TheUnmute.com – Punjabi News: Digest for January 17, 2024

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਫਗਵਾੜਾ ਵਿਖੇ ਬੇਅਦਬੀ ਦੇ ਸ਼ੱਕ 'ਚ ਨਿਹੰਗ ਸਿੰਘ ਨੇ ਨੌਜਵਾਨ ਦਾ ਕੀਤਾ ਕਤਲ

Tuesday 16 January 2024 05:56 AM UTC+00 | Tags: breaking-news gurudwara-chauda-khuh news nihang-singh phagwara phagwara-incident punjab-news secrilege

ਫਗਵਾੜਾ , 16 ਜਨਵਰੀ 2024: ਫਗਵਾੜਾ ਦੇ ਗੁਰਦੁਆਰਾ ਚੌੜਾ ਖੂਹ ਵਿਖੇ ਇੱਕ ਨਿਹੰਗ ਸਿੰਘ ਨੇ ਬੇਅਦਬੀ ਦੇ ਸ਼ੱਕ ਵਿਚ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਅਤੇ ਬਾਅਦ ਵਿੱਚ ਵੀਡੀਓ ਬਣਾਈ। ਕਤਲ ਕਰਨ ਤੋਂ ਬਾਅਦ ਨਿਹੰਗ ਸਿੰਘ ਰਮਨਦੀਪ ਸਿੰਘ ਨੇ ਸੋਸ਼ਲ ਮੀਡੀਆ 'ਤੇ ਵੀਡੀਓ ਪਾ ਕੇ ਕਤਲ ਦੀ ਜ਼ਿੰਮੇਵਾਰੀ ਵੀ ਲਈ। ਦੱਸਿਆ ਜਾ ਰਿਹਾ ਹੈ ਉਕਤ ਨੌਜਵਾਨ ਕਥਿਤ ਬੇਅਦਬੀ ਕਰਨ ਲਈ ਗੁਰਦੁਆਰਾ ਸਾਹਿਬ ਆਇਆ ਸੀ |

ਉਕਤ ਨੌਜਵਾਨ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ‘ਚ ਕਹਿੰਦਾ ਹੈ ਕਿ ਉਸਨੂੰ ਪੈਸੇ ਦਾ ਲਾਲਚ ਦੇ ਕੇ ਗੁਰਦੁਆਰਾ ਸਾਹਿਬ ‘ਚ ਪੁੱਠਾ- ਸਿੱਧਾ ਕਰਨ ਲਈ ਕਿਹਾ ਸੀ, ਪਰ ਮੈਂ ਅਜਿਹਾ ਨਹੀਂ ਕੀਤਾ | ਉਸਨੇ ਕਿਹਾ ਕਿ ਸੁੱਖੀ ਨੇ ਇਸ ਕੰਮ ਲਈ ਦੋ ਤੋਂ ਤਿੰਨ ਹਜ਼ਾਰ ਦੇਣ ਦੀ ਗੱਲ ਆਖੀ ਸੀ | ਇਸ ਘਟਨਾ ਤੋਂ ਬਾਅਦ ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ ਤੇ ਪੁਲਿਸ ਸਾਰੇ ਮਾਮਲੇ ਦੀ ਜਾਂਚ ਕਰ ਰਹੀ ਹੈ।

The post ਫਗਵਾੜਾ ਵਿਖੇ ਬੇਅਦਬੀ ਦੇ ਸ਼ੱਕ 'ਚ ਨਿਹੰਗ ਸਿੰਘ ਨੇ ਨੌਜਵਾਨ ਦਾ ਕੀਤਾ ਕਤਲ appeared first on TheUnmute.com - Punjabi News.

Tags:
  • breaking-news
  • gurudwara-chauda-khuh
  • news
  • nihang-singh
  • phagwara
  • phagwara-incident
  • punjab-news
  • secrilege

ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਸੰਗਰੂਰ ਦੇ ਚਾਰ ਜੀਅ ਇਕੱਠੇ ਚੱਲੇ ਕੈਨੇਡਾ

Tuesday 16 January 2024 06:02 AM UTC+00 | Tags: breaking-news canada-immigration canada-study canada-visa canadian-visa kaur-immigration news sangrur

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 16 ਜਨਵਰੀ 2024: ਕੌਰ ਇੰਮੀਗ੍ਰੇਸ਼ਨ (Kaur Immigration) ਨੇ ਵੀਜ਼ਿਆ ਦੀ ਲੜੀ ਵਿੱਚ ਵਾਧਾ ਕਰਦਿਆਂ ਸੰਗਰੂਰ ਜ਼ਿਲ੍ਹੇ ਦੇ ਰਹਿਣ ਵਾਲੇ ਏਕਤਾ ਸਿੰਗਲਾ ਤੇ ਰੋਹਿਤ ਜਿੰਦਲ ਤੇ ਉਹਨਾਂ ਦੇ ਦੋਵਾਂ ਬੱਚਿਆਂ ਨੂੰ ਕੈਨੇਡਾ ਦਾ ਇਕੱਠੇ ਵੀਜ਼ੇ ਲਵਾ ਕੇ ਕੈਨੇਡਾ ਜਾਣ ਦਾ ਸੁਪਨਾ ਸਾਕਾਰਕੀਤਾ ਹੈ । ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਏਕਤਾ ਸਿੰਗਲਾ ਦੀ ਸਟੱਡੀ ਵਿੱਚ ਗਿਆਰਾਂ ਸਾਲਾਂ ਦਾ ਗੈਪ ਸੀ ਤਿੰਨ ਰਿਫਿਊਜ਼ਲਾਂ ਸਨ ਜੋ ਕੇ ਕਿਸੇ ਹੋਰ ਏਜੰਸੀ ਤੋਂ ਲੈ ਕੇ ਆਏ ਸਨ ਤੇ ਇੰਡੀਆ ਵਿੱਚ ਹੀ ਮਾਸਟਰ ਡਿਗਰੀ ਹੋਲਡਰ ਸਨ।

ਏਕਤਾ ਸਿੰਗਲਾ ਤੇ ਰੋਹਿਤ ਜਿੰਦਲ ਦੇ ਮਨਾਂ ਵਿੱਚ ਬਹੁਤ ਹੀ ਜਿਆਦਾ ਸ਼ੰਕੇ ਸਨ, ਜਿਹਨਾਂ ਨੂੰ ਕੌਰ ਇੰਮੀਗ੍ਰੇਸ਼ਨ (Kaur Immigration) ਦੀ ਟੀਮ ਨੇ ਇਕੱਠਿਆਂ ਦੀ ਫਾਈਲ ਪ੍ਰੋਸੈਸ ਕਰਦਿਆਂ ਥੋੜ੍ਹੇ ਦਿਨਾਂ ਚ ਹੀ ਵੀਜ਼ਾ ਲਗਵਾ ਕੇ ਦੂਰ ਕੀਤਾ। ਏਕਤਾ ਸਿੰਗਲਾਂ ਤੇ ਰੋਹਿਤ ਜਿੰਦਲ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ।

The post ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਸੰਗਰੂਰ ਦੇ ਚਾਰ ਜੀਅ ਇਕੱਠੇ ਚੱਲੇ ਕੈਨੇਡਾ appeared first on TheUnmute.com - Punjabi News.

Tags:
  • breaking-news
  • canada-immigration
  • canada-study
  • canada-visa
  • canadian-visa
  • kaur-immigration
  • news
  • sangrur

ਡਰੱਗਜ਼ ਮਾਮਲੇ 'ਚ ਬਣੀ ਨਵੀਂ SIT ਸਾਹਮਣੇ ਪੇਸ਼ ਹੋਣਗੇ ਬਿਕਰਮ ਸਿੰਘ ਮਜੀਠੀਆ

Tuesday 16 January 2024 06:12 AM UTC+00 | Tags: bikram-singh-majithia breaking-news drugs-case latest-news news patiala-police patiala-sit punjab-police special-investigation-committee

ਚੰਡੀਗੜ੍ਹ, 16 ਜਨਵਰੀ 2024: ਡਰੱਗਜ਼ ਮਾਮਲੇ ‘ਚ ਨਵਾਂ ਨੋਟਿਸ ਮਿਲਣ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ (Bikram Singh Majithia) ਅੱਜ ਫਿਰ ਤੋਂ ਵਿਸ਼ੇਸ਼ ਜਾਂਚ ਕਮੇਟੀ (SIT) ਸਾਹਮਣੇ ਪੇਸ਼ ਹੋਣਗੇ। ਨਵੀਂ ਐਸਆਈਟੀ ਦੇ ਗਠਨ ਤੋਂ ਬਾਅਦ ਬਿਕਰਮ ਮਜੀਠੀਆ ਦੀ ਇਹ ਪਹਿਲੀ ਪੇਸ਼ੀ ਹੈ। ਮਜੀਠੀਆ ਪੁਰਾਣੀ ਐਸਆਈਟੀ ਦੇ ਸਾਹਮਣੇ ਤਿੰਨ ਵਾਰ ਪੇਸ਼ ਹੋਏ। ਪਹਿਲੀ ਐਸਆਈਟੀ ਦੀ ਜ਼ਿੰਮੇਵਾਰੀ ਏਡੀਜੀਪੀ ਐਮਐਸ ਛੀਨਾ ਕੋਲ ਸੀ ਅਤੇ ਉਹ 31 ਦਸੰਬਰ ਨੂੰ ਸੇਵਾਮੁਕਤ ਹੋਏ ਸਨ।

ਨਵੀਂ ਐਸਆਈਟੀ ਦੀ ਜ਼ਿੰਮੇਵਾਰੀ ਪਟਿਆਲਾ ਰੇਂਜ ਦੇ ਡੀਆਈਜੀ ਐਚ.ਐਸ ਭੁੱਲਰ ਨੂੰ ਦਿੱਤੀ ਗਈ ਹੈ। ਪੰਜਾਬ ਸਰਕਾਰ ਨੇ ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਦੇ ਸੇਵਾਮੁਕਤ ਹੋਣ ਤੋਂ ਬਾਅਦ ਐਸਆਈਟੀ ਦਾ ਪੁਨਰਗਠਨ ਕੀਤਾ ਸੀ। ਡੀਆਈਜੀ ਭੁੱਲਰ ਤੋਂ ਇਲਾਵਾ ਐਸਆਈਟੀ ਵਿੱਚ ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਅਤੇ ਧੂਰੀ ਦੇ ਐਸਪੀ ਯੋਗੇਸ਼ ਸ਼ਰਮਾ ਨੂੰ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ | ਪੁਰਾਣੀ ਐਸਆਈਟੀ ਨੇ 30 ਦਸੰਬਰ ਨੂੰ ਮਜੀਠੀਆ (Bikram Singh Majithia) ਨੂੰ ਮੁੜ ਬਿਆਨ ਦਰਜ ਕਰਵਾਉਣ ਲਈ ਬੁਲਾਇਆ ਸੀ ਅਤੇ ਕਰੀਬ ਸਾਢੇ 4 ਘੰਟੇ ਤੱਕ ਪੁੱਛਗਿੱਛ ਕੀਤੀ ਗਈ ਸੀ ।

The post ਡਰੱਗਜ਼ ਮਾਮਲੇ ‘ਚ ਬਣੀ ਨਵੀਂ SIT ਸਾਹਮਣੇ ਪੇਸ਼ ਹੋਣਗੇ ਬਿਕਰਮ ਸਿੰਘ ਮਜੀਠੀਆ appeared first on TheUnmute.com - Punjabi News.

Tags:
  • bikram-singh-majithia
  • breaking-news
  • drugs-case
  • latest-news
  • news
  • patiala-police
  • patiala-sit
  • punjab-police
  • special-investigation-committee

ਪੰਜਾਬ ਵਾਸੀਆਂ ਨੂੰ ਸੀਤ ਲਹਿਰ ਤੇ ਸੰਘਣੀ ਧੁੰਦ ਤੋਂ ਫਿਲਹਾਲ ਨਹੀਂ ਮਿਲੇਗੀ ਰਾਹਤ, ਧੁੰਦ ਦਾ ਰੈੱਡ ਅਲਰਟ ਜਾਰੀ

Tuesday 16 January 2024 06:21 AM UTC+00 | Tags: breaking-news cold-wave fog latest-news meteorological-department news punjab punjab-weather snow-fall the-unmute-breaking-news the-unmute-latest-update the-unmute-punjab winter-session

ਚੰਡੀਗੜ੍ਹ, 16 ਜਨਵਰੀ 2024: ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਵਿੱਚ ਕੜਾਕੇ ਦੀ ਠੰਡ ਦਾ ਕਹਿਰ ਜਾਰੀ ਹੈ | ਪੰਜਾਬ ਅਤੇ ਚੰਡੀਗੜ੍ਹ ‘ਚ ਸੰਘਣੀ ਧੁੰਦ (fog) ਛਾਈ ਹੋਈ ਹੈ। ਇਸ ਕਾਰਨ ਚੰਡੀਗੜ੍ਹ, ਪਠਾਨਕੋਟ ਅਤੇ ਹੋਰ ਥਾਵਾਂ ‘ਤੇ ਵਿਜ਼ੀਬਿਲਟੀ ਜ਼ੀਰੋ ਹੈ। ਪਟਿਆਲਾ ਅਤੇ ਅੰਬਾਲਾ ਵਿੱਚ 25 ਮੀਟਰ ਅਤੇ ਹਿਸਾਰ ਵਿੱਚ 50 ਮੀਟਰ ਵਿਜ਼ੀਬਿਲਟੀ ਹੈ। ਇਸ ਕਾਰਨ ਏਅਰ ਇੰਡੀਆ ਨੇ ਸਵੇਰੇ 6.10 ਵਜੇ ਦਿੱਲੀ ਤੋਂ ਅੰਮ੍ਰਿਤਸਰ ਆਉਣ ਵਾਲੀ ਫਲਾਈਟ ਅਤੇ ਸਵੇਰੇ 6.50 ਵਜੇ ਅੰਮ੍ਰਿਤਸਰ ਤੋਂ ਦਿੱਲੀ ਆਉਣ ਵਾਲੀ ਫਲਾਈਟ ਨੂੰ ਰੱਦ ਕਰ ਦਿੱਤਾ ਹੈ । ਬਾਕੀਆਂ ਬਾਰੇ ਅਜੇ ਫੈਸਲਾ ਨਹੀਂ ਲਿਆ ਗਿਆ ਹੈ। ਇਸਦੇ ਨਾਲ ਹੀ ਕੁਝ ਉਡਾਣਾਂ ਵਿੱਚ ਦੇਰੀ ਵੀ ਹੋਈ ਹੈ।

ਪੰਜਾਬ ਅਤੇ ਹਰਿਆਣਾ ਵਿੱਚ ਮੌਸਮ ਵਿਭਾਗ ਨੇ ਧੁੰਦ (fog) ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਹੈ। ਸੀਤ ਲਹਿਰ ਅਤੇ ਸੰਘਣੀ ਧੁੰਦ ਤੋਂ ਲੋਕਾਂ ਨੂੰ ਫਿਲਹਾਲ ਰਾਹਤ ਨਹੀਂ ਮਿਲੇਗੀ। ਹਿਮਾਚਲ ਪ੍ਰਦੇਸ਼ ਦੇ ਕੁਝ ਇਲਾਕਿਆਂ ‘ਚ 2 ਦਿਨਾਂ ਤੱਕ ਬਰਫਬਾਰੀ ਹੋਣ ਦੀ ਸੰਭਾਵਨਾ ਹੈ।

ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਹੋਣ ਦੀ ਚਿਤਾਵਨੀ ਦਿੱਤੀ ਗਈ ਹੈ। ਅੰਮ੍ਰਿਤਸਰ, ਤਰਨ ਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਾਜ਼ਿਲਕਾ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਸੰਘਣੀ ਧੂੰਆਂ ਛਾਈ ਹੋਈ ਹੈ। ਸਵੇਰੇ ਇੱਥੇ ਵਿਜ਼ੀਬਿਲਟੀ 25 ਮੀਟਰ ਤੋਂ ਘੱਟ ਸੀ। ਪੰਜਾਬ ‘ਚ ਸਟੇਟ ਡਿਜ਼ਾਸਟਰ ਮੈਨੇਜਮੈਂਟ ਵੱਲੋਂ ਸੰਦੇਸ਼ ਭੇਜੇ ਗਏ ਹਨ, ਜਿਸ ‘ਚ ਮੰਗਲਵਾਰ ਦੁਪਹਿਰ 3.30 ਵਜੇ ਤੱਕ ਸਥਿਤੀ ਖਰਾਬ ਰਹਿਣ ਦੀ ਸੰਭਾਵਨਾ ਹੈ।

The post ਪੰਜਾਬ ਵਾਸੀਆਂ ਨੂੰ ਸੀਤ ਲਹਿਰ ਤੇ ਸੰਘਣੀ ਧੁੰਦ ਤੋਂ ਫਿਲਹਾਲ ਨਹੀਂ ਮਿਲੇਗੀ ਰਾਹਤ, ਧੁੰਦ ਦਾ ਰੈੱਡ ਅਲਰਟ ਜਾਰੀ appeared first on TheUnmute.com - Punjabi News.

Tags:
  • breaking-news
  • cold-wave
  • fog
  • latest-news
  • meteorological-department
  • news
  • punjab
  • punjab-weather
  • snow-fall
  • the-unmute-breaking-news
  • the-unmute-latest-update
  • the-unmute-punjab
  • winter-session

ਛੇਹਰਟਾ ਰੋਡ 'ਤੇ ਮੈਡੀਕਲ ਆਕਸੀਜਨ ਸਪਲਾਈ ਵਾਲੇ ਟਰੱਕ ਨੇ ਬਲੈਰੋ ਕਾਰ ਨੂੰ ਮਾਰੀ ਟੱਕਰ, ਇੱਕ ਜ਼ਖਮੀ

Tuesday 16 January 2024 06:39 AM UTC+00 | Tags: amritsar balero-car breaking-news chheharta-road fog medical-oxygen medical-oxygen-supply news road-accident-news road-safety

ਅੰਮ੍ਰਿਤਸਰ, 16 ਜਨਵਰੀ 2024: ਅੰਮ੍ਰਿਤਸਰ ਦੇ ਛੇਹਰਟਾ ਰੋਡ ‘ਤੇ ਉਸ ਸਮੇਂ ਹਾਦਸਾ ਵਾਪਰ ਗਿਆ, ਜਦੋਂ ਮੈਡੀਕਲ ਆਕਸੀਜਨ ਸਪਲਾਈ (medical oxygen supply) ਕਰਨ ਵਾਲਾ ਟਰੱਕ ਬੇਕਾਬੂ ਹੋ ਕੇ ਸੜਕ ਤੋਂ ਬੀਆਰਟੀਐਸ ਲੈਨ ਵਿੱਚ ਜਾ ਵੜਿਆ ਅਤੇ ਬੀਆਰਟੀਐਸ ਲੈਨ ‘ਚ ਆ ਰਹੀ ਬਲੈਰੋ ਕਾਰ ਦੇ ਨਾਲ ਜਾ ਟਕਰਾਇਆ |

ਇਸ ਹਾਦਸੇ ਵਿੱਚ ਟਰੱਕ ‘ਚ ਪਏ ਆਕਸੀਜਨ ਵਾਲੇ ਸਿਲੰਡਰ (medical oxygen supply) ਵੀ ਟਰੱਕ ਚੋਂ ਬਾਹਰ ਆ ਕੇ ਬਲੈਰੋ ਕਾਰ ਤੇ ਆਣ ਡਿੱਗੇ | ਜਿਸ ਨਾਲ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਬਲੈਰੋ ਕਾਰ ‘ਚ ਸਵਾਰ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ | ਇਸ ਦੌਰਾਨ ਮੌਕੇ ‘ਤੇ ਮੌਜੂਦ ਲੋਕਾਂ ਨੇ ਜ਼ਖਮੀ ਨੂੰ ਨਜ਼ਦੀਕੀ ਹਸਪਤਾਲ ਵਿੱਚ ਦਾਖਲ ਕਰਵਾਇਆ ।

ਹਾਦਸੇ ਤੋਂ ਬਾਅਦ ਮੈਡੀਕਲ ਆਕਸੀਜਨ ਸਪਲਾਈ ਟਰੱਕ ਦਾ ਡਰਾਈਵਰ ਮੌਕੇ ‘ਤੇ ਹੀ ਫ਼ਰਾਰ ਹੋ ਗਿਆ | ਇਸ ਸਬੰਧੀ ਮੌਕੇ ‘ਤੇ ਮੌਜੂਦ ਚਸ਼ਮਦੀਦਾਂ ਨੇ ਦੱਸਿਆ ਕਿ ਮੈਡੀਕਲ ਆਕਸੀਜਨ ਸਪਲਾਈ ਟਰੱਕ ਦਾ ਡਰਾਈਵਰ ਕਾਫ਼ੀ ਸਪੀਡ ਦੇ ਨਾਲ ਟਰੱਕ ਚਲਾ ਰਿਹਾ ਸੀ ਤੇ ਉਸ ਨੇ ਕੋਈ ਨਸ਼ਾ ਕੀਤਾ ਹੋਇਆ ਸੀ ਅਤੇ ਜਿਸ ਕਾਰਨ ਬੇਕਾਬੂ ਹੋ ਕੇ ਟਰੱਕ ਬੀਆਰਟੀਐਸ ਲੈਨ ‘ਚ ਜਾ ਵੜਿਆ ਅਤੇ ਇੱਕ ਬਲੈਰੋ ਕਾਰ ਨੂੰ ਟੱਕਰ ਮਾਰ ਦਿੱਤੀ |

ਦੂਜੇ ਪਾਸੇ ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਹਨਾਂ ਨੂੰ ਹਾਦਸੇ ਸੰਬੰਧੀ 112 ਨੰਬਰ ‘ਤੇ ਫੋਨ ਆਇਆ ਹੈ ਅਤੇ ਉਹ ਮੌਕੇ ਤੇ ਪਹੁੰਚੇ ਹਨ | ਫਿਲਹਾਲ ਉਹਨਾਂ ਵੱਲੋਂ ਜ਼ਖਮੀ ਹੋਏ ਵਿਅਕਤੀ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਅਤੇ ਹਲਾਤਾਂ ਨੂੰ ਸਮਝਦੇ ਹੋਏ ਉਹਨਾਂ ਨੇ ਥਾਣਾ ਛੇਹਾਟਾ ਦੇ ਐਸਐਚਓ ਨੂੰ ਵੀ ਸੂਚਿਤ ਕਰ ਦਿੱਤਾ ਹੈ। ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |

The post ਛੇਹਰਟਾ ਰੋਡ ‘ਤੇ ਮੈਡੀਕਲ ਆਕਸੀਜਨ ਸਪਲਾਈ ਵਾਲੇ ਟਰੱਕ ਨੇ ਬਲੈਰੋ ਕਾਰ ਨੂੰ ਮਾਰੀ ਟੱਕਰ, ਇੱਕ ਜ਼ਖਮੀ appeared first on TheUnmute.com - Punjabi News.

Tags:
  • amritsar
  • balero-car
  • breaking-news
  • chheharta-road
  • fog
  • medical-oxygen
  • medical-oxygen-supply
  • news
  • road-accident-news
  • road-safety

ਬਾਬਾ ਬਕਾਲਾ ਵਿਖੇ ਜੀਟੀ ਰੋਡ 'ਤੇ ਚੱਲਦੀ ਗੱਡੀ ਨੂੰ ਲੱਗੀ ਅੱਗ, ਵਾਲ-ਵਾਲ ਬਚਿਆ ਪਰਿਵਾਰ

Tuesday 16 January 2024 06:53 AM UTC+00 | Tags: accident a-fire-broke baba-bakala breaking-news fire-incident gt-road-at-baba-bakala latest-news news punjab-news the-unmute-breaking-news the-unmute-punjabi-news

ਅੰਮ੍ਰਿਤਸਰ, 16 ਜਨਵਰੀ 2024: ਅੰਮ੍ਰਿਤਸਰ ਅਧੀਨ ਤਹਿਸੀਲ ਬਾਬਾ ਬਕਾਲਾ ਸਾਹਿਬ (Baba Bakala) ਜੀਟੀ ਰੋਡ, ਪੈਟਰੋਲ ਪੰਪ ਦੇ ਨਜ਼ਦੀਕ ਇਕ ਚੱਲਦੀ ਗੱਡੀ ਨੂੰ ਅਚਾਨਕ ਅੱਗ ਲੱਗ ਗਈ | ਇਸ ਹਾਦਸੇ ‘ਚ ਗੱਡੀ ਪੂਰੀ ਤਰ੍ਹਾਂ ਸੜਕੇ ਸੁਆਹ ਹੋ ਗਈ | ਰਾਹਤ ਵਾਲੀ ਖ਼ਬਰ ਹੈ ਕਿ ਗੱਡੀ ਵਿੱਚ ਸਵਾਰ ਸਾਰੇ ਪਰਿਵਾਰਕ ਮੈਂਬਰ ਵਾਲ ਵਾਲ ਬਚ ਗਏ।

ਜਾਣਕਾਰੀ ਮੁਤਾਬਕ ਜੀ.ਟੀ. ਰੋਡ (Baba Bakala) ‘ਤੇ ਜਦੋਂ ਗੱਡੀ ਨੂੰ ਭਿਆਨਕ ਅੱਗ ਲੱਗੀ ਤਾਂ ਡਰਾਇਵਰ ਨੇ ਗੱਡੀ ਰੋਕ ਕੇ ਆਪਣੀ ਘਰਵਾਲੀ ਅਤੇ ਤਿੰਨਾਂ ਬੱਚਿਆਂ ਨੂੰ ਬਾਹਰ ਕੱਢਿਆ ਅਤੇ ਡਿੱਗੀ ਵਿੱਚ ਪਿਆ ਸਮਾਨ ਵੀ ਕੱਢ ਲਿਆ, ਪਰ ਬਹੁਤ ਛੇਤੀ ਹੀ ਸਾਰੀ ਗੱਡੀ ਨੂੰ ਅੱਗ ਲੱਗ ਗਈ ਅਤੇ ਵੇਖਦੇ-ਵੇਖਦੇ ਗੱਡੀ ਸੜਕੇ ਸੁਆਹ ਹੋ ਗਈ |

The post ਬਾਬਾ ਬਕਾਲਾ ਵਿਖੇ ਜੀਟੀ ਰੋਡ ‘ਤੇ ਚੱਲਦੀ ਗੱਡੀ ਨੂੰ ਲੱਗੀ ਅੱਗ, ਵਾਲ-ਵਾਲ ਬਚਿਆ ਪਰਿਵਾਰ appeared first on TheUnmute.com - Punjabi News.

Tags:
  • accident
  • a-fire-broke
  • baba-bakala
  • breaking-news
  • fire-incident
  • gt-road-at-baba-bakala
  • latest-news
  • news
  • punjab-news
  • the-unmute-breaking-news
  • the-unmute-punjabi-news

ਚੰਡੀਗੜ੍ਹ, 16 ਜਨਵਰੀ 2024: ਅਮਰੀਕਾ ਦੀ ਰਹਿਣ ਵਾਲੀ ਭਾਰਤੀ ਮੂਲ ਦੀ 9 ਸਾਲਾ ਪ੍ਰੀਸ਼ਾ ਚੱਕਰਵਰਤੀ (Preesha Chakraborty) ਦੁਨੀਆ ਦੇ ਸਭ ਤੋਂ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਦੀ ਸੂਚੀ ਵਿੱਚ ਸ਼ਾਮਲ ਹੋ ਗਈ ਹੈ। ਉਨ੍ਹਾਂ ਨੂੰ ਇਹ ਸਨਮਾਨ ਜੌਹਨ ਹੌਪਕਿੰਸ ਸੈਂਟਰ ਫਾਰ ਟੈਲੇਂਟਡ ਯੂਥ (ਸੀ.ਟੀ.ਵਾਈ.) ਵੱਲੋਂ ਦਿੱਤਾ ਗਿਆ ਹੈ। ਪ੍ਰੀਸ਼ਾ ਕੈਲੀਫੋਰਨੀਆ ਦੇ ਵਾਰਮ ਸਪ੍ਰਿੰਗਜ਼ ਐਲੀਮੈਂਟਰੀ ਸਕੂਲ ਵਿੱਚ ਪੜ੍ਹਦੀ ਹੈ।

ਜੌਹਨ ਹੌਪਕਿੰਸ ਸੈਂਟਰ ਫਾਰ ਟੈਲੇਂਟਡ ਯੂਥ ਨੇ 2023-24 ਸੈਸ਼ਨ ਵਿੱਚ ਆਪਣੇ ਪ੍ਰੋਗਰਾਮ ਵਿੱਚ 90 ਦੇਸ਼ਾਂ ਦੇ 16 ਹਜ਼ਾਰ ਬੱਚਿਆਂ ਦਾ ਟੈਸਟ ਲਿਆ ਸੀ । ਇਹਨਾਂ ਵਿੱਚੋਂ ਸਿਰਫ 30% ਤੋਂ ਘੱਟ ਬੱਚਿਆਂ ਨੇ ਹੀ ਸਭ ਤੋਂ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਦੀ ਸੂਚੀ ਵਿੱਚ ਸ਼ਾਮਲ ਹੋਣ ਲਈ ਉੱਚ ਸਕੋਰ ਪ੍ਰਾਪਤ ਕੀਤੇ ਹਨ।

ਪ੍ਰੀਸ਼ਾ ਚੱਕਰਵਰਤੀ (Preesha Chakraborty) ਨੇ ਹਾਈ ਸਕੂਲ ਅਤੇ ਕਾਲਜ ਪੱਧਰ ‘ਤੇ ਕਈ ਟੈਸਟਾਂ ‘ਚ ਚੰਗਾ ਪ੍ਰਦਰਸ਼ਨ ਕੀਤਾ। ਇਹਨਾਂ ਵਿੱਚ SAT, ACT, ਸਕੂਲ ਅਤੇ ਕਾਲਜ ਯੋਗਤਾ ਟੈਸਟ ਸਮੇਤ ਕਈ ਪ੍ਰੀਖਿਆਵਾਂ ਸ਼ਾਮਲ ਹਨ। ਪ੍ਰੀਸ਼ਾ 9 ਸਾਲ ਦੀ ਉਮਰ ਵਿੱਚ CYT ਗਲੋਬਲ ਟੈਲੇਂਟ ਖੋਜ ਪ੍ਰੋਗਰਾਮ ਲਈ ਯੋਗਤਾ ਪੂਰੀ ਕਰਨ ਵਾਲੇ ਸਭ ਤੋਂ ਘੱਟ ਉਮਰ ਦੇ ਵਿਦਿਆਰਥੀਆਂ ਵਿੱਚੋਂ ਇੱਕ ਹੈ।

ਪ੍ਰੀਸ਼ਾ ਚੱਕਰਵਰਤੀ ਨੂੰ ਵਧਾਈ ਦਿੰਦੇ ਹੋਏ, ਸੀਵਾਈਟੀ ਦੇ ਕਾਰਜਕਾਰੀ ਨਿਰਦੇਸ਼ਕ ਡਾ. ਐਮੀ ਸ਼ੈਲਟਨ ਨੇ ਕਿਹਾ – ਇਸ ਪ੍ਰੀਖਿਆ ਵਿੱਚ ਸਫਲਤਾ ਇਹਨਾਂ ਵਿਦਿਆਰਥੀਆਂ ਦੀ ਪਛਾਣ ਨਹੀਂ ਹੈ। ਇਹ ਬੱਚੇ ਖੋਜ ਅਤੇ ਸਿੱਖਣ ਨੂੰ ਪਸੰਦ ਕਰਦੇ ਹਨ। ਮੈਂ ਇਨ੍ਹਾਂ ਬੱਚਿਆਂ ਨੂੰ ਸਲਾਮ ਕਰਦਾ ਹਾਂ ਜਿਨ੍ਹਾਂ ਨੂੰ ਇੰਨੀ ਛੋਟੀ ਉਮਰ ਵਿੱਚ ਇੰਨਾ ਗਿਆਨ ਹੈ।

The post ਅਮਰੀਕਾ ‘ਚ ਭਾਰਤੀ ਮੂਲ ਦੀ 9 ਸਾਲਾ ਪ੍ਰੀਸ਼ਾ ਚੱਕਰਵਰਤੀ ਦੁਨੀਆ ਸਭ ਤੋਂ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਦੀ ਸੂਚੀ ‘ਚ ਸ਼ਾਮਲ appeared first on TheUnmute.com - Punjabi News.

Tags:
  • breaking-news
  • cty
  • cyt-global-talent-search-program
  • news
  • preesha-chakraborty

ਭਾਰਤੀ ਮੂਲ ਦੇ ਵਿਵੇਕ ਰਾਮਾਸਵਾਮੀ ਅਮਰੀਕੀ ਰਾਸ਼ਟਰਪਤੀ ਚੋਣ ਦੀ ਦੌੜ ਤੋਂ ਹੋਏ ਬਾਹਰ

Tuesday 16 January 2024 08:00 AM UTC+00 | Tags: breaking-news donald-trump news us-president-election us-presidential-election us-presidential-race vivek-ramaswamy

ਚੰਡੀਗੜ੍ਹ, 16 ਜਨਵਰੀ 2024: ਭਾਰਤੀ ਮੂਲ ਦੇ ਵਿਵੇਕ ਰਾਮਾਸਵਾਮੀ (Vivek Ramaswamy) ਨੇ ਅਮਰੀਕੀ ਰਾਸ਼ਟਰਪਤੀ ਚੋਣ ਲਈ ਆਪਣੀ ਉਮੀਦਵਾਰੀ ਰੱਦ ਕਰ ਦਿੱਤੀ ਹੈ। ਉਹ ਹੁਣ ਚੋਣ ਨਹੀਂ ਲੜਨਗੇ। ਨਿਊਯਾਰਕ ਟਾਈਮਜ਼ ਮੁਤਾਬਕ ਰਾਮਾਸਵਾਮੀ ਨੇ ਖੁਦ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।

ਦਰਅਸਲ, ਮੰਗਲਵਾਰ ਸਵੇਰੇ (ਭਾਰਤੀ ਸਮਾਂ) ਉਹ ਅਮਰੀਕੀ ਰਾਜ ਆਇਓਵਾ ਵਿੱਚ ਰਿਪਬਲਿਕਨ ਪਾਰਟੀ ਤੋਂ ਉਮੀਦਵਾਰੀ ਦੀ ਚੋਣ ਹਾਰ ਗਏ। ਇਸ ਵਿੱਚ ਡੋਨਾਲਡ ਟਰੰਪ ਨੇ ਭਾਰੀ ਬਹੁਮਤ ਨਾਲ ਜਿੱਤ ਹਾਸਲ ਕੀਤੀ। ਸੀਐਨਐਨ ਮੁਤਾਬਕ ਵਿਵੇਕ ਇਸ ਦੌੜ ਵਿੱਚ ਚੌਥੇ ਸਥਾਨ 'ਤੇ ਰਿਹਾ।

ਵਿਵੇਕ ਰਾਮਾਸਵਾਮੀ (Vivek Ramaswamy) ਨੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਦੀ ਦੌੜ ਤੋਂ ਬਾਹਰ ਆਉਂਦੇ ਹੋਏ ਕਿਹਾ ਕਿ ਮੇਰੇ ਲਈ ਰਾਸ਼ਟਰਪਤੀ ਬਣਨ ਦਾ ਕੋਈ ਰਸਤਾ ਨਹੀਂ ਹੈ, ਇਸ ਲਈ ਮੈਂ ਆਪਣਾ ਪ੍ਰਚਾਰ ਖਤਮ ਕਰ ਰਿਹਾ ਹਾਂ। ਨਿਊਯਾਰਕ ਟਾਈਮਜ਼ ਮੁਤਾਬਕ ਵਿਵੇਕ ਰਾਮਾਸਵਾਮੀ ਕੱਲ੍ਹ ਅਮਰੀਕਾ ਦੇ ਨਿਊ ਹੈਂਪਸ਼ਾਇਰ ‘ਚ ਟਰੰਪ ਨਾਲ ਰੈਲੀ ਕਰਨਗੇ।

The post ਭਾਰਤੀ ਮੂਲ ਦੇ ਵਿਵੇਕ ਰਾਮਾਸਵਾਮੀ ਅਮਰੀਕੀ ਰਾਸ਼ਟਰਪਤੀ ਚੋਣ ਦੀ ਦੌੜ ਤੋਂ ਹੋਏ ਬਾਹਰ appeared first on TheUnmute.com - Punjabi News.

Tags:
  • breaking-news
  • donald-trump
  • news
  • us-president-election
  • us-presidential-election
  • us-presidential-race
  • vivek-ramaswamy

ਸੁਮਿਤ ਨਾਗਲ ਨੇ ਆਸਟਰੇਲੀਅਨ ਓਪਨ 'ਚ ਕੀਤਾ ਵੱਡਾ ਉਲਟਫੇਰ, 1989 ਤੋਂ ਬਾਅਦ ਅਜਿਹਾ ਕਰਨ ਵਾਲਾ ਪਹਿਲਾ ਭਾਰਤੀ ਖਿਡਾਰੀ

Tuesday 16 January 2024 08:15 AM UTC+00 | Tags: australian-open australian-open-tournament breaking-news games indian-tennis-player news sports-news sumit-nagal tennis

ਚੰਡੀਗੜ੍ਹ, 16 ਜਨਵਰੀ 2024: ਭਾਰਤੀ ਟੈਨਿਸ ਖਿਡਾਰੀ ਸੁਮਿਤ ਨਾਗਲ (Sumit Nagal) ਨੇ ਆਸਟ੍ਰੇਲੀਅਨ ਓਪਨ ਟੂਰਨਾਮੈਂਟ ‘ਚ ਵੱਡਾ ਉਲਟਫੇਰ ਕੀਤਾ ਹੈ। ਸੁਮਿਤ ਨੇ ਆਸਟ੍ਰੇਲੀਅਨ ਓਪਨ ਵਿੱਚ ਪੁਰਸ਼ ਸਿੰਗਲਜ਼ ਦੇ ਦੂਜੇ ਦੌਰ ਵਿੱਚ ਥਾਂ ਬਣਾ ਲਈ ਹੈ। ਮੁੱਖ ਰਾਊਂਡ ਦੇ ਪਹਿਲੇ ਮੁਕਾਬਲੇ ਵਿੱਚ ਸੁਮਿਤ ਨੇ 27ਵੀਂ ਰੈਂਕਿੰਗ ਦੇ ਅਲੈਗਜ਼ੈਂਡਰ ਬਬਲਿਕ ਨੂੰ ਹਰਾਇਆ ਹੈ । ਸੁਮਿਤ ਨਾਗਲ ਨੇ ਇਹ ਮੈਚ ਸਿੱਧੇ ਸੈੱਟਾਂ ਵਿੱਚ 6-4, 6-2, 7-6 ਨਾਲ ਜਿੱਤ ਲਿਆ। ਅਲੈਗਜ਼ੈਂਡਰ ਨੂੰ ਇਸ ਟੂਰਨਾਮੈਂਟ ਵਿੱਚ 31ਵਾਂ ਦਰਜਾ ਦਿੱਤਾ ਗਿਆ ਹੈ।

ਸੁਮਿਤ ਨਾਗਲ (Sumit Nagal) 2013 ਤੋਂ ਬਾਅਦ ਸਿੰਗਲਜ਼ ਦੇ ਦੂਜੇ ਦੌਰ ਵਿੱਚ ਪਹੁੰਚਣ ਵਾਲਾ ਪਹਿਲਾ ਭਾਰਤੀ ਪੁਰਸ਼ ਖਿਡਾਰੀ ਹੈ। ਸੋਮਦੇਵ ਦੇਵਬਰਮਨ ਨੇ 2013 ਵਿੱਚ ਦੂਜੇ ਦੌਰ ਵਿੱਚ ਥਾਂ ਬਣਾਈ ਸੀ। 1989 ਤੋਂ ਬਾਅਦ ਪਹਿਲੀ ਵਾਰ ਕਿਸੇ ਭਾਰਤੀ ਖਿਡਾਰੀ ਨੇ ਆਸਟ੍ਰੇਲੀਅਨ ਓਪਨ ਦੇ ਸਿੰਗਲ ਮੈਚ ਵਿੱਚ ਕਿਸੇ ਦਰਜਾ ਪ੍ਰਾਪਤ ਖਿਡਾਰੀ ਨੂੰ ਹਰਾਇਆ ਹੈ। ਰਮੇਸ਼ ਕ੍ਰਿਸ਼ਨਨ ਨੇ 1989 ‘ਚ ਅਜਿਹਾ ਕੀਤਾ ਸੀ। ਫਿਰ ਉਸ ਨੇ ਦੂਜੇ ਦੌਰ ਵਿੱਚ ਸਵੀਡਨ ਦੇ ਮੈਟਸ ਵਿਲੇਂਡਰ ਨੂੰ ਹਰਾਇਆ। ਵਿਲੈਂਡਰ ਉਸ ਸਮੇਂ ਟੈਨਿਸ ਰੈਂਕਿੰਗ ‘ਚ ਦੁਨੀਆ ਦਾ ਚੋਟੀ ਦਾ ਖਿਡਾਰੀ ਸੀ।

ਸੁਮਿਤ ਨੇ ਦੂਜੀ ਵਾਰ ਕਿਸੇ ਗ੍ਰੈਂਡ ਸਲੈਮ ਦਾ ਮੁੱਖ ਦੌਰ ਜਿੱਤਿਆ ਹੈ। ਇਸ ਤੋਂ ਪਹਿਲਾਂ 2020 ਯੂਐਸ ਓਪਨ ਵਿੱਚ ਉਹ ਮੁੱਖ ਡਰਾਅ ਵਿੱਚ ਇੱਕ ਮੈਚ ਜਿੱਤਣ ਵਿੱਚ ਸਫਲ ਰਿਹਾ ਸੀ। ਉਸ ਨੇ ਸੱਤਵੀਂ ਵਾਰ ਟੈਨਿਸ ਰੈਂਕਿੰਗ ਵਿੱਚ ਸਿਖਰਲੇ 100 ਵਿੱਚ ਸ਼ਾਮਲ ਕਿਸੇ ਖਿਡਾਰੀ ਨੂੰ ਹਰਾਇਆ ਹੈ। ਇਸ ਦੇ ਨਾਲ ਹੀ ਵਿਰੋਧੀ ਖਿਡਾਰੀ ਦੀ ਰੈਂਕਿੰਗ ਦੇ ਲਿਹਾਜ਼ ਨਾਲ ਸੁਮਿਤ ਦੀ ਇਹ ਦੂਜੀ ਵੱਡੀ ਜਿੱਤ ਹੈ।

The post ਸੁਮਿਤ ਨਾਗਲ ਨੇ ਆਸਟਰੇਲੀਅਨ ਓਪਨ ‘ਚ ਕੀਤਾ ਵੱਡਾ ਉਲਟਫੇਰ, 1989 ਤੋਂ ਬਾਅਦ ਅਜਿਹਾ ਕਰਨ ਵਾਲਾ ਪਹਿਲਾ ਭਾਰਤੀ ਖਿਡਾਰੀ appeared first on TheUnmute.com - Punjabi News.

Tags:
  • australian-open
  • australian-open-tournament
  • breaking-news
  • games
  • indian-tennis-player
  • news
  • sports-news
  • sumit-nagal
  • tennis

ਚੰਡੀਗੜ੍ਹ, 16 ਜਨਵਰੀ 2024: ਪੰਜਾਬ ‘ਆਪ’ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ (Raghav Chadha) ਨੇ ਕਿਹਾ ਕਿ ਇੰਡੀਆ ਗਠਜੋੜ ਆਪਣੀ ਪਹਿਲੀ ਚੋਣ ਲੜਨ ਜਾ ਰਿਹਾ ਹੈ। ਚੰਡੀਗੜ੍ਹ ਵਿੱਚ 18 ਜਨਵਰੀ ਨੂੰ ਹੋਣ ਵਾਲੀ ਮੇਅਰ ਦੀ ਚੋਣ ਸਿਰਫ਼ ਚੰਡੀਗੜ੍ਹ ਤੱਕ ਹੀ ਸੀਮਤ ਨਹੀਂ ਹੈ। ਇਸ ਨਾਲ ਦੇਸ਼ ਦੀ ਰਾਜਨੀਤੀ ਦੀ ਤਸਵੀਰ, ਦਿਸ਼ਾ ਅਤੇ ਦਸ਼ਾ ਬਦਲਣ ਵਾਲੀ ਹੈ। ਇਹ ਲੋਕ ਸਭਾ 2024 ਦੀਆਂ ਚੋਣਾਂ ਦੀ ਨੀਂਹ ਰੱਖੇਗਾ। ਇਹ ਚੋਣਾਂ ਦੀ ਸ਼ੁਰੂਆਤ ਹੋਵੇਗੀ।

ਰਾਘਵ ਚੱਢਾ (Raghav Chadha) ਨੇ ਕਿਹਾ ਕਿ ਗਠਜੋੜ ਪਹਿਲੀ ਵਾਰ ਭਾਜਪਾ ਨਾਲ ਟੱਕਰ ਲੈਣ ਜਾ ਰਿਹਾ ਹੈ। ਇਸ ਨੂੰ ਪਹਿਲੇ ਮੈਚ ਵਜੋਂ ਜਾਣਿਆ ਜਾਵੇਗਾ। ਸਾਨੂੰ ਭਰੋਸਾ ਹੈ ਕਿ ਅਸੀਂ ਇਹ ਚੋਣ ਜਿੱਤਾਂਗੇ। ਉਨ੍ਹਾਂ ਕਿਹਾ ਕਿ ਇਸ ਚੋਣ ਨੂੰ ਆਮ ਚੋਣ ਨਾ ਸਮਝਿਆ ਜਾਵੇ। ਜਿਵੇਂ ਕਿ ਜਦੋਂ ਵੀ ਟੀਮ ਇੰਡੀਆ ਕਿਸੇ ਹੋਰ ਟੀਮ ਨਾਲ ਮੁਕਾਬਲਾ ਕਰਦੀ ਹੈ, ਲੋਕ ਭਾਰਤ ਨੂੰ ਜੀਤਾ ਦਿੰਦੇ ਹਨ। ਇਸ ਦੇ ਨਾਲ ਹੀ ਇਸ ਚੋਣ ਤੋਂ ਬਾਅਦ ਸਕੋਰ ਇੰਡੀਆ ਦਾ ਇੱਕ ਅਤੇ ਭਾਜਪਾ ਦਾ ਜ਼ੀਰੋ ਹੋਵੇਗਾ।

ਉਨ੍ਹਾਂ ਕਿਹਾ ਕਿ ਇੰਡੀਆ ਗਠਜੋੜ ਦੀ ਪਹਿਲੀ ਟੱਕਰ ਭਾਜਪਾ ਨਾਲ ਹੋਵੇਗੀ। ਇਸ ਦੇ ਨਾਲ ਹੀ ਇਸ ਜਿੱਤ ਦਾ ਸੰਦੇਸ਼ ਦੇਸ਼ ਦੇ ਕੋਨੇ-ਕੋਨੇ ਤੱਕ ਪਹੁੰਚੇਗਾ। ਇਸ ਨਾਲ ਲੋਕਾਂ ਦੇ ਮਨਾਂ ਵਿੱਚ ਉਮੀਦ ਦੀ ਕਿਰਨ ਦਿਖਾਈ ਦੇਵੇਗੀ। ਇਸ ਦੇ ਨਾਲ ਹੀ ਇਹ 2024 ਵਿੱਚ ਕੇਂਦਰ ਨੂੰ ਭਾਜਪਾ ਤੋਂ ਮੁਕਤ ਕਰ ਦੇਵੇਗਾ।

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ 14 ਜਨਵਰੀ ਨੂੰ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਰਾਘਵ ਚੱਢਾ ਨੇ ਦਿੱਲੀ ‘ਚ ਰਾਸ਼ਟਰੀ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨਾਲ ਮੁਲਾਕਾਤ ਕੀਤੀ ਸੀ। ਇਸ ਤੋਂ ਬਾਅਦ ਦੋਵਾਂ ਪਾਰਟੀਆਂ ਦੇ ਆਗੂਆਂ ਦਾ ਰਵੱਈਆ ਬਦਲਿਆ ਨਜ਼ਰ ਆ ਰਿਹਾ ਹੈ।

ਉਨ੍ਹਾਂ ਕਿਹਾ ਕਿ ਲੋਕ ਸਭਾ ਸੀਟਾਂ ਦੀ ਵੰਡ ਬਾਰੇ ਫੈਸਲਾ ਬਾਅਦ ਵਿੱਚ ਲਿਆ ਜਾਵੇਗਾ। ਕ੍ਰਿਕਟ ਦੀ ਤਰ੍ਹਾਂ ਇਸ ‘ਤੇ ਪ੍ਰਤੀ ਗੇਂਦ ਕੁਮੈਂਟਰੀ ਨਹੀਂ ਹੋ ਸਕਦੀ। ਜਿਵੇਂ ਕੋਈ ਅਹਿਮ ਫੈਸਲਾ ਲਿਆ ਜਾਵੇਗਾ। ਇਸ ਬਾਰੇ ਜਾਣਕਾਰੀ ਜ਼ਰੂਰ ਸਾਂਝੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕਾਂਗਰਸੀ ਆਗੂਆਂ ਨਾਲ ਸਾਡੀ ਬੈਠਕ ਵਿੱਚ ਕਈ ਨੁਕਤੇ ਵਿਚਾਰੇ ਗਏ। ਉਨ੍ਹਾਂ ਕਿਹਾ ਕਿ ਜੇਕਰ ‘ਆਪ’ ਅਤੇ ਕਾਂਗਰਸ ਇਕੱਠੇ ਹੋ ਗਏ ਤਾਂ ਅਸੀਂ ਦੋ ਨਹੀਂ ਸਗੋਂ 11 ਹੋ ਜਾਵਾਂਗੇ।

ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਰਾਮ ਭਗਤ ਹਨ। ਜਦੋਂ ਵੀ ਅਸੀਂ ਕੋਈ ਕੰਮ ਕਰਦੇ ਹਾਂ, ਅਸੀਂ ਉਨ੍ਹਾਂ ਨੂੰ ਲਿਆਉਂਦੇ ਹਾਂ, ਇਸ ਲਈ ਕਿਸੇ ਤੋਂ ਸਰਟੀਫਿਕੇਟ ਨਹੀਂ ਲੈਣਾ ਪਵੇਗਾ । ਰਾਮ ਮੰਦਰ ਦਾ ਸੱਦਾ ਅਜੇ ਤੱਕ ਨਹੀਂ ਆਇਆ ਹੈ। ਜਦੋਂ ਆਇਆ ਤਾਂ ਸੂਚਿਤ ਕੀਤਾ ਜਾਵੇਗਾ।

The post ਚੰਡੀਗੜ੍ਹ ਦੇ ਮੇਅਰ ਦੀ ਚੋਣ ਇੰਡੀਆ ਗਠਜੋੜ ਬਨਾਮ ਭਾਜਪਾ, ਲੋਕ ਸਭਾ ਚੋਣਾਂ 2024 ਲਈ ਰੱਖੇਗਾ ਨੀਂਹ: ਰਾਘਵ ਚੱਢਾ appeared first on TheUnmute.com - Punjabi News.

Tags:
  • breaking-news
  • chandigarh-mayoral-election
  • lok-sabha-polls
  • news
  • raghav-chadha

ਪਾਣੀਪਤ 'ਚ ਸੰਘਣੀ ਧੁੰਦ ਕਾਰਨ ਨਹਿਰ 'ਚ ਡਿੱਗੀ ਕਾਰ, ਵਾਲ-ਵਾਲ ਬਚੇ ਦੋ ਸਕੇ ਭਰਾ

Tuesday 16 January 2024 09:29 AM UTC+00 | Tags: accident breaking-news car-accident dense-fog heavy-fog news panipat panipat-news

ਚੰਡੀਗੜ੍ਹ, 16 ਜਨਵਰੀ 2024: ਮੰਗਲਵਾਰ ਸਵੇਰੇ ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਦੇ ਕਈ ਇਲਾਕਿਆਂ ‘ਚ ਸੰਘਣੀ ਧੁੰਦ ਛਾਈ ਹੋਈ ਹੈ, ਹਾਲਾਂਕਿ ਕਈ ਜ਼ਿਲ੍ਹਿਆਂ ‘ਚ ਧੁੱਪ ਨਿਕਲੀ ਹੈ । ਪਰ ਦੂਜੇ ਪਾਸੇ ਧੁੰਦ ਕਾਰਨ ਹਾਦਸੇ ਵਾਪਰ ਰਹੇ ਹਨ | ਤਾਜ਼ਾ ਮਾਮਲਾ ਹਰਿਆਣਾ ਤੋਂ ਸਾਹਮਣੇ ਆਇਆ ਹੈ, ਜਿੱਥੇ ਪਾਣੀਪਤ (Panipat) ‘ਚ ਸਿਵਾਹ ਪਿੰਡ ਨੇੜੇ ਧੁੰਦ ਕਾਰਨ ਕਾਰ ਨਹਿਰ ‘ਚ ਡਿੱਗ ਗਈ। ਇੱਕ ਸਕਾ ਭਰਾ ਜੋ ਕਿ ਇੱਕ ਨਿੱਜੀ ਕੰਪਨੀ ਦਾ ਜਨਰਲ ਮੈਨੇਜਰ ਹੈ, ਕਾਰ ਵਿੱਚ ਸਫ਼ਰ ਕਰ ਰਿਹਾ ਸੀ। ਕਾਰ ਡਿੱਗਦੇ ਹੀ ਮੌਕੇ ‘ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਦੋਵੇਂ ਭਰਾ ਕਿਸੇ ਤਰ੍ਹਾਂ ਕਾਰ ਦਾ ਪਿਛਲਾ ਸ਼ੀਸ਼ਾ ਤੋੜ ਕੇ ਬਾਹਰ ਨਿਕਲੇ।

ਇਸਦੇ ਨਾਲ ਹੀ ਹਰਿਆਣਾ ਦੇ ਰੋਹਤਕ ‘ਚ ਹਿਸਾਰ ਰੋਡ ‘ਤੇ ਮੰਗਲਵਾਰ ਸਵੇਰੇ ਸੰਘਣੀ ਧੁੰਦ ‘ਚ ਇਕ ਵੈਨ ਅਤੇ ਇਕ ਨਿੱਜੀ ਸਕੂਲ ਦੀ ਬੱਸ ਵਿਚਾਲੇ ਆਹਮੋ-ਸਾਹਮਣੇ ਟੱਕਰ ਹੋ ਗਈ। ਦੋਵੇਂ ਵਾਹਨਾਂ ਵਿੱਚ ਸਵਾਰ ਵਿਅਕਤੀ ਇਸ ਹਾਦਸੇ ਵਿੱਚ ਵਾਲ-ਵਾਲ ਬਚ ਗਏ। ਹਾਲਾਂਕਿ ਵੈਨ ਅਤੇ ਸਕੂਲ ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ |

The post ਪਾਣੀਪਤ ‘ਚ ਸੰਘਣੀ ਧੁੰਦ ਕਾਰਨ ਨਹਿਰ ‘ਚ ਡਿੱਗੀ ਕਾਰ, ਵਾਲ-ਵਾਲ ਬਚੇ ਦੋ ਸਕੇ ਭਰਾ appeared first on TheUnmute.com - Punjabi News.

Tags:
  • accident
  • breaking-news
  • car-accident
  • dense-fog
  • heavy-fog
  • news
  • panipat
  • panipat-news

ਚੰਡੀਗੜ੍ਹ, 16 ਜਨਵਰੀ 2024: ਹਰਿਆਣਾ ਦੇ ਮੁੱਖ ਸਕੱਤਰ ਸੰਜੀਵ ਕੌਸ਼ਲ (Sanjeev Kaushal) ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ 20 ਸਾਲਾਂ ਤੋਂ ਸਰਕਾਰੀ ਵਿਭਾਗਾਂ, ਬੋਰਡਾਂ, ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪਾਲਿਕਾਵਾਂ ਦੀ ਜ਼ਮੀਨ ‘ਤੇ ਬਣੀਆਂ ਦੁਕਾਨਾਂ ਅਤੇ ਮਕਾਨਾਂ ਦੀ ਮਾਲਕੀ ਕਾਬਜ਼ ਲੋਕਾਂ ਨੂੰ ਮੁੱਖ ਮੰਤਰੀ ਸ਼ਹਿਰੀ ਨਿਕਾਯ ਸਵਾਮਿਤ ਯੋਜਨਾ ਦੇ ਤਹਿਤ ਮਾਲਕੀ ਅਧਿਕਾਰ ਪ੍ਰਦਾਨ ਕਰਨ ਲਈ ਅਰਜ਼ੀਆਂ ‘ਤੇ ਤੁਰੰਤ ਕੰਮ ਕਰ ਦੇ ਨਿਰਦੇਸ਼ ਦਿੱਤੇ ਹਨ |

ਬੈਠਕ ਵਿਚ ਮੁੱਖ ਸਕੱਤਰ (Sanjeev Kaushal) ਨੂੰ ਦੱਸਿਆ ਗਿਆ ਕਿ ਇਸ ਯੋਜਨਾ ਦੇ ਤਹਿਤ ਹਰਿਆਣਾ ਰਾਜ ਖੇਤੀਬਾੜੀ ਮਾਰਕੀਟਿੰਗ ਬੋਰਡ, ਸਿੰਚਾਈ ਅਤੇ ਜਲ ਸਰੋਤ ਵਿਭਾਗ, ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ, ਜਨ ਸਿਹਤ ਇੰਜੀਨੀਅਰਿੰਗ, ਹਰਿਆਣਾ ਸ਼ਹਿਰੀ ਵਿਕਾਸ ਅਥਾਰਟੀ ਅਤੇ ਮਾਲ ਅਤੇ ਆਫ਼ਤ ਪ੍ਰਬੰਧਨ ਵਿਭਾਗ ਦੁਆਰਾ ਰਾਜ ਨੋਡਲ ਅਧਿਕਾਰੀ ਦਾ ਅਹੁਦਾ ਨਾਮਜ਼ਦ ਕੀਤਾ ਗਿਆ ਹੈ। ਮੁੱਖ ਸਕੱਤਰ ਨੇ ਹਦਾਇਤ ਕੀਤੀ ਕਿ ਬਾਕੀ ਵਿਭਾਗਾਂ ਦੇ ਡਾਇਰੈਕਟਰ ਜਾਂ ਡਾਇਰੈਕਟਰ ਜਨਰਲ ਇਸ ਸਬੰਧ ਵਿੱਚ ਸਟੇਟ ਨੋਡਲ ਅਫਸਰ ਹੋਣਗੇ ਕਿਉਂਕਿ ਉਨ੍ਹਾਂ ਨੇ ਫੈਸਲਾ ਲੈਣ ਵਿੱਚ ਦੇਰੀ ਕੀਤੀ ਹੈ।

ਬੈਠਕ ਵਿੱਚ ਦੱਸਿਆ ਗਿਆ ਕਿ ਹੁਣ ਤੱਕ 99 ਅਰਜ਼ੀਆਂ ਦੇ ਸਬੰਧ ਵਿੱਚ ਮਾਲਕੀ ਹੱਕ ਦੇਣ ਦੀ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ, ਜਦੋਂ ਕਿ 901 ਅਰਜ਼ੀਆਂ 'ਤੇ ਫੈਸਲਾ ਲੰਬਿਤ ਹੈ। ਉਨ੍ਹਾਂ ਸਖ਼ਤ ਹਦਾਇਤ ਕੀਤੀ ਕਿ ਹਰੇਕ ਵਿਭਾਗ ਨੂੰ ਬਕਾਇਆ ਪਈਆਂ ਦਰਖਾਸਤਾਂ ‘ਤੇ 15 ਦਿਨਾਂ ਦੇ ਅੰਦਰ-ਅੰਦਰ ਫ਼ੈਸਲਾ ਲੈਣਾ ਹੋਵੇਗਾ ਅਤੇ ਜੇਕਰ ਇਸ ਸਮੇਂ ਅੰਦਰ ਫ਼ੈਸਲਾ ਨਾ ਲਿਆ ਗਿਆ ਤਾਂ ਜ਼ਮੀਨ ਦੀ ਮਾਲਕੀ ਵਾਲੇ ਵਿਭਾਗ ਦੇ ਜ਼ਿਲ੍ਹਾ ਪੱਧਰੀ ਅਧਿਕਾਰੀ ਦਾ ਫ਼ੈਸਲਾ ਜਾਇਜ਼ ਹੋਵੇਗਾ | .

ਮੁੱਖ ਸਕੱਤਰ ਸੰਜੀਵ ਕੌਸ਼ਲ ਨੇ ਦੱਸਿਆ ਕਿ ਸ਼ਹਿਰੀ ਸਥਾਨਕ ਸਰਕਾਰਾਂ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਇਸ ਸਬੰਧੀ ਸਾਰੇ ਸਬੰਧਤ ਵਿਭਾਗਾਂ ਨਾਲ ਲਗਾਤਾਰ ਮੀਟਿੰਗਾਂ ਕਰਨਗੇ ਅਤੇ ਆਪਣੀ ਰਿਪੋਰਟ ਮੁੱਖ ਸਕੱਤਰ ਦੇ ਦਫ਼ਤਰ ਨੂੰ ਭੇਜਣਗੇ। ਇਸ ਤੋਂ ਇਲਾਵਾ ਉਹ ਰੱਦ ਕੀਤੇ ਗਏ ਸਾਰੇ ਕੇਸਾਂ ਦਾ ਵੀ ਅਧਿਐਨ ਕਰਨਗੇ ਅਤੇ ਇਹ ਵੀ ਦੱਸਣਗੇ ਕਿ ਰੱਦ ਕਰਨਾ ਜਾਇਜ਼ ਸੀ ਜਾਂ ਨਹੀਂ।

ਬੈਠਕ ਵਿੱਚ ਖੇਤੀਬਾੜੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਸੁਧੀਰ ਰਾਜਪਾਲ, ਸ਼ਹਿਰੀ ਸਥਾਨਕ ਸਰਕਾਰਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਰੁਣ ਕੁਮਾਰ ਗੁਪਤਾ, ਕਮਿਸ਼ਨਰ ਅਤੇ ਸ਼ਹਿਰੀ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਵਿਕਾਸ ਗੁਪਤਾ ਅਤੇ ਹੋਰ ਕਈ ਸੀਨੀਅਰ ਅਧਿਕਾਰੀ ਹਾਜ਼ਰ ਸਨ।

The post 20 ਸਾਲਾਂ ਤੋਂ ਸਰਕਾਰੀ ਵਿਭਾਗਾਂ ਦੀਆਂ ਜ਼ਮੀਨਾਂ ‘ਤੇ ਬਣੀਆਂ ਦੁਕਾਨਾਂ ਤੇ ਮਕਾਨਾਂ ‘ਤੇ ਕਾਬਜ਼ ਲੋਕਾਂ ਨੂੰ ਮਾਲਕੀ ਦੇ ਅਧਿਕਾਰ ਦਿੱਤੇ ਜਾਣ: ਸੰਜੀਵ ਕੌਸ਼ਲ appeared first on TheUnmute.com - Punjabi News.

Tags:
  • breaking-news
  • haryana-land-act
  • haryana-news
  • news
  • ownership-rights
  • sanjeev-kaushal
  • the-unmute-breaking-news
  • the-unmute-punjab

ਚੰਡੀਗੜ੍ਹ, 16 ਜਨਵਰੀ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਅੱਜ ਚੰਡੀਗੜ੍ਹ ਦੇ ਸੈਕਟਰ-35 ਵਿਖੇ ਨੈਸ਼ਨਲ ਅਤੇ ਏਸ਼ੀਅਨ ਖੇਡਾਂ ਦੇ ਜੇਤੂ ਖਿਡਾਰੀਆਂ ਨੂੰ 33.83 ਕਰੋੜ ਰੁਪਏ ਦੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ। ਇਸ ਵਿੱਚ ਸ਼ੂਟਰ ਡਾ: ਸਿਫ਼ਤ ਕੌਰ ਸਮੇਤ ਕਈ ਨਾਮ ਸ਼ਾਮਲ ਹਨ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਦੱਸਿਆ। ਇਸਦੇ ਨਾਲ ਹੀ ਕਿਹਾ ਕਿ ਖਿਡਾਰੀਆਂ ਨੂੰ ਮਿਲਣ ਵਾਲੀ ਇਨਾਮੀ ਰਾਸ਼ੀ ਦਾ 40 ਫੀਸਦੀ ਕੋਚਾਂ ਨੂੰ ਦਿੱਤਾ ਜਾਵੇਗਾ।

ਮੁੱਖ ਮੰਤਰੀ (Bhagwant Mann) ਨੇ ਕਿਹਾ ਕਿ ਜੋ ਵਿਅਕਤੀ ਸਫ਼ਲ ਹੁੰਦਾ ਹੈ, ਉਹ ਉਸ ਖੇਤਰ ਵਿੱਚ ਰੋਲ ਮਾਡਲ ਬਣ ਜਾਂਦਾ ਹੈ। ਪਰ, ਸਾਡੀ ਸਰਕਾਰ ਨੇ ਹੁਣ ਏਸ਼ੀਅਨ ਖੇਡਾਂ ਦੀਆਂ ਤਿਆਰੀਆਂ ਲਈ 8 ਲੱਖ ਰੁਪਏ ਦਿੱਤੇ ਹਨ, ਜਦੋਂ ਕਿ ਹੁਣ ਉਹ ਓਲੰਪਿਕ ਲਈ 15 ਲੱਖ ਰੁਪਏ ਦੇ ਰਹੀ ਹੈ।

ਇਸ ਦੇ ਨਾਲ ਹੀ ਪੰਜਾਬ ਦੀਆਂ ਸਾਰੀਆਂ ਪਾਰਟੀਆਂ ਦੇ ਆਗੂਆਂ ‘ਤੇ ਵੀ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵਿੱਚੋਂ ਕੋਈ ਰਾਹੁਲ ਗਾਂਧੀ, ਕੋਈ ਮਜੀਠੀਆ, ਕੋਈ ਹਰਸਿਮਰਤ ਕੌਰ ਦੇ ਕੋਟੇ ਤੋਂ ਬਣੇ ਹਨ, ਪਰ ਮੈਂ ਹੀ ਅਜਿਹਾ ਆਗੂ ਹਾਂ ਜੋ ਪੰਜਾਬ ਦੇ ਸਾਢੇ ਤਿੰਨ ਕਰੋੜ ਲੋਕਾਂ ਦੇ ਕੋਟੇ ਵਿੱਚੋਂ ਬਣਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਿਆਸੀ ਆਗੂ ਅੱਜਕਲ ਦਾਅਵਾ ਕਰਦੇ ਹਨ ਕਿ ਉਹ ਪੰਜਾਬ ਨੂੰ ਬਚਾਉਣ ਲਈ ਕੰਮ ਕਰ ਰਹੇ ਹਨ। ਪਰ ਇਹ ਕੋਈ ਨਹੀਂ ਦੱਸ ਰਿਹਾ ਕਿ ਪੰਜਾਬ ਨੂੰ ਕਿਸ ਨੇ ਲੁੱਟਿਆ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੂੰ ਸੱਤਾ ਵਿੱਚ ਆਏ ਸਿਰਫ਼ 20 ਮਹੀਨੇ ਹੀ ਹੋਏ ਹਨ। ਅਜਿਹੇ ਵਿੱਚ ਦੱਸੋ ਪੰਜਾਬ ਨੂੰ ਕਿਸਨੇ ਲੁੱਟਿਆ ਹੈ। ਉਨ੍ਹਾਂ ਕਿਹਾ ਕਿ ਕੁਝ ਆਗੂ ਆਪਣੀਆਂ ਵੱਡੀਆਂ-ਛੋਟੀਆਂ ਰੈਲੀਆਂ ਕਰਕੇ ਪਾਰਟੀ ਆਲਾਕਮਾਨ ਨਾਲ ਸੁਰਖੀਆਂ ਵਿੱਚ ਹਨ।

The post CM ਭਗਵੰਤ ਮਾਨ ਨੇ ਨੈਸ਼ਨਲ ਤੇ ਏਸ਼ੀਅਨ ਖੇਡਾਂ ਦੇ ਜੇਤੂ ਖਿਡਾਰੀਆਂ ਨੂੰ 33.83 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ appeared first on TheUnmute.com - Punjabi News.

Tags:
  • asian-games
  • breaking-news
  • chandigarh
  • games
  • news
  • punjab-news
  • punjab-player
  • sift-kaur-samra

ਮਲੇਰਕੋਟਲਾ 'ਚ ਭਲਕੇ ਸਕੂਲਾਂ, ਕਾਲਜਾਂ ਅਤੇ ਬੈਂਕਾਂ ਆਦਿ 'ਚ ਛੁੱਟੀ ਦਾ ਐਲਾਨ

Tuesday 16 January 2024 10:13 AM UTC+00 | Tags: breaking-news dc-dr-pallavi dr-pallavi holiday malerkotla news punjab-news school-holiday

ਚੰਡੀਗੜ੍ਹ, 16 ਜਨਵਰੀ 2024: ਮਲੇਰਕੋਟਲਾ (Malerkotla) ਦੀ ਡਿਪਟੀ ਕਮਿਸ਼ਨਰ ਡਾਕਟਰ ਪੱਲਵੀ ਨੇ ਭਲਕੇ ਜ਼ਿਲ੍ਹੇ ‘ਚ ਛੁੱਟੀ ਐਲਾਨ ਕੀਤਾ ਹੈ | ਡਿਪਟੀ ਕਮਿਸ਼ਨਰ ਡਾਕਟਰ ਪੱਲਵੀ ਨੇ ਸਰਵ ਪ੍ਰਥਮ ਕੂਕਾ ਅੰਦੋਲਨ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਸਤਿਕਾਰ ਵਜੋਂ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਦੇ ਤਹਿਤ ਮਿਤੀ 17 ਜਨਵਰੀ ਦਿਨ ਬੁੱਧਵਾਰ ਨੂੰ ਜ਼ਿਲ੍ਹਾ ਮਲੇਰਕੋਟਲਾ ਦੇ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਪ੍ਰਾਈਵੇਟ ਸਕੂਲਾਂ, ਵਿੱਦਿਅਕ ਅਦਾਰਿਆਂ, ਯੂਨੀਵਰਸਿਟੀ, ਕਾਲਜ, ਬੈਂਕਾਂ ਆਦਿ ਵਿਚ ਛੁੱਟੀ ਦਾ ਐਲਾਨ ਕੀਤਾ ਹੈ ਤਾਂ ਜੋ ਲੋਕ ਇਸ ਸਮਾਗਮ ਵਿਚ ਭਾਗ ਲੈ ਸਕਣ ਅਤੇ ਸ਼ਰਧਾਂਜਲੀ ਭੇਂਟ ਕਰ ਸਕਣ ।

The post ਮਲੇਰਕੋਟਲਾ ‘ਚ ਭਲਕੇ ਸਕੂਲਾਂ, ਕਾਲਜਾਂ ਅਤੇ ਬੈਂਕਾਂ ਆਦਿ ‘ਚ ਛੁੱਟੀ ਦਾ ਐਲਾਨ appeared first on TheUnmute.com - Punjabi News.

Tags:
  • breaking-news
  • dc-dr-pallavi
  • dr-pallavi
  • holiday
  • malerkotla
  • news
  • punjab-news
  • school-holiday

ਚੰਡੀਗੜ੍ਹ, 16 ਜਨਵਰੀ 2024: ਰਾਹੁਲ ਗਾਂਧੀ (Rahul Gandhi) ਦੀ ਭਾਰਤ ਜੋੜੋ ਨਿਆਂ ਯਾਤਰਾ ਦਾ ਅੱਜ ਤੀਜਾ ਦਿਨ ਹੈ। ਇਹ ਯਾਤਰਾ ਮੰਗਲਵਾਰ ਸਵੇਰੇ ਨਾਗਾਲੈਂਡ ਦੀ ਰਾਜਧਾਨੀ ਕੋਹਿਮਾ ਦੇ ਵਿਸਵੇਮਾ ਇਲਾਕੇ ਤੋਂ ਸ਼ੁਰੂ ਹੋਈ। ਰਾਹੁਲ ਗਾਂਧੀ ਸੋਮਵਾਰ ਸ਼ਾਮ ਨੂੰ ਨਾਗਾਲੈਂਡ ਪਹੁੰਚੇ। ਸਵੇਰੇ ਰਾਹੁਲ ਗਾਂਧੀ ਨੇ ਸਥਾਨਕ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਮੁਲਾਕਾਤ ਤੋਂ ਬਾਅਦ ਕੋਹਿਮਾ ਤੋਂ ਆਪਣੀ ਯਾਤਰਾ ਜਾਰੀ ਰੱਖੀ।

ਇਸਦੇ ਨਾਲ ਹੀ ਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ ਪ੍ਰੋਗਰਾਮ ਬਾਰੇ ਰਾਹੁਲ ਗਾਂਧੀ (Rahul Gandhi) ਨੇ ਕਿਹਾ, ‘ਆਰਐਸਐਸ ਅਤੇ ਭਾਜਪਾ ਨੇ 22 ਜਨਵਰੀ ਦੇ ਪ੍ਰੋਗਰਾਮ ਨੂੰ ਪੂਰੀ ਤਰ੍ਹਾਂ ਨਾਲ ਸਿਆਸੀ ਨਰਿੰਦਰ ਮੋਦੀ ਦਾ ਪ੍ਰੋਗਰਾਮ ਬਣਾ ਦਿੱਤਾ ਹੈ। ਇਹ ਆਰਐਸਐਸ ਅਤੇ ਭਾਜਪਾ ਦਾ ਪ੍ਰੋਗਰਾਮ ਹੈ ਅਤੇ ਮੈਨੂੰ ਲੱਗਦਾ ਹੈ ਕਿ ਇਸ ਲਈ ਕਾਂਗਰਸ ਪ੍ਰਧਾਨ ਇਸ ਪ੍ਰੋਗਰਾਮ ਵਿੱਚ ਨਹੀਂ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਅਸੀਂ ਸਾਰੇ ਧਰਮਾਂ ਦਾ ਸਤਿਕਾਰ ਕਰਦੇ ਹਾਂ। ਹਿੰਦੂ ਧਰਮ ਦੇ ਸਭ ਤੋਂ ਵੱਡੇ ਗੁਰੂਆਂ ਨੇ ਵੀ ਆਪਣੇ ਵਿਚਾਰ ਜਨਤਕ ਕਰਦਿਆਂ ਕਿਹਾ ਹੈ ਕਿ 22 ਜਨਵਰੀ ਦਾ ਪ੍ਰੋਗਰਾਮ ਸਿਆਸੀ ਪ੍ਰੋਗਰਾਮ ਹੈ। ਅਜਿਹੇ ‘ਚ ਪ੍ਰਧਾਨ ਮੰਤਰੀ ਅਤੇ ਆਰ.ਐੱਸ.ਐੱਸ. ਦੇ ਆਲੇ-ਦੁਆਲੇ ਬਣੇ ਅਜਿਹੇ ਪ੍ਰੋਗਰਾਮ ‘ਚ ਸ਼ਾਮਲ ਹੋਣਾ ਸਾਡੇ ਲਈ ਮੁਸ਼ਕਿਲ ਹੈ।

The post ਭਾਜਪਾ ਨੇ 22 ਜਨਵਰੀ ਦੇ ਪ੍ਰੋਗਰਾਮ ਨੂੰ ਸਿਆਸੀ ਨਰਿੰਦਰ ਮੋਦੀ ਦਾ ਪ੍ਰੋਗਰਾਮ ਬਣਾ ਦਿੱਤਾ: ਰਾਹੁਲ ਗਾਂਧੀ appeared first on TheUnmute.com - Punjabi News.

Tags:
  • bharat-jodo-nyay-yatra
  • breaking-news
  • kohima
  • nagaland
  • narendra-modi
  • news
  • rahul-gandhi

ਮੋਹਾਲੀ: ਜ਼ਿਲ੍ਹਾ ਪ੍ਰਸ਼ਾਸਨ ਤੇ NDRF ਵੱਲੋਂ ਆਫ਼ਤ ਪ੍ਰਬੰਧਨ ਸਬੰਧੀ ਵਿਚਾਰ ਵਟਾਂਦਰਾ

Tuesday 16 January 2024 10:38 AM UTC+00 | Tags: breaking-news disaster-management flood mohali ndrf news punjab-news

ਐੱਸ.ਏ.ਐੱਸ. ਨਗਰ, 16 ਜਨਵਰੀ 2024: ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (Mohali) ਵਿਖੇ ਆਫ਼ਤ ਪ੍ਰਬੰਧਨ (ਕੈਮੀਕਲ ਐਮਰਜੈਂਸੀ) ਦੇ ਸੰਦਰਭ ਵਿੱਚ ਵਿਚਾਰ ਵਟਾਂਦਰਾ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਅਮਨਦੀਪ ਚਾਵਲਾ, ਡੀ.ਆਰ.ਓ. ਨੇ ਕੀਤੀ। ਇਸ ਵਿੱਚ ਮੁੱਖ ਤੌਰ ‘ਤੇ ਨੈਸ਼ਨਲ ਡਿਜ਼ਾਸਟਰ ਰਿਸਪੌਂਸ ਫੋਰਸ ਬਠਿੰਡਾ ਦੀ 7ਵੀਂ ਕੋਰ ਦੀ ਟੀਮ ਨੇ ਭਾਗ ਲਿਆ।

ਜ਼ਿਲ੍ਹਾ ਮਾਲ ਅਫਸਰ ਨੇ ਦੱਸਿਆ ਕਿ ਇਸ ਟੀਮ ਦੇ ਇੰਚਾਰਜ ਇੰਸਪੈਕਟਰ/ਜੀ.ਡੀ. ਬਲਜੀਤ ਸਿੰਘ ਨੇ ਇੱਕ ਪੇਸ਼ਕਾਰੀ ਰਾਹੀਂ ਸਾਰਿਆਂ ਨੂੰ ਆਫ਼ਤ ਸਮੇਂ ਦਰਪੇਸ਼ ਸਮੱਸਿਆਵਾਂ ਅਤੇ ਮੁਸ਼ਕਿਲਾਂ ਬਾਰੇ ਜਾਣੂ ਕਰਵਾਇਆ ਅਤੇ ਉਨ੍ਹਾਂ ਨਾਲ ਨਜਿੱਠਣ ਲਈ ਪਹਿਲਾਂ ਤੋਂ ਕੀ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ, ਉਸ ਬਾਰੇ ਵਿਸਤਾਰ 'ਚ ਦੱਸਿਆ।

ਇਸ ਵਿਚਾਰ ਵਟਾਂਦਰੇ ਵਿੱਚ ਜ਼ਿਲ੍ਹਾ (Mohali) ਹੈੱਡਕੁਆਰਟਰ ਦੇ ਵੱਖ-ਵੱਖ ਦਫ਼ਤਰਾਂ ਦੇ ਅਧਿਕਾਰੀਆਂ ਨੇ ਭਾਗ ਲਿਆ, ਜੋ ਕਿਸੇ ਵੀ ਆਫ਼ਤ ਸਮੇਂ ਵੱਖ-ਵੱਖ ਆਫ਼ਤ ਪ੍ਰਬੰਧਨ ਗਤੀਵਿਧੀਆਂ ਦਾ ਹਿੱਸਾ ਹੁੰਦੇ ਹਨ। ਜਿਵੇਂ ਕਿ ਪੁਲਿਸ ਵਿਭਾਗ, ਸਿੱਖਿਆ ਵਿਭਾਗ, ਉਦਯੋਗ, ਰੈੱਡ ਕਰਾਸ, ਲੋਕ ਨਿਰਮਾਣ ਵਿਭਾਗ, ਫਾਇਰ ਵਿਭਾਗ, ਜੰਗਲਾਤ ਵਿਭਾਗ ਆਦਿ।

ਉਨ੍ਹਾਂ ਦੱਸਿਆ ਕਿ ਟੇਬਲ-ਟਾਪ ਅਭਿਆਸ ਤੋਂ ਬਾਅਦ ਅਗਲੀ ਪ੍ਰਕਿਰਿਆ ਫੀਲਡ 'ਚ ਜਾ ਕੇ ਅਭਿਆਸ ਕਰਨ ਦੀ ਹੋਵੇਗੀ ਜੋ ਕਿ 18 ਜਨਵਰੀ 2024 ਨੂੰ ਨੈਕਟਰ ਲਾਈਫ ਸਾਇੰਸਜ਼ ਲਿਮਟਿਡ, ਡੇਰਾਬੱਸੀ, ਸਾਹਿਬਜਾਦਾ ਅਜੀਤ ਸਿੰਘ ਨਗਰ ਵਿਖੇ ਆਯੋਜਿਤ ਕੀਤੀ ਜਾਵੇਗੀ।

The post ਮੋਹਾਲੀ: ਜ਼ਿਲ੍ਹਾ ਪ੍ਰਸ਼ਾਸਨ ਤੇ NDRF ਵੱਲੋਂ ਆਫ਼ਤ ਪ੍ਰਬੰਧਨ ਸਬੰਧੀ ਵਿਚਾਰ ਵਟਾਂਦਰਾ appeared first on TheUnmute.com - Punjabi News.

Tags:
  • breaking-news
  • disaster-management
  • flood
  • mohali
  • ndrf
  • news
  • punjab-news

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਜਨਵਰੀ, 2024: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਮਾਜਰੀ ਬਲਾਕ ਦੇ ਆਸ-ਪਾਸ ਪੈਂਦੇ ਜ਼ਿਲ੍ਹੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਪੇਂਡੂ ਵਿਦਿਆਰਥੀਆਂ ਨੂੰ ਆਧੁਨਿਕ ਹੁਨਰੀ ਸਿਖਲਾਈ ਦੀ ਸਹੂਲਤ ਦੇਣ ਲਈ ਉਦਯੋਗਿਕ ਸਿਖਲਾਈ ਸੰਸਥਾ ਮਾਣਕਪੁਰ ਸ਼ਰੀਫ਼ (ITI Manakpur Sharif) ਨੂੰ ਅਤਿ ਆਧੁਨਿਕ ਸਿਖਲਾਈ ਸੰਸਥਾ-ਕਮ-ਹੁਨਰ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ।

ਆਸ਼ਿਕਾ ਜੈਨ ਅੱਜ ਇੱਥੇ ਆਈ.ਟੀ.ਆਈ. (ITI Manakpur Sharif)  ਦਾ ਦੌਰਾ ਕਰਨ ਆਏ ਸਨ। ਉਨ੍ਹਾਂ ਦੱਸਿਆ ਕਿ ਰਾਜ ਸਭਾ ਮੈਂਬਰ ਸ. ਵਿਕਰਮਜੀਤ ਸਿੰਘ ਸਾਹਨੀ ਵੱਲੋਂ ਆਈ.ਟੀ.ਆਈ. ਨੂੰ ਵਰਕਸ਼ਾਪਾਂ ਵਿੱਚ ਸਿਖਲਾਈ ਮਸੀਨਰੀ ਲਗਾਉਣ ਲਈ 1.28 ਕਰੋੜ ਰੁਪਏ ਦੇ ਫੰਡ ਮਨਜ਼ੂਰ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਦੌਰੇ ਦਾ ਉਦੇਸ਼ ਸਥਾਨਕ ਪੱਧਰ ਦੇ ਮੁੱਦਿਆਂ ਜਿਵੇਂ ਕਿ ਜ਼ਮੀਨ ਪੱਧਰੀ ਕਰਨ ਤੋਂ ਇਲਾਵਾ ਬਰਸਾਤੀ ਪਾਣੀ ਦੀ ਨਿਕਾਸੀ ਅਤੇ ਗੰਦੇ ਪਾਣੀ ਦੀ ਨਿਕਾਸੀ ਦਾ ਹੱਲ ਲੱਭਣਾ ਸੀ। ਉਨ੍ਹਾਂ ਕਿਹਾ ਕਿ ਉਦਯੋਗਾਂ ਦੀ ਲੋੜ ਅਨੁਸਾਰ ਕੋਰਸਾਂ ਨੂੰ ਡਿਜ਼ਾਈਨ ਕਰਨ ਅਤੇ ਚਲਾਉਣ ਲਈ ਸਥਾਨਕ ਉਦਯੋਗਪਤੀਆਂ ‘ਤੇ ਅਧਾਰਤ ਸਥਾਨਕ ਪ੍ਰਬੰਧਨ ਕਮੇਟੀ (ਸੰਸਥਾਗਤ ਪ੍ਰਬੰਧਨ ਕਮੇਟੀ, ਆਈ ਐਮ ਸੀ) ਪਹਿਲਾਂ ਹੀ ਸਥਾਪਿਤ ਕੀਤੀ ਜਾ ਚੁੱਕੀ ਹੈ।

ਦੂਜੇ ਸ਼ਬਦਾਂ ਵਿੱਚ, ਉਦਯੋਗਿਕ ਸਿਖਲਾਈ ਸੰਸਥਾ ਸੈਂਟਰ ਆਫ਼ ਐਕਸੀਲੈਂਸ ਵਜੋਂ ਕੰਮ ਕਰੇਗੀ। ਡਿਪਟੀ ਕਮਿਸ਼ਨਰ ਵੱਲੋਂ ਆਈ.ਐਮ.ਸੀ. ਦੇ ਮੈਂਬਰਾਂ ਨੂੰ ਵੀ ਇਸ ਸੰਸਥਾ ਨੂੰ ਚਲਾਉਣ ਅਤੇ ਪ੍ਰਫੁੱਲਿਤ ਕਰਨ ਦੀ ਅਪੀਲ ਕੀਤੀ ਗਈ ਤਾਂ ਜੋ ਨੌਜਵਾਨਾਂ ਨੂੰ ਹੁਨਰ ਸਿਖਾ ਕੇ ਰੋਜ਼ਗਾਰ ਦਾ ਲਾਭ ਪਹੁੰਚਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਸੰਸਥਾ ਵਿੱਚ ਇਸ ਸਮੇਂ 85 ਵਿਦਿਆਰਥੀ ਹਨ ਅਤੇ ਜਿਵੇਂ ਹੀ ਵਰਕਸ਼ਾਪਾਂ ਮੁਕੰਮਲ ਹੋਣਗੀਆਂ, ਇਹ ਗਿਣਤੀ ਹੋਰ ਵੱਧ ਜਾਵੇਗੀ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਇਹ ਸੰਸਥਾ ਜਲਦੀ ਹੀ ਇੱਕ ਮਾਡਲ ਆਈ.ਟੀ.ਆਈ. ਵਜੋਂ ਉਭਰ ਕੇ ਸਾਹਮਣੇ ਆਵੇਗੀ। ਇਸ ਮੌਕੇ ਉਨ੍ਹਾਂ ਨਾਲ ਏ ਡੀ ਸੀ (ਪੇਂਡੂ ਵਿਕਾਸ) ਸੋਨਮ ਚੌਧਰੀ, ਏ ਸੀ (ਅੰਡਰ ਟਰੇਨਿੰਗ) ਡੇਵੀ ਗੋਇਲ (ਐਸਡੀਐਮ ਖਰੜ ਵਜੋਂ ਵਾਧੂ ਚਾਰਜ), ਡੀ ਡੀ ਪੀ ਓ ਅਮਰਿੰਦਰ ਪਾਲ ਸਿੰਘ ਚੌਹਾਨ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਸ਼ਿਵਪ੍ਰੀਤ ਸਿੰਘ ਤੋਂ ਇਲਾਵਾ ਸਨਅਤਕਾਰ ਹਾਜ਼ਰ ਸਨ।

The post DC ਆਸ਼ਿਕਾ ਜੈਨ ਵੱਲੋਂ ਸਨਅਤੀ ਤੇ ਹੁਨਰ ਸਿਖਲਾਈ ਲਈ ਸਿਖਲਾਈ ਲੈਬ ਸ਼ੁਰੂ ਕਰਨ ਲਈ ITI ਮਾਣਕਪੁਰ ਸ਼ਰੀਫ਼ ਦਾ ਦੌਰਾ appeared first on TheUnmute.com - Punjabi News.

Tags:
  • breaking-news
  • dc-aashika-jain
  • industrial
  • iti-manakpur-sharif
  • news
  • punjab-industrial
  • skill-training

ਚੰਡੀਗੜ੍ਹ, 16 ਜਨਵਰੀ, 2024: ਰੋਹਿਤ ਸ਼ਰਮਾ ਦੀ ਅਗਵਾਈ ਵਾਲੀ ਭਾਰਤੀ ਟੀਮ ਨੇ ਅਫਗਾਨਿਸਤਾਨ ਖ਼ਿਲਾਫ਼ ਘਰੇਲੂ ਧਰਤੀ ‘ਤੇ ਖੇਡੀ ਜਾ ਰਹੀ ਟੀ-20 ਸੀਰੀਜ਼ (IND vs AFG) ਦੇ ਦੋ ਮੈਚ ਜਿੱਤ ਕੇ ਸੀਰੀਜ਼ ‘ਤੇ ਕਬਜ਼ਾ ਕਰ ਲਿਆ ਹੈ। ਦੂਜੇ ਟੀ-20 ਮੈਚ ‘ਚ ਭਾਰਤ ਨੇ ਅਫਗਾਨਿਸਤਾਨ ਨੂੰ 6 ਵਿਕਟਾਂ ਨਾਲ ਹਰਾਇਆ ਹੈ। ਦੂਜੇ ਟੀ-20 ਮੈਚ ‘ਚ ਸ਼ਿਵਮ ਦੁਬੇ ਨੇ ਨਾਬਾਦ 63 ਦੌੜਾਂ ਬਣਾਈਆਂ ਅਤੇ ਉਸ ਤੋਂ ਇਲਾਵਾ ਯਸ਼ਸਵੀ ਨੇ ਅਰਧ ਸੈਂਕੜਾ ਲਗਾਇਆ।

ਇਸ ਤੋਂ ਬਾਅਦ ਭਾਰਤ ਦੀ ਨਜ਼ਰ ਹੁਣ ਤੀਜਾ ਟੀ-20 ਮੈਚ ਜਿੱਤ ਕੇ ਸੀਰੀਜ਼ ‘ਚ ਕਲੀਨ ਸਵੀਪ ਕਰਨ ਦੀ ਹੋਵੇਗੀ। ਭਾਰਤ ਅਤੇ ਅਫਗਾਨਿਸਤਾਨ (IND vs AFG) ਵਿਚਾਲੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਤੀਜਾ ਮੈਚ 17 ਜਨਵਰੀ ਨੂੰ ਸ਼ਾਮ 7:00 ਵਜੇ ਬੈਂਗਲੁਰੂ ਦੇ ਐਮ ਚਿੰਨਾਸਵਾਮੀ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਇਸ ਮੈਦਾਨ ‘ਤੇ ਬੱਲੇਬਾਜ਼ ਭਾਰੀ ਦੌੜਾਂ ਬਣਾਉਂਦੇ ਨਜ਼ਰ ਆ ਸਕਦੇ ਹਨ । ਅਜਿਹੇ ‘ਚ ਤੀਜੇ ਟੀ-20 ਮੈਚ ‘ਚ ਬੱਲੇਬਾਜ਼ ਬੱਲੇ ਨਾਲ ਰੌਲਾ ਪਾਉਂਦੇ ਨਜ਼ਰ ਆਉਣਗੇ। ਇਸ ਦੇ ਨਾਲ ਹੀ ਇਹ ਪਿੱਚ ਸਪਿਨਰਾਂ ਲਈ ਵੀ ਕਾਫੀ ਮਦਦਗਾਰ ਰਹੀ ਹੈ।

The post IND vs AFG: ਅਫਗਾਨਿਸਤਾਨ ਖ਼ਿਲਾਫ਼ ਭਾਰਤ ਦੀ ਨਜ਼ਰਾਂ ਤੀਜਾ ਟੀ-20 ਮੈਚ ਜਿੱਤ ਕੇ ਸੀਰੀਜ਼ ‘ਚ ਕਲੀਨ ਸਵੀਪ ‘ਤੇ appeared first on TheUnmute.com - Punjabi News.

Tags:
  • breaking-news
  • cricket-news
  • ind-vs-afg
  • ind-vs-afg-3rd-match
  • news
  • sports-news
  • t20-match

ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤ ਇੰਦਰ ਚਾਹਲ ਨੂੰ ਹਾਈਕੋਰਟ ਵੱਲੋਂ ਮਿਲੀ ਰਾਹਤ

Tuesday 16 January 2024 12:37 PM UTC+00 | Tags: bharat-inder-chahal bharat-inder-singh-chahal breaking-news captain-amarinder-singh crime news punjab-government punjab-news the-unmute-breaking-news

ਚੰਡੀਗੜ੍ਹ, 16 ਜਨਵਰੀ, 2024: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਰਹੇ ਭਰਤ ਇੰਦਰ ਸਿੰਘ ਚਾਹਲ (Bharat Inder Chahal) ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲੀ ਹੈ। ਹਾਈਕੋਰਟ ਨੇ ਉਨ੍ਹਾਂ ਨੂੰ 25 ਜਨਵਰੀ ਤੱਕ ਅੰਤਰਿਮ ਜ਼ਮਾਨਤ ਦਾ ਲਾਭ ਦਿੱਤਾ ਹੈ। ਅਜਿਹੇ ‘ਚ ਭਰਤ ਇੰਦਰ ਸਿੰਘ ਚਾਹਲ ਹੁਣ ਗ੍ਰਿਫਤਾਰ ਨਹੀਂ ਕੀਤਾ ਜਾ ਸਕੇਗਾ |

ਭਰਤ ਇੰਦਰ ਚਾਹਲ (Bharat Inder Chahal) ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਕਿਹਾ ਸੀ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਸਿਆਸੀ ਰੰਜਿਸ਼ ਦੇ ਚੱਲਦਿਆਂ ਪਿਛਲੀ ਸਰਕਾਰ ਦੇ ਆਗੂਆਂ ਅਤੇ ਉਨ੍ਹਾਂ ਦੇ ਕਰੀਬੀਆਂ ਖ਼ਿਲਾਫ਼ ਕਾਰਵਾਈ ਕਰ ਰਹੀ ਹੈ। ਇਸ ਤਹਿਤ ਪਟੀਸ਼ਨਰ ਨੂੰ ਵੀ ਫਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਚਾਹਲ ਨੇ ਹਾਈ ਕੋਰਟ ਨੂੰ ਅਪੀਲ ਕੀਤੀ ਹੈ ਕਿ ਉਸ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਦਰਜ ਐਫਆਈਆਰ ਵਿੱਚ ਅਗਾਊਂ ਜ਼ਮਾਨਤ ਦਾ ਲਾਭ ਦਿੱਤਾ ਜਾਵੇ।

ਚਾਹਲ ਨੇ ਦੱਸਿਆ ਕਿ ਉਸ ਵੱਲੋਂ ਆਪਣੇ ਸਾਰੇ ਬੈਂਕ ਖਾਤਿਆਂ, ਜਾਇਦਾਦ ਅਤੇ ਆਮਦਨ ਦਾ ਪੂਰਾ ਵੇਰਵਾ ਵਿਜੀਲੈਂਸ ਨੂੰ ਦੇ ਦਿੱਤਾ ਗਿਆ ਹੈ, ਇਸ ਦੇ ਬਾਵਜੂਦ ਉਸ ਨੂੰ ਰੰਜਿਸ਼ ਤਹਿਤ ਫਸਾਇਆ ਜਾ ਰਿਹਾ ਹੈ। ਹੁਣ 75 ਸਾਲ ਦੀ ਉਮਰ ਵਿਚ ਉਹ ਜਾਂਚ ਵਿਚ ਸਹਿਯੋਗ ਕਰਨ ਲਈ ਤਿਆਰ ਹੈ। ਉਸ ਨੂੰ ਅੰਤਰਿਮ ਜ਼ਮਾਨਤ ਦਾ ਲਾਭ ਦਿੰਦਿਆਂ

The post ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤ ਇੰਦਰ ਚਾਹਲ ਨੂੰ ਹਾਈਕੋਰਟ ਵੱਲੋਂ ਮਿਲੀ ਰਾਹਤ appeared first on TheUnmute.com - Punjabi News.

Tags:
  • bharat-inder-chahal
  • bharat-inder-singh-chahal
  • breaking-news
  • captain-amarinder-singh
  • crime
  • news
  • punjab-government
  • punjab-news
  • the-unmute-breaking-news

ਨਵਜੋਤ ਸਿੰਘ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਸਮੇਤ ਵਿਰੋਧੀਆਂ ਪਾਰਟੀਆਂ ਨੂੰ ਘੇਰਿਆ

Tuesday 16 January 2024 12:50 PM UTC+00 | Tags: breaking-news captain-amarinder-singh latest-news navjot-singh-sidhu news punjab-news sukhbir-singh-badal the-unmute-breaking-news the-unmute-latest-news the-unmute-news

ਚੰਡੀਗੜ੍ਹ, 16 ਜਨਵਰੀ, 2024: ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ (Navjot Singh Sidhu) ਅੱਜ ਬਠਿੰਡਾ ਦੇ ਪਿੰਡ ਮਹਿਰਾਜ ਪੁੱਜੇ, ਇਸ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਮੈਂ ਇੱਕ ਸੱਚ ਦੇ ਰਾਹ ਉੱਤੇ ਤੁਰਿਆ ਹੋਇਆ, ਕਈ ਮੈਨੂੰ ਬੁਰਾ ਭਲਾ ਬੋਲ ਰਹੇ ਹਨ ਪਰ ਇੱਕ ਨਾਂ ਇੱਕ ਦਿਨ ਇਮਾਨਦਾਰੀ ਦੀ ਸਰਕਾਰ ਵੀ ਆਵੇਗੀ। ਨਵਜੋਤ ਸਿੱਧੂ ਨੇ ਕਿਹਾ ਕਿ ਉਹ ਮੇਰੇ ਖ਼ਿਲਾਫ਼ ਬਿਆਨਬਾਜ਼ੀ ਕਰ ਲੋਕਾਂ ਨੂੰ ਭੜਕਾਇਆ ਜਾ ਰਿਹਾ ਹੈ, ਇਨ੍ਹਾਂ ਦਾ ਪੰਜਾਬ ਦੀ ਲੋਕ ਭਲਾਈ ਨਾਲ ਕੋਈ ਸਰੋਕਾਰ ਨਹੀਂ ਹੈ।

ਸਿੱਧੂ ਨੇ ਕਿਹਾ ਕਿ ਪੰਜਾਬ ‘ਚ ਕਾਨੂੰਨ ਨਾਮ ਦੀ ਚੀਜ਼ ਨਹੀਂ, ਮੇਰੀ ਕਿਸੇ ਵਿਅਕਤੀ ਵਿਸ਼ੇਸ਼ ਨਾਲ ਨਹੀਂ, ਸਗੋਂ ਮੇਰੀ ਲੜਾਈ ਨੀਤੀਆਂ ਦੀ ਹੈ | ਇਸ ਦੌਰਾਨ ਸਿੱਧੂ ਨੇ ਵਿਰੋਧੀ ਧਿਰ ਦੀਆਂ ਪਾਰਟੀਆਂ ਦੇ ਨਾਲ-ਨਾਲ ਆਪਣੀ ਕਾਂਗਰਸ ਪਾਰਟੀ ਨੂੰ ਵੀ ਜੰਮ ਕੇ ਕੋਸਿਆ। ਉਨ੍ਹਾਂ ਕਿਹਾ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਦੀ ਸਹੁੰ ਖਾਧੀ ਅਤੇ ਕਹਿੰਦੇ ਰਹੇ ਘਰ-ਘਰ ਨੌਕਰੀ ਦੇਵਾਂਗਾ, ਪਰ ਕੁਝ ਨਹੀ ਹੋਇਆ | ਇਸਦੇ ਨਾਲ ਹੀ ਇੱਕ ਨੇ ਗੁਰੂ ਸਾਹਿਬ ਦੇ ਅੰਗ ਖਿਲਾਰ ਦਿੱਤੇ |

ਸਿੱਧੂ (Navjot Singh Sidhu) ਨੇ ਕਿਹਾ ਕਿ ਅਕਾਲੀ ਦਲ ਜੋ ਪੰਜਾਬ ਬਚਾਓ ਯਾਤਰਾ ਸ਼ੁਰੂ ਕਰ ਰਿਹਾ ਹੈ ਮੈਂ ਤਾਂ ਇਹੀ ਕਹਿਣਾ ਚਾਹੁੰਦਾ ਹਾਂ ਕਿ ਅਕਾਲੀ ਦਲ ਪਹਿਲਾਂ ਖੁਦ ਨੂੰ ਬਚਾਵੇ। ਇਸ ਮੌਕੇ ਉਨ੍ਹਾਂ ਨੇ ਪੰਜਾਬ ਕਾਂਗਰਸ ਵਿੱਚ ਚੱਲ ਰਹੇ ਕਲੇਸ਼ ਬਾਰੇ ਬੋਲਦਿਆਂ ਕਿਹਾ ਕਿ ਪੰਜਾਬ ਕਾਂਗਰਸ ਵਿੱਚ ਸਭ ਕੁਝ ਠੀਕ ਹੈ | ਸਿੱਧੂ ਨੇ ਮੌਜੂਦਾ ਪੰਜਾਬ ਸਰਕਾਰ ਬਾਰੇ ਕਿਹਾ ਕਿ ਇਸ ਸਰਕਾਰ ਨੇ ਜੋ ਵੀ ਨੀਤੀ ਬਣਾਈ ਹੈ ਉਸ ਨੀਤੀ ਵਿੱਚ ਮਾਫੀਆ ਪੈਦਾ ਹੋਇਆ ਹੈ।

The post ਨਵਜੋਤ ਸਿੰਘ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਸਮੇਤ ਵਿਰੋਧੀਆਂ ਪਾਰਟੀਆਂ ਨੂੰ ਘੇਰਿਆ appeared first on TheUnmute.com - Punjabi News.

Tags:
  • breaking-news
  • captain-amarinder-singh
  • latest-news
  • navjot-singh-sidhu
  • news
  • punjab-news
  • sukhbir-singh-badal
  • the-unmute-breaking-news
  • the-unmute-latest-news
  • the-unmute-news

ਮੱਧ ਪ੍ਰਦੇਸ਼ ਦੇ ਕੁਨੋ ਨੈਸ਼ਨਲ ਪਾਰਕ 'ਚ ਸ਼ੌਰਿਆ ਨਾਂ ਦੇ ਚੀਤੇ ਦੀ ਮੌਤ, ਹੁਣ ਤੱਕ 10 ਚੀਤਿਆਂ ਦੀ ਮੌਤ

Tuesday 16 January 2024 01:01 PM UTC+00 | Tags: breaking-news cheetah-death kuno-national-park leopard leopard-death madhya-pradesh news shaurya

ਚੰਡੀਗੜ੍ਹ, 16 ਜਨਵਰੀ, 2024: ਮੱਧ ਪ੍ਰਦੇਸ਼ ਦੇ ਸ਼ਿਓਪੁਰ ਜ਼ਿਲ੍ਹੇ ਵਿੱਚ ਸਥਿਤ ਕੁਨੋ ਨੈਸ਼ਨਲ ਪਾਰਕ (Kuno National Park) ਵਿੱਚ ਨਾਮੀਬੀਆ ਤੋਂ ਲਿਆਂਦੇ ਇੱਕ ਹੋਰ ਚੀਤੇ (leopard) ਦੀ ਮੌਤ ਹੋ ਗਈ ਹੈ। ਇਸ ਦਾ ਨਾਂ 'ਸ਼ੌਰਿਆ' ਦੱਸਿਆ ਜਾਂਦਾ ਹੈ। ਮੌਤ ਦੇ ਕਾਰਨਾਂ ਦੀ ਪੁਸ਼ਟੀ ਲਈ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਪ੍ਰੋਜੈਕਟ ਚੀਤਾ ਦੇ ਤਹਿਤ ਸਤੰਬਰ 2022 ਵਿੱਚ ਨਾਮੀਬੀਆ ਤੋਂ ਅੱਠ ਚੀਤੇ ਅਤੇ 2023 ਦੇ ਸ਼ੁਰੂ ਵਿੱਚ ਦੱਖਣੀ ਅਫਰੀਕਾ ਤੋਂ 12 ਚੀਤੇ ਲਿਆਂਦੇ ਗਏ ਸਨ। ਹੁਣ ਤੱਕ 10 ਚੀਤਿਆਂ ਦੀ ਮੌਤ ਹੋ ਚੁੱਕੀ ਹੈ। ਕੁਨੋ ਵਿੱਚ ਚੀਤੇ ਦੀ ਮੌਤ ਦੀ ਆਖਰੀ ਖ਼ਬਰ 2 ਅਗਸਤ 2023 ਨੂੰ ਆਈ ਸੀ। ਹੁਣ ਛੇ ਮਹੀਨਿਆਂ ਬਾਅਦ ਇਹ ਬੁਰੀ ਖ਼ਬਰ ਆਈ ਹੈ।

ਏਪੀਸੀਸੀਐਫ ਅਤੇ ਜੰਗਲਾਤ ਵਿਭਾਗ ਦੇ ਡਾਇਰੈਕਟਰ ਲਾਇਨ ਪ੍ਰੋਜੈਕਟ ਦੇ ਹਵਾਲੇ ਨਾਲ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਗਿਆ ਹੈ ਕਿ ਨਾਮੀਬੀਆ ਤੋਂ ਆਇਆ ਚੀਤਾ (leopard) ਮੰਗਲਵਾਰ ਸਵੇਰੇ ਕਰੀਬ 11 ਵਜੇ ਬੇਹੋਸ਼ੀ ਦੀ ਹਾਲਤ (Kuno National Park) ਵਿੱਚ ਮਿਲਿਆ। ਨਿਗਰਾਨੀ ਟੀਮ ਤੁਰੰਤ ਹਰਕਤ ਵਿੱਚ ਆ ਗਈ। ਕੁਝ ਸਮੇਂ ਲਈ ਉਸ ਨੂੰ ਹੋਸ਼ ਆ ਗਿਆ ਪਰ ਉਹ ਬਹੁਤ ਕਮਜ਼ੋਰ ਸੀ। ਪੁਨਰ ਸੁਰਜੀਤ ਹੋਣ ਦੇ ਬਾਵਜੂਦ, ਕੁਝ ਪੇਚੀਦਗੀਆਂ ਸਾਹਮਣੇ ਆਈਆਂ ਅਤੇ ਉਸਨੇ ਸੀਪੀਆਰ ਨੂੰ ਜਵਾਬ ਦੇਣਾ ਬੰਦ ਕਰ ਦਿੱਤਾ। ਪੋਸਟਮਾਰਟਮ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦਾ ਪਤਾ ਲੱਗੇਗਾ।

Kuno National Park

The post ਮੱਧ ਪ੍ਰਦੇਸ਼ ਦੇ ਕੁਨੋ ਨੈਸ਼ਨਲ ਪਾਰਕ ‘ਚ ਸ਼ੌਰਿਆ ਨਾਂ ਦੇ ਚੀਤੇ ਦੀ ਮੌਤ, ਹੁਣ ਤੱਕ 10 ਚੀਤਿਆਂ ਦੀ ਮੌਤ appeared first on TheUnmute.com - Punjabi News.

Tags:
  • breaking-news
  • cheetah-death
  • kuno-national-park
  • leopard
  • leopard-death
  • madhya-pradesh
  • news
  • shaurya

ਚੰਡੀਗੜ੍ਹ, 16 ਜਨਵਰੀ 2024: ਹਰਿਆਣਾ ਸਰਕਾਰ ਹਰਿਆਣਾ ਰਾਜ ਖੇਤੀਬਾੜੀ ਮਾਰਕੀਟਿੰਗ ਬੋਰਡ (Agricultural Marketing Board) ਦੀਆਂ ਪੁਰਾਣੀਆਂ ਜਾਂ ਅਣਵਰਤੀਆਂ ਜਾਇਦਾਦਾਂ ਦੇ ਮੁਦਰੀਕਰਨ ਦੀ ਪ੍ਰਕਿਰਿਆ ਸ਼ੁਰੂ ਕਰੇਗੀ, ਜੋ ਵਰਤਮਾਨ ਵਿੱਚ ਵਰਤੋਂ ਵਿੱਚ ਨਹੀਂ ਆ ਰਹੀਆਂ ਹਨ। ਇਸ ਕਦਮ ਨਾਲ ਜਿੱਥੇ ਇੱਕ ਪਾਸੇ ਬੋਰਡ ਦੀ ਆਮਦਨ ਵਿੱਚ ਵਾਧਾ ਹੋਵੇਗਾ, ਉੱਥੇ ਹੀ ਦੂਜੇ ਪਾਸੇ ਪ੍ਰਾਪਤ ਹੋਣ ਵਾਲੇ ਮਾਲੀਏ ਨਾਲ ਮੰਡੀਆਂ ਦਾ ਬੁਨਿਆਦੀ ਢਾਂਚਾ ਹੋਰ ਮਜ਼ਬੂਤ ​​ਹੋਵੇਗਾ।

ਮੁੱਖ ਮੰਤਰੀ ਮਨੋਹਰ ਲਾਲ ਅੱਜ ਇੱਥੇ ਵਰਤਮਾਨ ਵਿੱਚ ਅਣਵਰਤੇ ਅਤੇ ਖਾਲੀ ਪਏ ਪਲਾਟਾਂ ਦੀ ਨਿਲਾਮੀ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਜੇਪੀ ਦਲਾਲ ਵੀ ਮੌਜੂਦ ਸਨ। ਮੀਟਿੰਗ ਵਿੱਚ ਦੱਸਿਆ ਗਿਆ ਕਿ ਬੋਰਡ ਕੋਲ 35 ਥਾਵਾਂ 'ਤੇ ਪੁਰਾਣੀਆਂ ਦਫ਼ਤਰੀ ਇਮਾਰਤਾਂ ਅਤੇ ਸਟਾਫ਼ ਕੁਆਟਰਾਂ ਵਰਗੇ ਅਣਵਰਤੇ ਪਲਾਟ ਜਾਂ ਜਾਇਦਾਦਾਂ ਹਨ, ਜਿਨ੍ਹਾਂ ਦੀ ਨਿਲਾਮੀ ਕੀਤੀ ਜਾਣੀ ਹੈ।

ਮਨੋਹਰ ਲਾਲ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਦਿੰਦਿਆਂ ਕਿਹਾ ਕਿ ਕਈ ਸ਼ਹਿਰਾਂ ਵਿੱਚ ਬਾਜ਼ਾਰ ਹੁਣ ਸ਼ਹਿਰਾਂ ਤੋਂ ਬਾਹਰ ਤਬਦੀਲ ਹੋ ਚੁੱਕੇ ਹਨ, ਇਸ ਲਈ ਇੱਕ ਪੋਰਟਲ ਬਣਾ ਕੇ ਬੋਰਡ ਦੀਆਂ ਪੁਰਾਣੀਆਂ ਅਤੇ ਅਜਿਹੀਆਂ ਹੋਰ ਜਾਇਦਾਦਾਂ ਬਾਰੇ ਜਾਣਕਾਰੀ ਅੱਪਲੋਡ ਕੀਤੀ ਜਾਵੇ। ਇਸ ਤੋਂ ਬਾਅਦ ਇਨ੍ਹਾਂ ਦੀ ਨਿਲਾਮੀ ਕੀਤੀ ਜਾਵੇਗੀ। ਇਸ ਨਾਲ ਇਨ੍ਹਾਂ ਸੰਪਤੀਆਂ ਦੀ ਸਹੀ ਵਰਤੋਂ ਯਕੀਨੀ ਹੋਵੇਗੀ ਅਤੇ ਬੋਰਡ (Agricultural Marketing Board) ਨੂੰ ਵਾਧੂ ਆਮਦਨ ਵੀ ਮਿਲੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਜਾਇਦਾਦਾਂ ਦੀ ਨਿਲਾਮੀ ਲਈ ਰਾਖਵੀਂ ਕੀਮਤ ਵਾਜਬ ਰੱਖੀ ਜਾਵੇ, ਤਾਂ ਜੋ ਵੱਧ ਤੋਂ ਵੱਧ ਲੋਕ ਨਿਲਾਮੀ ਵਿੱਚ ਭਾਗ ਲੈ ਸਕਣ।

ਮੀਟਿੰਗ ਵਿੱਚ ਦੱਸਿਆ ਗਿਆ ਕਿ ਬੋਰਡ ਕੋਲ ਕੁੱਲ 37,364 ਪਲਾਟ ਹਨ, ਜਿਨ੍ਹਾਂ ਵਿੱਚੋਂ 23,206 ਪਲਾਟਾਂ ਦੀ ਨਿਲਾਮੀ ਜਾਂ ਅਲਾਟਮੈਂਟ ਹੋ ਚੁੱਕੀ ਹੈ। ਇਸ ਵੇਲੇ 14,158 ਪਲਾਟ ਖਾਲੀ ਪਏ ਹਨ, ਜਿਨ੍ਹਾਂ ਦੀ ਨਿਲਾਮੀ ਲਈ ਬੋਰਡ ਨੇ ਅਗਲੇ 6 ਮਹੀਨਿਆਂ ਲਈ ਰੂਪਰੇਖਾ ਤਿਆਰ ਕਰ ਲਈ ਹੈ। ਇਸ ਅਨੁਸਾਰ ਸੋਨੀਪਤ, ਕਨੀਨਾ ਅੰਬਾਲਾ ਕੈਂਟ, ਰੇਵਾੜੀ (ਬਿੱਥਵਾਣਾ ਅਤੇ ਬਾਵਲ), ਅਸੰਦ ਹੋਡਲ, ਟੋਹਾਣਾ, ਰਾਜੌਂਦ, ਉਚਾਨਾ, ਬੇਰੀ, ਸੇਬ ਮੰਡੀ ਪਿੰਜੌਰ, ਖੇੜੀ ਚੋਪਟਾ, ਖੰਡਾ ਖੇੜੀ, ਛਾਤਰ, ਅਰਨੌਲੀ, ਭਾਗਲ, ਬਾਬਾ ਲਾਡਲਾ, ਮੁਰਥਲ, ਝਾਂਸਾ, ਠੋਲ, ਛਿਛਰਾਣਾ, ਨਿਜ਼ਾਮਪੁਰ ਆਦਿ ਦੀਆਂ ਨਵੀਆਂ ਸਬਜ਼ੀ ਮੰਡੀਆਂ ਅਤੇ ਅਨਾਜ ਮੰਡੀਆਂ ਵਿੱਚ ਪਲਾਟਾਂ ਦੀ ਨਿਲਾਮੀ ਕੀਤੀ ਜਾਵੇਗੀ, ਜਿਸ ਤੋਂ ਕਰੀਬ 150 ਕਰੋੜ ਰੁਪਏ ਦੀ ਆਮਦਨ ਹੋਣ ਦੀ ਸੰਭਾਵਨਾ ਹੈ।

ਇਸ ਤੋਂ ਇਲਾਵਾ ਮਾਰਕੀਟ ਕਮੇਟੀਆਂ ਦੀਆਂ ਅਣਵਰਤੀਆਂ ਜਾਇਦਾਦਾਂ ਦੀ ਵਿਕਰੀ ਤੋਂ 50 ਕਰੋੜ ਰੁਪਏ, ਵੱਖ-ਵੱਖ ਥਾਵਾਂ ‘ਤੇ ਪੈਟਰੋਲ ਪੰਪਾਂ ਦੀ ਵਿਕਰੀ ਤੋਂ ਕਰੀਬ 30 ਕਰੋੜ ਰੁਪਏ, ਬਾਕੀ ਰਹਿੰਦੇ ਪਲਾਟਾਂ ਦੀ ਵਿਕਰੀ ਤੋਂ ਕਰੀਬ 300 ਕਰੋੜ ਰੁਪਏ ਦਾ ਮਾਲੀਆ ਇਕੱਠਾ ਕਰਨ ਦੀ ਯੋਜਨਾ ਹੈ |

ਇਸ ਮੌਕੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਸੁਧੀਰ ਰਾਜਪਾਲ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਵੀ. ਉਮਾਸ਼ੰਕਰ, ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਸ੍ਰੀਮਤੀ ਆਸ਼ਿਮਾ ਬਰਾੜ, ਹਰਿਆਣਾ ਰਾਜ ਖੇਤੀਬਾੜੀ ਮੰਡੀਕਰਨ ਬੋਰਡ ਦੀ ਮੁੱਖ ਪ੍ਰਸ਼ਾਸਕ ਸ. ਮੁਕੇਸ਼ ਕੁਮਾਰ ਆਹੂਜਾ ਤੇ ਹੋਰ ਅਧਿਕਾਰੀ ਹਾਜ਼ਰ ਸਨ।

The post ਹਰਿਆਣਾ ਰਾਜ ਐਗਰੀਕਲਚਰਲ ਮਾਰਕੀਟਿੰਗ ਬੋਰਡ ਆਪਣੀਆਂ ਪੁਰਾਣੀਆਂ ਜਾਂ ਅਣਵਰਤੀਆਂ ਸੰਪਤੀਆਂ ਦਾ ਮੁਦਰੀਕਰਨ ਕਰੇਗਾ appeared first on TheUnmute.com - Punjabi News.

Tags:
  • agricultural-marketing-board
  • breaking-news
  • haryana
  • haryana-news
  • marketing-board
  • news

ਘਰ-ਘਰ ਸਾਮਾਨ ਤੇ ਭੋਜਨ ਪਹੁੰਚਾਉਣ ਵਾਲਿਆਂ ਦੀ ਭਲਾਈ ਲਈ ਰਾਜ ਪੱਧਰ 'ਤੇ ਬੋਰਡ ਬਣਾਇਆ ਜਾਵੇਗਾ: ਹਰਿਆਣਾ ਸਰਕਾਰ

Tuesday 16 January 2024 01:22 PM UTC+00 | Tags: breaking-news food-delivery haryana haryana-government haryana-news latest-news manohar-lal news nws punjab-news walfare-work

ਚੰਡੀਗੜ, 16 ਜਨਵਰੀ 2024: ਹਰਿਆਣਾ ਸਰਕਾਰ (Haryana government) ਜਲਦੀ ਹੀ ਘਰ ਦੇ ਦਰਵਾਜ਼ੇ ‘ਤੇ ਸਮਾਨ, ਸੇਵਾਵਾਂ ਅਤੇ ਭੋਜਨ ਪ੍ਰਦਾਨ ਕਰਨ ਵਾਲੇ ਗਿਗ ਵਰਕਰਾਂ ਦੀ ਸਮਾਜਿਕ ਅਤੇ ਆਰਥਿਕ ਸੁਰੱਖਿਆ ਲਈ ਰਾਜ ਪੱਧਰੀ ਬੋਰਡ ਦੀ ਸਥਾਪਨਾ ਕਰਨ ਜਾ ਰਹੀ ਹੈ। ਇਸ ਦੇ ਲਈ ਸਰਕਾਰ ਵੱਲੋਂ ਇੱਕ ਬਿੱਲ ਕੈਬਨਿਟ ਮੀਟਿੰਗ ਵਿੱਚ ਪ੍ਰਸਤਾਵ ਲਈ ਰੱਖਿਆ ਜਾਵੇਗਾ। ਜਿਸਦਾ ਨਾਮ “ਹਰਿਆਣਾ ਗਿਗ ਵਰਕਰਜ਼ ਵੈਲਫੇਅਰ ਬੋਰਡ ਬਿੱਲ-2024” ਵਜੋਂ ਪ੍ਰਸਤਾਵਿਤ ਹੈ।

ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਮੰਗਲਵਾਰ ਨੂੰ ਗੁਰੂਗ੍ਰਾਮ ਦੇ ਪੀਡਬਲਯੂਡੀ ਰੈਸਟ ਹਾਊਸ ਦੇ ਆਡੀਟੋਰੀਅਮ ਵਿੱਚ ਵੱਖ-ਵੱਖ ਸੇਵਾਵਾਂ ਪ੍ਰਦਾਨ ਕਰਨ ਵਾਲੀਆਂ ਕੰਪਨੀਆਂ ਦੇ ਅਧਿਕਾਰੀਆਂ, ਉਦਯੋਗਿਕ ਅਤੇ ਵਪਾਰਕ ਸੰਗਠਨਾਂ ਦੇ ਅਧਿਕਾਰੀਆਂ ਅਤੇ ਕਿਰਤ, ਟਰਾਂਸਪੋਰਟ, ਟੈਕਸ ਆਦਿ ਵਿਭਾਗਾਂ ਦੇ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਇਸ ਪ੍ਰਸਤਾਵ ‘ਤੇ ਚਰਚਾ ਕੀਤੀ।

ਉਪ ਮੁੱਖ ਮੰਤਰੀ ਨੇ ਇਸ ਮੀਟਿੰਗ ਵਿੱਚ ਕਿਹਾ ਕਿ ਹਰਿਆਣਾ ਰਾਜ ਵਿੱਚ ਅਸੰਗਠਿਤ ਸੇਵਾ ਖੇਤਰ ਵਿੱਚ ਲਗਭਗ 52 ਲੱਖ 70 ਹਜ਼ਾਰ ਕਰਮਚਾਰੀ ਹਨ, ਜੋ ਜ਼ੋਮੈਟੋ, ਓਲਾ, ਉਬੇਰ, ਸਵਿਗੀ, ਫਲਿੱਪਕਾਰਟ, ਐਮਾਜ਼ਾਨ ਆਦਿ ਵਰਗੀਆਂ ਈ-ਕਾਮਰਸ ਕੰਪਨੀਆਂ ਲਈ ਕੰਮ ਕਰ ਰਹੇ ਹਨ। ਬਾਈਕ, ਸਕੂਟਰ ਅਤੇ ਛੋਟੇ ਵਾਹਨਾਂ ‘ਤੇ ਸੇਵਾਵਾਂ ਪ੍ਰਦਾਨ ਕਰਨ ਵਾਲੇ ਇਹ ਕਰਮਚਾਰੀ ਪਾਰਟ ਟਾਈਮ ਜਾਂ ਫੁੱਲ ਟਾਈਮ ਹੋ ਸਕਦੇ ਹਨ, ਪਰ ਉਨ੍ਹਾਂ ਲਈ ਕਿਸੇ ਵੀ ਤਰ੍ਹਾਂ ਦੇ ਬੀਮੇ, ਪੀ.ਐੱਫ., ਮੈਡੀਕਲ ਸੇਵਾਵਾਂ ਜਾਂ ਹੋਰ ਭੱਤਿਆਂ ਦਾ ਕੋਈ ਪ੍ਰਬੰਧ ਨਹੀਂ ਹੈ। ਸਰਕਾਰ ਦਾ ਵਿਚਾਰ ਬਿਲਡਿੰਗ ਕੰਸਟਰੱਕਸ਼ਨ ਕਾਮਿਆਂ ਵਾਂਗ ਹੀ ਇਨ੍ਹਾਂ ਜਿਗ ਜਾਂ ਗਤੀਸ਼ੀਲਤਾ ਵਰਕਰਾਂ ਲਈ ਇੱਕ ਵੱਖਰਾ ਭਲਾਈ ਬੋਰਡ ਬਣਾਉਣ ਦਾ ਹੈ।

ਉਨ੍ਹਾਂ ਸੁਝਾਅ ਦਿੱਤਾ ਕਿ ਜੇਕਰ ਉਨ੍ਹਾਂ ਨੂੰ ਗਿੱਗ ਵਰਕਰਾਂ ਦੀ ਬਜਾਏ ਗਤੀਸ਼ੀਲਤਾ ਵਰਕਰ ਕਿਹਾ ਜਾਵੇ ਤਾਂ ਬਿਹਤਰ ਹੋਵੇਗਾ। ਜੇਕਰ ਉਨ੍ਹਾਂ ਲਈ ਬੋਰਡ ਬਣਾਇਆ ਜਾਂਦਾ ਹੈ ਤਾਂ ਇਨ੍ਹਾਂ ਮਜ਼ਦੂਰਾਂ ਜਾਂ ਉਨ੍ਹਾਂ ਦੇ ਪਰਿਵਾਰਾਂ ਨੂੰ ਕਿਸੇ ਵੀ ਅਸਾਧਾਰਨ ਸਥਿਤੀ ਵਿੱਚ ਵਿੱਤੀ ਸਹਾਇਤਾ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਮਜ਼ਦੂਰਾਂ ਦੀ ਰਜਿਸਟ੍ਰੇਸ਼ਨ ਲਈ ਈ-ਸ਼੍ਰਮ ਪੋਰਟਲ ਸ਼ੁਰੂ ਕੀਤਾ ਹੈ ਅਤੇ ਅੱਜ ਅਸੰਗਠਿਤ ਖੇਤਰ ਦੇ ਮਜ਼ਦੂਰਾਂ ਦੀ ਭਲਾਈ ਲਈ ਕਈ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ ਉਨ੍ਹਾਂ ਦੇ ਬੱਚਿਆਂ ਦੀ ਪੜ੍ਹਾਈ, ਵਿਆਹ ਆਦਿ ਲਈ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਸ਼ਾਮਲ ਹੈ। ਇਸ ਵਿੱਚ ਗਰਾਂਟਾਂ ਦੇਣਾ, ਸਾਈਕਲ ਖਰੀਦਣ ਲਈ ਭੱਤਾ ਦੇਣਾ ਆਦਿ ਸ਼ਾਮਲ ਹਨ।

ਉਪ ਮੁੱਖ ਮੰਤਰੀ ਨੇ ਕਿਹਾ ਕਿ ਗੁਆਂਢੀ ਰਾਜ ਰਾਜਸਥਾਨ ਵਿੱਚ ਵੀ ਅਜਿਹਾ ਬੋਰਡ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਹਰਿਆਣਾ ਸਰਕਾਰ (Haryana government) ਨੇ ਵੀ ਅਸੰਗਠਿਤ ਖੇਤਰ ਵਿੱਚ ਸੇਵਾ ਕਰ ਰਹੇ ਨੌਜਵਾਨਾਂ ਦੀ ਭਲਾਈ ਲਈ ਇਸ ਬੋਰਡ ਦੇ ਗਠਨ ਲਈ ਯਤਨ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਗਿਗ ਵਰਕਰਜ਼ ਵੈਲਫੇਅਰ ਬੋਰਡ ਦਾ ਗਠਨ ਵਿਧਾਨਕ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਹੀ ਕੀਤਾ ਜਾਵੇਗਾ।

ਆਬਕਾਰੀ ਅਤੇ ਕਰ ਵਿਭਾਗ, ਉਦਯੋਗ ਅਤੇ ਵਣਜ ਵਿਭਾਗ, ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ, ਟਰਾਂਸਪੋਰਟ ਵਿਭਾਗ, ਕਿਰਤ ਵਿਭਾਗ, ਗਤੀਸ਼ੀਲਤਾ ਕਰਮਚਾਰੀ ਅਤੇ ਈ-ਕਾਮਰਸ ਕੰਪਨੀਆਂ ਦੇ ਨੁਮਾਇੰਦੇ ਹੋਣਗੇ। ਇਹ ਬੋਰਡ ਗਤੀਸ਼ੀਲਤਾ ਕਰਮਚਾਰੀਆਂ ਦੇ ਅਧਿਕਾਰਾਂ ਦੀ ਰੱਖਿਆ ਲਈ ਕੰਮ ਕਰੇਗਾ। ਇਸਦੇ ਲਈ, ਖਪਤਕਾਰਾਂ ਨੂੰ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਸੇਵਾਵਾਂ ‘ਤੇ ਮੋਬਿਲਿਟੀ ਵਰਕਰ ਵੈਲਫੇਅਰ ਸੈੱਸ ਦੇ ਨਾਮ ‘ਤੇ ਬਹੁਤ ਮਾਮੂਲੀ ਫੀਸ ਲਗਾਈ ਜਾ ਸਕਦੀ ਹੈ, ਜਿਸ ਦੀ ਰਕਮ ਮੋਬਿਲਿਟੀ ਵਰਕਰਾਂ ਦੀ ਭਲਾਈ ਲਈ ਖਰਚ ਕੀਤੀ ਜਾਵੇਗੀ।

ਮੀਟਿੰਗ ਵਿੱਚ ਨੈਸਕਾਮ, ਅਮੇਜ਼ਨ, ਜ਼ੋਮੈਟੋ ਆਦਿ ਕੰਪਨੀਆਂ ਦੇ ਅਧਿਕਾਰੀਆਂ ਨੇ ਆਪਣੇ ਸੁਝਾਅ ਪੇਸ਼ ਕੀਤੇ। ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਸਾਰੀਆਂ ਕੰਪਨੀਆਂ ਇਸ ਬਿੱਲ ‘ਤੇ ਇਕ ਹਫਤੇ ਦੇ ਅੰਦਰ-ਅੰਦਰ ਆਪਣੇ ਸੁਝਾਅ ਦੇਣ। ਸਰਕਾਰ ਉਨ੍ਹਾਂ ਦੇ ਸੁਝਾਵਾਂ ‘ਤੇ ਗੰਭੀਰਤਾ ਨਾਲ ਵਿਚਾਰ ਕਰੇਗੀ। ਇਸ ਤੋਂ ਇਲਾਵਾ ਇਸ ਸਬੰਧੀ ਮੋਬਿਲਟੀ ਵਰਕਰਾਂ ਤੋਂ ਵੀ ਸੁਝਾਅ ਲਏ ਜਾਣਗੇ। ਮੀਟਿੰਗ ਵਿੱਚ ਸ਼ਾਮਲ ਵੱਖ-ਵੱਖ ਕੰਪਨੀਆਂ ਦੇ ਨੁਮਾਇੰਦਿਆਂ ਨੇ ਹਰਿਆਣਾ ਸਰਕਾਰ ਦੇ ਇਸ ਲੋਕ ਭਲਾਈ ਪਹਿਲ ਨੂੰ ਸ਼ਲਾਘਾਯੋਗ ਦੱਸਿਆ। ਇਸ ਮੌਕੇ ਕਿਰਤ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਜੀਵ ਰੰਜਨ, ਕਰ ਤੇ ਆਬਕਾਰੀ ਵਿਭਾਗ ਦੇ ਸੂਬਾ ਕਮਿਸ਼ਨਰ ਅਸ਼ੋਕ ਕੁਮਾਰ ਮੀਨਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

The post ਘਰ-ਘਰ ਸਾਮਾਨ ਤੇ ਭੋਜਨ ਪਹੁੰਚਾਉਣ ਵਾਲਿਆਂ ਦੀ ਭਲਾਈ ਲਈ ਰਾਜ ਪੱਧਰ ‘ਤੇ ਬੋਰਡ ਬਣਾਇਆ ਜਾਵੇਗਾ: ਹਰਿਆਣਾ ਸਰਕਾਰ appeared first on TheUnmute.com - Punjabi News.

Tags:
  • breaking-news
  • food-delivery
  • haryana
  • haryana-government
  • haryana-news
  • latest-news
  • manohar-lal
  • news
  • nws
  • punjab-news
  • walfare-work

ਏਸ਼ੀਅਨ ਤੇ ਕੌਮੀ ਖੇਡਾਂ ਦੇ ਜੇਤੂਆਂ ਨੇ 33.83 ਕਰੋੜ ਰੁਪਏ ਦਾ ਨਗਦ ਇਨਾਮ ਦੇਣ ਲਈ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ

Tuesday 16 January 2024 01:29 PM UTC+00 | Tags: asian-games breaking-news games latest-news news punjab-government punjabi-news punjab-player the-unmute-breaking the-unmute-breaking-news

ਚੰਡੀਗੜ੍ਹ, 16 ਜਨਵਰੀ 2024: ਕੌਮੀ ਤੇ ਕੌਮਾਂਤਰੀ ਖੇਡਾਂ ਵਿੱਚ ਤਮਗਾ ਜਿੱਤਣ ਵਾਲੇ ਪੰਜਾਬ ਦੇ ਖਿਡਾਰੀਆਂ ਨੇ ਏਸ਼ੀਅਨ (ASIAN GAMES) ਤੇ ਕੌਮੀ ਖੇਡਾਂ ਦੇ 168 ਜੇਤੂਆਂ ਨੂੰ ਬਣਦਾ ਮਾਣ-ਸਤਿਕਾਰ ਦੇਣ ਅਤੇ 33.83 ਕਰੋੜ ਰੁਪਏ ਦੇ ਨਗਦ ਇਨਾਮ ਦੇਣ ਲਈ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।

ਸਾਲ 2022 ਦੀਆਂ ਏਸ਼ੀਅਨ ਖੇਡਾਂ (ASIAN GAMES) ਵਿੱਚ ਲੜਕੀਆਂ ਦੇ 50 ਮੀਟਰ ਰਾਈਫ਼ਲ ਥ੍ਰੀ ਪੁਜ਼ੀਸ਼ਨ ਵਿੱਚ ਸੋਨੇ ਤੇ ਚਾਂਦੀ ਦਾ ਤਮਗਾ ਜੇਤੂ ਸਿਫ਼ਤ ਕੌਰ ਸਮਰਾ ਨੇ ਕਿਹਾ ਪਹਿਲੀ ਵਾਰ ਪੰਜਾਬ ਸਰਕਾਰ ਨੇ ਵੱਡੇ ਮੁਕਾਬਲਿਆਂ ਦੀ ਤਿਆਰੀ ਕਰਨ ਵਾਸਤੇ ਅਗਾਊਂ 8 ਲੱਖ ਰੁਪਏ ਦੀ ਨਗਦ ਰਾਸ਼ੀ ਦਿੱਤੀ। ਉਨ੍ਹਾਂ ਨੇ ਖਿਡਾਰੀਆਂ ਨੂੰ ਹੱਲਾਸ਼ੇਰੀ ਦੇਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਓਲੰਪਿਕ ਖੇਡਾਂ ਸਮੇਤ ਬਾਕੀ ਖੇਡ ਮੁਕਾਬਲਿਆਂ ਵਿੱਚ ਖਿਡਾਰੀ ਹੋਰ ਤਮਗੇ ਜਿੱਤਣਗੇ।

ਸ਼ਾਟਪੁੱਟ ਵਿੱਚ ਸੋਨ ਤਮਗਾ ਜੇਤੂ ਤੇਜਿੰਦਰਪਾਲ ਸਿੰਘ ਤੂਰ ਨੇ ਖੇਡ ਮੁਕਾਬਲੇ ਤੋਂ ਤੁਰੰਤ ਬਾਅਦ ਖਿਡਾਰੀਆਂ ਨੂੰ ਨਗਦ ਇਨਾਮ ਦੇਣ ਦਾ ਵਾਅਦਾ ਪੂਰਾ ਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਨਗਦ ਇਨਾਮ ਉੱਭਰਦੇ ਖਿਡਾਰੀਆਂ ਲਈ ਵੱਡੀ ਰਕਮ ਹੈ ਅਤੇ ਇਸ ਨਾਲ ਬਿਨਾਂ ਸ਼ੱਕ ਸੂਬੇ ਵਿੱਚ ਹੋਰ ਖਿਡਾਰੀਆਂ ਨੂੰ ਉਤਸ਼ਾਹ ਮਿਲੇਗਾ।

ਭਾਰਤੀ ਮਹਿਲਾ ਕ੍ਰਿਕਟ ਟੀਮ ਅਤੇ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜੇਤੂ ਹਰਮਨਪ੍ਰੀਤ ਕੌਰ ਨੇ ਕਿਹਾ ਕਿ ਪਹਿਲਾਂ ਮਾਪੇ ਤੇ ਰਿਸ਼ਤੇਦਾਰ ਅਕਸਰ ਖਿਡਾਰੀਆਂ ਖਾਸ ਕਰਕੇ ਲੜਕੀਆਂ ਨੂੰ ਖੇਡਾਂ ਨੂੰ ਪੇਸ਼ੇ ਵਜੋਂ ਅਪਣਾਉਣ ਲਈ ਨਿਰਉਤਸ਼ਾਹਤ ਕਰਦੇ ਸਨ ਪਰ ਖਿਡਾਰੀਆਂ ਦਾ ਮਾਣ-ਸਤਿਕਾਰ ਅਤੇ ਤਿਆਰੀਆਂ ਲਈ ਅਗਾਊਂ ਰਾਸ਼ੀ ਦੇਣ ਨਾਲ ਹੋਰ ਨੌਜਵਾਨ ਖਿਡਾਰੀਆਂ ਨੂੰ ਹੱਲਾਸ਼ੇਰੀ ਮਿਲੇਗੀ।

ਰੋਇੰਗ ਵਿੱਚ ਚਾਂਦੀ ਦਾ ਤਮਗਾ ਜੇਤੂ ਚਰਨਜੀਤ ਸਿੰਘ ਨੇ ਨਵੀਂ ਖੇਡ ਨੀਤੀ ਲਾਗੂ ਕਰਨ ਅਤੇ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ।

 

The post ਏਸ਼ੀਅਨ ਤੇ ਕੌਮੀ ਖੇਡਾਂ ਦੇ ਜੇਤੂਆਂ ਨੇ 33.83 ਕਰੋੜ ਰੁਪਏ ਦਾ ਨਗਦ ਇਨਾਮ ਦੇਣ ਲਈ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ appeared first on TheUnmute.com - Punjabi News.

Tags:
  • asian-games
  • breaking-news
  • games
  • latest-news
  • news
  • punjab-government
  • punjabi-news
  • punjab-player
  • the-unmute-breaking
  • the-unmute-breaking-news

ਡਰੱਗਜ਼ ਮਾਮਲੇ 'ਚ ਨਵੀਂ SIT ਨੇ ਬਿਕਰਮ ਮਜੀਠੀਆ ਤੋਂ ਲਗਭਗ 7 ਘੰਟੇ ਕੀਤੀ ਪੁੱਛਗਿੱਛ

Tuesday 16 January 2024 01:37 PM UTC+00 | Tags: bikram-majithia breaking-news drugs-case news patiala-police punjab-police

ਚੰਡੀਗੜ੍ਹ, 16 ਜਨਵਰੀ 2024: ਡਰੱਗਜ਼ ਮਾਮਲੇ ਵਿੱਚ ਨਵਾਂ ਨੋਟਿਸ ਮਿਲਣ ਤੋਂ ਬਾਅਦ ਪੰਜਾਬ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ (Bikram Majithia) ਅੱਜ ਮੁੜ ਪਟਿਆਲਾ ਵਿੱਚ ਜਾਂਚ ਕਮੇਟੀ (ਐਸਆਈਟੀ) ਸਾਹਮਣੇ ਪੇਸ਼ ਹੋਏ। ਨਵੀਂ SIT ਦੇ ਗਠਨ ਤੋਂ ਬਾਅਦ ਬਿਕਰਮ ਮਜੀਠੀਆ ਦੀ ਇਹ ਪਹਿਲੀ ਪੇਸ਼ੀ ਸੀ ਅਤੇ ਉਨ੍ਹਾਂ ਤੋਂ ਲਗਭਗ 7 ਘੰਟੇ ਪੁੱਛਗਿੱਛ ਕੀਤੀ ਗਈ। ਮਜੀਠੀਆ ਪੁਰਾਣੀ ਐਸਆਈਟੀ ਦੇ ਸਾਹਮਣੇ ਤਿੰਨ ਵਾਰ ਪੇਸ਼ ਹੋ ਚੁੱਕੇ ਹਨ। ਪਹਿਲੀ ਐਸਆਈਟੀ ਦੀ ਜ਼ਿੰਮੇਵਾਰੀ ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਕੋਲ ਸੀ ਅਤੇ ਉਹ 31 ਦਸੰਬਰ ਨੂੰ ਸੇਵਾਮੁਕਤ ਹੋਏ ਸਨ।

ਬਿਕਰਮ ਮਜੀਠੀਆ (Bikram Majithia) ਨੇ ਪੇਸ਼ ਹੋਣ ਤੋਂ ਪਹਿਲਾਂ ਨਵੀਂ SIT ‘ਤੇ ਸਵਾਲ ਚੁੱਕੇ, ਮਜੀਠੀਆ ਨੇ ਕਿਹਾ ਕਿ ਐਸ.ਆਈ.ਟੀ ਦਾ ਪੱਧਰ ਡਿੱਗ ਰਿਹਾ ਹੈ। ਉਹ ਚਾਹੁੰਦੇ ਸਨ ਕਿ ਮੁੱਖ ਮੰਤਰੀ ਐਸ.ਆਈ.ਟੀ ਦੇ ਚੇਅਰਮੈਨ ਬਣਨ। ਪਰ ਖੁਸ਼ੀ ਦੀ ਗੱਲ ਹੈ ਕਿ ਐਸ.ਆਈ.ਟੀ.ਮੁਖੀ ਨੂੰ ਉਨ੍ਹਾਂ ਦੇ ਹਲਕੇ ਤੋਂ ਹੈ। ਹਾਟਲਾਈਨ ‘ਤੇ ਸੀ.ਐਮ ਮਾਨ ਨੂੰ ਸਾਰੀ ਜਾਣਕਾਰੀ ਦੇਣਗੇ।

ਨਵੀਂ ਐਸਆਈਟੀ ਦੀ ਜ਼ਿੰਮੇਵਾਰੀ ਪਟਿਆਲਾ ਰੇਂਜ ਦੇ ਡੀਆਈਜੀ ਐਚਐਸ ਭੁੱਲਰ ਨੂੰ ਦਿੱਤੀ ਗਈ ਹੈ। ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਦੇ ਸੇਵਾਮੁਕਤ ਹੋਣ ਤੋਂ ਬਾਅਦ ਸਰਕਾਰ ਨੇ ਐਸਆਈਟੀ ਦਾ ਪੁਨਰਗਠਨ ਕੀਤਾ ਸੀ। ਡੀਆਈਜੀ ਭੁੱਲਰ ਤੋਂ ਇਲਾਵਾ ਐਸਆਈਟੀ ਵਿੱਚ ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਅਤੇ ਧੂਰੀ ਦੇ ਐਸਪੀ ਯੋਗੇਸ਼ ਸ਼ਰਮਾ ਨੂੰ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ।

The post ਡਰੱਗਜ਼ ਮਾਮਲੇ ‘ਚ ਨਵੀਂ SIT ਨੇ ਬਿਕਰਮ ਮਜੀਠੀਆ ਤੋਂ ਲਗਭਗ 7 ਘੰਟੇ ਕੀਤੀ ਪੁੱਛਗਿੱਛ appeared first on TheUnmute.com - Punjabi News.

Tags:
  • bikram-majithia
  • breaking-news
  • drugs-case
  • news
  • patiala-police
  • punjab-police

ਨਸ਼ਿਆਂ ਖ਼ਿਲਾਫ਼ ਖੇਡਾਂ ਸਭ ਤੋਂ ਕਾਰਗਰ ਹਥਿਆਰ: ਮੁੱਖ ਮੰਤਰੀ ਭਗਵੰਤ ਮਾਨ

Tuesday 16 January 2024 01:45 PM UTC+00 | Tags: aam-aadmi-party breaking-news cricket-news drugs games india-news latest-news news punjab-games punjab-government punjabi-news sports sports-culture the-unmute-punjabi-news

ਚੰਡੀਗੜ੍ਹ, 16 ਜਨਵਰੀ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਹੈ ਕਿ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨਾ ਨਸ਼ਿਆਂ ਵਿਰੁੱਧ ਸੂਬਾ ਸਰਕਾਰ ਦੀ ਲੜਾਈ ਵਿੱਚ ਸਭ ਤੋਂ ਕਾਰਗਰ ਹਥਿਆਰ ਸਾਬਤ ਹੋ ਸਕਦਾ ਹੈ। ਇੱਥੇ ਮਿਊਂਸਿਪਲ ਭਵਨ ਵਿੱਚ ਏਸ਼ਿਆਈ ਤੇ ਕੌਮੀ ਖੇਡਾਂ (Games) ਦੇ 168 ਤਮਗਾ ਜੇਤੂਆਂ ਨੂੰ 33.83 ਕਰੋੜ ਰੁਪਏ ਦੇ ਨਕਦ ਇਨਾਮ ਤਕਸੀਮ ਕਰਨ ਲਈ ਕਰਵਾਏ ਸਮਾਰੋਹ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਖੇਡਾਂ ਨੂੰ ਉਤਸ਼ਾਹਤ ਕਰਨ ਨਾਲ ਨੌਜਵਾਨਾਂ ਦੀ ਅਣਵਰਤੀ ਊਰਜਾ ਖੇਡਾਂ ਵਿੱਚ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੇ ਪਾਸੇ ਵਰਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਖੇਡਾਂ (Games) ਵਿੱਚ ਸ਼ਾਮਲ ਨੌਜਵਾਨਾਂ ਕੋਲ ਨਸ਼ਿਆਂ ਵਾਲੇ ਪਾਸੇ ਝਾਕਣ ਲਈ ਸਮਾਂ ਹੀ ਨਹੀਂ ਬਚਦਾ ਕਿਉਂਕਿ ਉਨ੍ਹਾਂ ਦਾ ਸਾਰਾ ਧਿਆਨ ਆਪੋ-ਆਪਣੇ ਖ਼ੇਤਰਾਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਵੱਲ ਹੁੰਦਾ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਇਸ ਨਾਲ ਪੰਜਾਬ ਵਿੱਚੋਂ ਨਸ਼ਿਆਂ ਦੇ ਸਰਾਪ ਤੋਂ ਮੁਕਤੀ ਦਾ ਰਾਹ ਪੱਧਰਾ ਹੋਵੇਗਾ ਅਤੇ ਨੌਜਵਾਨ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਬਰਾਬਰ ਦੇ ਭਾਈਵਾਲ ਬਣ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਤੇ ਲੋਕਾਂ ਦੀ ਭਲਾਈ ਲਈ ਇਕ-ਇਕ ਪੈਸਾ ਬਹੁਤ ਸੋਚ-ਸਮਝ ਕੇ ਖ਼ਰਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਦੇ ਪੈਸੇ ਦੀ ਚੋਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਿਆ ਹੈ ਅਤੇ ਹੁਣ ਇਹ ਪੈਸਾ ਆਮ ਆਦਮੀ ਦੀ ਭਲਾਈ ਲਈ ਖ਼ਰਚਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਇਕੋ-ਇਕ ਮੰਤਵ ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਯਕੀਨੀ ਬਣਾਉਣਾ ਹੈ।

ਖੇਡਾਂ (Games) ਦੇ ਖ਼ੇਤਰ ਵਿੱਚ ਮਾਰੇ ਵੱਡੇ ਮਾਅਰਕੇ ਲਈ ਸਾਰੇ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਇਤਿਹਾਸਕ ਦਿਨ ਹੈ ਕਿਉਂਕਿ ਇਸ ਸਮਾਰੋਹ ਲਈ ਇੱਥੇ ਸਾਰੇ ਖਿਡਾਰੀ ਇਕੱਤਰ ਹੋਏ ਹਨ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਲਈ ਸੁਪਨਾ ਸੱਚ ਹੋਣ ਵਾਂਗ ਹੈ ਕਿਉਂਕਿ ਹੁਣ ਪੰਜਾਬ ਵਿੱਚ ਖੁਸ਼ੀਆਂ-ਖੇੜਿਆਂ ਵਾਲੇ ਸਮਾਰੋਹ ਕਰਵਾਏ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਹਫ਼ਤੇ ਅਜਿਹੇ ਸਮਾਰੋਹ ਪੰਜਾਬ ਭਰ ਵਿੱਚ ਕਰਵਾਏ ਜਾ ਰਹੇ ਹਨ ਅਤੇ ਉਹ ਸੂਬੇ ਦੀ ਅਗਵਾਈ ਕਰ ਕੇ ਆਪਣੇ-ਆਪ ਨੂੰ ਖ਼ੁਸ਼ਕਿਸਮਤ ਮੰਨਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਖਿਡਾਰੀਆਂ ਨੇ ਇਨ੍ਹਾਂ ਟੀਚਿਆਂ ਨੂੰ ਹਾਸਲ ਕਰਨ ਲਈ ਸਖ਼ਤ ਮਿਹਨਤ ਕੀਤੀ ਹੈ ਅਤੇ ਕੌਮੀ ਅਤੇ ਕੌਮਾਂਤਰੀ ਪੱਧਰ `ਤੇ ਤਮਗੇ ਜਿੱਤੇ ਹਨ। ਉਨ੍ਹਾਂ ਕਿਹਾ ਕਿ ਖਿਡਾਰੀਆਂ ਨੇ ਸਾਬਤ ਕਰ ਦਿੱਤਾ ਹੈ ਕਿ ਮੌਕਾ ਮਿਲਣ `ਤੇ ਉਹ ਆਪਣੀ ਪੂਰੀ ਮਿਹਨਤ ਅਤੇ ਦ੍ਰਿੜ੍ਹ ਇਰਾਦੇ ਨਾਲ ਕੋਈ ਵੀ ਟੀਚਾ ਹਾਸਲ ਕਰ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀ ਜਨਮ ਤੋਂ ਹੀ ਉੱਦਮੀ ਸੁਭਾਅ ਦੇ ਹਨ, ਜਿਸ ਦੀ ਬਦੌਲਤ ਪੰਜਾਬੀਆਂ ਨੇ ਦੁਨੀਆ ਭਰ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮੰਨਵਾਇਆ ਹੈ।

ਵਿਰੋਧੀਆਂ ਦੀ ਬੇਤੁਕੀ ਬਿਆਨਬਾਜ਼ੀ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਰ ਕੋਈ ਪੰਜਾਬ ਨੂੰ ਬਚਾਉਣਾ ਚਾਹੁੰਦਾ ਹੈ ਪਰ ਇਹ ਦੱਸੋ ਕਿ ਸੂਬੇ ਨੂੰ ਕਿਸ ਨੇ ਬਰਬਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਸਿਰਫ਼ 20 ਮਹੀਨੇ ਪਹਿਲਾਂ ਹੀ ਕਾਰਜਭਾਰ ਸੰਭਾਲਿਆ ਹੈ ਪਰ ਇਹ ਲੋਕ ਤੇ ਪਰਿਵਾਰ ਲੰਮੇ ਸਮੇਂ ਤੋਂ ਪੰਜਾਬ ਵਿੱਚ ਸ਼ਾਸਨ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਆਮ ਆਦਮੀ ਤੇ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ ਹੈ ਪਰ ਹੁਣ ਉਹ ਅਜਿਹੇ ਬਿਆਨਾਂ ਰਾਹੀਂ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਇਹ ਆਗੂ ਹਮੇਸ਼ਾ ਸ਼ੇਖ਼ੀ ਮਾਰਦੇ ਹਨ ਕਿ ਉਹ 'ਹਾਈ ਕਮਾਂਡ' ਦੇ ਆਪਣੇ ਅਖੌਤੀ ਆਗੂਆਂ ਦੇ ਕੋਟੇ ਵਿੱਚੋਂ ਹਨ ਪਰ ਅਸਲ ਵਿੱਚ ਉਹ (ਮੁੱਖ ਮੰਤਰੀ) ਪੰਜਾਬੀਆਂ ਦੇ ਕੋਟੇ ਵਿੱਚੋਂ ਸੂਬੇ ਦੇ ਮੁਖੀ ਦੇ ਤੌਰ ਉਤੇ ਚੁਣੇ ਗਏ ਹਨ। ਉਨ੍ਹਾਂ ਕਿਹਾ ਕਿ ਸਾਡਾ ਇਕ-ਇਕ ਕਦਮ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ ਦੇ ਮੰਤਵ ਨਾਲ ਚੁੱਕਿਆ ਜਾ ਰਿਹਾ ਹੈ ਅਤੇ ਇਸ ਨਾਲ ਕਦੇ ਵੀ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੇ ਕੰਮ ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਹੋਰ ਮਹਾਨ ਸ਼ਹੀਦਾਂ ਦੇ ਦਰਸਾਏ ਮਾਰਗ ਮੁਤਾਬਕ ਹਨ, ਜਿਨ੍ਹਾਂ ਹਮੇਸ਼ਾ ਸੂਬੇ ਦੇ ਲੋਕਾਂ ਦੀ ਭਲਾਈ ਲਈ ਅਣਥੱਕ ਮਿਹਨਤ ਕਰਨ ਲਈ ਪ੍ਰੇਰਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਮ ਆਦਮੀ ਦੀ ਭਲਾਈ ਲਈ ਮਿਸਾਲੀ ਪਹਿਲਕਦਮੀਆਂ ਕੀਤੀਆਂ ਹਨ ਅਤੇ ਸੂਬੇ ਵਿੱਚ ਸੜਕ ਹਾਦਸਿਆਂ ਵਿੱਚ ਮੌਤ ਦਰ ਘਟਾਉਣ ਲਈ ਕਦਮ ਚੁੱਕਣ ਦੇ ਨਾਲ-ਨਾਲ ਸੜਕਾਂ ਉਤੇ ਆਵਾਜਾਈ ਨੂੰ ਸੁਚਾਰੂ ਬਣਾਇਆ ਗਿਆ ਹੈ ਅਤੇ ਇਸ ਲਈ ਸੂਬਾ ਸਰਕਾਰ ਨੇ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਆਪਣੀ ਤਰ੍ਹਾਂ ਦੀ ਪਹਿਲੀ ਵਿਸ਼ੇਸ਼ ਫੋਰਸ ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ ਰੋਜ਼ਾਨਾ ਜਾ ਰਹੀਆਂ ਕੀਮਤੀ ਜਾਨਾਂ ਬਚਾਉਣ ਲਈ ਅਹਿਮ ਸਾਬਤ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਫੋਰਸ ਨੂੰ ਖ਼ਰਾਬ ਡਰਾਈਵਿੰਗ ਰੋਕਣ, ਸੜਕਾਂ ਉਤੇ ਵਾਹਨਾਂ ਦੀ ਗਤੀਵਿਧੀ ਨੂੰ ਸੁਚਾਰੂ ਬਣਾਉਣ ਅਤੇ ਸੜਕ ਹਾਦਸਿਆਂ ਨੂੰ ਠੱਲ੍ਹ ਪਾਉਣ ਦਾ ਕੰਮ ਸੌਂਪਿਆ ਗਿਆ ਹੈ। ਇਸ ਨਾਲ ਥਾਣਿਆਂ ਵਿੱਚ ਤਾਇਨਾਤ ਪੁਲਿਸ ਮੁਲਾਜ਼ਮਾਂ ਤੋਂ ਕੰਮ ਦਾ ਬੋਝ ਵੀ ਘਟੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਪਹਿਲੇ ਪੜਾਅ ਵਿੱਚ ਇਸ ਵਿਸ਼ੇਸ਼ ਫੋਰਸ ਵਿੱਚ 1300 ਮੁਲਾਜ਼ਮਾਂ ਦੀ ਭਰਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਢਲੇ ਤੌਰ ਉਤੇ ਆਧੁਨਿਕ ਉਪਕਰਨਾਂ ਨਾਲ ਲੈਸ 144 ਵਾਹਨਾਂ ਨੂੰ ਸੜਕ ਦੇ ਹਰੇਕ 30 ਕਿਲੋਮੀਟਰ ਦੇ ਘੇਰੇ ਵਿੱਚ ਤਾਇਨਾਤ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਨ੍ਹਾਂ ਵਾਹਨਾਂ ਵਿੱਚ ਲੋੜ ਪੈਣ ਉਤੇ ਕਿਸੇ ਮਰੀਜ਼ ਨੂੰ ਐਮਰਜੈਂਸੀ ਇਲਾਜ ਦੇਣ ਲਈ ਮੁਕੰਮਲ ਮੈਡੀਕਲ ਕਿੱਟ ਹੋਵੇਗੀ। ਇਸ ਨਾਲ ਸਾਲਾਨਾ 2500 ਤੋਂ ਵੱਧ ਕੀਮਤੀ ਜਾਨਾਂ ਬਚਣਗੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ 1080 ਕਰੋੜ ਰੁਪਏ ਦੀ ਲਾਗਤ ਨਾਲ ਪ੍ਰਾਈਵੇਟ ਕੰਪਨੀ ਜੀ.ਵੀ.ਕੇ. ਪਾਵਰ ਦੀ ਮਾਲਕੀ ਵਾਲਾ ਗੋਇੰਦਵਾਲ ਪਾਵਰ ਪਲਾਂਟ ਖ਼ਰੀਦ ਕੇ ਇਤਿਹਾਸ ਰਚਿਆ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਦਫ਼ਾ ਹੈ ਕਿ ਸਰਕਾਰ ਨੇ ਕੋਈ ਪ੍ਰਾਈਵੇਟ ਪਾਵਰ ਪਲਾਂਟ ਖ਼ਰੀਦਿਆ ਹੈ, ਜਦੋਂ ਕਿ ਪਹਿਲਾਂ ਸੂਬਾ ਸਰਕਾਰਾਂ ਆਪਣੇ ਚਹੇਤਿਆਂ ਨੂੰ ਸਰਕਾਰੀ ਜਾਇਦਾਦਾਂ ਕੌਡੀਆਂ ਦੇ ਭਾਅ ਵੇਚਦੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਾਸੀਆਂ ਨੂੰ ਸਸਤੀ ਬਿਜਲੀ ਮੁਹੱਈਆ ਕਰਨ ਦੀ ਦਿਸ਼ਾ ਵਿੱਚ ਇਹ ਅਹਿਮ ਕਦਮ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦਾ ਮੁਖੀ ਹੋਣ ਦੇ ਨਾਤੇ ਉਨ੍ਹਾਂ ਦਾ ਹਰੇਕ ਕਦਮ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖ਼ੁਸ਼ਹਾਲੀ ਦੇ ਉਦੇਸ਼ ਨਾਲ ਚੁੱਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੰਦੇਭਾਗੀਂ ਪਿਛਲੇ ਮੁੱਖ ਮੰਤਰੀਆਂ ਨੇ ਪੰਜਾਬ ਦੀ ਕਦੇ ਪਰਵਾਹ ਨਹੀਂ ਕੀਤੀ, ਸਗੋਂ ਉਨ੍ਹਾਂ ਆਪਣੇ ਸਿਆਸੀ ਹਿੱਤਾਂ ਨੂੰ ਮੂਹਰੇ ਰੱਖਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੇਰੇ ਖ਼ਿਲਾਫ਼ ਕੋਈ ਵੀ ਕਾਰਗਰ ਮੁੱਦਾ ਨਾ ਹੋਣ ਕਾਰਨ ਲੋਕਾਂ ਵੱਲੋਂ ਨਕਾਰੇ ਇਹ ਆਗੂ ਰੋਜ਼ਾਨਾ ਬਿਨਾਂ ਰੋਕ-ਟੋਕ ਤੋਂ ਮੇਰੇ ਖ਼ਿਲਾਫ਼ ਬੇਤੁਕੀ ਬਿਆਨਬਾਜ਼ੀ ਕਰ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਹਸਪਤਾਲਾਂ ਤੇ ਸਕੂਲਾਂ ਵਿੱਚ ਮੁਕੰਮਲ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ ਅਤੇ ਆਮ ਆਦਮੀ ਦੀ ਭਲਾਈ ਲਈ ਨਵੇਂ ਮੈਡੀਕਲ ਕਾਲਜ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਫੈਸਲੇ ਅਜਿਹੇ ਵਿਅਕਤੀਆਂ ਵੱਲੋਂ ਹੀ ਲਏ ਜਾ ਸਕਦੇ ਹਨ, ਜੋ ਜ਼ਮੀਨੀ ਪੱਧਰ 'ਤੇ ਲੋਕਾਂ ਦੀਆਂ ਸਮੱਸਿਆਵਾਂ ਤੋਂ ਜਾਣੂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਨੇ ਸੂਬੇ ਨੂੰ ਬਰਬਾਦ ਕਰ ਦਿੱਤਾ ਹੈ ਅਤੇ ਹੁਣ ਉਹ ਬੇਸ਼ਰਮੀ ਨਾਲ ਨੈਤਿਕਤਾ ਦੀਆਂ ਵੱਡੀਆਂ-ਵੱਡੀਆਂ ਗੱਲਾਂ ਕਰ ਰਹੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਸਖ਼ਤ ਮਿਹਨਤ ਲਈ ਜਾਣੇ ਜਾਂਦੇ ਹਨ ਜਿਸ ਸਦਕਾ ਉਹ ਹਰ ਖੇਤਰ ਵਿੱਚ ਮੱਲਾਂ ਮਾਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਦੇ ਇਸ ਜਜ਼ਬੇ ਨੂੰ ਸੂਬੇ ਨੂੰ ਅੱਗੇ ਲਿਜਾਣ ਲਈ ਵਰਤਿਆ ਜਾ ਸਕਦਾ ਹੈ ਅਤੇ ਇਸ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਹਰ ਖੇਤਰ ਵਿੱਚ ਮੋਹਰੀ ਸੂਬਾ ਬਣ ਕੇ ਉਭਰੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਦੇ ਕੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਖਿਡਾਰੀਆਂ ਨੂੰ ਵਿਸ਼ਵ ਪੱਧਰੀ ਗਰਾਊਂਡ ਅਤੇ ਹੋਰ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਤੋਂ ਇਲਾਵਾ ਮੁਕਾਬਲਿਆਂ ਦੀ ਤਿਆਰੀ ਲਈ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਖਿਡਾਰੀਆਂ ਨੂੰ ਕੌਮੀ ਅਤੇ ਕੌਮਾਂਤਰੀ ਦੋਵਾਂ ਮੁਕਾਬਲਿਆਂ ਵਿਚ ਆਪਣਾ ਸਥਾਨ ਬਣਾਉਣ ਵਿਚ ਮਦਦ ਮਿਲੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੁਲਿਸ ਬਲ ਨੂੰ ਹੋਰ ਮਜ਼ਬੂਤ ਕਰਨ ਲਈ ਆਉਣ ਵਾਲੇ ਚਾਰ ਸਾਲਾਂ ਦੌਰਾਨ ਪੰਜਾਬ ਪੁਲਿਸ ਵਿੱਚ ਹਰ ਸਾਲ 1800 ਕਾਂਸਟੇਬਲ ਅਤੇ 300 ਸਬ ਇੰਸਪੈਕਟਰ ਭਰਤੀ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ 2100 ਅਸਾਮੀਆਂ ਲਈ ਹਰ ਸਾਲ ਲਗਭਗ 2.50 ਲੱਖ ਉਮੀਦਵਾਰ ਅਪਲਾਈ ਕਰਦੇ ਹਨ, ਇਸ ਲਈ ਸਾਰੇ ਚਾਹਵਾਨ ਪ੍ਰੀਖਿਆਰਥੀ ਪ੍ਰੀਖਿਆਵਾਂ ਪਾਸ ਕਰਨ ਲਈ ਅਕਾਦਮਿਕਤਾ ਦੇ ਨਾਲ-ਨਾਲ ਆਪਣੀ ਸਿਹਤ ਵੱਲ ਵਿਸ਼ੇਸ਼ ਧਿਆਨ ਦੇ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਿਜਾਣ ਅਤੇ ਨਸ਼ਿਆਂ ਦੀ ਅਲਾਮਤ ਨੂੰ ਠੱਲ੍ਹ ਪਾਉਣ ਵਿੱਚ ਮਦਦ ਮਿਲ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਅੱਜ ਸੂਬੇ ਦੇ ਏਸ਼ਿਆਈ ਖੇਡਾਂ ਵਿੱਚ 32 ਤਮਗਾ ਜੇਤੂਆਂ ਨੂੰ 29.25 ਕਰੋੜ ਰੁਪਏ ਦਾ ਨਕਦ ਇਨਾਮ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੋਨ ਤਮਗਾ ਜਿੱਤਣ ਵਾਲੇ ਖਿਡਾਰੀਆਂ ਨੂੰ 1 ਕਰੋੜ ਰੁਪਏ, ਚਾਂਦੀ ਦਾ ਤਮਗਾ ਜਿੱਤਣ ਵਾਲੇ ਖਿਡਾਰੀਆਂ ਨੂੰ 75 ਲੱਖ ਰੁਪਏ ਅਤੇ ਕਾਂਸੀ ਦਾ ਤਮਗਾ ਜਿੱਤਣ ਵਾਲੇ ਖਿਡਾਰੀਆਂ ਨੂੰ 50 ਲੱਖ ਰੁਪਏ ਦਿੱਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਸ ਤੋਂ ਪਹਿਲਾਂ 58 ਖਿਡਾਰੀਆਂ ਨੂੰ ਏਸ਼ੀਅਨ ਖੇਡਾਂ ਦੀਆਂ ਤਿਆਰੀਆਂ ਲਈ 8-8 ਲੱਖ ਰੁਪਏ ਦਿੱਤੇ ਗਏ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਭਾਰਤ ਨੇ ਪਹਿਲੀ ਵਾਰ ਏਸ਼ਿਆਈ ਖੇਡਾਂ ਵਿੱਚ 28 ਸੋਨ, 38 ਚਾਂਦੀ ਅਤੇ 41 ਕਾਂਸੀ ਦੇ ਤਮਗੇ ਜਿੱਤ ਕੇ 100 ਤਮਗਿਆਂ ਦਾ ਅੰਕੜਾ ਪਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਏਸ਼ਿਆਈ ਖੇਡਾਂ ਦੌਰਾਨ 20 ਤਗਮੇ ਜਿੱਤ ਕੇ ਇਨ੍ਹਾਂ 107 ਤਗ਼ਮਿਆਂ ਵਿੱਚ ਵੱਡਾ ਯੋਗਦਾਨ ਪਾਇਆ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪੰਜਾਬ ਦੇ 32 ਖਿਡਾਰੀਆਂ ਨੇ ਇਨ੍ਹਾਂ ਖੇਡਾਂ ਵਿੱਚ ਅੱਠ ਸੋਨ ਤਮਗੇ, ਛੇ ਚਾਂਦੀ ਦੇ ਤਮਗੇ ਅਤੇ ਛੇ ਕਾਂਸੀ ਦੇ ਤਮਗੇ ਜਿੱਤ ਕੇ ਪੰਜਾਬ ਦੇ ਪ੍ਰਦਰਸ਼ਨ ਦਾ 72 ਸਾਲ ਪੁਰਾਣਾ ਰਿਕਾਰਡ ਤੋੜਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਖਿਡਾਰੀਆਂ ਨੇ ਕ੍ਰਮਵਾਰ 1951 ਅਤੇ 1962 ਵਿੱਚ ਨਵੀਂ ਦਿੱਲੀ ਅਤੇ ਜਕਾਰਤਾ ਵਿਖੇ ਹੋਈਆਂ ਏਸ਼ਿਆਈ ਖੇਡਾਂ ਵਿੱਚ ਸੱਤ ਸੋਨ ਤਮਗੇ ਜਿੱਤੇ ਸਨ। ਉਨ੍ਹਾਂ ਅੱਗੇ ਕਿਹਾ ਕਿ ਇਸ ਰਿਕਾਰਡ ਨੂੰ ਤੋੜਦਿਆਂ ਸੂਬੇ ਦੇ ਖਿਡਾਰੀਆਂ ਨੇ ਹਾਲ ਹੀ ਵਿੱਚ ਸਮਾਪਤ ਹੋਈਆਂ ਏਸ਼ਿਆਈ ਖੇਡਾਂ ਵਿੱਚ ਅੱਠ ਸੋਨ ਤਮਗੇ ਜਿੱਤ ਕੇ ਇੱਕ ਇਤਿਹਾਸ ਰਚਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ 1951 ਵਿੱਚ ਹੋਈਆਂ ਨਵੀਂ ਦਿੱਲੀ ਏਸ਼ਿਆਈ ਖੇਡਾਂ ਵਿੱਚ ਪੰਜਾਬ ਦੇ ਖਿਡਾਰੀਆਂ ਵੱਲੋਂ ਸਭ ਤੋਂ ਵੱਧ 15 ਤਮਗੇ ਜਿੱਤੇ ਗਏ ਸਨ ਪਰ ਹੁਣ 70 ਸਾਲਾਂ ਤੋਂ ਵੱਧ ਸਮੇਂ ਬਾਅਦ ਇਹ ਰਿਕਾਰਡ ਤੋੜਦਿਆਂ ਪੰਜਾਬੀ ਖਿਡਾਰੀਆਂ ਨੇ 20 ਤਗਮੇ ਜਿੱਤੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦੇ ਸਮਾਗਮ ਵਿੱਚ ਗੋਆ ਵਿਖੇ ਹੋਈਆਂ ਰਾਸ਼ਟਰੀ ਖੇਡਾਂ ਵਿੱਚ ਤਗਮੇ ਜਿੱਤਣ ਵਾਲੇ 136 ਖਿਡਾਰੀਆਂ ਨੂੰ ਵੀ 4.58 ਕਰੋੜ ਰੁਪਏ ਦੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੁੱਲ 168 ਖਿਡਾਰੀਆਂ ਨੂੰ 33.83 ਕਰੋੜ ਰੁਪਏ ਦੇ ਨਕਦ ਇਨਾਮ ਦਿੱਤੇ ਜਾ ਰਹੇ ਹਨ ਅਤੇ ਇਸ ਤੋਂ ਪਹਿਲਾਂ ਸੂਬਾ ਸਰਕਾਰ ਵੱਲੋਂ ਖਿਡਾਰੀਆਂ ਨੂੰ ਵੱਖ-ਵੱਖ ਮੁਕਾਬਲਿਆਂ ਵਿੱਚ 32.16 ਕਰੋੜ ਰੁਪਏ ਦੇ ਫੰਡ ਦਿੱਤੇ ਜਾ ਚੁੱਕੇ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ ਦੇ ਦੂਜੇ ਸੀਜ਼ਨ ਦੇ ਮੈਡਲ ਜੇਤੂ ਖਿਡਾਰੀਆਂ ਦੇ ਬੈਂਕ ਖਾਤਿਆਂ ਵਿੱਚ ਪਹਿਲਾਂ ਹੀ 8.69 ਕਰੋੜ ਰੁਪਏ ਟਰਾਂਸਫਰ ਕੀਤੇ ਜਾ ਚੁੱਕੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੱਤਾ ਸੰਭਾਲਣ ਮਗਰੋਂ ਹੁਣ ਤੱਕ ਖਿਡਾਰੀਆਂ ਨੂੰ 74.68 ਕਰੋੜ ਰੁਪਏ ਦਿੱਤੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਖਿਡਾਰੀਆਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਉਨ੍ਹਾਂ ਆਸ ਪ੍ਰਗਟਾਈ ਕਿ ਆਉਣ ਵਾਲੇ ਸਮੇਂ ਵਿੱਚ ਸੂਬੇ ਦੇ ਖਿਡਾਰੀ ਹੋਰ ਵੀ ਤਮਗੇ ਜਿੱਤਣਗੇ, ਜਿਸ ਨਾਲ ਸੂਬੇ ਵਿੱਚ ਬੇਮਿਸਾਲ ਤਰੱਕੀ ਅਤੇ ਖੁਸ਼ਹਾਲੀ ਦਾ ਦੌਰ ਸ਼ੁਰੂ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਦੇ ਖੇਤਰ ਵਿੱਚ ਸੂਬੇ ਦੇ ਨੌਜਵਾਨਾਂ ਦੇ ਹੁਨਰ ਨੂੰ ਨਿਖਾਰਨ ਲਈ ਠੋਸ ਉਪਰਾਲੇ ਕਰ ਰਹੀ ਹੈ।

The post ਨਸ਼ਿਆਂ ਖ਼ਿਲਾਫ਼ ਖੇਡਾਂ ਸਭ ਤੋਂ ਕਾਰਗਰ ਹਥਿਆਰ: ਮੁੱਖ ਮੰਤਰੀ ਭਗਵੰਤ ਮਾਨ appeared first on TheUnmute.com - Punjabi News.

Tags:
  • aam-aadmi-party
  • breaking-news
  • cricket-news
  • drugs
  • games
  • india-news
  • latest-news
  • news
  • punjab-games
  • punjab-government
  • punjabi-news
  • sports
  • sports-culture
  • the-unmute-punjabi-news

ਚੰਡੀਗੜ੍ਹ, 16 ਜਨਵਰੀ 2024: ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਦੀ ਮੌਜੂਦਗੀ ਵਿੱਚ ਪੰਜਾਬ ਦੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਵਜੋਂ ਅਬਦੁਲ ਬਾਰੀ ਸਾਲਮਨੀ (ABDUL BARI SALMANI) ਨੇ ਅੱਜ ਅਹੁਦਾ ਸੰਭਾਲ ਲਿਆ ਹੈ। ਵਣ ਭਵਨ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਮੌਕੇ ਬੋਲਦਿਆਂ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਇਮਾਨਦਾਰ, ਨਿਰਪੱਖ ਅਤੇ ਅਗਾਂਹਵਧੂ ਸੋਚ ਵਾਲੇ ਆਗੂਆਂ ਨੂੰ ਲੋਕਾਂ ਦੀ ਸੇਵਾ ਲਈ ਅੱਗੇ ਲਿਆ ਰਹੀ ਹੈ।

ਇਸੇ ਸੋਚ ਤਹਿਤ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਵਜੋਂ ਇੱਕ ਇਮਾਨਦਾਰ ਆਗੂ ਅਬਦੁਲ ਬਾਰੀ ਸਾਲਮਨੀ ਦੀ ਨਿਯੁਕਤੀ ਕੀਤੀ ਗਈ ਹੈ। ਅਬਦੁਲ ਬਾਰੀ ਸਾਲਮਨੀ ਨੂੰ ਵਧਾਈ ਦਿੰਦਿਆਂ ਉਨ੍ਹਾਂ ਉਮੀਦ ਪ੍ਰਗਟਾਈ ਕਿ ਉਹ ਘੱਟ ਗਿਣਤੀਆਂ ਦੀ ਭਲਾਈ ਨੂੰ ਯਕੀਨੀ ਬਣਾਉਣਗੇ ਅਤੇ ਵੱਖ-ਵੱਖ ਸਰਕਾਰੀ ਸਕੀਮਾਂ ਉਨ੍ਹਾਂ ਤੱਕ ਪੁੱਜਦੀਆਂ ਕਰਨਗੇ। ਉਨ੍ਹਾਂ ਖੁਦ ਸਾਲਮਨੀ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਅਬਦੁਲ ਬਾਰੀ ਸਾਲਮਨੀ (ABDUL BARI SALMANI) ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਜ਼ਿਕਰਯੋਗ ਹੈ ਕਿ ਜਲੰਧਰ ਵਾਸੀ ਅਬਦੁਲ ਬਾਰੀ ਸਾਲਮਨੀ ਨੇ ਸਮਾਜ ਸੇਵਾ ਵਿਚ ਚੰਗਾ ਨਾਮਣਾ ਖੱਟਿਆ ਹੈ। ਇਸ ਮੌਕੇ ਬੁਢਲਾਡਾ ਤੋਂ ਵਿਧਾਇਕ ਬੁੱਧ ਰਾਮ, ਪੰਜਾਬ ਮੰਡੀਕਰਨ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਕੰਟੇਨਰ ਅਤੇ ਵੇਅਰ ਹਾਊਸ,ਪੰਜਾਬ ਦੇ ਚੇਅਰਪਰਸਨ ਰਾਜਵਿੰਦਰ ਕੌਰ ਥਿਆੜਾ ਅਤੇ ਪੰਜਾਬ ਜੈਨਕੋ ਦੇ ਚੇਅਰਮੈਨ ਨਵਜੋਤ ਸਿੰਘ ਵੀ ਹਾਜ਼ਰ ਸਨ।

The post ਅਬਦੁਲ ਬਾਰੀ ਸਾਲਮਨੀ ਨੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ appeared first on TheUnmute.com - Punjabi News.

Tags:
  • abdul-bari-salmani
  • breaking-news

ਕੈਬਿਨਟ ਸਬ-ਕਮੇਟੀ ਨੇ ਸਿੱਖਿਆ ਵਿਭਾਗ ਤੋਂ ਕੰਪਿਊਟਰ ਅਧਿਆਪਕ ਯੂਨੀਅਨ ਬਾਰੇ 31 ਜਨਵਰੀ ਤੱਕ ਮੰਗੀ ਰਿਪੋਰਟ

Tuesday 16 January 2024 02:00 PM UTC+00 | Tags: breaking-news cabinet-sub-committee news pseb punjab-cabinet-sub-committee punjab-computer-teachers punjab-education-department

ਚੰਡੀਗੜ੍ਹ, 16 ਜਨਵਰੀ 2024: ਕੈਬਿਨਟ ਸਬ-ਕਮੇਟੀ (Cabinet sub-committee), ਜਿਸ ਵਿੱਚ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਅਮਨ ਅਰੋੜਾ ਸ਼ਾਮਲ ਹਨ, ਨੇ ਅੱਜ ਸਕੂਲ ਸਿੱਖਿਆ ਵਿਭਾਗ ਨੂੰ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਐਨ.ਐਸ.ਕਿਊ.ਐਫ਼. ਅਧਿਆਪਕ ਯੂਨੀਅਨ ਦੇ ਨੁਮਾਇੰਦਿਆਂ ਦੀ ਇੱਕ ਕਮੇਟੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਇਨ੍ਹਾਂ ਅਧਿਆਪਕਾਂ ਦੇ ਮਸਲਿਆਂ ਬਾਰੇ ਅਧਿਐਨ ਕਰਕੇ ਉਹਨਾਂ ਦਾ ਸੰਭਵ ਹੱਲ ਲੱਭਿਆ ਜਾ ਸਕੇ।

ਕੈਬਿਨਟ ਸਬ-ਕਮੇਟੀ (Cabinet sub-committee) ਨੇ ਸਕੂਲ ਸਿੱਖਿਆ ਵਿਭਾਗ ਨੂੰ ਨੈਸ਼ਨਲ ਸਕਿੱਲ ਕੁਆਲੀਫਿਕੇਸ਼ਨ ਫਰੇਮਵਰਕ (ਐਨ.ਐਸ.ਕਿਊ.ਐਫ਼.) ਅਧਿਆਪਕਾਂ ਨਾਲ ਅਗਲੀ ਮੀਟਿੰਗ ਬੁਲਾਉਣ ਤੋਂ ਪਹਿਲਾਂ ਕਾਨੂੰਨੀ, ਪ੍ਰਸ਼ਾਸਨਿਕ ਅਤੇ ਵਿੱਤੀ ਮੁੱਦਿਆਂ ਦੀ ਚੰਗੀ ਤਰ੍ਹਾਂ ਜਾਂਚ ਕਰਨ ਉਪਰੰਤ ਕਮੇਟੀ ਦੀਆਂ ਸਿਫ਼ਾਰਸ਼ਾਂ ‘ਤੇ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੰਤਰੀਆਂ ਨੇ ਵਿਭਾਗ ਨੂੰ ਅਗਲੇ ਹਫ਼ਤੇ ਕੰਪਿਊਟਰ ਅਧਿਆਪਕ ਯੂਨੀਅਨ ਨਾਲ ਮੀਟਿੰਗ ਬੁਲਾ ਕੇ 31 ਜਨਵਰੀ ਤੱਕ ਉਨ੍ਹਾਂ ਦੇ ਮਸਲਿਆਂ ਦੇ ਹੱਲ ਬਾਰੇ ਵਿਸਥਾਰਤ ਰਿਪੋਰਟ ਪੇਸ਼ ਕਰਨ ਲਈ ਵੀ ਕਿਹਾ। ਇਸ ਤੋਂ ਪਹਿਲਾਂ ਕੈਬਿਨਟ ਸਬ-ਕਮੇਟੀ ਨੇ ਏ.ਆਈ.ਈ. ਕੱਚੇ ਅਧਿਆਪਕ ਯੂਨੀਅਨ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਉਨ੍ਹਾਂ ਦੇ ਮੁੱਦਿਆਂ ਦਾ ਹੱਲ ਲੱਭਣ ਲਈ ਕਿਹਾ।

ਇਸ ਦੌਰਾਨ ਕੈਬਨਿਟ ਸਬ-ਕਮੇਟੀ ਨੇ ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗਾਂ ਨੂੰ ਵੀ ਹਦਾਇਤ ਕੀਤੀ ਕਿ ਉਹ ਦੋਵੇਂ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਅਤੇ ਗ੍ਰਾਮ ਜੀ.ਪੀ.ਡਬਲਿਊ.ਐਸ.ਸੀ. ਵਾਟਰ ਸਪਲਾਈ ਪੰਪ ਓਪਰੇਟਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਦੀ ਇੱਕ ਸਾਂਝੀ ਕਮੇਟੀ ਬਣਾਈ ਜਾਵੇ ਤਾਂ ਜੋ ਪੰਚਾਇਤ ਵਾਟਰ ਸਪਲਾਈ ਐਂਡ ਸੈਨੀਟੇਸ਼ਨ ਕਮੇਟੀ (ਜੀ.ਪੀ.ਡਬਲਿਊ.ਐਸ.ਸੀ.) ਅਧੀਨ ਪੰਪ ਅਪਰੇਟਰਾਂ ਦੀਆਂ ਸੇਵਾਵਾਂ ਲੈਣ ਜਾਂ ਖਤਮ ਕਰਨ ਸਬੰਧੀ ਨਿਯਮ ਅਤੇ ਸ਼ਰਤਾਂ ਤਿਆਰ ਕੀਤੀਆਂ ਜਾ ਸਕਣ।

ਕੈਬਨਿਟ ਸਬ-ਕਮੇਟੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਵੱਖ-ਵੱਖ ਵਰਗਾਂ ਦੀਆਂ ਸਮੱਸਿਆਵਾਂ ਦੇ ਜਲਦ ਤੋਂ ਜਲਦ ਨਿਪਟਾਰੇ ਕਰਨ ਲਈ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਤਹਿਤ ਕੈਬਨਿਟ ਸਬ ਕਮੇਟੀ ਨੇ ਇਹ ਨਿਰਦੇਸ਼ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਐਨ.ਐਸ.ਕਿਊ.ਐਫ. ਅਧਿਆਪਕ ਯੂਨੀਅਨ, ਕੰਪਿਊਟਰ ਅਧਿਆਪਕ ਯੂਨੀਅਨ, ਏ.ਆਈ.ਈ. ਕੱਚੇ ਅਧਿਆਪਕ ਯੂਨੀਅਨ ਅਤੇ ਜੀ.ਪੀ.ਡਬਲਯੂ.ਐੱਸ.ਸੀ. ਵਾਟਰ ਸਪਲਾਈ ਪੰਪ ਅਪਰੇਟਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਦੌਰਾਨ ਦਿੱਤੇ। ਜ਼ਿਕਰਯੋਗ ਹੈ ਕਿ ਸਾਰੀਆਂ ਮੀਟਿੰਗਾਂ ਸੁਖਾਵੇਂ ਮਾਹੌਲ ਵਿੱਚ ਹੋਈਆਂ।

The post ਕੈਬਿਨਟ ਸਬ-ਕਮੇਟੀ ਨੇ ਸਿੱਖਿਆ ਵਿਭਾਗ ਤੋਂ ਕੰਪਿਊਟਰ ਅਧਿਆਪਕ ਯੂਨੀਅਨ ਬਾਰੇ 31 ਜਨਵਰੀ ਤੱਕ ਮੰਗੀ ਰਿਪੋਰਟ appeared first on TheUnmute.com - Punjabi News.

Tags:
  • breaking-news
  • cabinet-sub-committee
  • news
  • pseb
  • punjab-cabinet-sub-committee
  • punjab-computer-teachers
  • punjab-education-department

ਚੰਡੀਗੜ੍ਹ, 16 ਜਨਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਦੇ ਉਦੇਸ਼ ਨਾਲ ਆਪਣੀ ਕਿਸਮ ਦੀ ਪਹਿਲੀ ਪਹਿਲਕਦਮੀ ਤਹਿਤ, ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚ ਚੱਲ ਰਹੇ 34ਵੇਂ ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਦੌਰਾਨ ਆਪਣਾ ਪਹਿਲਾ ਰੋਡ ਕਰੈਸ਼ ਇਨਵੈਸਟੀਗੇਸ਼ਨ ਯੂਨਿਟ ਵਾਹਨ ਜੋ ਵਿਗਿਆਨਕ ਤਰੀਕੇ ਨਾਲ ਹਾਦਸੇ (ACCIDENT) ਦੇ ਮੂਲ ਕਾਰਨਾਂ ਦੀ ਜਾਂਚ ਅਤੇ ਪਛਾਣ ਕਰਨ ਲਈ ਸਮਰੱਥ ਹੈ, ਲਾਂਚ ਕੀਤਾ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਇਹ ਵਾਹਨ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਅਤਿ-ਆਧੁਨਿਕ ਵਿਸ਼ੇਸ਼ਤਾਵਾਂ ਨਾਲ ਲੈਸ ਹੈ ਜਿਸ ਵਿੱਚ ਕਰੈਸ਼ ਇਨਵੈਸਟੀਗੇਸ਼ਨ ਕਿੱਟ, ਮੂਵਿੰਗ ਲੋਕੇਸ਼ਨ ਅਧਾਰਿਤ ਵੀਡੀਓ ਕੈਪਚਰ, ਜਿਓਗ੍ਰਾਫਿਕ ਲੋਕੇਸ਼ਨ ਲਿੰਕੇਜ ਵਾਲਾ ਸਪੀਡ ਕੈਮਰਾ, ਖੇਤਰ-ਅਧਾਰਿਤ ਵੀਡੀਓਗ੍ਰਾਫੀ ਲਈ ਡਰੋਨ, ਡਿਜੀਟਲ ਡਿਸਟੋਮੀਟਰ ਅਤੇ ਈ- ਡਾਰ ਡਾਟਾ ਕੁਲੈਕਸ਼ਨ ਸ਼ਾਮਲ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਤਿਆਰ ਕੀਤਾ ਇਹ ਵਾਹਨ ਜੋ ਕਿ ਪੰਜਾਬ ਪੁਲਿਸ ਨੂੰ ਡਿਜ਼ਾਇਨ ਅਤੇ ਨਿਰਮਾਣ ਸਮਰੱਥਾਵਾਂ ਲਈ ਦੇਸ਼ ਦਾ ਮੋਹਰੀ ਪੁਲਿਸ ਬਲ ਬਣਾਉਂਦਾ ਹੈ, ਖੇਤਰ ਵਿੱਚ ਸੜਕ ਸੁਰੱਖਿਆ ਪਹਿਲਕਦਮੀਆਂ ਦੀ ਕੁਸ਼ਲਤਾ ਅਤੇ ਪ੍ਰਭਾਵਸ਼ੀਲਤਾ ਨੂੰ ਬਿਹਤਰ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਲਈ ਤਿਆਰ ਹੈ।

ਉਨ੍ਹਾਂ ਅੱਗੇ ਕਿਹਾ ਕਿ ਵਿਗਿਆਨਕ ਜਾਂਚ ਸਾਨੂੰ ਹਾਦਸਿਆਂ (ACCIDENT) ਦੇ ਮੂਲ ਕਾਰਨ ਦਾ ਪਤਾ ਲਗਾਉਣ ਵਿੱਚ ਮਦਦਗਾਰ ਸਾਬਿਤ ਹੋਵੇਗੀ ਭਾਵੇਂ ਇਹ ਕਾਰਨ ਸੜਕ ਦੇ ਬੁਨਿਆਦੀ ਢਾਂਚੇ, ਵਾਹਨਾਂ, ਜਾਂ ਮਨੁੱਖੀ ਗਲਤੀ ਨਾਲ ਸਬੰਧਤ ਹੋਵੇ। ਇਹ ਸੜਕ ਹਾਦਸਿਆਂ ਦੀ ਜਾਂਚ ਸਬੰਧੀ ਰਵਾਇਤੀ ਪਹੁੰਚ ਤੋਂ ਉਪਰ ਉੱਠ ਕੇ ਵਿਗਿਆਨਕ ਤਰੀਕਿਆਂ ਨਾਲ ਜਾਂਚ ਦੀ ਦਿਸ਼ਾ ਵੱਲ ਅਹਿਮ ਕਦਮ ਹੈ।

ਏਡੀਜੀਪੀ ਟ੍ਰੈਫਿਕ ਏ.ਐਸ. ਰਾਏ, ਜੋ ਕਿ ਏਆਈਜੀ ਟ੍ਰੈਫਿਕ ਗਗਨ ਅਜੀਤ ਸਿੰਘ ਅਤੇ ਟ੍ਰੈਫਿਕ ਸਲਾਹਕਾਰ ਕਮ ਪੰਜਾਬ ਰੋਡ ਸੇਫਟੀ ਐਂਡ ਟ੍ਰੈਫਿਕ ਰਿਸਰਚ ਸੈਂਟਰ (ਪੀਆਰਐੱਸਟੀਆਰਸੀ) ਦੇ ਡਾਇਰੈਕਟਰ ਡਾ. ਨਵਦੀਪ ਅਸੀਜਾ ਦੇ ਨਾਲ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਇਸ ਵਾਹਨ ਨੂੰ ਹਰੀ ਝੰਡੀ ਦਿਖਾ ਰਹੇ ਸਨ, ਨੇ ਰੋਡ ਕਰੈਸ਼ ਇਨਵੈਸਟੀਗੇਸ਼ਨ ਯੂਨਿਟ ਦੇ ਵਾਹਨ ਦੇ ਸਫ਼ਲਤਾਪੂਰਵਕ ਲਾਂਚ ਲਈ ਸਮੁੱਚੀ ਟੀਮ ਨੂੰ ਵਧਾਈ ਦਿੱਤੀ।

ਉਨ੍ਹਾਂ ਕਿਹਾ ਕਿ ਇਸ ਵਾਹਨ ਵਿੱਚ ਸ਼ਾਮਲ ਆਧੁਨਿਕ ਤਕਨੀਕਾਂ ਬੇਸ਼ੱਕ ਹਾਦਸਿਆਂ (ACCIDENT)  ਦੀ ਜਾਂਚ ਸਬੰਧੀ ਸਾਡੀ ਸਮਰੱਥਾ ਨੂੰ ਵਧਾਉਣਗੀਆਂ ਅਤੇ ਸੁਰੱਖਿਅਤ ਸੜਕੀ ਵਾਤਾਵਰਣ ਸਿਰਜਣ ਵਿੱਚ ਅਹਿਮ ਯੋਗਦਾਨ ਪਾਉਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਸ਼ੁਰੂਆਤੀ ਤੌਰ ‘ਤੇ ਇਸ ਵਾਹਨ ਨੂੰ ਰੋਪੜ ਪੁਲਿਸ ਰੇਂਜ ਵਿੱਚ ਤਾਇਨਾਤ ਕੀਤਾ ਜਾਵੇਗਾ ਅਤੇ ਅੰਤਿਮ ਰੂਪ ਦਿੱਤੇ ਜਾਣ ‘ਤੇ ਅਜਿਹੇ ਹੋਰ ਵਾਹਨਾਂ ਨੂੰ ਸੂਬੇ ਭਰ ਵਿੱਚ ਜ਼ਿਲ੍ਹਾ ਪੱਧਰ ‘ਤੇ ਤਾਇਨਾਤ ਕੀਤਾ ਜਾਵੇਗਾ।

ਏਆਈਜੀ ਗਗਨ ਅਜੀਤ ਸਿੰਘ ਨੇ ਕਿਹਾ ਕਿ ਸੂਬੇ ਵਿੱਚ ਇਹ ਵਾਹਨ ਤਿਆਰ ਕਰਨ ਨਾਲ ਨਾ ਸਿਰਫ਼ ਮਜ਼ਬੂਤ ਤਕਨੀਕੀਕਰਨ ਨੂੰ ਹੁਲਾਰਾ ਮਿਲਿਆ ਹੈ ਬਲਕਿ ਬਾਜ਼ਾਰ ਵਿੱਚ ਕ੍ਰੈਸ਼ ਇਨਵੈਸਟੀਗੇਸ਼ਨ ਵਾਹਨਾਂ ਲਈ ਉਪਲਬਧ ਕੀਮਤ ਦੇ ਮੁਕਾਬਲੇ ਇਸ ਦੀ ਲਾਗਤ 1/20 ਘੱਟ ਗਈ ਹੈ।

ਟ੍ਰੈਫਿਕ ਸਲਾਹਕਾਰ ਡਾ. ਨਵਦੀਪ ਅਸੀਜਾ ਨੇ ਕਿਹਾ ਕਿ ਆਧੁਨਿਕ ਤਕਨੀਕ ਵੱਲ ਇਹ ਕਦਮ ਸਾਡੀਆਂ ਆਪਣੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਸੂਬਾਈ ਖੋਜ ਅਤੇ ਨਿਰਮਾਣ ਸਮਰੱਥਾਵਾਂ ਦੇ ਵਿਕਾਸ ਦੇ ਨਾਲ ਡਾਟਾ-ਅਧਾਰਿਤ ਫੈਸਲੇ ਲੈਣ ਪ੍ਰਤੀ ਸਾਡੀ ਵਚਨਬੱਧਤਾ ਨੂੰ ਦ੍ਰਿੜ ਕਰਦਾ ਹੈ ਅਤੇ ਸੂਬੇ ਵਿੱਚ ਸੜਕ ਸੁਰੱਖਿਆ ਨੂੰ ਵਧਾਉਣ ਲਈ ਸਾਡੇ ਸਮਰਪਣ ਨੂੰ ਦਰਸਾਉਂਦਾ ਹੈ। ਜ਼ਿਕਰਯੋਗ ਹੈ ਕਿ ਇਹ ਵਾਹਨ ਟ੍ਰੈਫਿਕ ਉਲੰਘਣਾ ਕਰਨ ਵਾਲਿਆਂ ਦਾ ਪਤਾ ਲਗਾਉਣ ਲਈ ਸਪੀਡ ਕੈਮਰੇ ਅਤੇ ਅਲਕੋਮੀਟਰ ਨਾਲ ਲੈਸ ਹੈ ਅਤੇ ਇਸਦੀ ਵਰਤੋਂ ਆਮ ਟ੍ਰੈਫਿਕ ਇਨਫੋਰਸਮੈਂਟ ਡਿਊਟੀਆਂ ਲਈ ਵੀ ਕੀਤੀ ਜਾ ਸਕਦੀ ਹੈ।

The post 34ਵਾਂ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ: ਪੰਜਾਬ ਪੁਲਿਸ ਵੱਲੋਂ ਸੜਕ ਹਾਦਸਿਆਂ ਦੇ ਕਾਰਨਾਂ ਦੀ ਜਾਂਚ ਲਈ ਰੋਡ ਕਰੈਸ਼ ਇਨਵੈਸਟੀਗੇਸ਼ਨ ਵਾਹਨ ਲਾਂਚ appeared first on TheUnmute.com - Punjabi News.

Tags:
  • accident
  • breaking-news
  • latest-news
  • news
  • punjab-police
  • punjab-traffic-police
  • road-accident
  • road-safety-month
  • traffic-rules

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਜਨਵਰੀ 2024: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਇੱਥੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਲਕੇ 17 ਜਨਵਰੀ ਨੂੰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਸਮੂਹ ਗੁਰਦੁਆਰਾ ਸਾਹਿਬਾਨ ਵਿੱਚ ਗੁਰਦੁਆਰਾ ਬੋਰਡ/ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ ਵਿਸ਼ੇਸ਼ ਕੈਂਪ (Special camps) ਲਾਏ ਜਾਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਭਲਕੇ 17 ਜਨਵਰੀ ਨੂੰ ਸਾਰੇ ਗੁਰਦੁਆਰਾ ਸਾਹਿਬਾਨ ਵਿਖੇ ਮਨਾਇਆ ਜਾ ਰਿਹਾ ਹੈ ਅਤੇ ਸਮੂਹ ਗੁਰਦੁਆਰਾ ਸਾਹਿਬਾਨ ਵਿੱਚ ਸੰਗਤਾਂ ਭਾਰੀ ਗਿਣਤੀ ਵਿੱਚ ਮੱਥਾ ਟੇਕਣ ਲਈ ਪੁੱਜਦੀਆਂ ਹਨ।

ਉਨ੍ਹਾਂ ਕਿਹਾ ਕਿ ਪਟਵਾਰੀ ਅਤੇ ਬੂਥ ਲੈਵਲ ਅਫ਼ਸਰ ਸਾਰੇ ਗੁਰਦੁਆਰਿਆਂ ਵਿੱਚ ਹਾਜ਼ਰ ਰਹਿਣਗੇ ਅਤੇ ਵੋਟਰ ਰਜਿਸਟ੍ਰੇਸ਼ਨ ਫਾਰਮ ਇਕੱਤਰ ਕਰਨਗੇ। ਉਨ੍ਹਾਂ ਨੇ ਯੋਗ ਸਿੱਖ ਵੋਟਰਾਂ ਨੂੰ ਇਨ੍ਹਾਂ ਕੈਂਪਾਂ (Special camps) ਦਾ ਵਿਸ਼ੇਸ਼ ਲਾਭ ਲੈਣ ਲਈ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਫਾਰਮ ਲੋਕਾਂ ਨੂੰ ਮੌਕੇ ‘ਤੇ ਹੀ ਉਪਲਬਧ ਕਰਵਾਏ ਜਾਣਗੇ ਅਤੇ ਜ਼ਿਲ੍ਹੇ ਦੀ ਵੈੱਬਸਾਈਟ SASNagar.nic.in ਤੋਂ ਵੀ ਡਾਊਨਲੋਡ ਕੀਤੇ ਜਾ ਸਕਦੇ ਹਨ।

ਉਨ੍ਹਾਂ ਸਮੂਹ ਸਿੱਖ ਜਥੇਬੰਦੀਆਂ ਨੂੰ ਵੀ ਅਪੀਲ ਕੀਤੀ ਕਿ ਉਹ 21 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਕੇਸ਼ਾਧਾਰੀ ਸਿੱਖਾਂ ਨੂੰ ਵੋਟਰ ਵਜੋਂ ਰਜਿਸਟਰ ਹੋਣ ਲਈ ਜਾਗਰੂਕ ਕਰਨ। ਜ਼ਿਕਰਯੋਗ ਹੈ ਕਿ ਉਕਤ ਚੋਣਾਂ ਲਈ ਵਿਅਕਤੀ ਦਾ ਕੇਸਧਾਰੀ ਸਿੱਖ ਹੋਣਾ ਜ਼ਰੂਰੀ ਹੈ। ਦਾੜ੍ਹੀ ਕੱਟਣ ਜਾਂ ਕਟਵਾਉਣ ਵਾਲੇ, ਤੰਬਾਕੂਨੋਸ਼ੀ ਕਰਦੇ ਜਾਂ ਸ਼ਰਾਬ ਦਾ ਸੇਵਨ ਕਰਦੇ ਲੋਕ ਵੋਟਰ ਵਜੋਂ ਰਜਿਸਟਰ ਨਹੀਂ ਹੋ ਸਕਦੇ।

The post ਵੋਟ ਬਣਾਉਣ ਲਈ 17 ਜਨਵਰੀ ਨੂੰ ਮੋਹਾਲੀ ਜ਼ਿਲ੍ਹੇ ਦੇ ਸਾਰੇ ਗੁਰਦੁਆਰਿਆਂ ‘ਚ ਵਿਸ਼ੇਸ਼ ਕੈਂਪ ਲਾਏ ਜਾਣਗੇ appeared first on TheUnmute.com - Punjabi News.

Tags:
  • aashika-jain
  • breaking-news
  • mohali-news
  • news
  • punjab-election
  • sgpc-polls
  • special-camps
  • votes

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਜਨਵਰੀ, 2024: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਾਸੀਆਂ ਨੂੰ ਵੱਡੀ ਰਾਹਤ ਦੇਣ ਲਈ ਬਕਾਇਆ ਪਏ ਇੰਤਕਾਲਾਂ (Mutations) ਦੇ ਨਿਪਟਾਰੇ ਲਈ ਸ਼ੁਰੂ ਕੀਤੀ ਸੂਬਾ ਵਿਆਪੀ ਮੁਹਿੰਮ ਨੂੰ ਸੋਮਵਾਰ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਵੀ ਭਰਵਾਂ ਹੁੰਗਾਰਾ ਮਿਲਿਆ ਹੈ। 6 ਜਨਵਰੀ ਦੀ ਮੁਹਿੰਮ ਦੀ ਤਰ੍ਹਾਂ ਜ਼ਿਲ੍ਹੇ ਦੇ ਮਾਲ ਅਫ਼ਸਰਾਂ ਵੱਲੋਂ ਇਸ ਵਾਰ ਪ੍ਰਵਾਨ ਕੀਤੇ ਇੰਤਕਾਲਾਂ ਦੀ ਗਿਣਤੀ ਨੇ ਇੱਕ ਦਿਨ ਵਿੱਚ 1227 ਦੀ ਸਫ਼ਲਤਾ ਹਾਸਲ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ 6 ਜਨਵਰੀ ਨੂੰ ਪ੍ਰਵਾਨ ਕੀਤੇ 1942 ਇੰਤਕਾਲਾਂ ਦੀ ਗਿਣਤੀ ਮਿਲਾ ਕੇ ਦੋਵਾਂ ਦਿਨਾਂ ਦੀ ਕੁੱਲ 3169 ਹੋ ਗਈ ਹੈ। ਦੋਵਾਂ ਕੈਂਪਾਂ ਦੌਰਾਨ ਲੰਬਿਤ ਪਏ ਇੰਤਕਾਲਾਂ (Mutations) ਨੂੰ ਮਨਜੂਰ ਕਰਨ ਲਈ ਸਖ਼ਤ ਮਿਹਨਤ ਕਰ ਰਹੇ ਮਾਲ ਸਟਾਫ਼ ਦੇ ਯਤਨਾਂ ਦੀ ਸ਼ਲਾਘਾ ਕਰਦੇ ਹੋਏ, ਉਨ੍ਹਾਂ ਨੇ ਉਨ੍ਹਾਂ ਨੂੰ ਇਹੋ ਗਤੀ ਬਰਕਰਾਰ ਰੱਖਣ ਅਤੇ ਬਾਕੀ ਰਹਿੰਦਾ ਬਕਾਇਆ ਵੀ ਖਤਮ ਕਰਨ ਲਈ ਕਿਹਾ।

ਉਨ੍ਹਾਂ ਨੇ ਕਿਹਾ ਕਿ ਭਾਵੇਂ ਇੰਤਕਾਲ ਪਟਵਾਰੀ ਦੁਆਰਾ ਦਰਜ ਕਰਨ ਅਤੇ ਕਾਨੂੰਗੋ ਦੁਆਰਾ ਤਸਦੀਕ ਕਰਨ ਅਤੇ ਅੰਤ ਵਿੱਚ ਤਹਿਸੀਲਦਾਰ/ਨਾਇਬ ਤਹਿਸੀਲਦਾਰ ਦੁਆਰਾ ਮਨਜ਼ੂਰੀ ਦੇਣ ਤੱਕ 45 ਦਿਨਾਂ ਦੀ ਸਮਾਂ ਸੀਮਾ ਨਿਰਧਾਰਤ ਕੀਤੀ ਗਈ ਹੈ ਪਰ ਕਈ ਵਾਰ ਮੌਕੇ ਤੇ ਜਾ ਕੇ ਤਸਦੀਕ ਕਰਨ ਦੀ ਪ੍ਰਕਿਰਿਆ ਵਿੱਚ ਦੇਰੀ ਹੋ ਜਾਂਦੀ ਹੈ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਇੰਤਕਾਲ ਬਕਾਇਆ ਨਾ ਰਹਿਣ ਦੇਣ ਨੂੰ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਜਾਇਦਾਦ ਮਾਲਕਾਂ ਨੂੰ ਆਪਣਾ ਕੰਮ ਕਰਵਾਉਣ ਲਈ ਇਧਰ ਉਧਰ ਨਾ ਜਾਣਾ ਪਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖਰੜ ਸਬ-ਡਿਵੀਜ਼ਨ ਨੇ ਕੱਲ੍ਹ ਇੱਕ ਦਿਨ ਵਿੱਚ 610 ਇੰਤਕਾਲ ਮਨਜ਼ੂਰ ਕੀਤੇ ਹਨ ਜਦੋਂਕਿ ਡੇਰਾਬੱਸੀ ਵਿੱਚ 425 ਅਤੇ ਮੁਹਾਲੀ ਵਿੱਚ 187 ਇੰਤਕਾਲ ਮਨਜ਼ੂਰ ਕੀਤੇ ਗਏ ਹਨ।

The post ਇੰਤਕਾਲ ਨਿਪਟਾਰੇ ਲਈ ਰਾਜ ਵਿਆਪੀ ਮੁਹਿੰਮ: ਮੋਹਾਲੀ ‘ਚ ਇੱਕ ਦਿਨ ‘ਚ 1227 ਕੇਸਾਂ ਦਾ ਨਿਪਟਾਰਾ appeared first on TheUnmute.com - Punjabi News.

Tags:
  • breaking-news
  • mutations
  • mutations-case
  • mutations-in-sas-nagar
  • news
  • sas-nagar

ਭਾਰਤ 'ਚ ਲੋਕ ਸਭਾ ਚੋਣਾਂ ਦੌਰਾਨ OpenAI ਵਰਤੋਂ ਨਹੀਂ ਕੀਤੀ ਜਾ ਸਕੇਗੀ

Tuesday 16 January 2024 02:30 PM UTC+00 | Tags: ai-tool breaking-news lok-sabha-elections news nwes openai punjab-news social-media tech-news the-unmute-breaking-news

ਚੰਡੀਗੜ੍ਹ, 16 ਜਨਵਰੀ, 2024: ਅਮਰੀਕਾ ਸਥਿਤ ਆਰਟੀਫੀਸ਼ੀਅਲ ਇੰਟੈਲੀਜੈਂਸ ਰਿਸਰਚ ਆਰਗੇਨਾਈਜ਼ੇਸ਼ਨ ਓਪਨ ਏ.ਆਈ (OpenAI) ਨੇ ਕਿਹਾ ਹੈ ਕਿ ਭਾਰਤ ਵਿੱਚ ਲੋਕ ਸਭਾ ਚੋਣ ਪ੍ਰਚਾਰ ਲਈ ਏਆਈ ਦੀ ਵਰਤੋਂ ਨਹੀਂ ਕੀਤੀ ਜਾ ਸਕਦੀ। ਨਿਰਪੱਖ ਆਧਾਰ ‘ਤੇ ਚੋਣਾਂ ਕਰਵਾਉਣੀਆਂ ਜ਼ਰੂਰੀ ਹਨ। ਓਪਨਏਆਈ ਨੇ ਸੋਮਵਾਰ ਨੂੰ ਕਿਹਾ ਕਿ ਇਹ ਡੀਪ ਫੇਕ ਵੀਡੀਓ, ਫੋਟੋਆਂ ਅਤੇ ਜਾਅਲੀ ਖਬਰਾਂ ਨੂੰ ਰੋਕਣ ਲਈ ਕੁਝ ਟੂਲ ਲਿਆਏਗਾ।

OpenAI ਦਾ ਕਹਿਣਾ ਹੈ ਕਿ ਉਪਭੋਗਤਾ ਚੈਟਜੀਪੀਟੀ ਰਾਹੀਂ ਰੀਅਲ-ਟਾਈਮ ਜਾਣਕਾਰੀ ਪ੍ਰਾਪਤ ਕਰਨ ਦੇ ਯੋਗ ਹੋਣਗੇ। ਚੈਟਬੋਟ ਉਸ ਲਿੰਕ ਨੂੰ ਵੀ ਨੱਥੀ ਕਰੇਗਾ ਜਿੱਥੇ ਇਸ ਨੇ ਜਾਣਕਾਰੀ ਲਈ ਹੈ। ਵਰਤਮਾਨ ਵਿੱਚ ChatGPT ਵਿੱਚ ਇਹ ਫ਼ੀਚਰ ਨਹੀਂ ਹੈ।ਕੰਪਨੀ ਸਮੱਗਰੀ ਦੀ ਵਰਤੋਂ ਕਰਨ ਲਈ ਸੀਐਨਐਨ, ਫੌਕਸ ਨਿਊਜ਼, ਟਾਈਮ ਅਤੇ ਬਲੂਮਬਰਗ ਸਮੇਤ ਕਈ ਮੀਡੀਆ ਸੰਸਥਾਵਾਂ ਨਾਲ ਗੱਲਬਾਤ ਕਰ ਰਹੀ ਹੈ। ਕੰਪਨੀ ਨੇ ਪਹਿਲਾਂ ਹੀ ਐਕਸਲ ਸਪ੍ਰਿੰਗਰ SE ਅਤੇ ਐਸੋਸੀਏਟ ਪ੍ਰੈਸ ਨਾਲ ਸਮਝੌਤਿਆਂ ‘ਤੇ ਦਸਤਖਤ ਕੀਤੇ ਹਨ।

OpenAI ਨੇ ਕਿਹਾ ਕਿ ਉਹ ਅਜਿਹਾ ਟੂਲ ਲਿਆਉਣ ਜਾ ਰਹੇ ਹਨ ਜੋ ਏਆਈ ਦੁਆਰਾ ਤਿਆਰ ਕੀਤੀਆਂ ਤਸਵੀਰਾਂ ਦੀ ਪਛਾਣ ਕਰਨ ਵਿੱਚ ਮੱਦਦ ਕਰੇਗਾ। ਇਸਦੇ ਲਈ ਕੰਪਨੀ ਫੋਟੋਆਂ ਨੂੰ ਇੰਕੋਡ ਕਰਨਾ ਸ਼ੁਰੂ ਕਰੇਗੀ। ਇਸ ਨਾਲ ਯੂਜ਼ਰਸ ਫੋਟੋ ਬਣਾਉਣ ਵਾਲੇ ਵਿਅਕਤੀ ਅਤੇ ਉਸ ਨੂੰ ਬਣਾਉਣ ਦੇ ਸਮੇਂ ਬਾਰੇ ਜਾਣਕਾਰੀ ਹਾਸਲ ਕਰ ਸਕਣਗੇ। ਇਸ ਨਾਲ ਲੋਕ ਇਹ ਪਤਾ ਲਗਾ ਸਕਣਗੇ ਕਿ ਕੋਈ ਤਸਵੀਰ ਅਸਲੀ ਹੈ ਜਾਂ ਕੰਪਿਊਟਰ ਦੀ ਮੱਦਦ ਨਾਲ ਤਿਆਰ ਕੀਤੀ ਗਈ ਹੈ।

The post ਭਾਰਤ ‘ਚ ਲੋਕ ਸਭਾ ਚੋਣਾਂ ਦੌਰਾਨ OpenAI ਵਰਤੋਂ ਨਹੀਂ ਕੀਤੀ ਜਾ ਸਕੇਗੀ appeared first on TheUnmute.com - Punjabi News.

Tags:
  • ai-tool
  • breaking-news
  • lok-sabha-elections
  • news
  • nwes
  • openai
  • punjab-news
  • social-media
  • tech-news
  • the-unmute-breaking-news

ਚੰਡੀਗੜ੍ਹ, 16 ਜਨਵਰੀ 2024: ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਅੱਜ ਮਿਉਂਸੀਪਲ ਭਵਨ ਸੈਕਟਰ 35 ਚੰਡੀਗੜ੍ਹ ਵਿਖੇ ਵਿਕਾਸ ਕਾਰਜਾਂ ਸਬੰਧੀ ਵੱਖ-ਵੱਖ ਮੁੱਦਿਆਂ ‘ਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Meet Hayer) ਅਤੇ ਵੱਖ-ਵੱਖ ਹਲਕਿਆਂ ਦੇ ਵਿਧਾਇਕਾਂ ਦੀ ਹਾਜ਼ਰੀ ਵਿੱਚ ਵਿਭਾਗੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਲਈ ਵੱਖ-ਵੱਖ ਸਕੀਮਾਂ ਅਧੀਨ ਅਣਵਰਤੇ ਫੰਡਾਂ ਨੂੰ ਜਲਦੀ ਤੋਂ ਜਲਦੀ ਜਾਰੀ ਗਾਈਡਲਾਈਨਜ਼ ਅਨੁਸਾਰ ਲੋਕਾਂ ਦੀ ਭਲਾਈ ਲਈ ਖਰਚ ਕੀਤਾ ਜਾਵੇ।

ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਉਦੇਸ਼ ਦੀ ਪੂਰਤੀ ਲਈ ਸੂਬਾ ਸਰਕਾਰ ਪੰਜਾਬ ਭਰ ਵਿੱਚ ਵਿਕਾਸ ਕਾਰਜ ਕਰਵਾ ਰਹੀ ਹੈ।

ਰੀਵੀਊ ਮੀਟਿੰਗ ਦੌਰਾਨ ਸਥਾਨਕ ਸਰਕਾਰਾਂ ਮੰਤਰੀ ਵੱਲੋਂ ਮਿਉਂਸੀਪਲ ਕੌਂਸਲ/ ਨਗਰ ਪੰਚਾਇਤਾਂ ਧਰਮਕੋਟ, ਬਾਘਾਪੁਰਾਣਾ, ਬੱਧਨੀ ਕਲ੍ਹਾਂ, ਕੋਟ ਈਸੇ ਖਾਂ, ਨਿਹਾਲ ਸਿੰਘ ਵਾਲਾ, ਫਤਹਿਗੜ੍ਹ ਪੰਜਤੂਰ, ਬਰਨਾਲਾ, ਭਦੌੜ, ਧਨੌਲਾ ਤਪਾ, ਹੰਡਿਆਇਆ, ਸੰਗਰੂਰ, ਸੁਨਾਮ, ਧੂਰੀ, ਭਵਾਨੀਗੜ੍ਹ, ਲਹਿਰਾਗਾਗਾ, ਲੋਂਗੋਵਾਲ, ਚੀਮਾ, ਮੂਨਕ, ਦਿੜ੍ਹਬਾ ਅਤੇ ਖਨੌਰੀ ਵਿਖੇ ਸਵੱਛ ਭਾਰਤ ਮਿਸ਼ਨ ਅਤੇ ਅਮਰੁਤ ਮਿਸ਼ਨ ਅਧੀਨ ਚਲ ਰਹੇ ਵੱਖ-ਵੱਖ ਪ੍ਰਾਜੈਕਟਾਂ ਸਬੰਧੀ ਵਿਸਥਾਰ ਪੂਰਵਕ ਚਰਚਾ ਕੀਤੀ ਗਈ। ਇਹਨਾਂ ਸਕੀਮਾਂ ਅਧੀਨ ਪ੍ਰਾਜੈਕਟਾਂ ਦੀ ਸੂਚੀ ਅਤੇ ਐਕਸ਼ਨ ਪਲਾਨ ਅਧੀਨ ਪ੍ਰਾਪਤ ਹੋਈ ਰਾਸ਼ੀ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਚਲ ਰਹੇ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕੀਤਾ ਜਾਵੇ।

ਇਸੇ ਤਰ੍ਹਾਂ ਹੀ ਸੂਬੇ ਵਿੱਚ ਬਣ ਰਹੇ ਸੀਵਰੇਜ਼ ਟਰੀਟਮੈਂਟ ਪਲਾਂਟਾਂ ਅਤੇ ਵਾਟਰ ਟਰੀਟਮੈਂਟ ਪਲਾਂਟਾਂ ਲਈ ਢੁਕਵੀਂ ਜਗ੍ਹਾਂ ਦੀ ਉਪਲੱਬਧਤਾ ਬਾਰੇ ਵਿਸਥਾਰ ਪੂਰਵਕ ਚਰਚਾ ਕਰਦਿਆਂ ਕਿਹਾ ਕਿ ਜਿਥੇ ਕਿਤੇ ਸੀਵਰੇਜ਼ ਟਰੀਟਮੈਂਟ ਪਲਾਂਟਾਂ ਅਤੇ ਵਾਟਰ ਟਰੀਟਮੈਂਟ ਪਲਾਂਟਾਂ ਲਈ ਜਗ੍ਹਾ ਦੀ ਭਾਲ ਕਰਨ ਵਿੱਚ ਜਾਂ ਕਿਸੇ ਹੋਰ ਵਿਕਾਸ ਕਾਰਜ਼ਾਂ ਵਿੱਚ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਪੇਸ਼ ਆਉਂਦੀ ਹੈ ਉਥੇ ਸਬੰਧਤ ਹਲਕੇ ਦੇ ਵਿਧਾਇਕ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਸਮੱਸਿਆ ਦਾ ਨਿਪਟਾਰਾ ਕਰਵਾਇਆ ਜਾਵੇ।

ਮੰਤਰੀ (Meet Hayer) ਨੇ ਅੱਗੇ ਕਿਹਾ ਕਿ ਸਾਡੀ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਵੱਲ ਵਿਸ਼ੇਸ਼ ਤਰਜੀਹ ਦੇ ਰਹੀ ਹੈ। ਇਸ ਲਈ ਉਨ੍ਹਾਂ ਨੇ ਅਧਿਕਾਰੀਆਂ ਨੂੰ ਕੂੜਾ ਮੁਕਤ ਸ਼ਹਿਰ ਬਣਾਉਣ ਲਈ ਕੂੜੇ ਦਾ ਨਿਪਟਾਰਾ ਵਿਗਿਆਨਿਕ ਢੰਗ ਨਾਲ ਕਰਨ ਲਈ ਆਖਿਆ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰ ਕੋਲ ਵਿਕਾਸ ਕਾਰਜ਼ਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਇਸ ਲਈ ਸ਼ਹਿਰੀ ਸਥਾਨਕ ਇਕਾਈਆਂ ਵਿੱਚ ਸੀਵਰੇਜ਼ ਅਤੇ ਹੋਰ ਕੰਮਾਂ ਲਈ ਜੇਕਰ ਇਕਪੂਮੈਂਟਸ ਤੇ ਮਸ਼ੀਨਰੀ ਦੀ ਜਰੂਰਤ ਹੋਵੇ ਤਾਂ ਉਹ ਖਰੀਦ ਕਰ ਲਈ ਜਾਵੇ।

ਕੈਬਨਿਟ ਮੰਤਰੀ (Meet Hayer) ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਵਿਕਾਸ ਕਾਰਜਾਂ ਸਬੰਧੀ ਆਪਣੇ ਹਲਕੇ ਦੇ ਵਿਧਾਇਕਾਂ ਨਾਲ ਵਿਕਾਸ ਕਾਰਜਾਂ ਸਬੰਧੀ ਪੂਰੀ ਜਾਣਕਾਰੀ ਸਾਂਝੀ ਕਰਨ ਤਾਂ ਜੋ ਸੂਬਾ ਵਾਸੀਆਂ ਦੀ ਜ਼ਰੂਰਤ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਸਕਣ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਸਬੰਧੀ ਸਕੀਮਾਂ ਨੂੰ ਸਮੇਂ ਸਿਰ ਲਾਗੂ ਕੀਤਾ ਜਾਵੇ ਅਤੇ ਫੰਡਾਂ ਦਾ ਸਹੀ ਇਸਤੇਮਾਲ ਕੀਤਾ ਜਾਵੇ।

ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਤਨਦੇਹੀ ਅਤੇ ਈਮਾਨਦਾਰੀ ਨਾਲ ਕੰਮ ਕਰਨਾ ਯਕੀਨੀ ਬਣਾਉਣ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਸੂਬਾ ਵਾਸੀਆਂ ਨੂੰ ਭ੍ਰਿਸਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਚਾਹੁੰਦੀ ਹੈ। ਇਸ ਲਈ ਜੇਕਰ ਕੋਈ ਵਿਅਕਤੀ ਭ੍ਰਿਸ਼ਟਾਚਾਰ ਕਰਦਾ ਫੜ੍ਹਿਆ ਜਾਂਦਾ ਹੈ ਤਾਂ ਉਸਨੂੰ ਬਖ਼ਸਿਆ ਨਹੀਂ ਜਾਵੇਗਾ।

ਇਸ ਮੌਕੇ ਮੀਟਿੰਗ ਵਿੱਚ ਵਿਧਾਇਕ ਨਰਿੰਦਰ ਕੌਰ ਭਰਾਜ, ਅਮਨਦੀਪ ਕੌਰ ਅਰੋੜਾ, ਬਰਿੰਦਰ ਕੁਮਾਰ ਗੋਇਲ, ਲਾਭ ਸਿੰਘ ਉਗੋਕੇ, ਦਵਿੰਦਰਜੀਤ ਸਿੰਘ ਢੋਸ, ਅਮ੍ਰਿੰਤਪਾਲ ਸਿੰਘ, ਮਨਜੀਤ ਸਿੰਘ ਅਤੇ ਵਿਧਾਇਕਾਂ ਦੇ ਪ੍ਰਤੀਨਿਧੀਆਂ ਤੋਂ ਇਲਾਵਾ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਸੀ.ਈ.ਓ ਮਾਲਵਿੰਦਰ ਸਿੰਘ ਜੱਗੀ, ਪੀ.ਐਮ.ਆਈ.ਡੀ.ਸੀ. ਦੇ ਸੀ.ਈ.ਓ ਦੀਪਤੀ ਉੱਪਲ, ਮਿਉਂਸਪਲ ਕੌਂਸਲ/ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਫਸਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

The post ਖੇਡ ਮੰਤਰੀ ਮੀਤ ਹੇਅਰ ਅਤੇ ਵੱਖ-ਵੱਖ ਹਲਕਿਆਂ ਦੇ ਵਿਧਾਇਕਾਂ ਦੀ ਹਾਜ਼ਰੀ ‘ਚ ਵੱਖ-ਵੱਖ ਸਕੀਮਾਂ ਅਧੀਨ ਕੰਮਾਂ ਦੀ ਕੀਤੀ ਸਮੀਖਿਆ ਬੈਠਕ appeared first on TheUnmute.com - Punjabi News.

Tags:
  • breaking-news
  • latest-news
  • meet-hayer
  • news
  • punjab-news
  • sports
  • sports-minister
  • the-unmute-breaking-news
  • the-unmute-latest-news

ਮੈਲਬੌਰਨ, 16 ਜਨਵਰੀ 2024: ਮੈਲਬੌਰਨ (Melbourne) ‘ਚ ਆਪਣੇ ਦੋਸਤਾਂ ਨਾਲ ਬੀਚ ‘ਤੇ ਛੁੱਟੀ ਮਨਾਉਣ ਗਏ 27 ਸਾਲਾ ਸਾਹਿਲ ਦੀ ਸਮੁੰਦਰ ‘ਚ ਡੁੱਬਣ ਕਾਰਨ ਮੌਤ ਹੋ ਗਈ | ਮ੍ਰਿਤਕ ਨੌਜਵਾਨ ਕ੍ਰੈਨਬੋਰਨ ਈਸਟ (Cranbourne East) ਦਾ ਰਹਿਣ ਵਾਲਾ ਸੀ | ਪ੍ਰਾਪਤ ਜਾਣਕਾਰੀ ਮੁਤਾਬਕ ਹਰਿਆਣਾ ਦੇ ਕਰਨਾਲ (ਪਿੰਡ ਕੈਮਲਾ) ਦਾ ਨੌਜਵਾਨ ਸਾਹਿਲ 12 ਜਨਵਰੀ ਨੂੰ ਆਪਣੇ ਦੋਸਤਾਂ ਨਾਲ ਵਿਕਟੋਰੀਆ ਦੇ ਕਿਲਕੁੰਡਾ ਸਰਫ ਬੀਚ (Kilcunda Surf Beach) ‘ਤੇ ਗਿਆ ਸੀ। ਇਸਤੋਂ ਬਾਅਦ ਜਦੋਂ ਸਾਰੇ ਦੋਸਤ ਵਾਪਸ ਘਰ ਮੁੜਨ ਹੀ ਲੱਗੇ ਤਾਂ ਸਾਹਿਲ ਦਾ ਚਮਸ਼ਾ ਪਾਣੀ ‘ਚ ਡਿੱਗ ਗਿਆ, ਜਿਵੇਂ ਹੀ ਉਸ ਨੇ ਝੁਕ ਕੇ ਚਸ਼ਮਾ ਚੁੱਕਣ ਦੀ ਕੋਸ਼ਿਸ਼ ਤਾਂ ਪਾਣੀ ਦੀ ਤੇਜ਼ ਲਹਿਰ ਆਈ ਅਤੇ ਸਾਹਿਲ ਨੂੰ ਆਪਣੇ ਨਾਲ ਸਮੁੰਦਰ ਦੀ ਡੂੰਘਾਈ ‘ਚ ਖਿੱਚ ਕੇ ਲੈ ਗਈ।

ਇਸ ਦੌਰਾਨ ਦੋਸਤਾਂ ਨੇ ਸਾਹਿਲ ਨੂੰ ਬਚਾਉਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਪਰ ਉਸ ਦਾ ਕੋਈ ਸੁਰਾਗ ਨਹੀਂ ਮਿਲਿਆ। ਧੁੰਦ ਅਤੇ ਹਨ੍ਹੇਰਾ ਇੰਨਾ ਜ਼ਿਆਦਾ ਸੀ ਕਿ ਸਾਹਿਲ ਦਾ ਕੁਝ ਪਤਾ ਨਹੀਂ ਲੱਗ ਸਕਿਆ । ਕੁਝ ਘੰਟਿਆਂ ਬਾਅਦ ਉਸ ਦੀ ਲਾਸ਼ ਬਾਸ ਕੋਸਟ (Bass Coast) ਤੋਂ ਬਰਾਮਦ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਚਾਰ ਸਾਲ ਪਹਿਲਾਂ ਹੀ ਸਾਹਿਲ ਨਾਲ ਵਿਆਹੀ ਅੰਨੂ (28) ਉਸ ਨਾਲ ਉਸ ਸ਼ਾਮ ਬੀਮਾਰ ਹੋਣ ਕਰਕੇ ਨਹੀਂ ਜਾ ਸਕੀ ਸੀ| ਜਦੋਂ ਬਿਨਾਂ ਸਾਹਿਲ ਤੋਂ ਬਾਕੀ ਦੋਸਤ ਉਸਦੇ ਘਰ ਪਰਤੇ ਅਤੇ ਅੰਨੂ ਨੂੰ ਸਾਰੀ ਗੱਲ ਦੱਸੀ, ਤਾਂ ਉਨ੍ਹਾਂ ਨੂੰ ਗਹਿਰਾ ਸਦਮਾ ਲੱਗਾ |

ਗੌਰਵ ਦੇ ਮੁਤਾਬਕ ਅਜੇ 5 ਮਹੀਨੇ ਪਹਿਲਾਂ ਹੀ ਉਸ ਨੂੰ ਪਰਮਾਨੈਂਟ ਰੈਜ਼ੀਡੈਂਸੀ (ਪੀ.ਆਰ.) ਮਿਲੀ ਸੀ। ਸਾਲ 2020 ‘ਚ ਉਸ ਦਾ ਪਾਣੀਪਤ ਦੇ ਇੱਕ ਪਿੰਡ ਦੀ ਅਨੂੰ ਨਾਲ ਵਿਆਹ ਹੋਇਆ ਸੀ। ਵਿਆਹ ਤੋਂ ਬਾਅਦ ਉਹ ਕੋਵਿਡ ਦਰਮਿਆਨ ਆਸਟ੍ਰੇਲੀਆ ਨਾ ਆ ਸਕੀ, ਪਰ 2022 ‘ਚ ਸਾਹਿਲ, ਅਨੂੰ ਨੂੰ ਵੀ ਆਪਣੇ ਨਾਲ ਆਸਟ੍ਰੇਲੀਆ ਲੈ ਕੇ ਆ ਗਿਆ ਸੀ ਅਤੇ ਅਜੇ ਤਿੰਨ ਮਹੀਨੇ ਪਹਿਲਾਂ ਹੀ ਉਹਨਾਂ ਨੇ ਆਪਣਾ ਘਰ ਖਰੀਦਿਆ ਸੀ। ਸਾਹਿਲ ਕੈਬਿਨੇਟ ਮੇਕਰ ਦਾ ਕੰਮ ਕਰਦਾ ਸੀ ਅਤੇ ਭਾਰਤ ਵਿਚਲੇ ਆਪਣੇ ਘਰ ਦਾ ਬਹੁਤਾ ਖਰਚ ਵੀ ਖੁਦ ਹੀ ਚੁੱਕਦਾ ਸੀ।

ਅੰਨੂ ਦੀ ਹਾਲਤ ਠੀਕ ਨਾ ਵੇਖ ਕੇ ਦੋਸਤਾਂ ਨੇ ਖੁਦ ਉਸ ਨੂੰ ਅਗਲੇ ਦਿਨ ਦੀ ਭਾਰਤ ਦੀ ਟਿਕਟ ਕਰਕੇ ਨਾਲ ਲੈ ਆਏ । ਪਰ ਹੁਣ ਸਾਹਿਲ ਦੀ ਮ੍ਰਿਤਕ ਦੇਹ ਲੈ ਕੇ ਜਾਣ ਅਤੇ ਪਰਿਵਾਰ ਨੂੰ ਥੋੜ੍ਹੀ ਬਹੁਤ ਮਾਲੀ ਮੱਦਦ ਖਾਤਰ ਇੱਕ ਡੋਨੇਸ਼ਨ ਪੇਜ ਸ਼ੁਰੂ ਕੀਤਾ ਗਿਆ ਹੈ | ਸਾਹਿਲ ਦੇ ਮਾਂ ਪਿਓ ਅਤੇ ਭੈਣਾਂ ਆਪਣੇ ਲਾਡਲੇ ਦੀ ਉਡੀਕ ਕਰ ਰਹੇ ਹਨ।

The post ਮੈਲਬੌਰਨ: ਆਪਣੇ ਦੋਸਤਾਂ ਨਾਲ ਬੀਚ ‘ਤੇ ਛੁੱਟੀ ਮਨਾਉਣ ਗਏ ਹਰਿਆਣਾ ਦੇ ਨੌਜਵਾਨ ਦੀ ਸਮੁੰਦਰ ‘ਚ ਡੁੱਬਣ ਕਾਰਨ ਮੌਤ appeared first on TheUnmute.com - Punjabi News.

Tags:
  • australia-news
  • beach
  • breaking-news
  • death
  • indian-youth
  • melbourne
  • news

ਜਸ਼ਨਦੀਪ ਕੌਰ ਇਨਸਾਫ਼ ਮੋਰਚੇ 'ਚ ਵੱਡੀ ਗਿਣਤੀ ਆਗੂਆਂ ਨੇ ਭਰੀ ਹਾਜ਼ਰੀ

Tuesday 16 January 2024 05:36 PM UTC+00 | Tags: breaking-news jashandeep-kaur jashndeep-kaur-insaf-morche punjabi-university

ਪਟਿਆਲਾ 16 ਜਨਵਰੀ 2024: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਵਿਦਿਆਰਥਣ ਜਸ਼ਨਦੀਪ ਕੌਰ ਦੀ ਮੌਤ ਅਤੇ ਪ੍ਰੋਫ਼ੈਸਰ ਵੱਲੋਂ ਵਿਦਿਆਰਥਣਾਂ ਅਤੇ ਵਿਦਿਆਰਥੀਆਂ ਨਾਲ ਅਸ਼ਲੀਲ ਵਿਵਹਾਰ ਦੇ ਮਾਮਲੇ ਸਬੰਧੀ ਯੂਨੀਵਰਸਿਟੀ ਦੇ ਮੁੱਖ ਗੇਟ ਉੱਤੇ ਜਸ਼ਨਦੀਪ ਕੌਰ ਇਨਸਾਫ਼ ਮੋਰਚੇ ਵੱਲੋਂ ਪਿਛਲੇ ਸਾਲ 18 ਦਸੰਬਰ 2023 ਤੋਂ ਦਿਨ ਰਾਤ ਦਾ ਧਰਨਾ ਚੱਲ ਰਿਹਾ।

ਮ੍ਰਿਤਕਾ ਜਸ਼ਨਦੀਪ ਕੌਰ ਦੇ ਪਿਤਾ ਹਰਚਰਨ ਸਿੰਘ ਪਹਿਲੇ ਦਿਨ ਤੋਂ ਧਰਨੇ ਵਿੱਚ ਡਟੇ ਹੋਏ ਹਨ। ਅੱਜ ਮੋਰਚੇ ਵਿਚ ਵੱਡੀ ਗਿਣਤੀ ਵਿਚ ਰਾਜਨੀਤੀਕ ਧਾਰਮਿਕ, ਕਿਸਾਨ ਮਜ਼ਦੂਰ ਜਥੇਬੰਦੀਆਂ, ਬੁੱਧੀਜੀਵੀਆਂ, ਸਮਾਜਸੇਵੀ ਅਤੇ ਪੰਥਕ ਸ਼ਖਸ਼ੀਅਤਾਂ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਭਰੀ ਅਤੇ ਯੂਨੀਵਰਸਿਟੀ ਵਿਖੇ ਰੋਸ਼ ਪ੍ਰਦਰਸਨ ਕਰਦਿਆਂ ਮਾਰਚ ਕੀਤਾ ਗਿਆ। ਮੋਰਚੇ ਵੱਲੋਂ ਡਿਪਟੀ ਕਮਿਸ਼ਨਰ ਪਟਿਆਲਾ ਦੇ ਨਾਂ ਮੰਗ ਪੱਤਰ ਬਲਜੀਤ ਵਿਰਕ ਡੀਐਸਪੀ ਨੂੰ ਦਿੱਤਾ ਗਿਆ ਅਤੇ ਜਲਦ ਮੰਗਾਂ ਨੂੰ ਅਮਲ ਵਿਚ ਲਿਆਉਣ ਦਾ ਭਰੋਸਾ ਦਿੱਤਾ। ਮੋਰਚੇ ਵੱਲੋਂ ਮੰਗ ਕੀਤੀ ਗਈ ਕਿ ਮਿਰਤਕ ਜਸ਼ਨਦੀਪ ਕੌਰ ਦੀ ਮੌਤ ਦੇ ਜ਼ਿੰਮੇਵਾਰ ਪ੍ਰੋਫ਼ੈਸਰ ਸੁਰਜੀਤ ਸਮੇਤ ਯੂਨੀਵਰਸਿਟੀ ਅਧਿਕਾਰੀਆਂ ਉੱਪਰ ਪਰਚਾ ਦਰਜ ਕੀਤਾ ਜਾਵੇ।

ਵਿਦਿਆਰਥਣਾਂ ਅਤੇ ਵਿਦਿਆਰਥੀਆਂ ਨਾਲ ਅਸ਼ਲੀਲ ਵਿਵਹਾਰ ਵਾਲੇ ਪ੍ਰੋਫ਼ੈਸਰ ਨੂੰ ਬਰਖ਼ਾਸਤ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇ । ਉਹਨਾਂ ਕਿਹਾ ਜਿਨ੍ਹਾਂ ਸਮਾਂ ਇਨਸਾਫ਼ ਨਹੀਂ ਮਿਲਦਾ ਉਹਨਾਂ ਸਮਾਂ ਸੰਘਰਸ਼ ਚਲਦਾ ਰਹੇਗਾ ।ਮੋਰਚੇ ਦੇ ਆਗੂਆਂ ਨੇ ਕਿਹਾ ਕਿ ਯੂਨੀਵਰਸਿਟੀ ਵੱਲੋਂ ਇਨਸਾਫ਼ ਦੀ ਮੰਗ ਕਰਨ ਵਾਲੇ ਵਿਦਿਆਰਥੀਆਂ ਦੀ ਇਨਸਾਫ਼ ਲਈ ਬੁਲੰਦ ਆਵਾਜ਼ ਨੂੰ ਬੰਦ ਕਰਨ ਲਈ ਵਿਦਿਆਰਥੀਆਂ ਨੂੰ ਮੁਅੱਤਲ ਕੀਤਾ ਗਿਆ ਅਤੇ ਪਰਚੇ ਕੀਤੇ ਗਏ ਹਨ , ਉਹਨਾਂ ਕਿਹਾ ਕਿ ਜਦੋਂ ਤੱਕ ਦੋਸ਼ੀ ਪ੍ਰੋਫ਼ੈਸਰ ਉਤੇ ਕਾਨੂੰਨੀ ਕਾਰਵਾਈ ਨਹੀਂ ਹੁੰਦੀ ਉਨ੍ਹਾਂ ਸਮਾਂ ਉਹ ਇਨਸਾਫ਼ ਲਈ ਡਟੇ ਰਹਿਣਗੇ।

ਮੋਰਚੇ ਵਿਚ ਡਾ ਪਿਆਰੇ ਲਾਲ ਗਰਗ, ਰਾਜਵਿੰਦਰ ਸਿੰਘ ਰਾਹੀ,ਡਾ ਖੁਸ਼ਹਾਲ ਸਿੰਘ,ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਮਨਵੀਰ ਸਿੰਘ ਟਿਵਾਣਾ, ਬਾਬਾ ਬਖਸ਼ੀਸ਼ ਸਿੰਘ,ਗੰਗਬੀਰ ਰਾਠੌਰ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਤੋਂ ਪ੍ਰੋਫ਼ੈਸਰ ਮਹਿੰਦਰਪਾਲ ਸਿੰਘ, ਬੀਕੇਯੂ ਕ੍ਰਾਂਤੀਕਾਰੀ ਦੇ ਸੂਬਾ ਆਗੂ ਜਰਨੈਲ ਸਿੰਘ ਕਾਲੇਕੇ, ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੇ ਮੈਂਬਰ ਬਲਦੇਵ ਸਿੰਘ ਸਿਰਸਾ, ਹਰਵਿੰਦਰ ਸਿੰਘ ਘੁੰਮਣ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਤੋਂ ਗੁਰਸੇਵਕ ਸਿੰਘ, ਜ਼ਬਰ ਵਿਰੋਧੀ ਸੰਘਰਸ਼ ਕਮੇਟੀ ਦੇ ਸੂਬਾ ਆਗੂ ਗੁਰਵਿੰਦਰ ਸਿੰਘ ਸਾਦੀਹਰੀ, ਕੌਮੀ ਇਨਸਾਫ਼ ਮੋਰਚੇ ਤੋਂ ਸਰਦਾਰ ਜਗਤਾਰ ਸਿੰਘ ਹਵਾਰਾ ਦੇ ਧਰਮੀ ਪਿਤਾ ਸਰਦਾਰ ਗੁਰਚਰਨ ਸਿੰਘ, ਬੀਕੇਯੂ ਰਾਜੇਵਾਲ ਤੋਂ ਗੁਰਦੀਪ ਸਿੰਘ ਰੁੜਕੀ, ਹਰਵਿੰਦਰ ਸਿੰਘ ਉਕਸੀ, ਬੀਕੇਯੂ ਭਟੇੜੀ ਕਲਾਂ ਤੋਂ ਜੰਗ ਸਿੰਘ ਭਟੇੜੀ, ਬੀਕੇਯੂ ਏਕਤਾ ਤੋਂ ਨਾਜ਼ਰ ਸਿੰਘ, ਅਮਰੀਕ ਸਿੰਘ, ਆਲ ਇੰਡੀਆ ਕਿਸਾਨ ਫੈਡਰੇਸ਼ਨ ਤੋਂ ਪਵਨ ਕੁਮਾਰ ਸੋਗਲ, ਸੈਫ਼ੀ ਸਰਪ੍ਰਸਤ ਪੁਸ਼ਪਿੰਦਰ ਸਿੰਘ ਤਾਊ, ਸੰਦੀਪ ਕੌਰ ਸੋਖਲ, Nsui ਤੋਂ ਦੀਪ ਟਿਵਾਣਾ, ਬੀਕੇਯੂ ਸੂਬਾ ਸਕੱਤਰ ਜਤਿੰਦਰ ਪਾਲ ਸਿੰਘ, ਬਿਕਰਮਜੀਤ ਸਿੰਘ ਬਾਜਵਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਹਾਜ਼ਰੀ ਭਰੀ। ਮੋਰਚੇ ਦੇ ਆਗੂਆਂ ਨੇ ਕਿਹਾ ਕਿ ਜੇਕਰ ਉਹਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਂਦੇ ਦਿਨੀਂ ਵੱਡਾ ਸੰਘਰਸ਼ ਵਿੱਢਿਆ ਜਾਵੇਗਾ।

The post ਜਸ਼ਨਦੀਪ ਕੌਰ ਇਨਸਾਫ਼ ਮੋਰਚੇ ‘ਚ ਵੱਡੀ ਗਿਣਤੀ ਆਗੂਆਂ ਨੇ ਭਰੀ ਹਾਜ਼ਰੀ appeared first on TheUnmute.com - Punjabi News.

Tags:
  • breaking-news
  • jashandeep-kaur
  • jashndeep-kaur-insaf-morche
  • punjabi-university
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form