TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਸੁਖਦੇਵ ਸਿੰਘ ਗੋਗਾਮੇੜੀ ਕਤਲ ਮਾਮਲੇ 'ਚ ਦੋਵੇਂ ਸ਼ੂਟਰ ਗ੍ਰਿਫ਼ਤਾਰ, ਪੰਜਾਬ ਪੁਲਿਸ ਵੱਲੋਂ ਵੀ ਵੱਡਾ ਖ਼ੁਲਾਸਾ Wednesday 06 December 2023 06:39 AM UTC+00 | Tags: breaking-news latest-news news punjab-polcie rajasthan rajasthan-police sampat-nehra sukhdev-singh-gogamedi ਚੰਡੀਗੜ੍ਹ, 06 ਦਸੰਬਰ 2023: ਰਾਜਸਥਾਨ ਦੇ ਜੈਪੁਰ ‘ਚ ਸ਼੍ਰੀ ਰਾਸ਼ਟਰੀ ਰਾਜਪੂਤ ਕਰਨੀ ਸੈਨਾ ਦੇ ਮੁਖੀ ਸੁਖਦੇਵ ਸਿੰਘ ਗੋਗਾਮੇੜੀ (Sukhdev Singh Gogamedi) ਨੂੰ ਗੋਲੀਆਂ ਮਾਰਨ ਵਾਲੇ ਦੋ ਮੁਲਜ਼ਮਾਂ ਨੂੰ ਹਰਿਆਣਾ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ | ਇਕ ਮੁਲਜ਼ਮ ਦਾ ਨਾਂ ਰੋਹਿਤ ਰਾਠੌਰ ਹੈ ਵਾਸੀ ਨਾਗੌਰ ਦੇ ਮਕਰਾਨਾ ਦਾ ਰਹਿਣ ਵਾਲਾ ਹੈ, ਦੂਜਾ ਨਿਤਿਨ ਫੌਜੀ ਵਾਸੀ ਹਰਿਆਣਾ ਦੇ ਮਹਿੰਦਰਗੜ੍ਹ ਦਾ ਰਹਿਣ ਵਾਲਾ ਹੈ। ਇਸ ਕਤਲ ਮਾਮਲੇ ਦੇ ਤਾਰ ਹੁਣ ਪੰਜਾਬ ਦੀ ਜੇਲ੍ਹ ਨਾ ਜੁੜ ਦੇ ਵਿਖਾਈ ਦੇ ਰਹੇ ਹਨ, ਪੰਜਾਬ ਪੁਲਿਸ ਨੇ ਮਾਰਚ ਮਹੀਨੇ ਹੀ ਰਾਜਸਥਾਨ ਪੁਲਿਸ ਨੂੰ ਅਲਰਟ ਕਰ ਦਿੱਤਾ ਸੀ ਕਿ ਸੁਖਦੇਵ ਸਿੰਘ ਦਾ ਕਤਲ ਹੋ ਸਕਦਾ ਹੈ। ਲਾਰੈਂਸ ਬਿਸ਼ਨੋਈ ਗੈਂਗ ਦੇ ਸੰਪਤ ਨਹਿਰਾ ਨੇ ਜੇਲ੍ਹ ਦੇ ਬਾਹਰ ਬੈਠੇ ਆਪਣੇ ਸ਼ੂਟਰਾਂ ਨੂੰ ਟਾਸਕ ਦਿੱਤਾ ਹੈ।
ਦੱਸਿਆ ਜਾ ਰਿਹਾ ਹੈ ਕਿ ਇਸ ਕਤਲ ਦੀ ਯੋਜਨਾ ਪੰਜਾਬ ਦੀ ਬਠਿੰਡਾ ਜੇਲ੍ਹ ਵਿੱਚ ਬੰਦ ਬਦਮਾਸ਼ ਸੰਪਤ ਨਹਿਰਾ (ਲਾਰੈਂਸ ਬਿਸ਼ਨੋਈ ਗੈਂਗ) ਵੱਲੋਂ ਬਣਾਈ ਗਈ ਸੀ। ਰਾਜਸਥਾਨ ਪੁਲਿਸ ਨੂੰ ਪੰਜਾਬ ਪੁਲਿਸ ਤੋਂ ਅਜਿਹੀ ਜਾਣਕਾਰੀ ਦਿੱਤੀ ਗਈ ਸੀ।ਪੰਜਾਬ ਪੁਲਿਸ ਵੱਲੋਂ ਜਾਰੀ ਇੱਕ ਪੱਤਰ ਵੀ ਸਾਹਮਣੇ ਆਇਆ ਹੈ। ਸੰਪਤ ਨਹਿਰਾ ਨੇ ਪੰਜਾਬ ਪੁਲਿਸ ਦੇ ਰਿਮਾਂਡ ਦੌਰਾਨ ਇਹ ਖੁਲਾਸਾ ਕੀਤਾ ਸੀ। ਜੈਪੁਰ ‘ਚ ਰਾਜਪੂਤ ਕਰਣੀ ਸੈਨਾ ਦੇ ਰਾਜਸਥਾਨ ਪ੍ਰਧਾਨ ਸੁਖਦੇਵ ਸਿੰਘ ਗੋਗਾਮੇੜੀ ਦੀ ਦਿਨ-ਦਿਹਾੜੇ ਹੋਏ ਕਤਲ ‘ਤੇ ਪੂਰਾ ਰਾਜਪੂਤ ਭਾਈਚਾਰਾ ਗੁੱਸੇ ‘ਚ ਹੈ। ਸੂਬੇ ਅਤੇ ਦੇਸ਼ ਭਰ ਤੋਂ ਰਾਜਪੂਤ ਆਗੂ ਰਾਜਧਾਨੀ ਜੈਪੁਰ ਪਹੁੰਚ ਰਹੇ ਹਨ। ਬੁੱਧਵਾਰ ਨੂੰ ਜੈਪੁਰ ਸਮੇਤ ਪੂਰੇ ਰਾਜਸਥਾਨ ‘ਚ ਬੰਦ ਦਾ ਸੱਦਾ ਦਿੱਤਾ ਗਿਆ ਹੈ। ਜੈਪੁਰ ‘ਚ ਸ਼੍ਰੀ ਕਰਨੀ ਰਾਜਪੂਤ ਸੈਨਾ ਦੇ ਪ੍ਰਧਾਨ ਸੁਖਦੇਵ ਸਿੰਘ (Sukhdev Singh Gogamedi) ਦੇ ਕਤਲ ਦੇ ਵਿਰੋਧ ‘ਚ ਭੀਲਵਾੜਾ ਅਤੇ ਸ਼ਾਹਪੁਰਾ ਜ਼ਿਲਾ ਹੈੱਡਕੁਆਰਟਰ ਤੋਂ ਇਲਾਵਾ ਬਨੇੜਾ ਕਸਬਾ ਬੁੱਧਵਾਰ ਨੂੰ ਬੰਦ ਹੈ। ਰਾਜਪੂਤ ਭਾਈਚਾਰੇ ਦੇ ਸੱਦੇ ‘ਤੇ ਇਹ ਬੰਦ ਰੱਖਿਆ ਗਿਆ ਹੈ। ਰਾਜਪੂਤ ਭਾਈਚਾਰੇ ਦੇ ਸੱਦੇ ‘ਤੇ ਅੱਜ ਸਵੇਰ ਤੋਂ ਹੀ ਸ਼ਹਿਰ ਦੇ ਸਾਰੇ ਬਾਜ਼ਾਰ ਪੂਰੀ ਤਰ੍ਹਾਂ ਬੰਦ ਦੇਖੇ ਗਏ। ਬੰਦ ਦਾ ਮਿਲਿਆ-ਜੁਲਿਆ ਅਸਰ ਪਿਆ ਹੈ। ਸੁਖਦੇਵ ਸਿੰਘ ਗੋਗਾਮੇਦੀ ਦੀ ਜੈਪੁਰ ਦੇ ਸ਼ਿਆਮ ਨਗਰ ਜਨਪਥ ਸਥਿਤ ਘਰ ਵਿੱਚ ਵੜ ਕੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ। ਇਸ ਕਤਲੇਆਮ ਦੀ ਜ਼ਿੰਮੇਵਾਰੀ ਰਾਜਸਥਾਨ ਦੇ ਰੋਹਿਤ ਗੋਦਾਰਾ ਗੈਂਗ ਨੇ ਲਈ ਸੀ। ਰੋਹਿਤ ਗੋਦਾਰਾ ਲਾਰੈਂਸ ਗੈਂਗ ਦਾ ਸਾਥੀ ਦੱਸਿਆ ਜਾਂਦਾ ਹੈ। ਰੋਹਿਤ ਗੋਦਾਰਾ ਨੇ ਕੁਝ ਮਹੀਨੇ ਪਹਿਲਾਂ ਸੁਖਦੇਵ ਨੂੰ ਧਮਕੀ ਵੀ ਦਿੱਤੀ ਸੀ। ਰੋਹਿਤ ਗੋਦਾਰਾ ਇੱਕ ਬਦਨਾਮ ਗੈਂਗਸਟਰ ਹੈ ਜੋ ਇਸ ਸਮੇਂ ਭਾਰਤ ਤੋਂ ਭਗੌੜਾ ਹੈ। ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਉਸ ਦੀ ਜਾਂਚ ਕਰ ਰਹੀ ਹੈ।
The post ਸੁਖਦੇਵ ਸਿੰਘ ਗੋਗਾਮੇੜੀ ਕਤਲ ਮਾਮਲੇ ‘ਚ ਦੋਵੇਂ ਸ਼ੂਟਰ ਗ੍ਰਿਫ਼ਤਾਰ, ਪੰਜਾਬ ਪੁਲਿਸ ਵੱਲੋਂ ਵੀ ਵੱਡਾ ਖ਼ੁਲਾਸਾ appeared first on TheUnmute.com - Punjabi News. Tags:
|
ਵੱਖ-ਵੱਖ ਪੰਥਕ ਮੁੱਦਿਆਂ ਨੂੰ ਲੈ ਕੇ ਪੰਜ ਸਿੰਘ ਸਾਹਿਬਾਨਾਂ ਦੀ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੈਠਕ ਸ਼ੁਰੂ Wednesday 06 December 2023 06:49 AM UTC+00 | Tags: breaking-news news panj-singh-sahibs punjab-news sgpc sikh sikh-issue sikh-organization ਚੰਡੀਗੜ੍ਹ, 06 ਦਸੰਬਰ 2023: ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਥਕ ਮੁੱਦਿਆਂ ਨੂੰ ਲੈ ਕੇ ਪੰਜ ਸਿੰਘ ਸਾਹਿਬਾਨ ਦੀ ਬੈਠਕ ਅਰਦਾਸ ਕਰਕੇ ਆਰੰਭ ਕੀਤੀ ਗਈ | ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਤਖ਼ਤ ਸ਼੍ਰੀ ਪਟਨਾ ਸਾਹਿਬ ਤੋਂ ਗੁਰਦਿਆਲ ਸਿੰਘ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਤੋਂ ਗ੍ਰੰਥੀ ਗਿਆਨੀ ਬਲਜੀਤ ਸਿੰਘ ਸ਼ਾਮਲ ਹਨ | The post ਵੱਖ-ਵੱਖ ਪੰਥਕ ਮੁੱਦਿਆਂ ਨੂੰ ਲੈ ਕੇ ਪੰਜ ਸਿੰਘ ਸਾਹਿਬਾਨਾਂ ਦੀ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੈਠਕ ਸ਼ੁਰੂ appeared first on TheUnmute.com - Punjabi News. Tags:
|
ਤਿੰਨ ਰਿਫਿਊਜ਼ਲਾਂ ਤੇ ਛੇ ਸਾਲਾਂ ਦੇ ਗੈਪ ਨਾਲ ਲਵਾਇਆ ਕੌਰ ਇੰਮੀਗ੍ਰੇਸ਼ਨ ਨੇ ਕੈਨੇਡਾ ਦਾ ਸਟੂਡੈਂਟ ਵੀਜ਼ਾ Wednesday 06 December 2023 07:02 AM UTC+00 | Tags: breaking-news canada canada-study-visa canada-visa kaur-immigration news student-visa ਮੋਗਾ, 06 ਦਸੰਬਰ 2023: ਕੌਰ ਇੰਮੀਗ੍ਰੇਸ਼ਨ (Kaur Immigration) ਨੇ ਗੁਰਵਿੰਦਰ ਕੌਰ ਸੋਸਣ, ਮੋਗਾ ਦਾ ਕੈਨੇਡਾ ਜਾ ਕੇ ਸਟੱਡੀ ਕਰਨ ਦਾ 22 ਦਿਨਾਂ ਚ ਵੀਜ਼ਾ ਲਵਾ ਕੇ ਸੁਪਨਾ ਸਾਕਾਰ ਕੀਤਾ ਹੈ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਗੁਰਵਿੰਦਰ ਕੌਰ ਸੋਸਣ ਦੀਆਂ ਪਹਿਲਾਂ ਹੀ ਤਿੰਨ ਰਿਫਿਊਜ਼ਲਾਂ ਹੋਰ ਏਜੰਸੀ ਤੋਂ ਆਈਆ ਸਨ ਤੇ ਉਸਦੀ ਪੜ੍ਹਾਈ ਵਿੱਚ ਵੀ ਛੇ ਸਾਲ ਦਾ ਗੈਪ ਸੀ। ਕੌਰ ਇੰਮੀਗ੍ਰੇਸ਼ਨ (Kaur Immigration) ਦੀ ਟੀਮ ਨੇ ਗੁਰਵਿੰਦਰ ਕੌਰ ਸੋਸਣ ਦੀ ਪ੍ਰੋਫਾਈਲ ਦੇਖਣ ਤੋਂ ਬਾਅਦ ਉਸਦਾ ਪ੍ਰੋਸੈਸ ਸ਼ੁਰੂ ਕਰਦਿਆਂ ਫਾਈਲ ਰੀਝ ਨਾਲ ਤਿਆਰ ਕਰਕੇ 21 ਅਗਸਤ 2023 ਨੂੰ ਲਗਾਈ ਤੇ 13 ਸਤੰਬਰ 2023 ਨੂੰ ਵੀਜ਼ਾ ਆ ਗਿਆ। ਇਸ ਮੌਕੇ ਗੁਰਵਿੰਦਰ ਕੌਰ ਸੋਸਣ ਅਤੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ । ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ | ਮੋਗਾ ਬਰਾਂਚ: 96926-00084, 96927-00084,96928-00084,
The post ਤਿੰਨ ਰਿਫਿਊਜ਼ਲਾਂ ਤੇ ਛੇ ਸਾਲਾਂ ਦੇ ਗੈਪ ਨਾਲ ਲਵਾਇਆ ਕੌਰ ਇੰਮੀਗ੍ਰੇਸ਼ਨ ਨੇ ਕੈਨੇਡਾ ਦਾ ਸਟੂਡੈਂਟ ਵੀਜ਼ਾ appeared first on TheUnmute.com - Punjabi News. Tags:
|
ਬਾਇਮੈਟ੍ਰਿਕ ਤੋਂ 6 ਦਿਨਾਂ ਬਾਅਦ ਲੱਗਾ ਪਤੀ-ਪਤਨੀ ਦਾ ਕੈਨੇਡਾ ਦਾ ਸਟੂਡੈਂਟ ਤੇ ਸਪਾਊਸ ਵੀਜ਼ਾ Wednesday 06 December 2023 07:13 AM UTC+00 | Tags: breaking-news canadian-student-visa latest-news news punjab spouse-visa visa ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ ਮੋਗਾ, 06 ਦਸੰਬਰ 2023: ਕੌਰ ਇੰਮੀਗ੍ਰੇਸ਼ਨ (Kaur Immigration) ਨੇ ਵਾਸੀ ਤੂਰ ਕਾਲੌਨੀ, ਭਵਾਨੀਗੜ੍ਹ, ਜ਼ਿਲ੍ਹਾ ਸੰਗਰੂਰ ਦੇ ਰਹਿਣ ਵਾਲੇ ਸ਼ਵਿੰਦਰ ਕੌਰ ਤੇ ਉਸਦੇ ਪਤੀ ਕਮਲਪ੍ਰੀਤ ਸਿੰਘ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ ਤੇ ਸਪਾਊਸ ਵੀਜ਼ਾ ਬਾਇਮੈਟ੍ਰਿਕ ਤੋ ਬਾਅਦ 6 ਦਿਨਾਂ 'ਚ ਲਗਵਾ ਕੇ ਦਿੱਤਾ। ਇਸ ਮੌਕੇ ਕੌਰ ਇੰਮੀਗ੍ਰੇਸ਼ਨ (Kaur Immigration) ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਸ਼ਵਿੰਦਰ ਕੌਰ ਦੀਆਂ ਸਟੱਡੀ ਵੀਜ਼ਾ ਦੀਆਂ ਚਾਰ ਰਿਫਿਊਜ਼ਲਾਂ ਸਨ ਤੇ ਉਸਦੀ ਸਟੱਡੀ ਵਿੱਚ ਵੀ ਚਾਰ ਸਾਲ ਦਾ ਗੈਪ ਸੀ ਜਦੋਂ ਉਹ ਕੌਰ ਇੰਮੀਗ੍ਰੇਸ਼ਨ ਦਫ਼ਤਰ ਆਏ ਸਨ ਤਾਂ ਉਹ ਬਹੁਤ ਨਿਰਾਸ਼ ਸਨ ਤਾਂ ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਸ਼ਵਿੰਦਰ ਕੌਰ ਤੇ ਉਸਦੇ ਪਤੀ ਕਮਲਪ੍ਰੀਤ ਸਿੰਘ ਦੋਵੇਂ ਇਕੱਠਿਆਂ ਦਾ ਪ੍ਰੋਸੈੱਸ ਕਰਦਿਆਂ ਰੀਝ ਨਾਲ ਫਾਈਲ ਤਿਆਰ ਕਰਕੇ 17 ਅਕਤੂਬਰ 2023 ਨੂੰ ਲਗਾਈ ਤੇ ਦੋ ਨਵੰਬਰ 2023 ਨੂੰ ਵੀਜ਼ਾ ਆ ਗਿਆ ਤੇ ਵੀਜ਼ਾ ਪ੍ਰਾਪਤ ਕਰਦੇ ਸਮੇਂ ਸ਼ਵਿੰਦਰ ਕੌਰ ਤੇ ਉਸਦਾ ਪਤੀ ਕਾਫੀ ਭਾਵੁਕ ਹੋ ਗਏ ਸਨ। ਇਸ ਮੌਕੇ ਸ਼ਵਿੰਦਰ ਕੌਰ ਤੇ ਉਸਦੇ ਪਤੀ ਕਮਲਪ੍ਰੀਤ ਕੌਰ ਅਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ । ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ ਮੋਗਾ ਬਰਾਂਚ: 96926-00084, 96927-00084,96928-00084, The post ਬਾਇਮੈਟ੍ਰਿਕ ਤੋਂ 6 ਦਿਨਾਂ ਬਾਅਦ ਲੱਗਾ ਪਤੀ-ਪਤਨੀ ਦਾ ਕੈਨੇਡਾ ਦਾ ਸਟੂਡੈਂਟ ਤੇ ਸਪਾਊਸ ਵੀਜ਼ਾ appeared first on TheUnmute.com - Punjabi News. Tags:
|
ਰੂਪਨਗਰ ਪੁਲਿਸ ਵੱਲੋਂ ਅਪਰਾਧਿਕ ਘਟਨਾਵਾਂ ਨੂੰ ਰੋਕਣ ਲਈ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਇਲਾਕਿਆਂ 'ਚ ਨਾਕਾਬੰਦੀ Wednesday 06 December 2023 07:53 AM UTC+00 | Tags: breaking-news checkpoints criminal gulneet-singh-khurana news police-checkpoints punjab-news punjab-police rupnagar-police ssp-gulneet-singh-khurana ਰੂਪਨਗਰ, 06 ਦਸੰਬਰ 2023: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ ਗੌਰਵ ਯਾਦਵ ਦੀਆਂ ਹਦਾਇਤਾਂ ਮੁਤਾਬਕ ਸੂਬੇ ਭਰ ਵਿਚ ਇੰਟਰ-ਸਟੇਟ ਨਾਕੇ ਲਗਾਏ ਗਏ ਹਨ ਇਸੇ ਮੁਹਿੰਮ ਤਹਿਤ ਐਸ.ਐਸ.ਪੀ ਰੂਪਨਗਰ (Rupnagar Police) ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਆਪਰੇਸ਼ਨ ਸੀਲ-5 ਤਹਿਤ ਜ਼ਿਲ੍ਹੇ ਦੇ ਹਿਮਾਚਲ ਪ੍ਰਦੇਸ਼ ਅਤੇ ਹੋਰ ਸੂਬਿਆਂ ਦੇ ਨਾਲ ਲੱਗਦੇ ਇਲਾਕਿਆਂ ‘ਤੇ ਨਾਕੇ ਲਗਾਕੇ ਵਾਹਨਾਂ ਦੀ ਸਖ਼ਤੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਇਸ ਮੌਕੇ ਗੁਲਨੀਤ ਸਿੰਘ ਖੁਰਾਣਾ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਆਪਰੇਸ਼ਨ ਸੀਲ-5 ਤਹਿਤ ਜ਼ਿਲ੍ਹੇ ਦੇ ਹਿਮਾਚਲ ਪ੍ਰਦੇਸ ਨਾਲ ਲਗਦੇ ਵੱਖ-ਵੱਖ 7 ਥਾਵਾਂ ਉਤੇ ਇਹ ਇੰਟਰ-ਸਟੇਟ ਨਾਕੇ ਲਗਾਏ ਗਏ ਹਨ ਤਾਂ ਜੋ ਮਾੜੇ ਅਨਸਰਾਂ ਕਾਬੂ ਕੀਤਾ ਜਾ ਸਕੇ ਅਤੇ ਹਰ ਪੱਧਰ ਉਤੇ ਅਪਰਾਧਿਕ ਘਟਨਾਵਾਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਇਸ ਚੈਕਿੰਗ ਅਤੇ ਨਾਕਾਬੰਦੀ ਦਾ ਮੁੱਖ ਉਦੇਸ਼ ਆਮ ਲੋਕਾਂ ਦੇ ਲਈ ਸੁਖਾਵਾਂ ਮਹੌਲ, ਲੋਕਾਂ ਵਿੱਚ ਸਹੀ ਸੋਚ ਅਤੇ ਉਸਾਰੂ ਵਿਸ਼ਵਾਸ ਪੈਦਾ ਕਰਨਾ ਹੈ ਅਤੇ ਨਾਲ ਹੀ ਸ਼ਰਾਰਤੀ ਅਨਸਰਾਂ ਉੱਤੇ ਨਕੇਲ ਕੱਸਣ ਅਤੇ ਕਾਬੂ ਹੈ। ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਹਰ ਵਾਹਨ ਦੀ ਸਖਤੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ (Rupnagar Police) ਦੱਸਿਆ ਕਿ ਇਸ ਚੈਕਿੰਗ ਦੌਰਾਨ ਤਕੀਨੀਕੀ ਉਪਕਰਣਾਂ ਦੇ ਨਾਲ ਵੀ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਤੋਂ ਇਲਾਵਾ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਵੀ ਕੱਟੇ ਗਏ ਹਨ। The post ਰੂਪਨਗਰ ਪੁਲਿਸ ਵੱਲੋਂ ਅਪਰਾਧਿਕ ਘਟਨਾਵਾਂ ਨੂੰ ਰੋਕਣ ਲਈ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਇਲਾਕਿਆਂ ‘ਚ ਨਾਕਾਬੰਦੀ appeared first on TheUnmute.com - Punjabi News. Tags:
|
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਜਲ ਸਰੋਤ ਅਤੇ ਖਣਨ ਤੇ ਭੂ-ਵਿਗਿਆਨ ਵਿਭਾਗਾਂ ਦੇ ਅਧਿਕਾਰੀਆਂ ਨਾਲ ਪਲੇਠੀ ਬੈਠਕ Wednesday 06 December 2023 08:03 AM UTC+00 | Tags: breaking-news chetan-singh-jauramajra latest-news mining-and-geology-departments mining-issue news punjab-mining punjab-news ਚੰਡੀਗੜ੍ਹ, 06 ਦਸੰਬਰ 2023: ਪੰਜਾਬ ਦੇ ਜਲ ਸਰੋਤ ਅਤੇ ਖਣਨ ਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ (Chetan Singh Jauramajra) ਨੇ ਬੀਤੇ ਦਿਨ ਜਲ ਸਰੋਤ ਅਤੇ ਖਣਨ ਤੇ ਭੂ-ਵਿਗਿਆਨ ਵਿਭਾਗਾਂ ਦੇ ਸਮੂਹ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਦੌਰਾਨ ਨਿਗਰਾਨੀ ਪ੍ਰਣਾਲੀ ਦੀ ਵਧੇਰੇ ਮਜ਼ਬੂਤੀ, ਸੰਪਤੀਆਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਬਚਾਅ ਕੇ ਉਨ੍ਹਾਂ ਦੀ ਸਾਂਭ-ਸੰਭਾਲ ਅਤੇ ਧਰਤੀ ਹੇਠਲੇ ਪਾਣੀ ਦੀ ਬਰਬਾਦੀ ਰੋਕਣ ਦੀਆਂ ਹਦਾਇਤਾਂ ਦਿੱਤੀਆਂ। ਮਾਰਕਫੈਡ ਭਵਨ ਦੇ ਕਮੇਟੀ ਰੂਮ ਵਿੱਚ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਜੌੜਾਮਾਜਰਾ ਨੇ ਜਿੱਥੇ ਵਿਕਾਸ ਕੰਮਾਂ ਵਿੱਚ ਵਧੇਰੇ ਪਾਰਦਰਸ਼ਤਾ ਉਤੇ ਜ਼ੋਰ ਦਿੱਤਾ, ਉਥੇ ਉਨ੍ਹਾਂ ਕਿਹਾ ਕਿ ਵਿਕਾਸ ਕੰਮਾਂ ਸਣੇ ਵਿਭਾਗ ਦੇ ਉਪਕਰਣਾਂ ਦੀ ਖ਼ਰੀਦੋ-ਫ਼ਰੋਖ਼ਤ ਸਮੇਂ ਗੁਣਵੱਤਾ ਵਿੱਚ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਅਧਿਕਾਰੀ ਹੋਰ ਪਾਰਦਰਸ਼ਤਾ ਅਤੇ ਤੇਜ਼ੀ ਨਾਲ ਕੰਮ ਕਰਨ। ਉਨ੍ਹਾਂ ਕਿਹਾ ਕਿ ਅਧਿਕਾਰੀ ਵਿਭਾਗ ਦੀਆਂ ਸੰਪਤੀਆਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਾਉਣ ਅਤੇ ਇਨ੍ਹਾਂ ਜਾਇਦਾਦਾਂ ਦੀ ਸਾਂਭ-ਸੰਭਾਲ ਲਈ ਉਪਰਾਲੇ ਕਰਨ ਤਾਂ ਜੋ ਵਿਭਾਗ ਦੀ ਆਮਦਨ ਵਿੱਚ ਵਾਧਾ ਹੋ ਸਕੇ। ਉਨ੍ਹਾਂ ਮਹੀਨੇ ਦੇ ਅੰਦਰ-ਅੰਦਰ ਵਿਭਾਗ ਦੀਆਂ ਸੰਪਤੀਆਂ ਬਾਰੇ ਰਿਪੋਰਣ ਦੇਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਸਰਕਾਰੀ ਸੰਪਤੀਆਂ ‘ਤੇ ਕਬਜ਼ੇ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਜਲ ਸਰੋਤ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਹਿਰੀ ਵਿਭਾਗ ਦੇ ਖਾਲਿਆਂ ਉਪਰ ਹੋਏ ਨਾਜਾਇਜ਼ ਕਬਜ਼ੇ ਹਟਾਉਣ ਲਈ ਵੀ ਆਖਿਆ। ਉਨ੍ਹਾਂ ਕਿਹਾ ਕਿ ਅਧਿਕਾਰੀ ਤਜਵੀਜ਼ ਤਿਆਰ ਕਰਕੇ ਹਾੜ੍ਹੀ ਦੇ ਸੀਜ਼ਨ ਦੌਰਾਨ ਜ਼ਮੀਨਾਂ ਖ਼ਾਲੀ ਹੋਣ ‘ਤੇ ਇਨ੍ਹਾਂ ਖਾਲਿਆਂ ਨੂੰ ਮੁੜ ਤੋਂ ਚਲਾਉਣ। ਜਲ ਸਰੋਤ ਮੰਤਰੀ ਨੇ ਕਿਹਾ ਕਿ ਵਿਭਾਗ ਦੀਆਂ ਖ਼ਾਲੀ ਪਈਆਂ ਜ਼ਮੀਨਾਂ ਨੂੰ ਪਾਣੀ ਰੀਚਾਰਜ ਕਰਨ ਦੇ ਪ੍ਰਾਜੈਕਟਾਂ ਲਈ ਵਰਤਿਆ ਜਾਵੇ। ਉਨ੍ਹਾਂ ਕਿਹਾ ਕਿ ਅਧਿਕਾਰੀ ਜਲ ਸਰੋਤਾਂ ਦੀ ਸਫ਼ਾਈ ਦੇ ਕੰਮ ਵੱਧ ਤੋਂ ਵੱਧ ਮਨਰੇਗਾ ਅਧੀਨ ਕਰਾਉਣਾ ਯਕੀਨੀ ਬਣਾਉਣ। ਮੰਤਰੀ ਨੇ ਕਿਹਾ ਕਿ ਨਹਿਰਾਂ, ਨਦੀਆਂ ਅਤੇ ਖਾਲਿਆਂ ਦੀ ਸਫ਼ਾਈ ਦੇ ਕੰਮਾਂ ਲਈ ਠੇਕੇਦਾਰਾਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇ ਅਤੇ ਅਧਿਕਾਰੀ ਖ਼ੁਦ ਮੌਕੇ ‘ਤੇ ਖੜ੍ਹ ਕੇ ਇਨ੍ਹਾਂ ਕੰਮਾਂ ਨੂੰ ਨੇਪਰੇ ਚਾੜ੍ਹਨ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਜ਼ਿਆਦਾ ਨੁਕਸਾਨ ਕਰਨ ਵਾਲੀਆਂ ਕੱਚੀਆਂ ਨਦੀਆਂ ਦੀ ਲਾਈਨਿੰਗ ਦੇ ਪ੍ਰਾਜੈਕਟਾਂ ਸਣੇ ਨੀਵੇਂ ਪੁਲਾਂ ਨੂੰ ਉਪਰ ਚੁੱਕਣ ਦੇ ਪ੍ਰਾਜੈਕਟ ਉਲੀਕੇ ਜਾਣ ਤਾਂ ਜੋ ਪਾਣੀ ਦੀ ਡਾਫ ਨਾ ਲੱਗ ਸਕੇ। ਕੈਬਨਿਟ ਮੰਤਰੀ ਨੇ ਉਚੇਚੇ ਤੌਰ ‘ਤੇ ਕਿਹਾ ਕਿ ਸੂਇਆਂ ਵਿੱਚ ਡਾਫ ਲੱਗਣ ਅਤੇ ਲੋੜੀਂਦੀਆਂ ਥਾਵਾਂ’ ਤੇ ਸਾਈਫ਼ਨ ਬਣਾਉਣ ਸਬੰਧੀ ਮੰਗਾਂ ਨੂੰ ਖ਼ਾਸ ਤਵੱਜੋ ਦਿੱਤੀ ਜਾਵੇ।ਸ. ਜੌੜਾਮਾਜਰਾ (Chetan Singh Jauramajra) ਨੇ ਵਿਭਾਗ ਵਿੱਚ ਪੈਂਡਿੰਗ ਪਏ ਕੇਸਾਂ ਦੀ ਸੂਚੀ ਹਫ਼ਤੇ ਦੇ ਅੰਦਰ-ਅੰਦਰ ਸੌਂਪਣ ਦੀ ਹਦਾਇਤ ਕਰਦਿਆਂ ਕੇਸਾਂ ਦਾ ਸਮਾਂਬੱਧ ਨਿਪਟਾਰਾ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਰਿਪੋਰਟ ਵਿੱਚ ਉਚੇਚੇ ਤੌਰ ‘ਤੇ ਕੇਸ ਪੈਂਡਿੰਗ ਰੱਖਣ ਦਾ ਕਾਰਨ ਦੱਸਿਆ ਜਾਵੇ। ਉਨ੍ਹਾਂ ਭਵਿੱਖ ਵਿੱਚ ਵਿਕਾਸ ਕੰਮਾਂ ਨੂੰ ਸਮਾਂਬੱਧ ਤਰੀਕੇ ਨਾਲ ਨੇਪਰੇ ਚਾੜ੍ਹਨ ਦੀ ਹਦਾਇਤ ਵੀ ਕੀਤੀ। ਵਿਭਾਗ ਵਿੱਚ ਕਾਰਗਰ ਨਿਗਰਾਨੀ ਪ੍ਰਣਾਲੀ ‘ਤੇ ਜ਼ੋਰ ਦਿੰਦਿਆਂ ਜਲ ਸਰੋਤ ਮੰਤਰੀ ਨੇ ਕਿਹਾ ਕਿ ਵਿਭਾਗ ਦੀ ਕਾਰਗੁਜ਼ਾਰੀ ਵਿੱਚ ਹੋਰ ਸੁਧਾਰ ਕਰਨ ਲਈ ਮੌਨੀਟਰਿੰਗ ਸੈੱਲ ਨੂੰ ਮਜ਼ਬੂਤ ਕੀਤਾ ਜਾਵੇ ਤਾਂ ਜੋ ਗੁਣਵੱਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਈ ਜਾ ਸਕੇ। ਕੈਬਨਿਟ ਮੰਤਰੀ ਨੇ ਕਿਹਾ ਕਿ ਅਧਿਕਾਰੀ ਧਰਤੀ ਹੇਠਲੇ ਪਾਣੀ ਦੀ ਬਰਬਾਦੀ ਰੋਕਣ ਲਈ ਨਹਿਰਾਂ ਦੇ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਹਰ ਖੇਤ ਅਤੇ ਟੇਲਾਂ ਤੱਕ ਪੁੱਜਦਾ ਕੀਤਾ ਜਾਵੇ ਤਾਂ ਕਿ ਪੰਜਾਬ ਅੰਦਰ ਸਿੰਜਾਈ ਲਈ ਟਿਊਬਵੈਲਾਂ ਉਪਰ ਨਿਰਭਰਤਾ ਘਟਾਈ ਜਾ ਸਕੇ। ਕੈਬਨਿਟ ਮੰਤਰੀ ਸ. ਜੌੜਾਮਾਜਰਾ ਨੇ ਸਮੂਹ ਅਧਿਕਾਰੀਆਂ ਨੂੰ ਫੀਲਡ ਵਿੱਚ ਜਾਣ ਦੇ ਸਖ਼ਤ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕਿਸੇ ਵੀ ਕਿਸਾਨ ਨੂੰ ਜਲ ਸਰੋਤ ਵਿਭਾਗ ਕੋਲੋਂ ਕੰਮ ਕਰਵਾਉਣ ਸਮੇਂ ਕੋਈ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ ਅਤੇ ਖੇਤਾਂ ਵਿੱਚ ਪਾਣੀ ਲਈ ਲੱਗੇ ਮੋਘੇ ਦੀ ਪੂਰੀ ਵਰਤੋਂ ਯਕੀਨੀ ਬਣਾਈ ਜਾਵੇ। ਮੀਟਿੰਗ ਦੌਰਾਨ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਵਿਭਾਗ ਦੀ ਬਣਤਰ ਅਤੇ ਗਤੀਵਿਧੀਆਂ ਦੀ ਤਫ਼ਸੀਲ ਦਿੱਤੀ। ਉਨ੍ਹਾਂ ਭਰੋਸਾ ਦਿਵਾਇਆ ਕਿ ਵਿਭਾਗ ਉਨ੍ਹਾਂ ਦੀ ਸੋਚ ਨੂੰ ਅਮਲੀਜਾਮਾ ਪਹਿਨਾਉਣ ਲਈ ਦਿਨ-ਰਾਤ ਕੰਮ ਕਰੇਗਾ। ਸਸਤੇ ਭਾਅ ਰੇਤ-ਬਜਰੀ ਮੁਹੱਈਆ ਕਰਾਉਣ ਅਤੇ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਠੱਲ੍ਹ ਪਾਉਣ ਲਈ ਖਣਿਜਾਂ ਦੀ ਨਿਕਾਸੀ ਵਧਾਉਣ ਦੀ ਹਦਾਇਤਖਣਨ ਅਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਵਿਭਾਗ ਦੇ ਅਧਿਕਾਰੀਆਂ ਨਾਲ ਵੱਖਰੀ ਮੀਟਿੰਗ ਦੌਰਾਨ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸੋਚ ਮੁਤਾਬਕ ਸੂਬਾ ਵਾਸੀਆਂ ਨੂੰ ਸਸਤੇ ਭਾਅ ‘ਤੇ ਰੇਤ-ਬਜਰੀ ਮੁਹੱਈਆ ਕਰਾਉਣ ਲਈ ਨਿਕਾਸੀ ਵਧਾਉਣ ਸਬੰਧੀ ਵਿਉਂਤਬੰਦੀ ਕੀਤੀ ਜਾਵੇ। ਕੈਬਨਿਟ ਮੰਤਰੀ ਨੇ ਜ਼ਿਲ੍ਹਾ ਸਰਵੇਖਣ ਰਿਪੋਰਟਾਂ (ਡੀ.ਐਸ.ਆਰ) ਵਿੱਚ ਹੋਰ ਸੰਭਾਵਿਤ ਸਾਈਟਾਂ ਨੂੰ ਸ਼ਾਮਲ ਕਰਕੇ ਅਤੇ ਸਾਰੀਆਂ ਮਾਈਨਿੰਗ ਸਾਈਟਾਂ ‘ਤੇ ਕਾਰਵਾਈਆਂ ਸ਼ੁਰੂ ਕਰਕੇ ਅਤੇ ਖਣਿਜਾਂ ਦੀ ਨਿਕਾਸੀ ਨੂੰ ਵਧਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਕਦਮ ਨਾਲ ਬਾਜ਼ਾਰ ਵਿੱਚ ਰੇਤ ਤੇ ਬਜਰੀ ਦੀ ਉਪਲਬਧਤਾ ਵਧੇਗੀ। ਇਸ ਨਾਲ ਜਿੱਥੇ ਬਾਜ਼ਾਰ ਦੀਆਂ ਕੀਮਤਾਂ ਘਟਾਉਣ ਵਿੱਚ ਮਦਦ ਮਿਲੇਗੀ, ਉਥੇ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਵੀ ਨੱਥ ਪਾਈ ਜਾ ਸਕੇਗੀ। ਵਿਭਾਗ ਦੀ ਕੁਸ਼ਲਤਾ ਵਧਾਉਣ ਅਤੇ ਲੋਕ-ਪੱਖੀ ਸੇਵਾਵਾਂ ਸੁਖਾਲੇ ਢੰਗ ਨਾਲ ਮੁਹੱਈਆ ਕਰਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕੈਬਨਿਟ ਮੰਤਰੀ ਨੇ ਸਮੂਹ ਜ਼ਿਲ੍ਹਾ ਮਾਈਨਿੰਗ ਅਫ਼ਸਰਾਂ ਨੂੰ ਹਦਾਇਤਾਂ ਕੀਤੀ ਕਿ ਉਹ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਬਿਨਾਂ ਕਿਸੇ ਦੇਰੀ ਦੇ ਤੁਰੰਤ ਹੱਲ ਕਰਨ। ਸ. ਚੇਤਨ ਸਿੰਘ ਜੌੜਾਮਾਜਰਾ (Chetan Singh Jauramajra) ਨੇ ਸਖ਼ਤ ਲਹਿਜ਼ੇ ‘ਚ ਕਿਹਾ ਕਿ ਸਾਰੇ ਜ਼ਿਲ੍ਹਾ ਮਾਈਨਿੰਗ ਅਫ਼ਸਰ ਆਪਣੇ ਫ਼ਰਜ਼ ਪੂਰੀ ਇਮਾਨਦਾਰੀ ਨਾਲ ਨਿਭਾਉਣ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਉਂ ਜੋ ਪੰਜਾਬ ਸਰਕਾਰ ਮਾਈਨਿੰਗ ਸੈਕਟਰ ਅੰਦਰ ਪਾਰਦਰਸ਼ਤਾ ਅਤੇ ਨੈਤਿਕ ਅਭਿਆਸਾਂ ਨੂੰ ਕਾਇਮ ਰੱਖਣ ਲਈ ਵਚਨਬੱਧ ਹੈ, ਇਸ ਲਈ ਜੇ ਕੋਈ ਵੀ ਅਧਿਕਾਰੀ ਜਾਂ ਮੁਲਾਜ਼ਮ ਗ਼ੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ। ਮੀਟਿੰਗ ਦੌਰਾਨ ਵਿਭਾਗ ਦੇ ਡਾਇਰੈਕਟਰ ਅਭਿਜੀਤ ਕਪਲਿਸ਼ ਅਤੇ ਚੀਫ ਇੰਜਨੀਅਰ (ਮਾਈਨਿੰਗ) ਸ. ਹਰਦੀਪ ਸਿੰਘ ਮਹਿੰਦੀਰੱਤਾ ਨੇ ਵਿਭਾਗ ਦੀਆਂ ਗਤੀਵਿਧੀਆਂ ਸਬੰਧੀ ਵਿਆਪਕ ਜਾਣਕਾਰੀ ਦਿੱਤੀ। ਇਸ ਮੌਕੇ ਸੁਪਰਡੈਂਟ ਇੰਜੀਨੀਅਰ ਅਤੇ ਸਮੂਹ ਜ਼ਿਲ੍ਹਾ ਮਾਈਨਿੰਗ ਅਫ਼ਸਰ ਮੌਜੂਦ ਸਨ। The post ਚੇਤਨ ਸਿੰਘ ਜੌੜਾਮਾਜਰਾ ਵੱਲੋਂ ਜਲ ਸਰੋਤ ਅਤੇ ਖਣਨ ਤੇ ਭੂ-ਵਿਗਿਆਨ ਵਿਭਾਗਾਂ ਦੇ ਅਧਿਕਾਰੀਆਂ ਨਾਲ ਪਲੇਠੀ ਬੈਠਕ appeared first on TheUnmute.com - Punjabi News. Tags:
|
ਆਮ ਆਦਮੀ ਪਾਰਟੀ ਦੀ ਉਲਟੀ ਗਿਣਤੀ ਸ਼ੁਰੂ: ਜੈਵੀਰ ਸ਼ੇਰਗਿੱਲ Wednesday 06 December 2023 08:08 AM UTC+00 | Tags: aam-aadmi-party aap aap-exit-countdown breaking-news india-election india-news jaiveer-shergill news polls ਚੰਡੀਗੜ੍ਹ, 06 ਦਸੰਬਰ 2023: ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ (AAP) ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ ਅਤੇ ਪੰਜਾਬ ਵਿੱਚ ਆਪ ਦਾ ਸੂਰਜ ਛੇਤੀ ਹੀ ਡੁੱਬੇਗਾ। ਇੱਥੇ ਜਾਰੀ ਇੱਕ ਬਿਆਨ ਵਿੱਚ ਸ਼ੇਰਗਿੱਲ ਨੇ ਕਿਹਾ ਕਿ ਆਪ ਨੇ ਮੱਧ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ ਵਿੱਚ ਕੁੱਲ 205 ਸੀਟਾਂ ‘ਤੇ ਚੋਣ ਲੜੀ ਸੀ ਅਤੇ ਸਾਰੀਆਂ ਸੀਟਾਂ ਹਾਰ ਗਈ। ਅਜਿਹੇ ‘ਚ ਪਾਰਟੀ ਨੂੰ ਮੱਧ ਪ੍ਰਦੇਸ਼ ‘ਚ ਸਿਰਫ 0.53 ਫੀਸਦੀ, ਛੱਤੀਸਗੜ੍ਹ ‘ਚ 0.93 ਫੀਸਦੀ ਅਤੇ ਰਾਜਸਥਾਨ ‘ਚ 0.38 ਫੀਸਦੀ ਵੋਟਾਂ ਹੀ ਮਿਲ ਸਕੀਆਂ ਹਨ। ਉਨ੍ਹਾਂ ਕਿਹਾ ਕਿ ਰਾਜਸਥਾਨ, ਛੱਤੀਸਗੜ੍ਹ ਅਤੇ ਮੱਧ ਪ੍ਰਦੇਸ਼ ਦੀਆਂ ਮਹਿਲਾ ਵੋਟਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਵਿਸ਼ਵਾਸ ਦਾ ਸਪੱਸ਼ਟ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰਾਜਸਥਾਨ ਅਤੇ ਛੱਤੀਸਗੜ੍ਹ ਦੀਆਂ ਮਹਿਲਾ ਵੋਟਰਾਂ ਨੇ ਜਿਸ ਤਰ੍ਹਾਂ ਧੋਖੇ ਦਾ ਬਦਲਾ ਲਿਆ ਹੈ, ਉਸੇ ਤਰ੍ਹਾਂ ਨਾਲ ਪੰਜਾਬ ਦੀਆਂ ਮਹਿਲਾ ਵੋਟਰਾਂ ਬਦਲਾ ਲੈਣਗੀਆਂ। ਸ਼ੇਰਗਿੱਲ ਨੇ ਪੰਜਾਬ ਦੀਆਂ ਮਹਿਲਾ ਵੋਟਰਾਂ ਬਾਰੇ ਵਿਸ਼ੇਸ਼ ਤੌਰ ‘ਤੇ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਨਾਲ ਧੋਖਾ ਕਰਨਾ ਅਤੇ ਪਿੱਠ ‘ਚ ਛੁਰਾ ਮਾਰਨਾ ਇਹ ਦਰਸਾਉਂਦਾ ਹੈ ਕਿ ਆਪਣੀ ਐਡਵਰਟਾਈਜਿੰਗ ਪਾਰਟੀ (ਆਪ) ਸਰਕਾਰ ਨੇ ਪੰਜਾਬ ਦੀਆਂ ਔਰਤਾਂ ਨਾਲ ਕਿੰਨਾ ਵੱਡਾ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ 18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੇ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਨੂੰ ਤੋੜ ਕੇ ਪੰਜਾਬ ਦੇ ਲੋਕਾਂ ਸਾਹਮਣੇ ਪੂਰੀ ਤਰ੍ਹਾਂ ਬੇਨਕਾਬ ਹੋ ਚੁੱਕੀ ਹੈ। ਇਸੇ ਸਿਲਸਿਲੇ ਵਿੱਚ ਪੰਜਾਬ ਵਿੱਚ ਆਪ ਨੂੰ ਸੱਤਾ ਵਿੱਚ ਆਏ ਇੱਕ ਸਾਲ ਨੌਂ ਮਹੀਨੇ ਦਾ ਸਮਾਂ ਹੋ ਗਿਆ ਹੈ, ਪਰ ਇਸਨੇ ਆਪਣਾ ਮੁੱਖ ਚੋਣ ਵਾਅਦਾ ਪੂਰਾ ਨਾ ਕਰਕੇ ਕਰੀਬ 1.31 ਕਰੋੜ ਯੋਗ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨੇ ਤੋਂ ਅਜੇ ਤੱਕ ਵਾਂਝਾ ਰੱਖਿਆ ਹੋਇਆ ਹੈ। ਸ਼ੇਰਗਿੱਲ ਨੇ ਆਪ (AAP) ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਰਾਜਸਥਾਨ, ਛੱਤੀਸਗੜ੍ਹ ਅਤੇ ਮੱਧ ਪ੍ਰਦੇਸ਼ ‘ਚ ਚੋਣ ਪ੍ਰਚਾਰ ‘ਤੇ ਸਰਕਾਰੀ ਖਜ਼ਾਨੇ ‘ਚੋਂ ਕਰੋੜਾਂ ਰੁਪਏ ਬਰਬਾਦ ਕਰ ਦਿੱਤੇ, ਪਰ ਇਨ੍ਹਾਂ ਸੂਬਿਆਂ ਦੇ ਲੋਕਾਂ ਨੇ ਉਨ੍ਹਾਂ ਦੇ ਫਰਜ਼ੀ ਪੰਜਾਬ ਮਾਡਲ ਨੂੰ ਨਹੀਂ ਖਰੀਦਿਆ ਅਤੇ ਆਪ ਨੂੰ ਨੋਟਾ ਨਾਲੋਂ ਵੀ ਘੱਟ ਵੋਟਾਂ ਮਿਲੀਆਂ। ਅਜਿਹੇ ‘ਚ ਭਾਜਪਾ ਆਗੂ ਨੇ ਸਵਾਲ ਕੀਤਾ ਕਿ ਜੇਕਰ ਮਾਨ ਸਰਕਾਰ ਪਾਰਟੀ ਦੀ ਪਹੁੰਚ ਨੂੰ ਦੂਜੇ ਸੂਬਿਆਂ ‘ਚ ਫੈਲਾਉਣ ਅਤੇ ਅਰਵਿੰਦ ਕੇਜਰੀਵਾਲ ਦੀਆਂ ਸਿਆਸੀ ਖਾਹਿਸ਼ਾਂ ਨੂੰ ਪੂਰਾ ਕਰਨ ਦੀ ਕੋਸ਼ਿਸ਼ ‘ਚ ਕਰੋੜਾਂ ਰੁਪਏ ਬਰਬਾਦ ਕਰ ਸਕਦੀ ਹੈ, ਤਾਂ ਫਿਰ ਸਰਕਾਰ ਆਪਣੇ ਹੀ ਸੂਬੇ ਦੀਆਂ ਔਰਤਾਂ ਨੂੰ 1000 ਰੁਪਏ ਹਰ ਮਹੀਨੇ ਦੀ ਵਿੱਤੀ ਸਹਾਇਤਾ ਦੇਣ ਦਾ ਆਪਣਾ ਵਾਅਦਾ ਕਿਉਂ ਨਹੀਂ ਪੂਰਾ ਕਰ ਰਹੀ ਹੈ। ਸ਼ੇਰਗਿੱਲ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਹਰ ਰੋਜ਼ ਮੀਡੀਆ ਵਿੱਚ ਆਪਣੀ ਤਸਵੀਰ ਦੇਖਣ ਦੇ ਇੰਨੇ ਸ਼ੌਕੀਨ ਹਨ ਕਿ ਕਰੋੜਾਂ ਰੁਪਈਆਂ ਦੇ ਫੰਡ ਸੂਬੇ ਦੇ ਲੋਕਾਂ ਦੀ ਭਲਾਈ ਲਈ ਵਰਤੇ ਜਾਣ ਦੀ ਬਜਾਏ ਉਨ੍ਹਾਂ ਦੇ ਪ੍ਰਚਾਰ ‘ਤੇ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਹੁਣ ਸਾਰਿਆਂ ਨੂੰ ਪਤਾ ਲੱਗ ਚੁੱਕਾ ਹੈ ਕਿ ਆਪ ਨੇ ਝੂਠੇ ਵਾਅਦੇ ਕਰਕੇ ਪੰਜਾਬ ਦੀ ਸੱਤਾ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਆਪ ਨੇ ਪੰਜਾਬ ਦੀਆਂ ਮਹਿਲਾ ਵੋਟਰਾਂ ਨੂੰ ਧੋਖਾ ਦੇ ਕੇ ਵੱਡੀ ਗਲਤੀ ਕੀਤੀ ਹੈ। ਪੰਜਾਬ ਦੀਆਂ ਮਹਿਲਾ ਵੋਟਰ ਇਸ ਸਰਕਾਰ ਨੂੰ ਆਉਣ ਵਾਲੀਆਂ ਪੰਚਾਇਤੀ ਅਤੇ ਨਗਰ ਨਿਗਮ ਚੋਣਾਂ ਵਿੱਚ ਸਬਕ ਸਿਖਾਉਣ ਲਈ ਪੂਰੀ ਤਰ੍ਹਾਂ ਤਿਆਰ ਹਨ। ਇਸ ਦੌਰਾਨ ਉਨ੍ਹਾਂ ਆਪ ਨੂੰ ਵੱਡੇ ਝੂਠਾਂ ਦੀ ਪਾਰਟੀ ਕਰਾਰ ਦਿੱਤਾ। The post ਆਮ ਆਦਮੀ ਪਾਰਟੀ ਦੀ ਉਲਟੀ ਗਿਣਤੀ ਸ਼ੁਰੂ: ਜੈਵੀਰ ਸ਼ੇਰਗਿੱਲ appeared first on TheUnmute.com - Punjabi News. Tags:
|
NCRB ਦੀ ਰਿਪੋਰਟ 'ਚ ਖ਼ੁਲਾਸਾ, ਇਕੱਲੇ ਪੰਜਾਬ 'ਚ ਨਸ਼ਿਆਂ ਨਾਲ ਹੋਈਆਂ ਮੌਤਾਂ 21 ਫ਼ੀਸਦੀ Wednesday 06 December 2023 08:28 AM UTC+00 | Tags: breaking-news drug drurgs latest-news ncrb news punjab punjab-news punjab-police ਚੰਡੀਗੜ੍ਹ, 06 ਦਸੰਬਰ 2023: ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ਵੱਡੀ ਚਿੰਤਾ ਬਣੀ ਹੋਈ ਹੈ | ਆਏ ਦਿਨ ਪੰਜਾਬ ‘ਚ ਨਸ਼ੇ ਦੀ ਓਵਰਡੋਜ਼ ਜਾਂ ਹੋਰ ਤਰਾਂ ਨਸ਼ੇ ਦੇ ਸੇਵਨ ਕਾਰਨ ਮੌਤਾਂ ਦੀ ਖ਼ਬਰਾਂ ਸਾਹਮਣੇ ਆਉਂਦੀਆਂ ਹਨ | ਰਾਸ਼ਟਰੀ ਕਰਾਈਮ ਰਿਕਾਰਡ ਬਿਊਰੋ (NCRB) ਦੇ ਅੰਕੜਿਆਂ ਨੇ ਪੰਜਾਬ ਵਿੱਚ ਨਸ਼ਿਆਂ ਦੀ ਜੋ ਤਸਵੀਰ ਪੇਸ਼ ਕੀਤੀ ਹੈ ਉਹ ਵੱਡੀ ਚਿੰਤਾ ਦਾ ਵਿਸ਼ਾ ਹੈ | ਹੈ। ਰਿਪੋਰਟ ਵਿੱਚ ਵੀ ਖੁਲਾਸਾ ਹੋਇਆ ਹੈ ਕਿ ਦੇਸ਼ ਭਰ ਵਿੱਚ ਪੰਜਾਬ ਵਿੱਚ ਨਸ਼ਿਆਂ ਨਾਲ ਸਭ ਤੋਂ ਵੱਧ ਮੌਤਾਂ ਹੋਈਆਂ ਹਨ। ਦੇਸ਼ ਵਿੱਚੋਂ ਆਬਾਦੀ ਦੇ ਲਿਹਾਜ਼ ਨਾਲ ਪੰਜਾਬ ਦੀ ਜਨਸੰਖਿਆ ਸਿਰਫ਼ 2.21 ਫ਼ੀਸਦੀ ਹੈ ਜਦਕਿ ਇਕੱਲੇ ਪੰਜਾਬ 'ਚ ਨਸ਼ਿਆਂ ਨਾਲ ਹੋਈਆਂ ਮੌਤਾਂ 21 ਫ਼ੀਸਦੀ ਹਨ। ਇਹ ਖੁਲਾਸਾ ਕੌਮੀ ਕਰਾਈਮ ਰਿਕਾਰਡ ਬਿਊਰੋ ਦੀ ਸਾਲ 2022 ਦੀ ਰਿਪੋਰਟ ਵਿੱਚ ਹੋਇਆ ਹੈ। ਐਨਸੀਆਰਬੀ ਦੀ ਰਿਪੋਰਟ ਅਨੁਸਾਰ ਸਾਲ 2022 ਵਿੱਚ ਪੰਜਾਬ ਵਿੱਚ ਓਵਰਡੋਜ਼ ਨਾਲ 144 ਮੌਤਾਂ ਹੋਈਆਂ ਜੋ ਦੇਸ਼ ਵਿਚ ਹੋਈਆਂ ਮੌਤਾਂ ਦਾ 21 ਫ਼ੀਸਦੀ ਬਣਦਾ ਹੈ। ਐਨਸੀਆਰਬੀ (NCRB) ਦੀ ਰਿਪੋਰਟ ਮੁਤਾਬਕ ਚਾਰ ਸਾਲ ਪਹਿਲਾਂ ਸਾਲ 2019 ਵਿੱਚ ਓਵਰਡੋਜ਼ ਨੇ 45 ਜਾਨਾਂ ਲਈਆਂ ਸਨ ਜੋ ਦੇਸ਼ ਭਰ 'ਚ ਗਈਆਂ ਜਾਨਾਂ ਦਾ 6.39 ਫ਼ੀਸਦੀ ਸੀ। ਇਸ ਤਰ੍ਹਾਂ ਚਾਰ ਸਾਲਾਂ ਹੀ ਤਿੰਨ ਗੁਣਾਂ ਵਾਧਾ ਹੋ ਗਿਆ ਹੈ। ਉਸ ਤੋਂ ਪਹਿਲਾਂ ਸਾਲ 2017 ਵਿੱਚ ਓਵਰਡੋਜ਼ ਨਾਲ 71 ਮੌਤਾਂ ਹੋਈਆਂ ਸਨ ਜਦੋਂਕਿ 2018 'ਚ ਇਹ ਗਿਣਤੀ 78 ਸੀ। ਇਸ ਸਮੱਸਿਆ ਨਾਲ ਸਿਰਫ ਪੰਜਾਬ ਹੀ ਨਹੀਂ ਬਲਕਿ ਗੁਆਂਢੀ ਸੂਬਾ ਹਰਿਆਣਾ ਵਿੱਚ ਸਾਲ 2022 ਵਿੱਚ ਓਵਰਡੋਜ਼ ਨਾਲ ਸਿਰਫ਼ 9 ਮੌਤਾਂ ਹੋਈਆਂ ਸਨ। ਪੰਜਾਬ ਵਿੱਚ ਓਵਰਡੋਜ਼ ਨਾਲ ਮੌਤਾਂ ਦੀ ਗਿਣਤੀ ਕਦੇ 100 ਦੇ ਅੰਕੜੇ ਨੂੰ ਛੂਹੀ ਨਹੀਂ ਸੀ ਪਰ ਸਾਲ 2022 ਤੋਂ ਇਨ੍ਹਾਂ ਮੌਤਾਂ 'ਚ ਇਕਦਮ ਵਾਧਾ ਹੋਇਆ ਹੈ। ਸਾਲ 2019 ਵਿੱਚ ਇਹ ਅੰਕੜਾ ਘੱਟ ਕੇ 45 ਰਹਿ ਗਿਆ ਸੀ। ਇਸੇ ਤਰ੍ਹਾਂ ਹੀ ਸਾਲ 2022 ਵਿਚ 54 ਨਸ਼ੇੜੀਆਂ ਨੇ ਖ਼ੁਦਕੁਸ਼ੀ ਵਰਗਾ ਕਦਮ ਵੀ ਚੁੱਕਿਆ ਜਦੋਂਕਿ 2021 ਵਿਚ 78 ਨਸ਼ੇੜੀਆਂ ਨੇ ਖ਼ੁਦਕੁਸ਼ੀ ਕੀਤੀ ਸੀ। ਪੰਜਾਬ ਸਰਕਾਰ ਨੇ ਨਸ਼ਿਆਂ ਖ਼ਿਲਾਫ਼ ਕਾਰਵਾਈ ਸ਼ੁਰੂ ਵੀ ਕੀਤੀ ਹੋਈ ਹੈ ਪਰ ਹਕੀਕਤ ਵਿਚ ਬਹੁਤਾ ਫ਼ਰਕ ਨਜ਼ਰ ਨਹੀਂ ਆ ਰਿਹਾ। ਇਸ ਤੋਂ ਇਲਾਵਾ ਪਿਛਲੇ ਸਾਲ 109 ਖੁਦਕੁਸ਼ੀਆਂ ਦਾ ਕਾਰਨ ਕਰਜ਼ਾ ਬਣਿਆ। ਇਸੇ ਤਰ੍ਹਾਂ 1096 ਵਿਅਕਤੀ ਬਿਮਾਰੀ ਦੀ ਮਾਰ ਨਹੀਂ ਝੱਲ ਸਕੇ ਤੇ ਖ਼ੁਦਕੁਸ਼ੀ ਕਰ ਲਈ। ਬੇਰੁਜ਼ਗਾਰੀ ਕਾਰਨ 79 ਤੇ 145 ਖੁਦਕੁਸ਼ੀਆਂ ਦਾ ਕਾਰਨ ਗ਼ਰੀਬੀ ਬਣੀ। 10 ਕੇਸ ਅਜਿਹੇ ਹਨ ਜਿਨ੍ਹਾਂ ਵਿੱਚ ਇੱਕ ਤੋਂ ਜ਼ਿਆਦਾ ਵਿਅਕਤੀਆਂ ਨੇ ਇਕੱਠੇ ਖ਼ੁਦਕੁਸ਼ੀ ਕੀਤੀ ਹੈ। 1295 ਮਾਮਲਿਆਂ ਵਿਚ ਫਾਹਾ ਲੈ ਕੇ ਖ਼ੁਦਕੁਸ਼ੀ ਨੂੰ ਅੰਜਾਮ ਦਿੱਤਾ ਗਿਆ ਜਦੋਂਕਿ 592 ਵਿਅਕਤੀਆਂ ਨੇ ਸਲਫਾਸ ਨਿਗਲੀ। ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਪੁਲਿਸ ਅਧਿਕਾਰੀਆਂ ਨੂੰ ਨਸ਼ਿਆਂ ਵਿਰੁੱਧ ਲੜਾਈ ਨੂੰ ਹੋਰ ਤੇਜ਼ ਕਰਨ ਲਈ ਕਿਹਾ ਹੈ । ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਸ. ਮੁੱਖ ਮੰਤਰੀ ਨੇ ਪੁਲਿਸ ਸੁਪਰਡੈਂਟਾਂ ਨੂੰ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਉਣ ਲਈ ਕਿਹਾ। The post NCRB ਦੀ ਰਿਪੋਰਟ ‘ਚ ਖ਼ੁਲਾਸਾ, ਇਕੱਲੇ ਪੰਜਾਬ 'ਚ ਨਸ਼ਿਆਂ ਨਾਲ ਹੋਈਆਂ ਮੌਤਾਂ 21 ਫ਼ੀਸਦੀ appeared first on TheUnmute.com - Punjabi News. Tags:
|
ਨਸ਼ਿਆਂ ਵਿਰੁੱਧ ਹੇਠਲੇ ਪੱਧਰ 'ਤੇ ਹੋਰ ਸਖ਼ਤਾਈ ਕਰਨ ਦੇ ਆਦੇਸ਼, ਤਸਕਰਾਂ ਦੀ ਜਾਇਦਾਦ ਜ਼ਬਤ ਕਰਨ ਦੀ ਕਾਰਵਾਈ ਤੇਜ਼ ਹੋਵੇ: CM ਭਗਵੰਤ ਮਾਨ Wednesday 06 December 2023 08:38 AM UTC+00 | Tags: breaking-news drug drug-menace latest-news news punjab-police ਚੰਡੀਗੜ੍ਹ, 06 ਦਸੰਬਰ 2023: ਪੰਜਾਬ ਨੂੰ ਮੁਕੰਮਲ ਤੌਰ ਉਤੇ ਨਸ਼ਾ (DRUG) ਮੁਕਤ ਸੂਬਾ ਬਣਾਉਣ ਦੇ ਅਹਿਦ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੀਤੇ ਦਿਨ ਪੁਲਿਸ ਅਫਸਰਾਂ ਨੂੰ ਨਸ਼ਿਆਂ ਦੀ ਲਾਹਨਤ ਦੇ ਖ਼ਿਲਾਫ਼ ਆਰ-ਪਾਰ ਦੀ ਲੜਾਈ ਨੂੰ ਅੰਜ਼ਾਮ ਤੱਕ ਲਿਜਾਣ ਦੇ ਆਦੇਸ਼ ਦਿੱਤੇ। ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਸ਼ਿਆਂ ਦੇ ਖਿਲਾਫ਼ ਕਿਸੇ ਤਰ੍ਹਾਂ ਦਾ ਲਿਹਾਜ਼ ਨਾ ਵਰਤਣ ਦੀ ਨੀਤੀ ਨੂੰ ਮੁਕੰਮਲ ਤੌਰ ਉਤੇ ਲਾਗੂ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਪਹਿਲਾਂ ਹੀ ਤੋੜ ਦਿੱਤਾ ਹੈ ਅਤੇ ਵੱਡੇ ਨਸ਼ਾ ਤਸਕਰਾਂ ਨੂੰ ਜੇਲ੍ਹ ਦੀਆਂ ਸ਼ਲਾਖਾਂ ਪਿੱਛੇ ਭੇਜਿਆ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੁਹਿੰਮ ਸਖਤੀ ਨਾਲ ਜਾਰੀ ਰਹਿਣੀ ਚਾਹੀਦੀ ਹੈ ਅਤੇ ਹੇਠਲੇ ਪੱਧਰ 'ਤੇ ਵੀ ਨਸ਼ਿਆਂ ਵਿਰੁੱਧ ਕਾਰਵਾਈ ਨੂੰ ਅੰਜ਼ਾਮ ਦਿੱਤਾ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੁਲਿਸ ਨੂੰ ਸਮੱਗਲਰਾਂ ਦੀ ਨਸ਼ਾ (DRUG) ਤਸਕਰੀ ਦੇ ਪੈਸੇ ਨਾਲ ਬਣਾਈ ਜਾਇਦਾਦ ਨੂੰ ਜ਼ਬਤ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਅਧਿਕਾਰੀਆਂ ਨੂੰ ਬਿਨਾਂ ਕਿਸੇ ਦਬਾਅ ਦੇ ਦੇਲਰੀ ਨਾਲ ਕੰਮ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਆਪਣੀ ਡਿਊਟੀ ਇਮਾਨਦਾਰੀ ਅਤੇ ਸਮਰਪਿਤ ਹੋ ਕੇ ਨਿਭਾਉਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਦੇ ਖਿਲਾਫ਼ ਫੈਸਲਾਕੁੰਨ ਜੰਗ ਵਿੱਢੀ ਹੋਈ ਹੈ ਅਤੇ ਸੂਬੇ ਵਿੱਚੋਂ ਇਸ ਲਾਹਨਤ ਦਾ ਖੁਰਾ-ਖੋਜ ਮਿਟਾ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਪੁਲਿਸ ਅਫਸਰਾਂ ਨੂੰ ਹਦਾਇਤ ਕੀਤੀ ਕਿ ਡਿਊਟੀ ਨਿਭਾਉਂਦੇ ਸਮੇਂ ਪੰਜਾਬ ਪੁਲਿਸ ਨੂੰ ਆਪਣਾ ਸ਼ਾਨਦਾਰ ਰਿਕਾਰਡ ਹਰ-ਹਾਲ ਕਾਇਮ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਅਮਨ-ਕਾਨੂੰਨ ਦੀ ਵਿਵਸਥਾ ਉਤੇ ਪਹਿਰਾ ਦੇਣਾ ਪੁਲਿਸ ਅਫਸਰਾਂ ਦੀ ਸਭ ਤੋਂ ਵੱਧ ਤਰਜੀਹ ਹੋਣੀ ਚਾਹੀਦੀ ਹੈ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੰਗਠਿਤ ਅਪਰਾਧ ਦੇ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਜਬਰੀ ਵਸੂਲੀ ਅਤੇ ਫਿਰੌਤੀ ਦੇ ਮਾਮਲਿਆਂ ਨੂੰ ਰੋਕਣ ਅਤੇ ਸੁਲਝਾਉਣ ਉਤੇ ਵਧੇਰੇ ਧਿਆਨ ਦਿੱਤਾ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਪੁਲਿਸ ਅਧਿਕਾਰੀਆਂ ਨੂੰ ਕਾਨੂੰਨ ਦੇ ਮੁਤਾਬਕ ਆਪਣੀ ਡਿਊਟੀ ਨਿਰਪੱਖ ਅਤੇ ਸਖ਼ਤ ਮਿਹਨਤ ਨਾਲ ਨਿਭਾਉਣੀ ਚਾਹੀਦੀ ਹੈ। ਐਸ.ਐਸ.ਪੀਜ਼ ਨੂੰ ਆਪੋ-ਆਪਣੇ ਜ਼ਿਲ੍ਹੇ ਦੇ ਦੌਰੇ ਕਰਨ ਦੇ ਆਦੇਸ਼ ਦਿੰਦਿਆਂ ਮੁੱਖ ਮੰਤਰੀ ਨੇ ਇਨ੍ਹਾਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੇ ਮਸਲੇ ਸੁਲਝਾਉਣ ਲਈ ਆਖਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਲੋਕਾਂ ਵਿੱਚ ਵਿਸ਼ਵਾਸ ਦੀ ਭਾਵਨਾ ਪੈਦਾ ਹੋਵੇਗੀ ਜੋ ਆਮ ਲੋਕਾਂ ਨਾਲ ਸਬੰਧਤ ਮਸਲੇ ਸੁਲਝਾਉਣ ਵਿੱਚ ਬਹੁਤ ਸਹਾਈ ਸਿੱਧ ਹੋਵੇਗੀ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸੂਬਾ ਭਰ ਦੇ ਭੀੜ-ਭੜੱਕੇ ਵਾਲੇ ਇਲਾਕਿਆਂ ਖਾਸ ਕਰਕੇ ਬਾਜ਼ਾਰਾਂ ਵਿੱਚ ਚੌਕਸੀ ਵਧਾਉਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਅਤੇ ਦੁਸ਼ਮਣ ਤਾਕਤਾਂ ਨੂੰ ਨੱਥ ਪਾ ਕੇ ਸੂਬੇ ਦੀ ਅਮਨ-ਸ਼ਾਂਤੀ ਨੂੰ ਕਾਇਮ ਰੱਖਣਾ ਸਮੇਂ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ ਅਤੇ ਅਜਿਹੇ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੇਕਰ ਉਨ੍ਹਾਂ ਦੇ ਅਧਿਕਾਰ ਖੇਤਰ ਵਾਲੇ ਇਲਾਕਿਆਂ ਵਿੱਚ ਕਿਸੇ ਤਰ੍ਹਾਂ ਦੀ ਗੈਰ-ਕਾਨੂੰਨੀ ਮਾਈਨਿੰਗ ਹੈ ਤਾਂ ਉਸ ਨੂੰ ਤੁਰੰਤ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਗੈਰ-ਕਾਨੂੰਨੀ ਗਤੀਵਿਧੀ ਦੀ ਸਖ਼ਤੀ ਨਾਲ ਪੜਤਾਲ ਕੀਤੀ ਜਾਵੇ ਅਤੇ ਇਸ ਅਪਰਾਧ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਾ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇਕਰ ਕੋਈ ਇਸ ਅਪਰਾਧ ਨੂੰ ਅੰਜ਼ਾਮ ਦਿੰਦਾ ਹੈ ਤਾਂ ਉਸ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਮੁੱਖ ਮੰਤਰੀ ਨੇ ਜੇਲ੍ਹਾਂ ਵਿੱਚ ਮੋਬਾਈਲ ਫੋਨਾਂ ਦੀ ਵਰਤੋਂ ਸਬੰਧੀ ਰਿਪੋਰਟਾਂ ਦਾ ਨੋਟਿਸ ਲੈਂਦਿਆਂ ਅਧਿਕਾਰੀਆਂ ਨੂੰ ਇਸ ਗੈਰ-ਕਾਨੂੰਨੀ ਗਤੀਵਿਧੀ ਨੂੰ ਤੁਰੰਤ ਰੋਕਣ ਲਈ ਆਖਿਆ। ਉਨ੍ਹਾਂ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਜੇਲ੍ਹ ਸਟਾਫ਼ ਅਤੇ ਪੁਲਿਸ ਵੱਲੋਂ ਅਜਿਹੀ ਢਿੱਲਮੱਠ ਅਣ-ਉਚਿਤ ਅਤੇ ਨਾ-ਸਹਿਣਯੋਗ ਹੈ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਅਜਿਹੀ ਗਤੀਵਿਧੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਇਸ ਕੁਤਾਹੀ ਲਈ ਜ਼ਿੰਮੇਵਾਰ ਸਟਾਫ਼ ਜਾਂ ਅਧਿਕਾਰੀ ਖ਼ਿਲਾਫ਼ ਵੀ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। The post ਨਸ਼ਿਆਂ ਵਿਰੁੱਧ ਹੇਠਲੇ ਪੱਧਰ 'ਤੇ ਹੋਰ ਸਖ਼ਤਾਈ ਕਰਨ ਦੇ ਆਦੇਸ਼, ਤਸਕਰਾਂ ਦੀ ਜਾਇਦਾਦ ਜ਼ਬਤ ਕਰਨ ਦੀ ਕਾਰਵਾਈ ਤੇਜ਼ ਹੋਵੇ: CM ਭਗਵੰਤ ਮਾਨ appeared first on TheUnmute.com - Punjabi News. Tags:
|
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੂਜੇ ਦਿਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਨਾਲ ਬੈਠਕ Wednesday 06 December 2023 09:53 AM UTC+00 | Tags: bhagwant-mann breaking-news cm-bhagwant-mann news punjab-police the-unmute-breaking-news various-departments ਚੰਡੀਗੜ੍ਹ, 06 ਦਸੰਬਰ 2023: ਪੰਜਾਬ ‘ਚ ਅਮਨ-ਕਾਨੂੰਨ, ਨਸ਼ਿਆਂ ਅਤੇ ਫਿਰੌਤੀ ਵਰਗੇ ਮੁੱਦਿਆਂ ‘ਤੇ ਮੀਟਿੰਗ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਅੱਜ ਫਿਰ ਬੈਠਕ ਕਰਨ ਜਾ ਰਹੇ ਹਨ। ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਵੱਖ-ਵੱਖ ਜ਼ਿਲ੍ਹਿਆਂ ਦੇ ਸੀਨੀਅਰ ਅਧਿਕਾਰੀ ਵੀ ਉਨ੍ਹਾਂ ਦੇ ਕੈਂਪ ਦਫ਼ਤਰ ਪੁੱਜਣੇ ਸ਼ੁਰੂ ਹੋ ਗਏ ਹਨ। ਮੁੱਖ ਮੰਤਰੀ (Bhagwant Mann) ਨੇ ਪੰਜਾਬ ਵਿੱਚ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਦੀ ਸਥਿਤੀ ਜਾਣਨ ਲਈ ਇਹ ਬੈਠਕ ਬੁਲਾਈ ਹੈ। ਇਸ ਬੈਠਕ ਵਿੱਚ ਉਹ ਪੰਜਾਬ ਦੇ ਸਾਰੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਵੀ ਲੈਣਗੇ ਅਤੇ ਉਨ੍ਹਾਂ ਵਿੱਚ ਆ ਰਹੀਆਂ ਮੁਸ਼ਕਲਾਂ ਬਾਰੇ ਵੀ ਚਰਚਾ ਕਰਨਗੇ। ਇਸ ਤੋਂ ਇਲਾਵਾ ਮਾਨ ਸਾਰੇ ਅਧਿਕਾਰੀਆਂ ਨੂੰ ਵੱਖ-ਵੱਖ ਪ੍ਰੋਜੈਕਟਾਂ ਸਬੰਧੀ ਦਿਸ਼ਾ-ਨਿਰਦੇਸ਼ ਵੀ ਦੇਣਗੇ। The post ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੂਜੇ ਦਿਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਨਾਲ ਬੈਠਕ appeared first on TheUnmute.com - Punjabi News. Tags:
|
ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬਾਨਾ ਦੀ ਇਕੱਤਰਤਾ 'ਚ ਲਏ ਅਹਿਮ ਫੈਸਲੇ Wednesday 06 December 2023 10:04 AM UTC+00 | Tags: amritsar amritsar-news breaking-news news panj-singh-sahibana punjab-news sgpc ਸ੍ਰੀ ਅਕਾਲ ਤਖ਼ਤ ਸਾਹਿਬ, 06 ਦਸੰਬਰ 2023: ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਅੱਜ ਪੰਜ ਸਿੰਘ ਸਾਹਿਬਾਨ ਦੀ ਜ਼ਰੂਰੀ ਇਕੱਤਰਤਾ ਹੋਈ ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਦਿਆਲ ਸਿੰਘ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਸ਼ਾਮਲ ਹੋਏ। ਇਸ ਇਕੱਤਰਤਾ ਦੌਰਾਨ ਬਲਵੰਤ ਸਿੰਘ ਰਾਜੋਆਣਾ ਵਲੋਂ ਭੇਜੀਆਂ ਪੱਤ੍ਰਿਕਾਵਾਂ ਉੱਤੇ ਗੰਭੀਰ ਵਿਚਾਰ-ਵਟਾਂਦਰਾ ਕਰਨ ਉਪਰੰਤ ਹੇਠ ਲਿਖੇ ਅਨੁਸਾਰ ਆਦੇਸ਼ ਜਾਰੀ ਕੀਤੇ ਗਏ ਹਨ : 1. ਬਲਵੰਤ ਸਿੰਘ ਰਾਜੋਆਣਾ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ, ਜਿਸ ਨੂੰ ਲਾਗੂ ਕਰਵਾਉਣ ਲਈ ਅਤੇ ਇਨ੍ਹਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ ਉੱਚ ਪੱਧਰੀ ਵਫਦ ਦਾ ਗਠਨ ਕੀਤਾ ਹੈ, ਜੋ ਤੁਰੰਤ ਹੀ ਆਪਣੀ ਕਾਰਵਾਈ ਆਰੰਭ ਕਰੇ। ਜਿਸ ਵਿਚ ਹੇਠ ਲਿਖੇ ਅਨੁਸਾਰ ਮੈਂਬਰ ਸ਼ਾਮਲ ਕੀਤੇ ਗਏ ਹਨ:- ਇਸ ਕਮੇਟੀ ਦੇ ਕੋਆਰਡੀਨੇਟਰ ਵੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਹੋਣਗੇ। 2. ਜੇਕਰ ਕੇਂਦਰ ਸਰਕਾਰ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜਾ ਨੂੰ 31 ਦਸੰਬਰ 2023 ਤੀਕ ਰੱਦ ਨਹੀਂ ਕਰਦੀ ਤਾਂ ਬਲਵੰਤ ਰਾਜੋਆਣਾ ਦੀਆਂ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਵਾਰ-ਵਾਰ ਪੁੱਜੀਆਂ ਪੱਤ੍ਰਿਕਾਵਾਂ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਆਪਣੀ ਪਾਈ ਹੋਈ ਅਪੀਲ 'ਤੇ ਵਿਚਾਰ ਕਰੇ। 3. ਬਲਵੰਤ ਸਿੰਘ ਰਾਜੋਆਣਾ ਨੂੰ ਪੰਜ ਸਿੰਘ ਸਾਹਿਬਾਨ ਵੱਲੋਂ ਆਦੇਸ਼ ਕੀਤਾ ਹੈ ਕਿ ਉਹ ਕਿਸੇ ਵੀ ਢੰਗ ਨਾਲ ਆਪਣੀ ਸਿਹਤ ਦਾ ਨੁਕਸਾਨ ਨਾ ਕਰਨ, ਤੁਰੰਤ ਆਪਣੀ ਭੁੱਖ ਹੜਤਾਲ ਵਾਪਸ ਲੈ ਕੇ ਆਪਣੀ ਸਿਹਤ ਦਾ ਖਿਆਲ ਰੱਖਣ। 4. ਜੇਕਰ ਦਿੱਤੇ ਸਮੇਂ ਦੇ ਅੰਦਰ-ਅੰਦਰ ਕੇਂਦਰ ਸਰਕਾਰ ਸੁਹਿਰਦਤਾ ਵਾਲਾ ਫੈਸਲਾ ਨਹੀਂ ਲੈਂਦੀ ਤਾਂ ਉਸ ਤੋਂ ਬਾਅਦ ਪੈਦਾ ਹੋਣ ਵਾਲੀ ਸਥਿਤੀ ਦੀ ਜ਼ਿੰਮੇਵਾਰ ਸਰਕਾਰ ਹੋਵੇਗੀ। The post ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬਾਨਾ ਦੀ ਇਕੱਤਰਤਾ ‘ਚ ਲਏ ਅਹਿਮ ਫੈਸਲੇ appeared first on TheUnmute.com - Punjabi News. Tags:
|
ਚੋਣਾਂ ਜਿੱਤਣ ਮਗਰੋਂ ਨਰਿੰਦਰ ਸਿੰਘ ਤੋਮਰ ਸਮੇਤ 10 ਭਾਜਪਾ ਸੰਸਦ ਮੈਂਬਰਾਂ ਨੇ ਦਿੱਤਾ ਅਸਤੀਫਾ Wednesday 06 December 2023 10:22 AM UTC+00 | Tags: bjp breaking-news elections india-news narendra-singh-tomar news rajasthan-vidhan-sabha ਚੰਡੀਗੜ੍ਹ, 06 ਦਸੰਬਰ 2023: ਭਾਜਪਾ (BJP) ਆਗੂ ਕਿਰੋੜੀ ਲਾਲ ਮੀਨਾ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਤੋਂ ਇਲਾਵਾ ਰਾਜਸਥਾਨ ਵਿਧਾਨ ਸਭਾ ਚੋਣਾਂ ਜਿੱਤਣ ਵਾਲੇ ਸੰਸਦ ਮੈਂਬਰਾਂ ਨੇ ਵੀ ਅਸਤੀਫਾ ਦੇ ਦਿੱਤਾ ਹੈ। ਜਿਕਰਯੋਗ ਹੈ ਕਿ ਇਸ ਵਾਰ ਭਾਜਪਾ ਨੇ ਵਿਧਾਨ ਸਭਾ ਚੋਣਾਂ ਲੜਨ ਲਈ ਕਈ ਸੰਸਦ ਮੈਂਬਰਾਂ ਨੂੰ ਮੈਦਾਨ ‘ਚ ਉਤਾਰਿਆ ਸੀ। ਸੂਬਾ ਵਿਧਾਨ ਸਭਾ ਚੋਣਾਂ ਜਿੱਤਣ ਵਾਲੇ ਭਾਜਪਾ ਦੇ ਸਾਰੇ 10 ਸੰਸਦ ਮੈਂਬਰਾਂ ਨੇ ਸੰਸਦ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਇਹ ਫੈਸਲਾ ਜੇਪੀ ਨੱਡਾ ਅਤੇ ਪ੍ਰਧਾਨ ਮੰਤਰੀ ਨਾਲ ਬੈਠਕ ਤੋਂ ਬਾਅਦ ਲਿਆ ਗਿਆ। ਇਨ੍ਹਾਂ ਸਾਰੇ ਸੰਸਦ ਮੈਂਬਰਾਂ ਨੇ ਲੋਕ ਸਭਾ ਸਪੀਕਰ ਨੂੰ ਆਪਣੇ ਅਸਤੀਫੇ ਸੌਂਪ ਦਿੱਤੇ ਹਨ। ਦੋ ਮੰਤਰੀਆਂ ਨੇ ਵੀ ਮੰਤਰੀ ਮੰਡਲ ਤੋਂ ਦਿੱਤਾ ਅਸਤੀਫਾ:ਨਰਿੰਦਰ ਸਿੰਘ ਤੋਮਰ ਅਤੇ ਪ੍ਰਹਿਲਾਦ ਸਿੰਘ ਪਟੇਲ ਨੇ ਵੀ ਮੰਤਰੀ ਮੰਡਲ ਤੋਂ ਅਸਤੀਫਾ ਦੇ ਦਿੱਤਾ ਹੈ। ਹੁਣ ਤੱਕ ਪ੍ਰਹਿਲਾਦ ਸਿੰਘ ਪਟੇਲ ਜਲ ਸ਼ਕਤੀ ਰਾਜ ਮੰਤਰੀ ਅਤੇ ਨਰਿੰਦਰ ਸਿੰਘ ਤੋਮਰ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ, ਫੂਡ ਪ੍ਰੋਸੈਸਿੰਗ ਉਦਯੋਗ, ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਮੰਤਰੀ ਦਾ ਚਾਰਜ ਸੰਭਾਲ ਰਹੇ ਸਨ। ਉਨ੍ਹਾਂ ਇਹ ਫ਼ੈਸਲਾ ਜੇ.ਪੀ. ਨੱਢਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਲਿਆ ਸੰਸਦ ਮੈਂਬਰਾਂ ਦੀ ਸੂਚੀ (BJP):ਮੱਧ ਪ੍ਰਦੇਸ਼: ਨਰਿੰਦਰ ਸਿੰਘ ਤੋਮਰ, ਪ੍ਰਹਿਲਾਦ ਸਿੰਘ ਪਟੇਲ, ਰਾਕੇਸ਼ ਸਿੰਘ, ਉਦੈ ਪ੍ਰਤਾਪ,ਰੀਤੀ ਪਾਠਕ The post ਚੋਣਾਂ ਜਿੱਤਣ ਮਗਰੋਂ ਨਰਿੰਦਰ ਸਿੰਘ ਤੋਮਰ ਸਮੇਤ 10 ਭਾਜਪਾ ਸੰਸਦ ਮੈਂਬਰਾਂ ਨੇ ਦਿੱਤਾ ਅਸਤੀਫਾ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਵੱਲੋਂ ਗੰਨੇ ਦੀ ਕੀਮਤਾਂ ਨੂੰ ਲੈ ਕੇ ਵਿਸ਼ੇਸ਼ ਕਮੇਟੀ ਦਾ ਗਠਨ Wednesday 06 December 2023 10:36 AM UTC+00 | Tags: breaking-news farmers harpaal-singh-cheema kuldeep-singh-dhaliwal latest-news news punjab-government punjab-news special-committee sugarcane-prices sugarcane-prices-issue ਚੰਡੀਗੜ੍ਹ, 06 ਦਸੰਬਰ 2023: ਪੰਜਾਬ ਵਿੱਚ ਗੰਨੇ (sugarcane) ਦੀ ਕੀਮਤਾਂ ਨੂੰ ਲੈ ਕੇ ਹੋਏ ਤਾਜ਼ਾ ਵਿਵਾਦ ਤੋਂ ਬਾਅਦ ਪੰਜਾਬ ਸਰਕਾਰ ਨੇ ਕੀਮਤਾਂ ‘ਤੇ ਵਿਚਾਰ ਕਰਨ ਲਈ ਇੱਕ ਵਿਸ਼ੇਸ਼ ਕਮੇਟੀ ਦਾ ਗਠਨ ਕੀਤਾ ਹੈ। ਕਮੇਟੀ ਦੀ ਰਿਪੋਰਟ ਦੇ ਆਧਾਰ 'ਤੇ ਛੇਤੀ ਹੀ ਗੰਨੇ ਦੀ ਕੀਮਤਾਂ ਬਦਲ ਦਿੱਤੇ ਜਾਣਗੇ। ਸਰਕਾਰ ਨੇ ਇਹ ਫੈਸਲਾ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਤੋਂ ਬਾਅਦ ਲਿਆ ਹੈ। ਸਰਕਾਰ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਗੰਨੇ (sugarcane) ਦੀ ਕੀਮਤਾਂ ਬਾਰੇ ਛੇਤੀ ਹੀ ਅਹਿਮ ਫੈਸਲਾ ਲਿਆ ਜਾਵੇਗਾ। ਇਹ ਟੀਮ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਬਣਾਈ ਗਈ ਹੈ। ਜਿਸ ਵਿੱਚ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਗੁਰਮੀਤ ਸਿੰਘ ਖੁੱਡੀਆਂ ਵੀ ਸ਼ਾਮਲ ਹੋਣਗੇ। ਇਸ ਦੇ ਨਾਲ ਹੀ ਸਰਕਾਰ ਵੱਲੋਂ ਹਾਈਵੇਅ ਬਣਾਉਣ ਲਈ ਐਕਵਾਇਰ ਕੀਤੀ ਜਾ ਰਹੀ ਕਿਸਾਨਾਂ ਦੀ ਜ਼ਮੀਨ ਦੇ ਮੁਆਵਜ਼ੇ ਦਾ ਵੀ ਜਲਦੀ ਨਿਪਟਾਰਾ ਕੀਤਾ ਜਾਵੇਗਾ। The post ਪੰਜਾਬ ਸਰਕਾਰ ਵੱਲੋਂ ਗੰਨੇ ਦੀ ਕੀਮਤਾਂ ਨੂੰ ਲੈ ਕੇ ਵਿਸ਼ੇਸ਼ ਕਮੇਟੀ ਦਾ ਗਠਨ appeared first on TheUnmute.com - Punjabi News. Tags:
|
ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ 3 ਬਿੱਲ ਰਾਸ਼ਟਰਪਤੀ ਦੇ ਵਿਚਾਰ ਲਈ ਰੱਖੇ ਰਾਖਵੇਂ Wednesday 06 December 2023 10:42 AM UTC+00 | Tags: 3-bills aam-aadmi-party banwari-lal-purohit breaking-news cm-bhagwant-mann constitution-of-india latest-news news punjab-governor the-unmute the-unmute-breaking-news ਚੰਡੀਗੜ੍ਹ, 06 ਦਸੰਬਰ 2023: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Banwari Lal Purohit) ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਚੱਲ ਰਿਹਾ ਵਿਵਾਦ ਘੱਟ ਨਹੀਂ ਹੋ ਰਿਹਾ ਹੈ। ਪੰਜਾਬ ਵਿਧਾਨ ਸਭਾ ਦੇ ਸੈਸ਼ਨਾਂ ਨੂੰ ਪਹਿਲਾਂ ਰਾਜਪਾਲ ਪੁਰੋਹਿਤ ਨੇ ਅਸੰਵਿਧਾਨਕ ਕਰਾਰ ਦਿੱਤਾ ਸੀ। ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੁਪਰੀਮ ਕੋਰਟ ਤੱਕ ਪਹੁੰਚ ਕਰਨੀ ਪਈ। ਸੁਪਰੀਮ ਕੋਰਟ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਰਾਜਪਾਲ ਨੇ 3 ਬਿੱਲਾਂ ‘ਤੇ ਰੋਕ ਲਗਾ ਦਿੱਤੀ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਭਾਰਤ ਦੇ ਸੰਵਿਧਾਨ ਦੀ ਧਾਰਾ 200 ਅਨੁਸਾਰ 3 ਬਿੱਲ ਭਾਰਤ ਦੇ ਰਾਸ਼ਟਰਪਤੀ ਦੇ ਵਿਚਾਰ ਲਈ ਰਾਖਵੇਂ ਰੱਖੇ ਹਨ। ਇਹ ਤਿੰਨ ਬਿੱਲ: 1. ਪੰਜਾਬ ਯੂਨੀਵਰਸਿਟੀ ਕਾਨੂੰਨ (ਸੋਧ) ਬਿੱਲ, 2023 2. ਸਿੱਖ ਗੁਰਦੁਆਰਾ (ਸੋਧ) ਬਿੱਲ, 2023 3. ਪੰਜਾਬ ਪੁਲਿਸ (ਸੋਧ) ਬਿੱਲ, 2023 ਵਿਧਾਨ ਸਭਾ ਇਜਲਾਸਾਂ ‘ਤੇ ਵਿਵਾਦ ਨੂੰ ਸੁਲਝਾਉਣ ਤੋਂ ਬਾਅਦ, ਰਾਜਪਾਲ ਪੁਰੋਹਿਤ (Banwari Lal Purohit) ਨੇ ਪਿਛਲੇ ਹਫਤੇ ਵੀਰਵਾਰ ਨੂੰ ਪੰਜਾਬ ਸਬੰਧਤ ਕਾਲਜ (ਸੇਵਾ ਦੀ ਸੁਰੱਖਿਆ) ਸੋਧ ਬਿੱਲ, 2023 ਨੂੰ ਮਨਜ਼ੂਰੀ ਦੇ ਦਿੱਤੀ ਸੀ। ਇਸ ਬਿੱਲ ਦਾ ਮਕਸਦ ਸਰਕਾਰੀ ਸਹਾਇਤਾ ਪ੍ਰਾਪਤ ਪ੍ਰਾਈਵੇਟ ਕਾਲਜਾਂ ਲਈ ਪੰਜਾਬ ਐਜੂਕੇਸ਼ਨਲ ਟ੍ਰਿਬਿਊਨਲ ਦੇ ਕੰਮਕਾਜ ਨੂੰ ਸੁਚਾਰੂ ਬਣਾਉਣਾ ਹੈ। The post ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ 3 ਬਿੱਲ ਰਾਸ਼ਟਰਪਤੀ ਦੇ ਵਿਚਾਰ ਲਈ ਰੱਖੇ ਰਾਖਵੇਂ appeared first on TheUnmute.com - Punjabi News. Tags:
|
ਵਾਤਾਵਰਨ ਤਬਦੀਲੀ: ਕਣਕ ਦੀਆਂ ਕਿਸਮਾਂ 'ਤੇ ਹੋਏ ਪ੍ਰਭਾਵ ਦਾ ਨਿਰੀਖਣ Wednesday 06 December 2023 12:46 PM UTC+00 | Tags: aam-aadmi-party climate-change cm-bhagwant-mann derabassi latest-news mohali news punjabi-news the-unmute-breaking-news wheat-varieties ਐੱਸ.ਏ.ਐੱਸ. ਨਗਰ, 06 ਦਸੰਬਰ 2023: ਖੇਤੀਬਾੜੀ ਵਿਗਿਆਨੀ (ਭਾਰਤ ਸਰਕਾਰ) ਡਾ. ਵਿਕਰਾਂਤ, ਮੁੱਖ ਖੇਤੀਬਾੜੀ ਅਫਸਰ, ਗੁਰਮੇਲ ਸਿੰਘ, ਐਸ.ਏ.ਐਸ ਨਗਰ ਅਤੇ ਡਾ. ਸ਼ੁਭਕਰਨ ਸਿੰਘ, ਬਲਾਕ ਖੇਤੀਬਾੜੀ ਅਫਸਰ, ਡੇਰਾਬੱਸੀ ਵਲੋਂ ਬਲਾਕ ਡੇਰਾਬੱਸੀ ਦੇ ਪਿੰਡ ਪਰਾਗਪੁਰ ਅਤੇ ਸ਼ੇਖਪੁਰ ਕਲਾਂ ਵਿਖੇ ਕਿਸਾਨਾਂ ਦੇ ਕਣਕ (Wheat) ਦੇ ਖੇਤਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਪਰਾਗਪੁਰ ਦੇ ਕਿਸਾਨ ਸ. ਮੇਜਰ ਸਿੰਘ ਅਤੇ ਸ਼ੇਖਪੁਰ ਕਲਾਂ ਦੇ ਕਿਸਾਨ ਸ. ਰਣਜੀਤ ਸਿੰਘ ਨੇ ਆਪਣੇ ਖੇਤ ਵਿੱਚ ਕਣਕ ਦੀਆਂ ਲਗਾਈਆਂ ਵੱਖਰੀਆਂ-ਵੱਖਰੀਆਂ ਕਿਸਮਾਂ ਬਾਰੇ ਦੱਸਿਆ। ਸ. ਮੇਜਰ ਸਿੰਘ ਨੇ ਦੱਸਿਆ ਕਿ ਪਿਛਲੇ ਪੰਜ ਸਾਲ ਤੋਂ ਉਹ ਸੁਪਰ ਸੀਡਰ ਨਾਲ ਝੋਨੇ ਦੀ ਨਾੜ ਧਰਤੀ ਵਿੱਚੇ ਹੀ ਵਾਹ ਕੇ ਕਣਕ ਦੀਆਂ ਵੱਖ-ਵੱਖ ਕਿਸਮਾਂ ਲਗਾ ਰਹੇ ਹਨ। ਉਹਨਾਂ ਨੇ ਪੀ. ਬੀ. ਡਬਲਿਊ 826, ਡੀ.ਬੀ. ਡਬਲਿਊ. 187 ਅਤੇ ਐੱਚ.ਡੀ. 3086 ਕਣਕ ਦੀਆਂ ਕਿਸਮਾਂ ਲਗਾਈਆਂ ਹਨ। ਇਸ ਮੌਕੇ ਡਾ. ਵਿਕਰਾਂਤ ਨੇ ਕਣਕ ਦੀਆਂ ਸਾਰੀਆਂ ਕਿਸਮਾਂ ਦੇ ਰੋਗਾਂ ਬਾਰੇ ਤਕਨੀਕੀ ਜਾਣਕਾਰੀ ਕਿਸਾਨਾਂ ਨਾਲ ਸਾਂਝੀ ਕੀਤੀ ਅਤੇ ਮੌਕੇ ‘ਤੇ ਫਸਲ ਦਾ ਨਿਰੀਖਣ ਕੀਤਾ। ਉਹਨਾਂ ਨੇ ਕਿਸਾਨਾਂ ਨਾਲ ਖੇਤੀਬਾੜੀ ਨਾਲ ਹੋਰ ਸਬੰਧਿਤ ਵਿਸ਼ਿਆਂ ਬਾਰੇ ਚਰਚਾ ਵੀ ਕੀਤੀ। ਕਿਸਾਨ ਨੇ ਦੱਸਿਆ ਕਿ ਪਿਛਲੀ ਵਾਰ ਉਹਨਾਂ ਵਲੋਂ ਬੀਜੀਆਂ ਗਈਆਂ ਇਹਨਾਂ ਕਿਸਮਾਂ ਦਾ ਚੰਗਾ ਝਾੜ ਹੋਣ ਕਰ ਕੇ ਇਸ ਵਾਰ ਵੀ ਇਹਨਾਂ ਕਿਸਮਾਂ ਦੀ ਬਿਜਾਈ ਕੀਤੀ ਹੋਈ ਹੈ। ਮੁੱਖ ਖੇਤੀਬਾੜੀ ਅਫਸਰ ਡਾ. ਗੁਰਮੇਲ ਸਿੰਘ ਨੇ ਕਣਕ (Wheat) ਦੀ ਫਸਲ ‘ਤੇ ਸੰਖੇਪ ਤਕਨੀਕੀ ਜਾਣਕਾਰੀ ਸਾਂਝੀ ਕੀਤੀ। ਡਾ ਸ਼ੁਭਕਰਨ ਸਿੰਘ ਨੇ ਕਣਕ ਦੀਆਂ ਕਿਸਮਾਂ ਵਿੱਚ ਪਾਈ ਖਾਦ ਅਤੇ ਹੋਰ ਸਪਰੇਅ ਬਾਰੇ ਕਿਸਾਨਾਂ ਤੋਂ ਜਾਣਕਾਰੀ ਲਈ। ਉਹਨਾਂ ਨੇ ਦੱਸਿਆ ਕਿ ਵੱਧਦੇ ਤਾਪਮਾਨ ਕਾਰਨ ਕਣਕਾਂ ਦੇ ਝਾੜ ਦੇ ਉੱਪਰ ਮਾੜਾ ਅਸਰ ਪੈ ਰਿਹਾ ਹੈ ਤੇ ਇਸ ਕਰ ਕੇ ਕਿਸਾਨ ਵੀਰਾਂ ਨੂੰ ਵਾਤਾਵਰਨ ਅਨੁਕੂਲ ਕਿਸਮਾਂ ਨੂੰ ਤਰਜੀਹ ਦੇਣੀ ਚਾਹੀਦੀ ਹੈ। ਕਿਸਾਨਾਂ ਨੂੰ ਦੱਸਿਆ ਗਿਆ ਕਿ ਜਦੋਂ ਕਣਕ ਗੋਭ ਤੋਂ ਆਉਂਦੀ ਹੈ ਤਾਂ ਕਿਸਾਨਾਂ ਨੂੰ ਪੋਟਾਸ਼ੀਅਮ ਨਾਈਟ੍ਰੇਟ ਦੀ ਸਪਰੇਅ ਕਰਨੀ ਚਾਹੀਦੀ ਹੈ। ਇਸ ਮੌਕੇ ਸਰਕਲ ਅਮਲਾਲਾ ਦੇ ਇੰਚਾਰਜ ਡਾ. ਸੁਖਜੀਤ ਕੌਰ, ਖੇਤੀਬਾੜੀ ਵਿਸਥਾਰ ਅਫਸਰ ਅਤੇ ਗੁਰਵਿੰਦਰ ਕੌਰ, ਖੇਤੀਬਾੜੀ ਵਿਸਥਾਰ ਅਫਸਰ ਅਤੇ ਏ.ਟੀ.ਐਮ. ਜਤਿੰਦਰ ਸਿੰਘ ਵੀ ਮੌਜੂਦ ਸਨ। The post ਵਾਤਾਵਰਨ ਤਬਦੀਲੀ: ਕਣਕ ਦੀਆਂ ਕਿਸਮਾਂ ‘ਤੇ ਹੋਏ ਪ੍ਰਭਾਵ ਦਾ ਨਿਰੀਖਣ appeared first on TheUnmute.com - Punjabi News. Tags:
|
ਪੰਜਾਬ ਦੇ ਸਰਕਾਰੀ ਸਕੂਲਾਂ ਦੇ ਅੱਠ ਵਿਦਿਆਰਥਣਾ ਜਾਣਗੀਆਂ ਜਪਾਨ ਫੇਰੀ 'ਤੇ: ਹਰਜੋਤ ਸਿੰਘ ਬੈਂਸ Wednesday 06 December 2023 12:51 PM UTC+00 | Tags: breaking-news government-schools harjot-singh-bains japan news punjab-governmen punjab-government punjab-government-school ਚੰਡੀਗੜ੍ਹ, 6 ਦਸੰਬਰ 2023: ਪੰਜਾਬ ਦੇ ਸਰਕਾਰੀ ਸਕੂਲਾਂ (government schools) ਵਿੱਚ ਪੜ੍ਹਦੀਆਂ ਅੱਠ ਵਿਦਿਆਰਥਣਾਂ 7 ਦਿਨਾਂ ਲਈ ਜਪਾਨ ਫੇਰੀ 'ਤੇ ਜਾਣਗੀਆਂ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਇੱਥੇ ਦਿੱਤੀ ਗਈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਜਪਾਨ ਏਸ਼ੀਆ ਯੂਥ ਅਕਸਚੇਂਜ ਪ੍ਰੋਗਰਾਮ ਇਨ ਸਾਇੰਸ, ਜਿਸਨੂੰ ਕਿ ਸਾਕੂਰਾ ਅਕਸਚੇਂਜ ਪ੍ਰੋਗਰਾਮ ਇਨ ਸਾਇੰਸ ਵਜੋਂ ਵੀ ਜਾਣਿਆ ਜਾਂਦਾ ਹੈ , ਵਿੱਚ ਭਾਗ ਲੈਣ ਲਈ ਸੂਬੇ ਦੇ ਸਰਕਾਰੀ ਸਕੂਲਾਂ (government schools) ਦੀਆਂ ਅੱਠ ਵਿਦਿਆਰਥਣਾ ਚੁਣੀਆਂ ਗਈਆਂ ਹਨ। ਇਹ ਵਿਦਿਆਰਥਣਾਂ 7 ਦਿਨ ਮਿਤੀ 10 ਤੋਂ 16 ਦਸੰਬਰ,2023 ਤੱਕ ਜਪਾਨ ਵਿਖੇ ਰਹਿਣਗੀਆਂ। ਉਨ੍ਹਾਂ ਦੱਸਿਆ ਕਿ ਚੁਣੀਆਂ ਗਈਆਂ ਵਿਦਿਆਰਥਣਾਂ ਵਿੱਚ ਸਕੂਲ ਆਫ਼ ਐਮੀਨੈਂਸ ਮਾਨਸਾ ਦੀ ਵਿਦਿਆਰਥਣ ਹਰਮਨਦੀਪ ਕੌਰ ਸਪੁੱਤਰੀ ਸੁਖਵਿੰਦਰ ਸਿੰਘ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭਵਾਨੀਗੜ੍ਹ ਦੀ ਜਸਮੀਤ ਕੌਰ ਸਪੁੱਤਰੀ ਗੁਰਦੀਪ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਡਲ ਟਾਊਨ ਪਟਿਆਲਾ ਦੀ ਸੰਜਨਾ ਪੁੱਤਰੀ ਰਜਤ ਕੁਮਾਰ, ਮੈਰੀਟੋਰੀਅਸ ਸਕੂਲ ਬਠਿੰਡਾ ਦੀ ਵਿਦਿਆਰਥਣ ਸਪਨਾ ਪੁੱਤਰੀ ਸੰਤ ਰਾਮ, ਸਕੂਲ ਆਫ਼ ਐਮੀਨੈਂਸ ਕਪੂਰਥਲਾ ਦੀ ਵਿਦਿਆਰਥਣ ਨਿਸ਼ਾ ਰਾਣੀ ਪੁੱਤਰੀ ਜਸਵਿੰਦਰ ਸਿੰਘ , ਮੈਰੀਟੋਰੀਅਸ ਸਕੂਲ ਫਿਰੋਜ਼ਪੁਰ ਦੀ ਵਿਦਿਆਰਥਣ ਗੁਰਵਿੰਦਰ ਕੌਰ ਪੁੱਤਰੀ ਕੁਲਦੀਪ ਸਿੰਘ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੌੜਮੰਡੀ ਦੀ ਵਿਦਿਆਰਥਣ ਦੀਪਿਕਾ ਪੁੱਤਰੀ ਹਰਵਿੰਦਰ ਕੁਮਾਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਰੰਧਾਵਾ ਮਸੰਦਾਂ ਜਲੰਧਰ ਖਵਾਹਿਸ਼ ਪੁੱਤਰੀ ਰਮਨ ਕੁਮਾਰ ਸ਼ਾਮਲ ਹਨ। The post ਪੰਜਾਬ ਦੇ ਸਰਕਾਰੀ ਸਕੂਲਾਂ ਦੇ ਅੱਠ ਵਿਦਿਆਰਥਣਾ ਜਾਣਗੀਆਂ ਜਪਾਨ ਫੇਰੀ 'ਤੇ: ਹਰਜੋਤ ਸਿੰਘ ਬੈਂਸ appeared first on TheUnmute.com - Punjabi News. Tags:
|
ਪੀਐਚਸੀ ਨੂੰ ਏਏਸੀ 'ਚ ਤਬਦੀਲ ਕਰਨ ਲਈ ਵਰਤੇ ਖਰਚਿਆਂ ਦੀ ਭਰਭਾਈ ਕਰੋ: ਪ੍ਰਤਾਪ ਸਿੰਘ ਬਾਜਵਾ Wednesday 06 December 2023 01:02 PM UTC+00 | Tags: aac aam-aadmi-party breaking-news news partap-singh-bajwa punjab-congress ਚੰਡੀਗੜ, 6 ਦਸੰਬਰ 2023: ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪ੍ਰਾਇਮਰੀ ਹੈਲਥ ਸੈਂਟਰਾਂ ਨੂੰ ਮੁੜ ਖੋਲ੍ਹਣ ‘ਤੇ ਵਿਚਾਰ ਕੀਤੇ ਜਾਣ ਤੋਂ ਬਾਅਦ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਸੋਮਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਨੇ ਇਕ ਹੋਰ ਯੂ-ਟਰਨ ਲੈ ਲਿਆ ਹੈ। ਉਨ੍ਹਾਂ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਆਪ ‘ਤੇ ਬਿਹਤਰ ਸਮਝ ਆਈ ਹੈ ਅਤੇ ‘ਆਪ’ ਹੁਣ ਪ੍ਰਾਇਮਰੀ ਹੈਲਥ ਸੈਂਟਰਾਂ ਨੂੰ ਦੁਬਾਰਾ ਖੋਲ੍ਹਣ ਦੀ ਯੋਜਨਾ ਬਣਾ ਰਹੀ ਹੈ। ਕਦੇ ਨਾ ਹੋਣ ਨਾਲੋਂ ਦੇਰ ਭਲੀ। ਹਾਲਾਂਕਿ, ‘ਆਪ’ ਸਰਕਾਰ ਨੂੰ ਇਹ ਵੀ ਦੱਸਣਾ ਚਾਹੀਦਾ ਹੈ ਕਿ ਪ੍ਰਾਇਮਰੀ ਹੈਲਥ ਸੈਂਟਰਾਂ ਨੂੰ ਆਮ ਆਦਮੀ ਕਲੀਨਿਕਾਂ ਵਿੱਚ ਤਬਦੀਲ ਕਰਨ ਲਈ ਕੀਤੇ ਗਏ ਖਰਚਿਆਂ ਲਈ ਕੌਣ ਜ਼ਿੰਮੇਵਾਰ ਹੋਵੇਗਾ। ਕੀ ਆਮ ਆਦਮੀ ਪਾਰਟੀ ਇਸ ਨੂੰ ਆਪਣੇ ਪਾਰਟੀ ਫੰਡਾਂ ਵਿੱਚੋਂ ਜਮ੍ਹਾਂ ਕਰਵਾਏਗੀ? ਇਕ ਖ਼ਬਰ ਦਾ ਹਵਾਲਾ ਦਿੰਦੇ ਹੋਏ ਬਾਜਵਾ ਨੇ ਕਿਹਾ ਕਿ ‘ਆਪ’ ਸਰਕਾਰ ਉਸੇ ਇਮਾਰਤ ‘ਤੇ ਪੀਐਚਸੀ ਨੂੰ ਦੁਬਾਰਾ ਖੋਲ੍ਹਣ ਦੀ ਸੰਭਾਵਨਾ ਤਲਾਸ਼ਣ ਦੀ ਯੋਜਨਾ ਬਣਾ ਰਹੀ ਹੈ ਕਿਉਂਕਿ ਕੇਂਦਰੀ ਸਿਹਤ ਮੰਤਰਾਲੇ ਨੇ ਰਾਸ਼ਟਰੀ ਸਿਹਤ ਮਿਸ਼ਨ ਤਹਿਤ 650 ਕਰੋੜ ਰੁਪਏ ਦੇ ਫੰਡ ਰੋਕ ਦਿੱਤੇ ਸਨ। ਜ਼ਿਕਰਯੋਗ ਹੈ ਕਿ ਕੇਂਦਰ ਨੇ ਐਨਐਚਐਮ ਤਹਿਤ ਪੰਜਾਬ ਦੀ ਗ੍ਰਾਂਟ ਰੋਕ ਦਿੱਤੀ ਸੀ ਕਿਉਂਕਿ ਸੂਬਾ ਸਰਕਾਰ ਆਯੁਸ਼ਮਾਨ ਭਾਰਤ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਦੇ ਬ੍ਰਾਂਡਿੰਗ ਨਿਯਮਾਂ ਦੀ ਪਾਲਣਾ ਕਰਨ ਵਿੱਚ ਅਸਫਲ ਰਹੀ ਸੀ। ਇਸ ਤੋਂ ਇਲਾਵਾ ਏਏਸੀ ਦੇ ਲੋਗੋ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਸਵੀਰ ਵੀ ਵਿਵਾਦ ਦਾ ਵਿਸ਼ਾ ਬਣੀ ਹੋਈ ਹੈ। ਸੀਨੀਅਰ ਕਾਂਗਰਸੀ ਆਗੂ ਬਾਜਵਾ (Partap Singh Bajwa) ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਣ ਪੰਜਾਬ ਪੁਲਿਸ ਨੂੰ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ਤੇਜ਼ ਕਰਨ ਦੀ ਅਪੀਲ ਕੀਤੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਇਸੇ ਮਕਸਦ ਲਈ ਸਾਈਕਲ ਰੈਲੀਆਂ ਕੀਤੀਆਂ ਸਨ। ਬਾਜਵਾ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਇਹ ਸਮਝ ਗਏ ਹਨ ਕਿ ਸਾਈਕਲ ਰੈਲੀਆਂ ਨਾਲ ਸੂਬੇ ਵਿੱਚ ਨਸ਼ਿਆਂ ਦੀ ਦੁਰਵਰਤੋਂ ਤੋਂ ਛੁਟਕਾਰਾ ਪਾਉਣ ਵਿੱਚ ਕੋਈ ਫਰਕ ਨਹੀਂ ਪਵੇਗਾ, ਸਗੋਂ ਇੱਕ ਠੋਸ ਰਣਨੀਤੀ ਤਿਆਰ ਕਰਨ ਅਤੇ ਪੁਲਿਸ ਨੂੰ ਜਵਾਬਦੇਹ ਬਣਾਉਣ ਨਾਲ ਨਿਸ਼ਚਤ ਤੌਰ ‘ਤੇ ਤਬਦੀਲੀ ਆਵੇਗੀ। ਉਨ੍ਹਾਂ ਕਿਹਾ ਕਿ ਸਾਈਕਲ ਰੈਲੀਆਂ ਅਸਲ ਵਿੱਚ ਸਵੈ-ਪ੍ਰਚਾਰ ਦੇ ਮੌਕੇ ਤੋਂ ਇਲਾਵਾ ਕੁਝ ਨਹੀਂ ਹਨ। The post ਪੀਐਚਸੀ ਨੂੰ ਏਏਸੀ ‘ਚ ਤਬਦੀਲ ਕਰਨ ਲਈ ਵਰਤੇ ਖਰਚਿਆਂ ਦੀ ਭਰਭਾਈ ਕਰੋ: ਪ੍ਰਤਾਪ ਸਿੰਘ ਬਾਜਵਾ appeared first on TheUnmute.com - Punjabi News. Tags:
|
ਜੌੜਾਮਾਜਰਾ ਵੱਲੋਂ ਸਸਤਾ ਰੇਤਾ-ਬਜਰੀ ਮੁਹੱਈਆ ਕਰਵਾਉਣ, ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਠੱਲ੍ਹ ਪਾਉਣ ਤੇ ਪਰਾਲੀ ਦਾ ਨਿਪਟਾਰਾ ਯਕੀਨੀ ਬਣਾਉਣ ਦਾ ਅਹਿਦ Wednesday 06 December 2023 01:14 PM UTC+00 | Tags: breaking-news chetan-singh-jauramajra illegal-mining news paddy-stubble punjab-news sand-gravel ਚੰਡੀਗੜ੍ਹ, 6 ਦਸੰਬਰ 2023: ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਬਾ ਵਾਸੀਆਂ ਨੂੰ ਸਸਤੀਆਂ ਦਰਾਂ ‘ਤੇ ਰੇਤਾ-ਬਜਰੀ ਮਿਲਣਾ ਯਕੀਨੀ ਬਣਾਉਣ, ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਠੱਲ੍ਹ ਪਾਉਣ ਅਤੇ ਸੂਬੇ ਨੂੰ ਪ੍ਰਦੂਸ਼ਣ-ਮੁਕਤ ਕਰਨ ਲਈ ਪਰਾਲੀ ਦਾ ਨਿਪਟਾਰਾ ਯਕੀਨੀ ਬਣਾਉਣ ਲਈ ਅੱਜ ਕਰੱਸ਼ਰ ਮਾਲਕਾਂ, ਮਾਈਨਿੰਗ ਠੇਕੇਦਾਰਾਂ ਅਤੇ ਭੱਠਾ ਮਾਲਕਾਂ ਨਾਲ ਪੰਜਾਬ ਭਵਨ ਵਿਖੇ ਵੱਖੋ-ਵੱਖ ਹੰਗਾਮੀ ਮੀਟਿੰਗਾਂ ਕੀਤੀਆਂ ਗਈਆਂ। ਇਸ ਦੌਰਾਨ ਕੈਬਨਿਟ ਮੰਤਰੀ ਨੇ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ ਪ੍ਰਦੂਸ਼ਣ-ਮੁਕਤ ਬਣਾਉਣ ਨੇ ਨਾਲ-ਨਾਲ ਮਾਈਨਿੰਗ ਸੈਕਟਰ ਅੰਦਰ ਪਾਰਦਰਸ਼ਤਾ ਅਤੇ ਨੈਤਿਕ ਅਭਿਆਸਾਂ ਨੂੰ ਕਾਇਮ ਰੱਖਣ ਲਈ ਵਚਨਬੱਧ ਹੈ, ਇਸ ਲਈ ਭੱਠਾ ਮਾਲਕ ਅਤੇ ਕਰੱਸ਼ਰ ਮਾਲਕ ਤੇ ਮਾਈਨਿੰਗ ਠੇਕੇਦਾਰ ਸਰਕਾਰ ਦੇ ਇਸ ਕਦਮ ਵਿੱਚ ਭਰਪੂਰ ਸਹਿਯੋਗ ਦੇਣ। ਉਨ੍ਹਾਂ ਭੱਠਾ ਮਾਲਕਾਂ ਨੂੰ ਅਪੀਲ ਕੀਤੀ ਕਿ ਸੂਬੇ ਵਿੱਚ ਪਰਾਲੀ ਦਾ ਨਿਪਟਾਰਾ ਕਰਨਾ ਵੱਡਾ ਮੁੱਦਾ ਹੈ। ਇਸ ਲਈ ਸੂਬੇ ਨੂੰ ਪ੍ਰਦੂਸ਼ਣ-ਮੁਕਤ ਕਰਨ ਦੇ ਉਦਮਾਂ ਤਹਿਤ ਭੱਠਾ ਮਾਲਕ ਘੱਟੋ-ਘੱਟ 20 ਫ਼ੀਸਦੀ ਪਰਾਲੀ ਆਪਣੇ ਭੱਠਿਆਂ ਵਿੱਚ ਵਰਤਣ। ਉਨ੍ਹਾਂ ਕਿਹਾ ਕਿ ਛੇਤੀ ਹੀ ਭਾਈਵਾਲ ਵਿਭਾਗਾਂ ਜਿਵੇਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਵਾਤਾਵਰਣ ਵਿਭਾਗ ਅਤੇ ਭੱਠਾ ਮਾਲਕਾਂ ਨਾਲ ਮੀਟਿੰਗ ਕਰਕੇ ਇਸ ਸਬੰਧੀ ਅਗਲੀ ਕਾਰਵਾਈ ਉਲੀਕੀ ਜਾਵੇਗੀ। ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਭੱਠਾ ਮਾਲਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਵੱਲੋਂ 2 ਹੈਕਟੇਅਰ ਤੱਕ ਮਿੱਟੀ ਪੁੱਟਣ ਦੀ ਇਜਾਜ਼ਤ ਦੇਣ ਦੀ ਰੱਖੀ ਗਈ ਮੁੱਖ ਮੰਗ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇਗਾ ਅਤੇ ਇਸ ਸਬੰਧੀ ਛੇਤੀ ਹੀ ਫ਼ੈਸਲਾ ਲਿਆ ਜਾਵੇਗਾ ਜਿਸ ਨਾਲ ਉਨ੍ਹਾਂ ਦੀ ਚਿਰੋਕਣੀ ਮੰਗ ਪੂਰੀ ਹੋ ਜਾਵੇਗੀ। ਸ. ਜੌੜਾਮਾਜਰਾ ਨੇ ਮਾਈਨਿੰਗ ਠੇਕੇਦਾਰਾਂ ਨਾਲ ਮੀਟਿੰਗ ਦੌਰਾਨ ਪਾਰਦਰਸ਼ੀ ਅਤੇ ਸਾਫ਼-ਸੁਥਰੇ ਢੰਗ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਮਾਈਨਿੰਗ ਠੇਕੇਦਾਰ ਕਾਨੂੰਨੀ ਤਰੀਕੇ ਨਾਲ ਖਣਨ ਗਤੀਵਿਧੀਆਂ ਕਰ ਰਹੇ ਹਨ, ਇਸ ਲਈ ਪ੍ਰਸ਼ਾਸਨਿਕ ਅਮਲੇ ਰਾਹੀਂ ਉਨ੍ਹਾਂ ਨੂੰ ਪੂਰੀ ਮਦਦ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਮੁਹਿੰਮ ਵਿੱਢੀ ਹੋਈ ਹੈ ਜਿਸ ਨਾਲ ਕਾਨੂੰਨੀ ਢੰਗ ਨਾਲ ਮਾਈਨਿੰਗ ਕਰ ਰਹੇ ਠੇਕੇਦਾਰਾਂ ਨੂੰ ਨਿਰੰਤਰ ਫ਼ਾਇਦਾ ਹੋਣਾ ਤੈਅ ਹੈ। ਇਸ ਦੌਰਾਨ ਮਾਈਨਿੰਗ ਠੇਕੇਦਾਰਾਂ ਵੱਲੋਂ ਖਣਨ ਲਈ ਪੌਕਲੇਨ ਮਸ਼ੀਨਾਂ ਵਰਤਣ ਦੀ ਮੰਗ ‘ਤੇ ਮੰਤਰੀ ਨੇ ਕਿਹਾ ਕਿ ਇਸ ਮੰਗ ਸਬੰਧੀ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ। ਇਸੇ ਤਰ੍ਹਾਂ ਕਰੱਸ਼ਰ ਮਾਲਕਾਂ ਨਾਲ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨੂੰ ਕਿਫ਼ਾਇਤੀ ਦਰਾਂ ‘ਤੇ ਰੇਤ-ਬਜਰੀ ਮੁਹੱਈਆ ਕਰਾਉਣ ਲਈ ਅਤੇ ਕਰੱਸ਼ਰ ਕਾਰੋਬਾਰ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਸੂਬਿਆਂ ਦੀਆਂ ਨੀਤੀਆਂ ਨੂੰ ਘੋਖੇਗੀ। ਕਰੱਸ਼ਰ ਮਾਲਕਾਂ ਵੱਲੋਂ ਮਾਈਨਿੰਗ ਵਾਲੀਆਂ ਥਾਵਾਂ ਲੀਜ਼ ‘ਤੇ ਦੇਣ ਦੀ ਮੰਗ ਬਾਰੇ ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਵਿਚਾਰ ਕੀਤਾ ਜਾਵੇਗਾ ਅਤੇ ਛੇਤੀ ਹੀ ਕੋਈ ਢੁਕਵਾਂ ਫ਼ੈਸਲਾ ਲਿਆ ਜਾਵੇਗਾ। ਦੱਸ ਦੇਈਏ ਕਿ ਬੀਤੇ ਕੱਲ੍ਹ ਸ. ਚੇਤਨ ਸਿੰਘ ਜੌੜਾਮਾਜਰਾ ਨੇ ਖਣਨ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸੋਚ ਮੁਤਾਬਕ ਸੂਬਾ ਵਾਸੀਆਂ ਨੂੰ ਸਸਤੇ ਭਾਅ ‘ਤੇ ਰੇਤ-ਬਜਰੀ ਮੁਹੱਈਆ ਕਰਾਉਣ ਲਈ ਨਿਕਾਸੀ ਵਧਾਉਣ ਸਬੰਧੀ ਵਿਉਂਤਬੰਦੀ ਕਰਨ ਲਈ ਕਿਹਾ ਸੀ। ਉਨ੍ਹਾਂ ਜ਼ਿਲ੍ਹਾ ਸਰਵੇਖਣ ਰਿਪੋਰਟਾਂ ਵਿੱਚ ਹੋਰ ਸੰਭਾਵਿਤ ਸਾਈਟਾਂ ਨੂੰ ਸ਼ਾਮਲ ਕਰਕੇ ਅਤੇ ਸਾਰੀਆਂ ਮਾਈਨਿੰਗ ਸਾਈਟਾਂ ‘ਤੇ ਕਾਰਵਾਈਆਂ ਸ਼ੁਰੂ ਕਰਕੇ ਅਤੇ ਖਣਿਜਾਂ ਦੀ ਨਿਕਾਸੀ ਨੂੰ ਵਧਾਉਣ ਦੀ ਲੋੜ ‘ਤੇ ਜ਼ੋਰ ਦਿੱਤਾ ਜਿਸ ਨਾਲ ਬਾਜ਼ਾਰ ਵਿੱਚ ਰੇਤ ਤੇ ਬਜਰੀ ਦੀ ਉਪਲਬਧਤਾ ਵਧਣਾ, ਕੀਮਤਾਂ ਘਟਾਉਣ ਵਿੱਚ ਮਦਦ ਮਿਲਣਾ ਅਤੇ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਕਰੜੇ ਹੱਥੀਂ ਠੱਲ੍ਹ ਪਾਉਣਾ ਯਕੀਨੀ ਬਣੇਗਾ। ਉਨ੍ਹਾਂ ਸਾਰੇ ਜ਼ਿਲ੍ਹਾ ਮਾਈਨਿੰਗ ਅਫ਼ਸਰਾਂ ਨੂੰ ਆਪਣੇ ਫ਼ਰਜ਼ ਇਮਾਨਦਾਰੀ ਨਾਲ ਨਿਭਾਉਣ ਦੀ ਤਾਕੀਦ ਕਰਦਿਆਂ ਕਿਹਾ ਸੀ ਕਿ ਗ਼ੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਗਏ ਕਿਸੇ ਵੀ ਅਧਿਕਾਰੀ ਜਾਂ ਮੁਲਾਜ਼ਮ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਮੀਟਿੰਗ ਦੌਰਾਨ ਖਣਨ ਤੇ ਭੂ-ਵਿਗਿਆਨ ਵਿਭਾਗ ਦੇ ਡਾਇਰੈਕਟਰ ਸ੍ਰੀ ਅਭਿਜੀਤ ਕਪਲਿਸ਼, ਚੀਫ ਇੰਜੀਨੀਅਰ (ਮਾਈਨਿੰਗ) ਸ. ਹਰਦੀਪ ਸਿੰਘ ਮਹਿੰਦੀਰੱਤਾ ਅਤੇ ਹੋਰ ਅਧਿਕਾਰੀ ਮੌਜੂਦ ਸਨ। The post ਜੌੜਾਮਾਜਰਾ ਵੱਲੋਂ ਸਸਤਾ ਰੇਤਾ-ਬਜਰੀ ਮੁਹੱਈਆ ਕਰਵਾਉਣ, ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਠੱਲ੍ਹ ਪਾਉਣ ਤੇ ਪਰਾਲੀ ਦਾ ਨਿਪਟਾਰਾ ਯਕੀਨੀ ਬਣਾਉਣ ਦਾ ਅਹਿਦ appeared first on TheUnmute.com - Punjabi News. Tags:
|
ਜੇਕਰ ਜਵਾਹਰ ਲਾਲ ਨਹਿਰੂ ਨੇ ਸਹੀ ਕਦਮ ਚੁੱਕੇ ਹੁੰਦੇ ਤਾਂ POK ਸਾਡਾ ਹਿੱਸਾ ਹੁੰਦਾ: ਅਮਿਤ ਸ਼ਾਹ Wednesday 06 December 2023 01:30 PM UTC+00 | Tags: amit-shah breaking-news india jammu-and-kashmir-reorganization-bill jawaharlal-nehru latest-news news pandit-jawaharlal-nehru pok ਚੰਡੀਗੜ੍ਹ, 6 ਦਸੰਬਰ 2023: ਜੰਮੂ ਅਤੇ ਕਸ਼ਮੀਰ ਰਿਜ਼ਰਵੇਸ਼ਨ (ਸੋਧ) ਬਿੱਲ, 2023 ਅਤੇ ਜੰਮੂ ਅਤੇ ਕਸ਼ਮੀਰ ਪੁਨਰਗਠਨ (ਸੋਧ) ਬਿੱਲ, 2023 ਨੂੰ ਲੋਕ ਸਭਾ ਨੇ ਮਨਜ਼ੂਰੀ ਦਿੱਤੀ। ਇਸ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨੇ ਬੁੱਧਵਾਰ ਨੂੰ ਲੋਕ ਸਭਾ ‘ਚ ਕਿਹਾ ਕਿ ਜੰਮੂ-ਕਸ਼ਮੀਰ ਨਾਲ ਸਬੰਧਤ ਦੋ ਬਿੱਲ ਜਿਨ੍ਹਾਂ ‘ਤੇ ਸਦਨ ‘ਚ ਵਿਚਾਰ ਚੱਲ ਰਿਹਾ ਹੈ, ਉਨ੍ਹਾਂ ਸਾਰੇ ਲੋਕਾਂ ਨੂੰ ਨਿਆਂ ਦਿਵਾਉਣ ਲਈ ਲਿਆਂਦਾ ਗਿਆ ਹੈ, ਜਿਨ੍ਹਾਂ ਨੂੰ 70 ਸਾਲਾਂ ਤੋਂ ਨਜ਼ਰਅੰਦਾਜ਼ ਅਤੇ ਅਪਮਾਨਿਤ ਕੀਤਾ ਗਿਆ ਸੀ | ਅਮਿਤ ਸ਼ਾਹ (Amit Shah) ਨੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ‘ਤੇ ਵੀ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਨੂੰ ਜਵਾਹਰ ਲਾਲ ਨਹਿਰੂ ਦੀਆਂ ਦੋ ਗਲਤੀਆਂ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ। ਇਨ੍ਹਾਂ ਵਿੱਚ ਪਹਿਲਾਂ ਜੰਗਬੰਦੀ ਦਾ ਐਲਾਨ ਕਰਨਾ ਅਤੇ ਫਿਰ ਕਸ਼ਮੀਰ ਮੁੱਦੇ ਨੂੰ ਸੰਯੁਕਤ ਰਾਸ਼ਟਰ ਵਿੱਚ ਲਿਜਾਣਾ ਸ਼ਾਮਲ ਹੈ। ਜੇਕਰ ਜਵਾਹਰ ਲਾਲ ਨਹਿਰੂ ਨੇ ਸਹੀ ਕਦਮ ਚੁੱਕੇ ਹੁੰਦੇ ਤਾਂ ਪੀ.ਓ.ਕੇ (POK) ਸਾਡਾ ਹਿੱਸਾ ਹੁੰਦਾ। ਸਦਨ ‘ਚ ਚਰਚਾ ਦਾ ਜਵਾਬ ਦਿੰਦੇ ਹੋਏ ਉਨ੍ਹਾਂ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਰੀਬਾਂ ਦਾ ਦਰਦ ਸਮਝਦੇ ਹਨ ਅਤੇ ਇਕੱਲੇ ਅਜਿਹੇ ਨੇਤਾ ਹਨ, ਜਿਨ੍ਹਾਂ ਨੇ ਪਛੜੇ ਵਰਗ ਦੇ ਹੰਝੂ ਪੂੰਝੇ ਹਨ। ਉਨ੍ਹਾਂ ਕਿਹਾ ਕਿ ਜੋ ਬਿੱਲ ਮੈਂ ਇੱਥੇ ਲਿਆਇਆ ਹੈ, ਉਹ ਉਨ੍ਹਾਂ ਲੋਕਾਂ ਨੂੰ ਨਿਆਂ ਅਤੇ ਅਧਿਕਾਰ ਦੇਣ ਨਾਲ ਸਬੰਧਤ ਹੈ, ਜਿਨ੍ਹਾਂ ਨਾਲ ਬੇਇਨਸਾਫੀ, ਅਪਮਾਨ ਅਤੇ ਅਣਗਹਿਲੀ ਕੀਤੀ ਗਈ ਸੀ। ਕਿਸੇ ਵੀ ਸਮਾਜ ਵਿੱਚ ਜਿਹੜੇ ਵਾਂਝੇ ਹਨ, ਉਨ੍ਹਾਂ ਨੂੰ ਅੱਗੇ ਲਿਆਂਦਾ ਜਾਵੇ, ਇਹ ਭਾਰਤ ਦੇ ਸੰਵਿਧਾਨ ਦੀ ਮੂਲ ਭਾਵਨਾ ਹੈ। ਉਨ੍ਹਾਂ ਨੂੰ ਇਸ ਤਰ੍ਹਾਂ ਅੱਗੇ ਲਿਆਉਣਾ ਹੋਵੇਗਾ ਕਿ ਉਨ੍ਹਾਂ ਦਾ ਸਨਮਾਨ ਘੱਟ ਨਾ ਹੋਵੇ। ਅਧਿਕਾਰ ਦੇਣ ਅਤੇ ਸਨਮਾਨ ਨਾਲ ਅਧਿਕਾਰ ਦੇਣ ਵਿਚ ਬਹੁਤ ਅੰਤਰ ਹੈ। ਇਸ ਲਈ ਇਸ ਨੂੰ ਕਮਜ਼ੋਰ ਅਤੇ ਵਾਂਝੀ ਸ਼੍ਰੇਣੀ ਦੀ ਬਜਾਏ ਹੋਰ ਪਛੜੀਆਂ ਸ਼੍ਰੇਣੀਆਂ ਦਾ ਨਾਂ ਦੇਣਾ ਜ਼ਰੂਰੀ ਹੈ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦਾ ਨਾਂ ਲਏ ਬਿਨਾਂ ਉਨ੍ਹਾਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੁਝ ਆਗੂ ਅਜਿਹੇ ਵੀ ਹਨ ਜੋ ਓ.ਬੀ.ਸੀ. ਦੀ ਗੱਲ ਕਰਦੇ ਹਨ, ਜੇਕਰ ਤੁਸੀਂ ਉਨ੍ਹਾਂ ਨੂੰ ਲਿਖਤੀ ਰੂਪ ਵਿੱਚ ਕੁਝ ਸੌਂਪਦੇ ਹੋ, ਤਾਂ ਉਹ ਛੇ ਮਹੀਨੇ ਤੱਕ ਉਹੀ ਗੱਲ ਕਹਿੰਦੇ ਰਹਿੰਦੇ ਹਨ ਜਦੋਂ ਤੱਕ ਉਨ੍ਹਾਂ ਨੂੰ ਨਵੀਂ ਪਰਚੀ ਨਹੀਂ ਮਿਲਦੀ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਨੇ ਪਛੜੀਆਂ ਸ਼੍ਰੇਣੀਆਂ ਦਾ ਵਿਰੋਧ ਕਰਨ ਅਤੇ ਪਛੜੀਆਂ ਸ਼੍ਰੇਣੀਆਂ ਨੂੰ ਰੋਕਣ ਦਾ ਸਭ ਤੋਂ ਵੱਡਾ ਕੰਮ ਕੀਤਾ ਹੈ। ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਪਛੜੀਆਂ ਸ਼੍ਰੇਣੀਆਂ ਦਾ ਵਿਰੋਧ ਕਰਨ ਅਤੇ ਪਛੜੀਆਂ ਸ਼੍ਰੇਣੀਆਂ ਨੂੰ ਰੋਕਣ ਦਾ ਸਭ ਤੋਂ ਵੱਡਾ ਕੰਮ ਜੇਕਰ ਕਿਸੇ ਪਾਰਟੀ ਨੇ ਕੀਤਾ ਹੈ ਤਾਂ ਉਹ ਕਾਂਗਰਸ ਪਾਰਟੀ ਨੇ ਕੀਤਾ ਹੈ। ਪਿਛੜਾ ਵਰਗ ਕਮਿਸ਼ਨ ਨੂੰ 70 ਸਾਲਾਂ ਤੋਂ ਸੰਵਿਧਾਨਕ ਮਾਨਤਾ ਨਹੀਂ ਦਿੱਤੀ ਗਈ। ਪ੍ਰਧਾਨ ਮੰਤਰੀ ਮੋਦੀ ਨੇ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਨੂੰ ਸੰਵਿਧਾਨਕ ਮਾਨਤਾ ਦਿੱਤੀ ਹੈ। The post ਜੇਕਰ ਜਵਾਹਰ ਲਾਲ ਨਹਿਰੂ ਨੇ ਸਹੀ ਕਦਮ ਚੁੱਕੇ ਹੁੰਦੇ ਤਾਂ POK ਸਾਡਾ ਹਿੱਸਾ ਹੁੰਦਾ: ਅਮਿਤ ਸ਼ਾਹ appeared first on TheUnmute.com - Punjabi News. Tags:
|
ਜੰਮੂ-ਕਸ਼ਮੀਰ 'ਚ CRPF ਦੇ ਕਾਫਲੇ 'ਤੇ ਹਮਲਾ ਕਰਨ ਵਾਲਾ ਅੱਤਵਾਦੀ ਅਦਨਾਨ ਦਾ ਕਰਾਚੀ 'ਚ ਕਤਲ Wednesday 06 December 2023 01:52 PM UTC+00 | Tags: adnan adnan-hanzla breaking-news crpf jammu-and-kashmir news terrorist-adnan ਚੰਡੀਗੜ੍ਹ, 6 ਦਸੰਬਰ 2023: 2015 ਅਤੇ 2016 ‘ਚ ਜੰਮੂ-ਕਸ਼ਮੀਰ ਦੇ ਊਧਮਪੁਰ ਅਤੇ ਪੰਪੋਰ ‘ਚ ਸੁਰੱਖਿਆ ਬਲਾਂ ‘ਤੇ ਹੋਏ ਦੋ ਵੱਡੇ ਹਮਲਿਆਂ ਦੇ ਮਾਸਟਰਮਾਈਂਡ ਹੰਜਲਾ ਅਦਨਾਨ (Adnan) ਦਾ ਕਰਾਚੀ ਵਿੱਚ ਕਤਲ ਕਰ ਦਿੱਤਾ ਗਿਆ ਹੈ । ਲਸ਼ਕਰ ਤਾਇਬਾ ਦਾ ਸੀਨੀਅਰ ਕਮਾਂਡਰ ਹੰਜਲਾ ਅਦਨਾਨ ਹਾਫਿਜ਼ ਸਈਦ ਦਾ ਕਰੀਬੀ ਮੰਨਿਆ ਜਾਂਦਾ ਸੀ। ਜਾਣਕਾਰੀ ਮੁਤਾਬਕ ਕਰਾਚੀ ‘ਚ ਅਣਪਛਾਤੇ ਬੰਦੂਕਧਾਰੀਆਂ ਨੇ ਉਸ ‘ਤੇ ਹਮਲਾ ਕਰ ਦਿੱਤਾ ਅਤੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਵਿੱਚ ਉਸਦੀ ਮੌਤ ਹੋ ਗਈ। ਅਦਨਾਨ ਨੂੰ ਉਸ ਦੇ ਘਰ ਦੇ ਬਾਹਰ ਗੋਲੀ ਮਾਰ ਦਿੱਤੀ ਗਈ, ਜਿਸ ਤੋਂ ਬਾਅਦ ਉਸ ਨੂੰ ਕਰਾਚੀ ਦੇ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਹੰਜਾਲਾ ਦੇ ਕਤਲ ਨੂੰ ਲਸ਼ਕਰ-ਏ-ਤਾਇਬਾ ਅਤੇ ਹਾਫ਼ਿਜ਼ ਸਈਦ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਇਸ ਕਤਲ ਪਿੱਛੇ ਕਿਸ ਦਾ ਹੱਥ ਹੈ, ਇਸ ਦਾ ਅਜੇ ਤੱਕ ਖੁਲਾਸਾ ਨਹੀਂ ਹੋਇਆ ਹੈ। ਹੰਜਲਾ ਅਦਨਾਨ (Adnan) 2015 ਵਿੱਚ ਜੰਮੂ ਦੇ ਊਧਮਪੁਰ ਵਿੱਚ ਬੀਐਸਐਫ ਦੇ ਕਾਫ਼ਲੇ ਉੱਤੇ ਹੋਏ ਹਮਲੇ ਦਾ ਸਾਜ਼ਿਸ਼ਕਰਤਾ ਸੀ। ਇਸ ਹਮਲੇ ‘ਚ 2 ਜਵਾਨ ਸ਼ਹੀਦ ਹੋ ਗਏ ਅਤੇ 13 ਜਵਾਨ ਜ਼ਖਮੀ ਹੋ ਗਏ। ਹੰਜਲਾ ਨੂੰ 2016 ਵਿੱਚ ਪੰਪੋਰ ਵਿੱਚ ਸੀਆਰਪੀਐਫ ਦੇ ਕਾਫ਼ਲੇ ਉੱਤੇ ਹਮਲੇ ਦਾ ਮਾਸਟਰਮਾਈਂਡ ਵੀ ਮੰਨਿਆ ਜਾਂਦਾ ਸੀ। ਇਸ ਹਮਲੇ ‘ਚ 8 ਜਵਾਨ ਸ਼ਹੀਦ ਹੋ ਗਏ ਸਨ। ਹੰਜਲਾ ਨੇ ਪਾਕਿਸਤਾਨ ‘ਚ ਬੈਠ ਕੇ ਇਨ੍ਹਾਂ ਹਮਲਿਆਂ ਦੀ ਯੋਜਨਾ ਬਣਾਈ ਸੀ। ਮੰਨਿਆ ਜਾ ਰਿਹਾ ਸੀ ਕਿ ਹੰਜਾਲਾ ਅਦਨਾਨ ਲਸ਼ਕਰ ਮੁਖੀ ਹਾਫਿਜ਼ ਸਈਦ ਨਾਲ ਮਿਲ ਕੇ ਇਨ੍ਹਾਂ ਹਮਲਿਆਂ ਦੀ ਯੋਜਨਾ ਬਣਾ ਰਿਹਾ ਸੀ। ਹੰਜਾਲਾ ਲਗਾਤਾਰ ਅੱਤਵਾਦੀ ਗਤੀਵਿਧੀਆਂ ‘ਚ ਲੱਗਾ ਹੋਇਆ ਸੀ। ਉਸ ‘ਤੇ ਮਕਬੂਜ਼ਾ ਕਸ਼ਮੀਰ ‘ਚ ਅੱਤਵਾਦੀ ਕੈਂਪ ਚਲਾਉਣ ਦਾ ਵੀ ਦੋਸ਼ ਹੈ। The post ਜੰਮੂ-ਕਸ਼ਮੀਰ ‘ਚ CRPF ਦੇ ਕਾਫਲੇ ‘ਤੇ ਹਮਲਾ ਕਰਨ ਵਾਲਾ ਅੱਤਵਾਦੀ ਅਦਨਾਨ ਦਾ ਕਰਾਚੀ ‘ਚ ਕਤਲ appeared first on TheUnmute.com - Punjabi News. Tags:
|
ਲਿੰਗ ਅਤੇ ਰੰਗ ਦੇ ਭੇਦਭਾਵ ਨੂੰ ਮਨੁੱਖਤਾ ਵਿਰੁੱਧ ਅਪਰਾਧ ਐਲਾਨਿਆ ਜਾਵੇ: ਮਲਾਲਾ ਯੂਸਫਜ਼ਈ Wednesday 06 December 2023 02:01 PM UTC+00 | Tags: breaking-news crime-against-humanity crime-against-women discrimination malala-yousafzai news ਚੰਡੀਗੜ੍ਹ, 6 ਦਸੰਬਰ 2023: ਨੋਬਲ ਪੁਰਸਕਾਰ ਨਾਲ ਸਨਮਾਨਿਤ ਮਲਾਲਾ ਯੂਸਫਜ਼ਈ (Malala Yousafzai) ਨੇ ਲਿੰਗ ਅਤੇ ਰੰਗ ਦੇ ਭੇਦਭਾਵ ਨੂੰ ਮਨੁੱਖਤਾ ਵਿਰੁੱਧ ਅਪਰਾਧ ਕਿਹਾ ਹੈ। ਉਨ੍ਹਾਂ ਇਹ ਗੱਲ ਦੱਖਣੀ ਅਫਰੀਕਾ ਦੇ ਜੋਹਾਨਸਬਰਗ ਵਿੱਚ ਨੈਲਸਨ ਮੰਡੇਲਾ ਲੈਕਚਰ ਦੇ 21ਵੇਂ ਐਡੀਸ਼ਨ ਵਿੱਚ ਬੋਲਦਿਆਂ ਕਹੀ। ਇਸ ਦੌਰਾਨ ਮਲਾਲਾ ਨੇ ਅਫਗਾਨਿਸਤਾਨ ‘ਚ ਔਰਤਾਂ ‘ਤੇ ਹੋ ਰਹੇ ਅੱਤਿਆਚਾਰਾਂ ਬਾਰੇ ਵੀ ਗੱਲ ਕੀਤੀ। ਮਲਾਲਾ (Malala Yousafzai) ਕਿਹਾ ਕਿ ਅਫਗਾਨਿਸਤਾਨ ਵਿੱਚ ਤਾਲਿਬਾਨ ਦੁਆਰਾ ਔਰਤਾਂ ‘ਤੇ ਲਗਾਈਆਂ ਗਈਆਂ ਪਾਬੰਦੀਆਂ ਦੱਖਣੀ ਅਫਰੀਕਾ ਵਿੱਚ ਨਸਲੀ ਵਿਤਕਰੇ ਦੇ ਤਹਿਤ ਕਾਲੇ ਲੋਕਾਂ ਨਾਲ ਸਲੂਕ ਕਰਨ ਦੇ ਸਮਾਨ ਹਨ। ਕੌਮਾਂਤਰੀ ਭਾਈਚਾਰੇ ਨੂੰ ਅਪੀਲ ਕਰਦਿਆਂ ਮਲਾਲਾ ਨੇ ਇਹ ਵੀ ਮੰਗ ਕੀਤੀ ਕਿ 'ਲਿੰਗ ਭੇਦਭਾਵ' ਨੂੰ ਮਨੁੱਖਤਾ ਵਿਰੁੱਧ ਅਪਰਾਧ ਐਲਾਨਿਆ ਜਾਵੇ। ਉਨ੍ਹਾਂ ਕਿਹਾ ਕਿ ਅਫਗਾਨਿਸਤਾਨ ਸਮੇਤ ਕਈ ਮੁਸਲਿਮ ਦੇਸ਼ਾਂ ਦੇ ਵਿਦਵਾਨਾਂ ਨੇ ਸਪੱਸ਼ਟ ਕੀਤਾ ਹੈ ਕਿ ਇਸਲਾਮ ਲੜਕੀਆਂ ਅਤੇ ਔਰਤਾਂ ਨੂੰ ਸਿੱਖਿਆ ਅਤੇ ਕੰਮ ਦੇ ਅਧਿਕਾਰ ਤੋਂ ਵਾਂਝੇ ਰੱਖਣ ਦੀ ਇਜਾਜ਼ਤ ਨਹੀਂ ਦਿੰਦਾ। ਜ਼ਿਕਰਯੋਗ ਹੈ ਕਿ ਮਲਾਲਾ ਯੂਸਫਜ਼ਈ ਨੂੰ 2014 ‘ਚ 17 ਸਾਲ ਦੀ ਉਮਰ ‘ਚ ਪਾਕਿਸਤਾਨ ‘ਚ ਲੜਕੀਆਂ ਦੀ ਸਿੱਖਿਆ ਲਈ ਲੜਨ ਲਈ ਨੋਬਲ ਸ਼ਾਂਤੀ ਪੁਰਸਕਾਰ ਦਿੱਤਾ ਗਿਆ ਸੀ। The post ਲਿੰਗ ਅਤੇ ਰੰਗ ਦੇ ਭੇਦਭਾਵ ਨੂੰ ਮਨੁੱਖਤਾ ਵਿਰੁੱਧ ਅਪਰਾਧ ਐਲਾਨਿਆ ਜਾਵੇ: ਮਲਾਲਾ ਯੂਸਫਜ਼ਈ appeared first on TheUnmute.com - Punjabi News. Tags:
|
ਦਿੱਲੀ 'ਚ 1 ਜਨਵਰੀ ਤੋਂ 6 ਜਨਵਰੀ 2024 ਤੱਕ ਸਕੂਲ ਰਹਿਣਗੇ ਬੰਦ Wednesday 06 December 2023 02:11 PM UTC+00 | Tags: breaking-news delhi delhi-school delhi-schools india-news news schools ਚੰਡੀਗੜ੍ਹ, 6 ਦਸੰਬਰ 2023: ਦਿੱਲੀ (Delhi) ਦੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਲਈ ਸਿੱਖਿਆ ਵਿਭਾਗ ਵੱਲੋਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਜਾਰੀ ਹੁਕਮਾਂ ਅਨੁਸਾਰ 1 ਜਨਵਰੀ ਤੋਂ 6 ਜਨਵਰੀ 2024 ਤੱਕ ਸਕੂਲ ਬੰਦ ਰਹਿਣਗੇ। ਦਿੱਲੀ ਸਿੱਖਿਆ ਵਿਭਾਗ ਨੇ ਅਕਾਦਮਿਕ ਸੈਸ਼ਨ 2023-24 ਲਈ 1 ਜਨਵਰੀ, 2024 ਤੋਂ 15 ਜਨਵਰੀ, 2024 ਤੱਕ ਸਰਦੀਆਂ ਦੀਆਂ ਛੁੱਟੀਆਂ ਦੀ ਯੋਜਨਾ ਬਣਾਈ ਸੀ। ਵਿਭਾਗ ਨੇ ਦਿੱਲੀ ਵਿੱਚ ਪ੍ਰਦੂਸ਼ਣ ਦੇ ਮੱਦੇਨਜ਼ਰ ਛੁੱਟੀਆਂ ਦਾ ਐਲਾਨ ਨਹੀਂ ਕੀਤਾ ਹੈ। ਸਰਦੀਆਂ ਦੀਆਂ ਛੁੱਟੀਆਂ ਲਈ ਇਹ ਐਲਾਨ ਕੀਤਾ ਗਿਆ ਹੈ। The post ਦਿੱਲੀ ‘ਚ 1 ਜਨਵਰੀ ਤੋਂ 6 ਜਨਵਰੀ 2024 ਤੱਕ ਸਕੂਲ ਰਹਿਣਗੇ ਬੰਦ appeared first on TheUnmute.com - Punjabi News. Tags:
|
ਆਪ੍ਰੇਸ਼ਨ ਸੀਲ-5: ਪੰਜਾਬ ਪੁਲਿਸ ਨੇ ਨਸ਼ਾ, ਸ਼ਰਾਬ ਤਸਕਰੀ 'ਤੇ ਠੱਲ੍ਹ ਪਾਉਣ ਲਈ 10 ਸਰਹੱਦੀ ਜ਼ਿਲ੍ਹਿਆਂ ਦੇ 131 ਐਂਟਰੀ/ਐਗਜ਼ਿਟ ਪੁਆਇੰਟਾਂ ਨੂੰ ਕੀਤਾ ਸੀਲ Wednesday 06 December 2023 02:18 PM UTC+00 | Tags: breaking-news crime drug-trafficking latest-news liquor-smuggling news ops-seal-v punjab-police smuggling ਚੰਡੀਗੜ੍ਹ, 6 ਦਸੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ (PUNJAB POLICE) ਵੱਲੋਂ ਬੁੱਧਵਾਰ ਨੂੰ ਇੱਕ ਵਿਸ਼ੇਸ਼ ਆਪ੍ਰੇਸ਼ਨ 'ਆਪ੍ਰੇਸ਼ਨ ਸੀਲ-5' ਚਲਾਇਆ ਗਿਆ, ਜਿਸ ਤਹਿਤ ਸਰਹੱਦੀ ਰਾਜ ਵਿੱਚ ਦਾਖਲ ਹੋਣ ਜਾਂ ਬਾਹਰ ਜਾਣ ਵਾਲੇ ਸਾਰੇ ਵਾਹਨਾਂ ਦੀ ਚੈਕਿੰਗ ਕੀਤੀ ਗਈ ਤਾਂ ਜੋ ਪੰਜਾਬ ਵਿੱਚ ਨਸ਼ਾ ਤਸਕਰੀ ਅਤੇ ਸ਼ਰਾਬ ਤਸਕਰੀ 'ਤੇ ਨਜ਼ਰ ਰੱਖਣ ਦੇ ਨਾਲ-ਨਾਲ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਤੱਤਾਂ ਦੀਆਂ ਗਤੀਵਿਧੀਆਂ 'ਤੇ ਵੀ ਬਾਜ਼ ਅੱਖ ਰੱਖੀ ਜਾ ਸਕੇ । ਇਹ ਚੈਕਿੰਗ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਇੱਕੋ ਸਮੇਂ 'ਤੇ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਕੀਤੀ ਗਈ। ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਬਠਿੰਡਾ, ਪਟਿਆਲਾ ਅਤੇ ਰੂਪਨਗਰ ਰੇਂਜ ਦੇ ਏ.ਡੀ.ਜੀ. ਪੀ, ਫਰੀਦਕੋਟ ਰੇਂਜ ਦੇ ਆਈਜੀਐਸਪੀ ਅਤੇ ਬਾਰਡਰ, ਜਲੰਧਰ ਅਤੇ ਫਿਰੋਜ਼ਪੁਰ ਰੇਂਜ ਦੇ ਡੀਆਈਜੀ ਨੂੰ ਸਰਹੱਦੀ ਰਾਜਾਂ ਦੇ ਆਪਣੇ ਹਮਰੁਤਬਾ ਰੇਂਜ ਆਈਜੀਐਸਪੀ ਨਾਲ ਤਾਲਮੇਲ ਕਰਨ ਲਈ ਕਿਹਾ ਗਿਆ ਸੀ ਤਾਂ ਜੋ ਪ੍ਰਭਾਵਸ਼ਾਲੀ ਢੰਗ ਨਾਲ 'ਸੀਲ-5' ਦੇ ਹਿੱਸੇ ਵਜੋਂ ਨਾਕਾਬੰਦੀ ਨੂੰ ਯਕੀਨੀ ਬਣਾਇਆ ਜਾ ਸਕੇ। । ਉਨ੍ਹਾਂ ਦੱਸਿਆ ਕਿ ਸਰਹੱਦੀ ਜ਼ਿਲਿ੍ਹਆਂ ਦੇ ਸਾਰੇ ਐਸਐਸਪੀਜ਼ ਨੂੰ ਸਰਹੱਦੀ ਜ਼ਿਲਿ੍ਹਆਂ ਦੀਆਂ ਰਣਨੀਤਕ ਥਾਵਾਂ 'ਤੇ ਸਾਂਝੇ ਨਾਕੇ ਲਗਾਉਣ ਅਤੇ ਗਜ਼ਟਿਡ ਅਧਿਕਾਰੀਆਂ/ਐਸਐਚਓਜ਼ ਦੀ ਨਿਗਰਾਨੀ ਹੇਠ ਸੀਲਿੰਗ ਪੁਆਇੰਟਾਂ 'ਤੇ ਮਜ਼ਬੂਤ 'ਨਾਕੇ' ਲਗਾਉਣ ਲਈ ਵੱਧ ਤੋਂ ਵੱਧ ਨਫ਼ਰੀ ਜੁਟਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ 10 ਜ਼ਿਲਿ੍ਹਆਂ ਦੇ ਸਾਰੇ 131 ਐਂਟਰੀ/ਐਗਜ਼ਿਟ ਪੁਆਇੰਟਾਂ, ਜੋ ਕਿ ਚਾਰ ਸਰਹੱਦੀ ਰਾਜਾਂ ਅਤੇ ਯੂਟੀ ਚੰਡੀਗੜ੍ਹ ਨਾਲ ਲੱਗਦੇ ਹਨ, 'ਤੇ ਇੰਸਪੈਕਟਰਾਂ/ਡੀ.ਐਸ.ਪੀ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਮੁਲਾਜ਼ਮਾਂ ਨਾਲ ਲੈਸ ਮਜ਼ਬੂਤ ਨਾਕੇ ਲਗਾਏ ਗਏ । 10 ਅੰਤਰ-ਰਾਜੀ ਸਰਹੱਦੀ ਜ਼ਿਲ੍ਹਿਆਂ ਵਿੱਚ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਰੋਪੜ, ਐਸਏਐਸ ਨਗਰ, ਪਟਿਆਲਾ, ਸੰਗਰੂਰ, ਮਾਨਸਾ, ਹੁਸ਼ਿਆਰਪੁਰ ਅਤੇ ਬਠਿੰਡਾ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਸ ਅਪ੍ਰੇਸ਼ਨ ਦੌਰਾਨ ਸ਼ੱਕੀ ਵਾਹਨਾਂ/ਵਿਅਕਤੀਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ ਅਤੇ ਆਮ ਲੋਕਾਂ ਦੀ ਘੱਟੋ-ਘੱਟ ਅਸੁਵਿਧਾਵਾਂ ਨੂੰ ਯਕੀਨੀ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਵਾਹਨਾਂ ਦੀ ਜਾਂਚ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ 'ਵਾਹਨ' ਮੋਬਾਈਲ ਐਪ ਦੀ ਵਰਤੋਂ ਕਰਕੇ ਉਨ੍ਹਾਂ ਦੇ ਰਜਿਸਟਰੇਸ਼ਨ ਨੰਬਰਾਂ ਦੀ ਵੀ ਪੁਸ਼ਟੀ ਕੀਤੀ । ਉਨ੍ਹਾਂ ਅੱਗੇ ਕਿਹਾ, "ਅਸੀਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸਖ਼ਤੀ ਨਾਲ ਹਦਾਇਤ ਕੀਤੀ ਸੀ ਕਿ ਇਸ ਕਾਰਵਾਈ ਦੌਰਾਨ ਲੋਕਾਂ ਦੇ ਵਾਹਨਾਂ ਦੀ ਚੈਕਿੰਗ ਕਰਦੇ ਸਮੇਂ ਹਰੇਕ ਨਾਲ ਦੋਸਤਾਨਾ ਢੰਗ ਅਤੇ ਹਲੀਮੀ ਨਾਲ ਪੇਸ਼ ਆਉਣ।"'' ਵਿਸ਼ੇਸ਼ ਡੀਜੀਪੀ ਨੇ ਦੱਸਿਆ ਕਿ ਸੂਬੇ ਵਿੱਚ ਦਾਖਲ/ਬਾਹਰ ਜਾਣ ਵਾਲੇ 3760 ਵਾਹਨਾਂ ਦੀ ਚੈਕਿੰਗ ਕੀਤੀ ਗਈ, ਜਿਨ੍ਹਾਂ ਵਿੱਚੋਂ 271 ਦੇ ਚਲਾਨ ਕੀਤੇ ਗਏ ਅਤੇ 46 ਨੂੰ ਜ਼ਬਤ ਕੀਤਾ ਗਿਆ। ਪੁਲਿਸ ਨੇ 23 ਐਫਆਈਆਰ ਦਰਜ ਕਰਕੇ 26 ਵਿਅਕਤੀਆਂ ਨੂੰ ਗ੍ਰਿਫਤਾਰ ਵੀ ਕੀਤਾ। ਇਸ ਦੌਰਾਨ ਪੁਲਿਸ ਟੀਮਾਂ ਨੇ 211 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ। ਜ਼ਿਕਰਯੋਗ ਹੈ ਕਿ ਅਜਿਹੇ ਆਪ੍ਰੇਸ਼ਨ ਇਲਾਕੇ ਵਿੱਚ ਪੁਲਿਸ (PUNJAB POLICE) ਦੀ ਮੌਜੂਦਗੀ ਨੂੰ ਦਰਸਾਉਣ ਦੇ ਨਾਲ-ਨਾਲ ਸਮਾਜ ਵਿਰੋਧੀ ਅਨਸਰਾਂ ਵਿੱਚ ਪੁਲਿਸ ਦਾ ਖ਼ੌਫ਼ ਪੈਦਾ ਕਰਨ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਵਿੱਚ ਮਦਦਗਾਰ ਹੁੰਦੇ ਹਨ। The post ਆਪ੍ਰੇਸ਼ਨ ਸੀਲ-5: ਪੰਜਾਬ ਪੁਲਿਸ ਨੇ ਨਸ਼ਾ, ਸ਼ਰਾਬ ਤਸਕਰੀ ‘ਤੇ ਠੱਲ੍ਹ ਪਾਉਣ ਲਈ 10 ਸਰਹੱਦੀ ਜ਼ਿਲ੍ਹਿਆਂ ਦੇ 131 ਐਂਟਰੀ/ਐਗਜ਼ਿਟ ਪੁਆਇੰਟਾਂ ਨੂੰ ਕੀਤਾ ਸੀਲ appeared first on TheUnmute.com - Punjabi News. Tags:
|
CM ਭਗਵੰਤ ਮਾਨ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਲੋਕ ਪੱਖੀ ਤੇ ਵਿਕਾਸ ਮੁਖੀ ਸਕੀਮਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਤੱਕ ਪਹੁੰਚਾਇਆ ਜਾਵੇ Wednesday 06 December 2023 02:24 PM UTC+00 | Tags: aam-aadmi-party breaking-news cm-bhagwant-mann government-schemes news the-unmute-breaking-news the-unmute-latest-news the-unmute-latest-update walfare-schems ਚੰਡੀਗੜ੍ਹ, 6 ਦਸੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਧਿਕਾਰੀਆਂ ਨੂੰ ਸੂਬਾ ਸਰਕਾਰ ਦੀਆਂ ਲੋਕ ਪੱਖੀ ਤੇ ਵਿਕਾਸ ਮੁਖੀ ਸਕੀਮਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਤੱਕ ਪਹੁੰਚਾਏ ਜਾਣ ਨੂੰ ਯਕੀਨੀ ਬਣਾਉਣ ਲਈ ਆਖਿਆ। ਅੱਜ ਇੱਥੇ ਵੱਖ-ਵੱਖ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਪੂਰਨ ਤੌਰ 'ਤੇ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਿਹਤ, ਸਿੱਖਿਆ, ਰੋਜ਼ਗਾਰ ਵਰਗੇ ਖੇਤਰ ਸੂਬਾ ਸਰਕਾਰ ਦੇ ਤਰਜੀਹੀ ਖੇਤਰ ਹਨ ਅਤੇ ਲੋਕਾਂ ਦੀ ਸਹੂਲਤ ਲਈ ਇਨ੍ਹਾਂ ਖੇਤਰਾਂ ਉਤੇ ਵੱਧ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਭਰ ਵਿੱਚ ਚੱਲ ਰਹੇ ਪ੍ਰਾਜੈਕਟਾਂ ਨੂੰ ਤੈਅ ਸਮੇਂ ਵਿੱਚ ਮੁਕੰਮਲ ਕੀਤਾ ਜਾਣਾ ਚਾਹੀਦਾ ਹੈ ਅਤੇ ਲੋਕਾਂ ਦੀ ਭਲਾਈ ਲਈ ਨਵੀਆਂ ਸਕੀਮਾਂ ਦੀ ਰੂਪ-ਰੇਖਾ ਉਲੀਕਣੀ ਚਾਹੀਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵਡੇਰੇ ਜਨਤਕ ਹਿੱਤ ਵਿੱਚ ਨਵੀਆਂ ਭਲਾਈ ਸਕੀਮਾਂ ਤਿਆਰ ਕਰਕੇ ਲਾਗੂ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਹਰੇਕ ਖੇਤਰ ਵਿੱਚ ਸਫਲਤਾ ਦੀ ਨਵੀਂ ਕਹਾਣੀ ਲਿਖ ਰਿਹਾ ਹੈ ਅਤੇ ਦੇਸ਼ ਵਿੱਚ ਅੱਵਲ ਸੂਬੇ ਵਜੋਂ ਉਭਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਸਬੰਧਤ ਵਿਭਾਗਾਂ ਵੱਲੋਂ ਨਿਰਧਾਰਤ ਬਜਟ ਨੂੰ ਸਮੇਂ ਸਿਰ ਵਰਤੇ ਜਾਣ ਨੂੰ ਯਕੀਨੀ ਬਣਾਉਣ ਲਈ ਆਖਿਆ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਾਫ-ਸੁਥਰਾ ਸ਼ਾਸਨ ਅਤੇ ਪਾਰਦਰਸ਼ੀ ਪ੍ਰਸ਼ਾਸਕੀ ਕੰਮਕਾਜ ਮੁਹੱਈਆ ਕਰਵਾਉਣਾ ਸੂਬੇ ਦੀ ਪ੍ਰਮੁੱਖ ਤਰਜੀਹ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮੀਟਿੰਗ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਹੇਠਲੇ ਪੱਧਰ ਉਤੇ ਹਰੇਕ ਯੋਗ ਲਾਭਪਾਤਰੀ ਤੱਕ ਇਨ੍ਹਾਂ ਭਲਾਈ ਸਕੀਮ ਲਾਭ ਪਹੁੰਚਾਇਆ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਸਮਾਜ ਭਲਾਈ ਸਕੀਮਾਂ ਨੂੰ ਲਾਗੂ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਢਿਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਲੋੜਵੰਦ ਵਿਅਕਤੀ ਨੂੰ ਲਾਭ ਪਹੁੰਚਾਉਣ ਲਈ ਢੁਕਵੀਂ ਵਿਵਸਥਾ ਉਲੀਕਣ ਦੀ ਲੋੜ ਉਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਧਿਕਾਰੀਆਂ ਨੂੰ ਇਨ੍ਹਾਂ ਸਕੀਮਾਂ ਦਾ ਲਾਭ ਯੋਗ ਲੋਕਾਂ ਨੂੰ ਮਿਲਣਾ ਯਕੀਨੀ ਬਣਾਉਣ ਲਈ ਨਿਰੰਤਰ ਨਿਗਰਾਨੀ ਰੱਖਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਭਲਾਈ ਸਕੀਮਾਂ ਨੂੰ ਲਾਗੂ ਕਰਨ ਵਿੱਚ ਕਿਸੇ ਤਰ੍ਹਾਂ ਦੀ ਲਾਪਰਵਾਹੀ ਅਤੇ ਲਿਹਾਜਦਾਰੀ ਨੂੰ ਬਰਦਾਸ਼ਤ ਨਹੀਂ ਕਰੇਗੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਹਰ ਹਾਲ ਵਿੱਚ ਇਹ ਯਕੀਨੀ ਬਣਾਏਗੀ ਕਿ ਇਨ੍ਹਾਂ ਸਕੀਮਾਂ ਦਾ ਫਾਇਦਾ ਸਿਰਫ਼ ਯੋਗ ਲੋਕਾਂ ਨੂੰ ਹੀ ਮਿਲੇ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਸੂਬੇ ਨੂੰ ਸਹੀ ਮਾਅਨਿਆਂ ਵਿੱਚ 'ਰੰਗਲਾ ਪੰਜਾਬ' ਬਣਾਇਆ ਜਾਵੇ ਜਿੱਥੇ ਹਰੇਕ ਨਾਗਰਿਕ ਸਵੈ-ਮਾਣ ਨਾਲ ਆਪਣਾ ਜੀਵਨ ਬਸਰ ਕਰ ਸਕੇ। ਭਗੰਵਤ ਸਿੰਘ ਮਾਨ ਨੇ ਕਿਹਾ ਕਿ ਸਰਕਾਰੀ ਸਕੀਮਾਂ ਦਾ ਲਾਭ ਹਾਸਲ ਕਰਨਾ ਹਰੇਕ ਯੋਗ ਵਿਅਕਤੀ ਹੱਕ ਹੈ ਅਤੇ ਅਧਿਕਾਰੀਆਂ ਦਾ ਵੀ ਇਹ ਫਰਜ਼ ਬਣਦਾ ਹੈ ਕਿ ਕੋਈ ਵੀ ਲਾਭਪਾਤਰੀ ਇਹ ਲਾਭ ਲੈਣ ਤੋਂ ਵਿਰਵਾ ਨਾ ਰਹੇ। The post CM ਭਗਵੰਤ ਮਾਨ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਲੋਕ ਪੱਖੀ ਤੇ ਵਿਕਾਸ ਮੁਖੀ ਸਕੀਮਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਤੱਕ ਪਹੁੰਚਾਇਆ ਜਾਵੇ appeared first on TheUnmute.com - Punjabi News. Tags:
|
ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਮਿਲਕ ਪਲਾਂਟ ਦੇ ਮੈਨੇਜਰ ਕੋਲੋਂ ਨਕਦੀ, ਸੋਨੇ ਦੇ ਗਹਿਣੇ, ਮਹਿੰਗੀਆਂ ਘੜੀਆਂ, ਜਾਇਦਾਦ ਦੇ ਦਸਤਾਵੇਜ਼ ਬਰਾਮਦ Wednesday 06 December 2023 02:32 PM UTC+00 | Tags: breaking-news bribe crime-news milk-plant-manager news punjab-news vigilance vigilance-bureau ਚੰਡੀਗੜ੍ਹ, 6 ਦਸੰਬਰ 2023: ਪੰਜਾਬ ਵਿਜੀਲੈਂਸ (Vigilance) ਬਿਊਰੋ ਨੇ ਮਿਲਕ ਪਲਾਂਟ ਮੋਹਾਲੀ ਵਿਖੇ ਤਾਇਨਾਤ ਮੈਨੇਜਰ (ਦੁੱਧ ਇਕੱਤਰਨ) ਮਨੋਜ ਕੁਮਾਰ ਸ੍ਰੀਵਾਸਤਵਾ ਦੇ ਘਰੋਂ ਲੱਖਾਂ ਦੀ ਨਗਦੀ ਸਮੇਤ ਕਈ ਕੀਮਤੀ ਜਾਇਦਾਦਾਂ ਅਤੇ ਮਹਿੰਗਾ ਸਮਾਨ ਬਰਾਮਦ ਕੀਤਾ ਹੈ, ਜਿਸ ਨੂੰ ਮੰਗਲਵਾਰ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਸੀ। ਮੋਹਾਲੀ ਦੀ ਅਦਾਲਤ ਨੇ ਅੱਜ ਅਗਲੇਰੀ ਜਾਂਚ ਲਈ ਵਿਜੀਲੈਂਸ ਬਿਊਰੋ ਨੂੰ ਉਕਤ ਮੁਲਜ਼ਮ ਦਾ ਦੋ ਦਿਨ ਦਾ ਪੁਲਿਸ ਰਿਮਾਂਡ ਵੀ ਦੇ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਦੇ ਘਰ ਦੀ ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿਚੋਂ 7 ਲੱਖ ਰੁਪਏ ਨਕਦ, 8 ਸੋਨੇ ਦੀਆਂ ਮੁੰਦਰੀਆਂ, ਇਕ ਸੋਨੇ ਦਾ ‘ਕੜਾ’, ਕੁਝ ਗਹਿਣੇ ਅਤੇ 14 ਮਹਿੰਗੀਆਂ ਘੜੀਆਂ ਬਰਾਮਦ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਇਕ ਘੜੀ, ਜਿਸ ਦੀ ਕੀਮਤ 45,000 ਰੁਪਏ ਹੈ, ਵੀ ਜ਼ਬਤ ਕੀਤੀ ਹੈ ਜੋ ਕਿ ਸ਼ਿਕਾਇਤਕਰਤਾ ਨੇ ਚੰਡੀਗੜ੍ਹ ਦੇ ਬਾਜ਼ਾਰ ਤੋਂ ਖ਼ਰੀਦ ਕੇ ਇਸ ਮੈਨੇਜਰ ਨੂੰ ਦਿੱਤੀ ਸੀ। ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਬੈਂਕ ਨੂੰ ਉਸਦਾ ਲਾਕਰ ਫਰੀਜ਼ ਕਰਨ ਅਤੇ ਹੋਰਨਾਂ ਬੈਂਕਾਂ ਨੂੰ ਉਸਦੇ ਖਾਤਿਆਂ ਦੇ ਸਾਰੇ ਵੇਰਵੇ ਮੁਹੱਈਆ ਕਰਵਾਉਣ ਲਈ ਵੀ ਕਿਹਾ ਗਿਆ ਹੈ। ਜ਼ਿਕਰਯੋਗ ਹੈ ਕਿ ਸਹਿਕਾਰਤਾ ਵਿਭਾਗ ਦੇ ਉਕਤ ਕਰਮਚਾਰੀ ਨੂੰ ਸੁਖਬੀਰ ਸਿੰਘ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਸੀ, ਜੋ ਉਕਤ ਮਿਲਕ ਪਲਾਂਟ ‘ਚ ਇਕ ਨਿੱਜੀ ਫਰਮ ਵੱਲੋਂ ਦੁੱਧ ਇਕੱਠਾ ਕਰਨ ਵਾਲੇ ਟੈਂਕਰਾਂ ਦੀ ਦੇਖ-ਭਾਲ ਕਰਦਾ ਹੈ। ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਸੀ ਕਿ ਵੱਖ-ਵੱਖ ਥਾਵਾਂ ਤੋਂ ਦੁੱਧ ਇਕੱਠਾ ਕਰਨ ਲਈ ਜਾਂਦੇ ਉਸ ਦੇ ਟੈਂਕਰਾਂ ਨੂੰ ਵਧੀਆ ਰੂਟ ਅਲਾਟ ਕਰਨ ਬਦਲੇ ਰਾਜ ਦੇ ਸਹਿਕਾਰਤਾ ਵਿਭਾਗ ਦਾ ਉਕਤ ਮੁਲਾਜ਼ਮ ਉਸ ਤੋਂ 50,000 ਰੁਪਏ ਦੀ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਕਿ ਉਕਤ ਮੈਨੇਜਰ ਇਸ ਕੰਮ ਸਬੰਧੀ ਪਹਿਲਾਂ ਹੀ ਉਸ ਕੋਲ਼ੋਂ 50,000 ਰੁਪਏ ਲੈ ਚੁੱਕਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ (Vigilance) ਬਿਊਰੋ ਦੀ ਫਲਾਇੰਗ ਸਕੁਐਡ ਯੂਨਿਟ ਮੋਹਾਲੀ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਕਰਦਿਆਂ ਇੱਕ ਜਾਲ ਵਿਛਾਇਆ ਅਤੇ ਦੋਸ਼ੀ ਮੈਨੇਜਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਸੀ। ਇਸ ਸਬੰਧੀ ਉਕਤ ਕਰਮਚਾਰੀ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਫਲਾਇੰਗ ਸਕੁਐਡ -1, ਪੰਜਾਬ ਮੁਹਾਲੀ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਹੇਠ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। The post ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਮਿਲਕ ਪਲਾਂਟ ਦੇ ਮੈਨੇਜਰ ਕੋਲੋਂ ਨਕਦੀ, ਸੋਨੇ ਦੇ ਗਹਿਣੇ, ਮਹਿੰਗੀਆਂ ਘੜੀਆਂ, ਜਾਇਦਾਦ ਦੇ ਦਸਤਾਵੇਜ਼ ਬਰਾਮਦ appeared first on TheUnmute.com - Punjabi News. Tags:
|
ਸ਼ਹੀਦੀ ਸਭਾ ਦੇ ਏਰੀਏ 'ਚ ਅੰਡੇ, ਮਾਸ-ਮੱਛੀ, ਬੀੜੀ ਸਿਗਰੇਟ ਵੇਚਣ 'ਤੇ ਪੂਰਨ ਪਾਬੰਦੀ Wednesday 06 December 2023 02:37 PM UTC+00 | Tags: breaking-news fatehgarh-sahib fatehgarh-sahib-police news nwes sgpc shaheedi-sabha ਫ਼ਤਹਿਗੜ੍ਹ ਸਾਹਿਬ, 06 ਦਸੰਬਰ: ਸਰਬੰਸਦਾਨੀ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ 26 ਤੋਂ 28 ਦਸੰਬਰ ਤੱਕ ਆਯੋਜਿਤ ਕੀਤੀ ਜਾਣ ਵਾਲੀ ਸ਼ਹੀਦੀ ਸਭਾ ਦੇ ਮਾਹੌਲ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣ ਲਈ ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਜਾਬਤਾ ਸੰਘਤਾ 1973(2 ਆਫ 1974) ਦੀ ਧਾਰਾ 144 ਅਧੀਨ ਹੁਕਮ ਜਾਰੀ ਕੀਤੇ ਹਨ ਕਿ ਸ਼ਹੀਦੀ ਸਭਾ ਦੌਰਾਨ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਅਤੇ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਦੀ ਹਦੂਦ ਦੇ ਤਿੰਨ ਕਿਲੋਮੀਟਰ ਦੇ ਏਰੀਏ ਵਿੱਚ ਅੰਡੇ, ਮਾਸ-ਮੱਛੀ, ਤੰਬਾਕੂ, ਬੀੜੀ-ਸਿਗਰੇਟ ਵੇਚਣ 'ਤੇ ਪੂਰਨ ਪਾਬੰਦੀ ਲਗਾਈ ਹੈ। ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਫ਼ਤਹਿਗੜ੍ਹ ਸਾਹਿਬ ਵਿਖੇ ਆਉਂਦੇ ਹਨ ਅਤੇ ਸ਼ਹੀਦੀ ਸਭਾ ਦੇ ਏਰੀਏ ਵਿੱਚ ਅੰਡਿਆਂ, ਮਾਸ-ਮੱਛੀ, ਤੰਬਾਕੂ, ਬੀੜੀ-ਸਿਗਰੇਟ ਆਦਿ ਦੀਆਂ ਦੁਕਾਨਾਂ/ਸਟਾਲ ਲਗਾਉਣ ਨਾਲ ਜਿਥੇ ਮਾਹੌਲ ਦੀ ਪਵਿੱਤਰਤਾ ਭੰਗ ਹੁੰਦੀ ਹੈ ਉਥੇ ਇਸ ਗੱਲ ਦਾ ਸ਼ਰਧਾਲੂਆਂ 'ਤੇ ਵੀ ਮਾੜਾ ਪ੍ਰਭਾਵ ਪੈ਼ਦਾ ਹੈ। ਇਸ ਗੱਲ ਨੂੰ ਵੇਖਦਿਆਂ ਇਹ ਮਨਾਹੀਂ ਹੁਕਮ ਜਾਰੀ ਕੀਤੇ ਗਏ ਹਨ ਜੋ ਕਿ 30 ਦਸੰਬਰ, 2023 ਤੱਕ ਲਾਗੂ ਰਹਿਣਗੇ। The post ਸ਼ਹੀਦੀ ਸਭਾ ਦੇ ਏਰੀਏ ‘ਚ ਅੰਡੇ, ਮਾਸ-ਮੱਛੀ, ਬੀੜੀ ਸਿਗਰੇਟ ਵੇਚਣ ‘ਤੇ ਪੂਰਨ ਪਾਬੰਦੀ appeared first on TheUnmute.com - Punjabi News. Tags:
|
ਸੜਕ ਹਾਦਸੇ ਦੇ ਪੀੜਤਾਂ ਨੂੰ ਹਸਪਤਾਲ ਲਿਜਾਣ ਵਾਲੇ ਵਿਅਕਤੀ ਨੂੰ ਸਨਮਾਨ ਵਜੋਂ 2000 ਰੁਪਏ ਦਿੱਤੇ ਜਾਣਗੇ: ਡਾ. ਬਲਬੀਰ ਸਿੰਘ Wednesday 06 December 2023 02:45 PM UTC+00 | Tags: accident breaking-news farishtey-scheme liquor-smuggling news punjab-government punjab-police road-accident-victim ਚੰਡੀਗੜ੍ਹ, 6 ਦਸੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੋਲ ਸੂਬੇ ਦੇ ਲੋਕਾਂ ਲਈ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਫੰਡਾਂ ਦੀ ਕੋਈ ਘਾਟ ਨਾ ਹੋਣ ਬਾਰੇ ਪੁਸ਼ਟੀ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨਾਲ ਇੱਥੇ ਸਿਹਤ ਅਤੇ ਮੈਡੀਕਲ ਸਿੱਖਿਆ ਵਿਭਾਗ ਦੇ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਕਰਨ ਲਈ ਉੱਚ ਪੱਧਰੀ ਮੀਟਿੰਗ ਕੀਤੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਿਹਤ ਵਿਭਾਗ ਨਾਲ ਸਬੰਧਤ ਸਾਰੀਆਂ ਫਾਈਲਾਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਕਰਨ ਦੀਆਂ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿਉਂਕਿ ਪੰਜਾਬ ਸਰਕਾਰ ਲੋਕਾਂ ਦੀ ਸਿਹਤ ਲਈ ਫ਼ਿਕਰਮੰਦ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਫਰਿਸ਼ਤੇ ਸਕੀਮ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ, ਜਿਸ ਤਹਿਤ ਹਾਦਸੇ ਦੇ ਪਹਿਲੇ 48 ਘੰਟਿਆਂ ਦੇ ਅੰਦਰ ਸੜਕ ਹਾਦਸਿਆਂ ਦੇ ਸ਼ਿਕਾਰ ਵਿਅਕਤੀਆਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ ਭਾਵੇਂ ਉਹ ਕਿਸੇ ਵੀ ਸੂਬੇ ਦੇ ਵਸਨੀਕ ਹੋਣ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਸੜਕ ਹਾਦਸਿਆਂ ਦੇ ਸ਼ਿਕਾਰ ਵਿਅਕਤੀਆਂ ਨੂੰ ਪ੍ਰਾਈਵੇਟ ਹਸਪਤਾਲਾਂ ਸਮੇਤ ਨੇੜਲੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਮੁਹੱਈਆ ਕਰਵਾਉਣਾ ਯਕੀਨੀ ਬਣਾਏਗੀ। ਸਿਹਤ ਮੰਤਰੀ ਨੇ ਕਿਹਾ ਕਿ ਸੜਕ ਹਾਦਸੇ ਦੇ ਪੀੜਤਾਂ ਨੂੰ ਇਲਾਜ ਲਈ ਹਸਪਤਾਲ ਲੈ ਕੇ ਜਾਣ ਵਾਲੇ ਵਿਅਕਤੀ ਨੂੰ 2000 ਰੁਪਏ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪੀੜਤ ਨੂੰ ਹਸਪਤਾਲ ਲੈ ਕੇ ਆਉਣ ਵਾਲੇ ਵਿਅਕਤੀ ਤੋਂ ਪੁਲਿਸ ਜਾਂ ਹਸਪਤਾਲ ਪ੍ਰਸ਼ਾਸਨ ਵੱਲੋਂ ਕੋਈ ਪੁੱਛਗਿੱਛ ਨਹੀਂ ਕੀਤੀ ਜਾਵੇਗੀ ਜਦੋਂ ਤੱਕ ਉਹ ਖੁਦ ਚਸ਼ਮਦੀਦ ਗਵਾਹ ਨਹੀਂ ਬਣਨਾ ਚਾਹੁੰਦਾ। ਉਨ੍ਹਾਂ ਨੇ ਸਿਹਤ ਵਿਭਾਗ ਨਾਲ ਸਬੰਧਤ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਵੀ ਕੀਤੀ ਜਿਸ ਵਿੱਚ ਤਿੰਨ ਸਰਕਾਰੀ ਹਸਪਤਾਲਾਂ- ਐਮਸੀਐਚ ਧੂਰੀ ਹਸਪਤਾਲ, ਸੀਐਚਸੀ ਕੌਹਰੀਆਂ ਅਤੇ ਚੀਮਾ ਹਸਪਤਾਲ ਨੂੰ ਅਤਿ-ਆਧੁਨਿਕ ਸਿਹਤ ਸਹੂਲਤਾਂ, ਏਕੀਕ੍ਰਿਤ ਪਬਲਿਕ ਹੈਲਥ ਲੈਬਾਂ, ਕ੍ਰਿਟੀਕਲ ਕੇਅਰ ਬਲਾਕ ਸਮੇਤ ਮੈਡੀਕਲ ਪ੍ਰੋਜੈਕਟਾਂ ਨੂੰ ਅਪਗ੍ਰੇਡ ਕਰਨਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਸਾਰੇ ਜ਼ਿਲ੍ਹਾ ਹਸਪਤਾਲਾਂ, ਸਬ-ਡਿਵੀਜ਼ਨ ਹਸਪਤਾਲਾਂ ਅਤੇ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਐਕਸ-ਰੇ ਅਤੇ ਅਲਟਰਾਸਾਊਂਡ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ, ਜਦਕਿ 19 ਜ਼ਿਲ੍ਹਾ ਹਸਪਤਾਲਾਂ, ਛੇ ਸਬ-ਡਿਵੀਜ਼ਨ ਹਸਪਤਾਲਾਂ ਅਤੇ 15 ਕਮਿਊਨਿਟੀ ਹੈਲਥ ਸੈਂਟਰਾਂ (ਸੀਐਚਸੀ) ਸਮੇਤ 40 ਹਸਪਤਾਲਾਂ ਨੂੰ 550 ਕਰੋੜ ਰੁਪਏ ਦੀ ਲਾਗਤ ਨਾਲ ਅਤਿ-ਆਧੁਨਿਕ ਸਹੂਲਤਾਂ ਅਤੇ ਉਪਕਰਨਾਂ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ ਤਾਂ ਜੋ ਲੋਕ ਸਰਕਾਰੀ ਹਸਪਤਾਲਾਂ ਵਿੱਚ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਦਾ ਲਾਭ ਉਠਾ ਸਕਣ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਇਲਾਜ ਲਈ ਆਉਣ ਵਾਲੇ ਲੋਕਾਂ ਦੀ ਮਦਦ ਅਤੇ ਸਹੀ ਸੇਧ ਲਈ ਸਰਕਾਰੀ ਸਿਹਤ ਸਹੂਲਤਾਂ ਵਿਖੇ 'ਮਰੀਜ਼ ਸੁਵਿਧਾ ਕੇਂਦਰ' ਸਥਾਪਤ ਕਰਨ ਦਾ ਨਵਾਂ ਸੰਕਲਪ ਲੈ ਕੇ ਆ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਇੱਕ ਕੇਂਦਰ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਪਾਇਲਟ ਆਧਾਰ 'ਤੇ ਸਥਾਪਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁਫ਼ਤ ਦਵਾਈਆਂ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਕਿਸੇ ਵੀ ਸਰਕਾਰੀ ਸਿਹਤ ਕੇਂਦਰ ਵਿਖੇ ਦਵਾਈਆਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਤੋਂ ਇਲਾਵਾ, ਸਰਕਾਰ ਲੋਕਾਂ ਨੂੰ ਜੀਵਨ ਰੱਖਿਅਕ ਦਵਾਈਆਂ ਅਤੇ ਸਰਜੀਕਲ ਉਪਕਰਨ ਕਿਫ਼ਾਇਤੀ ਦਰਾਂ 'ਤੇ ਮੁਹੱਈਆ ਕਰਵਾਉਣ ਲਈ ਸਾਰੀਆਂ ਸਰਕਾਰੀ ਸਿਹਤ ਸਹੂਲਤਾਂ 'ਤੇ ਜੈਨਰਿਕ ਦਵਾਈਆਂ ਦੀਆਂ ਫਾਰਮੇਸੀਆਂ- ਅੰਮ੍ਰਿਤ ਅਤੇ ਜਨ ਔਸ਼ਧੀ ਕੇਂਦਰ- ਸਥਾਪਤ ਕਰਨ ਦੀ ਯੋਜਨਾ ਬਣਾ ਰਹੀ ਹੈ। ਇਸ ਦੌਰਾਨ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਸੂਬੇ ਵਿੱਚ ਸਥਾਪਿਤ ਕੀਤੇ ਜਾ ਰਹੇ ਸਾਰੇ ਪੰਜ ਨਵੇਂ ਮੈਡੀਕਲ ਕਾਲਜਾਂ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਵੀ ਆਖਿਆ। ਉਨ੍ਹਾਂ ਨੇ ਮੋਹਾਲੀ ਸਥਿਤ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਰੀ ਸਾਇੰਸਜ਼ (ਪੀ.ਆਈ.ਐਲ.ਬੀ.ਐਸ.) ਵਿਖੇ ਸਥਾਪਿਤ ਕੀਤੀ ਜਾ ਰਹੀ ਅਤਿ-ਆਧੁਨਿਕ ਡਾਇਗਨੌਸਟਿਕ ਅਤੇ ਮੈਨੇਜਮੈਂਟ ਸਹੂਲਤ ਦਾ ਜਾਇਜ਼ਾ ਵੀ ਲਿਆ। The post ਸੜਕ ਹਾਦਸੇ ਦੇ ਪੀੜਤਾਂ ਨੂੰ ਹਸਪਤਾਲ ਲਿਜਾਣ ਵਾਲੇ ਵਿਅਕਤੀ ਨੂੰ ਸਨਮਾਨ ਵਜੋਂ 2000 ਰੁਪਏ ਦਿੱਤੇ ਜਾਣਗੇ: ਡਾ. ਬਲਬੀਰ ਸਿੰਘ appeared first on TheUnmute.com - Punjabi News. Tags:
|
5000 ਰੁਪਏ ਦੀ ਦੂਜੀ ਕਿਸ਼ਤ ਵਜੋਂ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ Wednesday 06 December 2023 02:49 PM UTC+00 | Tags: big-breaking breaking-news bribe bribe-case news punjab-breaking revenue-patwari vigilance-bureau ਚੰਡੀਗੜ੍ਹ, 6 ਦਸੰਬਰ 2023: ਪੰਜਾਬ ਵਿਜੀਲੈਂਸ ਬਿਊਰੋ (VIGILANCE BUREAU) ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਡੇਰਾ ਬਾਬਾ ਨਾਨਕ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਹਰਜੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪਟਵਾਰੀ ਉਸ ਦੀ ਜ਼ਮੀਨ ਦੇ ਵਿਰਾਸਤੀ ਇੰਤਕਾਲ ਬਦਲੇ 5,000 ਰੁਪਏ ਦੀ ਰਿਸ਼ਵਤ ਪਹਿਲਾਂ ਹੀ ਲੈ ਚੁੱਕਾ ਹੈ। ਉਸਨੇ ਦੋਸ਼ ਲਾਇਆ ਕਿ ਹੁਣ ਉਹ ਇੰਤਕਾਲ ਪ੍ਰਵਾਨ ਕਰਾਉਣ ਬਦਲੇ ਤਹਿਸੀਲਦਾਰ ਨੂੰ ਦੇਣ ਲਈ 5000 ਰੁਪਏ ਹੋਰ ਮੰਗ ਰਿਹਾ ਹੈ ਅਤੇ ਉਸ ਨੇ ਪਟਵਾਰੀ ਵੱਲੋਂ ਰਿਸ਼ਵਤ ਮੰਗਣ ਦੀ ਸਾਰੀ ਗੱਲਬਾਤ ਰਿਕਾਰਡ ਕਰ ਲਈ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਅੰਮ੍ਰਿਤਸਰ ਰੇਂਜ ਦੀ ਵਿਜੀਲੈਂਸ (VIGILANCE BUREAU) ਯੂਨਿਟ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਕਰਨ ਉਪਰੰਤ ਜਾਲ ਵਿਛਾਇਆ ਅਤੇ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਮਾਲ ਕਰਮਚਾਰੀ ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪਟਵਾਰੀ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ। The post 5000 ਰੁਪਏ ਦੀ ਦੂਜੀ ਕਿਸ਼ਤ ਵਜੋਂ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ appeared first on TheUnmute.com - Punjabi News. Tags:
|
CM ਮਨੋਹਰ ਲਾਲ ਵੱਲੋਂ ਰੋਹਤਕ 'ਚ ਭਾਰਤ ਦੇ ਪਹਿਲੇ ਏਲੀਵੇਟੇਡ ਰੇਲਵੇ ਟ੍ਰੈਕ ਦੇ ਨਾਲ 3.8 ਕਿਲੋਮੀਟਰ ਲੰਬੀ ਨਵੀਂ ਸੜਕ ਦੇ ਨਿਰਮਾਣ ਨੂੰ ਮਨਜ਼ੂਰੀ Wednesday 06 December 2023 04:25 PM UTC+00 | Tags: breaking-news chief-minister-manohar-lal manohar-lal news road rohtak ਚੰਡੀਗੜ੍ਹ, 6 ਦਸੰਬਰ 2023: ਮੁੱਖ ਮੰਤਰੀ ਮਨੋਹਰ ਲਾਲ (Manohar Lal) ਨੇ ਹਰਿਆਣਾ ਵਿਚ ਕੈਨੇਕਟੀਵਿਟੀ ਅਤੇ ਢਾਂਚਾਗਤ ਵਿਕਾਸ ਨੂੰ ਪ੍ਰੋਤਸਾਹਨ ਦੇਣ ਦੀ ਦਿਸ਼ਾ ਵਿਚ ਇਕ ਵੱਡਾ ਕਦਮ ਚੁੱਕਦੇ ਹੋਏ ਰੋਹਤਕ ਜਿਲ੍ਹੇ ਵਿਚ 3.5 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਗਈ ਏਲੀਵੇਟਿਡ ਰੇਲਵੇ ਟ੍ਰੈਕ ਦੇ ਨਾਲ-ਨਾਲ ਇਕ ਨਵੀਂ ਸੜਕ ਦੇ ਨਿਰਮਾਣ ਦੇ ਲਈ 21.27 ਕਰੋੜ ਰੁਪਏ ਦੀ ਪ੍ਰਸਾਸ਼ਨਿਕ ਮੰਜੂਰੀ ਦਿੱਤੀ ਹੈ। ਇਹ 3790 ਮੀਟਰ ਲੰਬਾਈ ਅਤੇ 5.5 ਮੀਟਰ ਚੌੜਾਈ ਵਾਲੀ ਮਹਤੱਵਪੂਰਨ ਪਰਿਯੋਜਨਾ 9 ਮੀਪਨੇ ਵਿਖ ਪੂਰੀ ਹੋ ਜਾਵੇਗੀ ਅਤੇ ਰੋਹਤਕ ਦੇ ਨਿਵਾਸੀਆਂ ਲਈ ਬਿਨ੍ਹਾਂ ਰੁਕਾਵਟ ਕਨੈਕਟੀਵਿਟੀ ਪ੍ਰਦਾਨ ਕਰੇਗੀ। ਇਕ ਸਰਕਾਰ ਬੁਲਾਰੇ ਨੇ ਇਸ ਬਾਰੇ ਵਿਚ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਰੋਹਤਕ ਦੀ ਚਿਨਯੋਟ ਕਲੋਨੀ ਤੋਂ ਸ਼ੁਰੂ ਹੋ ਕੇ ਸੈਕਟਰ-6 ਤਕ ਆਉਣ ਵਾਲੀ ਇਸ ਨਵੀਂ ਸੜਕ ਤੋਂ 50000 ਤੋਂ ਵੱਧ ਲੋਕਾਂ ਨੂੰ ਲਾਭ ਹੋਵੇਗਾ। ਇਹ ਗਾਂਧੀ ਕੈਂਪ, ਝੰਗ ਕਲੋਨੀ, ਮਾਨਸਰੋਵਰ ਕਲੋਨੀ, ਸੁਭਾਸ਼ ਨਗਰ, ਕਿਸ਼ਨਪੁਰਾ , ਮਾਡਲ ਟਾਉਨ, ਲਛਮੀ ਨਗਰ, ਕਬੀਰ ਕਲੋਨੀ, ਵਿਸ਼ਾਲ ਨਗਰ, ਸੈਕਟਰ -5 ਅਤੇ ਸੈਕਟਰ-6 ਸਮੇਤ ਵੱਖ-ਵੱਖ ਕਲੋਨੀਆਂ ਨੁੰ ਆਪਸ ਵਿਚ ਜੋੜੇਗਾ। ਗੌਰਤਲਬ ਹੈ ਕਿ ਰੋਹਤਕ ਵਿਚ 3.8 ਕਿਲੋਮੀਟਰ ਲੰਬਾ ਏਲੀਵੇਟੇਡ ਟ੍ਰੈਕ ਭਾਰਤ ਦਾ ਪਹਿਲਾ ਟ੍ਰੈਕ ਸੀ ਜਿਸ ਨੂੰ ਰੇਲ ਮੰਤਰਾਲੇ ਵੱਲੋਂ 3.5 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਅਿਗਾ ਸੀ ਜਿਸ ਵਿੱਚੋਂ 225 ਕਰੋੜ ਰੁਪਏ ਰਾਜ ਦੇ ਹਿੱਸੇ ਤੋਂ ਦਿੱਤੇ ਗਏ ਸਨ। ਉਨ੍ਹਾਂ (Manohar Lal) ਨੇ ਕਿਹਾ ਕਿ ਮੁੱਖ ਮੰਤਰੀ ਮਨੋਹਰ ਲਾਲ ਨੇ ਇਸ ਪਰਿਯੋਜਨਾ ਦੇ ਰਣਨੀਤਿਕ ਮਹਤੱਵ ਨੁੰ ਅੰਡਰਲਾਇਨ ਕਰਦੇ ਹੋਏ ਆਰਥਕ ਵਿਕਾਸ ਨੂੰ ਪ੍ਰੋਤਸਾਹਨ ਦੇਣ, ਕਨੈਕਟੀਵਿਟੀ ਵਧਾਉਣ ਅਤੇ ਰੋਹਤਕ ਜਿਲ੍ਹੇ ਦੇ ਨਿਵਾਸੀਆਂ ਦੇ ਲਈ ਜੀਵਨ ਦੀ ਸਮੂਚੇ ਗੁਣਵੱਤਾ ਨੂੰ ਵਧਾਉਣ ਵਿਚ ਇਸ ਦੀ ਅਹਿਮ ਭੁਮਿਕਾ ਰਹੇਗੀ। ਬੁਲਾਰੇ ਨੇ ਕਿਹਾ ਕਿ ਇਹ ਬਦਲਾਅਕਾਰੀ ਯਤਨ ਢਾਂਚਾਗਤ ਏਕਸੀਲੈਂਸ ਅਤੇ ਸਮਾਜਿਕ -ਆਰਥਕ ਪ੍ਰਗਤੀ ਦੇ ਪ੍ਰਤੀ ਸਰਕਾਰ ਦੀ ਪ੍ਰਤੀਬੱਧਤਾ ਦੇ ਅਨੁਰੂਪ ਵੱਧ ਜੁੜਾਵ ਅਤੇ ਖੁਸ਼ਹਾਲ ਹਰਿਆਣਾ ਦੀ ਦਿਸ਼ਾ ਵਿਚ ਇਕ ਮਹਤੱਵਪੂਰਨ ਕਦਮ ਹੈ। The post CM ਮਨੋਹਰ ਲਾਲ ਵੱਲੋਂ ਰੋਹਤਕ ‘ਚ ਭਾਰਤ ਦੇ ਪਹਿਲੇ ਏਲੀਵੇਟੇਡ ਰੇਲਵੇ ਟ੍ਰੈਕ ਦੇ ਨਾਲ 3.8 ਕਿਲੋਮੀਟਰ ਲੰਬੀ ਨਵੀਂ ਸੜਕ ਦੇ ਨਿਰਮਾਣ ਨੂੰ ਮਨਜ਼ੂਰੀ appeared first on TheUnmute.com - Punjabi News. Tags:
|
ਹਰਿਆਣਾ ਸਰਕਾਰ ਨੇ ਐਕਸੀਲੈਂਸ ਨੂੰ ਪਹਿਚਾਨਣ ਅਤੇ ਪੁਰਸਕਾਰ ਦੇਣ ਲਈ ਸੁਸਾਸ਼ਨ ਪੁਰਸਕਾਰ ਯੋਜਨਾ ਕੀਤੀ ਸ਼ੁਰੂ Wednesday 06 December 2023 04:31 PM UTC+00 | Tags: breaking-news haryana-susasan-puraskar-yojana-2023. news susasan-puraskar-yojana ਚੰਡੀਗੜ੍ਹ, 6 ਦਸੰਬਰ 2023: ਹਰਿਆਣਾ ਦੇ ਮੁੱਖ ਸਕੱਤਰ ਸੰਜੀਵ ਕੌਸ਼ਲ ਨੇ ਦਸਿਆ ਕਿ ਸੂਬਾ ਸਰਕਾਰ ਨੇ ਹਰਿਆਣਾ ਸੁਸਾਸ਼ਨ ਪੁਰਸਕਾਰ ਯੋਜਨਾ 2023 (susasan Puraskar Yojana) ਨੂੰ ਨੋਟੀਫਾਇਡ ਕੀਤਾ ਹੈ। ਕੌਸ਼ਲ ਨੇ ਦਸਿਆ ਕਿ ਹਰਿਆਣਾ ਸੁਸਾਸ਼ਨ ਪੁਰਸਕਾਰ ਯੋਜਨਾ ਵਿਸ਼ੇਸ਼ ਉਦੇਸ਼ਾਂ ਨੂੰ ਧਿਆਨ ਵਿਚ ਰੱਖਦੇ ਹੋਏ ਤਿਆਰ ਕੀਤੀ ਗਈ ਹੈ, ਜਿਸ ਵਿਚ ਸੁਸਾਸ਼ਨ ਵਿਚ ਵਧੀਆ ਯੋਗਦਾਨ ਦੀ ਪਹਿਚਾਣ ਅਤੇ ਪੁਰਸਕਾਰ ਦੇਣਾ ਸ਼ਾਮਿਲ ਹੈ। ਕੌਸ਼ਲ ਨੇ ਕਿਹਾ ਕਿ ਇਹ ਯੋਜਨਾ ਰਾਜ ਸਰਕਾਰ ਦੇ ਵਿਭਾਗਾਂ, ਬੋਰਡਾਂ, ਨਿਗਮਾਂ, ਵੈਧਾਨਿਕ ਅਥਾਰਿਟੀਆਂ, ਮਿਸ਼ਨ, ਸੋਸਾਇਟੀਆਂ, ਸੰਸਥਾਨਾਂ, ਯੂਨੀਵਰਸਿਟੀਆਂ ਅਤੇ ਪਬਲਿਕ ਖੇਤਰ ਦੇ ਇੰਟਰਪ੍ਰਾਈਜਿਜ ਵਿਚ ਗਰੁੱਪ ਏ, ਬੀ, ਸੀ ਅਤੇ ਡੀ ਸਾਰੇ ਕਰਮਚਾਰੀਆਂ ਤੇ ਅਧਿਕਾਰੀਆਂ ‘ਤੇ ਲਾਗੂ ਹੋਵੇਗੀ। ਇਸ ਯੋਜਨਾ ਵਿਚ ਪ੍ਰਸਾਸ਼ਨਿਕ ਸਕੱਤਰਾਂ, ਵਿਭਾਗਾਂ ਦੇ ਪ੍ਰਮੁੱਖਾਂ, ਅਖਿਲ ਭਾਰਤੀ ਸੇਵਾ ਦੇ ਅਧਿਕਾਰੀਆਂਅਤੇ ਕਾਂਨਟ੍ਰੈਕਟ ‘ਤੇ ਲੱਗੇ ਕਰਮਚਾਰੀਆਂ ਨੂੰ ਸ਼ਾਮਿਲ ਨਹੀਂ ਕੀਤਾ ਗਿਆ ਹੈ। ਇਹ ਪੁਰਸਕਾਰ ਰਾਜ ਅਤੇ ਜਿਲ੍ਹਾ ਪੱਧਰ ‘ਤੇ ਐਕਸੀਲੈਂਸ ਪ੍ਰਦਰਸ਼ਨ ਕਰਨ ‘ਤੇ ਦਿੱਤੇ ਜਾਣਗੇ। ਰਾਜ ਪੱਧਰੀ ਫਲੈਗਸ਼ਿਪ ਯੋਜਨਾ ਪੁਰਸਕਾਰਰਾਜ ਪੱਧਰੀ ਫਲੈਗਸ਼ਿਪ ਪੁਰਸਕਾਰ ਯੋਜਨਾ ਤਹਿਤ ਰਾਜ ਸਰਕਾਰ ਵੱਲੋਂ ਲਾਗੂ ਪ੍ਰਮੁੱਖ ਯੋਜਨਾਵਾਂ ਵਿਚ ਅਸਾਧਾਰਣ ਯੋਗਦਾਨ ‘ਤੇ ਦਿੱਤੇ ਜਾਣਗੇ। ਜੇਤੂ ਟੀਮਾਂ ਨੂੰ ਟ੍ਰਾਫੀ, ਸ਼ਲਾਘਾ ਪੱਤਰ ਅਤੇ ਹਰੇਕ ਫਲੈਗਸ਼ਿਪ ਯੋਜਨਾ ਲਈ 51000 ਰੁਪਏ ਦਾ ਨਗਦ ਪੁਰਸਕਾਰ ਦਿੱਤਾ ਜਾਵੇਗਾ। ਇਸ ਪੁਰਸਕਾਰ ਨੂੰ ਟੀਮ ਦੇ ਮੈਂਬਰਾਂ ਦੇ ਵਿਚ ਸਮਾਨ ਰੂਪ ਨਾਲ ਵੰਡ ਕੀਤਾ ਜਾਵੇਗਾ, ਜਿਸ ਵਿਚ ਰੈਂਕ ਤੇ ਅਹੁਦਾ ਮਾਇਨੇ ਨਹੀਂ ਹੋਵੇਗਾ। ਜਿਲ੍ਹਾ ਪੱਧਰੀ ਪੁਰਸਕਾਰਵੱਖ-ਵੱਖ ਪਹਿਲੂਆਂ ਅਤੇ ਯੋਜਨਾਵਾਂ ਵਿਚ ਅਸਾਧਾਰਣ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਸੂਬਾ ਪੱਧਰੀ ਪੁਰਸਕਾਰ ਦਿੱਤਾ ਜਾਵੇਗਾ। ਜੇਤੂ ਟੀਮਾਂ ਨੂੰ ਟ੍ਰਾਫੀ, ਸ਼ਲਾਘਾ ਪ੍ਰਮਾਣ ਪੱਤਰ ਅਤੇ ਨਗਦ ਪੁਰਸਕਾਰ ਦਿੱਤਾ ਜਾਵੇਗਾ। ਇਸ ਵਿਚ ਪਹਿਲਾ ਪੁਰਸਕਾਰ 51000 ਰੁਪਏ, ਦੂਜਾ ਪੁਰਸਕਾਰ 31000 ਰੁਪਏ ਅਤੇ ਤੀਜਾ ਪੁਰਸਕਾਰ 21000 ਰੁਪਏ ਦਾ ਹੋਵੇਗਾ। ਫਲੈਗਸ਼ਿਪ ਸਕੀਮ ਅਵਾਰਡਸ ਦੇ ਨਾਲ ਨਗਦ ਇਨਾਮ ਟੀਮ ਦੇ ਮੈਂਬਰਾਂ ਦੇ ਵਿਚ ਸਮਾਨ ਰੂਪ ਨਾਲ ਵੰਡਿਆ ਜਾਵੇਗਾ। ਜਿਲ੍ਹਾ ਪੱਧਰੀ ਪੁਰਸਕਾਰਜਿਲ੍ਹਾ ਪੱਧਰ ‘ਤੇ ਸ਼ਲਾਘਾਯੋਗ ਯੋਗਦਾਨ ਕਰਨ ‘ਤੇ ਜਿਲ੍ਹਾ ਪੱਧਰੀ ਪੁਰਸਕਾਰ ਦਿੱਤਾ ਜਾਵੇਗਾ। ਜੇਮੂ ਟੀਮ ਨੂੰ ਟ੍ਰਾਫੀ , ਡਿਪਟੀ ਕਮਿਸ਼ਨਰ ਦੀ ਸਿਫਾਰਿਸ਼ ਦੇ ਆਧਾਰ ‘ਤੇ ਸ਼ਲਾਘਾ ਪੱਤਰ ਅਤੇ ਟੀਮ ਦੇ ਮੈਂਬਰਾਂ ਦੇ ਵਿਚ ਸਮਾਨ ਰੂਪ ਨਾਲ 31000 ਰੁਪਏ ਦਾ ਪਹਿਲਾ ਪੁਰਸਕਾਰ, 21000 ਰੁਪਏ ਦਾ ਦੂਜਾ, ਪੁਰਸਕਾਰ ਅਤੇ 11000 ਰੁਪਏ ਦਾ ਤੀਜਾ ਪੁਰਸਕਾਰ ਦਿੱਤਾ ਜਾਵੇਗਾ। ਪੁਰਸਕਾਰ ਦੇਣ ਵਿਚ ਪਾਰਦਰਸ਼ਿਤਾ ਅਤੇ ਨਿਰਪੱਖਤਾ ਰਹੇਗੀਪਾਰਦਰਸ਼ਿਤਾ ਅਤੇ ਨਿਰਪੱਖਤਾ ਯਕੀਨੀ ਕਰਨ ਲਈ, ਜਿਲ੍ਹਾ ਪੱਧਰੀ ਪੁਰਸਕਾਰਾਂ ਦੇ ਲਈ ਟ੍ਰਾਫਿਆ ਅਤੇ ਸ਼ਲਾਘਾ ਪੱਤਰ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਦੀ ਸਿਫਾਰਿਸ਼ ‘ਤੇ ਅਤੇ ਸੂਬਾ ਪੱਧਰ ‘ਤੇ ਛੇ ਪੁਰਸਕਾਰ ਅਤੇ ਅਸਾਧਾਰਣ ਪ੍ਰਦਰਸ਼ਨ ਲਈ ਤਿੰਨ ਪੁਰਸਕਾਰ ਦਿੱਤੇ ਜਾਣਗੇ। ਬਿਨੈਕਾਰ ਆਪਣੇ ਬਿਨੈ ਅਧਿਕਾਰ ਪ੍ਰਾਪਤ ਸਮਿਤੀ ਜਾਂ ਜਿਲ੍ਹਾ ਪੱਧਰੀ ਅਧਿਕਾਰ ਪ੍ਰਾਪਤ ਸਮਿਤੀ ਨੂੰ ਪੇਸ਼ ਕਰ ਸਕਦੇ ਹਨ। ਬਿਨੈ ਪੱਤਰ ਆਨਲਾਇਨ ਅਤੇ ਸਬੰਧਿਤ ਸਮਿਤੀ ਦਫਤਰ ਵਿਚ ਅਸਾਨੀ ਤੋਂ ਉਪਲਲਬੱਧ ਹਨ। ਬਿਨੈ ਜਮ੍ਹਾ ਕਰਵਾਉਣ ਦੀ ਆਖੀਰੀ ਮਿੱਤੀ 15 ਦਸੰਬਰ, 2023 ਹੈ। ਇਸ ਦੇ ਬਾਅਦ ਪੁਰਸਕਾਰਾਂ ਲਈ ਸਿਫਾਰਿਸ਼ਾਂ ਨੂੰ ਆਖੀਰੀ ਰੂਪ ਦੇਣ ਦਾ ਕੰਮ 20 ਦਸੰਬਰ ਤਕ ਪੂਰਾ ਕਰ ਲਿਆ ਜਾਵੇਗਾ। ਸੁਸਾਸ਼ਨ ਦਿਵਸ ‘ਤੇ 25 ਦਸੰਬਰ, 2023 ਨੂੰ ਪੁਰਸਕਾਰ ਸਮਾਰੋਹ ਪ੍ਰਬੰਧਿਤ ਕੀਤਾ ਜਾਵੇਗਾ। The post ਹਰਿਆਣਾ ਸਰਕਾਰ ਨੇ ਐਕਸੀਲੈਂਸ ਨੂੰ ਪਹਿਚਾਨਣ ਅਤੇ ਪੁਰਸਕਾਰ ਦੇਣ ਲਈ ਸੁਸਾਸ਼ਨ ਪੁਰਸਕਾਰ ਯੋਜਨਾ ਕੀਤੀ ਸ਼ੁਰੂ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest