TheUnmute.com – Punjabi News: Digest for December 03, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਸਮਾਣਾ, 02 ਦਸੰਬਰ 2023: ਸੀਨੀਅਰ ਪੱਤਰਕਾਰ ਰਜਿੰਦਰ ਫਤਿਹਪੁਰ ਦੇ ਮਾਤਾ ਪ੍ਰਕਾਸ਼ ਕੌਰ ਨਮਿਤ ਸ਼੍ਰੀ ਅਖੰਡ ਪਾਠ ਦੇ ਭੋਗ ਬੀਤੇ ਦਿਨ ਸਥਾਨਕ ਨਵੀਂ ਅਗਰਵਾਲ ਗਊਸ਼ਾਲਾ ਵਿਖੇ ਪਾਏ ਗਏ। ਜਿੱਥੇ ਸ਼੍ਰੀ ਅਖੰਡ ਪਾਠ ਦੇ ਭੋਗ ਉਪਰੰਤ ਰਾਗੀ ਸਾਹਿਬ ਵੱਲੋਂ ਵੈਰਾਗਮਈ ਕੀਰਤਨ ਕੀਤਾ ਗਿਆ।

ਪ੍ਰਕਾਸ਼ ਕੌਰ

 

ਇਸ ਮੌਕੇ ਫਤਿਹਪੁਰ ਪਰਿਵਾਰ ਨਾਲ ਦੁੱਖ ਸਾਂਝੇ ਕਰਨ ਅਤੇ ਮਾਤਾ ਜੀ ਨੂੰ ਸ਼ਰਧਾਜਲੀਆਂ ਭੇਂਟ ਕਰਨ ਵਾਲਿਆਂ ‘ਚ ਕੈਬਨਿਟ ਮੰਤਰੀ ਪੰਜਾਬ ਸਰਦਾਰ ਚੇਤਨ ਸਿੰਘ ਜੌੜਾਮਾਜਰਾ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸਾਬਕਾ ਵਿਧਾਇਕ ਜਗਤਾਰ ਸਿੰਘ ਰਾਜਲਾ, ਕੁਲਦੀਪ ਸਿੰਘ ਨੱਸੂਪੁਰ, ਅਗਰਵਾਲ ਧਰਮਸ਼ਾਲਾ ਪ੍ਰਧਾਨ ਮਦਨ ਮਿੱਤਲ, ਹਰਜਿੰਦਰ ਸਿੰਘ ਮਿੰਟੂ ਜੌੜਾਮਾਜਰਾ, ਆਪ ਪਾਰਟੀ ਦੇ ਐੱਸ ਸੀ ਵਿੰਗ ਦੇ ਹਲਕਾ ਇੰਚਾਰਜ ਸੁਰਜੀਤ ਸਿੰਘ ਦਈਆ,ਆਪ ਪਾਰਟੀ ਦੇ ਹਲਕਾ ਇੰਚਾਰਜ ਬਲਕਾਰ ਸਿੰਘ ਗੱਜੂਮਾਜਰਾ,ਸੁਰਜੀਤ ਸਿੰਘ ਅਬਲੋਵਾਲ, ਜਸਪਾਲ ਸਿੰਘ ਕਲਿਆਣ, ਲਾਇਨਜ਼ ਕਲੱਬ ਸਮਾਣਾ ਰਾਇਲ ਦੇ ਪ੍ਰਧਾਨ ਜੀਵਨ ਗਰਗ, ਠੇਕੇਦਾਰ ਪ੍ਰਮੋਦ ਸਿੰਗਲਾ, ਹਰਿੰਦਰ ਪਾਲ ਸਿੰਘ ਹੈਰੀ ਮਾਨ, ਸੁਰਿੰਦਰ ਗਰਗ, ਮਨਦੀਪ ਸਿੰਘ ਜੋਸਨ, ਗੁਰਮੁੱਖ ਸਿੰਘ ਰੁਪਾਣਾ, ਸੰਦੀਪ ਲੂੰਬਾ, ਜਗਤਾਰ ਸੰਧੂ, ਸੁਖਵਿੰਦਰ ਦਾਨੀਪੁਰ, ਲਖਵਿੰਦਰ ਸਿੰਘ ਜਵੰਦਾ, ਨਿਸ਼ਾਨ ਸਿੰਘ ਸੰਧੂ, ਮਨਜਿੰਦਰ ਸਿੰਘ ਰਾਣਾ ਸ਼ੇਖੋਂ, ਜਥੇਦਾਰ ਕੁਲਦੀਪ ਸਿੰਘ ਢੈਂਠਲ,ਪਵਨ ਸ਼ਾਸਤਰੀ, ਸਿੰਘ ਪੰਜਰਥ, ਗੁਰਮੇਲ ਸਿੰਘ, ਸ਼ਾਮ ਲਾਲ ਦੱਤ, ਰਵਿੰਦਰ ਸਿੰਘ ਸੋਹਲ ਆਦਿ ਸਮੇਤ ਵੱਡੀ ਗਿਣਤੀ 'ਚ ਸਮਾਜਿਕ, ਧਾਰਮਿਕ, ਰਾਜਨੀਤਿਕ ਸ਼ਖ਼ਸੀਅਤਾਂ ਅਤੇ ਸਮੂਹ ਪੱਤਰਕਾਰ ਭਾਈਚਾਰੇ ਤੋਂ ਇਲਾਵਾ ਰਿਸ਼ਤੇਦਾਰ, ਸਨੇਹੀ ਅਤੇ ਵੱਡੀ ਗਿਣਤੀ ਵਿੱਚ ਇਲਾਕੇ ਦੇ ਲੋਕ ਹਾਜ਼ਰ ਸਨ।


The post ਪੱਤਰਕਾਰ ਰਜਿੰਦਰ ਫਤਿਹਪੁਰ ਦੀ ਮਾਤਾ ਪ੍ਰਕਾਸ਼ ਕੌਰ ਜੀ ਨੂੰ ਵੱਖ-ਵੱਖ ਸ਼ਖ਼ਸ਼ੀਅਤਾਂ ਵੱਲੋਂ ਸ਼ਰਧਾਂਜਲੀ ਭੇਂਟ appeared first on TheUnmute.com - Punjabi News.

Tags:
  • breaking-news
  • journalist-rajinder-fatehpur
  • news
  • punjab-news
  • tribute

ਪ੍ਰਭਜੋਤ ਸਿੰਘ ਮੱਲੀ ਸਟੂਡੈਂਟ ਵੀਜ਼ਾ 'ਤੇ ਪਹੁੰਚਿਆ ਕੈਨੇਡਾ

Saturday 02 December 2023 07:00 AM UTC+00 | Tags: breaking-news canada canada-visa kaur-immigration news student-visa

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 02 ਦਸੰਬਰ 2023: ਕੌਰ ਇੰਮੀਗ੍ਰੇਸ਼ਨ ਨੇ ਵਾਸੀ ਡਰੋਲੀ ਭਾਈ, ਜ਼ਿਲ੍ਹਾ ਮੋਗਾ ਦੇ ਰਹਿਣ ਵਾਲੇ ਪ੍ਰਭਜੋਤ ਸਿੰਘ ਮੱਲੀ ਦਾ ਸਟੂਡੈਂਟ ਵੀਜ਼ਾ (student visa) 14 ਦਿਨਾਂ 'ਚ ਲਗਵਾ ਕੇ ਕੈਨੇਡਾ ਜਾਣਾ ਦਾ ਸੁਪਨਾ ਕੀਤਾ ਸਾਕਾਰ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਪ੍ਰਭਜੋਤ ਸਿੰਘ ਮੱਲੀ ਦੀ ਪੜ੍ਹਾਈ ਵਿੱਚ ਦੋ ਸਾਲ ਦਾ ਗੈਪ ਸੀ ਤੇ ਇੱਕ ਰਿਫਿਊਜ਼ਲ ਸੀ ਜੋ ਕਿ ਕੌਰ ਇੰਮੀਗ੍ਰੇਸ਼ਨ ਤੋਂ ਹੀ ਆਈ ਸੀ।

ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਪ੍ਰਭਜੋਤ ਸਿੰਘ ਮੱਲੀ ਦੀ ਪ੍ਰੋਫਾਈਲ ਦੇਖਣ ਦੇ ਬਾਅਦ ਰੀਝ ਨਾਲ ਫਾਈਲ ਤਿਆਰ ਕਰਕੇ ਲਗਾਈ ਤੇ 14 ਦਿਨਾਂ ਵਿਚ ਵੀਜ਼ਾ (student visa) ਆ ਗਿਆ। ਇਸ ਮੌਕੇ ਪ੍ਰਭਜੋਤ ਸਿੰਘ ਮੱਲੀ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ।

ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |

ਮੋਗਾ ਬਰਾਂਚ: 96926-00084, 96927-00084, 96928-00084,
ਅੰਮ੍ਰਿਤਸਰ ਬਰਾਂਚ: 96923-00084

The post ਪ੍ਰਭਜੋਤ ਸਿੰਘ ਮੱਲੀ ਸਟੂਡੈਂਟ ਵੀਜ਼ਾ ‘ਤੇ ਪਹੁੰਚਿਆ ਕੈਨੇਡਾ appeared first on TheUnmute.com - Punjabi News.

Tags:
  • breaking-news
  • canada
  • canada-visa
  • kaur-immigration
  • news
  • student-visa

CM ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਗੁਰਦਾਸਪੁਰ 'ਚ 1854 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

Saturday 02 December 2023 07:14 AM UTC+00 | Tags: aam-aadmi-party arvind-kejriwal breaking-news cm-bhagwant-mann gurdaspur improvement-trust-ground india-news news the-unmute-breaking-news the-unmute-punjabi-news

ਚੰਡੀਗੜ੍ਹ, 02 ਦਸੰਬਰ 2023: ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੌਰੇ ‘ਤੇ ਹਨ। ਕੇਜਰੀਵਾਲ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਥੋੜ੍ਹੀ ਦੇਰ ਬਾਅਦ ਗੁਰਦਾਸਪੁਰ (Gurdaspur) ਪਹੁੰਚਣਗੇ। ਉਨ੍ਹਾਂ ਦੇ ਸਵਾਗਤ ਲਈ ਨਵੇਂ ਬੱਸ ਸਟੈਂਡ ਨੇੜੇ ਇੰਪਰੂਵਮੈਂਟ ਟਰੱਸਟ ਗਰਾਊਂਡ ਵਿਖੇ ਪੰਡਾਲ ਸਜਾਇਆ ਗਿਆ ਹੈ, ਜਿੱਥੇ ਪੰਜਾਬ ਭਰ ਤੋਂ 'ਆਪ' ਸਮਰਥਕਾਂ ਦੇ ਪਹੁੰਚਣ ਦੀ ਉਮੀਦ ਹੈ।

ਗੁਰਦਾਸਪੁਰ (Gurdaspur) ਪਹੁੰਚ ਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ 1854 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ। ਇਸ ਦੌਰਾਨ ਸੀ.ਐਮ.ਭਗਵੰਤ ਮਾਨ ਗੁਰਦਾਸਪੁਰ ਦੇ ਲੋਕਾਂ ਨੂੰ ਸੀਐਨਜੀ ਪ੍ਰੋਜੈਕਟ, ਖੰਡ ਮਿੱਲ, ਸਰਕਾਰੀ ਆਈ.ਟੀ.ਆਈ ਅਤੇ ਨਵਾਂ ਬੱਸ ਸਟੈਂਡ ਸਮਰਪਿਤ ਕਰਨ ਜਾ ਰਹੇ ਹਨ।

ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ ਦੇ ਸਵਾਗਤ ਲਈ 25 ਹਜ਼ਾਰ ਲੋਕਾਂ ਦੇ ਬੈਠਣ ਦਾ ਪ੍ਰਬੰਧ ਕੀਤਾ ਗਿਆ ਹੈ। ਇੰਨਾ ਹੀ ਨਹੀਂ ਉਨ੍ਹਾਂ ਦੀ ਸੁਰੱਖਿਆ ਲਈ 2 ਹਜ਼ਾਰ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਇਸ ਦੇ ਲਈ ਗੁਰਦਾਸਪੁਰ ਪੁਲਸ ਨੇ ਆਸ-ਪਾਸ ਦੇ ਜ਼ਿਲ੍ਹਿਆਂ ਤੋਂ ਪੁਲਿਸ ਸੱਦੀ ਹੈ |

ਅੰਮ੍ਰਿਤਸਰ ਤੋਂ ਪਠਾਨਕੋਟ ਜਾਣ ਵਾਲੀ ਟਰੈਫਿਕ ਨੂੰ ਬਟਾਲਾ ਸ਼ਹਿਰ ਦੇ ਅੰਮ੍ਰਿਤਸਰ ਬਾਈਪਾਸ ਨੇੜੇ ਪਿੰਡ ਸੈਦ ਮੁਬਾਰਕ ਤੋਂ ਸ਼੍ਰੀ ਹਰਗੋਬਿੰਦਪੁਰ, ਮੁਕੇਰੀਆਂ ਅਤੇ ਟਾਂਡਾ ਵੱਲ ਡਾਈਵਰਟ ਦਿੱਤਾ ਗਿਆ ਹੈ। ਅੰਮ੍ਰਿਤਸਰ ਤੋਂ ਪਠਾਨਕੋਟ ਜਾਣ ਵਾਲੇ ਹਲਕੇ ਵਾਹਨਾਂ ਨੂੰ ਖੁੰਡਾ ਬਾਈਪਾਸ ਤੋਂ ਸਠਿਆਲਾ ਪੁੱਲ ਰਾਹੀਂ ਮੁਕੇਰੀਆਂ ਰਾਹੀਂ ਪਠਾਨਕੋਟ ਵੱਲ ਮੋੜ ਦਿੱਤਾ ਗਿਆ ਹੈ।

The post CM ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਗੁਰਦਾਸਪੁਰ ‘ਚ 1854 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ appeared first on TheUnmute.com - Punjabi News.

Tags:
  • aam-aadmi-party
  • arvind-kejriwal
  • breaking-news
  • cm-bhagwant-mann
  • gurdaspur
  • improvement-trust-ground
  • india-news
  • news
  • the-unmute-breaking-news
  • the-unmute-punjabi-news

ਸੰਗਰੂਰ ਦੇ ਮੈਰੀਟੋਰੀਅਸ ਸਕੂਲ ਦੇ 40 ਬੱਚੇ ਖਾਣਾ ਖਾਣ ਤੋਂ ਬਾਅਦ ਹੋਏ ਬਿਮਾਰ, ਹਸਪਤਾਲ 'ਚ ਕਰਵਾਇਆ ਦਾਖ਼ਲ

Saturday 02 December 2023 07:32 AM UTC+00 | Tags: 40 breaking-news government-school harjot-singh-bains meritoge-school news sangrur sangrur-school

ਸੰਗਰੂਰ , 02 ਦਸੰਬਰ 2023: ਸੰਗਰੂਰ (Sangrur) ਦੇ ਮੈਰੀਟੋਰੀਅਸ ਸਕੂਲ ਦੇ 40 ਦੇ ਲਗਭਗ ਬੱਚੇ ਇੱਕੋ ਰਾਤ ਖਾਣਾ ਖਾਣ ਤੋਂ ਬਾਅਦ ਬਿਮਾਰ ਹੋ ਗਏ, ਜਿਨ੍ਹਾਂ ਨੂੰ ਸੰਗਰੂਰ ਦੇ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ । ਸਰਕਾਰੀ ਹਸਪਤਾਲ ਵਿੱਚ ਭਰਤੀ ਹੋਏ ਬੱਚਿਆਂ ਦਾ ਕਹਿਣਾ ਹੈ ਕਿ ਸਾਨੂੰ ਸਕੂਲ ਪ੍ਰਸ਼ਾਸਨ ਵੱਲੋਂ ਵਧੀਆ ਖਾਣਾ ਨਹੀਂ ਦਿੱਤਾ ਜਾ ਰਿਹਾ, ਜਿਸ ਕਾਰਨ ਅਸੀਂ ਬਿਮਾਰ ਹੋਏ ਹੋ ਗਏ | ਉਨ੍ਹਾਂ ਕਿਹਾ ਕਈ ਵਾਰ ਇਹ ਗੱਲ ਸਕੂਲ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦੀ ਗਈ ਹੈ, ਪਰ ਪ੍ਰਸ਼ਾਸਨ ਦਾ ਇਸ ਵੱਲ ਕੋਈ ਵੀ ਧਿਆਨ ਨਹੀਂ ਦਿੱਤਾ |

ਇਸ ਸਬੰਧੀ ਜਦੋਂ ਬੱਚਿਆਂ ਦੇ ਪਿਤਾ ਨਾਲ ਗੱਲ ਕੀਤੀ ਤਾਂ ਮਾਪੇ ਵੀ ਕਾਫੀ ਗੁੱਸੇ ਵਿੱਚ ਨਜ਼ਰ ਆਏ ਉਹਨਾਂ ਦਾ ਕਹਿਣਾ ਸੀ ਕਿ ਸਾਡੇ ਬੱਚਿਆਂ ਨੂੰ ਗਲਤ ਖਾਣਾ ਦਿੱਤਾ ਜਾ ਰਿਹਾ ਹੈ ਅਤੇ ਕੋਈ ਵੀ ਸਾਨੂੰ ਜਾਣਕਾਰੀ ਨਹੀਂ ਦਿੱਤੀ ਗਈ| ਪਿਛਲੇ ਚਾਰ ਦਿਨਾਂ ਤੋਂ ਸਾਡੇ ਬੱਚੇ ਬਿਮਾਰ ਹਨ ਪਰ ਸਾਨੂੰ ਕੋਈ ਵੀ ਇਤਲਾਹ ਨਹੀਂ ਦਿੱਤੀ ਗਈ | ਜਦੋਂ ਅੱਜ ਸਾਡੇ ਬੱਚਿਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਤਾਂ ਸਾਨੂੰ ਸਿਕਿਉਰਟੀ ਇੰਚਾਰਜ ਦਾ ਫੋਨ ਆਇਆ | ਇਸ ਸਬੰਧੀ ਸੰਗਰੂਰ (Sangrur) ਦੇ ਐਸਐਮਓ ਡਾਕਟਰ ਕਿਰਪਾਲ ਦਾ ਕਹਿਣਾ ਹੈ ਕਿ ਸਾਡੇ ਕੋਲ ਫੂਡ ਪੂਇਜ਼ਨਿੰਗ ਨਾਲ ਪੀੜਤ ਬੱਚੇ ਆਏ ਹਨ ਜਿਨ੍ਹਾਂ ਦੇ ਪੇਟ ਵਿੱਚ ਦਰਦ ਹੈ ਤੇ ਸਾਡੇ ਵੱਲੋਂ ਉਹਨਾਂ ਦਾ ਬਣਦਾ ਟਰੀਟਮੈਂਟ ਕੀਤਾ ਜਾ ਰਿਹਾ ਹੈ।

ਇਸ ਮਾਮਲੇ ਨੂੰ ਲੈ ਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਹੋਸਟਲ ਦੀ ਕੰਟੀਨ ਦਾ ਠੇਕਾ ਰੱਦ ਕਰ ਦਿੱਤਾ ਹੈ ਅਤੇ ਜਾਂਚ ਕਮੇਟੀ ਬਣਾਈ ਹੈ | ਸਿੱਖਿਆ ਮੰਤਰੀ ਨੇ 24 ਘੰਟਿਆਂ ਵਿੱਚ ਰਿਪੋਰਟ ਮੰਗੀ ਹੈ | ਉਨ੍ਹਾਂ ਕਿਹਾ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ |

The post ਸੰਗਰੂਰ ਦੇ ਮੈਰੀਟੋਰੀਅਸ ਸਕੂਲ ਦੇ 40 ਬੱਚੇ ਖਾਣਾ ਖਾਣ ਤੋਂ ਬਾਅਦ ਹੋਏ ਬਿਮਾਰ, ਹਸਪਤਾਲ ‘ਚ ਕਰਵਾਇਆ ਦਾਖ਼ਲ appeared first on TheUnmute.com - Punjabi News.

Tags:
  • 40
  • breaking-news
  • government-school
  • harjot-singh-bains
  • meritoge-school
  • news
  • sangrur
  • sangrur-school

ਸੰਗਰੂਰ ਦੇ ਸਕੂਲ ਦੀ ਹੋਸਟਲ ਕੰਟੀਨ ਦਾ ਠੇਕਾ ਰੱਦ, ਪੁਲਿਸ ਵੱਲੋਂ ਠੇਕੇਦਾਰ ਗ੍ਰਿਫ਼ਤਾਰ

Saturday 02 December 2023 07:55 AM UTC+00 | Tags: breaking-news news police punjab-breaking-news sangrur-meritorious-school sangrur-police sangrur-school-hostel

ਸੰਗਰੂਰ , 02 ਦਸੰਬਰ 2023: ਸੰਗਰੂਰ (Sangrur) ਦੇ ਮੈਰੀਟੋਰੀਅਸ ਦੇ 40 ਦੇ ਲਗਭਗ ਬੱਚੇ ਇੱਕੋ ਰਾਤ ਖਾਣਾ ਖਾਣ ਤੋਂ ਬਾਅਦ ਬਿਮਾਰ ਹੋ ਗਏ, ਜਿਨ੍ਹਾਂ ਨੂੰ ਸੰਗਰੂਰ ਦੇ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ | ਘਟਨਾ ਦੀ ਸੂਚਨਾ ਮਿਲਦੇ ਹੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਹੋਸਟਲ ਮੈੱਸ ਕੰਟੀਨ ਦਾ ਠੇਕਾ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਹੈ। ਜ਼ਿਲ੍ਹਾ ਪੱਧਰ 'ਤੇ ਜਾਂਚ ਕਮੇਟੀ ਬਣਾਈ ਗਈ ਹੈ। ਜਿਸ ਨੂੰ 24 ਘੰਟਿਆਂ ਅੰਦਰ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ। ਸਿੱਖਿਆ ਮੰਤਰੀ ਨੇ ਸਪੱਸ਼ਟ ਕੀਤਾ ਹੈ ਕਿ ਦੋਸ਼ੀ ਪਾਏ ਜਾਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

ਪੁਲਿਸ ਨੇ ਠੇਕੇਦਾਰ ਮਨਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ | ਇਸਦੇ ਨਾ ਹੀ ਸੰਗਰੂਰ (Sangrur) ਦੇ ਮੈਰੀਟੋਰੀਅਸ ਦੀ ਮੈੱਸ ਕੰਟੀਨ ਦੇ ਠੇਕੇਦਾਰ ਅਤੇ ਮੈਨੇਜਰ ‘ਤੇ ਐੱਫ.ਆਈ.ਆਰ ਦਰਜ ਕੀਤੀ ਹੈ | ਇਸ ਮਾਮਲੇ ‘ਚ ਧਾਰਾ 307 ਤਹਿਤ ਕੇਸ ਦਰਜ ਕੀਤਾ ਗਿਆ ਹੈ | ਇਸ ਦੇ ਨਾਲ ਹੀ ਡਾਕਟਰਾਂ ਦੀ ਟੀਮ ਵੀ ਭੇਜੀ ਗਈ ਹੈ, ਇਸ ਦੇ ਨਾਲ ਹੀ ਪਿਛਲੇ ਪੰਜ ਦਿਨਾਂ ਤੋਂ ਬੱਚਿਆਂ ਦੀਆਂ ਸ਼ਿਕਾਇਤਾਂ ਦੇ ਮੁੱਦੇ ‘ਤੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਪੜਤਾਲ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ।

The post ਸੰਗਰੂਰ ਦੇ ਸਕੂਲ ਦੀ ਹੋਸਟਲ ਕੰਟੀਨ ਦਾ ਠੇਕਾ ਰੱਦ, ਪੁਲਿਸ ਵੱਲੋਂ ਠੇਕੇਦਾਰ ਗ੍ਰਿਫ਼ਤਾਰ appeared first on TheUnmute.com - Punjabi News.

Tags:
  • breaking-news
  • news
  • police
  • punjab-breaking-news
  • sangrur-meritorious-school
  • sangrur-police
  • sangrur-school-hostel

ਹਾਈਕੋਰਟ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

Saturday 02 December 2023 08:08 AM UTC+00 | Tags: aam-aadmi-party bhagwant-mann breaking-news high-court-punjab latest-news mukh-mantri-tirath-yatra-scheme news punjab-and-haryana-high-court punjab-government punjab-news punjab-walfare-scheme the-unmute-breaking-news

ਚੰਡੀਗੜ੍ਹ, 02 ਦਸੰਬਰ 2023: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਵਿੱਚ ਹਾਲ ਹੀ ਵਿੱਚ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਲੈ ਕੇ ਪੰਜਾਬ (Punjab) ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਮਾਮਲੇ ਨੂੰ ਲੈ ਕੇ ਹੁਸ਼ਿਆਰਪੁਰ ਦੇ ਰਹਿਣ ਵਾਲੇ ਸਮਾਜ ਸੇਵੀ ਪਰਵਿੰਦਰ ਸਿੰਘ ਕਿੱਤਣਾ ਨੇ ਵਕੀਲ ਐਚਸੀ ਅਰੋੜਾ ਰਾਹੀਂ ਬੀਤੇ ਦਿਨ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ਸਬੰਧੀ ਅੱਜ ਯਾਨੀ ਸ਼ਨੀਵਾਰ ਨੂੰ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਇਸ ਸੰਬੰਧੀ ਜਵਾਬ ਮੰਗਿਆ ਹੈ।

ਦਾਇਰ ਪਟੀਸ਼ਨ ਵਿੱਚ ਕਿਹਾ ਸੀ ਕਿ ਸਰਕਾਰ ‘ਤੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਆਮ ਲੋਕਾਂ ਦੇ ਪੈਸੇ ਦੀ ਦੁਰਵਰਤੋਂ ਕਰਨ ਦਾ ਦੋਸ਼ ਲਾਇਆ ਹੈ । ਪਟੀਸ਼ਨ ਮੁਤਾਬਕ ਯਾਤਰਾ ਦਾ ਸੂਬੇ (Punjab) ਨੂੰ ਕਿਸੇ ਵੀ ਤਰ੍ਹਾਂ ਨਾਲ ਫਾਇਦਾ ਨਹੀਂ ਹੋ ਰਿਹਾ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਾਰੇ ਤੱਥਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ 12 ਦਸੰਬਰ ਤੱਕ ਇਸ ਮਾਮਲੇ ਵਿੱਚ ਆਪਣਾ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ।

ਜਿਕਰਯੋਗ ਹੈ ਕਿ ਇਹ ਯਾਤਰਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ ‘ਤੇ ਸ਼ੁਰੂ ਕੀਤੀ ਗਈ ਸੀ।ਇਸ ਰਾਹੀਂ ਸ਼ਰਧਾਲੂ ਬੱਸਾਂ ਰਾਹੀਂ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਦਮਦਮਾ ਸਾਹਿਬ, ਸ੍ਰੀ ਵੈਸ਼ਨੋ ਦੇਵੀ, ਮਾਤਾ ਚਿੰਤਪੁਰਨੀ, ਮਾਤਾ ਨੈਣਾ ਦੇਵੀ, ਮਾਤਾ ਜਵਾਲਾ ਜੀ, ਸਾਲਾਸਰ ਧਾਮ, ਖਾਟੂ ਸ਼ਿਆਮ ਆਦਿ ਥਾਵਾਂ ਦੇ ਦਰਸ਼ਨ ਕਰਨਗੇ। ਇਸ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਸੀ ਕਿ ਪੰਜਾਬ ਇਕ ਧਰਮ ਨਿਰਪੱਖ ਸੂਬਾ ਹੈ, ਜਿੱਥੇ ਨਫ਼ਰਤ ਤੋਂ ਇਲਾਵਾ ਹਰ ਕਿਸਮ ਦਾ ਬੀਜ ਉਗ ਸਕਦਾ ਹੈ।

The post ਹਾਈਕੋਰਟ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ appeared first on TheUnmute.com - Punjabi News.

Tags:
  • aam-aadmi-party
  • bhagwant-mann
  • breaking-news
  • high-court-punjab
  • latest-news
  • mukh-mantri-tirath-yatra-scheme
  • news
  • punjab-and-haryana-high-court
  • punjab-government
  • punjab-news
  • punjab-walfare-scheme
  • the-unmute-breaking-news

ਪੰਜਾਬ ਕੈਬਿਨਟ ਸਬ ਕਮੇਟੀ ਦੀ 7 ਦਸੰਬਰ ਨੂੰ ਵੱਖ-ਵੱਖ ਯੂਨੀਅਨਾਂ ਨਾਲ ਬੈਠਕ

Saturday 02 December 2023 08:21 AM UTC+00 | Tags: breaking-news harpal-singh-cheema kuldeep-singh-dhaliwal news old-pension-scheme punjab-bhawan-sector punjab-breaking-news punjab-cabinet-sub-committee

ਚੰਡੀਗੜ੍ਹ, 02 ਦਸੰਬਰ 2023: ਪੰਜਾਬ ਕੈਬਿਨਟ ਸਬ ਕਮੇਟੀ (Cabinet Sub Committee) ਦੀ ਬੈਠਕ 7 ਦਸੰਬਰ ਨੂੰ ਚੰਡੀਗੜ੍ਹ ਵਿਖੇ ਪੰਜਾਬ ਭਵਨ ਸੈਕਟਰ-3 ਵਿੱਚ ਹੋਵੇਗੀ। ਇਸ ਬੈਠਕ ਵਿੱਚ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਚਰਚਾ ਕੀਤੀ ਜਾਵੇਗੀ। ਬੈਠਕ ਵਿੱਚ ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਲਈ 7 ਦਸੰਬਰ ਨੂੰ ਵੱਖ-ਵੱਖ ਯੂਨੀਅਨਾਂ ਨਾਲ ਬੈਠਕ ਕੀਤੀ ਜਾਵੇਗੀ।

Cabinet Sub Committee

The post ਪੰਜਾਬ ਕੈਬਿਨਟ ਸਬ ਕਮੇਟੀ ਦੀ 7 ਦਸੰਬਰ ਨੂੰ ਵੱਖ-ਵੱਖ ਯੂਨੀਅਨਾਂ ਨਾਲ ਬੈਠਕ appeared first on TheUnmute.com - Punjabi News.

Tags:
  • breaking-news
  • harpal-singh-cheema
  • kuldeep-singh-dhaliwal
  • news
  • old-pension-scheme
  • punjab-bhawan-sector
  • punjab-breaking-news
  • punjab-cabinet-sub-committee

BSF ਵੱਲੋਂ ਪਾਕਿਸਤਾਨੀ ਸਮੱਗਲਰਾਂ ਦੀਆਂ ਕੋਸ਼ਿਸ਼ ਨਾਕਾਮ, ਡਰੋਨ ਸਮੇਤ ਅਤਿ-ਆਧੁਨਿਕ ਹਥਿਆਰਾਂ ਦੀ ਖੇਪ ਜ਼ਬਤ

Saturday 02 December 2023 08:36 AM UTC+00 | Tags: breaking-news bsf latest-news news pak-indo-border pakistani-smugglers. punjab-news punjab-police smugglers tarn-taran-police the-unmute-breaking-news weapons

ਚੰਡੀਗੜ੍ਹ, 02 ਦਸੰਬਰ 2023: ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਜਵਾਨਾਂ ਨੇ ਇਕ ਵਾਰ ਫਿਰ ਪਾਕਿਸਤਾਨੀ ਸਮੱਗਲਰਾਂ (smugglers) ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰ ਦਿੱਤਾ ਹੈ। ਬੀਐਸਐਫ ਦੇ ਜਵਾਨਾਂ ਨੇ ਡਰੋਨ ਰਾਹੀਂ ਭੇਜੇ ਗਏ ਹਥਿਆਰਾਂ ਦੀ ਖੇਪ ਜ਼ਬਤ ਕਰ ਲਈ ਹੈ। ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਨ੍ਹਾਂ ਹਥਿਆਰਾਂ ਦੀ ਵਰਤੋਂ ਅੱਤਵਾਦੀ ਅਤੇ ਗੈਂਗਸਟਰ ਟਾਰਗੇਟ ਕਿਲਿੰਗ ਲਈ ਕਰ ਸਕਦੇ ਹਨ।

ਬੀਐਸਐਫ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਇਹ ਬਰਾਮਦਗੀ ਤਰਨ ਤਾਰਨ ਅਧੀਨ ਪੈਂਦੇ ਪਿੰਡ ਖਾਲੜਾ ਤੋਂ ਕੀਤੀ ਗਈ ਹੈ। ਬੀਐਸਐਫ ਅਧਿਕਾਰੀਆਂ ਨੇ ਦੱਸਿਆ ਕਿ ਜਵਾਨਾਂ ਨੇ ਰਾਤ ਵੇਲੇ ਡਰੋਨ ਦੀ ਹਰਕਤ ਦੇਖੀ ਸੀ। ਜਿਸ ਤੋਂ ਬਾਅਦ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਗਈ। ਸੈਨਿਕਾਂ ਨੇ ਪਹਿਲਾਂ ਖੇਤਰ ਵਿੱਚ ਇੱਕ ਛੋਟਾ ਕਵਾਡਕਾਪਟਰ DJI Mavic 3 ਡਰੋਨ ਬਰਾਮਦ ਕੀਤਾ। ਇਸ ਤੋਂ ਬਾਅਦ ਜਵਾਨਾਂ ਨੇ ਆਪਣੀ ਤਲਾਸ਼ੀ ਮੁਹਿੰਮ ਜਾਰੀ ਰੱਖੀ। ਤਲਾਸ਼ੀ ਦੌਰਾਨ ਜਵਾਨਾਂ ਨੂੰ ਇੱਕ ਪੀਲੇ ਰੰਗ ਦਾ ਪੈਕਟ ਮਿਲਿਆ।

ਬੀਐਸਐਫ ਅਧਿਕਾਰੀਆਂ ਨੇ ਦੱਸਿਆ ਕਿ ਸਮੱਗਲਰਾਂ (smugglers) ਵੱਲੋਂ ਪੈਕਟ ਵਿੱਚ ਦੋ ਪਿਸਤੌਲ ਭੇਜੇ ਗਏ ਸਨ। ਇਹ ਆਸਟ੍ਰੀਆ ਦੀ ਬਣੀ ਅਤਿ-ਆਧੁਨਿਕ ਗਲੋਕ ਪਿਸਤੌਲ ਸੀ। ਇਸ ਦੇ ਨਾਲ ਹੀ ਮਾਹਰਾਂ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦੇ ਪਿਸਤੌਲ ਦੀ ਵਰਤੋਂ ਟਾਰਗੇਟ ਕਿਲਿੰਗ ਲਈ ਕੀਤੀ ਜਾਂਦੀ ਹੈ |

The post BSF ਵੱਲੋਂ ਪਾਕਿਸਤਾਨੀ ਸਮੱਗਲਰਾਂ ਦੀਆਂ ਕੋਸ਼ਿਸ਼ ਨਾਕਾਮ, ਡਰੋਨ ਸਮੇਤ ਅਤਿ-ਆਧੁਨਿਕ ਹਥਿਆਰਾਂ ਦੀ ਖੇਪ ਜ਼ਬਤ appeared first on TheUnmute.com - Punjabi News.

Tags:
  • breaking-news
  • bsf
  • latest-news
  • news
  • pak-indo-border
  • pakistani-smugglers.
  • punjab-news
  • punjab-police
  • smugglers
  • tarn-taran-police
  • the-unmute-breaking-news
  • weapons

BAN vs NZ: ਬੰਗਲਾਦੇਸ਼ ਨੇ ਘਰੇਲੂ ਮੈਦਾਨ 'ਤੇ ਨਿਊਜ਼ੀਲੈਂਡ ਖ਼ਿਲਾਫ਼ ਜਿੱਤਿਆ ਪਹਿਲਾ ਟੈਸਟ ਮੈਚ

Saturday 02 December 2023 09:25 AM UTC+00 | Tags: bangladesh bangladesh-cricket-team ban-vs-nz breaking-news cricket-news icc news new-zealand sports-news test-histroy test-series

ਚੰਡੀਗੜ੍ਹ, 02 ਦਸੰਬਰ 2023: ਬੰਗਲਾਦੇਸ਼ (Bangladesh) ਅਤੇ ਨਿਊਜ਼ੀਲੈਂਡ ਵਿਚਾਲੇ ਦੋ ਟੈਸਟ ਮੈਚਾਂ ਦੀ ਸੀਰੀਜ਼ ਦਾ ਪਹਿਲਾ ਮੈਚ ਬੰਗਲਾਦੇਸ਼ ਨੇ 150 ਦੌੜਾਂ ਨਾਲ ਜਿੱਤ ਲਿਆ ਹੈ। ਬੰਗਲਾਦੇਸ਼ ਦੀ ਨਿਊਜ਼ੀਲੈਂਡ ‘ਤੇ ਆਪਣੇ ਘਰੇਲੂ ਮੈਦਾਨ ‘ਤੇ ਟੈਸਟ ਮੈਚਾਂ ‘ਚ ਇਹ ਪਹਿਲੀ ਜਿੱਤ ਹੈ। ਦੋ ਟੈਸਟ ਮੈਚਾਂ ਦੀ ਸੀਰੀਜ਼ ਦਾ ਪਹਿਲਾ ਮੈਚ ਸਿਲਹਟ ‘ਚ ਖੇਡਿਆ ਗਿਆ।

ਬੰਗਲਾਦੇਸ਼ (Bangladesh) ਦੀ ਟੀਮ ਪਿਛਲੇ 24 ਮਹੀਨਿਆਂ ‘ਚ ਦੂਜੀ ਵਾਰ ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਮੈਚ ਜਿੱਤਣ ‘ਚ ਸਫਲ ਰਹੀ ਹੈ। ਇਸ ਤੋਂ ਪਹਿਲਾਂ ਬੰਗਲਾਦੇਸ਼ ਨੇ ਪਿਛਲੇ ਸਾਲ ਦੇ ਸ਼ੁਰੂ ‘ਚ ਨਿਊਜ਼ੀਲੈਂਡ ਨੂੰ ਘਰੇਲੂ ਮੈਦਾਨ ‘ਤੇ 8 ਵਿਕਟਾਂ ਨਾਲ ਹਰਾਇਆ ਸੀ। ਦੋ ਟੈਸਟ ਮੈਚਾਂ ਦੀ ਸੀਰੀਜ਼ 1-1 ਨਾਲ ਡਰਾਅ ਰਹੀ।

ਚੌਥੇ ਦਿਨ ਦੀ ਖੇਡ ਖਤਮ ਹੋਣ ਤੱਕ ਨਿਊਜ਼ੀਲੈਂਡ ਨੇ 49 ਓਵਰਾਂ ਤੋਂ ਬਾਅਦ 7 ਵਿਕਟਾਂ ਗੁਆ ਕੇ 113 ਦੌੜਾਂ ਬਣਾ ਲਈਆਂ ਸਨ। ਨਿਊਜ਼ੀਲੈਂਡ ਨੂੰ ਆਖਰੀ ਦਿਨ ਜਿੱਤ ਲਈ 218 ਦੌੜਾਂ ਦੀ ਲੋੜ ਸੀ। ਇਸ ਤੋਂ ਪਹਿਲਾਂ ਬੰਗਲਾਦੇਸ਼ ਨੇ ਪਹਿਲੀ ਪਾਰੀ ਵਿੱਚ 310 ਦੌੜਾਂ ਅਤੇ ਦੂਜੀ ਪਾਰੀ ਵਿੱਚ 338 ਦੌੜਾਂ ਬਣਾਈਆਂ ਸਨ। ਜਦੋਂ ਕਿ ਨਿਊਜ਼ੀਲੈਂਡ ਦੀ ਟੀਮ ਪਹਿਲੀ ਪਾਰੀ ਵਿੱਚ ਸਿਰਫ਼ 317 ਦੌੜਾਂ ਹੀ ਬਣਾ ਸਕੀ। ਦੂਜੀ ਪਾਰੀ ਵਿੱਚ ਕੀਵੀ ਟੀਮ 181 ਦੌੜਾਂ ਹੀ ਬਣਾ ਸਕੀ। ਤਜਾਮੁਲ ਇਸਲਾਮ ਨੇ ਦੂਜੀ ਪਾਰੀ ‘ਚ 6 ਵਿਕਟਾਂ ਹਾਸਲ ਕੀਤੀਆਂ |

ਬੰਗਲਾਦੇਸ਼ ਲਈ ਕਪਤਾਨ ਨਜ਼ਮੁਲ ਹੁਸੈਨ ਸ਼ਾਂਤੋ ਨੇ ਦੂਜੀ ਪਾਰੀ ਵਿੱਚ ਸੈਂਕੜਾ ਜੜਿਆ। ਉਸ ਨੇ 198 ਗੇਂਦਾਂ ‘ਤੇ 105 ਦੌੜਾਂ ਦੀ ਜ਼ਬਰਦਸਤ ਪਾਰੀ ਖੇਡੀ। ਸ਼ਾਂਤੋ ਤੋਂ ਇਲਾਵਾ ਮੁਸ਼ਫਿਕੁਰ ਰਹੀਮ ਨੇ ਵੀ 67 ਦੌੜਾਂ ਦੀ ਪਾਰੀ ਖੇਡੀ ਅਤੇ ਮੇਹਦੀ ਹਸਨ ਮਿਰਾਜ਼ ਨੇ 50 ਦੌੜਾਂ ਦੀ ਪਾਰੀ ਖੇਡ ਕੇ ਟੀਮ ਨੂੰ ਮਜ਼ਬੂਤ ​​ਸਥਿਤੀ ‘ਚ ਪਹੁੰਚਾਇਆ। ਇਸ ਤਰ੍ਹਾਂ ਬੰਗਲਾਦੇਸ਼ ਨੇ ਦੂਜੀ ਪਾਰੀ ਵਿੱਚ 338 ਦੌੜਾਂ ਬਣਾਈਆਂ ਅਤੇ ਨਿਊਜ਼ੀਲੈਂਡ ਨੂੰ 332 ਦੌੜਾਂ ਦਾ ਟੀਚਾ ਮਿਲਿਆ।

The post BAN vs NZ: ਬੰਗਲਾਦੇਸ਼ ਨੇ ਘਰੇਲੂ ਮੈਦਾਨ ‘ਤੇ ਨਿਊਜ਼ੀਲੈਂਡ ਖ਼ਿਲਾਫ਼ ਜਿੱਤਿਆ ਪਹਿਲਾ ਟੈਸਟ ਮੈਚ appeared first on TheUnmute.com - Punjabi News.

Tags:
  • bangladesh
  • bangladesh-cricket-team
  • ban-vs-nz
  • breaking-news
  • cricket-news
  • icc
  • news
  • new-zealand
  • sports-news
  • test-histroy
  • test-series

CM ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਵੱਲੋਂ ਗੁਰਦਾਸਪੁਰ 'ਚ ਨਵੇਂ ਬੱਸ ਸਟੈਂਡ ਦਾ ਉਦਘਾਟਨ

Saturday 02 December 2023 09:45 AM UTC+00 | Tags: aam-aadmi-party arvind-kejriwal baba-banda-singh-bahadur-interstate-bus-terminal breaking-news gurdaspur gurdaspur-new-bus-stand news

ਚੰਡੀਗੜ੍ਹ, 02 ਦਸੰਬਰ 2023: ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੌਰੇ ‘ਤੇ ਹਨ। ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ‘ਚ (Gurdaspur) ਬਾਬਾ ਬੰਦਾ ਸਿੰਘ ਬਹਾਦਰ ਇੰਟਰਸਟੇਟ ਬੱਸ ਟਰਮੀਨਲ ਦਾ ਉਦਘਾਟਨ ਕੀਤਾ | ਇਸ ਤੋਂ ਬਾਅਦ ਉਹ ਨਵੇਂ ਬੱਸ ਸਟੈਂਡ ਨੇੜੇ ਇੰਪਰੂਵਮੈਂਟ ਟਰੱਸਟ ਗਰਾਊਂਡ ਵਿੱਚ ਲੱਗੇ ਪੰਡਾਲ ਵਿੱਚ ਪੁੱਜੇ ਹਨ |

ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਗੁਰਦਾਸਪੁਰ (Gurdaspur) ਵਿੱਚ 1854 ਕਰੋੜ ਰੁਪਏ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਹੈ | ਇਸ ਪ੍ਰੋਜੈਕਟ ਨਾਲ ਗੁਰਦਾਸਪੁਰ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਫਾਇਦਾ ਹੋਵੇਗਾ। ਇਸ ਦੌਰਾਨ ਸੀ.ਐਮ.ਭਗਵੰਤ ਮਾਨ ਨੇ ਗੁਰਦਾਸਪੁਰ ਦੇ ਲੋਕਾਂ ਨੂੰ ਸੀ.ਐਨ.ਜੀ ਪ੍ਰੋਜੈਕਟ, ਸ਼ੂਗਰ ਮਿੱਲ, ਸਰਕਾਰੀ ਆਈ.ਟੀ.ਆਈ. ਆਦਿ ਸ਼ਹਿਰ ਵਾਸੀਆਂ ਨੂੰ ਸਮਰਪਿਤ ਕੀਤਾ ਹੈ |

The post CM ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਵੱਲੋਂ ਗੁਰਦਾਸਪੁਰ ‘ਚ ਨਵੇਂ ਬੱਸ ਸਟੈਂਡ ਦਾ ਉਦਘਾਟਨ appeared first on TheUnmute.com - Punjabi News.

Tags:
  • aam-aadmi-party
  • arvind-kejriwal
  • baba-banda-singh-bahadur-interstate-bus-terminal
  • breaking-news
  • gurdaspur
  • gurdaspur-new-bus-stand
  • news

ਐੱਸ.ਏ.ਐੱਸ. ਨਗਰ, 2 ਦਸੰਬਰ, 2023: ਗੈਰ-ਲੋੜੀਂਦਾ ਸ਼ੋਰ ਪ੍ਰਦੂਸ਼ਣ (Noise Pollution) ਪੈਦਾ ਕਰਨ ਵਾਲੇ ਸਰੋਤਾਂ ਦੀਆਂ ਵੱਧ ਰਹੀਆਂ ਘਟਨਾਵਾਂ ਦੇ ਮੱਦੇਨਜ਼ਰ, ਸ਼੍ਰੀਮਤੀ ਆਸ਼ਿਕਾ ਜੈਨ, ਡਿਪਟੀ ਕਮਿਸ਼ਨਰ ਐਸ.ਏ.ਐਸ. ਨਗਰ ਨੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸਿਵਲ ਰਿਟ ਪਟੀਸ਼ਨ ( ਸੀ.ਡਬਲਿਊ.ਪੀ.) 6213 ਦੇ ਸਬੰਧ ਵਿੱਚ 22.7.2019 ਨੂੰ ਦਿੱਤੇ ਗਏ ਹੁਕਮਾਂ ਅਤੇ 'ਦੀ ਸ਼ੋਰ ਪ੍ਰਦੂਸ਼ਣ (ਰੈਗੂਲੇਸ਼ਨ ਅਤੇ ਕੰਟਰੋਲ) ਨਿਯਮ 2000 ਦੀ ਉਲੰਘਣਾ ਦਾ ਗੰਭੀਰ ਨੋਟਿਸ ਲਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਪੱਧਰ ਅਤੇ ਸਬ ਡਵੀਜ਼ਨ ਪੱਧਰ ‘ਤੇ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਅਤੇ ਅਧਿਕਾਰੀਆਂ ਦੀ ਸ਼ਮੂਲੀਅਤ ਵਾਲੀ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਐਕਸ਼ਨ ਪਲਾਨ ਅਨੁਸਾਰ ਨੁਕਸਾਨਦੇਹ ਅਮਲਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਿਆ ਜਾ ਸਕੇ।

ਸਵੇਰੇ ਤੜਕੇ ਥਾਨਾ (ਥਾਣਾ) ਪੱਧਰ ਦੀਆਂ ਟੀਮਾਂ ਦੁਆਰਾ ਨਿਯਮਤ ਤੌਰ ‘ਤੇ ਚੈਕਿੰਗ ਕੀਤੀ ਜਾਵੇਗੀ। ਉਲੰਘਣਾਵਾਂ ਅਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਨੋਡਲ ਅਫਸਰਾਂ ਭਾਵ ਐਸ.ਡੀ.ਓ. ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਅਧਾਰ ‘ਤੇ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਸ਼ੋਰ ਪ੍ਰਦੂਸ਼ਣ ਨਾਲ ਨਜਿੱਠਣ ਲਈ ਤਿਆਰ ਕੀਤੀ ਗਈ ਕਾਰਜ ਯੋਜਨਾ ਨੂੰ ਲਾਗੂ ਕਰਨ ਲਈ ਹੁਕਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਜ਼ਿਲ੍ਹਾ ਪੱਧਰੀ ਮੀਟਿੰਗਾਂ ਵਿੱਚ ਸ਼ੋਰ ਪ੍ਰਦੂਸ਼ਣ (Noise Pollution) ਨੂੰ ਕੰਟਰੋਲ ਕਰਨ ਲਈ ਗਤੀਵਿਧੀਆਂ ਦੀ ਪ੍ਰਗਤੀ ਦੀ ਮਹੀਨਾਵਾਰ ਸਮੀਖਿਆ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸਕੂਲੀ ਵਿਦਿਆਰਥੀਆਂ ਦੇ ਇਮਤਿਹਾਨਾਂ ਦੌਰਾਨ ਵੀ ਧਾਰਾ 144 ਤਹਿਤ ਹੁਕਮ ਜਾਰੀ ਕੀਤੇ ਜਾਂਦੇ ਹਨ। ਉਸਨੇ ਅੱਗੇ ਕਿਹਾ ਕਿ ਲਾਊਡਸਪੀਕਰਾਂ ਦੀ ਵਰਤੋਂ ਲਈ ਲੋੜੀਂਦੀਆਂ ਇਜਾਜ਼ਤਾਂ ਦੀ ਨਿਗਰਾਨੀ ਕੀਤੀ ਜਾਵੇਗੀ ਅਤੇ ਆਗਿਆ ਮਨਜ਼ੂਰਸ਼ੁਦਾ ਪੱਧਰਾਂ ਅਤੇ ਜ਼ੋਨਾਂ ਅਨੁਸਾਰ ਜਾਰੀ ਕੀਤੀ ਜਾਵੇਗੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ ਅਨੁਸਾਰ, ਇਹ ਯਕੀਨੀ ਬਣਾਇਆ ਜਾਵੇਗਾ ਕਿ ਕਿਸੇ ਵੀ ਵਿਅਕਤੀ ਸਮੇਤ ਧਾਰਮਿਕ ਸੰਸਥਾਵਾਂ ਵੱਲੋਂ ਮੰਦਰਾਂ, ਮਸਜਿਦਾਂ ਅਤੇ ਗੁਰਦੁਆਰਿਆਂ ਵਿੱਚ ਦਿਨ ਦੇ ਸਮੇਂ ਵੀ ਅਥਾਰਟੀ ਦੀ ਲਿਖਤੀ ਇਜਾਜ਼ਤ ਤੋਂ ਬਿਨਾਂ ਕੋਈ ਲਾਊਡ ਸਪੀਕਰ ਜਾਂ ਜਨਤਕ ਸੰਬੋਧਨ ਪ੍ਰਣਾਲੀ ਦੀ ਵਰਤੋਂ ਨਹੀਂ ਕੀਤੀ ਜਾਵੇਗੀ।

ਇਸੇ ਤਰ੍ਹਾਂ ਸ਼ੋਰ ਪ੍ਰਦੂਸ਼ਣ (ਨਿਯੰਤ੍ਰਣ ਅਤੇ ਨਿਯੰਤਰਣ) ਨਿਯਮ, 2000 ਦੇ ਤਹਿਤ ਨਿਰਧਾਰਤ ਮਾਪਦੰਡਾਂ ਅਨੁਸਾਰ ਆਡੀਟੋਰੀਅਮ, ਕਾਨਫਰੰਸ ਰੂਮ, ਕਮਿਊਨਿਟੀ ਹਾਲ, ਬੈਂਕੁਏਟ ਹਾਲਾਂ ਨੂੰ ਛੱਡ ਕੇ ਰਾਤ ਦੇ ਸਮੇਂ ਲਾਊਡ ਸਪੀਕਰ, ਪਬਲਿਕ ਐਡਰੈਸ ਸਿਸਟਮ, ਸੰਗੀਤ ਯੰਤਰ ਅਤੇ ਸਾਊਂਡ ਐਂਪਲੀਫਾਇਰ ਨਹੀਂ ਵਜਾਏ ਜਾਣਗੇ। ਇਸ ਤੋਂ ਇਲਾਵਾ, ਲਾਊਡ ਸਪੀਕਰਾਂ ਜਾਂ ਪਬਲਿਕ ਐਡਰੈੱਸ ਸਿਸਟਮਾਂ ਦੀ ਵਰਤੋਂ ਰਾਤ 10.00 ਵਜੇ ਤੋਂ ਸਵੇਰੇ 6.00 ਵਜੇ ਦੇ ਵਿਚਕਾਰ ਨਹੀਂ ਕੀਤੀ ਜਾਵੇਗੀ, ਸਿਵਾਏ ਇੱਕ ਕੈਲੰਡਰ ਸਾਲ ਦੌਰਾਨ 15 ਦਿਨਾਂ ਤੋਂ ਵੱਧ ਨਾ ਹੋਣ ਵਾਲੇ ਕਿਸੇ ਵੀ ਸੱਭਿਆਚਾਰਕ ਜਾਂ ਧਾਰਮਿਕ ਤਿਉਹਾਰ ਮੌਕੇ ਰਾਤ 10.00 ਵਜੇ ਤੋਂ 12.00 ਅੱਧੀ ਰਾਤ ਦੇ ਵਿਚਕਾਰ, ਉਹ ਵੀ, ਸ਼ੋਰ ਦਾ ਪੱਧਰ ਖੇਤਰ ਲਈ ਨਿਰਧਾਰਿਤ ਸ਼ੋਰ ਮਾਪਦੰਡਾਂ ਤੋਂ 10 ਡੈਸੀਬਲ (ਏ)ਤੋਂ ਵੱਧ ਨਹੀਂ ਹੋਣਾ ਚਾਹੀਦਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਸਾਲਾਨਾ ਇਮਤਿਹਾਨਾਂ ਤੋਂ 15 ਦਿਨ ਪਹਿਲਾਂ ਅਤੇ ਇਮਤਿਹਾਨਾਂ ਦੌਰਾਨ ਕਿਸੇ ਵੀ ਲਾਊਡਸਪੀਕਰ ਦੀ ਇਜਾਜ਼ਤ ਨਹੀਂ ਹੋਵੇਗੀ। ਨਿੱਜੀ ਮਲਕੀਅਤ ਵਾਲੇ ਧੁਨੀ ਪ੍ਰਣਾਲੀ ਜਾਂ ਆਵਾਜ਼ ਪੈਦਾ ਕਰਨ ਵਾਲੇ ਯੰਤਰ ਦਾ ਪੈਰੀਫਿਰਲ ਸ਼ੋਰ ਪੱਧਰ, ਨਿੱਜੀ ਸਥਾਨ ਦੀ ਸੀਮਾ ‘ਤੇ, 5 ਡੈਸੀਬਲ (ਏ) ਤੋਂ ਵੱਧ ਨਹੀਂ ਹੋਣਾ ਚਾਹੀਦਾ। ਸਥਾਨਕ ਪੱਧਰ ਗਠਿਤ ਟੀਮਾਂ ਨਿਯਮਾਂ ਦੀ ਉਚਿਤ ਪਾਲਣਾ ਨੂੰ ਯਕੀਨੀ ਬਣਾਉਣ ਲਈ ਜਨਤਕ ਸਥਾਨਾਂ, ਨਿੱਜੀ ਸਥਾਨਾਂ, ਆਡੀਟੋਰੀਅਮਾਂ, ਕਾਨਫਰੰਸ ਰੂਮਾਂ, ਕਮਿਊਨਿਟੀ ਹਾਲਾਂ, ਬੈਂਕੁਇਟ ਹਾਲਾਂ, ਮੰਦਰਾਂ, ਮਸਜਿਦਾਂ ਅਤੇ ਗੁਰਦੁਆਰਿਆਂ ਦਾ ਦੌਰਾ ਅਤੇ ਨਿਗਰਾਨੀ ਕਰਦੀਆਂ ਰਹਿਣਗੀਆਂ।

ਇਸ ਤੋਂ ਇਲਾਵਾ, ਜ਼ਿਲ੍ਹਾ ਪੁਲਿਸ ਇਸ ਗੱਲ ਨੂੰ ਯਕੀਨੀ ਬਣਾਏਗੀ ਕਿ ਰਿਹਾਇਸ਼ੀ ਖੇਤਰਾਂ ਵਿੱਚ ਰਾਤ ਦੇ 10.00 ਵਜੇ ਤੋਂ ਸਵੇਰੇ 06.00 ਵਜੇ ਤੱਕ ਸਾਈਲੈਂਸ ਜ਼ੋਨ ਵਿੱਚ ਜਾਂ ਰਾਤ ਦੇ ਸਮੇਂ ਦੌਰਾਨ ਕੋਈ ਹਾਰਨ ਨਹੀਂ ਵਜਾਇਆ ਜਾਵੇਗਾ। ਰਿਹਾਇਸ਼ੀ ਖੇਤਰਾਂ ਜਾਂ ਸਾਈਲੈਂਸ ਜ਼ੋਨ ਵਿੱਚ ਰਾਤ ਦੇ 10.00 ਵਜੇ ਤੋਂ ਸਵੇਰੇ 6:00 ਵਜੇ ਤੱਕ ਕੋਈ ਵੀ ਆਵਾਜ਼ ਪੈਦਾ ਕਰਨ ਵਾਲੇ ਨਿਰਮਾਣ ਉਪਕਰਣ ਦੀ ਵਰਤੋਂ ਜਾਂ ਸੰਚਾਲਨ ਨਹੀਂ ਕੀਤਾ ਜਾਵੇਗਾ।

ਇਹ ਵੀ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਸ਼ੋਰ ਪ੍ਰਦੂਸ਼ਣ ਦੇ ਖਤਰੇ ਤੋਂ ਬਚਣ ਲਈ ਮੋਟਰਸਾਈਕਲਾਂ ‘ਤੇ ਉੱਚਿਤ ਸਾਈਲੈਂਸਰ ਲਗਾਏ ਗਏ ਹੋਣ। ਸੂਬੇ ਭਰ ਵਿੱਚ ਪ੍ਰੈਸ਼ਰ ਹਾਰਨਾਂ ‘ਤੇ ਪਾਬੰਦੀ ਹੈ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਸ਼ੋਰ ਪ੍ਰਦੂਸ਼ਣ (ਨਿਯੰਤ੍ਰਣ ਅਤੇ ਨਿਯੰਤਰਣ) ਨਿਯਮ, 2000 ਦੇ ਨਿਯਮ 6 ਦੇ ਤਹਿਤ ਜੁਰਮਾਨਾ ਕੀਤਾ ਜਾਵੇਗਾ।

The post ਸ਼ੋਰ ਪ੍ਰਦੂਸ਼ਣ ਦੀ ਰੋਕਥਾਮ: DC ਆਸ਼ਿਕਾ ਜੈਨ ਵੱਲੋਂ ਦਿਨ ਦੇ ਸ਼ੁਰੂਆਤੀ ਘੰਟਿਆਂ ਦੇ ਸ਼ੋਰ ਪ੍ਰਦੂਸ਼ਣ ਦੀ ਜਾਂਚ ਕਰਨ ਲਈ ਥਾਣਾ (ਪੀਐਸ) ਪੱਧਰੀ ਟੀਮਾਂ ਦਾ ਗਠਨ appeared first on TheUnmute.com - Punjabi News.

Tags:
  • aashika-jain
  • breaking-news
  • latest-news
  • news
  • noise-pollution
  • noise-pollution-menace
  • punjab-news
  • the-unmute-breaking-news

ਖੰਨਾ ਦੇ ਬੀਡੀਪੀਓ 'ਤੇ ਲੱਗੇ ਘਪਲੇ ਦੇ ਦੋਸ਼, 'ਆਪ' ਵਿਧਾਇਕ ਤਰੁਣਪ੍ਰੀਤ ਸਿੰਘ ਸੌਂਧ ਨੇ CM ਭਗਵੰਤ ਮਾਨ ਨੂੰ ਭੇਜੀ ਸ਼ਿਕਾਇਤ

Saturday 02 December 2023 10:23 AM UTC+00 | Tags: bdpo breaking-news congress khannas-bdpo latest-news news punjab punjab-government punjabi-news the-unmute-breaking-news

ਚੰਡੀਗੜ੍ਹ, 2 ਦਸੰਬਰ, 2023: 'ਆਪ' ਵਿਧਾਇਕ ਤਰੁਣਪ੍ਰੀਤ ਸਿੰਘ ਸੌਂਧ ਤੇ ਕਾਂਗਰਸ ਪਾਰਟੀ ਦੇ ਬਲਾਕ ਸੰਮਤੀ ਚੇਅਰਮੈਨ ਸਤਨਾਮ ਸਿੰਘ ਸੋਨੀ ਨੇ ਖੰਨਾ ਦੇ ਬੀਡੀਪੀਓ ਕੁਲਵਿੰਦਰ ਸਿੰਘ ਰੰਧਾਵਾ 'ਤੇ ਘਪਲੇ ਦਾ ਦੋਸ਼ ਲਾਇਆ ਹੈ। ਵਿਧਾਇਕ ਤਰੁਣਪ੍ਰੀਤ ਸਿੰਘ ਸੌਂਧ ਤੇ ਕਾਂਗਰਸ ਪਾਰਟੀ ਦੇ ਬਲਾਕ ਸੰਮਤੀ ਚੇਅਰਮੈਨ ਸਤਨਾਮ ਸਿੰਘ ਸੋਨੀ ਨੇ ਬੀਡੀਪੀਓ ਦਫ਼ਤਰ ਵਿਚ ਇਕੱਠੇ ਪ੍ਰੈੱਸ ਕਾਨਫਰੰਸ ਕਰਕੇ ਇਹ ਜਾਣਕਾਰੀ ਦਿੱਤੀ ਹੈ । ਦੋਵੇਂ ਨੇ ਇਸਦੀ ਸ਼ਿਕਾਇਤ ਮੁੱਖ ਮੰਤਰੀ ਭਗਵੰਤ ਮਾਨ, ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ, ਡੀਸੀ ਸੁਰਭੀ ਮਲਿਕ ਤੇ ਐੱਸਡੀਐੱਮ ਖੰਨਾ ਬਲਜਿੰਦਰ ਸਿੰਘ ਢਿੱਲੋਂ ਨੂੰ ਦਿੱਤੀ ਗਈ ਹੈ।

ਇਸ ਦੌਰਾਨ ਵਿਧਾਇਕ ਤਰੁਣਪ੍ਰੀਤ ਸੌਂਧ ਨੇ ਦੋਸ਼ ਲਗਾਇਆ ਕਿ ਬੀਡੀਪੀਓ ਨੇ ਗਲਤ ਤਰੀਕੇ ਨਾਲ ਖੰਨਾ ਤੇ ਅਮਲੋਹ ਬੈਂਕਾਂ ਵਿਚ ਈਓਪੀਐੱਸ ਨਾਂ ਤੋਂ ਖੰਨਾ ਬਲਾਕ ਸੰਮਤੀ ਦੇ ਬੈਂਕ ਖਾਤੇ ਖੁੱਲ੍ਹਵਾ ਕੇ ਤੇ ਉਨ੍ਹਾਂ ਵਿਚੋਂ 2 ਪਿੰਡਾਂ ਦੀ ਪੰਚਾਇਤੀ ਜ਼ਮੀਨ ਤੋਂ ਲਗਭਗ 58 ਲੱਖ ਰੁਪਏ ਜਮ੍ਹਾ ਕੀਤੇ ਹਨ । ਉਨ੍ਹਾਂ ਨੇ ਸਦਨ ਵਿਚ ਬਿਨਾਂ ਕਿਸੇ ਪ੍ਰਸਤਾਵ ਨੂੰ ਪਾਸ ਕੀਤੇ ਬਲਾਕ ਸੰਮਤੀ ਚੇਅਰਮੈਨ ਦੀ ਜਾਣਕਾਰੀ ਦੇ ਬਿਨਾਂ ਹੀ ਲਗਭਗ 58 ਲੱਖ ਦਾ ਭੁਗਤਾਨ ਕਿਸੇ ਕੰਪਨੀ ਨੂੰ ਭੇਜ ਦਿੱਤੇ । ਈਓਪੀਐੱਸ ਖਾਤੇ ਵਿਚ ਮੌਜੂਦ ਰਕਮ ਦਾ ਇਸਤੇਮਾਲ ਸਿਰਫ ਦਫਤਰ ਮੁਲਾਜ਼ਮਾਂ ਦੀ ਤਨਖਾਹ ਤੇ ਕਾਰ ਆਦਿ ਦੇ ਖਰਚੇ ਲਈ ਕੀਤਾ ਜਾ ਸਕਦਾ ਹੈ। ਉਨ੍ਹਾਂ ਨੂੰ ਲਗਭਗ 10 ਦਿਨ ਪਹਿਲਾਂ ਸੂਚਨਾ ਮਿਲੀ ਸੀ ਕਿ ਬੀਡੀਪੀਓ ਦਫ਼ਤਰ ਵਿਚ ਪੈਸਿਆਂ ਦੇ ਮਾਮਲੇ ਵਿਚ ਕਥਿਤ ਗੜਬੜੀ ਦਾ ਖਦਸ਼ਾ ਹੈ।

ਕਾਂਗਰਸ ਪਾਰਟੀ ਦੇ ਬਲਾਕ ਸੰਮਤੀ ਚੇਅਰਮੈਨ ਸਤਨਾਮ ਸਿੰਘ ਸੋਨੀ ਨੇ ਦੱਸਿਆ ਕਿ ਪਿੰਡ ਨਸਰਾਲੀ ਦੀ ਪੰਚਾਇਤੀ ਜ਼ਮੀਨ ਦਾ ਠੇਕਾ ਸਟੇਅ ਕਾਰਨ ਲਗਭਗ 8ਤੋਂ 9 ਸਾਲ ਤੋਂ ਰੁਕਿਆ ਹੋਇਆ ਸੀ। ਇਸ ਵਿਚ ਲਗਭਗ 40 ਲੱਖ ਰੁਪਏ ਆਏ ਸਨ ਜੋ ਇਨ੍ਹਾਂ ਖਾਤਿਆਂ ਵਿਚ ਜਮ੍ਹਾ ਕੀਤੇ ਗਏ ਸਨ। ਪਿੰਡ ਬੁੱਲੇਪੁਰ ਤੋਂ ਵੀ ਲਗਭਗ 18 ਲੱਖ ਰੁਪਏ ਆਏ ਸਨ। ਖੰਨਾ ਦੇ ਮੌਜੂਦਾ ਬੀਡੀਪੀਓ ਕੁਲਵਿੰਦਰ ਸਿੰਘ ਰੰਧਾਵਾ ਨੂੰ ਜੂਨ 2023 ਵਿਚ ਖੰਨਾ ਨਿਯੁਕਤ ਕੀਤਾ ਗਿਆ ਸੀ ਤੇ 7ਵੇਂ ਮਹੀਨੇ ਵਿਚ ਉਨ੍ਹਾਂ ਨੇ ਤਿੰਨ ਬੈਂਕ ਖਾਤੇ HDFC ਬੈਂਕ ਅਮਲੋਹ ਤੇ ਖੰਨਾ ਬ੍ਰਾਂਚ ਵਿਚ ਖੁੱਲ੍ਹਵਾ ਦਿੱਤੇ। ਫਿਲਹਾਲ ਬੀਡੀਪੀਓ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ। ਜਿਸਦੇ ਖਿਲਾਫ ਜਾਂਚ ਦੀ ਮੰਗ ਕੀਤੀ ਗਈ ਹੈ।

The post ਖੰਨਾ ਦੇ ਬੀਡੀਪੀਓ ‘ਤੇ ਲੱਗੇ ਘਪਲੇ ਦੇ ਦੋਸ਼, 'ਆਪ' ਵਿਧਾਇਕ ਤਰੁਣਪ੍ਰੀਤ ਸਿੰਘ ਸੌਂਧ ਨੇ CM ਭਗਵੰਤ ਮਾਨ ਨੂੰ ਭੇਜੀ ਸ਼ਿਕਾਇਤ appeared first on TheUnmute.com - Punjabi News.

Tags:
  • bdpo
  • breaking-news
  • congress
  • khannas-bdpo
  • latest-news
  • news
  • punjab
  • punjab-government
  • punjabi-news
  • the-unmute-breaking-news

ਮੁਕੇਰੀਆਂ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਕਈ ਕਿਸਾਨਾਂ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ

Saturday 02 December 2023 10:39 AM UTC+00 | Tags: breaking-news farmers-protest-news hoshiarpur latest-news many-farmers mukerian news punjab-news

ਚੰਡੀਗੜ੍ਹ, 2 ਦਸੰਬਰ, 2023: ਹੁਸ਼ਿਆਰਪੁਰ ਦੇ ਮੁਕੇਰੀਆਂ (Mukerian) ‘ਚ ਕਿਸਾਨਾਂ ਤੇ ਪੁਲਿਸ ਆਹਮੋ ਸਾਹਮਣੇ ਹੋ ਗਏ । ਪੁਲਿਸ ਨੇ ਤਾਕਤ ਦੀ ਵਰਤੋਂ ਕੀਤੀ ਅਤੇ ਕਈ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ। ਇਹ ਕਿਸਾਨ ਗੁਰਦਾਸਪੁਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਰੈਲੀ ਦਾ ਵਿਰੋਧ ਕਰਨ ਜਾ ਰਹੇ ਸਨ, ਪਰ ਪੁਲਿਸ ਨੇ ਉਨ੍ਹਾਂ ਨੂੰ ਅੱਗੇ ਜਾਣ ਨਹੀਂ ਦਿੱਤਾ।

ਬੀਤੇ ਦਿਨ ਕਿਸਾਨ ਗੰਨੇ ਦਾ ਰੇਟ 400 ਰੁਪਏ ਪ੍ਰਤੀ ਕੁਇੰਟਲ ਅਤੇ ਖਰਾਬ ਹੋਈ ਫਸਲ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਮੁਕੇਰੀਆਂ (Mukerian) ਵਿੱਚ ਖੰਡ ਮਿੱਲ ਦੇ ਸਾਹਮਣੇ ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇਅ 'ਤੇ ਬੈਠੇ ਸਨ। ਰਾਤ ਤੋਂ ਹੀ ਕਿਸਾਨਾਂ ਅਤੇ ਪੁਲਿਸ ਵਿਚਾਲੇ ਹਲਕੀ ਹੱਥੋਪਾਈ ਚੱਲ ਰਹੀ ਸੀ। ਰਾਤ ਸਮੇਂ ਪੁਲਿਸ ਨੇ ਜਲੰਧਰ-ਪਠਾਨਕੋਟ ਕੌਮੀ ਸਾਈਡ ਦਾ ਇੱਕ ਪਾਸਾ ਖੋਲ੍ਹ ਦਿੱਤਾ ਸੀ, ਜਿਸ ਮਗਰੋਂ ਇੱਕ ਪਾਸੇ ਤੋਂ ਆਵਾਜਾਈ ਜਾਮ ਹੋ ਗਈ ਸੀ।

The post ਮੁਕੇਰੀਆਂ ‘ਚ ਵਿਰੋਧ ਪ੍ਰਦਰਸ਼ਨ ਕਰ ਰਹੇ ਕਈ ਕਿਸਾਨਾਂ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ appeared first on TheUnmute.com - Punjabi News.

Tags:
  • breaking-news
  • farmers-protest-news
  • hoshiarpur
  • latest-news
  • many-farmers
  • mukerian
  • news
  • punjab-news

ਵਿਕਸਿਤ ਭਾਰਤ ਸੰਕਲਪ ਜਨਸੰਵਾਦ ਯਾਤਰਾ ਦੇ ਪਹਿਲੇ ਦੋ ਦਿਨਾਂ 'ਚ 85,000 ਹਰਿਆਣਾ ਵਾਸੀਆਂ ਨੇ ਲਿਆ ਹਿੱਸਾ

Saturday 02 December 2023 10:52 AM UTC+00 | Tags: bharat-sankalp-jansamwad-yatra breaking-news haryana haryana-government haryana-news latest-news manohar-lal news punjab-news

ਚੰਡੀਗੜ੍ਹ, 2 ਦਸੰਬਰ 2023: ਪਿਛਲੇ 9 ਸਾਲਾਂ ਤੋਂ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਅਤੇ ਪ੍ਰੋਗ੍ਰਾਮਾਂ ਨੂੰ ਸਭ ਤੋਂ ਪਹਿਲਾਂ ਲਾਗੂ ਕਰਨ ਵਾਲਾ ਹਰਿਆਣਾ (Haryana) ਹੁਣ ਵਿਕਸਿਤ ਭਾਰਤ ਸੰਕਲਪ ਜਨਸੰਵਾਦ ਯਾਤਰਾ ਵਿਚ ਵੀ ਮੋਹਰੀ ਭੂਮਿਕਾ ਨਿਭਾ ਰਿਹਾ ਹੈ | ਹਰਿਆਣਾ ਵਿਚ ਇਸ ਯਾਤਰਾ ਦੇ ਪ੍ਰਤੀ ਲੋਕਾਂ ਦਾ ਖਾਸ ਉਤਸਾਹ ਵੇਖਣ ਨੂੰ ਮਿਲ ਰਿਹਾ ਹੈ| ਪਹਿਲੇ ਦੋ ਦਿਨਾਂ ਵਿਚ ਲਗਭਗ 85,000 ਲੋਕਾਂ ਨੇ ਇਸ ਯਾਤਰਾ ਵਿਚ ਹਿੱਸੇਦਾਰੀ ਕੀਤੀ ਅਤੇ 2047 ਤੱਕ ਭਾਰਤ ਨੂੰ ਵਿਕਸਿਤ ਦੇਸ਼ ਬਣਾਉਣ ਦੀ ਸੁੰਹ ਚੁੱਕੀ |

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲੋਕਾਂ ਤੱਕ ਪਹੁੰਚਣ ਅਤੇ ਜਾਗਰੂਤਾ ਨੂੰ ਪ੍ਰੋਤਸਾਹਿਤ ਦੇਣ ਲਈ ਸ਼ੁਰੂ ਕੀਤੀ ਗਈ ਇਸ ਯਾਤਰਾ ਰਾਹੀਂ ਹਰੇਕ ਨਾਗਰਿਕ ਖੁਦ ਨੂੰ ਮਾਣ ਵਾਲਾ ਮਹਿਸੂਸ ਕਰ ਰਿਹਾ ਹੈ| ਮੁੱਖ ਮੰਤਰੀ ਮਨੋਹਰ ਲਾਲ ਦੇ ਆਦੇਸ਼ਾ ਅਨੁਸਾਰ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਲੋਕਾਂ ਤਕ ਪਹੁੰਚ ਰਹੇ ਹਨ | 1 ਦਸੰਬਰ, 2023 ਨੂੰ ਪੂਰੇ ਹਰਿਆਣਾ ਵਿਚ 65 ਪਿੰਡ ਪੰਚਾਇਤਾਂ ਵਿਚ ਯਾਤਰਾ ਨੂੰ ਰੁਕਣ ਦੀ ਥਾਂਵਾਂ ‘ਤੇ ਵੱਖ-ਵੱਖ ਪ੍ਰੋਗ੍ਰਾਮ ਆਯੋਜਿਤ ਕੀਤੇ ਗਏ, ਜਿੰਨ੍ਹਾਂ ਵਿਚ ਲਗਭਗ 40,000 ਲੋਕਾਂ ਨੇ ਆਪਣੀ ਹਿੱਸਦਾਰੀ ਕੀਤੀ| ਨਾਰੀ ਸ਼ਕਤੀ ਦਾ ਵੀ ਸਹਿਯੋਗ ਮਿਲ ਰਿਹਾ ਹੈ |

ਪ੍ਰਧਾਨ ਮੰਤਰੀ ਟੀਬੀ ਮੁਕਤ ਭਾਰਤ ਮੁਹਿੰਮ ਦੇ ਤਹਿਤ ਹਰਿਆਣਾ (Haryana) ਨੂੰ ਟੀਬੀ ਮੁਕਤ ਕਰਨ ਵਿਚ ਲਗਤਾਰ ਯਤਨ ਕੀਤੇ ਜਾ ਰਹੇ ਹਨ| ਇਸ ਯਾਤਰਾ ਦੌਰਾਨ ਵੀ ਲਗਭਗ 75,500 ਤੋਂ ਵੱਧ ਲੋਕਾਂ ਦੀ ਸਿਹਤ ਜਾਂਚ ਕੀਤੀ ਗਈ| ਇਸ ਤੋਂ ਇਲਾਵਾ, 4400 ਤੋਂ ਵੱਧ ਲੋਕਾਂ ਦੀ ਟੀਬੀ ਜਾਂਚ ਕੀਤੀ ਗਈ ਅਤੇ ਕਈ ਲੋਕਾਂ ਨੂੰ ਜਨਤਕ ਸਿਹਤ ਕੇਂਦਰਾਂ ਵਿਚ ਭੇਜਿਆ ਗਿਆ| ਟੀਬੀ ਤੋਂ ਪੀੜਿਤ ਮਰੀਜਾਂ ਨੂੰ ਨਿਸ਼ਯ ਮਿਤਰਾਂ ਤੋਂ ਮਦਦ ਪ੍ਰਾਪਤ ਕਰਨ ਲਈ ਵੀ ਸਹਿਮਤੀ ਲਈ ਜਾ ਰਹੀ ਹੈ |

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅ੍ਰਮਿਤਕਾਲ ਦੇ ਚਾਰ ਥੰਬ ਦੱਸੇ ਹਨ, ਜਿੰਨ੍ਹਾਂ ਵਿਚ ਨਾਰੀ ਸ਼ਕਤੀ, ਨੌਜੁਆਨ ਸ਼ਕਤੀ, ਖੇਤੀ ਸ਼ਕਤੀ ਯਾਨੀ ਕਿਸਾਨ ਅਤੇ ਗਰੀਬ ਤੇ ਮੱਧਮ ਵਰਗ ਦੀ ਸਮੱਰਥ ਸ਼ਕਤੀ| ਇੰਨ੍ਹਾਂ ਚਾਰੇ ਥੰਬਾਂ ਦੇ ਜ਼ੋਰ ‘ਤੇ ਯਕੀਨੀ ਤੌਰ ‘ਤੇ ਭਾਰਤ ਵਿਕਸਿਤ ਦੇਸ਼ ਬਣੇਗਾ| ਇਸ ਕੜੀ ਵਿਚ ਕਿਸਾਨਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਨ ਲਈ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਨੂੰ ਰਿਆਇਤੀ ਫਸਲ ਦੀ ਖੇਤੀ ਛੱਡ ਕੇ ਕੁਦਰਤੀ ਖੇਤੀ ਲਈ ਜਾਗਰੂਕ ਕੀਤਾ ਜਾ ਰਿਹਾ ਹੈ| ਪ੍ਰੋਗ੍ਰਾਮ ਵਿਚ ਖੇਤੀਬਾੜੀ ਵਿਭਾਗ ਵੱਲੋਂ ਸਪੈਸ਼ਲ ਕਾਊਂਟਰ ਸਥਾਪਿਤ ਕਰਕੇ ਕਿਸਾਨਾਂ ਨੂੰ ਕੁਦਰਤੀ ਖੇਤੀ ਦੇ ਤਰੀਕੇ, ਸਰਕਾਰ ਵੱਲੋਂ ਮਿਲਣ ਵਾਲੀ ਸਬਸਿਡੀ ਤੇ ਹੋਰ ਮਾਲੀ ਸਹਿਯੋਗ ਅਤੇ ਤਕਨੀਕ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ |

ਯਾਤਰਾ ਦੌਰਾਨ ਕੇਂਦਰ ਤੇ ਸੂਬਾ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਪ੍ਰਾਪਤ ਕਰ ਚੁੱਕੇ ਪਾਤਰ ਲਾਭਕਾਰੀ ਮੇਰੀ ਕਹਾਣੀ-ਮੇਰੀ ਜੁਬਾਨੀ ਪ੍ਰੋਗ੍ਰਾਮ ਦੇ ਤਹਿਤ ਹੋਰ ਲੋਕਾਂ ਨੂੰ ਆਪਣੀ ਸਫਤਲਾ ਦੀ ਕਹਾਣੀ ਸੁਣਾ ਰਹੇ ਹਨ ਅਤੇ ਉਨ੍ਹਾਂ ਤੋਂ ਪ੍ਰੇਰਣਾ ਲੈ ਰਹੇ ਹਨ| ਲਾਭਕਾਰੀ ਖੁਦ ਦੱਸ ਰਹੇ ਹਨ ਕਿ ਉਨ੍ਹਾਂ ਨੇ ਆਯੂਸ਼ਮਾਨ ਭਾਰਤ, ਪ੍ਰਧਾਨ ਮੰਤਰੀ ਰਿਹਾਇਸ਼ ਯੋਜਨਾ, ਪ੍ਰਧਾਨਮੰਤਰੀ ਉੱਜਵਲਾ ਯੋਜਨਾ, ਚਿਰਾਯੂ ਹਰਿਆਣਾ ਯੋਜਨਾ, ਪਰਿਵਾਰ ਪਛਾਣ ਪੱਤਰ ਰਾਹੀਂ ਆਟੋਮੈਟ੍ਰਿਕ ਪੈਨਸ਼ਨ ਤੇ ਰਾਸ਼ਨ ਕਾਰਡ ਆਦਿ ਯੋਜਨਾਵਾਂ ਦਾ ਕਿਸ ਤਰ੍ਹਾਂ ਨਾਲ ਲਾਭ ਚੁੱਕ ਕੇ ਆਪਣਾ ਜੀਵਨ ਨੂੰ ਆਸਾਨ ਬਣਾਇਆ ਹੈ|

The post ਵਿਕਸਿਤ ਭਾਰਤ ਸੰਕਲਪ ਜਨਸੰਵਾਦ ਯਾਤਰਾ ਦੇ ਪਹਿਲੇ ਦੋ ਦਿਨਾਂ ‘ਚ 85,000 ਹਰਿਆਣਾ ਵਾਸੀਆਂ ਨੇ ਲਿਆ ਹਿੱਸਾ appeared first on TheUnmute.com - Punjabi News.

Tags:
  • bharat-sankalp-jansamwad-yatra
  • breaking-news
  • haryana
  • haryana-government
  • haryana-news
  • latest-news
  • manohar-lal
  • news
  • punjab-news

ਹਰਿਆਣਾ ਪੁਲਿਸ ਵੱਲੋਂ ਵਿਸ਼ੇਸ਼ ਪੁਲਿਸ ਫੋਰਸ ਦੀ 424 ਕਮਾਂਡੋ ਦੀ 53 ਟੀਮਾਂ ਤਿਆਰ

Saturday 02 December 2023 10:59 AM UTC+00 | Tags: breaking breaking-news haryana-police news safe-environment special-police-force

ਚੰਡੀਗੜ੍ਹ, 2 ਦਸੰਬਰ 2023: ਹਰਿਆਣਾ ਪੁਲਿਸ (Haryana Police) ਸਮੱਰਥਾ ਨਿਰਮਾਣ ਵੱਲ ਲਗਾਤਾਰ ਆਪਣੇ ਕਦਮ ਵੱਧਾ ਰਹੀ ਹੈ ਤਾਂ ਜੋ ਸੂਬੇ ਵਿਚ ਲੋਕਾਂ ਨੂੰ ਡਰ ਮੁਕਤ ਅਤੇ ਸੁਰੱਖਿਅਤ ਮਾਹੌਲ ਮਿਲ ਸਕੇ| ਇਸ ਕੜੀ ਵਿਚ ਹਰਿਆਣਾ ਪੁਲਿਸ ਵੱਲੋਂ ਵਿਸ਼ੇਸ਼ ਪੁਲਿਸ ਫੋਰਸ ਦੀ 424 ਕਮਾਂਡੋ ਦੀ 53 ਟੀਮਾਂ ਤਿਆਰ ਕੀਤੀ ਗਈ ਹੈ| ਹਰੇਕ ਟੀਮ ਵਿਚ 8 ਕਮਾਂਡੋ ਸ਼ਾਮਲ ਕੀਤੇ ਹਨ| ਇਹ ਟੀਮਾਂ ਸੂਬੇ ਦੀ ਵੱਖ-ਵੱਖ ਟੀਮਾਂ ਵਿਚ ਨਿਰਧਾਰਿਤ ਦਿਸ਼ਾਨਿਰਦੇਸ਼ਾਂ ਅਨੁਸਾਰ ਕੰਮ ਕਰੇਗੀ|

ਪੁਲਿਸ ਡਾਇਰੈਕਟਰ ਜਰਨਲ ਸ਼ਤਰੂਜੀਤ ਕਪੂਰ ਨੇ ਦਸਿਆ ਕਿ ਇੰਨ੍ਹਾਂ ਟੀਮਾਂ ਨੂੰ ਵਿਸ਼ੇਸ਼ ਨਾਕਾਬੰਦੀ, ਵੀਵੀਆਈਪੀ ਡਿਊਟੀ, ਖਤਰਨਾਕ ਅਪਰਾਧੀਆਂ ਦੀ ਗ੍ਰਿਫਤਾਰੀ ਬਾਰੇ ਵਿਚ ਛਾਪੇਮਾਰੀ, ਸਪੈਸ਼ਲ ਪ੍ਰੋਟੈਕਸ਼ਨ ਵਾਲੇ ਅਪਰਾਧੀਆਂ ਦੀ ਅਦਾਲਤ ਵਿਚ ਪੇਸ਼ੀ ਆਦਿ ਵਿਚ ਵਿਸ਼ੇਸ਼ ਤੌਰ ‘ਤੇ ਸਿਖਲਾਈ ਦਿੱਤੀ ਗਈ ਹੈ ਅਤੇ ਇਹ ਟੀਮਾਂ ਜਿਲਾ ਮੁੱਖੀਆਂ ਦੇ ਅਗਵਾਈ ਹੇਠ ਕੰਮ ਕਰੇਗੀ| ਉਨ੍ਹਾਂ ਦਸਿਆ ਕਿ ਪੁਲਿਸ ਕਮਿਸ਼ਨਰੀ ਜਾਂ ਪੁਲਿਸ ਰੇਂਜ ‘ਤੇ ਕਮਾਂਡੋ ਯੂਨਿਟ ਵੱਲੋਂ ਇਕ ਇੰਸਪੈਕਟਰ ਨੂੰ ਸਮੇਂ-ਸਮੇਂ ‘ਤੇ ਨਿਯੁਕਤ ਕੀਤਾ ਜਾਵੇਗਾ ਜੋ ਇੰਨ੍ਹਾਂ ਦੀ ਡਿਊਟੀਆਂ ਅਤੇ ਭਲਾਈ ਬਾਰੇ ਜਾਂਚ ਕਰਦੇ ਹੋਏ ਇਸ ਦੀ ਲਿਖਤ ਰਿਪੋਰਟ ਪੁਲਿਸ ਇੰਸਪੈਕਟਰ ਜਨਰਲ ਰੇਲ ਤੇ ਕਮਾਂਡੋ ਤੇ ਪੁਲਿਸ ਸੁਪਰਡੈਂਟ ਕਮਾਂਡੋ ਨੂੰ ਭੇਜੇਗੀ| ਇਸ ਦੇ ਨਾਲ ਹੀ ਇਹ ਟੀਮ ਕਮਿਸ਼ਨਰੀ, ਪੁਲਿਸ ਰੇਂਜਾਂ ਵਿਚ ਵਾਰੀ-ਵਾਰੀ ਰਿਫੈਰਸ਼ਰ ਕੋਰਸ ਕਰੇਗੀ|

ਹਰੇਕ ਜਿਲਾ ਨੂੰ ਕਾਨੂੰਨ ਤੇ ਵਿਵਸਥਾ ਦੀ ਸਥਿਤੀ ਅਨੁਸਾਰ ਵੱਖ-ਵੱਖ ਸ਼੍ਰੇਣੀਆਂ ਵਿਚ ਵੰਡੀਆ ਗਿਆ ਹੈ| ਉਨ੍ਹਾਂ ਦਸਿਆ ਕਿ ਗੁਰੂਗ੍ਰਾਮ ਵਿਚ ਵਿਸ਼ੇਸ਼ ਪੁਲਿਸ ਬਲ ਦੀ 5 ਕਮਾਂਡੋ ਟੀਮ ਭੇਜੀ ਗਈ ਹੈ, ਜਿਸ ਵਿਚ ਕੁਲ 40 ਜਵਾਨ ਸ਼ਾਮਿਲ ਹਨ| ਇਸ ਤਰ੍ਹਾਂ, ਫਰੀਦਾਬਾਦ, ਸੋਨੀਪਤ ਅਤੇ ਪੰਚਕੂਲਾ ਜਿਲਾ ਵਿਚ ਚਾਰ-ਚਾਰ ਟੀਮਾਂ ਲਗਾਈ ਗਈ ਹੈ, ਜਿੰਨ੍ਹਾਂ ਵਿਚ ਕੁਲ 96 ਪੁਲਿਸ (Haryana Police) ਦੇ ਜਵਾਨ ਸ਼ਾਮਿਲ ਹਨ| ਪਾਣੀਪਤ, ਹਿਸਾਰ, ਕੁਰੂਕਸ਼ੇਤਰ, ਜੀਂਦ, ਮੇਵਾਤ, ਅੰਬਾਲਾ, ਕਰਨਾਲ, ਕੈਥਲ, ਯਮੁਨਾਨਗਰ, ਰੋਹਤਕ, ਭਿਵਾਨੀ, ਰਿਵਾੜੀ, ਪਲਵਲ, ਝੱਜਰ, ਨਾਰਨੌਲ ਅਤੇ ਫਤਿਹਾਬਾਦ ਜਿਲਾ ਵਿਚ ਦੋ-ਦੋ ਟੀਮਾਂ ਨੂੰ ਤੈਨਾਤ ਕੀਤਾ ਗਿਆ ਹੈ| ਇੰਨ੍ਹਾਂ ਸਾਰੇ ਜਿਲ੍ਹਿਆਂ ਵਿਚ ਕੁਲ 256 ਜਵਾਨਾਂ ਦੀ ਡਿਊਟੀ ਲਗਾਈ ਗਈ ਹੈ| ਉਨ੍ਹਾਂ ਦਸਿਆ ਕਿ ਹਾਂਸੀ, ਸਿਰਸਾ, ਡਬਵਾਸੀ ਅਤੇ ਦਾਦਰੀ ਜਿਲ੍ਹਿਆਂ ਵਿਚ ਇਕ-ਇਕ ਟੀਮ ਭੇਜੀ ਗਈ ਹੈ, ਜਿੰਨ੍ਹਾਂ ਵਿਚ ਕੁਲ 32 ਜਵਾਨ ਸ਼ਾਮਿਲ ਹਨ|

The post ਹਰਿਆਣਾ ਪੁਲਿਸ ਵੱਲੋਂ ਵਿਸ਼ੇਸ਼ ਪੁਲਿਸ ਫੋਰਸ ਦੀ 424 ਕਮਾਂਡੋ ਦੀ 53 ਟੀਮਾਂ ਤਿਆਰ appeared first on TheUnmute.com - Punjabi News.

Tags:
  • breaking
  • breaking-news
  • haryana-police
  • news
  • safe-environment
  • special-police-force

ਹਰਜੋਤ ਸਿੰਘ ਬੈਂਸ ਨੇ ਬਿਮਾਰ ਹੋਏ ਵਿਦਿਆਰਥੀਆਂ ਦਾ ਹਾਲ-ਚਾਲ ਜਾਣਿਆ, ਸਕੂਲ ਪ੍ਰਿੰਸੀਪਲ ਨੂੰ ਕੀਤਾ ਮੁਅੱਤਲ

Saturday 02 December 2023 11:12 AM UTC+00 | Tags: breaking-news harjot-singh-bains news punjab-news sangrur-civil-hospital school-principal students the-unmute-breaking-news

ਚੰਡੀਗੜ੍ਹ, 2 ਦਸੰਬਰ 2023: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਸਿਵਲ ਹਸਪਤਾਲ ਸੰਗਰੂਰ ਵਿਖੇ ਪਹੁੰਚ ਕੇ ਮੈਰੀਟੋਰੀਅਸ ਸਕੂਲ ਸੰਗਰੂਰ ਦੇ ਖਾਣਾ ਖਾਣ ਕਰਕੇ ਬਿਮਾਰ ਹੋਏ ਵਿਦਿਆਰਥੀਆਂ ਦਾ ਹਾਲ-ਚਾਲ ਜਾਣਿਆ ਅਤੇ ਉਹਨਾਂ ਨਾਲ ਗੱਲਬਾਤ ਕੀਤੀ। ਸਾਰੇ ਵਿਦਿਆਰਥੀ ਹੁਣ ਪੂਰੀ ਤਰ੍ਹਾਂ ਠੀਕ ਹਨ। ਕੁਝ ਵਿਦਿਆਰਥੀ ਘਬਰਾਹਟ ਕਾਰਨ ਪ੍ਰੇਸ਼ਾਨ ਹਨ। ਸਕੂਲ ਦੀ ਮੈੱਸ ਦੇ ਠੇਕੇਦਾਰ ਦਾ ਲਾਇਸੈਂਸ ਰੱਦ ਕਰਕੇ ਸਮੇਤ ਮੈੱਸ ਇੰਚਾਰਜ ‘ਤੇ ਆਈ.ਪੀ.ਸੀ. ਦੀ ਧਾਰਾ 307 ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।

Image

ਵਿਦਿਆਰਥੀਆਂ ਨੇ ਹਰਜੋਤ ਸਿੰਘ ਬੈਂਸ (Harjot Singh Bains)  ਨੂੰ ਦੱਸਿਆ ਕਿ ਉਹਨਾਂ ਨੇ ਮਾੜੇ ਖਾਣੇ ਸਬੰਧੀ ਕਈ ਵਾਰੀ ਸਕੂਲ ਪ੍ਰਿੰਸੀਪਲ ਕੋਲ ਵੀ ਸ਼ਿਕਾਇਤ ਕੀਤੀ ਸੀ ਪਰ ਉਹਨਾਂ ਨੇ ਇਸ ਸੰਵੇਦਨਸ਼ੀਲ ਮੁੱਦੇ ਵੱਲ ਕੋਈ ਵੀ ਧਿਆਨ ਨਹੀਂ ਦਿੱਤਾ। ਵਿਦਿਆਰਥੀਆਂ ਦੀ ਸ਼ਿਕਾਇਤ ‘ਤੇ ਸਮੇਂ ਸਿਰ ਕਾਰਵਾਈ ਨਾ ਕਰਨ ਕਾਰਨ ਮੈਰੀਟੋਰੀਅਸ ਸਕੂਲ ਸੰਗਰੂਰ ਦੇ ਪ੍ਰਿੰਸੀਪਲ ਨੂੰ ਵੀ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰ ਦਿੱਤਾ ਹੈ।

ਹਰਜੋਤ ਬੈਂਸ ਨੇ ਕਿਹਾ ਕਿ ਪੰਜਾਬ ਦੇ ਬਾਕੀ ਮੈਰੀਟੋਰੀਅਸ ਸਕੂਲਾਂ ਵਿੱਚ ਅੱਜ ਸਿਹਤ ਅਤੇ ਸਿੱਖਿਆ ਵਿਭਾਗ ਦੀਆਂ ਟੀਮਾਂ ਖਾਣੇ ਅਤੇ ਹੋਰ ਪ੍ਰਬੰਧਾਂ ਦੀ ਜਾਂਚ ਕਰ ਰਹੀਆਂ ਹਨ। ਇਸੇ ਤਰ੍ਹਾਂ ਮੈਰੀਟੋਰੀਅਸ ਸਕੂਲ ਵਿੱਚ ਪੜ੍ਹ ਰਹੇ ਹਰੇਕ ਵਿਦਿਆਰਥੀ ਨੂੰ ਫੀਡਬੈਕ ਫਾਰਮ ਭੇਜਿਆ ਜਾ ਰਿਹਾ ਹੈ ਅਤੇ ਵਿਦਿਆਰਥੀਆਂ ਦੇ ਹਰ ਤਰਾਂ ਦੇ ਸੁਝਾਵਾਂ ਅਤੇ ਸ਼ਿਕਾਇਤਾਂ ਦੀ ਵਿਭਾਗ ਦੇ ਮੁੱਖ ਦਫਤਰ ਵੱਲੋਂ ਨਿੱਜੀ ਤੌਰ ‘ਤੇ ਨਿਗਰਾਨੀ ਕੀਤੀ ਜਾਵੇਗੀ।

The post ਹਰਜੋਤ ਸਿੰਘ ਬੈਂਸ ਨੇ ਬਿਮਾਰ ਹੋਏ ਵਿਦਿਆਰਥੀਆਂ ਦਾ ਹਾਲ-ਚਾਲ ਜਾਣਿਆ, ਸਕੂਲ ਪ੍ਰਿੰਸੀਪਲ ਨੂੰ ਕੀਤਾ ਮੁਅੱਤਲ appeared first on TheUnmute.com - Punjabi News.

Tags:
  • breaking-news
  • harjot-singh-bains
  • news
  • punjab-news
  • sangrur-civil-hospital
  • school-principal
  • students
  • the-unmute-breaking-news

Excise Policy Case: ਮਨੀ ਲਾਂਡਰਿੰਗ ਮਾਮਲੇ 'ਚ MP ਸੰਜੇ ਸਿੰਘ ਵਿਰੁੱਧ ED ਵੱਲੋਂ ਚਾਰਜਸ਼ੀਟ ਦਾਇਰ

Saturday 02 December 2023 11:25 AM UTC+00 | Tags: aam-aadmi-party breaking-news delhi-excise-policy-case excise-policy-case latest-news money-laundering-case mp-sanjay-singh news rouse-avenue-court sanjay-singh

ਚੰਡੀਗੜ੍ਹ, 2 ਦਸੰਬਰ 2023: ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਆਬਕਾਰੀ ਨੀਤੀ ਮਾਮਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਆਮ ਆਦਮੀ ਪਾਰਟੀ ਦੇ ਐੱਮ.ਪੀ ਸੰਜੇ ਸਿੰਘ (MP Sanjay Singh) ਖ਼ਿਲਾਫ਼ ਰਾਊਸ ਐਵੇਨਿਊ ਕੋਰਟ ‘ਚ ਚਾਰਜਸ਼ੀਟ ਦਾਇਰ ਕੀਤੀ ਹੈ। ਸੰਜੇ ਨੂੰ ਅਕਤੂਬਰ 2023 ਵਿੱਚ ਈਡੀ ਨੇ ਗ੍ਰਿਫ਼ਤਾਰ ਕੀਤਾ ਸੀ। ਉਦੋਂ ਤੋਂ ‘ਆਪ’ ਸੰਸਦ ਸੰਜੇ ਸਿੰਘ ਤਿਹਾੜ ਜੇਲ ‘ਚ ਬੰਦ ਹਨ।

24 ਨਵੰਬਰ ਨੂੰ ਸੰਜੇ ਸਿੰਘ (MP Sanjay Singh) ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਸੁਣਵਾਈ ਦੌਰਾਨ ਅਦਾਲਤ ਨੇ ਇਕ ਵਾਰ ਫਿਰ ਉਸ ਦੀ ਹਿਰਾਸਤ ਵਿਚ ਵਾਧਾ ਕਰ ਦਿੱਤਾ ਸੀ। ਅਦਾਲਤ ਨੇ 4 ਦਸੰਬਰ ਤੱਕ ਹਿਰਾਸਤ ਵਿੱਚ ਵਾਧਾ ਕਰ ਦਿੱਤਾ ਸੀ। ਇਸ ਤੋਂ ਪਹਿਲਾਂ ਅਦਾਲਤ ਨੇ 10 ਨਵੰਬਰ ਨੂੰ ਸੰਜੇ ਸਿੰਘ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। ਸੰਜੇ ਸਿੰਘ ਨੇ ਰਾਊਸ ਐਵੇਨਿਊ ਕੋਰਟ, ਦਿੱਲੀ ਹਾਈ ਕੋਰਟ ਅਤੇ ਸੁਪਰੀਮ ਕੋਰਟ ਵਿੱਚ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ ਪਰ ਹੁਣ ਤੱਕ ਉਨ੍ਹਾਂ ਨੂੰ ਰਾਹਤ ਨਹੀਂ ਮਿਲੀ ਹੈ।

ਈਡੀ ਦਾ ਮਨੀ ਲਾਂਡਰਿੰਗ ਕੇਸ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਐਫਆਈਆਰ ਨਾਲ ਸਬੰਧਤ ਹੈ। ਸੀਬੀਆਈ ਅਤੇ ਈਡੀ ਦੇ ਅਨੁਸਾਰ, ਹੁਣ ਰੱਦ ਕੀਤੀ ਗਈ ਦਿੱਲੀ ਆਬਕਾਰੀ ਨੀਤੀ 2021-22 ਨੂੰ ਸੰਸ਼ੋਧਿਤ ਕਰਦੇ ਸਮੇਂ ਬੇਨਿਯਮੀਆਂ ਕੀਤੀਆਂ ਗਈਆਂ ਸਨ ਅਤੇ ਲਾਇਸੈਂਸ ਧਾਰਕਾਂ ਨੂੰ ਬੇਲੋੜੇ ਲਾਭ ਦਿੱਤੇ ਗਏ ਸਨ। ਦੋਸ਼ ਹੈ ਕਿ ਸੰਜੇ ਸਿੰਘ ਨੇ ਨੀਤੀ ਬਣਾਉਣ ਅਤੇ ਲਾਗੂ ਕਰਨ ‘ਚ ਮੁੱਖ ਭੂਮਿਕਾ ਨਿਭਾਈ ਸੀ।

The post Excise Policy Case: ਮਨੀ ਲਾਂਡਰਿੰਗ ਮਾਮਲੇ ‘ਚ MP ਸੰਜੇ ਸਿੰਘ ਵਿਰੁੱਧ ED ਵੱਲੋਂ ਚਾਰਜਸ਼ੀਟ ਦਾਇਰ appeared first on TheUnmute.com - Punjabi News.

Tags:
  • aam-aadmi-party
  • breaking-news
  • delhi-excise-policy-case
  • excise-policy-case
  • latest-news
  • money-laundering-case
  • mp-sanjay-singh
  • news
  • rouse-avenue-court
  • sanjay-singh

ਚੰਡੀਗੜ੍ਹ, 2 ਦਸੰਬਰ 2023: ਅੰਮ੍ਰਿਤਸਰ ‘ਚ ਸਾਬਕਾ ਕੌਂਸਲਰ ਸਮੇਤ 7 ਜਣਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਸਾਰੇ ਬਟਾਲਾ ਰੋਡ ਦੇ ਆਸ-ਪਾਸ ਦੇ ਰਹਿਣ ਵਾਲੇ ਹਨ। ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਸਾਰੇ ਬਟਾਲਾ ਰੋਡ ‘ਤੇ ਇਕ ਨਿੱਜੀ ਹੋਟਲ ਦੇ ਬਾਹਰ ਮੌਜੂਦ ਸਨ। ਅੱਧੀ ਰਾਤ ਨੂੰ ਆਸ-ਪਾਸ ਦੇ ਲੋਕਾਂ ਨੇ ਗੋਲੀਆਂ ਚੱਲਣ (Firing) ਦੀ ਆਵਾਜ਼ ਸੁਣੀ। ਜਿਸ ਤੋਂ ਬਾਅਦ ਲੋਕਾਂ ਵਿੱਚ ਡਰ ਦਾ ਮਾਹੌਲ ਬਣ ਗਿਆ।

ਜਾਂਚ ਕਰਨ ‘ਤੇ ਸੂਚਨਾ ਮਿਲੀ ਕਿ ਸਾਬਕਾ ਕੌਂਸਲਰ ਸੰਦੀਪ ਸ਼ਰਮਾ ਉਰਫ਼ ਰਿੰਕਾ ਸਮੇਤ 7 ਬੰਦਿਆ ਨੇ ਹਵਾਈ ਫਾਇਰ (Firing) ਕੀਤੇ ਹਨ। ਸਾਰੇ ਮੁਲਜ਼ਮਾਂ ਖ਼ਿਲਾਫ਼ ਧਾਰਾ 336, 25, 54 ਅਤੇ 59 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਵਿਜੇ ਨਗਰ ਚੌਕੀ ਦੇ ਇੰਚਾਰਜ ਸੁਸ਼ੀਲ ਕੁਮਾਰ ਅਨੁਸਾਰ ਰਿੰਕਾ ਤੋਂ ਇਲਾਵਾ ਮੁਲਜ਼ਮਾਂ ਵਿੱਚ ਲਵ ਉਰਫ਼ ਬਿੱਲਾ, ਵਰੁਣ, ਪਾਸੀ ਮਾਸਟਰ, ਸਿਮਰਨ, ਅਜੈ ਅਤੇ ਬਾਲੀ ਹਨ। ਇਨ੍ਹਾਂ ਵੱਲੋਂ ਸ਼ਰਾਬ ਪੀ ਕੇ ਪਿਸਤੌਲ ਤੋਂ ਹਵਾ ‘ਚ ਫਾਇਰਿੰਗ ਕੀਤੀ। ਫਿਲਹਾਲ ਅਜੇ ਤੱਕ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ।

The post ਅੰਮ੍ਰਿਤਸਰ ‘ਚ ਸਾਬਕਾ ਕੌਂਸਲਰ ਸਣੇ 7 ਜਣਿਆਂ ‘ਤੇ ਕੇਸ ਦਰਜ, ਨਸ਼ੇ ਦੀ ਹਾਲਤ ‘ਚ ਹੋਟਲ ਦੇ ਬਾਹਰ ਕੀਤੀ ਹਵਾਈ ਫਾਇਰਿੰਗ appeared first on TheUnmute.com - Punjabi News.

Tags:
  • amritsar-polcie
  • arms-act
  • breaking-news
  • firing
  • latest-news
  • news
  • punjab-news
  • the-unmute-breaking-news

ਮੋਹਾਲੀ 'ਚ ਡੇਂਗੂ ਤੋਂ ਬਚਾਅ ਲਈ ਘਰ-ਘਰ ਮੱਛਰ ਦੇ ਲਾਰਵੇ ਦਾ ਨਿਰੀਖਣ

Saturday 02 December 2023 11:49 AM UTC+00 | Tags: breaking-news dengue dr-balbir-singh mohali mosquito-larvae news

ਐੱਸ.ਏ.ਐੱਸ.ਨਗਰ, 2 ਦਸੰਬਰ, 2023: ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ ਅਤੇ ਡਾਇਰੈਕਟਰ ਸਿਹਤ ਸੇਵਾਵਾਂ ਡਾ. ਆਦਰਸ਼ਪਾਲ ਕੌਰ ਦੇ ਮਾਰਗਦਰਸ਼ਨ ਹੇਠ ‘ਹਰ ਸ਼ੁੱਕਰਵਾਰ ਡੇਂਗੂ (Dengue) ‘ਤੇ ਵਾਰ’ ਮੁਹਿੰਮ ਤਹਿਤ ਮੋਹਾਲੀ ਦੇ ਫੇਸ 3ਬੀ1 ਵਿਖੇ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ-ਕਰਮਚਾਰੀਆਂ ਨਾਲ ਮਿਲਕੇ ਡੇਂਗੂ ਤੋਂ ਬਚਾਅ ਲਈ ਘਰ-ਘਰ ਮੱਛਰ ਦਾ ਲਾਰਵਾ ਚੈਕ ਕੀਤਾ।

ਸਟੇਟ ਪ੍ਰੋਗਰਾਮ ਅਫ਼ਸਰ ਡਾ. ਅਰਸ਼ਦੀਪ ਕੌਰ, ਜਿਲ੍ਹਾ ਸਿਹਤ ਅਫ਼ਸਰ ਡਾ. ਸੁਭਾਸ਼, ਸਟੇਟ ਐਂਟੋਮੋਲੋਜਿਸਟ ਨਿਜਾਤਇੰਦਰ ਸਿੰਘ, ਅਸਿਸਟੈਂਟ ਪ੍ਰੋਗਰਾਮ ਅਫ਼ਸਰ ਬਲਜੀਤ ਕੌਰ, ਪ੍ਰੇਮ ਸਰੂਪ ਸ਼ਰਮਾ, ਪ੍ਰਿਤਪਾਲ ਸਿੰਘ ਸਮੇਤ ਸਿਹਤ ਵਿਭਾਗ ਦੀ ਟੀਮ ਨੇ ਚੈਕਿੰਗ ਕਰਕੇ ਕਈ ਥਾਵਾਂ ਉਤੇ ਮੱਛਰਾਂ ਦਾ ਲਾਰਵਾ ਪਾਇਆ ਅਤੇ ਇਸਨੂੰ ਨਸ਼ਟ ਕਰਵਾਇਆ।

ਟੀਮਾਂ ਨੇ ਘਰ-ਘਰ ਜਾ ਕੇ ਡੇਂਗੂ (Dengue) ਮੱਛਰ ਦੇ ਲਾਰਵੇ ਦੇ ਹੌਟਸਪੌਟਸ ਦਾ ਨਿਰੀਖਣ ਕੀਤਾ, ਜਿਨ੍ਹਾਂ ਵਿਚ ਕੂਲਰ, ਫਰਿਜ਼ਾਂ ਦੇ ਪਿੱਛੇ ਟਰੇਆਂ, ਗਮਲਿਆਂ ਹੇਠ ਰੱਖੀਆਂ ਟਰੇਆਂ, ਪੰਛੀਆਂ ਵਾਸਤੇ ਪਾਣੀ ਨਾਲ ਭਰੇ ਭਾਂਡੇ ਅਤੇ ਖੁੱਲ੍ਹੇ ਵਿੱਚ ਪਏ ਬਰਤਨ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਦਿਵਾਲੀ ਤੇ ਗੁਰਪੁਰਬ ਮੌਕੇ ਬਾਲੇ ਦੀਵਿਆਂ ਵਿਚ ਵੀ ਪਿਛਲੇ ਦਿਨੀਂ ਪਏ ਮੀਂਹ ਦਾ ਪਾਣੀ ਖੜ੍ਹਾ ਹੈ, ਜਿਸ ਵਿਚ ਮੱਛਰ ਦਾ ਲਾਰਵਾ ਪੈਦਾ ਹੋ ਸਕਦਾ ਹੈ, ਇਸ ਲਈ ਦੀਵੇ ਹਟਾਉਣ ਅਤੇ ਇੰਨਾਂ ਦਾ ਪਾਣੀ ਡੋਲਕੇ ਪਾਸੇ ਰੱਖਣ ਬਾਰੇ ਜਾਣਕਾਰੀ ਦਿੱਤੀ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਸਿਹਤ ਵਿਭਾਗ ਵਲੋਂ ਐਜੂਸੈਟ ਪ੍ਰੋਗਰਾਮ ਉਪਰ 3000 ਸਕੂਲਾਂ ਦੇ 10 ਲੱਖ ਦੇ ਕਰੀਬ ਵਿਦਿਆਰਥੀਆਂ ਨੂੰ ਡੇਂਗੂ ਤੋਂ ਬਚਾਅ ਲਈ ਜਾਗਰੂਕ ਕੀਤਾ ਗਿਆ ਹੈ। ਨੌਂਵੀ ਤੋਂ ਬਾਰ੍ਹਵੀਂ ਦੇ ਬੱਚਿਆਂ ਨੂੰ ਘਰ-ਘਰ ਜਾ ਕੇ ਡੇਂਗੂ ਮੱਛਰ ਦਾ ਲਾਰਵਾ ਚੈਕ ਕਰਨ ਲਈ ਵਿਸ਼ੇਸ਼ ਸਿਖਲਾਈ ਦਿੱਤੀ ਗਈ ਹੈ।

 

The post ਮੋਹਾਲੀ ‘ਚ ਡੇਂਗੂ ਤੋਂ ਬਚਾਅ ਲਈ ਘਰ-ਘਰ ਮੱਛਰ ਦੇ ਲਾਰਵੇ ਦਾ ਨਿਰੀਖਣ appeared first on TheUnmute.com - Punjabi News.

Tags:
  • breaking-news
  • dengue
  • dr-balbir-singh
  • mohali
  • mosquito-larvae
  • news

ਚੰਡੀਗੜ੍ਹ, 2 ਦਸੰਬਰ 2023: ਵਾਲਮਾਰਟ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਇਹ ਹੁਣ ਐਲਨ ਮਸਕ (Elon Musk) ਦੀ ਮਲਕੀਅਤ ਵਾਲੇ ਸੋਸ਼ਲ ਮੀਡੀਆ ਪਲੇਟਫਾਰਮ X (ਪਹਿਲਾਂ ਟਵਿੱਟਰ) ‘ਤੇ ਇਸ਼ਤਿਹਾਰਬਾਜ਼ੀ ਨਹੀਂ ਕਰ ਰਿਹਾ ਹੈ। ਇੱਕ ਬਿਆਨ ਵਿੱਚ ਵਾਲਮਾਰਟ ਦੇ ਬੁਲਾਰੇ ਨੇ ਲਿਖਿਆ, “ਅਸੀਂ ਹੁਣ ਐਕਸ (X) ‘ਤੇ ਇਸ਼ਤਿਹਾਰਬਾਜ਼ੀ ਨਹੀਂ ਕਰ ਰਹੇ ਹਾਂ। ਅਸੀਂ ਆਪਣੇ ਗਾਹਕਾਂ ਤੱਕ ਬਿਹਤਰ ਢੰਗ ਨਾਲ ਪਹੁੰਚਣ ਲਈ ਹੋਰ ਪਲੇਟਫਾਰਮਾਂ ਦੀ ਖੋਜ ਕੀਤੀ ਹੈ।”

ਸੋਸ਼ਲ ਮੀਡੀਆ ‘ਤੇ ਇਕ ਪੋਸਟ ਵਿਚ ਦਾਅਵਾ ਕੀਤਾ ਗਿਆ ਸੀ ਕਿ ਯਹੂਦੀ ਲੋਕ ਗੋਰੇ ਲੋਕਾਂ ਵਿਰੁੱਧ ਨਫ਼ਰਤ ਫੈਲਾ ਰਹੇ ਹਨ। ਇਸ ਟਵੀਟ ਦਾ ਸਮਰਥਨ ਕਰਦੇ ਹੋਏ ਐਲਨ ਮਸਕ (Elon Musk) ਨੇ ਇਸ ਨੂੰ ‘ਬਿਲਕੁਲ ਸੱਚ’ ਦੱਸਿਆ। ਇਹ ਸਾਰਾ ਘਟਨਾਕ੍ਰਮ ਇੱਥੋਂ ਸ਼ੁਰੂ ਹੋਇਆ। ਨਿਊਜ਼ ਏਜੰਸੀ ਰਾਇਟਰਜ਼ ਨੇ ਸਭ ਤੋਂ ਪਹਿਲਾਂ ਵਾਲਮਾਰਟ ਦੇ ਐਕਸ ਤੋਂ ਇਸ਼ਤਿਹਾਰ ਵਾਪਸ ਲੈਣ ਬਾਰੇ ਰਿਪੋਰਟ ਕੀਤੀ ਸੀ। ਇਸਦੇ ਨਾਲ ਹੀ ਡਿਜ਼ਨੀ, ਐਪਲ ਅਤੇ IBM ਸਮੇਤ ਲਗਭਗ 200 ਵੱਡੇ ਇਸ਼ਤਿਹਾਰ ਦੇਣ ਵਾਲਿਆਂ ਨੇ ਐਕਸ 'ਤੇ ਆਪਣੇ ਇਸ਼ਤਿਹਾਰ ਬੰਦ ਕਰ ਦਿੱਤੇ ਹਨ।

The post ਐਲਨ ਮਸਕ ਦੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਨੂੰ ਇਸ਼ਤਿਹਾਰ ਦੇਣ ਤੋਂ ਪਿੱਛੇ ਹਟਿਆ ਵਾਲਮਾਰਟ appeared first on TheUnmute.com - Punjabi News.

Tags:
  • breaking-news
  • elon-musk
  • news
  • platform-x
  • social-media
  • twiter
  • walmart
  • x

ਸ਼੍ਰੋਮਣੀ ਅਕਾਲੀ ਦਲ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਵਾਲੇ ਦਿਨ ਧੀਆਂ ਦੀ ਲੋਹੜੀ ਮਨਾਉਣ ਦਾ ਫੈਸਲਾ

Saturday 02 December 2023 01:21 PM UTC+00 | Tags: breaking-news latest-news lohri maghi news punjab punjab-culture shiromani-akali-dal sri-muktsar-sahib

ਚੰਡੀਗੜ੍ਹ, 02 ਦਸੰਬਰ 2023: ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਪਾਰਟੀ ਸਾਰੇ ਪੱਧਰਾਂ 'ਤੇ ਔਰਤਾਂ ਨੂੰ ਸਨਮਾਨ ਦੇਣ ਲਈ ਵਚਨਬੱਧ ਹੈ ਤੇ ਉਹਨਾਂ ਇਸਤਰੀ ਅਕਾਲੀ ਦਲ ਨੂੰ ਬੇਨਤੀ ਕੀਤੀ ਕਿ ਉਹ ਮੈਂਬਰਾਂ ਦੀ ਭਰਤੀ ਕਰੇ ਤੇ ਆਉਂਦੀਆਂ ਸਥਾਨਕ ਸਰਕਾਰ ਤੇ ਪੰਚਾਇਤੀ ਚੋਣਾਂ ਲੜਨ ਦੀ ਤਿਆਰੀ ਕਰੇ।

ਇਥੇ ਇਸਤਰੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਹਰਗੋਬਿੰਦ ਕੌਰ ਦੇ ਨਾਲ ਮੀਟਿੰਗ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਸੀਂ ਅਕਾਲੀ ਦਲ ਵਿਚ ਇਕ ਮਜ਼ਬੂਤ ਤੇ ਠੋਸ ਲੀਡਰਸ਼ਿਪ ਤਿਆਰ ਕਰਨ ਵਾਸਤੇ ਵਚਨਬੱਧ ਹਾਂ ਤੇ ਤੁਹਾਨੂੰ ਅਪੀਲ ਕਰਦੇ ਹਾਂ ਕਿ ਇਸ ਪ੍ਰਕਿਰਿਆ ਵਿਚ ਸਾਡੀ ਮਦਦ ਕੀਤੀ ਜਾਵੇ। ਉਹਨਾਂ ਨੇ ਇਸਤਰੀ ਅਕਾਲੀ ਦਲ ਦੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਸਾਰੇ ਪੱਧਰਾਂ 'ਤੇ ਕਮੇਟੀਆਂ ਗਠਿਤ ਕਰਨ ਤਾਂ ਜੋ ਸਥਾਨਕ ਸਰਕਾਰ ਚੋਣਾਂ ਤੇ ਪੰਚਾਇਤ ਚੋਣਾਂ ਵਾਸਤੇ ਸਰਗਰਮ ਵਰਕਰਾਂ ਵਿਚੋਂ ਉਮੀਦਵਾਰਾਂ ਦੀ ਚੋਣ ਕੀਤੀ ਜਾ ਸਕੇ।

ਸੁਖਬੀਰ ਸਿੰਘ ਬਾਦਲ ਨੇ ਇਹ ਵੀ ਸੁਝਾਅ ਦਿੱਤਾ ਕਿ ਇਸਤਰੀ ਅਕਾਲੀ ਦਲ ਮਾਘੀ ਮੇਲੇ 'ਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਧੀਆਂ ਦੀ ਲੋਹੜੀ ਮਨਾਉਣ ਵਾਸਤੇ ਵੱਖਰੀ ਤਿਆਰੀ ਕਰਨ। ਉਹਨਾਂ ਕਿਹਾ ਕਿ ਇਸਤਰੀ ਅਕਾਲੀ ਦਲ ਭਰੂਣ ਹੱਤਿਆ ਤੇ ਹੋਰ ਸਮਾਜਿਕ ਬੁਰਾਈਆਂ ਖਿਲਾਫ ਜਾਗਰੂਕਤਾ ਫੈਲਾਉਣ ਲਈ ਪੂਰੀ ਵਾਹ ਲਗਾਵੇ। ਸੁਖਬੀਰ ਬਾਦਲ ਨੇ ਸੁਝਾਅ ਦਿੱਤਾ ਕਿ ਮੈਂਬਰਸ਼ਿਪ ਭਰਤੀ ਮਗਰੋਂ ਸਰਕਲ, ਜ਼ਿਲ੍ਹਾ ਤੇ ਸੂਬਾ ਪੱਧਰ 'ਤੇ ਮੀਟਿੰਗਾਂ ਕੀਤੀਆਂ ਜਾਣ। ਉਹਨਾਂ ਕਿਹਾ ਕਿ ਮੈਂਬਰਸ਼ਿਪ ਉਸੇ ਤਰੀਕੇ ਕੀਤੀ ਜਾ ਸਕਦੀ ਹੈ ਜਿਵੇਂ ਕਿ ਯੂਥ ਅਕਾਲੀ ਦਲ ਦੀ ਭਰਤੀ ਮੁਹਿੰਮ ਚਲ ਰਹੀ ਹੈ।

ਇਸਤਰੀ ਅਕਾਲੀ ਦਲ ਦੇ ਪ੍ਰਧਾਨ ਹਰਗੋਬਿੰਦ ਕੌਰ ਨੇ ਅਕਾਲੀ ਦਲ ਦੇ ਪ੍ਰਧਾਨ ਨੂੰ ਦੱਸਿਆ ਕਿ ਉਹਨਾਂ ਦੀ ਪਹਿਲੀ ਤਰਜੀਹ ਜ਼ਮੀਨੀ ਪੱਧਰ 'ਤੇ ਕਮੇਟੀਆਂ ਗਠਿਤ ਕਰਨਾ ਹੈ। ਇਕ ਵਾਰ ਇਹ ਪ੍ਰਕਿਰਿਆ ਪੂਰੀ ਹੋਣ ਮਗਰੋਂ ਸਰਗਰਮ ਵਰਕਰਾਂ ਵਿਚੋਂ ਅਹੁਦੇਦਾਰਾਂ ਦੀ ਨਿਯੁਕਤੀ ਕੀਤੀ ਜਾਵੇਗੀ।

ਉਹਨਾਂ ਕਿਹਾ ਕਿ ਅਗਲੇ ਪੜਾਅ ਵਿਚ ਅਸੀਂ ਜ਼ਿਲ੍ਹਾ ਪੱਧਰੀ ਮੀਟਿੰਗਾਂ 'ਤੇ ਧਿਆਨ ਕੇਂਦਰਿਤ ਕਰਾਂਗੇ ਤਾਂ ਜੋ ਇਕਾਈਆਂ ਨੂੰ ਮਜ਼ਬੂਤ ਕੀਤਾ ਜਾ ਸਕੇ ਤੇ ਲੋਕਾਂ ਨੂੰ ਅਕਾਲੀ ਦਲ ਦੀਆਂ ਪੰਜਾਬ ਪੱਖੀ ਨੀਤੀਆਂ ਤੋਂ ਜਾਣੂ ਕਰਵਾਇਆ ਜਾ ਸਕੇ।

ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਦੇ ਦੌਰ ਵਿਚ ਔਰਤਾਂ ਨੂੰ ਦਰਪੇਸ਼ ਮੁਸ਼ਕਿਲਾਂ ਬਾਰੇ ਫੀਡਬੈਕ ਲਈ ਜਾ ਰਹੀ ਹੈ। ਉਹਨਾਂ ਕਿਹਾ ਕਿ ਔਰਤਾਂ ਸ਼ਿਕਾਇਤ ਕਰ ਰਹੀਆਂ ਹਨ ਕਿ ਉਹਨਾਂ ਨੂੰ ਸਮਾਜ ਭਲਾਈ ਸਕੀਮਾਂ ਦੇ ਲਾਭ ਨਹੀਂ ਦਿੱਤੇ ਜਾ ਰਹੇ ਜਿਵੇਂ ਬੁਢਾਪਾ ਪੈਨਸ਼ਨ ਤੇ ਸ਼ਗਨ ਸਕੀਮ ਦੇ ਲਾਭ ਨਹੀਂ ਮਿਲ ਰਹੇ। ਉਹਨਾਂ ਦੱਸਿਆ ਕਿ ਇਹ ਵੀ ਸ਼ਿਕਾਇਤਾਂ ਹਨ ਕਿ ਲੱਖਾਂ ਹੀ ਆਟਾ-ਦਾਲ ਸਕੀਮ ਦੇ ਕਾਰਡ ਕੱਟ ਦਿੱਤੇ ਗਏ ਹਨ। ਉਹਨਾਂ ਕਿਹਾ ਕਿ ਅਸੀਂ ਜਲਦੀ ਹੀ ਔਰਤਾਂ ਖਿਲਾਫ ਵਿਤਕਰਾ ਖਤਮ ਕਰਨ ਲਈ ਮੁਹਿੰਮ ਸ਼ੁਰੂ ਕਰਾਂਗੇ।

ਇਸਤਰੀ ਅਕਾਲੀ ਦਲ ਦੇ ਵਰਕਰਾਂ ਨੇ ਵੀ ਅਕਾਲੀ ਦਲ ਦੇ ਪ੍ਰਧਾਨ ਨੂੰ ਸੁਝਾਅ ਦਿੱਤੇ ਤੇ ਫੀਡਬੈਕ ਦਿੱਤੀ ਕਿ ਇਸਤਰੀ ਅਕਾਲੀ ਦਲ ਨੂੰ ਪਾਰਟੀ ਪ੍ਰੋਗਰਾਮਾਂ ਵਿਚ ਸਰਗਰਮੀ ਨਾਲ ਸ਼ਾਮਲ ਕਰਵਾਇਆ ਜਾਵੇ। ਅਹੁਦੇਦਾਰਾਂ ਨੇ ਅਕਾਲੀ ਦਲ ਦੇ ਪ੍ਰਧਾਨ ਦਾ ਧੰਨਵਾਦ ਕੀਤਾ ਜਿਹਨਾਂ ਨੇ ਇਸਤਰੀ ਅਕਾਲੀ ਦਲ ਦੇ ਵਧੀਆ ਤਰੀਕੇ ਕੰਮ ਕਰਨ ਲਈ ਉਹਨਾਂ ਤੋਂ ਸੁਝਾਅ ਲਏ ਹਨ।

The post ਸ਼੍ਰੋਮਣੀ ਅਕਾਲੀ ਦਲ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਵਾਲੇ ਦਿਨ ਧੀਆਂ ਦੀ ਲੋਹੜੀ ਮਨਾਉਣ ਦਾ ਫੈਸਲਾ appeared first on TheUnmute.com - Punjabi News.

Tags:
  • breaking-news
  • latest-news
  • lohri
  • maghi
  • news
  • punjab
  • punjab-culture
  • shiromani-akali-dal
  • sri-muktsar-sahib

ਚੰਡੀਗੜ੍ਹ, 02 ਦਸੰਬਰ 2023: ਪ੍ਰਸਿੱਧ ਗਾਇਕ ਭੁਪਿੰਦਰ ਬੱਬਲ, ਜਿਨ੍ਹਾਂ ਨੇ ਸਭ ਤੋਂ ਦਮਦਾਰ ਤੇ ਰੌਂਗਟੇ ਖੜ੍ਹੇ ਕਰਨ ਵਾਲਾ ਗੀਤ "ਅਰਜਨ ਵੈਲੀ" (Arjan Vailly) ਗਾਇਆ ਅਤੇ ਪ੍ਰਸਿੱਧ ਸੰਗੀਤ ਨਿਰਮਾਤਾ ਮਨਨ ਭਾਰਦਵਾਜ ਨੇ ਪ੍ਰਸਿੱਧ ਕਲਾਕਾਰ ਰਣਬੀਰ ਕਪੂਰ, ਬੌਬੀ ਦਿਓਲ ਅਤੇ ਰਾਸ਼ਮੀਕਾ ਮੰਦਾਨਾ ਅਭਿਨੇਤਾਵਾਂ ਵਾਲੀ ਬਹੁਤ ਹੀ ਉਡੀਕੀ ਜਾ ਰਹੀ ਫਿਲਮ "ਐਨੀਮਲ" ਦੀ ਵਿਸ਼ੇਸ਼ ਸਕ੍ਰੀਨਿੰਗ ਦਾ ਆਯੋਜਨ ਕੀਤਾ। CP67 ਮੋਹਾਲੀ ਇਸ ਇਵੈਂਟ ਨੇ ਇਸ ਬਹੁ-ਉਡੀਕ ਫਿਲਮ ਦੀ ਵਿਸ਼ੇਸ਼ ਸਕ੍ਰੀਨਿੰਗ ਲਈ ਇੰਡਸਟਰੀ ਦੇ ਮਾਣਯੋਗ ਮਹਿਮਾਨਾਂ ਅਤੇ ਭਾਈਚਾਰੇ ਦਾ ਸੁਆਗਤ ਕੀਤਾ। ਰੇਮੰਤ ਮਾਰਵਾਹ ਜਿਸਨੇ ਇਹ ਦਮਦਾਰ ਗੀਤ, “ਅਰਜੁਨ ਵੈਲੀ” ਨੂੰ ਪੇਸ਼ ਕੀਤਾ, ਜਿਸਨੇ ਦਰਸ਼ਕਾਂ ਦੇ ਵਿੱਚ ਬਾਲੀਵੁੱਡ ਫਿਲਮ, “ਐਨੀਮਲ” ਨੂੰ ਦੇਖਣ ਦਾ ਕ੍ਰੇਜ਼ ਹੋਰ ਵੀ ਵਧਾ ਦਿੱਤਾ।

ਮਨਨ ਭਾਰਦਵਾਜ, ਗਾਇਕ, ਗੀਤਕਾਰ, ਅਤੇ ਸੰਗੀਤ ਨਿਰਮਾਤਾ, ਨੇ “ਯਾਰੀਆਂ 2,” “ਸੱਤਿਆ ਪ੍ਰੇਮ ਕੀ ਕਥਾ,” ਅਤੇ “ਰਾਧੇ ਸ਼ਿਆਮ” ਵਰਗੀਆਂ ਬਾਲੀਵੁੱਡ ਹਿੱਟ ਫਿਲਮਾਂ ਵਿੱਚ ਸੰਗੀਤ ਦਾ ਜਾਦੂ ਬੁਣਿਆ ਹੈ। ਨਵੇਂ ਆਧਾਰ ਨੂੰ ਜੋੜਦੇ ਹੋਏ, ਉਹ ਇੱਕ ਬੇਮਿਸਾਲ ਸੰਗੀਤਕ ਅਨੁਭਵ ਲਈ ਸਟੇਜ ਸੈਟ ਕਰਦੇ ਹੋਏ ਬਹੁਤ-ਉਮੀਦ ਕੀਤੇ ਫਿਲਮ ਗੀਤ “ਅਰਜਨ ਵੈਲੀ” (Arjan Vailly) ਦੇ ਪਿੱਛੇ ਪਹਿਲੇ ਅਤੇ ਇੱਕੋ-ਇੱਕ ਨਿਰਮਾਤਾ ਵਜੋਂ ਮਾਣ ਮਹਿਸੂਸ ਕਰਦੇ ਹਨ।

ਆਪਣਾ ਉਤਸ਼ਾਹ ਜ਼ਾਹਰ ਕਰਦੇ ਹੋਏ, ਭੁਪਿੰਦਰ ਬੱਬਲ ਨੇ ਕਿਹਾ, “ਮਨਨ ਭਾਰਦਵਾਜ ਦੇ ਨਾਲ ਇਸ ਫਿਲਮ ‘ਐਨੀਮਲ’ ਦਾ ਹਿੱਸਾ ਬਣਨਾ ਖੁਸ਼ੀ ਦੀ ਗੱਲ ਹੈ। ਇਹ ਫਿਲਮ ਆਪਣੇ ਸ਼ਾਨਦਾਰ ਪ੍ਰਦਰਸ਼ਨ ਅਤੇ ਦਿਲਚਸਪ ਕਹਾਣੀ ਨਾਲ ਦਰਸ਼ਕਾਂ ਨੂੰ ਲੁਭਾਉਣ ਦਾ ਵਾਅਦਾ ਕਰਦੀ ਹੈ।”

ਮਨਨ ਭਾਰਦਵਾਜ, ਮੰਨੇ-ਪ੍ਰਮੰਨੇ ਸੰਗੀਤ ਨਿਰਮਾਤਾ, ਨੇ ਆਪਣੇ ਉਤਸ਼ਾਹ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ, “‘ਐਨੀਮਲ’ ਇੱਕ ਅਜਿਹੀ ਫਿਲਮ ਹੈ ਜੋ ਸਿਨੇਮਾ ਅਤੇ ਸੰਗੀਤ ਲਈ ਸਾਡੇ ਸਮੂਹਿਕ ਜਨੂੰਨ ਨਾਲ ਗੂੰਜਦੀ ਹੈ। CP67 ਮੋਹਾਲੀ ਵਿੱਚ ਇਸ ਸਕ੍ਰੀਨਿੰਗ ਲਈ ਪ੍ਰਤਿਭਾਸ਼ਾਲੀ ਵਿਅਕਤੀਆਂ ਅਤੇ ਫਿਲਮ ਪ੍ਰੇਮੀਆਂ ਨੂੰ ਇਕੱਠੇ ਕਰਨਾ ਸਾਡਾ ਜਸ਼ਨ ਮਨਾਉਣ ਦਾ ਤਰੀਕਾ ਸੀ।”

ਫਿਲਮ “ਐਨੀਮਲ” ਦੇ ਰਿਲੀਜ਼ ਤੇ ਲੇਖਕ-ਨਿਰਦੇਸ਼ਕ ਸੰਦੀਪ ਰੈਡੀ ਵਾਂਗਾ ਨੇ ਆਪਣਾ ਉਤਸ਼ਾਹ ਸਾਂਝਾ ਕੀਤਾ, “ਫ਼ਿਲਮ ਦੇ ਰਿਲੀਜ਼ ਤੇ ਮੈਂ ਦਰਸ਼ਕਾਂ ਦਾ ਉਤਸ਼ਾਹ ਸਾਫ ਦੇਖ ਸਕਦਾ ਹਾਂ। ਇਹ ਇੱਕ ਅਜਿਹੀ ਫਿਲਮ ਹੈ ਜੋ ਰਿਸ਼ਤਿਆਂ ਦੀ ਅਹਿਮੀਅਤ ਨੂੰ ਦਰਸਾਉਂਦੀ ਹੈ। ਮੈਨੂੰ ਮਾਣ ਹੈ ਕਿ ਮੈਂ ਇੰਨੀ ਵੱਡੀ ਸਟਾਰਕਾਸਟ ਨਾਲ ਕੰਮ ਕੀਤਾ ਹੈ ਤੇ ਹਰ ਕੋਈ ਆਪਣੇ ਕੰਮ ਨੂੰ ਬਾਖੂਬੀ ਨਿਭਾ ਰਿਹਾ ਸੀ।”

ਭੂਸ਼ਣ ਕੁਮਾਰ ਨੇ ਆਪਣੀ ਫਿਲਮ ਲਈ ਆਪਣੇ ਉਤਸ਼ਾਹ ਨੂੰ ਸਾਂਝਾ ਕਰਦੇ ਹੋਏ ਕਿਹਾ, “‘ਜਾਨਵਰ’ ਲਈ ਪ੍ਰਤਿਭਾਸ਼ਾਲੀ ਸੰਦੀਪ ਰੈਡੀ ਵਾਂਗਾ ਨਾਲ ਕੰਮ ਕਰਕੇ ਉਤਸ਼ਾਹਿਤ ਹਾਂ। ਅਸੀਂ ਇੱਕ ਪ੍ਰਭਾਵਸ਼ਾਲੀ ਸਿਨੇਮੈਟਿਕ ਅਨੁਭਵ ਬਣਾਉਣ ਦਾ ਟੀਚਾ ਰੱਖਦੇ ਹਾਂ ਜੋ ਦਰਸ਼ਕਾਂ ਵਿੱਚ ਗੂੰਜਦਾ ਹੈ। ਇੱਕ ਸ਼ਾਨਦਾਰ ਟੀਮ ਅਤੇ ਇੱਕ ਆਕਰਸ਼ਕ ਕਹਾਣੀ ਦੇ ਨਾਲ, ਅਸੀਂ ਇਸ ਪ੍ਰੋਜੈਕਟ ਨੂੰ ਜੀਵਨ ਵਿੱਚ ਲਿਆਉਣ ਅਤੇ ਇੱਕ ਅਭੁੱਲ ਫਿਲਮ ਪ੍ਰਦਾਨ ਕਰਨ ਲਈ ਉਤਸੁਕ ਹਾਂ।”

The post ਸੰਗੀਤਕਾਰ ਭੁਪਿੰਦਰ ਬੱਬਲ ਤੇ ਮਨਨ ਭਾਰਦਵਾਜ ਨੇ CP67 ਮੋਹਾਲੀ ਵਿਖੇ ਬਾਲੀਵੁੱਡ ਬਲਾਕਬਸਟਰ ਫਿਲਮ “ਐਨੀਮਲ” ਦੀ ਕੀਤੀ ਮੇਜ਼ਬਾਨੀ appeared first on TheUnmute.com - Punjabi News.

Tags:
  • animal
  • arjan-vailly
  • breaking-news
  • movie
  • news
  • ranbir-kapoor

ਚੰਡੀਗੜ੍ਹ, 2 ਦਸੰਬਰ 2023: ਪੰਜਾਬ ਰਾਜ ਲਈ ਚੌਥੀ ਓਨਸ਼ੋਰ ਸਕਿਊਰਟੀ ਕੋਆਰਡੀਨੇਸ਼ਨ ਕਮੇਟੀ (ਓ.ਐਸ.ਸੀ.ਸੀ.) ਦੀ ਮੀਟਿੰਗ ਵੀਰਵਾਰ ਨੂੰ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਸੁਰੱਖਿਆ ਐਸ.ਐਸ. ਸ੍ਰੀਵਾਸਤਵ ਦੀ ਪ੍ਰਧਾਨਗੀ ਹੇਠ ਹੋਈ। ਡੀਜੀਪੀ ਪੰਜਾਬ (Punjab Police)  ਗੌਰਵ ਯਾਦਵ ਦੀ ਤਰਫੋਂ ਏਡੀਜੀਪੀ ਸੁਰੱਖਿਆ ਇਸ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।

ਜ਼ਿਕਰਯੋਗ ਹੈ ਕਿ ਇਸ ਮੀਟਿੰਗ ਵਿੱਚ ਏਡੀਜੀਪੀ ਕਾਊਂਟਰ ਇੰਟੈਲੀਜੈਂਸ ਅਮਿਤ ਪ੍ਰਸਾਦ, ਗੇਲ ਦੇ ਕਾਰਜਕਾਰੀ ਸਲਾਹਕਾਰ (ਸੁਰੱਖਿਆ) ਸੌਰਭ ਟੋਲੰਬੀਆ ਅਤੇ ਵੱਖ-ਵੱਖ ਸੰਸਥਾਵਾਂ ਜਿਹਨਾਂ ਵਿੱਚ ਗੇਲ, ਆਈਓਸੀਐਲ, ਐਚਪੀਸੀਐਲ, ਬੀਪੀਸੀਐਲ, ਐਚਐਮਈਐਲ, ਥਿੰਕ ਗੈਸ ਅਤੇ ਟੋਰੈਂਟ ਗੈਸ ਦੇ ਨੁਮਾਇੰਦੇ ਸ਼ਾਮਲ ਸਨ, ਇਸ ਦੇ ਨਾਲ ਹੀ ਸੂਬੇ ਦੀ ਇੰਟੈਲੀਜੈਂਸ ਬਿਊਰੋ, ਬੀਐਸਐਫ, ਫਾਇਰ ਵਿਭਾਗ, ਸੀ.ਆਰ.ਪੀ. ਅਤੇ ਮਾਈਨਿੰਗ ਵਿਭਾਗ ਦੇ ਨੁਮਾਇੰਦੇ ਮੌਜੂਦ ਸਨ।

ਇਸ ਮੀਟਿੰਗ ਦੌਰਾਨ ਭਾਈਵਾਲਾਂ ਨੇ ਜਾਣਕਾਰੀ ਅਤੇ ਸੁਝਾਵਾਂ ਦੇ ਆਦਾਨ-ਪ੍ਰਦਾਨ ਦੌਰਾਨ, ਸਟੈਂਡਰਡ ਓਪਰੇਟਿੰਗ ਪ੍ਰਕਿਰਿਆਵਾਂ (ਐਸ.ਓ.ਪੀਜ਼), ਸੁਰੱਖਿਆ ਨੂੰ ਵਧਾਉਣ, ਸੀਸੀਟੀਵੀ ਅਤੇ ਡਰੋਨ ਨਿਗਰਾਨੀ ਦੁਆਰਾ ਚੌਕਸੀ ਰੱਖਣ ਬਾਰੇ ਵੀ ਚਰਚਾ ਕੀਤੀ। ਇਸ ਤੋਂ ਇਲਾਵਾ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀ.ਐਸ.ਆਰ.) ਫੰਡਾਂ ਅਤੇ ਓਆਇਲ ਪੀ.ਐਸ.ਯੂਸ. ਦੇ ਵੱਖ-ਵੱਖ ਪ੍ਰੋਜੈਕਟਾਂ ‘ਤੇ ਇੱਕ ਇੰਟਰਐਕਟਿਵ ਸੈਸ਼ਨ ਵੀ ਆਯੋਜਿਤ ਕੀਤਾ ਗਿਆ, ਜਿਸਦਾ ਉਦੇਸ਼ ਸਬੰਧਤ ਖੇਤਰਾਂ ਵਿੱਚ ਉੱਭਰਦੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਉਹਨਾਂ ਦੇ ਹੱਲਾਂ ਵਾਸਤੇ ਪ੍ਰਭਾਵਸ਼ਾਲੀ ਤਾਲਮੇਲ ਕਰਨਾ ਸੀ।

ਬਿਹਤਰੀਨ ਤਿਆਰੀਆਂ ਲਈ ਸਬੰਧਤ ਮੁਖੀਆਂ ਨਾਲ ਇਨਪੁਟਸ ਦਾ ਆਦਾਨ-ਪ੍ਰਦਾਨ ਕਰਦਿਆਂ ਡੀ.ਆਈ.ਜੀ./ਬੀ.ਐਸ.ਐਫ. ਸ਼ਸ਼ਾਂਕ ਵੱਲੋਂ ਕਈ ਸੁਝਾਅ ਵੀ ਦਿੱਤੇ ਗਏ। ਮੀਟਿੰਗ ਵਿੱਚ ਵਿਸਥਾਰਤ ਸੈਸ਼ਨ ਦੌਰਾਨ ਏਡੀਜੀਪੀ ਕਾਊਂਟਰ ਇੰਟੈਲੀਜੈਂਸ ਅਮਿਤ ਪ੍ਰਸਾਦ ਅਤੇ ਆਈਜੀਪੀ ਲਾਅ ਐਂਡ ਆਰਡਰ ਪੀਕੇ ਯਾਦਵ ਵੱਲੋਂ ਸੂਬੇ ਵਿੱਚ ਅਮਨ-ਕਾਨੂੰਨ ਨਾਲ ਸਬੰਧਤ ਵਿਸ਼ਿਆਂ ਬਾਰੇ ਵੀ ਚਰਚਾ ਕੀਤੀ ਗਈ।

ਏਡੀਜੀਪੀ ਸੁਰੱਖਿਆ ਐਸਐਸ ਸ੍ਰੀਵਾਸਤਵ ਨੇ ਤੇਲ ਚੋਰੀ ਜਾਂ ਪਾਈਪਲਾਈਨ ਲੀਕੇਜ ਸਬੰਧੀ ਜਾਣਕਾਰੀ ਲਈ ਇੱਕ ਮਜ਼ਬੂਤ ਨੈੱਟਵਰਕ ਹੋਣ ਅਤੇ ਪੀਐਮਪੀ ਐਕਟ ਦੀਆਂ ਧਾਰਾਵਾਂ ਤਹਿਤ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਬਠਿੰਡਾ ਅਤੇ ਜਲੰਧਰ ਰਿਫਾਇਨਰੀਆਂ ਵਿੱਚ ਵਿਸ਼ੇਸ਼ ਮੌਕ ਡਰਿੱਲਾਂ/ਓਪਰੇਸ਼ਨਾਂ ਨੂੰ ਸਰਗਰਮ ਕੀਤਾ ਜਾਵੇ, ਜੋ ਸਬੰਧਤ ਜ਼ਿਲ੍ਹਿਆਂ ਵਿੱਚ ਡੀਪੀਓ ਪੱਧਰ ‘ਤੇ ਤਿਆਰ ਕੀਤੀ ਗਈ ਰਿਪੋਰਟ ਦੁਆਰਾ ਅਪਰਾਧਾਂ ਅਤੇ ਸੁਰੱਖਿਆ ਨਾਲ ਸਬੰਧਤ ਮੁੱਦਿਆਂ ਦੀ ਨਿਗਰਾਨੀ ਕਰਨਗੇ। ਇਹ ਵਿਸ਼ੇਸ਼ ਆਪਰੇਸ਼ਨ ਕਿਸੇ ਵੀ ਤਰ੍ਹਾਂ ਦੇ ਖਤਰੇ ਨਾਲ ਨਜਿੱਠਣ ਲਈ ਸਮਰਪਿਤ ਹੋਣਗੇ। ਇਸ ਦੇ ਨਾਲ ਹੀ ਤਕਨਾਲੋਜੀ ਦੇ ਵਿਕਾਸ ਮੁਤਾਬਕ ਸੰਭਾਵਿਤ ਯੋਜਨਾਵਾਂ ਨੂੰ ਨਿਯਮਤ ਅਪਡੇਟ ਕਰਨ ਦੀ ਮਹੱਤਤਾ ਬਾਰੇ ਵੀ ਚਰਚਾ ਕੀਤੀ ਗਈ।

ਗੇਲ ਦੇ ਨੁਮਾਇੰਦਿਆਂ ਵੱਲੋਂ ਦਿੱਤੀ ਗਈ ਪੇਸ਼ਕਾਰੀ ਵਿੱਚ ਸੁਰੱਖਿਆ ਮਾਮਲਿਆਂ ਨਾਲ ਸਬੰਧਤ ਘਟਨਾਵਾਂ ਨੂੰ ਰੋਕਣ ਲਈ ਪੰਜਾਬ ਪੁਲਿਸ (Punjab Police) ਵੱਲੋਂ ਕੀਤੇ ਜਾ ਰਹੇ ਯਤਨਾਂ ਅਤੇ ਸਹਿਯੋਗ ਦੀ ਵਿਸ਼ੇਸ਼ ਤੌਰ ‘ਤੇ ਸ਼ਲਾਘਾ ਕੀਤੀ ਗਈ, ਜਿਸ ਦੇ ਨਤੀਜੇ ਵਜੋਂ ਪਿਛਲੇ ਦੋ ਸਾਲਾਂ ਵਿੱਚ ਅਜਿਹੀਆਂ ਘਟਨਾਵਾਂ ਲਗਭਗ ਖ਼ਤਮ ਹੋ ਗਈਆਂ ਹਨ। ਚੇਅਰਮੈਨ ਨੇ ਸਾਰੀਆਂ ਤੇਲ ਅਤੇ ਗੈਸ ਕੰਪਨੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਲਈ ਪੰਜਾਬ ਪੁਲਿਸ ਨਾਲ ਬੇਝਿਜਕ ਸੰਪਰਕ ਕਰਨ ਲਈ ਵੀ ਕਿਹਾ।

The post ਪੰਜਾਬ ਪੁਲਿਸ ਕੌਮੀ ਸੰਪੱਤੀ ਤੇਲ ਅਤੇ ਗੈਸ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ: ਏਡੀਜੀਪੀ ਪੰਜਾਬ appeared first on TheUnmute.com - Punjabi News.

Tags:
  • adgp
  • adgp-punjab
  • breaking-news
  • dgp-punjab
  • dgp-punjab-gaurav-yadav
  • news
  • oil-and-gas
  • punjab-police

ਆਗਾਮੀ ਆਮ ਚੋਣਾਂ 'ਚ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਜਿੱਤੇਗੀ ਆਪ: ਅਰਵਿੰਦ ਕੇਜਰੀਵਾਲ

Saturday 02 December 2023 01:45 PM UTC+00 | Tags: 13-lok-sabha-seats aam-aadmi-party aam-aadmi-party-punjab arvind-kejriwal breaking-news cm-bhagwant-mann news punjab-13-lok-sabha-seats punjab-election-2024 punjab-government punjab-lok-sabha-election the-unmute-breaking-news

ਗੁਰਦਾਸਪੁਰ, 2 ਦਸੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੀ ਸ਼ਨਿੱਚਰਵਾਰ ਨੂੰ ਇੱਥੇ ਹੋਈ 'ਵਿਕਾਸ ਕ੍ਰਾਂਤੀ' ਰੈਲੀ ਵਿੱਚ ਹੋਇਆ ਭਾਰੀ ਇਕੱਠ ਸੂਬਾ ਸਰਕਾਰ ਦੀਆਂ ਲੋਕ-ਪੱਖੀ ਤੇ ਵਿਕਾਸ ਮੁਖੀ ਨੀਤੀਆਂ ਦੇ ਪੱਖ ਵਿੱਚ ਵੱਡਾ ਫ਼ਤਵਾ ਸਾਬਤ ਹੋਇਆ।

ਸਰਹੱਦੀ ਜ਼ਿਲ੍ਹਿਆਂ ਗੁਰਦਾਸਪੁਰ ਤੇ ਪਠਾਨਕੋਟ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ 1854 ਕਰੋੜ ਦੇ ਪ੍ਰਾਜੈਕਟਾਂ ਦਾ ਉਦਘਾਟਨ/ਐਲਾਨ/ਨੀਂਹ ਪੱਥਰ ਰੱਖਣ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਸਮਾਜ ਦੇ ਸਾਰੇ ਵਰਗਾਂ ਦੇ ਲੋਕਾਂ ਦੇ ਹੋਏ ਇਸ ਭਾਰੀ ਇਕੱਠ ਨੇ ਉਨ੍ਹਾਂ ਨੂੰ ਸੂਬੇ ਅਤੇ ਇਸ ਦੇ ਲੋਕਾਂ ਦੀ ਹੋਰ ਸਮਰਪਿਤ ਭਾਵਨਾ ਨਾਲ ਸੇਵਾ ਕਰਨ ਦੇ ਜਜ਼ਬੇ ਨਾਲ ਭਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਧਰਤੀ ਨੂੰ ਗੁਰੂ ਸਾਹਿਬਾਨ ਦੀ ਬਖ਼ਸ਼ਿਸ਼ ਹੈ ਅਤੇ ਇੱਥੋਂ ਦੇ ਲੋਕ ਸੁਭਾਅ ਪੱਖੋਂ ਬਹਾਦਰ ਤੇ ਮਿਹਨਤੀ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਇਸ ਇਲਾਕੇ ਤੋਂ ਚੁਣੇ ਹੋਏ ਆਗੂ ਹਮੇਸ਼ਾ ਅਹਿਮ ਅਹੁਦਿਆਂ ਉਤੇ ਰਹੇ ਪਰ ਉਨ੍ਹਾਂ ਕਦੇ ਵੀ ਇਸ ਖਿੱਤੇ ਤੇ ਇਸ ਦੇ ਲੋਕਾਂ ਦੇ ਵਿਕਾਸ ਦੀ ਪਰਵਾਹ ਨਹੀਂ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਆਮ ਲੋਕਾਂ ਦੀ ਭਲਾਈ ਦੇ ਉਦੇਸ਼ ਵਾਲੇ ਪ੍ਰਾਜੈਕਟਾਂ ਨੂੰ ਸੂਬਾ ਸਰਕਾਰ ਵੱਲੋਂ ਸਭ ਤੋਂ ਵੱਧ ਤਰਜੀਹ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮਿਆਂ ਵਿੱਚ ਪ੍ਰਾਜੈਕਟ ਸਿਰਫ਼ ਕਾਗਜ਼ਾਂ ਤੱਕ ਸੀਮਤ ਰਹਿੰਦੇ ਸਨ ਅਤੇ ਉਨ੍ਹਾਂ ਦਾ ਆਮ ਲੋਕਾਂ ਦੀ ਭਲਾਈ ਨਾਲ ਕੋਈ ਸਰੋਕਾਰ ਨਹੀਂ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਨੇ ਪ੍ਰਸ਼ਾਸਨਿਕ ਕੰਮਕਾਜ ਵਿੱਚ ਆਰਟੀਫਿਸ਼ਲ ਇੰਟੈਲੀਜੈਂਸ ਦੀ ਵਰਤੋਂ ਦੀ ਸ਼ੁਰੂਆਤ ਕੀਤੀ ਹੈ, ਜਿਸ ਨਾਲ ਸਿਰਫ਼ ਸੜਕਾਂ ਦੇ ਤਖ਼ਮੀਨਿਆਂ ਵਿੱਚੋਂ ਹੀ ਸਰਕਾਰ ਨੇ 163.26 ਕਰੋੜ ਰੁਪਏ ਦੀ ਬੱਚਤ ਕੀਤੀ ਹੈ ਅਤੇ 546 ਕਿਲੋਮੀਟਰ ਅਜਿਹੀਆਂ ਸੜਕਾਂ ਦਾ ਪਤਾ ਚੱਲਿਆ ਹੈ, ਜਿਨ੍ਹਾਂ ਦੀ ਕੋਈ ਹੋਂਦ ਹੀ ਨਹੀਂ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਦੇ ਪੈਸੇ ਦੀ ਇਹ ਲੁੱਟ ਰੁਕੀ ਹੈ ਅਤੇ ਹੁਣ ਕਰਦਾਤਾਵਾਂ ਦਾ ਪੈਸਾ ਹੜੱਪ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਕਾਰਨ ਲੋਕ ਹਮੇਸ਼ਾ ਸਾਡੀ ਪਾਰਟੀ ਦੀ ਹਮਾਇਤ ਕਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੇ ਪਿਆਰ ਸਦਕਾ ਪਾਰਟੀ ਨੂੰ ਆਪਣੀ ਹੋਂਦ ਦੇ ਮਹਿਜ਼ 11 ਸਾਲਾਂ ਵਿੱਚ ਹੀ ਕੌਮੀ ਪਾਰਟੀ ਦਾ ਦਰਜਾ ਮਿਲਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਲਈ ਨੌਕਰੀਆਂ ਦੇ ਮੌਕੇ, ਮਿਆਰੀ ਸਿੱਖਿਆ ਅਤੇ ਲੋਕਾਂ ਲਈ ਚੰਗੀਆਂ ਸਿਹਤ ਸਹੂਲਤਾਂ, ਸਨਅਤੀ ਤੇ ਹੋਰ ਖ਼ੇਤਰਾਂ ਲਈ ਵੱਧ ਤੋਂ ਵੱਧ ਨਿਵੇਸ਼ ਜੁਟਾ ਕੇ 'ਰੰਗਲਾ ਪੰਜਾਬ' ਬਣਾਉਣ ਲਈ ਪੂਰੀ ਸ਼ਿੱਦਤ ਨਾਲ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਪੰਜਾਬ ਨੂੰ ਦੇਸ਼ ਭਰ ਵਿੱਚੋਂ ਮੋਹਰੀ ਸੂਬਾ ਬਣਾਉਣਾ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਪੁਰਜ਼ੋਰ ਯਤਨਾਂ ਨਾਲ ਵਿਦੇਸ਼ਾਂ ਵਿੱਚੋਂ ਸੂਬੇ ਦੇ ਨੌਜਵਾਨਾਂ ਦੀ ਵਾਪਸੀ ਦਾ ਰੁਝਾਨ ਸ਼ੁਰੂ ਹੋਇਆ ਹੈ।

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਨੇ ਆਰ.ਡੀ.ਐਫ. ਦਾ ਸੂਬੇ ਦਾ ਬਣਦਾ ਹਿੱਸਾ ਰੋਕ ਦਿੱਤਾ ਹੈ, ਜਿਸ ਨਾਲ ਪੇਂਡੂ ਖ਼ੇਤਰਾਂ ਦੇ ਵਿਕਾਸ ਨੂੰ ਸੱਟ ਵੱਜੀ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਜੀ.ਐਸ.ਟੀ. ਦੇ ਮਾਮਲੇ ਵਿੱਚ ਕੀਤਾ ਗਿਆ ਹੈ ਅਤੇ ਲੰਮੇ ਸਮੇਂ ਤੋਂ ਫੰਡ ਜਾਰੀ ਨਾ ਕਰ ਕੇ ਭਾਜਪਾ ਆਪਣਾ ਪੰਜਾਬ ਵਿਰੋਧੀ ਚਿਹਰਾ ਜੱਗ-ਜ਼ਾਹਰ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਹਰੇਕ ਕਦਮ ਪੰਜਾਬ ਤੇ ਪੰਜਾਬੀਆਂ ਲਈ ਪ੍ਰੇਸ਼ਾਨੀ ਖੜ੍ਹੀ ਕਰਨ ਲਈ ਚੁੱਕਿਆ ਜਾ ਰਿਹਾ ਹੈ ਪਰ ਅਸੀਂ ਕਦੇ ਵੀ ਉਨ੍ਹਾਂ ਸਾਹਮਣੇ ਨਹੀਂ ਝੁਕਾਂਗੇ।

ਮੁੱਖ ਮੰਤਰੀ ਨੇ ਕਿਹਾ ਕਿ ਮੋਦੀ ਸਰਕਾਰ ਪੰਜਾਬ ਵਿਰੋਧੀ ਖ਼ਬਤ ਦੀ ਸ਼ਿਕਾਰ ਹੈ, ਜਿਸ ਕਾਰਨ ਉਹ ਸੂਬੇ ਨੂੰ ਤਬਾਹ ਕਰਨ ਉਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਜੇ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੀ ਮਰਜ਼ੀ ਚੱਲੇ ਤਾਂ ਉਹ ਕੌਮੀ ਗੀਤ ਵਿੱਚੋਂ ਵੀ ਪੰਜਾਬ ਦਾ ਨਾਮ ਕੱਟ ਦੇਣ। ਭਗਵੰਤ ਸਿੰਘ ਮਾਨ ਨੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ।

ਮੁੱਖ ਮੰਤਰੀ ਨੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸਨੀ ਦਿਓਲ ਬਾਰੇ ਟਿੱਪਣੀ ਕਰਦਿਆਂ ਆਖਿਆ ਕਿ ਚੋਣਾਂ ਮਗਰੋਂ ਉਨ੍ਹਾਂ ਆਪਣੇ ਹਲਕੇ ਨੂੰ ਆਪਣੇ ਰਹਿਮੋ-ਕਰਮ ਉਤੇ ਛੱਡ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੋਕ ਅਸੰਵੇਦਨਸ਼ੀਲ ਹਨ ਅਤੇ ਇਨ੍ਹਾਂ ਨੂੰ ਆਮ ਲੋਕਾਂ ਨਾਲ ਕੋਈ ਹਮਦਰਦੀ ਨਹੀਂ ਹੈ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ, ਜਦੋਂ ਇਨ੍ਹਾਂ ਲੋਕਾਂ ਨੂੰ ਬਾਹਰ ਦਾ ਰਸਤਾ ਦਿਖਾਇਆ ਜਾਵੇ ਅਤੇ ਅਜਿਹੇ ਲੋਕਾਂ ਨੂੰ ਅੱਗੇ ਲਿਆਂਦਾ ਜਾਵੇ, ਜਿਹੜੇ ਲੋਕਾਂ ਨੂੰ ਸਮਰਪਿਤ ਹੋਣ।

ਮੁੱਖ ਮੰਤਰੀ ਨੇ ਅਫ਼ਸੋਸ ਜ਼ਾਹਰ ਕੀਤਾ ਕਿ ਸਰਹੱਦੀ ਸੂਬਾ ਹੋਣ ਕਾਰਨ ਪੰਜਾਬ ਅਤਿਵਾਦ ਤੇ ਨਸ਼ਿਆਂ ਖ਼ਿਲਾਫ਼ ਦੇਸ਼ ਦੀ ਲੜਾਈ ਲੜ ਰਿਹਾ ਹੈ ਪਰ ਬਦਕਿਸਮਤੀ ਇਹ ਹੈ ਕਿ ਜਦੋਂ ਵੀ ਸੂਬੇ ਨੂੰ ਦੇਸ਼ ਦੀ ਤਰਫ਼ ਤੋਂ ਕਾਨੂੰਨ-ਵਿਵਸਥਾ ਬਰਕਰਾਰ ਰੱਖਣ ਲਈ ਕੇਂਦਰੀ ਬਲਾਂ ਦੀ ਲੋੜ ਪੈਂਦੀ ਹੈ ਤਾਂ ਇਸ ਲਈ ਮੋਟੀ ਫ਼ੀਸ ਤਾਰਨ ਲਈ ਕਹਿ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਕਿੰਨੀ ਮੰਦਭਾਗੀ ਗੱਲ ਹੈ ਕਿ ਜਿਹੜੇ ਸੂਬੇ ਦੇ ਸਭ ਤੋਂ ਵੱਧ ਪੁੱਤਰ ਹਥਿਆਰਬੰਦ ਦਸਤਿਆਂ ਵਿੱਚ ਦੇਸ਼ ਦੀ ਰਾਖੀ ਕਰਦਿਆਂ ਸ਼ਹੀਦ ਹੋਏ, ਉਸ ਨੂੰ ਅਜਿਹੀਆਂ ਫ਼ੀਸਾਂ ਭਰਨੀਆਂ ਪੈਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਥੋਂ ਤੱਕ ਪੰਜਾਬ ਦਾ ਸਬੰਧ ਹੈ ਤਾਂ 'ਭਾੜੇ ਉਤੇ ਅਰਧ ਸੈਨਿਕ ਬਲਾਂ' ਵਾਲੀ ਧਾਰਾ ਖ਼ਤਮ ਹੋਣੀ ਚਾਹੀਦੀ ਹੈ ਅਤੇ ਕੇਂਦਰ ਨੂੰ ਕੇਂਦਰੀ ਬਲਾਂ ਦੀਆਂ ਕੰਪਨੀਆਂ ਦੀ ਤਾਇਨਾਤੀ ਵਿੱਚ ਫਰਾਖਦਿਲੀਂ ਦਿਖਾਉਣੀ ਚਾਹੀਦੀ ਹੈ ਕਿਉਂਕਿ ਹੁਣ ਮੰਗ ਤੋਂ ਬਹੁਤ ਘੱਟ ਫੋਰਸ ਤਾਇਨਾਤ ਕੀਤੀ ਜਾਂਦੀ ਹੈ।

ਆਪਣੇ ਆਪ ਨੂੰ 'ਮਾਝੇ ਦਾ ਜਰਨੈਲ' ਦੱਸਣ ਵਾਲੇ ਬਿਕਰਮ ਸਿੰਘ ਮਜੀਠੀਆ ਉਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਸ ਦੇ ਪੁਰਖਿਆਂ ਨੇ ਜੱਲ੍ਹਿਆਂਵਾਲੇ ਬਾਗ਼ ਦੇ ਸਾਕੇ ਮਗਰੋਂ ਜਨਰਲ ਡਾਇਰ ਨੂੰ ਰਾਤ ਦਾ ਖਾਣਾ ਦੇ ਕੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਅਤੇ ਇੱਥੋਂ ਤੱਕ ਕਿ ਮੇਰਠ ਦੇ ਫੌਜੀ ਸਿਖਲਾਈ ਕੇਂਦਰ ਲਈ ਆਏ ਅਰਬੀ ਨਸਲ ਦੇ ਘੋੜੇ ਵੀ ਗਾਇਬ ਕਰ ਦਿੱਤੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹੀ ਨਹੀਂ, ਸਗੋਂ ਆਪਣੇ ਪਰਿਵਾਰ ਦੀ 'ਸ਼ੱਕੀ ਵਿਰਾਸਤ' ਨੂੰ ਅੱਗੇ ਵਧਾਉਂਦਿਆਂ ਮਜੀਠੀਆ ਨੇ ਵੀ ਆਪਣੀ ਚੜ੍ਹਤ ਦੇ ਦਿਨਾਂ ਵਿੱਚ ਸੂਬੇ ਦੇ ਲੋਕਾਂ ਨੂੰ ਲੁੱਟਿਆ। ਉਨ੍ਹਾਂ ਅਕਾਲੀ ਆਗੂ ਉਤੇ ਸੂਬੇ ਵਿੱਚ 'ਚਿੱਟੇ' ਦਾ ਨਸ਼ਾ ਫੈਲਾਉਣ ਅਤੇ ਹਜ਼ਾਰਾਂ ਨੌਜਵਾਨਾਂ ਦੀਆਂ ਜ਼ਿੰਦਗੀਆਂ ਤਬਾਹ ਕਰਨ ਦਾ ਵੀ ਦੋਸ਼ ਲਾਇਆ।

ਮੁੱਖ ਮੰਤਰੀ ਨੇ ਮਨੀਸ਼ ਸਿਸੋਦੀਆ, ਸਤਿੰਦਰ ਜੈਨ ਅਤੇ ਸੰਜੈ ਸਿੰਘ ਵਰਗੇ ਆਪ ਆਗੂਆਂ ਦੀ ਗ੍ਰਿਫ਼ਤਾਰੀ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਫ਼ਲਤਾ ਤੇ ਇਸ ਦੇ ਲੋਕ ਪੱਖੀ ਸਟੈਂਡ ਤੋਂ ਡਰੀ ਕੇਂਦਰ ਸਰਕਾਰ ਹੁਣ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਵੀ ਗ੍ਰਿਫ਼ਤਾਰ ਕਰਨ ਦੀਆਂ ਸਾਜ਼ਿਸ਼ਾਂ ਘੜ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੋਕ ਦਿੱਲੀ ਦੇ ਮੁੱਖ ਮੰਤਰੀ ਨੂੰ ਗ੍ਰਿਫ਼ਤਾਰ ਤਾਂ ਕਰ ਸਕਦੇ ਹਨ ਪਰ ਉਨ੍ਹਾਂ ਦੀ ਵਿਚਾਰਧਾਰਾ ਤੇ ਲੋਕਾਂ ਦੇ ਦਿਲਾਂ ਵਿੱਚ ਉਨ੍ਹਾਂ ਲਈ ਪਿਆਰ ਨੂੰ ਖ਼ਤਮ ਨਹੀਂ ਕਰ ਸਕਦੇ।

ਮੁੱਖ ਮੰਤਰੀ ਨੇ ਪੇਸ਼ੀਨਗੋਈ ਕੀਤੀ ਕਿ ਰਵਾਇਤੀ ਪਾਰਟੀਆਂ ਦੇ ਭ੍ਰਿਸ਼ਟ ਆਗੂਆਂ ਤੋਂ ਲੋਕ ਤੰਗ ਆ ਚੁੱਕੇ ਹਨ ਅਤੇ ਆਗਾਮੀ ਆਮ ਚੋਣਾਂ ਦੌਰਾਨ ਆਪ ਸੂਬੇ ਵਿੱਚ ਸਾਰੀਆਂ ਸੀਟਾਂ ਉਤੇ ਹੂੰਝਾ ਫੇਰ ਜਿੱਤ ਹਾਸਲ ਕਰੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੇ ਆਗਾਮੀ ਆਮ ਚੋਣਾਂ ਵਿੱਚ ਸੂਬੇ ਦੀਆਂ ਸਾਰੀਆਂ 13 ਸੀਟਾਂ ਅਤੇ ਚੰਡੀਗੜ੍ਹ ਦੀ ਇਕ ਸੀਟ ਉਤੇ ਆਪ ਨੂੰ ਜਿਤਾਉਣ ਦਾ ਮਨ ਬਣਾ ਲਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਜਿੱਤ ਦਾ ਅੰਤਰ ਆਪ ਦੇ ਪੱਖ ਵਿੱਚ 13-0 ਹੋਵੇਗਾ ਅਤੇ ਦੂਜੀਆਂ ਪਾਰਟੀਆਂ ਦਾ ਖ਼ਾਤਾ ਤੱਕ ਨਹੀਂ ਖੁੱਲ੍ਹੇਗਾ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਹ ਇੱਕ ਵਿਆਪਕ ਪੈਕੇਜ ਹੈ, ਜਿਸ ਦਾ ਉਦੇਸ਼ ਸਮਾਜ ਦੇ ਹਰ ਵਰਗ ਦੀ ਭਲਾਈ ਹੈ। ਉਨ੍ਹਾਂ ਕਿਹਾ ਕਿ ਇਹ ਸੂਰਵੀਰਾਂ ਅਤੇ ਸ਼ਹੀਦਾਂ ਦੀ ਧਰਤੀ ਹੈ ਅਤੇ ਇਲਾਕੇ ਦੇ ਪੁੱਤਰ ਫੌਜ ਵਿੱਚ ਸੇਵਾ ਨਿਭਾ ਕੇ ਦੇਸ਼ ਦੀ ਰੱਖਿਆ ਕਰਦੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੇਵਾ ਦੌਰਾਨ ਸ਼ਹੀਦ ਹੋਏ ਸੁਰੱਖਿਆ ਬਲਾਂ ਦੇ ਪਰਿਵਾਰਾਂ ਨੂੰ ਇਕ-ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇ ਰਹੀ ਹੈ।

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਨੇ ਇਸ ਲੋਕ ਸਭਾ ਸੀਟ ਤੋਂ ਸਨੀ ਦਿਓਲ ਨੂੰ ਆਪਣਾ ਨੁਮਾਇੰਦਾ (ਸੰਸਦ ਮੈਂਬਰ) ਚੁਣਿਆ ਸੀ, ਪਰ ਸਨੀ ਦਿਓਲ ਨੇ ਇੱਕ ਵਾਰ ਵੀ ਆਪਣੇ ਹਲਕੇ ਦਾ ਦੌਰਾ ਨਾ ਕਰ ਕੇ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਜਿਹੇ ਅਕ੍ਰਿਤਘਣ ਲੋਕ ਕਿਸੇ ਕਿਸਮ ਦੀ ਲਿਹਾਜ਼ ਦੇ ਹੱਕਦਾਰ ਨਹੀਂ ਹਨ ਅਤੇ ਇਨ੍ਹਾਂ ਨੂੰ ਸੱਤਾ ਤੋਂ ਲਾਂਭੇ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਲੋਕਾਂ ਦੇ ਅਸਲੀ ਸੇਵਕ ਚੁਣੇ ਜਾ ਸਕਣ।

ਦਿੱਲੀ ਦੇ ਮੁੱਖ ਮੰਤਰੀ  (Arvind Kejriwal) ਨੇ ਕਿਹਾ ਕਿ ਇੱਕ ਆਮ ਆਦਮੀ ਹੀ ਲੋਕਾਂ ਦੀ ਸਮੱਸਿਆ ਨੂੰ ਜਾਣ ਤੇ ਸਮਝ ਸਕਦਾ ਹੈ ਅਤੇ ਇਸੇ ਲਈ ਇੱਕ ਇਮਾਨਦਾਰ ਤੇ ਲੋਕ ਪੱਖੀ ਸਰਕਾਰ ਲੋਕਾਂ ਦੀ ਭਲਾਈ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁਫਤ ਬਿਜਲੀ, ਸਕੂਲ ਆਫ ਐਮੀਨੈਂਸ, ਆਮ ਆਦਮੀ ਕਲੀਨਿਕ, 37000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦੇ ਕੇ ਲੋਕਾਂ ਦੀ ਸੇਵਾ ਕਰ ਰਹੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਮਹਾਨ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ 'ਤੇ ਚੱਲ ਕੇ ਸੂਬੇ ਦੇ ਲੋਕਾਂ ਦੀ ਸੇਵਾ ਕਰ ਰਹੇ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਉਨ੍ਹਾਂ ਦੀ ਸ਼ਰਧਾ ਅਨੁਸਾਰ ਤੀਰਥ ਸਥਾਨਾਂ ਦੀ ਯਾਤਰਾ ਕਰਨ ਦੀ ਸਹੂਲਤ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਮੁੱਖ ਯੋਜਨਾ ਦਾ ਸਮਾਜ ਦੇ ਹਰ ਵਰਗ ਨੂੰ ਵੱਡੇ ਪੱਧਰ 'ਤੇ ਲਾਭ ਹੋ ਰਿਹਾ ਹੈ ਕਿਉਂਕਿ ਉਹ ਤੀਰਥ ਸਥਾਨਾਂ ਦੀ ਮੁਫ਼ਤ ਯਾਤਰਾ ਕਰ ਸਕਦੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਇੱਕ ਨਿਵੇਕਲੀ ਤੇ ਲਾਸਾਨੀ ਯੋਜਨਾ ਹੈ, ਜੋ ਦੇਸ਼ ਵਿੱਚ ਪਹਿਲੀ ਵਾਰ ਕਿਸੇ ਰਾਜ ਵੱਲੋਂ ਸ਼ੁਰੂ ਕੀਤੀ ਗਈ ਹੈ।

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਉਹ ਆਮ ਆਦਮੀ ਦੀ ਸੇਵਾ ਕਰ ਰਹੇ ਹਨ, ਉਸੇ ਤਰ੍ਹਾਂ ਰਵਾਇਤੀ ਪਾਰਟੀਆਂ ਉਨ੍ਹਾਂ ਦੀ ਆਲੋਚਨਾ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਦੂਸ਼ਣਬਾਜ਼ੀਆਂ ਉਨ੍ਹਾਂ ਨੂੰ ਆਮ ਆਦਮੀ ਦੀ ਭਲਾਈ ਦੇ ਫੈਸਲੇ ਲੈਣ ਤੋਂ ਕਦੇ ਵੀ ਨਹੀਂ ਰੋਕ ਸਕਣਗੀਆਂ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ 'ਰੰਗਲਾ ਪੰਜਾਬ' ਬਣਾਉਣ ਦਾ ਉਦੇਸ਼ ਪੂਰਾ ਹੋਣ ਤੱਕ ਲੋਕਾਂ ਲਈ ਪੂਰੀ ਤਨਦੇਹੀ ਨਾਲ ਕੰਮ ਕਰਦੇ ਰਹਿਣਗੇ।

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਹਰ ਖੇਤਰ ਵਿੱਚ ਨਵੀਆਂ ਬੁਲੰਦੀਆਂ ਛੂਹ ਰਿਹਾ ਹੈ ਅਤੇ ਇਹ ਆਪਣੇ ਆਪ ਵਿੱਚ ਇੱਕ ਰਿਕਾਰਡ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਅਣਥੱਕ ਯਤਨ ਤੇ ਮਿਹਨਤ ਕਰ ਰਹੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲ ਰਹੇ ਲੋਕਾਂ ਦੇ ਭਾਰੀ ਸਮਰਥਨ ਸਦਕਾ ਉਹ ਦਿਨ ਦੂਰ ਨਹੀਂ, ਜਦੋਂ ਆਮ ਆਦਮੀ ਪਾਰਟੀ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ 'ਤੇ ਜਿੱਤ ਹਾਸਲ ਕਰੇਗੀ।

The post ਆਗਾਮੀ ਆਮ ਚੋਣਾਂ ‘ਚ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਜਿੱਤੇਗੀ ਆਪ: ਅਰਵਿੰਦ ਕੇਜਰੀਵਾਲ appeared first on TheUnmute.com - Punjabi News.

Tags:
  • 13-lok-sabha-seats
  • aam-aadmi-party
  • aam-aadmi-party-punjab
  • arvind-kejriwal
  • breaking-news
  • cm-bhagwant-mann
  • news
  • punjab-13-lok-sabha-seats
  • punjab-election-2024
  • punjab-government
  • punjab-lok-sabha-election
  • the-unmute-breaking-news

ਪਾਰਦਰਸ਼ੀ ਆਨਲਾਈਨ ਟੈਂਡਰਿੰਗ ਪ੍ਰਕਿਰਿਆ ਸਦਕਾ 158 ਕਰੋੜ ਰੁਪਏ ਦੀ ਬੱਚਤ: ਹਰਭਜਨ ਸਿੰਘ ਈ.ਟੀ.ਓ

Saturday 02 December 2023 01:57 PM UTC+00 | Tags: breaking-news harbhajan-singh-eto nabard news punjab-process pwd-department transparent-online-process

ਚੰਡੀਗੜ੍ਹ, 02 ਦਸੰਬਰ 2023: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ (Harbhajan Singh ETO) ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਪਾਰਦਰਸ਼ੀ ਆਨਲਾਈਨ ਟੈਂਡਰਿੰਗ ਪ੍ਰਕਿਰਿਆ ਸਦਕਾ ਨਾਬਾਰਡ-28 ਸਕੀਮ ਵਿੱਚ 35 ਕਰੋੜ, 5054 ਆਰ.ਬੀ 10 ਸੜਕਾਂ ਅਧੀਨ 87 ਕਰੋੜ, ਸੀ.ਆਰ.ਆਈ.ਐਫ ਅਧੀਨ 36 ਕਰੋੜ ਰੁਪਏ ਦੀ ਬਚਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਵਿੱਤੀ ਵਰ੍ਹੇ ਲਈ 5054 ਆਰ.ਬੀ. 10 ਸੜਕਾਂ ਦੇ 1000 ਕਰੋੜ ਰੁਪਏ ਦੇ ਬਜਟ ਉਪਬੰਧ ਅਨੁਸਾਰ 776 ਕਰੋੜ ਰੁਪਏ ਦੀ ਪ੍ਰਸ਼ਾਸ਼ਕੀ ਪ੍ਰਵਾਨਗੀ ਜਾਰੀ ਹੋ ਚੁਕੀ ਹੈ ਅਤੇ ਬਾਕੀ ਰਹਿੰਦੀਆਂ ਪ੍ਰਵਾਨਗੀਆਂ ਵੀ ਇਸੇ ਹਫਤੇ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਤਾਂ ਜੋ ਕੰਮ ਸਮੇ ਸਿਰ ਮੁਕੰਮਲ ਕੀਤੇ ਜਾ ਸਕਣ।

ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਕੀਤੀ ਗਈ ਇਸ ਬਚਤ ਲਈ ਜਿੱਥੇ ਸਬੰਧਤ ਅਧਿਕਾਰੀਆਂ ਦੀ ਪ੍ਰਸੰਸਾ ਕੀਤੀ ਗਈ ਹੈ ਉਥੇ ਵਿਭਾਗ ਨੂੰ ਅਗੇ ਤੋਂ ਹੋਰ ਸੁਚੇਤ ਰਹਿ ਕੇ ਤਨਦੇਹੀ ਨਾਲ ਕੰਮ ਕਰਨ ਦੀ ਹਦਾਇਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕਾਰਜਾਂ 'ਤੇ 20 ਪ੍ਰਤੀਸ਼ਤ ਤੋਂ ਜ਼ਿਆਦਾ ਦੀ ਬਚਤ ਕੀਤੀ ਗਈ ਹੈ, ਉਸ ਬਾਰੇ ਖਾਸ ਹਿਦਾਇਤ ਕੀਤੀ ਗਈ ਕਿ ਇੰਨ੍ਹਾ ਕੰਮਾਂ ਵਿੱਚ ਮਿਆਰ ਪੱਖੋਂ ਕੋਈ ਵੀ ਕਮੀ ਨਾ ਰਹੇ।

ਇਸੇ ਦੌਰਾਨ ਲੋਕ ਨਿਰਮਾਣ ਮੰਤਰੀ (Harbhajan Singh ETO) ਵੱਲੋਂ ਵਿਭਾਗ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਕੀਤੀ ਗਈ ਜਿਸ ਵਿੱਚ ਸਕੱਤਰ ਲੋਕ ਨਿਰਮਾਣ ਵਿਭਾਗ, ਮੁੱਖ ਇੰਜੀਨੀਰਜ, ਨਿਗਰਾਨ ਇੰਜੀਨੀਰਜ ਅਤੇ ਹੋਰ ਸੀਨੀਅਰ ਅਧਿਕਾਰੀ ਸ਼ਾਮਿਲ ਹੋਏ। ਮੀਟਿੰਗ ਦੌਰਾਨ ਹਲਕੇ ਅਨੁਸਾਰ ਪੰਜਾਬ ਭਰ ਦੀਆਂ ਵੱਖ-ਵੱਖ ਸਕੀਮਾਂ ਜਿਵੇ ਕਿ 5054 ਆਰ.ਬੀ. 10, ਸੀ.ਆਰ.ਆਈ.ਐਫ, ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ, ਨਾਬਾਰਡ, ਰਾਸ਼ਟਰੀ ਮਾਰਗਾਂ ਆਦਿ ਅਧੀਨ ਚਲ ਰਹੇ ਸੜਕਾਂ ਦੇ ਕੰਮਾਂ ਦੀ ਪ੍ਰਗਤੀ ਵਾਚਦੇ ਹੋਏ ਵੱਖ ਵੱਖ ਪਹਿਲੂਆਂ 'ਤੇ ਵਿਚਾਰ ਕੀਤਾ ਗਿਆ। ਰਾਸ਼ਟਰੀ ਮਾਰਗਾ ਦੇ ਪੁਰਾਣੇ ਕੰਮ ਜੋ ਕਿਸੀ ਕਾਰਨ ਜਿਵੇ ਜਮੀਨ ਇਕਵਾਇਰ ਕਰਨ, ਜੰਗਲਾਤ ਹਟਾਉਣ ਆਦਿ ਕਰਕੇ ਦੇਰੀ ਨਾਲ ਹੋ ਰਹੇ ਹਨ, ਬਾਰੇ ਲੋਕ ਨਿਰਮਾਣ ਮੰਤਰੀ ਨੇ ਸਬੰਧਿਤ ਨਿਗਰਾਨ ਇੰਜੀਨਿਯਰਜ ਨੂੰ ਹਦਾਇਤ ਕੀਤੀ ਗਈ ਕਿ ਇਸ ਪ੍ਰੀਕਿਰਿਆ ਵਿਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਆਮ ਜਨਤਾ ਨੂੰ ਸਮੇਂ ਸਿਰ ਸਹੂਲਤ ਦਿੱਤੀ ਜਾ ਸਕੇ।

ਮੀਟਿੰਗ ਦੌਰਾਨ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਜੇਕਰ ਇਕ ਏਜੇਂਸੀ ਨੂੰ ਕਈ ਕੰਮ ਅਲਾਟ ਹੋਏ ਹੋਣ ਤਾਂ ਇਹ ਜਿੰਮੇਵਾਰੀ ਸਬੰਧਤ ਅਧਿਕਾਰੀਆਂ ਦੀ ਹੋਵੇਗੀ ਕਿ ਏਜੇਂਸੀ ਸਭ ਜਗ੍ਹਾ ਨਾਲੋ ਨਾਲ ਕੰਮ ਕਰੇ ਕਿਉਕਿ ਇਹ ਵੇਖਣ ਵਿੱਚ ਆਇਆ ਹੈ ਕਿ ਏਜੇਂਸੀ ਇਕ ਕੰਮ ਮੁਕੰਮਲ ਕਰਨ ਉਪਰੰਤ ਹੀ ਦੂਸਾਰਾ ਸ਼ੁਰੂ ਕਰਦੀਆ ਹਨ ਜਿਸ ਕਾਰਨ ਆਮ ਜਨਤਾ ਨੂੰ ਤੰਗੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਕੰਮ ਨੂੰ ਮੁਕੰਮਲ ਕਰਨ ਵਿਚ ਕੀਤੀ ਕੋਈ ਵੀ ਦੇਰੀ ਬਰਦਾਸ਼ਤ ਨਹੀਂ ਹੋਵੇਗੀ।

ਉਨ੍ਹਾਂ ਕਿਹਾ ਕਿ ਇਕਰਾਰਨਾਮੇ ਅਨੁਸਾਰ ਬਣਦਾ ਜੁਰਮਾਨਾ ਲਗਾਉਣਾ ਵੀ ਯਕੀਨੀ ਬਣਾਈ ਜਾਵੇ, ਅਤੇ ਇਸ ਲਈ ਸਮਾਂ ਸੀਮਾ ਵਿੱਚ ਵਾਧਾ ਬਹੁਤ ਸੋਚ ਵਿਚਾਰ ਕੇ ਜਾਇਜ਼ ਕੇਸਾਂ ਵਿਚ ਹੀ ਵਿਚਾਰਿਆ ਜਾਵੇ । ਲੋਕ ਨਿਰਮਾਣ ਮੰਤਰੀ ਨੇ ਇਹ ਵੀ ਹਦਾਇਤ ਕੀਤੀ ਕਿ ਪਲੈਂਨ ਸੜਕਾਂ 'ਤੇ ਜਿਥੇ ਵੀ ਮੁਰੰਮਤ ਦੀ ਲੋੜ ਹੈ ਉਹ ਜਲਦੀ ਮੁਕੰਮਲ ਕੀਤੀ ਜਾਵੇ ਤਾਂ ਜੋ ਸੜਕਾਂ ਨੂੰ ਟੋਇਆਂ ਤੋਂ ਮੁਕਤ ਰੱਖਿਆ ਜਾ ਸਕੇ।

The post ਪਾਰਦਰਸ਼ੀ ਆਨਲਾਈਨ ਟੈਂਡਰਿੰਗ ਪ੍ਰਕਿਰਿਆ ਸਦਕਾ 158 ਕਰੋੜ ਰੁਪਏ ਦੀ ਬੱਚਤ: ਹਰਭਜਨ ਸਿੰਘ ਈ.ਟੀ.ਓ appeared first on TheUnmute.com - Punjabi News.

Tags:
  • breaking-news
  • harbhajan-singh-eto
  • nabard
  • news
  • punjab-process
  • pwd-department
  • transparent-online-process

ਮੌਸਮ 'ਚ ਤਬਦੀਲੀ ਕਾਰਨ ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਬਦਲਿਆ

Saturday 02 December 2023 02:01 PM UTC+00 | Tags: breaking-news latest-news news punjab-government punjab-news punjab-scool schools

ਚੰਡੀਗੜ੍ਹ, 02 ਦਸੰਬਰ 2023: ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਕੁਝ ਹਿੱਸਿਆਂ ਵਿੱਚ ਪੈ ਰਹੀ ਸੰਘਣੀ ਧੁੰਦ ਅਤੇ ਮੌਸਮ ਤਬਦੀਲੀ ਕਾਰਨ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ (schools) ਦੇ ਖੁੱਲ਼੍ਹਣ ਦਾ ਸਮਾਂ ਸਵੇਰੇ 9:30 ਵਜੇ ਅਤੇ ਛੁੱਟੀ ਦਾ ਸਮਾਂ 3:30 ਵਜੇ ਕੀਤਾ ਗਿਆ ਹੈ। ਇਹ ਹੁਕਮ ਸੋਮਵਾਰ 04/12/2023 ਤੋਂ 23/12/2023 ਤੱਕ ਸਾਰੇ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ‘ਤੇ ਇਕਸਾਰ ਲਾਗੂ ਰਹਿਣਗੇ।

The post ਮੌਸਮ ‘ਚ ਤਬਦੀਲੀ ਕਾਰਨ ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਬਦਲਿਆ appeared first on TheUnmute.com - Punjabi News.

Tags:
  • breaking-news
  • latest-news
  • news
  • punjab-government
  • punjab-news
  • punjab-scool
  • schools

ਗੁਰਦਾਸਪੁਰ, 2 ਦਸੰਬਰ 2023: ਪੰਜਾਬ ਵਿੱਚ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab government) ਦਾ ਧੰਨਵਾਦ ਕਰਦਿਆਂ ਸਰਹੱਦੀ ਜ਼ਿਲ੍ਹਿਆਂ ਦੇ ਵਾਸੀਆਂ ਨੇ ਅੱਜ ਦੀ ਵਿਕਾਸ ਕ੍ਰਾਂਤੀ ਰੈਲੀ ਨੂੰ ਲੋਕ ਸਭਾ ਹਲਕਾ ਗੁਰਦਾਸਪੁਰ ਲਈ ਇਤਿਹਾਸਕ ਮੌਕਾ ਕਰਾਰ ਦਿੱਤਾ।

ਗੁਰਦਾਸਪੁਰ ਦੇ ਦਿਲਬਾਗ ਸਿੰਘ ਨੇ ਅੱਜ ਗੁਰਦਾਸਪੁਰ ਵਿਖੇ 1854 ਕਰੋੜ ਰੁਪਏ ਦੇ ਵੱਖ-ਵੱਖ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨ ਲਈ ਪੰਜਾਬ ਸਰਕਾਰ ਦਾ ਸ਼ੁਕਰਗੁਜ਼ਾਰ ਕੀਤਾ। ਉਨ੍ਹਾਂ ਕਿਹਾ ਕਿ ਦੂਰਅੰਦੇਸ਼ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੂਬੇ ਦੀ ਤਰੱਕੀ ਵੱਲ ਅਹਿਮ ਕਦਮ ਚੁੱਕੇ ਹਨ।

ਲੋਕ ਸਭਾ ਹਲਕਾ ਗੁਰਦਾਸਪੁਰ ਲਈ ਅੱਜ ਦੇ ਦਿਨ ਨੂੰ ਯਾਦਗਾਰੀ ਦਿਨ ਕਰਾਰ ਦਿੰਦਿਆਂ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਲੁਭਾਇਆ ਮਸੀਹ ਨੇ ਕਿਹਾ ਕਿ ਜਿਸ ਤਰ੍ਹਾਂ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਹੋਈ ਹੈ, ਉਸ ਨਾਲ ਪੰਜਾਬ ਸਰਕਾਰ ਇਸ ਖੇਤਰ ਲਈ ਨਵੇਂ ਅਤੇ ਪ੍ਰਗਤੀਸ਼ੀਲ ਦੌਰ ਦੀ ਸ਼ੁਰੂਆਤ ਕਰ ਰਹੀ ਹੈ।

ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਹੱਲ ਕਰਨ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕਰਦਿਆਂ ਗੁਰਦਾਸਪੁਰ ਤੋਂ ਮਾਨ ਸਿੰਘ ਨੇ ਕਿਹਾ ਕਿ ਗੁਰਦਾਸਪੁਰ ਵਿੱਚ ਨਵਾਂ ਬੱਸ ਅੱਡਾ ਬਣਾਉਣਾ ਸਮੇਂ ਦੀ ਲੋੜ ਹੈ ਅਤੇ ਇਸ ਨਾਲ ਲੋਕਾਂ ਦੀ ਟ੍ਰੈਫਿਕ ਸਮੱਸਿਆ ਦੂਰ ਹੋਵੇਗੀ ਅਤੇ ਲੋਕਾਂ ਨੂੰ ਆਵਾਜਾਈ ਵਿੱਚ ਆਸਾਨੀ ਹੋਵੇਗੀ।

ਸੁਰਿੰਦਰ ਸਿੰਘ ਨੇ ਮਹਾਨ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਦੇ ਸਤਿਕਾਰ ਵਿੱਚ ਉਨ੍ਹਾਂ ਦੇ ਨਾਮ ਉੱਤੇ ਨਵਾਂ ਬੱਸ ਸਟੈਂਡ ਬਣਾਉਣ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਬਾਬਾ ਜੀ ਦੇ ਗੁਰਦਾਸਪੁਰ ਦੀ ਧਰਤੀ ਨਾਲ ਡੂੰਘੇ ਰਿਸ਼ਤੇ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਲੋਕਾਂ ਨੂੰ ਦਿੱਤੇ ਇਸ ਤੋਹਫੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ।

ਸਰਾਏ ਪੁਰ ਤੋਂ ਪ੍ਰੇਮ ਮਸੀਹ ਨੇ ਕਿਹਾ ਕਿ ਪਨਿਆੜ ਅਤੇ ਬਟਾਲਾ ਵਿੱਚ ਸਹਿਕਾਰੀ ਖੰਡ ਮਿੱਲਾਂ ਦੀ ਸਮਰੱਥਾ ਵਿੱਚ ਵਾਧਾ ਹੋਣ ਨਾਲ ਮਾਝਾ ਖੇਤਰ ਦੇ ਕਿਸਾਨਾਂ ਨੂੰ ਕਾਫੀ ਫਾਇਦਾ ਹੋਵੇਗਾ। ਇਹ ਵਾਧਾ ਕਿਸਾਨਾਂ ਨੂੰ ਕਣਕ-ਝੋਨੇ ਦੇ ਫਸਲੀ ਚੱਕਰ ਤੋਂ ਕੱਢ ਕੇ ਗੰਨੇ ਦੀ ਕਾਸ਼ਤ ਕਰਨ ਲਈ ਪ੍ਰੇਰਿਤ ਕਰੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵੇਂ ਮਿੱਲਾਂ ਦਾ ਯੋਗਦਾਨ ਨਿਸ਼ਚਿਤ ਤੌਰ ‘ਤੇ ਕਿਸਾਨਾਂ ਦੀ ਆਰਥਿਕ ਸਥਿਤੀ ਨੂੰ ਹੁਲਾਰਾ ਦੇਣ ਵਿੱਚ ਅਹਿਮ ਭੂਮਿਕਾ ਨਿਭਾਏਗਾ।

ਪੰਜਾਬ ਸਰਕਾਰ (Punjab government) ਵੱਲੋਂ ਤਿੱਬੜੀ ਰੋਡ ‘ਤੇ ਨਵਾਂ ਅੰਡਰਬ੍ਰਿਜ ਅਤੇ ਬਾਈਪਾਸ ਨੇੜੇ ਨਵਾਂ ਬੱਸ ਸਟੈਂਡ ਬਣਾਉਣ ਦੇ ਫੈਸਲੇ ਨਾਲ ਸ਼ਹਿਰ ਦੀ ਟ੍ਰੈਫਿਕ ਸਮੱਸਿਆ ਦਾ ਹੱਲ ਦੱਸਦਿਆਂ ਰਾਜ ਕੁਮਾਰ ਨੇ ਕਿਹਾ ਕਿ ਪਹਿਲਾਂ ਗੁਰਦਾਸਪੁਰ ਸ਼ਹਿਰ ‘ਚ ਟ੍ਰੈਫਿਕ ਦੀ ਵੱਡੀ ਸਮੱਸਿਆ ਰਹਿੰਦੀ ਸੀ ਅਤੇ ਲੋਕਾਂ ਨੂੰ ਰੋਜ਼ਾਨਾ ਭਾਰੀ ਪ੍ਰੇਸ਼ਾਨੀ ਹੁੰਦੀ ਸੀ ਪਰ ਫਿਰ ਵੀ ਕਿਸੇ ਨੇ ਧਿਆਨ ਨਹੀਂ ਦਿੱਤਾ। ਭਗਵੰਤ ਮਾਨ ਸਰਕਾਰ ਨੇ ਗੁਰਦਾਸਪੁਰ ਵਾਸੀਆਂ ਨੂੰ ਇਹ ਵੱਡਾ ਤੋਹਫਾ ਦਿੱਤਾ ਹੈ।

ਮੁਜਰਾਜਪੁਰ ਤੋਂ ਰਿੰਕੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਦੀਨਾਨਗਰ ਵਿਖੇ 6.60 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਤਹਿਸੀਲ ਕੰਪਲੈਕਸ ਤਿਆਰ ਕੀਤਾ ਗਿਆ ਹੈ, ਜਿਸ ਵਿੱਚ ਸਾਰੇ ਤਹਿਸੀਲ ਪੱਧਰੀ ਦਫ਼ਤਰ ਇੱਕੋ ਛੱਤ ਹੇਠ ਲੋਕਾਂ ਦੀ ਸੇਵਾ ਕਰਨਗੇ। ਇਸ ਦੇ ਨਾਲ ਹੀ ਦੀਨਾਨਗਰ ਵਿਖੇ 2.36 ਕਰੋੜ ਰੁਪਏ ਦੀ ਲਾਗਤ ਨਾਲ ਸਬ-ਤਹਿਸੀਲ ਦਾ ਨਵਾਂ ਦਫ਼ਤਰ ਵੀ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਇਨ੍ਹਾਂ ਵਿਕਾਸ ਪ੍ਰੋਜੈਕਟਾਂ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹਾਂ, ਜਿਸ ਨਾਲ ਗੁਰਦਾਸਪੁਰ ‘ਤੇ ਵਿਕਾਸ ਕ੍ਰਾਂਤੀ ਦਾ ਪਰਿਵਰਤਨਸ਼ੀਲ ਪ੍ਰਭਾਵ ਪਵੇਗਾ ਅਤੇ ਜ਼ਿਲ੍ਹੇ ਨੂੰ ਨਵੀਆਂ ਬੁਲੰਦੀਆਂ ‘ਤੇ ਪਹੁੰਚਾਇਆ ਜਾਵੇਗਾ।

ਹੀਰਾਂ ਤੋਂ ਨਿਰਮਲ ਸਿੰਘ ਨੇ ਦੱਸਿਆ ਕਿ ਸਰਹੱਦੀ ਜ਼ਿਲ੍ਹਾ ਹੋਣ ਕਰਕੇ ਗੁਰਦਾਸਪੁਰ ਵਿਕਾਸ ਪੱਖੋਂ ਕਾਫੀ ਪਛੜ ਗਿਆ ਹੈ। ਉਂਜ, ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਵਿਕਾਸ ਕ੍ਰਾਂਤੀ ਦੀ ਬਦੌਲਤ ਸਾਡਾ ਜ਼ਿਲ੍ਹਾ ਹੁਣ ਨਵੀਆਂ ਉਚਾਈਆਂ ਨੂੰ ਛੂਹਣ ਲਈ ਤਿਆਰ ਹੈ। ਗੁਰਦਾਸਪੁਰ ਵਿੱਚ ਅੱਜ 1854 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟ ਦੀ ਸ਼ੁਰੂਆਤ ਨਾਲ ਜ਼ਿਲ੍ਹੇ ਦੇ ਵਿਕਾਸ ਦੇ ਇੱਕ ਨਵੇਂ ਅਧਿਆਏ ਦੀ ਸ਼ੁਰੂਆਤ ਹੋਈ ਹੈ।

ਗੁਰਦਾਸਪੁਰ ਅਤੇ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਪਿੰਡ ਹੀਰਾਂ ਗੁਰਦਾਸਪੁਰ ਦੇ ਨਿਰਮਲ ਸਿੰਘ ਨੇ ਕਿਹਾ ਕਿ ‘ਵਿਕਾਸ ਕ੍ਰਾਂਤੀ ਰੈਲੀ’ ਦੌਰਾਨ ਹਲਕੇ ਦੇ ਲੋਕਾਂ ਨੂੰ ਬਹੁਤ ਸਾਰੇ ਤੋਹਫੇ ਦਿੱਤੇ ਗਏ ਹਨ ਅਤੇ ਸਰਕਾਰ ਨੇ ਤਰੱਕੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਹੈ।

ਬੈਰੀਜ ਕਲਿਆਣ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਬੇਮਿਸਾਲ ਵਿਕਾਸ ਪ੍ਰੋਜੈਕਟਾਂ ਨੇ ਗੁਰਦਾਸਪੁਰ ਵਾਸੀਆਂ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਨੇ ਪੰਜਾਬ ਅਤੇ ਇਸ ਦੇ ਲੋਕਾਂ ਦੀ ਭਲਾਈ ਲਈ ਅਣਥੱਕ ਅਤੇ ਸਮਰਪਿਤ ਹੋ ਕੇ ਕੰਮ ਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।

The post ਗੁਰਦਾਸਪੁਰ ਅਤੇ ਪਠਾਨਕੋਟ ਵਾਸੀਆਂ ਨੇ 1854 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨ ਲਈ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ appeared first on TheUnmute.com - Punjabi News.

Tags:
  • aam-aadmi-party
  • breaking-news
  • development-projects
  • gurdaspur
  • latest-news
  • news
  • punjab-government
  • the-unmute-breaking-news

ਚੰਡੀਗੜ੍ਹ, 2 ਦਸੰਬਰ 2023: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ (CM Manohar Lal) ਨੇ ਕਿਹਾ ਕਿ ਆਉਣ ਵਾਲੇ 25 ਸਾਲਾਂ ਵਿਚ ਵਿਕਸਿਤ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ਵਿਚ ਸੂਬੇ ਤੇ ਦੇਸ਼ ਦੀ ਨੌਜਵਾਨ ਸ਼ਕਤੀ ਦਾ ਮਹੱਤਵਪੂਰਨ ਯੋਗਦਾਨ ਹੋਵੇਗਾ|ਮੁੱਖ ਮੰਤਰੀ ਅੱਜ ਇੱਥੇ ਆਡਿਓ ਕਾਨਫਰੈਂਸਿੰਗ ਰਾਹੀਂ ਮੁੱਖ ਮੰਤਰੀ ਦੀ ਵਿਸ਼ੇਸ਼ ਚਰਚਾ ਪ੍ਰੋਗ੍ਰਾਮ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੰਮ੍ਰਿਤ ਕਾਲ ਦੇ 4 ਥੰਬ (ਨੌਜਵਾਨ ਸ਼ਕਤੀ, ਨਾਰੀ ਸ਼ਕਤੀ, ਸਾਡੇ ਕਿਸਾਨ, ਮੱਧਮ ਤੇ ਗਰੀਬ ਵਰਗ) ਵਿਚੋਂ ਇਕ ਨੌਜਵਾਨ ਸ਼ਕਤੀ ਨਾਲ ਗਲਬਾਤ ਕਰ ਰਹੇ ਸਨ| ਇਸ ਮੌਕੇ ‘ਤੇ ਲਗਭਗ 22000 ਨੌਜਵਾਨਾਂ ਨੇ ਦੇਸ਼ ਦੇ ਭਵਿੱਖ ਦੇ ਰਸਤੇ ‘ਤੇ ਆਪਣਾ ਨਜ਼ਰਿਆ ਪ੍ਰਗਟਾਉਂਦੇ ਹੋਏ ਮੁੱਖ ਮੰਤਰੀ ਨਾਲ ਵਿਚਾਰ-ਵਟਾਂਰਦੇ ਵਿਚ ਸਰਗਰਮ ਤੌਰ ‘ਤੇ ਹਿੱਸਾ ਲਿਆ|

ਇਸ ਮੌਕੇ ‘ਤੇ ਮੁੱਖ ਮੰਤਰੀ (CM Manohar Lal) ਦੇ ਵਧੀਕ ਪ੍ਰਧਾਨ ਸਕੱਤਰ ਤੇ ਸੂਚਨਾ, ਲੋਕ ਸੰਪਰਕ, ਭਾਸ਼ਾ ਤੇ ਸਭਿਆਚਾਰਕ ਵਿਭਾਗ ਦੇ ਡਾਇਰੈਕਟਰ ਜਨਰਲ ਡਾ.ਅਮਿਤ ਅਗਰਵਾਲ ਵੀ ਹਾਜਿਰ ਰਹੇ|
ਖੁਸ਼ਹਾਲ ਅਤੇ ਵਿਕਸਿਤ ਭਾਤਰ ਦੇ ਟੀਚੇ ਵਿਚ ਮਹੱਤਵਪੂਰਨ ਯੋਗਦਾਨ ਦੇਣ ਦੀ ਨੌਜੁਆਨਾਂ ਦੀ ਸਮੱਰਥਾ ‘ਤੇ ਭਰੋਸਾ ਪ੍ਰਗਟਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਨੌਜੁਆਨਾਂ ਵਿਚ ਆਰਥਿਕ ਵਿਕਾਸ ਨੂੰ ਗਤੀ ਦੇਣ ਦੀ ਸ਼ਕਤੀ ਹੈ| ਨੌਜਵਾਨਾਂ ਦੀ ਇਸ ਤਾਕਤ ਨੂੰ ਹਾਂ-ਪੱਖੀ ਦਿਸ਼ਾ ਦੇਣ ਲਈ ਮਨੋਹਰ ਲਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼ੁਰੂ ਕੀਤੇ ਗਏ ਮੇਕ ਇੰਨ ਇੰਡਿਆ, ਸਕਿਲ ਇੰਡਿਆ, ਡਿਜੀਟਲ ਇੰਡਿਆ, ਸਟੈਂਡਅਪ ਇੰਡਿਆ ਅਤੇ ਸਟਾਟਅਪ ਇੰਡਿਆ ਵਰਗੇ ਅਨੇਕ ਪ੍ਰੋਗ੍ਰਾਮਾਂ ਦੀ ਸ਼ਲਾਘਾ ਕੀਤਾ|

ਨੌਜਵਾਨਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦੇ ਹੋਏ ਮਨੋਹਰ ਲਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਗਲੇ 25 ਸਾਲਾਂ ਦੇ ਅੰਮ੍ਰਿ੍ਰਤਕਾਲ ਵਿਚ ਭਾਰਤ ਨੂੰ ਇਕ ਵਿਕਸਿਤ ਦੇਸ਼ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸਾਨੂੰ ਚਾਰੋਂ ਥੰਮਾਂ ਨੂੰ ਹੋਰ ਮਜਬੂਤ ਕਰਨਾ ਹੋਵੇਗਾ, ਜੋ ਹੈ – ਸਾਡੀ ਨੌਜੁਆਨ ਸ਼ਕਤੀ, ਸਾਡੀ ਨਾਰੀ ਸ਼ਕਤੀ, ਕਿਸਾਨ ਅਤੇ ਮੱਧਮ ਤੇ ਗਰੀਬ ਵਰਗ| ਹਰੇਕ ਵਰਗ ਆਪਣੀ ਜਿੰਮੇਵਾਰੀ ਨਿਭਾਏਗਾ ਤਾਂ ਯਕੀਨੀ ਤੌਰ ‘ਤੇ 2047 ਤਕ ਅਸੀਂ ਵਿਕਸਿਤ ਦੇਸ਼ ਦੀ ਸ਼੍ਰੇਣੀ ਵਿਚ ਮੋਹਰੀ ਕਾਤਰ ਵਿਚ ਸ਼ਾਮਿਲ ਹੋਵਾਂਗੇ|

ਮੁੱਖ ਮੰਤਰੀ ਨੇ ਦਸਿਆ ਕਿ ਨਵੀਥ ਕੌਮੀ ਸਿਖਿਆ ਨੀਤੀ ਤਕ ਸਿਖਿਆ ਦੇ ਖੇਤਰ ਵਿਚ ਕ੍ਰਾਂਤੀਕਾਰੀ ਬਦਲਾਅ ਕੀਤਾ ਗਿਆ ਹੈ ਅਤੇ ਸਕੂਲਾਂ ਤੋਂ ਲੈਕੇ ਯੂਨੀਵਰਸਿਟੀਆਂ ਤਕ ਕੌਸ਼ਲ ਸਿਖਿਆ ਨੂੰ ਮਹੱਤਵਪੂਰਨ ਬਣਾਇਆ ਜਾ ਰਿਹਾ ਹੈ ਤਾਂ ਜੋ 2030 ਤਕ ਸੂਬੇ ਦੇ ਹਰੇਕ ਨੌਜੁਆਨ ਸਿਖਿਅਤ ਹੋਣ ਦੇ ਨਾਲ-ਨਾਲ ਹੁਨਰਮੰਦ ਬਣੇ|

ਮੁੱਖ ਮੰਤਰੀ ਨੇ ਨੌਜੁਆਨਾਂ ਨੂੰ ਸਫਲਤਾ ਦੇ ਮੂਲ ਮੰਤਰ ਦਿੰਦੇ ਹੋਏ ਕਿਹਾ ਕਿ ਜੀਵਨ ਵਿਚ ਉਹ ਆਪਣੇ ਟੀਚੇ ਨੂੰ ਧਿਆਨ ਵਿਚ ਰੱਖਣ, ਹਾਂ-ਪੱਖੀ ਸੋਚੇ, ਅਨੁਸ਼ਾਸਿਤ ਅਤੇ ਧੀਰਜ ਰੱਖਣ, ਸਿਹਤ ਜੀਵਨਸ਼ੈਲੀ ਅਪਨਾਉਣ, ਸਮੇਂ ਦੀ ਸਹੀ ਵਰਤੋਂ ਕਰਨ ਅਤੇ ਸਮਾਜ ਅਤੇ ਦੇਸ਼ ਦੀ ਸੇਵਾ ਲਈ ਸਪਰਪਿਤ ਰਹਿਣ| ਮੁੱਖ ਮੰਤਰੀ ਨੇ ਨੌਜੁਆਨਾਂ ਤੋਂ ਅਗਲੇ 25 ਸਾਲਾਂ ਵਿਚ ਸੂਬੇ ਤੇ ਦੇਸ਼ ਨੂੰ ਵਿਕਾਸ ਦੀ ਉੱਚਾਈਆਂ ਤਕ ਪਹੁੰਚਾਉਣ ਲਈ ਉਨ੍ਹਾਂ ਦਾ ਸਾਥ ਮੰਗੀਆ|

ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਮੌਜ਼ੂਦਾ ਸਰਕਾਰ ਨੇ ਨੌਜੁਆਨਾਂ ਦੇ ਸਭਾਵਿਮਾਨ ਦੀ ਰੱਖਿਆ ਲਈ ਸਰਕਾਰੀ ਨੌਕਰੀਆਂ ਨੂੰ ਮਿਸ਼ਨ ਮੈਰੀਟ ਵਿਚ ਬਦਲਿਆ ਹੈ| ਨੌਜੁਆਨਾਂ ਨੂੰ ਯੋਗਤਾ ਦੇ ਆਧਾਰ ‘ਤੇ ਬਿਨਾਂ ਖਰਚੀ-ਬਿਨਾਂ ਪਰਚੀ ਦੇ 1.10 ਲੱਖ ਵੱਧ ਸਰਕਾਰੀ ਨੌਕਰੀਆਂ ਦੇਕੇ ਉਨ੍ਹਾਂ ਦਾ ਮਨੋਬਲ ਵਧਾਇਆ ਹੈ| ਇਸ ਤੋਂ ਇਲਾਵਾ, ਸਰਕਾਰੀ ਨੌਕਰੀਆਂ ਵਿਚ ਗਰੀਬ ਪਰਿਵਾਰਾਂ ਦੇ ਉਮੀਦਵਾਰਾਂ ਨੂੰ 5 ਵਾਧੂ ਨੰਬਰ ਦੇਣ ਦਾ ਪ੍ਰਵਧਾਨ ਕੀਤਾ ਹੈ|

ਸਾਡਾ ਇਸ ਸਾਲ 60,000 ਨੌਕਰੀਆਂ ਦੇਣ ਦਾ ਟੀਚਾ ਹੈ, ਜਿੰਨ੍ਹਾਂ ਵਿਚੋਂ 41,000 ਤੋਂ ਵੱਧ ਆਸਾਮੀਆਂ ‘ਤੇ ਭਰਤੀ ਪ੍ਰਕ੍ਰਿਆ ਚਲ ਰਹੀ ਹੈ| ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿਚ ਸਿਖਿਆ ਤੇ ਰੁਜ਼ਗਾਰ ਦਿਵਾਉਣ ਲਈ ਵਿਦੇਸ਼ ਸਹਿਯੋਗ ਵਿਭਾਗ ਦਾ ਗਠਨ ਕੀਤਾ ਗਿਆ ਹੈ| ਵਿਦੇਸ਼ ਵਿਚ ਰੁਜ਼ਗਾਰ ਦੇ ਮੌਕੇ ਭਲਣ ਵਾਲੇ ਨੌਜੁਆਨਾਂ ਦੇ ਕਾਲਜ ਵਿਚ ਹੀ ਮੁਫਤ ਪਾਸਪੋਰਟ ਬਣਾਏ ਜਾ ਰਹੇ ਹਨ|

ਉਨ੍ਹਾਂ ਕਿਹਾ ਕਿ ਸਟਾਟਅਪ ਅਤੇ ਖੋਜ ਲਈ ਭਾਰਤ ਦੁਨੀਆ ਵਿਚ ਇਕ ਕੇਂਦਰ ਵੱਜੋਂ ਉਭਰ ਰਿਹਾ ਹੈ| ਹਰਿਆਣਾ ਵਿਚ ਸਟਾਟਅਪ ਸਭਿਆਚਾਰ ਨੂੰ ਵੱਧਾਉਣ ਦੇਣ ਲਈ ਨਵੀਂ ਸਟਾਟਅਪ ਨੀਤੀ ਬਣਾਈ ਗਈ ਹੈ| ਇਸ ਨੀਤੀ ਦੇ ਤਹਿਤ ਨੌਜੁਆਨਾਂ ਨੂੰ ਆਰਥਿਕ ਤੇ ਤਕਨੀਕੀ ਮਦਦ ਦੇਕੇ ਉਨ੍ਹਾਂ ਨੂੰ ਆਪਣਾ ਸਟਾਟਅਪ ਸ਼ੁਰੂ ਕਰਨ ਲਈ ਪ੍ਰੋਤਸਾਹਿਤ ਕੀਤਾ ਜਾ ਰਿਹਾ ਹੈ|

The post ਵਿਕਸਿਤ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸੂਬੇ ਤੇ ਦੇਸ਼ ਦੇ ਨੌਜਵਾਨਾਂ ਮਹੱਤਵਪੂਰਨ ਯੋਗਦਾਨ ਹੋਵੇਗਾ: CM ਮਨੋਹਰ ਲਾਲ appeared first on TheUnmute.com - Punjabi News.

Tags:
  • breaking-news
  • developed-india
  • haryana-news
  • india-news
  • latest-news
  • news

ਮੁੱਖ ਮੰਤਰੀ ਮਨੋਹਰ ਲਾਲ ਵੱਲੋਂ ਸੰਤ ਨਿਰੰਕਾਰੀ ਮਿਸ਼ਨ ਦੇ ਨਸ਼ਾ ਛੁਡਾਊ ਅਭਿਆਨ ਪ੍ਰੋਗਰਾਮ 'ਚ ਸ਼ਿਰਕਤ

Saturday 02 December 2023 02:26 PM UTC+00 | Tags: anti-drug-campaign-program breaking-news cm-manohar-lal drug drugs latest-news news sant-nirankari sant-nirankari-mission the-unmute-breaking-news the-unmute-punjab

ਚੰਡੀਗੜ੍ਹ, 2 ਦਸੰਬਰ 2023: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਹੈ ਕਿ ਸੂਬਾ ਸਰਕਾਰ ਦੇ ਨਸ਼ੇ (drug) ਵਰਗੀ ਸਮਾਜਿਕ ਬੁਰਾਈ ਨੂੰ ਜੜ੍ਹੋਂ ਖਤਮ ਕਰਨ ਦੇ ਯਤਨ ਵਿਚ ਸੰਤ ਨਿਰੰਕਾਰੀ ਮਿਸ਼ਨ ਅਹਿਮ ਭੂਮਿਕਾ ਨਿਭਾ ਰਿਹਾ ਹੈ| ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨਸ਼ਾ ਤਸਕਰਾਂ ਦੀ ਕਮਰ ਤੋੜਣ ਲਈ ਲਗਾਤਾਰ ਕੰਮ ਕਰ ਰਹੀ ਹੈ|

ਮੁੱਖ ਮੰਤਰੀ ਨੇ ਇਹ ਗੱਲ ਅੱਜ ਪਾਣੀਪਤ ਸਥਿਤ ਨਿਰੰਕਾਰੀ ਮਿਸ਼ਨ ਦੇ ਅਧਿਆਤਕਮ ਕੇਂਦਰ ਵਿਚ ਨਸ਼ਾ ਮੁਕਤੀ ਮੁਹਿੰਮ ਦੇ ਤਹਿਤ ਆਯੋਜਿਤ ਪ੍ਰੋਗ੍ਰਾਮ ਵਿਚ ਹਾਜ਼ਰ ਨੌਜਵਾਨਾਂ ਤੇ ਹੋਰ ਨੂੰ ਸੰਬੋਧਤ ਕਰਦੇ ਹੋਏ ਕਹੀ| ਇਸ ਮੌਕੇ ‘ਤੇ ਮਿਸ਼ਨ ਦੀ ਮੁੱਖੀ ਸਤਗੁਰੂ ਸੁਦੀਕਸ਼ਾ ਜੀ ਮਹਾਰਾਜ ਵੀ ਹਾਜ਼ਰ ਰਹੀ|

ਪ੍ਰੋਗ੍ਰਾਮ ਵਿਚ ਹਜਾਰਾਂ ਦੀ ਗਿਣਤੀ ਵਿਚ ਹਾਜ਼ਰ ਨੌਜਵਾਨਾਂ ਤੇ ਹੋਰ ਨੂੰ ਸੰਬੋਧਤ ਕਰਦੇ ਹੋਏ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਸਮਾਜ ਵਿਚ ਫੈਲੀ ਬੁਰਾਈਆਂ ਨੂੰ ਦੂਰ ਕਰਨ ਵਿਚ ਨਿਰੰਕਾਰੀ ਮਿਸ਼ਨ ਲਗਾਤਾਰ ਕੰਮ ਕਰ ਰਿਹਾ ਹੈ| ਮੁੱਖ ਮੰਤਰੀ ਨੇ ਕਿਹਾ ਕਿ ਨੌਜੁਆਨਾਂ ਵਿਚ ਉੱਚੀ ਉਡਾਨ ਭਰਨ ਦਾ ਟਾਰਗੇਟ ਰਹਿੰਦਾ ਹੈ| ਉਨ੍ਹਾਂ ਨੂੰ ਹੁਨਰ ਤੇ ਕੌਸ਼ਲ ਰਾਹੀਂ ਯਤਨ ਕਰਨਾ ਚਾਹੀਦਾ ਹੈ| ਟੀਚਾ ਹਾਸਲ ਨਾ ਹੋਣ ‘ਤੇ ਮੁਸ਼ਕਲਾਂ ਸ਼ੁਰੂ ਹੋ ਜਾਂਦੀ ਹੈ ਜੋ ਹੋਲੀ-ਹੋਲੀ ਤਣਾਅ ਵਿਚ ਬਦਲਦੀ ਜਾਂਦੀ ਹੈ|

ਇਸ ਸਥਿਤੀ ਵਿਚ ਗਲਤ ਵਿਅਕਤੀਆਂ ਦੀ ਸੰਗਤ ਤੇ ਨਸ਼ੇ ਦਾ ਸੇਵਨ ਉਨ੍ਹਾਂ ਨੂੰ ਅੱਗੇ ਵੱਧਣ ਤੋਂ ਰੋਕਦਾ ਹੈ| ਮੁੱਖ ਮੰਤਰੀ ਨੇ ਕਿਹਾ ਕਿ ਨਸ਼ਾ ਸਾਰੇ ਵਿਸ਼ਵ ਵਿਚ ਫੈਲਿਆ ਹੋਇਆ ਹੈ| ਮਨੋਹਰ ਲਾਲ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਜਨਮਦਿਨ ‘ਤੇ 5 ਮਈ ਨੂੰ ਸੰਤਾਂ ਦਾ ਆਸ਼ੀਰਵਾਦ ਲੈ ਕੇ ਸੂਬੇ ਨੂੰ ਨਸ਼ਾ (drug) ਮੁਕਤ ਬਣਾਉਣ ਦਾ ਸੰਕਲਪ ਲਿਆ|

ਉਨ੍ਹਾਂ ਕਿਹਾ ਕਿ ਸਮਾਜਿਕ ਬੁਰਾਈ ਨੂੰ ਸਰਕਾਰ ਸਿਰਫ ਆਪਣੇ ਪੱਧਰ ‘ਤੇ ਖਤਮ ਨਹੀਂ ਕਰ ਸਕਦੀ, ਇਸ ਲਈ ਸਮਾਜ ਦੇ ਸਹਿਯੋਗ ਦੀ ਲੋਂੜ ਹੈ| ਉਨ੍ਹਾਂ ਨੇ ਨੌਜਵਾਨਾਂ ਤੋਂ ਅਪੀਲ ਕਰਦੇ ਹੋਏ ਕਿਹਾ ਕਿ ਨਸ਼ਾ (drug) ਵਰਗੀ ਸਮਾਜਿਕ ਬੁਰਾਈ ਨੂੰ ਜੜੋਂ ਖਤਮ ਕਰਨ ਲਈ ਨਸ਼ਾ ਤਸਕਰਾਂ ਦੀ ਕਮਰ ਤੋੜਣ ਵਿਚ ਨੌਜੁਆਨ ਸਹਿਯੋਗ ਦੇਣ| ਉਨ੍ਹਾਂ ਕਿਹਾ ਕਿ ਤੁਹਾਡੇ ਕੋਲ ਨਸ਼ਾ ਤਸਕਰਾਂ ਖਿਲਾਫ ਕੋਈ ਸੂਚਨਾ ਹੋਵੇ ਤਾਂ ਤੁਰੰਤ ਨਾਰਕੋਟਿਕਸ ਕੰਟ੍ਰੋਲ ਬਿਊਰੋ ਨੂੰ ਸੂਚਨਾ ਦੇਣ|

ਮੁੱਖ ਮੰਤਰੀ ਨੇ ਕਿਹਾ ਕਿ ਨਸ਼ਾ ਤਸਕਰਾਂ ਦਾ ਜਾਲ ਤੋੜਦੇ ਹੋਏ ਸਾਡੀ ਸਰਕਾਰ ਨੇ ਅਜੇ ਤਕ ਸੈਕੜਾਂ ਟਨ ਨਸ਼ੇ ਦੀ ਖੇਪ ਫੜ ਦੇ ਉਸ ਨੂੰ ਨਸ਼ਟ ਕੀਤਾ ਹੈ| ਨਸ਼ਾ ਤਸਕਰਾਂ ਦੀ ਸਪਲਾਈ ਚੈਨ ਨੂੰ ਤੋੜਣ ਲਈ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ| ਮੁੱਖ ਮੰਤਰੀ ਨੇ ਕਿਹਾ ਕਿ ਇਹ ਨਸ਼ਾ ਤਸਕਰ ਨਾ ਸਿਰਫ ਪੈਸੇ ਦੇ ਲਾਲਚ ਵਿਚ ਨੌਜੁਆਨਾਂ ਨੂੰ ਬਰਬਾਦ ਕਰ ਰਹੇ ਹਨ, ਸਗੋਂ ਅੱਤਵਾਦ ਵਰਗੀ ਦੇਸ਼ ਵਿਰੋਧੀ ਗਤੀਵਿਧੀਆਂ ਵਿਚ ਵੀ ਸ਼ਾਮਿਲ ਰਹਿੰਦੇ ਹਨ| ਇਸ ਲਈ ਇੰਨ੍ਹਾਂ ਦੀ ਕਮਰ ਤੋੜਣਾ ਬਹੁਤ ਲਾਜਿਮੀ ਹੈ| ਉਨ੍ਹਾਂ ਕਿਹਾ ਕਿ ਕਿਸੇ ਵੀ ਕਾਰਣ ਨਾਲ ਦਿਸ਼ਾ ਭਟਕ ਕੇ ਨਸ਼ੇ ਦੀ ਲਤ ਦਾ ਸ਼ਿਕਾਰ ਹੋਏ ਨੌਜੁਆਨਾਂ ਨੂੰ ਨਸ਼ੇ ਦੇ ਦਲਦਲ ਤੋਂ ਬਚਣ ਲਈ ਉਨ੍ਹਾਂ ਨਾਲ ਖੜੇ ਹੋ ਕੇ ਸਹੀ ਦਿਸ਼ਾ ਵਿਖਾਉਣ ਦੀ ਲੋਂੜ ਹੈ|

The post ਮੁੱਖ ਮੰਤਰੀ ਮਨੋਹਰ ਲਾਲ ਵੱਲੋਂ ਸੰਤ ਨਿਰੰਕਾਰੀ ਮਿਸ਼ਨ ਦੇ ਨਸ਼ਾ ਛੁਡਾਊ ਅਭਿਆਨ ਪ੍ਰੋਗਰਾਮ ‘ਚ ਸ਼ਿਰਕਤ appeared first on TheUnmute.com - Punjabi News.

Tags:
  • anti-drug-campaign-program
  • breaking-news
  • cm-manohar-lal
  • drug
  • drugs
  • latest-news
  • news
  • sant-nirankari
  • sant-nirankari-mission
  • the-unmute-breaking-news
  • the-unmute-punjab

ਪਾਤੜਾਂ/ਸ਼ੁਤਰਾਣਾ, 2 ਦਸੰਬਰ 2023: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਹਲਕਾ ਸ਼ੁਤਰਾਣਾ ਦੇ ਪਿੰਡ ਹਰਿਆਊ ਖੁਰਦ ਵਿਖੇ ਢਾਈ ਏਕੜ ਜਮੀਨ ‘ਚ ਕਰੀਬ 1 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਏ ਖੇਡ ਸਟੇਡੀਅਮ (sports stadium) ਦਾ ਉਦਘਾਟਨ ਵਿਧਾਇਕ ਕੁਲਵੰਤ ਸਿੰਘ ਦੀ ਮੌਜੂਦਗੀ ਵਿੱਚ ਕੀਤਾ। ਉਨ੍ਹਾਂ ਨੇ ਇਸ ਮੌਕੇ ਪਿੰਡ ਦੇ 163 ਪਰਿਵਾਰਾਂ ਨੂੰ 5-5 ਮਰਲੇ ਦੇ ਪਲਾਟ ਵੀ ਤਕਸੀਮ ਕੀਤੇ।

ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਜਿਨ੍ਹਾਂ ਕੋਲ ਜਲ ਸਰੋਤ, ਖਣਨ ਤੇ ਭੂ-ਵਿਗਿਆਨ, ਭੂਮੀ ਤੇ ਜਲ ਰੱਖਿਆ, ਬਾਗਬਾਨੀ, ਸੁਤੰਤਰਤਾ ਸੰਗਰਾਮੀ ਤੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਵੀ ਹਨ, ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਜਿੱਥੇ ਨਸ਼ਿਆਂ ਦੀ ਸਪਲਾਈ ਲਾਈਨ ਤੋੜੀ ਹੈ, ਉਥੇ ਹੀ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਖੇਡਾਂ ਵਤਨ ਪੰਜਾਬ ਦੀਆਂ ਸਮੇਤ ਖੇਡਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਲਈ ਵੀ ਠੋਸ ਕਦਮ ਉਠਾਏ ਹਨ।

ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਰਕਾਰ ਸਾਬਤ ਹੋਈ ਹੈ ਅਤੇ ਲੋੜਵੰਦ ਲੋਕਾਂ ਨੂੰ ਜਿੱਥੇ 5-5 ਮਰਲੇ ਦੇ ਪਲਾਟ ਮੁਹੱਈਆ ਕਰਵਾਏ ਜਾ ਰਹੇ ਹਨ, ਉਥੇ ਹੀ 600 ਯੂਨਿਟ ਮੁਫ਼ਤ ਬਿਜਲੀ, ਮੁਫ਼ਤ ਬੱਸ ਸਫ਼ਰ, ਮੁੱਖ ਮੰਤਰੀ ਤੀਰਥ ਯਾਤਰਾ ਸਹੂਲਤ ਦੇਣ ਸਮੇਤ ਘਰ-ਘਰ ਅਨਾਜ ਪਹੁੰਚਾਉਣ ਦੀ ਵੀ ਸ਼ੁਰੂਆਤ ਕੀਤੀ ਜਾ ਰਹੀ ਹੈ। ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਹਲਕੇ ਦੇ ਵਿਕਾਸ ਕਾਰਜਾਂ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਸ਼ੇਸ਼ ਕਾਰਜ ਯੋਜਨਾ ਉਲੀਕੀ ਹੈ, ਜਿਸ ‘ਤੇ ਤੇਜੀ ਨਾਲ ਅਮਲ ਕੀਤਾ ਜਾ ਰਿਹਾ ਹੈ।

ਇਸ ਮੌਕੇ ਦਲਬੀਰ ਸਿੰਘ ਗਿੱਲ ਯੂ.ਕੇ., ਬਲਕਾਰ ਸਿੰਘ ਗੱਜੂਮਾਜਰਾ, ਆਪ ਆਗੂ ਮਹਿੰਗਾ ਸਿੰਘ ਸੇਲਵਾਲ, ਮਦਨ ਲਾਲ, ਲਖਵਿੰਦਰ ਸਿੰਘ ਬਾਦਸ਼ਾਹਪੁਰ, ਹਰਦੀਪ ਸਿੰਘ ਸ਼ਾਹਪੁਰ, ਦਰਸ਼ਨ ਕਕਰਾਲਾ, ਸੁਰਜੀਤ ਸਿੰਘ ਫੌਜੀ, ਜਸਵਿੰਦਰ ਸਿੰਘ ਸ਼ੇਰਗੜ੍ਹ, ਸਰਪੰਚ ਗੁਲਾਬ ਸਿੰਘ, ਜੱਜਵੀਰ ਸਿੰਘ ਸਰਪੰਚ, ਗੁਰਨਾਮ ਸਿੰਘ ਸਰਪੰਚ ਗੁਰ ਅਰਜਨ ਨਗਰ, ਬੂਟਾ ਸਿੰਘ, ਗੁਰਬਾਜ ਸਿੰਘ, ਹਰਭਜਨ ਸਿੰਘ, ਕਸ਼ਮੀਰ ਸਿੰਘ, ਲਖਵਿੰਦਰ ਸਿੰਘ, ਭਿੰਦਾ, ਕਰਨੈਲ ਸਿੰਘ ਬਾਪੂ ਦਲੀਪ ਸਿੰਘ, ਹਰਭਜਨ ਸਿੰਘ, ਗੁਰਦੇਵ ਸਿੰਘ, ਅੰਗਰੇਜ ਸਿੰਘ ਸਮੇਤ ਹੋਰ ਪਤਵੰਤੇ ਮੌਜੂਦ ਸਨ।

The post ਚੇਤਨ ਸਿੰਘ ਜੌੜਾਮਾਜਰਾ ਵੱਲੋਂ ਪਿੰਡ ਹਰਿਆਊ ਖੁਰਦ ਵਿਖੇ 1 ਕਰੋੜ ਰੁਪਏ ਦੀ ਲਾਗਤ ਬਣਾਏ ਖੇਡ ਸਟੇਡੀਅਮ ਦਾ ਉਦਘਾਟਨ appeared first on TheUnmute.com - Punjabi News.

Tags:
  • breaking-news
  • chetan-singh-jauramajra
  • hariau-khurd
  • news
  • sports
  • sports-stadium

ਲੁਧਿਆਣਾ 02 ਦਸੰਬਰ ,2023: ਲੁਧਿਆਣਾ ਵਿਖੇ ਭਾਜਪਾ (BJP) ਵਰਕਰ ਨੂੰ ਸੰਬੋਧਿਤ ਕਰਦੇ ਹੋਏ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਭਾਜਪਾ ਵਰਕਰ ਆਪਣੇ ਗਲੀ ,ਮੁਹੱਲੇ ,ਆਸ ਪੜੋਸ ਦੇ ਲੋਕਾਂ ਦੀ ਸੇਵਾ ਕਰਨ ,ਉਹਨਾਂ ਦੇ ਦੁੱਖ ਸੁੱਖ ਵਿੱਚ ਸਾਥ ਦੇਣ ,ਲੋਕਾਂ ਦੀਆ ਸਮੱਸਿਆਵਾਂ ਸਰਕਾਰ ਤੱਕ ਪੁਹੰਚਾਉਣ ,ਉਹਨਾਂ ਦਾ ਹੱਲ ਕਰਵਾਉਣ ਤੇ ਅਗਰ ਪੰਜਾਬ ਸਰਕਾਰ ਜਾਂ ਪ੍ਰਸ਼ਾਸਨ ਗੱਲ ਨਾ ਸੁਣੇ ਤਾਂ ਧਰਨਾ ਪ੍ਰਦਰਸ਼ਨ ਕਰਨ ਤੋਂ ਗੁਰੇਜ ਨਾ ਕਰਨ ।

ਉਹਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਕੇਂਦਰ ਸਰਕਾਰ ਦੀਆ ਲੋਕ ਭਲਾਈ ਸਕੀਮਾਂ ਤੇ ਸਿਆਸਤ ਕਰ ਰਹੀ ਹੈ ,ਲਾਭਕਾਰੀ ਯੋਜਨਾਵਾਂ ਨੂੰ ਸਹੀ ਤਰੀਕੇ ਨਾਲ ਲਾਗੂ ਨਹੀਂ ਕਰ ਰਹੀ ਹੈ ਜਾਂ ਉਹਨਾਂ ਸਕੀਮਾਂ ਦਾ ਨਾਮ ਬਦਲ ਕੇ ਆਪਣੀਆਂ ਸਕੀਮਾਂ ਦੱਸ ਕਿ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ ਕਰ ਰਹੀ ਹੈ ,ਜੋ ਬਹੁਤ ਮੰਦਭਾਗਾ ਹੈ ।ਉਹਨਾਂ ਭਾਜਪਾ ਵਰਕਰਾਂ ਨੂੰ ਕਿਹਾ ਕਿ ਉਹ ਕੇਂਦਰ ਸਰਕਾਰ ਦੀਆ ਯੋਜਨਾਵਾਂ ਬਾਰੇ ਲੋਕਾਂ ਨੂੰ ਜਾਣਕਾਰੀ ਦੇਣ ਤਾਂ ਕਿ ਓਹਨਾ ਨੂੰ ਲਾਭਕਾਰੀ ਯੋਜਨਾਵਾਂ ਦਾ ਲਾਭ ਮਿਲ ਸਕੇ |ਉਹਨਾ ਕਿਹਾ ਕਿ ਕੇਂਦਰ ਸਰਕਾਰ ਦੀਆਂ ਲਾਭਕਾਰੀ ਯੋਜਨਾਵਾਂ ਦੀ ਲਿਸਟ ਇੰਨੀ ਲੰਬੀ ਹੈ ਕਿ ਇੱਕ ਬਿਆਨ ਰਾਹੀ ਦੱਸਣਾ ਸੰਭਵ ਨਹੀਂ ਹੈ ।

ਉਹਨਾਂ ਕਿਹਾ ਕਿ ਭਾਜਪਾ (BJP) ਪੰਜਾਬ ਦੀਆ ਸਥਾਨਿਕ ਤੇ ਲੋਕ ਸਭਾ ਚੋਣਾਂ ਵਿੱਚ ਕਿਸੇ ਪਾਰਟੀ ਨਾਲ ਗੱਠਜੋੜ ਨਹੀ ਕਰੇਗੀ ਸਾਰੀਆਂ ਚੋਣਾਂ ਆਪਣੇ ਬਲਬੂਤੇ ਤੇ ਲੜੇਗੀ ਤੇ ਹੂੰਝਾ ਫੇਰ ਜਿੱਤ ਪ੍ਰਾਪਤ ਕਰੇਗੀ |ਚੁੱਘ ਨੇ ਭਾਜਪਾ ਵਰਕਰਾਂ ਨੂੰ ਨਗਰ ਨਿਗਮ ਚੋਣਾਂ ਦੀਆਂ ਤਿਆਰੀਆਂ ਵਿੱਚ ਜੁੱਟ ਜਾਣ ਤੇ ਹਰ ਗਲੀ ਮੁਹੱਲੇ ਦੇ ਇੱਕ ਇੱਕ ਵੋਟਰ ਨਾਲ ਸੰਪਰਕ ਕਰਨ ਲਈ ਕਿਹਾ ।ਉਹਨਾਂ ਕਿਹਾ ਪੰਜਾਬ ਦੇ ਲੋਕ ਹੁਣ ਭਾਜਪਾ ਦਾ ਸਾਥ ਦੇਣਗੇ ਤੇ ਨਗਰ ਨਿਗਮ ਚੋਣਾਂ ਤੋਂ ਬਾਅਦ ਲੁਧਿਆਣਾ ਸਮੇਤ ਪੰਜੇ ਨਗਰ ਨਿਗਮਾਂ ਵਿੱਚ ਭਾਜਪਾ ਦੇ ਮੇਅਰ ਹੋਣਗੇ ।

ਉਹਨਾਂ ਕਿਹਾ ਕਿ ਪੰਜਾਬ ਦੇ ਹਾਲਾਤ ਬਦ ਤੋਂ ਬਦਤਰ ਹੋ ਚੁਕੇ ਹਨ,ਉਦਯੋਗਪਤੀ ਦੂਸਰੇ ਸੂਬਿਆਂ ਵੱਲ ਰੁੱਖ ਕਰ ਰਹੇ ਹਨ ਕਿਉਂਕਿ ਭਗਵੰਤ ਮਾਨ ਸਰਕਾਰ ਉਹਨਾਂ ਨੂੰ ਬੁਨਿਆਦੀ ਸਹੂਲਤਾਂ ਉਪਲਬਧ ਨਹੀ ਕਰਵਾ ਰਹੀ ਹੈ ਤੇ ਦੂਸਰਾ ਪੰਜਾਬ ਵਿੱਚ ਲੋਕਾਂ ਤੇ ਵਪਾਰੀਆਂ ਤੋਂ ਸਰੇਆਮ ਫਿਰੋਤੀਆਂ ਮੰਗੀਆ ਜਾ ਰਾਹੀਆਂ ,ਲੋਕਾਂ ਨੂੰ ਡਰਾਇਆ ਜਾ ਰਿਹਾ ਹੈ ,ਪੁਲਿਸ ਪ੍ਰਸ਼ਾਸਨ ਦਾ ਡਰ ਭੈਅ ਖਤਮ ਹੋ ਚੁੱਕਾ ਹੈ,ਜਿਸ ਕਰਕੇ ਪੰਜਾਬ ਦੇ ਲੋਕ ਡਰੇ ਹੋਏ ਹਨ ।

ਉਹਨਾਂ ਕਿਹਾ ਕਿ ਨਰਿੰਦਰ ਮੋਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬੀਆ ਦੀ ਹਮਦਰਦ ਤੇ ਉਹਨਾਂ ਦੀ ਆਪਣੀ ਸਰਕਾਰ ਹੈ ।ਚੁੱਘ ਨੇ ਕਿਹਾ ਕਿ ਜਿੰਨੇ ਕੰਮ ਪੰਜਾਬ ਤੇ ਸਿੱਖਾਂ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੇ ਕੀਤੇ ਹਨ ਉਹਨੇ ਅੱਜ ਤੱਕ ਕਿਸੇ ਹੋਰ ਸਰਕਾਰ ਨੇ ਨਹੀਂ ਕੀਤੇ ਹਨ ।ਉਹਨਾਂ ਪੰਜਾਬ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਭਾਜਪਾ ਦਾ ਸਾਥ ਦੇਣ ਤਾਂ ਕਿ ਪੰਜਾਬ ਨੂੰ ਖੁਸ਼ਹਾਲ ਬਣਾਇਆ ਜਾ ਸਕੇ ।

 

The post ਭਾਜਪਾ ਇਕੱਲਿਆਂ ਆਪਣੇ ਬਲਬੂਤੇ ‘ਤੇ ਚੋਣਾਂ ਲੜੇਗੀ ਤੇ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ: ਤਰੁਣ ਚੁੱਘ appeared first on TheUnmute.com - Punjabi News.

Tags:
  • bjp
  • elections
  • news
  • punjab-bjp
  • punjab-elections
  • tarun-chugh

ਪਟਿਆਲਾ: ਯੁਵਕ ਸੇਵਾਵਾਂ ਕਲੱਬਾਂ ਨੂੰ ਵਿੱਤੀ ਸਹਾਇਤਾ ਗ੍ਰਾਂਟ ਜਾਰੀ ਕਰਨ ਲਈ ਅਰਜ਼ੀਆਂ ਦੀ ਮੰਗ

Saturday 02 December 2023 04:06 PM UTC+00 | Tags: cm-bhagwant-mann latest-news patiala punjab-news the-unmute-breaking-news youth-services-clubs youth-services-department-punjab

ਪਟਿਆਲਾ, 2 ਦਸੰਬਰ2023: ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਵਿਭਾਗ ਨਾਲ ਐਫੀਲੀਏਟਿਡ ਯੁਵਕ ਸੇਵਾਵਾਂ ਕਲੱਬਾਂ ਨੂੰ ਉਨ੍ਹਾਂ ਵੱਲੋਂ ਪਿਛਲੇ 2 ਸਾਲ ਤੋਂ ਆਪਣੇ ਪਿੰਡਾਂ ਵਿੱਚ ਪਿੰਡ ਦੀ ਭਲਾਈ, ਯੁਵਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਸਬੰਧੀ ਕੀਤੀਆਂ ਗਈਆਂ ਗਤੀਵਿਧੀਆਂ ਦੇ ਅਧਾਰ ‘ਤੇ ਵਿੱਤੀ ਸਹਾਇਤਾ ਦੇਣ ਲਈ ਜ਼ਿਲ੍ਹੇ ਭਰ ‘ਚੋਂ ਅਰਜ਼ੀਆਂ ਦੀ ਮੰਗ 10 ਦਸੰਬਰ 2023 ਤੱਕ ਕੀਤੀ ਗਈ ਹੈ।

ਇਹ ਜਾਣਕਾਰੀ ਸਾਂਝੀ ਕਰਦਿਆਂ ਡਾ. ਦਿਲਵਰ ਸਿੰਘ ਨੇ ਦੱਸਿਆ ਕਿ ਜਿਲ੍ਹੇ ਦੇ ਯੁਵਕ ਸੇਵਾਵਾਂ ਕਲੱਬਾਂ ਵੱਲੋਂ ਆਪਣੀਆਂ ਅਰਜ਼ੀਆਂ ਦੇ ਨਾਲ ਕਲੱਬ ਵੱਲੋਂ ਕੀਤੀਆਂ ਗਈਆਂ ਗਤੀਵਿਧੀਆਂ ਦੀਆਂ ਫੋਟੋਆਂ ਅਤੇ ਅਖਬਾਰਾਂ ਦੀਆਂ ਕਾਤਰਾਂ ਨੱਥੀ ਕੀਤੀਆਂ ਜਾਣ ਤਾਂ ਜੋ ਵਧੀਆ ਕੰਮ ਕਰਨ ਵਾਲੀਆਂ ਜ਼ਿਲ੍ਹੇ ਭਰ ‘ਚੋਂ ਯੁਵਕ ਸੇਵਾਵਾਂ ਕਲੱਬਾਂ ਦੀ ਚੋਣ ਕਰਕੇ ਉਨ੍ਹਾਂ ਨੂੰ ਖੇਡਾਂ ਦਾ ਸਮਾਨ, ਯੁਵਕ ਗਤੀਵਿਧੀਆਂ ਲਈ ਵਿੱਤੀ ਸਹਾਇਤਾ ਗ੍ਰਾਂਟ ਜਾਰੀ ਕੀਤੀ ਜਾ ਸਕੇ।

ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਚੋਂ ਯੋਗ ਯੁਵਕ ਸੇਵਾਵਾਂ ਕਲੱਬਾਂ ਦੀ ਚੋਣ ਜ਼ਿਲ੍ਹਾ ਪੱਧਰ ਤੇ ਬਣਾਈ ਗਈ ਕਮੇਟੀ ਵੱਲੋਂ ਕੀਤੀ ਜਾਵੇਗੀ। ਯੁਵਕ ਸੇਵਾਵਾਂ ਕਲੱਬਾਂ ਵੱਲੋਂ ਇਹ ਅਰਜ਼ੀਆਂ/ਫਾਈਲਾਂ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾ ਦੇ ਦਫਤਰ ਵਿਖੇ ਜਮ੍ਹਾ ਕਰਵਾਈਆਂ ਜਾ ਸਕਦੀਆਂ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ 9417306371 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

The post ਪਟਿਆਲਾ: ਯੁਵਕ ਸੇਵਾਵਾਂ ਕਲੱਬਾਂ ਨੂੰ ਵਿੱਤੀ ਸਹਾਇਤਾ ਗ੍ਰਾਂਟ ਜਾਰੀ ਕਰਨ ਲਈ ਅਰਜ਼ੀਆਂ ਦੀ ਮੰਗ appeared first on TheUnmute.com - Punjabi News.

Tags:
  • cm-bhagwant-mann
  • latest-news
  • patiala
  • punjab-news
  • the-unmute-breaking-news
  • youth-services-clubs
  • youth-services-department-punjab
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form