TheUnmute.com – Punjabi News: Digest for January 12, 2024

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

11 ਜਨਵਰੀ 1915: ਕੈਨੇਡਾ 'ਚ ਫਾਂਸੀ ਚੜ੍ਹਨ ਵਾਲਾ ਪਹਿਲਾ ਸਿੱਖ ਸ਼ਹੀਦ ਭਾਈ ਮੇਵਾ ਸਿੰਘ ਲੋਪੋਕੇ

Thursday 11 January 2024 06:07 AM UTC+00 | Tags: bhai-mewa-singh-lopoke breaking-news komagata-maru news punjab sikh-history william-charles-hopkinson

ਲਿਖਾਰੀ
ਬਲਦੀਪ ਸਿੰਘ ਰਾਮੂੰਵਾਲੀਆ

1907-08 ਵਿੱਚ ਹਿੰਦ ਵਾਸੀਆਂ ਵਿੱਚ ਆ ਰਹੀ ਰਾਜਸੀ ਜਾਗਰੂਕਤਾ ਨਾਲ ਨਜਿੱਠਣ ਲਈ ਦਿੱਲੀ ਤੋਂ ਵਿਲੀਅਮ ਚਾਰਲਸ ਹੌਪਕਿਨਸਨ ਨਾਮ ਦਾ ਅਫ਼ਸਰ ਕੈਨੇਡਾ ਵਿੱਚ ਬਸਤੀਵਾਦੀ ਸਰਕਾਰ ਦੁਆਰਾ ਨਿਯੁਕਤ ਕੀਤਾ ਗਿਆ। ਉਹ ਰਿਹਾਇਸ਼ ਵਿਭਾਗ ਵਿੱਚ ਬਤੌਰ ਦੁਭਾਸ਼ੀਏ ਅਫ਼ਸਰ ਦੇ ਕੰਮ ਕਰਨ ਲੱਗਾ।ਇਹ ਬਹੁਤ ਜ਼ਿਆਦਾ ਬੇਈਮਾਨ ਤੇ ਨੀਚ ਸੋਚ ਦਾ ਮਾਲਕ ਸੀ।ਇਸਨੇ ਰੱਜ ਕੇ ਬਰੇ ਸਗੀਰ ਦੇ ਵਾਸੀਆਂ ਨੂੰ ਤੰਗ ਪ੍ਰੇਸ਼ਾਨ ਕੀਤਾ ।

ਇਸਦੇ ਨਾਲ ਇਸਦੀਆਂ ਇਹਨਾਂ ਕਰਤੂਤਾਂ ਵਿੱਚ ਭਾਈਵਾਲ ਸੀ ਮੈਲਕਮ ਰੀਡ।ਹਿੰਦ ਵਾਸੀਆਂ ਦੇ ਮਨ ਇਹਨਾਂ ਦੋਵਾਂ ਪ੍ਰਤੀ ਨਫ਼ਰਤ ਨਾਲ ਭਰੇ ਪਏ ਸਨ। ਭਾਂਵੇ ਕਿ ਇਸ ਨਾਲ ਮੇਲ ਮਿਲਾਪ ਨਾ ਰੱਖਣ ਦੇ ਮਤੇ ਵੀ ਪਾਸ ਹੋਏ, ਪਰ ਜਿਸ ਅਹੁਦੇ ਤੇ ਇਹ ਬੈਠਾ ਸੀ, ਉਸ ਮਹਿਕਮੇ ਨਾਲ ਦਰਪੇਸ਼ ਆ ਰਹੀਆਂ ਸਮੱਸਿਆਵਾਂ ਕਰਕੇ ਇਹਨਾਂ ਮਤਿਆਂ ਦਾ ਕੋਈ ਅਸਰ ਨਾ ਹੋਇਆ। ਇਸਨੇ ਆਪਣੇ ਕਈ ਮੁਖ਼ਬਰ ਦਾ ਤਾਣਾ ਪੇਟਾ ਫੈਲਾਇਆ ਹੋਇਆ ਸੀ ਜੋ ਇਸਨੂੰ ਗੁਰਦੁਆਰੇ ਅੰਦਰ ਸੱਜਦੇ ਹਫ਼ਤਾਵਾਰੀ ਦੀਵਾਨਾਂ ਤੇ ਗੁਪਤ ਬੈਠਕਾਂ ਅੰਦਰ ਪੈ ਰਹੇ ਮਤਿਆਂ ਬਾਰੇ ਦੱਸਦੇ ਸਨ।ਇਹਨਾਂ ਮੁਖ਼ਬਰਾਂ ਵਿਚੋਂ ਮੁਖ ਬੇਲਾ ਸਿੰਘ ਜ਼ਿਆਨ ਤੇ ਬਾਵਾ ਸਿੰਘ ਲਿੱਤਰਾਂ ਸਨ।ਬੇਲਾ ਸਿੰਘ ਨੂੰ ਹਰ ਮਹੀਨੇ 62.50$ ਦਿੱਤੇ ਜਾਂਦੇ ਸਨ ,ਇਸ ਵੱਲੋਂ।

ਹੌਪਕਿਨਸਨ ਦੇ ਕੈਨਡਾ ਵਿੱਚ ਪਹੁੰਚਣ ਪਿੱਛੋਂ ਭਾਵੇਂ ਸਾਰੇ ਹਿੰਦ ਵਾਸੀਆਂ ਦੀਆਂ ਮੁਸ਼ਕਿਲਾਂ ਵਧੀਆਂ , ਪਰ ਪੰਜਾਬੀਆਂ ਨੂੰ ਖ਼ਾਸ ਤੌਰ ਤੇ ਇਸ ਦਾ ਵੱਡੇ ਪੱਧਰ ਤੇ ਸ਼ਿਕਾਰ ਹੋਣਾ ਪਿਆ। ਗੁਰੂ ਨਾਨਕ ਜਹਾਜ਼ (ਕੋਮਾਗਾਟਾ ਮਾਰੂ) ਵਾਲੀ ਘਟਨਾਂ ਬਾਅਦ ਹੌਪਕਿਨਸਨ ਤੇ ਬੇਲਾ ਸਿੰਘ ਪ੍ਰਤੀ ਕੈਨੇਡਾ ਰਹਿੰਦੇ ਪੰਜਾਬੀਆਂ ਵਿਚ ਖ਼ਾਸਾ ਰੋਹ ਸੀ। ਗ਼ਦਰੀਆਂ ਵੱਲੋ ਇਹਨਾਂ ਦੇ ਪਿੱਠੂਆਂ ਨੂੰ ਸੋਧਨ ਦੇ ਮਤੇ ਪਏ। ਜਿਸਦੇ ਫਲਸਰੂਪ ਹਰਨਾਮ ਸਿੰਘ , ਰਾਮ ਸਿੰਘ ਆਦਿ ਸੋਧੇ ਗਏ।ਬੇਲਾ ਸਿੰਘ ਨੂੰ ਆਪਣੀ ਜੁੰਡਲੀ ਦੇ ਬੰਦਿਆਂ ਦੇ ਜਾਣ ਤੇ ਬਹੁਤ ਗੁੱਸਾ ਸੀ ਤੇ ਉਹ ਹੌਪਕਿਨਸਨ ਤੇ ਰੀਡ ਦੀ ਸ਼ੈਅ ਤੇ ਗ਼ਦਰੀਆਂ ਨੂੰ ਸਬਕ ਸਿਖਾਉਣਾ ਚਾਹੁੰਦਾ ਸੀ।

5 ਸਤੰਬਰ 1914 ਨੂੰ ਅਰਜਨ ਸਿੰਘ ਦੇ ਸਸਕਾਰ ਤੋਂ ਬਾਅਦ ਸੰਗਤ ਗੁਰਦੁਆਰੇ ਵਿੱਚ ਜੁੜੀ ਹੋਈ ਸੀ।ਭਾਈ ਭਾਗ ਸਿੰਘ ਭਿੱਖੀਵਿੰਡ, ਪ੍ਰਧਾਨ ਖ਼ਾਲਸਾ ਦੀਵਾਨ ਸੁਸਾਇਟੀ , ਗੁਰੂ ਮਹਾਰਾਜ ਦਾ ਵਾਕ ਲੈਣ ਲਈ ਤਾਬਿਆ ਬੈਠੇ ਹੋਏ ਸਨ। ਬੇਲਾ ਸਿੰਘ ਗੁਰੂ ਮਹਾਰਾਜ ਦੇ ਸਨਮੁੱਖ ਬੈਠਾ ਹੋਇਆ ਸੀ ।ਇਹ ਆਪਣੇ ਨਾਲ ਕਾਰਤੂਸਾਂ ਦੇ ਭਰੇ ਦੋ ਪਿਸਤੌਲ ਲੈ ਕੇ ਆਇਆ ਸੀ , ਇਸਨੇ ਗੁਰੂ ਮਹਾਰਾਜ ਦੇ ਭੈ ਅਦਬ ਦੇ ਖਿਆਲ ਨੂੰ ਦਰ ਕਿਨਾਰ ਕਰਦਿਆਂ ਤਾਬਿਆ ਬੈਠੇ ਭਾਈ ਭਾਗ ਸਿੰਘ ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਨੂੰ ਰੋਕਣ ਦਾ ਯਤਨ ਜਦ ਭਾਈ ਬਤਨ ਸਿੰਘ ਨੇ ਕੀਤਾ ਤਾਂ ਇਸ ਨੇ ਪਿਸਤੌਲਾਂ ਦਾ ਮੂੰਹ ਉਸ ਵੱਲ ਕਰ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਘਟਨਾ ਵਿਚ ਭਾਈ ਭਾਗ ਸਿੰਘ , ਭਾਈ ਬਤਨ ਸਿੰਘ ਚੜਾਈ ਕਰ ਗਏ ਅਤੇ ਭਾਈ ਦਲੀਪ ਸਿੰਘ ਫਾਹਲਾ, ਉੱਤਮ ਸਿੰਘ ਨੂਰਪੁਰੀ, ਜਵਾਲਾ ਸਿੰਘ ਸ਼ੇਖ਼ ਦੌਲਤ, ਭਾਈ ਲਾਭ ਸਿੰਘ ਜਖ਼ਮੀ ਹੋ ਗਏ।

ਇਸ ਗੁਰਦੁਆਰੇ ਵਿਚ ਵਾਪਰੀ ਘਟਨਾ ਨੇ ਗੁਰੂ ਕੇ ਪਿਆਰੇ ਭਾਈ ਮੇਵਾ ਸਿੰਘ ਨੂੰ ਝੰਜੋੜ ਕੇ ਰੱਖ ਦਿੱਤਾ। ਸਰਕਾਰੀ ਵਕੀਲਾਂ ਨੇ ਅਦਾਲਤ ਵਿੱਚ ਤਰਕ ਦਿੱਤਾ ਕਿ ਬੇਲਾ ਸਿੰਘ ਨੇ ਆਪਣੇ ਬਚਾਅ ਲਈ ਗੋਲੀ ਚਲਾਈ, ਜਦ ਕਿ ਅਸਲੀਅਤ ਬਿਲਕੁਲ ਉਲਟ ਸੀ। ਸਰਕਾਰ ਆਪਣੇ ਮੁਖ਼ਬਰ ਨੂੰ ਬਚਾਉਣ ਲਈ ਤਤਪਰ ਸੀ। ਆਖ਼ਰੀ ਗਵਾਹੀ ਹੌਪਕਿਨਸਨ ਦੀ ਸੀ, ਪੰਜਾਬੀ ਬੰਦਿਆਂ ਨੂੰ ਇਹ ਸਾਫ਼ ਸੀ ਕਿ ਇਸ ਗਵਾਹੀ ਤੋਂ ਬਾਅਦ ਬੇਲਾ ਸਿੰਘ ਰਿਹਾ ਹੋ ਜਾਵੇਗਾ।ਇਨਸਾਫ ਦੀ ਹਾਰ ਹੋਵੇਗੀ।ਪਰ ਅਕਾਲ ਪੁਰਖ ਸਭ ਤੋਂ ਵੱਡੀ ਅਦਾਲਤ ਲਾ ਕੇ ਬੈਠਾ । ਭਾਈ ਮੇਵਾ ਸਿੰਘ ਦੇ ਮਨ ਵਿੱਚ ਇਹ ਗੱਲ ਦ੍ਰਿੜ ਹੋ ਗਈ ਕਿ ਹੁਣ ਫੈਸਲਾ ਕਲਮ ਨਹੀਂ ਹਥਿਆਰ ਨਾਲ ਹੀ ਹੋਵੇਗਾ।

ਚੂੰ ਕਾਰ ਅਜ਼ ਹਮਾ ਹੀਲਤੇ ਦਰ ਗੁਜ਼ਸ਼ਤ
ਹਲਾਲ ਅਸਤ ਬੁਰਦਨ ਬ ਸ਼ਮਸ਼ੀਰ ਦਸਤ।

21 ਅਕਤੂਬਰ 1914 ਨੂੰ ਹੌਪਕਿਨਸਨ ਦੀ ਗਵਾਹੀ ਦੀ ਤਾਰੀਖ਼ ਵਾਲੇ ਦਿਨ ਭਾਈ ਮੇਵਾ ਸਿੰਘ ਆਪਣੇ ਅਮਰੀਕਾ ਤੋਂ ਖ਼ਰੀਦੇ ਪਿਸਤੌਲ ਨਾਲ ਅਦਾਲਤ ਵਿੱਚ ਪੁੱਜਾ । ਉਸਨੇ ਹੌਪਕਿਨਸਨ ਤੇ ਗੋਲੀ ਚਲਾਈ, ਉਹ ਡਿੱਗ ਪਇਆ ਤੇ ਉਸਨੇ ਮੇਵਾ ਸਿੰਘ ਨੂੰ ਪੱਟਾਂ ਕੋਲ ਫੜ੍ਹਨ ਦੀ ਕੋਸ਼ਿਸ਼ ਕੀਤੀ । ਮੇਵਾ ਸਿੰਘ ਨੇ ਆਪਣੇ ਪਿਸਤੌਲ ਦੀ ਮੁੱਠ ਨਾਲ ਹੌਪਕਿਨਸਨ ਦੇ ਸਿਰ ਤੇ ਵਾਰ ਕੀਤਾ ,ਉਹ ਜ਼ਮੀਨ ਤੇ ਡਿੱਗ ਪਇਆ ਤੇ ਮੇਵਾ ਸਿੰਘ ਨੇ ਬਾਕੀ ਪਿਸਤੌਲ ਉਸਤੇ ਖਾਲੀ ਕਰ 5 ਮਿੰਟ ਵਿੱਚ ਉਸਦਾ ਸੋਹਿਲਾ ਪੜ੍ਹ ਦਿੱਤਾ। ਕਚਹਿਰੀ ਦੇ ਮੁਲਾਜ਼ਮ ਰਿਚਰਡ ਪੌਲੀ ਅਗੇ ਵਧਿਆ ਤੇ ਉਸਨੂੰ ਮੇਵਾ ਸਿੰਘ ਨੇ ਪੁੱਛਿਆ ਕਿ ,ਕੀ ਇਹ ਮਰ ਗਿਆ ,ਉਸਨੇ ਹਾਂ ਵਿਚ ਜਵਾਬ ਦਿੱਤਾ।ਓਸ ਵਕਤ ਹੀ ਗੋਰੇ ਅਫ਼ਸਰ ਜੇਮਜ਼ ਮੈਕੇਨ ਨੇ ਮੇਵਾ ਸਿੰਘ ਹੱਥੋਂ ਪਿਸਤੌਲ ਲੈ ਉਸਨੂੰ ਹਥਕੜੀ ਲਾ ਲਈ।

ਉਸ ਵੇਲੇ ਦੀਆਂ ਸਰਕਾਰੀ ਲਿਖ਼ਤਾਂ ਅਤੇ ਰੋਜ਼ਾਨਾ ਅਖ਼ਬਾਰ ਪ੍ਰੌਵਿੰਸ ਇਸ ਗੱਲ ਦੀ ਗਵਾਹੀ ਭਰਦੀਆਂ ਹਨ ਕਿ ਕੈਦ ਵਿੱਚ ਭਾਈ ਮੇਵਾ ਸਿੰਘ ਬੜੀ ਚੜ੍ਹਦੀ ਕਲਾ ਵਿੱਚ ਸੀ। ਉਹ ਬਹੁਤ ਸਮਾਂ ਭਜਨ ਬੰਦਗੀ ਵਿੱਚ ਬਤੀਤ ਕਰਦਾ।ਸਰਕਾਰ ਭਾਈ ਮੇਵਾ ਸਿੰਘ ਦਾ ਛੇਤੀ ਫ਼ੈਸਲਾ ਕਰਕੇ ਆਪਣੇ ਮੁਖ਼ਬਰਾਂ ਵਿੱਚ ਫੈਲੀ ਦਹਿਸ਼ਤ ਨੂੰ ਠਲ੍ਹ ਪਾਉਣ ਲਈ ਯਤਨਸ਼ੀਲ ਸੀ।ਜਦੋਂ ਜੱਜ ਨੇ ਭਾਈ ਮੇਵਾ ਸਿੰਘ ਤੋਂ ਪੁੱਛਿਆ ਕਿ ਤੂੰ ਐਸਾ ਕਿਉਂ ਕੀਤਾ? ਤੂੰ ਸਰਕਾਰ ਦੇ ਇਕ ਸੀਨੀਅਰ ਅਫ਼ਸਰ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਜਦ ਕਿ ਉਸਦੀ ਤੇਰੇ ਨਾਲ ਕੋਈ ਜ਼ਾਤੀ ਦੁਸ਼ਮਣੀ ਨਹੀਂ ਸੀ।

ਮੇਵਾ ਸਿੰਘ ਨੇ ਬੜੇ ਧੀਰਜ ਅਤੇ ਠਰ੍ਹਮੇ ਨਾਲ ਉਤਰ ਦਿੱਤਾ ਕਿ ‘ਮੇਰਾ ਧਰਮ ਇਹ ਇਜਾਜ਼ਤ ਨਹੀਂ ਦਿੰਦਾ ਕਿ ਜਦੋਂ ਕੋਈ ਜ਼ਾਲਮ ਕਿਸੇ ਤੇ ਜ਼ੁਲਮ ਕਰ ਰਿਹਾ ਹੋਵੇ ਅਸੀਂ ਉਸ ਨੂੰ ਵੇਖਦੇ ਰਹੀਏ।ਦੀਨ ਦੁਨੀ ਦੀ ਰੱਖਿਆ ਕਰਨੀ ਤੇ ਉਹਨਾਂ ਲਈ ਆਪਣੇ ਜਾਨ ਦੀ ਬਾਜੀ ਤਕ ਲਗਾ ਦੇਣੀ ਹੀ ਮੇਰੇ ਧਰਮ ਦਾ ਫਲਸਫਾ ਹੈ।

ਭਾਈ ਮੇਵਾ ਸਿੰਘ ਨੇ ਗੱਜ ਵੱਜ ਕਿਹਾ ਅਦਾਲਤ ਵਿਚ ਕਿ ਮੈਂ ਇਕ ਜ਼ਹਿਰੀਲੇ ਸੱਪ ਨੂੰ ਮਾਰ ਕੋਈ ਗਲਤੀ ਨਹੀਂ ਕੀਤੀ।ਭਾਈ ਸਾਹਿਬ ਨਾਲ ਗ੍ਰਿਫ਼ਤਾਰ ਕੀਤੇ ਕਰਤਾਰ ਸਿੰਘ ਚੰਦ, ਭਾਈ ਬਲਵੰਤ ਸਿੰਘ ਖੁਰਦਪੁਰ ਅਤੇ ਭਾਈ ਮਿੱਤ ਸਿੰਘ ਪੰਡੋਰੀ ਨੂੰ ਤਾਂ ਅਦਾਲਤ ਨੇ ਰਿਹਾ ਕਰ ਦਿੱਤਾ।ਪਰ ਭਾਈ ਮੇਵਾ ਸਿੰਘ ਨੂੰ ਫ਼ਾਂਸੀ ਦੀ ਸਜਾ ਸੁਣਾਈ ਗਈ।11 ਜਨਵਰੀ 1915 ਈਸਵੀ ਨੂੰ ਭਾਈ ਸਾਹਿਬ ਨੂੰ ਫਾਂਸੀ ‘ਤੇ ਚੜਾ ਕਿ ਸ਼ਹੀਦ ਕੀਤਾ ਗਿਆ ।ਭਾਈ ਮੇਵਾ ਸਿੰਘ ਲੋਪੋਕੇ ਸਾਹਿਬ ਦੇ ਜਜ਼ਬੇ ਤੇ ਸ਼ਹਾਦਤ ਨੂੰ ਸਲਾਮ !

The post 11 ਜਨਵਰੀ 1915: ਕੈਨੇਡਾ ‘ਚ ਫਾਂਸੀ ਚੜ੍ਹਨ ਵਾਲਾ ਪਹਿਲਾ ਸਿੱਖ ਸ਼ਹੀਦ ਭਾਈ ਮੇਵਾ ਸਿੰਘ ਲੋਪੋਕੇ appeared first on TheUnmute.com - Punjabi News.

Tags:
  • bhai-mewa-singh-lopoke
  • breaking-news
  • komagata-maru
  • news
  • punjab
  • sikh-history
  • william-charles-hopkinson

ਗੁਰਦਾਸਪੁਰ ਤੋਂ ਪਤੀ-ਪਤਨੀ ਨੂੰ ਪੀਟੀਈ ਸਕੋਰ 'ਤੇ ਮਿਲਿਆ ਕੈਨੇਡਾ ਦਾ ਸਟੂਡੈਂਟ ਤੇ ਸਪਾਊਸ ਵੀਜ਼ਾ

Thursday 11 January 2024 06:16 AM UTC+00 | Tags: breaking-news canadian-student canadian-student-visa canadian-visa kaur-immigra kaur-immigration news pte-score spouse-visa

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 11 ਜਨਵਰੀ 2024: ਪਤੀ-ਪਤਨੀ ਤੇ ਬੱਚਿਆਂ ਨੂੰ ਇਕੱਠਿਆਂ ਭੇਜਣ ਦੀ ਮਾਹਿਰ ਸੰਸਥਾ ਕੌਰ ਇੰਮੀਗ੍ਰੇਸ਼ਨ ਨੇ ਇੱਕ ਹੋਰ ਮੀਲ ਪੱਥਰ ਫਿੱਟ ਕਰਦਿਆਂ ਬਿਸ਼ਨਕੋਟ , ਤਹਿਸੀਲ ਕਲਾਨੌਰ, ਜ਼ਿਲ੍ਹਾ ਗੁਰਦਾਸਪੁਰ ਦੇ ਰਹਿਣ ਵਾਲੇ ਅਮਨਗੀਤ ਕੌਰ ਤੇ ਉਸਦੇ ਪਤੀ ਨਿਰਵੈਰ ਸਿੰਘ ਦਾ ਕੈਨੇਡਾ ਦਾ ਸਟੂਡੈਂਟ ਤੇ ਸਪਾਊਸ ਵੀਜ਼ਾ (spouse visa) 26 ਦਿਨਾਂ 'ਚ ਲਗਵਾ ਕੇ ਕੈਨੇਡਾ ਜਾਣ ਦਾ ਸੁਪਨਾ ਸਾਕਾਰ ਕੀਤਾ ਹੈ ।

ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਅਮਨਗੀਤ ਕੌਰ ਦਾ ਸਟੱਡੀ ਵਿੱਚ ਤਿੰਨ ਸਾਲਾਂ ਦਾ ਗੈਪ ਸੀ ਤੇ ਇੰਡੀਆ ਵਿੱਚ ਹੀ ਬੈਚਲਰ ਕੀਤੀ ਹੋਈ ਹੈ । ਅਮਨਗੀਤ ਕੌਰ ਦੀ ਇੱਕ ਰਿਫਿਊਜ਼ਲ ਅਮਰੀਕਾ ਤੋਂ ਆਈ ਹੋਈ ਹੈ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਅਮਨਗੀਤ ਕੌਰ ਤੇ ਉਸਦੇ ਪਤੀ ਨਿਰਵੈਰ ਸਿੰਘ ਦੋਨਾਂ ਦੀ ਪ੍ਰੋਫਾਈਲ ਦੇਖਣ ਤੋਂ ਬਾਅਦ ਇਕੱਠਿਆਂ ਦਾ ਪ੍ਰੋਸੈਸ ਕਰਦਿਆਂ ਫਾਈਲ 23 ਨਵੰਬਰ 2023 ਨੂੰ ਅੰਬੈਂਸੀ ਵਿੱਚ ਲਗਾਈ ਤੇ 19 ਦਸੰਬਰ 2023 ਨੂੰ ਵੀਜ਼ਾ ਆ ਗਿਆ।

ਇਸ ਮੌਕੇ ਅਮਨਗੀਤ ਕੌਰ ਤੇ ਉਸਦੇ ਪਤੀ ਨਿਰਵੈਰ ਸਿੰਘ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ (spouse visa) ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ। ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |

ਮੋਗਾ ਬਰਾਂਚ: 96926-00084, 96927-00084, 96928-00084
ਅੰਮ੍ਰਿਤਸਰ ਬਰਾਂਚ: 96923-00084

The post ਗੁਰਦਾਸਪੁਰ ਤੋਂ ਪਤੀ-ਪਤਨੀ ਨੂੰ ਪੀਟੀਈ ਸਕੋਰ ‘ਤੇ ਮਿਲਿਆ ਕੈਨੇਡਾ ਦਾ ਸਟੂਡੈਂਟ ਤੇ ਸਪਾਊਸ ਵੀਜ਼ਾ appeared first on TheUnmute.com - Punjabi News.

Tags:
  • breaking-news
  • canadian-student
  • canadian-student-visa
  • canadian-visa
  • kaur-immigra
  • kaur-immigration
  • news
  • pte-score
  • spouse-visa

ਬਟਾਲਾ 'ਚ 18 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ

Thursday 11 January 2024 06:31 AM UTC+00 | Tags: batala breaking-news crime drug-overdose drugs due-to-drug news

ਚੰਡੀਗੜ੍ਹ, 11 ਜਨਵਰੀ 2024: ਬਟਾਲਾ ਦੇ ਸ੍ਰੀ ਹਰਗੋਬਿੰਦਪੁਰ ਅਧੀਨ ਪੈਂਦੇ ਪਿੰਡ ਚੌਧਰੀਵਾਲ ‘ਚ ਨਸ਼ੇ ਦੀ ਓਵਰਡੋਜ਼ (drug overdose) ਕਾਰਨ 18 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ । ਮ੍ਰਿਤਕ ਨੌਜਵਾਨ ਦੀ ਪਛਾਣ ਕਾਂਸ਼ੀ ਮਸੀਹ ਵਜੋਂ ਹੋਈ ਹੈ। ਜਾਣਕਾਰੀ ਦਿੰਦੇ ਹੋਏ ਉਸ ਦੀ ਮਾਂ ਨੇ ਦੱਸਿਆ ਕਿ ਉਸ ਦਾ 18 ਸਾਲਾ ਲੜਕਾ ਇਕ ਕੰਪਨੀ ਵਿਚ ਕੰਮ ਕਰਦਾ ਸੀ। ਕੱਲ੍ਹ ਜਦੋਂ ਉਹ ਕੰਪਨੀ ਤੋਂ ਵਾਪਸ ਪਿੰਡ ਆਇਆ ਤਾਂ ਉਹ ਆਉਂਦੇ ਹੀ ਘਰੋਂ ਬਾਹਰ ਚਲਾ ਗਿਆ। ਦੇਰ ਸ਼ਾਮ ਪਿੰਡ ਵਾਸੀਆਂ ਨੇ ਪਰਿਵਾਰ ਵਾਲਿਆਂ ਨੂੰ ਦੱਸਿਆ ਕਿ ਉਨ੍ਹਾਂ ਦਾ ਲੜਕਾ ਨਸ਼ੇ ‘ਚ ਧੁੱਤ ਝਾੜੀਆਂ ਵਿੱਚ ਪਿਆ ਹੈ |

ਇਸ ਤੋਂ ਬਾਅਦ ਪਰਿਵਾਰ ਵਾਲੇ ਆਪਣੇ ਲੜਕੇ ਨੂੰ ਚੁੱਕ ਕੇ ਘਰ ਲੈ ਆਏ ਜਿੱਥੇ ਕੁਝ ਸਮੇਂ ਬਾਅਦ ਉਸ ਦੀ ਮੌਤ ਹੋ ਗਈ। ਪਰਿਵਾਰ ਨੂੰ ਸ਼ੱਕ ਹੈ ਕਿ ਉਨ੍ਹਾਂ ਦੇ ਪੁੱਤ ਦੀ ਮੌਤ ਨਸ਼ੇ ਦੀ ਓਵਰਡੋਜ਼ (drug overdose) ਕਾਰਨ ਹੋਈ ਹੈ। ਮ੍ਰਿਤਕ ਦੇ ਪਰਿਵਾਰ ਨੇ ਵੀ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰਾਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇ, ਤਾਂ ਜੋ ਨੌਜਵਾਨ ਨਸ਼ੇ ਦਾ ਸ਼ਿਕਾਰ ਨਾ ਹੋਣ।

The post ਬਟਾਲਾ ‘ਚ 18 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ appeared first on TheUnmute.com - Punjabi News.

Tags:
  • batala
  • breaking-news
  • crime
  • drug-overdose
  • drugs
  • due-to-drug
  • news

ਜਲੰਧਰ ਦਿਹਾਤੀ 'ਚ CIA ਵਿੰਗ ਦੇ ਸਬ-ਇੰਸਪੈਕਟਰ ਦੀ ਗੋਲੀ ਲੱਗਣ ਕਾਰਨ ਮੌਤ

Thursday 11 January 2024 06:42 AM UTC+00 | Tags: breaking-news cia-wing crime jalandhar-police news punjab punjab-news punjab-police rural-jalandhar sub-inspector

ਚੰਡੀਗੜ੍ਹ, 11 ਜਨਵਰੀ 2024: ਪੰਜਾਬ ਦੇ ਜਲੰਧਰ ਦਿਹਾਤੀ ‘ਚ ਤਾਇਨਾਤ ਪੰਜਾਬ ਪੁਲਿਸ ਦੇ ਸਬ-ਇੰਸਪੈਕਟਰ (Sub-inspector) ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੀਆਈਏ ਵਿੰਗ ਜਲੰਧਰ ਦਿਹਾਤੀ ਵਿੱਚ ਤਾਇਨਾਤ ਸਬ-ਇੰਸਪੈਕਟਰ ਭੁਪਿੰਦਰ ਸਿੰਘ (50) ਵਜੋਂ ਹੋਈ ਹੈ। ਪੁਲਿਸ ਨੇ ਭੁਪਿੰਦਰ ਸਿੰਘ ਦੀ ਮੌਤ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ। ਲਾਸ਼ ਨੂੰ ਮੁਰਦਾਘਰ ਵਿੱਚ ਰਖਵਾ ਦਿੱਤਾ ਗਿਆ ਹੈ ਅਤੇ ਪੋਸਟਮਾਰਟਮ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਮਾਮਲੇ ਦੀ ਜਾਂਚ ਕਰ ਰਹੇ ਐੱਸਐੱਚਓ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸਬ-ਇੰਸਪੈਕਟਰ (Sub-inspector) ਭੁਪਿੰਦਰ ਸਿੰਘ ਸ਼ਾਮ ਕਰੀਬ 6.30 ਵਜੇ ਸੀਆਈਏ ਸਟਾਫ਼ ਦਿਹਾਤੀ ਦਫ਼ਤਰ ਨੇੜੇ ਪਾਰਕਿੰਗ ਵਿੱਚ ਆਪਣੀ ਕਾਰ ਵਿੱਚ ਬੈਠਾ ਸੀ। ਇਸ ਦੌਰਾਨ ਉਹ ਆਪਣੇ 9mm ਸਰਕਾਰੀ ਪਿਸਤੌਲ ਦੀ ਸਫਾਈ ਕਰਨ ਲੱਗਾ। ਇਸ ਦੌਰਾਨ ਅਚਾਨਕ ਉਸ ਦੇ ਪਿਸਤੌਲ ਵਿੱਚੋਂ ਗੋਲੀ ਚੱਲ ਗਈ, ਜੋ ਉਸ ਦੇ ਸਿਰ ਵਿੱਚ ਲੱਗੀ। ਸਿਰ ਵਿੱਚ ਗੋਲੀ ਲੱਗਣ ਨਾਲ ਭੁਪਿੰਦਰ ਸਿੰਘ ਦੀ ਮੌਤ ਹੋ ਗਈ।

The post ਜਲੰਧਰ ਦਿਹਾਤੀ ‘ਚ CIA ਵਿੰਗ ਦੇ ਸਬ-ਇੰਸਪੈਕਟਰ ਦੀ ਗੋਲੀ ਲੱਗਣ ਕਾਰਨ ਮੌਤ appeared first on TheUnmute.com - Punjabi News.

Tags:
  • breaking-news
  • cia-wing
  • crime
  • jalandhar-police
  • news
  • punjab
  • punjab-news
  • punjab-police
  • rural-jalandhar
  • sub-inspector

IND vs AFG : ਪਹਿਲੀ ਵਾਰ ਦੁਵੱਲੀ ਟੀ-20 ਸੀਰੀਜ਼ 'ਚ ਮੋਹਾਲੀ ਵਿਖੇ ਭਾਰਤ-ਅਫਗਾਨਿਸਤਾਨ ਆਹਮੋ-ਸਾਹਮਣੇ

Thursday 11 January 2024 06:52 AM UTC+00 | Tags: bcci breaking-news cricket-news icc india-afghanistan ind-vs-afg ind-vs-afg-live is-bindra-stadium mohali news punjab-cricket-association sports t20i-series t20-match t20-series

ਚੰਡੀਗੜ੍ਹ, 11 ਜਨਵਰੀ 2024: ਭਾਰਤ ਅਤੇ ਅਫਗਾਨਿਸਤਾਨ (IND vs AFG) ਵਿਚਾਲੇ 3 ਮੈਚਾਂ ਦੀ ਟੀ-20 ਸੀਰੀਜ਼ ਦਾ ਪਹਿਲਾ ਮੈਚ ਅੱਜ ਮੋਹਾਲੀ ‘ਚ ਖੇਡਿਆ ਜਾਵੇਗਾ। ਇਹ ਮੈਚ ਸ਼ਾਮ 7 ਵਜੇ ਪੰਜਾਬ ਕ੍ਰਿਕੇਟ ਐਸੋਸੀਏਸ਼ਨ ਦੇ ਆਈਐਸ ਬਿੰਦਰਾ ਸਟੇਡੀਅਮ ਵਿੱਚ ਸ਼ੁਰੂ ਹੋਵੇਗਾ। ਟਾਸ ਸ਼ਾਮ 6:30 ਵਜੇ ਹੋਵੇਗਾ। ਇਸ ਸਾਲ ਟੀਮ ਇੰਡੀਆ ਦਾ ਇਹ ਪਹਿਲਾ ਟੀ-20 ਮੈਚ ਹੋਵੇਗਾ।

ਟੀ-20 ਵਿਸ਼ਵ ਕੱਪ 2024 ਦੇ ਨਜ਼ਰੀਏ ਤੋਂ ਇਹ ਸੀਰੀਜ਼ ਭਾਰਤ ਲਈ ਮਹੱਤਵਪੂਰਨ ਹੈ। ਟੂਰਨਾਮੈਂਟ ਤੋਂ ਪਹਿਲਾਂ ਇਹ ਭਾਰਤ ਦੀ ਆਖਰੀ ਟੀ-20 ਸੀਰੀਜ਼ ਹੈ। ਇਸ ਤੋਂ ਬਾਅਦ ਭਾਰਤ ਇੰਗਲੈਂਡ ਖਿਲਾਫ 5 ਟੈਸਟ ਮੈਚ ਖੇਡੇਗਾ ਅਤੇ ਫਿਰ IPL ਸ਼ੁਰੂ ਹੋਵੇਗਾ। ਆਈਪੀਐਲ ਮਈ ਦੇ ਤੀਜੇ ਹਫ਼ਤੇ ਤੱਕ ਚੱਲਣ ਦੀ ਉਮੀਦ ਹੈ। ਟੂਰਨਾਮੈਂਟ ਦੇ ਤੁਰੰਤ ਬਾਅਦ, ਟੀ-20 ਵਿਸ਼ਵ ਕੱਪ ਵੀ 1 ਜੂਨ ਤੋਂ ਵੈਸਟਇੰਡੀਜ਼ ਅਤੇ ਅਮਰੀਕਾ ਵਿੱਚ ਸ਼ੁਰੂ ਹੋਵੇਗਾ।

ਇਹ ਪਹਿਲੀ ਵਾਰ ਹੈ ਜਦੋਂ ਦੋਵਾਂ (IND vs AFG) ਟੀਮਾਂ ਵਿਚਾਲੇ ਦੁਵੱਲੀ ਟੀ-20 ਸੀਰੀਜ਼ ਖੇਡੀ ਜਾਵੇਗੀ। ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਟੀ-20 ਫਾਰਮੈਟ ‘ਚ 5 ਮੈਚ ਹੋ ਚੁੱਕੇ ਹਨ। ਭਾਰਤ ਨੇ 4 ਵਿੱਚ ਜਿੱਤ ਦਰਜ ਕੀਤੀ, ਜਦਕਿ ਇੱਕ ਮੈਚ ਨਿਰਣਾਇਕ ਰਿਹਾ। ਇਹ ਸਾਰੇ ਮੈਚ ਟੀ-20 ਵਿਸ਼ਵ ਕੱਪ ਅਤੇ ਏਸ਼ੀਆ ਕੱਪ ਵਿੱਚ ਖੇਡੇ ਗਏ ਸਨ। ਯਸ਼ਸਵੀ ਜੈਸਵਾਲ ਕਪਤਾਨ ਰੋਹਿਤ ਸ਼ਰਮਾ ਦੇ ਨਾਲ ਪਾਰੀ ਦੀ ਸ਼ੁਰੂਆਤ ਕਰੇਗਾ, ਜਦਕਿ ਸ਼ੁਭਮਨ ਗਿੱਲ ਤੀਜੇ ਨੰਬਰ ‘ਤੇ ਬੱਲੇਬਾਜ਼ੀ ਕਰੇਗਾ। ਵਿਰਾਟ ਕੋਹਲੀ ਨਿੱਜੀ ਕਾਰਨਾਂ ਕਰਕੇ ਪਹਿਲਾ ਟੀ-20 ਨਹੀਂ ਖੇਡਣਗੇ।

ਇਹ ਇਸ ਸਾਲ ਭਾਰਤ ਦਾ ਪਹਿਲਾ ਟੀ-20 ਮੈਚ ਹੋਵੇਗਾ। ਸੂਰਿਆਕੁਮਾਰ ਯਾਦਵ ਪਿਛਲੇ ਸਾਲ ਟੀਮ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਬੱਲੇਬਾਜ਼ ਸਨ, ਪਰ ਸੱਟ ਕਾਰਨ ਉਹ ਸੀਰੀਜ਼ ਨਹੀਂ ਖੇਡ ਰਹੇ ਹਨ। ਦੂਜੇ ਨੰਬਰ ‘ਤੇ ਯਸ਼ਸਵੀ ਜੈਸਵਾਲ ਹੈ। ਜਿੱਥੇ 2023 ‘ਚ ਅਰਸ਼ਦੀਦ ਸਿੰਘ ਨੇ ਟੀਮ ਲਈ ਸਭ ਤੋਂ ਜ਼ਿਆਦਾ ਵਿਕਟਾਂ ਲਈਆਂ, ਉੱਥੇ ਹੀ ਉਨ੍ਹਾਂ ਦੇ ਨਾਂ 26 ਵਿਕਟਾਂ ਸਨ।

The post IND vs AFG : ਪਹਿਲੀ ਵਾਰ ਦੁਵੱਲੀ ਟੀ-20 ਸੀਰੀਜ਼ ‘ਚ ਮੋਹਾਲੀ ਵਿਖੇ ਭਾਰਤ-ਅਫਗਾਨਿਸਤਾਨ ਆਹਮੋ-ਸਾਹਮਣੇ appeared first on TheUnmute.com - Punjabi News.

Tags:
  • bcci
  • breaking-news
  • cricket-news
  • icc
  • india-afghanistan
  • ind-vs-afg
  • ind-vs-afg-live
  • is-bindra-stadium
  • mohali
  • news
  • punjab-cricket-association
  • sports
  • t20i-series
  • t20-match
  • t20-series

ਇੰਦੌਰ ਸ਼ਹਿਰ ਨੇ ਲਗਾਤਾਰ 7ਵੀਂ ਵਾਰ ਜਿੱਤਿਆ ਸਵੱਛਤਾ ਸਰਵੇਖਣ ਦਾ ਪੁਰਸਕਾਰ

Thursday 11 January 2024 07:02 AM UTC+00 | Tags: breaking-news clean-city cleanliness-survey indore news swachh-sarvekshan swachh-sarvekshan-2024 swachh-sarvekshan-award-2024

ਚੰਡੀਗੜ੍ਹ, 11 ਜਨਵਰੀ 2024: ਸਵੱਛਤਾ ਸਰਵੇਖਣ 2024 ਵਿੱਚ ਮੱਧ ਪ੍ਰਦੇਸ਼ ਦੇ ਇੰਦੌਰ (Indore) ਸ਼ਹਿਰ ਨੇ ਫਿਰ ਲਗਾਤਾਰ 7ਵੀਂ ਵਾਰ ਸਭ ਤੋਂ ਸਾਫ਼ ਸ਼ਹਿਰ ਰਹਿਣ ਦੀ ਦੌੜ ਜਿੱਤ ਲਈ ਹੈ। ਨਵੀਂ ਦਿੱਲੀ ਵਿੱਚ ਸਵੱਛਤਾ ਸਰਵੇਖਣ ਅਵਾਰਡ ਸਮਾਗਮ ਵਿੱਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਮੁੱਖ ਮੰਤਰੀ ਮੋਹਨ ਯਾਦਵ ਨੂੰ ਪੁਰਸਕਾਰ ਸੌਂਪਿਆ ਹੈ ।

ਗੁਜਰਾਤ ਦੇ ਸ਼ਹਿਰ ਸੂਰਤ ਨੂੰ ਵੀ ਸਭ ਤੋਂ ਸਵੱਛ ਸ਼ਹਿਰ ਦਾ ਐਵਾਰਡ ਦਿੱਤਾ ਗਿਆ। ਮੱਧ ਪ੍ਰਦੇਸ਼ ਦੇ ਛੇ ਸ਼ਹਿਰਾਂ ਅਤੇ ਛੱਤੀਸਗੜ੍ਹ ਦੇ ਪੰਜ ਸ਼ਹਿਰਾਂ ਨੂੰ ਪੁਰਸਕਾਰ ਮਿਲੇ ਹਨ। ਇਸ ਦੇ ਨਾਲ ਹੀ ਭੋਪਾਲ ਨੂੰ ਗਾਰਬੇਜ ਫ੍ਰੀ ਸਿਟੀ ਐਵਾਰਡ ਮਿਲਿਆ ਹੈ। ਮੱਧ ਪ੍ਰਦੇਸ਼ ਦੇ ਅਮਰਕੰਟਕ, ਮਹੂ ਅਤੇ ਬੁਧਨੀ ਨੂੰ ਵੀ ਰਾਸ਼ਟਰੀ ਪੁਰਸਕਾਰ ਮਿਲ ਚੁੱਕਾ ਹੈ। ਸਾਲ 2017 ਤੋਂ ਸਵੱਛ ਸਰਵੇਖਣ ਵਿੱਚ ਇੰਦੌਰ (Indore) ਜ਼ਿਲ੍ਹਾ ਪਹਿਲੇ ਨੰਬਰ ‘ਤੇ ਆ ਰਿਹਾ ਹੈ। ਪਿਛਲੇ ਸਾਲ ਤੱਕ 125 ਪੁਰਸਕਾਰ ਦਿੱਤੇ ਗਏ ਸਨ। ਇਸ ਦੇ ਨਾਲ ਹੀ ਇਸ ਸਾਲ 80 ਪੁਰਸਕਾਰ ਵੰਡੇ ਜਾਣਗੇ।

ਇੰਦੌਰ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਕਿਹਾ ਹੈ ਕਿ ਜਦੋਂ ਦੂਜੇ ਸ਼ਹਿਰ ਕੁਝ ਕਰਨ ਦੀ ਸੋਚਦੇ ਹਨ, ਤਾਂ ਇੰਦੌਰ ਪਹਿਲਾਂ ਹੀ ਕਰ ਚੁੱਕਾ ਹੈ। ਅੱਜ ਜਦੋਂ ਦੇਸ਼ ਦੇ ਹੋਰ ਸ਼ਹਿਰ ਸਵੱਛਤਾ ਦੀ ਮਹੱਤਤਾ ਨੂੰ ਸਮਝ ਰਹੇ ਹਨ ਅਤੇ ਇਸ ਨੂੰ ਅਪਣਾਉਣ ਦੀ ਸੋਚ ਰਹੇ ਹਨ ਤਾਂ ਅਸੀਂ ਸਫਾਈ ਦੇ ਸੱਤਵੇਂ ਪੱਧਰ ‘ਤੇ ਪਹੁੰਚ ਗਏ ਹਾਂ। ਸਾਫ਼-ਸਫ਼ਾਈ ਬਾਰੇ ਕਿਹਾ ਜਾਂਦਾ ਹੈ ਕਿ ਇਹ ਇੱਥੋਂ ਦੇ ਲੋਕਾਂ ਦੀ ਸਿਰਫ਼ ਆਦਤ ਨਹੀਂ, ਸਗੋਂ ਇੱਕ ਤਿਉਹਾਰ ਅਤੇ ਰਸਮ ਹੈ।

The post ਇੰਦੌਰ ਸ਼ਹਿਰ ਨੇ ਲਗਾਤਾਰ 7ਵੀਂ ਵਾਰ ਜਿੱਤਿਆ ਸਵੱਛਤਾ ਸਰਵੇਖਣ ਦਾ ਪੁਰਸਕਾਰ appeared first on TheUnmute.com - Punjabi News.

Tags:
  • breaking-news
  • clean-city
  • cleanliness-survey
  • indore
  • news
  • swachh-sarvekshan
  • swachh-sarvekshan-2024
  • swachh-sarvekshan-award-2024

Lal Bahadur Shastri: ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ (Lal Bahadur Shastri) ਦੀ ਬਰਸੀ ਹੈ। ਲਾਲ ਬਹਾਦੁਰ ਸ਼ਾਸਤਰੀ ਦਾ ਸਮੁੱਚਾ ਜੀਵਨ ਵਿਸ਼ਵ ਲਈ ਪ੍ਰੇਰਨਾ ਸਰੋਤ ਹੈ। ਸ਼ੁਰੂਆਤੀ ਦਿਨਾਂ ਵਿੱਚ ਸੰਘਰਸ਼ ਤੋਂ ਲੈ ਕੇ ਪ੍ਰਧਾਨ ਮੰਤਰੀ ਦੇ ਅਹੁਦੇ ਤੱਕ ਪਹੁੰਚਣ ਤੱਕ ਉਨ੍ਹਾਂ ਦੇ ਜੀਵਨ ਦੀਆਂ ਕਈ ਕਹਾਣੀਆਂ ਅੱਜ ਵੀ ਦੁਨੀਆ ਨੂੰ ਪ੍ਰੇਰਿਤ ਕਰਦੀਆਂ ਹਨ। ਆਪਣੀ ਅਸਾਧਾਰਨ ਪ੍ਰਤਿਭਾ ਦੇ ਅਧਾਰ ‘ਤੇ, ਉਸਨੇ ਦੇਸ਼ ਦੇ ਸ਼ਕਤੀਸ਼ਾਲੀ ਵਿਕਾਸ ਵਿੱਚ ਮਹੱਤਵਪੂਰਣ ਭੂਮਿਕਾ ਨਿਭਾਈ।

ਲਾਲ ਬਹਾਦਰ ਸ਼ਾਸਤਰੀ ਦਾ ਜਨਮ

When Lal Bahadur Shastri asked his family to skip dinner; Stories of India's most humble PM | Buzz News – India TV

ਲਾਲ ਬਹਾਦਰ ਸ਼ਾਸਤਰੀ (Lal Bahadur Shastri) ਦਾ ਜਨਮ 02 ਅਕਤੂਬਰ 1904 ਉੱਤਰ ਪ੍ਰਦੇਸ਼ ਵਿੱਚ ਵਾਰਾਣਸੀ ਤੋਂ ਸੱਤ ਮੀਲ ਦੂਰ ਇੱਕ ਛੋਟੇ ਜਿਹੇ ਰੇਲਵੇ ਕਸਬੇ ਮੁਗਲ ਸਰਾਏ ਵਿੱਚ ਹੋਇਆ ਸੀ | ਉਨ੍ਹਾਂ ਨੂੰ ਬਚਪਨ ਵਿੱਚ ਨੰਨੇ ਕਿਹਾ ਜਾਂਦਾ ਸੀ। ਜਦੋਂ ਸ਼ਾਸਤਰੀ ਡੇਢ ਸਾਲ ਦੇ ਸਨ ਤਾਂ ਉਨ੍ਹਾਂ ਦੇ ਪਿਤਾ ਦਾ ਦਿਹਾਂਤ ਹੋ ਗਿਆ। ਜਿਸ ਤੋਂ ਬਾਅਦ ਉਨ੍ਹਾਂ ਨੂੰ ਉਸਦੇ ਚਾਚੇ ਕੋਲ ਰਹਿਣ ਲਈ ਭੇਜ ਦਿੱਤਾ ਗਿਆ। ਇਸ ਸਮੇਂ ਦੌਰਾਨ ਉਹ ਪੜ੍ਹਾਈ ਲਈ ਮੀਲ ਪੈਦਲ ਜਾਂਦਾ ਸਨ। ਜਦੋਂ ਸ਼ਾਸਤਰੀ 16 ਸਾਲ ਦੇ ਸਨ, ਉਨ੍ਹਾਂ ਨੇ ਆਜ਼ਾਦੀ ਦੇ ਸੰਘਰਸ਼ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਅਤੇ ਆਪਣੀ ਪੜ੍ਹਾਈ ਛੱਡ ਦਿੱਤੀ। 17 ਸਾਲ ਦੀ ਉਮਰ ਵਿੱਚ, ਉਸਨੂੰ ਸੁਤੰਤਰਤਾ ਅੰਦੋਲਨ ਦੌਰਾਨ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਜੇਲ੍ਹ ਭੇਜ ਦਿੱਤਾ ਗਿਆ ਸੀ, ਪਰ ਉਹ ਨਾਬਾਲਗ ਹੋਣ ਕਰਕੇ ਰਿਹਾਅ ਹੋ ਗਿਆ ਸੀ।

ਬਚਪਨ ਵਿੱਚ ਪੜ੍ਹਨ ਲਈ ਗੰਗਾ ‘ਚੋਂ ਤੈਰ ਜਾਂਦੇ ਸਨ ਸਕੂਲ

ਉਨ੍ਹਾਂ ਦਾ ਬਚਪਨ ਮੁਸ਼ਕਲਾਂ ਭਰਿਆ ਸੀ। ਉਸ ਦੇ ਪਿਤਾ ਦੀ ਕਾਫੀ ਸਮਾਂ ਪਹਿਲਾਂ ਮੌਤ ਹੋ ਗਈ ਸੀ। ਉਸਦਾ ਸਕੂਲ ਗੰਗਾ ਨਦੀ ਦੇ ਦੂਜੇ ਪਾਸੇ ਸੀ ਅਤੇ ਸ਼ਾਸਤਰੀ ਕੋਲ ਕਿਸ਼ਤੀ ਲਈ ਪੈਸੇ ਨਹੀਂ ਸਨ। ਉਹ ਆਪਣੇ ਸਿਰ ‘ਤੇ ਕਿਤਾਬਾਂ ਬੰਨ੍ਹਦੇ ਅਤੇ ਗੰਗਾ ਨਦੀ ਵਿਚ ਤੈਰ ਕੇ ਪੜ੍ਹਨ ਲਈ ਜਾਂਦੇ ਅਤੇ ਫਿਰ ਗੰਗਾ ਨਦੀ ‘ਚ ਤੈਰ ਕੇ ਹੀ ਵਾਪਸ ਆਉਂਦੇ ਸਨ :

ਲੋਨ ‘ਤੇ ਖਰੀਦੀ ਸੀ ਕਾਰ

Lal Bahadur Shastri Death Anniversary 2023: पूर्व प्रधानमंत्री लाल बहादुर  शास्त्री इस्तेमाल करते थे ये निजी कार, ₹5000 का लोन लेकर खरीदी थी, अब भी  यहां खड़ी है ...

ਲਾਲ ਬਹਾਦੁਰ ਸ਼ਾਸਤਰੀ ਬਾਰੇ ਇੱਕ ਕਹਾਣੀ ਕਾਫੀ ਮਸ਼ਹੂਰ ਹੈ। ਜਦੋਂ ਉਹ ਪ੍ਰਧਾਨ ਮੰਤਰੀ ਸਨ ਤਾਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਨੂੰ ਕਾਰ ਖਰੀਦਣ ਲਈ ਕਿਹਾ ਸੀ। ਉਸ ਨੂੰ ਫਿਏਟ ਕਾਰ ਖਰੀਦਣ ਲਈ 12,000 ਰੁਪਏ ਦੀ ਲੋੜ ਸੀ, ਪਰ ਉਸ ਕੋਲ ਸਿਰਫ਼ 7,000 ਰੁਪਏ ਸਨ। ਇਸ ਕਾਰ ਲਈ ਉਸ ਨੇ ਪੰਜਾਬ ਨੈਸ਼ਨਲ ਬੈਂਕ ਤੋਂ 5000 ਰੁਪਏ ਦਾ ਕਰਜ਼ਾ ਲਿਆ ਸੀ। ਉਨ੍ਹਾਂ ਨੇ ਇਹ ਕਾਰ ਸਾਲ 1965 ਵਿੱਚ ਖਰੀਦੀ ਸੀ। ਪਰ ਅਫ਼ਸੋਸ ਦੀ ਗੱਲ ਹੈ ਕਿ ਕਾਰ ਖਰੀਦਣ ਤੋਂ ਸਿਰਫ਼ ਇਕ ਸਾਲ ਬਾਅਦ ਹੀ ਉਸ ਦੀ ਮੌਤ ਹੋ ਗਈ। ਅੱਜ ਇਹ ਕਾਰ ਦਿੱਲੀ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਖੜ੍ਹੀ ਹੈ।

ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਦੇ ਕਾਰ ਲੋਨ ਨੂੰ ਛੇਤੀ ਹੀ ਮਨਜ਼ੂਰੀ ਦੇ ਦਿੱਤੀ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਪੰਜਾਬ ਨੈਸ਼ਨਲ ਬੈਂਕ ਨੂੰ ਕਿਹਾ ਕਿ ਇਸ ਤਰ੍ਹਾਂ ਦੀ ਸਹੂਲਤ ਆਮ ਲੋਕਾਂ ਨੂੰ ਵੀ ਮਿਲਣੀ ਚਾਹੀਦੀ ਹੈ। ਲਾਲ ਬਹਾਦਰ ਸ਼ਾਸਤਰੀ ਦੀ ਮੌਤ ਤੋਂ ਬਾਅਦ ਬੈਂਕ ਨੇ ਉਨ੍ਹਾਂ ਦੀ ਘਰਵਾਲੀ ਨੂੰ ਬਕਾਇਆ ਕਰਜ਼ਾ ਚੁਕਾਉਣ ਲਈ ਪੱਤਰ ਲਿਖਿਆ ਸੀ। ਇਸ ਤੋਂ ਬਾਅਦ ਉਸ ਦੀ ਘਰਵਾਲੀ ਲਲਿਤਾ ਦੇਵੀ ਨੇ ਪਰਿਵਾਰਕ ਪੈਨਸ਼ਨ ਦੀ ਮੱਦਦ ਨਾਲ ਬੈਂਕ ਦਾ ਕਰਜ਼ਾ ਮੋੜ ਦਿੱਤਾ। ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਦੀ ਕਾਰ ਦਾ ਨੰਬਰ DLE 6 ਹੈ। ਸ਼ਾਸਤਰੀ ਜੀ ਆਪਣੇ ਸਿਆਸੀ ਜੀਵਨ ਵਿੱਚ ਟਰਾਂਸਪੋਰਟ ਮੰਤਰੀ ਵੀ ਰਹੇ।

ਸ਼ਾਸਤਰੀ ਜੀ ਦਾ ਜੀਵਨ ਆਦਰਸ਼ ਅਤੇ ਸੰਘਰਸ਼ ਨਾਲ ਭਰਪੂਰ

Life Journey of the Man of Peace- Lal Bahadur Shastri

ਭਾਰਤ ਦੇ ਦੂਜੇ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ (Lal Bahadur Shastri) ਦਾ ਜੀਵਨ ਆਦਰਸ਼ ਅਤੇ ਸੰਘਰਸ਼ ਨਾਲ ਭਰਪੂਰ ਹੈ। ਜਦੋਂ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦੀ ਮੌਤ ਹੋਈ ਤਾਂ ਵੱਡਾ ਸਵਾਲ ਇਹ ਸੀ ਕਿ ਭਾਰਤ ਦੀ ਸੱਤਾ ਕੌਣ ਸੰਭਾਲੇਗਾ? ਉਸ ਸਮੇਂ ਦੇਸ਼ ਦਾ ਵਿਕਾਸ ਇੱਕ ਚੁਣੌਤੀ ਸੀ ਅਤੇ ਸੱਤਾ ਵਿੱਚ ਆਉਣ ਲਈ ਕਈ ਦਿੱਗਜ ਲਾਈਨ ਵਿੱਚ ਖੜ੍ਹੇ ਸਨ।

ਉਸ ਸਮੇਂ ਤੱਕ ਲਾਲ ਬਹਾਦਰ ਸ਼ਾਸਤਰੀ (Lal Bahadur Shastri) ਭਾਰਤ ਦੇ ਸਾਬਕਾ ਗ੍ਰਹਿ ਮੰਤਰੀ ਵਜੋਂ ਜਾਣੇ ਜਾਂਦੇ ਸਨ। ਫਿਰ ਉਸ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਦਾ ਅਹੁਦਾ ਮਿਲਿਆ ਅਤੇ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਬਿਹਤਰ ਕੰਮ ਕੀਤਾ। ਲਾਲ ਬਹਾਦਰ ਸ਼ਾਸਤਰੀ ਨੇ ਜੈ ਜਵਾਨ, ਜੈ ਕਿਸਾਨ ਦਾ ਨਾਅਰਾ ਦਿੱਤਾ |

ਲਾਲ ਬਹਾਦਰ ਸ਼ਾਸਤਰੀ (Lal Bahadur Shastri) ਨੇ ਦੇਸ਼ ਦੀ ਆਜ਼ਾਦੀ ਲਈ ਸੁਤੰਤਰਤਾ ਸੰਗਰਾਮ ਵਿੱਚ ਹਿੱਸਾ ਲਿਆ ਅਤੇ ਆਜ਼ਾਦੀ ਦੇ ਸੁਪਨੇ ਨੂੰ ਪੂਰਾ ਕਰਨ ਲਈ ਆਪਣੀ ਪੜ੍ਹਾਈ ਵੀ ਛੱਡ ਦਿੱਤੀ। 17 ਸਾਲ ਦੀ ਉਮਰ ਵਿੱਚ ਪਹਿਲੀ ਵਾਰ ਜੇਲ੍ਹ ਗਏ । ਉਨ੍ਹਾਂ ਦੀ ਸਾਦਗੀ ਅਤੇ ਜੀਵਨ ਨਾਲ ਜੁੜੀਆਂ ਕਈ ਕਹਾਣੀਆਂ ਬਹੁਤ ਪ੍ਰੇਰਨਾਦਾਇਕ ਹਨ, ਪਰ ਉਸ ਦੇ ਜੀਵਨ ਦਾ ਅੰਤ ਬਹੁਤ ਰਹੱਸਮਈ ਸੀ। ਲਾਲ ਬਹਾਦਰ ਸ਼ਾਸਤਰੀ ਦੀ ਮੌਤ ਅਜੇ ਵੀ ਇਕ ਰਹੱਸ ਬਣੀ ਹੋਈ ਹੈ, ਉਨ੍ਹਾਂ ਦੀ ਮੌਤ ਕਿਨ੍ਹਾਂ ਹਾਲਾਤਾਂ 'ਚ ਹੋਈ ਅਤੇ ਇਹ ਰਹੱਸ ਅੱਜ ਤੱਕ ਸਾਹਮਣੇ ਨਹੀਂ ਆਇਆ।

ਲਾਲ ਬਹਾਦੁਰ ਸ਼ਾਸਤਰੀ ਦੀ ਨਿਮਰਤਾ ਦੀਆਂ ਕਹਾਣੀਆਂ

ਜਦੋਂ ਲਾਲ ਬਹਾਦਰ ਸ਼ਾਸਤਰੀ (Lal Bahadur Shastri) ਪ੍ਰਧਾਨ ਮੰਤਰੀ ਸਨ ਤਾਂ ਉਨ੍ਹਾਂ ਨੇ ਕਿਸੇ ਸੂਬੇ ਦੇ ਦੌਰੇ 'ਤੇ ਜਾਣਾ ਸੀ, ਪਰ ਕੁਝ ਕਾਰਨਾਂ ਕਰਕੇ ਇਹ ਦੌਰਾ ਆਖਰੀ ਸਮੇਂ 'ਤੇ ਰੱਦ ਕਰਨਾ ਪਿਆ। ਰਾਜ ਦੇ ਮੁੱਖ ਮੰਤਰੀ ਨੇ ਸ਼ਾਸਤਰੀ ਨੂੰ ਕਿਹਾ ਕਿ ਉਨ੍ਹਾਂ ਦੇ ਠਹਿਰਨ ਲਈ ਪਹਿਲੇ ਦਰਜੇ ਦੇ ਪ੍ਰਬੰਧ ਕੀਤੇ ਜਾ ਰਹੇ ਹਨ, ਜਿਸ 'ਤੇ ਲਾਲ ਬਹਾਦਰ ਸ਼ਾਸਤਰੀ ਨੇ ਉਨ੍ਹਾਂ ਨੂੰ ਕਿਹਾ ਕਿ ਉਹ ਤੀਜੇ ਦਰਜੇ ਦੇ ਵਿਅਕਤੀ ਹਨ ਇਸ ਲਈ ਪਹਿਲੇ ਦਰਜੇ ਦੇ ਪ੍ਰਬੰਧ ਦੀ ਕੋਈ ਲੋੜ ਨਹੀਂ ਹੈ। ਇਸ ਤੋਂ ਉਨ੍ਹਾਂ ਦੇ ਪ੍ਰਧਾਨ ਮੰਤਰੀ ਹੋਣ ਦੇ ਬਾਵਜੂਦ ਉਨ੍ਹਾਂ ਦੀ ਸਾਦਗੀ ਇੱਕ ਮਿਸਾਲ ਹੈ |

ਲਾਲ ਬਹਾਦੁਰ ਸ਼ਾਸਤਰੀ ਭਾਰਤ ਦੇ ਪ੍ਰਧਾਨ ਮੰਤਰੀ ਬਣੇ ਪਰ ਉਨ੍ਹਾਂ ਦਾ ਜੀਵਨ ਇੱਕ ਆਮ ਵਿਅਕਤੀ ਵਰਗਾ ਸੀ। ਉਹ ਆਪਣੇ ਕਾਰਜਕਾਲ ਦੌਰਾਨ ਮਿਲਣ ਵਾਲੇ ਭੱਤੇ ਅਤੇ ਤਨਖ਼ਾਹ ਦੀ ਮੱਦਦ ਨਾਲ ਪੂਰੇ ਪਰਿਵਾਰ ਦਾ ਗੁਜ਼ਾਰਾ ਚਲਾਉਂਦੇ ਸਨ। ਇੱਕ ਵਾਰ ਉਨ੍ਹਾਂ ਦੇ ਪੁੱਤਰ ਨੇ ਪ੍ਰਧਾਨ ਮੰਤਰੀ ਦਫ਼ਤਰ ਦੀ ਕਾਰ ਦੀ ਵਰਤੋਂ ਕੀਤੀ, ਸ਼ਾਸਤਰੀ ਨੇ ਕਾਰ ਦੀ ਨਿੱਜੀ ਵਰਤੋਂ ਲਈ ਪੂਰੀ ਰਕਮ ਸਰਕਾਰੀ ਖਾਤੇ ਵਿੱਚ ਅਦਾ ਕਰ ਦਿੱਤੀ ਸੀ । ਹੈਰਾਨੀ ਦੀ ਗੱਲ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਕੋਲ ਨਾ ਤਾਂ ਆਪਣਾ ਘਰ ਸੀ ਅਤੇ ਨਾ ਹੀ ਕੋਈ ਜਾਇਦਾਦ। ਜਦੋਂ ਲਾਲ ਬਹਾਦੁਰ ਸ਼ਾਸਤਰੀ ਦੀ ਮੌਤ ਹੋ ਗਈ ਤਾਂ ਉਨ੍ਹਾਂ ਕੋਲ ਜ਼ਮੀਨ ਜਾਂ ਜਾਇਦਾਦ ਨਹੀਂ ਸੀ|

ਲਾਲ ਬਹਾਦਰ ਸ਼ਾਸਤਰੀ ਦੀ ਮੌਤ ਇੱਕ ਰਹੱਸ

story of the fateful night of 11 january 1966, 50 years of death of lal bahadur shashtri in tashkent

ਲਾਲ ਬਹਾਦਰ ਸ਼ਾਸਤਰੀ ਦੀ ਮੌਤ ਇੱਕ ਰਹੱਸ ਬਣੀ ਹੋਈ ਹੈ। ਲਾਲ ਬਹਾਦਰ ਸ਼ਾਸਤਰੀ ਦੀ ਮੌਤ 11 ਜਨਵਰੀ 1966 ਨੂੰ ਤਾਸ਼ਕੰਦ, ਉਜ਼ਬੇਕਿਸਤਾਨ ਵਿੱਚ ਹੋਈ ਸੀ। ਸ਼ਾਸਤਰੀ ਤਾਸ਼ਕੰਦ ਵਿੱਚ ਪਾਕਿਸਤਾਨੀ ਰਾਸ਼ਟਰਪਤੀ ਅਯੂਬ ਖਾਨ ਨੂੰ ਮਿਲਣ ਲਈ ਭਾਰਤ-ਪਾਕਿਸਤਾਨ ਯੁੱਧ ਤੋਂ ਬਾਅਦ ਦੀ ਸਥਿਤੀ ਬਾਰੇ ਸਮਝੌਤਾ ਕਰਨ ਲਈ ਗਏ ਸਨ। ਹਾਲਾਂਕਿ ਪਾਕਿਸਤਾਨੀ ਰਾਸ਼ਟਰਪਤੀ ਨਾਲ ਮੁਲਾਕਾਤ ਦੇ ਕੁਝ ਘੰਟਿਆਂ ਬਾਅਦ ਹੀ ਉਨ੍ਹਾਂ ਦੀ ਅਚਾਨਕ ਮੌਤ ਹੋ ਗਈ।ਕਿਹਾ ਜਾਂਦੇ ਕਿ ਉਨ੍ਹਾਂ ਦੀ ਸਿਹਤ ਬਿਲਕੁਲ ਠੀਕ ਸੀ। ਪਰ ਉਸ ਦੀ ਮੌਤ ਦੀ ਜਾਂਚ ਲਈ ਬੈਠੀ ਰਾਜ ਨਰਾਇਣ ਜਾਂਚ ਕਮੇਟੀ ਨੇ ਕੋਈ ਠੋਸ ਨਤੀਜਾ ਨਹੀਂ ਦਿੱਤਾ। ਉਸਨੇ ਜਵਾਹਰ ਲਾਲ ਨਹਿਰੂ ਦੀ ਬਿਮਾਰੀ ਦੌਰਾਨ ਰੇਲ ਮੰਤਰੀ, ਟਰਾਂਸਪੋਰਟ ਅਤੇ ਸੰਚਾਰ ਮੰਤਰੀ, ਵਣਜ ਅਤੇ ਉਦਯੋਗ ਮੰਤਰੀ, ਗ੍ਰਹਿ ਮੰਤਰੀ ਅਤੇ ਬਿਨਾਂ ਪੋਰਟਫੋਲੀਓ ਮੰਤਰੀ ਵਜੋਂ ਵੀ ਕੰਮ ਕੀਤਾ।

The post ਬਰਸੀ 'ਤੇ ਵਿਸ਼ੇਸ਼: ਗੰਗਾ ਨਦੀ ਤੈਰ ਕੇ ਸਕੂਲ ਪੜ੍ਹਨ ਜਾਂਦੇ ਸਨ ਸਾਬਕਾ PM ਲਾਲ ਬਹਾਦਰ ਸ਼ਾਸਤਰੀ appeared first on TheUnmute.com - Punjabi News.

Tags:
  • breaking-news
  • ganga
  • indian-history
  • lal-bahadur-shastri
  • news
  • pm
  • tashkent

ਸਾਬਕਾ ਇੰਚਾਰਜ ਹਰੀਸ਼ ਚੌਧਰੀ ਨੇ ਸਾਡੇ ਨਾਲ ਕਦੇ ਗੱਲਬਾਤ ਨਹੀਂ ਕੀਤੀ: ਨਵਜੋਤ ਸਿੱਧੂ

Thursday 11 January 2024 08:04 AM UTC+00 | Tags: breaking-news devendra-yadav harish-chaudhary navjot-sidhu news punjab-congress punjab-congress-president punjab-news raja-warring

ਚੰਡੀਗੜ੍ਹ, 11 ਜਨਵਰੀ 2024: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ (Navjot Sidhu) ਨੇ ਚੰਡੀਗੜ੍ਹ ਦੇ ਇੱਕ ਹੋਟਲ ਵਿੱਚ ਹਲਕਾ ਇੰਚਾਰਜ ਦੇਵੇਂਦਰ ਯਾਦਵ ਨਾਲ ਬੈਠਕ ਕੀਤੀ। ਬੈਠਕ ਤੋਂ ਬਾਅਦ ਨਵਜੋਤ ਸਿੱਧੂ ਨੇ ਮੁੜ ਕਾਂਗਰਸ ਪ੍ਰਤੀ ਆਪਣਾ ਰਵੱਈਆ ਦਿਖਾਉਂਦਿਆਂ ਕਿਹਾ ਕਿ ਮੈਂ ਹਲਕਾ ਇੰਚਾਰਜ ਨੂੰ ਕਿਹਾ ਹੈ ਕਿ ਅਨੁਸ਼ਾਸਨ ਜ਼ਰੂਰੀ ਹੈ, ਪਰ ਇਹ ਇਕ ਵਿਅਕਤੀ ਲਈ ਨਹੀਂ ਸਗੋਂ ਸਾਰਿਆਂ ਲਈ ਹੋਣਾ ਚਾਹੀਦਾ ਹੈ। ਉਨ੍ਹਾਂ ਇੰਡੀਆ ਗਠਜੋੜ ਨੂੰ ਲੈ ਕੇ ਕਿਹਾ ਕਿ ਕਾਂਗਰਸ ਆਲਾਕਮਾਨ ਇਸ ‘ਤੇ ਫੈਸਲਾ ਲਵੇਗੀ |

ਨਵਜੋਤ ਸਿੱਧੂ (Navjot Sidhu) ਨੇ ਕਿਹਾ ਕਿ ਅਸੀ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰ ਰਹੇ ਹਾਂ | ਉਨ੍ਹਾਂ ਕਿਹਾ ਕਿ ਰੈਲੀਆਂ ਦਾ ਪ੍ਰੋਗਰਾਮ ਪਹਿਲਾਂ ਤੋਂ ਹੀ ਸੀ, ਮੈਨੂੰ ਨਹੀਂ ਪਤਾ ਸੀ ਕਿ ਇਸ ਦੌਰਾਨ ਉਨ੍ਹਾਂ ਦੀ ਬੈਠਕ ਹੋਵੇਗੀ ਨਹੀਂ ਤਾਂ ਮੈਂ ਰੈਲੀ ਨਹੀਂ ਕਰਨੀ ਸੀ। ਸਿੱਧੂ ਨੇ ਇਹ ਵੀ ਸ਼ਿਕਾਇਤ ਕੀਤੀ ਕਿ ਕਾਂਗਰਸ ਦੇ ਸਾਬਕਾ ਇੰਚਾਰਜ ਹਰੀਸ਼ ਚੌਧਰੀ ਨੇ ਸਾਡੇ ਨਾਲ ਕਦੇ ਗੱਲਬਾਤ ਨਹੀਂ ਕੀਤੀ।

ਨਵਜੋਤ ਸਿੱਧੂ ਨੇ ਕਾਂਗਰਸ ਵਿੱਚ ਆਪਣੇ ਵਿਰੋਧੀਆਂ ਨੂੰ ਇਸ਼ਾਰਾ ਕਰਦਿਆਂ ਕਿਹਾ ਕਿ ਇਹ ਮੇਰੀ ਨਿੱਜੀ ਲੜਾਈ ਨਹੀਂ ਹੈ। ਇਹ ਲੜਾਈ ਇੱਕ ਵਿਚਾਰਧਾਰਾ ਦੀ ਹੈ। ਜੇ ਤੁਸੀਂ ਬਿਹਤਰ ਕਰ ਸਕਦੇ ਹੋ, ਤਾਂ ਮੈਂ ਤੁਹਾਡਾ ਪਿੱਛੇ ਚੱਲਾਂਗਾ । ਜੇਕਰ ਉਹ ਕੁਝ ਕਰਨ ਤੋਂ ਅਸਮਰੱਥ ਹੁੰਦੇ ਹਨ ਤਾਂ ਉਹ ਨਿੱਜੀ ਦੋਸ਼ ਲਗਾਉਂਦੇ ਹਨ। ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਸਿੱਧੂ ਦੀ ਮੋਗਾ ਰੈਲੀ ਬਾਰੇ ਮੈਂ ਬਾਅਦ ਵਿੱਚ ਗੱਲ ਕਰਾਂਗਾ।

The post ਸਾਬਕਾ ਇੰਚਾਰਜ ਹਰੀਸ਼ ਚੌਧਰੀ ਨੇ ਸਾਡੇ ਨਾਲ ਕਦੇ ਗੱਲਬਾਤ ਨਹੀਂ ਕੀਤੀ: ਨਵਜੋਤ ਸਿੱਧੂ appeared first on TheUnmute.com - Punjabi News.

Tags:
  • breaking-news
  • devendra-yadav
  • harish-chaudhary
  • navjot-sidhu
  • news
  • punjab-congress
  • punjab-congress-president
  • punjab-news
  • raja-warring

ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ 'ਚ ਸਚਿਨ ਥਾਪਨ ਖ਼ਿਲਾਫ਼ ਅਦਾਲਤ 'ਚ ਸਪਲੀਮੈਂਟਰੀ ਚਾਰਜਸ਼ੀਟ ਪੇਸ਼

Thursday 11 January 2024 08:27 AM UTC+00 | Tags: breaking-news mansa-police news sachin-thapan sidhu-moosewala supplementary-charge-sheet

ਚੰਡੀਗੜ੍ਹ, 11 ਜਨਵਰੀ 2024: ਪੰਜਾਬ ਪੁਲਿਸ ਨੇ ਪੰਜਾਬੀ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਤੀਜੇ ਤੇ ਮੁੱਖ ਮੁਲਜ਼ਮ ਸਚਿਨ ਥਾਪਨ (Sachin Thapan) ਉਰਫ਼ ਸਚਿਨ ਬਿਸ਼ਨੋਈ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਪੇਸ਼ ਕਰ ਦਿੱਤੀ ਹੈ। ਕੱਲ੍ਹ ਸੁਣਵਾਈ ਦੌਰਾਨ ਸਚਿਨ ਨੂੰ ਦਿੱਲੀ ਤੋਂ ਲਿਆ ਕੇ ਮਾਨਸਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿਕਰਯੋਗ ਹੈ ਕਿ ਸਚਿਨ ਫਿਲਹਾਲ ਐਨ.ਆਈ.ਏ. ਦਿਨ ਹਿਰਾਸਤ ‘ਚ ਹੈ |

ਪ੍ਰਾਪਤ ਜਾਣਕਾਰੀ ਅਨੁਸਾਰ ਸਚਿਨ ਥਾਪਨ ਵਿਰੁੱਧ ਦਾਇਰ ਚਾਰਜਸ਼ੀਟ 155 ਗਵਾਹਾਂ ਦੇ ਆਧਾਰ ‘ਤੇ ਦਰਜ ਕੀਤੀ ਗਈ ਹੈ। ਜਿਸ ਵਿੱਚ 8 ਸਰਕਾਰੀ ਅਤੇ 147 ਨਿੱਜੀ ਗਵਾਹ ਸ਼ਾਮਲ ਹਨ। ਪੁਲਿਸ ਨੇ ਸਚਿਨ ‘ਤੇ ਦੋਸ਼ ਲਗਾਇਆ ਹੈ ਕਿ ਉਸ ਨੇ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮਾਂ ਨੂੰ ਬੋਲੈਰੋ ਕਾਰ ਮੁਹੱਈਆ ਕਰਵਾਈ ਸੀ। ਇਸ ਤੋਂ ਇਲਾਵਾ ਉਸ ਨੇ ਬਦਮਾਸ਼ ਬਲਦੇਵ ਨਿੱਕੂ ਅਤੇ ਸੰਜੀਵ ਕੇਕੜਾ ਨੂੰ ਰੇਕੀ ਲਈ ਤਿਆਰ ਕੀਤਾ ਸੀ।

ਇਸ ਦੇ ਨਾਲ ਹੀ ਨਿੱਕੂ ਅਤੇ ਕੇਕੜਾ ਨੂੰ ਉਹ ਜਗ੍ਹਾ ਵੀ ਦੱਸੀ ਗਈ ਜਿੱਥੋਂ ਹਥਿਆਰਾਂ ਦੀ ਖੇਪ ਚੁੱਕਣੀ ਸੀ। ਜਦੋਂ ਸਿੱਧੂ ਮੂਸੇਵਾਲਾ ਦਾ ਕਤਲ ਹੋਇਆ ਸੀ ਤਾਂ ਸਚਿਨ ਨੇ ਫਤਿਹਾਬਾਦ ਦੇ ਸਾਵਰੀਆ ਹੋਟਲ ‘ਚ ਸ਼ੂਟਰਾਂ ਦੇ ਠਹਿਰਣ ਦਾ ਇੰਤਜ਼ਾਮ ਵੀ ਕੀਤਾ ਸੀ। ਸਚਿਨ ਥਾਪਨ ਪੰਜਾਬ ਦੇ ਫਾਜ਼ਿਲਕਾ ਦਾ ਰਹਿਣ ਵਾਲਾ ਹੈ।

ਸਚਿਨ ਥਾਪਨ ‘ਤੇ 12 ਧਾਰਾਵਾਂ ਲਗਾਈਆਂ

ਪੁਲਿਸ ਨੇ ਇਸ ਮਾਮਲੇ ‘ਚ ਸਚਿਨ ਥਾਪਨ (Sachin Thapan) ਖ਼ਿਲਾਫ਼ 12 ਧਾਰਾਵਾਂ ਜੋੜ ਦਿੱਤੀਆਂ ਹਨ। ਮਾਨਸਾ ਦੀ ਸੀਜੇਐਮ ਅਦਾਲਤ ਵਿੱਚ ਪੇਸ਼ ਕੀਤੇ ਚਲਾਨ ਵਿੱਚ ਧਾਰਾ 302, 307, 341, 326, 148, 149, 427, 120-ਬੀ, 109, 473, 212 ਅਤੇ 201 ਅਤੇ ਅਸਲਾ ਐਕਟ ਦੀਆਂ ਧਾਰਾਵਾਂ ਜੋੜੀਆਂ ਗਈਆਂ ਹਨ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 23 ਜਨਵਰੀ ਨੂੰ ਤੈਅ ਕੀਤੀ ਗਈ ਹੈ। ਸਚਿਨ ਥਾਪਨ ਨੂੰ ਕਰੀਬ 5 ਮਹੀਨੇ ਅਜ਼ਰਬਾਈਜਾਨ ਤੋਂ ਭਾਰਤ ਲਿਆਂਦਾ ਗਿਆ ਸੀ। ਸਚਿਨ ਬਦਮਾਸ਼ ਲਾਰੈਂਸ ਦਾ ਭਾਣਜਾ ਹੈ। ਉਹ ਮੂਸੇਵਾਲਾ ਕਤਲ ਕਾਂਡ ਦੇ ਸਾਜ਼ਿਸ਼ਘਾੜਿਆਂ ਵਿੱਚੋਂ ਇੱਕ ਮੰਨਿਆ ਜਾ ਰਿਹਾ ਹੈ |

The post ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਸਚਿਨ ਥਾਪਨ ਖ਼ਿਲਾਫ਼ ਅਦਾਲਤ ‘ਚ ਸਪਲੀਮੈਂਟਰੀ ਚਾਰਜਸ਼ੀਟ ਪੇਸ਼ appeared first on TheUnmute.com - Punjabi News.

Tags:
  • breaking-news
  • mansa-police
  • news
  • sachin-thapan
  • sidhu-moosewala
  • supplementary-charge-sheet

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਜਨਵਰੀ, 2024: ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ (MLA Kulwant Singh) ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਵੀਰਵਾਰ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਅੱਠਵੇਂ ਜਥੇ ਨੂੰ ਪ੍ਰਾਚੀਨ ਸ਼ਿਵ ਮੰਦਰ ਮਟੌਰ (ਮੋਹਾਲੀ) ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਪੰਜਾਬ ਦੇ ਲੋਕਾਂ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਉਨ੍ਹਾਂ (MLA Kulwant Singh) ਕਿਹਾ ਕਿ ਮੁੱਖ ਮੰਤਰੀ ਪੰਜਾਬ ਦੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰ ਰਹੇ ਹਨ, ਭਾਵੇਂ ਇਹ ਮੁਫਤ ਬਿਜਲੀ, ਨਾਗਰਿਕ ਕੇਂਦਰਿਤ ਸੇਵਾਵਾਂ ਨੂੰ ਘਰ-ਘਰ ਪਹੁੰਚਾਉਣ, ਨੌਜੁਆਨਾਂ ਨੂੰ ਰੁਜ਼ਗਾਰ ਦੇਣ ਅਤੇ ਬਹੁਤ ਸਾਰੇ ਹੋਰ ਹੋਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਪੰਜਾਬੀਆਂ ਦੀ ਇੱਛਾ ਦਾ ਸਨਮਾਨ ਕੀਤਾ ਹੈ ਜੋ ਤੀਰਥ ਯਾਤਰਾ ‘ਤੇ ਜਾਣਾ ਚਾਹੁੰਦੇ ਸਨ ਪਰ ਆਰਥਿਕ ਤੰਗੀ ਕਾਰਨ ਨਹੀਂ ਸਨ ਜਾ ਸਕੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਉਨ੍ਹਾਂ ਦੇ ਪਵਿੱਤਰ ਤੀਰਥ ਸਥਾਨਾਂ ਤੱਕ ਪਹੁੰਚਾਉਣ ਲਈ ਹਰੇਕ ਹਲਕੇ ਨੂੰ ਅੱਠ-ਅੱਠ ਬੱਸਾਂ ਉਪਲਬਧ ਕਰਵਾਈਆਂ ਗਈਆਂ ਹਨ।

ਬੱਸ ਵਿੱਚ ਸਵਾਰ ਹੋਣ ਲਈ ਇਕੱਤਰ ਹੋਏ ਸ਼ਰਧਾਲੂਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਦੋ ਰੋਜ਼ਾ ਧਾਰਮਿਕ ਯਾਤਰਾ ਲਈ ਖਾਣ-ਪੀਣ ਅਤੇ ਰਹਿਣ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਨੇ ਬੱਸ ਵਿੱਚ ਚੜ੍ਹਨ ਤੋਂ ਪਹਿਲਾਂ ਹਰੇਕ ਸ਼ਰਧਾਲੂ ਨੂੰ ਇੱਕ ਕੰਬਲ, ਇੱਕ ਸਿਰਹਾਣਾ ਅਤੇ ਇੱਕ ਬੈੱਡਸ਼ੀਟ ਤੋਂ ਇਲਾਵਾ ਟਾਇਲਟਰੀ ਕਿੱਟ ਸਮੇਤ ਇੱਕ- ਇੱਕ ਕਿੱਟ ਵੀ ਸੌਂਪੀ। ਉਨ੍ਹਾਂ ਦੱਸਿਆ ਕਿ ਦੋ ਦਿਨ ਚੱਲਣ ਵਾਲੀ ਇਸ ਯਾਤਰਾ ਦੌਰਾਨ ਸਾਲਾਸਰ ਧਾਮ ਵਿਖੇ ਰਾਤ ਦੇ ਠਹਿਰਨ ਦਾ ਪ੍ਰਬੰਧ ਹੋਵੇਗਾ।

ਇੱਕ ਸ਼ਰਧਾਲੂ ਰਾਣੀ ਕੌਸ਼ਿਕ, ਜੋ ਅੱਜ ਦੇ ਤੀਰਥ ਯਾਤਰਾ ਸਮੂਹ ਦਾ ਹਿੱਸਾ ਬਣਨ ਦਾ ਮੌਕਾ ਮਿਲਣ ‘ਤੇ ਖੁਸ਼ੀ ਦੇ ਆਲਮ ਵਿੱਚ ਸੀ, ਨੇ ਕਿਹਾ ਕਿ ਉਹ ਸਾਰੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਉਨ੍ਹਾਂ ਨੂੰ ਮੁਫਤ ਧਾਰਮਿਕ ਯਾਤਰਾ ਦੇ ਮੌਕੇ ਦਾ ਲਾਭ ਦੇਣ ਲਈ ਬਹੁਤ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦਾ ਇਹ ਫੈਸਲਾ ਉਨ੍ਹਾਂ ਵਰਗੇ ਬਹੁਤ ਸਾਰੇ ਸ਼ਰਧਾਲੂਆਂ ਲਈ ਨਿਸ਼ਚਿਤ ਤੌਰ ‘ਤੇ ਲਾਹੇਵੰਦ ਸਾਬਤ ਹੋਵੇਗਾ, ਜੋ ਆਪਣੇ ਪਵਿੱਤਰ ਧਾਰਮਿਕ ਸਥਾਨਾਂ ‘ਤੇ ਮੱਥਾ ਟੇਕਣਾ ਚਾਹੁੰਦੇ ਹਨ।

The post ਵਿਧਾਇਕ ਕੁਲਵੰਤ ਸਿੰਘ ਨੇ ਸਾਲਾਸਰ ਧਾਮ-ਖਾਟੂ ਸ਼ਿਆਮ ਧਾਮ ਲਈ ਸ਼ਰਧਾਲੂਆਂ ਦੇ ਅੱਠਵੇਂ ਜਥੇ ਨੂੰ ਕੀਤਾ ਰਵਾਨਾ appeared first on TheUnmute.com - Punjabi News.

Tags:
  • breaking-news
  • khatu-shyam-dham
  • mla-kulwant-singh
  • mohali-news
  • mukh-mantri-tirth-yatra
  • news
  • shiva-temple

Earthquake: ਹਰਿਆਣਾ-ਪੰਜਾਬ ਅਤੇ ਚੰਡੀਗੜ੍ਹ 'ਚ ਭੂਚਾਲ ਦੇ ਝਟਕੇ ਕੀਤੇ ਮਹਿਸੂਸ

Thursday 11 January 2024 10:18 AM UTC+00 | Tags: breaking-news chandigarh earthquake earthquake-in-earthquake-chandigarh earthquake-news earthquake-tremors news punjab-news

ਚੰਡੀਗੜ੍ਹ, 11 ਜਨਵਰੀ 2024: ਹਰਿਆਣਾ-ਪੰਜਾਬ, ਚੰਡੀਗੜ੍ਹ ਸਮੇਤ ਉੱਤਰੀ ਭਾਰਤ ਵਿੱਚ ਭੂਚਾਲ (Earthquake) ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੁਪਹਿਰ 2.50 ਵਜੇ ਆਇਆ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 6.1 ਮਾਪੀ ਗਈ ਹੈ ।ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐਨਸੀਐਸ) ਦੇ ਅਨੁਸਾਰ, ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦਾ ਫੈਜ਼ਾਬਾਦ ਸੀ। ਅਫਗਾਨਿਸਤਾਨ ‘ਚ ਭੂਚਾਲ ਦੇ ਝਟਕੇ ਇੰਨੇ ਜ਼ਬਰਦਸਤ ਸਨ ਕਿ ਪਾਕਿਸਤਾਨ ਤੋਂ ਇਲਾਵਾ ਉੱਤਰੀ ਭਾਰਤ ‘ਚ ਵੀ ਇਸ ਦਾ ਅਸਰ ਦੇਖਣ ਨੂੰ ਮਿਲਿਆ।

ਕੁਝ ਸਕਿੰਟਾਂ ਤੱਕ ਲੱਗੇ ਇਨ੍ਹਾਂ ਝਟਕਿਆਂ ਕਾਰਨ ਲੋਕਾਂ ‘ਚ ਇਕ ਦਮ ਡਰ ਦਾ ਮਾਹੌਲ ਬਣ ਗਿਆ। ਹਾਲਾਂਕਿ, ਫਿਲਹਾਲ ਕਿਸੇ ਇਮਾਰਤ ਜਾਂ ਲੋਕਾਂ ਦੇ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਇਸ ਤੋਂ ਪਹਿਲਾਂ 20 ਦਸੰਬਰ 2023 ਨੂੰ ਹਰਿਆਣਾ ਵਿੱਚ ਭੂਚਾਲ (Earthquake)  ਆਇਆ ਸੀ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 3.0 ਮਾਪੀ ਗਈ। ਇਸ ਦਾ ਕੇਂਦਰ ਪਾਣੀਪਤ ਸੀ।

The post Earthquake: ਹਰਿਆਣਾ-ਪੰਜਾਬ ਅਤੇ ਚੰਡੀਗੜ੍ਹ ‘ਚ ਭੂਚਾਲ ਦੇ ਝਟਕੇ ਕੀਤੇ ਮਹਿਸੂਸ appeared first on TheUnmute.com - Punjabi News.

Tags:
  • breaking-news
  • chandigarh
  • earthquake
  • earthquake-in-earthquake-chandigarh
  • earthquake-news
  • earthquake-tremors
  • news
  • punjab-news

ਲਿਖਾਰੀ
ਡਾ. ਗੁਰਵਿੰਦਰ ਸਿੰਘ

ਇੱਕ ਵਾਰ ਸ਼੍ਰੋਮਣੀ ਸਾਹਿਤਕਾਰ ਗਿਆਨੀ ਕੇਸਰ ਸਿੰਘ ਕੈਨੇਡੀਅਨ ਨੇ ਹੱਡਬੀਤੀ ਸੁਣਾਈ। ਕੈਨੇਡਾ ਦਾ ਇੱਕ ਪ੍ਰਮੁੱਖ ਗੁਰਦੁਆਰਾ ਸੀ ਅਤੇ ਸਵੇਰ ਦੇ ਦੀਵਾਨਾਂ ਦਾ ਸਮਾਂ ਸੀ। ਗਿਆਨੀ ਜੀ ਨੇ ਮੱਥਾ ਟੇਕ ਕੇ, ਕੁਝ ਸਮਾਂ ਦੀਵਾਨ ‘ਚ ਵਿਚਾਰਾਂ ਸੁਣੀਆਂ। ਜਦੋਂ ਬਾਹਰ ਆਏ, ਤਾਂ ਮੁਖੀ ਪ੍ਰਬੰਧਕ ਨੂੰ ਕਹਿਣ ਲੱਗੇ, ”ਕਿਉਂ ਬਈ, ਅੱਜ ਮੇਵਾ ਸਿੰਘ ਦਾ ਸ਼ਹੀਦੀ ਦਿਨ ਸੀ। ਉਨ੍ਹਾਂ ਬਾਰੇ ਵੀ ਪ੍ਰੋਗਰਾਮ ਰੱਖ ਲੈਣਾ ਸੀ।” ਨਾਵਲਕਾਰ ਕੇਸਰ ਸਿੰਘ ਦੀ ਹੈਰਾਨੀ ਤੇ ਗੁੱਸੇ ਤੇ ਉਸ ਵੇਲੇ ਕੋਈ ਹੱਦ ਨਾ ਰਹੀ, ਜਦੋਂ ਅੱਗਿਓਂ ਪ੍ਰਬੰਧਕ ਨੇ ਪੁੱਛ ਲਿਆ, ”ਮੇਵਾ ਸਿੰਘ ਕੌਣ ਸੀ?” ਬੱਸ ਫੇਰ ਕੀ ਸੀ, ਤੱਤੇ ਸੁਭਾਅ ਦੇ ਮਾਲਕ ਗਿਆਨੀ ਜੀ ਨੇ ਉਸ ਨੰ ਸਖ਼ਤ ਝਾੜ ਪਾਉਂਦਿਆਂ ਇਥੋਂ ਤੱਕ ਕਹਿ ਦਿੱਤਾ, ”ਉਹ ਤੇਰਾ ਪਿਓ ਸੀ।

ਓਏ, ਤੁਸੀਂ ਸ਼ਹੀਦ ਮੇਵਾ ਸਿੰਘ ਬਾਰੇ ਪੁੱਛਦੇ ਹੋ, ਉਹ ਕੌਣ ਸੀ? ਤੁਹਾਨੂੰ ਸ਼ਰਮ ਨਹੀਂ ਆਉਂਦੀ, ਜਿਨ੍ਹਾਂ ਦੀ ਕੁਰਬਾਨੀ ਸਦਕੇ ਇਥੇ ਬੈਠੇ ਹੋ, ਅਕ੍ਰਿਤਘਣੋ, ਉਨ੍ਹਾਂ ਨੂੰ ਹੀ ਭੁਲਾਈ ਬੈਠੇ ਹੋ? ਸ਼ੇਰਾਂ ਦੀਆਂ ਮਾਰਾਂ ‘ਤੇ ਗਿੱਦੜ ਕਲੋਲਾਂ ਕਰ ਰਹੇ ਹਨ ।” ਦਰਅਸਲ ਇਹ ਤਲਖ ਹਕੀਕਤ ਕਿਸੇ ਇੱਕ ਪ੍ਰਬੰਧਕ ਜਾਂ ਅਸਥਾਨ ‘ਤੇ ਹੀ ਨਹੀਂ ਢੁੱਕਦੀ, ਬਲਕਿ ਦੇਸ਼-ਵਿਦੇਸ਼ਾਂ ਅੰਦਰ ਅਜਿਹੀਆਂ ਅਨੇਕਾਂ ਮਿਸਾਲਾਂ ਮਿਲ ਜਾਂਦੀਆਂ ਹਨ, ਜਦੋਂ ਮੋਢੀ ਯੋਧਿਆਂ ਨੂੰ ਭੁਲਾਂ ਕੇ ਮੌਕਾਪ੍ਰਸਤ ਲੀਡਰਾਂ ਦੇ ਸੋਹਲੇ ਗਾਏ ਜਾਂਦੇ ਹਨ।

ਸ਼ਹੀਦ ਭਾਈ ਮੇਵਾ ਸਿੰਘ ਦੀ ਮਹਾਨ ਕੁਰਬਾਨੀ ਨੂੰ ਨਾ ਤਾਂ ਸਿੱਖ ਜਗਤ ਨੇ ਬਣਦੀ ਮਾਨਤਾ ਦਿੱਤੀ ਹੈ ਤੇ ਨਾ ਹੀ ਭਾਰਤ ਦੀ ਆਜ਼ਾਦੀ ਦੇ ਸੰਘਰਸ਼ ‘ਚ ਹੀ ਉਨ੍ਹਾਂ ਦਾ ਬਹੁਤਾ ਜ਼ਿਕਰ ਮਿਲਦਾ ਹੈ। ਇਹ ਜਾਣਦਿਆਂ ਕਈਆਂ ਨੂੰ ਹੈਰਾਨੀ ਹੋਵੇਗੀ ਕਿ ਭਾਈ ਮੇਵਾ ਸਿੰਘ ਕੈਨੇਡਾ ‘ਚ ਫਾਂਸੀ ਦਾ ਰੱਸਾ ਚੁੰਮਣ ਵਾਲੇ ਪਹਿਲੇ ਸ਼ਹੀਦ ਸਨ। ਭਾਈ ਮੇਵਾ ਸਿੰਘ ਨੂੰ ਫਾਂਸੀ ਕਿਉਂ ਦਿੱਤੀ ਗਈ, ਇਹ ਇਤਿਹਾਸ ਜਾਨਣਾ ਇਸ ਕਰਕੇ ਵੀ ਜ਼ਰੂਰੀ ਹੈ, ਕਿਉਂਕਿ ਇਹ ਕੁਰਬਾਨੀ ਹੀ ਅੱਗਿਓ ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਭਗਤ ਸਿੰਘ ਤੇ ਸ਼ਹੀਦ ਊਧਮ ਸਿੰਘ ਸਣੇ, ਅਨੇਕਾਂ ਗਦਰੀ ਯੋਧਿਆਂ ਤੇ ਆਜ਼ਾਦੀ ਘੁਲਾਟੀਆਂ ਲਈ ਪ੍ਰੇਰਨਾ ਦਾ ਕਾਰਨ ਬਣੀ।

21 ਅਕਤੂਬਰ 1914 ਈ. ਨੂੰ ਵੈਨਕੂਵਰ ਸ਼ਹਿਰ ਦੀ ਬ੍ਰਿਟਿਸ਼ ਕੋਲੰਬਿਆਂ ਪ੍ਰੋਵਿੰਸ਼ਿਅਲ ਕੋਰਟ ਵਿੱਚ, ਇੱਕ ਮੁਕੱਦਮੇ ਦੌਰਾਨ ਭਾਈ ਮੇਵਾ ਸਿੰਘ ਨੇ ਬਦਨਾਮ ਤੇ ਗ਼ੱਦਾਰ, ਐਂਗਲੋ-ਇੰਡੀਅਨ ਅਧਿਕਾਰੀ ਹਾਪਕਿਨਸਨ ਨੂੰ ਸੋਧਿਆ ਸੀ ਤੇ ਮਗਰੋਂ ਖ਼ੁਦ ਨੂੰ ਪੁਲਿਸ ਹਵਾਲੇ ਕਰ ਦਿੱਤਾ ਸੀ। ਇਹ ਕਹਾਣੀ ਊਧਮ ਸਿੰਘ ਵਲੋਂ ਲੰਡਨ ‘ਚ ਪੰਜਾਬ ਦੇ ਸਾਬਕਾ ਗਵਰਨਰ, ਮਾਈਕਲ ਉਡਵਾਇਰ ਨੂੰ ਸੰਨ 1940 ਵਿੱਚ ਮਾਰਨ ਨਾਲ ਕਾਫੀ ਮਿਲਦੀ ਹੈ, ਫਰਕ ਸਿਰਫ਼ ਏਨਾ ਹੈ ਕਿ ਸ਼ਹੀਦ ਮੇਵਾ ਸਿੰਘ ਨੇ ਇਹ ਕਾਰਨਾਮਾ 26 ਸਾਲ ਪਹਿਲਾਂ ਕੀਤਾ ਸੀ, ਜਿਹੜਾ ਇਤਿਹਾਸ ਦੀਆਂ ਕਿਤਾਬਾਂ ਦੇ ਅਣਗੌਲੇ ਪੰਨਿਆਂ ਦੀ ਧੂੜ ‘ਚ ਹੀ ਗੁਆਚ ਗਿਆ। ਕਿੰਨਾ ਚੰਗਾ ਹੋਵੇ ਘੱਟੋ-ਘੱਟ ਪੰਜਾਬ ਦੇ ਸਕੂਲਾਂ ਦੀਆਂ ਕਿਤਾਬਾਂ ਵਿੱਚ ਸ਼ਹੀਦ ਮੇਵਾ ਸਿੰਘ ਦੀ ਕੁਰਬਾਨੀ ਬਾਰੇ ਪੜ੍ਹਾਇਆ ਜਾਵੇ ਤੇ ਉਨ੍ਹਾਂ ਦੀ ਯਾਦਗਾਰ ਸਥਾਪਤ ਕਰਕੇ, ਆਉਣ ਵਾਲੀਆਂ ਪੀੜ੍ਹੀਆਂ ਲਈ ਸੇਧ ਲਈ ਜਾਵੇ।

ਸ਼ਹੀਦ ਮੇਵਾ ਸਿੰਘ ਜਨਮ ਪੰਜਾਬ ਦੇ ਅੰਮ੍ਰਿਤਸਰ ਜਿਲ੍ਹੇ ‘ਚ ਪੈਂਦੇ ਪਿੰਡ ਲੋਪੋਕੇ, ਤਹਿਸੀਲ ਅਜਨਾਲਾ ਵਿਖੇ ਸੰਨ 1880 ਨੂੰ ਸ. ਨੰਦ ਸਿੰਘ ਔਲਖ ਦੇ ਘਰ ਹੋਇਆ। 20ਵੀਂ ਸਦੀ ਦੇ ਸ਼ੁਰੂ ‘ਚ ਹੋਰਨਾਂ ਪੰਜਾਬੀਆਂ ਵਾਂਗ ਮੇਵਾ ਸਿੰਘ ਦੀ ਸੁਨਹਿਰੀ ਭਵਿੱਖ ਸਿਰਜਨ ਲਈ 1906 ਈਂ ਵਿੱਚ ਵੈਨਕੂਵਰ ਆ ਵਸੇ। ਉਨ੍ਹਾਂ ਦਿਨੀਂ ਕੈਨੇਡਾ ਦੀ ਨਸਲਵਾਦੀ ਸਰਕਾਰ ਏਸ਼ੀਆਈ ਲੋਕਾਂ ਖਿਲਾਫ਼ ਕਾਲੇ ਕਾਨੂੰਨ ਬਣਾ ਰਹੀ ਸੀ, ਜਿਸ ਦੀ ਸਭ ਤੋਂ ਘਿਨਾਉਣੀ ਮਿਸਾਲ, 1907 ਵਿੱਚ ਭਾਰਤੀਆਂ ਤੋਂ ਵੋਟ ਦਾ ਹੱਕ ਵਾਪਸ ਲੈਣਾ ਵੀ ਸ਼ਾਮਿਲ ਸੀ। ਭਾਈ ਮੇਵਾ ਭਾਵੇਂ ਕਿਰਤੀ ਵਜੋਂ ਨਿਊਵੈਸਟ ਮਿਨਿਸਟਰ ਦੀ ਫਰੇਜ਼ਰ ਮਿੱਲ ‘ਚ ਕੰਮ ਕਰਦੇ ਸਨ, ਪਰ ਉਨ੍ਹਾਂ ਦਾ ਸੰਪਰਕ ਆਜ਼ਾਦੀ ਲਈ ਜੂਝਣ ਵਾਲੇ ਸਿੱਖ ਆਗੂਆਂ ਨਾਲ ਲਗਾਤਾਰ ਬਣਿਆ ਰਹਿੰਦਾ ਸੀ।

ਇੱਥੇ ਇਹ ਵੀ ਸਮਝਣਾ ਜ਼ਰੂਰੀ ਹੈ ਕਿ ਅਜਿਹੇ ਸੱਚੇ -ਸੁੱਚੇ ਮਨੁੱਖਾਂ ਅੰਦਰ ਆਜ਼ਾਦੀ ਦੀ ਚਿਣਗ ਕਿਤੇ ਨਾ ਕਿਤੇ ਅਵਚੇਤਨ ਮਨ ਅਤੇ ਪਰੋਖ ਰੂਪ ਵਿੱਚ ਪਹਿਲਾਂ ਹੀ ਮੌਜੂਦ ਸੀ। ਕੈਨੇਡਾ ਆ ਕੇ ਉਸ ਨੂੰ ਨਸਲਵਾਦ ਅਤੇ ਵਿਤਕਰਿਆਂ ਦੇ ਮਾਹੌਲ ਨੇ ਹੋਰ ਹਵਾ ਦਿੱਤੀ।ਜੋ ਲੇਖਕ ਇਹ ਸਾਬਤ ਕਰ ਦੀ ਕੋਸ਼ਿਸ਼ ਕਰਦੇ ਹਨ ਕਿ ਗਦਰੀ ਯੋਧਿਆਂ ਅੰਦਰ ਜਾਗ੍ਰਿਤੀ ਕੇਵਲ ਬਾਹਰਲੇ ਮੁਲਕਾਂ ਜਾਂ ਬਾਹਰੀ ਫਲਸਫਿਆਂ ਕਰਕੇ ਆਈ ਸੀ, ਉਹ ਭੁਲੇਖੇ ਪੈਦਾ ਕਰਦੇ ਹਨ। ਕੈਨੇਡਾ ਦੀ ਪਹਿਲੀ ਸੰਸਥਾ ਖਾਲਸਾ ਦੀਵਾਨ ਸੁਸਾਇਟੀ, ਵੈਨਕੂਵਰ ਦੇ ਪਹਿਲੇ ਗੁਰਦੁਆਰਾ ਸਾਹਿਬ ਦੀ ਸਥਾਪਨਾ ਵਿੱਚ ਭਾਈ ਮੇਵਾ ਸਿੰਘ ਦੀ ਵਿਸ਼ੇਸ਼ ਭੂਮਿਕਾ ਸੀ।

ਇਥੇ ਹੀ 21 ਜੂਨ 1908 ਨੂੰ ਮੇਵਾ ਸਿੰਘ ਨੇ ਅੰਮ੍ਰਿਤ ਛਕਿਆ ਅਤੇ ਆਪਣਾ ਜੀਵਨ ਜੁਲਮ ਖਿਲਾਫ਼ ਲੜਨ ਅਤੇ ਸੱਚ ‘ਤੇ ਪਹਿਰਾ ਦੇਣ ਨੂੰ ਸਮਰਪਿਤ ਕੀਤਾ। ਹੱਕ ਸੱਚ ਅਤੇ ਇਨਸਾਫ਼ ਲਈ ਮਰ ਮਿੱਟਣ ਦੀ ਭਾਈ ਸਾਹਿਬ ਦੀ ਭਾਵਨਾ ਇਸ ਗੱਲ ਤੋਂ ਹੋਰ ਵੀ ਸਪੱਸ਼ਟ ਹੁੰਦੀ ਹੈ ਕਿ ਅਜੇ ਉਨ੍ਹਾਂ ਵਿਆਹ ਨਹੀਂ ਸੀ ਕਰਾਇਆ, ਜਦੋਂ ਉਹ ਭਰ ਜੁਆਨੀ ‘ਚ ਸ਼ਹੀਦੀ ਪਾ ਗਏ।

ਸ਼ਹੀਦ ਮੇਵਾ ਸਿੰਘ ਦੇ ਜੀਵਨ ‘ਤੇ ਗੁਰੂ ਨਾਨਕ ਜਹਾਜ਼ (ਕਾਮਾਗਾਟਾਮਾਰੂ ਜਹਾਜ਼) ਨੂੰ ਕੈਨੇਡਾ ਤੋਂ ਵਾਪਿਸ ਮੋੜਨ ਦੀ ਘਟਨਾ ਦਾ ਡੂੰਘਾ ਅਸਰ ਪਿਆ ਸੀ। 23 ਮਈ 1914 ਨੂੰ ਬਾਬਾ ਗੁਰਦਿੱਤ ਸਿੰਘ ਸਰਹਾਲੀ ਦੀ ਅਗਵਾਈ ‘ਚ ‘ਗੁਰੂ ਨਾਨਕ ਜਹਾਜ਼’ ਜਿਸਨੂੰ ਸਮੁੰਦਰੀ ਬੇੜੇ ਕਾਮਾਗਾਟਾਮਾਰੂ ਵਜੋਂ ਜਾਣਿਆ ਜਾਂਦਾ ਹੈ, ਦੇ ਵੈਨਕੂਵਰ ਪੁੱਜਣ ਤੇ ਕੈਨੇਡਾ ਸਰਕਾਰ ਨੇ ਉਸ ਦੇ ਮੁਸਾਫਿਰਾ ਨੂੰ ਕੈਨੇਡਾ ਦਾਖਿਲ ਹੋਣ ਤੋਂ ਰੋਕ ਦਿੱਤਾ। ਭਾਈ ਮੇਵਾ ਸਿੰਘ ਸਮੇਤ ਉੱਤਰੀ ਅਮਰੀਕਾ ‘ਚ ਵਸਦੇ ਸਾਰੇ ਗਦਰੀ ਯੋਧਿਆਂ ਅੰਦਰ, ਇਸ ਘਟਨਾ ਨੇ ਰੋਸ ਦੀ ਲਹਿਰ ਪੈਦਾ ਕਰ ਦਿੱਤੀ।

6 ਜੁਲਾਈ ਨੂੰ ਬੀ.ਸੀ. ਅਪੀਲ ਕੋਰਟ ਨੇ ਜਹਾਜ਼ ਦੇ ਸਵਾਰਾਂ ਖਿਲਾਫ਼ ਫੈਸਲਾ ਸੁਣਾ ਕੇ, ਉਨ੍ਹਾਂ ਨੂੰ ਵਾਪਿਸ ਮੋੜਨ ਦਾ ਰਾਹ ਪੱਧਰਾ ਕਰ ਦਿੱਤਾ। ਅਜਿਹੀ ਸਥਿਤੀ ਵਿੱਚਚ ਮੋਢੀ ਗਦਰੀ ਬਾਬਿਆਂ ਨੇ ਫੈਸਲਾ ਕੀਤਾ ਕਿ ਕਾਮਾਗਾਟਾਮਾਰੂ ਦੇ ਵਾਪਿਸ ਜਾਣ ਤੋਂ ਪਹਿਲਾਂ ਇਸ ਦੇ ਸਵਾਰਾਂ ਰਾਹੀਂ, ਭਾਰਤ ਅੰਦਰ ਗਦਰ ਲਹਿਰ ਦੇ ਸਾਹਿਤ ਤੋਂ ਇਲਾਵਾ ਹਥਿਆਰ ਵੀ ਭੇਜੇ ਜਾਣ ਦਾ ਯਤਨ ਕੀਤਾ ਜਾਵੇ। ਇਸ ਮਕਸਦ ਲਈ ਵੈਨਕੂਵਰ ਦੇ ਆਗੂ ਭਾਈ ਭਾਗ ਸਿੰਘ, ਭਾਈ ਬਲਵੰਤ ਸਿੰਘ, ਭਾਈ ਹਰਨਾਮ ਸਿੰਘ ਸਾਹਰੀ ਸਮੰਤ, ਭਾਈ ਮੇਵਾ ਸਿੰਘ ਕੈਨੇਡਾ ਦੀ ਸਰਹੱਦ ਪਾਰ ਕਰਕੇ ਅਮਰੀਕਾ ‘ਚ ਦਾਖਿਲ ਹੋਏ, ਜਿਥੋਂ ਹਥਿਆਰ ਖਰੀਦ ਕੇ ਅਗਲੇ ਦਿਨ ਵਾਪਿਸ ਪਰਤੇ। ਕੈਨੇਡਾ ਦੇ ਸ਼ਹਿਰ ਐਬਟਸਫੋਰਡ ‘ਚ ਸੁੂਮਸ ਬਾਰਡਰ ਨੇੜਲੀਆਂ ਝਾੜੀਆਂ ਰਾਹੀਂ ਦਾਖਿਲ ਹੁੰਦਿਆਂ, ਭਾਈ ਮੇਵਾ ਸਿੰਘ ਹਥਿਆਰਾਂ ਸਣੇ ਗ੍ਰਿਫ਼ਤਾਰ ਕਰ ਲਏ ਗਏ।

ਉਨ੍ਹਾਂ ਨੂੰ ਹਿੰਦ ਸਰਕਾਰ ਦੇ ਸੂਹੀਏ ਵਿਲੀਅਮ ਹਾਪਕਿਨਸਨ ਅਤੇ ਇੰਮੀਗ੍ਰੇਸ਼ਨ ਅਧਿਕਾਰੀ ਮੈਕਲਮ ਹੀਡ ਨੇ, ਕਈ ਤਰ੍ਹਾਂ ਦੀ ਸਜ਼ਾ ਦੇ ਡਰਾਵੇ ਤੇ ਰਿਹਾਈ ਦੇ ਲਾਲਚ ਦੇ ਕੇ ਹੋਰਨਾਂ ਗਦਰੀ ਯੋਧਿਆਂ ਖਿਲਾਫ਼ ਬਿਆਨ ਦੇਣ ਲਈ ਧਮਕਾਇਆ, ਪਰੰਤੂ ਭਾਈ ਮੇਵਾ ਸਿੰਘ ਨੇ ਝੂਠੀ ਗਵਾਹੀ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਮਗਰੋਂ 7 ਅਗਸਤ ਨੂੰ ਉਨ੍ਹਾਂ ਨੂੰ ਰਿਹਾ ਕਰ ਦਿੱਤਾ ਗਿਆ।

ਇਸ ਦੌਰਾਨ ਹੀ 23 ਜੁਲਾਈ ਨੂੰ ਕਾਮਾਗਾਟਾਮਾਰੂ ਜਹਾਜ਼ ਵੈਨਕੂਵਰ ਦੀ ਬੰਦਰਗਾਹ ਤੋਂ ਮੋੜ ਦਿੱਤਾ ਗਿਆ ਸੀ, ਜਿਸ ਕਰਕੇ ਗਦਰੀ ਯੋਧਿਆਂ ਅੰਦਰ ਬ੍ਰਿਟਿਸ਼ ਸਾਮਰਾਜਵਾਦ ਖਿਲਾਫ਼ ਵਿਰੋਧ ਸਿਖਰਾਂ ‘ਤੇ ਸੀ। ਉਧਰ 4 ਅਗਸਤ ਨੂੰ ਪਹਿਲਾ ਵਿਸ਼ਵ ਯੁੱਧ ਸ਼ੁਰੂ ਹੁੰਦਿਆਂ ਸਾਰ ਕੈਨੇਡਾ ਤੇ ਅਮਰੀਕਾ ਦੇ ਬਹੁਤ ਸਾਰੇ ਗਦਰੀ ਬਾਬੇ, ਭਾਰਤ ਨੂੰ ਆਜ਼ਾਦ ਕਰਾਉਣ ਲਈ ਰਵਾਨਾ ਹੋਣ ਲੱਗੇ, ਤਾਂ ਇੱਕ ਸਰਕਾਰੀ ਪਿੱਠੂ ਤੇ ਕੌਮੀ ਗੱਦਾਰ ਬੇਲੇ ਜਿਆਣ ਨੇ ਹਾਪਨਿਸਨ ਦੀ ਸ਼ਹਿ ‘ਤੇ ਵੋਹਿਸ਼ੀਆਨਾ ਕਾਰਵਾਈ ਕਰਦਿਆਂ, 5 ਸਤੰਬਰ ਨੂੰ ਵੈਨਕੂਵਰ ਦੇ ਗੁਰਦੁਆਰਾ ਸਾਹਿਬ ਵਿਖੇ ਗੋਲੀਆਂ ਚਲਾ ਦਿੱਤੀਆਂ।

ਦੀਵਾਨ ਹਾਲ ਅੰਦਰ ਅਰਦਾਸ ਮੌਕੇ ਸੁਸਾਇਟੀ ਦੇ ਪ੍ਰਧਾਨ ਭਾਈ ਭਾਗ ਸਿੰਘ ਅਤੇ ਉਨ੍ਹਾਂ ਨੂੰ ਬਚਾਉਂਦਿਆਂ ਭਾਈ ਬਦਨ ਸਿੰਘ ਸ਼ਹੀਦੀਆਂ ਪਾ ਗਏ। ਗੁਰਦੁਆਰੇ ਅੰਦਰ ਮੌਜੂਦ ਸੰਗਤ ਵਿਚੋਂ ਕਈ ਹੋਰ ਵਿਅਕਤੀ ਜ਼ਖਮੀ ਵੀ ਹੋਏ। ਇਹ ਘਟਨਾ ਕੈਨੇਡਾ ਦੇ ਸਿੱਖ ਇਤਿਹਾਸ ਦਾ ਸਭ ਤੋਂ ਦਰਦਨਾਕ ਪੰਨਾ ਸੀ, ਜਦੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਸਿੱਖ ਆਗੂਆਂ ਨੂੰ ਸ਼ਹੀਦ ਕੀਤਾ ਗਿਆ ਹੋਵੇ। ਨੌਜਵਾਨ ਭਾਈ ਮੇਵਾ ਸਿੰਘ ਉਸ ਵੇਲੇ ਸੰਗਤਾਂ ਵਿੱਚ ਮੌਜੂਦ ਸਨ, ਜਿਨ੍ਹਾਂ ਦੇ ਹਿਰਦੇ ਨੂੰ ਇਸ ਘਟਨਾ ਨੇ ਵਲੂੰਧਰ ਦਿੱਤਾ। ਉਨ੍ਹਾਂ ਦੀ ਨਜ਼ਰ ‘ਚ ਇਸ ਦੁਖਾਂਤ ਲਈ ਹਾਪਕਿਨਸਨ ਤੇ ਰੀਡ ਮੁੱਖ ਦੋਸ਼ੀ ਸਨ, ਜਿਨ੍ਹਾਂ ਵਲੋਂ ਇਹ ਸਾਰਾ ਕਾਰਾ ਕਰਵਾਇਆ ਗਿਆ, ਜਿਵੇਂ ਕੁਝ ਵਰ੍ਹਿਆਂ ਬਾਅਦ ਸੰਨ 1919 ‘ਚ ਅੰਮ੍ਰਿਤਸਰ ਦੇ ਜਲਿਆਂ ਵਾਲਾ ਬਾਗ਼ ‘ਚ ਸ਼ਾਂਤਮਈ ਇਕੱਠ ਤੇ ਗੋਲ਼ੀਆਂ ਚਲਦਿਆਂ ਬੇਕਸੂਰ ਸੈਂਕੜੇ ਲੋਕਾਂ ਦਾ ਸ਼ਹੀਦੀ ਦ੍ਰਿਸ਼ ਵੇਖ ਕੇ ਊਧਮ ਸਿੰਘ ਦਾ ਖ਼ੂਨ ਖੌਲ ਉਠਿਆ ਸੀ ਤੇ ਉਸਨੇ ਖੂਨੀ ਸਾਕੇ ਲਈ ਜਨਰਲ ਡਾਇਰ ਤੇ ਮਾਈਕਲ ਉਦਵਾਇਰ ਨੂੰ ਦੋਸ਼ੀ ਮੰਨਦਿਆਂ ਸੋਧਣ ਦੀ ਸਹੁੰ ਖਾਈ ਸੀ।

ਝੋਲੀ ਚੁੱਕ ਤੇ ਗ਼ੱਦਾਰ ਬੇਲਾ ਜਿਆਣ ਖਿਲਾਫ਼, ਵੈਨਕੂਵਰ ਦੀ ਸੂਬਾਈ ਅਦਾਲਤ ਵਿੱਚ, ਗੁਰਦੁਆਰੇ ਅੰਦਰ ਗੋਲੀ ਚਲਾ ਕੇ ਸਿੰਘਾਂ ਨੂੰ ਸ਼ਹੀਦ ਕਰਨ ਦਾ ਮੁਕੱਦਮਾ ਚੱਲ ਰਿਹਾ ਸੀ, ਜਿਸ ਵਿੱਚ ਵਿਲੀਅਮ ਹਾਪਕਿਨਸਨ ਗਵਾਹੀ ਦੇਣ ਲਈ ਅਦਾਲਤ ਵਿੱਚ ਪੁੱਜਿਆ। ਅਜੇ ਉਹ ਬਰਾਂਡੇ ਵਿੱਚ ਹੀ ਸੀ, ਜਦੋਂ ਭਾਈ ਮੇਵਾ ਸਿੰਘ ਨੇ ਉਸ ਨੂੰ ਦਬੋਚ ਲਿਆ ਤੇ ਆਪਣੇ ਪਿਸਤੌਲ ਅਤੇ ਰਿਵਾਲਵਰ ਦੋਹਾਂ ਹੱਥਾਂ ‘ਚ ਵਾਰੀ -ਵਾਰੀ ਲੈ ਕੇ, ਗੋਲੀਆਂ ਦਾਗ਼ ਦਿੱਤੀਆਂ। ਹਾਪਕਿਨਸਨ ਮੌਕੇ ‘ਤੇ ਹੀ ਮਾਰਿਆ ਗਿਆ ਤੇ ਭਾਈ ਸਾਹਿਬ ਨੇ ਖ਼ੁਦ ਨੂੰ ਹਥਿਆਰਾਂ ਸਮੇਤ ਪੁਲਿਸ ਹਵਾਲੇ ਕਰ ਦਿੱਤਾ।

30 ਅਕਤੂਬਰ ਨੂੰ ਭਾਈ ਮੇਵਾ ਸਿੰਘ ਤੇ ਮੁਕੱਦਮੇ ਦੀ ਸੁਣਵਾਈ ਲਈ, ਬੀ.ਸੀ. ਸੁਪਰੀਮ ਕੋਰਟ ਦੇ ਜੱਜ ਮਿਸਟਰ ਆਈਲੇ ਮੌਰੀਸਨ ਵਲੋਂ 12 ਮੈਂਬਰੀ ਜਿਊਰੀ ਚੁਣੀ ਗਈ। ਬਣਾਉ ਪੱਖ ਦੇ ਵਕੀਲ ਮਿਸਟਰ ਵੁੱਡ ਅਤੇ ਸਰਕਾਰੀ ਵਕੀਲ ਮਿਸਟਰ ਟੇਲਰ ਸਨ। ਅਦਾਲਤ ‘ਚ ਇੱਕ ਹਜ਼ਾਰ ਦੇ ਕਰੀਬ ਲੋਕ ਹਾਜ਼ਰ ਸਨ, ਜਿੰਨਾਂ ‘ਚੋਂ ਚਾਰ ਕੁ ਹੀ ਭਾਰਤੀ ਸਨ। ਇਸ ਮੌਕੇ ‘ਤੇ ਭਾਈ ਮੇਵਾ ਸਿੰਘ ਨੇ ਜੋ ਬਿਆਨ ਦਿੱਤੇ, ਉਹ ਬਹਾਦਰੀ ਨੇ ਨਿਡੱਰਤਾ ਪੱਖੋਂ ਖਾਸ ਅਹਿਮੀਅਤ ਰੱਖਦੇ ਸਨ। ਅਦਾਲਤ ਇੰਟਰਪਰੇਟਰ ਮਿਸਟਰ ਡਾਲਰਟਨ ਵਲੋਂ, ਭਾਈ ਸਾਹਿਬ ਦੇ ਬਿਆਨ ਜੱਜ ਅੱਗੇ ਰੱਖੇ ਗਏ, ਜਿੰਨ੍ਹਾਂ ਨੂੰ ਇਤਿਹਾਸਕਾਰ ਸੋਹਣ ਸਿੰਘ ਪੂਨੀ ਨੇ ਪੰਜਾਬੀ ਵਿੱਚ ਇਉਂ ਲਿਖਿਆ ਹੈ: ”ਮੇਰਾ ਨਾਂ ਮੇਵਾ ਸਿੰਘ ਹੈ, ਮੈਂ ਰੱਬ ਤੋਂ ਡਰਨ ਵਾਲਾ ਬੰਦਾ ਹਾਂ, ਜੋ ਹਰ ਰੋਜ਼ ਅਰਦਾਸ ਕਰਦਾ ਹਾਂ।

ਮੇਰੀ ਜ਼ਬਾਨ ਵਿੱਚ ਐਸੇ ਸ਼ਬਦ ਨਹੀਂ, ਜੋ ਬਿਆਨ ਕਰ ਸਕਣ ਕਿ ਵੈਨਕੂਵਰ ਵਿੱਚ ਮੈਨੂੰ ਕਿਹੜੇ-ਕਿਹੜੇ ਦੁੱਖ, ਮੁਸੀਬਤਾਂ ਅਤੇ ਪ੍ਰੇਸ਼ਾਨੀਆਂ ਝੱਲਣੀਆਂ ਪਈਆਂ ਹਨ… ਅਸੀਂ ਸਿੱਖ ਗੁਰਦੁਆਰੇ ‘ਚ ਅਰਦਾਸ ਕਰਨ ਜਾਂਦੇ ਹਾਂ ਪਰ ਇਨ੍ਹਾਂ ਪਾਪੀਆਂ ਨੇ ਗੁਰੁਦਆਰੇ ‘ਚ ਗੋਲੀ ਚਲਾਕੇ ਅਤੇ ਭਾਈ ਭਾਗ ਸਿੰਘ ਦਾ ਕਤਲ ਕਰਕੇ, ਗੁਰਦੁਆਰੇ ਦੀ ਪਵਿੱਤਰਤਾ ਭੰਗ ਕੀਤੀ ਹੈ। ਇਨ੍ਹਾਂ ਪਾਪੀਆਂ ਨੇ ਦੋ ਮਾਸੂਮ ਬੱਚਿਆਂ ਨੂੰ ਯਤੀਮ ਬਣਾਇਆ ਹੈ। ਦੁਸ਼ਟਾਂ ਵਲੋਂ ਗੁਰਦੁਆਰੇ ‘ਚ ਕੀਤੇ ਇਨ੍ਹਾਂ ਕਾਰਿਆਂ ਨੇ ਮੇਰੇ ਸੀਨੇ ‘ਚ ਅੱਗ ਲਾ ਦਿੱਤੀ ਹੈ। ਇਹ ਸਭ ਕਾਸੇ ਲਈ ਮਿਸਟਰ ਰੀਡ ਅਤੇ ਮਿਸਟਰ ਹਾਪਕਿਨਸਨ ਜ਼ਿੰਮੇਵਾਰ ਹਨ। ਮੈਂ ਆਪਣੇ ਭਾਈਚਾਰੇ ਅਤੇ ਆਪਣੇ ਧਰਮ ਦੀ ਅਣਖ ਅਤੇ ਇੱਜ਼ਤ ਲਈ, ਹਾਪਕਿਨਸਨ ਦਾ ਕਤਲ ਕੀਤਾ ਹੈ।

ਮੈਂ ਇਹ ਸਭ ਕੁਝ ਬਰਦਾਸ਼ਤ ਨਹੀਂ ਸੀ ਕਰ ਸਕਦਾ। ਜੱਜ ਸਾਹਿਬ, ਜੇ ਇਹ ਸਭ ਕੁਝ ਤੁਹਾਡੇ ਚਰਚ ਵਿੱਚ ਹੋਇਆ ਹੁੰਦਾ, ਤਾਂ ਤੁਸੀਂ ਈਸਾਈਆਂ ਨੇ ਵੀ ਬਰਦਾਸ਼ਤ ਨਹੀਂ ਸੀ ਕਰਨਾ, ਕਿਉਂਕਿ ਅਜਿਹਾ ਕਰਨ ਨਾਲ ਤੁਸੀਂ ਆਪਣੇ ਆਪ ਨੂੰ ਮੁਰਦਾ ਕੌਮ ਸਮਝਣਾ ਸੀ। ਕਿਸੇ ਸਿੱਖ ਲਈ ਵੀ ਗੁਰਦੁਆਰੇ ‘ਚ ਇਹ ਸਭ ਕੁਝ ਹੁੰਦਾ ਵੇਖਣ ਨਾਲੋਂ,ਮਰ ਜਾਣਾ ਚੰਗਾ ਹੈ। ਮੈਨੂੰ ਕਿਸੇ ਇਨਸਾਫ਼ ਦੀ ਆਸ ਨਹੀਂ। ਮੈਨੂੰ ਪਤਾ ਹੈ ਕਿ ਮੈ ਹਾਪਕਿਨਸਨ ਨੂੰ ਗੋਲ਼ੀ ਮਾਰੀ ਹੈ ਅਤੇ ਇਸ ਵਾਸਤੇ ਮੈਨੂੰ ਮਰਨਾ ਪਵੇਗਾ। ਮੈ ਇਹ ਬਿਆਨ ਇਸ ਕਰਕੇ ਦੇ ਰਿਹਾ ਹਾਂ ਤਾਂ ਜੋ ਲੋਕਾਂ ਨੂੰ ਪਤਾ ਲੱਗ ਸਕੇ ਕਿ ਸਾਡੇ ਨਾਲ ਕੀ ਵਰਤਾਉ ਹੁੰਦਾ ਰਿਹਾ ਹੈ।

ਸਾਨੂੰ ਜੱਜਾਂ ਕੋਲੋਂ, ਪੁਲਿਸ ਕੋਲੋਂ ਜਾਂ ਕਿਸੇ ਹੋਰ ਕੋਲੋਂ ਕਦੀ ਇਨਸਾਫ਼ ਨਹੀਂ ਮਿਲਿਆ ਅਤੇ ਮੈਂ ਆਪਣੀ ਜਾਨ ਇਸੇ ਕਰਕੇ ਦੇ ਰਿਹਾ ਹਾਂ, ਤਾਂ ਜੋ ਲੋਕਾਂ ਨੂੰ ਇਸ ਗੱਲ ਦਾ ਪਤਾ ਲੱਗ ਸਕੇ…।” ਭਾਈ ਮੇਵਾ ਸਿੰਘ ਦਾ ਵੈਨਕੂਵਰ ਦੀ ਅਦਾਲਤ ਵਿੱਚ ਦਿੱਤਾ ਬਿਆਨ ਇਤਿਹਾਸਕ ਦਸਤਾਵੇਜ਼ ਹੈ, ਜਿਸ ‘ਚ ਉਨ੍ਹਾਂ ਪ੍ਰਵਾਸੀਆਂ ਅਤੇ ਘੱਟ ਗਿਣਤੀ ਭਾਈਚਾਰਿਆਂ ਨਾਲ ਹੁੰਦੇ ਵਰਤਾਉ ਦੀ ਦਿਲਕੰਬਾਊ ਤਸਵੀਰ ਪੇਸ਼ ਕੀਤੀ ਹੈ। ਆਪਣੇ ਸ਼ਬਦਾਂ ‘ਚ ਕਤਲ ਦੀ ਜ਼ਿੰਮੇਵਾਰੀ ਕਬੂਲਣ ਮਗਰੋਂ ਅਦਾਲਤ ਨੇ ਸਿਰਫ਼ ਇੱਕ ਘੰਟਾ ਚਾਲੀ ਮਿੰਟ ‘ਚ ਫੈਸਲਾ ਕਰਦਿਆਂ ਭਾਈ ਸਾਹਿਬ ਲਈ ਸਜ਼ਾ-ਏ-ਮੌਤ ਸੁਣਾ ਦਿੱਤੀ। 11 ਜਨਵਰੀ 1915 ਈ. ਨੂੰ ਨਿਊਵੈਸਟ ਮਿਨਿਸਟ ਦੀ ਪ੍ਰੋਵਿੰਸ਼ਿਅਲ ਜੇਲ੍ਹ ਵਿੱਚ ਸਵੇਰੇ ਪੌਣੇ ਅੱਠ ਵਜੇ ਭਾਈ ਮੇਵਾ ਸਿੰਘ ਗੁਰਬਾਣੀ ਦਾ ਸ਼ਬਦ ”ਹਰਿ ਜਸੁ ਰੇ ਮਨਾ ਗਾਇ ਲੈ ਜੋ ਸੰਗੀ ਹੈ ਤੋਰੋ” ਗਾਇਨ ਕਰਦਿਆਂ, ਹੱਸਦੇ-ਹੱਸਦੇ ਫਾਂਸੀ ਚੜ੍ਹ ਗਏ। ਜੇਲ੍ਹ ਬਾਹਰ ਹਾਜ਼ਰ ਚਾਰ ਸੌ ਦੇ ਕਰੀਬ ਲੋਕ ਵੈਰਾਗ ‘ਚ ‘ਸ਼ਹੀਦ ਮੇਵਾ ਸਿੰਘ ਅਮਰ ਰਹੇ’ ਦੇ ਨਾਅਰੇ ਲਾ ਕੇ ਧਰਮੀ ਯੋਧੇ ਦੀ ਜੈ ਜੈ ਕਾਰ ਕਰ ਰਹੇ ਸਨ।

The post 11 ਜਨਵਰੀ ਸ਼ਹੀਦੀ ਦਿਨ ‘ਤੇ ਵਿਸ਼ੇਸ਼: ਕੈਨੇਡਾ ‘ਚ ਫਾਂਸੀ ਦਾ ਰੱਸਾ ਚੁੰਮਣ ਵਾਲੇ ਪਹਿਲੇ ਸ਼ਹੀਦ ਭਾਈ ਮੇਵਾ ਸਿੰਘ ਲੋਪੋਕੇ appeared first on TheUnmute.com - Punjabi News.

Tags:
  • bhai-mewa-singh-lopoke
  • breaking-news
  • news
  • punjab-news
  • sikh-history
  • sikh-shaheed

ਜੰਮੂ-ਕਸ਼ਮੀਰ 'ਚ PDP ਮੁਖੀ ਮਹਿਬੂਬਾ ਮੁਫਤੀ ਦੀ ਕਾਰ ਹਾਦਸੇ ਦਾ ਸ਼ਿਕਾਰ

Thursday 11 January 2024 10:42 AM UTC+00 | Tags: accident breaking-news car-accident jammu-and-kashmir mehbooba-mufti news pdp-chief-mehbooba

ਚੰਡੀਗੜ੍ਹ, 11 ਜਨਵਰੀ 2024: ਜੰਮੂ-ਕਸ਼ਮੀਰ ‘ਚ ਵੀਰਵਾਰ ਨੂੰ ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਦੇ ਮੁਖੀ (Mehbooba Mufti) ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਅਨੰਤਨਾਗ ਦੇ ਰਸਤੇ ‘ਚ ਵਾਪਰਿਆ। ਪੀਡੀਪੀ ਮੀਡੀਆ ਸੈੱਲ ਮੁਤਾਬਕ ਮਹਿਬੂਬਾ ਮੁਫਤੀ ਹਾਦਸੇ ਵਿੱਚ ਪੂਰੀ ਤਰ੍ਹਾਂ ਸੁਰੱਖਿਅਤ ਹੈ। ਹਾਦਸੇ ‘ਚ ਉਨ੍ਹਾਂ ਦੇ ਸੁਰੱਖਿਆ ਕਰਮਚਾਰੀ ਵੀ ਸੁਰੱਖਿਅਤ ਹਨ।

ਪੁਲਿਸ ਅਧਿਕਾਰੀਆਂ ਮੁਤਾਬਕ ਸੰਗਮ ਨੇੜੇ ਉਨ੍ਹਾਂ ਦੀ ਕਾਰ ਇਕ ਹੋਰ ਕਾਰ ਨਾਲ ਟਕਰਾ ਗਈ। ਉਹ ਬੀਤੀ ਰਾਤ ਅੱਗ ਲੱਗਣ ਦੇ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਮਿਲਣ ਲਈ ਖਾਨਬਲ ਜਾ ਰਹੀ ਸੀ। ਪੁਲਿਸ ਇਸ ਸਬੰਧੀ ਜਾਂਚ ਵਿੱਚ ਜੁਟੀ ਹੋਈ ਹੈ।

The post ਜੰਮੂ-ਕਸ਼ਮੀਰ ‘ਚ PDP ਮੁਖੀ ਮਹਿਬੂਬਾ ਮੁਫਤੀ ਦੀ ਕਾਰ ਹਾਦਸੇ ਦਾ ਸ਼ਿਕਾਰ appeared first on TheUnmute.com - Punjabi News.

Tags:
  • accident
  • breaking-news
  • car-accident
  • jammu-and-kashmir
  • mehbooba-mufti
  • news
  • pdp-chief-mehbooba

ਮਾਨਸਾ, 11 ਜਨਵਰੀ 2024: ਜੀ.ਐਸ.ਟੀ. (GST) ਵਿਭਾਗ ਮਾਨਸਾ ਦੇ ਸਹਾਇਕ ਕਮਿਸ਼ਨਰ ਰਾਜ ਕਰ ਹਿਤੇਸ਼ਵੀਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਵੱਲੋਂ ਆਮ ਜਨਤਾ ਨੂੰ ਵਸਤੂਆਂ ਦੀ ਖਰੀਦ ਤੋਂ ਬਾਅਦ ਬਿੱਲ ਲੈਣ ਲਈ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸਤੰਬਰ 2023 ਤੋੋ 'ਬਿੱਲ ਲਿਆਓ, ਇਨਾਮ ਪਾਓ' ਸਕੀਮ ਸੁਰੂ ਕੀਤੀ ਗਈ ਸੀ। ਇਸ ਸਕੀਮ ਦਾ ਪ੍ਰਚਾਰ ਜਨਤਕ ਥਾਵਾਂ 'ਤੇ ਸਟੈਂਡਿੰਗ ਬੋਰਡ, ਸ਼ੋਸ਼ਲ ਮੀਡੀਆ ਅਤੇ ਸਕੂਲਾਂ ਕਾਲਜਾਂ ਵਿੱਚ ਸੈਮੀਨਾਰ ਲਗਾਏ ਗਏ ਸਨ। ਜਿਸ ਦੇ ਸਿੱਟੇ ਵੱਜੋਂ ਇਸ ਸਕੀਮ ਨੁੰ ਆਮ ਜਨਤਾ ਵੱਲੋਂ ਭਰਪੂਰ ਹੁੰਗਾਰਾ ਮਿਲਿਆ।

ਉਨ੍ਹਾਂ ਦੱਸਿਆ ਕਿ ਐਪ 'ਤੇ ਅਪਲੋਡ ਕੀਤੇ ਗਏ ਖਰੀਦੋ—ਫਰੋਤ ਦੇ ਬਿੱਲਾਂ ਅਤੇ ਹੋਰ ਜਾਣਕਾਰੀ ਦੀ ਮਦਦ ਨਾਲ ਇਸ ਦਫ਼ਤਰ ਵੱਲੋਂ ਉਹ ਡੀਲਰ ਜ਼ੋ ਪਿੱਛਲੇ ਕਈ ਮਹੀਨਿਆਂ ਤੋਂ ਵਿੱਕਰੀ ਕੀਤੇ ਮਾਲ ਦੇ ਕੱਚੇ ਬਿੱਲ ਕਟਕੇ ਟੈਕਸ ਦੀ ਚੋਰੀ ਕਰ ਰਹੇ ਸਨ ਉਨ੍ਹਾਂ ਵਪਾਰੀਆਂ ਦਾ ਡਾਟਾ ਅਤੇ ਰਿਟਰਨਾ ਚੈਕ ਕਰਕੇ ਨੋਟਿਸ ਜ਼ਾਰੀ ਕਰਕੇ ਬਣਦੀ ਕਾਰਵਾਈ ਕਰਨ ਉਪਰੰਤ ਬਣਦਾ ਟੈਕਸ ਤੇ ਜੁਰਮਾਨਾ ਵਸੂਲਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਇਸ ਐਪ ਰਾਹੀਂ ਕਈ ਅਣ—ਰਜਿਸਟਰਡ ਡੀਲਰਾਂ ਦਾ ਵੀ ਪਤਾ ਚਲਿਆ ਜ਼ੋ ਕਿ ਜੀ.ਐਸ.ਟੀ. ਐਕਟ ਅਧੀਨ ਰਜਿਸਟਰੇਸ਼ਨ ਦੇ ਦਾਇਰੇ ਵਿੱਚ ਆਉਂਦੇ ਸਨ ਪ੍ਰੰਤੂ ਉਨ੍ਹਾਂ ਨੇ ਜੀ.ਐਸ.ਟੀ. ਰਜਿਸਟਰੇਸ਼ਨ ਪ੍ਰਾਪਤ ਨਹੀਂ ਕੀਤੀ ਹੋਈ ਸੀ, ਅਜਿਹੇ ਡੀਲਰਾਂ ਨੂੰ ਜੀ.ਐਸ.ਟੀ. (GST) ਐਕਟ—2017 ਦੀ ਉਲੰਘਣਾ ਕਰਨ ਕਾਰਨ ਨੋਟਿਸ ਜ਼ਾਰੀ ਕੀਤੇ ਗਏ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਗਈ 'ਬਿੱਲ ਲਿਆਓ, ਇਨਾਮ ਪਾਓ' ਸਕੀਮ ਲੋਕਾਂ ਨੂੰ ਵਸਤੂਆਂ ਦੀ ਖਰੀਦ ਉਪਰੰਤ ਡੀਲਰਾਂ ਤੋਂ ਬਿੱਲ ਪ੍ਰਾਪਤ ਕਰਨ ਲਈ ਉਤਸ਼ਾਹਿਤ ਕਰਨ ਲਈ ਇੱਕ ਵਿਸ਼ੇਸ਼ ਉਪਰਾਲਾ ਹੈ। ਇਸ ਸਕੀਮ ਤਹਿਤ ਖਪਤਕਾਰਾ ਦੁਆਰਾ ਇਸ ਐਪ ਉਪਰ ਅਪਲੋਡ ਕੀਤੇ ਬਿਲਾਂ ਵਿਚੋ ਡਰਾਅ ਦੁਆਰਾ ਹਰ ਮਹੀਨੇ 1 ਲੱਖ ਰੁਪਏ ਤੱਕ ਦੇ ਨਕਦ ਇਨਾਮ ਦਿੱਤੇ ਜਾ ਰਹੇ ਹਨ।

ਬਹੁਤ ਸਾਰੇ ਖਪਤਕਾਰ ਇਸ ਸਕੀਮ ਦਾ ਫਾਇਦਾ ਉਠਾ ਕੇ ਇਨਾਮ ਲੈ ਚੁੱਕੇ ਹਨ। ਇਹ ਸਕੀਮ ਖਪਤਕਾਰਾਂ ਨੂੰ ਵਸਤੂਆਂ ਦੀ ਖਰੀਦ ਦੇ ਸਮੇਂ ਡੀਲਰਾਂ ਤੋਂ ਬਿੱਲ ਪ੍ਰਾਪਤ ਕਰਨ ਲਈ ਜਾਗਰੂਕ ਕਰ ਰਹੀ ਹੈ। ਬਿਲ ਅਪਲੋਡ ਕਰਨ ਨਾਲ ਆਮ ਜਨਤਾ ਇਨਾਮ ਦੀ ਭਾਗੀਦਾਰ ਬਣਨ ਦੇ ਨਾਲ ਨਾਲ ਸਰਕਾਰੀ ਮਾਲੀਏ ਦੀ ਚੋੋਰੀ ਰੋਕਣ ਲਈ ਵੀ ਮਦਦਗਾਰ ਸਾਬਤ ਹੋ ਰਹੀ ਹੈ।

The post ਜੀ.ਐਸ.ਟੀ. ਵਿਭਾਗ ਨੇ 'ਬਿੱਲ ਲਿਆਓ, ਇਨਾਮ ਪਾਓ' ਸਕੀਮ ਰਾਹੀਂ ਫੜ੍ਹੀ ਟੈਕਸ ਚੋਰੀ appeared first on TheUnmute.com - Punjabi News.

Tags:
  • bill-layo
  • breaking-news
  • gst
  • inam-pa
  • news

ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂਆਂ ਨੂੰ ਠੰਡ ਤੋਂ ਬਚਾਉਣ ਲਈ ਐਡਵਾਈਜ਼ਰੀ ਜਾਰੀ

Thursday 11 January 2024 11:04 AM UTC+00 | Tags: animal-husbandry-department animals breaking-news cold cold-wave fog haryana haryana-news news

ਚੰਡੀਗੜ੍ਹ, 11 ਜਨਵਰੀ 2024: ਪਸ਼ੂ ਪਾਲਣ ਵਿਭਾਗ, ਹਰਿਆਣਾ ਨੇ ਸੂਬੇ ਸਮੇਤ ਪੂਰੇ ਉੱਤਰ ਭਾਰਤ ‘ਚ ਸੀਤ ਲਹਿਰ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਤੋਂ ਸਿਰਫ਼ ਇਨਸਾਨ ਹੀ ਨਹੀਂ ਸਗੋਂ ਜਾਨਵਰ (Animals) ਵੀ ਪ੍ਰੇਸ਼ਾਨ ਹਨ, ਜਿਸ ਦੇ ਮੱਦੇਨਜ਼ਰ ਵਿਭਾਗ ਨੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਲਈ ਪਸ਼ੂਆਂ ਨੂੰ ਸੀਤ ਲਹਿਰ ਤੋਂ ਬਚਾਉਣ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਤੋਂ ਇਲਾਵਾ ਵਿਭਾਗ ਨੇ ਪਸ਼ੂਆਂ ਦੇ ਡਾਕਟਰਾਂ ਨੂੰ ਵੀ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਮੂਹ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਪਸ਼ੂ ਪਾਲਣ ਵਿਭਾਗ ਵੱਲੋਂ ਸ਼ੀਤ ਲਹਿਰ ਤੋਂ ਬਚਾਉਣ ਲਈ ਜਾਰੀ ਕੀਤੀ ਗਈ ਸਲਾਹ ਦੀ ਪਾਲਣਾ ਕਰਨ ਅਤੇ ਆਪਣੇ ਪਸ਼ੂਆਂ ਨੂੰ ਸੀਤ ਲਹਿਰ ਤੋਂ ਸੁਰੱਖਿਅਤ ਰੱਖਣ।

ਉਨ੍ਹਾਂ ਦੱਸਿਆ ਕਿ ਸੀਤ ਲਹਿਰ ਦੌਰਾਨ ਪਸ਼ੂਆਂ (Animals) ਦਾ ਤਾਪਮਾਨ ਘੱਟ ਜਾਂਦਾ ਹੈ ਅਤੇ ਉਨ੍ਹਾਂ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋਣ ਲੱਗਦੀ ਹੈ। ਇਸ ਤੋਂ ਇਲਾਵਾ ਖੰਘ ਅਤੇ ਨਿਮੋਨੀਆ ਵਰਗੀਆਂ ਬੀਮਾਰੀਆਂ ਹੋਣ ਲੱਗਦੀਆਂ ਹਨ, ਜਿਸ ਕਾਰਨ ਪਸ਼ੂਆਂ ਦਾ ਖਾਣਾ-ਪੀਣਾ ਬੰਦ ਹੋ ਜਾਂਦਾ ਹੈ ਅਤੇ ਦੁੱਧ ਉਤਪਾਦਨ ਵੀ ਘੱਟ ਜਾਂਦਾ ਹੈ। ਸ਼ੀਤ ਲਹਿਰ ਤੋਂ ਬਚਾ ਕੇ ਪਸ਼ੂਆਂ ਨੂੰ ਇਨ੍ਹਾਂ ਬਿਮਾਰੀਆਂ ਤੋਂ ਬਚਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸੀਤ ਲਹਿਰ ਦਾ ਕਮਜ਼ੋਰ ਅਤੇ ਨਵਜੰਮੇ ਪਸ਼ੂਆਂ ‘ਤੇ ਜ਼ਿਆਦਾ ਅਸਰ ਪੈਂਦਾ ਹੈ। ਇਸ ਲਈ ਪਸ਼ੂਆਂ ਨੂੰ ਸਹੀ ਖੁਰਾਕ, ਗੁੜ ਅਤੇ ਖਣਿਜ ਮਿਸ਼ਰਣ ਜ਼ਰੂਰ ਦੇਣਾ ਚਾਹੀਦਾ ਹੈ।

ਬੁਲਾਰੇ ਨੇ ਕਿਹਾ ਕਿ ਧੁੱਪ ਨਿਕਲਣ ‘ਤੇ ਹੀ ਪਸ਼ੂਆਂ ਨੂੰ ਬਾਹਰ ਕੱਢਿਆ ਜਾਵੇ। ਪਸ਼ੂਆਂ ‘ਤੇ ਕੰਬਲ ਆਦਿ ਰੱਖੋ। ਜੇਕਰ ਪਸ਼ੂਆਂ ਵਿੱਚ ਜ਼ੁਕਾਮ ਦੇ ਲੱਛਣ ਦਿਖਾਈ ਦੇਣ ਤਾਂ ਤੁਰੰਤ ਨਜ਼ਦੀਕੀ ਪਸ਼ੂਆਂ ਦੇ ਡਾਕਟਰ ਨਾਲ ਸੰਪਰਕ ਕਰੋ। ਸ਼ੀਤ ਲਹਿਰ ਤੋਂ ਬਚਾਉਣ ਲਈ ਸਾਰੇ ਜਾਨਵਰਾਂ ਨੂੰ ਕੀੜੇਮਾਰ ਦਵਾਈਆਂ ਪ੍ਰਦਾਨ ਕਰੋ। ਗੁੜ ਅਤੇ ਖਣਿਜ ਮਿਸ਼ਰਣ ਨਿਯਮਿਤ ਤੌਰ ‘ਤੇ ਦਿੰਦੇ ਰਹੋ। ਪਸ਼ੂਆਂ ਨੂੰ ਨਹਾਉਣ ਲਈ ਗਰਮ/ਗਰਮ ਪਾਣੀ ਦੀ ਵਰਤੋਂ ਕਰੋ। ਪਸ਼ੂਆਂ ਦੇ ਬੈਠਣ ਵਾਲੀ ਥਾਂ ਨੂੰ ਸੁੱਕਾ ਰੱਖੋ। ਪਸ਼ੂਆਂ ਦੇ ਟੀਨ ਸ਼ੈੱਡ ਨੂੰ ਪਰਾਲੀ ਨਾਲ ਢੱਕ ਕੇ ਰੱਖੋ।

The post ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂਆਂ ਨੂੰ ਠੰਡ ਤੋਂ ਬਚਾਉਣ ਲਈ ਐਡਵਾਈਜ਼ਰੀ ਜਾਰੀ appeared first on TheUnmute.com - Punjabi News.

Tags:
  • animal-husbandry-department
  • animals
  • breaking-news
  • cold
  • cold-wave
  • fog
  • haryana
  • haryana-news
  • news

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 5 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

Thursday 11 January 2024 11:10 AM UTC+00 | Tags: appointment-letters breaking-news cm-bhagwant-mann dr-baljit-kaur government-job news social-security-department the-unmute-breaking-news the-unmute-latest-news the-unmute-report

ਚੰਡੀਗੜ, 11 ਜਨਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਅੱਜ 5 ਕਲਰਕਾਂ ਨੂੰ ਆਪਣੇ ਪੰਜਾਬ ਸਿਵਲ ਸਕੱਤਰੇਤ ਵਿਖੇ ਸਥਿਤ ਦਫਤਰ, ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰ  (appointment letters)ਸੌਂਪੇ।

ਇਸ ਮੌਕੇ ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਇਮਾਨਦਾਰੀ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਮੁਲਾਜ਼ਮਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਉਟੀ ਨਿਭਾਉਣ।

ਡਾ. ਬਲਜੀਤ ਕੌਰ (Dr. Baljit Kaur) ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬੀਆਂ ਨਾਲ ਕੀਤੇ ਵਾਅਦੇ ਅਨੁਸਾਰ ਰੁਜਗਾਰ ਦੇ ਨਵੇਂ ਮੌਕੇ ਪ੍ਰਦਾਨ ਕਰ ਰਹੀ ਹੈ ਤਾਂ ਜੋ ਨੌਜਵਾਨਾਂ ਨੂੰ ਆਪਣੇ ਸੁਪਨੇ ਪੂਰੇ ਕਰਨ ਲਈ ਵਿਦੇਸ਼ਾਂ ਵਿੱਚ ਨਾ ਜਾਣਾ ਪਵੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੁਪਨੇ ਨੂੰ ਉਜਾਗਰ ਕਰਦਿਆਂ ਡਾ ਬਲਜੀਤ ਕੌਰ ਨੇ ਕਿਹਾ ਕਿ ਸਾਡੀ ਸੂਬਾ ਸਰਕਾਰ ਪੰਜਾਬ ਨੂੰ “ਰੰਗਲਾ ਪੰਜਾਬ” ਬਣਾਉਣ ਦੀ ਦਿਸ਼ਾ ਵਿੱਚ ਕੰਮ ਕਰ ਰਹੀ ਹੈ। ਜਿਸ ਕਾਰਨ ਪੰਜਾਬ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ 40 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ। ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਿਪਟੀ ਡਾਇਰੈਕਟਰ ਸੁਖਦੀਪ ਸਿੰਘ ਝੱਜ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

The post ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 5 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ appeared first on TheUnmute.com - Punjabi News.

Tags:
  • appointment-letters
  • breaking-news
  • cm-bhagwant-mann
  • dr-baljit-kaur
  • government-job
  • news
  • social-security-department
  • the-unmute-breaking-news
  • the-unmute-latest-news
  • the-unmute-report

ਸੁਪਰਵਾਈਜ਼ਰਾਂ ਤੋਂ ਸੀ.ਡੀ.ਪੀ.ਓਜ਼ ਦੀ ਤਰੱਕੀ ਦੇ ਕੇਸ ਛੇਤੀ ਕਲੀਅਰ ਕਰਨ ਦੇ ਅਧਿਕਾਰੀਆਂ ਨੂੰ ਨਿਰਦੇਸ਼

Thursday 11 January 2024 11:16 AM UTC+00 | Tags: aam-aadmi-party all-punjab-supervisor-association breaking-news cm-bhagwant-mann latest-news supervisors the-unmute-breaking-news

ਚੰਡੀਗੜ੍ਹ, 11 ਜਨਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੇ ਹਿੱਤਾਂ ਲਈ ਕੰਮ ਕਰ ਰਹੀ ਹੈ ਅਤੇ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਇਕ ਕਦਮ ਅੱਗੇ ਵਧਾਉਂਦੇ ਹੋਏ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਵੱਲੋਂ ਆਪਣੇ ਦਫ਼ਤਰ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਆਲ ਪੰਜਾਬ ਸੁਪਰਵਾਈਜ਼ਰ ਐਸੋਸੀਏਸ਼ਨ ਨਾਲ ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੁਪਰਵਾਈਜ਼ਰਾਂ ਤੋਂ ਸੀ.ਡੀ.ਪੀ.ਓਜ਼ ਦੀ ਅਸਾਮੀ ਤੇ ਤਰੱਕੀ ਦੇਣ ਬਾਰੇ ਕੇਸ ਜਲਦੀ ਤੋਂ ਜਲਦੀ ਕਲੀਅਰ ਕੀਤੇ ਜਾਣ।

ਇਹ ਮੀਟਿੰਗ ਬੜੇ ਹੀ ਸੁਖਾਵੇਂ ਮਾਹੌਲ ਵਿੱਚ ਹੋਈ। ਡਾ.ਬਲਜੀਤ ਕੌਰ ਨੇ ਦੱਸਿਆ ਹੈ ਕਿ ਆਲ ਸੁਪਰਵਾਈਜ਼ਰ ਐਸੋਸੀਏਸ਼ਨ ਦੀਆਂ ਵੱਖ ਵੱਖ ਮੰਗਾਂ ਬਾਰੇ ਵਿਸਥਾਰ ਪੂਰਵਕ ਚਰਚਾ ਕੀਤੀ ਗਈ।

ਸੁਪਰਵਾਈਜ਼ਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਵੱਲੋ ਸੁਪਰਵਾਈਜ਼ਰਾਂ ਦੀਆਂ ਖ਼ਾਲੀ ਪਈਆਂ ਅਸਾਮੀਆਂ ਭਰਨ, ਸੁਪਰਵਾਈਜ਼ਰਾਂ ਦਾ ਪਰਖਕਾਲ ਦਾ ਸਮਾਂ 3 ਸਾਲ ਤੋਂ ਘਟਾ ਕੇ ਇਕ ਸਾਲ ਕਰਨ ਅਤੇ ਸੁਪਰਵਾਈਜ਼ਰਾਂ ਤੋਂ ਸੀ.ਡੀ.ਪੀ.ਓਜ਼ ਦੀ ਤਰੱਕੀ ਆਦਿ ਮੰਗਾਂ ਨੂੰ ਮੰਤਰੀ ਵੱਲੋਂ ਧਿਆਨ ਨਾਲ ਸੁਣਿਆ ਗਿਆ।

ਡਾ.ਬਲਜੀਤ ਕੌਰ ਨੇ ਐਸੋਸੀਏਸ਼ਨ ਦੀਆਂ ਮੰਗਾਂ ਨੂੰ ਧਿਆਨ ਪੂਰਵਕ ਸੁਣਨ ਤੋਂ ਬਾਅਦ ਐਸੋਸੀਏਸ਼ਨ ਨੂੰ ਭਰੋਸਾ ਦਿਵਾਇਆ ਕਿ ਉਹਨਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਪ੍ਰਵਾਨ ਕਰ ਲਿਆ ਜਾਵੇਗਾ। ਇਸ ਮੌਕੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਿਪਟੀ ਡਾਇਰੈਕਟਰ ਸੁਖਦੀਪ ਸਿੰਘ ਝੱਜ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

The post ਸੁਪਰਵਾਈਜ਼ਰਾਂ ਤੋਂ ਸੀ.ਡੀ.ਪੀ.ਓਜ਼ ਦੀ ਤਰੱਕੀ ਦੇ ਕੇਸ ਛੇਤੀ ਕਲੀਅਰ ਕਰਨ ਦੇ ਅਧਿਕਾਰੀਆਂ ਨੂੰ ਨਿਰਦੇਸ਼ appeared first on TheUnmute.com - Punjabi News.

Tags:
  • aam-aadmi-party
  • all-punjab-supervisor-association
  • breaking-news
  • cm-bhagwant-mann
  • latest-news
  • supervisors
  • the-unmute-breaking-news

ਕੈਨੇਡਾ 'ਚ ਕਬੱਡੀ ਖੇਡਣ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Thursday 11 January 2024 11:28 AM UTC+00 | Tags: breaking-news canada heart-attack news punjabi-kabaddi-player punjabi-youth punjabi-youth-canada the-unmute-breaking-news the-unmute-report

ਚੰਡੀਗੜ੍ਹ, 11 ਜਨਵਰੀ 2024: ਵਿਦੇਸ਼ਾਂ ਵਿੱਚ ਪੰਜਾਬੀ ਨੌਜਵਾਨਾਂ ਦੀਆਂ ਹੋ ਰਹੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ | ਤਾਜ਼ਾ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ, ਜਿੱਥੇ ਇਕ ਪੰਜਾਬੀ ਕਬੱਡੀ ਖਿਡਾਰੀ ਤਲਵਿੰਦਰ ਸਿੰਘ ਤਿੰਦਾ ਦੀ ਦਿਲ ਦੌਰਾ (heart attack) ਪੈਣ ਕਾਰਨ ਮੌਤ ਹੋ ਗਈ ਹੈ | ਇਹ ਪੰਜਾਬੀ ਨੌਜਵਾਨ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਸੰਗੋਵਾਲ ਦਾ ਵਸਨੀਕ ਸੀ ਤੇ ਲਗਭਗ ਪੰਜ ਮਹੀਨੇ ਪਹਿਲਾਂ ਕਬੱਡੀ ਖੇਡਣ ਕੈਨੇਡਾ ਗਿਆ ਸੀ | ਜਿਵੇਂ ਹੀ ਇਹ ਦੁਖਦਾਈ ਖ਼ਬਰ ਪਰਿਵਾਰ ਤੱਕ ਪਹੁੰਚੀ ਤਾਂ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ |

heart attack

ਮ੍ਰਿਤਕ ਤਲਵਿੰਦਰ ਸਿੰਘ ਦੇ ਪਿਓ ਸੀਤਲ ਸਿੰਘ ਜੋ ਮੱਧਵਰਗੀ ਪਰਿਵਾਰ ‘ਚੋਂ ਹੈ ਤੇ ਪੇਸ਼ੇ ਵਜੋਂ ਡਰਾਈਵਰ ਹਨ, ਉਨ੍ਹਾਂ ਨੇ ਭਰੇ ਮਨ ਨਾਲ ਦੱਸਿਆ ਕਿ ਉਹਨਾਂ ਦਾ ਪੁੱਤ ਕਰੀਬ ਪੰਜ ਮਹੀਨੇ ਪਹਿਲਾਂ ਕਬੱਡੀ ਖੇਡਣ ਕੈਨੇਡਾ ਗਿਆ ਸੀ ਜਿੱਥੇ ਉਸ ਦੀ ਦਿਲ ਦਾ ਦੌਰਾ (heart attack) ਪੈਣ ਕਾਰਨ ਮੌਤ ਹੋ ਗਈ ਹੈ | ਉਹਨਾਂ ਨੇ ਭਰੇ ਮਨ ਨਾਲ ਦੱਸਿਆ ਕਿ ਕੈਨੇਡਾ ਵਿੱਚ ਤਲਵਿੰਦਰ ਸਿੰਘ ਦੀ ਲਾਸ਼ ਸੰਭਾਲਣ ਵਿੱਚ ਬਹੁਤ ਖਰਚਾ ਆ ਰਿਹਾ ਹੈ ਤੇ ਉਸਦੀ ਇੰਨੀ ਹੈਸੀਅਤ ਨਹੀਂ ਕਿ ਉਹ ਇੰਨੀ ਵੱਡੀ ਰਕਮ ਅਦਾ ਕਰ ਸਕੇ |

The post ਕੈਨੇਡਾ ‘ਚ ਕਬੱਡੀ ਖੇਡਣ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ appeared first on TheUnmute.com - Punjabi News.

Tags:
  • breaking-news
  • canada
  • heart-attack
  • news
  • punjabi-kabaddi-player
  • punjabi-youth
  • punjabi-youth-canada
  • the-unmute-breaking-news
  • the-unmute-report

ਵਾਈਬ੍ਰੈਂਟ ਗੁਜਰਾਤ ਗਲੋਬਲ ਸਮਿਟ-2024 ਹਰਿਆਣਾ ਲਈ ਬਣਿਆ ਵੱਡੇ ਨਿਵੇਸ਼ ਦਾ ਪਲੇਟਫਾਰਮ: CM ਮਨੋਹਰ ਲਾਲ

Thursday 11 January 2024 11:40 AM UTC+00 | Tags: breaking-news cm-manohar-lal gujarat gujarat-global-summit gujarat-global-summit-2024 haryana invest news

ਚੰਡੀਗੜ, 11 ਜਨਵਰੀ 2024: ਹਰਿਆਣਾ ਵਿੱਚ ਵਿਦੇਸ਼ੀ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮੁੱਖ ਮੰਤਰੀ ਮਨੋਹਰ ਲਾਲ ਗੁਜਰਾਤ ਦੇ ਇੱਕ ਦਿਨਾ ਦੌਰੇ ਉੱਤੇ ਹਨ। ਵੀਰਵਾਰ ਨੂੰ, ਗੁਜਰਾਤ ਦੇ ਗਾਂਧੀਨਗਰ ਵਿੱਚ ਚੱਲ ਰਹੇ 10ਵੇਂ ਵਾਈਬ੍ਰੈਂਟ ਗੁਜਰਾਤ ਗਲੋਬਲ ਸਮਿਟ-2024 (Gujarat Global Summit) ਵਿੱਚ ਮੁੱਖ ਮੰਤਰੀ ਨੇ ਜਾਪਾਨ ਅਤੇ ਅਮਰੀਕਾ ਦੀਆਂ ਲਗਭਗ 10 ਵੱਡੀਆਂ ਕੰਪਨੀਆਂ ਦੇ ਪ੍ਰਤੀਨਿਧੀਆਂ ਨਾਲ ਵਨ-ਟੂ-ਵਨ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਹਰਿਆਣਾ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ। ਕੰਪਨੀਆਂ ਨੇ ਵੀ ਹਰਿਆਣਾ ਵਿੱਚ ਨਿਵੇਸ਼ ਕਰਨ ਵਿੱਚ ਡੂੰਘੀ ਦਿਲਚਸਪੀ ਦਿਖਾਈ।

ਇਸ ਮੌਕੇ ਜਾਪਾਨੀ ਵਫ਼ਦ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕੰਪਨੀ ਦੇ ਨੁਮਾਇੰਦਿਆਂ ਦਾ ਜਾਪਾਨੀ ਭਾਸ਼ਾ ਵਿੱਚ ਸਵਾਗਤ ਕੀਤਾ, ਜਿਸ ਕਾਰਨ ਉਹ ਬਹੁਤ ਖੁਸ਼ ਅਤੇ ਉਤਸ਼ਾਹਿਤ ਨਜ਼ਰ ਆਏ। ਮੀਟਿੰਗ ਦੌਰਾਨ ਕਲੀਨ-ਗਰੀਨ ਐਨਰਜੀ ਵੱਲ ਵਧਦੇ ਹੋਏ ਜਾਪਾਨ ਅਤੇ ਹਰਿਆਣਾ ਸਰਕਾਰ ਦਰਮਿਆਨ ਹਾਈਡ੍ਰੋਜਨ ਨੀਤੀ ਬਣਾਉਣ ‘ਤੇ ਸਹਿਮਤੀ ਬਣੀ। ਮਾਰੂਤੀ ਸੁਜ਼ੂਕੀ ਨੇ ਵੀ ਪਲੱਗ ਐਂਡ ਪਲੇ ਨੀਤੀ ਅਪਣਾ ਕੇ ਹਰਿਆਣਾ ਸਰਕਾਰ ਦੀ ਈ-ਵਾਹਨ ਨੀਤੀ ਤਹਿਤ ਇਲੈਕਟ੍ਰਿਕ ਵਾਹਨਾਂ ‘ਤੇ ਵੱਧ ਤੋਂ ਵੱਧ ਜ਼ੋਰ ਦੇਣ ਦੀ ਇੱਛਾ ਪ੍ਰਗਟਾਈ ਹੈ। ਇਸ ਦੇ ਲਈ ਸੂਬੇ ਵਿਚ ਪਲਾਂਟ ਲਗਾਉਣ ਲਈ ਜਗ੍ਹਾ ਦੀ ਪਛਾਣ ਕੀਤੀ ਜਾ ਰਹੀ ਹੈ।

ਸੰਮੇਲਨ (Gujarat Global Summit) ਦੌਰਾਨ ਮੁੱਖ ਮੰਤਰੀ ਮਨੋਹਰ ਲਾਲ ਨੇ ਮਾਈਕ੍ਰੋਸਾਫਟ ਇੰਡੀਆ ਦੇ ਪ੍ਰਧਾਨ ਪੁਨੀਤ ਚੰਧੋਕ ਅਤੇ ਉਨ੍ਹਾਂ ਦੇ ਵਫ਼ਦ ਨਾਲ ਮੀਟਿੰਗ ਵੀ ਕੀਤੀ। ਇਸ ਦੌਰਾਨ ਵਫ਼ਦ ਨੇ ਕਿਹਾ ਕਿ ਮਾਈਕ੍ਰੋਸਾਫਟ ਕੰਪਨੀ ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਖੇਤਰ ਵਿੱਚ ਹਰਿਆਣਾ ਸਰਕਾਰ ਨਾਲ ਮਿਲ ਕੇ ਕੰਮ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਮਾਈਕ੍ਰੋਸਾਫਟ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਵੇਗੀ। ਜਲਦ ਹੀ ਚੰਡੀਗੜ੍ਹ ਵਿਖੇ ਪ੍ਰਤੀਨਿਧੀਆਂ ਨਾਲ ਮੀਟਿੰਗ ਕੀਤੀ ਜਾਵੇਗੀ, ਜਿੱਥੇ ਮਾਈਕ੍ਰੋਸਾਫਟ ਵੱਲੋਂ ਆਉਣ ਵਾਲੇ ਰੋਡਮੈਪ ਬਾਰੇ ਪੇਸ਼ਕਾਰੀ ਦਿੱਤੀ ਜਾਵੇਗੀ।

ਜਾਪਾਨੀ ਕੰਪਨੀਆਂ ਨਾਲ ਸਹਿਯੋਗ ਲਈ ਇੱਕ ਵੱਖਰਾ ਸਾਂਝਾ ਸਹਿਯੋਗ ਸੈੱਲ ਬਣਾਇਆ ਜਾਵੇਗਾ। ਮੀਟਿੰਗ ਦੌਰਾਨ ਨੁਮਾਇੰਦਿਆਂ ਨੇ ਕਿਹਾ ਕਿ ਹਰਿਆਣਾ ਜਾਪਾਨੀ ਕੰਪਨੀਆਂ ਲਈ ਮਾਂ ਰਾਜ ਰਿਹਾ ਹੈ। ਸਾਲ 1980 ਵਿੱਚ ਪਹਿਲੀ ਵਾਰ ਮਾਰੂਤੀ ਸੁਜ਼ੂਕੀ ਨੇ ਗੁਰੂਗ੍ਰਾਮ ਵਿੱਚ ਆਪਣੀ ਪਹਿਲੀ ਯੂਨਿਟ ਸਥਾਪਿਤ ਕੀਤੀ। ਉਸ ਤੋਂ ਬਾਅਦ ਕਈ ਜਾਪਾਨੀ ਕੰਪਨੀਆਂ ਹਰਿਆਣਾ ਵਿਚ ਆਈਆਂ। ਮੁੱਖ ਮੰਤਰੀ ਨੇ ਸੂਬਾ ਸਰਕਾਰ ਦੇ ਅਧਿਕਾਰੀਆਂ ਨੂੰ ਜਾਪਾਨੀ ਕੰਪਨੀਆਂ ਦੀ ਸਹੂਲਤ ਲਈ ਇੱਕ ਸਾਂਝਾ ਸਹਿਯੋਗ ਸੈੱਲ ਸਥਾਪਤ ਕਰਨ ਦੇ ਨਿਰਦੇਸ਼ ਦਿੱਤੇ, ਜੋ ਜਾਪਾਨੀ ਕੰਪਨੀਆਂ ਦੇ ਨੁਮਾਇੰਦਿਆਂ ਨਾਲ ਲਗਾਤਾਰ ਗੱਲਬਾਤ ਕਰੇਗਾ ਤਾਂ ਜੋ ਪਲੱਗ ਐਂਡ ਪਲੇ ਮਾਡਲ ਨੂੰ ਤੇਜ਼ੀ ਨਾਲ ਸ਼ੁਰੂ ਕੀਤਾ ਜਾ ਸਕੇ।

ਮੀਟਿੰਗ ਵਿੱਚ ਗੁਰੂਗ੍ਰਾਮ ਵਿੱਚ ਜਾਪਾਨੀ ਸਕੂਲ ਖੋਲ੍ਹਣ ਬਾਰੇ ਵੀ ਚਰਚਾ ਕੀਤੀ ਗਈ। ਇਹ ਪਹਿਲੀ ਵਾਰ ਹੈ ਜਦੋਂ ਜਾਪਾਨੀ ਕੰਪਨੀਆਂ ਦੇ ਨਾਲ-ਨਾਲ ਜਾਪਾਨੀ ਸਰਕਾਰ ਦੇ ਅਧਿਕਾਰੀ ਵੀ ਇਸ ਸੰਮੇਲਨ ਵਿਚ ਆਏ ਹਨ। ਹਰਿਆਣਾ ਲਈ ਇਹ ਚੰਗੀ ਕਿਸਮਤ ਦੀ ਗੱਲ ਹੈ ਕਿ ਮੀਟਿੰਗ ਦੌਰਾਨ ਜਾਪਾਨ ਸਰਕਾਰ ਦੇ ਨੁਮਾਇੰਦੇ ਵੀ ਮੌਜੂਦ ਸਨ ਅਤੇ ਉਨ੍ਹਾਂ ਨੇ ਮੁੱਖ ਮੰਤਰੀ  ਮਨੋਹਰ ਲਾਲ ਨੂੰ ਭਰੋਸਾ ਦਿਵਾਇਆ ਕਿ ਜਾਪਾਨ ਸਰਕਾਰ ਹਰਿਆਣਾ ਨੂੰ ਪੂਰਾ ਸਹਿਯੋਗ ਦੇਵੇਗੀ।

ਸਿਖਰ ਸੰਮੇਲਨ ਦੌਰਾਨ ਮੁੱਖ ਮੰਤਰੀ ਨੇ ਜਾਪਾਨ ਦੀ ਜੈਟਰੋ, ਡੇਂਜ਼ੋ ਕਾਰਪੋਰੇਸ਼ਨ, ਮਾਰੂਤੀ ਸੁਜ਼ੂਕੀ, ਯਾਮਾਨਸ਼ੀ ਹਾਈਡ੍ਰੋਜਨ, ਏਅਰ ਵਾਟਰ ਕੰਪਨੀ, ਟੋਇਟਾ ਅੰਬਿਕਾ ਆਟੋਮੋਟਿਵ ਸੇਫਟੀ, ਜੇ.ਸੀ.ਸੀ.ਆਈ.ਆਈ ਇੰਡੀਆ ਅਤੇ ਅਮਰੀਕਾ ਦੀ ਬਲੈਕਸਟੋਨ, ​​ਯੂ.ਪੀ.ਐੱਸ. ਲੋਜਿਸਟਿਕ ਕੰਪਨੀ, ਮਾਈਕ੍ਰੋਸਾਫਟ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ।

ਇਸ ਮੌਕੇ ‘ਤੇ ਹਰਿਆਣਾ ਦੇ ਉਦਯੋਗ ਅਤੇ ਵਣਜ ਵਿਭਾਗ ਦੇ ਵਧੀਕ ਮੁੱਖ ਸਕੱਤਰ ਆਨੰਦ ਮੋਹਨ ਸ਼ਰਨ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਵੀ. ਉਮਾਸ਼ੰਕਰ, ਹਰਿਆਣਾ ਰਾਜ ਉਦਯੋਗਿਕ ਅਤੇ ਬੁਨਿਆਦੀ ਢਾਂਚਾ ਵਿਕਾਸ ਨਿਗਮ ਦੇ ਪ੍ਰਬੰਧ ਨਿਰਦੇਸ਼ਕ ਯਸ਼ ਗਰਗ ਅਤੇ ਹੋਰ ਅਧਿਕਾਰੀ ਮੌਜੂਦ ਸਨ।

 

The post ਵਾਈਬ੍ਰੈਂਟ ਗੁਜਰਾਤ ਗਲੋਬਲ ਸਮਿਟ-2024 ਹਰਿਆਣਾ ਲਈ ਬਣਿਆ ਵੱਡੇ ਨਿਵੇਸ਼ ਦਾ ਪਲੇਟਫਾਰਮ: CM ਮਨੋਹਰ ਲਾਲ appeared first on TheUnmute.com - Punjabi News.

Tags:
  • breaking-news
  • cm-manohar-lal
  • gujarat
  • gujarat-global-summit
  • gujarat-global-summit-2024
  • haryana
  • invest
  • news

CM ਮਨੋਹਰ ਲਾਲ 12 ਜਨਵਰੀ ਨੂੰ ਕੁਰੂਕਸ਼ੇਤਰ 'ਚ ਯੂਥ ਫੈਸਟੀਵਲ ਨੂੰ ਕਰਨਗੇ ਸੰਬੋਧਨ

Thursday 11 January 2024 11:46 AM UTC+00 | Tags: breaking-news cm-manohar-lal kurukshetra national-youth-day news swami-vivekananda youth-festival

ਚੰਡੀਗੜ੍ਹ, 11 ਜਨਵਰੀ 2024: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ 12 ਜਨਵਰੀ ਨੂੰ ਕੁਰੂਕਸ਼ੇਤਰ (Kurukshetra) ਦੇ ਥੀਮ ਪਾਰਕ ਵਿਚ ਸਵਾਮੀ ਵਿਵੇਕਾਨੰਦ ਦੀ ਜਯੰਤੀ ‘ਤੇ ਰਾਸ਼ਟਰੀ ਯੁਵਾ ਦਿਵਸ ਦੇ ਮੌਕੇ ‘ਤੇ ਪ੍ਰੋਗਰਾਮ ਨੂੰ ਸੰਬੋਧਨ ਕਰਨਗੇ। ਇਸ ਬਾਰੇ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਮਨੋਹਰ ਲਾਲ ਸਵੇਰੇ 11 ਵਜੇ ਵਿਵੇਕਾਨੰਦ ਯੁਵਾ ਮਹਾਉਤਸਵ ਨੂੰ ਸੰਬੋਧਨ ਕਰਨਗੇ। ਇਹ ਸਮਾਗਮ ਸੰਤ ਮਹਾਨ ਪੁਰਸ਼ ਸਨਮਾਨ ਅਤੇ ਵਿਚਾਰ ਪ੍ਰਸਾਰ ਯੋਜਨਾ ਤਹਿਤ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ ਸੂਬੇ ਭਰ ਤੋਂ ਨੌਜਵਾਨ ਭਾਗ ਲੈਣਗੇ।

The post CM ਮਨੋਹਰ ਲਾਲ 12 ਜਨਵਰੀ ਨੂੰ ਕੁਰੂਕਸ਼ੇਤਰ ‘ਚ ਯੂਥ ਫੈਸਟੀਵਲ ਨੂੰ ਕਰਨਗੇ ਸੰਬੋਧਨ appeared first on TheUnmute.com - Punjabi News.

Tags:
  • breaking-news
  • cm-manohar-lal
  • kurukshetra
  • national-youth-day
  • news
  • swami-vivekananda
  • youth-festival

ਪਾਰਟੀ 'ਚ ਅਨੁਸ਼ਾਸਨ ਭੰਗ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ: ਦੇਵੇਂਦਰ ਯਾਦਵ

Thursday 11 January 2024 01:06 PM UTC+00 | Tags: breaking-news congress devendra-yadav discipline navjot-singh-sidhu navjot-sinmgh-sidhu news punjab-news

ਚੰਡੀਗੜ੍ਹ, 11 ਜਨਵਰੀ 2024: ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ (Devendra Yadav) ਪਿਛਲੇ ਤਿੰਨ ਦਿਨਾਂ ਤੋਂ ਪੰਜਾਬ ਕਾਂਗਰਸ ਦੇ ਸਮੂਹ ਆਗੂਆਂ ਅਤੇ ਪਾਰਟੀ ਵਰਕਰਾਂ ਨਾਲ ਬੈਠਕਾਂ ਕਰ ਰਹੇ ਹਨ | ਉਨ੍ਹਾਂ ਦੱਸਿਆ ਕਿ ਕਾਂਗਰਸ ਪਾਰਟੀ ਨੂੰ ਮਜ਼ਬੂਤ ​​ਕਰਨ ਅਤੇ ਆਮ ਆਦਮੀ ਪਾਰਟੀ ਨਾਲ ਗਠਜੋੜ ਕਰਨ ਬਾਰੇ ਵੀ ਚਰਚਾ ਹੋਈ ਹੈ। ਆਮ ਆਦਮੀ ਪਾਰਟੀ ਨਾਲ ਗਠਜੋੜ ਨੂੰ ਲੈ ਕੇ ਪੰਜਾਬ ਤੋਂ ਜੋ ਵੀ ਸੁਝਾਅ ਆਏ ਹਨ, ਉਸ ਦੀ ਸੂਚਨਾ ਪਾਰਟੀ ਆਲਾਕਮਾਨ ਨੂੰ ਦਿੱਤੀ ਜਾਵੇਗੀ।
ਕਾਂਗਰਸ ਆਲਾਕਮਾਨ ਪੰਜਾਬ ਦੇ ਲੋਕਾਂ ਅਤੇ ਪੰਜਾਬ ਦੀ ਲੀਡਰਸ਼ਿਪ ਦੀਆਂ ਭਾਵਨਾਵਾਂ ਅਨੁਸਾਰ ਫੈਸਲੇ ਲੈਣ ਦੇ ਹੱਕ ਵਿੱਚ ਹੈ।

ਉਨ੍ਹਾਂ (Devendra Yadav) ਕਿਹਾ ਕਿ ਪਾਰਟੀ ਦੇ ਅਨੁਸ਼ਾਸਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ | ਨਵਜੋਤ ਸਿੰਘ ਸਿੱਧੂ ਦੇ ਮਾਮਲੇ ‘ਤੇ ​​ਦੇਵੇਂਦਰ ਯਾਦਵ ਨੇ ਕਿਹਾ ਕਿ ਕਿਤੇ ਵੀ ਕੋਈ ਮਤਭੇਦ ਨਹੀਂ ਹੈ ਅਤੇ ਨਵਜੋਤ ਸਿੱਧੂ ਦੇ ਪਹਿਲਾਂ ਪ੍ਰੋਗਰਾਮ ਤੈਅ ਸਨ ਅਤੇ ਉਨ੍ਹਾਂ ਨੇ ਇਜਾਜ਼ਤ ਲੈ ਲਈ ਸੀ। ਦੇਵੇਂਦਰ ਯਾਦਵ ਨੇ ਅਨੁਸ਼ਾਸਨ ਭੰਗ ਕਰਨ ਵਾਲਿਆਂ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ।

ਦੇਵੇਂਦਰ ਯਾਦਵ ਨੇ ਸੰਗਠਨ ਦੇ ਖ਼ਿਲਾਫ਼ ਕੰਮ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਦੀ ਚਿਤਾਵਨੀ ਦਿੱਤੀ ਹੈ। ਯਾਦਵ ਨੇ ਕਿਹਾ ਕਿ ਉਹ ਪੰਜਾਬ ਕਾਂਗਰਸ ਦੇ ਅੰਦਰੂਨੀ ਕਲੇਸ਼ ਬਾਰੇ ਆਲਾਕਮਾਨ ਨੂੰ ਰਿਪੋਰਟ ਕਰਨਗੇ। ਨਵਜੋਤ ਸਿੰਘ ਸਿੱਧੂ ਦੀਆਂ ਆਉਣ ਵਾਲੇ ਦਿਨਾਂ ਵਿੱਚ ਹੋਣ ਵਾਲੀਆਂ ਰੈਲੀਆਂ ਬਾਰੇ ਯਾਦਵ ਨੇ ਕਿਹਾ ਕਿ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਹੈ। ਪੰਜਾਬ ਕਾਂਗਰਸ 26 ਜਨਵਰੀ ਨੂੰ ਹਰ ਵਿਧਾਨ ਸਭਾ ਵਿੱਚ 2600 ਰਾਸ਼ਟਰੀ ਝੰਡੇ ਲਗਾਏਗੀ।
13 ਲੋਕ ਸਭਾਵਾਂ ਵਿੱਚ ਬੈਠਕਾਂ ਹੋਣਗੀਆਂ | ਕਾਂਗਰਸ ਪੰਜਾਬ ਦੀਆਂ 104 ਵਿਧਾਨ ਸਭਾਵਾਂ ਵਿੱਚ ਯਾਤਰਾ ਕੱਢੇਗੀ, ਇਹ ਯਾਤਰਾ ਲੋਕ ਸੰਪਰਕ ਦੇ ਮਕਸਦ ਨਾਲ ਯਾਤਰਾ ਕੱਢੀ ਜਾਵੇਗੀ |

The post ਪਾਰਟੀ ‘ਚ ਅਨੁਸ਼ਾਸਨ ਭੰਗ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ: ਦੇਵੇਂਦਰ ਯਾਦਵ appeared first on TheUnmute.com - Punjabi News.

Tags:
  • breaking-news
  • congress
  • devendra-yadav
  • discipline
  • navjot-singh-sidhu
  • navjot-sinmgh-sidhu
  • news
  • punjab-news

ਚੰਡੀਗੜ੍ਹ, 11 ਜਨਵਰੀ 2024: (IND vs AFG) ਅੱਜ ਮੋਹਾਲੀ ਸਟੇਡੀਅਮ ‘ਚ ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਪਹਿਲਾ ਮੈਚ ਖੇਡਿਆ ਜਾ ਰਿਹਾ ਹੈ। ਜੂਨ ‘ਚ ਹੋਣ ਵਾਲੇ ਟੀ-20 ਵਿਸ਼ਵ ਕੱਪ ਤੋਂ ਪਹਿਲਾਂ ਭਾਰਤੀ ਟੀਮ ਦੀ ਇਹ ਆਖਰੀ ਟੀ-20 ਸੀਰੀਜ਼ ਹੈ। ਰੋਹਿਤ ਸ਼ਰਮਾ ਨੇ ਵਾਪਸੀ ‘ਤੇ ਟਾਸ ਜਿੱਤ ਕੇ ਭਾਰਤ ਲਈ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ ।

ਇਸ ਦੇ ਨਾਲ ਹੀ ਕਪਤਾਨ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਦੀ ਵੀ ਇਸ ਸੀਰੀਜ਼ ਲਈ ਟੀ-20 ਟੀਮ ‘ਚ ਵਾਪਸੀ ਹੋਈ ਹੈ। ਵਿਰਾਟ ਨਿੱਜੀ ਕਾਰਨਾਂ ਕਰਕੇ ਪਹਿਲਾ ਮੈਚ ਨਹੀਂ ਖੇਡ ਰਹੇ ਹਨ। ਇਸ ਦੇ ਨਾਲ ਹੀ ਅਫਗਾਨਿਸਤਾਨ ਦੇ ਸਟਾਰ ਸਪਿਨਰ ਰਾਸ਼ਿਦ ਖਾਨ ਸੱਟ ਕਾਰਨ ਪੂਰੀ ਸੀਰੀਜ਼ ਤੋਂ ਬਾਹਰ ਹਨ।

ਭਾਰਤ: ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਤਿਲਕ ਵਰਮਾ, ਰਿੰਕੂ ਸਿੰਘ, ਜਿਤੇਸ਼ ਸ਼ਰਮਾ (ਵਿਕਟਕੀਪਰ), ਸ਼ਿਵਮ ਦੂਬੇ, ਅਕਸ਼ਰ ਪਟੇਲ, ਅਰਸ਼ਦੀਪ ਸਿੰਘ, ਰਵੀ ਬਿਸ਼ਨੋਈ, ਵਾਸ਼ਿੰਗਟਨ ਸੁੰਦਰ, ਮੁਕੇਸ਼ ਕੁਮਾਰ।

The post IND vs AFG : ਭਾਰਤ ਨੇ ਅਫਗਾਨਿਸਤਾਨ ਖ਼ਿਲਾਫ਼ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਚੁਣੀ, ਜਾਣੋ ਪਲੇਇੰਗ-11 appeared first on TheUnmute.com - Punjabi News.

Tags:
  • afghanistan
  • breaking-news
  • india
  • ind-vs-afg
  • mohali-stadium
  • news

ਦਰਿਆਵਾਂ ਦਾ ਪਾਣੀ ਡੈਮ ਬਣਾ ਕੇ ਕਿਸਾਨਾਂ ਦੇ ਖੇਤਾਂ ਤੱਕ ਪਹੁੰਚਾਇਆ ਜਾਵੇ: SKM ਗੈਰ-ਰਾਜਨੀਤਕ

Thursday 11 January 2024 01:28 PM UTC+00 | Tags: breaking-news farmers jagjit-singh-dallewal news punjab-news river-water skm-non-political syl syl-issue water

ਮੋਹਾਲੀ, 11 ਜਨਵਰੀ 2024: ਮੋਹਾਲੀ ਵਿਕਾਸ ਚੈਂਬਰ ਵਿਖੇ ਕਰਵਾਈ ਕਨਵੈਨਸ਼ਨ ਤੋਂ ਬਾਅਦ ਬਾਅਦ ਪ੍ਰੈਸ ਨੂੰ ਸੰਬੋਧਨ ਕਰਦਿਆਂ ਜਗਜੀਤ ਸਿੰਘ ਡੱਲੇਵਾਲ ਤੇ ਅਭਿਮਿਨਉ ਕੁਹਾੜ ਹਰਿਆਣੇ ਨੇ ਕਿਹਾ ਕਿ ਸਰਕਾਰ ਅਤੇ ਉਸ ਦੀਆਂ ਏਜੰਸੀਆਂ ਵੱਲੋਂ ਹਰਿਆਣਾ ਅਤੇ ਪੰਜਾਬ ਦੀ ਏਕਤਾ ਨੂੰ ਤੋੜਨ ਵਾਸਤੇ ਅਤੇ ਕਿਸਾਨ ਅੰਦੋਲਨ ਨੂੰ ਨੁਕਸਾਨ ਪਹੁੰਚਾਉਣ ਦੀ ਨੀਯਤ ਨਾਲ ਜਾਣ ਬੁੱਝ ਕੇ ਐਸ.ਵਾਈ.ਐਲ ਦੇ ਮਾਮਲੇ ਨੂੰ ਤੂਲ ਦਿੱਤਾ ਜਾ ਰਿਹਾ ਹੈ, ਜੋ ਕਿ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਚਿਹਰਾ ਨੂੰ ਉਜਾਗਰ ਕਰ ਰਿਹਾ ਹੈ ।

ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ ਅੱਜ ਦੀ ਕਨਵੈਨਸ਼ਨ ਰਾਹੀਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਸ਼ਾਰਦਾ ਯਮਨਾ ਲਿੰਕ ਚੈਨਲ ਪ੍ਰਜੈਕਟ ‘ਤੇ ਕੰਮ ਕਰ ਕੇ ਯੂਪੀ, ਹਰਿਆਣਾ, ਰਾਜਸਥਾਨ ਅਤੇ ਗੁਜਰਾਤ ਦੇ ਕਿਸਾਨਾਂ ਦੇ ਖੇਤਾਂ ਤੱਕ ਪਾਣੀ ਪਹੁੰਚਾ ਕੇ ਮਸਲੇ ਦਾ ਪੱਕਾ ਹੱਲ ਕਰੇ ਤਾਂ ਕਿ ਪੰਜਾਬ ਦੇ ਦਰਿਆਵਾਂ ਦਾ ਪਾਣੀ ਝਗੜੇ ਦਾ ਕਾਰਨ ਨਾ ਬਣ ਕੇ ਪੰਜਾਬ ਦੀ ਖੇਤੀ ਨੂੰ ਪ੍ਰਫੁੱਲਿਤ ਕਰਨ ਦਾ ਸਾਧਨ ਬਣ ਸਕੇ ਅਤੇ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਬਚਾਇਆ ਜਾ ਸਕੇ।

ਪੰਜਾਬ ਦੇ ਦਰਿਆਵਾਂ ਦਾ ਸਰਕਾਰਾਂ ਦੇ ਦਾਅਵੇ ਅਤੇ ਵਾਅਦੇ ਮੁਤਾਬਕ ਪਾਕਿਸਤਾਨ ਨੂੰ ਜਾ ਰਹੇ ਪਾਣੀ ਨੂੰ ਡੈਮ ਬਣਾ ਕੇ ਕਿਸਾਨਾਂ ਦੇ ਖੇਤਾਂ ਤੱਕ ਪਹੁੰਚਾਇਆ ਜਾਵੇ । ਕਿਸਾਨ ਆਗੂਆਂ ਨੇ ਅੱਗੇ ਦੱਸਿਆ ਕਿ ਸੈਂਟਰ ਸਰਕਾਰ ਖੇਤੀ ਜਿਣਸਾਂ ਤੇ ਇੰਮਪੋਰਟ ਡਿਊਟੀ ਘਟਾਉਣ ਦੀ ਬਜਾਏ ਸਗੋਂ ਇੰਮਪੋਰਟ ਡਿਊਟੀ ਨੂੰ ਵਧਾਵੇ ਤਾਂ ਜੋ ਕਿਸਾਨਾ ਨੂੰ ਲਾਹੇਵੰਦ ਮੁੱਲ ਮਿਲ ਸਕੇ। ਆਗੂ ਸਾਹਿਬਾਨਾਂ ਨੇ ਦੋਵਾਂ ਸੂਬਿਆਂ ਤੋਂ ਪਹੁੰਚੇ ਆਹੁਦੇਦਾਰਾਂ ਨੂੰ ਤਾਕੀਦ ਕੀਤੀ ਕੇ 13 ਫਰਵਰੀ ਦੇ ਅੰਦੋਲਨ ਵਿੱਚ ਹਰ ਪਿੰਡ ਵਿੱਚੋ ਵੱਧ ਤੋਂ ਵੱਧ ਟਰੈਕਟਰ ਟਰਾਲੀਆਂ ਅਤੇ ਰਾਸ਼ਨ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਮਜ਼ਦੂਰਾਂ ਦੀ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ।

The post ਦਰਿਆਵਾਂ ਦਾ ਪਾਣੀ ਡੈਮ ਬਣਾ ਕੇ ਕਿਸਾਨਾਂ ਦੇ ਖੇਤਾਂ ਤੱਕ ਪਹੁੰਚਾਇਆ ਜਾਵੇ: SKM ਗੈਰ-ਰਾਜਨੀਤਕ appeared first on TheUnmute.com - Punjabi News.

Tags:
  • breaking-news
  • farmers
  • jagjit-singh-dallewal
  • news
  • punjab-news
  • river-water
  • skm-non-political
  • syl
  • syl-issue
  • water

ਚੰਡੀਗੜ੍ਹ, 11 ਜਨਵਰੀ 2024: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਕਿਹਾ ਕਿ ਪੰਜਾਬ ਰੋਡੇਵਜ਼ (PUNJAB ROADWAYS)/ਪਨਬੱਸ ਦੇ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਲਈ ਸਰਕਾਰ ਵਚਨਬੱਧ ਹੈ।ਟਰਾਂਸਪੋਰਟ ਮੰਤਰੀ ਨੇ ਇਹ ਭਰੋਸਾ ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਪੰਜਾਬ ਰੋਡਵੇਜ਼/ਪਨਬੱਸ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਅਤੇ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੇ ਮੁਲਾਜ਼ਮਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤਾ।

ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਪੰਜਾਬ ਰੋਡੇਵਜ਼ (PUNJAB ROADWAYS) /ਪਨਬੱਸ ਵਿੱਚ ਠੇਕਾ ਆਧਾਰਤ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਸਬੰਧੀ ਕੇਸ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਗਠਤ ਕੀਤੀ ਤਿੰਨ ਮੈਂਬਰੀ ਕੈਬਨਿਟ ਸਬ ਕਮੇਟੀ ਵੱਲੋਂ ਹਮਦਰਦੀ ਨਾਲ ਵਿਚਾਰਿਆ ਜਾ ਰਿਹਾ ਹੈ।

ਕੈਬਨਿਟ ਮੰਤਰੀ ਨੇ ਸਕੱਤਰ ਟਰਾਂਸਪੋਰਟ ਸ. ਦਿਲਰਾਜ ਸਿੰਘ ਸੰਧਾਵਾਲੀਆ ਨੂੰ ਕਿਹਾ ਕਿ ਵਿਭਾਗ ਵਿੱਚ ਵੱਖ-ਵੱਖ ਤਰੱਕੀਆਂ ਸਬੰਧੀ ਕੇਸਾਂ ਵਿੱਚ ਕਾਰਵਾਈ ਤੇਜ਼ ਕੀਤੀ ਜਾਵੇ। ਉਨ੍ਹਾਂ ਇਹ ਵੀ ਆਦੇਸ਼ ਦਿੱਤੇ ਕਿ ਪੰਜਾਬ ਰੋਡਵੇਜ਼/ਪਨਬੱਸ ਵਿੱਚ ਤਰਸ ਦੇ ਆਧਾਰ ‘ਤੇ ਰਹਿੰਦੀਆਂ ਨਿਯੁਕਤੀਆਂ ਸਬੰਧੀ ਕਾਰਵਾਈ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਫ਼ੌਤ ਹੋਏ ਮੁਲਾਜ਼ਮਾਂ ਦੇ ਵਾਰਸਾਂ ਨੂੰ ਖੱਜਲ ਨਾ ਹੋਣਾ ਪਵੇ। ਉਨ੍ਹਾਂ ਕਿਹਾ ਕਿ ਫ਼ੌਤ ਹੋਏ ਮੁਲਾਜ਼ਮ ਦੇ ਪਰਿਵਾਰ ਦਾ ਭਵਿੱਖ ਸੁਰੱਖਿਅਤ ਰੱਖਣਾ ਸਰਕਾਰ ਦਾ ਮੁੱਢਲਾ ਫ਼ਰਜ਼ ਹੈ ਅਤੇ ਇਸ ਮੁੱਦੇ ‘ਤੇ ਵਿਭਾਗ ਹਮਦਰਦੀ ਨਾਲ ਫ਼ੈਸਲਾ ਲਵੇ।

ਟਰਾਂਸਪੋਰਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਬੱਸਾਂ ਦੀ ਪਾਸਿੰਗ ਸਬੰਧੀ ਪ੍ਰਕਿਰਿਆ ਵਿੱਚ ਦੇਰੀ ਨਾ ਕੀਤੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਨਿੱਜੀ ਤੌਰ ‘ਤੇ ਦੌਰੇ ਕਰਕੇ ਗ਼ੈਰ-ਕਾਨੂੰਨੀ ਢੰਗ ਨਾਲ ਚਲ ਰਹੀਆਂ ਬੱਸਾਂ ਬਾਰੇ ਜਾਣਨ ਅਤੇ ਤੁਰੰਤ ਰਿਪੋਰਟ ਦੇਣ। ਉਨ੍ਹਾਂ ਕਿਹਾ ਕਿ ਬੱਸਾਂ ਦੇ ਟਾਈਮ-ਟੇਬਲ ਸਬੰਧੀ ਆ ਰਹੀਆਂ ਸ਼ਿਕਾਇਤਾਂ ਨੂੰ ਵੀ ਤੁਰੰਤ ਦੂਰ ਕੀਤਾ ਜਾਵੇ।

ਮੁਲਾਜ਼ਮਾਂ ਵੱਲੋਂ ਰੱਖੀ ਮੰਗ ‘ਤੇ ਵਿਚਾਰ ਕਰਦਿਆਂ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਵਿਭਾਗ ਵਲੋਂ ਦੂਰ-ਦੁਰਾਡੇ ਨਿਯੁਕਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਘਰਾਂ ਨੇੜੇ ਤੈਨਾਤ ਕਰਨ ਸਬੰਧੀ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਮਾਮਲੇ ਸਬੰਧੀ ਤੁਰੰਤ ਵਿਉਂਤਬੰਦੀ ਕੀਤੀ ਜਾਵੇ। ਉਨ੍ਹਾਂ ਵਿਭਾਗ ਦੀਆਂ ਇਮਾਰਤਾਂ ਅਤੇ ਵਰਕਸ਼ਾਪਾਂ ਦੀ ਹਾਲਤ ਸਬੰਧੀ ਵੀ ਰਿਪੋਰਟ ਦੇਣ ਦੇ ਹੁਕਮ ਦਿੱਤੇ। ਉਨ੍ਹਾਂ ਕਿਹਾ ਕਿ ਜਿੱਥੇ ਲੋੜ ਹੋਵੇ, ਉਥੇ ਤੁਰੰਤ ਮੁਰੰਮਤ ਕਰਵਾਈ ਜਾਵੇ। ਮੀਟਿੰਗ ਦੌਰਾਨ ਸਕੱਤਰ ਟਰਾਂਸਪੋਰਟ ਸ. ਦਿਲਰਾਜ ਸਿੰਘ ਸੰਧਾਵਾਲੀਆ, ਡਾਇਰੈਕਟਰ ਸਟੇਟ ਟਰਾਂਸਪੋਰਟ ਮੈਡਮ ਅਮਨਦੀਪ ਕੌਰ ਅਤੇ ਹੋਰ ਅਧਿਕਾਰੀ ਮੌਜੂਦ ਸਨ।

The post ਪੰਜਾਬ ਰੋਡੇਵਜ਼ ਦੇ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਲਈ ਸਰਕਾਰ ਵਚਨਬੱਧ: ਲਾਲਜੀਤ ਸਿੰਘ ਭੁੱਲਰ appeared first on TheUnmute.com - Punjabi News.

Tags:
  • breaking-news
  • conductors
  • news
  • prtc
  • punjab-news
  • punjab-roadways
  • punjab-roadways-contractual

ਖੰਨਾ 'ਚ ਦਰੱਖਤ ਨਾਲ ਟਕਰਾਈ ਕਾਰ, ਅੱਗ ਲੱਗਣ ਕਾਰਨ ਜਿੰਦਾ ਸੜਿਆ ਹਿਮਾਚਲ ਦਾ ਸ਼ਰਾਬ ਕਾਰੋਬਾਰੀ

Thursday 11 January 2024 01:53 PM UTC+00 | Tags: accident a-liquor-businessman breaking-news khanna-accident liquor-dealer ludhiana news

ਚੰਡੀਗੜ੍ਹ, 11 ਜਨਵਰੀ 2024: ਲੁਧਿਆਣਾ ਜ਼ਿਲ੍ਹੇ ਦੇ ਖੰਨਾ ਸ਼ਹਿਰ ਵਿੱਚ ਹਿਮਾਚਲ ਪ੍ਰਦੇਸ਼ ਦੇ ਇੱਕ ਸ਼ਰਾਬ ਕਾਰੋਬਾਰੀ (liquor dealer) ਦੀ ਕਾਰ ਹਾਦਸਾਗ੍ਰਸਤ ਹੋ ਗਈ, ਇਸ ਦੌਰਾਨ ਜ਼ਿੰਦਾ ਸੜਨ ਕਾਰਨ ਉਸਦੀ ਮੌਤ ਹੋ ਗਈ। ਇਹ ਹਾਦਸਾ ਲੁਧਿਆਣਾ ਦੇ ਖੰਨਾ ‘ਚ ਵਾਪਰਿਆ ਹੈ। ਜਿੱਥੇ ਪਹਿਲਾਂ ਉਸ ਦੀ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ। ਜਿਸ ਤੋਂ ਬਾਅਦ ਕਾਰ ਨੂੰ ਅੱਗ ਲੱਗ ਗਈ। ਅੱਧੀ ਰਾਤ ਹੋਣ ਕਰਕੇ ਰਸਤੇ ਵਿੱਚ ਆਵਾਜਾਈ ਬਹੁਤ ਘੱਟ ਸੀ। ਜਿਸ ਕਾਰਨ ਕਾਰ ਵਿੱਚ ਅੱਗ ਲੱਗਣ ਬਾਰੇ ਪਤਾ ਲੱਗਣ ਵਿੱਚ ਦੇਰ ਹੋ ਗਈ।

ਉੱਥੋਂ ਲੰਘ ਰਹੇ ਇਕ ਰਾਹਗੀਰ ਨੇ ਜਦੋਂ ਕਾਰ ਨੂੰ ਅੱਗ ਲੱਗੀ ਦੇਖੀ ਤਾਂ ਉਸ ਨੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਜਿਸ ਤੋਂ ਬਾਅਦ ਖੰਨਾ ਅਤੇ ਦੋਰਾਹਾ ਤੋਂ ਫਾਇਰ ਬ੍ਰਿਗੇਡ ਦੀਆਂ ਟੀਮਾਂ ਉੱਥੇ ਪਹੁੰਚ ਗਈਆਂ। ਹਾਲਾਂਕਿ, ਜਦੋਂ ਤੱਕ ਉਹ ਉੱਥੇ ਪਹੁੰਚੀ, ਵਪਾਰੀ ਦੀ ਮੌਤ ਹੋ ਚੁੱਕੀ ਸੀ। ਸ਼ਰਾਬ ਕਾਰੋਬਾਰੀ (liquor dealer) ਦਾ ਨਾਂ ਸ਼ੇਰ ਸਿੰਘ (37) ਹੈ ਅਤੇ ਉਹ ਹਿਮਾਚਲ ਪ੍ਰਦੇਸ਼ ਦੇ ਊਨਾ ਦਾ ਰਹਿਣ ਵਾਲਾ ਹੈ।

ਪੁਲਿਸ ਅਨੁਸਾਰ ਸ਼ੇਰ ਸਿੰਘ ਸ਼ਰਾਬ ਦੇ ਕਾਰੋਬਾਰ ਦੇ ਸਿਲਸਿਲੇ ਵਿੱਚ ਬੁੱਧਵਾਰ ਦੇਰ ਰਾਤ ਕਰੀਬ 11 ਵਜੇ ਸਵਿਫਟ ਕਾਰ ਵਿੱਚ ਜਾ ਰਿਹਾ ਸੀ। ਕਾਰ ਉਹ ਖੁਦ ਚਲਾ ਰਿਹਾ ਸੀ। ਉਸ ਦੇ ਨਾਲ ਕੋਈ ਹੋਰ ਵਿਅਕਤੀ ਨਹੀਂ ਸੀ। ਜਦੋਂ ਉਹ ਕਾਰ ‘ਚ ਕੈਡੋ ਰੋਡ ‘ਤੇ ਪਹੁੰਚੇ ਤਾਂ ਕਾਰ ਬੇਕਾਬੂ ਹੋ ਗਈ। ਜਿਵੇਂ ਹੀ ਉਸਦੀ ਕਾਰ ਇੱਕ ਦਰੱਖਤ ਨਾਲ ਟਕਰਾ ਗਈ, ਇੰਜਣ ਫਟ ਗਿਆ ਅਤੇ ਅੱਗ ਲੱਗ ਗਈ। ਸ਼ਰਾਬ ਦੇ ਠੇਕੇਦਾਰ ਨੂੰ ਬਾਹਰ ਆਉਣ ਦਾ ਮੌਕਾ ਵੀ ਨਹੀਂ ਮਿਲਿਆ। ਉਸ ਨੂੰ ਕਾਰ ਦੇ ਅੰਦਰ ਜ਼ਿੰਦਾ ਸਾੜ ਦਿੱਤਾ ਗਿਆ।

The post ਖੰਨਾ ‘ਚ ਦਰੱਖਤ ਨਾਲ ਟਕਰਾਈ ਕਾਰ, ਅੱਗ ਲੱਗਣ ਕਾਰਨ ਜਿੰਦਾ ਸੜਿਆ ਹਿਮਾਚਲ ਦਾ ਸ਼ਰਾਬ ਕਾਰੋਬਾਰੀ appeared first on TheUnmute.com - Punjabi News.

Tags:
  • accident
  • a-liquor-businessman
  • breaking-news
  • khanna-accident
  • liquor-dealer
  • ludhiana
  • news

ਪਾਪੂਆ ਨਿਊ ਗਿਨੀ 'ਚ ਪੁਲਿਸ ਮੁਲਾਜ਼ਮਾਂ ਦੀ ਹੜਤਾਲ ਦੌਰਾਨ ਭੜਕੀ ਹਿੰਸਾ, 15 ਜਣਿਆਂ ਦੀ ਮੌਤ

Thursday 11 January 2024 02:02 PM UTC+00 | Tags: breaking-news news papua-new-guinea papua-new-guinea-new papua-new-guinea-violance police-strike

ਚੰਡੀਗੜ੍ਹ, 11 ਜਨਵਰੀ 2024: ਪੁਲਿਸ ਨੇ ਬੁੱਧਵਾਰ ਨੂੰ ਪਾਪੂਆ ਨਿਊ ਗਿਨੀ (Papua New Guinea) ਦੀ ਰਾਜਧਾਨੀ ਪੋਰਟ ਮੋਰੇਸਬੀ ਵਿੱਚ ਹੜਤਾਲ ਕੀਤੀ। ਇਸ ਤੋਂ ਬਾਅਦ ਸ਼ਹਿਰ ਦੀ ਸਥਿਤੀ ਕਾਬੂ ਤੋਂ ਬਾਹਰ ਹੋ ਗਈ। ਲੋਕਾਂ ਨੇ ਲੁੱਟਮਾਰ ਸ਼ੁਰੂ ਕਰ ਦਿੱਤੀ ਅਤੇ ਦੰਗੇ ਵੀ ਸ਼ੁਰੂ ਹੋ ਗਏ।ਇੱਕ ਚੀਜ਼ ਚੈੱਨਲ ਦੇ ਮੁਤਾਬਕ ਪੁਲਿਸ ਦੀ ਗੈਰ-ਮੌਜੂਦਗੀ ਵਿੱਚ, ਲੋਕ ਸੁਪਰਮਾਰਕੀਟਾਂ ਅਤੇ ਦੁਕਾਨਾਂ ਵਿੱਚ ਦਾਖਲ ਹੋਏ ਅਤੇ ਉਨ੍ਹਾਂ ਵਿੱਚ ਭੰਨਤੋੜ ਕੀਤੀ ਅਤੇ ਸਾਮਾਨ ਲੈ ਗਏ। ਇਸ ਤੋਂ ਇਲਾਵਾ ਕੁਝ ਸ਼ਰਾਰਤੀ ਅਨਸਰਾਂ ਨੇ ਸੜਕਾਂ ‘ਤੇ ਖੜ੍ਹੇ ਵਾਹਨਾਂ ਅਤੇ ਛੋਟੀਆਂ ਦੁਕਾਨਾਂ ਨੂੰ ਅੱਗ ਲਗਾ ਦਿੱਤੀ।

ਤਨਖ਼ਾਹਾਂ ਨੂੰ ਲੈ ਕੇ ਸੰਸਦ ਦੇ ਬਾਹਰ ਰੋਸ ਪ੍ਰਦਰਸ਼ਨ ਕਰ ਰਹੇ ਸਨ। ਇਸ ਦੌਰਾਨ ਉਥੇ ਲੋਕ ਵੀ ਇਕੱਠੇ ਹੋ ਗਏ। ਇਹ ਲੋਕ ਪਾਰਲੀਮੈਂਟ ਵਿੱਚ ਵੜਨ ਦੀ ਕੋਸ਼ਿਸ਼ ਕਰਨ ਲੱਗੇ। ਲੋਕਾਂ ਨੇ ਪ੍ਰਧਾਨ ਮੰਤਰੀ ਦਫ਼ਤਰ ਦੇ ਅਹਾਤੇ ਵਿੱਚ ਖੜ੍ਹੀ ਗੱਡੀ ਨੂੰ ਅੱਗ ਲਾ ਦਿੱਤੀ।

ਪਾਪੂਆ ਨਿਊ ਗਿਨੀ (Papua New Guinea) ਵਿੱਚ ਬੇਰੁਜ਼ਗਾਰੀ ਅਤੇ ਮਹਿੰਗਾਈ ਵਧ ਰਹੀ ਹੈ। ਦੂਜੇ ਪਾਸੇ ਤਨਖ਼ਾਹ ਵਧਾਉਣ ਦੀ ਬਜਾਏ ਪੁਲਿਸ ਮੁਲਾਜ਼ਮਾਂ ਦੀ ਤਨਖ਼ਾਹ 50 ਫ਼ੀਸਦੀ ਘਟਾ ਦਿੱਤੀ ਗਈ ਹੈ। ਇਸ ਤੋਂ ਨਾਰਾਜ਼ ਹੋ ਕੇ ਪੁਲਿਸ ਕਰਮਚਾਰੀ ਸੰਸਦ ਦੇ ਬਾਹਰ ਹੜਤਾਲ ‘ਤੇ ਬੈਠੇ ਸਨ। ਇਸ ਤੋਂ ਬਾਅਦ ਸ਼ਹਿਰ ‘ਚ ਹਿੰਸਾ ਵਧ ਗਈ। ਪੋਰਟ ਮੋਰੇਸਬੀ ਜਨਰਲ ਹਸਪਤਾਲ ਨੇ ਰਾਜਧਾਨੀ ਵਿੱਚ ਅੱਠ ਮੌਤਾਂ ਦੀ ਪੁਸ਼ਟੀ ਕੀਤੀ ਹੈ। ਇਸ ਦੇ ਨਾਲ ਹੀ ਪਾਪੂਆ ਨਿਊ ਗਿਨੀ ਦੇ ਦੂਜੇ ਸਭ ਤੋਂ ਵੱਡੇ ਸ਼ਹਿਰ ਲੇ ਵਿੱਚ ਸੱਤ ਹੋਰ ਮੌਤਾਂ ਹੋਈਆਂ ਹਨ। ਹਿੰਸਾ ‘ਚ ਕੁੱਲ 15 ਜਣੇ ਮਾਰੇ ਗਏ ਹਨ।

The post ਪਾਪੂਆ ਨਿਊ ਗਿਨੀ ‘ਚ ਪੁਲਿਸ ਮੁਲਾਜ਼ਮਾਂ ਦੀ ਹੜਤਾਲ ਦੌਰਾਨ ਭੜਕੀ ਹਿੰਸਾ, 15 ਜਣਿਆਂ ਦੀ ਮੌਤ appeared first on TheUnmute.com - Punjabi News.

Tags:
  • breaking-news
  • news
  • papua-new-guinea
  • papua-new-guinea-new
  • papua-new-guinea-violance
  • police-strike

ਚੰਡੀਗੜ੍ਹ, 11 ਜਨਵਰੀ 2024: ਕੋਰੋਨਾ ਨੇ ਇੱਕ ਵਾਰ ਫਿਰ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ | ਇਸਦੇ ਨਾਲ ਹੀ ਸੰਯੁਕਤ ਰਾਸ਼ਟਰ ਦੀ ਸਿਹਤ ਏਜੰਸੀ ਦੇ ਮੁਖੀ ਨੇ ਬੁੱਧਵਾਰ ਨੂੰ ਕਿਹਾ ਕਿ ਛੁੱਟੀਆਂ ਦੌਰਾਨ ਲੋਕਾਂ ਦੀ ਭੀੜ ਅਤੇ ਦੁਨੀਆ ਭਰ ਵਿੱਚ ਫੈਲ ਰਹੇ ਵਾਇਰਸ ਦੇ ਨਵੇਂ ਵੇਰੀਐਂਟ ਕਾਰਨ ਪਿਛਲੇ ਮਹੀਨੇ ਲਾਗ ਦੇ ਮਾਮਲੇ ਵਧੇ ਹਨ। ਟੇਡਰੋਸ ਅਦਾਨੋਮ ਘੇਬਰੇਅਸਸ (WHO) ਨੇ ਸਾਵਧਾਨ ਕਰਦਿਆਂ ਕਿਹਾ ਕਿ ਲਾਗ ਕਾਰਨ ਦਸੰਬਰ ਵਿੱਚ ਲਗਭਗ 10,000 ਜਣਿਆਂ ਦੀ ਮੌਤ ਹੋਈ, ਜਦੋਂ ਕਿ ਲਗਭਗ 50 ਦੇਸ਼ਾਂ ਦੇ ਹਸਪਤਾਲਾਂ ਵਿੱਚ ਮਰੀਜ਼ਾਂ ਦੇ ਦਾਖ਼ਲ ਹੋਣ ਦਾ ਅੰਕੜਾ 42 ਫ਼ੀਸਦੀ ਵੱਧ ਗਿਆ। ਇਨ੍ਹਾਂ ਵਿੱਚੋਂ ਜ਼ਿਆਦਾਤਰ ਯੂਰਪ ਅਤੇ ਅਮਰੀਕਾ ਤੋਂ ਹਨ।

ਵਿਸ਼ਵ ਸਿਹਤ ਸੰਗਠਨ (WHO) ਦੇ ਡਾਇਰੈਕਟਰ-ਜਨਰਲ ਨੇ ਜਿਨੇਵਾ ਵਿੱਚ ਆਪਣੇ ਹੈੱਡਕੁਆਰਟਰ ਤੋਂ ਪੱਤਰਕਾਰਾਂ ਨੂੰ ਕਿਹਾ, ‘ਹਾਲਾਂਕਿ ਇੱਕ ਮਹੀਨੇ ਵਿੱਚ 10,000 ਜਣਿਆਂ ਦੀ ਮੌਤ ਦੀ ਗਿਣਤੀ ਮਹਾਂਮਾਰੀ ਦੇ ਸਿਖਰ ਦੇ ਮੁਕਾਬਲੇ ਘੱਟ ਹੈ।’ ਉਨ੍ਹਾਂ ਕਿਹਾ ਕਿ ਇਹ ਨਿਸ਼ਚਤ ਹੈ ਕਿ ਮਾਮਲੇ ਹੋਰ ਥਾਵਾਂ ‘ਤੇ ਵੀ ਵਧੇ ਹਨ, ਜਿਨ੍ਹਾਂ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਮਿਲੀ ਹੈ। ਉਨ੍ਹਾਂ ਨੇ ਸਰਕਾਰਾਂ ਨੂੰ ਨਿਗਰਾਨੀ ਰੱਖਣ ਅਤੇ ਇਲਾਜ ਅਤੇ ਟੀਕੇ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ। ਟੇਡਰੋਸ ਨੇ ਕਿਹਾ ਕਿ JN.1 ਵੇਰੀਐਂਟ ਹੁਣ ਦੁਨੀਆ ਵਿਚ ਵਾਇਰਸ ਦਾ ਸਭ ਤੋਂ ਪ੍ਰਭਾਵੀ ਰੂਪ ਬਣ ਗਿਆ ਹੈ। ਇਹ ਵਾਇਰਸ ਦੇ ਓਮਾਈਕ੍ਰੋਨ ਵੇਰੀਐਂਟ ਤੋਂ ਪੈਦਾ ਹੋਇਆ ਹੈ।

WHO ਵਿਚ ਕੋਵਿਡ-19 ਦੀ ਤਕਨੀਕੀ ਮੁਖੀ ਮਾਰੀਆ ਵਾਨ ਕੇਰਖੋਵ ਨੇ ਕੋਰੋਨਾ ਵਾਇਰਸ ਦੇ ਨਾਲ-ਨਾਲ ਫਲੂ, ਰਾਈਨੋਵਾਇਰਸ ਅਤੇ ਨਮੂਨੀਆ ਕਾਰਨ ਵਿਸ਼ਵ ਭਰ ਵਿੱਚ ਸਾਹ ਦੀਆਂ ਬਿਮਾਰੀਆਂ ਵਿੱਚ ਵਾਧੇ ਦਾ ਹਵਾਲਾ ਦਿੱਤਾ। WHO ਦੇ ਅਧਿਕਾਰੀਆਂ ਨੇ ਸਲਾਹ ਦਿੱਤੀ ਹੈ ਕਿ ਲੋਕਾਂ ਨੂੰ ਟੀਕਾਕਰਨ ਕਰਵਾਉਣਾ ਚਾਹੀਦਾ ਹੈ, ਮਾਸਕ ਪਹਿਨਣੇ ਚਾਹੀਦੇ ਹਨ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਘਰ ਦੇ ਅੰਦਰ ਹਵਾ ਆਉਣ-ਜਾਣ ਦੀ ਚੰਗੀ ਵਿਵਸਥਾ ਹੋਵੇ।

The post ਕੋਰੋਨਾ ਦੇ ਨਵੇਂ JN.1 ਵੇਰੀਐਂਟ ਨੂੰ ਲੈ ਕੇ WHO ਨੇ ਕੀਤਾ ਸਾਵਧਾਨ, ਦਸੰਬਰ ‘ਚ 10 ਹਜ਼ਾਰ ਮੌਤਾਂ appeared first on TheUnmute.com - Punjabi News.

Tags:
  • breaking-news
  • corona
  • covid-19
  • jn.1-variant
  • news
  • who

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਆਲੂ ਉਤਪਾਦਕਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ

Thursday 11 January 2024 02:11 PM UTC+00 | Tags: breaking-news chetan-singh-jauramajra farmers new-aggriculture-policy news potato potato-growers punjab-crop

ਚੰਡੀਗੜ੍ਹ, 11 ਜਨਵਰੀ 2024: ਪੰਜਾਬ ਦੇ ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪੰਜਾਬ ਆਲੂ (POTATO) ਉਤਪਾਦਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਵੱਲੋਂ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ। ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਆਲੂ ਪੁੱਟਣ ਵਾਲੀਆਂ ਮਸ਼ੀਨਾਂ ‘ਤੇ ਸਬਸਿਡੀ ਦੇਣ ਦੀ ਮੰਗ ‘ਤੇ ਹਮਦਰਦੀ ਨਾਲ ਹੁੰਗਾਰਾ ਭਰਦਿਆਂ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਸ਼ੈਲੇਂਦਰ ਕੌਰ ਨੂੰ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ (ਆਰ.ਕੇ.ਵੀ.ਵਾਈ) ਤਹਿਤ ਵਿਆਪਕ ਯੋਜਨਾ ਉਲੀਕਣ ਦੇ ਨਿਰਦੇਸ਼ ਦਿੱਤੇ।

ਅਤਿ-ਆਧੁਨਿਕ ਤਕਨਾਲੌਜੀ ਨੂੰ ਅਪਣਾਉਣ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਕੈਬਨਿਟ ਮੰਤਰੀ ਨੇ ਆਲੂਆਂ (POTATO) ਦੀ ਪੁਟਾਈ ਲਈ ਨਵੀਨਤਮ ਅਤੇ ਕੁਸ਼ਲ ਤਕਨੀਕਾਂ ਅਪਨਾਉਣ ਦੀ ਗੱਲ ਵੀ ਆਖੀ। ਆਲੂਆਂ ਲਈ ਧੋਗੜੀ ਇੰਡੋ ਡੱਚ ਸੈਂਟਰ ਫਾਰ ਐਕਸੀਲੈਂਸ ਵਿਖੇ ਡਿਜ਼ੀਜ਼ ਟੈਸਟਿੰਗ ਲੈਬ ਸਥਾਪਤ ਕਰਨ ਸਬੰਧੀ ਐਸੋਸੀਏਸ਼ਨ ਦੀ ਇੱਕ ਹੋਰ ਮੰਗ ‘ਤੇ ਵਿਚਾਰ ਕਰਦਿਆਂ ਸ. ਚੇਤਨ ਸਿੰਘ ਜੌੜਾਮਾਜਰਾ ਨੇ ਵਿਭਾਗ ਦੀ ਡਾਇਰੈਕਟਰ ਨੂੰ ਇਸ ਤਜਵੀਜ਼ ਦੀਆਂ ਸੰਭਾਵਨਾਵਾਂ ਬਾਰੇ ਚੰਗੀ ਤਰ੍ਹਾਂ ਘੋਖ ਕਰਨ ਲਈ ਕਿਹਾ। ਡਾਇਰੈਕਟਰ ਨੇ ਮੰਤਰੀ ਨੂੰ ਦੱਸਿਆ ਕਿ ਇਸ ਕੇਂਦਰ ਵਿੱਚ ਇੱਕ ਲੈਬ ਬਣਨ ਜਾ ਰਹੀ ਹੈ।

ਵਿਚਾਰ-ਵਟਾਂਦਰੇ ਦੌਰਾਨ ਆਲੂ ਉਤਪਾਦਕਾਂ ਨੇ ਦੱਸਿਆ ਕਿ ਆਲੂ ਦੇ ਬੀਜਾਂ ਰਾਹੀਂ ਹੋਣ ਵਾਲੀ ਆਮਦਨ ਕੁੱਲ ਅਰਥ-ਵਿਵਸਥਾ ਦਾ ਇੱਕ ਤਿਹਾਈ ਹਿੱਸਾ ਹੈ। ਆਲੂ ਉਤਪਾਦਕਾਂ ਨੇ ਆਲੂ ਦੇ ਬੀਜ ਵਾਲੇ ਖੇਤਰਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਲਈ ਆਖਿਆ, ਜਿਸ ‘ਤੇ ਕੈਬਨਿਟ ਮੰਤਰੀ ਨੇ ਸਹਿਮਤੀ ਜਤਾਈ। ਉਨ੍ਹਾਂ ਦੱਸਿਆ ਕਿ ਆਲੂ ਦੇ ਨਕਲੀ ਬੀਜਾਂ ਦੀ ਸਪਲਾਈ, ਜਿਸ ਨਾਲ ਆਲੂ ਬੀਜ ਪ੍ਰਣਾਲੀ ਦਾ ਭਾਰੀ ਨੁਕਸਾਨ ਹੋ ਰਿਹਾ ਹੈ, ਨੂੰ ਰੋਕਣ ਲਈ ਇੱਕ ਖਰੜਾ ਭੇਜਿਆ ਜਾਵੇਗਾ।

The post ਚੇਤਨ ਸਿੰਘ ਜੌੜਾਮਾਜਰਾ ਵੱਲੋਂ ਆਲੂ ਉਤਪਾਦਕਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ appeared first on TheUnmute.com - Punjabi News.

Tags:
  • breaking-news
  • chetan-singh-jauramajra
  • farmers
  • new-aggriculture-policy
  • news
  • potato
  • potato-growers
  • punjab-crop

ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਪਸ਼ੂਧਨ ਨੂੰ ਠੰਢ ਤੋਂ ਬਚਾਉਣ ਲਈ ਐਡਵਾਇਜ਼ਰੀ ਜਾਰੀ

Thursday 11 January 2024 02:16 PM UTC+00 | Tags: aam-aadmi-party animal-husbandry-dept breaking-news cold-wave latest-news news patiala the-unmute the-unmute-breaking-news the-unmute-latest-news

ਚੰਡੀਗੜ੍ਹ, 11 ਜਨਵਰੀ 2024: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂਧਨ ਨੂੰ ਠੰਢ ਦੇ ਮੌਸਮ ਦੌਰਾਨ ਚੱਲਣ ਵਾਲੀਆਂ ਤੇਜ਼ ਹਵਾਵਾਂ, ਜੋ ਪਸ਼ੂਆਂ ਲਈ ਖ਼ਤਰਨਾਕ ਸਾਬਤ ਹੋ ਸਕਦੀਆਂ ਹਨ, ਤੋਂ ਬਚਾਉਣ ਲਈ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ ਕਿਉਂਕਿ ਠੰਢ ਵਿੱਚ ਪਸ਼ੂਆਂ ਦੇ ਬਿਮਾਰ ਹੋਣ ਨਾਲ ਪਸ਼ੂ ਪਾਲਕਾਂ ਨੂੰ ਆਰਥਿਕ ਅਤੇ ਹੋਰ ਸਮੱਸਿਆਵਾਂ ਆ ਸਕਦੀਆਂ ਹਨ।

ਇਸ ਐਡਵਾਇਜ਼ਰੀ ਵਿੱਚ ਸੁਝਾਅ ਦਿੱਤਾ ਗਿਆ ਹੈ ਕਿ ਜ਼ਿਆਦਾ ਠੰਢ ਦੌਰਾਨ ਪਸ਼ੂਆਂ ਦੀ ਸੁਰੱਖਿਆ ਲਈ ਇਕੱਲੇ ਸਾਧਾਰਨ ਸ਼ੈਲਟਰ ਇੰਨੇ ਪ੍ਰਭਾਵਸ਼ਾਲੀ ਨਹੀਂ ਹੁੰਦੇ, ਇਸ ਲਈ ਪਸ਼ੂ ਪਾਲਕਾਂ ਨੂੰ ਪਸ਼ੂਆਂ ਦੇ ਸ਼ੈੱਡਾਂ ਵਿੱਚ ਪਟਸਨ ਦੇ ਬੈਗਾਂ ਤੋਂ ਬਣੀਆਂ ‘ਪੱਲੀਆਂ’ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਗਈ ਹੈ। ਬਹੁਤ ਜ਼ਿਆਦਾ ਠੰਢ ਦੌਰਾਨ ਜਾਨਵਰਾਂ ਨੂੰ ਘਰ ਦੇ ਅੰਦਰ ਰੱਖਿਆ ਜਾਵੇ ਅਤੇ ਉਨ੍ਹਾਂ ਦੀ ਸਮੇਂ-ਸਮੇਂ ‘ਤੇ ਨਿਗਰਾਨੀ ਕੀਤੀ ਜਾਵੇ। ਸ਼ੈੱਡਾਂ ਦੇ ਹੇਠਾਂ ਤਾਪਮਾਨ ਦੀ ਨਿਗਰਾਨੀ ਕੀਤੀ ਜਾਵੇ ਅਤੇ ਲੋੜ ਪੈਣ ‘ਤੇ ਹੀਟਰਾਂ ਦੀ ਵਰਤੋਂ ਕੀਤੀ ਜਾਵੇ।

ਅਮੋਨੀਆ ਦੇ ਪ੍ਰਭਾਵ ਤੋਂ ਬਚਣ ਲਈ ਪਸ਼ੂਆਂ ਹੇਠ ਜਗ੍ਹਾ ਨੂੰ ਸੁੱਕਾ ਅਤੇ ਸਾਫ਼ ਰੱਖਿਆ ਜਾਵੇ। ਪਸ਼ੂਆਂ ਦੇ ਸਰੀਰ ਦਾ ਤਾਪਮਾਨ ਆਮ ਨਾਲੋਂ ਘੱਟ ਹੋਣ ‘ਤੇ ਹਾਈਪੋਥਰਮੀਆ ਹੋਣ ਦਾ ਖ਼ਤਰਾ ਹੁੰਦਾ ਹੈ। ਆਮ ਤੌਰ ‘ਤੇ ਪਸ਼ੂਆਂ ਦੇ ਸਰੀਰ ਦਾ ਤਾਪਮਾਨ 30°-32° ਸੈਲਸੀਅਸ (86° ਫਾਰਨਹੀਟ-89° ਫਾਰਨਹੀਟ) ਹੋਣ ‘ਤੇ ਮੱਧਮ ਹਾਈਪੋਥਰਮੀਆ, 22° ਸੈਲਸੀਅਸ -29° ਸੈਲਸੀਅਸ (71° ਫਾਰਨਹੀਟ -85° ਫਾਰਨਹੀਟ) ‘ਤੇ ਮੌਡਰੇਟਿਡ ਹਾਈਪੋਥਰਮੀਆ ਅਤੇ 20° ਸੈਲਸੀਅਸ (68° ਫਾਰਨਹੀਟ) ‘ਤੇ ਗੰਭੀਰ ਹਾਈਪੋਥਰਮੀਆ ਹੋਣ ਦੀ ਸੰਭਾਵਨਾ ਹੁੰਦੀ ਹੈ। ਗਊਆਂ ਤੇ ਹੋਰ ਗਊ ਵੰਸ਼ ਵਾਰਮਿੰਗ ਅਤੇ ਗਰਮ ਤਰਲ ਪਦਾਰਥਾਂ ਦੀ ਵਰਤੋਂ ਬਿਨਾਂ ਆਮ ਤਾਪਮਾਨ ‘ਤੇ ਨਹੀਂ ਆ ਸਕਦੇ।

ਐਡਵਾਇਜ਼ਰੀ ਵਿੱਚ ਇਹ ਵੀ ਸਿਫਾਰਿਸ਼ ਕੀਤੀ ਗਈ ਹੈ ਕਿ ਬਹੁਤ ਜ਼ਿਆਦਾ ਠੰਢੇ ਮੌਸਮ ਵਿੱਚ ਪਸ਼ੂਆਂ ਨੂੰ ਚਾਰਨ ਲਈ ਨਾ ਲਿਜਾਇਆ ਜਾਵੇ ਅਤੇ ਵੱਡੇ ਫੀਡ ਸਟੋਰੇਜ ਦਾ ਪ੍ਰਬੰਧ ਕੀਤਾ ਜਾਵੇ। ਬਹੁਤ ਛੋਟੀ ਉਮਰ, ਬੁੱਢੇ ਜਾਂ ਬਿਮਾਰ ਜਾਨਵਰਾਂ ਨੂੰ ਆਮ ਤੌਰ ‘ਤੇ ਤੰਦਰੁਸਤ, ਮੱਧ-ਉਮਰ ਦੇ ਜਾਨਵਰਾਂ ਦੇ ਮੁਕਾਬਲੇ ਸਰਦੀਆਂ ਦੌਰਾਨ ਵਧੇਰੇ ਪੌਸ਼ਟਿਕ ਭੋਜਨ ਦੀ ਲੋੜ ਹੁੰਦੀ ਹੈ। ਲੋੜੀਂਦੀ ਅਤੇ ਭਰਪੂਰ ਖ਼ੁਰਾਕ ਜਾਨਵਰਾਂ ਨੂੰ ਸਰੀਰ ਦਾ ਤਾਪਮਾਨ ਬਰਕਰਾਰ ਰੱਖਣ ਅਤੇ ਠੰਢ ਤੋਂ ਬਚਣ ਵਿੱਚ ਮਦਦ ਕਰੇਗੀ। ਕਿਸਾਨਾਂ ਨੂੰ ਇਹ ਯਕੀਨੀ ਬਣਾਉਣ ਲਈ ਵੀ ਕਿਹਾ ਗਿਆ ਹੈ ਕਿ ਸਟੋਰ ਕੀਤੀ ਸਰਦੀਆਂ ਦੀ ਖੁਰਾਕ ਚੰਗੀ ਪੌਸ਼ਟਿਕ ਗੁਣਵੱਤਾ ਵਾਲੀ ਹੋਣੀ ਚਾਹੀਦੀ ਹੈ।

ਇਸ ਤੋਂ ਇਲਾਵਾ ਸਰਦੀਆਂ ਦੇ ਮੌਸਮ ਵਿੱਚ ਤੰਦਰੁਸਤੀ ਲਈ ਪਸ਼ੂਆਂ ਦਾ ਲੋੜੀਂਦਾ ਪਾਣੀ ਪੀਣਾ ਮਹੱਤਵਪੂਰਨ ਹੈ। ਜੇਕਰ ਪਾਣੀ ਬਹੁਤ ਜ਼ਿਆਦਾ ਠੰਢਾ ਹੋਵੇ ਤਾਂ ਪਸ਼ੂ ਢੁਕਵੀਂ ਮਾਤਰਾ ਵਿੱਚ ਪਾਣੀ ਨਹੀਂ ਪੀਂਦੇ। ਇਸ ਲਈ ਪਸ਼ੂ ਪਾਲਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਪਸ਼ੂਆਂ ਲਈ ਤਾਜ਼ੇ ਪਾਣੀ ਦਾ ਪ੍ਰਬੰਧ ਕਰਨ। ਪਸ਼ੂਆਂ ਦੇ ਬਿਮਾਰ ਹੋਣ ਖਾਸ ਤੌਰ ‘ਤੇ ਗੱਭਣ ਅਤੇ ਬਹੁਤ ਛੋਟੇ ਜਾਂ ਬਹੁਤ ਬੁੱਢੇ ਜਾਨਵਰਾਂ, ਜਿਨ੍ਹਾਂ ਨੂੰ ਵਿਸ਼ੇਸ਼ ਧਿਆਨ ਦੀ ਲੋੜ ਹੁੰਦੀ ਹੈ, ਲਈ ਤੁਰੰਤ ਵੈਟਰਨਰੀ ਇਲਾਜ ਦੀ ਸਿਫਾਰਸ਼ ਕੀਤੀ ਗਈ ਹੈ।

The post ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਪਸ਼ੂਧਨ ਨੂੰ ਠੰਢ ਤੋਂ ਬਚਾਉਣ ਲਈ ਐਡਵਾਇਜ਼ਰੀ ਜਾਰੀ appeared first on TheUnmute.com - Punjabi News.

Tags:
  • aam-aadmi-party
  • animal-husbandry-dept
  • breaking-news
  • cold-wave
  • latest-news
  • news
  • patiala
  • the-unmute
  • the-unmute-breaking-news
  • the-unmute-latest-news

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਜਨਵਰੀ, 2024: ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਪ੍ਰਾਹੁਣਚਾਰੀ ਵਿਭਾਗਾਂ ਬਾਰੇ ਮੰਤਰੀ, ਮਿਸ ਅਨਮੋਲ ਗਗਨ ਮਾਨ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਨੌਜਵਾਨਾਂ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਕੇ ਉਨ੍ਹਾਂ ਦੀ ਸਕਾਰਾਤਮਕ ਊਰਜਾ ਨੂੰ ਉਸਾਰੂ ਦਿਸ਼ਾ ਦੇਣ ਲਈ ਵਚਨਬੱਧ ਹੈ।

ਅੱਜ ਖਰੜ ਹਲਕੇ ਦੇ ਪਿੰਡ ਪਲਹੇੜੀ ਵਿਖੇ ਖੇਡ ਸਟੇਡੀਅਮ ਦਾ ਉਦਘਾਟਨ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਖੇਡ ਮੈਦਾਨ ਸਾਡੀ ਨੌਜਵਾਨ ਪੀੜ੍ਹੀ ਵਿੱਚ ਖੇਡ ਸੱਭਿਆਚਾਰ ਪੈਦਾ ਕਰਕੇ ਉਨ੍ਹਾਂ ਲਈ ਵਰਦਾਨ ਸਾਬਤ ਹੋਣਗੇ। ਉਨ੍ਹਾਂ ਅੱਗੇ ਕਿਹਾ ਕਿ ਸਟੇਡੀਅਮ ਵਿੱਚ ਕ੍ਰਿਕੇਟ ਪਿੱਚ, ਵਾਲੀਬਾਲ ਗਰਾਊਂਡ ਤੋਂ ਇਲਾਵਾ ਸਵੇਰ ਦੀ ਸੈਰ ਕਰਨ ਵਾਲਿਆਂ ਲਈ ਵਾਕਿੰਗ ਟਰੈਕ ਹੈ ਤਾਂ ਜੋ ਸਾਰੇ ਪਿੰਡ ਨਿਵਾਸੀਆਂ ਨੂੰ ਉਨ੍ਹਾਂ ਦੀਆਂ ਲੋੜਾਂ ਅਨੁਸਾਰ ਲਾਭ ਮਿਲ ਸਕੇ। ਉਨ੍ਹਾਂ ਬੀਡੀਪੀਓ ਨੂੰ ਕਿਹਾ ਕਿ ਇੱਥੇ ਇੱਕ ਓਪਨ ਜਿੰਮ ਵੀ ਸਥਾਪਿਤ ਕੀਤਾ ਜਾਵੇ ਤਾਂ ਜੋ ਲੋਕ ਵਿਹਲੇ ਸਮੇਂ ਇੱਥੇ ਕਸਰਤ ਕਰ ਸਕਣ।

ਪਿੰਡ ਵਾਸੀਆਂ ਨੂੰ ਸਮਰਪਿਤ ਕੀਤੇ ਗਏ ਪ੍ਰੋਜੈਕਟਾਂ ਵਿੱਚ 27 ਲੱਖ ਰੁਪਏ ਦੀ ਲਾਗਤ ਨਾਲ ਖੇਡ ਮੈਦਾਨ ਅਤੇ ਨਾਲ ਲੱਗਦਾ ਪਾਰਕ, 19 ਲੱਖ ਰੁਪਏ ਦੀ ਲਾਗਤ ਨਾਲ ਥਾਪਰ ਮਾਡਲ ਸੀਵਰੇਜ ਦੇ ਪਾਣੀ ਦਾ ਨਿਕਾਸ ਸਿਸਟਮ, 17 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਅਤੇ 6 ਲੱਖ ਰੁਪਏ ਦੀ ਲਾਗਤ ਨਾਲ ਇੱਕ ਛੋਟਾ ਪਾਰਕ ਸ਼ਾਮਲ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਮੁੱਖ ਸੜਕ ਪੱਕਾ ਹੋਣ ਤੋਂ ਰਹਿੰਦੇ ਕੱਚੇ ਲਿੰਕ ਸਮੇਤ ਸਾਰੀਆਂ ਲਟਕਦੀਆਂ ਮੰਗਾਂ ਨੂੰ ਜਲਦੀ ਪੂਰਾ ਕਰਨ ਦਾ ਭਰੋਸਾ ਦਿੱਤਾ।

ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਦੇ ਨਿਊ ਚੰਡੀਗੜ੍ਹ ਖੇਤਰ ਵਿੱਚ ਈਕੋ ਟੂਰਿਜ਼ਮ ਦੀਆਂ ਅਥਾਹ ਸੰਭਾਵਨਾਵਾਂ ਹਨ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਹੋਣ ਦੇ ਨਾਤੇ ਉਹ ਇਹ ਐਲਾਨ ਕਰਦਿਆਂ ਮਾਣ ਮਹਿਸੂਸ ਕਰ ਰਹੇ ਹਨ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਣਾਈਆਂ ਗਈਆਂ ਨਿਵੇਸ਼ ਨੀਤੀਆਂ ਨੇ ਇਸ ਖੇਤਰ ਵਿੱਚ ਥੀਮ ਪਾਰਕ ਵਰਗੇ ਵੱਡੇ ਪ੍ਰੋਜੈਕਟਾਂ ਲਈ ਰਾਹ ਪੱਧਰਾ ਕੀਤਾ ਹੈ।

ਕੇਂਦਰ ਸਰਕਾਰ ਵੱਲੋਂ ਰਾਸ਼ਟਰੀ ਗਣਤੰਤਰ ਦਿਵਸ ਪਰੇਡ ਲਈ ਪੰਜਾਬ ਦੀ ਝਾਕੀ ਨੂੰ ਰੱਦ ਕਰਨ ਬਾਰੇ ਪੁੱਛੇ ਜਾਣ ‘ਤੇ ਉਨ੍ਹਾਂ ਕਿਹਾ ਕਿ ਇਹ ਬਹੁਤ ਦੁਖਦਾਈ ਹੈ ਕਿ ਰਾਸ਼ਟਰ ਦੇ ਆਜ਼ਾਦੀ ਨਾਇਕਾਂ ਸਰਦਾਰ ਭਗਤ ਸਿੰਘ ਅਤੇ ਕਰਤਾਰ ਸਿੰਘ ਸਰਾਭਾ ਦੀ ਤਸਵੀਰ ‘ਤੇ ਆਧਾਰਿਤ ਝਾਕੀ ਨੂੰ ਪਰੇਡ ਲਈ ਨਹੀਂ ਵਿਚਾਰਿਆ ਗਿਆ। ਇਸ ਮੌਕੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਵਿੱਚ ਐਸ.ਡੀ.ਐਮ ਖਰੜ ਗੁਰਮੰਦਰ ਸਿੰਘ, ਸਰਪੰਚ ਕੁਲਵਿੰਦਰ ਸਿੰਘ ਸਮੇਤ ਪਿੰਡ ਦੀ ਪੰਚਾਇਤ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਅਧਿਕਾਰੀ ਹਾਜ਼ਰ ਸਨ।

The post ਖੇਡ ਮੈਦਾਨਾਂ ਦੀ ਸਹੂਲਤ ਦੇ ਕੇ ਨੌਜਵਾਨਾਂ ਦੀ ਸਕਾਰਾਤਮਕ ਊਰਜਾ ਨੂੰ ਉਸਾਰੂ ਪਾਸੇ ਲਾਇਆ ਜਾਵੇਗਾ: ਅਨਮੋਲ ਗਗਨ ਮਾਨ appeared first on TheUnmute.com - Punjabi News.

Tags:
  • anmol-gagan-mann
  • breaking-news
  • games
  • news
  • playgrounds
  • positive-energy
  • punjab-youth
  • sports-ground
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form