TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਮੋਹਾਲੀ 'ਚ ਨਵੇਂ ਸਾਲ ਦੇ ਜਸ਼ਨ ਦੇ ਮੱਦੇਨਜ਼ਰ 29 ਤੋਂ 31 ਦਸੰਬਰ ਨੂੰ ਸਪੈਸ਼ਲ ਨਾਕਾਬੰਦੀ ਤੇ ਗਸ਼ਤ ਪਾਰਟੀਆਂ ਤਾਇਨਾਤ: ਸੀਨੀਅਰ ਕਪਤਾਨ ਪੁਲਿਸ Friday 29 December 2023 01:10 PM UTC+00 | Tags: breaking-news mohali news new-year new-year-2023 new-year-celebrations senior-captain-police special-blockade ਸਾਹਿਬਜ਼ਾਦਾ ਅਜੀਤ ਸਿੰਘ ਨਗਰ 29 ਦਸੰਬਰ 2023: ਡਾ. ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਜਿਲ੍ਹਾ ਐਸ.ਏ.ਐਸ ਨਗਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਨਵੇਂ ਸਾਲ (New Year) ਦੇ ਜਸ਼ਨ ਦੇ ਮੱਦੇਨਜ਼ਰ ਮਿਤੀ 29, 30 ਅਤੇ 31 ਦਸੰਬਰ, 2023 ਨੂੰ ਸਪੈਸ਼ਲ ਨਾਕਾਬੰਦੀ ਕੀਤੀ ਗਈ ਹੈ ਅਤੇ ਭੀੜ-ਭੜੱਕੇ ਵਾਲੀਆ ਥਾਵਾਂ, ਮਾਰਕੀਟਾਂ ਵਿੱਚ ਪੁਲਿਸ ਗਸ਼ਤ ਪਾਰਟੀਆ ਤਾਇਨਾਤ ਕੀਤੀਆ ਗਈਆ ਹਨ। ਜਿਸ ਸਬੰਧੀ ਟਰੈਫਿਕ ਪੁਲਿਸ ਅਤੇ ਐਸ.ਐਚ.ਓਜ਼ ਵਲੋਂ ਕਾਫੀ ਗਿਣਤੀ ਵਿੱਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਨਾਕਾਬੰਦੀ ਦਾ ਮੁੱਖ ਮੰਤਵ ਨਵੇਂ ਸਾਲ ਦੇ ਜਸ਼ਨਾਂ ਦੌਰਾਨ ਸ਼ਾਂਤਮਈ ਮਾਹੌਲ ਕਾਇਮ ਕਰਨਾ ਹੈ ਅਤੇ ਸ਼ਰਾਰਤੀ ਅਨਸਰਾਂ/ਹੁੱਲੜਬਾਜ਼ੀ ਕਰਨ ਵਾਲੇ ਵਿਅਕਤੀਆਂ ਨੂੰ ਕਾਬੂ ਵਿੱਚ ਰੱਖਣਾ ਹੈ। ਨਾਕਿਆਂ ਪਰ ਵੀਡਿਓਗ੍ਰਾਫੀ, ਐਲਕੋਮੀਟਰ, ਈ-ਚਲਾਨ ਮਸ਼ੀਨਾਂ ਆਦਿ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਸ਼ਰਾਬ ਪੀ ਕਰ ਗੱਡੀਆ ਚਲਾਉਣ ਵਾਲੇ ਅਤੇ ਹੁੱਲੜਬਾਜ਼ੀ ਕਰਨ ਵਾਲੇ ਲੋਕਾਂ ਨਾਲ ਸਖਤੀ ਨਾਲ ਨਜਿੱਠਿਆ ਜਾਵੇਗਾ ਤਾਂ ਜੋ ਸ਼ਹਿਰ ਵਾਸੀਆਂ ਦੇ ਸ਼ਾਂਤਮਈ ਜਸ਼ਨਾਂ ਵਿੱਚ ਕੋਈ ਵਿਘਨ ਨਾ ਪਵੇ। ਇਸ ਤੋਂ ਇਲਾਵਾ ਪੁਲਿਸ ਕਰਮਚਾਰੀਆਂ ਵਲੋਂ ਨਾਕਿਆ ਦੌਰਾਨ ਧੁੰਦ ਦੇ ਮੌਸਮ ਨੂੰ ਦੇਖਦੇ ਹੋਏ ਰਿਫਲੈਕਟਰ ਜੈਕਟਾਂ ਦੀ ਵਰਤੋਂ ਕੀਤੀ ਜਾਵੇਗੀ ਤਾਂ ਜੋ ਕੋਈ ਅਣਸੁਖਾਵੀ ਘਟਨਾ ਨਾ ਵਾਪਰ ਸਕੇ। ਇਸੇ ਤਰ੍ਹਾ ਆਮ ਪਬਲਿਕ ਨੂੰ ਵੀ ਅਪੀਲ ਕੀਤੀ ਗਈ ਹੈ, ਕਿ ਨਵੇਂ ਸਾਲ (New Year) ਦੇ ਸ਼ੁਭ ਦਿਹਾੜੇ ਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ, ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਅਤੇ ਨਵੇਂ ਸਾਲ ਦੇ ਜਸ਼ਨਾਂ ਨੂੰ ਸ਼ਾਂਤਮਈ ਰੱਖਣ ਵਿੱਚ ਪੁਲਿਸ ਦਾ ਸਮਰਥਨ ਕਰਨ ਅਤੇ ਸਾਰੇ ਜਿਲ੍ਹਾਂ ਨਿਵਾਸੀਆ ਨੂੰ ਨਵੇ ਸਾਲ 2024 ਦੀਆਂ ਵਧਾਈਆ ਦਿੱਤੀਆ ਹਨ। The post ਮੋਹਾਲੀ ‘ਚ ਨਵੇਂ ਸਾਲ ਦੇ ਜਸ਼ਨ ਦੇ ਮੱਦੇਨਜ਼ਰ 29 ਤੋਂ 31 ਦਸੰਬਰ ਨੂੰ ਸਪੈਸ਼ਲ ਨਾਕਾਬੰਦੀ ਤੇ ਗਸ਼ਤ ਪਾਰਟੀਆਂ ਤਾਇਨਾਤ: ਸੀਨੀਅਰ ਕਪਤਾਨ ਪੁਲਿਸ appeared first on TheUnmute.com - Punjabi News. Tags:
|
ਮਾਤਾ ਗੁਜਰੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ Friday 29 December 2023 01:14 PM UTC+00 | Tags: aam-aadmi-party breaking-news cm-bhagwant-mann mata-gujri news sahibzadeh the-unmute-breaking-news the-unmute-punjab ਸਾਹਿਬਜ਼ਾਦਾ ਅਜੀਤ ਸਿੰਘ ਨਗਰ 29 ਦਸੰਬਰ 2023 : ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਪੁਆਧੀ ਮੰਚ, ਮੋਹਾਲੀ ਦੇ ਸਹਿਯੋਗ ਨਾਲ ਮਿਤੀ 29.12.2023 ਨੂੰ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਿਹੜੇ ਮਾਤਾ ਗੁਜਰੀ (Mata Gujri) ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ | ਸਮਾਗਮ ਦੇ ਆਰੰਭ ਵਿੱਚ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਮੁੱਖ ਮਹਿਮਾਨਾਂ, ਸਾਹਿਤਕਾਰਾਂ ਅਤੇ ਪਤਵੰਤੇ ਸੱਜਣਾਂ ਨੂੰ ‘ਜੀ ਆਇਆਂ ਨੂੰ' ਕਿਹਾ ਗਿਆ ਅਤੇ ਮਾਤਾ ਗੁਜਰੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਸ਼ਾਨਾਮੱਤੇ ਪਹਿਲੂਆਂ ਬਾਰੇ ਗੱਲ ਕਰਦਿਆਂ ਨਮਨ ਕੀਤਾ ਗਿਆ। ਉਨ੍ਹਾਂ ਆਖਿਆ ਕਿ ਅਜਿਹੀ ਸ਼ਹਾਦਤ ਦੀ ਦੁਨੀਆ ਵਿਚ ਕੋਈ ਮਿਸਾਲ ਨਹੀਂ ਮਿਲਦੀ। ਉਨ੍ਹਾਂ ਵੱਲੋਂ ਭਾਸ਼ਾ ਵਿਭਾਗ ਪੰਜਾਬ ਦੁਆਰਾ ਕੀਤੇ ਜਾ ਰਹੇ ਕੰਮਾਂ ਅਤੇ ਦਫਤਰ ਜਿਲ੍ਹਾ ਭਾਸ਼ਾ ਅਫ਼ਸਰ ਮੋਹਾਲੀ ਦੀਆਂ ਪ੍ਰਾਪਤੀਆਂ ਤੋਂ ਵੀ ਹਾਜ਼ਰੀਨ ਨੂੰ ਜਾਣੂ ਕਰਵਾਇਆ ਗਿਆ। ਮੁੱਖ ਮਹਿਮਾਨ ਜੀ.ਕੇ.ਸਿੰਘ ਧਾਲੀਵਾਲ (ਸੇਵਾਮੁਕਤ ਆਈ.ਏ.ਐੱਸ.) ਵੱਲੋਂ 'ਸਾਕਾ' ਸ਼ਬਦ ਦੇ ਇਤਿਹਾਸਕ ਮਹੱਤਵ ਬਾਰੇ ਗੱਲ ਕਰਦਿਆਂ ਆਖਿਆ ਗਿਆ ਕਿ ਸਾਡੀ ਅਜੋਕੀ ਪੀੜ੍ਹੀ ਜਾਣਕਾਰੀ ਅਤੇ ਗਿਆਨ ਵਿਚਲਾ ਫਰਕ ਕਰਨ ਪੱਖੋਂ ਪੱਛੜ ਰਹੀ ਹੈ। ਸਾਨੂੰ ਭਵਿੱਖਤ ਪੀੜ੍ਹੀਆਂ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਇਹ ਵੀ ਆਖਿਆ ਕਿ ਬੌਧਿਕ ਵਿਕਾਸ ਤੋਂ ਬਿਨਾਂ ਕਿਸੇ ਕੌਮ ਦਾ ਕੋਈ ਭਵਿੱਖ ਸੰਭਵ ਨਹੀਂ। ਸਮਾਗਮ ਦੇ ਮੁੱਖ ਵਕਤਾ ਅਤੇ ਉੱਘੇ ਚਿੰਤਕ ਪ੍ਰੋ. ਹਰਪਾਲ ਸਿੰਘ ਪੰਨੂ ਵੱਲੋਂ ਸ੍ਰੋਤਿਆਂ ਦੇ ਮੁਖ਼ਾਤਿਬ ਹੁੰਦਿਆਂ ਆਖਿਆ ਗਿਆ ਕਿ ਸਾਨੂੰ ਗੁਰੂ ਸਾਹਿਬ ਨੇ ਜਾਤ-ਪਾਤ ਤੋਂ ਉੱਪਰ ਉੱਠ ਕੇ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਨੇ ਇਤਿਹਾਸਕ ਮਿਥਿਹਾਸਕ ਹਵਾਲਿਆਂ ਦੇ ਨਾਲ ਗੱਲ ਨੂੰ ਅੱਗੇ ਤੋਰਦੇ ਹੋਏ ਆਖਿਆ ਕਿ ਇਸ ਸਫ਼ਰ-ਏ-ਸ਼ਹਾਦਤ ਵਿਚ ਮਾਤਾ ਗੁਜਰੀ ਜੀ (Mata Gujri) ਨੇ ਮਹਾਂਭਾਰਤ ਦੇ ਮੈਦਾਨ ਵਿਚਲੇ ਕ੍ਰਿਸ਼ਨ ਵਰਗਾ ਰੋਲ ਅਦਾ ਕੀਤਾ। ਉਨ੍ਹਾਂ ਇਹ ਵੀ ਆਖਿਆ ਕਿ ਗੁਰੂ ਜੀ ਦਾ ਸਾਰਾ ਪਰਿਵਾਰ ਕੋਈ ਨਿੱਜੀ ਲੜਾਈ ਨਹੀਂ ਸਗੋਂ ਸਮਾਜਿਕ ਪਰਿਵਰਤਨ ਲਈ ਲੜ ਰਿਹਾ ਸੀ। ਉਹਨਾਂ ਨੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਨਾਲ-ਨਾਲ ਬਾਬਾ ਬੰਦਾ ਸਿੰਘ ਬਹਾਦੁਰ ਜੀ ਦੇ ਜੀਵਨ ਅਤੇ ਸਰਹਿੰਦ ਦੀ ਇੱਟ ਨਾਲ ਇੱਟ ਖੜਕਾਉਣ ਤੱਕ ਦਾ ਵੀ ਇਤਿਹਾਸ ਸਾਂਝਾ ਕੀਤਾ। ਇਸ ਸਮਾਗਮ ਦੌਰਾਨ ਰਾਜੂ ਨਾਹਰ ਵੱਲੋਂ ਗੀਤ 'ਪ੍ਰਣਾਮ ਸ਼ਹੀਦਾਂ ਨੂੰ', ਡਾ. ਹੁਸਨਵੀਰ ਵੱਲ਼ੋਂ 'ਮਿੱਤਰ ਪਿਆਰੇ ਨੂੰ, ਹਾਲ ਮੁਰੀਦਾ ਦਾ ਕਹਿਣਾ', ਮਾਸਟਰ ਸਤੀਸ਼ ਵਿਦਰੋਹੀ ਵੱਲੋਂ ਸ਼ਹਾਦਤ ਨਾਲ ਸਬੰਧਤ ਪੁਆਧੀ ਕਵਿਤਾ, ਭੁਪਿੰਦਰ ਮਟੌਰੀਆ ਵੱਲੋਂ 'ਫੁੱਲਾਂ ਨਾਲੋਂ ਨਾਜ਼ੁਕ ਬੱਚੇ, ਦਿੰਦੇ ਜ਼ਾਲਮ ਕਸ਼ਟ ਬੜੇ', ਪ੍ਰੋ. ਗੁਰਜੋਧ ਕੌਰ ਵੱਲੋਂ ਸੋਹਣ ਸਿੰਘ ਸ਼ੀਤਲ ਦੀ ਕਵਿਤਾ ਅਤੇ ਡਾ. ਜਗਮੋਹਨ ਵੱਲੋਂ ਕਵਿਤਾ 'ਬਰਾਤ' ਪੇਸ਼ ਕੀਤੀ ਗਈ। ਇਸ ਮੌਕੇ ਅਨੇਕ ਅਦਬੀ ਸ਼ਖ਼ਸੀਅਤਾਂ ਜਿਵੇਂ ਸੰਜੀਵਨ ਸਿੰਘ, ਡਾ. ਦਵਿੰਦਰ ਕੌਰ ਖੁਸ਼ ਧਾਲੀਵਾਲ, ਪ੍ਰੋ. ਜਲੌਰ ਸਿੰਘ ਖੀਵਾ, ਕਰਮਜੀਤ ਸਿੰਘ ਚਿੱਲਾ, ਨਰਿੰਦਰ ਕੁਮਾਰ ਮਨੌਲੀ, ਰਾਜਵਿੰਦਰ ਸਿੰਘ ਬਠਲਾਣਾ, ਡਾ. ਗੁਰਮੀਤ ਸਿੰਘ ਬੈਦਵਾਣ, ਦਵਿੰਦਰ ਕੌਰ ਢਿਲੋਂ, ਪਿਆਰਾ ਸਿੰਘ ਰਾਹੀ, ਸਤਬੀਰ ਕੌਰ, ਡਾ. ਸੁਨੀਤਾ ਸੈਣੀ, ਗੁਰਮੇਲ ਸਿੰਘ ਸਿੱਧੂ, ਡਾ. ਪੰਨਾ ਲਾਲ ਮੁਸਤਾਫ਼ਾਬਾਦੀ, ਬਲਜਿੰਦਰ ਕੌਰ ਸ਼ੇਰਗਿੱਲ, ਜਸਵਿੰਦਰ ਸਿੰਘ ਕਾਈਨੌਰ, ਬਲਜੀਤ ਸਿੰਘ ਫਿੱਡਿਆਂਵਾਲਾ, ਬਹਾਦਰ ਸਿੰਘ ਗੋਸਲ, ਭਗਤ ਰਾਮ ਰੰਗਾੜਾ, ਜਸਪਾਲ ਸਿੰਘ ਦੇਸੂਵੀ, ਆਦਿ ਵੱਲੋਂ ਵੀ ਸ਼ਿਰਕਤ ਕੀਤੀ ਗਈ। ਸਮਾਗਮ ਦੇ ਅੰਤ ਵਿੱਚ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਹੋਰ ਪਤਵੰਤੇ ਸੱਜਣਾਂ ਦਾ ਇਸ ਸਮਾਗਮ ਵਿੱਚ ਪਹੁੰਚਣ ਲਈ ਧੰਨਵਾਦ ਕੀਤਾ ਗਿਆ। ਇਸ ਮੌਕੇ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ। ਸਮਾਗਮ ਸਬੰਧੀ ਮੰਚ ਸੰਚਾਲਣ ਗੁਰਪ੍ਰੀਤ ਸਿੰਘ ਨਿਆਮੀਆਂ ਵੱਲੋਂ ਕੀਤਾ ਗਿਆ ਅਤੇ ਪੁਆਧੀ ਮੰਚ ਵੱਲੋਂ ਡਾ. ਗੁਰਮੀਤ ਸਿੰਘ ਬੈਦਵਾਣ ਨੇ ਅਖੀਰ 'ਤੇ ਸਮੂਹ ਹਾਜ਼ਰੀਨ ਦਾ ਧੰਨਵਾਦ ਵੀ ਕੀਤਾ ਗਿਆ। The post ਮਾਤਾ ਗੁਜਰੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ appeared first on TheUnmute.com - Punjabi News. Tags:
|
SOCH: ਪੰਜਾਬੀ ਫਿਲਮ ਇੰਡਸਟਰੀ ਬਣੇਗੀ ਵਾਤਾਵਰਣ ਸੰਭਾਲ ਮੇਲੇ ਦਾ ਅਹਿਮ ਹਿੱਸਾ Friday 29 December 2023 01:21 PM UTC+00 | Tags: breaking-news environmental-fair environmental-protection-fair news punjabi-film-industry soch soch-organization ਲੁਧਿਆਣਾ 29 ਦਸੰਬਰ 2023: ‘ਸੋਚ' ਸੰਸਥਾ ਦੇ ਪ੍ਰੈਜੀਡੈਂਟ ਡਾ. ਬਲਵਿੰਦਰ ਸਿੰਘ ਲੱਖੇਵਾਲੀ ਅਤੇ ਜੋਆਇੰਟ ਸੈਕਟਰੀ ਇੰਜ. ਅਮਰਜੀਤ ਸਿੰਘ ਧਾਮੀ ਵੱਲੋਂ ਅੱਜ ਵਿਸ਼ੇਸ਼ ਤੌਰ ਤੇ ਪੰਜਾਬੀ ਫਿਲਮ ਐਂਡ ਟੀ.ਵੀ. ਐਕਟਰ ਐਸੋਸੀਏਸ਼ਨ (ਪੈਫਟਾ) ਦੇ ਮੁੱਖ ਸਰਪ੍ਰਸਤ ਗੁਰਪ੍ਰੀਤ ਸਿੰਘ ਘੁੱਗੀ, ਜਰਨਲ ਸਕੱਤਰ ਮਲਕੀਤ ਸਿੰਘ ਰੌਣੀ ਅਤੇ ਉੱਘੇ ਪੰਜਾਬੀ ਫਿਲਮ ਨਿਰਦੇਸ਼ਕ ਸਮੀਪ ਸਿੰਘ ਕੰਗ ਨਾਲ ਮੁਲਾਕਾਤ ਕੀਤੀ ਗਈ। ਗੁਰਪ੍ਰੀਤ ਸਿੰਘ ਘੁੱਗੀ ਜੀ ਨੇ 'ਸੋਚ' ਸੰਸਥਾ ਦੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਡਾ. ਲੱਖੇਵਾਲੀ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਵਾਤਾਵਰਣ ਨੂੰ ਸੰਭਾਲਣਾ ਅਹਿਮ ਕਾਰਜ ਹੈ ਅਤੇ ਜੋ ਵਾਤਾਵਰਣ ਸੰਭਾਲ ਮੇਲਾ ‘ਸੋਚ’ ਸੰਸਥਾ ਵੱਲੋਂ ਲਾਇਆ ਜਾ ਰਿਹਾ ਹੈ ਇਸ ਵਿੱਚ ਪੰਜਾਬੀ ਫਿਲਮੀ ਕਲਾਕਾਰ ਆਪਣਾ ਖੂਬਯੋਗਦਾਨ ਪਾਉਣਗੇ, ਕਿਉਂਕਿ ਮਨੁੱਖਤਾ ਦੀ ਹੋਂਦ ਲਈ ਸਾਫ-ਸੁਥਰੇ ਵਾਤਾਵਰਣ ਦੀ ਲੋੜ ਸਭ ਤੋਂ ਮੁੱਢਲੀ ਹੈ। ਮਲਕੀਤ ਸਿੰਘ ਰੌਣੀ ਜੀ ਨੇ ਕਿਹਾ ਕਿ ਪੈਫਟਾ 'ਸੋਚ' ਸੰਸਥਾ ਦੇ ਨਾਲ ਜੁੜ ਕੇ ਖੁਸ਼ੀ ਮਹਿਸੂਸ ਕਰਦੀ ਹੈ ਅਤੇ ਸਮੂਹ ਕਲਾਕਾਰ ਭਾਈਚਾਰਾ 'ਸੋਚ' ਸੰਸਥਾ ਦੇ ਹਰ ਕਾਰਜ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਆਪਣਾ ਯੋਗਦਾਨ ਪਾਵੇਗਾ। ਇਸ ਮੌਕੇ ਮੌਜੂਦ ਉੱਗੇ ਪੰਜਾਬੀ ਫਿਲਮ ਨਿਰਦੇਸ਼ਕ ਸਮੀਪ ਸਿੰਘ ਕੰਗ ਨੇ ਕਿਹਾ ਕਿ ਨੌਜਵਾਨਾਂ ਨੂੰ ਇਸ ਵੱਡੇ ਕਾਰਜ ਨਾਲ ਜੁੜ ਕੇ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਫੋਟੋਗ੍ਰਾਫੀ/ਵੀਡੀਓਗ੍ਰਾਫੀ ਨਾਲ ਜੁੜੇ ਹਰ ਸ਼ਖਸ ਨੂੰ 'ਸੋਚ' ਸੰਸਥਾ ਦੀ ਅਵਾਰਡ ਫੋਟੋਗ੍ਰਾਫੀ ਅਤੇ ਵੀਡੀਓਗ੍ਰਾਫੀ ਵਿੱਚ ਅਪਲਾਈ ਕਰਕੇ ਆਪਣੀ ਕਲਾ ਦਾ ਪ੍ਰਦਰਸ਼ਨ ਕਰਨਾ ਚਾਹੀਦਾ ਹੈ। ਮੀਟਿੰਗ ਦੇ ਅਖੀਰ ਵਿੱਚ ਸਮੂਹ ਸ਼ਖਸ਼ੀਅਤਾਂ ਵੱਲੋਂ 'ਸੋਚ' ਸੰਸਥਾ ਦੁਆਰਾ ਲਾਏ ਜਾ ਰਹੇ ਰਾਜ ਪੱਧਰੀ ਵਾਤਾਵਰਣ ਸੰਭਾਲ ਮੇਲਾ 2024 ਵਿੱਚ ਸਮੂਹ ਪੰਜਾਬ ਵਾਸੀਆਂ ਨੂੰ ਮਿਤੀ: 3-4 ਫਰਵਰੀ 2024 ਨੂੰ ਨਹਿਰੂ ਰੋਜ਼ ਗਾਰਡਨ, ਲੁਧਿਆਣਾ ਵਿਖੇ ਪੁੱਜਣ ਦੀ ਅਪੀਲ ਕੀਤੀ ਗਈ ਅਤੇ ਮੇਲੇ ਵਿੱਚ ਦਿੱਤੇ ਜਾ ਰਹੇ ਵੱਖ-ਵੱਖ ਸ਼੍ਰੇਣੀਆਂ ਦੇ ਅਵਾਰਡ (5 ਲੱਖ) ਸਬੰਧੀ ਪੋਸਟਰ ਵੀ ਸਾਂਝਾ ਕੀਤਾ। ਇਸ ਉਪਰੰਤ ਸੰਸਥਾ ਦੇ ਪ੍ਰੈਜੀਡੈਂਟ ਡਾ. ਲੱਖੇਵਾਲੀ ਵੱਲੋਂ ਸਮੂਹ ਸੱਜਣਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ। The post SOCH: ਪੰਜਾਬੀ ਫਿਲਮ ਇੰਡਸਟਰੀ ਬਣੇਗੀ ਵਾਤਾਵਰਣ ਸੰਭਾਲ ਮੇਲੇ ਦਾ ਅਹਿਮ ਹਿੱਸਾ appeared first on TheUnmute.com - Punjabi News. Tags:
|
ਸ਼ਰਧਾ ਅੱਗੇ ਝੁਕੀ ਸਿਆਸਤ: ਸ਼ਹੀਦੀ ਜੋੜ ਮੇਲ 'ਤੋਂ ਮੀਲਾਂ ਦੂਰ ਰਹੀਆਂ ਸਿਆਸੀ ਕਾਨਫਰੰਸਾਂ Friday 29 December 2023 01:30 PM UTC+00 | Tags: breaking-news fatehgarh-sahib news shaheedi-jor-mela ਪੋਹ ਦਾ ਮਹੀਨਾ ਹਰੇਕ ਸਿੱਖ ਲਈ ਵੱਡੀ ਮਹੱਤਤਾ ਰੱਖਦਾ ਹੈ। ਇਸ ਮਹੀਨੇ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਜੀ ਤੇ ਅਨੇਕ ਸਿੰਘਾਂ ਨੇ ਸ਼ਹੀਦੀ ਪ੍ਰਾਪਤ ਕੀਤੀ। ਸ਼ਹੀਦਾਂ ਦੀ ਧਰਤੀ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫਤਿਹ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਸ਼ਹੀਦੀ ਜੋੜ ਮੇਲ ਜਾਂ ਸ਼ਹੀਦੀ ਸਭਾ ਹੁੰਦੀ ਹੈ। ਦੂਰੋਂ ਦੂਰੋਂ ਸੰਗਤਾਂ ਇਥੇ ਆ ਕੇ ਗੁਰੂ ਦੇ ਲਾਲਾਂ ਤੇ ਮਾਤਾ ਗੁਜਰ ਕੌਰ ਜੀ ਦੀ ਹਿੰਮਤ ਤੇ ਕੁਰਬਾਨੀ ਨੂੰ ਸਿੱਜਦਾ ਕਰਦੀਆਂ ਨੇ। ਪਹਿਲਾਂ ਰਵਾਇਤ ਇਹ ਸੀ ਸੰਗਤਾਂ ਇਥੇ ਆਉਂਦੀਆਂ ਤੇ 3 ਦਿਨ ਰਹਿੰਦੀਆਂ ਸਨ, ਜਿਸ ਦਿਨ ਸਾਹਿਬਜ਼ਾਦੇ ਮੋਰਿੰਡੇ ਤੋਂ ਸਰਹਿੰਦ ਆ ਗਏ ਸੰਗਤ ਵੀ ਉਸ ਦਿਨ ਪਹੁੰਚ ਜਾਂਦੀ ਸੀ ਤੇ ਉਨ੍ਹਾਂ ਦੇ ਸਸਕਾਰ ਤੱਕ ਸੰਗਤ ਰਹਿੰਦੀ ਸੀ। ਉਸ ਸਮੇਂ ਧਾਰਮਿਕ ਦੀਵਾਨ ਸੱਜਦੇ ਸਨ, ਗੁਰਬਾਣੀ ਕੀਰਤਨ ਹੁੰਦਾ ਸੀ, ਕੋਈ ਵੀ ਸਿਆਸੀ ਕਾਨਫਰੰਸਾਂ ਨਹੀਂ ਸੀ ਹੁੰਦੀਆਂ। ਪਰ ਹੌਲੀ ਹੌਲੀ ਉਹ ਦੀਵਾਨ ਕਾਨਫਰੰਸਾਂ ਵਿੱਚ ਤਬਦੀਲ ਹੋ ਗਏ। ਉਸ ਤੋਂ ਬਾਅਦ ਪੰਜਾਬ ਦੀਆਂ ਕਈ ਸਿਆਸੀ ਪਾਰਟੀਆਂ, ਸ਼੍ਰੋਮਣੀ ਅਕਾਲੀ ਦਲ, ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਤੇ ਆਮ ਆਦਮੀ ਪਾਰਟੀ ਵੱਲੋਂ ਕਾਨਫਰੰਸਾਂ ਕੀਤੀਆਂ ਜਾਂਦੀਆਂ ਰਹੀਆਂ। ਸਿਆਸੀ ਪਾਰਟੀਆਂ ਵੱਲੋਂ ਲੋਕਾਂ ਨੂੰ ਆਪਣੇ ਨਾਲ ਜੋੜਨ ਲਈ ਇਹ ਕਾਨਫਰੰਸਾਂ ਕੀਤੀਆਂ ਜਾਂਦੀਆਂ ਸਨ ਤੇ ਵਿਰੋਧੀਆਂ ਪਾਰਟੀਆਂ ਵਿਰੁੱਧ ਬਿਆਨਬਾਜ਼ੀ ਕੀਤੀ ਜਾਂਦੀ ਸੀ। ਪਰ ਹੁਣ ਸਾਲਾਂ ਬਾਅਦ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ‘ਚ ਇਨ੍ਹਾਂ ਸਿਆਸੀ ਕਾਨਫਰੰਸਾਂ ਦਾ ਪ੍ਰਭਾਵ ਬਹੁਤ ਘੱਟ ਵੇਖਣ ਨੂੰ ਮਿਲਿਆ। ਕਈ ਸਿੱਖ ਕਾਰਕੁਨਾਂ ਦੇ ਵਿਰੋਧ ਪ੍ਰਦਰਸ਼ਨਾਂ ਤੇ ਸ਼ਹੀਦੀ ਸਭਾ ‘ਚ ਸਿਆਸੀ ਕਾਨਫਰੰਸਾਂ ਦਾ ਵਿਰੋਧ ਕਰਨ ਲਈ ਚੱਲੀ ਔਨਲਾਈਨ ਮੁਹਿੰਮ ਤੋਂ ਬਾਅਦ ਪ੍ਰਮੁੱਖ ਸਿਆਸੀ ਪਾਰਟੀਆਂ ਨੇ ਵੀ ਇਸ ਲਈ ਹਾਮੀ ਭਰੀ। ਹਾਲਾਂਕਿ, ਕਿਸੇ ਸਿਆਸੀ ਆਗੂ ਦੇ ਭਾਸ਼ਣ ਦਾ ਵਿਰੋਧ ਹੋਣਾ ਕੋਈ ਨਵੀਂ ਗੱਲ ਨਹੀਂ ਹੈ। ਟਾਈਮਜ਼ ਆਫ਼ ਇੰਡੀਆ ਇਸ ਬਾਰੇ ਗੱਲ ਕਰਦਿਆਂ ਆਪਣੀ ਇਕ ਰਿਪੋਰਟ ‘ਚ ਲਿਖਦਾ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਜਦੋਂ 27 ਦਸੰਬਰ, 1953 ਦੇ ਸ਼ਹੀਦੀ ਜੋੜ ਮੇਲ ਮੌਕੇ ਸ੍ਰੀ ਫਤਿਹਗੜ੍ਹ ਸਾਹਿਬ ਗੁਰਦੁਆਰੇ ਦੇ ਦੀਵਾਨ ਹਾਲ ਤੋਂ ਸੰਗਤਾਂ ਨੂੰ ਸੰਬੋਧਨ ਕਰਨਾ ਚਾਹੁੰਦੇ ਸਨ ਤਾਂ ਉਨ੍ਹਾਂ ਨੂੰ ਕਈ ਸਿੱਖ ਕਾਰਕੁਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ। ਸਾਬਕਾ ਪ੍ਰਧਾਨ ਮੰਤਰੀ ਜਦੋਂ ਸੰਗਤਾਂ ਨੂੰ ਸੰਬੋਧਨ ਕਰਨ ਲਈ ਹਾਲ ਵਿੱਚ ਪਹੁੰਚੇ ਤਾਂ ਕੁਝ ਸਿੱਖ ਨੌਜਵਾਨਾਂ ਨੇ ਮਾਈਕ ਹਟਾ ਦਿੱਤਾ। ਇਤੇਫ਼ਾਕ ਇਹ ਸੀ ਕਿ ਉਸ ਸਮੂਹ ‘ਚ ਮੌਜੂਦ ਹਰ ਕੋਈ ਉੱਚੇ ਅਹੁਦੇ ‘ਤੇ ਪਹੁੰਚ ਗਿਆ। ਤਰਲੋਚਨ ਸਿੰਘ, ਜਿਨ੍ਹਾਂ ਨੇ ਨਹਿਰੂ ਦੇ ਬੋਲਣ ਤੋਂ ਪਹਿਲਾਂ ਮਾਇਕ ਹਟਾ ਦਿੱਤਾ ਸੀ, ਉਹ ਕਹਿੰਦੇ ਨੇ, “ਨਹਿਰੂ ਸਰਕਾਰ ਨੇ ਪੈਪਸੂ ਸਰਕਾਰ ਨੂੰ ਬਰਖਾਸਤ ਕਰ ਦਿੱਤਾ ਸੀ, ਜੋ ਭਾਰਤ ਦੀ ਪਹਿਲੀ ਗੈਰ-ਕਾਂਗਰਸੀ ਸਰਕਾਰ ਸੀ ਅਤੇ ਰਾਸ਼ਟਰਪਤੀ ਸ਼ਾਸਨ ਲਗਾਇਆ ਸੀ। ਅਕਾਲੀ ਦਲ ਤੇ ਹੋਰਨਾਂ ਨੇ ਇਸ ਫੈਸਲੇ ਦਾ ਵਿਰੋਧ ਕੀਤਾ। ਫਰਵਰੀ, 1954 ਨੂੰ ਚੋਣਾਂ ਹੋਣੀਆਂ ਸਨ ਅਤੇ ਕਾਂਗਰਸੀ ਆਗੂਆਂ ਨੇ ਸ਼ਹੀਦੀ ਜੋੜ ਮੇਲ ਨੂੰ ਚੋਣ ਲਾਭ ਲਈ ਵਰਤਣ ਦੇ ਇਰਾਦੇ ਨਾਲ ਨਹਿਰੂ ਨੂੰ ਉੱਥੇ ਬੋਲਣ ਲਈ ਸੱਦਾ ਦਿੱਤਾ। ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਦੋਵਾਂ ਦੇ ਮੁਖੀ ਰਹੇ ਮਾਸਟਰ ਤਾਰਾ ਸਿੰਘ ਨੇ ਐਲਾਨ ਕੀਤਾ ਕਿ ਪ੍ਰਧਾਨ ਮੰਤਰੀ ਨੂੰ ਬੋਲਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਕਿਉਂਕਿ ਪ੍ਰਧਾਨ ਮੰਤਰੀ ਵੱਲੋਂ ਲੋਕਾਂ ਨੂੰ ਸੰਬੋਧਨ ਕਰਨ ਲਈ ਮੌਕੇ ਦੀ ਵਰਤੋਂ ਕਰਨਾ ਗਲਤ ਹੋਵੇਗਾ। ਇਸ ਤੋਂ ਇਲਾਵਾ, ਪੰਥਕ ਸਰਕਲ ਗੈਰ-ਕਾਂਗਰਸੀ ਸਰਕਾਰ ਦੀ ਬਰਖਾਸਤਗੀ ‘ਤੇ ਨਾਰਾਜ਼ ਸਨ।" ਤਰਲੋਚਨ ਸਿੰਘ ਫਿਰ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦੇ ਪ੍ਰੈਸ ਸਕੱਤਰ, ਰਾਜ ਸਭਾ ਮੈਂਬਰ ਅਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਉਪ-ਚੇਅਰਮੈਨ ਬਣੇ। ਸਾਬਕਾ ਸੰਸਦ ਮੈਂਬਰ ਤਰਲੋਚਨ ਸਿੰਘ ਜੋ ਅੱਜ ਵੀ ਸਿੱਖ ਅਤੇ ਪੰਜਾਬ ਦੇ ਮੁੱਦਿਆਂ ‘ਚ ਸਰਗਰਮ ਹਨ, ਉਹ ਦੱਸਦੇ ਨੇ ਕਿ ਜਦੋਂ ਪ੍ਰਧਾਨ ਮੰਤਰੀ ਦੀਵਾਨ ਹਾਲ ਪਹੁੰਚੇ ਅਤੇ ਇਕੱਠ ਨੂੰ ਸੰਬੋਧਨ ਕਰਨ ਵਾਲੇ ਸਨ, ਤਾਂ ਉਨ੍ਹਾਂ ਨੇ ਮਾਈਕ ਹਟਾ ਦਿੱਤਾ। ਭਾਵੇਂ ਪੁਲਿਸ ਨੇ ਉਨ੍ਹਾਂ ‘ਤੇ ਨਜ਼ਰ ਰੱਖੀ ਹੋਈ ਸੀ, ਪਰ ਫਿਰ ਵੀ ਉਨ੍ਹਾਂ ਵਿੱਚੋਂ ਕੁਝ ਲੋਕ ਹਾਲ ਵਿੱਚ ਜਾਣ ਵਿੱਚ ਕਾਮਯਾਬ ਹੋ ਗਏ ਅਤੇ ਪ੍ਰਧਾਨ ਮੰਤਰੀ ਨੂੰ ਸੁਣਨ ਲਈ ਉਤਸੁਕ ਹੋਣ ਦਾ ਬਹਾਨਾ ਕਰਦੇ ਹੋਏ ਸਟੇਜ ਦੇ ਨੇੜੇ ਪਹੁੰਚ ਗਏ। ਉਹ ਸਾਰੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਇੱਕ ਦਰਜਨ ਦੇ ਕਰੀਬ ਆਗੂ ਅਤੇ ਮੈਂਬਰ ਸਨ। ਉਨ੍ਹਾਂ ਉਸ ਸਮੇਂ ਨੂੰ ਯਾਦ ਕਰਦਿਆਂ ਦੱਸਿਆ ਕਿ, "ਪੁਲਿਸ ਨੇ ਸਾਨੂੰ ਗ੍ਰਿਫਤਾਰ ਕਰ ਲਿਆ ਅਤੇ ਪੁਲਿਸ ਉੱਤੇ ਹਮਲਾ ਕਰਨ ਦਾ ਮਾਮਲਾ ਦਰਜ ਕੀਤਾ। ਸਾਡੇ ‘ਤੇ ਮੁਕੱਦਮਾ ਚਲਾਇਆ ਗਿਆ ਅਤੇ ਕੈਦ ਦੀ ਸਜ਼ਾ ਸੁਣਾਈ ਗਈ। ਬਾਅਦ ਵਿੱਚ ਮਹਾਰਾਜਾ ਪਟਿਆਲਾ ਯਾਦਵਿੰਦਰ ਸਿੰਘ ਨੇ ਸਾਡੀ ਸਜ਼ਾ ਨੂੰ ਘਟਾ ਦਿੱਤਾ। ਸਾਡੇ ਵਿੱਚੋਂ ਬਹੁਤੇ ਮਹਿੰਦਰਾ ਕਾਲਜ, ਪਟਿਆਲਾ ਦੇ ਵਿਦਿਆਰਥੀ ਸਨ। ਇੱਥੋਂ ਤੱਕ ਕਿ ਵਿਦੇਸ਼ੀ ਮੀਡੀਆ ਨੇ ਵੀ ਇਸ ਘਟਨਾ ਦੀ ਰਿਪੋਰਟ ਕੀਤੀ ਕਿਉਂਕਿ ਇਹ ਬਹੁਤ ਅਸਾਧਾਰਨ ਸੀ ਕਿ ਪ੍ਰਧਾਨ ਮੰਤਰੀ ਨਹਿਰੂ ਨੂੰ ਕੁਝ ਸਿੱਖ ਨੌਜਵਾਨਾਂ ਦੁਆਰਾ ਇੱਕ ਸਮਾਗਮ ਵਿੱਚ ਬੋਲਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ।" ਹਰਵਿੰਦਰ ਸਿੰਘ ਖਾਲਸਾ ਜੋ ਕਿ ਇੱਕ AISSF ਆਗੂ, ਲੇਖਕ ਅਤੇ ਸਮਕਾਲੀ ਸਿੱਖ ਧਾਰਮਿਕ ਅਤੇ ਰਾਜਨੀਤਿਕ ਖੇਤਰਾਂ ਵਿੱਚ ਘਟਨਾਵਾਂ ਦੇ ਇਤਿਹਾਸਕਾਰ ਹਨ ਉਨ੍ਹਾਂ ਨੇ ਕਿਹਾ ਕਿ 9 ਸਿੱਖ ਨੌਜਵਾਨਾਂ ਉੱਤੇ ਕਤਲ ਦੀ ਕੋਸ਼ਿਸ਼ ਦਾ ਮੁਕੱਦਮਾ ਚਲਾਇਆ ਗਿਆ ਸੀ। "ਤਰਲੋਚਨ ਸਿੰਘ ਤੋਂ ਇਲਾਵਾ, ਇਸ ਕੇਸ ਵਿੱਚ ਮੁਕੱਦਮਾ ਅਤੇ ਸਜ਼ਾ ਸੁਣਾਏ ਗਏ ਹੋਰਨਾਂ ਵਿੱਚ ਗੁਰਸੇਵਕ ਸਿੰਘ, ਜੋ ਬਾਅਦ ਵਿੱਚ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਉਪ ਕੁਲਪਤੀ ਬਣੇ, ਅਮਰਜੀਤ ਸਿੰਘ ਆਹਲੂਵਾਲੀਆ, ਜੋ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਬਣੇ, ਆਤਮਾ ਸਿੰਘ ਜੋ ਅਕਾਲੀ ਸਰਕਾਰ ਵਿਚ ਮੰਤਰੀ ਬਣੇ ਅਤੇ ਉਨ੍ਹਾਂ ਦੀ ਧੀ ਡਾ: ਉਪਿੰਦਰਜੀਤ ਕੌਰ, ਜੋ ਖੁਦ ਮੰਤਰੀ ਰਹੀ, ਬੇਦੀ ਗੁਰਬਖਸ਼ ਸਿੰਘ, ਗੁਰਦਿਆਲ ਸਿੰਘ, ਗਿਆਨੀ ਮੋਹਰ ਸਿੰਘ (ਪੰਜਾਬੀ ਪੱਤਰਕਾਰ), ਜਗਦੀਪ ਸਿੰਘ ਕੰਗ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਰਹੇ ਬਾਬਾ ਬਚਿੱਤਰ ਸਿੰਘ ਦਾ ਨਾਮ ਸ਼ਾਮਲ ਹੈ। ਹਰਵਿੰਦਰ ਸਿੰਘ ਖਾਲਸਾ ਮੁਤਾਬਕ ਇਹ ਅੰਦਾਜ਼ਾ ਸੀ ਕਿ ਫਤਹਿਗੜ੍ਹ ਸਾਹਿਬ ਵਿੱਚ ਲਗਭਗ ਦੋ ਲੱਖ ਸ਼ਰਧਾਲੂ ਮੌਜੂਦ ਸਨ ਅਤੇ ਜਵਾਹਰਲਾਲ ਨਹਿਰੂ ਨੇ 27 ਦਸੰਬਰ 1953 ਦੀ ਸਵੇਰ ਨੂੰ ਗੁਰਦੁਆਰੇ ਤੋਂ ਉਨ੍ਹਾਂ ਨੂੰ ਸੰਬੋਧਨ ਕਰਨਾ ਸੀ। ਪਰ ਇਸ ਵਜ੍ਹਾ ਤੋਂ ਸ਼ਰਮਿੰਦਾ ਹੋਈ ਸਰਕਾਰ ਅਤੇ ਪੁਲਿਸ ਇੰਨੀ ਗੁੱਸੇ ਵਿੱਚ ਸੀ ਕਿ ਉਨ੍ਹਾਂ ਸਿੱਖ ਕਾਰਕੁਨਾਂ ਨੂੰ 36 ਦਿਨਾਂ ਤੱਕ ਜੇਲ੍ਹਾਂ ਵਿੱਚ ਬੰਦ ਰੱਖਿਆ।” 26 ਦਸੰਬਰ 1953 ਦੀ ਰਾਤ ਨੂੰ ਮਾਸਟਰ ਤਾਰਾ ਸਿੰਘ ਨੇ ਨਹਿਰੂ ਦਾ ਵਿਰੋਧ ਕਰਨ ਦਾ ਹੋਕਾ ਦਿੱਤਾ ਅਤੇ ਉਨ੍ਹਾਂ ਸਿੱਖ ਨੌਜਵਾਨਾਂ ਨੇ ਇਸ ਨੂੰ ਅੰਜਾਮ ਦਿੱਤਾ। ਬਾਅਦ ਵਿੱਚ, ਅਕਾਲੀ ਆਗੂ ਨੇ ਮਹਾਰਾਜਾ ਯਾਦਵਿੰਦਰ ਸਿੰਘ ਨਾਲ ਆਪਣੇ ਚੰਗੇ ਸੰਬੰਧਾਂ ਦੀ ਵਰਤੋਂ ਕਰਕੇ ਸਜ਼ਾ ਨੂੰ ਘਟਾ ਦਿੱਤਾ।” ਹਰਵਿੰਦਰ ਸਿੰਘ ਖਾਲਸਾ ਅੱਗੇ ਦੱਸਦੇ ਨੇ ਕਿ ਸ਼ਹੀਦੀ ਜੋੜ ਮੇਲ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਨ ਵਾਲੇ ਕਿਸੇ ਸਿਆਸਤਦਾਨ ਦੇ ਵਿਰੋਧ ਦੀ ਇਹ ਪਹਿਲੀ ਘਟਨਾ ਸੀ। ਪੰਜਾਬ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨੇ ਵੀ 1980 ਵਿੱਚ ਸ਼ਹੀਦੀ ਜੋੜ ਮੇਲ ਵਿੱਚ ਵਾਪਰੀ ਇੱਕ ਘਟਨਾ ਨੂੰ ਯਾਦ ਕੀਤਾ ਜਦੋਂ ਉਸ ਸਮੇਂ ਦੇ ਮੁੱਖ ਮੰਤਰੀ ਦਰਬਾਰਾ ਸਿੰਘ ਇੱਕ ਧਾਰਮਿਕ ਆਗੂ ਦੁਆਰਾ ਵੱਖਰੇ ਤੌਰ ‘ਤੇ ਆਯੋਜਿਤ ਇੱਕ ਇਕੱਠ ਨੂੰ ਸੰਬੋਧਨ ਕਰ ਰਹੇ ਸਨ ਅਤੇ ਕਿਸੇ ਨੇ ਬਿਜਲੀ ਸਪਲਾਈ ਕੱਟ ਦਿੱਤੀ ਸੀ। ਬੀਰ ਦਵਿੰਦਰ 1980 ਵਿੱਚ ਸਰਹਿੰਦ ਤੋਂ ਵਿਧਾਇਕ ਸਨ ਅਤੇ ਦਰਬਾਰਾ ਸਿੰਘ ਦੇ ਨਾਲ ਸਨ। ਤਾਂ ਉਸ ਸਮੇਂ ਤੋਂ ਹੀ ਸ਼ਹੀਦੀ ਸਭਾ ‘ਚ ਸਿਆਸੀ ਕਾਨਫਰੰਸਾਂ ਦਾ ਵਿਰੋਧ ਹੁੰਦਾ ਆ ਰਿਹਾ ਹੈ, ਹਾਲਾਂਕਿ ਉਸ ਤੋਂ ਬਾਅਦ ਕਈ ਸਿਆਸੀ ਪਾਰਟੀਆਂ ਨੇ ਸ਼ਹੀਦੀ ਸਭਾ ‘ਚ ਕਾਨਫਰੰਸਾਂ ਲਾ ਸੰਬੋਧਨ ਵੀ ਕੀਤੇ। ਪਰ ਹਾਲ ਹੀ ਦੇ ਸਾਲਾਂ ‘ਚ ਇਹ ਪ੍ਰਭਾਵ ਘਟਿਆ ਤੇ ਇਸ ਵਾਰ ਸ਼ਹੀਦੀ ਜੋੜ ਮੇਲ ਪੂਰੀ ਤਰ੍ਹਾਂ ਗ਼ੈਰ-ਸਿਆਸੀ ਰਿਹਾ। The post ਸ਼ਰਧਾ ਅੱਗੇ ਝੁਕੀ ਸਿਆਸਤ: ਸ਼ਹੀਦੀ ਜੋੜ ਮੇਲ ‘ਤੋਂ ਮੀਲਾਂ ਦੂਰ ਰਹੀਆਂ ਸਿਆਸੀ ਕਾਨਫਰੰਸਾਂ appeared first on TheUnmute.com - Punjabi News. Tags:
|
ਪੰਜਾਬ ਪੁਲਿਸ ਵੱਲੋਂ ਪੰਜਾਬ ਸੜਕੀ ਹਾਦਸੇ ਅਤੇ ਟਰੈਫ਼ਿਕ ਦੀ ਸਾਲਾਨਾ ਰਿਪੋਰਟ-2022 ਜਾਰੀ Friday 29 December 2023 01:34 PM UTC+00 | Tags: breaking-news news punjab punjab-police punjab-road-accident road-accident ਚੰਡੀਗੜ੍ਹ, 29 ਦਸੰਬਰ 2023: ਸੜਕ ਸੁਰੱਖਿਆ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਗਤੀਸ਼ੀਲ ਸੋਚ ਤਹਿਤ ਪੰਜਾਬ ਵਿੱਚ ਸਾਲ 2021 ਦੇ ਮੁਕਾਬਲੇ 2022 ਦੌਰਾਨ ਸੜਕ ਹਾਦਸਿਆਂ (Road Accident) ਵਿੱਚ ਹੋਣ ਵਾਲੀਆਂ ਮੌਤਾਂ 'ਚ 0.24 ਫੀਸਦ ਦੀ ਕਮੀ ਆਈ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਜ਼ਿਕਰਯੋਗ ਹੈ ਕਿ ਸਾਲ 2022 ਵਿੱਚ ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ 4,578 ਮੌਤਾਂ ਦਰਜ ਕੀਤੀਆਂ ਗਈਆਂ ਸਨ। ਸੂਬੇ ਵਿੱਚ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ 'ਚ ਆਈ ਇਹ ਮਹੱਤਵਪੂਰਨ ਗਿਰਾਵਟ ਦੇਸ਼ ਵਿਆਪੀ ਰੁਝਾਨ, ਜਿਸ ਦੌਰਾਨ 2022 ਵਿੱਚ ਸੜਕੀ ਮੌਤਾਂ ਵਿੱਚ 9.4 ਪ੍ਰਤੀਸ਼ਤ ਦਾ ਵਾਧਾ ਹੋਇਆ, ਦੇ ਬਿਲਕੁੱਲ ਉਲਟ ਹੈ, ਜਿਸ ਦੇ ਨਤੀਜੇ ਵਜੋਂ ਭਾਰਤ ਵਿੱਚ ਸੜਕ ਹਾਦਸਿਆਂ ਵਿੱਚ ਕੁੱਲ 1,68,491 ਮੌਤਾਂ ਹੋਈਆਂ। ਪੰਜਾਬ ਸੜਕੀ ਹਾਦਸੇ (Road Accident) ਅਤੇ ਟਰੈਫ਼ਿਕ ਦੀ ਸਾਲਾਨਾ ਰਿਪੋਰਟ-2022 ਲਾਂਚ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਆਪਣੀ ਕਿਸਮ ਦੀ ਪਹਿਲੀ ਸੜਕ ਸੁਰੱਖਿਆ ਫੋਰਸ (ਐਸਐਸਐਫ), ਜੋ ਕਿ ਸੜਕ ਸੁਰੱਖਿਆ ਅਤੇ ਸਮਾਜ ਵਿਰੋਧੀ ਅਨਸਰਾਂ 'ਤੇ ਨਕੇਲ ਕੱਸਣ ਵਾਲੀ ਵਿਸ਼ੇਸ਼ ਪੁਲਿਸ ਟੀਮ ਹੈ, ਦੀ ਸ਼ੁਰੂਆਤ ਨਾਲ ਇਸ ਗਿਰਾਵਟ ਦੇ ਰੁਝਾਨ ਵਿੱਚ ਹੋਰ ਤੇਜ਼ੀ ਆਉਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਮਾਗ ਦੀ ਉਪਜ-ਐਸਐਸਐਫ ਜਲਦੀ ਹੀ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹੋਵੇਗੀ, ਜਿਸ ਨਾਲ ਨਾ ਸਿਰਫ਼ ਦੁਰਘਟਨਾਵਾਂ ਵਿੱਚ ਕਮੀ ਲਿਆ ਕੇ ਕੀਮਤੀ ਜਾਨਾਂ ਬਚਾਉਣ ਵਿੱਚ ਮਦਦ ਮਿਲੇਗੀ ਬਲਕਿ ਸੂਬੇ ਵਿੱਚ ਆਵਾਜਾਈ ਨੂੰ ਵੀ ਸੁਚਾਰੂ ਬਣਾਇਆ ਜਾ ਸਕੇਗਾ। ਡੀਜੀਪੀ ਨੇ ਪੰਜਾਬ ਪੁਲਿਸ, ਪੰਜਾਬ ਰੋਡ ਸੇਫਟੀ ਐਂਡ ਟ੍ਰੈਫਿਕ ਰਿਸਰਚ ਸੈਂਟਰ ਦੀਆਂ ਟੀਮਾਂ ਵੱਲੋਂ ਕੀਤੀ ਸਖ਼ਤ ਮਿਹਨਤ ਦੀ ਸ਼ਲਾਘਾ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਇਹ ਰਿਪੋਰਟ ਟ੍ਰੈਫਿਕ ਅਤੇ ਕਾਨੂੰਨ ਲਾਗੂ ਕਰਨ ਵਾਲੇ ਕਰਮਚਾਰੀਆਂ ਲਈ ਸੂਬੇ ਵਿੱਚ ਟ੍ਰੈਫਿਕ ਨਾਲ ਸਬੰਧਤ ਮੁੱਦਿਆਂ ਨੂੰ ਸਮਝਣ ਅਤੇ ਹੱਲ ਕਰਨ ਲਈ ਮਦਦਗਾਰ ਸਾਬਤ ਹੋਵੇਗੀ। ਇਸ ਤੋਂ ਇਲਾਵਾ ਇਹ ਰਿਪੋਰਟ ਰੋਡ ਸੇਫਟੀ ਦੇ ਖੇਤਰ ਵਿੱਚ ਕੰਮ ਕਰ ਰਹੇ ਵਿਦਵਾਨਾਂ ਅਤੇ ਅਕਾਦਮੀਆਂ ਲਈ ਵੀ ਇੱਕ ਮਹੱਤਵਪੂਰਨ ਹਵਾਲਾ ਸਮੱਗਰੀ ਦਾ ਕੰਮ ਦੇਵੇਗੀ। ਪੰਜਾਬ ਰੋਡ ਸੇਫਟੀ ਐਂਡ ਟਰੈਫਿਕ ਰਿਸਰਚ ਸੈਂਟਰ ਦੇ ਡਾਇਰੈਕਟਰ ਡਾ. ਨਵਦੀਪ ਅਸੀਜਾ ਨੇ ਰਿਪੋਰਟ ਦੀਆਂ ਮੁੱਖ ਲੱਭਤਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਲ 2022 ਵਿੱਚ 7.44% ਦੀ ਸਾਲਾਨਾ ਵਾਧਾ ਦਰ ਦੇ ਹਿਸਾਬ ਨਾਲ ਪੰਜਾਬ ਵਿੱਚ ਕੁੱਲ 5,55,429 ਮੋਟਰ ਵਾਹਨ ਰਜਿਸਟਰਡ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਅਗਸਤ 2023 ਤੱਕ ਪੰਜਾਬ ਵਿੱਚ ਕੁੱਲ ਰਜਿਸਟਰਡ ਵਾਹਨਾਂ ਦੀ ਗਿਣਤੀ 1.33 ਕਰੋੜ (1,32,87,350) ਸੀ। ਉਨ੍ਹਾਂ ਕਿਹਾ ਕਿ ਪਿਛਲੇ ਸਾਲ 2021 ਦੇ ਮੁਕਾਬਲੇ ਫਰਵਰੀ, ਜੁਲਾਈ, ਸਤੰਬਰ, ਅਕਤੂਬਰ, ਨਵੰਬਰ ਅਤੇ ਦਸੰਬਰ ਵਿੱਚ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਵਿੱਚ ਕਮੀ ਦੇਖੀ ਗਈ ਹੈ, ਜਦੋਂ ਕਿ ਬਾਕੀ ਹੋਰ ਸਾਰੇ ਮਹੀਨਿਆਂ ਵਿੱਚ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਵਿੱਚ ਵਾਧਾ ਦੇਖਣ ਨੂੰ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਦਾ ਮੁੱਖ ਕਾਰਨ ਤੇਜ਼ ਰਫ਼ਤਾਰ ਨਾਲ ਵਾਹਨ ਚਲਾਉਣਾ ਅਤੇ ਅਵਾਰਾ ਪਸ਼ੂ ਰਹੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਸਾਲ 2022 ਵਿੱਚ ਤੇਜ਼ ਰਫ਼ਤਾਰ ਨਾਲ ਵਾਹਨ ਚਲਾਉਣ ਕਰਕੇ ਕੁੱਲ 2085 ਲੋਕ ਸੜਕ ਹਾਦਸਿਆਂ ਵਿੱਚ ਮਾਰੇ ਗਏ ਅਤੇ 421 ਮੌਤਾਂ ਅਵਾਰਾ ਪਸ਼ੂਆਂ ਕਰਕੇ ਹੋਈਆਂ। ਦੱਸਣਯੋਗ ਹੈ ਕਿ ਸਾਲ 2022 ਵਿੱਚ ਸੜਕ ਹਾਦਸਿਆਂ ਵਿੱਚ ਹੋਈਆਂ ਸਭ ਤੋਂ ਵੱਧ ਮੌਤਾਂ, ਜੋ ਸੂਬੇ ਵਿੱਚ ਸੜਕ ਹਾਦਸਿਆਂ ਵਿੱਚ ਹੋਈਆਂ ਕੁੱਲ ਮੌਤਾਂ ਦਾ 26 ਫੀਸਦ ਬਣਦੀਆਂ ਹਨ, ਸ਼ਾਮ 6 ਵਜੇ ਤੋਂ ਰਾਤ 9 ਵਜੇ ਦਰਮਿਆਨ ਦਰਜ ਕੀਤੀਆਂ ਗਈਆਂ ਹਨ, ਜਦੋਂ ਕਿ ਸੜਕ ਹਾਦਸਿਆਂ ਵਿੱਚ ਹੋਈਆਂ ਮੌਤਾਂ ਵਿੱਚੋਂ ਘੱਟੋ-ਘੱਟ 75 ਪ੍ਰਤੀਸ਼ਤ ਮੌਤਾਂ ਪੇਂਡੂ ਖੇਤਰਾਂ ਵਿੱਚ ਦਰਜ ਕੀਤੀਆਂ ਗਈਆਂ ਹਨ। ਸਮਾਜਿਕ-ਆਰਥਿਕ ਲਾਗਤ ਵਿਸ਼ਲੇਸ਼ਣ ਦੇ ਅਨੁਸਾਰ ਪੰਜਾਬ ਵਿੱਚ ਸਾਲ 2022 'ਚ ਸੜਕ ਹਾਦਸਿਆਂ ਵਿੱਚ 21,517 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। The post ਪੰਜਾਬ ਪੁਲਿਸ ਵੱਲੋਂ ਪੰਜਾਬ ਸੜਕੀ ਹਾਦਸੇ ਅਤੇ ਟਰੈਫ਼ਿਕ ਦੀ ਸਾਲਾਨਾ ਰਿਪੋਰਟ-2022 ਜਾਰੀ appeared first on TheUnmute.com - Punjabi News. Tags:
|
ਲੁਧਿਆਣਾ ਨਗਰ ਨਿਗਮ ਲਈ 19 ਕਰੋੜ ਰੁਪਏ ਦੀ ਲਾਗਤ ਵਾਲੀ ਮਸ਼ੀਨਰੀ ਨੂੰ ਹਰੀ ਝੰਡੀ Friday 29 December 2023 02:47 PM UTC+00 | Tags: breaking-news ludhiana ludhiana-municipal-corporation ਲੁਧਿਆਣਾ, 29 ਦਸੰਬਰ 2023: ਲੁਧਿਆਣਾ ਨੂੰ ਸਾਫ-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਵੱਡਾ ਉਪਰਾਲਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਗਰ ਨਿਗਮ, ਲੁਧਿਆਣਾ ਲਈ 19 ਕਰੋੜ ਰੁਪਏ ਦੀ ਲਾਗਤ ਵਾਲੀ ਮਸ਼ੀਨਰੀ ਨੂੰ ਹਰੀ ਝੰਡੀ ਵਿਖਾਈ। ਇਸ ਮੌਕੇ ਮੁੱਖ ਮੰਤਰੀ ਨੇ ਅੱਜ ਦੇ ਦਿਨ ਨੂੰ ਲੁਧਿਆਣਾ ਸ਼ਹਿਰ ਲਈ ਇਤਿਹਾਸਕ ਦਿਨ ਕਰਾਰ ਦਿੱਤਾ ਕਿਉਂਕਿ ਇਹ ਮਸ਼ੀਨਰੀ ਲੁਧਿਆਣਾ ਸ਼ਹਿਰ ਦੀ ਸਫਾਈ ਨੂੰ ਯਕੀਨੀ ਬਣਾਉਣ ਵਿੱਚ ਸਹਾਈ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਸ਼ਹਿਰ ਨੂੰ ਸਾਫ-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਇਆ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸ਼ਹਿਰ ਦਾ ਮੁਹਾਂਦਰਾ ਸੰਵਾਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ 4.75 ਕਰੋੜ ਰੁਪਏ ਦੀ ਲਾਗਤ ਨਾਲ ਅੱਠ ਜੈਟਿੰਗ ਮਸ਼ੀਨਾਂ, 0.6 ਕਰੋੜ ਦੀ ਲਾਗਤ ਨਾਲ ਇਕ ਪੋਕਲੇਨ ਮਸ਼ੀਨ, 4 ਕਰੋੜ ਰੁਪਏ ਦੀ ਲਾਗਤ ਨਾਲ ਦੋ ਇਨਫਰਾ ਰੈੱਡ ਹੋਲ ਰਿਪੇਅਰ ਮਸ਼ੀਨਾਂ, 9 ਕਰੋੜ ਰੁਪਏ ਦੀ ਲਾਗਤ ਵਿਸ਼ੇਸ਼ ਪੌੜੀ ਵਾਲੀ ਇਕ ਫਾਇਰ ਬਿਗ੍ਰੇਡ ਤੇ ਹੋਰ ਮਸ਼ੀਨਾਂ ਨੂੰ ਹਰੀ ਝੰਡੀ ਵਿਖਾਈ। ਉਨ੍ਹਾਂ ਕਿਹਾ ਕਿ ਇਨ੍ਹਾਂ ਮਸ਼ੀਨਾਂ ਨਾਲ ਨਗਰ ਨਿਗਮ ਦਾ ਕੰਮਕਾਜ ਹੋਰ ਸੁਚਾਰੂ ਹੋਵੇਗਾ ਜਿਸ ਨਾਲ ਸਨਅਤੀ ਸ਼ਹਿਰ ਨੂੰ ਨਵੀਂ ਦਿੱਖ ਮਿਲੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕੋਲ ਸ਼ਹਿਰ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਸ਼ਹਿਰ ਦੇ ਬੁਨਿਆਦੀ ਢਾਂਚੇ ਲਈ ਨਗਰ ਨਿਗਮ ਨੂੰ ਹੋਰ ਫੰਡਾਂ ਦੀ ਲੋੜ ਪਈ ਤਾਂ ਸੂਬਾ ਸਰਕਾਰ ਪਹਿਲ ਦੇ ਆਧਾਰ ਉਤੇ ਫੰਡ ਦੇਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸ਼ਹਿਰ ਦੇ ਲੋਕਾਂ ਨੂੰ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੁਧਿਆਣਾ ਵਾਸੀਆਂ ਲਈ ਇਹ ਪ੍ਰਾਜੈਕਟ ਨਵੇਂ ਸਾਲ ਦਾ ਤੋਹਫਾ ਹੈ ਅਤੇ ਆਉਂਦੇ ਦਿਨਾਂ ਵਿੱਚ ਸਮੁੱਚੇ ਪੰਜਾਬ ਨੂੰ ਅਜਿਹੀਆਂ ਹੋਰ ਸੌਗਾਤਾਂ ਦਿੱਤੀਆਂ ਜਾਣਗੀਆਂ। The post ਲੁਧਿਆਣਾ ਨਗਰ ਨਿਗਮ ਲਈ 19 ਕਰੋੜ ਰੁਪਏ ਦੀ ਲਾਗਤ ਵਾਲੀ ਮਸ਼ੀਨਰੀ ਨੂੰ ਹਰੀ ਝੰਡੀ appeared first on TheUnmute.com - Punjabi News. Tags:
|
ਖੇਲੋ ਇੰਡੀਆ ਯੂਥ ਗੇਮਜ਼ ਦੇ ਬਾਸਕਟਬਾਲ, ਹਾਕੀ ਖੋ-ਖੋ ਤੇ ਫੁੱਟਬਾਲ ਟੀਮਾਂ ਦੀ ਚੋਣ ਲਈ ਟਰਾਇਲ 2 ਜਨਵਰੀ ਨੂੰ Friday 29 December 2023 02:51 PM UTC+00 | Tags: breaking-news games khelo-india khelo-india-youth-games kho-kho youth-games ਚੰਡੀਗੜ੍ਹ, 29 ਦਸੰਬਰ 2023: 6ਵੀਂ ਖੇਲੋ ਇੰਡੀਆ ਯੂਥ ਗੇਮਜ਼ (Khelo India Youth Games) ਲਈ ਪੰਜਾਬ ਦੀਆਂ ਬਾਸਕਟਬਾਲ, ਹਾਕੀ ਖੋ-ਖੋ ਤੇ ਫੁੱਟਬਾਲ ਟੀਮਾਂ ਦੀ ਚੋਣ ਲਈ ਟਰਾਇਲ 2 ਜਨਵਰੀ ਨੂੰ ਲਏ ਜਾ ਰਹੇ ਹਨ। ਇਹ ਖੇਡਾਂ ਤਾਮਿਲਨਾਡੂ ਵਿਖੇ 19 ਤੋਂ 31 ਜਨਵਰੀ 2024 ਤੱਕ ਕਰਵਾਈਆਂ ਜਾ ਰਹੀਆਂ ਹਨ। ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾਕੀ (ਲੜਕੇ ਅਤੇ ਲੜਕੀਆਂ) ਦੀ ਟੀਮ ਲਈ ਚੋਣ ਟਰਾਇਲ 2 ਜਨਵਰੀ ਨੂੰ ਸਵੇਰੇ 11 ਵਜੇ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਲਏ ਜਾ ਰਹੇ ਹਨ। ਇਸੇ ਤਰ੍ਹਾਂ ਬਾਸਕਟਬਾਲ (ਲੜਕੇ ਅਤੇ ਲੜਕੀਆਂ) ਲਈ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ 2 ਜਨਵਰੀ ਨੂੰ ਸਵੇਰੇ 11 ਵਜੇ, ਖੋ ਖੋ (ਲੜਕੀਆਂ) ਤੇ ਫੁਟਬਾਲ (ਲੜਕੇ) ਦੀ ਟੀਮ ਲਈ ਟਰਾਇਲ ਪੋਲੋ ਗਰਾਊਂਡ ਪਟਿਆਲਾ ਵਿਖੇ 2 ਜਨਵਰੀ ਨੂੰ ਸਵੇਰੇ 11 ਵਜੇ ਲਏ ਜਾਣਗੇ। ਖੇਡ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਟਰਾਇਲਾਂ ਵਿੱਚ ਹਿੱਸਾ ਲੈਣ ਦੇ ਚਾਹਵਾਨ ਖਿਡਾਰੀ/ਖਿਡਾਰਨਾਂ ਦੀ ਜਨਮ ਮਿਤੀ 1 ਜਨਵਰੀ 2005 ਜਾਂ ਇਸ ਤੋਂ ਬਾਅਦ ਦੀ ਹੋਣੀ ਚਾਹੀਦੀ ਹੈ। The post ਖੇਲੋ ਇੰਡੀਆ ਯੂਥ ਗੇਮਜ਼ ਦੇ ਬਾਸਕਟਬਾਲ, ਹਾਕੀ ਖੋ-ਖੋ ਤੇ ਫੁੱਟਬਾਲ ਟੀਮਾਂ ਦੀ ਚੋਣ ਲਈ ਟਰਾਇਲ 2 ਜਨਵਰੀ ਨੂੰ appeared first on TheUnmute.com - Punjabi News. Tags:
|
ਮੁੱਖ ਮੰਤਰੀ ਮਾਨ ਵੱਲੋਂ ਸੁਨੀਲ ਜਾਖੜ ਨੂੰ ਸੂਬੇ ਦੀਆਂ ਝਾਕੀਆਂ ਬਾਰੇ ਕਿਸੇ ਵੀ ਤਰ੍ਹਾਂ ਦੇ ਝੂਠ ਨੂੰ ਸਾਬਤ ਕਰਨ ਦੀ ਦਿੱਤੀ ਚੁਣੌਤੀ Friday 29 December 2023 02:58 PM UTC+00 | Tags: aam-aadmi-party breaking-news cm-bhagwant-mann punjab punjabi-news punjab-news sunil-jakhar the-unmute the-unmute-breaking-news ਲੁਧਿਆਣਾ, 29 ਦਸੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੁਧਿਆਣਾ ਦੀ ਨੁਹਾਰ ਬਦਲਣ ਲਈ ਵੱਡੇ ਵਿਕਾਸ ਪ੍ਰਾਜੈਕਟਾਂ ਦਾ ਐਲਾਨ ਕਰਦਿਆਂ ਕਿਹਾ ਕਿ ਇਸ ਇਸ ਮੰਤਵ ਲਈ ਕਰੋੜਾਂ ਰੁਪਏ ਦੇ ਨਵੇਂ ਪ੍ਰਾਜੈਕਟ ਸ਼ੁਰੂ ਅਤੇ ਚੱਲ ਰਹੇ ਪ੍ਰਾਜੈਕਟ ਸਮਾਂਬੱਧ ਢੰਗ ਨਾਲ ਮੁਕੰਮਲ ਕੀਤੇ ਜਾਣਗੇ । ਇੱਥੇ ਇੱਕ ਉੱਚ ਪੱਧਰੀ ਮੀਟਿੰਗ ਦੌਰਾਨ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਸਨਅਤੀ ਸ਼ਹਿਰ ਦੇ ਸਰਵਪੱਖੀ ਵਿਕਾਸ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਨੂੰ ਹਰਿਆ ਭਰਿਆ ਬਣਾਉਣ ਲਈ 28.91 ਕਰੋੜ ਰੁਪਏ ਦੀ ਲਾਗਤ ਨਾਲ ਬੂਟੇ ਲਗਾਉਣ ਦੇ 46 ਪ੍ਰਾਜੈਕਟ ਵਿਚਾਰੇ ਗਏ ਹਨ, ਜਿਨ੍ਹਾਂ ਚੋਂ 14.18 ਕਰੋੜ ਰੁਪਏ ਦੇ 19 ਕਾਰਜ ਪਹਿਲਾਂ ਹੀ ਮੁਕੰਮਲ ਹੋ ਚੁੱਕੇ ਹਨ ਅਤੇ ਬਾਕੀ ਆਉਂਦੇ ਦਿਨਾਂ ਵਿੱਚ ਮੁਕੰਮਲ ਕਰ ਲਏ ਜਾਣਗੇ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸਮਾਰਟ ਸਿਟੀ ਸਕੀਮ ਤਹਿਤ 930 ਕਰੋੜ ਰੁਪਏ ਦੇ 72 ਪ੍ਰਾਜੈਕਟ ਸ਼ੁਰੂ ਕੀਤੇ ਗਏ ਸਨ, ਜਿਨ੍ਹਾਂ ਵਿੱਚੋਂ 219 ਕਰੋੜ ਰੁਪਏ ਦੇ ਪ੍ਰਾਜੈਕਟ ਮੁਕੰਮਲ ਹੋ ਚੁੱਕੇ ਹਨ ਅਤੇ 549.10 ਕਰੋੜ ਰੁਪਏ ਦੇ ਪ੍ਰਾਜੈਕਟਾਂ 'ਤੇ ਕੰਮ ਚੱਲ ਰਿਹਾ ਹੈ ਅਤੇ 161.90 ਰੁਪਏ ਦੇ ਪ੍ਰਾਜੈਕਟਾਂ ਦੇ ਟੈਂਡਰ ਅਲਾਟ ਕਰ ਦਿੱਤੇ ਗਏ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇੰਟੀਗਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ, ਆਲ ਵੈਦਰ ਇਨਡੋਰ ਸਵਿਮਿੰਗ ਪੂਲ, ਐਲ.ਈ.ਡੀ. ਸਟਰੀਟ ਲਾਈਟਾਂ, ਲੁਧਿਆਣਾ ਲਈ ਸਤਹੀ ਪਾਣੀ ਦੀ ਸਪਲਾਈ, ਬੁੱਢਾ ਦਰਿਆ ਦੀ ਸੁਰਜੀਤੀ, ਠੋਸ ਰਹਿੰਦ-ਖੂੰਹਦ ਪ੍ਰਬੰਧਨ ਵਰਗੇ ਅਤੇ ਹੋਰ ਵੱਡੇ ਪ੍ਰੋਜੈਕਟ ਸ਼ਹਿਰ ਨੂੰ ਨਵਾਂ ਰੂਪ ਦੇਣਗੇ। ਉਨ੍ਹਾਂ ਕਿਹਾ ਕਿ ਕਮਿਊਨਿਟੀ ਕਲੱਬ, ਸੀਨੀਅਰ ਸਿਟੀਜ਼ਨ ਕਲੱਬ ਅਤੇ ਸਿਲਾਈ ਸੈਂਟਰ, ਸੈਕਟਰ 32, ਲੁਧਿਆਣਾ, ਸਿਹਤ ਕੇਂਦਰ (ਸਪੋਰਟਸ ਸੈਂਟਰ), ਸੈਕਟਰ 32-ਏ, ਲੁਧਿਆਣਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸੈਕਟਰ 32, ਲੁਧਿਆਣਾ ਵਿੱਚ ਸਵੀਮਿੰਗ ਪੂਲ ਅਤੇ ਪੰਪ ਚੈਂਬਰ ਅਤੇ ਫੇਜ਼-3 ਅਰਬਨ ਅਸਟੇਟ ਤੋਂ ਜੈਨ ਮੰਦਰ ਦੁੱਗਰੀ, ਲੁਧਿਆਣਾ ਤੱਕ 200′-00" ਚੌੜੀ ਸੜਕ ਦੀ ਉਸਾਰੀ ਦਾ ਕੰਮ ਵੀ ਜ਼ੋਰਾਂ 'ਤੇ ਚੱਲ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਦੱਸਿਆ ਕਿ ਲੁਧਿਆਣਾ-ਧੂਰੀ ਰੇਲਵੇ ਲਾਈਨ ‘ਤੇ 25.69 ਕਰੋੜ ਰੁਪਏ ਦੀ ਲਾਗਤ ਨਾਲ ਆਰ.ਓ.ਬੀ ਦੀ ਉਸਾਰੀ ਅਤੇ ਪਹੁੰਚ ਸੜਕਾਂ ਬਣਾਉਣ ਦਾ ਕੰਮ ਵੀ ਅਲਾਟ ਕੀਤਾ ਗਿਆ ਹੈ। ਲੁਧਿਆਣਾ ਦੇ ਵਸਨੀਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪਿੰਡ ਖਵਾਜਕੇ ਤੋਂ ਮੱਤੇਵਾੜਾ ਤੱਕ ਰਾਹੋਂ ਰੋਡ ਦੇ 16 ਕਿਲੋਮੀਟਰ ਹਿੱਸੇ ਦੀ ਰੀ-ਕਾਰਪੇਟਿੰਗ ਦਾ ਕੰਮ, ਜੋ ਪਿਛਲੇ 15 ਸਾਲਾਂ ਤੋਂ ਨਹੀਂ ਹੋਇਆ, ਆਉਣ ਵਾਲੇ ਦਿਨਾਂ ਵਿੱਚ ਸ਼ੁਰੂ ਹੋ ਜਾਵੇਗਾ ਕਿਉਂਕਿ ਇਸ ਲਈ ਟੈਂਡਰ ਅਲਾਟ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਲੁਧਿਆਣਾ ਵਾਸੀਆਂ ਦੀ ਚਿਰੋਕਣੀ ਮੰਗ ਪੂਰੀ ਹੋਵੇਗੀ। ਭਗਵੰਤ ਸਿੰਘ ਮਾਨ ਨੇ ਭਰੋਸਾ ਦਿਵਾਇਆ ਕਿ ਉਹ ਸਾਰੇ ਕੰਮਾਂ ਦੀ ਖੁਦ ਨਿਗਰਾਨੀ ਕਰਨਗੇ ਤਾਂ ਜੋ ਸ਼ਹਿਰ ਦੇ ਪ੍ਰਾਜੈਕਟਾਂ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕੀਤਾ ਜਾ ਸਕੇ। ਮੁੱਖ ਮੰਤਰੀ ਨੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਲੁਧਿਆਣਾ ਦੇ ਹਰੇਕ ਵਿਧਾਨ ਸਭਾ ਹਲਕੇ ਵਿੱਚ 1500 ਸਟਰੀਟ ਲਾਈਟਾਂ, ਸੀਸੀਟੀਵੀ ਕੈਮਰੇ ਲਗਾਉਣ ਦਾ ਵੀ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਟੈਂਡਰ ਜਾਰੀ ਹੋ ਚੁੱਕੇ ਹਨ ਅਤੇ ਜਲਦੀ ਹੀ ਕੰਮ ਅਲਾਟ ਕਰ ਦਿੱਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੁੱਢੇ ਨਾਲੇ ਦਾ ਮਸਲਾ ਵੀ ਜਲਦੀ ਹੱਲ ਕਰ ਲਿਆ ਜਾਵੇਗਾ ਅਤੇ ਜਲੰਧਰ ਸੜਕ ਨੂੰ ਜੋੜਨ ਵਾਲੇ ਨਾਲੇ ‘ਤੇ ਬਣੇ ਪੁਲ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਵਿਭਾਗ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਵਿਦੇਸ਼ਾਂ ਤੋਂ ਪੰਜਾਬੀਆਂ ਦੀਆਂ ਲਾਸ਼ਾਂ ਵਾਪਸ ਲਿਆਉਣ ਤੇ ਧੋਖੇਬਾਜ਼ ਟਰੈਵਲ ਏਜੰਟਾਂ ਵਿਰੁੱਧ ਕਾਰਵਾਈ ਕਰਨ ਲਈ ਵਿਭਾਗ ਨੂੰ ਅਧਿਕਾਰਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਉਨ੍ਹਾਂ ਦੇ ਸਫ਼ਰ ਵਿੱਚ ਸਹਾਇਤਾ ਲਈ ਆਈ.ਜੀ.ਆਈ. ਏਅਰਪੋਰਟ ਦਿੱਲੀ ਵਿਖੇ ਪੰਜਾਬ ਹੈਲਪ ਡੈਸਕ ਸ਼ੁਰੂ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਐਨ.ਆਰ.ਆਈਜ਼ ਦੇ ਲੰਬਿਤ ਮਸਲਿਆਂ ਦੇ ਹੱਲ ਲਈ 3 ਫਰਵਰੀ ਤੋਂ ਐਨ.ਆਰ.ਆਈ. ਮੀਟਿੰਗਾਂ ਜਾਂ ਮਿਲਣੀਆਂ ਕਰਵਾਈਆਂ ਜਾਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ 15 ਫਰਵਰੀ ਤੋਂ ਹਲਵਾੜਾ ਟਰਮੀਨਲ ਤੋਂ ਉਡਾਣਾਂ ਸ਼ੁਰੂ ਹੋ ਜਾਣਗੀਆਂ, ਜਿਸ ਨਾਲ ਇਸ ਖੇਤਰ ਵਿੱਚ ਆਰਥਿਕ ਅਤੇ ਉਦਯੋਗਿਕ ਗਤੀਵਿਧੀਆਂ ਨੂੰ ਹੋਰ ਹੁਲਾਰਾ ਮਿਲੇਗਾ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਦੇ ਵਿਆਪਕ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਹਰ ਖੇਤਰ ਵਿੱਚ ਮੋਹਰੀ ਬਣ ਕੇ ਉਭਰੇਗਾ। ਮੀਟਿੰਗ ਉਪਰੰਤ, ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਭਾਜਪਾ ਆਗੂ ਸੁਨੀਲ ਜਾਖੜ ਨੂੰ ਪੰਜਾਬ ਸਰਕਾਰ ਦੀ ਝਾਕੀ ਬਾਰੇ ਲਗਾਏ ਆਪਣੇ ਦੋਸ਼ਾਂ ਨੂੰ ਸਾਬਤ ਕਰਨ ਦੀ ਚੁਣੌਤੀ ਦਿੱਤੀ, ਜਿਸ ਵਿੱਚ ਭਾਜਪਾ ਆਗੂ ਨੇ ਕਿਹਾ ਸੀ ਕਿ 'ਆਪ' ਸਰਕਾਰ ਝਾਕੀ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਦੀਆਂ ਫੋਟੋਆਂ ਲਾਉਣ 'ਤੇ ਅੜੀ ਹੋਈ ਹੈ ਜਿਸ ਕਾਰਨ ਸਬੰਧਤ ਕਮੇਟੀ ਨੇ ਝਾਕੀ ਨੂੰ ਰੱਦ ਕਰ ਦਿੱਤਾ ਹੈ। ਇਸ ਨੂੰ ਜਾਖੜ ਦਾ ਇੱਕ ਹੋਰ ਝੂਠ ਦੱਸਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇਕਰ ਇਹ ਦੋਸ਼ ਸਹੀ ਸਾਬਤ ਹੋਏ ਤਾਂ ਉਹ ਸਿਆਸਤ ਛੱਡ ਦੇਣਗੇ। ਉਨ੍ਹਾਂ ਕਿਹਾ ਕਿ ਜਾਖੜ ਹਾਲ ਹੀ ‘ਚ ਭਾਜਪਾ ‘ਚ ਸ਼ਾਮਲ ਹੋਏ ਹਨ, ਇਸ ਲਈ ਉਨ੍ਹਾਂ ਨੂੰ ਭਾਜਪਾ ਦੇ ਹੋਰ ਤਜਰਬੇਕਾਰ ਆਗੂਆਂ ਵਾਂਗ ਝੂਠ ਬੋਲਣ ਦੀ ਕਲਾ ‘ਚ ਅਜੇ ਪੂਰੀ ਮੁਹਾਰਤ ਹਾਸਲ ਨਹੀਂ ਹੋਈ। ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਆਗੂ ਅਸਲ ਤੱਥਾਂ ਨੂੰ ਛੁਪਾਉਣ ਲਈ ਹਮੇਸ਼ਾ ਆਪਣੇ ਹਾਈਕਮਾਂਡ ਤੋਂ ਤਿਆਰ-ਬਰ-ਤਿਆਰ ਸਕ੍ਰਿਪਟਾਂ ਪ੍ਰਾਪਤ ਕਰਦੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ 26 ਜਨਵਰੀ ਨੂੰ ਪੰਜਾਬ ਭਰ ਵਿੱਚ ਹੋਣ ਵਾਲੇ ਸਾਰੇ ਸਮਾਗਮਾਂ ਵਿੱਚ ਇਨ੍ਹਾਂ ਝਾਕੀਆਂ ਨੂੰ ਸ਼ਾਮਲ ਕਰਕੇ ਸੂਬੇ ਦੀ ਅਮੀਰ ਵਿਰਾਸਤ ਨੂੰ ਲੋਕਾਂ ਅੱਗੇ ਪੇਸ਼ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਦੇ ਨਾਲ-ਨਾਲ ਆਜ਼ਾਦੀ ਦੀ ਪ੍ਰਾਪਤੀ ਲਈ ਸਾਡੇ ਸ਼ਹੀਦਾਂ ਦੇ ਬਲਿਦਾਨ ਨੂੰ ਪ੍ਰਦਰਸ਼ਿਤ ਕਰਨ ਲਈ 20 ਜਨਵਰੀ ਤੋਂ ਰਾਸ਼ਟਰੀ ਰਾਜਧਾਨੀ ਦੇ ਪੰਜਾਬ ਭਵਨ ਵਿਖੇ ਇਹਨਾਂ ਝਾਕੀਆਂ ਨੂੰ ਪ੍ਰਦਰਸ਼ਿਤ ਕੀਤਾ ਜਾਵੇਗਾ। The post ਮੁੱਖ ਮੰਤਰੀ ਮਾਨ ਵੱਲੋਂ ਸੁਨੀਲ ਜਾਖੜ ਨੂੰ ਸੂਬੇ ਦੀਆਂ ਝਾਕੀਆਂ ਬਾਰੇ ਕਿਸੇ ਵੀ ਤਰ੍ਹਾਂ ਦੇ ਝੂਠ ਨੂੰ ਸਾਬਤ ਕਰਨ ਦੀ ਦਿੱਤੀ ਚੁਣੌਤੀ appeared first on TheUnmute.com - Punjabi News. Tags:
|
ਪੰਜਾਬ ਭਾਜਪਾ ਵੱਲੋਂ ਲੋਕ ਸਭਾ ਚੋਣਾਂ ਮੱਦੇਨਜ਼ਰ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ Friday 29 December 2023 03:09 PM UTC+00 | Tags: bjp breaking-news lok-sabha-elections news punjab-bjp ਲੁਧਿਆਣਾ, 29 ਦਸੰਬਰ 2023: ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ (BJP) ਨੇ 2024 ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸੇ ਲੜੀ ‘ਚ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਸ਼ੁੱਕਰਵਾਰ ਨੂੰ ਆਪਣੀ ਨਵੀਂ ਟੀਮ ਦਾ ਐਲਾਨ ਕੀਤਾ। ਸਾਰੇ ਜ਼ਿਲ੍ਹਿਆਂ ਲਈ ਮੁਖੀਆਂ ਦੀ ਨਿਯੁਕਤੀ ਦੇ ਨਾਲ, ਭਾਜਪਾ ਨੇ ਕਨਵੀਨਰ ਵਿਭਾਗ ਅਤੇ ਸੈੱਲ, ਬੁਲਾਰੇ ਅਤੇ ਮੀਡੀਆ ਪੈਨਲਿਸਟ ਵੀ ਨਿਯੁਕਤ ਕੀਤੇ ਹਨ। ਇਸ ਦੇ ਨਾਲ ਹੀ ਇੱਕ ਅਨੁਸ਼ਾਸਨੀ ਕਮੇਟੀ ਵੀ ਬਣਾਈ ਗਈ ਸੀ। The post ਪੰਜਾਬ ਭਾਜਪਾ ਵੱਲੋਂ ਲੋਕ ਸਭਾ ਚੋਣਾਂ ਮੱਦੇਨਜ਼ਰ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ appeared first on TheUnmute.com - Punjabi News. Tags:
|
ਗੈਰ-ਕਾਨੂੰਨੀ ਮਾਈਨਿੰਗ ਮਾਮਲੇ 'ਚ ਸਾਬਕਾ ਕਾਂਗਰਸੀ MLA ਜੋਗਿੰਦਰ ਪਾਲ ਭੋਆ ਗ੍ਰਿਫਤਾਰ Friday 29 December 2023 03:16 PM UTC+00 | Tags: breaking-news illegal-mining-case joginder-pal-bhoa mla-joginder-pal-bhoa news pathankot ਪਠਾਨਕੋਟ/ਚੰਡੀਗੜ੍ਹ, 29 ਦਸੰਬਰ 2023: ਗੈਰ-ਕਾਨੂੰਨੀ ਮਾਈਨਿੰਗ ‘ਤੇ ਸਖਤ ਰੁਖ ਅਖਤਿਆਰ ਕਰਦੇ ਹੋਏ ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਪਠਾਨਕੋਟ ‘ਚ ਗੈਰ-ਕਾਨੂੰਨੀ ਮਾਈਨਿੰਗ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਪ੍ਰਸ਼ਾਸਨ ਨੇ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਭੋਆ ਨੂੰ ਗ੍ਰਿਫਤਾਰ ਕਰ ਲਿਆ ਹੈ। ਜੋਗਿੰਦਰ ਪਾਲ ‘ਤੇ ਨਾਜਾਇਜ਼ ਮਾਈਨਿੰਗ ਕਰਵਾਉਣ ਦਾ ਦੋਸ਼ ਹੈ। ਦੱਸ ਦਈਏ ਕਿ "ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਭੋਆ ਤੋਂ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਨੂੰ ਗੈਰ-ਕਾਨੂੰਨੀ ਮਾਈਨਿੰਗ ਵਿੱਚ ਸ਼ਾਮਲ ਪਾਏ ਜਾਣ ਤੋਂ ਬਾਅਦ ਗ੍ਰਿਫਤਾਰ ਕਰਕੇ ਭ੍ਰਿਸ਼ਟਾਚਾਰ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਵਿਰੁੱਧ ਆਪਣੀ 'ਜ਼ੀਰੋ ਟੋਲਰੈਂਸ' ਨੀਤੀ ਦੀ ਪੁਸ਼ਟੀ ਕੀਤੀ ਹੈ। ਸ਼ੁੱਕਰਵਾਰ ਨੂੰ ਰਾਵੀ ਨਦੀ ਦੇ ਨੇੜੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਭੋਆ ਦੀ ਪਤਨੀ ਦੀ ਮਲਕੀਅਤ ਵਾਲੀ ਇਕ ਕਰੱਸ਼ਰ ਵਾਲੀ ਜਗ੍ਹਾ ‘ਤੇ ਗੈਰ-ਕਾਨੂੰਨੀ ਮਾਈਨਿੰਗ ਦਾ ਪਤਾ ਲੱਗਾ। ਐਸ.ਡੀ.ਓ ਮਾਈਨਿੰਗ ਮੌਕੇ ‘ਤੇ ਪਹੁੰਚੇ ਸਨ। ਜਿਨ੍ਹਾਂ ਨੇ ਪੋਕਲੇਨ ਮਸ਼ੀਨਾਂ ਅਤੇ ਟਿੱਪਰਾਂ ਰਾਹੀਂ ਵੱਡੀ ਮਾਤਰਾ ਵਿੱਚ ਮਾਈਨਿੰਗ ਹੋਣ ਦੀ ਪੁਸ਼ਟੀ ਕੀਤੀ ਹੈ। ਜੋਗਿੰਦਰ ਪਾਲ ਭੋਆ ਨੇ ਵੀ ਕਾਨੂੰਨੀ ਪ੍ਰਕਿਰਿਆ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਕੀਤੀ। ਪਰ ਪ੍ਰਸ਼ਾਸਨ ਨੇ ਉਸ ਨੂੰ ਅਤੇ ਉਸ ਦੇ ਇੱਕ ਸਾਥੀ ਸੁਰਜੀਤ ਸਿੰਘ ਉਰਫ਼ ਲਾਡੀ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ। ਮੌਕੇ ਤੋਂ ਇੱਕ ਪੋਕਲੇਨ ਮਸ਼ੀਨ ਅਤੇ ਇੱਕ ਟਿੱਪਰ ਵੀ ਬਰਾਮਦ ਕੀਤਾ ਗਿਆ ਹੈ। ਮਾਈਨਿੰਗ ਅਧਿਕਾਰੀ ਦੇ ਬਿਆਨਾਂ 'ਤੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਭੋਆ ਸਮੇਤ ਸਾਰੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇਗਾ। The post ਗੈਰ-ਕਾਨੂੰਨੀ ਮਾਈਨਿੰਗ ਮਾਮਲੇ ‘ਚ ਸਾਬਕਾ ਕਾਂਗਰਸੀ MLA ਜੋਗਿੰਦਰ ਪਾਲ ਭੋਆ ਗ੍ਰਿਫਤਾਰ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest