ਮੌਸਮ ਵਿਭਾਗ ਨੇ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਵਿੱਚ ਧੁੰਦ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਵਿੱਚ ਮੌਸਮ ਆਮ ਵਾਂਗ ਰਹੇਗਾ ਅਤੇ ਸਵੇਰੇ ਧੁੰਦ ਤੋਂ ਬਾਅਦ ਧੁੱਪ ਨਿਕਲੇਗੀ।
ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਧੁੰਦ ਦੀ ਸਥਿਤੀ ਹੋਰ ਵੀ ਬਦਤਰ ਹੋ ਸਕਦੀ ਹੈ। ਮੌਸਮ ਵਿਭਾਗ ਅਨੁਸਾਰ ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਾਜ਼ਿਲਕਾ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਸੰਘਣੀ ਧੁੰਦ ਹੈ। ਸਵੇਰੇ ਇੱਥੇ ਵਿਜ਼ੀਬਿਲਟੀ 25 ਮੀਟਰ ਤੋਂ ਘੱਟ ਹੈ।
ਇਸ ਦੇ ਨਾਲ ਹੀ ਇਹ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਸਵੇਰ ਦੀ ਧੁੰਦ ਤੋਂ ਬਾਅਦ ਦੁਪਹਿਰ ਬਾਅਦ ਧੁੱਪ ਨਿਕਲੇਗੀ, ਜਿਸ ਕਾਰਨ ਲੋਕਾਂ ਨੂੰ ਠੰਡ ਤੋਂ ਰਾਹਤ ਮਿਲ ਸਕਦੀ ਹੈ।
ਇਸ ਦੇ ਨਾਲ ਹੀ ਹਰਿਆਣਾ ਦੇ 8 ਜ਼ਿਲ੍ਹਿਆਂ ਵਿੱਚ ਧੁੰਦ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਵਿੱਚ ਅੰਬਾਲਾ, ਕੁਰੂਕਸ਼ੇਤਰ, ਕੈਥਲ, ਕਰਨਾਲ, ਸੋਨੀਪਤ, ਪਾਣੀਪਤ, ਸਿਰਸਾ, ਫਤਿਹਾਬਾਦ ਅਤੇ ਜੀਂਦ ਸ਼ਾਮਲ ਹਨ। ਇੱਥੇ ਵੀ ਵਿਜ਼ੀਬਿਲਟੀ 25 ਮੀਟਰ ਦੇ ਕਰੀਬ ਹੈ। ਉਥੇ ਹੀ ਚੰਡੀਗੜ੍ਹ ‘ਚ ਸਵੇਰੇ ਧੁੰਦ ਅਤੇ ਦੁਪਹਿਰ ਨੂੰ ਧੁੱਪ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਜਗਰਾਓਂ : ਤੇਜ਼ ਰਫਤਾਰ ਕਾਰ ਨੇ ਪੈਦਲ ਜਾ ਰਹੇ ਪਿਓ-ਪੁੱਤ ਨੂੰ ਮਾਰੀ ਟੱਕਰ, ਪੁੱਤ ਸਾਹਮਣੇ ਪਿਓ ਦੀ ਹੋਈ ਮੌ.ਤ
ਇਸ ਦੇ ਨਾਲ ਹੀ ਹਿਮਾਚਲ ‘ਚ ਵੀ ਮੌਸਮ ਬਦਲ ਰਿਹਾ ਹੈ। ਸ਼ਨੀਵਾਰ ਨੂੰ ਕੁੰਜਮ ਦੱਰਾ, ਬਰਾਲਾਚਾ ਦੱਰਾ, ਸ਼ਿੰਕੁਲਾ ਪਾਸ, ਘੇਪਨ ਪੀਕ, ਚੰਦਰਭਾਗਾ ਰੇਂਜ ਸਮੇਤ ਰੋਹਤਾਂਗ ਦੱਰੇ ਦੀਆਂ ਪਹਾੜੀਆਂ ‘ਤੇ ਹਲਕੀ ਬਰਫਬਾਰੀ ਹੋਈ। ਇਸ ਦੇ ਨਾਲ ਹੀ ਸ਼ਿਮਲਾ ਸਮੇਤ ਕਈ ਮੱਧ ਅਤੇ ਉੱਚ ਪਹਾੜੀ ਇਲਾਕਿਆਂ ‘ਚ 16 ਅਤੇ 17 ਜਨਵਰੀ ਨੂੰ ਬਾਰਿਸ਼ ਜਾਂ ਬਰਫਬਾਰੀ ਦਾ ਅਲਰਟ ਹੈ। ਅਜਿਹੇ ‘ਚ ਜੇ ਪਹਾੜਾਂ ‘ਚ ਬਰਫਬਾਰੀ ਜਾਂ ਬਾਰਿਸ਼ ਹੁੰਦੀ ਹੈ ਤਾਂ ਇਸ ਦਾ ਅਸਰ ਪੰਜਾਬ-ਹਰਿਆਣਾ ‘ਤੇ ਵੀ ਪਵੇਗਾ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”
The post ਅੱਜ ਪੰਜਾਬ-ਹਰਿਆਣਾ ‘ਚ ਧੁੰਦ ਨੂੰ ਲੈ ਕੇ ਅਲਰਟ, ਦੁਪਹਿਰ ਤੱਕ ਧੁੱਪ ਨਿਕਲਣ ਦੇ ਆਸਾਰ appeared first on Daily Post Punjabi.
source https://dailypost.in/news/alert-due-to-fog-in/