TheUnmute.com – Punjabi News: Digest for January 11, 2024

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਚੱਲਦੇ ਮੈਚ 'ਚ ਕ੍ਰਿਕਟ ਪਿੱਚ 'ਤੇ ਬੱਲੇਬਾਜ਼ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Wednesday 10 January 2024 06:41 AM UTC+00 | Tags: batsman breaking-news cricket-match cricket-pitch heart-attack match news sports

ਚੰਡੀਗੜ੍ਹ, 10 ਜਨਵਰੀ 2024: ਨੋਇਡਾ ‘ਚ ਕ੍ਰਿਕਟ ਪਿੱਚ ‘ਤੇ 34 ਸਾਲਾ ਬੱਲੇਬਾਜ਼ ਨੂੰ ਦਿਲ ਦਾ ਦੌਰਾ (heart attack) ਪੈਣ ਕਾਰਨ ਮੌਤ ਹੋ ਗਈ । ਸਾਥੀ ਬੱਲੇਬਾਜ਼ ਅਤੇ ਫੀਲਡਿੰਗ ਟੀਮ ਦੇ ਖਿਡਾਰੀ ਉਸ ਨੂੰ ਸੀਪੀਆਰ ਦਿੰਦੇ ਰਹੇ ਪਰ ਖਿਡਾਰੀ ਨੂੰ ਬਚਾਇਆ ਨਹੀਂ ਜਾ ਸਕਿਆ । ਮ੍ਰਿਤਕ ਵਿਕਾਸ ਨੇਗੀ (34) ਇੱਕ ਇੰਜੀਨੀਅਰ ਸੀ ਜੋ ਨੋਇਡਾ ਵਿੱਚ ਕਾਰਪੋਰੇਟ ਲੀਗ ਮੈਚ ਖੇਡ ਰਿਹਾ ਸੀ।

ਨੋਇਡਾ ‘ਚ ਕਾਰਪੋਰੇਟ ਲੀਗ ਦੌਰਾਨ ਮਾਵੇਰਿਕਸ ਇਲੈਵਨ ਅਤੇ ਬਲੇਜ਼ਿੰਗ ਬੁਲਸ ਵਿਚਾਲੇ ਮੈਚ ਚੱਲ ਰਿਹਾ ਸੀ। ਮਾਵਰਿਕਸ ਟੀਮ ਬੱਲੇਬਾਜ਼ੀ ਕਰ ਰਹੀ ਸੀ। ਉਮੇਸ਼ ਕੁਮਾਰ ਅਤੇ ਵਿਕਾਸ ਪਿੱਚ ‘ਤੇ ਸਨ। 14ਵਾਂ ਓਵਰ ਚੱਲ ਰਿਹਾ ਸੀ। ਉਮੇਸ਼ ਨੇ ਚੌਕਾ ਲਗਾਇਆ। ਵਿਕਾਸ ਨਾਨ-ਸਟ੍ਰਾਈਕਰ ਐਂਡ ਤੋਂ ਵਧਾਈ ਦੇਣ ਲਈ ਸਟ੍ਰਾਈਕਰ ਐਂਡ ‘ਤੇ ਗਿਆ। ਵਿਕਾਸ ਉਮੇਸ਼ ਦੇ ਪਹੁੰਚਣ ਤੋਂ ਪਹਿਲਾਂ ਹੀ ਪਿੱਚ ‘ਤੇ ਡਿੱਗ (heart attack)  ਗਿਆ।

ਇਹ ਦੇਖ ਕੇ ਦੋਵੇਂ ਟੀਮਾਂ ਦੇ ਖਿਡਾਰੀ ਪਿੱਚ ‘ਤੇ ਦੌੜ ਗਏ। ਕੁਝ ਖਿਡਾਰੀਆਂ ਨੇ ਵਿਕਾਸ ਦੀ ਜਾਨ ਬਚਾਉਣ ਲਈ ਉਸ ਨੂੰ ਸੀ.ਪੀ.ਆਰ. ਉਸ ਨੂੰ ਕੁਝ ਦੇਰ ਜ਼ਮੀਨ ‘ਤੇ ਬਿਠਾਉਣ ਦੀ ਕੋਸ਼ਿਸ਼ ਕੀਤੀ । ਜਦੋਂ ਉਸ ਦੀ ਸਿਹਤ ‘ਚ ਸੁਧਾਰ ਨਹੀਂ ਹੋਇਆ ਤਾਂ ਉਸ ਨੂੰ ਨੋਇਡਾ ਦੇ ਨਜ਼ਦੀਕੀ ਹਸਪਤਾਲ ‘ਚ ਲਿਜਾਇਆ ਗਿਆ। ਪਰ ਉਦੋਂ ਤੱਕ ਬਹੁਤ ਦੇਰ ਹੋ ਚੁੱਕੀ ਸੀ, ਹਸਪਤਾਲ ਪਹੁੰਚਦੇ ਹੀ ਵਿਕਾਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

The post ਚੱਲਦੇ ਮੈਚ ‘ਚ ਕ੍ਰਿਕਟ ਪਿੱਚ ‘ਤੇ ਬੱਲੇਬਾਜ਼ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ appeared first on TheUnmute.com - Punjabi News.

Tags:
  • batsman
  • breaking-news
  • cricket-match
  • cricket-pitch
  • heart-attack
  • match
  • news
  • sports

ਪੰਜਾਬ ਲੋਕਪਾਲ ਨੇ 'ਆਪ' MLA ਡਾ. ਅਮਨਦੀਪ ਕੌਰ ਅਰੋੜਾ ਨੂੰ ਕੀਤਾ ਤਲਬ, ਭ੍ਰਿਸ਼ਟਾਚਾਰ ਦੇ ਲੱਗੇ ਦੋਸ਼

Wednesday 10 January 2024 06:53 AM UTC+00 | Tags: amandeep-kaur-arora breaking-news crime mla-dr-amandeep-kaur-arora news punjab-lokpal punjab-news

ਚੰਡੀਗੜ੍ਹ, 10 ਜਨਵਰੀ 2024: ਪੰਜਾਬ ਲੋਕਪਾਲ ਨੇ ਨੋਟਿਸ ਜਾਰੀ ਕਰਕੇ ਪੰਜਾਬ ਦੇ ਮੋਗਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਡਾ: ਅਮਨਦੀਪ ਕੌਰ ਅਰੋੜਾ (Amandeep Kaur Arora) ਨੂੰ 16 ਫਰਵਰੀ ਨੂੰ ਤਲਬ ਕੀਤਾ ਹੈ। ਨੌਜਵਾਨਾਂ ਨੇ ਲੋਕਪਾਲ ਨੂੰ ਲਿਖਤੀ ਸ਼ਿਕਾਇਤ ਦੇ ਕੇ ਵਿਧਾਇਕ ਸਮੇਤ 5 ਜਣਿਆਂ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਾਏ ਸਨ। ਨੌਜਵਾਨ ਵਿਧਾਇਕ ਦਾ ਨਿੱਜੀ ਸਕੱਤਰ (ਪੀ.ਏ.) ਰਹਿ ਚੁੱਕਾ ਹੈ।

ਜਾਣਕਾਰੀ ਅਨੁਸਾਰ ਮੋਗਾ ਨਿਵਾਸੀ ਹਰਸ਼ ਅਰੇਨ ਵਿਧਾਇਕ ਦਾ ਪੀਏ ਸੀ ਅਤੇ ਪ੍ਰਾਪਰਟੀ ਡੀਲਰ ਦਾ ਕੰਮ ਵੀ ਕਰਦਾ ਹੈ। ਵਿਧਾਇਕਾ ਨੇ ਤਹਿਸੀਲ ਕੰਪਲੈਕਸ ਵਿੱਚ ਉਸਦੀ ਰਜਿਸਟਰੀ ਦਾ ਕੰਮ ਬੰਦ ਕਰਵਾ ਦਿੱਤਾ। ਨੌਜਵਾਨ ਨੇ ਕਾਨਫਰੰਸ ਕੀਤੀ ਅਤੇ ਜਾਣਕਾਰੀ ਜਨਤਕ ਕੀਤੀ। ਸ਼ਿਕਾਇਤ ਵਿੱਚ ਹਰਸ਼ ਨੇ ਮੋਗਾ ਦੀ ਸ਼ਹੀਦ ਭਗਤ ਸਿੰਘ ਮਾਰਕੀਟ ਵਿੱਚ ਬਣੀ ਫਰੀਡਮ ਫਾਈਟਰ ਅਤੇ ਪੰਜਾਬ ਸਰਕਾਰ ਦੀ ਜਾਇਦਾਦ ਹੜੱਪਣ ਦਾ ਵੀ ਦੋਸ਼ ਲਾਇਆ ਹੈ।

ਇਸ ਸਬੰਧੀ ਵਿਧਾਇਕਾ ਡਾ: ਅਮਨਦੀਪ ਕੌਰ ਅਰੋੜਾ (Amandeep Kaur Arora) ਨੇ ਕਿਹਾ ਕਿ ਜੇਕਰ ਪੰਜਾਬ ਦੇ ਲੋਕਪਾਲ ਵੱਲੋਂ ਕੋਈ ਨੋਟਿਸ ਆਉਂਦਾ ਹੈ ਤਾਂ ਵੀ ਉਹ ਲੋਕਪਾਲ ਅਦਾਲਤ ‘ਚ ਪੇਸ਼ ਹੋ ਕੇ ਆਪਣਾ ਪੱਖ ਪੇਸ਼ ਕਰਨਗੇ |

The post ਪੰਜਾਬ ਲੋਕਪਾਲ ਨੇ ‘ਆਪ’ MLA ਡਾ. ਅਮਨਦੀਪ ਕੌਰ ਅਰੋੜਾ ਨੂੰ ਕੀਤਾ ਤਲਬ, ਭ੍ਰਿਸ਼ਟਾਚਾਰ ਦੇ ਲੱਗੇ ਦੋਸ਼ appeared first on TheUnmute.com - Punjabi News.

Tags:
  • amandeep-kaur-arora
  • breaking-news
  • crime
  • mla-dr-amandeep-kaur-arora
  • news
  • punjab-lokpal
  • punjab-news

ਜਲਵਾਯੂ ਤਬਦੀਲੀਆਂ ਦੇ ਚੱਲਦੇ ਖੇਤੀਬਾੜੀ ਦੇ ਢੰਗ ਤਰੀਕੇ ਬਦਲਣੇ ਸਮੇਂ ਦੀ ਮੁੱਖ ਲੋੜ: ਸੰਤ ਬਲਬੀਰ ਸਿੰਘ ਸੀਚੇਵਾਲ

Wednesday 10 January 2024 07:06 AM UTC+00 | Tags: agricultural-methods breaking-news climate-change environmental farmers news punjab-news punjab-weather sant-balbir-singh-seechewal

ਸੁਲਤਾਨਪੁਰ ਲੋਧੀ, 10 ਜਨਵਰੀ 2024: ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੁਦਰਤੀ ਖੇਤੀ ਵੱਲ ਪਰਤਣ ਤਾਂ ਜੋ ਸੂਬੇ ਦੇ ਵਾਤਾਵਰਣ ਦੇ ਵਿਗੜ (climate change) ਰਹੇ ਤਵਾਜ਼ਨ ਨੂੰ ਲੀਹ ਤੇ ਲਿਆਂਦਾ ਜਾ ਸਕੇ। ਅੱਜ ਇੱਥੇ ਵਿਸ਼ੇਸ਼ ਗੱਲਬਾਤ ਦੌਰਾਨ ਉਹਨਾਂ ਦੱਸਿਆ ਕਿ ਜਲਵਾਯੂ ਵਿੱਚ ਆ ਰਹੀਆਂ ਤਬਦੀਲੀਆਂ ਦੇ ਚੱਲਦਿਆਂ ਪੰਜਾਬ ਦੇ 8 ਜ਼ਿਲ੍ਹੇ ਇਸਦੀ ਮਾਰ ਹੇਠ ਆਏ ਹੋਏ ਹਨ।

ਸੰਤ ਸੀਚੇਵਾਲ ਨੇ ਸਰਦ ਰੁੱਤ ਦੇ ਪਾਰਲੀਮੈਂਟ ਸ਼ੈਸ਼ਨ ਦੌਰਾਨ ਰਾਜ ਸਭਾ ਵਿੱਚ ਵਾਹਘਾ ਬਾਰਡਰ ਖੋਲਣ ਦੇ ਉਠਾਏ ਗਏ ਮੁੱਦੇ ਨੂੰ ਦੁਹਰਾਉਂਦਿਆਂ ਕਿਹਾ ਕਿ ਇਹ ਬਾਰਡਰ ਖੁੱਲ੍ਹਣਾ ਚਾਹੀਦਾ ਹੈ ਤਾਂ ਜੋ ਪੰਜਾਬ ਦੇ ਕਿਸਾਨਾਂ ਤੇ ਮਜ਼ਦੂਰਾਂ ਦੀ ਜ਼ਿੰਦਗੀ ਬੇਹਤਰ ਹੋ ਸਕੇ। ਉਹਨਾਂ ਕਿਹਾ ਕਿ ਪਾਕਿਸਤਾਨ ਨਾਲ ਦੇਸ਼ ਵੱਖ ਵੱਖ ਵਸਤਾਂ ਦਾ ਵਪਾਰ ਕਰਦਾ ਹੈ ਪਰ ਜੇਕਰ ਵਪਾਰ ਦਾ ਇਹ ਲਾਂਘਾ ਪੰਜਾਬ ਵਿੱਚ ਦੀ ਹੁੰਦਿਆ ਹੋਇਆ ਮੱਧ ਏਸ਼ੀਆ ਤੱਕ ਜਾਂਦਾ ਹੈ ਤਾਂ ਇਸ ਨਾਲ ਪੰਜਾਬ ਦੀ ਕਿਸਾਨੀ ਨੂੰ ਵੱਡੇ ਫਾਇਦੇ ਹੋਣਗੇ।

ਉਹਨਾਂ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਪਹਿਲਕਦਮੀ ਕਰਕੇ ਕਿਸਾਨਾਂ ਨੂੰ ਕੁਦਰਤੀ ਖੇਤੀ ਲਈ ਉਤਸ਼ਾਹਿਤ ਕਰਨ। ਭਵਿੱਖ ਵਿੱਚ ਪਾਣੀ ਦੇ ਡੂੰਘੇ ਹੋਣ ਵਾਲੇ ਸੰਕਟ ਦਾ ਜ਼ਿਕਰ ਕਰਦਿਆਂ ਸੰਤ ਸੀਚੇਵਾਲ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਨੇ ਦੇਸ਼ ਦੇ ਭੰਡਾਰ ਤਾਂ ਅਨਾਜ ਨਾਲ ਭਰ ਦਿੱਤੇ ਪਰ ਆਪਣਾ ਧਰਤੀ ਹੇਠਲਾ ਪਾਣੀ ਮੁਕਾ ਲਿਆ ਹੈ। ਪੰਜਾਬ ਦੀ ਹਵਾ ਤੇ ਮਿੱਟੀ ਪਲੀਤ ਹੋ ਚੁੱਕੀਆਂ ਹਨ। ਪੰਜਾਬ ਦੇ ਪਿੰਡਾਂ ਵਿੱਚ ਕੈਂਸਰ ਬੜੀ ਤੇਜ਼ੀ ਨਾਲ ਫੈਲ ਰਿਹਾ ਹੈ। ਆਉਣ ਵਾਲੀਆਂ ਨਸਲਾਂ ਲਈ ਤੰਦਰੁਸਤ ਪੰਜਾਬ ਤਾਂ ਹੀ ਛੱਡ ਸਕਦੇ ਹਾਂ, ਜੇ ਕੁਦਰਤੀ ਖੇਤੀ ਅਪਣਾਈਏ।

ਸੰਤ ਸੀਚੇਵਾਲ ਨੇ ਖੇਤੀਬਾੜੀ ਮਾਮਲਿਆਂ ਦੇ ਮਾਹਰ ਦਵਿੰਦਰ ਸ਼ਰਮਾ ਦੇ ਹਵਾਲੇ ਨਾਲ ਕਿਹਾ ਕਿ ਉਹਨਾਂ ਨੇ ਆਪਣੀ ਇੱਕ ਰਿਪੋਰਟ ਵਿੱਚ ਆਂਧਰਾ ਪ੍ਰਦੇਸ਼ ਦੇ ਛੋਟੇ ਕਿਸਾਨਾਂ ਵੱਲੋਂ ਅਪਣਾਈ ਗਈ ਕਮਿਊਨਿਟੀ ਮੈਨੇਜ਼ਡ ਨੇਚੁਰਲ ਫਾਰਮਿੰਗ ਤਹਿਤ 8 ਲੱਖ ਕਿਸਾਨਾਂ ਨੇ ਪੂਰੀ ਤਰ੍ਹਾ ਨਾਲ ਰਸਾਈਣਿਕ ਖਾਦਾਂ ਨੂੰ ਤਿਆਰ ਕੀਤਾ ਹੈ। ਉਹਨਾਂ ਕਿਹਾ ਕਿ ਇਸ ਨਾਲ ਆਂਧਰਾ ਪ੍ਰਦੇਸ਼ ਦੇ 26 ਜ਼ਿਿਲ੍ਹਆਂ ਦੇ 3730 ਪਿੰਡਾਂ ਦੇ ਕਿਸਾਨ ਕੁਦਰਤੀ ਖੇਤੀ ਕਰ ਰਹੇ ਹਨ ਅਤੇ ਉਹਨਾਂ ਨੇ 2031 ਤੱਕ ਨਿਸ਼ਾਨ ਮਿੱਥਿਆ ਹੈ ਕਿ 60 ਲੱਖ ਅਬਾਦੀ ਨੂੰ ਕੁਦਰਤੀ ਖੇਤੀ ਤਹਿਤ ਲਿਆਂਦਾ ਜਾਵੇਗਾ। ਉਹਨਾਂ ਕਿਹਾ ਕਿ ਆਰਗੈਨਿਕ ਵਸਤਾਂ ਦੀ ਬਹੁਤ ਜ਼ਿਆਦਾ ਮੰਗ ਹੈ ਤੇ ਇਸ ਦੀ ਕੀਮਤ ਵੀ ਤਿੰਨ ਗੁਣਾ ਹੈ।

ਸੰਤ ਸੀਚੇਵਾਲ ਨੇ ਪੰਜਾਬ ਦੀ ਖੇਤੀ ਨੂੰ ਨਵੇਂ ਸਿਰੇ ਤੋਂ ਵਿੳੇੁਂਤਣ ਦੀ ਲੋੜ ਤੇ ਜ਼ੋਰ ਦਿੰਦਿਆ ਕਿਹਾ ਕਿ ਪੰਜਾਬ ਦੇ ਕਿਸਾਨ ਬਦਲੇ ਹਲਾਤਾਂ (climate change) ਦੇ ਮੁਤਾਬਿਕ ਖੇਤੀਬਾੜੀ ਦੇ ਢੰਗ ਤਰੀਕਿਆਂ ਨੂੰ ਬਦਲਣ। ਉਹਨਾਂ ਕਿਹਾ ਕਿ ਆਲਮੀ ਤਪਸ਼ ਦਾ ਪ੍ਰਭਾਵ ਪੂਰੀ ਦੁਨੀਆਂ ਤੇ ਪੈ ਰਿਹਾ ਹੈ ਤੇ ਇਸਦਾ ਅਸਰ ਹੁਣ ਪੰਜਾਬ ਦੀਆਂ ਰੁੁੱਤਾਂ ਤੇ ਦਿਖਣ ਲੱਗ ਗਿਆ ਹੈ। ਉਹਨਾਂ ਕੇਂਦਰ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਲਈ ਛੋਟੇ ਕਿਸਾਨਾਂ ਤੇ ਮਜ਼ਦੂਰਾਂ ਦੀ ਬਾਂਹ ਫੜ੍ਹਨ ਤਾਂ ਜੋ ਇਹ ਲੋਕ ਛੋਟੇ ਛੋਟੇ ਕਰਜ਼ਿਆਂ ਕਾਰਨ ਖੁਦਕੁਸ਼ੀਆਂ ਨਾ ਕਰਨ। ਸੰਤ ਸੀਚੇਵਾਲ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਕਿਸਾਨਾਂ ਤੇ ਮਜ਼ਦੂਰਾਂ ਦੇ ਕਰਜ਼ਿਆਂ ਤੇ ਉਸੀ ਤਰ੍ਹਾਂ ਨਾਲ ਲੀਕ ਮਾਰੇ ਜਿਵੇਂ ਉਹ ਹਾਰ ਸਾਲ ਵੱਡੇ ਕਾਰੋਬਾਰੀਆਂ ਨੂੰ 5 ਲੱਖ ਕਰੋੜ ਟੈਕਸਾਂ ਵਿੱਚ ਰਾਹਤ ਦਿੰਦੀ ਹੈ।

 

The post ਜਲਵਾਯੂ ਤਬਦੀਲੀਆਂ ਦੇ ਚੱਲਦੇ ਖੇਤੀਬਾੜੀ ਦੇ ਢੰਗ ਤਰੀਕੇ ਬਦਲਣੇ ਸਮੇਂ ਦੀ ਮੁੱਖ ਲੋੜ: ਸੰਤ ਬਲਬੀਰ ਸਿੰਘ ਸੀਚੇਵਾਲ appeared first on TheUnmute.com - Punjabi News.

Tags:
  • agricultural-methods
  • breaking-news
  • climate-change
  • environmental
  • farmers
  • news
  • punjab-news
  • punjab-weather
  • sant-balbir-singh-seechewal

ਭਾਰਤੀ ਜਲ ਸੈਨਾ ਦੇ ਮੁਖੀ ਨੇ ਲਾਂਚ ਕੀਤਾ ਸਵਦੇਸ਼ੀ ਦ੍ਰਿਸ਼ਟੀ 10 ਸਟਾਰ ਲਾਈਨਰ ਡਰੋਨ

Wednesday 10 January 2024 07:27 AM UTC+00 | Tags: adani-defense adani-defense-and-aerospace breaking-news drishti-10 drishti-10-star-liner-drone drone indian-army indian-navy indian-navy-chief-admiral-r-hari-kumar news

ਚੰਡੀਗੜ੍ਹ, 10 ਜਨਵਰੀ 2024: ਅਡਾਨੀ ਡਿਫੈਂਸ ਐਂਡ ਏਰੋਸਪੇਸ ਦੁਆਰਾ ਨਿਰਮਿਤ ਸਵਦੇਸ਼ੀ ਦ੍ਰਿਸ਼ਟੀ 10 ਸਟਾਰ ਲਾਈਨਰ ਡਰੋਨ ਨੂੰ ਭਾਰਤੀ ਜਲ ਸੈਨਾ (Indian Navy) ਦੇ ਮੁਖੀ ਐਡਮਿਰਲ ਆਰ ਹਰੀ ਕੁਮਾਰ ਨੇ ਹੈਦਰਾਬਾਦ ਵਿੱਚ ਲਾਂਚ ਕੀਤਾ ਹੈ । ਫਰਮ ਨੇ ਕਿਹਾ ਕਿ ਇਹ ਇੱਕੋ-ਇੱਕ ਆਲ-ਮੌਸਮ ਫੌਜੀ ਪਲੇਟਫਾਰਮ ਹੈ ਜੋ ਦੋ ਏਅਰਫੀਲਡਾਂ ਵਿਚ ਉਡਾਣ ਭਰ ਸਕਦਾ ਹੈ। ਕੰਪਨੀ ਨੇ ਕਿਹਾ ਕਿ ਯੂਏਵੀ ਨੇਵੀ ਦੇ ਸਮੁੰਦਰੀ ਕਾਰਜਾਂ ਵਿੱਚ ਸ਼ਾਮਲ ਹੋਣ ਲਈ ਹੈਦਰਾਬਾਦ ਤੋਂ ਪੋਰਬੰਦਰ ਲਈ ਉਡਾਣ ਭਰੇਗਾ । ਇਸਦੀ 450 ਕਿਲੋਗ੍ਰਾਮ ਪੇਲੋਡ ਸਮਰੱਥਾ ਹੈ, ਮਾਨਵ ਰਹਿਤ ਡਰੋਨ ਹੈ ਅਤੇ ਹਰ ਮੌਸਮ ਵਿੱਚ ਕੰਮ ਕਰਨ ਦੇ ਸਮਰੱਥ ਹੈ |

ਇਸ ਸੰਬੰਧੀ ਭਾਰਤੀ ਜਲ ਸੈਨਾ (Indian Navy) ਦੇ ਮੁਖੀ ਐਡਮਿਰਲ ਹਰੀ ਕੁਮਾਰ ਨੇ ਭਾਰਤੀ ਜਲ ਸੈਨਾ ਦੀਆਂ ਜ਼ਰੂਰਤਾਂ ਦੇ ਅਨੁਸਾਰ ਆਪਣੇ ਰੋਡਮੈਪ ਦਾ ਹਵਾਲਾ ਦਿੰਦੇ ਹੋਏ, ਰੱਖਿਆ ਅਤੇ ਸੁਰੱਖਿਆ ਵਿੱਚ ਸਵੈ-ਨਿਰਭਰਤਾ ਨੂੰ ਸਮਰੱਥ ਬਣਾਉਣ ਲਈ ਫਰਮ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਆਈਐਸਆਰ ਤਕਨਾਲੋਜੀ ਅਤੇ ਸਮੁੰਦਰੀ ਦਬਦਬੇ ਵਿੱਚ ਸਵੈ-ਨਿਰਭਰਤਾ ਦੀ ਪ੍ਰਾਪਤੀ ਵਿੱਚ ਇੱਕ ਤਬਦੀਲੀ ਵਾਲਾ ਕਦਮ ਹੈ।

ਘਰੇਲੂ ਉਤਪਾਦਕ ਕੰਪਨੀ ਨੇ ਸਥਾਨਕ ਸਮਰੱਥਾਵਾਂ ਨੂੰ ਵਿਕਸਤ ਕਰਨ ਲਈ ਪਿਛਲੇ ਕੁਝ ਸਾਲਾਂ ਵਿੱਚ ਯੋਜਨਾਬੱਧ ਢੰਗ ਨਾਲ ਕੰਮ ਕਰਕੇ ਮਾਨਵ ਰਹਿਤ ਪ੍ਰਣਾਲੀਆਂ ਪ੍ਰਤੀ ਆਪਣੀ ਵਚਨਬੱਧਤਾ ਦਾ ਪ੍ਰਦਰਸ਼ਨ ਕੀਤਾ ਹੈ। ਦ੍ਰਿਸ਼ਟੀ 10 ਦੇ ਆਉਣ ਨਾਲ ਸਾਡੀ ਜਲ ਸੈਨਾ ਦੀਆਂ ਸਮਰੱਥਾਵਾਂ ਵਿੱਚ ਵਾਧਾ ਹੋਵੇਗਾ। ਸਦਾ ਵਿਕਸਤ ਹੋ ਰਹੀ ਸਮੁੰਦਰੀ ਨਿਗਰਾਨੀ ਅਤੇ ਖੋਜ ਲਈ ਸਾਡੀ ਤਿਆਰੀ ਨੂੰ ਮਜ਼ਬੂਤ ​​ਕੀਤਾ ਜਾਵੇਗਾ।

The post ਭਾਰਤੀ ਜਲ ਸੈਨਾ ਦੇ ਮੁਖੀ ਨੇ ਲਾਂਚ ਕੀਤਾ ਸਵਦੇਸ਼ੀ ਦ੍ਰਿਸ਼ਟੀ 10 ਸਟਾਰ ਲਾਈਨਰ ਡਰੋਨ appeared first on TheUnmute.com - Punjabi News.

Tags:
  • adani-defense
  • adani-defense-and-aerospace
  • breaking-news
  • drishti-10
  • drishti-10-star-liner-drone
  • drone
  • indian-army
  • indian-navy
  • indian-navy-chief-admiral-r-hari-kumar
  • news

ਕੈਬਿਨਟ ਮੰਤਰੀ ਅਮਨ ਅਰੋੜਾ ਨੇ ਦੋ ਸਾਲ ਦੀ ਸਜ਼ਾ ਦੇ ਫੈਸਲੇ ਨੂੰ ਅਦਾਲਤ 'ਚ ਦਿੱਤੀ ਚੁਣੌਤੀ

Wednesday 10 January 2024 07:43 AM UTC+00 | Tags: aam-aadmi-party aman-arora breaking-news court news sangrur-court sunam-court the-unmute the-unmute-breaking-news the-unmute-latest-update

ਚੰਡੀਗੜ੍ਹ, 10 ਜਨਵਰੀ 2024: ਪੰਜਾਬ ਦੇ ਕੈਬਿਨਟ ਮੰਤਰੀ ਅਮਨ ਅਰੋੜਾ (Aman Arora) ਨੇ 15 ਸਾਲ ਪੁਰਾਣੇ ਇੱਕ ਕੇਸ ਵਿੱਚ ਸੁਨਾਮ ਦੀ ਅਦਾਲਤ ਵੱਲੋਂ ਸੁਣਾਈ ਗਈ ਦੋ ਸਾਲ ਦੀ ਸਜ਼ਾ ਨੂੰ ਸੰਗਰੂਰ ਦੀ ਜ਼ਿਲ੍ਹਾ ਅਦਾਲਤ ਵਿੱਚ ਚੁਣੌਤੀ ਦਿੱਤੀ ਹੈ। ਇਸ ਮਾਮਲੇ ਦੀ ਸੁਣਵਾਈ ਹੁਣ 15 ਜਨਵਰੀ ਨੂੰ ਅਦਾਲਤ ਵਿੱਚ ਹੋਵੇਗੀ। ਅਦਾਲਤ ਵੱਲੋਂ ਦੋਵਾਂ ਧਿਰਾਂ ਨੂੰ ਪੇਸ਼ ਹੋਣ ਦੇ ਨੋਟਿਸ ਜਾਰੀ ਕੀਤੇ ਗਏ ਹਨ।

ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵੀ ਇਸ ਮਾਮਲੇ ਦਾ ਨੋਟਿਸ ਲਿਆ ਸੀ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਉਨ੍ਹਾਂ ਨੂੰ ਹਟਾਉਣ ਸਬੰਧੀ ਰਿਪੋਰਟ ਮੰਗੀ ਸੀ। ਇਸ ਮਾਮਲੇ ‘ਚ 21 ਦਸੰਬਰ ਨੂੰ ਸੰਗਰੂਰ ਜ਼ਿਲ੍ਹੇ ਦੀ ਇੱਕ ਅਦਾਲਤ ਨੇ ਮੰਤਰੀ ਅਮਨ ਅਰੋੜਾ ਸਮੇਤ 9 ਵਿਅਕਤੀਆਂ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਸੀ। ਇਹ ਸਜ਼ਾ 2008 ਨਾਲ ਸਬੰਧਤ ਇੱਕ ਮਾਮਲੇ ਵਿੱਚ ਦਿੱਤੀ ਗਈ ਸੀ। ਜਿਸ ਵਿੱਚ ਅਮਨ ਅਰੋੜਾ ਦਾ ਆਪਣੇ ਜੀਜਾ ਰਜਿੰਦਰ ਦੀਪਾ ਨਾਲ ਪਰਿਵਾਰਕ ਝਗੜਾ ਸੀ। ਅਰੋੜਾ ਦਾ ਦੋਸ਼ ਸੀ ਕਿ 15 ਸਾਲ ਪਹਿਲਾਂ ਅਮਨ ਅਰੋੜਾ ਨੇ ਘਰ ‘ਚ ਦਾਖਲ ਹੋ ਕੇ ਕੁੱਟਮਾਰ ਕੀਤੀ ਸੀ।

ਮੰਤਰੀ ਅਮਨ ਅਰੋੜਾ (Aman Arora) ਅਤੇ ਹੋਰਨਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 452 ਅਤੇ 323 ਤਹਿਤ ਕੇਸ ਦਰਜ ਕੀਤਾ ਗਿਆ ਸੀ। ਸੁਨਾਮ ਦੀ ਅਦਾਲਤ ਨੇ ਧਾਰਾ 452 ਤਹਿਤ 2 ਸਾਲ ਅਤੇ ਧਾਰਾ 323 ਤਹਿਤ 1 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਸੀ। ਦੋਵੇਂ ਸਜ਼ਾਵਾਂ ਨਾਲ-ਨਾਲ ਚੱਲਣਗੀਆਂ। ਹਾਲਾਂਕਿ ਉਸ ਕੋਲ ਇਸ ਫੈਸਲੇ ਖਿਲਾਫ ਅਪੀਲ ਦਾਇਰ ਕਰਨ ਲਈ 30 ਦਿਨ ਸਨ।

The post ਕੈਬਿਨਟ ਮੰਤਰੀ ਅਮਨ ਅਰੋੜਾ ਨੇ ਦੋ ਸਾਲ ਦੀ ਸਜ਼ਾ ਦੇ ਫੈਸਲੇ ਨੂੰ ਅਦਾਲਤ ‘ਚ ਦਿੱਤੀ ਚੁਣੌਤੀ appeared first on TheUnmute.com - Punjabi News.

Tags:
  • aam-aadmi-party
  • aman-arora
  • breaking-news
  • court
  • news
  • sangrur-court
  • sunam-court
  • the-unmute
  • the-unmute-breaking-news
  • the-unmute-latest-update

ਕੇਂਦਰੀ ਮੰਤਰੀ ਨਿਤਿਨ ਗਡਕਰੀ ਅੱਜ ਪੰਜਾਬ 'ਚ 29 ਨਵੇਂ ਪ੍ਰੋਜੈਕਟਾਂ ਦਾ ਨੀਂਹ ਪੱਥਰ ਤੇ ਉਦਘਾਟਨ ਕਰਨਗੇ

Wednesday 10 January 2024 07:56 AM UTC+00 | Tags: 29-new-projects breaking-news hoshiarpur news punjab-road punjab-transport-department road-construction union-highways-minister

ਚੰਡੀਗੜ੍ਹ, 10 ਜਨਵਰੀ 2024: ਕੇਂਦਰੀ ਰਾਜਮਾਰਗ ਮੰਤਰੀ ਨਿਤਿਨ ਗਡਕਰੀ (Nitin Gadkari) ਅੱਜ ਪੰਜਾਬ ਪਹੁੰਚ ਰਹੇ ਹਨ। ਇਸ ਦੌਰਾਨ ਉਹ ਹੁਸ਼ਿਆਰਪੁਰ, ਜਲੰਧਰ ਅਤੇ ਆਸਪਾਸ ਦੇ ਖੇਤਰਾਂ ਲਈ 29 ਨਵੇਂ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ ਅਤੇ ਉਦਘਾਟਨ ਕਰਨਗੇ। ਜਿਸ ‘ਤੇ ਲਗਭਗ 4 ਹਜ਼ਾਰ ਕਰੋੜ ਰੁਪਏ ਖਰਚ ਕੀਤੇ ਜਾਣਗੇ। ਮਿਲੀ ਜਾਣਕਾਰੀ ਅਨੁਸਾਰ ਨਿਤਿਨ ਗਡਕਰੀ ਛੇਤੀ ਹੀ ਜਲੰਧਰ ਦੇ ਆਦਮਪੁਰ ਹਵਾਈ ਅੱਡੇ ‘ਤੇ ਉਤਰਨਗੇ। ਜਿਸ ਤੋਂ ਬਾਅਦ ਉਹ ਹੁਸ਼ਿਆਰਪੁਰ ਦੁਸਹਿਰਾ ਗਰਾਊਂਡ ਜਾਣਗੇ ।

ਇਨ੍ਹਾਂ ਪ੍ਰੋਜੈਕਟਾਂ ਵਿੱਚੋਂ ਸਭ ਤੋਂ ਮਹੱਤਵਪੂਰਨ 40 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਣ ਵਾਲੇ ਹੁਸ਼ਿਆਰਪੁਰ ਤੋਂ NH 703 A ‘ਤੇ ਸਥਿਤ ਜਲੰਧਰ-ਕਪੂਰਥਲਾ ਰੋਡ ਦੇ 9 ਕਿਲੋਮੀਟਰ ਲੰਬੇ ਚਾਰ ਮਾਰਗੀ ਹਿੱਸੇ ਦਾ ਉਦਘਾਟਨ ਕੀਤਾ ਜਾਵੇਗਾ । ਇਸ ਤੋਂ ਇਲਾਵਾ ਉਹ NH 703 A ‘ਤੇ ਸਥਿਤ ਜਲੰਧਰ-ਮੱਖੂ ਰੋਡ ‘ਤੇ 3 ਛੋਟੇ ਪੁਲਾਂ ਦੇ ਪੁਨਰ ਨਿਰਮਾਣ ਦਾ ਵੀ ਉਦਘਾਟਨ ਕਰਨਗੇ।

ਇਸ ਦੇ ਨਾਲ ਹੀ ਜਲੰਧਰ-ਫਗਵਾੜਾ (NH 44) ਹਾਈਵੇ ‘ਤੇ ਸਥਿਤ ਦਕੋਹਾ ਅੰਡਰਪਾਸ ਦਾ ਉਦਘਾਟਨ ਕੀਤਾ ਜਾਵੇਗਾ। ਇਸ ਨੂੰ 14 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ। ਜਿਸ ਨਾਲ ਦਕੋਹਾ ਅਤੇ ਬੜਿੰਗ ਇਲਾਕੇ ਦੇ ਲੋਕਾਂ ਨੂੰ ਹਾਈਵੇਅ ‘ਤੇ ਆਉਣ-ਜਾਣ ਵਿਚ ਭਾਰੀ ਸਹੂਲਤ ਮਿਲੇਗੀ।

ਨਿਤਿਨ ਗਡਕਰੀ (Nitin Gadkari)  ਲੁਧਿਆਣਾ ਵਿੱਚ ਜੀਟੀ ਰੋਡ ਅਤੇ ਨੈਸ਼ਨਲ ਹਾਈਵੇਅ 5 ਨੂੰ ਜੋੜਨ ਵਾਲੇ ਚਾਰ ਮਾਰਗੀ ਲਾਡੋਵਾਲ ਬਾਈਪਾਸ ਦਾ ਵੀ ਉਦਘਾਟਨ ਕਰਨਗੇ। ਲਾਡੋਵਾਲ ਬਾਈਪਾਸ ਦਾ ਨਿਰਮਾਣ ਲੁਧਿਆਣਾ-ਫ਼ਿਰੋਜ਼ਪੁਰ ਹਾਈਵੇਅ ਨੂੰ ਦਿੱਲੀ-ਜਲੰਧਰ ਹਾਈਵੇ (NH 44) ਨਾਲ ਜੋੜੇਗਾ। ਇਸ ਦੌਰਾਨ ਫਗਵਾੜਾ ਅਤੇ ਹੁਸ਼ਿਆਰਪੁਰ ਬਾਈਪਾਸ ਦੇ ਨਾਲ-ਨਾਲ ਫਗਵਾੜਾ ਅਤੇ ਹੁਸ਼ਿਆਰਪੁਰ ਨੂੰ ਚਹੁੰ ਮਾਰਗੀ ਬਣਾਉਣ ਦਾ ਨੀਂਹ ਪੱਥਰ ਵੀ ਰੱਖਿਆ ਜਾ ਰਿਹਾ ਹੈ।

ਫਗਵਾੜਾ ਅਤੇ ਹੁਸ਼ਿਆਰਪੁਰ ਵਿਚਕਾਰ ਚਾਰ ਮਾਰਗੀ ਬਣਨ ਨਾਲ 100 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਸੰਪਰਕ ਹੋਵੇਗਾ। ਇਹ ਯਾਤਰਾ ਇੱਕ ਘੰਟੇ ਤੋਂ ਘਟ ਕੇ 30 ਮਿੰਟ ਰਹਿ ਜਾਵੇਗੀ। ਬਾਈਪਾਸ ਦੇ ਬਣਨ ਨਾਲ ਸ਼ਹਿਰ ਵਿੱਚ ਰਹਿਣ ਵਾਲੇ ਲੋਕਾਂ ਨੂੰ ਭੀੜ-ਭੜੱਕੇ ਤੋਂ ਵੀ ਰਾਹਤ ਮਿਲੇਗੀ।

ਹੁਸ਼ਿਆਰਪੁਰ ਦਾ ਨੈਸ਼ਨਲ ਹਾਈਵੇ ਨੰਬਰ 44 (ਜੀ.ਟੀ. ਰੋਡ) ਨਾਲ ਸਿੱਧਾ ਸੰਪਰਕ ਹੋਵੇਗਾ। ਸੇਤੂ ਬੰਧਨ ਯੋਜਨਾ ਤਹਿਤ ਕੇਂਦਰੀ ਮੰਤਰੀ ਨਿਤਿਨ ਗਡਕਰੀ ਜਲੰਧਰ ਦੇ ਪਿੰਡ ਕੰਗਨੀਵਾਲ ਵਿੱਚ ਰੇਲਵੇ ਓਵਰਬ੍ਰਿਜ ਦਾ ਨੀਂਹ ਪੱਥਰ ਵੀ ਰੱਖਣਗੇ। ਇਹ 46 ਕਿਲੋਮੀਟਰ ਲੰਬੇ ਜਲੰਧਰ ਬਾਈਪਾਸ ਪ੍ਰੋਜੈਕਟ ਵਿੱਚ ਬਣਾਇਆ ਜਾ ਰਿਹਾ ਹੈ।

ਅੰਮ੍ਰਿਤਸਰ, ਕਪੂਰਥਲਾ ਅਤੇ ਲੁਧਿਆਣਾ ਜ਼ਿਲ੍ਹਿਆਂ ਵਿੱਚ ਕੁੱਲ 9 ਪ੍ਰਾਜੈਕਟ ਬਣਾਏ ਜਾ ਰਹੇ ਹਨ। ਫ਼ਿਰੋਜ਼ਪੁਰ ਬਾਈਪਾਸ ਨੂੰ ਚਾਰ ਮਾਰਗੀ ਬਣਾਉਣ ਦਾ ਨੀਂਹ ਪੱਥਰ ਵੀ ਰੱਖਿਆ ਜਾਵੇਗਾ। ਕਰਤਾਰਪੁਰ-ਅੰਮ੍ਰਿਤਸਰ ਵਿਚਕਾਰ ਪਿੰਡ ਗਹਰੀ ਮੰਡੀ ਅਤੇ ਤਰਨ ਤਾਰਨ ਵਿਖੇ ਰੇਲਵੇ ਓਵਰਬ੍ਰਿਜ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਸੁਲਤਾਨਪੁਰ ਲੋਧੀ-ਮੱਖੂ ‘ਤੇ ਦੋ ਮਾਰਗੀ ਰੇਲਵੇ ਪੁਲ ਦਾ ਨੀਂਹ ਪੱਥਰ ਰੱਖਿਆ ਜਾਵੇਗਾ।

The post ਕੇਂਦਰੀ ਮੰਤਰੀ ਨਿਤਿਨ ਗਡਕਰੀ ਅੱਜ ਪੰਜਾਬ ‘ਚ 29 ਨਵੇਂ ਪ੍ਰੋਜੈਕਟਾਂ ਦਾ ਨੀਂਹ ਪੱਥਰ ਤੇ ਉਦਘਾਟਨ ਕਰਨਗੇ appeared first on TheUnmute.com - Punjabi News.

Tags:
  • 29-new-projects
  • breaking-news
  • hoshiarpur
  • news
  • punjab-road
  • punjab-transport-department
  • road-construction
  • union-highways-minister

ਚੰਡੀਗੜ੍ਹ, 10 ਜਨਵਰੀ 2024: ( IND vs AFG ) ਭਾਰਤ ‘ਚ ਤਿੰਨ ਵਨਡੇ ਵਿਸ਼ਵ ਕੱਪ ਚੈਂਪੀਅਨ ਇੰਗਲੈਂਡ, ਪਾਕਿਸਤਾਨ ਅਤੇ ਸ਼੍ਰੀਲੰਕਾ ਨੂੰ ਹਰਾਉਣ ਵਾਲੀ ਅਫਗਾਨਿਸਤਾਨ ਦੀ ਟੀਮ ਇਕ ਵਾਰ ਫਿਰ ਭਾਰਤੀ ਟੀਮ ਦਾ ਮੁਕਾਬਲਾ ਕਰੇਗੀ । ਟੀਮ ਭਾਰਤ ‘ਚ ਭਲਕੇ ਯਾਨੀ 11 ਜਨਵਰੀ ਤੋਂ 3 ਟੀ-20 ਸੀਰੀਜ਼ ਦਾ ਪਹਿਲਾ ਮੈਚ ਖੇਡੇਗੀ। ਇਹ ਮੈਚ ਮੋਹਾਲੀ ਵਿਖੇ ਸ਼ਾਮ 7:00 ਵਜੇ ਸ਼ੁਰੂ ਹੋਵੇਗਾ | ਜੂਨ ‘ਚ ਹੋਣ ਵਾਲੇ ਟੀ-20 ਵਿਸ਼ਵ ਕੱਪ ਲਈ ਇਹ ਸੀਰੀਜ਼ ਮਹੱਤਵਪੂਰਨ ਹੈ।

ਅਫਗਾਨਿਸਤਾਨ ਦੀ ਟੀਮ, ਜਿਸ ਨੇ ਹਾਲ ਹੀ ‘ਚ 50 ਓਵਰਾਂ ਦੇ ਫਾਰਮੈਟ ‘ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ, ਅਫਗਾਨਿਸਤਾਨ ਨੇ ਟੀ-20 ਫਾਰਮੈਟ ‘ਚ ਖੇਡੇ ਗਏ ਕੁੱਲ ਮੈਚਾਂ ‘ਚੋਂ 63 ਫੀਸਦੀ ਜਿੱਤੇ ਹਨ। ਹਾਲਾਂਕਿ ਅਫਗਾਨਿਸਤਾਨ ਦੀ ਟੀਮ ਕਿਸੇ ਵੀ ਫਾਰਮੈਟ ‘ਚ ਭਾਰਤ ਖ਼ਿਲਾਫ਼ ਕੋਈ ਵੀ ਮੈਚ ਨਹੀਂ ਜਿੱਤ ਸਕੀ ਹੈ।

ਭਾਰਤ ਅਤੇ ਅਫਗਾਨਿਸਤਾਨ ( IND vs AFG ) ਵਿਚਾਲੇ ਟੀ-20 ਫਾਰਮੈਟ ‘ਚ 5 ਮੈਚ ਹੋ ਚੁੱਕੇ ਹਨ। ਭਾਰਤ ਨੇ 4 ਵਿੱਚ ਜਿੱਤ ਦਰਜ ਕੀਤੀ, ਜਦਕਿ ਇੱਕ ਮੈਚ ਬੇਨਤੀਜਾ ਰਿਹਾ। ਦੋਵਾਂ ਟੀਮਾਂ ਵਿਚਾਲੇ ਸਾਰੇ ਫਾਰਮੈਟਾਂ ‘ਚ 10 ਮੈਚ ਹੋਏ ਅਤੇ ਭਾਰਤ ਨੇ 8 ਜਿੱਤੇ। ਇਕ ਮੈਚ ਬਰਾਬਰੀ ‘ਤੇ ਰਿਹਾ, ਜਦਕਿ ਇਕ ਬੇਨਤੀਜਾ ਰਿਹਾ।

ਦੂਜੇ ਪਾਸੇ ਦੁਵੱਲੀ ਸੀਰੀਜ਼ ‘ਚ ਟੀਮ ਦਾ ਰਿਕਾਰਡ ਵੀ ਸ਼ਾਨਦਾਰ ਰਿਹਾ। ਟੀਮ ਨੇ 24 ਸੀਰੀਜ਼ ਖੇਡੀਆਂ ਅਤੇ 70.83% ਭਾਵ 17 ਮੈਚ ਜਿੱਤੇ । ਟੀਮ 5 ਸੀਰੀਜ਼ ਹਾਰ ਗਈ, ਜਦਕਿ 2 ਡਰਾਅ ਵੀ ਖੇਡੀ। ਅਫਗਾਨਿਸਤਾਨ ਪਹਿਲੀ ਵਾਰ ਭਾਰਤ ਖਿਲਾਫ 3 ਮੈਚਾਂ ਦੀ ਟੀ-20 ਸੀਰੀਜ਼ ਖੇਡੇਗਾ ਅਤੇ ਹੁਣ ਤੱਕ ਟੀਮ ਨੇ ਜ਼ਿਆਦਾਤਰ ਸੀਰੀਜ਼ ਸਿਰਫ ਸਹਿਯੋਗੀ ਦੇਸ਼ਾਂ ਖਿਲਾਫ ਹੀ ਖੇਡੀ ਹੈ। ਹਾਲਾਂਕਿ ਟੀਮ ਨੇ ਵੈਸਟਇੰਡੀਜ਼ ਅਤੇ ਪਾਕਿਸਤਾਨ ਨੂੰ ਟੀ-20 ਸੀਰੀਜ਼ ‘ਚ ਹਰਾਇਆ ਹੈ। ਇਸ ਲਈ ਇਹ ਭਾਰਤ ਲਈ ਵੀ ਖਤਰਾ ਬਣ ਸਕਦਾ ਹੈ।

The post IND vs AFG : ਭਾਰਤ-ਅਫਗਾਨਿਸਤਾਨ ਵਿਚਾਲੇ ਭਲਕੇ ਪਹਿਲਾ ਟੀ-20 ਮੈਚ, ਭਾਰਤ ਖ਼ਿਲਾਫ਼ ਕਦੇ ਨਹੀਂ ਜਿੱਤਿਆ ਅਫਗਾਨਿਸਤਾਨ appeared first on TheUnmute.com - Punjabi News.

Tags:
  • afghanistan
  • breaking-news
  • cricket-news
  • ind-vs-afg
  • ind-vs-ag
  • news
  • t20-match
  • virat-kohli

ਬਿਆਸ, 10 ਜਨਵਰੀ 2024: ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਹਿੱਟ ਐਂਡ ਰਨ ਕਾਨੂੰਨ (hit and run law) ਦੇ ਖ਼ਿਲਾਫ਼ ਲਗਾਤਾਰ ਹੀ ਪੂਰੇ ਦੇਸ਼ ਵਿੱਚ ਵਿਰੋਧ ਪ੍ਰਦਰਸ਼ਨ ਦੇਖਣ ਨੂੰ ਮਿਲ ਰਿਹਾ ਹੈ। ਜਿਸ ਵਿੱਚ ਪਿਛਲੇ ਦਿਨੀ ਟਰੱਕ ਡਰਾਈਵਰਾਂ ਵੱਲੋਂ ਵੱਡੇ ਪੱਧਰ ਦੇ ਉੱਪਰ ਰੋਸ ਪ੍ਰਦਰਸ਼ਨ ਕੀਤਾ ਗਿਆ।

ਜਿਸ ਤੋਂ ਬਾਅਦ ਹੁਣ ਲਗਾਤਾਰ ਹੀ ਇਹ ਰੋਸ ਪ੍ਰਦਰਸ਼ਨ ਵੱਧਦਾ ਜਾ ਰਿਹਾ ਹੈ ਅਤੇ ਅੱਜ ਬਿਆਸ ਟੈਕਸੀ ਯੂਨੀਅਨ ਵਲੋ ਵੱਡੀ ਪੱਧਰ ਤੇ ਇੱਕਤਰਤਾ ਕਰਕੇ ਦੇਸ਼ ‘ਚ ਹਿੱਟ ਐਂਡ ਰਨ ਕਾਨੂੰਨ ਲਾਗੂ ਕਰਨ ਦੀ ਕੋਸ਼ਿਸ਼ ਦੇ ਵਿਰੋਧ ‘ਚ ਕੇਂਦਰ ਸਰਕਾਰ ਖ਼ਿਲਾਫ਼ ਸੜਕਾਂ ‘ਤੇ ਉੱਤਰੇ ਕੇ ਨਾਅਰੇਬਾਜ਼ੀ ਕਰਦੇ ਹੋਏ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ।

ਇਹ ਰੋਸ ਪ੍ਰਦਰਸ਼ਨ ਦੌਰਾਨ ਬਿਆਸ ਵਿੱਚ ਅੰਮ੍ਰਿਤਸਰ ਦਿੱਲੀ ਨੈਸ਼ਨਲ ਹਾਈਵੇ ਦੇ ਨਾਲ ਸੰਪਰਕ ਸੜਕ ਦੇ ਉੱਪਰ ਕੀਤਾ ਗਿਆ।ਜਿਸ ਤੋਂ ਬਾਅਦ ਪ੍ਰਦਰਸ਼ਨ ਕਰ ਰਹੇ ਡਰਾਈਵਰਾਂ ਨੇ ਕਿਹਾ ਕਿ ਬਹੁਤ ਸਾਰੇ ਡਰਾਈਵਰ ਗਰੀਬ ਪਰਿਵਾਰਾਂ ਨਾਲ ਸਬੰਧਤ ਹਨ। ਜਿਸ ਕਾਰਨ ਨਵੇਂ ਕਾਨੂੰਨ (hit and run law) ਮੁਤਾਬਕ ਹਰ ਡਰਾਈਵਰ ਇੰਨਾ ਜ਼ੁਰਮਾਨਾ ਨਹੀਂ ਭਰ ਸਕਦਾ। ਉਨ੍ਹਾਂ ਕਿਹਾ ਕਿ ਜੇਕਰ ਉਨਾਂ ਨੂੰ ਕਿਸੇ ਦੁਰਘਟਨਾ ਦਾ ਸ਼ਿਕਾਰ ਹੋਵੀ ਤਾਂ ਨਵੇਂ ਕਾਨੂੰਨ ਤਹਿਤ 10 ਸਾਲ ਦੀ ਸਜ਼ਾ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਉਨਾਂ ਦੇ ਪੂਰੇ ਪਰਿਵਾਰ ਦੀ ਜ਼ਿੰਦਗੀ ਬਰਬਾਦ ਹੋ ਜਾਵੇਗੀ।

ਉਨ੍ਹਾਂ ਆਖਿਆ ਕਿ ਇੱਕ ਡਰਾਈਵਰ ਪੂਰੇ ਪਰਿਵਾਰ ਦਾ ਗੁਜ਼ਾਰਾ ਚਲਾ ਰਿਹਾ ਹੈ ਅਤੇ ਕਿਸੇ ਵਾਹਨ ਚਾਲਕ ਦੀ ਇਹ ਮਨਸ਼ਾ ਨਹੀਂ ਹੁੰਦੀ ਹੈ ਕਿ ਉਹ ਕਿਸੇ ਨੂੰ ਨੁਕਸਾਨ ਪਹੁੰਚਾਵੇ ਜਾਂ ਫਿਰ ਕਿਸੇ ਹਾਦਸੇ ਦਾ ਸ਼ਿਕਾਰ ਹੋਵੇ ਜਾਂ ਕਿਸੇ ਨੂੰ ਨਿਸ਼ਾਨਾ ਨੂੰ ਬਣਾਵੇ ਅਤੇ ਜੇਕਰ ਕਿਤੇ ਅਜਿਹੀ ਸਥਿਤੀ ਜਾਂ ਫਿਰ ਹਲਾਤ ਬਣ ਜਾਂਦੇ ਹਨ ਤਾਂ ਅਜਿਹਾ ਨਵਾਂ ਕਾਨੂੰਨ ਬਣਦਿਆਂ ਹੀ ਜੇਕਰ ਕੋਈ ਘਟਨਾ ਵਾਪਰਦੀ ਹੈ ਤਾਂ ਡਰਾਈਵਰ ਦੇ ਪਰਿਵਾਰ ਦੀ ਜ਼ਿੰਦਗੀ ਤਕਰੀਬਨ ਖ਼ਤਮ ਹੋ ਜਾਵੇਗੀ।

ਜਿਸ ਦਾ ਸਿੱਧਾ ਜਿਹਾ ਮਤਲਬ ਹੈ ਕਿ ਹਾਦਸੇ ਤੋਂ ਬਾਅਦ ਜੇਕਰ ਡਰਾਈਵਰ ਤੇ ਕੋਈ ਅਜਿਹਾ ਮਾਮਲਾ ਦਰਜ ਹੁੰਦਾ ਹੈ ਤਾਂ ਅਜਿਹਾ ਵਿੱਚ ਪਰਿਵਾਰ ਆਪਣੇ ਪਰਿਵਾਰਕ ਮੈਬਰ ਭਾਵ ਵਾਹਨ ਚਾਲਕ ਦੀ ਜ਼ਮਾਨਤ ਦੇਣ ਤੋ ਵੀ ਅਸਮਰੱਥ ਹੋ ਜਾਣ ਤੇ ਮਾਨਸਿਕ ਤੌਰ ਤੇ ਪ੍ਰੇਸ਼ਾਨ ਹੋਣ ਦੇ ਨਾਲ ਨਾਲ ਆਰਥਿਕ ਰੂਪ ਵਿੱਚ ਵੀ ਖ਼ਤਮ ਹੋ ਜਾਣਗੇ।

ਉਨਾਂ ਕਿਹਾ ਕਿ ਕੋਈ ਵੀ ਡਰਾਈਵਰ ਜਾਣਬੁੱਝ ਕੇ ਹਾਦਸੇ ਦਾ ਕਾਰਨ ਨਹੀਂ ਬਣਦਾ। ਜੇਕਰ ਬਦਕਿਸਮਤੀ ਨਾਲ ਕੋਈ ਹਾਦਸਾ ਵਾਪਰ ਜਾਵੇ ਅਤੇ ਡਰਾਈਵਰ ਨਾ ਭੱਜੇ ਤਾਂ ਉੱਥੇ ਇਕੱਠੀ ਹੋਈ ਲੋਕਾਂ ਦੀ ਭੀੜ ਉਸ ਦੀ ਜਾਨ ਵੀ ਲੈ ਸਕਦੀ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਇਸ ਦਾ ਜ਼ਿੰਮੇਵਾਰ ਕੌਣ ਹੋਵੇਗਾ ? । ਉਨਾਂ ਮੰਗ ਕੀਤੀ ਕਿ ਬਣਾਏ ਜਾ ਰਹੇ ਨਵੇਂ ਕਾਨੂੰਨ ਨੂੰ ਤੁਰੰਤ ਰੱਦ ਕੀਤਾ ਜਾਵੇ। ਜੇਕਰ ਸਰਕਾਰ ਨੇ ਇਸ ਨੂੰ ਰੱਦ ਨਾ ਕੀਤਾ ਤਾਂ ਬਿਆਸ ਦੇ ਸਮੂਹ ਟੈਕਸੀ ਮਾਲਕ ਅਤੇ ਡਰਾਈਵਰ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।

The post ਬਿਆਸ ‘ਚ ਹਿੱਟ ਐਂਡ ਰਨ ਕਾਨੂੰਨ ਦੇ ਖ਼ਿਲਾਫ਼ ਸੜਕਾਂ ‘ਤੇ ਉੱਤਰੇ ਟੈਕਸੀ ਡਰਾਈਵਰ, ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ appeared first on TheUnmute.com - Punjabi News.

Tags:
  • beas
  • breaking-news
  • central-government
  • driver-strike
  • hit-and-run-case
  • news
  • taxi-drivers
  • taxi-drivers-strike

ਚੰਡੀਗੜ੍ਹ, 10 ਜਨਵਰੀ 2024: ਏਸ਼ੀਆ ਦਾ ਸਭ ਤੋਂ ਵੱਡਾ ਫੁੱਟਬਾਲ ਟੂਰਨਾਮੈਂਟ (football tournament) ਏਐਫਸੀ (AFC) ਏਸ਼ੀਅਨ ਕੱਪ ਦੋ ਦਿਨਾਂ ਬਾਅਦ ਕਤਰ ਵਿੱਚ ਸ਼ੁਰੂ ਹੋ ਰਿਹਾ ਹੈ। ਭਾਰਤ ਦਾ ਪਹਿਲਾ ਮੁਕਾਬਲਾ 2015 ਦੀ ਚੈਂਪੀਅਨ ਆਸਟ੍ਰੇਲੀਆ ਨਾਲ ਹੋਵੇਗਾ। ਪਹਿਲੀ ਵਾਰ ਭਾਰਤੀ ਟੀਮ ਨੇ ਲਗਾਤਾਰ ਦੋ ਸੈਸ਼ਨਾਂ ਲਈ ਕੁਆਲੀਫਾਈ ਕੀਤਾ ਹੈ। 2019 ‘ਚ ਕਤਰ ਇਸਦਾ ਚੈਂਪੀਅਨ ਬਣਿਆ ਸੀ |

ਬਲੂ ਟਾਈਗਰਜ਼ ਦੇ ਨਾਂ ਨਾਲ ਮਸ਼ਹੂਰ ਭਾਰਤੀ ਟੀਮ ਨੂੰ ਆਸਟ੍ਰੇਲੀਆ, ਉਜ਼ਬੇਕਿਸਤਾਨ ਅਤੇ ਸੀਰੀਆ ਦੇ ਨਾਲ ਗਰੁੱਪ ਬੀ ‘ਚ ਰੱਖਿਆ ਗਿਆ ਹੈ। ਭਾਰਤ 5ਵੀਂ ਵਾਰ ਏਸ਼ਿਆਈ ਕੱਪ ਖੇਡ ਰਿਹਾ ਹੈ। ਟੀਮ ਨੂੰ ਏਸ਼ੀਆ ਦੀਆਂ ਟਾਪ-24 ਟੀਮਾਂ ਦੀ ਚੁਣੌਤੀ ਦਾ ਸਾਹਮਣਾ ਕਰਨਾ ਪਵੇਗਾ।

ਭਾਰਤੀ ਟੀਮ 68 ਸਾਲਾਂ ਤੋਂ ਇਸ ਟੂਰਨਾਮੈਂਟ ਵਿੱਚ ਖੇਡ ਰਹੀ ਹੈ ਪਰ ਅੱਜ ਤੱਕ ਚੈਂਪੀਅਨ ਨਹੀਂ ਬਣ ਸਕੀ। ਇਸ ਟੂਰਨਾਮੈਂਟ ਵਿੱਚ ਭਾਰਤੀ ਟੀਮ ਦਾ ਹੁਣ ਤੱਕ ਦਾ ਸਭ ਤੋਂ ਵਧੀਆ ਪ੍ਰਦਰਸ਼ਨ 1964 ਵਿੱਚ ਆਇਆ ਸੀ। ਉਦੋਂ ਟੀਮ ਦੂਜੇ ਸਥਾਨ ‘ਤੇ ਸੀ। ਉਸ ਵੇਲੇ ਇਜ਼ਰਾਈਲ ਚੈਂਪੀਅਨ ਬਣਿਆ।

ਜਿਵੇਂ ਯੂਰੋ ਕੱਪ ਯੂਰਪ ਦਾ ਚੋਟੀ ਦਾ ਅੰਤਰਰਾਸ਼ਟਰੀ ਟੂਰਨਾਮੈਂਟ (football tournament) ਅਤੇ ਲਾਤੀਨੀ ਅਮਰੀਕਾ ਦਾ ਕੋਪਾ ਅਮਰੀਕਾ ਹੈ, ਉਸੇ ਤਰ੍ਹਾਂ ਏਸ਼ੀਅਨ ਕੱਪ ਫੁੱਟਬਾਲ ਏਸ਼ੀਆ ਮਹਾਂਦੀਪ ਦਾ ਸਭ ਤੋਂ ਵੱਡਾ ਫੁੱਟਬਾਲ ਟੂਰਨਾਮੈਂਟ ਹੈ।ਇਸ ਟੂਰਨਾਮੈਂਟ ਵਿੱਚ ਏਸ਼ੀਆ ਭਰ ਦੀਆਂ ਚੋਟੀ ਦੀਆਂ 24 ਟੀਮਾਂ ਹਿੱਸਾ ਲੈ ਰਹੀਆਂ ਹਨ। ਇਹ ਟੂਰਨਾਮੈਂਟ ਹਰ 4 ਸਾਲਾਂ ਬਾਅਦ ਕਰਵਾਇਆ ਜਾਂਦਾ ਹੈ ਅਤੇ 1956 (68 ਸਾਲਾਂ ਤੋਂ) ਤੋਂ ਖੇਡਿਆ ਜਾਂਦਾ ਹੈ। ਇਹ ਟੂਰਨਾਮੈਂਟ ਦਾ 18ਵਾਂ ਐਡੀਸ਼ਨ ਹੈ।

ਆਸਟ੍ਰੇਲੀਆ 2015 ਦਾ ਚੈਂਪੀਅਨ ਹੈ ਅਤੇ ਆਸਟ੍ਰੇਲੀਆ ਨੇ 2006 ਵਿੱਚ ਏਸ਼ੀਅਨ ਫੁਟਬਾਲ ਫੈਡਰੇਸ਼ਨ ਦੀ ਮੈਂਬਰਸ਼ਿਪ ਪ੍ਰਾਪਤ ਕੀਤੀ ਅਤੇ 2007 ਤੋਂ ਹਰ ਐਡੀਸ਼ਨ ਵਿੱਚ ਹਿੱਸਾ ਲਿਆ ਹੈ। ਟੀਮ 2022 ਫੀਫਾ ਵਿਸ਼ਵ ਕੱਪ ਵਿੱਚ ਰਾਊਂਡ-16 ਵਿੱਚ ਪਹੁੰਚੀ ਸੀ। ਪਿਛਲੇ ਮੈਚ ਵਿੱਚ ਵੀ ਆਸਟਰੇਲੀਆ ਨੇ ਬੰਗਲਾਦੇਸ਼ ਨੂੰ 7-0 ਨਾਲ ਹਰਾਇਆ ਸੀ।

ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਹੁਣ ਤੱਕ 8 ਮੈਚ ਖੇਡੇ ਗਏ ਹਨ, ਜਿਨ੍ਹਾਂ ‘ਚ ਆਸਟ੍ਰੇਲੀਆ ਨੇ 5 ਅਤੇ ਭਾਰਤ ਨੇ 2 ਜਿੱਤੇ ਹਨ। ਇੱਕ ਮੈਚ ਡਰਾਅ ਵੀ ਰਿਹਾ। ਭਾਰਤ ਨੇ ਪਿਛਲੀ ਵਾਰ 1956 ਵਿੱਚ ਆਸਟਰੇਲੀਆ ਨੂੰ 7-1 ਨਾਲ ਹਰਾਇਆ ਸੀ, ਜਦੋਂ ਭਾਰਤ ਏਸ਼ੀਆ ਵਿੱਚ ਚੋਟੀ ਦੀ ਟੀਮ ਸੀ। ਦੋਵੇਂ ਟੀਮਾਂ ਆਖਰੀ ਵਾਰ 2011 ਦੇ ਏਸ਼ਿਆਈ ਕੱਪ ਵਿੱਚ ਆਹਮੋ-ਸਾਹਮਣੇ ਹੋਈਆਂ ਸਨ, ਜਦੋਂ ਭਾਰਤ ਨੂੰ 0-4 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

The post 12 ਜਨਵਰੀ ਨੂੰ ਏਸ਼ੀਆ ਦਾ ਸਭ ਤੋਂ ਵੱਡਾ ਫੁੱਟਬਾਲ ਟੂਰਨਾਮੈਂਟ, ਭਾਰਤ ਸਾਹਮਣੇ ਆਸਟ੍ਰੇਲੀਆ ਦੀ ਚੁਣੌਤੀ appeared first on TheUnmute.com - Punjabi News.

Tags:
  • afc-cup
  • breaking-news
  • football-tournament
  • indian-football-team
  • news
  • sunil-chhetri

ਚੰਡੀਗੜ੍ਹ, 10 ਜਨਵਰੀ 2024: ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਵਿਰਾਟ ਕੋਹਲੀ (Virat Kohli) ICC ਟੈਸਟ ਬੱਲੇਬਾਜ਼ਾਂ ਦੀ ਰੈਂਕਿੰਗ ‘ਚ 6ਵੇਂ ਨੰਬਰ ‘ਤੇ ਪਹੁੰਚ ਗਏ ਹਨ। ਹਾਲ ਹੀ ‘ਚ ਦੱਖਣੀ ਅਫਰੀਕਾ ਦੌਰੇ ਦੌਰਾਨ ਵਿਰਾਟ ਭਾਰਤ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਬੱਲੇਬਾਜ਼ ਸਨ, ਉਨ੍ਹਾਂ ਨੇ 172 ਦੌੜਾਂ ਬਣਾਈਆਂ ਸਨ। ਇਸ ਪ੍ਰਦਰਸ਼ਨ ਦੀ ਬਦੌਲਤ ਉਹ 3 ਸਥਾਨਾਂ ਦਾ ਫਾਇਦਾ ਲੈ ਕੇ 9ਵੇਂ ਤੋਂ 6ਵੇਂ ਸਥਾਨ ‘ਤੇ ਪਹੁੰਚ ਗਿਆ ਹੈ ।

ਵਿਰਾਟ (Virat Kohli) ਤੋਂ ਇਲਾਵਾ ਕਪਤਾਨ ਰੋਹਿਤ ਸ਼ਰਮਾ ਵੀ 4 ਸਥਾਨਾਂ ਦੀ ਛਲਾਂਗ ਲਗਾ ਕੇ 10ਵੇਂ ਸਥਾਨ ‘ਤੇ ਪਹੁੰਚ ਗਿਆ ਹੈ। ਗੇਂਦਬਾਜ਼ਾਂ ‘ਚ ਜਸਪ੍ਰੀਤ ਬੁਮਰਾਹ ਇਕ ਸਥਾਨ ਦੇ ਫਾਇਦੇ ਨਾਲ 4ਵੇਂ ਨੰਬਰ ‘ਤੇ ਪਹੁੰਚ ਗਿਆ ਹੈ। ਗੇਂਦਬਾਜ਼ਾਂ ‘ਚ ਰਵੀਚੰਦਰਨ ਅਸ਼ਵਿਨ ਚੋਟੀ ‘ਤੇ ਬਰਕਰਾਰ ਹਨ।

ਵਿਰਾਟ ਕੋਹਲੀ ਦੱਖਣੀ ਅਫਰੀਕਾ ਦੌਰੇ ਦੀ ਸ਼ੁਰੂਆਤ ਤੋਂ ਪਹਿਲਾਂ ਟੈਸਟ ਬੱਲੇਬਾਜ਼ਾਂ ਦੀ ਰੈਂਕਿੰਗ ‘ਚ 9ਵੇਂ ਨੰਬਰ ‘ਤੇ ਸਨ। ਪਹਿਲੇ ਹੀ ਮੈਚ ‘ਚ ਉਸ ਨੇ 38 ਅਤੇ 76 ਦੌੜਾਂ ਦੀ ਪਾਰੀ ਖੇਡੀ ਸੀ। ਦੂਜੇ ਮੈਚ ‘ਚ ਜਿੱਥੇ ਭਾਰਤ ਦੇ 7 ਬੱਲੇਬਾਜ਼ ਆਪਣਾ ਖਾਤਾ ਵੀ ਨਹੀਂ ਖੋਲ੍ਹ ਸਕੇ, ਉੱਥੇ ਹੀ ਵਿਰਾਟ 46 ਦੌੜਾਂ ਬਣਾ ਕੇ ਟੀਮ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਬੱਲੇਬਾਜ਼ ਰਹੇ। ਉਸ ਨੇ ਦੂਜੀ ਪਾਰੀ ਵਿੱਚ 12 ਦੌੜਾਂ ਬਣਾਈਆਂ। ਵਿਰਾਟ ਸੀਰੀਜ਼ ‘ਚ 172 ਦੌੜਾਂ ਬਣਾ ਕੇ ਭਾਰਤੀ ਟੀਮ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਬੱਲੇਬਾਜ਼ ਸਨ। ਉਸ ਤੋਂ ਬਾਅਦ ਕੇਐਲ ਰਾਹੁਲ ਟੀਮ ਦੇ ਦੂਜੇ ਸਭ ਤੋਂ ਵੱਧ ਸਕੋਰਰ ਸਨ।

The post ICC ਟੈਸਟ ਬੱਲੇਬਾਜ਼ਾਂ ਦੀ ਰੈਂਕਿੰਗ ‘ਚ 6ਵੇਂ ਨੰਬਰ ‘ਤੇ ਪੁੱਜੇ ਵਿਰਾਟ ਕੋਹਲੀ, ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੂੰ ਵੀ ਮਿਲਿਆ ਫਾਇਦਾ appeared first on TheUnmute.com - Punjabi News.

Tags:
  • breaking-news
  • cricket-news
  • icc-test-batsmens-ranking
  • icc-test-ranking
  • jasprit-bumrah
  • news
  • virat-kohli

ਜਲੰਧਰ 'ਚ ਦਮ ਘੁੱਟਣ ਕਾਰਨ ਇੱਕ ਬੀਬੀ ਦੀ ਮੌਤ, ਅੰਗੀਠੀ ਬਾਲ ਕੇ ਸੌਂ ਗਿਆ ਸੀ ਪਰਿਵਾਰ

Wednesday 10 January 2024 09:47 AM UTC+00 | Tags: breaking-news died jalandhar news punjab-news the-unmute-latest-news

ਚੰਡੀਗੜ੍ਹ, 10 ਜਨਵਰੀ 2024: ਪੰਜਾਬ ਦੇ ਜਲੰਧਰ (Jalandhar) ‘ਚ ਅੰਗੀਠੀ ‘ਚੋਂ ਨਿਕਲਦੇ ਧੂੰਏਂ ਕਾਰਨ ਦਮ ਘੁੱਟਣ ਕਾਰਨ ਇਕ ਬੀਬੀ ਦੀ ਮੌਤ ਹੋ ਗਈ ਹੈ। ਜਦੋਂਕਿ ਬੀਬੀ ਦੇ ਦੋ ਬੱਚਿਆਂ ਅਤੇ ਘਰਵਾਲੇ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਸਾਰਾ ਪਰਿਵਾਰ ਕਮਰਾ ਬੰਦ ਕਰਕੇ ਅੰਗੀਠੀ ਬਾਲ ਕੇ ਸੌਂ ਗਿਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਮੁਹੱਲਾ ਗੋਬਿੰਦਗੜ੍ਹ ਦੀ ਹੈ। ਮ੍ਰਿਤਕਾ ਦੀ ਪਛਾਣ ਕਾਜਲ ਵਜੋਂ ਹੋਈ ਹੈ। ਪੂਰਾ ਪਰਿਵਾਰ ਮੂਲ ਰੂਪ ਤੋਂ ਨੇਪਾਲ ਦਾ ਰਹਿਣ ਵਾਲਾ ਹੈ।

ਮ੍ਰਿਤਕਾ ਦੇ ਘਰਵਾਲਾ ਵਿਸ਼ਾਲ ਪਿਛਲੇ ਤਿੰਨ ਮਹੀਨਿਆਂ ਤੋਂ ਮੁਹੱਲਾ ਗੋਬਿੰਦਗੜ੍ਹ (Jalandhar) ਦੇ ਇੱਕ ਘਰ ਵਿੱਚ ਘਰਵਾਲੀ ਅਤੇ ਆਪਣੇ ਦੋ ਬੱਚਿਆਂ ਸਮੇਤ ਰਹਿ ਰਿਹਾ ਸੀ। ਵਿਸ਼ਾਲ ਇੱਕ ਨਿੱਜੀ ਕਾਲਜ ਨੇੜੇ ਫਾਸਟ ਫੂਡ ਦੀ ਦੁਕਾਨ ਚਲਾਉਂਦਾ ਹੈ। ਉਸ ਕੋਲ ਦੋ ਕਰਮਚਾਰੀ ਵੀ ਕੰਮ ਕਰਦੇ ਹਨ। ਇਸ ਦੇ ਨਾਲ ਹੀ ਵਿਸ਼ਾਲ ਅਤੇ ਬੱਚਿਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਸਟਾਫ ਨੇ ਤੁਰੰਤ ਲੋਕਾਂ ਦੀ ਮੱਦਦ ਨਾਲ ਸਾਰਿਆਂ ਨੂੰ ਹਸਪਤਾਲ ਪਹੁੰਚਾਇਆ। ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ।ਪੁਲਿਸ ਨੇ ਮਾਮਲੇ ਵਿੱਚ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

The post ਜਲੰਧਰ ‘ਚ ਦਮ ਘੁੱਟਣ ਕਾਰਨ ਇੱਕ ਬੀਬੀ ਦੀ ਮੌਤ, ਅੰਗੀਠੀ ਬਾਲ ਕੇ ਸੌਂ ਗਿਆ ਸੀ ਪਰਿਵਾਰ appeared first on TheUnmute.com - Punjabi News.

Tags:
  • breaking-news
  • died
  • jalandhar
  • news
  • punjab-news
  • the-unmute-latest-news

ਟਰੱਕ 'ਚ ਬੋਰੀਆਂ ਪਿੱਛੇ ਲੁਕਾ ਕੇ ਲਿਆਂਦੀ ਜਾ ਰਹੀ 510 ਸ਼ਰਾਬ ਦੀਆਂ ਪੇਟੀਆਂ ਬਟਾਲਾ ਪੁਲਿਸ ਵੱਲੋਂ ਜ਼ਬਤ

Wednesday 10 January 2024 10:09 AM UTC+00 | Tags: batala batala-police breaking-news liquor news punjab-excise-policy punjab-news the-unmute-breaking-news truck

ਬਟਾਲਾ, 10 ਜਨਵਰੀ 2024: ਬਟਾਲਾ ਪੁਲਿਸ ਨੂੰ ਮਿਲੀ ਗੁਪਤ ਸੂਚਨਾ ਦੇ ਅਧਾਰ ‘ਤੇ ਇਕ ਵੱਡੇ ਟਰੱਕ ਦੀ ਜਦੋਂ ਤਲਾਸ਼ੀ ਲਈ ਗਈ ਤਾਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ | ਦਰਅਸਲ ਟਰੱਕ ‘ਚ ਮੁਰਮੁਰੇ ਦੀਆਂ ਬੋਰੀਆਂ ਪਿੱਛੇ ਵੱਡੀ ਮਾਤਰਾ ‘ਚ ਅੰਗਰੇਜ਼ੀ ਸ਼ਰਾਬ (liquor) ਗੈਰ-ਕਾਨੂੰਨੀ ਢੰਗ ਨਾਲ ਲੈ ਕੇ ਜਾ ਰਿਹਾ ਸੀ |

ਇਸ ਦੌਰਾਨ ਟਰੱਕ ‘ਚੋਂ 510 ਪੇਟੀਆਂ ਯਾਨੀ 6120 ਬੋਤਲਾਂ ਅੰਗਰੇਜ਼ੀ ਸ਼ਰਾਬ (liquor) ਜਬਤ ਕੀਤੀ ਗਈ ਹੈ | ਉਥੇ ਹੀ ਟਰੱਕ ਡਰਾਈਵਰ ਨੂੰ ਗ੍ਰਿਫਤਾਰ ਕਰ ਲਿਆ ਗਿਆ | ਪੁਲਿਸ ਨੇ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ ਕਰ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਪੁਲਿਸ ਥਾਣਾ ਸਿਵਲ ਲਾਈਨ ਥਾਣਾ ਇੰਚਾਰਜ ਸੁਖਰਾਜ ਸਿੰਘ ਨੇ ਦੱਸਿਆ ਕਿ ਉਹਨਾਂ ਵਲੋਂ ਇਹ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਇਹ ਸ਼ਰਾਬ ਕਿਥੋਂ ਆਈ ਹੈ ਅਤੇ ਅੱਗੇ ਕਿੱਥੇ ਜਾਨੀ ਸੀ ਅਤੇ ਇਸ ਸ਼ਰਾਬ ਦੇ ਅਸਲ ਮਾਲਕ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ |

The post ਟਰੱਕ ‘ਚ ਬੋਰੀਆਂ ਪਿੱਛੇ ਲੁਕਾ ਕੇ ਲਿਆਂਦੀ ਜਾ ਰਹੀ 510 ਸ਼ਰਾਬ ਦੀਆਂ ਪੇਟੀਆਂ ਬਟਾਲਾ ਪੁਲਿਸ ਵੱਲੋਂ ਜ਼ਬਤ appeared first on TheUnmute.com - Punjabi News.

Tags:
  • batala
  • batala-police
  • breaking-news
  • liquor
  • news
  • punjab-excise-policy
  • punjab-news
  • the-unmute-breaking-news
  • truck

ਮੌਲਾਨਾ ਅਬੁਲ ਕਲਾਮ ਆਜ਼ਾਦ ਟਰਾਫੀ GNDU ਯੂਨੀਵਰਸਿਟੀ ਪਹੁੰਚਣ 'ਤੇ ਵਿਦਿਆਰਥੀਆਂ ਵੱਲੋਂ ਨਿੱਘਾ ਸਵਾਗਤ

Wednesday 10 January 2024 10:21 AM UTC+00 | Tags: abul-kalam-azad-trophy breaking-news gndu-university guru-nanak-dev-university maka-trophy maulana-abul maulana-abul-kalam-azad-trophy national-award news punjab-news rashtrapati-bhawan.

ਅੰਮ੍ਰਿਤਸਰ, 10 ਜਨਵਰੀ 2024: ਦੇਸ਼ ਦੀ ਮਾਣਯੋਗ ਰਾਸ਼ਟਰਪਤੀ ਦਰੌਪਦੀ ਮੁਰਮੂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਨੂੰ ਰਾਸ਼ਟਰਪਤੀ ਭਵਨ ਵਿਚ ਹੋਏ ਇਕ ਵਿਸ਼ੇਸ਼ ਸਮਾਗਮ ਵਿੱਚ ਦੇਸ਼ ਦੀ ਖੇਡਾਂ ਦੀ ਸਰਵਉੱਚ 'ਮੌਲਾਨਾ ਅਬੁਲ ਕਲਾਮ ਆਜ਼ਾਦ ਟਰਾਫੀ' (Maulana Abul Kalam Azad Trophy) ਪ੍ਰਦਾਨ ਕੀਤੀ। ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਇਹ ਟਰਾਫੀ ਰਿਕਾਰਡ 25ਵੀਂ ਵਾਰ ਪ੍ਰਾਪਤ ਕੀਤੀ ਤੇ ਮਾਕਾ ਟਰਾਫੀ ਦਾ ਨਵਾਂ ਰਿਕਾਰਡ ਵੀ ਬਣਿਆ ਹੈ |

ਟਰਾਫੀ ਪ੍ਰਾਪਤ ਕਰਨ ਮੌਕੇ ਉਨ੍ਹਾਂ ਨਾਲ ਡਾ. ਕੰਵਰ ਮਨਦੀਪ ਸਿੰਘ, ਇੰਚਾਰਜ ਸਪੋਰਟਸ/ਦਫਤਰ ਡਾਇਰੈਕਟਰ ਸਪੋਰਟਸ ਹਾਜ਼ਰ ਸਨ। ਸਮਾਗਮ ਵਿਚ ਯੂਨੀਵਰਸਿਟੀ ਦੇ ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ ਵੀ ਹਾਜ਼ਰ ਸਨ ਜਿਸ ਤੋਂ ਬਾਅਦ ਅੱਜ ਟਰਾਫੀ ਲੈ ਕੇ ਅੰਮ੍ਰਿਤਸਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਪਹੁੰਚੇ ਵੀਸੀ ਦਾ ਯੂਨੀਵਰਸਿਟੀ ਦੇ ਵਿਦਿਆਰਥੀਆਂ ਤੇ ਪ੍ਰਸ਼ਾਸਨ ਵੱਲੋਂ ਢੋਲ ਵਜਾ ਕੇ ਭੰਗੜੇ ਪਾ ਕੇ ਨਿੱਘਾ ਸਵਾਗਤ ਕੀਤਾ |

ਇਸ ਦੌਰਾਨ ਸਤਪਾਲ ਸੋਖੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਮਾਣ ਮਹਿਸੂਸ ਹੋ ਰਿਹਾ ਹੈ ਕਿ ਦੇਸ਼ ਦੀਆਂ ਸਾਰੀਆਂ ਯੂਨੀਵਰਸਿਟੀਆਂ ਵਿਚੋਂ ਅਜੇ ਤੱਕ ਕੋਈ ਵੀ ਯੂਨੀਵਰਸਿਟੀ ਇੰਨੀ ਵਾਰ ਇਹ ਟਰਾਫੀ (Maulana Abul Kalam Azad Trophy)  ਪ੍ਰਾਪਤ ਨਹੀਂ ਕਰ ਸਕੀ। ਇਹ ਵੱਕਾਰੀ ਟਰਾਫੀ ਪ੍ਰਾਪਤ ਕਰਨ ਤੋਂ ਬਾਅਦ ਆਪਣੀ ਖੁਸ਼ੀ ਦਾ ਇਜ਼ਹਾਰ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਮਾਣ ਤੇ ਸਨਮਾਨ ਕੇਵਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਹੀ ਨਹੀਂ ਮਿਲਆ ਸਗੋਂ ਇਹ ਮਾਣ ਸਮੁੱਚੇ ਪੰਜਾਬ ਅਤੇ ਸਮੂਹ ਪੰਜਾਬੀਆਂ ਦੇ ਹਿੱਸੇ ਆਇਆ ਹੈ।

ਇਸ ਦੌਰਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਸਪੋਰਟਸ ਦੀਆਂ ਖਿਡਾਰਨਾਂ ਨਾਲ ਜਦੋਂ ਗੱਲਬਾਤ ਕੀਤੀ ਤੇ ਉਹਨਾਂ ਨੇ ਕਿਹਾ ਕਿ ਸਾਡੀ ਖੁਸ਼ੀ ਦਾ ਕੋਈ ਟਿਕਾਣਾ ਨਹੀਂ 25ਵੀਂ ਵਾਰ ਯੂਨੀਵਰਸਿਟੀ ਵੱਲੋਂ ਟਰੋਫੀ ਜਿੱਤਣਾ ਬਹੁਤ ਮਾਣ ਵਾਲੀ ਗੱਲ ਹੈ ਤੇ ਸਾਨੂੰ ਆਪਣੇ ਆਪ ‘ਤੇ ਮਾਣ ਮਹਿਸੂਸ ਹੋ ਰਿਹਾ ਕਿ ਅਸੀਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਹਿੱਸਾ ਹਾਂ |

ਜ਼ਿਕਰਯੋਗ ਹੈ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਹੁਣ ਤੱਕ ਛੇ ਪਦਮਸ਼੍ਰੀ, ਦੋ ਦਰੋਣਾਚਾਰੀਆ, ਦੋ ਧਿਆਨ ਚੰਦ ਅਵਾਰਡ, 36 ਅਰਜੁਨ ਅਵਾਰਡ ਅਤੇ 44 ਮਹਾਰਾਜਾ ਰਣਜੀਤ ਸਿੰਘ ਐਵਾਰਡ ਹੋਰ ਕਈ ਪ੍ਰਾਪਤੀਆਂ ਦੇਸ਼ ਦੀ ਝੋਲੀ ਪਾਏ
ਹਨ। ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਵੱਲੋਂ ਯੂਨੀਵਰਸਿਟੀ ਦੀਆਂ ਸ਼ਲਾਘਾਯੋਗ ਖੇਡ ਪ੍ਰਾਪਤੀਆਂ ਨੂੰ ਮੁੱਖ ਰੱਖ ਕੇ ਯੂਨੀਵਰਸਿਟੀ ਕੈਂਪਸ ਵਿਖੇ ਸੈਂਟਰ ਆਫ ਐਕਸਾਲੈਂਸ ਇਨ ਸਪੋਰਟਸ ਸਾਇੰਸਿਜ਼ ਅਤੇ ਜੀਐੱਨਡੀਯੂ ਡਿਪਾਰਟਮੈਂਟ ਆਫ ਸਪੋਰਟਸ ਸਾਇੰਸਿਜ਼ ਐਂਡ ਮੈਡੀਸਨ ਸਥਾਪਤ ਕੀਤਾ ਗਿਆ ਹੈ। ਹੋਰਨਾਂ ਸਹੂਲਤਾਂ ਅਤੇ ਬੁਨਿਆਦੀ ਢਾਂਚੇ ਤੋਂ ਇਲਾਵਾ ਯੂਨੀਵਰਸਿਟੀ ਵਿਚ ਖਿਡਾਰੀਆਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਵਿਗਿਆਨਕ ਸਿਖਲਾਈ ਦਿੱਤੀ ਜਾ ਰਹੀ ਹੈ।

The post ਮੌਲਾਨਾ ਅਬੁਲ ਕਲਾਮ ਆਜ਼ਾਦ ਟਰਾਫੀ GNDU ਯੂਨੀਵਰਸਿਟੀ ਪਹੁੰਚਣ ‘ਤੇ ਵਿਦਿਆਰਥੀਆਂ ਵੱਲੋਂ ਨਿੱਘਾ ਸਵਾਗਤ appeared first on TheUnmute.com - Punjabi News.

Tags:
  • abul-kalam-azad-trophy
  • breaking-news
  • gndu-university
  • guru-nanak-dev-university
  • maka-trophy
  • maulana-abul
  • maulana-abul-kalam-azad-trophy
  • national-award
  • news
  • punjab-news
  • rashtrapati-bhawan.

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਜਨਵਰੀ, 2024: ਡਿਪਟੀ ਕਮਿਸ਼ਨਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਆਸ਼ਿਕਾ ਜੈਨ (DC Aashika Jain) ਨੇ ਜ਼ਿਲ੍ਹੇ ਲਈ ਸਵਰਾਜ ਟਰੈਕਟਰਜ਼ ਦੀਆਂ ਸੀ.ਐਸ.ਆਰ. ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ। ਹਰੀਸ਼ ਚਵਾਨ, ਸਵਰਾਜ ਡਿਵੀਜ਼ਨ ਦੇ ਸੀਈਓ ਅਤੇ ਅਰੁਣ ਰਾਘਵ, ਵੀਪੀ – ਐਚਆਰ, ਈਆਰ, ਐਡਮਿਨ, ਅਤੇ ਸੀ.ਐਸ.ਆਰ. ਦੀ ਮੌਜੂਦਗੀ ਵਿੱਚ ਬੁੱਧਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮੁਹਾਲੀ ਤੋਂ ਸਰਕਾਰੀ ਸਕੂਲਾਂ ਲਈ ਸਵਰਾਜ ਸ਼ਕਤੀ ਸਕਾਲਰਸ਼ਿਪ ਪ੍ਰੋਗਰਾਮ ਅਤੇ ਮੋਬਾਈਲ ਲਰਨਿੰਗ ਲੈਬ ਦੀ ਸ਼ੁਰੂਆਤ ਕੀਤੀ ਗਈ।

ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਦੇ ਤਹਿਤ ‘ਗਿਆਨਦੀਪ ਪਹਿਲਕਦਮੀ’ ਨੂੰ ਜ਼ਮੀਨੀ ਪੱਧਰ ਦੀ ਸਿੱਖਿਆ ‘ਤੇ ਗੰਭੀਰ ਚੁਣੌਤੀਆਂ ਨੂੰ ਹੱਲ ਕਰਨ ਲਈ ਤਿਆਰ ਕੀਤਾ ਗਿਆ ਹੈ ਅਤੇ ਇਸ ਵਿੱਚ ਦੋ ਪ੍ਰਭਾਵਸ਼ਾਲੀ ਪ੍ਰੋਗਰਾਮ ਸ਼ਾਮਲ ਕੀਤੇ ਗਏ ਹਨ। ਤਿੰਨ ਮੋਬਾਈਲ ਲਰਨਿੰਗ ਲੈਬਜ਼ (ਸਰਕਾਰੀ ਸਕੂਲਾਂ ਲਈ ਮੋਬਾਈਲ ਐਸ.ਟੀ.ਈ.ਐਮ. ਲਰਨਿੰਗ) ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਪਹਿਲਕਦਮੀ ਵਿਗਿਆਨ, ਤਕਨਾਲੋਜੀ, ਇੰਜਨੀਅਰਿੰਗ ਅਤੇ ਗਣਿਤ (ਐਸ.ਟੀ.ਈ.ਐਮ.) ਵਿੱਚ ਸਕੇਲੇਬਲ, ਹੈਂਡਸ-ਆਨ ਤਜਰਬਿਆਂ ਰਾਹੀਂ ਸਿੱਖਿਆ ਵਿੱਚ ਮੌਕਿਆਂ ਦੇ ਅੰਤਰ ਨੂੰ ਦੂਰ ਕਰੇਗੀ।

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਇਹ ਪ੍ਰੋਗਰਾਮ ਐਸ.ਏ.ਐਸ.ਨਗਰ ਵਿੱਚ 6ਵੀਂ – 10ਵੀਂ ਜਮਾਤ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਕਵਰ ਕਰੇਗਾ ਅਤੇ ਇਸ ਵਿੱਚ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਹੈਂਡ-ਆਨ ਸੈਸ਼ਨ, ਗਰਮੀਆਂ/ਸਰਦੀਆਂ ਦੇ ਕੈਂਪ, ਵਿਗਿਆਨ ਮੇਲੇ, ਅਤੇ ਨੌਜਵਾਨ ਇੰਸਟ੍ਰਕਟਰ ਸਿਖਲਾਈ ਸ਼ਾਮਲ ਹਨ। ਸਮੁੱਚਾ ਟੀਚਾ ਵਿਕਲਪਕ ਸਿੱਖਣ ਦੇ ਤਰੀਕਿਆਂ ਬਾਰੇ ਜਾਗਰੂਕਤਾ ਵਧਾਉਣਾ, ਉਤਸੁਕਤਾ ਅਤੇ ਖੋਜੀ ਵਿਵਹਾਰ ਨੂੰ ਵਧਾਉਣਾ, ਵਿਚਾਰਾਂ ਦੇ ਆਦਾਨ-ਪ੍ਰਦਾਨ ਅਤੇ ਸੰਚਾਰ ਵਿੱਚ ਵਿਸ਼ਵਾਸ ਨੂੰ ਵਧਾਉਣਾ, ਅਤੇ ਵਿਗਿਆਨ ਦੀਆਂ ਧਾਰਨਾਵਾਂ ਵਿੱਚ ਦਿਲਚਸਪੀ ਅਤੇ ਸਮਝ ਨੂੰ ਵਧਾਉਣਾ ਹੈ।

ਉਨ੍ਹਾਂ ਦੂਜੀ ਪਹਿਲਕਦਮੀ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਲਈ ਸਵਰਾਜ ਸ਼ਕਤੀ ਸਕਾਲਰਸ਼ਿਪ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਪ੍ਰੋਗਰਾਮ ਦਾ ਉਦੇਸ਼ ਐਸ.ਏ.ਐਸ.ਨਗਰ ਜ਼ਿਲ੍ਹੇ ਵਿੱਚ ਘੱਟ ਆਮਦਨੀ ਵਾਲੇ ਪਰਿਵਾਰਾਂ ਦੀਆਂ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਦਾ ਸਸ਼ਕਤੀਕਰਨ ਅਤੇ ਉਨ੍ਹਾਂ ਨੂੰ ਉਤਸ਼ਾਹਿਤ ਕਰਨਾ ਹੈ। ਇਹ ਉਪਰਾਲਾ ਸਿੱਖਿਆ ਨੂੰ ਅੱਗੇ ਵਧਾਉਣ ਅਤੇ ਸਵੈ-ਨਿਰਭਰਤਾ ਨੂੰ ਉਤਸ਼ਾਹਿਤ ਕਰੇਗਾ।

ਉਨ੍ਹਾਂ (DC Aashika Jain) ਦੱਸਿਆ ਕਿ ਇਸ ਸਕਾਲਰਸ਼ਿਪ ਲਈ ਯੋਗ ਹੋਣ ਲਈ, ਵਿਦਿਆਰਥੀਆਂ ਨੂੰ ਵਿੱਤੀ ਲੋੜ (ਪਰਿਵਾਰਕ ਆਮਦਨ ਆਈ.ਐਨ.ਆਰ 4 ਲੱਖ ਪ੍ਰਤੀ ਸਾਲ ਤੋਂ ਵੱਧ ਨਾ ਹੋਵੇ) ਦੇ ਨਾਲ, ਪਿਛਲੀ ਜਮਾਤ ਵਿੱਚ ਘੱਟੋ-ਘੱਟ 55 ਪ੍ਰਤੀਸ਼ਤ ਅੰਕਾਂ ਦੇ ਨਾਲ ਅਕਾਦਮਿਕ ਉੱਤਮਤਾ ਦਾ ਪ੍ਰਦਰਸ਼ਨ ਕਰਨਾ ਹੋਵੇਗਾ। ਚੁਣੇ ਗਏ ਵਿਦਿਆਰਥੀਆਂ ਨੂੰ ਅਕਾਦਮਿਕ ਉਦੇਸ਼ਾਂ ਜਿਵੇਂ ਕਿ ਟਿਊਸ਼ਨ ਫੀਸ, ਕਿਤਾਬਾਂ, ਸਟੇਸ਼ਨਰੀ, ਅਤੇ ਯਾਤਰਾ ਦੇ ਖਰਚਿਆਂ ਲਈ 7,000 ਰੁਪਏ ਦੀ ਨਿਸ਼ਚਿਤ ਵਿੱਤੀ ਸਹਾਇਤਾ ਪ੍ਰਾਪਤ ਹੋਵੇਗੀ। ਇਹ ਪ੍ਰੋਗਰਾਮ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਦੀਆਂ ਲੜਕੀਆਂ ਨੂੰ ਸਿੱਖਿਆ ਸਹਾਇਤਾ ਪ੍ਰਦਾਨ ਕਰੇਗਾ।

ਹਰੀਸ਼ ਚਵਾਨ, ਸੀ.ਈ.ਓ. ਸਵਰਾਜ ਡਿਵੀਜ਼ਨ, ਨੇ ਕਿਹਾ, “ਗਿਆਨਦੀਪ ਪਹਿਲਕਦਮੀ ਦੇ ਜ਼ਰੀਏ, ਸਵਰਾਜ ਟਰੈਕਟਰਸ ਆਮ ਲੋਕਾਂ ਦੇ ਜੀਵਨ ਵਿੱਚ ਸਕਾਰਾਤਮਕ ਤਬਦੀਲੀ ਲਿਆਉਣ, ਸੰਭਾਵਨਾਵਾਂ ਨੂੰ ਖੋਜਣ ਅਤੇ ਇੱਕ ਉੱਜਵਲ ਭਵਿੱਖ ਨੂੰ ਆਕਾਰ ਦੇਣ ਦੀ ਕੁੰਜੀ ਵਜੋਂ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ।”

ਡਿਪਟੀ ਕਮਿਸ਼ਨਰ ਨੇ ਮਹਿੰਦਰਾ ਗਰੁੱਪ ਦੀ ਡਿਵੀਜ਼ਨ ਸਵਰਾਜ ਟਰੈਕਟਰਜ਼ ਦੇ ਇਸ ਨੇਕ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਅਜੇ ਵੀ ਸੀ.ਐਸ.ਆਰ. ਤਹਿਤ ਉਦਯੋਗਾਂ ਦੇ ਯੋਗਦਾਨ ਦੀ ਬਹੁਤ ਲੋੜ ਹੈ ਅਤੇ ਸਾਡੇ ਕੋਲ ਪਹਿਲਾਂ ਹੀ ਕਈ ਪ੍ਰੋਗਰਾਮ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਸੀ.ਐਸ.ਆਰ ਗਤੀਵਿਧੀਆਂ ਜੇਕਰ ਜ਼ਿਲ੍ਹਾ ਪ੍ਰਸ਼ਾਸਨ ਦੀ ਸਹਿਮਤੀ ਅਤੇ ਪ੍ਰਸਤਾਵ ਨਾਲ ਕੀਤੀਆਂ ਜਾਣ ਤਾਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਲਾਹੇਵੰਦ ਹੋਣਗੀਆਂ।

The post DC ਆਸ਼ਿਕਾ ਜੈਨ ਵੱਲੋਂ ਸਰਕਾਰੀ ਸਕੂਲਾਂ ਲਈ ਸਵਰਾਜ ਸ਼ਕਤੀ ਸਕਾਲਰਸ਼ਿਪ ਪ੍ਰੋਗਰਾਮ ਤੇ ਮੋਬਾਈਲ ਲਰਨਿੰਗ ਲੈਬ ਦੀ ਸ਼ੁਰੂਆਤ appeared first on TheUnmute.com - Punjabi News.

Tags:
  • breaking-news
  • dc-aashika-jain
  • mobile-learning
  • mobile-learning-lab
  • news
  • swaraj-shakti-scholarship-program

ਚੰਡੀਗੜ੍ਹ, 10 ਜਨਵਰੀ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਸੂਬੇ ਦੇ ਸਭ ਤੋਂ ਵੱਡੇ ਖੇਡ ਮੁਕਾਬਲੇ 'ਖੇਡਾਂ ਵਤਨ ਪੰਜਾਬ ਦੀਆਂ' (Khedan Watan Punjab Dian) ਦੇ ਦੂਜੇ ਭਾਗ ਦੀ ਰਸਮੀ ਸਮਾਪਤੀ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਭਰ ਵਿੱਚ ਹੋਈਆਂ ਇਨ੍ਹਾਂ ਖੇਡਾਂ ਵਿੱਚ 4.5 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ।

ਉਨ੍ਹਾਂ ਕਿਹਾ ਕਿ ਖੇਡਾਂ ਦੌਰਾਨ ਸੂਬੇ ਭਰ ਦੇ ਸੋਨੇ, ਚਾਂਦੀ ਤੇ ਕਾਂਸੀ ਦੇ ਤਮਗਿਆਂ ਦੇ ਜੇਤੂ 11 ਹਜ਼ਾਰ ਖਿਡਾਰੀਆਂ ਲਈ 8.30 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਜਾਰੀ ਕੀਤੀ ਜੋ ਕਿ ਖਿਡਾਰੀਆਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕਰ ਦਿੱਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਇਨ੍ਹਾਂ ਖਿਡਾਰੀਆਂ ਨੂੰ ਉਨ੍ਹਾਂ ਦੀ ਸਫ਼ਲਤਾ ਲਈ ਮੁਬਾਰਕਬਾਦ ਦਿੰਦਿਆਂ ਉਮੀਦ ਜਤਾਈ ਕਿ ਇਹ ਖਿਡਾਰੀ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਵਿੱਚ ਸੂਬੇ ਲਈ ਨਾਮਣਾ ਖੱਟਣਾ ਜਾਰੀ ਰੱਖਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਸਾਲ ਅੱਠ ਉਮਰ ਵਰਗਾਂ ਦੇ 35 ਮੁਕਾਬਲੇ ਕਰਵਾਏ ਗਏ ਅਤੇ ਪਹਿਲੀ ਦਫ਼ਾ ਇਨ੍ਹਾਂ ਖੇਡਾਂ ਵਿੱਚ ਰਗਬੀ, ਸਾਇਕਲਿੰਗ, ਘੋੜ ਸਵਾਰੀ, ਵੁਸ਼ੂ ਤੇ ਵਾਲੀਬਾਲ ਸ਼ੂਟਿੰਗ ਨੂੰ ਵੀ ਸ਼ਾਮਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਵਾਰ ਅੰਡਰ-14, 17, 21, 21 ਤੋਂ 30, 31 ਤੋਂ 40, 41 ਤੋਂ 55, 56 ਤੋਂ 65 ਸਾਲ ਅਤੇ 65 ਸਾਲ ਤੋਂ ਵੱਧ ਉਮਰ ਵਰਗ ਦੇ ਮੁਕਾਬਲੇ ਕਰਵਾਏ ਗਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੋਨੇ ਦਾ ਤਮਗਾ ਜੇਤੂ ਨੂੰ 10 ਹਜ਼ਾਰ, ਚਾਂਦੀ ਲਈ ਸੱਤ ਹਜ਼ਾਰ ਅਤੇ ਕਾਂਸੀ ਦਾ ਤਮਗਾ ਜੇਤੂ ਲਈ ਪੰਜ ਹਜ਼ਾਰ ਦੀ ਇਨਾਮੀ ਰਾਸ਼ੀ ਸਮੇਤ ਕੁੱਲ 8.30 ਕਰੋੜ ਰੁਪਏ ਦੇ ਨਕਦ ਇਨਾਮ ਖਿਡਾਰੀਆਂ ਨੂੰ ਦਿੱਤੇ ਗਏ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਖੇਡਾਂ ਖਿਡਾਰੀਆਂ ਨੂੰ ਆਪਣੇ ਹੁਨਰ ਦੇ ਮੁਜ਼ਾਹਰੇ ਲਈ ਇਕ ਪਲੇਟਫਾਰਮ ਮੁਹੱਈਆ ਕਰਨ ਦੀ ਦਿਸ਼ਾ ਵਿੱਚ ਵੱਡਾ ਕਦਮ ਹੈ। ਭਗਵੰਤ ਸਿੰਘ ਮਾਨ ਨੇ ਆਖਿਆ ਕਿ ਇਹ ਖੇਡਾਂ ਖਿਡਾਰੀਆਂ ਦੀ ਸਮਰੱਥਾ ਤੇ ਕਮਜ਼ੋਰੀਆਂ ਦੀ ਪਛਾਣ ਕਰਨ ਲਈ ਸੂਬਾ ਸਰਕਾਰ ਵਾਸਤੇ ਮਦਦਗਾਰ ਹੋਣਗੀਆਂ, ਜੋ ਕਿ ਭਵਿੱਖ ਵਿੱਚ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ਲਈ ਤਿਆਰ ਕਰਨ ਲਈ ਸਹਾਈ ਸਾਬਤ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਖੇਡਾਂ ਨੂੰ ਹਰਮਨ ਪਿਆਰਾ ਬਣਾਉਣ ਲਈ ਸੂਬਾ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਕਿਉਂਕਿ ਖੇਡਾਂ ਸੂਬੇ ਦੀ ਤਰੱਕੀ ਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ।

The post CM ਭਗਵੰਤ ਮਾਨ ਵੱਲੋਂ 'ਖੇਡਾਂ ਵਤਨ ਪੰਜਾਬ ਦੀਆਂ' ਦੇ ਦੂਜੇ ਭਾਗ ਦੀ ਸਮਾਪਤੀ ਦਾ ਰਸਮੀ ਐਲਾਨ appeared first on TheUnmute.com - Punjabi News.

Tags:
  • breaking-news
  • khedan-watan-punjab-dian
  • news
  • sports

ਕੇਂਦਰੀ ਮੰਤਰੀ ਨਿਤਿਨ ਗਡਕਰੀ ਵੱਲੋਂ ਪੰਜਾਬ 'ਚ 12 ਹਜ਼ਾਰ ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

Wednesday 10 January 2024 11:04 AM UTC+00 | Tags: breaking-news hoshiarpur hoshiarpur-news news nitin-gadkari projects punjab punjab-news union-minister-nitin-gadkari

ਚੰਡੀਗੜ੍ਹ, 10 ਜਨਵਰੀ 2024: ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ (Nitin Gadkari) ਬੁੱਧਵਾਰ ਨੂੰ ਪੰਜਾਬ ਦੇ ਹੁਸ਼ਿਆਰਪੁਰ ਪਹੁੰਚੇ। ਇੱਥੇ ਉਨ੍ਹਾਂ ਨੇ 4 ਹਜ਼ਾਰ ਕਰੋੜ ਰੁਪਏ ਦੇ 29 ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ 12 ਹਜ਼ਾਰ ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਲੁਧਿਆਣਾ ਤੋਂ ਬਠਿੰਡਾ ਤੱਕ ਗਰੀਨਫੀਲਡ ਹਾਈਵੇਅ ਬਣਾਇਆ ਜਾਵੇਗਾ। ਇਹ 75 ਕਿਲੋਮੀਟਰ ਲੰਬਾ ਹੋਵੇਗਾ।

ਇਸ ‘ਤੇ 2 ਹਜ਼ਾਰ ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਤੋਂ ਬਾਅਦ ਲੁਧਿਆਣਾ ਤੋਂ ਬਠਿੰਡਾ ਦੀ ਦੂਰੀ 45 ਮਿੰਟਾਂ ਵਿੱਚ ਤੈਅ ਕੀਤੀ ਜਾਵੇਗੀ। ਇਸ ਨੂੰ ਦਸੰਬਰ 2025 ਤੱਕ ਬਣਾਇਆ ਜਾਵੇਗਾ। ਜਿਸ ਨਾਲ ਹਲਵਾਰਾ ਏਅਰਪੋਰਟ ਨਾਲ ਵੀ ਕਨੈਕਟੀਵਿਟੀ ਹੋਵੇਗੀ। ਉਨ੍ਹਾਂ ਕਿਹਾ ਕਿ ਕਿਸਾਨ ਸਿਰਫ਼ ਅੰਨਦਾਤਾ ਨਹੀਂ ਹਨ, ਉਹ ਊਰਜਾ ਪ੍ਰਦਾਨ ਕਰਨ ਵਾਲੇ ਹਨ। ਪਰਾਲੀ ਤੋਂ ਬਾਇਓ ਫਿਊਲ ਤਿਆਰ ਕੀਤਾ ਜਾਵੇਗਾ। ਮੈਂ ਪੰਜਾਬ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰਾਂਗਾ।

ਗਡਕਰੀ (Nitin Gadkari) ਦੇ ਇਸ ਪ੍ਰੋਗਰਾਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਰਿੰਕੂ ਅਤੇ ਮੰਤਰੀ ਬ੍ਰਹਮਸ਼ੰਕਰ ਜਿੰਪਾ, ਹਰਜੋਤ ਬੈਂਸ, ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ, ਜਸਬੀਰ ਗਿੱਲ, ਸੁਖਬੀਰ ਬਾਦਲ, ਮੁਹੰਮਦ ਸਦੀਕ, ਸੰਸਦ ਮੈਂਬਰ ਹਰਭਜਨ ਸਿੰਘ, ਰਵਨੀਤ ਬਿੱਟੂ, ਅਸ਼ੋਕ ਮਿੱਤਲ ਅਤੇ ਸੰਤ ਬਲਬੀਰ ਸਿੰਘ ਸੀਚੇਵਾਲ ਨਹੀਂ ਪਹੁੰਚੇ।

ਪ੍ਰੋਗਰਾਮ ‘ਚ ਨਿਤਿਨ ਗਡਕਰੀ ਨੇ ਕਿਹਾ ਕਿ 2014 ‘ਚ ਨਰਿੰਦਰ ਮੋਦੀ ਸਰਕਾਰ ਆਈ ਸੀ ਅਤੇ ਸਾਡਾ ਧਿਆਨ ਸੜਕੀ ਢਾਂਚੇ ਵੱਲ ਸੀ। ਜੇਕਰ ਅਸੀਂ ਸੂਬੇ ਅਤੇ ਦੇਸ਼ ਦਾ ਵਿਕਾਸ ਕਰਨਾ ਚਾਹੁੰਦੇ ਹਾਂ ਤਾਂ ਸਾਨੂੰ ਵਧੀਆ ਬੁਨਿਆਦੀ ਢਾਂਚਾ ਬਣਾਉਣਾ ਹੋਵੇਗਾ। ਜੇਕਰ ਬੁਨਿਆਦੀ ਢਾਂਚਾ ਚੰਗਾ ਹੋਵੇਗਾ ਤਾਂ ਉਦਯੋਗ ਆਉਣਗੇ। ਉਦਯੋਗ ਆਉਣਗੇ ਤਾਂ ਚੰਗਾ ਰੁਜ਼ਗਾਰ ਮਿਲੇਗਾ। ਉਨ੍ਹਾਂ ਕਿਹਾ ਕਿ ਅਸੀਂ ਬਹੁਤ ਘੱਟ ਸਮੇਂ ਵਿੱਚ ਕਰਤਾਰਪੁਰ ਲਾਂਘਾ ਬਣਾਇਆ ਹੈ।

ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਹਵਾਈ ਅੱਡੇ ਤੋਂ ਰਮਦਾਸ ਤੱਕ 4 ਮਾਰਗੀ ਹਾਈਵੇਅ ਦਾ ਕੰਮ 2024 ਵਿੱਚ ਮੁਕੰਮਲ ਹੋ ਜਾਵੇਗਾ। ਇਸ ਨਾਲ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਜਾਣ ਵਾਲਾ ਰਸਤਾ ਆਸਾਨ ਹੋ ਜਾਵੇਗਾ। ਲੁਧਿਆਣਾ ਦੇ ਸਮਰਾਲਾ ਚੌਕ ਤੱਕ 13 ਕਿਲੋਮੀਟਰ ਸੜਕ ਦਾ ਕੰਮ ਜਨਵਰੀ 2024 ਤੱਕ ਮੁਕੰਮਲ ਕਰ ਲਿਆ ਜਾਵੇਗਾ।

The post ਕੇਂਦਰੀ ਮੰਤਰੀ ਨਿਤਿਨ ਗਡਕਰੀ ਵੱਲੋਂ ਪੰਜਾਬ ‘ਚ 12 ਹਜ਼ਾਰ ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ appeared first on TheUnmute.com - Punjabi News.

Tags:
  • breaking-news
  • hoshiarpur
  • hoshiarpur-news
  • news
  • nitin-gadkari
  • projects
  • punjab
  • punjab-news
  • union-minister-nitin-gadkari

ਚੰਡੀਗੜ, 10 ਜਨਵਰੀ 2024: ਹਰਿਆਣਾ ਦੇ ਮੁੱਖ ਸਕੱਤਰ ਸੰਜੀਵ ਕੌਸ਼ਲ ਨੇ ਕਿਹਾ ਕਿ ਰਾਜ ਵਿੱਚ ਗੈਰ-ਕਾਨੂੰਨੀ ਖਣਨ ਗਤੀਵਿਧੀਆਂ (illegal mining) ਨੂੰ ਰੋਕਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਵਜੋਂ, ਖਾਨ ਅਤੇ ਭੂ-ਵਿਗਿਆਨ ਵਿਭਾਗ ਇੱਕ ਨਿਯੰਤਰਣ ਅਤੇ ਨਿਗਰਾਨੀ ਕੇਂਦਰ ਸਥਾਪਤ ਕਰਨ ਲਈ HARSAC ਦੇ ਸਹਿਯੋਗ ਨਾਲ ਕੰਮ ਕਰ ਰਿਹਾ ਹੈ। ਮੁੱਖ ਸਕੱਤਰ ਅੱਜ ਇੱਥੇ ਖਾਣਾਂ ਅਤੇ ਭੂ-ਵਿਗਿਆਨ ਬਾਰੇ ਰਾਜ ਪੱਧਰੀ ਟਾਸਕ ਫੋਰਸ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।

ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਅਤਿ-ਆਧੁਨਿਕ ਤਕਨੀਕ

ਕੌਸ਼ਲ ਨੇ ਕਿਹਾ ਕਿ ਖੇਤੀਬਾੜੀ ਖੇਤਰਾਂ ਵਿੱਚ ਪਰਾਲੀ ਸਾੜਨ ਦੀ ਨਿਗਰਾਨੀ ਕਰਨ ਲਈ ਵਰਤੀ ਗਈ ਸਫਲ ਐਪਲੀਕੇਸ਼ਨ ਤੋਂ ਪ੍ਰੇਰਨਾ ਲੈਂਦਿਆਂ, ਕੇਂਦਰ ਗੈਰ-ਕਾਨੂੰਨੀ ਮਾਈਨਿੰਗ (illegal mining) ਬਾਰੇ ਅਸਲ ਸਮੇਂ ਵਿੱਚ ਜਾਣਕਾਰੀ ਪ੍ਰਦਾਨ ਕਰਨ ਲਈ ਅਤਿ-ਆਧੁਨਿਕ ਸੈਟੇਲਾਈਟ ਰਿਮੋਟ ਸੈਂਸਿੰਗ ਤਕਨਾਲੋਜੀ ਦੀ ਵਰਤੋਂ ਕਰੇਗਾ।

ਮਾਈਨਿੰਗ ਗਤੀਵਿਧੀਆਂ ਦੀ ਜਾਂਚ ਲਈ ਪੁਲਿਸ ਫੋਰਸ ਤਾਇਨਾਤ

ਸੰਜੀਵ ਕੌਸ਼ਲ ਨੇ ਸ਼ੱਕੀ ਥਾਵਾਂ ‘ਤੇ ਛਾਪੇਮਾਰੀ ਕਰਨ ਲਈ ਜ਼ਿਲ੍ਹਾ ਦਫ਼ਤਰਾਂ ਅਤੇ ਮਾਈਨਿੰਗ ਸਾਈਟਾਂ ‘ਤੇ ਸਥਿਰ ਅਤੇ ਮੋਬਾਈਲ ਪੁਲਿਸ ਫੋਰਸ ਤਾਇਨਾਤ ਕਰਨ ‘ਤੇ ਜ਼ੋਰ ਦਿੱਤਾ ਹੈ । ਉਸਨੇ ਵੱਖ-ਵੱਖ ਮਾਈਨਿੰਗ ਸਾਈਟਾਂ ਨੂੰ ਧਿਆਨ ਨਾਲ ਜੀਓ-ਰੈਫਰੈਂਸ ਕਰਕੇ ਲੋੜੀਂਦੀਆਂ ਕਾਨੂੰਨੀ ਅਤੇ ਗੈਰ-ਕਾਨੂੰਨੀ ਮਾਈਨਿੰਗ (illegal mining) ਗਤੀਵਿਧੀਆਂ ਨੂੰ ਉਜਾਗਰ ਕੀਤਾ।

HMGIS ਪੋਰਟਲ ਦੀ ਸਫਲਤਾਪੂਰਵਕ ਸ਼ੁਰੂਆਤ

ਵਿਭਾਗ ਦੀ ਤਕਨੀਕੀ ਪ੍ਰਗਤੀ ਦੀ ਸ਼ਲਾਘਾ ਕਰਦੇ ਹੋਏ, ਮੁੱਖ ਸਕੱਤਰ ਨੇ ਪੁਰਾਣੇ ਈ-ਰਾਵਣ ਪ੍ਰਣਾਲੀ ਦੀ ਥਾਂ ‘ਤੇ ਰਾਜ ਵਿੱਚ ਐਚਐਮਜੀਆਈਐਸ ਪੋਰਟਲ ਦੀ ਸਫ਼ਲ ਸ਼ੁਰੂਆਤ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਤੋਲ ਕੇਂਦਰਾਂ ਵਿੱਚ ਫੋਟੋਆਂ ਅਤੇ ਸੀ.ਸੀ.ਟੀ.ਵੀ. ਨਾਲ ਪਾਰਦਰਸ਼ਤਾ ਅਤੇ ਜਵਾਬਦੇਹੀ ਵਿੱਚ ਹੋਰ ਵਾਧਾ ਹੋਇਆ ਹੈ। ਨਵੀਂ ਪ੍ਰਣਾਲੀ ਨੇ 1157 ਤੋਲ ਪੁਲਾਂ ਨੂੰ ਨਿਰਵਿਘਨ ਜੋੜਿਆ ਹੈ, ਜਿਸ ਦੇ ਨਤੀਜੇ ਵਜੋਂ 9 ਜਨਵਰੀ ਤੱਕ 2,46,560 ਰੁਪਏ ਦੇ ਈ-ਰਾਵਣ ਬਿੱਲ ਪੈਦਾ ਹੋਏ ਹਨ।

ਖਣਨ ਅਤੇ ਭੂ-ਵਿਗਿਆਨ ਦੇ ਡਾਇਰੈਕਟਰ ਜਨਰਲ ਮਨਦੀਪ ਸਿੰਘ ਬਰਾੜ ਨੇ ਮੀਟਿੰਗ ਨੂੰ ਜੀਪੀਐਸ ਨਾਲ ਲੈਸ ਵਾਹਨਾਂ ਦੀ ਨਿਗਰਾਨੀ ਲਈ ਇੱਕ ਵਿਧੀ ਤਿਆਰ ਕਰਨ ਲਈ ਹਰਸੇਕ ਦੇ ਸਹਿਯੋਗ ਨਾਲ ਵਿਭਾਗ ਦੁਆਰਾ ਕੀਤੇ ਗਏ ਠੋਸ ਯਤਨਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਸਮੁੱਚੀ ਟਰੈਕਿੰਗ ਸਮਰੱਥਾ ਨੂੰ ਵਧਾਉਣ ਲਈ ਸਾਰੇ ਵਪਾਰਕ ਵਾਹਨਾਂ ਵਿੱਚ ਜੀਪੀਐਸ ਲਗਾਉਣ ਨੂੰ ਲਾਜ਼ਮੀ ਬਣਾਉਣ ਲਈ ਇੱਕ ਯੋਜਨਾ ਤਿਆਰ ਕਰ ਰਿਹਾ ਹੈ।

ਜੀਓ-ਰੈਫਰੈਂਸਿੰਗ ਅਤੇ ਡਰੋਨ ਤਾਇਨਾਤੀ

ਮੀਟਿੰਗ ਨੂੰ ਦੱਸਿਆ ਗਿਆ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਪ੍ਰਤੀ ਹਾਲ ਹੀ ਦੀਆਂ ਘਟਨਾਵਾਂ ਅਤੇ ਜ਼ਿੰਮੇਵਾਰੀਆਂ ਦੇ ਜਵਾਬ ਵਿੱਚ ਵਿਭਾਗ ਨੇ ਖਣਨ ਦੀ ਵਸੂਲੀ, ਵਾਤਾਵਰਣ ਸੈੱਸ ਲਗਾਉਣ ਸਮੇਤ ਸਖ਼ਤ ਕਦਮ ਚੁੱਕਣ ਲਈ ਯਤਨ ਤੇਜ਼ ਕਰ ਦਿੱਤੇ ਹਨ। ਗੈਰ-ਕਾਨੂੰਨੀ ਮਾਈਨਿੰਗ ਦਾ ਮੁਕਾਬਲਾ ਕਰਨ ਲਈ, ਵੱਖ-ਵੱਖ ਖਣਨ ਸਥਾਨਾਂ ‘ਤੇ ਸਾਵਧਾਨੀਪੂਰਵਕ ਭੂ-ਰੈਫਰੈਂਸਿੰਗ ਕੀਤੀ ਜਾ ਰਹੀ ਹੈ, ਅਤੇ ਬਿਹਤਰ ਨਿਗਰਾਨੀ ਲਈ ਡਰੋਨ ਤਾਇਨਾਤ ਕੀਤੇ ਜਾਣੇ ਹਨ। ਸੁਰੱਖਿਆ ਦੇ ਮੱਦੇਨਜ਼ਰ ਵਿਭਾਗ ਨੇ ਜਸਟਿਸ ਐਲ.ਐਨ. ਮਿੱਤਲ (ਸੇਵਾਮੁਕਤ) ਦੁਆਰਾ ਦਿੱਤੀਆਂ ਸਿਫ਼ਾਰਸ਼ਾਂ ‘ਤੇ ਤੁਰੰਤ ਕਾਰਵਾਈ ਕਰਦੇ ਹੋਏ, ਕਾਰਵਾਈ ਦੀ ਨਿਗਰਾਨੀ ਕਰਨ ਲਈ ਪੁਲਿਸ ਕਰਮਚਾਰੀਆਂ ਦੇ ਸਹਿਯੋਗ ਨਾਲ ਹਰਿਆਣਾ ਰਾਜ ਇਨਫੋਰਸਮੈਂਟ ਬਿਊਰੋ (ਐਚਐਸਈਐਨਬੀ) ਦੀ ਵਿਸ਼ੇਸ਼ ਟੀਮ ਬਣਾਈ ਗਈ ਹੈ।

ਵਿਭਾਗ ਵੱਲੋਂ ਜਨ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ

ਡਾਇਰੈਕਟਰ ਜਨਰਲ ਮਾਈਨਿੰਗ ਅਤੇ ਜਿਓਲੋਜੀ ਨੇ ਦੱਸਿਆ ਕਿ ਵਿਭਾਗ ਵੱਲੋਂ ਸਮਾਜ ਸੇਵੀ ਸੰਸਥਾਵਾਂ, ਸਮਾਜ ਸੇਵੀਆਂ ਅਤੇ ਸਥਾਨਕ ਆਗੂਆਂ ਦੇ ਸਹਿਯੋਗ ਨਾਲ ਜਨ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ। ਸਰਪੰਚ, ਪੰਚ, ਨੰਬਰਦਾਰ, ਚੌਕੀਦਾਰ ਅਤੇ ਪਟਵਾਰੀ ਸਮੇਤ ਸਥਾਨਕ ਹਿੱਸੇਦਾਰ ਇਸ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਇਹ ਮੁਹਿੰਮ ਗੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਦੀ ਪਛਾਣ ਕਰਨ ਅਤੇ ਰਿਪੋਰਟ ਕਰਨ ਵਿੱਚ ਉਨ੍ਹਾਂ ਦੇ ਯੋਗਦਾਨ ਅਤੇ ਜ਼ਿੰਮੇਵਾਰੀਆਂ ਦੁਆਰਾ ਸਸ਼ਕਤ ਹੋਵੇਗੀ। ਜਨਤਕ ਸਹਿਯੋਗ ਨਾਲ ਟਿਕਾਊ ਖਣਨ ਯੋਜਨਾਵਾਂ ਨੂੰ ਲਾਗੂ ਕਰਨ ਵਿੱਚ ਹਰਿਆਣਾ ਸਭ ਤੋਂ ਅੱਗੇ ਹੈ।

ਮੀਟਿੰਗ ਵਿੱਚ ਮਾਈਨਿੰਗ ਅਤੇ ਭੂ-ਵਿਗਿਆਨ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਰੁਣ ਕੁਮਾਰ ਗੁਪਤਾ, ਵਾਤਾਵਰਣ, ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਦੇ ਵਧੀਕ ਮੁੱਖ ਸਕੱਤਰ ਵਿਨੀਤ ਗਰਗ, ਏ.ਡੀ.ਜੀ.ਪੀ.ਐਚ.ਐਸ.ਈ.ਬੀ ਅਰਸ਼ਿੰਦਰ ਸਿੰਘ ਚਾਵਲਾ, ਟਰਾਂਸਪੋਰਟ ਵਿਭਾਗ ਦੇ ਪ੍ਰਮੁੱਖ ਸਕੱਤਰ ਨਵਦੀਪ ਡਾ. ਸਿੰਘ ਵਿਰਕ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

The post ਮੁੱਖ ਸਕੱਤਰ ਸੰਜੀਵ ਕੌਸ਼ਲ ਵੱਲੋਂ ਮਾਈਨਿੰਗ ਸਾਈਟਾਂ ‘ਤੇ ਸਥਿਰ ਤੇ ਮੋਬਾਈਲ ਪੁਲਿਸ ਫੋਰਸ ਤਾਇਨਾਤ ਕਰਨ ‘ਤੇ ਜ਼ੋਰ appeared first on TheUnmute.com - Punjabi News.

Tags:
  • breaking-news
  • haryana-police
  • illegal-mining
  • mobile-police-force
  • news
  • sanjeev-kaushal

ਮੁੱਖ ਮੰਤਰੀ ਮਨੋਹਰ ਲਾਲ ਨੇ ਅਰਜੁਨ ਐਵਾਰਡੀ ਖਿਡਾਰੀਆਂ ਨੂੰ ਕੀਤਾ ਸਨਮਾਨਿਤ

Wednesday 10 January 2024 11:21 AM UTC+00 | Tags: arjuna-awardees arjun-award breaking-news haryana manohar-lal national news

ਚੰਡੀਗੜ੍ਹ, 10 ਜਨਵਰੀ 2024: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅਰਜੁਨ ਪੁਰਸਕਾਰ (Arjun Award) ਨਾਲ ਸਨਮਾਨਿਤ ਸੂਬੇ ਦੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ | ਅਰਜੁਨ ਐਵਾਰਡੀ ਖਿਡਾਰੀ ਅਤੇ ਕੋਚ ਨਵੀਂ ਦਿੱਲੀ ਦੇ ਹਰਿਆਣਾ ਭਵਨ ਵਿੱਚ ਮੁੱਖ ਮੰਤਰੀ ਮਨੋਹਰ ਲਾਲ ਨੂੰ ਮਿਲਣ ਪਹੁੰਚੇ ਸਨ। ਮੁੱਖ ਮੰਤਰੀ ਨੇ ਸੁਨੀਲ ਕੁਮਾਰ (ਕੁਸ਼ਤੀ), ਅੰਤਿਮ ਪੰਘਾਲ (ਕੁਸ਼ਤੀ) ਅਤੇ ਦੀਕਸ਼ਾ ਡਾਗਰ (ਗੋਲਫ) ਨੂੰ ਵਧਾਈ ਦਿੱਤੀ ਜਿਨ੍ਹਾਂ ਨੂੰ ਰਾਸ਼ਟਰੀ ਖੇਡ ਪੁਰਸਕਾਰ 2023 ਦੇ ਤਹਿਤ ਅਰਜੁਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।

ਮੁੱਖ ਮੰਤਰੀ ਮਨੋਹਰ ਲਾਲ ਨੇ ਇਨ੍ਹਾਂ ਖਿਡਾਰੀਆਂ ਤੋਂ ਸੁਝਾਅ ਮੰਗੇ ਕਿ ਹਰਿਆਣਾ ਵਿੱਚ ਖੇਡਾਂ ਨੂੰ ਅੱਗੇ ਕਿਵੇਂ ਵਧਾਇਆ ਜਾ ਸਕਦਾ ਹੈ। ਇਸ ‘ਤੇ ਖਿਡਾਰੀਆਂ ਨੇ ਹਰਿਆਣਾ ਦੀ ਖੇਡ ਨੀਤੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੇਡ ਨੀਤੀ ਨਾਲ ਖਿਡਾਰੀਆਂ ਦਾ ਮਨੋਬਲ ਵਧਿਆ ਹੈ ਅਤੇ ਨੌਜਵਾਨ ਅਤੇ ਬੱਚੇ ਇਸ ਖੇਡ ਨੀਤੀ ਤੋਂ ਪ੍ਰਭਾਵਿਤ ਹੋ ਕੇ ਖੇਡਾਂ ਵੱਲ ਆਕਰਸ਼ਿਤ ਹੋਏ ਹਨ। ਸੂਬੇ ਦੇ ਪਿੰਡਾਂ ਵਿੱਚ ਨੌਜਵਾਨ ਹੁਣ ਖੇਡਾਂ ਵਿੱਚ ਆਪਣਾ ਭਵਿੱਖ ਬਣਾਉਣ ਲਈ ਅਭਿਆਸ ਕਰ ਰਹੇ ਹਨ।

ਹਰਿਆਣਾ ਮੈਡਲ ਜੇਤੂਆਂ ਨੂੰ ਸਭ ਤੋਂ ਵੱਧ ਨਕਦ ਇਨਾਮ

ਖਿਡਾਰੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਵਿੱਚ ਤਗਮਾ ਜੇਤੂ ਖਿਡਾਰੀਆਂ ਨੂੰ ਸਭ ਤੋਂ ਵੱਧ ਨਕਦ ਇਨਾਮ ਹਰਿਆਣਾ ਵਿੱਚ ਦਿੱਤੇ ਜਾ ਰਹੇ ਹਨ। ਸੂਬੇ ਵਿੱਚ ਖੇਡਾਂ ਦੀ ਬਿਹਤਰੀ ਲਈ ਖਿਡਾਰੀ ਜੋ ਵੀ ਚੰਗੇ ਸੁਝਾਅ ਦੇਣਗੇ, ਸਰਕਾਰ ਉਨ੍ਹਾਂ ਨੂੰ ਲਾਗੂ ਕਰੇਗੀ। ਮਨੋਹਰ ਲਾਲ ਨੇ ਕਿਹਾ ਕਿ ਜਦੋਂ ਹਰਿਆਣਾ ਦੇ ਖਿਡਾਰੀ ਵਿਦੇਸ਼ੀ ਧਰਤੀ ‘ਤੇ ਤਗਮੇ ਜਿੱਤ ਕੇ ਤਿਰੰਗਾ ਲਹਿਰਾਉਂਦੇ ਹਨ ਤਾਂ ਸਾਨੂੰ ਦਿਲ ਤੋਂ ਖੁਸ਼ੀ ਮਹਿਸੂਸ ਹੁੰਦੀ ਹੈ।

ਜਦੋਂ ਤਿਰੰਗਾ ਲਹਿਰਾਉਣ ਦੇ ਨਾਲ ਰਾਸ਼ਟਰੀ ਗੀਤ ਵਜਾਇਆ ਜਾਂਦਾ ਹੈ, ਇਹ ਸਾਡੇ ਸਾਰੇ ਭਾਰਤੀਆਂ ਲਈ ਮਾਣ ਦਾ ਪਲ ਹੁੰਦਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਹਰਿਆਣਾ ਆਬਾਦੀ ਦੇ ਲਿਹਾਜ਼ ਨਾਲ ਛੋਟਾ ਰਾਜ ਹੈ, ਪਰ ਫਿਰ ਵੀ ਓਲੰਪਿਕ ਤੋਂ ਲੈ ਕੇ ਰਾਸ਼ਟਰੀ ਪੱਧਰ ਤੱਕ ਸਭ ਤੋਂ ਵੱਧ ਤਗਮੇ ਜਿੱਤਣ ਵਾਲਾ ਹਰਿਆਣਾ ਸੂਬਾ ਹੈ। ਹਰਿਆਣਾ ਦੀ ਖੇਡ ਨੀਤੀ ਖਿਡਾਰੀਆਂ ਨੂੰ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਆਸ ਹੈ ਕਿ ਭਵਿੱਖ ਵਿੱਚ ਇਸ ਦੇ ਹੋਰ ਚੰਗੇ ਨਤੀਜੇ ਸਾਹਮਣੇ ਆਉਣਗੇ।

ਖਿਡਾਰੀਆਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪਿੰਡਾਂ ਵਿੱਚ ਖੇਡਾਂ ਦੇ ਸਮਾਨ ਦੀ ਲੋੜ ਬਾਰੇ ਜ਼ਿਲ੍ਹਾ ਖੇਡ ਅਧਿਕਾਰੀਆਂ ਰਾਹੀਂ ਜਾਣਕਾਰੀ ਮੰਗੀ ਗਈ ਹੈ। ਉਥੋਂ ਮੰਗ ਆਉਣ ਤੋਂ ਬਾਅਦ ਗ੍ਰਾਮ ਪੰਚਾਇਤਾਂ ਰਾਹੀਂ ਖੇਡਾਂ ਦਾ ਸਮਾਨ ਉਪਲਬਧ ਕਰਵਾਇਆ ਜਾਵੇਗਾ। ਹੁਣ ਹਰਿਆਣਾ ਦੇ ਹਰ ਪਿੰਡ ਵਿੱਚ ਖੇਡ ਬੁਨਿਆਦੀ ਢਾਂਚਾ ਵਿਕਸਤ ਕੀਤਾ ਜਾਵੇਗਾ, ਤਾਂ ਜੋ ਨੌਜਵਾਨਾਂ ਦੀ ਖੇਡ ਪ੍ਰਤਿਭਾ ਨੂੰ ਬਚਪਨ ਤੋਂ ਹੀ ਨਿਖਾਰਿਆ ਜਾ ਸਕੇ। ਨੌਜਵਾਨਾਂ ਨੂੰ ਪ੍ਰਸਿੱਧ ਖੇਡਾਂ ਵਿੱਚ ਸਿਖਲਾਈ ਦੇਣ ਲਈ ਵਿਸ਼ੇਸ਼ ਉੱਚ ਸ਼ਕਤੀ ਪ੍ਰਦਰਸ਼ਨ ਕੇਂਦਰ ਖੋਲ੍ਹਣ ਲਈ ਯੋਜਨਾਵਾਂ ਵੀ ਤਿਆਰ ਕੀਤੀਆਂ ਜਾ ਰਹੀਆਂ ਹਨ।

ਹਰਿਆਣਾ ਦੀ ਖੇਡ ਨੀਤੀ

ਇਸ ਮੌਕੇ ਮੁੱਖ ਮੰਤਰੀ ਨੂੰ ਮਿਲਣ ਆਏ ਅਰਜੁਨ ਐਵਾਰਡੀ ਸੁਨੀਲ ਕੁਮਾਰ ਅਤੇ ਅੰਤਿਮ ਪੰਘਾਲ ਨੇ ਕਿਹਾ ਕਿ ਹਰਿਆਣਾ ਦੀ ਖੇਡ ਨੀਤੀ ਨੇ ਖੇਡਾਂ ਨੂੰ ਉਤਸ਼ਾਹਿਤ ਕੀਤਾ ਹੈ, ਖਾਸ ਕਰਕੇ ਕੁਸ਼ਤੀ ਵਿੱਚ ਹਰਿਆਣਾ ਨੇ ਇੱਕ ਵੱਖਰਾ ਮੁਕਾਮ ਹਾਸਲ ਕੀਤਾ ਹੈ। ਮੁਕਾਬਲਾ ਕੋਈ ਵੀ ਹੋਵੇ, ਹਰਿਆਣਾ ਦੇ ਪਹਿਲਵਾਨ ਤਮਗੇ ਲੈ ਕੇ ਪਰਤ ਰਹੇ ਹਨ।

ਖਿਡਾਰੀਆਂ ਦੀ ਟੀਮ ਦੇ ਨਾਲ ਆਏ ਯੋਗੇਸ਼ਵਰ ਦੱਤ, ਜੋ ਪਹਿਲਾਂ ਅਰਜੁਨ ਪੁਰਸਕਾਰ (Arjun Award) ਨਾਲ ਸਨਮਾਨਿਤ ਸਨ, ਉਨ੍ਹਾਂ ਨੇ ਕਿਹਾ ਕਿ ਖੇਡਾਂ ਦੇ ਨਜ਼ਰੀਏ ਤੋਂ ਹਰਿਆਣਾ ਇੱਕ ਅਮੀਰ ਰਾਜ ਹੈ। ਮੁੱਖ ਮੰਤਰੀ ਨੇ ਸੂਬੇ ਵਿੱਚ ਕੁਸ਼ਤੀ ਨੂੰ ਹੋਰ ਪ੍ਰਫੁੱਲਤ ਕਰਨ ਲਈ ਵੀ ਸਾਰਥਕ ਸੁਝਾਅ ਦਿੱਤੇ ਹਨ। ਸੂਬੇ ਵਿੱਚ 2008 ਤੋਂ ਬਾਅਦ ਕੁਸ਼ਤੀ ਬਹੁਤ ਉਚਾਈਆਂ 'ਤੇ ਪਹੁੰਚ ਗਈ ਹੈ। ਮੁੱਖ ਮੰਤਰੀ ਮਨੋਹਰ ਲਾਲ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਯਤਨਸ਼ੀਲ ਹਨ। ਅੱਜ ਦੀ ਮੀਟਿੰਗ ਦੌਰਾਨ ਵੀ ਮੁੱਖ ਮੰਤਰੀ ਨੇ ਸੁਝਾਅ ਮੰਗੇ ਸਨ। ਮੁੱਖ ਮੰਤਰੀ ਦਾ ਉਦੇਸ਼ ਪਿੰਡ ਪੱਧਰ ਤੋਂ ਹੋਣਹਾਰ ਖਿਡਾਰੀਆਂ ਨੂੰ ਅੱਗੇ ਵਧਣ ਦੇ ਮੌਕੇ ਦੇਣਾ ਹੈ।

ਇਸ ਮੌਕੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਾਜੀਵ ਜੇਤਲੀ, ਖੇਡ ਵਿਭਾਗ ਦੇ ਡਿਪਟੀ ਡਾਇਰੈਕਟਰ ਗਿਰਰਾਜ ਸਿੰਘ, ਅਰਜੁਨ ਐਵਾਰਡੀ ਕੋਚ ਰੋਹਤਾਸ਼ ਦਹੀਆ, ਦਰੋਣਾਚਾਰੀਆ ਐਵਾਰਡੀ ਕੋਚ ਮਹਾਵੀਰ ਸਿੰਘ, ਅਰਜੁਨ ਐਵਾਰਡੀ ਸੁਨੀਲ ਕੁਮਾਰ, ਰਾਸ਼ਟਰਮੰਡਲ ਖੇਡਾਂ ਦੇ ਸੋਨ ਤਮਗਾ ਜੇਤੂ ਅਨਿਲ ਕੁਮਾਰ, ਧਿਆਨ ਚੰਦ ਐਵਾਰਡੀ ਕੁਲਦੀਪ ਮਲਿਕ, ਓਲੰਪਿਕ ਰੈਫਰੀ ਅਸ਼ੋਕ ਕੁਮਾਰ, ਅਰਜੁਨ ਐਵਾਰਡੀ ਅੰਸ਼ੁਲ ਮਲਿਕ, ਅਰਜੁਨ ਐਵਾਰਡੀ ਸਰਿਤਾ ਮੋਰ, ਅੰਤਰਰਾਸ਼ਟਰੀ ਖਿਡਾਰੀ ਰਿਤਿਕਾ, ਸ਼ਵੇਤਾ ਅਤੇ ਵਿਸ਼ਾਲ ਕਲੀਰਾਮਨ ਮੌਜੂਦ ਸਨ।

The post ਮੁੱਖ ਮੰਤਰੀ ਮਨੋਹਰ ਲਾਲ ਨੇ ਅਰਜੁਨ ਐਵਾਰਡੀ ਖਿਡਾਰੀਆਂ ਨੂੰ ਕੀਤਾ ਸਨਮਾਨਿਤ appeared first on TheUnmute.com - Punjabi News.

Tags:
  • arjuna-awardees
  • arjun-award
  • breaking-news
  • haryana
  • manohar-lal
  • national
  • news

ਟਰਾਂਸਪੋਰਟ ਮੰਤਰੀ ਵੱਲੋਂ ਵਾਹਨਾਂ 'ਤੇ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਨੰਬਰ ਪਲੇਟਾਂ ਲੁਆਉਣ ਦੀ ਅਪੀਲ

Wednesday 10 January 2024 11:27 AM UTC+00 | Tags: aam-aadmi-party affix-hsrp affix-hsrps breaking-news laljit-singh-bhullar latest-news news punjab-government punjab-transport road-safety the-unmute-breaking-news traffic-rules transport-minister

ਚੰਡੀਗੜ੍ਹ, 10 ਜਨਵਰੀ 2024: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਲੋਕਾਂ ਨੂੰ ਆਪਣੇ ਵਾਹਨਾਂ ‘ਤੇ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਨੰਬਰ ਪਲੇਟਾਂ ਲੁਆਉਣ ਦੀ ਅਪੀਲ ਕੀਤੀ ਹੈ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਸੁਪਰੀਮ ਕੋਰਟ ਦੇ ਹੁਕਮਾਂ ਅਤੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦੀ ਨੋਟੀਫਿਕੇਸ਼ਨ ਅਨੁਸਾਰ ਵਾਹਨਾਂ ‘ਤੇ ਹਾਈ ਸਕਿਉਰਿਟੀ ਨੰਬਰ ਪਲੇਟ (ਐਚ.ਐਸ.ਆਰ.ਪੀ) ਲੁਆਉਣਾ ਲਾਜ਼ਮੀ ਹੈ। ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਤਹਿਤ ਹੀ ਪੰਜਾਬ ਰਾਜ ਵਿੱਚ ਵੀ ਹਾਈ ਸਕਿਉਰਿਟੀ ਨੰਬਰ ਪਲੇਟ ਸਾਰੇ ਵਾਹਨਾਂ ਲਈ ਲਾਜ਼ਮੀ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਹਾਈ ਸਕਿਉਰਿਟੀ ਨੰਬਰ ਪਲੇਟਾਂ ਲਗਾਉਣ ਸਬੰਧੀ ਵੱਖਰੇ ਫਿਟਮੈਂਟ ਸੈਂਟਰ ਖੋਲ੍ਹੇ ਗਏ ਹਨ। ਇਸ ਤੋਂ ਇਲਾਵਾ ਘਰ ਵਿੱਚ ਜਾ ਕੇ ਹਾਈ ਸਕਿਉਰਿਟੀ ਨੰਬਰ ਪਲੇਟ ਲਗਾਉਣ ਦੀ ਸਹੂਲਤ ਵੀ ਦਿੱਤੀ ਗਈ ਹੈ ਜਿਸ ਦਾ ਲੋਕ ਲਾਭ ਲੈ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਲੋਕਾਂ ਨੂੰ ਹਾਈ ਸਕਿਉਰਿਟੀ ਨੰਬਰ ਪਲੇਟ ਲੁਆਉਣ ਸਬੰਧੀ ਜਾਗਰੂਕ ਕਰਨ ਲਈ ਵੱਖ-ਵੱਖ ਮੀਡੀਆ ਮਾਧਿਅਮਾਂ ਰਾਹੀਂ ਮੁਹਿੰਮ ਚਲਾਈ ਗਈ ਸੀ ਜਿਸ ਸਦਕਾ ਜ਼ਿਆਦਾਤਰ ਲੋਕਾਂ ਵੱਲੋਂ ਆਪਣੇ ਵਾਹਨਾਂ ‘ਤੇ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਨੰਬਰ ਪਲੇਟ ਲੁਆਈ ਜਾ ਚੁੱਕੀ ਹੈ। ਉਨ੍ਹਾਂ ਮੁੜ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਹਨ ‘ਤੇ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਨੰਬਰ ਪਲੇਟ ਲਗਾਉਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਚਲਾਨ ਦੇ ਨਾਲ-ਨਾਲ ਭਾਰੀ ਜੁਰਮਾਨਾ ਵੀ ਭਰਨਾ ਪੈ ਸਕਦਾ ਹੈ।

The post ਟਰਾਂਸਪੋਰਟ ਮੰਤਰੀ ਵੱਲੋਂ ਵਾਹਨਾਂ ‘ਤੇ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਨੰਬਰ ਪਲੇਟਾਂ ਲੁਆਉਣ ਦੀ ਅਪੀਲ appeared first on TheUnmute.com - Punjabi News.

Tags:
  • aam-aadmi-party
  • affix-hsrp
  • affix-hsrps
  • breaking-news
  • laljit-singh-bhullar
  • latest-news
  • news
  • punjab-government
  • punjab-transport
  • road-safety
  • the-unmute-breaking-news
  • traffic-rules
  • transport-minister

ਹਰਿਆਣਾ ਸਰਕਾਰ ਦਾ ਫੈਸਲਾ, ਕਿਸਾਨ ਹੁਣ ਦਿਨ ਵੇਲੇ ਆਪਣੇ ਖੇਤਾਂ ਨੂੰ ਪਾਣੀ ਦੇ ਸਕਣਗੇ ਪਾਣੀ

Wednesday 10 January 2024 11:39 AM UTC+00 | Tags: breaking-news farmers haryana-aggriclture haryana-government manohar-lal new news water-issue yamunanagar

ਚੰਡੀਗੜ੍ਹ, 10 ਜਨਵਰੀ 2024: ਹਰਿਆਣਾ ਦੇ ਸਕੂਲੀ ਸਿੱਖਿਆ, ਜੰਗਲਾਤ ਅਤੇ ਵਾਤਾਵਰਣ ਮੰਤਰੀ ਕੰਵਰ ਪਾਲ ਨੇ ਕਿਹਾ ਕਿ ਮੁੱਖ ਮੰਤਰੀ ਮਨੋਹਰ ਲਾਲ ਨੇ ਵਧਦੀ ਠੰਢ ਕਾਰਨ ਕਿਸਾਨਾਂ (farmers) ਨੂੰ ਆਪਣੇ ਖੇਤਾਂ ਨੂੰ ਪਾਣੀ ਮੁਹੱਈਆ ਕਰਵਾਉਣ ਵਿੱਚ ਆ ਰਹੀਆਂ ਦਿੱਕਤਾਂ ਨੂੰ ਦੂਰ ਕਰਨ ਲਈ ਕਿਸਾਨ ਪੱਖੀ ਕਦਮ ਚੁੱਕੇ ਹਨ। ਰਾਜ ਵਿੱਚ ਇਹ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਨੇ ਟਿਊਬਵੈੱਲਾਂ ‘ਤੇ ਬਿਜਲੀ ਸਪਲਾਈ ਦਾ ਸਮਾਂ ਬਦਲ ਦਿੱਤਾ ਹੈ।

ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਯਮੁਨਾਨਗਰ ਸਰਕਲ ਵਿੱਚ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਬਿਜਲੀ ਮਿਲੇਗੀ। ਇਸ ਫੈਸਲੇ ਨਾਲ ਕਿਸਾਨਾਂ (farmers) ਦੀਆਂ ਮੁਸ਼ਕਿਲਾਂ ਘਟਣਗੀਆਂ ਅਤੇ ਉਹ ਦਿਨ ਵੇਲੇ ਆਪਣੇ ਖੇਤਾਂ ਦੀ ਸਿੰਚਾਈ ਕਰ ਸਕਣਗੇ। ਉਨ੍ਹਾਂ ਦੱਸਿਆ ਕਿ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਕਿਸਾਨਾਂ ਨੂੰ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਬਿਜਲੀ ਸਪਲਾਈ ਯਕੀਨੀ ਬਣਾਉਣ। ਸਰਕਾਰ ਦੇ ਇਸ ਫੈਸਲੇ ਦਾ ਕਿਸਾਨਾਂ ਨੂੰ ਫਾਇਦਾ ਹੋਵੇਗਾ। ਬਿਜਲੀ ਸਪਲਾਈ ਦਾ ਇਹ ਸ਼ਡਿਊਲ 31 ਜਨਵਰੀ ਤੱਕ ਜਾਰੀ ਰਹੇਗਾ। ਸਰਕਾਰ ਵੱਲੋਂ 31 ਜਨਵਰੀ ਤੋਂ ਬਾਅਦ ਇਸ ਦੀ ਮੁੜ ਸਮੀਖਿਆ ਕੀਤੀ ਜਾਵੇਗੀ ਅਤੇ ਜੇਕਰ ਲੋੜ ਪਈ ਤਾਂ ਇਸ ਨੂੰ ਅੱਗੇ ਵਧਾਇਆ ਜਾਵੇਗਾ।

The post ਹਰਿਆਣਾ ਸਰਕਾਰ ਦਾ ਫੈਸਲਾ, ਕਿਸਾਨ ਹੁਣ ਦਿਨ ਵੇਲੇ ਆਪਣੇ ਖੇਤਾਂ ਨੂੰ ਪਾਣੀ ਦੇ ਸਕਣਗੇ ਪਾਣੀ appeared first on TheUnmute.com - Punjabi News.

Tags:
  • breaking-news
  • farmers
  • haryana-aggriclture
  • haryana-government
  • manohar-lal
  • new
  • news
  • water-issue
  • yamunanagar

ਚੰਡੀਗੜ੍ਹ, 10 ਜਨਵਰੀ 2024: ਪੰਜਾਬ ਵਿੱਚ ਇੰਡੀਆ ਗਠਜੋੜ ਦਾ ਭਵਿੱਖ ਧੁੰਦਲਾ ਨਜ਼ਰ ਆ ਰਿਹਾ ਹੈ | ਇਸਦੇ ਨਾਲ ਹੀ ਪੰਜਾਬ ਕਾਂਗਰਸ (Punjab Congress) ਦੇ ਇੰਚਾਰਜ ਦੇਵੇਂਦਰ ਯਾਦਵ ਦੀ ਅਗਵਾਈ ਹੇਠ ਅੱਜ ਦੂਜੇ ਦਿਨ ਵੀ ਬੈਠਕ ਹੋਈ। ਬੈਠਕ ਲੋਕ ਸਭਾ ਚੋਣਾਂ ਲਈ ਨਿਯੁਕਤ ਕੀਤੇ ਗਏ ਬਲਾਕ ਪ੍ਰਧਾਨਾਂ ਅਤੇ ਕੋਆਰਡੀਨੇਟਰਾਂ ਨਾਲ ਸੀ । ਕਾਂਗਰਸ ਇੰਚਾਰਜ ਦੇਵੇਂਦਰ ਯਾਦਵ ਨੇ ਕਿਹਾ ਕਿ ਸਾਡਾ ਸੰਗਠਨ 2024 ਦੀਆਂ ਲੋਕ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਬੈਠਕ ਤੋਂ ਬਾਅਦ ਉਹ ਆਪਣੀ ਰਿਪੋਰਟ ਆਲਾਕਮਾਨ ਨੂੰ ਸੌਂਪਣਗੇ। ਪੰਜਾਬ ਕਾਂਗਰਸ ਅਤੇ ਆਮ ਆਦਮੀ ਪਾਰਟੀ ਦਰਮਿਆਨ 7 ਅਤੇ 6 ਸੀਟਾਂ ਦੀ ਵੰਡ ਸਬੰਧੀ ਪੁੱਛੇ ਸਵਾਲ ‘ਤੇ ਉਨ੍ਹਾਂ ਕਿਹਾ ਕਿ ਸਾਨੂੰ ਇਸ ਬਾਰੇ ਪਤਾ ਨਹੀਂ ਹੈ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕੀ ਨਵਜੋਤ ਸਿੰਘ ਸਿੱਧੂ ਅੱਜ ਦੀ ਬੈਠਕ ਵਿੱਚ ਸ਼ਾਮਲ ਹੋਣ ਲਈ ਆ ਰਹੇ ਹਨ ਤਾਂ ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਨੂੰ ਅੱਜ ਦੀ ਬੈਠਕ ਲਈ ਸੱਦਾ ਨਹੀਂ ਦਿੱਤਾ ਗਿਆ ਸੀ।

ਦੂਜੇ ਪਾਸੇ ਕਾਂਗਰਸ (Punjab Congress) ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਵਜੋਤ ਸਿੱਧੂ ਦੀਆਂ ਰੈਲੀਆਂ ਸਬੰਧੀ ਨਾਂ ਲਏ ਬਿਨਾਂ ਕਿਹਾ ਕਿ ਪ੍ਰਧਾਨ ਕੌਣ ਹੈ, ਇਸ ਹਿਸਾਬ ਨਾਲ ਪ੍ਰੋਗਰਾਮ ਉਲੀਕੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਭਾਵੇਂ ਛੋਟਾ ਹੋਵੇ ਪਰ ਮੇਰਾ ਦਿਲ ਵੱਡਾ ਹੈ। ਉਨ੍ਹਾਂ ਕਿਹਾ ਕਿ ਕਈਆਂ ਦਾ ਕੱਦ ਵੱਡਾ ਹੁੰਦਾ ਹੈ, ਪਰ ਦਿਲ ਛੋਟਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਸਟੇਜ 'ਤੇ ਚੜ੍ਹ ਕੇ ਕਾਂਗਰਸੀ ਵਰਕਰਾਂ ਖ਼ਿਲਾਫ਼ ਬੋਲੇਗਾ ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ, ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਰਾਜਾ ਵੜਿੰਗ ਨੇ ਕਿਹਾ ਕਿ ਆਲਾਕਮਾਨ ਨੇ ਅਜੇ ਤੱਕ ਸਾਡੇ ਨਾਲ ਆਮ ਆਦਮੀ ਨਾਲ ਗਠਜੋੜ ਦੀ ਕੋਈ ਚਰਚਾ ਨਹੀਂ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਹਾਈਕਮਾਂਡ ਹੀ ਸਰਵਸ੍ਰੇਸ਼ਠ ਹੈ। ਇਸਦੇ ਹੀ ਦੇਵੇਂਦਰ ਯਾਦਵ ਦੀ ਬੈਠਕ ‘ਚ ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਸਮੇਤ 11 ਕਾਂਗਰਸੀ ਆਗੂ ਦੇ ਸ਼ਾਮਲ ਹੋਣ ‘ਤੇ ਸਸਪੈਂਸ ਬਣਿਆ ਹੋਇਆ ਹੈ। ਉਂਜ ਪੰਜਾਬ ਦੇ ਨਵੇਂ ਇੰਚਾਰਜਾਂ ਦੀ ਇਹ ਪਹਿਲੀ ਬੈਠਕ ਹੈ। ਇਨ੍ਹਾਂ ਬੈਠਕਾਂ ਵਿੱਚ ਉਹ ਸਿੱਧੇ ਤੌਰ 'ਤੇ ਪਾਰਟੀ ਆਗੂਆਂ ਨੂੰ ਮਿਲ ਰਹੇ ਹਨ, ਤਾਂ ਜੋ ਉਨ੍ਹਾਂ ਦਾ ਪਾਰਟੀ ਵਿੱਚ ਭਰੋਸਾ ਬਣਿਆ ਰਹੇ।

The post ਪੰਜਾਬ ਕਾਂਗਰਸ ਦੀ ਬੈਠਕ ‘ਚ ਨਹੀਂ ਪਹੁੰਚੇ ਨਵਜੋਤ ਸਿੱਧੂ, ਚਰਨਜੀਤ ਚੰਨੀ ਤੇ ਭਾਰਤ ਭੂਸ਼ਣ ਆਸ਼ੂ appeared first on TheUnmute.com - Punjabi News.

Tags:
  • breaking-news
  • charanjit-channi
  • india-alliance
  • navjot-sidhu
  • news
  • punjab-congress

ਅਯੁੱਧਿਆ ਵਿਖੇ ਰਾਮ ਮੰਦਰ ਦੇ ਸਮਾਗਮ 'ਚ ਸ਼ਾਮਲ ਨਹੀਂ ਹੋਣਗੇ ਸੋਨੀਆ ਗਾਂਧੀ ਤੇ ਮਲਿਕਾਰਜੁਨ ਖੜਗੇ

Wednesday 10 January 2024 01:09 PM UTC+00 | Tags: adhir-ranjan-chaudhary ayodhya ayodhya-city breaking-news congress mallikarjun-kharge news ram-temple sonia-gandhi

ਚੰਡੀਗੜ੍ਹ, 10 ਜਨਵਰੀ 2024: ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ (Sonia Gandhi) , ਮੌਜੂਦਾ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਲੋਕ ਸਭਾ ਮੈਂਬਰ ਅਧੀਰ ਰੰਜਨ ਚੌਧਰੀ ਅਯੁੱਧਿਆ ਵਿੱਚ ਬਣਾਏ ਜਾ ਰਹੇ ਵਿਸ਼ਾਲ ਰਾਮ ਮੰਦਰ ਦੇ ਪਵਿੱਤਰ ਸਮਾਗਮ ਵਿੱਚ ਸ਼ਾਮਲ ਨਹੀਂ ਹੋਣਗੇ। ਕਾਂਗਰਸ ਦੇ ਜਨਰਲ ਸਕੱਤਰ (ਸੰਚਾਰ) ਜੈਰਾਮ ਰਮੇਸ਼ ਨੇ ਇਹ ਜਾਣਕਾਰੀ ਦਿੱਤੀ ਹੈ।

ਕਾਂਗਰਸ ਪਾਰਟੀ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਪਿਛਲੇ ਮਹੀਨੇ ਕਾਂਗਰਸ ਪ੍ਰਧਾਨ ਮਲਿਕਾਰਜੁਨ, ਕਾਂਗਰਸ ਸੰਸਦੀ ਦਲ ਦੀ ਪ੍ਰਧਾਨ ਸੋਨੀਆ ਗਾਂਧੀ (Sonia Gandhi) ਅਤੇ ਲੋਕ ਸਭਾ ਵਿੱਚ ਕਾਂਗਰਸ ਸੰਸਦੀ ਦਲ ਦੇ ਆਗੂ ਅਧੀਰ ਰੰਜਨ ਚੌਧਰੀ ਨੂੰ ਅਯੁੱਧਿਆ ਵਿੱਚ ਰਾਮ ਮੰਦਰ ਦੇ ਪਵਿੱਤਰ ਸਮਾਗਮ ਲਈ ਸੱਦਾ ਪੱਤਰ ਪ੍ਰਾਪਤ ਹੋਏ ਸਨ। ਇਸ ਨੇ ਅੱਗੇ ਕਿਹਾ ਕਿ ਭਗਵਾਨ ਰਾਮ ਦੀ ਕਰੋੜਾਂ ਭਾਰਤੀ ਪੂਜਾ ਕਰਦੇ ਹਨ। ਧਰਮ ਮਨੁੱਖ ਦਾ ਨਿੱਜੀ ਮਾਮਲਾ ਰਿਹਾ ਹੈ, ਪਰ ਪਿਛਲੇ ਸਾਲਾਂ ਤੋਂ ਭਾਜਪਾ ਅਤੇ ਆਰਐਸਐਸ ਨੇ ਅਯੁੱਧਿਆ ਵਿੱਚ ਰਾਮ ਮੰਦਰ ਨੂੰ ਇੱਕ ਸਿਆਸੀ ਪ੍ਰੋਜੈਕਟ ਬਣਾ ਦਿੱਤਾ ਹੈ।

ਕਾਂਗਰਸ ਨੇ ਬਿਆਨ ਵਿਚ ਕਿਹਾ ਗਿਆ ਹੈ, ‘ਇਹ ਸਪੱਸ਼ਟ ਹੈ ਕਿ ਇਕ ਅਰਧ-ਨਿਰਮਿਤ ਮੰਦਰ ਦਾ ਉਦਘਾਟਨ ਸਿਰਫ਼ ਚੋਣ ਲਾਭ ਹਾਸਲ ਕਰਨ ਲਈ ਕੀਤਾ ਜਾ ਰਿਹਾ ਹੈ। 2019 ਦੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਮਾਨਤਾ ਦਿੰਦੇ ਹੋਏ ਅਤੇ ਲੋਕਾਂ ਦੇ ਵਿਸ਼ਵਾਸ ਦਾ ਸਨਮਾਨ ਕਰਦੇ ਹੋਏ, ਮਲਿਕਾਅਰਜੁਨ ਖੜਗੇ, ਸੋਨੀਆ ਗਾਂਧੀ ਅਤੇ ਅਧੀਰ ਰੰਜਨ ਚੌਧਰੀ ਨੇ ਇਸ ਸਮਾਗਮ ਲਈ ਭਾਜਪਾ ਅਤੇ ਆਰਐਸਐਸ ਦੇ ਸੱਦੇ ਨੂੰ ਆਦਰਪੂਰਵਕ ਠੁਕਰਾ ਦਿੱਤਾ ਹੈ ।

The post ਅਯੁੱਧਿਆ ਵਿਖੇ ਰਾਮ ਮੰਦਰ ਦੇ ਸਮਾਗਮ ‘ਚ ਸ਼ਾਮਲ ਨਹੀਂ ਹੋਣਗੇ ਸੋਨੀਆ ਗਾਂਧੀ ਤੇ ਮਲਿਕਾਰਜੁਨ ਖੜਗੇ appeared first on TheUnmute.com - Punjabi News.

Tags:
  • adhir-ranjan-chaudhary
  • ayodhya
  • ayodhya-city
  • breaking-news
  • congress
  • mallikarjun-kharge
  • news
  • ram-temple
  • sonia-gandhi

ਹਮਲੇ ਦਾ ਪੀੜਤ ਪਰਿਵਾਰ ਇਨਸਾਫ਼ ਦੀ ਮੰਗ ਨੂੰ ਲੈ ਕੇ ਪਹੁੰਚਿਆ SSP ਬਠਿੰਡਾ ਦਫ਼ਤਰ

Wednesday 10 January 2024 01:21 PM UTC+00 | Tags: attack-reached bathinda bathinda-police breaking-news justice news nws ssp-bathinda ssp-bathinda-office

ਬਠਿੰਡਾ, 10 ਜਨਵਰੀ 2024: ਇਨਸਾਫ਼ ਦੀ ਮੰਗ ਨੂੰ ਲੈ ਕੇ ਪੀੜਤ ਪਰਿਵਾਰ ਬਠਿੰਡਾ (Bathinda) ਦੇ ਐਸਐਸਪੀ ਦਫਤਰ ਵਿਖੇ ਪਹੁੰਚਿਆ, ਜਿਹਨਾਂ ਵੱਲੋਂ ਐਸਐਸਪੀ ਬਠਿੰਡਾ ਨੂੰ ਮੰਗ ਪੱਤਰ ਸੌਂਪਿਆ ਗਿਆ ਅਤੇ ਮੰਗ ਕੀਤੀ ਗਈ ਕਿ ਬੀਤੇ ਐਤਵਾਰ ਨੂੰ ਉਹਨਾਂ ਦੇ ਹੀ ਰਿਸ਼ਤੇਦਾਰਾਂ ਵੱਲੋਂ ਉਹਨਾਂ ਦੇ ਘਰ ਵੜ ਕੇ ਹਮਲਾ ਕੀਤਾ ਗਿਆ ਅਤੇ ਉਹਨਾਂ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ |

ਇਸ ਘਟਨਾ ਵਿੱਚ ਉਹਨਾਂ ਦਾ ਲੜਕਾ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਿਆ, ਜਿਸ ਦਾ ਇਲਾਜ ਚੱਲ ਰਿਹਾ ਹੈ | ਉਨ੍ਹਾਂ ਕਿਹਾ ਕਿ ਲੇਕਿਨ ਥਾਣਾ ਨਥਾਣਾ ਪੁਲਿਸ ਵੱਲੋਂ ਅਜੇ ਤੱਕ ਨਹੀਂ ਇਨਸਾਫ ਦਵਾਇਆ ਗਿਆ ਅਤੇ ਮੁਲਜ਼ਮ ਸ਼ਰ੍ਹੇਆਮ ਘੁੰਮਦੇ ਨਜ਼ਰ ਆ ਰਹੇ ਹਨ ਅਤੇ ਉਹਨਾਂ ਨੂੰ ਧਮਕੀਆਂ ਦੇ ਰਹੇ ਹਨ |

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੀੜਤ ਮਹਿਲਾ ਦਾ ਕਹਿਣਾ ਹੈ ਕਿ ਦਰਜਨ ਦੇ ਕਰੀਬ ਨੌਜਵਾਨਾਂ ਵੱਲੋਂ ਉਸ ਦੇ ਘਰ ਵਿੱਚ ਵੜ ਕੇ ਪਰਿਵਾਰ ਨਾਲ ਕੁੱਟਮਾਰ ਕੀਤੀ , ਜਿਸ ਵਿੱਚ ਪੂਰਾ ਪਰਿਵਾਰ ਜ਼ਖਮੀ ਹੋ ਗਿਆ ਅਤੇ ਉਹਨਾਂ ਦੇ ਲੜਕੇ ਦੇ ਸਿਰ ‘ਤੇ ਤੇਜ਼ਦਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ | ਜਿਸ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਲੇਕਿਨ ਉਸ ਨੂੰ ਹੋਰ ਹਸਪਤਾਲ ‘ਚ ਰੈਫਰ ਕਰ ਦਿੱਤਾ ਗਿਆ | ਜਿਸ ਦਾ ਇਲਾਜ ਚੱਲ ਰਿਹਾ ਹੈ, ਪਰ ਅਜੇ ਤੱਕ ਲੜਕੇ ਨੂੰ ਹੋਸ਼ ਨਹੀਂ ਆਇਆ |

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਲੜਕੇ ਦੀ ਭੈਣ ਦਾ ਕਹਿਣਾ ਹੈ ਕਿ ਉਹ ਆਪਣੇ ਮਾਤਾ ਪਿਤਾ ਨੂੰ ਮਿਲਣ ਲਈ ਆਈ ਹੋਈ ਸੀ ਲੇਕਿਨ ਉਸਦੇ ਰਿਸ਼ਤੇਦਾਰਾਂ ਵੱਲੋਂ ਨਿੱਕੀ ਜਿਹੀ ਗੱਲ ਨੂੰ ਲੈ ਕੇ ਹੰਗਾਮਾ ਸ਼ੁਰੂ ਕਰ ਦਿੱਤਾ ਅਤੇ ਉਹਨਾਂ ਦੇ ਪਰਿਵਾਰ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਉਹਨਾਂ ਵੱਲੋਂ ਐਸਐਸਪੀ ਬਠਿੰਡਾ (Bathinda) ਨੂੰ ਮੰਗ ਪੱਤਰ ਦਿੱਤਾ ਜਾ ਰਿਹਾ ਹੈ ਕਿ ਉਹਨਾਂ ਨੂੰ ਇਨਸਾਫ਼ ਦਿੱਤਾ ਜਾਵੇ |

The post ਹਮਲੇ ਦਾ ਪੀੜਤ ਪਰਿਵਾਰ ਇਨਸਾਫ਼ ਦੀ ਮੰਗ ਨੂੰ ਲੈ ਕੇ ਪਹੁੰਚਿਆ SSP ਬਠਿੰਡਾ ਦਫ਼ਤਰ appeared first on TheUnmute.com - Punjabi News.

Tags:
  • attack-reached
  • bathinda
  • bathinda-police
  • breaking-news
  • justice
  • news
  • nws
  • ssp-bathinda
  • ssp-bathinda-office

ਚੰਡੀਗੜ੍ਹ, 10 ਜਨਵਰੀ 2024: ਧਰਤੀ ਹੇਠਲੇ ਪਾਣੀ ‘ਤੇ ਨਿਰਭਰਤਾ ਘਟਾ ਕੇ ਸੂਬੇ ਦੇ ਹਰ ਖੇਤ ਨੂੰ ਸਿੰਜਣ ਲਈ ਨਹਿਰੀ ਪਾਣੀ (CANAL WATER) ਪੁੱਜਦਾ ਕਰਨ ਵਾਸਤੇ ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਦੌਰੇ ਕੀਤੇ ਜਾ ਰਹੇ ਹਨ। ਇਸ ਮੁਹਿੰਮ ਤਹਿਤ ਸ. ਜੌੜਾਮਾਜਰਾ ਮੁਕਾਮੀ ਵਿਧਾਇਕਾਂ, ਜ਼ਿਲ੍ਹਾ ਪ੍ਰਸ਼ਾਸਨ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਤੋਂ ਜ਼ਮੀਨੀ ਪੱਧਰ ਦੀ ਹਕੀਕਤ ਜਾਣ ਰਹੇ ਹਨ ਅਤੇ ਤੁਰੰਤ ਉਨ੍ਹਾਂ ਮੁਸ਼ਕਲਾਂ ਦਾ ਹੱਲ ਕਰ ਰਹੇ ਹਨ। ਚੇਤਨ ਸਿੰਘ ਜੌੜਾਮਾਜਰਾ ਵੱਲੋਂ ਜਲ ਸਰੋਤ ਵਿਭਾਗ ਦਾ ਕਾਰਜਭਾਰ ਸਾਂਭਣ ਤੋਂ ਬਾਅਦ ਪਿਛਲੇ ਦਿਨਾਂ ਤੋਂ ਪਟਿਆਲਾ, ਲੁਧਿਆਣਾ, ਮੋਗਾ ਅਤੇ ਅੰਮ੍ਰਿਤਸਰ ਵਿਖੇ ਵੱਖ-ਵੱਖ ਹਲਕਿਆਂ ਦੇ ਵਿਧਾਇਕਾਂ ਨਾਲ ਮੀਟਿੰਗ ਕੀਤੀ ਜਾ ਚੁੱਕੀ ਹੈ।

ਕੈਬਨਿਟ ਮੰਤਰੀ ਨੇ ਇਸ ਗੱਲ ਉਤੇ ਖ਼ਾਸ ਜ਼ੋਰ ਦਿੱਤਾ ਹੈ ਕਿ ਪਾਣੀ ਦੀ ਘਾਟ ਅਤੇ ਮਾਰੁਥਲੀਕਰਣ ਦੇ ਰੁਝਾਨ, ਜਿਸ ਦੀ ਅਗਲੇ 20-25 ਸਾਲਾਂ ਦੌਰਾਨ ਸੰਭਾਵਨਾ ਹੈ, ਨੂੰ ਰੋਕਣ ਲਈ ਸਾਨੂੰ ਤੁਰੰਤ ਘੱਟ ਪਾਣੀ ਵਾਲੀਆਂ ਫ਼ਸਲਾਂ ਅਤੇ ਸਮਾਰਟ ਸਿੰਚਾਈ ਤਕਨੀਕਾਂ ਅਪਨਾਉਣ ਦੀ ਲੋੜ ਹੈ ਤਾਂ ਜੋ ਅਸੀਂ ਅਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਪਾਣੀ ਦੇ ਸੰਕਟ ਤੋਂ ਬਚ ਸਕਣ। ਉਨ੍ਹਾਂ ਦੱਸਿਆ ਕਿ ਸੂਬੇ ਦੇ 150 ਬਲਾਕਾਂ ਵਿੱਚੋਂ 117 ਬਲਾਕ ਪਹਿਲਾਂ ਹੀ ਅਤਿ ਸ਼ੋਸ਼ਿਤ ਸ਼੍ਰੇਣੀ ਅਧੀਨ ਆਉਂਦੇ ਹਨ, ਜਿਸ ਦਾ ਮਤਲਬ ਰਾਜ ਦੇ 80 ਫ਼ੀਸਦੀ ਖੇਤਰ ਵਿਚ ਧਰਤੀ ਹੇਠਲੇ ਪਾਣੀ ਦੀ ਸਥਿਤੀ ਚਿੰਤਾਜਨਕ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਬਚਾਉਣ ਦੇ ਨਿਰੰਤਰ ਉਪਰਾਲੇ ਕਰ ਰਹੀ ਹੈ ਜਦਕਿ ਪਿਛਲੀਆਂ ਸਰਕਾਰਾਂ ਇਸ ਗੰਭੀਰ ਮੁੱਦੇ ਉਤੇ ਟਾਲਾ ਵਟਦੀਆਂ ਰਹੀਆਂ ਜਿਸ ਕਾਰਨ ਨਹਿਰੀ ਪਾਣੀ (CANAL WATER) ਦਾ ਸਾਰਾ ਢਾਂਚਾ ਲਗਭਗ ਤਬਾਹ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨਹਿਰੀ ਢਾਂਚੇ ਨੂੰ ਇਸ ਸਾਉਣੀ ਸੀਜ਼ਨ ਦੌਰਾਨ ਪੂਰੀ ਤਰ੍ਹਾਂ ਲੀਹ ਉਤੇ ਲਿਆ ਕੇ ਹਰੇਕ ਖੇਤ ਤੱਕ ਨਹਿਰੀ ਪਾਣੀ ਪੁੱਜਦਾ ਕਰੇਗੀ।

ਸ. ਜੌੜਾਮਾਜਰਾ ਨੇ ਅਧਿਕਾਰੀਆਂ ਨੂੰ ਸਪੱਸ਼ਟ ਆਦੇਸ਼ ਦਿੱਤੇ ਹਨ ਕਿ ਨਹਿਰੀ ਪਾਣੀ (CANAL WATER) ਦੀ ਵੱਧ ਤੋਂ ਵੱਧ ਵਰਤੋਂ ਕਰਕੇ ਹੀ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੀ ਵਰਤੋਂ ਘਟਾਈ ਜਾ ਸਕਦੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਚਾਲੂ ਵਿੱਤੀ ਵਰ੍ਹੇ ਦੌਰਾਨ 20 ਹਜ਼ਾਰ ਹੈਕਟੇਅਰ ਖੇਤੀ ਰਕਬੇ ਨੂੰ ਸੋਧੇ ਪਾਣੀ ਦੀ ਸਿੰਚਾਈ ਸਹੂਲਤ ਨਾਲ ਜੋੜਨ ਦਾ ਵੀ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਧਰਤੀ ਹੇਠਲੇ ਪਾਣੀ ਦੇ ਡਿਗਦੇ ਪੱਧਰ ਨੂੰ ਠੱਲ੍ਹ ਪਾਉਣ ਲਈ ਅਜਿਹੇ ਬਦਲਵੇਂ ਸਿੰਚਾਈ ਜਲ ਸਰੋਤਾਂ ਨੂੰ ਵਿਕਸਤ ਕਰਨ ਅਤੇ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨੀ ਲਾਜ਼ਮੀ ਹੈ।

ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਇਸ ਸਮੇਂ ਸਿੰਚਾਈ ਲਈ 320 ਐਮ.ਐਲ.ਡੀ. ਟ੍ਰੀਟਿਡ (ਸੋਧੇ) ਪਾਣੀ ਦੀ ਵਰਤੋਂ ਹੋ ਰਹੀ ਹੈ ਜਿਸ ਨੂੰ ਚਾਲੂ ਵਿੱਤੀ ਸਾਲ ਦੇ ਅੰਤ ਤੱਕ ਦੁੱਗਣਾ ਕਰਕੇ 600 ਐਮ.ਐਲ.ਡੀ ਕਰ ਦਿੱਤਾ ਜਾਵੇਗਾ, ਜਿਸ ਨਾਲ 20,000 ਹੈਕਟੇਅਰ ਰਕਬੇ ਨੂੰ ਸਿੰਚਾਈ ਸਹੂਲਤ ਮਿਲ ਸਕੇਗੀ। ਉਨ੍ਹਾਂ ਕਿਹਾ ਕਿ ਸੀਵਰੇਜ ਟਰੀਟਮੈਂਟ ਪਲਾਂਟ ਤੋਂ ਟ੍ਰੀਟ ਕੀਤੇ ਪਾਣੀ ਦੀ ਵਰਤੋਂ ਨਾਲ ਨਾ ਕੇਵਲ ਸਰਕਾਰ ਦੀ ਪਾਣੀ ਬਚਾਉਣ ਦੀ ਮੁਹਿੰਮ ਨੂੰ ਬਲ ਮਿਲੇਗਾ, ਸਗੋਂ ਟ੍ਰੀਟ ਕੀਤੇ ਪਾਣੀ ਵਿੱਚ ਪੌਸ਼ਟਿਕ ਤੱਤਾਂ ਦੀ ਮੌਜੂਦਗੀ ਨਾਲ ਖਾਦ ਦੀ ਘੱਟ ਵਰਤੋਂ ਹੋਵੇਗੀ ਜਿਸ ਨਾਲ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ।

ਜਲ ਸਰੋਤ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਨਹਿਰੀ ਵਿਭਾਗ ਦੇ ਖਾਲਿਆਂ ਉਪਰ ਹੋਏ ਨਾਜਾਇਜ਼ ਕਬਜ਼ੇ ਵੀ ਖਾਲੀ ਕਰਵਾਏ ਜਾਣ ਤਾਂ ਜੋ ਕਿਸਾਨਾਂ ਨੂੰ ਨਹਿਰੀ ਪਾਣੀ ਮਿਲ ਸਕੇ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਜਲ ਸਰੋਤ, ਭੂਮੀ ਅਤੇ ਜਲ ਸੰਭਾਲ ਵਿਭਾਗ ਵੱਲੋਂ ਪਿਛਲੇ ਸਮਿਆਂ ਦੌਰਾਨ ਕੱਢੇ ਗਏ ਖਾਲਿਆਂ ਤੋਂ ਨਾਜਾਇਜ਼ ਕਬਜ਼ੇ ਆਪ ਹੀ ਛੱਡ ਦੇਣ ਕਿਉਂਕਿ ਇਨ੍ਹਾਂ ਖਾਲਿਆਂ ਰਾਹੀਂ ਉਨ੍ਹਾਂ ਦੇ ਹੀ ਖੇਤਾਂ ਨੂੰ ਪਾਣੀ ਮਿਲੇਗਾ ਜਿਸ ਨਾਲ ਉਨ੍ਹਾਂ ਨੂੰ ਬਹੁਤ ਲਾਭ ਹੋਵੇਗਾ।

ਮੰਤਰੀ ਨੇ ਦੱਸਿਆ ਕਿ ਨਾਲਿਆਂ ਅਤੇ ਖਾਲਿਆਂ ਦੀ ਸਫ਼ਾਈ ਲਈ ਸਰਕਾਰ ਨੇ 10 ਵੱਡੀਆਂ ਮਸ਼ੀਨਾਂ ਦੀ ਖ਼ਰੀਦ ਕੀਤੀ ਹੈ ਜਿਸ ਨਾਲ ਖਰਚ ਵਿਚ 60 ਫੀਸਦੀ ਬੱਚਤ ਹੋਈ ਹੈ ਅਤੇ ਕੰਮ ਵੀ ਵਧੀਆ ਹੋਣ ਲੱਗਾ ਹੈ। ਉਨ੍ਹਾਂ ਕਿਹਾ ਕਿ ਜੇ ਹੋਰ ਲੋੜ ਮਹਿਸੂਸ ਹੋਈ ਤਾਂ ਹੋਰ ਮਸ਼ੀਨਰੀ ਖਰੀਦੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਹੈ ਕਿ ਖਾਲਿਆਂ ਤੇ ਡਰੇਨਾਂ ਦੀ ਸਫ਼ਾਈ ਅਤੇ ਚੱਲ ਰਹੇ ਪ੍ਰਾਜੈਕਟਾਂ ਨੂੰ ਸਮਾਂਬੱਧ ਢੰਗ ਨਾਲ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਣਕ ਦੀ ਫਸਲ ਕੱਟਣ ਤੋਂ ਤੁਰੰਤ ਬਾਅਦ ਹਰੇਕ ਡਰੇਨ ਦੀ ਨਿਸ਼ਾਨਦੇਹੀ ਕਰਵਾਈ ਜਾਵੇ।

The post ਹਰ ਖੇਤ ਤੱਕ ਨਹਿਰੀ ਪਾਣੀ ਪੁੱਜਦਾ ਕਰਨ ਲਈ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਵਿਧਾਇਕਾਂ ਨਾਲ ਰਾਬਤਾ ਮੁਹਿੰਮ appeared first on TheUnmute.com - Punjabi News.

Tags:
  • breaking-news
  • canal-water
  • chetan-singh-jauramajra
  • farmers
  • news
  • punjab-breakign-news
  • punjab-news

ਸਾਬਕਾ ਕੈਬਿਨਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਜੱਦੀ ਘਰ ਪੁੱਜੀ ਵਿਜੀਲੈਂਸ

Wednesday 10 January 2024 01:41 PM UTC+00 | Tags: aam-aadmi-party breaking-news chandigarh-vigilance cm-bhagwant-mann gurpreet-singh-kangar latest-news news punjab punjab-government punjab-news punjab-vigilance the-unmute-breaking-news vigilance-raid

ਬਠਿੰਡਾ, 10 ਜਨਵਰੀ 2024: ਬਠਿੰਡਾ ਜ਼ਿਲ੍ਹੇ ਦੇ ਰਾਮਪੁਰਾ ਕਸਬੇ ਦੇ ਪਿੰਡ ਕਾਂਗੜ ਦੇ ਵਿੱਚ ਕਾਂਗਰਸ ਦੇ ਸਾਬਕਾ ਕੈਬਿਨਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ (Gurpreet Singh Kangar) ਦੇ ਜੱਦੀ ਮਕਾਨ ‘ਤੇ ਚੰਡੀਗੜ੍ਹ ਵਿਜੀਲੈਂਸ ਵੱਲੋਂ ਮੈਜ਼ਰਮੈਂਟ ਕਰਕੇ ਕੋਸਟ ਆਫ ਵੈਲਿਊ ਕੱਢੀ ਗਈ ਹੈ | ਜ਼ਿਕਰਯੋਗ ਹੈ ਕਿ ਗੁਰਪ੍ਰੀਤ ਸਿੰਘ ਕਾਂਗੜ ਨੂੰ ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਵਿਜਲੈਂਸ ਬਿਊਰੋ ਪੰਜਾਬ ਬਠਿੰਡਾ ਰੇਂਜ ਵੱਲੋਂ ਤਲਬ ਕੀਤਾ ਗਿਆ ਸੀ, ਜਿਸ ਨੂੰ ਲੈ ਕੇ ਗੁਰਪ੍ਰੀਤ ਸਿੰਘ ਕਾਂਗੜ ਨੂੰ ਕਈ ਵਾਰ ਵਿਜਲੈਂਸ ਵੱਲੋਂ ਤਲਬ ਕੀਤਾ ਜਾ ਚੁੱਕਿਆ ਹੈ ਅਤੇ ਇਸੇ ਜਾਂਚ ਦੇ ਤਹਿਤ ਅੱਜ ਚੰਡੀਗੜ੍ਹ ਵਿਜੀਲੈਂਸ ਦੇ ਵੱਲੋਂ ਗੁਰਪ੍ਰੀਤ ਸਿੰਘ ਕਾਂਗੜ ਦੇ ਜੱਦੀ ਘਰ ਪਿੰਡ ਕਾਂਗੜ ਹਲਕਾ ਰਾਮਪੁਰਾ ਦੇ ਵਿੱਚ ਪਹੁੰਚੀ ਹੈ |

ਇਸ ਪੂਰੇ ਮਸਲੇ ਨੂੰ ਲੈ ਕੇ ਜਾਣਕਾਰੀ ਦਿੰਦਿਆਂ ਡੀਐਸਪੀ ਵਿਜੀਲੈਂਸ ਕੁਲਵੰਤ ਸਿੰਘ ਨੇ ਦੱਸਿਆ ਕਿ ਪੰਜਾਬ ਵਿਜੀਲੈਂਸ ਬਠਿੰਡਾ ਰੇਂਜ ਅਤੇ ਚੰਡੀਗੜ੍ਹ ਵਿਜੀਲੈਂਸ ਟੀਮ ਦੇ ਵੱਲੋਂ ਆਮਦਨ ਤੋਂ ਬਾਅਦ ਜਾਇਦਾਦ ਦੇ ਮਸਲੇ ਨੂੰ ਲੈ ਕੇ ਚੱਲ ਰਹੀ ਜਾਂਚ ਦੇ ਤਹਿਤ ਅੱਜ ਉਹਨਾਂ ਦੇ ਪੁਰਾਣੇ ਜੱਦੀ ਨਿਵਾਸ ਹਨ ਅਤੇ ਉਹਨਾਂ ਦੇ ਮੌਜੂਦਾ ਨਿਵਾਸ ਸਥਾਨ ਦੇ ਨਾਲ ਨਾਲ ਉਹਨਾਂ ਦੀ ਪ੍ਰੋਪਰਟੀ ਦਾ ਮੈਜ਼ਰਮੈਂਟ ਲੈਣ ਦੇ ਲਈ ਪਹੁੰਚੇ ਸੀ |

ਇਸ ਮੌਕੇ ਤੇ ਫਿਲਹਾਲ ਗੁਰਪ੍ਰੀਤ ਸਿੰਘ ਕਾਂਗੜ (Gurpreet Singh Kangar) ਮੌਜੂਦ ਨਹੀਂ ਹਨ, ਪਰ ਉਹਨਾਂ ਦਾ ਬੇਟਾ ਹਰਮਨਬੀਰ ਸਿੰਘ 90% ਮਿਣਤੀ ਤੋਂ ਬਾਅਦ ਵਿਜਲੈਂਸ ਟੀਮ ਦੇ ਨਾਲ ਬਿਨਾਂ ਸਹਿਯੋਗ ਕੀਤਿਆਂ ਉਸ ਮੌਕੇ ਤੋਂ ਚਲੇ ਗਏ | ਇਸ ਬਾਬਤ ਡੀਐਸਪੀ ਕੁਲਵੰਤ ਸਿੰਘ ਨੇ ਦੱਸਿਆ ਕਿ ਹੁਣ ਉਹਨਾਂ ਦੇ ਵੱਲੋਂ ਰਹਿੰਦੀ ਮਿਣਤੀ ਦੇ ਲਈ ਦੁਬਾਰਾ ਮੁੜ ਤੋਂ ਗੁਰਪ੍ਰੀਤ ਸਿੰਘ ਕਾਂਗੜ ਨੂੰ ਸੰਪਰਕ ਕਰਕੇ ਉਹਨਾਂ ਦੇ ਨਿਵਾਸ ਸਥਾਨ ‘ਤੇ ਮਿਲਣ ਲਈ ਜਾਵਾਂਗੇ | ਇਸ ਜਾਂਚ ਤੋਂ ਬਾਅਦ ਗੁਰਪ੍ਰੀਤ ਸਿੰਘ ਕਾਂਗੜ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ |

The post ਸਾਬਕਾ ਕੈਬਿਨਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਜੱਦੀ ਘਰ ਪੁੱਜੀ ਵਿਜੀਲੈਂਸ appeared first on TheUnmute.com - Punjabi News.

Tags:
  • aam-aadmi-party
  • breaking-news
  • chandigarh-vigilance
  • cm-bhagwant-mann
  • gurpreet-singh-kangar
  • latest-news
  • news
  • punjab
  • punjab-government
  • punjab-news
  • punjab-vigilance
  • the-unmute-breaking-news
  • vigilance-raid

ਮੋਹਾਲੀ: ਸਿਲੰਡਰ ਫਟਣ ਕਾਰਨ ਕੈਟਰਿੰਗ ਗੋਦਾਮ ਦੀ ਡਿੱਗੀ ਛੱਤ, ਇੱਕ ਵਿਅਕਤੀ ਦੀ ਮੌਤ

Wednesday 10 January 2024 01:51 PM UTC+00 | Tags: accident blast breaking-news catering-warehouse cylinder-blast cylinder-burst latest-news mohali mohali-news news punjab-news tida-village warehouse-collapsed

ਮੋਹਾਲੀ, 10 ਜਨਵਰੀ 2024: ਮੋਹਾਲੀ ਦੇ ਪਿੰਡ ਟੀਡਾ ‘ਚ ਕੈਟਰਿੰਗ ਦੇ ਗੋਦਾਮ ‘ਚ ਸਿਲੰਡਰ (cylinder) ਫਟਣ ਵੱਡਾ ਹਾਦਸਾ ਵਾਪਰਿਆ ਹੈ। ਸਿਲੰਡਰ ਫਟਣ ਕਾਰਨ ਗੋਦਾਮ ਦੀ ਛੱਤ ਡਿੱਗ ਗਈ। ਇਸ ਹਾਦਸੇ ‘ਚ ਤਿੰਨ ਜਣੇ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਮੋਹਾਲੀ ਦੇ ਹਸਪਤਾਲ ਭੇਜ ਦਿੱਤਾ ਗਿਆ ਹੈ। ਜਿੱਥੇ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੋ ਵਿਅਕਤੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਹ ਕੈਟਰਿੰਗ ਗੋਦਾਮ ਦੀ ਮਾਲਕ ਇੱਕ ਬੀਬੀ ਨੂੰ ਦੱਸਿਆ ਜਾ ਰਿਹਾ ਹੈ।

ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗੋਦਾਮ ਦੇ ਅੰਦਰ ਮੌਜੂਦ ਵਿਅਕਤੀ ਇੱਕ ਵੱਡੇ ਸਿਲੰਡਰ ਤੋਂ ਛੋਟੇ ਸਿਲੰਡਰ (cylinder) ਵਿੱਚ ਗੈਸ ਭਰ ਰਹੇ ਸਨ। ਇਸ ਦੌਰਾਨ ਸਿਲੰਡਰ ਫਟ ਗਿਆ। ਗੁਦਾਮ ਦੇ ਅੰਦਰ ਕਈ ਹੋਰ ਸਿਲੰਡਰ ਰੱਖੇ ਹੋਏ ਸਨ। ਇਹ ਲੋਕ ਪ੍ਰੋਗਰਾਮਾਂ ਵਿੱਚ ਏ.ਸੀ ਅਤੇ ਕੂਲਰ ਲਗਾਉਂਦੇ ਸਨ। ਹਾਦਸੇ ਦੇ ਸਮੇਂ ਗੋਦਾਮ ਦੇ ਅੰਦਰ ਸਿਰਫ਼ ਤਿੰਨ ਜਣੇ ਮੌਜੂਦ ਸਨ ਜੋ ਕਿ ਗੋਦਾਮ ‘ਚ ਹੀ ਰਹਿੰਦੇ ਸਨ।

The post ਮੋਹਾਲੀ: ਸਿਲੰਡਰ ਫਟਣ ਕਾਰਨ ਕੈਟਰਿੰਗ ਗੋਦਾਮ ਦੀ ਡਿੱਗੀ ਛੱਤ, ਇੱਕ ਵਿਅਕਤੀ ਦੀ ਮੌਤ appeared first on TheUnmute.com - Punjabi News.

Tags:
  • accident
  • blast
  • breaking-news
  • catering-warehouse
  • cylinder-blast
  • cylinder-burst
  • latest-news
  • mohali
  • mohali-news
  • news
  • punjab-news
  • tida-village
  • warehouse-collapsed

DSGMC ਵੱਲੋਂ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ 31ਵੀਂ ਬਰਸੀ ਮੌਕੇ ਚਾਰ ਮਤੇ ਪਾਸ

Wednesday 10 January 2024 02:08 PM UTC+00 | Tags: breaking-news dsgmc dsgmc-resolutions harmeet-singh-kalka jathedar-gurdev-singh-kaunke news nwes punjab-news

ਨਵੀਂ ਦਿੱਲੀ, 10 ਜਨਵਰੀ 2024 (ਦਵਿੰਦਰ ਸਿੰਘ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਵਲੋਂ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਗਿਆਨੀ ਗੁਰਦੇਵ ਸਿੰਘ ਕਾਉਂਕੇ ਦੀ 31ਵੀਂ ਬਰਸੀ ਮਨਾਈ ਗਈ। ਗੁਰੂਦਵਾਰਾ ਸ੍ਰੀ ਰਕਾਬਗੰਜ ਸਾਹਿਬ ਵਿਖੇ ਬਰਸੀ ਮਨਾਈ ਗਈ, ਜਿਸ ਵਿੱਚ ਵਿਦਵਾਨਾ, ਬੁੱਧੀਜੀਵੀਆਂ , ਪੰਥਕ ਦਲਾਂ।, ਪੰਥਕ ਆਗੂਆਂ ਅਤੇ ਸਿਆਸਤਦਾਨਾਂ ਨੇ ਹਾਜ਼ਰੀ ਭਰੀ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਜਥੇਦਾਰ ਕਾਉਂਕੇ ਦੇ ਕਤਲੇਆਮ ਦਾ ਮਾਮਲਾ ਬਹੁਤ ਗੰਭੀਰ ਹੈ | ਜਿਸਨੂੰ ਹੱਲ ਕਰਨ ਵਿਚ ਸਮੇਂ ਦੀਆਂ ਸਰਕਾਰਾਂ ਖਾਸ ਤੌਰ 'ਤੇ ਪੰਥਕ ਸਰਕਾਰਾਂ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈਆਂ। ਉਹਨਾਂ ਕਿਹਾ ਕਿ ਇਸ ਮਾਮਲੇ ਵਿਚ ਪੂਰੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ ਤੇ ਜ਼ਿੰਮੇਵਾਰੀ ਤੈਅ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਜਥੇਦਾਰ ਕਾਉਂਕੇ ਦੇ ਕਾਤਲਾਂ ਨੂੰ ਸਜ਼ਾ ਦਿੱਤੀ ਜਾਵੇ। ਅੱਜ ਬਰਸੀ ਮੌਕੇ ਪੰਥਕ ਵਿਚਾਰਾਂ ਮਗਰੋਂ ਦਿੱਲੀ ਸ਼੍ਰੋਮਣੀ ਕਮੇਟੀ ਵੱਲੋਂ 4 ਮਤੇ ਪਾਸ ਕੀਤੇ ਗਏ।

ਪਹਿਲਾ: 15 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪ੍ਰਕਾਸ਼ ਸਿੰਘ ਬਾਦਲ ਤੋਂ ‘ਫ਼ਕਰ-ਏ-ਕੌਮ’ ਤੇ ‘ਪੰਥ ਰਤਨ ਅਵਾਰਡ’ ਵਾਪਸ ਲੈਣ ਦੀ ਅਪੀਲ।

ਦੂਜਾ: ਮੁੱਖ ਮੰਤਰੀ ਭਗਵੰਤ ਮਾਨ ਨੂੰ ਜਥੇਦਾਰ ਕਾਉਂਕੇ ਦੇ ਕਾਤਲਾਂ ‘ਤੇ ਕਾਨੂੰਨੀ ਕਾਰਵਾਈ ਕਰਨ ਲਈ ਮੰਗ ਪੱਤਰ ਸੌਂਪਿਆ ਜਾਵੇਗਾ।

ਤੀਜਾ: ਜਥੇਦਾਰ ਕਾਉਂਕੇ ਦੇ ਕਾਤਲਾਂ ਤੇ ਬਚਾਉਣ ਵਾਲਿਆਂ ਵਿਰੁੱਧ DSGMC ਤੇ ਪੰਥਕ ਨੁਮਾਇੰਦਿਆਂ ਦੀ ਇਨਸਾਫ਼ ਕਮੇਟੀ ਬਣੇਗੀ।

ਚੌਥਾ: ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਯਾਦ ‘ਚ ਪਿੰਡ ਕਾਉਂਕੇ ਵਿਖੇ ਹੋਵੇਗਾ ਵੱਡਾ ਸ਼ਹੀਦੀ ਸਮਾਗਮ।

The post DSGMC ਵੱਲੋਂ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ 31ਵੀਂ ਬਰਸੀ ਮੌਕੇ ਚਾਰ ਮਤੇ ਪਾਸ appeared first on TheUnmute.com - Punjabi News.

Tags:
  • breaking-news
  • dsgmc
  • dsgmc-resolutions
  • harmeet-singh-kalka
  • jathedar-gurdev-singh-kaunke
  • news
  • nwes
  • punjab-news

ਚੰਡੀਗੜ੍ਹ, 10 ਜਨਵਰੀ 2024: ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪਾਕਿਸਤਾਨ (Pakistan) ਦੀ ਸੁਪਰੀਮ ਕੋਰਟ ਦੇ ਇਕ ਜੱਜ ਨੇ ਬੁੱਧਵਾਰ ਨੂੰ ਅਸਤੀਫਾ ਦੇ ਦਿੱਤਾ। ਇਕ ਦਿਨ ਸੁਪਰੀਮ ਕੋਰਟ ਦੀ ਅਨੁਸ਼ਾਸਨੀ ਕਮੇਟੀ ਨੇ ਉਸ ਵਿਰੁੱਧ ਦੁਰਵਿਵਹਾਰ ਲਈ ਕਾਰਵਾਈ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਸੀ।

ਜਸਟਿਸ ਸਈਅਦ ਮਜ਼ਹਰ ਅਲੀ ਅਕਬਰ ਨੇ ਪਾਕਿਸਤਾਨ (Pakistan) ਦੇ ਰਾਸ਼ਟਰਪਤੀ ਆਰਿਫ ਅਲਵੀ ਨੂੰ ਪੱਤਰ ਲਿਖ ਕੇ ਆਪਣਾ ਅਸਤੀਫਾ ਸੌਂਪ ਦਿੱਤਾ ਹੈ। ਇਸ ਵਿਚ ਉਸ ਨੇ ਕਿਹਾ ਕਿ ਉਸ ‘ਤੇ ਲੱਗੇ ਦੋਸ਼ਾਂ ਅਤੇ ਉਸ ਨਾਲ ਜਿਸ ਤਰ੍ਹਾਂ ਦਾ ਵਿਵਹਾਰ ਕੀਤਾ ਗਿਆ ਸੀ, ਇਸ ਦੌਰਾਨ ਉਹ ਆਪਣੇ ਕਰਤੱਵਾਂ ਨੂੰ ਅੱਗੇ ਨਹੀਂ ਵਧਾ ਸਕਦੇ |

ਉਨ੍ਹਾਂ ਕਿਹਾ, ‘ਪਹਿਲਾਂ ਲਾਹੌਰ ਹਾਈ ਕੋਰਟ ਅਤੇ ਫਿਰ ਪਾਕਿਸਤਾਨ ਦੀ ਸੁਪਰੀਮ ਕੋਰਟ ਵਿਚ ਜੱਜ ਵਜੋਂ ਨਿਯੁਕਤ ਹੋਣਾ ਅਤੇ ਸੇਵਾ ਕਰਨਾ ਸਨਮਾਨ ਦੀ ਗੱਲ ਸੀ। ਪਰ, ਅਜਿਹੇ ਹਾਲਾਤਾਂ ਵਿੱਚ, ਜੋ ਕਿ ਜਨਤਕ ਜਾਣਕਾਰੀ ਅਤੇ ਕੁਝ ਹੱਦ ਤੱਕ ਜਨਤਕ ਰਿਕਾਰਡ ਦਾ ਮਾਮਲਾ ਹੈ, ਮੇਰੇ ਲਈ ਪਾਕਿਸਤਾਨ ਦੀ ਸੁਪਰੀਮ ਕੋਰਟ ਦੇ ਜੱਜ ਵਜੋਂ ਸੇਵਾ ਜਾਰੀ ਰੱਖਣਾ ਸੰਭਵ ਨਹੀਂ ਹੈ।’

The post ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪਾਕਿਸਤਾਨ ਦੀ ਸੁਪਰੀਮ ਕੋਰਟ ਦੇ ਜੱਜ ਨੇ ਦਿੱਤਾ ਅਸਤੀਫਾ appeared first on TheUnmute.com - Punjabi News.

Tags:
  • breaking-news
  • corruption-charges
  • news
  • pakistan
  • supreme-court

ਲਾਲਜੀਤ ਸਿੰਘ ਭੁੱਲਰ ਨੇ ਪਿੰਡ ਹਰਨਾਮਪੁਰ 'ਚ ਕਰੀਬ 85 ਏਕੜ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ

Wednesday 10 January 2024 02:24 PM UTC+00 | Tags: breaking-news gram-panchayat gram-panchayat-land hirdapur news panchayat-land punjab-news village-harnampur

ਚੰਡੀਗੜ੍ਹ/ਰੂਪਨਗਰ, 10 ਜਨਵਰੀ 2024: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਨੇ ਅੱਜ ਗਰਾਮ ਪੰਚਾਇਤ ਹਿਰਦਾਪੁਰ ਦੇ ਪਿੰਡ ਹਰਨਾਮਪੁਰ ਦਾ ਦੌਰਾ ਕੀਤਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹਾਜ਼ਰੀ ਵਿਚ ਕਰੀਬ 85 ਏਕੜ ਪੰਚਾਇਤੀ ਜ਼ਮੀਨ (PANCHAYAT LAND) ਤੋਂ ਕਬਜ਼ਾ ਛੁਡਵਾਇਆ ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪੂਰੇ ਸੂਬੇ ਵਿਚ ਪੰਚਾਇਤੀ ਜ਼ਮੀਨਾਂ ਤੋਂ ਨਜ਼ਾਇਜ਼ ਕਬਜ਼ੇ ਹਟਵਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਪਿੰਡ ਹਰਨਾਮਪੁਰਾ ਵਿਖੇ 85 ਏਕੜ ਦੇ ਕਰੀਬ ਪੰਚਾਇਤੀ ਜ਼ਮੀਨ ਤੋਂ ਕਬਜ਼ਾ ਛੁਡਵਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਜ਼ਮੀਨ ‘ਤੇ ਉਦਯੋਗਪਤੀ ਤੋਂ ਲੈ ਕੇ ਪਿੰਡ ਵਾਸੀਆਂ ਵਲੋਂ ਨਜ਼ਾਇਜ਼ ਕਬਜ਼ਾ ਕੀਤਾ ਹੋਇਆ ਸੀ।

ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਅੱਜ ਤੋਂ ਇਸ ਜ਼ਮੀਨ ਦੀ ਮਲਕੀਅਤ ਗਰਾਮ ਪੰਚਾਇਤ ਹਿਰਦਾਪੁਰ ਦੇ ਪਿੰਡ ਹਰਨਾਮਪੁਰ ਨੂੰ ਸੌਂਪ ਦਿੱਤੀ ਗਈ ਹੈ ਜਿਸ ਦੀ ਕੀਮਤ ਚੰਡੀਗੜ੍ਹ ਦੇ ਨਜ਼ਦੀਕ ਹੋਣ ਸਦਕਾ 100 ਕਰੋੜ ਰੁਪਏ ਤੋਂ ਵੱਧ ਹੈ। ਇਹ ਜ਼ਮੀਨ ਬਹੁਤ ਉਪਜਾਊ ਹੈ ਜਿਸ ਵਿੱਚ ਅਮਰੂਦਾਂ ਦੇ ਬਾਗ, ਖੈਰ ਦੇ ਦਰੱਖਤ ਲੱਗੇ ਹੋਏ ਹਨ ਅਤੇ ਕਈ ਲੋਕਾਂ ਵਲੋਂ ਕਬਜ਼ਾ ਕਰਕੇ ਖੇਤੀ ਕੀਤੀ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਇਸ ਜ਼ਮੀਨ ਨੂੰ ਪਿੰਡ ਦੀ ਪੰਚਾਇਤ ਦੇ ਹਵਾਲੇ ਕਰਕੇ ਖੁੱਲ੍ਹੀ ਬੋਲੀ ਰਾਹੀਂ ਖੇਤੀ ਲਈ ਅੱਗੇ ਦਿੱਤਾ ਜਾਵੇਗਾ ਅਤੇ ਇਸ ਆਮਦਨ ਨੂੰ ਪਿੰਡ ਦੇ ਵਿਕਾਸ ਉਤੇ ਖਰਚਿਆ ਜਾਵੇਗਾ।

ਪੇਂਡੂ ਵਿਕਾਸ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਸ ਗੱਲ ਦਾ ਵਿਸ਼ੇਸ਼ ਧਿਆਨ ਦਿੱਤਾ ਜਾਵੇ ਕਿ ਜਿਹੜੇ ਲੋਕਾਂ ਦਾ ਜ਼ਮੀਨ (PANCHAYAT LAND) ਉਤੇ ਕਬਜ਼ਾ ਸੀ, ਉਨ੍ਹਾਂ ਨੂੰ ਬੋਲੀ ਵਿਚ ਸ਼ਾਮਿਲ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਜ਼ਮੀਨ ਉਤੇ ਕਬਜ਼ਾ ਹਟਵਾਉਣ ਨਾਲ ਜਿਥੇ ਸਰਕਾਰ ਦੀ ਆਮਦਨ ਵਿੱਚ ਵਾਧਾ ਹੋਵੇਗਾ, ਉਥੇ ਨਾਲ ਹੀ ਪੰਚਾਇਤ ਦੀ ਆਮਦਨ ਵਿੱਚ ਵੀ ਵਾਧਾ ਹੋਵੇਗਾ, ਜਿਸ ਨੂੰ ਪਿੰਡਾਂ ਦੀ ਨੁਹਾਰ ਨੂੰ ਬਦਲਣ ਵਿੱਚ ਯਕੀਨਣ ਮਦਦ ਹੋਵੇਗੀ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਪਿੰਡਾਂ ਵਿੱਚੋਂ ਨਾਜਾਇਜ਼ ਕਬਜ਼ਿਆਂ ਨੂੰ ਛੁਡਵਾਉਣ ਵਿੱਚ ਪੰਜਾਬ ਸਰਕਾਰ ਦਾ ਸਹਿਯੋਗ ਕਰਨ ਜਿਸ ਦੇ ਨਤੀਜੇ ਵਜੋਂ ਪੰਚਾਇਤਾਂ ਵਲੋਂ ਆਮਦਨ ਵਧਾਉਣ ਦਾ ਵਧੀਆ ਉਪਰਾਲਾ ਕੀਤਾ ਜਾ ਸਕਦਾ ਹੈ।

ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਹਿਲਾਂ ਵੀ ਇਸੇ ਤਰ੍ਹਾਂ ਦੇ ਨਾਜਾਇਜ਼ ਕਬਜ਼ੇ ਛੁਡਵਾਏ ਜਾ ਚੁੱਕੇ ਹਨ ਜਿਸ ਵਿੱਚ ਬਹੁਤ ਸਾਰੀਆਂ ਕਮਰਸ਼ੀਅਲ ਅਤੇ ਖੇਤੀਬਾੜੀ ਨਾਲ ਸਬੰਧਤ ਜ਼ਮੀਨਾਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਹੁਤ ਹੀ ਸ਼ਖਤੀ ਨਾਲ ਨਾਜਾਇਜ਼ ਕਬਜ਼ਿਆਂ ਪ੍ਰਤੀ ਕਾਰਵਾਈ ਕਰ ਰਹੀ ਹੈ ਅਤੇ ਭਵਿੱਖ ਵਿੱਚ ਜਿਨ੍ਹਾਂ ਨੇ ਵੀ ਪੰਚਾਇਤੀ ਜ਼ਮੀਨਾਂ ਤੇ ਨਾਜ਼ਾਇਜ਼ ਕਬਜ਼ਾ ਕੀਤਾ ਹੋਇਆ ਹੈ ਉਥੇ ਜ਼ਮੀਨਾਂ ਨੂੰ ਕਬਜ਼ਾ ਮੁਕਤ ਕਰਵਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿਚ ਸਰਕਾਰਾਂ ਵਲੋਂ ਪੰਚਾਇਤੀ ਜ਼ਮੀਨਾਂ ਉਤੇ ਕਬਜ਼ੇ ਕਰਵਾਏ ਗਏ ਅਤੇ ਸੂਬੇ ਦੇ ਹਜ਼ਾਰਾਂ ਲੱਖਾਂ ਏਕੜ ਜ਼ਮੀਨ ਜਿਸ ਤੋਂ ਪੰਜਾਬ ਸਰਕਾਰ ਨੂੰ ਵਿਆਪਕ ਪੱਧਰ ਉਤੇ ਮਾਲੀਆ ਇਕੱਠਾ ਹੋਣਾ ਸੀ ਉਹ ਨਹੀਂ ਹੋ ਪਾਇਆ। ਜਿਸ ਨਾਲ ਸੂਬਾ ਸਰਕਾਰ ਨੂੰ ਵਿੱਤੀ ਘਾਟਾ ਪਿਆ ਹੈ ਉਥੇ ਹੀ ਕੀਮਤੀ ਜ਼ਮੀਨਾਂ ਉਤੇ ਨਜ਼ਾਇਜ ਕਬਜ਼ਿਆਂ ਨੂੰ ਹਟਵਾਉਣ ਲਈ ਜੱਦੋ ਜ਼ਹਿਦ ਵੀ ਕਰਨੀ ਪੈ ਰਹੀ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵ) ਅਮਰਦੀਪ ਸਿੰਘ ਗੁਜਰਾਲ, ਐਸ.ਡੀ.ਐਮ. ਰੂਪਨਗਰ ਹਰਕੀਰਤ ਕੌਰ, ਡੀ.ਐਸ.ਪੀ. ਤ੍ਰਿਲੋਚਨ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੀਨੀਅਰ ਅਧਿਕਾਰੀ ਹਾਜ਼ਰ ਸਨ।

The post ਲਾਲਜੀਤ ਸਿੰਘ ਭੁੱਲਰ ਨੇ ਪਿੰਡ ਹਰਨਾਮਪੁਰ 'ਚ ਕਰੀਬ 85 ਏਕੜ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ appeared first on TheUnmute.com - Punjabi News.

Tags:
  • breaking-news
  • gram-panchayat
  • gram-panchayat-land
  • hirdapur
  • news
  • panchayat-land
  • punjab-news
  • village-harnampur
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਜਨਵਰੀ 2024: ਜ਼ਿਲਾ ਚੋਣ ਅਫ਼ਸਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਸ੍ਰੋੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ ਐਸ ਡੀ ਐਮਜ਼, ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨਾਲ ਮੀਟਿੰਗ ਕਰਦੇ ਹੋਏ ਕਿਹਾ ਕਿ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਜਾਰੀ ਕੀਤੀ ਨਵੀਂ ਸਮਾਂ ਸਾਰਣੀ ਤਹਿਤ ਵੋਟਰ ਰਜਿਸਟਰੇਸ਼ਨ ਕੇਵਲ 29 ਫਰਵਰੀ 2024 ਤੱਕ ਕੀਤੀ ਜਾਣੀ ਹੈ, ਜਦਕਿ ਅਜੇ ਤੱਕ ਵੋਟਰਾਂ ਨੇ ਬਹੁਤ ਘੱਟ ਫਾਰਮ ਜਮਾਂ ਕਰਵਾਏ ਹਨ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਆਪਣੇ ਨੇੜਲੇ ਗੁਰਦੁਆਰਾ ਸਾਹਿਬਾਨਾਂ ਚ ਛੁੱਟੀ ਵਾਲੇ ਦਿਨ (ਸ਼ਨੀਵਾਰ ਜਾਂ ਐਤਵਾਰ) ਨੂੰ ਵਿਸ਼ੇਸ਼ ਕੈਂਪ ਲਗਵਾ ਕੇ ਵੱਧ ਤੋਂ ਵੱਧ ਵੋਟਰਾਂ ਨੂੰ ਰਜਿਸਟਰ ਕਰਨ ਦਾ ਸੁਝਾਅ ਵੀ ਦਿੱਤਾ।
ਉਨਾਂ ਗੁਰਦੁਆਰਾ ਚੋਣਾਂ ਲਈ ਵੋਟਰ ਬਣਨ ਦੇ ਚਾਹਵਾਨਾਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ ਨਾਲ ਸਬੰਧਤ ਫ਼ਾਰਮ ਪਟਵਾਰੀਆਂ ਕੋਲ ਅਤੇ ਸ਼ਹਿਰਾਂ ਵਿੱਚ ਨਗਰ ਕੌਂਸਲਾਂ ਦੇ ਕਰਮਚਾਰੀਆਂ ਕੋਲ ਆਪਣੇ ਫ਼ਾਰਮ ਜਮਾਂ ਕਰਵਾਉਣ। ਉਨਾਂ ਅਧਿਕਾਰੀਆਂ ਨੂੰ ਹਦਾਇਤ ਕਰਦੇ ਕਿਹਾ ਕਿ ਵੱਧ ਤੋਂ ਵੱਧ ਯੋਗ ਲੋਕਾਂ ਦੇ ਨਾਮ ਵੋਟਰ ਸੂਚੀ ਵਿਚ ਸ਼ਾਮਿਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇ। ਉਨਾਂ ਕਿਹਾ ਕਿ ਜ਼ਿਲ੍ਹੇ ਵਿਚ ਸਿੱਖ ਅਬਾਦੀ ਚੰਗੀ ਗਿਣਤੀ ਵਿਚ ਹੈ, ਇਸ ਲਈ ਵੱਧ ਤੋਂ ਵੱਧ ਵੋਟਰ, ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟ ਦੀ ਚੋਣਾਂ ਲਈ ਦਰਜ ਕਰਨੇ ਯਕੀਨੀ ਬਣਾਏ ਜਾਣ। ਡਿਪਟੀ ਕਮਿਸ਼ਨਰ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮੌਕੇ ਦਾ ਲਾਭ ਲੈਣ ਤੇ ਹਰੇਕ ਯੋਗ ਵੋਟਰ ਆਪਣੇ ਫਾਰਮ ਹਲਕਾ ਪਟਵਾਰੀ ਜਾਂ ਨਗਰ ਕੌਂਸਲ ਨੂੰ ਦੇਵੇ।
ਉਨ੍ਹਾਂ ਨੇ ਦੱਸਿਆ ਕਿ ਮੁੱਢਲੀ ਪ੍ਰਕਾਸ਼ਿਤ ਵੋਟਰ ਸੂਚੀ ਉੱਤੇ ਦਾਅਵੇ/ਇਤਰਾਜ਼ 11 ਅਪ੍ਰੈਲ ਤੱਕ ਪ੍ਰਾਪਤ ਕੀਤੇ ਜਾਣਗੇ ਅਤੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਮਿਤੀ 3 ਮਈ 2024 ਨੂੰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੋ ਵੀ ਯੋਗ ਵੋਟਰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ (ਬੋਰਡ) ਲਈ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣਾ ਚਾਹੁੰਦਾ ਹੈ, ਉਹ ਫਾਰਮ ਨੰਬਰ 1 ਭਰਕੇ ਪੇਂਡੂ ਖੇਤਰਾਂ ਵਿੱਚ ਸਬੰਧਤ ਹਲਕਾ ਪਟਵਾਰੀ ਅਤੇ ਸ਼ਹਿਰੀ ਖੇਤਰ ਵਿੱਚ ਨਗਰ ਨਿਗਮ/ਨਗਰ ਕੌਸਲ ਜਾਂ ਲੋਕਲ ਅਥਾਰਟੀ ਦੇ ਅਧਿਕਾਰੀ ਜਿੰਨਾਂ ਨੂੰ ਰੀਵਾਇਜ਼ਿੰਗ ਅਥਾਰਟੀ ਅਫ਼ਸਰ ਵਜੋਂ ਨਿਯੁਕਤ ਕੀਤਾ ਗਿਆ ਹੈ, ਪਾਸ ਜਮਾਂ ਕਰਵਾ ਸਕਦਾ ਹੈ। ਉਨਾਂ ਕਿਹਾ ਕਿ ਜਿਹੜੇ ਬਿਨੈਕਾਰ ਸਿੱਖ ਗੁਰਦੁਆਰਾ ਬੋਰਡ ਰੂਲਜ਼ 1959 ਦੇ ਰੂਲ ਨੰਬਰ 3 ਅਧੀਨ ਸਾਰੀਆਂ ਸ਼ਰਤਾਂ ਪੂਰੀਆਂ ਕਰਦੇ ਹਨ ਉਹ ਵਿਅਕਤੀ ਹੀ ਫਾਰਮ ਨੰਬਰ 1 ਭਰ ਸਕਦੇ ਹਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਬਿਨੈਕਾਰ ਮਿਤੀ 21 ਅਕਤੂਬਰ 2023 ਨੂੰ 21 ਸਾਲ ਜਾਂ ਉਸਤੋਂ ਵੱਧ ਉਮਰ ਪੂਰੀ ਕਰਦਾ ਹੋਵੇ, ਬਿਨੈਕਾਰ ਆਪਣੀ ਤਾਜ਼ਾ ਸਵੈ-ਤਸਦੀਕਸ਼ੁਦਾ ਫੋਟੋ ਨਾਲ ਨੱਥੀ ਕਰੇਗਾ, ਫਾਰਮ ਨੰਬਰ 1 ਵਿੱਚ ਦਰਜ਼ ਸਵੈ ਘੋਸ਼ਣਾ ਭਰਨੀ ਲਾਜ਼ਮੀ ਹੈ ਅਤੇ ਆਧਾਰ ਕਾਰਡ, ਵੋਟਰ ਕਾਰਡ, ਪਾਸਪੋਰਟ, ਡਰਾਈਵਿੰਗ ਲਾਇਸੰਸ, ਸਰਵਿਸ ਪਹਿਚਾਣ ਪੱਤਰ ਸਮੇਤ ਫੋਟੋਗ੍ਰਾਫ, ਬੈਂਕ ਜਾਂ ਡਾਕਘਰ ਦੀ ਪਾਸਬੁੱਕ ਸਮੇਤ ਫੋਟੋਗ੍ਰਾਫ, ਪੈਨ ਕਾਰਡ, ਸਮਾਰਟ ਕਾਰਡ, ਨੈਸ਼ਨਲ ਪਾਪੂਲੇਸ਼ਨ ਰਜਿਸਟਰਡ ਦਾ ਆਰ.ਜੀ.ਆਈ. ਕਾਰਡ, ਮਗਨਰੇਗਾ ਜਾਬ ਕਾਰਡ, ਸਿਹਤ ਬੀਮਾ ਸਮਾਰਟ ਕਾਰਡ, ਪੈਨਸ਼ਨ ਦਸਤਾਵੇਜ਼ ਸਮੇਤ ਫੋਟੋਗ੍ਰਾਫ, ਐੱਮ.ਪੀ., ਐੱਮ.ਐੱਲ.ਏ. ਮੈਂਬਰ ਵਿਧਾਨ ਪ੍ਰੀਸ਼ਦ ਨੂੰ ਜਾਰੀ ਦਫ਼ਤਰੀ ਪਹਿਚਾਣ ਪੱਤਰ ਆਦਿ ਦਸਤਾਵੇਜਾਂ ਵਿੱਚੋਂ ਕੋਈ ਵੀ ਇੱਕ ਦਸਤਾਵੇਜ਼ ਨਾਲ ਨੱਥੀ ਕਰੇਗਾ।
ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਿਰਾਜ ਐਸ ਤਿੜਕੇ, ਐਸ ਡੀ ਐਮ ਚੰਦਰਜੋਤੀ ਸਿੰਘ ਮੋਹਾਲੀ ਅਤੇ ਹਿਮਾਂਸ਼ੂ ਮਹਾਜਨ ਡੇਰਾਬੱਸੀ, ਤਹਿਸੀਲਦਾਰ ਚੋਣਾਂ ਸੰਜੇ ਸ਼ਰਮਾ,  ਤਹਿਸੀਲਦਾਰ ਕੁਲਦੀਪ ਸਿੰਘ ਮੋਹਾਲੀ, ਜਸਵਿੰਦਰ ਸਿੰਘ ਖਰੜ, ਕੁਲਦੀਪ ਸਿੰਘ ਡੇਰਾਬੱਸੀ, ਨਾਇਬ ਤਹਿਸੀਲਦਾਰ ਜਸਵੀਰ ਕੌਰ ਮਾਜਰੀ, ਰਵਿੰਦਰ ਸਿੰਘ ਮੋਹਾਲੀ, ਹਰਿੰਦਰਜੀਤ ਸਿੰਘ ਡੇਰਾਬੱਸੀ ਅਤੇ ਹੋਰ ਅਧਿਕਾਰੀ  ਹਾਜ਼ਰ ਸਨ।

The post ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਫਾਰਮ 29 ਫਰਵਰੀ ਤੱਕ ਲਏ ਜਾਣਗੇ: DC ਆਸ਼ਿਕਾ ਜੈਨ appeared first on TheUnmute.com - Punjabi News.

Tags:
  • breaking-news
  • gurdwara-board-elections
  • news
  • sgpc-board-elections
  • voters

ਡੇਰਾਬੱਸੀ, 10 ਜਨਵਰੀ, 2024: ਡਾ. ਗੁਰਪ੍ਰੀਤ ਕੌਰ (ਸੁਪਤਨੀ ਭਗਵੰਤ ਸਿੰਘ ਮਾਨ) ਨੇ ਅੱਜ ਪਿੰਡ ਬਾਕਰਪੁਰ ਵਿਖੇ ਨਵਜੰਮੀਆਂ ਬੱਚੀਆਂ ਨੂੰ ਲੋਹੜੀ ਦੇ ਤੋਹਫ਼ੇ ਅਤੇ ਸ਼ੁੱਭਕਾਮਨਾਵਾਂ ਦੇ ਕੇ ਸਨਮਾਨਿਤ ਕਰਦਿਆਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਬੱਚੀਆਂ ਦੀ ਲੋਹੜੀ ਮਨਾ ਕੇ ਲਿੰਗਕ ਅਸਮਾਨਤਾ ਨੂੰ ਦੂਰ ਕੀਤਾ ਜਾਵੇ।

ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਵੰਤ ਸਿੰਘ ਰੰਧਾਵਾ ਵੱਲੋਂ ਬਾਕਰਪੁਰ ਵਿਖੇ ਕਰਵਾਏ ਲੋਹੜੀ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਸਥਾਨਕ ਵਿਧਾਇਕ ਵੱਲੋਂ ਸਮਾਜ ਨੂੰ ਇੱਕ ਮਜ਼ਬੂਤ ਸਕਾਰਾਤਮਕ ਸੰਦੇਸ਼ ਦੇਣ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ ਤੇ ਅਜਿਹੀਆਂ ਸਕਾਰਾਤਮਕ ਗੱਲਾਂ ਅਤੇ ਤਬਦੀਲੀਆਂ ਨੂੰ ਅੱਗੇ ਵਧਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਧੀਆਂ ਅੱਜ ਕੱਲ੍ਹ ਹਰ ਪਾਸੇ ਮੱਲਾਂ ਮਾਰ ਰਹੀਆਂ ਹਨ, ਪੜ੍ਹਾਈ ਵਿੱਚ ਹੋਣ, ਰਾਜਨੀਤੀ ਵਿੱਚ ਹੋਣ ਜਾਂ ਅਹਿਮ ਅਹੁਦਿਆਂ 'ਤੇ ਹੋਣ।

ਉਨ੍ਹਾਂ ਧੀਆਂ ਦੁਆਰਾ ਹਰ ਹਾਲਤ ਵਿੱਚ ਮਾਪਿਆਂ ਦਾ ਹਿੱਸਾ ਬਣਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਖੌਤੀ ਲਿੰਗ ਅਸਮਾਨਤਾ ਨੂੰ ਹੁਣ ਖਤਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ, “ਹਾਲਾਂਕਿ ਮਾਨਸਿਕਤਾ ਬਦਲ ਗਈ ਹੈ, ਪਰ ਬਹੁਤ ਕੁਝ ਕਰਨ ਦੀ ਜ਼ਰੂਰਤ ਹੈ।”

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਪੰਜਾਬ ਨੂੰ ਰੁਜ਼ਗਾਰ ਦੇ ਮੌਕਿਆਂ ਨਾਲ ਭਰਪੂਰ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੇ ਹਨ ਤਾਂ ਜੋ ਕੋਈ ਵੀ ਮਾਤਾ-ਪਿਤਾ ਆਪਣੇ ਬੱਚੇ ਨੂੰ ਰੁਜ਼ਗਾਰ ਲਈ ਵਿਦੇਸ਼ ਨਾ ਭੇਜੇ।

ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਸਮਾਗਮ ਵਿੱਚ ਉਨ੍ਹਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਲਿੰਗਕ ਸਮਾਨਤਾ ਨੂੰ ਪ੍ਰਫੁੱਲਤ ਕਰਨ ਲਈ ਲੜਕੀਆਂ ਦੀ ਲੋਹੜੀ ਮਨਾਉਣ ਦਾ ਸਭ ਤੋਂ ਵਧੀਆ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਬੇਮਿਸਾਲ ਗੁਣਾਂ ਨਾਲ ਭਰਪੂਰ ਧੀਆਂ ਨੇ ਨਵੀਆਂ ਬੁਲੰਦੀਆਂ ਨੂੰ ਛੂਹਿਆ ਹੈ ਅਤੇ ਇਸ ਨਾਲ ਉਨ੍ਹਾਂ ਦੇ ਮਾਪਿਆਂ ਦਾ ਮਾਣ ਵਧਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਨੂੰ ਰੰਗਲਾ ਵਿੱਚ ਬਦਲਣ ਲਈ ਭਗਵੰਤ ਸਿੰਘ ਮਾਨ ਸਰਕਾਰ ਵੀ ਪੂਰੀ ਵਾਹ ਲਾ ਰਹੀ ਹੈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਪੁਰ ਸੈਣੀਆਂ ਦੀਆਂ ਵਿਦਿਆਰਥਣਾਂ ਨੇ ਲੋਹੜੀ ਦੀਆਂ ਬੋਲੀਆਂ ਨਾਲ ਭਰਪੂਰ ਲੋਕ ਨਾਚ ਗਿੱਧਾ ਪੇਸ਼ ਕੀਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਭਜੋਤ ਕੌਰ ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ, ਡਾ: ਸੰਦੀਪ ਗਰਗ ਐਸ.ਐਸ.ਪੀ., ਵਿਰਾਜ ਐਸ ਟਿੱਡਕੇ ਏ.ਡੀ.ਸੀ.(ਜੀ), ਹਿਮਾਂਸ਼ੂ ਗੁਪਤਾ ਐਸ.ਡੀ.ਐਮ ਡੇਰਾਬੱਸੀ, ਦਰਪਨ ਆਹਲੂਵਾਲੀਆ ਏ.ਐਸ.ਪੀ ਡੇਰਾਬੱਸੀ ਆਦਿ ਹਾਜ਼ਰ ਸਨ।

The post ਹੁਣ ਸਮਾਂ ਆ ਗਿਆ ਹੈ ਕਿ ਬੱਚੀਆਂ ਦੀ ਲੋਹੜੀ ਮਨਾ ਕੇ ਸਮਾਜ ‘ਚੋਂ ਲਿੰਗਕ ਅਸਮਾਨਤਾ ਨੂੰ ਖਤਮ ਕੀਤਾ ਜਾਵੇ: ਡਾ. ਗੁਰਪ੍ਰੀਤ ਕੌਰ appeared first on TheUnmute.com - Punjabi News.

Tags:
  • breaking-news
  • dr-gurpreet-kaur
  • latest-news
  • lohri
  • the-unmute-breaking
  • the-unmute-breaking-news
  • the-unmute-punjabi-news

ਪਟਿਆਲਾ, 10 ਜਨਵਰੀ 2024: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪੰਜਾਬ ਸਰਕਾਰ ਦੀ ਅਹਿਮ ਸਕੀਮ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਰਾਹੀਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਤੱਕ ਪ੍ਰਦਾਨ ਕੀਤੀਆਂ ਜਾ ਰਹੀਆਂ 43 ਨਾਗਰਿਕ ਕੇਂਦਰਿਤ ਸੇਵਾਵਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਇਸ ਮੌਕੇ ਸਮੂਹ ਐਸ.ਡੀ.ਐਮਜ਼, ਤਹਿਸੀਲਦਾਰਾਂ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਾਗਰਿਕਾਂ ਨੂੰ ਸਾਰੀਆਂ ਸੇਵਾਵਾਂ ਪਹਿਲ ਦੇ ਅਧਾਰ ‘ਤੇ ਪ੍ਰਦਾਨ ਕੀਤੀਆਂ ਜਾਣੀਆਂ ਯਕੀਨੀ ਬਣਾਈਆਂ ਜਾਣ।

ਡਿਪਟੀ ਕਮਿਸ਼ਨਰ ਨੇ ਇਹ ਵੀ ਹਦਾਇਤ ਕੀਤੀ ਕਿ ਨਾਗਰਿਕਾਂ ਨੂੰ ਉਨ੍ਹਾਂ ਦੀ ਮੰਗ ਮੁਤਾਬਕ ਸੇਵਾਵਾਂ ਪ੍ਰਦਾਨ ਕਰਨ ਸਮੇਂ ਕੇਵਲ ਸਰਕਾਰ ਵੱਲੋਂ ਪ੍ਰਵਾਨ ਕੀਤੇ ਗਏ ਦਸਤਾਵੇਜ ਹੀ ਮੰਨੇ ਜਾਣ ਅਤੇ ਕੋਈ ਹੋਰ ਵਾਧੂ ਦਸਤਾਵੇਜ ਨਾ ਮੰਗਿਆ ਜਾਵੇ ਤਾਂ ਕਿ ਕਿਸੇ ਨਾਗਰਿਕ ਨੂੰ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇਹ ਫਲੈਗਸ਼ਿਪ ਪ੍ਰੋਗਰਾਮ ਹੈ, ਇਸ ਲਈ ਇਸ ਵਿੱਚ ਕੋਈ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਸਾਕਸ਼ੀ ਸਾਹਨੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਾਸੀਆਂ ਨੂੰ ਪ੍ਰਭਾਵਸ਼ਾਲੀ, ਪਾਰਦਰਸ਼ੀ ਤੇ ਜਵਾਬਦੇਹ ਪ੍ਰਸ਼ਾਸਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਲੋਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ ‘ਤੇ 43 ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਲਈ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਸਕੀਮ ਦੀ ਸ਼ੁਰੂਆਤ ਕੀਤੀ ਹੈ। ਇਸ ਲਈ ਨਾਗਰਿਕ ਇੱਕ ਸਮਰਪਿਤ ਹੈਲਪਲਾਈਨ ਨੰਬਰ 1076 ‘ਤੇ ਕਾਲ ਕਰਕੇ ਆਪਣੀ ਸਹੂਲਤ ਅਨੁਸਾਰ ਪੂਰਵ-ਮੁਲਾਕਾਤ ਦਾ ਸਮਾਂ ਤੈਅ ਕਰਕੇ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਦੇ ਹਨ।

ਸਾਕਸ਼ੀ ਸਾਹਨੀ ਨੇ ਦੱਸਿਆ ਕਿ ਇਸ ਪਹਿਲਕਦਮੀ ਤਹਿਤ ਨਾਗਰਿਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ ‘ਤੇ ਸਾਰੀਆਂ 43 ਮਹੱਤਵਪੂਰਨ ਸੇਵਾਵਾਂ-ਜਿਵੇਂ ਜਨਮ ਅਤੇ ਮੌਤ ਦੇ ਸਰਟੀਫਿਕੇਟ, ਆਮਦਨ, ਰਿਹਾਇਸ਼, ਜਾਤੀ, ਪੈਨਸ਼ਨ, ਬਿਜਲੀ ਬਿੱਲ ਭੁਗਤਾਨ ਅਤੇ ਹੋਰ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸ ਸਕੀਮ ਨਾਲ ਨਾ ਸਿਰਫ਼ ਲੋਕਾਂ ਦੀ ਸਹੂਲਤ ਵਿੱਚ ਵਾਧਾ ਹੋਵੇਗਾ ਸਗੋਂ ਵਿਚੋਲਿਆਂ ਦੀ ਭੂਮਿਕਾ ਵੀ ਖ਼ਤਮ ਹੋਵੇਗੀ ਜਿਸ ਨਾਲ ਪਾਰਦਰਸ਼ਤਾ, ਕੁਸ਼ਲਤਾ ਅਤੇ ਨਾਗਰਿਕ-ਕੇਂਦ੍ਰਿਤ ਸ਼ਾਸਨ ਯਕੀਨੀ ਬਣਾਇਆ ਗਿਆ ਹੈ।

The post ਪਟਿਆਲਾ: ਲੋਕਾਂ ਨੂੰ ਦਿੱਤੀਆਂ ਜਾ ਰਹੀਆਂ 43 ਨਾਗਰਿਕ ਕੇਂਦਰਿਤ ਸੇਵਾਵਾਂ ਦਾ DC ਸਾਕਸ਼ੀ ਸਾਹਨੀ ਨੇ ਲਿਆ ਜਾਇਜ਼ਾ appeared first on TheUnmute.com - Punjabi News.

Tags:
  • 43-citizen-centric-services
  • breaking-news
  • dc-sakshi-sahwney
  • patiala

ਨਵੀਂ ਦਿੱਲੀ, 10 ਜਨਵਰੀ 2024: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਪੰਥਕ ਧਿਰਾਂ ਦੇ ਨਾਲ ਮਿਲ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਭਾਈ ਗੁਰਦੇਵ ਸਿੰਘ ਕਾਉਂਕੇ ਦੀ 31ਵੀਂ ਬਰਸੀ ਇਥੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਈ ਗਈ। ਸਮਾਗਮ ਵਿਚ ਭਾਈ ਕਾਉਂਕੇ ਦਾ ਪਰਿਵਾਰ ਉਚੇਚੇ ਤੌਰ 'ਤੇ ਪਹੁੰਚਿਆ ਹੋਇਆ ਸੀ । ਜਿਸ ਵਿੱਚ ਭਾਈ ਕਾਉਂਕੇ ਦੀ ਧਰਮ ਪਤਨੀ ਮਾਤਾ ਗੁਰਮੇਲ ਕੌਰ ‌, ਸਪੁੱਤਰ ਸ ਹਰੀ ਸਿੰਘ, ਮੁੱਖ ਗਵਾਹ ਸ ਦਰਸ਼ਨ ਸਿੰਘ ਹਠੂਰ ਆਦਿ ਕਾਉਂਕੇ ਪ੍ਰਵਾਰ ਹਾਜ਼ਰ ਸੀ।

ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਇਸ ਸਮਾਗਮ ਵਿਚ ਪਹੁੰਚਣ 'ਤੇ ਭਾਈ ਕਾਉਂਕੇ ਦੇ ਪਰਿਵਾਰਕ ਮੈਂਬਰਾਂ ਉਹਨਾਂ ਦੀ ਪਤਨੀ ਅਤੇ ਬੇਟੇ ਅਤੇ ਸਮੂਹ ਪੰਥਕ ਸ਼ਖਸੀਅਤਾਂ ਦਾ ਧੰਨਵਾਦ ਕੀਤਾ।

ਉਹਨਾਂ ਕਿਹਾ ਕਿ ਅਸੀਂ ਸਭ ਤੋਂ ਪਹਿਲਾਂ ਇਸ ਗੱਲ ਦੀ ਮੁਆਫੀ ਮੰਗਦੇ ਹਾਂ ਕਿ 31 ਸਾਲ ਬਾਅਦ ਅੱਜ ਬਰਸੀ ਮਨਾਈ ਹੈ ਕਿਉਂਕਿ ਪਹਿਲਾਂ ਪੰਥ ਦੀਆਂ ਵੋਟਾਂ ਲੈਣ ਵਾਲਿਆਂ ਨੇ ਕਦੇ ਅਜਿਹਾ ਹੋਣ ਹੀ ਨਹੀਂ ਦਿੱਤਾ। ਉਹਨਾਂ ਕਿਹਾ ਕਿ ਜਦੋਂ ਅਸੀਂ ਇਹ ਬਰਸੀ ਮਨਾਉਣ ਦਾ ਐਲਾਨ ਕੀਤਾ ਤਾਂ ਉਹਨਾਂ ਲੋਕਾਂ ਨੇ ਸਾਡੇ 'ਤੇ ਸਵਾਲ ਚੁੱਕਣੇ ਸ਼ੁਰੂ ਕੀਤੇ ਜਿਹਨਾਂ ਨੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਸਿੱਖਾਂ ਦੇ ਕਾਤਲਾਂ ਦਾ ਸਨਮਾਨ ਕੀਤਾ ਸੀ । ਉਹਨਾਂ ਕਿਹਾ ਕਿ ਜਿਹਨਾਂ ਲੋਕਾਂ ਨੇ ਪੰਥ ਦੇ ਨਾਂ 'ਤੇ ਵੋਟਾਂ ਲੈ ਕੇ ਸਰਕਾਰਾਂ ਬਣਾਈਆਂ ਤੇ ਇਹਨਾਂ ਦਾ ਆਨੰਦ ਮਾਣਿਆ ਉਹਨਾਂ ਨੇ ਕਦੇ ਵੀ ਭਾਈ ਕਾਉਂਕੇ ਨੂੰ ਇਨਸਾਫ ਦੇਣ ਦੀ ਗੱਲ ਨਹੀਂ ਕੀਤੀ ਤੇ ਜਦੋਂ ਅਸੀਂ ਕਰਨੀ ਸ਼ੁਰੂ ਕੀਤੀ ਹੈ ਤਾਂ ਇਸ 'ਤੇ ਰਾਜਨੀਤੀ ਸ਼ੁਰੂ ਹੋ ਗਈ ਹੈ।

ਇਸ ਮੌਕੇ ਪੰਥਕ ਫੈਸਲੇ ਮੁਤਾਬਕ ਭਾਈ ਕਾਉਂਕੇ ਦੇ ਕਤਲ ਦਾ ਇਨਸਾਫ ਲੈਣ ਲਈ ਵਕੀਲਾਂ ਦੀ ਪੰਜ ਮੈਂਬਰੀ ਟੀਮ ਗਠਿਤ ਕੀਤੀ ਗਈ ਹੈ ਜਿਸਦਾ ਚੇਅਰਮੈਨ ਪੰਜਾਬ ਦੇ ਸਾਬਕਾ ਐਡੀਸ਼ਨਲ ਐਡਵੋਕੇਟ ਜਨਰਲ ਐਡਵੋਕੇਟ ਛਿੰਦਰਪਾਲ ਸਿੰਘ ਬਰਾੜ ਨੂੰ ਥਾਪਿਆ ਗਿਆ। ਉਹਨਾਂ ਦੇ ਨਾਲ ਟੀਮ ਵਿਚ ਐਡਵੋਕੇਟ ਜਸਪ੍ਰੀਤ ਸਿੰਘ ਰਾਏ, ਐਡਵੋਕੇਟ ਜਸਦੀਪ ਸਿੰਘ ਢਿੱਲੋਂ, ਐਡਵੋਕੇਟ ਦਰਸ਼ਨ ਸਿੰਘ ਮਲਵਈ ਅਤੇ ਐਡਵੋਕੇਟ ਸੰਜੀਵ ਗੁਪਤਾ ਨੂੰ ਸ਼ਾਮਲ ਕੀਤਾ ਗਿਆ।

ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਦੱਸਿਆ ਕਿ ਇਸ ਪੰਜ ਮੈਂਬਰੀ ਟੀਮ ਸਮੇਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਥਕ ਸ਼ਖਸੀਅਤਾਂ ਦਾ ਇਕ ਵਫਦ ਜਲਦੀ ਹੀ ਪੰਜਾਬ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਭਾਈ ਕਾਉਂਕੇ ਦੇ ਕਾਤਲ ਪੁਲਿਸ ਅਫਸਰਾਂ ਅਤੇ ਉਹਨਾਂ ਨੂੰ ਆਪਣੀ ਬੁੱਕਲ ਵਿੱਚ ਲੈਕੇ ਬਚਾਉਣ ਵਾਲਿਆਂ ਖਿਲਾਫ ਕਾਰਵਾਈ ਦੀ ਮੰਗ ਕਰੇਗਾ।

ਇਸ ਪੰਥਕ ਇਕੱਠ ਨੇ ਅੱਜ ਚਾਰ ਮਤੇ ਸਰਬਸੰਮਤੀ ਨਾਲ ਪਾਸ ਕੀਤੇ । ਜਿਹਨਾਂ ਰਾਹੀਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਅਪੀਲ ਕੀਤੀ ਗਈ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤਾ ਫਖ਼ਰ ਏ ਕੌਮ ਤੇ ਪੰਥ ਰਤਨ ਦਾ ਦਿੱਤਾ ਸਨਮਾਨ ਵਾਪਸ ਲਿਆ ਜਾਵੇ।

ਦੂਸਰੇ ਮਤੇ ਰਾਹੀਂ ਐਲਾਨ ਕੀਤਾ ਗਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪੰਥਕ ਧਿਰਾਂ ਦੇ ਸਹਿਯੋਗ ਨਾਲ ਜਲਦੀ ਹੀ ਭਾਈ ਕਾਉਂਕੇ ਦੇ ਪਿੰਡ ਕਾਉਂਕੇ ਵਿੱਚ ਇੱਕ ਵੱਡਾ ਸ਼ਹੀਦੀ ਸਮਾਗਮ ਕੀਤਾ ਜਾਵੇਗਾ। ਇਸ ਮੌਕੇ ਜਥੇਦਾਰ ਕਾਉਂਕੇ ਦੀ ਧਰਮ ਸੁਪਤਨੀ ਮਾਤਾ ਗੁਰਮੇਲ ਕੌਰ , ਸਪੁੱਤਰ ਭਾਈ ਹਰੀ ਸਿੰਘ ਮੁੱਖ ਗਵਾਹ ਦਰਸ਼ਨ ਸਿੰਘ ਹਠੂਰ , ਸਵਰਨ ਸਿੰਘ ਘੋਟਣੇ ਦਾ ਭੋਗ ਰੋਕਣ ਵਾਲੇ ਭਾਈ ਸਤਨਾਮ ਸਿੰਘ ਮਨਾਵਾਂ ਤੇ ਭਾਈ ਬਲਵੰਤ ਸਿੰਘ ਗੁਪਾਲਾ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਤੇ ਹਰਿਆਣਾ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ, ਭਾਈ ਮੋਹਕਮ ਸਿੰਘ, ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ, ਸ ਬਲਵੰਤ ਸਿੰਘ ਰਾਮੂਵਾਲੀਆ ਸਾਬਕਾ ਮੰਤਰੀ, ਸ ਜਗਮੀਤ ਸਿੰਘ ਬਰਾੜ ਸਾਬਕਾ ਲੋਕ ਸਭਾ ਮੈਂਬਰ , ਭਾਈ ਮਨਜੀਤ ਸਿੰਘ ਭੋਮਾ ਚੇਅਰਮੈਨ ਧਰਮ ਪ੍ਰਚਾਰ ਕਮੇਟੀ ਪੰਜਾਬ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਸੀਨੀਅਰ ਮੀਤ ਪ੍ਰਧਾਨ ਹਰਵਿੰਦਰ ਸਿੰਘ ਕੇ.ਪੀ., ਮੀਤ ਪ੍ਰਧਾਨ ਆਤਮਾ ਸਿੰਘ ਲੁਬਾਣਾ, ਮੈਂਬਰਾਂ ਵਿਚ ਭੁਪਿੰਦਰ ਸਿੰਘ ਭੁੱਲਰ , ਹਰਜੀਤ ਸਿੰਘ ਪੱਪਾ ,ਸੁਖਬੀਰ ਸਿੰਘ ਕਾਲੜਾ , ਸੁਰਜੀਤ ਸਿੰਘ ਜੀਤੀ , ਬਲਬੀਰ ਸਿੰਘ ਵਿਵੇਕ ਵਿਹਾਰ , ਪਰਵਿੰਦਰ ਸਿੰਘ ਲੱਕੀ , ਰਮਨਜੋਤ ਸਿੰਘ ਮੀਤਾ , ਰਮਨਦੀਪ ਸਿੰਘ ਥਾਪਰ , ਗੁਰਮੀਤ ਸਿੰਘ ਭਾਟੀਆ , ਮੋਹਿੰਦਰਪਾਲ ਸਿੰਘ ਚੱਢਾ , ਅਮਰਜੀਤ ਸਿੰਘ ਪਿੰਕੀ , ਅਮਰਜੀਤ ਸਿੰਘ ਫ਼ਤਿਹ ਨਗਰ , ਰਮਿੰਦਰ ਸਿੰਘ ਸਵੀਟਾ , ਸੁਖਵਿੰਦਰ ਸਿੰਘ ਬੱਬਰ ਅਤੇ ਗੁਰਪ੍ਰੀਤ ਸਿੰਘ ਖੰਨਾ,ਅਤੇ ਗੁਰਦੀਪ ਸਿੰਘ ਬਠਿੰਡਾ , ਸਤਨਾਮ ਸਿੰਘ ਮਨਾਵਾਂ ,ਸਰਬਜੀਤ ਸਿੰਘ ਜੰਮੂ ਸਕੱਤਰ ਹਰਿਆਣਾ ਗੁਰਦੁਆਰਾ ਕਮੇਟੀ, ਸੁਰਿੰਦਰਪਾਲ ਸਿੰਘ ਤਾਲਬਪੁਰ ਕੋਆਰਡੀਨੇਟਰ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ, ਜਸਕਰਨ ਸਿੰਘ ਕਾਹਨ ਸਿੰਘ ਵਾਲਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਫਤਿਹ), ਸ ਸਤਪਾਲ ਸਿੰਘ ਗਿੱਲ ,ਸਰਬਜੀਤ ਸਿੰਘ ਸੋਹਲ, ਬਲਵੰਤ ਸਿੰਘ ਗੋਪਾਲਾ, , ਐਡਵੋਕੇਟ ਅਮਰਜੀਤ ਸਿੰਘ ਪਠਾਨਕੋਟ, ਡਾ. ਜੋਗਿੰਦਰ ਸਿੰਘ ਸ਼ਾਨ, ਬਲਜਿੰਦਰ ਸਿੰਘ ਪਰਵਾਨਾ, ਪਰਮਜੀਤ ਸਿੰਘ ਜਿੱਜੇਆਣੀ, ਮੰਜੂ ਕੁਰੈਸ਼ੀ, ਸੁਖਜਿੰਦਰ ਸਿੰਘ ਬਿੱਟੂ, ਕੁਲਦੀਪ ਸਿੰਘ ਮਜੀਠਾ, ਹਰਜੀਤ ਸਿੰਘ ਪੁਰੇਵਾਲ, ਕੰਵਲਪ੍ਰੀਤ ਸਿੰਘ ਧਾਰੀਵਾਲ, ਮਧੂਪਾਲ ਸਿੰਘ ਗੋਗਾ, ਕਰਤਾਰ ਸਿੰਘ ਅਲਹੋਰਾਂ, ਤੇਜਿੰਦਰ ਸਿੰਘ ਪੰਨੂ ਪੀ ਏ ਸ ਰਵੀਇੰਦਰ ਸਿੰਘ , ਪਲਵਿੰਦਰ ਸਿੰਘ ਪੰਨੂ , ਪਰਮਜੀਤ ਸਿੰਘ ਜਿੱਜੇਆਣੀ ਅਤੇ ਜਥੇਦਾਰ ਭਰਪੂਰ ਸਿੰਘ ਧਾਂਦਰਾ ਸਮੇਤ ਹੋਰ ਸ਼ਖਸੀਅਤਾਂ ਸਮਾਗਮ ਵਿਚ ਹਾਜ਼ਰ ਸਨ।

The post ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਥਕ ਸੰਸਥਾਵਾਂ ਦੇ ਨਾਲ ਮਿਲ ਕੇ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ 31ਵੀਂ ਬਰਸੀ ਮਨਾਈ appeared first on TheUnmute.com - Punjabi News.

You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form