TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਪੰਜਾਬ ਸਰਕਾਰ ਨੇ ਨਵੇਂ ਸਾਲ 'ਤੇ ਅੱਠ IAS ਅਧਿਕਾਰੀਆਂ ਨੂੰ ਦਿੱਤੀ ਤਰੱਕੀ Monday 01 January 2024 06:42 AM UTC+00 | Tags: aam-aadmi-party additional-chief-secretary breaking-news cm-bhagwant-mann ias ias-officers latest-news news new-year punjab-government punjab-ias punjab-news the-unmute-breaking-news ਚੰਡੀਗੜ੍ਹ, 01 ਜਨਵਰੀ 2024: ਪੰਜਾਬ ਸਰਕਾਰ (Punjab government) ਨੇ ਪੰਜਾਬ ਦੇ 5 ਆਈਏਐਸ ਅਫ਼ਸਰਾਂ ਨੂੰ ਵਧੀਕ ਮੁੱਖ ਸਕੱਤਰ ਦੇ ਅਹੁਦੇ ‘ਤੇ ਤਰੱਕੀ ਦੇ ਦਿੱਤੀ ਹੈ। ਸਰਕਾਰ ਨੇ ਇਸ ਸਬੰਧੀ ਜਾਰੀ ਹੁਕਮਾਂ ਅਨੁਸਾਰ 1994 ਬੈਚ ਦੇ ਪੰਜ ਆਈਏਐਸ ਅਧਿਕਾਰੀਆਂ ਵਿਕਾਸ ਪ੍ਰਤਾਪ ਸਿੰਘ, ਆਲੋਕ ਸ਼ੇਖਰ, ਧੀਰੇਂਦਰ ਕੁਮਾਰ ਤਿਵਾੜੀ, ਜੇ.ਐਮ ਬਾਲਾਮੁਰੂਗਨ ਅਤੇ ਤੇਜਵੀਰ ਸਿੰਘ ਨੂੰ ਵਧੀਕ ਮੁੱਖ ਸਕੱਤਰ ਵਜੋਂ ਤਰੱਕੀ ਦਿੱਤੀ ਹੈ। ਇਨ੍ਹਾਂ ਵਿੱਚੋਂ ਧੀਰੇਂਦਰ ਕੁਮਾਰ ਤਿਵਾੜੀ ਨੂੰ ਦਿੱਤੀ ਗਈ ਤਰੱਕੀ 28 ਜਨਵਰੀ, 2024 ਤੋਂ ਲਾਗੂ ਹੋਵੇਗੀ, ਜਦਕਿ ਬਾਕੀ ਚਾਰ ਅਧਿਕਾਰੀਆਂ ਦੀ ਤਰੱਕੀ 1 ਜਨਵਰੀ, 2024 ਤੋਂ ਲਾਗੂ ਹੈ। ਹੁਕਮਾਂ ਮੁਤਾਬਕ ਫਿਲਹਾਲ ਉਪਰੋਕਤ ਪੰਜੇ ਅਧਿਕਾਰੀ ਆਪਣੀ ਮੌਜੂਦਾ ਡਿਊਟੀ ‘ਤੇ ਬਣੇ ਰਹਿਣਗੇ। ਹਾਲਾਂਕਿ, ਤਰੱਕੀ ਦੇ ਨਾਲ ਲਾਗੂ ਕੀਤਾ ਗਿਆ ਨਵਾਂ ਤਨਖਾਹ ਸਕੇਲ ਉਨ੍ਹਾਂ ਲਈ ਤਰੱਕੀ ਦੀ ਮਿਤੀ ਤੋਂ ਲਾਗੂ ਹੋ ਜਾਵੇਗਾ। ਅਲੋਕ ਸ਼ੇਖਰ, ਜੋ ਇਸ ਸਮੇਂ ਕੇਂਦਰ ਵਿੱਚ ਡੈਪੂਟੇਸ਼ਨ ‘ਤੇ ਤਾਇਨਾਤ ਹਨ, ਉਨ੍ਹਾਂ ਨੂੰ ਤਰੱਕੀ ਦੇ ਰੂਪ ਵਿੱਚ ਅਸਲ ਲਾਭ ਉਦੋਂ ਹੀ ਮਿਲੇਗਾ ਜਦੋਂ ਉਹ ਡੈਪੂਟੇਸ਼ਨ ਤੋਂ ਵਾਪਸ ਆ ਕੇ ਰਾਜ ਸਰਕਾਰ ਦੀ ਸੇਵਾ ਵਿੱਚ ਸ਼ਾਮਲ ਹੋਣਗੇ। ਇਸਦੇ ਨਾਲ ਹੀ ਪੰਜਾਬ ਸਰਕਾਰ (Punjab government) ਨੇ ਐਤਵਾਰ ਨੂੰ 1994 ਬੈਚ ਦੇ ਪੰਜ ਆਈਏਐਸ ਅਧਿਕਾਰੀਆਂ ਦੀਆਂ ਤਰੱਕੀਆਂ ਦੇ ਹੁਕਮ ਜਾਰੀ ਕਰਨ ਦੇ ਨਾਲ-ਨਾਲ 1999 ਬੈਚ ਦੇ ਤਿੰਨ ਹੋਰ ਆਈਏਐਸ ਅਧਿਕਾਰੀਆਂ ਦੀਆਂ ਤਰੱਕੀਆਂ ਦੇ ਹੁਕਮ ਵੀ ਜਾਰੀ ਕੀਤੇ ਹਨ। ਇਨ੍ਹਾਂ ਅਧਿਕਾਰੀਆਂ ਦੇ ਨਾਂ ਹਨ- ਭਾਵਨਾ ਗਰਗ, ਨੀਲਕੰਦ ਐੱਸ. ਅਵਾਦ ਅਤੇ ਅਜੋਏ ਸ਼ਰਮਾ। ਇਨ੍ਹਾਂ ਅਧਿਕਾਰੀਆਂ ਨੂੰ ਪ੍ਰਮੁੱਖ ਸਕੱਤਰ/ਵਿੱਤ ਕਮਿਸ਼ਨਰ ਦੇ ਅਹੁਦੇ ‘ਤੇ ਤਰੱਕੀ ਦਿੱਤੀ ਗਈ ਹੈ। ਇਨ੍ਹਾਂ ਵਿੱਚੋਂ ਭਾਵਨਾ ਗਰਗ ਜੋ ਇਸ ਸਮੇਂ ਕੇਂਦਰ ਸਰਕਾਰ ਵਿੱਚ ਡੈਪੂਟੇਸ਼ਨ 'ਤੇ ਕੰਮ ਕਰ ਰਹੀ ਹੈ, ਨੂੰ ਡੈਪੂਟੇਸ਼ਨ ਤੋਂ ਵਾਪਸ ਆ ਕੇ ਰਾਜ ਸਰਕਾਰ ਦੀ ਸੇਵਾ ਵਿੱਚ ਜੁਆਇਨ ਕਰਨ ਤੋਂ ਬਾਅਦ ਹੀ ਤਰੱਕੀ ਦੇ ਸਾਰੇ ਲਾਭ ਮਿਲਣਗੇ। ਬਾਕੀ ਦੋ ਅਧਿਕਾਰੀਆਂ ਨੂੰ ਦਿੱਤੀ ਗਈ ਤਰੱਕੀ 1 ਜਨਵਰੀ 2024 ਤੋਂ ਲਾਗੂ ਹੋਵੇਗੀ। The post ਪੰਜਾਬ ਸਰਕਾਰ ਨੇ ਨਵੇਂ ਸਾਲ ‘ਤੇ ਅੱਠ IAS ਅਧਿਕਾਰੀਆਂ ਨੂੰ ਦਿੱਤੀ ਤਰੱਕੀ appeared first on TheUnmute.com - Punjabi News. Tags:
|
ਨਵੇਂ ਸਾਲ 'ਚ ISRO ਦੀ ਵੱਡੀ ਉਪਲਬਧੀ, ਬਲੈਕ ਹੋਲ ਦੇ ਅਧਿਐਨ ਲਈ ਐਕਸ-ਰੇ ਪੋਲਰੀਮੀਟਰ ਸੈਟੇਲਾਈਟ ਲਾਂਚ Monday 01 January 2024 06:54 AM UTC+00 | Tags: black-holes black-holes-theory breaking-news first-x-ray-polarimeter-satellite india indian-settelite isro mnews news tech-news xposat ਚੰਡੀਗੜ੍ਹ, 01 ਜਨਵਰੀ 2024: ਭਾਰਤ ਨੇ ਖਗੋਲ ਵਿਗਿਆਨ ਦੇ ਸਭ ਤੋਂ ਵੱਡੇ ਰਹੱਸਾਂ ਵਿੱਚੋਂ ਇੱਕ ਬਲੈਕ ਹੋਲ ਬਾਰੇ ਜਾਣਕਾਰੀ ਇਕੱਠੀ ਕਰਨ ਲਈ ਸੈਟੇਲਾਈਟ ਭੇਜ ਕੇ ਸਾਲ ਦੀ ਸ਼ੁਰੂਆਤ ਕੀਤੀ ਹੈ। ਸਵੇਰੇ 9.10 ਵਜੇ, ਭਾਰਤੀ ਪੁਲਾੜ ਖੋਜ ਸੰਸਥਾ (ISRO) ਦੇ ਪਹਿਲੇ ਐਕਸ-ਰੇ ਪੋਲਰੀਮੀਟਰ ਉਪਗ੍ਰਹਿ ਯਾਨੀ ‘ਐਕਸਪੋਸੈਟ’ ਨੂੰ ਰਾਕੇਟ ਪੋਲਰ ਸੈਟੇਲਾਈਟ ਲਾਂਚ ਵਹੀਕਲ (ਪੀਐਸਐਲਵੀ) ਸੀ 58 ਰਾਹੀਂ ਲਾਂਚ ਕੀਤਾ ਗਿਆ। ਇਹ ਸਿਰਫ 21 ਮਿੰਟਾਂ ‘ਚ ਪੁਲਾੜ ‘ਚ 650 ਕਿਲੋਮੀਟਰ ਦੀ ਉਚਾਈ ‘ਤੇ ਜਾਵੇਗਾ। ਇਹ ਇਸ ਰਾਕੇਟ ਦਾ 60ਵਾਂ ਮਿਸ਼ਨ ਹੋਵੇਗਾ। ਇਸ ਮਿਸ਼ਨ ‘ਚ ਐਕਸੋਸੈਟ ਦੇ ਨਾਲ-ਨਾਲ 10 ਹੋਰ ਸੈਟੇਲਾਈਟਾਂ ਨੂੰ ਵੀ ਧਰਤੀ ਦੇ ਹੇਠਲੇ ਪੰਧ ‘ਚ ਰੱਖਿਆ ਜਾਵੇਗਾ। SLV-C58 XPoSat ਮਿਸ਼ਨ ‘ਤੇ, ਇਸਰੋ ਦੇ ਮੁਖੀ ਐਸ ਸੋਮਨਾਥ ਨੇ ਕਿਹਾ, “ਪੀਐਸਐਲਵੀ ਦਾ ਇੱਕ ਹੋਰ ਸਫਲ ਮਿਸ਼ਨ 1 ਜਨਵਰੀ, 2024 ਨੂੰ ਪੂਰਾ ਹੋ ਗਿਆ ਹੈ।” ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਦੇ ਐਕਸ-ਰੇ ਪੋਲਰੀਮੀਟਰ ਸੈਟੇਲਾਈਟ ਸਮੇਤ 11 ਸੈਟੇਲਾਈਟਾਂ ਨੂੰ ਸਫਲਤਾਪੂਰਵਕ ਆਪਣੇ ਪੰਧ ਵਿੱਚ ਸਥਾਪਿਤ ਕੀਤਾ ਗਿਆ ਹੈ । ਇਸਰੋ ਦਾ ਪਹਿਲਾ ਐਕਸ-ਰੇ ਪੋਲਰੀਮੀਟਰ ਸੈਟੇਲਾਈਟ (ਐਕਸਪੋਸੈਟ) ਐਕਸ-ਰੇ ਸਰੋਤ ਦੇ ਰਹੱਸਾਂ ਨੂੰ ਖੋਲ੍ਹਣ ਅਤੇ ‘ਬਲੈਕ ਹੋਲ’ ਦੇ ਰਹੱਸਮਈ ਸੰਸਾਰ ਦਾ ਅਧਿਐਨ ਕਰਨ ਵਿੱਚ ਮੱਦਦ ਕਰੇਗਾ। PSLV-C58 ਨੇ ਸਫਲਤਾਪੂਰਵਕ ਐਕਸ-ਰੇ ਪੋਲਰੀਮੀਟਰ ਉਪਗ੍ਰਹਿ ਨੂੰ ਧਰਤੀ ਦੇ ਹੇਠਲੇ ਪੰਧ ਵਿੱਚ ਥਾਪਿਤ ਕੀਤਾ ਗਿਆ ਹੈ। ਇਸਰੋ (ISRO) ਨੇ ਕਿਹਾ ਕਿ ਇਸ ਉਪਗ੍ਰਹਿ ਦਾ ਉਦੇਸ਼ ਦੂਰ ਪੁਲਾੜ ਤੋਂ ਆਉਣ ਵਾਲੇ ਤੀਬਰ ਐਕਸ-ਰੇ ਦੇ ਧਰੁਵੀਕਰਨ ਦਾ ਪਤਾ ਲਗਾਉਣਾ ਹੈ। ਉਹ ਕਿਸ ਆਕਾਸ਼ੀ ਪਿੰਡ ਤੋਂ ਆ ਰਹੇ ਹਨ, ਇਸ ਰਹੱਸ ਤੋਂ ਇਨ੍ਹਾਂ ਕਿਰਨਾਂ ਬਾਰੇ ਕਾਫੀ ਜਾਣਕਾਰੀ ਮਿਲਦੀ ਹੈ। ਐਕਸ-ਰੇ ਧਰੁਵੀਕਰਨ ਨੂੰ ਜਾਣਨ ਦੀ ਮਹੱਤਤਾ ਪੂਰੀ ਦੁਨੀਆ ਵਿੱਚ ਵਧ ਗਈ ਹੈ। ਇਹ ਬਲੈਕ ਹੋਲ, ਨਿਊਟ੍ਰੋਨ ਤਾਰੇ (ਵਿਸਫੋਟ ਤੋਂ ਬਾਅਦ ਛੱਡੇ ਤਾਰੇ ਦੇ ਉੱਚ-ਪੁੰਜ ਵਾਲੇ ਹਿੱਸੇ), ਗਲੈਕਸੀ ਦੇ ਕੇਂਦਰ ਵਿੱਚ ਮੌਜੂਦ ਨਿਊਕਲੀਅਸ, ਆਦਿ ਵਰਗੀਆਂ ਵਸਤੂਆਂ ਜਾਂ ਬਣਤਰਾਂ ਨੂੰ ਸਮਝਣ ਵਿੱਚ ਮੱਦਦ ਕਰਦਾ ਹੈ। ਇਹ ਆਕਾਸ਼ੀ ਪਦਾਰਥਾਂ ਦੀ ਸ਼ਕਲ ਅਤੇ ਰੇਡੀਏਸ਼ਨ ਬਣਾਉਣ ਦੀ ਪ੍ਰਕਿਰਿਆ ਨੂੰ ਸਮਝਣ ਵਿੱਚ ਮੱਦਦ ਕਰੇਗਾ। The post ਨਵੇਂ ਸਾਲ ‘ਚ ISRO ਦੀ ਵੱਡੀ ਉਪਲਬਧੀ, ਬਲੈਕ ਹੋਲ ਦੇ ਅਧਿਐਨ ਲਈ ਐਕਸ-ਰੇ ਪੋਲਰੀਮੀਟਰ ਸੈਟੇਲਾਈਟ ਲਾਂਚ appeared first on TheUnmute.com - Punjabi News. Tags:
|
LPG Cylinders: ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਮਾਮੂਲੀ ਕਟੌਤੀ Monday 01 January 2024 07:09 AM UTC+00 | Tags: breaking-news commercial-gas cylinder latest-news lpg-cylinders news punjab-news ਚੰਡੀਗੜ੍ਹ, 01 ਜਨਵਰੀ 2024: ਅੱਜ ਤੋਂ ਸਾਲ 2024 ਸ਼ੁਰੂ ਹੋ ਗਿਆ ਹੈ। ਸਿਲੰਡਰ (Cylinder) ਦੀ ਕੀਮਤ ਮਹੀਨੇ ਦੀ ਪਹਿਲੀ ਤਾਰੀਖ਼ ਨੂੰ ਅਪਡੇਟ ਕੀਤੀ ਜਾਂਦੀ ਹੈ। ਉਮੀਦ ਕੀਤੀ ਜਾ ਰਹੀ ਸੀ ਕਿ ਨਵੇਂ ਸਾਲ ‘ਤੇ ਸਿਲੰਡਰ ਦੀਆਂ ਕੀਮਤਾਂ ‘ਚ ਕਮੀ ਆਵੇਗੀ। ਇੰਡੇਨ ਆਇਲ ਨੇ ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ ਘਟਾਈਆਂ ਹਨ। ਤੇਲ ਮਾਰਕੀਟਿੰਗ ਕੰਪਨੀਆਂ ਨੇ ਦੇਸ਼ ਭਰ ਵਿੱਚ ਐਲਪੀਜੀ ਸਿਲੰਡਰ ਦੀ ਕੀਮਤ ਨੂੰ ਅਪਡੇਟ ਕੀਤਾ ਹੈ। ਕਮਰਸ਼ੀਅਲ ਸਿਲੰਡਰ (Cylinder) ਦੀਆਂ ਕੀਮਤਾਂ ‘ਚ ਮਾਮੂਲੀ ਬਦਲਾਅ ਦੇਖਿਆ ਗਿਆ ਹੈ। ਘਰੇਲੂ ਸਿਲੰਡਰ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਰਾਜਧਾਨੀ ਦਿੱਲੀ ਵਿੱਚ 19 ਕਿਲੋ ਦੇ ਇੱਕ ਸਿਲੰਡਰ ਦੀ ਕੀਮਤ 1755.50 ਰੁਪਏ ਹੈ, ਪਹਿਲਾਂ ਇਹ 1757.00 ਰੁਪਏ ਸੀ। ਅੱਜ ਇਹ ਸਿਰਫ 1.50 ਰੁਪਏ ਸਸਤਾ ਹੋ ਗਿਆ ਹੈ। ਜਦੋਂ ਕਿ ਕੋਲਕਾਤਾ ਵਿੱਚ ਇੱਕ ਵਪਾਰਕ ਸਿਲੰਡਰ ਦੀ ਕੀਮਤ 1869.00 ਰੁਪਏ ਹੈ। ਅੱਜ ਦੇਸ਼ ਭਰ ਵਿੱਚ ਵਪਾਰਕ ਸਿਲੰਡਰ ਦੀ ਕੀਮਤ ਵਿੱਚ ਸਿਰਫ਼ 1.50 ਰੁਪਏ ਦੀ ਕਟੌਤੀ ਕੀਤੀ ਗਈ ਹੈ। ਅੱਜ ਮੁੰਬਈ ਵਿੱਚ ਵਪਾਰਕ ਸਿਲੰਡਰ 1708.50 ਰੁਪਏ ਵਿੱਚ ਮਿਲੇਗਾ। ਉਥੇ ਹੀ, ਇਹ ਚੇਨਈ ‘ਚ 1924.50 ਰੁਪਏ ‘ਚ ਉਪਲਬਧ ਹੋਵੇਗਾ।
The post LPG Cylinders: ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਮਾਮੂਲੀ ਕਟੌਤੀ appeared first on TheUnmute.com - Punjabi News. Tags:
|
ਪੰਜਾਬ ਦੇ ਸਮੂਹ ਐਵਾਰਡ ਜੇਤੂ ਖਿਡਾਰੀ ਤੇ ਖਿਡਾਰਨਾਂ ਬਣੇ ਨਵੇਂ ਸਾਲ ਦੇ ਕੈਲੰਡਰ ਦਾ ਹਿੱਸਾ: ਮੀਤ ਹੇਅਰ Monday 01 January 2024 07:15 AM UTC+00 | Tags: breaking-news gurmeet-singh-meet-hayer latest-news meet-hayer news new-year ਚੰਡੀਗੜ੍ਹ, 01 ਜਨਵਰੀ 2024: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਨਵੇਂ ਸਾਲ ਦੀ ਪੂਰਵ ਸੰਧਿਆ ਉੱਤੇ ਪੰਜਾਬ ਦੀਆਂ ਖੇਡ ਪ੍ਰਾਪਤੀਆਂ ਨੂੰ ਦਰਸਾਉਂਦਾ ਨਵੇਂ ਸਾਲ ਦਾ ਕੈਲੰਡਰ (New Year Calendar) ਜਾਰੀ ਕੀਤਾ। ਇਹ ਕੈਲੰਡਰ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਵੱਲੋਂ ਤਿਆਰ ਕੀਤਾ ਗਿਆ ਹੈ ਜਿਸ ਵਿੱਚ ਪੰਜਾਬ ਦੇ ਸਮੂਹ ਐਵਾਰਡ ਜੇਤੂ ਖਿਡਾਰੀ ਤੇ ਖਿਡਾਰਨਾਂ ਨੂੰ ਸ਼ਾਮਲ ਕੀਤਾ ਗਿਆ ਹੈ। ਦੋ ਕੈਲੰਡਰ ਤਿਆਰ ਕੀਤੇ ਗਏ ਹਨ, ਇੱਕ ਦੀਵਾਰ ਵਾਲਾ ਅਤੇ ਦੂਜਾ ਟੇਬਲ ਕੈਲੰਡਰ।ਖੇਡ ਮੰਤਰੀ ਵੱਲੋਂ ਵਿਸ਼ੇਸ਼ ਮੁੱਖ ਸਕੱਤਰ ਸਰਵਜੀਤ ਸਿੰਘ ਤੇ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਲੈਫਟੀਨੈਂਟ ਜਨਰਲ (ਰਿਟਾ.) ਜੇ.ਐਸ. ਚੀਮਾ ਦੀ ਹਾਜ਼ਰੀ ਵਿੱਚ ਇਹ ਜਾਰੀ ਕੀਤੇ ਗਏ। ਖੇਡ ਮੰਤਰੀ ਨੇ ਨਵੇਂ ਸਾਲ (New Year Calendar) ਦੀ ਸਮੂਹ ਪੰਜਾਬੀਆਂ ਅਤੇ ਖੇਡ ਜਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਦਾ ਅਮੀਰ ਖੇਡ ਵਿਰਸਾ ਹੈ ਅਤੇ ਪੰਜਾਬੀ ਖਿਡਾਰੀਆਂ ਨੇ ਕੁੱਲ ਦੁਨੀਆਂ ਵਿੱਚ ਆਪਣੀ ਖੇਡ ਦਾ ਲੋਹਾ ਮਨਵਾਇਆ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਖੇਡਾਂ ਵਿੱਚ ਸੂਬੇ ਦੀ ਗੁਆਚੀ ਸ਼ਾਨ ਬਹਾਲ ਕਰਨ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ। ਨਵੀਂ ਖੇਡ ਨੀਤੀ ਦੇ ਪਹਿਲੇ ਹੀ ਸਾਲ ਸਾਰਥਿਕ ਨਤੀਜੇ ਸਾਹਮਣੇ ਆਏ ਅਤੇ ਪੰਜਾਬ ਦੇ ਖਿਡਾਰੀਆਂ ਨੇ ਏਸ਼ੀਅਨ ਗੇਮਜ਼ ਵਿੱਚ 72 ਸਾਲ ਦੇ ਰਿਕਾਰਡ ਤੋੜਦਿਆਂ 8 ਸੋਨ ਤਮਗ਼ਿਆਂ ਸਣੇ ਕੁੱਲ 20 ਤਮਗ਼ੇ ਜਿੱਤੇ। ਖੇਡ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਖਿਡਾਰੀਆਂ ਨੇ ਹੁਣ ਤੱਕ ਚਾਰ ਪਦਮਾ ਭੂਸ਼ਣ, 24 ਪਦਮਾ ਸ਼੍ਰੀ, ਚਾਰ ਖੇਲ ਰਤਨ ਪੁਰਸਕਾਰ, 129 ਅਰਜੁਨਾ ਐਵਾਰਡ, 15 ਦਰੋਣਾਚਾਰੀਆ ਐਵਾਰਡ, 21 ਧਿਆਨ ਚੰਦ ਐਵਾਰਡ ਅਤੇ ਪੰਜ ਤੇਨਜ਼ਿੰਗ ਨਾਰਗੇ ਪੁਰਸਕਾਰ ਜਿੱਤੇ ਹਨ। ਸਮੂਹ 202 ਐਵਾਰਡ ਜੇਤੂ ਕੈਲੰਡਰ ਵਿੱਚ ਸ਼ਾਮਲ ਕੀਤੇ ਗਏ ਹਨ। ਲੈਫਟੀਨੈਂਟ ਜਨਰਲ (ਰਿਟਾ.) ਜੇ.ਐਸ. ਚੀਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਲੰਡਰ ਦਾ ਵਿਲੱਖਣ ਪਹਿਲੂ ਇਹ ਹੈ ਕਿ ਕੌਮਾਂਤਰੀ ਔਰਤ ਦਿਵਸ ਵਾਲੇ ਮਾਰਚ ਮਹੀਨੇ ਸਾਰੀਆਂ ਐਵਾਰਡ ਜੇਤੂ ਮਹਿਲਾ ਖਿਡਾਰਨਾਂ, ਵਿਸ਼ਵ ਅਥਲੈਟਿਕਸ ਦਿਵਸ ਵਾਲੇ ਮਈ ਮਹੀਨੇ ਸਾਰੇ ਅਥਲੈਟਿਕਸ ਦੇ ਐਵਾਰਡ ਜੇਤੂ ਸ਼ਾਮਲ ਹਨ। ਇੱਕ ਪਰਿਵਾਰ ਵਿੱਚ ਕਈ ਐਵਾਰਡ ਜੇਤੂ ਖਿਡਾਰੀ ਵੀ ਹਨ ਜਿਵੇਂ ਪਿਤਾ-ਪੁੱਤਰ, ਦੋ ਭਰਾ, ਪਤੀ-ਪਤਨੀ, ਚਾਚਾ-ਭਤੀਜਾ ਆਦਿ ਹਨ। ਇਨ੍ਹਾਂ ਸਭ ਨੂੰ ਕੈਲੰਡਰ ਵਿੱਚ ਵਿਸ਼ੇਸ਼ ਸਥਾਨ ਦਿੱਤਾ ਗਿਆ ਹੈ। The post ਪੰਜਾਬ ਦੇ ਸਮੂਹ ਐਵਾਰਡ ਜੇਤੂ ਖਿਡਾਰੀ ਤੇ ਖਿਡਾਰਨਾਂ ਬਣੇ ਨਵੇਂ ਸਾਲ ਦੇ ਕੈਲੰਡਰ ਦਾ ਹਿੱਸਾ: ਮੀਤ ਹੇਅਰ appeared first on TheUnmute.com - Punjabi News. Tags:
|
ਪੰਜਾਬ ਪੁਲਿਸ ਵੱਲੋਂ ਨਸ਼ੇ ਤੇ ਹਥਿਆਰਾਂ ਦੀ ਤਸਕਰੀ ਦੇ ਅੰਤਰਰਾਸ਼ਟਰੀ ਰੈਕੇਟ ਦਾ ਪਰਦਾਫਾਸ਼, 19 ਕਿਲੋ ਹੈਰੋਇਨ, 7 ਪਿਸਤੌਲ ਅਤੇ ਡਰੱਗ ਮਨੀ ਸਮੇਤ ਦੋ ਕਾਬੂ Monday 01 January 2024 07:22 AM UTC+00 | Tags: amritsar-police arms-act arms-smuggling breaking-news dgp-gaurav-yadav drug drug-money drug-smuggling latest-news news punjab-police ਚੰਡੀਗੜ੍ਹ/ਅੰਮ੍ਰਿਤਸਰ 01 ਜਨਵਰੀ 2024: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਬੀਤੇ ਦਿਨ ਅਮਰੀਕਾ ਅਧਾਰਤ ਤਸਕਰ ਮਨਪ੍ਰੀਤ ਉਰਫ਼ ਮੰਨੂ ਮਹਾਵਾ ਵੱਲੋਂ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ੇ (DRUG) ਅਤੇ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਅੰਮ੍ਰਿਤਸਰ ਤੋਂ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਸੰਦੀਪ ਸਿੰਘ ਉਰਫ਼ ਲਾਡੀ ਵਾਸੀ ਗੁਰੂ ਕੀ ਵਡਾਲੀ, ਅੰਮ੍ਰਿਤਸਰ ਅਤੇ ਰੌਸ਼ਨ ਵਾਸੀ ਹੀਰ, ਅੰਮ੍ਰਿਤਸਰ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ 'ਚੋਂ 19 ਕਿਲੋ ਹੈਰੋਇਨ, 23 ਲੱਖ ਰੁਪਏ ਦੀ ਡਰੱਗ ਮਨੀ, 7 ਪਿਸਤੌਲ ਜਿਨ੍ਹਾਂ ਵਿੱਚ ਇੱਕ 9 ਐਮਐਮ ਦੀ ਅਤਿ-ਆਧੁਨਿਕ ਗਲੌਕ ਪਿਸਟਲ, ਤਿੰਨ .30 ਬੋਰ ਦੇ ਪਿਸਤੌਲ ਅਤੇ ਤਿੰਨ .32 ਬੋਰ ਦੇ ਪਿਸਤੌਲ ਸ਼ਾਮਲ ਹਨ, ਤੋਂ ਇਲਾਵਾ ਪਾਕਿਸਤਾਨ ਦੀ ਮੋਹਰ ਵਾਲਾ ਗੋਲੀ-ਸਿੱਕਾ, ਨੋਟ ਗਿਣਨ ਵਾਲੀ ਮਸ਼ੀਨ ਅਤੇ ਡਰੋਨ ਦਾ ਰਿਮੋਟ ਕੰਟਰੋਲਰ ਅਤੇ ਸਪੇਅਰ ਪੱਖੇ ਵੀ ਬਰਾਮਦ ਕੀਤੇ ਹਨ। ਇਸ ਦੇ ਨਾਲ ਹੀ ਪੁਲਿਸ ਨੇ ਉਨ੍ਹਾਂ ਦੀ ਹੁੰਡਈ ਵਰਨਾ ਕਾਰ (ਪੀ.ਬੀ.06ਬੀਬੀ4064), ਜਿਸ ‘ਚ ਉਹ ਹੈਰੋਇਨ ਦੀ ਖੇਪ ਸਪਲਾਈ ਕਰਨ ਜਾ ਰਹੇ ਸਨ, ਵੀ ਜ਼ਬਤ ਕਰ ਲਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮ ਅਮਰੀਕਾ ਅਧਾਰਤ ਤਸਕਰ ਮੰਨੂ ਮਹਾਵਾ ਦੇ ਸਿੱਧੇ ਸੰਪਰਕ ਵਿੱਚ ਸਨ ਅਤੇ ਪਾਕਿਸਤਾਨ ਤੋਂ ਹੈਰੋਇਨ ਦੀ ਤਸਕਰੀ ਕਰਕੇ ਸੂਬੇ ਭਰ ਵਿੱਚ ਇਸਨੂੰ ਸਪਲਾਈ ਕਰ ਰਹੇ ਸਨ। ਉਨ੍ਹਾਂ ਅੱਗੇ ਕਿਹਾ ਕਿ ਮੁਲਜ਼ਮਾਂ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਤੋਂ ਇਲਾਵਾ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੀਆਂ ਟੀਮਾਂ ਇਸ ਮਾਮਲੇ ਦੀ ਵਿੱਤੀ ਨਜ਼ਰੀਏ ਤੋਂ ਜਾਂਚ ਵੀ ਕਰ ਰਹੀਆਂ ਹਨ ਤਾਂ ਜੋ ਹਵਾਲਾ ਲਿੰਕਾਂ ਅਤੇ ਜਾਇਦਾਦ ਦੇ ਵੇਰਵਿਆਂ ਬਾਰੇ ਪਤਾ ਕਰਕੇ ਉਨ੍ਹਾਂ ਨੂੰ ਫਰੀਜ਼ ਕੀਤਾ ਜਾ ਸਕੇ। ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਟੀਮਾਂ ਨੂੰ ਠੋਸ ਸੂਚਨਾ ਮਿਲੀ ਸੀ ਕਿ ਤਸਕਰ ਮੰਨੂ ਮਹਾਵਾ ਦੇ ਸਾਥੀਆਂ ਨੇ ਸਰਹੱਦ ਪਾਰੋਂ ਪਾਕਿਸਤਾਨ ਅਧਾਰਤ ਸਮੱਗਲਰਾਂ ਵੱਲੋਂ ਭੇਜੀ ਗਈ ਹੈਰੋਇਨ ਦੀ ਖੇਪ ਹਾਸਲ ਕਰ ਲਈ ਹੈ ਅਤੇ ਉਹ ਕਿਸੇ ਵਿਅਕਤੀ ਨੂੰ ਇਸਦੀ ਸਪਲਾਈ ਕਰਨ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸੂਚਨਾ ਮਿਲਣ ਉਪਰੰਤ ਤੁਰੰਤ ਕਾਰਵਾਈ ਕਰਦਿਆਂ ਡੀਸੀਪੀ ਹਰਪ੍ਰੀਤ ਮੰਧੇਰ, ਏਡੀਸੀਪੀ ਸਿਟੀ-3 ਅਭਿਮਨਿਊ ਰਾਣਾ ਅਤੇ ਏਸੀਪੀ ਸੈਂਟਰਲ ਸੁਰਿੰਦਰ ਕੁਮਾਰ ਦੀ ਨਿਗਰਾਨੀ ਹੇਠ ਸੀਆਈਏ ਸਟਾਫ-3 ਦੀਆਂ ਪੁਲੀਸ ਟੀਮਾਂ ਨੇ ਇਸਲਾਮਾਬਾਦ ਦੇ ਇਲਾਕੇ ਵਿੱਚ ਵਿਸ਼ੇਸ਼ ਪੁਲੀਸ ਚੈਕਿੰਗ ਕੀਤੀ ਅਤੇ ਦੋਵਾਂ ਮੁਲਜ਼ਮਾਂ ਨੂੰ ਉਸ ਵੇਲੇ ਗ੍ਰਿਫ਼ਤਾਰ ਕਰ ਲਿਆ ਜਦੋਂ ਉਹ ਖੇਪ ਦੀ ਸਪਲਾਈ ਲਈ ਨਿਰਧਾਰਤ ਵਿਅਕਤੀ ਦੀ ਉਡੀਕ ਕਰ ਰਹੇ ਸਨ। ਸੀ.ਪੀ.ਭੁੱਲਰ ਨੇ ਦੱਸਿਆ ਕਿ ਫੜੇ ਗਏ ਦੋਸ਼ੀਆਂ ਵੱਲੋਂ ਹੁਣ ਤੱਕ ਹਾਸਲ ਕੀਤੀਆਂ ਗਈਆਂ ਨਸ਼ੇ (DRUG) ਅਤੇ ਹਥਿਆਰਾਂ ਦੀਆਂ ਖੇਪਾਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ-ਪੜਤਾਲ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਇਸ ਸਬੰਧੀ ਅੰਮ੍ਰਿਤਸਰ ਦੇ ਪੁਲਿਸ ਥਾਣਾ ਇਸਲਾਮਾਬਾਦ, ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਇੱਕ ਐਫ.ਆਈ.ਆਰ. ਨੰ. 298 ਮਿਤੀ 31.12.2023 ਦਰਜ ਹੈ। The post ਪੰਜਾਬ ਪੁਲਿਸ ਵੱਲੋਂ ਨਸ਼ੇ ਤੇ ਹਥਿਆਰਾਂ ਦੀ ਤਸਕਰੀ ਦੇ ਅੰਤਰਰਾਸ਼ਟਰੀ ਰੈਕੇਟ ਦਾ ਪਰਦਾਫਾਸ਼, 19 ਕਿਲੋ ਹੈਰੋਇਨ, 7 ਪਿਸਤੌਲ ਅਤੇ ਡਰੱਗ ਮਨੀ ਸਮੇਤ ਦੋ ਕਾਬੂ appeared first on TheUnmute.com - Punjabi News. Tags:
|
ਜਲੰਧਰ 'ਚ ਨਹਿਰ ਦੇ ਕੋਲ ਮਿਲੀ DSP ਦੀ ਲਾਸ਼, ਮੌਕੇ 'ਤੇ ਪੁੱਜੀ ਪੁਲਿਸ Monday 01 January 2024 07:28 AM UTC+00 | Tags: basti-bawa-khel-canal breaking-news dsp dsp-dalbir-singh-deol dsp-punjab jalandhar news punjab-news punjab-polcie punjab-police the-unmute-latest-news ਚੰਡੀਗੜ੍ਹ 01 ਜਨਵਰੀ 2024: ਪੰਜਾਬ ਦੇ ਜਲੰਧਰ ਵਿੱਚ ਬਸਤੀ ਬਾਵਾ ਖੇਲ ਨਹਿਰ ਦੇ ਕੋਲ ਇੱਕ ਡੀਐਸਪੀ (DSP) ਦੀ ਲਾਸ਼ ਬਰਾਮਦ ਹੋਈ ਹੈ। ਇਸ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਲਾਸ਼ ਕੋਲੋਂ ਇਕ ਪਛਾਣ ਪੱਤਰ ਬਰਾਮਦ ਹੋਇਆ ਹੈ। ਮ੍ਰਿਤਕ ਦੀ ਪਛਾਣ ਦਲਬੀਰ ਸਿੰਘ ਦਿਓਲ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਦਲਬੀਰ ਸੰਗਰੂਰ ਦੇ ਪਿੰਡ ਲੱਧਾ ਕੋਠੀ ਦਾ ਰਹਿਣ ਵਾਲਾ ਸੀ। ਦਲਬੀਰ ਪੀਏਪੀ ਸਿਖਲਾਈ ਕੇਂਦਰ ਵਿੱਚ ਤਾਇਨਾਤ ਸੀ। The post ਜਲੰਧਰ ‘ਚ ਨਹਿਰ ਦੇ ਕੋਲ ਮਿਲੀ DSP ਦੀ ਲਾਸ਼, ਮੌਕੇ ‘ਤੇ ਪੁੱਜੀ ਪੁਲਿਸ appeared first on TheUnmute.com - Punjabi News. Tags:
|
ਭਗਤ ਸਿੰਘ, ਰਾਜਗੁਰੂ, ਸੁਖਦੇਵ ਅਤੇ ਲਾਲਾ ਲਾਜਪਤ ਰਾਏ ਸਾਡੇ ਨਾਇਕ ਹਨ, ਉਨ੍ਹਾਂ ਨੂੰ 'ਰੱਦ ਹੋਈਆਂ ਝਾਕੀਆਂ ਵਾਲੀ ਸ਼੍ਰੇਣੀ' ਨਾਲ ਨਹੀਂ ਜੋੜਿਆ ਜਾ ਸਕਦਾ: ਮੁੱਖ ਮੰਤਰੀ Monday 01 January 2024 07:39 AM UTC+00 | Tags: bhagat-singh lala-lajpat-rai news rajguru republic-day-2024 sukhdev ਚੰਡੀਗੜ੍ਹ 01 ਜਨਵਰੀ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੀਤੇ ਦਿਨ ਸਪੱਸ਼ਟ ਸ਼ਬਦਾਂ ਕਿਹਾ ਕਿ ਸੂਬਾ ਸਰਕਾਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ 'ਨਾ-ਮਨਜ਼ੂਰ ਸ਼੍ਰੇਣੀ' ਵਿੱਚ ਆਪਣੀ ਝਲਕੀਆਂ ਨਹੀਂ ਭੇਜੇਗੀ ਕਿਉਂਕਿ ਦੇਸ਼ ਦੇ ਸ਼ਹੀਦਾਂ ਬਾਰੇ ਭਾਜਪਾ ਤੋਂ ਐਨ.ਓ.ਸੀ. ਲੈਣ ਦੀ ਲੋੜ ਨਹੀਂ ਹੈ। ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਮਾਈ ਭਾਗੋ, ਗ਼ਦਰੀ ਬਾਬਿਆਂ ਸਮੇਤ ਮਹਾਨ ਸ਼ਹੀਦਾਂ ਨੂੰ ਰੱਦ ਕੀਤੀ ਸ਼੍ਰੇਣੀ ਵਿੱਚ ਨਹੀਂ ਰੱਖਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਗਣਤੰਤਰ ਦਿਵਸ ਦੀ ਪਰੇਡ ਵਿੱਚ ਪੰਜਾਬ ਦੀਆਂ ਝਾਕੀਆਂ ਨੂੰ ਸ਼ਾਮਲ ਨਾ ਕਰਕੇ ਇਨ੍ਹਾਂ ਨਾਇਕਾਂ ਦੇ ਮਹਾਨ ਯੋਗਦਾਨ ਅਤੇ ਕੁਰਬਾਨੀਆਂ ਦਾ ਮਹੱਤਵ ਘਟਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਵਰਤਾਰਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਕਿਉਂ ਜੋ ਇਹ ਕਦਮ ਸਾਡੇ ਮਹਾਨ ਦੇਸ਼ ਭਗਤਾਂ ਅਤੇ ਕੌਮੀ ਆਗੂਆਂ ਦਾ ਘੋਰ ਨਿਰਾਦਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ 30 ਦਸੰਬਰ ਨੂੰ ਇਕ ਪੱਤਰ ਲਿਖ ਕੇ ਸੂਬਾ ਸਰਕਾਰ ਨੂੰ ਕਿਹਾ ਹੈ ਕਿ ਗਣਤੰਤਰ ਦਿਵਸ ਦੀ ਪਰੇਡ ਲਈ ਸੂਬਿਆਂ ਨਾਲ ਕੀਤੇ ਐਮ.ਓ.ਯੂ. ਦੇ ਕਲਾਜ਼-8 ਮੁਤਾਬਕ ਸੂਬਾ ਹੋਵੇ ਜਾਂ ਯੂ.ਟੀ. ਜਿਸ ਦੀ ਗਣਤੰਤਰ ਦਿਵਸ ਦੀ ਪਰੇਡ ਲਈ ਚੋਣ ਨਹੀਂ ਹੁੰਦੀ, ਉਸ ਸੂਬੇ ਜਾਂ ਯੂ.ਟੀ. ਨੂੰ 23-31 ਜਨਵਰੀ ਦੌਰਾਨ ਨਵੀਂ ਦਿੱਲੀ ਦੇ ਲਾਲ ਕਿਲ੍ਹੇ ਵਿਖੇ ਹੋਣ ਵਾਲੇ 'ਭਾਰਤ ਪਰਵ' ਦੌਰਾਨ ਝਾਕੀ ਦਿਖਾਉਣ ਦਾ ਮੌਕਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪਰਵ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਪ੍ਰਸਿੱਧ ਪਕਵਾਨ, ਰਵਾਇਤਾਂ, ਵਸਤਾਂ, ਦਸਤਕਾਰੀ ਅਤੇ ਤਿਉਹਾਰਾਂ ਉਤੇ ਅਧਾਰਿਤ ਹੁੰਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 'ਭਾਰਤ ਪਰਵ' ਤੋਂ ਬਾਅਦ ਸੂਬਾ ਜਾਂ ਯੂ.ਟੀ. ਦੀ ਝਾਕੀ ਉਨ੍ਹਾਂ ਦੀ ਮਰਜ਼ੀ ਅਨੁਸਾਰ ਸਬੰਧਤ ਸੂਬਾ ਜਾਂ ਯੂ.ਟੀ. ਦੇ ਸਮਾਗਮਾਂ ਵਿੱਚ ਪ੍ਰਦਰਸ਼ਿਤ ਕੀਤੀ ਜਾ ਸਕਦੀ ਹੈ। ਮੁੱਖ ਮੰਤਰੀ ਨੇ ਸਪੱਸ਼ਟ ਤੌਰ ਉਤੇ ਕਿਹਾ ਕਿ ਸੂਬਾ ਆਪਣੀਆਂ ਝਾਕੀਆਂ ਨਹੀਂ ਭੇਜੇਗਾ ਕਿਉਂਕਿ ਦੇਸ਼ ਦੇ ਸ਼ਹੀਦਾਂ ਨੂੰ ਭਾਜਪਾ ਤੋਂ ਐਨ.ਓ.ਸੀ. ਲੈਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਆਪਣੇ ਦੇਸ਼ ਭਗਤਾਂ ਅਤੇ ਸ਼ਹੀਦਾਂ ਦਾ ਸਤਿਕਾਰ ਕਰਨਾ ਚੰਗੀ ਤਰ੍ਹਾਂ ਜਾਣਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸ਼ਹੀਦ ਸਾਡੇ ਨਾਇਕ ਹਨ ਅਤੇ ਇਨ੍ਹਾਂ ਯੋਧਿਆਂ ਵੱਲੋਂ ਮੁਲਕ ਲਈ ਕੀਤੀਆਂ ਲਾਮਿਸਾਲ ਕੁਰਬਾਨੀਆਂ ਲਈ ਦੇਸ਼ ਉਨ੍ਹਾਂ ਦਾ ਹਮੇਸ਼ਾ ਰਿਣੀ ਰਹੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਆਪਣੇ ਨਾਇਕਾਂ ਦੇ ਯੋਗਦਾਨ ਨੂੰ ਦਰਸਾਉਣ ਲਈ ਕੇਂਦਰ ਸਰਕਾਰ ਦੇ ਸਹਾਰੇ ਦੀ ਲੋੜ ਨਹੀਂ ਹੈ ਸਗੋਂ ਸੂਬਾ ਆਪਣੇ ਪੱਧਰ ਉਤੇ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਦੇਣ ਦੇ ਸਮਰੱਥ ਹੈ। The post ਭਗਤ ਸਿੰਘ, ਰਾਜਗੁਰੂ, ਸੁਖਦੇਵ ਅਤੇ ਲਾਲਾ ਲਾਜਪਤ ਰਾਏ ਸਾਡੇ ਨਾਇਕ ਹਨ, ਉਨ੍ਹਾਂ ਨੂੰ 'ਰੱਦ ਹੋਈਆਂ ਝਾਕੀਆਂ ਵਾਲੀ ਸ਼੍ਰੇਣੀ' ਨਾਲ ਨਹੀਂ ਜੋੜਿਆ ਜਾ ਸਕਦਾ: ਮੁੱਖ ਮੰਤਰੀ appeared first on TheUnmute.com - Punjabi News. Tags:
|
ਭੇਜਣਾ ਸੀ ਪੁਰਤਗਾਲ, ਪਹੁੰਚਿਆ ਬੇਲਾਰੂਸ ਦੇ ਜੰਗਲਾਂ 'ਚ, ਪਰਿਵਾਰ ਦੀ ਸ਼ਿਕਾਇਤ 'ਤੇ ਗ੍ਰਹਿ ਮੰਤਰੀ ਅਨਿਲ ਵਿਜ ਨੇ SIT ਨੂੰ ਸੌਂਪੀ ਜਾਂਚ Monday 01 January 2024 07:45 AM UTC+00 | Tags: agent-fraude-case anil-vij breaking-news crime cyber-crime fraude haryana-news news punjab-news sit ਚੰਡੀਗੜ੍ਹ 01 ਜਨਵਰੀ 2024: ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿਜ (Anil Vij) ਨੇ ਬੀਤੇ ਦਿਨ ਨੂੰ ਆਪਣੇ ਆਵਾਸ ‘ਤੇ ਜਨ ਸਮੱਸਿਆਵਾਂ ਨੂੰ ਸੁਣਿਆ ਤੇ ਸਬੰਧਿਤ ਅਧਿਕਾਰੀਆਂ ਨੂੰ ਕਾਰਵਾਈ ਦੇ ਦਿਸ਼ਾ-ਨਿਰਦੇਸ਼ ਦਿੱਤੇ। ਕੈਥਲ ਤੋਂ ਆਏ ਫਰਿਆਦੀ ਨੇ ਦੱਸਿਆ ਕਿ ਉਸ ਦੇ ਭਰਾ ਨੂੰ ਪੁਰਤਗਾਲ ਭੇਜਣ ਦੇ ਲਈ ਇਕ ਏਜੰਟ ਨੇ ਝਾਸਾ ਦਿੱਤਾ ਸੀ ਅਤੇ ਲਗਭਗ ਪੰਜ ਲੱਖ ਰੁਪਏ ਉਨ੍ਹਾਂ ਨੇ ਵੱਖ-ਵੱਖ ਕਿਸ਼ਤਾਂ ਵਿਚ ਏਜੰਟ ਨੂੰ ਦੇ ਦਿੱਤੇ ਸਨ। ਇਕ ਅਕਤੂਬਰ ਨੂੰ ਉਸ ਦਾ ਭਰਾ ਨਵੀਂ ਦਿੱਲੀ ਏਅਰਪੋਰਟ ਤੋਂ ਰਵਾਨਾ ਹੋਇਆ, ਮਗਰ ਏਜੰਟ ਨੇ ਪੁਰਤਗਾਲ ਭੇਜਣ ਦੀ ਥਾ ਉਸ ਦੇ ਭਰਾ ਨੁੰ ਬੇਲਾਰੂਸ ਭੇਜ ਦਿੱਤਾ। ਉਨ੍ਹਾਂ ਨੇ ਦੱਸਿਆ ਗਿਆ ਕਿ ਊਹ ਉੱਥੇ ਸੜਕ ਮਾਰਗ ਤੋਂ ਉਸ ਨੂੰ ਪੁਰਤਗਾਲ ਲੈ ਜਾਣਗੇ, ਮਗਰ ਇਕ ਦਿਨ ਉਸ ਦੇ ਭਰਾ ਦਾ ਫੋਨ ਆਇਆ ਕਿ ਉਹ ਬੇਲਾਰੂ ਦੇ ਜੰਗਲਾਂ ਵਿਚ ਹਨ ਅਤੇ ਇੱਥੋਂ ਉਨ੍ਹਾਂ ਨੁੰ ਪੁਰਤਗਾਲ ਲੈ ਜਾਇਆ ਜਾ ਰਿਹਾ ਹੈ। ਉਸ ਨੇ ਦਸਿਆ ਕਿ ਇਸ ਫੋਨ ਦੇ ਬਾਅਦ ਉਸਦਾ ਕੋਈ ਫੋਨ ਨਹੀਂ ਆਇਆ। ਉਨ੍ਹਾਂ ਨੂੰ ਨਹੀਂ ਪਤਾ ਕਿ ਹੁਣ ਉਨ੍ਹਾਂ ਦਾ ਭਰਾ ਕਿੱਥੇ ਹੈ ਅਤੇ ਉਸ ਦਾ ਫੋਨ ਵੀ ਨਹੀਂ ਮਿਲ ਰਿਹਾ ਹੈ। ਗ੍ਰਹਿ ਮੰਤਰੀ ਅਨਿਲ ਵਿਜ ਨੇ ਇਸ ਮਾਮਲੇ ਵਿਚ ਕਬੂਤਰਬਾਜੀ ਲਈ ਗਠਨ ਏਸਆਈਟੀ ਨੂੰ ਜਾਂਚ ਦੇ ਨਿਰਦੇਸ਼ ਦਿੱਤੇ। ਪਲਵਲ ਤੋਂ ਆਏ ਆਈਟੀਬੀਪੀ ਦੇ ਜਵਾਨ ਨੇ ਦੋਸ਼ ਲਗਾਇਆ ਕਿ ਕੁੱਝ ਲੋਕਾਂ ਨੇ ਉਸ ਦੇ ਘਰ ‘ਤੇ ਕਬਜਾ ਕਰਨ ਦੀ ਨੀਯਤ ਨਾਲ ਤਾਲਾ ਤੋੜ ਤੋੜਫੋੜ ਅਤੇ ਕੁੱਟਮਾਰ ਕੀਤੀ। ਉਸ ਦੇ ਵੱਲੋਂ ਦਰਜ ਕਰਾਏ ਗਏ ਕੇਸ ‘ਤੇ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਗ੍ਰਹਿ ਮੰਤਰੀ ਨੇ ਏਸਪੀ ਪਲਵਲ ਨੁੰ ਮਾਮਲੇ ਵਿਚ ਸਖਤ ਕਾਰਵਾਈ ਦੇ ਨਿਰਦੇਸ਼ ਦਿੱਤੇ। ਇਸੀ ਤਰ੍ਹਾ ਸੇਨਾ ਵਿਚ ਤੈਨਾਤ ਪਲਵਲ ਨਿਵਾਸੀ ਸੇਨਾ ਦੇ ਕਰਮਚਾਰੀ ਨੇ ਕਿਹਾ ਕਿ ਉਸ ਨੂੰ ਤੇ ਉਸ ਦੇ ਤਾਊ ਦੇ ਮੁੰਡੇ ਨੂੰ ਝੂਠੇ ਮਾਮਲੇ ਵਿਚ ਫਸਾਇਆ ਗਿਆ ਹੈ, ਮੰਤਰੀ ਵਿਜ ਨੇ ਏਸਪੀ ਨੁੰਹ ਨੂੰ ਮਾਮਲੇ ਦੀ ਮੁੜ ਜਾਂਚ ਦੇ ਨਿਰਦੇਸ਼ ਦਿੱਤੇ। ਉੱਥੇ ਹੀ, ਸੋਨੀਪਤ ਨਿਵਾਸੀ ਮਹਿਲਾ ਨੇ ਸਹੁਰੇ ਘਰ ਵੱਲੋਂ ਉਸ ਨਾਲ ਮਾਰਕੁੱਟ ਕਰਨ ਦੇ ਦੋਸ਼ ਲਗਾਏ, ਜਿਸ ‘ਤੇ ਪੁਲਿਸ ਕਮਿਸ਼ਨਰ ਸੋਨੀਪਤ ਨੁੰ ਕਾਰਵਾਈ ਦੇ ਨਿਰਦੇਸ਼ ਦਿੱਤੇ। ਕਰਨਾਲ ਨਿਵਾਸੀ ਬਜੁਰਗ ਨੇ ਆਪਣੀ ਨੂੰਹ ‘ਤੇ ਝੂਠਾ ਇਲਜਾਮ ਲਗਾ ਕੇ ਉਸ ਨੂੰ ਛੇੜਛਾੜ ਦੇ ਮਾਮਲੇ ਵਿਚ ਫਸਾਉਣ ਦੇ ਦੋਸ਼ ਲਗਾਏ, ਹਿਸਾਰ ਤੋਂ ਆਏ ਵਿਅਕਤੀ ਨੇ ਉਸ ‘ਤੇ ਫਰਜੀ ਮਾਰਕੁੱਟ ਦਾ ਮਾਮਲਾ ਦਰਜ ਹੋਣ ਦੀ ਸ਼ਿਕਾਇਤ ਦਿੱਤੀ, ਕੈਥਲ ਤੋਂ ਆਏ ਫਰਿਆਦੀ ਨੇ ਉਸ ਦੇ ਪਲਾਟ ‘ਤੇ ਕਬਜੇ ਦਾ ਦੋਸ਼ ਲਗਾਇਆ। ਇਸ ਤੋਂ ਇਲਾਵਾ ਹੋਰ ਮਾਮਲੇ ਵੀ ਆਏ, ਜਿਨ੍ਹਾਂ ‘ਤੇ ਗ੍ਰਹਿ ਮੰਤਰੀ ਅਨਿਲ ਵਿਜ (Anil Vij) ਨੇ ਸਬੰਧਿਤ ਅਧਿਕਾਰੀਆਂ ਨੁੰ ਕਾਰਵਾਈ ਦੇ ਨਿਰਦੇਸ਼ ਦਿੱਤੇ। The post ਭੇਜਣਾ ਸੀ ਪੁਰਤਗਾਲ, ਪਹੁੰਚਿਆ ਬੇਲਾਰੂਸ ਦੇ ਜੰਗਲਾਂ ‘ਚ, ਪਰਿਵਾਰ ਦੀ ਸ਼ਿਕਾਇਤ ‘ਤੇ ਗ੍ਰਹਿ ਮੰਤਰੀ ਅਨਿਲ ਵਿਜ ਨੇ SIT ਨੂੰ ਸੌਂਪੀ ਜਾਂਚ appeared first on TheUnmute.com - Punjabi News. Tags:
|
ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਜੋਏ ਕੁਮਾਰ ਸਿੰਘ ਨੇ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ Monday 01 January 2024 07:51 AM UTC+00 | Tags: breaking-news latest-news news punjab-news punjab-special-chief-secretary special-chief-secretary the-unmute-breaking-news the-unmute-latest-news vijoy-kumar-singh ਚੰਡੀਗੜ੍ਹ, 1 ਜਨਵਰੀ 2023: ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਜੋਏ ਕੁਮਾਰ ਸਿੰਘ (Vijoy Kumar Singh) ਨੇ ਅੱਜ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ। ਅਹੁਦਾ ਸੰਭਾਲਣ ਉਪਰੰਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਮੁਖੀ ਨੀਤੀਆਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਾਫ-ਸੁਥਰਾ, ਅਸਰਦਾਇਕ, ਪ੍ਰਭਾਵਸ਼ਾਲੀ, ਪਾਰਦਰਸ਼ੀ ਅਤੇ ਜੁਆਬਦੇਹੀ ਵਾਲਾ ਸ਼ਾਸਨ ਮੁਹੱਈਆ ਕਰਵਾਉਣ ਉਤੇ ਜ਼ੋਰ ਦਿੱਤਾ ਜਾਵੇਗਾ। ਵਿਜੋਏ ਕੁਮਾਰ ਸਿੰਘ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਸੂਬਾ ਸਰਕਾਰ ਦੀਆਂ ਸਕੀਮਾਂ ਦਾ ਲਾਭ ਲੋਕਾਂ ਨੂੰ ਮਿਲਣਾ ਯਕੀਨੀ ਬਣਾਇਆ ਜਾਵੇ। ਵਿਸ਼ੇਸ਼ ਮੁੱਖ ਸਕੱਤਰ (Vijoy Kumar Singh) ਨੇ ਕਿਹਾ ਕਿ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਤਹਿਤ ਸਿੱਖਿਆ, ਸਿਹਤ, ਰੋਜ਼ਗਾਰ, ਸਨਅਤੀ ਵਿਕਾਸ ਅਤੇ ਹੋਰ ਸਬੰਧਤ ਖੇਤਰਾਂ ਵੱਲ ਵਧੇਰੇ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਨੇ ਨਾਗਰਿਕ ਕੇਂਦਰਿਤ ਸੇਵਾਵਾਂ ਦਾ ਲਾਭ ਨਿਰਧਾਰਤ ਸਮੇਂ ਦੇ ਅੰਦਰ ਲੋਕਾਂ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਆਖਿਆ। ਵਿਜੋਏ ਕੁਮਾਰ ਸਿੰਘ ਨੇ ਅੱਗੇ ਕਿਹਾ ਕਿ ਸਿਵਲ, ਪੁਲਿਸ ਅਤੇ ਹੋਰ ਵਿਭਾਗਾਂ ਦਰਮਿਆਨ ਬਿਹਤਰ ਤਾਲਮੇਲ ਵੀ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਜੋ ਸਰਹੱਦੀ ਸੂਬੇ ਦੇ ਵਡੇਰੇ ਹਿੱਤ ਵਿੱਚ ਹੈ। ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਨੇ ਅਹੁਦਾ ਸੰਭਾਲਣ ਲਈ ਵਧਾਈ ਦੇਣ ਪਹੁੰਚੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਹੋਰ ਵਧੇਰੇ ਮਿਹਨਤ ਤੇ ਸ਼ਿੱਦਤ ਨਾਲ ਕਰਨ ਲਈ ਕਿਹਾ ਤਾਂ ਕਿ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਮਿਲ ਸਕੇ। ਦੱਸਣਯੋਗ ਹੈ ਕਿ ਵਿਸ਼ੇਸ਼ ਮੁੱਖ ਸਕੱਤਰ ਜੋ ਭਾਰਤੀ ਪ੍ਰਸ਼ਾਸਨਿਕ ਸੇਵਾ ਦੇ ਸੀਨੀਅਰ ਅਧਿਕਾਰੀ ਹਨ, ਨੇ ਸੂਬਾ ਅਤੇ ਕੇਂਦਰ ਸਰਕਾਰਾਂ ਵਿੱਚ ਵੱਖ-ਵੱਖ ਅਹੁਦਿਆਂ ਉਤੇ ਜ਼ਿੰਮੇਵਾਰੀ ਨਿਭਾਈ ਹੈ। ਸਾਲ 1990 ਬੈਚ ਦੇ ਆਈ.ਏ.ਐਸ. ਅਧਿਕਾਰੀ ਭਾਰਤ ਸਰਕਾਰ ਵਿੱਚ ਪ੍ਰਸੋਨਲ ਤੇ ਟ੍ਰੇਨਿੰਗ ਵਿਭਾਗ ਵਿੱਚ ਸੰਯੁਕਤ ਸਕੱਤਰ, ਟੈਕਸਟਾਈਲ ਮੰਤਰਾਲੇ ਵਿੱਚ ਵਿਸ਼ੇਸ਼ ਸਕੱਤਰ, ਰੱਖਿਆ ਮੰਤਰਾਲੇ ਦੇ ਸਾਬਕਾ ਸੈਨਿਕਾਂ ਦੀ ਭਲਾਈ ਬਾਰੇ ਵਿਭਾਗ ਵਿੱਚ ਸਕੱਤਰ ਦੇ ਅਹੁਦੇ ਉਤੇ ਕੰਮ ਕੀਤਾ ਹੈ। ਉਨ੍ਹਾਂ ਨੂੰ ਜਨਤਕ ਸੇਵਾ ਪ੍ਰਤੀ ਸਰਗਰਮ ਅਤੇ ਜੁਆਬਦੇਹੀ ਵਾਲੀ ਪਹੁੰਚ ਰੱਖਣ ਵਾਲੇ ਅਧਿਕਾਰੀ ਵਜੋਂ ਜਾਣਿਆ ਜਾਂਦਾ ਹੈ। The post ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਜੋਏ ਕੁਮਾਰ ਸਿੰਘ ਨੇ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ appeared first on TheUnmute.com - Punjabi News. Tags:
|
ਨਵਜੋਤ ਸਿੰਘ ਸਿੱਧੂ ਨੇ 7 ਜਨਵਰੀ ਨੂੰ ਬਠਿੰਡਾ 'ਚ ਰੱਖੀ ਕਾਂਗਰਸੀ ਦੀ ਵੱਖਰੀ ਰੈਲੀ Monday 01 January 2024 08:13 AM UTC+00 | Tags: bathinda breaking-news congress congress-rally latest-news navjot-singh-sidhu news punjab-congres punjab-congress raja-warring ਚੰਡੀਗੜ੍ਹ, 1 ਜਨਵਰੀ 2023: ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਇੱਕ ਵਾਰ ਫਿਰ ਆਪਣੀ ਵੱਖਰੀ ਕਾਂਗਰਸ ਰੈਲੀ ਰੱਖ ਦਿੱਤੀ ਹੈ। ਨਵਜੋਤ ਸਿੱਧੂ ਨੇ ਬਠਿੰਡਾ ਦੇ ਪਿੰਡ ਕੋਟਸ਼ਮੀਰ ‘ਚ 7 ਜਨਵਰੀ ਨੂੰ ਹੋਣ ਵਾਲੀ ਇਸ ਰੈਲੀ ਦਾ ਨਾਂ ਲੋਕ ਮਿਲਣੀ ਰੱਖਿਆ ਹੈ। ਦੂਜੇ ਪਾਸੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਚਾਲੇ ਵਿਵਾਦ ਵਧ ਸਕਦਾ ਹੈ | ਹਾਲ ਹੀ ‘ਚ ਨਵਜੋਤ ਸਿੱਧੂ (Navjot Singh Sidhu) ਦਾ ਨਾਂ ਲਏ ਬਿਨਾਂ ਰਾਜਾ ਵੜਿੰਗ ਨੇ ਕਿਹਾ ਸੀ ਕਿ ਜਿਸ ਨੇ ਵੀ ਆਪਣੀ ਨਿੱਜੀ ਰਾਏ ਜ਼ਾਹਰ ਕਰਨੀ ਹੈ ਉਸ ਨੂੰ ਪਾਰਟੀ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਕੋਈ ਵੀ ਪਾਰਟੀ ਦਾ ਅਨੁਸ਼ਾਸਨ ਤੋੜੇਗਾ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਰੈਲੀ ਦੀ ਜਾਣਕਾਰੀ ਖੁਦ ਨਵਜੋਤ ਸਿੱਧੂ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਦਿੱਤੀ। ਇਸਦੇ ਨਾਲ ਹੀ ਸਾਰੇ ਆਗੂਆਂ ਨੂੰ ਰੈਲੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਹਾਲਾਂਕਿ ਇਸ ਵਾਰ ਰੈਲੀ ਦੇ ਪੋਸਟਰ ‘ਚ ਪਾਰਟੀ ਪ੍ਰਧਾਨ ਰਾਜਾ ਵੜਿੰਗ ਦੀ ਤਸਵੀਰ ਨੂੰ ਜਗ੍ਹਾ ਦਿੱਤੀ ਗਈ ਹੈ, ਜਦਕਿ ਸੂਬੇ ਦੇ ਕਿਸੇ ਵੀ ਆਗੂ ਨੂੰ ਜਗ੍ਹਾ ਨਹੀਂ ਦਿੱਤੀ ਗਈ ਹੈ। ਪੋਸਟਰ ਵਿੱਚ ਰਾਸ਼ਟਰੀ ਪ੍ਰਧਾਨ ਮਲਿਕਾਅਰਜੁਨ ਖੜਗੇ, ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ, ਪਾਰਟੀ ਦੇ ਨਵੇਂ ਨਿਯੁਕਤ ਇੰਚਾਰਜ ਦੇਵੇਂਦਰ ਸਿੰਘ ਅਤੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਫੋਟੋਆਂ ਹਨ। ਇਸ ਪੋਸਟਰ ਵਿੱਚ ਬਠਿੰਡਾ ਦੇ ਦੋ ਸਥਾਨਕ ਆਗੂਆਂ ਦੀਆਂ ਫੋਟੋਆਂ ਵੀ ਹਨ |
The post ਨਵਜੋਤ ਸਿੰਘ ਸਿੱਧੂ ਨੇ 7 ਜਨਵਰੀ ਨੂੰ ਬਠਿੰਡਾ ‘ਚ ਰੱਖੀ ਕਾਂਗਰਸੀ ਦੀ ਵੱਖਰੀ ਰੈਲੀ appeared first on TheUnmute.com - Punjabi News. Tags:
|
CM ਮਨੋਹਰ ਲਾਲ ਵੱਲੋਂ ਗੁਰੂਗ੍ਰਾਮ ਤੋਂ ਇਕਮੁਸ਼ਤ ਵਿਵਸਥਾਪਨ- 2023 ਯੋਜਨਾ ਦੀ ਸ਼ੁਰੂਆਤ Monday 01 January 2024 08:23 AM UTC+00 | Tags: breaking-news gurugram latest-news news one-time-settlement-scheme ots-scheme punjab-news the-unmute the-unmute-breaking-news ਚੰਡੀਗੜ੍ਹ, 1 ਜਨਵਰੀ 2023: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ (Manohar Lal) ਨੇ ਸੂਬੇ ਦੇ ਵਪਾਰੀ ਤੇ ਕਾਰੋਬਾਰੀ ਵਰਗ ਦੀ ਜੀਏਸਟੀ ਲਾਗੂ ਹੋਣ ਤੋਂ ਪਹਿਲਾਂ ਟੈਕਸਾਂ ਸਬੰਧੀ ਅਦਾਇਗੀ ਦੇ ਮਾਮਲਿਆਂ ਦੇ ਹੱਲ ਦੀ ਮੰਗ ਨੂੰ ਪੂਰਾ ਕਰਦੇ ਹੋਏ ਆਬਕਾਰੀ ਅਤੇ ਕਰਾਧਾਨ ਵਿਭਾਗ ਰਾਹੀਂ ਇਕਮੁਸ਼ਤ ਵਿਵਸਥਾਪਨ -2023 (One Time Settlement Scheme) ਯੋਜਨਾ ਦਾ ਅੱਜ ਗੁਰੂਗ੍ਰਾਮ ਤੋਂ ਸ਼ੁਰੂਆਤ ਕਰ ਦਿੱਤੀ। ਇਸ ਯੋਜਨਾ ਤਹਤ ਪਹਿਲੀ ਜਨਵਰੀ, 2024 ਤੋਂ 30 ਮਾਰਚ, 2024 ਤਹਿਤ ਜੀਐੱਸਟੀ ਲਾਗੂ ਹੋਣ ਤੋਂ ਪਹਿਲਾਂ ਸੱਤ ਵੱਖ-ਵੱਖ ਟੈਕਸ ਐਕਟਾਂ ਨਾਲ ਸਬੰਧਿਤ ਮਾਮਲਿਆਂ ਵਿਚ ਲੰਬਿਤ ਟੈਕਸਾਂ ਦੀ ਅਦਾਇਗੀ ਵਿਚ ਵਿਆਜ ਅਤੇ ਜ਼ੁਰਮਾਨੇ ਵਿਚ ਛੋਟ ਦੇ ਨਾਲ ਚਾਰ ਸ਼੍ਰੇਣੀ ਨਿਰਧਾਰਿਤ ਕਰਦੇ ਹੋਏ ਟੈਕਸਾਂ ਦੀ ਅਦਾਇਗੀ ਕੀਤੀ ਜਾ ਸਕੇਗੀ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਹਰਿਆਣਾ ਲੋਕ ਪ੍ਰਸਾਸ਼ਨ ਸੰਸਥਾ (ਹਿਪਾ), ਗੁਰੂਗ੍ਰਾਮ ਦੇ ਨਾਲ ਮਿਲ ਕੇ ਇਕ ਜੀਏਸਟੀ ਸਿਖਲਾਈ ਸੰਸਥਾਨ ਵੀ ਖੋਲਣ ਦਾ ਐਲਾਨ ਕੀਤਾ। ਮੁੱਖ ਮੰਤਰੀ ਮਨੋਹਰ ਲਾਲ (Manohar Lal) ਨੇ ਐਤਵਾਰ ਨੁੰ ਗੁਰੂਗ੍ਰਾਮ ਦੇ ਸੈਕਟਰ 44 ਸਥਿਤ ਅਪੈਰਲ ਹਾਊਸ ਵਿਚ ਆਬਕਾਰੀ ਅਤੇ ਕਰਾਧਾਨ ਵਿਭਾਗ, ਹਰਿਆਣਾਂ ਦੀ ਇਕ ਮੁਸ਼ਤ ਵਿਵਸਥਾਪਨ (ਓਟੀਸੀ)-2023 ਦੀ ਸ਼ੁਰੂਆਤ ਪ੍ਰੋਗ੍ਰਾਮ ਨੂੰ ਸੰਬੋਧਿਤ ਕਰਦੇ ਹੋਏ ਸੂਬਾਵਾਸੀਆਂ ਨੂੰ ਨਵੇਂ ਸਾਲ -2024 ਦੀ ਵੀ ਸ਼ੁਭਕਾਮਨਾਵਾਂ ਦਿੱਤੀ। ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ, ਜਿਨ੍ਹਾਂ ਦੇ ਕੋਲ ਆਬਕਾਰੀ ਅਤੇ ਕਰਾਧਾਨ ਵਿਭਾਗ ਦਾ ਕਾਰਜਭਾਰ ਵੀ ਹੈ, ਨੇ ਵੀ ਪ੍ਰੋਗ੍ਰਾਮ ਨੂੰ ਸੰਬੋਧਿਤ ਕੀਤਾ। ਇੰਨ੍ਹਾਂ ਟੈਕਸ ਐਕਟ ਨਾਲ ਸਬੰਧਿਤ ਮਾਮਲਿਆਂ ਵਿਚ ਮਿਲੇਗੀ ਰਾਹਤਮੁੱਖ ਮੰਤਰੀ (Manohar Lal) ਨੇ ਆਪਣੇ ਸੰਬੋਧਨ ਵਿਚ ਆਬਕਾਰੀ ਅਤੇ ਕਰਾਧਾਨ ਵਿਭਾਗ ਦੀ ਇਕਮੁਸ਼ਤ ਵਿਵਸਥਾਪਨ ਸਕੀਮ ਦਾ ਐਲਾਨ ਕਰਦੇ ਹੋਏ ਕਿਹਾ ਕਿ ਇਹ ਸਕੀਮ ਵਿਭਾਗ ਦੀ 30 ਜੂਨ, 2017 ਤਕ ਦੇ ਸਮੇਂ ਦੇ ਤਹਿਤ ਬਕਾਇਆ ਟੈਕਸ ਰਕਮ ਦੇ ਨਿਪਟਾਨ ਦਾ ਮੌਕਾ ਪ੍ਰਦਾਨ ਕਰੇਗੀ। ਉਨ੍ਹਾਂ ਨੇ ਕਿਹਾ ਕਿ ਇਸ ਸਕੀਮ ਤਹਿਤ ਵੈਲਯੂ ਏਡਿਡ ਟੈਕਸ ਯਾਨੀ ਵੈਟ ਦੀ ਸੱਤ ਵੱਖ-ਵੱਖ ਟੈਕਸ ਸਮਸਿਆਵਾਂ ਦਾ ਹੱਲ ਕੀਤਾ ਜਾ ਸਕੇਗਾ। ਜਿਸ ਵਿਚ ਹਰਿਆਣਾ ਮੁੱਲ ਵਰਧਿਤ ਟੈਕਸ ਐਕਟ, 2003, ਕੇਂਦਰੀ ਸੇਲਸ ਟੈਕਸ ਐਕਟ, 1956, ਹਰਿਆਣਾ ਸਥਾਨਕ ਖੇਤਰ ਵਿਕਾਸ ਟੈਕਸ ਐਕਟ, 2000, ਹਰਿਆਣਾ ਸਥਾਨਕ ਖੇਤਰ ਵਿਚ ਮਾਲ ਦੇ ਪ੍ਰਵੇਸ਼ ‘ਤੇ ਟੈਕਸ ਐਕਟ, 2008, ਹਰਿਆਣਾ ੁੱਖ ਸਾਧਨ ਟੈਕਸ ਐਕਟ, 2007, ਪੰਜਾਬ ਮਨੋਰੰਜਨ ਫੀਸ ਐਕਟ, 1955, (1955 ਦਾ ਪੰਜਾਬ ਐਕਟ 16), ਹਰਿਆਣਾ ਸਾਧਾਰਣ ਸੇਲਸ ਟੈਕਸ ਐਕਟ, 1973 ਐਕਟ ਸ਼ਾਮਿਲ ਹਨ। ਚਾਰ ਸ਼੍ਰੇਣੀ ਵਿਚ ਮਿਲੇਗਾ ਇਕਮੁਸ਼ਤ ਵਿਵਸਥਾਪਨ-2023 ਯੋਜਨਾ ਦਾ ਲਾਭਮੁੱਖ ਮੰਤਰੀ (Manohar Lal) ਨੇ ਕਿਹਾ ਕਿ ਓਟੀਏਸ ਯੋਜਨਾ ਦੇ ਤਹਿਤ ਟੈਕਸ ਰਕਮ ਨੂੰ ਚਾਰ ਕੈਟੇਗਰੀ ਵਿਚ ਵੰਡਿਆ ਗਿਆ ਹੈ। ਜਿਸ ਵਿਚ ਮੰਜੂਰ ਫੀਸ ਸ਼੍ਰੇਣੀ ਵਿਚ ਅਜਿਹੇ ਫੀਸ ਨੂੰ ਸ਼ਾਮਿਲ ਕੀਤਾ ਗਿਆ ਹੈ ਜਿਸ ਵਿਚ ਕੋਈ ਵਿਵਾਦ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸ਼੍ਰੇਣੀ ਤਹਿਤ ਟੈਕਸ ਪੇਅਰ ਨੂੰ ਬਿਨ੍ਹਾਂ ਕਿਸੇ ਜੁਰਮਾਨਾ ਤੇ ਵਿਆਜ ਰਕਮ ਦੇ ਸੌ-ਫੀਸਦੀ ਰਕਮ ਦਾ ਭੁਗਤਾਨ ਕਰਨਾ ਹੋਵੇਗਾ। ਉੱਥੇ ਵਿਵਾਦਿਤ ਟੈਕਸ ਕੈਟੇਗਰੀ ਤਹਿਤ 50 ਲੱਖ ਰੁਪਏ ਤੋਂ ਘੱਟ ਦੀ ਆਊਟਸਟੈਂਡਿੰਗ ਰਕਮ ‘ਤੇ 30 ਫੀਸਦੀ ਤੇ 50 ਲੱਖ ਤੋਂ ਵੱਧ ਰਕਮ ਦੀ ਆਊਟਸਟੈਂਡਿੰਗ ‘ਤੇ ਟੈਕਸਪੇਅਰ ਨੂੰ 50 ਫੀਸਦੀ ਰਕਮ ਦਾ ਭੁਗਤਾਨ ਕਰਨਾ ਹੋਵੇਗਾ। ਓਟੀਏਸ ਸਕੀਮ ਦੀ ਤੀਜੀ ਸ਼੍ਰੇਣੀ ਨਿਵਿਵਾਦਿਤ ਟੈਕਸ ਤਹਿਤ ਵਿਭਾਗ ਵੱਲੋਂ ਜੋ ਟੈਕਸ ਬਣਾਇਆ ਗਿਆ ਹੈ ਉਹ ਇਸ ਵਿਚ ਟੈਕਸਪੇਅਰ ਵੱਲੋਂ ਕੋਈ ਅਪੀਲ ਨਹੀਂ ਕੀਤੀ ਗਈ। ਅਜਿਹੇ ਟੈਕਸ ਆਊਂਟਸਟੈਂਡਿੰਗ ਵਿਚ 50 ਲੱਖ ਰੁਪਏ ਤੋਂ ਘੱਟ ਟੈਕਸ ਰਕਮ ‘ਤੇ 40 ਫੀਸਦੀ ਤੇ 50 ਲੱਖ ਤੋਂ ਉੱਪਰ ਰਕਮ ਹੋਣ ‘ਤੇ 60 ਫੀਸਦੀ ਦਾ ਭੁਗਤਾਨ ਕਰਨਾ ਹੋਵੇਗਾ। ਇਸ ਸ਼੍ਰੇਣੀ ਵਿਚ ਵੀ ਟੈਕਸ ਪੇਅਰ ਨੂੰ ਜੁਰਮਾਨਾ ਤੇ ਵਿਆਜ ਰਕਮ ਵਿਚ ਰਾਹਤ ਦਿੱਤੀ ਗਈ ਹੈ। ਉੱਥੇ ਚੌਥੀ ਸ਼੍ਰੇਣੀ ਵਿਚ ਅੰਤਰੀ ਟੈਕਸ ਵਿਚ ਟੈਕਸ ਰੇਟ ਦੀ ਅੰਤਰ ਵਾਲੀ ਆਉਟਸਟੈਂਡਿੰਗ ਨੂੰ ਸ਼ਾਮਿਲ ਕੀਤਾ ਗਿਆ ਹੈ। ਇਸ ਸ਼੍ਰੇਣੀ ਵਿਚ ਸਰਕਾਰ ਨੇ ਟੈਕਸਪੇਅਰ ਨੂੰ ਰਾਹਤ ਪ੍ਰਦਾਨ ਕਰਦੇ ਹੋਏ ਕੁੱਲ ਆਉਟਸਟੈਂਡਿੰਗ ਦੀ ਸਿਰਫ 30 ਫੀਸਦੀ ਰਕਮ ਭੁਗਤਾਨ ਕਰਨ ਦੀ ਛੋਟ ਦਿੱਤੀ ਹੈ। ਮੁੱਖ ਮੰਤਰੀ (Manohar Lal) ਨੇ ਕਿਹਾ ਕਿ ਓਟੀਏਸ ਸਕੀਮ ਤਹਿਤ ਟੈਕਸਪੇਅਰ ਨੂੰ ਰਾਹਤ ਦਿੰਦੇ ਹੋਏ ਇਸ ਯੋਜਨਾ ਵਿਚ ਆਸਾਨ ਕਿਸ਼ਤ ਵਰਗੀ ਸਹੂਲਤ ਨੂੰ ਵੀ ਜੋੜਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਜਿਸ ਟੈਕਸਪੇਅਰ ਦੀ ਟੈਕਸ ਆਉਟਸਟੈਂਡਿੰਗ 10 ਲੱਖ ਤੋਂ ਹੇਠਾਂ ਹੈ ਤਾਂ ਉਸ ਨੂੰ ਪੂਰੀ ਆਊਟਸਟੈਂਡਿੰਗ 30 ਮਾਰਚ ਤੋਂ ਪਹਿਲਾ ਇਕਮੁਸ਼ਤ ਜਮ੍ਹਾ ਕਰਾਨੀ ਹੋਵੇਗੀ। ਉੱਥੇ 10 ਲੱਖ ਤੋਂ 25 ਲੱਖ ਦੀ ਟੈਕਸ ਆਊਟਸਟੈਂਡਿੰਗ ਵਿਚ ਟੈਕਸਪੇਅਰ ਨੂੰ ਦੋ ਕਿਸ਼ਤਾਂ ਵਿਚ ਪੰਜਾਹ-2 ਫੀਸਦੀ ਦੀ ਕਿਸ਼ਤਾਂ ਵਿਚ ਬਕਾਇਆ ਰਕਮ ਜਮ੍ਹਾ ਕਰਾਉਣੀ ਹੋਵੇਗੀ। ਇਸੀ ਤਰ੍ਹਾ 25 ਲੱਖ ਤੋਂ ਵੱਧ ਆਉਟਸਟੈਂਡਿੰਗ ਹੋਣ ‘ਤੇ ਪਹਿਲਾ 90 ਦਿਨ ਦੇ ਸੇਮਂ ਵਿਚ ਪਹਿਲੀ ਕਿਸ਼ਤ ਵਜੋ 40 ਫੀਸਦੀ ਰਕਮ, ਅਗਲੇ 90 ਦਿਨ ਦੇ ਸਮੇਂ ਵਿਚ ਦੂਜੀ ਕਿਸ਼ਤ ਵਜੋ 30 ਫੀਸਦੀ ਤੇ ਅਗਾਮੀ 90 ਦਿਨਾਂ ਵਿਚ ਆਖੀਰੀ ਕਿਸ਼ਤ ਵਜੋ 30 ਫੀਸਦੀ ਰਕਮ ਦਾ ਭੁਗਤਾਨ ਕਰਨਾ ਹੋਵੇਗਾ। ਸ਼ਹਿਰੀ ਸਵਾਮਿਤਵ ਯੋਜਨਾ ਨੁੰ ਵੀ ਮਿਲੇਗਾ ਵਿਸਤਾਰਮੁੱਖ ਮੰਤਰੀ (Manohar Lal) ਨੇ ਕਿਹਾ ਕਿ ਸਮਾਜ ਦੀ ਖੁਸ਼ਹਾਲੀ ਤੇ ਸੇਵਾ ਕਰਨ ਦੇ ਟੀਚੇ ਦੇ ਨਾਲ ਵਿਵਾਦਾਂ ਦਾ ਹੱਲ ਪ੍ਰੋਗ੍ਰਾਮ ਸ਼ੁਰੂ ਕੀਤਾ ਗਿਆ ਸੀ। ਇਕ ਮੁਸ਼ਤ ਵਿਵਸਥਾਪਨ ਯੋਜਨਾ -2023 ਵੀ ਇਸੀ ਪ੍ਰੋਗ੍ਰਾਮ ਤਹਿਤ ਸ਼ੁਰੂ ਕੀਤੀ ਗਈ ਹੈ। ਨਾਲ ਹੀ ਦਰਜਨਾਂ ਪ੍ਰੋਗ੍ਰਾਮਾਂ ਰਾਹੀਂ ਵੀ ਲੋਕਾਂ ਦੀ ਮੁਸ਼ਕਲਾਂ ਨੂੰ ਦੂਰ ਕੀਤਾ ਗਿਆ। ਉਨ੍ਹਾਂ ਨੇ ਸ਼ਹਿਰੀ ਸਵਾਮਿਤਵ ਯੋਜਨਾ ਦਾ ਜਿਕਰ ਕਰਦੇ ਹੋਏ ਕਿਹਾ ਕਿ ਸਥਾਨਕ ਨਿਗਮ ਦੀ ਭੂਮੀ ‘ਤੇ ਕਾਬਿਜ ਦੁਕਾਨਦਾਰਾਂ ਨੁੰ ਮਾਲਿਕਾਨਾ ਹੱਕ ਦੇਣ ਲਈ ਸ਼ੁਰੂ ਇਸ ਯੋਜਨਾ ਨੂੰ ਹੂਣ ਵਿਸਤਾਰ ਦਿੱਤਾ ਜਾਵੇਗਾ। ਵੱਖ-ਵੱਖ ਵਿਭਾਗਾਂ ਦੀ ਜਮੀਨ ‘ਤੇ ਬਣੀ ਦੁਕਾਨ ਦਾ ਸਥਾਨਕ ਨਿਗਮ ਨੂੰ ਕਿਰਾਇਆ ਅਦਾ ਕਰਨ ਵਾਲੇ ਦੁਕਾਨਦਾਰਾਂ ਨੁੰ ਵੀ ਇਸ ਯੋਜਨਾ ਵਿਚ ਸ਼ਾਮਿਲ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਇਕ ਮੁਸ਼ਤ ਟੈਕਸ ਵਿਵਸਥਾਪਨ ਨਾਲ ਇਮਾਨਦਾਰੀ ਨਾਲ ਟੈਕਸ ਅਦਾ ਕਰਨ ਵਾਲਿਆਂ ਨੂੰ ਰਾਹਤ ਮਿਲੇਗੀ। ਨਾਲ ਹੀ ਸੂਬੇ ਦੇ ਮਾਲ ਵਿਚ ਵੀ ਵਾਧਾ ਹੋਵੇਗਾ। ਹਰਿਆਣਾ ਵਿਚ ਦੇਸ਼ ਦਾ ਸੱਭ ਤੋਂ ਬਿਹਤਰ ਟੈਕਸ ਇੰਫ੍ਰਾਸਟਕਚਰਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਪ੍ਰੋਗ੍ਰਾਮ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਹਰਿਆਣਾ ਸਰਕਾਰ ਨੇ ਵਪਾਰੀਆਂ ਤੇ ਉਦਯੋਗਪਤੀਆਂ ਦੀ ਭਲਾਈ ਲਈ ਇਹ ਨਵੀਂ ਯੋਜਨਾ ਲਾਗੂ ਕੀਤੀ ਹੈ। ਇਸ ਦੇ ਲਈ ਪਿਛਲੀ ਵਿਧਾਨਸਭਾ ਸੈਸ਼ਨ ਵਿਚ ਨਵਾਂ ਬਿੱਲ ਵੀ ਪਾਸ ਕਰਵਾਇਆ ਗਿਆ, ਜਿਸ ਨਾਲ ਕਿ 30 ਜੂਨ, 2017 ਤਕ ਦੇ ਸਮੇਂ ਦੇ ਬਕਾਇਆ ਟੈਕਸ ਮਾਮਲਿਆਂ ਵਿਚ ਵਪਾਰੀ ਨੂੰ ਛੋਟ ਮਿਲ ਸਕੇ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਤੋਂ ਜਦੋਂ ਬਕਾਇਆ ਟੈਕਸ ਰਕਮ ਦੇ ਮਾਮਲਿਆਂ ਵਿਚ ਵਪਾਰੀਆਂ ਨੂੰ ਇਕਮੁਸ਼ਤ ਛੋਟ ਦੇਣ ਦੀ ਸਕੀਮ ਨੂੰ ਲਾਗੂ ਕਰਨ ਦੇ ਬਾਰੇ ਵਿਚ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਤੁਰੰਤ ਇਸ ‘ਤੇ ਆਪਣੀ ਸਹਿਮਤੀ ਪ੍ਰਗਟਾਈ ਅਤੇ ਅੱਜ ਉਹ ਖੁਦ ਇਸ ਪ੍ਰੋਗ੍ਰਾਮ ਵਿਚ ਯੋਜਨਾ ਦਾ ਐਲਾਨ ਕਰਨ ਆਏ ਹਨ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਵਿਚ ਵਪਾਰੀਆਂ ਨੁੰ ਰਾਹਤ ਦੇਣ ਲਈ ਅਨੇਕ ਯੋਜਨਾਵਾਂ ਸ਼ੁਰੂ ਕੀਤੀਆਂ ਹਨ। ਜਿਸ ਵਿੱਚੋਂ ਇਹ ਵੀ ਅੱਜ ਇਕ ਨਵੀਂ ਯੋਜਨਾ ਸ਼ੁਰੂ ਹੋਈ ਹੈ, ਜਿਸ ਦੇ ਤਹਿਤ ਵਪਵਾਰੀਆਂ ਨੁੰ ਸੱਤ ਤਰ੍ਹਾ ਦੇ ਬਕਾਇਆ ਟੈਕਸਾਂ ਵਿਚ ਵਿਆਜ ਅਤੇ ਜੁਰਮਾਨਾ ਮਾਫੀ ਦੀ ਰਾਹਤ ਮਿਲੇਗੀ। ਆਬਕਾਰੀ ਅਤੇ ਕਰਾਧਾਨ ਵਿਭਾਗ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਟੈਕਸਪੇਅਰਾਂ ਦੇ ਸਹਿਯੋਗ ਨਾਲ ਹਰਿਆਣਾ ਸੂਬੇ ਇਕ ਛੋਟਾ ਸੂਬਾ ਹੁੰਦੇ ਹੋਏ ਵੀ ਦੇਸ਼ ਵਿਚ ਟੈਕਸ ਇਕੱਠਾ ਕਰਨ ਦੇ ਮਾਮਲੇ ਵਿਚ ਪਹਿਲੇ ਪੰਜ ਸੂਬਿਆਂ ਵਿਚ ਸ਼ਾਮਿਲ ਹੈ। ਅੱਜ ਕਰਾਧਾਨ ਦੇ ਮਾਮਲੇ ਵਿਚ ਦੇਸ਼ ਦਾ ਸੱਭ ਤੋਂ ਬਿਹਤਰ ਇੰਫ੍ਰਾਸਟਕਚਰ ਹਰਿਆਣਾ ਵਿਚ ਹੈ। ਡਿਪਟੀ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤਕ ਸੂਬੇ ਵਿਚ 46 ਹਜਾਰ ਕਰੋੜ ਰੁਪਏ ਟੈਕਸ ਇਕੱਠਾ ਟੈਕਸ ਕੀਤਾ ਗਿਆ ਹੈ ਅਤੇ ਓਟੀਏਸ ੇਦੀ ਇਹ ਨਵੀਂ ਸਕੀਮ ਲਾਗੂ ਹੋਣ ਦੇ ਬਾਅਦ ਸਾਡੇ ਵਪਾਰੀ, ਚਾਰਟਡ ਅਕਾਊਂਟੇਂਟ ਅਤੇ ਟੈਕਸ ਅਧਿਵਕਤਾ ਸਹਿਯੋਗ ਕਰਣਗੇ ਤਾਂ ਉਮੀਦ ਹੈ ਕਿ 31 ਮਾਰਚ ਤਕ ਸੂਬੇ ਵਿਚ ਟੈਕਸ ਇਕੱਠਾ ਕਰਨ ਦਾ ਆਂਕੜਾ 66 ਹਜਾਰ ਕਰੋੜ ਤਕ ਪਹੁੰਚ ਸਕਦਾ ਹੈ ਜਦੋਂ ਕਿ ਵਿਭਾਗ ਨੂੰ ਮੁੱਖ ਮੰਤਰੀ ਨੇ 58 ਹਜਾਰ ਕਰੋੜ ਰੁਪਏ ਦਾ ਟੀਚਾ ਦਿੱਤਾ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਵਪਾਰੀਆਂ ਅਤੇ ਉਦਯੋਗ ਸੰਗਠਨਾਂ ਦੀ ਮੰਗ ਨੂੰ ਪੂਰਾ ਕਰਦੇ ਹੋਏ ਗੁਰੂਗ੍ਰਾਮ ਅਤੇ ਹਿਸਾਰ ਵਿਚ ਜੀਏਸਟੀ ਟ੍ਰਿਬਿਊਨਲ ਦੀ ਬ੍ਰਾਂਚਾਂ ਸਥਾਪਿਤ ਕਰਣਗੇ। ਜੀਏਸਟੀ ਤੇ ਟੈਕਸ ਇਕੱਠਾ ਦੇ ਮਾਮਲਿਆਂ ਦਾ ਆਸਾਨੀ ਨਾਲ ਹੱਲ ਕਰਨ ਅਤੇ ਆਪਣੀ ਕਾਰਜਸ਼ੈਲੀ ਨੂੰ ਅੱਤਆਧੁਨਿਕ ਬਨਾਉਣ ਲਈ ਵਿਭਾਗ ਦੇ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਕੌਮੀ ਪੱਧਰ ਦੀ ਸੰਸਥਾਵਾਂ ਵਰਗੇ ਸੀਬੀਆਈ, ਸੈਂਟਰਲ ਏਕਸਾਇਜ ਆਦਿ ਤੋਂ ਟ੍ਰੇਨਿੰਗ ਦਿਵਾਈ ਗਈ ਹੈ। ਉਨ੍ਹਾਂ ਨੇ ਓਡੀਟੋਰਿਅਮ ਵਿਚ ਮੌਜੂਦ ਵਪਾਰੀਆਂ ਤੇ ਵਕੀਲਾਂ ਨੁੰ ਭਰੋਸਾ ਦਿਵਾਇਆ ਕਿ ਉਨ੍ਹਾਂ ਨੁੰ ਜਰੂਰਤ ਮਹਿਸੂਸ ਹੋਈ ਤਾਂ ਨਵੀਂ ਸਕੀਮ ਦੇ ਲਈ ਸੰਸਾਧਨ ਭਵਨ ਵਿਚ ਹੈਲਪ ਡੇਸਕ ਤੇ ਆਨਲਾਇਲ ਚੈਟ ਬੋਟ ਬਣਵਾ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ ਆਬਕਾਰੀ ਅਤੇ ਕਰਾਧਾਨ ਕਮਿਸ਼ਨਰ ਅਸ਼ੋਕ ਕੁਮਾਰ ਮੀਣਾ ਨੇ ਪ੍ਰੋਗ੍ਰਾਮ ਵਿਚ ਪਹੁੰਚਣ ‘ਤੇ ਮੁੱਖ ਮੰਤਰੀ ਤੇ ਡਿਪਟੀ ਮੁੱਖ ਮੰਤਰੀ ਦਾ ਸਵਾਗਤ ਕੀਤਾ। ਵਿਭਾਗ ਦੇ ਪ੍ਰਧਾਨ ਸਕੱਤਰ ਦੇਵੇਂਦਰ ਕਲਿਆਣ ਨੇ ਯੋਜਨਾ ਦੇ ਵੱਖ-ਵੱਖ ਪਹਿਲੂਆਂ ਅਤੇ ਸੂਬੇ ਵਿਚ ਮਾਲ ਵਸੂਲੀ ਨਾਲ ਜੁੜੀ ਜਰੂਰੀ ਜਾਣਕਾਰੀ ਦਿੱਤੀ। ਉੱਥੇ ਵਪਾਰੀ ਭਲਾਈ ਬੋਰਡ, ਹਰਿਆਣਾ ਦੇ ਚੇਅਰਮੈਨ ਬਾਲ ਕਿਸ਼ਨ ਅਗਰਵਾਲ ਨੇ ਸੂਬੇ ਵਿਚ ਵਪਾਰੀ ਵਰਗ ਦੀ ਭਲਾਈ ਲਈ ਚਲਾਈ ਜਾ ਰਹੀ ਯੋਜਨਾਵਾਂ ਲਈ ਮੁੱਖ ਮੰਤਰੀ ਦਾ ਧੰਨਵਾਦ ਪ੍ਰਗਟਾਇਆ। ਇਸ ਯੋਜਨਾ ਦੀ ਸ਼ੁਰੂਆਤ ਮੌਕੇ ‘ਤੇ ਸੂਬੇ ਦੇ ਵੱਖ-ਵੱਖ ਵਪਾਰਕ ਸੰਗਠਨਾਂ ਤੇ ਟੈਕਸ ਬਾਰ ਏਸੋਸਇਏਸ਼ਨ ਦੇ ਅਧਿਕਾਰੀਆਂ ਨੇ ਮੁੱਖ ਮੰਤਰੀ ਤੇ ਡਿਪਟੀ ਮੁੱਖ ਮੰਤਰੀ ਨੂੰ ਸ਼ਾਲ ਪਹਿਨਾ ਕੇ ਤੇ ਬੂਕੇ ਭੇਂਟ ਕਰ ਧੰਨਵਾਦ ਕੀਤਾ।
The post CM ਮਨੋਹਰ ਲਾਲ ਵੱਲੋਂ ਗੁਰੂਗ੍ਰਾਮ ਤੋਂ ਇਕਮੁਸ਼ਤ ਵਿਵਸਥਾਪਨ- 2023 ਯੋਜਨਾ ਦੀ ਸ਼ੁਰੂਆਤ appeared first on TheUnmute.com - Punjabi News. Tags:
|
ਨਵੇਂ ਸਾਲ 'ਤੇ ਜਾਪਾਨ 'ਚ ਆਇਆ 7.5 ਤੀਬਰਤਾ ਦਾ ਜ਼ਬਰਦਸਤ ਭੂਚਾਲ, ਸੁਨਾਮੀ ਦੀ ਚਿਤਾਵਨੀ ਜਾਰੀ Monday 01 January 2024 09:31 AM UTC+00 | Tags: 5.4-earthquake breaking-news earthquake earthquake-in-japan japan-meteorological-agency japan-news japan-tsunami jma news new-year tsunami ਚੰਡੀਗੜ੍ਹ, 01 ਜਨਵਰੀ 2023: ਨਵੇਂ ਸਾਲ ‘ਤੇ ਜਾਪਾਨ (Japan) ਤੋਂ ਇਕ ਚਿੰਤਾਜਨਕ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਉੱਤਰ-ਪੂਰਬੀ ਖੇਤਰ ਵਿੱਚ 7.5 ਤੀਬਰਤਾ ਦਾ ਜ਼ਬਰਦਸਤ ਭੂਚਾਲ ਆਇਆ ਹੈ। ਇਸ ਕਾਰਨ ਦੇਸ਼ ਦੇ ਪੱਛਮੀ ਤੱਟ ਦੇ ਵੱਡੇ ਹਿੱਸੇ ਲਈ ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਹਾਲਾਂਕਿ ਇਸ ਦੌਰਾਨ ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਇਸ਼ਿਕਾਵਾ ਸੂਬੇ ਦੇ ਵਾਜਿਮਾ ਸ਼ਹਿਰ ‘ਚ 1.2 ਮੀਟਰ ਉੱਚੀ ਸੁਨਾਮੀ ਲਹਿਰ ਆਈ ਹੈ। ਫਿਲਹਾਲ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਇਕ ਰਿਪੋਰਟ ਮੁਤਾਬਕ ਸੁਨਾਮੀ ਦੀ ਚਿਤਾਵਨੀ ਤੋਂ ਬਾਅਦ ਲੋਕਾਂ ਨੂੰ ਛੇਤੀ ਤੋਂ ਛੇਤੀ ਇਸ਼ਿਕਾਵਾ, ਨਿਗਾਟਾ, ਟੋਯਾਮਾ ਅਤੇ ਯਾਮਾਗਾਟਾ ਪ੍ਰੀਫੈਕਚਰ ਦੇ ਤੱਟਵਰਤੀ ਖੇਤਰਾਂ ਨੂੰ ਛੱਡਣ ਦੀ ਅਪੀਲ ਕੀਤੀ ਗਈ ਹੈ। ਪੰਜ ਮੀਟਰ (16 ਫੁੱਟ) ਉੱਚੀਆਂ ਲਹਿਰਾਂ ਉੱਠ ਸਕਦੀਆਂ ਹਨ । ਤੱਟਵਰਤੀ ਇਲਾਕਿਆਂ ‘ਚ ਰਹਿਣ ਵਾਲੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਜਾਣ ਲਈ ਕਿਹਾ ਗਿਆ ਹੈ। ਹਵਾਈ ‘ਚ ਪ੍ਰਸ਼ਾਂਤ ਸੁਨਾਮੀ ਚਿਤਾਵਨੀ ਕੇਂਦਰ ਨੇ ਕਿਹਾ ਹੈ ਕਿ ਜਾਪਾਨ ਤੱਟ ‘ਤੇ ਭੂਚਾਲ ਦੇ ਕੇਂਦਰ ਤੋਂ 300 ਕਿਲੋਮੀਟਰ ਦੇ ਅੰਦਰ ਖਤਰਨਾਕ ਸੁਨਾਮੀ ਲਹਿਰਾਂ ਆਉਣ ਦੀ ਸੰਭਾਵਨਾ ਹੈ। ਜਿਕਰਯੋਗ ਹੈ ਕਿ ਟੋਕੀਓ ਅਤੇ ਪੂਰੇ ਕਾਂਟੋ ਇਲਾਕੇ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਾਪਾਨ (Japan) ਮੌਸਮ ਵਿਗਿਆਨ ਏਜੰਸੀ (ਜੇ.ਐੱਮ.ਏ.) ਨੇ ਕਿਹਾ ਕਿ ਜਾਪਾਨ ਦੇ ਮੁੱਖ ਟਾਪੂ ਹੋਨਸ਼ੂ ਦੇ ਜਾਪਾਨ ਸਾਗਰ ‘ਤੇ ਨੋਟੋ ਖੇਤਰ ‘ਚ ਸਥਾਨਕ ਸਮੇਂ ਮੁਤਾਬਕ ਸ਼ਾਮ 4:06 ਵਜੇ 5.7 ਤੀਬਰਤਾ ਦਾ ਭੂਚਾਲ ਆਇਆ। ਇਸ ਤੋਂ ਬਾਅਦ ਸ਼ਾਮ 4.10 ‘ਤੇ 7.6 ਤੀਬਰਤਾ ਦਾ ਭੂਚਾਲ, ਸ਼ਾਮ 4.18 ‘ਤੇ 6.1 ਤੀਬਰਤਾ ਦਾ ਭੂਚਾਲ, ਸ਼ਾਮ 4.23 ‘ਤੇ 4.5 ਤੀਬਰਤਾ ਦਾ ਭੂਚਾਲ, ਸ਼ਾਮ 4.29 ‘ਤੇ 4.6 ਤੀਬਰਤਾ ਦਾ ਭੂਚਾਲ ਅਤੇ ਸ਼ਾਮ 4.29 ‘ਤੇ 4.2 ਤੀਵਰਤਾ ਦਾ ਭੂਚਾਲ ਅਤੇ ਸ਼ਾਮ 4.18 ‘ਤੇ 4.2 ਤੀਬਰਤਾ ਦਾ ਭੂਚਾਲ ਆਇਆ। ਇੱਕ ਭੂਚਾਲ ਅਮਰੀਕੀ ਭੂ-ਵਿਗਿਆਨ ਸਰਵੇਖਣ ਨੇ ਦੱਸਿਆ ਕਿ ਇਸ ਤੋਂ ਤੁਰੰਤ ਬਾਅਦ 6.2 ਤੀਬਰਤਾ ਦਾ ਇੱਕ ਹੋਰ ਭੂਚਾਲ ਆਇਆ। ਮਾਰਚ 2011 ਵਿੱਚ 9.0 ਦੀ ਤੀਬਰਤਾ ਵਾਲੇ ਇੱਕ ਵਿਨਾਸ਼ਕਾਰੀ ਭੂਚਾਲ ਨੇ ਜਾਪਾਨ ਵਿੱਚ ਇੱਕ ਵਿਸ਼ਾਲ ਸੁਨਾਮੀ ਦਾ ਕਾਰਨ ਬਣਾਇਆ। ਉਸ ਤੋਂ ਬਾਅਦ ਉੱਠੀਆਂ ਸੁਨਾਮੀ ਲਹਿਰਾਂ ਨੇ ਫੁਕੁਸ਼ੀਮਾ ਪ੍ਰਮਾਣੂ ਪਲਾਂਟ ਨੂੰ ਤਬਾਹ ਕਰ ਦਿੱਤਾ। ਵਾਤਾਵਰਨ ਨੂੰ ਨੁਕਸਾਨ ਪਹੁੰਚਾਉਣ ਦੇ ਲਿਹਾਜ਼ ਨਾਲ ਇਸ ਨੂੰ ਵੱਡੀ ਘਟਨਾ ਮੰਨਿਆ ਗਿਆ। ਫਿਰ ਸਮੁੰਦਰ ਵਿੱਚ 10 ਮੀਟਰ ਉੱਚੀਆਂ ਲਹਿਰਾਂ ਨੇ ਕਈ ਸ਼ਹਿਰਾਂ ਵਿੱਚ ਤਬਾਹੀ ਮਚਾਈ। ਇਸ ‘ਚ ਕਰੀਬ 18 ਹਜ਼ਾਰ ਜਣਿਆਂ ਦੀ ਮੌਤ ਹੋ ਗਈ ਸੀ। The post ਨਵੇਂ ਸਾਲ ‘ਤੇ ਜਾਪਾਨ ‘ਚ ਆਇਆ 7.5 ਤੀਬਰਤਾ ਦਾ ਜ਼ਬਰਦਸਤ ਭੂਚਾਲ, ਸੁਨਾਮੀ ਦੀ ਚਿਤਾਵਨੀ ਜਾਰੀ appeared first on TheUnmute.com - Punjabi News. Tags:
|
ਇਸਰੋ ਨੇ ਇਸ ਸਾਲ 12-14 ਮਿਸ਼ਨ ਲਾਂਚ ਕਰਨ ਦਾ ਟੀਚਾ ਰੱਖਿਆ: ਐਸ ਸੋਮਨਾਥ Monday 01 January 2024 09:42 AM UTC+00 | Tags: breaking-news gaganyaan-mission indian-settelite indian-space-agency isro isro-aims news s-somnath tech-news the-unmute-breaking-news ਚੰਡੀਗੜ੍ਹ, 01 ਜਨਵਰੀ 2023: ਭਾਰਤੀ ਪੁਲਾੜ ਏਜੰਸੀ (ISRO) ਦੇ ਚੇਅਰਮੈਨ ਐਸ ਸੋਮਨਾਥ (S Somnath) ਨੇ ਕਿਹਾ ਕਿ ਸਾਲ 2024 ਗਗਨਯਾਨ ਮਿਸ਼ਨ ਦੀਆਂ ਤਿਆਰੀਆਂ ਦਾ ਸਾਲ ਹੋਵੇਗਾ। ਇਸ ਤੋਂ ਇਲਾਵਾ ਇਸਰੋ ਨੇ ਇਸ ਸਾਲ 12-14 ਮਿਸ਼ਨ ਲਾਂਚ ਕਰਨ ਦਾ ਟੀਚਾ ਰੱਖਿਆ ਹੈ। ਐੱਸ ਸੋਮਨਾਥ ਨੇ ਪੀਐੱਸਐੱਲਵੀ-ਸੀ58 ਐਕਸਪੋਜ਼ੀਟਰੀ ਮਿਸ਼ਨ ਦੇ ਸਫਲ ਲਾਂਚ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਇਹ ਗੱਲਾਂ ਕਹੀਆਂ। ਐਸ ਸੋਮਨਾਥ (S Somnath) ਨੇ ਕਿਹਾ ਕਿ ਇਸ ਸਾਲ ਹੈਲੀਕਾਪਟਰ ਤੋਂ ਡਰਾਪ ਟੈਸਟ ਵੀ ਕਰਵਾਇਆ ਜਾਵੇਗਾ, ਜਿਸ ‘ਚ ਪੈਰਾਸ਼ੂਟ ਸਿਸਟਮ ਦੀ ਜਾਂਚ ਕੀਤੀ ਜਾਵੇਗੀ। ਕਈ ਸਮਾਨ ਡਰਾਪ ਟੈਸਟ ਕਰਵਾਏ ਜਾਣਗੇ। ਇਨ੍ਹਾਂ ਤੋਂ ਇਲਾਵਾ ਕਈ ਮੁਲਾਂਕਣ ਟੈਸਟ ਵੀ ਕਰਵਾਏ ਜਾਣਗੇ। ਅਸੀਂ ਇਸ ਸਾਲ GSLV ਵੀ ਲਾਂਚ ਕਰਾਂਗੇ। ਇਸਰੋ ਮੁਖੀ ਨੇ ਕਿਹਾ ਕਿ ਇਸ ਸਾਲ (2024) ਅਸੀਂ ਘੱਟੋ-ਘੱਟ 12 ਮਿਸ਼ਨ ਲਾਂਚ ਕਰਨ ਦਾ ਟੀਚਾ ਰੱਖਿਆ ਹੈ। ਹਾਰਡਵੇਅਰ ਦੀ ਉਪਲਬਧਤਾ ਦੇ ਆਧਾਰ ‘ਤੇ ਇਹ ਸੰਖਿਆ ਵਧ ਸਕਦੀ ਹੈ। ਐਕਸੋਸੈਟ ਸੈਟੇਲਾਈਟ ਮਿਸ਼ਨ ਬਾਰੇ ਗੱਲ ਕਰਦੇ ਹੋਏ, ਐਸ ਸੋਮਨਾਥ ਨੇ ਕਿਹਾ ਕਿ ‘ਇਹ ਇਕ ਵਿਸ਼ੇਸ਼ ਮਿਸ਼ਨ ਹੈ ਕਿਉਂਕਿ ਐਕਸ-ਰੇ ਪੋਲੈਰੀਮੈਟਰੀ ਇਕ ਵਿਸ਼ੇਸ਼ ਵਿਗਿਆਨਕ ਸਮਰੱਥਾ ਹੈ, ਜਿਸ ਨੂੰ ਅਸੀਂ ਖੁਦ ਵਿਕਸਿਤ ਕੀਤਾ ਹੈ। ਅਸੀਂ 100 ਅਜਿਹੇ ਵਿਗਿਆਨੀ ਬਣਾਉਣਾ ਚਾਹੁੰਦੇ ਹਾਂ ਜੋ ਇਸ ਨੂੰ ਸਮਝ ਸਕਣ ਅਤੇ ਫਿਰ ਬਲੈਕ ਹੋਲ ਬਾਰੇ ਆਪਣੇ ਗਿਆਨ ਵਿੱਚ ਵਾਧਾ ਕਰ ਸਕਣ। ਸੋਮਨਾਥ ਨੇ ਦੱਸਿਆ ਕਿ ਆਦਿਤਿਆ L1 6 ਜਨਵਰੀ ਨੂੰ L1 ਪੁਆਇੰਟ ‘ਤੇ ਪਹੁੰਚ ਜਾਵੇਗਾ ਅਤੇ ਉਸ ਤੋਂ ਬਾਅਦ ਅਸੀਂ ਅੰਤਿਮ ਅਭਿਆਸ ਕਰਾਂਗੇ। The post ਇਸਰੋ ਨੇ ਇਸ ਸਾਲ 12-14 ਮਿਸ਼ਨ ਲਾਂਚ ਕਰਨ ਦਾ ਟੀਚਾ ਰੱਖਿਆ: ਐਸ ਸੋਮਨਾਥ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਨੇ 1080 ਕਰੋੜ ਰੁਪਏ 'ਚ ਖਰੀਦਿਆ ਗੋਇੰਦਵਾਲ ਥਰਮਲ ਪਲਾਂਟ Monday 01 January 2024 10:04 AM UTC+00 | Tags: breaking-news goindwal-sahib goindwal-thermal-plant latest-news news pspcl ਚੰਡੀਗੜ੍ਹ, 01 ਜਨਵਰੀ 2023: ਪੰਜਾਬ ਸਰਕਾਰ ਨੇ ਗੋਇੰਦਵਾਲ ਸਾਹਿਬ ਦਾ 540 ਮੈਗਾਵਾਟ ਦਾ ਜੀਵੀਕੇ ਗੋਇੰਦਵਾਲ ਥਰਮਲ ਪਲਾਂਟ (Goindwal thermal plant) 1080 ਕਰੋੜ ਰੁਪਏ ‘ਚ ਖ਼ਰੀਦ ਲਿਆ ਹੈ | ਪੰਜਾਬ ਸਰਕਾਰ ਨੇ ਗੋਇੰਦਵਾਲ ਥਰਮਲ ਪਲਾਂਟ ਨੂੰ ਖਰੀਦ ਕੇ ਪ੍ਰਾਈਵੇਟ ਥਰਮਲ ਪਾਵਰ ਪਲਾਂਟਾਂ ਨਾਲ ਮਹਿੰਗੇ ਬਿਜਲੀ ਸਮਝੌਤੇ ਵੀ ਰੱਦ ਕਰ ਦਿੱਤੇ ਹਨ। ਸਰਕਾਰ ਮੁਤਾਬਕ ਇਸ ਥਰਮਲ ਦੇ ਜਨਤਕ ਖੇਤਰ ਵਿੱਚ ਆਉਣ ਨਾਲ ਪੰਜਾਬ ਦੇ ਵਾਸੀਆਂ ਨੂੰ ਇਸ ਥਰਮਲ ਤੋਂ ਸਸਤੀ ਬਿਜਲੀ ਵੀ ਮਿਲੇਗੀ। ਦੱਸਿਆ ਜਾ ਰਿਹਾ ਹੈ ਕਿ ਕਰੀਬ 10 ਕੰਪਨੀਆਂ ਇਸ ਥਰਮਲ ਨੂੰ ਖਰੀਦਣ ਦੀ ਦੌੜ ਵਿੱਚ ਸਨ। 10 ਜੂਨ 2023 ਨੂੰ ਪੰਜਾਬ ਮੰਤਰੀ ਮੰਡਲ ਨੇ ਗੋਇੰਦਵਾਲ ਥਰਮਲ (Goindwal thermal plant) ਨੂੰ ਖਰੀਦਣ ਦੀ ਪ੍ਰਵਾਨਗੀ ਦਿੱਤੀ ਸੀ। ਇਸ ਥਰਮਲ ਨੂੰ ਚਲਾਉਣ ਵਾਲੇ ਜੀਵੀਕੇ ਗਰੁੱਪ ਦੀ ਵਿੱਤੀ ਹਾਲਤ ਪਹਿਲਾਂ ਹੀ ਖ਼ਰਾਬ ਹੋ ਚੁੱਕੀ ਸੀ। ਗਰੁੱਪ ਨੇ ਦਰਜਨ ਤੋਂ ਵੱਧ ਬੈਂਕਾਂ ਤੋਂ ਕਰਜ਼ਾ ਲਿਆ ਹੈ। ਜੋ ਵਧ ਕੇ 6600 ਕਰੋੜ ਰੁਪਏ ਹੋ ਗਿਆ। ਪਲਾਂਟ ਦੀ ਟੀਮ ਨੇ ਅਕਤੂਬਰ 2022 ਵਿੱਚ ਨੈਸ਼ਨਲ ਕੰਪਨੀ ਲਾਅ ਟ੍ਰਿਬਿਊਨਲ ਹੈਦਰਾਬਾਦ ਵਿੱਚ ਕੇਸ ਦਾਇਰ ਕੀਤਾ ਸੀ। ਇਸ ਪ੍ਰਾਈਵੇਟ ਥਰਮਲ ਕੰਪਨੀ ਨੂੰ ਦੀਵਾਲੀਆ ਐਲਾਨ ਦਿੱਤਾ ਗਿਆ ਹੈ। ਇਸ ਥਰਮਲ ਤੋਂ ਬਚਣ ਲਈ ਨੈਸ਼ਨਲ ਲਾਅ ਟ੍ਰਿਬਿਊਨਲ ਵੱਲੋਂ ਕਾਰਵਾਈ ਕੀਤੀ ਜਾ ਰਹੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਥਰਮਲ ਪਲਾਂਟ ਨੂੰ ਖਰੀਦਣ ਤੋਂ ਬਾਅਦ ਸਰਕਾਰ ਨੇ ਇਸ ਦਾ ਨਾਂ ਗੁਰੂ ਰਾਮਦਾਸ ਥਰਮਲ ਪਾਵਰ ਲਿਮਟਿਡ ਰੱਖਿਆ ਹੈ। The post ਪੰਜਾਬ ਸਰਕਾਰ ਨੇ 1080 ਕਰੋੜ ਰੁਪਏ ‘ਚ ਖਰੀਦਿਆ ਗੋਇੰਦਵਾਲ ਥਰਮਲ ਪਲਾਂਟ appeared first on TheUnmute.com - Punjabi News. Tags:
|
ਅੰਮ੍ਰਿਤਸਰ ਨਵੇਂ ਸਾਲ ਮੌਕੇ ਰਾਤ ਨੂੰ ਹੁੱਲੜਬਾਜੀ ਕਰਨ ਵਾਲਿਆਂ 'ਤੇ ਪੁਲਿਸ ਵੱਲੋਂ ਹਲਕਾ ਲਾਠੀਚਾਰਜ Monday 01 January 2024 10:18 AM UTC+00 | Tags: amritsar-police breaking-news crime news new-year punjab-police rioters ਅੰਮ੍ਰਿਤਸਰ , 01 ਜਨਵਰੀ 2023: ਸਾਲ 2024 (New Year) ਦੇ ਆਗਮਨ ਨੂੰ ਲੈ ਕੇ ਜਿੱਥੇ ਕਿ ਪੂਰੇ ਦੇਸ਼ ਦੇ ਵਿੱਚ ਲੋਕਾਂ ਵੱਲੋਂ ਜਸ਼ਨ ਮਨਾਏ ਜਾ ਰਹੇ ਸਨ ਉੱਥੇ ਹੀ ਅੰਮ੍ਰਿਤਸਰ ਵਿੱਚ ਵੀ ਲੋਰੈਂਸ ਰੋਡ ‘ਤੇ ਨੌਜਵਾਨਾਂ ਵੱਲੋਂ 2024 ਦੇ ਆਗਮਨ ਅਤੇ 2023 ਨੂੰ ਅਲਵਿਦਾ ਕਹਿੰਦੇ ਹੋਏ ਜਸ਼ਨ ਮਨਾਇਆ ਜਾ ਰਿਹਾ ਸੀ ਇਸ ਦੌਰਾਨ ਕੁਝ ਨੌਜਵਾਨਾਂ ਵੱਲੋਂ ਹੁੱਲੜਬਾਜੀ ਵੀ ਕੀਤੀ ਜਾ ਰਹੀ ਸੀ ਜਿਸ ਤੋਂ ਬਾਅਦ ਮੌਕੇ ਤੇ ਮੌਜੂਦ ਪੁਲਿਸ ਅਧਿਕਾਰੀਆਂ ਵੱਲੋਂ ਹਲਕਾ ਲਾਠੀਚਾਰਜ ਵੀ ਕੀਤਾ ਗਿਆ। ਜਿਸ ਦੀਆਂ ਤਸਵੀਰਾਂ ਉੱਥੇ ਮੌਜੂਦ ਲੋਕਾਂ ਵੱਲੋਂ ਆਪਣੇ ਮੋਬਾਇਲਾਂ ਦੇ ਵਿੱਚ ਕੈਦ ਕਰ ਲਈਆਂ | ਇਸ ਸੰਬੰਧ ਦੇ ਵਿੱਚ ਜਦੋਂ ਪੁਲਿਸ ਦੇ ਨਾਲ ਮੀਡੀਆ ਨੇ ਗੱਲਬਾਤ ਕੀਤੀ ਅਤੇ ਪੁਲਿਸ ਨੇ ਦੱਸਿਆ ਕਿ ਕੁਝ ਨੌਜਵਾਨ ਵੱਲੋਂ ਨਵੇਂ ਸਾਲ (New Year) ਦੇ ਜਸ਼ਨ ਮਨਾਉਂਦੇ ਸਮੇਂ ਹੁੱਲੜਬਾਜ਼ੀ ਕਰ ਰਹੇ ਸਨ, ਜਿਨਾਂ ਨੂੰ ਕਿ ਪੁਲਿਸ ਨੇ ਸਮਝਾਇਆ ਹੈ ਅਤੇ ਕਿਸੇ ਵੀ ਤਰੀਕੇ ਦਾ ਲਾਠੀਚਾਰਜ ਨਹੀਂ ਕੀਤਾ | ਮਹਿਲਾ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਫੋਰਸ ਜਗ੍ਹਾ ਜਗ੍ਹਾ ਤੇ ਤਾਇਨਾਤ ਹੈ ਕਿਉਂਕਿ ਬਹੁਤ ਸਾਰੇ ਪਰਿਵਾਰ ਵੀ ਨਵਾਂ ਸਾਲ ਮਨਾਉਣ ਦੇ ਵਾਸਤੇ ਆਏ ਹੋਏ ਹਨ | ਇਸ ਲਈ ਕਿਸੇ ਵੀ ਵਿਅਕਤੀ ਨੂੰ ਹੁੱਲੜਬਾਜੀ ਨਹੀਂ ਕਰਨ ਦਿੱਤੀ ਜਾਵੇਗੀ, ਜੇਕਰ ਕੋਈ ਹੁੱਲੜਬਾਜ਼ੀ ਕਰਦਾ ਪਾਇਆ ਗਿਆ ਤੇ ਉਸ ਤੇ ਖ਼ਿਲਾਫ਼ ਸਖ਼ਤ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾਵੇਗੀ। The post ਅੰਮ੍ਰਿਤਸਰ ਨਵੇਂ ਸਾਲ ਮੌਕੇ ਰਾਤ ਨੂੰ ਹੁੱਲੜਬਾਜੀ ਕਰਨ ਵਾਲਿਆਂ ‘ਤੇ ਪੁਲਿਸ ਵੱਲੋਂ ਹਲਕਾ ਲਾਠੀਚਾਰਜ appeared first on TheUnmute.com - Punjabi News. Tags:
|
ਜਥੇਦਾਰ ਗੁਰਦੇਵ ਸਿੰਘ ਕਾਉਂਕੇ ਨਮਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ Monday 01 January 2024 10:31 AM UTC+00 | Tags: akhand-path-sahib breaking-news jathedar-gurdev-singh-kaunke latest-news news punjab-news sri-akal-takht-sahib sri-akhand-path-sahib ਅੰਮ੍ਰਿਤਸਰ , 01 ਜਨਵਰੀ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਜਥੇਬੰਦੀਆਂ ਤੇ ਸੰਗਤਾਂ ਦੇ ਸਹਿਯੋਗ ਦੇ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਹੇ ਗੁਰਦੇਵ ਸਿੰਘ ਕਾਉਂਕੇ ਦੀ ਯਾਦ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅੱਜ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਮੱਥਾ ਟੇਕਣ ਵਾਸਤੇ ਪਹੁੰਚੀਆਂ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ 1984 ਦੇ ਕਾਲੇ ਦੌਰ ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪੰਥ ਵੱਲੋਂ ਮੁੜ ਉਸਾਰੀ ਲਈ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀਆਂ ਸੇਵਾਵਾਂ ਨੂੰ ਭੁਲਿਆ ਨਹੀਂ ਜਾ ਸਕਦਾ ਅੱਗੇ ਬੋਲਦੇ ਹੋਏ ਕਿਹਾ ਕਿ 1992 ਦੇ ਵਿੱਚ ਉਹਨਾਂ ਨੂੰ ਪੁਲਿਸ ਨੇ ਜਿਹੜਾ ਝੂਠਾ ਪੁਲਿਸ ਮੁਕਾਬਲਾ ਬਣਾ ਕੇ ਜਥੇਦਾਰ ਕਾਉਂਕੇ ਨੂੰ ਸ਼ਹੀਦ ਕੀਤਾ ਸੀ | ਉਨ੍ਹਾਂ ਨੇ ਸੰਗਤਾਂ ਨੂੰ ਵੀ ਅਪੀਲ ਹੈ ਕਿ ਇਸੇ ਤਰ੍ਹਾਂ ਜਿਹੜਾ ਇੱਕ ਚੇਤਰ ਨੂੰ ਨਾਨਕਸ਼ਾਹੀ ਕੈਲੰਡਰ ਦੇ ਤਰਜ ‘ਤੇ ਵੱਡੀ ਗਿਣਤੀ ‘ਚ ਮੱਥਾ ਟੇਕ ਕੇ ਉਦੋਂ ਵੀ ਨਵਾਂ ਸਾਲ ਮਨਾਉਣ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਾਹਿਬ ਜਥੇਦਾਰ ਗੁਰਦੇਵ ਸਿੰਘ ਕਾਉਕੇਂ ਜਿਨਾਂ ਨੂੰ ਕੋਹ ਕੋਹ ਕੇ ਜ਼ਾਲਮ ਸਰਕਾਰ ਨੇ ਸ਼ਹੀਦ ਕੀਤਾ | ਓਹਨਾ ਦਾ ਅੱਜ ਸ਼ਹੀਦੀ ਦਿਹਾੜਾ ਭਾਵੇਂ ਉਹਨਾਂ ਦੇ ਪਿੰਡ ਵੀ ਮਨਾਇਆ ਜਾ ਰਿਹਾ ਪਰ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਰਸੋਂ ਰੋਜ਼ ਤੋਂ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਈ ਸੀ | ਉਹਨਾਂ ਦੇ ਪਰਿਵਾਰਕ ਉਹਨਾਂ ਦੇ ਧਰਮ ਪਤਨੀ ਤੇ ਹੋਰ ਪਰਿਵਾਰ ਦੇ ਜੀਅ ਉਹ ਸਾਰੇ ਪਹੁੰਚੇ ਹਨ ਤੇ ਐਸਜੀਪੀਸੀ ਪ੍ਰਧਾਨ ਨੇ ਕਿਹਾ ਕਿ ਇਸ ਸਬੰਧ ਵਿੱਚ ਉਹ ਪੰਜ ਸਿੰਘ ਸਾਹਿਬਾਨਾਂ ਨੂੰ ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਤਰ ਲਿਖਣਗੇ ਕਿ ਗੁਰਦੇਵ ਸਿੰਘ ਕਾਉਂਕੇ ਨੂੰ ਸ਼ਹੀਦ ਦਰਜਾ ਦਿੱਤਾ ਜਾਵੇ। ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ਬਾਰੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਵੀ ਚਿੱਠੀ ਲਿਖ ਚੁੱਕੇ ਹਨ ਕਿ ਦੋ ਚਾਰ ਦਿਨਾਂ ਤੱਕ ਸਾਡੀ ਮੁਲਾਕਾਤ ਉਹਨਾਂ ਨਾਲ ਹੋ ਜਾਵੇਗੀ। The post ਜਥੇਦਾਰ ਗੁਰਦੇਵ ਸਿੰਘ ਕਾਉਂਕੇ ਨਮਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ appeared first on TheUnmute.com - Punjabi News. Tags:
|
ਮੌਸਮ ਵਿਭਾਗ ਦੀ ਚਿਤਾਵਨੀ, ਪੰਜਾਬ 'ਚ ਆਉਣ ਵਾਲੇ ਦਿਨਾਂ ਦੌਰਾਨ ਮੀਂਹ ਪੈਣ ਦੀ ਸੰਭਾਵਨਾ Monday 01 January 2024 10:44 AM UTC+00 | Tags: breaking-news cold-wave heavy-rain latest-news meteorological-department news punjab-weather rain the-unmute-breaking-news weather-department ਚੰਡੀਗੜ੍ਹ, 01 ਜਨਵਰੀ 2023: ਪੰਜਾਬ ਵਿੱਚ ਇਸ ਸਮੇਂ ਬਹੁਤ ਠੰਢ ਪੈ ਰਹੀ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਮੀਂਹ (Rain) ਦੀ ਚਿਤਾਵਨੀ ਦਿੱਤੀ ਹੈ। ਮੌਸਮ ਵਿਭਾਗ ਮੁਤਾਬਕ 1 ਤੋਂ 4 ਜਨਵਰੀ ਤੱਕ ਪੰਜਾਬ ਸਮੇਤ ਹੋਰਨਾਂ ਸੂਬਿਆਂ ‘ਚ ਹਲਕੇ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਨਾਲ ਠੰਡ ਹੋਰ ਵੀ ਵਧ ਜਾਵੇਗੀ। ਇਸ ਦੇ ਨਾਲ ਹੀ ਮੌਸਮ ਵਿਗਿਆਨੀਆਂ ਨੇ 4 ਜਨਵਰੀ ਤੱਕ ਸੰਘਣੀ ਧੁੰਦ ਅਤੇ ਠੰਢ ਪੈਣ ਦੀ ਸੰਭਾਵਨਾ ਜਤਾਈ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਕਾਰਨ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਕਈ ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਆਉਣ ਵਾਲੇ ਦਿਨਾਂ ‘ਚ ਤਾਪਮਾਨ ‘ਚ ਹੋਰ ਗਿਰਾਵਟ ਆਉਣ ਦੀ ਸੰਭਾਵਨਾ ਹੈ, ਜਿਸ ਕਾਰਨ ਤਾਪਮਾਨ ‘ਚ 2 ਡਿਗਰੀ ਸੈਲਸੀਅਸ ਦੀ ਗਿਰਾਵਟ ਆ ਸਕਦੀ ਹੈ। ਠੰਡ ਦੇ ਮੱਦੇਨਜ਼ਰ ਵਿਭਾਗ ਨੇ ਕੋਲਡ ਵੇਵ ਅਲਰਟ ਵੀ ਜਾਰੀ ਕੀਤਾ ਹੈ। The post ਮੌਸਮ ਵਿਭਾਗ ਦੀ ਚਿਤਾਵਨੀ, ਪੰਜਾਬ ‘ਚ ਆਉਣ ਵਾਲੇ ਦਿਨਾਂ ਦੌਰਾਨ ਮੀਂਹ ਪੈਣ ਦੀ ਸੰਭਾਵਨਾ appeared first on TheUnmute.com - Punjabi News. Tags:
|
ਮਿੰਨੀ ਸਕੱਤਰੇਤ ਫਰੀਦਕੋਟ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ Monday 01 January 2024 10:55 AM UTC+00 | Tags: breaking-news faridkot latest-news mini-secretariat new news new-year sri-akhand-path-sahib ਫ਼ਰੀਦਕੋਟ, 01 ਜਨਵਰੀ 2024: ਸਰਬ ਸਾਂਝੀ ਧਾਰਮਿਕ ਕਮੇਟੀ, ਮਿੰਨੀ ਸਕੱਤਰੇਤ ਫਰੀਦਕੋਟ ਵੱਲੋਂ ਅੱਜ ਨਵੇਂ ਸਾਲ 2024 ਦੀ ਆਮਦ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਮਿੰਨੀ ਸਕੱਤਰੇਤ ਵਿਖੇ ਕੰਮ ਕਰਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ, ਕਾਨੂੰਗੋ, ਪਟਵਾਰੀਆਂ, ਫੋਟੋ ਸਟੇਟ ਮੇਕਰਾਂ, ਟਾਈਪਿਸਟਾਂ, ਅਰਜੀ ਨਵੀਸਾਂ, ਨਕਸ਼ਾ ਨਵੀਸਾਂ, ਅਸਟਾਮ ਫਰੋਸ਼, ਐਡਵੋਕੇਟਸ ਨੇ ਸ਼ਮੂਲੀਅਤ ਕੀਤੀ। ਅੱਜ ਸਵੇਰੇ ਖੁੱਲ੍ਹੇ ਪੰਡਾਲ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਇਸ ਉਪਰੰਤ ਭਾਈ ਚਰਨਜੀਤ ਸਿੰਘ ਚੰਨੀ ਤੇ ਸਾਥੀਆਂ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸਭ ਨੇ ਮਿਲ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸਰਬ ਸਾਂਝੀ ਧਾਰਮਿਕ ਕਮੇਟੀ ਦੇ ਮੁੱਖ ਸੇਵਾਦਾਰ ਅਮਰੀਕ ਸਿੰਘ ਸੰਧੂ ਨੇ ਸਭ ਨੂੰ ਜੀ ਆਇਆਂ ਆਖਿਆ। ਇਸ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾ ਨੇ ਹਾਜ਼ਰੀਨ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਨੂੰ ਫਿਰ ਤੋਂ ਰੰਗਲਾਂ ਪੰਜਾਬ ਬਣਾਉਣ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ, ਸੋ ਸਾਰੇ ਅਧਿਕਾਰੀਆਂ ਕਰਮਚਾਰੀਆਂ ਨੂੰ ਵੀ ਤਨਦੇਹੀ ਨਾਲ ਪੰਜਾਬ ਵਾਸੀਆਂ ਦੀ ਸੇਵਾ ਕਰਨੀ ਚਾਹੀਦੀ ਹੈ। ਇਸ ਮੌਕੇ ਸਪੀਕਰ ਸੰਧਵਾਂ ਨੇ ਜ਼ਿਲ੍ਹਾ ਭਾਸ਼ਾ ਅਫਸਰ ਸ. ਮਨਜੀਤ ਪੁਰੀ ਵਲੋਂ ਨਵੇਂ ਸਾਲ ਤੇ ਲਗਾਈ ਗਈ ਕਿਤਾਬ ਪ੍ਰਦਰਸ਼ਨੀ ਲਈ ਉਨ੍ਹਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਹਲਕੇ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਸਮੂਹ ਮੁਲਾਜ਼ਮਾਂ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਹੁਣ ਤੱਕ ਉਨ੍ਹਾਂ ਨੂੰ ਕਿਸੇ ਮੁਲਾਜ਼ਮ ਪ੍ਰਤੀ ਆਮ ਲੋਕਾਂ ਵੱਲੋਂ ਕੋਈ ਸ਼ਿਕਾਇਤ ਪ੍ਰਾਪਤ ਨਹੀਂ ਹੋਈ। ਧਾਰਮਿਕ ਸਮਾਗਮ ਨੂੰ ਸੰਬੋਧਨ ਕਰਦਿਆਂ ਸੀਨੀਅਰ ਪੁਲਿਸ ਕਪਤਾਨ ਸ.ਹਰਜੀਤ ਸਿੰਘ ਨੇ ਕਿਹਾ ਕਿ ਸਾਨੂੰ ਨਵੇਂ ਸਾਲ ਤੇ ਪ੍ਰਣ ਕਰਨਾ ਚਾਹੀਦਾ ਹੈ ਕਿ ਅਸੀਂ ਆਪਣੇ ਗੁਰੂ ਸਾਹਿਬਾਨ ਵਲੋਂ ਦਰਸਾਏ ਮਾਰਗ ਤੇ ਚੱਲ ਕੇ ਲੋਕਾਂ ਦੀ ਸੇਵਾ ਕਰੀਏ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ. ਨਰਭਿੰਦਰ ਸਿੰਘ ਗਰੇਵਾਲ, ਸਹਾਇਕ ਕਮਿਸ਼ਨਰ ਮੈਡਮ ਤੁਸ਼ਿਤਾ ਗੁਲਾਟੀ,ਉਪ ਜਿਲਾ ਸਿੱਖਿਆ ਅਫਸਰ ਸ੍ਰੀ ਪ੍ਰਦੀਪ ਦਿਉੜਾ, ਚੇਅਰਮੈਨ ਇੰਪਰੂਵਮੈਂਟ ਟਰੱਸਟ, ਫ਼ਰੀਦਕੋਟ ਸ. ਗੁਰਤੇਜ ਸਿੰਘ ਖੋਸਾ,ਚੇਅਰਮੈਨ ਮਾਰਕਿਟ ਕਮੇਟੀ ਸ. ਸੁਖਜੀਤ ਸਿੰਘ ਢਿੱਲਵਾਂ, ਸ.ਸਿਵਜੀਤ ਸਿੰਘ ਸੰਘਾ ਹਾਜ਼ਰ ਸਨ। ਸਮਾਗਮ ਨੂੰ ਸਫਲ ਬਣਾਉਣ ਲਈ ਕਮੇਟੀ ਮੈਂਬਰਾਂ ਵਿੱਚੋਂ ਸ੍ਰੀ ਦਰਸ਼ਨ ਲਾਲ ਸ਼ਰਮਾ, ਸ. ਮਨਦੀਪ ਸਿੰਘ ਮੋਰਾਂਵਾਲੀ, ਬਲਵੀਰ ਸਿੰਘ, ਬਲਦੇਵ ਸਿੰਘ ਜੰਡੋਕੇ, ਪ੍ਰਵੀਨ ਰਾਣੀ, ਅਮਰਜੀਤ ਕੌਰ, ਰਜਿੰਦਰ ਕੌਰ, ਸਟੈਨੋ, ਮਿੰਨੀ ਛਾਬੜਾ, ਨਛੱਤਰ ਸਿੰਘ ਢੈਪਈ, ਲਖਵੰਤ ਸਿੰਘ ਮਾਨ, ਅੰਮ੍ਰਿਤਪਾਲ ਸਿੰਘ,ਸ਼ਿੰਦਰ ਪਾਲ, ਬਿੱਕਰ ਸਿੰਘ, ਜਗਦੀਸ਼ ਸਿੰਘ ਨੇ ਵੱਡਮੁੱਲਾ ਯੋਗਦਾਨ ਪਾਇਆ। ਇਸ ਮੌਕੇ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ।
The post ਮਿੰਨੀ ਸਕੱਤਰੇਤ ਫਰੀਦਕੋਟ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ appeared first on TheUnmute.com - Punjabi News. Tags:
|
ਹਰਿਆਣਾ ਸਰਕਾਰ ਵੱਲੋਂ 18 ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ ਤੇ ਨਿਯੁਕਤੀਆਂ Monday 01 January 2024 11:08 AM UTC+00 | Tags: 18-ias-officers breaking-news haryana-government haryana-police ias latest-news news ਚੰਡੀਗੜ੍ਹ, 1 ਜਨਵਰੀ 2023: ਹਰਿਆਣਾ ਸਰਕਾਰ ਨੇ 18 ਆਈ.ਏ.ਐੱਸ ਅਧਿਕਾਰੀਆਂ (IAS officers) ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ। ਡੀ ਸੁਰੇਸ਼ ਨੂੰ ਮਾਨਵ ਸੰਸਾਧਨ ਵਿਭਾਗ ਦਾ ਪ੍ਰਧਾਨ ਸਕੱਤਰ ਲਗਾਇਆ ਗਿਆ ਹੈ। ਵਿਜੈ ਸਿੰਘ ਦਹਿਆ ਨੂੰ ਕਮਿਸ਼ਨਰ ਕਰਨਾਲ ਡਿਵੀਜਨ ਲਗਾਇਆ ਗਿਆ ਹੈ। ਅਮਿਤ ਕੁਮਾਰ ਅਗਰਵਾਲ ਨੂੰ ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ, ਪ੍ਰੋਜੈਕਟ ਡਾਇਰੈਕਟਰ, ਮੁੱਖ ਮੰਤਰੀ ਸੁਸਾਸ਼ਨ ਸਹਿਯੋਗੀ ਪ੍ਰੋਗ੍ਰਾਮ ਅਤੇ ਏਮਡੀ ਹਰਿਆਣਾ ਬਿਜਲੀ ਪ੍ਰਸਾਰਣ ਨਿਗਮ ਲਗਾਇਆ ਗਿਆ ਹੈ। ਆਸ਼ਿਮਾ ਬਰਾੜ ਨੂੰ ਮੁੱਖ ਮੰਤਰੀ ਦੀ ਵਧੀਕ ਪ੍ਰਧਾਨ ਸਕੱਤਰ ਅਤੇ ਮਹਾਨਿਦੇਸ਼ਕ ਅਤੇ ਸਕੱਤਰ ਸਮਾਜਿਕ ਨਿਆਂ ਅਤੇ ਅਧਿਕਾਰਤਾ ਭਲਾਈ, ਅਨੁਸੂਚਿਤ ਜਾਤੀ ਅਤੇ ਪਿਛੜੇ ਵਰਗ ਸ਼੍ਰੇਣੀਆਂ ਅਤੇ ਅੰਤੋਂਦੇਯ (ਸੇਵਾ) ਵਿਭਾਗ ਲਗਾਇਆ ਗਿਆ ਹੈ। ਜੀ ਰਜਨੀਕਾਥਨ ਨੂੰ ਮਹਾਨਿਦੇਸ਼ਕ ਉਦਯੋਗ ਅਤੇ ਵਪਾਰ ਵਿਭਾਗ , ਮਹਾਨਿਦੇਸ਼ਕ ਐੱਮ.ਐੱਸ.ਐੱਮ.ਈ ਅਤੇ ਸਿਵਲ ਏਵੀਏਸ਼ਨ ਵਿਭਾਗ ਦਾ ਸਲਾਹਕਾਰ ਲਗਾਇਆ ਗਿਆ ਹੈ। ਪੀ ਸੀ ਮੀਣਾ ਨੂੰ ਮਹਾਨਿਦੇਸ਼ਕ ਦੱਖਣ ਹਰਿਆਣਾ ਬਿਜਲੀ ਵੰਡ ਨਿਗਮ ਲਗਾਇਆ ਗਿਆ ਹੈ। ਏ ਸ੍ਰੀਨਿਵਾਸ ਸੀਈਓ ਫਰੀਦਾਬਾਦ ਮੈਟਰੋਪੋਲੀਟਨ ਵਿਕਾਸ ਅਥਾਰਿਟੀ ਅਤੇ ਪ੍ਰਬੰਧ ਨਿਦੇਸ਼ਕ ਹਰਕੋ ਬੈਂਕ ਨੂੰ ਉਨ੍ਹਾਂ ਦੇ ਮੌਜੂਦਾ ਕਾਰਜਭਾਰ ਤੋਂ ਇਲਾਵਾ ਸੀਈਓ ਗੁਰੂਗ੍ਰਾਮ ਮੇਟਰੋਪੋਲੀਟਨ ਵਿਕਾਸ ਅਥਾਰਿਟੀ ਦਾ ਵੱਧ ਕਾਰਜਭਾਰ ਸੌਂਪਿਆ ਗਿਆ ਹੈ। ਸ਼ੇਖਰ ਵਿਦਿਆਰਥੀ ਨੂੰ ਮਹਾਨਿਦੇਸ਼ਕ ਅਤੇ ਸਕੱਤਰ ਪੁਰਾਤੱਤਵ ਵਿਭਾਗ ਅਤੇ ਮਹਾਨਿਦੇਸ਼ਕ ਅਤੇ ਸਕੱਤਰ ਰਾਜ ਟ੍ਰਾਂਸਪੋਰਟ ਲਗਾਇਆ ਗਿਆ ਹੈ। ਮਨਦੀਪ ਸਿੰਘ ਬਰਾੜ ਨੂੰ ਮਹਾਨਿਦੇਸ਼ਕ ਸੂਚਨਾ, ਲੋਕ ਸੰਪਰਕ, ਭਾਸ਼ਾ ਅਤੇ ਸਭਿਆਚਾਰਕ ਵਿਭਾਗ, ਮਹਾਨਿਦੇਸ਼ਕ ਖਨਨ ਅਤੇ ਭੂਵਿਗਿਆਨ ਅਤੇ ਮਿਸ਼ਨ ਨਿਦੇਸ਼ਕ ਮੁੱਖ ਮੰਤਰੀ ਅੰਤੋਂਦੇਯ ਪਰਿਵਾਰ ਉਥਾਨ ਯੋਜਨਾ ਦਾ ਕਾਰਜਭਾਰ ਸੋਂਪਿਆ ਗਿਆ ਹੈ। ਡਾ. ਸਾਕੇਤ ਕੁਮਾਰ ਨੂੰ ਪ੍ਰਬੰਧਕ ਨਿਦੇਸ਼ਕ ਉੱਤਰ ਹਰਿਆਣਾ ਬਿਜਲੀ ਵੰਡ ਨਿਗਮ ਅਤੇ ਮਹਾਨਿਦੇਸ਼ਕ ਮੈਡੀਕਲ ਏਜੂਕੇਸ਼ਨ ਅਤੇ ਰਿਸਰਚ ਵਿਭਾਗ ਦਾ ਵੱਧ ਕਾਰਜਭਾਰ ਸੌਂਪਿਆ ਗਿਆ ਹੈ। ਕੇਐੱਮ ਪਾਂਡੂਰੰਗ ਨੂੰ ਐੱਮਡੀ ਵੇਅਰ ਹਾਊਸਿੰਗ ਕਾਰਪੋਰੇਸ਼ਨ , ਸੀਈਓ ਮੈਟਰੋਪੋਲੀਟਨ ਡਿਵੇਲਪਮੈਂਟ ਅਥਾਰਿਟੀ ਪੰਚਕੂਲਾ ਅਤੇ ਸੀਈਓ ਮੈਟਰੋਪੋਲੀਟਨ ਡਿਵੇਲਪਮੈਂਟ ਅਥਾਰਿਟੀ ਸੋਨੀਪਤ ਲਗਾਇਆ ਗਿਆ ਹੈ। ਜੈਯਬੀਰ ਸਿੰਘ ਆਰਿਆ ਨੂੰ ਵਿਸ਼ੇਸ਼ ਸਕੱਤਰ ਵਿੱਤ ਵਿਭਾਗ ਲਗਾਇਆ ਗਿਆ ਹੈ। ਰਾਜਨਰਾਇਣ ਕੌਸ਼ਿਕ ਨੁੰ ਨਿਦੇਸ਼ਕ ਖੇਤੀਬਾੜੀ ਵਿਭਾਗ ਲਗਾਇਆ ਗਿਆ ਹੈ। ਜਿਤੇਂਦਰ ਕੁਮਾਰ-1 ਨੂੰ ਨਿਦੇਸ਼ਕ ਸੈਕੇਂਡਰੀ ਏਜੂਕੇਸ਼ਨ ਅਤੇ ਵਿਸ਼ੇਸ਼ ਸਕੱਤਰ ਸਕੂਲ ਏਜੂਕੇਸ਼ਨ ਦੇ ਨਾਲ-ਨਾਲ ਸਟੇਟ ਪ੍ਰੋਜੇਕਟ ਡਾਇਰੈਕਟਰ ਸਕੂਲ ਸਿਖਿਆ ਪਰਿਯੋਜਨਾ ਪਰਿਸ਼ਦ ਲਗਾਇਆ ਗਿਆ ਹੈ। ਆਦਿਤਯ ਦਹਿਆ ਨੂੰ ਉਨ੍ਹਾਂ ਦੇ ਮੌਜੂਦਾ ਕਾਰਜਭਾਰ ਤੋਂ ਇਲਾਵਾ ਵਿਸ਼ੇਸ਼ ਸਕੱਤਰ ਸਿਹਤ ਵਿਭਾਗ ਅਤੇ ਮਿਸ਼ਨ ਨਿਦੇਸ਼ਕ ਨੈਸ਼ਨ ਹੈਲਥ ਮਿਸ਼ਨ ਅਤੇ ਸੀਈਓ ਆਯੂਸ਼ਮਾਨ ਭਾਂਰਤ ਹਰਿਆਣਾ ਹੈਲਥ ਪ੍ਰੋਟੈਕਸ਼ਨ ਅਥਾਰਿਟੀ ਦਾ ਵੱਧ ਕਾਰਜਭਾਰ ਸੌਂਪਿਆ ਗਿਆ ਹੈ। ਅਮਿਤ ਖਤਰੀ ਨੂੰ ਨਿਦੇਸ਼ਕ ਅਤੇ ਸਕੱਤਰ ਟਾਊਨ ਐਂਡ ਕੰਟਰੀ ਪਲਾਨਿੰਗ, ਨਿਦੇਸ਼ਕ ਸ਼ਹਿਰੀ ਸੰਪਦਾ ਨਿਦੇਸ਼ਕ ਅਤੇ ਵਿਸ਼ੇਸ਼ ਸਕੱਤਰ ਪੁਰਾਤੱਤਵ ਅਤੇ ਅਜਾਇਬਘਰ ਵਿਭਾਗ ਅਤੇ ਸੀਹੀਓ ਕੌਸ਼ਲ ਰੁਜਗਾਰ ਨਿਗਮ ਲਗਾਇਆ ਗਿਆ ਹੈ। ਨਰਹਰੀ ਸਿੰਘ ਬਾਂਗੜ ਨੂੰ ਜਿਲ੍ਹਾ ਨਗਰ ਕਮਿਸ਼ਨਰ ਅਤੇ ਕਮਿਸ਼ਨਰ ਨਗਰ ਨਿਗਮ ਗੁਰੂਗ੍ਰਾਮ ਲਗਾਇਆ ਗਿਆ ਹੈ। ਸਚਿਨ ਗੁਪਤਾ ਜਿਲ੍ਹਾ ਨਗਰ ਕਮਿਸ਼ਨਰ ਪੰਚਕੂਲਾ ਨੂੰ ਉਨ੍ਹਾਂ ਦੇ ਮੌਜੂਦਾ ਕਾਰਜਭਾਰ ਤੋਂ ਇਲਾਵਾ, ਪ੍ਰਸਾਸ਼ਕ ਐਚਐੱਸਵੀਪੀ ਮੁੱਖ ਦਫਤਰ ਦਾ ਵੱਧ ਕਾਰਜਭਾਰ ਸੌਂਪਿਆ ਗਿਆ ਹੈ। The post ਹਰਿਆਣਾ ਸਰਕਾਰ ਵੱਲੋਂ 18 ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ ਤੇ ਨਿਯੁਕਤੀਆਂ appeared first on TheUnmute.com - Punjabi News. Tags:
|
ਪੰਜਾਬੀ ਸਦਕਾ ਹੀ ਮੈਂ ਅੱਜ ਇਸ ਮੁਕਾਮ 'ਤੇ ਪਹੁੰਚਿਆ ਹਾਂ: ਐੱਸ.ਕੇ.ਅਗਰਵਾਲ Monday 01 January 2024 11:16 AM UTC+00 | Tags: breaking-news news punjabi-news punjab-literature sk-aggarwal ਸਾਹਿਬਜ਼ਾਦਾ ਅਜੀਤ ਸਿੰਘ ਨਗਰ, 01 ਜਨਵਰੀ 2023: ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਭਾਸ਼ਾ ਵਿਭਾਗ ਪੰਜਾਬ ਦੇ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਜ਼ਿਲ੍ਹਾ ਸਾਹਿਬਜਾਦਾ ਅਜੀਤ ਸਿੰਘ ਨਗਰ ਵੱਲੋਂ ਦਫ਼ਤਰ ਦੇ ਵਿਹੜੇ 01 ਜਨਵਰੀ 2024 ਨੂੰ ਭਾਸ਼ਾ ਵਿਭਾਗ ਪੰਜਾਬ ਦੀ 76ਵੀਂ ਵਰ੍ਹੇਗੰਢ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਮੁੱਖ ਮਹਿਮਾਨ ਦੇ ਤੌਰ 'ਤੇ ਐੱਸ.ਕੇ.ਅਗਰਵਾਲ (ਪ੍ਰਧਾਨ, ਜ਼ਿਲ੍ਹਾ ਖਪਤਕਾਰ ਕਮਿਸ਼ਨ, ਮੋਹਾਲੀ ਅਤੇ ਰੂਪਨਗਰ) ਅਤੇ ਮੁੱਖ ਵਕਤਾ ਵਜੋਂ ਪ੍ਰੋ. ਜਲੌਰ ਸਿੰਘ ਖੀਵਾ (ਸਾਬਕਾ ਪ੍ਰਿੰਸੀਪਲ, ਸਰਕਾਰੀ ਬ੍ਰਿਜਿੰਦਰਾ ਕਾਲਜ, ਫਰੀਦਕੋਟ) ਵੱਲੋਂ ਸ਼ਿਰਕਤ ਕੀਤੀ ਗਈ। ਸਮਾਗਮ ਦੀ ਸ਼ੁਰੂਆਤ ਭਾਸ਼ਾ ਵਿਭਾਗ, ਪੰਜਾਬ ਦੀ ਵਿਭਾਗੀ ਧੁਨੀ 'ਧਨੁ ਲੇਖਾਰੀ ਨਾਨਕਾ' ਨਾਲ ਕੀਤੀ ਗਈ। ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਪ੍ਰਧਾਨਗੀ ਮੰਡਲ, ਸਾਹਿਤਕਾਰਾਂ ਅਤੇ ਪਤਵੰਤੇ ਸੱਜਣਾਂ ਨੂੰ 'ਜੀ ਆਇਆਂ ਨੂੰֹ' ਕਹਿੰਦਿਆਂ ਮਾਂ-ਬੋਲੀ ਪੰਜਾਬੀ ਨੂੰ ਬਣਦਾ ਸਤਿਕਾਰ ਦੇਣ ਦੀ ਗੱਲ ਆਖੀ ਗਈ। ਉਨ੍ਹਾਂ ਵੱਲੋਂ ਭਾਸ਼ਾ ਵਿਭਾਗ, ਪੰਜਾਬ ਦੇ ਇਤਿਹਾਸ ਅਤੇ ਪ੍ਰਾਪਤੀਆਂ ਤੋਂ ਹਾਜ਼ਰੀਨ ਨੂੰ ਜਾਣੂ ਕਰਵਾਉਂਦੇ ਹੋਏ ਦੱਸਿਆ ਗਿਆ ਕਿ 01 ਜਨਵਰੀ 1948 ਨੂੰ 'ਪੰਜਾਬੀ ਸੈਕਸ਼ਨ' ਦੇ ਨਾਂ ਨਾਲ ਸਥਾਪਿਤ ਹੋਇਆ ਅਤੇ 1956 ਤੋਂ 'ਭਾਸ਼ਾ ਵਿਭਾਗ ਪੰਜਾਬ' ਦੇ ਨਾਂ ਨਾਲ ਜਾਣਿਆ ਜਾਂਦਾ ਹੈ। ਸਾਲ 1948 ਤੋਂ ਲੈ ਕੇ ਸਾਲ 2024 ਤੱਕ ਇਹ 76 ਸਾਲਾਂ ਦਾ ਹੋ ਗਿਆ ਹੈ। ਉਨ੍ਹਾਂ ਆਖਿਆ ਕਿ ਮਾਂ ਬੋਲੀ ਨੂੰ ਪ੍ਰਫੁੱਲਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਬੋਰਡਾਂ ਉੱਤੇ ਪੰਜਾਬੀ ਭਾਸ਼ਾ ਨੂੰ ਤਰਜੀਹ ਦੇਣ ਦਾ ਐਲਾਨ ਕੀਤਾ ਗਿਆ ਜੋ ਬਹੁਤ ਹੀ ਸਲਾਹੁਣਯੋਗ ਹੈ। ਇਸ ਮੌਕੇ ਉਨ੍ਹਾਂ ਨੇਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਮੋਹਾਲੀ ਦੀਆਂ ਸਰਗਰਮੀਆਂ ਬਾਰੇ ਵੀ ਵਿਸਥਾਰ ਸਹਿਤ ਜਾਣੂ ਕਰਵਾਇਆ। ਮੁੱਖ ਮਹਿਮਾਨ ਐੱਸ. ਕੇ. ਅਗਰਵਾਲ ਵੱਲੋਂ ਆਪਣੇ ਭਾਸ਼ਣ 'ਚ ਬੋਲਦਿਆਂ ਕਿਹਾ ਕਿ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਮੋਹਾਲੀ ਵੱਲੋਂ ਮਨਾਏ ਜਾ ਰਹੇ ਭਾਸ਼ਾ ਵਿਭਾਗ ਪੰਜਾਬ ਦੇ 76ਵੇਂ ਸਥਾਪਨਾ ਦਿਹਾੜੇ ਸਦਕਾ ਸਾਡੇ ਨਵੇਂ ਸਾਲ ਦੀ ਸ਼ੁਰੂਆਤ ਸਾਹਿਤ ਨਾਲ ਹੋਈ ਹੈ। ਸਾਹਿਤ ਮਨੁੱਖ ਲਈ ਇਕ ਥੈਰੇਪੀ ਵਾਂਗ ਕੰਮ ਕਰਦੇ ਹੈ। ਉਨ੍ਹਾਂ ਆਖਿਆ ਕਿ ਮਾਂ-ਬੋਲੀ ਪੰਜਾਬੀ ਸਦਕਾ ਹੀ ਮੈਂ ਅੱਜ ਇਸ ਮੁਕਾਮ ‘ਤੇ ਪਹੁੰਚਿਆ ਹਾਂ। ਉਨ੍ਹਾਂ ਇਹ ਵੀ ਆਖਿਆ ਕਿ ਅਦਾਲਤੀ ਕਾਰਵਾਈ ਕਰਦਿਆਂ ਕਈ ਵਾਰ ਮਾਂ-ਬੋਲੀ ਸਾਡਾ ਸਹਾਰਾ ਬਣਦੀ ਹੈ। ਮੁੱਖ ਬੁਲਾਰੇ ਪ੍ਰੋ. ਜਲੌਰ ਸਿੰਘ ਖੀਵਾ ਵੱਲੋਂ ਭਾਸ਼ਾ ਵਿਭਾਗ, ਪੰਜਾਬ ਦੇ ਸਥਾਪਨਾ ਦਿਹਾੜੇ ਦੀਆਂ ਵਧਾਈਆਂ ਦਿੰਦੇ ਹੋਏ ਕਿਹਾ ਗਿਆ ਕਿ ਭਾਸ਼ਾ ਵਿਭਾਗ ਭਾਸ਼ਾ ਅਤੇ ਸਾਹਿਤ ਦੀ ਤਰੱਕੀ ਲਈ ਸਦਾ ਕਾਰਜਸ਼ੀਲ ਰਿਹਾ ਹੈ ਪਰ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਮੋਹਾਲੀ ਆਪਣੀਆਂ ਨਿਵੇਕਲੀਆਂ ਪੈੜਾਂ ਕਰਕੇ ਮੋਹਰੀ ਹੈ। ਉਨ੍ਹਾਂ ਵੱਲੋਂ ਪੰਜਾਬੀ ਬੋਲੀ ਬਾਰੇ ਸੱਭਿਆਚਾਰ ਦੇ ਪ੍ਰਸੰਗ ਵਿਚ ਗੱਲ ਕਰਦੇ ਹੋਏ ਆਖਿਆ ਗਿਆ ਕਿ ਬੋਲੀ ਦਾ ਆਧਾਰ ਵਿਆਕਰਨ ਨਹੀਂ ਸਗੋਂ ਸੱਭਿਆਚਾਰ ਹੁੰਦਾ ਹੈ। ਮਨੁੱਖ ਦੇ ਵਿਕਾਸ ਦਾ ਆਧਾਰ ਉਸਦੀ ਬੋਲੀ ਅਤੇ ਭਾਸ਼ਾ ਹੈ। ਉਨ੍ਹਾਂ ਬੋਲੀ ਅਤੇ ਭਾਸ਼ਾ ਵਿਚ ਅੰਤਰ ਕਰਦੇ ਹੋਏ ਆਖਿਆ ਕਿ ਬੋਲੀ ਵਿਚ ‘ਮੂੰਹ ਆਈ ਬਾਤ’ ਹੁੰਦੀ ਹੈ ਅਤੇ ਭਾਸ਼ਾ ਵਿਚ ‘ਪਹਿਲਾਂ ਤੋਲੋ ਫਿਰ ਬੋਲੋ’ ਦੀ ਪ੍ਰਧਾਨਤਾ ਹੈ। ਉਨ੍ਹਾਂ ਵੱਲੋਂ ਇਹ ਵੀ ਆਖਿਆ ਗਿਆ ਕਿ ਪੰਜਾਬੀ ਵਿਸ਼ਵ ਪੱਧਰ ਦੀ ਭਾਸ਼ਾ ਹੈ ਕਿਉਂਕਿ ਇਸ ਵਿਚ ਵਿਸ਼ਵ ਦੀਆਂ ਅਨੇਕ ਭਾਸ਼ਾਵਾਂ ਦੇ ਸ਼ਬਦ ਜਜ਼ਬ ਹੋ ਚੁੱਕੇ ਹਨ। ਉਨ੍ਹਾਂ ਆਖਿਆ ਕਿ ਸ਼ਬਦ ਦੀ ਮਹਿਮਾ ਇਸੇ ਕਰਕੇ ਕੀਤੀ ਗਈ ਹੈ ਕਿਉਂਕਿ ਸ਼ਬਦ ਦੇ ਪਿੱਛੇ ਇਕ ਪੂਰਾ ਸੰਕਲਪ ਕਾਰਜਸ਼ੀਲ ਹੁੰਦਾ ਹੈ। ਉਨ੍ਹਾਂ ਨੇ ਗੁਰੂ ਨਾਨਕ ਦੇਵ ਜੀ ਨੂੰ ਇਕ ਸੁਚੇਤ ਭਾਸ਼ਾ ਵਿਗਿਆਨੀ ਅਤੇ ਖੋਜੀ ਆਖਿਆ। ਇਨ੍ਹਾਂ ਤੋਂ ਇਲਾਵਾ ਸਤਵਿੰਦਰ ਸਿੰਘ ਧੜਾਕ, ਵਰਿੰਦਰ ਚੱਠਾ, ਧਿਆਨ ਸਿੰਘ ਕਾਹਲੋਂ,ਡਾ. ਪੰਨਾ ਲਾਲ ਮੁਸਤਫ਼ਾਬਾਦੀ, ਦਵਿੰਦਰ ਕੌਰ ਢਿੱਲੋਂ ਵੱਲੋਂ ਵੀ ਆਪਣੇ ਵਿਚਾਰ ਰੱਖੇ ਗਏ। ਇਸ ਸਮਾਗਮ ਦੇ ਮੌਕੇ ਮਨਜੀਤ ਪਾਲ ਸਿੰਘ, ਅਜਮੇਰ ਸਾਗਰ, ਦਿਲਪ੍ਰੀਤ ਕੌਰ, ਜਤਿੰਦਰਪਾਲ ਸਿੰਘ, ਬਲਦੇਵ ਸਿੰਘ, ਮਨਜੀਤ ਸਿੰਘ, ਜਪਨੀਤ ਕੌਰ, ਪਰਦੀਪ ਸਿੰਘ, ਹਰਮਨ ਸਿੰਘ, ਗੁਰਸੇਵਕ ਸਿੰਘ, ਰਣਵੀਰ ਸਿੰਘ ਵੀ ਸ਼ਾਮਿਲ ਹੋਏ। ਸਮਾਗਮ ਦੇ ਅੰਤ ਵਿੱਚ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਮੁੱਖ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ਼੍ਰੀ ਰਵੀ ਇੰਦਰ ਸਿੰਘ ਵੱਲੋਂ ਪਤਵੰਤੇ ਸੱਜਣਾਂ ਦਾ ਇਸ ਸਮਾਗਮ ਵਿੱਚ ਪਹੁੰਚਣ ਲਈ ਧੰਨਵਾਦ ਕੀਤਾ ਗਿਆ। ਮੰਚ ਸੰਚਾਲਨ ਖੋਜ ਅਫ਼ਸਰ ਡਾ. ਦਰਸ਼ਨ ਕੌਰ ਵੱਲੋਂ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਭਾਸ਼ਾ ਦਫ਼ਤਰ ਮੋਹਾਲੀ ਵੱਲੋਂ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ। The post ਪੰਜਾਬੀ ਸਦਕਾ ਹੀ ਮੈਂ ਅੱਜ ਇਸ ਮੁਕਾਮ ‘ਤੇ ਪਹੁੰਚਿਆ ਹਾਂ: ਐੱਸ.ਕੇ.ਅਗਰਵਾਲ appeared first on TheUnmute.com - Punjabi News. Tags:
|
ਹਰਿਆਣਾ: ਰਾਜਪਾਲ ਬੰਡਾਰੂ ਦੱਤਾਤ੍ਰੇਅ ਵੱਲੋਂ ਆਯੁਸ਼ਮਾਨ ਯੋਜਨਾ ਦੇ ਤਹਿਤ ਕੈਸ਼ਲੈੱਸ ਸਿਹਤ ਸੁਵਿਧਾ ਦੀ ਸ਼ੁਰੂਆਤ Monday 01 January 2024 12:41 PM UTC+00 | Tags: ayushman-card ayushman-yojana breaking-news governor-bandaru-dattatreya haryana haryana-news health-scheme news new-year-2024 ਚੰਡੀਗੜ੍ਹ, 1 ਜਨਵਰੀ 2023: ਹਰਿਆਣਾ ਸਰਕਾਰ ਨੇ ਨਵੇਂ ਸਾਲ 2024 ਦੇ ਮੌਕੇ ‘ਤੇ ਸਰਕਾਰੀ ਕਰਮਚਾਰੀਆਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਨਕਦ ਰਹਿਤ ਸਿਹਤ ਸਹੂਲਤ ਦਾ ਵੱਡਾ ਤੋਹਫਾ ਦਿੱਤਾ ਹੈ। ਰਾਜਪਾਲ ਬੰਡਾਰੂ ਦੱਤਾਤ੍ਰੇਅ ਨੇ ਅੱਜ ਇੱਥੇ ਆਯੁਸ਼ਮਾਨ ਯੋਜਨਾ (Ayushman Yojana) ਦੇ ਤਹਿਤ ਕੈਸ਼ਲੈੱਸ ਸਿਹਤ ਸੁਵਿਧਾ ਦੀ ਸ਼ੁਰੂਆਤ ਕੀਤੀ। ਇਸ ਮੌਕੇ ‘ਤੇ ਮੁੱਖ ਮੰਤਰੀ ਮਨੋਹਰ ਲਾਲ ਵੀ ਮੌਜੂਦ ਸਨ। ਰਾਜ ਸਰਕਾਰ ਨੇ 1 ਨਵੰਬਰ, 2023 ਨੂੰ ਨਗਦੀ ਰਹਿਤ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਮੱਛੀ ਪਾਲਣ ਅਤੇ ਬਾਗਬਾਨੀ ਨਾਮਕ ਦੋ ਵਿਭਾਗਾਂ ਦੇ ਕਰਮਚਾਰੀਆਂ ਨੂੰ ਕਵਰ ਕਰਨ ਲਈ ਪਾਇਲਟ ਆਧਾਰ ‘ਤੇ ਯੋਜਨਾ (Ayushman Yojana) ਸ਼ੁਰੂ ਕੀਤੀ ਸੀ, ਜਿਸ ਨੂੰ ਅੱਜ ਸਾਰੇ ਨਿਯਮਤ ਸਰਕਾਰੀ ਕਰਮਚਾਰੀਆਂ ਤੱਕ ਵਧਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ, ਇਸ ਯੋਜਨਾ ਨੂੰ ਬਾਗਬਾਨੀ ਅਤੇ ਮੱਛੀ ਪਾਲਣ ਵਿਭਾਗ ਦੇ ਕਰਮਚਾਰੀਆਂ, ਆਈਏਐਸ, ਆਈਪੀਐਸ ਅਤੇ ਆਈਐਫਓਐਸ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਪਾਇਲਟ ਆਧਾਰ ‘ਤੇ ਵੀ ਵਧਾਇਆ ਜਾ ਰਿਹਾ ਹੈ। ਇਹ ਯੋਜਨਾ ਆਯੁਸ਼ਮਾਨ ਭਾਰਤ ਹਰਿਆਣਾ ਹੈਲਥ ਪ੍ਰੋਟੈਕਸ਼ਨ ਅਥਾਰਟੀ (ਸਟੇਟ ਹੈਲਥ ਅਥਾਰਟੀ) ਰਾਹੀਂ ਲਾਗੂ ਕੀਤੀ ਜਾ ਰਹੀ ਹੈ। ਰਾਜਪਾਲ ਬੰਡਾਰੂ ਦੱਤਾਤ੍ਰੇਅ ਅਤੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਇੱਥੇ ਨਕਦ ਰਹਿਤ ਸਿਹਤ ਸੁਵਿਧਾ ਉਦਘਾਟਨ ਪ੍ਰੋਗਰਾਮ ਦੌਰਾਨ ਲਾਭਪਾਤਰੀਆਂ ਨੂੰ ਆਯੂਸ਼ਮਾਨ ਕਾਰਡ ਪ੍ਰਤੀਕ ਰੂਪ ਵਿੱਚ ਵੰਡੇ। ਸਾਰੇ ਹਿੱਸੇਦਾਰ ਜਿਵੇਂ ਕਿ ਸੂਚੀਬੱਧ ਹਸਪਤਾਲਾਂ ਅਤੇ ਲਾਭਪਾਤਰੀਆਂ ਨੂੰ ਇਸ ਨਕਦ ਰਹਿਤ ਯੋਜਨਾ ਦਾ ਬਹੁਤ ਫਾਇਦਾ ਹੋਵੇਗਾ ਕਿਉਂਕਿ ਇਸ ਦੇ ਅਧੀਨ ਸੂਚੀਬੱਧ ਪ੍ਰਕਿਰਿਆ ਪੂਰੀ ਤਰ੍ਹਾਂ ਨਕਦ ਰਹਿਤ ਹੋਵੇਗੀ ਅਤੇ ਹਸਪਤਾਲ ਇੱਕ ਨਿਸ਼ਚਿਤ ਸਮਾਂ ਸੀਮਾ ਦੇ ਅੰਦਰ ਇੱਕ ਪਲੇਟਫਾਰਮ ਤੋਂ ਆਪਣੇ ਦਾਅਵਿਆਂ ਨੂੰ ਮਨਜ਼ੂਰੀ ਦੇਣਗੇ। ਇਹ ਸਕੀਮ ਲਾਭਪਾਤਰੀਆਂ ਅਤੇ ਹੋਰ ਹਿੱਸੇਦਾਰਾਂ ਨੂੰ ਵਧੇਰੇ ਕੁਸ਼ਲ, ਸਹਿਜ, ਮੁਸ਼ਕਲ ਰਹਿਤ ਅਤੇ ਸਮਾਂਬੱਧ ਸੇਵਾਵਾਂ ਪ੍ਰਦਾਨ ਕਰੇਗੀ। ਇਹ ਸਕੀਮ ਨਾ ਸਿਰਫ ਛੇ ਜਾਨਲੇਵਾ ਐਮਰਜੈਂਸੀ ਜਿਵੇਂ ਕਿ ਕਾਰਡੀਅਕ ਐਮਰਜੈਂਸੀ, ਦਿਮਾਗੀ ਹੈਮਰੇਜ, ਕੋਮਾ, ਬਿਜਲੀ ਦੇ ਝਟਕੇ, ਤੀਜੇ ਅਤੇ ਚੌਥੇ ਪੜਾਅ ਦੇ ਕੈਂਸਰ ਦੇ ਮਰੀਜ਼, ਅਤੇ ਮੌਜੂਦਾ ਪ੍ਰਬੰਧਾਂ ਦੇ ਅਨੁਸਾਰ ਕਿਸੇ ਵੀ ਕਿਸਮ ਦੇ ਦੁਰਘਟਨਾਵਾਂ ਨੂੰ ਕਵਰ ਨਹੀਂ ਕਰਦੀ ਹੈ, ਬਲਕਿ ਇਹ ਸਾਰੇ ਪ੍ਰਕਾਰ ਦੇ ਅੰਦਰੂਨੀ ਇਲਾਜਾਂ ਨੂੰ ਵੀ ਕਵਰ ਕਰਦੀ ਹੈ/ ਡੇਅ ਕੇਅਰ ਪ੍ਰਕਿਰਿਆਵਾਂ, ਦੀ ਸਿਹਤ ਦੇਖ-ਰੇਖ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨਾ। ਇਹ ਸੇਵਾਵਾਂ ਇਸ ਸਕੀਮ ਦੇ ਤਹਿਤ DGHS ਨਾਲ ਸੂਚੀਬੱਧ ਸਾਰੇ ਹਸਪਤਾਲਾਂ ਵਿੱਚ ਲਾਭਪਾਤਰੀਆਂ ਲਈ ਉਪਲਬਧ ਹੋਣਗੀਆਂ। ਸੂਚੀਬੱਧ ਹਸਪਤਾਲਾਂ ਵਿੱਚ ਯੋਜਨਾ ਦੇ ਤਹਿਤ ਲਾਭ ਲੈਣ ਲਈ ਸਾਰੇ ਲਾਭਪਾਤਰੀਆਂ ਨੂੰ ਈ-ਕਾਰਡ/ਸੀਸੀਐਚਐਫ ਕਾਰਡ ਜਾਰੀ ਕੀਤਾ ਜਾਵੇਗਾ। ਲਾਭਪਾਤਰੀ ਭੁਗਤਾਨਕਰਤਾ ਕੋਡ, ਆਧਾਰ ਨੰਬਰ ਜਾਂ ਪੀਪੀਪੀ ਨੰਬਰ ਦੀ ਵਰਤੋਂ ਕਰਕੇ ਲਾਭ ਲੈ ਸਕਦੇ ਹਨ। ਇਸ ਸਕੀਮ ਦਾ ਸਾਰਾ ਖਰਚਾ ਸੂਬਾ ਸਰਕਾਰ ਵੱਲੋਂ ਸਹਿਣ ਕੀਤਾ ਜਾਵੇਗਾ। ਇਸ ਮੌਕੇ ਮੁੱਖ ਸਕੱਤਰ ਸੰਜੀਵ ਕੌਸ਼ਲ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਰਾਜੇਸ਼ ਖੁੱਲਰ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੀ ਵਧੀਕ ਮੁੱਖ ਸਕੱਤਰ ਸ੍ਰੀਮਤੀ ਜੀ.ਅਨੁਪਮਾ, ਪੁਲਿਸ ਡਾਇਰੈਕਟਰ ਜਨਰਲ ਸ਼ਤਰੂਜੀਤ ਕਪੂਰ, ਹਰਿਆਣਾ ਦੇ ਚੇਅਰਪਰਸਨ ਡਾ. ਜਲ ਸਰੋਤ ਅਥਾਰਟੀ ਸ਼੍ਰੀਮਤੀ ਕੇਸ਼ਨੀ ਆਨੰਦ ਅਰੋੜਾ, ਰਾਜ ਚੋਣ ਅਧਿਕਾਰੀ ਕਮਿਸ਼ਨਰ ਧਨਪਤ ਸਿੰਘ ਅਤੇ ਆਯੂਸ਼ਮਾਨ ਭਾਰਤ ਦੇ ਸੀਈਓ ਰਾਜਨਾਰਾਇਣ ਕੌਸ਼ਿਕ ਸਮੇਤ ਕਈ ਸੀਨੀਅਰ ਅਧਿਕਾਰੀ ਮੌਜੂਦ ਸਨ। The post ਹਰਿਆਣਾ: ਰਾਜਪਾਲ ਬੰਡਾਰੂ ਦੱਤਾਤ੍ਰੇਅ ਵੱਲੋਂ ਆਯੁਸ਼ਮਾਨ ਯੋਜਨਾ ਦੇ ਤਹਿਤ ਕੈਸ਼ਲੈੱਸ ਸਿਹਤ ਸੁਵਿਧਾ ਦੀ ਸ਼ੁਰੂਆਤ appeared first on TheUnmute.com - Punjabi News. Tags:
|
ਦੱਖਣੀ ਅਫਰੀਕਾ ਖ਼ਿਲਾਫ਼ ਆਖ਼ਰੀ ਟੈਸਟ ਮੈਚ ਲਈ ਕੇਪਟਾਊਨ ਪੁੱਜੀ ਭਾਰਤੀ ਟੀਮ, ਭਾਰਤ ਕੇਪਟਾਊਨ ਕਦੇ ਨਹੀਂ ਜਿੱਤ ਸਕਿਆ ਟੈਸਟ ਮੈਚ Monday 01 January 2024 12:55 PM UTC+00 | Tags: breaking-news cape-town cricket-news indian-team ind-vs-sa-second-test-match news sports-news test-match test-series ਚੰਡੀਗੜ੍ਹ, 1 ਜਨਵਰੀ 2023: ਭਾਰਤੀ ਟੀਮ (Indian team) ਦੱਖਣੀ ਅਫਰੀਕਾ ਦੌਰੇ ‘ਤੇ ਆਪਣਾ ਆਖ਼ਰੀ ਟੈਸਟ ਮੈਚ ਖੇਡਣ ਲਈ ਕੇਪਟਾਊਨ ਪਹੁੰਚ ਗਈ ਹੈ। ਭਾਰਤੀ ਟੀਮ ਨੇ ਇੱਥੇ 3 ਜਨਵਰੀ ਤੋਂ ਦੌਰੇ ਦਾ ਦੂਜਾ ਅਤੇ ਆਖ਼ਰੀ ਟੈਸਟ ਮੈਚ ਖੇਡਣਾ ਹੈ। ਕੇਪਟਾਊਨ ਪਹੁੰਚ ਕੇ ਭਾਰਤੀ ਤੇਜ਼ ਗੇਂਦਬਾਜ਼ ਮੁਹੰਮਦ ਸਿਰਾਜ ਨੇ ਸਾਰਿਆਂ ਨੂੰ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਭਾਰਤੀ ਟੀਮ ਦੇ ਕੇਪਟਾਊਨ ਪਹੁੰਚਣ ਦਾ ਵੀਡੀਓ ਬੀਸੀਸੀਆਈ ਨੇ ਅਧਿਕਾਰਤ ਸੋਸ਼ਲ ਮੀਡੀਆ ਹੈਂਡਲ ਤੋਂ ਪੋਸਟ ਕੀਤਾ ਹੈ। ਜਿਸ ਵਿੱਚ ਸਾਰੇ ਖਿਡਾਰੀ ਅਤੇ ਸਪੋਰਟ ਸਟਾਫ਼ ਮੈਂਬਰ ਏਅਰਪੋਰਟ ਤੋਂ ਉਤਰਦੇ ਨਜ਼ਰ ਆ ਰਹੇ ਹਨ। ਇਸ ਵੀਡੀਓ ‘ਚ ਸਿਰਾਜ ਇਕੱਲਾ ਅਜਿਹਾ ਖਿਡਾਰੀ ਹੈ ਜੋ ਕੁਝ ਕਹਿੰਦਾ ਨਜ਼ਰ ਆ ਰਿਹਾ ਹੈ। ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਸਿਰਾਜ ਨੇ ਕਿਹਾ ਕਿ 3 ਜਨਵਰੀ ਨੂੰ ਮਿਲਦੇ ਹਾਂ। ਭਾਰਤ (Indian team) ਨੇ ਕੇਪਟਾਊਨ ਦੇ ਨਿਊਲੈਂਡਸ ਮੈਦਾਨ ‘ਤੇ 6 ਟੈਸਟ ਖੇਡੇ ਅਤੇ ਟੀਮ ਇਕ ਵੀ ਨਹੀਂ ਜਿੱਤ ਸਕੀ। ਜਦੋਂ ਕਿ ਦੱਖਣੀ ਅਫਰੀਕਾ ਨੇ ਇਸ ਮੈਦਾਨ ‘ਤੇ 24 ਮੈਚ ਖੇਡੇ ਅਤੇ 45.8% ਭਾਵ 10 ਮੈਚ ਜਿੱਤੇ। ਦੂਜੇ ਟੈਸਟ ਲਈ ਮੁਹੰਮਦ ਸ਼ਮੀ ਦੀ ਥਾਂ ਅਵੇਸ਼ ਖਾਨ ਨੂੰ ਸ਼ਾਮਲ ਕੀਤਾ ਗਿਆ ਹੈ। ਮੁਹੰਮਦ ਸ਼ਮੀ ਦਾ ਨਾਂ ਦੱਖਣੀ ਅਫਰੀਕਾ ਦੌਰੇ ਲਈ ਦੋ ਟੈਸਟ ਮੈਚਾਂ ਦੀ ਸੀਰੀਜ਼ ਲਈ ਟੀਮ ‘ਚ ਸੀ ਪਰ ਸੀਰੀਜ਼ ਸ਼ੁਰੂ ਹੋਣ ਤੋਂ ਪਹਿਲਾਂ ਹੀ ਸ਼ਮੀ ਫਿਟਨੈੱਸ ਟੈਸਟ ਪਾਸ ਨਾ ਕਰਨ ਕਾਰਨ ਦੌਰੇ ਤੋਂ ਬਾਹਰ ਹੋ ਗਏ ਸਨ। The post ਦੱਖਣੀ ਅਫਰੀਕਾ ਖ਼ਿਲਾਫ਼ ਆਖ਼ਰੀ ਟੈਸਟ ਮੈਚ ਲਈ ਕੇਪਟਾਊਨ ਪੁੱਜੀ ਭਾਰਤੀ ਟੀਮ, ਭਾਰਤ ਕੇਪਟਾਊਨ ਕਦੇ ਨਹੀਂ ਜਿੱਤ ਸਕਿਆ ਟੈਸਟ ਮੈਚ appeared first on TheUnmute.com - Punjabi News. Tags:
|
ਪੰਜਾਬ ਪੁਲਿਸ ਵੱਲੋਂ ਦੁਰਘਟਨਾ ਵਾਲੇ ਬਲੈਕ ਸਪਾਟਸ ਦੀ ਸਫ਼ਲਤਾਪੂਰਵਕ ਮੈਪ ਕਰਨ ਸਦਕਾ ਯਾਤਰੀਆਂ ਨੂੰ ਸੁਚੇਤ ਕਰੇਗੀ ਮੈਪਲਜ਼ ਐਪ Monday 01 January 2024 01:03 PM UTC+00 | Tags: aam-aadmi-party accident accident-blackspots blackspot breaking-news maples-app news punjab-news punjab-police the-unmute-breaking-news traffic-police ਚੰਡੀਗੜ੍ਹ, 01 ਜਨਵਰੀ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪ੍ਰਮੁੱਖ ਪ੍ਰੋਜੈਕਟ ‘ਸੜਕ ਸੁਰੱਖਿਆ ਫੋਰਸ’ ਦੀ ਸ਼ੁਰੂਆਤ ਤੋਂ ਪਹਿਲਾਂ ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਦੇ ਉਦੇਸ਼ ਨਾਲ ਇੱਕ ਹੋਰ ਪਹਿਲਕਦਮੀ ਕਰਦਿਆਂ ਪੰਜਾਬ ਪੁਲਿਸ ਨੇ ਮੈਪਮਾਈਇੰਡੀਆ ਦੇ ਸਹਿਯੋਗ ਨਾਲ ਸੂਬੇ ਭਰ ਦੇ 784 ਦੁਰਘਟਨਾਵਾਂ (ACCIDENT) ਵਾਲੇ ਬਲੈਕ ਸਪਾਟਾਂ ਨੂੰ ਨੇਵੀਗੇਸ਼ਨ ਸਿਸਟਮ ਮੈਪਲਸ ਐਪ ਰਾਹੀਂ ਮੈਪ ਕੀਤਾ ਹੈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਪਲਸ ਐਪ ਦੀ ਵਰਤੋਂ ਕਰਨ ਵਾਲੇ ਨਾਗਰਿਕ ਹੁਣ ਪੰਜਾਬੀ ਵਿੱਚ ਵੌਇਸ ਅਲਰਟ ਪ੍ਰਾਪਤ ਕਰਨਗੇ ਜੋ ਯਾਤਰੀਆਂ ਨੂੰ ਅੱਗੇ ਆਉਣ ਵਾਲੇ ਬਲੈਕ ਸਪਾਟ ਬਾਰੇ ਸੁਚੇਤ ਕਰਨਗੇ, ਜਿਸ ਨਾਲ ਪੰਜਾਬ ਸੜਕ ਸੁਰੱਖਿਆ ਦੇ ਹਿੱਸੇ ਵਜੋਂ ਦੁਰਘਟਨਾਗ੍ਰਸਤ ਸਥਾਨਾਂ ਦੀ ਮੈਪਿੰਗ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ। ਮੈਪਮਾਈਇੰਡੀਆ ਦੀ ਮੈਪਲਸ ਐਪ, ਜਿਸ ਨੂੰ ਵਿਸ਼ੇਸ਼ ਤੌਰ ‘ਤੇ ਭਾਰਤ ਲਈ 100 ਫ਼ੀਸਦ ਸਵਦੇਸ਼ੀ ਐਪ ਵਜੋਂ ਤਿਆਰ ਕੀਤਾ ਗਿਆ ਹੈ, ਵੌਇਸ ਸੰਦੇਸ਼ "ਬਲੈਕਸਪੌਟ 100 ਮੀਟਰ ਦੀ ਦੂਰੀ ਤੇ ਹੈ" ਦੇ ਕੇ ਯਾਤਰੀਆਂ ਨੂੰ ਸੁਚੇਤ ਕਰੇਗੀ, ਜਿਸ ਨਾਲ ਪੰਜਾਬ ਦੁਰਘਟਨਾਵਾਂ ਬਾਰੇ ਜਾਣਕਾਰੀ ਦੇਣ ਵਾਲਾ ਇੱਕਮਾਤਰ ਸੂਬਾ ਬਣਿਆ ਹੈ। ਐਕਸੀਡੈਂਟ ਬਲੈਕ ਸਪਾਟ ਇੱਕ ਅਜਿਹੀ ਥਾਂ ਹੈ ਜਿੱਥੇ ਇਤਿਹਾਸ ਵਿੱਚ ਆਮ ਤੌਰ ‘ਤੇ ਸੜਕੀ ਆਵਾਜਾਈ ਹਾਦਸੇ ਵਾਪਰਦੇ ਰਹਿੰਦੇ ਹਨ। ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਟਰੈਫ਼ਿਕ ਅਮਰਦੀਪ ਸਿੰਘ ਰਾਏ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇਹ ਡਰਾਈਵਿੰਗ ਸਹਾਇਤਾ ਪੰਜਾਬ ਦੀਆਂ ਸੜਕਾਂ ‘ਤੇ ਸਮੁੱਚੇ ਸੁਰੱਖਿਅਤ ਡਰਾਈਵਿੰਗ ਅਨੁਭਵ ਲਈ ਤਿਆਰ ਕੀਤੀ ਗਈ ਹੈ। ਉਨ੍ਹਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਪੰਜਾਬੀ ਵਿੱਚ ਵੌਇਸ ਅਲਰਟ ਨੂੰ ਸਰਗਰਮੀ ਨਾਲ ਲਾਗੂ ਕਰਨਾ ਇੱਕ ਵਧੇਰੇ ਚੌਕਸ ਡਰਾਈਵਿੰਗ ਕਮਿਊਨਿਟੀ ਬਣਾਉਣ ਲਈ ਇੱਕ ਮਹੱਤਵਪੂਰਨ ਕਦਮ ਹੈ। ਉਹਨਾਂ ਕਿਹਾ ਕਿ ਦੁਰਘਟਨਾ (ACCIDENT) ਦੇ ਬਲੈਕ ਸਪਾਟਸ ਦੀ ਅਜਿਹੀ ਵਿਆਪਕ ਮੈਪਿੰਗ ਨੂੰ ਲਾਗੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਨ ਲਈ ਪੰਜਾਬ ਮਾਣ ਮਹਿਸੂਸ ਕਰਦਾ ਹੈ। ਇਸ ਤੋਂ ਇਲਾਵਾ, ਇਸ ਨਵੀਨਤਾਕਾਰੀ ਸੁਰੱਖਿਆ ਨੂੰ ਉਪਭੋਗਤਾਵਾਂ ਦੀਆਂ ਲੋੜਾਂ ਅਨੁਸਾਰ ਬਣਾਇਆ ਗਿਆ ਹੈ, ਜੋ ਖੇਤਰੀ ਭਾਸ਼ਾਵਾਂ ਵਿੱਚ ਵੌਇਸ ਅਲਰਟ ਦੀ ਪੇਸ਼ਕਸ਼ ਕਰਦੀ ਹੈ। ਪੰਜਾਬ ਦੇ ਟ੍ਰੈਫਿਕ ਸਲਾਹਕਾਰ ਡਾ: ਨਵਦੀਪ ਅਸੀਜਾ ਨੇ ਕਿਹਾ ਕਿ ਮੈਪਮਾਈਇੰਡੀਆ ਦੇ ਸਹਿਯੋਗ ਨਾਲ ਸੂਬੇ ਭਰ ਵਿੱਚ ਟ੍ਰੈਫਿਕ ਪ੍ਰਬੰਧਨ ਨੂੰ ਸੁਚਾਰੂ ਬਣਾਉਣ ਦੇ ਨਾਲ-ਨਾਲ ਬਿਨਾਂ ਕਿਸੇ ਲਾਗਤ ਦੇ ਨਾਗਰਿਕਾਂ, ਯਾਤਰੀਆਂ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਤਰਜੀਹ ਦੇਣ ਲਈ ਸਾਡੇ ਯਤਨਾਂ ਵਿੱਚੋਂ ਇੱਕ ਵਿਸ਼ੇਸ਼ ਕਦਮ ਹੈ। The post ਪੰਜਾਬ ਪੁਲਿਸ ਵੱਲੋਂ ਦੁਰਘਟਨਾ ਵਾਲੇ ਬਲੈਕ ਸਪਾਟਸ ਦੀ ਸਫ਼ਲਤਾਪੂਰਵਕ ਮੈਪ ਕਰਨ ਸਦਕਾ ਯਾਤਰੀਆਂ ਨੂੰ ਸੁਚੇਤ ਕਰੇਗੀ ਮੈਪਲਜ਼ ਐਪ appeared first on TheUnmute.com - Punjabi News. Tags:
|
ਲਿਓਨਲ ਮੇਸੀ ਦੇ ਸੰਨਿਆਸ ਲੈਣ ਤੋਂ ਬਾਅਦ ਉਨ੍ਹਾਂ 10 ਨੰਬਰ ਦੀ ਜਰਸੀ ਹੋਵੇਗੀ ਰਿਟਾਇਰ Monday 01 January 2024 01:13 PM UTC+00 | Tags: argentina-national-footbal argentine breaking-news footbaal lionel-messi news sports-new ਚੰਡੀਗੜ੍ਹ, 01 ਜਨਵਰੀ 2023: ਲਿਓਨਲ ਮੇਸੀ (Lionel Messi) ਦੇ ਸੰਨਿਆਸ ਲੈਣ ਤੋਂ ਬਾਅਦ ਅਰਜਨਟੀਨਾ ਦੀ ਰਾਸ਼ਟਰੀ ਫੁੱਟਬਾਲ ਟੀਮ ਵੱਲੋਂ ਉਸ ਦੀ 10 ਨੰਬਰ ਦੀ ਜਰਸੀ ਨੂੰ ਵੀ ਰਿਟਾਇਰ ਕਰ ਦਿੱਤਾ ਜਾਵੇਗਾ। ਅਰਜਨਟੀਨਾ ਫੁੱਟਬਾਲ ਸੰਘ ਨੇ ਇਹ ਫੈਸਲਾ ਮੈਸੀ ਨੂੰ ਸਨਮਾਨਿਤ ਕਰਨ ਲਈ ਲਿਆ ਹੈ। ਮੇਸੀ ਨੇ ਅਜੇ ਤੱਕ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਨਹੀਂ ਲਿਆ ਹੈ। ਅਰਜਨਟੀਨਾ ਨੇ ਮੈਸੀ ਦੀ ਕਪਤਾਨੀ ਵਿੱਚ ਪਿਛਲੇ ਸਾਲ ਕਤਰ ਵਿੱਚ ਫੁੱਟਬਾਲ ਵਿਸ਼ਵ ਕੱਪ ਦਾ ਖ਼ਿਤਾਬ ਜਿੱਤਿਆ ਸੀ। ਟੀਮ 36 ਸਾਲਾਂ ਬਾਅਦ ਵਿਸ਼ਵ ਚੈਂਪੀਅਨ ਬਣੀ। ਅਰਜਨਟੀਨਾ ਨੇ ਫਾਈਨਲ ਵਿੱਚ ਫਰਾਂਸ ਨੂੰ ਪੈਨਲਟੀ ਸ਼ੂਟਆਊਟ ਵਿੱਚ ਹਰਾਇਆ। ਸਪੈਨਿਸ਼ ਅਖਬਾਰ ਮਾਰਕਾ ਨੇ ਅਰਜਨਟੀਨਾ ਫੁੱਟਬਾਲ ਸੰਘ (ਏ.ਐੱਫ.ਏ.) ਦੇ ਪ੍ਰਧਾਨ ਕਲਾਉਡੀਓ ਦੇ ਹਵਾਲੇ ਨਾਲ ਕਿਹਾ ਕਿ ਜਦੋਂ ਮੇਸੀ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਵੇਗਾ ਤਾਂ ਕਿਸੇ ਹੋਰ ਨੂੰ ਉਸ ਦੀ 10 ਨੰਬਰ ਦੀ ਜਰਸੀ ਪਹਿਨਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਮੈਸੀ ਦੇ ਸਨਮਾਨ ‘ਚ 10 ਨੰਬਰ ਦੀ ਜਰਸੀ ਨੂੰ ਰਿਟਾਇਰ ਕੀਤਾ ਜਾਵੇਗਾ। ਮੇਸੀ (Lionel Messi) ਤੋਂ ਪਹਿਲਾਂ ਡਿਏਗੋ ਮਾਰਾਡੋਨਾ ਵੀ ਅਰਜਨਟੀਨਾ ਲਈ ਖੇਡਦੇ ਹੋਏ 10 ਨੰਬਰ ਦੀ ਜਰਸੀ ਪਹਿਨਦਾ ਸੀ। ਅਰਜਨਟੀਨਾ ਨੇ 2002 ਵਿੱਚ ਮਾਰਾਡੋਨਾ ਦੇ ਸਨਮਾਨ ਵਿੱਚ ਇਸ ਜਰਸੀ ਨੂੰ ਰਿਟਾਇਰ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਅੰਤਰਰਾਸ਼ਟਰੀ ਫੁਟਬਾਲ ਫੈਡਰੇਸ਼ਨ ਦੇ ਸਖ਼ਤ ਨਿਯਮਾਂ ਕਾਰਨ ਅਜਿਹਾ ਨਹੀਂ ਹੋ ਸਕਿਆ। ਸੰਨਿਆਸ ਤੋਂ ਬਾਅਦ ਮੇਸੀ ਦੀ ਵਾਪਸੀਮੇਸੀ ਨੇ 2016 ਵਿੱਚ ਕੋਪਾ ਅਮਰੀਕਾ ਦੇ ਫਾਈਨਲ ਵਿੱਚ ਹਾਰਨ ਤੋਂ ਬਾਅਦ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ ਸੀ, ਪਰ ਫਿਰ ਮੈਦਾਨ ਵਿੱਚ ਵਾਪਸ ਪਰਤਿਆ। ਦਰਅਸਲ, 2014 ਵਿਸ਼ਵ ਕੱਪ ਫਾਈਨਲ ਵਿੱਚ ਜਰਮਨੀ ਤੋਂ ਮਿਲੀ ਹਾਰ ਅਤੇ ਕੋਪਾ ਅਮਰੀਕਾ ਵਿੱਚ ਚਿਲੀ ਤੋਂ ਮਿਲੀ ਹਾਰ ਤੋਂ ਬਾਅਦ ਇਹ ਖਦਸ਼ਾ ਸੀ ਕਿ ਮੇਸੀ ਅੱਗੇ ਨਹੀਂ ਖੇਡੇਗਾ। ਉਹ 2016 ਵਿੱਚ ਸੰਨਿਆਸ ਵੀ ਲੈ ਗਿਆ ਸੀ, ਪਰ ਫਿਰ ਉਸਨੇ ਵਾਪਸੀ ਕੀਤੀ ਅਤੇ ਉਦੋਂ ਤੋਂ ਲੈ ਕੇ ਹੁਣ ਤੱਕ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਮੇਸੀ ਨੇ 106 ਗੋਲ ਕੀਤੇਮੇਸੀ ਨੇ ਅਰਜਨਟੀਨਾ ਲਈ 180 ਮੈਚਾਂ ਵਿੱਚ 106 ਗੋਲ ਕੀਤੇ ਹਨ। ਉਸ ਨੇ ਟੀਮ ਨੂੰ 2021 ਕੋਪਾ ਅਮਰੀਕਾ ਅਤੇ 2022 ਵਿਸ਼ਵ ਕੱਪ ਜਿਤਾਇਆ ਹੈ। ਅਜੇ ਇਹ ਸਪੱਸ਼ਟ ਨਹੀਂ ਹੈ ਕਿ ਮੇਸੀ 2026 ਦੇ ਫੀਫਾ ਵਿਸ਼ਵ ਕੱਪ ‘ਚ ਖੇਡੇਗਾ ਜਾਂ ਨਹੀਂ ਪਰ ਇਸ ਤੋਂ ਪਹਿਲਾਂ ਉਹ 2024 ‘ਚ ਅਰਜਨਟੀਨਾ ਲਈ ਦੂਜੀ ਵਾਰ ਕੋਪਾ ਅਮਰੀਕਾ ਕੱਪ ਜਿੱਤਣਾ ਚਾਹੇਗਾ। ਮੇਸੀ ਵਿਸ਼ਵ ਕੱਪ ਦੇ ਇੱਕ ਸੀਜ਼ਨ ਵਿੱਚ ਖੇਡੇ ਗਏ ਸਾਰੇ ਮੈਚਾਂ ਵਿੱਚ ਗੋਲ ਕਰਨ ਵਾਲਾ ਇਕਲੌਤਾ ਫੁੱਟਬਾਲਰ ਹੈ। ਉਸ ਨੇ ਫਾਈਨਲ ਵਿੱਚ ਫਰਾਂਸ ਖ਼ਿਲਾਫ਼ ਗੋਲ ਵੀ ਕੀਤੇ ਸਨ। ਕੁਝ ਹਫ਼ਤੇ ਪਹਿਲਾਂ, 2022 ਵਿਸ਼ਵ ਕੱਪ ਦੌਰਾਨ ਮੇਸੀ ਦੁਆਰਾ ਪਹਿਨੀਆਂ ਗਈਆਂ 6 ਜਰਸੀਜ਼ ਇੱਕ ਨਿਲਾਮੀ ਵਿੱਚ 7.8 ਮਿਲੀਅਨ ਡਾਲਰ (ਲਗਭਗ 64 ਕਰੋੜ ਰੁਪਏ) ਵਿੱਚ ਵਿਕੀਆਂ ਸਨ। The post ਲਿਓਨਲ ਮੇਸੀ ਦੇ ਸੰਨਿਆਸ ਲੈਣ ਤੋਂ ਬਾਅਦ ਉਨ੍ਹਾਂ 10 ਨੰਬਰ ਦੀ ਜਰਸੀ ਹੋਵੇਗੀ ਰਿਟਾਇਰ appeared first on TheUnmute.com - Punjabi News. Tags:
|
ਨਵੇਂ ਸਾਲ ਦੇ ਤੋਹਫ਼ੇ ਤਹਿਤ ਪੰਜਾਬ ਨੇ ਹੁਣ ਤੱਕ ਦੀ ਸਭ ਤੋਂ ਘੱਟ ਕੀਮਤ ਉਤੇ ਖ਼ਰੀਦਿਆ ਥਰਮਲ ਪਲਾਂਟ: CM ਭਗਵੰਤ ਮਾਨ Monday 01 January 2024 01:23 PM UTC+00 | Tags: breaking-news goindwal-power-plant latest-news news pspcl punjab-government punjab-news thermal-plant the-unmute-news ਚੰਡੀਗੜ੍ਹ, 01 ਜਨਵਰੀ 2023: ਸੂਬਾ ਵਾਸੀਆਂ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਆਖਿਆ ਕਿ ਪੰਜਾਬ ਨੇ 1080 ਕਰੋੜ ਰੁਪਏ ਦੀ ਲਾਗਤ ਨਾਲ ਪ੍ਰਾਈਵੇਟ ਕੰਪਨੀ ਜੀ.ਵੀ.ਕੇ. ਪਾਵਰ ਦੀ ਮਾਲਕੀ ਵਾਲਾ ਗੋਇੰਦਵਾਲ ਪਾਵਰ ਪਲਾਂਟ (thermal plant) ਖ਼ਰੀਦ ਕੇ ਇਤਿਹਾਸ ਸਿਰਜਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲੀ ਦਫ਼ਾ ਹੈ ਜਦੋਂ ਸਰਕਾਰ ਨੇ ਕੋਈ ਪ੍ਰਾਈਵੇਟ ਪਾਵਰ ਪਲਾਂਟ ਖ਼ਰੀਦ ਕੇ ਪੁੱਠਾ ਗੇੜ ਸ਼ੁਰੂ ਕੀਤਾ ਹੈ, ਜਦੋਂ ਕਿ ਪਿਛਲੇ ਸਮੇਂ ਵਿੱਚ ਸੂਬਾ ਸਰਕਾਰਾਂ ਆਪਣੇ ਚਹੇਤਿਆਂ ਨੂੰ ਨਿਗੂਣੀਆਂ ਕੀਮਤਾਂ ਉਤੇ ਸਰਕਾਰੀ ਅਦਾਰੇ ਵੇਚਣ ਦੀਆਂ ਆਦੀ ਸਨ। ਉਨ੍ਹਾਂ ਕਿਹਾ ਕਿ ਕਿਸੇ ਸੂਬਾ ਸਰਕਾਰ ਵੱਲੋਂ ਪਾਵਰ ਪਲਾਂਟ ਦਾ ਇਹ ਸਭ ਤੋਂ ਘੱਟ ਕੀਮਤ ਉਤੇ ਕੀਤਾ ਸਮਝੌਤਾ ਹੈ ਕਿਉਂਕਿ 600 ਮੈਗਾਵਾਟ ਦੀ ਸਮਰੱਥਾ ਵਾਲੇ ਕੋਰਬਾ ਵੈਸਟ, ਝਾਬੂਆ ਪਾਵਰ ਅਤੇ ਲੈਂਕੋ ਅਮਰਕੰਟਕ ਵਰਗੇ ਪਾਵਰ ਪਲਾਂਟ ਕ੍ਰਮਵਾਰ 1804 ਕਰੋੜ ਰੁਪਏ, 1910 ਕਰੋੜ ਅਤੇ 1818 ਕਰੋੜ ਰੁਪਏ ਵਿੱਚ ਖ਼ਰੀਦੇ ਗਏ। ਉਨ੍ਹਾਂ ਕਿਹਾ ਕਿ ਇਹ 540 ਮੈਗਾਵਾਟ ਦੀ ਸਮਰੱਥਾ ਵਾਲਾ ਪਾਵਰ ਪਲਾਂਟ thermal plant) ਦੋ ਕਰੋੜ ਰੁਪਏ ਪ੍ਰਤੀ ਮੈਗਾਵਾਟ ਦੇ ਹਿਸਾਬ ਨਾਲ ਖ਼ਰੀਦਿਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਿਸੇ ਪਾਵਰ ਪਲਾਂਟ ਲਈ ਹੁਣ ਤੱਕ ਦੀ ਸਭ ਤੋਂ ਘੱਟ ਕੀਮਤ ਹੈ, ਜਦੋਂ ਕਿ ਹੁਣ ਤੱਕ ਹੋਈਆਂ ਖ਼ਰੀਦਾਂ ਮੁਤਾਬਕ ਕੀਮਤ ਤਿੰਨ ਕਰੋੜ ਰੁਪਏ ਪ੍ਰਤੀ ਮੈਗਾਵਾਟ ਪਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਲਾਂਟ ਦਾ ਨਾਮ ਤੀਜੇ ਗੁਰੂ ਸਾਹਿਬ ਦੇ ਨਾਮ ਉਤੇ ਸ੍ਰੀ ਗੁਰੂ ਅਮਰਦਾਸ ਥਰਮਲ ਪਾਵਰ ਪਲਾਂਟ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਥਰਮਲ ਪਲਾਂਟ ਦੀ ਸਮਰੱਥਾ 61 ਫੀਸਦੀ ਸੀ, ਜਦੋਂ ਕਿ ਇਸ ਵਿੱਚੋਂ ਸਿਰਫ਼ 34 ਫੀਸਦੀ ਤੱਕ ਦੀ ਹੀ ਵਰਤੋਂ ਹੁੰਦੀ ਸੀ ਪਰ ਹੁਣ ਇਸ ਪਲਾਂਟ ਦੀ ਸਮਰੱਥਾ ਨੂੰ 75 ਤੋਂ 80 ਫੀਸਦੀ ਤੱਕ ਕੀਤਾ ਜਾਵੇਗਾ, ਜਿਸ ਨਾਲ ਸੂਬੇ ਵਿੱਚ ਬਿਜਲੀ ਪੈਦਾਵਾਰ ਵਿੱਚ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਬਿਜਲੀ ਖ਼ਰੀਦ ਸਮਝੌਤਿਆਂ ਵਿੱਚੋਂ 33 ਫੀਸਦੀ (ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਹੋਏ ਤਿੰਨ ਸਮਝੌਤਿਆਂ ਵਿੱਚ ਇਕ) ਦੀ ਕਟੌਤੀ ਹੋ ਜਾਵੇਗੀ। ਭਗਵੰਤ ਸਿੰਘ ਮਾਨ ਨੇ ਵਿਅੰਗ ਕੀਤਾ ਕਿ ਪਹਿਲੀ ਜਨਵਰੀ 2018 ਨੂੰ ਬਠਿੰਡਾ ਤੇ ਰੋਪੜ ਦੇ ਸਰਕਾਰੀ ਪਾਵਰ ਪਲਾਂਟ ਪੱਕੇ ਤੌਰ ਉਤੇ ਬੰਦ ਕਰ ਦਿੱਤੇ ਗਏ ਸਨ ਪਰ ਅੱਜ ਲੋਕ—ਪੱਖੀ ਸਰਕਾਰ ਨੇ ਸੂਬੇ ਵਿੱਚ ਬਿਜਲੀ ਸਪਲਾਈ ਵਧਾਉਣ ਲਈ ਪ੍ਰਾਈਵੇਟ ਪਾਵਰ ਪਲਾਂਟ ਖ਼ਰੀਦਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਛਵਾੜਾ ਕੋਲਾ ਖਾਣ ਦਾ ਕੋਲਾ ਸਿਰਫ਼ ਸਰਕਾਰੀ ਬਿਜਲੀ ਪਲਾਂਟਾਂ (thermal plant) ਲਈ ਵਰਤਿਆ ਜਾ ਸਕਦਾ ਹੈ। ਇਸ ਕਰ ਕੇ ਹੁਣ ਇਸ ਪਲਾਂਟ ਦੀ ਖ਼ਰੀਦ ਨਾਲ ਇਹ ਕੋਲਾ ਇੱਥੇ ਬਿਜਲੀ ਉਤਪਾਦਨ ਲਈ ਵਰਤਿਆ ਜਾ ਸਕੇਗਾ, ਜਿਸ ਨਾਲ ਸੂਬੇ ਦੇ ਹਰੇਕ ਖ਼ੇਤਰ ਨੂੰ ਬਿਜਲੀ ਮੁਹੱਈਆ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਖ਼ਰੀਦ ਸਮਝੌਤੇ ਨਾਲ ਬਿਜਲੀ ਦੀ ਦਰ ਵਿੱਚ ਪ੍ਰਤੀ ਯੂਨਿਟ ਇਕ ਰੁਪਏ ਦੀ ਕਟੌਤੀ ਕਰਨ ਵਿੱਚ ਮਦਦ ਮਿਲੇਗੀ, ਜਿਸ ਨਾਲ ਬਿਜਲੀ ਖ਼ਰੀਦ ਉਤੇ 300 ਤੋਂ 350 ਕਰੋੜ ਰੁਪਏ ਦੀ ਬੱਚਤ ਹੋਵੇਗੀ। ਇਸ ਨਾਲ ਸੂਬੇ ਦੇ ਖ਼ਪਤਕਾਰਾਂ ਨੂੰ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਪਛਵਾੜਾ ਕੋਲਾ ਖਾਣ ਤੋਂ ਕੋਲਾ ਮਿਲਣ ਕਾਰਨ ਬਿਜਲੀ ਦੀ ਉੱਚ ਪੈਦਾਵਾਰ (ਦੁੱਗਣੀ ਤੋਂ ਵੱਧ) ਕਰਨ ਵਿੱਚ ਮਦਦ ਮਿਲੇਗੀ ਕਿਉਂਕਿ ਪਲਾਂਟ ਲੋਡ ਫੈਕਟਰ ਹੁਣ ਤੱਕ ਦੇ ਔਸਤਨ 34 ਫੀਸਦੀ ਦੇ ਮੁਕਾਬਲੇ 75 ਤੋਂ 80 ਫੀਸਦੀ ਤੱਕ ਪੁੱਜਣ ਦੀ ਸੰਭਾਵਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਪੰਜਾਬ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਖੁੱਲ੍ਹਣਗੇ, ਜਿਸ ਨਾਲ ਉਹ ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ ਵਿੱਚ ਬਰਾਬਰ ਭਾਈਵਾਲ ਬਣਨਗੇ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ 540 ਮੈਗਾਵਾਟ (2×270) ਦੀ ਸਮਰੱਥਾ ਵਾਲਾ ਗੋਇੰਦਵਾਲ ਪਲਾਂਟ ਦੇ ਪ੍ਰਾਜੈਕਟ ਦਾ ਵਿਚਾਰ ਸਾਲ 1992 ਵਿੱਚ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸ਼ੁਰੂਆਤੀ ਤੌਰ ਉਤੇ 500 ਮੈਗਾਵਾਟ ਦੀ ਸਮਰੱਥਾ ਵਾਲੇ ਪਲਾਂਟ (thermal plant) ਦਾ ਸਮਝੌਤਾ ਸਾਲ 2000 ਵਿੱਚ ਹੋਇਆ ਸੀ ਜਿਸ ਤੋਂ ਬਾਅਦ 540 ਮੈਗਾਵਾਟ ਦੀ ਸਮਰੱਥਾ ਵਾਲੇ ਪਲਾਂਟ ਲਈ ਐਮ.ਓ.ਯੂ. ਸਾਲ 2006 ਵਿੱਚ ਹੋਇਆ ਸੀ ਅਤੇ ਇਸ ਉਪਰੰਤ ਸਾਲ 2009 ਵਿੱਚ 540 ਮੈਗਾਵਾਟ ਲਈ ਸੋਧਿਆ ਹੋਇਆ ਬਿਜਲੀ ਖਰੀਦ ਸਮਝੌਤਾ ਹੋਇਆ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪ੍ਰਾਜੈਕਟ ਸਾਲ 2016 ਵਿੱਚ ਅਮਲ ਵਿੱਚ ਆਇਆ ਸੀ ਪਰ ਹੁਣ ਪੀ.ਐਸ.ਪੀ.ਸੀ.ਐਲ. ਨੇ 11 ਹੋਰ ਕੰਪਨੀਆਂ ਦੇ ਮੁਕਾਬਲੇ ਵਿੱਚ ਇਸ ਨੂੰ ਖਰੀਦ ਲਿਆ ਸੀ। ਇਨ੍ਹਾਂ 11 ਕੰਪਨੀਆਂ ਵਿੱਚ ਜਿੰਦਲ ਪਾਵਰ, ਅਦਾਨੀ ਪਾਵਰ, ਵੇਦਾਂਤਾ ਗਰੁੱਪ, ਰਸ਼ਮੀ ਮੇਟਾਲਿਕਸ, ਸ਼ੇਰੀਸ਼ਾ ਟੈਕਨਾਲੌਜਿਜ਼, ਸਾਈ ਵਰਧਾ ਪਾਵਰ, ਮੇਗਾ ਇੰਜਨੀਅਰਿੰਗ ਐਂਡ ਇਨਫ੍ਰਾਸਟਰੱਕਚਰ, ਇੰਡੀਆ ਕੋਕ ਐਂਡ ਪਾਵਰ ਪ੍ਰਾਈਵੇਟ ਲਿਮਟਡ, ਆਰ.ਕੇ.ਜੀ. ਫੰਡ (ਆਰ.ਕੇ.ਜੀ. ਟਰੱਸਟ), ਕੇ.ਐਲ.ਯੂ. ਰਿਸੋਰਸ ਅਤੇ ਕੈਪਰੀ ਗਲੋਬਲ ਹੋਲਡਿੰਗ ਐਂਡ ਪ੍ਰਾਈਵੇਟ ਲਿਮਟਡ ਨੇ ਫਰਵਰੀ, 2023 ਨੂੰ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਵਾਈਆਂ ਸਨ, ਜਿਸ ਤੋਂ ਬਾਅਦ ਆਖਰ ਵਿੱਚ ਪੀ.ਐਸ.ਪੀ.ਸੀ.ਐਲ ਨੇ ਇਸ ਨੂੰ ਖਰੀਦ ਲਿਆ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਾਲ 2016-2023 ਦਰਮਿਆਨ ਸੂਬਾ ਸਰਕਾਰ ਨੇ ਇਸ ਪਲਾਂਟ ਤੋਂ 7902 ਕਰੋੜ ਰੁਪਏ ਅਦਾ ਕਰਕੇ 11165 ਮਿਲੀਅਨ ਯੂਨਿਟ ਬਿਜਲੀ ਖਰੀਦੀ ਸੀ। ਉਨ੍ਹਾਂ ਕਿਹਾ ਕਿ ਦੁੱਖ ਇਸ ਗੱਲ ਦਾ ਹੈ ਕਿ ਬਿਨਾਂ ਬਿਜਲੀ ਖਰੀਦੇ ਜੀ.ਵੀ.ਕੇ. ਥਰਮਲ ਪਲਾਂਟ ਨੂੰ 1718 ਕਰੋੜ ਅਦਾ ਕਰਨੇ ਪਏ। ਪਾਵਰ ਪਲਾਂਟ ਨੂੰ 7.08 ਰੁਪਏ ਪ੍ਰਤੀ ਔਸਤਨ ਯੂਨਿਟ ਮੁਤਾਬਕ ਅਦਾਇਗੀ ਕੀਤੀ ਗਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਛਵਾੜਾ ਕੋਲ ਖਾਣ ਤੋਂ ਕੋਲੇ ਦੀ ਸਪਲਾਈ ਸ਼ੁਰੂ ਹੋਣ ਨਾਲ ਬਿਜਲੀ ਦੀ ਕੀਮਤ ਪ੍ਰਤੀ ਯੂਨਿਟ 4.50 ਰੁਪਏ ਪ੍ਰਤੀ ਯੂਨਿਟ ਹੋਵੇਗੀ ਜਿਸ ਨਾਲ ਸਾਲਾਨਾ 300-350 ਕਰੋੜ ਰੁਪਏ ਦੀ ਬੱਚਤ ਹੋਵੇਗੀ ਅਤੇ ਇਹ ਪੈਸਾ ਲੋਕਾਂ ਦੀ ਭਲਾਈ ਉਤੇ ਖਰਚਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ 31 ਦਸੰਬਰ ਤੱਕ ਪੀ.ਐਸ.ਪੀ.ਸੀ.ਐਲ. ਦੇ ਸਾਰੇ ਬਕਾਏ ਅਦਾ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਪਲਾਂਟ ਸਰਕਾਰ ਦੇ ਹੱਥਾਂ ਵਿੱਚ ਆਉਣ ਨਾਲ ਸੂਬੇ ਵਿੱਚ ਹੁਣ ਤਿੰਨ ਸਰਕਾਰੀ ਅਤੇ ਦੋ ਪ੍ਰਾਈਵੇਟ ਥਰਮਲ ਪਲਾਂਟ ਕਾਰਜਸ਼ੀਲ ਹਨ। ਭਗਵੰਤ ਸਿੰਘ ਮਾਨ ਨੇ ਚੇਤੇ ਕਰਦਿਆਂ ਕਿਹਾ ਕਿ ਸਾਲ 2009 ਵਿੱਚ ਇਸ ਪਲਾਂਟ ਦੀ ਸ਼ੁਰੂਆਤ ਮੌਕੇ ਹੋਏ ਸਮਾਗਮ ਦੌਰਾਨ ਉਨ੍ਹਾਂ ਨੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ ਸੀ ਅਤੇ ਖੁਸ਼ਕਿਸਮਤੀ ਨਾਲ ਹੁਣ ਪਰਮਾਤਮਾ ਨੇ ਇਸ ਪਲਾਂਟ ਨੂੰ ਖਰੀਦਣ ਲਈ ਵੀ ਉਨ੍ਹਾਂ ਨੂੰ ਚੁਣਿਆ ਹੈ ਅਤੇ ਇਸ ਪ੍ਰਾਜੈਕਟ ਨਾਲ ਲੋਕਾਂ ਨੂੰ ਹੋਰ ਵਧੇਰੇ ਬਿਜਲੀ ਸਪਲਾਈ ਮਿਲੇਗੀ। ਇਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਮਾਈ ਭਾਗੋ, ਗ਼ਦਰੀ ਬਾਬਿਆਂ ਸਮੇਤ ਮਹਾਨ ਸ਼ਹੀਦਾਂ ਨੂੰ ਰੱਦ ਕੀਤੀ ਸ਼੍ਰੇਣੀ ਵਿੱਚ ਨਹੀਂ ਰੱਖਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਗਣਤੰਤਰ ਦਿਵਸ ਦੀ ਪਰੇਡ ਵਿੱਚ ਪੰਜਾਬ ਦੀਆਂ ਝਾਕੀਆਂ ਨੂੰ ਸ਼ਾਮਲ ਨਾ ਕਰਕੇ ਇਨ੍ਹਾਂ ਨਾਇਕਾਂ ਦੇ ਮਹਾਨ ਯੋਗਦਾਨ ਅਤੇ ਕੁਰਬਾਨੀਆਂ ਦਾ ਮਹੱਤਵ ਘਟਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਵਰਤਾਰਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਕਿਉਂ ਜੋ ਇਹ ਕਦਮ ਸਾਡੇ ਮਹਾਨ ਦੇਸ਼ ਭਗਤਾਂ ਅਤੇ ਕੌਮੀ ਨੇਤਾਵਾਂ ਦਾ ਘੋਰ ਨਿਰਾਦਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਭਾਜਪਾ ਮੁਖੀ ਝਲਕੀਆਂ ਦੇ ਮਸਲੇ ਉਤੇ ਸਾਫ ਤੌਰ ਉਤੇ ਝੂਠ ਬੋਲ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਆਪਣੇ ਅਕਾਵਾਂ ਵਾਂਗ ਝੂਠ ਬੋਲਣ ਦੀ ਕਲਾ ਵਿੱਚ ਪ੍ਰਪੱਕ ਹੋਣ ਦੀ ਮੁਹਾਰਤ ਹਾਸਲ ਨਹੀਂ ਹੋਈ। ਉਨ੍ਹਾਂ ਕਿਹਾ ਕਿ ਜਾਖੜ ਨੇ ਹਾਲ ਹੀ ਵਿੱਚ ਭਾਜਪਾ ਦਾ ਪੱਲਾ ਫੜਿਆ ਹੈ ਜਿਸ ਕਰਕੇ ਉਹ ਅਜੇ ਹਾਈ ਕਮਾਂਡ ਵੱਲੋਂ ਤਿਆਰ ਕੀਤੀਆਂ ਸਕ੍ਰਿਪਟਾਂ ਪੜ੍ਹਨ ਦੇ ਆਦੀ ਨਹੀਂ ਹੋਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੜੀ ਮੰਦਭਾਗੀ ਗੱਲ ਹੈ ਕਿ ਭਾਜਪਾ ਲੀਡਰਸ਼ਿਪ ਪੰਜਾਬ ਨੂੰ ਲਾਂਭੇ ਕਰਕੇ ਝਲਕੀਆਂ ਦਿਖਾਉਣ ਬਾਰੇ ਸੋਚ ਰਹੀ ਹੈ। The post ਨਵੇਂ ਸਾਲ ਦੇ ਤੋਹਫ਼ੇ ਤਹਿਤ ਪੰਜਾਬ ਨੇ ਹੁਣ ਤੱਕ ਦੀ ਸਭ ਤੋਂ ਘੱਟ ਕੀਮਤ ਉਤੇ ਖ਼ਰੀਦਿਆ ਥਰਮਲ ਪਲਾਂਟ: CM ਭਗਵੰਤ ਮਾਨ appeared first on TheUnmute.com - Punjabi News. Tags:
|
ਪੰਜਾਬੀ ਯੂਨੀਵਰਸਿਟੀ ਅਥਾਰਟੀ ਨੇ ਧਰਨਾਕਾਰੀ ਸੁਰੱਖਿਆ ਮੁਲਾਜ਼ਮਾਂ ਵਿਰੁੱਧ ਕੀਤੀ ਅਨੁਸ਼ਾਸਨੀ ਕਾਰਵਾਈ Monday 01 January 2024 01:35 PM UTC+00 | Tags: aam-aadmi-party breaking-news cm-bhagwant-mann latest-news news punjab-government punjabi-university punjabi-university-authority ਪਟਿਆਲਾ, 01 ਜਨਵਰੀ 2024: ਪੰਜਾਬੀ ਯੂਨੀਵਰਸਿਟੀ (Punjabi University) ਵਿਖੇ ਗ਼ੈਰ ਵਾਜਿਬ ਮੰਗਾਂ ਲਈ ਬਜ਼ਿੱਦ ਮੁੱਖ ਗੇਟ ਉੱਤੇ ਬੈਠੇ ਧਰਨਾਕਾਰੀ ਸੁਰੱਖਿਆ ਮੁਲਾਜ਼ਮਾਂ ਦੇ ਗ਼ਲਤ ਵਿਹਾਰ ਅਤੇ ਅਢੁਕਵੇਂ ਵਤੀਰੇ ਸੰਬੰਧੀ ਯੂਨੀਵਰਸਿਟੀ ਅਥਾਰਟੀ ਵੱਲੋਂ ਅਨੁਸ਼ਾਸਨੀ ਕਾਰਵਾਈ ਕਰਦਿਆਂ ਪੁਲਿਸ ਸ਼ਿਕਾਇਤ ਦਰਜ ਕਰਵਾਈ ਗਈ ਹੈ। ਯੂਨੀਵਰਸਿਟੀ ਵਿਖੇ ਪੜ੍ਹਨ-ਪੜ੍ਹਾਉਣ ਦੇ ਮਾਹੌਲ ਨੂੰ ਬਰਕਰਾਰ ਰੱਖਣ ਅਤੇ ਕਿਸੇ ਵੀ ਤਰ੍ਹਾਂ ਦੀ ਸੰਭਾਵੀ ਅਣਸੁਖਾਵੀਂ ਘਟਨਾ ਦੇ ਮੱਦੇਨਜ਼ਰ ਇਹਤਿਆਤੀ ਕਦਮ ਵਜੋਂ ਇਹ ਕਾਰਵਾਈ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਯੂਨੀਵਰਸਿਟੀ ਪ੍ਰਸ਼ਾਸ਼ਨ ਵੱਲੋਂ ਧਰਨਾਕਾਰੀ ਸੁਰੱਖਿਆ ਮੁਲਾਜ਼ਮਾਂ ਨਾਲ਼ ਵਾਰ-ਵਾਰ ਗੱਲਬਾਤ ਕੀਤੀ ਗਈ ਸੀ। ਗੱਲਬਾਤ ਦੌਰਾਨ ਉਨ੍ਹਾਂ ਨੂੰ ਵਿਸ਼ਵਾਸ਼ ਦਿਵਾਇਆ ਗਿਆ ਸੀ ਕਿ ਕਾਨੂੰਨ ਅਨੁਸਾਰ ਜੋ ਵੀ ਲਾਭ ਉੱਚਿਤ ਹੋਵੇਗਾ ਉਹ ਉਨ੍ਹਾਂ ਨੂੰ ਜ਼ਰੂਰ ਦਿੱਤਾ ਜਾਵੇਗਾ। ਉਹਨਾਂ ਵੱਲੋਂ ਉਠਾਈਆਂ ਜਾ ਰਹੀਆਂ ਮੰਗਾਂ ਕਾਨੂੰਨੀ ਤੌਰ ਉੱਤੇ ਗ਼ੈਰ-ਵਾਜਬ ਹਨ। ਨਾਲ਼ ਹੀ ਉਨ੍ਹਾਂ ਨੂੰ ਦੱਸਿਆ ਗਿਆ ਸੀ ਕਿ ਸੁਰੱਖਿਆ ਸੰਬੰਧੀ ਸੇਵਾਵਾਂ ਕਿਸੇ ਵੀ ਅਦਾਰੇ ਦੀਆਂ ਲਾਜ਼ਮੀ ਸੇਵਾਵਾਂ ਵਾਲ਼ੀ ਸ਼ਰੇਣੀ ਵਿੱਚ ਆਉਂਦੀਆਂ ਹਨ। ਇਸ ਲਈ ਇਹ ਸੇਵਾਵਾਂ ਹਰ ਹਾਲਤ ਵਿੱਚ ਜਾਰੀ ਰਹਿਣੀਆਂ ਲਾਜ਼ਮੀ ਹੁੰਦੀਆਂ ਹਨ। ਸੁਰੱਖਿਆ ਸੇਵਾਵਾਂ ਦੇ ਇਸ ਖਾਸੇ ਦੇ ਮੱਦੇਨਜ਼ਰ ਸਾਰੇ ਮੁਲਾਜ਼ਮਾਂ ਨੂੰ ਅਪੀਲ ਕੀਤੀ ਗਈ ਸੀ ਕਿ ਉਹ ਬੇਸ਼ੱਕ ਆਪਣੇ ਹੱਕਾਂ ਲਈ ਅਵਾਜ਼ ਉਠਾਉਂਦੇ ਰਹਿਣ ਪਰ ਨਾਲ਼ ਆਪਣੇ ਫਰਜ਼ਾਂ ਨੂੰ ਪਹਿਚਾਣਦੇ ਹੋਏ ਆਪਣਾ ਕੰਮ ਕਾਜ ਵੀ ਜਾਰੀ ਰੱਖਣ ਤਾਂ ਕਿ ਅਦਾਰੇ ਨੂੰ ਸੁਰੱਖਿਆ ਪੱਖੋਂ ਕਿਸੇ ਵੀ ਕਿਸਮ ਦੇ ਖਦਸ਼ੇ ਦਾ ਸਾਹਮਣਾ ਨਾ ਕਰਨਾ ਪਵੇ। ਅਜਿਹਾ ਨਾ ਹੋਣ ਦੀ ਸੂਰਤ ਵਿੱਚ ਪ੍ਰਸ਼ਾਸਨ ਵੱਲੋਂ ਮਜ਼ਬੂਰੀਵੱਸ ਅਨੁਸ਼ਾਸਨੀ ਕਾਰਵਾਈ ਕਰਨ ਬਾਰੇ ਵੀ ਕਿਹਾ ਗਿਆ ਸੀ। ਇਨ੍ਹਾਂ ਧਰਨਾਕਾਰੀਆਂ ਵੱਲੋਂ ਇਸ ਗੱਲ ਨੂੰ ਨਾ ਸਮਝਦੇ ਹੋਏ ਆਪਣਾ ਧਰਨਾ ਓਸੇ ਰੂਪ ਵਿੱਚ ਜਾਰੀ ਰੱਖਿਆ ਗਿਆ। ਕੰਮ-ਕਾਜ ਠੱਪ ਕਰ ਕੇ ਰੱਖਿਆ ਅਤੇ ਰੋਸ ਮਾਰਚ ਵੀ ਕੱਢਿਆ ਗਿਆ ਜਿਸ ਦੌਰਾਨ ਉੱਚੀ ਆਵਾਜ਼ ਵਿੱਚ ਵਾਈਸ ਚਾਂਸਲਰ ਅਤੇ ਰਜਿਸਟਰਾਰ ਖਿਲਾਫ਼ ਭੱਦੀ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ। ਯੂਨੀਵਰਸਿਟੀ ਵਿੱਚ ਚੱਲ ਰਹੀਆਂ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਬਾਰੇ ਪਤਾ ਹੋਣ ਦੇ ਬਾਵਜੂਦ ਵਾਰ-ਵਾਰ ਮੁੱਖ ਗੇਟ ਨੂੰ ਬੰਦ ਕਰਕੇ ਪੜ੍ਹਨ-ਪੜ੍ਹਾਉਣ ਦੇ ਕੰਮਾਂ ਵਿੱਚ ਵਿਘਨ ਪਾਇਆ ਗਿਆ। ਇਹ ਕਰਮਚਾਰੀ ਹਾਲੇ ਵੀ ਆਪਣੀਆਂ ਉਨ੍ਹਾਂ ਗ਼ੈਰ-ਵਾਜਿਬ ਮੰਗਾਂ ਲਈ ਬਜ਼ਿੱਦ ਹਨ ਜਿਨਾਂ ਨੂੰ ਨਿਯਮਾਂ ਤਹਿਤ ਮੰਨਿਆ ਨਹੀਂ ਜਾ ਸਕਦਾ। ਇਸ ਲਈ ਯੂਨੀਵਰਸਿਟੀ ਅਥਾਰਟੀ (Punjabi University) ਵੱਲੋਂ ਅਨੁਸ਼ਾਸਨੀ ਕਾਰਵਾਈ ਕਰਦਿਆਂ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ। ਯੂਨੀਵਰਸਿਟੀ ਦੀ ਸੁਰੱਖਿਆ ਦੀ ਅਹਿਮੀਅਤ ਨੂੰ ਦੇਖਦੇ ਹੋਏ ਯੋਗ ਬਦਲਵੇਂ ਇੰਤਜ਼ਾਮ ਕੀਤੇ ਜਾਣਗੇ। ਯੂਨੀਵਰਸਿਟੀ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। The post ਪੰਜਾਬੀ ਯੂਨੀਵਰਸਿਟੀ ਅਥਾਰਟੀ ਨੇ ਧਰਨਾਕਾਰੀ ਸੁਰੱਖਿਆ ਮੁਲਾਜ਼ਮਾਂ ਵਿਰੁੱਧ ਕੀਤੀ ਅਨੁਸ਼ਾਸਨੀ ਕਾਰਵਾਈ appeared first on TheUnmute.com - Punjabi News. Tags:
|
ਕੋਵਿਡ-19 ਦਾ ਨਵਾਂ ਵੈਰੀਐਂਟ JN.1 ਦੇਸ਼ ਦੇ 10 ਸੂਬਿਆਂ 'ਚ ਫੈਲਿਆ, ਹੁਣ ਤੱਕ 196 ਮਾਮਲੇ ਆਏ ਸਾਹਮਣੇ Monday 01 January 2024 01:46 PM UTC+00 | Tags: breaking-news insacog jn.1 ਚੰਡੀਗੜ੍ਹ, 01 ਜਨਵਰੀ 2024: ਕੋਵਿਡ-19 Covid-19) ਦਾ ਨਵਾਂ ਵੈਰੀਐਂਟ JN.1 ਤੇਜ਼ੀ ਨਾਲ ਫੈਲ ਰਿਹਾ ਹੈ। ਭਾਰਤੀ SARS-CoV-2 ਜੀਨੋਮਿਕਸ ਕੰਸੋਰਟੀਅਮ (INSACOG) ਦੇ ਅਨੁਸਾਰ, ਹੁਣ ਤੱਕ ਦੇਸ਼ ਵਿੱਚ ਕੋਰੋਨਾ ਦੇ JN.1 ਵੇਰੀਐਂਟ ਦੇ 196 ਮਾਮਲੇ ਸਾਹਮਣੇ ਆਏ ਹਨ। ਹੁਣ ਤੱਕ ਇਹ ਸੰਕਰਮਣ 10 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਫੈਲ ਚੁੱਕਾ ਹੈ। ਤਾਜ਼ਾ ਮਾਮਲਾ ਉੜੀਸਾ ‘ਚ ਸਾਹਮਣੇ ਆਇਆ ਹੈ। ਸਿਹਤ ਮੰਤਰਾਲੇ ਨੇ ਸੋਮਵਾਰ ਨੂੰ ਕਿਹਾ ਕਿ ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ 636 ਨਵੇਂ ਕੋਰੋਨਾ ਵਾਇਰਸ ਸੰਕਰਮਣ ਦੇ ਮਾਮਲੇ ਦਰਜ ਕੀਤੇ ਗਏ ਹਨ। ਦੇਸ਼ ਭਰ ਵਿੱਚ 4,394 ਕੋਰੋਨਾ ਮਾਮਲੇ ਸਰਗਰਮ ਹਨ। INSACOG ਨੇ JN.1 ਵੇਰੀਐਂਟ (Covid-19) ਨਾਲ ਸੰਕਰਮਿਤ ਲੋਕਾਂ ਦੀ ਸੰਖਿਆ ਦਿਖਾਉਣ ਲਈ ਸੂਬਿਆਂ-ਵਾਰ ਅੰਕੜੇ ਵੀ ਜਾਰੀ ਕੀਤੇ ਹਨ। ਸੋਮਵਾਰ ਨੂੰ ਜਾਰੀ ਅੰਕੜਿਆਂ ਮੁਤਾਬਕ ਕੇਰਲ (83), ਗੋਆ (51), ਗੁਜਰਾਤ (34), ਕਰਨਾਟਕ (8), ਮਹਾਰਾਸ਼ਟਰ (ਸੱਤ), ਰਾਜਸਥਾਨ (ਪੰਜ), ਤਾਮਿਲਨਾਡੂ (ਚਾਰ), ਤੇਲੰਗਾਨਾ (ਦੋ) ਉੜੀਸਾ ( ਇੱਕ) ਅਤੇ ਦਿੱਲੀ ਵਿੱਚ ਇੱਕ ਮਾਮਲਾ ਸਾਹਮਣੇ ਆਇਆ ਹੈ। The post ਕੋਵਿਡ-19 ਦਾ ਨਵਾਂ ਵੈਰੀਐਂਟ JN.1 ਦੇਸ਼ ਦੇ 10 ਸੂਬਿਆਂ ‘ਚ ਫੈਲਿਆ, ਹੁਣ ਤੱਕ 196 ਮਾਮਲੇ ਆਏ ਸਾਹਮਣੇ appeared first on TheUnmute.com - Punjabi News. Tags:
|
ਸੁਨੀਲ ਜਾਖੜ ਨੇ ਹਾਲੇ ਤੱਕ ਭਾਜਪਾ ਆਲਾਕਮਾਨ ਦੀ ਇੱਛਾ ਮੁਤਾਬਕ ਝੂਠ ਬੋਲਣ ਦੀ ਕਲਾ ਨਹੀਂ ਸਿੱਖੀ: CM ਭਗਵੰਤ ਮਾਨ Monday 01 January 2024 01:57 PM UTC+00 | Tags: bjp-high-command breaking-news news punjab-bjp punjab-news republic-day ਚੰਡੀਗੜ੍ਹ, 01 ਜਨਵਰੀ 2024: ਮੁੱਖ ਮੰਤਰੀ ਨੇ 26 ਜਨਵਰੀ ਦੀ ਪਰੇਡ ਦੌਰਾਨ ਪੰਜਾਬ ਦੀ ਝਾਕੀ ਨਾ ਵਿਖਾਉਣ ਨੂੰ ਲੈ ਕੇ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਮਾਈ ਭਾਗੋ, ਗ਼ਦਰੀ ਬਾਬਿਆਂ ਸਮੇਤ ਮਹਾਨ ਸ਼ਹੀਦਾਂ ਨੂੰ ਰੱਦ ਕੀਤੀ ਸ਼੍ਰੇਣੀ ਵਿੱਚ ਨਹੀਂ ਰੱਖਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਗਣਤੰਤਰ ਦਿਵਸ ਦੀ ਪਰੇਡ ਵਿੱਚ ਪੰਜਾਬ ਦੀਆਂ ਝਾਕੀਆਂ ਨੂੰ ਸ਼ਾਮਲ ਨਾ ਕਰਕੇ ਇਨ੍ਹਾਂ ਨਾਇਕਾਂ ਦੇ ਮਹਾਨ ਯੋਗਦਾਨ ਅਤੇ ਕੁਰਬਾਨੀਆਂ ਦਾ ਮਹੱਤਵ ਘਟਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਵਰਤਾਰਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਕਿਉਂ ਜੋ ਇਹ ਕਦਮ ਸਾਡੇ ਮਹਾਨ ਦੇਸ਼ ਭਗਤਾਂ ਅਤੇ ਕੌਮੀ ਆਗੂਆਂ ਦਾ ਘੋਰ ਨਿਰਾਦਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਭਾਜਪਾ ਮੁਖੀ ਝਲਕੀਆਂ ਦੇ ਮਸਲੇ ਉਤੇ ਸਾਫ ਤੌਰ ਉਤੇ ਝੂਠ ਬੋਲ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਆਪਣੇ ਅਕਾਵਾਂ ਵਾਂਗ ਝੂਠ ਬੋਲਣ ਦੀ ਕਲਾ ਵਿੱਚ ਪ੍ਰਪੱਕ ਹੋਣ ਦੀ ਮੁਹਾਰਤ ਹਾਸਲ ਨਹੀਂ ਹੋਈ। ਉਨ੍ਹਾਂ ਕਿਹਾ ਕਿ ਜਾਖੜ ਨੇ ਹਾਲ ਹੀ ਵਿੱਚ ਭਾਜਪਾ ਦਾ ਪੱਲਾ ਫੜਿਆ ਹੈ ਜਿਸ ਕਰਕੇ ਉਹ ਅਜੇ ਹਾਈ ਕਮਾਂਡ ਵੱਲੋਂ ਤਿਆਰ ਕੀਤੀਆਂ ਸਕ੍ਰਿਪਟਾਂ ਪੜ੍ਹਨ ਦੇ ਆਦੀ ਨਹੀਂ ਹੋਏ। ਭਗਵੰਤ ਮਾਨ ਨੇ ਕਿਹਾ ਕਿ ਇਹ ਬੜੀ ਮੰਦਭਾਗੀ ਗੱਲ ਹੈ ਕਿ ਭਾਜਪਾ ਲੀਡਰਸ਼ਿਪ ਪੰਜਾਬ ਨੂੰ ਲਾਂਭੇ ਕਰਕੇ ਝਲਕੀਆਂ ਦਿਖਾਉਣ ਬਾਰੇ ਸੋਚ ਰਹੀ ਹੈ। The post ਸੁਨੀਲ ਜਾਖੜ ਨੇ ਹਾਲੇ ਤੱਕ ਭਾਜਪਾ ਆਲਾਕਮਾਨ ਦੀ ਇੱਛਾ ਮੁਤਾਬਕ ਝੂਠ ਬੋਲਣ ਦੀ ਕਲਾ ਨਹੀਂ ਸਿੱਖੀ: CM ਭਗਵੰਤ ਮਾਨ appeared first on TheUnmute.com - Punjabi News. Tags:
|
ਦਿੱਲੀ ਤੇ ਪੰਜਾਬ 'ਚ ਮਾਂ ਆਪਣੇ ਬੱਚੇ ਨੂੰ ਦੁਨੀਆ ਦੀ ਸਭ ਤੋਂ ਛੋਟੀ ਕਹਾਣੀ ਸੁਣਾ ਸਕਦੀ ਹੈ- ਇੱਕ ਸੀ ਕਾਂਗਰਸ: CM ਮਾਨ Monday 01 January 2024 02:09 PM UTC+00 | Tags: breaking-news ek-thi-congress india-alliance latest-news news punjab-congress punjabi-news the-unmute-breaking-news ਚੰਡੀਗੜ੍ਹ, 01 ਜਨਵਰੀ 2024: ਮੁੱਖ ਮੰਤਰੀ ਭਗਵੰਤ ਮਾਨ ਨੇ ਸਾਲ ਦੇ ਪਹਿਲੇ ਦਿਨ ਪ੍ਰੈਸ ਕਾਨਫਰੰਸ ਦੌਰਾਨ ਕਾਂਗਰਸ (Congress) ਪਾਰਟੀ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਭ ਨੂੰ ਪਤਾ ਹੈ ਕਿ ਕਾਂਗਰਸ ਦਾ ਕੀ ਬਣਿਆ? ਮੁੱਖ ਮੰਤਰ ਮਾਨ ਨੇ ਵਿਅੰਗਮਈ ਲਹਿਜੇ ਵਿੱਚ ਕਿਹਾ ਕਿ , “ਦਿੱਲੀ ਅਤੇ ਪੰਜਾਬ ਦੇ ਵਿੱਚ, ਇੱਕ ਮਾਂ ਆਪਣੇ ਬੱਚੇ ਨੂੰ ਦੁਨੀਆ ਦੀ ਸਭ ਤੋਂ ਛੋਟੀ ਕਹਾਣੀ ਸੁਣਾ ਸਕਦੀ ਹੈ – ਇੱਕ ਸੀ ਕਾਂਗਰਸ।” ਜਿਕਰਯੋਗ ਹੈ ਕਿ ਪੰਜਾਬ ‘ਚ ਇੰਡੀਆ ਗਠਜੋੜ ਨੂੰ ਲੈ ਕੇ ਸ਼ੰਕੇ ਬਰਕਰਾਰ ਹੈ | ਪੰਜਾਬ ਕਾਂਗਰਸ ਦੇ ਕਈ ਆਗੂ ਸੂਬੇ ਵਿੱਚ ਆਮ ਆਦਮੀ ਪਾਰਟੀ ਨਾਲ ਗਠਜੋੜ ਕਰਨ ਦੇ ਹੱਕ ਵਿੱਚ ਨਹੀਂ ਹਨ। ਅਜਿਹੇ ‘ਚ ਇਨ੍ਹਾਂ ਚਰਚਾਵਾਂ ਵਿਚਾਲੇ ਭਗਵੰਤ ਮਾਨ ਦਾ ਇਹ ਬਿਆਨ ਆਇਆ ਹੈ। The post ਦਿੱਲੀ ਤੇ ਪੰਜਾਬ ‘ਚ ਮਾਂ ਆਪਣੇ ਬੱਚੇ ਨੂੰ ਦੁਨੀਆ ਦੀ ਸਭ ਤੋਂ ਛੋਟੀ ਕਹਾਣੀ ਸੁਣਾ ਸਕਦੀ ਹੈ- ਇੱਕ ਸੀ ਕਾਂਗਰਸ: CM ਮਾਨ appeared first on TheUnmute.com - Punjabi News. Tags:
|
ਨਸ਼ਿਆਂ ਦੇ ਸਪਲਾਇਰਾਂ, ਡੀਲਰਾਂ ਅਤੇ ਉਹਨਾਂ ਦੇ ਖਰੀਦਦਾਰਾਂ ਦੇ ਪੂਰੇ ਨੈਟਵਰਕ ਦਾ ਪਤਾ ਲਗਾਇਆ ਜਾਵੇਗਾ : ਸੀਪੀ ਗੁਰਪ੍ਰੀਤ ਭੁੱਲਰ Monday 01 January 2024 02:22 PM UTC+00 | Tags: amritsar-police breaking-news cp-gurpreet-bhullar drug latest-news ndpc-act news ਅੰਮ੍ਰਿਤਸਰ, 01 ਜਨਵਰੀ 2024: ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੌਰਾਨ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਨੂੰ ਵੱਡਾ ਝਟਕਾ ਦਿੰਦੇ ਹੋਏ ਅੰਮ੍ਰਿਤਸਰ ਪੁਲਿਸ (Amritsar Police) ਨੇ ਸੋਮਵਾਰ ਨੂੰ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਅੰਤਰ-ਰਾਜੀ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ | ਉਨ੍ਹਾਂ ਦੇ ਕਬਜ਼ੇ ‘ਚੋਂ 10 ਕਿਲੋ ਅਫੀਮ ਬਰਾਮਦ ਹੋਈ। ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਫੜੇ ਗਏ ਨਸ਼ਾ ਤਸਕਰਾਂ ਦੀ ਪਛਾਣ ਪਿਸ਼ੌਰਾ ਸਿੰਘ ਅਤੇ ਅਰਜੋਧ ਸਿੰਘ ਉਰਫ ਜੋਧਾ ਦੋਵੇਂ ਵਾਸੀ ਪਿੰਡ ਬੋਪਾਰਾਏ ਮਡਲ, ਥਾਣਾ ਸਦਰ ਪੱਟੀ, ਤਰਨ ਤਾਰਨ ਵਜੋਂ ਕੀਤੀ ਹੈ। ਪੁਲਿਸ ਟੀਮਾਂ ਨੇ ਅਫੀਮ ਜ਼ਬਤ ਕਰਨ ਤੋਂ ਇਲਾਵਾ ਉਸ ਦੀ ਸਵਿਫਟ ਕਾਰ ਨੂੰ ਵੀ ਜ਼ਬਤ ਕਰ ਲਿਆ ਹੈ, ਜਿਸ ਵਿਚ ਉਹ ਅਫੀਮ ਦੀ ਖੇਪ ਸਪਲਾਈ ਕਰਨ ਜਾ ਰਹੇ ਸਨ। ਸੀਪੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਇੰਫਾਲ, ਮਣੀਪੁਰ ਵਿੱਚ ਇੱਕ ਵਿਅਕਤੀ ਤੋਂ ਅਫੀਮ ਖਰੀਦੀ ਹੈ ਅਤੇ ਉਹ ਕਿਸੇ ਨੂੰ ਪਹੁੰਚਾਉਣ ਜਾ ਰਹੇ ਹਨ, ਸੂਚਨਾ ਦੇ ਆਧਾਰ ਤੇ ਅੰਮ੍ਰਿਤਸਰ ਪੁਲਿਸ ਟੀਮ ਨੇ ਦੋਵਾਂ ਮੁਲਜ਼ਮਾਂ ਨੂੰ ਉਸ ਸਮੇਂ ਕਾਬੂ ਕੀਤਾ ਜਦੋਂ ਉਹ ਅਫੀਮ ਦੀ ਖੇਪ ਪਹੁੰਚਾਉਣ ਲਈ ਕਿਸੇ ਦੀ ਉਡੀਕ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਮੁੱਢਲੀ ਪੜਤਾਲ ਅਨੁਸਾਰ ਉਨ੍ਹਾਂ ਨੇ ਇੰਫਾਲ, ਮਣੀਪੁਰ ਦੇ ਇੱਕ ਵਿਅਕਤੀ ਤੋਂ ਅਫੀਮ ਖਰੀਦੀ ਹੈ। ਸੀ.ਪੀ.ਭੁੱਲਰ ਨੇ ਕਿਹਾ ਕਿ ਬੈਕਵਰਡ ਅਤੇ ਫਾਰਵਰਡ ਸਬੰਧਾਂ ਦੀ ਜਾਂਚ ਕਰਨ ਅਤੇ ਡਰੱਗ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਵੱਲੋਂ ਹੁਣ ਤੱਕ ਖਰੀਦੀ ਗਈ ਨਸ਼ੀਲੇ ਪਦਾਰਥਾਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਯਤਨ ਕੀਤੇ ਜਾ ਰਹੇ ਹਨ। The post ਨਸ਼ਿਆਂ ਦੇ ਸਪਲਾਇਰਾਂ, ਡੀਲਰਾਂ ਅਤੇ ਉਹਨਾਂ ਦੇ ਖਰੀਦਦਾਰਾਂ ਦੇ ਪੂਰੇ ਨੈਟਵਰਕ ਦਾ ਪਤਾ ਲਗਾਇਆ ਜਾਵੇਗਾ : ਸੀਪੀ ਗੁਰਪ੍ਰੀਤ ਭੁੱਲਰ appeared first on TheUnmute.com - Punjabi News. Tags:
|
ਮਲੋਟ ਦੀ ਸਾਰੀ ਹੱਦਬੰਦੀ ਨੂੰ 16 ਸੈਕਟਰਾਂ 'ਚ ਵੰਡਿਆ Monday 01 January 2024 03:57 PM UTC+00 | Tags: lok-sabha-election malout malout-ward news punjab ਮਲੋਟ / ਸ੍ਰੀ ਮੁਕਤਸਰ ਸਾਹਿਬ 1 ਜਨਵਰੀ 2023: ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਨਗਰ ਕੌਂਸਲ ਦੀ ਵਾਰਡਬੰਦੀ ਜੋ ਕਿ ਨਵੇਂ ਮਰਦਸ਼ੁਮਾਰੀ ਅਤੇ ਨਗਰ ਕੌਂਸਲ ਦੀਆ ਹੱਦਾਂ ਵਿੱਚ ਵਾਧਾ ਹੋਣ ਕਾਰਨ ਬਦਲ ਜਾਂਦੀਆਂ ਹਨ, ਜਿਸ ਕਾਰਨ ਆਮ ਸ਼ਹਿਰੀਆਂ ਦੇ ਘਰਾਂ ਦੇ ਪਤੇ ਬਦਲ ਜਾਂਦੇ ਹਨ ਅਤੇ ਉਹਨਾਂ ਦੇ ਦਸਤਾਵੇਜ਼ਾਂ ਵਿੱਚ ਘਰਾਂ ਦੇ ਤੇ ਬਦਲਣ ਕਾਰਨ ਆਮ ਸ਼ਹਿਰੀਆਂ ਨੂੰ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਹੈ, ਇਸ ਸਮੱਸਿਆ ਦਾ ਪੱਕਾ ਹੱਲ ਕਰਨ ਲਈ ਡਾ. ਬਲਜੀਤ ਕੌਰ, ਕੈਬਨਿਟ ਮੰਤਰੀ, ਪੰਜਾਬ ਅਤੇ ਹਲਕਾ ਐਮ.ਐਲ.ਏ. ਮਲੋਟ ਦੀ ਦੂਰਅੰਦੇਸ਼ੀ ਸੋਚ ਦੇ ਮੱਦੇ—ਨਜ਼ਰ ਹਦਾਇਤਾਂ ਦੀ ਪਾਲਣਾ ਕਰਦੇ ਡਾ: ਸੰਜੀਵ ਕੁਮਾਰ, ਪੀ.ਸੀ.ਐਸ. ਐਸ.ਡੀ.ਐਮ. ਮਲੋਟ, ਜਗਸੀਰ ਸਿੰਘ, ਕਾਰਜ ਸਾਧਕ ਅਫਸਰ, ਮਲੋਟ, ਪ੍ਰਲਾਦ, ਏ.ਐਮ.ਈ. ਅਤੇ ਨਵਦੀਪ ਕੁਮਾਰ, ਜੂਨੀਅਰ ਇੰਜੀਨੀਅਰ, ਸ੍ਰੀ ਟੇਕ ਚੰਦ, ਜੂਨੀਅਰ ਸਹਾਇਕ, ਨਗਰ ਕੌਸ਼ਲ ਮਲੋਟ ਵੱਲੋ ਨਗਰ ਕੌਂਸਲ, ਮਲੋਟ (Malout) ਦੀ ਸਾਰੀ ਹੱਦਬੰਦੀ ਨੂੰ 16 ਸੈਕਟਰਾਂ ਵਿੱਚ ਵੰਡਿਆ ਗਿਆ ਹੈ। ਇਹਨਾਂ ਸੈਕਟਰਾਂ ਦਾ ਮੁੱਖ ਆਧਾਰ ਨੈਸ਼ਨਲ ਹਾਈਵੇ ਨੰ. 9—10 ਅਬੋਹਰ—ਸ੍ਰੀ ਮੁਕਤਸਰ ਸਾਹਿਬ—ਬਠਿੰਡਾ ਰੋਡ ਅਤੇ ਸ੍ਰੀ ਗੰਗਾਨਗਰ—ਬਠਿੰਡਾ ਰੇਲਵੇ ਸੇਟਸ਼ਨ ਨੂੰ ਆਧਾਰ ਨੂੰ ਮੰਨਿਆ ਗਿਆ ਹੈ, ਜੋ ਕਿ ਨਗਰ ਕੌਸ਼ਲ ਦੇ ਵਿਚਕਾਰ ਦੀ ਲੰਘਦੀ ਹੈ ਅਤੇ ਸ਼ਹਿਰ ਪ੍ਰਮੁੱਖ ਸੜਕਾਂ ਜਿਵੇਂ ਕਿ ਮੇਨ ਬਜ਼ਾਰ—ਡੀ.ਏ.ਵੀ ਕਾਲਜ ਰੋਡ, ਪੁਰਾਣੀ ਤਹਿਸੀਲ ਰੋਡ, ਪੁਰਾਣੀ ਕੋਰਟ ਰੋਡ, ਸੁਪਰ ਬਜ਼ਾਰ—ਗੁਰਦੁਆਰਾ ਰੋਡ, ਬਿਰਲਾ ਰੋਡ, ਰੇਲਵੇ ਰੋਡ—ਇੰਦਰਾ ਰੋਡ, ਕੈਰੋਂ ਰੋਡ, ਮਹਾਰਾਜਾ ਅਗਰਸੈਨ ਰੋਡ, ਗੁਰੂ ਨਾਨਕ ਨਗਰੀ—ਦਵਿੰਦਰਾ ਰੋਡ, ਪਰਲਾਦ ਫੈਕਟਰੀ ਰੋਡ, ਬੁਰਜਾ ਰੋਡ—ਗੁਰੂ ਰਵਿਦਾਸ ਨਗਰ, ਨਵੀਂ—ਪੁਰਾਣੀ ਸੇਖੂ ਰੋਡ, ਪੁਰਾਣਾ ਡੇਰਾ ਰਾਧਾ ਸੁਆਮੀ ਰੋਡ ਅਤੇ ਪੁਰਾਣਾ ਡੇਰਾ ਸੱਚਾ ਸੌਦਾ ਰੋਡ ਆਦਿ ਪ੍ਰਮੁੱਖ ਸੜਕਾਂ ਹਨ। The post ਮਲੋਟ ਦੀ ਸਾਰੀ ਹੱਦਬੰਦੀ ਨੂੰ 16 ਸੈਕਟਰਾਂ ‘ਚ ਵੰਡਿਆ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest