TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਮਨੀਮਾਜਰਾ 'ਚ ਪੁਰਾਣਾ ਲੈਂਟਰ ਤੋੜਦੇ ਸਮੇਂ ਵਾਪਰਿਆ ਹਾਦਸਾ, ਇੱਕ ਮਹਿਲਾ ਤੇ ਬੱਚਾ ਜ਼ਖਮੀ Thursday 07 December 2023 05:58 AM UTC+00 | Tags: breaking-news chandigarh-news crime manimajra news ਚੰਡੀਗੜ੍ਹ, 07 ਦਸੰਬਰ 2023: ਮਨੀਮਾਜਰਾ (Manimajra) ਵਿੱਚ ਇਮਾਰਤ ਨੂੰ ਢਾਹ ਕੇ ਨਵੀਂ ਇਮਾਰਤ ਬਣਾਉਣ ਦੀਆਂ ਤਿਆਰੀਆਂ ਚੱਲ ਰਹੀਆਂ ਸਨ। ਇਸ ਦੌਰਾਨ ਪੁਰਾਣਾ ਲੈਂਟਰ ਤੋੜਦੇ ਸਮੇਂ ਹਾਦਸਾ ਵਾਪਰ ਗਿਆ | ਜਦੋਂ ਲੈਂਟਰ ਤੋੜਿਆ ਜਾ ਰਿਹਾ ਸੀ ਤਾਂ ਗਲੀ ‘ਚੋਂ ਇੱਕ ਮਹਿਲਾਂ ਅਤੇ ਬੱਚਾ ਗੁਜਰ ਰਿਹਾ ਸੀ, ਅਚਾਨਕ ਲੈਂਟਰ ਉਨ੍ਹਾਂ ਦੋਵੇਂ ‘ਤੇ ਡਿੱਗ ਗਿਆ | ਹਾਦਸੇ ਵਿੱਚ ਮਹਿਲਾ ਗੰਭੀਰ ਜ਼ਖਮੀ ਹੋ ਗਈ ਅਤੇ ਚੰਡੀਗ੍ਹੜ ਪੀ.ਜੀ.ਆਈ ‘ਚ ਦਾਖ਼ਲ ਕਰਵਾਇਆ ਗਿਆ ਅਤੇ 7 ਸਾਲ ਦਾ ਮਾਸੂਮ ਬੱਚਾ ਸੈਕਟਰ 32 ਵਿੱਚ ਜ਼ੇਰੇ ਇਲਾਜ ਹੈ। ਇਹ ਸਾਰਾ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ | ਪੁਲਿਸ ਨੇ ਦੋ ਮਕਾਨ ਮਾਲਕ ਕੁਸੁਮ ਲਤਾ ਅਤੇ ਠੇਕੇਦਾਰ ਚੰਦਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | The post ਮਨੀਮਾਜਰਾ ‘ਚ ਪੁਰਾਣਾ ਲੈਂਟਰ ਤੋੜਦੇ ਸਮੇਂ ਵਾਪਰਿਆ ਹਾਦਸਾ, ਇੱਕ ਮਹਿਲਾ ਤੇ ਬੱਚਾ ਜ਼ਖਮੀ appeared first on TheUnmute.com - Punjabi News. Tags:
|
ਤਿੰਨ ਰਿਫਿਊਜ਼ਲਾਂ, ਚਾਰ ਸਾਲਾਂ ਦਾ ਗੈਪ 'ਤੇ ਲਗਵਾਇਆ ਹਰਮਨਦੀਪ ਕੌਰ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ Thursday 07 December 2023 06:04 AM UTC+00 | Tags: breaking-news canada canada-visa news visa-apply ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ ਮੋਗਾ, 07 ਦਸੰਬਰ 2023: ਕੌਰ ਇੰਮੀਗ੍ਰੇਸ਼ਨ ਨੇ ਵਾਸੀ ਪਿੰਡ ਮਾਹਲਾ ਕਲ੍ਹਾਂ , ਜ਼ਿਲ੍ਹਾ ਮੋਗਾ ਦੀ ਰਹਿਣ ਵਾਲੀ ਹਰਮਨਦੀਪ ਕੌਰ ਦਾ ਕੈਨੇਡਾ (Canada) ਦਾ ਸਟੂਡੈਂਟ ਵੀਜ਼ਾ 17 ਦਿਨਾਂ 'ਚ ਲਗਵਾਇਆ ਹੈ । ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਹਰਮਨਦੀਪ ਕੌਰ ਜਦੋਂ ਕੌਰ ਇੰਮੀਗ੍ਰੇਸ਼ਨ ਦਫ਼ਤਰ ਆਈ ਸੀ ਤਾਂ ਉਹ ਤਿੰਨ ਰਿਫਿਊਜ਼ਲਾਂ ਹੋਰ ਏਜੰਸੀ ਤੋਂ ਲੈ ਕੇ ਆਈ ਸੀ ਤੇ ਉਸਦੇ ਸਟੱਡੀ ਵਿੱਚ ਵੀ ਚਾਰ ਸਾਲ ਦਾ ਗੈਪ ਸੀ । ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਹਰਮਨਦੀਪ ਕੌਰ ਦੀ ਪ੍ਰੋਫਾਈਲ ਦੇਖਣ ਤੋਂ ਬਾਅਦ ਰੀਝ ਨਾਲ ਫਾਈਲ ਤਿਆਰ ਕਰਕੇ ਸੱਤ ਅਗਸਤ 2023 ਨੂੰ ਲਗਾਈ ਤੇ 24 ਅਗਸਤ 2023 ਨੂੰ ਵੀਜ਼ਾ ਆ ਗਿਆ। ਇਸ ਮੌਕੇ ਹਰਮਨਦੀਪ ਕੌਰ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ। ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ | ਮੋਗਾ ਬਰਾਂਚ: 96926-00084, 96927-00084, 96928-00084 The post ਤਿੰਨ ਰਿਫਿਊਜ਼ਲਾਂ, ਚਾਰ ਸਾਲਾਂ ਦਾ ਗੈਪ ‘ਤੇ ਲਗਵਾਇਆ ਹਰਮਨਦੀਪ ਕੌਰ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ appeared first on TheUnmute.com - Punjabi News. Tags:
|
ਘਰੇਲੂ ਕਲੇਸ਼ ਦੇ ਚੱਲਦਿਆਂ ਸੁਨਿਆਰੇ ਪਿਉ-ਪੁੱਤ ਵੱਲੋਂ ਖੁਦਕਸ਼ੀ Thursday 07 December 2023 06:16 AM UTC+00 | Tags: big-breaking big-breaking-nws breaking-news domestic-conflict domestic-violance ferozepur news punjab-breaking-news suicide ਫ਼ਿਰੋਜ਼ਪੁਰ, 07 ਦਸੰਬਰ 2023: ਫ਼ਿਰੋਜ਼ਪੁਰ ‘ਚ ਸੁਨਿਆਰੇ ਪਿਓ-ਪੁੱਤ ਵੱਲੋਂ ਘਰੇਲੂ ਕਲੇਸ਼ ਕਾਰਨ ਖੁਦਕੁਸ਼ੀ (Suicide) ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ । ਦੱਸਿਆ ਜਾ ਰਿਹਾ ਹੈ ਕਿ ਇੱਕ ਨੇ ਨਹਿਰ ਵਿੱਚ ਛਾਲ ਮਾਰ ਦਿੱਤੀ ਅਤੇ ਦੂਜੇ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪ੍ਰਾਪਤ ਜਾਣਕਾਰੀ ਮੁਤਾਬਕ ਦੋਵਾਂ ਨੇ ਘਰੇਲੂ ਝਗੜੇ ਕਾਰਨ ਇਹ ਕਦਮ (Suicide) ਚੁੱਕਿਆ ਹੈ। ਪਿਉ ਦੀ ਲਾਸ਼ ਨੂੰ ਪੋਸਟਮਾਰਟਮ ਲਈ ਫ਼ਰੀਦਕੋਟ ਮੈਡੀਕਲ ਕਾਲਜ ਵਿਖੇ ਰਖਵਾਇਆ ਗਿਆ ਹੈ, ਜਦਕਿ ਪੁੱਤ ਦੀ ਲਾਸ਼ ਅਜੇ ਤੱਕ ਨਹਿਰ ‘ਚੋਂ ਬਰਾਮਦ ਨਹੀਂ ਹੋਈ।ਮ੍ਰਿਤਕਾਂ ਦੀ ਪਛਾਣ ਰਾਹੁਲ ਧਵਨ (32) ਵਾਸੀ ਧਰਮਪੁਰਾ ਅਤੇ ਉਸ ਦਾ ਪਿਓ ਰਜਿੰਦਰ ਧਵਨ (60) ਵਜੋਂ ਹੋਈ ਹੈ। ਬੁੱਧਵਾਰ ਸਵੇਰੇ ਦੋਵੇਂ ਪਿਓ-ਪੁੱਤ ਦੁਕਾਨ ‘ਤੇ ਗਏ ਹੋਏ ਸਨ। ਘਰੇਲੂ ਝਗੜੇ ਨੂੰ ਲੈ ਕੇ ਦੋਵਾਂ ਵਿਚਾਲੇ ਝਗੜਾ ਹੋਇਆ ਸੀ | The post ਘਰੇਲੂ ਕਲੇਸ਼ ਦੇ ਚੱਲਦਿਆਂ ਸੁਨਿਆਰੇ ਪਿਉ-ਪੁੱਤ ਵੱਲੋਂ ਖੁਦਕਸ਼ੀ appeared first on TheUnmute.com - Punjabi News. Tags:
|
ਹਾਈਕੋਰਟ ਵੱਲੋਂ ਸਾਬਕਾ CM ਚਰਨਜੀਤ ਸਿੰਘ ਚੰਨੀ ਨੂੰ ਰਾਹਤ, ਲੌਕਡਾਊਨ ਦੌਰਾਨ ਦਰਜ ਕੇਸ ਰੱਦ Thursday 07 December 2023 06:24 AM UTC+00 | Tags: breaking-news charanjit-singh-channi corona-newqs corona-news latest-news news punjab-congress ਚੰਡੀਗੜ੍ਹ, 07 ਦਸੰਬਰ 2023: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੂੰ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਨੂੰ ਕੋਰੋਨਾ ਦੇ ਸਮੇਂ ਦੌਰਾਨ ਮੈਜਿਸਟਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ ਲਈ ਦਰਜ ਕੀਤੇ ਕੇਸ ਰੱਦ ਕਰਨ ਦੇ ਹੁਕਮ ਦਿੱਤੇ ਗਏ ਹਨ। ਇਹ ਕੇਸ ਉਨ੍ਹਾਂ ਦੇ ਨਾਲ-ਨਾਲ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਾਲਵਿੰਦਰ ਕੰਗ, ਅਰੁਣ ਨਾਰੰਗ ਅਤੇ ਭਾਰਤੀ ਜਨਤਾ ਪਾਰਟੀ ਦੇ ਆਗੂ ਵਿਜੇ ਸਾਂਪਲਾ ਦੇ ਨਾਲ-ਨਾਲ ਅਸ਼ਵਨੀ ਸ਼ਰਮਾ, ਤਰੁਣ ਚੁੱਘ ਅਤੇ ਕਈ ਹੋਰਾਂ ਖ਼ਿਲਾਫ਼ ਦਰਜ ਕੀਤੇ ਗਏ ਸਨ। ਇਨ੍ਹਾਂ ਸਾਰੇ ਆਗੂਆਂ ਖ਼ਿਲਾਫ਼ ਚੰਡੀਗੜ੍ਹ ਵਿੱਚ ਕੋਰੋਨਾ ਦੇ ਸਮੇਂ ਦੌਰਾਨ ਲਗਾਏ ਗਏ ਲੌਕਡਾਊਨ ਦੇ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ ਇਹ ਕੇਸ ਦਰਜ ਕੀਤੇ ਗਏ ਸਨ। ਮੈਜਿਸਟਰੇਟ ਦੀ ਸ਼ਕਤੀ ਅਨੁਸਾਰ, ਧਾਰਾ 188 ਅਤੇ ਧਾਰਾ 144 ਕਰੋਨਾ ਸਮੇਂ ਦੌਰਾਨ ਲਗਾਈ ਗਈ ਸੀ। ਇਨ੍ਹਾਂ ਆਗੂਆਂ ਖ਼ਿਲਾਫ਼ ਚੰਡੀਗੜ੍ਹ ਦੇ ਵੱਖ-ਵੱਖ ਥਾਣਿਆਂ ਵਿੱਚ ਇਹ ਕੇਸ ਦਰਜ ਹਨ। ਜਿਸ ਦੇ ਖ਼ਿਲਾਫ਼ ਉਨ੍ਹਾਂ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ। ਜਿਕਰਯੋਗ ਹੈ ਕਿ 2021 ਵਿੱਚ ਕੋਰੋਨਾ ਬਿਮਾਰੀ ਦੇ ਕਾਰਨ, ਲੋਕਾਂ ਦੇ ਘਰੋਂ ਬਾਹਰ ਨਿਕਲਣ ‘ਤੇ ਪਾਬੰਦੀ ਸੀ ਅਤੇ ਸਾਰੇ ਆਗੂ ਲੋਕਾਂ ਦੀ ਮੱਦਦ ਲਈ ਬਾਹਰ ਨਿਕਲ ਰਹੇ ਸਨ, ਪਰ ਚੰਡੀਗੜ੍ਹ ਪ੍ਰਸ਼ਾਸਨ ਨੇ ਬਾਹਰ ਆਉਣ ਵਾਲੇ ਹਰ ਵਿਅਕਤੀ ਵਿਰੁੱਧ ਕੇਸ ਦਰਜ ਕਰ ਦਿੱਤਾ ਸੀ। ਇਸ ਦੇ ਆਧਾਰ ‘ਤੇ ਇਨ੍ਹਾਂ ਆਗੂਆਂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਇਹ ਪਟੀਸ਼ਨ ਦਾਇਰ ਕੀਤੀ ਸੀ, ਜਿਸ ‘ਚ ਅਦਾਲਤ ਨੇ ਹੁਣ ਸਾਰੇ ਮਾਮਲੇ ਖਾਰਜ ਕਰਨ ਦੇ ਹੁਕਮ ਦਿੱਤੇ ਹਨ। The post ਹਾਈਕੋਰਟ ਵੱਲੋਂ ਸਾਬਕਾ CM ਚਰਨਜੀਤ ਸਿੰਘ ਚੰਨੀ ਨੂੰ ਰਾਹਤ, ਲੌਕਡਾਊਨ ਦੌਰਾਨ ਦਰਜ ਕੇਸ ਰੱਦ appeared first on TheUnmute.com - Punjabi News. Tags:
|
ਅਨੁਮੁਲਾ ਰੇਵੰਤ ਰੈੱਡੀ ਅੱਜ ਤੇਲੰਗਾਨਾ ਦੇ ਨਵੇਂ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ Thursday 07 December 2023 06:32 AM UTC+00 | Tags: anumula-revanth-reddy breaking-news chief-minister-of-telangana congress india-news news revanth-reddy sonia-gandhi telangana telangana-new-cm ਚੰਡੀਗੜ੍ਹ, 07 ਦਸੰਬਰ 2023: ਕਾਂਗਰਸ ਆਗੂ ਅਨੁਮੁਲਾ ਰੇਵੰਤ ਰੈੱਡੀ (Revanth Reddy) ਅੱਜ ਤੇਲੰਗਾਨਾ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਸਹੁੰ ਚੁੱਕ ਸਮਾਗਮ ਹੈਦਰਾਬਾਦ ਦੇ ਐਲਬੀ ਸਟੇਡੀਅਮ ਵਿੱਚ ਹੋਵੇਗਾ। ਤੇਲੰਗਾਨਾ ਦੇ ਰਾਜਪਾਲ ਤਮਿਲੀਸਾਈ ਸੁੰਦਰਰਾਜਨ ਦੁਪਹਿਰ 1.04 ਵਜੇ 56 ਸਾਲਾ ਨੇਤਾ ਰੇਵੰਤ ਰੈਡੀ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਉਣਗੇ। 2014 ਵਿੱਚ ਆਂਧਰਾ ਪ੍ਰਦੇਸ਼ ਤੋਂ ਵੱਖ ਹੋ ਕੇ ਤੇਲੰਗਾਨਾ ਦੇ ਗਠਨ ਤੋਂ ਬਾਅਦ ਰੇਵੰਤ ਰੈਡੀ ਰਾਜ ਦੇ ਦੂਜੇ ਮੁੱਖ ਮੰਤਰੀ ਹੋਣਗੇ। ਉਹ ਸਾਬਕਾ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ (ਕੇਸੀਆਰ) ਦੀ ਥਾਂ ਲੈਣਗੇ। ਮੀਡੀਆ ਰਿਪੋਰਟਾਂ ਅਨੁਸਾਰ ਕਾਂਗਰਸ ਦੇ ਚੁਣੇ ਗਏ ਵਿਧਾਇਕ ਅਤੇ ਪਿਛਲੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮੱਲੂ ਭੱਟੀ ਵਿਕਰਮ ਅਰਕਾ ਦੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਦੀ ਸੰਭਾਵਨਾ ਹੈ। ਕਾਂਗਰਸ ਸੰਸਦੀ ਦਲ ਦੀ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਤੇਲੰਗਾਨਾ ਵਿੱਚ ਨਵੇਂ ਚੁਣੇ ਗਏ ਮੁੱਖ ਮੰਤਰੀ ਰੇਵੰਤ ਰੈਡੀ (Revanth Reddy) ਦੇ ਸਹੁੰ ਚੁੱਕ ਸਮਾਗਮ ਲਈ ਵੀਰਵਾਰ ਸਵੇਰੇ ਹੈਦਰਾਬਾਦ ਪਹੁੰਚ ਗਏ। ਹੈਦਰਾਬਾਦ ਹਵਾਈ ਅੱਡੇ ‘ਤੇ ਖੁਦ ਰੇਵੰਤ ਰੈਡੀ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਉਨ੍ਹਾਂ ਦਾ ਸਵਾਗਤ ਕੀਤਾ। The post ਅਨੁਮੁਲਾ ਰੇਵੰਤ ਰੈੱਡੀ ਅੱਜ ਤੇਲੰਗਾਨਾ ਦੇ ਨਵੇਂ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ appeared first on TheUnmute.com - Punjabi News. Tags:
|
ਕੌਣ ਹੋਵੇਗਾ ਰਾਜਸਥਾਨ ਦਾ ਮੁੱਖ ਮੰਤਰੀ, CM ਅਹੁਦੇ ਦੀ ਦੌੜ 'ਚ ਹਨ ਇਹ ਚਿਹਰੇ Thursday 07 December 2023 06:49 AM UTC+00 | Tags: bjp-high-command breaking breaking-news news rajasthan rajasthan-bjp rajasthan-cm rajasthan-new-cm vasundhara-raje ਚੰਡੀਗੜ੍ਹ, 07 ਦਸੰਬਰ 2023: ਰਾਜਸਥਾਨ (Rajasthan) ਦੇ ਮੁੱਖ ਮੰਤਰੀ ਨੂੰ ਲੈ ਕੇ ਇੱਕ ਵਾਰ ਫਿਰ ਹਲਚਲ ਤੇਜ਼ ਹੋ ਗਈ ਹੈ। ਭਾਜਪਾ ਹਾਈਕਮਾਨ ਨੇ ਸਾਬਕਾ ਮੁੱਖ ਮੰਤਰੀ ਵਸੁੰਧਰਾ ਰਾਜੇ ਨੂੰ ਦਿੱਲੀ ਸੱਦਿਆ ਹੈ। ਰਾਜੇ ਬੁੱਧਵਾਰ ਰਾਤ 10:30 ਵਜੇ ਇੰਡੀਗੋ ਏਅਰਵੇਜ਼ ਦੀ ਫਲਾਈਟ ਰਾਹੀਂ ਦਿੱਲੀ ਲਈ ਰਵਾਨਾ ਹੋਏ ਅਤੇ ਦੇਰ ਰਾਤ ਦਿੱਲੀ ਪਹੁੰਚੇ। ਵਸੁੰਧਰਾ ਰਾਜੇ ਵੀਰਵਾਰ ਸਵੇਰੇ ਜੇਪੀ ਨੱਡਾ ਅਤੇ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਸਕਦੀ ਹੈ। ਇਸ ਮੁਲਾਕਾਤ ਤੋਂ ਪਹਿਲਾਂ ਦੋ ਗੱਲਾਂ ਸਾਹਮਣੇ ਆਈਆਂ ਹਨ। ਪਹਿਲਾ ਇਹ ਕਿ ਭਾਜਪਾ ਹਾਈਕਮਾਂਡ ਨੇ ਮੁੱਖ ਮੰਤਰੀ ਦੇ ਚਿਹਰੇ ‘ਤੇ ਹਾਮੀ ਭਰੀ ਹੈ। ਜਿਸ ਦੇ ਨਾਂ ‘ਤੇ ਭਾਜਪਾ ਵਸੁੰਧਰਾ ਰਾਜੇ ਦੀ ਸਹਿਮਤੀ ਲੈਣਾ ਚਾਹੁੰਦੀ ਹੈ। ਇਸ ਦੇ ਨਾਲ ਹੀ ਚਰਚਾ ਹੈ ਕਿ ਪਾਰਟੀ ਹਾਈਕਮਾਂਡ ਇੱਕ ਵਾਰ ਫਿਰ ਰਾਜਸਥਾਨ ਦੀ ਸੱਤਾ ਵਸੁੰਧਰਾ ਰਾਜੇ ਨੂੰ ਸੌਂਪਣਾ ਚਾਹੁੰਦੀ ਹੈ। 3 ਸੰਸਦ ਮੈਂਬਰਾਂ ਦੇ ਅਸਤੀਫੇ ਤੋਂ ਬਾਅਦ ਤਿਜਾਰਾ ਤੋਂ ਵਿਧਾਇਕ ਚੁਣੇ ਗਏ ਮਹੰਤ ਬਾਲਕਨਾਥ ਨੇ ਵੀ ਅਸਤੀਫਾ ਦੇ ਦਿੱਤਾ ਹੈ। ਅਸਤੀਫਾ ਦੇਣ ਤੋਂ ਪਹਿਲਾਂ ਉਨ੍ਹਾਂ ਨੇ ਭਾਜਪਾ ਦੇ ਸੀਨੀਅਰ ਆਗੂ ਓਮ ਮਾਥੁਰ ਨਾਲ ਵੀ ਮੁਲਾਕਾਤ ਕੀਤੀ। 3 ਦਸੰਬਰ ਨੂੰ ਰਾਜਸਥਾਨ (Rajasthan) ‘ਚ ਭਾਜਪਾ ਨੂੰ ਬਹੁਮਤ ਮਿਲਣ ਤੋਂ ਬਾਅਦ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਚਰਚਾ ਸ਼ੁਰੂ ਹੋ ਗਈ ਸੀ। ਸੂਬੇ ਦਾ ਮੁੱਖ ਮੰਤਰੀ ਬਣਨ ਦੀ ਦੌੜ ਵਿੱਚ ਕਈ ਨਾਮ ਹਨ। ਇਨ੍ਹਾਂ ਵਿੱਚ ਵਸੁੰਧਰਾ ਰਾਜੇ, ਅਰਜੁਨ ਰਾਮ ਮੇਘਵਾਲ, ਗਜੇਂਦਰ ਸਿੰਘ ਸ਼ੇਖਾਵਤ, ਰਾਜੇਂਦਰ ਰਾਠੌਰ, ਦੀਆ ਕੁਮਾਰੀ, ਬਾਬਾ ਬਾਲਕਨਾਥ ਅਤੇ ਓਮ ਬਿਰਲਾ ਦੇ ਨਾਂ ਸ਼ਾਮਲ ਹਨ। ਸੀਐਮ ਦੀ ਦੌੜ ਵਿੱਚ ਕਈ ਨਾਂ ਹੋਣ ਕਾਰਨ ਵਸੁੰਧਰਾ ਰਾਜੇ ਰਾਜਸਥਾਨ ਵਿੱਚ ਲਗਾਤਾਰ ਸਰਗਰਮ ਸਨ। ਉਨ੍ਹਾਂ ਨੇ ਵਿਧਾਇਕਾਂ ਨੂੰ ਡਿਨਰ ਲਈ ਵੀ ਸੱਦਿਆ ਸੀ। ਵਸੁੰਧਰਾ ਦੇ ਸਮਰਥਕ ਦਾਅਵਾ ਕਰ ਰਹੇ ਹਨ ਕਿ ਲਗਭਗ 70 ਵਿਧਾਇਕ ਉਨ੍ਹਾਂ ਨੂੰ ਮੁੱਖ ਮੰਤਰੀ ਬਣਾਉਣ ਲਈ ਸਹਿਮਤ ਹਨ। ਅਜਿਹੇ ਵਿੱਚ ਰਾਜੇ ਦੇ ਦਿੱਲੀ ਸੱਦੇ ਦੇ ਕਈ ਅਰਥ ਹੋ ਸਕਦੇ ਹਨ। The post ਕੌਣ ਹੋਵੇਗਾ ਰਾਜਸਥਾਨ ਦਾ ਮੁੱਖ ਮੰਤਰੀ, CM ਅਹੁਦੇ ਦੀ ਦੌੜ ‘ਚ ਹਨ ਇਹ ਚਿਹਰੇ appeared first on TheUnmute.com - Punjabi News. Tags:
|
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ Thursday 07 December 2023 07:02 AM UTC+00 | Tags: breaking-news chief-minister-bhagwant-mann health health-department health-scheme latest-news mohalla-clicnic news phc punjab-health-department ਚੰਡੀਗੜ੍ਹ, 07 ਦਸੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਤੀਜੇ ਦਿਨ ਸਿਹਤ (Health) ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਕਰਨ ਜਾ ਰਹੇ ਹਨ । ਬੁੱਧਵਾਰ ਨੂੰ ਵੱਖ-ਵੱਖ ਵਿਭਾਗਾਂ ਦੇ ਸਕੱਤਰਾਂ ਨਾਲ ਹੋਈ ਬੈਠਕ ਦੌਰਾਨ ਸਿਹਤ ਵਿਭਾਗ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਸੀਐਮ ਮਾਨ ਨੇ ਹਸਪਤਾਲਾਂ ਨੂੰ ਅਪਗ੍ਰੇਡ ਕਰਨ ਅਤੇ ਨਵੇਂ ਆਮ ਆਦਮੀ ਕਲੀਨਿਕ ਬਾਰੇ ਚਰਚਾ ਕੀਤੀ। ਇਸ ਦੇ ਨਾਲ ਹੀ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਅਤੇ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਕੇਂਦਰ ਵੱਲੋਂ 650 ਕਰੋੜ ਰੁਪਏ ਦੇ ਫੰਡ ਰੋਕੇ ਜਾਣ ‘ਤੇ ਸੂਬਾ ਸਰਕਾਰ ਨੂੰ ਘੇਰਿਆ ਹੈ। ਬਾਜਵਾ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ ਕਿ ਫੰਡ ਰੋਕ ਦਿੱਤੇ ਗਏ ਹਨ। ਅਜਿਹਾ ਲੱਗਦਾ ਹੈ ਕਿ ਇੱਕ ਬਿਹਤਰ ਸਮਝ ਕਾਇਮ ਹੋਈ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਹੁਣ ਪੀਐਚਸੀ ਨੂੰ ਦੁਬਾਰਾ ਖੋਲ੍ਹਣ ਦੀ ਯੋਜਨਾ ਬਣਾ ਰਹੀ ਹੈ। ਹਮੇਸ਼ਾ ਦੇਰ ਆਏ ਦੁਰਸ਼ਤ ਆਏ । ਹਾਲਾਂਕਿ, ‘ਆਪ’ ਸਰਕਾਰ ਨੂੰ ਇਹ ਵੀ ਦੱਸਣਾ ਚਾਹੀਦਾ ਹੈ ਕਿ ਪੀਐਚਸੀਜ਼ ਨੂੰ ਆਮ ਆਦਮੀ ਕਲੀਨਿਕਾਂ ਵਿੱਚ ਤਬਦੀਲ ਕਰਨ ਲਈ ਹੋਏ ਖਰਚੇ ਲਈ ਕੌਣ ਜ਼ਿੰਮੇਵਾਰ ਹੋਵੇਗਾ। ਕੀ ਆਮ ਆਦਮੀ ਪਾਰਟੀ ਇਸ ਨੂੰ ਆਪਣੇ ਪਾਰਟੀ ਫੰਡ ਵਿੱਚੋਂ ਜਮ੍ਹਾ ਕਰਵਾਏਗੀ? The post ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ appeared first on TheUnmute.com - Punjabi News. Tags:
|
ਵਿਆਹ ਸਮਾਗਮ ਦੌਰਾਨ ਪਾਰਕਿੰਗ ਵਿੱਚ ਖੜ੍ਹੇ ਵਿਅਕਤੀ 'ਤੇ ਫਾਇਰਿੰਗ Thursday 07 December 2023 07:14 AM UTC+00 | Tags: arms-act breaking-news derabassi firing firing-case firing-incident news punjab-news valmiki-mohalla wedding-ceremony ਚੰਡੀਗੜ੍ਹ, 07 ਦਸੰਬਰ 2023: ਦੇਰ ਰਾਤ ਡੇਰਾਬੱਸੀ ਦੇ ਵਾਲਮੀਕਿ ਮੁਹੱਲੇ ‘ਚ ਇਕ ਵਿਆਹ ਸਮਾਗਮ ‘ਚ ਪਾਰਕਿੰਗ ‘ਚ ਖੜ੍ਹੇ ਇਕ ਵਿਅਕਤੀ ‘ਤੇ ਕੁਝ ਵਿਅਕਤੀਆਂ ਨੇ ਗੋਲੀਆਂ (Firing) ਚਲਾ ਦਿੱਤੀਆਂ। ਖੁਸ਼ਕਿਸਮਤੀ ਇਹ ਰਹੀ ਕਿ ਗੋਲੀ ਵਿਅਕਤੀ ਨੂੰ ਨਹੀਂ ਲੱਗੀ ਪਰ ਮੌਕੇ ‘ਤੇ ਹਵਾ ‘ਚ ਫਾਇਰਿੰਗ ਕਰਨ ਨਾਲ ਦਹਿਸ਼ਤ ਦਾ ਮਾਹੌਲ ਬਣ ਗਿਆ। ਡੇਰਾਬੱਸੀ ਦੇ ਬਾਲਮੀਕ ਇਲਾਕੇ ਦੇ ਰਹਿਣ ਵਾਲੇ ਸਾਹਿਲ ਨੇ ਦੋਸ਼ ਲਾਇਆ ਕਿ ਉਸ ‘ਤੇ ਪੰਜ ਵਿਅਕਤੀਆਂ ਨੇ ਹਮਲਾ ਕੀਤਾ ਹੈ। ਪੁਲੀਸ ਨੂੰ ਦਿੱਤੇ ਬਿਆਨ ਵਿੱਚ ਉਸ ਨੇ ਲਾਲਾ ਬੈਨੀਪਾਲ ਦੇ ਭਰਾ ਹਰਿੰਦਰ ਬੈਨੀਪਾਲ, ਜੋ ਪਿੰਡ ਮਹਿੰਦਪੁਰਾ ਦਾ ਰਹਿਣ ਵਾਲਾ ਹੈ, ਸਮੇਤ ਪੰਜ ਵਿਅਕਤੀਆਂ ਦੇ ਨਾਮ ਦੱਸੇ ਹਨ। ਲਾਲਾ ਵਿਦੇਸ਼ ਵਿਚ ਰਹਿੰਦਾ ਹੈ ਅਤੇ ਉਸ ਦੇ ਸਾਥੀਆਂ ‘ਤੇ ਗੋਲੀ ਚਲਾਉਣ ਦਾ ਦੋਸ਼ ਹੈ। ਸਾਹਿਲ ਨੇ ਦੋਸ਼ ਲਾਇਆ ਕਿ ਉਹ ਆਪਣੇ ਦੋਸਤਾਂ ਭਾਲੂ ਅਤੇ ਰੋਹਨ ਨਾਲ ਖੜ੍ਹਾ ਸੀ। ਉਦੋਂ ਸਪਲੈਂਡਰ ‘ਤੇ ਤਿੰਨ ਨੌਜਵਾਨ ਆਏ, ਜਿਨ੍ਹਾਂ ਨਾਲ ਉਸ ਦੀ ਪੁਰਾਣੀ ਦੁਸ਼ਮਣੀ ਸੀ, ਉਨ੍ਹਾਂ ‘ਚ ਹਰਿੰਦਰ ਵੀ ਸ਼ਾਮਲ ਸੀ। ਜਿਵੇਂ ਹੀ ਉਹ ਪਹੁੰਚੇ ਤਾਂ ਉਨ੍ਹਾਂ ‘ਤੇ ਗੋਲੀਆਂ ਚਲਾਉਣੀਆਂ (Firing) ਸ਼ੁਰੂ ਕਰ ਦਿੱਤੀਆਂ। ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਇੱਕ ਸਾਲ ਪਹਿਲਾਂ ਉਸ ਦਾ ਕਾਲੂ ਜੋ ਕਿ ਹਾਲ ਹੀ ਵਿੱਚ ਜ਼ਮਾਨਤ 'ਤੇ ਆਇਆ ਸੀ, ਨਾਲ ਲੜਾਈ ਹੋਈ ਸੀ ਅਤੇ ਉਸ ਨਾਲ ਪੁਰਾਣੀ ਰੰਜਿਸ਼ ਸੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। The post ਵਿਆਹ ਸਮਾਗਮ ਦੌਰਾਨ ਪਾਰਕਿੰਗ ਵਿੱਚ ਖੜ੍ਹੇ ਵਿਅਕਤੀ 'ਤੇ ਫਾਇਰਿੰਗ appeared first on TheUnmute.com - Punjabi News. Tags:
|
ਭਾਰਤੀ ਸਰਹੱਦ 'ਚ ਮੁੜ ਦਿਸਿਆ ਡਰੋਨ, BSF ਅਤੇ ਪੰਜਾਬ ਪੁਲਿਸ ਵੱਲੋਂ ਹੈਰੋਇਨ ਦੀ ਖੇਪ ਜ਼ਬਤ Thursday 07 December 2023 07:22 AM UTC+00 | Tags: atari-border breaking-news bsf cm-bhagwant-mann crime drone drugs heroin ndpc-act news pak-indo-border punjab-police the-unmute-breaking-news wahga-border ਚੰਡੀਗੜ੍ਹ, 07 ਦਸੰਬਰ 2023: ਪਾਕਿਸਤਾਨੀ ਸਮੱਗਲਰਾਂ ਦੇ ਡਰੋਨਾਂ ਨੇ ਇੱਕ ਵਾਰ ਫਿਰ ਭਾਰਤੀ ਸਰਹੱਦ ਵਿੱਚ ਦਾਖ਼ਲ ਹੋਣ ਦੀ ਨਾਪਾਕ ਕੋਸ਼ਿਸ਼ ਕੀਤੀ ਹੈ। ਇਸ ਦੌਰਾਨ ਡਰੋਨ ਹੈਰੋਇਨ (heroin) ਦੀ ਖੇਪ ਨੂੰ ਭਾਰਤੀ ਸਰਹੱਦ ਦੇ ਪਾਰ ਸੁੱਟ ਕੇ ਵਾਪਸ ਪਰਤਿਆ। ਤਲਾਸ਼ੀ ਦੌਰਾਨ ਸੀਮਾ ਸੁਰੱਖਿਆ ਬਲ (BSF) ਅਤੇ ਪੰਜਾਬ ਪੁਲਿਸ ਨੇ ਸਾਂਝੇ ਤੌਰ ‘ਤੇ ਤਲਾਸ਼ੀ ਮੁਹਿੰਮ ਚਲਾਉਂਦੇ ਹੋਏ ਭਾਰਤੀ ਸਰਹੱਦ ‘ਤੇ ਸੁੱਟੀ ਗਈ 3 ਕਰੋੜ ਰੁਪਏ ਦੀ ਹੈਰੋਇਨ ਦੀ ਖੇਪ ਨੂੰ ਜ਼ਬਤ ਕਰਨ ‘ਚ ਸਫਲਤਾ ਹਾਸਲ ਕੀਤੀ। ਬੀਐਸਐਫ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਖੇਪ ਅੰਮ੍ਰਿਤਸਰ ਦੇ ਅਟਾਰੀ ਨੇੜੇ ਪੈਂਦੇ ਸਰਹੱਦੀ ਪਿੰਡ ਰਾਣੀਆ ਦੀ ਹੈ। ਬੀਐਸਐਫ ਦੇ ਜਵਾਨਾਂ ਨੇ ਦੱਸਿਆ ਕਿ ਉਹ ਰਾਤ ਨੂੰ ਸਰਹੱਦ ‘ਤੇ ਤਾਇਨਾਤ ਸਨ। ਸਰਹੱਦੀ ਗਸ਼ਤ ਦੌਰਾਨ ਪਿੰਡ ਰਾਣੀਆ ਨੇੜੇ ਡਰੋਨ ਦੀ ਆਵਾਜਾਈ ਦਾ ਪਤਾ ਲੱਗਾ। ਜਦੋਂ ਬੀਐਸਐਫ (BSF) ਦੇ ਜਵਾਨਾਂ ਨੇ ਆਵਾਜ਼ ਦੀ ਹਰਕਤ ਵੱਲ ਧਿਆਨ ਦਿੱਤਾ ਤਾਂ ਕੁਝ ਮਿੰਟਾਂ ਵਿੱਚ ਹੀ ਡਰੋਨ ਪਾਕਿਸਤਾਨੀ ਸਰਹੱਦ ਵੱਲ ਮੁੜ ਗਿਆ। ਜਿਸ ਤੋਂ ਬਾਅਦ ਇਲਾਕੇ ਨੂੰ ਸੀਲ ਕਰਕੇ ਤਲਾਸ਼ੀ ਮੁਹਿੰਮ ਚਲਾਈ ਗਈ। The post ਭਾਰਤੀ ਸਰਹੱਦ ‘ਚ ਮੁੜ ਦਿਸਿਆ ਡਰੋਨ, BSF ਅਤੇ ਪੰਜਾਬ ਪੁਲਿਸ ਵੱਲੋਂ ਹੈਰੋਇਨ ਦੀ ਖੇਪ ਜ਼ਬਤ appeared first on TheUnmute.com - Punjabi News. Tags:
|
ਸੰਤ ਬਲਬੀਰ ਸਿੰਘ ਸੀਚੇਵਾਲ ਨੇ ਖਾੜੀ ਦੇਸ਼ਾਂ 'ਚ ਭਾਰਤੀ ਔਰਤਾਂ/ਲੜਕੀਆਂ ਨੂੰ ਵੇਚਣ ਦਾ ਮੁੱਦਾ ਰਾਜ ਸਭਾ 'ਚ ਚੁੱਕਿਆ Thursday 07 December 2023 07:43 AM UTC+00 | Tags: breaking-news fake-treval-agent gulf-countries india-news news punjab punjab-news rajya-sabha sant-balbir-singh-seechewal seechewal ਚੰਡੀਗੜ੍ਹ, 07 ਦਸੰਬਰ 2023: ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ (Sant Balbir Singh Seechewal) ਨੇ ਰਾਜ ਸਭਾ ਵਿੱਚ ਪੰਜਾਬ ਤੋਂ ਔਰਤਾਂ ਦੀ ਖਾੜੀ ਦੇਸ਼ਾਂ ਵਿੱਚ ਤਸਕਰੀ ਦਾ ਮੁੱਦਾ ਗੰਭੀਰਤਾ ਨਾਲ ਉਠਾਇਆ। ਉਨ੍ਹਾਂ ਸਦਨ ਨੂੰ ਦੱਸਿਆ ਕਿ ਟਰੈਵਲ ਏਜੰਟ ਔਰਤਾਂ ਨੂੰ ਪੰਜਾਬ ਤੋਂ ਖਾੜੀ ਦੇਸ਼ਾਂ ਵਿੱਚ ਲਿਜਾ ਕੇ ਉੱਥੇ ਵੇਚ ਰਹੇ ਹਨ। ਸੰਤ ਸੀਚੇਵਾਲ (Sant Balbir Singh Seechewal) ਨੇ ਦੱਸਿਆ ਕਿ ਉਨ੍ਹਾਂ ਦੇ ਯਤਨਾਂ ਅਤੇ ਭਾਰਤੀ ਦੂਤਾਵਾਸ ਦੇ ਸਹਿਯੋਗ ਨਾਲ ਉਹ ਖਾੜੀ ਦੇਸ਼ਾਂ ਦੀਆਂ 60 ਦੇ ਕਰੀਬ ਔਰਤਾਂ ਨੂੰ ਭਾਰਤ ਵਾਪਸ ਲੈ ਕੇ ਆਏ ਹਨ, ਜਿਨ੍ਹਾਂ ਨੂੰ ਉਥੇ ਵੇਚ ਦਿੱਤਾ ਗਿਆ ਸੀ। ਟਰੈਵਲ ਏਜੰਟ ਗਰੀਬ ਘਰਾਂ ਦੀਆਂ ਬਹੁਤ ਸਾਰੀਆਂ ਔਰਤਾਂ/ਕੁੜੀਆਂ ਨੂੰ ਫਸਾ ਕੇ ਟਰੈਵਲ ਵੀਜ਼ੇ ‘ਤੇ ਖਾੜੀ ਦੇਸ਼ਾਂ ‘ਚ ਵੇਚ ਰਹੇ ਹਨ, ਜਿੱਥੇ ਉਨ੍ਹਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ। ਵਾਪਸ ਆਉਣ ਵਾਲੀਆਂ ਲੜਕੀਆਂ ਨੇ ਦੱਸਿਆ ਕਿ ਇਨ੍ਹਾਂ ਵਿੱਚ ਨੇਪਾਲ ਅਤੇ ਹੋਰ ਦੇਸ਼ਾਂ ਦੀਆਂ ਔਰਤਾਂ ਵੀ ਸ਼ਾਮਲ ਹਨ, ਜਿਸ ਤੋਂ ਸਾਬਤ ਹੁੰਦਾ ਹੈ ਕਿ ਇਹ ਗਿਰੋਹ ਅੰਤਰਰਾਸ਼ਟਰੀ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਇਨ੍ਹਾਂ ਔਰਤਾਂ ਨੂੰ ਇਰਾਕ ਵਰਗੇ ਦੇਸ਼ਾਂ ਵਿੱਚ ਵੀ ਭੇਜਿਆ ਜਾ ਰਿਹਾ ਹੈ, ਜਿੱਥੇ ਜਾਣਾ ਬਹੁਤ ਮੁਸ਼ਕਲ ਹੈ। ਸੰਤ ਸੀਚੇਵਾਲ ਨੇ ਆਪਣੇ ਦੇਸ਼ ਦੇ ਦੁਖੀ ਨਾਗਰਿਕਾਂ ਨੂੰ ਕੱਢਣ ਵਿੱਚ ਮੱਦਦ ਕਰਨ ਲਈ ਖਾੜੀ ਦੇਸ਼ਾਂ ਵਿੱਚ ਭਾਰਤੀ ਦੂਤਾਵਾਸਾਂ ਦਾ ਧੰਨਵਾਦ ਕੀਤਾ। ਉਨ੍ਹਾਂ ਸਦਨ ਰਾਹੀਂ ਵਿਦੇਸ਼ ਮੰਤਰਾਲੇ ਨੂੰ ਇਸ ਗੰਦੇ ਧੰਦੇ ਵਿੱਚ ਸ਼ਾਮਲ ਟਰੈਵਲ ਏਜੰਟਾਂ ਦੀਆਂ ਗਤੀਵਿਧੀਆਂ 'ਤੇ ਨਜ਼ਰ ਰੱਖਣ ਅਤੇ ਦੇਸ਼ ਦੀਆਂ ਔਰਤਾਂ/ਲੜਕੀਆਂ ਨੂੰ ਵਿਦੇਸ਼ਾਂ ਵਿੱਚ ਵੇਚਣ ਵਾਲਿਆਂ ਨੂੰ ਸਖ਼ਤ ਤੋਂ ਸਖ਼ਤ ਕਾਰਵਾਈ ਅਤੇ ਸਜ਼ਾ ਦੇਣ ਦੀ ਬੇਨਤੀ ਵੀ ਕੀਤੀ ਹੈ । The post ਸੰਤ ਬਲਬੀਰ ਸਿੰਘ ਸੀਚੇਵਾਲ ਨੇ ਖਾੜੀ ਦੇਸ਼ਾਂ ‘ਚ ਭਾਰਤੀ ਔਰਤਾਂ/ਲੜਕੀਆਂ ਨੂੰ ਵੇਚਣ ਦਾ ਮੁੱਦਾ ਰਾਜ ਸਭਾ ‘ਚ ਚੁੱਕਿਆ appeared first on TheUnmute.com - Punjabi News. Tags:
|
ਰੇਵੰਤ ਰੈਡੀ ਨੇ ਤੇਲੰਗਾਨਾ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ, ਇੱਕ ਡਿਪਟੀ CM ਵੀ ਸ਼ਾਮਲ Thursday 07 December 2023 07:57 AM UTC+00 | Tags: breaking-news news revanth-reddy telangana telangana-cm telangana-congress telangana-deputy-cm telangana-news ਚੰਡੀਗੜ੍ਹ, 07 ਦਸੰਬਰ 2023: ਕਾਂਗਰਸ ਆਗੂ ਰੇਵੰਤ ਰੈਡੀ ਨੇ ਅੱਜ ਤੇਲੰਗਾਨਾ (Telangana) ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ । ਉਨ੍ਹਾਂ ਦੇ ਨਾਲ 11 ਮੰਤਰੀ ਵੀ ਸਹੁੰ ਚੁੱਕਣਗੇ, ਜਿਨ੍ਹਾਂ ‘ਚ ਇਕ ਉੱਪ ਮੁੱਖ ਮੰਤਰੀ ਵੀ ਹੋਵੇਗਾ | ਇਹ ਪ੍ਰੋਗਰਾਮ ਐਲ.ਬੀ.ਸਟੇਡੀਅਮ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ‘ਚ ਹਿੱਸਾ ਲੈਣ ਲਈ ਸੋਨੀਆ ਗਾਂਧੀ, ਰਾਹੁਲ, ਪ੍ਰਿਅੰਕਾ ਗਾਂਧੀ ਵਾਡਰਾ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਤੇਲੰਗਾਨਾ ਪਹੁੰਚ ਚੁੱਕੇ ਹਨ। ਪ੍ਰੋਗਰਾਮ ਵਿੱਚ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਵੀ ਮੌਜੂਦ ਰਹਿਣਗੇ। ਇਸਤੋਂ ਬਾਅਦ ਵਿੱਚ ਉਪ ਮੁੱਖ ਮੰਤਰੀ ਅਤੇ ਹੋਰ ਮੰਤਰੀ ਸਹੁੰ ਚੁੱਕਣਗੇ। ਬਾਅਦ ਵਿੱਚ ਰਾਜਪਾਲ ਤਮਿਲੀਸਾਈ ਸੁੰਦਰਰਾਜਨ ਅਤੇ ਮੁੱਖ ਮੰਤਰੀ ਦੇ ਨਾਲ ਮੰਤਰੀ ਮੰਡਲ ਦੀ ਇੱਕ ਸਮੂਹ ਫੋਟੋ ਹੋਵੇਗੀ। ਤੇਲੰਗਾਨਾ (Telangana) ਕੈਬਿਨਟ ਦੇ ਆਗੂਆਂ ਦੀ ਸੂਚੀ…1) ਕੋਂਡਾ ਸੁਰੇਖਾ 2) ਕੋਮਾਟੀ ਰੈੱਡੀ ਵੈਂਕਟ ਰੈੱਡੀ 3) ਜੁਪੱਲੀ ਕ੍ਰਿਸ਼ਨਾ ਰਾਓ 4) ਭੱਟੀ ਵਿਕਰਮਰਕਾ 5) ਉੱਤਮ ਕੁਮਾਰ ਰੈੱਡੀ 6) ਪੋਨਮ ਪ੍ਰਭਾਕਰ 7) ਸੀਤੱਕਾ 8) ਸ਼੍ਰੀਧਰ ਬਾਬੂ 9) ਥੁਮੱਲਾ ਨਾਗੇਸ਼ਵਰ ਰਾਓ 10) ਪੋਂਗੁਲੇਟੀ ਸ਼੍ਰੀਨਿਵਾਸਨਾਰਾਸਾਸਨਾ 11) ਦਮੋਦਰ ਰਾਜਨਰਸਿਮਾ |
The post ਰੇਵੰਤ ਰੈਡੀ ਨੇ ਤੇਲੰਗਾਨਾ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ, ਇੱਕ ਡਿਪਟੀ CM ਵੀ ਸ਼ਾਮਲ appeared first on TheUnmute.com - Punjabi News. Tags:
|
ਮਨਪ੍ਰੀਤ ਸਿੰਘ ਬਾਦਲ ਨੂੰ ਪਲਾਟ ਅਲਾਟਮੈਂਟ ਘਪਲੇ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਰਾਹਤ Thursday 07 December 2023 08:06 AM UTC+00 | Tags: bathinda breaking-news manpreet-singh-badal news plot-allotment-scam punjab punjab-and-haryana-high-court punjab-news scam vigilance ਚੰਡੀਗੜ੍ਹ, 07 ਦਸੰਬਰ 2023: ਬਠਿੰਡਾ ਪਲਾਟ ਅਲਾਟਮੈਂਟ ਘਪਲੇ ਮਾਮਲੇ ਵਿੱਚ ਫਸੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ (Manpreet Singh Badal) ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲੀ ਹੈ। ਹਾਈਕੋਰਟ ਨੇ ਮਨਪ੍ਰੀਤ ਬਾਦਲ ਦੀ ਅਗਾਊਂ ਜ਼ਮਾਨਤ 15 ਫਰਵਰੀ ਤੱਕ ਜਾਰੀ ਰੱਖੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਦੌਰਾਨ ਜਦੋਂ ਸੂਬਾ ਕੌਂਸਲ ਨੇ ਆਪਣਾ ਜਵਾਬ ਦਾਇਰ ਕੀਤਾ ਤਾਂ ਦੂਜੇ ਪਾਸੇ ਤੋਂ ਸਮਾਂ ਮੰਗਿਆ ਗਿਆ। ਜਿਸ ਕਾਰਨ ਹੁਣ ਸਾਬਕਾ ਵਿੱਤ ਮੰਤਰੀ ਨੂੰ ਅਗਾਊਂ ਜ਼ਮਾਨਤ ਦੀ ਰਾਹਤ 15 ਫਰਵਰੀ ਤੱਕ ਜਾਰੀ ਹੈ, ਇਸ ਦੇ ਨਾਲ ਹੀ ਉਨ੍ਹਾਂ ਦੀ ਗ੍ਰਿਫਤਾਰੀ ‘ਤੇ ਰੋਕ ਵੀ ਬਰਕਰਾਰ ਹੈ। ਜਿਕਰਯੋਗ ਹੈ ਕਿ 24 ਸਤੰਬਰ ਨੂੰ ਵਿਜੀਲੈਂਸ ਬਿਊਰੋ ਦੇ ਬਠਿੰਡਾ ਪੁਲਿਸ ਸਟੇਸ਼ਨ ਨੇ ਸਾਬਕਾ ਮੰਤਰੀ ਮਨਪ੍ਰੀਤ ਬਾਦਲ (Manpreet Singh Badal) ਅਤੇ ਉਸ ਦੇ ਪੰਜ ਸਾਥੀਆਂ ਖ਼ਿਲਾਫ਼ ਮਾਡਲ ਟਾਊਨ ਇਲਾਕੇ ਵਿੱਚ ਬੀਡੀਏ ਅਧਿਕਾਰੀਆਂ ਦੀ ਮੱਦਦ ਨਾਲ ਘੱਟ ਕੀਮਤ 'ਤੇ 1560 ਗਜ਼ ਦਾ ਪਲਾਟ ਖਰੀਦਣ ਦੇ ਦੋਸ਼ ਹੇਠ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ। The post ਮਨਪ੍ਰੀਤ ਸਿੰਘ ਬਾਦਲ ਨੂੰ ਪਲਾਟ ਅਲਾਟਮੈਂਟ ਘਪਲੇ ਮਾਮਲੇ ‘ਚ ਹਾਈਕੋਰਟ ਤੋਂ ਮਿਲੀ ਰਾਹਤ appeared first on TheUnmute.com - Punjabi News. Tags:
|
ਇਨਕਮ ਟੈਕਸ ਵਿਭਾਗ ਨੂੰ ਉੜੀਸਾ-ਝਾਰਖੰਡ 'ਚ ਛਾਪੇਮਾਰੀ ਦੌਰਾਨ ਮਿਲੀ ਕਰੋੜਾਂ ਦੀ ਨਕਦੀ, ਨੋਟ ਗਿਣਦੇ ਹੋਏ ਮਸ਼ੀਨਾਂ ਵੀ ਹੋਈਆਂ ਖ਼ਰਾਬ Thursday 07 December 2023 08:24 AM UTC+00 | Tags: boudh-distillery-private-limited breaking-news income-tax-departmen income-tax-department it-raid jharkhand news orissa ਚੰਡੀਗੜ੍ਹ, 07 ਦਸੰਬਰ 2023: ਇਨਕਮ ਟੈਕਸ (Income tax) ਵਿਭਾਗ ਨੇ ਕੱਲ੍ਹ ਉੜੀਸਾ ਅਤੇ ਝਾਰਖੰਡ ਵਿੱਚ ਕਈ ਥਾਵਾਂ ‘ਤੇ ਬੌਧ ਡਿਸਟਿਲਰੀਜ਼ ਪ੍ਰਾਈਵੇਟ ਲਿਮਟਿਡ ‘ਤੇ ਛਾਪੇਮਾਰੀ ਕੀਤੀ ਅਤੇ ਭਾਰੀ ਮਾਤਰਾ ਵਿੱਚ ਕਰੰਸੀ ਨੋਟ ਬਰਾਮਦ ਕੀਤੇ ਹਨ । ਅਧਿਕਾਰੀਆਂ ਮੁਤਾਬਕ ਉੜੀਸਾ ਦੇ ਬੋਲਾਂਗੀਰ ਅਤੇ ਸੰਬਲਪੁਰ ਅਤੇ ਝਾਰਖੰਡ ਦੇ ਰਾਂਚੀ, ਲੋਹਰਦਗਾ ਵਿੱਚ ਤਲਾਸ਼ੀ ਜਾਰੀ ਹੈ। ਇਨਕਮ ਟੈਕਸ (Income tax) ਵਿਭਾਗ ਨੇ ਦੱਸਿਆ ਕਿ ਕੱਲ੍ਹ 50 ਕਰੋੜ ਰੁਪਏ ਤੱਕ ਦੇ ਨੋਟਾਂ ਦੀ ਗਿਣਤੀ ਪੂਰੀ ਹੋ ਗਈ ਸੀ ਪਰ ਨੋਟਾਂ ਦੀ ਗਿਣਤੀ ਜ਼ਿਆਦਾ ਹੋਣ ਕਾਰਨ ਮਸ਼ੀਨਾਂ ਨੇ ਕੰਮ ਕਰਨਾ ਬੰਦ ਕਰ ਦਿੱਤਾ ਹੈ। The post ਇਨਕਮ ਟੈਕਸ ਵਿਭਾਗ ਨੂੰ ਉੜੀਸਾ-ਝਾਰਖੰਡ ‘ਚ ਛਾਪੇਮਾਰੀ ਦੌਰਾਨ ਮਿਲੀ ਕਰੋੜਾਂ ਦੀ ਨਕਦੀ, ਨੋਟ ਗਿਣਦੇ ਹੋਏ ਮਸ਼ੀਨਾਂ ਵੀ ਹੋਈਆਂ ਖ਼ਰਾਬ appeared first on TheUnmute.com - Punjabi News. Tags:
|
100 ਦੇ ਕਰੀਬ ਹੋਰ ਨਵੇਂ ਆਮ ਆਦਮੀ ਕਲੀਨਿਕ ਛੇਤੀ ਹੀ ਸੂਬਾ ਵਾਸੀਆਂ ਨੂੰ ਕੀਤੇ ਜਾਣਗੇ ਸਮਰਪਿਤ: CM ਭਗਵੰਤ ਮਾਨ Thursday 07 December 2023 09:28 AM UTC+00 | Tags: aam-aadmi-clinics breaking-news cm-bhagwant-mann latest-news medical-colleges new-medical-colleges news punjab-news the-unmute-breaking-news the-unmute-latest-news the-unmute-news ਚੰਡੀਗੜ੍ਹ, 07 ਦਸੰਬਰ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿਹਤ ਵਿਭਾਗ ਦੇ ਅਫ਼ਸਰਾਂ ਨਾਲ ਅਹਿਮ ਬੈਠਕ ਕੀਤੀ ਹੈ | ਇਸ ਦੌਰਾਨ ਪੰਜਾਬ ‘ਚ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਵਿਸਥਾਰਤ ਚਰਚਾ ਕੀਤੀ ਗਈ ਹੈ | ਮੁੱਖ ਮੰਤਰੀ ਨੇ ਕਿਹਾ ਕਿ 100 ਦੇ ਕਰੀਬ ਨਵੇਂ ਆਮ ਆਦਮੀ ਕਲੀਨਿਕ (Aam Aadmi Clinics) ਹੋਰ ਤਿਆਰ ਨੇ ਜੋ ਕਿ ਛੇਤੀ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ | ਨਵੇਂ ਮੈਡੀਕਲ ਕਾਲਜਾਂ ਦੇ ਕੰਮ ਦੀ ਵੀ ਸਮੀਖਿਆ ਕੀਤੀ ਗਈ ਹੈ | The post 100 ਦੇ ਕਰੀਬ ਹੋਰ ਨਵੇਂ ਆਮ ਆਦਮੀ ਕਲੀਨਿਕ ਛੇਤੀ ਹੀ ਸੂਬਾ ਵਾਸੀਆਂ ਨੂੰ ਕੀਤੇ ਜਾਣਗੇ ਸਮਰਪਿਤ: CM ਭਗਵੰਤ ਮਾਨ appeared first on TheUnmute.com - Punjabi News. Tags:
|
PM ਮੋਦੀ ਦੀ ਸੁਰੱਖਿਆ 'ਚ ਕੁਤਾਹੀ ਮਾਮਲੇ 'ਚ ਗ੍ਰਹਿ ਮੰਤਰਾਲੇ ਪੰਜਾਬ ਸਰਕਾਰ ਦੇ ਰਵੱਈਏ ਤੋਂ ਨਾਰਾਜ਼ Thursday 07 December 2023 09:55 AM UTC+00 | Tags: breaking-news latest-news news pm punjab punjab-government punjab-police ਚੰਡੀਗੜ੍ਹ, 07 ਦਸੰਬਰ 2023: ਗ੍ਰਹਿ ਮੰਤਰਾਲੇ ਨੇ ਪੰਜਾਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਕੁਤਾਹੀ ਮਾਮਲੇ ਨੂੰ ਲੈ ਕੇ ਮੁੜ ਪੰਜਾਬ ਸਰਕਾਰ (Punjab government) ਨੂੰ ਪੱਤਰ ਭੇਜਿਆ ਹੈ। 9 ਮਹੀਨਿਆਂ ਵਿੱਚ ਇਹ ਦੂਜੀ ਵਾਰ ਹੈ ਜਦੋਂ ਗ੍ਰਹਿ ਵਿਭਾਗ ਨੇ ਪੰਜਾਬ ਸਰਕਾਰ ਨੂੰ ਪੱਤਰ ਭੇਜ ਕੇ ਜ਼ਿੰਮੇਵਾਰ ਸੀਨੀਅਰ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਵਿੱਚ ਢਿੱਲ-ਮੱਠ 'ਤੇ ਨਾਰਾਜ਼ਗੀ ਜ਼ਾਹਰ ਕੀਤੀ ਹੈ। ਕੇਂਦਰ ਸਰਕਾਰ ਦਾ ਗ੍ਰਹਿ ਮੰਤਰਾਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 5 ਜਨਵਰੀ 2022 ਨੂੰ ਪੰਜਾਬ ਫੇਰੀ ਦੌਰਾਨ ਸੁਰੱਖਿਆ ‘ਚ ਕੁਤਾਹੀ ਦੇ ਮਾਮਲੇ ‘ਚ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਕੀਤੀ ਗਈ ਕਾਰਵਾਈ ਤੋਂ ਨਾਖੁਸ਼ ਹੈ। ਗ੍ਰਹਿ ਮੰਤਰਾਲਾ,ਪੰਜਾਬ ਸਰਕਾਰ ਦੇ ਰਵੱਈਏ ਤੋਂ ਨਾਰਾਜ਼ ਹੈ, ਕਿਉਂਕਿ ਸਰਕਾਰ ਨੇ ਉੱਚ ਅਧਿਕਾਰੀਆਂ ਖਿਲਾਫ਼ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਹੈ। ਜਿਕਰਯੋਗ ਹੈ ਕਿ ਇਸ ਮਾਮਲੇ ਦੀ ਜਾਂਚ ਲਈ ਸੁਪਰੀਮ ਕੋਰਟ ਵੱਲੋਂ ਬਣਾਈ ਗਈ ਕਮੇਟੀ ਨੇ ਪੰਜਾਬ ਦੇ ਤਤਕਾਲੀ ਡੀ.ਜੀ.ਪੀ ਸਿਧਾਰਥ ਚਟੋਪਾਧਿਆਏ, ਮੁੱਖ ਸਕੱਤਰ ਅਨਿਰੁਧ ਤਿਵਾੜੀ ਅਤੇ ਕਈ ਹੋਰ ਏ.ਡੀ.ਜੀ.ਪੀ, ਆਈ.ਜੀ ਅਤੇ ਐੱਸ.ਐੱਸ.ਪੀ ਰੈਂਕ ਦੇ ਅਧਿਕਾਰੀਆਂ ਨੂੰ ਸੁਰੱਖਿਆ ਵਿਚ ਕੁਤਾਹੀ ਲਈ ਦੋਸ਼ੀ ਪਾਇਆ ਗਿਆ । ਇਸ ਦੇ ਬਾਵਜੂਦ ਕੇਂਦਰ ਸਰਕਾਰ ਦਾ ਗ੍ਰਹਿ ਵਿਭਾਗ ਨਾਖੁਸ਼ ਹੈ ਕਿਉਂਕਿ ਹੁਣ ਤੱਕ ਕਿਸੇ ਵੀ ਉੱਚ ਅਧਿਕਾਰੀ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋਈ। ਇਸ ਚਿੱਠੀ ‘ਚ ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਗਿਆ ਕਿ ਜੇਕਰ ਪੰਜਾਬ ਸਰਕਾਰ (Punjab government) ਇਸ ਮਾਮਲੇ ਦੀ ਰਿਪੋਰਟ ਦੇ ਆਧਾਰ ‘ਤੇ ਸੀਨੀਅਰ ਆਈ.ਪੀ.ਐੱਸ ਅਧਿਕਾਰੀਆਂ ਖਿਲਾਫ਼ ਕਾਰਵਾਈ ਨਹੀਂ ਕਰਦੀ ਤਾਂ ਕੇਂਦਰ ਸਰਕਾਰ ਅਜਿਹੇ ਅਧਿਕਾਰੀਆਂ ਖਿਲਾਫ਼ ਐਕਸ਼ਨ ਲਵੇਗੀ ਕਿਉਂਕਿ ਅਧਿਕਾਰੀ ਆਈ.ਪੀ.ਐੱਸ ਕੈਂਡਰ ਦੇ ਹਨ। ਪੰਜਾਬ ਸਰਕਾਰ ਨੇ ਇਸ ਮਾਮਲੇ ਵਿਚ ਹੁਣ ਤੱਕ ਇਕ ਐੱਸ.ਪੀ, ਦੋ ਡੀ.ਐੱਸ.ਪੀ ਸਣੇ ਕੁੱਲ 7 ਪੁਲਿਸ ਮੁਲਾਜ਼ਮਾਂ ‘ਤੇ ਹੀ ਕਾਰਵਾਈ ਕੀਤੀ ਹੈ ਪਰ ਆਈ.ਪੀ.ਐੱਸ ਰੈਂਕ ਦੇ ਕਿਸੇ ਅਧਿਕਾਰੀ ਖਿਲਾਫ਼ ਕਾਰਵਾਈ ਨਾ ਹੋਣ ਤੋਂ ਕੇਂਦਰ ਸਰਕਾਰ ਦਾ ਗ੍ਰਹਿ ਵਿਭਾਗ ਅਸੰਤੁਸ਼ਟ ਹੈ। ਜਿਕਰਯੋਗ ਹੈ ਕਿ 5 ਜਨਵਰੀ 2022 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫਿਰੋਜ਼ਪੁਰ ਦਾ ਦੌਰਾ ਕੀਤਾ ਸੀ। ਮੀਂਹ ਕਾਰਨ ਪ੍ਰਧਾਨ ਮੰਤਰੀ ਨੂੰ ਸੜਕ ਮਾਰਗ ਰਾਹੀਂ ਜਾਣਾ ਪਿਆ ਪਰ ਇਸ ਦੌਰਾਨ ਹੁਸੈਨੀਵਾਲਾ ਤੋਂ 30 ਕਿਲੋਮੀਟਰ ਦੂਰ ਰਸਤੇ ਵਿਚ ਪ੍ਰਦਰਸ਼ਨਕਾਰੀ ਮਿਲ ਗਏ, ਜਿਸ ਕਾਰਨ ਉਨ੍ਹਾਂ ਦਾ ਕਾਫ਼ਲਾ ਲਗਭਗ 20 ਮਿੰਟ ਅਸੁਰੱਖਿਅਤ ਖੇਤਰ ‘ਚ ਰੁਕਿਆ ਰਿਹਾ। ਫਿਰੋਜ਼ਪੁਰ ਵਿਚ ਪ੍ਰਦਰਸ਼ਨਕਾਰੀਆਂ ਵਲੋਂ ਰਾਹ ਰੋਕੇ ਜਾਣ ਕਾਰਨ ਪ੍ਰਧਾਨ ਮੰਤਰੀ ਦਾ ਕਾਫ਼ਲਾ ਇਕ ਫਲਾਈਓਵਰ ‘ਤੇ ਫਸ ਗਿਆ ਸੀ। ਉਸ ਤੋਂ ਬਾਅਦ ਉਹ ਰੈਲੀ ਸਮੇਤ ਕਿਸੇ ਵੀ ਪ੍ਰੋਗਰਾਮ ਵਿਚ ਸ਼ਾਮਲ ਹੋਏ ਬਿਨਾਂ ਹੀ ਪੰਜਾਬ ਤੋਂ ਦਿੱਲੀ ਪਰਤ ਗਏ ਸਨ। ਅਦਾਲਤ ਨੇ ਪਿਛਲੇ ਸਾਲ 12 ਜਨਵਰੀ ਨੂੰ ਉਲੰਘਣ ਦੀ ਜਾਂਚ ਲਈ ਕਮੇਟੀ ਗਠਿਤ ਕੀਤੀ ਸੀ। The post PM ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਮਾਮਲੇ ‘ਚ ਗ੍ਰਹਿ ਮੰਤਰਾਲੇ ਪੰਜਾਬ ਸਰਕਾਰ ਦੇ ਰਵੱਈਏ ਤੋਂ ਨਾਰਾਜ਼ appeared first on TheUnmute.com - Punjabi News. Tags:
|
ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਡੇਰਾਬੱਸੀ ਬਲਾਕ 'ਚ ਕਬਜ਼ੇ ਛੁਡਾਉਣ ਦੀ ਮੁਹਿੰਮ ਦੀ ਕੀਤੀ ਅਗਵਾਈ Thursday 07 December 2023 11:18 AM UTC+00 | Tags: aam-aadmi-party breaking-news derabassi derabassi-block laljit-singh-bhullar latest-news news panchayat-land punjab-news punjab-police ਡੇਰਾਬੱਸੀ/ਐਸ ਏ ਐਸ ਨਗਰ, 5 ਦਸੰਬਰ, 2023: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਚਾਇਤੀ (Panchayat) ਜ਼ਮੀਨਾਂ ਦਾ ਇਕ-ਇਕ ਇੰਚ ਨਜਾਇਜ਼ ਕਬਜ਼ਿਆਂ ਤੋਂ ਖਾਲੀ ਕਰਵਾਉਣ ਦੇ ਨਿਰਦੇਸ਼ਾਂ ਦੀ ਪਾਲਣਾ ਦੇ ਸਿਲਸਿਲੇ ਵਿੱਚ ਅੱਜ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਬਾਰੇ ਮੰਤਰੀ ਸ. ਡੇਰਾਬਸੀ ਬਲਾਕ ਦੇ ਪਿੰਡ ਸੁੰਡਰਾਂ ਵਿਖੇ 100 ਏਕੜ ਪੰਚਾਇਤੀ ਜ਼ਮੀਨ ਨਜਾਇਜ਼ ਕਬਜ਼ੇ ਹੇਠੋਂ ਖੁਦ ਟ੍ਰੈਕਟਰ ਚਲਾ ਕੇ ਛੁਡਵਾਈ ਗਈ। ਨਿਕਾਸੀ ਦੀ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਕੈਬਨਿਟ ਮੰਤਰੀ ਭੁੱਲਰ ਨੇ ਦੱਸਿਆ ਕਿ 100 ਏਕੜ ਦੇ ਕਰੀਬ ਪੰਚਾਇਤੀ ਜ਼ਮੀਨ ‘ਤੇ ਵਸਨੀਕਾਂ ਵੱਲੋਂ ਕਬਜ਼ਾ ਕੀਤਾ ਹੋਇਆ ਸੀ। ਉਨ੍ਹਾਂ ਕਿਹਾ ਕਿ ਇਹ ਜ਼ਮੀਨ ਰਿਹਾਇਸ਼ੀ ਅਤੇ ਉਦਯੋਗਿਕ ਖੇਤਰਾਂ ਵਿੱਚ ਆਉਂਦੀ ਹੈ ਅਤੇ ਇਸਦੀ ਬਾਜ਼ਾਰੀ ਕੀਮਤ ਕਰੀਬ 100 ਕਰੋੜ ਰੁਪਏ ਹੈ। ਉਨ੍ਹਾਂ ਕਿਹਾ ਕਿ ਬਾਕੀ ਦੀ 12 ਏਕੜ ਜ਼ਮੀਨ ਅਦਾਲਤੀ ਸਟੇਅ ਅਧੀਨ ਹੈ ਅਤੇ ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਉਹ ਵਿਭਾਗ ਦਾ ਹੱਕ ਵਾਪਸ ਦਿਵਾਉਣ ਲਈ ਇਸ ਕੇਸ ਦੀ ਜ਼ੋਰਦਾਰ ਪੈਰਵੀ ਕਰਨ। ਸ. ਭੁੱਲਰ ਨੇ ਦੱਸਿਆ ਕਿ ਪੇਂਡੂ ਵਿਕਾਸ ਅਤੇ ਪੰਚਾਇਤ (Panchayat) ਵਿਭਾਗ ਵੱਲੋਂ ਸੂਬੇ ਵਿੱਚ ਕਬਜ਼ਿਆਂ ਵਿਰੁੱਧ ਵਿੱਢੀ ਮੁਹਿੰਮ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਗਈ ਹੈ ਅਤੇ ਹੁਣ ਤੱਕ ਕੁੱਲ 12100 ਏਕੜ ਜ਼ਮੀਨ ਨਜਾਇਜ਼ ਕਬਜ਼ਿਆਂ ਤੋਂ ਵਾਪਸ ਲੈ ਕੇ ਸਬੰਧਤ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨੂੰ ਸੌਂਪ ਦਿੱਤੀ ਗਈ ਹੈ ਤਾਂ ਜੋ ਇਸ ਨੂੰ ਸਥਾਨਕ ਵਸਨੀਕਾਂ ਨੂੰ ਚਕੌਤੇ ‘ਤੇ ਦੇਣ ਦੇ ਨਾਲ-ਨਾਲ ਪੰਚਾਇਤ ਦੀ ਆਮਦਨ ਵਧਾਈ ਜਾ ਸਕੇ। ਉਨ੍ਹਾਂ ਕਿਹਾ ਕਿ ਪੰਚਾਇਤੀ ਜ਼ਮੀਨਾਂ ਨੂੰ 100 ਫੀਸਦੀ ਖਾਲੀ ਕਰਵਾਉਣ ਤੱਕ ਕਬਜ਼ਿਆਂ ਵਿਰੁੱਧ ਕਾਰਵਾਈ ਜਾਰੀ ਰਹੇਗੀ ਅਤੇ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਉਹ ਨਜਾਇਜ਼ ਕਾਬਜ਼ਕਾਰਾਂ ਵੱਲੋਂ ਵੱਖ-ਵੱਖ ਅਦਾਲਤਾਂ ਵਿੱਚ ਦਾਇਰ ਮੁਕੱਦਮਿਆਂ ਦੀ ਵਿਭਾਗ ਦੇ ਦਾਅਵੇ ਨੂੰ ਮਜ਼ਬੂਤ ਕਰਨ ਲਈ ਨਿਯਮਤ ਤੌਰ ‘ਤੇ ਪੈਰਵੀ ਕਰਨ ਤੋਂ ਇਲਾਵਾ, ਉਨ੍ਹਾਂ ਕੋਲ ਚੱਲ ਰਹੇ ਕੇਸਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਕਰਨ। ਉਨ੍ਹਾਂ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਕਿ ਜਿਹੜੇ ਅਧਿਕਾਰੀ ਨਾਜਾਇਜ਼ ਕਬਜ਼ਿਆਂ ਨੂੰ ਕਾਇਮ ਰੱਖਣ ਲਈ ਨਜਾਇਜ਼ ਕਾਬਜ਼ਕਾਰਾਂ ਨਾਲ ਮਿਲੀਭੁਗਤ ਕਰ ਰਹੇ ਹਨ, ਉਨ੍ਹਾਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ। ਮੰਤਰੀ ਨੇ ਕਿਹਾ ਕਿ ਕਾਬਜ਼ਕਾਰਾਂ ਤੋਂ ਜ਼ਮੀਨਾਂ ਕਬਜ਼ੇ ਵਿੱਚ ਲੈ ਕੇ ਵਿਭਾਗ ਨੂੰ ਮਾਲੀਏ ਦੇ ਹੋਰ ਸਰੋਤ ਪੈਦਾ ਕਰਨ ਵਿੱਚ ਮਦਦ ਮਿਲੀ ਹੈ ਅਤੇ ਵਿਭਾਗ ਵੱਲੋਂ ਕਬਜ਼ਿਆਂ ਵਿਰੁੱਧ ਮੁਹਿੰਮ ਜਾਰੀ ਰੱਖੀ ਜਾਵੇਗੀ। ਕੈਬਨਿਟ ਮੰਤਰੀ ਨੇ ਕਾਬਜ਼ਕਾਰਾਂ ਨੂੰ ਵੀ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਨੇ ਫਿਰ ਤੋਂ ਖਾਲੀ ਕਰਵਾਈ ਜ਼ਮੀਨ ‘ਤੇ ਨਾਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਖ਼ਿਲਾਫ਼ ਐਫ ਆਈ ਆਰ ਦਰਜ ਕਰਵਾਈ ਜਾਵੇਗੀ। ਇਸ ਮੌਕੇ ਹਾਜ਼ਰ ਅਧਿਕਾਰੀਆਂ ਵਿੱਚ ਏ ਡੀ ਸੀ (ਪੇਂਡੂ ਵਿਕਾਸ) ਸੋਨਮ ਚੌਧਰੀ, ਸੰਯੁਕਤ ਡਾਇਰੈਕਟਰ (ਸ਼ਾਮਲਤ ਸੈੱਲ) ਜਗਵਿੰਦਰਜੀਤ ਸਿੰਘ ਸੰਧੂ, ਐਸ ਪੀ (ਦਿਹਾਤੀ) ਮਨਪ੍ਰੀਤ ਸਿੰਘ, ਏ ਐਸ ਪੀ ਡੇਰਾਬੱਸੀ ਸ੍ਰੀਮਤੀ ਦਰਪਨ ਆਹਲੂਵਾਲੀਆ, ਡੀ ਡੀ ਪੀ ਓ ਅਮਨਿੰਦਰਪਾਲ ਸਿੰਘ ਚੌਹਾਨ, ਬੀ ਡੀ ਪੀ ਓ ਰਵਨੀਤ ਕੌਰ ਅਤੇ ਨਾਇਬ ਤਹਿਸੀਲਦਾਰ ਹਰਿੰਦਰਜੀਤ ਸਿੰਘ ਹਾਜ਼ਰ ਸਨ। The post ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਡੇਰਾਬੱਸੀ ਬਲਾਕ ‘ਚ ਕਬਜ਼ੇ ਛੁਡਾਉਣ ਦੀ ਮੁਹਿੰਮ ਦੀ ਕੀਤੀ ਅਗਵਾਈ appeared first on TheUnmute.com - Punjabi News. Tags:
|
ਚਾਲੂ ਵਿੱਤੀ ਸਾਲ ਦੌਰਾਨ ਮਾਤਰੂ ਵੰਦਨਾ ਯੋਜਨਾ ਤਹਿਤ 98036 ਲਾਭਪਾਤਰੀਆਂ ਦੇ ਫਾਰਮ ਭਰਨ ਦਾ ਮਿਥਿਆ ਟੀਚਾ: ਡਾ. ਬਲਜੀਤ ਕੌਰ Thursday 07 December 2023 11:25 AM UTC+00 | Tags: aam-aadmi-party anganwadi anganwadi-centres anganwadi-worker breaking-news cm-bhagwant-mann dr-baljit-kaur latest-news matru-vandana-yojana news punjab-news ਚੰਡੀਗੜ੍ਹ, 7 ਦਸੰਬਰ 2023: ਸੂਬੇ ਦੇ ਆਂਗਣਵਾੜੀ ਸੈਂਟਰਾਂ ਵਿੱਚ ਪਹਿਲੇ ਬੱਚੇ ਲੜਕਾ ਜਾਂ ਲੜਕੀ ਅਤੇ ਦੂਜੇ ਬੱਚੇ ਲੜਕੀ ਦੇ ਜਨਮ ਤੇ ਔਰਤ ਲਾਭਪਾਤਰੀਆਂ ਨੂੰ ਕ੍ਰਮਵਾਰ 5000 ਰੁਪਏ ਅਤੇ 6000 ਰੁਪਏ ਦੀ ਵਿੱਤੀ ਸਹਾਇਤਾ ਦੇਣ ਲਈ ਫਾਰਮ ਭਰੇ ਜਾ ਰਹੇ ਹਨ। ਇਹ ਜਾਣਕਾਰੀ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ (Dr. Baljit Kaur) ਨੇ ਅੱਜ ਇੱਥੇ ਦਿੱਤੀ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਚਾਲੂ ਵਿੱਤੀ ਸਾਲ ਵਿੱਚ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ 98036 ਲਾਭਪਾਤਰੀਆਂ ਦੇ ਫਾਰਮ ਭਰਨ ਦਾ ਟੀਚਾ ਮਿਥਿਆ ਹੈ। ਉਨ੍ਹਾਂ ਕਿਹਾ ਕਿ ਹਰ ਜ਼ਿਲ੍ਹੇ ਨੂੰ ਉਨ੍ਹਾਂ ਅਧੀਨ ਆਉਂਦੇ ਆਂਗਣਵਾੜੀ ਕੇਂਦਰਾਂ ਦੇ ਅਨੁਸਾਰ ਟੀਚਾ ਦਿੱਤਾ ਗਿਆ ਹੈ ਜੋ ਕਿ ਇਸ ਵਿੱਤੀ ਸਾਲ ਦੇ ਅੰਤ ਤਕ ਪੂਰਾ ਕਰਨਾ ਜਰੂਰੀ ਹੈ। ਡਾ. ਬਲਜੀਤ ਕੌਰ (Dr. Baljit Kaur) ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਨੂੰ ਸਾਲ ਦੇ ਅੰਤ ਤੱਕ ਕੁੱਲ 3212 ਫਾਰਮ ਭਰਨ ਦਾ ਟੀਚਾ ਦਿੱਤਾ ਸੀ। ਜ਼ਿਲ੍ਹੇ ਦੇ ਅਧਿਕਾਰੀਆਂ ਦੀ ਮਿਹਨਤ ਸਦਕਾ ਇਹ ਟੀਚਾ 4 ਮਹੀਨੇ ਪਹਿਲਾ ਹੀ ਪੂਰਾ ਕਰ ਲਿਆ ਗਿਆ ਹੈ। ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 3257 ਫਾਰਮ ਭਰ ਕੇ ਪੰਜਾਬ ਦਾ ਮੋਹਰੀ ਜ਼ਿਲ੍ਹਾ ਬਣ ਗਿਆ ਹੈ। ਇਸੇ ਤਰ੍ਹਾਂ ਹੀ ਕਿ ਜ਼ਿਲ੍ਹਾ ਫਾਜ਼ਿਲਕਾ ਨੂੰ 3836 ਫਾਰਮ ਭਰਨ ਦਾ ਟੀਚਾ ਦਿੱਤਾ ਗਿਆ ਸੀ, ਜ਼ਿਲ੍ਹਾ ਫਾਜ਼ਿਲਕਾ ਨੇ 3856 ਫਾਰਮ ਭਰ ਕੇ ਸੂਬੇ ‘ਚ ਦੂਸਰਾ ਸਥਾਨ ਹਾਸਲ ਕੀਤਾ ਹੈ। ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਾਕੀ ਜ਼ਿਲ੍ਹੇ ਵੀ ਮਿੱਥੇ ਟੀਚੇ ਨਾਲੋਂ ਵੱਧ ਫਾਰਮ ਭਰਨ ਤਾਂ ਜੋ ਇਸ ਯੋਜਨਾ ਤਹਿਤ ਯੋਗ ਲਾਭਪਾਤਰੀ ਔਰਤਾਂ ਵੱਧ ਤੋਂ ਵੱਧ ਲਾਭ ਪ੍ਰਾਪਤ ਕਰ ਸਕਣ। ਉਨ੍ਹਾਂ ਨੇ ਯੋਗ ਔਰਤ ਲਾਭਪਾਤਰੀਆਂ ਨੂੰ ਸੂਬੇ ਦੇ ਆਂਗਣਵਾੜੀ ਸੈਂਟਰਾਂ ‘ਚ ਜਾ ਕੇ ਫਾਰਮ ਭਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਉਪਰਾਲੇ ਕੀਤੇ ਜਾ ਰਹੇ ਹਨ। The post ਚਾਲੂ ਵਿੱਤੀ ਸਾਲ ਦੌਰਾਨ ਮਾਤਰੂ ਵੰਦਨਾ ਯੋਜਨਾ ਤਹਿਤ 98036 ਲਾਭਪਾਤਰੀਆਂ ਦੇ ਫਾਰਮ ਭਰਨ ਦਾ ਮਿਥਿਆ ਟੀਚਾ: ਡਾ. ਬਲਜੀਤ ਕੌਰ appeared first on TheUnmute.com - Punjabi News. Tags:
|
ਪੰਜਾਬ 'ਚ ਇੰਡਸਟਰੀ ਨੂੰ ਵਾਪਸ ਲਿਆਉਣ ਦੀ ਹਰ ਇੱਕ ਕੋਸ਼ਿਸ਼ ਕੀਤੀ ਜਾਵੇਗੀ: ਅਨਮੋਲ ਗਗਨ ਮਾਨ Thursday 07 December 2023 11:38 AM UTC+00 | Tags: anmol-gagan-mann breaking-news industry industry-in-punjab new-industry-policy news punjab-industry ਅੰਮ੍ਰਿਤਸਰ, 7 ਦਸੰਬਰ 2023: ਪੰਜਾਬ ਦਾ ਸਭ ਤੋਂ ਵੱਡਾ ਮੇਲਾ ਪਾਈਟੈਕਸ ਦੀ ਸ਼ੁਰੂਆਤ ਅੱਜ ਤੋਂ ਹੋਣ ਜਾ ਰਹੀ ਹੈ ਜੋ ਕਿ 11 ਤਾਰੀਖ਼ ਤੱਕ ਚੱਲੇਗਾ। ਉਥੇ ਹੀ ਇਸਦੀ ਰਸਮੀ ਸ਼ੁਰੂਆਤ ਕਰਨ ਵਾਸਤੇ ਸੈਰ-ਸਪਾਟਾ ਮੰਤਰੀ ਅਨਮੋਲ ਗਗਨ ਮਾਨ (Anmol Gagan Mann) ਖੁਦ ਮੌਕੇ ‘ਤੇ ਪਹੁੰਚੇ ਅਤੇ ਉਹਨਾਂ ਵੱਲੋਂ ਰਿਬਨ ਕਟ ਕੇ ਰਸਮੀ ਸ਼ੁਰੂਆਤ ਵੀ ਕੀਤੀ ਗਈ। ਪੰਜਾਬ ਦੀ ਇੰਡਸਟਰੀ ਲਗਾਤਾਰ ਹੀ ਕਠੂਆ ਹੈ ਅਤੇ ਹਿਮਾਚਲ ਵਿੱਚ ਜਾਣ ਨੂੰ ਲੈ ਕੇ ਅੱਜ ਇੱਕ ਵਾਰ ਫਿਰ ਤੋਂ ਆਮ ਆਦਮੀ ਪਾਰਟੀ ਦੇ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਬਿਆਨ ਦਿੰਦੇ ਹੋਏ ਕਿਹਾ ਕਿ ਇੰਡਸਟਰੀ ਵਾਪਸ ਲਿਆਉਣ ਲਈ ਹਰ ਇੱਕ ਕੋਸ਼ਿਸ਼ ਕੀਤੀ ਜਾਵੇਗੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਦੀ ਇੰਡਸਟਰੀ ਨੂੰ ਬਚਾਉਣ ਵਾਸਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਹਨਾਂ ਦੇ ਸਾਰੇ ਮੰਤਰੀ ਲੱਗੇ ਹੋਏ ਹਨ ਅਤੇ ਜੋ ਵੀ ਵੱਧ ਤੋਂ ਵੱਧ ਕੋਸ਼ਿਸ਼ ਕੀਤੀ ਆ ਰਹੀ ਹੈ । ਉਹਨਾਂ ਨੇ ਕਿਹਾ ਕਿ ਪੰਜਾਬ ਵਿੱਚ ਪੁਰਾਣੀਆਂ ਸਰਕਾਰਾਂ ਵੱਲੋਂ ਜੋ ਦਾਅਵੇ ਕੀਤੇ ਜਾਂਦੇ ਸਨ ਉਹ ਸਰਾਸਰ ਖੋਖਲੇ ਸਨ ਅਤੇ ਮਾਨ ਸਰਕਾਰ ਵੱਲੋਂ ਜੋ ਵੀ ਵਾਅਦੇ ਕੀਤੇ ਜਾਣਗੇ, ਉਹਨਾਂ ਨੂੰ ਪੂਰਾ ਕੀਤਾ ਜਾਵੇਗਾ। ਅਨਮੋਲ ਗਗਨ ਮਾਨ ਵੱਲੋਂ ਕਈ ਨਵੇਂ ਹੋਰ ਪ੍ਰੋਜੈਕਟ ਦੀ ਸ਼ੁਰੂਆਤ ਕਰਨ ਲਈ ਵੀ ਅੱਜ ਐਲਾਨ ਕੀਤਾ ਗਿਆ ਅਤੇ ਪੀਐਚਡੀ ਚੈਂਬਰ ਵੱਲੋਂ ਵੀ ਜੋ ਇਹ ਪ੍ਰੈਕਟਿਸ 17 ਮੇਲਾ ਸ਼ੁਰੂ ਕੀਤਾ ਗਿਆ ਹੈ ਅਤੇ ਇਸ ਦੀ ਮੁਬਾਰਕਬਾਦ ਵੀ ਦਿੱਤੀ ਗਈ | ਅਨਮੋਲ ਗਗਨ ਮਾਨ (Anmol Gagan Mann) ਨੇ ਕਿਹਾ ਕਿ ਪੰਜਾਬ ਨੂੰ ਦੁਬਾਰਾ ਤੋਂ ਪੰਜਾਬ ਬਣਾਉਣ ਵਾਸਤੇ ਅਸੀਂ ਹਰ ਇੱਕ ਕੋਸ਼ਿਸ਼ ਕਰ ਰਹੇ ਹਾਂ ਤਾਂ ਜੋ ਕਿ ਪੰਜਾਬ ਨੂੰ ਦੁਬਾਰਾ ਤੋਂ ਲੀਹਾਂ ‘ਤੇ ਖੜਾ ਕੀਤਾ ਜਾ ਸਕੇ | ਉਹਨਾਂ ਨੇ ਕਿਹਾ ਕਿ ਪੰਜਾਬ ਦੀ ਇੰਡਸਟਰੀ ਨੂੰ ਦੁਬਾਰਾ ਤੋਂ ਅਸੀਂ ਸੁਰਜੀਵਤ ਕਰਨ ਵਾਸਤੇ ਕਈ ਜਗ੍ਹਾ ‘ਤੇ ਨਵੇਂ ਪ੍ਰੋਜੈਕਟ ਵੀ ਲਗਾ ਰਹੇ ਹਾਂ। ਉਹਨਾਂ ਨੇ ਕਿਹਾ ਕਿ ਅੰਮ੍ਰਿਤਸਰ ਵਿੱਚ ਫੋਕਲ ਪੁਆਇੰਟ ਤੇ ਸਥਿਤ ਕਈ ਫੈਕਟਰੀਆਂ ਨੂੰ ਵੀ ਫਰਗਵਾਨਗੀ ਦਿੱਤੀ ਜਾਵੇਗੀ ਅਤੇ ਜੋ ਸਾਡੀ ਸਰਕਾਰ ਦੇ ਸਮੇਂ ਕੰਮ ਹੋਣ ਵਾਲੇ ਹਨ ਉਹਨਾਂ ਨੂੰ ਜ਼ਰੂਰ ਕੀਤਾ ਜਾਵੇਗਾ। The post ਪੰਜਾਬ ‘ਚ ਇੰਡਸਟਰੀ ਨੂੰ ਵਾਪਸ ਲਿਆਉਣ ਦੀ ਹਰ ਇੱਕ ਕੋਸ਼ਿਸ਼ ਕੀਤੀ ਜਾਵੇਗੀ: ਅਨਮੋਲ ਗਗਨ ਮਾਨ appeared first on TheUnmute.com - Punjabi News. Tags:
|
ਅਸ਼ਲੀਲ ਗਾਣੇ ਵਜਾਉਂਣ ਤੋਂ ਰੋਕਣ 'ਤੇ ਪਰਿਵਾਰ 'ਤੇ ਚੜ੍ਹਾਈ ਗੱਡੀ, ਇੱਕ ਔਰਤ ਦੀ ਮੌਤ Thursday 07 December 2023 11:56 AM UTC+00 | Tags: amritsar breaking-news hit-and-run-case injured news nws punjab-news ਅੰਮ੍ਰਿਤਸਰ, 7 ਦਸੰਬਰ 2023: ਅੰਮ੍ਰਿਤਸਰ (Amritsar) ਦੇ ਅਧੀਨ ਪੈਂਦੇ ਪੁਲਿਸ ਥਾਣਾ ਭਿੰਡੀ ਸੈਦਾਂ 'ਚ ਅਸ਼ਲੀਲ ਗਾਣੇ ਰੋਕਣ ਨੂੰ ਲੈ ਕੇ ਇੱਕ ਗੁਆਂਢੀ ਨੇ ਪਰਿਵਾਰ ਉੱਤੇ ਬੋਲੈਰੋ ਕਾਰ ਚੜਾ ਕੇ ਪਰਿਵਾਰ ਨੂੰ ਜ਼ਖ਼ਮੀ ਕਰ ਦਿੱਤਾ। ਇਸ ਘਟਨਾ 'ਚ ਜ਼ਖ਼ਮੀ ਔਰਤ ਦੀ ਹਸਪਤਾਲ 'ਚ ਇਕ ਮਹੀਨੇ ਦੇ ਇਲਾਜ ਤੋਂ ਬਾਅਦ ਮੌਤ ਹੋ ਗਈ। ਇਸ ਮਾਮਲੇ ‘ਚ ਪੁਲਿਸ ਥਾਣਾ ਭਿੰਡੀ ਸੈਦਾਂ ਵਿਖੇ ਤਿੰਨ ਵਿਅਕਤੀਆਂ ਖ਼ਿਲਾਫ਼ 302,325, 323, 34 ਆਈ.ਪੀ.ਸੀ. ਐਕਟ ਅਧੀਨ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੀੜਤ ਸਵਿੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੀ ਘਰਵਾਲੀ ਕਰਮਜੀਤ ਕੌਰ ਨਾਲ ਪਿੰਡ ਭਿੰਡੀ ਵਿੱਚ ਰਹਿੰਦਾ ਸੀ। ਉਸ ਦੀਆਂ ਦੋ ਧੀਆਂ ਅਤੇ ਇੱਕ ਪੁੱਤਰ ਹੈ। ਮੁਲਜ਼ਮ ਰਣਜੀਤ ਸਿੰਘ ਉਸ ਦਾ ਗੁਆਂਢੀ ਹੈ ਅਤੇ ਹਰ ਰੋਜ਼ ਘਰ ਦੇ ਬਾਹਰ ਖਾਲੀ ਜਗ੍ਹਾ ਵਿੱਚ ਆਪਣੀ ਕਾਰ ਪਾਰਕ ਕਰਦਾ ਹੈ। ਜਦੋਂ ਵੀ ਉਹ ਰਾਤ ਨੂੰ ਆਪਣੀ ਕਾਰ ਪਾਰਕ ਕਰਦਾ ਹੈ ਤਾਂ ਕਾਰ ਵਿੱਚ ਅਸ਼ਲੀਲ ਗੀਤ ਵਜਾਉਂਦਾ ਹੈ। ਘਰ ਵਿੱਚ ਔਰਤਾਂ ਹੋਣ ਕਾਰਨ ਉਸ ਨੇ ਕੁਝ ਸਮਾਂ ਪਹਿਲਾਂ ਰਣਜੀਤ ਸਿੰਘ ਨੂੰ ਰੋਕ ਕੇ ਉਸ ਨੂੰ ਅਜਿਹੇ ਗੀਤ ਨਾ ਚਲਾਉਣ ਲਈ ਕਿਹਾ। ਇਸ ਮਾਮਲੇ ਨੂੰ ਲੈ ਕੇ ਰਣਜੀਤ ਸਿੰਘ ਨੇ ਉਸ ਨਾਲ ਰੰਜਿਸ਼ ਪਾਲ ਲਈ । ਸਵਿੰਦਰ ਸਿੰਘ ਨੇ ਦੱਸਿਆ ਕਿ 9 ਨਵੰਬਰ ਦੀ ਰਾਤ ਨੂੰ ਜਦੋਂ ਉਸ ਦਾ ਪੂਰਾ ਪਰਿਵਾਰ ਸੁੱਤਾ ਪਿਆ ਸੀ ਤਾਂ ਮੁਲਜ਼ਮਾਂ ਨੇ ਆਪਣੇ ਸਾਥੀਆਂ ਬੂਟਾ ਅਤੇ ਮੇਹਰ ਸਿੰਘ ਨਾਲ ਮਿਲ ਕੇ ਕਾਰ ਸਮੇਤ ਉਸ ਦੇ ਘਰ ਦਾ ਦਰਵਾਜ਼ਾ ਤੋੜ ਕੇ ਅੰਦਰ ਦਾਖਲ ਹੋ ਕੇ ਸੁੱਤੇ ਪਏ ਪਰਿਵਾਰਕ ਮੈਂਬਰਾਂ ‘ਤੇ ਗੱਡੀ ਚੜਾ ਦਿੱਤੀ, ਇਸ ਵਿੱਚ ਉਹ ਅਤੇ ਉਸਦੀ ਘਰਵਾਲੀ ਕਰਮਜੀਤ ਕੌਰ ਦੇ ਗੰਭੀਰ ਸੱਟਾਂ ਲੱਗੀਆਂ। ਘਟਨਾ ਤੋਂ ਬਾਅਦ ਦੋਵਾਂ ਨੂੰ ਅੰਮ੍ਰਿਤਸਰ (Amritsar) ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਸਵਿੰਦਰ ਸਿੰਘ ਨੂੰ ਉੱਥੋਂ ਛੁੱਟੀ ਦੇ ਦਿੱਤੀ ਗਈ ਸੀ, ਜਦੋਂ ਕਿ ਹਸਪਤਾਲ ਵਿੱਚ ਦਾਖ਼ਲ ਉਸ ਦੀ ਪਤਨੀ ਕਰਮਜੀਤ ਕੌਰ ਦੀ 7 ਦਸੰਬਰ ਨੂੰ ਮੌਤ ਹੋ ਗਈ। The post ਅਸ਼ਲੀਲ ਗਾਣੇ ਵਜਾਉਂਣ ਤੋਂ ਰੋਕਣ 'ਤੇ ਪਰਿਵਾਰ 'ਤੇ ਚੜ੍ਹਾਈ ਗੱਡੀ, ਇੱਕ ਔਰਤ ਦੀ ਮੌਤ appeared first on TheUnmute.com - Punjabi News. Tags:
|
ਹੁਸ਼ਿਆਰਪੁਰ: ਓਵਰਟੇਕ ਕਰਦੇ ਸਮੇਂ ਬੱਸ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਦੋ ਸਕੇ ਭਰਾਵਾਂ ਸਮੇਤ 3 ਜਣਿਆਂ ਦੀ ਮੌਤ Thursday 07 December 2023 12:11 PM UTC+00 | Tags: breaking-news buss-accident garhshankar latest-news news overtaking-accident punjab-news road-accident ਚੰਡੀਗੜ੍ਹ, 7 ਦਸੰਬਰ 2023: ਹੁਸ਼ਿਆਰਪੁਰ (Hoshiarpur) ਜ਼ਿਲ੍ਹੇ ਵਿੱਚ ਗੜ੍ਹਸ਼ੰਕਰ-ਚੰਡੀਗੜ੍ਹ ਰੋਡ ‘ਤੇ ਪਿੰਡ ਪਨਾਮ ਨੇੜੇ ਇੱਕ ਨਿੱਜੀ ਬੱਸ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਬੱਸ ਦੀ ਲਪੇਟ ‘ਚ ਆਉਣ ਨਾਲ ਦੋ ਭਰਾਵਾਂ ਸਮੇਤ ਤਿੰਨ ਜਣਿਆਂ ਦੀ ਮੌਤ ਹੋ ਗਈ। ਪੁਲਿਸ ਨੇ ਬੱਸ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਪਰ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਓਵਰਟੇਕ ਕਰਦੇ ਸਮੇਂ ਇੱਕ ਨਿੱਜੀ ਕੰਪਨੀ ਦੀ ਤੇਜ਼ ਰਫ਼ਤਾਰ ਬੱਸ ਨੇ ਗੜ੍ਹਸ਼ੰਕਰ ਵਾਲੇ ਪਾਸੇ ਤੋਂ ਆ ਰਹੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਜਿਸ ਵਿਚ ਮੋਟਰਸਾਈਕਲ ਸਵਾਰ ਜੋਗਿੰਦਰ ਕੁਮਾਰ ਉਰਫ਼ ਨੀਕੂ, ਰਮਨ ਕੁਮਾਰ ਉਰਫ਼ ਰੌਕੀ (ਦੋਵੇਂ ਸਕੇ ਭਰਾ) ਅਤੇ ਹੇਮ ਰਾਜ ਵਾਸੀ ਪੰਚਨੰਗਲਾਂ ਥਾਣਾ ਮਾਹਿਲਪੁਰ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ | ਸੂਚਨਾ ਮਿਲਦੇ ਹੀ ਪੁਲਿਸ ਚੌਕੀ ਸਮੁੰਦੜਾ ਦੇ ਇੰਚਾਰਜ ਏਐਸਆਈ ਸੁਖਵਿੰਦਰ ਸਿੰਘ ਪੁਲਿਸ ਪਾਰਟੀ ਨਾਲ ਮੌਕੇ 'ਤੇ ਪੁੱਜੇ। ਤਿੰਨਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਗੜ੍ਹਸ਼ੰਕਰ ਲਿਜਾਇਆ ਗਿਆ। ਉਥੇ ਡਾਕਟਰਾਂ ਨੇ ਤਿੰਨਾਂ ਨੂੰ ਮ੍ਰਿਤਕ ਐਲਾਨ ਦਿੱਤਾ। ਏਐਸਆਈ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਬੱਸ ਚਾਲਕ ਪ੍ਰੇਮ ਲਾਲ ਵਾਸੀ ਚੱਬੇਵਾਲ ਮੌਕੇ ਤੋਂ ਫ਼ਰਾਰ ਹੋ ਗਿਆ। ਡਰਾਈਵਰ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ। ਮਾਮਲਾ ਦਰਜ ਕਰ ਲਿਆ ਗਿਆ ਹੈ। ਇਹ ਹਾਦਸਾ ਬੱਸ ਡਰਾਈਵਰ ਦੀ ਲਾਪਰਵਾਹੀ ਕਾਰਨ ਵਾਪਰਿਆ। ਤਿੰਨੋਂ ਪੰਚਨੰਗਲਾਂ ਦੇ ਰਹਿਣ ਵਾਲੇ ਸਨ ਅਤੇ ਸਵੇਰੇ ਬਲਾਚੌਰ ਜਾ ਰਹੇ ਸਨ। The post ਹੁਸ਼ਿਆਰਪੁਰ: ਓਵਰਟੇਕ ਕਰਦੇ ਸਮੇਂ ਬੱਸ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਦੋ ਸਕੇ ਭਰਾਵਾਂ ਸਮੇਤ 3 ਜਣਿਆਂ ਦੀ ਮੌਤ appeared first on TheUnmute.com - Punjabi News. Tags:
|
ਸਫ਼ਾਈ ਸੇਵਕ ਤੋਂ 5,000 ਰੁਪਏ ਪ੍ਰਤੀ ਮਹੀਨਾ ਰਿਸ਼ਵਤ ਮੰਗਣ ਦੇ ਦੋਸ਼ ਹੇਠ ਨਗਰ ਨਿਗਮ ਲੁਧਿਆਣਾ ਦਾ ਨੰਬਰਦਾਰ ਵਿਜੀਲੈਂਸ ਵੱਲੋਂ ਕਾਬੂ Thursday 07 December 2023 12:16 PM UTC+00 | Tags: aam-aadmi-party breaking-news bribe bribe-case corruption crime mc-ludhiana news punjab-news punjab-vigilance-bureau sukhbir-singh-badal the-unmute-breaking-news vigilance-bureau ਚੰਡੀਗੜ੍ਹ, 07 ਦਸੰਬਰ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਨਗਰ ਨਿਗਮ ਜ਼ੋਨ ਏ, ਲੁਧਿਆਣਾ ਦੇ ਨੰਬਰਦਾਰ ਪੰਕਜ ਕੁਮਾਰ ਨੂੰ ਇੱਕ ਸਫ਼ਾਈ ਸੇਵਕ ਤੋਂ 5,000 ਰੁਪਏ ਪ੍ਰਤੀ ਮਹੀਨਾ ਰਿਸ਼ਵਤ (bribe) ਮੰਗਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਅਸ਼ੋਕ ਕੁਮਾਰ ਵਾਸੀ ਪਿੰਡ ਮੱਤੇਵਾੜਾ, ਲੁਧਿਆਣਾ ਨੇ ਉਕਤ ਮੁਲਜ਼ਮ ਪੰਕਜ ਕੁਮਾਰ ਨੰਬਰਦਾਰ ਖਿਲਾਫ਼ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਸ਼ਿਕਾਇਤ ਦਰਜ ਕਰਵਾਈ ਅਤੇ ਦੋਸ਼ ਲਾਇਆ ਕਿ ਉਹ ਲੁਧਿਆਣਾ ਸ਼ਹਿਰ ਦੇ ਪ੍ਰੇਮ ਵਿਹਾਰ ਇਲਾਕੇ ਵਿੱਚ ਸਫ਼ਾਈ ਸੇਵਕ ਵਜੋਂ ਸਵੇਰੇ 6 ਵਜੇ ਤੋਂ 11 ਵਜੇ ਤੱਕ ਅਤੇ ਦੁਪਹਿਰ 2 ਵਜੇ ਤੋਂ ਸ਼ਾਮ 5 ਵਜੇ ਤੱਕ ਕੰਮ ਕਰਦਾ ਹੈ। ਉਸਨੇ ਅੱਗੇ ਦੱਸਿਆ ਕਿ 800 ਮੀਟਰ ਦੇ ਘੇਰੇ ਵਿੱਚ ਕੰਮ ਕਰਨ ਦੀਆਂ ਹਦਾਇਤਾਂ ਦੇ ਬਾਵਜੂਦ, ਉਸਨੂੰ 2400 ਮੀਟਰ ਦਾ ਖੇਤਰ ਦਿੱਤਾ ਗਿਆ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਮੁਲਜ਼ਮ ਨੰਬਰਦਾਰ ਨੇ ਉਸ ਨੂੰ ਡਿਊਟੀ ਤੋਂ ਪੂਰੀ ਤਰ੍ਹਾਂ ਛੋਟ ਦੇਣ ਲਈ 5,000 ਰੁਪਏ ਮਹੀਨਾ ਰਿਸ਼ਵਤ ਦੀ ਮੰਗ ਕੀਤੀ, ਜਿਸ ਤੋਂ ਸ਼ਿਕਾਇਤਕਰਤਾ ਨੇ ਇਨਕਾਰ ਕਰ ਦਿੱਤਾ। ਇਸ ਤੋਂ ਇਲਾਵਾ ਪੰਕਜ ਕੁਮਾਰ ਨੇ ਦੁਪਹਿਰ ਦੀ ਸ਼ਿਫਟ ਵਿੱਚ ਡਿਊਟੀ ਤੋਂ ਛੋਟ ਦੇਣ ਲਈ 2,000 ਰੁਪਏ ਪ੍ਰਤੀ ਮਹੀਨਾ ਰਿਸ਼ਵਤ (bribe) ਦੀ ਮੰਗ ਕੀਤੀ। ਬੁਲਾਰੇ ਨੇ ਅੱਗੇ ਦੱਸਿਆ ਕਿ ਸਬੂਤਾਂ ਸਮੇਤ ਆਨਲਾਈਨ ਸ਼ਿਕਾਇਤ ਦਰਜ ਕਰਵਾਈ, ਜਿਸ ਵਿੱਚ ਸ਼ਿਕਾਇਤਕਰਤਾ ਨੇ ਪੰਕਜ ਕੁਮਾਰ ਨਾਲ ਕੀਤੀ ਸਾਰੀ ਗੱਲਬਾਤ ਰਿਕਾਰਡ ਕਰ ਲਈ। ਇਸ ਰਿਕਾਡਿੰਗ 'ਚ ਪੰਕਜ ਕੁਮਾਰ ਦੁਪਹਿਰ ਦੀ ਸ਼ਿਫਟ ਵਿੱਚ ਡਿਊਟੀ ਤੋਂ ਛੋਟ ਦੇਣ ਲਈ 2,000 ਰੁਪਏ ਪ੍ਰਤੀ ਮਹੀਨਾ ਦੀ ਬਜਾਏ 1,000 ਰੁਪਏ ਲੈਣ ਲਈ ਸਹਿਮਤ ਹੋ ਗਿਆ। ਲੁਧਿਆਣਾ ਦੇ ਡੀ.ਐਸ.ਪੀ. ਵਿਜੀਲੈਂਸ ਬਿਊਰੋ ਯੂਨਿਟ ਵੱਲੋਂ ਪੜਤਾਲ ਕਰਨ ਉਪਰੰਤ ਦੋਸ਼ਾਂ ਦੀ ਪੁਸ਼ਟੀ ਹੋ ਗਈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਸ਼ਿਕਾਇਤਕਰਤਾ ਤੋਂ 2,000 ਰੁਪਏ ਪ੍ਰਤੀ ਮਹੀਨਾ ਰਿਸ਼ਵਤ ਮੰਗਣ ਦੇ ਦੋਸ਼ ਹੇਠ ਮੁਲਜ਼ਮ ‘ਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਐਫ.ਆਈ.ਆਰ ਨੰਬਰ 30 ਮਿਤੀ 7.12.23 ਨੂੰ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮ ਨੰਬਰਦਾਰ ਪੰਕਜ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਨੂੰ ਭਲਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। The post ਸਫ਼ਾਈ ਸੇਵਕ ਤੋਂ 5,000 ਰੁਪਏ ਪ੍ਰਤੀ ਮਹੀਨਾ ਰਿਸ਼ਵਤ ਮੰਗਣ ਦੇ ਦੋਸ਼ ਹੇਠ ਨਗਰ ਨਿਗਮ ਲੁਧਿਆਣਾ ਦਾ ਨੰਬਰਦਾਰ ਵਿਜੀਲੈਂਸ ਵੱਲੋਂ ਕਾਬੂ appeared first on TheUnmute.com - Punjabi News. Tags:
|
MEA: ਭਾਰਤੀ ਰਾਜਦੂਤ ਨੇ ਕਤਰ 'ਚ ਕੈਦ ਅੱਠ ਸਾਬਕਾ ਜਲ ਸੈਨਾ ਅਧਿਕਾਰੀਆਂ ਨਾਲ ਕੀਤੀ ਮੁਲਾਕਾਤ Thursday 07 December 2023 12:27 PM UTC+00 | Tags: 8-naval-officers arindam-bagchi breaking breaking-news india-news indian-navy mea news qatar ਚੰਡੀਗੜ੍ਹ, 07 ਦਸੰਬਰ 2023: ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਤਰ (Qatar) ਵਿੱਚ ਜਲ ਸੈਨਾ ਦੇ ਅੱਠ ਸਾਬਕਾ ਅਧਿਕਾਰੀਆਂ ਨੂੰ ਦਿੱਤੀ ਗਈ ਮੌਤ ਦੀ ਸਜ਼ਾ ਸਬੰਧੀ ਮਾਮਲੇ ‘ਚ ਅਹਿਮ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਸੀਂ ਉਨ੍ਹਾਂ ਦੇ ਪਰਿਵਾਰ ਵਾਲਿਆਂ ਵੱਲੋਂ ਅਪੀਲ ਦਾਇਰ ਕੀਤੀ ਸੀ। ਇਸ ਤੋਂ ਇਲਾਵਾ ਕੈਦੀਆਂ ਦੀ ਅਪੀਲ ਵੀ ਹੈ। ਉਦੋਂ ਤੋਂ ਹੁਣ ਤੱਕ ਦੋ ਸੁਣਵਾਈਆਂ ਹੋ ਚੁੱਕੀਆਂ ਹਨ। ਅਰਿੰਦਮ ਬਾਗਚੀ ਨੇ ਕਿਹਾ ਅਸੀਂ ਮਾਮਲੇ ਦੀ ਨੇੜਿਓਂ ਨਿਗਰਾਨੀ ਕਰ ਰਹੇ ਹਾਂ ਅਤੇ ਹਰ ਤਰ੍ਹਾਂ ਦੀ ਕਾਨੂੰਨੀ ਅਤੇ ਕੌਂਸਲਰ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਇਸ ਦੌਰਾਨ ਸਾਡੇ ਰਾਜਦੂਤ ਨੇ 3 ਦਸੰਬਰ ਨੂੰ ਉਨ੍ਹਾਂ ਸਾਰੇ 8 ਨੂੰ ਜੇਲ੍ਹ (Qatar) ਵਿੱਚ ਮੁਲਾਕਾਤ ਕੀਤੀ। ਇਹ ਇੱਕ ਸੰਵੇਦਨਸ਼ੀਲ ਮੁੱਦਾ ਹੈ। ਅਸੀਂ ਇਸ ਮਾਮਲੇ ਵਿੱਚ ਜੋ ਵੀ ਕਰ ਸਕਦੇ ਹਾਂ, ਕਰਾਂਗੇ। The post MEA: ਭਾਰਤੀ ਰਾਜਦੂਤ ਨੇ ਕਤਰ ‘ਚ ਕੈਦ ਅੱਠ ਸਾਬਕਾ ਜਲ ਸੈਨਾ ਅਧਿਕਾਰੀਆਂ ਨਾਲ ਕੀਤੀ ਮੁਲਾਕਾਤ appeared first on TheUnmute.com - Punjabi News. Tags:
|
IND vs SA: ਦੱਖਣੀ ਅਫਰੀਕਾ ਦੀ ਧਰਤੀ 'ਤੇ ਭਾਰਤ ਨੇ 62 ਫੀਸਦੀ ਟੀ-20 ਮੈਚ ਜਿੱਤੇ, ਜਾਣੋ ਵਨਡੇ ਤੇ ਟੈਸਟ ਦੇ ਅੰਕੜੇ Thursday 07 December 2023 12:44 PM UTC+00 | Tags: breaking-news cricket-news ind-vs-sa news odi-series south-african t-20-series ਚੰਡੀਗੜ੍ਹ, 07 ਦਸੰਬਰ 2023: (IND vs SA) ਭਾਰਤੀ ਕ੍ਰਿਕਟ ਟੀਮ ਦੱਖਣੀ ਅਫਰੀਕਾ ਦੌਰੇ ਲਈ ਰਵਾਨਾ ਹੋ ਗਈ ਹੈ। 10 ਦਸੰਬਰ ਤੋਂ ਸ਼ੁਰੂ ਹੋਣ ਵਾਲੇ ਦੌਰੇ ‘ਚ ਟੀਮ 3 ਟੀ-20, 3 ਵਨਡੇ ਅਤੇ 2 ਟੈਸਟ ਮੈਚਾਂ ਦੀ ਸੀਰੀਜ਼ ਖੇਡੇਗੀ। ਦੱਖਣੀ ਅਫਰੀਕਾ ਦੀ ਧਰਤੀ ‘ਤੇ ਭਾਰਤੀ ਟੀਮ ਦਾ ਟੀ-20 ਰਿਕਾਰਡ ਸ਼ਾਨਦਾਰ ਰਿਹਾ ਹੈ। ਟੀਮ ਨੇ ਉਥੇ 62 ਫੀਸਦੀ ਮੈਚ ਜਿੱਤੇ ਹਨ। ਭਾਵ ਟੀਮ ਅਫਰੀਕੀ ਪਿੱਚਾਂ ‘ਤੇ ਹਰ ਦੂਜਾ ਮੈਚ ਜਿੱਤ ਰਹੀ ਹੈ। ਇੰਨਾ ਹੀ ਨਹੀਂ ਭਾਰਤੀ ਟੀਮ ਨੇ ਦੱਖਣੀ ਅਫਰੀਕਾ ‘ਚ ਇਕਲੌਤਾ ਟੀ-20 ਵਿਸ਼ਵ ਕੱਪ ਵੀ ਜਿੱਤਿਆ ਹੈ। ਇਸ ਵਾਰ ਟੀ-20 ਸੀਰੀਜ਼ ਦੇ ਮੈਚ 10, 12 ਅਤੇ 14 ਦਸੰਬਰ ਨੂੰ ਖੇਡੇ ਜਾਣਗੇ। ਇਸ ਤੋਂ ਬਾਅਦ 17, 19 ਅਤੇ 21 ਦਸੰਬਰ ਨੂੰ ਵਨਡੇ ਮੈਚ ਹੋਣਗੇ। ਫਿਰ ਟੈਸਟ ਸੀਰੀਜ਼ 26 ਦਸੰਬਰ ਤੋਂ ਸ਼ੁਰੂ ਹੋਵੇਗੀ। ਅਫਰੀਕੀ ਧਰਤੀ ‘ਤੇ ਭਾਰਤ ਦਾ ਟੈਸਟ ਅਤੇ ਵਨਡੇ ਰਿਕਾਰਡ ਖ਼ਰਾਬ ਰਿਹਾ ਹੈ। ਟੀਮ ਉੱਥੇ ਹੁਣ ਤੱਕ ਕੋਈ ਵੀ ਟੈਸਟ ਸੀਰੀਜ਼ ਜਿੱਤਣ ‘ਚ ਕਾਮਯਾਬ ਨਹੀਂ ਹੋ ਸਕੀ ਹੈ, ਜਦਕਿ ਵਨਡੇ ‘ਚ 8 ‘ਚੋਂ ਸਿਰਫ ਇਕ ਸੀਰੀਜ਼ ਜਿੱਤ ਸਕੀ ਹੈ। ਇਸ ਦੇ ਨਾਲ ਹੀ ਟੀਮ ਨੇ ਉੱਥੇ 4 ਟੀ-20 ਸੀਰੀਜ਼ ‘ਚੋਂ 3 ‘ਚ ਜਿੱਤ ਦਰਜ ਕੀਤੀ ਹੈ। ਭਾਰਤੀ ਟੀਮ ਨੇ ਦੱਖਣੀ ਅਫਰੀਕਾ ਵਿੱਚ ਆਪਣਾ ਪਹਿਲਾ ਅਤੇ ਆਖ਼ਰੀ ਟੀ-20 ਵਿਸ਼ਵ ਕੱਪ ਵੀ ਜਿੱਤਿਆ ਸੀ। 2007 ਵਿੱਚ ਜੋਹਾਨਸਬਰਗ ਵਿੱਚ ਖੇਡੇ ਗਏ ਫਾਈਨਲ ਵਿੱਚ ਭਾਰਤੀ ਟੀਮ ਨੇ ਪਾਕਿਸਤਾਨ ਨੂੰ 5 ਦੌੜਾਂ ਨਾਲ ਹਰਾਇਆ ਸੀ। ਹਰ ਫਾਰਮੈਟ ਵਿੱਚ ਇੱਕ ਵੱਖਰਾ ਕਪਤਾਨ ਟੀਮ ਦੀ ਕਮਾਨ ਸੰਭਾਲੇਗਾ। ਸੂਰਿਆਕੁਮਾਰ ਯਾਦਵ ਟੀ-20 ਵਿੱਚ, ਕੇਐਲ ਰਾਹੁਲ ਵਨਡੇ ਵਿੱਚ ਅਤੇ ਰੋਹਿਤ ਸ਼ਰਮਾ ਟੈਸਟ ਵਿੱਚ ਕਪਤਾਨੀ ਕਰਨਗੇ। ਮੰਨਿਆ ਜਾ ਰਿਹਾ ਸੀ ਕਿ ਟੀ-20 ਟੀਮ ਦੀ ਕਪਤਾਨੀ ਵੀ ਰੋਹਿਤ ਸ਼ਰਮਾ ਨੂੰ ਦਿੱਤੀ ਜਾਵੇਗੀ। ਹਾਲਾਂਕਿ ਰੋਹਿਤ ਨੇ ਖੁਦ ਨੂੰ ਟੀ-20 ਅਤੇ ਵਨਡੇ ਦੋਵਾਂ ਟੀਮਾਂ ਤੋਂ ਦੂਰ ਰੱਖਿਆ ਹੈ। ਵਿਰਾਟ ਕੋਹਲੀ ਵੀ ਇਨ੍ਹਾਂ ਦੋਵਾਂ ਸੀਰੀਜ਼ 'ਚ ਨਹੀਂ ਖੇਡਣਗੇ। ਟੀ-20 ਟੀਮ (IND vs SA): ਸੂਰਿਆਕੁਮਾਰ ਯਾਦਵ (ਕਪਤਾਨ), ਯਸ਼ਸਵੀ ਜੈਸਵਾਲ, ਸ਼ੁਬਮਨ ਗਿੱਲ, ਰੁਤੁਰਾਜ ਗਾਇਕਵਾੜ, ਤਿਲਕ ਵਰਮਾ, ਰਿੰਕੂ ਸਿੰਘ, ਸ਼੍ਰੇਅਸ ਅਈਅਰ, ਈਸ਼ਾਨ ਕਿਸ਼ਨ (ਵਿਕਟਕੀਪਰ), ਜਿਤੇਸ਼ ਸ਼ਰਮਾ (ਵਿਕਟਕੀਪਰ), ਰਵਿੰਦਰ ਜਡੇਜਾ (ਉਪ ਕਪਤਾਨ), ਵਾਸ਼ਿੰਗਟਨ ਸੁੰਦਰ, ਰਵੀ ਬਿਸ਼ਨੋਈ, ਕੁਲਦੀਪ ਯਾਦਵ, ਅਰਸ਼ਦੀਪ ਸਿੰਘ, ਮੁਹੰਮਦ ਸਿਰਾਜ, ਮੁਕੇਸ਼ ਕੁਮਾਰ ਅਤੇ ਦੀਪਕ ਚਾਹਰ। ਵਨਡੇ ਟੀਮ: ਕੇਐਲ ਰਾਹੁਲ (ਕਪਤਾਨ), ਰੁਤੁਰਾਜ ਗਾਇਕਵਾੜ, ਸਾਈ ਸੁਦਰਸ਼ਨ, ਤਿਲਕ ਵਰਮਾ, ਰਜਤ ਪਾਟੀਦਾਰ, ਰਿੰਕੂ ਸਿੰਘ, ਸ਼੍ਰੇਅਸ ਅਈਅਰ, ਸੰਜੂ ਸੈਮਸਨ (ਵਿਕਟਕੀਪਰ), ਅਕਸ਼ਰ ਪਟੇਲ, ਵਾਸ਼ਿੰਗਟਨ ਸੁੰਦਰ, ਕੁਲਦੀਪ ਯਾਦਵ, ਯੁਜਵੇਂਦਰ ਚਾਹਲ, ਮੁਕੇਸ਼ ਕੁਮਾਰ, ਅਵੇਸ਼ ਖਾਨ। , ਅਰਸ਼ਦੀਪ ਸਿੰਘ ਅਤੇ ਦੀਪਕ ਚਾਹਰ। ਟੈਸਟ ਟੀਮ: ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਯਸ਼ਸਵੀ ਜੈਸਵਾਲ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਰਿਤੁਰਾਜ ਗਾਇਕਵਾੜ, ਈਸ਼ਾਨ ਕਿਸ਼ਨ (ਵਿਕਟਕੀਪਰ), ਕੇਐਲ ਰਾਹੁਲ (ਵਿਕਟਕੀਪਰ), ਰਵੀਚੰਦਰਨ ਅਸ਼ਵਿਨ, ਰਵਿੰਦਰ ਜਡੇਜਾ, ਸ਼ਾਰਦੁਲ ਠਾਕੁਰ, ਮੁਹੰਮਦ ਸਿਰਾਜ, ਮੁਕੇਸ਼ ਕੁਮਾਰ , ਮੁਹੰਮਦ ਸ਼ਮੀ, ਜਸਪ੍ਰੀਤ ਬੁਮਰਾਹ (ਉਪ ਕਪਤਾਨ) ਅਤੇ ਪ੍ਰਸਿਧ ਕ੍ਰਿਸ਼ਨਾ। The post IND vs SA: ਦੱਖਣੀ ਅਫਰੀਕਾ ਦੀ ਧਰਤੀ ‘ਤੇ ਭਾਰਤ ਨੇ 62 ਫੀਸਦੀ ਟੀ-20 ਮੈਚ ਜਿੱਤੇ, ਜਾਣੋ ਵਨਡੇ ਤੇ ਟੈਸਟ ਦੇ ਅੰਕੜੇ appeared first on TheUnmute.com - Punjabi News. Tags:
|
ਫ਼ੌਜੀ ਜਵਾਨਾਂ ਦੀਆਂ ਸ਼ਹਾਦਤਾਂ ਬਾਰੇ ਜਾਗਰੂਕ ਕਰਨ ਤੇ ਨੌਜਵਾਨਾਂ ਨੂੰ ਫ਼ੌਜ 'ਚ ਭਰਤੀ ਲਈ ਉਤਸ਼ਾਹਿਤ ਕਰਨ ਵਾਸਤੇ ਸਾਈਕਲ ਰੈਲੀ ਦਾ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸਵਾਗਤ Thursday 07 December 2023 12:57 PM UTC+00 | Tags: breaking-news chetan-singh-jauramajra cycle-rally join-indian-army news ਚੰਡੀਗੜ੍ਹ, 7 ਦਸੰਬਰ 2023: ਪੰਜਾਬ ਭਰ 'ਚ ਸ਼ਹੀਦ ਸੈਨਿਕਾਂ ਦੀਆਂ ਸ਼ਹਾਦਤਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਨੌਜਵਾਨਾਂ ਨੂੰ ਹਥਿਆਰਬੰਦ ਸੈਨਾਵਾਂ (army) ਵਿੱਚ ਭਰਤੀ ਹੋਣ ਲਈ ਉਤਸ਼ਾਹਿਤ ਕਰਨ ਵਾਸਤੇ ਉਲੀਕੀ ਗਈ ਦੇਸ਼ ਵਿੱਚ ਆਪਣੇ ਕਿਸਮ ਦੀ ਪਹਿਲੀ ਸਾਈਕਲ ਰੈਲੀ ਨੂੰ ਅੱਜ ਆਰਮਡ ਫੋਰਸਿਜ਼ ਫਲੈਗ ਦਿਵਸ ਮੌਕੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵੱਲੋਂ ਵਾਰ ਮੈਮੋਰੀਅਲ, ਬੋਗਨਵਿਲੀਆ ਪਾਰਕ, ਸੈਕਟਰ-3 ਵਿਖੇ ਸਮਾਪਤੀ ਸਮਾਰੋਹ ਦੌਰਾਨ ਫ਼ਲੈਗ-ਇਨ ਕੀਤਾ ਗਿਆ। ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ ਵਿਭਾਗ ਪੰਜਾਬ ਵੱਲੋਂ ਕਰਵਾਏ ਗਏ ਵਿਸ਼ੇਸ਼ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਪੁੱਜੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਜੌੜਾਮਾਜਰਾ ਨੇ ਕਿਹਾ ਕਿ ਵਿਭਾਗ ਨੇ ਦੇਸ਼ ਵਿੱਚ ਇੱਕ ਨਿਵੇਕਲੀ ਪਹਿਲ ਕਰਦਿਆਂ ਇਹ ਸਾਈਕਲ ਰੈਲੀ ਉਲੀਕੀ ਤਾਂ ਜੋ ਫ਼ਲੈਗ ਡੇਅ ਫ਼ੰਡ ਬਾਰੇ ਆਮ ਜਨਤਾ ਨੂੰ ਜਾਣੂ ਕਰਵਾਉਣ ਸਣੇ ਦੇਸ਼ ਦੀ ਰਾਖੀ ਲਈ ਸੈਨਿਕਾਂ ਵੱਲੋਂ ਕੀਤੀਆਂ ਕੁਰਬਾਨੀਆਂ ਬਾਰੇ ਜਾਗਰੂਕਤਾ ਫੈਲਾਉਣਾ ਅਤੇ ਨੌਜਵਾਨਾਂ 'ਚ ਦੇਸ਼-ਭਗਤੀ ਦੀ ਭਾਵਨਾ ਪੈਦਾ ਕਰਕੇ ਉਨ੍ਹਾਂ ਨੂੰ ਹਥਿਆਰਬੰਦ ਸੈਨਾ ਵਿੱਚ ਭਰਤੀ ਹੋਣ ਲਈ ਉਤਸ਼ਾਹਿਤ ਕੀਤਾ ਜਾ ਸਕੇ। ਕੈਬਨਿਟ ਮੰਤਰੀ ਨੇ ਸਮੂਹ ਦੇਸ਼ ਵਾਸੀਆਂ ਨੂੰ ਝੰਡਾ ਡੇਅ ਫ਼ੰਡ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ ਦੀ ਅਪੀਲ ਵੀ ਕੀਤੀ। ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਫੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਹਰ ਸੰਭਵ ਯਤਨ ਕਰ ਰਹੀ ਹੈ। ਦੱਸੇ ਦੇਈਏ ਕਿ ਇੱਕ ਮਹੀਨਾ ਪਹਿਲਾਂ ਇਸ ਸਾਈਕਲ ਰੈਲੀ ਦੀ ਸ਼ੁਰੂਆਤ ਵਾਰ ਮੈਮੋਰੀਅਲ, ਬੋਗਨਵਿਲੀਆ ਪਾਰਕ, ਸੈਕਟਰ-3 ਤੋਂ ਕੀਤੀ ਗਈ ਸੀ, ਜੋ ਪੰਜਾਬ ਦੇ ਸਾਰੇ 23 ਜ਼ਿਲਿ੍ਹਆਂ ਵਿੱਚੋਂ ਹੁੰਦੀ ਹੋਈ ਅੱਜ ਸਵੇਰੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਮੋਹਾਲੀ ਤੋਂ ਚੱਲ ਕੇ ਵਾਰ ਮੈਮੋਰੀਅਲ ਚੰਡੀਗੜ੍ਹ ਵਿਖੇ ਪਹੁੰਚੀ। ਰੈਲੀ ਦੌਰਾਨ ਵੱਖ-ਵੱਖ ਜ਼ਿਲਿ੍ਹਆਂ ਦੀਆਂ ਸਾਈਕਲਿੰਗ ਟੀਮਾਂ ਨੇ ਕੁੱਲ 1200 ਕਿਲੋਮੀਟਰ ਦਾ ਸਫ਼ਰ ਤਹਿ ਕੀਤਾ ਜਿਸ ਵਿੱਚ ਵੱਖ-ਵੱਖ ਜ਼ਿਲਿ੍ਹਆਂ ਤੋਂ ਤਕਰੀਬਨ 435 ਸਾਈਕਲਿਸਟਾਂ ਨੇ ਭਾਗ ਲਿਆ। ਇਸ ਦੌਰਾਨ ਵਿਭਾਗ ਵੱਲੋਂ 212 ਲੋੜਵੰਦ ਸੈਨਿਕਾਂ (army) ਨੂੰ ਕਰੀਬ 17 ਲੱਖ 75 ਹਜ਼ਾਰ ਰੁਪਏ ਦੀ ਰਾਸ਼ੀ ਵੰਡੀ ਗਈ। ਸਮਾਗਮ ਦੌਰਾਨ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਡਾਇਰੈਕਟਰ ਬ੍ਰਿਗੇਡੀਅਰ ਡਾ. ਬੀ.ਐਸ ਢਿੱਲੋਂ ਵੱਲੋਂ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਜੌੜਾਮਾਜਰਾ ਦੇ ਬੈਜ ਲਾਉਣ ਦੀ ਰਸਮ ਅਦਾ ਕੀਤੀ ਗਈ। ਇਸ ਉਪਰੰਤ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ, ਸ੍ਰੀਮਤੀ ਜਗਮੀਤ ਗਰੇਵਾਲ ਪਤਨੀ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਸੈਨਾ ਮੈਡਲ, ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਅਤੇ ਐਨ.ਸੀ.ਸੀ ਚੰਡੀਗੜ੍ਹ ਦੇ ਤਿੰਨੋਂ ਵਿੰਗਾਂ ਦੇ ਕੈਡਿਟਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਸਮਾਗਮ ਮੌਕੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਜੇ.ਐਮ ਬਾਲਾਮੁਰਗਨ, ਡਾਇਰੈਕਟਰ ਬ੍ਰਿਗੇਡੀਅਰ (ਸੇਵਾ-ਮੁਕਤ) ਡਾ. ਬੀ.ਐਸ ਢਿੱਲੋਂ, ਡਿਪਟੀ ਡਾਇਰੈਕਟਰ ਕਮਾਂਡਰ ਬਲਜਿੰਦਰ ਸਿੰਘ ਵਿਰਕ, ਸਾਬਕਾ ਸੈਨਿਕ, ਐਨ.ਸੀ.ਸੀ. ਕੈਡਿਟ ਅਤੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਅਧਿਕਾਰੀ ਤੇ ਸਟਾਫ਼ ਮੈਂਬਰ ਹਾਜ਼ਰ ਸਨ। The post ਫ਼ੌਜੀ ਜਵਾਨਾਂ ਦੀਆਂ ਸ਼ਹਾਦਤਾਂ ਬਾਰੇ ਜਾਗਰੂਕ ਕਰਨ ਤੇ ਨੌਜਵਾਨਾਂ ਨੂੰ ਫ਼ੌਜ 'ਚ ਭਰਤੀ ਲਈ ਉਤਸ਼ਾਹਿਤ ਕਰਨ ਵਾਸਤੇ ਸਾਈਕਲ ਰੈਲੀ ਦਾ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸਵਾਗਤ appeared first on TheUnmute.com - Punjabi News. Tags:
|
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸਿੰਜਾਈ ਲਈ ਟ੍ਰੀਟਡ ਪਾਣੀ ਦੀ ਵਰਤੋਂ ਦੁੱਗਣੀ ਕਰਨ ਦਾ ਟੀਚਾ Thursday 07 December 2023 01:01 PM UTC+00 | Tags: arvind-kejriwal breaking-news chetan-singh-jauramajra cm-bhagwant-mann irrigation latest-news news punjabi-news the-unmute-breaking water ਚੰਡੀਗੜ੍ਹ, 7 ਦਸੰਬਰ 2023: ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਜਿੱਥੇ ਜ਼ਮੀਨਦੋਜ਼ ਪਾਣੀ ਦੇ ਸਰੋਤਾਂ 'ਤੇ ਨਿਰਭਰਤਾ ਘਟਾਉਣ ਲਈ ਸਿੰਜਾਈ ਲਈ ਸੋਧੇ ਹੋਏ (ਟ੍ਰੀਟਡ) ਪਾਣੀ (water) ਦੀ ਵਰਤੋਂ ਵਿੱਚ ਦੁੱਗਣਾ ਇਜ਼ਾਫ਼ਾ ਕਰਨ ਦਾ ਟੀਚਾ ਦਿੱਤਾ, ਉਥੇ ਛੱਪੜਾਂ ਦੇ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਸਿੰਜਾਈ ਲਈ ਕਰਨ 'ਤੇ ਧਿਆਨ ਕੇਂਦਰਤ ਕਰਨ ਦੇ ਨਿਰਦੇਸ਼ ਦਿੱਤੇ। ਸ. ਜੌੜਾਮਾਜਰਾ ਨੇ ਪਿਛਲੇ ਹਫ਼ਤੇ ਭੂਮੀ ਅਤੇ ਜਲ ਸੰਭਾਲ ਵਿਭਾਗ ਦਾ ਅਹੁਦਾ ਸੰਭਾਲਣ ਤੋਂ ਬਾਅਦ ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟਰੇਸ਼ਨ ਵਿਖੇ ਪਲੇਠੀ ਮੀਟਿੰਗ ਦੌਰਾਨ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲਿਆ। ਭੂਮੀ ਅਤੇ ਜਲ ਸੰਭਾਲ ਮੰਤਰੀ ਨੇ ਸੂਬੇ ਦੇ ਕਿਸਾਨਾਂ ਦੀ ਭਲਾਈ ਪ੍ਰਤੀ ਸਰਕਾਰ ਦੀ ਵਚਨਬੱਧਤਾ ਦਰਸਾਉਂਦੇ ਹੋਏ ਵਿਭਾਗ ਨੂੰ ਕੀਮਤੀ ਜਲ ਸਰੋਤਾਂ ਨੂੰ ਬਚਾਉਣ ‘ਤੇ ਜ਼ੋਰ ਦਿੰਦੇ ਹੋਏ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਨਵੇਂ ਪ੍ਰੋਗਰਾਮ ਉਲੀਕਣ ਅਤੇ ਚੱਲ ਰਹੇ ਜਲ ਸੰਭਾਲ ਅਤੇ ਪ੍ਰਬੰਧਨ ਦੇ ਕੰਮਾਂ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਖੇਤੀਬਾੜੀ ਵਿੱਚ ਨਹਿਰੀ ਪਾਣੀ, ਟ੍ਰੀਟਿਡ ਪਾਣੀ ਅਤੇ ਖਾਸ ਤੌਰ ਤੇ ਛੱਪੜਾਂ ਦੇ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ’ ਤੇ ਜ਼ੋਰ ਦਿੱਤਾ ਜਿਸ ਨਾਲ ਪੰਜਾਬ ਦੇ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਠੱਲ੍ਹ ਪਾਉਣ ਦੇ ਨਾਲ-ਨਾਲ ਛੱਪੜਾਂ ਦੇ ਪਾਣੀ (water) ਦੀ ਲਗਾਤਾਰ ਮੁੜ ਭਰਪਾਈ ਨਾਲ ਪੇਂਡੂ ਵਾਤਾਵਰਣ ਵਿੱਚ ਸੁਧਾਰ ਨਾਲ ਪ੍ਰਦੂਸ਼ਣ ਤੋਂ ਵੀ ਬਚਿਆ ਜਾ ਸਕੇਗਾ। ਉਨ੍ਹਾਂ ਨੇ ਵਿਭਾਗ ਨੂੰ ਜ਼ਮੀਨੀ ਪੱਧਰ ‘ਤੇ ਜਾਗਰੂਕਤਾ ਪੈਦਾ ਕਰਕੇ ਸੂਬੇ ਵਿੱਚ ਜਲ ਪ੍ਰਬੰਧਨ ਅਤੇ ਸੰਭਾਲ ਲਈ ਲੋਕ ਲਹਿਰ ਸ਼ੁਰੂ ਕਰਨ ਦਾ ਸੱਦਾ ਦਿੱਤਾ। ਵਿਭਾਗ ਦੀ ਕੰਢੀ ਖੇਤਰ ਲਈ ਵਾਟਰਸ਼ੈੱਡ ਸਕੀਮ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਪ੍ਰਾਜੈਕਟ ਖੇਤਰਾਂ ਵਿੱਚ ਬੇਜ਼ਮੀਨੇ ਕਿਸਾਨਾਂ ਅਤੇ ਔਰਤਾਂ ਨੂੰ ਵਿੱਤੀ ਸਹਾਇਤਾ ਅਤੇ ਸਿਖਲਾਈ ਦੇ ਕੇ ਉਨ੍ਹਾਂ ਨੂੰ ਵੱਧ ਤੋਂ ਵੱਧ ਲਾਭ ਦੇਣ ‘ਤੇ ਜ਼ੋਰ ਦਿੱਤਾ ਅਤੇ ਬਾਗ਼ਬਾਨੀ ਵਿਭਾਗ ਨਾਲ ਤਾਲਮੇਲ ਕਰਕੇ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਕਿਹਾ। ਵਿਭਾਗੀ ਅਧਿਕਾਰੀਆਂ ਨੇ ਕੈਬਨਿਟ ਮੰਤਰੀ ਨੂੰ ਇੱਕ ਪੇਸ਼ਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਦੇ ਕੰਮਾਂ ਦਾ ਮੁੱਖ ਉਦੇਸ਼ ਸਿੰਜਾਈ ਪਾਣੀ ਦੀ ਵਰਤੋਂ ਕੁਸ਼ਲਤਾ ਵਿੱਚ ਵਾਧਾ ਅਤੇ ਸਿੰਜਾਈ ਲਈ ਬਦਲਵੇਂ ਸਿੰਜਾਈ ਜਲ ਸਰੋਤਾਂ ਦਾ ਵਿਕਾਸ ਕਰਨਾ ਹੈ ਕਿਉਂਕਿ ਰਾਜ ਦੇ ਲਗਭਗ 94 ਫ਼ੀਸਦੀ ਜਲ ਸਰੋਤਾਂ ਦੀ ਵਰਤੋਂ ਇਕੱਲੇ ਖੇਤੀਬਾੜੀ ਖੇਤਰ ਵਿੱਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੇ ਮੰਤਰੀ ਨੂੰ ਭਵਿੱਖ ਵਿੱਚ ਕੀਤੀਆਂ ਜਾ ਰਹੀਆਂ ਵੱਖ-ਵੱਖ ਨਵੀਆਂ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੱਤੀ। ਜ਼ਿਕਰਯੋਗ ਹੈ ਕਿ ਵਿਭਾਗ ਦੇ ਮੁੱਖ ਕੰਮਾਂ ਵਿੱਚ ਜ਼ਮੀਨਦੋਜ਼ ਪਾਈਪਲਾਈਨ ਸਿਸਟਮ, ਖੇਤੀਬਾੜੀ ਵਿੱਚ ਟ੍ਰੀਟਡ ਵਾਟਰ ਦੀ ਵਰਤੋਂ, ਤੁਪਕਾ ਅਤੇ ਸਪ੍ਰਿੰਕਲਰ ਸਿਸਟਮ, ਰੇਨ ਵਾਟਰ ਹਾਰਵੈਸਟਿੰਗ, ਵਾਟਰਸ਼ੈੱਡ ਆਧਾਰਤ ਪ੍ਰੋਗਰਾਮਾਂ ਤੋਂ ਇਲਾਵਾ ਹੋਰ ਕੰਮ ਸ਼ਾਮਲ ਹਨ। ਮਾਈਕ੍ਰੋ ਇਰੀਗੇਸ਼ਨ ਅਪਨਾਉਣ ਵਾਲੇ ਕਿਸਾਨਾਂ ਲਈ ਸੋਲਰ ਪੰਪ ਸੈੱਟ ਸਕੀਮ ਸ਼ੁਰੂ ਕਰਨ ਲਈ ਵਿਭਾਗ ਦੇ ਪ੍ਰਸਤਾਵ ਬਾਰੇ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਮਾਈਕ੍ਰੋ ਇਰੀਗੇਸ਼ਨ ਅਤੇ ਸੋਲਰ ਸਿਸਟਮ ਦੇ ਨਾਲ-ਨਾਲ ਖੇਤਾਂ ਵਿਚ ਪਾਣੀ ਇਕੱਤਰ ਕਰਨ ਲਈ ਸਟੋਰੇਜ ਪੌਂਡ ਨੂੰ ਵੀ ਇਸ ਸਕੀਮ ਵਿੱਚ ਸ਼ਾਮਿਲ ਕਰਨ ਤਾਂ ਜੋ ਕਿਸਾਨ ਆਪਣੀ ਲੋੜ ਅਨੁਸਾਰ ਇਸ ਇਕੱਤਰ ਕੀਤੇ ਗਏ ਪਾਣੀ ਦੀ ਸੁਚੱਜੀ ਵਰਤੋਂ ਕਰ ਸਕਣ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਨੇ ਵਿਭਾਗ ਦੇ ਸਾਰੇ ਪ੍ਰੋਗਰਾਮਾਂ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਅਤੇ ਵਿਭਾਗ ਵਲੋਂ ਕੀਤੇ ਜਾਂਦੇ ਕੰਮਾਂ ਦੇ ਗੁਣਵੱਤਾ ਨਿਯੰਤਰਣ ਮਾਪਦੰਡਾਂ ਨੂੰ ਹਰ ਪੱਧਰ ‘ਤੇ ਕਾਇਮ ਰੱਖਣ ਲਈ ਕਿਹਾ। ਮੀਟਿੰਗ ਦੌਰਾਨ ਵਿਭਾਗ ਦੇ ਪ੍ਰਸਤਾਵਿਤ ਪੁਨਰਗਠਨ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਮਹਿੰਦਰ ਸਿੰਘ ਸੈਣੀ, ਮੁੱਖ ਭੂਮੀ ਪਾਲ, ਪੰਜਾਬ ਸਮੇਤ ਵਿਭਾਗ ਦੇ ਸਾਰੇ ਜ਼ਿਲ੍ਹਾ ਪੱਧਰੀ ਅਧਿਕਾਰੀ ਵੀ ਹਾਜ਼ਰ ਸਨ। The post ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸਿੰਜਾਈ ਲਈ ਟ੍ਰੀਟਡ ਪਾਣੀ ਦੀ ਵਰਤੋਂ ਦੁੱਗਣੀ ਕਰਨ ਦਾ ਟੀਚਾ appeared first on TheUnmute.com - Punjabi News. Tags:
|
ਪਾਕਿਸਤਾਨ ਦੇ ਮੁੱਦੇ 'ਤੇ ਅਮਰੀਕੀ ਸੰਸਦ 'ਚ ਮਤਾ ਪੇਸ਼, ਪਾਕਿਸਤਾਨ ਨੂੰ ਦਿੱਤੀ ਇਹ ਨਸੀਹਤ Thursday 07 December 2023 01:17 PM UTC+00 | Tags: breaking-news news pakistan pakistan-government pakistan-news us-parliament ਚੰਡੀਗੜ੍ਹ, 7 ਦਸੰਬਰ 2023: ਪਾਕਿਸਤਾਨ (Pakistan) ਦੇ ਮੁੱਦੇ ‘ਤੇ ਅਮਰੀਕੀ ਸੰਸਦ ‘ਚ ਮਤਾ ਪੇਸ਼ ਕੀਤਾ ਗਿਆ ਹੈ। ਇਸ ਮਤੇ ਵਿੱਚ ਪਾਕਿਸਤਾਨ ਨੂੰ ਨਸੀਹਤ ਦਿੱਤੀ ਗਈ ਹੈ ਕਿ ਪਾਕਿਸਤਾਨ ਵਿੱਚ ਲੋਕਤੰਤਰੀ ਪ੍ਰਣਾਲੀ, ਮਨੁੱਖੀ ਅਧਿਕਾਰ ਅਤੇ ਕਾਨੂੰਨ ਦਾ ਰਾਜ ਹੋਣਾ ਚਾਹੀਦਾ ਹੈ। ਜਿਕਰਯੋਗ ਹੈ ਕਿ ਇਹ ਪ੍ਰਸਤਾਵ ਅਜਿਹੇ ਸਮੇਂ ‘ਚ ਆਇਆ ਹੈ ਜਦੋਂ ਪਾਕਿਸਤਾਨ ‘ਚ ਜਲਦ ਹੀ ਆਮ ਚੋਣਾਂ ਹੋਣੀਆਂ ਹਨ। ਦਰਅਸਲ, ਪਾਕਿਸਤਾਨ ਦੀ ਸਿਆਸੀ ਪਾਰਟੀ ਪੀਟੀਆਈ ਦਾ ਦੋਸ਼ ਹੈ ਕਿ ਉਸ ਨੂੰ ਆਮ ਚੋਣਾਂ ਵਿੱਚ ਹੋਰ ਸਿਆਸੀ ਪਾਰਟੀਆਂ ਵਾਂਗ ਬਰਾਬਰ ਮੌਕੇ ਨਹੀਂ ਦਿੱਤੇ ਜਾ ਰਹੇ ਹਨ ਅਤੇ ਉਨ੍ਹਾਂ ਨੂੰ ਚੋਣ ਲੜਨ ਤੋਂ ਰੋਕਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਅਮਰੀਕੀ ਸੰਸਦ ਮੈਂਬਰ ਮਿਚ ਮੈਕਕਾਰਮਿਕ ਅਤੇ ਸੰਸਦ ਮੈਂਬਰ ਡੈਨ ਕਿਲਡੀ ਨੇ ਇਹ ਪ੍ਰਸਤਾਵ ਪੇਸ਼ ਕੀਤਾ। ਮਤਾ ਪਾਕਿਸਤਾਨ ਵਿੱਚ ਲੋਕਤੰਤਰ ਦਾ ਸਮਰਥਨ ਕਰਦਾ ਹੈ ਅਤੇ ਇਹ ਵੀ ਕਹਿੰਦਾ ਹੈ ਕਿ ਪਾਕਿਸਤਾਨ (Pakistan) ਦੇ ਲੋਕ ਚਾਹੁੰਦੇ ਹਨ ਕਿ ਆਜ਼ਾਦ ਅਤੇ ਨਿਰਪੱਖ ਚੋਣਾਂ ਹੋਣੀਆਂ ਚਾਹੀਦੀਆਂ ਹਨ। ਇਸ ਪ੍ਰਸਤਾਵ ਵਿੱਚ ਕਿਹਾ ਗਿਆ ਹੈ ਕਿ ਰਾਸ਼ਟਰਪਤੀ ਬਿਡੇਨ ਅਤੇ ਵਿਦੇਸ਼ ਸਕੱਤਰ ਬਲਿੰਕਨ ਨੂੰ ਪਾਕਿਸਤਾਨ ਸਰਕਾਰ ਨਾਲ ਮਿਲ ਕੇ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਪਾਕਿਸਤਾਨ ਵਿੱਚ ਲੋਕਤੰਤਰ ਦਾ ਰਾਜ, ਕਾਨੂੰਨ ਦਾ ਰਾਜ ਅਤੇ ਪ੍ਰੈਸ ਦੀ ਆਜ਼ਾਦੀ ਨੂੰ ਯਕੀਨੀ ਬਣਾਇਆ ਜਾ ਸਕੇ। ਇਹ ਪ੍ਰਸਤਾਵ ਵਿਦੇਸ਼ ਮਾਮਲਿਆਂ ਦੀ ਕਮੇਟੀ ਨੂੰ ਭੇਜਿਆ ਗਿਆ ਹੈ। ਮਤਾ ਇਸ ਗੱਲ ਦੀ ਵੀ ਨਿਖੇਧੀ ਕਰਦਾ ਹੈ ਕਿ ਲੋਕਤੰਤਰ ਵਿੱਚ ਪਾਕਿਸਤਾਨ ਦੇ ਲੋਕਾਂ ਦੀ ਸ਼ਮੂਲੀਅਤ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਉਨ੍ਹਾਂ ਦਾ ਸ਼ੋਸ਼ਣ ਅਤੇ ਧਮਕੀਆਂ ਵੀ ਦਿੱਤੀਆਂ ਜਾ ਰਹੀਆਂ ਹਨ। ਇਸਦੇ ਨਾਲ ਹੀ ਪਾਕਿਸਤਾਨ (Pakistan) ਵਿੱਚ ਸਿਆਸੀ, ਚੋਣ ਅਤੇ ਨਿਆਂਇਕ ਪ੍ਰਕਿਰਿਆ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਦੀ ਵੀ ਨਿੰਦਾ ਕੀਤੀ ਗਈ ਹੈ। ਪਾਕਿਸਤਾਨ ਵਿੱਚ 8 ਫਰਵਰੀ ਨੂੰ ਆਮ ਚੋਣਾਂ ਹੋਣੀਆਂ ਹਨ। The post ਪਾਕਿਸਤਾਨ ਦੇ ਮੁੱਦੇ ‘ਤੇ ਅਮਰੀਕੀ ਸੰਸਦ ‘ਚ ਮਤਾ ਪੇਸ਼, ਪਾਕਿਸਤਾਨ ਨੂੰ ਦਿੱਤੀ ਇਹ ਨਸੀਹਤ appeared first on TheUnmute.com - Punjabi News. Tags:
|
ਲੋਕਾਂ ਨੂੰ 10 ਦਸੰਬਰ ਤੋਂ ਘਰੇ ਬੈਠਿਆਂ ਮਿਲਣਗੀਆਂ 43 ਨਾਗਰਿਕ ਸੇਵਾਵਾਂ: CM ਭਗਵੰਤ ਮਾਨ Thursday 07 December 2023 01:31 PM UTC+00 | Tags: bhagwant-maan-sarkar bhagwant-mann bhagwant-mann-sarkar breaking-news civic-services latest-news news punjab-news tuhade-dwaar ਸ੍ਰੀ ਫਤਹਿਗੜ੍ਹ ਸਾਹਿਬ, 7 ਦਸੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਨੇ ਵੀਰਵਾਰ ਨੂੰ ਆਖਿਆ ਕਿ ਲੋਕਾਂ ਨੂੰ ਘਰੇ ਬੈਠਿਆਂ ਨਾਗਰਿਕ ਸੇਵਾਵਾਂ ਮੁਹੱਈਆ ਕਰਨ ਲਈ ਸੂਬਾ ਸਰਕਾਰ 10 ਦਸੰਬਰ ਨੂੰ 'ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ' ਸਕੀਮ ਦੀ ਸ਼ੁਰੂਆਤ ਕਰੇਗੀ। ਸ੍ਰੀ ਫਤਹਿਗੜ੍ਹ ਸਾਹਿਬ ਤੇ ਬੱਸੀ ਪਠਾਣਾਂ ਦੇ ਸਾਂਝ ਕੇਂਦਰਾਂ ਦੇ ਅਚਨਚੇਤ ਦੌਰੇ ਉਤੇ ਪੁੱਜੇ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਸੁਚਾਰੂ ਤਰੀਕੇ ਤੇ ਆਸਾਨੀ ਨਾਲ ਇਹ ਸੇਵਾਵਾਂ ਮੁਹੱਈਆ ਕਰਨ ਦੇ ਉਦੇਸ਼ ਨਾਲ ਇਹ ਕਦਮ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਘਰ-ਘਰ ਤੱਕ ਸੇਵਾਵਾਂ ਦੇਣ ਦੀ ਸ਼ੁਰੂਆਤ ਵਾਲੀ ਇਹ ਪਹਿਲਕਦਮੀ ਲੋਕਾਂ ਦੀ ਸਰਕਾਰੀ ਸੇਵਾਵਾਂ ਤੱਕ ਸਿੱਧੀ ਤੇ ਆਸਾਨ ਪਹੁੰਚ ਮੁਹੱਈਆ ਕਰਵਾਏਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਹਿਲਕਦਮੀ ਤਹਿਤ ਜਨਮ ਤੇ ਮੌਤ, ਆਮਦਨ, ਰਿਹਾਇਸ਼, ਜਾਤ ਤੇ ਪੈਨਸ਼ਨ ਦਾ ਸਰਟੀਫਿਕੇਟ, ਬਿਜਲੀ ਬਿੱਲਾਂ ਦੀ ਅਦਾਇਗੀ ਅਤੇ ਹੋਰ ਸੇਵਾਵਾਂ ਸੂਬੇ ਭਰ ਵਿੱਚ ਘਰ-ਘਰ ਤੱਕ ਮੁਹੱਈਆ ਹੋਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ 1076 ਨੰਬਰ ਹੈਲਪਲਾਈਨ ਉਤੇ ਕਾਲ ਕਰ ਕੇ ਆਪਣੀ ਸਹੂਲਤ ਮੁਤਾਬਕ ਸਮਾਂ ਦੇ ਕੇ ਇਹ ਸੇਵਾਵਾਂ ਲਈਆਂ ਜਾ ਸਕਣਗੀਆਂ। ਉਨ੍ਹਾਂ ਕਿਹਾ ਕਿ ਬਿਨੈਕਾਰ ਨੂੰ ਸਬੰਧਤ ਸੇਵਾ ਲੈਣ ਲਈ ਲੋੜੀਂਦੇ ਦਸਤਾਵੇਜ਼, ਫੀਸ ਅਤੇ ਹੋਰ ਸ਼ਰਤਾਂ ਬਾਰੇ ਦੱਸ ਦਿੱਤਾ ਜਾਵੇਗਾ, ਜਿਸ ਲਈ ਬਿਨੈਕਾਰ ਨੂੰ ਐਸ.ਐਮ.ਐਸ. ਪ੍ਰਾਪਤ ਹੋਵੇਗਾ, ਜਿਸ ਰਾਹੀਂ ਲੋੜੀਂਦੇ ਦਸਤਾਵੇਜ਼ਾਂ ਤੇ ਮਿਤੀ ਤੇ ਸਮੇਂ ਬਾਰੇ ਪਤਾ ਚੱਲੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਿੱਥੇ ਸਮੇਂ ਮੁਤਾਬਕ ਵਿਸ਼ੇਸ਼ ਸਿਖਲਾਈ ਪ੍ਰਾਪਤ ਮੁਲਾਜ਼ਮ ਟੈਬਲੈੱਟ ਲੈ ਕੇ ਸਬੰਧਤ ਬਿਨੈਕਾਰ ਦੇ ਘਰ ਜਾਂ ਦਫ਼ਤਰ ਜਾਣਗੇ ਅਤੇ ਸਾਰੀ ਲੋੜੀਂਦੀ ਕਾਗਜ਼ੀ ਪ੍ਰਕਿਰਿਆ ਪੂਰੀ ਕਰਨਗੇ ਤੇ ਫੀਸ ਜਮ੍ਹਾਂ ਕਰਨਗੇ। ਇਸ ਤੋਂ ਇਲਾਵਾ ਬਿਨੈਕਾਰ ਨੂੰ ਪਹੁੰਚ ਰਸੀਦ ਦਿੱਤੀ ਜਾਵੇਗੀ, ਜਿਸ ਰਾਹੀਂ ਉਹ ਆਪਣੀ ਅਰਜ਼ੀ ਉਤੇ ਚੱਲ ਰਹੀ ਪ੍ਰਕਿਰਿਆ ਬਾਰੇ ਜਾਣ ਸਕੇਗਾ। ਮੁੱਖ ਮੰਤਰੀ (CM Bhagwant Mann) ਨੇ ਕਿਹਾ ਕਿ ਇਸ ਸਕੀਮ ਨਾਲ ਨਾ ਸਿਰਫ਼ ਲੋਕਾਂ ਲਈ ਸਹੂਲਤ ਵਧੇਗੀ, ਸਗੋਂ ਇਸ ਨਾਲ ਪੈਸੇ ਲੈ ਕੇ ਕੰਮ ਕਰਵਾਉਣ ਵਾਲੇ ਵਿਚੋਲਿਆਂ ਦੀ ਭੂਮਿਕਾ ਖ਼ਤਮ ਹੋਵੇਗੀ ਅਤੇ ਪ੍ਰਸ਼ਾਸਨ ਵਿੱਚ ਪਾਰਦਰਸ਼ਤਾ ਤੇ ਕਾਰਜਕੁਸ਼ਲਤਾ ਆਵੇਗੀ। ਉਨ੍ਹਾਂ ਕਿਹਾ ਕਿ ਘਰੇ ਬੈਠਿਆਂ ਇਹ ਸਹੂਲਤ ਸੇਵਾ ਕੇਂਦਰਾਂ ਜਾਂ ਸਮਰਪਿਤ 1076 ਹੈਲਪਲਾਈਨ ਨੰਬਰ ਰਾਹੀਂ 10 ਦਸੰਬਰ 2023 ਤੋਂ ਬਾਅਦ ਲਈ ਜਾ ਸਕੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੀ ਸਹੂਲੀਅਤ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ਤਾਂ ਕਿ ਉਨ੍ਹਾਂ ਦੇ ਰੋਜ਼ਾਨਾ ਦੇ ਪ੍ਰਸ਼ਾਸਕੀ ਕੰਮ ਆਸਾਨੀ ਨਾਲ ਨੇਪਰੇ ਚੜ੍ਹ ਸਕਣ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸ਼ਹੀਦ ਜੋੜ ਮੇਲ ਦੌਰਾਨ ਅਕੀਦਤ ਭੇਟ ਕਰਨ ਲਈ ਫਤਹਿਗੜ੍ਹ ਸਾਹਿਬ ਆਉਣ ਵਾਲੇ ਹਜ਼ਾਰਾਂ ਸ਼ਰਧਾਲੂਆਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਪਵਿੱਤਰ ਧਰਤੀ ਨਾ ਸਿਰਫ਼ ਸਿੱਖਾਂ, ਸਗੋਂ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਦਾ ਸਰੋਤ ਹੈ ਅਤੇ ਸਾਡੇ ਵਿੱਚੋਂ ਹਰ ਕੋਈ ਹਰੇਕ ਸਾਲ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜ਼ਰੀ ਦੀ ਸ਼ਹਾਦਤ ਅੱਗੇ ਸਿਰ ਝੁਕਾਉਣ ਲਈ ਇੱਥੇ ਪੁੱਜਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸ਼ਹੀਦੀ ਜੋੜ ਮੇਲ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਮੁੱਖ ਮੰਤਰੀ (CM Bhagwant Mann) ਨੇ ਕਿਹਾ ਕਿ ਉਹ ਨਿੱਜੀ ਤੌਰ 'ਤੇ ਇਸ ਕੰਮ ਦੀ ਨਿਗਰਾਨੀ ਕਰਨਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਸ ਕਾਰਜ ਨੂੰ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਵਿੱਤਰ ਧਰਤੀ 'ਤੇ ਮਾਤਾ ਗੁਜਰੀ ਜੀ ਸਮੇਤ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਫਤਹਿ ਸਿੰਘ ਦੀ ਸ਼ਹਾਦਤ ਨੇ ਯੁੱਗਾਂ ਤੋਂ ਪੰਜਾਬੀਆਂ ਨੂੰ ਅਨਿਆਂ, ਜਬਰ ਅਤੇ ਜ਼ੁਲਮ ਵਿਰੁੱਧ ਲੜਨ ਲਈ ਪ੍ਰੇਰਿਆ ਹੈ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਵੱਲੋਂ ਨਿੱਕੀ ਉਮਰ ਵਿੱਚ ਜੋ ਮਹਾਨ ਕੁਰਬਾਨੀ ਦਿੱਤੀ ਗਈ ਹੈ, ਉਸ ਦੀ ਦੁਨੀਆ ਭਰ ਵਿੱਚ ਕੋਈ ਮਿਸਾਲ ਨਹੀਂ ਮਿਲਦੀ। ਮੁੱਖ ਮੰਤਰੀ ਨੇ ਕਿਹਾ ਕਿ ਹਰ ਸਾਲ ਸ਼ਹੀਦੀ ਸਭਾ ਦੌਰਾਨ ਲੱਖਾਂ ਸ਼ਰਧਾਲੂ ਇਸ ਪਵਿੱਤਰ ਅਸਥਾਨ ਦੇ ਦਰਸ਼ਨਾਂ ਲਈ ਆਉਂਦੇ ਹਨ, ਇਸ ਲਈ ਸੂਬਾ ਸਰਕਾਰ ਵੱਲੋਂ ਇਸ ਨਗਰ ਦੀ ਮੁਕੰਮਲ ਰੂਪ ਵਿੱਚ ਨੁਹਾਰ ਬਦਲੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਅਸਥਾਨ 'ਤੇ ਆਉਣ ਵਾਲੇ ਸ਼ਰਧਾਲੂਆਂ ਨੂੰ ਸਹੂਲਤਾਂ ਮੁਹੱਈਆ ਕਰਵਾਉਣਾ ਸੂਬਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਕਿਸੇ ਵੀ ਸ਼ਰਧਾਲੂ ਨੂੰ ਯਾਤਰਾ ਦੌਰਾਨ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਇਸ ਲਈ ਬਣਦੀ ਵਿਵਹਾਰਕ ਵਿਵਸਥਾ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਦਸੰਬਰ ਦਾ ਮਹੀਨਾ, ਜਿਸ ਦੌਰਾਨ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਮੁੱਚੇ ਪਰਿਵਾਰ ਨੂੰ ਸ਼ਹੀਦ ਕੀਤਾ ਗਿਆ ਸੀ, ਸਮੁੱਚੀ ਮਨੁੱਖਤਾ ਲਈ ਸੋਗ ਦਾ ਮਹੀਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ 20 ਤੋਂ 30 ਦਸੰਬਰ ਤੱਕ ਕੋਈ ਵੀ ਖੁਸ਼ੀ ਦਾ ਸਮਾਗਮ ਨਹੀਂ ਕਰਵਾਏਗੀ। ਉਨ੍ਹਾਂ ਕਿਹਾ ਕਿ ਇਹ ਸੂਬਾ ਸਰਕਾਰ ਵੱਲੋਂ ਦਸਮੇਸ਼ ਪਿਤਾ ਦੇ ਪਰਿਵਾਰ ਦੀ ਮਹਾਨ ਕੁਰਬਾਨੀ ਨੂੰ ਨਿਮਾਣੀ ਜਿਹੀ ਸ਼ਰਧਾਜਲੀ ਹੋਵੇਗੀ। The post ਲੋਕਾਂ ਨੂੰ 10 ਦਸੰਬਰ ਤੋਂ ਘਰੇ ਬੈਠਿਆਂ ਮਿਲਣਗੀਆਂ 43 ਨਾਗਰਿਕ ਸੇਵਾਵਾਂ: CM ਭਗਵੰਤ ਮਾਨ appeared first on TheUnmute.com - Punjabi News. Tags:
|
ਕੈਬਿਨਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਨੰਗਲ ਦੀਆਂ ਟੁੱਟੀਆਂ ਸੜਕਾਂ ਦਾ ਲਿਆ ਜਾਇਜ਼ਾ Thursday 07 December 2023 01:38 PM UTC+00 | Tags: breaking-news harjot-singh-bains latest-news nangal. news punjab-news ਨੰਗਲ , 07 ਦਸੰਬਰ 2023: ਨੰਗਲ (Nangal) ਦੇ ਵਿਕਾਸ ਲਈ ਹਰ ਸੰਭਵ ਉਪਰਾਲਾ ਕਰ ਰਹੇ ਹਾਂ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੰਗਲ ਸ਼ਹਿਰ ਨੂੰ ਸੈਰ ਸਪਾਟਾ ਹੱਬ ਵਜੋਂ ਵਿਕਸਤ ਕਰਨ ਲਈ ਕਰੋੜਾਂ ਰੁਪਏ ਦੇ ਪ੍ਰੋਜੈਕਟ ਤਿਆਰ ਕੀਤੇ ਜਾ ਰਹੇ ਹਨ। ਮੇਰਾ ਇਹ ਸੁਪਨਾ ਹੈ ਕਿ ਨੰਗਲ ਸ਼ਹਿਰ ਨੂੰ ਸੈਰ ਸਪਾਟਾ ਹੱਬ ਬਣਾਵਾਗੇ, ਇਸ ਨਾਲ ਵਪਾਰ ਤੇ ਕਾਰੋਬਾਰ ਪ੍ਰਫੁੱਲਿਤ ਹੋਣਗੇ, ਜਿਸ ਨਾਲ ਇਸ ਇਲਾਕੇ ਦੇ ਲੋਕਾਂ ਦੀ ਆਰਥਿਕਤਾ ਹੋਰ ਮਜਬੂਤ ਹੋਵੇਗੀ। ਇਹ ਪ੍ਰਗਟਾਵਾ ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ ਤੇ ਉਚੇਰੀ ਸਿੱਖਿਆ ਪੰਜਾਬ ਨੇ ਨਯਾਂ ਨੰਗਲ ਤੇ ਨੰਗਲ ਸ਼ਹਿਰ ਦੀਆਂ ਸੜਕਾਂ ਦਾ ਜਾਇਜਾ ਲੈਣ ਉਪਰੰਤ ਮੋਜੂਦ ਅਧਿਕਾਰੀਆਂ ਨੂੰ ਹਦਾਇਤਾ ਜਾਰੀ ਕਰਦੇ ਹੋਏ ਕੀਤਾ। ਸ.ਬੈਂਸ ਦੇ ਨੰਗਲ (Nangal) ਦੌਰੇ ਦੌਰਾਨ ਐਸ.ਡੀ.ਐਮ ਅਨਮਜੋਤ ਕੌਰ, ਕਾਰਜ ਸਾਧਕ ਅਫਸਰ ਅਸ਼ੋਕ ਪਥਰੀਆਂ, ਲੋਕ ਨਿਰਮਾਣ ਵਿਭਾਗ ਸਮੇਤ ਵੱਖ ਵੱਖ ਵਿਭਾਗਾ ਦੇ ਅਧਿਕਾਰੀ ਮੋਜੂਦ ਸਨ। ਉਨ੍ਹਾਂ ਨੇ ਖੁੱਦ ਜਮੀਨੀ ਹਕੀਕਤ ਤੋਂ ਜਾਣੂ ਹੋਣ ਲਈ ਸ਼ਹਿਰ ਦੇ ਵੱਖ ਵੱਖ ਖੇਤਰਾਂ ਦਾ ਦੌਰਾ ਕੀਤਾ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਉਪਲੱਬਧ ਕਰਵਾਉਣਾ ਸਾਡੀ ਜਿੰਮੇਵਾਰੀ ਹੈ, ਇਸ ਲਈ ਬਿਲਕੁਲ ਲਾਪਰਵਾਹੀ ਨਾ ਵਰਤੀ ਜਾਵੇ। ਸ. ਬੈਂਸ ਨੇ ਕਿਹਾ ਕਿ ਨੰਗਲ ਦੇ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀ ਹੈ, ਇਸ ਦੇ ਬਾਵਜੂਦ ਜਿਹੜੇ ਵਿਕਾਸ ਦੇ ਕੰਮ ਪਿਛਲੇ ਸਾਲਾ ਦੌਰਾਨ ਸੁਰੂ ਕੀਤੇ ਗਏ ਉਹ ਬਕਾਇਆ ਹਨ ਜਾਂ ਰੁਕੇ ਹੋਏ ਹਨ, ਜਿਸ ਨਾਲ ਨੰਗਲ ਸ਼ਹਿਰ ਦੇ ਵਸਨੀਕ ਅਤੇ ਆਉਣ ਜਾਣ ਵਾਲੇ ਲੋਕ ਬੁਰੀ ਤਰਾਂ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਸੜਕਾਂ ਦੀ ਮੁਰੰਮਤ ਤੇ ਨਵੀਨੀਕਰਨ ਦਾ ਕੰਮ ਕਰਨ ਦੀ ਯੋਜਨਾ ਤਿਆਰ ਕਰਨ। ਲੋਕ ਨਿਰਮਾਣ ਵਿਭਾਗ, ਨਗਰ ਕੋਂਸਲ, ਜਲ ਸਪਲਾਈ ਵਿਭਾਗ, ਸੀਵਰੇਜ, ਇਲੈਕਟ੍ਰੀਕਲ ਵਿਭਾਗ ਦਾ ਬਿਹਤਰ ਤਾਲਮੇਲ ਬਣਾਇਆ ਜਾਵੇ ਤਾਂ ਕਿ ਬਣੀਆਂ ਹੋਈਆਂ ਸੜਕਾਂ ਨੂੰ ਹੋਰ ਵਿਭਾਗਾ ਦੀਆਂ ਯੋਜਨਾਵਾਂ ਕਾਰਨ ਕੱਟਿਆ ਜਾ ਤੋੜਿਆ ਨਾ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਸਾਫ- ਸੁਥਰਾ ਰੱਖਣਾ ਸਾਡੀ ਤਰਜੀਹ ਹੈ। ਉਨ੍ਹਾਂ ਨੇ ਕਿਹਾ ਕਿ ਨੰਗਲ ਸ਼ਹਿਰ ਦੀਆਂ ਅੰਦਰੂਨੀ ਅਤੇ ਸ਼ਹਿਰ ਨੂੰ ਜੋੜਨ ਵਾਲੀਆਂ ਸੜਕਾਂ ਭਾਵੇ ਉਹ ਕਿਸੇ ਵੀ ਵਿਭਾਗ ਅਧੀਨ ਹੋਣ ਉਨ੍ਹਾ ਦੀ ਤੁਰੰਤ ਮੁਰੰਮਤ ਕਰਵਾਈ ਜਾਵੇ, ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣਾ ਸਰਕਾਰ ਦਾ ਫਰਜ਼ ਹੈ ਤੇ ਇਸ ਵਿੱਚ ਕੋਈ ਦੇਰੀ ਜਾਂ ਲਾਪਰਵਾਹੀ ਬਰਦਾਸ਼ਤ ਨਹੀ ਕੀਤੀ ਜਾਵੇਗੀ। ਕੈਬਨਿਟ ਮੰਤਰੀ ਨੇ ਬਕਾਇਆ ਵਿਕਾਸ ਕਾਰਜਾਂ ਦਾ ਰੀਵਿਊ ਕਰਨ ਉਪਰੰਤ ਕਿਹਾ ਕਿ ਵਿਕਾਸ ਦੇ ਕੰਮ ਭਾਵੇਂ ਕਿਸੇ ਵੀ ਕਾਰਨ ਬਕਾਇਆ ਹੋਣ, ਤਕਨੀਕੀ ਅੜਿੱਕੇ ਦੂਰ ਕਰਕੇ ਮੁਕੰਮਲ ਕਰਵਾਏ ਜਾਣ। ਸ.ਬੈਂਸ ਨੇ ਕਿਹਾ ਕਿ ਨੰਗਲ ਸ਼ਿਵਾਲਿਕ ਦੀਆਂ ਪਹਾੜੀਆਂ ਨੇੜੇ ਕੁਦਰਤੀ ਤੌਰ ਤੇ ਮਨਮੋਹਕ ਵਾਤਾਵਰਣ ਵਾਲਾ ਇੱਕ ਚੰਗਾ ਸ਼ਹਿਰ ਹੈ, ਜਿੱਥੇ ਕੁਦਰਤੀ ਸ੍ਰੋਤਾ ਦੀ ਕੋਈ ਘਾਟ ਨਹੀ ਹੈ। ਪੰਛੀਆ, ਪਰਿੰਦੀਆਂ ਲਈ ਵੀ ਇੱਥੌ ਦਾ ਵਾਤਾਵਰਣ ਬੇਹੱਦ ਮਨਪਸੰਦ ਹੈ, ਬਹੁਤ ਸਾਰੇ ਪੰਛੀ ਦੂਰ ਦੂਰਾਡੇਂ ਤੋ ਇੱਥੇ ਆਉਦੇ ਹਨ, ਇਹ ਸਮੁੱਚਾ ਇਲਾਕਾ ਧਾਰਮਿਕ ਸੈਰ ਸਪਾਟੇ ਲਈ ਵੀ ਜਾਣਿਆ ਜਾਦਾ ਹੈ। ਸ਼ਰਧਾਲੂ, ਸੈਲਾਨੀ ਵੱਡੀ ਗਿਣਤੀ ਵਿਚ ਇੱਥੇ ਆਉਦੇ ਹਨ, ਸੂਬੇ ਨੂੰ ਹਿਮਾਚਲ ਪ੍ਰਦੇਸ਼ ਨਾਲ ਜੋੜਨ ਵਾਲਾ ਪ੍ਰਵੇਸ਼ ਦੁਆਰ ਹੈ, ਇਸ ਲਈ ਇਸ ਨਗਰ ਦਾ ਸਰਵਪੱਖੀ ਵਿਕਾਸ ਕਰਨਾ ਸਾਡੀ ਸਰਕਾਰ ਦੀ ਪ੍ਰਾਥਮਿਕਤਾ ਹੈ। ਆਉਣ ਜਾਣ ਵਾਲੇ ਲੋਕਾਂ ਲਈ ਬੁਨਿਆਦੀ ਸਹੂਲਤਾ ਮੁਹੱਇਆ ਕਰਵਾਉਣਾ ਸਾਡੀ ਜਿੰਮੇਵਾਰੀ ਹੈ, ਮਜਬੂਤ ਸੜਕਾਂ ਦਾ ਨੈਟਵਰਕ ਬੇਹੱਦ ਜਰੂਰੀ ਹੈ ਤੇ ਇਹ ਸਾਰੇ ਕੰਮ ਜਲਦੀ ਹੋਣਗੇ। ਉਨ੍ਹਾਂ ਨੇ ਤਹਿਸੀਲਦਾਰ ਸੰਦੀਪ ਕੁਮਾਰ, ਡਾ.ਸੰਜੀਵ ਗੌਤਮ, ਇੰ.ਜਸਪ੍ਰੀਤ ਜੇ.ਪੀ, ਜੱਸੀ, ਅੰਕੁਸ਼ ਪਾਠਕ, ਨਰਾਇਣ ਸ਼ਰਮਾ ਹਾਜ਼ਰ ਸਨ। The post ਕੈਬਿਨਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਨੰਗਲ ਦੀਆਂ ਟੁੱਟੀਆਂ ਸੜਕਾਂ ਦਾ ਲਿਆ ਜਾਇਜ਼ਾ appeared first on TheUnmute.com - Punjabi News. Tags:
|
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਹਥਿਆਰਬੰਦ ਸੈਨਾਵਾਂ ਝੰਡਾ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ Thursday 07 December 2023 01:47 PM UTC+00 | Tags: armed-forces-flag-day breaking-news chetan-singh-jauramajra news tribute-to-martyrs ਪਟਿਆਲਾ, 7 ਦਸੰਬਰ 2023: ਦੇਸ਼ ਦੀ ਸੁਰੱਖਿਆ ਕਰ ਰਹੀਆਂ ਹਥਿਆਰਬੰਦ ਸੈਨਾਵਾਂ ਪ੍ਰਤੀ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਫ਼ੌਜੀ ਸ਼ਹੀਦਾਂ ਦਾ ਸਨਮਾਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਅੱਜ ਮਨਾਏ ਗਏ ‘ਹਥਿਆਰਬੰਦ ਸੈਨਾਵਾਂ ਝੰਡਾ ਦਿਵਸ’ ਮੌਕੇ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ (Chetan Singh Jauramajra) ਨੇ ਜ਼ਿਲ੍ਹੇ ਦੇ ਦੋ ਸੈਨਿਕ ਪਰਿਵਾਰਾਂ ਦਾ ਸਨਮਾਨ ਕਰਦਿਆਂ ਵਿੱਤੀ ਸਹਾਇਤਾ ਪ੍ਰਦਾਨ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ, ਗੁਰਪ੍ਰੀਤ ਸਿੰਘ ਬਣਾਂਵਾਲੀ, ਇੰਦਰਜੀਤ ਕੌਰ ਮਾਨ ਤੇ ਰੁਪਿੰਦਰ ਸਿੰਘ ਹੈਪੀ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੀ ਮੌਜੂਦ ਸਨ। ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ (Chetan Singh Jauramajra) ਨੇ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਮੌਜੂਦਾ ਤੇ ਸਾਬਕਾ ਸੈਨਿਕਾਂ, ਵੀਰ ਨਾਰੀਆਂ ਤੇ ਆਸ਼ਰਿਤਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸਤਾ ਲਈ ਆਪਣੀ ਜਿੰਦਗੀ ਵਾਰਨ ਵਾਲੇ ਆਪਣੇ ਸੂਰਬੀਰ ਸੈਨਿਕਾਂ ‘ਤੇ ਸਾਨੂੰ ਮਾਣ ਹੈ। ਜੌੜਾਮਾਜਰਾ ਨੇ ਕਿਹਾ ਕਿ ਝੰਡਾ ਦਿਵਸ ਸਾਡੇ ਮਨਾਂ ਅੰਦਰ ਵੀ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਦਾ ਹੈ। ਇਸ ਮੌਕੇ ਬਲਕਾਰ ਸਿੰਘ ਗੱਜੂਮਾਜਰਾ, ਪੀ.ਏ. ਬਲਬੀਰ ਸਿੰਘ, ਸੁਰਜੀਤ ਸਿੰਘ ਫੌਜੀ, ਆਪ ਦੀ ਮਹਿਲਾ ਪ੍ਰਧਾਨ ਵੀਰਪਾਲ ਕੌਰ ਚਹਿਲ, ਰੱਖਿਆ ਸੇਵਾਵਾਂ ਭਲਾਈ ਦੇ ਡਿਪਟੀ ਡਾਇਰੈਕਟਰ ਕਮਾਂਡਰ (ਰਿਟਾ) ਬਲਜਿੰਦਰ ਵਿਰਕ, ਸੈਨਿਕ ਭਲਾਈ ਆਰਗੇਨਾਈਜ਼ਰ ਆਨਰੇਰੀ ਕੈਪਟਨ ਪੱਪੀ ਸਿੰਘ, ਸੈਨਿਕ ਭਲਾਈ ਦਫ਼ਤਰ ਦੇ ਸੁਪਰਡੈਂਟ ਪਰਮਜੀਤ ਸਿੰਘ ਤੇ ਹੋਰ ਪਤਵੰਤੇ ਵੀ ਮੌਜੂਦ ਸਨ। The post ਚੇਤਨ ਸਿੰਘ ਜੌੜਾਮਾਜਰਾ ਵੱਲੋਂ ਹਥਿਆਰਬੰਦ ਸੈਨਾਵਾਂ ਝੰਡਾ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ appeared first on TheUnmute.com - Punjabi News. Tags:
|
ਦੇਸ਼ 'ਚ ਕੋਈ ਵੀ ਕਿਸਾਨ ਖੁਸ਼ੀ ਨਾਲ ਪਰਾਲੀ ਨਹੀਂ ਸਾੜਦਾ, ਪਰਾਲੀ ਦੀ ਸਮੱਸਿਆ ਨਾਲ ਨਜਿੱਠਣਾ ਸਾਰਿਆਂ ਦੀ ਜ਼ਿੰਮੇਵਾਰੀ: ਸੰਦੀਪ ਪਾਠਕ Thursday 07 December 2023 01:55 PM UTC+00 | Tags: breaking-news cm-bhagwant-mann farmers mp-sandeep-pathak news paddy-session sandeep-pathak stubble stubble-burn the-unmute-breaking-news ਚੰਡੀਗੜ੍ਹ, 7 ਦਸੰਬਰ 2023: ਆਮ ਆਦਮੀ ਪਾਰਟੀ (ਆਪ) ਪੰਜਾਬ ਤੋਂ ਰਾਜ ਸਭਾ ਮੈਂਬਰ ਡਾ ਸੰਦੀਪ ਪਾਠਕ (Sandeep Pathak) ਨੇ ਵੀਰਵਾਰ ਨੂੰ ਸੰਸਦ ਵਿੱਚ ਪਰਾਲੀ ਦਾ ਮੁੱਦਾ ਉਠਾਇਆ ਅਤੇ ਕੇਂਦਰ ਸਰਕਾਰ ਨੂੰ ਇਸ ਦੇ ਹੱਲ ਲਈ ਪੰਜਾਬ ਸਰਕਾਰ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ। ਰਾਜ ਸਭਾ ਨੂੰ ਸੰਬੋਧਨ ਕਰਦਿਆਂ ਡਾ: ਪਾਠਕ ਨੇ ਕਿਹਾ ਕਿ ਅਸੀਂ ਅਕਸਰ ਪਰਾਲੀ ਸਾੜਨ ਲਈ ਕਿਸਾਨਾਂ ‘ਤੇ ਦੋਸ਼ ਮੜ੍ਹਦੇ ਹਾਂ, ਜਦਕਿ ਕੁਝ ਕਿਸਾਨ ਪਰਾਲੀ ਨੂੰ ਸ਼ੌਕ ਨਾਲ ਨਹੀਂ ਸਗੋਂ ਮਜ਼ਬੂਰੀ ਨਾਲ ਸਾੜਦੇ ਹਨ | ਇਸ ਲਈ ਸਰਕਾਰਾਂ ਸਪੱਸ਼ਟ ਤੌਰ ‘ਤੇ ਜ਼ਿੰਮੇਵਾਰ ਹਨ। ਉਨ੍ਹਾਂ (Sandeep Pathak) ਕਿਹਾ ਕਿ ਪਰਾਲੀ ਸਾੜਨ ਤੋਂ ਰੋਕਣ ਦਾ ਸਭ ਤੋਂ ਵੱਡਾ ਹੱਲ ਇਹ ਹੈ ਕਿ ਸਰਕਾਰ ਕਿਸਾਨਾਂ ਨੂੰ ਉਚਿਤ ਵਿੱਤੀ ਸਹਾਇਤਾ ਦੇਵੇ। ਪੰਜਾਬ ਸਰਕਾਰ ਨੇ ਸੂਬੇ ਦੇ ਕਿਸਾਨਾਂ ਨੂੰ ਪਰਾਲੀ ਲਈ 1000 ਰੁਪਏ ਪ੍ਰਤੀ ਏਕੜ ਦੇਣ ਦੀ ਤਜਵੀਜ਼ ਰੱਖੀ ਹੈ ਅਤੇ ਕੇਂਦਰ ਨੂੰ ਇਸ ਲਈ 1500 ਰੁਪਏ ਪ੍ਰਤੀ ਏਕੜ ਦੇਣ ਦੀ ਅਪੀਲ ਕੀਤੀ ਹੈ। ਜੇਕਰ ਕੇਂਦਰ ਪੰਜਾਬ ਸਰਕਾਰ ਦੀ ਗੱਲ ਮੰਨ ਲੈਂਦੀ ਹੈ ਤਾਂ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਇਹ ਸਮੱਸਿਆ ਜਲਦੀ ਹੱਲ ਹੋ ਜਾਵੇਗੀ। ਪਰਾਲੀ ਦੀ ਸਮੱਸਿਆ ਦਾ ਇੱਕ ਹੋਰ ਅਤੇ ਸਥਾਈ ਹੱਲ ਫਸਲੀ ਵਿਭਿੰਨਤਾ ਹੈ। ਉਨ੍ਹਾਂ ਕਿਹਾ ਕਿ ਸਾਉਣੀ (ਖਰੀਫ) ਦੀਆਂ ਹੋਰ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਝੋਨੇ ਦੇ ਮੁਕਾਬਲੇ ਬਹੁਤ ਘੱਟ ਹੈ, ਇਸ ਲਈ ਕਿਸਾਨ ਝੋਨਾ ਹੀ ਬੀਜਣ ਨੂੰ ਤਰਜੀਹ ਦਿੰਦੇ ਹਨ। ਪੰਜਾਬ ਸਰਕਾਰ ਨੇ ਕਿਹਾ ਹੈ ਕਿ ਦੂਜੀਆਂ ਫਸਲਾਂ ਅਤੇ ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ ਦੇ ਅੰਤਰ ਨੂੰ ਸੂਬਾ ਸਰਕਾਰ ਵੱਲੋਂ ਮੁਆਵਜ਼ਾ ਦਿੱਤਾ ਜਾਵੇਗਾ। ਜੇਕਰ ਕੇਂਦਰ ਸਰਕਾਰ ਵੀ ਐਮਐਸਪੀ ਦੇ ਬਰਾਬਰ ਕਰਨ ਦੀ ਯੋਜਨਾ ਲੈ ਕੇ ਆਉਂਦੀ ਹੈ ਅਤੇ ਇਸ ਸਾਲ ਤੋਂ ਹੀ ਲਾਗੂ ਕਰਦੀ ਹੈ ਤਾਂ ਚੰਗੇ ਨਤੀਜੇ ਸਾਹਮਣੇ ਆਉਣਗੇ। ਵਾਤਾਵਰਨ ਮੰਤਰੀ ਭੂਪੇਂਦਰ ਯਾਦਵ ਨੇ ਪਾਠਕਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਪੰਜਾਬ ਸਰਕਾਰ ਦੀ 1500 ਰੁਪਏ ਦੀ ਮੰਗ ਨੂੰ ਠੁਕਰਾ ਦਿੱਤਾ। ਸੰਦੀਪ ਪਾਠਕ ਨੇ ਉਨ੍ਹਾਂ ਦੇ ਜਵਾਬ ਨਾਲ ਅਸਹਿਮਤ ਹੁੰਦਿਆਂ ਕਿਹਾ ਕਿ ਅਸੀਂ ਮੰਤਰੀ ਦੇ ਜਵਾਬ ਤੋਂ ਸੰਤੁਸ਼ਟ ਨਹੀਂ ਹਾਂ। The post ਦੇਸ਼ ‘ਚ ਕੋਈ ਵੀ ਕਿਸਾਨ ਖੁਸ਼ੀ ਨਾਲ ਪਰਾਲੀ ਨਹੀਂ ਸਾੜਦਾ, ਪਰਾਲੀ ਦੀ ਸਮੱਸਿਆ ਨਾਲ ਨਜਿੱਠਣਾ ਸਾਰਿਆਂ ਦੀ ਜ਼ਿੰਮੇਵਾਰੀ: ਸੰਦੀਪ ਪਾਠਕ appeared first on TheUnmute.com - Punjabi News. Tags:
|
ਪੰਜਾਬ 'ਚ 1150 ਕਰੋੜ ਨਾਲ ਬਦਲੇਗੀ ਫੋਕਲ ਪੁਆਂਇਟਾਂ ਦੀ ਨੁਹਾਰ: ਅਨਮੋਲ ਗਗਨ ਮਾਨ Thursday 07 December 2023 02:03 PM UTC+00 | Tags: anmol-gagan-mann breaking-news focal-points industrialists news punjab-focal-points punjab-government punjab-industrial punjab-tourism ਅੰਮ੍ਰਿਤਸਰ, 7 ਦਸੰਬਰ 2023: ਪੰਜਾਬ (Punjab) ਦੇ ਸੈਰ ਸਪਾਟਾ, ਸੱਭਿਆਚਾਰਕ ਮਾਮਲੇ ਅਤੇ ਨਿਵੇਸ਼ ਪ੍ਰਮੋਸ਼ਨ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਹੈ ਕਿ ਸਰਕਾਰ ਦੀ ਮੁੱਖ ਤਰਜੀਹ ਪੰਜਾਬ ਵਿੱਚ ਈਕੋ-ਟੂਰਿਜ਼ਮ, ਐਡਵੈਂਚਰ ਅਤੇ ਵਾਟਰ ਸਪੋਰਟਸ ਅਤੇ ਸੈਰ-ਸਪਾਟੇ ਨੂੰ ਸਮੁੱਚੇ ਤੌਰ 'ਤੇ ਵਿਕਸਤ ਕਰਨਾ ਹੈ। ਸਰਕਾਰ ਵੱਲੋਂ ਇਨ੍ਹਾਂ ਖੇਤਰਾਂ ਵਿੱਚ ਕੀਤੇ ਜਾ ਰਹੇ ਯਤਨਾਂ ਦੇ ਭਵਿੱਖ ਵਿੱਚ ਮਿਸਾਲੀ ਨਤੀਜੇ ਸਾਹਮਣੇ ਆਉਣਗੇ। ਅਨਮੋਲ ਗਗਨ ਮਾਨ ਅੱਜ ਇੱਥੇ ਪੀ. ਐਚ. ਡੀ. ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਕਰਵਾਏ ਜਾ ਰਹੇ 17ਵੇਂ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ (ਪਾਈਟੈਕਸ) ਦੇ ਰਸਮੀ ਉਦਘਾਟਨ ਮੌਕੇ ਦੇਸ਼-ਵਿਦੇਸ਼ ਤੋਂ ਆਏ ਕਾਰੋਬਾਰੀਆਂ ਨੂੰ ਸੰਬੋਧਨ ਕਰ ਰਹੇ। ਉਨਾਂ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਆਮ ਲੋਕਾਂ ਦੀ ਸਰਕਾਰ ਬਣੀ ਹੈ। ਇਸ ਤੋਂ ਪਹਿਲਾਂ ਕਦੇ ਵੀ ਸਨਅਤਕਾਰਾਂ ਨੂੰ ਇਨੀਂ ਸਹੂਲਤਾਂ ਨਹੀਂ ਮਿਲੀਆਂ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ (Punjab) ਵਿੱਚ ਫੋਕਲ ਪੁਆਂਇਟਾਂ ਦੇ ਸੁਧਾਰ ਲਈ ਵਿਸ਼ੇਸ ਯੋਜਨਾ ਉਲੀਕੀ ਗਈ ਹੈੇ। ਜਿਸਦੇ ਤਹਿਤ 1150 ਕਰੋੜ ਰੁਪਏ ਖਰਚ ਕਰਕੇ ਇਨ੍ਹਾਂ ਫੋਕਲ ਪੁਆਂਇਟਾਂ ਨੂੰ ਮੁੜ ਤੋਂ ਸੁਰਜੀਤ ਕੀਤਾ ਜਾ ਰਿਹਾ ਹੈ। ਇਸ ਯੋਜਨਾ ਤਹਿਤ ਪੰਜਾਬ ਵਿੱਚ ਫੋਕਲ ਪੁਆਂਇਟਾਂ ਦਾ ਸੁਧਾਰ ਕਰਕੇ ਸਨਅਤਕਾਰਾਂ ਨੂੰ ਲਾਭ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਉਦਯੋਗ ਪੱਖੀ ਨੀਤੀਆਂ ਕਾਰਨ ਹੁਣ ਤੱਕ ਸੂਬੇ ਵਿੱਚ ਕਈ ਵੱਡੇ ਸਨਅਤੀ ਘਰਾਣੇ ਆਪਣੇ ਉਦਯੋਗ ਸਥਾਪਿਤ ਕਰ ਚੁੱਕੇ ਹਨ ਅਤੇ ਕੇਵਲ ਦੋ ਸਾਲ ਵਿੱਚ 60 ਹਜਾਰ ਕਰੋੜ ਦਾ ਪੂੰਜੀ ਨਿਵੇਸ਼ ਪੰਜਾਬ ਵਿੱਚ ਆ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸੈਰ ਸਪਾਟਾ ਖੇਤਰ ਦੀ ਸਮੁੱਚੀ ਸੰਭਾਵਨਾ ਨੂੰ ਵਿਕਸਤ ਕੀਤਾ ਜਾ ਰਿਹਾ ਹੈ ਤਾਂ ਜੋ ਦੇਸ਼ ਵਿਦੇਸ਼ ਵਿੱਚ ਵੱਸਦੇ ਪੰਜਾਬੀਆਂ, ਵਿਦੇਸ਼ੀ ਸੈਲਾਨੀਆਂ, ਭਾਰਤ ਦੇ ਵੱਖ-ਵੱਖ ਖੇਤਰਾਂ ਤੋਂ ਆਉਣ ਵਾਲੇ ਲੋਕ ਪੰਜਾਬ ਦੇ ਇਤਿਹਾਸਕ ਅਤੇ ਸੈਰ-ਸਪਾਟਾ ਸਥਾਨਾਂ ਅਤੇ ਵਿਰਾਸਤੀ ਪਹਿਲੂਆਂ ਦੀ ਭਰਪੂਰਤਾ ਦਾ ਆਨੰਦ ਲੈ ਸਕਣ। ਮਾਨ ਨੇ ਕਿਹਾ ਕਿ ਪਾਈਟੈਕਸ ਨੇ ਪੰਜਾਬ ਵਿੱਚ ਸੈਰ ਸਪਾਟੇ ਨੂੰ ਪ੍ਰਫੁੱਲਤ ਕਰਨ ਅਤੇ ਨਿਵੇਸ਼ ਵਾਧੇ ਦੇ ਸਾਡੇ ਵਿਜ਼ਨ ਦੇ ਨਾਲ ਤਾਲਮੇਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਅਜਿਹੇ ਸਮਾਗਮ ਪੰਜਾਬ ਦੇ ਆਰਥਿਕ ਵਿਕਾਸ ਵਿੱਚ ਯੋਗਦਾਨ ਪਾਉਣ ਵਾਲੇ ਮਾਰਕੀਟਿੰਗ, ਨੈੱਟਵਰਕਿੰਗ ਅਤੇ ਭਾਈਵਾਲੀ ਬਣਾਉਣ ਲਈ ਸੱਚਮੁੱਚ ਅਨਮੋਲ ਪਲੇਟਫਾਰਮ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਸ ਵੇਲੇ ਉਦਯੋਗਾਂ ਨੂੰ ਸੱਭ ਤੋ ਸਸਤੀ ਬਿਜਲੀ ਮੁਹੱਇਆ ਕਰਵਾਈ ਜਾ ਰਹੀ ਹੈ ਅਤੇ ਉਦਯੋਗਾਂ ਨੂੰ ਵਪਾਰ ਕਰਨ ਦੀ ਖੁੱਲ ਜਿਨ੍ਹੀ ਇਸ ਸਰਕਾਰ ਨੇ ਦਿੱਤੀ ਹੈ, ਉਹ ਪਹਿਲਾਂ ਕਦੇ ਵੀ ਨਹੀਂ ਮਿਲੀ। ਉਨ੍ਹਾਂ ਉਦਯੋਗਪਤੀਆਂ ਨੂੰ ਕਿਹਾ ਕਿ ਉਹ ਸਰਕਾਰ ਦਾ ਸਾਥ ਦੇਣ ਤਾਂ ਜੋ ਪੰਜਾਬ ਨੂੰ ਮੁੜ ਲੀਹਾਂ ਤੇ ਲਿਆਂਦਾ ਜਾ ਸਕੇ। ਇਸ ਮੌਕੇ ਤੇ ਬੋਲਦਿਆ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਕਿਹਾ ਕਿ ਇਹ ਅੰਮ੍ਰਿਤਸਰ ਦੇ ਲਈ ਮਾਣ ਵਾਲੀ ਗੱਲ ਹੈ ਕਿ ਹਰ ਸਾਲ ਇੱਥੇ ਮੇਲੇ ਦਾ ਆਯੋਜਨ ਕੀਤਾ ਜਾਂਦਾ ਹੈ ਅਤੇ ਵੱਡੇ ਵੱਡੇ ਕਾਰੋਬਾਰੀ ਇਥੇ ਆਕੇ ਆਪਣੇ ਉਤਪਾਦਾਂ ਨੂੰ ਪ੍ਰਦਰਸ਼ਿਤ ਕਰਦੇ ਹਨ। ਉਨ੍ਹਾਂ ਕਿਹਾ ਕਿ 17 ਸਾਲ ਤੋਂ ਚਲਿੱਆ ਇਹ ਕਾਰਵਾਂ ਇੱਕ ਵੱਡਾ ਰੂਪ ਲੈ ਚੁੱਕਿਆ ਹੈ। ਇਸ ਮੌਕੇ ਤੇ ਵਿਸ਼ੇਸ ਤੌਰ ਤੇ ਪੁੱਜੇ ਬਾਲੀਵੁੱਡ ਕਲਾਕਾਰ ਜਿੰਮੀ ਸ਼ੇਰਗਿਲ ਨੇ ਕਿਹਾ ਕਿ ਪਾਈਟੈਕਸ ਵਰਗੇ ਮੇਲਿਆਂ ਵਿੱਚ ਭਾਰੀ ਗਿਣਤੀ ਵਿੱਚ ਲੋਕ ਵੱਧ ਚੜ੍ਹ ਕੇ ਭਾਗ ਲੈ ਰਹੇ ਹਨ। ਇਹ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਹੁਣ ਸਹੀ ਲੀਹਾਂ ਤੇ ਤੁਰਦੇ ਹੋਏ ਰੰਗਲਾ ਪੰਜਾਬ ਬਣ ਰਿਹਾ ਹੈ। ਇਸ ਮੌਕੇ ਪੀ. ਐਚ. ਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਦੇ ਡਿਪਟੀ ਸਕੱਤਰ ਜਨਰਲ ਨਵੀਨ ਸੇਠ ਨੇ ਕਿਹਾ ਕਿ ਪੀ. ਐਚ. ਡੀ ਚੈਂਬਰ ਦੀ ਇਹ ਕੋਸ਼ਿਸ਼ ਰਹੀ ਹੈ ਕਿ ਪੰਜਾਬ ਦੀ ਆਰਥਿਕਤਾ ਵਿੱਚ ਯੋਗਦਾਨ ਪਾਉਣ ਵਾਲੇ ਉਦਯੋਗਾਂ ਅਤੇ ਕਾਰੋਬਾਰੀਆਂ ਨੂੰ ਇੱਕ ਵਧੀਆ ਪਲੇਟਫਾਰਮ ਪ੍ਰਦਾਨ ਕੀਤਾ ਜਾਵੇ। ਵਪਾਰ, ਨਿਵੇਸ਼ ਅਤੇ ਆਰਥਿਕ ਖੁਸ਼ਹਾਲੀ ਨੂੰ ਬੜ੍ਹਾਵਾ ਦੇਣ ਲਈ ਸਾਡੀ ਵਚਨਬੱਧਤਾ ਪੰਜਾਬ ਸਰਕਾਰ ਦੇ ਵਿਜ਼ਨ ਦੇ ਨਾਲ ਨਿਰਵਿਘਨ ਮੇਲ ਖਾਂਦੀ ਹੈ। ਇਸ ਮੌਕੇ ਡੀ. ਪੀ. ਐਸ. ਖਰਬੰਦਾ ਸੀ. ਈ. ਓ. ਪੰਜਾਬ ਬਿਊਰੋ ਆਫ ਇਨਵੈਸਟਮੈਂਟ ਪ੍ਰਮੋਸ਼ਨ ਨੇ ਕਿਹਾ ਕਿ ਪੰਜਾਬ ਵਿਚ ਨਵੀਂ ਸਰਕਾਰ ਦੇ ਗਠਨ ਤੋਂ ਬਾਅਦ ਪੰਜਾਬ ਵਿਚ ਬਹੁਤ ਸਾਰੇ ਨਾਮਵਰ ਕੰਪਨੀਆਂ ਨੇ ਨਿਵੇਸ਼ ਕੀਤਾ ਹੈ, ਜਿਸ ਤੋਂ ਬਾਅਦ ਪੰਜਾਬ ਵਿਚ ਰੁਜਗਾਰ ਵਧਿਆ ਹੈ ਉਥੇ ਹੀ ਉਦਯੋਗ ਕੰਪਨੀਆਂ ਵੀ ਸਥਾਪਤ ਹੋਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹਰ ਸਾਲ ਪ੍ਰਸਤਾਵਿਤ ਨਿਵੇਸ਼ ਵਿਚ ਵਾਧਾ ਹੋ ਰਿਹਾ ਹੈ। ਇਸ ਮੌਕੇ ਪੀ. ਐਚ. ਡੀ. ਸੀ. ਸੀ. ਆਈ ਪੰਜਾਬ ਚੈਪਟਰ ਦੇ ਚੇਅਰਮੈਨ ਆਰ. ਐਸ. ਸਚਦੇਵਾ ਨੇ ਦੱਸਿਆ ਕਿ ਪਾਈਟੈਕਸ ਦਾ ਇਹ 17ਵਾਂ ਐਡੀਸ਼ਨ ਹੈ, ਜਿਸ ਦਾ ਆਯੋਜਨ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਦੇ ਸਹਿਯੋਗ ਨਾਲ ਇਸ ਦਾ ਲਗਾਤਾਰ ਵਿਸਥਾਰ ਕੀਤਾ ਜਾ ਰਿਹਾ ਹੈ। ਇਸ ਮੌਕੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਜੀਐਮ ਉਦਯੋਗ ਇੰਦਰਜੀਤ ਸਿੰਘ ਟਾਂਡੀ, ਪੀ.ਐੱਚ.ਡੀ. ਸੀ. ਸੀ. ਆਈ ਪੰਜਾਬ ਚੈਪਟਰ ਦੇ ਕੋ-ਚੇਅਰ ਸੰਜੀਵ ਸੇਠੀ, ਕਰਨ ਗਿਲਹੋਤਰਾ, ਚੈਂਬਰ ਦੇ ਖੇਤਰੀ ਨਿਰਦੇਸ਼ਕ ਭਾਰਤੀ ਸੂਦ, ਸਥਾਨਕ ਕਨਵੀਨਰ ਜੈਦੀਪ ਸਿੰਘ, ਚੈਂਬਰ ਦੀ ਮਹਿਲਾ ਵਿੰਗ ਸ਼ੀ ਫੋਰਮ ਅੰਮ੍ਰਿਤਸਰ ਦੀ ਕਨਵੀਨਰ ਟੀਨਾ ਅਗਰਵਾਲ, ਕੋ-ਕਨਵੀਨਰ ਮੀਨਾ ਸਿੰਘ ਅਤੇ ਸਰਗੁਣ ਸਚਦੇਵ ਸਮੇਤ ਕਈ ਪਤਵੰਤੇ ਹਾਜ਼ਰ ਸਨ। The post ਪੰਜਾਬ ‘ਚ 1150 ਕਰੋੜ ਨਾਲ ਬਦਲੇਗੀ ਫੋਕਲ ਪੁਆਂਇਟਾਂ ਦੀ ਨੁਹਾਰ: ਅਨਮੋਲ ਗਗਨ ਮਾਨ appeared first on TheUnmute.com - Punjabi News. Tags:
|
ਆਪ' ਨੇ ਪੰਜਾਬ ਨੂੰ ਤਬਾਹੀ ਦੇ ਕੰਢੇ 'ਤੇ ਧੱਕ ਦਿੱਤਾ ਹੈ, ਆਰਥਿਕਤਾ ਢਹਿ-ਢੇਰੀ: ਤਰੁਣ ਚੁੱਘ Thursday 07 December 2023 02:16 PM UTC+00 | Tags: aam-aadmi-party aap aap-government breaking-news cm-bhagwant-mann latest-news news punjab-bjp punjab-government tarun-chugh the-unmute-breaking-news ਨਵਾਂਸ਼ਹਿਰ, 07 ਦਸੰਬਰ 2023: ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ (Tarun Chugh) ਨੇ ਅੱਜ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਪੰਜਾਬ ਨੂੰ ਬੇਮਿਸਾਲ ਸੰਕਟ ਵਿੱਚ ਸੁੱਟ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਸ਼ਾਸਨ ਵਿੱਚ ਪੰਜਾਬ ਆਰਥਿਕ ਤੌਰ ‘ਤੇ ਟੁੱਟ ਗਿਆ ਹੈ ।ਕਾਨੂੰਨ ਵਿਵਸਥਾ ਵੀ ਪੂਰੀ ਤਰ੍ਹਾਂ ਨਾਲ ਢਹਿ ਢੇਰੀ ਹੋ ਗਈ ਹੈ। ਸੂਬੇ ਵਿੱਚ ਗੈਂਗਸਟਰਾਂ ਲੁਟੇਰਿਆਂ ਦਾ ਬੋਲਬਾਲਾ ਹੈ ।ਦੇਸ਼ ਵਿਰੋਧੀ ਅਨਸਰ ਸਰਹੱਦੀ ਰਾਜ ਵਿੱਚ ਖੁੱਲ੍ਹ ਕੇ ਖੇਡ ਰਹੇ ਹਨ ਜੋ ਕਿ ਇੱਕ ਬਹੁਤ ਹੀ ਗੰਭੀਰ ਰਾਸ਼ਟਰੀ ਚਿੰਤਾ ਹੈ। ਉਨ੍ਹਾਂ (Tarun Chugh) ਕਿਹਾ ਕਿ ਵਿੱਤੀ ਤੌਰ ‘ਤੇ ਸੂਬਾ ਪਹਿਲਾਂ ਹੀ ਲੱਗਭੱਗ ਚਾਰ ਲੱਖ ਕਰੋੜ ਰੁਪਏ ਦੇ ਕਰਜ਼ੇ ਹੇਠ ਦੱਬਿਆ ਜਾ ਚੁੱਕਿਆ ਹੈ। ਪੰਜਾਬ ਸਰਕਾਰ ਨੂੰ ਇਸਦੀ ਕੋਈ ਚਿੰਤਾਂ ਨਹੀ ਹੈ।ਸਗੋਂ ਭਗਵੰਤ ਮਾਨ ਸਰਕਾਰ ਬੇਲੋੜੇ ਖ਼ਰਚੇ ਕਰਨ ਵਿੱਚ ਮਸਤ ਹੈ ।ਉਹਨਾਂ ਕਿਹਾ ਭਗਵੰਤ ਮਾਨ ਨੇ ਪੰਜ ਰਾਜਾਂ ਦੀਆਂ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਚੋਣ ਪ੍ਰਚਾਰ ਵਿੱਚ ਪੰਜਾਬ ਦਾ ਕਰੋੜਾ ਰੁਪਏ ਖਰਚ ਦਿੱਤੇ ਹਨ ,ਜੋ ਬਹੁਤ ਨਿੰਦਨਯੋਗ ਹੈ ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨਿੱਤ ਨਵੇਂ ਨਵੇਂ ਕਰਜ਼ੇ ਲੈ ਰਹੀ ਹੈ ।ਜਿਸ ਕਰਕੇ ਕਰਜ਼ਾ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਜੋ ਬਹੁਤ ਗੰਭੀਰ ਚਿੰਤਾਂ ਦਾ ਵਿਸ਼ਾ ਹੈ । ਸੂਬੇ ਦੀ ਆਰਥਿਕਤਾ ਦੀਵਾਲੀਆ ਹੋਣ ਦੀ ਕਗਾਰ ‘ਤੇ ਹੈ ਕਿਉਂਕਿ ਭਗਵੰਤ ਮਾਨ ਸਰਕਾਰ ਅਮਦਨ ਦੇ ਸਰੋਤਾਂ ਨੂੰ ਇਕੱਠਾ ਕਰਨ ਵਿੱਚ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਮਾਫੀਆ ਸਰਕਾਰ ਬਣ ਕੇ ਰਹਿ ਗਈ ਹੈ ਜਿੱਥੇ ਮਾਈਨਿੰਗ ਮਾਫ਼ੀਆਂ ,ਡਰੱਗ ਸਮੱਗਲਰਾਂ ਅਤੇ ਗੈਂਗਸਟਰਾਂ ਦਾ ਰਾਜ ਚਲਦਾ ਹੈ The post ਆਪ’ ਨੇ ਪੰਜਾਬ ਨੂੰ ਤਬਾਹੀ ਦੇ ਕੰਢੇ ‘ਤੇ ਧੱਕ ਦਿੱਤਾ ਹੈ, ਆਰਥਿਕਤਾ ਢਹਿ-ਢੇਰੀ: ਤਰੁਣ ਚੁੱਘ appeared first on TheUnmute.com - Punjabi News. Tags:
|
ਪਸਿਆਣਾ: ਆਰਥਿਕ ਤੰਗੀ 'ਚੋਂ ਲੰਘ ਰਹੇ ਕਿਸਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ Thursday 07 December 2023 02:27 PM UTC+00 | Tags: breaking-news farmers-suicide news suicide ਚੰਡੀਗੜ੍ਹ, 07 ਦਸੰਬਰ 2023: ਪਸਿਆਣਾ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਧਰਮਹੇੜੀ ਵਿੱਚ ਇੱਕ ਕਿਸਾਨ ਨੇ ਫਾਹਾ ਲੈ ਕੇ ਖੁਦਕੁਸ਼ੀ (suicide) ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਹੜ੍ਹਾਂ ਤੋਂ ਬਾਅਦ ਹੀ ਆਰਥਿਕ ਤੰਗੀ ਵਿੱਚੋਂ ਲੰਘ ਰਿਹਾ ਸੀ। ਇਸ ਕਿਸਾਨ ਨੂੰ ਹੜ੍ਹ ਦੌਰਾਨ ਦੁਧਾਰੂ ਪਸ਼ੂਆਂ ਅਤੇ ਫਸਲਾਂ ਦਾ ਨੁਕਸਾਨ ਹੋਇਆ ਸੀ, ਜਿਸ ਤੋਂ ਬਾਅਦ ਉਹ ਕਾਫੀ ਪ੍ਰੇਸ਼ਾਨੀ ਵਿਚ ਸੀ। ਬਲਬੀਰ ਸਿੰਘ ਨਾਂ ਦੇ ਇਸ ਸੱਠ ਸਾਲਾ ਬਜ਼ੁਰਗ ਕਿਸਾਨ ਦੀ ਲਾਸ਼ ਘਰ ਵਿੱਚ ਲਟਕਦੀ ਮਿਲੀ, ਜਿਸ ਤੋਂ ਬਾਅਦ ਪੁਲੀਸ ਨੂੰ ਸੂਚਿਤ ਕੀਤਾ ਗਿਆ। ਬਲਬੀਰ ਸਿੰਘ ਕੋਲ ਖੇਤੀ ਲਈ ਢਾਈ ਏਕੜ ਦੇ ਕਰੀਬ ਜ਼ਮੀਨ ਸੀ। ਹੜ੍ਹ ਦੌਰਾਨ ਉਸ ਦੀਆਂ ਫ਼ਸਲਾਂ ਦਾ ਨੁਕਸਾਨ ਹੋਣ ਤੋਂ ਬਾਅਦ ਉਹ ਦੁਬਾਰਾ ਫ਼ਸਲ ਨਹੀਂ ਬੀਜ ਸਕਿਆ। ਉਸ ਦੇ ਦੁਧਾਰੂ ਪਸ਼ੂ ਹੜ੍ਹ ਵਿੱਚ ਰੁੜ੍ਹ ਜਾਣ 'ਤੇ ਉਸ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਸੀ ਤੇ ਪਰਿਵਾਰ ਦਾ ਇਹ ਆਰਥਿਕ ਨੁਕਸਾਨ ਹੋ ਰਿਹਾ ਸੀ ਪਰ ਕੋਈ ਹੱਲ ਨਹੀਂ ਨਿਕਲਿਆ। ਕਰਜ਼ਦਾਰਾਂ ਦੇ ਬਕਾਏ ਦੀ ਅਦਾਇਗੀ ਨਾ ਹੋਣ ਕਾਰਨ ਬਲਬੀਰ ਸਿੰਘ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ। ਪਸਿਆਣਾ ਥਾਣੇ ਦੇ ਐਸਐਚਓ ਕਰਨਵੀਰ ਸੰਧੂ ਨੇ ਦੱਸਿਆ ਕਿ ਰਾਮਨਗਰ ਪੁਲੀਸ ਚੌਕੀ ਨੇ ਕਿਸਾਨ ਦੀ ਮੌਤ ਤੋਂ ਬਾਅਦ ਧਾਰਾ 174 ਤਹਿਤ ਪੋਸਟਮਾਰਟਮ ਕਰਵਾਇਆ ਹੈ। ਮੌਕੇ ਤੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ, ਜਿਸ ਕਾਰਨ ਕਰਜ਼ੇ ਦੀ ਰਕਮ ਦਾ ਪਤਾ ਨਹੀਂ ਲੱਗ ਸਕਿਆ, ਪਰ ਪਰਿਵਾਰ ਨੇ ਆਰਥਿਕ ਤੰਗੀ ਦਾ ਜ਼ਰੂਰ ਜ਼ਿਕਰ ਕੀਤਾ ਹੈ। The post ਪਸਿਆਣਾ: ਆਰਥਿਕ ਤੰਗੀ ‘ਚੋਂ ਲੰਘ ਰਹੇ ਕਿਸਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest