10ਵੀਂ-12ਵੀਂ ਦੇ ਵਿਦਿਆਰਥੀ ਖਿੱਚ ਲੈਣ ਤਿਆਰੀ, PSEB ਵੱਲੋਂ ਪ੍ਰੈਕਟੀਕਲ Exam ਦੀ ਡੇਟਸ਼ੀਟ ਜਾਰੀ

ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਭਾਵੇਂ ਕੋਰੋਨਾ ਮਹਾਂਮਾਰੀ ਖ਼ਤਮ ਹੋ ਗਈ ਹੈ, ਪਰ ਪ੍ਰੀਖਿਆ ਵਿੱਚ ਕੋਵਿਡ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇਗੀ। 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 18 ਮਾਰਚ ਤੋਂ 6 ਅਪ੍ਰੈਲ ਤੱਕ ਹੋਣਗੀਆਂ, ਜਦਕਿ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 5 ਅਪ੍ਰੈਲ ਤੋਂ 27 ਅਪ੍ਰੈਲ ਦਰਮਿਆਨ ਹੋਣਗੀਆਂ।

ਪ੍ਰੀਖਿਆਵਾਂ ਨੂੰ ਸਹੀ ਢੰਗ ਨਾਲ ਕਰਵਾਉਣ ਦੀ ਜ਼ਿੰਮੇਵਾਰੀ ਸਕੂਲ ਮੁਖੀ ਦੀ ਹੋਵੇਗੀ। ਇਸ ਤੋਂ ਪਹਿਲਾਂ ਬੋਰਡ ਨੇ ਸਾਲਾਨਾ ਪ੍ਰੀਖਿਆ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਪ੍ਰੀਖਿਆਵਾਂ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਬੋਰਡ ਨੇ ਆਪਣੀ ਪੂਰੀ ਵਾਹ ਲਾ ਦਿੱਤੀ ਹੈ।

NExT Exam 2025 for MBBS: Dates, Syllabus, Pattern, NMC Latest News

PSEB 10ਵੀਂ ਅਤੇ 12ਵੀਂ ਜਮਾਤ ਵਿੱਚ ਲਗਭਗ 7 ਲੱਖ ਵਿਦਿਆਰਥੀ ਪ੍ਰੀਖਿਆ ਦੇਣਗੇ। ਪ੍ਰੀਖਿਆ ਦੇਣ ਸਮੇਂ ਵਿਦਿਆਰਥੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਏ, ਇਸ ਸਬੰਧੀ ਪੂਰੇ ਪ੍ਰਬੰਧ ਕਰ ਲਏ ਗਏ ਹਨ। ਇਸ ਦੇ ਨਾਲ ਹੀ ਪ੍ਰੀਖਿਆ ਕੇਂਦਰਾਂ ਨੂੰ ਨਕਲ ਮੁਕਤ ਬਣਾਉਣ ਲਈ ਉਪਰਾਲੇ ਕੀਤੇ ਜਾਣਗੇ। ਪ੍ਰੀਖਿਆ ਹਾਲ ਵਿੱਚ ਕੋਈ ਵੀ ਮੋਬਾਈਲ ਫੋਨ ਸਮੇਤ ਕੋਈ ਵੀ ਇਲੈਕਟ੍ਰਾਨਿਕ ਵਸਤੂ ਲੈ ਕੇ ਨਹੀਂ ਜਾ ਸਕੇਗਾ।

ਇਮਤਿਹਾਨ ਦੇਣ ਵਾਲੇ ਅਧਿਆਪਕ ਵੀ ਫ਼ੋਨ ਦੀ ਵਰਤੋਂ ਨਹੀਂ ਕਰ ਸਕਣਗੇ। ਸੰਵੇਦਨਸ਼ੀਲ ਕੇਂਦਰਾਂ ਦੀ ਪਛਾਣ ਦਾ ਕੰਮ ਅੰਤਿਮ ਪੜਾਅ ‘ਤੇ ਪਹੁੰਚ ਗਿਆ ਹੈ। ਜਿੱਥੇ ਸੀਸੀਟੀਵੀ ਕੈਮਰੇ ਲਗਾਏ ਜਾਣੇ ਹਨ।

ਇਹ ਵੀ ਪੜ੍ਹੋ : ਚੰਡੀਗੜ੍ਹ ‘ਚ ਮੇਅਰ ਚੋਣ ਅੱਜ, BJP ਤੇ ਕਾਂਗਰਸ-ਆਪ ਗਠਜੋੜ ਵਿਚਾਲੇ ਪਹਿਲੀ ਟੱਕਰ

ਸਾਲਾਨਾ ਇਮਤਿਹਾਨ ਦੇਣ ਵਾਲੇ ਵਿਦਿਆਰਥੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਏ, ਬੋਰਡ ਅਧਿਕਾਰੀ ਇਸ ਸਬੰਧੀ ਗੰਭੀਰ ਹਨ। ਇੱਥੋਂ ਤੱਕ ਕਿ ਬੋਰਡ ਵੱਲੋਂ ਇੱਕ ਵਿਸ਼ੇਸ਼ ਕੰਟਰੋਲ ਰੂਮ ਵੀ ਬਣਾਇਆ ਗਿਆ ਹੈ। ਜਿੱਥੇ ਵਿਦਿਆਰਥੀ ਕਾਲ ਕਰਕੇ ਆਪਣੀਆਂ ਸਮੱਸਿਆਵਾਂ ਦਾ ਹੱਲ ਪ੍ਰਾਪਤ ਕਰ ਸਕਣਗੇ। ਇਸ ਦੇ ਲਈ ਉਨ੍ਹਾਂ ਨੂੰ 5227136, 37 ਜਾਂ 38 ‘ਤੇ ਸੰਪਰਕ ਕਰਨਾ ਹੋਵੇਗਾ। ਹਾਲਾਂਕਿ ਇਸ ਤੋਂ ਪਹਿਲਾਂ ਕੋਡ ਨੰਬਰ 0172 ਦਰਜ ਕਰਨਾ ਹੋਵੇਗਾ।

ਵੀਡੀਓ ਲਈ ਕਲਿੱਕ ਕਰੋ –

 

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post 10ਵੀਂ-12ਵੀਂ ਦੇ ਵਿਦਿਆਰਥੀ ਖਿੱਚ ਲੈਣ ਤਿਆਰੀ, PSEB ਵੱਲੋਂ ਪ੍ਰੈਕਟੀਕਲ Exam ਦੀ ਡੇਟਸ਼ੀਟ ਜਾਰੀ appeared first on Daily Post Punjabi.



source https://dailypost.in/news/datesheet-for-practical-exam/
Previous Post Next Post

Contact Form