TheUnmute.com – Punjabi News: Digest for December 04, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਚੰਡੀਗ੍ਹੜ 03 ਦਸੰਬਰ 2023: ਅੱਜ ਦੇਸ਼ ਦੇ ਚਾਰ ਸੂਬਿਆਂ ਮੱਧ ਪ੍ਰਦੇਸ਼, ਛੱਤੀਸਗੜ੍ਹ, ਰਾਜਸਥਾਨ ਅਤੇ ਤੇਲੰਗਾਨਾ ਵਿਧਾਨ ਸਭਾ ਚੋਣਾਂ ਦੇ ਨਤੀਜੇ (election results)  ਅੱਜ ਐਲਾਨੇ ਜਾਣ ਜਾ ਰਹੇ ਹਨ। ਰਾਜਸਥਾਨ ਦੇ ਸ਼ੁਰੂਆਤੀ ਰੁਝਾਨਾਂ ‘ਚ ਭਾਜਪਾ ਨੂੰ 126 ਸੀਟਾਂ ‘ਤੇ ਅੱਗੇ ਨਜ਼ਰ ਆ ਰਹੀ ਹੈ। ਕਾਂਗਰਸ 61 ਅਤੇ ਹੋਰ 12 ਸੀਟਾਂ ‘ਤੇ ਅੱਗੇ ਹੈ। ਇਸ ਦੇ ਨਾਲ ਹੀ ਚੋਣ ਕਮਿਸ਼ਨ ਦੇ ਅੰਕੜਿਆਂ ਮੁਤਾਬਕ ਰਾਜਸਥਾਨ ‘ਚ ਭਾਜਪਾ ਨੂੰ 99 ਸੀਟਾਂ ‘ਤੇ, ਕਾਂਗਰਸ ਨੂੰ 72 ‘ਤੇ, ਆਜ਼ਾਦ ਨੂੰ 9 ‘ਤੇ ਅਤੇ ਭਾਰਤ ਆਦਿਵਾਸੀ ਪਾਰਟੀ ਨੂੰ 4 ਸੀਟਾਂ ‘ਤੇ ਲੀਡ ਮਿਲਦੀ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਸੀਪੀਆਈ (ਐਮ) ਨੂੰ 2 ਸੀਟਾਂ ਮਿਲਦੀਆਂ ਨਜ਼ਰ ਆ ਰਹੀਆਂ ਹਨ।

ਇਸਦੇ ਨਾਲ ਹੀ ਛੱਤੀਸਗੜ੍ਹ ਦੀਆਂ 71 ਸੀਟਾਂ ‘ਤੇ ਰੁਝਾਨ ਸਾਹਮਣੇ ਆਇਆ ਹੈ। ਇੱਥੇ ਕਾਂਗਰਸ 46 ਅਤੇ ਭਾਜਪਾ 25 ਸੀਟਾਂ ‘ਤੇ ਅੱਗੇ ਹੈ।

ਮੱਧ ਪ੍ਰਦੇਸ਼ ਦੀਆਂ 147 ਸੀਟਾਂ ‘ਤੇ ਰੁਝਾਨ ਸਾਹਮਣੇ ਆਇਆ ਹੈ। ਇੱਥੇ ਭਾਜਪਾ 80 ਸੀਟਾਂ ‘ਤੇ ਅੱਗੇ ਹੈ। ਕਾਂਗਰਸ ਨੂੰ 65 ਸੀਟਾਂ ‘ਤੇ ਲੀਡ ਮਿਲਦੀ ਨਜ਼ਰ ਆ ਰਹੀ ਹੈ ਅਤੇ ਬਾਕੀਆਂ ਨੂੰ 2 ਸੀਟਾਂ ‘ਤੇ ਲੀਡ ਮਿਲ ਰਹੀ ਹੈ।

ਇਸਦੇ ਨਾਲ ਹੀ ਤੇਲੰਗਾਨਾ ਦੀਆਂ 87 ਸੀਟਾਂ ‘ਤੇ ਰੁਝਾਨ ਸਾਹਮਣੇ ਆਇਆ ਹੈ। ਇੱਥੇ ਕੇਸੀਆਰ ਦੀ ਪਾਰਟੀ ਬੀਆਰਐਸ 30, ਕਾਂਗਰਸ 50, ਭਾਜਪਾ 2 ਅਤੇ ਏਆਈਐਮਆਈਐਮ 5 ਸੀਟਾਂ ‘ਤੇ ਅੱਗੇ ਚੱਲ ਰਹੀ ਹੈ।

 

 

The post ਚਾਰ ਸੂਬਿਆਂ ਦੀ ਵਿਧਾਨ ਸਭਾ ਚੋਣਾਂ ਦੇ ਨਤੀਜੇ ਅੱਜ ਐਲਾਨੇ ਜਾਣਗੇ, ਮੱਧ ਪ੍ਰਦੇਸ਼ ਅਤੇ ਰਾਜਸਥਾਨ ‘ਚ ਪੱਛੜੀ ਕਾਂਗਰਸ, ਛੱਤੀਸਗੜ੍ਹ ‘ਚ ਅੱਗੇ appeared first on TheUnmute.com - Punjabi News.

Tags:
  • assembly-election-results
  • breaking-news
  • chhattchhattisgarh-chhattisgarh-isgarh
  • congress
  • election-results
  • news

ਚੰਡੀਗੜ੍ਹ, 03 ਦਸੰਬਰ 2023: ਹਰ ਪੰਜ ਸਾਲ ਬਾਅਦ ਸਰਕਾਰ ਬਦਲਣ ਦਾ ਰੁਝਾਨ ਰਾਜਸਥਾਨ ਵਿੱਚ ਇੱਕ ਵਾਰ ਫਿਰ ਜਾਰੀ ਰਹਿਣ ਦੀ ਸੰਭਾਵਨਾ ਜਾਪਦੀ ਹੈ। ਵਿਧਾਨ ਸਭਾ ਚੋਣਾਂ ਵਿੱਚ ਭਾਜਪਾ (BJP) ਬਹੁਮਤ ਵੱਲ ਵਧਦੀ ਨਜ਼ਰ ਆ ਰਹੀ ਹੈ। ਇਸ ਸਮੇਂ ਭਾਜਪਾ 103 ਸੀਟਾਂ ‘ਤੇ ਅਤੇ ਕਾਂਗਰਸ 75 ਸੀਟਾਂ ‘ਤੇ ਅੱਗੇ ਹੈ, ਜਦਕਿ ਬਾਕੀ ਉਮੀਦਵਾਰ 21 ਸੀਟਾਂ ‘ਤੇ ਅੱਗੇ ਹਨ।

ਵਿਧਾਨ ਸਭਾ ਸਪੀਕਰ ਡਾ.ਸੀ.ਪੀ.ਜੋਸ਼ੀ ਪਿੱਛੇ ਚੱਲ ਰਹੇ ਹਨ। ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸਤੀਸ਼ ਪੂਨੀਆ ਵੀ ਆਮੇਰ ਸੀਟ ਤੋਂ ਪਿੱਛੇ ਚੱਲ ਰਹੇ ਹਨ। ਸ਼ੁਰੂਆਤ ‘ਚ ਪਛੜਨ ਤੋਂ ਬਾਅਦ ਸਚਿਨ ਪਾਇਲਟ ਅਤੇ ਗੋਵਿੰਦ ਸਿੰਘ ਦੋਤਸਰਾ ਨੇ ਲੀਡ ਹਾਸਲ ਕੀਤੀ ਹੈ।

ਸਰਦਾਰਪੁਰਾ ਸੀਟ ਤੋਂ ਮੁੱਖ ਮੰਤਰੀ ਅਸ਼ੋਕ ਗਹਿਲੋਤ ਅੱਗੇ ਚੱਲ ਰਹੇ ਹਨ। ਰਾਜਸਥਾਨ ਦੀਆਂ 199 ਵਿਧਾਨ ਸਭਾ ਸੀਟਾਂ ਲਈ 25 ਨਵੰਬਰ ਨੂੰ ਵੋਟਿੰਗ ਹੋਈ ਸੀ। ਸ੍ਰੀਕਰਨਪੁਰ ਵਿਧਾਨ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਗੁਰਮੀਤ ਕੁੰਨਰ ਦੀ ਮੌਤ ਹੋਣ ਕਾਰਨ ਇੱਥੇ ਚੋਣ ਨਹੀਂ ਹੋ ਸਕੀ ਹੈ।

The post ਰਾਜਸਥਾਨ ਦੇ ਸ਼ੁਰੂਆਤੀ ਰੁਝਾਨਾਂ ‘ਚ ਭਾਜਪਾ 103 ਸੀਟਾਂ ‘ਤੇ ਅੱਗੇ, ਕਾਂਗਰਸ 75 ਸੀਟਾਂ ‘ਤੇ ਅੱਗੇ appeared first on TheUnmute.com - Punjabi News.

Tags:
  • bjp
  • breaking-news
  • congress
  • news
  • rajasthan
  • rajasthan-election-result

ਮੱਧ ਪ੍ਰਦੇਸ਼ ਦੇ ਸ਼ੁਰੂਆਤੀ ਰੁਝਾਨਾਂ 'ਚ ਭਾਜਪਾ ਪੂਰਨ ਬਹੁਮਤ ਵੱਲ, BJP ਸਰਕਾਰ ਬਣਨਾ ਲਗਭਗ ਤੈਅ

Sunday 03 December 2023 06:03 AM UTC+00 | Tags: bjp breaking-news congress election-reuslt latest-news madhya-pradesh mp-result news

ਚੰਡੀਗੜ੍ਹ, 03 ਦਸੰਬਰ 2023: ਮੱਧ ਪ੍ਰਦੇਸ਼ (Madhya Pradesh)  ਵਿਧਾਨ ਸਭਾ ਦੀਆਂ 230 ਸੀਟਾਂ ਲਈ ਐਤਵਾਰ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਜਾਰੀ ਹੈ। ਸ਼ੁਰੂਆਤੀ ਰੁਝਾਨਾਂ ਵਿੱਚ ਭਾਜਪਾ ਬਹੁਮਤ ਤੋਂ ਵੱਧ ਸਿੱਟਾਂ ‘ਤੇ ਅੱਗੇ ਹੈ। ਭਾਜਪਾ 154 ਅਤੇ ਕਾਂਗਰਸ 73 ਸੀਟਾਂ ‘ਤੇ ਅੱਗੇ ਹੈ। ਬਾਕੀ 3 ਸੀਟਾਂ ‘ਤੇ ਅੱਗੇ ਹਨ। ਸਰਕਾਰ ਬਣਾਉਣ ਲਈ ਬਹੁਮਤ ਲਈ 116 ਸੀਟਾਂ ਦੀ ਲੋੜ ਹੈ।

ਸਿੰਗਰੌਲੀ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਮੇਅਰ ਰਾਣੀ ਅਗਰਵਾਲ ਚੌਥੇ ਨੰਬਰ ‘ਤੇ ਚੱਲ ਰਹੀ ਹੈ। ਕਾਂਗਰਸ ਮਹਾਕੌਸ਼ਲ ਨੂੰ ਛੱਡ ਕੇ ਸਾਰੀਆਂ ਡਿਵੀਜ਼ਨਾਂ ਵਿੱਚ ਪਛੜ ਰਹੀ ਹੈ। ਮਹਾਕੌਸ਼ਲ ਦੀਆਂ 38 ਸੀਟਾਂ ‘ਚੋਂ 21 ‘ਤੇ ਕਾਂਗਰਸ ਅੱਗੇ ਹੈ। ਰੁਝਾਨਾਂ ‘ਚ ਭਾਜਪਾ ਦੀ ਲੀਡ ਤੋਂ ਬਾਅਦ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਟਵੀਟ ਕੀਤਾ, ‘ਭਾਰਤੀ ਜਨਤਾ ਪਾਰਟੀ ਪੂਰਨ ਬਹੁਮਤ ਨਾਲ ਮੁੜ ਸਰਕਾਰ ਬਣਾਉਣ ਜਾ ਰਹੀ ਹੈ।

The post ਮੱਧ ਪ੍ਰਦੇਸ਼ ਦੇ ਸ਼ੁਰੂਆਤੀ ਰੁਝਾਨਾਂ ‘ਚ ਭਾਜਪਾ ਪੂਰਨ ਬਹੁਮਤ ਵੱਲ, BJP ਸਰਕਾਰ ਬਣਨਾ ਲਗਭਗ ਤੈਅ appeared first on TheUnmute.com - Punjabi News.

Tags:
  • bjp
  • breaking-news
  • congress
  • election-reuslt
  • latest-news
  • madhya-pradesh
  • mp-result
  • news

ਤੇਲੰਗਾਨਾ ਦੇ ਸ਼ੁਰੂਆਤੀ ਰੁਝਾਨਾਂ 'ਚ ਕਾਂਗਰਸ 69 ਸੀਟਾਂ 'ਤੇ ਅੱਗੇ, ਸੱਤਾਧਾਰੀ ਬੀਆਰਐਸ ਦੂਜੇ ਨੰਬਰ 'ਤੇ

Sunday 03 December 2023 06:18 AM UTC+00 | Tags: bjp breaking-news brs congress latest-news news telangana telangana-congress telangana-electio-result

ਚੰਡੀਗੜ੍ਹ, 03 ਦਸੰਬਰ 2023: ਤੇਲੰਗਾਨਾ (Telangana) ਦੀਆਂ 119 ਵਿਧਾਨ ਸਭਾ ਸੀਟਾਂ ਦੀ ਵੋਟਾਂ ਦੀ ਗਿਣਤੀ ਜਾਰੀ ਹੈ। ਸ਼ੁਰੂਆਤੀ ਰੁਝਾਨਾਂ ਵਿੱਚ ਕਾਂਗਰਸ 69 ਸੀਟਾਂ ‘ਤੇ, ਸੱਤਾਧਾਰੀ ਭਾਰਤ ਰਾਸ਼ਟਰ ਸਮਿਤੀ (ਬੀਆਰਐਸ) 37 ਸੀਟਾਂ ‘ਤੇ, ਭਾਜਪਾ 7 ਅਤੇ ਏਆਈਐਮਆਈਐਮ 6 ਸੀਟਾਂ ‘ਤੇ ਅੱਗੇ ਹੈ। ਤੇਲੰਗਾਨਾ ਦੇ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ ਨੂੰ ਕਾਮਰੇਡੀ ਸੀਟ ਤੋਂ ਕਾਂਗਰਸ ਦੇ ਸੂਬਾ ਪ੍ਰਧਾਨ ਰੇਵੰਤ ਰੈੱਡੀ ਨੇ ਹਰਾਇਆ ਹੈ। ਰੈਡੀ 2 ਹਜ਼ਾਰ ਤੋਂ ਵੱਧ ਵੋਟਾਂ ਨਾਲ ਅੱਗੇ ਚੱਲ ਰਹੇ ਹਨ।

ਹਾਲਾਂਕਿ, ਕੇ ਚੰਦਰਸ਼ੇਖਰ ਰਾਓ (ਕੇਸੀਆਰ) ਆਪਣੀ ਰਵਾਇਤੀ ਸੀਟ ਗਜਵੇਲ ਤੋਂ ਅੱਗੇ ਚੱਲ ਰਹੇ ਹਨ। ਕਾਂਗਰਸ ਉਮੀਦਵਾਰ ਅਤੇ ਸਾਬਕਾ ਕ੍ਰਿਕਟਰ ਮੁਹੰਮਦ ਅਜ਼ਹਰੂਦੀਨ ਹੈਦਰਾਬਾਦ ਦੀ ਜੁਬਲੀ ਹਿਲਸ ਤੋਂ ਪਿੱਛੇ ਚੱਲ ਰਹੇ ਹਨ। ਗੋਸਮਹਲ ਤੋਂ ਭਾਜਪਾ ਦਾ ਹਿੰਦੂ ਚਿਹਰਾ ਟੀ ਰਾਜਾ ਸਿੰਘ 4 ਹਜ਼ਾਰ ਵੋਟਾਂ ਨਾਲ ਅੱਗੇ ਚੱਲ ਰਿਹਾ ਹੈ। ਏਆਈਐਮਆਈਐਮ ਦੇ ਮੁਖੀ ਅਸਦੁਦੀਨ ਓਵੈਸੀ ਦੇ ਭਰਾ ਅਕਬਰੂਦੀਨ ਓਵੈਸੀ ਚੰਦਰਯਾਨਗੁਟਾ ਸੀਟ ਤੋਂ ਅੱਗੇ ਹਨ

The post ਤੇਲੰਗਾਨਾ ਦੇ ਸ਼ੁਰੂਆਤੀ ਰੁਝਾਨਾਂ ‘ਚ ਕਾਂਗਰਸ 69 ਸੀਟਾਂ ‘ਤੇ ਅੱਗੇ, ਸੱਤਾਧਾਰੀ ਬੀਆਰਐਸ ਦੂਜੇ ਨੰਬਰ ‘ਤੇ appeared first on TheUnmute.com - Punjabi News.

Tags:
  • bjp
  • breaking-news
  • brs
  • congress
  • latest-news
  • news
  • telangana
  • telangana-congress
  • telangana-electio-result

ਛੱਤੀਸਗੜ੍ਹ 'ਚ ਭਾਜਪਾ ਬਹੁਮਤ ਤੋਂ ਪਾਰ, ਮੁੱਖ ਮੰਤਰੀ ਦੀ ਦੌੜ 'ਚ ਭਾਜਪਾ ਦੇ ਇਹ ਚਾਰ ਚਿਹਰੇ

Sunday 03 December 2023 06:40 AM UTC+00 | Tags: breaking-news chhattisgarh chhattisgarh-bjp chhattisgarh-congress chhattisgarh-election-result news news-chhattisgarh

ਚੰਡੀਗੜ੍ਹ, 03 ਦਸੰਬਰ 2023: ਸਾਰੇ ਐਗਜ਼ਿਟ ਪੋਲ ਅਤੇ ਅਨੁਮਾਨਾਂ ਨੂੰ ਪਿੱਛੇ ਛੱਡਦੇ ਹੋਏ ਭਾਜਪਾ ਛੱਤੀਸਗੜ੍ਹ (Chhattisgarh) ਵਿੱਚ ਬਹੁਮਤ ਵੱਲ ਵਧ ਰਹੀ ਹੈ। ਇਸ ਸਮੇਂ ਭਾਜਪਾ 51 ਅਤੇ ਕਾਂਗਰਸ 37 ਸੀਟਾਂ ‘ਤੇ ਅੱਗੇ ਹੈ। ਰਾਏਪੁਰ ਦੀਆਂ ਸਾਰੀਆਂ ਸੀਟਾਂ ਅਤੇ ਬਸਤਰ ਦੀਆਂ 8 ਸੀਟਾਂ ‘ਤੇ ਭਾਜਪਾ ਦੀ ਲੀਡ ਹੈ। ਡਿਪਟੀ ਸੀਐਮ ਟੀਐਸ ਸਿੰਘਦੇਵ, ਵਿਧਾਨ ਸਭਾ ਸਪੀਕਰ ਚਰਨ ਦਾਸ ਮਹੰਤਾ ਅਤੇ 7 ਮੰਤਰੀ ਪਛੜ ਗਏ ਹਨ। ਹਾਲਾਂਕਿ, ਸੀਐਮ ਭੁਪੇਸ਼ ਬਘੇਲ ਨੇ ਫਿਰ ਤੋਂ ਅੱਗੇ ਚੱਲ ਰਹੇ ਹਨ |

ਸੂਬੇ ਵਿੱਚ ਹੁਣ ਤੱਕ ਪੰਜ ਗੇੜਾਂ ਦੀ ਗਿਣਤੀ ਮੁਕੰਮਲ ਹੋ ਚੁੱਕੀ ਹੈ। ਪਹਿਲਾਂ ਝੁਕਾਅ ਕਾਂਗਰਸ ਵੱਲ ਸੀ, ਪਰ ਫਿਰ ਸਥਿਤੀ ਬਦਲਣੀ ਸ਼ੁਰੂ ਹੋ ਗਈ । ਪਹਿਲੇ ਗੇੜ ਤੋਂ ਬਾਅਦ ਭਾਜਪਾ ਅਤੇ ਕਾਂਗਰਸ ਵਿਚਾਲੇ ਕਰੀਬੀ ਮੁਕਾਬਲਾ ਸੀ, ਪਰ ਫਿਰ ਸੀਐਮ ਸਮੇਤ ਕਈ ਮੰਤਰੀ ਇਕ-ਇਕ ਕਰਕੇ ਪਛੜਨ ਲੱਗੇ। ਰਾਏਪੁਰ ‘ਚ ਭਾਜਪਾ ਦਫਤਰ ਦੇ ਬਾਹਰ ਮੋਦੀ-ਮੋਦੀ ਦੇ ਨਾਅਰੇ ਲਗਾਏ ਜਾ ਰਹੇ ਹਨ।

ਛੱਤੀਸਗੜ੍ਹ (Chhattisgarh) ਦੇ ਨਵੇਂ ਮੁੱਖ ਮੰਤਰੀ ਦੀ ਦੌੜ ‘ਚ ਵਿਜੇ ਬਘੇਲ ਦੀ ਉਮੀਦਵਾਰੀ ਮਜ਼ਬੂਤ ​​ਹੈ। ਵਿਜੇ ਬਘੇਲ ਓਬੀਸੀ ਦੇ ਕੁਰਮੀ ਭਾਈਚਾਰੇ ਤੋਂ ਆਉਂਦੇ ਹਨ, ਦੂਜਾ ਤਿੰਨ ਵਾਰ ਮੁੱਖ ਮੰਤਰੀ ਰਹੇ ਰਮਨ ਸਿੰਘ, ਤੀਜਾ ਭਾਜਪਾ ਦੇ ਸੂਬਾ ਪ੍ਰਧਾਨ ਅਰੁਣ ਸਾਵ, ਚੌਥਾ ਓਪੀ ਚੌਧਰੀ ਅਤੇ ਰਾਮ ਵਿਚਾਰ ਨੇਤਾਮ ਦਾ ਨਾਂ ਸਿਖਰ ‘ਤੇ ਆ ਸਕਦਾ ਹੈ।

The post ਛੱਤੀਸਗੜ੍ਹ ‘ਚ ਭਾਜਪਾ ਬਹੁਮਤ ਤੋਂ ਪਾਰ, ਮੁੱਖ ਮੰਤਰੀ ਦੀ ਦੌੜ ‘ਚ ਭਾਜਪਾ ਦੇ ਇਹ ਚਾਰ ਚਿਹਰੇ appeared first on TheUnmute.com - Punjabi News.

Tags:
  • breaking-news
  • chhattisgarh
  • chhattisgarh-bjp
  • chhattisgarh-congress
  • chhattisgarh-election-result
  • news
  • news-chhattisgarh

IND vs AUS: ਭਾਰਤ ਤੇ ਆਸਟ੍ਰੇਲੀਆ ਵਿਚਾਲੇ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਆਖਰੀ ਮੈਚ ਅੱਜ

Sunday 03 December 2023 06:52 AM UTC+00 | Tags: breaking-news cricket-news ind-vs-aus latest-news suryakumar-yadav t20i-series t20-series

ਚੰਡੀਗੜ੍ਹ, 03 ਦਸੰਬਰ 2023: (IND vs AUS) ਕਪਤਾਨ ਸੂਰਿਆਕੁਮਾਰ ਯਾਦਵ ਦੀ ਅਗਵਾਈ ਵਾਲੀ ਨੌਜਵਾਨ ਭਾਰਤੀ ਟੀਮ ਐਤਵਾਰ ਨੂੰ ਬੈਂਗਲੁਰੂ ਦੇ ਚਿੰਨਾਸਵਾਮੀ ਸਟੇਡੀਅਮ ‘ਚ ਪੰਜ ਮੈਚਾਂ ਦੀ ਟੀ-20 ਸੀਰੀਜ਼ ਦੇ ਆਖਰੀ ਮੈਚ ‘ਚ ਆਸਟ੍ਰੇਲੀਆ ਨਾਲ ਭਿੜੇਗੀ। ਭਾਰਤੀ ਟੀਮ ਇਹ ਸੀਰੀਜ਼ ਪਹਿਲਾਂ ਹੀ ਜਿੱਤ ਚੁੱਕੀ ਹੈ, ਪਰ ਉਹ ਫਾਈਨਲ ਮੈਚ ਜਿੱਤ ਕੇ ਫਰਕ ਨੂੰ 4-1 ਨਾਲ ਵਧਾਉਣਾ ਚਾਹੇਗੀ।

ਜੇਕਰ ਭਾਰਤੀ ਟੀਮ ਇਹ ਸੀਰੀਜ਼ 4-1 ਨਾਲ ਜਿੱਤ ਜਾਂਦੀ ਹੈ ਤਾਂ ਉਹ ਇਸ ਫਾਰਮੈਟ ‘ਚ ਆਸਟ੍ਰੇਲੀਆ ਖ਼ਿਲਾਫ਼ ਸਭ ਤੋਂ ਵੱਡੇ ਫਰਕ ਨਾਲ ਸੀਰੀਜ਼ ਜਿੱਤ ਲਵੇਗੀ। ਪਹਿਲੀ ਵਾਰ ਦੋਵਾਂ ਟੀਮਾਂ ਵਿਚਾਲੇ ਪੰਜ ਮੈਚਾਂ ਦੀ ਟੀ-20 ਸੀਰੀਜ਼ ਖੇਡੀ ਜਾ ਰਹੀ ਹੈ।

The post IND vs AUS: ਭਾਰਤ ਤੇ ਆਸਟ੍ਰੇਲੀਆ ਵਿਚਾਲੇ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਆਖਰੀ ਮੈਚ ਅੱਜ appeared first on TheUnmute.com - Punjabi News.

Tags:
  • breaking-news
  • cricket-news
  • ind-vs-aus
  • latest-news
  • suryakumar-yadav
  • t20i-series
  • t20-series

ਚੰਡੀਗੜ੍ਹ, 03 ਦਸੰਬਰ 2023: ਰਾਜਸਥਾਨ (Rajasthan) ਵਿੱਚ ਇੱਕ ਵਾਰ ਫਿਰ ਹਰ ਪੰਜ ਸਾਲ ਬਾਅਦ ਸਰਕਾਰ ਬਦਲਣ ਦਾ ਰਿਵਾਜ ਜਾਰੀ ਰਹਿਣ ਦੀ ਸੰਭਾਵਨਾ ਜਾਪ ਰਹੀ ਹੈ। ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਪੂਰਨ ਬਹੁਮਤ ਵੱਲ ਵਧਦੀ ਨਜ਼ਰ ਆ ਰਹੀ ਹੈ। ਇਸ ਸਮੇਂ ਭਾਜਪਾ 113 ਸੀਟਾਂ ‘ਤੇ ਅਤੇ ਕਾਂਗਰਸ 70 ਸੀਟਾਂ ‘ਤੇ ਅੱਗੇ ਹੈ, ਜਦਕਿ ਬਾਕੀ ਉਮੀਦਵਾਰ 16 ਸੀਟਾਂ ‘ਤੇ ਅੱਗੇ ਹਨ। ਪਹਿਲਾ ਨਤੀਜਾ ਭਾਜਪਾ ਦੇ ਹਿੱਸੇ ਆਇਆ ਹੈ।

ਸਰਦਾਰਪੁਰਾ ਸੀਟ ਤੋਂ ਮੁੱਖ ਮੰਤਰੀ ਅਸ਼ੋਕ ਗਹਿਲੋਤ ਅੱਗੇ ਚੱਲ ਰਹੇ ਹਨ। ਦੀਆ ਕੁਮਾਰੀ ਵਿਦਿਆਧਰ ਨਗਰ ਸੀਟ ਤੋਂ ਅੱਗੇ ਚੱਲ ਰਹੀ ਹੈ। ਰਾਜਸਥਾਨ ਦੀਆਂ 199 ਵਿਧਾਨ ਸਭਾ ਸੀਟਾਂ ਲਈ 25 ਨਵੰਬਰ ਨੂੰ ਵੋਟਿੰਗ ਹੋਈ ਸੀ।

The post ਰਾਜਸਥਾਨ ‘ਚ ਪੰਜ ਸਾਲ ਬਾਅਦ ਸਰਕਾਰ ਬਦਲਣ ਦਾ ਰਿਵਾਜ ਜਾਰੀ, ਭਾਜਪਾ ਭਾਰੀ ਬਹੁਮਤ ਵੱਲ appeared first on TheUnmute.com - Punjabi News.

Tags:
  • bjp
  • breaking-news
  • news
  • rajasthan
  • rajasthan-bjp
  • rajasthan-congress

ਪਟਿਆਲਾ ਦੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ, ਸੰਗਰੂਰ 'ਚ ਮਿਲੀ ਮ੍ਰਿਤਕ ਦੇਹ

Sunday 03 December 2023 08:10 AM UTC+00 | Tags: breaking-news cm-bhagwant-mann drug drug-overdose drugs-smugglers kadarabad latest-news news patiala-police punjab-news punjab-police samana the-unmute-latest-news

ਚੰਡੀਗੜ੍ਹ, 03 ਦਸੰਬਰ 2023: ਨਸ਼ੇ (drug) ਦੀ ਓਵਰਡੋਜ਼ ਕਾਰਨ ਪਟਿਆਲਾ ਦੇ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮੁਹੰਮਦ ਆਸਿਮ (24) ਵਾਸੀ ਕਾਦਰਾਬਾਦ, ਸਮਾਣਾ ਵਜੋਂ ਹੋਈ ਹੈ। ਉਸ ਦੀ ਲਾਸ਼ ਸੰਗਰੂਰ ਦੇ ਮਦਨਪੁਰ ਰੋਡ ਕਾਲਾਝਾੜ ਚੌਕੀ ਨੇੜੇ ਬਰਾਮਦ ਹੋਈ। ਪੁਲਿਸ ਨੇ ਸਮਾਣਾ ਦੇ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ।

ਮੁਹੰਮਦ ਆਸਿਮ ਦੇ ਪਿਤਾ ਹੀਰਾ ਸਿੰਘ ਨੇ ਦੱਸਿਆ ਕਿ ਉਹ ਕੋਈ ਕੰਮ ਨਹੀਂ ਕਰਦਾ ਸੀ। ਡੇਢ ਸਾਲ ਪਹਿਲਾਂ ਅਚਾਨਕ ਮੁਹੰਮਦ ਆਸਿਮ ਨਸ਼ੇ (drug) ਦਾ ਆਦੀ ਹੋ ਗਿਆ। ਉਹ ਨਸ਼ੇ ਦਾ ਟੀਕਾ ਲਗਾਉਂਦਾ ਸੀ ਅਤੇ ਸਿਗਰਟਾਂ ਦਾ ਸੇਵਨ ਕਰਦਾ ਸੀ। ਉਸਦੀ ਕੰਪਨੀ ਦਿਨੋ-ਦਿਨ ਵਿਗੜਦੀ ਗਈ। ਪਰਿਵਾਰ ਵਾਲਿਆਂ ਨੇ ਉਸ ਨੂੰ ਕਈ ਵਾਰ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਸੁਧਰਿਆ ਨਹੀਂ। ਪਰਿਵਾਰ ਦੀ ਪੁਲਿਸ-ਪ੍ਰਸ਼ਾਸਨ ਤੋਂ ਮੰਗ ਹੈ ਕਿ ਉਨ੍ਹਾਂ ਦੇ ਪਰਿਵਾਰ ਨੇ ਇਕ ਪੁੱਤਰ ਗੁਆ ਲਿਆ ਹੈ, ਇਸ ਲਈ ਕੋਈ ਵੀ ਪਰਿਵਾਰ ਉਨ੍ਹਾਂ ਦਾ ਪੁੱਤਰ ਨਾ ਗੁਆਵੇ, ਇਸ ਲਈ ਪਿੰਡ ‘ਚ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇ।

The post ਪਟਿਆਲਾ ਦੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ, ਸੰਗਰੂਰ ‘ਚ ਮਿਲੀ ਮ੍ਰਿਤਕ ਦੇਹ appeared first on TheUnmute.com - Punjabi News.

Tags:
  • breaking-news
  • cm-bhagwant-mann
  • drug
  • drug-overdose
  • drugs-smugglers
  • kadarabad
  • latest-news
  • news
  • patiala-police
  • punjab-news
  • punjab-police
  • samana
  • the-unmute-latest-news

20 ਦਸੰਬਰ ਨੂੰ ਦਿੱਲੀ 'ਚ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ: ਹਰਜਿੰਦਰ ਸਿੰਘ ਧਾਮੀ

Sunday 03 December 2023 08:24 AM UTC+00 | Tags: balwant-singh-rajoana breaking-news delhi harjinder-singh-dhami latest-news news president-of-india sgpc shiromani-gurdwara-parbandhak-committee

ਚੰਡੀਗੜ੍ਹ, 03 ਦਸੰਬਰ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿਮ ਕਮੇਟੀ ਦੀ ਬੈਠਕ ਤੋਂ ਬਾਅਦ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ ਦੀ ਫ਼ਾਂਸੀ ਦੀ ਸਜ਼ਾ ਉਮਰ ਕੈਦ ਵਿਚ ਨਹੀਂ ਬਦਲੀ ਗਈ, ਇਸ ਲਈ ਦਸਤਖ਼ਤ ਕੀਤੇ ਹੋਏ 26 ਲੱਖ ਦੇ ਕਰੀਬ ਫਾਰਮ ਭਾਰਤ ਦੇ ਰਾਸ਼ਟਰਪਤੀ ਨੂੰ ਸੌਂਪੇ ਜਾਣਗੇ ਅਤੇ ਰਾਜੋਆਣਾ ਦੀ ਰਿਹਾਈ ਲਈ ਬੰਗਲਾ ਸਾਹਿਬ ਗੁਰਦੁਆਰੇ ਦੇ ਬਾਹਰ ਵੱਡਾ ਇਕੱਠ ਕੀਤਾ ਜਾਵੇਗਾ |

ਹਰਜਿੰਦਰ ਸਿੰਘ ਧਾਮੀ (Harjinder Singh Dhami) ਨੇ ਕਿਹਾ ਕਿ ਰਾਸ਼ਟਰਪਤੀ ਭਵਨ ਤੱਕ ਰੋਸ ਮਾਰਚ ਕੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਇਕੱਠ ਅਤੇ ਪ੍ਰਦਰਸ਼ਨ ਐਸ.ਜੀ.ਪੀ.ਸੀ. ਦੀ ਪ੍ਰਧਾਨਗੀ ਹੇਠ 20 ਦਸੰਬਰ ਨੂੰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਐਸ.ਜੀ.ਪੀ.ਸੀ. ਵਲੋਂ ਰਾਜੋਆਣਾ ਨੂੰ ਭੁੱਖ ਹੜਤਾਲ ਨਾ ਕਰਨ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਭਲਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਕ ਵਫ਼ਦ ਬਲਵੰਤ ਸਿੰਘ ਰਾਜੋਆਣਾ ਨੂੰ ਮਿਲੇਗਾ |

The post 20 ਦਸੰਬਰ ਨੂੰ ਦਿੱਲੀ ‘ਚ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ: ਹਰਜਿੰਦਰ ਸਿੰਘ ਧਾਮੀ appeared first on TheUnmute.com - Punjabi News.

Tags:
  • balwant-singh-rajoana
  • breaking-news
  • delhi
  • harjinder-singh-dhami
  • latest-news
  • news
  • president-of-india
  • sgpc
  • shiromani-gurdwara-parbandhak-committee

ਗੁਰਦਾਸਪੁਰ: BSF ਤੇ ਪੁਲਿਸ ਵੱਲੋਂ ਸਾਂਝੇ ਤੌਰ 'ਤੇ ਡਰੋਨ ਸਮੇਤ ਹੈਰੋਇਨ ਬਰਾਮਦ, 3 ਨੌਜਵਾਨਾਂ ਨੂੰ ਹਿਰਾਸਤ 'ਚ ਲਿਆ

Sunday 03 December 2023 08:36 AM UTC+00 | Tags: breaking-news drone drugs-smugglers gurdaspur heroin india-pakisatan-border latest-news news punjab-police stf-amritsar

ਚੰਡੀਗੜ੍ਹ, 03 ਦਸੰਬਰ 2023: ਗੁਰਦਾਸਪੁਰ ਵਿੱਚ ਬੀਐਸਐਫ (BSF) ਦੀ 27 ਬਟਾਲੀਅਨ ਦੇ ਜਵਾਨਾਂ ਅਤੇ ਐਸਟੀਐਫ ਅੰਮ੍ਰਿਤਸਰ ਦੀ ਟੀਮ ਨੇ ਸਾਂਝੇ ਤੌਰ 'ਤੇ ਪਿੰਡ ਪੱਖੋਕੇ ਟਾਹਲੀ ਸਾਹਿਬ ਤੋਂ ਇੱਕ ਡਰੋਨ ਅਤੇ 300 ਗ੍ਰਾਮ ਹੈਰੋਇਨ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਨਾਲ ਹੀ 3 ਨੌਜਵਾਨਾਂ ਨੂੰ ਹਿਰਾਸਤ ‘ਚ ਲਿਆ ਗਿਆ ਹੈ। ਜਿਨ੍ਹਾਂ ਦੀ ਪਛਾਣ ਮੇਲਾ ਮਸੀਹ ਪੁੱਤਰ ਸ਼ਿੰਗਾਰਾ ਮਸੀਹ, ਅਜੈ ਮਸੀਹ ਪੁੱਤਰ ਬਿੱਲਾ ਮਸੀਹ ਅਤੇ ਮਜੀਤ ਸਿੰਘ ਵਜੋਂ ਹੋਈ ਹੈ।

The post ਗੁਰਦਾਸਪੁਰ: BSF ਤੇ ਪੁਲਿਸ ਵੱਲੋਂ ਸਾਂਝੇ ਤੌਰ 'ਤੇ ਡਰੋਨ ਸਮੇਤ ਹੈਰੋਇਨ ਬਰਾਮਦ, 3 ਨੌਜਵਾਨਾਂ ਨੂੰ ਹਿਰਾਸਤ ‘ਚ ਲਿਆ appeared first on TheUnmute.com - Punjabi News.

Tags:
  • breaking-news
  • drone
  • drugs-smugglers
  • gurdaspur
  • heroin
  • india-pakisatan-border
  • latest-news
  • news
  • punjab-police
  • stf-amritsar

ਚੰਡੀਗੜ੍ਹ, 03 ਦਸੰਬਰ 2023: ਵਿਰੋਧੀ ਗਠਜੋੜ ਇੰਡੀਆ (I.N.D.I.A) ਦੀ ਚੌਥੀ ਬੈਠਕ 6 ਦਸੰਬਰ ਨੂੰ ਦਿੱਲੀ ‘ਚ ਹੋਵੇਗੀ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸਾਰੀਆਂ 28 ਵਿਰੋਧੀ ਪਾਰਟੀਆਂ ਨੂੰ ਮੀਟਿੰਗ ਲਈ ਸੱਦਿਆ ਹੈ।

ਪੰਜ ਰਾਜਾਂ (ਮੱਧ ਪ੍ਰਦੇਸ਼, ਰਾਜਸਥਾਨ, ਛੱਤੀਸਗੜ੍ਹ, ਤੇਲੰਗਾਨਾ, ਮਿਜ਼ੋਰਮ) ਵਿੱਚ ਚੋਣ ਨਤੀਜਿਆਂ ਤੋਂ ਬਾਅਦ ਵਿਰੋਧੀ ਪਾਰਟੀਆਂ ਦੀ ਇਹ ਪਹਿਲੀ ਮੀਟਿੰਗ ਹੈ। ਇਸ ਬੈਠਕ ‘ਚ ਚੋਣ ਨਤੀਜਿਆਂ ‘ਤੇ ਚਰਚਾ ਕੀਤੀ ਜਾਵੇਗੀ।ਮੱਧ ਪ੍ਰਦੇਸ਼, ਰਾਜਸਥਾਨ, ਛੱਤੀਸਗੜ੍ਹ, ਤੇਲੰਗਾਨਾ ਵਿਧਾਨ ਸਭਾ ਚੋਣਾਂ ਦੇ ਨਤੀਜੇ ਅੱਜ ਆ ਰਹੇ ਹਨ। ਕਾਂਗਰਸ ਰਾਜਸਥਾਨ, ਛਤੀਸਗੜ੍ਹ, ਮੱਧ ਪ੍ਰਦੇਸ਼ ਵਿੱਚ ਕਾਂਗਰਸ ਕਾਫੀ ਪਿੱਛੇ ਚੱਲ ਰਹੀ ਹੈ | ਜਦਕਿ ਮਿਜ਼ੋਰਮ ‘ਚ 4 ਦਸੰਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ।

The post ਦਿੱਲੀ ‘ਚ 6 ਦਸੰਬਰ ਨੂੰ ਵਿਰੋਧੀ ਗਠਜੋੜ ਇੰਡੀਆ ਦੀ ਬੈਠਕ, ਮਲਿਕਾਰਜੁਨ ਖੜਗੇ ਨੇ ਵਿਰੋਧੀ ਪਾਰਟੀਆਂ ਨੂੰ ਸੱਦਿਆ appeared first on TheUnmute.com - Punjabi News.

Tags:
  • breaking-news
  • congress
  • india-alliance
  • mallikarjun-kharge
  • news
  • opposition-alliance-india

ਚੰਡੀਗੜ੍ਹ, 3 ਦਸੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ (International Divyang Day) ਸਬੰਧੀ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਮੌਕੇ 5 ਦਸੰਬਰ ਨੂੰ ਚੰਡੀਗੜ੍ਹ ਵਿਖੇ ਵੱਖ- ਵੱਖ ਸ਼ਖ਼ਸ਼ੀਅਤਾਂ ਦਾ ਸਟੇਟ ਅਵਾਰਡ ਨਾਲ ਸਨਮਾਨ ਕੀਤਾ ਜਾਵੇਗਾ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇਥੇ ਕੀਤਾ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਵੱਲੋਂ 3 ਦਸੰਬਰ ਤੋਂ 10 ਦਸੰਬਰ ਤੱਕ ਅੰਤਰਾਸ਼ਟਰੀ ਦਿਵਿਆਂਗਤਾਂ ਹਫਤਾ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੰਤਰਾਸ਼ਟਰੀ ਦਿਵਿਆਂਗਤਾਂ ਦਿਵਸ (International Divyang Day) ਸਬੰਧੀ ਰਾਜ ਪੱਧਰੀ ਸਮਾਰੋਹ 5 ਦਸੰਬਰ ਨੂੰ ਆਡੀਟੋਰੀਅਮ, ਸਥਾਨਕ ਸਰਕਾਰਾਂ ਵਿਭਾਗ, ਪੰਜਾਬ, ਸੈਕਟਰ-35 ਵਿਖੇ ਹੋਵੇਗਾ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਰਾਜ ਪੱਧਰ ਦੇ ਇਸ ਸਮਾਗਮ ਵਿੱਚ ਉੱਤਮ ਕੰਮ ਕਰਨ ਵਾਲੇ ਕਰਮਚਾਰੀਆਂ, ਵਿਅਕਤੀਆਂ ਅਤੇ ਗੈਰ ਸਰਕਾਰੀ ਸੰਸਥਾਵਾਂ ਨੂੰ ਵੱਖ-ਵੱਖ ਸ਼੍ਰੇਣੀਆਂ ਅਧੀਨ ਸਨਮਾਨਿਤ ਕੀਤਾ ਜਾਵੇਗਾ।

ਡਾ. ਬਲਜੀਤ ਕੌਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲਾ ਪੱਧਰ ‘ਤੇ ਦਿਵਿਆਂਗਜਨਾਂ ਨੂੰ ਉਹਨਾਂ ਵੱਲੋਂ ਕੀਤੇ ਜਾ ਰਹੇ ਸ਼ਲਾਘਾਯੋਗ ਕੰਮਾਂ ਲਈ ਵੀ ਇਸ ਵਾਰ ਸਨਮਾਨਿਤ ਕੀਤਾ ਜਾਵੇਗਾ।

ਉਹਨਾਂ ਵੱਲੋਂ ਸਮੂਹ ਦਿਵਿਆਂਗਜਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਇਹਨਾਂ ਸਮਾਰੋਹਾਂ ਵਿੱਚ ਸ਼ਾਮਿਲ ਹੋ ਕੇ ਉਹਨਾਂ ਦੀ ਭਲਾਈ ਲਈ ਚੱਲ ਰਹੀਆਂ ਵੱਖ ਵੱਖ ਸਕੀਮਾਂ ਦਾ ਲਾਭ ਲੈਣ ਸਬੰਧੀ ਜਾਣਕਾਰੀ ਪ੍ਰਾਪਤ ਕਰਨ।

The post ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਵੱਖ- ਵੱਖ ਸ਼ਖਸ਼ੀਅਤਾਂ ਦਾ ਸਟੇਟ ਅਵਾਰਡ ਨਾਲ ਕੀਤਾ ਜਾਵੇਗਾ ਸਨਮਾਨ appeared first on TheUnmute.com - Punjabi News.

Tags:
  • breaking-news
  • international-divyang-day
  • international-divyang-diwas
  • news
  • punjab-news

ਚੰਡੀਗੜ੍ਹ, 3 ਦਸੰਬਰ 2023: ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਤੋਂ ਅਰਦਾਸ ਦੀ ਰਕਮ ਇਕੱਠੀ ਕਰਨ ਲਈ ਕਾਊਂਟਰ ਤੋਂ 1 ਲੱਖ ਰੁਪਏ ਚੋਰੀ ਕਰਨ ਵਾਲੇ ਚਾਰ ਜਣਿਆਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਲਜ਼ਮਾਂ ਦਾ ਪਿੱਛਾ ਕਰਕੇ ਦਿੱਲੀ ਪੁੱਜੀ। ਗ੍ਰਿਫ਼ਤਾਰ ਕੀਤੇ ਗਏ ਚਾਰ ਮੁਲਜ਼ਮਾਂ ਵਿੱਚ ਇੱਕ ਔਰਤ ਵੀ ਸ਼ਾਮਲ ਹੈ। ਫਿਲਹਾਲ ਮੁਲਜ਼ਮਾਂ ਨੂੰ ਅੰਮ੍ਰਿਤਸਰ ਲਿਆ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।

ਅੰਮ੍ਰਿਤਸਰ ਪੁਲਿਸ ਅਨੁਸਾਰ ਮੁਲਜ਼ਮਾਂ ਨੂੰ ਜਹਾਂਗੀਰਪੁਰੀ, ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਸੀਸੀਟੀਵੀ ਕੈਮਰਿਆਂ ਵਿੱਚ ਹਰਿਮੰਦਰ ਸਾਹਿਬ ਦੇ ਦਰਸ਼ਨ ਹੋਣ ਤੋਂ ਬਾਅਦ ਪੁਲਿਸ ਨੇ ਇੱਕ-ਇੱਕ ਕਰਕੇ ਸੀਸੀਟੀਵੀ ਕੈਮਰਿਆਂ ਨੂੰ ਸਕੈਨ ਕਰਨਾ ਸ਼ੁਰੂ ਕਰ ਦਿੱਤਾ ਹੈ। ਮੁਲਜ਼ਮ ਰੇਲ ਗੱਡੀ ਰਾਹੀਂ ਦਿੱਲੀ ਲਈ ਰਵਾਨਾ ਹੋਏ ਸਨ। ਦਿੱਲੀ ਰੇਲਵੇ ਸਟੇਸ਼ਨ ਤੋਂ ਮੁਲਜ਼ਮ ਦੀ ਸੀਸੀਟੀਵੀ ਫੁਟੇਜ ਵੀ ਲਈ ਗਈ ਹੈ।

ਇਸ ਤੋਂ ਬਾਅਦ ਮੁਲਜ਼ਮ ਜਹਾਂਗੀਰਪੁਰੀ ਪਹੁੰਚ ਗਏ । ਜਿੱਥੇ ਪੁਲਿਸ ਨੇ ਛਾਪਾ ਮਾਰ ਕੇ ਚਾਰੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਫਿਲਹਾਲ ਮੁਲਜ਼ਮਾਂ ਕੋਲੋਂ ਇੱਕ ਲੱਖ ਰੁਪਏ ਬਰਾਮਦ ਕੀਤੇ ਜਾ ਰਹੇ ਹਨ।

The post ਸ੍ਰੀ ਹਰਿਮੰਦਰ ਸਾਹਿਬ ‘ਚ ਕਾਊਂਟਰ ਤੋਂ 1 ਲੱਖ ਰੁਪਏ ਚੋਰੀ ਕਰਨ ਵਾਲੇ ਚਾਰ ਜਣੇ ਗ੍ਰਿਫ਼ਤਾਰ appeared first on TheUnmute.com - Punjabi News.

Tags:
  • amritsar
  • amritsar-police
  • breaking-news
  • news
  • punjab-news
  • sri-harmandir-sahib

IPL 2024 Auction: ਪਹਿਲੀ ਵਾਰ ਵਿਦੇਸ਼ 'ਚ ਹੋਵੇਗੀ ਇੰਡੀਅਨ ਪ੍ਰੀਮੀਅਰ ਲੀਗ ਦੇ ਖਿਡਾਰੀਆਂ ਦੀ ਨਿਲਾਮੀ

Sunday 03 December 2023 10:09 AM UTC+00 | Tags: breaking-news cricket dubai indian-premier-league indian-premier-league-2024 ipl-2024 ipl-2024-auction news

ਚੰਡੀਗੜ੍ਹ, 3 ਦਸੰਬਰ 2023: ਆਈ.ਪੀ.ਐੱਲ 2024 ਨਿਲਾਮੀ ਲਈ ਸਥਾਨ ਦਾ ਐਲਾਨ ਕਰ ਦਿੱਤਾ ਗਿਆ ਹੈ। ਐਤਵਾਰ ਨੂੰ ਆਈਪੀਐਲ (Indian Premier League) ਨੇ ਟਵਿੱਟਰ ‘ਤੇ ਨਿਲਾਮੀ ਦੀ ਮਿਤੀ ਅਤੇ ਸ਼ਹਿਰ ਦੀ ਘੋਸ਼ਣਾ ਕਰਦੇ ਹੋਏ ਇਕ ਇਮਾਰਤ ‘ਤੇ ਲਾਈਟ ਸ਼ੋਅ ਪੋਸਟ ਕੀਤਾ। ਪਹਿਲੀ ਵਾਰ ਇੰਡੀਅਨ ਪ੍ਰੀਮੀਅਰ ਲੀਗ ‘ਚ ਖਿਡਾਰੀਆਂ ਦੀ ਨਿਲਾਮੀ ਵਿਦੇਸ਼ ‘ਚ ਹੋਵੇਗੀ। ਆਈਪੀਐਲ ਨੇ ਐਲਾਨ ਕੀਤਾ ਕਿ ਨਿਲਾਮੀ 19 ਦਸੰਬਰ ਨੂੰ ਦੁਬਈ ਵਿੱਚ ਹੋਵੇਗੀ। ਇਸ ਤੋਂ ਪਹਿਲਾਂ 26 ਨਵੰਬਰ ਨੂੰ ਸਾਰੀਆਂ 10 ਟੀਮਾਂ ਨੇ ਜਾਰੀ ਕੀਤੇ ਗਏ ਅਤੇ ਰਿਟੇਨ ਕੀਤੇ ਗਏ ਖਿਡਾਰੀਆਂ ਦੀ ਸੂਚੀ ਜਾਰੀ ਕੀਤੀ ਸੀ।

ਆਸਟ੍ਰੇਲੀਆ ਦੀ ਵਨਡੇ ਵਿਸ਼ਵ ਕੱਪ ਜੇਤੂ ਟੀਮ ਦੇ ਸੱਤ ਖਿਡਾਰੀ ਪੈਟ ਕਮਿੰਸ, ਟ੍ਰੈਵਿਸ ਹੈੱਡ, ਮਿਸ਼ੇਲ ਸਟਾਰਕ, ਜੋਸ਼ ਹੇਜ਼ਲਵੁੱਡ, ਸਟੀਵ ਸਮਿਥ, ਜੋਸ਼ ਇੰਗਲਿਸ ਅਤੇ ਸ਼ਾਨ ਐਬੋਟ ਉਨ੍ਹਾਂ 25 ਖਿਡਾਰੀਆਂ ਵਿੱਚ ਸ਼ਾਮਲ ਹਨ ਜੋ 2024 ਆਈਪੀਐਲ ਖਿਡਾਰੀਆਂ ਦੀ ਨਿਲਾਮੀ (Indian Premier League) ਵਿੱਚ ਹਿੱਸਾ ਲੈਣਗੇ। ਵਿਸ਼ਵ ਕੱਪ ‘ਚ 106 ਦੀ ਸਟ੍ਰਾਈਕ ਰੇਟ ਨਾਲ 578 ਦੌੜਾਂ ਬਣਾਉਣ ਅਤੇ ਪੰਜ ਵਿਕਟਾਂ ਲੈਣ ਵਾਲੇ ਨਿਊਜ਼ੀਲੈਂਡ ਦੇ ਆਲਰਾਊਂਡਰ ਰਚਿਨ ਰਵਿੰਦਰਾ ਨੇ ਆਪਣੀ ਬੇਸ ਪ੍ਰਾਈਸ 50 ਲੱਖ ਰੁਪਏ ਰੱਖੀ ਹੈ।

The post IPL 2024 Auction: ਪਹਿਲੀ ਵਾਰ ਵਿਦੇਸ਼ ‘ਚ ਹੋਵੇਗੀ ਇੰਡੀਅਨ ਪ੍ਰੀਮੀਅਰ ਲੀਗ ਦੇ ਖਿਡਾਰੀਆਂ ਦੀ ਨਿਲਾਮੀ appeared first on TheUnmute.com - Punjabi News.

Tags:
  • breaking-news
  • cricket
  • dubai
  • indian-premier-league
  • indian-premier-league-2024
  • ipl-2024
  • ipl-2024-auction
  • news

ਹਰਿਆਣਾ: ਵਿਕਸਿਤ ਭਾਰਤ ਸੰਕਲਪ ਯਾਤਰਾ 'ਚ ਵੱਡੀ ਗਿਣਤੀ 'ਚ ਲੋਕਾਂ ਨੇ ਲਿਆ ਹਿੱਸਾ

Sunday 03 December 2023 10:18 AM UTC+00 | Tags: bharat-sankalp-yatra breaking-news cm-manohar-lal development-bharat-sankalp-yatra haryana haryana-news news

ਚੰਡੀਗੜ੍ਹ, 03 ਦਸੰਬਰ 2023: ਅਗਲੇ 25 ਸਾਲਾਂ ਦੇ ਅੰਮ੍ਰਿਤਕਾਲ ਵਿਚ ਭਾਰਤ ਨੂੰ ਵਿਕਸਿਤ ਦੇਸ਼ ਬਣਾਉਣ ਲਈ ਸ਼ੁਰੂ ਕੀਤੀ ਗਈ ਵਿਕਸਿਤ ਭਾਰਤ ਸੰਕਲਪ ਯਾਤਰਾ ਹਰਿਆਣਾ (Haryana) ਵਿਚ ਲਗਾਤਾਰ ਤੇਜੀ ਫੜ ਰਹੀ ਹੈ। ਲੋਕਾਂ ਨੇ ਵੱਖ-ਵੱਖ ਪ੍ਰੋਗ੍ਰਾਮਾਂ ਵਿਚ ਵੱਡੇ ਵੱਧਰ ‘ਤੇ ਹਿੱਸਾ ਲੈ ਕੇ ਜਨਭਾਗੀਦਾਰਤਾ ਦਾ ਵਿਸ਼ਾਲ ਸੰਦੇਸ਼ ਦਿੱਤਾ ਹੈ। ਲਗਾਤਾਰ ਤੀਜੇ ਦਿਨ 75 ਗ੍ਰਾਮ ਪੰਚਾਇਤਾਂ/ਸ਼ਹਿਰਾਂ ਵਿਚ ਵੱਖ-ਵੱਖ ਪ੍ਰੋਗ੍ਰਾਮ ਪ੍ਰਬੰਧਿਤ ਕੀਤੇ ਗਏ , ਜਿਸ ਵਿਚ 41 ਹਜ਼ਾਰ ਲੋਕਾਂ ਨੇ ਹਿੱਸਾ ਲਿਆ।

ਲੋਕਾਂ ਨੇ ਭਾਰਤ ਨੂੰ ਵਿਕਾਸਸ਼ੀਲ ਦੇਸ਼ ਵਿਚ ਵਿਕਸਿਤ ਰਾਸ਼ਟਰ ਬਣਾਉਣ ਲਈ ਸੁੰਹ ਵੀ ਲਈ। ਲੋਕਾਂ ਨੇ ਸੰਕਲਪ ਲਿਆ ਕਿ ਅਸੀਂ ਸਾਰੇ ਭਾਰਤ ਨੂੰ 2047 ਤੱਕ ਆਤਮਨਿਰਭਰ ਅਤੇ ਵਿਕਸਿਤ ਰਾਸ਼ਟਰ ਬਣਾਉਣ ਦੇ ਸਪਨੇ ਨੁੰ ਸਾਕਾਰ ਕਰਣਗੇ। ਗੁਲਾਮੀ ਦੀ ਮਾਨਸਿਕਤਾ ਨੂੰ ਜੜ ਤੋਂ ਉਖਾੜਨਗੇ। ਦੇਸ਼ ਦੀ ਖੁਸ਼ਹਾਲ ਵਿਰਾਸਤ ‘ਤੇ ਮਾਣ ਕਰਣਗੇ। ਭਾਰਤ ਦੀ ਏਕਤਾ ਨੂੰ ਮਜਬੂਤ ਕਰਣਗੇ ਅਤੇ ਦੇਸ਼ ਦੀ ਰੱਖਿਆ ਕਰਨ ਵਾਲਿਆਂ ਦਾ ਸਨਮਾਨ ਕਰਣਗੇ। ਨਾਗਰਿਕ ਹੋਣ ਦੀ ਜਿਮੇਵਾਰੀ ਨਿਭਾਉਣਗੇ।

8000 ਲੋਕਾਂ ਦਾ ਕੀਤਾ ਗਿਆ ਹੈਲਥ ਚੈਕਅੱਪ

ਹਰਿਆਣਾ (Haryana) ਵਿਚ ਵਿਕਸਿਤ ਭਾਰਤ ਸੰਕਲਪ ਯਾਤਰਾ ਨੂੰ ਸਫਲ ਬਣਾਉਣ ਲਈ ਮੁੱਖ ਮੰਤਰੀ ਮਨੋਹਰ ਲਾਲ ਨੇ ਇਕ ਨਵੀ ਪਹਿਲ ਕਰਦੇ ਹੋਏ ਇਸ ਯਾਤਰਾ ਨੂੰ ਜਨ ਸੰਵਾਦ ਦੇ ਨਾਲ ਜੋੜਿਆ ਹੈ, ਤਾਂ ਜੋ ਨਾਗਰਿਕਾਂ ਨੂੰ ਮੌਕੇ ‘ਤੇ ਹੀ ਵੱਖ-ਵੱਖ ਯੋਜਨਾਂਵਾਂ ਤੇ ਸਹੂਲਤਾਂ ਦਾ ਲਾਭ ਦਿੱਤਾ ਜਾ ਸਕੇ। ਇਸੀ ਲੜੀ ਵਿਚ ਹਰਿਆਣਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਨਿਰੋਗੀ ਹਰਿਆਣਾ ਯੋਜਨਾ ਤਹਿਤ ਤੀਜੇ ਦਿਨ ਵੀ ਹੈਲਥ ਕੈਂਪ ਲਗਾਏ ਗਏ, ਜਿਸ ਵਿਚ ਲਗਭਗ 8000 ਲੋਕਾਂ ਦਾ ਹੈਲਥ ਚੈਕਅੱਪ ਕੀਤਾ ਗਿਆ। ਇਸ ਤੋਂ ਇਲਾਵਾ, ਪ੍ਰਧਾਨ ਮੰਤਰੀ ਟੀਬੀ ਮੁਕਤ ਭਾਰਤ ਮੁਹਿੰਮ (ਪੀਏਮਟੀਬੀਏਮਏ) ਤਹਿਤ 5500 ਲੋਕਾਂ ਦੀ ਟੀਬੀ ਜਾਂਚ ਕੀਤੀ ਗਈ।

ਵਰਨਣਯੋਗ ਕੰੰਮ ਕਰਨ ਵਾਲੀ ਮਹਿਲਾਵਾਂ ਨੂੰ ਕੀਤਾ ਜਾ ਰਿਹਾ ਸਨਮਾਨਿਤ

ਹਰਿਆਣਾ ਵਿਚ ਵਿਕਸਿਤ ਭਾਂਰਤ ਸੰਕਲਪ ਜਨਸੰਵਾਦ ਯਾਤਰਾ ਨੂੰ ਨਾਰੀ ਸ਼ਕਤੀ ਦੀ ਵਰਤੋ ਬਣਾਉਣ ਲਈ ਮਹਿਲਾਵਾਂ ਦੇ ਮਜਬੂਤੀਕਰਣ ‘ਤੇ ਜੋਰ ਦਿੱਤਾ ਜਾ ਰਿਹਾ ਹੈ। ਤੀਜੇ ਦਿਨ ਪ੍ਰਬੰਧਿਤ ਸਥਾਨਕ ਪ੍ਰੋਗ੍ਰਾਮਾਂ ਵਿਚ ਵੱਖ-ਵੱਖ ਖੇਤਰਾਂ ਵਿਚ ਵਰਨਣਯੋਗ ਕੰਮ ਕਰਨ ਵਾਲੀ ਲਗਭਗ 300 ਮਹਿਲਾਵਾਂ ਨੂੰ ਸਨਮਾਨਿਤ ਕੀਤਾ ਗਿਆ, ਤਾਂ ਜੋ ਹੋਰ ਮਹਿਲਾਵਾਂ ਇੰਨ੍ਹਾਂ ਤੋਂ ਪ੍ਰੇਰਣਾ ਲੈ ਸਕਣ। ਇਸੀ ਤਰ੍ਹਾ, ਸਥਾਨਕ ਖਿਡਾਰੀਆਂ , ਬੁੱਧੀਜੀਵੀ ਨਾਗਰਿਕਾਂ ਅਤੇ ਲੋਕ ਕਲਾਕਾਰਾਂ ਨੂੰ ਵੀ ਇੰਨ੍ਹਾਂ ਸਥਾਨਕ ਮੰਚਾਂ ‘ਤੇ ਸਨਮਾਨਿਤ ਕੀਤਾ ਜਾ ਰਿਹਾ ਹੈ।

The post ਹਰਿਆਣਾ: ਵਿਕਸਿਤ ਭਾਰਤ ਸੰਕਲਪ ਯਾਤਰਾ ‘ਚ ਵੱਡੀ ਗਿਣਤੀ ‘ਚ ਲੋਕਾਂ ਨੇ ਲਿਆ ਹਿੱਸਾ appeared first on TheUnmute.com - Punjabi News.

Tags:
  • bharat-sankalp-yatra
  • breaking-news
  • cm-manohar-lal
  • development-bharat-sankalp-yatra
  • haryana
  • haryana-news
  • news

ਰਾਜਸਥਾਨ 'ਚ ਭਾਜਪਾ ਨੂੰ ਪੂਰਨ ਬਹੁਮਤ, CM ਅਸ਼ੋਕ ਗਹਿਲੋਤ ਰਾਜਪਾਲ ਨੂੰ ਸੌਂਪਣਗੇ ਅਸਤੀਫਾ

Sunday 03 December 2023 10:28 AM UTC+00 | Tags: bjp breaking-news cm-ashok-gehlot governor latest-news news rajasthan rajasthan-bjp

ਚੰਡੀਗੜ੍ਹ, 03 ਦਸੰਬਰ 2023: ਅਸ਼ੋਕ ਗਹਿਲੋਤ (CM Ashok Gehlot) ਅੱਜ ਸ਼ਾਮ 5:30 ਵਜੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦੇਣਗੇ। ਜਿਕਰਯੋਗ ਹੈ ਕਿ ਇਸ ਸਮੇਂ ਰਾਜਸਥਾਨ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਪਾਰਟੀ 70 ਤੱਕ ਸਿਮਟਦੀ ਨਜ਼ਰ ਆ ਰਹੀ ਹੈ। ਮੁੱਖ ਮੰਤਰੀ ਅਸ਼ੋਕ ਗਹਿਲੋਤ ਜੋਧਪੁਰ ਦੀ ਸਰਦਾਰਪੁਰ ਵਿਧਾਨ ਸਭਾ ਸੀਟ ਤੋਂ ਚੋਣ ਜਿੱਤ ਗਏ ਹਨ।

ਗਹਿਲੋਤ (CM Ashok Gehlot) ਨੇ 26396 ਵੋਟਾਂ ਦੇ ਫਰਕ ਨਾਲ ਜਿੱਤ ਦਰਜ ਕੀਤੀ ਹੈ। ਗਹਿਲੋਤ ਨੂੰ ਕੁੱਲ 96859 ਵੋਟਾਂ ਮਿਲੀਆਂ। ਜਿੱਥੇ ਭਾਰਤੀ ਜਨਤਾ ਪਾਰਟੀ ਦੇ ਮਹਿੰਦਰ ਸਿੰਘ ਰਾਠੌਰ ਨੂੰ 70463 ਵੋਟਾਂ ਮਿਲੀਆਂ, ਇੱਥੇ 1222 ਵੋਟਰਾਂ ਨੇ ਨੋਟਾ ਦੀ ਵਰਤੋਂ ਕੀਤੀ।

ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਬਹੁਮਤ ਵੱਲ ਵਧਦੀ ਨਜ਼ਰ ਆ ਰਹੀ ਹੈ। ਚੋਣ ਕਮਿਸ਼ਨ ਮੁਤਾਬਕ ਭਾਜਪਾ 114 ਸੀਟਾਂ ‘ਤੇ ਅਤੇ ਕਾਂਗਰਸ 70 ਸੀਟਾਂ ‘ਤੇ ਅੱਗੇ ਹੈ, ਜਦਕਿ ਬਾਕੀ ਉਮੀਦਵਾਰ 15 ਸੀਟਾਂ ‘ਤੇ ਅੱਗੇ ਹਨ। ਇਨ੍ਹਾਂ ਵਿੱਚੋਂ ਭਾਜਪਾ ਨੇ 23, ਕਾਂਗਰਸ ਨੇ 11 ਅਤੇ ਹੋਰਨਾਂ ਨੇ 3 ਸੀਟਾਂ 'ਤੇ ਜਿੱਤ ਹਾਸਲ ਕੀਤੀ ਹੈ।

The post ਰਾਜਸਥਾਨ ‘ਚ ਭਾਜਪਾ ਨੂੰ ਪੂਰਨ ਬਹੁਮਤ, CM ਅਸ਼ੋਕ ਗਹਿਲੋਤ ਰਾਜਪਾਲ ਨੂੰ ਸੌਂਪਣਗੇ ਅਸਤੀਫਾ appeared first on TheUnmute.com - Punjabi News.

Tags:
  • bjp
  • breaking-news
  • cm-ashok-gehlot
  • governor
  • latest-news
  • news
  • rajasthan
  • rajasthan-bjp

ਚੰਡੀਗੜ੍ਹ, 03 ਦਸੰਬਰ 2023: ਤੇਲੰਗਾਨਾ (Telangana) ਦੀਆਂ 119 ਵਿਧਾਨ ਸਭਾ ਸੀਟਾਂ ਦੀ ਗਿਣਤੀ ਜਾਰੀ ਹੈ। ਰੁਝਾਨਾਂ ਮੁਤਾਬਕ ਕਾਂਗਰਸ 64 ਸੀਟਾਂ ‘ਤੇ, ਸੱਤਾਧਾਰੀ ਭਾਰਤ ਰਾਸ਼ਟਰ ਸਮਿਤੀ (ਬੀਆਰਐਸ) 40, ਭਾਜਪਾ 8, ਏਆਈਐਮਆਈਐਮ 6 ਅਤੇ ਹੋਰ ਇੱਕ ਸੀਟ ‘ਤੇ ਅੱਗੇ ਹੈ। ਕਾਂਗਰਸ ਪਾਰਟੀ ਪੂਰਨ ਬਹੁਮਤ ਪਾਰ ਕਰ ਗਈ ਹੈ | ਸੂਬੇ ਦੇ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ (ਕੇਸੀਆਰ) ਦੋ ਸੀਟਾਂ ਗਜਵੇਲ ਅਤੇ ਕਾਮਰੇਡੀ ਤੋਂ ਚੋਣ ਲੜ ਰਹੇ ਹਨ।

ਕੇਸੀਆਰ ਗਜਵੇਲ ਤੋਂ ਅੱਗੇ ਹਨ ਜਦਕਿ ਕਾਮਰੇਡੀ ਤੋਂ ਪਿੱਛੇ ਹਨ। ਕਾਂਗਰਸ ਦੇ ਸੂਬਾ ਪ੍ਰਧਾਨ ਰੇਵੰਤ ਰੈਡੀ ਕਾਮਰੇਡੀ ਸੀਟ ਤੋਂ ਅੱਗੇ ਚੱਲ ਰਹੇ ਹਨ। ਰੇਵੰਤ ਵੀ ਦੋ ਸੀਟਾਂ ਕੋਡੰਗਲ ਅਤੇ ਕਾਮਰੇਡੀ ਤੋਂ ਚੋਣ ਲੜ ਰਹੇ ਹਨ। ਉਹ ਕੋਡੰਗਲ ਤੋਂ ਜਿੱਤੇ ਹਨ।

ਏਆਈਐਮਆਈਐਮ ਦੇ ਮੁਖੀ ਅਸਦੁਦੀਨ ਓਵੈਸੀ ਦੇ ਭਰਾ ਅਕਬਰੂਦੀਨ ਓਵੈਸੀ ਚੰਦਰਯਾਨਗੁਟਾ ਸੀਟ ਤੋਂ ਅੱਗੇ ਹਨ। ਜੁਬਲੀ ਹਿਲਸ ਤੋਂ ਕਾਂਗਰਸ ਦੇ ਉਮੀਦਵਾਰ ਅਤੇ ਸਾਬਕਾ ਕ੍ਰਿਕਟਰ ਅਜ਼ਹਰੂਦੀਨ ਪਿੱਛੇ ਚੱਲ ਰਹੇ ਹਨ। ਤੇਲੰਗਾਨਾ ਵਿੱਚ ਸਭ ਤੋਂ ਵੱਡੀ ਪਾਰਟੀ ਵਜੋਂ ਉਭਰੀ ਕਾਂਗਰਸ ਦੇ ਸੂਬਾ ਪ੍ਰਧਾਨ ਰੇਵੰਤ ਰੈਡੀ ਦੇ ਘਰ ਜਸ਼ਨ ਜਾਰੀ ਹਨ।

ਤੇਲੰਗਾਨਾ (Telangana) ਪ੍ਰਦੇਸ਼ ਕਾਂਗਰਸ ਨੇ ਸੂਬੇ ਵਿੱਚ ਆਪਣੀ ਸੰਭਾਵਿਤ ਜਿੱਤ ਦੇ ਮੱਦੇਨਜ਼ਰ ਤਾਜ ਹੋਟਲ ਵਿੱਚ ਕਮਰੇ ਬੁੱਕ ਕਰਵਾਏ ਹਨ। ਹੋਟਲ ਦੇ ਬਾਹਰ 3 ਲਗਜ਼ਰੀ ਬੱਸਾਂ ਵੀ ਖੜੀਆਂ ਹਨ। ਕਾਂਗਰਸ ਆਪਣੇ ਵਿਧਾਇਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਹਾਰਸ ਟ੍ਰੇਡਿੰਗ ਤੋਂ ਬਚਣ ਲਈ ਰੋਕ ਰਹੀ ਹੈ। ਜਿੱਤਣ ਤੋਂ ਬਾਅਦ ਸਾਰੇ ਵਿਧਾਇਕਾਂ ਨੂੰ ਹੈਦਰਾਬਾਦ ਆਉਣ ਦੇ ਨਿਰਦੇਸ਼ ਦਿੱਤੇ ਗਏ ਹਨ।

The post ਤੇਲੰਗਾਨਾ ‘ਚ ਸਭ ਤੋਂ ਵੱਡੀ ਪਾਰਟੀ ਵਜੋਂ ਉਭਰੀ ਕਾਂਗਰਸ, ਸੂਬਾ ਪ੍ਰਧਾਨ ਰੇਵੰਤ ਰੈਡੀ ਦੇ ਘਰ ਜਸ਼ਨ ਦਾ ਮਾਹੌਲ appeared first on TheUnmute.com - Punjabi News.

Tags:
  • bharat-rashtra-samiti
  • breaking-news
  • news
  • revanth-reddy
  • telangana
  • telangana-congress

ਚੰਡੀਗੜ੍ਹ, 03 ਦਸੰਬਰ 2023: ਆਸਟਰੇਲੀਆ ਦੇ ਦਿੱਗਜ ਬੱਲੇਬਾਜ਼ਾਂ ਵਿੱਚੋਂ ਇੱਕ ਡੇਵਿਡ ਵਾਰਨਰ (David Warner) ਪਾਕਿਸਤਾਨ ਖ਼ਿਲਾਫ਼ ਟੈਸਟ ਲੜੀ ਦੀਆਂ ਤਿਆਰੀਆਂ ਦਰਮਿਆਨ ਇਸ ਲੜੀ ਵਿੱਚ ਕੌਮੀ ਟੀਮ ਲਈ ਆਖਰੀ ਵਾਰ ਸਫ਼ੈਦ ਜਰਸੀ ਪਹਿਨਣਗੇ। ਵਾਰਨਰ ਕ੍ਰਿਕਟ ਦੇ ਸਭ ਤੋਂ ਲੰਬੇ ਫਾਰਮੈਟ ‘ਚ ਬਿਹਤਰੀਨ ਫਾਰਮ ‘ਚ ਨਹੀਂ ਰਹੇ ਹਨ ਪਰ ਉਨ੍ਹਾਂ ਨੂੰ ਪਾਕਿਸਤਾਨ ਖ਼ਿਲਾਫ਼ ਟੈਸਟ ਸੀਰੀਜ਼ ਲਈ ਚੁਣਿਆ ਗਿਆ ਸੀ ਜੋ ਆਸਟ੍ਰੇਲੀਆ ਦੇ ਸਾਬਕਾ ਸਟਾਰ ਮਿਸ਼ੇਲ ਜਾਨਸਨ ਨੂੰ ਪਸੰਦ ਨਹੀਂ ਆਇਆ । ਜਾਨਸਨ ਨੇ ਆਪਣੇ ਕਾਲਮ ‘ਚ ਵਾਰਨਰ ‘ਤੇ ਤਿੱਖਾ ਹਮਲਾ ਕਰਦੇ ਹੋਏ ਇਸ ਤੱਥ ਦੀ ਆਲੋਚਨਾ ਕੀਤੀ ਕਿ ਵਾਰਨਰ ਨੂੰ ਉਸ ਦੀ ਖਰਾਬ ਫਾਰਮ ਅਤੇ ‘ਸੈਂਡਪੇਪਰ ਗੇਟ’ ਸਕੈਂਡਲ ‘ਚ ਸ਼ਾਮਲ ਹੋਣ ਦੇ ਬਾਵਜੂਦ ਵਿਦਾਈ ਸੀਰੀਜ਼ ‘ਚ ਖੇਡਣ ਦਾ ਮੌਕਾ ਦਿੱਤਾ ਗਿਆ।

ਜਾਨਸਨ ਨੇ ਦ ਵੈਸਟ ਆਸਟਰੇਲੀਅਨ ਲਈ ਆਪਣੇ ਕਾਲਮ ਵਿੱਚ ਲਿਖਿਆ – ਜਿਵੇਂ ਕਿ ਅਸੀਂ ਡੇਵਿਡ ਵਾਰਨਰ ਦੀ ਵਿਦਾਇਗੀ ਸੀਰੀਜ਼ ਲਈ ਤਿਆਰੀ ਕਰ ਰਹੇ ਹਾਂ, ਕੀ ਕੋਈ ਮੈਨੂੰ ਦੱਸ ਸਕਦਾ ਹੈ ਕਿ ਕਿਉਂ? ਸੰਘਰਸ਼ਸ਼ੀਲ ਟੈਸਟ ਸਲਾਮੀ ਬੱਲੇਬਾਜ਼ ਨੂੰ ਆਪਣੀ ਸੰਨਿਆਸ ਦੀ ਤਾਰੀਖ ਖ਼ੁਦ ਤੈਅ ਕਰਨ ਦਾ ਮੌਕਾ ਕਿਉਂ ਮਿਲਿਆ? ਅਤੇ ਆਸਟਰੇਲੀਆਈ ਕ੍ਰਿਕਟ ਇਤਿਹਾਸ ਦੇ ਸਭ ਤੋਂ ਵੱਡੇ ਸਕੈਂਡਲ ਵਿੱਚੋਂ ਇੱਕ ਖਿਡਾਰੀ ਨੂੰ ਹੀਰੋ ਵਰਗੀ ਵਿਦਾਈ ਕਿਉਂ ਮਿਲ ਰਹੀ ਹੈ ਅਤੇ ਉਸਨੂੰ ਕਿਉਂ ਚਾਹੀਦੀ ਹੈ ?

ਜੌਹਨਸਨ ਨੇ ਲਿਖਿਆ, ‘ਹਾਲਾਂਕਿ ਵਾਰਨਰ (David Warner) ਸੈਂਡਪੇਪਰਗੇਟ ਵਿਚ ਇਕੱਲਾ ਨਹੀਂ ਸੀ। ਉਹ ਉਸ ਸਮੇਂ ਟੀਮ ਦਾ ਸੀਨੀਅਰ ਮੈਂਬਰ ਸੀ ਅਤੇ ਇੱਕ ਅਜਿਹਾ ਖਿਡਾਰੀ ਸੀ ਜੋ ਆਪਣੀ ਸ਼ਕਤੀ ਨੂੰ ‘ਲੀਡਰ’ ਜਾਂ ਇੱਕ ਸੀਨੀਅਰ ਵਜੋਂ ਵਰਤਣਾ ਪਸੰਦ ਕਰਦਾ ਸੀ। ਜਿਸ ਤਰੀਕੇ ਨਾਲ ਉਹ ਹੁਣ ਬਾਹਰ ਜਾ ਰਿਹਾ ਹੈ, ਉਹੀ ਹੰਕਾਰ ਅਤੇ ਸਾਡੇ ਦੇਸ਼ ਪ੍ਰਤੀ ਨਿਰਾਦਰ ਹੈ। ਪ੍ਰਸ਼ੰਸਕ ਵਾਰਨਰ ਲਈ ਕੀ ਲੈ ਕੇ ਆਉਣਗੇ? ਸੈਂਡਪੇਪਰ ਵੀ ਘੱਟ ਪੈ ਜਾਣਗੇ । ਅੰਤਰਰਾਸ਼ਟਰੀ ਕ੍ਰਿਕਟ ਸਿਰਫ਼ ਬੱਲੇ ਜਾਂ ਗੇਂਦ ਨਾਲ ਤੁਹਾਡੀਆਂ ਪ੍ਰਾਪਤੀਆਂ ਬਾਰੇ ਨਹੀਂ ਹੈ। ਤੁਸੀਂ ਆਪਣੇ ਆਪ ਨੂੰ ਕਿਵੇਂ ਸੰਭਾਲਿਆ ਹੈ ਅਤੇ ਤੁਸੀਂ ਗੇਮ ਕਿਵੇਂ ਖੇਡੀ ਹੈ, ਤੁਹਾਡੇ ਚਲੇ ਜਾਣ ਤੋਂ ਬਾਅਦ ਵੀ ਲੰਬੇ ਸਮੇਂ ਤੱਕ ਜਿਉਂਦਾ ਰਹੇਗਾ।

ਜਿਕਰਯੋਗ ਹੈ ਕਿ 2018 ‘ਚ ਦੱਖਣੀ ਅਫਰੀਕਾ ਦੇ ਦੌਰੇ ‘ਤੇ ਗਈ ਆਸਟ੍ਰੇਲੀਆਈ ਟੀਮ ਨੇ ਇਕ ਵੱਡਾ ਸਕੈਂਡਲ ਕੀਤਾ ਸੀ, ਜਿਸ ਨੂੰ ਸੈਂਡਪੇਪਰ ਸਕੈਂਡਲ ਗੇਟ ਦੇ ਨਾਂ ਨਾਲ ਜਾਣਿਆ ਜਾਂਦਾ ਹੈ। ਇਸੇ ਲੜੀ ਦੇ ਇੱਕ ਮੈਚ ਵਿੱਚ ਫੀਲਡਿੰਗ ਦੌਰਾਨ ਆਸਟ੍ਰੇਲੀਆ ਦੇ ਤਿੰਨ ਖਿਡਾਰੀ ਤਤਕਾਲੀ ਕਪਤਾਨ ਸਟੀਵ ਸਮਿਥ, ਉਪ ਕਪਤਾਨ ਡੇਵਿਡ ਵਾਰਨਰ ਅਤੇ ਨੌਜਵਾਨ ਖਿਡਾਰੀ ਕੈਮਰਨ ਬੈਨਕ੍ਰਾਫਟ ਗੇਂਦ ਨਾਲ ਛੇੜਛਾੜ ਕਰਦੇ ਪਾਏ ਗਏ ਸਨ, ਜਿਸ ਨਾਲ ਆਸਟ੍ਰੇਲੀਆਈ ਗੇਂਦਬਾਜ਼ ਦੱਖਣੀ ਅਫ਼ਰੀਕਾ ਬੱਲੇਬਾਜ਼ ਜਲਦੀ ਆਊਟ ਕਰ ਸਕਣ |

The post ਮਿਸ਼ੇਲ ਜਾਨਸਨ ਦਾ ਡੇਵਿਡ ਵਾਰਨਰ ‘ਤੇ ਸ਼ਬਦੀ ਹਮਲਾ, ਕ੍ਰਿਕਟ ‘ਚ ਸਭ ਤੋਂ ਵੱਡਾ ਸਕੈਂਡਲ ਕਰਨ ਵਾਲੇ ਨੂੰ ਹੀਰੋ ਵਰਗੀ ਵਿਦਾਈ ਕਿਉਂ?’ appeared first on TheUnmute.com - Punjabi News.

Tags:
  • breaking-news
  • cricket
  • david-warner
  • mitchell-johnson
  • nes
  • news
  • sandpaper-scandal-gate

ਸ਼੍ਰੋਮਣੀ ਕਮੇਟੀ ਵੱਲੋਂ ਬਲਵੰਤ ਸਿੰਘ ਰਾਜੋਆਣਾ ਨੂੰ ਭੁੱਖ ਹੜਤਾਲ ਦਾ ਫੈਸਲਾ ਵਾਪਸ ਲੈਣ ਦੀ ਅਪੀਲ

Sunday 03 December 2023 12:13 PM UTC+00 | Tags: balwant-singh-rajoana breaking-news latest-news news punjab-news sgpc shiromani-committee the-unmute-breaking-news the-unmute-latest-news

ਅੰਮ੍ਰਿਤਸਰ, 3 ਦਸੰਬਰ 2023 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਕੇਂਦਰੀ ਜੇਲ੍ਹ ਪਟਿਆਲਾ 'ਚ ਨਜ਼ਰਬੰਦ ਬਲਵੰਤ ਸਿੰਘ ਰਾਜੋਆਣਾ (Balwant Singh Rajoana) ਨੂੰ ਆਪਣੀ ਭੁੱਖ ਹੜਤਾਲ ਦਾ ਫੈਸਲਾ ਵਾਪਸ ਲੈਣ ਦੀ ਪੁਰਜ਼ੋਰ ਅਪੀਲ ਕੀਤੀ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ 'ਚ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ ਦੌਰਾਨ ਰਾਜੋਆਣਾ ਨੂੰ ਅਪੀਲ ਦੇ ਨਾਲ-ਨਾਲ ਉਨ੍ਹਾਂ ਸਬੰਧੀ ਸੰਘਰਸ਼ ਤੇਜ਼ ਕਰਨ ਦਾ ਵੀ ਫੈਸਲਾ ਹੋਇਆ। ਇਸ ਇਕੱਤਰਤਾ ਵਿਚ ਬੀਤੇ ਕੱਲ੍ਹ ਹੋਈ ਪੰਥਕ ਨੁਮਾਇੰਦਿਆਂ ਦੀ ਬੈਠਕ ਦੀਆਂ ਸਿਫਾਰਸ਼ਾਂ ਅਨੁਸਾਰ ਸਾਂਝੀ ਰਾਏ ਨੂੰ ਪ੍ਰਵਾਨ ਕੀਤਾ ਗਿਆ ਹੈ।

ਇਕੱਤਰਤਾ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ (Balwant Singh Rajoana) ਵੱਲੋਂ ਸ਼੍ਰੋਮਣੀ ਕਮੇਟੀ ਨੂੰ ਰਾਸ਼ਟਰਪਤੀ ਪਾਸ ਪਾਈ ਰਹਿਮ ਦੀ ਪਟੀਸ਼ਨ ਵਾਪਸ ਲੈਣ ਸਬੰਧੀ ਪੱਤਰ ਲਿਖਿਆ ਗਿਆ ਸੀ, ਜਿਸ 'ਤੇ ਪੰਥਕ ਨੁਮਾਇੰਦਿਆਂ ਦੀ ਰਾਏ ਹੈ ਕਿ ਸਿੱਖ ਸੰਸਥਾ ਨੂੰ ਪਟੀਸ਼ਨ ਵਾਪਸ ਨਹੀਂ ਲੈਣੀ ਚਾਹੀਦੀ। ਕਿਉਂਕਿ ਇਹ ਪਟੀਸ਼ਨ ਪੰਥ ਦੀਆਂ ਭਾਵਨਾਵਾਂ ਅਨੁਸਾਰ ਪਾਈ ਗਈ ਸੀ, ਜਿਸ ਨੂੰ ਵਾਪਸ ਲੈਣਾ ਕੌਮੀ ਹਿੱਤ ਵਿਚ ਨਹੀਂ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅੱਜ ਦੀ ਅੰਤ੍ਰਿੰਗ ਕਮੇਟੀ ਇਕੱਤਰਤਾ ਨੇ ਭਾਈ ਰਾਜੋਆਣਾ ਨੂੰ ਵੀ ਸਨਿਮਰ ਅਪੀਲ ਕੀਤੀ ਹੈ ਕਿ ਉਹ 5 ਦਸੰਬਰ 2023 ਤੋਂ ਭੁੱਖ ਹੜਤਾਲ 'ਤੇ ਜਾਣ ਦਾ ਫੈਸਲਾ ਵਾਪਸ ਲੈਣ, ਕਿਉਂਕਿ ਗੁਰਮਤਿ ਫ਼ਲਸਫੇ ਅਨੁਸਾਰ ਅਜਿਹਾ ਕਰਨਾ ਠੀਕ ਨਹੀਂ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਭਾਈ ਰਾਜੋਆਣਾ ਦੇ ਮਾਮਲੇ 'ਤੇ ਸੰਘਰਸ਼ ਤਿੱਖਾ ਕਰਨ ਦਾ ਵੀ ਫੈਸਲਾ ਹੋਇਆ ਹੈ। ਇਸ ਸਬੰਧ ਵਿਚ 20 ਦਸੰਬਰ 2023 ਨੂੰ ਸਮੂਹ ਪੰਥਕ ਨੁਮਾਇੰਦਿਆਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਨਵੀਂ ਦਿੱਲੀ ਤੋਂ ਰਾਸ਼ਟਰਪਤੀ ਭਵਨ ਤੱਕ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੀ ਦਸਤਖ਼ਤੀ ਮੁਹਿੰਮ ਤਹਿਤ ਭਰੇ 26 ਲੱਖ ਪ੍ਰੋਫਾਰਮੇ ਵੀ ਨਾਲ ਲਿਜਾਏ ਜਾਣਗੇ। ਇਸ ਪ੍ਰਦਰਸ਼ਨ ਵਿਚ ਤਖ਼ਤ ਸਾਹਿਬਾਨ ਦੇ ਜਥੇਦਾਰ, ਸਿੰਘ ਸਾਹਿਬਾਨ, ਸੰਤ ਸਮਾਜ, ਦਮਦਮੀ ਟਕਸਾਲ, ਨਿਹੰਗ ਸਿੰਘ ਜਥੇਬੰਦੀਆਂ, ਕਾਰ ਸੇਵਾ ਵਾਲੇ ਮਹਾਂਪੁਰਖ, ਪੰਥਕ ਤੇ ਰਾਜਸੀ ਸਿੱਖ ਜਥੇਬੰਦੀਆਂ, ਸਿੰਘ ਸਭਾਵਾਂ, ਕਿਸਾਨ ਜਥੇਬੰਦੀਆਂ, ਨਿਰਮਲੇ ਅਤੇ ਉਦਾਸੀਆਂ ਦਾ ਭਰਵਾਂ ਇਕੱਠ ਕੀਤਾ ਜਾਵੇਗਾ। ਉਨ੍ਹਾਂ ਸਮੂਹ ਪੰਥਕ ਧਿਰਾਂ ਤੇ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਾਂਝੇ ਕੌਮੀ ਕਾਰਜ ਵਿਚ ਆਪ ਮੁਹਾਰੇ ਸ਼ਾਮਲ ਹੋਣ। ਉਨ੍ਹਾਂ ਇਹ ਵੀ ਕਿਹਾ ਕਿ ਉਹ ਨਿੱਜੀ ਤੌਰ 'ਤੇ ਵੱਖ-ਵੱਖ ਪ੍ਰਤੀਨਿਧਾਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਇਸ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕਰਨਗੇ।

ਇਕੱਤਰਤਾ 'ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਸ. ਹਰਭਜਨ ਸਿੰਘ ਮਸਾਣਾ, ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖਾਲਸਾ, ਜਨਰਲ ਸਕੱਤਰ ਲਈ ਭਾਈ ਰਾਜਿੰਦਰ ਸਿੰਘ ਮਹਿਤਾ, ਅੰਤ੍ਰਿੰਗ ਕਮੇਟੀ ਮੈਂਬਰ ਸ. ਰਘਬੀਰ ਸਿੰਘ ਸਹਾਰਨਮਾਜਰਾ, ਸ. ਜਸਮੇਰ ਸਿੰਘ ਲਾਛੜੂ, ਸ. ਗੁਰਪ੍ਰੀਤ ਸਿੰਘ ਝੱਬਰ, ਸ. ਅਮਰਜੀਤ ਸਿੰਘ ਭਲਾਈਪੁਰ, ਬੀਬੀ ਜਸਪਾਲ ਕੌਰ, ਸ. ਜਸਵੰਤ ਸਿੰਘ ਪੁੜੈਣ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਸੁਖਮਿੰਦਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਸ. ਗੁਰਦਿਆਲ ਸਿੰਘ, ਸ. ਜਸਵਿੰਦਰ ਸਿੰਘ ਜੱਸੀ, ਸ. ਸ਼ਾਹਬਾਜ਼ ਸਿੰਘ ਤੇ ਇੰਚਾਰਜ ਸ. ਅਜ਼ਾਦਦੀਪ ਸਿੰਘ ਹਾਜ਼ਰ ਸਨ।

The post ਸ਼੍ਰੋਮਣੀ ਕਮੇਟੀ ਵੱਲੋਂ ਬਲਵੰਤ ਸਿੰਘ ਰਾਜੋਆਣਾ ਨੂੰ ਭੁੱਖ ਹੜਤਾਲ ਦਾ ਫੈਸਲਾ ਵਾਪਸ ਲੈਣ ਦੀ ਅਪੀਲ appeared first on TheUnmute.com - Punjabi News.

Tags:
  • balwant-singh-rajoana
  • breaking-news
  • latest-news
  • news
  • punjab-news
  • sgpc
  • shiromani-committee
  • the-unmute-breaking-news
  • the-unmute-latest-news

ਚੰਡੀਗੜ੍ਹ ਵਿਖੇ 5 ਦਸੰਬਰ ਨੂੰ ਹੋਵੇਗਾ ਅੰਤਰਰਾਸ਼ਟਰੀ ਦਿਵਿਆਂਗਤਾਂ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ

Sunday 03 December 2023 12:19 PM UTC+00 | Tags: aam-aadmi-party breaking-news chandigarh cm-bhagwant-mann disabilities disabilities-person dr-baljit-kaur latest-news news punjab-government punjab-news state-awards the-unmute-breaking-news

ਚੰਡੀਗੜ੍ਹ, 3 ਦਸੰਬਰ 2023 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਸਬੰਧੀ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਮੌਕੇ 5 ਦਸੰਬਰ ਨੂੰ ਚੰਡੀਗੜ੍ਹ ਵਿਖੇ ਵੱਖ- ਵੱਖ ਸ਼ਖ਼ਸ਼ੀਅਤਾਂ ਦਾ ਸਟੇਟ ਅਵਾਰਡ ਨਾਲ ਸਨਮਾਨ ਕੀਤਾ ਜਾਵੇਗਾ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇਥੇ ਕੀਤਾ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਵੱਲੋਂ 3 ਦਸੰਬਰ ਤੋਂ 10 ਦਸੰਬਰ ਤੱਕ ਅੰਤਰਾਸ਼ਟਰੀ ਦਿਵਿਆਂਗਤਾਂ ਹਫਤਾ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੰਤਰਾਸ਼ਟਰੀ ਦਿਵਿਆਂਗਤਾਂ ਦਿਵਸ ਸਬੰਧੀ ਰਾਜ ਪੱਧਰੀ ਸਮਾਰੋਹ 5 ਦਸੰਬਰ ਨੂੰ ਆਡੀਟੋਰੀਅਮ, ਸਥਾਨਕ ਸਰਕਾਰਾਂ ਵਿਭਾਗ, ਪੰਜਾਬ, ਸੈਕਟਰ-35 ਵਿਖੇ ਹੋਵੇਗਾ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਰਾਜ ਪੱਧਰ ਦੇ ਇਸ ਸਮਾਗਮ ਵਿੱਚ ਉੱਤਮ ਕੰਮ ਕਰਨ ਵਾਲੇ ਕਰਮਚਾਰੀਆਂ, ਵਿਅਕਤੀਆਂ ਅਤੇ ਗੈਰ ਸਰਕਾਰੀ ਸੰਸਥਾਵਾਂ ਨੂੰ ਵੱਖ-ਵੱਖ ਸ਼੍ਰੇਣੀਆਂ ਅਧੀਨ ਸਨਮਾਨਿਤ ਕੀਤਾ ਜਾਵੇਗਾ।

ਡਾ. ਬਲਜੀਤ ਕੌਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲਾ ਪੱਧਰ ‘ਤੇ ਦਿਵਿਆਂਗਜਨਾਂ ਨੂੰ ਉਹਨਾਂ ਵੱਲੋਂ ਕੀਤੇ ਜਾ ਰਹੇ ਸ਼ਲਾਘਾਯੋਗ ਕੰਮਾਂ ਲਈ ਵੀ ਇਸ ਵਾਰ ਸਨਮਾਨਿਤ ਕੀਤਾ ਜਾਵੇਗਾ। ਉਹਨਾਂ ਵੱਲੋਂ ਸਮੂਹ ਦਿਵਿਆਂਗਜਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਇਹਨਾਂ ਸਮਾਰੋਹਾਂ ਵਿੱਚ ਸ਼ਾਮਿਲ ਹੋ ਕੇ ਉਹਨਾਂ ਦੀ ਭਲਾਈ ਲਈ ਚੱਲ ਰਹੀਆਂ ਵੱਖ ਵੱਖ ਸਕੀਮਾਂ ਦਾ ਲਾਭ ਲੈਣ ਸਬੰਧੀ ਜਾਣਕਾਰੀ ਪ੍ਰਾਪਤ ਕਰਨ।

The post ਚੰਡੀਗੜ੍ਹ ਵਿਖੇ 5 ਦਸੰਬਰ ਨੂੰ ਹੋਵੇਗਾ ਅੰਤਰਰਾਸ਼ਟਰੀ ਦਿਵਿਆਂਗਤਾਂ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ appeared first on TheUnmute.com - Punjabi News.

Tags:
  • aam-aadmi-party
  • breaking-news
  • chandigarh
  • cm-bhagwant-mann
  • disabilities
  • disabilities-person
  • dr-baljit-kaur
  • latest-news
  • news
  • punjab-government
  • punjab-news
  • state-awards
  • the-unmute-breaking-news

ਚੰਡੀਗੜ੍ਹ, 3 ਦਸੰਬਰ 2023: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ (Manohar Lal) ਨੇ ਸੂਬੇ ਵਿਚ ਚੰਲ ਰਿਹਾ ਜਲ ਸਰੰਖਣ ਯੋਜਨਾਵਾਂ ਦੀ ਸਮੀਖਿਆ ਕਰਦੇ ਹੋਏ ਅੱਜ ਸਿੰਚਾਈ ਅਤੇ ਜਲ ਸੰਸਾਧਨ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਚਾਲੂ ਪਰਿਯੋਜਨਾਵਾਂ ਦਾ ਤੈਅ ਸਮੇਂ ਵਿਚ ਲਾਗੂ ਕਰਨਾ ਯਕੀਨੀ ਕੀਤਾ ਜਾਵੇ, ਤਾਂ ਜੋ ਕਿਸਾਨਾਂ ਨੂੰ ਇੰਨ੍ਹਾਂ ਪਰਿਯੋਜਨਾਵਾਂ ਦਾ ਲਾਭ ਜਲਦੀ ਤੋਂ ਜਲਦੀ ਮਿਲ ਸਕੇ।

ਮੁੱਖ ਮੰਤਰੀ ਅੱਜ ਇੱਥੇ ਸਿੰਚਾਈ ਅਤੇ ਜਲ ਸੰਸਾਧਨ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਬਜਟ 2023-24 ਵਿਚਐਲਾਨ ਵੱਖ-ਵੱਖ ਪਰਿਯੋਜਨਾਵਾਂ, ਰਾਜ ਵਿਚ ਜਲ ਸਰੰਖਣ ਦੇ ਲਈ ਜਲ ਨਿਗਮਾਂ ਅਤੇ ਜਲ ਸੰਵਾਦ ਕੰਮਾਂ ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰ ਰਹੇ ਸਨ।

ਮੁੱਖ ਮੰਤਰੀ (Manohar Lal) ਨੇ ਅਧਿਕਾਰੀਆਂ ਨੂੰ ਹੁਣ ਤੱਕ ਚੋਣ ਕੀਤੇ ਗਏ 1000 ਏਕੜ ਖੇਤਰਫਲ ਵਾਲੇ ਲਗਭਗ 400 ਜਲ ਨਿਗਮਾਂ ‘ਤੇ ਜਲਦੀ ਤੋਂ ਜਲਦੀ ਕੰਮ ਸ਼ੁਰੂ ਕਰਨ ਅਤੇ ਮਾਨਸੂਨ 2024 ਦੀ ਸ਼ੁਰੂਆਤ ਤੋਂ ਪਹਿਲਾਂ ਇਸ ਨੂੰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਬਰਸਾਤ ਦੇ ਵੱਧ ਪਾਣੀ ਦੇ ਸਟੋਰੇਜ ਤਹਿਤ ਕਾਫੀ ਸਟੋਰੇਜ ਸਮਰੱਥਾ ਉਤਪਨ ਕੀਤੀ ਜਾ ਸਕੇ।

ਮੁੱਖ ਮੰਤਰੀ ਨੇ ਇਹ ਵੀ ਨਿਰਦੇਸ਼ ਦਿੱਤੇ ਕਿ ਜਲ ਸਰੰਖਣ ਲਈ ਅਰਾਵਲੀ ਦੀ ਤਲਹਟੀ ਵਿਚ ਛੋਟੇ ਤਾਲਾਬ ਬਣਾਏ ਜਾਣ। ਇਸ ਤੋਂ ਇਲਾਵਾ, ਉਨ੍ਹਾਂ ਨੇ ਜਲ ਸੰਵਾਦ ਪ੍ਰੋਗ੍ਰਾਮਾਂ ਵਿਚ ਗ੍ਰਾਮੀਣਾਂ ਵੱਲੋਂ ਦਿੱਤੇ ਗਏ ਕੰਮਾਂ ਨੂੰ ਵੀ ਜਲਦੀ ਤੋਂ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿੱਤੇ।

ਸਿੰਚਾਈ ਕੰਮਾਂ ਦੇ ਲਈ ਬਜਟ ਵਿਚ ਹੋਇਆ ਵਰਨਣਯੋਗ ਵਾਧਾ

ਮੀਟਿੰਗ ਵਿਚ ਮੁੱਖ ਮੰਤਰੀ ਦੇ ਸਲਾਹਕਾਰ (ਸਿੰਚਾਈ) ਦੇਵੇਂਦਰ ਸਿੰਘ ਨੇ ਦਸਿਆ ਕਿ ਪਿਛਲੇ ਮਿਕਾਡਾ ਅਤੇ ਸਿੰਚਾਈ ਵਿਭਾਗ ਬਜਟ ਦਾ ਸਿਰਫ 50 ਫੀਸਦੀ ਹੀ ਖਰਚ ਕਰ ਸਕਦਾ ਸੀ, ਜਦੋ ਕਿ ਸਾਲ 2023-24 ਵਿਚ ਬਜਟ ਅਲਾਟ ਦਾ ਲਗਭਗ 80 ਫੀਸਦੀ ਤਕ ਖਰਚ ਕਰ ਸਕਦਾ ਹੈ, ਜੋ ਕਿ ਚਾਲੂ ਵਿੱਤ ;ਹਲ ਦ। ਲਈ ਇਹ ਲਗਭਗ 2000 ਕਰੋੜ ਰੁਪਏ ਹੈ। ਉਨ੍ਹਾਂ ਨੇ ਦਸਿਆ ਕਿ ਸਾਲ 2015-2016 ਦੀ ਤੁਲਣਾ ਵਿਚ ਵਾਟ ਕੋਰਸ ਦੇ ਨਿਰਮਾਣ ਵਿਚ 250 ਫੀਸਦੀ ਦੀ ਵਾਧਾ ਅਤੇ ਸੂਖਮ ਸਿੰਚਾਈ ਪਰਿਯੋਜਨਾ ਵਿਚ 500 ਫੀਸਦੀ ਦਾ ਵਾਧਾ ਹੋਇਆ ਹੈ।

ਮੁੱਖ ਮੰਤਰੀ ਨੇ ਸਬੰਧਿਤ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਸਿੰਚਾਈ ਕੰਮਾਂ ਨੂੰ ਨਿਰਧਾਰਿਤ ਸਮੇਂ ਵਿਚ ਪੁਰਾ ਕਰਨ ਅਤੇ ਯੋਜਨਾ ਦੀ ਰੁਕਾਵਟਾਂ ਨੂੰ ਘੱਟ ਕਰਨ ਅਤੇ ਪਰਿਯੋਜਨਾ ਨਿਸ਼ਪਾਦਨ ਵਿਚ ਤੇਜੀ ਲਿਆਉਣ ਲਈ ਬੈਂਕ ਆਫ ਸੈਕਸ਼ਨ ਦੀ ਲਗਾਤਾਰ ਸਮੀਖਿਆ ਕਰਨ।

ਸੂਖਮ ਸਿੰਚਾਈ ਤਹਿਤ 1.5 ਲੱਖ ਏਕੜ ਲਈ 46512 ਬਿਨੈ ਪ੍ਰਾਪਤ

ਮਿਕਾਡਾ ਦੇ ਪ੍ਰਸਾਸ਼ਕ ਡਾ. ਸਤਬੀਰ ਸਿੰਘ ਕਾਦਿਆਨ ਨੇ ਮੁੱਖ ਮੰਤਰੀ ਨੂੰ ਜਾਣੂੰ ਕਰਾਇਆ ਕਿ ਸੂਖਮ ਸਿੰਚਾਈ ਤਹਿਤ ਮਿਕਾਡਾ ਪੋਰਟਲ ‘ਤੇ 1.5 ਲੱਖ ਏਕੜ ਦੇ ਲਈ 46512 ਬਿਨੈ ਪ੍ਰਾਪਤ ਹੋਏ ਹਨ। ਇੰਨ੍ਹਾਂ ਵਿੱਚੋਂ 27341 ਬਿਨਿਆਂ ‘ਤੇ ਕੰਮ ਪੂਰਾ ਹੋ ਚੁੱਕਾ ਹੈ ਅਤੇ 7198 ਬਿਨਿਆਂ ਲਈ ਸਹਾਇਤਾ ਰਕਮ ਜਾਰੀ ਕਰ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਲੰਬਿਤ ਬਿਨਿਆਂ ਲਈ ਵੀ ਜਲਦੀ ਸਹਾਇਤਾ ਵੰਡ ਦਾ ਨਿਰਦੇਸ਼ ਦਿੱਤਾ।

ਖਰੀਫ ਚੈਨਤਾਂ ਅਤੇ ਵੱਧ ਤੋਂ ਵੱਧ ਜਲ ਵਰਤੋ ‘ਤੇ ਦਿੱਤਾ ਜਾਵੇ ਵਿਸ਼ੇਸ਼ ਧਿਆਨ

ਮੁੱਖ ਮੰਤਰੀ ਨੇ ਜਿਲ੍ਹਾ ਸਿਰਸਾ ਵਿਚ ਖਰੀਫ ਚੈਨਲਾਂ ਦੇ ਵਿਸਤਾਰ/ਨਿਰਮਾਣ ਦੀ ਮੰਗਾਂ ਦੇ ਸਬੰਧ ਵਿਚ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਇਸ ਸਬੰਧ ਵਿਚ ਵਿਵਹਾਰਤਾ ਦੀ ਜਾਂਚ ਕਰ ਅਗਲੇ ਕਾਰਵਾਈ ਕੀਤੀ ਜਾਵੇ, ਤਾਂ ਜੋ ਮਾਨਸੂਨ ਦੇ ਮੌਸਮ ਦੌਰਾਨ ਵੱਧ ਹੜ੍ਹ ਦੇ ਪਾਣੀ ਦਾ ਸਹੀ ਵਰਤੋ ਕੀਤੀ ਜਾ ਸਕੇ। ਮੀਟਿੰਗ ਵਿਚ ਓਟੂੂ ਵਿਚ 22 ਦਿਨ ਤੋਂ 54 ਦਿਨ ਤਕ ਉਪਲਬਧ ਪਾਣੀ ਦੀ ਮੰਗ ‘ਤੇ ਵੀ ਚਰਚਾ ਹੋਹੀ। ਮੁੱਖ ਮੰਤਰੀ ਨੇ ਇਸ ਪਾਣੀ ਦੀ ਸਮੂਚੀ ਵਰਤੋ ਕਰਨ ਤਹਿਤ ਇਕ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਮੀਟਿੰਗ ਵਿਚ ਈਆਈਸੀ ਬੀਰੇਂਦਰ ਸਿੰਘ, ਈਆਈਸੀ ਰਾਕੇਸ਼ ਚੌਹਾਨ, ਸੀਈ ਸੁਰੇਸ਼ ਯਾਦਵ ਸਮੇਤ ਵਿਭਾਗ ਦੇ ਹੋਰ ਅਧਿਕਾਰੀ ਵੀ

The post CM ਮਨੋਹਰ ਲਾਲ ਵੱਲੋਂ ਜਨ ਸਰੰਖਣ ਯੋਜਨਾਵਾਂ ਦੀ ਸਮੀਖਿਅ, ਸਿੰਚਾਈ ਵਿਭਾਗ ਦੀ ਉਪਲਬਧੀਆਂ ਦੀ ਕੀਤੀ ਸ਼ਲਾਘਾ appeared first on TheUnmute.com - Punjabi News.

Tags:
  • breaking-news
  • cm-manohar-lal
  • haryana-news
  • india-news
  • latest-news
  • manohar-lal
  • news

ਭਾਜਪਾ ਹੈੱਡਕੁਆਰਟਰ ਪਹੁੰਚੇ PM ਮੋਦੀ, ਆਖਿਆ- ਤੇਲੰਗਾਨਾ 'ਚ ਲੋਕ ਭਲਾਈ ਕੰਮ ਜਾਰੀ ਰਹਿਣਗੇ

Sunday 03 December 2023 12:45 PM UTC+00 | Tags: bjp-headquarters breaking-news congress india-election-news latest-news news pm-modi punjab-news telangana the-unmute-breaking-news

ਚੰਡੀਗੜ੍ਹ, 3 ਦਸੰਬਰ 2023: ਤਿੰਨ ਸੂਬਿਆਂ ਵਿੱਚ ਹੋਈ ਬੰਪਰ ਜਿੱਤ ਤੋਂ ਬਾਅਦ ਭਾਜਪਾ ਦੇ ਵਰਕਰ ਅਤੇ ਆਗੂ ਕਾਫੀ ਉਤਸ਼ਾਹਿਤ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਵੀ ਭਾਜਪਾ ਹੈੱਡਕੁਆਰਟਰ (BJP headquarters) ਪਹੁੰਚ ਗਏ ਹਨ। ਕੁਝ ਸਮੇਂ ਬਾਅਦ ਉਹ ਵਰਕਰਾਂ ਨੂੰ ਸੰਬੋਧਨ ਕਰਨਗੇ ਅਤੇ ਉਨ੍ਹਾਂ ਦੀ ਜਿੱਤ ਦੀ ਕਾਮਨਾ ਕਰਨਗੇ।

ਪ੍ਰਧਾਨ ਮੰਤਰੀ ਮੋਦੀ ਨੇ ਚੋਣ ਨਤੀਜਿਆਂ ਨੂੰ ਲੈ ਕੇ ਕਿਹਾ ਕਿ ਤੇਲੰਗਾਨਾ ਦੇ ਭਰਾਵੋ ਅਤੇ ਭੈਣੋ, ਭਾਜਪਾ ਨੂੰ ਸਮਰਥਨ ਦੇਣ ਲਈ ਤੁਹਾਡਾ ਧੰਨਵਾਦ। ਭਾਜਪਾ ਲਈ ਤੁਹਾਡਾ ਸਮਰਥਨ ਪਿਛਲੇ ਕੁਝ ਸਾਲਾਂ ਤੋਂ ਵੱਧ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਇਹ ਜਾਰੀ ਰਹੇਗਾ। ਤੇਲੰਗਾਨਾ ਨਾਲ ਸਾਡਾ ਰਿਸ਼ਤਾ ਅਟੁੱਟ ਹੈ ਅਤੇ ਅਸੀਂ ਸੂਬੇ ਦੇ ਲੋਕਾਂ ਲਈ ਕੰਮ ਕਰਨਾ ਜਾਰੀ ਰੱਖਾਂਗੇ। ਮੈਂ ਭਾਜਪਾ ਵਰਕਰਾਂ ਦੇ ਯਤਨਾਂ ਦੀ ਵੀ ਸ਼ਲਾਘਾ ਕਰਦਾ ਹਾਂ

ਇਸ ਦੇ ਨਾਲ ਹੀ ਪ੍ਰਧਾਨ ਮੋਦੀ ਨੇ ਆਪਣੇ ਅਧਿਕਾਰਤ ਐਕਸ ਹੈਂਡਲ ਤੋਂ ਪੋਸਟ ਕਰਕੇ ਜਨਤਾ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਆਪਣੀ ਪੋਸਟ ‘ਚ ਲਿਖਿਆ, ‘ਜਨਤਾ ਨੂੰ ਸਲਾਮ! ਮੱਧ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ ਦੇ ਚੋਣ ਨਤੀਜੇ ਇਹ ਦਰਸਾ ਰਹੇ ਹਨ ਕਿ ਭਾਰਤ ਦੇ ਲੋਕਾਂ ਦਾ ਭਰੋਸਾ ਸਿਰਫ਼ ਸੁਸ਼ਾਸਨ ਅਤੇ ਵਿਕਾਸ ਦੀ ਰਾਜਨੀਤੀ ਵਿੱਚ ਹੈ, ਉਨ੍ਹਾਂ ਦਾ ਵਿਸ਼ਵਾਸ ਭਾਜਪਾ ਵਿੱਚ ਹੈ। ਮੈਂ ਇਨ੍ਹਾਂ ਸਾਰੇ ਰਾਜਾਂ ਦੇ ਪਰਿਵਾਰਕ ਮੈਂਬਰਾਂ, ਖਾਸ ਤੌਰ ‘ਤੇ ਮਾਵਾਂ, ਭੈਣਾਂ, ਧੀਆਂ ਅਤੇ ਸਾਡੇ ਨੌਜਵਾਨ ਵੋਟਰਾਂ ਦਾ ਭਾਜਪਾ ‘ਤੇ ਆਪਣੇ ਪਿਆਰ, ਵਿਸ਼ਵਾਸ ਅਤੇ ਆਸ਼ੀਰਵਾਦ ਲਈ ਤਹਿ ਦਿਲੋਂ ਧੰਨਵਾਦ ਕਰਦਾ ਹਾਂ। ਮੈਂ ਉਨ੍ਹਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਅਸੀਂ ਤੁਹਾਡੀ ਭਲਾਈ ਲਈ ਅਣਥੱਕ ਕੰਮ ਕਰਦੇ ਰਹਾਂਗੇ।

‘ਇਸ ਮੌਕੇ ਪਾਰਟੀ ਦੇ ਸਾਰੇ ਮਿਹਨਤੀ ਵਰਕਰਾਂ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਤੁਸੀਂ ਸਾਰਿਆਂ ਨੇ ਇੱਕ ਸ਼ਾਨਦਾਰ ਮਿਸਾਲ ਕਾਇਮ ਕੀਤੀ ਹੈ। ਜਿਸ ਤਰ੍ਹਾਂ ਤੁਸੀਂ ਭਾਜਪਾ ਦੀਆਂ ਵਿਕਾਸ ਅਤੇ ਗਰੀਬ ਕਲਿਆਣਕਾਰੀ ਨੀਤੀਆਂ ਨੂੰ ਲੋਕਾਂ ਵਿਚ ਲਿਆਂਦਾ ਹੈ, ਉਸ ਦੀ ਜਿੰਨੀ ਪ੍ਰਸ਼ੰਸਾ ਕੀਤੀ ਜਾਵੇ ਉਨ੍ਹੀ ਹੀ ਘੱਟ ਹੈ । ਅਸੀਂ ਵਿਕਸਿਤ ਭਾਰਤ ਦੇ ਟੀਚੇ ਨਾਲ ਅੱਗੇ ਵਧ ਰਹੇ ਹਾਂ। ਸਾਨੂੰ ਨਾ ਤਾਂ ਰੁਕਣਾ ਹੈ ਅਤੇ ਨਾ ਹੀ ਥੱਕਣਾ ਹੈ। ਅਸੀਂ ਭਾਰਤ ਨੂੰ ਜੇਤੂ ਬਣਾਉਣਾ ਹੈ। ਅੱਜ ਅਸੀਂ ਮਿਲ ਕੇ ਇਸ ਦਿਸ਼ਾ ਵਿੱਚ ਇੱਕ ਮਜ਼ਬੂਤ ​​ਕਦਮ ਚੁੱਕਿਆ ਹੈ।

The post ਭਾਜਪਾ ਹੈੱਡਕੁਆਰਟਰ ਪਹੁੰਚੇ PM ਮੋਦੀ, ਆਖਿਆ- ਤੇਲੰਗਾਨਾ ‘ਚ ਲੋਕ ਭਲਾਈ ਕੰਮ ਜਾਰੀ ਰਹਿਣਗੇ appeared first on TheUnmute.com - Punjabi News.

Tags:
  • bjp-headquarters
  • breaking-news
  • congress
  • india-election-news
  • latest-news
  • news
  • pm-modi
  • punjab-news
  • telangana
  • the-unmute-breaking-news

ਪੁਲਿਸ ਵਿਭਾਗ ਨੇ ਪ੍ਰਸ਼ਾਸਨ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਪੈਦਲ ਮਾਰਚ ਤੇ ਸਾਇਕਲ ਰੈਲੀ ਕਾਰਵਾਈ

Sunday 03 December 2023 01:00 PM UTC+00 | Tags: anti-drug-march breaking-news drugs gaurav-yadav-dgp-punjab latest-news news punjab-police sri-muktsar-sahib

ਸ੍ਰੀ ਮੁਕਤਸਰ ਸਾਹਿਬ, 3 ਦਸੰਬਰ 2023: ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਗੌਰਵ ਯਾਦਵ ਡੀ.ਜੀ.ਪੀ ਪੰਜਾਬ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੁਲਿਸ ਵਿਭਾਗ ਸ੍ਰੀ ਮੁਕਤਸਰ ਸਾਹਿਬ ਵੱਲੋ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਜ਼ਿਲ੍ਹਾ ਪੁਲਿਸ ਸ੍ਰੀ ਮੁਕਤਸਰ ਸਾਹਿਬ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ,ਵੱਖ-ਵੱਖ ਵਿਭਾਗਾਂ, ਜ਼ਿਲ੍ਹਾ ਦੇ ਪਤਵੰਤੇ ਵਿਅਕਤੀਆਂ, ਸਮਾਜ ਸੇਵੀ ਸੰਸਥਾਵਾਂ ਅਤੇ ਜਿ਼ਲ੍ਹੇ ਦੀਆਂ ਵੱਖ-ਵੱਖ ਨਸ਼ਾ ਵਿਰੋਧੀ ਕਮੇਟੀਆਂ ਦੇ ਸਹਿਯੋਗ ਨਾਲ ਆਮ ਜਨਤਾ ਨੂੰ ਜਾਗਰੂਕ ਕਰਨ ਲਈ ਸਾਈਕਲ ਰੈਲੀ ਅਤੇ ਪੈਦਲ ਮਾਰਚ ਦਾ ਆਯੋਜਨ ਕੀਤਾ ਗਿਆ।

ਇਸ ਮੌਕੇ ਸ.ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਮੰਤਰੀ ਪੰਜਾਬ, ਸ.ਜਗਦੀਪ ਸਿੰਘ ਕਾਕਾ ਬਰਾੜ, ਰਾਜ ਕੁਮਾਰ ਜ਼ਿਲ੍ਹਾ ਅਤੇ ਸੈਸਨ ਜੱਜ ਡਿਪਟੀ ਕਮਿਸ਼ਨਰ, ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ, ਐਸ ਐਸ ਪੀ ਭਾਗੀਰਥ ਮੀਨਾ, ਐਸਪੀ ਕੁਲਵੰਤ ਰਾਏ, ਪ੍ਰਿਤਪਾਲ ਸ਼ਰਮਾ ਚੇਅਰਮੈਨ ਮਾਰਕੀਟ ਕਮੇਟੀ ਗਿੱਦੜਬਾਹਾ ਨੇ ਸਾਂਝੇ ਤੌਰ ਤੇ ਸਾਈਕਲ ਰੈਲੀ ਅਤੇ ਪੈਦਲ ਮਾਰਚ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਹ ਸਾਈਕਲ ਰੈਲੀ ਜ਼ਿਲ੍ਹਾ ਰੈਡ ਕਰਾਸ ਭਵਨ ਤੋਂ ਸ਼ੁਰੂ ਹੋ ਕੇ ਕੋਟਕਪੂਰਾ ਚੌਕ ਹੁੰਦੀ ਹੋਈ, ਪਿੰਡ ਉਦੇਕਰਨ-ਪਿੰਡ ਸੰਗੂਧੋਣ ਬਾਈਪਾਸ ਤੋਂ ਪੁਲਿਸ ਲਾਈਨ ਸ੍ਰੀ ਮੁਕਤਸਰ ਸਾਹਿਬ ਵਿਖੇ ਸਮਾਪਤ ਹੋਈ। ਇਸ ਤਰ੍ਹਾਂ ਹੀ ਇੱਕ ਪੈਦਲ ਮਾਰਚ ਜਿਸਦੀ ਅਗਵਾਈ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵਲੋਂ ਕੀਤੀ ਗਈ ਇਹ ਪੈਦਲ ਮਾਰਚ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਸੁਚੇਤ ਕਰਦਾ ਹੋਇਆ ਪੁਲਿਸ ਲਾਈਨ ਵਿਖੇ ਸਮਾਪਤ ਹੋਇਆ।

ਇਸ ਮੌਕੇ ਤੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਸ.ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਮੰਤਰੀ ਪੰਜਾਬ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਨਸਿ਼ਆਂ ਦੇ ਖਾਤਮੇ ਲਈ ਸਮਾਜ ਦੇ ਹਰ ਇੱਕ ਵਰਗ ਨੂੰ ਅੱਗੇ ਹੋ ਕੇ ਕੰਮ ਕਰਨਾ ਚਾਹੀਦਾ ਹੈ।

ਇਸ ਮੌਕੇ ਤੇ ਹਲਕਾ ਵਿਧਾਇਕ ਸ.ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਜਦੋਂ ਵੀ ਨਸ਼ਿਆਂ ਦੀ ਵਿਕਰੀ ਸਬੰਧੀ ਪੁਲਿਸ ਵਿਭਾਗ ਪਾਸ ਕਿਸੇ ਵੀ ਤਰ੍ਹਾਂ ਦੀ ਕੋਈ ਸਿ਼ਕਾਇਤ ਪ੍ਰਾਪਤ ਹੁੰਦੀ ਹੈ ਤਾਂ ਪੁਲਿਸ ਪ੍ਰਸਾਸਨ ਨੂੰ ਤੁਰੰਤ ਕਾਰਵਾਈ ਕਰਕੇ ਨਸ਼ਿਆਂ ਦੇ ਸੁਦਾਗਰਾਂ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਉਣੀ ਚਾਹੀਦੀ ਹੈ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਇਆ ਜਾ ਸਕੇ।

ਇਸ ਮੌਕੇ ਤੇ ਸ੍ਰੀ ਰਾਜ ਕੁਮਾਰ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਤੇ ਡਾ.ਰੂਹੀ ਦੁੱਗ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਮਾਜ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਨਰੋਏ ਸਮਾਜ ਦੀ ਸਿਰਜਨਾ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

ਇਸ ਮੌਕੇ ਸ੍ਰੀ ਭਾਗੀਰਥ ਸਿੰਘ ਮੀਨਾ ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਨੇ ਸਮੂਹ ਖੇਡ ਕਲੱਬਾਂ, ਨਸ਼ਾ ਵਿਰੋਧੀ ਕਮੇਟੀਆਂ, ਨੌਜਵਾਨਾਂ, ਐੱਨ ਜੀ ਓ ਕਲੱਬ ਅਤੇ ਆਮ ਪਬਲਿਕ ਨੂੰ ਇਸ ਨਸ਼ਾ ਵਿਰੋਧੀ ਮੁਹਿਮ ਦਾ ਹਿੱਸਾ ਬਣਨ ਦਾ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਪੰਜਾਬ ਪੁਲਿਸ ਵਲੋਂ ਨਸ਼ਿਆਂ ਦੇ ਖਾਤਮੇ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।ਉਹਨਾਂ ਕਿਹਾ ਕਿ ਜੇਕਰ ਕੋਈ ਨਸਿ਼ਆਂ ਵੇਚਣ ਵਾਲਿਆਂ ਸਬੰਧੀ ਪੁਲਿਸ ਨੂੰ ਜਾਣਕਾਰੀ ਦੇਵੇਗਾ ਤਾਂ ਉਸਦਾ ਨਾਮ ਪੁਲਿਸ ਪ੍ਰਸ਼ਾਸਨ ਵਲੋਂ ਗੁਪਤ ਰੱਖਿਆ ਜਾਵੇਗਾ ਜਾਂ ਉਹ ਹੈਲਪਲਾਇਨ ਨੰਬਰ 8054942100 ਤੇ ਸੰਪਰਕ ਕਰ ਸਕਦਾ ਹੈ।

ਇਸ ਮੌਕੇ ਤੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਸਕੂਲੀ ਬੱਚਿਆਂ ਵਲੋਂ ਨਾਟਕ ਦੀ ਪੇਸ਼ਕਾਰੀ ਵੀ ਕੀਤੀ ਗਈ। ਇਸ ਮੌਕੇ ਤੇ ਪਾਰਟੀਬਾਜੀ ਤੋਂ ਉਪਰ ਉਠ ਕੇ ਸਮਾਜ ਦੇ ਭਲੇ ਲਈ ਸਾਬਕਾ ਜਿਲਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ, ਕਾਂਗਰਸ ਦੇ ਸਾਬਕਾ ਜਿਲਾ ਪ੍ਰਧਾਨ ਹਰਚਰਨ ਸਿੰਘ ਸੋਥਾ, ਸ਼ਿਵ ਸੈਨਾ ਦੇ ਪ੍ਰਧਾਨ ਰਾਜੇਸ਼ ਗਰਗ ਸਮੇਤ ਵੱਡੀ ਗਿਣਤੀ ਚ ਪਤਵੰਤੇ ਲੋਕ ਮੌਜੂਦ ਭਾਜਪਾ ਦੇ ਸਾਬਕਾ ਜਿਲਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ ਅਤੇ ਪਤਵੰਤੇ ਵਿਅਕਤੀਆਂ ਨੇ ਵੀ ਸਮੂਲੀਅਤ ਕੀਤੀ।

The post ਪੁਲਿਸ ਵਿਭਾਗ ਨੇ ਪ੍ਰਸ਼ਾਸਨ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਪੈਦਲ ਮਾਰਚ ਤੇ ਸਾਇਕਲ ਰੈਲੀ ਕਾਰਵਾਈ appeared first on TheUnmute.com - Punjabi News.

Tags:
  • anti-drug-march
  • breaking-news
  • drugs
  • gaurav-yadav-dgp-punjab
  • latest-news
  • news
  • punjab-police
  • sri-muktsar-sahib

ਚੰਡੀਗੜ੍ਹ, 3 ਦਸੰਬਰ 2023: (IND vs AUS) ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਚੱਲ ਰਹੀ ਟੀ-20 ਸੀਰੀਜ਼ ਦਾ 5ਵਾਂ ਅਤੇ ਆਖਰੀ ਮੈਚ ਬੈਂਗਲੁਰੂ ‘ਚ ਖੇਡਿਆ ਜਾ ਰਿਹਾ ਹੈ। ਐਮ ਚਿੰਨਾਸਵਾਮੀ ਸਟੇਡੀਅਮ ਵਿੱਚ ਆਸਟਰੇਲੀਆ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤੀ ਟੀਮ ‘ਚ ਤੇਜ ਗੇਂਦਬਾਜ ਅਰਸ਼ਦੀਪ ਸਿੰਘ ਨੂੰ ਟੀਮ ਵਾਪਸ ਲਿਆਂਦਾ ਗਿਆ ਹੈ |

ਭਾਰਤੀ ਟੀਮ ਕੋਲ ਬੈਂਗਲੁਰੂ ‘ਚ ਪਹਿਲੀ ਵਾਰ ਆਸਟ੍ਰੇਲੀਆ ਖ਼ਿਲਾਫ਼ ਟੀ-20 ਸੀਰੀਜ਼ ‘ਚ 4 ਮੈਚ ਜਿੱਤਣ ਦਾ ਮੌਕਾ ਹੋਵੇਗਾ। ਭਾਰਤ ਤਤਕਾਲ ਕ੍ਰਿਕਟ ‘ਚ ਆਸਟ੍ਰੇਲੀਆ ਖ਼ਿਲਾਫ਼ ਸੀਰੀਜ਼ ‘ਚ 3 ਤੋਂ ਜ਼ਿਆਦਾ ਮੈਚ ਨਹੀਂ ਜਿੱਤ ਸਕਿਆ ਹੈ।

ਹਾਲਾਂਕਿ ਮੈਦਾਨ ‘ਤੇ ਅੰਕੜੇ ਕੰਗਾਰੂਆਂ ਦੇ ਪੱਖ ‘ਚ ਹਨ। ਆਸਟਰੇਲੀਆਈ ਟੀਮ ਇੱਥੇ ਇੱਕ ਵੀ ਟੀ-20 ਮੈਚ ਨਹੀਂ ਹਾਰੀ ਹੈ। ਇਸ ਲਈ ਮਹਿਮਾਨ ਟੀਮ ਆਖਰੀ ਮੈਚ ਜਿੱਤ ਕੇ ਹਾਰ ਦੇ ਫਰਕ ਨੂੰ ਘੱਟ ਕਰਨਾ ਚਾਹੇਗੀ।

The post IND vs AUS: ਆਸਟਰੇਲੀਆ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਚੁਣੀ, ਭਾਰਤੀ ਟੀਮ ‘ਚ ਅਰਸ਼ਦੀਪ ਸਿੰਘ ਦੀ ਵਾਪਸੀ appeared first on TheUnmute.com - Punjabi News.

Tags:
  • arshdeep-singh
  • breaking-news
  • t20-series

ਚੰਡੀਗੜ੍ਹ, 3 ਦਸੰਬਰ 2023: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhwan) ਨੇ ਕੇਂਦਰ ਸਰਕਾਰ ਵੱਲੋਂ ਜੁੱਤੀ ਬਣਾਉਣ/ ਸ਼ੂਮੇਕਿੰਗ (ਪੰਜਾਬੀ ਜੁੱਤੀ) ਇੰਡਸਟਰੀ ‘ਤੇ ਟੈਕਸ ਵਧਾਉਣ ਦੇ ਫ਼ੈਸਲੇ ਨੂੰ ਆਪਹੁਦਰਾ ਕਰਾਰ ਦਿੱਤਾ ਹੈ। ਉਨ੍ਹਾਂ ਇਸ ਫ਼ੈਸਲੇ ਲਈ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਇਸ ਨੂੰ ਤੁਰੰਤ ਵਾਪਸ ਲੈਣ ਲਈ ਕਿਹਾ।

ਸਦੀਆਂ ਤੋਂ ਆਪਣੇ ਹੱਥਾਂ ਨਾਲ ਜੁੱਤੀਆਂ ਬਣਾਉਣ ਵਾਲੇ ਕਾਰੀਗਰਾਂ (ਸ਼ੂਮੇਕਰ) ਲਈ ਤੁਰੰਤ ਵਿੱਤੀ ਸਹਾਇਤਾ ਦੀ ਮੰਗ ਕਰਦਿਆਂ ਸਪੀਕਰ (Kultar Singh Sandhwan) ਨੇ ਕਿਹਾ ਕਿ ਇਹ ਲੋਕ ਸਦੀਆਂ ਪੁਰਾਣੀ ਪਰੰਪਰਾ ਨੂੰ ਜੀਵੰਤ ਰੱਖਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਕੇਂਦਰ ਸਰਕਾਰ ਇਸ ਆਪਹੁਦਰੇ ਫ਼ੈਸਲੇ ਨਾਲ ਇਸ ਰਵਾਇਤੀ ਉਦਯੋਗ ਨੂੰ ਤਬਾਹ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਇਨ੍ਹਾਂ ਰਵਾਇਤੀ ਕਿੱਤਿਆਂ ਦਾ ਸਮਰਥਨ ਕੀਤਾ ਜਾਵੇ ਤਾਂ ਜੋ ਹੱਥੀਂ ਜੁੱਤੀ ਬਣਾਉਣ ਵਾਲੇ ਕਾਰੀਗਰ ਆਪਣੀ ਰੋਜ਼ੀ-ਰੋਟੀ ਕਮਾ ਸਕਣ।

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੀਆਂ ਲੋਕ ਪੱਖੀ ਅਤੇ ਉਦਯੋਗ ਪੱਖੀ ਨੀਤੀਆਂ ਨਾਲ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਵੱਡੇ ਉਪਰਾਲੇ ਕਰ ਰਹੀ ਹੈ ਪਰ ਇਸ ਦੇ ਉਲਟ ਕੇਂਦਰ ਸਰਕਾਰ ਵੱਡੇ ਉਦਯੋਗਿਕ ਦਿੱਗਜਾਂ ਦੀ ਸਹਾਇਤਾ ਤਾਂ ਕਰ ਰਹੀ ਹੈ ਜਦਕਿ ਹਰ ਕਿਸਮ ਦੇ ਅਸੰਗਠਿਤ ਖੇਤਰਾਂ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

The post ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਜੁੱਤੀ ਬਣਾਉਣ ‘ਤੇ 12 ਫ਼ੀਸਦ ਟੈਕਸ ਲਗਾਉਣ ਲਈ ਕੇਂਦਰ ਸਰਕਾਰ ਦੀ ਆਲੋਚਨਾ appeared first on TheUnmute.com - Punjabi News.

Tags:
  • 12
  • breaking-news
  • government-of-india
  • kultar-singh-sandhwan
  • news
  • punjab-news
  • shoemaking

ਚੰਡੀਗੜ੍ਹ, 3 ਦਸੰਬਰ 2023: ਕਾਂਗਰਸੀ ਆਗੂ ਰਾਹੁਲ ਗਾਂਧੀ (Rahul Gandhi) ਨੇ ਤਿੰਨ ਸੂਬਿਆਂ ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਰਾਜਸਥਾਨ ਵਿੱਚ ਆਪਣੀ ਪਾਰਟੀ ਦੀ ਹਾਰ ਸਵੀਕਾਰ ਕਰ ਲਈ ਹੈ। ਉਨ੍ਹਾਂ ਕਿਹਾ ਕਿ ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਰਾਜਸਥਾਨ ਦੇ ਫਤਵੇ ਨੂੰ ਨਿਮਰਤਾ ਨਾਲ ਸਵੀਕਾਰ ਕਰਦੇ ਹਾਂ, ਵਿਚਾਰਧਾਰਾ ਦੀ ਲੜਾਈ ਜਾਰੀ ਰਹੇਗੀ,” |

ਤੇਲੰਗਾਨਾ ਵਿੱਚ ਆਪਣੀ ਪਾਰਟੀ ਦੀ ਜਿੱਤ ‘ਤੇ, ਉਸਨੇ ਕਿਹਾ, “ਮੈਂ ਤੇਲੰਗਾਨਾ ਦੇ ਲੋਕਾਂ ਦਾ ਬਹੁਤ ਧੰਨਵਾਦੀ ਹਾਂ – ਅਸੀਂ ਯਕੀਨੀ ਤੌਰ ‘ਤੇ ਪ੍ਰਜਾਲੂ ਤੇਲੰਗਾਨਾ ਬਣਾਉਣ ਦੇ ਵਾਅਦੇ ਨੂੰ ਪੂਰਾ ਕਰਾਂਗੇ। ਉਨ੍ਹਾਂ ਨੇ ਸਖ਼ਤ ਮਿਹਨਤ ਅਤੇ ਸਮਰਥਨ ਲਈ ਸਾਰੇ ਵਰਕਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ |

The post ਰਾਹੁਲ ਗਾਂਧੀ ਨੇ ਤੇਲੰਗਾਨਾ ‘ਚ ਜਿੱਤ ‘ਤੇ ਵੋਟਰਾਂ ਦਾ ਕੀਤਾ ਧੰਨਵਾਦ, ਕਿਹਾ- ਵਿਚਾਰਧਾਰਾ ਦੀ ਲੜਾਈ ਜਾਰੀ ਰਹੇਗੀ appeared first on TheUnmute.com - Punjabi News.

Tags:
  • breaking-news
  • chhattisgarh
  • election-result
  • madhya-pradesh
  • news
  • rahul-gandhi
  • rajasthan
  • voters

ਚੋਣ ਨਤੀਜੇ ਸਾਡੀਆਂ ਉਮੀਦਾਂ ਮੁਤਾਬਕ ਨਹੀਂ ਰਹੇ, ਅਸੀਂ ਵਾਪਸੀ ਕਰਾਂਗੇ: ਮਲਿਕਾਰੁਜਨ ਖੜਗੇ

Sunday 03 December 2023 01:50 PM UTC+00 | Tags: bjp breaking-news congress congress-party india-news latest-news mallikarujan-kharge news

ਚੰਡੀਗੜ੍ਹ, 3 ਦਸੰਬਰ 2023: ਦੇਸ਼ ਤਿੰਨ ਸੂਬਿਆਂ ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਰਾਜਸਥਾਨ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਕਾਂਗਰਸ ਪਾਰਟੀ ਦੀ ਹਾਰ ਹੋਈ ਹੈ। ਜਦਕਿ ਤੇਲੰਗਾਨਾ ਵਿੱਚ ਕਾਂਗਰਸ ਪਾਰਟੀ ਦੀ ਜਿੱਤ ਹੋਈ ਹੈ | ਇਸ ਦੌਰਾਨ ਕਾਂਗਰਸ ਪ੍ਰਧਾਨ ਮਲਿਕਾਰੁਜਨ ਖੜਗੇ (Mallikarujan Kharge) ਨੇ ਚੋਣ ਨਤੀਜਿਆਂ ‘ਤੇ ਪਾਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਮੈਂ ਤੇਲੰਗਾਨਾ ਦੇ ਵੋਟਰਾਂ ਦਾ ਇੰਡੀਅਨ ਨੈਸ਼ਨਲ ਕਾਂਗਰਸ ਵਿੱਚ ਭਰੋਸਾ ਜਤਾਉਣ ਲਈ ਧੰਨਵਾਦ ਕਰਦਾ ਹਾਂ।

ਉਨ੍ਹਾਂ (Mallikarujan Kharge) ਨੇ ਛੱਤੀਸਗੜ੍ਹ, ਮੱਧ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਕਾਂਗਰਸ ਲਈ ਵੋਟ ਪਾਉਣ ਵਾਲਿਆਂ ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਚੋਣ ਨਤੀਜੇ ਸਾਡੀਆਂ ਉਮੀਦਾਂ ਮੁਤਾਬਕ ਨਹੀਂ ਰਹੇ, ਪਰ ਸਾਨੂੰ ਭਰੋਸਾ ਹੈ ਕਿ ਅਸੀਂ ਸਖ਼ਤ ਮਿਹਨਤ ਅਤੇ ਦ੍ਰਿੜ ਇਰਾਦੇ ਨਾਲ ਮਜ਼ਬੂਤੀ ਨਾਲ ਵਾਪਸੀ ਕਰਾਂਗੇ।

ਇਨ੍ਹਾਂ ਚਾਰ ਸੂਬਿਆਂ ਦੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਨੇ ਪੂਰੇ ਜ਼ੋਰ-ਸ਼ੋਰ ਨਾਲ ਹਿੱਸਾ ਲਿਆ।
ਉਨ੍ਹਾਂ ਨੇ ਆਪਣੇ ਅਣਗਿਣਤ ਵਰਕਰਾਂ ਦਾ ਧੰਨਵਾਦ ਕੀਤਾ | ਇਸ ਹਾਰ ਤੋਂ ਨਿਰਾਸ਼ ਹੋਏ ਬਗ਼ੈਰ ਸਾਨੂੰ ਭਾਰਤ ਦੀਆਂ ਪਾਰਟੀਆਂ ਦੇ ਨਾਲ ਮਿਲ ਕੇ ਲੋਕ ਸਭਾ ਚੋਣਾਂ ਦੀ ਤਿਆਰੀ ਦੋਹਰੇ ਜੋਸ਼ ਨਾਲ ਸ਼ੁਰੂ ਕਰਨੀ ਪਵੇਗੀ।

The post ਚੋਣ ਨਤੀਜੇ ਸਾਡੀਆਂ ਉਮੀਦਾਂ ਮੁਤਾਬਕ ਨਹੀਂ ਰਹੇ, ਅਸੀਂ ਵਾਪਸੀ ਕਰਾਂਗੇ: ਮਲਿਕਾਰੁਜਨ ਖੜਗੇ appeared first on TheUnmute.com - Punjabi News.

Tags:
  • bjp
  • breaking-news
  • congress
  • congress-party
  • india-news
  • latest-news
  • mallikarujan-kharge
  • news

ਮੋਹਾਲੀ, 3 ਦਸੰਬਰ 2023: ਗੁਰਦੁਆਰਾ ਸਿੰਘ ਸ਼ਹੀਦਾਂ, ਸੋਹਣਾ ਵਿਖੇ ਅਮਰ ਸ਼ਹੀਦ ਬਾਬਾ ਬੁੱਢਾ ਦਲ ਦੇ 7ਵੇਂ ਜਥੇਦਾਰ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਵੱਡੀ ਗਿਣਤੀ ‘ਚ ਸੰਗਤਾਂ ਪਹੁੰਚੀਆਂ | ਸੰਗਤਾਂ ‘ਚ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ‘ਤੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ |

ਅਮਰ ਸ਼ਹੀਦ ਬਾਬਾ ਬੁੱਢਾ ਦਲ ਦੇ 7ਵੇਂ ਜਥੇਦਾਰ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦਾ ਜਨਮ 1755 ਵਿੱਚ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਹੋਇਆ ਸੀ। ਉਨ੍ਹਾਂ ਨੇ ਅੰਗਰੇਜ਼ਾਂ ਨਾਲ ਕਈ ਲੜਾਈਆਂ ਲੜੀਆਂ ਤੇ ਜਿੱਤ ਪ੍ਰਾਪਤ ਕੀਤੀ। ਜਦੋਂ ਅੰਗਰੇਜ਼ਾਂ ਨੇ ਪਟਿਆਲੇ ਵਿਖੇ ਨਿਹੰਗ ਸਿੰਘਾਂ ਦੇ ਟਿਕਾਣੇ ਉਤੇ ਹਮਲਾ ਕਰ ਦਿੱਤਾ ਸੀ, ਜਿਸ ਵਿੱਚ 15 ਹਜ਼ਾਰ ਸਿੰਘ ਸ਼ਹੀਦ ਹੋ ਗਏ ਸਨ ਤੇ ਬਾਬਾ ਜੀ ਉਦਾਸ ਹੋ ਗਏ ਪਰ ਉਦਾਸ ਹੋਣ ਦੇ ਬਾਵਜੂਦ ਬਾਬਾ ਹਨੂੰਮਾਨ ਜੀ ਲੜਦੇ ਹੋਏ ਉਹ ਸੋਹਾਣਾ ਪਹੁੰਚ ਗਏ। ਜਿੱਥੇ ਸੈਂਕੜੇ ਸਿੰਘਾਂ ਸਮੇਤ 90 ਸਾਲ ਦੀ ਉਮਰ ਵਿਚ ਇਸ ਅਸਥਾਨ ‘ਤੇ ਸ਼ਹੀਦੀ ਪ੍ਰਾਪਤ ਕੀਤੀ।

The post ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬਾਬਾ ਹੰਨੂਮਾਨ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਵੱਡੀ ਗਿਣਤੀ ‘ਚ ਪੁੱਜੀਆਂ ਸੰਗਤਾਂ appeared first on TheUnmute.com - Punjabi News.

Tags:
  • baba-hanuman-singh-ji
  • breaking-news
  • gurdwara-singh-shaheedan
  • news
  • sohana

ਚੰਡੀਗੜ੍ਹ, 3 ਦਸੰਬਰ 2023: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ (Manohar Lal) ਨੇ ਕਿਹਾ ਕਿ ਸਮਾਜ ਤੋਂ ਨਸ਼ੇ ਨੁੰ ਜੜ ਤੋਂ ਮਿਟਾਉਣ ਲਈ ਬੱਚਿਆਂ ਨੂੰ ਸੰਸਕਾਰਵਾਨ ਬਣਾਉਣਾ ਹੋਵੇਗਾ। ਇਸ ਕੰਮ ਵਿਚ ਮਾਪਿਆਂ ਅਤੇ ਸਮਾਜਿਕ ਸੰਸਥਾਵਾਂ ਅਹਿਮ ਭੁਮਿਕਾ ਅਦਾ ਕਰ ਸਕਦੀਆਂ ਹਨ। ਹਰਿਆਣਾ ਸਰਕਾਰ ਵੀ ਨਸ਼ਾ ਮੁਕਤ ਹਰਿਆਣਾ ਬਨਾਉਣ ਲਈ ਵਿਸ਼ੇਸ਼ ਯਤਨ ਕਰ ਰਹੀ ਹੈ ਅਤੇ ਇਸ ਮੁਹਿੰਮ ਵਿਚ ਸਮਾਜਿਕ ਸੰਸਥਾਵਾਂ ਦਾ ਵੀ ਸਹਿਯੋਗ ਲਿਆ ਜਾ ਰਿਹਾ ਹੈ। ਨਸ਼ਾ ਮੁਕਤੀ ਦੀ ਦਿਸ਼ਾ ਵਿਚ ਕੀਤੇ ਜਾ ਰਹੇ ਸਾਡੇ ਯਤਨ ਯਕੀਨੀ ਤੌਰ ‘ਤੇ ਸਵੱਛ ਸਮਾਜ ਦੀ ਸਥਾਪਨਾ ਲਈ ਬੇਹੱਦ ਮਹਤੱਵਪੂਰਨ ਸਾਬਤ ਹੋਣਗੇ।

ਮੁੱਖ ਮੰਤਰੀ ਅੱਜ ਜਿਲ੍ਹਾ ਹਿਸਾਰ ਵਿਚ ਗੁਰੂ ਜੰਭੇਸ਼ਵਰ ਵਿਗਿਆਨ ਅਤੇ ਤਕਨਾਲੋਜੀ ਯੂਨੀਵਰਸਿਟੀ ਵਿਚ ਕੌਮੀ ਸਨਾਤਮ ਮਹਾਸੰਘ ਦੇ ਸੰਸਥਾਪਕ ਸਵਾਮੀ ਧਰਮਦੇਵ ਵੱਲੋਂ ਪ੍ਰਬੰਧਿਤ ਯੁਵਾ ਸਮੇਲਨ ਵਿਚ ਮੌਜੂਦ ਵਿਸ਼ਾਲ ਜਨ ਸਮੂਹ ਨੁੰ ਸੰਬੋਧਿਤ ਕਰ ਰਹੇ ਸਨ।

ਮਨੋਹਰ ਲਾਲ ਨੇ ਕਿਹਾ ਕਿ ਸਨਾਤਮ ਮਹਾਸੰਘ ਵੱਲੋਂ ਦੇਸ਼ ਵਿਚ ਜੋ ਨਸ਼ਾ ਮੁਕਤੀ, ਮਾਤ-ਪ੍ਰਿਤ ਵੰਦਨਾ, ਬੇਸਹਾਰਾ ਦਾ ਸਹਿਯੋਗ ਅਤੇ ਦ੍ਰਿੜ ਅਨੁਸ਼ਾਸਨ ਦਾ ਪੰਜ ਸੂਤਰੀ ਪ੍ਰੋਗ੍ਰਾਮ ਚਲਾਇਆ ਜਾ ਰਿਹਾ ਹੈ ਇਹ ਨੌਜੁਆਨਾਂ ਦੇ ਉਥਾਨ ਵਿਚ ਕਾਫੀ ਕਾਰਗਰ ਸਾਬਤ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਕਿਸੀ ਵੀ ਸਮਾਜ ਦੇ ਨਿਰਮਾਣ ਵਿਚ ਨੌਜੁਆਨਾਂ ਦਾ ਮਹਤੱਵਪੂਰਨ ਯੋਗਦਾਨ ਹੈ, ਪਰ ਕੁੱਝ ਨੌਜੁਆਨ ਨਸ਼ਾ ਦੇ ਜਾਲ ਵਿਚ ਫੰਸ ਰਹੇ ਹਨ, ਸਾਨੂੰ ਨੌਜੁਆਨਾਂ ਦੀ ਉਰਜਾ ਨੂੰ ਸਕਾਰਾਤਮਕ ਢੰਗ ਨਾਲ ਇਸਤੇਮਾਲ ਕਰ ਮਜਬੂਤ ਭਾਂਰਤ ਦੀ ਨੀਂਹ ਰੱਖਣੀ ਹੋਵੇਗੀ।

ਮੁੱਖ ਮੰਤਰੀ (Manohar Lal) ਨੇ ਕਿਹਾ ਕਿ 5 ਮਈ ਨੂੰ ਨਸ਼ੇ ਦੇ ਖਿਲਾਫ ਇਕ ਮਜਬੂਤ ਲੜਾਈ ਲੜਣ ਦਾ ਅਸੀਂ ਸੰਕਲਪ ਲਿਆ। ਸਾਡੀ ਇਸ ਮੁਹਿੰਮ ਵਿਚ ਨਿਰੰਕਾਰੀ ਮਿਸ਼ਨ ਨੇ ਜੁੜ ਕੇ ਨੌਜੁਆਨਾਂ ਦੇ ਲਈ ਵਿਸ਼ੇਸ਼ ਪ੍ਰੋਗ੍ਰਾਮ ਚਲਾਇਆ ਹੈ। ਸਾਨੂੰ ਸੱਭ ਤੋਂ ਪਹਿਲਾਂ ਨਸ਼ੇ ਦੇ ਖਿਲਾਫ ਨੌਜੁਆਨਾਂ ਨੂੰ ਜਾਗਰੁਕ ਕਰਨਾ ਹੋਵੇਗਾ। ਨਸ਼ੇ ਵਿਚ ਫੰਸੇ ਨੌਜੁਆਨਾਂ ਦੇ ਡਿ-ਏਡਿਕਸ਼ਨ ਅਤੇ ਰਿਹੇਬਿਲਿਟੇਸ਼ਨ ਦੇ ਲਈ ਸਰਕਾਰ ਪੂਰੀ ਗੰਭੀਰਤਾ ਦੇ ਨਾਲ ਕੰਮ ਕਰ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਨਸ਼ੇ ਦੀ ਸਪਲਾਈ ਚੇਨ ਤੋੜਨ ਲਈ ਖਾਸ ਰਣਨੀਤੀ ਦੇ ਤਹਿਤ ਕੰਮ ਕੀਤਾ ਜਾ ਰਿਹਾ ਹੈ। ਪੰਚਕੂਲਾ ਵਿਚ ਨਸ਼ੇ ਦੇ ਖਿਲਾਫ ਅੱਠ ਸੂਬਿਆਂ ਦਾ ਸੰਯੁਕਤ ਹੈਡਕੁਆਟਰ ਬਣਾਇਆ ਗਿਆ ਹੈ। ਇਸੀ ਸਾਲ ਹਰਿਆਣਾ ਵਿਚ 140 ਕਰੋੜ ਰੁਪਏ ਤੋਂ ਵੱਧ ਦੀ ਨਸ਼ੇ ਦੀ ਖੇਪ ਨੂੰ ਸਰਕਾਰ ਨੇ ਨਸ਼ਟ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਸਾਨੂੰ ਸਵਾਮੀ ਵਿਵੇਕਾਨੰਦ ਦੇ ਸਿਦਾਂਤਾਂ ਤੋਂ ਪ੍ਰੇਰਣਾ ਲੈ ਕੇ ਯੁਵਾ ਸ਼ਕਤੀ ਨੂੰ ਤਿਆਰ ਕਰਨਾ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਦੇ 2 ਕਰੋੜ 80 ਲੱਖ ਲੋਕਾਂ ਨੂੰ ਆਪਣਾ ਪਰਿਵਾਰ ਮੰਨ ਕੇ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ। ਅੰਤੋਂਦੇਯ ਦੀ ਭਾਵਨਾ ਨਾਲ ਚਲਾਈ ਗਈ ਯੋਜਨਾਵਾਂ ਦੇ ਸਹਾਰੇ ਆਖੀਰੀ ਵਿਅਕਤੀ ਤਕ ਸਰਕਾਰੀ ਯੋਜਨਾਵਾਂ ਤੇ ਸਹੂਲਤਾਂ ਦਾ ਲਾਭ ਪਹੁੰਚਾਇਆ ਜਾ ਰਿਹਾ ਹੈ।

ਮਨੋਹਰ ਲਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ 2047 ਤੱਕ ਵਿਕਸਿਤ ਭਾਰਤ ਦੀ ਸ਼੍ਰੇਣੀ ਵਿਚ ਦੇਸ਼ ਨੁੰ ਲਿਆਉਣ ਦਾ ਟੀਚਾ ਰੱਖਿਆ ਹੈ। ਇਸੀ ਲੜੀ ਵਿਚ ਵਿਕਸਿਤ ਭਾਂਰਤ ਜਨ ਸੰਕਲਪ ਯਾਤਰਾ ਮੁਹਿੰਮ ਚਲਾਈ ਗਈ ਹੈ। ਇਸ ਯਾਤਰਾ ਰਾਹੀਂ ਹੁਣ ਤਕ ਯੋਜਨਾਵਾਂ ਤੋਂ ਵਾਂਝੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ‘ਤੇ ਜਾ ਕੇ ਲਾਭ ਦਿੱਤਾ ਜਾ ਰਿਹਾ ਹੈ। ਸੁਸਾਸ਼ਨ ਦੀ ਦਿਸ਼ਾ ਵਿਚ ਇਕ ਹੋਰ ਕਦਮ ਚੁੱਕੇ ਹੋਏ ਸੂਬਾ ਸਰਕਾਰ ਨੇ ਮਿਸ਼ਨ ਕਰਮਯੋਗੀ ਸ਼ੁਰੂ ਕੀਤਾ ਹੈ। ਇਸ ਦੇ ਤਹਿਤ ਵਿਸ਼ੇਸ਼ ਕੋਚ ਤਿਆਰ ਕਰ ਕੇ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨੈਤਿਕਤਾ ਤੇ ਆਚਰਣ ਦੇ ਨਾਲ-ਨਾਲ ਕਾਰਜਸ਼ੈਲੀ ਵਿਚ ਸੁਧਾਰ ਕਰ ਨ ਦੀ ਸਿਖਲਾਈ ਦਿੱਤੀ ਜਾਵੇਗੀ।

ਪ੍ਰੋਗ੍ਰਾਮ ਤੋਂ ਪਹਿਲਾਂ ਮੁੱਖ ਮੰਤਰੀ ਮਨੋਹਰ ਲਾਲ ਨੇ ਨਸ਼ੇ ਦੇ ਖਿਲਾਫ ਜਾਗਰੁਕਤਾ ਨੂੰ ਲੈ ਕੇ ਸਰਵ ਕਲਿਆਣ ਮੰਚ ਹਰਿਆਣਾ ਵੱਲੋਂ ਚਲਾਈ ਗਈ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

The post ਸਮਾਜ ਤੋਂ ਨਸ਼ੇ ਨੂੰ ਜੜ ਤੋਂ ਮਿਟਾਉਣ ਲਈ ਬੱਚਿਆਂ ਨੂੰ ਬਣਾਉਣਾ ਹੋਵੇਗਾ ਸੰਸਕਾਰਵਾਨ: ਮੁੱਖ ਮੰਤਰੀ ਮਨੋਹਰ ਲਾਲ appeared first on TheUnmute.com - Punjabi News.

Tags:
  • breaking-news
  • chief-minister-manohar-lal
  • drugs
  • manohar-lal
  • news

ਨਵਾਂਸ਼ਹਿਰ 03 ਦਸੰਬਰ 2023: ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ (Tarun Chugh) ਨੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ‘ਤੇ ਖੁਸ਼ੀ ਪ੍ਰਗਟਾਈ ਹੈ ਅਤੇ ਚਾਰ ਰਾਜਾਂ ਦੇ ਵੋਟਰਾਂ ਦਾ ਧੰਨਵਾਦ ਕੀਤਾ ਹੈ।

ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੇ ਸਾਬਤ ਕਰ ਦਿੱਤਾ ਹੈ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇਸ਼ ਦੇ ਲੋਕਾਂ ਦੇ ਦਿਲਾਂ ਵਿੱਚ ਹਨ। ਮੋਦੀ ਜੀ ਦੇ ਸਬਕਾ ਸਾਥ, ਸਬਕਾ ਵਿਕਾਸ, ਸਬਕਾ ਵਿਸ਼ਵਾਸ ਦੇ ਮੂਲ ਮੰਤਰ ਨਾਲ ਜਨਤਾ ਨੇ ਭਾਜਪਾ ਵਰਕਰਾਂ ਦੀ ਸੇਵਾ ਭਾਵਨਾ ਵਿੱਚ ਵਿਸ਼ਵਾਸ ਪ੍ਰਗਟ ਕੀਤਾ।

ਚੁੱਘ ਨੇ ਕਿਹਾ ਕਿ ਭਾਜਪਾ ਵਰਕਰਾਂ ਨੇ ਸੰਗਠਨ ਸੇਵਾ ਦੀ ਭਾਵਨਾ ਨਾਲ ਰੰਗੇ ਹੋਏ ਸਮੂਹਿਕ, ਸੁਚੱਜੇ ਢੰਗ ਨਾਲ ਬੇਮਿਸਾਲ ਜਿੱਤ ਹਾਸਲ ਕੀਤੀ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰਾਸ਼ਟਰੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਦੀ ਰਹਿਨੁਮਾਈ ਹੇਠ ਚਾਰੇ ਰਾਜਾਂ ਵਿੱਚ ਪਾਰਟੀ ਵਰਕਰਾਂ ਨੇ ਅਹਿਮ ਭੂਮਿਕਾ ਨਿਭਾਈ ਹੈ।

ਉਨ੍ਹਾਂ (Tarun Chugh) ਕਿਹਾ ਕਿ ਲੋਕਤੰਤਰ ਦੇ ਇਸ ਮਹਾਨ ਤਿਉਹਾਰ ਵਿੱਚ ਵੋਟ ਦੇ ਮਹਾਨ ਯੱਗ ਵਿੱਚ ਹਰੇਕ ਵਰਕਰ ਨੇ ਤਨਦੇਹੀ ਨਾਲ ਮਿਹਨਤ ਕੀਤੀ ਹੈ। ਇਸ ਲਈ ਉਨ੍ਹਾਂ ਪਾਰਟੀ ਦੀ ਬੂਥ ਕਮੇਟੀ ਅਤੇ ਕੇਂਦਰੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਚਾਰੇ ਰਾਜਾਂ ਦੇ ਲੋਕਾਂ ਨੇ ਕਾਂਗਰਸ ਦੀ ਤੁਸ਼ਟੀਕਰਨ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਜੀ ਦੇ ਰਾਸ਼ਟਰਵਾਦ ਅਤੇ ਵਿਕਾਸਵਾਦ ਨੂੰ ਸਵੀਕਾਰ ਕਰ ਲਿਆ ਹੈ।

ਵੋਟਰਾਂ ਨੇ ਸਪੱਸ਼ਟ ਸੰਕੇਤ ਦਿੱਤਾ ਹੈ ਕਿ ਇੱਕ ਵਿਕਸਤ ਅਤੇ ਸੁਰੱਖਿਅਤ ਭਾਰਤ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਹੀ ਸੰਭਵ ਹੈ। ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਵਿੱਚ ਲੋਕਾਂ ਦਾ ਅਟੁੱਟ ਵਿਸ਼ਵਾਸ ਹੈ। ਕਮਲ ਖਿੜ ਕੇ ਚਾਰ ਰਾਜਾਂ ਦੇ ਵੋਟਰਾਂ ਨੇ ਆਜ਼ਾਦੀ ਦੇ ਅੰਮ੍ਰਿਤ ਵਿੱਚ ਭਾਰਤੀ ਲੋਕਤੰਤਰ ਨੂੰ ਮਜ਼ਬੂਤ ​​ਕਰਨ ਦਾ ਸੁਨੇਹਾ ਦਿੱਤਾ ਹੈ ਕਿ ਦੇਸ਼ ਰਾਸ਼ਟਰਵਾਦ ਅਤੇ ਵਿਕਾਸ ਦੇ ਰਾਹ 'ਤੇ ਚੱਲ ਪਿਆ ਹੈ।

The post ਵਿਧਾਨ ਸਭਾ ਚੋਣਾਂ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਬੁਰੀ ਤਰਾਂ ਨਕਾਰ ਦਿੱਤਾ ਹੈ: ਤਰੁਣ ਚੁੱਘ appeared first on TheUnmute.com - Punjabi News.

Tags:
  • aam-aadmi-party
  • breaking-news
  • congress
  • election-result
  • latest-news
  • news
  • tarun-chugh

ਸੂਬੇ 'ਚ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸਰਕਾਰ ਗੰਭੀਰਤਾ ਨਾਲ ਕੰਮ ਕਰ ਰਹੀ ਹੈ : ਬ੍ਰਮ ਸ਼ੰਕਰ ਜਿੰਪਾ

Sunday 03 December 2023 03:14 PM UTC+00 | Tags: aam-aadmi-party cm-bhagwant-mann harbhajan-singh-eto latest-news news punjab-government the-unmute-breaking-news

ਹੁਸ਼ਿਆਰਪੁਰ, 3 ਦਸੰਬਰ 2023: ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਦਿਆਰਥੀ ਦਾ ਮਾਨਸਿਕ ਅਤੇ ਸਰੀਰਕ ਵਿਕਾਸ ਕਰਦੀਆਂ ਹਨ, ਜਿਸ ਵਿਚ ਅਧਿਆਪਕ ਦੀ ਅਹਿਮ ਭੂਮਿਕਾ ਹੁੰਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਿਜਲੀ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਨੇ ਮਾਲ ਤੇ ਜਲ ਸਪਲਾਈ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨਾਲ ਐਸ.ਏ.ਵੀ ਜੈਨ ਡੇ ਬੋਰਡਿੰਗ ਸਕੂਲ ਦੀ ਖੇਡ-ਕਮ-ਸੱਭਿਆਚਾਰਕ ਮੀਟਿੰਗ ਦਾ ਉਦਘਾਟਨ ਕਰਨ ਮੌਕੇ ਕੀਤਾ।

ਉਨ੍ਹਾਂ ਕਿਹਾ ਕਿ ਐਸ.ਏ.ਵੀ ਜੈਨ ਡੇ ਬੋਰਡਿੰਗ ਸਕੂਲ ਵਰਗੀ ਸੰਸਥਾ ਬੱਚਿਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਨੈਤਿਕ ਕਦਰਾਂ-ਕੀਮਤਾਂ ਦੀ ਸਿੱਖਿਆ ਵੀ ਦੇ ਰਹੀ ਹੈ, ਜੋ ਕਿ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ। ਸਭ ਤੋਂ ਪਹਿਲਾਂ ਕੈਬਨਿਟ ਮੰਤਰੀ ਈ.ਟੀ.ਓ ਅਤੇ ਕੈਬਨਿਟ ਮੰਤਰੀ ਜਿੰਪਾ ਸਮੇਤ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਨੇ ਗੁਬਾਰੇ ਛੱਡ ਕੇ ਅਤੇ ਦੀਵੇ ਜਗਾ ਕੇ ਸਮਾਗਮ ਦੀ ਰਸਮੀ ਸ਼ੁਰੂਆਤ ਕੀਤੀ | ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਡਿਪਟੀ ਮੇਅਰ ਰਣਜੀਤਾ ਚੌਧਰੀ, ਜੈਨ ਐਜੂਕੇਸ਼ਨ ਫੰਡ ਦੇ ਮੁਖੀ ਜੀਵਨ ਜੈਨ, ਸਕੱਤਰ ਮਾਨਿਕ ਜੈਨ ਅਤੇ ਕੈਸ਼ੀਅਰ ਸਾਹਿਲ ਜੈਨ ਵੀ ਹਾਜ਼ਰ ਸਨ।

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਨਾਲ-ਨਾਲ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਇਸ ਦਿਸ਼ਾ ਵਿਚ ਸਰਕਾਰ ਨੇ ਸੂਬੇ ਵਿਚ ਕ੍ਰਾਂਤੀਕਾਰੀ ਤਬਦੀਲੀਆਂ ਕੀਤੀਆਂ ਹਨ। ਉਨ੍ਹਾਂ ਬੱਚਿਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸਮਾਜ ਦੀ ਅਗਵਾਈ ਕਰਨੀ ਹੈ, ਇਸ ਲਈ ਉਨ੍ਹਾਂ ਨੂੰ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਖ਼ਤ ਮਿਹਨਤ ਦਾ ਜ਼ਰੂਰ ਚੰਗਾ ਨਤੀਜਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੇ ਨਾਲ-ਨਾਲ ਮਾਪਿਆਂ ਦੀ ਵੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਬੱਚਿਆਂ ਦੇ ਵਿਕਾਸ ਵਿਚ ਦਿਲਚਸਪੀ ਲੈਣ।

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸਰਕਾਰ ਨੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ 'ਖੇਡਾਂ ਵਤਨ ਪੰਜਾਬ ਦੀਆ' ਵਰਗੇ ਸਮਾਗਮ ਸ਼ੁਰੂ ਕਰਕੇ ਸੂਬੇ ਨੂੰ ਖੇਡਾਂ ਦੇ ਖੇਤਰ ਵਿਚ ਮੋਹਰੀ ਸਥਾਨ ਦਿਵਾਇਆ ਹੈ। ਸਮਾਗਮ ਦੌਰਾਨ ਉਨ੍ਹਾਂ ਪ੍ਰਬੰਧਕਾਂ, ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਇਸ ਸਮਾਗਮ ਲਈ ਵਧਾਈ ਦਿੱਤੀ। ਸਵਾਮੀ ਵਿਵੇਕਾਨੰਦ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਕਿਸੇ ਵੀ ਦੇਸ਼ ਵਿਚ ਜਦੋਂ ਤੱਕ ਸਿੱਖਿਆ ਤੋਂ ਵਾਂਝੇ ਲੋਕਾਂ ਤੱਕ ਸਿੱਖਿਆ ਨਹੀਂ ਪਹੁੰਚਦੀ, ਉਹ ਦੇਸ਼ ਤਰੱਕੀ ਨਹੀਂ ਕਰ ਸਕਦਾ।

ਉਨ੍ਹਾਂ ਕਿਹਾ ਕਿ ਅੱਜ ਸਮਾਜ ਵਿਚ ਮਿਆਰੀ ਸਿੱਖਿਆ ਦੀ ਲੋੜ ਹੈ ਕਿਉਂਕਿ ਜਦੋਂ ਤੱਕ ਅਜਿਹੀ ਸਿੱਖਿਆ ਪ੍ਰਦਾਨ ਨਹੀਂ ਕੀਤੀ ਜਾਂਦੀ, ਉਦੋਂ ਤੱਕ ਸਮਾਜ ਤਰੱਕੀ ਨਹੀਂ ਕਰ ਸਕਦਾ ਅਤੇ ਪੰਜਾਬ ਸਰਕਾਰ ਇਸ ਦਿਸ਼ਾ ਵਿਚ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਸਮਾਜ ਵਿਚ ਸਹੀ ਦਿਸ਼ਾ ਦਿਖਾਉਣ ਵਿਚ ਅਧਿਆਪਕ ਬਹੁਤ ਅਹਿਮ ਭੂਮਿਕਾ ਨਿਭਾਉਂਦੇ ਹਨ।

ਇਸ ਦੌਰਾਨ ਸਕੂਲੀ ਬੱਚਿਆਂ ਨੇ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ। ਇਸ ਮੌਕੇ ਆਤਮਾਨੰਦ ਜੈਨ ਸਭਾ ਦੇ ਸਰਪ੍ਰਸਤ ਅਜੀਤ ਜੈਨ, ਪ੍ਰਿੰਸੀਪਲ ਰਾਕੇਸ਼ ਜੈਨ ਬਿੱਲੂ, ਮੀਤ ਪ੍ਰਧਾਨ ਬੌਬੀ ਜੈਨ, ਸਕੱਤਰ ਅਦਿੱਤਿਆ ਜੈਨ, ਕੈਸ਼ੀਅਰ ਹਰੀਸ਼ ਜੈਨ, ਡੀਨ ਸੁਨੀਤਾ ਦੁੱਗਲ, ਪ੍ਰਿੰਸੀਪਲ ਮਨੂ ਵਾਲੀਆ, ਸੁਮੇਸ਼ ਸੋਨੀ, ਵਰਿੰਦਰ ਵੈਦ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

The post ਸੂਬੇ ‘ਚ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸਰਕਾਰ ਗੰਭੀਰਤਾ ਨਾਲ ਕੰਮ ਕਰ ਰਹੀ ਹੈ : ਬ੍ਰਮ ਸ਼ੰਕਰ ਜਿੰਪਾ appeared first on TheUnmute.com - Punjabi News.

Tags:
  • aam-aadmi-party
  • cm-bhagwant-mann
  • harbhajan-singh-eto
  • latest-news
  • news
  • punjab-government
  • the-unmute-breaking-news

ਚੰਡੀਗੜ੍ਹ, 3 ਦਸੰਬਰ 2023: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਤਿੰਨ ਸੂਬਿਆਂ ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਰਾਜਸਥਾਨ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਹੋਈ ਜਿੱਤ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ , ਭਾਜਪਾ (BJP) ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਢਾ ਅਤੇ ਭਾਜਪਾ ਦੀ ਸਮੁੱਚੀ ਲੀਡਰਸ਼ਿਪ ਸਮੇਤ ਪਾਰਟੀ ਵਰਕਰਾਂ ਨੂੰ ਵਧਾਈ ਦਿੱਤੀ ਹੈ।

ਢੀਂਡਸਾ ਨੇ ਕਿਹਾ ਕਿ ਇਨ੍ਹਾਂ ਰਾਜਾਂ ਵਿਚ ਭਾਜਪਾ ਦੀ ਜਿੱਤ ਲਈ ਵਿਉਦਬੰਦੀ ਬਣਾਉਣ ਵਾਲੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਉਚੇਚੇ ਤੌਰ ਤੇ ਵਧਾਈ ਦੇ ਪਾਤਰ ਹਨ। ਉਨ੍ਹਾਂ ਕਿਹਾ ਕਿ ਇਹ ਜਿੱਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਇਤਿਹਾਸਕ ਫੈਸਲਿਆਂ ਅਤੇ ਭਾਜਪਾ ਦੀਆਂ ਨੀਤੀਆਂ ਨੂੰ ਲੋਕਾਂ ਦੀ ਪ੍ਰਵਾਨਗੀ ਹੈ। ਇਹ ਇਸ ਗੱਲ ਦਾ ਸਬੂਤ ਹੈ ਕਿ ਲੋਕ ਭਾਜਪਾ ਦੀਆਂ ਨੀਤੀਆਂ ਤੋਂ ਖੁਸ਼ ਹਨ ਅਤੇ ਭਾਜਪਾ ਵਿਚ ਉਨ੍ਹਾਂ ਦਾ ਵਿਸ਼ਵਾਸ ਬਰਕਰਾਰ ਹੈ।

ਜ਼ਿਕਰਯੋਗ ਹੈ ਕਿ ਸੁਖਦੇਵ ਢੀਂਡਸਾ ਸਮੇਂ-ਸਮੇਂ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲ ਚੁੱਕੇ ਹਨ। ਇਸ ਦੌਰਾਨ ਉਨ੍ਹਾਂ ਨੇ ਹਮੇਸ਼ਾ ਪੰਜਾਬ ਅਤੇ ਸਿੱਖ ਪੰਥ ਦੇ ਮੁੱਦਿਆਂ ਨੂੰ ਹੱਲ ਕਰਨ ‘ਤੇ ਚਰਚਾ ਕੀਤੀ। ਸੁਖਦੇਵ ਢੀਂਡਸਾ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੀ ਕਾਂਗਰਸ ਸਰਕਾਰ ਵਾਂਗ ਫੇਲ ਸਬਿਤ ਹੋਈ ਹੈ। ਪੰਜਾਬ ਅਤੇ ਪੰਥਕ ਮਸਲੇ ਹੱਲ ਕਰਨ ਲਈ ਕਿਸੇ ਵੀ ਸਰਕਾਰ ਨੇ ਕੰਮ ਨਹੀਂ ਕੀਤਾ ਹੈ।

The post ਸੁਖਦੇਵ ਸਿੰਘ ਢੀਂਡਸਾ ਨੇ ਭਾਜਪਾ ਨੂੰ ਤਿੰਨ ਸੂਬਿਆਂ ‘ਚ ਹੋਈ ਜਿੱਤ ਦੀ ਦਿੱਤੀ ਵਧਾਈ appeared first on TheUnmute.com - Punjabi News.

Tags:
  • assembly-elections
  • bjp
  • breaking-news
  • news
  • sukhdev-singh-dhindsa

ਚੰਡੀਗੜ੍ਹ, 3 ਦਸੰਬਰ 2023: ਮੱਧ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ ਵਿੱਚ ਭਾਜਪਾ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਜਪਾ ਹੈੱਡਕੁਆਰਟਰ ਪੁੱਜੇ। ਇੱਥੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਪਾਰਟੀ ਪ੍ਰਧਾਨ ਜੇਪੀ ਨੱਡਾ ਨੇ ਉਨ੍ਹਾਂ ਦਾ ਹਾਰ ਪਾ ਕੇ ਸਵਾਗਤ ਕੀਤਾ। ਪਹਿਲਾਂ ਜੇਪੀ ਨੱਡਾ ਅਤੇ ਫਿਰ ਪੀਐਮ ਮੋਦੀ ਨੇ ਵਰਕਰਾਂ ਨੂੰ ਸੰਬੋਧਨ ਕੀਤਾ। ਦੇਸ਼ ‘ਚ ਚੱਲ ਰਹੀ ਜਾਤੀ ਜਨਗਣਨਾ ਦੀ ਰਾਜਨੀਤੀ ‘ਤੇ ਅਸਿੱਧੇ ਤੌਰ ‘ਤੇ ਹਮਲਾ ਕਰਦੇ ਹੋਏ ਪੀਐੱਮ ਮੋਦੀ ਨੇ ਇਸ ਦੌਰਾਨ ਚਾਰ ਵੱਡੀਆਂ ਜਾਤਾਂ ਦਾ ਜ਼ਿਕਰ ਕੀਤਾ।

ਇਸ ਤੋਂ ਬਾਅਦ ਪੀਐਮ ਮੋਦੀ ਨੇ ਵਰਕਰਾਂ ਦੇ ਸਾਹਮਣੇ ਆਪਣੇ ਵਿਚਾਰ ਰੱਖੇ। ਉਨ੍ਹਾਂ ਕਿਹਾ ਕਿ ਮੈਂ ਆਪਣੀਆਂ ਮਾਵਾਂ, ਭੈਣਾਂ ਅਤੇ ਧੀਆਂ, ਨੌਜਵਾਨ ਦੋਸਤਾਂ, ਕਿਸਾਨ ਮਿੱਤਰਾਂ, ਗਰੀਬ ਪਰਿਵਾਰਾਂ ਅਤੇ ਉਨ੍ਹਾਂ ਦੇ ਫੈਸਲੇ ਅੱਗੇ ਸਿਰ ਝੁਕਾਉਂਦਾ ਹਾਂ। ਅੱਜ ਦੀ ਜਿੱਤ ਇਤਿਹਾਸਕ ਹੈ, ਬੇਮਿਸਾਲ ਹੈ। ਅੱਜ ਸਬਕਾ ਸਾਥ, ਸਬਕਾ ਵਿਕਾਸ ਦੀ ਜਿੱਤ ਹੋਈ ਹੈ। ਅੱਜ ਇਮਾਨਦਾਰੀ, ਪਾਰਦਰਸ਼ਤਾ ਅਤੇ ਚੰਗੇ ਪ੍ਰਸ਼ਾਸਨ ਦੀ ਜਿੱਤ ਹੋਈ ਹੈ। ਇਨ੍ਹਾਂ ਨਤੀਜਿਆਂ ਦੀ ਗੂੰਜ ਦੂਰ ਤੱਕ ਜਾਵੇਗੀ। ਇਨ੍ਹਾਂ ਚੋਣਾਂ ਦੀ ਗੂੰਜ ਪੂਰੀ ਦੁਨੀਆ ਵਿਚ ਸੁਣਾਈ ਦੇਵੇਗੀ।

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਸ ਚੋਣ ‘ਚ ਦੇਸ਼ ਨੂੰ ਜਾਤਾਂ ‘ਚ ਵੰਡਣ ਦੀਆਂ ਕਈ ਕੋਸ਼ਿਸ਼ਾਂ ਹੋਈਆਂ ਪਰ ਮੈਂ ਲਗਾਤਾਰ ਕਹਿ ਰਿਹਾ ਸੀ ਕਿ ਮੇਰੇ ਲਈ ਦੇਸ਼ ‘ਚ ਸਿਰਫ ਚਾਰ ਜਾਤਾਂ ਹੀ ਸਭ ਤੋਂ ਵੱਡੀਆਂ ਜਾਤਾਂ ਹਨ। ਜਦੋਂ ਮੈਂ ਇਨ੍ਹਾਂ ਚਾਰ ਜਾਤੀਆਂ, ਸਾਡੀਆਂ ਔਰਤਾਂ, ਨੌਜਵਾਨਾਂ, ਕਿਸਾਨਾਂ ਅਤੇ ਸਾਡੇ ਗਰੀਬ ਪਰਿਵਾਰਾਂ ਦੀ ਗੱਲ ਕਰਦਾ ਹਾਂ ਤਾਂ ਇਨ੍ਹਾਂ ਚਾਰ ਜਾਤੀਆਂ ਦੇ ਸਸ਼ਕਤੀਕਰਨ ਨਾਲ ਹੀ ਦੇਸ਼ ਮਜ਼ਬੂਤ ​​ਹੋਣਾ ਹੈ।

The post PM ਮੋਦੀ ਨੇ ਇਨ੍ਹਾਂ ਚਾਰ ਜਾਤੀਆਂ ਨੂੰ ਕਿਹਾ ਸਭ ਤੋਂ ਵੱਡੀ, ਵਿਰੋਧੀਆਂ ‘ਤੇ ਕੱਸੇ ਤੰਜ਼ appeared first on TheUnmute.com - Punjabi News.

Tags:
  • bjp
  • breaking-news
  • chhattisgarh
  • modi
  • news
  • pm-modi
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form