Sippy Gill Accident Canada: ਪੰਜਾਬੀ ਗਾਇਕ ਅਤੇ ਅਦਾਕਾਰ ਸਿੱਪੀ ਗਿੱਲ ਕੈਨੇਡਾ ‘ਚ ਹਾਦਸੇ ਦਾ ਸ਼ਿਕਾਰ ਹੋ ਗਏ। ਉਨ੍ਹਾਂ ਨੇ ਇਸ ਹਾਦਸੇ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਪੋਸਟ ਕੀਤੀ ਹੈ। ਗਾਇਕ ਸਿੱਪੀ ਗਿੱਲ ਆਪਣੇ ਕਿਸੇ ਦੋਸਤ ਨਾਲ ਆਫ-ਰੋਡਿੰਗ ਲਈ ਬਾਹਰ ਗਏ ਹੋਏ ਸੀ। ਬ੍ਰਿਟਿਸ਼ ਕੋਲੰਬੀਆ ‘ਚ ਅਚਾਨਕ ਉਨ੍ਹਾਂ ਦੀ ਕਾਰ ਰੁਬੀਕਨ ਪਲਟ ਗਈ। ਹਾਦਸੇ ਵਿੱਚ ਸਿੱਪੀ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ ਹਨ।
ਗਾਇਕ ਸਿੱਪੀ ਗੱਡੀ ‘ਚੋਂ ਬਾਹਰ ਨਿਕਲ ਕੇ ਆਪਣੀ ਹਾਲਤ ਬਾਰੇ ਦੱਸ ਰਹੇ ਹਨ। ਸਿੱਪੀ ਨੇ ਦੱਸਿਆ ਕਿ ਉਹ ਕੁਦਰਤੀ ਨਜ਼ਾਰਿਆਂ ਦਾ ਆਨੰਦ ਲੈਣ ਲਈ ਆਪਣੇ ਦੋਸਤ ਨਾਲ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਜਾ ਰਹੇ ਸੀ। ਇੱਥੋਂ ਤੱਕ ਕਿ ਜਿੱਥੇ ਉਨ੍ਹਾਂ ਦਾ ਹਾਦਸਾ ਹੋਇਆ ਉੱਥੇ ਫ਼ੋਨ ਵੀ ਕੰਮ ਨਹੀਂ ਕਰ ਰਿਹਾ ਸੀ। ਸਿੱਪੀ ਨੇ ਵੀਡੀਓ ਸਾਂਝੀ ਕੀਤੀ ਜਿਸ ਵਿੱਚ ਇੱਕ ਅੰਗਰੇਜ਼ ਰਾਹਗੀਰ ਨੇ ਉਸਦੀ ਮਦਦ ਕੀਤੀ। ਉਸ ਵਿਅਕਤੀ ਨੇ ਬੈਲਟ ਆਦਿ ਲਗਾ ਕੇ ਉਨ੍ਹਾਂ ਦੀ ਕਾਰ ਸਿੱਧੀ ਕਰ ਲਈ। ਸਿੱਪੀ ਨੇ ਅੰਗਰੇਜ਼ ਰਾਹਗੀਰ ਦਾ ਧੰਨਵਾਦ ਵੀ ਕੀਤਾ।
View this post on Instagram
ਦੱਸ ਦਈਏ ਕਿ ਗਾਇਕ ਨਾਲ ਇਹ ਹਾਦਸਾ ਕੈਨੇਡਾ ਦੀ ਇੱਕ ਸੁੰਨੀ ਜਗ੍ਹਾ ‘ਤੇ ਵਾਪਰਿਆ। ਉਨ੍ਹਾਂ ਦੇ ਮੁਤਾਬਕ ਓਵਰਟੇਕ ਕਰਨ ਦੇ ਚੱਕਰ ‘ਚ ਇਹ ਹਾਦਸਾ ਵਾਪਰਿਆ ਹੈ। ਸਿੱਪੀ ਨੇ ਮਜ਼ਾਕ ਵਿਚ ਕਿਹਾ ਕਿ ਤੁਸੀਂ ਜਦੋਂ ਵੀ ਗੱਡੀ ਚਲਾਓ ਤਾਂ ਆਪਣੀ ਮਰਜ਼ੀ ਅਨੁਸਾਰ ਚਲਾਓ। ਆਪਣੇ ਕੋਲ ਬੈਠੇ ਵਿਅਕਤੀ ਦੀ ਸਲਾਹ ਨਾ ਲਓ। ਸਿੱਪੀ ਅਨੁਸਾਰ ਉਨ੍ਹਾਂ ਦੀ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ ਹੈ। ਉਹ ਐਡਵੈਂਚਰ ਲਈ ਨਿਕਲਿਆ ਸੀ ਪਰ ਐਡਵੈਂਚਰ ਖਤਰਨਾਕ ਹੋ ਗਿਆ ਹੈ। ਪਰ ਕਾਰ ਸਿੱਧੀ ਹੋਣ ਤੋਂ ਬਾਅਦ ਉਹ ਫਿਰ ਤੋਂ ਐਡਵੈਂਚਰ ਲਈ ਨਿਕਲਿਆ ਹੈ ਅਤੇ ਰਾਤ ਨੂੰ ਹੀ ਘਰ ਪਰਤੇਗਾ।
The post ਪੰਜਾਬੀ ਗਾਇਕ ਸਿੱਪੀ ਗਿੱਲ ਕੈਨੇਡਾ ‘ਚ ਹੋਏ ਹਾ.ਦਸੇ ਦਾ ਸ਼ਿਕਾਰ, ਸੜਕ ‘ਤੇ ਪ.ਲਟ ਗਈ ਕਾਰ appeared first on Daily Post Punjabi.
source https://dailypost.in/news/sippy-gill-accident-canada/