ਕੈਨੇਡਾ ਤੋਂ ਫਿਰ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਕਸਬਾ ਫਤਿਆਬਾਦ ਦੇ ਨੌਜਵਾਨ ਦੀ ਮੌ.ਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਚੰਗੇ ਭਵਿੱਖ ਤੇ ਰੋਜ਼ੀ ਲਈ ਕੈਨੇਡਾ ਗਏ ਨੌਜਵਾਨ ਦੀ ਅਚਾਨਕ ਸਿਹਤ ਵਿਗੜਨ ਕਾਰਨ ਜਾ.ਨ ਗਈ ਹੈ। ਕਸਬਾ ਫਤਿਆਬਾਦ ਦੇ ਪ੍ਰਦੀਪ ਸਿੰਘ ਵਜੋਂ ਮ੍ਰਿ.ਤਕ ਨੌਜਵਾਨ ਦੀ ਪਛਾਣ ਹੋਈ ਹੈ। ਪ੍ਰਦੀਪ ਦੀ ਮੌ.ਤ ਹੋਣ ਦੀ ਖਬਰ ਮਿਲਦਿਆਂ ਹੀ ਪਰਿਵਾਰ ਨੂੰ ਡੂੰਘਾ ਸਦਮਾ ਲੱਗਿਆ ਹੈ।
ਇਹ ਵੀ ਪੜ੍ਹੋ: ਆਧਾਰ ਕਾਰਡ ਨਹੀਂ ਮੰਨਿਆ ਜਾਵੇਗਾ ਹੁਣ ਜਨਮ ਮਿਤੀ ਦਾ ਸਬੂਤ- EPFO ਦਾ ਵੱਡਾ ਫੈਸਲਾ
ਇਸ ਸਬੰਧੀ ਜਾਣਕਾਰੀ ਦਿੰਦੇ ਮ੍ਰਿ.ਤਕ ਨੌਜਵਾਨ ਦੇ ਪਿਤਾ ਬੇਅੰਤ ਸਿੰਘ ਨੇ ਦੱਸਿਆ ਕਿ ਪ੍ਰਦੀਪ ਕਰੀਬ 5 ਸਾਲ ਤੋਂ ਕੈਨੇਡਾ ਦੇ ਸ਼ਹਿਰ ਵਿਖੇ ਰਹਿ ਕਿ ਆਪਣਾਂ ਕੰਮ ਧੰਦਾ ਕਰ ਰਿਹਾ ਸੀ । ਕੁਝ ਦਿਨ ਪਹਿਲਾਂ ਪ੍ਰਦੀਪ ਸਿੰਘ ਦੀ ਅਚਾਨਕ ਸਿਹਤ ਵਿਗੜਨ ਕਾਰਨ ਉਸ ਨੂੰ ਹਸਪਤਾਲ ਲਿਜਾਇਆ ਗਿਆ । ਜਿੱਥੇ ਬੀਤੀ ਰਾਤ ਉਸ ਦੇ ਦਿਹਾਂਤ ਦੀ ਖਬਰ ਪਰਿਵਾਰ ਨੂੰ ਮਿਲੀ। ਪਰਿਵਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 28 ਸਾਲਾ ਪ੍ਰਦੀਪ ਦਾ ਹਾਲੇ ਵਿਆਹ ਨਹੀਂ ਹੋਇਆ ਸੀ। ਪ੍ਰਦੀਪ ਆਪਣੇ ਪਿੱਛੇ ਆਪਣੇ ਮਾਤਾ-ਪਿਤਾ ਤੇ ਇੱਕ ਭੈਣ-ਭਰਾ ਨੂੰ ਛੱਡ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ –
“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”
The post 5 ਸਾਲ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਅਚਾਨਕ ਸਿਹਤ ਵਿਗੜਨ ਕਾਰਨ ਹੋਈ ਮੌ.ਤ appeared first on Daily Post Punjabi.
source https://dailypost.in/news/punjab/canada-punjabi-youth-death-13/