TheUnmute.com – Punjabi News: Digest for December 17, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਸਰਕਾਰੀ ਫ਼ੰਡ ਗ਼ਬਨ ਕਰਨ ਦੇ ਦੋਸ਼ ਹੇਠ ਬੀ.ਡੀ.ਪੀ.ਓ. ਖੰਨਾ ਮੁਅੱਤਲ

Saturday 16 December 2023 02:58 PM UTC+00 | Tags: aam-aadmi-party bdpo bdpo-khanna breaking-news chief-minister-bhagwant-mann cm-bhagwant-mann government-funds news panchayat-officer punjab-government the-unmute-latest-update
ਚੰਡੀਗੜ੍ਹ, 16 ਦਸੰਬਰ 2023: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਵਿਭਾਗ ਨੇ ਖੰਨਾ ਦੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ (BDPO) ਕੁਲਵਿੰਦਰ ਸਿੰਘ ਰੰਧਾਵਾ ਨੂੰ ਸਰਕਾਰੀ ਫ਼ੰਡਾਂ ਦੇ ਗ਼ਬਨ ਦੇ ਦੋਸ਼ ਹੇਠ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰ ਦਿੱਤਾ ਹੈ।
ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਬੀ.ਡੀ.ਪੀ.ਓ.  (BDPO) ਖੰਨਾ ਕੁਲਵਿੰਦਰ ਸਿੰਘ ਰੰਧਾਵਾ ਵਿਰੁੱਧ ਸ਼ਿਕਾਇਤਾਂ ਦੇ ਆਧਾਰ ‘ਤੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ (ਡੀ.ਡੀ.ਪੀ.ਓ), ਲੁਧਿਆਣਾ ਨੂੰ ਜਾਂਚ ਸੌਂਪੀ ਗਈ ਸੀ। ਉਨ੍ਹਾਂ ਦੱਸਿਆ ਕਿ ਡੀ.ਡੀ.ਪੀ.ਓ ਲੁਧਿਆਣਾ ਵੱਲੋਂ ਪ੍ਰਾਪਤ ਹੋਈ ਰਿਪੋਰਟ ਵਿੱਚ ਦੱਸਿਆ ਗਿਆ ਕਿ ਕੁਲਵਿੰਦਰ ਸਿੰਘ ਰੰਧਾਵਾ ਨੇ ਪੰਚਾਇਤ ਸੰਮਤੀ ਖੰਨਾ ਦੇ ਫ਼ੰਡਾਂ ਦੀ ਦੁਰਵਰਤੋਂ ਕੀਤੀ ਅਤੇ ਅਣਅਧਿਕਾਰਤ ਖਾਤੇ ਖੁਲ੍ਹਵਾ ਕੇ ਬਿਨਾਂ ਮਨਜ਼ੂਰੀ ਤੋਂ 58.25 ਲੱਖ ਰੁਪਏ ਦੀਆਂ ਗ਼ਲਤ ਢੰਗ ਨਾਲ ਅਦਾਇਗੀਆਂ ਕੀਤੀਆਂ। ਕੈਬਨਿਟ ਮੰਤਰੀ ਨੇ ਕਿਹਾ ਕਿ ਇਨ੍ਹਾਂ ਦੋਸਾਂ ਦੇ ਆਧਾਰ ‘ਤੇ ਕੁਲਵਿੰਦਰ ਸਿੰਘ ਰੰਧਾਵਾ ਬੀ.ਡੀ.ਪੀ.ਓ ਖੰਨਾ ਨੂੰ ਸਰਕਾਰੀ ਸੇਵਾ ਤੋਂ ਤੁਰੰਤ ਮੁਅੱਤਲ ਕਰ ਦਿੱਤਾ ਗਿਆ ਹੈ।
ਮੁਅੱਤਲੀ ਦੇ ਸਮੇਂ ਦੌਰਾਨ ਅਧਿਕਾਰੀ ਦਾ ਹੈੱਡਕੁਆਰਟਰ ਦਫ਼ਤਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਐਸ.ਏ.ਐਸ ਨਗਰ ਹੋਵੇਗਾ। ਹੁਕਮਾਂ ਮੁਤਾਬਕ ਮਅੱਤਲ ਅਧਿਕਾਰੀ ਨੂੰ ਪੰਜਾਬ ਸਿਵਲ ਸੇਵਾਵਾਂ ਰੂਲਜ਼ ਦੇ ਨਿਯਮ 7.2 ਅਧੀਨ ਨਿਯਮਾਂ ਤੇ ਸ਼ਰਤਾਂ ਅਨੁਸਾਰ ਗੁਜ਼ਾਰਾ ਭੱਤਾ ਦਿੱਤਾ ਜਾਵੇਗਾ।
ਲੋਕਾਂ ਨੂੰ ਸਾਫ਼-ਸੁਥਰਾ ਅਤੇ ਭ੍ਰਿਸ਼ਟਾਚਾਰ-ਮੁਕਤ ਪ੍ਰਸ਼ਾਸਨ ਦੇਣ ਦੀ ਵਚਨਬੱਧਤਾ ਦੁਹਰਾਉਂਦਿਆਂ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਡਿਊਟੀ ਵਿੱਚ ਕੁਤਾਹੀ, ਅਨੁਸ਼ਾਸਨਹੀਣਤਾ ਅਤੇ ਭ੍ਰਿਸ਼ਟਾਚਾਰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲੇ ਸਾਹਮਣੇ ਆਉਣ ‘ਤੇ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

The post ਸਰਕਾਰੀ ਫ਼ੰਡ ਗ਼ਬਨ ਕਰਨ ਦੇ ਦੋਸ਼ ਹੇਠ ਬੀ.ਡੀ.ਪੀ.ਓ. ਖੰਨਾ ਮੁਅੱਤਲ appeared first on TheUnmute.com - Punjabi News.

Tags:
  • aam-aadmi-party
  • bdpo
  • bdpo-khanna
  • breaking-news
  • chief-minister-bhagwant-mann
  • cm-bhagwant-mann
  • government-funds
  • news
  • panchayat-officer
  • punjab-government
  • the-unmute-latest-update
ਚੰਡੀਗੜ੍ਹ, 16 ਦਸੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਦੁੱਧ ਉਤਪਾਦਨ ਅਤੇ ਸੂਬੇ ਦੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਡੇਅਰੀ ਵਿਕਾਸ ਵਿਭਾਗ ਵੱਲੋਂ 18 ਤੋਂ 29 ਦਸੰਬਰ , 2023 ਤੱਕ ਦੋ ਹਫ਼ਤਿਆਂ ਦੇ ਡੇਅਰੀ ਫਾਰਮਿੰਗ ਸਿਖਲਾਈ ਪ੍ਰੋਗਰਾਮ ਲਈ ਨਵਾਂ ਬੈਚ ਸ਼ੁਰੂ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸਿਖਲਾਈ ਤੋਂ ਬਾਅਦ ਜਨਰਲ ਸ਼੍ਰੇਣੀ ਦੇ ਕਿਸਾਨ ਵਿਭਾਗ ਦੀ ਸਕੀਮ ਅਧੀਨ 2 ਤੋਂ 20 ਪਸ਼ੂਆਂ ਦਾ ਡੇਅਰੀ ਯੂਨਿਟ ਸਥਾਪਤ ਕਰਨ ਲਈ ਹਰੇਕ ਦੁਧਾਰੂ ਪਸ਼ੂ ‘ਤੇ 17,500 ਰੁਪਏ ਸਬਸਿਡੀ ਦਾ ਲਾਭ ਲੈਣ ਦੇ ਯੋਗ ਹੋਣਗੇ। ਇਸੇ ਤਰ੍ਹਾਂ ਅਨੁਸੂਚਿਤ ਜਾਤੀ (ਐਸ.ਸੀ.) ਵਰਗ ਨਾਲ ਸਬੰਧਤ ਡੇਅਰੀ ਕਿਸਾਨਾਂ ਨੂੰ ਅਜਿਹੇ ਹੀ ਯੂਨਿਟ ਦੀ ਸਥਾਪਨਾ ਲਈ ਹਰੇਕ ਦੁਧਾਰੂ ਪਸ਼ੂ ‘ਤੇ 23100 ਰੁਪਏ ਸਬਸਿਡੀ ਮਿਲਣਯੋਗ ਹੋਵੇਗੀ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਕਿਸਾਨ ਮਾਡਲ ਕੈਟਲ ਸ਼ੈੱਡ, ਦੁੱਧ ਚੁਆਈ ਵਾਲੀਆਂ (ਮਿਲਕਿੰਗ) ਮਸ਼ੀਨਾਂ ਅਤੇ ਚਾਰਾ ਵੱਢਣ ਵਾਲੀਆਂ ਮਸ਼ੀਨਾਂ (ਫੌਡਰ ਹਾਰਵੈਸਟਰ) ਸਮੇਤ ਹੋਰ ਮਸ਼ੀਨਰੀ ‘ਤੇ ਵੀ ਸਬਸਿਡੀ ਦਾ ਲਾਭ ਲੈ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਪੇਂਡੂ ਖੇਤਰ ਨਾਲ ਸਬੰਧਤ 18 ਤੋਂ 55 ਸਾਲ ਦੀ ਉਮਰ ਦੇ ਡੇਅਰੀ ਫਾਰਮਰ, ਜਿਨ੍ਹਾਂ ਨੇ ਘੱਟੋ-ਘੱਟ 5ਵੀਂ ਪਾਸ ਕੀਤੀ ਹੋਵੇ ਅਤੇ ਹਰਾ ਚਾਰਾ ਉਗਾਉਣ ਲਈ ਆਪਣੀ ਜ਼ਮੀਨ ਹੋਵੇ, ਤਾਂ ਉਹ ਆਪਣੇ ਨੇੜਲੇ ਜ਼ਿਲ੍ਹਾ ਡਿਪਟੀ ਡਾਇਰੈਕਟਰ, ਡੇਅਰੀ ਵਿਕਾਸ ਦਫ਼ਤਰ ਵਿਖੇ ਆਪਣਾ ਸਿੱਖਿਆ ਯੋਗਤਾ ਸਰਟੀਫਿਕੇਟ, ਆਧਾਰ ਕਾਰਡ ਅਤੇ ਪਾਸਪੋਰਟ ਸਾਈਜ਼ ਫੋਟੋ ਜਮ੍ਹਾਂ ਕਰਵਾ ਕੇ ਇਸ ਸਿਖਲਾਈ ਵਾਸਤੇ ਆਪਣਾ ਨਾਮ ਦਰਜ ਕਰਵਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਦੌਰਾਨ ਡੇਅਰੀ ਫਾਰਮਰਾਂ ਨੂੰ ਦੁਧਾਰੂ ਪਸ਼ੂਆਂ ਦੇ ਪਾਲਣ ਪੋਸ਼ਣ, ਖੁਰਾਕ, ਬਿਮਾਰੀਆਂ ਤੋਂ ਬਚਾਅ, ਨਸਲ ਸੁਧਾਰ, ਸਾਰਾ ਸਾਲ ਹਰਾ ਚਾਰਾ ਪੈਦਾ ਕਰਨ, ਦੁੱਧ ਤੋਂ ਹੋਰ ਉਤਪਾਦ ਬਣਾਉਣ ਆਦਿ ਬਾਰੇ ਪੂਰੀ ਜਾਣਕਾਰੀ ਦਿੱਤੀ ਜਾਵੇਗੀ। ‎

The post ਦੋ ਹਫ਼ਤਿਆਂ ਦਾ ਡੇਅਰੀ ਫਾਰਮਿੰਗ ਸਿਖਲਾਈ ਪ੍ਰੋਗਰਾਮ 18 ਦਸੰਬਰ ਤੋਂ appeared first on TheUnmute.com - Punjabi News.

Tags:
  • dairy-farming
  • dairy-farming-training

ਚੰਡੀਗੜ੍ਹ, 16 ਦਸੰਬਰ 2023: ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਸੂਬੇ ਦੇ ਸਫ਼ਾਈ ਸੇਵਕਾਂ ਅਤੇ ਮਿਉਸੀਪਲ ਵਰਕ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਉਨਾਂ ਦੀਆਂ ਮੰਗਾਂ ਸਬੰਧੀ ਅੱਜ ਮਿਉਂਸੀਪਲ ਭਵਨ, ਸੈਕਟਰ-35 ਚੰਡੀਗੜ੍ਹ ਵਿਖੇ ਮੀਟਿੰਗ ਕੀਤੀ। ਇਹ ਮੀਟਿੰਗ ਡਾਇਰੈਕਟਰ, ਸਥਾਨਕ ਸਰਕਾਰਾ, ਡਿਪਟੀ ਡਾਇਰੈਕਟਰ, ਸਥਾਨਕ ਸਰਕਾਰਾ ਅਤੇ ਡਿਪਟੀ ਕੰਟਰੋਲਰ, ਸਥਾਨਕ ਸਰਕਾਰਾਂ ਦੀ ਮੌਜੂਦਗੀ ਵਿੱਚ ਹੋਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾ ਮੰਤਰੀ ਬਲਕਾਰ ਸਿੰਘ ਨੇ ਦੱਸਿਆ ਕਿ ਸੂਬੇ ਵਿੱਚ ਸਫਾਈ ਵਿਵਸਥਾ ਕਾਇਮ ਰੱਖਣਾ ਇੱਕ ਮਹੱਤਵਪੂਰਨ ਕੰਮ ਹੈ, ਜਿਸ ਵਿੱਚ ਸ਼ਹਿਰੀ ਸਥਾਨਕ ਸੰਸਥਾਵਾਂ ਅਧੀਨ ਕੰਮ ਕਰਦੇ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਵੱਲੋਂ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ। ਮੀਟਿੰਗ ਦੌਰਾਨ ਯੂਨੀਅਨਾਂ ਦੇ ਨੁਮਾਇੰਦਿਆ ਵੱਲੋਂ ਵੀ ਭਰੋਸਾ ਦਿਵਾਇਆ ਗਿਆ ਕਿ ਉਹ ਪੰਜਾਬ ਨੂੰ ਸਵੱਛਤਾ ਅਭਿਆਨ ਵਿੱਚ ਪਹਿਲੇ ਨੰਬਰ ਤੇ ਲੈ ਕੇ ਆਉਣ ਲਈ ਤਨਦੇਹੀ ਅਤੇ ਮਿਹਨਤ ਨਾਲ ਕੰਮ ਕਰਨਗੇ।

ਮੀਟਿੰਗ ਵਿੱਚ ਯੂਨੀਅਨਾਂ ਦੀਆਂ ਵੱਖ-ਵੱਖ ਮੰਗਾਂ ਸਬੰਧੀ ਵਿਸਥਾਰਪੂਰਵਕ ਚਰਚਾ ਕੀਤੀ ਗਈ ਅਤੇ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਸੁਣਨ ਤੋਂ ਬਾਅਦ ਮੰਤਰੀ ਨੇ ਯੂਨੀਅਨਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜੋ ਵੀ ਜਾਇਜ਼ ਮੰਗਾਂ ਸਬੰਧੀ ਸਥਾਨਕ ਸਰਕਾਰਾ ਵਿਭਾਗ ਦੇ ਪੱਧਰ ਤੇ ਫੈਸਲਾ ਲਿਆ ਜਾਣਾ ਹੈ, ਉਨਾਂ ਮੰਗਾਂ ਸਬੰਧੀ ਜਲਦ ਤੋ ਜਲਦ ਬਣਦੀ ਕਾਰਵਾਈ ਕੀਤੀ ਜਾਵੇਗੀ।

The post ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਸਫਾਈ ਸੇਵਕਾਂ ਅਤੇ ਮਿਉਸੀਪਲ ਵਰਕ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ appeared first on TheUnmute.com - Punjabi News.

Tags:
  • municipal-work-unions

ਪਟਿਆਲਾ, 16 ਦਸੰਬਰ 2023: ਪਟਿਆਲਾ ਹੈਰੀਟੇਜ ਫੈਸਟੀਵਲ ਤਹਿਤ ਇੱਥੇ ਬਾਰਾਂਦਰੀ ਬਾਗ ਦੇ ਚਿਲਡਰਨ ਪਾਰਕ ਵਿਖੇ ਬਾਗਬਾਨੀ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਏ ਗਏ ਅਮਰੂਦ ਮੇਲੇ ਅਤੇ ਗੁਲਦਾਉਦੀ ਸ਼ੋਅ ਦੇ ਦੂਜੇ ਤੇ ਆਖਰੀ ਦਿਨ ਵੀ ਦੇਰ ਸ਼ਾਮ ਤੱਕ ਪੂਰੀਆਂ ਰੌਣਕਾਂ ਲੱਗੀਆਂ ਰਹੀਆਂ। ਇਸ ਦੌਰਾਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਸਮੇਤ ਵੱਡੀ ਗਿਣਤੀ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ, ਅਧਿਆਪਕਾਂ ਤੋਂ ਇਲਾਵਾ ਪਟਿਆਲਾ ਵਾਸੀਆਂ ਤੇ ਹੋਰਨਾਂ ਥਾਵਾਂ ਤੋਂ ਪੁੱਜੇ ਲੋਕਾਂ ਨੇ ਵੀ ਇਸ ਮੇਲੇ ਦਾ ਆਨੰਦ ਮਾਣਿਆ।

ਵੱਖ-ਵੱਖ ਸਟਾਲਾਂ ਦਾ ਦੌਰਾ ਕਰਕੇ ਲੋਕਾਂ ਨੇ ਖਰੀਦੋ-ਫਰੋਖ਼ਤ ਕੀਤੀ ਅਤੇ ਅਮਰੂਦ ਦੀਆਂ ਵੱਖ-ਵੱਖ ਕਿਸਮਾਂ ਸਮੇਤ ਸਵੈ ਸਹਾਇਤਾ ਸਮੂਹਾਂ ਤੇ ਆਰਗੈਨਿਕ ਤਰੀਕੇ ਨਾਲ ਤਿਆਰ ਸ਼ਹਿਦ, ਤੇ ਹੋਰ ਖਾਣ-ਪੀਣ ਦੀਆਂ ਵਸਤਾਂ ਦੀ ਜਾਣਕਾਰੀ ਹਾਸਲ ਕੀਤੀ। ਲੋਕਾਂ ਨੇ ਇਸ ਮੇਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਇਹ ਇੱਕ ਚੰਗਾ ਉਪਰਾਲਾ ਹੈ, ਜਿਸ ਨਾਲ ਜਿੱਥੇ ਦਸਤਕਾਰੀ ਤੇ ਹੋਰ ਵਸਤਾਂ ਨੂੰ ਵੇਚਣ ਲਈ ਇੱਕ ਮੰਚ ਮਿਲਦਾ ਹੈ, ਉਥੇ ਹੀ ਆਮ ਲੋਕਾਂ ਨੂੰ ਵੀ ਖਰੀਦੋ-ਫ਼ਰੋਖ਼ਤ ਕਰਨ ਲਈ ਚੰਗੀਆਂ ਵਸਤਾਂ ਇੱਕੋਂ ਥਾਂ ‘ਤੇ ਉਪਲਬੱਧ ਹੋ ਜਾਂਦੀਆਂ ਹਨ।

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਲੋਕਾਂ ਵੱਲੋਂ ਇਸ ਮੇਲੇ ਨੂੰ ਦਿੱਤੇ ਭਰਵੇਂ ਹੁੰਗਾਰੇ ਲਈ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਪਟਿਆਲਾ ਨੂੰ ਟੂਰਿਜ਼ਮ ਦੇ ਕੇਂਦਰ ਵਜੋਂ ਉਭਾਰਨ ਲਈ ਪਟਿਆਲਾ ਹੈਰੀਟੇਜ ਫੈਸਟੀਵਲ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨੇ ਲੋਕਾਂ ਨੂੰ ਜਨਵਰੀ ਅਤੇ ਫਰਵਰੀ ਮਹੀਨੇ ਹੋਣ ਵਾਲੇ ਅਗਲੇ ਪ੍ਰੋਗਰਾਮਾਂ ਦਾ ਆਨੰਦ ਮਾਣਨ ਲਈ ਖੁੱਲ੍ਹਾ ਸੱਦਾ ਦਿੱਤਾ ਹੈ।

ਇਸ ਮੇਲੇ ‘ਚ ਬਰਕਤ ਸਵੈ ਸਹਾਇਤਾ ਗਰੁਪ ਹਰਪਾਲਪੁਰ ਵੱਲੋਂ ਲਗਾਈ ਸਰੋਂ ਦੇ ਸਾਗ ਤੇ ਮੱਕੀ ਦੀ ਰੋਟੀ ਦੀ ਸਟਾਲ ਸਮੇਤ ਹੈਰੀਟੇਜ ਖਾਣੇ ਦੀਆਂ ਸਟਾਲਾਂ ਤੋਂ ਇਲਾਵਾ ਗੁਲਦਾਉਦੀ ਦੀਆਂ ਵੱਖ-ਵੱਖ ਕਿਸਮਾਂ ਦੇ ਫੁੱਲਾਂ ਸਮੇਤ ਖੇਤੀ ਤੇ ਬਾਗਬਾਨੀ ਉਤਪਾਦਾਂ ਦੀਆਂ ਸਟਾਲਾਂ ਸਮੇਤ ਬੱਚਿਆਂ ਲਈ ਤਿਆਰ ਵਿਸ਼ੇਸ਼ ਕੋਨੇ ‘ਚ ਬੱਚਿਆਂ ਲਈ ਖੇਡਾਂ ਅਤੇ ਸੀ ਐਮ ਦੀ ਯੋਗਸ਼ਾਲਾ ਵਿੱਚ ਭਾਵਨਾ ਭਾਰਤੀ ਵੱਲੋਂ ਕਰਵਾਏ ਯੋਗ ਆਸਨ ਖਿੱਚ ਦਾ ਕੇਂਦਰ ਬਣੇ।

ਇਸ ਮੌਕੇ ਅਮੋਲਕ ਸ਼ਹਿਦ, ਸ਼ੇਰਗਿੱਲ ਐਗਰੀਕਲਚਰ ਫਾਰਮ ਦੇ ਗੁਰਪ੍ਰੀਤ ਸਿੰਘ ਸ਼ੇਰਗਿੱਲ ਤੇ ਜ਼ਸਨਪ੍ਰੀਤ ਸਿੰਘ ਸ਼ੇਰਗਿੱਲ ਵੱਲੋਂ ਪੇਸ਼ ਕੀਤੇ ਗਏ ਗੁਲਾਬ ਦੇ ਫੁੱਲਾਂ ਦੇ ਉਤਪਾਦਾਂ ਤੋਂ ਇਲਾਵਾ ਵਰਮੀ ਕੰਪੋਸਟ ਆਦਿ ਵੀ ਖਿੱਚ ਦਾ ਕੇਂਦਰ ਬਣੇ। ਗੰਡਾ ਸੀਡ ਫਾਰਮ ਬਿਰੜਵਾਲ ਤੋਂ ਸਿਕੰਦਰ ਸਿੰਘ ਨੇ ਖੁੰਭਾਂ, ਖੀਰਾ ਅਤੇ ਪਿਆਜ ਤੇ ਗੋਭੀ ਦੀ ਪਨੀਰੀ ਲਿਆ ਕੇ ਇਸ ਨੂੰ ਉਗਾਉਣ ਬਾਰੇ ਵੀ ਜਾਣਕਾਰੀ ਦਿੱਤੀ।

ਫਾਰਮ ਸਲਾਹਕਾਰ ਕੇਂਦਰ, ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਬਾਗਬਾਨੀ ਵਿਭਾਗ ਨੇ ਖੁੰਭਾਂ, ਗੋਆਵਾ ਅਸਟੇਟ ਵਜੀਦਪੁਰ ਨੇ ਅਮਰੂਦ ਦੀਆਂ ਕਿਸਮਾਂ, ਨਗਰ ਨਿਗਮ ਨੇ ਕਬਾੜ ਤੋਂ ਸਜਾਵਟੀ ਵਸਤਾਂ ਬਣਾਉਣ, ਜਾਗੋ ਕਿਸਾਨ ਸਟਾਲ, ਸਿੱਧੂ ਹਨੀ ਬੀ ਫਾਰਮ, ਵੀ ਡਾਕ ਦੇ ਸਿਹਤ ਪਦਾਰਥ, ਇਸੇ ਤਰ੍ਹਾਂ ਹੀ ਸਵੈ ਸਹਾਇਤਾ ਸਮੂਹ ਪਟਿਆਲਾ ਕਿੰਗ ਦੇ ਬਲਵਿੰਦਰ ਸਿੰਘ ਨੇ ਦੱਸਿਆ ਕਿ ਲੋਕ ਬਹੁਤ ਖ਼ੁਸ਼ ਹੋਕੇ ਉਨ੍ਹਾਂ ਦੇ ਅਮਰੂਦ ਤੋਂ ਬਣਾਏ ਪਦਾਰਥ ਖਰੀਦ ਕੇ ਲੈਕੇ ਗਏ ਹਨ। ਸਾਵੀ ਆਰਗੈਨਿਕ ਫਾਰਮ, ਜਲ ਤੇ ਭੂਮੀ ਰੱਖਿਆ, ਸਵੀਪ, ਪ੍ਰਾਣਾ, ਕਿਸਾਨ ਵਿਕਾਸ ਸਦਨ, ਅਪੰਗ ਲੋਕਾਂ ਦੇ ਮਿਲ ਬੈਠਣ ਲਈ ਪਰਪਲ ਪਿਕਨਿਕ, ਪਾਵਰ ਹਾਊਸ ਯੂਥ ਕਲੱਬ ਤੇ ਯੂਥ ਫੈਡੇਰੇਸ਼ਨ ਆਫ਼ ਇੰਡੀਆ ਨੇ ਵੀ ਨਸ਼ਿਆਂ ਵਿਰੁੱਧ ਜਾਗਰੂਕਤਾ ਸਟਾਲ ਲਗਾਏ।

ਇਸ ਮੌਕੇ ਸਹਾਇਕ ਡਾਇਰੈਕਟਰ ਸੰਦੀਪ ਗਰੇਵਾਲ, ਬਾਗਬਾਨੀ ਵਿਭਾਗ ਦੇ ਕੁਲਵਿੰਦਰ ਸਿੰਘ, ਹਰਪ੍ਰੀਤ ਸਿੰਘ ਸੇਠੀ, ਰੁਪਿੰਦਰ ਕੌਰ, ਦਿਲਪ੍ਰੀਤ ਸਿੰਘ, ਹਰਿੰਦਰਪਾਲ ਸਿੰਘ, ਸਿਮਰਨਜੀਤ ਕੌਰ, ਗਗਨ ਕੁਮਾਰ, ਪਵਨ ਕੁਮਾਰ ਤੋਂ ਇਲਾਵਾ ਵੱਡੀ ਕਿਸਾਨਾਂ, ਬਾਗਬਾਨਾਂ, ਸਵੈ ਸਹਾਇਤਾ ਸਮੂਹਾਂ ਮੈਂਬਰ ਇਸਤਰੀਆਂ, ਗਿਣਤੀ ਸਕੂਲਾਂ ਕਾਲਜਾਂ ਦੇ ਵਿਦਿਆਰਥੀ ਅਤੇ ਪਟਿਆਲਵੀਆਂ ਨੇ ਵੀ ਸ਼ਮੂਲੀਅਤ ਕੀਤੀ।

The post ਅਮਰੂਦ ਮੇਲੇ ਤੇ ਗੁਲਦਾਉਦੀ ਸ਼ੋਅ ਦੇ ਦੂਜੇ ਤੇ ਆਖਰੀ ਦਿਨ ਵੀ ਬਾਰਾਂਦਰੀ ਦੇ ਚਿਲਡਰਨ ਪਾਰਕ ‘ਚ ਲੱਗੀਆਂ ਰੌਣਕਾਂ appeared first on TheUnmute.com - Punjabi News.

Tags:
  • barandri
  • breaking-news
  • cm-bhagwant-mann
  • patiala-barandri-garden
  • punjab-news
  • the-unmute-breaking-news
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form