ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਦੇਵੇਂਦਰ ਯਾਦਵ ਪਹੁੰਚੇ ਅੰਮ੍ਰਿਤਸਰ, ਹਰਿਮੰਦਰ ਸਾਹਿਬ ਵਿਖੇ ਟੇਕਣਗੇ ਮੱਥਾ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਦੇਵੇਂਦਰ ਯਾਦਵ ਸੋਮਵਾਰ ਤੋਂ ਪੰਜਾਬ ਦੌਰੇ ‘ਤੇ ਹਨ। ਜਿਸ ਲਈ ਉਹ ਅੰਮ੍ਰਿਤਸਰ ਪਹੁੰਚ ਚੁੱਕੇ ਹਨ। ਪੰਜਾਬ ਕਾਂਗਰਸ ਦੀ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਇਹ ਉਨ੍ਹਾਂ ਦਾ ਪਹਿਲਾ ਮੌਕਾ ਹੈ। ਜਲਦੀ ਹੀ ਦੇਵੇਂਦਰ ਯਾਦਵ ਹਰਿਮੰਦਰ ਸਾਹਿਬ ਪਹੁੰਚ ਕੇ ਮੱਥਾ ਟੇਕਣਗੇ। ਬਾਅਦ ਦੁਪਹਿਰ 1 ਵਜੇ ਦੁਰਗਿਆਣਾ ਮੰਦਰ ਅਤੇ ਰਾਮ ਤੀਰਥ ਵਿਖੇ ਮੱਥਾ ਟੇਕਣਗੇ। ਇਸ ਤੋਂ ਬਾਅਦ ਉਹ ਸਿੱਧੇ ਚੰਡੀਗੜ੍ਹ ਲਈ ਰਵਾਨਾ ਹੋਣਗੇ। ਜਿੱਥੇ ਪੰਜਾਬ ਦੇ ਮੁੱਦਿਆਂ ‘ਤੇ ਵਿਚਾਰ ਕਰਨ ਲਈ ਕੱਲ੍ਹ ਤੋਂ ਮੀਟਿੰਗ ਬੁਲਾਈ ਗਈ ਹੈ।

ਇਹ ਵੀ ਪੜ੍ਹੋ : ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬੀ ਵਿਅਕਤੀ ਦੀ ਮੌ.ਤ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾ.ਨ

ਪ੍ਰਤਾਪ ਸਿੰਘ ਬਾਜਵਾ ਨਵੇਂ ਇੰਚਾਰਜ ਦਵਿੰਦਰ ਯਾਦਵ ਦਾ ਸਵਾਗਤ ਕਰਨ ਲਈ ਐਤਵਾਰ ਦੇਰ ਰਾਤ ਅੰਮ੍ਰਿਤਸਰ ਪੁੱਜੇ ਸਨ। ਉਨ੍ਹਾਂ ਐਤਵਾਰ ਰਾਤ ਅੰਮ੍ਰਿਤਸਰ ਦੇ ਸੀਨੀਅਰ ਕਾਂਗਰਸੀ ਆਗੂਆਂ ਨਾਲ ਵੀ ਮੁਲਾਕਾਤ ਕੀਤੀ। ਦੇਵੇਂਦਰ ਯਾਦਵ 11 ਜਨਵਰੀ ਤੱਕ ਪੰਜਾਬ ਵਿੱਚ ਹਨ ਅਤੇ ਅਗਲੇ ਤਿੰਨ ਦਿਨਾਂ ਤੱਕ ਉਹ ਲਗਾਤਾਰ ਚੰਡੀਗੜ੍ਹ ਪ੍ਰਦੇਸ਼ ਦਫ਼ਤਰ ਵਿੱਚ ਮੀਟਿੰਗਾਂ ਕਰਨਗੇ। ਉਨ੍ਹਾਂ ਸੀਨੀਅਰ ਲੀਡਰਸ਼ਿਪ, ਸੂਬਾ ਕਾਰਜਕਾਰਨੀ ਕਮੇਟੀ ਅਤੇ ਸੂਬਾ ਪ੍ਰਧਾਨਾਂ ਨਾਲ ਵੱਖ-ਵੱਖ ਮੀਟਿੰਗਾਂ ਬੁਲਾਈਆਂ ਹਨ, ਜਿਸ ਵਿਚ ਪੰਜਾਬ ਨਾਲ ਸਬੰਧਤ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ –

 

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

 

 

The post ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਦੇਵੇਂਦਰ ਯਾਦਵ ਪਹੁੰਚੇ ਅੰਮ੍ਰਿਤਸਰ, ਹਰਿਮੰਦਰ ਸਾਹਿਬ ਵਿਖੇ ਟੇਕਣਗੇ ਮੱਥਾ appeared first on Daily Post Punjabi.



source https://dailypost.in/latest-punjabi-news/devendra-yadav-arrived-in-amritsar/
Previous Post Next Post

Contact Form