TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਬੈਂਕ ਤੋਂ 25 ਲੱਖ ਰੁਪਏ ਦਾ ਕਰਜਾ ਲੈ ਕੇ ਫਰਾਡ ਕਰਨ ਵਾਲਾ ਭਗੋੜਾ ਵਿਜੀਲੈਂਸ ਬਿਉਰੋ ਵੱਲੋਂ ਕਾਬੂ Friday 19 January 2024 06:23 AM UTC+00 | Tags: bank-loan bank-loan-scam crime news vigilance-bureau ਚੰਡੀਗੜ 18 ਜਨਵਰੀ 2024: ਪੰਜਾਬ ਵਿਜੀਲੈਂਸ ਬਿਉਰੋ (Vigilance Bureau) ਵਲੋਂ ਪੰਜਾਬ ਗ੍ਰਾਮੀਣ ਬੈਂਕ, ਬ੍ਰਾਂਚ ਜਗਤਪੁਰ ਜੱਟਾਂ, ਫਗਵਾੜਾ, ਜ਼ਿਲਾ ਕਪੂਰਥਲਾ ਵਿੱਚ ਹੋਏ ਫਰਾਡ ਦੇ ਸਬੰਧ ਵਿੱਚ ਭਗੌੜੇ ਚਲੇ ਆ ਰਹੇ ਮੁਲਜ਼ਮ ਸ਼ਰਨਜੀਤ ਸਿੰਘ ਵਾਸੀ ਪਿੰਡ ਵਾਸੀ ਪਿੰਡ ਚੱਕ ਹਕੀਮ, ਫਗਵਾੜਾ, ਹਾਲ ਵਾਸੀ ਬੱਸੀ ਬਲਦਾਦ, ਹੁਸ਼ਿਆਰਪੁਰ ਨੂੰ ਜਾਅਲੀ ਦਸਤਾਵੇਜ਼ਾਂ ਦੇ ਅਧਾਰ 'ਤੇ ਮਿਲੀਭੁਗਤ ਨਾਲ 25,00,000 ਰੁਪਏ ਦਾ ਕਰਜਾ ਮੰਨਜੂਰ ਕਰਵਾ ਕੇ ਬੈਂਕ ਨਾਲ ਧੋਖਾਦੇਹੀ ਕਰਨ ਦੇ ਦੋਸ਼ਾਂ ਹੇਠ ਅੱਜ ਗ੍ਰਿਫਤਾਰ ਕਰ ਲਿਆ ਹੈ ਜੋ ਕਿ ਪਿਛਲੇ 3 ਸਾਲ 4 ਮਹੀਨੇ ਤੋਂ ਭਗੌੜਾ ਚਲਿਆ ਆ ਰਿਹਾ ਸੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ (Vigilance Bureau) ਦੇ ਇੱਕ ਬੁਲਾਰੇ ਨੇ ਦੱਸਿਆ ਕਿ ਉਕਤ ਧੋਖਾਧੜੀ ਵਿਰੁੱਧ ਵਿਜੀਲੈਂਸ ਇਨਕੁਆਰੀ ਨੰਬਰ 10/2017 ਜਿਲਾ ਜਲੰਧਰ ਦੀ ਪੜਤਾਲ 'ਤੇ ਮੁੱਕਦਮਾ ਨੰਬਰ 11 ਮਿਤੀ 31-08-2020 ਨੂੰ ਆਈਪੀਸੀ ਦੀਆਂ ਧਾਰਾਵਾਂ 409, 420, 467, 468, 471, 120-ਬੀ ਅਤੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) (ਏ) (2) ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਖੇ ਦਰਜ ਕੀਤਾ ਹੋਇਆ ਹੈ। ਉਨਾਂ ਦੱਸਿਆ ਕਿ ਉਕਤ ਮੁਲਜ਼ਮ ਨੇ ਇਹ ਕਰਜਾ ਬੈਂਕ ਮੈਨੇਜਰ ਹਰਭਜਨ ਸਿੰਘ ਕਪੂਰ ਅਤੇ ਬੈਕ ਪੈਨਲ ਦੇ ਵੈਲੂਅਰ ਸਤੀਸ਼ ਕੁਮਾਰ ਸ਼ਰਮਾ ਦੀ ਮਿਲੀਭੁਗਤ ਨਾਲ ਮਨਜ਼ੂਰ ਕਰਵਾਇਆ ਸੀ। ਉਨਾਂ ਦੱਸਿਆ ਕਿ ਕਿ ਉਪਰੋਕਤ ਮੁਕੱਦਮੇ ਵਿੱਚ ਕੁੱਲ 16 ਦੋਸ਼ੀ ਸ਼ਾਮਲ ਹਨ ਜਿਨਾਂ ਵਿੱਚੋਂ ਛੇ ਦੋਸ਼ੀਆਂ – ਰਾਜ ਕੁੵਮਾਰ ਵਾਸੀ ਠਠਿਆਲਾ ਮੁਹੱਲਾ, ਫਗਵਾੜਾ, ਵੈਲੂਅਰ ਸਤੀਸ਼ ਕੁਮਾਰ ਸ਼ਰਮਾ, ਸੁਭਾਸ਼ ਕੁਮਾਰ ਵਾਸੀ ਮਹਿੰਦਵਾਣੀ, ਜ਼ਿਲਾ ਹੁਸ਼ਿਆਰਪੁਰ, ਅਵਤਾਰ ਸਿੰਘ ਵਾਸੀ ਆਸ਼ਾ ਪਾਰਕ ਕਲੋਨੀ, ਫਗਵਾੜਾ, ਪੰਕਜ ਵਾਸੀ ਮੁਹੱਲਾ ਰਤਨਪੁਰਾ, ਫਗਵਾੜਾ, ਰਜੇਸ਼ ਕੁਮਾਰ ਵਾਸੀ ਮੁਹੱਲਾ ਰਤਨਪੁਰਾ, ਫਗਵਾੜਾ ਅਤੇ ਸਤੀਸ਼ ਝਾਅ ਵਾਸੀ ਪਿੰਡ ਵਾਸੀ ਪਿੰਡ ਚੱਕ ਹਕੀਮ, ਫਗਵਾੜਾ ਨੂੰ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਬਾਕੀ ਰਹਿੰਦੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਵਿਜੀਲੈਂਸ ਬਿਉਰੋ ਵੱਲੋਂ ਭਾਲ ਕੀਤੀ ਜਾ ਰਹੀ ਹੈ ਜਿਨਾਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਇਸ ਕੇਸ ਦੇ ਹੋਰ ਵੇਰਵੇ ਦਿੰਦਿਆਂ ਉਨਾਂ ਦੱਸਿਆ ਕਿ ਵਿਜੀਲੈਂਸ ਵੱਲੋਂ ਪੜਤਾਲ ਦੌਰਾਨ ਪਾਇਆ ਗਿਆ ਕਿ ਪਿੰਡ ਚੱਕ ਹਕੀਮ ਦੇ ਕੁੱਲ ਰਕਬਾ 35 ਕਨਾਲ 03 ਮਰਲੇ ਵਿੱਚ ਭਾਈ ਘਨੱਈਆ ਇਨਕਲੇਵ ਨਾਮੀ ਰਿਹਾਇਸ਼ੀ ਕਾਲੋਨੀ ਬਣੀ ਹੋਈ ਹੈ। ਇਸ ਕਾਲੋਨੀ ਦੇ ਉਕਤ ਖਸਰਾ ਨੰਬਰਾਂ ਦੇ ਰਕਬੇ ਵਿੱਚੋਂ ਸੁਖਵਿੰਦਰ ਕੌਰ ਅਟਵਾਲ ਤੇ ਮਨਿੰਦਰ ਕੌਰ ਅਟਵਾਲ ਦੀ 8 ਕਨਾਲ 15 ਮਰਲੇ ਦੀ ਹਿੱਸਾ ਬਰਾਬਰ ਮਾਲਕੀ ਸੀ ਜਿਹਨਾ ਨੇ ਆਪਣੀ ਜਮੀਨ ਦੀ ਦੇਖਭਾਲ ਅਤੇ ਖਰੀਦੋ-ਫਰੋਖਤ ਲਈ ਗੁਰਚਰਨ ਸਿੰਘ ਅਟਵਾਲ ਵਾਸੀ ਪਿੰਡ ਅਨੋਖਵਾਲ ਨੂੰ ਦੋ ਵੱਖ-ਵੱਖ ਦਸਤਾਵੇਜ਼ਾਂ ਰਾਂਹੀ ਮੁਖਤਿਆਰੇ ਆਮ ਮੁਕੱਰਰ ਕੀਤਾ ਹੋਇਆ ਸੀ ਜਿਸ ਨੇ ਅੱਗੇ ਰਾਜ ਕੁਮਾਰ ਵਾਸੀ ਠਠਿਆਰਾ ਮੁਹੱਲਾ, ਫਗਵਾੜਾ ਨੂੰ ਮੁਖਤਿਆਰੇ ਖਾਸ ਮੁਕੱਰਰ ਕਰ ਦਿੱਤਾ। ਉਨਾਂ ਦੱਸਿਆ ਕਿ ਰਾਜ ਕੁਮਾਰ ਦੇ ਦੱਸਣ ਅਨੁਸਾਰ ਉਹ ਸਾਲ 2009-10 ਦੌਰਾਨ ਉਕਤ ਅਵਤਾਰ ਸਿੰਘ ਫਗਵਾੜਾ ਕੋਲ ਪ੍ਰਾਈਵੇਟ ਤੌਰ 'ਤੇ ਕੰਮ ਕਰਦਾ ਸੀ ਤਾਂ ਇਹ ਦਸਤਾਵੇਜ਼ ਉਸ ਦੇ ਮਾਲਕ ਅਵਤਾਰ ਸਿੰਘ ਨੇ ਨਾਲ ਸਾਜਬਾਜ ਹੋ ਕੇ ਉਸ ਦੇ ਨਾਮ ਰਜਿਸਟਰਡ ਕਰਵਾਇਆ ਸੀ। ਗੁਰਚਰਨ ਸਿੰਘ ਦਾ ਅਵਤਾਰ ਸਿੰਘ ਜਾਣਕਾਰ ਵੀ ਸੀ। ਪਿੰਡ ਚੱਕ ਹਕੀਮ ਵਿਖੇ ਭਾਈ ਘਨੱਈਆ ਇਨਕਲੇਵ ਕਾਲੋਨੀ ਦਾ ਕਰੀਬ 101 ਮਰਲੇ ਰਕਬਾ ਵੱਖ-ਵੱਖ ਪਲਾਟਾਂ ਦੇ ਰੂਪ ਵਿੱਚ ਵਿੱਕਰੀ ਹੋ ਜਾਣ ਤੋ ਬਾਅਦ ਕਰੀਬ-ਕਰੀਬ 74 ਮਰਲੇ ਰਕਬਾ, ਜੋ ਸੜਕਾਂ ਅਤੇ ਗਲੀਆਂ ਦਾ ਬਕਾਇਆ ਬਚ ਗਿਆ ਉਸ ਦੀ ਮਾਲਕੀ ਮਾਲ ਰਿਕਾਰਡ ਦੀ ਜਮਾਂਬੰਦੀ ਵਿੱਚ ਅਸਲ ਮਾਲਕਾਂ ਦੇ ਨਾਮ ਉਤੇ ਹੀ ਚੱਲ ਰਹੀ ਸੀ। ਰਾਜ ਕੁਮਾਰ (ਮੁਖਤਿਆਰੇ ਖਾਸ) ਅਤੇ ਇਸ ਦੇ ਮਾਲਕ ਅਵਤਾਰ ਸਿੰਘ ਨੇ ਫਰਾਡ ਕਰਨ ਦੀ ਨੀਯਤ ਨਾਲ ਮਹਿਕਮਾ ਮਾਲ ਤੋਂ ਫਰਦ ਜਮਾਂਬੰਦੀ ਕਢਵਾ ਕੇ ਪਿੰਡ ਚੱਕ ਹਕੀਮ ਦੀ ਭਾਈ ਘਨੱਈਆ ਇਨਕਲੇਵ ਕਲੋਨੀ ਦੀਆਂ ਸੜਕਾਂ ਵਾਲੇ ਬਚਦੇ ਰਕਬੇ (ਕਰੀਬ 74 ਮਰਲੇ) ਵਿੱਚੋਂ ਛੋਟੇ-ਛੋਟੇ ਪਲਾਟ ਵੇਚਣ ਸਬੰਧੀ ਰਾਜ ਕੁਮਾਰ (ਮੁਖਤਿਆਰੇ ਖਾਸ) ਨੇ ਆਪਣੇ ਮਾਲਕ ਅਵਤਾਰ ਸਿੰਘ, ਪ੍ਰਦੀਪ ਕੁਮਾਰ, ਪੰਕਜ ਕੁਮਾਰ ਅਤੇ ਹੋਰ ਜਾਣਕਾਰੀ ਵਿਅਕਤੀਆਂ ਦੇ ਨਾਮ ਇਕਰਾਰਨਾਮੇ ਲਿਖ ਦਿੱਤੇ ਜੋ ਬਾਅਦ ਵਿੱਚ ਇਨਾਂ ਵਿਅਕਤੀਆਂ ਨੇ ਆਪਣੇ ਹੱਕ ਵਿੱਚ ਲਿਖੇ ਹੋਏ ਇਕਰਾਰਨਾਮੇ ਉਕਤ ਪੰਜਾਬ ਗ੍ਰਾਮੀਣ ਬੈਂਕ ਵਿਖੇ ਮੈਨੇਜਰ ਹਰਭਜਨ ਸਿੰਘ ਕਪੂਰ ਨੂੰ ਦੇ ਕੇ ਬੈਂਕ ਦੇ ਵੈਲੂਅਰ ਸਤੀਸ਼ ਕੁਮਾਰ ਸ਼ਰਮਾ ਦੀ ਮਿਲੀਭੁਗਤ ਨਾਲ ਨਵੇ ਮਕਾਨਾਂ ਦੀ ਉਸਾਰੀ ਸਬੰਧੀ ਬੈਕ ਤੋਂ ਲੱਖਾਂ ਰੁਪਏ ਦਾ ਕਰਜਾ ਮੰਨਜੂਰ ਕਰਵਾ ਲਿਆ ਜਦੋਂ ਕਿ ਅਸਲ ਵਿੱਚ ਇਸ ਜਗਾ ਕੋਈ ਮਕਾਨ ਹੀ ਨਹੀਂ ਸੀ ਬਣ ਸਕਦਾ ਤੇ ਨਾ ਹੀ ਇੰਨਾਂ ਨੇ ਕਿਤੇ ਕੋਈ ਮਕਾਨ ਦੀ ਉਸਾਰੀ ਕਰਵਾਈ ਬਲਕਿ ਇਹਨਾਂ ਨੇ ਪਿੰਡ ਚੱਕ ਹਕੀਮ ਵਿੱਚ ਹੀ ਪੈਦੀਆਂ ਦੂਸਰੀਆਂ ਕਲੋਨੀਆਂ ਵਿੱਚ ਲੋਕਾਂ ਦੀਆਂ ਕੋਠੀਆਂ ਅੱਗੇ ਖੜੇ ਹੋ ਕੇ ਫਰਜ਼ੀ ਤੌਰ 'ਤੇ ਬੈਂਕ ਦੇ ਨਾਮ ਆੜ ਰਹਿਣ ਕਰਵਾ ਦਿੱਤੀਆਂ। ਇਸ ਬਾਰੇ ਸਾਰੇ ਫਰਾਡ ਵਿੱਚ ਬੈਂਕ ਮੈਨੇਜਰ ਹਰਭਜਨ ਸਿੰਘ ਕਪੂਰ ਅਤੇ ਵੈਲੂਅਰ ਸਤੀਸ਼ ਕੁਮਾਰ ਸ਼ਰਮਾ ਨੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਕਰਜਾ ਲੈਣ ਵਾਲੇ ਵਿਅਕਤੀਆਂ ਦਾ ਪੂਰਾ-ਪੂਰਾ ਸਾਥ ਦਿੱਤਾ ਜਿਸ ਕਰਕੇ ਇਨਾਂ ਦੋਵਾਂ ਦੀ ਕਰਜਾ ਲੈਣ ਵਾਲੇ ਉਕਤ ਵਿਅਕਤੀਆਂ ਨਾਲ ਮਿਲੀਭੁਗਤ ਹੋਣ ਕਰਕੇ ਬੈਂਕ ਤੇ ਸਰਕਾਰ ਨੂੰ ਕੁੱਲ ਰਕਮ 3,40,71,000 ਰੁਪਏ ਦਾ ਵਿੱਤੀ ਨੁਕਸਾਨ ਹੋਣਾ ਸਾਬਤ ਹੋਇਆ ਸੀ। ਬੁਲਾਰੇ ਨੇ ਦੱਸਿਆ ਕਿ ਇਸੇ ਤਰਾਂ ਉਕਤ ਮੁਲਜਮ ਸ਼ਰਨਜੀਤ ਸਿੰਘ ਵੱਲੋਂ ਵੀ ਮਿਤੀ 29-09-2015 ਨੂੰ ਇੱਕ ਸਾਢੇ 5 ਮਰਲੇ ਦਾ ਫਰਜੀ ਪਲਾਟ ਖਰੀਦਣ ਤੋਂ ਬਾਅਦ ਇੰਤਕਾਲ ਮੰਨਜੂਰ ਕਰਵਾ ਕੇ ਮੈਨੇਜਰ ਹਰਭਜਨ ਸਿੰਘ ਕਪੂਰ ਅਤੇ ਵੈਲੂਅਰ ਸਤੀਸ਼ ਕੁਮਾਰ ਸ਼ਰਮਾ ਦੀ ਮਿਲੀਭੁਗਤ ਨਾਲ ਉਕਤ ਪੰਜਾਬ ਗ੍ਰਾਮੀਣ ਬੈਕ ਤੋਂ ਨਵੇ ਮਕਾਨਾਂ ਦੀ ਉਸਾਰੀ ਸਬੰਧੀ ਬੈਕ ਤੋਂ 25,00,000 ਰੁਪਏ ਦਾ ਕਰਜਾ ਮੰਨਜੂਰ ਕਰਵਾ ਲਿਆ ਗਿਆ ਜਦੋਂ ਕਿ ਅਸਲ ਵਿੱਚ ਇਸ ਨੇ ਕੋਈ ਮਕਾਨ ਦੀ ਉਸਾਰੀ ਹੀ ਨਹੀਂ ਕਰਵਾਈ ਸੀ। ਉਕਤ ਦੋਸ਼ ਦੇ ਅਧਾਰ ਉੱਪਰ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। The post ਬੈਂਕ ਤੋਂ 25 ਲੱਖ ਰੁਪਏ ਦਾ ਕਰਜਾ ਲੈ ਕੇ ਫਰਾਡ ਕਰਨ ਵਾਲਾ ਭਗੋੜਾ ਵਿਜੀਲੈਂਸ ਬਿਉਰੋ ਵੱਲੋਂ ਕਾਬੂ appeared first on TheUnmute.com - Punjabi News. Tags:
|
ਮਨੀ ਲਾਂਡਰਿੰਗ ਮਾਮਲਾ: ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅੱਜ ਅਦਾਲਤ 'ਚ ਪੇਸ਼ੀ Friday 19 January 2024 06:35 AM UTC+00 | Tags: breaking-news crime ed-raid forest-department-scam latest-news money-laundering-case news punjab-congress punjab-news sadhu-singh-dharamsot ਚੰਡੀਗੜ੍ਹ, 19 ਜਨਵਰੀ 2024: ਪੰਜਾਬ ਦੇ ਜੰਗਲਾਤ ਵਿਭਾਗ ਨਾਲ ਸਬੰਧਤ ਕਰੋੜਾਂ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ (Sadhu Singh Dharamsot) ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀਆਂ ਟੀਮਾਂ ਮਾਮਲੇ ਦੀ ਜਾਂਚ ਵਿੱਚ ਜੁਟੀਆਂ ਹੋਈਆਂ ਹਨ। ਜੰਗਲਾਤ ਵਿਭਾਗ ਦੇ ਇਸ ਘਪਲੇ ਵਿੱਚ ਕਈ ਅਧਿਕਾਰੀ ਅਤੇ ਸਿਆਸਤਦਾਨ ਈਡੀ ਦੇ ਰਡਾਰ ‘ਤੇ ਹਨ। ਸਾਧੂ ਸਿੰਘ 3 ਦਿਨਾਂ ਦੇ ਰਿਮਾਂਡ ‘ਤੇ ਸਨ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਤੋਂ ਪੁੱਛਗਿੱਛ ਦੌਰਾਨ ਈਡੀ ਨੂੰ ਕੁਝ ਅਹਿਮ ਜਾਣਕਾਰੀਆਂ ਮਿਲੀਆਂ। ਜਿਕਰਯੋਗ ਹੈ ਕਿ ਈਡੀ ਨੇ ਸੋਮਵਾਰ ਨੂੰ ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ (Sadhu Singh Dharamsot) ਨੂੰ ਗ੍ਰਿਫਤਾਰ ਕੀਤਾ ਸੀ। ਉਸ ਨੂੰ ਈਡੀ ਦੀ ਜਲੰਧਰ ਯੂਨਿਟ ਨੇ ਜੰਗਲਾਤ ਘਪਲੇ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਪੁੱਛਗਿੱਛ ਲਈ ਬੁਲਾਇਆ ਸੀ। ਧਰਮਸੋਤ ਤੋਂ ਇਲਾਵਾ ਨਵੰਬਰ 2023 ਵਿਚ ਈਡੀ ਨੇ ਸੰਗਤ ਸਿੰਘ ਗਿਲਜੀਆ, ਜੰਗਲਾਤ ਵਿਭਾਗ ਦੇ ਕੁਝ ਠੇਕੇਦਾਰਾਂ ਅਤੇ ਉਨ੍ਹਾਂ ਦੇ ਕਰੀਬੀਆਂ ਦੇ ਘਰਾਂ ‘ਤੇ ਛਾਪੇਮਾਰੀ ਕੀਤੀ ਸੀ। ਈਡੀ ਧਰਮਸੋਤ ਦੇ ਨਜ਼ਦੀਕੀ ਸਹਿਯੋਗੀ ਅਤੇ ਜੰਗਲਾਤ ਵਿਭਾਗ ਦੇ ਠੇਕੇਦਾਰ ਹਰਮੋਹਿੰਦਰ ਸਿੰਘ, ਖੰਨਾ ਸਥਿਤ ਨਜ਼ਦੀਕੀ ਸਹਿਯੋਗੀ ਅਤੇ ਕੁਝ ਅਧਿਕਾਰੀਆਂ ਵਿਰੁੱਧ ਕਾਰਵਾਈ ਕਰ ਸਕਦੀ ਹੈ। The post ਮਨੀ ਲਾਂਡਰਿੰਗ ਮਾਮਲਾ: ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅੱਜ ਅਦਾਲਤ ‘ਚ ਪੇਸ਼ੀ appeared first on TheUnmute.com - Punjabi News. Tags:
|
ਸੀਨੀਅਰ ਵਕੀਲ ਇੰਦਰਪਾਲ ਸਿੰਘ ਧੰਨਾ ਬਣੇ ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ Friday 19 January 2024 06:42 AM UTC+00 | Tags: breaking-news chief-information-commissioner-of-punjab inderpal-singh-dhanna information-commissioner-of-punjab news punjab the-unmute-breaking the-unmute-breaking-news the-unmute-latest-news ਚੰਡੀਗੜ੍ਹ, 19 ਜਨਵਰੀ 2024: ਹੁਸ਼ਿਆਰਪੁਰ ਦੇ ਸੀਨੀਅਰ ਵਕੀਲ ਅਤੇ ਉਘੇ ਸਮਾਜ ਸੇਵੀ ਇੰਦਰਪਾਲ ਸਿੰਘ ਧੰਨਾ (Inderpal Singh Dhanna) ਨੂੰ ਪੰਜਾਬ ਸਰਕਾਰ ਨੇ ਮੁੱਖ ਇੰਫੋਰਮੇਸ਼ਨ ਕਮਿਸ਼ਨਰ (ਮੁੱਖ ਸੂਚਨਾ ਕਮਿਸ਼ਨਰ) ਨਿਯੁਕਤ ਕੀਤਾ ਗਿਆ ਹੈ | ਇਸ ਤੋਂ ਪਹਿਲਾਂ ਸਰਕਾਰ ਨੇ ਸੀਨੀਅਰ ਐਡੀਸ਼ਨਲ ਐਡਵੋਕੇਟ ਜਨਰਲ ਪੰਜਾਬ ਵਜੋਂ ਨਿਯੁਕਤ ਸੀ। ਜ਼ਿਕਰਯੋਗ ਹੈ ਕਿ ਇੰਦਰਪਾਲ ਸਿੰਘ ਧੰਨਾ ਦੇ ਦਾਦਾ ਜੀ ਹਰਬਖਸ਼ ਸਿੰਘ ਵੀ ਬੈਰੀਸੱਟਰ ਸਨ ਅਤੇ ਸਾਂਝੇ ਪੰਜਾਬ ਦੇ ਵਿੱਚ ਡਿਪਟੀ ਸਪੀਕਰ ਵੀ ਸਨ। The post ਸੀਨੀਅਰ ਵਕੀਲ ਇੰਦਰਪਾਲ ਸਿੰਘ ਧੰਨਾ ਬਣੇ ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ appeared first on TheUnmute.com - Punjabi News. Tags:
|
ਜੰਮੂ-ਕਸ਼ਮੀਰ 'ਚ ਪੰਜਾਬ ਦੇ ਫੌਜੀ ਜਵਾਨ ਦੀ ਸ਼ਹਾਦਤ 'ਤੇ CM ਮਾਨ ਸਮੇਤ ਸਿਆਸੀ ਆਗੂਆਂ ਵੱਲੋਂ ਸ਼ਰਧਾਂਜਲੀ Friday 19 January 2024 06:54 AM UTC+00 | Tags: agniveer-ajay-singh agniveer-jawan agniveer-jawan-ajay-singh breaking-news cm-mann jammu-and-kashmir news punjab-army-soldier tribute ਚੰਡੀਗੜ੍ਹ, 19 ਜਨਵਰੀ 2024: ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਨੌਸ਼ਹਿਰਾ ਸੈਕਟਰ ਵਿੱਚ ਬੀਤੇ ਦਿਨ ਬਾਰੂਦੀ ਸੁਰੰਗ ਧਮਾਕੇ ‘ਚ ਪੰਜਾਬ ਦੇ ਲੁਧਿਆਣਾ ਦਾ ਇੱਕ ਜਵਾਨ (army soldier) ਸ਼ਹੀਦ ਹੋ ਗਿਆ ਹੈ। ਜਦਕਿ ਦੋ ਜਵਾਨ ਜ਼ਖਮੀ ਹੋ ਗਏ ਹਨ। ਜਵਾਨ ਦੀ ਸ਼ਹਾਦਤ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਟਵੀਟ ਕਰਕੇ ਲਿਖਿਆ ਹੈ ਕਿ ਜੰਮੂ ਦੇ ਰਾਜੌਰੀ ਵਿਖੇ ਹੋਏ ਲੈਂਡਮਾਈਨ ਬਲਾਸਟ ‘ਚ ਖੰਨਾ ਦੇ ਪਿੰਡ ਰਾਮਗੜ੍ਹ ਸਰਦਾਰਾਂ ਦਾ 23 ਸਾਲਾ ਅਗਨੀਵੀਰ ਜਵਾਨ ਅਜੈ ਸਿੰਘ ਸ਼ਹੀਦ ਹੋ ਗਿਆ ਹੈ |ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦੇ ਹਾਂ ਅਤੇ ਬਹਾਦਰ ਜਵਾਨ ਦੇ ਦੇਸ਼ ਪ੍ਰਤੀ ਹੌਂਸਲੇ ਤੇ ਸਿਦਕ ਨੂੰ ਦਿਲੋਂ ਸਲਾਮ ਹੈ | ਪੰਜਾਬ ਸਰਕਾਰ ਵੱਲੋਂ ਵਾਅਦੇ ਮੁਤਾਬਕ ਪਰਿਵਾਰ ਦੀ ਹਰ ਸੰਭਵ ਮੱਦਦ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਸਾਡੇ ਲਈ ਸਾਡੇ ਜਵਾਨ ਸਾਡਾ ਮਾਣ ਨੇ ਭਾਵੇਂ ਉਹ ਅਗਨੀਵੀਰ ਹੀ ਕਿਉਂ ਨਾ ਹੋਣ… ਇਸਦੇ ਨਾਲ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹਾਲ ਹੀ ਵਿੱਚ ਜੰਮੂ-ਕਸ਼ਮੀਰ ‘ਚ ਸ਼ਹੀਦ ਹੋਏ ਪੰਜਾਬ ਦੇ ਜਵਾਨ ਬਾਰੇ ਟਵੀਟ ਕਰ ਦੁੱਖ ਪ੍ਰਗਟਾਇਆ ਕੀਤਾ ਹੈ। ਉਹਨਾਂ ਨੇ ਲਿਖਿਆ ਹੈ ਕਿ 23 ਸਾਲਾ ਅਗਨੀਵੀਰ ਅਜੈ ਸਿੰਘ ਦੀ ਸ਼ਹਾਦਤ ਬਾਰੇ ਜਾਣ ਕੇ ਦੁੱਖ ਹੋਇਆ। ਉਹ 6 ਭੈਣਾਂ ਦਾ ਇਕਲੌਤਾ ਭਰਾ, ਸੱਚਾ ਦੇਸ਼ ਭਗਤ ਅਤੇ ਪ੍ਰਤੀਬੱਧ ਸਿਪਾਹੀ (army soldier) ਸੀ। ਦੁਖੀ ਪਰਿਵਾਰ ਨਾਲ ਮੇਰੀ ਡੂੰਘੀ ਸੰਵੇਦਨਾ ਸਾਂਝੀ ਕਰਦਾ ਹਾਂ। ਇਸ ਵੱਡੇ ਨੁਕਸਾਨ ਦੀ ਭਰਪਾਈ ਕੋਈ ਪੈਸਾ ਨਹੀਂ ਕਰ ਸਕਦਾ ਪਰ ਮੈਂ ਪੰਜਾਬ ਸਰਕਾਰ ਅਤੇ ਐਡਜੀਪੀਆਈ ਨੂੰ ਅਪੀਲ ਕਰਦਾ ਹਾਂ ਕਿ ਅਜੈ ਦੇ ਪਰਿਵਾਰ ਨੂੰ ਉਨ੍ਹਾਂ ਦੀ ਆਰਥਿਕ ਤੰਗੀ ਨੂੰ ਦੇਖਦੇ ਹੋਏ ਵਿਸ਼ੇਸ਼ ਮੁਆਵਜ਼ਾ ਦਿੱਤਾ ਜਾਵੇ। ਜੈ ਹਿੰਦ! The post ਜੰਮੂ-ਕਸ਼ਮੀਰ ‘ਚ ਪੰਜਾਬ ਦੇ ਫੌਜੀ ਜਵਾਨ ਦੀ ਸ਼ਹਾਦਤ ‘ਤੇ CM ਮਾਨ ਸਮੇਤ ਸਿਆਸੀ ਆਗੂਆਂ ਵੱਲੋਂ ਸ਼ਰਧਾਂਜਲੀ appeared first on TheUnmute.com - Punjabi News. Tags:
|
ਤਰਨ ਤਾਰਨ 'ਚ ਕਲੀਨਿਕ 'ਚ ਦਾਖਲ ਹੋ ਕੇ ਅਣਪਛਾਤੇ ਹਮਲਾਵਰਾਂ ਵੱਲੋਂ ਡਾਕਟਰ ਤੇ ਨਰਸ 'ਤੇ ਗੋਲੀਬਾਰੀ Friday 19 January 2024 07:09 AM UTC+00 | Tags: arms-act breaking-news crime doctor firing homeopathic-clinic latest-news news nurse patti-firing-incident patti-police tarn-taran the-unmute-breaking-news the-unmute-latest-news ਚੰਡੀਗੜ੍ਹ, 19 ਜਨਵਰੀ 2024: ਪੰਜਾਬ ਦੇ ਤਰਨ ਤਾਰਨ ਜ਼ਿਲ੍ਹੇ ਦੇ ਅਧੀਨ ਪੈਂਦੇ ਪੱਟੀ ਵਿੱਚ, ਅਣਪਛਾਤੇ ਹਮਲਾਵਰਾਂ ਨੇ ਇੱਥੇ ਇੱਕ ਹੋਮਿਓਪੈਥਿਕ ਕਲੀਨਿਕ ਚਲਾ ਰਹੇ ਇੱਕ ਡਾਕਟਰ ਅਤੇ ਇੱਕ ਨਰਸ ‘ਤੇ ਗੋਲੀਆਂ (firing) ਚਲਾ ਦਿੱਤੀਆਂ। ਹਮਲਾਵਰਾਂ ਨੇ 3 ਤੋਂ 4 ਰਾਊਂਡ ਫਾਇਰ ਕੀਤੇ। ਇਸ ਹਮਲੇ ਵਿੱਚ ਇੱਕ ਗੋਲੀ ਕਲੀਨਿਕ ਦੇ ਡਾਕਟਰ ਨਿਸ਼ਾਨ ਸਿੰਘ ਦੀ ਲੱਤ ਵਿੱਚ ਲੱਗੀ। ਜਦਕਿ ਇਕ ਗੋਲੀ ਡਾਕਟਰ ਦੇ ਕੋਲ ਕੰਮ ਕਰ ਰਹੀ ਨਰਸ ਸ਼ਵੇਤਾ ਸ਼ਰਮਾ ਦੀ ਬਾਂਹ ‘ਚ ਲੱਗੀ ਹੈ। ਦੋਵਾਂ ਨੂੰ ਪੱਟੀ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਗੋਲੀਬਾਰੀ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਹਮਲਾਵਰਾਂ ਦੀ ਭਾਲ ਸ਼ੁਰੂ ਕਰ ਦਿੱਤੀ। ਜ਼ਖ਼ਮੀ ਹੋਏ ਡਾਕਟਰ ਨਿਸ਼ਾਨ ਸਿੰਘ ਨੇ ਦੱਸਿਆ ਕਿ ਹਮਲਾਵਰ ਦਵਾਈ ਲੈਣ ਦੇ ਬਹਾਨੇ ਕਲੀਨਿਕ ਵਿੱਚ ਦਾਖ਼ਲ ਹੋਏ ਸਨ। ਡਾਕਟਰ ਨੇ ਦੱਸਿਆ ਕਿ ਪਹਿਲਾਂ ਹਮਲਾਵਰ ਨੇ ਉਸ ਨੂੰ ਪੁੱਛਿਆ ਕਿ ਤੁਹਾਡਾ ਨਾਂ ਕੀ ਹੈ। ਜਦੋਂ ਉਸ ਨੇ ਨਿਸ਼ਾਨ ਸਿੰਘ ਕਿਹਾ ਤਾਂ ਹਮਲਾਵਰ ਨੇ ਕਿਹਾ ਕਿ ਕਿਆ ਮੋਕੇ ਦੀ ਦਵਾਈ ਤੁਹਾਡੇ ਕੋਲ ਮੌਜੂਦ ਹੈ। ਜਦੋਂ ਡਾ: ਨਿਸ਼ਾਨ ਸਿੰਘ ਨੇ ਹਾਂ ਕਿਹਾ ਤਾਂ ਹਮਲਾਵਰ ਨੇ ਨਾਲ ਹੀ ਆਪਣੀ ਪਿਸਤੌਲ ਕੱਢ ਲਈ। ਡਾਕਟਰ ਨਿਸ਼ਾਨ ਸਿੰਘ ਨੇ ਦੱਸਿਆ ਕਿ ਪਿਸਤੌਲ ਦੇਖ ਕੇ ਉਹ ਕਲੀਨਿਕ ਵਾਲੀ ਸਾਈਡ ਵੱਲ ਭੱਜਿਆ। ਹਮਲਾਵਰ ਨੇ 3 ਤੋਂ 4 ਗੋਲੀਆਂ (firing) ਚਲਾਈਆਂ। ਇਸ ਤੋਂ ਬਾਅਦ ਉਹ ਮੌਕੇ ਤੋਂ ਫਰਾਰ ਹੋ ਗਿਆ। The post ਤਰਨ ਤਾਰਨ ‘ਚ ਕਲੀਨਿਕ ‘ਚ ਦਾਖਲ ਹੋ ਕੇ ਅਣਪਛਾਤੇ ਹਮਲਾਵਰਾਂ ਵੱਲੋਂ ਡਾਕਟਰ ਤੇ ਨਰਸ ‘ਤੇ ਗੋਲੀਬਾਰੀ appeared first on TheUnmute.com - Punjabi News. Tags:
|
ED ਨੇ SEL ਟੈਕਸਟਾਈਲ ਕੰਪਨੀ ਦੇ ਮਾਲਕ ਨੀਰਜ ਸਲੂਜਾ ਨੂੰ ਕੀਤਾ ਗ੍ਰਿਫ਼ਤਾਰ Friday 19 January 2024 07:21 AM UTC+00 | Tags: bank-fraud-case breaking-news ed ed-arrested-neeraj-saluja ed-raid news punjab-news punjab-police sel-textile-company sel-textile-limited the-unmute-breaking-news ਚੰਡੀਗੜ੍ਹ, 19 ਜਨਵਰੀ 2024: ਪੰਜਾਬ ਵਿੱਚ ਟੈਕਸਟਾਈਲ ਕੰਪਨੀ ਐਸਈਐਲ ਟੈਕਸਟਾਈਲ ਲਿਮਟਿਡ ਦੇ ਮਾਲਕ ਨੀਰਜ ਸਲੂਜਾ (Neeraj Saluja) ਨੂੰ ਈਡੀ (ਇਨਫੋਰਸਮੈਂਟ ਡਾਇਰੈਕਟੋਰੇਟ) ਨੇ 1530 ਕਰੋੜ ਰੁਪਏ ਦੇ ਬੈਂਕ ਧੋਖਾਧੜੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਜਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਈਡੀ ਨੇ ਇਸ ਟੈਕਸਟਾਈਲ ਕੰਪਨੀ ਦੇ 13 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਸੀ। ਇਨ੍ਹਾਂ ਵਿੱਚ ਰਿਹਾਇਸ਼ੀ, ਵਪਾਰਕ ਅਤੇ ਉਦਯੋਗਿਕ ਇਕਾਈਆਂ ਸ਼ਾਮਲ ਸਨ। ਛਾਪੇਮਾਰੀ ਦੌਰਾਨ ਟੀਮ ਨੇ 60 ਲੱਖ ਰੁਪਏ ਦੀ ਨਕਦੀ ਅਤੇ ਕਈ ਦਸਤਾਵੇਜ਼ ਬਰਾਮਦ ਕੀਤੇ ਸਨ। ਨੀਰਜ ਸਲੂਜਾ (Neeraj Saluja) ਖ਼ਿਲਾਫ਼ 2 ਸਾਲ ਪਹਿਲਾਂ ਬੈਂਕਾਂ ਨਾਲ ਧੋਖਾਧੜੀ ਦਾ ਮਾਮਲਾ ਦਰਜ ਹੋਇਆ ਸੀ। ਇਸ ਤੋਂ ਬਾਅਦ ਈਡੀ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਤੋਂ ਪਹਿਲਾਂ ਸੀਬੀਆਈ ਨੇ ਸੈਂਟਰਲ ਬੈਂਕ ਆਫ਼ ਇੰਡੀਆ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕੀਤਾ ਸੀ। ਦਾਅਵਾ ਕੀਤਾ ਗਿਆ ਸੀ ਕਿ ਕੰਪਨੀ ਨੇ 1530 ਕਰੋੜ ਰੁਪਏ ਦੀ ਧੋਖਾਧੜੀ ਕੀਤੀ ਹੈ। ਦੱਸਿਆ ਜਾਂਦੇ ਕਿ ਸਲੂਜਾ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਖਾਸ ਰਹੇ ਹਨ। ਜ਼ਿਕਰਯੋਗ ਹੈ ਕਿ ਈਡੀ ਨੇ ਫਰਵਰੀ 2023 ‘ਚ 828 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਸੀ। ਜਿਸ ਵਿੱਚ ਲੁਧਿਆਣਾ, ਸ੍ਰੀ ਮੁਕਤਸਰ ਸਾਹਿਬ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਅਲਵਰ ਅਤੇ ਹਿਸਾਰ ਵਿੱਚ ਜ਼ਮੀਨ, ਇਮਾਰਤਾਂ ਅਤੇ ਮਸ਼ੀਨਰੀ ਸ਼ਾਮਲ ਹੈ। ਈਡੀ ਦੀ ਹੁਣ ਤੱਕ ਦੀ ਜਾਂਚ ਵਿੱਚ ਇਹ ਸਾਹਮਣੇ ਆਇਆ ਹੈ ਕਿ ਐਸਈਐਲ ਟੈਕਸਟਾਈਲ ਲਿਮਟਿਡ ਨੇ ਸੈਂਟਰਲ ਬੈਂਕ ਆਫ਼ ਇੰਡੀਆ ਦੀ ਅਗਵਾਈ ਵਾਲੇ ਬੈਂਕਾਂ ਦੇ ਇੱਕ ਸੰਘ ਤੋਂ ਲਏ ਗਏ ਲੋਨ ਫੰਡਾਂ ਦੀ ਦੁਰਵਰਤੋਂ ਕੀਤੀ ਸੀ। ਇਸ ਮਾਮਲੇ ‘ਚ 14 ਅਗਸਤ 2020 ਨੂੰ ਵੀ ਸੀਬੀਆਈ ਨੇ ਕੰਪਨੀਆਂ ਦੇ ਡਾਇਰੈਕਟਰਾਂ ਦੇ ਘਰਾਂ ਅਤੇ ਦਫ਼ਤਰਾਂ ‘ਤੇ ਛਾਪੇਮਾਰੀ ਕੀਤੀ ਸੀ। ਕਈ ਇਤਰਾਜ਼ਯੋਗ ਦਸਤਾਵੇਜ਼ ਬਰਾਮਦ ਹੋਏ ਹਨ। ਮੁਲਜ਼ਮਾਂ ਲਈ ਲੁੱਕ ਆਊਟ ਸਰਕੂਲਰ ਵੀ ਜਾਰੀ ਕੀਤਾ ਗਿਆ ਸੀ। ਸੀਬੀਆਈ ਨੇ ਜਾਂਚ ਦੌਰਾਨ ਕਈ ਜਣਿਆ ਤੋਂ ਪੁੱਛਗਿੱਛ ਕੀਤੀ ਸੀ। ਇਸ ਦੇ ਨਾਲ ਹੀ ਇੱਕ ਨਿਰਦੇਸ਼ਕ ਨੀਰਜ ਸਲੂਜਾ ਨੂੰ ਵੀ ਪਹਿਲਾਂ ਗ੍ਰਿਫਤਾਰ ਕੀਤਾ ਗਿਆ ਸੀ। ਦੱਸਿਆ ਗਿਆ ਕਿ ਮੁਲਜ਼ਮਾਂ ਨੇ ਬੈਂਕ ਕਰਜ਼ੇ ਦੀ ਵੱਡੀ ਰਕਮ ਆਪੋ-ਆਪਣੀਆਂ ਸੰਬੰਧਿਤ ਪਾਰਟੀਆਂ ਵਿੱਚ ਨਿਵੇਸ਼ ਕੀਤਾ । ਇਸ ਦੇ ਨਾਲ ਹੀ ਬਾਅਦ ਵਿੱਚ ‘ਅਡਜਸਟਮੈਂਟ ਐਂਟਰੀਆਂ’ ਦਰਜ ਕੀਤੀਆਂ ਗਈਆਂ। ਇਸ ਦੇ ਨਾਲ ਹੀ ਮੁਲਜ਼ਮਾਂ ਨੇ ਕਥਿਤ ਤੌਰ 'ਤੇ ਗੈਰ-ਨਾਮੀ ਸਪਲਾਇਰਾਂ ਤੋਂ ਮਸ਼ੀਨਰੀ ਖਰੀਦ ਕੇ ਵੱਧ ਰਕਮਾਂ ਦੇ ਚਲਾਨ ਅਤੇ ਬਿੱਲ ਤਿਆਰ ਕੀਤੇ। ਇਸ ਤੋਂ ਇਲਾਵਾ, ਮੁਲਜ਼ਮਾਂ ਨੇ ਸੀਸੀ ਲਿਮਟ (ਸਟਾਕ, ਤਿਆਰ ਮਾਲ ਆਦਿ) ਦੇ ਰੂਪ ਵਿੱਚ ਪ੍ਰਾਇਮਰੀ ਸਕਿਉਰਿਟੀ ਦੀ ਵੱਡੀ ਰਕਮ ਦੀ ਦੁਰਵਰਤੋਂ ਕੀਤੀ ਤਾਂ ਜੋ ਬੈਂਕ ਵੇਚੇ ਗਏ ਸਮਾਨ ਦੀ ਵਿਕਰੀ ਆਮਦਨੀ ਵਜੋਂ ਰਕਮ ਦੀ ਗਲਤ ਵਰਤੋਂ ਕਰ ਸਕੇ। The post ED ਨੇ SEL ਟੈਕਸਟਾਈਲ ਕੰਪਨੀ ਦੇ ਮਾਲਕ ਨੀਰਜ ਸਲੂਜਾ ਨੂੰ ਕੀਤਾ ਗ੍ਰਿਫ਼ਤਾਰ appeared first on TheUnmute.com - Punjabi News. Tags:
|
ਵਿਜੀਲੈਂਸ ਬਿਊਰੋ ਨੇ ਮੁੱਖ ਮੁਨਸ਼ੀ ਨੂੰ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ Friday 19 January 2024 07:27 AM UTC+00 | Tags: breaking-news bribe-case corrupation head-constable latest-news news punjab-police punjab-vigilance-bureau the-unmute-breaking-news the-unmute-latest-update ਚੰਡੀਗੜ੍ਹ, 19 ਜਨਵਰੀ 2024: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਵੀਰਵਾਰ ਨੂੰ ਪੁਲਿਸ ਚੌਕੀ ਕੈਲਾਸ਼ ਨਗਰ, ਥਾਣਾ ਡਵੀਜ਼ਨ ਨੰ: 8, ਲੁਧਿਆਣਾ ਦੇ ਮੁਹੱਰਰ ਹੈੱਡ ਕਾਂਸਟੇਬਲ ਮਨਦੀਪ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਥਾਣੇ ਦੇ ਮੁਨਸ਼ੀ ਵਜੋਂ ਤੈਨਾਤ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਮਹੀਦੇਵ ਪ੍ਰਸਾਦ ਵਾਸੀ ਰਾਜਨ ਅਸਟੇਟ, ਜੋਗਿੰਦਰ ਨਗਰ, ਹੈਬੋਵਾਲ ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ (Vigilance Bureau) ਰੇਂਜ ਲੁਧਿਆਣਾ ਵਿਖੇ ਸੰਪਰਕ ਕਰਕੇ ਆਪਣੇ ਬਿਆਨ ਦਰਜ ਕਰਵਾਇਆ ਕਿ ਉਹ ਹੌਜ਼ਰੀ ਦਾ ਕੰਮ ਕਰਦਾ ਹੈ ਅਤੇ ਉਸ ਦੀ ਫੈਕਟਰੀ ਹਾਂਡਾ ਹਸਪਤਾਲ ਨੇੜੇ ਇਮਾਰਤ ਦੀ ਪਹਿਲੀ ਮੰਜ਼ਿਲ ‘ਤੇ ਸਥਿਤ ਹੈ ਅਤੇ ਉਕਤ ਜਗ੍ਹਾ 3 ਸਾਲ ਪਹਿਲਾਂ ਸਤਿੰਦਰਪਾਲ ਸਿੰਘ ਤੋਂ ਕਿਰਾਏ ‘ਤੇ ਲਈ ਸੀ। ਉਸਨੇ ਅੱਗੇ ਦੱਸਿਆ ਕਿ ਮਕਾਨ ਮਾਲਕ ਨੇ ਉਸਦੇ ਖਿਲਾਫ ਉਕਤ ਥਾਣੇ ਵਿੱਚ ਕੁਝ ਪੇਮੈਂਟ ਸਬੰਧੀ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ‘ਮੁਨਸ਼ੀ’ ਮਨਦੀਪ ਸਿੰਘ ਉਸ ਦੀ ਸ਼ਿਕਾਇਤ ‘ਤੇ ਕਾਰਵਾਈ ਕਰਨ ਲਈ ਥਾਣਾ ਇੰਚਾਰਜ ਅਤੇ ਹੋਰ ਪੁਲਸ ਕਰਮਚਾਰੀਆਂ ਦੇ ਨਾਂ ‘ਤੇ ਉਸ ਤੋਂ ਪਹਿਲਾਂ ਹੀ 30,000 ਰੁਪਏ ਦੀ ਰਿਸ਼ਵਤ ਦੀ ਰਕਮ ਕਿਸ਼ਤਾਂ ਵਿਚ ਲੈ ਚੁੱਕਾ ਹੈ। ਸ਼ਿਕਾਇਤਕਰਤਾ ਨੇ ਆਪਣੇ ਬਿਆਨਾਂ ਵਿੱਚ ਦਰਜ ਕਰਵਾਇਆ ਕਿ ਉਕਤ ਰਕਮ ਵਿੱਚੋਂ ਮਨਦੀਪ ਸਿੰਘ ਮੁਨਸ਼ੀ ਨੇ ਗੂਗਲ ਪੇਅ ਰਾਹੀਂ ਆਪਣੇ ਖਾਤੇ ਵਿੱਚ 5,500 ਰੁਪਏ ਲਏ ਹਨ ਅਤੇ ਹੁਣ ਇਸ ਸ਼ਿਕਾਇਤ ‘ਤੇ ਕਾਰਵਾਈ ਕਰਨ ਬਦਲੇ ਉਹ ਉਸ ਤੋਂ 5,000 ਰੁਪਏ ਹੋਰ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨੇ ਜਾਲ ਵਿਛਾਇਆ ਅਤੇ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 5,000 ਰੁਪਏ ਦੀ ਰਿਸ਼ਵਤ ਦੀ ਰਕਮ ਲੈਂਦਿਆਂ ਪੁਲਿਸ ਚੌਕੀ ਵਿੱਚ ਹੀ ਰੰਗੇ ਹੱਥੀਂ ਦਬੋਚ ਲਿਆ। ਇਸ ਸਬੰਧ ਵਿੱਚ ਦੋਸ਼ੀ ਮੁਨਸ਼ੀ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਪੁਲੀਸ ਚੌਕੀ ਦੇ ਇਨਚਾਰਜ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। The post ਵਿਜੀਲੈਂਸ ਬਿਊਰੋ ਨੇ ਮੁੱਖ ਮੁਨਸ਼ੀ ਨੂੰ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ appeared first on TheUnmute.com - Punjabi News. Tags:
|
ਭ੍ਰਿਸ਼ਟਾਚਾਰ ਰੋਕੂ ਬਿਊਰੋ ਦੀ ਕਰਨਾਲ ਟੀਮ ਵੱਲੋਂ ਕੰਪਿਊਟਰ ਆਪਰੇਟਰ ਰਿਸ਼ਵਤ ਲੈਣ ਦੇ ਦੋਸ਼ ਗ੍ਰਿਫਤਾਰ Friday 19 January 2024 07:35 AM UTC+00 | Tags: anti-corruption-bureau breaking-news bribe central-income-tax crime haryana haryana-anti-corruption-bureau karnal-team latest-news news the-unmute-breaking-news the-unmute-latest-news ਚੰਡੀਗੜ੍ਹ, 19 ਜਨਵਰੀ 2024: ਹਰਿਆਣਾ ਭ੍ਰਿਸ਼ਟਾਚਾਰ ਰੋਕੂ ਬਿਊਰੋ ਦੀ ਟੀਮ ਨੇ ਅੱਜ ਜ਼ਿਲ੍ਹਾ ਕਰਨਾਲ ਵਿੱਚ ਕੇਂਦਰੀ ਆਮਦਨ ਕਰ ਅਤੇ ਸੇਵਾ ਮੰਡਲ ਰੇਂਜ-22 ਜੀਐਸਟੀ ਖੇਤਰ ਦੇ ਕੰਪਿਊਟਰ ਆਪਰੇਟਰ ਦਿਨੇਸ਼ ਕੁਮਾਰ ਨੂੰ 15000 ਰੁਪਏ ਦੀ ਰਿਸ਼ਵਤ (bribe) ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੂੰ ਮਿਲੀ ਸ਼ਿਕਾਇਤ ਅਨੁਸਾਰ ਦਿਨੇਸ਼ ਕੁਮਾਰ ਕੰਪਿਊਟਰ ਅਪਰੇਟਰ ਜੀ.ਐਸ.ਟੀ ਨੰਬਰ ਸਸਪੈਂਡ ਕਰਨ ਦੇ ਬਦਲੇ ਰਿਸ਼ਵਤ (bribe) ਦੀ ਮੰਗ ਕਰ ਰਿਹਾ ਹੈ। ਮਿਲੀ ਸੂਚਨਾ ਦੇ ਆਧਾਰ ‘ਤੇ ਬਿਊਰੋ ਦੀ ਟੀਮ ਨੇ ਮੁਲਜ਼ਮ ਨੂੰ ਕਾਬੂ ਕਰਨ ਦੀ ਯੋਜਨਾ ਬਣਾ ਕੇ ਉਸ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਮੁਲਜ਼ਮ ਖ਼ਿਲਾਫ਼ ਐਂਟੀ ਕੁਰੱਪਸ਼ਨ ਬਿਊਰੋ ਕਰਨਾਲ ਥਾਣੇ ਵਿੱਚ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। The post ਭ੍ਰਿਸ਼ਟਾਚਾਰ ਰੋਕੂ ਬਿਊਰੋ ਦੀ ਕਰਨਾਲ ਟੀਮ ਵੱਲੋਂ ਕੰਪਿਊਟਰ ਆਪਰੇਟਰ ਰਿਸ਼ਵਤ ਲੈਣ ਦੇ ਦੋਸ਼ ਗ੍ਰਿਫਤਾਰ appeared first on TheUnmute.com - Punjabi News. Tags:
|
ਅਦਾਲਤ ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਰਿਮਾਂਡ 'ਚ ਕੀਤਾ ਵਾਧਾ Friday 19 January 2024 08:06 AM UTC+00 | Tags: breaking-news crime ed-raid forest-department-scam latest-news mohali-court money-laundering-case news punjab-congress punjab-news sadhu-singh-dharamsot the-unmute-breaking-news ਚੰਡੀਗੜ੍ਹ, 19 ਜਨਵਰੀ 2024: ਪੰਜਾਬ ਦੇ ਜੰਗਲਾਤ ਵਿਭਾਗ ਨਾਲ ਸਬੰਧਤ ਕਰੋੜਾਂ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ (Sadhu Singh Dharamsot) ਨੂੰ ਅੱਜ ਅਦਾਲਤ ਮੋਹਾਲੀ ਵਿੱਚ ਪੇਸ਼ ਕੀਤਾ ਗਿਆ । ਅਦਾਲਤ ਨੇ ਸਾਧੂ ਸਿੰਘ ਧਰਮਸੋਤ ਦਾ 2 ਦਿਨ ਦੇ ਹੋਰ ਰਿਮਾਂਡ ‘ਤੇ ਭੇਜ ਦਿੱਤਾ ਹੈ | ਜਿਕਰਯੋਗ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀਆਂ ਟੀਮਾਂ ਮਾਮਲੇ ਦੀ ਜਾਂਚ ਵਿੱਚ ਜੁਟੀਆਂ ਹੋਈਆਂ ਹਨ। ਜੰਗਲਾਤ ਵਿਭਾਗ ਦੇ ਇਸ ਘਪਲੇ ਵਿੱਚ ਕਈ ਅਧਿਕਾਰੀ ਅਤੇ ਸਿਆਸਤਦਾਨ ਈਡੀ ਦੇ ਰਡਾਰ 'ਤੇ ਹਨ। ਇਸਟੋਹਂ ਪਹਿਲਾਂ ਸਾਧੂ ਸਿੰਘ 3 ਦਿਨਾਂ ਦੇ ਰਿਮਾਂਡ 'ਤੇ ਸਨ। ਈਡੀ ਨੇ ਬੀਤੇ ਸੋਮਵਾਰ ਨੂੰ ਸਾਧੂ ਸਿੰਘ ਧਰਮਸੋਤ (Sadhu Singh Dharamsot) ਨੂੰ ਗ੍ਰਿਫਤਾਰ ਕੀਤਾ ਸੀ। ਉਸ ਨੂੰ ਈਡੀ ਦੀ ਜਲੰਧਰ ਯੂਨਿਟ ਨੇ ਜੰਗਲਾਤ ਘਪਲੇ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਪੁੱਛਗਿੱਛ ਲਈ ਬੁਲਾਇਆ ਸੀ। ਧਰਮਸੋਤ ਤੋਂ ਇਲਾਵਾ ਨਵੰਬਰ 2023 ਵਿਚ ਈਡੀ ਨੇ ਸੰਗਤ ਸਿੰਘ ਗਿਲਜੀਆ, ਜੰਗਲਾਤ ਵਿਭਾਗ ਦੇ ਕੁਝ ਠੇਕੇਦਾਰਾਂ ਅਤੇ ਉਨ੍ਹਾਂ ਦੇ ਕਰੀਬੀਆਂ ਦੇ ਘਰਾਂ 'ਤੇ ਛਾਪੇਮਾਰੀ ਕੀਤੀ ਸੀ। ਈਡੀ ਧਰਮਸੋਤ ਦੇ ਨਜ਼ਦੀਕੀ ਸਹਿਯੋਗੀ ਅਤੇ ਜੰਗਲਾਤ ਵਿਭਾਗ ਦੇ ਠੇਕੇਦਾਰ ਹਰਮੋਹਿੰਦਰ ਸਿੰਘ, ਖੰਨਾ ਸਥਿਤ ਨਜ਼ਦੀਕੀ ਸਹਿਯੋਗੀ ਅਤੇ ਕੁਝ ਅਧਿਕਾਰੀਆਂ ਵਿਰੁੱਧ ਕਾਰਵਾਈ ਕਰ ਸਕਦੀ ਹੈ। The post ਅਦਾਲਤ ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਰਿਮਾਂਡ ‘ਚ ਕੀਤਾ ਵਾਧਾ appeared first on TheUnmute.com - Punjabi News. Tags:
|
ਪਟਿਆਲਾ ਪੁਲਿਸ ਵੱਲੋਂ ਮੋਗਾ ਦੇ ਕਬੱਡੀ ਖਿਡਾਰੀ ਹਰਵਿੰਦਰ ਬਿੰਦਰੂ ਦੇ ਇਰਾਦਾ ਕਤਲ ਕੇਸ ਦਾ ਦੂਜਾ ਸ਼ੂਟਰ ਗ੍ਰਿਫਤਾਰ Friday 19 January 2024 08:29 AM UTC+00 | Tags: arms-act breaking-news moga news patiala-police shooter ਪਟਿਆਲਾ 19 ਜਨਵਰੀ 2024: ਵਰੁਣ ਸ਼ਰਮਾਂ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਨੇ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਪਟਿਆਲਾ ਪੁਲਿਸ (Patiala police) ਵੱਲੋਂ ਕਰੀਮੀਨਲ ਅਪਰਾਧੀਆਂ ਅਤੇ ਬਦਮਾਸ਼ਾਂ ਖ਼ਿਲਾਫ਼ ਚਲਾਈ ਮੁਹਿਮ ਤਹਿਤ ਕਾਰਵਾਈ ਕਰਦੇ ਹੋਏ ਮੁਹੰਮਦ ਸਰਫਰਾਜ ਆਲਮ IPS, ਐਸ.ਪੀ. ਸਿਟੀ ਪਟਿਆਲਾ, ਹਰਬੀਰ ਸਿੰਘ ਅਟਵਾਲ PPS ਕਪਤਾਨ ਪੁਲਿਸ ਇੰਨਵੈਸਟੀਗੇਸ਼ਨ ਪਟਿਆਲਾ ਅਤੇ ਸੁਖਅਮ੍ਰਿਤ ਸਿੰਘ ਰੰਧਾਵਾ, PPS, ਉਪ ਕਪਤਾਨ ਪੁਲਿਸ, ਡਿਟੈਕਟਿਵ ਪਟਿਆਲਾ ਦੀ ਅਗਵਾਈ ਵਿਚ ਇੰਸਪੈਕਟਰ ਸ਼ਮਿੰਦਰ ਸਿੰਘ ਇਚਾਰਜ ਸੀ.ਆਈ.ਏ.ਪਟਿਆਲਾ ਅਤੇ ਇੰਸਪੈਕਟਰ ਹਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਸਿਵਲ ਲਾਇਲ ਪਟਿਆਲਾ ਨੇ ਮੋਗਾ ਦੇ ਕਬੱਡੀ ਖਿਡਾਰੀ ਹਰਵਿੰਦਰ ਬਿੰਦਰ ਪਰ ਪਿੰਡ ਧੂਰਕੋਟ ਵਿਖੇ ਹੋਏ ਜਾਨਲੇਵਾ ਹਮਲੇ ਦੇ ਦੂਜੇ ਸ਼ੂਟਰ ਯਸਮਨ ਸਿੰਘ ਉਰਫ ਯੱਸੂ ਉਰਫ ਅਮਨ ਥਰਮਲ ਸਵ: ਬਲਜਿੰਦਰ ਸਿੰਘ ਵਾਸੀ ਵਾਰਡ ਨੰਬਰ 03 ਮੇਨ ਗਲੀ ਮੁਹੱਲਾ ਹਜੂਰਾ ਕਪੂਰਾ ਨੇੜੇ ਸਟੈਲਾ ਹੋਟਲ ਬਰਨਾਲਾ ਰੋਡ ਥਾਣਾ ਥਰਮਲ ਜਿਲ੍ਹਾ ਬਠਿੰਡਾ ਨੂੰ ਗ੍ਰਿਫਤਾਰ ਕਰ ਲਿਆ ਹੈ | ਪੁਲਿਸ ਮੁਤਾਬਕ ਜਿਸ ਪਾਸੋਂ 2 ਪਿਸਟਲ 32 ਬੋਰ ਸਮੇਤ 10 ਰੋਦ ਬਰਾਮਦ ਹੋਏ ਹਨ ਮੁਲਜ਼ਮ ਯਸਮਨ ਸਿੰਘ ਜੋ ਕਿ ਲਾਰੈਂਸ ਬਿਸ਼ਨੋਈ ਅਤੇ ਜੱਗਾ ਧੂਰਕੋਟ ਦਾ ਕਰੀਬੀ ਸਾਥੀ ਹੈ ਜੋ ਜੱਗਾ ਧੂਰਕੋਟ ਦੇ ਕਹਿਣ ‘ਤੇ ਹੀ ਹਰਵਿੰਦਰ ਬਿੰਦਰੂ ਨੂੰ ਘਰ ‘ਚ ਹੀ ਮਾਰ ਦੇਣ ਦੀ ਨੀਆਤ ਨਾਲ ਫਾਇਰਿੰਗ ਕੀਤੀ ਸੀ। The post ਪਟਿਆਲਾ ਪੁਲਿਸ ਵੱਲੋਂ ਮੋਗਾ ਦੇ ਕਬੱਡੀ ਖਿਡਾਰੀ ਹਰਵਿੰਦਰ ਬਿੰਦਰੂ ਦੇ ਇਰਾਦਾ ਕਤਲ ਕੇਸ ਦਾ ਦੂਜਾ ਸ਼ੂਟਰ ਗ੍ਰਿਫਤਾਰ appeared first on TheUnmute.com - Punjabi News. Tags:
|
ਬਿਲਕਿਸ ਬਾਨੋ ਕੇਸ: ਸੁਪਰੀਮ ਕੋਰਟ ਵੱਲੋਂ ਦੋਸ਼ੀਆਂ ਦੀ ਆਤਮ ਸਮਰਪਣ ਦੀ ਮਿਆਦ ਵਧਾਉਣ ਵਾਲੀ ਪਟੀਸ਼ਨ ਖਾਰਜ Friday 19 January 2024 09:23 AM UTC+00 | Tags: 2002-godhra-riots. bilkis-bano bilkis-bano-case bilkis-bano-gang-rape-case bilquis-bano bilquis-bano-case breaking-news godhra-riots gujarat-government gujarat-news he-supreme-court hindi-latest-enws india-news kapil-sibal news supreme-court the-supreme-court the-unmute-breaking-news the-unmute-news the-unmute-punjabi-news ਚੰਡੀਗ੍ਹੜ, 19 ਜਨਵਰੀ 2024: ਸੁਪਰੀਮ ਕੋਰਟ ਨੇ ਬਿਲਕਿਸ ਬਾਨੋ ਕੇਸ (Bilkis Bano case) ਦੇ 11 ਦੋਸ਼ੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਦਰਅਸਲ, ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ, ਜਿਸ ਵਿੱਚ ਦੋਸ਼ੀਆਂ ਨੇ ਆਤਮ ਸਮਰਪਣ ਦੀ ਸਮਾਂ ਸੀਮਾ ਵਧਾਉਣ ਦੀ ਮੰਗ ਕੀਤੀ ਸੀ। ਦੋਸ਼ੀਆਂ ਦੇ ਆਤਮ ਸਮਰਪਣ ਦਾ ਸਮਾਂ 21 ਜਨਵਰੀ ਨੂੰ ਖ਼ਤਮ ਹੋ ਰਿਹਾ ਹੈ। ਜਸਟਿਸ ਬੀ.ਵੀ ਨਾਗਰਤਨਾ ਅਤੇ ਜਸਟਿਸ ਉੱਜਲ ਭੂਈਆ ਦੇ ਬੈਂਚ ਨੇ ਕਿਹਾ ਕਿ ਦੋਸ਼ੀਆਂ ਵੱਲੋਂ ਦਿੱਤੇ ਗਏ ਕਾਰਨਾਂ ‘ਚ ਕੋਈ ਦਮ ਨਹੀਂ ਹੈ। ਬੈਂਚ ਨੇ ਅੱਗੇ ਕਿਹਾ, ‘ਅਸੀਂ ਸਾਰਿਆਂ ਦੀਆਂ ਦਲੀਲਾਂ ਸੁਣੀਆਂ। ਬਿਨੈਕਾਰਾਂ ਵੱਲੋਂ ਆਤਮ ਸਮਰਪਣ ਮੁਲਤਵੀ ਕਰਨ ਅਤੇ ਜੇਲ੍ਹ ਵਾਪਸ ਰਿਪੋਰਟ ਕਰਨ ਦੇ ਦਿੱਤੇ ਗਏ ਕਾਰਨਾਂ ਦਾ ਕੋਈ ਦਮ ਨਹੀਂ ਹੈ। ਇਸ ਲਈ ਅਰਜ਼ੀਆਂ ਰੱਦ ਕੀਤੀਆਂ ਜਾਂਦੀਆਂ ਹਨ। ਇਨ੍ਹਾਂ ਦੋਸ਼ੀਆਂ ਵਿੱਚੋਂ ਕੁਝ ਨੇ ਆਪਣੇ ਪੁੱਤਰ ਦੇ ਵਿਆਹ ਦਾ ਹਵਾਲਾ ਦਿੰਦੇ ਹੋਏ ਆਤਮ ਸਮਰਪਣ ਦੀ ਤਾਰੀਖ਼ ਵਧਾਉਣ ਦੀ ਮੰਗ ਕੀਤੀ ਸੀ, ਕੁਝ ਨੇ ਲੱਤ ਦੀ ਸਰਜਰੀ ਲਈ, ਕੁਝ ਨੇ ਬਜ਼ੁਰਗ ਮਾਤਾ-ਪਿਤਾ ਦੀ ਦੇਖਭਾਲ ਲਈ, ਕੁਝ ਨੇ ਫਸਲਾਂ ਦੀ ਕਟਾਈ ਦਾ ਹਵਾਲਾ ਦਿੱਤਾ। ਸੁਪਰੀਮ ਕੋਰਟ ਨੇ 8 ਜਨਵਰੀ ਨੂੰ 2002 ਦੇ ਗੁਜਰਾਤ ਦੰਗਿਆਂ ਦੌਰਾਨ ਬਿਲਕਿਸ ਸਮੂਹਿਕ ਬਲਾਤਕਾਰ ਦੇ ਦੋਸ਼ੀਆਂ ਨੂੰ ਸਮੇਂ ਤੋਂ ਪਹਿਲਾਂ ਰਿਹਾਈ ਦੇਣ ਦੇ ਰਾਜ ਸਰਕਾਰ ਦੇ ਫੈਸਲੇ ਨੂੰ ਰੱਦ ਕਰ ਦਿੱਤਾ ਸੀ। ਅਦਾਲਤ ਨੇ ਸਾਰੇ ਦੋਸ਼ੀਆਂ ਨੂੰ ਦੋ ਹਫ਼ਤਿਆਂ ਦੇ ਅੰਦਰ ਭਾਵ 22 ਜਨਵਰੀ ਤੱਕ ਆਤਮ ਸਮਰਪਣ ਕਰਨ ਲਈ ਕਿਹਾ ਸੀ। ਸੁਪਰੀਮ ਕੋਰਟ ਨੇ ਹਾਲ ਹੀ ਵਿੱਚ ਗੁਜਰਾਤ ਸਰਕਾਰ ਵੱਲੋਂ ਦਿੱਤੀ ਗਈ ਛੋਟ ਨੂੰ ਰੱਦ ਕਰ ਦਿੱਤਾ ਸੀ। ਜ਼ਿਕਰਯੋਗ ਹੈ ਕਿ 2002 ਦੇ ਗੁਜਰਾਤ ਦੰਗਿਆਂ ਦੌਰਾਨ ਬਿਲਕਿਸ ਬਾਨੋ (Bilkis Bano) ਨਾਲ ਸਮੂਹਿਕ ਬਲਾਤਕਾਰ ਕੀਤਾ ਗਿਆ ਸੀ ਅਤੇ ਉਸ ਦੇ ਪਰਿਵਾਰ ਦੇ ਸੱਤ ਮੈਂਬਰਾਂ ਦਾ ਕਤਲ ਕਰ ਦਿੱਤਾ ਸੀ।
The post ਬਿਲਕਿਸ ਬਾਨੋ ਕੇਸ: ਸੁਪਰੀਮ ਕੋਰਟ ਵੱਲੋਂ ਦੋਸ਼ੀਆਂ ਦੀ ਆਤਮ ਸਮਰਪਣ ਦੀ ਮਿਆਦ ਵਧਾਉਣ ਵਾਲੀ ਪਟੀਸ਼ਨ ਖਾਰਜ appeared first on TheUnmute.com - Punjabi News. Tags:
|
ਡੇਰਾ ਮੁਖੀ ਰਾਮ ਰਹੀਮ ਨੂੰ ਮੁੜ ਮਿਲੀ 50 ਦਿਨਾਂ ਦੀ ਪੈਰੋਲ Friday 19 January 2024 09:42 AM UTC+00 | Tags: breaking-news dera-chief-ram-rahim news parole ram-rahim ਚੰਡੀਗ੍ਹੜ, 19 ਜਨਵਰੀ 2024: ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਮੁਖੀ ਗੁਰਮੀਤ ਰਾਮ ਰਹੀਮ (Ram Rahim) ਨੂੰ ਮੁੜ 50 ਦਿਨਾਂ ਦੀ ਪੈਰੋਲ ਦਿੱਤੀ ਹੈ। ਕਤਲ ਅਤੇ ਬਲਾਤਕਾਰ ਦੇ ਮਾਮਲਿਆਂ 'ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਰਾਮ ਰਹੀਮ ਨੂੰ ਕਈ ਵਾਰ ਪੈਰੋਲ ਮਿਲੀ ਹੈ। ਪੈਰੋਲ ਦੀ ਮਿਆਦ ਤਕ ਰਾਮ ਰਹੀ ਯੂ.ਪੀ. ਬਾਗਪਤ ਦੇ ਬਰਨਾਵਾ ਆਸ਼ਰਮ ‘ਚ ਰਹੇਗਾ। ਸੂਤਰਾਂ ਮੁਤਾਬਕ, ਰਾਮ ਰਹੀਮ ਸ਼ੁੱਕਰਵਾਰਸ਼ਨੀਵਾਰ ਸ਼ਾਮ ਨੂੰ ਜਾਂ ਸਵੇਰੇ ਜੇਲ੍ਹ ‘ਚੋਂ ਬਾਹਰ ਆ ਸਕਦਾ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਕਿੰਨੀ ਵਾਰ ਮਿਲੀ ਪੈਰੋਲ ?ਡੇਰਾ ਮੁਖੀ ਰਾਮ ਰਹੀਮ ਨੂੰ ਇੱਕ ਸਾਲ ਦੀ ਸਜ਼ਾ ਕੱਟਣ ਤੋਂ ਬਾਅਦ ਪਹਿਲੀ ਵਾਰ 24 ਅਕਤੂਬਰ 2020 ਵਿੱਚ ਪਹਿਲੀ ਵਾਰ ਪੈਰੋਲ ਦਿੱਤੀ ਗਈ ਸੀ। ਉਦੋਂ ਰਾਮ ਰਹੀਮ ਨੂੰ ਆਪਣੀ ਬੀਮਾਰ ਮਾਂ ਨੂੰ ਮਿਲਣ ਲਈ ਜੇਲ੍ਹ ਤੋਂ ਬਾਹਰ ਆਉਣ ਦੀ ਇਜਾਜ਼ਤ ਦਿੱਤੀ ਗਈ ਸੀ। ਰਾਮ ਰਹੀਮ ਨੂੰ ਪਹਿਲੀ ਪੈਰੋਲ ਤੋਂ ਕਰੀਬ ਸੱਤ ਮਹੀਨੇ ਬਾਅਦ 21 ਮਈ 2021 ਨੂੰ ਦੂਜੀ ਵਾਰ ਪੈਰੋਲ ਮਿਲੀ ਦਿੱਤੀ ਗਈ। ਇਸ ਵਾਰ ਉਹ ਦੋ ਦਿਨ ਦੀ ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਆਇਆ ਸੀ। ਦੂਜੀ ਵਾਰ ਵੀ ਉਹ ਆਪਣੀ ਮਾਂ ਨੂੰ ਮਿਲਣ ਗੁਰੂਗ੍ਰਾਮ ਗਿਆ ਸੀ। ਸਾਲ 2021 ਤੋਂ ਬਾਅਦ ਰਾਮ ਰਹੀਮ ਨੂੰ 7 ਫਰਵਰੀ 2022 ਨੂੰ ਹਰਿਆਣਾ ਸਰਕਾਰ ਨੇ ਤੀਜੀ ਵਾਰ ਪੈਰੋਲ ਦਿੱਤੀ ਗਈ ਸੀ। ਇਸ ਵਾਰ ਰਾਮ ਰਹੀਮ 21 ਦਿਨਾਂ ਦੀ ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਆਇਆ ਸੀ । ਇਸਦੇ ਨਾਲ ਹੀ ਜੂਨ 2022 ਵਿੱਚ ਚੌਥੀ ਵਾਰ ਇਕ ਮਹੀਨੇ ਦੀ ਪੈਰੋਲ ਦਿੱਤੀ ਗਈ ਸੀ। ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਰਾਮ ਰਹੀਮ ਬਾਗਪਤ ਸਥਿਤ ਆਪਣੇ ਆਸ਼ਰਮ ਗਿਆ। ਇਕ ਮਹੀਨੇ ਦੀ ਪੈਰੋਲ ਤੋਂ ਬਾਅਦ ਅਕਤੂਬਰ 2022 ਨੂੰ 5ਵੀਂ ਵਾਰ ਡੇਰਾ ਮੁਖੀ ਰਾਮ ਰਹੀਮ ਨੂੰ 40 ਦਿਨਾਂ ਦੀ ਪੈਰੋਲ ਦਿੱਤੀ ਗਈ । ਇਸ ਵਾਰ ਵੀ ਰਾਮ ਰਹੀਮ ਬਾਗਪਤ ਸਥਿਤ ਬਰਨਾਵਾ ਆਸ਼ਰਮ ‘ਚ ਰਿਹਾ | ਇਸਤੋਂ ਬਾਅਦ ਹਰਿਆਣਾ ਸਰਕਾਰ ਨੇ 21 ਜਨਵਰੀ 2023 6ਵੀਂ ਵਾਰ 40 ਦਿਨਾਂ ਦੀ ਪੈਰੋਲ ਦਿੱਤੀ ਸੀ। ਉਨ੍ਹਾਂ ਨੂੰ ਡੇਰੇ ਦੇ ਦੂਜੇ ਮੁਖੀ ਸ਼ਾਹ ਸਤਿਨਾਮ ਸਿੰਘ ਦੇ ਜਨਮ ਦਿਨ ‘ਚ ਸ਼ਾਮਲ ਹੋਣ ਲਈ ਪੈਰੋਲ ਮਿਲੀ ਸੀ। ਰਾਮ ਰਹੀਮ ਨੂੰ 7ਵੀਂ ਵਾਰ 20 ਜੁਲਾਈ 2023 ਨੂੰ ਮੁੜ 30 ਦਿਨਾਂ ਦੀ ਪੈਰੋਲ ਮਿਲੀ। ਜੇਲ੍ਹ ਪ੍ਰਸ਼ਾਸਨ ਨੇ ਰਾਮ ਰਹੀਮ ਨੂੰ ਸਿਰਸਾ ਡੇਰੇ ਵਿਚ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਅਤੇ ਫਿਰ ਉਹ ਯੂਪੀ ਦੇ ਬਾਗਪਤ ਸਥਿਤ ਬਰਨਾਵਾ ਆਸ਼ਰਮ ਵਿਚ ਰੁਕਿਆ। ਰਾਮ ਰਹੀਮ ਨੂੰ 8ਵੀਂ ਵਾਰ 21 ਨਵੰਬਰ 2023 ਨੂੰ ਮੁੜ ਪੈਰੋਲ ਮਿਲੀ ਵਾਰ 21 ਦਿਨਾਂ ਦੀ ਪੈਰੋਲ ਮਿਲੀ | ਇਸ ਵਾਰ ਬਾਗਪਤ ਪ੍ਰਸ਼ਾਸਨ ਤੋਂ ਰਾਮ ਰਹੀਮ ਦੇ ਚਾਲ-ਚਲਣ ਸਬੰਧੀ ਰਿਪੋਰਟ ਮੰਗੀ ਗਈ ਸੀ ਜਿਸ ਤੋਂ ਬਾਅਦ ਉਸ ਨੂੰ ਮਨਜ਼ੂਰੀ ਦੇ ਦਿੱਤੀ ਗਈ, ਡੇਰੇ ਦੇ ਪਹਿਲੇ ਗੱਦੀਨਸ਼ੀਨ ਸੰਤ ਸ਼ਾਹ ਮਸਤਾਨਾ ਦਾ ਜਨਮ ਦਿਹਾੜਾ ਇਸ ਮਹੀਨੇ 27 ਨਵੰਬਰ ਨੂੰ ਹੈ ਅਤੇ ਇਸ ‘ਚ ਸ਼ਾਮਲ ਹੋਣਾ ਸੀ | The post ਡੇਰਾ ਮੁਖੀ ਰਾਮ ਰਹੀਮ ਨੂੰ ਮੁੜ ਮਿਲੀ 50 ਦਿਨਾਂ ਦੀ ਪੈਰੋਲ appeared first on TheUnmute.com - Punjabi News. Tags:
|
ਦਿੱਲੀ ਸ਼ਰਾਬ ਨੀਤੀ ਮਾਮਲਾ: ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਵਧਾਈ Friday 19 January 2024 10:28 AM UTC+00 | Tags: breaking-news delhi-liquor-policy-case manish-sisodia rouse-avenue-court ਚੰਡੀਗ੍ਹੜ, 19 ਜਨਵਰੀ 2024: ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਕਥਿਤ ਦਿੱਲੀ ਸ਼ਰਾਬ ਨੀਤੀ ਘਪਲੇ ਮਾਮਲੇ ਵਿੱਚ 'ਆਪ' ਆਗੂ ਮਨੀਸ਼ ਸਿਸੋਦੀਆ (Manish Sisodia) ਅਤੇ ਹੋਰ ਮੁਲਜ਼ਮਾਂ ਦੀ ਨਿਆਂਇਕ ਹਿਰਾਸਤ 5 ਫਰਵਰੀ ਤੱਕ ਵਧਾ ਦਿੱਤੀ ਹੈ। ਇਸਦੇ ਨਾਲ ਹੀ ਅਦਾਲਤ ਨੇ ਸੀਬੀਆਈ ਤੋਂ ਮਾਮਲੇ ਦੀ ਜਾਂਚ ਦੀ ਤਾਜ਼ਾ ਸਥਿਤੀ ਰਿਪੋਰਟ ਵੀ ਮੰਗੀ ਹੈ। ਅਦਾਲਤ ਨੇ 10 ਜਨਵਰੀ ਨੂੰ ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਦੀ ਨਿਆਂਇਕ ਹਿਰਾਸਤ 20 ਜਨਵਰੀ ਤੱਕ ਵਧਾ ਦਿੱਤੀ ਸੀ। ਮਨੀਸ਼ ਸਿਸੋਦੀਆ (Manish Sisodia) ਨੂੰ ਸੀਬੀਆਈ ਨੇ ਫਰਵਰੀ 2023 ਵਿੱਚ ਗ੍ਰਿਫ਼ਤਾਰ ਕੀਤਾ ਸੀ। ਸਿਸੋਦੀਆ ਆਬਕਾਰੀ ਵਿਭਾਗ ਦੇ ਇੰਚਾਰਜ ਸਨ, ਇਸ ਲਈ ਉਨ੍ਹਾਂ ਨੂੰ ਕਥਿਤ ਤੌਰ ‘ਤੇ ਇਸ ਘਪਲੇ ਦਾ ਮੁੱਖ ਮੁਲਜ਼ਮ ਬਣਾਇਆ ਗਿਆ ਸੀ। ਜਦੋਂ ਕਿ ਸੰਜੇ ਸਿੰਘ ਨੂੰ ਈਡੀ ਨੇ 4 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਸੀ। The post ਦਿੱਲੀ ਸ਼ਰਾਬ ਨੀਤੀ ਮਾਮਲਾ: ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਵਧਾਈ appeared first on TheUnmute.com - Punjabi News. Tags:
|
TMC ਆਗੂ ਮਹੂਆ ਮੋਇਤਰਾ ਨੇ ਆਪਣਾ ਸਰਕਾਰੀ ਬੰਗਲਾ ਕੀਤਾ ਖਾਲੀ Friday 19 January 2024 10:46 AM UTC+00 | Tags: breaking-news india-news mahua-moitra mp-mahua-moitra news telegraph-lane tmc-leader ਚੰਡੀਗ੍ਹੜ, 19 ਜਨਵਰੀ 2024: ਤ੍ਰਿਣਮੂਲ ਕਾਂਗਰਸ (ਟੀਐੱਮਸੀ) ਆਗੂ ਮਹੂਆ ਮੋਇਤਰਾ (Mahua Moitra) ਨੇ ਆਪਣਾ ਸਰਕਾਰੀ ਬੰਗਲਾ ਖਾਲੀ ਕਰ ਦਿੱਤਾ ਹੈ। 18 ਜਨਵਰੀ ਨੂੰ ਦਿੱਲੀ ਹਾਈਕੋਰਟ ਨੇ ਉਨ੍ਹਾਂ ਦੀ ਪਟੀਸ਼ਨ ਖਾਰਜ ਕਰ ਦਿੱਤੀ ਸੀ। ਅਦਾਲਤ ਨੇ ਕਿਹਾ ਸੀ ਕਿ ਮੋਇਤਰਾ ਨੂੰ ਬੰਗਲੇ ਵਿਚ ਰਹਿਣ ਦਾ ਅਧਿਕਾਰ ਨਹੀਂ ਹੈ ਕਿਉਂਕਿ ਉਸ ਨੂੰ ਸੰਸਦ ਮੈਂਬਰ ਵਜੋਂ ਮੁਅੱਤਲ ਕੀਤਾ ਗਿਆ ਹੈ। 8 ਦਸੰਬਰ 2023 ਨੂੰ ਲੋਕ ਸਭਾ ਦੀ ਮੈਂਬਰਸ਼ਿਪ ਖ਼ਤਮ ਕਰ ਦਿੱਤੀ ਗਈ ਸੀ ਜਦੋਂ ਮੋਇਤਰਾ ‘ਤੇ ਸੰਸਦ ਵਿਚ ਸਵਾਲ ਪੁੱਛਣ ਦੇ ਬਦਲੇ ਪੈਸੇ ਲੈਣ ਦਾ ਦੋਸ਼ ਲਗਾਇਆ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਦੋ ਵਾਰ ਬੰਗਲਾ ਖਾਲੀ ਕਰਨ ਦਾ ਨੋਟਿਸ ਦਿੱਤਾ ਗਿਆ। ਮਹੂਆ ਨੇ ਨੋਟਿਸ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ, ਜਿਸ ਨੂੰ ਅਦਾਲਤ ਨੇ ਰੱਦ ਕਰ ਦਿੱਤਾ ਸੀ। The post TMC ਆਗੂ ਮਹੂਆ ਮੋਇਤਰਾ ਨੇ ਆਪਣਾ ਸਰਕਾਰੀ ਬੰਗਲਾ ਕੀਤਾ ਖਾਲੀ appeared first on TheUnmute.com - Punjabi News. Tags:
|
ਦਿੱਲੀ 'ਚ DRDO ਦੀ ਇਮਾਰਤ ਦੀ ਛੇਵੀਂ ਮੰਜ਼ਿਲ 'ਤੇ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ 18 ਗੱਡੀਆਂ ਪਹੁੰਚੀਆਂ Friday 19 January 2024 10:54 AM UTC+00 | Tags: breaking-news delhi drdo drdo-metcalf-house drdo-officials fire fire-brigade fire-incident news ਚੰਡੀਗ੍ਹੜ, 19 ਜਨਵਰੀ 2024: ਡੀਆਰਡੀਓ ਮੈਟਕਾਫ ਹਾਊਸ (DRDO Metcalf House) ਦੀ ਇਮਾਰਤ ਦੀ ਛੇਵੀਂ ਮੰਜ਼ਿਲ ‘ਤੇ ਅੱਗ ਲੱਗ ਗਈ। ਅਜੇ ਤੱਕ ਕਿਸੇ ਦੇ ਜ਼ਖਮੀ ਹੋਣ ਦੀ ਸੂਚਨਾ ਨਹੀਂ ਹੈ। ਫਾਇਰ ਬ੍ਰਿਗੇਡ ਦੀਆਂ 18 ਗੱਡੀਆਂ ਨੇ ਅੱਗ ‘ਤੇ ਕਾਬੂ ਪਾਇਆ ਗਿਆ । ਕੂਲਿੰਗ ਆਪਰੇਸ਼ਨ ਚੱਲ ਰਿਹਾ ਹੈ। ਦਿੱਲੀ ਫਾਇਰ ਸਰਵਿਸਿਜ਼ (ਡੀਐਫਐਸ) ਦੇ ਅਧਿਕਾਰੀਆਂ ਅਨੁਸਾਰ ਸਿਵਲ ਲਾਈਨਜ਼ ਵਿੱਚ ਡੀਆਰਡੀਓ (DRDO) (ਰੱਖਿਆ ਖੋਜ ਅਤੇ ਵਿਕਾਸ ਸੰਗਠਨ) ਦੀ ਇਮਾਰਤ ਵਿੱਚ ਦੁਪਹਿਰ 12:12 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ। ਅਧਿਕਾਰੀਆਂ ਨੇ ਦੱਸਿਆ ਕਿ ਛੇਵੀਂ ਮੰਜ਼ਿਲ ‘ਤੇ ਇਕ ਬੈਠਕ ਹਾਲ ‘ਚ ਅੱਗ ਲੱਗਦੇ ਹੀ ਸਾਰੇ ਕਰਮਚਾਰੀ ਇਮਾਰਤ ਤੋਂ ਬਾਹਰ ਆ ਗਏ। The post ਦਿੱਲੀ ‘ਚ DRDO ਦੀ ਇਮਾਰਤ ਦੀ ਛੇਵੀਂ ਮੰਜ਼ਿਲ ‘ਤੇ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ 18 ਗੱਡੀਆਂ ਪਹੁੰਚੀਆਂ appeared first on TheUnmute.com - Punjabi News. Tags:
|
ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ-2024 ਤੋਂ ਪਹਿਲਾਂ EVM ਤੇ ਵੀ.ਵੀ.ਪੈਟਜ਼. ਬਾਰੇ ਦੇਸ਼-ਵਿਆਪੀ ਜਾਗਰੂਕਤਾ ਪ੍ਰੋਗਰਾਮ ਸ਼ੁਰੂ Friday 19 January 2024 11:00 AM UTC+00 | Tags: awareness-programme breaking-news election-commission-of-india india india-election lok-sabha-elections news ਚੰਡੀਗੜ੍ਹ, 19 ਜਨਵਰੀ 2024: ਆਗਾਮੀ ਲੋਕ ਸਭਾ ਚੋਣਾਂ-2024 (Lok Sabha Elections) ਤੋਂ ਪਹਿਲਾਂ ਨਾਗਰਿਕਾਂ ਨੂੰ ਵੋਟਿੰਗ ਪ੍ਰਕਿਰਿਆ ਦਾ ਖਾਸ ਤਜ਼ੁਰਬਾ ਦੇਣ ਅਤੇ ਵੋਟਿੰਗ ਮਸ਼ੀਨਾਂ ਨਾਲ ਜਾਣੂ ਕਰਵਾਉਣ ਲਈ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈ.ਵੀ.ਐਮ.) ਅਤੇ ਵੋਟਰ ਵੈਰੀਫਾਈਬਲ ਪੇਪਰ ਆਡਿਟ ਟ੍ਰੇਲ (ਵੀ.ਵੀ.ਪੈਟ.) ਬਾਰੇ ਇੱਕ ਦੇਸ਼ ਵਿਆਪੀ ਜਾਗਰੂਕਤਾ ਪ੍ਰੋਗਰਾਮ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਅਜਿਹਾ ਜਾਗਰੂਕਤਾ ਪ੍ਰੋਗਰਾਮ ਹਰੇਕ ਲੋਕ ਸਭਾ (Lok Sabha Elections) ਅਤੇ ਰਾਜ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਕਰਵਾਇਆ ਜਾਂਦਾ ਹੈ। ਇਹ ਪ੍ਰੋਗਰਾਮ ਈ.ਵੀ.ਐਮਜ਼. ਅਤੇ ਵੀ.ਵੀ.ਪੈਟਜ਼. ਦੀਆਂ ਬੁਨਿਆਦੀ ਵਿਸ਼ੇਸ਼ਤਾਵਾਂ ਬਾਰੇ ਜਾਣਕਾਰੀ ਦੇਣ, ਵੋਟ ਪਾਉਣ ਸਬੰਧੀ ਪੜਾਅ-ਦਰ-ਪੜਾਅ ਪ੍ਰਕਿਰਿਆ ਨੂੰ ਸਮਝਾਉਣ ਅਤੇ ਵੋਟਰਾਂ ਨੂੰ ਵੀ.ਵੀ.ਪੈਟ. ਸਲਿੱਪ ਰਾਹੀਂ ਉਨ੍ਹਾਂ ਦੀਆਂ ਚੋਣਾਂ ਦੀ ਪੁਸ਼ਟੀ ਕਰਨ ਬਾਰੇ ਜਾਗਰੂਕ ਕਰਨ ‘ਤੇ ਕੇਂਦਰਿਤ ਹੁੰਦਾ ਹੈ। ਇਸ ਜ਼ਰੀਏ ਵੋਟਰਾਂ ਨੂੰ ਈਵੀਐਮ ਅਤੇ ਵੀਵੀਪੈਟ ਦੀ ਕਾਰਜਕੁਸ਼ਲਤਾ ਸਮਝ ਆਉਂਦੀ ਹੈ। ਇਸ ਤੋਂ ਇਲਾਵਾ ਇਹ ਪ੍ਰੋਗਰਾਮ ਗਲਤ ਧਾਰਨਾਵਾਂ ਨੂੰ ਦੂਰ ਕਰਨ, ਵੋਟਰਾਂ ਦੇ ਵਿਸ਼ਵਾਸ ਨੂੰ ਵਧਾਉਣ ਅਤੇ ਵੋਟਰਾਂ ਨੂੰ ਵਧੇਰੇ ਜਾਗਰੂਕ ਕਰਨ ਲਈ ਸਹਾਇਕ ਹੈ। ਉਨ੍ਹਾਂ ਅੱਗੇ ਕਿਹਾ ਕਿ ਪ੍ਰੋਗਰਾਮ ਵਿੱਚ 31 ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ (5 ਰਾਜਾਂ ਨੂੰ ਛੱਡ ਕੇ ਜਿਨ੍ਹਾਂ ਵਿੱਚ ਹਾਲ ਹੀ ਵਿਚ ਚੋਣਾਂ ਹੋਈਆਂ ਹਨ) ਦੇ 613 ਜ਼ਿਲ੍ਹਿਆਂ ਵਿਚਲੇ 3464 ਵਿਧਾਨ ਸਭਾ ਹਲਕਿਆਂ ਤੱਕ ਪਹੁੰਚ ਅਤੇ ਜਾਗਰੂਕਤਾ ਗਤੀਵਿਧੀਆਂ ਸ਼ਾਮਲ ਹਨ। ਲੋਕਾਂ ਨੂੰ ਈਵੀਐਮ/ਵੀਵੀਪੈਟ ਦੀ ਕਾਰਜਕੁਸ਼ਲਤਾ ਬਾਰੇ ਜਾਣੂ ਕਰਵਾਉਣ ਲਈ 3500 ਤੋਂ ਵੱਧ ਪ੍ਰਦਰਸ਼ਨ ਕੇਂਦਰ ਸਥਾਪਤ ਕੀਤੇ ਗਏ ਹਨ ਅਤੇ ਲਗਭਗ 4250 ਮੋਬਾਈਲ ਵੈਨਾਂ ਚਲਾਈਆਂ ਗਈਆਂ ਹਨ। ਇਸ ਜਾਗਰੂਕਤਾ ਪ੍ਰੋਗਰਾਮ ਦੀ ਪਹੁੰਚ ਨੂੰ ਵਧਾਉਣ ਲਈ ਸੀਈਓਜ਼ ਅਤੇ ਡੀਈਓਜ਼ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਅਪਡੇਟਸ ਵੀ ਸਾਂਝੇ ਕਰ ਰਹੇ ਹਨ। The post ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ-2024 ਤੋਂ ਪਹਿਲਾਂ EVM ਤੇ ਵੀ.ਵੀ.ਪੈਟਜ਼. ਬਾਰੇ ਦੇਸ਼-ਵਿਆਪੀ ਜਾਗਰੂਕਤਾ ਪ੍ਰੋਗਰਾਮ ਸ਼ੁਰੂ appeared first on TheUnmute.com - Punjabi News. Tags:
|
ਆਸਟ੍ਰੇਲੀਆ 'ਚ ਮਾਸ ਖਾਣ ਵਾਲੇ ਬੈਕਟੀਰੀਆ ਵਾਲੀ ਬਿਮਾਰੀ ਬੁਰੂਲੀ ਅਲਸਰ ਦੇ ਕੇਸਾਂ ਦੀ ਗਿਣਤੀ ਵਧੀ Friday 19 January 2024 11:29 AM UTC+00 | Tags: australia bacterial-disease breaking-news buruli-ulcer health-news ingrid-stitt news ਚੰਡੀਗੜ੍ਹ, 19 ਜਨਵਰੀ 2024: ਆਸਟ੍ਰੇਲੀਆ ਦੇ ਵਿਕਟੋਰੀਆ ਵਿੱਚ ਇਸ ਵੇਲੇ ਮਾਸ ਖਾਣ ਵਾਲੇ ਬੈਕਟੀਰੀਆ ਦੀ ਬਿਮਾਰੀ ਬੁਰੂਲੀ ਅਲਸਰ (Buruli ulcer) ਦੇ ਮਰੀਜਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਵਿਕਟੋਰੀਆ ਦੇ ਸਿਹਤ ਅਧਿਕਾਰੀਆਂ ਨੇ ਪਿਛਲੇ ਸਾਲ ਮਾਸ ਖਾਣ ਵਾਲੇ ਅਲਸਰ ਦੇ ਕੇਸਾਂ ਦੀ ਰਿਕਾਰਡ ਗਿਣਤੀ ਨੂੰ ਟਰੈਕ ਕੀਤਾ, ਜਿਸ ਨਾਲ ਗਰਮ ਮਹੀਨਿਆਂ ਵਿੱਚ ਕਵਰ ਕਰਨ ਦੀ ਚਿਤਾਵਨੀ ਦਿੱਤੀ ਗਈ। ਵਰਲਡ ਹੈਲਥ ਆਰਗੇਨਾਈਜੇਸ਼ਨ ਵਲੋਂ ਇਹ ਆਂਕੜੇ ਜਾਰੀ ਕੀਤੇ ਗਏ ਹਨ। ਇਸ ਬਿਮਾਰੀ ਨਾਲ ਮਾਸ ਅਤੇ ਚਮੜੀ ਖਤਮ ਹੋ ਜਾਂਦੀ ਹੈ ਅਤੇ ਕਈ ਮਾਮਲਿਆਂ ਵਿੱਚ ਹੱਡੀਆਂ ਨੂੰ ਵੀ ਨੁਕਸਾਨ ਪੁੱਜਦਾ ਹੈ। ਬੀਤੇ ਸਾਲ ਇਸ ਬਿਮਾਰੀ ਦੇ ਵਿਕਟੋਰੀਆ ਵਿੱਚ ਸੈਂਕੜੇ ਕੇਸਾਂ ਦੀ ਪੁਸ਼ਟੀ ਹੋਈ ਸੀ, ਜਦਕਿ ਕਿਸੇ ਵੇਲੇ ਇਸ ਬਿਮਾਰੀ ਦੇ ਵਿਕਟੋਰੀਆ ਵਿੱਚ ਨਾ-ਮਾਤਰ ਦੇ ਬਰਾਬਰ ਹੀ ਕੇਸ ਸਨ। 2023 ਵਿੱਚ ਵਿਕਟੋਰੀਆ ਵਿੱਚ 363 ਬੁਰੂਲੀ ਅਲਸਰ (Buruli ulcer) ਦੇ ਕੇਸਾਂ ਦੀ ਜਾਂਚ ਕੀਤੀ ਗਈ ਸੀ ਪਰ ਜ਼ਿਆਦਾਤਰ ਗੰਭੀਰ ਨਹੀਂ ਸਨ। ਬੈਕਟੀਰੀਆ ਕਾਰਨ ਹੋਣ ਵਾਲੇ ਫੋੜੇ, ਦਰਦਨਾਕ ਗੰਢਾਂ, ਅੰਗਾਂ ਦੀ ਸੋਜ ਅਤੇ ਕਦੇ-ਕਦਾਈਂ ਗੰਭੀਰ ਦਰਦ ਸਮੇਤ ਚਮੜੀ ਨੂੰ ਮਹੱਤਵਪੂਰਣ ਨੁਕਸਾਨ ਪਹੁੰਚਾ ਸਕਦੇ ਹਨ। ਵਿਕਟੋਰੀਆ ਦੇ ਸਿਹਤ ਵਿਭਾਗ ਨੇ ਕਿਹਾ ਕਿ ਜ਼ਿਆਦਾਤਰ ਮਾਮਲਿਆਂ ਦਾ ਓਰਲ ਐਂਟੀਬਾਇਓਟਿਕਸ ਨਾਲ ਇਲਾਜ ਕੀਤਾ ਜਾ ਸਕਦਾ ਹੈ ਪਰ ਸਮੇਂ ਦੇ ਨਾਲ ਫੋੜੇ ਵਧਣ ਕਾਰਨ ਜਲਦੀ ਪਤਾ ਲਗਾਉਣਾ ਬਹੁਤ ਜ਼ਰੂਰੀ ਹੈ। ਰਾਜ ਦੇ ਕਾਰਜਕਾਰੀ ਸਿਹਤ ਮੰਤਰੀ, ਇੰਗ੍ਰਿਡ ਸਟਿੱਟ, ਨੇ ਵੀਰਵਾਰ ਨੂੰ ਕਿਹਾ ਕਿ ਤੱਟਵਰਤੀ ਖੇਤਰਾਂ ਵਿੱਚ ਰਹਿਣ ਵਾਲਿਆਂ ਨੂੰ ਇਸ ਸੰਬੰਧੀ ਸਾਵਧਾਨੀ ਵਰਤਣੀ ਚਾਹੀਦੀ ਹੈ।
The post ਆਸਟ੍ਰੇਲੀਆ ‘ਚ ਮਾਸ ਖਾਣ ਵਾਲੇ ਬੈਕਟੀਰੀਆ ਵਾਲੀ ਬਿਮਾਰੀ ਬੁਰੂਲੀ ਅਲਸਰ ਦੇ ਕੇਸਾਂ ਦੀ ਗਿਣਤੀ ਵਧੀ appeared first on TheUnmute.com - Punjabi News. Tags:
|
SC ਵੱਲੋਂ ਰਾਹੁਲ ਗਾਂਧੀ ਦੀ ਸੰਸਦ ਮੈਂਬਰੀ ਬਹਾਲੀ ਦੇ ਖ਼ਿਲਾਫ਼ ਦਾਇਰ ਪਟੀਸ਼ਨ ਖਾਰਜ, ਪਟੀਸ਼ਨਰ ਨੂੰ ਲਾਇਆ 1 ਲੱਖ ਦਾ ਜ਼ੁਰਮਾਨਾ Friday 19 January 2024 11:46 AM UTC+00 | Tags: breaking-news india-ews india-news news rahul-gandhi supreme-court ਚੰਡੀਗੜ੍ਹ, 19 ਜਨਵਰੀ 2024: ਰਾਹੁਲ ਗਾਂਧੀ (Rahul Gandhi) ਦੀ ਸੰਸਦ ਮੈਂਬਰੀ ਬਹਾਲੀ ਦੇ ਖ਼ਿਲਾਫ਼ ਸੁਪਰੀਮ ਕੋਰਟ ‘ਚ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਗਿਆ ਹੈ। ਸੁਪਰੀਮ ਕੋਰਟ ਨੇ ਪਟੀਸ਼ਨਕਰਤਾ ‘ਤੇ 1 ਲੱਖ ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਹੈ। ਦਰਅਸਲ, ਪਟੀਸ਼ਨ ਵਿੱਚ ਲੋਕ ਸਭਾ ਸਕੱਤਰੇਤ ਵੱਲੋਂ 7 ਅਗਸਤ 2023 ਨੂੰ ਜਾਰੀ ਉਸ ਨੋਟੀਫਿਕੇਸ਼ਨ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਸੀ, ਜਿਸ ਰਾਹੀਂ ਰਾਹੁਲ ਗਾਂਧੀ ਦੀ ਸੰਸਦ ਮੈਂਬਰਸ਼ਿਪ ਬਹਾਲ ਕੀਤੀ ਗਈ ਸੀ। ਪਟੀਸ਼ਨ ‘ਚ ਮੰਗ ਕੀਤੀ ਗਈ ਸੀ ਕਿ ਸੁਪਰੀਮ ਕੋਰਟ ਨੇ ਸਿਰਫ਼ ਰਾਹੁਲ ਗਾਂਧੀ ਦੀ ਸਜ਼ਾ ‘ਤੇ ਰੋਕ ਲਾਈ ਸੀ । ਰਾਹੁਲ ਗਾਂਧੀ ਨੂੰ ਅਜੇ ਤੱਕ ਦੋਸ਼ਾਂ ਤੋਂ ਬਰੀ ਨਹੀਂ ਕੀਤਾ ਗਿਆ ਹੈ। ਅਜਿਹੇ ‘ਚ ਉਨ੍ਹਾਂ ਦੀ ਸੰਸਦ ਮੈਂਬਰਸ਼ਿਪ ਬਹਾਲ ਕਰਨ ਵਾਲੇ ਨੋਟੀਫਿਕੇਸ਼ਨ ਨੂੰ ਰੱਦ ਕਰ ਦੇਣਾ ਚਾਹੀਦਾ ਹੈ। ਇਸ ‘ਤੇ ਸੁਪਰੀਮ ਕੋਰਟ ਨੇ ਸਖ਼ਤ ਨਾਰਾਜ਼ਗੀ ਪ੍ਰਗਟਾਈ ਹੈ। ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਜਸਟਿਸ ਬੀ.ਆਰ.ਗਵਈ ਅਤੇ ਜਸਟਿਸ ਸੰਦੀਪ ਮਹਿਤਾ ਦੇ ਬੈਂਚ ਨੇ ਕਿਹਾ ਕਿ ਅਜਿਹੀ ਪਟੀਸ਼ਨ ਦਾਇਰ ਕਰਨ ਨਾਲ ਨਾ ਸਿਰਫ਼ ਅਦਾਲਤ ਦਾ ਸਗੋਂ ਰਜਿਸਟਰੀ ਵਿਭਾਗ ਦਾ ਵੀ ਕੀਮਤੀ ਸਮਾਂ ਬਰਬਾਦ ਹੁੰਦਾ ਹੈ। ਇਸ ਤੋਂ ਬਾਅਦ ਅਦਾਲਤ ਨੇ ਪਟੀਸ਼ਨਰ ‘ਤੇ 1 ਲੱਖ ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਹੈ। ਰਾਹੁਲ ਗਾਂਧੀ ਮਾਣਹਾਨੀ ਦੇ ਮਾਮਲੇ ‘ਚ ਸੰਸਦ ਦੀ ਮੈਂਬਰਸ਼ਿਪ ਗੁਆ ਚੁੱਕੇ ਹਨਦਰਅਸਲ, ਰਾਹੁਲ ਗਾਂਧੀ (Rahul Gandhi) ਵੱਲੋਂ ਮੋਦੀ ਸਰਨੇਮ ਨੂੰ ਲੈ ਕੇ ਕੀਤੀ ਗਈ ਟਿੱਪਣੀ ਕਾਰਨ ਉਨ੍ਹਾਂ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਗੁਜਰਾਤ ਦੀ ਅਦਾਲਤ ਨੇ ਰਾਹੁਲ ਗਾਂਧੀ ਨੂੰ ਦੋਸ਼ੀ ਠਹਿਰਾਉਂਦਿਆਂ ਦੋ ਸਾਲ ਦੀ ਸਜ਼ਾ ਸੁਣਾਈ। ਦੋਸ਼ੀ ਠਹਿਰਾਏ ਜਾਣ ਕਾਰਨ ਰਾਹੁਲ ਗਾਂਧੀ ਨੂੰ ਸੰਸਦ ਦੀ ਮੈਂਬਰਸ਼ਿਪ ਤੋਂ ਅਯੋਗ ਕਰਾਰ ਦਿੱਤਾ ਗਿਆ ਸੀ। ਇਸ ਦੇ ਖਿਲਾਫ ਰਾਹੁਲ ਗਾਂਧੀ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ, ਜਿੱਥੇ ਸੁਪਰੀਮ ਕੋਰਟ ਨੇ ਰਾਹੁਲ ਗਾਂਧੀ ਦੀ ਸਜ਼ਾ ‘ਤੇ ਰੋਕ ਲਗਾ ਦਿੱਤੀ। ਜਿਸ ਤੋਂ ਬਾਅਦ ਲੋਕ ਸਭਾ ਸਕੱਤਰੇਤ ਨੇ ਰਾਹੁਲ ਗਾਂਧੀ ਦੀ ਸੰਸਦ ਮੈਂਬਰਸ਼ਿਪ ਬਹਾਲ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰਕੇ ਰਾਹੁਲ ਗਾਂਧੀ ਦੀ ਸੰਸਦ ਮੈਂਬਰੀ ਬਹਾਲ ਕਰ ਦਿੱਤੀ ਸੀ। ਲਖਨਊ ਦੇ ਵਕੀਲ ਅਸ਼ੋਕ ਪਾਂਡੇ ਨੇ ਲੋਕ ਸਭਾ ਸਕੱਤਰੇਤ ਦੇ ਇਸ ਨੋਟੀਫਿਕੇਸ਼ਨ ਵਿਰੁੱਧ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। The post SC ਵੱਲੋਂ ਰਾਹੁਲ ਗਾਂਧੀ ਦੀ ਸੰਸਦ ਮੈਂਬਰੀ ਬਹਾਲੀ ਦੇ ਖ਼ਿਲਾਫ਼ ਦਾਇਰ ਪਟੀਸ਼ਨ ਖਾਰਜ, ਪਟੀਸ਼ਨਰ ਨੂੰ ਲਾਇਆ 1 ਲੱਖ ਦਾ ਜ਼ੁਰਮਾਨਾ appeared first on TheUnmute.com - Punjabi News. Tags:
|
ਰਾਸ਼ਟਰੀ ਵੋਟਰ ਦਿਵਸ ਮੌਕੇ ਪ੍ਰੋਫੈਸ਼ਨਲ ਮੋਟਰ ਸਾਈਕਲ ਸਵਾਰ ਅਤੇ ਟਰੈਕਟਰ ਰੈਲੀ ਹੋਵੇਗੀ ਖਿੱਚ ਦਾ ਕੇਂਦਰ: ਨੋਡਲ ਅਫਸਰ ਸਵੀਪ Friday 19 January 2024 01:11 PM UTC+00 | Tags: breaking-news mohali-news national-voters-day news nodal-officer-sweep tractor-rally ਸਾਹਿਬਜ਼ਾਦਾ ਅਜੀਤ ਸਿੰਘ ਨਗਰ 19 ਜਨਵਰੀ 2024: ਮੁੱਖ ਚੋਣ ਅਫਸਰ ਪੰਜਾਬ ਵੱਲੋ ਰਾਸ਼ਟਰੀ ਵੋਟਰ ਦਿਵਸ (National Voter’s Day) ਇਸ ਸਾਲ 25 ਜਨਵਰੀ 2024 ਨੂੰ ਅਮਿਟੀ ਯੂਨੀਵਰਸਿਟੀ ਮੋਹਾਲੀ ਵਿਖੇ ਮਨਾਇਆ ਜਾ ਰਿਹਾ ਹੈ। ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਮਨਾਏ ਜਾਣ ਵਾਲੇ ਇਸ ਪ੍ਰੋਗਰਾਮ ਦੇ ਪ੍ਰਬੰਧਾਂ ਸਬੰਧੀ ਅੱਜ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ: ਗੁਰਬਖਸ਼ੀਸ਼ ਸਿੰਘ ਅਨਟਾਲ ਵੱਲੋਂ ਬੈਠਕ ਕੀਤੀ ਗਈ | ਉਨ੍ਹਾਂ ਦੱਸਿਆ ਕਿ ਸੱਭਿਆਚਾਰਕ ਪ੍ਰੋਗਰਾਮਾਂ ਦੇ ਨਾਲ-ਨਾਲ ਵੱਖ-ਵੱਖ ਵਰਗਾਂ ਦੇ ਵੋਟਰਾਂ ਨੂੰ ਲੋਕਤੰਤਰੀ ਰਵਾਇਤਾਂ ਤੋਂ ਜਾਣੂ ਕਰਵਾਉਣ ਅਤੇ ਚੋਣਾਂ ਵਿੱਚ ਵੱਖ-ਵੱਖ ਵਰਗਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਦਫ਼ਤਰ ਤੋਂ ਐਮਿਟੀ ਯੂਨੀਵਰਸਿਟੀ ਤੱਕ ਟਰੈਕਟਰ ਅਤੇ ਮੋਟਰਸਾਈਕਲ ਰੈਲੀ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ। ਪ੍ਰੋ: ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਇਸ ਪ੍ਰੋਗਰਾਮ ਦੌਰਾਨ ਪੰਜਾਬ ਦੇ ਮੁੱਖ ਚੋਣ ਅਫਸਰ ਸਿਬਿਨ ਸੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਪ੍ਰੋਗਰਾਮ ਦੌਰਾਨ ਵੱਖ-ਵੱਖ ਕਾਲਜਾਂ ਅਤੇ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਤਿਆਰ ਕੀਤੇ ਪੇਂਟਿੰਗ ਅਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਜਾਣਗੇ। ਇਸ ਰਾਜ ਪੱਧਰੀ ਸਮਾਗਮ ਦੌਰਾਨ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ ਭੰਗੜਾ ਵੀ ਪੇਸ਼ ਕੀਤਾ ਜਾਵੇਗਾ। ਬੈਠਕ ਵਿੱਚ ਵਧੀਕ ਨੋਡਲ ਅਫ਼ਸਰ ਸਵੀਪ ਕਮ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਮਲਕੀਤ ਸਿੰਘ ਮਾਨ, ਜ਼ਿਲ੍ਹਾ ਸਿੱਖਿਆ ਅਫ਼ਸਰ ਗਿੰਨੀ ਦੁੱਗਲ, ਵੱਖ-ਵੱਖ ਕਾਲਜਾਂ ਤੇ ਸਕੂਲਾਂ ਦੇ ਨੁਮਾਇੰਦਿਆਂ, ਚੋਣ ਤਹਿਸੀਲਦਾਰ ਸੰਜੇ ਕੁਮਾਰ, ਨੀਤੂ ਗੁਪਤਾ ਅਤੇ ਚੋਣ ਲਾਅ ਅਫ਼ਸਰ ਸੁਰਿੰਦਰ ਕੁਮਾਰ ਨੇ ਸ਼ਮੂਲੀਅਤ ਕੀਤੀ | The post ਰਾਸ਼ਟਰੀ ਵੋਟਰ ਦਿਵਸ ਮੌਕੇ ਪ੍ਰੋਫੈਸ਼ਨਲ ਮੋਟਰ ਸਾਈਕਲ ਸਵਾਰ ਅਤੇ ਟਰੈਕਟਰ ਰੈਲੀ ਹੋਵੇਗੀ ਖਿੱਚ ਦਾ ਕੇਂਦਰ: ਨੋਡਲ ਅਫਸਰ ਸਵੀਪ appeared first on TheUnmute.com - Punjabi News. Tags:
|
ਡੇਰਾ ਮੁਖੀ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ 'ਤੇ ਸ਼੍ਰੋਮਣੀ ਕਮੇਟੀ ਨੇ ਕੀਤਾ ਸਖ਼ਤ ਇਤਰਾਜ਼ Friday 19 January 2024 01:19 PM UTC+00 | Tags: breaking-news dera-chief-ram-rahim news ram-rahim sgpc shiromani-committee the-unmute the-unmute-breaking ਅੰਮ੍ਰਿਤਸਰ, 19 ਜਨਵਰੀ 2024: ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਮੁਖੀ ਗੁਰਮੀਤ ਰਾਮ ਰਹੀਮ (Ram Rahim) ਨੂੰ ਮੁੜ 50 ਦਿਨਾਂ ਦੀ ਪੈਰੋਲ ਦਿੱਤੀ ਗਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਤਲ ਤੇ ਜਬਰ ਜਨਾਹ ਦੇ ਸੰਗੀਨ ਦੋਸ਼ਾਂ ਤਹਿਤ ਜੇਲ੍ਹ 'ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਰਕਾਰ ਵੱਲੋਂ ਵਾਰ-ਵਾਰ ਪੈਰੋਲ ਦੇਣ 'ਤੇ ਸਖ਼ਤ ਇਤਰਾਜ਼ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਰਾਮ ਰਹੀਮ ਨਾਲ ਸਰਕਾਰ ਵੱਲੋਂ ਵਿਸ਼ੇਸ਼ ਹਮਦਰਦੀ ਸਵਾਲ ਪੈਦਾ ਕਰਦੀ ਹੈ। ਇਹ ਸਿੱਧੇ ਤੌਰ 'ਤੇ ਸਿਆਸਤ ਤੋਂ ਪ੍ਰੇਰਤ ਵਰਤਾਰਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਸਰਕਾਰਾਂ ਦੋਹਰੀ ਨੀਤੀ ਅਪਣਾ ਰਹੀਆਂ ਹਨ। ਇਕ ਪਾਸੇ ਬਲਾਤਕਾਰ ਤੇ ਕਤਲ ਦੇ ਇਲਜ਼ਾਮਾਂ ਵਿਚ ਸਜ਼ਾ ਕੱਟ ਰਹੇ ਵਿਅਕਤੀ (Ram Rahim) ਨੂੰ ਵਾਰ-ਵਾਰ ਪੈਰੋਲ ਦਿੱਤੀ ਜਾਂਦੀ ਹੈ, ਜਦਕਿ ਦੂਜੇ ਪਾਸੇ ਤਿੰਨ-ਤਿੰਨ ਦਹਾਕਿਆਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਸਿੱਖਾਂ ਬਾਰੇ ਪੱਖਪਾਤੀ ਰਵੱਈਆ ਅਪਣਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿਆਸੀ ਹਿੱਤਾਂ ਲਈ ਸਰਕਾਰਾਂ ਵੱਲੋਂ ਗੁਰਮੀਤ ਰਾਮ ਰਹੀਮ ਦੇ ਘਿਨੌਣੇ ਅਪਰਾਧਾਂ ਨੂੰ ਅੱਖੋਂ-ਓਹਲੇ ਕਰਕੇ ਉਸ ਨੂੰ ਬਾਰ-ਬਾਰ ਛੱਡਿਆ ਜਾਣਾ ਇਤਰਾਜ਼ਯੋਗ ਹੈ ਅਤੇ ਇਹ ਰਾਮ ਰਹੀਮ ਵੱਲੋਂ ਕੀਤੇ ਜ਼ੁਲਮਾਂ ਦੇ ਪੀੜਤਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਣ ਵਾਲੀ ਕਾਰਵਾਈ ਹੈ। The post ਡੇਰਾ ਮੁਖੀ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ 'ਤੇ ਸ਼੍ਰੋਮਣੀ ਕਮੇਟੀ ਨੇ ਕੀਤਾ ਸਖ਼ਤ ਇਤਰਾਜ਼ appeared first on TheUnmute.com - Punjabi News. Tags:
|
ਬ੍ਰਿਸਬੇਨ 'ਚ ਵਿਅਕਤੀ ਬੰਦੂਕ ਲੈ ਕੇ ਸਟੋਰ 'ਚ ਹੋਇਆ ਦਾਖ਼ਲ, ਚੋਰੀ ਦੀ ਵਾਰਦਾਤ ਸੀਸੀਟੀਵੀ 'ਚ ਕੈਦ Friday 19 January 2024 01:27 PM UTC+00 | Tags: australia breaking-news crime holland-park news robbery ਆਸਟ੍ਰੇਲੀਆ , 19 ਜਨਵਰੀ 2024: ਆਸਟ੍ਰੇਲੀਆ ਦੇ ਬ੍ਰਿਸਬੇਨ (Brisbane) ‘ਚ ਚੋਰੀ ਦਾ ਇਕ ਅਜੀਬ ਮਾਮਲਾ ਸਾਹਮਣੇ ਆਇਆ ਹੈ। ਸ਼ਹਿਰ ਦੇ ਹੌਲੈਂਡ ਪਾਰਕ ਵਿੱਚ ਸਥਿਤ ਇੱਕ ਸ਼ਾਪਿੰਗ ਸਟੋਰ ਵਿੱਚੋਂ ਇੱਕ ਚੋਰ ਫਿਲਮੀ ਅੰਦਾਜ਼ ਵਿੱਚ ਚੋਰੀ ਕਰਦਾ ਦੇਖਿਆ ਗਿਆ। ਵੀਡੀਓ ‘ਚ ਚੋਰ ਬੰਦੂਕ ਲੈ ਕੇ ਸਟੋਰ ‘ਚ ਦਾਖਲ ਹੋਇਆ, ਉਥੇ ਮੌਜੂਦ ਵਿਅਕਤੀ ਨੂੰ ਧਮਕਾਇਆ ਅਤੇ ਸਟੋਰ ‘ਚ ਰੱਖੀ ਨਕਦੀ ਲੈ ਕੇ ਭੱਜ ਗਿਆ। ਪੁਲਿਸ ਨੇ ਚੋਰ ਨੂੰ ਲੱਭਣ ਵਿੱਚ ਮੱਦਦ ਲਈ ਵੀਡੀਓ ਸ਼ੇਅਰ ਕੀਤੀ ਹੈ। The post ਬ੍ਰਿਸਬੇਨ ‘ਚ ਵਿਅਕਤੀ ਬੰਦੂਕ ਲੈ ਕੇ ਸਟੋਰ ‘ਚ ਹੋਇਆ ਦਾਖ਼ਲ, ਚੋਰੀ ਦੀ ਵਾਰਦਾਤ ਸੀਸੀਟੀਵੀ ‘ਚ ਕੈਦ appeared first on TheUnmute.com - Punjabi News. Tags:
|
ਉੱਤਰੀ ਕੋਰੀਆ ਨੇ ਇੱਕ ਵਾਰ ਫਿਰ ਪਾਣੀ ਦੇ ਅੰਦਰ ਪਰਮਾਣੂ ਡਰੋਨ ਦਾ ਕੀਤਾ ਪ੍ਰੀਖਣ Friday 19 January 2024 01:35 PM UTC+00 | Tags: breaking-news kcna news north-korea nuclear-drone-test underwater-nuclear-drone ਚੰਡੀਗੜ੍ਹ, 19 ਜਨਵਰੀ 2024: ਉੱਤਰੀ ਕੋਰੀਆ (North Korea) ਨੇ ਇੱਕ ਵਾਰ ਫਿਰ ਪਾਣੀ ਦੇ ਅੰਦਰ ਪਰਮਾਣੂ ਡਰੋਨ ਦਾ ਪ੍ਰੀਖਣ ਕੀਤਾ ਹੈ। ਉਥੋਂ ਦੇ ਸਰਕਾਰੀ ਮੀਡੀਆ KCNA ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ । ਉੱਤਰੀ ਕੋਰੀਆ ਨੇ ਆਪਣੇ ਅੰਡਰਵਾਟਰ ਨਿਊਕਲੀਅਰ ਡਰੋਨ ਨੂੰ ਹਾਈਲ-5-23 ਦਾ ਨਾਂ ਦਿੱਤਾ ਹੈ। ਕੋਰੀਅਨ ਭਾਸ਼ਾ ਵਿੱਚ ਹੇਲ ਦਾ ਮਤਲਬ ਸੁਨਾਮੀ ਹੈ। ਇਹ ਡਰੋਨ ਸਮੁੰਦਰ ‘ਚ ਦੁਸ਼ਮਣ ‘ਤੇ ਚੁੱਪਚਾਪ ਹਮਲਾ ਕਰਨ ‘ਚ ਮਾਹਰ ਹੈ। ਕੇਸੀਐਨਏ ਦੇ ਮੁਤਾਬਕ ਇਹ ਪ੍ਰੀਖਣ ਅਮਰੀਕਾ, ਦੱਖਣੀ ਕੋਰੀਆ ਅਤੇ ਜਾਪਾਨ ਦੇ ਹਾਲ ਹੀ ਵਿੱਚ ਸੰਯੁਕਤ ਫੌਜੀ ਅਭਿਆਸ ਦੇ ਜਵਾਬ ਵਿੱਚ ਕੀਤਾ ਗਿਆ ਹੈ। ਉਨ੍ਹਾਂ ਨੇ ਇਸ ਡਰਿੱਲ ਨਾਲ ਸਾਡੇ ਦੇਸ਼ ਨੂੰ ਖ਼ਤਰੇ ਵਿੱਚ ਪਾ ਦਿੱਤਾ ਹੈ। ਅਜਿਹੀਆਂ ਮਸ਼ਕਾਂ ਸਾਡੇ ਦੇਸ਼ ਨੂੰ ਅਸਥਿਰ ਕਰਨ ਦੀ ਕੋਸ਼ਿਸ਼ ਹਨ। ਉੱਤਰੀ ਕੋਰੀਆ ਪਹਿਲਾਂ ਹੀ ਉੱਚੀ ਉਡਾਣ ਵਾਲੇ ਡਰੋਨ ਦਾ ਪ੍ਰੀਖਣ ਕਰ ਚੁੱਕਾ ਹੈ। ਇਸ ਡਰੋਨ ਬਾਰੇ ਜ਼ਿਆਦਾ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਪਰ ਉੱਤਰੀ ਕੋਰੀਆਈ ਮੀਡੀਆ ਦਾ ਕਹਿਣਾ ਹੈ ਕਿ ਇਹ ਘੰਟਿਆਂ ਤੱਕ ਪਾਣੀ ‘ਚ ਰਹਿ ਸਕਦਾ ਹੈ ਅਤੇ ਵੱਡਾ ਧਮਾਕਾ ਕਰਨ ‘ਚ ਸਮਰੱਥ ਹੈ। The post ਉੱਤਰੀ ਕੋਰੀਆ ਨੇ ਇੱਕ ਵਾਰ ਫਿਰ ਪਾਣੀ ਦੇ ਅੰਦਰ ਪਰਮਾਣੂ ਡਰੋਨ ਦਾ ਕੀਤਾ ਪ੍ਰੀਖਣ appeared first on TheUnmute.com - Punjabi News. Tags:
|
ਐੱਸ ਜੈਸ਼ੰਕਰ ਵੱਲੋਂ ਮਾਲਦੀਵ ਦੇ ਵਿਦੇਸ਼ ਮੰਤਰੀ ਨਾਲ ਮੁਲਾਕਾਤ, ਭਾਰਤੀ ਫੌਜ ਦੀ ਵਾਪਸੀ ਦੇ ਮੁੱਦੇ 'ਤੇ ਹੋਈ ਚਰਚਾ Friday 19 January 2024 01:52 PM UTC+00 | Tags: breaking-news foreign-minister-of-maldives indian-army maldives news s-jaishankar ਚੰਡੀਗੜ੍ਹ, 19 ਜਨਵਰੀ 2024: ਭਾਰਤ ਅਤੇ ਮਾਲਦੀਵ (Maldives) ਵਿਚਾਲੇ ਚੱਲ ਰਹੇ ਤਣਾਅ ਦਰਮਿਆਨ ਵੀਰਵਾਰ ਨੂੰ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਯੂਗਾਂਡਾ ਦੀ ਰਾਜਧਾਨੀ ਕੰਪਾਲਾ ‘ਚ ਮਾਲਦੀਵ ਦੇ ਵਿਦੇਸ਼ ਮੰਤਰੀ ਮੋਸਾ ਜਮੀਰ ਨਾਲ ਮੁਲਾਕਾਤ ਕੀਤੀ। ਦੋਵਾਂ ਆਗੂਆਂ ਵਿਚਾਲੇ ਆਪਸੀ ਸਬੰਧਾਂ ਅਤੇ ਭਾਰਤੀ ਫੌਜਾਂ ਦੀ ਵਾਪਸੀ ਦੇ ਮੁੱਦੇ ‘ਤੇ ਚਰਚਾ ਹੋਈ। ਦਰਅਸਲ, ਜੈਸ਼ੰਕਰ ਗੈਰ-ਗਠਜੋੜ ਅੰਦੋਲਨ (NAM) ਸੰਮੇਲਨ ਲਈ ਯੂਗਾਂਡਾ ਗਏ ਹਨ। ਦੋਵਾਂ ਆਗੂਆਂ ਦੀ ਇਹ ਮੁਲਾਕਾਤ ਸ਼ੁੱਕਰਵਾਰ ਤੋਂ ਸ਼ੁਰੂ ਹੋਣ ਵਾਲੇ ਸਿਖਰ ਸੰਮੇਲਨ ਤੋਂ ਪਹਿਲਾਂ ਹੋਈ। ਇਸ ਦੌਰਾਨ ਉਨ੍ਹਾਂ ਨੇ ਮਾਲਦੀਵ ਵਿੱਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ, ਸਾਰਕ ਅਤੇ ਨੈਮ ਵਿੱਚ ਦੋਵਾਂ ਦੇਸ਼ਾਂ ਦੀ ਸ਼ਮੂਲੀਅਤ ਬਾਰੇ ਵੀ ਚਰਚਾ ਕੀਤੀ। ਮੁਲਾਕਾਤ ਤੋਂ ਬਾਅਦ ਮਾਲਦੀਵ ਦੇ ਵਿਦੇਸ਼ ਮੰਤਰੀ ਨੇ ਸੋਸ਼ਲ ਮੀਡੀਆ ‘ਤੇ ਲਿਖਿਆ ਕਿ ਅਸੀਂ ਆਪਣੇ ਰਿਸ਼ਤੇ ਨੂੰ ਮਜ਼ਬੂਤ ਕਰਨ ਅਤੇ ਇਸ ਨੂੰ ਅੱਗੇ ਲਿਜਾਣ ਲਈ ਵਚਨਬੱਧ ਹਾਂ। ਮਾਲਦੀਵ ਹਿੰਦ ਮਹਾਸਾਗਰ ਵਿੱਚ ਭਾਰਤ ਦੇ ਪ੍ਰਮੁੱਖ ਸਮੁੰਦਰੀ ਗੁਆਂਢੀਆਂ ਵਿੱਚੋਂ ਇੱਕ ਹੈ। ਪੰਜ ਦਿਨ ਪਹਿਲਾਂ ਮਾਲਦੀਵ (Maldives) ਵਿੱਚ ਮੌਜੂਦ ਭਾਰਤੀ ਹਾਈ ਕਮਿਸ਼ਨਰ ਦੀ ਮੌਜੂਦਗੀ ਵਿੱਚ ਹੋਈ ਕੋਰ ਕਮੇਟੀ ਦੀ ਬੈਠਕ ਤੋਂ ਬਾਅਦ ਮਾਲਦੀਵ ਦੇ ਰਾਸ਼ਟਰਪਤੀ ਦਫ਼ਤਰ ਨੇ ਭਾਰਤ ਨੂੰ ਆਪਣੀਆਂ ਫ਼ੌਜਾਂ ਵਾਪਸ ਬੁਲਾਉਣ ਲਈ 15 ਮਾਰਚ ਦੀ ਸਮਾਂ ਸੀਮਾ ਦਿੱਤੀ ਸੀ। ਉਨ੍ਹਾਂ ਕਿਹਾ ਸੀ ਕਿ ਭਾਰਤੀ ਸੈਨਿਕ ਮਾਲਦੀਵ ਵਿੱਚ ਨਹੀਂ ਰਹਿ ਸਕਦੇ। ਇਹ ਰਾਸ਼ਟਰਪਤੀ ਮੁਈਜ਼ੂ ਅਤੇ ਉਸਦੀ ਸਰਕਾਰ ਦੀ ਨੀਤੀ ਹੈ। ਮਾਲਦੀਵ ਮੀਡੀਆ ਨੇ ਉਥੋਂ ਦੀ ਸਰਕਾਰ ਦੇ ਹਵਾਲੇ ਨਾਲ ਕਿਹਾ ਕਿ ਇਸ ਸਮੇਂ ਮਾਲਦੀਵ ‘ਚ 88 ਭਾਰਤੀ ਫੌਜੀ ਮੌਜੂਦ ਹਨ। ਦੋਵਾਂ ਦੇਸ਼ਾਂ ਵਿਚਾਲੇ ਫੌਜਾਂ ਦੀ ਵਾਪਸੀ ਨੂੰ ਲੈ ਕੇ ਚਰਚਾ ਕਰਨ ਲਈ ਉੱਚ ਪੱਧਰੀ ਕਮੇਟੀ ਬਣਾਈ ਗਈ ਹੈ। The post ਐੱਸ ਜੈਸ਼ੰਕਰ ਵੱਲੋਂ ਮਾਲਦੀਵ ਦੇ ਵਿਦੇਸ਼ ਮੰਤਰੀ ਨਾਲ ਮੁਲਾਕਾਤ, ਭਾਰਤੀ ਫੌਜ ਦੀ ਵਾਪਸੀ ਦੇ ਮੁੱਦੇ ‘ਤੇ ਹੋਈ ਚਰਚਾ appeared first on TheUnmute.com - Punjabi News. Tags:
|
ਸ਼੍ਰੋਮਣੀ ਅਕਾਲੀ ਦਲ ਵੱਲੋਂ 1 ਫਰਵਰੀ ਤੋਂ ਪੰਜਾਬ ਬਚਾਓ ਯਾਤਰਾ ਦੀ ਅਟਾਰੀ ਤੋਂ ਸ਼ੁਰੂਆਤ Friday 19 January 2024 02:01 PM UTC+00 | Tags: breaking-news news punjab-bachao-yatra punjab-news shiromani-akali-dal sukhbir-singh-badal ਚੰਡੀਗੜ੍ਹ, 19 ਜਨਵਰੀ 2024: ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ (Punjab Bachao Yatra) 1 ਫਰਵਰੀ ਤੋਂ ਅਟਾਰੀ ਵਿਚ ਭਾਰਤ-ਪਾਕਿਸਤਾਨ ਸਰਹੱਦ ਤੋਂ ਸ਼ੁਰੂ ਹੋਵੇਗੀ ਅਤੇ ਇਹ ਇਕ ਮਹੀਨੇ ਵਿਚ 43 ਹਲਕਿਆਂ ਵਿਚ ਜਾਵੇਗੀ। ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਪਾਰਟੀ ਦੇ ਸੀਨੀਅਰ ਲੀਡਰਸ਼ਿਪ ਦੇ ਨਾਲ ਮਿਲ ਕੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਯਾਤਰਾ ਸ਼ੁਰੂ ਕਰਨਗੇ। ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਯਾਤਰਾ ਦੌਰਾਨ ਕਾਂਗਰਸ ਪਾਰਟੀ ਤੇ ਆਮ ਆਦਮੀ ਪਾਰਟੀ (ਆਪ) ਦੋਵਾਂ ਨੂੰ ਬੇਨਕਾਬ ਕੀਤਾ ਜਾਵੇਗਾ ਤੇ ਦੱਸਿਆ ਜਾਵੇਗਾ ਕਿ ਕਿਵੇਂ ਸਮੇਂ ਦੀਆਂ ਅਕਾਲੀ ਦਲ ਦੀਆਂ ਸਰਕਾਰਾਂ ਨੇ ਸੂਬੇ ਦਾ ਵਿਕਾਸ ਕਰਵਾਇਆ। ਉਹਨਾਂ ਕਿਹਾ ਕਿ ਪਿਛਲੀ ਕਾਂਗਰਸ ਤੇ ਮੌਜੂਦਾ ਆਪ ਸਰਕਾਰ ਨੇ ਕੀਤੇ ਸਾਰੇ ਵਾਅਦੇ ਵਿਸਾਰ ਕੇ ਪੰਜਾਬੀਆਂ ਨਾਲ ਧਰੋਹ ਕਮਾਇਆ ਹੈ ਅਤੇ ਨਾ ਤਾਂ ਕੋਈ ਵੀ ਵਿਕਾਸ ਕਾਰਜ ਕੀਤਾ ਤੇ ਰੋਜ਼ਗਾਰ ਦਿੱਤਾ ਅਤੇ ਨਾ ਹੀ ਕਿਸਾਨਾਂ, ਵਪਾਰੀਆਂ ਤੇ ਸਮਾਜ ਦੇ ਕਮਜ਼ੋਰ ਵਰਗਾਂ ਦੀ ਦਸ਼ਾ ਸੁਧਾਰਨ ਵਾਸਤੇ ਕੱਖ ਵੀ ਨਹੀਂ ਕੀਤਾ। ਉਹਨਾਂ ਕਿਹਾ ਕਿ ਅਸੀਂ ਹਰ ਹਲਕੇ ਵਿਚ ਜਾਵਾਂਗੇ ਤੇ ਅਕਾਲੀ ਦਲ ਦੇ ਪ੍ਰਧਾਨ ਇਕ ਦਿਨ ਵਿਚ ਦੋ ਹਲਕੇ ਕਵਰ ਕਰਨਗੇ। ਅਸੀਂ ਲੋਕਾਂ ਨੂੰ ਦੱਸਾਂਗੇ ਕਿ ਕਾਂਗਰਸ ਤੇ ਆਪ ਸਰਕਾਰ ਨੇ ਕੀ ਕੀਤਾ ਹੈ ਤੇ ਲੋਕਾਂ ਨੂੰ ਉਹਨਾਂ ਦੀ ਕਾਰਗੁਜ਼ਾਰੀ ਦੀ ਤੁਲਨ ਅਕਾਲੀ ਦਲ ਦੀਆਂ ਸਰਕਾਰਾਂ ਦੀ ਕਾਰਗੁਜ਼ਾਰੀ ਨਾਲ ਤੁਲਨਾ ਕਰਨ ਵਾਸਤੇ ਆਖਾਂਗੇ। ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਹਰ ਹਲਕੇ ਵਿਚ ਇਕ ਨਿਸ਼ਚਿਤ ਥਾਂ 'ਤੇ ਲੋਕਾਂ ਨਾਲ ਮੁਲਾਕਾਤ ਕਰਨਗੇ ਤੇ ਗੱਲਬਾਤ ਕਰਨਗੇ। ਉਹਨਾਂ ਕਿਹਾ ਕਿ ਪਾਰਟੀ ਨੂੰ ਮਿਲੀ ਫੀਡਬੈਕ ਦੇ ਮੁਤਾਬਕ ਸਮਾਜ ਦਾ ਹਰ ਵਰਗ ਪੀੜਤ ਹੈ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਵਾਰ-ਵਾਰ ਫਸਲ ਫੇਲ੍ਹ ਹੋਣ ਮਗਰੋਂ ਵੀ ਮੁਆਵਜ਼ਾ ਨਹੀਂ ਮਿਲਿਆ। ਗਰੀਬ ਵਰਗਾਂ ਲਈ ਸਮਾਜ ਭਲਾਈ ਸਕੀਮਾਂ ਵਿਚ ਕਟੌਤੀ ਕੀਤੀ ਗਈ ਹੈ। ਸਰਕਾਰੀ ਨੌਕਰੀਆਂ ਵਿਚ ਪੰਜਾਬੀਆਂ ਦੀ ਥਾਂ ਬਾਹਰਲੇ ਨੌਜਵਾਨਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਡਾ. ਚੀਮਾ ਨੇ ਕਿਹਾ ਕਿ ਯਾਤਰਾ (Punjab Bachao Yatra) ਇਹ ਵੀ ਦੱਸੇਗੀ ਕਿ ਪੰਜਾਬ ਵਿਚ ਕਿਵੇਂ ਕਾਨੂੰਨ ਵਿਵਸਥਾ ਢਹਿ ਢੇਰੀ ਹੋਈ ਹੈ ਤੇ ਗੈਂਗਸਟਰ ਸਭਿਆਚਾਰ ਪਲਿਆ ਹੈ ਜਿਸ ਕਾਰਨ ਘਰੇਲੂ ਨਿਵੇਸ਼ਕ ਵੀ ਪੰਜਾਬ ਤੋਂ ਬਾਹਰ ਜਾ ਰਹੇ ਹਨ। ਉਹਨਾਂ ਕਿਹਾ ਕਿ ਅਸੀਂ ਆਪ ਵਿਧਾਇਕਾਂ ਤੇ ਮੰਤਰੀਆਂ ਵੱਲੋਂ ਕੀਤੀ ਜਾ ਰਹੀ ਵੱਡੇ ਪੱਧਰ 'ਤੇ ਗੈਰ ਕਾਨੂੰਨੀ ਮਾਇਨਿੰਗ ਦਾ ਮੁੱਦਾ ਵੀ ਚੁੱਕਾਂਗੇ ਅਤੇ ਆਪ ਵਿਧਾਇਕਾਂ ਵੱਲੋਂ ਨਸ਼ਾ ਤਸਕਰਾਂ ਦੀ ਕੀਤੀ ਜਾ ਰਹੀ ਪੁਸ਼ਤ ਪਨਾਹੀ ਬਾਰੇ ਵੀ ਦੱਸਾਂਗੇ। ਉਹਨਾਂ ਕਿਹਾ ਕਿ ਸਿਆਸੀ ਬਦਲਾਖੋਰੀ ਤੋਂ ਇਲਾਵਾ ਭ੍ਰਿਸ਼ਟਾਚਾਰ ਅਤੇ ਪੰਜਾਬ ਦੇ ਦਰਿਆਈ ਪਾਣੀਆਂ ਤੇ ਸੂਬੇ ਦੀ ਰਾਜਧਾਨੀ ਸਮੇਤ ਆਪ ਸਰਕਾਰ ਵੱਲੋਂ ਪੰਜਾਬ ਦੇ ਮੁੱਖ ਮੁੱਦਿਆਂ 'ਤੇ ਮੁਕੰਮਲ ਆਤਮ ਸਮਰਪਣ ਕਰਨ ਦਾ ਮੁੱਦਾ ਵੀ ਯਾਤਰਾ ਦੌਰਾਨ ਚੁੱਕਿਆ ਜਾਵੇਗਾ। ਇਹ ਯਾਤਰਾ 1 ਫਰਵਰੀ ਨੂੰ ਅਟਾਰੀ ਤੇ ਰਾਜਾਸਾਂਸੀ, 2 ਨੂੰ ਅਜਨਾਲਾ ਤੇ ਮਜੀਠਾ, 5 ਨੂੰ ਅੰਮ੍ਰਿਤਸਰ ਸ਼ਹਿਰ ਦੇ ਪੰਜ ਹਲਕਿਆਂ, 6 ਨੂੰ ਜੰਡਿਆਲਾ ਗੁਰੂ ਤੇ ਬਾਬਾ ਬਕਾਲਾ, 7 ਫਰਵਰੀ ਨੂੰ ਖਡੂਰ ਸਾਹਿਬ ਤੇ ਤਰਨਤਾਰਨ, 8 ਨੂੰ ਪੱਟੀ ਅਤੇ ਖੇਮਕਰਨ, 9 ਨੂੰ ਜ਼ੀਰਾ ਅਤੇ ਫਿਰੋਜ਼ਪੁਰ ਸ਼ਹਿਰ, 12 ਨੂੰ ਫਿਰੋਜ਼ਪੁਰ ਦਿਹਾਤੀ ਤੇ ਫਰੀਦਕੋਟ, 13 ਫਰਵਰੀ ਨੂੰ ਕੋਟਕਪੁਰਾ ਅਤੇ ਜੈਤੋਂ, 14 ਨੂੰ ਗਿੱਦੜਬਾਹਾ ਤੇ ਸ੍ਰੀ ਮੁਕਤਸਰ ਸਾਹਿਬ, 15 ਨੂੰ ਗੁਰੂ ਹਰਿਸਹਾਏ ਤੇ ਜਲਾਲਾਬਾਦ, 16 ਨੂੰ ਫਾਜ਼ਿਲਕਾ ਅਤੇ ਅਬੋਹਰ, 19 ਨੂੰ ਬੱਲੂਆਣਾ ਤੇ ਮਲੌਟ, 20 ਨੂੰ ਲੰਬੀ ਤੇ ਬਠਿੰਡਾ ਦਿਹਾਤੀ, 21 ਨੂੰ ਭੁੱਚੋ ਮੰਡੀ ਤੇ ਬਠਿੰਡਾ ਸ਼ਹਿਰੀ, 22 ਨੂੰ ਬਾਘਾ ਪੁਰਾਣਾ ਤੇ ਨਿਹਾਲ ਸਿੰਘ ਵਾਲਾ, 23 ਨੂੰ ਧਰਮਕੋਟ ਅਤੇ ਮੋਗਾ, 26 ਨੂੰ ਰਾਮਪੁਰਾ ਅਤੇ ਮੌੜ ਮੰਡੀ, 27 ਨੂੰ ਬੁਢਲਾਡਾ ਅਤੇ ਮਾਨਸਾ ਅਤੇ 28 ਫਰਵਰੀ ਨੂੰ ਸਰਦੂਲਗੜ੍ਹ ਤੇ ਤਲਵੰਡੀ ਸਾਬੋ ਹਲਕਿਆਂ ਵਿਚ ਜਾਵੇਗੀ। The post ਸ਼੍ਰੋਮਣੀ ਅਕਾਲੀ ਦਲ ਵੱਲੋਂ 1 ਫਰਵਰੀ ਤੋਂ ਪੰਜਾਬ ਬਚਾਓ ਯਾਤਰਾ ਦੀ ਅਟਾਰੀ ਤੋਂ ਸ਼ੁਰੂਆਤ appeared first on TheUnmute.com - Punjabi News. Tags:
|
ਬੰਦੀ ਸਿੰਘਾਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਤ ਪੰਜ ਮੈਂਬਰੀ ਕਮੇਟੀ ਦੀ ਹੋਈ ਇਕੱਤਰਤਾ Friday 19 January 2024 02:09 PM UTC+00 | Tags: akal-takht-sahib bandi-singhs breaking-news news punjab-news rajoana sgpc sri-akal-takht-sahib ਅੰਮ੍ਰਿਤਸਰ, 19 ਜਨਵਰੀ 2024: ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਤਬਦੀਲੀ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਚਾਰਾਜੋਈ ਵਾਸਤੇ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਵੱਲੋਂ ਗਠਤ ਕੀਤੀ ਗਈ ਪੰਜ ਮੈਂਬਰੀ ਉੱਚ ਪੱਧਰੀ ਕਮੇਟੀ ਦੀ ਅੱਜ ਹੋਈ ਇਕੱਤਰਤਾ ਦੌਰਾਨ ਸਰਕਾਰ ਨਾਲ ਜਲਦ ਬੈਠਕ ਹੋਣ ਦੀ ਆਸ ਪ੍ਰਗਟਾਉਂਦਿਆਂ ਯਤਨ ਨਿਰੰਤਰ ਜਾਰੀ ਰੱਖਣ ਦੀ ਵਚਨਬੱਧਤਾ ਪ੍ਰਗਟਾਈ ਗਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਈ ਇਸ ਇਕੱਤਰਤਾ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਅਜੀਤ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ, ਸੀਨੀਅਰ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਅਤੇ ਬੀਬੀ ਕਮਲਦੀਪ ਕੌਰ ਰਾਜੋਆਣਾ ਹਾਜ਼ਰ ਸਨ। ਇਕੱਤਰਤਾ ਮਗਰੋਂ ਮੀਡੀਆ ਨੂੰ ਸੰਬੋਧਨ ਹੁੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਪੰਜ ਮੈਂਬਰੀ ਕਮੇਟੀ ਦੀ ਹੁਣ ਤੱਕ ਦੀ ਕਾਰਵਾਈ ਦਾ ਮੁਲਾਂਕਣ ਕਰਦਿਆਂ ਇਹ ਮਹਿਸੂਸ ਕੀਤਾ ਗਿਆ ਹੈ ਕਿ ਇਹ ਕਾਰਜ ਸਹਿਜ ਅਤੇ ਗੰਭੀਰਤਾ ਨਾਲ ਕੀਤਾ ਜਾਣ ਵਾਲਾ ਹੈ, ਜਿਸ ਵਿਚ ਕੁਝ ਸਮਾਂ ਲੱਗ ਸਕਦਾ ਹੈ। ਭਾਵੇਂ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਵੱਲੋਂ 27 ਜਨਵਰੀ ਤੱਕ ਦਾ ਸਮਾਂ ਦਿੱਤਾ ਗਿਆ ਹੈ, ਪਰ ਇਸ ਨੂੰ ਸਰਕਾਰ ਨਾਲ ਗੱਲਬਾਤ ਰਾਹੀਂ ਸਕਾਰਾਤਮਕ ਅੰਜਾਮ ਤੱਕ ਪਹੁੰਚਾਉਣ ਲਈ ਹੋਰ ਯਤਨ ਲੋੜੀਂਦੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਅਯੁੱਧਿਆ ਵਿਖੇ 22 ਜਨਵਰੀ ਦੇ ਸਮਾਗਮ ਦੇ ਮੱਦੇਨਜ਼ਰ ਇਸ ਤੋਂ ਮਗਰੋਂ ਹੀ ਗੱਲਬਾਤ ਅੱਗੇ ਵਧਣ ਦੀ ਸੰਭਾਵਨਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪੰਜ ਮੈਂਬਰੀ ਕਮੇਟੀ ਇਸ ਸਬੰਧ ਵਿਚ ਇਕਸੁਰ ਹੈ ਕਿ ਇਹ ਮਾਮਲਾ ਸਰਕਾਰ ਨਾਲ ਸੁਖਾਵੇਂ ਮਾਹੌਲ ਵਿਚ ਹੀ ਅੱਗੇ ਵਧਾਉਣ ਨੂੰ ਤਰਜੀਹ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੇ ਮਾਮਲੇ 'ਤੇ ਕੇਂਦਰ ਸਰਕਾਰ ਦਾ 2019 ਦਾ ਨੋਟੀਫਿਕੇਸ਼ਨ ਲਾਗੂ ਕਰਵਾਉਣਾ ਮੁੱਖ ਪਹਿਲ ਹੈ, ਜਦਕਿ ਇਸ ਦੇ ਨਾਲ ਹੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਹੋਰ ਸਿੱਖ ਬੰਦੀਆਂ ਦੀ ਰਿਹਾਈ ਦਾ ਮਾਮਲਾ ਵੀ ਉਠਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜ ਮੈਂਬਰੀ ਕਮੇਟੀ ਦੀ ਚੱਲ ਰਹੀ ਕਾਰਵਾਈ ਅਤੇ ਭਾਵਨਾ ਬਾਰੇ ਜਲਦ ਹੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਵੀ ਜਾਣੂ ਕਰਵਾਇਆ ਜਾਵੇਗਾ। The post ਬੰਦੀ ਸਿੰਘਾਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਤ ਪੰਜ ਮੈਂਬਰੀ ਕਮੇਟੀ ਦੀ ਹੋਈ ਇਕੱਤਰਤਾ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਵਾਤਾਵਰਣ ਅਤੇ ਲੋਕ-ਪੱਖੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ: ਬਲਕਾਰ ਸਿੰਘ Friday 19 January 2024 02:15 PM UTC+00 | Tags: balkar-singh breaking-news environment latest-news news punjab-government the-unmute-breaking-news the-unmute-latest-news ਚੰਡੀਗੜ੍ਹ, 19 ਜਨਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab Government) ਸੂਬਾ ਵਾਸੀਆਂ ਨੂੰ ਬਿਹਤਰ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਉਦੇਸ਼ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਸੂਬਾ ਸਰਕਾਰ ਵੱਲੋਂ ਪੰਜਾਬ ਭਰ 'ਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਹ ਪ੍ਰਗਟਾਵਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਕੀਤਾ। ਅੱਜ ਇਥੇ ਮਿਉਂਸੀਪਲ ਭਵਨ ਸੈਕਟਰ-35 ਚੰਡੀਗੜ੍ਹ ਵਿਖੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਵੱਲੋਂ ਕਮਿਸ਼ਨਰ ਨਗਰ ਨਿਗਮ ਜਲੰਧਰ, ਕਪੂਰਥਲਾ ਅਤੇ ਫਗਵਾੜਾ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ/ਜਨਰਲ), ਜਲੰਧਰ ਅਤੇ ਕਪੂਰਥਲਾ ਤੋਂ ਇਲਾਵਾ ਨਗਰ ਕੌਂਸਲ/ਨਗਰ ਪੰਚਾਇਤ, ਨਕੋਦਰ, ਆਦਮਪੁਰ, ਅਲਾਵਪੁਰ, ਭੋਗਪੁਰ, ਕਰਤਾਰਪੁਰ, ਨੂਰਮਹਿਲ, ਫਿਲੋਰ, ਗੋਰਾਇਆ, ਲੋਹੀਆ ਖਾਸ, ਮਹਿਤਪੁਰ, ਸ਼ਾਹਕੋਟ, ਬਿਲਗਾ, ਸੁਲਤਾਨਪੁਰ ਲੋਧੀ, ਭਲੁੱਥ, ਬੇਗੋਵਾਲ, ਨਡਾਲਾ ਅਤੇ ਢਿਲੱਵਾ ਦੇ ਕਾਰਜ ਸਾਧਕ ਅਫਸਰਾਂ ਪਾਸੋਂ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਸਬੰਧੀ ਸਮੀਖਿਆ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਚੱਲ ਰਹੇ ਕਾਰਜਾਂ ਵਿੱਚ ਉੱਚ ਪੱਧਰੀ ਗੁਣਵੱਤਾ ਲਿਆਉਣ ਦੇ ਨਿਰਦੇਸ਼ ਦਿੱਤੇ ਗਏ। ਇਸ ਰੀਵੀਊ ਮੀਟਿੰਗ ਵਿੱਚ ਮੈਂਬਰ ਆਫ ਪਾਰਲੀਮੈਂਟ ਸੁਸ਼ੀਲ ਕੁਮਾਰ ਰਿੰਕੂ ਅਤੇ ਵਿਧਾਇਕਾਂ ਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜਾਂ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ ਅਤੇ ਮੰਤਰੀ ਵੱਲੋਂ ਮੈਂਬਰਾਂ ਦੇ ਹਲਕਿਆਂ ਦੇ ਕਾਰਜਾਂ ਅਤੇ ਫੰਡਾਂ ਬਾਰੇ ਉਹਨਾਂ ਨਾਲ ਵਿਸਤ੍ਰਿਤ ਜਾਣਕਾਰੀ ਸਾਂਝੀ ਕੀਤੀ ਗਈ। ਸਥਾਨਕ ਸਰਕਾਰਾਂ (Punjab Government) ਮੰਤਰੀ ਨੇ ਮੀਟਿੰਗ ਦੌਰਾਨ ਸਵੱਛ ਭਾਰਤ ਮਿਸ਼ਨ, ਅਮਰੁਤ ਮਿਸ਼ਨ ਅਧੀਨ ਆਉਂਦੇ ਵੱਖ-ਵੱਖ ਪ੍ਰਾਜੈਕਟਾਂ/ਕੰਮਾਂ ਜਿਵੇਂ ਕਿ ਸਵੱਛ ਭਾਰਤ ਮਿਸ਼ਨ 1 ਅਤੇ 2 ਅਧੀਨ ਅਣਵਰਤੀ ਰਾਸ਼ੀ, ਬਣ ਰਹੇ ਸੀਵਰੇਜ਼ ਟਰੀਟਮੈਂਟ ਪਲਾਂਟਾਂ ਲਈ ਜਗ੍ਹਾ ਦੀ ਉਪਲਬੱਧਤਾ ਅਤੇ ਅਮਰੁਤ 2 ਅਧੀਨ ਵਾਟਰ ਟਰੀਟਮੈਂਟ ਪਲਾਂਟਾਂ ਲਈ ਜਗ੍ਹਾ ਦੀ ਉਪਲਬੱਧਤਾ, ਟਰਾਂਚ -3 ਅਮਰੁਤ ਅਤੇ ਐਮ.ਡੀ.ਐਫ./ਪੀ.ਆਈ.ਡੀ.ਬੀ. ਅਧੀਨ ਚਲ ਰਹੇ ਵਿਕਾਸ ਕਾਰਜਾਂ ਦੀ ਮੌਜੂਦਾ ਸਥਿਤੀ ਬਾਰੇ ਵਿਸਥਾਰ ਪੂਰਵਕ ਚਰਚਾ ਕਰਦਿਆਂ ਇਹਨਾਂ ਕੰਮਾਂ ਦੀ ਮੁਕੰਮਲ ਜਾਣਕਾਰੀ ਪ੍ਰਾਪਤ ਕਰਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮਾਂ ਸੀਮਾ ਅੰਦਰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਨੇ ਅੱਗੇ ਅਧਿਕਾਰੀਆਂ ਨੂੰ ਕਿਹਾ ਕਿ ਜਿਨ੍ਹਾਂ ਕੰਮਾਂ ਦੀ ਡੀਪੀਆਰ ਮਨਜ਼ੂਰ ਹੋ ਚੁੱਕੀ ਹੈ ਉਨ੍ਹਾਂ ਕੰਮਾਂ ਦੀ ਦਫਤਰੀ ਪ੍ਰਕਿਰਿਆ ਮੁਕੰਮਲ ਕਰਨ ਉਪਰੰਤ ਜਲਦ ਤੋਂ ਜਲਦ ਕੰਮ ਸ਼ੁਰੂ ਕੀਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਅੱਗੇ ਕਿਹਾ ਕਿ ਹੋਰਨਾਂ ਕਾਰਜਾਂ ਲਈ ਡੀ ਪੀ ਆਰ ਦੀ ਮੰਜੂਰੀ ਸਬੰਧੀ ਪ੍ਰਕਿਰਿਆ ਜਲਦੀ ਸ਼ੁਰੂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜਿਥੇ ਕਿਤੇ ਸੀਵਰੇਜ਼ ਟਰੀਟਮੈਂਟ ਪਲਾਂਟਾਂ ਅਤੇ ਵਾਟਰ ਟਰੀਟਮੈਂਟ ਪਲਾਂਟਾਂ ਲਈ ਜਗ੍ਹਾ ਦੀ ਉਪਲਬੱਧਤਾ ਬਾਰੇ ਦਿੱਕਤ ਪੇਸ਼ ਆ ਰਹੀ ਹੋਵੇ ਉਥੇ ਸਬੰਧਤ ਹਲਕੇ ਦੇ ਵਿਧਾਇਕ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਇਸ ਮਸਲੇ ਦਾ ਜਲਦੀ ਹੱਲ ਕੱਢਿਆ ਜਾਵੇ ਤਾਂ ਜੋ ਸੂਬਾ ਵਾਸੀਆਂ ਨੂੰ ਸਾਫ਼-ਸੁਥਰਾ ਵਾਤਾਵਰਣ ਮੁਹੱਈਆ ਕਰਵਾਇਆ ਜਾ ਸਕੇ। ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਅਧਿਕਾਰੀਆਂ ਨੂੰ ਕਿਹਾ ਕਿ ਵੱਖ-ਵੱਖ ਸਕੀਮਾਂ ਅਧੀਨ ਅਣਵਰਤੇ ਫੰਡਾਂ ਨੂੰ ਜਲਦ ਤੋਂ ਜਲਦ ਖਰਚ ਕੀਤਾ ਜਾਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਖਤੀ ਨਾਲ ਆਦੇਸ਼ ਦਿੱਤੇ ਕਿ ਵੱਖ-ਵੱਖ ਸਕੀਮਾਂ ਅਧੀਨ ਅਣਵਰਤੇ ਫੰਡਾਂ ਨੂੰ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖਰਚ ਨਾ ਕਰਨ ਦੀ ਸੂਰਤ ਵਿੱਚ ਸਬੰਧਤ ਅਧਿਕਾਰੀਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਆਪੋ-ਆਪਣੇ ਖੇਤਰ ਵਿੱਚ ਸੀਵਰੇਜ ਦੀ ਸਾਫ-ਸਫਾਈ, ਪਾਰਕਾਂ ਦੇ ਰੱਖ ਰਖਾਅ, ਸਟਰੀਟ ਲਾਈਟਾਂ ਆਦਿ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਇਸ ਤੋਂ ਇਲਾਵਾ ਇਲਾਕੇ ਵਿੱਚ ਵਿਰਾਸਤੀ ਰਹਿੰਦ- ਖੂੰਹਦ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਵਾਇਆ ਜਾਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਕਿਹਾ ਕਿ ਸਰਕਾਰ ਕੋਲ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਜੇਕਰ ਵਿਕਾਸ ਕਾਰਜਾਂ ਲਈ ਕਿਸੇ ਨੂੰ ਹੋਰ ਵਾਧੂ ਫੰਡਾਂ ਦੀ ਲੋੜ ਹੋਵੇ ਤਾਂ ਇਸ ਸਬੰਧੀ ਮੁਕੰਮਲ ਐਕਸ਼ਨ ਪਲਾਨ ਮੁੱਖ ਦਫ਼ਤਰ ਨੂੰ ਭੇਜਿਆ ਜਾਵੇ। ਇਸ ਦੌਰਾਨ ਕੈਬਨਿਟ ਮੰਤਰੀ ਬਲਕਾਰ ਸਿੰਘ ਵੱਲੋਂ ਹਲਕੇ ਦੇ ਵਿਧਾਇਕਾਂ ਨੂੰ ਵੱਖ-ਵੱਖ ਸਕੀਮਾਂ ਅਧੀਨ ਆਉਂਦੇ ਵੱਖ-ਵੱਖ ਕਾਰਜਾਂ ਅਤੇ ਇਸ ਸਬੰਧੀ ਜਾਰੀ ਕੀਤੇ ਫੰਡਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ। ਉਨ੍ਹਾਂ ਵੱਲੋਂ ਵਿਧਾਇਕਾਂ ਨਾਲ ਇਹ ਜਾਣਕਾਰੀ ਵੀ ਸਾਂਝੀ ਕੀਤੀ ਗਈ ਕਿ ਕਿਹੜੀ ਸਕੀਮ ਅਧੀਨ ਕਿੰਨਾ ਬਜਟ ਅਲਾਟ ਕੀਤਾ ਗਿਆ ਹੈ ਤਾਂ ਜੋ ਸਮਾਂਬੱਧ ਅਤੇ ਸੁਚੱਜੇ ਢੰਗ ਨਾਲ ਵਿਕਾਸ ਕਾਰਜਾਂ ਨੂੰ ਨੇਪਰੇ ਚੜ੍ਹਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਸੂਬੇ ਦਾ ਵਿਆਪਕ ਵਿਕਾਸ ਕਰਨਾ ਹੈ। ਉਨ੍ਹਾਂ ਵੱਲੋਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਆਪਣੇ ਹਲਕੇ ਦੇ ਵਿਧਾਇਕਾਂ ਨਾਲ ਵਿਕਾਸ ਕਾਰਜਾਂ ਸਬੰਧੀ ਰਾਬਤਾ ਕਾਇਮ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਵਿਕਾਸ ਕਾਰਜਾਂ ਸਬੰਧੀ ਸਾਰੀ ਜਾਣਕਾਰੀ ਵਿਧਾਇਕਾਂ ਨਾਲ ਸਾਂਝੀ ਕੀਤੀ ਜਾਵੇ ਤਾਂ ਜੋ ਆਮ ਲੋਕਾਂ ਦੀ ਜ਼ਰੂਰਤ ਅਨੁਸਾਰ ਇਲਾਕਾ ਵਾਸੀਆਂ ਲਈ ਵਿਕਾਸ ਕਾਰਜ ਕਰਵਾਏ ਜਾ ਸਕਣ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਇਸ ਦਾ ਨਿਪਟਾਰਾ ਸਬੰਧਤ ਵਿਧਾਇਕ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਕੇ ਤੁਰੰਤ ਕਰਵਾਇਆ ਜਾਵੇ। ਇਸ ਮੌਕੇ ਵਿਧਾਇਕਾਂ ਵਿੱਚ ਰਮਨ ਅਰੋੜਾ, ਸ਼ੀਤਲ ਅੰਗੁਰਾਲ, ਇੰਦਰਜੀਤ ਕੌਰ ਮਾਨ ਤੋਂ ਇਲਾਵਾ ਪੀ.ਐਮ.ਆਈ.ਡੀ.ਸੀ. ਦੀ ਸੀ.ਈ.ਓ. ਦੀਪਤੀ ਉੱਪਲ, ਮਿਉਂਸੀਪਲ ਕੌਂਸਲ ਅਤੇ ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਫਸਰ, ਆਮ ਆਦਮੀ ਪਾਰਟੀ ਦੇ ਆਗੂ ਅਤੇ ਹਲਕਾ ਇੰਚਾਰਜ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ। The post ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਵਾਤਾਵਰਣ ਅਤੇ ਲੋਕ-ਪੱਖੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ: ਬਲਕਾਰ ਸਿੰਘ appeared first on TheUnmute.com - Punjabi News. Tags:
|
CM ਭਗਵੰਤ ਮਾਨ ਵੱਲੋਂ ਅਗਨੀਵੀਰ ਜਵਾਨ ਅਜੈ ਸਿੰਘ ਦੀ ਸ਼ਹਾਦਤ 'ਤੇ ਦੁੱਖ ਦਾ ਪ੍ਰਗਟਾਵਾ Friday 19 January 2024 02:21 PM UTC+00 | Tags: agniveer-jawan-ajay-singh ammu-and-kahsmir breaking-news jawan-ajay-singh news rajouri-attacks ਚੰਡੀਗੜ੍ਹ, 19 ਜਨਵਰੀ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 23 ਸਾਲਾ ਫੌਜੀ ਜਵਾਨ ਅਜੈ ਸਿੰਘ (jawan Ajay Singh) ਦੀ ਡਿਊਟੀ ਨਿਭਾਉਂਦੇ ਸਮੇਂ ਹੋਈ ਸ਼ਹਾਦਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਅਗਨੀਵੀਰ ਅਜੈ ਸਿੰਘ, ਜੋ ਖੰਨਾ ਨੇੜਲੇ ਪਿੰਡ ਰਾਮਗੜ੍ਹ ਸਰਦਾਰਾਂ ਦਾ ਰਹਿਣ ਵਾਲਾ ਸੀ, ਇਕ ਬਾਰੂਦੀ ਸੁਰੰਗ ਧਮਾਕੇ ਵਿੱਚ ਸ਼ਹੀਦ ਹੋ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਬਹਾਦਰ ਜਵਾਨ ਨੇ ਜੰਮੂ-ਕਸ਼ਮੀਰ ਵਿਖੇ ਡਿਊਟੀ ਨਿਭਾਉਂਦੇ ਹੋਏ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਕਿਹਾ ਕਿ ਇਹ ਦੇਸ਼ ਲਈ ਅਤੇ ਖਾਸ ਕਰਕੇ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਮੁੱਖ ਮੰਤਰੀ ਨੇ ਬਹਾਦਰ ਸ਼ਹੀਦ (jawan Ajay Singh) ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਪਰਿਵਾਰ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਇਸ ਸ਼ਹੀਦ ਨੇ ਆਪਣੀ ਡਿਊਟੀ ਪੂਰੀ ਬਹਾਦਰੀ ਤੇ ਲਗਨ ਨਾਲ ਨਿਭਾਈ ਅਤੇ ਸ਼ਹੀਦ ਦੀ ਕੁਰਬਾਨੀ ਨੌਜਵਾਨਾਂ ਨੂੰ ਹਮੇਸ਼ਾ ਪ੍ਰੇਰਨਾ ਦਿੰਦੀ ਰਹੇਗੀ। ਭਗਵੰਤ ਸਿੰਘ ਮਾਨ ਨੇ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਦੀ ਨੀਤੀ ਅਨੁਸਾਰ ਪੀੜਤ ਪਰਿਵਾਰ ਨੂੰ ਵਿੱਤੀ ਸਹਾਇਤਾ ਦਿੱਤੀ ਜਾਵੇਗੀ। The post CM ਭਗਵੰਤ ਮਾਨ ਵੱਲੋਂ ਅਗਨੀਵੀਰ ਜਵਾਨ ਅਜੈ ਸਿੰਘ ਦੀ ਸ਼ਹਾਦਤ ‘ਤੇ ਦੁੱਖ ਦਾ ਪ੍ਰਗਟਾਵਾ appeared first on TheUnmute.com - Punjabi News. Tags:
|
ਪਾਤੜਾਂ 'ਚ 26 ਸਾਲਾ ਨੌਜਵਾਨ ਦਾ ਕਤਲ ਕਰਕੇ ਖੇਤਾਂ 'ਚ ਸੁੱਟੀ ਲਾਸ਼, ਜਾਂਚ 'ਚ ਜੁਟੀ ਪੁਲਿਸ Friday 19 January 2024 02:29 PM UTC+00 | Tags: breaking-news murder news patarn patran the-unmute-breaking-news ਚੰਡੀਗੜ੍ਹ, 19 ਜਨਵਰੀ 2024: ਪਟਿਆਲਾ ਦੇ ਪਾਤੜਾਂ (Patran) ‘ਚ 26 ਸਾਲਾ ਨੌਜਵਾਨ ਦਾ ਕਤਲ ਕਰਨ ਤੋਂ ਬਾਅਦ ਉਸ ਦੀ ਲਾਸ਼ ਨੂੰ ਖੇਤਾਂ ‘ਚ ਸੁੱਟ ਦਿੱਤੀ ਗਈ । ਖੇਤਾਂ ਵਿੱਚ ਪਈ ਇਸ ਲਾਸ਼ ਨੂੰ ਕੁੱਤਿਆਂ ਨੇ ਨੋਚ-ਨੋਚ ਕੇ ਖਾ ਲਿਆ । ਪੁਲਿਸ ਨੇ ਇਸ ਲਾਸ਼ ਨੂੰ ਬਰਾਮਦ ਕਰਕੇ ਇਸ ਦੀ ਪਛਾਣ ਕਰਕੇ ਕੇਸ ਦਰਜ ਕਰ ਲਿਆ ਹੈ। ਕਤਲ ਕੀਤੇ ਗਏ ਨੌਜਵਾਨ ਦੀ ਪਛਾਣ ਅਨਿਕੇਤ ਵਜੋਂ ਹੋਈ ਹੈ, ਜੋ ਪਿੰਡ ਡੰਗਰਾਹਾ ਥਾਣਾ ਮਹਿਸੀ ਜ਼ਿਲ੍ਹਾ ਮੋਤੀਹਾਰੀ ਬਿਹਾਰ ਦਾ ਰਹਿਣ ਵਾਲਾ ਸੀ। ਇਸ ਮਾਮਲੇ ‘ਚ ਅਨਿਕੇਤ ਦੇ ਚਚੇਰੇ ਭਰਾ ਉੱਜਵਲ ਕੁਮਾਰ ਦੇ ਬਿਆਨਾਂ ਤੋਂ ਬਾਅਦ ਅਣਪਛਾਤੇ ਲੋਕਾਂ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਪਰ ਅਜੇ ਤੱਕ ਲਾਸ਼ ਦਾ ਪੋਸਟਮਾਰਟਮ ਨਹੀਂ ਕਰਵਾਇਆ ਗਿਆ। ਉੱਜਵਲ ਕੁਮਾਰ ਨੇ ਦੱਸਿਆ ਕਿ ਉਸ ਦਾ ਚਚੇਰਾ ਭਰਾ ਸ਼ਰਾਬ ਦੇ ਠੇਕੇਦਾਰ ਕੋਲ ਸੇਲਜ਼ਮੈਨ ਦਾ ਕੰਮ ਕਰਦਾ ਸੀ। ਉਸ ਦੀ ਡਿਊਟੀ ਸੰਗਰੂਰ ਕੈਂਚੀਆਂ ਰੋਡ ਪਾਤੜਾਂ (Patran) ਵਿਖੇ ਹੈ। 18 ਜਨਵਰੀ ਨੂੰ ਦੁਪਹਿਰ 12 ਵਜੇ ਸ਼ਰਾਬ ਦੇ ਠੇਕੇਦਾਰ ਗੁਰਮੁੱਖ ਸਿੰਘ ਨੇ ਉਸ ਨੂੰ ਦੱਸਿਆ ਕਿ ਉਸ ਦੇ ਚਚੇਰੇ ਭਰਾ ਅਨਿਕੇਤ ਦੀ ਲਾਸ਼ ਸ਼ਰਾਬ ਦੇ ਠੇਕੇ ਦੇ ਪਿੱਛੇ ਖੇਤਾਂ ਵਿਚ ਪਈ ਹੈ, ਜਿਸ ਨੂੰ ਆਵਾਰਾ ਕੁੱਤਿਆਂ ਨੇ ਕੁਝ ਹਿੱਸਾ ਨੋਚ-ਨੋਚ ਖਾ ਲਿਆ ਹੈ। ਥਾਣਾ ਪਾਤੜਾਂ ਦੇ ਐਸਐਚਓ ਹੈਰੀ ਬੋਪਾਰਾਏ ਨੇ ਦੱਸਿਆ ਕਿ ਪੁਲਿਸ ਨੇ ਮੌਕੇ 'ਤੇ ਲਾਸ਼ ਕਬਜ਼ੇ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। The post ਪਾਤੜਾਂ ‘ਚ 26 ਸਾਲਾ ਨੌਜਵਾਨ ਦਾ ਕਤਲ ਕਰਕੇ ਖੇਤਾਂ ‘ਚ ਸੁੱਟੀ ਲਾਸ਼, ਜਾਂਚ ‘ਚ ਜੁਟੀ ਪੁਲਿਸ appeared first on TheUnmute.com - Punjabi News. Tags:
|
ਦੇਸ਼ 'ਚ ਸਿਰਫ ਆਮ ਆਦਮੀ ਪਾਰਟੀ ਹੀ ਹਸਪਤਾਲ, ਸਕੂਲ, ਬਿਜਲੀ, ਪਾਣੀ ਅਤੇ ਬੁਨਿਆਦੀ ਢਾਂਚੇ ਦੀ ਗੱਲ ਕਰਦੀ ਹੈ: ਭਗਵੰਤ ਮਾਨ Friday 19 January 2024 03:43 PM UTC+00 | Tags: aam-aadmi-party news the-unmute-breaking-news the-unmute-punjabi-news ਚੰਡੀਗੜ੍ਹ, 19 ਜਨਵਰੀ 2024 : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਤਿੰਨ ਦਿਨਾਂ ਗੋਆ ਦੌਰੇ ਦੇ ਦੂਜੇ ਦਿਨ ਸੂਬੇ ਦੇ ਲੋਕਾਂ ਅਤੇ ਪਾਰਟੀ ਵਰਕਰਾਂ ਨੂੰ ਸੰਬੋਧਨ ਕੀਤਾ | ਜਨ ਸਭਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਮੈਨੂੰ ‘ਆਪ’ ਵਿਧਾਇਕ ਵੱਲੋਂ ਕੀਤੇ ਡਾਕਟਰੀ ਕੰਮਾਂ ਨੂੰ ਦੇਖਣ ਦਾ ਮੌਕਾ ਮਿਲਿਆ, ਜੋ ਕਿ ਹੈਰਾਨੀਜਨਕ ਹੈ। ਅਜਿਹਾ ਸਿਰਫ ਆਮ ਆਦਮੀ ਪਾਰਟੀ ਹੀ ਕਰ ਸਕਦੀ ਹੈ। ਆਮ ਆਦਮੀ ਪਾਰਟੀ ਸਿਰਫ ਹਸਪਤਾਲਾਂ, ਸਕੂਲਾਂ, ਬਿਜਲੀ, ਪਾਣੀ ਅਤੇ ਬੁਨਿਆਦੀ ਢਾਂਚੇ ਦੀ ਰਾਜਨੀਤੀ ਕਰਦੀ ਹੈ। ਬਾਕੀ ਪਾਰਟੀਆਂ ਜਾਤ, ਧਰਮ ਅਤੇ ਨਫਰਤ ਦੀ ਰਾਜਨੀਤੀ ਕਰਦੀਆਂ ਹਨ। ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਇਆ। ਵੱਖ-ਵੱਖ ਥਾਵਾਂ ‘ਤੇ ਮੁਹੱਲਾ ਕਲੀਨਿਕ ਬਣਾਏ ਗਏ ਹਨ। ਹੁਣ ਅਸੀਂ ਪੰਜਾਬ ਵਿੱਚ ਵੀ ਦਿੱਲੀ ਦੀ ਤਰਜ਼ ‘ਤੇ ਸਰਕਾਰੀ ਸਕੂਲ ਅਤੇ ਮੁਹੱਲਾ ਕਲੀਨਿਕ ਬਣਾ ਰਹੇ ਹਾਂ। ਪੰਜਾਬ ਵਿੱਚ ਹੁਣ ਤੱਕ 700 ਦੇ ਕਰੀਬ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਚੁੱਕੇ ਹਨ। 26 ਜਨਵਰੀ ਗਣਤੰਤਰ ਦਿਵਸ ‘ਤੇ ਇਸ ਦੀ ਗਿਣਤੀ ਵਧ ਕੇ 800 ਹੋ ਜਾਵੇਗੀ। ਹੁਣ ਤੱਕ 70 ਲੱਖ ਲੋਕ ਆਪਣਾ ਇਲਾਜ ਕਰਵਾ ਚੁੱਕੇ ਹਨ। ਇਸ ਤੋਂ ਇਲਾਵਾ ਅਸੀਂ ਸਰਕਾਰੀ ਹਸਪਤਾਲਾਂ ਵਿੱਚ ਬਿਮਾਰੀ ਦੇ ਹਿਸਾਬ ਨਾਲ ਮਾਹਿਰ ਡਾਕਟਰਾਂ ਦੀ ਨਿਯੁਕਤੀ ਕਰ ਰਹੇ ਹਾਂ। ਪੰਜਾਬ ਵਿੱਚ ਅਸੀਂ 20 ਮਹੀਨਿਆਂ ਵਿੱਚ 40,000 ਦੇ ਕਰੀਬ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਮਾਨ ਨੇ ਕਿਹਾ ਕਿ ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਗੰਗਾ ਉਲਟਾ ਵਹਿ ਰਹੀ ਹੈ। ਆਮ ਤੌਰ ‘ਤੇ ਸਰਕਾਰਾਂ ਸਰਕਾਰੀ ਕੰਪਨੀਆਂ ਦਾ ਨਿੱਜੀਕਰਨ ਕਰਦੀਆਂ ਹਨ। ਪੰਜਾਬ ਸਰਕਾਰ ਨੇ 1 ਜਨਵਰੀ ਨੂੰ ਘਾਟੇ ਵਿੱਚ ਚੱਲ ਰਿਹਾ 540 ਮੈਗਾਵਾਟ ਦਾ ਪ੍ਰਾਈਵੇਟ ਥਰਮਲ ਪਾਵਰ ਪਲਾਂਟ ਖਰੀਦ ਲਿਆ ਹੈ। ਉਨ੍ਹਾਂ ਕਿਹਾ ਕਿ ਹੋਰ ਪਾਰਟੀਆਂ ਨੇ ਸਾਡੀ ਗਰੰਟੀ ਦੀ ਮਿਆਦ ਚੋਰੀ ਕਰ ਲਈ ਹੈ। ਉਨ੍ਹਾਂ ਮਜ਼ਾਕੀਆ ਅੰਦਾਜ਼ ਵਿੱਚ ਕਿਹਾ, “ਜਦੋਂ ਭਾਜਪਾ ਲਈ ਖ਼ਤਰੇ ਦੀ ਘੰਟੀ ਵੱਜਣ ਲੱਗੀ ਤਾਂ ਮੋਦੀ ਨੂੰ ਕੇਜਰੀਵਾਲ ਦੀ ਗਾਰੰਟੀ ਯਾਦ ਆ ਗਈ।” ਉਨ੍ਹਾਂ ਕਿਹਾ ਕਿ ਪਹਿਲਾਂ ਭਾਜਪਾ ਕੋਲ ਮਤਾ ਪੱਤਰ ਅਤੇ ਮੈਨੀਫੈਸਟੋ ਹੁੰਦਾ ਸੀ। ਹੁਣ ਉਹ ਮੋਦੀ ਦੀ ਗਾਰੰਟੀ ਕਹਿੰਦੀ ਹੈ। ਮਾਨ ਨੇ ਕਿਹਾ ਕਿ ਪੂਰੇ ਦੇਸ਼ ਵਿੱਚ ਅਰਵਿੰਦ ਕੇਜਰੀਵਾਲ ਹੀ ਇੱਕ ਅਜਿਹਾ ਵਿਅਕਤੀ ਹੈ ਜੋ ਨਰਿੰਦਰ ਮੋਦੀ ਤੋਂ ਡਰਦਾ ਨਹੀਂ ਹੈ। ਭਾਜਪਾ ਉਸ ਨੂੰ ਡਰਾਉਣ ਲਈ ਈਡੀ ਭੇਜ ਰਹੀ ਹੈ, ਪਰ ਕੇਜਰੀਵਾਲ ਡਰਨ ਵਾਲਾ ਨਹੀਂ ਹੈ। ਈਡੀ ਸੀਬੀਆਈ ਕੋਲ ਕੇਜਰੀਵਾਲ ਖਿਲਾਫ ਕੋਈ ਸਬੂਤ ਨਹੀਂ ਹੈ। ਈਡੀ ਵਾਲੇ ਵੀ ਆ ਕੇ ਦੱਸਦੇ ਹਨ ਕਿ ਸਾਡੇ ਕੋਲ ਕੋਈ ਸਬੂਤ ਨਹੀਂ ਹੈ ਪਰ ਸਾਨੂੰ ਆਉਣਾ ਪੈਂਦਾ ਹੈ ਕਿਉਂਕਿ ਇਹ ਬੌਸ ਦਾ ਹੁਕਮ ਹੈ। ਆਮ ਆਦਮੀ ਪਾਰਟੀ ਕੰਮ ਦੀ ਰਾਜਨੀਤੀ ਕਰਦੀ ਹੈ, ਦੂਜੀਆਂ ਪਾਰਟੀਆਂ ਜਾਤ-ਧਰਮ, ਭ੍ਰਿਸ਼ਟਾਚਾਰ, ਮੰਦਰ-ਮਸਜਿਦ ਦੀ ਰਾਜਨੀਤੀ ਕਰਦੀਆਂ ਹਨ- ਅਰਵਿੰਦ ਕੇਜਰੀਵਾਲ ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਕੰਮ ਦੀ ਰਾਜਨੀਤੀ ਕਰਦੀ ਹੈ। ਪਹਿਲਾਂ ਦੇਸ਼ ਵਿੱਚ ਜਾਤ-ਪਾਤ ਅਤੇ ਧਰਮ ਦੀ ਰਾਜਨੀਤੀ ਹੁੰਦੀ ਸੀ। ਭ੍ਰਿਸ਼ਟਾਚਾਰ ਅਤੇ ਬਦਸਲੂਕੀ ਦੀ ਰਾਜਨੀਤੀ ਸੀ। ਮੰਦਰ-ਮਸਜਿਦ ਦੀ ਰਾਜਨੀਤੀ ਹੁੰਦੀ ਸੀ। ਕਿਸੇ ਨੇ ਕੰਮ ਦੀ ਰਾਜਨੀਤੀ ਦੀ ਗੱਲ ਨਹੀਂ ਕੀਤੀ ਕਿਉਂਕਿ ਕਿਸੇ ਨੇ ਕੰਮ ਕਰਨਾ ਹੀ ਨਹੀਂ ਹੈ। ਦੂਜੀਆਂ ਪਾਰਟੀਆਂ ਦੇ ਆਗੂ ਪੈਸੇ ਕਮਾਉਣ ਲਈ ਸਿਆਸਤ ਵਿੱਚ ਆਉਂਦੇ ਹਨ। ਉਹ ਪੰਜ ਸਾਲ ਪੈਸੇ ਕਮਾਉਂਦੇ ਹਨ ਅਤੇ ਫਿਰ ਚੋਣਾਂ ਤੋਂ ਪਹਿਲਾਂ ਪੈਸੇ ਵੰਡਦੇ ਹਨ ਅਤੇ ਵੋਟਾਂ ਖਰੀਦਦੇ ਹਨ। ਸੱਤਾ ਅਤੇ ਪੈਸੇ ਦੀ ਖੇਡ ਪਿਛਲੇ 75 ਸਾਲਾਂ ਤੋਂ ਚੱਲ ਰਹੀ ਹੈ। ਅਸੀਂ ਪੈਸਾ ਕਮਾਉਣ ਲਈ ਰਾਜਨੀਤੀ ਵਿੱਚ ਨਹੀਂ ਆਏ ਹਾਂ। ਦੇਸ਼ ਦੀਆਂ ਸਾਰੀਆਂ ਪਾਰਟੀਆਂ ਨੇ ਮਿਲ ਕੇ ਦੇਸ਼ ਨੂੰ ਲੁੱਟਿਆ ਹੈ। ਅਸੀਂ ਲਗਾਤਾਰ ਦੋ ਵਾਰ ਦਿੱਲੀ ਵਿੱਚ ਭਾਰੀ ਬਹੁਮਤ ਨਾਲ ਸਰਕਾਰ ਬਣਾਈ ਕਿਉਂਕਿ ਅਸੀਂ ਦਿੱਲੀ ਵਿੱਚ ਕੰਮ ਕੀਤਾ ਹੈ। ਸਾਡੇ ਤੋਂ ਪਹਿਲਾਂ ਦਿੱਲੀ ਵਿੱਚ ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ ਸਨ, ਪਰ ਕਿਸੇ ਵੀ ਪਾਰਟੀ ਨੇ ਕੋਈ ਕੰਮ ਨਹੀਂ ਕੀਤਾ। The post ਦੇਸ਼ ‘ਚ ਸਿਰਫ ਆਮ ਆਦਮੀ ਪਾਰਟੀ ਹੀ ਹਸਪਤਾਲ, ਸਕੂਲ, ਬਿਜਲੀ, ਪਾਣੀ ਅਤੇ ਬੁਨਿਆਦੀ ਢਾਂਚੇ ਦੀ ਗੱਲ ਕਰਦੀ ਹੈ: ਭਗਵੰਤ ਮਾਨ appeared first on TheUnmute.com - Punjabi News. Tags:
|
ਵਿਧਾਨ ਸਭਾ ਦੀ ਸਥਾਨਕ ਸਰਕਾਰਾਂ ਬਾਰੇ ਕਮੇਟੀ ਵੱਲੋਂ ਪਟਿਆਲਾ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ Friday 19 January 2024 03:53 PM UTC+00 | Tags: ajit-pal-singh-kohli breaking-news mla-ludhiana-west news patiala punjab ਪਟਿਆਲਾ, 19 ਜਨਵਰੀ 2024: ਪੰਜਾਬ ਵਿਧਾਨ ਸਭਾ ਦੀ ਸਥਾਨਕ ਸਰਕਾਰਾਂ ਦੀ ਕਮੇਟੀ ਦੇ ਚੇਅਰਮੈਨ ਤੇ ਵਿਧਾਇਕ ਲੁਧਿਆਣਾ ਪੱਛਮੀ ਗੁਰਪ੍ਰੀਤ ਬੱਸੀ ਗੋਗੀ ਦੀ ਅਗਵਾਈ ਹੇਠ ਕਮੇਟੀ ਨੇ ਨਗਰ ਨਿਗਮ ਤੇ ਨਗਰ ਸੁਧਾਰ ਟਰੱਸਟ ਪਟਿਆਲਾ ਦੇ ਨਾਲ ਸਬੰਧਤ ਵਿਕਾਸ ਕਾਰਜਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਅਤੇ ਆਮਦਨ ਵਧਾਉਣ ਲਈ ਹੋਰ ਵਸੀਲੇ ਪੈਦਾ ਕਰਨ ਦੀ ਹਦਾਇਤ ਕੀਤੀ। ਕਮੇਟੀ ਮੈਂਬਰ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਅਮਨਦੀਪ ਕੌਰ ਅਰੋੜਾ, ਅਸ਼ੋਕ ਪਰਾਸ਼ਰ, ਮਦਨ ਲਾਲ ਬੱਗਾ ਤੇ ਕੁਲਜੀਤ ਸਿੰਘ ਰੰਧਾਵਾ ਨੇ ਏ.ਸੀ. ਮਾਰਕਿਟ ਨੇੜੇ ਬਹੁ ਮੰਜ਼ਿਲਾਂ ਕਾਰ ਪਾਰਕਿੰਗ, ਨਹਿਰੀ ਪਾਣੀ ਪ੍ਰੋਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਨ ਤੇ ਕਬਾੜੀ ਮਾਰਕੀਟ ਵਿਖੇ ਤੇ ਸ਼ਹਿਰ ਵਿੱਚਲੇ ਨਜਾਇਜ਼ ਕਬਜ਼ਿਆਂ ਸਬੰਧੀ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਚੇਅਰਮੈਨ ਗੁਰਪ੍ਰੀਤ ਬੱਸੀ ਗੋਗੀ ਅਤੇ ਹੋਰ ਕਮੇਟੀ ਮੈਂਬਰਾਂ ਦਾ ਪਟਿਆਲਾ ਪੁੱਜਣ ‘ਤੇ ਸਵਾਗਤ ਕਰਦਿਆਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸ਼ਹਿਰ ਦੇ ਸਥਾਨਕ ਸਰਕਾਰਾਂ ਨਾਲ ਸਬੰਧਤ ਪ੍ਰਾਜੈਕਟਾਂ ਬਾਰੇ ਜਾਣਕਾਰੀ ਦਿੱਤੀ। ਆਪਣੇ ਦੌਰੇ ਬਾਅਦ ਅਧਿਕਾਰੀਆਂ ਨਾਲ ਬੈਠਕ ਮੌਕੇ ਕਮੇਟੀ ਨੇ ਪਟਿਆਲਾ ਦੀ ਏ.ਸੀ ਮਾਰਕਿਟ ਨੇੜੇ ਪਈ ਜ਼ਮੀਨ ‘ਤੇ ਕਾਰ ਪਾਰਕਿੰਗ ਬਾਰੇ ਲੋਕਾਂ ਦੀ ਮੰਗ ਮੁਤਾਬਕ ਕਾਰਵਾਈ ਤੇ ਸ਼ਹਿਰ ਵਿਚਲੀਆਂ ਬਿਜਲੀ ਦੀਆਂ ਤਾਰਾਂ ਜਮੀਨਦੋਜ਼ ਕਰਨ ਲਈ ਵੀ ਆਖਿਆ। ਕਬਾੜੀ ਮਾਰਕੀਟ ਵਿਖੇ ਸੀਵਰੇਜ, ਸੜਕਾਂ ਤੇ ਹੋਰ ਵਿਕਾਸ ਕਾਰਜ ਵੀ ਮਿੱਥੇ ਸਮੇਂ ਵਿੱਚ ਕਰਵਾਉਣ ਬਾਰੇ ਕਿਹਾ ਗਿਆ। ਚੇਅਰਮੈਨ ਗੁਰਪ੍ਰੀਤ ਬੱਸੀ ਗੋਗੀ ਤੇ ਹੋਰ ਕਮੇਟੀ ਮੈਂਬਰਾਂ ਨੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੂੰ ਕਮੇਟੀ ਵੱਲੋਂ ਅਧਿਕਾਰਤ ਕੀਤਾ ਕਿ ਸਮੂਹ ਵਿਭਾਗਾਂ ਦੇ ਅਧਿਕਾਰੀ ਕਮੇਟੀ ਵੱਲੋਂ ਵਿਚਾਰੇ ਗਏ ਪ੍ਰੋਜੈਕਟਾਂ ਸਬੰਧੀ ਰਿਪੋਰਟ ਨਿਸ਼ਚਿਤ ਕੀਤੇ ਗਏ ਸਮੇਂ ਅੰਦਰ ਵਿਧਾਇਕ ਕੋਹਲੀ ਨੂੰ ਦੇਣਗੇ। ਚੇਅਰਮੈਨ ਗੁਰਪ੍ਰੀਤ ਬਸੀ ਗੋਗੀ ਨੇ ਦੱਸਿਆ ਕਿ ਕਮੇਟੀ ਵੱਲੋਂ ਦੌਰਾ ਕਰਕੇ ਕਈ ਥਾਵਾਂ ਦਾ ਜਾਇਜ਼ਾ ਲਿਆ ਗਿਆ ਅਤੇ ਸ਼ਹਿਰ ਵਾਸੀਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ 24 ਘੰਟੇ ਨਹਿਰੀ ਪਾਣੀ ਪ੍ਰੋਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਨ ਸਮੇਤ ਕਬਾੜੀ ਮਾਰਕਿਟ ਅਤੇ ਸ਼ਹਿਰ ਵਿੱਚ ਨਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਨਗਰ ਨਿਗਮ ਨੂੰ ਨਿਰਦੇਸ਼ ਦਿੱਤੇ ਗਏ ਹਨ ਤੇ 15 ਦਿਨਾਂ ‘ਚ ਕਾਰਵਾਈ ਕਰਕੇ ਰਿਪੋਰਟ ਦੇਣ ਲਈ ਆਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕਮੇਟੀ ਆਪਣੀ ਰਿਪੋਰਟ ਵਿਧਾਨ ਸਭਾ ਦੇ ਸਨਮੁੱਖ ਪੇਸ਼ ਕਰੇਗੀ। ਇਸ ਮੌਕੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਟਿਆਲਾ ਵਾਸੀਆਂ ਦੀ ਸਹੂਲਤ ਲਈ ਅਰੰਭੇ ਪ੍ਰੋਜੈਕਟ ਮਿਥੇ ਸਮੇਂ ਵਿੱਚ ਮੁਕੰਮਲ ਕਰਵਾਉਣ ਲਈ ਕਮੇਟੀ ਨੇ ਅੱਜ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੀ ਹਨ। ਕਮੇਟੀ ਵੱਲੋਂ ਅਬਲੋਵਾਲ ਵਿਖੇ ਡੇਅਰੀ ਪ੍ਰੋਜੈਕਟ ਦਾ ਜਾਇਜ਼ਾ ਲੈਦਿਆਂ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਨੂੰ ਉਥੋਂ ਲੰਘਦੀਆਂ ਬਿਜਲੀ ਦੀਆਂ ਤਾਰਾਂ ਨੂੰ ਤਬਦੀਲ ਜਾਂ ਉੱਚਾ ਕਰਨ ਦੇ ਨਿਰਦੇਸ਼ ਦਿੱਤੇ। ਕਬਾੜੀ ਮਾਰਕਿਟ ‘ਚ ਹੋਏ ਨਜਾਇਜ਼ ਕਬਜ਼ਿਆਂ ਸਬੰਧੀ ਰਿਪੋਰਟ 15 ਦਿਨਾਂ ‘ਚ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਰਾਹੀਂ ਕਮੇਟੀ ਕੋਲ ਭੇਜਣ ਦੀ ਹਦਾਇਤ ਕੀਤੀ। ਸ਼ਹਿਰ ਦੇ ਵਿੱਚ ਨਗਰ ਸੁਧਾਰ ਟਰੱਸਟ ਦੀ ਪਈ ਜਾਇਦਾਦ ਮਿਡ ਟਾਊਨ ਪਲਾਜ਼ਾ ਸਬੰਧੀ ਤੁਰੰਤ ਫੈਸਲਾ ਲੈਣ ਅਤੇ ਨਗਰ ਨਿਗਮ ਦੀ ਆਮਦਨ ਵਧਾਉਣ ਲਈ ਹੋਰ ਵਸੀਲੇ ਪੈਦਾ ਕਰਨ ਸਬੰਧੀ ਕਮੇਟੀ ਵੱਲੋਂ ਨਿਰਦੇਸ਼ ਦਿੱਤੇ ਗਏ। The post ਵਿਧਾਨ ਸਭਾ ਦੀ ਸਥਾਨਕ ਸਰਕਾਰਾਂ ਬਾਰੇ ਕਮੇਟੀ ਵੱਲੋਂ ਪਟਿਆਲਾ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ appeared first on TheUnmute.com - Punjabi News. Tags:
|
ਭਾਰਤੀ ਮਹਿਲਾ ਹਾਕੀ ਟੀਮ ਓਲੰਪਿਕ ਕੋਟਾ ਹਾਸਲ ਕਰਨ 'ਚ ਰਹੀ ਅਸਫਲ Friday 19 January 2024 04:04 PM UTC+00 | Tags: breaking-news hockey-team olympic-quota paris-olympics tokyo-olympics womens-hockey-team ਚੰਡੀਗ੍ਹੜ, 19 ਜਨਵਰੀ 2024: ਭਾਰਤੀ ਮਹਿਲਾ ਹਾਕੀ ਟੀਮ ਦਾ ਪੈਰਿਸ ਓਲੰਪਿਕ ਖੇਡਣ ਦਾ ਸੁਪਨਾ ਚਕਨਾਚੂਰ ਹੋ ਗਿਆ ਹੈ। ਟੋਕੀਓ ਓਲੰਪਿਕ ‘ਚ ਟਾਪ-4 ‘ਚ ਰਹੀ ਭਾਰਤੀ ਟੀਮ ਓਲੰਪਿਕ ਕੋਟਾ ਹਾਸਲ ਕਰਨ ‘ਚ ਅਸਫਲ ਰਹੀ ਹੈ। ਸ਼ੁੱਕਰਵਾਰ ਨੂੰ ਭਾਰਤੀ ਟੀਮ ਨੂੰ ਕਾਂਸੀ ਦੇ ਤਗਮੇ ਦੇ ਮੁਕਾਬਲੇ ਵਿੱਚ ਜਾਪਾਨ ਨੇ 1-0 ਨਾਲ ਹਰਾ ਦਿੱਤਾ ਸੀ। ਜਾਪਾਨ ਲਈ ਕਾਨਾ ਉਰਤਾ ਨੇ ਛੇਵੇਂ ਮਿੰਟ ਵਿੱਚ ਪੈਨਲਟੀ ਕਾਰਨਰ ਤੋਂ ਗੋਲ ਕੀਤਾ। ਇਸ ਤੋਂ ਬਾਅਦ ਭਾਰਤੀ ਖਿਡਾਰੀ ਬਰਾਬਰੀ ਵਾਲਾ ਗੋਲ ਨਹੀਂ ਕਰ ਸਕੇ। ਇਸ ਟੂਰਨਾਮੈਂਟ ਦੀਆਂ ਟਾਪ-3 ਟੀਮਾਂ ਨੂੰ ਪੈਰਿਸ ਓਲੰਪਿਕ ਦੀਆਂ ਟਿਕਟਾਂ ਮਿਲੀਆਂ ਹਨ। ਇਨ੍ਹਾਂ ਵਿੱਚ ਅਮਰੀਕਾ, ਜਰਮਨੀ ਅਤੇ ਜਾਪਾਨ ਸ਼ਾਮਲ ਸਨ। The post ਭਾਰਤੀ ਮਹਿਲਾ ਹਾਕੀ ਟੀਮ ਓਲੰਪਿਕ ਕੋਟਾ ਹਾਸਲ ਕਰਨ ‘ਚ ਰਹੀ ਅਸਫਲ appeared first on TheUnmute.com - Punjabi News. Tags:
|
ਲੋਕ ਸੰਪਰਕ ਵਿਭਾਗ ਨੇ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਅਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਦੂਜਾ ਧਾਰਮਿਕ ਸਮਾਗਮ ਕਰਵਾਇਆ Friday 19 January 2024 04:12 PM UTC+00 | Tags: guru-gobind-singh prakash-purab public-relations-department ਚੰਡੀਗੜ੍ਹ, 19 ਜਨਵਰੀ 2024: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਦੇ ਗੁਰਦੁਆਰਾ ਸਾਹਿਬ ਵਿਖੇ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਨਵੇਂ ਵਰ੍ਹੇ ਦੀ ਆਮਦ 'ਤੇ ਸਰਬੱਤ ਦੇ ਭਲੇ ਲਈ ਦੂਜਾ ਧਾਰਮਿਕ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਸੈਕਟਰ-11 ਦੇ ਹੈੱਡ ਗ੍ਰੰਥੀ ਭਾਈ ਤਰਸੇਮ ਸਿੰਘ ਵੱਲੋਂ ਸੰਗਤੀ ਰੂਪ ਵਿੱਚ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ ਅਤੇ ਉਪਰੰਤ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਨਜਿੰਦਰ ਸਿੰਘ ਦੇ ਜਥੇ ਵਲੋਂ ਰਸਭਿੰਨਾ ਸ਼ਬਦ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਗੁਰਦੁਆਰਾ ਸਾਹਿਬ ਸ਼ਾਹਪੁਰ ਸੈਕਟਰ-38 ਵੱਲੋਂ ਲੰਗਰ ਤਿਆਰ ਕਰਨ ਦੀ ਸੇਵਾ ਨਿਭਾਈ ਗਈ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ, ਮੁੱਖ ਮੰਤਰੀ ਦੇ ਓ.ਐਸ.ਡੀ (ਮੀਡੀਆ) ਆਦਿਲ ਆਜ਼ਮੀ, ਵਿਧਾਇਕਾ ਡਾ ਇੰਦਰਜੀਤ ਕੌਰ ਮਾਨ, ਸਕੱਤਰ ਸੂਚਨਾ ਤੇ ਲੋਕ ਸੰਪਰਕ ਸ. ਮਾਲਵਿੰਦਰ ਸਿੰਘ ਜੱਗੀ, ਡਾਇਰੈਕਟਰ ਸ. ਭੁਪਿੰਦਰ ਸਿੰਘ, ਵਧੀਕ ਡਾਇਰੈਕਟਰ ਲੋਕ (ਪ੍ਰਬੰਧ) ਸੰਦੀਪ ਸਿੰਘ ਗਾੜ੍ਹਾ, ਸਪੈਸ਼ਲ ਡੀ.ਜੀ.ਪੀ (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ, ਏ.ਡੀ.ਜੀ.ਪੀ (ਟ੍ਰੈਫ਼ਿਕ) ਏ.ਐਸ. ਰਾਏ ਤੋਂ ਇਲਾਵਾ ਸੂਚਨਾ ਤੇ ਲੋਕ ਸੰਪਰਕ ਵਿਭਾਗ ਅਤੇ ਪੰਜਾਬ ਸਿਵਲ ਸਕੱਤਰੇਤ ਦੇ ਸਟਾਫ਼ ਨੇ ਇਸ ਸਮਾਗਮ ਵਿੱਚ ਭਰਵੀਂ ਹਾਜ਼ਰੀ ਲੁਆਈ। ਇਸ ਸਮਾਗਮ ਵਿੱਚ ਪੱਤਰਕਾਰ ਭਾਈਚਾਰਾ, ਪੰਜਾਬ ਸਿਵਲ ਸਕੱਤਰੇਤ-1, ਪੰਜਾਬ ਸਿਵਲ ਸਕੱਤਰੇਤ-2 ਦੇ ਵੱਖ-ਵੱਖ ਵਿਭਾਗਾਂ ਅਤੇ ਪੰਜਾਬ ਵਿਧਾਨ ਸਭਾ ਦੇ ਸਟਾਫ਼ ਸਮੇਤ ਡੀ.ਆਈ.ਪੀ.ਆਰ. ਦੇ ਸੇਵਾਮੁਕਤ ਅਧਿਕਾਰੀਆਂ ਨੇ ਵੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।ਇਸ ਮੌਕੇ ਗੁਰਦੁਆਰਾ ਸਾਹਿਬ ਸ਼ਾਹਪੁਰ ਸੈਕਟਰ-38, ਕਮਲ ਸਾਊਂਡ ਧੂਰੀ ਅਤੇ ਸੀ.ਆਈ.ਐਸ.ਐਫ ਦਾ ਵਿਸ਼ੇਸ ਸਹਿਯੋਗ ਰਿਹਾ। The post ਲੋਕ ਸੰਪਰਕ ਵਿਭਾਗ ਨੇ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਅਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਦੂਜਾ ਧਾਰਮਿਕ ਸਮਾਗਮ ਕਰਵਾਇਆ appeared first on TheUnmute.com - Punjabi News. Tags:
|
ਸ਼੍ਰੀਲੰਕਾਈ ਨਾਗਰਿਕਾਂ ਦੀ ਮਨੁੱਖੀ ਤਸਕਰੀ ਮਾਮਲੇ 'ਚ NIA ਦੀ ਕਾਰਵਾਈ, ਚਾਰ ਖਿਲਾਫ ਚਾਰਜਸ਼ੀਟ ਦਾਇਰ Friday 19 January 2024 04:19 PM UTC+00 | Tags: breaking-news human-trafficking latest-news news nia sri-lankan-citizens supplementary-chargesheet ਚੰਡੀਗੜ੍ਹ, 19 ਜਨਵਰੀ 2024: ਰਾਸ਼ਟਰੀ ਜਾਂਚ ਏਜੰਸੀ (NIA) ਨੇ ਅੱਜ 2021 ਵਿਚ 39 ਸ੍ਰੀਲੰਕਾਈ ਨਾਗਰਿਕਾਂ ਨੂੰ ਕੈਨੇਡਾ ਲਿਜਾਣ ਦੇ ਝੂਠੇ ਬਹਾਨੇ ਭਾਰਤ ਵਿਚ ਮਨੁੱਖੀ ਤਸਕਰੀ ਨਾਲ ਸੰਬੰਧਿਤ ਇਕ ਕੇਸ ਵਿਚ ਚਾਰ ਮੁਲਜ਼ਮਾਂ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕੀਤੀ ਹੈ। The post ਸ਼੍ਰੀਲੰਕਾਈ ਨਾਗਰਿਕਾਂ ਦੀ ਮਨੁੱਖੀ ਤਸਕਰੀ ਮਾਮਲੇ ‘ਚ NIA ਦੀ ਕਾਰਵਾਈ, ਚਾਰ ਖਿਲਾਫ ਚਾਰਜਸ਼ੀਟ ਦਾਇਰ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest