਘ ਬੁਗਰਾ ਨੇ ਕਿਹਾ, "ਧੂਰੀ ਖੰਡ ਮਿੱਲ ਵੱਲ ਪਹਿਲਾਂ ਹੀ 12 ਕਰੋੜ ਰੁਪਏ ਦੀ ਅਦਾਇਗੀ ਬਕਾਇਆ ਹੈ, ਜਿਸ ਵਿੱਚੋਂ 2.5 ਕਰੋੜ ਰੁਪਏ ਸਰਕਾਰੀ ਹਿੱਸੇ ਦੇ ਹਨ। ਹੁਣ ਉਹ ਕਹਿ ਰਹੇ ਹਨ ਕਿ ਗੰਨੇ ਦੀ ਤੁਲਾਈ ਧੂਰੀ ਵਿਖੇ ਹੋ ਸਕਦੀ ਹੈ ਪਰ ਅਦਾਇਗੀ ਮੁਕੇਰੀਆਂ ਤੋਂ ਹੀ ਹੋਵੇਗੀ। ਗਾਰੰਟੀ ਕੀ ਹੈ? ਤਾਂ ਕੀ ਅਸੀਂ 200 ਕਿਲੋਮੀਟਰ ਦੂਰ ਮੁਕੇਰੀਆਂ ਜਾਵਾਂਗੇ ਤਾਂ ਕਿ ਸਾਡੇ ਭੁਗਤਾਨ ਦੇ ਮੁੱਦੇ ‘ਤੇ ਕਾਰਵਾਈ ਕੀਤੀ ਜਾ ਸਕੇ? ਪਹਿਲਾਂ ਹੀ ਮੁਕੇਰੀਆਂ ਖੇਤਰ ਦੇ ਕਿਸਾਨ ਮਿੱਲ ਮਾਲਕਾਂ ਦੁਆਰਾ ਅਦਾਇਗੀ ਵਿੱਚ ਦੇਰੀ ਲਈ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਉਸ ਨੇ ਦੱਸਿਆ ਕਿ ਉਸ ਦੀ ਪਿਛਲੇ ਸਾਲ ਦੀ ਗੰਨੇ ਦੀ ਅਦਾਇਗੀ ਵੀ ਧੂਰੀ ਖੰਡ ਮਿੱਲ ਵੱਲੋਂ ਬਕਾਇਆ ਹੈ। ਭਗਵੰਤ ਮਾਨ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਧੂਰੀ ਅਤੇ ਆਸ-ਪਾਸ ਦੇ ਇਲਾਕਿਆਂ ਦੇ ਕਿਸਾਨਾਂ ਵਿੱਚ ਖੰਡ ਮਿੱਲ ਨਾਲ ਸਬੰਧਤ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਹੋਣ ਦੀ ਆਸ ਸੀ। ਬੁਗਰਾ ਨੇ ਕਿਹਾ, "ਬਹੁਤ ਦੁੱਖ ਦੀ ਗੱਲ ਹੈ ਕਿ ਮੁੱਖ ਮੰਤਰੀ ਇਸ ਮਾਮਲੇ ਨੂੰ ਲੈ ਕੇ ਸਾਨੂੰ ਦੋ-ਤਿੰਨ ਵਾਰ ਮਿਲੇ ਹਨ ਪਰ ਉਹ ਹਮੇਸ਼ਾ ਸਾਨੂੰ ਕਹਿੰਦੇ ਸਨ ਕਿ ਮਿੱਲ ਚੱਲੇਗੀ ਅਤੇ ਮਸਲੇ ਹੱਲ ਕੀਤੇ ਜਾਣਗੇ। ਪਰ ਮਿੱਲ ਬੰਦ ਹੋ ਗਈ ਹੈ। "ਕਿਸਾਨਾਂ ਨੇ ਦੱਸਿਆ ਕਿ ਗੰਨੇ ਹੇਠਲਾ ਰਕਬਾ ਹੌਲੀ-ਹੌਲੀ ਝੋਨੇ ਵੱਲ ਤਬਦੀਲ ਹੋ ਗਿਆ ਹੈ ਅਤੇ ਬਾਕੀ ਵੀ ਤਬਦੀਲ ਕਰ ਦਿੱਤਾ ਜਾਵੇਗਾ। ਕਿਸਾਨਾਂ ਨੇ ਨੋਟ ਕੀਤਾ ਕਿ ਪਿਛਲੇ ਸਮੇਂ ਵਾਂਗ ਮਿੱਲ ਦੇ ਹਿੱਸੇਦਾਰਾਂ ਨੂੰ ਬਦਲਿਆ ਜਾ ਸਕਦਾ ਹੈ ਜੇਕਰ ਮੌਜੂਦਾ ਮੈਨੇਜਮੈਂਟ ਚਲਾਉਣ ਲਈ ਤਿਆਰ ਨਹੀਂ ਹੈ। ਹਾਲਾਂਕਿ, ਮੁੱਖ ਮੰਤਰੀ ਇਸ ਦਿਸ਼ਾ ਵਿੱਚ ਕੁਝ ਕਰਨ ਲਈ ਉਤਸੁਕ ਨਹੀਂ ਜਾਪਦੇ, "ਬੁਗਰਾ ਨੇ ਸ਼ਿਕਾਇਤ ਕੀਤੀ। ਪਿਛਲੇ ਵਿਰੋਧ ਪ੍ਰਦਰਸ਼ਨਇੰਡੀਅਨ ਐਕਸਪ੍ਰੈਸ ਦੀ ਰਿਪੋਰਟ ਮੁਤਾਬਕ ਪਿਛਲੇ ਸਾਲਾਂ ਤੋਂ ਧੂਰੀ ਦੇ ਕਿਸਾਨਾਂ ਨੇ ਆਪਣੇ ਪੈਸੇ ਜਾਰੀ ਕਰਵਾਉਣ ਲਈ ਲਗਾਤਾਰ ਧਰਨੇ ਦਿੱਤੇ ਹਨ। ਜੂਨ 2019 ਵਿੱਚ, ਭਗਵਾਨਪੁਰਾ ਖੰਡ ਮਿੱਲ ਦੇ ਖਿਲਾਫ ਕਿਸਾਨਾਂ ਨੂੰ ਅਦਾ ਕੀਤੇ ਜਾਣ ਵਾਲੇ 74 ਕਰੋੜ ਰੁਪਏ ਦੀ ਵਸੂਲੀ ਲਈ ਇੱਕ ਨਿਲਾਮੀ ਨੋਟਿਸ ਜਾਰੀ ਕੀਤਾ ਗਿਆ ਸੀ। ਪਰ ਨਿਲਾਮੀ ਕਦੇ ਨਹੀਂ ਹੋਈ ਅਤੇ ਮਾਲਕ ਨੇ ਹਿੱਸੇ ਵਿੱਚ ਭੁਗਤਾਨ ਕਲੀਅਰ ਕਰ ਦਿੱਤਾ। ਸਤੰਬਰ 2022 ਵਿੱਚ, 2020-21 ਅਤੇ 2021-22 ਦੇ ਸੀਜ਼ਨ ਤੋਂ 7.82 ਕਰੋੜ ਰੁਪਏ ਬਕਾਇਆ ਸਨ, ਜਿਸ ਕਾਰਨ ਨਿਲਾਮੀ ਦੇ ਆਦੇਸ਼ ਦੁਬਾਰਾ ਜਾਰੀ ਕੀਤੇ ਗਏ ਸਨ। ਬੁਗਰਾ ਨੇ ਕਿਹਾ, “ਆਖਰਕਾਰ, ਬਹੁਤ ਸਾਰੀਆਂ ਨਿਲਾਮੀ ਮੁਲਤਵੀ ਕਰ ਦਿੱਤੀ ਗਈ ਅਤੇ ਮਿੱਲ ਦੁਆਰਾ ਬਕਾਇਆ ਰਕਮ ਨੂੰ ਕਲੀਅਰ ਕਰ ਦਿੱਤਾ ਗਿਆ।” ਸੰਗਰੂਰ ਦੇ ਘਨੌਰ ਖੁਰਦ ਪਿੰਡ ਦੇ ਕਿਸਾਨ ਜਗਤਾਰ ਸਿੰਘ ਨੇ ਕਿਹਾ, "ਪਿਛਲੇ ਪੰਜ ਸਾਲਾਂ ਵਿੱਚ, ਧਰਨੇ ਪ੍ਰਦਰਸ਼ਨਾਂ ਤੋਂ ਬਾਅਦ ਹੀ ਅਦਾਇਗੀਆਂ ਜਾਰੀ ਕੀਤੀਆਂ ਗਈਆਂ ਸਨ। "ਅਵਤਾਰ ਨੇ ਅੱਗੇ ਕਿਹਾ ਕਿ "ਇਹ ਮੁੱਦਾ 2019 ਦੀਆਂ ਲੋਕ ਸਭਾ ਚੋਣਾਂ, 2022 ਦੀਆਂ ਵਿਧਾਨ ਸਭਾ ਚੋਣਾਂ ਅਤੇ ਇੱਥੋਂ ਤੱਕ ਕਿ 2022 ਦੀ ਸੰਗਰੂਰ ਲੋਕ ਸਭਾ ਉਪ-ਚੋਣਾਂ ਵਿੱਚ ਵੀ ਭਖਮਾਂ ਵਿਸ਼ਾ ਰਿਹਾ ਸੀ। ਹਾਲਾਂਕਿ, 2019 ਅਤੇ 2022 (ਵਿਧਾਨ ਸਭਾ ਚੋਣਾਂ) ਵਿੱਚ ਮਾਨ ਸਾਡੇ ਨਾਲ ਹੁੰਦਾ ਸੀ, ਅਤੇ ਬਾਅਦ ਵਿੱਚ ਉਹ ਮੇਜ਼ ਦੇ ਦੂਜੇ ਪਾਸੇ ਚਲਾ ਗਿਆ | The post CM ਭਗਵੰਤ ਮਾਨ ਦੇ ਹਲਕੇ ‘ਚ ਸ਼ੂਗਰ ਮਿੱਲ ਬੰਦ, ਗੰਨੇ ਹੇਠਲਾ ਰਕਬਾ 20,000 ਏਕੜ ਤੋਂ ਘਟ ਕੇ 1,850 ਏਕੜ ਤੱਕ ਪਹੁੰਚਿਆ appeared first on TheUnmute.com - Punjabi News. Tags:
|
ਭਾਰਤੀ ਰੇਲਵੇ ਵੱਲੋਂ ਪੰਜਾਬ ਸਰਕਾਰ ਨੂੰ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ" ਲਈ ਰੇਲ ਗੱਡੀਆਂ ਦੇਣ ਤੋਂ ਇਨਕਾਰ Thursday 14 December 2023 09:05 AM UTC+00 | Tags: breaking-news indian-railways mukh-mantri-tirath-yatra-scheme news punjab-government punjab-news ਚੰਡੀਗੜ੍ਹ, 14 ਦਸੰਬਰ 2023: ਭਾਰਤੀ ਰੇਲਵੇ (Indian Railways) ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ” ਲਈ ਰੇਲ ਗੱਡੀਆਂ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਜਿਸ ਕਾਰਨ ਪੰਜਾਬ ਸਰਕਾਰ ਕੁਝ ਸਮੇਂ ਲਈ ਪੰਜਾਬ ਦੇ ਵਾਸੀਆਂ ਨੂੰ ਗੁਰੂਧਾਮਾਂ ਅਤੇ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਨਹੀਂ ਲੈ ਜਾ ਸਕੇਗੀ। ਮਿਲੀ ਜਾਣਕਾਰੀ ਮੁਤਾਬਕ ਰੇਲਵੇ ਨੇ ਪੰਜਾਬ ਸਰਕਾਰ ਨੂੰ ਫਰਵਰੀ ਤੱਕ ਰੇਲ ਗੱਡੀਆਂ ਨਾ ਹੋਣ ਦੀ ਜਾਣਕਾਰੀ ਜ਼ੁਬਾਨੀ ਤੌਰ ‘ਤੇ ਦਿੱਤੀ ਹੈ। ਇਸ ਸਬੰਧੀ ਲਿਖਤੀ ਹੁਕਮ ਆਉਣਾ ਅਜੇ ਬਾਕੀ ਹੈ। ਰੇਲਵੇ (Indian Railways) ਦਾ ਤਰਕ ਹੈ ਕਿ ਉਨ੍ਹਾਂ ਕੋਲ ਜਨਰੇਟਰਾਂ ਦੀ ਕਮੀ ਹੈ। ਜਿਸ ਕਾਰਨ ਏ.ਸੀ. ਟਰੇਨਾਂ ਦੀ ਉਪਲਬਧਤਾ ਨਹੀਂ ਹੋਵੇਗੀ। ਫਿਲਹਾਲ ਪੰਜਾਬ ਸਰਕਾਰ ਵੱਲੋਂ ਵੀ ਰੇਲਵੇ ਤੋਂ ਲਿਖਤੀ ਹੁਕਮਾਂ ਦੀ ਉਡੀਕ ਕਰ ਰਹੀ ਹੈ। ਦੂਜੇ ਪਾਸੇ ਪੰਜਾਬ ਸਰਕਾਰ ਨੇ ਵੱਖ-ਵੱਖ ਗੁਰੂਧਾਮਾਂ ਦੇ ਦਰਸ਼ਨਾਂ ਲਈ ਰੇਲਵੇ ਨੂੰ 1 ਕਰੋੜ ਰੁਪਏ ਤੋਂ ਵੱਧ ਦੀ ਐਡਵਾਂਸ ਦਿੱਤੀ ਹੈ। ਇਸ ਵੇਲੇ ਪੰਜਾਬ ਸਰਕਾਰ ਵੱਲੋਂ ਸਿਰਫ਼ ਇੱਕ ਰੇਲ ਗੱਡੀ ਚਲਾਈ ਗਈ ਹੈ। ਜਿਸ ਵਿੱਚ 1 ਹਜ਼ਾਰ ਦੇ ਕਰੀਬ ਸ਼ਰਧਾਲੂਆਂ ਨੇ ਅੰਮ੍ਰਿਤਸਰ ਤੋਂ ਨਾਂਦੇੜ ਸਾਹਿਬ ਦੀ ਯਾਤਰਾ ਕੀਤੀ ਸੀ। ਹਫ਼ਤਾਵਾਰੀ ਟੂਰ ਵਿੱਚ ਯਾਤਰੀਆਂ ਦੇ ਖਾਣ-ਪੀਣ ਤੋਂ ਲੈ ਕੇ ਰਿਹਾਇਸ਼ ਅਤੇ ਦਰਸ਼ਨਾਂ ਤੱਕ ਦੇ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਸਨ। ਐਡਵੋਕੇਟ ਐਚਸੀ ਅਰੋੜਾ ਦੀ ਤਰਫ਼ੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਇਸ ਸਕੀਮ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਗਈ ਹੈ। ਪਿਛਲੀ ਸੁਣਵਾਈ ਦੌਰਾਨ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਆਪਣਾ ਪੱਖ ਪੇਸ਼ ਕਰਨ ਲਈ ਕਿਹਾ ਹੈ। ਪਟੀਸ਼ਨ ਵਿੱਚ ਐਡਵੋਕੇਟ ਅਰੋੜਾ ਨੇ ਇਸ ਸਕੀਮ ਨੂੰ ਬੰਦ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਸਰਕਾਰ ਇਸ ਸਕੀਮ ਨਾਲ ਪੈਸਾ ਬਰਬਾਦ ਕਰ ਰਹੀ ਹੈ, ਜਦਕਿ ਇਸ ਦੀ ਬਜਾਏ ਆਮ ਲੋਕਾਂ ਦੀ ਭਲਾਈ ਲਈ ਸਕੀਮਾਂ ਲਾਗੂ ਕੀਤੀਆਂ ਜਾ ਸਕਦੀਆਂ ਹਨ। ਜਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਇਸ ਸਕੀਮ ਤਹਿਤ ਪਾਵਨ ਅਸਥਾਨ ਸ੍ਰੀ ਹਜ਼ੂਰ ਸਾਹਿਬ (ਨਾਂਦੇੜ), ਤਖਤ ਸ੍ਰੀ ਪਟਨਾ ਸਾਹਿਬ (ਬਿਹਾਰ), ਵਾਰਾਨਸੀ ਮੰਦਿਰ, ਅਯੁੱਧਿਆ ਅਤੇ ਵਰਿੰਦਾਵਨ ਧਾਮ (ਉੱਤਰ ਪ੍ਰਦੇਸ਼), ਸ੍ਰੀ ਅਜਮੇਰ ਸ਼ਰੀਫ਼ (ਰਾਜਸਥਾਨ) ਦੀ ਯਾਤਰਾ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਸਾਲਾਸਰ ਧਾਮ, ਸ੍ਰੀ ਖਾਟੂ ਸ਼ਿਆਮ, ਮਾਤਾ ਚਿੰਤਪੁਰਨੀ, ਮਾਤਾ ਵੈਸ਼ਨੂੰ ਦੇਵੀ, ਮਾਤਾ ਜਵਾਲਾ ਜੀ ਆਦਿ ਅਸਥਾਨਾਂ ਦੀ ਯਾਤਰਾ ਕਰਵਾਈ ਜਾਵੇਗੀ। The post ਭਾਰਤੀ ਰੇਲਵੇ ਵੱਲੋਂ ਪੰਜਾਬ ਸਰਕਾਰ ਨੂੰ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ” ਲਈ ਰੇਲ ਗੱਡੀਆਂ ਦੇਣ ਤੋਂ ਇਨਕਾਰ appeared first on TheUnmute.com - Punjabi News. Tags:
|
SYL ਮੁੱਦੇ 'ਤੇ ਹਰਿਆਣਾ ਤੇ ਪੰਜਾਬ ਸਰਕਾਰ ਮੁੜ ਕਰਨਗੇ ਗੱਲਬਾਤ, 28 ਦਸੰਬਰ ਨੂੰ ਚੰਡੀਗੜ੍ਹ ਹੋਵੇਗੀ ਬੈਠਕ Thursday 14 December 2023 09:21 AM UTC+00 | Tags: aam-aadmi-party breaking breaking-news chandigarh cm-bhagwant-mann cm-manohar-lal haryana-government latest-news news sutlej-yamuna-link syl syl-issue ਚੰਡੀਗੜ੍ਹ, 14 ਦਸੰਬਰ 2023: ਸਤਲੁਜ ਯਮੁਨਾ ਲਿੰਕ (SYL) ਮੁੱਦੇ ‘ਤੇ ਹਰਿਆਣਾ ਸਰਕਾਰ ਅਤੇ ਪੰਜਾਬ ਸਰਕਾਰ ਇੱਕ ਵਾਰ ਫਿਰ ਤੋਂ ਗੱਲਬਾਤ ਕਰਨਗੇ। ਸੁਪਰੀਮ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਕੇਂਦਰ ਇਸ ਮੁੱਦੇ ‘ਤੇ ਦੋਵਾਂ ਸੂਬਿਆਂ ਵਿਚਾਲੇ ਵਿਚੋਲਗੀ ਕਰੇਗਾ। ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ 28 ਦਸੰਬਰ ਨੂੰ ਚੰਡੀਗੜ੍ਹ ਵਿੱਚ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਬੈਠਕ ਕਰਨਗੇ। ਇਹ ਜਾਣਕਾਰੀ ਦਿੰਦਿਆਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਉਮੀਦ ਹੈ ਕਿ ਇਸ ਬੈਠਕ ਵਿੱਚ ਐਸਵਾਈਐਲ ਨੂੰ ਲੈ ਕੇ ਕੋਈ ਹੱਲ ਨਿਕਲੇਗਾ। ਜਿਕਰਯੋਗ ਹੈ ਕਿ ਦੋ ਮਹੀਨੇ ਪਹਿਲਾਂ ਸੁਪਰੀਮ ਕੋਰਟ ਨੇ ਹਰਿਆਣਾ ਅਤੇ ਪੰਜਾਬ ਦਰਮਿਆਨ ਸਤਲੁਜ ਯਮੁਨਾ ਲਿੰਕ (SYL) ਨਹਿਰ ਵਿਵਾਦ ‘ਤੇ ਪੰਜਾਬ ਸਰਕਾਰ ‘ਤੇ ਸਖ਼ਤ ਟਿੱਪਣੀ ਕੀਤੀ ਸੀ। ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਮੁੱਦੇ ‘ਤੇ ਸਿਆਸਤ ਨਾ ਕਰਨ ਲਈ ਕਿਹਾ ਹੈ। ਪੰਜਾਬ ਸਰਕਾਰ ਕਾਨੂੰਨ ਤੋਂ ਉਪਰ ਨਹੀਂ ਹੈ। ਸੁਪਰੀਮ ਕੋਰਟ ਨੂੰ ਸਖ਼ਤ ਹੁਕਮ ਦੇਣ ਲਈ ਮਜਬੂਰ ਨਾ ਕਰੋ। ਪੰਜਾਬ ਸਰਕਾਰ ਦੇ ਰਵੱਈਏ ਤੋਂ ਸੁਪਰੀਮ ਕੋਰਟ ਕਾਫ਼ੀ ਨਾਰਾਜ਼ ਨਜ਼ਰ ਆ ਰਹੀ ਸੀ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿੱਚ ਅੱਗੇ ਵਧਣ ਦਾ ਹੁਕਮ ਦਿੱਤਾ ਸੀ। ਜੇਕਰ ਸੁਪਰੀਮ ਕੋਰਟ ਕਿਸੇ ਹੱਲ ਵੱਲ ਵਧ ਰਹੀ ਹੈ ਤਾਂ ਪੰਜਾਬ ਸਰਕਾਰ ਨੂੰ ਵੀ ਸਕਾਰਤਮਕ ਰਵੱਈਆ ਦਿਖਾਉਣਾ ਚਾਹੀਦਾ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਹੋਏ ਘਟਨਾਕ੍ਰਮ ਬਾਰੇ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ ਜਨਵਰੀ 2024 ਵਿੱਚ ਹੋਵੇਗੀ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਸਰਵੇਖਣ ਲਈ ਕੇਂਦਰ ਤੋਂ ਆਉਣ ਵਾਲੇ ਅਧਿਕਾਰੀਆਂ ਨੂੰ ਲੋੜੀਂਦੀ ਸੁਰੱਖਿਆ ਮੁਹੱਈਆ ਕਰਵਾਈ ਜਾਵੇ। ਰਾਜਸਥਾਨ ਸਰਕਾਰ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਦਾ ਰਵੱਈਆ ਇਸ ਦਿਸ਼ਾ ਵਿੱਚ ਅੱਗੇ ਵਧਦਾ ਨਜ਼ਰ ਨਹੀਂ ਆ ਰਿਹਾ। ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਪੰਜਾਬ ਕੋਲ ਦੂਜੇ ਸੂਬਿਆਂ ਨੂੰ ਦੇਣ ਲਈ ਪਾਣੀ ਨਹੀਂ ਹੈ | ਪੰਜਾਬ ‘ਚ ਵਿਰੋਧੀ ਧਿਰ ਦਾ ਵੀ ਅਜਿਹਾ ਪੱਖ ਹੈ ਕਿ ਪੰਜਾਬ ਕੋਲ ਇੱਕ ਵੀ ਬੂੰਦ ਪਾਣੀ ਦੂਜੇ ਸੂਬਿਆਂ ਨੂੰ ਦੇਣ ਲਈ ਨਹੀਂ ਹੈ | The post SYL ਮੁੱਦੇ ‘ਤੇ ਹਰਿਆਣਾ ਤੇ ਪੰਜਾਬ ਸਰਕਾਰ ਮੁੜ ਕਰਨਗੇ ਗੱਲਬਾਤ, 28 ਦਸੰਬਰ ਨੂੰ ਚੰਡੀਗੜ੍ਹ ਹੋਵੇਗੀ ਬੈਠਕ appeared first on TheUnmute.com - Punjabi News. Tags:
|
ਜਲਾਲਾਬਾਦ 'ਚ ਧੂੰਦ ਕਾਰਨ ਵਾਪਰਿਆ ਹਾਦਸਾ, ਖੇਤਾਂ 'ਚ ਪਲਟੀ ਮਿੰਨੀ ਬੱਸ Thursday 14 December 2023 09:52 AM UTC+00 | Tags: breaking-news india-news jalalabad jalalabad-accident news school-bus-accident ਜਲਾਲਾਬਾਦ, 14 ਦਸੰਬਰ 2023: ਜਲਾਲਾਬਾਦ (Jalalabad) ਹਲਕੇ ਦੇ ਪਿੰਡ ਵੈਰੋਕਾ ਅਤੇ ਕਾਠਗੜ੍ਹ ਦੇ ਵਿਚਾਲੇ ਲਿੰਕ ਰੋਡ ਤੇ ਇੱਕ ਮਿੰਨੀ ਬੱਸ ਧੂੰਦ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸੇ ਦੇ ਵਿੱਚ ਦੋ ਸਕੂਲੀ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ | ਰਾਹਤ ਦੀ ਗੱਲ ਹੈ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ | ਮੌਕੇ ‘ਤੇ ਮੌਜੂਦ ਸਥਾਨਕ ਲੋਕਾਂ ਦੇ ਮੁਤਾਬਕ ਇੱਕ ਪਿਕਅੱਪ ਸਾਹਮਣੇ ਤੋਂ ਆ ਰਹੀ ਸੀ ਜੋ ਕਿ ਕਿੰਨੂੰ ਤੋੜਨ ਵਾਸਤੇ ਲੇਬਰ ਲਿਜਾਣ ਦਾ ਕੰਮ ਕਰਦੀ ਹੈ | ਪਿਕਅੱਪ ਗੱਡੀ ਦੀਆਂ ਲਾਈਟਾਂ ਨਹੀਂ ਚੱਲਦੀਆਂ ਸਨ ਅਤੇ ਕਾਫ਼ੀ ਸਪੀਡ ‘ਤੇ ਸੀ | ਜਦੋਂ ਬੱਸ ਦੇ ਨਜ਼ਦੀਕ ਆਈ ਤਾਂ ਬੱਸ ਦੇ ਡਰਾਈਵਰ ਨੇ ਹਾਦਸੇ ਤੋਂ ਬਚਣ ਦੇ ਲਈ ਬੱਸ ਨੂੰ ਸੜਕ ਤੋਂ ਥੱਲੇ ਉਤਾਰ ਦਿੱਤਾ ਅਤੇ ਬੱਸ ਖੇਤਾਂ ਵਿੱਚ ਪਲਟ ਗਈ | ਹਾਦਸੇ ਤੋਂ ਬਾਅਦ ਬੱਸ ਵਿੱਚ ਸਵਾਰ ਇੱਕ ਨਿਹੰਗ ਸਿੰਘ ਦੇ ਵੱਲੋਂ ਬੱਸ ਦਾ ਸ਼ੀਸ਼ਾ ਤੋੜ ਸਵਾਰੀਆਂ ਨੂੰ ਸਕੂਲੀ ਬੱਚਿਆਂ ਨੂੰ ਬਾਹਰ ਕੱਢਿਆ ਗਿਆ। ਦੱਸਿਆ ਜਾ ਰਿਹਾ ਕਿ ਬੱਸ ਦੇ ਵਿੱਚ 30 ਤੋਂ 35 ਸਕੂਲੀ ਬੱਚੇ ਮੌਜੂਦ ਸਨ, ਜਿਨਾਂ ਵਿੱਚੋਂ ਪਿੰਡ ਪਾਲੀਵਾਲਾ ਦੀ ਇੱਕ ਲੜਕੀ ਦੇ ਸੱਟਾਂ ਲੱਗਣ ਦੀ ਜਾਣਕਾਰੀ ਮਿਲੀ ਹੈ। ਜਿਕਰਯੋਗ ਹੈ ਕਿ ਇਸ ਰੋਡ (Jalalabad) ‘ਤੇ ਚੱਲਦਿਆਂ ਮਿੰਨੀ ਬੱਸਾਂ ਕਾਫ਼ੀ ਪੁਰਾਣੀਆਂ ਅਤੇ ਖ਼ਸਤਾ ਹਾਲਤਾਂ ਵਿੱਚ ਹਨ ਪਰ ਇਹਨਾਂ ਦੇ ਵੱਲ ਟਰਾਂਸਪੋਰਟ ਵਿਭਾਗ ਦੇ ਵੱਲੋਂ ਧਿਆਨ ਨਹੀਂ ਦਿੱਤਾ ਜਾ ਰਿਹਾ ਬੀਤੇ ਸਾਲ ਵੀ ਇੱਕ ਹਾਦਸਾ ਵਾਪਰਿਆ ਸੀ ਇਸੇ ਰੋਡ ਤੇ ਮਿੰਨੀ ਬੱਸ ਪਲਟਣ ਕਾਰਨ ਤਿੰਨ ਸਕੂਲੀ ਬੱਚਿਆਂ ਦੀ ਮੌਤ ਹੋ ਗਈ ਸੀ | The post ਜਲਾਲਾਬਾਦ ‘ਚ ਧੂੰਦ ਕਾਰਨ ਵਾਪਰਿਆ ਹਾਦਸਾ, ਖੇਤਾਂ ‘ਚ ਪਲਟੀ ਮਿੰਨੀ ਬੱਸ appeared first on TheUnmute.com - Punjabi News. Tags:
|
ਕੈਨੇਡਾ ਤੋਂ ਜੱਦੀ ਪਿੰਡ ਪਹੁੰਚੀ ਪੰਜਾਬੀ ਵਿਦਿਆਰਥਣ ਦੀ ਮ੍ਰਿਤਕ ਦੇਹ, ਸਦਮੇ 'ਚ ਪੂਰਾ ਪਰਿਵਾਰ Thursday 14 December 2023 10:11 AM UTC+00 | Tags: amargarh canada news punjabi-youth-in-canada punjab-news ਅਮਰਗੜ੍ਹ, 14 ਦਸੰਬਰ 2023: ਲਗਭਗ ਛੇ ਮਹੀਨੇ ਪਹਿਲਾਂ ਆਪਣੇ ਚੰਗੇ ਭਵਿੱਖ ਅਤੇ ਸੁਪਨੇ ਪੂਰੇ ਕਰਨ ਦੇ ਮਕਸਦ ਨਾਲ ਉੱਚ ਵਿੱਦਿਆ ਹਾਸਲ ਲਈ ਕੈਨੇਡਾ (Canada) ਗਈ ਅਮਰਗੜ੍ਹ ਦੀ 20 ਸਾਲ ਦੀ ਵਿਦਿਆਰਥਣ ਪ੍ਰਨੀਤ ਕੌਰ ਦੀ ਲੰਘੇ 26 ਨਵੰਬਰ ਨੂੰ ਮੌਤ ਹੋ ਗਈ ਸੀ, ਜਿਸ ਦੀ ਮ੍ਰਿਤਕ ਦੇਹ ਦਾ ਅੱਜ ਪਿੰਡ ਪਹੁੰਚਣ ‘ਤੇ ਅੰਤਮ ਸਸਕਾਰ ਕੀਤਾ ਗਿਆ। ਮ੍ਰਿਤਕ ਵਿਦਿਆਰਥਣ ਦੇ ਚਾਚਾ ਗੁਰਵੀਰ ਸਿੰਘ ਸੋਹੀ ਨੇ ਦੱਸਿਆ ਕਿ ਉਸ ਦੇ ਸੁਪਨੇ ਬਹੁਤ ਵੱਡੇ ਸਨ, ਜੋ ਕਲਹਿਣੀ ਮੌਤ ਨੇ ਚੂਰ-ਚੂਰ ਕਰ ਦਿੱਤੇ। ਉਨ੍ਹਾਂ ਦੱਸਿਆ ਕਿ ਮੌਤ ਤੋਂ 36 ਘੰਟੇ ਪਹਿਲਾਂ ਉਸ ਦੀ ਪਰਿਵਾਰ ਨਾਲ ਗੱਲ ਹੋਈ ਸੀ, ਕਿ ਉਸ ਨੂੰ ਠੰਡ ਕਾਰਨ ਉਲਟੀਆਂ ਲੱਗ ਗਈਆਂ ਸਨ ਜੋ ਹੁਣ ਠੀਕ ਹਨ, ਪਰ ਕੁਝ ਘੰਟਿਆਂ ਬਾਅਦ ਹੀ ਉਸ ਦੀ ਮੌਤ ਦੀ ਖ਼ਬਰ ਮਿਲੀ, ਜਿਸ ਨੇ ਪੂਰੇ ਪਰਿਵਾਰ ਨੂੰ ਤੋੜ ਕੇ ਰੱਖ ਦਿੱਤਾ। ਕੈਲਗਰੀ (Canada) ‘ਚ ਸਥਿਤ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਤੇ ਕਲੇਰ ਬਿਲਡਰਜ਼ ਦੇ ਮਾਲਕ ਅਵਤਾਰ ਸਿੰਘ ਕਲੇਰ ਦੇ ਯਤਨਾਂ ਸਦਕਾ ਵਿਦਿਆਰਥਣ ਪ੍ਰਨੀਤ ਕੌਰ ਦੀ ਮ੍ਰਿਤਕ ਦੇਹ ਪਿੰਡ ਪਹੁੰਚੀ ਹੈ। ਅੰਤਿਮ ਸਸਕਾਰ ਮੌਕੇ ਇਲਾਕੇ ਦੀਆਂ ਰਾਜਨੀਤਿਕ,ਧਾਰਮਿਕ ਤੇ ਸਮਾਜ ਸੇਵੀ ਸ਼ਖਸੀਅਤਾਂ ਸਮੇਤ ਅਨੇਕਾਂ ਨਮ ਅੱਖਾਂ ਨੇ ਪ੍ਰਨੀਤ ਕੌਰ ਨੂੰ ਆਖਰੀ ਅਲਵਿਦਾ ਆਖਦਿਆਂ ਪਰਿਵਾਰ ਨਾਲ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ। The post ਕੈਨੇਡਾ ਤੋਂ ਜੱਦੀ ਪਿੰਡ ਪਹੁੰਚੀ ਪੰਜਾਬੀ ਵਿਦਿਆਰਥਣ ਦੀ ਮ੍ਰਿਤਕ ਦੇਹ, ਸਦਮੇ ‘ਚ ਪੂਰਾ ਪਰਿਵਾਰ appeared first on TheUnmute.com - Punjabi News. Tags:
|
ਇਲਾਜ ਲਈ ਹਸਪਤਾਲ 'ਚ ਲਿਆਂਦਾ ਕੈਦੀ ਪੁਲਿਸ ਮੁਲਾਜ਼ਮਾਂ ਨੂੰ ਧੱਕਾ ਦੇ ਕੇ ਹੋਇਆ ਫ਼ਰਾਰ Thursday 14 December 2023 10:23 AM UTC+00 | Tags: breaking-news chandigarh-police crime government-hospital latest-news news prisoner punjab-police ਚੰਡੀਗੜ੍ਹ, 14 ਦਸੰਬਰ 2023: ਚੰਡੀਗੜ੍ਹ ਦੇ ਸੈਕਟਰ-32 ਸਥਿਤ ਸਰਕਾਰੀ ਹਸਪਤਾਲ ਵਿੱਚ ਇਲਾਜ ਲਈ ਲਿਆਂਦਾ ਗਿਆ ਕੈਦੀ (prisoner) ਪੁਲਿਸ ਮੁਲਾਜ਼ਮਾਂ ਨੂੰ ਧੱਕਾ ਦੇ ਕੇ ਫ਼ਰਾਰ ਹੋ ਗਿਆ। ਕੈਦੀ ਦੀ ਪਛਾਣ ਗਗਨਦੀਪ ਸਿੰਘ ਵਜੋਂ ਹੋਈ ਹੈ। ਉਸ ਨੂੰ ਰਾਤ ਕਰੀਬ ਡੇਢ ਵਜੇ ਅੰਬਾਲਾ ਕੇਂਦਰੀ ਜੇਲ੍ਹ ਤੋਂ ਲਿਆਂਦਾ ਗਿਆ। ਗਗਨਦੀਪ ਨੇ ਜੇਲ੍ਹ ਵਿੱਚ ਕੱਚ ਨਿਗਲ ਲਿਆ ਸੀ। ਗੰਭੀਰ ਹਾਲਤ ਕਾਰਨ ਉਸ ਨੂੰ ਹਸਪਤਾਲ ਲਿਆਂਦਾ ਗਿਆ। ਮਿਲੀ ਜਾਣਕਾਰੀ ਅਨੁਸਾਰ ਮੁਲਜ਼ਮ ਨੂੰ ਪੁਲਿਸ ਨੇ ਇਲਾਜ ਲਈ ਦਾਖ਼ਲ ਕਰਵਾਇਆ ਸੀ। ਪਰ ਕੁਝ ਦੇਰ ਬਾਅਦ ਹੀ ਉਹ (prisoner) ਪੁਲਿਸ ਮੁਲਾਜ਼ਮ ਨੂੰ ਧੱਕਾ ਦੇ ਕੇ ਭੱਜ ਗਿਆ। ਉਸ ਨੇ ਹਸਪਤਾਲ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ ਹੈ। ਅੰਬਾਲਾ ਪੁਲਿਸ ਨੇ ਇਸ ਮਾਮਲੇ ਵਿੱਚ ਚੰਡੀਗੜ੍ਹ ਦੇ ਸੈਕਟਰ-34 ਪੁਲਿਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਪੁਲਿਸ ਨੇ ਸ਼ਿਕਾਇਤ ਤੋਂ ਬਾਅਦ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਕੈਦੀ ਖ਼ਿਲਾਫ਼ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋਣ ਦਾ ਕੇਸ ਵੀ ਦਰਜ ਕੀਤਾ ਜਾ ਰਿਹਾ ਹੈ। ਪੁਲਿਸ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕਰ ਰਹੀ ਹੈ। ਪੁਲਿਸ ਕੈਮਰਿਆਂ ਦੀ ਰਿਕਾਰਡਿੰਗ ਅਨੁਸਾਰ ਮੁਲਜ਼ਮ ਕਿੱਥੇ ਭੱਜ ਗਿਆ ਹੈ? ਇਸ ਦੀ ਜਾਂਚ ਕਰ ਰਹੀ ਹੈ। The post ਇਲਾਜ ਲਈ ਹਸਪਤਾਲ ‘ਚ ਲਿਆਂਦਾ ਕੈਦੀ ਪੁਲਿਸ ਮੁਲਾਜ਼ਮਾਂ ਨੂੰ ਧੱਕਾ ਦੇ ਕੇ ਹੋਇਆ ਫ਼ਰਾਰ appeared first on TheUnmute.com - Punjabi News. Tags:
|
ਸੁਖਬੀਰ ਬਾਦਲ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁਆਫ਼ੀ ਮੰਗਣ 'ਤੇ ਸ਼੍ਰੋਮਣੀ ਕਮੇਟੀ ਦਿੱਲੀ ਨੇ ਜਤਾਇਆ ਇਤਰਾਜ Thursday 14 December 2023 12:08 PM UTC+00 | Tags: akal-takht-sahib breaking-news dsgpc harmeet-singh-kalka news shiromani-committee-delhi sukhbir-badal ਦਿੱਲੀ, 14 ਦਸੰਬਰ 2023 (ਦਵਿੰਦਰ ਸਿੰਘ): ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Badal) ਵੱਲੋਂ ਸਿੱਖ ਕੌਮ ਤੋਂ ਸ਼੍ਰੋਮਣੀ ਅਕਾਲੀ ਦਲ ਦੇ 103ਵੇਂ ਸਥਾਪਨਾ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁਆਫ਼ੀ ਮੰਗਣ ‘ਤੇ ਇਤਰਾਜ ਜਤਾਇਆ ਹੈ। ਕਾਲਕਾ ਦਾ ਕਹਿਣਾ ਹੈ ਕਿ ਅੱਜ ਸੁਖਬੀਰ ਸਿੰਘ ਬਾਦਲ ਨੇ ਕਿਸ ਕਿਸ ਗੱਲ ਦੀ ਮੁਆਫ਼ੀ ਕੌਮ ਤੋਂ ਮੰਗੀ ਹੈ। ਉਨਾਂ ਕਿਹਾ ਕਿ ਬਾਦਲ ਨੇ ਡੇਰਾ ਮੁਖੀ ਨੂੰ ਮੁਆਫ਼ੀ ਦੇਣ ਦੀ ਮੁਆਫ਼ੀ ਮੰਗੀ ਹੈ ਜਾਂ ਫਿਰ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਮੁਆਫ਼ੀ ਮੰਗੀ ਹੈ। ਉਨਾਂ ਕਿਹਾ ਕਿ ਸੁਖਬੀਰ ਸਿੰਘ ਅਤੇ ਪ੍ਰਕਾਸ਼ ਸਿੰਘ ਬਾਦਲ ਵੱਲੋਂ ਹੀ ਡੇਰਾ ਪ੍ਰੇਮੀ ਗੁਰਮੀਤ ਸਿੰਘ ਦੀ ਮੌਤ ਤੇ ਉਸਦੀ ਪਤਨੀ ਨੂੰ 10 ਲੱਖ ਰੁਪਏ ਅਤੇ ਪੰਜਾਬ ਪੁਲਿਸ ਵਿੱਚ ਨੌਕਰੀ ਵੀ ਦਿੱਤੀ ਸੀ। ਇਸਦੇ ਨਾਲ ਹੀ ਉਨ੍ਹਾਂ ਆਪਣੇ ਸਰਕਾਰ ਦੇ ਸਮੇਂ ਦੌਰਾਨ ਸੁਮੇਧ ਸੈਣੀ ਨੂੰ ਡੀ. ਜੀ .ਪੀ ਲਗਵਾਇਆ ਸੀ। ਕਾਲਕਾ ਨੇ ਕਿਹਾ ਕਿ ਅੱਜ ਸੁਖਬੀਰ ਸਿੰਘ ਬਾਦਲ (Sukhbir Badal) ਨੇ ਅਕਾਲ ਤਖ਼ਤ ਸਾਹਿਬ ਖੜੇ ਹੋ ਕੇ ਕੌਮ ਤੋਂ ਮੁਆਫ਼ੀ ਮੰਗਣ ਦਾ ਕੰਮ ਕਰਕੇ ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਮਰਯਾਦਾ ਨੂੰ ਢਾਹ ਲਾਈ ਹੈ। ਉਨਾਂ ਕਿਹਾ ਕਿ ਮੈਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਸਾਹਿਬ ਨੂੰ ਦਿੱਲੀ ਕਮੇਟੀ ਵਲੋਂ ਅਪੀਲ ਕਰਦਾਂ ਹਾਂ ਕਿ ਇਨ੍ਹਾਂ ਨੂੰ ਤਨਖਾਹੀਆ ਕਰਾਰ ਕਰਕੇ ਸਜ਼ਾ ਲਗਾਈ ਜਾਣੀ ਚਾਹੀਦੀ ਹੈ। ਇਸਦੇ ਨਾਲ ਹੀ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਲਈ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋਂ 20 ਦਸੰਬਰ ਨੂੰ ਦਿੱਲੀ ਵਿਖੇ ਗੁਰੂਦੁਆਰਾ ਰਕਾਬ ਗੰਜ ਸਾਹਿਬ ਤੋਂ ਰਾਸ਼ਟਰਪਤੀ ਭਵਨ ਤੱਕ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਿਸ ‘ਤੇ ਬੋਲਦਿਆਂ ਕਾਲਕਾ ਨੇ ਕਿਹਾ ਕਿ ਸਰਕਾਰਾਂ ਨਾਲ ਗੱਲਬਾਤ ਕਰਕੇ ਮਸਲੇ ਜਲਦੀ ਹੱਲ ਹੁੰਦੇ ਹਨ। ਇਸ ਕਰਕੇ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਨੂੰ ਇਹ ਪ੍ਰਦਰਸ਼ਨ ਨਹੀਂ ਕਰਨਾ ਚਾਹੀਦਾ। ਇਸ ਮਾਮਲੇ ਤੇ ਵੀ ਕਾਲਕਾ ਨੇ ਕਿਹਾ ਕਿ ਮੈਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਸਾਹਿਬ ਨੂੰ ਅਪੀਲ ਕਰਦਾ ਹਾਂ ਕਿ ਇਹ ਪ੍ਰਦਰਸ਼ਨ ਨੂੰ ਰੋਕਿਆ ਜਾਵੇ । The post ਸੁਖਬੀਰ ਬਾਦਲ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁਆਫ਼ੀ ਮੰਗਣ ‘ਤੇ ਸ਼੍ਰੋਮਣੀ ਕਮੇਟੀ ਦਿੱਲੀ ਨੇ ਜਤਾਇਆ ਇਤਰਾਜ appeared first on TheUnmute.com - Punjabi News. Tags:
|
ਲੁਧਿਆਣਾ 'ਚ ਕੁੱਤਿਆਂ ਨੇ 4 ਸਾਲ ਦੀ ਬੱਚੀ ਨੂੰ ਬਣਾਇਆ ਸ਼ਿਕਾਰ, ਬੱਚੀ ਨੂੰ ਪਲਾਟ 'ਚ ਘੜੀਸਿਆ Thursday 14 December 2023 12:16 PM UTC+00 | Tags: breaking-news cm-bhagwant-mann dog-attack dog-beaten dogs ludhiana news punjabi-news punjab-news the-unmute-breaking-news ਦਿੱਲੀ, 14 ਦਸੰਬਰ 2023: ਪੰਜਾਬ ਦੇ ਲੁਧਿਆਣਾ ‘ਚ ਅਵਾਰਾ ਕੁੱਤਿਆਂ (dogs) ਨੇ 4 ਸਾਲ ਦੀ ਬੱਚੀ ਨੂੰ ਵੱਢ ਲਿਆ। ਕੱਲ੍ਹ ਯਾਨੀ ਬੁੱਧਵਾਰ ਨੂੰ ਬੱਚੀ ਗਲੀ ਤੋਂ ਆਪਣੇ ਘਰ ਜਾ ਰਹੀ ਸੀ। ਇਸ ਦੌਰਾਨ ਚਾਰ ਕੁੱਤਿਆਂ ਨੇ ਉਸ ਨੂੰ ਘੇਰ ਲਿਆ ਅਤੇ ਘੜੀਸ ਕੇ ਪਲਾਟ ਵਿੱਚ ਲੈ ਗਏ। ਜਿੱਥੇ ਉਸ ਨੂੰ ਵੱਢਣਾ ਸ਼ੁਰੂ ਕਰ ਦਿੱਤਾ। ਕੁੱਤਿਆਂ ਨੇ ਬੱਚੀ ਨੂੰ ਲਗਭਗ 32 ਸਕਿੰਟ ਤੱਕ ਘੇਰ ਕੇ ਰੱਖਿਆ । ਇਸ ਦੌਰਾਨ ਜਦੋਂ ਬੱਚੀ ਦੇ ਰੋਣ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕ ਇਕੱਠੇ ਹੋ ਗਏ। ਜਦੋਂ ਲੋਕ ਪਹੁੰਚੇ ਤਾਂ ਕੁੱਤੇ (dogs) ਬੱਚੀ ਨੂੰ ਪਲਾਟ ਵਿੱਚ ਛੱਡ ਕੇ ਭੱਜ ਗਏ। ਇਹ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਵੀਡੀਓ ਬੱਡੇਵਾਲ ਰੋਡ ‘ਤੇ ਪ੍ਰਦੀਪ ਪਾਰਕ ਨੇੜੇ ਦੀ ਦੱਸੀ ਜਾ ਰਹੀ ਹੈ। ਸਰਾਭਾ ਨਗਰ ਥਾਣੇ ਦੇ ਐਸਐਚਓ ਅਮਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਵੀਡੀਓ ਦੇਖੀ ਹੈ। ਫਿਲਹਾਲ ਇਸ ਸਬੰਧੀ ਕਿਸੇ ਨੇ ਕੋਈ ਸ਼ਿਕਾਇਤ ਨਹੀਂ ਦਿੱਤੀ ਹੈ। ਜੇਕਰ ਕੋਈ ਸ਼ਿਕਾਇਤ ਮਿਲਦੀ ਹੈ ਤਾਂ ਇਲਾਕੇ ਦੀ ਜਾਂਚ ਜ਼ਰੂਰ ਕਰਵਾਈ ਜਾਵੇਗੀ। ਬਾਕੀ ਵੀਡੀਓ ਜਿੱਥੋਂ ਦੀ ਹੈ ਉਹ ਵੀ ਜਲਦੀ ਹੀ ਪਤਾ ਲੱਗ ਜਾਵੇਗਾ। The post ਲੁਧਿਆਣਾ ‘ਚ ਕੁੱਤਿਆਂ ਨੇ 4 ਸਾਲ ਦੀ ਬੱਚੀ ਨੂੰ ਬਣਾਇਆ ਸ਼ਿਕਾਰ, ਬੱਚੀ ਨੂੰ ਪਲਾਟ ‘ਚ ਘੜੀਸਿਆ appeared first on TheUnmute.com - Punjabi News. Tags:
|
ਸੰਸਦ ਦੀ ਸੁਰੱਖਿਆ 'ਚ ਢਿੱਲ ਮੁੱਦੇ 'ਤੇ ਭਾਰੀ ਹੰਗਾਮਾ, 15 ਸੰਸਦ ਮੈਂਬਰਾਂ ਨੂੰ ਪੂਰੇ ਇਜਲਾਸ ਲਈ ਕੀਤਾ ਮੁਅੱਤਲ Thursday 14 December 2023 12:32 PM UTC+00 | Tags: 15-mps-suspended breaking-news india-news latest-news lok-sabha news parliament. punjabi-news the-unmute-breaking-news winter-session ਦਿੱਲੀ, 14 ਦਸੰਬਰ 2023: ਸੰਸਦ (Parliament) ਦੇ ਸਰਦ ਰੁੱਤ ਇਜਲਾਸ ਦੇ ਨੌਵੇਂ ਦਿਨ ਵੀ ਸੰਸਦ ਦੀ ਸੁਰੱਖਿਆ ‘ਚ ਕੁਤਾਹੀ ਨੂੰ ਲੈ ਕੇ ਵਿਰੋਧੀ ਧਿਰ ਦਾ ਹੰਗਾਮਾ ਜਾਰੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸੰਸਦ ਦੀ ਕਾਰਵਾਈ ਸ਼ੁਰੂ ਹੋਣ ਤੋਂ ਠੀਕ ਪਹਿਲਾਂ ਮੰਤਰੀਆਂ ਨਾਲ ਮੀਟਿੰਗ ਕੀਤੀ। ਇਸ ਬੈਠਕ ‘ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਅਨੁਰਾਗ ਠਾਕੁਰ ਅਤੇ ਕਈ ਹੋਰ ਮੰਤਰੀ ਅਤੇ ਸੰਸਦ ਮੈਂਬਰ ਮੌਜੂਦ ਸਨ। ਰਾਜ ਸਭਾ ਸ਼ੁੱਕਰਵਾਰ ਸਵੇਰੇ 11 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੰਸਦ ਦੀ ਸੁਰੱਖਿਆ ਵਿੱਚ ਢਿੱਲ ਦੇ ਮੁੱਦੇ ਨੂੰ ਲੈ ਕੇ ਵਿਰੋਧੀ ਪਾਰਟੀਆਂ ਨੇ ਵੀਰਵਾਰ (14 ਦਸੰਬਰ) ਨੂੰ ਲੋਕ ਸਭਾ ਅਤੇ ਰਾਜ ਸਭਾ ਵਿੱਚ ਹੰਗਾਮਾ ਕੀਤਾ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਬਿਆਨ ਦੀ ਮੰਗ ਕੀਤੀ। ਸੰਸਦ ਦੀ ਕਾਰਵਾਈ ‘ਚ ਰੁਕਾਵਟ ਪਾਉਣ ਦੇ ਦੋਸ਼ ‘ਚ 15 ਸੰਸਦ ਮੈਂਬਰਾਂ ਨੂੰ ਪੂਰੇ ਇਜਲਾਸ ਲਈ ਮੁਅੱਤਲ ਕਰ ਦਿੱਤਾ ਹੈ | ਇਸ ਇਨ੍ਹਾਂ ਵਿੱਚੋਂ 9 ਕਾਂਗਰਸ, 2 ਸੀਪੀਐਮ, 2 ਡੀਐਮਕੇ ਅਤੇ ਇੱਕ ਸੀਪੀਆਈ ਪਾਰਟੀ ਦੇ ਹਨ | ਇਸ ਦੌਰਾਨ ਲੋਕ ਸਭਾ (Parliament) ਸਪੀਕਰ ਨੇ ਹੰਗਾਮਾ ਕਰਨ ਦੇ ਦੋਸ਼ਾਂ ਤਹਿਤ ਕਾਂਗਰਸ ਮੈਂਬਰਾਂ ਟੀਐਨ ਪ੍ਰਤਾਪਨ, ਹਿਬੀ ਈਡਨ, ਜੋਤਿਮਣੀ, ਰਾਮਿਆ ਹਰੀਦਾਸ ਅਤੇ ਡੀਨ ਕੁਰਿਆਕੋਸ ਨੂੰ ਸਰਦ ਰੁੱਤ ਇਜਲਾਸ ਦੇ ਬਾਕੀ ਬਚੇ ਸਮੇਂ ਲਈ ਮੁਅੱਤਲ ਕਰ ਦਿੱਤਾ ਹੈ। ਇਸ ਤੋਂ ਬਾਅਦ ਵੀ ਹੰਗਾਮਾ ਰੁਕਿਆ ਨਹੀਂ ਅਤੇ ਸਰਦ ਰੁੱਤ ਇਜਲਾਸ ਤੋਂ 9 ਹੋਰ ਮੈਂਬਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ। ਇਨ੍ਹਾਂ ਵਿੱਚ ਬੈਨੀ ਬੇਹਨਨ (ਕਾਂਗਰਸ), ਮੁਹੰਮਦ ਜਾਵੇਦ (ਕਾਂਗਰਸ), ਪੀਆਰ ਨਟਰਾਜਨ (ਸੀਪੀਆਈਐਮ), ਕਨੀਮੋਝੀ (ਡੀਐਮਕੇ), ਵੀਕੇ ਸ਼੍ਰੀਕੰਦਨ (ਕਾਂਗਰਸ), ਕੇ ਸੁਬਰਾਮਨੀਅਮ, ਐਸਆਰ ਪਾਰਥੀਬਨ (ਡੀਐਮਕੇ), ਐਸ ਵੈਂਕਟੇਸ਼ਨ (ਸੀਪੀਆਈਐਮ) ਅਤੇ ਮਾਨਿਕਮ ਟੈਗੋਰ (ਕਾਂਗਰਸ) ਅਤੇ TMC ਸੰਸਦ ਮੈਂਬਰ ਡੇਰੇਕ ਓ ਬ੍ਰਾਇਨ ਸ਼ਾਮਲ ਹਨ।
The post ਸੰਸਦ ਦੀ ਸੁਰੱਖਿਆ ‘ਚ ਢਿੱਲ ਮੁੱਦੇ ‘ਤੇ ਭਾਰੀ ਹੰਗਾਮਾ, 15 ਸੰਸਦ ਮੈਂਬਰਾਂ ਨੂੰ ਪੂਰੇ ਇਜਲਾਸ ਲਈ ਕੀਤਾ ਮੁਅੱਤਲ appeared first on TheUnmute.com - Punjabi News. Tags:
|
ਦੋ ਵਾਰ ਦੀ IPL ਚੈਂਪੀਅਨ ਕੋਲਕਾਤਾ ਨਾਈਟ ਰਾਈਡਰਜ਼ ਦੇ ਕਪਤਾਨ ਹੋਣਗੇ ਸ਼੍ਰੇਅਸ ਅਈਅਰ Thursday 14 December 2023 12:49 PM UTC+00 | Tags: breaking-news cricket-news ipl-2023 kolkata-knight-riders latest-news news shreyas-iyer ਚੰਡੀਗੜ੍ਹ, 14 ਦਸੰਬਰ 2023: ਆਈਪੀਐਲ ਦੇ ਆਗਾਮੀ ਸੀਜ਼ਨ ਲਈ ਸਾਰੀਆਂ ਟੀਮਾਂ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਖਿਡਾਰੀਆਂ ਦੀ ਨਿਲਾਮੀ 19 ਦਸੰਬਰ ਨੂੰ ਦੁਬਈ ਵਿੱਚ ਹੋਣੀ ਹੈ। ਇਸ ਤੋਂ ਪਹਿਲਾਂ ਆਈਪੀਐਲ ਖ਼ਿਤਾਬ ਦੀ ਦੋ ਵਾਰ ਦੀ ਜੇਤੂ ਕੋਲਕਾਤਾ ਨਾਈਟ ਰਾਈਡਰਜ਼ ਨੇ ਆਪਣੇ ਕਪਤਾਨ ਦੇ ਨਾਂ ਦਾ ਐਲਾਨ ਕੀਤਾ ਹੈ। ਸ਼੍ਰੇਅਸ ਅਈਅਰ (Shreyas Iyer) ਆਉਣ ਵਾਲੇ ਸੀਜ਼ਨ ‘ਚ ਟੀਮ ਦੀ ਕਮਾਨ ਸੰਭਾਲਣਗੇ। ਉਹ ਸੱਟ ਕਾਰਨ 2023 ਸੀਜ਼ਨ ‘ਚ ਨਹੀਂ ਖੇਡ ਸਕਿਆ ਸੀ। ਉਨ੍ਹਾਂ ਦੀ ਥਾਂ ਨਿਤੀਸ਼ ਰਾਣਾ ਨੇ ਕਪਤਾਨੀ ਸੰਭਾਲੀ। ਵੀਰਵਾਰ (14 ਦਸੰਬਰ) ਨੂੰ ਕੋਲਕਾਤਾ ਨਾਈਟ ਰਾਈਡਰਜ਼ ਦੇ ਪ੍ਰਬੰਧਨ ਨੇ ਸ਼੍ਰੇਅਸ ਅਈਅਰ ਨੂੰ ਕਪਤਾਨੀ ਦੁਬਾਰਾ ਸੌਂਪਣ ਦਾ ਐਲਾਨ ਕੀਤਾ। ਨਿਤੀਸ਼ ਰਾਣਾ ਇਸ ਸੀਜ਼ਨ ਦੇ ਉਪ ਕਪਤਾਨ ਹੋਣਗੇ। ਸੱਟ ਕਾਰਨ ਅਈਅਰ (Shreyas Iyer) ਨਾ ਸਿਰਫ ਆਈਪੀਐਲ ਬਲਕਿ ਕਈ ਅੰਤਰਰਾਸ਼ਟਰੀ ਸੀਰੀਜ਼ ਵੀ ਨਹੀਂ ਖੇਡ ਸਕੇ। ਲੰਡਨ ‘ਚ ਉਨ੍ਹਾਂ ਦੀ ਸਰਜਰੀ ਹੋਈ ਸੀ। The post ਦੋ ਵਾਰ ਦੀ IPL ਚੈਂਪੀਅਨ ਕੋਲਕਾਤਾ ਨਾਈਟ ਰਾਈਡਰਜ਼ ਦੇ ਕਪਤਾਨ ਹੋਣਗੇ ਸ਼੍ਰੇਅਸ ਅਈਅਰ appeared first on TheUnmute.com - Punjabi News. Tags:
|
ਲਾਰੈਂਸ ਦੀ ਇੰਟਰਵਿਊ ਮਾਮਲੇ 'ਤੇ ਸਿੱਧੂ ਮੂਸੇਵਾਲਾ ਦੇ ਪਿਤਾ ਦਾ ਬਿਆਨ, ਪੰਜਾਬ ਸਰਕਾਰ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ Thursday 14 December 2023 01:06 PM UTC+00 | Tags: aam-aadmi-party breaking-news cm-bhagwant-mann latest-news lawrences-interview news punjab-news sidhu-moosewala ਚੰਡੀਗੜ੍ਹ, 14 ਦਸੰਬਰ 2023: ਮਾਣਯੋਗ ਹਾਈਕੋਰਟ ਵੱਲੋਂ ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਨਾਮਜ਼ਦ ਬਦਮਾਸ਼ ਲਾਰੈਂਸ ਬਿਸ਼ਨੋਈ ਦੀ ਜੇਲ੍ਹ ‘ਚ ਹੋਈ ਇੰਟਰਵਿਊ ਸਬੰਧੀ ਪੰਜਾਬ ਸਰਕਾਰ ਤੋਂ ਸਟੇਟਸ ਰਿਪੋਰਟ ਮੰਗੀ ਗਈ ਸੀ, ਜਿਸ ‘ਚ ਲਾਰੈਂਸ ਬਿਸ਼ਨੋਈ ਦੀ ਜੇਲ੍ਹ ‘ਚ ਇੰਟਰਵਿਊ ਹੋਈ ਸੀ, ਜਿਸ ਸੰਬੰਧੀ ਪੰਜਾਬ ਸਰਕਾਰ ਨੇ ਅੱਜ ਅਦਾਲਤ ਵਿੱਚ ਆਪਣੀ ਰਿਪੋਰਟ ਵਿੱਚ ਇਹ ਦੱਸਦੇ ਹੋਏ ਕਿਹਾ ਹੈ ਕਿ ਇਹ ਇੰਟਰਵਿਊ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਨਹੀਂ ਹੋਈ, ਅਦਾਲਤ ਨੇ ਇਹ ਵੀ ਕਿਹਾ ਹੈ ਕਿ ਉਸ ਦਾ ਤਕਨੀਕੀ ਵਿੰਗ ਇਸਦੀ ਜਾਂਚ ਕਰੇ ਅਤੇ ਐਫਡੀਆਈ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕਿਹਾ ਕਿ ਸਰਕਾਰ ਦੇ ਇਸ ਜਵਾਬ ਨੂੰ ਦੇਖਦੇ ਹੋਏ ਲੱਗਦਾ ਹੈ ਕਿ ਸਰਕਾਰ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ ।ਉਨ੍ਹਾਂ ਕਿਹਾ ਕਿ ਸਾਨੂੰ ਉਮੀਦ ਸੀ ਕਿ ਇਸ ਵਾਰ ਸਰਕਾਰ ਸੱਚ ਬੋਲੇਗੀ ਕਿਉਂਕਿ ਲਾਰੈਂਸ ਬਿਸ਼ਨੋਈ ਪੰਜਾਬ ਸਰਕਾਰ ਦੀ ਹਿਰਾਸਤ ਵਿੱਚ ਸੀ ਅਤੇ ਅਜਿਹਾ ਸੀ ਕਿ ਉਹ ਹਿਰਾਸਤ ‘ਚ ਨਹੀਂ ਸੀ ਅਤੇ ਫਿਰ ਇੰਟਰਵਿਊ ਹੋਈ। ਉਨ੍ਹਾਂ ਕਿਹਾ ਕਿ ਇਹ ਇੰਟਰਵਿਊ ਹਿਰਾਸਤ ਦੌਰਾਨ ਹੀ ਹੋਈ ਸੀ ਪਰ ਫਿਰ ਵੀ ਸਰਕਾਰ ਇਸ ਤੋਂ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ 8 ਮਹੀਨਿਆਂ ਤੋਂ ਉਹ ਇਸ ‘ਤੇ ਡਟੇ ਰਹੇ। ਜਾਂਚ ਦੇ ਬਹਾਨੇ ਅਦਾਲਤ ਤੋਂ ਸਮਾਂ ਲੈ ਰਹੇ ਸਨ ਪਰ ਹੁਣ ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਇੰਟਰਵਿਊ ਪੰਜਾਬ ‘ਚ ਨਹੀਂ ਕਰਵਾਈ ਗਈ ਸੀ ਅਤੇ ਪੰਜਾਬ ਤੋਂ ਬਾਹਰ ਕਰਵਾਈ ਗਈ ਸੀ।ਉਨ੍ਹਾਂ ਕਿਹਾ ਕਿ ਸਾਨੂੰ ਅਗਲੀ 20 ਤਾਰੀਖ਼ 20 ਦਸੰਬਰ ਮਿਲੀ ਹੈ, ਫਿਰ ਦੇਖਾਂਗੇ ਕਿ ਕੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਮਾਣਯੋਗ ਅਦਾਲਤ ਨੇ ਦੋ ਹੋਰ ਇੰਟਰਵਿਊਆਂ ਲਈ ਵੀ ਹੁਕਮ ਜਾਰੀ ਕੀਤੇ ਹਨ ਲਾਰੈਂਸ ਬਿਸ਼ਨੋਈ ਵੱਲੋਂ ਬੇਕਸੂਰ ਦੱਸਣ ‘ਤੇ ਸਿੱਧੂ ਦੇ ਪਿਤਾ ਨੇ ਕਿਹਾ ਕਿ ਉਸ ਨੇ ਰੇਕੀ ਤੋਂ ਲੈ ਕੇ ਹਥਿਆਰਾਂ ਦੀ ਸਪਲਾਈ ਤੱਕ ਸਭ ਕੁਝ ਕਬੂਲ ਕੀਤਾ ਹੈ। ਉਨ੍ਹਾਂ ਕਿਹਾ ਕਿ ਗੋਲਡੀ ਬਰੜ ਨੇ ਇੰਟਰਵਿਊ ਵਿੱਚ ਕਤਲ ਦੀ ਪੂਰੀ ਕਹਾਣੀ ਵੀ ਦੱਸੀ ਹੈ ਅਤੇ ਪਲੈਨਿੰਗ ਟਾਕ ਵੀ ਕੀਤੀ ਹੈ | ਉਸ ਵਿੱਚ ਅਸੀਂ ਦੱਸਿਆ ਹੈ ਕਿ ਵਿੱਕੀ ਮਿੱਡੂ ਖੇੜਾ ਸਾਡਾ ਭਰਾ ਸੀ ਪਰ ਤੁਸੀਂ ਕਹਿ ਰਹੇ ਹੋ ਕਿ ਸਾਨੂੰ ਪਤਾ ਹੀ ਨਹੀਂ। ਉਨ੍ਹਾਂ ਕਿਹਾ ਕਿ ਇਹ ਲਾਰੈਂਸ ਬਿਸ਼ਨੋਈ ਦਾ ਦੋਗਲਾਪਨ ਹੈ।ਉਨ੍ਹਾਂ ਕਿਹਾ ਕਿ ਲਾਰੈਂਸ ਬਿਸ਼ਨੋਈ ਸਜ਼ਾ ਤੋਂ ਬਚ ਰਿਹਾ ਹੈ।ਹੁਣ ਅਜਿਹੀ ਕਹਾਣੀ ਸਿਰਫ ਬਚਣ ਲਈ ਬਣਾਈ ਜਾ ਰਹੀ ਹੈ। The post ਲਾਰੈਂਸ ਦੀ ਇੰਟਰਵਿਊ ਮਾਮਲੇ ‘ਤੇ ਸਿੱਧੂ ਮੂਸੇਵਾਲਾ ਦੇ ਪਿਤਾ ਦਾ ਬਿਆਨ, ਪੰਜਾਬ ਸਰਕਾਰ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ appeared first on TheUnmute.com - Punjabi News. Tags:
|
ਧਾਰਾ 370 'ਤੇ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਚੀਨ ਦਾ ਬਿਆਨ, ਲੱਦਾਖ ਬਾਰੇ ਕਹੀ ਇਹ ਗੱਲ Thursday 14 December 2023 01:25 PM UTC+00 | Tags: breaking-news china india-china-border jammu-and-kashmir news ਚੰਡੀਗੜ੍ਹ, 14 ਦਸੰਬਰ 2023: ਜੰਮੂ-ਕਸ਼ਮੀਰ ‘ਚ ਧਾਰਾ 370 ਹਟਾਉਣ ‘ਤੇ ਸੁਪਰੀਮ ਕੋਰਟ ਦੇ ਫੈਸਲੇ ਬਾਰੇ ਚੀਨ (China) ਨੇ ਕਿਹਾ ਹੈ ਕਿ ਉਹ ਭਾਰਤ ਦੇ ਫੈਸਲੇ ਨੂੰ ਸਵੀਕਾਰ ਨਹੀਂ ਕਰਦਾ। ਚੀਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮਾਓ ਨਿੰਗ ਨੇ ਕਿਹਾ ਕਿ ਇਸ ਫੈਸਲੇ ਨਾਲ ਬੀਜਿੰਗ ਨੂੰ ਕੋਈ ਫਰਕ ਨਹੀਂ ਪੈਂਦਾ। ਭਾਰਤ-ਚੀਨ ਸਰਹੱਦ ਦਾ ਪੱਛਮੀ ਹਿੱਸਾ ਹਮੇਸ਼ਾ ਚੀਨ ਦਾ ਹੀ ਰਿਹਾ ਹੈ। ਚੀਨ ਨੇ ਅੱਗੇ ਕਿਹਾ ਕਿ ਅਸੀਂ ਭਾਰਤ ਦੇ ਇਕਪਾਸੜ ਅਤੇ ਗੈਰ-ਕਾਨੂੰਨੀ ਤੌਰ ‘ਤੇ ਸਥਾਪਿਤ ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ਨੂੰ ਕਦੇ ਵੀ ਮਾਨਤਾ ਨਹੀਂ ਦਿੱਤੀ ਹੈ। ਭਾਰਤ ਦੀ ਸੁਪਰੀਮ ਕੋਰਟ ਦਾ ਫੈਸਲਾ ਇਸ ਤੱਥ ਨੂੰ ਨਹੀਂ ਬਦਲ ਸਕਦਾ ਕਿ ਸਰਹੱਦ ਦਾ ਪੱਛਮੀ ਹਿੱਸਾ ਚੀਨ ਦਾ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਚੀਨ (China) ਦੇ ਮਾਓ ਨਿੰਗ ਨੇ ਕਸ਼ਮੀਰ ਮੁੱਦੇ ‘ਤੇ ਕਿਹਾ ਸੀ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਲੰਬੇ ਸਮੇਂ ਤੋਂ ਵਿਵਾਦ ਚੱਲ ਰਿਹਾ ਹੈ। ਇਸ ਨੂੰ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੇ ਮਤਿਆਂ ਤਹਿਤ ਸ਼ਾਂਤੀਪੂਰਵਕ ਹੱਲ ਕਰਨਾ ਜ਼ਰੂਰੀ ਹੈ। ਚੀਨ ਨੇ ਕਿਹਾ ਕਿ ਦੋਵਾਂ ਧਿਰਾਂ ਨੂੰ ਗੱਲਬਾਤ ਅਤੇ ਚਰਚਾ ਰਾਹੀਂ ਮੁੱਦੇ ਨੂੰ ਹੱਲ ਕਰਨਾ ਚਾਹੀਦਾ ਹੈ ਤਾਂ ਜੋ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਬਣਾਈ ਜਾ ਸਕੇ। ਇਸ ਤੋਂ ਪਹਿਲਾਂ ਅਕਤੂਬਰ ਵਿੱਚ ਇੱਕ ਰਿਪੋਰਟ ਵਿੱਚ, ਪੈਂਟਾਗਨ ਨੇ ਦਾਅਵਾ ਕੀਤਾ ਸੀ ਕਿ ਚੀਨ ਨੇ ਸਿੱਕਮ ਅਤੇ ਅਰੁਣਾਚਲ ਪ੍ਰਦੇਸ਼ ਦੀਆਂ ਸਰਹੱਦਾਂ ਨੇੜੇ 3 ਸੰਯੁਕਤ-ਹਥਿਆਰ ਬ੍ਰਿਗੇਡ (ਸੀਏਬੀ) ਵੀ ਤਾਇਨਾਤ ਕੀਤੇ ਹਨ। ਇਸ ਤੋਂ ਇਲਾਵਾ ਉੱਤਰਾਖੰਡ ਅਤੇ ਹਿਮਾਚਲ ਨੇੜੇ ਐਲਏਸੀ ‘ਤੇ ਵੀ ਤਾਇਨਾਤ ਕੀਤੇ ਗਏ ਹਨ। ਪੈਂਟਾਗਨ ਨੇ ਇਹ ਵੀ ਕਿਹਾ ਹੈ ਕਿ ਚੀਨ ਨੇ ਡੋਕਲਾਮ ਨੇੜੇ ਜ਼ਮੀਨਦੋਜ਼ ਸਟੋਰੇਜ ਸੁਵਿਧਾਵਾਂ ਵੀ ਬਣਾਈਆਂ ਹਨ। ਇਸ ਤੋਂ ਇਲਾਵਾ ਐਲਏਸੀ ਦੇ ਤਿੰਨੋਂ ਸੈਕਟਰਾਂ ਵਿੱਚ ਨਵੀਆਂ ਸੜਕਾਂ ਦਾ ਨਿਰਮਾਣ ਵੀ ਕੀਤਾ ਗਿਆ ਹੈ। ਪੈਂਗੌਂਗ ਝੀਲ ‘ਤੇ ਦੂਜਾ ਪੁਲ ਵੀ ਬਣਾਇਆ ਗਿਆ ਹੈ। ਕਰੀਬ ਇੱਕ ਹਫ਼ਤਾ ਪਹਿਲਾਂ ਆਈ ਇੱਕ ਰਿਪੋਰਟ ਵਿੱਚ ਕਿਹਾ ਗਿਆ ਸੀ ਕਿ ਚੀਨੀ ਫੌਜ ਲੱਦਾਖ ਤੋਂ ਅਰੁਣਾਚਲ ਪ੍ਰਦੇਸ਼ ਤੱਕ ਐਲਏਸੀ ਦੇ ਪਾਰ ਪਿੰਡਾਂ ਨੂੰ ਸਥਾਪਤ ਕਰਨ ਦੇ ਨਾਮ ਉੱਤੇ ਮਿਲਟਰੀ ਬੇਸ ਬਣਾ ਰਹੀ ਹੈ। ਇਨ੍ਹਾਂ ਪਿੰਡਾਂ ਦਾ ਬੁਨਿਆਦੀ ਢਾਂਚਾ ਇਸ ਤਰ੍ਹਾਂ ਬਣਾਇਆ ਜਾ ਰਿਹਾ ਹੈ ਕਿ ਇਨ੍ਹਾਂ ਨੂੰ ਫੌਜੀ ਠਿਕਾਣਿਆਂ ਵਜੋਂ ਵਰਤਿਆ ਜਾ ਸਕੇ। The post ਧਾਰਾ 370 ‘ਤੇ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਚੀਨ ਦਾ ਬਿਆਨ, ਲੱਦਾਖ ਬਾਰੇ ਕਹੀ ਇਹ ਗੱਲ appeared first on TheUnmute.com - Punjabi News. Tags:
|
ਚੇਤਨ ਸਿੰਘ ਜੌੜਾਮਾਜਰਾ ਨੇ ਮੋਗਾ ਵਿਖੇ ਸੂਬੇ ਦੇ ਸਭ ਤੋਂ ਵੱਡੇ ਟ੍ਰੀਟਿਡ ਵਾਟਰ ਸਿੰਚਾਈ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ Thursday 14 December 2023 01:29 PM UTC+00 | Tags: breaking-news moga news punjab-news treated-water-irrigation-project water ਚੰਡੀਗੜ੍ਹ/ਮੋਗਾ, 14 ਦਸੰਬਰ 2023: ਪੰਜਾਬ ਦੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ (Water) ਨੂੰ ਹੋਰ ਹੇਠਾਂ ਜਾਣ ਤੋਂ ਰੋਕਣ ਅਤੇ ਕਿਸਾਨਾਂ ਦੀਆਂ ਖੇਤੀ ਲਾਗਤਾਂ ਨੂੰ ਘਟਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਚਾਲੂ ਵਿੱਤੀ ਸਾਲ ਦੇ ਅੰਤ ਤੱਕ 20 ਹਜ਼ਾਰ ਹੈਕਟੇਅਰ ਖੇਤੀ ਰਕਬੇ ਨੂੰ ਸੀਵਰੇਜ ਦੇ ਸੋਧੇ ਪਾਣੀ ਦੀ ਸਿੰਚਾਈ ਸਹੂਲਤ ਨਾਲ ਜੋਡ਼ਨ ਦਾ ਟੀਚਾ ਹੈ। ਉਨ੍ਹਾਂ ਇਹ ਐਲਾਨ ਅੱਜ ਮੋਗਾ ਵਿਖੇ ਸੀਵਰੇਜ ਟਰੀਟਮੈਂਟ ਪਲਾਂਟ ਦੇ ਸੋਧੇ ਹੋਏ ਪਾਣੀ ਨੂੰ ਜ਼ਮੀਨਦੋਜ਼ ਪਾਈਪਾਂ ਰਾਹੀਂ ਖੇਤੀ ਲੋੜਾਂ ਲਈ ਵਰਤਣ ਦੇ ਸਿੰਚਾਈ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣ ਉਪਰੰਤ ਕੀਤਾ। ਭੂਮੀ ਅਤੇ ਜਲ ਸੰਭਾਲ ਵਿਭਾਗ ਦੀ ਸਥਾਪਨਾ ਦੀ 54ਵੀਂ ਵਰੇਗੰਢ ਮੌਕੇ ਪੰਜਾਬ ਦੇ ਸਭ ਤੋਂ ਵੱਡੇ ਟ੍ਰੀਟਿਡ ਵਾਟਰ ਸਿੰਚਾਈ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣ ਪਿੱਛੋਂ ਕਿਸਾਨਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਸ. ਜੌੜਾਮਾਜਰਾ ਨੇ ਸੂਬੇ ਦੇ ਧਰਤੀ ਹੇਠਲੇ ਪਾਣੀ ਦੇ ਡਿਗਦੇ ਪੱਧਰ ਨੂੰ ਠੱਲ੍ਹ ਪਾਉਣ ਲਈ ਅਜਿਹੇ ਬਦਲਵੇਂ ਸਿੰਚਾਈ ਜਲ ਸਰੋਤਾਂ ਨੂੰ ਵਿਕਸਤ ਕਰਨ ਅਤੇ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਉਤੇ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਇਸ ਸਮੇਂ ਸਿੰਚਾਈ ਲਈ 320 ਐਮ.ਐਲ.ਡੀ. ਟ੍ਰੀਟਿਡ (ਸੋਧੇ) ਪਾਣੀ ਦੀ ਵਰਤੋਂ ਹੋ ਰਹੀ ਹੈ ਜਿਸ ਨੂੰ ਚਾਲੂ ਵਿੱਤੀ ਸਾਲ ਦੇ ਅੰਤ ਤੱਕ ਦੁੱਗਣਾ ਕਰਕੇ 600 ਐਮ.ਐਲ.ਡੀ ਕਰ ਦਿੱਤਾ ਜਾਵੇਗਾ, ਜਿਸ ਨਾਲ 20,000 ਹੈਕਟੇਅਰ ਰਕਬੇ ਨੂੰ ਸਿੰਚਾਈ ਸਹੂਲਤ ਮਿਲ ਸਕੇਗੀ। ਉਨ੍ਹਾਂ ਦੱਸਿਆ ਕਿ ਇਹ ਪ੍ਰਾਜੈਕਟ ਹੁਣ ਤੱਕ ਦਾ ਰਾਜ ਦਾ ਸਭ ਤੋਂ ਵੱਡਾ ਟ੍ਰੀਟਿਡ ਵਾਟਰ ਸਿੰਚਾਈ ਪ੍ਰਾਜੈਕਟ ਹੈ, ਜੋ 12.87 ਕਰੋੜ ਦੀ ਲਾਗਤ ਨਾਲ ਬਣਾਇਆ ਜਾਵੇਗਾ ਅਤੇ ਜਿਸ ਨਾਲ 1100 ਕਿਸਾਨ ਪਰਿਵਾਰਾਂ ਦੀ 1020 ਹੈਕਟੇਅਰ (2500 ਏਕਡ਼) ਤੋਂ ਵੱਧ ਵਾਹੀਯੋਗ ਜ਼ਮੀਨਾਂ ਨੂੰ ਲਾਭ ਮਿਲੇਗਾ। ਉਨ੍ਹਾਂ ਇਸ ਗੱਲ ਉਤੇ ਖ਼ਾਸ ਜ਼ੋਰ ਦਿੱਤਾ ਕਿ ਪਾਣੀ ਦੀ ਘਾਟ ਅਤੇ ਮਾਰੁਥਲੀਕਰਣ ਦੇ ਰੁਝਾਨ, ਜਿਸ ਦੀ ਅਗਲੇ 20-25 ਸਾਲਾਂ ਦੌਰਾਨ ਸੰਭਾਵਨਾ ਹੈ, ਨੂੰ ਰੋਕਣ ਲਈ ਸਾਨੂੰ ਤੁਰੰਤ ਘੱਟ ਪਾਣੀ ਵਾਲੀਆਂ ਫ਼ਸਲਾਂ ਅਤੇ ਸਮਾਰਟ ਸਿੰਚਾਈ ਤਕਨੀਕਾਂ ਅਪਨਾਉਣ ਦੀ ਲੋੜ ਹੈ ਤਾਂ ਜੋ ਅਸੀਂ ਅਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਪਾਣੀ ਦੇ ਸੰਕਟ ਤੋਂ ਬਚ ਸਕਣ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਅੱਜ ਸੀਵਰੇਜ ਟਰੀਟਮੈਂਟ ਪਲਾਂਟ, ਮੋਗਾ ਤੋਂ 27 ਐਮ.ਐਲ.ਡੀ. (ਮਿਲੀਅਨ ਲੀਟਰ ਪ੍ਰਤੀ ਦਿਨ) ਟ੍ਰੀਟਡ ਪਾਣੀ (Water) ਦੀ ਵਰਤੋਂ ਕਰਨ ਦੇ ਉਦੇਸ਼ ਨਾਲ ਸਿੰਚਾਈ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ ਹੈ, ਜੋ ਨੇੜਲੇ ਚਾਰ ਪਿੰਡਾਂ ਦੀ ਖੇਤੀਬਾੜੀ ਅਧੀਨ ਜ਼ਮੀਨਾਂ ਨੂੰ ਸਿੰਚਾਈ ਸਹੂਲਤ ਮੁਹੱਈਆ ਕਰਵਾਏਗਾ। ਉਨ੍ਹਾਂ ਕਿਹਾ ਕਿ ਸੂਬੇ ਦੇ 150 ਬਲਾਕਾਂ ਵਿੱਚੋਂ 117 ਬਲਾਕ ਪਹਿਲਾਂ ਹੀ ਅਤਿ ਸ਼ੋਸ਼ਿਤ ਸ਼੍ਰੇਣੀ ਅਧੀਨ ਆਉਂਦੇ ਹਨ, ਜਿਸ ਦਾ ਮਤਲਬ ਰਾਜ ਦੇ 80 ਫ਼ੀਸਦੀ ਖੇਤਰ ਵਿਚ ਧਰਤੀ ਹੇਠਲੇ ਪਾਣੀ ਦੀ ਸਥਿਤੀ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਸੀਵਰੇਜ ਟਰੀਟਮੈਂਟ ਪਲਾਂਟ ਤੋਂ ਟ੍ਰੀਟ ਕੀਤੇ ਪਾਣੀ (Water) ਦੀ ਵਰਤੋਂ ਨਾਲ ਨਾ ਕੇਵਲ ਸਰਕਾਰ ਦੀ ਪਾਣੀ ਬਚਾਉਣ ਦੀ ਮੁਹਿੰਮ ਨੂੰ ਬਲ ਮਿਲੇਗਾ, ਸਗੋਂ ਟ੍ਰੀਟ ਕੀਤੇ ਪਾਣੀ ਵਿੱਚ ਪੌਸ਼ਟਿਕ ਤੱਤਾਂ ਦੀ ਮੌਜੂਦਗੀ ਨਾਲ ਖਾਦ ਦੀ ਘੱਟ ਵਰਤੋਂ ਹੋਵੇਗੀ ਜਿਸ ਨਾਲ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਜਲ ਸਰੋਤ, ਭੂਮੀ ਅਤੇ ਜਲ ਸੰਭਾਲ ਵਿਭਾਗ ਵੱਲੋਂ ਪਿਛਲੇ ਸਮਿਆਂ ਦੌਰਾਨ ਕੱਢੇ ਗਏ ਖਾਲਿਆਂ ਤੋਂ ਨਾਜਾਇਜ਼ ਕਬਜ਼ੇ ਆਪ ਹੀ ਛੱਡ ਦੇਣ ਕਿਉਂਕਿ ਇਨ੍ਹਾਂ ਖਾਲਿਆਂ ਰਾਹੀਂ ਉਨ੍ਹਾਂ ਦੇ ਹੀ ਖੇਤਾਂ ਨੂੰ ਪਾਣੀ ਮਿਲੇਗਾ ਜਿਸ ਨਾਲ ਉਨ੍ਹਾਂ ਨੂੰ ਬਹੁਤ ਲਾਭ ਹੋਵੇਗਾ। ਮੋਗਾ ਹਲਕੇ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਟ੍ਰੀਟ ਕੀਤਾ ਪਾਣੀ (Water), ਜੋ ਹੁਣ ਤੱਕ ਅਜਾਈਂ ਨਾਲਿਆਂ ਵਿੱਚ ਵਿਅਰਥ ਹੋ ਰਿਹਾ ਸੀ, ਇਸ ਪ੍ਰਾਜੈਕਟ ਦੇ ਲੱਗਣ ਨਾਲ ਸਿੰਚਾਈ ਲਈ ਵਰਤੋਂ ਵਿੱਚ ਲਿਆਂਦਾ ਜਾ ਸਕੇਗਾ ਜਿਸ ਨਾਲ ਨਾ ਕੇਵਲ ਧਰਤੀ ਹੇਠਲੇ ਪਾਣੀ ਦੀ ਨਿਕਾਸੀ ਘਟੇਗੀ, ਸਗੋਂ ਉਸ ਰਕਬੇ ਵਿੱਚ ਟਿਊਬਵੈੱਲਾਂ ਦੀ ਘੱਟ ਵਰਤੋਂ ਕਾਰਨ ਬਿਜਲੀ ਖਪਤ ਵਿੱਚ ਕਟੌਤੀ ਹੋਵੇਗੀ। ਉਨ੍ਹਾਂ ਇਸ ਪ੍ਰਾਜੈਕਟ ਦੀ ਯੋਜਨਾਬੰਦੀ ਵਿੱਚ ਸਹਿਯੋਗ ਦੇਣ ਵਾਲੇ ਪਿੰਡ ਅਜੀਤਗੜ੍ਹ, ਬੁੱਕਣਵਾਲਾ, ਸਿੰਘਾਂਵਾਲਾ ਅਤੇ ਘੱਲ ਕਲਾਂ ਦੇ ਕਿਸਾਨ ਭਾਈਚਾਰੇ ਦਾ ਧੰਨਵਾਦ ਕੀਤਾ ਅਤੇ ਵਿਭਾਗ ਨੂੰ ਇਸ ਪ੍ਰਾਜੈਕਟ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ। ਸਮਾਗਮ ਨੂੰ ਹਲਕਾ ਧਰਮਕੋਟ ਦੇ ਵਿਧਾਇਕ ਸ. ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਵੀ ਸੰਬੋਧਨ ਕੀਤਾ। ਉਨ੍ਹਾਂ ਅਜਿਹਾ ਪ੍ਰਾਜੈਕਟ ਹਲਕਾ ਧਰਮਕੋਟ ਨੂੰ ਵੀ ਮਨਜ਼ੂਰ ਕਰਨ ਉਤੇ ਪੰਜਾਬ ਸਰਕਾਰ ਅਤੇ ਸ. ਜੌੜਾਮਾਜਰਾ ਦਾ ਧੰਨਵਾਦ ਕੀਤਾ। ਸ. ਮਹਿੰਦਰ ਸਿੰਘ ਸੈਣੀ, ਮੁੱਖ ਭੂਮੀ ਪਾਲ, ਪੰਜਾਬ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਭਾਗ ਵੱਲੋਂ ਹੁਣ ਤੱਕ 10,000 ਹੈਕਟੇਅਰ ਤੋਂ ਵੱਧ ਵਾਹੀਯੋਗ ਜ਼ਮੀਨ ਨੂੰ ਲਾਭ ਪਹੁੰਚਾਉਣ ਵਾਲੇ 58 ਅਜਿਹੇ ਟ੍ਰੀਟਿਡ ਵਾਟਰ ਸਿੰਚਾਈ ਪ੍ਰਾਜੈਕਟ ਸ਼ੁਰੂ ਕੀਤੇ ਗਏ ਹਨ। ਇਹ ਪ੍ਰਾਜੈਕਟ ਨਾਬਾਰਡ ਪੇਂਡੂ ਵਿਕਾਸ ਫੰਡ ਅਧੀਨ ਉਲੀਕਿਆ ਗਿਆ ਹੈ ਜਿਸ ਤਹਿਤ ਕਿ 24, 20, 14 ਅਤੇ 8 ਇੰਚੀ ਵਿਆਸ ਦੀਆਂ ਲਗਭਗ 25 ਕਿਲੋਮੀਟਰ ਜ਼ਮੀਨਦੋਜ਼ ਪਾਈਪਾਂ ਵਿਛਾਈਆਂ ਜਾਣਗੀਆਂ, ਜਿਸ ਨਾਲ 1100 ਕਿਸਾਨ ਪਰਿਵਾਰਾਂ ਦੀ 1020 ਹੈਕਟੇਅਰ ਵਾਹੀਯੋਗ ਜ਼ਮੀਨ ਨੂੰ ਫਾਇਦਾ ਹੋਵੇਗਾ। ਉਨ੍ਹਾਂ ਸਰਕਾਰ ਵੱਲੋਂ ਕੁਸ਼ਲ ਸਿੰਚਾਈ ਤਕਨੀਕਾਂ ਅਪਣਾਉਣ ਵਾਲੇ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਅਜੀਤਗੜ੍ਹ, ਬੁੱਕਣਵਾਲਾ, ਸਿੰਘਾਂਵਾਲਾ ਅਤੇ ਘੱਲ ਕਲਾਂ ਪਿੰਡ ਦੇ ਕਿਸਾਨ ਭਾਈਚਾਰਾ ਹਾਜ਼ਰ ਸੀ, ਜਿਨ੍ਹਾਂ ਨੇ ਇਸ ਪ੍ਰਾਜੈਕਟ ਨੂੰ ਇਲਾਕੇ ਵਿੱਚ ਲਿਆਉਣ ਲਈ ਸੂਬਾ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕੀਤੀ। The post ਚੇਤਨ ਸਿੰਘ ਜੌੜਾਮਾਜਰਾ ਨੇ ਮੋਗਾ ਵਿਖੇ ਸੂਬੇ ਦੇ ਸਭ ਤੋਂ ਵੱਡੇ ਟ੍ਰੀਟਿਡ ਵਾਟਰ ਸਿੰਚਾਈ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ appeared first on TheUnmute.com - Punjabi News. Tags:
|
ਮੋਹਾਲੀ: ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਾਜਿਸਟ੍ਰੇਸ਼ਨ ਅਫ਼ਸਰਾਂ ਨਾਲ ਮੀਟਿੰਗ Thursday 14 December 2023 01:33 PM UTC+00 | Tags: breaking-news electoral-registration news punjab-election voter-list voter-lists ਐਸ.ਏ.ਐਸ.ਨਗਰ, 14 ਦਸੰਬਰ 2023: ਵਧੀਕ ਜ਼ਿਲ੍ਹਾ ਚੋਣ ਅਫ਼ਸਰ, ਐਸ.ਏ.ਐਸ.ਨਗਰ ਵਿਰਾਜ ਤਿੜਕੇ ਵੱਲੋਂ ਯੋਗਤਾ ਮਿਤੀ 01/01/2024 ਦੇ ਆਧਾਰ ਤੇ ਵੋਟਰ ਸੂਚੀਆਂ (voter lists) ਦੀ ਸਰਸਰੀ ਸੁਧਾਈ ਸਬੰਧੀ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟੇ੍ਰਸ਼ਨ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਵੱਲੋਂ ਚੋਣਕਾਰ ਰਜਿਸਟੇ੍ਰਸ਼ਨ ਅਫ਼ਸਰਾਂ ਨੂੰ ਪ੍ਰਾਪਤ ਹੋਏ ਫਾਰਮਾਂ ਅਤੇ ਡੀ.ਐਸ.ਈ./ਪੀ.ਐਸ.ਈ ਦਾ ਜਲਦੀ ਜਲਦੀ ਤੋਂ ਨਿਪਟਾਰਾ ਕਰਨ ਦੀ ਹਦਾਇਤ ਕੀਤੀ ਗਈ। ਮੀਟਿੰਗ ਵਿੱਚ ਐਸ ਡੀ ਐਮ ਚੰਦਰਜੋਤੀ ਸਿੰਘ ਤੇ ਹਿਮਾਂਸ਼ੂ ਗੁਪਤਾ, ਸਹਾਇਕ ਕਮਿਸ਼ਨਰ ਹਰਜੋਤ ਕੌਰ ਮਾਵੀ, ਸੰਜੇ ਕੁਮਾਰ, ਤਹਿਸੀਲਦਾਰ (ਚੋਣਾਂ), ਸੁਰਿੰਦਰ ਕੁਮਾਰ, ਚੋਣ ਕਾਨੂੰਗੋ ਅਤੇ ਜਗਤਾਰ ਸਿੰਘ, ਚੋਣ ਕਾਨੂੰਗੋ ਹਾਜ਼ਰ ਸਨ। The post ਮੋਹਾਲੀ: ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਾਜਿਸਟ੍ਰੇਸ਼ਨ ਅਫ਼ਸਰਾਂ ਨਾਲ ਮੀਟਿੰਗ appeared first on TheUnmute.com - Punjabi News. Tags:
|
ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਮੋਹਾਲੀ ਵਲੋਂ ਉਰਦੂ ਆਮੋਜ਼ ਦੀ ਸਿਖਲਾਈ 02 ਜਨਵਰੀ ਤੋਂ Thursday 14 December 2023 01:37 PM UTC+00 | Tags: breaking-news mohali news punjabi-language urdu ਐਸ.ਏ.ਐਸ.ਨਗਰ, 14 ਦਸੰਬਰ 2023: ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੰਜਾਬੀ ਭਾਸ਼ਾ ਦੇ ਨਾਲ-ਨਾਲ ਹੋਰਨਾਂ ਜ਼ੁਬਾਨਾਂ ਦੇ ਵਿਕਾਸ ਲਈ ਵੀ ਸਰਗਰਮ ਰਹਿੰਦਾ ਹੈ। ਇਸੇ ਕੜੀ ਵਿੱਚ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਮੋਹਾਲੀ ਵਿਖੇ ਉਰਦੂ ਆਮੋਜ਼ ਦੀ ਸਿਖਲਾਈ 02 ਜਨਵਰੀ 2024 ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਜ਼ਿਲ੍ਹਾ ਭਾਸ਼ਾ ਅਫ਼ਸਰ ਮੋਹਾਲੀ ਡਾ. ਦਵਿੰਦਰ ਸਿੰਘ ਬੋਹਾ ਨੇ ਦੱਸਿਆ ਕਿ ਭਾਸ਼ਾ ਵਿਭਾਗ ਨੂੰ ਮੋਹਾਲੀ ਵਿਖੇ ਉਰਦੂ ਸਿਖਲਾਈ ਸ਼ੁਰੂ ਕਰਨ ਲਈ ਵੀ ਬਹੁਤ ਸਾਰੇ ਸੁਝਾਅ ਮਿਲੇ ਸਨ। ਇਸ ਸਬੰਧੀ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਵੱਲੋਂ ਦਫ਼ਤਰ ਜ਼ਿਲਾ ਭਾਸ਼ਾ ਅਫ਼ਸਰ ਮੋਹਾਲੀ ਵਿਖੇ ਇਸ ਸਾਲ ਪਹਿਲੀ ਜੁਲਾਈ ਤੋਂ ਉਰਦੂ ਆਮੋਜ਼ ਸਿਖਲਾਈ ਕੇਂਦਰ ਸਥਾਪਤ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਸੀ ਜਿਸ ਦਾ ਪਹਿਲਾ ਸੈਸ਼ਨ ਸਫ਼ਲਤਾਪੂਰਵਕ ਨੇਪਰੇ ਚੜ੍ਹਨ ਉਪਰੰਤ ਦੂਜਾ ਸੈਸ਼ਨ 02 ਜਨਵਰੀ 2024 ਤੋਂ ਸ਼ੁਰੂ ਹੋ ਰਿਹਾ ਹੈ। ਡਾ. ਬੋਹਾ ਨੇ ਦੱਸਿਆ ਕਿ 02 ਜਨਵਰੀ ਤੋਂ ਸ਼ੁਰੂ ਹੋਣ ਵਾਲੇ ਉਰਦੂ ਆਮੋਜ਼ ਦੇ ਕੋਰਸ ਦੀ ਦਾਖਲਾ ਅਤੇ ਪ੍ਰੀਖਿਆ ਫੀਸ ਯਕਮੁਸ਼ਤ 500 ਰੁਪਏ ਨਿਸ਼ਚਿਤ ਕੀਤੀ ਗਈ ਹੈ। ਇਸ ਕੋਰਸ ਦੀ ਮਿਆਦ 6 ਮਹੀਨੇ ਅਤੇ ਜਮਾਤ ਦਾ ਸਮਾਂ ਰੋਜ਼ਾਨਾ ਇੱਕ ਘੰਟਾ ਹੋਵੇਗਾ। ਕਿਸੇ ਵੀ ਉਮਰ ਦਾ ਵਿਅਕਤੀ ਇਸ ਕੋਰਸ ਵਿੱਚ ਦਾਖ਼ਲਾ ਲੈ ਸਕਦਾ ਹੈ। ਸਰਕਾਰੀ ਅਧਿਕਾਰੀ ਅਤੇ ਕਰਮਚਾਰੀ ਵੀ ਉਰਦੂ ਆਮੋਜ਼ ਦੀ ਸਿਖਲਾਈ ਲੈ ਸਕਦੇ ਹਨ। ਉਰਦੂ ਆਮੋਜ਼ ਦੀ ਸਿਖਲਾਈ ਲਈ ਫ਼ਾਰਮ ਭਰਨ ਦੀ ਮਿਤੀ 16 ਦਸੰਬਰ 2023 ਤੋਂ 28 ਦਸੰਬਰ 2023 ਰੱਖੀ ਗਈ ਹੈ। ਦਾਖਲਾ ਲੈਣ ਦੇ ਚਾਹਵਾਨ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ,ਜ਼ਿਲਾ ਪ੍ਰਬੰਧਕੀ ਕੰਪਲੈਕਸ, ਕਮਰਾ ਨੰ. 520,ਚੌਥੀ ਮੰਜ਼ਿਲ, ਮੋਹਾਲੀ ਤੋਂ ਦਾਖ਼ਲਾ ਫ਼ਾਰਮ ਕਿਸੇ ਵੀ ਕੰਮਕਾਜ ਵਾਲੇ ਦਿਨ (ਦਫ਼ਤਰੀ ਸਮੇਂ ਦੌਰਾਨ) ਮੁਫ਼ਤ ਪ੍ਰਾਪਤ ਕਰ ਸਕਦੇ ਹਨ। ਦਾਖਲਾ ਫ਼ਾਰਮ ਭਰਨ ਉਪਰੰਤ ਦਫ਼ਤਰ ਵਿਖੇ 28 ਦਸੰਬਰ ਤੱਕ ਦਸਤੀ ਜਮ੍ਹਾਂ ਕਰਵਾਏ ਜਾ ਸਕਦੇ ਹਨ। The post ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਮੋਹਾਲੀ ਵਲੋਂ ਉਰਦੂ ਆਮੋਜ਼ ਦੀ ਸਿਖਲਾਈ 02 ਜਨਵਰੀ ਤੋਂ appeared first on TheUnmute.com - Punjabi News. Tags:
|
ਰੰਗਲੇ ਪੰਜਾਬ ਦੀ ਸਿਰਜਣਾ 'ਚ ਅਹਿਮ ਭੂਮਿਕਾ ਨਿਭਾ ਰਹੇ ਹਨ ਯੁਵਕ ਮੇਲੇ: ਪ੍ਰਭਜੋਤ ਕੌਰ Thursday 14 December 2023 01:40 PM UTC+00 | Tags: breaking-news mohali-news new news youth-fairs youth-festival ਐਸ.ਏ.ਐਸ.ਨਗਰ, 14 ਦਸੰਬਰ 2023: ਸਥਾਨਕ ਪੈਰਾਗੌਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਹੜੇ ਵਿੱਚ ਯੁਵਕ ਸੇਵਾਵਾਂ ਵਿਭਾਗ ਮੁਹਾਲੀ ਵੱਲੌ ਵੱਖ ਵੱਖ ਲੋਕ ਕਲਾਵਾਂ, ਲੋਕ ਗੀਤਾਂ ਲੋਕ ਨਾਚਾਂ ਨੂੰ ਸਮਰਪਿਤ ਦੋ ਰੋਜ਼ਾ ਜਿਲ੍ਹਾ ਪੱਧਰੀ ਯੁਵਕ ਮੇਲੇ (Youth fairs) ਦਾ ਉਦਘਾਟਨ ਜਿਲਾ ਯੋਜਨਾ ਬੋਰਡ ਦੇ ਚੇਅਰਮੈਨ ਪ੍ਰਭਜੋਤ ਕੌਰ ਨੇ ਕੀਤਾ। ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਡਾ ਮਲਕੀਤ ਸਿੰਘ ਮਾਨ ਦੀ ਅਗਵਾਈ ਵਿਚ ਇਸ ਦੋ ਰੋਜ਼ਾ ਮੇਲੇ ਦੌਰਾਨ ਜਿਲੇ ਦੀਆਂ ਵੱਖ ਵੱਖ ਯੂਨੀਵਰਸਿਟੀਆਂ, ਕਾਲਜਾਂ ਸਕੂਲਾਂ ਅਤੇ ਕਲੱਬਾਂ ਦੇ ਲੱਗਭੱਗ 5000 ਭਾਗੀਦਾਰ ਭਾਗ ਲੈ ਰਹੇ ਹਨ। ਇਸ ਮੌਕੇ ਪ੍ਰਭਜੋਤ ਕੌਰ ਨੇ ਦੱਸਿਆ ਕਿ ਇਹਨਾਂ ਯੁਵਕ ਮੇਲਿਆਂ (Youth fairs) ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਪੰਜਾਬ ਦੈ ਅਮੀਰ ਵਿਰਸੇ ਨਾਲ ਜੋੜ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਦੇ ਰੰਗਲੇ ਪੰਜਾਬ ਦੀ ਸਿਰਜਣਾ ਕਰਨਾ ਹੈ। ਇਸ ਮੇਲੇ ਦੌਰਾਨ ਜਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਦੀ ਅਗਵਾਈ ਵਿੱਚ ਵੋਟਰ ਜਾਗਰੂਕਤਾ ਦਾ ਸੁਨੇਹਾ ਦੇਣ ਲਈ ਈ ਵੀ ਐਮ ਅਤੇ ਵੀ ਵੀ ਪੈਟ ਦੀ ਟ੍ਰੇਨਿੰਗ ਵੀ ਦਿੱਤੀ ਗਈ। ਸ਼ਾਮ ਦੀ ਸਭਾ ਵਿੱਚ ਇਨਾਮ ਵੰਡਣ ਦੀ ਰਸਮ ਜਿਲ੍ਹਾ ਪ੍ਰੀਸ਼ਦ ਦੇ ਸਕੱਤਰ ਪ੍ਰਿਤਪਾਲ ਸਿੰਘ ਨੇ ਨਿਭਾਈ। ਇਸ ਮੌਕੇ ਸੰਗਰੂਰ ਦੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਅਰੁਣ ਕੁਮਾਰ, ਫਤਿਹਗੜ੍ਹ ਸਾਹਿਬ ਦੇ ਐਕਮਜੀਤ ਸਿੰਘ ਚੀਮਾ, ਜਲੰਧਰ ਤੋਂ ਸ੍ਰ ਜਸਪਾਲ ਸਿੰਘ ਅਤੇ ਪਟਿਆਲਾ ਦੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਡਾ ਦਿਲਵਰ ਸਿੰਘ ਨੇ ਸ਼ਿਰਕਤ ਕਰਕੇ ਇਸ ਮੇਲੇ ਦਾ ਮਾਣ ਵਧਾਇਆ। The post ਰੰਗਲੇ ਪੰਜਾਬ ਦੀ ਸਿਰਜਣਾ ‘ਚ ਅਹਿਮ ਭੂਮਿਕਾ ਨਿਭਾ ਰਹੇ ਹਨ ਯੁਵਕ ਮੇਲੇ: ਪ੍ਰਭਜੋਤ ਕੌਰ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਵੱਲੋਂ ਬਿਜਲੀ ਖੇਤਰ ਦੇ ਕਰਮਚਾਰੀਆਂ ਲਈ ਵਿਆਪਕ ਦੁਰਘਟਨਾ ਮੁਆਵਜ਼ਾ ਨੀਤੀ ਦਾ ਐਲਾਨ Thursday 14 December 2023 01:45 PM UTC+00 | Tags: accident accident-compensation-policy breaking-news harbhajan-singh-eto latest-news news punjab-government road-accident ਚੰਡੀਗੜ੍ਹ, 14 ਦਸੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਰਮਚਾਰੀਆਂ ਦੀ ਭਲਾਈ ਨੂੰ ਪਹਿਲ ਦਿੰਦੇ ਹੋਏ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ. ਐਲ) ਦੇ ਕਰਮਚਾਰੀਆਂ ਲਈ ਇੱਕ ਦੁਰਘਟਨਾ ਮੁਆਵਜ਼ਾ ਨੀਤੀ (accident compensation policy) ਪੇਸ਼ ਕੀਤੀ ਹੈ। ਇਥੇ ਇਹ ਖੁਲਾਸਾ ਕਰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਇਹ ਨੀਤੀ (accident compensation policy) 8 ਦਸੰਬਰ, 2023 ਤੋਂ ਪ੍ਰਭਾਵੀ ਹੈ, ਜੋ ਕੰਮ ਨਾਲ ਸੰਬੰਧਤ ਹਾਦਸਿਆਂ ਦੇ ਮੱਦੇਨਜ਼ਰ ਕਰਮਚਾਰੀਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਤਿਆਰ ਕੀਤੀ ਗਈ ਹੈ, ਜਿਸ ਵਿੱਚ ਰੈਗੂਲਰ, ਠੇਕੇ ਅਤੇ ਉਪ-ਠੇਕੇ ਤੇ ਕੰਮ ਕਰਨ ਵਾਲੇ ਕਾਮੇ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਨਵੀਂ ਨੀਤੀ ਦੇ ਤਹਿਤ ਪੀ.ਐਸ.ਪੀ.ਸੀ.ਐਲ ਦੇ ਰੈਗੂਲਰ ਕਰਮਚਾਰੀਆਂ ਨੂੰ ਨਾ ਸਿਰਫ਼ ਦੁਰਘਟਨਾ ਦੇ ਲਾਭ ਪ੍ਰਾਪਤ ਹੋਣਗੇ, ਬਲਕਿ ਉਹ ਐਮਰਜੈਂਸੀ ਦੌਰਾਨ 3 ਲੱਖ ਤੱਕ ਦੇ ਡਾਕਟਰੀ ਅਡਵਾਂਸ ਤੱਕ ਪ੍ਰਾਪਤ ਕਰ ਸਕਣਗੇ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਨ੍ਹਾਂ ਨੂੰ ਜ਼ਰੂਰੀ ਡਾਕਟਰੀ ਇਲਾਜ ਪ੍ਰਾਪਤ ਕਰਨ ਵਿੱਚ ਕੋਈ ਵਿੱਤੀ ਮੁਸ਼ਕਲ ਪੇਸ਼ ਨਾ ਆਵੇ। ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਮੁਲਾਜ਼ਮਾਂ ਦੀਆਂ ਬਦਲਦੀਆਂ ਮੰਗਾਂ ਅਤੇ ਬਦਲਦੇ ਹਾਲਾਤਾਂ ਦੇ ਹੱਲ ਲਈ ਨੀਤੀ ਦੀ ਮਹੱਤਤਾ ਉੱਪਰ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਾਡੇ ਸਟਾਫ ਨੂੰ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਜੋ ਖਤਰਿਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉਨ੍ਹਾਂ ਦੇ ਮੱਦੇਨਜ਼ਰ ਪੀ.ਐਸ.ਪੀ.ਸੀ.ਐਲ ਨੇ ਹਾਦਸਿਆਂ ਨਾਲ ਸੰਬੰਧਤ ਮੁਆਵਜ਼ੇ ਨੂੰ ਸਹੀ ਢੰਗ ਨਾਲ ਲਾਗੂ ਕਰਨ ਲਈ ਇੱਕ ਵਿਆਪਕ ਨੀਤੀ ਤਿਆਰ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ, ਠੇਕੇ ਦੀਆਂ ਸ਼ਰਤਾਂ ‘ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਬਿਹਤਰ ਸਹਾਇਤਾ ਦੇਣ ਵਾਸਤੇ ਘਾਤਕ ਹਾਦਸਿਆਂ ਲਈ ਐਕਸ-ਗ੍ਰੇਸ਼ੀਆ ਸਹਾਇਤਾ ਨੂੰ 5 ਲੱਖ ਤੋਂ ਵਧਾ ਕੇ 10 ਲੱਖ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ, ਅਜਿਹੇ ਕਾਮਿਆਂ ਲਈ ਵਿੱਤੀ ਸਹਾਇਤਾ ਨੂੰ ਵਧਾਉਂਦੇ ਹੋਏ ਸਮੂਹਿਕ ਬੀਮੇ ਦੀ ਰਕਮ 5 ਲੱਖ ਤੋਂ ਵਧਾ ਕੇ 10 ਲੱਖ ਕਰ ਦਿੱਤੀ ਗਈ ਹੈ। ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਇਸ ਨੀਤੀ ਦੀ ਸ਼ੁਰੂਆਤ ਤੋਂ ਪਹਿਲਾਂ ਠੇਕੇ ਅਤੇ ਉਪ-ਠੇਕੇ ਵਾਲੀਆਂ ਸ਼੍ਰੇਣੀਆਂ ਦੇ ਕਾਮਿਆਂ ਨੂੰ ਗੈਰ-ਘਾਤਕ ਹਾਦਸਿਆਂ ਦੀ ਸਥਿਤੀ ਵਿੱਚ ਕੋਈ ਵਿੱਤੀ ਲਾਭ ਨਹੀਂ ਮਿਲਦਾ ਸੀ, ਜਦਕਿ ਨਵੀਂ ਨੀਤੀ ਇਸ ਅੰਤਰ ਨੂੰ ਪੂਰਾ ਕਰਦੇ ਹੋਏ ਯਕੀਨੀ ਬਣਾਉਂਦੀ ਹੈ ਕਿ 100 ਫੀਸਦੀ ਅਪੰਗਤਾ ਦੀ ਸਥਿਤੀ ਵਿੱਚ 10 ਲੱਖ ਦੀ ਰਕਮ ਦਾ ਭੁਗਤਾਨ ਕੀਤਾ ਜਾਵੇਗਾ। ਇਸ ਤੋਂ ਇਲਾਵਾ, ਅਪਾਹਜਤਾਵਾਂ ਲਈ ਮੁਆਵਜ਼ਾ ਘਟਨਾ ਦੀ ਗੰਭੀਰਤਾ ਦੇ ਅਧਾਰ ‘ਤੇ ਅਨੁਪਾਤ ਅਨੁਸਾਰ ਨਿਰਧਾਰਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ, ਨਵੀਂ ਨੀਤੀ ਗੈਰ-ਬਾਲਗ ਨਿੱਜੀ ਵਿਅਕਤੀਆਂ ਲਈ ਮੁਆਵਜ਼ੇ ਵਿੱਚ ਇੱਕ ਮਹੱਤਵਪੂਰਨ ਵਾਧਾ ਵੀ ਲਿਆਉਂਦੀ ਹੈ, ਜੋ ਪਹਿਲਾਂ ਸੀਮਤ ਮੁਆਵਜ਼ੇ ਦੇ ਅਧੀਨ ਸਨ। ਬਿਜਲੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਕਦਮ ਬਿਜਲੀ ਖੇਤਰ ਵਿੱਚ ਕਰਮਚਾਰੀਆਂ ਦੀ ਸੁਰੱਖਿਆ ਅਤੇ ਤੰਦਰੁਸਤੀ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਵਿਆਪਕ ਦੁਰਘਟਨਾ ਮੁਆਵਜ਼ਾ ਨੀਤੀ, ਜੋ ਕਰਮਚਾਰੀ-ਕੇਂਦ੍ਰਿਤ ਨੀਤੀਆਂ ਦੇ ਰੁਝਾਨ ਨੂੰ ਉਤਸ਼ਾਹਿਤ ਕਰਦੀ ਹੈ ਅਤੇ ਇਹ ਯਕੀਨੀ ਬਣਾਉਂਦੀ ਹੈ ਕਿ ਜ਼ਰੂਰੀ ਸੇਵਾਵਾਂ ਵਿੱਚ ਯੋਗਦਾਨ ਪਾਉਣ ਵਾਲਿਆਂ ਦੀ ਢੁੱਕਵੀਂ ਸੁਰੱਖਿਆ ਕੀਤੀ ਜਾਵੇ, ਦੂਜੇ ਸੂਬਿਆਂ ਲਈ ਇੱਕ ਨਮੂਨੇ ਵਜੋਂ ਕੰਮ ਕਰੇਗੀ । ਤੁਲਨਾ• ਰੈਗੂਲਰ ਕਰਮਚਾਰੀਆਂ, ਪੀ.ਐਸ.ਪੀ.ਸੀ.ਐਲ ਦੁਆਰਾ ਸਿੱਧੇ ਤੌਰ ‘ਤੇ ਰੱਖੇ ਗਏ ਠੇਕੇ ‘ਤੇ ਕੰਮ ਕਰਨ ਵਾਲੇ ਕਾਮੇ, ਠੇਕੇਦਾਰਾਂ/ਆਊਟਸੋਰਸਡ ਏਜੰਸੀਆਂ ਦੁਆਰਾ ਠੇਕੇ ‘ਤੇ ਕੰਮ ਕਰਨ ਵਾਲੇ ਕਾਮੇ ਅਤੇ ਪ੍ਰਾਈਵੇਟ ਵਿਅਕਤੀਆਂ ਲਈ ਪੁਰਾਣੀ ਦੁਰਘਟਨਾ ਮੁਆਵਜ਼ਾ ਪਾਲਿਸੀ ਅਤੇ ਨਵੀਂ ਮੁਆਵਜ਼ਾ ਨੀਤੀ ਵਿੱਚ ਮਹੱਤਵਪੂਰਨ ਅੰਤਰ ਹਨ। • ਰੈਗੂਲਰ ਕਰਮਚਾਰੀਆਂ ਲਈ ਘਾਤਕ ਹਾਦਸਿਆਂ ਦੇ ਮਾਮਲੇ ਵਿੱਚ ਇਸ ਸਕੀਮ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ, ਨਵੀਂ ਨੀਤੀ ਵਿੱਚ 10 ਲੱਖ ਰੁਪਏ ਐਕਸ-ਗ੍ਰੇਸ਼ੀਆ ਭੁਗਤਾਨ, 1 ਲੱਖ ਰੁਪਏ ਦਾ ਸਮੂਹਿਕ ਬੀਮਾ ਅਤੇ ਸਰਕਾਰੀ ਨਿਯਮਾਂ ਅਨੁਸਾਰ ਮੈਡੀਕਲ ਬਿੱਲ ਦੀ ਅਦਾਇਗੀ ਦਾ ਪ੍ਰਬੰਧ ਜਾਰੀ ਰੱਖਿਆ ਗਿਆ ਹੈ। ਹਾਲਾਂਕਿ ਹੁਣ ਬਿਜਲੀ ਦਾ ਕਰੰਟ ਲੱਗਣ ਕਾਰਨ ਹਾਦਸੇ ਦੇ ਤੁਰੰਤ ਬਾਅਦ ਜ਼ਖਮੀ ਕਰਮਚਾਰੀਆਂ ਦੇ ਇਲਾਜ ਲਈ ਮੈਡੀਕਲ ਐਡਵਾਂਸ ਦੀ ਵਿਵਸਥਾ ਹੈ। ਪਹਿਲਾਂ ਅਜਿਹੀ ਕੋਈ ਵਿਵਸਥਾ ਨਹੀਂ ਸੀ। • ਸਿੱਧੇ ਤੌਰ ‘ਤੇ ਰੱਖੇ ਗਏ ਅਤੇ ਠੇਕੇਦਾਰਾਂ/ਆਊਟਸੋਰਸਡ ਏਜੰਸੀਆਂ ਰਾਹੀਂ ਰੱਖੇ ਗਏ ਠੇਕੇ ‘ਤੇ ਕੰਮ ਕਰਨ ਵਾਲੇ ਕਾਮੇ ਮੁਆਵਜ਼ਾ ਨੀਤੀ ਵਿੱਚ ਮਹੱਤਵਪੂਰਨ ਸੁਧਾਰਾਂ ਦੀ ਗਵਾਹੀ ਭਰਨਗੇ। ਇਸ ਤਹਿਤ ਘਾਤਕ ਹਾਦਸਿਆਂ ਦੇ ਮਾਮਲੇ ਵਿੱਚ, ਐਕਸ-ਗ੍ਰੇਸ਼ੀਆ ਰਾਸ਼ੀ 5 ਲੱਖ ਰੁਪਏ ਤੋਂ ਵਧਾ ਕੇ 10.00 ਲੱਖ ਰੁਪਏ ਕੀਤੀ ਗਈ ਹੈ, ਅਤੇ ਸਮੂਹਿਕ ਬੀਮਾ ਕਵਰੇਜ ਵੀ ਦੁੱਗਣੀ ਹੋ ਕੇ 10 ਲੱਖ ਰੁਪਏ ਹੋ ਗਈ ਹੈ। ਇਸ ਤੋਂ ਇਲਾਵਾ, ਨਵੀਂ ਪਾਲਿਸੀ ਗਰੁੱਪ ਬੀਮੇ ਦੇ ਨਿਯਮਾਂ ਅਤੇ ਸ਼ਰਤਾਂ ਦੇ ਆਧਾਰ ‘ਤੇ ਅਪਾਹਜਤਾ ਲਾਭਾਂ ਦੇ ਮਾਮਲੇ ਵਿਚ ਐਕਸ-ਗ੍ਰੇਸ਼ੀਆ ਲਈ ਪ੍ਰਬੰਧ ਪੇਸ਼ ਕਰਦੀ ਹੈ। • ਪ੍ਰਾਈਵੇਟ ਵਿਅਕਤੀਆਂ; ਬਾਲਗ ਅਤੇ ਨਾਬਾਲਗ ਦੋਵਾਂ ਲਈ, ਮੁਆਵਜ਼ਾ ਕਰਮਚਾਰੀ ਮੁਆਵਜ਼ਾ ਐਕਟ, 1923 ਦੇ ਉਪਬੰਧਾਂ ਅਨੁਸਾਰ ਪੀ.ਐਸ.ਪੀ.ਸੀ.ਐਲ ਦੇ ਡੈਲੀਗੇਸ਼ਨ ਆਫ਼ ਪਾਵਰਜ਼ ਰੈਗੂਲੇਸ਼ਨ ਨੰਬਰ 130 ਦੇ ਅਨੁਸਾਰ ਰਹਿੰਦਾ ਹੈ। The post ਪੰਜਾਬ ਸਰਕਾਰ ਵੱਲੋਂ ਬਿਜਲੀ ਖੇਤਰ ਦੇ ਕਰਮਚਾਰੀਆਂ ਲਈ ਵਿਆਪਕ ਦੁਰਘਟਨਾ ਮੁਆਵਜ਼ਾ ਨੀਤੀ ਦਾ ਐਲਾਨ appeared first on TheUnmute.com - Punjabi News. Tags:
|
ਐਸ.ਏ.ਐਸ.ਨਗਰ ਪੁਲਿਸ ਦੀ ਪਹਿਲਕਦਮੀ: 'ਪੰਜਾਬ ਦੀ ਨਸ਼ਿਆਂ ਨੂੰ ਨਾਂਹ-ਰੰਗਲੇ ਪੰਜਾਬ ਵੱਲ ਇੱਕ ਕਦਮ' ਮੁਹਿੰਮ ਨੂੰ ਜ਼ਬਰਦਸਤ ਹੁੰਗਾਰਾ ਮਿਲਿਆ Thursday 14 December 2023 01:52 PM UTC+00 | Tags: breaking-news drugs kanwar-grewal news sas-nagar-police shiromani-akali-dal the-unmute-breaking-news the-unmute-latest-update ਐਸ.ਏ.ਐਸ.ਨਗਰ, 14 ਦਸੰਬਰ, 2023: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਰੰਗਲਾ ਅਤੇ ਸਿਹਤਮੰਦ (ਤੰਦਰੁਸਤ) ਪੰਜਾਬ ਬਣਾਉਣ ਦੇ ਯਤਨਾਂ ਦੀ ਨਿਰੰਤਰਤਾ ਵਿੱਚ ਐਸ.ਏ.ਐਸ.ਨਗਰ ਪੁਲਿਸ ਵੱਲੋਂ ਸਪੋਰਟਸ ਕੰਪਲੈਕਸ, ਸੈਕਟਰ 78, ਮੋਹਾਲੀ ਵਿਖੇ ਕਰਵਾਇਆ ਗਿਆ ਜਾਗਰੂਕਤਾ ਪ੍ਰੋਗਰਾਮ; ‘ਪੰਜਾਬ ਸੇਜ਼ ਨੋ ਟੂ ਡਰੱਗਜ਼ – ਏ ਸਟੈਪ ਟੂਵਰਡਸ ਰੰਗਲਾ ਪੰਜਾਬ’ ਨੂੰ ਵਿਦਿਆਰਥੀਆਂ ਅਤੇ ਮਸ਼ਹੂਰ ਹਸਤੀਆਂ ਦਾ ਭਰਵਾਂ ਹੁੰਗਾਰਾ ਮਿਲਿਆ। ਇਨ੍ਹਾਂ ਮਸ਼ਹੂਰ ਹਸਤੀਆਂ ਚ ਗਾਇਕ ਕੰਵਰ ਗਰੇਵਾਲ, ਅਦਾਕਾਰ ਕਰਤਾਰ ਚੀਮਾ, ਗਾਇਕਾ ਸੁਨੰਦਾ ਸ਼ਰਮਾ ਅਤੇ ਅਦਾਕਾਰ ਤੇ ਗਾਇਕ ਗੁਰਨਾਮ ਭੁੱਲਰ ਨੇ ਨਿੱਜੀ ਤੌਰ ਤੇ ਸ਼ਮੂਲੀਅਤ ਕਰਦੇ ਹੋਏ ਵਿਦਿਆਰਥੀਆਂ ਅਤੇ ਸਮਾਜ ਨੂੰ ਨਸ਼ਿਆਂ ਦੇ ਖਤਰੇ ਤੋਂ ਜਾਗਰੂਕ ਕੀਤਾ। ਏ.ਡੀ.ਜੀ.ਪੀ ਰੂਪਨਗਰ ਰੇਂਜ ਜਸਕਰਨ ਸਿੰਘ ਅਤੇ ਐਸ.ਐਸ.ਪੀ ਡਾ. ਸੰਦੀਪ ਗਰਗ ਨੇ ਵਿਸ਼ੇਸ਼ ਤੌਰ ‘ਤੇ ਵਿਦਿਆਰਥੀਆਂ ਨਾਲ ਨਸ਼ਿਆਂ ਸਬੰਧੀ ਉਨ੍ਹਾਂ ਦੇ ਸਵਾਲਾਂ ਦੇ ਹੱਲ ਲਈ ਸੰਵਾਦ ਰਚਾਇਆ। ਏ.ਡੀ.ਜੀ.ਪੀ ਅਤੇ ਐਸ.ਐਸ.ਪੀ ਤੋਂ ਇਲਾਵਾ ਹੋਰ ਪ੍ਰਮੁੱਖ ਸ਼ਖ਼ਸੀਅਤਾਂ, ਜਿਨ੍ਹਾਂ ਨੇ ਇੰਟਰਐਕਟਿਵ ਸੈਸ਼ਨ ਵਿੱਚ ਹਿੱਸਾ ਲਿਆ, ਚ ਵਿਧਾਇਕ ਡੇਰਾਬੱਸੀ ਕੁਲਜੀਤ ਸਿੰਘ ਰੰਧਾਵਾ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ, ਡੀ.ਐਲ.ਐਸ.ਏ. ਦੇ ਸਕੱਤਰ ਸੀ.ਜੇ.ਐਮ. ਬਲਜਿੰਦਰ ਸਿੰਘ ਮਾਨ, ਏ.ਡੀ.ਸੀ. (ਜ) ਵਿਰਾਜ ਐਸ ਟਿਡਕੇ, ਮਨੋਰੋਗ ਮਾਹਿਰ ਡਾ. ਕੰਵਰ ਗਰੇਵਾਲ, ਕਰਤਾਰ ਚੀਮਾ, ਗੁਰਨਾਮ ਭੁੱਲਰ ਅਤੇ ਸੁਨੰਦਾ ਸ਼ਰਮਾ ਦੇ ਨਾਮ ਸ਼ਾਮਿਲ ਹਨ। ਅਦਾਕਾਰ ਕਰਤਾਰ ਚੀਮਾ ਅਤੇ ਪੱਤਰਕਾਰ ਗੁਰਪ੍ਰੀਤ ਸਿੰਘ ਨਿਆਮੀਆ ਨੇ ਵੀ ਵਿਦਿਆਰਥੀਆਂ ਨੂੰ ਪ੍ਰੇਰਕ ਬੁਲਾਰੇ ਵਜੋਂ ਸੰਬੋਧਨ ਕੀਤਾ। ਨਿਆਮੀਆ ਨੇ ਆਉਣ ਵਾਲੀ ਪੀੜੀ ਨੂੰ ਨਸ਼ਿਆਂ ਦੀ ਅਲਾਮਤ ਤੋਂ ਦੂਰ ਰੱਖਣ ਲਈ ਗੁਰੂ ਗ੍ਰੰਥ ਸਾਹਿਬ ਅਤੇ ਹੋਰ ਧਰਮਾਂ ਦੇ ਹਵਾਲੇ ਦੇ ਕੇ ਨੌਜਵਾਨ ਪੀੜ੍ਹੀ ਨੂੰ ਗੁਰਬਾਣੀ ਉਪਦੇਸ਼ਾਂ ਨਾਲ ਪ੍ਰੇਰਿਆ। ਅਭਿਨੇਤਾ ਕਰਤਾਰ ਚੀਮਾ ਨੇ ਸਰੀਰਕ ਕਸਰਤ ਪ੍ਰਤੀ ਆਪਣੀ ਵਚਨਬੱਧਤਾ ਨਾਲ ਨੌਜਵਾਨ ਪੀੜ੍ਹੀ ਦੇ ਰੂਬਰੂ ਹੁੰਦਿਆਂ ਕਿਹਾ ਕਿ ਦਿਮਾਗ ਨੂੰ ਅਸਥਾਈ ਤੌਰ ‘ਤੇ ਰਾਹਤ ਦੇਣ ਲਈ ਜੋ ਡੋਪਾਮਾਇਨ ਹਾਰਮੋਨ ਨਸ਼ਿਆਂ ਤੋਂ ਪ੍ਰਾਪਤ ਹੁੰਦਾ ਹੈ, ਉਸ ਬਹੁਤ ਹਾਨੀਕਾਰਕ ਹੁੰਦਾ ਹੈ। ਇਸ ਲਈ, ਸਾਨੂੰ ਇਨ੍ਹਾਂ ਥੋੜ੍ਹੇ ਸਮੇਂ ਦੀਆਂ ਖੁਸ਼ੀਆਂ ਤੋਂ ਬਚਣਾ ਚਾਹੀਦਾ ਹੈ ਅਤੇ ਆਪਣੇ ਸਰੀਰ ਨੂੰ ਤੰਦਰੁਸਤ ਰੱਖਣ ਲਈ ਨਿਯਮਤ ਕਸਰਤ ਕਰਨੀ ਚਾਹੀਦੀ ਹੈ। ਸੁਰਿੰਦਰ ਨਰੂਲਾ ਦਾ ਲਿਖਿਆ ਨੁੱਕੜ ਨਾਟਕ 'ਵਾਪਸੀ' ਚਾਈਨੀਜ ਗਿੱਲ ਦੀ ਅਗਵਾਈ ਵਾਲੀ ਵਾਤਸਲ ਛਾਇਆ ਟੀਮ ਵੱਲੋਂ ਖੇਡਿਆ ਗਿਆ। ਇਸ ਵਿੱਚ ਇੱਕ ਨਸ਼ੇੜੀ ਨੌਜਵਾਨ ਦੀ ਕਹਾਣੀ ਦੱਸੀ ਗਈ ਹੈ ਜੋ ਆਪਣੇ ਦੋਸਤਾਂ ਵੱਲੋਂ ਕੀਤੇ ਗਏ ਸੁਹਿਰਦ ਯਤਨਾਂ ਨਾਲ ਨਸ਼ਿਆਂ ਦੀ ਆਦੀ ਹੋਣ ਬਾਅਦ ਮੁੱਖ ਧਾਰਾ ਵਿੱਚ ਵਾਪਸ ਆਇਆ ਹੈ। ਇੰਟਰਐਕਟਿਵ ਸੈਸ਼ਨ ਦੌਰਾਨ ਵਿਦਿਆਰਥੀਆਂ ਵੱਲੋਂ ਪੁੱਛੇ ਗਏ ਪ੍ਰਮੁੱਖ ਸਵਾਲ ਸਨ ਕਿ ਨਸ਼ਾਖੋਰੀ ਨੂੰ ਕਿਵੇਂ ਰੋਕਿਆ ਜਾਵੇ ਅਤੇ ਇਸ ਤੋਂ ਕਿਵੇਂ ਦੂਰ ਰਿਹਾ ਜਾਵੇ, ਸਪਲਾਇਰਾਂ ਵਿਰੁੱਧ ਕਾਰਵਾਈ, ਸੁਰੱਖਿਆ ਬਲ ਕੌਮਾਂਤਰੀ ਹੱਦਾਂ ਤੇ ਸਪਲਾਈ ਦੀ ਰੋਕਥਾਮ ਕਿਵੇਂ ਕਰਦੇ ਹਨ, ਨਸ਼ਿਆਂ ਵਿੱਚ ਸ਼ਾਮਲ ਹੋਣ ‘ਤੇ ਪੁਲਿਸ ਮੁਲਾਜ਼ਮਾਂ ਵਿਰੁੱਧ ਕੀ ਕਾਰਵਾਈ ਕੀਤੀ ਜਾਂਦੀ ਹੈ ਤੋਂ ਇਲਾਵਾ ਨਸ਼ਾ ਸਪਲਾਈ ਕਰਨ ਵਾਲਿਆਂ ਦੀ ਸੂਚਨਾ ਦੇਣ ਅਤੇ ਨਸ਼ੇ ਦੇ ਆਦੀ ਦੇ ਪੁਨਰਵਾਸ ਆਦਿ ਲਈ ਪੁਲਿਸ ਤੱਕ ਕਿਵੇਂ ਪਹੁੰਚ ਕੀਤੀ ਜਾਵੇ। ਏ.ਡੀ.ਜੀ.ਪੀ ਰੋਪੜ ਰੇਂਜ ਜਸਕਰਨ ਸਿੰਘ ਨੇ ਇਕ-ਇਕ ਕਰਕੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਕਿ ਨਸ਼ਾ ਸਪਲਾਈ ਕਰਨ ਵਾਲਿਆਂ ਅਤੇ ਉਨ੍ਹਾਂ ਦੇ ਮੱਦਦਗਾਰਾਂ ਅਤੇ ਜੇਕਰ ਕੋਈ ਪੁਲਿਸ ਮੁਲਾਜ਼ਮ ਵੀ ਸ਼ਾਮਿਲ ਹੈ, ਉਨ੍ਹਾਂ ਦੇ ਨਾਲ ਨਜਿੱਠਣ ਲਈ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਦੀ 100 ਕਰੋੜ ਤੋਂ ਵੱਧ ਕੀਮਤ ਦੀ ਜਾਇਦਾਦ ਜ਼ਬਤ ਕਰ ਲਈ ਹੈ ਜੋ ਡਰੱਗ ਮਨੀ ਦੀ ਮਦਦ ਨਾਲ ਇਕੱਠੀ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਸੁਰੱਖਿਆ ਬਲ ਖਾਸ ਕਰਕੇ ਡਰੋਨ ਰਾਹੀਂ ਸਰਹੱਦ ਪਾਰ ਤਸਕਰੀ ਨੂੰ ਰੋਕਣ ਲਈ ਵਧੇਰੇ ਸਰਗਰਮ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਹਰ ਮਾੜੀ ਆਦਤ ਨੂੰ ਨਾਂਹ ਕਹਿਣਾ ਸਿੱਖਣ, ਮੈਨੂੰ ਕੀ ਵਾਲਾ ਰਵਈਆ ਬਦਲਣ, ਕਿਉਂਕਿ ਜੇਕਰ ਮਾੜੇ ਅਨਸਰਾਂ ਵਿਰੁੱਧ ਮੁੱਢਲੇ ਪੜਾਅ ‘ਤੇ ਹੀ ਆਵਾਜ਼ ਨਾ ਉਠਾਈ ਗਈ ਤਾਂ ਨਸ਼ਾ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੱਕ ਵੀ ਪਹੁੰਚ ਸਕਦਾ ਹੈ। ਉਨ੍ਹਾਂ ਸਮਾਜ ਨੂੰ ਮਾੜੇ ਅਨਸਰਾਂ ਦੇ ਚੁੰਗਲ ਤੋਂ ਬਚਾਉਣ ਲਈ ਜ਼ਿੰਮੇਵਾਰ ਨਾਗਰਿਕ ਬਣਨ ਅਤੇ ਉਨ੍ਹਾਂ ਦੇ ਗਲਤ ਕੰਮਾਂ ਦੀ ਸੂਚਨਾ ਪੁਲਿਸ ਨੂੰ ਦੇਣ ਦੀ ਅਪੀਲ ਕੀਤੀ। ਐਸ ਐਸ ਪੀ ਡਾ. ਸੰਦੀਪ ਗਰਗ ਨੇ ਨਸ਼ਿਆਂ ਸਬੰਧੀ ਸੂਚਨਾ ਦੇਣ ਲਈ ਜ਼ਿਲ੍ਹਾ ਹੈਲਪ ਲਾਈਨ ਵ੍ਹਟਸਐਪ ਨੰਬਰ 8054100112 ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਤੇ ਪੰਜਾਬ ਪੁਲਸ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਅਪਣਾ ਰਹੀ ਹੈ। ਪੁਲਿਸ ਮੁਲਾਜ਼ਮਾਂ ਸਮੇਤ ਨਸ਼ਿਆਂ ਦੇ ਫੈਲਾਅ ਜਾਂ ਸਪਲਾਈ ਲਈ ਜ਼ਿੰਮੇਵਾਰ ਪਾਏ ਜਾਣ ਵਾਲੇ ਹਰੇਕ ਵਿਅਕਤੀ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ ਅਤੇ ਪਿਛਲੇ ਸਮੇਂ ਵਿੱਚ ਅਜਿਹੀਆਂ ਬਹੁਤ ਸਾਰੀਆਂ ਉਦਾਹਰਣਾਂ ਹਨ ਜਿਨ੍ਹਾਂ ਚ ਪੁਲਿਸ ਵਾਲਿਆਂ ਖ਼ਿਲਾਫ਼ ਵੀ ਕਾਰਵਾਈ ਕੀਤੀ ਗਈ ਹੈ। ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਬਲਜਿੰਦਰ ਸਿੰਘ ਮਾਨ ਨੇ ਵਿਦਿਆਰਥੀਆਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਕਿ ਉਹ ਇਸ ਤੋਂ ਦੂਰ ਰਹਿਣ ਲਈ ਚੰਗੀਆਂ ਕਿਤਾਬਾਂ ਪੜ੍ਹਨ ਦੀ ਆਦਤ ਪਾਉਣ। ਮਨੋਵਿਗਿਆਨੀ ਡਾ. ਗੁਰਮੁੱਖ ਸਿੰਘ ਨੇ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਧਿਆਨ, ਮਾਤਾ-ਪਿਤਾ ਦੁਆਰਾ ਆਪਣੇ ਬੱਚਿਆਂ ‘ਤੇ ਨਿਗਰਾਨੀ ਰੱਖਣ ਅਤੇ ਉਨ੍ਹਾਂ ਨੂੰ ਪਰਿਵਾਰ ਅਤੇ ਹੋਰ ਉਸਾਰੂ ਗਤੀਵਿਧੀਆਂ ਵਿੱਚ ਰੁੱਝੇ ਰੱਖਣ ਨਾਲ ਸਾਡੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਪ੍ਰਭਾਵ ਤੋਂ ਬਚਾਇਆ ਜਾ ਸਕਦਾ ਹੈ। ਗਾਇਕ ਕੰਵਰ ਗਰੇਵਾਲ ਨੇ ਇੱਕ ਸਵਾਲ ਦਾ ਜੁਆਬ ਦਿੰਦਿਆਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਨਸ਼ੇ ਤੋਂ ਨਿਰਲੇਪ ਰਹਿਣ ਲਈ ਨੂੰ ਆਪਣੇ ਨਿਸ਼ਾਨੇ ਨੂੰ ਉੱਚਾ ਰੱਖਣ ਅਤੇ ਇਸ ਦੀ ਪ੍ਰਾਪਤੀ ‘ਤੇ ਧਿਆਨ ਦੇਣ। ਗੁਰਨਾਮ ਭੁੱਲਰ ਅਤੇ ਸੁਨੰਦਾ ਸ਼ਰਮਾ ਨੇ ਆਪਣੀ ਦਿਲਚਸਪ ਪੇਸ਼ਕਾਰੀ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਸੁਚੇਤ ਕਰਦਿਆਂ ਆਪਣੇ ਟੀਚੇ ਨਾਲ ਅੱਗੇ ਵਧਣ ਅਤੇ ਮਾੜੇ ਅਨਸਰਾਂ ਅਤੇ ਆਦਤਾਂ ਤੋਂ ਦੂਰ ਰਹਿਣ ਲਈ ਕਿਹਾ। ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਮਾਨਦਾਰ ਯਤਨਾਂ ਨਾਲ ਪੰਜਾਬ ਦੀ ਸ਼ਾਨ ਨੂੰ ਮੁੜ ਸੁਰਜੀਤ ਕਰਨ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਜ਼ਿਲ੍ਹਾ ਪੁਲਿਸ ਵੱਲੋਂ ਅਜਿਹੇ ਪ੍ਰੋਗਰਾਮਾਂ ਦਾ ਆਯੋਜਨ ਕਰਕੇ ਲੋਕਾਂ ਨੂੰ, ਖਾਸ ਕਰਕੇ ਸਾਫਟ ਟਾਰਗੇਟ, ਵਿਦਿਆਰਥੀਆਂ ਨੂੰ ਨਸ਼ਿਆਂ ਦੀ ਅਲਾਮਤ ਪ੍ਰਤੀ ਜਾਗਰੂਕ ਕਰਨ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਨਸ਼ਿਆਂ ਦੀ ਬੁਰਾਈ ਵਿਰੁੱਧ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀ ਜਗਮੀਤ ਸਿੰਘ, ਤਨੀਸ਼ਾ ਸ਼ਰਮਾ ਕੌਸ਼ਿਕ ਅਤੇ ਨੰਦਿਨੀ ਰਾਣੀ ਨੂੰ ਵੀ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਐਸ ਪੀ (ਐਚ) ਡਾ. ਜਯੋਤੀ ਯਾਦਵ ਵਲੋਂ ਧੰਨਵਾਦ ਕੀਤਾ ਗਿਆ। ਹੋਰਨਾਂ ਵਿੱਚ ਐਸ ਡੀ ਐਮ ਚੰਦਰ ਜਯੋਤੀ ਸਿੰਘ, ਐਸ ਪੀਜ਼ ਅਕਾਸ਼ਦੀਪ ਸਿੰਘ ਔਲਖ, ਐਚ ਐਸ ਮਾਨ, ਮਨਪ੍ਰੀਤ ਸਿੰਘ, ਡੀ ਐਸ ਪੀਜ਼ ਹਰਸਿਮਰਨ ਸਿੰਘ ਬੱਲ, ਹਰਸਿਮਰਤ ਸਿੰਘ ਛੇਤਰਾ, ਉਲੰਪੀਅਨ ਧਰਮਵੀਰ, ਨਰਿੰਦਰ ਚੌਧਰੀ, ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਗਿੰਨੀ ਦੁੱਗਲ, ਜ਼ਿਲ੍ਹਾ ਖੇਡ ਅਫ਼ਸਰ ਗੁਰਦੀਪ ਕੌਰ ਮੌਜੂਦ ਸਨ। The post ਐਸ.ਏ.ਐਸ.ਨਗਰ ਪੁਲਿਸ ਦੀ ਪਹਿਲਕਦਮੀ: ‘ਪੰਜਾਬ ਦੀ ਨਸ਼ਿਆਂ ਨੂੰ ਨਾਂਹ-ਰੰਗਲੇ ਪੰਜਾਬ ਵੱਲ ਇੱਕ ਕਦਮ’ ਮੁਹਿੰਮ ਨੂੰ ਜ਼ਬਰਦਸਤ ਹੁੰਗਾਰਾ ਮਿਲਿਆ appeared first on TheUnmute.com - Punjabi News. Tags:
|
CM ਮਨੋਹਰ ਲਾਲ ਵੱਲੋਂ 34,511 ਕਿਸਾਨਾਂ ਦੇ ਮੁਆਵਜ਼ੇ ਵਜੋਂ 97.93 ਕਰੋੜ ਰੁਪਏ ਦੀ ਰਕਮ ਜਾਰੀ Thursday 14 December 2023 02:06 PM UTC+00 | Tags: breaking-news cm-manohar-lal compensation haryana-farmers haryana-government manohar-lal news ਚੰਡੀਗੜ੍ਹ, 14 ਦਸੰਬਰ 2023: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ (Manohar Lal) ਨੇ ਜੁਲਾਈ ਮਹੀਨੇ ਵਿਚ ਹੋਈ ਭਾਂਰੀ ਬਰਸਾਤ ਤੇ ਹੜ੍ਹ ਦੇ ਕਾਰਨ ਲਗਭਗ 12 ਜਿਲਿਆਂ ਵਿਚ ਹੋਏ ਫਸਲੀ ਸੰਪਤੀ ਪਸ਼ੂਧਨ ਤੇ ਵਪਾਰਕ ਸੰਪਤੀਆਂ ਸਮੇਤ ਹੋਏ ਭਾਂਰੀ ਨੁਕਸਾਨ ਦੇ ਲਈ ਨਾਗਰਿਕਾਂ ਨੂੰ ਮੁਆਵਜ਼ਾ ਦਿੱਤਾ ਗਿਆ ਹੈ। ਇਸੀ ਲੜੀ ਵਿਚ ਅੱਜ ਮੁੱਖ ਮੰਤਰੀ ਨੇ 34,511 ਕਿਸਾਨਾਂ ਨੂੰ ਮੁਆਵਜਾ ਸਵਰੂਪ 97 ਕਰੋੜ 93 ਲੱਖ 26 ਹਜਾਰ ਰੁਪਏ ਦੀ ਰਕਮ ਦਿੱਤੀ। ਮੁੱਖ ਮੰਤਰੀ ਨੇ ਅੱਜ ਇੱਥੇ ਪ੍ਰੈਸ ਕਾਨਫ੍ਰੈਂਸ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਕਿਸਾਨਾਂ ਨੂੰ ਦਿੱਤੇ ਗਏ ਮੁਆਵਜਾ ਰਕਮ ਵਿਚ 49 ਹਜਾਰ 197 ਏਕੜ ਦਾ ਊਹ ਖੇਤਰ ਵੀ ਸ਼ਾਮਿਲ ਹੈ, ਜਿਸ ਦੀ ਮੁੜ ਬਿਜਾਈ ਕਰ ਦਿੱਤੀ ਗਈ ਸੀ। ਅਜਿਹੇ ਖੇਤਰ ਦੇ ਲਈ 7 ਹਜਾਰ ਰੁਪਏ ਪ੍ਰਤੀ ਏਕੜ ਦੀ ਦਰ ਨਾਲ ਮੁਆਵਜਾ ਦੇਣ ਦਾ ਐਲਾਨ ਪਹਿਲਾਂ ਹੀ ਕੀਤਾ ਗਿਆ ਸੀ। ਉਨ੍ਹਾਂ ਨੇ ਕਿਹਾ ਕਿ ਅੱਜ ਦਿੱਤੇ ਗਏ ਮੁਆਵਜੇ ਵਿਚ ਕਪਾਅ ਦੀ ਫਸਲ ਸ਼ਾਮਿਲ ਨਹੀਂ ਹੈ। ਇਸ ਦਾ ਸਰਵੇ ਹੁਣ ਚਲ ਰਿਹਾ ਹੈ। ਮੁੱਖ ਮੰਤਰੀ (Manohar Lal) ਨੇ ਕਿਹਾ ਕਿ 25 ਫੀਸਦੀ ਤੋਂ ਲੈ ਕੇ 100 ਫੀਸਦੀ ਤਕ ਫਸਲਾਂ ਦੇ ਨੁਕਸਾਨ ਦੇ ਲਈ ਇਹ ਮੁਆਜਵਾ ਦਿੱਤਾ ਗਿਆ ਹੈ। ਅੰਬਾਲਾ ਜਿਲ੍ਹੇ ਵਿਚ ਲਗਭਗ 12.81 ਕਰੋੜ ਰੁਪਏ, ਫਤਿਹਾਬਾਦ ਵਿਚ 18.65 ਕਰੋੜ ਰੁਪਏ, ਕੁਰੂਕਸ਼ੇਤਰ ਵਿਚ 26.95 ਕਰੋੜ ਰੁਪਏ, ਭਿਵਾਨੀ ਵਿਚ 23.60 ਲੱਖ ਰੁਪਏ, ਚਰਖੀ ਦਾਦਰੀ ਵਿਚ 5.57 ਕਰੋੜ ਰੁਪਏ, ਫਰੀਦਾਬਾਦ ਵਿਚ 1.35 ਕਰੋੜ ਰੁਪਏ, ਹਿਸਾਰ ਵਿਚ 15.43 ਲੱਖ ਰੁਪਏ, ਝੱਜਰ ਵਿਚ 1.48 ਕਰੋੜ ਰੁਪਏ, ਰੀਂਦ ਵਿਚ 9.89 ਲੱਖ ਰੁਪਏ, ਕੈਥਲ ਵਿਚ 7.99 ਕਰੋੜ ਰੁਪਏ, ਕਰਨਾਲ ਵਿਚ 3.09 ਕਰੋੜ ਰੁਪਏ, ਮਹੇਂਦਰਗੜ੍ਹ ਵਿਚ 10.78 ਕਰੋੜ ਰੁਪਏ, ਪਲਵਲ ਵਿਚ 5.40 ਕਰੋੜ ਰੁਪਏ, ਮੇਵਾਤ ਵਿਚ 53 ਹਜਾਰ ਰੁਭਏ, ਪੰਚਕੂਲਾ ਵਿਚ 23.31 ਲੱਖ ਰੁਪਏ, ਪਾਣੀਪਤ ਵਿਚ 19.88 ਲੱਖ ਰੁਪਏ, ਰੋਹਤਕ ਵਿਚ 2.53 ਕਰੋੜ ਰੁਪਏ, ਸਿਰਸਾ ਵਿਚ 3.20 ਕਰੋੜ ਰੁਪਏ, ਸੋਨੀਪਤ ਵਿਚ 5.15 ਕਰੋੜ ਰੁਪਏ, ਯਮੁਨਾਨਗਰ ਵਿਚ 2.61 ਕਰੋੜ ਰੁਪਏ ਅਤੇ ਰਿਵਾੜੀ ਵਿਚ 7 ਲੱਖ ਰੁਪਏ ਮੁਆਵਜਾ ਦਿੱਤਾ ਗਿਆ ਹੈ। ਸ਼ਹਿਰੀ ਖੇਤਰ ਵਿਚ ਵਾਪਰ ਸੰਪਤੀਆਂ ਦੇ ਨੁਕਸਾਨ ਲਈ 6.71 ਕਰੋੜ ਰੁਪਏ ਦੀ ਰਕਮ ਮਨਜ਼ੂਰਮਨੋਹਰ ਲਾਲ ਨੇ ਕਿਹਾ ਕਿ ਸ਼ਹਿਰੀ ਖੇਤਰ ਵਿਚ ਵਾਪਰਕ ਸੰਪਤੀਆਂ ਦੇ ਨੁਕਸਾਨ ਦੀ ਲਈ 6 ਕਰੋੜ 70 ਲੱਖ 97 ਹਜਾਰ 277 ਰੁਪਏ ਦਾ ਮੁਆਵਜਾ ਰਕਮ ਅਨੁਮੋਦਿਤ ਕੀਤੀ ਗਈ ਹੈ। ਇਸ ਨੂੰ ਜਲਦੀ ਹੀ ਜਾਰੀ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਨੇ ਕੁਦਰਤੀ ਆਪਦਾਵਾਂ ਤੋਂ ਨੁਕਸਾਨ ਦੇ ਤਸਦੀਕ ਅਤੇ ਪ੍ਰਭਾਵਿਤ ਲੋਕਾਂ ਨੂੰ ਸਮੇਂਬੱਧ ਢੰਗ ਨਾਲ ਮੁਆਵਜੇ ਦੇ ਵੰਡ ਦੀ ਪ੍ਰਣਾਲੀ ਵਿਚ ਪਾਰਦਰਸ਼ਿਤਾ ਲਿਆਉਣ ਲਈ ਸ਼ਤੀਪੂਰਤੀ ਪੋਰਟਲ ਸ਼ੁਰੂ ਕੀਤਾ ਹੈ। ਜੁਲਾਈ ਮਹੀਨੇ ਵਿਚ ਰਾਜ ਦੇ 12 ਜਿਲ੍ਹਿਆਂ ਨਾਂਅ ਅੰਬਾਲਾ, ਫਤਿਹਾਬਾਦ, ਫਰੀਦਾਬਾਦ, ਕੁਰੂਕਸ਼ੇਤਰ, ਕੈਥਲ , ਕਰਨਾਲ, ਪੰਚਕੂਲਾ, ਪਾਣੀਪਤ, ਪਲਵਲ, ਸੋਨੀਪਤ, ਸਿਰਸਾ ਅਤੇ ਯਮੁਨਾਨਗਰ ਵਿਚ 1469 ਪਿੰਡਾਂ ਅਤੇ 4 ਸ਼ਹਿਰਾਂ ਨੂੰ ਹੜ੍ਹ ਪ੍ਰਭਾਵਿਤ ਐਲਾਨ ਕੀਤਾ ਗਿਆ ਸੀ। ਹੜ੍ਹ ਨੂੰ ਦੇਖਦੇ ਹੋਏ ਸ਼ਤੀਪੂਰਤੀ ਪੋਰਟਲ ‘ਤੇ ਫਸਲਾਂ ਦੇ ਨੁਕਸਾਨ ਤੋਂ ਇਲਾਵਾ ਪਸ਼ੂਧਨ ਘਰਾਂ, ਸ਼ਹਿਰੀ ਤੇ ਗ੍ਰਾਮੀਣ ਖੇਤਰ ਵਿਚ ਵਪਾਰਕ ਸੰਪਤੀਆਂ ਦੀ ਨੁਕਸਾਨ , ਕਪੜਿਆਂ, ਭਾਂਡਿਆਂ ਤੇ ਹੋਰ ਘਰੇਲੂ ਸਮਾਨ ਨੂਕਸਾਨ ਨੂੰ ਸ਼ਾਮਿਲ ਕੀਤਾ ਗਿਆ। ਕੁੱਲ 112 ਕਰੋੜ 21 ਲੱਖ ਰੁਪਏ ਦੀ ਰਕਮ ਮੁਆਵਜਾ ਸਵਰੂਪ ਦਿੱਤੀ ਜਾ ਚੁੱਕੀ ਹੈਮਨੋਹਰ ਲਾਲ (Manohar Lal) ਨੇ ਕਿਹਾ ਕਿ ਗ੍ਰਾਮੀਣ ਖੇਤਰ ਵਿਚ ਪਸ਼ੂਧਨ ਘਰਾਂ, ਵਪਾਰਕ ਸੰਪਤੀਆਂ ਨੂੰ ਨੁਕਸਾਨ, ਕਪੜਿਆਂ, ਭਾਂਡਿਆਂ ਤੇ ਹੋਰ ਘਰੇਲੂ ਸਮਾਨ ਦੇ ਨੁਕਸਾਨ ਲਈ 5 ਕਰੋੜ 96 ਲੱਖ 83 ਹਜਾਰ ਰੁਪਏ ਦੀ ਰਕਮ 11 ਅਕਤੂਬਰ, 2023 ਨੂੰ ਡੀਬੀਟੀ ਰਾਹੀਂ ਸਿੱਧੇ ਹੀ ਬੈਂਕ ਖਾਤਿਆਂ ਵਿਚ ਪਾਈ ਗਈ ਹੈ। ਉਨ੍ਹਾਂ ਨੇ ਕਿਹਾ ਕਿ ਹੜ੍ਹ ਵਿਚ 47 ਲੋਕਾਂ ਦੀ ਮੌਤ ਹੋਈ ਸੀ। ਸਰਕਾਰ ਨੇ ਉਨ੍ਹਾਂ ਦੇ ਪਰਿਜਨਾਂ ਨੁੰ 4-4 ਲੱਖ ਰੁਪਏ ਦਾ ਮੁਆਵਜਾ ਦੇਣ ਦਾ ਐਲਾਨ ਕੀਤਾ ਸੀ। ਇੰਨ੍ਹਾਂ ਵਿੱਚੋਂ 40 ਲੋਕਾਂ ਦੇ ਪਰਿਯਜਨਾਂ ਨੂੰ 1 ਕਰੋੜ 60 ਲੱਖ ਰੁਪਏ ਦੀ ਰਕਮ ਦਿੱਤੀ ਜਾ ਚੁੱਕੀ ਹੈ। ਬਾਕੀ 7 ਲੋਕਾਂ ਦਾ ਤਸਦੀਕ ਕੀਤਾ ਜਾ ਰਿਹਾ ਹੈ। ਜਨਹਾਨੀ ਦੀ ਮੁਆਵਜਾ ਰਕਮ 1 ਕਰੋੜ 60 ਲੱਖ ਰੁਪਏ ਦਿੱਤੀ ਗਈ। ਇਸ ਤਰ੍ਹਾ ਵੱਖ-ਵੱਖ ਨੁਕਸਾਨ ਦੇ ਲਈ ਹੁਣ ਤਕ ਕੁੱਲ 112 ਕਰੋੜ 21 ਲੱਖ ਰੁਪਏ ਦੀ ਰਕਮ ਮੁਆਵਜਾ ਸਵਰੂਪ ਦਿੱਤੀ ਜਾ ਚੁੱਕੀ ਹੈ। ਇਸ ਮੌਕੇ ‘ਤੇ ਮਾਲ ਅਤੇ ਆਪਦਾ ਪ੍ਰਬੰਧਨ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਤੇ ਵਿੱਤ ਕਮਿਸ਼ਨਰ , ਮਾਲ ਟੀਵੀਏਸਏਨ ਪ੍ਰਸਾਦ, ਨਗਰ ਅਤੇ ਗ੍ਰਾਮ ਆਯੋਜਨਾ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਰੁਣ ਕੁਮਾਰ ਗੁਪਤਾ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਵੀ ਉਮਾਸ਼ੰਕਰ, ਸਿੰਚਾਈ ਅਤੇ ਜਲ ਸੰਸਾਧਨ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਪੰਕਜ ਅਗਰਵਾਲ, ਸ਼ਹਿਰੀ ਸਥਾਨਕ ਨਿਗਮ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਵਿਕਾਸ ਗੁਪਤਾ, ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਡਾਤ ਅਮਿਤ ਅਗਰਵਾਲ, ਮੁੱਖ ਮੰਤਰੀ ਦੇ ਉੱਪ ਪ੍ਰਧਾਨ ਸਕੱਤਰ ਕੇ ਮਕਰੰਦ ਪਾਂਡੂਰੰਗ, ਨਗਰ ਅਤੇ ਗ੍ਰਾਮ ਆਯੋਜਨਾ ਵਿਭਾਗ ਦੇ ਨਿਦੇਸ਼ਕ ਅਮਿਤ ਖੱਤਰੀ, ਮੁੱਖ ਮੰਤਰੀ ਦੇ ਰਾਜਨੀਤਿਕ ਸਲਾਹਕਾਰ ਬੀ ਬੀ ਭਾਂਰਤੀ, ਮੀਡੀਆ ਸਲਾਹਕਾਰ ਰਾਜੀਵ ਜੇਟਲੀ, ਮੀਡੀਆ ਸਕੱਤਰ ਪ੍ਰਵੀਣ ਆਤਰੇ, ਚੀਫ ਮੀਡੀਆ ਕੋਰਡੀਨੇਟਰ ਸੁਦੇਸ਼ ਕਟਾਰਿਆ ਮੋਜੂਦ ਰਹੇ। The post CM ਮਨੋਹਰ ਲਾਲ ਵੱਲੋਂ 34,511 ਕਿਸਾਨਾਂ ਦੇ ਮੁਆਵਜ਼ੇ ਵਜੋਂ 97.93 ਕਰੋੜ ਰੁਪਏ ਦੀ ਰਕਮ ਜਾਰੀ appeared first on TheUnmute.com - Punjabi News. Tags:
|
CM ਮਨੋਹਰ ਲਾਲ ਵੱਲੋਂ 210 ਅਣਅਧਿਕਾਰਿਤ ਕਲੋਨੀਆਂ ਨੂੰ ਨਿਯਮਤ ਕਰਨ ਦਾ ਐਲਾਨ Thursday 14 December 2023 02:12 PM UTC+00 | Tags: breaking-news cm-manohar-lal haryana news unauthorized-colonies ਚੰਡੀਗੜ੍ਹ, 14 ਦਸੰਬਰ 2023: ਹਰਿਆਣਾ ਵਿਚ ਸੰਸਥਾਗਤ ਸ਼ਹਿਰੀ ਵਿਕਾਸ ਅਤੇ ਨਾਗਰਿਕ ਨੂੰ ਮੁੱਢਲੀ ਸਹੂਲਤਾਂ ਪ੍ਰਦਾਨ ਕਰਨ ਦੇ ਮੱਦੇਨਜਰ ਕਲੋਨੀਆਂ ਨੂੰ ਨਿਯਮਤ ਕਰਨ ਦੀ ਲੜੀ ਵਿਚ ਅੱਜ ਇਕ ਵਾਰ ਫਿਰ ਮੁੱਖ ਮੰਤਰੀ ਮਨੋਹਰ ਲਾਲ ਨੇ 13 ਜਿਲ੍ਹਿਆਂ ਦੀ 210 ਅਣਅਧਿਕਾਰਿਤ ਕਲੋਨੀਆਂ (unauthorized colonies) ਨੂੰ ਨਿਯਮਤ ਕਰਨ ਦਾ ਐਲਾਨ ਕੀਤਾ। ਇੰਨ੍ਹਾਂ ਵਿਚ ਨਗਰ ਅਤੇ ਗ੍ਰਾਮ ਆਯੋਜਨਾ ਵਿਭਾਗ ਦੀ 103 ਅਤੇ ਸ਼ਹਿਰੀ ਸਥਾਨਕ ਵਿਭਾਗ ਦੀ 107 ਕਲੋਨੀਆਂ ਸ਼ਾਮਿਲ ਹੈ। ਮੁੱਖ ਮੰਤਰੀ ਨੇ ਅੱਜ ਇੱਥੇ ਪ੍ਰੈਸ ਕਾਨਫ੍ਰੈਂਸ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਰਾਜ ਸਰਕਾਰ ਨੇ ਸੂਬੇ ਦੀ ਸਾਰੇ 2274 ਅਨਿਯਮਤ ਕਲੋਨੀਆਂ ਦੀ ਨੋਟੀਫਿਕੇਸ਼ਨ ਨੁੰ ਪੂਰਾ ਕਰਨ ਦੀ ਆਖੀਰੀ ਮਿੱਤੀ 31 ਜਨਵਰੀ, 2024 ਤੈਅ ਕੀਤੀ ਹੈ। ਇਨ੍ਹਾਂ ਵਿਚ ਨਾਗਰਿਕ ਨੁੰ ਮੁੱਢਲੀ ਸਹੂਲਤਾਂ ਜਿਵੇਂ ਕਿ ਸੜਕ ਸੀਵਰੇਜ, ਜਲਸਪਲਾਈ ਅਤੇ ਸਟ੍ਰੀਟ ਲਾਇਟ ਉਪਲਬਧ ਕਰਵਾਈ ਜਾਵੇਗੀ। ਅਜਿਹੀ ਕਲੋਨੀਆਂ ਦੇ ਵਿਕਾਸ ਲਈ ਵੱਖ ਤੋਂ 3 ਹਜਾਰ ਕਰੋੜ ਰੁਪਏ ਦਾ ਪ੍ਰਾਵਧਾਨ ਕੀਤਾ ਗਿਆ ਹੈ, ਤਾਂ ਜੋ ਕਲੋਨੀਆਂ ਵਿਚ ਵਿਕਾਸ ਕੰਮ ਕਰਵਾਏ ਜਾ ਸਕਨ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਦੀ ਸਰਕਾਰ ਨੇ ਆਪਣੇ 10 ਸਾਲ ਦੇ ਕਾਰਜਕਾਲ ਵਿਚ 974 ਅਣਅਥੋਰਾਇਜਡ ਕਲੋਨੀਆਂ ਨੂੰ ਨਿਯਮਤ ਕੀਤਾ ਸੀ। ਜਦੋਂ ਕਿ ਸਾਡੀ ਸਰਕਾਰ ਵੱਲੋਂ ਕੁੱਲ 1673 ਕਲੋਨੀਆਂ ਨਿਯਮਤ ਕੀਤੀਆਂ ਜਾ ਚੁੱਕੀਆਂ ਹਨ। ਅੱਜ ਦੀ 210 ਕਲੋਨੀਆਂ ਮਿਲਾ ਕੇ ਹੁਣ ਤਕ 1883 ਕਲੋਨੀਆਂ ਨਿਯਮਤ ਹੋ ਜਾਣਗੀਆ। ਉਨ੍ਹਾਂ ਨੇ ਕਿਹਾ ਕਿ ਜਿਲ੍ਹਾ ਪੱਧਰ ‘ਤੇ ਕਮਿਸ਼ਨਰ ਅਤੇ ਜਿਲ੍ਹਾ ਨਗਰ ਕਮਿਸ਼ਨਰ ਦੀਅਗਵਾਈ ਵਿਚ ਗਠਨ ਟੀਮ ਕਲੋਨੀਆਂ ਨੂੰ ਨਿਯਮਤ ਕਰਨ ਦੇ ਕੰਮ ਦੀ ਨਿਗਰਾਨੀ ਕਰਦੀ ਹੈ। ਅਣਅਧਿਕਾਰਿਤ ਕਲੋਨੀਆਂ (unauthorized colonies) ਦੀ ਵੱਧਦੀ ਗਿਣਤੀ ‘ਤੇ ਰੋਕ ਲਗਾਉਣ ਲਈ ਡਰੋਨ ਜਾਂ ਸੈਟੇਲਾਇਟ ਇਮੇਜਨਰੀ ਰਾਹੀਂ ਨਿਯਮਤ ਸਰਵੇਖਣ ਕੀਤੇ ਜਾਣਗੇ। ਉਨ੍ਹਾਂ ਨੇ ਕਿਹਾ ਕਿ ਹੁਣ ਜੇਕਰ ਕੋਈ ਅਣਅਥੋਰਾਇਜਡ ਕਲੋਨੀਆਂ ਵਿਕਸਿਤ ਹੁੰਦੀ ਹਨ, ਇਸ ‘ਤੇ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਦੇ ਲਈ ਲਾਇਸੈਂਸ ਦੇਣ ਦੀ ਪ੍ਰਕ੍ਰਿਆ ਵਿਚ ਵੀ ਬਦਲਾਅ ਕੀਤਾ ਹੈ। ਰਾਜ ਸਰਕਾਰ ਨੇ ਦੀਨ ਦਿਆਲ ਉਪਾਧਿਆਏ ਆਵਾਸ ਯੋਜਨਾ ਵੀ ਬਣਾਈ ਹੈ ਤਾਂ ਜੋ ਲੋਕ ਸਸਤੇ ਮਕਾਨ ਲੈ ਸਕਣ। ਸਰਕਾਰ ਦਾ ਉਦੇਸ਼ ਇਈ ਹੈ ਕਿ ਲੋਕ ਨਿਯਮਤ ਕਲੋਨੀਆਂ ਵਿਚ ਹੀ ਆਪਣੇ ਮਕਾਨ ਬਣਾਉਣ। The post CM ਮਨੋਹਰ ਲਾਲ ਵੱਲੋਂ 210 ਅਣਅਧਿਕਾਰਿਤ ਕਲੋਨੀਆਂ ਨੂੰ ਨਿਯਮਤ ਕਰਨ ਦਾ ਐਲਾਨ appeared first on TheUnmute.com - Punjabi News. Tags:
|
ਊਰਜਾ ਕੁਸ਼ਲਤਾ ਸੂਚਕਾਂਕ 'ਚ ਪੂਰੇ ਦੇਸ਼ 'ਚ ਹਰਿਆਣਾ ਨੂੰ ਮਿਲਿਆ ਦੂਜਾ ਪੁਰਸਕਾਰ Thursday 14 December 2023 02:18 PM UTC+00 | Tags: breaking-news cm-manohar-lal energy-efficiency-index haryana haryana-winter-session job news winter-session ਚੰਡੀਗੜ੍ਹ, 14 ਦਸੰਬਰ 2023: ਹਰਿਆਣਾ (Haryana) ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਜਲਦੀ ਹੀ ਹਰਿਆਣਾ ਨੂੰ ਉਸ ਦਾ ਆਪਣਾ ਰਾਜ ਗੀਤਾ ਮਿਲੇਗਾ। 15 ਦਸੰਬਰ, 2023 ਤੋਂ ਸ਼ੁਰੂ ਹੋ ਰਹੇ ਵਿਧਾਨ ਸਭਾ ਦੇ ਸਰਦੀ ਰੁੱਤ ਸੈਂਸ਼ਨ ਵਿਚ ਇਸ ਸਬੰਧ ਵਿਚ ਪ੍ਰਸਤਾਵ ਰੱਖਿਆ ਜਾਵੇਗਾ। ਮੁੱਖ ਮੰਤਰੀ ਨੇ ਅੱਜ ਇੱਥੇ ਪ੍ਰੈਸ ਕਾਨਫ੍ਰੈਂਸ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਵੱਖ-ਵੱਖ ਮੁਕਾਬਿਲਆਂ ਰਾਹੀਂ ਸਰਕਾਰ ਨੇ 3 ਗੀਤਾਂ ਦਾ ਚੋਣ ਕੀਤਾ ਹੈ ਅਤੇ ਸਦਨ ਦੇ ਪਟਲ ‘ਤੇ ਤਿੰਨਾਂ ਗੀਤਾ ਨੂੰ ਪੇਸ਼ ਕੀਤਾ ਜਾਵੇਗਾ। ਮਤਾਂ ਦੇ ਆਧਾਰ ‘ਤੇ ਸੱਭ ਤੋਂ ਵੱਧ ਵੋਟ ਮਿਲਣ ਵਾਲੇ ਗੀਤ ਨੂੰ ਇਕ ਸਾਲ ਦੇ ਲਈ ਰਾਜ ਗੀਤਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਸਾਡੀ ਸਰਕਾਰ ਬਨਣ ਦੇ ਬਾਅਦ ਅਸੀਂ ਸਾਲ ਵਿਚ ਘੱਟ ਤੋਂ ਘੱਟ 3 ਵਿਧਾਨਸਭਾ ਦੇ ਸੈਂਸ਼ਨ ਬਜਟ ਸੈਂਸ਼ਨ , ਮਾਨਸੂਨ ਸੈਂਸ਼ਨ ਅਤੇ ਸਰਦੀ ਰੁੱਤ ਸੈਂਸ਼ਨ ਬੁਲਾਉਣਾ ਯਕੀਨੀ ਕੀਤੇ ਹਨ ਤਾਂ ਜੋ ਵਿਧਾਇਕਾਂ ਨੂੰ ਵੱਧ ਤੋਂ ਵੱਧ ਭਾਗੀਦਾਰੀ ਕਰਨ ਦਾ ਮੌਕਾ ਮਿਲੇ। ਪਿਛਲੀ ਸਰਕਾਰ ਵਿਚ ਤਾਂ 2 ਹੀ ਸੈਂਸ਼ਨ ਬੁਲਾਏ ਜਾਂਦੇ ਸਨ। ਮਨੋਹਰ ਲਾਲ ਨੇ ਕਿਹਾ ਕਿ ਹਰਿਆਣਾ ਅਤੇ ਪੰਜਾਬ ਦੇ ਵਿਚ ਚੱਲੀ ਆ ਰਹੀ ਐੱਸਵਾਈਏਲ ਮਾਮਲੇ ਨੂੰ ਲੈ ਕੇ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਦੀ ਅਗਵਾਈ ਹੇਠ 28 ਦਸੰਬਰ, 2023 ਨੁੰ ਚੰਡੀਗੜ੍ਹ ਵਿਚ ਤਿੰਨਾਂ ਸੂਬਿਆਂ ਦੇ ਮੁੱਖ ਮੰਤਰੀਆਂ ਦੇ ਨਾਲ ਮੀਟਿੰਗ ਹੋਵੇਗੀ। ਊਰਜਾ ਕੁਸ਼ਲਤਾ ਸੂਚਕਾਂਕ ਵਿਚ ਪੂਰੇ ਦੇਸ਼ ਵਿਚ ਹਰਿਆਣਾ ਨੂੰ ਮਿਲਿਆ ਦੂਜਾ ਪੁਰਸਕਾਰਉਨ੍ਹਾਂ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਕੌਮੀ ਉਰਜਾ ਸਰੰਖਣ ਪੁਰਸਕਾਰ 2023 ਵਿਚ ਉਰਜਾ ਕੁਸ਼ਲਤਾ ਇੰਡੈਕਸ ਵਿਚ ਪੂਰੇ ਦੇਸ਼ ਵਿਚ ਹਰਿਆਣਾ ਨੂੰ ਦੂਜਾ ਪੁਰਸਕਾਰ ਮਿਲਿਆ ਹੈ। ਅੱਜ ਰਾਸ਼ਟਰਪਤੀ ਸ੍ਰੀਮਤੀ ਦਰੋਪਦੀ ਮੁਰਮੂ ਹਰਿਆਣਾ ਦੇ ਉਰਜਾ ਮੰਤਰੀ ਨੂੰ ਇਹ ਪੁਰਸਕਾਰ ਪ੍ਰਦਾਨ ਕੀਤਾ ਗਿਆ ਹੈ। ਇਹ ਸੂਬਾਵਾਸੀਆਂ ਲਈ ਮਾਣ ਦੀ ਗਲ ਹੈ। ਏਚਕੇਆਰਏਨ ਰਾਹੀਂ 986 ਲੋਕਾਂ ਨੂੰ ਮਿਲੇ ਜਾਬ ਆਫਰ ਲੈਟਰਪ੍ਰੈਸ ਕਾਨਫ੍ਰੈਂਸ ਦੌਰਾਨ ਮੁੱਖ ਮੰਤਰੀ ਨੇ ਹਰਿਆਣਾ ਕੌਸ਼ਲ ਰੁਜਗਾਰ ਨਿਗਮ ਦੇ ਤਹਿਤ ਅਸਥਾਈ ਨੌਕਰੀ ਲਈ 986 ਲੋਕਾਂ ਨੂੰ ਜਾਬ ਆਫਰ ਲੈਟਰ ਭੇਜੇ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਤੋਂ ਠੇਕਾ ਆਧਾਰ ‘ਤੇ ਲੱਗੇ ਕਰਮਚਾਰੀਆਂ ਨੂੰ ਹਰਿਆਣਾ (Haryana) ਕੌਸ਼ਲ ਰੁਜਗਾਰ ਨਿਗਮ ਵਿਚ ਪੋਰਟ ਕੀਤਾ ਗਿਆ ਹੈ ਅਤੇ ਨਵੇਂ ਸਿਰੇ ਤੋਂ ਵੀ ਲੋਕਾਂ ਨੂੰ ਨੌਕਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਨਿਗਮ ਦੇ ਤਹਿਤ ਲੋਕਾਂ ਨੁੰ ਨੋਕਰੀ ਦੇਣ ਦੇ ਕੁੱਝ ਮਾਨਦੰਡ ਤੈਅ ਕੀਤੇ ਗਏ ਹਨ, ਜਿਸ ਦੇ ਤਹਿਤ ਸਾਫਟਵੇਅਰ ਰਾਹੀਂ ਬੇਹੱਦ ਪਾਰਦਰਸ਼ੀ ਢੰਗ ਨਾਲ ਯੋਗ ਉਮੀਦਵਾਰਾਂ ਦਾ ਚੋਣ ਕੀਤਾ ਜਾਂਦਾ ਹੈ। The post ਊਰਜਾ ਕੁਸ਼ਲਤਾ ਸੂਚਕਾਂਕ ‘ਚ ਪੂਰੇ ਦੇਸ਼ ‘ਚ ਹਰਿਆਣਾ ਨੂੰ ਮਿਲਿਆ ਦੂਜਾ ਪੁਰਸਕਾਰ appeared first on TheUnmute.com - Punjabi News. Tags:
|
ਮੁੱਖ ਮੰਤਰੀ ਮਨੋਹਰ ਲਾਲ ਨੇ ਕੀਤੀ ਵਿਧੁਰ ਅਤੇ ਅਣਵਿਆਹੇ ਨੁੰ ਵਿੱਤੀ ਸਹਾਇਤਾ ਦੇਣ ਦਾ ਐਲਾਨ Thursday 14 December 2023 03:15 PM UTC+00 | Tags: breaking-news haryana-pension haryana-pension-scheme news pension pension-scheme ਚੰਡੀਗੜ੍ਹ, 14 ਦਸੰਬਰ 2023: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਵਿਧੁਰ ਅਤੇ ਅਣਪਿਆਹੇ ਪੁਰਸ਼ਾਂ ਅਤੇ ਮਹਿਲਾਵਾਂ ਨੂੰ ਮਹੀਨਾ ਵਿੱਤੀ ਸਹਾਇਤਾ ਉਪਲਬਧ ਕਰਵਾਉਣ ਦੀ ਇਕ ਅਨੋਖੀ ਪਹਿਲ ਕਰ ਸਮਾਜ ਦੇ ਸਾਹਮਣੇ ਸੇਵਾ ਅਤੇ ਸਨਮਾਨ ਦਾ ਨਵਾਂ ਉਦਾਹਰਣ ਪੇਸ਼ ਕੀਤਾ ਹੈ। ਇਸ ਯੋਜਨਾ ਤਹਿਤ ਰਾਜ ਵਿਚ ਹੁਣ ਤਕ 12882 ਵਿਧੁਰ ਅਤੇ 2026 ਅਣਵਿਆਹੇ ਦੀ ਪਹਿਚਾਣ ਕਰ ਲਈ ਗਈ ਹੈ। ਇੰਨ੍ਹਾਂ ਨੂੰ 1 ਦਸੰਬਰ, 2023 ਤੋਂ ਪੈਂਸ਼ਨ ਮਿਲੇਨੀ ਸ਼ੁਰੂ ਹੋ ਜਾਵੇਗੀ। ਇਹ ਜਾਣਕਾਰੀ ਮੁੱਖ ਮੰਤਰੀ ਨੇ ਅੱਜ ਇੱਥੇ ਪ੍ਰੈਸ ਕਾਨਫ੍ਰੈਂਸ ਨੂੰ ਸੰਬੋਧਿਤ ਕਰਦੇ ਹੋਏ ਦਿੱਤੀ। ਉਨ੍ਹਾਂ ਨੇ ਕਿਹਾ ਕਿ ਸਾਡੀ ਸਰਕਾਰ ਨੇ ਵਿਧੁਰ ਅਤੇ ਅਣਵਿਆਹੇ ਨੂੰ ਵੀ ਸਮਾਜਿਕ ਸੁਰੱਖਿਆ ਪੈਂਸ਼ਨ ਦੇਣ ਦਾ ਫੈਸਲਾ ਕੀਤਾ ਹੈ ਅਤੇ ਇਸ ਪੈਂਸ਼ਨ ਲਈ 3 ਲੱਖ ਰੁਪਏ ਤੋਂ ਘੱਟ ਸਾਲਾਨਾ ਆਮਦਨ ਵਾਲੇ 40 ਸਾਲ ਉਮਰ ਦੇ ਵਿਧੁਰ ਅਤੇ 1.80 ਲੱਖ ਰੁਪਏ ਤੋਂ ਘੱਟ ਸਾਲਾਨਾ ਆਮਦਨ ਵਾਲੇ 45 ਸਾਲ ਉਮਰ ਦੇ ਅਣਵਿਆਹੇ (ਪੁਰਸ਼ ਅਤੇ ਮਹਿਲਾ) ਯੋਗ ਹਨ। ਉਨ੍ਹਾਂ ਨੇ ਕਿਹਾ ਕਿ 60 ਸਾਲ ਦੀ ਉਮਰ ਪੂਰੀ ਕਰਨ ਬਾਅਦ ਉਪਰੋਕਤ ਦੋਵਾਂ ਸ਼੍ਰੇਣੀਆਂ ਦੇ ਲਾਭਕਾਰਾਂ ਨੂੰ ਬੁਢਾਪਾ ਸਨਮਾਨ ਭੱਤਾ ਦੀ ਯੋਗਤਾ ਅਨੁਸਾਰ ਬੁਢਾਪਾ ਸਨਮਾਨ ਭੱਤਾ ਦੀ ਯੋਜਨਾ ਵਿਚ ਬਦਲ ਦਿੱਤਾ ਹੈ। The post ਮੁੱਖ ਮੰਤਰੀ ਮਨੋਹਰ ਲਾਲ ਨੇ ਕੀਤੀ ਵਿਧੁਰ ਅਤੇ ਅਣਵਿਆਹੇ ਨੁੰ ਵਿੱਤੀ ਸਹਾਇਤਾ ਦੇਣ ਦਾ ਐਲਾਨ appeared first on TheUnmute.com - Punjabi News. Tags:
|
ਹਰਿਆਣਾ 'ਚ 8 ਹੋਰ ਟੋਲ ਪਲਾਜਾ ਫਰੀ ਹੋਣਗੇ, ਸਾਲਾਨਾ 22.48 ਕਰੋੜ ਟੈਕਸ ਤੋ ਮਿਲੇਗੀ ਰਾਹਤ Thursday 14 December 2023 03:20 PM UTC+00 | Tags: breaking-news cm-bhagwant-mann haryana-toll-plazas latest-news news punjab-government the-unmute-punjabi-news toll-plazas ਚੰਡੀਗੜ੍ਹ, 14 ਦਸੰਬਰ 2023: ਹਰਿਆਣਾ ਦੇ ਮੁੱਖ ਮੰਤਰੀ ਮੰਤਰੀ ਮਨੋਹਰ ਲਾਲ ਨੇ ਸੂਬੇ ਦੇ ਲੋਕਾਂ ਨੁੰ ਟੋਲ ਫਰੀ ਦੀ ਸਹੂਲਤ ਦੇਣ ਦੀ ਲੜੀ ਵਿਚ ਇਕ ਮਹਤੱਵਪੂਰਨ ਫੈਸਲਾ ਲੈਂਦੇ ਹੋਏ ਅੱਜ 8 ਹੋਰ ਟੋਲ ਪਲਾਜਾ ਨੂੰ ਲੋਕਾਂ ਦੇ ਲਈ ਫਰੀ ਕਰਨ ਦਾ ਐਲਾਨ ਕੀਤਾ ਹੈ। ਇੰਨ੍ਹਾਂ ਵਿਚ 7 ਲੋਕ ਨਿਰਮਾਣ ਵਿਪਾਗ ਦੇ ਟੋਲ ਸ਼ਾਮਿਲ ਹਨ। ਮੁੱਖ ਮੰਤਰੀ ਅੱਜ ਇੱਥੇ ਹਰਿਆਣਾ ਨਿਵਾਸ ਵਿਚ ਪੱਤਰਕਾਰਾਂ ਨੁੰ ਸੰਬੋਧਿਤ ਕਰ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਟੋਲ ਨੁੰ ਫਰੀ ਕੀਤਾ ਗਿਆ ਹੈ ਉਨ੍ਹਾਂ ਵਿਚ ਪੇਹੋਵਾ-ਪਟਿਆਲ ਪੰਜਾਬ ਸੀਮਾ ਤਕ ਸੂਬਾ ਰਾਜਮਾਗਰ-19 ਵਿਚ ਕੁਰੂਕਸ਼ੇਤਰ ਜਿਲ੍ਹੇ ਦਾ ਤਿਉਕੜ ਟੋਲ ਪਲਾਜਾ, ਹੋਡਲ ਨੁਹ-ਪਟੌਦਾ ਪਟੌਦੀ ਮਾਰਗ ‘ਤੇ ਸੌਂਧ ਚਾਰੋਦਾ ਅਤੇ ਪਥਰੇੜੀਮਾਰਗ ‘ਤੇ ਤਿੰਨ ਟੋਲ ਪਲਾਜਾ ਰਾਈ-ਨਾਹਰਾ-ਬਹਾਦੁਰਗੜ੍ਹ ਮਾਰਗ ‘ਤੇ ਬਡੋਲਾ ਤੇ ਬਾਮਨੌਲੀ ਟੋਲ ਪਲਾਜਾ, ਪੁੰਨਹਾਨਾ-ਜੁਰਹੇੜਾ ਰਾਜਸਤਾਨ ਸੀਮਾ ਤਕ ਸੁਨਹਿਰਾ ਟੋਲ ਪਲਾਜਾ, ਫਰੀਦਾਬਾਦ ਅਤੇ ਵਲੱਭਗੜ੍ਹ ਸੋਹਨਾ ਸੜਕ ‘ਤੇ ਬੰਧਵਾੜੀ, ਕ੍ਰਸ਼ਰ ਜੋਨ ਪਾਖਲ, ਨਰੇਰਾ ਟੋਲ ਪਲਾਜਾ ਅਤੇ ਫਿਰੋਜਪੁਰ ਝਿਰਕਾ ਬਿਵਾਨ ਸੜਕ ‘ਤੇ ਅਲੀਪੁਰ ਤਿਗੜਾ ਤੇ ਬਿਵਾਨ ਟੋਲ ਪਲਾਜਾ ਸ਼ਾਮਿਲ ਹੈ। ਇਸ ਤੋਂ ਆਮਜਨਤਾ ਨੂੰ ਜੋ ਇੰਨ੍ਹਾਂ ਟੋਲ ਪਲਾਜਾ ਤੋਂ ਲੰਘਦੀ ਹੈ ਉਨ੍ਹਾਂ ਨੁੰ 22.48 ਕਰੋੜ ਰੁਪਏ ਦੇ ਪਥਪਾਰ ਟੈਕਸ ਤੋ ਰਾਹਤ ਮਿਲੇਗੀ। ਏਸਵਾਈਏਲ ‘ਤੇ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਸੁਪਰੀਮ ਕੋਰਟ ਦਾ ਫੈਸਲਾ ਲਾਗੂ ਕਰਨ ਵਿਚ ਗੰਭੀਰ ਹੈ। ਪਾਣੀ ਦੀ ਉਪਲਬਧਤਾ ਤੇ ਜਰੂਰਤ ਵੱਖ ਵਿਸ਼ਾ ਹੈ ਅਤੇ ਨਹਿਰ ਦਾ ਬਨਣਾ ਵੱਖ ਹੈ। ਪਾਣੀ ਦੇ ਹਿੱਸੇ ਦੇ ਬਾਰੇ ਵਿਚ ਹਰਿਆਣਾ ਪੰਜਾਬ, ਹਿਮਾਚਲ ਪ੍ਰਦੇਸ਼ ਤੇ ਰਾਜਸਤਾਨ ਦੇ ਲਈ ਟ੍ਰਿਬਿਊਨਲ ਨੇ ਫੈਸਲਾ ਕਰਨਾ ਹੈ। ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ 28 ਦਸੰਬਰ, 2023 ਨੁੰ ਚੰਡੀਗੜ੍ਹ ਵਿਚ ਦੋਵਾਂ ਰਾਜ (ਪੰਜਾਬ -ਹਰਿਆਣਾ) ਦੇ ਮੁੱਖ ਮੰਤਰੀਆਂ ਦੇ ਨਾਲ ਮੀਟਿੰਗ ਕਰਣਗੇ। ਲੋਕਸਭਾ ਦੇ ਨਾਲ ਹਰਿਆਣਾ ਵਿਧਾਨਸਭਾ ਦੇ ਚੋਣ ਕਰਵਾਉਣ ਦੇ ਬਾਰੇ ਪੁੱਛੇ ਜਾਣ ‘ਤੇ ਮਨੋਹਰ ਲਾਲ ਨੇ ਕਿਹਾ ਕਿ ਇਹ ਕੇਂਦਰੀ ਚੋਣ ਆਯੋਗ ਅਤੇ ਕੇਂਦਰ ਸਰਕਾਰ ਨੂੰ ਤੈਅ ਕਰਨਾ ਹੈ। ਅਸੀਂ ਪੂਰੀ ਤਰ੍ਹਾ ਨਾਲ ਤਿਆਰ ਹਨ। ਆਮਤੌਰ ‘ਤੇ ਜੇਕਰ ਦੋਵਾਂ ਚੋਣਾਂ ਵਿਚ ਛੇ ਮਹੀਨੇ ਦਾ ਅੰਤਰ ਹੁੰਦਾ ਹੈ ਤਾਂ ਚੋਣ ਆਯੋਗ ਨੂੰ ਇਹ ਅਧਿਕਾਰ ਹੈ ਕਿ ਉਹ ਇਕੱਠੇ ਚੋਣ ਕਰਵਾ ਸਕਦਾ ਹੈ। ਲੋਕਸਭਾ ਤੇ ਹਰਿਆਣਾ ਵਿਧਾਨਸਭਾ ਦੇ ਚੋਣ ਵਿਚ ਛੇ ਮਹੀਨੇ ਤੋਂ ਘੱਟ ਦਾ ਅੰਦਰ ਹੈ। ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ ਦੇ ਸੈਕਟਰ ਵਿਚ ਸਟਿਲਟ+ਚਾਰ ਮੰਜਿਲਾ ਭਵਨ ਨਿਰਮਾਣ ਦੀ ਮੰਜੂਰੀ ਦੇ ਸਬੰਧ ਵਿਚ ਪੁੱਛੇ ਜਾਣ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕਾਂ ਦੀ ਸਹੂਲਤ ਲਈ ਅਸੀਂ ਇਹ ਨੀਤੀ ਬਣਾਈ ਸੀ। ਕੁੱਝ ਲੋਕਾਂ ਨੇ ਇਸ ਇਤਰਾਜ ਜਤਾਇਆ ਸੀ ਅਤੇ ਕੋਰਟਲ ਵਿਚ ਚਲੇ ਗਏ ਸਨ। ਇਸ ਸਬੰਧ ਵਿਚ ਸਰਕਾਰ ਨੇ ਪੀ ਰਾਘਵੇਂਦਰ ਰਾਓ ਦੀ ਅਗਵਾਈ ਵਿਚ ਕਮੇਟੀ ਗਠਨ ਕੀਤੀ ਸੀ ਜਿਸ ਦੀ ਰਿਪੋਰਟ ਮਿਲ ਗਈ ਹੈ। ਉਨ੍ਹਾਂ ਨੇ ਕਿਹਾ ਕਿ ਜਨ ਸਹੂਲਤ ਜਰੂਰੀ ਹੈ, ਜਿੱਥੇ ਜਨਤਾ ਨਹੀਂ ਚਾਹੇਗੀ ਉੱਥੇ ਇਹ ਨੀਤੀ ਲਾਗੂ ਨਹੀਂ ਹੋਵੇਗੀ। ਇਹ ਨੀਤੀ ਤੈਅ ਖੇਤਰ ਵਿਚ ਲਾਗੂ ਹੋਵੇਗੀ। ਰਾਮ ਰਹੀਮ ਦੀ ਵਾਰ-ਵਾਰ ਪੈਰੋਲ ਦੇ ਬਾਰੇ ਵਿਚ ਪੁੱਛੇ ਜਾਣ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਪੈਰੋਲ ਲੈਣ ਦਾ ਹਰ ਕੈਦੀ ਦਾ ਹੱਕ ਹੈ। ਇਹ ਕੈਦੀ ਦਾ ਜੇਲ ਦੇ ਅੰਦਰ ਆਚਰਣ ‘ਤੇ ਨਿਰਭਰ ਹੁੰਦਾ ਹੈ। ਜੇਲ ਮੈਨੂਅਲ ਦੇ ਅਨੁਸਾਰ ਓਪਰ ਜੇਲ ਦੀ ਅਵਧਾਰਣਾ ਵੀ ਆ ਗਈ ਹੈ ਕਿ ਦਿਨ ਵਿਚ ਕੈਦੀ ਬਾਹਰ ਜਾ ਕੇ ਕੰਮ ਕਰ ਕੇ ਆ ਜਾਣ ਅਤੇ ਸ਼ਾਮ ਨੁੰ ਵਾਪਸ ਜੇਲ ਵਿਚ ਆ ਜਾਣ। ਲੋਕਸਭਾ ਵਿਚ ਸੁਰੱਖਿਆ ਚੂਕ ਦੇ ਬਾਰੇ ਪੁੱਛੇ ਗਏ ਇਕ ਸੁਆਲ ਦੇ ਜਵਾਬ ਵਿਚ ਉਨ੍ਹਾਂ ਨੇ ਕਿਹਾ ਕਿ ਸੰਸਦ ਵਿਚ ਹੋਏ ਹਮਲੇ ਦੀ ਬਰਸੀ ‘ਤੇ ਇਹ ਘਟਨਾ ਮੰਦਭਾਗੀ ਹੈ ਯਕੀਨੀ ਹੀ ਇਸ ਘਟਨਾ ਦੇ ਪਿੱਛੇ ਦੇਸ਼ਦਰੋਹੀ ਲੋਕਾਂ ਤੇ ਸੰਗਠਨਾਂ ਦਾ ਹੱਥ ਹੈ। ਕੁੱਝ ਲੋਕ ਫੜੇ ਵੀ ਗਏ ਹਨ ਸੁਰੱਖਿਆ ਏਜੰਸੀ ਇਸ ਸਬੰਧ ਵਿਚ ਜਾਂਚ ਕਰ ਰਹੀ ਹੈ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਵਿਕਸਿਤ ਭਾਂਰਤ ਸੰਕਲਪ ਯਾਤਰਾ ਦੇ ਬਾਰੇ ਪੁੱਛੇ ਜਾਣ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਜੋ ਕਰਦੀ ਹੈ ਉਸ ਦੀ ਜਾਣਕਾਰੀ ਜਨਤਾ ਨੁੰ ਮਿਲੇ ਅਤੇ ਭਲਾਈਕਾਰੀ ਯੋਜਨਾਵਾਂ ਦਾ ਲਾਭ ਜੇਕਰ ਕਿਸੇ ਯੋਗ ਨੂੰ ਨਹੀਂ ਮਿਲਿਆ ਹੈ ਤਾਂ ਉਸ ਨੁੰ ਉਸ ਦੇ ਘਰ ‘ਤੇ ਜਾ ਕੇ ਦਿੱਤਾ ਜਾਵੇ, ਇਸ ਉਦੇਸ਼ ਨਾ ਇਸ ਯਾਤਰਾ ਨੂੰ ਸਮੂਚੇ ਦੇਸ਼ ਵਿਚ ਚਲਾਇਆ ਜਾ ਰਿਹਾ ਹੈ। ਅੱਜ ਵਿਸ਼ਵ ਦੇ 37 ਦੇਸ਼ ਵਿਕਸਿਤ ਦੇਸ਼ਾਂ ਦੀ ਸ਼੍ਰੇਣੀ ਵਿਚ ਆਉਂਦੇ ਹਨ, ਭਾਰਤ ਵਿਕਾਸਸ਼ੀਲ ਦੇਸ਼ਾਂ ਦੀ ਸ਼੍ਰੇਣੀ ਵਿਚ ਆਉਂਦਾ ਹੈ ਅਤੇ ਆਜਾਦੀ ਦੇ 100 ਸਾਲ ਪੂਰੇ ਹੋਣ ‘ਤੇ ਸਾਲ 2047 ਤਕ ਇਸ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਭਾਰਤ ਨੂੰ ਵਿਕਸਿਤ ਰਾਸ਼ਟਰ ਬਨਾਉਣ ਦਾ ਟੀਚਾ ਰੱਖਿਆ ਹੈ। The post ਹਰਿਆਣਾ ‘ਚ 8 ਹੋਰ ਟੋਲ ਪਲਾਜਾ ਫਰੀ ਹੋਣਗੇ, ਸਾਲਾਨਾ 22.48 ਕਰੋੜ ਟੈਕਸ ਤੋ ਮਿਲੇਗੀ ਰਾਹਤ appeared first on TheUnmute.com - Punjabi News. Tags:
|
ਹਰਿਆਣਾ ਵਿਚ ਲਗਾਤਾਰ ਬਿਜਲੀ ਉਤਪਾਦਨ ਲਈ ਉਪਚਾਰਿਤ ਵੇਸਟ ਜਲ ਦਾ ਮੁੜ ਵਰਤੋ ਸ਼ੁਰੂ: ਸੰਜੀਵ ਕੌਸ਼ਲ Thursday 14 December 2023 03:24 PM UTC+00 | Tags: breaking-news haryana news sanjeev-kaushal sewage ਚੰਡੀਗੜ੍ਹ, 14 ਦਸੰਬਰ 2023: ਹਰਿਆਣਾ ਦੇ ਮੁੱਖ ਸਕੱਤਰ ਸੰਜੀਵ ਕੌਸ਼ਲ (Sanjeev Kaushal) ਨੇ ਕਿਹਾ ਕਿ ਰਾਜ ਸਰਕਾਰ ਨੇ ਯਮੁਨਾਨਗਰ ਵਿਚ ਦੀਨ ਬੰਧੂ ਛੋਟੂਰਾਮ ਥਰਮਲ ਪਾਵਰ ਪਲਾਂਟ ਵਿਚ ਸੀਵਰੇਜ ਟ੍ਰੀਟਮੈਂਟ ਪਲਾਂਟ ਤੋਂ ਉਪਚਾਰਿਤ ਵੇਸਟ ਜਲ ਦੀ ਮੁੜ ਵਰਤੋ ਕਰਨ ਦੀ ਪਹਿਲ ਸ਼ੁਰੂ ਕੀਤੀ ਹੈ। ਕੌਸ਼ਲ (Sanjeev Kaushal) ਨੇ ਅੱਜ ਇੱਥੇ ਰਾਜ ਪੱਧਰੀ ਹਾਈ ਪਾਵਰ ਕਮੇਟੀ ਦੀ ਮੀਟਿੰਗ ਦੀ ਅਗਵਾਈ ਕਰਦੇ ਹੋਏ ਕਿਹਾ ਕਿ ਸੁਬਾ ਸਰਕਾਰ ਨੇ ਉਪਚਾਰਿਤ ਵੇਸਟ ਚਲ ਦੀ ਮੁੜ ਵਰਤੋ ਨੀਤੀ ਨੋਟੀਫਾਇਡ ਕੀਤੀ ਹੈ। ਇਸ ਨੀਤੀ ਦਾ ਉਦੇਸ਼ ਤੇਜੀ ਨਾਲ ਘੱਟਦੇ ਜਲ ਪੱਧਰ ਦੇ ਕਾਰਨ ਜਲ ਸੰਸਾਧਨਾਂ ਦਾ ਸਰੰਖਣ ਅਤੇ ਅਨੁਕੂਲ ਵਰੋਤ ਕਰਨਾ ਹੈ। ਇਹ ਨੀਤੀ ਥਰਮਲ ਪਲਾਂਟ, ਉਦਯੋਗ, ਨਿਰਮਾਣ, ਬਾਗਬਾਨੀ ਅਤੇ ਸਿੰਚਾਈ ਸਮੇਤ ਵੱਖ-ਵੱਖ ਖੇਤਰਾਂ ਵਿਚ ਉਪਚਾਰਿਤ ਵੇਸਟ ਜਲ ਦਾ ਵੱਡੇ ਪੱਧਰ ‘ਤੇ ਵਰਤੋ ਕਰਦੀ ਹੈ। ਵਿਸ਼ੇਸ਼ ਰੂਪ ਨਾਲ ਸਰਕਾਰ ਨੇ ਹੁਣ ਜਰੂਰੀ ਕਰ ਦਿੱਤਾ ਹੈ ਕਿ ਨਗਰਪਾਲਿਕਾਵਾਂ ਦੇ 60 ਕਿਲੋਮੀਟਰ ਦੇ ਘੇਰੇ ਵਿਚ ਥਰਮਲ ਪਲਾਂਟਾਂ ਨੂੰ ਸੀਵਰੇਜ ਟ੍ਰੀਟਮੈਂਟ ਪਲਾਂਟ ਉਪਚਾਰਿਤ ਵੇਸਟ ਜਲ ਨੂੰ ਸੰਚਾਲਨ ਵਿਚ ਸ਼ਾਮਿਲ ਕਰਨਾ ਹੋਵੇਗਾ। ਮੀਟਿੰਗ ਵਿਚ ਦੀਨਬੰਧੂ ਛੋਟੂ ਰਾਮ ਥਰਮਲ ਪਾਵਰ ਪਲਾਂਟ ਯਮੁਨਾਨਗਰ ਵਿਚ ਉਪਚਾਰਿਤ ਵੇਸਟ ਜਲ ਦੇ ਪ੍ਰਬੰਧਨ ਦੇ ਲਈ ਤਿਆਰ ਕੀਤੀ ਗਈ ਵਿਸਥਾਰ ਪਰਿਯੋਜਨਾ ਰਿਪੋਰਟ ‘ਤੇ ਵਿਸਤਾਰ ਨਾਲ ਚਰਚਾ ਕੀਤੀ ਗਈ। ਇਸ ਵਿਚ ਵੱਖ-ਵੱਖ ਗੈਰ-ਪੀਣ ਯੋਗ ਅਨੁਪ੍ਰਯੋਗ ਵਰਗੇ ਕੁਲਿੰਗ ਟਾਵਰ ਮੇਕਅੱਪ, ਰਾਖ ਹੈਂਡਲਿੰਗ ਕੋਇਲਾ ਹੈਂਡਲਿੰਗ ਅਤੇ ਗ੍ਰਿਪ ਗੈਸ ਡਿਸਲਫਰਾਇਜੇਸ਼ਨ ਲਈ ਯਮੁਨਾਨਗਰ ਦੇ ਏਸਟੀਪੀ ਤੋਂ ਉਪਚਾਰਿਤ ਵੇਸਟ ਜਲ ਦਾ ਮੁੜ ਵਰਤੋ ਕਰਨ ਦੀ ਯੋਜਨਾ ਬਣਾਈ ਹੈ। ਕੌਸ਼ਲ ਨੇ ਨਿਰਦੇਸ਼ ਦਿੱਤੇ ਕਿ ਵਧੀਕ ਮੁੱਖ ਸਕੱਤਰ ਵਿੱਤ ਕਮਿਸ਼ਨਰ, ਮਾਲ ਅਤੇ ਆਪਦਾ ਪ੍ਰਬੰਧਨ ਵਿਭਾਗ ਦੀ ਅਗਵਾਈ ਹੇਠ ਇਕ ਉੱਪ ਸਮਿਤੀ ਡੀਪੀਆਰ ਦਾ ਸਾਵਧਾਨੀਪੂਰਰਵਕ ਮੁਲਾਂਕਨ ਕਰੇਗੀ ਅਤੇ ਉਪਚਾਰਿਤ ਵੇਸਟ ਜਲ ਦੀ ਵਰਤੋ ਲਈ ਵੱਧ ਸੰਭਾਵਨਾਵਾਂ ਤਲਾਸ਼ੇਗੀ ਅਤੇ ਜਨਤਾ ਦੇ ਅਧਿਕਾਰੀਆਂ ਨੂੰ ਨਿਰਦੇਸ਼ਿਤ ਕਰੇਗੀ ਤਾਂ ਜੋ ਜਨਸਿਹਤ ਇੰਜੀਨੀਅਰਿੰਗ ਵਿਭਾਗ ਨਿਰਧਾਰਿਤ ਸਮੇਂ ਸਮੀਾ ਦੇ ਅੰਦਰ ਪ੍ਰਸਤਾਵ ਨੂੰ ਜਲਦੀ ਤੋਂ ਜਲਦੀ ਆਖੀਰੀ ਰੂਪ ਦੇ ਸਕੇ। The post ਹਰਿਆਣਾ ਵਿਚ ਲਗਾਤਾਰ ਬਿਜਲੀ ਉਤਪਾਦਨ ਲਈ ਉਪਚਾਰਿਤ ਵੇਸਟ ਜਲ ਦਾ ਮੁੜ ਵਰਤੋ ਸ਼ੁਰੂ: ਸੰਜੀਵ ਕੌਸ਼ਲ appeared first on TheUnmute.com - Punjabi News. Tags:
|
ਪੰਜਾਬ ਦੇ ਕੋਨੇ ਕੋਨੇ 'ਚ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦਾ ਸਿਲਸਿਲਾ ਇਸੇ ਤਰ੍ਹਾਂ ਜਾਰੀ ਰਹੇਗਾ: CM ਭਗਵੰਤ ਮਾਨ Thursday 14 December 2023 03:30 PM UTC+00 | Tags: aam-aadmi-party chief-minister-bhagwant-mann cm-bhagwant-mann latest-news punjab-government punjabi-news the-unmute ਹੁਸ਼ਿਆਰਪੁਰ, 14 ਦਸੰਬਰ 2023 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰੀ ਦਫ਼ਤਰਾਂ ਦੀ ਅਚਨਚੇਤੀ ਜਾਂਚ ਦੀ ਕਾਰਵਾਈ ਨੂੰ ਜਾਰੀ ਰੱਖਦਿਆਂ ਵੀਰਵਾਰ ਨੂੰ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਨਿਰਵਿਘਨ ਮੁਹੱਈਆ ਕਰਵਾਉਣ ਲਈ ਚੈਕਿੰਗ ਕੀਤੀ। ਮੁੱਖ ਮੰਤਰੀ ਨੇ ਸ਼ਾਮੀਂ ਤਹਿਸੀਲ ਕੰਪਲੈਕਸ ਦਾ ਮੁਆਇਨਾ ਕੀਤਾ ਅਤੇ ਕੰਪਲੈਕਸ ਵਿੱਚ ਸਥਿਤ ਵੱਖ-ਵੱਖ ਦਫ਼ਤਰਾਂ ਦੀ ਚੈਕਿੰਗ ਕਰਨ ਤੋਂ ਇਲਾਵਾ ਲੋਕਾਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਕਿਹਾ ਕਿ ਜੇ ਉਨ੍ਹਾਂ ਨੂੰ ਕੋਈ ਮੁਸ਼ਕਲ ਪੇਸ਼ ਆ ਰਹੀ ਹੈ ਤਾਂ ਬਿਨਾਂ ਕਿਸੇ ਦੇਰੀ ਦੇ ਤੁਰੰਤ ਹੱਲ ਕਰਨ ਨੂੰ ਯਕੀਨੀ ਬਣਾਇਆ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਸਰਬਪੱਖੀ ਵਿਕਾਸ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਲਈ ਵਚਨਬੱਧ ਹੈ। ਸਥਿਤੀ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀ ਦੇ ਖੁਦ ਲੋਕਾਂ ਵਿੱਚ ਆਉਣ ਕਾਰਨ ਲੋਕਾਂ ਨੇ ਉਨ੍ਹਾਂ ਦਾ ਖੁੱਲ੍ਹ ਕੇ ਸਵਾਗਤ ਕੀਤਾ। ਆਪਣੀ ਸੁਰੱਖਿਆ ਦੀ ਪ੍ਰਵਾਹ ਕੀਤੇ ਬਿਨਾਂ ਭਗਵੰਤ ਸਿੰਘ ਮਾਨ ਨੇ ਵੀ ਲੋਕਾਂ ਨਾਲ ਜੋਸ਼ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਤਹਿਸੀਲ ਕੰਪਲੈਕਸ ਵਿੱਚ ਮੌਜੂਦ ਲੋਕਾਂ ਨੇ ਉਨ੍ਹਾਂ ਦੀ ਤਾਰੀਫ਼ ਕਰਦਿਆਂ ਕਿਹਾ ਕਿ ਉਹ ਚੰਗਾ ਕੰਮ ਕਰ ਰਹੇ ਹਨ ਅਤੇ ਜ਼ਾਹਰ ਹੈ ਕਿ ਰਾਜ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਵਰਗਾ ਚੰਗਾ ਸਮਾਂ ਵਾਪਸ ਆ ਗਿਆ ਹੈ। ਨਿਰੀਖਣ ਦੌਰਾਨ ਹਾਜ਼ਰ ਲੋਕਾਂ ਨੇ ਮੁੱਖ ਮੰਤਰੀ ਨਾਲ ਸੈਲਫੀ ਵੀ ਲਈਆਂ ਅਤੇ ਲੋਕ ਭਲਾਈ ਲਈ ਕੀਤੇ ਸ਼ਾਨਦਾਰ ਕੰਮ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਲੋਕਾਂ ਨੂੰ ਇਸ ਦਾ ਭਰਪੂਰ ਲਾਭ ਮਿਲੇਗਾ। ਇਸ ਦੌਰਾਨ ਦਫ਼ਤਰਾਂ ਵਿੱਚ ਸਟਾਫ਼ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨ ਦਾ ਸੱਦਾ ਦਿੱਤਾ। ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਦੀ ਮਦਦ ਲਈ ਆਪਣੀ ਕਲਮ ਦੀ ਵਰਤੋਂ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਪਰਮਾਤਮਾ ਨੇ ਉਨ੍ਹਾਂ ਨੂੰ ਸ਼ਕਤੀ ਦਿੱਤੀ ਹੈ ਅਤੇ ਉਹ ਜਨਤਾ ਦੀ ਵੱਧ ਤੋਂ ਵੱਧ ਭਲਾਈ ਯਕੀਨੀ ਬਣਾਉਣ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ, ਉਨ੍ਹਾਂ ਨੇ ਡੀਸੀ ਅਤੇ ਐਸਐਸਪੀ ਨੂੰ ਕਿਹਾ ਕਿ ਉਹ ਲੋਕਾਂ ਦੇ ਮਸਲੇ ਹੱਲ ਕਰਨ ਲਈ ਤਹਿਸੀਲ ਕੰਪਲੈਕਸ ਵਿੱਚ ਆਪਣੇ ਕੈਂਪ ਦਫ਼ਤਰ ਸਥਾਪਤ ਕਰਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਨੂੰ 43 ਸੇਵਾਵਾਂ ਘਰ-ਘਰ ਮੁਹੱਈਆ ਕਰਵਾਉਣ ਲਈ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਸਕੀਮ ਸ਼ੁਰੂ ਕੀਤੀ ਹੈ। ਭਗਵੰਤ ਸਿੰਘ ਨੇ ਉਮੀਦ ਜ਼ਾਹਰ ਕੀਤੀ ਕਿ ਟੋਲ ਫਰੀ ਨੰਬਰ 1076 ਤੈਅ ਸਮੇਂ ਦੇ ਅੰਦਰ ਲੋਕਾਂ ਨੂੰ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਲਈ ਇਕ ਪ੍ਰੇਰਕ ਵਜੋਂ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਉਹ ਪੁਰਾਣੇ ਆਗੂਆਂ ਦੇ ਉਲਟ ਆਮ ਲੋਕਾਂ ਨੂੰ ਲਾਭ ਪਹੁੰਚਾਉਣ ਲਈ ਜ਼ਮੀਨੀ ਪੱਧਰ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਲਗਾਤਾਰ ਸੂਬੇ ਦਾ ਦੌਰਾ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਹਮੇਸ਼ਾ ਹੀ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕੀਤੀ ਹੈ ਅਤੇ ਇਸ ਗੱਲ ਤੋਂ ਕੋਈ ਵੀ ਅਣਜਾਣ ਨਹੀਂ ਕਿ ਦੇਸ਼ ਲਈ ਆਪਣੀਆਂ ਜਾਨਾਂ ਵਾਰਨ ਵਾਲੇ 90 ਫੀਸਦ ਤੋਂ ਵੱਧ ਮਹਾਨ ਦੇਸ਼ ਭਗਤ ਪੰਜਾਬੀ ਸਨ। ਉਨ੍ਹਾਂ ਕਿਹਾ ਕਿ ਜਦੋਂ ਵੀ ਭਾਰਤ ਨੂੰ ਅੰਦਰੂਨੀ ਜਾਂ ਬਾਹਰੀ ਹਮਲੇ ਦੀ ਚੁਣੌਤੀ ਦਾ ਸਾਹਮਣਾ ਕਰਨਾ ਪਿਆ ਤਾਂ ਪੰਜਾਬੀਆਂ ਨੇ ਅੱਗੇ ਹੋ ਕੇ ਦੇਸ਼ ਦੀ ਅਗਵਾਈ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤੱਥ ਤੋਂ ਹਰ ਕੋਈ ਜਾਣੂ ਹੈ ਕਿ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ-ਨਿਰਭਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਆਰ.ਡੀ.ਐਫ., ਐਨ.ਐਚ.ਐਮ. ਅਤੇ ਹੋਰ ਫੰਡਾਂ ਵਿੱਚ ਸੂਬੇ ਦੇ ਬਣਦੇ ਹਿੱਸੇ ਨੂੰ ਰੋਕਣ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ, ਜੋ ਕਿ ਪੂਰੀ ਤਰ੍ਹਾਂ ਗਲਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਵੱਡੀ ਗਲਤਫਹਿਮੀ ਹੈ ਕਿਉਂਕਿ ਉਹ ਸਮਝਦੀ ਹੈ ਕਿ ਉਹ ਫੰਡਾਂ ਨੂੰ ਰੋਕ ਕੇ ਸੂਬੇ ਦੇ ਵਿਕਾਸ ਨੂੰ ਰੋਕ ਸਕਦੀ ਹੈ। ਇਸ ਗੱਲ ਨੂੰ ਦੁਹਰਾਉਂਦਿਆਂ ਕਿ ਪੰਜਾਬ ਕੋਲ ਦੂਜੇ ਸੂਬਿਆਂ ਨੂੰ ਦੇਣ ਲਈ ਪਾਣੀ ਦੀ ਇੱਕ ਬੂੰਦ ਵੀ ਨਹੀਂ ਹੈ, ਮੁੱਖ ਮੰਤਰੀ ਨੇ ਕਿਹਾ ਕਿ ਉਹ ਐਸ.ਵਾਈ.ਐਲ. ਮੁੱਦੇ ‘ਤੇ ਕੇਂਦਰੀ ਜਲ ਸਰੋਤ ਮੰਤਰੀ ਵੱਲੋਂ ਬੁਲਾਈ ਗਈ ਮੀਟਿੰਗ ਵਿੱਚ ਜ਼ਰੂਰ ਸ਼ਾਮਲ ਹੋਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਮੀਟਿੰਗ ਵਿੱਚ ਸੂਬੇ ਦਾ ਮਾਮਲਾ ਦ੍ਰਿੜਤਾ ਨਾਲ ਕੇਂਦਰ ਸਰਕਾਰ ਅੱਗੇ ਰੱਖਣਗੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਕੋਈ ਵਾਧੂ ਪਾਣੀ ਨਹੀਂ ਹੈ ਅਤੇ ਮੀਟਿੰਗ ਵਿੱਚ ਇਹ ਮੁੱਦਾ ਠੋਸ ਰੂਪ ਨਾਲ ਪੇਸ਼ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਵਿਅੰਗ ਕੱਸਦਿਆਂ ਕਿਹਾ ਕਿ ਉਹ ਕਿਸੇ ਤੋਂ ਨਹੀਂ ਡਰਦੇ ਅਤੇ ਸੂਬੇ ਦਾ ਇਹ ਮਾਮਲਾ ਕੇਂਦਰ ਸਰਕਾਰ ਅੱਗੇ ਠੋਸ ਰੂਪ ਵਿੱਚ ਪੇਸ਼ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਾ ਤਾਂ ਉਨ੍ਹਾਂ ਨੇ ਐਸ.ਵਾਈ.ਐਲ. ਬਾਰੇ ਸਰਵੇ ਦੀ ਮੰਗ ਕੀਤੀ ਸੀ ਅਤੇ ਨਾ ਹੀ ਉਹ ਇਸ ਨਹਿਰ ਦੇ ਚਾਂਦੀ ਦੀ ਕਹੀ ਨਾਲ ਨੀਂਹ ਪੱਥਰ ਰੱਖਣ ਸਬੰਧੀ ਸਮਾਗਮ ਵਿੱਚ ਸ਼ਾਮਲ ਸਨ। ਇਸ ਲਈ ਉਹ ਸੂਬੇ ਦੇ ਹਿੱਤਾਂ ਦੀ ਪੁਰਜ਼ੋਰ ਵਕਾਲਤ ਕਰਨਗੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਇਹ ਪਾਪ ਕੀਤੇ ਹਨ, ਉਹ 1 ਨਵੰਬਰ ਨੂੰ ਬਹਿਸ ਤੋਂ ਭੱਜ ਗਏ ਸਨ ਕਿਉਂਕਿ ਉਹ ਸੂਬੇ ਨੂੰ ਢਾਹ ਲਗਾਉਣ ਵਾਲੀਆਂ ਘਿਨਾਉਣੀਆਂ ਹਰਕਤਾਂ ਦਾ ਹਿੱਸਾ ਸਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਨਿਸ਼ਾਨਾ ਸੇਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕ ਸਭਾ ਮੈਂਬਰ ਵੱਲੋਂ 'ਸਿਆਸੀ ਤੌਰ 'ਤੇ ਮਾਫੀ ਮੰਗਣ ਦਾ ਕੋਈ ਫਾਇਦਾ ਨਹੀਂ ਹੈ ਕਿਉਂਕਿ ਗਲਤੀਆਂ ਮੁਆਫ਼ ਹੋ ਸਕਦੀਆਂ ਹਨ ਪਰ ਅਪਰਾਧ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਬਾਦਲ ਪਰਿਵਾਰ ਨੂੰ ਸੂਬੇ ਅਤੇ ਇਸ ਦੇ ਲੋਕਾਂ ਵਿਰੁੱਧ ਕੀਤੇ ਬੱਜਰ ਗੁਨਾਹਾਂ ਲਈ ਕਦੇ ਵੀ ਮੁਆਫ ਨਹੀਂ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਾਦਲ ਪਰਿਵਾਰ ਨੇ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਲਈ ਸੱਤਾ ਦੀ ਦੁਰਵਰਤੋਂ ਕਰਦਿਆਂ ਸੂਬੇ ਨੂੰ ਬਰਬਾਦੀ ਵੱਲ ਧੱਕਿਆ ਹੈ। The post ਪੰਜਾਬ ਦੇ ਕੋਨੇ ਕੋਨੇ 'ਚ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦਾ ਸਿਲਸਿਲਾ ਇਸੇ ਤਰ੍ਹਾਂ ਜਾਰੀ ਰਹੇਗਾ: CM ਭਗਵੰਤ ਮਾਨ appeared first on TheUnmute.com - Punjabi News. Tags:
|
ਮੁਆਫ਼ੀ ਗ਼ਲਤੀਆਂ ਦੀ ਹੁੰਦੀ ਹੈ, ਜਾਣ ਬੁੱਝ ਕੇ ਕਮਾਏ ਧ੍ਰੋਹ ਦੀ ਨਹੀਂ: ਸਪੀਕਰ ਕੁਲਤਾਰ ਸਿੰਘ ਸੰਧਵਾਂ Thursday 14 December 2023 03:34 PM UTC+00 | Tags: akali-dal-badal breaking-news cm-bhagwant-mann kultar-singh-sandhawan latest-news news sukhbir-singh-badal ਚੰਡੀਗੜ੍ਹ, 14 ਦਸੰਬਰ 2023: ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਹਾਜ਼ਰ ਹੋ ਕੇ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਲਈ ਮੁਆਫ਼ੀ ਮੰਗੀ ਹੈ। ਇਸ ਬਾਰੇ ਸ. ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਸੁਆਲ ਉਠਾਉਂਦਿਆਂ ਕਿਹਾ ਹੈ ਕਿ ਇਹ ਦੇਖਣ ਦੀ ਬਹੁਤ ਲੋੜ ਹੈ ਕਿ ਇਸ ਮੁਆਫ਼ੀ ਪਿੱਛੇ ਸੁਖਬੀਰ ਬਾਦਲ ਦਾ ਮਕਸਦ ਕੀ ਹੈ? ਸੰਧਵਾਂ ਨੇ ਇੱਥੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਕਿਹਾ ਕਿ ਸਾਲ 2015 ਵਿੱਚ ਸੁਖਬੀਰ ਸਿੰਘ ਬਾਦਲ ਦੇ ਪਿਤਾ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਨੱਕ ਹੇਠਾਂ ਪਾਵਨ ਪਵਿੱਤਰ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਲੜੀਵਾਰ ਘਟਨਾਵਾਂ ਵਾਪਰੀਆਂ। ਉਨ੍ਹਾਂ ਕਿਹਾ ਕਿ ਇਸ ਸਾਰੇ ਘਟਨਾਕ੍ਰਮ ਵਿੱਚ ਪੰਜਾਬ ਸਰਕਾਰ ਨੇ ਪੂਰੀ ਤਰ੍ਹਾਂ ਲਾਪਰਵਾਹੀ ਵਾਲਾ ਵਤੀਰਾ ਅਪਣਾਇਆ, ਜਿਸ ਕਾਰਨ ਇਨ੍ਹਾਂ ਸਮਾਜ ਦੋਖੀ ਦੁਸ਼ਟ ਤੱਤਾਂ ਦੇ ਹੌਂਸਲੇ ਵਧੇ। ਸਪੀਕਰ ਨੇ ਕਿਹਾ ਕਿ ਬਾਦਲ ਸਰਕਾਰ ਵਿੱਚ ਗ੍ਰਹਿ ਵਿਭਾਗ ਸੁਖਬੀਰ ਬਾਦਲ ਕੋਲ ਸੀ ਅਤੇ ਇਨ੍ਹਾਂ ਵੱਲੋਂ ਆਖਿਆ ਜਾਂਦਾ ਸੀ ਕਿ ਪੰਜਾਬ ਵਿੱਚ ਸਾਡੇ ਹੁਕਮ ਬਿਨਾਂ ਪੱਤਾ ਨਹੀਂ ਹਿੱਲਦਾ। ਏਨੇ ਹੰਕਾਰੇ ਹੋਏ ਰਵਈਏ ਦੇ ਚਲਦਿਆਂ ਲਗਾਤਾਰ ਬੇਅਦਬੀ ਦੀਆਂ ਵਾਰਦਾਤਾਂ ਹੋਈਆਂ ਅਤੇ ਕਿਸੇ ਥਾਂ ਵੀ ਦੁਸ਼ਟ ਦੋਸ਼ੀਆਂ ਨੂੰ ਬਾਦਲ ਸਰਕਾਰ ਫੜ ਨਾ ਸਕੀ। ਸੰਧਵਾਂ ਨੇ ਸਵਾਲ ਕੀਤਾ ਕਿ ਸੁਖਬੀਰ ਬਾਦਲ ਜੀ ਤੁਹਾਡੇ ਰਾਜ ਭਾਗ ਵੇਲੇ ਹੋਈਆਂ ਬੇਅਦਬੀਆਂ ਲਈ ਤਾਂ ਤੁਸੀਂ ਆਪਣੇ ਸਿਆਸੀ ਮੁਫਾਦਾਂ ਖ਼ਾਤਰ ਮੁਆਫ਼ੀ ਮੰਗ ਲਈ ਹੈ ਪਰ ਬੇਅਦਬੀ ਦਾ ਇਨਸਾਫ਼ ਲੈਣ ਲਈ ਕੋਟਕਪੂਰਾ ਦੇ ਬੱਤੀਆਂ ਵਾਲਾ ਚੌਂਕ ਵਿਖੇ ਇਕੱਤਰ ਹੋਈ ਗੁਰੂ ਦੀ ਸਾਜੀ ਨਿਵਾਜੀ ਸਾਧ ਸੰਗਤ ਦੇ ਸ਼ਾਂਤਮਈ ਇਕੱਠ ਉਪਰ ਅੰਮ੍ਰਿਤ ਵੇਲੇ ਗੋਲੀਆਂ ਵਰ੍ਹਾਉਣ ਅਤੇ ਦੋ ਗੁਰੂ ਪਿਆਰੇ ਸਿੰਘਾਂ ਭਾਈ ਗੁਰਜੀਤ ਸਿੰਘ ਅਤੇ ਭਾਈ ਕ੍ਰਿਸ਼ਨ ਭਗਵਾਨ ਸਿੰਘ ਨੂੰ ਸ਼ਹੀਦ ਕੀਤੇ ਜਾਣ ਲਈ ਮੁਆਫ਼ੀ ਕੌਣ ਮੰਗੇਗਾ? ਸਪੀਕਰ ਸੰਧਵਾਂ ਨੇ ਇਹ ਵੀ ਕਿਹਾ ਕਿ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ਼ਰਧਾਵਾਨ ਸਿੱਖ ਵਜੋਂ ਮੇਰਾ ਮੰਨਣਾ ਹੈ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਰਗੀ ਮੰਦਭਾਗੀ ਘਟਨਾ ਲਈ ਕੋਈ ਮੁਆਫ਼ੀ ਹੋ ਹੀ ਨਹੀਂ ਸਕਦੀ। ਜੇਕਰ ਸੁਖਬੀਰ ਬਾਦਲ ਬੇਅਦਬੀ ਦੇ ਗੁਨਾਹਾਂ ਲਈ ਸੱਚੇ ਦਿਲੋਂ ਪਸ਼ਚਾਤਾਪ ਕਰਨਾ ਚਾਹੁੰਦਾ ਹੈ ਤਾਂ ਉਸਨੂੰ ਸਰਗਰਮ ਸਿਆਸਤ ਤੋਂ ਕਿਨਾਰਾ ਕਰ ਕੇ ਗੁਰੂ ਦੇ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਮੂਹ ਸਿੱਖ ਸੰਗਤਾਂ ਅੱਗੇ ਨਤਮਤਸਕ ਹੋ ਕੇ ਜੋਦੜੀ ਬੇਨਤੀ ਕਰਨੀ ਚਾਹੀਦੀ ਹੈ। ਅਕਾਲੀ ਦਲ ਬਾਦਲ ਦੇ ਪ੍ਰਧਾਨ ਵਜੋਂ ਮੰਗੀ ਗਈ ਇਹ ਮੁਆਫ਼ੀ, ਜਿਸ ਤਹਿਤ ਮੁਆਫ਼ੀ ਦੇ ਨਾਲ ਹੀ ਆਪਣੀ ਸਿਆਸੀ ਅਧੋਗਤੀ ਦਾ ਰੋਣਾ ਰੋਂਦਿਆਂ ਪੰਜਾਬ ਦਾ ਰਾਜ ਭਾਗ ਦੁਬਾਰਾ ਲੋਟੂ ਬਾਦਲ ਪਰਿਵਾਰ ਹਵਾਲੇ ਕਰਨ ਦੇ ਵੀ ਤਰਲੇ ਲਏ ਗਏ ਹਨ, ਮਹਿਜ਼ ਇੱਕ ਸਿਆਸੀ ਤਿਕੜਮਬਾਜ਼ੀ ਤੋਂ ਵੱਧ ਕੁਝ ਨਹੀਂ ਹੈ। ਸੰਧਵਾਂ ਨੇ ਅੱਗੇ ਕਿਹਾ ਕਿ ਮੁਆਫ਼ੀ ਬਹਾਨੇ ਸਿਆਸੀ ਦਾਅਪੇਚ ਖੇਡ ਕੇ ਸੁਖਬੀਰ ਬਾਦਲ ਨੇ ਆਪਣੇ ਬੱਜਰ ਗੁਨਾਹਾਂ ਦੇ ਘੜੇ ਵਿੱਚ ਇੱਕ ਹੋਰ ਗੁਨਾਹ ਜੋੜ ਲਿਆ ਹੈ। ਇਤਿਹਾਸ ਦੀ ਸੇਧ ਵਿੱਚ ਇਹ ਗੱਲ ਸਵੈ ਸਿੱਧ ਹੈ ਕਿ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਜ਼ਮਤ ਵੱਲ ਕੈਰੀ ਅੱਖ ਨਾਲ ਦੇਖਣ ਵਾਲਿਆਂ ਦਾ ਨਾ ਪਹਿਲਾਂ ਕੱਖ ਰਿਹਾ ਹੈ ਅਤੇ ਨਾ ਹੀ ਰਹੇਗਾ। The post ਮੁਆਫ਼ੀ ਗ਼ਲਤੀਆਂ ਦੀ ਹੁੰਦੀ ਹੈ, ਜਾਣ ਬੁੱਝ ਕੇ ਕਮਾਏ ਧ੍ਰੋਹ ਦੀ ਨਹੀਂ: ਸਪੀਕਰ ਕੁਲਤਾਰ ਸਿੰਘ ਸੰਧਵਾਂ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest