TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਤਰਨ ਤਾਰਨ: ਸ੍ਰੀ ਦਰਬਾਰ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਚਾਰ ਨੌਜਵਾਨਾਂ ਦੀ ਦਰਦਨਾਕ ਸੜਕ ਹਾਦਸੇ 'ਚ ਮੌਤ Friday 12 January 2024 06:43 AM UTC+00 | Tags: accident-news breaking-news harike latest-news news punjab-news road-accident sri-darbar-sahib tarn-taran tarn-taran-accident ਚੰਡੀਗੜ੍ਹ, 12 ਜਨਵਰੀ 2024: ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਆਉਂਦੇ ਹਰੀਕੇ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ । ਜਿੱਥੇ ਖਲੌਤੇ ਟਰਾਲੇ ਵਿੱਚ ਗੱਡੀ ਵੱਜਣ (Road accident) ਨਾਲ ਕਾਰ ਸਵਾਰ ਚਾਰ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਹੈ | ਉੱਥੇ ਹੀ ਇਸ ਮਾਮਲੇ ਸਬੰਧੀ ਮੌਕੇ ਤੇ ਪਹੁੰਚੀ ਥਾਣਾ ਹਰ ਇੱਕ ਦੇ ਪੁਲਿਸ ਨੇ ਮ੍ਰਿਤਕ ਨੌਜਵਾਨਾਂ ਦੀਆਂ ਦੇਹਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਇਸ ਮਾਮਲੇ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮ੍ਰਿਤਕ ਨੌਜਵਾਨਾਂ ਦੇ ਰਿਸ਼ਤੇਦਾਰ ਦਿਲਬਾਗ ਸਿੰਘ ਨੇ ਦੱਸਿਆ ਕਿ ਨੌਜਵਾਨ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਮੱਥਾ ਟੇਕ ਕੇ ਵਾਪਸ ਪਿੰਡ ਗੁਰੂ ਹਰਿਰਾਇ ਸਾਹਿਬ ਨੂੰ ਪਰਤ ਰਹੇ ਸਨ ਕਿ ਹਰੀਕੇ ਨਜਦੀਕ ਅੰਮ੍ਰਿਤਸਰ ਤੋਂ ਹਰੀਕੇ ਅੰਦਰ ਨਵੇਂ ਹਾਈਵੇ ਤੇ ਕਰੀਬ ਸਵਾ 12 ਵਜੇ ਹਾਈਵੇ ਉੱਪਰ ਇੱਕ ਕੰਟੇਨਰ ਖ਼ਰਾਬ ਹੋਣ ਕਾਰਨ ਹਾਈਵੇ ਉੱਪਰ ਹੀ ਖੜਾ ਸੀ, ਜਿਸ ਪਿੱਛੇ ਇੱਕ 18 ਟੈਰੀ ਟਰਾਲਾ ਖੜਾ ਸੀ ਅਤੇ ਧੁੰਦ ਜ਼ਿਆਦਾ ਸੰਘਣੀ ਹੋਣ ਕਰਕੇ ਸਵਿਫਟ ਕਾਰ ਪੀਬੀ 05 ਏ ਈ 66 36 ਉਸ ਟਰਾਲੇ ਵਿੱਚ ਜਾ ਵੱਜੀ | ਹਾਦਸੇ (Road accident) ‘ਚ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਜਦੋਂ ਰਾਹ ਗਿਰਾਂ ਦੀ ਮੱਦਦ ਨਾਲ ਉਕਤ ਨੌਜਵਾਨਾਂ ਨੂੰ ਹਸਪਤਾਲ ਲਜਾਇਆ ਗਿਆ ਤਾਂ ਉਥੇ ਡਾਕਟਰਾਂ ਨੇ ਚਾਰ ਨੌਜਵਾਨਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ | ਜਿਹਨਾਂ ਦੀ ਪਛਾਣ ਪਰਮਜੀਤ ਸਿੰਘ ਗੁਰਦੇਵ ਸਿੰਘ ਰੋਬਨਪ੍ਰੀਤ ਸਿੰਘ ਅਤੇ ਰਾਜਵੀਰ ਸਿੰਘ ਵਜੋਂ ਹੋਈ ਹੈ। ਦਿਲਬਾਗ ਸਿੰਘ ਨੇ ਦੱਸਿਆ ਕਿ ਕਾਰ ਦਾ ਡਰਾਈਵਰ ਬਲਵਿੰਦਰ ਸਿੰਘ ਜੋ ਕਿ ਹਾਦਸੇ ਵਿੱਚ ਜ਼ਖਮੀ ਹੋ ਗਿਆ ਹੈ । ਉਥੇ ਹੀ ਮੌਕੇ ‘ਤੇ ਪਹੁੰਚੇ ਥਾਣਾ ਹਰੀਕੇ ਦੇ ਮੁਖੀ ਐਸਐਚਓ ਕੇਵਲ ਸਿੰਘ ਨੇ ਦੱਸਿਆ ਕਿ ਟਰਾਲੇ ਵਿੱਚ ਵਜੇ ਸਵਿਫਟ ਕਾਰ ਵਿੱਚ ਸਵਾਰ ਨੌਜਵਾਨਾਂ ਦੀ ਮੌਕੇ ਤੇ ਮੌਤ ਹੋ ਗਈ ਹੈ ਅਤੇ ਇਸ ਮਾਮਲੇ ਸਬੰਧੀ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਪਰਿਵਾਰ ਦੇ ਬਿਆਨ ਕਲਮਬੱਧ ਕੀਤੇ ਜਾ ਰਹੇ ਹਨ ਉਹਨਾਂ ਕਿਹਾ ਕਿ ਪਰਿਵਾਰ ਜਿਸ ਤਰ੍ਹਾਂ ਦੇ ਵੀ ਬਿਆਨ ਦਰਜ ਕਰਵਾਵੇਗਾ ਉਸ ਮੁਤਾਬਕ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ | The post ਤਰਨ ਤਾਰਨ: ਸ੍ਰੀ ਦਰਬਾਰ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਚਾਰ ਨੌਜਵਾਨਾਂ ਦੀ ਦਰਦਨਾਕ ਸੜਕ ਹਾਦਸੇ ‘ਚ ਮੌਤ appeared first on TheUnmute.com - Punjabi News. Tags:
|
ਘੱਟ ਗਿਣਤੀ ਕਮਿਸ਼ਨ ਨੇ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਮਾਮਲੇ 'ਚ ਪੰਜਾਬ ਸਰਕਾਰ ਤੋਂ ਮੰਗੀ ਰਿਪੋਰਟ Friday 12 January 2024 07:00 AM UTC+00 | Tags: breaking-news gurdev-singh-kaunke iqbal-singh-lalpura latest-news minority-commission news punjab-government punjab-news ਚੰਡੀਗੜ੍ਹ, 12 ਜਨਵਰੀ 2024: ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਸਾਬਕਾ ਜਥੇਦਾਰ ਗੁਰਦੇਵ ਸਿੰਘ ਕਾਉਂਕੇ (Gurdev Singh Kaunke) ਮਾਮਲੇ ‘ਚ ਪੰਜਾਬ ਸਰਕਾਰ ਤੋਂ ਰਿਪੋਰਟ ਤਲਬ ਕੀਤੀ ਹੈ। ਘੱਟ ਗਿਣਤੀ ਕਮਿਸ਼ਨ ਨੇ ਇਸ ਮਾਮਲੇ ‘ਚ ਪੰਜਾਬ ਸਰਕਾਰ ਨੂੰ 20 ਜਨਵਰੀ ਤੱਕ ਰਿਪੋਰਟ ਦੇਣ ਲਈ ਆਖਿਆ ਹੈ | ਪ੍ਰਾਪਤ ਜਾਣਕਾਰੀ ਮੁਤਾਬਕ ਇਸਤੋਂ ਤੋਂ ਪਹਿਲਾਂ ਮਾਮਲੇ (Gurdev Singh Kaunke) ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਸਰਕਾਰ ਨੇ ਇਸ ਮਾਮਲੇ ‘ਚ ਸਟੇਟਸ ਰਿਪੋਰਟ ਮੰਗੀ ਸੀ | ਮਿਲੀ ਜਾਣਕਾਰੀ ਮੁਤਾਬਕ ਇਸ ਸਬੰਧੀ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਧਾਨ ਪ੍ਰੋ. ਸ਼ਾਮ ਸਿੰਘ ਤੇ ਜਨਰਲ ਸਕੱਤਰ ਖੁਸ਼ਹਾਲ ਸਿੰਘ ਨੇ ਕੌਮੀ ਘੱਟ ਗਿਣਤੀ ਕਮਿਸ਼ਨ ਨੂੰ ਪੱਤਰ ਲਿਖਿਆ ਗਿਆ ਸੀ। ਇਸ ਤੋਂ ਬਾਅਦ ਕੇਂਦਰ ਸਰਕਾਰ ਦੇ ਅੰਡਰ ਸੈਕਟਰੀ ਸੁਮਨ ਕੁਮਾਰ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਰਿਪੋਰਟ ਮੰਗੀ ਹੈ। ਇਸ ਵਿੱਚ ਪੰਜਾਬ ਸਰਕਾਰ ਤੋਂ ਪੁੱਛਿਆ ਹੈ ਕਿ ਇਸ ਮਾਮਲੇ ‘ਚ ਹੁਣ ਤੱਕ ਕੀ ਕਾਰਵਾਈ ਕੀਤੀ ਹੈ | ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਨੇ ਕੇਂਦਰ ਸਰਕਾਰ ਨੂੰ ਇਸ ਮਾਮਲੇ ਵਿੱਚ ਦਖ਼ਲ ਦੇ ਕੇ ਮੁਲਜ਼ਮਾਂ ਵਿਰੁੱਧ ਤੁਰੰਤ ਕਾਰਵਾਈ ਕਰਵਾਉਣੀ ਚਾਹੀਦੀ ਹੈ। ਇਸ ਤੋਂ ਬਾਅਦ ਹੀ ਹੁਣ ਇਸ ਮਾਮਲੇ ਵਿੱਚ ਕਾਰਵਾਈ ਕੀਤੀ ਗਈ ਹੈ | The post ਘੱਟ ਗਿਣਤੀ ਕਮਿਸ਼ਨ ਨੇ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਮਾਮਲੇ ‘ਚ ਪੰਜਾਬ ਸਰਕਾਰ ਤੋਂ ਮੰਗੀ ਰਿਪੋਰਟ appeared first on TheUnmute.com - Punjabi News. Tags:
|
ਪੰਜਾਬ ਦੇ ਸਰਹੱਦੀ ਪਿੰਡਾਂ 'ਚ 575 ਥਾਵਾਂ 'ਤੇ ਲੱਗਣਗੇ CCTV ਕੈਮਰੇ, ਨਸ਼ਾ ਤਸਕਰੀ ਤੇ ਅਪਰਾਧੀ 'ਤੇ ਰਾਖੀ ਜਾਵੇਗੀ ਤਿੱਖੀ ਨਜ਼ਰ Friday 12 January 2024 07:09 AM UTC+00 | Tags: breaking-news cctv-cameras criminals drug drug-trafficking news punjab-news punjab-police ਚੰਡੀਗੜ੍ਹ, 12 ਜਨਵਰੀ 2024: ਪੰਜਾਬ ਪੁਲਿਸ ਹੁਣ ਸਰਹੱਦੀ ਇਲਾਕਿਆਂ ਦੇ ਸ਼ਹਿਰਾਂ ਵਿੱਚ ਹੀ ਨਹੀਂ ਸਗੋਂ ਪਿੰਡਾਂ ਵਿੱਚ ਵੀ ਆਪਣਾ ਨੈੱਟਵਰਕ ਮਜ਼ਬੂਤ ਕਰਨ ਵਿੱਚ ਲੱਗੀ ਹੋਈ ਹੈ। ਨਸ਼ਾ ਤਸਕਰਾਂ ਅਤੇ ਅਪਰਾਧੀਆਂ ‘ਤੇ ਨਜ਼ਰ ਰੱਖਣ ਲਈ ਪਿੰਡਾਂ ‘ਚ ਸੀਸੀਟੀਵੀ ਕੈਮਰੇ ਲਗਾਉਣ ਦੇ ਉਪਰਾਲੇ ਸ਼ੁਰੂ ਹੋ ਗਏ ਹਨ। ਪਹਿਲੇ ਪੜਾਅ ‘ਚ ਫ਼ਿਰੋਜ਼ਪੁਰ, ਤਰਨ ਤਾਰਨ ਅਤੇ ਅੰਮ੍ਰਿਤਸਰ ਦੇ ਪਿੰਡਾਂ ‘ਚ 575 ਥਾਵਾਂ ‘ਤੇ ਕੈਮਰੇ (CCTV cameras) ਲਗਾਏ ਜਾਣਗੇ। ਹਾਲਾਂਕਿ, ਪਿੰਡ ਰੱਖਿਆ ਕਮੇਟੀਆਂ ਪਹਿਲਾਂ ਹੀ ਕੰਮ ਕਰ ਰਹੀਆਂ ਹਨ। ਪੰਜਾਬ ਦੇ 6 ਜ਼ਿਲ੍ਹੇ ਸਿੱਧੇ ਪਾਕਿਸਤਾਨ ਨਾਲ ਲੱਗਦੇ ਹਨ। ਜਿਨ੍ਹਾ ਦੀ 560 ਕਿਲੋਮੀਟਰ ਲੰਬੀ ਸਰਹੱਦ ਪਾਕਿਸਤਾਨ ਨਾਲ ਲੱਗਦੀ ਹੈ। ਵਰਤਮਾਨ ਸਮੇਂ ਵਿੱਚ ਇਨ੍ਹਾਂ ਖੇਤਰਾਂ ਵਿੱਚ ਨਸ਼ਾ ਤਸਕਰੀ ਤੋਂ ਲੈ ਕੇ ਅਪਰਾਧਿਕ ਗਤੀਵਿਧੀਆਂ ਤੱਕ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ। ਦਸੰਬਰ 2022 ‘ਚ ਤਰਨ ਤਾਰਨ ਦੇ ਸਰਹਾਲੀ ਥਾਣੇ ‘ਤੇ ਵੀ ਹਮਲਾ ਹੋਇਆ ਸੀ। ਇਸ ਸਭ ਨੇ ਪੁਲਿਸ ਨੂੰ ਸੋਚਣ ਲਈ ਮਜਬੂਰ ਕਰ ਦਿੱਤਾ ਸੀ। ਇਸ ਦੇ ਨਾਲ ਹੀ ਸਰਹੱਦ ਪਾਰੋਂ ਆਉਣ ਵਾਲੇ ਡਰੋਨ ਵੀ ਪੁਲਿਸ ਲਈ ਸਿਰਦਰਦੀ ਬਣੇ ਹੋਏ ਹਨ। ਅਜਿਹੇ ‘ਚ ਇਸ ਗੱਲ ‘ਤੇ ਕਾਫੀ ਸਮੇਂ ਤੋਂ ਯੋਜਨਾ ਬਣਾਈ ਜਾ ਰਹੀ ਸੀ। ਜਿਸ ਤੋਂ ਬਾਅਦ ਇਸ ਪ੍ਰੋਜੈਕਟ (CCTV cameras) ਨੂੰ ਅੱਗੇ ਵਧਾਇਆ ਜਾਵੇ। ਸਰਹੱਦੀ ਖੇਤਰਾਂ ਨਾਲ ਸਬੰਧਤ ਪ੍ਰਾਜੈਕਟਾਂ ਲਈ 20 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਹੈ। ਪੁਲਿਸ ਨੇ ਇਸ ਦਿਸ਼ਾ ਵਿੱਚ ਕੰਮ ਸ਼ੁਰੂ ਕਰ ਦਿੱਤਾ ਹੈ। The post ਪੰਜਾਬ ਦੇ ਸਰਹੱਦੀ ਪਿੰਡਾਂ ‘ਚ 575 ਥਾਵਾਂ ‘ਤੇ ਲੱਗਣਗੇ CCTV ਕੈਮਰੇ, ਨਸ਼ਾ ਤਸਕਰੀ ਤੇ ਅਪਰਾਧੀ ‘ਤੇ ਰਾਖੀ ਜਾਵੇਗੀ ਤਿੱਖੀ ਨਜ਼ਰ appeared first on TheUnmute.com - Punjabi News. Tags:
|
ਸੰਗਰੂਰ ਜ਼ਿਲ੍ਹੇ 'ਚ 4.62 ਕਰੋੜ ਦੀ ਲਾਗਤ ਨਾਲ ਬਣੀਆਂ 14 ਨਵੀਆਂ ਅਤਿ-ਆਧੁਨਿਕ ਲਾਇਬ੍ਰੇਰੀਆਂ ਲੋਕਾਂ ਨੂੰ ਕੀਤੀਆਂ ਸਮਰਪਿਤ Friday 12 January 2024 07:15 AM UTC+00 | Tags: art-libraries breaking-news education india libraries news punjab-new sangrur ਸੰਗਰੂਰ, 12 ਜਨਵਰੀ 2024: ਸੂਬੇ ਵਿੱਚ ਅਤਿ-ਆਧੁਨਿਕ ਲਾਇਬ੍ਰੇਰੀਆਂ (libraries) ਸਥਾਪਤ ਕਰਨ ਸਬੰਧੀ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੀਤੇ ਦਿਨ ਸੰਗਰੂਰ ਜ਼ਿਲ੍ਹੇ ਵਿੱਚ 4.62 ਕਰੋੜ ਦੀ ਲਾਗਤ ਨਾਲ ਬਣੀਆਂ 14 ਨਵੀਆਂ ਅਤਿ-ਆਧੁਨਿਕ ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ ਕੀਤੀਆਂ। ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਹ ਲਾਇਬ੍ਰੇਰੀਆਂ ਸੂਬੇ ਦੇ ਵਿਕਾਸ ਅਤੇ ਖੁਸ਼ਹਾਲੀ ਦੇ ਧੁਰੇ ਵਜੋਂ ਕੰਮ ਕਰਨਗੀਆਂ ਅਤੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਸੂਬੇ ਦੇ ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਨੌਜਵਾਨਾਂ ਦੇ ਸ਼ਕਤੀਕਰਨ ਅਤੇ ਉਨ੍ਹਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਬਰਾਬਰ ਦੇ ਭਾਈਵਾਲ ਬਣਾਉਣ ਵਿੱਚ ਅਹਿਮ ਸਾਬਤ ਹੋਵੇਗਾ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕਰਦਿਆਂ ਕਿਹਾ ਕਿ ਇਹ ਲਾਇਬ੍ਰੇਰੀਆਂ ਨੌਜਵਾਨਾਂ ਦੀ ਤਕਦੀਰ ਬਦਲਣ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ, ਜਿੱਥੋਂ ਪੜ੍ਹ ਕੇ ਸੂਬੇ ਦੇ ਨੌਜਵਾਨ ਵੱਡੇ ਅਫ਼ਸਰ, ਵਿਗਿਆਨੀ, ਡਾਕਟਰ, ਤਕਨੀਕੀ ਮਾਹਰ ਅਤੇ ਹੋਰ ਉੱਚੇ ਅਹੁਦਿਆਂ 'ਤੇ ਬਿਰਾਜਮਾਨ ਹੋਣਗੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਆਲੇ ਦਰਜੇ ਦੀਆਂ ਲਾਇਬ੍ਰੇਰੀਆਂ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਹ ਪੁਸਤਕ ਪ੍ਰੇਮੀਆਂ ਲਈ ਵੱਧ ਤੋਂ ਵੱਧ ਲਾਹੇਵੰਦ ਸਾਬਤ ਹੋਣ। ਉਨ੍ਹਾਂ ਕਿਹਾ ਕਿ ਇਹ ਲਾਇਬ੍ਰੇਰੀਆਂ ਹਾਈਟੈਕ ਸਹੂਲਤਾਂ ਜਿਵੇਂ ਏਅਰ ਕੰਡੀਸ਼ਨਰ, ਇਨਵਰਟਰ, ਸੀ.ਸੀ.ਟੀ.ਵੀ. ਕੈਮਰੇ, ਵਾਈ-ਫਾਈ ਅਤੇ ਹੋਰ ਸਹੂਲਤਾਂ ਨਾਲ ਲੈਸ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲਾਇਬ੍ਰੇਰੀਆਂ ਅਸਲ ਮਾਇਨੇ ਵਿੱਚ ਗਿਆਨ ਅਤੇ ਸਾਹਿਤ ਦਾ ਭੰਡਾਰ ਹਨ। ਉਨ੍ਹਾਂ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਅਤਿ-ਆਧੁਨਿਕ ਲਾਇਬ੍ਰੇਰੀਆਂ ਵਿੱਚ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਮੁੱਲਵਾਨ ਕਿਤਾਬਾਂ ਮੌਜੂਦ ਹਨ, ਜੋ ਪੁਸਤਕ ਪ੍ਰੇਮੀਆਂ ਨੂੰ ਆਕਰਸ਼ਿਤ ਕਰਨਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਲਾਇਬ੍ਰੇਰੀਆਂ (libraries) ਦੇ ਸੰਗ੍ਰਹਿ ਵਿੱਚ ਕੁਝ ਦੁਰਲੱਭ ਅਤੇ ਕੀਮਤੀ ਪੁਸਤਕਾਂ ਸ਼ਾਮਲ ਹਨ, ਜੋ ਪੁਸਤਕ ਪ੍ਰੇਮੀਆਂ ਲਈ ਬਹੁਤ ਲਾਹੇਵੰਦ ਸਿੱਧ ਹੋਣਗੀਆਂ। ਉਨ੍ਹਾਂ ਉਮੀਦ ਜਤਾਈ ਕਿ ਇਹ ਲਾਇਬ੍ਰੇਰੀਆਂ ਵਿਦਿਆਰਥੀਆਂ ਦੀ ਤਕਦੀਰ ਬਦਲਣ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਹਰ ਖੇਤਰ ਵਿੱਚ ਮੱਲਾਂ ਮਾਰਨ ਅਤੇ ਸੂਬੇ ਵਿੱਚੋਂ ਅਜਿਹੇ ਹੁਨਰਮੰਦ ਨੌਜਵਾਨ ਪੈਦਾ ਕੀਤੇ ਜਾ ਸਕਣ, ਜੋ ਵੱਖ-ਵੱਖ ਖੇਤਰਾਂ ਵਿੱਚ ਸੂਬੇ ਦਾ ਨਾਮ ਰੌਸ਼ਨ ਕਰਨ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਵਾਰ ਹੀਰੋਜ਼ ਸਟੇਡੀਅਮ ਵਿੱਚ 14 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਵੇਟ ਲਿਫਟਿੰਗ ਸੈਂਟਰ ਅਤੇ 92 ਲੱਖ ਨਾਲ ਤਿਆਰ ਐਸਟ੍ਰੋ ਟਰਫ ਲੋਕਾਂ ਨੂੰ ਸਮਰਪਿਤ ਕੀਤੇ। ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ‘ਤੇ ਵਿਸ਼ੇਸ਼ ਧਿਆਨ ਦਿੱਤਾ ਹੈ, ਜਿਸ ਨਾਲ ਨੌਜਵਾਨਾਂ ਦੀ ਅਸੀਮ ਊਰਜਾ ਸਹੀ ਪਾਸੇ ਵੱਲ ਲੱਗ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲੀ ਵਾਰ ਖਿਡਾਰੀਆਂ ਨੂੰ ਖੇਡਾਂ ਦੀ ਤਿਆਰੀ ਲਈ ਫੰਡ ਦਿੱਤੇ ਹਨ ਤਾਂ ਜੋ ਉਹ ਖੇਡ ਮੁਕਾਬਲਿਆਂ ਵਿੱਚ ਮੱਲਾਂ ਮਾਰ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਇਸੇ ਦਾ ਨਤੀਜਾ ਹੈ ਕਿ ਪਿਛਲੇ ਸਾਲ ਹੋਈਆਂ ਏਸ਼ਿਆਈ ਖੇਡਾਂ ਵਿੱਚ ਪੰਜਾਬੀਆਂ ਨੇ 19 ਤਗਮੇ ਜਿੱਤੇ, ਜੋ ਕਿ ਏਸ਼ੀਆਡ ਸ਼ੁਰੂ ਹੋਣ ਤੋਂ ਲੈ ਕੇ ਬਾਕੀ ਰਾਜਾਂ ਦੇ ਮੁਕਾਬਲੇ ਸਭ ਤੋਂ ਵੱਧ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਸਾਰਿਆਂ ਲਈ ਬਹੁਤ ਮਾਣ ਵਾਲੀ ਗੱਲ ਹੈ ਕਿਉਂਕਿ ਭਾਰਤੀ ਹਾਕੀ ਦਲ ਵਿੱਚ 10 ਖਿਡਾਰੀ ਪੰਜਾਬ ਦੇ ਹਨ। ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਸੂਬੇ ਦੇ ਖਿਡਾਰੀ ਪੰਜਾਬ ਦਾ ਨਾਮ ਰੌਸ਼ਨ ਕਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਖਿਡਾਰੀਆਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਦੇ ਨਾਲ-ਨਾਲ ਨਗਦ ਇਨਾਮ ਅਤੇ ਹੋਰ ਸਹੂਲਤਾਂ ਦੇ ਕੇ ਉਨ੍ਹਾਂ ਦਾ ਮਾਣ-ਸਨਮਾਨ ਵੀ ਕਰ ਰਹੀ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਪੰਜਾਬ ਭਰ ਵਿੱਚ ਗਣਤੰਤਰ ਦਿਵਸ ਦੀ ਪਰੇਡ ਸਿੰਥੈਟਿਕ ਟਰੈਕ ਵਾਲੇ ਕਿਸੇ ਵੀ ਗਰਾਊਂਡ ਵਿਖੇ ਨਹੀਂ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪਰੇਡ ਦੌਰਾਨ ਰਾਜ ਅਤੇ ਦੇਸ਼ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਦਰਸਾਉਣ ਲਈ ਕਈ ਝਾਕੀਆਂ ਅਤੇ ਹੋਰ ਸਮਾਗਮ ਕਰਵਾਏ ਜਾਂਦੇ ਹਨ। । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮਾਗਮਾਂ ਦੌਰਾਨ ਪਰੇਡ ਸਮੇਂ ਵਾਹਨਾਂ ਅਤੇ ਹੋਰ ਮਸ਼ੀਨਰੀ ਦੀ ਆਵਾਜਾਈ ਟਰੈਕ ਨੂੰ ਨੁਕਸਾਨ ਪਹੁੰਚਾਉਂਦੀ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਟਰੈਕ ਨੂੰ ਨੁਕਸਾਨ ਪਹੁੰਚਣ ਨਾਲ ਖਿਡਾਰੀਆਂ ਨੂੰ ਬਹੁਤ ਜ਼ਿਆਦਾ ਦਿੱਕਤ ਪੇਸ਼ ਆਉਂਦੀ ਹੈ, ਜੋ ਬਿਲਕੁਲ ਵੀ ਠੀਕ ਨਹੀਂ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਕਿਸੇ ਵੀ ਸਥਿਤੀ ਤੋਂ ਬਚਣ ਲਈ ਸੂਬਾ ਸਰਕਾਰ ਨੇ ਗਣਤੰਤਰ ਦਿਵਸ ਦੀ ਪਰੇਡ ਸਿੰਥੈਟਿਕ ਟਰੈਕ ਵਾਲੇ ਕਿਸੇ ਵੀ ਸਟੇਡੀਅਮ ਵਿੱਚ ਨਾ ਕਰਵਾਉਣ ਦਾ ਫੈਸਲਾ ਲਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਫੈਸਲੇ ਤਹਿਤ ਗਣਤੰਤਰ ਦਿਵਸ ਮੌਕੇ ਲੁਧਿਆਣਾ ਵਿਖੇ ਹੋਣ ਵਾਲਾ ਸਮਾਗਮ ਹੁਣ ਪੀ.ਏ.ਯੂ ਵਿਖੇ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਵਚਨਬੱਧ ਹੈ ਅਤੇ ਖਿਡਾਰੀਆਂ ਜਾਂ ਖੇਡਾਂ ਦੇ ਬੁਨਿਆਦੀ ਢਾਂਚੇ ਦਾ ਕੋਈ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ। The post ਸੰਗਰੂਰ ਜ਼ਿਲ੍ਹੇ ‘ਚ 4.62 ਕਰੋੜ ਦੀ ਲਾਗਤ ਨਾਲ ਬਣੀਆਂ 14 ਨਵੀਆਂ ਅਤਿ-ਆਧੁਨਿਕ ਲਾਇਬ੍ਰੇਰੀਆਂ ਲੋਕਾਂ ਨੂੰ ਕੀਤੀਆਂ ਸਮਰਪਿਤ appeared first on TheUnmute.com - Punjabi News. Tags:
|
CM ਭਗਵੰਤ ਮਾਨ ਵੱਲੋਂ ਸੁਖਬੀਰ ਬਾਦਲ ਦੇ ਮਾਣਹਾਨੀ ਕੇਸ ਦਾ ਸਵਾਗਤ, ਆਖਿਆ- ਪੰਜਾਬ ਵਿਰੋਧੀ ਰੁਖ਼ ਨੂੰ ਬੇਨਕਾਬ ਕਰਨ ਦਾ ਮੌਕਾ ਮਿਲਿਆ Friday 12 January 2024 07:22 AM UTC+00 | Tags: breaking-news case-of-defamation latest-news news punjab-news sukhbir-badal the-unmute-breaking-news the-unmute-latest-news the-unmute-punjabi-news ਸੰਗਰੂਰ, 12 ਜਨਵਰੀ 2024: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਵੱਲੋਂ ਦਾਇਰ ਮਾਣਹਾਨੀ ਦੇ ਮੁਕੱਦਮੇ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਨੂੰ ਬਾਦਲ ਪਰਿਵਾਰ ਦੇ ਪੰਜਾਬ ਵਿਰੋਧੀ ਪੈਂਤੜੇ ਅਤੇ ਮਾੜੇ ਕੰਮਾਂ ਦਾ ਪਰਦਾਫ਼ਾਸ਼ ਕਰਨ ਦਾ ਇੱਕ ਹੋਰ ਮੌਕਾ ਮਿਲੇਗਾ। ਇੱਥੇ 14 ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਕੇਸ ਦੀ ਰੋਜ਼ਾਨਾ ਸੁਣਵਾਈ ਲਈ ਬੇਨਤੀ ਕਰਨਗੇ ਤਾਂ ਜੋ ਲੋਕਾਂ ਨੂੰ ਬਾਦਲਾਂ ਦੇ ਪਾਪਾਂ ਬਾਰੇ ਜਾਣੂੰ ਕਰਵਾਇਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਾਦਲਾਂ ਦੀ ਪੰਜਾਬ ਨਾਲ ਕੀਤੀ ਗੱਦਾਰੀ ਦੇ ਇਨਾਮ ਵਜੋਂ ਹਰਿਆਣਾ ਨੇ ਉਨ੍ਹਾਂ ਦੇ ਫਾਰਮ ਹਾਊਸ ਤੱਕ ਨਹਿਰ ਦੀ ਉਸਾਰੀ ਕੀਤੀ। ਉਨ੍ਹਾਂ ਕਿਹਾ ਕਿ ਇੰਨਾ ਹੀ ਨਹੀਂ ਸੂਬੇ ਦੀ ਤਰੱਕੀ ਵਿੱਚ ਅੜਿੱਕਾ ਡਾਹ ਕੇ ਬਾਦਲਾਂ ਨੇ ਹੋਟਲ, ਟਰਾਂਸਪੋਰਟ ਅਤੇ ਹੋਰ ਕਾਰੋਬਾਰ ਵਧਾਏ, ਜਿਸ ਬਾਰੇ ਲੋਕਾਂ ਨੂੰ ਵਿਸਥਾਰ ਨਾਲ ਦੱਸਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਆਪਣੀ ਜਾਇਦਾਦ ਬਚਾਉਣ ਲਈ ਕੇਸ ਲੜ ਰਹੇ ਹਨ, ਜਦੋਂ ਕਿ ਉਹ ਲੋਕਾਂ ਨੂੰ ਬਚਾਉਣ ਲਈ ਅਦਾਲਤ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਬਾਦਲ ਪਰਿਵਾਰ ਦੀਆਂ ਉਨ੍ਹਾਂ ਸਾਰੀਆਂ ਕਰਤੂਤਾਂ ਬਾਰੇ ਦੁਨੀਆਂ ਨੂੰ ਦੱਸਣਗੇ, ਜਿਨ੍ਹਾਂ ਕਾਰਨ ਸੂਬਾ ਵੱਖ-ਵੱਖ ਖੇਤਰਾਂ ਵਿੱਚ ਪਛੜ ਗਿਆ ਹੈ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਦੇ ਹੱਥ ਪੰਜਾਬ ਅਤੇ ਪੰਜਾਬੀਆਂ ਦੇ ਖ਼ੂਨ ਨਾਲ ਰੰਗੇ ਹੋਏ ਹਨ, ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਉਨ੍ਹਾਂ ਦੇ ਗੁਨਾਹਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰ ਸਕਦੇ। ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਲੋਕ ਦਾਅਵਾ ਕਰਦੇ ਸਨ ਕਿ ਉਹ 25 ਸਾਲ ਰਾਜ ਕਰਨਗੇ, ਉਨ੍ਹਾਂ ਨੂੰ ਲੋਕਾਂ ਨੇ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਆਪਣੇ 25 ਵਿਧਾਇਕਾਂ ਦੀ ਚੋਣ ਵੀ ਨਹੀਂ ਕਰਵਾ ਸਕੇ ਕਿਉਂਕਿ ਇਨ੍ਹਾਂ ਨੂੰ ਲੋਕਾਂ ਨੇ ਨਕਾਰ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਹੰਕਾਰੀ ਆਗੂਆਂ ਨੂੰ ਲੋਕਾਂ ਨੇ ਬਾਹਰ ਦਾ ਦਰਵਾਜ਼ਾ ਦਿਖਾ ਕੇ ਸਿਆਸੀ ਗੁਮਨਾਮੀ ਵਿੱਚ ਭੇਜ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀ ਸਰਕਾਰ ਦੌਰਾਨ ਸਿਆਸੀ ਆਗੂਆਂ ਦੇ ਕੋਟੇ ਨੇ ਆਮ ਆਦਮੀ ਦੇ ਹਿੱਤ ਹੜੱਪ ਲਏ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਨੇ ਅਜਿਹੇ ਸਾਰੇ ਸਿਆਸੀ ਕੋਟਿਆਂ ਨੂੰ ਖ਼ਤਮ ਕਰ ਕੇ ਆਮ ਆਦਮੀ ਦੇ ਸ਼ਕਤੀਕਰਨ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਨੂੰ ਮੁੱਖ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਾਡਾ ਮੁੱਖ ਮੰਤਵ ਲੋਕਾਂ ਦੀ ਭਲਾਈ ਤੇ ਤਰੱਕੀ ਅਤੇ ਆਮ ਆਦਮੀ ਦਾ ਵਿਆਪਕ ਵਿਕਾਸ ਯਕੀਨੀ ਬਣਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਉਹ ਇਕ ਆਮ ਪਰਿਵਾਰ ਨਾਲ ਸਬੰਧਤ ਹਨ ਅਤੇ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਹਮੇਸ਼ਾ ਇਹ ਵਿਸ਼ਵਾਸ ਸੀ ਕਿ ਉਨ੍ਹਾਂ ਕੋਲ ਰਾਜ ਕਰਨ ਦਾ ਇਲਾਹੀ ਅਧਿਕਾਰ ਹੈ, ਜਿਸ ਕਾਰਨ ਉਨ੍ਹਾਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਇਕ ਆਮ ਆਦਮੀ ਸੂਬੇ ਨੂੰ ਵਧੀਆ ਤਰੀਕੇ ਨਾਲ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੰਮਾ ਸਮਾਂ ਲੋਕਾਂ ਨੂੰ ਮੂਰਖ ਬਣਾਇਆ ਪਰ ਹੁਣ ਲੋਕ ਇਨ੍ਹਾਂ ਦੇ ਗੁਮਰਾਹਕੁੰਨ ਪ੍ਰਚਾਰ ਤੋਂ ਬਾਜ਼ ਨਹੀਂ ਆਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਮਾਈ ਭਾਗੋ, ਗ਼ਦਰੀ ਬਾਬੇ ਸਮੇਤ ਮਹਾਨ ਸ਼ਹੀਦਾਂ ਉਤੇ ਆਧਾਰਤ ਝਾਕੀ ਨੂੰ ਰੱਦ ਕਰ ਕੇ ਉਨ੍ਹਾਂ ਦਾ ਨਿਰਾਦਰ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਗਣਤੰਤਰ ਦਿਵਸ ਦੀ ਪਰੇਡ ਵਿੱਚ ਪੰਜਾਬ ਦੀਆਂ ਝਾਕੀਆਂ ਨੂੰ ਸ਼ਾਮਲ ਨਾ ਕਰਕੇ ਇਨ੍ਹਾਂ ਨਾਇਕਾਂ ਦੇ ਯੋਗਦਾਨ ਅਤੇ ਕੁਰਬਾਨੀ ਨੂੰ ਘਟਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਕਿਉਂਕਿ ਇਹ ਇਨ੍ਹਾਂ ਮਹਾਨ ਦੇਸ਼ ਭਗਤਾਂ ਅਤੇ ਕੌਮੀ ਆਗੂਆਂ ਦਾ ਨਿਰਾਦਰ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਯੋਗਦਾਨ ਨੂੰ ਝਾਕੀਆਂ ਰਾਹੀਂ ਸੂਬੇ ਭਰ ਵਿੱਚ ਦਿਖਾਏਗੀ। ਮੁੱਖ ਮੰਤਰੀ ਨੇ ਭਵਿੱਖਬਾਣੀ ਕੀਤੀ ਕਿ ਲੋਕ ਇਨ੍ਹਾਂ ਪਾਰਟੀਆਂ ਦੇ ਭ੍ਰਿਸ਼ਟ ਆਗੂਆਂ ਤੋਂ ਇੰਨੇ ਅੱਕ ਚੁੱਕੇ ਹਨ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਸੂਬੇ ਦੀਆਂ ਸਾਰੀਆਂ ਸੀਟਾਂ ‘ਤੇ ਸਾਨੂੰ ਹੂੰਝਾ ਫੇਰ ਜਿੱਤ ਦਿਵਾਉਣਗੇ। ਉਨ੍ਹਾਂ ਕਿਹਾ ਕਿ ਲੋਕ ਆਉਣ ਵਾਲੀਆਂ ਆਮ ਚੋਣਾਂ ਵਿੱਚ ਸੂਬੇ ਦੀਆਂ ਸਾਰੀਆਂ 13 ਸੀਟਾਂ ਉਨ੍ਹਾਂ ਨੂੰ ਜਿਤਾਉਣ ਦਾ ਮਨ ਬਣਾ ਚੁੱਕੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ 13-0 ਦੇ ਅੰਕੜੇ ਨਾਲ ਜਿੱਤਾਂਗਾ, ਜਦੋਂ ਕਿ ਬਾਕੀ ਪਾਰਟੀਆਂ ਦੇ ਖਾਤੇ ਵੀ ਨਹੀਂ ਖੁੱਲ੍ਹਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੇ ਇਕ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਦੀ ਮਲਕੀਅਤ ਵਾਲੇ ਗੋਇੰਦਵਾਲ ਪਾਵਰ ਪਲਾਂਟ ਨੂੰ ਖ਼ਰੀਦ ਕੇ ਇਤਿਹਾਸ ਰਚਿਆ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਇਹ ਉਲਟਾ ਰੁਝਾਨ ਸ਼ੁਰੂ ਹੋਇਆ ਹੈ ਕਿ ਸਰਕਾਰ ਨੇ ਕੋਈ ਪ੍ਰਾਈਵੇਟ ਪਾਵਰ ਪਲਾਂਟ ਖਰੀਦਿਆ ਹੈ, ਜਦੋਂ ਕਿ ਪਹਿਲਾਂ ਸੂਬਾ ਸਰਕਾਰਾਂ ਆਪਣੀਆਂ ਜਾਇਦਾਦਾਂ ਮਨਪਸੰਦ ਵਿਅਕਤੀਆਂ ਨੂੰ 'ਕੌਡੀਆਂ' ਦੇ ਭਾਅ ਵੇਚਦੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਉਂਕਿ ਪਛਵਾੜਾ ਕੋਲਾ ਖਾਣ ਤੋਂ ਨਿਕਲਣ ਵਾਲੇ ਕੋਲੇ ਦੀ ਵਰਤੋਂ ਸਰਕਾਰੀ ਪਾਵਰ ਪਲਾਂਟਾਂ ਲਈ ਹੀ ਕੀਤੀ ਜਾ ਸਕਦੀ ਹੈ ਅਤੇ ਇਸ ਪਾਵਰ ਪਲਾਂਟ ਦੀ ਖਰੀਦ ਨਾਲ ਇਸ ਕੋਲੇ ਨੂੰ ਹੁਣ ਇੱਥੇ ਵਰਤ ਕੇ ਸੂਬੇ ਦੇ ਹਰ ਖੇਤਰ ਨੂੰ ਬਿਜਲੀ ਮੁਹੱਈਆ ਕਰਨ ਦਾ ਰਾਹ ਖੁੱਲ੍ਹਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਹਸਪਤਾਲਾਂ, ਸਕੂਲਾਂ ਵਿੱਚ ਮੁਕੰਮਲ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ ਅਤੇ ਆਮ ਆਦਮੀ ਦੀ ਭਲਾਈ ਲਈ ਨਵੇਂ ਮੈਡੀਕਲ ਕਾਲਜ ਖੋਲ੍ਹੇ ਜਾ ਰਹੇ ਹਨ ਅਤੇ 90 ਫੀਸਦੀ ਖਪਤਕਾਰਾਂ ਨੂੰ ਬਿਜਲੀ ਦਾ ਬਿੱਲ ਜ਼ੀਰੋ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਫੈਸਲੇ ਉਨ੍ਹਾਂ ਲੋਕਾਂ ਵੱਲੋਂ ਲਏ ਜਾ ਰਹੇ ਹਨ, ਜੋ ਜ਼ਮੀਨੀ ਪੱਧਰ 'ਤੇ ਲੋਕਾਂ ਦੀਆਂ ਸਮੱਸਿਆਵਾਂ ਤੋਂ ਜਾਣੂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਨੇ ਸੂਬੇ ਨੂੰ ਬਰਬਾਦ ਕਰ ਦਿੱਤਾ ਹੈ ਅਤੇ ਹੁਣ ਉਹ ਬੇਸ਼ਰਮੀ ਨਾਲ ਨੈਤਿਕਤਾ ਦੀਆਂ ਵੱਡੀਆਂ-ਵੱਡੀਆਂ ਗੱਲਾਂ ਕਰ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਹ ਦਿਨ ਗਏ, ਜਦੋਂ ਸੂਬੇ ਦਾ ਮੁਖੀ ਆਪਣੇ ਮਹਿਲਾਂ ਦੇ ਵੱਡੇ-ਵੱਡੇ ਕਮਰਿਆਂ ਤੱਕ ਸੀਮਤ ਰਹਿੰਦਾ ਸੀ, ਜਦੋਂ ਕਿ ਹੁਣ ਮੁੱਖ ਮੰਤਰੀ ਹਮੇਸ਼ਾ ਲੋਕਾਂ ਵਿਚਕਾਰ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰ ਕਿਸੇ ਦੀ ਮੁੱਖ ਮੰਤਰੀ ਤੱਕ ਆਸਾਨ ਪਹੁੰਚ ਹੈ, ਜਿਸ ਕਾਰਨ ਹੁਣ ਸੂਬੇ ਦਾ ਹਰ ਮਸਲਾ ਲੋਕਾਂ ਦੀ ਆਸ ਮੁਤਾਬਕ ਤੁਰੰਤ ਹੱਲ ਹੋ ਜਾਂਦਾ ਹੈ।
The post CM ਭਗਵੰਤ ਮਾਨ ਵੱਲੋਂ ਸੁਖਬੀਰ ਬਾਦਲ ਦੇ ਮਾਣਹਾਨੀ ਕੇਸ ਦਾ ਸਵਾਗਤ, ਆਖਿਆ- ਪੰਜਾਬ ਵਿਰੋਧੀ ਰੁਖ਼ ਨੂੰ ਬੇਨਕਾਬ ਕਰਨ ਦਾ ਮੌਕਾ ਮਿਲਿਆ appeared first on TheUnmute.com - Punjabi News. Tags:
|
ਪਟਿਆਲੇ ਦੇ ਨਵੇਂ ਬੱਸ ਸਟੈਂਡ 'ਤੇ ਸਮੋਸਿਆਂ ਨੂੰ ਲੈ ਕੇ ਹੋਇਆ ਝਗੜਾ, ਚੱਲੀਆਂ ਤਲਵਾਰਾਂ Friday 12 January 2024 07:34 AM UTC+00 | Tags: breaking-news crime new-bus-stand news nwes patiala-bus-stand patiala-new-bus-stand patiala-police samosa ਪਟਿਆਲਾ, 12 ਜਨਵਰੀ 2024: ਪਟਿਆਲੇ ਦਾ ਨਵਾਂ ਬੱਸ ਸਟੈਂਡ (bus stand) ਇੱਕ ਵਾਰ ਫਿਰ ਸੁਰਖੀਆਂ ‘ਚ ਹੈ | ਪਟਿਆਲੇ ਦੇ ਨਵੇਂ ਬੱਸ ਸਟੈਂਡ ਦੇ ਵਿੱਚ ਸਮੋਸੇ ਵਾਲੀ ਦੁਕਾਨ ਤੇ ਕੁਝ ਨੌਜਵਾਨ ਆਉਂਦੇ ਹਨ ਅਤੇ ਉਹਨਾਂ ਵੱਲੋਂ ਸਮੋਸਿਆਂ ਦੀ ਮੰਗ ਕੀਤੀ ਜਾਂਦੀ ਹੈ ਤੇ ਜਦੋਂ ਦੁਕਾਨਦਾਰ ਉਹਨਾਂ ਤੋਂ ਪੈਸੇ ਦੀ ਮੰਗ ਕਰਦਾ ਤਾਂ ਉਹ ਨੌਜਵਾਨ ਉਸ ਦੁਕਾਨਦਾਰ ਤੇ ਉਸ ਦੁਕਾਨ ਤੇ ਕੰਮ ਕਰਨ ਵਾਲੇ ਮੁੰਡਿਆਂ ਦੇ ਨਾਲ ਕੁੱਟਮਾਰ ਕਰ ਦਿੱਤੀ | ਇਸਦੇ ਨਾਲ ਹੀ ਉਹਨਾਂ ‘ਤੇ ਤਲਵਾਰਾਂ ਚਲਾ ਦਿੱਤੀਆਂ | ਦੁਕਾਨਦਾਰ ਦੇ ਮੁਤਾਬਕ ਜਦੋਂ ਸਮੋਸੇ ਖਾਣ ਤੋਂ ਬਾਅਦ ਉਹ ਉਹਨਾਂ ਤੋਂ ਪੈਸੇ ਮੰਗੇ ਤਾਂ ਨੌਜਵਾਨ ਪੈਸੇ ਦੇਣ ਤੋਂ ਮਨਾ ਕਰ ਦਿੱਤਾ ਤੇ ਉਨ੍ਹਾਂ ਨੇ ਪੀੜਤ ਉੱਪਰ ਹਮਲਾ ਕਰ ਦਿੱਤਾ | ਜਿਸ ਦੇ ਵਿੱਚ ਇੱਕ ਬੀਬੀ ਵੀ ਜ਼ਖਮੀ ਦੱਸੀ ਜਾ ਰਹੀ ਹੈ | ਪੁਲਿਸ ਅਧਿਕਾਰੀ ਮੌਕੇ ਤੇ ਪਹੁੰਚਦੇ ਹਨ ਤੇ ਉਹਨਾਂ ਦਾ ਕਹਿਣਾ ਹੈ ਕਿ ਸਾਨੂੰ ਸੂਚਨਾ ਮਿਲੀ ਸੀ ਜਿਸ ਦੇ ਅਧਾਰ ‘ਤੇ ਉਹ ਉਥੇ ਪਹੁੰਚੇ ਹਨ | ਪੁਲਿਸ ਜਾਂਚ ਕਰ ਰਹੀ ਹੈ ਕਿ ਕਿਹੜੇ ਮੁਲਜ਼ਮਾਂ ਵੱਲੋਂ ਇਹ ਕੁੱਟਮਾਰ ਕੀਤੀ ਗਈ ਹੈ | ਸੀਸੀਟੀਵੀ ਕੈਮਰੇ ਖੰਗਾਲੇ ਜਾਣਗੇ ਤੇ ਉਸ ਤੋਂ ਬਾਅਦ ਜਿਹੜੀ ਬਣਦੀ ਕਾਰਵਾਈ ਉਹ ਕੀਤੀ ਜਾਵੇਗੀ ਪੁਲਿਸ ਮੁਤਾਬਕ ਤਿੰਨ ਬੰਦੇ ਜ਼ਖਮੀ ਹੋਏ ਹਨ ਤੇ ਜਿਸ ਦੇ ਸਿਰ ਤੇ ਸੱਟਾਂ ਲੱਗੀਆਂ ਨੇ ਤੇ ਇੱਕ ਬੀਬੀ ਵੀ ਜ਼ਖਮੀ ਦੱਸੀ ਜਾ ਰਹੀ ਹੈ | ਇਹ ਪਟਿਆਲਾ ਦਾ ਉਹੀ ਨਵਾਂ ਬੱਸ ਸਟੈਂਡ (bus stand) ਹੈ, ਜਿੱਥੇ ਅੱਜ ਤੋਂ ਤਿੰਨ ਦਿਨ ਪਹਿਲਾਂ ਗੋਲੀਆਂ ਵੀ ਚੱਲੀਆਂ ਸਨ | ਪ੍ਰਸ਼ਾਸਨ ਅਤੇ ਪੁਲਿਸ ‘ਤੇ ਵੱਡੇ ਸਵਾਲ ਖੜੇ ਹੁੰਦੇ ਹਨ | ਅਮਨ ਕਾਨੂੰਨ ਵਿਵਸਥਾ ਨੂੰ ਲੈ ਕੇ ਲੋਕ ਕਾਫੀ ਜ਼ਿਆਦਾ ਪਰੇਸ਼ਾਨ ਹਨ ਅਤੇ ਆਮ ਲੋਕ ਜਿਹੜੇ ਬੱਸ ਸਟੈਂਡ ਰੋਜ਼ਾਨਾ ਦੀ ਤਰ੍ਹਾਂ ਬੱਸ ਸਟੈਂਡ ਆਉਂਦੇ ਜਾਂਦੇ ਹਨ, ਉਹਨਾਂ ਦੇ ਮਨਾਂ ਦੇ ਵਿੱਚ ਇੱਕ ਡਰ ਦੇਖਿਆ ਗਿਆ ਹੈ | The post ਪਟਿਆਲੇ ਦੇ ਨਵੇਂ ਬੱਸ ਸਟੈਂਡ ‘ਤੇ ਸਮੋਸਿਆਂ ਨੂੰ ਲੈ ਕੇ ਹੋਇਆ ਝਗੜਾ, ਚੱਲੀਆਂ ਤਲਵਾਰਾਂ appeared first on TheUnmute.com - Punjabi News. Tags:
|
ਜਲੰਧਰ ਦੇ ਕਾਰ ਬਾਜ਼ਾਰ 'ਚ ਲੱਗੀ ਭਿਆਨਕ ਅੱਗ, BMW ਤੇ ਔਡੀ ਕਾਰਾਂ ਸੜ ਕੇ ਸੁਆਹ Friday 12 January 2024 07:44 AM UTC+00 | Tags: amritsar-national-highway audi-cars breaking-news car-market fire-accident fire-broke jalandhar latest-news news punjab the-unmute-breaking-news the-unmute-latest-news the-unmute-punjab ਚੰਡੀਗੜ੍ਹ, 12 ਜਨਵਰੀ 2024: ਪੰਜਾਬ ਦੇ ਜਲੰਧਰ (Jalandhar) ‘ਚ ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਫਾਟਕ ਨੇੜੇ ਅਚਾਨਕ ਉੱਥੇ ਖੜ੍ਹੀਆਂ ਕਾਰਾਂ ਨੂੰ ਅੱਗ ਲੱਗ ਗਈ। ਇਸ ਭਿਆਨਕ ਅੱਗ ਵਿੱਚ ਮਹਿੰਗੀਆਂ ਕਾਰਾਂ ਸੜ ਕੇ ਸੁਆਹ ਹੋ ਗਈਆਂ। ਇਸ ਅੱਗ ‘ਚ 1 ਬੀ.ਐਮ.ਡਬਲਯੂ, 3 ਔਡੀ ਅਤੇ 1 ਇੰਡੀਕਾ ਕਾਰ ਸੜ ਕੇ ਸੁਆਹ ਹੋ ਗਈ। ਕਾਰ ਬਾਜ਼ਾਰ (Jalandhar) ‘ਚ ਕੰਮ ਕਰਦੇ ਮੁਲਾਜ਼ਮਾਂ ਨੇ ਇਸ ਅੱਗ ਬਾਰੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ, ਜਿਸ ‘ਤੇ ਸਵੇਰੇ ਤੜਕੇ ਹੀ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਪਾਣੀ ਦਾ ਛਿੜਕਾਅ ਕਰਕੇ ਅੱਗ ‘ਤੇ ਕਾਬੂ ਪਾਇਆ। ਪਰ ਜਦੋਂ ਤੱਕ ਅੱਗ ਬੁਝਾਈ ਗਈ, ਉਦੋਂ ਤੱਕ ਸਭ ਕੁਝ ਤਬਾਹ ਹੋ ਚੁੱਕਾ ਸੀ। ਚਸ਼ਮਦੀਦਾਂ ਨੇ ਦੱਸਿਆ ਕਿ ਕਾਰ ਬਾਜ਼ਾਰ ਵਿੱਚ ਖੜ੍ਹੀਆਂ ਮਹਿੰਗੀਆਂ ਗੱਡੀਆਂ ਵਿੱਚੋਂ ਸਭ ਤੋਂ ਪਹਿਲਾਂ ਇੱਕ ਔਡੀ ਕਾਰ ਵਿੱਚੋਂ ਅੱਗ ਦੀਆਂ ਲਪਟਾਂ ਨਿਕਲਦੀਆਂ ਦੇਖੀਆਂ ਗਈਆਂ। ਇਸ ਤੋਂ ਬਾਅਦ ਅੱਗ ਨੇ ਅਚਾਨਕ ਵੱਡਾ ਰੂਪ ਧਾਰਨ ਕਰ ਲਿਆ। ਕੁਝ ਦੇਰ ਵਿੱਚ ਹੀ ਅੱਗ ਨੇ ਉੱਥੇ ਖੜ੍ਹੀਆਂ ਹੋਰ ਕਾਰਾਂ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ। ਕਾਰ ਬਾਜ਼ਾਰ ਦੇ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਅੱਗ ਲੱਗਣ ਕਾਰਨ 50 ਲੱਖ ਰੁਪਏ ਤੋਂ ਵੱਧ ਦਾ ਨੁਕਸਾਨ ਹੋ ਗਿਆ ਹੈ। ਪ੍ਰਬੰਧਕਾਂ ਦਾ ਕਹਿਣਾ ਹੈ ਕਿ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ, ਨਹੀਂ ਤਾਂ ਉਥੇ ਖੜ੍ਹੀਆਂ ਕਰੀਬ 20 ਹੋਰ ਗੱਡੀਆਂ ਨੂੰ ਵੀ ਅੱਗ ਲੱਗ ਸਕਦੀ ਸੀ। The post ਜਲੰਧਰ ਦੇ ਕਾਰ ਬਾਜ਼ਾਰ ‘ਚ ਲੱਗੀ ਭਿਆਨਕ ਅੱਗ, BMW ਤੇ ਔਡੀ ਕਾਰਾਂ ਸੜ ਕੇ ਸੁਆਹ appeared first on TheUnmute.com - Punjabi News. Tags:
|
ਰਾਹੁਲ ਗਾਂਧੀ ਦੀ 'ਭਾਰਤ ਜੋੜੋ ਨਿਆਂ ਯਾਤਰਾ' ਸਦਭਾਵਨਾ ਤੇ ਪਿਆਰ ਪੈਦਾ ਕਰੇਗੀ: ਸੁਖਜਿੰਦਰ ਸਿੰਘ ਰੰਧਾਵਾ Friday 12 January 2024 07:53 AM UTC+00 | Tags: bharat-jodo-nyay-yatra breaking-news congress mla-dera-baba-nanak rahul-gandhi rajasthan-congress sukhjinder-singh-randhawa ਚੰਡੀਗੜ੍ਹ, 12 ਜਨਵਰੀ 2024: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਰਾਜਸਥਾਨ ਕਾਂਗਰਸ ਮਾਮਲਿਆਂ ਦੇ ਪ੍ਰਭਾਰੀ ਅਤੇ ਵਿਧਾਇਕ ਡੇਰਾ ਬਾਬਾ ਨਾਨਕ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਨੇ ਕਿਹਾ ਕਿ ਰਾਹੁਲ ਗਾਂਧੀ ਵੱਲੋਂ 14 ਜਨਵਰੀ ਨੂੰ ਮਣੀਪੁਰ ਤੋਂ ਮੁੰਬਈ ਤੱਕ ਕੀਤੀ ਜਾ ਰਹੀ | ਦੋ ਮਹੀਨੀਆਂ ਦੀ ਭਾਰਤ ਜੋੜੋ ਨਿਆਂ ਯਾਤਰਾ ਜੋ 6713 ਕਿਲੋਮੀਟਰ ਅਤੇ 110 ਜ਼ਿਲ੍ਹਿਆਂ ਦਾ ਦੌਰਾ ਕਰੇਗੀ l ਇਸ ਯਾਤਰਾ ਨਾਲ ਦੇਸ਼ ਦੇ ਸਭ ਵਰਗਾਂ ਵਿਚ ਸਦਭਾਵਨਾ ਅਤੇ ਪਿਆਰ ਦਾ ਮਾਹੌਲ ਬਣੇਗਾ ਅਤੇ ਇਸ ਯਾਤਰਾ ਨਾਲ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਬੱਲ ਮਿਲੇਗਾ ਅਤੇ ਪਾਰਟੀ ਮਜਬੂਤ ਹੋਵੇਗੀ ਰੰਧਾਵਾ (Sukhjinder Singh Randhawa) ਨੇ ਕਿਹਾ ਕਿ ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਭਾਰਤ ਜੋੜੋ ਯਾਤਰਾ ਦੌਰਾਨ ਕੇਰਲ ਤੋਂ ਕਸ਼ਮੀਰ ਤੱਕ ਜਨ ਜਨ ਨੂੰ ਨਾਲ ਲੈ ਕਿ ਭਾਰਤ ਜੋੜੋ ਯਾਤਰਾ ਕੀਤੀ ਸੀ ਜਿਸ ਨਾਲ ਸਮਾਜ ਦੇ ਹਰੇਕ ਵਰਗ ਵਿਚ ਸਦਭਾਵਨਾ ਅਤੇ ਪਿਆਰ ਦਾ ਮਾਹੌਲ ਦੇਖਣ ਨੂੰ ਮਿਲਿਆ ਸੀ l ਰਾਹੁਲ ਗਾਂਧੀ ਵੱਲੋਂ ਕੀਤੀ ਗਈ ਭਾਰਤ ਜੋੜੋ ਯਾਤਰਾ ਦੌਰਾਨ ਕੇਰਲ ਦੇਤੋਂ ਲੈ ਕਿ ਕਸ਼ਮੀਰ ਤੱਕ ਦੇ ਲੋਕਾਂ ਨੇ ਇਸ ਯਾਤਰਾ ਦਾ ਹਰੇਕ ਜਗਾ ਰੋਕ ਕੇ ਭਰਵਾਂ ਸਵਾਗਤ ਕੀਤਾ ਸੀ ਜਿਸ ਨਾਲ ਕਾਂਗਰਸ ਦੀ ਭਰੋਸੇ ਯੋਗਤਾ ਸਮਾਜ ਦੇ ਹਰ ਵਰਗ ਵਿਚ ਵਧੀ ਸੀ ਮੀਡੀਆ ਨੂੰ ਇਹ ਜਾਣਕਾਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਅਤਿ ਨਜਦੀਕੀ ਸਾਥੀ ਅਤੇ ਸੀਨੀਅਰ ਕਾਂਗਰਸੀ ਆਗੂ ਕਿਸ਼ਨ ਚੰਦਰ ਮਹਾਜ਼ਨ ਨੇ ਦਿੱਤੀ l The post ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਨਿਆਂ ਯਾਤਰਾ’ ਸਦਭਾਵਨਾ ਤੇ ਪਿਆਰ ਪੈਦਾ ਕਰੇਗੀ: ਸੁਖਜਿੰਦਰ ਸਿੰਘ ਰੰਧਾਵਾ appeared first on TheUnmute.com - Punjabi News. Tags:
|
ਹਰਿਆਣਾ ਨੇ ਕਾਨੂੰਨ ਲਾਗੂ ਕਰਨ 'ਚ ਅਤਿ-ਆਧੁਨਿਕ ਸੁਧਾਰ ਕੀਤੇ: ਸੰਜੀਵ ਕੌਸ਼ਲ Friday 12 January 2024 08:00 AM UTC+00 | Tags: breaking-news haryana latest-news law-enforcement news punjabi-news sanjeev-kaushal the-unmute-breaking-news ਚੰਡੀਗੜ੍ਹ, 12 ਜਨਵਰੀ 2024: ਹਰਿਆਣਾ (Haryana) ਦੇ ਮੁੱਖ ਸਕੱਤਰ ਸੰਜੀਵ ਕੌਸ਼ਲ ਨੇ ਕਿਹਾ ਕਿ ਰਾਜ ਸਰਕਾਰ ਪੁਲਿਸ ਥਾਣਿਆਂ ‘ਚ ਅਤਿ-ਆਧੁਨਿਕ ਤਕਨੀਕ ਲਗਾ ਰਹੀ ਹੈ | ਪੁਲਿਸ ਥਾਣਿਆਂ ਵਿੱਚ ਵਿਸ਼ੇਸ਼ ਸਾਜ਼ੋ-ਸਾਮਾਨ ਦੀ ਸਥਾਪਨਾ ਦੇ ਨਾਲ, ਗ੍ਰਿਫਤਾਰੀ ਤੋਂ ਬਾਅਦ ਦੋਵਾਂ ਮੁਲਜ਼ਮਾਂ ਅਤੇ ਸ਼ਿਕਾਇਤਕਰਤਾਵਾਂ ਦੀ ਪਛਾਣ ਦੇ ਵੇਰਵੇ ਵੀ ਦਰਜ ਕੀਤੇ ਜਾ ਰਹੇ ਹਨ। ਇਹ ਅਦਾਲਤੀ ਕਾਰਵਾਈ ਤੋਂ ਬਾਹਰ ਰੈਟਿਨਾ ਅਤੇ ਫਿੰਗਰਪ੍ਰਿੰਟਸ ਨੂੰ ਆਸਾਨੀ ਨਾਲ ਕੈਪਚਰ ਕਰਨ ਦੇ ਯੋਗ ਬਣਾਉਂਦਾ ਹੈ। ਇਸ ਦੇ ਨਾਲ ਹੀ ਵਿਭਾਗ ਨੇ ਸ਼ਿਕਾਇਤ ਪ੍ਰਬੰਧਨ ਮਾਡਿਊਲ ਵਿੱਚ ਲੋੜਾਂ ਅਨੁਸਾਰ ਸੁਧਾਰ ਕੀਤਾ ਹੈ। ਕੌਸ਼ਲ ਨੇ ਕੱਲ੍ਹ CCTNS ਅਤੇ ICJS ਦੀ 26ਵੀਂ ਰਾਜ ਸਿਖਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਨ ਤੋਂ ਬਾਅਦ ਇਸ ਮਹੱਤਵਪੂਰਨ ਪ੍ਰਗਤੀ ਨੂੰ ਉਜਾਗਰ ਕੀਤਾ। ਹਰਸਾਮਯ ਪੋਰਟਲ ਹੁਣ ਉਪਭੋਗਤਾਵਾਂ ਨੂੰ ਸਿਰਫ਼ ਮੋਬਾਈਲ ਨੰਬਰ ਰਾਹੀਂ ਸ਼ਿਕਾਇਤ ਦਰਜ ਕਰਵਾਉਣ ਲਈ ਸਹਿਜ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ। ਇਸ OTP-ਅਧਾਰਿਤ ਸ਼ਿਕਾਇਤ ਰਜਿਸਟ੍ਰੇਸ਼ਨ ਪ੍ਰਣਾਲੀ ਦਾ ਉਦੇਸ਼ ਜਨਤਕ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਣਾ ਹੈ। ਇਹ ਨਵੀਂ ਲਾਂਚ ਕੀਤੀ ਗਈ ਪ੍ਰਣਾਲੀ ਉਪਭੋਗਤਾ ਦੇ ਅਨੁਕੂਲ ਹੈ ਅਤੇ ਦੂਰ-ਦੁਰਾਡੇ ਦੇ ਖੇਤਰਾਂ ਵਿੱਚ ਵਿਅਕਤੀਆਂ ਤੱਕ ਪਹੁੰਚ ਨੂੰ ਯਕੀਨੀ ਬਣਾਉਂਦੀ ਹੈ। ਇੱਕ ਕਲਿੱਕ ਨਾਲ ਪੁਲਿਸ ਵਿੱਚ ਸ਼ਿਕਾਇਤਾਂ, ਨਿਰਪੱਖ ਜ਼ਿਕਰਯੋਗ ਹੈ ਕਿ, ਹਰਿਆਣਾ (Haryana) ਪੁਲਿਸ ਈਸਰਲ/ਹਰਸਮਯ (eSaral/HarSamay) ਪੋਰਟਲ ਰਾਹੀਂ ਨਾਗਰਿਕ ਸੇਵਾਵਾਂ ਲਈ ਆਰਟੀਐਸ ਡੈਸ਼ਬੋਰਡ ‘ਤੇ ਲਗਾਤਾਰ ਆਪਣੀਆਂ ਉਪਲਬਧੀਆਂ ਨੂੰ ਵਧਾ ਰਹੀ ਹੈ। ਹਰਿਆਣਾ ਪੁਲਿਸ ਨੇ ਹਾਲ ਹੀ ਵਿੱਚ ਨਵੀਂ ਦਿੱਲੀ ਵਿੱਚ ਆਯੋਜਿਤ CCTNS ਅਤੇ ICJS ਵਿੱਚ ਸਰਵੋਤਮ ਅਭਿਆਸਾਂ ਦੀ ਸਾਲਾਨਾ ਕਾਨਫਰੰਸ ਵਿੱਚ ਲਗਾਤਾਰ ਦੂਜੇ ਸਾਲ ਟਰਾਫੀ ਜਿੱਤੀ ਹੈ। ਮੁੱਖ ਸਕੱਤਰ ਕੌਸ਼ਲ ਨੇ ਪੁਲਿਸ ਮਾਮਲਿਆਂ ਨਾਲ ਸਬੰਧਤ ਪੁਰਾਣੇ ਡੇਟਾ ਨੂੰ ਮੁੜ ਪ੍ਰਾਪਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਇਸ ਵਿੱਚ ਰਜਿਸਟ੍ਰੇਸ਼ਨ, ਅਦਾਲਤੀ ਕਾਰਵਾਈ, ਈ-ਐਫਆਈਆਰ, ਈ-ਚਲਾਨ ਅਤੇ ਜ਼ਮਾਨਤ ਆਦਿ ਸ਼ਾਮਲ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇੱਕ ਸਮਰਪਿਤ ਕਮੇਟੀ ਬਣਾਉਣ ਅਤੇ ਮਹੱਤਵਪੂਰਨ ਜਾਣਕਾਰੀ ਦੀ ਡਿਜੀਟਲ ਰਿਕਵਰੀ ਦੇ ਸੰਕਲਨ ਲਈ ਸਮਾਂਬੱਧ ਯੋਜਨਾ ਬਣਾਉਣ ਲਈ ਕਿਹਾ। ਪੁਲਿਸ ਅਧਿਕਾਰੀਆਂ ਨੇ ਵਿਆਪਕ ਆਧੁਨਿਕੀਕਰਨ ਦੇ ਯਤਨਾਂ ਦੇ ਹਿੱਸੇ ਵਜੋਂ ਪਿਛਲੇ ਚਾਰ ਮਹੀਨਿਆਂ ਵਿੱਚ 193 ਸੀਸੀਟੀਐਨਐਸ ਸਿਖਲਾਈ ਪ੍ਰਾਪਤ ਕੀਤੀ ਹੈ। ਇਸ ਸਿਖਲਾਈ ਵਿੱਚ SCRB, ਕੋਰ ਐਪਲੀਕੇਸ਼ਨ ਸੌਫਟਵੇਅਰ, ਕਾਮਨ ਵੈਰੀਫਿਕੇਸ਼ਨ ਮੋਡੀਊਲ ਅਤੇ ਸਿਟੀਜ਼ਨ ਪੋਰਟਲ ਨੂੰ ਦਿਨ ਦੇ 24 ਘੰਟੇ ਕਵਰ ਕੀਤਾ ਗਿਆ। ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ, ਗ੍ਰਹਿ, ਜੇਲ੍ਹ, ਅਪਰਾਧਿਕ ਜਾਂਚ, ਟੀ.ਵੀ.ਐਸ.ਐਨ. ਪ੍ਰਸਾਦ, ਪੁਲਿਸ ਮਹਾਨਿਰਦੇਸ਼ਕ, ਹਰਿਆਣਾ, ਸ਼ਤਰੂਜੀਤ ਕਪੂਰ, ਡਾਇਰੈਕਟਰ, ਰਾਜ ਅਪਰਾਧ ਰਿਕਾਰਡ ਬਿਊਰੋ, ਓ.ਪੀ. ਸਿੰਘ, ਗ੍ਰਹਿ ਵਿਭਾਗ ਦੇ ਵਿਸ਼ੇਸ਼ ਸਕੱਤਰ ਮਨੀਰਾਮ ਸ਼ਰਮਾ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ। The post ਹਰਿਆਣਾ ਨੇ ਕਾਨੂੰਨ ਲਾਗੂ ਕਰਨ ‘ਚ ਅਤਿ-ਆਧੁਨਿਕ ਸੁਧਾਰ ਕੀਤੇ: ਸੰਜੀਵ ਕੌਸ਼ਲ appeared first on TheUnmute.com - Punjabi News. Tags:
|
IND vs AFG: ਸ਼ੁਭਮਨ ਗਿੱਲ 'ਤੇ ਕਿਉਂ ਭੜਕੇ ਰੋਹਿਤ ਸ਼ਰਮਾ, ਮੈਚ ਤੋਂ ਬਾਅਦ ਦੱਸੀ ਅਸਲ ਵਜ੍ਹਾ Friday 12 January 2024 08:32 AM UTC+00 | Tags: afghanistan breaking-news ind-vs-afg latest-news mohali news rohit-sharma shubman-gill t20-match ਚੰਡੀਗੜ੍ਹ, 12 ਜਨਵਰੀ 2024: ਮੋਹਾਲੀ ‘ਚ ਖੇਡੇ ਗਏ ਪਹਿਲੇ ਟੀ-20 ‘ਚ ਭਾਰਤ ਨੇ ਅਫਗਾਨਿਸਤਾਨ ਨੂੰ 6 ਵਿਕਟਾਂ ਨਾਲ ਹਰਾ ਦਿੱਤਾ । ਇਸ ਮੈਚ ਵਿੱਚ ਭਾਰਤੀ ਟੀਮ ਨੇ 159 ਦੌੜਾਂ ਦਾ ਟੀਚਾ 17.3 ਓਵਰਾਂ ਵਿੱਚ ਚਾਰ ਵਿਕਟਾਂ ਗੁਆ ਕੇ ਹਾਸਲ ਕਰ ਲਿਆ। ਸ਼ਿਵਮ ਦੂਬੇ ਨੇ ਬੱਲੇਬਾਜ਼ੀ ‘ਚ ਸ਼ਾਨਦਾਰ ਅਰਧ ਸੈਂਕੜੇ ਦੀ ਪਾਰੀ ਖੇਡੀ। ਇਸ ਦੇ ਨਾਲ ਹੀ ਤਿਲਕ ਵਰਮਾ ਅਤੇ ਰਿੰਕੂ ਸਿੰਘ ਨੇ ਵੀ ਵਧੀਆ ਯੋਗਦਾਨ ਪਾਇਆ। ਹਾਲਾਂਕਿ ਭਾਰਤੀ ਟੀਮ ਦੀ ਪਾਰੀ ਦੌਰਾਨ ਸਭ ਕੁਝ ਠੀਕ ਨਹੀਂ ਸੀ। ਭਾਰਤ ਦੀ ਓਪਨਿੰਗ ਜੋੜੀ ਸ਼ੁਭਮਨ ਗਿੱਲ ਅਤੇ ਰੋਹਿਤ ਸ਼ਰਮਾ (Rohit Sharma) ਵਿਚਾਲੇ ਲਾਈਵ ਮੈਚ ‘ਚ ਬਹਿਸ ਦੇਖਣ ਨੂੰ ਮਿਲੀ | 14 ਮਹੀਨਿਆਂ ਬਾਅਦ ਟੀ-20 ਟੀਮ ‘ਚ ਵਾਪਸੀ ਕਰ ਰਹੇ ਕਪਤਾਨ ਰੋਹਿਤ (Rohit Sharma) ਭਾਰਤੀ ਪਾਰੀ ਦੇ ਪਹਿਲੇ ਓਵਰ ਦੀ ਦੂਜੀ ਗੇਂਦ ‘ਤੇ ਖਾਤਾ ਖੋਲ੍ਹੇ ਬਿਨਾਂ ਰਨ ਆਊਟ ਹੋਣ ਤੋਂ ਬਾਅਦ ਸ਼ੁਭਮਨ ‘ਤੇ ਗੁੱਸੇ ‘ਚ ਹਨ। ਦਰਅਸਲ, ਸ਼ੁਭਮਨ ਨੇ ਰੋਹਿਤ ਦੇ ਦੌੜਾਂ ਲੈਣ ਦੇ ਸੱਦੇ ਨੂੰ ਨਜ਼ਰਅੰਦਾਜ਼ ਕਰ ਦਿੱਤਾ ਸੀ, ਜਦੋਂ ਕਿ ਉਦੋਂ ਤੱਕ ਹਿਟਮੈਨ ਦੇ ਸਿਰੇ ‘ਤੇ ਪਹੁੰਚ ਚੁੱਕਾ ਸੀ। ਮੈਚ ਤੋਂ ਬਾਅਦ ਰੋਹਿਤ ਨੇ ਇਸ ਪੂਰੇ ਮਾਮਲੇ ‘ਤੇ ਬਿਆਨ ਦਿੱਤਾ ਹੈ । ਭਾਰਤੀ ਟੀਮ ਦੀ ਜਿੱਤ ਤੋਂ ਬਾਅਦ ਪੋਸਟ ਮੈਚ ਪ੍ਰੈਜ਼ੈਂਟੇਸ਼ਨ ਸ਼ੋਅ ਵਿੱਚ ਜਦੋਂ ਕੁਮੈਂਟੇਟਰ ਮੁਰਲੀ ਕਾਰਤਿਕ ਨੇ ਹਿਟਮੈਨ ਨੂੰ ਪੁੱਛਿਆ, ਮੈਂ ਤੁਹਾਨੂੰ ਆਨਫੀਲਡ ‘ਤੇ ਇੰਨਾ ਗੁੱਸੇ ਵਿੱਚ ਕਦੇ ਨਹੀਂ ਦੇਖਿਆ! ਜਵਾਬ ‘ਚ ਹਿਟਮੈਨ ਨੇ ਮੁਸਕਰਾਉਂਦੇ ਹੋਏ ਕਿਹਾ ਕਿ ਦੋਵਾਂ ਬੱਲੇਬਾਜ਼ਾਂ ‘ਚ ਗੱਲਬਾਤ ਦੀ ਕਮੀ ਸੀ। ਰੋਹਿਤ ਨੇ ਕਿਹਾ-ਕਿ ਅਜਿਹੀਆਂ ਗੱਲਾਂ ਹੁੰਦੀਆਂ ਰਹਿੰਦੀਆਂ ਹਨ। ਜਦੋਂ ਅਜਿਹਾ ਹੁੰਦਾ ਹੈ ਤਾਂ ਤੁਸੀਂ ਨਿਰਾਸ਼ ਮਹਿਸੂਸ ਕਰਦੇ ਹੋ। ਤੁਸੀਂ ਮੈਦਾਨ ‘ਤੇ ਜਾ ਕੇ ਟੀਮ ਲਈ ਸਕੋਰ ਕਰਨਾ ਚਾਹੁੰਦੇ ਹੋ। ਸਭ ਕੁਝ ਤੁਹਾਡੇ ਹੱਕ ਵਿੱਚ ਨਹੀਂ ਜਾਂਦਾ। ਅਸੀਂ ਮੈਚ ਜਿੱਤਿਆ, ਇਹ ਜ਼ਿਆਦਾ ਮਹੱਤਵਪੂਰਨ ਹੈ। ਮੈਂ ਚਾਹੁੰਦਾ ਸੀ ਕਿ ਸ਼ੁਭਮਨ ਗਿੱਲ ਆਪਣੀ ਪਾਰੀ ਨੂੰ ਲੰਬਾ ਖਿੱਚੇ ਕਿਉਂਕਿ ਉਹ ਚੰਗਾ ਖੇਡ ਰਿਹਾ ਸੀ। ਹਾਲਾਂਕਿ ਉਹ ਵੀ ਬਦਕਿਸਮਤੀ ਨਾਲ ਆਊਟ ਹੋ ਗਿਆ। ਗਿੱਲ ਨੇ ਛੋਟੀ ਪਰ ਉਪਯੋਗੀ ਪਾਰੀ ਖੇਡੀ। The post IND vs AFG: ਸ਼ੁਭਮਨ ਗਿੱਲ ‘ਤੇ ਕਿਉਂ ਭੜਕੇ ਰੋਹਿਤ ਸ਼ਰਮਾ, ਮੈਚ ਤੋਂ ਬਾਅਦ ਦੱਸੀ ਅਸਲ ਵਜ੍ਹਾ appeared first on TheUnmute.com - Punjabi News. Tags:
|
Swachh Survekshan: ਚੋਟੀ ਦੇ 100 ਸਾਫ਼ ਸ਼ਹਿਰਾਂ 'ਚ ਪੰਜਾਬ ਦਾ ਇਕਲੌਤਾ ਮੋਹਾਲੀ ਸ਼ਹਿਰ ਸ਼ਾਮਲ, ਜਲੰਧਰ ਦੀ ਮਾੜੀ ਵਿਵਸਥਾ ਆਈ ਸਾਹਮਣੇ Friday 12 January 2024 09:32 AM UTC+00 | Tags: bews breaking-news clean-cities jalandhar-corporation mohali news swachh-survey swachh-survey-2023-ranking ਚੰਡੀਗੜ੍ਹ, 12 ਜਨਵਰੀ 2024: ਸਵੱਛ ਸਰਵੇਖਣ 2023 ਰੈਂਕਿੰਗ ਵਿੱਚ ਇੱਕ ਲੱਖ ਤੋਂ ਵੱਧ ਆਬਾਦੀ ਵਾਲੇ ਚੋਟੀ ਦੇ 100 ਸਾਫ਼ ਸ਼ਹਿਰਾਂ ਵਿੱਚ ਪੰਜਾਬ ਸੂਬੇ ਦਾ ਸਿਰਫ਼ ਇੱਕ ਸ਼ਹਿਰ ਮੋਹਾਲੀ (Mohali) ਸ਼ਾਮਲ ਹੈ। 2022 ਵਿੱਚ ਕੀਤੇ ਗਏ ਸਰਵੇਖਣ ਵਿੱਚ ਸੂਬੇ ਨੂੰ ਪੰਜਵਾਂ ਸਥਾਨ ਮਿਲਿਆ ਸੀ। ਕੇਂਦਰੀ ਰਿਹਾਇਸ਼ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰਾਲੇ (MoHUA) ਦੁਆਰਾ ਵੀਰਵਾਰ ਨੂੰ ਘੋਸ਼ਿਤ ਸਾਲਾਨਾ ਸਫਾਈ ਸਰਵੇਖਣ ਰੈਂਕਿੰਗ ਦੇ ਅਨੁਸਾਰ, 446 ਸ਼ਹਿਰਾਂ ਵਿੱਚੋਂ ਜਿਨ੍ਹਾਂ ਨੂੰ ਇੱਕ ਲੱਖ ਤੋਂ ਵੱਧ ਆਬਾਦੀ ਦੀ ਸ਼੍ਰੇਣੀ ਵਿੱਚ ਚੁਣਿਆ ਗਿਆ ਸੀ, ਮੋਹਾਲੀ (Mohali) ਨੂੰ 82ਵੇਂ ਸਥਾਨ ‘ਤੇ ਰੱਖਿਆ ਗਿਆ ਹੈ। ਪੰਜਾਬ ਵਿੱਚ ਸਭ ਤੋਂ ਸਾਫ਼ ਸੁਥਰੇ ਵਜੋਂ ਉਭਰਨ ਵਾਲੇ ਸ਼ਹਿਰ ਨੇ 2022 ਤੋਂ ਆਪਣੀ ਰੈਂਕਿੰਗ ਵਿੱਚ ਸੁਧਾਰ ਕੀਤਾ ਹੈ ਜਦੋਂ ਇਹ 113ਵੇਂ ਸਥਾਨ ‘ਤੇ ਸੀ। ਇਸਦੇ ਨਾਲ ਹੀ ਜਲੰਧਰ ਨਿਗਮ ਪ੍ਰਸ਼ਾਸਨ ਦੀ ਮਾੜੀ ਵਿਵਸਥਾ, ਕਮਜ਼ੋਰ ਯੋਜਨਾਬੰਦੀ ਅਤੇ ਜ਼ੀਰੋ ਲੈਵਲ ਮੋਨੀਟਰਿੰਗ ਕਾਰਨ ਸਾਰਾ ਸਾਲ ਸ਼ਹਿਰ ਦੀ ਸਫਾਈ ਵਿਵਸਥਾ ਦਾ ਬੁਰਾ ਹਾਲ ਰਿਹਾ। ਲੋਕ ਸਭਾ ਜ਼ਿਮਨੀ ਚੋਣਾਂ ਦੌਰਾਨ ਨਿਗਮ ਪ੍ਰਸ਼ਾਸਨ ਨੇ ਸਿਸਟਮ ਨੂੰ ਮੁੜ ਲੀਹ ‘ਤੇ ਲਿਆਉਣ ਦੀ ਕੋਸ਼ਿਸ਼ ਜ਼ਰੂਰ ਕੀਤੀ ਸੀ ਪਰ ਉਸ ਤੋਂ ਬਾਅਦ ਸ਼ਹਿਰ ਦੀ ਸਫਾਈ ਵਿਵਸਥਾ ਅਤੇ ਖੁੱਲ੍ਹੇ ਡੰਪਾਂ ‘ਤੇ ਫਿਰ ਤੋਂ ਮੰਦਾ ਹਾਲ ਹੋ ਗਿਆ। ਇਸੇ ਦਾ ਨਤੀਜਾ ਹੈ ਕਿ ਜਲੰਧਰ ਕਾਰਪੋਰੇਸ਼ਨ ਜੋ ਕਦੇ ਪੰਜਾਬ ‘ਚ ਪਹਿਲੇ ਸਥਾਨ ‘ਤੇ ਸੀ, ਇਸ ਵਾਰ ਦੇਸ਼ ਭਰ ‘ਚ ਸਵੱਛਤਾ ਸਰਵੇਖਣ ਸਾਲ 2023-24 ‘ਚ 8 ਲੱਖ ਤੱਕ ਦੀ ਆਬਾਦੀ ਵਾਲੇ ਸ਼ਹਿਰਾਂ ਦੀ ਸ਼੍ਰੇਣੀ ‘ਚ 239ਵਾਂ ਰੈਂਕ ਹਾਸਲ ਕੀਤਾ ਹੈ। ਪਿਛਲੇ ਸਾਲ ਦੇ ਸਰਵੇ ‘ਚ ਨਿਗਮ 154ਵੇਂ ਸਥਾਨ ‘ਤੇ ਸੀ, ਯਾਨੀ ਇਕ ਸਾਲ ‘ਚ ਸ਼ਹਿਰ ਦੀ ਸਫਾਈ ਵਿਵਸਥਾ ਅਤੇ ਕੂੜਾ ਡੰਪ ਦੇ ਮਾਮਲੇ ‘ਚ ਨਿਗਮ 85ਵੇਂ ਸਥਾਨ ‘ਤੇ ਆ ਗਿਆ ਹੈ। ਇਹ ਪੰਜਾਬ ਪੱਧਰ ‘ਤੇ ਜਲੰਧਰ ਕਾਰਪੋਰੇਸ਼ਨ ਦੀ ਹਾਲਤ ਹੈ, ਜਲੰਧਰ ਕਾਰਪੋਰੇਸ਼ਨ ਜੋ ਕਿਸੇ ਸਮੇਂ ਪੰਜਾਬ ‘ਚ ਸਵੱਛਤਾ ਸਰਵੇਖਣ ‘ਚ ਪਹਿਲੇ ਨੰਬਰ ‘ਤੇ ਸੀ | ਜਿਸ ਦੀ ਤਾਜ਼ਾ ਸਰਵੇ ਰਿਪੋਰਟ ‘ਚ ਜਲੰਧਰ ਸੂਬੇ ‘ਚ 13ਵੇਂ ਸਥਾਨ ‘ਤੇ ਰਿਹਾ, ਜਦੋਂ ਕਿ ਸਾਲ 2022-23 ਦੇ ਸਰਵੇ ‘ਚ ਨਿਗਮ ਪੰਜਾਬ ‘ਚੋਂ 6ਵੇਂ ਸਥਾਨ ‘ਤੇ ਸੀ। ਇਸ ਸ਼੍ਰੇਣੀ ਵਿੱਚ ਸੂਬੇ ਦੇ ਕੁੱਲ 16 ਸ਼ਹਿਰਾਂ ਨੇ ਭਾਗ ਲਿਆ ਅਤੇ ਇਨ੍ਹਾਂ ਵਿੱਚੋਂ ਅੱਠ ਸ਼ਹਿਰਾਂ ਨੂੰ 100 ਤੋਂ 200 ਦੇ ਵਿਚਕਾਰ ਦਰਜਾ ਦਿੱਤਾ ਗਿਆ। ਇਨ੍ਹਾਂ ਵਿੱਚ ਅਬੋਹਰ (105), ਪਟਿਆਲਾ (120), ਬਠਿੰਡਾ (121), ਫਿਰੋਜ਼ਪੁਰ (127), ਅੰਮ੍ਰਿਤਸਰ (142) , ਖੰਨਾ (153), ਹੁਸ਼ਿਆਰਪੁਰ (158), ਅਤੇ ਮੁਕਤਸਰ (170)। ਇਨ੍ਹਾਂ ਤੋਂ ਬਾਅਦ ਲੁਧਿਆਣਾ (207), ਪਠਾਨਕੋਟ (208), ਬਰਨਾਲਾ (233), ਜਲੰਧਰ (239), ਮੋਗਾ (246), ਮਲੇਰਕੋਟਲਾ (271) ਅਤੇ ਬਟਾਲਾ (297) ਸ਼ਾਮਲ ਹਨ। ਸੂਬਿਆਂ ਦੀ ਦਰਜਾਬੰਦੀ ਦੇ ਅਨੁਸਾਰ, ਪੰਜਾਬ ਨੂੰ ਰਾਜਾਂ ਵਿੱਚੋਂ ਸੱਤਵਾਂ ਸਭ ਤੋਂ ਸਾਫ਼ ਸੁਥਰਾ ਸਥਾਨ ਦਿੱਤਾ ਗਿਆ ਅਤੇ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਕ੍ਰਮਵਾਰ 14ਵੇਂ ਅਤੇ 18ਵੇਂ ਨੰਬਰ ‘ਤੇ ਹੈ। ਇੱਕ ਲੱਖ ਤੋਂ ਘੱਟ ਆਬਾਦੀ ਵਾਲੇ ਛੋਟੇ ਕਸਬਿਆਂ ਵਿੱਚੋਂ, ਮੁੱਲਾਂਪੁਰ ਦਾਖਾ ਨਗਰ ਪੰਚਾਇਤ ਨੂੰ ਸੂਬੇ ਵਿੱਚ ਸਭ ਤੋਂ ਵਧੀਆ ਚੁਣਿਆ ਗਿਆ, ਪਰ ਰਾਸ਼ਟਰੀ ਦਰਜਾਬੰਦੀ ਵਿੱਚ 394 ਵਿੱਚ ਪਛੜ ਗਿਆ, ਇਸ ਤੋਂ ਬਾਅਦ ਮੋਰਿੰਡਾ (399), ਕੁਰਾਲੀ (406), ਫਾਜ਼ਿਲਕਾ (491), ਅਤੇ ਨੰਗਲ (525)ਸ਼ਾਮਲ ਹਨ । 2016 ਤੋਂ ਸਵੱਛ ਭਾਰਤ ਸ਼ਹਿਰੀ ਮਿਸ਼ਨ ਦੇ ਤਹਿਤ ਕੇਂਦਰ ਸਰਕਾਰ ਦੁਆਰਾ ਕਰਵਾਏ ਗਏ ਸਵੱਛ ਸਰਵੇਖਣ, ਵਿਸ਼ਵ ਦਾ ਸਭ ਤੋਂ ਵੱਡਾ ਸ਼ਹਿਰੀ ਸਵੱਛਤਾ ਅਤੇ ਸਫਾਈ ਸਰਵੇਖਣ ਹੈ। ਸਰਵੇਖਣ ਵਿੱਚ ਕੁੱਲ 4,447 ਸ਼ਹਿਰੀ ਸਥਾਨਕ ਸੰਸਥਾਵਾਂ ਨੇ ਹਿੱਸਾ ਲਿਆ। The post Swachh Survekshan: ਚੋਟੀ ਦੇ 100 ਸਾਫ਼ ਸ਼ਹਿਰਾਂ ‘ਚ ਪੰਜਾਬ ਦਾ ਇਕਲੌਤਾ ਮੋਹਾਲੀ ਸ਼ਹਿਰ ਸ਼ਾਮਲ, ਜਲੰਧਰ ਦੀ ਮਾੜੀ ਵਿਵਸਥਾ ਆਈ ਸਾਹਮਣੇ appeared first on TheUnmute.com - Punjabi News. Tags:
|
ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਤੋਂ ਸ੍ਰੀ ਅਖੰਡ ਸਾਹਿਬ ਦੇ ਪਾਠ ਨਾਲ ਮਾਘੀ ਮੇਲੇ ਦੀ ਸ਼ੁਰੁਆਤ Friday 12 January 2024 10:22 AM UTC+00 | Tags: 40-mukte breaking-news latest-news maghi-mela news punjab-news sri-akhand-sahib sri-muktsar-sahib ਚੰਡੀਗੜ੍ਹ, 12 ਜਨਵਰੀ 2024: ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਤੋਂ 4 ਰੋਜ਼ਾ ਮਾਘੀ ਮੇਲਾ (Maghi Mela) ਸ਼ੁਰੂ ਹੋ ਗਿਆ ਹੈ। 1705 ਵਿੱਚ ਖਿਦਰਾਣੇ ਦੀ ਲੜਾਈ ਵਿੱਚ ਮੁਗਲਾਂ ਨਾਲ ਲੜਦਿਆਂ ਸ਼ਹੀਦ ਹੋਏ 40 ਸਿੱਖ ਯੋਧਿਆਂ ਦੀ ਯਾਦ ਵਿੱਚ ਸਦੀਆਂ ਤੋਂ ਮਾਘੀ ਮੇਲਾ ਮਨਾਇਆ ਜਾਂਦਾ ਰਿਹਾ ਹੈ। ਇਸ ਲੜਾਈ ਤੋਂ ਬਾਅਦ ਖਿਦਰਾਣੇ ਦਾ ਨਾਂ ਮੁਕਤਸਰ ਪੈ ਗਿਆ। ਅੱਜ ਸ੍ਰੀ ਅਖੰਡ ਸਾਹਿਬ ਦੇ ਪਾਠ ਨਾਲ ਮੇਲੇ ਦੀ ਸ਼ੁਰੂਆਤ ਹੋ ਗਈ ਹੈ। ਦਸਮ ਪਾਤਸ਼ਾਹੀ ਵਿਖੇ ਦੇਸ਼-ਵਿਦੇਸ਼ ਤੋਂ ਸੰਗਤਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨਾਂ ਵਿਚ ਮੱਥਾ ਟੇਕਣ ਅਤੇ ਸਰੋਵਰ ਵਿਚ ਇਸ਼ਨਾਨ ਕਰਨ ਲਈ ਪੁੱਜਣਗੀਆਂ। ਸ਼ੁੱਕਰਵਾਰ ਤੋਂ 15 ਜਨਵਰੀ ਤੱਕ ਇਸ ਮੇਲੇ ਵਿੱਚ 5 ਲੱਖ ਤੋਂ ਵੱਧ ਸ਼ਰਧਾਲੂਆਂ ਦੇ ਆਉਣ ਦੀ ਉਮੀਦ ਹੈ। ਅੱਜ ਸ਼ਾਮ ਤੋਂ ਹੀ ਦੇਸ਼-ਵਿਦੇਸ਼ ਤੋਂ ਸੰਗਤਾਂ ਆਉਣੀਆ ਸ਼ੁਰੂ ਹੋ ਜਾਣਗੀਆਂ । ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਅਤੇ ਹੋਰ ਸਿਆਸੀ ਪਾਰਟੀਆਂ ਦੇ ਆਗੂ ਵੀ ਮਾਘ ਮੇਲੇ (Maghi Mela) ਵਿੱਚ ਹਿੱਸਾ ਲੈਣ ਲਈ ਆਉਂਦੇ ਸਨ। ਹਰ ਕੋਈ ਆਪੋ-ਆਪਣੇ ਪਾਰਟੀਆਂ ਦੇ ਕੰਮ ਨੂੰ ਬਾਰੇ ਦੱਸਦੇ ਸੀ। ਪਰ ਸਿਆਸੀ ਕਾਨਫਰੰਸਾਂ ਦੀ ਵੱਧਦੀ ਗਿਣਤੀ ਨੂੰ ਦੇਖਦਿਆਂ ਸਾਲ 2017 ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸਿਆਸੀ ਪਾਰਟੀਆਂ ਨੂੰ ਮੇਲੇ ਨੂੰ ਸਿਆਸਤ ਤੋਂ ਦੂਰ ਰੱਖਣ ਦੀ ਅਪੀਲ ਕੀਤੀ ਸੀ। ਸਾਰੀਆਂ ਸਿਆਸੀ ਪਾਰਟੀਆਂ ਨੂੰ ਕਾਨਫਰੰਸਾਂ ਨਾ ਕਰਨ ਦੀ ਅਪੀਲ ਕੀਤੀ। ਜਿਸ ਤੋਂ ਬਾਅਦ ਸਾਲ 2018 ਤੋਂ ਕਾਂਗਰਸ ਅਤੇ ‘ਆਪ’ ਨੇ ਮਾਘੀ ਮੇਲੇ ‘ਚ ਕਾਨਫਰੰਸਾਂ ਕਰਨੀਆਂ ਬੰਦ ਕਰ ਦਿੱਤੀਆਂ ਸਨ। ਪਰ ਅੱਜ ਵੀ ਇਸ ਮੇਲੇ ਵਿੱਚ ਅਕਾਲੀ ਦਲ ਵੱਲੋਂ ਸਟੇਜ ਸਜਾਈ ਜਾਂਦੀ ਹੈ, ਜਿੱਥੇ ਅਕਾਲੀ ਦਲ ਦੇ ਪ੍ਰਧਾਨ ਅਤੇ ਸੁਖਬੀਰ ਬਾਦਲ ਆ ਕੇ ਆਪਣਾ ਪੱਖ ਪੇਸ਼ ਕਰਦੇ ਹਨ। ਅਗਲੇ ਦਿਨ 15 ਜਨਵਰੀ ਨੂੰ ਇਹ ਮੇਲਾ ਰਵਾਇਤੀ ਢੰਗ ਨਾਲ ਨਗਰ ਕੀਰਤਨ ਨਾਲ ਸਮਾਪਤ ਹੋਇਆ। ਦੂਰੋਂ-ਦੂਰੋਂ ਲੱਖਾਂ ਲੋਕ ਇੱਥੇ ਪੂਰੀ ਸ਼ਰਧਾ ਭਾਵਨਾ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਆਉਂਦੇ ਹਨ। The post ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਤੋਂ ਸ੍ਰੀ ਅਖੰਡ ਸਾਹਿਬ ਦੇ ਪਾਠ ਨਾਲ ਮਾਘੀ ਮੇਲੇ ਦੀ ਸ਼ੁਰੁਆਤ appeared first on TheUnmute.com - Punjabi News. Tags:
|
ED ਦੀ ਟੀਮ ਵੱਲੋਂ ਲੁਧਿਆਣਾ 'ਚ SEL ਟੈਕਸਟਾਈਲ ਲਿਮਟਿਡ 'ਤੇ ਛਾਪੇਮਾਰੀ Friday 12 January 2024 10:32 AM UTC+00 | Tags: breaking-news ed-raid ed-team ludhiana news punjab-news sel-textile-limited the-unmute-breaking-news ਚੰਡੀਗੜ੍ਹ, 12 ਜਨਵਰੀ 2024: ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਲੁਧਿਆਣਾ ਵਿੱਚ ਕੰਪਨੀ ਮੈਸਰਜ਼ ਐੱਸ.ਈ.ਐਲ (SEL) ਟੈਕਸਟਾਈਲ ਲਿਮਟਿਡ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ 1530 ਕਰੋੜ ਰੁਪਏ ਦੀ ਕਥਿਤ ਬੈਂਕ ਧੋਖਾਧੜੀ ਦੇ ਮਾਮਲੇ ਵਿੱਚ ਇਹ ਕਾਰਵਾਈ ਕੀਤੀ ਜਾ ਰਹੀ ਹੈ | ਅੱਜ ਸਵੇਰ ਤੋਂ ਹੁਣ ਤੱਕ ਈਡੀ ਦੀ ਟੀਮ ਕੰਪਨੀ ਦੇ ਕਰੀਬ 13 ਥਾਵਾਂ ‘ਤੇ ਛਾਪੇਮਾਰੀ ਕਰ ਚੁੱਕੀ ਹੈ । ਜਿਸ ਵਿੱਚ ਲੁਧਿਆਣਾ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਕਈ ਰਿਹਾਇਸ਼ੀ, ਵਪਾਰਕ ਅਤੇ ਉਦਯੋਗਿਕ ਜਾਇਦਾਦਾਂ ਸ਼ਾਮਲ ਹਨ। ਇਨਫੋਰਸਮੈਂਟ ਡਾਇਰੈਕਟੋਰੇਟ (ED) ਦੇ ਅਧਿਕਾਰੀ ਅਰਧ ਸੈਨਿਕ ਬਲਾਂ ਦੇ ਨਾਲ ਵੱਖ-ਵੱਖ ਟੀਮਾਂ ਬਣਾ ਕੇ ਇਹ ਛਾਪੇਮਾਰੀ ਕਰ ਰਹੇ ਹਨ। ਇਹ ਕਾਰਵਾਈ ਕੰਪਨੀ ਦੇ ਖ਼ਿਲਾਫ਼ ਬੈਂਕ ਧੋਖਾਧੜੀ ਦੇ ਮਾਮਲੇ ਦੀ ਜਾਂਚ ਦੇ ਸਬੰਧ ਵਿੱਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਸੂਚਨਾ ਰਿਪੋਰਟ (ਈਸੀਆਈਆਰ) ਦਾ ਫਾਲੋ-ਅਪ ਦੱਸਿਆ ਜਾਂਦਾ ਹੈ। ਸੀਬੀਆਈ ਨੇ ਸੈਂਟਰਲ ਬੈਂਕ ਆਫ਼ ਇੰਡੀਆ ਦੀ ਸ਼ਿਕਾਇਤ ਦੇ ਆਧਾਰ ‘ਤੇ ਮਾਮਲਾ ਦਰਜ ਕੀਤਾ ਸੀ। ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਕੰਪਨੀ ਨੇ 1530 ਕਰੋੜ ਰੁਪਏ ਦੀ ਧੋਖਾਧੜੀ ਕੀਤੀ ਹੈ। ਈਡੀ ਨੇ 2023 ਵਿੱਚ 828 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਗਈ ਸੀ | The post ED ਦੀ ਟੀਮ ਵੱਲੋਂ ਲੁਧਿਆਣਾ ‘ਚ SEL ਟੈਕਸਟਾਈਲ ਲਿਮਟਿਡ ‘ਤੇ ਛਾਪੇਮਾਰੀ appeared first on TheUnmute.com - Punjabi News. Tags:
|
ਹਰਸਮਯ ਪੋਰਟਲ 'ਤੇ ਹੁਣ ਮੋਬਾਈਲ ਨੰਬਰ ਦੁਆਰਾ ਦਰਜ ਹੋਣਗੀਆਂ ਸ਼ਿਕਾਇਤਾ: ਸੰਜੀਵ ਕੌਸ਼ਲ Friday 12 January 2024 10:46 AM UTC+00 | Tags: breaking-news harsamay-portal harsamay-portal-login haryana-news news sanjeev-kaushal ਚੰਡੀਗੜ੍ਹ, 12 ਜਨਵਰੀ 2024: ਹਰਿਆਣਾ ਦੇ ਮੁੱਖ ਸਕੱਤਰ ਸੰਜੀਵ ਕੌਸ਼ਲ (Sanjeev Kaushal) ਨੇ ਅੱਜ ਕਿਹਾ ਕਿ ਰਾਜ ਸਰਕਾਰ ਪੁਲਿਸ ਥਾਣਿਆਂ ਵਿਚ ਅਤਿ-ਆਧੁਨਿਕ ਤਕਨਾਲੋਜੀ ਨੂੰ ਜੋੜ ਰਹੀ ਹੈ। ਇਸ ਨਵੀਨਤਾਕਾਰੀ ਪਹੁੰਚ ਵਿੱਚ ਰੈਟੀਨਾ ਅਤੇ ਫਿੰਗਰਪ੍ਰਿੰਟਸ ਨੂੰ ਕੈਪਚਰ ਕਰਨਾ ਸ਼ਾਮਲ ਹੈ। ਥਾਣਿਆਂ ਵਿੱਚ ਵਿਸ਼ੇਸ਼ ਉਪਕਰਨਾਂ ਦੀ ਸਥਾਪਨਾ ਨਾਲ ਮੁਲਜ਼ਮਾਂ ਅਤੇ ਸ਼ਿਕਾਇਤਕਰਤਾ ਦੋਵਾਂ ਦੀ ਪਛਾਣ ਦੇ ਵੇਰਵੇ ਦਰਜ ਹੋਣਗੇ। ਇਸ ਦੇ ਨਾਲ ਹੀ ਵਿਭਾਗ ਦੀਆਂ ਲੋੜਾਂ ਮੁਤਾਬਕ ਸ਼ਿਕਾਇਤ ਪ੍ਰਬੰਧਨ ਮਾਡਿਊਲ ਵਿੱਚ ਸੁਧਾਰ ਕੀਤਾ ਗਿਆ ਹੈ। ਕੌਸ਼ਲ (Sanjeev Kaushal) ਨੇ CCTNS ਅਤੇ ICJS ਦੀ 26ਵੀਂ ਰਾਜ ਸਿਖਰ ਕਮੇਟੀ ਦੀ ਬੈਠਕ ਦੀ ਪ੍ਰਧਾਨਗੀ ਕਰਨ ਤੋਂ ਬਾਅਦ ਇਸ ਮਹੱਤਵਪੂਰਨ ਪ੍ਰਗਤੀ ਨੂੰ ਉਜਾਗਰ ਕੀਤਾ। ਹਰਸਮਯ ਪੋਰਟਲ ਨੇ ਹੁਣ ਸਿਰਫ਼ ਮੋਬਾਈਲ ਨੰਬਰ ਰਾਹੀਂ ਸ਼ਿਕਾਇਤ ਦਰਜ ਕਰਵਾਉਣ ਲਈ ਉਪਭੋਗਤਾਵਾਂ ਲਈ ਨਿਰਵਿਘਨ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਹਨ। ਇਸ OTP-ਅਧਾਰਿਤ ਸ਼ਿਕਾਇਤ ਰਜਿਸਟ੍ਰੇਸ਼ਨ ਪ੍ਰਣਾਲੀ ਦਾ ਉਦੇਸ਼ ਜਨਤਕ ਸ਼ਿਕਾਇਤਾਂ ਨੂੰ ਤੁਰੰਤ ਹੱਲ ਕਰਨ ਲਈ ਸਰਕਾਰ ਦੀ ਵਚਨਬੱਧਤਾ ਦਾ ਪ੍ਰਦਰਸ਼ਨ ਕਰਦੇ ਹੋਏ ਪ੍ਰਕਿਰਿਆ ਨੂੰ ਸੁਚਾਰੂ ਬਣਾਉਣਾ ਹੈ। ਜ਼ਿਕਰਯੋਗ ਹੈ ਕਿ ਹਰਿਆਣਾ ਪੁਲਿਸ ਹਰਸਮਯ ਪੋਰਟਲ ਰਾਹੀਂ ਨਾਗਰਿਕ ਸੇਵਾਵਾਂ ਲਈ ਆਰਟੀਐਸ ਡੈਸ਼ਬੋਰਡ ‘ਤੇ ਲਗਾਤਾਰ ਆਪਣੀਆਂ ਪ੍ਰਾਪਤੀਆਂ ਵੱਲ ਵਧ ਰਹੀ ਹੈ। ਹਰਿਆਣਾ ਪੁਲਿਸ ਨੇ ਹਾਲ ਹੀ ਵਿੱਚ ਨਵੀਂ ਦਿੱਲੀ ਵਿੱਚ ਆਯੋਜਿਤ CCTNS ਅਤੇ ICJS ਵਿੱਚ ਸਰਵੋਤਮ ਅਭਿਆਸਾਂ ਦੀ ਸਾਲਾਨਾ ਕਾਨਫਰੰਸ ਵਿੱਚ ਲਗਾਤਾਰ ਦੂਜੇ ਸਾਲ ਟਰਾਫੀ ਜਿੱਤੀ ਹੈ। ਮੁੱਖ ਸਕੱਤਰ ਸੰਜੀਵ ਕੌਸ਼ਲ ਨੇ ਪੁਲਿਸ ਮਾਮਲਿਆਂ ਨਾਲ ਸਬੰਧਤ ਪੁਰਾਣੇ ਡੇਟਾ ਨੂੰ ਮੁੜ ਪ੍ਰਾਪਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਇਸ ਵਿੱਚ ਰਜਿਸਟ੍ਰੇਸ਼ਨ, ਅਦਾਲਤੀ ਕਾਰਵਾਈ, ਈ-ਐਫਆਈਆਰ, ਈ-ਚਲਾਨ ਅਤੇ ਜ਼ਮਾਨਤ ਆਦਿ ਸ਼ਾਮਲ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇੱਕ ਸਮਰਪਿਤ ਕਮੇਟੀ ਬਣਾਉਣ ਅਤੇ ਮਹੱਤਵਪੂਰਨ ਜਾਣਕਾਰੀ ਦੀ ਡਿਜੀਟਲ ਰਿਕਵਰੀ ਦੇ ਸੰਕਲਨ ਲਈ ਸਮਾਂਬੱਧ ਯੋਜਨਾ ਬਣਾਉਣ ਲਈ ਕਿਹਾ। ਪੁਲਿਸ ਅਧਿਕਾਰੀਆਂ ਨੇ ਵਿਆਪਕ ਆਧੁਨਿਕੀਕਰਨ ਦੇ ਯਤਨਾਂ ਦੇ ਹਿੱਸੇ ਵਜੋਂ ਪਿਛਲੇ ਚਾਰ ਮਹੀਨਿਆਂ ਵਿੱਚ 193 ਸੀਸੀਟੀਐਨਐਸ ਸਿਖਲਾਈ ਪ੍ਰਾਪਤ ਕੀਤੀ ਹੈ। ਇਸ ਸਿਖਲਾਈ ਵਿੱਚ SCRB, ਕੋਰ ਐਪਲੀਕੇਸ਼ਨ ਸੌਫਟਵੇਅਰ, ਕਾਮਨ ਵੈਰੀਫਿਕੇਸ਼ਨ ਮੋਡੀਊਲ ਅਤੇ ਸਿਟੀਜ਼ਨ ਪੋਰਟਲ ਨੂੰ ਦਿਨ ਦੇ 24 ਘੰਟੇ ਕਵਰ ਕੀਤਾ ਗਿਆ। ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ, ਗ੍ਰਹਿ, ਜੇਲ੍ਹ, ਅਪਰਾਧਿਕ ਜਾਂਚ, ਟੀ.ਵੀ.ਐਸ.ਐਨ. ਪ੍ਰਸਾਦ, ਪੁਲਿਸ ਮਹਾਨਿਰਦੇਸ਼ਕ, ਹਰਿਆਣਾ, ਸ਼ਤਰੂਜੀਤ ਕਪੂਰ, ਡਾਇਰੈਕਟਰ, ਰਾਜ ਅਪਰਾਧ ਰਿਕਾਰਡ ਬਿਊਰੋ, ਓ.ਪੀ. ਸਿੰਘ, ਗ੍ਰਹਿ ਵਿਭਾਗ ਦੇ ਵਿਸ਼ੇਸ਼ ਸਕੱਤਰ ਮਨੀਰਾਮ ਸ਼ਰਮਾ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ। The post ਹਰਸਮਯ ਪੋਰਟਲ ‘ਤੇ ਹੁਣ ਮੋਬਾਈਲ ਨੰਬਰ ਦੁਆਰਾ ਦਰਜ ਹੋਣਗੀਆਂ ਸ਼ਿਕਾਇਤਾ: ਸੰਜੀਵ ਕੌਸ਼ਲ appeared first on TheUnmute.com - Punjabi News. Tags:
|
ਕਾਂਗਰਸ ਦੀ ਅੱਜ ਸੀਟਾਂ ਦੀ ਵੰਡ ਨੂੰ ਲੈ ਕੇ ਸਮਾਜਵਾਦੀ ਪਾਰਟੀ ਤੇ 'ਆਪ' ਨਾਲ ਬੈਠਕ Friday 12 January 2024 10:58 AM UTC+00 | Tags: aap breaking-news congress india-alliance news punjab-congress punjab-news samajwadi-party ਨਵੀਂ ਦਿੱਲੀ, 12 ਜਨਵਰੀ 2024 (ਦਵਿੰਦਰ ਸਿੰਘ) : ਇੰਡੀਆ ਗਠਜੋੜ ਦੀ ਅੱਜ ਬੈਠਕ ਹਨ ਜਾ ਰਹੀ ਹੈ, ਜਿਸ ਵਿੱਚ ਫਿਰ ਤੋਂ ਸੀਟ ਵੰਡ ‘ਤੇ ਚਰਚਾ ਹੋਵੇਗੀ । ਕਾਂਗਰਸ (Congress) ਦੀ ਸਮਾਜਵਾਦੀ ਪਾਰਟੀ ਤੇ ਆਮ ਆਦਮੀ ਪਾਰਟੀ ਨਾਲ ਬੈਠਕ ਕਰੇਗੀ | ਇਹ ਬੈਠਕ ਸ਼ਾਮ 4 ਵਜੇ ਸਮਾਜਵਾਦੀ ਪਾਰਟੀ ਨਾਲ ਅਤੇ ਸ਼ਾਮ 6.30 ਵਜੇ ‘ਆਪ’ ਨਾਲ ਹੋਵੇਗੀ | ਪਹਿਲੇ ਦੌਰ ਦੀ ਬੈਠਕ 8 ਅਤੇ 9 ਜਨਵਰੀ ਨੂੰ ਹੋਈ ਸੀ। ਵਿਰੋਧੀ ਪਾਰਟੀਆਂ ਦੇ ਭਾਰਤ ਗਠਜੋੜ ਵਿਚਾਲੇ ਲੋਕ ਸਭਾ ਚੋਣਾਂ ਲਈ ਸੀਟਾਂ ਦੀ ਵੰਡ ਨੂੰ ਲੈ ਕੇ ਚਰਚਾ ਚੱਲ ਰਹੀ ਹੈ। ਇਸ ਦੌਰਾਨ ਕਾਂਗਰਸ (Congress) ਪਾਰਟੀ ਵੱਲੋਂ ਅੱਜ ਆਮ ਆਦਮੀ ਪਾਰਟੀ ਨਾਲ ਬੈਠਕ ਕੀਤੀ ਜਾ ਰਹੀ ਹੈ। ਇਸ ਬੈਠਕ ਵਿੱਚ 'ਆਪ' ਦੇ ਚਾਰ ਆਗੂ ਸ਼ਾਮਲ ਹੋਣ ਜਾ ਰਹੇ ਹਨ। ਆਮ ਆਦਮੀ ਪਾਰਟੀ ਤੋਂ ਰਾਘਵ ਚੱਢਾ, ਸੰਦੀਪ ਪਾਠਕ, ਸੌਰਭ ਭਾਰਦਵਾਜ ਅਤੇ ਆਤਿਸ਼ੀ ਕਾਂਗਰਸ ਨਾਲ ਬੈਠਕ ਕਰਨ ਜਾ ਰਹੇ ਹਨ। ‘ਆਪ’ ਨਾਲ ਜੁੜੇ ਸੂਤਰਾਂ ਦਾ ਕਹਿਣਾ ਹੈ ਕਿ ਅੱਜ ਦੀ ਬੈਠਕ ‘ਚ ਵੀ ਦਿੱਲੀ, ਗੋਆ, ਗੁਜਰਾਤ, ਪੰਜਾਬ ਅਤੇ ਹਰਿਆਣਾ ਲਈ ਸੀਟਾਂ ਦੀ ਵੰਡ ‘ਤੇ ਜ਼ਿਆਦਾ ਧਿਆਨ ਦਿੱਤਾ ਜਾਵੇਗਾ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ 8 ਜਨਵਰੀ ਨੂੰ ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਵਿਚਾਲੇ ਸੀਟਾਂ ਦੀ ਵੰਡ ਨੂੰ ਲੈ ਕੇ ਚਰਚਾ ਹੋਈ ਸੀ। ਬੈਠਕ ਵਿੱਚ ਕਾਂਗਰਸ ਅਤੇ 'ਆਪ' ਨੇ ਆਪਣੀਆਂ ਮੰਗਾਂ ਅਤੇ ਪ੍ਰਸਤਾਵਾਂ ਨਾਲ ਸਬੰਧਤ ਦਸਤਾਵੇਜ਼ ਸਾਂਝੇ ਕੀਤੇ। ਸੂਤਰਾਂ ਮੁਤਾਬਕ ਬੈਠਕ ਨੂੰ ਸਕਾਰਾਤਮਕ ਮੰਨਿਆ ਗਿਆ। ਦੋਵਾਂ ਪਾਰਟੀਆਂ ਨੇ ਵੱਖ-ਵੱਖ ਰਾਜਾਂ ‘ਚ ਚੋਣ ਲੜਨ ਦੀਆਂ ਰਣਨੀਤੀਆਂ ਅਤੇ ਸੀਟਾਂ ਦੀ ਗਿਣਤੀ ‘ਤੇ ਚਰਚਾ ਕੀਤੀ ਸੀ। The post ਕਾਂਗਰਸ ਦੀ ਅੱਜ ਸੀਟਾਂ ਦੀ ਵੰਡ ਨੂੰ ਲੈ ਕੇ ਸਮਾਜਵਾਦੀ ਪਾਰਟੀ ਤੇ ‘ਆਪ’ ਨਾਲ ਬੈਠਕ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਨੇ ਸਾਉਣੀ 2024-25 ਦੀਆਂ ਫਸਲਾਂ ਦੇ MSP ਨਿਰਧਾਰਨ ਲਈ ਕੇਂਦਰ ਸਰਕਾਰ ਨੂੰ ਭੇਜੀ ਤਜ਼ਵੀਜ Friday 12 January 2024 11:14 AM UTC+00 | Tags: breaking-news central-government kharif kharif-crop msp news punjab-government punjab-news ਚੰਡੀਗੜ੍ਹ, 12 ਜਨਵਰੀ 2024: ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਅੱਗੇ ਕਿਸਾਨਾਂ ਲਈ ਇਕ ਤਜ਼ਵੀਜ ਰੱਖੀ ਹੈ। ਇਸ ਤਜ਼ਵੀਜ ਮੁਤਾਬਕ ਅਗਲੇ ਸੀਜ਼ਨ ਲਈ ਝੋਨੇ ਦਾ ਭਾਅ 3284 ਰੁਪਏ ਦੇਣ ਦੀ ਕੀਤੀ ਮੰਗ ਕੀਤੀ ਹੈ। ਦਰਅਸਲ ਸਾਉਣੀ 2024-25 ਦੀਆਂ ਫਸਲਾਂ ਦੇ ਐੱਮ.ਐੱਸ.ਪੀ (MSP) ਨਿਰਧਾਰਨ ਲਈ ਤਜ਼ਵੀਜ ਭੇਜੀ ਗਈ ਹੈ ਅਤੇ ਕਪਾਹ ਤੇ 10767 ਰੁਪਏ ਐੱਮ.ਐੱਸ.ਪੀ ਦੇਣ ਦੀ ਮੰਗ ਕੀਤੀ ਗਈ ਹੈ। ਫ਼ਸਲ ਰੁਪਏ/ ਕੁਇੰਟਲ ਝੋਨਾ 3284 ਮੱਕੀ 2975 ਕਪਾਹ 10767 ਮੂੰਗ 11555 ਮਾਂਹ 9385 ਅਰਹਰ 9450 ਮੂੰਗਫਲੀ 8610 The post ਪੰਜਾਬ ਸਰਕਾਰ ਨੇ ਸਾਉਣੀ 2024-25 ਦੀਆਂ ਫਸਲਾਂ ਦੇ MSP ਨਿਰਧਾਰਨ ਲਈ ਕੇਂਦਰ ਸਰਕਾਰ ਨੂੰ ਭੇਜੀ ਤਜ਼ਵੀਜ appeared first on TheUnmute.com - Punjabi News. Tags:
|
DC ਆਸ਼ਿਕਾ ਜੈਨ ਵੱਲੋਂ ਮਾਲ ਅਫਸਰਾਂ ਨੂੰ ਆਪਸੀ ਸਹਿਮਤੀ ਦੇ ਜ਼ਮੀਨੀ ਤਕਸੀਮ ਕੇਸਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਉਣ ਦੇ ਆਦੇਸ਼ Friday 12 January 2024 11:25 AM UTC+00 | Tags: breaking-news dc-aashika-jain intkaal land-partition-cases news revenue-officers special-camps ਸਾਹਿਬ ਅਜੀਤ ਸਿੰਘ ਨਗਰ, 12 ਜਨਵਰੀ, 2024: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਮਾਲ ਅਫ਼ਸਰਾਂ (Revenue Officers) ਨੂੰ ਜ਼ਿਲ੍ਹੇ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਜ਼ਮੀਨਾਂ ਦੇ ਗੈਰ-ਵਿਵਾਦਿਤ (ਆਪਸੀ ਸਹਿਮਤੀ) ਪਰਿਵਾਰਕ ਤਕਸੀਮਾਂ ਦੇ ਮਾਮਲਿਆਂ ਦਾ ਨਿਪਟਾਰਾ ਪਹਿਲ ਦੇ ਆਧਾਰ ‘ਤੇ ਕਰਨ ਦੇ ਹੁਕਮ ਦਿੱਤੇ ਹਨ। ਅੱਜ ਪਿੰਡ ਮਨੌਲੀ ਸੂਰਤ ਵਿਖੇ ’ਸਰਕਾਰ ਤੁਹਾਡੇ ਦੁਆਰ ਕੈਂਪ’ ਦੇ ਦੌਰੇ ਮੌਕੇ ਜ਼ਮੀਨੀ ਤਕਸੀਮ ਸਬੰਧੀ ਬਹੁਤ ਸਾਰੀਆਂ ਸਮੱਸਿਆਵਾਂ ਦਾ ਪਤਾ ਲੱਗਣ ‘ਤੇ ਉਨ੍ਹਾਂ ਮਾਲ ਅਧਿਕਾਰੀਆਂ ਨੂੰ ਤੁਰੰਤ ਇਸ ਮਾਮਲੇ ਨੂੰ ਘੋਖਣ ਅਤੇ ਇੰਤਕਾਲ ਲਈ ਪਹਿਲਾਂ ਤੋਂ ਹੀ 15 ਜਨਵਰੀ ਨੂੰ ਲਗਾਏ ਗਏ ਵਿਸ਼ੇਸ਼ ਕੈਂਪ ਦੀ ਤਰਜ਼ ‘ਤੇ ਵਿਸ਼ੇਸ਼ ਕੈਂਪ ਲਗਾਉਣ ਲਈ ਕਿਹਾ। ਕੈਂਪ ਵਿੱਚ ਹਾਜ਼ਰ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਨਿੱਜੀ ਤੌਰ ‘ਤੇ ਪੂਰੇ ਠਰੰਮੇ ਨਾਲ ਉਨ੍ਹਾਂ ਦੀ ਗੱਲ ਸੁਣੀ ਅਤੇ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਨਿਸ਼ਚਿਤ ਸਮੇਂ ਵਿੱਚ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕੈਂਪ ਦਾ ਦੌਰਾ ਕਰਕੇ ਉਨ੍ਹਾਂ ਨੇ ਆਯੂਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਤੇ ਆਧਾਰ ਕਾਰਡ ਨਾਲ ਸਬੰਧਤ ਸਮੱਸਿਆਵਾਂ ਨੂੰ ਵੀ ਜਾਣਿਆ, ਜਿਨ੍ਹਾਂ ਨੂੰ ਜਲਦੀ ਹੀ ਹੱਲ ਕੀਤਾ ਜਾਵੇਗਾ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਗੁਰਦੁਆਰਾ ਬੋਰਡ ਦੀਆਂ ਚੋਣਾਂ ਲਈ ਵੋਟਰ ਵਜੋਂ ਰਜਿਸਟਰਡ ਹੋਣ ਅਤੇ ਆਪਣੇ ਫਾਰਮ ਹਲਕਾ ਪਟਵਾਰੀ ਕੋਲ ਜਮ੍ਹਾ ਕਰਵਾਉਣ। ਡਿਪਟੀ ਕਮਿਸ਼ਨਰ ਨੇ ਉੱਥੇ ਇਕੱਠੇ ਹੋਏ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਾਏ ਤੋਂ ਬਿਨਾਂ ਪਰਾਲੀ ਦਾ ਪ੍ਰਬੰਧਨ ਕਰਨ ਲਈ ਸੂਬਾ ਸਰਕਾਰ ਵੱਲੋਂ ਸਬਸਿਡੀ ‘ਤੇ ਮੁਹੱਈਆ ਕਰਵਾਈ ਜਾ ਰਹੀ ਮਸ਼ੀਨੀ ਬੇਲਰ ਆਦਿ ਦੇ ਹੁਣ ਤੋਂ ਹੀ ਪ੍ਰਬੰਧ ਲਈ ਪ੍ਰੇਰਿਤ ਕੀਤਾ। ਇਸ ਕੈਂਪ ਵਿੱਚ ਜਿਹੜੇ ਵਿਭਾਗ ਹਾਜ਼ਰ ਸਨ, ਉਨ੍ਹਾਂ ਵਿੱਚ ਜ਼ਿਲ੍ਹਾ ਉਦਯੋਗ ਕੇਂਦਰ,ਸਿਹਤ ਵਿਭਾਗ, ਮਾਰਕੀਟ ਕਮੇਟੀ ਬਨੂੜ, ਪੰਜਾਬ ਪੇਂਡੂ ਆਜੀਵਿਕਾ ਮਿਸ਼ਨ, ਮਨਰੇਗਾ, ਖੇਤੀਬਾੜੀ ਤੇ ਕਿਸਾਨ ਭਲਾਈ, ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ, ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਆਦਿ ਜ਼ਿਕਰਯੋਗ ਹਨ। ਉਨ੍ਹਾਂ ਨਾਲ ਏ ਡੀ ਸੀ (ਪੇਂਡੂ ਵਿਕਾਸ) ਸੋਨਮ ਚੌਧਰੀ, ਐਸ ਡੀ ਐਮ ਮੋਹਾਲੀ ਚੰਦਰਜੋਤੀ ਸਿੰਘ, ਨਾਇਬ ਤਹਿਸੀਲਦਾਰ ਮੁਹਾਲੀ ਰਵਿੰਦਰ ਸਿੰਘ ਅਤੇ ਕਾਰਜਕਾਰੀ ਇੰਜਨੀਅਰ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਗੁਰਸ਼ਰਨ ਦਾਸ ਵੀ ਮੌਜੂਦ ਸਨ। ਸਰਪੰਚ ਨਾਇਬ ਸਿੰਘ ਅਤੇ ਪਿੰਡ ਵਾਸੀਆਂ ਨੇ ਡਿਪਟੀ ਕਮਿਸ਼ਨਰ ਦਾ ਨਿੱਘਾ ਸਵਾਗਤ ਕੀਤਾ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। The post DC ਆਸ਼ਿਕਾ ਜੈਨ ਵੱਲੋਂ ਮਾਲ ਅਫਸਰਾਂ ਨੂੰ ਆਪਸੀ ਸਹਿਮਤੀ ਦੇ ਜ਼ਮੀਨੀ ਤਕਸੀਮ ਕੇਸਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਉਣ ਦੇ ਆਦੇਸ਼ appeared first on TheUnmute.com - Punjabi News. Tags:
|
ਮੋਹਾਲੀ: ਗੁਰਦੁਆਰਾ ਕਮੇਟੀਆਂ ਨੂੰ ਵੱਧ ਤੋਂ ਵੱਧ ਯੋਗ ਸਿੱਖ ਵੋਟਰਾਂ ਨੂੰ ਫਾਰਮ ਭਰਨ ਲਈ ਜਾਗਰੂਕ ਕਰਨ ਦੀ ਅਪੀਲ Friday 12 January 2024 11:33 AM UTC+00 | Tags: 2-persons-in-the-mohali-blast-case breaking-news gurdwara-committees mohali news punjab-election sgpc-election sikh-voters ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਜਨਵਰੀ, 2024: ਗੁਰਦੁਆਰਾ ਬੋਰਡ (ਐਸ ਜੀ ਪੀ ਸੀ) ਚੋਣਾਂ ਲਈ ਵੱਧ ਤੋਂ ਵੱਧ ਵੋਟਰਾਂ (Voters) ਦੀ ਰਜਿਸਟ੍ਰੇਸ਼ਨ ਕਰਨ ਲਈ, ਜ਼ਿਲ੍ਹਾ ਪ੍ਰਸ਼ਾਸਨ ਨੇ 29 ਫਰਵਰੀ, 2024 ਨੂੰ ਸਮਾਪਤ ਹੋਣ ਜਾ ਰਹੀ ਨਵੇਂ ਵੋਟ ਬਣਾਉਣ ਮੁਹਿੰਮ ਨੂੰ ਅੱਗੇ ਵਧਾਉਣ ਲਈ ਗੁਰਦੁਆਰਾ ਕਮੇਟੀਆਂ ਨੂੰ ਨਾਲ ਜੋੜਨ ਲਈ ਗੁਰਦੁਆਰਾ ਸਾਹਿਬਾਨਾਂ ਤੱਕ ਪਹੁੰਚ ਕੀਤੀ ਹੈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਉਪ ਮੰਡਲ ਮੈਜਿਸਟ੍ਰੇਟ ਚੰਦਰਜੋਤੀ ਸਿੰਘ ਦੇ ਨਾਲ ਗੁਰਦੁਆਰਾ ਸਾਹਿਬ ਸਿੰਘ ਸ਼ਹੀਦਾਂ ਸੋਹਾਣਾ ਦਾ ਦੌਰਾ ਕੀਤਾ ਅਤੇ ਪ੍ਰਬੰਧਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਯੋਗ ਸਿੱਖ ਵੋਟਰਾਂ ਨੂੰ ਨਿਰਧਾਰਤ ਮਿਤੀ 29 ਫਰਵਰੀ ਤੱਕ ਵੋਟਰ ਬਣਨ ਲਈ ਫਾਰਮ ਭਰ ਕੇ ਜਮ੍ਹਾਂ ਕਰਵਾਉਣ ਲਈ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਸਮੀਖਿਆ ਮੀਟਿੰਗ ਦੌਰਾਨ ਪਤਾ ਲੱਗਾ ਕਿ ਹੁਣ ਤੱਕ ਪ੍ਰਾਪਤ ਹੋਏ ਕੁੱਲ ਫਾਰਮਾਂ ਦੀ ਗਿਣਤੀ ਬਹੁਤ ਘੱਟ ਹੈ। ਉਨ੍ਹਾਂ ਕਿਹਾ ਕਿ ਕਿਉਂਕਿ ਪੇਂਡੂ ਵੋਟਰਾਂ ਨੇ ਆਪਣੇ ਹਲਕੇ ਦੇ ਮਾਲ ਪਟਵਾਰੀਆਂ ਅਤੇ ਸ਼ਹਿਰੀ ਵੋਟਰਾਂ ਨੇ ਸਥਾਨਕ ਨਗਰ ਕੌਂਸਲ ਕੋਲ ਫਾਰਮ ਜਮ੍ਹਾਂ ਕਰਵਾਉਣੇ ਹੁੰਦੇ ਹਨ, ਇਸ ਲਈ ਸਾਨੂੰ ਗੁਰਦੁਆਰਾ ਬੋਰਡ ਚੋਣਾਂ ਦੇ ਵੋਟਰ (Voters) ਬਣਨ ਲਈ ਤੁਰੰਤ ਉਨ੍ਹਾਂ ਨਾਲ ਸੰਪਰਕ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਚੀਫ਼ ਕਮਿਸ਼ਨਰ, ਗੁਰਦੁਆਰਾ ਚੋਣਾਂ ਵੱਲੋਂ ਫਾਰਮ-1 ਵਿੱਚ ਦਰਸਾਏ ਯੋਗ ਮਾਪਦੰਡਾਂ ਅਨੁਸਾਰ ਹਰੇਕ ਯੋਗ ਵੋਟਰ ਲਈ ਕੇਸਾਧਾਰੀ ਸਿੱਖ, ਦਾੜ੍ਹੀ ਨਾ ਕੱਟਣ ਵਾਲਾ, ਤੰਬਾਕੂਨੋਸ਼ੀ ਨਾ ਕਰਨ ਵਾਲਾ, ਸ਼ਰਾਬ ਨਾ ਪੀਣ ਵਾਲਾ ਆਦਿ ਹੋਣਾ ਲਾਜ਼ਮੀ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਵੋਟਰ ਦੀ ਉਮਰ 21 ਸਾਲ ਜਾਂ ਵਧੇਰੇ ਹੋਣੀ ਲਾਜ਼ਮੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪਟਵਾਰੀਆਂ ਅਤੇ ਨਗਰ ਕੌਂਸਲਾਂ ਦੇ ਕਰਮਚਾਰੀਆਂ ਨੂੰ ਆਪਣੇ ਅਧਿਕਾਰ ਖੇਤਰ ਵਿੱਚ ਸਥਾਨਕ ਗੁਰਦੁਆਰਾ ਕਮੇਟੀਆਂ ਨਾਲ ਸੰਪਰਕ ਕਰਨਾ ਚਾਹੀਦਾ ਹੈ ਅਤੇ ਵਿਸ਼ੇਸ਼ ਰਜਿਸਟ੍ਰੇਸ਼ਨ ਕੈਂਪ ਲਈ ਇੱਕ ਦਿਨ ਨਿਸ਼ਚਿਤ ਕਰਨਾ ਚਾਹੀਦਾ ਹੈ। ਕੈਂਪ ਲਗਾਉਣ ਤੋਂ ਪਹਿਲਾਂ, ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਗੁਰਦੁਆਰਾ ਸਾਹਿਬਾਨ ਦੇ ਲਾਊਡ ਸਪੀਕਰਾਂ ਰਾਹੀਂ ਇਲਾਕਾ ਨਿਵਾਸੀਆਂ ਨੂੰ ਵਧ ਤੋਂ ਵਧ ਪ੍ਰਚਾਰ ਕਰਕੇ ਸੂਚਿਤ ਕੀਤਾ ਜਾਵੇ। ਉਨ੍ਹਾਂ ਹਲਕਾ ਪਟਵਾਰੀ ਵੱਲੋਂ ਗੁਰਦੁਆਰਾ ਸਾਹਿਬ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਲਗਾਏ ਗਏ ਕੈਂਪ ਦਾ ਵੀ ਦੌਰਾ ਕੀਤਾ ਅਤੇ ਕਿਹਾ ਕਿ ਇਸ ਵਿਸ਼ੇਸ਼ ਕੈਂਪ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ। The post ਮੋਹਾਲੀ: ਗੁਰਦੁਆਰਾ ਕਮੇਟੀਆਂ ਨੂੰ ਵੱਧ ਤੋਂ ਵੱਧ ਯੋਗ ਸਿੱਖ ਵੋਟਰਾਂ ਨੂੰ ਫਾਰਮ ਭਰਨ ਲਈ ਜਾਗਰੂਕ ਕਰਨ ਦੀ ਅਪੀਲ appeared first on TheUnmute.com - Punjabi News. Tags:
|
DC ਆਸ਼ਿਕਾ ਜੈਨ ਅਤੇ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਆਤਮਾ ਮੈਨੇਜਮੈਂਟ ਕਮੇਟੀ ਦੀ ਬੈਠਕ Friday 12 January 2024 11:38 AM UTC+00 | Tags: atma-management-committee breaking-news dc-ashika-jain mohali-news news ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਜਨਵਰੀ 2024: ਡਿਪਟੀ ਕਮਿਸ਼ਨਰ ਐੱਸ.ਏ.ਐੱਸ.ਨਗਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਅਤੇ ਡਾ. ਗੁਰਮੇਲ ਸਿੰਘ ਮੁੱਖ ਖੇਤੀਬਾੜੀ ਅਫਸਰ ਐੱਸ.ਏ.ਐੱਸ.ਨਗਰ ਦੀ ਪ੍ਰਧਾਨਗੀ ਹੇਠ ਆਤਮਾ ਮੈਨੇਜਮੈਂਟ ਕਮੇਟੀ (Atma Management Committee) ਦੀ ਮੀਟਿੰਗ ਕੀਤੀ ਗਈ। ਜਿਸ ਵਿੱਚ ਅਲਾਇਡ ਵਿਭਾਗਾਂ ਦੇ ਅਧਿਕਾਰੀਆਂ/ਕਰਮਰਚਾਰੀਆਂ ਨੇ ਭਾਗ ਲਿਆ ਅਤੇ ਡਿਪਟੀ ਪ੍ਰੋਜੈਕਟ ਡਾਇਰੈਕਟਰ (ਆਤਮਾ) ਸ਼੍ਰੀਮਤੀ ਸ਼ਿਖਾ ਸਿੰਗਲਾ ਨੇ ਅਲਾਇਡ ਵਿਭਾਗਾ ਤੋਂ ਆਏ ਅਧਿਕਾਰੀਆਂ/ ਕਰਮਚਾਰੀਆਂ ਨਾਲ ਸਾਲ 2023-24 ਦੌਰਾਨ ਕੀਤੇ ਗਏ ਕੰਮਾ ਅਤੇ ਸਾਲ 2024-25 ਦੌਰਾਨ ਦਾ ਐਕਸ਼ਨ ਪਲਾਨ ਬਾਰੇ ਵਿਚਾਰ ਵਟਾਂਦਰਾ ਕੀਤਾ ਅਤੇ ਸਾਲ 2023-24 ਦੌਰਾਨ ਰਹਿੰਦੇ ਟੀਚੇ ਨੂੰ ਪੂਰਾ ਕਰਨ ਲਈ ਦੱਸਿਆ। ਡਾ. ਜਗਦੀਸ਼ ਸਿੰਘ ਡਿਪਟੀ ਡਾਇਰੈਕਟਰ ਬਾਗਬਾਨੀ ਐੱਸ.ਏ.ਐੱਸ.ਨਗਰ ਨੇ ਸਾਲ 2023-24 ਦੌਰਾਨ ਵਿਭਾਗ ਵੱਲੋਂ ਕੀਤੇ ਜਾਣ ਵਾਲੇ ਕੰਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਖੁੰਬਾਂ ਦੀ ਕਾਸ਼ਤ ਦੀ ਟ੍ਰੇਨਿੰਗ ਲੈਣ ਵਾਲੇ ਸਿਖਿਆਰਥੀਆਂ ਨੂੰ ਖੁੰਬਾਂ ਦੇ 20-20 ਬੈਗ ਪ੍ਰਦਰਸ਼ਨੀਆਂ ਦੇ ਤੌਰ ਤੇ ਆਤਮਾ ਦੇ ਸਹਿਯੋਗ ਨਾਲ ਦਿੱਤੇ ਜਾ ਰਹੇ ਹਨ। ਸਾਲ 2024-25 ਦੌਰਾਨ ਵਿਭਾਗ ਵੱਲੋਂ 10 ਟ੍ਰੇਨਿੰਗਾਂ ਘਰੇਲੂ ਬਗੀਚੀ, 10 ਢੀਗਰੀ ਦੀਆਂ ਟ੍ਰੇਨਿੰਗਾਂ ਲਗਾਈਆਂ ਜਾਣਗੀਆਂ ਅਤੇ ਕਿਸਾਨਾਂ ਨੂੰ 45 ਖੁੰਬਾਂ ਅਤੇ 20 ਆਲੂ ਦੇ ਬੀਜ ਦੀਆਂ ਪ੍ਰਦਰਸ਼ਨੀਆਂ ਦਿੱਤੀਆਂ ਜਾਣਗੀਆਂ ਅਤੇ ਹੋਰ ਗਤੀਵਿਧੀਆਂ ਦਿੱਤੇ ਗਏ ਐਕਸ਼ਨ ਪਲਾਨ ਅਨੁਸਾਰ ਕੀਤੀਆਂ ਜਾਣਗੀਆਂ। ਡਾ. ਹਰਮੀਤ ਕੌਰ ਕੇ.ਵੀ.ਕੇ. ਮਾਜਰਾ ਨੇ ਦੱਸਿਆ ਕਿ ਆਤਮਾ ਸਕੀਮ ਅਧੀਨ ਅਸੈਸਮੇਂਟ ਅਤੇ ਵੈਲੀਡੇਸ਼ਨ ਮੱਦ ਅਧੀਨ ਕੇ.ਵੀ.ਕੇ. ਵੱਲੋਂ ਫੈਟ ਬਾਈਪਾਸ ਅਤੇ ਮਿਨਲਰ ਮਿਕਚਰ ਗਾਵਾਂ ਤੇ ਗਾਵਾਂ ਤੇ ਪ੍ਰਭਾਵ ਦਾ ਪ੍ਰੋਜੈਕਟ ਤਿਆਰ ਕਰਨ ਲਈ 2 ਲੱਖ ਰੁਪਏ ਦੀ ਮੰਗ ਕੀਤੀ ਗਈ। ਡਾ. ਸੁਭਕਰਨ ਸਿੰਘ ਖੇਤੀਬਾੜੀ ਅਫਸਰ ਡੇਰਾਬਸੀ ਵੱਲੋਂ ਐਕਸ਼ਨ ਪਲਾਨ ਦਿੱਤਾ ਗਿਆ ਅਤੇ ਨਾਲ ਹੀ ਦੱਸਿਆ ਕਿ ਬਲਾਕ ਡੇਰਾਬਸੀ ਦੀਆਂ ਕਿਸਾਨ ਬੀਬੀਆਂ ਆਚਾਰ/ ਮੁਰੱਬੇ ਦੀ ਟ੍ਰੇਨਿੰਗ ਲੈਣਾ ਚਾਹੁੰਦੀਆਂ ਹਨ। ਡਾ. ਗੁਰਮੇਲ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਕੇ.ਵੀ.ਕੇ. ਦੇ ਸਹਿਯੋਗ ਨਾਲ ਜਲਦ ਹੀ ਇਸ ਟ੍ਰੇਨਿੰਗ ਦਾ ਪ੍ਰਬੰਧ ਕੀਤਾ ਜਾਵੇਗਾ। ਸ਼ਿਖਾ ਸਿੰਗਲਾ ਡੀ.ਪੀ.ਡੀ. (ਆਤਮਾ) ਨੇ ਮੀਟਿੰਗ ਵਿੱਚ ਹਾਜਰ ਕਿਸਾਨਾਂ ਨਾਲ ਵਿਚਾਰ ਵਟਾਂਦਰਾ ਕੀਤਾ ਕਿ ਸਾਲ 2024-25 ਦੌਰਾਨ ਤਿਆਰ ਕੀਤੇ ਜਾ ਰਹੇ ਐਕਸ਼ਨ ਪਲਾਨ ਲਈ ਆਮਦਨ ਦੁੱਗਣੀ / ਸਹਾਇਕ ਧੰਦੇ ਅਪਨਾਉਣ ਲਈ ਸੁਝਾਅ ਦਿੱਤੇ ਜਾਣ। ਬਲਜਿੰਦਰ ਸਿੰਘ ਪਿੰਡ ਭਜੋਲੀ ਨੇ ਧਿਆਨ ਵਿੱਚ ਲਿਆਂਦਾ ਕਿ ਗੁਰਦਾਸਪੁਰ ਵਿਖੇ ਗੰਨੇ ਦੀ ਕਾਸ਼ਤ ਸਬੰਧੀ ਐਕਸਪੋਜਰ ਵਿਜਟ ਕਰਵਾਈ ਜਾਵੇ ਤਾਂ ਜੋ ਗੰਨੇ ਦੀ ਫਸਲ ਨੂੰ ਨਵੀਂ ਤਕਨੀਕ ਨਾਲ ਲਗਾਇਆ ਜਾ ਸਕੇ ਅਤੇ ਨਾਲ ਹੀ ਉਨਾਂ ਵੱਲੋਂ ਕਿਹਾ ਗਿਆ ਕਿ ਸੂਰਜਮੁੱਖੀ ਅਤੇ ਸੋਆਬੀਨ ਦਾ ਬੀਜ ਪ੍ਰਦਰਸਨੀ ਦੇ ਤੌਰ ਤੇ ਦਿੱਤਾ ਜਾਵੇ। ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਭਰੋਸਾ ਦਿਵਾਆ ਗਿਆ ਕਿ ਉਨਾਂ ਨੂੰ ਪ੍ਰਮਾਣਿਤ ਸੀਡ ਉਪਲਬੱਧ ਹੋਣ ਮੁੱਹਈਆ ਕਰਵਾ ਦਿੱਤਾ ਜਾਵੇਗਾ। ਰਾਜਬੀਰ ਸਿੰਘ ਪਿੰਡ ਨੰਗਲ ਫੈਜਗੜ੍ਹ ਨੇ ਕਿਹਾ ਕਿ ਆਰਗੈਨਿਕ/ ਕੁਦਰਤੀ ਖੇਤੀ ਸਬੰਧੀ ਵੀ ਵਿਭਾਗ ਵੱਲੋਂ ਟ੍ਰੇਨਿੰਗ ਅਤੇ ਐਕਸਪੋਜਰ ਵਿਜਟ ਕਰਵਾਏ ਜਾਣ ਤਾਂ ਜੋ ਰਸਾਇਣਿਕ ਖਾਦਾਂ ਦੀ ਵਰਤੋਂ ਨਾ ਕਰਕੇ ਆਰਗੈਨਿਕ ਫਸਲ ਪੈਦਾ ਕੀਤੀ ਜਾ ਸਕੇ ਅਤੇ ਵੱਧ ਮੁਨਾਫਾ ਕਮਾਇਆ ਜਾ ਸਕੇ। ਦੀਦਾਰ ਸਿੰਘ ਪਿੰਡ ਸਤਾਬਗੜ੍ਹ ਵੱਲੋਂ ਬੱਕਰੀਆਂ ਦੇ ਕਿੱਤੇ ਸਬੰਧੀ ਟ੍ਰੇਨਿੰਗ ਦੇਣ, ਆਤਮਾ ਸਕੀਮ ਅਧੀਨ ਪਸੂ ਪਾਲਣ ਵਿਭਾਗ ਦੇ ਸਹਿਯੋਗ ਨਾਲ ਉਨ੍ਹਾਂ ਨੂੰ ਬੱਕਰੀ ਦਾ ਇੱਕ ਬੱਚਾ ਪ੍ਰਦਰਸ਼ਨੀ ਦੇ ਤੌਰ ਤੇ ਦਿੱਤਾ ਜਾਵੇ ਤਾਂ ਜੋ ਬੱਕਰੀਆਂ ਦਾ ਕਿੱਤਾ ਅਪਣਾ ਕੇ ਆਪਣੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ। ਕਿਸਾਨਾਂ ਵੱਲੋਂ ਵਿਸ਼ਵਾਸ਼ ਦਿਵਾਇਆ ਕਿ ਸਾਲ 2024-25 ਦੌਰਾਨ ਆਪ ਵੱਲੋਂ ਦੱਸੇ ਗਏ ਕੰਮਾਂ ਅਨੁਸਾਰ ਗਤੀਵਿਧੀਆਂ ਕੀਤੀਆਂ ਜਾਣਗੀਆ । The post DC ਆਸ਼ਿਕਾ ਜੈਨ ਅਤੇ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਆਤਮਾ ਮੈਨੇਜਮੈਂਟ ਕਮੇਟੀ ਦੀ ਬੈਠਕ appeared first on TheUnmute.com - Punjabi News. Tags:
|
ਪੰਜਾਬ AGTF ਵੱਲੋਂ UAPA ਕੇਸ 'ਚ ਲੋੜੀਂਦਾ ਰਿੰਦਾ ਦਾ ਮੁੱਖ ਸੰਚਾਲਕ ਕੈਲਾਸ਼ ਖਿਚਨ ਰਾਜਸਥਾਨ ਤੋਂ ਗ੍ਰਿਫ਼ਤਾਰ, ਪਿਸਤੌਲ ਬਰਾਮਦ Friday 12 January 2024 11:44 AM UTC+00 | Tags: arms-act breaking-news crime kailash-khichan news punjab-agtf punjab-news rinda uapa uapa-case ਚੰਡੀਗੜ੍ਹ, 12 ਜਨਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੰਗਠਿਤ ਅਪਰਾਧਿਕ ਨੈੱਟਵਰਕ ਨੂੰ ਠੱਲ੍ਹ ਪਾਉਣ ਲਈ ਚਲਾਈ ਜਾ ਰਹੇ ਆਪ੍ਰੇਸ਼ਨ ਤਹਿਤ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪਾਕਿ ਅਧਾਰਤ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਅਤੇ ਅਮਰੀਕਾ ਅਧਾਰਤ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਦੇ ਅਹਿਮ ਕਾਰਕੁਨ ਨੂੰ ਰਾਜਸਥਾਨ ਦੇ ਜ਼ਿਲ੍ਹਾ ਫਲੋਦੀ ਦੇ ਪਿੰਡ ਲੋਹਾਵਤ ਤੋਂ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦੀਆਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ, ਜਿਸ ਦੀ ਪਛਾਣ ਕੈਲਾਸ਼ ਖਿਚਨ ਵਜੋਂ ਹੋਈ ਹੈ, ਸਤੰਬਰ 2023 'ਚ ਫਾਜ਼ਿਲਕਾ ਵਿੱਚ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਕੇਸ ਵਿੱਚ ਲੋੜੀਂਦਾ ਸੀ। ਇਸ ਤੋਂ ਇਲਾਵਾ ਮੁਲਜ਼ਮ ਦਾ ਅਪਰਾਧਿਕ ਇਤਿਹਾਸ ਹੈ ਅਤੇ ਉਸ ਖ਼ਿਲਾਫ਼ ਪੰਜਾਬ ਅਤੇ ਰਾਜਸਥਾਨ ਵਿੱਚ ਜਬਰੀ ਵਸੂਲੀ, ਐਨਡੀਪੀਐਸ ਐਕਟ ਅਤੇ ਅਸਲਾ ਐਕਟ ਨਾਲ ਸਬੰਧਤ ਕਈ ਅਪਰਾਧਿਕ ਕੇਸ ਦਰਜ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪਿਛਲੇ ਦਿਨੀਂ ਪੰਜਾਬ ਪੁਲਿਸ ਵੱਲੋਂ ਵੱਖ-ਵੱਖ ਅੱਤਵਾਦੀ ਮੌਡਿਊਲਾਂ ਦਾ ਪਰਦਾਫਾਸ਼ ਕਰਦਿਆਂ ਮੁਲਜ਼ਮ ਖਿਚਨ ਦਾ ਨਾਮ ਸਾਹਮਣੇ ਆਉਣ ਉਪਰੰਤ ਏ.ਡੀ.ਜੀ.ਪੀ. ਪ੍ਰਮੋਦ ਬਾਨ ਦੀ ਅਗਵਾਈ ਵਾਲੀਆਂ ਏ.ਜੀ.ਟੀ.ਐਫ. (AGTF) ਟੀਮਾਂ ਨੇ ਏ.ਆਈ.ਜੀ. ਸੰਦੀਪ ਗੋਇਲ ਅਤੇ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਦੀ ਨਿਗਰਾਨੀ ਵਿੱਚ ਰਾਜਸਥਾਨ ਵਿੱਚ ਮੁਲਜ਼ਮ ਦੀ ਲੋਕੇਸ਼ਨ ਦਾ ਪਤਾ ਲਗਾਉਣ ਉਪਰੰਤ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਰਾਜਸਥਾਨ ਦੇ ਜ਼ਿਲ੍ਹਾ ਫਲੋਦੀ ਦੇ ਪਿੰਡ ਲੋਹਾਵਤ ਤੋਂ ਉਸ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਮੁਲਜ਼ਮ ਖਿਚਨ ਦੇ ਕਬਜ਼ੇ ਵਿੱਚੋਂ ਇੱਕ .30 ਕੈਲੀਬਰ ਚੀਨੀ ਪਿਸਤੌਲ ਅਤੇ ਅੱਠ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਡੀਜੀਪੀ ਨੇ ਕਿਹਾ ਕਿ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਖਿਚਨ ਅੱਤਵਾਦੀ ਰਿੰਦਾ ਦੇ ਨਿਰਦੇਸ਼ਾਂ ‘ਤੇ ਸੂਬੇ ‘ਚ ਸਨਸਨੀਖੇਜ਼ ਅਪਰਾਧਾਂ ਨੂੰ ਅੰਜਾਮ ਦੇਣ ਲਈ ਅੱਤਵਾਦੀ ਸੰਗਠਨ ਬੱਬਰ ਖਾਲਿਸਤਾਨ ਇੰਟਰਨੈਸ਼ਨਲ (ਬੀਕੇਆਈ) ਦੇ ਸਹਿਯੋਗੀਆਂ ਨੂੰ ਹਥਿਆਰ ਸਪਲਾਈ ਕਰਦਾ ਸੀ। ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਸੰਦੀਪ ਗੋਇਲ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਪਿਛਲੇ ਅਤੇ ਅਗਲੇਰੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਤਫਤੀਸ਼ ਜਾਰੀ ਹੈ ਅਤੇ ਜਲਦ ਹੀ ਹੋਰ ਗ੍ਰਿਫਤਾਰੀਆਂ ਹੋਣ ਦੀ ਉਮੀਦ ਵੀ ਹੈ। ਜ਼ਿਕਰਯੋਗ ਹੈ ਕਿ ਮੁਲਜ਼ਮ ਨੂੰ ਥਾਣਾ ਸਿਟੀ ਕ੍ਰਾਈਮ, ਐਸ.ਏ.ਐਸ.ਨਗਰ ਵਿਖੇ ਅਸਲਾ ਐਕਟ ਦੀ ਧਾਰਾ 25 ਅਧੀਨ ਦਰਜ ਐਫਆਈਆਰ ਨੰਬਰ 16 ਮਿਤੀ 27/12/23 ਤਹਿਤ ਗ੍ਰਿਫਤਾਰ ਕੀਤਾ ਗਿਆ ਹੈ। The post ਪੰਜਾਬ AGTF ਵੱਲੋਂ UAPA ਕੇਸ ‘ਚ ਲੋੜੀਂਦਾ ਰਿੰਦਾ ਦਾ ਮੁੱਖ ਸੰਚਾਲਕ ਕੈਲਾਸ਼ ਖਿਚਨ ਰਾਜਸਥਾਨ ਤੋਂ ਗ੍ਰਿਫ਼ਤਾਰ, ਪਿਸਤੌਲ ਬਰਾਮਦ appeared first on TheUnmute.com - Punjabi News. Tags:
|
6,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ Friday 12 January 2024 01:16 PM UTC+00 | Tags: breaking-news bribe bribe-case giaspura news patwari vigilance vigilance-bureau ਚੰਡੀਗੜ੍ਹ, 12 ਜਨਵਰੀ 2024: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਗਿਆਸਪੁਰਾ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਚਮਕੌਰ ਸਿੰਘ ਦੇ ਕਰਿੰਦਾ ਅਸ਼ੋਕ ਕੁਮਾਰ ਨੂੰ 6,000 ਰੁਪਏ ਦੀ ਰਿਸ਼ਵਤ (Bribe) ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਕੇਸ ਵਿੱਚ ਮੌਕੇ ਤੋਂ ਫ਼ਰਾਰ ਹੋਏ ਪਟਵਾਰੀ ਤੇ ਉਸਦੇ ਕਾਰਿੰਦੇ ਖਿਲਾਫ਼ ਰਿਸ਼ਵਤਖੋਰੀ ਦਾ ਮਾਮਲਾ ਵੀ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਰਾਕੇਸ਼ ਕੁਮਾਰ ਵਾਸੀ ਪਿੰਡ ਕੁਹਾੜਾ, ਜ਼ਿਲ੍ਹਾ ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਆਪਣੇ ਨਵੇਂ ਖਰੀਦੇ ਪਲਾਟ ਦਾ ਇੰਤਕਾਲ ਕਰਵਾਉਣ ਅਤੇ ਉਸ ਪਲਾਟ ਉੱਪਰ ਕਰਜ਼ਾ ਲੈਣ ਸਬੰਧੀ ਫਰਦਾਂ ਦੀਆਂ ਕਾਪੀਆਂ ਲੈਣ ਬਦਲੇ ਉਕਤ ਪਟਵਾਰੀ ਅਤੇ ਉਸ ਦੇ ਕਾਰਿੰਦੇ ਨੇ ਉਸ ਤੋਂ 6,000 ਰੁਪਏ ਰਿਸ਼ਵਤ (Bribe) ਦੀ ਮੰਗ ਕੀਤੀ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਯੂਨਿਟ ਲੁਧਿਆਣਾ ਨੇ ਜਾਲ ਵਿਛਾ ਕੇ ਪਟਵਾਰੀ ਚਮਕੌਰ ਸਿੰਘ ਦੇ ਪ੍ਰਾਈਵੇਟ ਸਹਾਇਕ ਅਸ਼ੋਕ ਕੁਮਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 6,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਦਫ਼ਤਰ ਤੋਂ ਫ਼ਰਾਰ ਹੋਏ ਸਹਿ ਮੁਲਜ਼ਮ ਪਟਵਾਰੀ ਨੂੰ ਗ੍ਰਿਫ਼ਤਾਰ ਕਰਨ ਲਈ ਕੋਸ਼ਿਸ਼ਾਂ ਜਾਰੀ ਹਨ। ਇਸ ਸਬੰਧੀ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ, ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ। The post 6,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ appeared first on TheUnmute.com - Punjabi News. Tags:
|
ਸਰਪੰਚਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ BDPO ਗ੍ਰਿਫ਼ਤਾਰ Friday 12 January 2024 01:22 PM UTC+00 | Tags: 000-by-vigilance-bureau bdpo breaking-news bribe news vigilance-bureau ਚੰਡੀਗੜ੍ਹ, 12 ਜਨਵਰੀ 2024: ਪੰਜਾਬ ਵਿਜੀਲੈਂਸ ਬਿਊਰੋ (VIGILANCE BUREAU) ਨੇ ਅੱਜ ਬਲਾਕ ਮਮਦੋਟ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀਡੀਪੀਓ) ਸਰਬਜੀਤ ਸਿੰਘ ਨੂੰ ਇਲਾਕੇ ਦੇ ਸਰਪੰਚਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਬੀਡੀਪੀਓ ਨੂੰ ਜਾਂਚ ਉਪਰੰਤ ਰਿਸ਼ਵਤਾਂ ਲੈਣ ਦਾ ਦੋਸ਼ੀ ਪਾਏ ਜਾਣ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਬਲਾਕ ਮਮਦੋਟ ਦੇ ਪਿੰਡ ਕੋਠੇ ਕਿੱਲੀ ਵਾਲੇ ਦੇ ਸਰਪੰਚ ਪਿੱਪਲ ਸਿੰਘ, ਪਿੰਡ ਮੁਹੰਮਦ ਖਾਨ ਨਿਆਜੀਆਂ ਦੇ ਸਰਪੰਚ ਪ੍ਰਗਟ ਸਿੰਘ, ਪਿੰਡ ਗੱਟੀ ਮਸਤਾਨ ਨੰਬਰ 2 ਦੇ ਸਰਪੰਚ ਅਨੋਖ ਸਿੰਘ, ਪਿੰਡ ਚੱਕ ਅਮਰੀਕ ਸਿੰਘ ਵਾਲਾ ਦੀ ਸਰਪੰਚ ਪਰਮਜੀਤ ਕੌਰ ਦੇ ਪਤੀ ਗੁਰਬਚਨ ਸਿੰਘ, ਗੱਟੀ ਮਸਤਾ ਨੰਬਰ-01 ਪਿੰਡ ਦੇ ਸਰਪੰਚ ਸਰਜੀਤ ਸਿੰਘ ਅਤੇ ਪਿੰਡ ਕੋਟ ਬਿਸ਼ਨ ਸਿੰਘ ਮਾਨਾਵਾਲਾ ਦੇ ਸਰਪੰਚ ਪਰਮਜੀਤ ਸਿੰਘ ਨੇ ਤਫ਼ਤੀਸ਼ੀ ਅਫ਼ਸਰ ਅੱਗੇ ਬਿਆਨ ਦਿੱਤਾ ਕਿ ਉਕਤ ਬੀ.ਡੀ.ਪੀ.ਓ. ਬਲਾਕ ਦੀਆਂ ਪੰਚਾਇਤਾਂ ਦੇ ਕੰਮ ਕਰਵਾਉਣ ਤੋਂ ਪਹਿਲਾਂ ਅਤੇ ਕੰਮ ਮੁਕੰਮਲ ਹੋਣ ਤੋਂ ਬਾਅਦ ਉਨ੍ਹਾਂ ਤੋਂ ਰਿਸ਼ਵਤਾਂ ਲੈਂਦਾ ਸੀ। ਉਨ੍ਹਾਂ ਅੱਗੇ ਹੋਰ ਦੋਸ਼ ਲਾਇਆ ਕਿ ਜੇਕਰ ਉਸ ਨੂੰ ਰਿਸ਼ਵਤ ਨਹੀਂ ਸੀ ਦਿੱਤੀ ਜਾਂਦੀ ਤਾਂ ਉਹ ਪਿੰਡ ਦੇ ਕੰਮਾਂ ਸਬੰਧੀ ਮਨਜ਼ੂਰੀਆਂ ਦੇਣ ਵਿੱਚ ਦੇਰੀ ਕਰਦਾ ਸੀ। ਪੜਤਾਲ ਦੌਰਾਨ ਰਿਕਾਰਡ ਵਿੱਚ ਇਹ ਵੀ ਸਾਹਮਣੇ ਆਇਆ ਕਿ ਪਿੰਡ ਬਸਤੀ ਦੂਲਾ ਸਿੰਘ ਵਿਖੇ ਜ਼ੀਰੋ ਲਾਈਨ 'ਤੇ ਕੀਤੇ ਗਏ ਕੰਮਾਂ ਦੀ ਅਦਾਇਗੀ ਕਰਨ ਬਦਲੇ ਸਰਪੰਚ ਜਸਵੰਤ ਸਿੰਘ ਨੇ ਉਕਤ ਬੀਡੀਪੀਓ ਸਰਬਜੀਤ ਸਿੰਘ ਦੇ ਮੋਬਾਈਲ ‘ਤੇ ਆਪਣੇ ਆਈ.ਸੀ.ਆਈ.ਸੀ.ਆਈ. ਬੈਂਕ ਦੇ ਖਾਤੇ ਤੋਂ ਗੂਗਲ ਪੇਅ ਰਾਹੀਂ ਦੋ ਵਾਰੀ ਕ੍ਰਮਵਾਰ 30,000 ਰੁਪਏ ਅਤੇ 5,000 ਰੁਪਏ ਰਿਸ਼ਵਤ ਟਰਾਂਸਫਰ ਕੀਤੀ ਸੀ। ਉਕਤ ਸਰਪੰਚ ਨੇ ਅੱਗੇ ਇਹ ਵੀ ਦੋਸ਼ ਲਾਇਆ ਕਿ ਉਸ ਨੇ ਹਾਲ ਹੀ ਵਿੱਚ ਪਿੰਡ 'ਚ ਵਿਕਾਸ ਕਾਰਜ ਮੁਕੰਮਲ ਕਰਨ ਬਦਲੇ ਬੀਡੀਪੀਓ ਦੇ ਉਸੇ ਖਾਤੇ ਵਿੱਚ 10 ਹਜ਼ਾਰ ਰੁਪਏ ਹੋਰ ਤਬਦੀਲ ਕੀਤੇ ਹਨ। ਉਕਤ ਸ਼ਿਕਾਇਤਕਰਤਾਵਾਂ ਨੇ ਦੱਸਿਆ ਕਿ ਉਹ ਡਰ ਅਤੇ ਮਜ਼ਬੂਰੀ ਦੇ ਚੱਲਦਿਆਂ ਹੁਣ ਤੱਕ ਉਕਤ ਅਧਿਕਾਰੀ ਨੂੰ ਰਿਸ਼ਵਤਾਂ ਦੇ ਰਹੇ ਸਨ ਪਰ ਹੁਣ ਉਹ ਰਿਸ਼ਵਤ ਦੇ ਕੇ ਕੰਮ ਕਰਵਾਉਣਾ ਨਹੀਂ ਚਾਹੁੰਦੇ। ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਸਬੂਤ ਵਜੋਂ ਕੀਤੇ ਗਏ ਭੁਗਤਾਨਾਂ ਅਤੇ ਬੈਂਕ ਖਾਤੇ ਦੇ ਵੇਰਵਿਆਂ ਦੇ ਸਕ੍ਰੀਨਸ਼ੌਟ ਵੀ ਜਮ੍ਹਾਂ ਕਰਵਾਏ ਹਨ। ਬੁਲਾਰੇ ਨੇ ਦੱਸਿਆ ਕਿ ਉਕਤ ਸਰਪੰਚਾਂ ਤੋਂ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਉਕਤ ਬੀ.ਡੀ.ਪੀ.ਓ. ਖ਼ਿਲਾਫ਼ ਵਿਜੀਲੈਂਸ ਬਿਊਰੋ (VIGILANCE BUREAU) ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ। The post ਸਰਪੰਚਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ BDPO ਗ੍ਰਿਫ਼ਤਾਰ appeared first on TheUnmute.com - Punjabi News. Tags:
|
PSTCL ਨੇ ਖਰੜ ਅਤੇ ਤਲਵੰਡੀ ਸਾਬੋ ਵਿਖੇ 160 ਐਮਵੀਏ ਅਤੇ 100 ਐਮਵੀਏ ਟਰਾਂਸਫਾਰਮਰ ਲਗਾਏ: ਹਰਭਜਨ ਸਿੰਘ ਈਟੀਓ Friday 12 January 2024 01:28 PM UTC+00 | Tags: breaking-news harbhajan-singh-eto news pstcl punjab-powercom punjab-state-transmission-corporation-limited talwandi-sabo ਚੰਡੀਗੜ੍ਹ, 12 ਜਨਵਰੀ 2024: ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਇਥੇ ਦੱਸਿਆ ਕਿ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (PSTCL) ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨੀਤੀ ਅਨੁਸਾਰ ਸੂਬੇ ਦੇ ਲੋਕਾਂ ਨੂੰ ਭਰੋਸੇਯੋਗ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਸਾਲ 2024 ਦੇ ਪਹਿਲੇ 11 ਦਿਨਾਂ ਵਿੱਚ ਹੀ ਖਰੜ ਅਤੇ ਤਲਵੰਡੀ ਸਾਬੋ ਵਿਖੇ 17.3 ਕਰੋੜ ਰੁਪਏ ਦੀ ਲਾਗਤ ਨਾਲ ਕ੍ਰਮਵਾਰ 160 ਮੈਗਾਵੋਲਟ ਐਂਪੀਅਰ (ਐਮ.ਵੀ.ਏ.), 220/66 ਕਿਲੋਵਾਟ (ਕੇ.ਵੀ.) ਅਤੇ 100 ਮੈਗਾਵੋਲਟ ਐਂਪੀਅਰ (ਐਮ.ਵੀ.ਏ.) 220/66 ਕਿਲੋਵਾਟ (ਕੇ.ਵੀ.) ਪਾਵਰ ਟਰਾਂਸਫਾਰਮਰ ਚਾਲੂ ਕੀਤੇ ਗਏ ਹਨ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਪੀ.ਐਸ.ਟੀ.ਸੀ.ਐਲ (PSTCL) ਨੇ ਮੌਜੂਦਾ 100 ਐਮ.ਵੀ.ਏ, 220/66 ਕੇਵੀ ਪਾਵਰ ਟਰਾਂਸਫਾਰਮਰ ਨੂੰ ਬਦਲਣ ਲਈ 220 ਕੇਵੀ ਸਬਸਟੇਸ਼ਨ ਖਰੜ ਵਿਖੇ 9.88 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ 160 ਐਮਵੀਏ, 220/66 ਕੇਵੀ ਪਾਵਰ ਟਰਾਂਸਫਾਰਮਰ ਲਗਾਇਆ ਹੈ, ਜਦੋਂ ਕਿ 220 ਕੇਵੀ ਸਬਸਟੇਸ਼ਨ ਤਲਵੰਡੀ ਸਾਬੋ ਵਿਖੇ 7.42 ਕਰੋੜ ਰੁਪਏ ਦੀ ਲਾਗਤ ਨਾ 100 ਐਮ.ਵੀ.ਏ., 220/66 ਕੇ.ਵੀ ਸਮਰੱਥਾ ਦਾ ਵਾਧੂ ਪਾਵਰ ਟ੍ਰਾਂਸਫਾਰਮਰ ਚਾਲੂ ਕੀਤਾ ਗਿਆ ਹੈ। ਬਿਜਲੀ ਮੰਤਰੀ ਨੇ ਕਿਹਾ ਕਿ ਖਰੜ ਖੇਤਰ ਵਿੱਚ ਸਥਾਪਿਤ ਉਦਯੋਗ ਪਿਛਲੇ 2-3 ਸਾਲਾਂ ਤੋਂ ਖਰੜ ਸਬਸਟੇਸ਼ਨ ਵਿਖੇ ਬਿਜਲੀ ਟਰਾਂਸਫਾਰਮਰ ਦੀ ਸਮਰੱਥਾ ਵਧਾਉਣ ਦੀ ਮੰਗ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਮੌਜੂਦਾ ਬਿਜਲੀ ਟਰਾਂਸਫਾਰਮਰ ਦੀ ਸਮਰੱਥਾ ਨਾਲੋਂ 60 ਐਮ.ਵੀ.ਏ ਵੱਧ ਸਮਰੱਥਾ ਵਾਲਾ ਟਰਾਂਸਫਾਰਮਰ ਲੱਗਣ ਨਾਲ ਹੁਣ ਇਸ ਖੇਤਰ ਦੀ ਸਨਅਤ ਨੂੰ ਆਉਣ ਵਾਲੇ ਸਮੇਂ ਵਿੱਚ ਬਿਜਲੀ ਸਬੰਧੀ ਕੋਈ ਸਮੱਸਿਆ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਇੰਨ੍ਹਾਂ ਟਰਾਂਸਫਾਰਮਰਾਂ ਦੇ ਚਾਲੂ ਹੋਣ ਨਾਲ ਖਰੜ ਅਤੇ ਤਲਵੰਡੀ ਸਬਸਟੇਸ਼ਨਾਂ ਤੋਂ ਬਿਜਲੀ ਪ੍ਰਾਪਤ ਕਰਨ ਵਾਲੇ ਖੇਤਰਾਂ ਦੇ ਉਦਯੋਗਾਂ ਅਤੇ ਆਮ ਲੋਕਾਂ ਨੂੰ ਭਰੋਸੇਯੋਗਤਾ ਅਤੇ ਮਿਆਰੀ ਬਿਜਲੀ ਸਪਲਾਈ ਦੇ ਪੱਖੋਂ ਲਾਭ ਮਿਲੇਗਾ। ਬਿਜਲੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਮਿਆਰੀ, ਸਸਤੀ ਅਤੇ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਵਚਨਬੱਧ ਹੈ। The post PSTCL ਨੇ ਖਰੜ ਅਤੇ ਤਲਵੰਡੀ ਸਾਬੋ ਵਿਖੇ 160 ਐਮਵੀਏ ਅਤੇ 100 ਐਮਵੀਏ ਟਰਾਂਸਫਾਰਮਰ ਲਗਾਏ: ਹਰਭਜਨ ਸਿੰਘ ਈਟੀਓ appeared first on TheUnmute.com - Punjabi News. Tags:
|
ਪ੍ਰਚੂਨ ਮਹਿੰਗਾਈ ਚਾਰ ਮਹੀਨਿਆਂ ਦੇ ਉੱਚ ਪੱਧਰ 'ਤੇ, ਦਸੰਬਰ 'ਚ 5.69 ਫੀਸਦੀ ਪੁੱਜੀ Friday 12 January 2024 01:39 PM UTC+00 | Tags: breaking-news inflation news retail-inflation ਚੰਡੀਗੜ੍ਹ, 12 ਜਨਵਰੀ 2024: ਭਾਰਤ ਦੀ ਪ੍ਰਚੂਨ ਮਹਿੰਗਾਈ (inflation) ਦਸੰਬਰ ਵਿੱਚ ਵਧ ਕੇ 5.69% ਹੋ ਗਈ ਹੈ। ਇਹ 4 ਮਹੀਨਿਆਂ ‘ਚ ਮਹਿੰਗਾਈ ਦਾ ਸਭ ਤੋਂ ਉੱਚਾ ਪੱਧਰ ਹੈ। ਸਤੰਬਰ ਵਿੱਚ ਮਹਿੰਗਾਈ ਦਰ 5.02% ਸੀ। ਜਦੋਂ ਕਿ ਨਵੰਬਰ ਵਿੱਚ ਇਹ 5.55% ਅਤੇ ਅਕਤੂਬਰ ਵਿੱਚ 4.87% ਸੀ। ਖਾਣ-ਪੀਣ ਦੀਆਂ ਵਸਤਾਂ ਦੀਆਂ ਕੀਮਤਾਂ ਵਧਣ ਕਾਰਨ ਮਹਿੰਗਾਈ ਵਧੀ ਹੈ। ਨਵੰਬਰ ਦੀ ਤਰ੍ਹਾਂ ਦਸੰਬਰ ਵਿੱਚ ਵੀ ਸਬਜ਼ੀਆਂ ਦੀ ਮਹਿੰਗਾਈ ਵਿੱਚ ਵੱਡਾ ਵਾਧਾ ਹੋਇਆ ਹੈ। ਨਵੰਬਰ ‘ਚ ਸਬਜ਼ੀਆਂ ਦੀ ਮਹਿੰਗਾਈ (inflation) ਦਰ 17.7 ਫੀਸਦੀ ਤੋਂ ਵਧ ਕੇ 27.64 ਫੀਸਦੀ ਹੋ ਗਈ। ਦੂਜੇ ਪਾਸੇ, ਈਂਧਨ ਅਤੇ ਬਿਜਲੀ ਮਹਿੰਗਾਈ -0.99% ਰਹਿ ਗਈ ਹੈ ਜੋ ਨਵੰਬਰ ਵਿੱਚ -0.77% ਸੀ। ਕੇਂਦਰ ਸਰਕਾਰ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਮਹਿੰਗਾਈ ਦਰ ਕ੍ਰਮਵਾਰ ਆਧਾਰ ‘ਤੇ 0.32 ਫੀਸਦੀ ਤੱਕ ਘਟੀ ਹੈ। ਦਸੰਬਰ ‘ਚ ਖੁਰਾਕੀ ਮਹਿੰਗਾਈ ਦਰ 9.53 ਫੀਸਦੀ ਰਹੀ। ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਮਹਿੰਗਾਈ ਦਰ ਕ੍ਰਮਵਾਰ ਮਾਮੂਲੀ ਤੌਰ ‘ਤੇ 5.93 ਪ੍ਰਤੀਸ਼ਤ ਅਤੇ 5.46 ਪ੍ਰਤੀਸ਼ਤ ਤੱਕ ਵਧ ਗਈ ਹੈ। ਇਕ ਸਾਲ ਪਹਿਲਾਂ ਇਸੇ ਮਹੀਨੇ ਇਹ 5.85 ਫੀਸਦੀ ਅਤੇ 5.26 ਫੀਸਦੀ ਸੀ।
The post ਪ੍ਰਚੂਨ ਮਹਿੰਗਾਈ ਚਾਰ ਮਹੀਨਿਆਂ ਦੇ ਉੱਚ ਪੱਧਰ ‘ਤੇ, ਦਸੰਬਰ ‘ਚ 5.69 ਫੀਸਦੀ ਪੁੱਜੀ appeared first on TheUnmute.com - Punjabi News. Tags:
|
ਅਫਰੀਕਾ ਕੱਪ ਖੇਡਣ ਜਾ ਰਹੀ ਗਾਂਬੀਆ ਦੀ ਟੀਮ ਵਾਲ-ਵਾਲ ਬਚੀ, ਫਲਾਈਟ 'ਚ 30 ਮਿੰਟ ਤੱਕ ਜ਼ਿੰਦਗੀ ਤੇ ਮੌਤ ਵਿਚਾਲੇ ਜੂਝਦੇ ਰਹੇ ਖਿਡਾਰੀ Friday 12 January 2024 01:52 PM UTC+00 | Tags: africa-cup breaking-news emergency-landing gambia-football-team gambia-team latest-news news the-unmute-breaking-news the-unmute-news ਚੰਡੀਗੜ੍ਹ, 12 ਜਨਵਰੀ 2024: ਅਫਰੀਕਾ ਕੱਪ ਆਫ ਨੇਸ਼ਨਜ਼ ‘ਚ ਹਿੱਸਾ ਲੈਣ ਲਈ ਆਈਵਰੀ ਕੋਸਟ ਜਾ ਰਹੀ ਗਾਂਬੀਆ (Gambia) ਦੀ ਟੀਮ ਦੇ ਖਿਡਾਰੀ ਅਤੇ ਸਪੋਰਟ ਸਟਾਫ 30 ਮਿੰਟ ਤੱਕ ਜ਼ਿੰਦਗੀ ਅਤੇ ਮੌਤ ਵਿਚਾਲੇ ਜੂਝਦੇ ਰਹੇ। ਹਾਲਾਂਕਿ ਪਾਇਲਟ ਨੇ ਸਿਆਣਪ ਦਿਖਾਉਂਦੇ ਹੋਏ ਜਲਦੀ ਹੀ ਐਮਰਜੈਂਸੀ ਲੈਂਡਿੰਗ ਕਰਵਾਈ ਅਤੇ ਜਹਾਜ਼ ‘ਚ ਮੌਜੂਦ ਸਾਰੇ ਖਿਡਾਰੀਆਂ ਦੀ ਜਾਨ ਬਚ ਗਈ। ਹਾਲਾਂਕਿ ਇਹ ਘਟਨਾ ਕਿਸੇ ਵੀ ਦੇਸ਼ ਦੀ ਰਾਸ਼ਟਰੀ ਫੁੱਟਬਾਲ ਟੀਮ ਲਈ ਬੇਹੱਦ ਡਰਾਉਣੀ ਸੀ ਅਤੇ ਇਸ ਦਾ ਖਿਡਾਰੀਆਂ ‘ਤੇ ਡੂੰਘਾ ਅਸਰ ਪਿਆ। ਟੀਮ ਦੇ ਕੋਚ ਟੌਮ ਨੇ ਵੀਰਵਾਰ ਨੂੰ ਦੱਸਿਆ ਕਿ ਟੀਮ ਦੇ ਖਿਡਾਰੀ ਅਤੇ ਸਹਾਇਕ ਸਟਾਫ ਜਹਾਜ਼ ‘ਚ ਮਰਨ ਤੋਂ ਡਰੇ ਹੋਏ ਸਨ। ਅਬਿਦਜਾਨ ਲਈ ਰਵਾਨਾ ਹੋਏ ਇੱਕ ਗਾਂਬੀਆ ਜਹਾਜ਼ ਨੂੰ ਬੁੱਧਵਾਰ ਨੂੰ ਉਡਾਣ ਭਰਨ ਤੋਂ ਸਿਰਫ਼ ਨੌਂ ਮਿੰਟ ਬਾਅਦ ਹੀ ਗਾਂਬੀਆ ਦੀ ਰਾਜਧਾਨੀ ਬੰਜੁਲ ਵੱਲ ਵਾਪਸ ਜਾਣਾ ਪਿਆ। ਗੈਂਬੀਅਨ (Gambia) ਫੁਟਬਾਲ ਫੈਡਰੇਸ਼ਨ ਨੇ ਕਿਹਾ ਕਿ ਇਹ ਕੈਬਿਨ ਦੇ ਦਬਾਅ ਅਤੇ ਆਕਸੀਜਨ ਦੀ ਕਮੀ ਕਾਰਨ ਹੋਇਆ ਹੈ, ਪਰ ਜਹਾਜ਼ ਵਿਚ ਸਾਰੇ ਜਣੇ ਠੀਕ ਹਨ । ਇਸ ਵਜ੍ਹਾ ਨਾਲ ਟੀਮ ਵੀਰਵਾਰ ਨੂੰ ਇਵੋਰਿਅਨ ਦੀ ਰਾਜਧਾਨੀ ਯਾਮੋਸੂਕਰੋ ਲਈ ਰਵਾਨਾ ਹੋਈ। ਸੇਂਟਫਾਈਟ ਨੇ ਕਿਹਾ, “ਸਾਡੀ ਪੂਰੀ ਟੀਮ ਮੌਤ ਤੋਂ ਡਰੀ ਹੋਈ ਸੀ। 30 ਮਿੰਟ ਤੱਕ ਅਸੀਂ ਆਪਣੇ ਆਪ ਨੂੰ ਮਰਦੇ ਹੋਏ ਦੇਖਿਆ। ਕੱਲ੍ਹ ਦੇ ਤਜਰਬੇ ਤੋਂ ਬਾਅਦ, ਅਸੀਂ ਅਜੇ ਵੀ ਯਾਤਰਾ ਕਰਨ ਤੋਂ ਥੋੜਾ ਡਰੇ ਹੋਏ ਹਾਂ ਅਤੇ ਥੋੜ੍ਹਾ ਜਿਹਾ ਸਿਰਦਰਦ ਹੈ, ਪਰ ਅਸੀਂ ਅਫਰੀਕਾ ਕੱਪ ਦੀ ਉਡੀਕ ਕਰ ਰਹੇ ਹਾਂ। “ਆਫ ਨੇਸ਼ਨਜ਼ ਦੀਆਂ ਤਿਆਰੀਆਂ ਨੂੰ ਪੂਰਾ ਕਰਨ ਲਈ ਜਾਣਾ ਚਾਹੁੰਦੇ ਹਾਂ।” The post ਅਫਰੀਕਾ ਕੱਪ ਖੇਡਣ ਜਾ ਰਹੀ ਗਾਂਬੀਆ ਦੀ ਟੀਮ ਵਾਲ-ਵਾਲ ਬਚੀ, ਫਲਾਈਟ ‘ਚ 30 ਮਿੰਟ ਤੱਕ ਜ਼ਿੰਦਗੀ ਤੇ ਮੌਤ ਵਿਚਾਲੇ ਜੂਝਦੇ ਰਹੇ ਖਿਡਾਰੀ appeared first on TheUnmute.com - Punjabi News. Tags:
|
ਭਾਰਤੀ ਜਲ ਸੈਨਾ ਨੇ ਅਰਬ ਸਾਗਰ 'ਚ 7 ਹੋਰ ਜੰਗੀ ਬੇੜੇ ਕੀਤੇ ਤਾਇਨਾਤ Friday 12 January 2024 02:02 PM UTC+00 | Tags: arabian-sea breaking-news india-army indian-navy news nwes pirates warships ਚੰਡੀਗੜ੍ਹ, 12 ਜਨਵਰੀ 2024: ਭਾਰਤ ਨੇ ਅਰਬ ਸਾਗਰ (Arabian Sea) ਤੋਂ ਅਦਨ ਦੀ ਖਾੜੀ ਵਿੱਚ 7 ਹੋਰ ਜੰਗੀ ਬੇੜੇ ਤਾਇਨਾਤ ਕੀਤੇ ਹਨ। ਇਸ ‘ਤੇ ਮੌਜੂਦ ਸਮੁੰਦਰੀ ਕਮਾਂਡੋ ਜਹਾਜ਼ਾਂ ਨੂੰ ਸੋਮਾਲੀਆ ਦੇ ਸਮੁੰਦਰੀ ਡਾਕੂਆਂ ਤੋਂ ਬਚਾਉਣਗੇ। ਇਸ ਤੋਂ ਪਹਿਲਾਂ 26 ਦਸੰਬਰ ਨੂੰ 3 ਜੰਗੀ ਬੇੜੇ ਤਾਇਨਾਤ ਕੀਤੇ ਗਏ ਸਨ। ਭਾਰਤੀ ਜਲ ਸੈਨਾ ਨੇ ਕਿਹਾ ਕਿ ਅਰਬ ਸਾਗਰ (Arabian Sea) ‘ਚ ਵਪਾਰੀ ਜਹਾਜ਼ਾਂ ‘ਤੇ ਹਮਲੇ ਵਧ ਰਹੇ ਹਨ। ਇਨ੍ਹਾਂ ਜਹਾਜ਼ਾਂ ਨੂੰ ਸਮੁੰਦਰੀ ਡਾਕੂਆਂ ਤੋਂ ਬਚਾਉਣ ਅਤੇ ਉਨ੍ਹਾਂ ਦੇ ਡਰੋਨ ਹਮਲਿਆਂ ਨੂੰ ਰੋਕਣ ਲਈ ਅਰਬ ਸਾਗਰ ਅਤੇ ਸੋਮਾਲੀਆ ਦੇ ਤੱਟ ਨੇੜੇ ਅਦਨ ਦੀ ਖਾੜੀ ਵਿੱਚ ਵਿਨਾਸ਼ਕਾਰੀ, ਫ੍ਰੀਗੇਟਸ ਅਤੇ ਗਸ਼ਤੀ ਕਿਸ਼ਤੀਆਂ ਸਮੇਤ ਕੁੱਲ 10 ਜੰਗੀ ਬੇੜੇ ਤਾਇਨਾਤ ਕੀਤੇ ਗਏ ਹਨ। ਜਲ ਸੈਨਾ ਨੇ ਕਿਹਾ ਕਿ ਜਿਨ੍ਹਾਂ 10 ਜੰਗੀ ਬੇੜਿਆਂ ਨੂੰ ਤਾਇਨਾਤ ਕੀਤਾ ਗਿਆ ਹੈ, ਉਨ੍ਹਾਂ ਵਿੱਚ ਆਈਐਨਐਸ ਮੋਰਮੁਗਾਓ, ਆਈਐਨਐਸ ਕੋਲਕਾਤਾ, ਆਈਐਨਐਸ ਕੋਚੀ, ਆਈਐਨਐਸ ਚੇਨਈ, ਆਈਐਨਐਸ ਤਰਕਸ਼, ਆਈਐਨਐਸ ਤਲਵਾਰ ਸ਼ਾਮਲ ਹਨ। ਭਾਰਤੀ ਜਲ ਸੈਨਾ ਨੇ ਕਿਹਾ ਕਿ ਹੁਣ ਅਸੀਂ ਸਮੁੰਦਰ ‘ਚ ਹੋਣ ਵਾਲੀ ਹਰ ਘਟਨਾ ‘ਤੇ ਨਜ਼ਰ ਰੱਖਾਂਗੇ। ਤਾਇਨਾਤ ਜੰਗੀ ਬੇੜੇ ਸਮੁੰਦਰ ‘ਚ ਕਿਸੇ ਵੀ ਘਟਨਾ ਨੂੰ ਰੋਕਣ ਲਈ ਤਿਆਰ ਰਹਿਣਗੇ ਅਤੇ ਹਰ ਸਥਿਤੀ ‘ਤੇ ਨਜ਼ਰ ਰੱਖਣਗੇ। ਜਲ ਸੈਨਾ ਦੇ ਮੁਖੀ ਐਡਮਿਰਲ ਆਰ ਹਰੀ ਕੁਮਾਰ ਨੇ 10 ਜਨਵਰੀ ਨੂੰ ਕਿਹਾ ਸੀ ਕਿ ਪਿਛਲੇ 42 ਦਿਨਾਂ ‘ਚ ਜਹਾਜ਼ਾਂ ‘ਤੇ ਹਮਲੇ ਦੀਆਂ 35 ਘਟਨਾਵਾਂ ਹੋਈਆਂ ਹਨ, ਹਾਲਾਂਕਿ ਕਿਸੇ ਭਾਰਤੀ ਜਹਾਜ਼ ‘ਤੇ ਹਮਲਾ ਨਹੀਂ ਹੋਇਆ। ਅਰਬ ਸਾਗਰ ਵਿੱਚ ਹਮਲਾ ਕਰਨ ਵਾਲੇ ਜਹਾਜ਼ਾਂ ਵਿੱਚ ਭਾਰਤੀ ਚਾਲਕ ਦਲ ਦੇ ਮੈਂਬਰ ਵੀ ਸਵਾਰ ਸਨ। ਇਨ੍ਹਾਂ ਹਮਲਿਆਂ ਦੀ ਸੂਚਨਾ ਮਿਲਦਿਆਂ ਹੀ ਭਾਰਤੀ ਜਲ ਸੈਨਾ ਨੇ ਕਾਰਵਾਈ ਕੀਤੀ ਅਤੇ ਇਨ੍ਹਾਂ ਨੂੰ ਬਚਾਉਣ ਲਈ ਜੰਗੀ ਬੇੜੇ ਭੇਜੇ ਸਨ । The post ਭਾਰਤੀ ਜਲ ਸੈਨਾ ਨੇ ਅਰਬ ਸਾਗਰ ‘ਚ 7 ਹੋਰ ਜੰਗੀ ਬੇੜੇ ਕੀਤੇ ਤਾਇਨਾਤ appeared first on TheUnmute.com - Punjabi News. Tags:
|
ਮੌਸਮ ਵਿਭਾਗ ਦੀ ਚਿਤਾਵਨੀ, ਪੰਜਾਬ, ਹਰਿਆਣਾ ਸਮੇਤ ਪੂਰੇ ਉੱਤਰੀ ਭਾਰਤ 'ਚ ਛਾਈ ਰਹੇਗੀ ਸੰਘਣੀ ਧੁੰਦ Friday 12 January 2024 02:10 PM UTC+00 | Tags: breaking-news cold-wave dense-fog fog haryana latest-news meteorological-department news north-india the-unmute-breaking-news the-unmute-punjabi-news ਚੰਡੀਗੜ੍ਹ, 12 ਜਨਵਰੀ 2024: ਜੰਮੂ-ਕਸ਼ਮੀਰ, ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ, ਹਿਮਾਚਲ, ਉੱਤਰਾਖੰਡ ਤੋਂ ਲੈ ਕੇ ਯੂਪੀ-ਬਿਹਾਰ ਤੱਕ ਪੂਰੇ ਉੱਤਰੀ ਭਾਰਤ ਸ਼ੁੱਕਰਵਾਰ ਨੂੰ ਵੀ ਕੜਾਕੇ ਦੀ ਠੰਡ ਪਈ। ਕਈ ਦਿਨਾਂ ਬਾਅਦ ਦੁਪਹਿਰ ਨੂੰ ਧੁੱਪ ਨੇ ਕੁਝ ਰਾਹਤ ਦਿੱਤੀ ਪਰ ਸ਼ਾਮ ਨੂੰ ਬਰਫੀਲੀਆਂ ਹਵਾਵਾਂ ਨੇ ਠੰਡ ਵਧਾ ਦਿੱਤੀ। ਇਸ ਦੇ ਨਾਲ ਹੀ ਧੁੰਦ (Fog) ਨੇ ਰੇਲ, ਹਵਾਈ ਅਤੇ ਸੜਕੀ ਆਵਾਜਾਈ ਵਿੱਚ ਵੀ ਵਿਘਨ ਪਾਇਆ। ਵਿਭਾਗ ਅਨੁਸਾਰ ਅਗਲੇ ਤਿੰਨ ਦਿਨਾਂ ਤੱਕ ਇਨ੍ਹਾਂ ਸਾਰੀਆਂ ਥਾਵਾਂ ‘ਤੇ ਸਵੇਰੇ ਅਤੇ ਰਾਤ ਨੂੰ ਸੰਘਣੀ ਧੁੰਦ (Fog) ਛਾਈ ਰਹੇਗੀ। ਇਸ ਦਾ ਸਿੱਧਾ ਅਸਰ ਰੇਲ ਅਤੇ ਹਵਾਈ ਆਵਾਜਾਈ ਦੇ ਨਾਲ-ਨਾਲ ਸੜਕੀ ਯਾਤਰਾ ‘ਤੇ ਵੀ ਦੇਖਣ ਨੂੰ ਮਿਲੇਗਾ। ਇਸ ਤੋਂ ਇਲਾਵਾ ਦਿੱਲੀ, ਹਰਿਆਣਾ, ਪੰਜਾਬ, ਚੰਡੀਗੜ੍ਹ ਵਿੱਚ ਦੋ ਦਿਨਾਂ ਤੱਕ ਠੰਢ ਦੀ ਸਥਿਤੀ ਬਣੀ ਰਹੇਗੀ। ਮੌਸਮ ਵਿਭਾਗ ਮੁਤਾਬਕ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਰਾਜਸਥਾਨ, ਮੱਧ ਪ੍ਰਦੇਸ਼, ਬਿਹਾਰ ਅਤੇ ਯੂਪੀ ਦੇ ਕੁਝ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ ਤਿੰਨ ਤੋਂ ਸੱਤ ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਅੰਮ੍ਰਿਤਸਰ ਸਭ ਤੋਂ ਠੰਢਾ ਰਿਹਾ, ਜਿੱਥੇ ਤਾਪਮਾਨ 1.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਬੀਤੀ ਰਾਤ ਜੰਮੂ ਵਿੱਚ ਸੀਜ਼ਨ ਦੀ ਸਭ ਤੋਂ ਠੰਢੀ ਰਾਤ ਰਹੀ। ਜੰਮੂ ਵਿੱਚ ਰਾਤ ਦਾ ਤਾਪਮਾਨ 3.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸ਼੍ਰੀਨਗਰ ‘ਚ ਮਨਫੀ ਚਾਰ ਡਿਗਰੀ, ਗੁਲਮਰਗ ‘ਚ ਮਾਈਨਸ 3.2 ਡਿਗਰੀ, ਲੇਹ ‘ਚ ਮਾਈਨਸ 11.2 ਡਿਗਰੀ ਅਤੇ ਕਟੜਾ ‘ਚ 6.2 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਹੈ। 12 ਜਨਵਰੀ ਨੂੰ ਸੰਘਣੀ ਧੁੰਦ ਕਾਰਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਦਿੱਲੀ ਆਉਣ ਵਾਲੀਆਂ 23 ਟਰੇਨਾਂ ਦੇਰੀ ਨਾਲ ਚੱਲ ਰਹੀਆਂ ਸਨ। The post ਮੌਸਮ ਵਿਭਾਗ ਦੀ ਚਿਤਾਵਨੀ, ਪੰਜਾਬ, ਹਰਿਆਣਾ ਸਮੇਤ ਪੂਰੇ ਉੱਤਰੀ ਭਾਰਤ ‘ਚ ਛਾਈ ਰਹੇਗੀ ਸੰਘਣੀ ਧੁੰਦ appeared first on TheUnmute.com - Punjabi News. Tags:
|
ਮੋਹਾਲੀ ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਵਿਖੇ ਡੀ.ਸੀ. ਵੱਲੋਂ ਸਟਾਫ ਨੂੰ ਲੋਹੜੀ ਦੀ ਵਧਾਈ ਦਿੱਤੀ Friday 12 January 2024 02:15 PM UTC+00 | Tags: breaking-news lohri mohali ਸਾਹਿਬਜ਼ਾਦਾ ਅਜੀਤ ਸਿੰਘ ਨਗਰ 12 ਜਨਵਰੀ 2024: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਅੱਜ ਸਥਾਨਕ ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਦੇ ਵਿਹੜੇ ਵਿੱਚ ਦਫਤਰੀ ਸਟਾਫ ਵੱਲੋਂ ਮਨਾਏ ਗਏ ਲੋਹੜੀ (Lohri) ਦੇ ਤਿਉਹਾਰ ਮੌਕੇ ਵਧਾਈ ਦਿੱਤੀ ਅਤੇ ਉਨ੍ਹਾਂ ਦੀਆਂ ਖੁਸ਼ੀਆਂ ਵਿੱਚ ਸ਼ਾਮਿਲ ਹੋਏ। ਇਸ ਮੌਕੇ ਉਨ੍ਹਾਂ ਦੇ ਨਾਲ ਏ.ਡੀ.ਸੀ. (ਜ) ਵਿਰਾਜ.ਐਸ. ਤਿੜਕੇ, ਏ.ਡੀ.ਸੀ. (ਡੀ) ਸੋਨਮ ਚੌਧਰੀ, ਐਸ.ਡੀ.ਐਮ. ਮੋਹਾਲੀ ਚੰਦਰਜੋਤੀ ਸਿੰਘ, ਸਹਾਇਕ ਕਮਿਸ਼ਨਰ (ਜ) ਹਰਜੋਤ ਮਾਵੀ, ਸੀ.ਐਮ.ਐਫ.ਓ. ਇੰਦਰਪਾਲ ਅਤੇ ਸਹਾਇਕ ਕਮਿਸ਼ਨਰ(ਸਿਖਲਾਈ ਅਧੀਨ) ਡੇਵੀ ਗੋਇਲ ਵੀ ਸ਼ਾਮਲ ਸਨ। ਇਸ ਤੋਂ ਪਹਿਲਾਂ ਡੀ.ਸੀ. ਦਫਤਰ ਦੇ ਸਟਾਫ ਵੱਲੋਂ ਲੋਹੜੀ ਦੇ ਮੌਕੇ ਸੁਖਮਨੀ ਸਾਹਿਬ ਦੇ ਭੋਗ ਵੀ ਪਾਏ ਗਏ। The post ਮੋਹਾਲੀ ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਵਿਖੇ ਡੀ.ਸੀ. ਵੱਲੋਂ ਸਟਾਫ ਨੂੰ ਲੋਹੜੀ ਦੀ ਵਧਾਈ ਦਿੱਤੀ appeared first on TheUnmute.com - Punjabi News. Tags:
|
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਜੋਤੀ ਸਰੂਪ ਕੰਨਿਆ ਆਸ਼ਰਮ ਖਰੜ ਦਾ ਦੌਰਾ Friday 12 January 2024 02:18 PM UTC+00 | Tags: breaking-news dlsa-secretary jyoti-saroop-kanya-ashram kharar ਸਾਹਿਬਜ਼ਾਦਾ ਅਜੀਤ ਸਿੰਘ ਨਗਰ 12 ਜਨਵਰੀ 2024: ਸੁਰਭੀ ਪਰਾਸ਼ਰ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵੱਲੋਂ ਅੱਜ ਜੋਤੀ ਸਰੂਪ ਕੰਨਿਆ ਆਸ਼ਰਮ, (Jyoti Saroop Kanya Ashram) ਖਰੜ ਦਾ ਦੌਰਾ ਕੀਤਾ ਗਿਆ ਅਤੇ ਆਸ਼ਰਮ ਵਿਚ ਰਹਿ ਰਹੀਆਂ ਬੱਚੀਆਂ ਨੂੰ ਸਰਕਾਰ ਵੱਲੋਂ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਬਣਾਏ ਗਏ ਵੱਖ-ਵੱਖ ਕਾਨੂੰਨਾਂ ਅਤੇ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵੱਲੋਂ ਆਸ਼ਰਮ ਵਿੱਚ ਰਹਿ ਰਹੀਆਂ ਕੁੜੀਆਂ ਨੂੰ ਸਿੱਖਿਆ ਦੀ ਮਹੱਤਤਾ ਅਤੇ ਸਿਹਤ ਸੰਭਾਲ ਸਬੰਧੀ ਜਾਗਰੂਕ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਆਸ਼ਰਮ ਵਿੱਚ ਰਹਿ ਰਹੀਆਂ ਕੁੜੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਸਕੀਮ ਪ੍ਰਤੀ ਜਾਣਕਾਰੀ ਦਿੱਤੀ ਗਈ ਅਤੇ ਸੰਸਥਾ ਦੇ ਪ੍ਰਬੰਧਕਾਂ ਨੂੰ ਲੜਕੀਆਂ ਨੂੰ ਉਨ੍ਹਾਂ ਦੀ ਜਰੂਰਤ ਦੇ ਹਿਸਾਬ ਨਾਲ ਸੰਤੁਲਿਤ ਭੋਜਨ ਮੁਹੱਈਆ ਕਰਵਾਉਣ ਦੀ ਹਦਾਇਤ ਕੀਤੀ ਗਈ। ਇਸ ਮੌਕੇ ਤੇ ਪੁਕਾਰ ਫਾਊਂਡੇਸ਼ਨ, ਐਨ.ਜੀ.ਓ ਵੱਲੋਂ ਜੋਤੀ ਸਰੂਪ ਕੰਨਿਆ ਆਸ਼ਰਮ, ਖਰੜ ਵਿਖੇ ਲੋਹੜੀ ਦੇ ਮੌਕੇ ਤੇ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕਰਵਾਇਆ ਗਿਆ ਜਿਸ ਵਿੱਚ ਸ੍ਰੀਮਤੀ ਸੁਰਭੀ ਪਰਾਸ਼ਰ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵੱਲੋਂ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵੱਜੋਂ ਸਿਰਕਤ ਕੀਤੀ ਗਈ । The post ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਜੋਤੀ ਸਰੂਪ ਕੰਨਿਆ ਆਸ਼ਰਮ ਖਰੜ ਦਾ ਦੌਰਾ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਵੱਲੋਂ ਕੌਮੀ ਯੁਵਾ ਦਿਵਸ ਮੌਕੇ ਯੂਥ ਕਲੱਬਾਂ ਨੂੰ ਤੋਹਫ਼ਾ Friday 12 January 2024 02:23 PM UTC+00 | Tags: breaking-news national-youth-day punjab-government youth-clubs ਚੰਡੀਗੜ੍ਹ, 12 ਜਨਵਰੀ 2024: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਕੌਮੀ ਯੁਵਾ ਦਿਵਸ (National Youth Day) ਮੌਕੇ ਸੂਬੇ ਦੇ ਯੂਥ ਕਲੱਬਾਂ (Youth Clubs) ਨੂੰ ਤੋਹਫ਼ਾ ਦਿੰਦਿਆਂ ਪਿਛਲੇ ਦੋ ਸਾਲਾਂ ਸਮੇਂ ਦੌਰਾਨ ਪੂਰੀ ਤਰ੍ਹਾਂ ਸਰਗਰਮ ਰਹਿਣ ਵਾਲੇ 315 ਯੂਥ ਕਲੱਬਾਂ ਨੂੰ 1.50 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ। ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਸੰਕੇਤਕ ਤੌਰ ਉੱਤੇ 20 ਕਲੱਬਾਂ ਦੇ ਨੁਮਾਇੰਦਿਆਂ ਨੂੰ ਬੁਲਾ ਕੇ ਚੈੱਕ ਸੌਂਪੇ। ਯੁਵਕ ਸੇਵਾਵਾਂ ਵੱਲੋਂ ਜ਼ਿਲਾ ਵਾਰ ਇਹ ਰਾਸ਼ੀ ਕਰ ਦਿੱਤੀ ਗਈ ਹੈ।ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਉਤੇ ਅੱਜ ਪਹਿਲੇ ਪੜਾਅ ਵਿੱਚ 1. 50 ਕਰੋੜ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ ਅਤੇ ਦੂਜੇ ਪੜਾਅ ਵਿੱਚ ਆਉਂਦੇ ਸਮੇਂ ਵਿੱਚ 1.50 ਕਰੋੜ ਰੁਪਏ ਦੀ ਹੋਰ ਰਾਸ਼ੀ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ 315 ਯੂਥ ਕਲੱਬਾਂ ਦੀ ਚੋਣ ਪਿਛਲੇ ਦੋ ਸਾਲਾਂ ਦੀਆਂ ਜ਼ਮੀਨੀ ਪੱਧਰ ਦੀਆਂ ਗਤੀਵਿਧੀਆਂ ਨੂੰ ਧਿਆਨ ਵਿੱਚ ਰੱਖਦਿਆਂ ਚੋਣ ਕੀਤੀ ਗਈ ਹੈ। ਮੀਤ ਹੇਅਰ ਨੇ ਯੂਥ ਕਲੱਬਾਂ (Youth Clubs) ਲਈ ਇੱਕ ਹੋਰ ਵੱਡਾ ਐਲਾਨ ਕਰਦਿਆਂ ਕਿਹਾ ਕਿ ਨਵੀਂ ਯੁਵਾ ਨੀਤੀ ਵਿੱਚ ਯੂਥ ਕਲੱਬਾਂ ਲਈ ਸਾਲਾਨਾ ਐਵਾਰਡ ਸ਼ੁਰੂ ਕੀਤਾ ਜਾ ਰਿਹਾ ਹੈ।ਜ਼ਿਲਾ ਪੱਧਰ ਉਤੇ ਐਵਾਰਡਾਂ ਦੀ ਚੋਣ ਕਰਕੇ ਪਹਿਲੇ ਤਿੰਨ ਸਥਾਨਾਂ ਉੱਤੇ ਆਉਣ ਵਾਲੇ ਕਲੱਬਾਂ ਨੂੰ ਕ੍ਰਮਵਾਰ 5 ਲੱਖ, 3 ਲੱਖ ਤੇ 2 ਲੱਖ ਰੁਪਏ ਦੀ ਨਗਦ ਰਾਸ਼ੀ ਦਿੱਤੀ ਜਾਵੇਗੀ। ਐਵਾਰਡ ਦੀ ਚੋਣ ਲਈ ਕਲੱਬਾਂ ਦੀਆਂ ਸਰਗਰਮੀਆਂ ਨੂੰ ਆਧਾਰ ਬਣਾਇਆ ਜਾਵੇਗਾ। ਵਾਤਾਵਰਣ ਸੰਭਾਲ ਅਤੇ ਸਮਾਜਿਕ ਅਲਾਮਤਾਂ ਨੂੰ ਜੜ੍ਹੋਂ ਖਤਮ ਕਰਨ ਲਈ ਯੂਥ ਕਲੱਬਾਂ ਨੂੰ ਅੱਗੇ ਆਉਣ ਦਾ ਸੱਦਾ ਦਿੰਦਿਆਂ ਉਨ੍ਹਾਂ ਅੱਗੇ ਕਿਹਾ ਕਿ ਪਰਾਲੀ ਸਾੜਨ ਦੇ ਰੁਝਾਨ ਨੂੰ ਖਤਮ ਕਰਨ ਲਈ ਸਰਕਾਰ ਵੱਲੋਂ ਵੀ ਉਪਰਾਲੇ ਕੀਤੇ ਜਾ ਰਹੇ ਹਨ ਪਰ ਇਨ੍ਹਾਂ ਕੋਸ਼ਿਸ਼ਾਂ ਨੂੰ ਤਾਂ ਹੀ ਬੂਰ ਪਵੇਗਾ ਜੇ ਯੂਥ ਕਲੱਬ ਸਰਗਰਮ ਹੋ ਕੇ ਖੁਦ ਪਰਾਲੀ ਨਾ ਸਾੜਨ ਦੀ ਉਦਾਹਰਨ ਪੇਸ਼ ਕਰਨ। ਇਸੇ ਤਰ੍ਹਾਂ ਨਸ਼ੇ ਦੀ ਰੋਕਥਾਮ ਦੀ ਮੁਹਿੰਮ ਵਿੱਚ ਲੋਕਾਂ ਦੀ ਸ਼ਮੂਲੀਅਤ ਸਭ ਤੋਂ ਜ਼ਰੂਰੀ ਹੈ। ਪੇਂਡੂ ਯੂਥ ਕਲੱਬਾਂ (Youth Clubs) ਰਾਹੀਂ ਪਿੰਡਾਂ ਦਾ ਵਿਕਾਸ ਅਤੇ ਤਰੱਕੀ ਜਿਵੇਂ ਕਿ ਸਮਾਜਿਕ ਗਤੀਵਿਧੀਆਂ, ਖੂਨਦਾਨ ਕੈਂਪ, ਵਾਤਾਵਰਣ ਦੀ ਸਾਂਭ-ਸੰਭਾਲ, ਪੌਦੇ ਲਗਾਉਣੇ, ਪਿੰਡ/ਸ਼ਹਿਰ ਦੀਆਂ ਗਲੀਆਂ ਨਾਲੀਆਂ ਦੀ ਸਾਫ-ਸਫਾਈ, ਗਰਾਉਂਡ, ਪਾਰਕਾਂ ਦੀ ਸਾਫ-ਸਫਾਈ ਕੀਤੀ ਜਾਵੇ। ਸਾਰੀਆਂ ਗਤੀਵਿਧੀਆਂ ਨੂੰ ਮਿਲਾ ਕੇ ਹੀ ਮਿਲਣ ਵਾਲੇ ਅੰਕਾਂ ਦੇ ਆਧਾਰ ਉੱਤੇ ਐਵਾਰਡਾਂ ਦੀ ਚੋਣ ਕੀਤੀ ਜਾਵੇਗੀ। ਯੁਵਕ ਸੇਵਾਵਾਂ ਮੰਤਰੀ ਨੇ ਹਰ ਕਲੱਬ ਦੇ ਨੁਮਾਇੰਦੇ ਨਾਲ ਸਿੱਧਾ ਰਾਬਤਾ ਕਾਇਮ ਕਰਦਿਆਂ ਸੁਝਾਅ ਮੰਗੇ ਜਿਸ ਦੌਰਾਨ ਹੋਈ ਵਿਚਾਰ ਚਰਚਾ ਵਿੱਚ ਬਹੁਤ ਹੀ ਸਾਰਥਿਕ ਫੀਡਬੈਕ ਮਿਲੀ। ਖੇਡ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਨਵੀਂ ਖੇਡ ਨੀਤੀ ਤਹਿਤ 1000 ਖੇਡ ਨਰਸਰੀਆਂ ਸਥਾਪਤ ਕਰਨ ਜਾ ਰਹੀ ਹੈ ਜਿਸ ਖੇਤਰ ਵਿੱਚ ਜਿਹੜੀ ਖੇਡ ਖੇਡੀ ਜਾਂਦੀ ਹੈ, ਉੱਥੇ ਉਸੇ ਖੇਡ ਦਾ ਸੈਂਟਰ ਸਥਾਪਤ ਕੀਤਾ ਜਾ ਰਿਹਾ ਹੈ। ਉਨ੍ਹਾਂ ਯੂਥ ਕਲੱਬਾਂ ਨੂੰ ਨੈਸ਼ਨਲ ਸਟਾਈਲ ਕਬੱਡੀ ਨੂੰ ਹੁਲਾਰਾ ਦੇਣ ਲਈ ਉਪਰਾਲੇ ਕਰਨ ਲਈ ਆਖਿਆ ਕਿਉਂਕਿ ਇਹ ਖੇਡ ਏਸ਼ੀਅਨ ਗੇਮਜ਼ ਤੇ ਨੈਸ਼ਨਲ ਗੇਮਜ਼ ਦਾ ਹਿੱਸਾ ਹੈ। ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਸਿਰਜੇ ਸੁਪਨੇ ਨੂੰ ਸਾਕਾਰ ਕਰਨ ਲਈ ਅਤੇ ਪੰਜਾਬ ਦੇ ਨੌਜਵਾਨਾਂ ਦੇ ਸਰਬਪੱਖੀ ਵਿਕਾਸ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।ਯੁਵਕ ਸੇਵਾਵਾਂ ਵਿਭਾਗ ਵੱਲੋਂ ਰਾਜ ਯੁਵਕ ਸਿਖਲਾਈ ਵਿਕਾਸ ਯੁਵਾ ਵਰਕਸ਼ਾਪ, ਯੁਵਕ ਮੇਲੇ, ਟੀਚਰ ਟ੍ਰੇਨਿੰਗ ਕੈਂਪ, ਯੂਥ ਲੀਡਰਸ਼ਿਪ ਟਰੇਨਿੰਗ ਕੈਂਪ/ ਹਾਈਕਿੰਗ ਟਰੈਕਿੰਗ/ ਮਾਊਟੇਨਰਿੰਗ ਕੋਰਸ, ਇੰਟਰ ਸਟੇਟ ਟੂਰ ਵਰਗੀਆਂ ਸਕੀਮਾਂ ਦਾ ਲਾਭ ਨੌਜਵਾਨਾਂ ਨੂੰ ਦਿੱਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਅੱਜ ਜਾਰੀ ਕੀਤੀ ਰਾਸ਼ੀ ਜ਼ਿਲਾ ਪੱਧਰ ਉਤੇ ਡਿਪਟੀ ਕਮਿਸ਼ਨਰ ਦੀ ਅਗਵਾਈ ਵਿੱਚ ਬਣਾਈ ਕਮੇਟੀ ਵੱਲੋਂ ਕਲੱਬਾਂ ਨੂੰ ਮਿਲੇਗੀ। ਉਨ੍ਹਾਂ ਕਿਹਾ ਕਿ ਪ੍ਰਤੀ ਕਲੱਬ 50 ਹਜ਼ਾਰ ਰੁਪਏ ਵੱਧ ਤੋਂ ਵੱਧ ਜਾਰੀ ਕੀਤੇ ਜਾਣਗੇ। ਉਨ੍ਹਾਂ ਨਾਲ ਹੀ ਇਹ ਵੀ ਕਿਹਾ ਕਿ ਇਹ ਰਾਸ਼ੀ ਵਿੱਤੀ ਨਿਯਮਾਂ ਅਨੁਸਾਰ ਪਾਰਦਰਸ਼ੀ ਤਰੀਕੇ ਨਾਲ ਖ਼ਰਚੀ ਜਾਵੇ। ਇਸ ਮੌਕੇ ਯੁਵਕ ਸੇਵਾਵਾਂ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸਰਵਜੀਤ ਸਿੰਘ, ਵਿਸ਼ੇਸ਼ ਸਕੱਤਰ ਆਨੰਦ ਕੁਮਾਰ ਤੇ ਸਹਾਇਕ ਡਾਇਰੈਕਟਰ ਰੁਪਿੰਦਰ ਕੌਰ ਵੀ ਹਾਜ਼ਰ ਸਨ। The post ਪੰਜਾਬ ਸਰਕਾਰ ਵੱਲੋਂ ਕੌਮੀ ਯੁਵਾ ਦਿਵਸ ਮੌਕੇ ਯੂਥ ਕਲੱਬਾਂ ਨੂੰ ਤੋਹਫ਼ਾ appeared first on TheUnmute.com - Punjabi News. Tags:
|
67ਵੀਆਂ ਨੈਸ਼ਨਲ ਸਕੂਲ ਖੇਡਾਂ ਦੌਰਾਨ ਪੰਜਾਬ ਦੇ ਖਿਡਾਰੀਆਂ ਵਲੋਂ ਬਿਹਤਰੀਨ ਕਾਰਗੁਜ਼ਾਰੀ Friday 12 January 2024 04:35 PM UTC+00 | Tags: breaking-news harjot-singh-bains national-school-games news sports ਚੰਡੀਗੜ੍ਹ, 12 ਜਨਵਰੀ 2024: 67ਵੀਆਂ ਨੈਸ਼ਨਲ ਸਕੂਲ ਖੇਡਾਂ (National School Games) ਦੌਰਾਨ ਪੰਜਾਬ ਦੇ ਖਿਡਾਰੀਆਂ ਵਲੋਂ ਹੁਣ ਤੱਕ ਬਿਹਤਰੀਨ ਕਾਰਗੁਜ਼ਾਰੀ ਦਾ ਪ੍ਰਦਰਸ਼ਨ ਕੀਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਪੰਜਾਬ ਦੇ ਖਿਡਾਰੀਆਂ ਵਲੋਂ ਨੈਸ਼ਨਲ ਸਕੂਲ ਖੇਡਾਂ ਵਿੱਚ 142 ਮੈਡਲ ਜਿੱਤੇ ਗਏ ਹਨ ਜਿਨ੍ਹਾਂ ਵਿਚ ਸੋਨੇ ਦੇ 46, ਚਾਂਦੀ ਦੇ 33 ਅਤੇ ਸਿਲਵਰ ਦੇ 63 ਮੈਡਲ ਜਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਖੇਡਾਂ ਫਰਵਰੀ 2024 ਵਿਚ ਸਮਾਪਤ ਹੋਣਗੀਆਂ। ਪੰਜਾਬ ਨੇ ਆਰਚਰੀ ਵਿੱਚ 4 ਸੋਨ, 3 ਚਾਂਦੀ ਅਤੇ 5 ਕਾਂਸੇ ਦੇ ਤਮਗੇ ਸਮੇਤ ਕੁੱਲ 12 ਮੈਡਲ ਜਿੱਤੇ। ਅਥਲੈਟਿਕਸ ਵਿੱਚ 1 ਸੋਨ, 1 ਚਾਂਦੀ ਅਤੇ 1 ਕਾਂਸੇ ਦੇ ਤਮਗੇ ਸਮੇਤ ਕੁੱਲ 3 ਮੈਡਲ ਜਿੱਤੇ। ਬੈਡਮਿੰਟਨ ਵਿੱਚ 1 ਸੋਨ ਅਤੇ 1 ਕਾਂਸੇ ਦੇ ਤਮਗੇ ਸਮੇਤ ਕੁੱਲ 2 ਮੈਡਲ ਜਿੱਤੇ। ਬਾਕਸਿੰਗ ਵਿੱਚ 4 ਸੋਨ, 5 ਚਾਂਦੀ ਅਤੇ 12 ਕਾਂਸੇ ਦੇ ਤਮਗੇ ਸਮੇਤ ਕੁੱਲ 21 ਮੈਡਲ ਜਿੱਤੇ। ਫੈਂਸਿੰਗ ਵਿੱਚ 2 ਸੋਨ ਅਤੇ 4 ਕਾਂਸੇ ਦੇ ਤਮਗੇ ਸਮੇਤ ਕੁੱਲ 6 ਮੈਡਲ ਜਿੱਤੇ। ਫੁੱਟਬਾਲ ਵਿੱਚ 1 ਕਾਂਸੇ ਦੇ ਤਮਗਾ ਜਿੱਤਿਆ। ਜਿਮਨਾਸਟਿਕ ਵਿੱਚ 1 ਕਾਂਸੇ ਦੇ ਤਮਗਾ ਜਿੱਤਿਆ। ਹੈਂਡਵਾਲ 1 ਚਾਂਦੀ ਅਤੇ 1 ਕਾਂਸੇ ਦੇ ਤਮਗੇ ਸਮੇਤ ਕੁੱਲ 2 ਮੈਡਲ ਜਿੱਤੇ। ਜੂਡੋ ਵਿੱਚ 7 ਸੋਨ, 4 ਚਾਂਦੀ ਅਤੇ 3 ਕਾਂਸੇ ਦੇ ਤਮਗੇ ਸਮੇਤ ਕੁੱਲ 14 ਮੈਡਲ ਜਿੱਤੇ। ਕਬੱਡੀ ਵਿੱਚ 1 ਚਾਂਦੀ ਦਾ ਮੈਡਲ ਜਿੱਤਿਆ। ਕਰਾਟੇ ਵਿੱਚ 12 ਸੋਨ, 9 ਚਾਂਦੀ ਅਤੇ 12 ਕਾਂਸੇ ਦੇ ਤਮਗੇ ਸਮੇਤ ਕੁੱਲ 33 ਮੈਡਲ ਜਿੱਤੇ। ਖੋ-ਖੋ ਵਿੱਚ 1 ਕਾਂਸੇ ਦਾ ਤਮਗਾ ਜਿੱਤਿਆ। ਸ਼ੂਟਿੰਗ ਵਿੱਚ 6 ਸੋਨ, 3 ਚਾਂਦੀ ਅਤੇ 3 ਕਾਂਸੇ ਦੇ ਤਮਗੇ ਸਮੇਤ ਕੁੱਲ 12 ਮੈਡਲ ਜਿੱਤੇ। ਸਵਿਮਿੰਗ ਵਿੱਚ 4 ਸੋਨ, 1 ਚਾਂਦੀ ਅਤੇ 2 ਕਾਂਸੇ ਦੇ ਤਮਗੇ ਸਮੇਤ ਕੁੱਲ 7 ਮੈਡਲ ਜਿੱਤੇ। ਟੈਨਿਸ ਵਿੱਚ 1 ਚਾਂਦੀ ਦਾ ਮੈਡਲ ਜਿੱਤਿਆ। ਬਾਲੀਬਾਲ ਵਿੱਚ 1 ਕਾਂਸੇ ਦਾ ਤਮਗਾ ਜਿੱਤਿਆ। ਵੇਟਲਿਫਟਿੰਗ ਵਿੱਚ 3 ਚਾਂਦੀ ਅਤੇ 4 ਕਾਂਸੇ ਦੇ ਤਮਗੇ ਸਮੇਤ ਕੁੱਲ 7 ਮੈਡਲ ਜਿੱਤੇ। ਰੈਸਲਿੰਗ ਫ੍ਰੀ ਸਟਾਇਲ ਵਿੱਚ 1 ਚਾਂਦੀ ਅਤੇ 9 ਕਾਂਸੇ ਦੇ ਤਮਗੇ ਸਮੇਤ ਕੁੱਲ 10 ਮੈਡਲ ਜਿੱਤੇ। ਰੈਸਲਿੰਗ ਗਰੀਕੋ-ਰੋਮਨ ਵਿੱਚ 2 ਸੋਨ ਅਤੇ 2 ਕਾਂਸੇ ਦੇ ਤਮਗੇ ਸਮੇਤ ਕੁੱਲ 4 ਮੈਡਲ ਜਿੱਤੇ। ਹਾਕੀ ਵਿੱਚ 2 ਸੋਨ ਮੈਡਲ ਜਿੱਤੇ। ਬਾਸਕਿਟ ਬਾਲ ਵਿੱਚ 1 ਸੋਨ ਤਗਮਾ ਜਿੱਤਿਆ। ਇਸ ਸਮੇਂ ਮੈਡਲ ਟੈਲੀ ਵਿਚ ਪੰਜਾਬ ਰਾਜ ਪੰਜਵੇਂ ਸਥਾਨ ‘ਤੇ ਹੈ। ਸ.ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸੂਬੇ ਵਿਚ ਖੇਡਾਂ ਨੂੰ ਪ੍ਰਫੁੱਲਿਤ ਅਤੇ ਖਿਡਾਰੀ ਨੂੰ ਉਤਸ਼ਾਹਿਤ ਕਰਨ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ ਜਿਸਦੇ ਸਾਰਥਿਕ ਸਿੱਟੇ ਸਾਹਮਣੇ ਆ ਰਹੇ ਹਨ। The post 67ਵੀਆਂ ਨੈਸ਼ਨਲ ਸਕੂਲ ਖੇਡਾਂ ਦੌਰਾਨ ਪੰਜਾਬ ਦੇ ਖਿਡਾਰੀਆਂ ਵਲੋਂ ਬਿਹਤਰੀਨ ਕਾਰਗੁਜ਼ਾਰੀ appeared first on TheUnmute.com - Punjabi News. Tags:
|
ਮੁੱਖ ਮੰਤਰੀ ਵੱਲੋਂ ਫੌਜੀ ਜਵਾਨ ਗੁਰਪ੍ਰੀਤ ਸਿੰਘ ਦੀ ਸ਼ਹਾਦਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ Friday 12 January 2024 04:55 PM UTC+00 | Tags: army-jawan-gurpreet-singh breaking-news martyrdom ਚੰਡੀਗੜ੍ਹ, 12 ਜਨਵਰੀ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਊਟੀ ਨਿਭਾਉਂਦੇ ਹੋਏ ਸ਼ਹੀਦ ਹੋਏ 24 ਸਾਲਾ ਫੌਜੀ ਜਵਾਨ ਗੁਰਪ੍ਰੀਤ ਸਿੰਘ ਦੀ ਸ਼ਹਾਦਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਗੁਰਪ੍ਰੀਤ ਸਿੰਘ ਗੁਰਦਾਸਪੁਰ ਦੇ ਪਿੰਡ ਭੈਣੀ ਖਾਦਰ ਦਾ ਰਹਿਣ ਵਾਲਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਬਹਾਦਰ ਜਵਾਨ ਨੇ ਜੰਮੂ-ਕਸ਼ਮੀਰ ਵਿਖੇ ਡਿਊਟੀ ਨਿਭਾਉਂਦੇ ਹੋਏ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਕਿਹਾ ਕਿ ਇਹ ਦੇਸ਼ ਲਈ ਅਤੇ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਮੁੱਖ ਮੰਤਰੀ ਨੇ ਬਹਾਦਰ ਜਵਾਨ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਪਰਿਵਾਰ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਨੇ ਆਪਣੀ ਡਿਊਟੀ ਬਹਾਦਰੀ ਨਾਲ ਨਿਭਾਉਣ ਲਈ ਪੂਰੀ ਲਗਨ ਦਿਖਾਈ ਹੈ ਅਤੇ ਸ਼ਹੀਦ ਦੀ ਮਹਾਨ ਕੁਰਬਾਨੀ ਨੌਜਵਾਨਾਂ ਨੂੰ ਹਮੇਸ਼ਾ ਪ੍ਰੇਰਨਾ ਦਿੰਦੀ ਰਹੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀ ਨੀਤੀ ਅਨੁਸਾਰ ਪਰਿਵਾਰ ਨੂੰ ਆਰਥਿਕ ਸਹਾਇਤਾ ਦਿੱਤੀ ਜਾਵੇਗੀ ਅਤੇ ਸ਼ਹੀਦ ਦਾ ਸਸਕਾਰ ਉਸ ਦੇ ਜੱਦੀ ਪਿੰਡ ਵਿਖੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ। The post ਮੁੱਖ ਮੰਤਰੀ ਵੱਲੋਂ ਫੌਜੀ ਜਵਾਨ ਗੁਰਪ੍ਰੀਤ ਸਿੰਘ ਦੀ ਸ਼ਹਾਦਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest