TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਕਮਲਦੀਪ ਕੌਰ ਸੋਸਣ ਦਾ ਲੱਗਾ ਕੈਨੇਡਾ ਦਾ ਸਟੂਡੈਂਟ ਵੀਜ਼ਾ Monday 22 January 2024 05:42 AM UTC+00 | Tags: breaking-news canada canada-visa kaur-immigration moga-kaur-immigration news student-visa ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨਮੋਗਾ, 22 ਜਨਵਰੀ 2024: ਕੌਰ ਇੰਮੀਗ੍ਰੇਸ਼ਨ ਨੇ ਇੱਕ ਹੋਰ ਮੀਲ ਪੱਥਰ ਫਿੱਟ ਕਰਦਿਆਂ ਸੋਸਣ, ਜ਼ਿਲ੍ਹਾ ਮੋਗਾ ਦੀ ਰਹਿਣ ਵਾਲੀ ਕਮਲਦੀਪ ਕੌਰ ਦਾ ਕੈਨੇਡਾ (Canada) ਦਾ ਸਟੂਡੈਂਟ ਵੀਜ਼ਾ (student visa) ਥੋੜ੍ਹੇ ਦਿਨਾਂ 'ਚ ਲਗਵਾ ਕੇ ਕੈਨੇਡਾ ਜਾਣ ਦਾ ਸੁਪਨਾ ਸਾਕਾਰ ਕੀਤਾ ਹੈ । ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਕਮਲਦੀਪ ਕੌਰ ਦੇ ਪਿਤਾ ਸ. ਬਲਜਿੰਦਰ ਸਿੰਘ ਕੌਰ ਇੰਮੀਗ੍ਰੇਸ਼ਨ ਨੂੰ ਪਹਿਲਾ ਤੋਂ ਹੀ ਜਾਣਦੇ ਸਨ ਤੇ ਉਹਨਾਂ ਆਪਣੀ ਬੇਟੀ ਦਾ ਪ੍ਰੋਸੈਸ ਕੌਰ ਇੰਮੀਗ੍ਰੇਸ਼ਨ ਦੀ ਟੀਮ ਤੋਂ ਕਰਵਾਉਦਿਆਂ ਫਾਈਲ ਅੰਬੈਂਸੀ ਚ ਲਗਵਾਈ ਤੇ ਥੋੜ੍ਹੇ ਦਿਨਾਂ ਚ ਵੀਜ਼ਾ ਆ ਗਿਆ। ਇਸ ਮੌਕੇ ਕਮਲਦੀਪ ਕੌਰ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ। ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ (student visa) ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ | ਮੋਗਾ ਬਰਾਂਚ: 96926-00084, 96927-00084, 96928-00084 The post ਕਮਲਦੀਪ ਕੌਰ ਸੋਸਣ ਦਾ ਲੱਗਾ ਕੈਨੇਡਾ ਦਾ ਸਟੂਡੈਂਟ ਵੀਜ਼ਾ appeared first on TheUnmute.com - Punjabi News. Tags:
|
Pran Prathistha: ਪ੍ਰਾਣ ਪ੍ਰਤਿਸ਼ਠਾ ਲਈ ਅਯੁੱਧਿਆ 'ਚ ਰਾਮ ਮੰਦਰ ਪੁੱਜੇ PM ਨਰਿੰਦਰ ਮੋਦੀ Monday 22 January 2024 06:00 AM UTC+00 | Tags: ayodhia ayodhya breaking-news maharishi-valmiki-airport modi news pran-prathistha ਚੰਡੀਗੜ੍ਹ, 22 ਜਨਵਰੀ 2024: ਅਯੁੱਧਿਆ ‘ਚ ਰਾਮ ਲੱਲਾ ਦੀ ਪ੍ਰਾਣ ਪ੍ਰਤਿਸ਼ਠਾ (Prana Pratishtha) ਦਾ ਪ੍ਰੋਗਰਾਮ ਅੱਜ ਦੁਪਹਿਰ 12:30 ਵਜੇ ਸ਼ੁਰੂ ਹੋਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਵੇਰੇ ਕਰੀਬ 10.30 ਵਜੇ ਮਹਾਰਿਸ਼ੀ ਵਾਲਮੀਕਿ ਹਵਾਈ ਅੱਡੇ ‘ਤੇ ਪਹੁੰਚੇ। ਫਿਰ ਹੈਲੀਕਾਪਟਰ ਮੰਦਰ ਦੇ ਕੋਲ ਹੈਲੀਪੈਡ ‘ਤੇ ਉਤਰਿਆ। ਫਿਰ ਇੱਥੋਂ ਕਾਰ ਰਾਹੀਂ ਰਾਮ ਜਨਮ ਭੂਮੀ ਕੰਪਲੈਕਸ ਆਏ। ਇਸ ਦੌਰਾਨ ਉਨ੍ਹਾਂ ਨੇ ਹੈਲੀਕਾਪਟਰ ਤੋਂ ਅਯੁੱਧਿਆ ਧਾਮ ਦਾ ਵੀਡੀਓ ਬਣਾਇਆ। ਪ੍ਰਧਾਨ ਮੰਤਰੀ ਦੁਪਹਿਰ 12:05 ਤੋਂ 12:55 ਤੱਕ ਪ੍ਰਾਣ ਪ੍ਰਤਿਸ਼ਠਾ (Prana Pratishtha) ਸਮਾਗਮ ਦੀਆਂ ਰਸਮਾਂ ਪੂਰੀਆਂ ਕਰਨਗੇ। ਇਸ ਤੋਂ ਬਾਅਦ ਉਹ ਦੁਪਹਿਰ 1 ਵਜੇ ਇਕ ਜਨਤਕ ਪ੍ਰੋਗਰਾਮ ਵਿਚ ਹਿੱਸਾ ਲੈਣਗੇ। ਦੁਪਹਿਰ ਕਰੀਬ 2:15 ਵਜੇ ਉਹ ਸ਼੍ਰੀ ਰਾਮ ਜਨਮ ਭੂਮੀ ਕੰਪਲੈਕਸ ਸਥਿਤ ਕੁਬੇਰ ਟਿੱਲਾ ਸਥਿਤ ਸ਼ਿਵ ਮੰਦਰ ‘ਚ ਦਰਸ਼ਨ ਅਤੇ ਪੂਜਾ ਕਰਨਗੇ। ਕਰੀਬ 4 ਘੰਟੇ 35 ਮਿੰਟ ਦੇ ਪ੍ਰੋਗਰਾਮ ਤੋਂ ਬਾਅਦ ਉਹ ਦੁਪਹਿਰ 3 ਵਜੇ ਦਿੱਲੀ ਪਰਤਣਗੇ। ਪ੍ਰਾਣ ਪ੍ਰਤਿਸ਼ਠਾ ਵਿੱਚ ਰਾਮ ਜਨਮ ਭੂਮੀ ਮੰਦਰ ਵਿੱਚ ਆਰਤੀ ਦੌਰਾਨ 30 ਕਲਾਕਾਰ ਭਾਰਤੀ ਸੰਗੀਤ ਯੰਤਰ ਵਜਾਉਣਗੇ। ਸਾਰੇ ਮਹਿਮਾਨਾਂ ਨੂੰ ਘੰਟੀਆਂ ਦਿੱਤੀਆਂ ਜਾਣਗੀਆਂ, ਜੋ ਉਹ ਆਰਤੀ ਦੌਰਾਨ ਵਜਾਉਣਗੇ | ਇਸ ਮੌਕੇ ਬਾਲੀਵੁੱਡ ਜਗਤ ਦੇ ਅਦਾਕਾਰ ਅਤੇ ਗਾਇਕ ਵੀ ਪੁੱਜੇ ਹਨ | The post Pran Prathistha: ਪ੍ਰਾਣ ਪ੍ਰਤਿਸ਼ਠਾ ਲਈ ਅਯੁੱਧਿਆ ‘ਚ ਰਾਮ ਮੰਦਰ ਪੁੱਜੇ PM ਨਰਿੰਦਰ ਮੋਦੀ appeared first on TheUnmute.com - Punjabi News. Tags:
|
ਪ੍ਰਾਣ ਪ੍ਰਤਿਸ਼ਠਾ ਲਈ ਅਯੁੱਧਿਆ ਜਾਣਗੇ 'ਆਪ' ਸੰਸਦ ਮੈਂਬਰ ਹਰਭਜਨ ਸਿੰਘ Monday 22 January 2024 06:34 AM UTC+00 | Tags: aam-aadmi-party aap-mp-harbhajan-singh ayodhya breaking-news hindu hindu-news india news pran-prathistha ਚੰਡੀਗੜ੍ਹ, 22 ਜਨਵਰੀ 2024: ਪੰਜਾਬ ਦੇ ਸਾਬਕਾ ਕ੍ਰਿਕਟਰ ਅਤੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ (Harbhajan Singh) ਅੱਜ ਰਾਮ ਲੱਲਾ ਦੇ ਪਵਿੱਤਰ ਪ੍ਰਾਣ ਪ੍ਰਤਿਸ਼ਠਾ ਸਮਾਗਮ ਵਿੱਚ ਸ਼ਾਮਲ ਹੋਣ ਲਈ ਅਯੁੱਧਿਆ ਪਹੁੰਚਣਗੇ। ਹਰਭਜਨ ਸਿੰਘ ਨੇ ਕਿਹਾ ਕਿ ਉਹ ਰਾਮ ਮੰਦਰ ਜ਼ਰੂਰ ਜਾਣਗੇ। ਉਨ੍ਹਾਂ ਨੇ ਇਹ ਬਿਆਨ ਕੱਲ੍ਹ ਦੁਬਈ ਵਿੱਚ ਨਿਊਜ਼ ਏਜੰਸੀ ਏਐਨਆਈ ਨੂੰ ਦਿੱਤਾ। ਭਾਵੇਂ ਪੰਜਾਬ ਤੋਂ 'ਆਪ' ਦੇ ਹੋਰ ਸੰਸਦ ਮੈਂਬਰਾਂ ਦੇ ਸਮਾਗਮ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਨਹੀਂ ਹੈ। ਪਰ ਹਰਭਜਨ ਸਿੰਘ ਪਹਿਲੇ ‘ਆਪ’ ਆਗੂ ਹਨ, ਜਿਨ੍ਹਾਂ ਨੇ ਇਸ ਸਮਾਗਮ ‘ਚ ਸ਼ਾਮਲ ਹੋਣ ਦੀ ਪੁਸ਼ਟੀ ਕੀਤੀ ਹੈ। ਐਤਵਾਰ ਨੂੰ ਹਰਭਜਨ ਸਿੰਘ ਨੇ ਵੀ ਆਪਣੇ ਐਕਸ ਅਕਾਊਂਟ ‘ਤੇ ਇਕ ਪੋਸਟ ਸ਼ੇਅਰ ਕੀਤੀ। ਸ਼ੇਅਰ ਕੀਤੀ ਪੋਸਟ ਵਿੱਚ ਹਰਭਜਨ ਸਿੰਘ (Harbhajan Singh) ਨੇ ਕਿਹਾ ਕਿ "ਇਹ ਸਾਡੀ ਚੰਗੀ ਕਿਸਮਤ ਹੈ ਕਿ ਇਸ ਸਮੇਂ ਇਹ ਮੰਦਰ ਬਣ ਰਿਹਾ ਹੈ, ਇਸ ਲਈ ਸਾਨੂੰ ਸਾਰਿਆਂ ਨੂੰ ਜਾ ਕੇ ਆਸ਼ੀਰਵਾਦ ਲੈਣਾ ਚਾਹੀਦਾ ਹੈ। ਇਸ ਨਾਲ ਕੋਈ ਫਰਕ ਨਹੀਂ ਪੈਂਦਾ ਕਿ ਕਿਹੜੀ ਪਾਰਟੀ ਜਾਂਦੀ ਹੈ ਜਾਂ ਕਿਹੜੀ ਪਾਰਟੀ ਨਹੀਂ ਜਾਂਦੀ, ਮੈਂ ਜ਼ਰੂਰ ਜਾਵਾਂਗਾ। ਜੇਕਰ ਕਿਸੇ ਨੂੰ ਮੇਰੇ ਰਾਮ ਮੰਦਰ ਜਾਣ ਨੂੰ ਲੈ ਕੇ ਕੋਈ ਸਮੱਸਿਆ ਹੈ ਤਾਂ ਉਹ ਜੋ ਚਾਹੇ ਕਰ ਸਕਦਾ ਹੈ। ਹਰਭਜਨ ਸਿੰਘ ਦੁਆਰਾ ਸ਼ੇਅਰ ਕੀਤੀ ਗਈ ਵੀਡੀਓ ਵਿੱਚ ਹਰਭਜਨ ਸਿੰਘ ਨੂੰ ਕਾਂਗਰਸ ਵੱਲੋਂ ਭਾਜਪਾ ‘ਤੇ ਕਥਿਤ ਤੌਰ ‘ਤੇ ਰਾਜਨੀਤਿਕ ਉਦੇਸ਼ਾਂ ਲਈ ਮੰਦਰ ਮੁੱਦੇ ਦੀ ਵਰਤੋਂ ਕਰਨ ਦਾ ਦੋਸ਼ ਲਗਾਉਣ ਬਾਰੇ ਸਵਾਲ ਪੁੱਛਿਆ ਗਿਆ ਸੀ। ਇਸ ਬਾਰੇ ਤੁਹਾਡੀ ਕੀ ਰਾਏ ਹੈ? ਭੱਜੀ ਨੇ ਜਵਾਬ ਦਿੱਤਾ, “ਇਹ ਕਾਂਗਰਸ ‘ਤੇ ਨਿਰਭਰ ਕਰਦਾ ਹੈ ਕਿ ਉਹ ਜਾਂਦੀ ਹੈ ਜਾਂ ਨਹੀਂ। ਮੈਂ ਮੰਦਰ ਜ਼ਰੂਰ ਜਾਵਾਂਗਾ। ਮੈਂ ਪ੍ਰਮਾਤਮਾ ਅਤੇ ਉਸਦੀ ਕਿਰਪਾ ਵਿੱਚ ਭਰੋਸਾ ਕਰਦਾ ਹਾਂ। ਮੈਂ ਉਸਦਾ ਆਸ਼ੀਰਵਾਦ ਲੈਣਾ ਚਾਹੁੰਦਾ ਹਾਂ।" The post ਪ੍ਰਾਣ ਪ੍ਰਤਿਸ਼ਠਾ ਲਈ ਅਯੁੱਧਿਆ ਜਾਣਗੇ ‘ਆਪ’ ਸੰਸਦ ਮੈਂਬਰ ਹਰਭਜਨ ਸਿੰਘ appeared first on TheUnmute.com - Punjabi News. Tags:
|
ਟਾਂਡਾ ਫਾਟਕ ਨੇੜੇ ਆਟੋ 'ਚੋਂ ਮਿਲੀ ਡਰਾਈਵਰ ਦੀ ਲਾਸ਼, ਨਸ਼ੇ ਕਾਰਨ ਮੌਤ ਦਾ ਖ਼ਦਸ਼ਾ Monday 22 January 2024 06:45 AM UTC+00 | Tags: breaking breaking-news crime death drug drugs-smugglers ndpc news punjab-police tanda tanda-news tanda-phatak tanda-railway-gate ਚੰਡੀਗੜ੍ਹ, 22 ਜਨਵਰੀ 2024: ਜਲੰਧਰ ਸ਼ਹਿਰ ਦੇ ਟਾਂਡਾ (Tanda) ਫਾਟਕ ਨੇੜੇ ਇਕ ਆਟੋ ਚਾਲਕ ਦੀ ਮੌਤ ਹੋ ਗਈ। ਇਸ ਬਾਰੇ ਜਦੋਂ ਲੋਕਾਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਲੋਕਾਂ ਨੂੰ ਦੱਸਿਆ ਜਾਵੇ ਕਿ ਸੀਐਨਜੀ ਆਟੋ ਦੇ ਕੋਲ ਇੱਕ ਸਰਿੰਜ ਵੀ ਪਈ ਸੀ ਜਿਸ ਵਿੱਚ ਲਾਸ਼ ਮਿਲੀ ਸੀ। ਸ਼ੱਕ ਹੈ ਕਿ ਆਟੋ ਚਾਲਕ ਦੀ ਮੌਤ ਜ਼ਿਆਦਾ ਨਸ਼ੇ ਕਾਰਨ ਹੋਈ ਹੈ। ਮੌਕੇ ‘ਤੇ ਪਹੁੰਚੇ ਪੁਲਿਸ (Tanda) ਮੁਲਾਜ਼ਮਾਂ ਅਤੇ ਅਧਿਕਾਰੀਆਂ ਨੇ ਦੱਸਿਆ ਕਿ ਆਟੋ ਸੌਫੀ ਪਿੰਡ (ਜਲੰਧਰ ਕੈਂਟ) ਦੇ ਪਤੇ ‘ਤੇ ਰਜਿਸਟਰਡ ਹੈ | ਮੌਕੇ ਤੋਂ ਸਰਿੰਜਾਂ ਦੀ ਬਰਾਮਦਗੀ ਬਾਰੇ ਪੁੱਛਣ 'ਤੇ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਉਹ ਅਜੇ ਮਾਮਲੇ ਦੀ ਜਾਂਚ ਕਰ ਰਹੇ ਹਨ। ਹਾਦਸਾ ਕਿਵੇਂ ਵਾਪਰਿਆ ਇਹ ਪੋਸਟਮਾਰਟਮ ਤੋਂ ਬਾਅਦ ਹੀ ਪਤਾ ਲੱਗੇਗਾ। ਆਟੋ ਚਾਲਕ ਦੀ ਲਾਸ਼ ਆਟੋ ‘ਚ ਹੇਠਾਂ ਪਈ ਸੀ। ਪੁਲਿਸ ਨੂੰ ਤਲਾਸ਼ੀ ਦੌਰਾਨ ਆਟੋ ਦੇ ਡੈਸ਼ ਬੋਰਡ ‘ਚੋਂ ਇੱਕ ਸਰਿੰਜ ਮਿਲੀ ਤਾਂ ਲੋਕਾਂ ਨੇ ਦੱਸਿਆ ਕਿ ਆਟੋ ਚਾਲਕ ਦੀ ਬਾਂਹ ‘ਤੇ ਵੀ ਟੀਕੇ ਦੇ ਨਿਸ਼ਾਨ ਸਨ, ਜਿਸ ‘ਤੇ ਖੂਨ ਜਮ੍ਹਾ ਹੋਇਆ ਸੀ। ਪੁਲਿਸ ਨੇ ਆਟੋ ‘ਚੋਂ ਮਿਲੀ ਸਰਿੰਜ ਨੂੰ ਆਪਣੇ ਕਬਜ਼ੇ ‘ਚ ਲੈ ਲਿਆ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। The post ਟਾਂਡਾ ਫਾਟਕ ਨੇੜੇ ਆਟੋ ‘ਚੋਂ ਮਿਲੀ ਡਰਾਈਵਰ ਦੀ ਲਾਸ਼, ਨਸ਼ੇ ਕਾਰਨ ਮੌਤ ਦਾ ਖ਼ਦਸ਼ਾ appeared first on TheUnmute.com - Punjabi News. Tags:
|
ਮਾਪੇ ਆਪਣੇ ਬੱਚਿਆਂ ਨੂੰ ਚਾਇਨਾ ਡੋਰ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾ ਬਾਰੇ ਕਰਵਾਉਣ ਜਾਣੂ : ਐਸ.ਪੀ.ਐਸ ਪਰਮਾਰ Monday 22 January 2024 07:09 AM UTC+00 | Tags: anti-drug-campaign anti-drugs breaking-news china-dor drug drugs drugs-free-punjab drug-smuglers latest-news ndpc-act news punjab-government punjab-police ਬਠਿੰਡਾ, 22 ਜਨਵਰੀ 2024: ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਸੂਬੇ ਨੂੰ ਨਸ਼ਾ (drugs) ਮੁਕਤ ਤੋਂ ਇਲਾਵਾ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਦੇ ਮੱਦੇਨਜ਼ਰ ਵਿਸ਼ੇਸ਼ ਉਪਰਾਲੇ ਤੇ ਨਿਵੇਕਲੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਨਸ਼ਿਆਂ (drugs) ਖਿਲਾਫ਼ ਚਲਾਈ ਗਈ ਮੁਹਿੰਮ ਦੇ ਮੱਦੇਨਜ਼ਰ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਕਰਵਾਏ ਗਏ ਪਤੰਗਬਾਜ਼ੀ ਮੁਕਾਬਲੇ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਕੀਤਾ। ਏਡੀਜੀਪੀ ਰੇਂਜ ਬਠਿੰਡਾ ਐਸਪੀਐਸ ਪਰਮਾਰ, ਡਿਪਟੀ ਕਮਿਸ਼ਨਰ ਸ਼ੌਕਤ ਅਮਿਹਦ ਪਰੇ ਅਤੇ ਐਸਐਸਪੀ ਹਰਮਨਵੀਰ ਸਿੰਘ ਗਿੱਲ, ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ 'ਰੰਗਲਾ ਪੰਜਾਬ' ਬਣਾਉਣ ਦਾ ਅੰਤਮ ਉਦੇਸ਼ ਪੂਰਾ ਹੋਣ ਤੱਕ ਲੋਕਾਂ ਲਈ ਤਨ-ਮਨ ਨਾਲ ਕੰਮ ਕਰਦੇ ਰਹਿਣਾ ਸੂਬਾ ਸਰਕਾਰ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਹਰ ਖੇਤਰ ਵਿੱਚ ਨਵੀਆਂ ਬੁਲੰਦੀਆਂ ਛੂਹ ਰਿਹਾ ਹੈ ਅਤੇ ਇਹ ਆਪਣੇ ਆਪ ਵਿੱਚ ਇੱਕ ਰਿਕਾਰਡ ਹੈ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੀ ਹੈ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਬੱਚਿਆਂ ਦੇ ਹੱਥਾਂ ਚ ਕਲਮਾਂ, ਕਿਤਾਬਾਂ ਫੜਾਉਣ ਤੋਂ ਇਲਾਵਾ ਉਨ੍ਹਾਂ ਨੂੰ ਪੰਜਾਬੀ ਸਾਹਿਤ ਤੇ ਸੱਭਿਆਚਾਰ ਨਾਲ ਜੋੜਨ ਲਈ ਸੂਬਾ ਸਰਕਾਰ ਵਿਸ਼ੇਸ਼ ਪ੍ਰੋਗਰਾਮ ਉਲੀਕ ਰਹੀ ਹੈ। ਇਸ ਦੌਰਾਨ ਡਾ. ਬਲਜੀਤ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਭੈੜੀ ਦਲਦਲ ਵਿਚੋਂ ਬਾਹਰ ਕੱਢ ਕੇ ਉਨ੍ਹਾਂ ਦਾ ਮਨੋਬਲ ਉੱਚਾ, ਜਿੰਦਗੀ ਚ ਉੱਚ ਮੁਕਾਮ ਹਾਸਲ ਕਰਨ ਤੋਂ ਇਲਾਵਾ ਉਨ੍ਹਾਂ ਨੂੰ ਖੇਡਾਂ ਦੇ ਨਾਲ-ਨਾਲ ਪੰਜਾਬ ਦੇ ਇਤਿਹਾਸ ਤੇ ਰੂਹਦਾਰੀ ਸੰਗੀਤ ਨਾਲ ਜੋੜਨਾ ਵੀ ਕਿਸੇ ਪੁੰਨ ਦੇ ਕੰਮ ਤੋਂ ਘੱਟ ਨਹੀਂ ਹੈ। ਇਸ ਮੌਕੇ ਏਡੀਜੀਪੀ ਰੇਂਜ ਬਠਿੰਡਾ ਐਸਪੀਐਸ ਪਰਮਾਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਸਾਡਾ ਸਭ ਦਾ ਨਿੱਜੀ ਫ਼ਰਜ਼ ਬਣਦਾ ਹੈ ਕਿ ਬੱਚਿਆਂ ਨੂੰ ਨਸ਼ਿਆਂ ਦੇ ਦੁਰਪ੍ਰਭਾਵਾਂ ਬਾਰੇ ਵੱਧ ਤੋਂ ਵੱਧ ਜਾਣੂ ਕਰਵਾਇਆ ਜਾਵੇ। ਇਸ ਮੌਕੇ ਉਨ੍ਹਾਂ ਮਾਪਿਆਂ ਨੂੰ ਪੁਰਜੋਰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਚਾਇਨਾ ਡੋਰ ਦੇ ਮਾੜੇ ਪ੍ਰਭਾਵਾਂ ਬਾਰੇ ਵੱਧ ਤੋਂ ਵੱਧ ਜਾਣੂ ਕਰਵਾਉਣ। ਉਨ੍ਹਾਂ ਇਹ ਵੀ ਕਿਹਾ ਕਿ ਪੁਲਿਸ ਵਲੋਂ ਚਾਇਨਾ ਡੋਰ ਵੇਚਣ ਵਾਲਿਆਂ ਤੇ ਸਖ਼ਤ ਨਜ਼ਰਸਾਨੀ ਰੱਖੀ ਜਾ ਰਹੀ ਹੈ, ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਵਿਕਰੇਤਾ ਚਾਇਨਾ ਡੋਰ ਵੇਚਦਾ ਪਾਇਆ ਜਾਂਦਾ ਹੈ ਉਸ ਖਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਦੌਰਾਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਸਬੰਧੀ ਵਿੱਢੀ ਗਈ ਮੁਹਿੰਮ ਤਹਿਤ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਹਰ ਸੰਭਵ ਯਤਨ ਤੇ ਯੋਗ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਉਨ੍ਹਾਂ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਮੱਦੇਨਜ਼ਰ ਪੁਲਿਸ ਤੇ ਸਿਵਲ ਪ੍ਰਸਾਸਨ ਵਲੋਂ ਭਵਿੱਖ ਚ ਹੋਰ ਵੀ ਨਿਵੇਕਲੀਆਂ ਯੋਜਨਾਵਾਂ ਉਲੀਕੀਆਂ ਜਾਣਗੀਆਂ। ਇਸ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਵਲੋਂ ਨਸ਼ਿਆਂ (drugs) ਦੀ ਰੋਕਥਾਮ ਦੇ ਮੱਦੇਨਜ਼ਰ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਇਹੋ-ਜਿਹੇ ਮੁਕਾਬਲੇ ਭਵਿੱਖ ਵਿੱਚ ਵੀ ਉਲੀਕੇ ਜਾਣਗੇ। ਇਸ ਮੌਕੇ ਉਨ੍ਹਾਂ ਕਿਹਾ ਕਿ ਕਰਵਾਏ ਗਏ ਇਸ ਪਤੰਗਬਾਜੀ ਮੁਕਾਬਲੇ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਵੱਲ ਜੋੜਨਾ ਹੈ। ਇਸ ਮੌਕੇ ਹਰਮਨਬੀਰ ਸਿੰਘ ਗਿੱਲ ਨੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਪਿੰਡਾਂ ਜਾਂ ਸ਼ਹਿਰਾਂ ਚ ਤੁਹਾਡੇ ਆਲੇ-ਦੁਆਲੇ ਕੋਈ ਵੀ ਤਸਕਰ ਨਸ਼ਾ ਵੇਚਦਾ ਹੈ ਤਾਂ ਉਹ ਪੁਲਿਸ ਦੇ ਟੋਲ ਫ਼ਰੀ ਜਾਂ ਵਟਸਐਪ ਨੰਬਰ 91155-02252 ਤੇ ਸੂਚਨਾ ਦੇ ਸਕਦੇ ਹਨ ਜਾਂ ਸਿੱਧਾ ਦਫ਼ਤਰ ਆ ਕੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ੇ (drugs) ਦੇ ਸੌਦਾਗਰ ਦਾ ਪਤਾ ਦੱਸਣ ਵਾਲੇ ਵਿਅਕਤੀ ਦੀ ਪਹਿਚਾਣ ਤੇ ਨਾਮ ਗੁਪਤ ਰੱਖਿਆ ਜਾਵੇਗਾ। ਇਸ ਮੌਕੇ ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਵਲੋਂ ਪਤੰਗਬਾਜ਼ੀ ਮੁਕਾਬਲੇ ਚ ਪਹਿਲਾ ਸਥਾਨ ਹਾਸਲ ਕਰਨ ਵਾਲੇ ਨੂੰ 11 ਹਜ਼ਾਰ ਰੁਪਏ, ਦੂਸਰੇ ਨੂੰ 5100 ਰੁਪਏ ਅਤੇ ਤੀਸਰੇ ਸਥਾਨ ਹਾਸਲ ਕਰਨ ਵਾਲੇ ਨੂੰ 2100 ਰੁਪਏ ਤੇ ਟਰਾਫ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪੁਲਿਸ ਪ੍ਰਸਾਸ਼ਨ ਵਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਏਡੀਜੀਪੀ ਰੇਂਜ ਬਠਿੰਡਾ ਐਸਪੀਐਸ ਪਰਮਾਰ, ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ, ਵਿਧਾਇਕ ਮੌੜ ਸ. ਸੁਖਬੀਰ ਸਿੰਘ ਮਾਈਸਰਖਾਨਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਲਵਜੀਤ ਕਲਸੀ ਅਤੇ ਹੋਰ ਪ੍ਰਮੁੱਖ ਸਖਸ਼ੀਅਤਾਂ ਦਾ ਸਨਮਾਨ ਕੀਤਾ ਗਿਆ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਪੁਲਿਸ ਪ੍ਰਸਾਸ਼ਨ ਵਲੋਂ ਸੂਫ਼ੀ ਗਾਇਕ ਲਖਵਿੰਦਰ ਵਡਾਲੀ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਪੁਲਿਸ ਪ੍ਰਸ਼ਾਸਨ ਵਲੋਂ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਰੰਗ-ਬਿਰੰਗ ਗੁਬਾਰਿਆਂ ਨਾਲ ਪਤੰਗਬਾਜ਼ੀ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਲਵਜੀਤ ਕਲਸੀ, ਸਹਾਇਕ ਕਮਿਸ਼ਨਰ (ਜਨਰਲ) ਇਲਾਵਾ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਤੇ ਹੋਰ ਪ੍ਰਮੁੱਖ ਸਖਸ਼ੀਅਤਾਂ ਆਦਿ ਹਾਜ਼ਰ ਸਨ। The post ਮਾਪੇ ਆਪਣੇ ਬੱਚਿਆਂ ਨੂੰ ਚਾਇਨਾ ਡੋਰ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾ ਬਾਰੇ ਕਰਵਾਉਣ ਜਾਣੂ : ਐਸ.ਪੀ.ਐਸ ਪਰਮਾਰ appeared first on TheUnmute.com - Punjabi News. Tags:
|
ਪਸ਼ੂਆਂ ਦੀ ਮੌਤ ਸਬੰਧੀ ਬਠਿੰਡਾ ਦੇ ਡਿਪਟੀ ਕਮਿਸ਼ਨਰ ਨੂੰ ਸਰਵੇਖਣ ਕਰਨ ਦੇ ਹੁਕਮ ਦਿੱਤੇ Monday 22 January 2024 07:28 AM UTC+00 | Tags: animal animal-husbandry-dairy-development animals bathinda breaking-news death-of-animals fisheries-of-punjab news punjabi-news punjab-news ਚੰਡੀਗੜ੍ਹ, 22 ਜਨਵਰੀ 2024: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ "ਮਿਕਸ ਇਨਫੈਕਸ਼ਨ"ਬਿਮਾਰੀ ਨਾਲ ਪ੍ਰਭਾਵਿਤ ਪਿੰਡ ਰਾਏਕੇ ਕਲਾਂ (ਜ਼ਿਲ੍ਹਾ ਬਠਿੰਡਾ) ਦਾ ਅੱਜ ਦੌਰਾ ਕੀਤਾ ਅਤੇ ਡਿਪਟੀ ਕਮਿਸ਼ਨਰ, ਬਠਿੰਡਾ ਸ਼ੌਕਤ ਅਹਿਮਦ ਪਰੇ ਨੂੰ ਪਸ਼ੂਆਂ ਦੀ ਮੌਤ ਸਬੰਧੀ ਸਰਵੇਖਣ ਕਰਵਾਉਣ ਦੇ ਆਦੇਸ਼ ਦਿੱਤੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਬਿਮਾਰੀ ਨਾਲ ਨਜਿੱਠਣ ਲਈ ਵਿਭਾਗ ਵੱਲੋਂ ਦਸ ਟੀਮਾਂ (ਹਰੇਕ ਟੀਮ ਵਿੱਚ ਤਿੰਨ ਮੈਂਬਰ ਸ਼ਾਮਲ ਹਨ) ਦਾ ਗਠਨ ਕੀਤਾ ਗਿਆ ਹੈ। ਦਸ ਟੀਮਾਂ ਵਿੱਚੋਂ ਪੰਜ ਟੀਮਾਂ ਇਲਾਜ ਲਈ, ਦੋ ਟੀਮਾਂ ਸੈਂਪਲਿੰਗ ਲਈ, ਦੋ ਟੀਮਾਂ ਰਾਤ ਦੀ ਡਿਊਟੀ ਲਈ ਅਤੇ ਇੱਕ ਟੀਮ ਪਸ਼ੂ ਹਸਪਤਾਲ, ਰਾਏਕੇ ਕਲਾਂ ਵਿਖੇ ਤਾਇਨਾਤ ਕੀਤੀ ਗਈ ਹੈ। ਸੂਬਾ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਪਸ਼ੂ ਪਾਲਕਾਂ ਦੇ ਨਾਲ ਖੜ੍ਹੀ ਹੈ ਅਤੇ ਸਥਿਤੀ 'ਤੇ 24 ਘੰਟੇ ਨਿਗਰਾਨੀ ਰੱਖਣ ਲਈ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਬਿਮਾਰੀ ਤੋਂ ਪ੍ਰਭਾਵਿਤ ਪਸ਼ੂਆਂ ਦੇ ਇਲਾਜ ਦਾ ਸਾਰਾ ਖਰਚ ਸੂਬਾ ਸਰਕਾਰ ਵੱਲੋਂ ਚੁੱਕਿਆ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਰਾਏਕੇ ਕਲਾਂ ਪਿੰਡ ਦੀ ਧਰਮਸ਼ਾਲਾ ਵਿੱਚ ਇੱਕ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਦਫ਼ਤਰ, ਬਠਿੰਡਾ ਵਿਖੇ ਇੱਕ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਵੀ ਸ਼ੁਰੂ ਕੀਤਾ ਗਿਆ ਹੈ, ਜਿੱਥੇ ਪਸ਼ੂ ਪਾਲਣ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਨਿਗਰਾਨੀ ਹੇਠ ਦੋ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਗੁਰਸ਼ਰਨਜੀਤ ਸਿੰਘ ਬੇਦੀ ਨੇ ਸ.ਗੁਰਮੀਤ ਸਿੰਘ ਖੁੱਡੀਆਂ ਨੂੰ ਦੱਸਿਆ ਕਿ ਹੁਣ ਤੱਕ 82 ਪਸ਼ੂਆਂ ਦਾ ਸਫ਼ਲਤਾਪੂਰਵਕ ਇਲਾਜ ਕੀਤਾ ਜਾ ਚੁੱਕਾ ਹੈ, ਜਿਨ੍ਹਾਂ ਦੀ ਹਾਲਤ ਠੀਕ ਹੈ ਅਤੇ ਇਸ ਦੇ ਨਾਲ ਹੀ 39 ਸੈਂਪਲ ਵੀ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਗੁਰੂ ਨਾਨਕ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਿਸਟੀ, ਲੁਧਿਆਣਾ ਅਤੇ ਐਨ.ਆਰ.ਡੀ.ਡੀ.ਐਲ, ਜਲੰਧਰ ਦੀਆਂ ਟੀਮਾਂ ਨੇ ਵੀ ਪਿੰਡ ਦਾ ਦੌਰਾ ਕੀਤਾ ਅਤੇ ਪ੍ਰਭਾਵਿਤ ਪਸ਼ੂਆਂ ਦੇ ਸੈਂਪਲ ਲਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਪੋਸਟਮਾਰਟਮ ਅਤੇ ਟੈਸਟਿੰਗ ਰਿਪੋਰਟਾਂ ਅਨੁਸਾਰ ਪ੍ਰਭਾਵਿਤ ਪਸ਼ੂਆਂ ਵਿੱਚ ਨਿਮੋਨੀਆ, ਸੈਪਟਿਸੀਮੀਆ, ਥੈਲੇਰਿਸਸ, ਅਨੀਮੀਆ, ਨਾਈਟਰੇਟ ਪੁਆਇਜ਼ਨਿੰਗ ਅਤੇ ਫੁੱਟ ਐਂਡ ਮਾਊਥ ਡਿਜ਼ੀਜ਼ (ਐਫ.ਐਮ.ਡੀ) ਦੇ ਲੱਛਣ ਪਾਏ ਗਏ ਹਨ ਅਤੇ ਇਨ੍ਹਾਂ ਰਿਪੋਰਟਾਂ ਦੇ ਨਤੀਜਿਆਂ ਨੂੰ ਧਿਆਨ ਵਿੱਚ ਰੱਖਦਿਆਂ ਇਲਾਜ ਕੀਤਾ ਜਾ ਰਿਹਾ ਹੈ। ਪਸ਼ੂਧਨ ਨੂੰ ਠੰਢ ਤੋਂ ਬਚਾਉਣ ਦੀ ਅਪੀਲ ਕਰਦਿਆਂ ਪਸ਼ੂ ਪਾਲਣ ਮੰਤਰੀ ਨੇ ਪਸ਼ੂ ਪਾਲਕਾਂ ਨੂੰ ਕਿਹਾ ਕਿ ਉਹ ਪਸ਼ੂਧਨ ਦੇ ਹੇਠਾਂ ਪਰਾਲੀ ਵਿਛਾਉਣ ਅਤੇ ਪਸ਼ੂਧਨ ਨੇੜੇ ਕਿਸੇ ਵੀ ਤਰ੍ਹਾਂ ਦੀ ਧੂੰਈਂ ਨਾ ਪਾਉਣ ਕਿਉਂਕਿ ਇਸ ਨਾਲ ਸਾਹ ਦੀ ਬਿਮਾਰੀ ਹੁੰਦੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਇਹ ਵੀ ਕਿਹਾ ਕਿ ਉਹ ਇਨਫੈਕਸ਼ਨ ਦੀ ਰੋਕਥਾਮ ਲਈ ਪਸ਼ੂਆਂ ਦੇ ਸ਼ੈਲਟਰਾਂ ਦੇ ਫਰਸ਼ 'ਤੇ ਕੱਪੜੇ ਧੋਣ ਵਾਲੇ ਸੋਡੇ ਦਾ ਛਿੜਕਾਅ ਕਰਨ ਅਤੇ ਪਸ਼ੂਧਨ ਨੂੰ ਯੂਰੀਆ ਯੁਕਤ ਚਾਰਾ ਪਾਉਣ ਤੋਂ ਵੀ ਗੁਰੇਜ਼ ਕਰਨ। ਬਾਇਓਸਕਿਊਰਿਟੀ ਉਪਾਅ ਤਹਿਤ ਪਸ਼ੂਆਂ ਨੂੰ ਇੱਕ ਤੋਂ ਦੂਜੀ ਥਾਂ ਲਿਜਾਣ ਤੋਂ ਗੁਰੇਜ਼ ਕਰਨ ਲਈ ਵੀ ਕਿਹਾ ਗਿਆ ਹੈ। The post ਪਸ਼ੂਆਂ ਦੀ ਮੌਤ ਸਬੰਧੀ ਬਠਿੰਡਾ ਦੇ ਡਿਪਟੀ ਕਮਿਸ਼ਨਰ ਨੂੰ ਸਰਵੇਖਣ ਕਰਨ ਦੇ ਹੁਕਮ ਦਿੱਤੇ appeared first on TheUnmute.com - Punjabi News. Tags:
|
ਫਿਰੋਜ਼ਪੁਰ 'ਚ ਵਾਪਰੀ ਦਰਦਨਾਕ ਘਟਨਾ, ਖੇਡਦੇ ਹੋਏ ਛੱਪੜ 'ਚ ਡਿੱਗਣ ਕਰਕੇ 10 ਸਾਲਾ ਬੱਚੇ ਦੀ ਮੌਤ Monday 22 January 2024 07:39 AM UTC+00 | Tags: a-painful-incident breaking-news ferozepur ferozepur-police latest-news news pond punjab-news ਫਿਰੋਜ਼ਪੁਰ, 22 ਜਨਵਰੀ 2024: ਫਿਰੋਜ਼ਪੁਰ (Ferozepur) ਵਿੱਚ ਅੱਜ ਤੜਕਸਾਰ ਸਾਰ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਫਿਰੋਜ਼ਪੁਰ ਦੇ ਪਿੰਡ ਛੀਂਬਾ ਹਾਜੀ ਵਿੱਚ ਛੱਪੜ ਵਿੱਚ ਡਿੱਗਣ ਕਾਰਨ 10 ਸਾਲ ਦੇ ਬੱਚੇ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮੌਕੇ ਦੀ ਇੱਕ ਸੀਸੀਟੀਵੀ ਵੀ ਸਾਹਮਣੇ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੱਚੇ ਦੀ ਦਾਦੀ ਮਾਇਆ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਅੱਗੇ ਇੱਕ ਛੱਪੜ ਪੁੱਟਿਆ ਹੋਇਆ ਸੀ ਅਤੇ ਬੱਚੇ ਖੇਡ ਰਹੇ ਸਨ। ਖੇਡਦੇ ਹੋਏ ਉਸਦਾ 10 ਸਾਲਾ ਪੋਤਰਾ ਵਿਸ਼ੂ ਜਦ ਗੇਂਦ ਚੁੱਕਣ ਲਈ ਗਿਆ ਤਾਂ ਉਹ ਛੱਪੜ ਵਿੱਚ ਡਿੱਗ ਗਿਆ ਜਿਸਨੂੰ ਬਾਹਰ ਕੱਢਣ ਦੀ ਬੜੀ ਕੋਸ਼ਿਸ਼ ਕੀਤੀ ਗਈ ਪਰ ਜਦ ਤੱਕ ਉਸਨੂੰ ਬਾਹਰ ਕੱਢਿਆ ਉਦੋਂ ਤੱਕ ਉਸਦੀ ਮੌਤ ਹੋ ਚੁੱਕੀ ਸੀ। ਪਰਿਵਾਰ ਨੇ ਦੱਸਿਆ ਕਿ ਇਹ ਛੱਪੜ ਪਿਛਲੇ ਡੇਢ ਮਹੀਨੇ ਤੋਂ ਪੁੱਟਿਆ ਹੋਇਆ ਹੈ। ਜਿਸਨੂੰ ਬੰਦ ਕਰਨ ਲਈ ਉਹ ਕਈ ਵਾਰ ਪੰਚਾਇਤ ਨੂੰ ਕਹਿ ਚੁੱਕੇ ਹਨ। ਇਹ ਛੱਪੜ ਪੰਚਾਇਤੀ ਜ਼ਮੀਨ ਵਿੱਚ ਕੱਢਿਆ ਜਾਵੇ ਜਾਂ ਫਿਰ ਇਸਦੀ ਚਾਰ ਦਿਵਾਰੀ ਕੀਤੀ ਜਾਵੇ ਪਰ ਕਿਸੇ ਨੇ ਵੀ ਉਨ੍ਹਾਂ ਦੀ ਇੱਕ ਨਹੀਂ ਸੁਣੀ ਜਿਸਦਾ ਨਤੀਜਾ ਸਭ ਦੇ ਸਾਹਮਣੇ ਹੈ। ਪੀੜਤ ਪਰਿਵਾਰ ਨੇ ਇਨਸਾਫ਼ ਦੀ ਮੰਗ ਕੀਤੀ ਹੈ। ਕਿ ਉਨ੍ਹਾਂ ਨੂੰ ਇਨਸਾਫ਼ ਦਿੱਤਾ ਜਾਵੇ। ਦੂਜੇ ਪਾਸੇ ਜਦੋਂ ਮੌਕੇ ‘ਤੇ ਪਹੁੰਚੀ ਪੁਲਿਸ ਨਾਲ ਗੱਲਬਾਤ ਕੀਤੀ ਗਈ ਤਾਂ ਪੁਲਿਸ ਨੇ ਕਿਹਾ ਕਿ ਉਨ੍ਹਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਬਣਦੀ ਕਾਰਵਾਈ ਕੀਤੀ ਜਾਵੇਗੀ। The post ਫਿਰੋਜ਼ਪੁਰ ‘ਚ ਵਾਪਰੀ ਦਰਦਨਾਕ ਘਟਨਾ, ਖੇਡਦੇ ਹੋਏ ਛੱਪੜ ‘ਚ ਡਿੱਗਣ ਕਰਕੇ 10 ਸਾਲਾ ਬੱਚੇ ਦੀ ਮੌਤ appeared first on TheUnmute.com - Punjabi News. Tags:
|
ਮੈਨੂੰ ਮੰਦਰ ਜਾਣ ਤੋਂ ਰੋਕਿਆ ਜਾ ਰਿਹਾ ਹੈ: ਰਾਹੁਲ ਗਾਂਧੀ Monday 22 January 2024 08:24 AM UTC+00 | Tags: asam assam breaking-news congress latest-news news rahul-gandhi ਚੰਡੀਗੜ੍ਹ, 22 ਜਨਵਰੀ 2024: ਰਾਹੁਲ ਗਾਂਧੀ (Rahul Gandhi) ਭਾਰਤ ਜੋੜੋ ਨਿਆਂ ਯਾਤਰਾ ਦੌਰਾਨ ਆਸਾਮ ਵਿੱਚ ਮੌਜੂਦ ਹਨ। ਸੋਮਵਾਰ ਨੂੰ ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਦੋਸ਼ ਲਾਇਆ ਕਿ ਅੱਜ ਉਨ੍ਹਾਂ ਨੂੰ ਮੰਦਰ ਜਾਣ ਤੋਂ ਰੋਕਿਆ ਜਾ ਰਿਹਾ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਪਹਿਲਾਂ ਉਨ੍ਹਾਂ ਨੂੰ ਮੰਦਰ ਜਾਣ ਦੀ ਇਜਾਜ਼ਤ ਦਿੱਤੀ ਗਈ ਸੀ, ਪਰ ਅੱਜ ਉਨ੍ਹਾਂ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਮੰਦਰ ਦੇ ਬਾਹਰ ਰਾਹੁਲ ਗਾਂਧੀ ਅਤੇ ਸੁਰੱਖਿਆ ਬਲਾਂ ਵਿਚਾਲੇ ਬਹਿਸ ਹੋਈ। ਇਸ ਤੋਂ ਬਾਅਦ ਯਾਤਰਾ ਦੇ ਸਾਰੇ ਆਗੂ ਹੜਤਾਲ ‘ਤੇ ਬੈਠ ਗਏ। ਸਾਰਿਆਂ ਨੂੰ ਅਯੁੱਧਿਆ ‘ਚ ਪ੍ਰਾਣ ਪ੍ਰਤਿਸ਼ਠਾ ਤੋਂ ਬਾਅਦ ਦੁਪਹਿਰ 3 ਵਜੇ ਮੰਦਰ ‘ਚ ਆਉਣ ਲਈ ਕਿਹਾ ਗਿਆ ਹੈ। ਭਾਰਤ ਜੋੜੋ ਨਿਆਂ ਯਾਤਰਾ ਰਾਹੁਲ ਗਾਂਧੀ (Rahul Gandhi) ਦੀ ਅਗਵਾਈ ਵਿੱਚ ਕੱਢੀ ਜਾ ਰਹੀ ਹੈ ਅਤੇ ਆਸਾਮ ਦੇ ਨਾਗਾਓਂ ਜ਼ਿਲ੍ਹੇ ਵਿੱਚ ਪਹੁੰਚ ਗਈ ਹੈ। ਇੱਥੇ ਬਤਦਰਵਾ ਥਾਨ ਖੇਤਰ ਵਿੱਚ ਵੈਸ਼ਨਵ ਸੰਤ ਸ਼੍ਰੀਮੰਤ ਸੰਕਰਦੇਵ ਦਾ ਜਨਮ ਸਥਾਨ ਹੈ। ਰਾਹੁਲ ਗਾਂਧੀ ਨੇ ਪ੍ਰੋਗਰਾਮ ਮੁਤਾਬਕ ਅੱਜ ਸ਼ੰਕਰਦੇਵ ਮੰਦਰ ਜਾਣਾ ਸੀ ਪਰ ਹੁਣ ਮੀਡੀਆ ਨਾਲ ਗੱਲਬਾਤ ਕਰਦਿਆਂ ਰਾਹੁਲ ਗਾਂਧੀ ਨੇ ਦੋਸ਼ ਲਾਇਆ ਹੈ ਕਿ ‘ਅੱਜ ਉਨ੍ਹਾਂ ਨੂੰ ਮੰਦਰ ਜਾਣ ਤੋਂ ਰੋਕਿਆ ਜਾ ਰਿਹਾ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਅਸੀਂ ਮੰਦਰ ਜਾਣਾ ਚਾਹੁੰਦੇ ਹਾਂ। ਮੈਂ ਕਿਹੜਾ ਗੁਨਾਹ ਕੀਤਾ ਹੈ ਕਿ ਮੈਂ ਮੰਦਰ ਨਹੀਂ ਜਾ ਸਕਦਾ?’ ਮੰਦਰ ਦੀ ਪ੍ਰਬੰਧਕ ਕਮੇਟੀ ਨੇ ਐਤਵਾਰ ਨੂੰ ਹੀ ਰਾਹੁਲ ਗਾਂਧੀ ਨੂੰ ਸੋਮਵਾਰ ਦੁਪਹਿਰ 3 ਵਜੇ ਤੋਂ ਬਾਅਦ ਉਨ੍ਹਾਂ ਦੇ ਆਉਣ ਦੀ ਸੂਚਨਾ ਦਿੱਤੀ ਸੀ। ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੋਗਿੰਦਰ ਦੇਵ ਮਹੰਤ ਨੇ ਦੱਸਿਆ ਕਿ ‘ਰਾਮ ਮੰਦਰ ਦੇ ਪ੍ਰਾਣ ਪ੍ਰਤਿਸ਼ਠਾ ਪ੍ਰੋਗਰਾਮ ਦੇ ਮੌਕੇ ‘ਤੇ ਕਈ ਸੰਸਥਾਵਾਂ ਨੇ ਮੰਦਰ ਪਰਿਸਰ ‘ਚ ਭਗਤੀ ਪ੍ਰੋਗਰਾਮ ਕਰਨ ਦੀ ਯੋਜਨਾ ਬਣਾਈ ਹੈ। ਇਸ ਮੌਕੇ ਵੱਡੀ ਗਿਣਤੀ ‘ਚ ਲੋਕ ਮੰਦਰ ‘ਚ ਆਉਣਗੇ, ਇਸ ਲਈ ਰਾਹੁਲ ਗਾਂਧੀ ਨੂੰ ਦੁਪਹਿਰ 3 ਵਜੇ ਤੋਂ ਬਾਅਦ ਮੰਦਰ ‘ਚ ਆਉਣ ਲਈ ਕਿਹਾ ਗਿਆ ਹੈ। ਕਾਂਗਰਸ ਆਗੂ ਜੈਰਾਮ ਰਮੇਸ਼ ਨੇ ਕਿਹਾ ਕਿ ‘ਰਾਹੁਲ ਗਾਂਧੀ ਮੰਦਰ (ਬਟਦਰਵਾ ਮੰਦਰ) ਜਾਣਾ ਚਾਹੁੰਦੇ ਸਨ… ਅਸੀਂ 11 ਜਨਵਰੀ ਤੋਂ ਇਸ ਲਈ ਕੋਸ਼ਿਸ਼ ਕਰ ਰਹੇ ਸੀ। ਸਾਡੇ ਦੋ ਵਿਧਾਇਕ ਵੀ ਮੰਦਰ ਕਮੇਟੀ ਨੂੰ ਮਿਲੇ ਸਨ। ਅਸੀਂ ਉਨ੍ਹਾਂ ਨੂੰ ਕਿਹਾ ਸੀ ਕਿ ਅਸੀਂ 22 ਜਨਵਰੀ ਨੂੰ ਸਵੇਰੇ 7 ਵਜੇ ਆ ਜਾਵਾਂਗੇ, ਪਰ ਕੱਲ੍ਹ ਅਚਾਨਕ ਸਾਨੂੰ 3 ਵਜੇ ਤੋਂ ਬਾਅਦ ਆਉਣ ਲਈ ਕਿਹਾ ਗਿਆ। The post ਮੈਨੂੰ ਮੰਦਰ ਜਾਣ ਤੋਂ ਰੋਕਿਆ ਜਾ ਰਿਹਾ ਹੈ: ਰਾਹੁਲ ਗਾਂਧੀ appeared first on TheUnmute.com - Punjabi News. Tags:
|
ਅੰਮ੍ਰਿਤਸਰ 'ਚ ਜੋੜੇ ਨੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਵੀ ਬਰਾਮਦ Monday 22 January 2024 08:36 AM UTC+00 | Tags: amritsar amritsar-police breaking-news chehhrata latest-news news punjab-news suicide the-unmute-punjabi-news ਅੰਮ੍ਰਿਤਸਰ, 22 ਜਨਵਰੀ 2024: ਅੰਮ੍ਰਿਤਸਰ ਦੇ ਛੇਹਰਾਟਾ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਫੈਲ ਗਿਆ ਜਦੋਂ ਇੱਕ ਘਰਵਾਲੇ-ਘਰਵਾਲੀ ਵੱਲੋਂ ਖ਼ੁਦਕੁਸ਼ੀ (suicide) ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮੌਕੇ ‘ਤੇ ਪਹੁੰਚੀ ਪੁਲਿਸ ਨੇ ਜਦੋਂ ਮਾਮਲੇ ਦੀ ਜਾਂਚ ਕੀਤੀ ਤਾਂ ਖੁਦਕੁਸ਼ੀ ਕਰਨ ਵਾਲੇ ਜੋੜੇ ਦੇ ਕੋਲੋਂ ਇੱਕ ਸੁਸਾਈਡ ਨੋਟ ਵੀ ਬਰਾਮਦ ਹੋਇਆ | ਇਸ ਸੰਬੰਧ ਵਿੱਚ ਜਦੋਂ ਨਜ਼ਦੀਕ ਰਹਿਣ ਵਾਲੇ ਇਲਾਕਾ ਵਾਸੀਆਂ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਨੇ ਦੱਸਿਆ ਕਿ ਪਰਿਵਾਰ ਕੁਝ ਮਹੀਨੇ ਪਹਿਲਾਂ ਹੀ ਇੱਥੇ ਆ ਕੇ ਸ਼ਿਫਟ ਹੋਇਆ ਹੈ ਅਤੇ ਮ੍ਰਿਤਕ ਬੀਬੀ ਸਰਕਾਰੀ ਟੀਚਰ ਸੀ ਅਤੇ ਉਸਦਾ ਘਰ ਵਾਲਾ ਟੈਕਸੀ ਚਲਾਉਂਦਾ ਸੀ ਅਤੇ ਇਹਨਾਂ ਵੱਲੋਂ ਖ਼ੁਦਕੁਸ਼ੀ (suicide) ਕਿਉਂ ਕੀਤੀ ਗਈ ਇਸ ਦੇ ਕਾਰਨਾਂ ਦਾ ਨਹੀਂ ਪਤਾ ਚੱਲਿਆ ਅਤੇ ਉਹਨਾਂ ਦੱਸਿਆ ਕਿ ਮ੍ਰਿਤਕ ਜੋੜੇ ਦੀ ਇੱਕ ਛੋਟੀ ਬੇਟੀ ਵੀ ਹੈ ਅਤੇ ਹੁਣ ਇਸ ਮਾਮਲੇ ਚ ਪੁਲਿਸ ਜਾਂਚ ਕਰ ਰਹੀ ਹੈ। ਦੂਜੇ ਪਾਸੇ ਮੌਕੇ ਤੇ ਪਹੁੰਚੇ ਥਾਣਾ ਛੇਹਾਰਟਾ ਦੇ ਐਸਐਚਓ ਨਿਸ਼ਾਨ ਸਿੰਘ ਨੇ ਦੱਸਿਆ ਕਿ ਮ੍ਰਿਤਕ ਦਾ ਨਾਮ ਮਨੀਸ਼ ਕੁਮਾਰ ਹੈ ਅਤੇ ਉਸਦੀ ਘਰਵਾਲੀ ਦਾ ਨਾਂ ਆਰਤੀ ਹੈ ਅਤੇ ਪੁਲਿਸ ਨੇ ਦੱਸਿਆ ਕਿ ਮ੍ਰਿਤਕ ਬੀਬੀ ਖ਼ੁਦ ਸਰਕਾਰੀ ਨੌਕਰੀ ਕਰਦੀ ਸੀ ਅਤੇ ਇਹਨਾਂ ਦੇ ਕੋਲੋਂ ਇੱਕ ਸੁਸਾਈਡ ਨੋਟ ਵੀ ਬਰਾਮਦ ਹੋਇਆ ਤੇ ਹੁਣ ਫਿਲਹਾਲ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਜਾ ਰਿਹਾ ਹੈ | ਇਸ ਦੇ ਨਾਲ ਹੀ ਪੁਲਿਸ ਨੇ ਦੱਸਿਆ ਕਿ ਮ੍ਰਿਤਕ ਬੀਬੀ ਦੇ ਸਰੀਰ ਦੇ ਉੱਪਰੋਂ ਕੁਝ ਸੱਟਾਂ ਦੇ ਨਿਸ਼ਾਨ ਵੀ ਮਿਲੇ ਹਨ ਅਤੇ ਇਸ ਦੇ ਲਈ ਪਹਿਲਾਂ ਪੋਸਟਮਾਰਟਮ ਕਰਵਾਇਆ ਜਾਵੇਗਾ ਅਤੇ ਪੋਸਟਮਾਰਟਮ ਤੋਂ ਬਾਅਦ ਜੋ ਵੀ ਰਿਪੋਰਟ ਆਵੇਗੀ ਉਸ ਦੇ ਹਿਸਾਬ ਨਾਲ ਬੰਦੀ ਕਾਰਵਾਈ ਕੀਤੀ ਜਾਵੇਗੀ। The post ਅੰਮ੍ਰਿਤਸਰ ‘ਚ ਜੋੜੇ ਨੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਵੀ ਬਰਾਮਦ appeared first on TheUnmute.com - Punjabi News. Tags:
|
ਹਾਈਕੋਰਟ ਵੱਲੋਂ ਅਮਨ ਅਰੋੜਾ ਵੱਲੋਂ ਝੰਡਾ ਲਹਿਰਾਉਣ ਦੇ ਮਾਮਲੇ ਸੰਬੰਧੀ ਸੁਣਵਾਈ 25 ਜਨਵਰੀ ਤੱਕ ਮੁਲਤਵੀ Monday 22 January 2024 08:40 AM UTC+00 | Tags: aam-aadmi-party aman-arora breaking-news latest-news news punjab punjab-government republic republic-day the-unmute-breaking-news ਚੰਡੀਗੜ੍ਹ, 22 ਜਨਵਰੀ 2024: ਪੰਜਾਬ ਦੇ ਕੈਬਿਨਟ ਮੰਤਰੀ ਅਮਨ ਅਰੋੜਾ (Aman Arora) ਵੱਲੋਂ 26 ਜਨਵਰੀ ਮੌਕੇ ਤਿਰੰਗਾ ਲਹਿਰਾਉਣ ਦੇ ਮਾਮਲੇ ਨੂੰ ਲੈ ਕੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ ਹੈ। ਇਸ ਮਾਮਲੇ ‘ਚ ਹਾਈਕੋਰਟ ਨੇ ਅਗਲੀ ਸੁਣਵਾਈ 25 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਹੈ। ਪੰਜਾਬ ਏਜੀ ਨੇ ਹਾਈਕੋਰਟ ਵਿੱਚ ਜਾਣਕਾਰੀ ਦਿੱਤੀ ਹੈ ਕਿ ਸੰਗਰੂਰ ਕੋਰਟ ਵਿੱਚ ਅਮਨ ਅਰੋੜਾ ਦੀ ਅਰਜ਼ੀ ‘ਤੇ ਸੁਣਵਾਈ 24 ਜਨਵਰੀ ਨੂੰ ਹੋਵੇਗੀ। ਜਿਸ ਨੂੰ ਲੈ ਕੇ ਹਾਈਕੋਰਟ ਨੇ ਸੁਣਵਾਈ ਦੀ ਅਗਲੀ ਮਿਲੀ 25 ਜਨਵਰੀ ਦਿੱਤੀ ਹੈ। The post ਹਾਈਕੋਰਟ ਵੱਲੋਂ ਅਮਨ ਅਰੋੜਾ ਵੱਲੋਂ ਝੰਡਾ ਲਹਿਰਾਉਣ ਦੇ ਮਾਮਲੇ ਸੰਬੰਧੀ ਸੁਣਵਾਈ 25 ਜਨਵਰੀ ਤੱਕ ਮੁਲਤਵੀ appeared first on TheUnmute.com - Punjabi News. Tags:
|
PM ਮੋਦੀ ਨੇ ਸ਼੍ਰੀ ਰਾਮ ਤੋਂ ਕਿਉਂ ਮੰਗੀ ਮੁਆਫ਼ੀ? ਸੰਬੋਧਨ 'ਚ ਨਿਆਂਪਾਲਿਕਾ ਦਾ ਕੀਤਾ ਧੰਨਵਾਦ Monday 22 January 2024 09:42 AM UTC+00 | Tags: ayodhya blessings breaking-news india judiciary news pm-modi rama ram-mandir ram-temple shri-ram ਚੰਡੀਗੜ੍ਹ, 22 ਜਨਵਰੀ 2024: ਪ੍ਰਧਾਨ ਮੰਤਰੀ ਮੋਦੀ ਨੇ ਰਾਮ (Shri Ram) ਮੰਦਿਰ ‘ਚ ਪ੍ਰਾਨ ਪ੍ਰਤਿਸ਼ਠਾ ਤੋਂ ਬਾਅਦ ਸੰਬੋਧਿਤ ਕਰਦੇ ਹੋਏ ਕਿਹਾ, ‘ਇਹ ਕੰਮ ਦਿਵਯ ਅਸ਼ੀਰਵਾਦ ਕਾਰਨ ਪੂਰਾ ਹੋਇਆ ਹੈ।ਇਸ ਮੌਕੇ ‘ਤੇ ਸਾਰੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ | ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਮੈਂ ਭਗਵਾਨ ਸ਼੍ਰੀ ਰਾਮ ਤੋਂ ਵੀ ਮੁਆਫ਼ੀ ਮੰਗਦਾ ਹਾਂ। ਸਾਡੇ ਯਤਨਾਂ, ਕੁਰਬਾਨੀਆਂ ਅਤੇ ਤਪੱਸਿਆ ਵਿੱਚ ਜ਼ਰੂਰ ਕੋਈ ਕਮੀ ਰਹੀ ਹੋਵੇਗੀ ਜਿਸ ਕਾਰਨ ਅਸੀਂ ਇਹ ਕੰਮ ਇੰਨੀਆਂ ਸਦੀਆਂ ਤੱਕ ਨਹੀਂ ਕਰ ਸਕੇ ਪ੍ਰਧਾਨ ਮੰਤਰੀ ਨੇ ਕਿਹਾ, ‘ਅੱਜ ਉਹ ਕਮੀ ਪੂਰੀ ਹੋ ਗਈ ਹੈ। ਮੈਨੂੰ ਵਿਸ਼ਵਾਸ ਹੈ ਕਿ ਭਗਵਾਨ ਰਾਮ ਅੱਜ ਸਾਨੂੰ ਜ਼ਰੂਰ ਮੁਆਫ਼ ਕਰਨਗੇ। ਉਦੋਂ ਸ਼੍ਰੀ ਰਾਮ ਨੇ 14 ਸਾਲ ਦਾ ਵਣਵਾਸ ਹੋਇਆ ਸੀ, ਇਸ ਦੌਰ ਵਿੱਚ ਅਯੁੱਧਿਆ ਅਤੇ ਦੇਸ਼ ਵਾਸੀਆਂ ਨੇ ਸੈਂਕੜੇ ਸਾਲਾਂ ਤੱਕ ਵਿਛੋੜਾ ਝੱਲਿਆ ਹੈ। ਸਾਡੀਆਂ ਕਈ ਪੀੜ੍ਹੀਆਂ ਨੇ ਵਿਛੋੜਾ ਝੱਲਿਆ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਗਵਾਨ ਰਾਮ ਭਾਰਤ ਦੇ ਸੰਵਿਧਾਨ ਦੀ ਪਹਿਲੀ ਕਾਪੀ ਵਿੱਚ ਮੌਜੂਦ ਹਨ। ਸੰਵਿਧਾਨ ਦੇ ਹੋਂਦ ਵਿੱਚ ਆਉਣ ਤੋਂ ਬਾਅਦ ਵੀ ਭਗਵਾਨ ਸ਼੍ਰੀ ਰਾਮ (Shri Ram)ਦੀ ਹੋਂਦ ਨੂੰ ਲੈ ਕੇ ਦਹਾਕਿਆਂ ਤੱਕ ਕਾਨੂੰਨੀ ਲੜਾਈ ਜਾਰੀ ਰਹੀ। ਮੈਂ ਭਾਰਤ ਦੀ ਨਿਆਂਪਾਲਿਕਾ ਦਾ ਧੰਨਵਾਦ ਕਰਨਾ ਚਾਹਾਂਗਾ, ਜਿਸ ਨੇ ਨਿਆਂ ਦੀ ਮਰਿਆਦਾ ਨੂੰ ਕਾਇਮ ਰੱਖਿਆ ਹੈ। ਇਨਸਾਫ਼ ਦਾ ਸਮਾਨਾਰਥੀ ਭਗਵਾਨ ਰਾਮ ਦਾ ਮੰਦਰ ਵੀ ਬੜੇ ਸੁਚੱਜੇ ਢੰਗ ਨਾਲ ਬਣਾਇਆ ਗਿਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਜਿਹੜੀ ਕੌਮ ਗੁਲਾਮੀ ਦੀ ਮਾਨਸਿਕਤਾ ਨੂੰ ਤੋੜ ਕੇ ਖੜ੍ਹੀ ਹੁੰਦੀ ਹੈ, ਉਹ ਕੌਮ ਜੋ ਅਤੀਤ ਦੇ ਹਰ ਡੰਗ ਤੋਂ ਹਿੰਮਤ ਲੈਂਦੀ ਹੈ, ਨਵਾਂ ਇਤਿਹਾਸ ਸਿਰਜਦੀ ਹੈ। ਅੱਜ ਤੋਂ ਇੱਕ ਹਜ਼ਾਰ ਸਾਲ ਬਾਅਦ ਵੀ ਲੋਕ ਅੱਜ ਦੀ ਤਾਰੀਖ ਨੂੰ ਯਾਦ ਕਰਨਗੇ ਅਤੇ ਇਸ ਪਲ ਦੀ ਚਰਚਾ ਕਰਨਗੇ। ਉਨ੍ਹਾਂ ਕਿਹਾ ਕਿ “ਰਾਮ ਅੱਗ ਨਹੀਂ, ਰਾਮ ਊਰਜਾ ਹੈ, ਰਾਮ ਹਰ ਕਣ ਵਿੱਚ ਹੈ | ਹਰ ਯੁੱਗ ਵਿੱਚ ਰਾਮ ਰਹੇ ਹਨ | ਹਰ ਯੁੱਗ ਵਿੱਚ ਲੋਕਾਂ ਨੇ ਰਾਮ ਨੂੰ ਆਪੋ- ਆਪਣੇ ਭਾਵਾਂ ਵਿੱਚ ਪ੍ਰਗਟ ਕੀਤਾ ਹੈ | ਰਾਮ ਦੇ ਆਦਰਸ਼, ਰਾਮ ਦੀਆਂ ਕਦਰਾਂ-ਕੀਮਤਾਂ, ਰਾਮ ਦੀਆਂ ਸਿੱਖਿਆਵਾਂ ਹਰ ਥਾਂ ਇੱਕੋ ਜਿਹੀਆਂ ਹਨ | ਉਨ੍ਹਾਂ ਕਿਹਾ ਕਿ ਵੱਖ-ਵੱਖ ਭਾਸ਼ਾਵਾਂ ਵਿੱਚ ਲਿਖੀ ਰਾਮਕਥਾ ਸੁਣਨ ਦਾ ਮੌਕਾ ਮਿਲਿਆ ਹੈ | ਅਸੀਂ ਸਾਰੇ ਉਨ੍ਹਾਂ ਅਣਗਿਣਤ ਲੋਕਾਂ ਅਤੇ ਸੰਤਾਂ ਦੇ ਰਿਣੀ ਹਾਂ, ਇਹ ਸਿਰਫ ਜਸ਼ਨ ਦਾ ਪਲ ਨਹੀਂ ਹੈ, ਇਹ ਅਹਿਸਾਸ ਦਾ ਵੀ ਇੱਕ ਪਲ ਹੈ | ਇਹ ਸਿਰਫ਼ ਜਿੱਤ ਦਾ ਹੀ ਨਹੀਂ ਸਗੋਂ ਨਿਮਰਤਾ ਦਾ ਵੀ ਪਲ ਹੈֹ'' The post PM ਮੋਦੀ ਨੇ ਸ਼੍ਰੀ ਰਾਮ ਤੋਂ ਕਿਉਂ ਮੰਗੀ ਮੁਆਫ਼ੀ? ਸੰਬੋਧਨ ‘ਚ ਨਿਆਂਪਾਲਿਕਾ ਦਾ ਕੀਤਾ ਧੰਨਵਾਦ appeared first on TheUnmute.com - Punjabi News. Tags:
|
ਮੋਹਾਲੀ: ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਵੱਲੋਂ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ Monday 22 January 2024 09:48 AM UTC+00 | Tags: breaking-news electoral-registration electoral-registration-officer mohali mohali-dc news punjab-news voter-lists ਐੱਸ.ਏ.ਐੱਸ. ਨਗਰ, 22 ਜਨਵਰੀ 2024: ਵੋਟਰ ਸੂਚੀਆਂ (voter lists) ਦੀ ਸੁਧਾਈ ਉਪਰੰਤ ਫਾਈਨਲ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟਰੇਟ ਚੰਦਰ ਜੋਤੀ ਸਿੰਘ ਨੇ ਦੱਸਿਆ ਕਿ ਯੋਗਤਾ ਮਿਤੀ 01-01-2024 ਦੇ ਆਧਾਰ ‘ਤੇ ਵੋਟਰ ਸੂਚੀਆਂ ਦੀ ਸੁਧਾਈ ਦੌਰਾਨ ਲੋਕਾਂ ਵੱਲੋਂ ਜਿਹੜੇ ਦਾਅਵੇ ਅਤੇ ਇਤਰਾਜ਼ ਮਿਤੀ 31-12-23 ਤੱਕ ਪੇਸ਼ ਕੀਤੇ ਗਏ ਸਨ, ਉਹਨਾਂ ਦੇ ਨਿਪਟਾਰੇ ਉਪਰੰਤ ਵੋਟਾਂ ਬਣਾ ਦਿੱਤੀਆਂ ਗਈਆਂ ਹਨ। ਫਾਈਨਲ ਵੋਟਰ ਸੂਚੀਆਂ (voter lists) ਦੀ ਅੰਤਿਮ ਪ੍ਰਕਾਸ਼ਨਾ ਕੀਤੀ ਗਈ ਹੈ, ਜਿਹੜੀ ਕਿ ਸਬੰਧਤ ਬੀ.ਐੱਲ.ਓ, ਚੋਣਕਾਰ ਰਜਿਸ਼ਟਰੇਸ਼ਨ ਅਫਸਰ ਅਤੇ ਜ਼ਿਲ੍ਹਾ ਚੋਣ ਦਫਤਰ, ਵਿੱਚ ਵੋਟਰਾਂ ਦੇ ਦੇਖਣ ਲਈ ਉਪਲਬਧ ਹੈ। ਫੋਟੋ ਵੋਟਰ ਸੂਚੀਆਂ ਦੀ 1-1 ਕਾਪੀ ਅਤੇ ਬਿਨਾਂ ਫੋਟੋ ਤੋਂ ਇੱਕ-ਇੱਕ ਸੀ.ਡੀ ਜ਼ਿਲ੍ਹੇ ਦੀ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸਪਲਾਈ ਕੀਤੀ ਗਈ ਹੈ। ਜੇਕਰ ਅਜੇ ਵੀ ਕਿਸੇ ਵਿਅਕਤੀ ਦੀ ਵੋਟ ਬਣਨ ਤੋਂ ਰਹਿੰਦੀ ਹੈ ਤਾਂ ਉਹ ਲਗਾਤਾਰ ਸੁਧਾਈ ਦੌਰਾਨ ਦਾਅਵੇ ਤੇ ਇਤਰਾਜ਼ ਸਬੰਧਤ ਬੀ.ਐੱਲ.ਓ ਜਾਂ ਚੋਣਕਾਰ ਰਜਿਸ਼ਟਰੇ਼ਸਨ ਅਫਸਰ ਦੇ ਦਫਤਰ ਵਿੱਚ ਪੇਸ਼ ਕਰ ਸਕਦਾ ਹੈ। ਮੀਟਿੰਗ ਵਿੱਚ ਜਸਪਾਲ ਕੁਮਾਰ, ਆਮ ਆਦਮੀ ਪਾਰਟੀ, ਸੁਖਦੇਵ ਸਿੰਘ, ਬਹੁਜਨ ਸਮਾਜ ਪਾਰਟੀ, ਮਨਜੀਤ ਸਿੰਘ, ਤ੍ਰਿਣਮੂਲ ਕਾਂਗਰਸ ਪਾਰਟੀ, ਜੌਨ ਵਰਮਾ, ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਅਤੇ ਸੁਖਵਿੰਦਰ ਸਿੰਘ, ਸ਼ੋ੍ਮਣੀ ਅਕਾਲੀ ਦਲ ਤੋਂ ਹਾਜ਼ਰ ਸਨ। The post ਮੋਹਾਲੀ: ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਵੱਲੋਂ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ appeared first on TheUnmute.com - Punjabi News. Tags:
|
ਫੌਜ 'ਚ ਭਰਤੀ: ਸੀ-ਪਾਈਟ ਲਾਲੜੂ ਵਿਖੇ ਨੌਜਵਾਨਾਂ ਲਈ ਲਿਖਤੀ ਪੇਪਰ ਦੀ ਤਿਆਰੀ ਸ਼ੁਰੂ Monday 22 January 2024 09:56 AM UTC+00 | Tags: army army-recruitment breaking-news c-pit-lalru indian-army-recruitment lalru news ਐਸ.ਏ.ਐਸ. ਨਗਰ, 22 ਜਨਵਰੀ 2024: ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਜ਼ਿਲ੍ਹਾ ਪਟਿਆਲਾ ਦੇ ਨੌਜਵਾਨਾਂ ਦੀ ਫੌਜ ਵਿੱਚ ਭਰਤੀ (Army Recruitment) ਲਈ ਲਿਖਤੀ ਪੇਪਰ ਸਬੰਧੀ ਸਿਖਲਾਈ ਅਤੇ ਫਿਜ਼ੀਕਲ ਟਰੇਨਿੰਗ ਰੋਜ਼ਗਾਰ ਕੇਂਦਰ (ਸੀ-ਪਾਈਟ) ਲਾਲੜੂ ਵਿਖੇ ਸ਼ੁਰੂ ਹੋ ਚੁੱਕੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੂਬੇਦਾਰ ਮੇਜਰ ਯਾਦਵਿੰਦਰ ਸਿੰਘ, ਟਰੇਨਿੰਗ ਅਫਸਰ, ਸੀ-ਪਾਈਟ ਕੈਂਪ, ਲਾਲੜੂ ਨੇ ਕਿਹਾ ਕਿ ਇਸ ਭਰਤੀ ਲਈ ਨੌਜਵਾਨ 08 ਫਰਵਰੀ 2024 ਤੋਂ ਆਨਲਾਇਨ ਅਪਲਾਈ ਕਰ ਸਕਦੇ ਹਨ। ਨੌਜਵਾਨਾਂ ਦੀ ਜਨਮ ਮਿਤੀ 01 ਅਕਤੂਬਰ 2003 ਤੋਂ 30 ਅਪਰੈਲ 2007 ਦੇ ਵਿੱਚ ਹੋਣੀ ਚਾਹੀਦੀ ਹੈ। ਇਹਨਾਂ ਜ਼ਿਲ੍ਹਿਆਂ ਦੇ ਚਾਹਵਾਨ ਨੌਜਵਾਨ ਜਲਦੀ ਤੋਂ ਜਲਦੀ ਆਪਣੇ ਅਸਲ ਸਰਟੀਫਿਕੇਟ ਨਾਲ ਲੈ ਕੇ ਸੀ-ਪਾਈਟ ਕੈਂਪ, ਆਈ.ਟੀ.ਆਈ., ਲਾਲੜੂ , ਪੁੱਜਣ, ਟਰੇਨਿੰਗ ਦੌਰਾਨ ਖਾਣਾ, ਰਿਹਾਇਸ ਮੁਫ਼ਤ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਜਿਹੜੇ ਨੌਜਵਾਨਾਂ ਨੇ ਏਅਰ ਫੋਰਸ, ਸੀ.ਆਰ.ਪੀ.ਐਫ, ਨੇਵੀ, ਐਸ.ਐਸ.ਬੀ. ਅਤੇ ਸਟੇਟ ਪੁਲਿਸ ਲਈ ਆਨਲਾਇਨ ਅਪਲਾਈ (Army Recruitment) ਕਰ ਦਿੱਤਾ ਹੈ, ਉਹ ਯੁਵਕ ਵੀ ਲਿਖਤੀ ਅਤੇ ਫਿਜ਼ੀਕਲ ਟਰੇਨਿੰਗ ਲਈ ਆ ਸਕਦੇ ਹਨ। ਵਧੇਰੇ ਜਾਣਕਾਰੀ ਲਈ ਫੋਨ ਨੰ: 98783-94770 ਅਤੇ 98150-77512 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। The post ਫੌਜ ‘ਚ ਭਰਤੀ: ਸੀ-ਪਾਈਟ ਲਾਲੜੂ ਵਿਖੇ ਨੌਜਵਾਨਾਂ ਲਈ ਲਿਖਤੀ ਪੇਪਰ ਦੀ ਤਿਆਰੀ ਸ਼ੁਰੂ appeared first on TheUnmute.com - Punjabi News. Tags:
|
ਆਂਗਣਵਾੜੀਆਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਰੋਟਰੀ ਕਲੱਬ ਮੋਹਾਲੀ ਮਿਡਟਾਊਨ ਨੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਮਿਲਾਇਆ ਹੱਥ Monday 22 January 2024 10:02 AM UTC+00 | Tags: aashika-jain anaganwari anaganwaris-infrastructure breaking-news deputy-commissioner-aashika-jain news rotary-club-mohali-midtown ਸਾਹਿਬਜ਼ਾਦਾ ਅਜੀਤ ਸਿੰਘ ਨਗਰ, 22 ਜਨਵਰੀ, 2024: ਰੋਟਰੀ ਕਲੱਬ ਮੋਹਾਲੀ ਮਿਡਟਾਊਨ ਨੇ 0 ਤੋਂ 6 ਸਾਲ ਦੇ ਬੱਚਿਆਂ ਵਿੱਚ ਕੁਪੋਸ਼ਣ ਨੂੰ ਦੂਰ ਕਰਨ ਲਈ ਪੰਜਾਬ ਸਰਕਾਰ ਦੇ ਸ਼ਲਾਘਾਯੋਗ ਕੰਮ ਵਿੱਚ ਸਹਿਯੋਗ ਦੇਣ ਲਈ ਆਂਗਣਵਾੜੀ (Anaganwaris) ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਨਾਲ ਹੱਥ ਮਿਲਾਇਆ ਹੈ। ਇਸ ਦੀ ਸ਼ੁਰੂਆਤ ਵਜੋਂ, ਕਲੱਬ ਨੇ ਜ਼ਰੂਰੀ ਵਸਤਾਂ ਦੀਆਂ 20 ਕਿੱਟਾਂ ਜਿਵੇਂ ਕਿ ਕੁਰਸੀਆਂ, ਭੋਜਨ ਪਰੋਸਣ ਵਾਲੀਆਂ ਪਲੇਟਾਂ, ਗਲਾਸ, ਪਾਣੀ ਦਾ ਡਿਸਪੈਂਸਰ ਤੋਂ ਇਲਾਵਾ ਖਾਣਾ ਪਕਾਉਣ ਲਈ ਇੱਕ ਵੱਡਾ ਪਤੀਲਾ ਸੌਂਪਿਆ। ਕਲੱਬ ਨੇ ਅਗਲੇ ਤਿੰਨ ਸਾਲਾਂ ਤੱਕ ਬਾਕੀ ਆਂਗਣਵਾੜੀਆਂ ਲਈ ਅਜਿਹੀਆਂ 500 ਹੋਰ ਕਿੱਟਾਂ ਮੁਹੱਈਆ ਕਰਵਾਉਣ ਲਈ ਵੀ ਵਚਨਬੱਧਤਾ ਪ੍ਰਗਟਾਈ। ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਰੋਟਰੀ ਕਲੱਬ ਮੁਹਾਲੀ ਮਿਡਟਾਊਨ ਜ਼ਿਲ੍ਹਾ 3080 ਦਾ ਧੰਨਵਾਦ ਕਰਦਿਆਂ ਕੋਵਿਡ ਅਤੇ ਹੜ੍ਹਾਂ ਆਦਿ ਵਰਗੇ ਔਖੇ ਸਮਿਆਂ ਤੋਂ ਲੈ ਕੇ ਪ੍ਰਸ਼ਾਸਨ ਨਾਲ ਕਲੱਬ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਸਾਂਝ ਨੂੰ ਸਵੀਕਾਰ ਕਰਦਿਆਂ ਕਿਹਾ ਕਿ ਉਹ ਬਚਪਨ ਤੋਂ ਹੀ ਪ੍ਰਤੀਯੋਗੀ ਅਤੇ ਚੈਰੀਟੇਬਲ ਗਤੀਵਿਧੀਆਂ ਵਿੱਚ ਹਿੱਸਾ ਲੈ ਕੇ ਇਨ੍ਹਾਂ ਸੰਸਥਾਵਾਂ ਨਾਲ ਜੁੜੇ ਰਹੇ ਹਨ ਅਤੇ ਕਲੱਬ ਨਾਲ ਜੁੜੇ ਮੈਂਬਰਾਂ ਦੀ ਇਮਾਨਦਾਰੀ, ਸੰਜੀਦਗੀ ਅਤੇ ਸਮਰਪਣ ਨੂੰ ਜਾਣਦੇ ਹਨ। ਉਨ੍ਹਾਂ ਕਿਹਾ ਕਿ ਜਿਵੇਂ ਲੋਕ ਭਲਾਈ ਹਮੇਸ਼ਾ ਹੀ ਸਰਕਾਰਾਂ ਦਾ ਸਭ ਤੋਂ ਉਪਰਲਾ ਏਜੰਡਾ ਰਹਿੰਦਾ ਹੈ, ਉਸੇ ਤਰ੍ਹਾਂ ਹੀ ਇਨ੍ਹਾਂ ਸੰਸਥਾਵਾਂ ਦਾ ਕੰਮ ਵੀ ਹੈ, ਜੋ ਸਮਾਜ ਦੀ ਬਿਹਤਰੀ ਲਈ ਇਕ ਜਾਂ ਦੂਜੇ ਢੰਗ ਨਾਲ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ 0 ਤੋਂ 6 ਸਾਲ ਦੀ ਉਮਰ ਦੇ ਹਰੇਕ ਬੱਚੇ ਦੇ ਕੁਪੋਸ਼ਣ ਨੂੰ ਦੂਰ ਕਰਨ ਲਈ ਵਚਨਬੱਧ ਹੈ। ਕਿਉਂਕਿ ਕੋਮਲ ਉਮਰ ਨਾਜ਼ੁਕ ਹੁੰਦੀ ਹੈ ਅਤੇ ਪੂਰਕ ਭੋਜਨ ਪੋਸ਼ਣ ਦੀ ਲੋੜ ਹੁੰਦੀ ਹੈ, ਇਸ ਲਈ ਅਸੀਂ ਮੋਹਾਲੀ ਵਿੱਚ ਆਉਣ ਵਾਲੀ ਪੀੜ੍ਹੀ ਦੀ ਸਿਹਤ ਲਈ ਕਾਫ਼ੀ ਸੁਹਿਰਦ ਹਾਂ ਅਤੇ ਸਕੂਲਾਂ ਦੇ ਨਾਲ-ਨਾਲ ਆਂਗਣਵਾੜੀਆਂ (Anaganwaris) ਵਿੱਚ ਘਰੇਲੂ ਰਸੋਈ ਬਗ਼ੀਚੀਆਂ ਸ਼ੁਰੂ ਕੀਤੀਆਂ ਹਨ ਜਿੱਥੇ ਜਿੱਥੇ ਵੀ ਹਰੀਆਂ ਸਬਜ਼ੀਆਂ ਉਗਾਉਣ ਲਈ ਜਗ੍ਹਾ ਉਪਲਬਧ ਹੈ। ਅਨੀਮੀਆ ਅਤੇ ਹੋਰ ਕਮੀਆਂ ਨੂੰ ਦੂਰ ਕਰਨ ਲਈ ਪੂਰਕ ਪੋਸ਼ਣ, ਗੁੜ ਅਤੇ ਮਿਡ-ਡੇ-ਮੀਲ ਦਿੱਤਾ ਜਾ ਰਿਹਾ ਹੈ। ਉਨ੍ਹਾਂ ਮਾਨਵ ਸੇਵਾ ਦੀ ਵਿਰਾਸਤ ਨੂੰ ਅੱਗੇ ਤੋਰਨ ਲਈ ਰੋਟਰੀ ਕਲੱਬ ਮੋਹਾਲੀ ਮਿਡਟਾਊਨ ਦਾ ਧੰਨਵਾਦ ਕੀਤਾ। ਕਲੱਬ ਦੇ ਜ਼ਿਲ੍ਹਾ ਗਵਰਨਰ ਰਵੀ ਪ੍ਰਕਾਸ਼, ਪ੍ਰਧਾਨ ਅਮਰਜੀਤ ਸਿੰਘ, ਡਾਇਰੈਕਟਰ ਕਮਿਊਨਿਟੀ ਸਰਵਿਸ ਹਰਜੀਤ ਸਿੰਘ ਸਮੇਤ ਕਲੱਬ ਦੇ ਅਹੁਦੇਦਾਰਾਂ ਨੇ ਡਿਪਟੀ ਕਮਿਸ਼ਨਰ ਨੂੰ ਭਵਿੱਖ ਵਿੱਚ ਵੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਇਨ੍ਹਾਂ ਸਮਾਜ ਸੇਵੀ ਕੰਮਾਂ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਜ਼ਿਲ੍ਹਾ ਪ੍ਰੀਸ਼ਦ, ਐਸ.ਏ.ਐਸ ਨਗਰ (ਮੁਹਾਲੀ) ਕੰਪਲੈਕਸ ਵਿਖੇ ਹੋਏ ਸਮਾਗਮ ਵਿੱਚ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ ਅਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਮਨਿੰਦਰ ਪਾਲ ਸਿੰਘ ਚੌਹਾਨ ਵੀ ਹਾਜ਼ਰ ਸਨ। The post ਆਂਗਣਵਾੜੀਆਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਰੋਟਰੀ ਕਲੱਬ ਮੋਹਾਲੀ ਮਿਡਟਾਊਨ ਨੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਮਿਲਾਇਆ ਹੱਥ appeared first on TheUnmute.com - Punjabi News. Tags:
|
ਸਮੂਹਿਕ ਯੋਗਦਾਨ ਨਾਲ 2047 ਤੱਕ ਭਾਰਤ ਨੂੰ ਵਿਕਸਤ ਰਾਸ਼ਟਰ ਬਣਾਉਣ ਦਾ ਸੁਪਨਾ ਪੂਰਾ ਕਰਾਂਗੇ : CM ਮਨੋਹਰ ਲਾਲ Monday 22 January 2024 10:11 AM UTC+00 | Tags: bjp breaking-news cm-manohar-lal contribution developed-nation latest-news news the-unmute-breaking-news ਚੰਡੀਗੜ੍ਹ, 22 ਜਨਵਰੀ 2024: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਮੁੱਖ ਮੰਤਰੀ ਮਨੋਹਰ ਲਾਲ (CM Manohar Lal) ਦੀ ਯੋਗ ਅਗਵਾਈ ਹੇਠ ਕੇਂਦਰ ਅਤੇ ਰਾਜ ਸਰਕਾਰਾਂ ਨੇ ਸਮਾਜ ਦੇ ਹਰ ਵਰਗ ਲਈ ਕਈ ਯੋਜਨਾਵਾਂ ਲਾਗੂ ਕੀਤੀਆਂ ਹਨ, ਤਾਂ ਜੋ ਲੋੜਵੰਦ ਲੋਕਾਂ ਨੂੰ ਸਕੀਮਾਂ ਦਾ ਲਾਭ ਦੇ ਕੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ। ਅੱਜ ਦੇਸ਼ ਅਤੇ ਰਾਜ ਵਿਕਸਤ, ਖੁਸ਼ਹਾਲ ਅਤੇ ਸ਼ਕਤੀਸ਼ਾਲੀ ਬਣ ਰਹੇ ਹਨ। ਸਮੂਹਿਕ ਯੋਗਦਾਨ ਨਾਲ ਅਸੀਂ 2047 ਤੱਕ ਭਾਰਤ ਨੂੰ ਇੱਕ ਵਿਕਸਤ ਰਾਸ਼ਟਰ ਬਣਾਉਣ ਦਾ ਸੁਪਨਾ ਪੂਰਾ ਕਰਾਂਗੇ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਮੁੱਖ ਮੰਤਰੀ ਮਨੋਹਰ ਲਾਲ (CM Manohar Lal) ਦੀ ਅਗਵਾਈ ਵਿੱਚ ਦੇਸ਼ ਅਤੇ ਰਾਜ ਤਰੱਕੀ ਅਤੇ ਵਿਕਾਸ ਦੇ ਰਾਹ ਤੇ ਵੱਧ ਰਹੇ ਹਨ। ਸਰਕਾਰ ਦੀਆਂ ਸਕੀਮਾਂ ਅਤੇ ਪ੍ਰੋਜੈਕਟਾਂ ਨੂੰ ਹਰ ਵਰਗ ਦੇ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਸੂਬਾ ਸਰਕਾਰ ਸਬਕਾ ਸਾਥ-ਸਬਕਾ ਵਿਕਾਸ-ਸਬਕਾ ਵਿਸ਼ਵਾਸ-ਸਬਕਾ ਅਰਦਾਸ ਦੀ ਨੀਤੀ ‘ਤੇ ਚੱਲ ਰਹੀ ਹੈ। ਸਰਕਾਰ ਸਮਾਜ ਦੇ ਆਖਰੀ ਵਿਅਕਤੀ ਨੂੰ ਖੁਸ਼ ਕਰਕੇ ‘ਆਤਮ-ਨਿਰਭਰ ਅਤੇ ਵਿਕਸਤ‘ ਭਾਰਤ ਦੀ ਨੀਂਹ ਨੂੰ ਮਜ਼ਬੂਤ ਕਰ ਰਹੀ ਹੈ। ‘ਵਿਕਾਸ ਭਾਰਤ ਸੰਕਲਪ ਯਾਤਰਾ’ ਸਮਾਜ ਦੇ ਆਖਰੀ ਵਿਅਕਤੀ ਨੂੰ ਖੁਸ਼ ਕਰਨ ਲਈ ਵਰਦਾਨ ਸਾਬਤ ਹੋ ਰਹੀ ਹੈ। ਸਰਕਾਰ ਗਰੀਬਾਂ ਅਤੇ ਵਾਂਝੇ ਲੋਕਾਂ ਦੇ ਵਿਕਾਸ ਲਈ ਉਪਰਾਲੇ ਕਰ ਰਹੀ ਹੈ। ਵਿਕਾਸ ਭਾਰਤ ਸੰਕਲਪ ਯਾਤਰਾ ਨੂੰ ਲੈ ਕੇ ਲੋਕਾਂ ਵਿੱਚ ਪੂਰਾ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਸਰਕਾਰ ਵੱਲੋਂ ਚਲਾਈਆਂ ਕਲਿਆਣਕਾਰੀ ਯੋਜਨਾਵਾਂ ਰਾਹੀਂ ਦੇਸ਼ ਦੇ ਹਰ ਨਾਗਰਿਕ ਨੂੰ ਸਸ਼ਕਤ ਅਤੇ ਅਮੀਰ ਬਣਾਉਣ ਦੀਆਂ ਨੀਤੀਆਂ ਦੇਸ਼ ਨੂੰ ਨਵੀਆਂ ਉਚਾਈਆਂ ਵੱਲ ਲੈ ਜਾ ਰਹੀਆਂ ਹਨ। ਯਾਤਰਾ ਰਾਹੀਂ ਹਰ ਵਰਗ ਦੇ ਲੋਕਾਂ ਤੱਕ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਇਆ ਜਾ ਰਿਹਾ ਹੈ। ਹਰਿਆਣਾ ਵਿੱਚ ਵਿਕਾਸ ਭਾਰਤ ਸੰਕਲਪ ਯਾਤਰਾ ਵਿੱਚ 50 ਲੱਖ 10 ਹਜ਼ਾਰ ਤੋਂ ਵੱਧ ਲੋਕਾਂ ਨੇ ਹਿੱਸਾ ਲਿਆ ਹੈ। ਇਸ ਦੌਰਾਨ 8 ਲੱਖ 62 ਹਜ਼ਾਰ ਤੋਂ ਵੱਧ ਲੋਕਾਂ ਦੀ ਸਿਹਤ ਦੀ ਜਾਂਚ ਕੀਤੀ ਗਈ ਅਤੇ 9 ਲੱਖ 46 ਹਜ਼ਾਰ ਤੋਂ ਵੱਧ ਲੋਕਾਂ ਨੂੰ ਆਯੂਸ਼ਮਾਨ ਭਾਰਤ ਕਾਰਡ ਮੁਹੱਈਆ ਕਰਵਾਏ ਗਏ। ਪਿੰਡ ਵਾਸੀ ਖੁਸ਼ ਹਨ ਕਿ ਉਨ੍ਹਾਂ ਦੇ ਹੋਣਹਾਰ ਨੌਜਵਾਨਾਂ ਨੂੰ ਉਨ੍ਹਾਂ ਵਿੱਚ ਸਨਮਾਨਿਤ ਕੀਤਾ ਜਾ ਰਿਹਾ ਹੈ। ਯਾਤਰਾ ਦੌਰਾਨ 37825 ਔਰਤਾਂ, 49305 ਵਿਦਿਆਰਥੀ, 7295 ਖਿਡਾਰੀਆਂ ਅਤੇ 6920 ਕਲਾਕਾਰਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ ਲਾਭ ਲਈ 28953 ਲੋਕਾਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ ਅਤੇ 1 ਲੱਖ 40 ਹਜ਼ਾਰ ਤੋਂ ਵੱਧ ਲੋਕਾਂ ਨੇ ‘ਮੇਰਾ ਭਾਰਤ ਵਲੰਟੀਅਰ’ ਤਹਿਤ ਰਜਿਸਟਰੇਸ਼ਨ ਕਰਵਾਇਆ ਹੈ। ਵਿਕਾਸ ਭਾਰਤ ਸੰਕਲਪ ਯਾਤਰਾ ਦੌਰਾਨ ਲੋਕ ਸਿਹਤ ਜਾਂਚ ਪ੍ਰਤੀ ਜਾਗਰੂਕ ਹੁੰਦੇ ਨਜ਼ਰ ਆ ਰਹੇ ਹਨ। ਲੋਕ ਇਸ ਗੱਲ ਤੋਂ ਸੰਤੁਸ਼ਟ ਹਨ ਕਿ ਨਿਰੋਗੀ ਹਰਿਆਣਾ, ਆਯੁਸ਼ਮਾਨ ਭਾਰਤ, ਵੀਵਾ ਹਰਿਆਣਾ ਅਤੇ ਟੀਬੀ ਮੁਕਤ ਭਾਰਤ ਅਭਿਆਨ ਬਾਰੇ ਜਾਣਕਾਰੀ ਅਤੇ ਟੈਸਟ ਉਨ੍ਹਾਂ ਦੇ ਦਰਵਾਜ਼ੇ ‘ਤੇ ਉਪਲਬਧ ਕਰਵਾਏ ਜਾ ਰਹੇ ਹਨ। ਜਿਸ ਕਾਰਨ ਲੋਕ ਸਿਹਤ ਦੀ ਜਾਂਚ ਕਰਵਾ ਰਹੇ ਹਨ। ਵਿਕਸਿਤ ਭਾਰਤ ਸੰਕਲਪ ਯਾਤਰਾ ਵਿਕਸਿਤ ਭਾਰਤ ਦਾ ਪ੍ਰਣ ਲੈ ਕੇ ਭਾਰਤ ਨੂੰ ਇੱਕ ਮਜ਼ਬੂਤ, ਖੁਸ਼ਹਾਲ ਅਤੇ ਸਸ਼ਕਤ ਰਾਸ਼ਟਰ ਬਣਾਉਣ ਦੀ ਦਿਸ਼ਾ ਵਿੱਚ ਅੱਗੇ ਵਧ ਰਹੀ ਹੈ। ਯਾਤਰਾ ਦੌਰਾਨ 40 ਲੱਖ 74 ਹਜ਼ਾਰ ਤੋਂ ਵੱਧ ਲੋਕਾਂ ਨੇ ਭਾਰਤ ਨੂੰ ਵਿਕਸਤ ਭਾਰਤ ਬਣਾਉਣ ਦਾ ਪ੍ਰਣ ਲਿਆ। ਇਸ ਸਮੇਂ ਦੌਰਾਨ, ਆਯੁਸ਼ਮਾਨ ਭਾਰਤ, ਚਿਰਯੂ ਕਾਰਡ, ਜਨ-ਧਨ ਖਾਤਾ, ਹਰ ਘਰ ਲਈ ਟੂਟੀ ਦਾ ਪਾਣੀ, ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ, ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਸਵੱਛ ਭਾਰਤ ਵਰਗੀਆਂ ਕਈ ਯੋਜਨਾਵਾਂ ਹਨ, ਜੋ ਕਿ ਪੇਸ਼ ਕੀਤੀਆਂ ਗਈਆਂ। ਇਸ ਯਾਤਰਾ ਰਾਹੀਂ ਜਨਤਾ। ਐਲ.ਈ.ਡੀ ਵੈਨ ਵਿੱਚ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਬਾਰੇ ਦੱਸਿਆ ਜਾ ਰਿਹਾ ਹੈ ਅਤੇ ਯਾਤਰਾ ਦੌਰਾਨ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਅੰਤੋਦਿਆ ‘ਤੇ ਅਧਾਰਿਤ ਸਟਾਲ ਲਗਾ ਕੇ ਨਾਗਰਿਕਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਮੌਕੇ ‘ਤੇ ਮੌਜੂਦ ਲੋਕਾਂ ਨੂੰ ਸਕੀਮਾਂ ਦਾ ਲਾਭ ਦਿੱਤਾ ਗਿਆ। The post ਸਮੂਹਿਕ ਯੋਗਦਾਨ ਨਾਲ 2047 ਤੱਕ ਭਾਰਤ ਨੂੰ ਵਿਕਸਤ ਰਾਸ਼ਟਰ ਬਣਾਉਣ ਦਾ ਸੁਪਨਾ ਪੂਰਾ ਕਰਾਂਗੇ : CM ਮਨੋਹਰ ਲਾਲ appeared first on TheUnmute.com - Punjabi News. Tags:
|
ਸਿੱਧੂ ਮੂਸੇਵਾਲਾ ਦੇ ਪਿਓ ਬਲਕੌਰ ਸਿੰਘ ਨੇ ਸਿਆਸਤ 'ਚ ਆਉਣ ਦੇ ਦਿੱਤੇ ਸੰਕੇਤ Monday 22 January 2024 10:24 AM UTC+00 | Tags: balkaur-singh breaking-news latest-news mansa-police news politics punjab-congress sihdu-moosewala the-unmute-breaking-news the-unmute-latest-update ਚੰਡੀਗੜ੍ਹ, 22 ਜਨਵਰੀ 2024: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੇ ਪਿਓ ਬਲਕੌਰ ਸਿੰਘ ਨੇ ਸਿਆਸਤ ਵਿੱਚ ਆਉਣ ਦੇ ਸੰਕੇਤ ਦਿੱਤੇ ਹਨ। ਐਤਵਾਰ ਨੂੰ ਆਪਣੇ ਜੱਦੀ ਪਿੰਡ ਮੂਸੇ ‘ਚ ਉਨ੍ਹਾਂ ਕਿਹਾ ਕਿ ਅਸੀਂ ਰਾਜਨੀਤੀ ਕਿਉਂ ਨਾ ਕਰੀਏ। ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੀ ਮਿਸਾਲ ਦਿੰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪੋਤਰੇ ਨੇ ਸੰਸਦ ਮੈਂਬਰ ਬਣ ਕੇ ਕਾਤਲਾਂ ਨੂੰ ਸਜ਼ਾਵਾਂ ਦਿਵਾਈਆਂ। ਅਜਿਹੇ ‘ਚ ਜੇਕਰ ਉਹ ਵੀ ਇਨਸਾਫ ਦੀ ਖਾਤਰ ਅਜਿਹਾ ਕਰਦੇ ਹਨ ਤਾਂ ਇਸ ‘ਚ ਕੁਝ ਵੀ ਗਲਤ ਨਹੀਂ ਹੈ। ਪੰਜਾਬ ਕਾਂਗਰਸ ਨੇ ਮੂਸੇਵਾਲਾ (Sidhu Moosewala) ਦੇ ਪਿਓ ਨੂੰ ਲੋਕ ਸਭਾ ਚੋਣ ਲੜਨ ਦੀ ਪੇਸ਼ਕਸ਼ ਕੀਤੀ ਹੈ, ਹਾਲਾਂਕਿ ਬਲਕੌਰ ਸਿੰਘ ਖੁਦ ਸਹਿਮਤ ਨਹੀਂ ਹੋਏ। ਹਾਲਾਂਕਿ ਐਤਵਾਰ ਨੂੰ ਆਪਣੇ ਪ੍ਰਸ਼ੰਸਕਾਂ ਨੂੰ ਮੂਸੇਵਾਲਾ ਦੇ ਬਿਆਨ ਤੋਂ ਬਾਅਦ ਮੰਨਿਆ ਜਾ ਰਿਹਾ ਹੈ ਕਿ ਉਹ ਲੋਕ ਸਭਾ ਚੋਣ ਲੜ ਸਕਦੇ ਹਨ। ਬਲਕੌਰ ਸਿੰਘ ਨੇ ਕਿਹਾ, ”ਜੇਕਰ ਅਸੀਂ ਰਾਜਨੀਤੀ ‘ਚ ਆਵਾਂਗੇ ਤਾਂ ਕਹਾਂਗੇ ਕਿ ਸਿੱਧੂ ਮੂਸੇਵਾਲਾ ਦਾ ਪਿਤਾ ਰਾਜਨੀਤੀ ਕਰਦਾ ਹੈ। ਪਰ ਇੱਕ ਸਿਆਸਤਦਾਨ ਅਤੇ ਇੱਕ ਆਮ ਆਦਮੀ ਵਿੱਚ ਫਰਕ ਇਹ ਹੈ ਕਿ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਬੰਬ ਨਾਲ ਉਡਾ ਦਿੱਤਾ ਗਿਆ ਸੀ ਅਤੇ ਮੇਰੇ ਪੁੱਤਰ ਨੂੰ ਏ.ਕੇ.47 ਨਾਲ ਕਤਲ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਬੜੀ ਹੈਰਾਨੀ ਦੀ ਗੱਲ ਹੈ ਕਿ ਸਾਰੇ ਮੁਲਜ਼ਮ ਵੀ ਮਾਣਯੋਗ ਅਦਾਲਤ ਵਿੱਚ ਪਟੀਸ਼ਨਾਂ ਦਾਇਰ ਕਰਕੇ ਬੇਗੁਨਾਹ ਹੋਣ ਦਾ ਦਾਅਵਾ ਕਰ ਰਹੇ ਹਨ ਜੇਕਰ ਤੁਸੀਂ ਕਤਲ ਨਹੀਂ ਕੀਤਾ ਤਾਂ ਕਿਸਨੇ ਕਤਲ ਕੀਤਾ ਹੈ ? ਉਨ੍ਹਾਂ ਕਿਹਾ ਕਿ ਪਹਿਲਾਂ ਤੁਸੀਂ ਇਸ ਲਈ ਲਾਰੈਂਸ ਬਿਸ਼ਨੋਈ ਨੂੰ ਦੋਸ਼ੀ ਠਹਿਰਾ ਰਹੇ ਸੀ ਪਰ ਮਾਣਯੋਗ ਅਦਾਲਤ ਵਿਚ ਪੇਸ਼ ਹੋਣ ਤੋਂ ਪਹਿਲਾਂ ਹੀ ਲਾਰੈਂਸ ਦਾ ਇੰਟਰਵਿਊ ਯੂ-ਟਿਊਬ ਤੋਂ ਹਟਾ ਦਿੱਤਾ ਗਿਆ ਸੀ ਪਰ ਇਸ ਤੋਂ ਪਹਿਲਾਂ ਹੀ ਉਸ ਦਾ ਅਸਲ ਇੰਟਰਵਿਊ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤਾ ਗਿਆ । ਹੁਣ ਗੋਲਡੀ ਬਰਾੜ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ ਹੈ। The post ਸਿੱਧੂ ਮੂਸੇਵਾਲਾ ਦੇ ਪਿਓ ਬਲਕੌਰ ਸਿੰਘ ਨੇ ਸਿਆਸਤ ‘ਚ ਆਉਣ ਦੇ ਦਿੱਤੇ ਸੰਕੇਤ appeared first on TheUnmute.com - Punjabi News. Tags:
|
CM ਮਨੋਹਰ ਲਾਲ ਵੱਲੋਂ 24 ਜਨਵਰੀ ਨੂੰ ਹਿਸਾਰ ਜ਼ਿਲ੍ਹੇ 'ਚ 146 ਪ੍ਰੋਜੈਕਟਾਂ ਦਾ ਉਦਘਾਟਨ ਤੇ ਨੀਂਹ ਪੱਥਰ Monday 22 January 2024 10:32 AM UTC+00 | Tags: breaking-news cm-manohar-lal haryana-news hisar hisar-project manohar-lal news punjab-police the-unmute-breaking-news ਚੰਡੀਗੜ•, 22 ਜਨਵਰੀ 2024: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ (CM Manohar Lal) ਦੀ ਅਗਵਾਈ ਵਿਚ ਸੂਬਾ ਸਰਕਾਰ ਨੇ ਪਿਛਲੇ 9 ਸਾਲਾਂ ਵਿਚ ਸੂਬੇ ਨੂੰ ਵਿਕਾਸ ਦੇ ਰਾਹ ‘ਤੇ ਲਿਜਾਣ ਲਈ ਲਗਾਤਾਰ ਕੰਮ ਕੀਤਾ ਹੈ। ਇਸੇ ਲੜੀ ਵਿੱਚ ਇੱਕ ਵਾਰ ਫਿਰ ਮੁੱਖ ਮੰਤਰੀ ਸੂਬੇ ਦੇ ਲੋਕਾਂ ਨੂੰ ਵਿਕਾਸ ਪ੍ਰੋਜੈਕਟਾਂ ਦਾ ਤੋਹਫਾ ਦੇਣ ਜਾ ਰਹੇ ਹਨ। 24 ਜਨਵਰੀ ਨੂੰ ਮੁੱਖ ਮੰਤਰੀ ਹਿਸਾਰ (Hisar) ਜ਼ਿਲ੍ਹੇ ਤੋਂ 2000 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ 146 ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ। ਇਹ ਪ੍ਰੋਜੈਕਟ ਸਿੱਖਿਆ, ਸਿਹਤ, ਸੜਕਾਂ, ਬਿਜਲੀ ਅਤੇ ਸਿੰਚਾਈ ਅਤੇ ਜਲ ਪ੍ਰਬੰਧਨ ‘ਤੇ ਕੇਂਦਰਿਤ ਹਨ। ਇਨ੍ਹਾਂ ਪ੍ਰਾਜੈਕਟਾਂ ਵਿੱਚ 1370 ਕਰੋੜ ਰੁਪਏ ਦੇ 75 ਪ੍ਰਾਜੈਕਟਾਂ ਦਾ ਨੀਂਹ ਪੱਥਰ ਅਤੇ 712 ਕਰੋੜ ਰੁਪਏ ਦੇ 71 ਪ੍ਰਾਜੈਕਟਾਂ ਦਾ ਉਦਘਾਟਨ ਸ਼ਾਮਲ ਹੈ। ਮੁੱਖ ਮੰਤਰੀ (CM Manohar Lal) 10 ਵੱਡੇ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ। ਬਾਕੀ ਰਹਿੰਦੇ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕੇਂਦਰੀ ਮੰਤਰੀ, ਹਰਿਆਣਾ ਦੇ ਕੈਬਨਿਟ ਮੰਤਰੀਆਂ, ਸੰਸਦ ਮੈਂਬਰਾਂ ਅਤੇ ਵਿਧਾਇਕਾਂ ਵੱਲੋਂ ਹੋਰ ਜ਼ਿਲ੍ਹਿਆਂ ਵਿੱਚ ਰੱਖੇ ਜਾਣਗੇ। ਮੁੱਖ ਪ੍ਰੋਜੈਕਟਾਂ ਵਿੱਚ ਲਗਭਗ 333 ਕਰੋੜ ਰੁਪਏ ਦੀ ਲਾਗਤ ਨਾਲ ਸੈਕਟਰ-78, ਫਰੀਦਾਬਾਦ ਵਿੱਚ ਇੰਟਰਨੈਸ਼ਨਲ ਕਨਵੈਨਸ਼ਨ ਸੈਂਟਰ ਦੀ ਨਵੀਂ ਇਮਾਰਤ ਦਾ ਨਿਰਮਾਣ, ਪੰਜਾਬ ਦੀ ਸਰਹੱਦ ਤੋਂ ਰਤੀਆ-ਫਤਿਹਾਬਾਦ-ਭੱਟੂ-ਭਾਦਰਾ ਤੋਂ ਰਾਜਸਥਾਨ ਸਰਹੱਦ ਤੱਕ ਬੁਢਲਾਡਾ ਸੜਕ ਨੂੰ ਕਰੀਬ 1 ਕਰੋੜ ਰੁਪਏ ਦੀ ਲਾਗਤ ਨਾਲ ਮਜ਼ਬੂਤ ਕਰਨਾ ਸ਼ਾਮਲ ਹੈ। ਲਗਭਗ 86 ਕਰੋੜ ਰੁਪਏ ਦੀ ਲਾਗਤ ਨਾਲ ਰੇਵਾੜੀ-ਨਾਰਨੌਲ ਰੇਲਵੇ ਲਾਈਨ ‘ਤੇ ਚੌੜਾ ਕਰਨਾ, 4 ਲੇਨ ਆਰ.ਓ.ਬੀ ਦਾ ਨਿਰਮਾਣ, ਸਨੋਲੀ-ਪਾਣੀਪਤ ਰੋਡ (ਜੀ.ਟੀ. ਰੋਡ NH-44) ਦੇ ਸੁਧਾਰ ਦਾ ਕੰਮ ਲਗਭਗ 76 ਕਰੋੜ ਰੁਪਏ ਦੀ ਲਾਗਤ ਨਾਲ, ਕੰਮ ਚੌਧਰੀ ਰਣਬੀਰ ਸਿੰਘ ਯੂਨੀਵਰਸਿਟੀ, ਜੀਂਦ ਵਿੱਚ ਬਲਾਕ-3 ਵਿੱਚ ਅਧਿਆਪਨ ਦੀ ਲਾਗਤ ਲਗਭਗ 60 ਕਰੋੜ ਰੁਪਏ ਹੈ। ਅਤੇ ਰਤੀਆ ਕਸਬਾ ਵਿਖੇ ਕਰੀਬ 55 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਹਿਰੀ ਜਲ ਘਰ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ। ਇਸ ਤੋਂ ਇਲਾਵਾ ਪਾਣੀਪਤ ਕਸਬੇ ਵਿੱਚ ਲਗਭਗ 87 ਕਰੋੜ ਰੁਪਏ ਦੀ ਲਾਗਤ ਨਾਲ 15 ਐਮਐਲਡੀ ਅਤੇ 25 ਐਮਐਲਡੀ ਸਮਰੱਥਾ ਦੇ ਦੋ ਐਸਟੀਪੀ, ਸੋਨੀਪਤ ਸ਼ਹਿਰ ਵਿੱਚ ਲਗਭਗ 62 ਕਰੋੜ ਰੁਪਏ ਦੀ ਲਾਗਤ ਨਾਲ ਟ੍ਰੀਟ ਕੀਤੇ ਗੰਦੇ ਪਾਣੀ ਦੀ ਮੁੜ ਵਰਤੋਂ ਲਈ ਸੀਵਰੇਜ ਨੈਟਵਰਕ ਦਾ ਵਿਸਤਾਰ ਅਤੇ ਵਿਸਤਾਰ। ਮੁੱਖ ਮੰਤਰੀ ਵੱਲੋਂ ਸੋਨੀਪਤ ਸ਼ਹਿਰ ਵਿੱਚ ਲਗਭਗ 58 ਕਰੋੜ ਰੁਪਏ ਦੀ ਲਾਗਤ ਨਾਲ ਟ੍ਰੀਟ ਕੀਤੇ ਗੰਦੇ ਪਾਣੀ ਦੀ ਮੁੜ ਵਰਤੋਂ ਲਈ ਸੀਵਰੇਜ ਨੈੱਟਵਰਕ ਬਣਾਉਣ ਦਾ ਵੀ ਐਲਾਨ ਕੀਤਾ ਗਿਆ।ਅਮਰੁਤ ਸਕੀਮ ਤਹਿਤ ਸੋਨੀਪਤ ਸ਼ਹਿਰ ਦੇ ਬਾਕੀ ਖੇਤਰਾਂ ਵਿੱਚ ਜਲ ਵੰਡ ਪ੍ਰਣਾਲੀ ਦਾ ਉਦਘਾਟਨ ਕੀਤਾ ਜਾਵੇਗਾ। ਸੋਨੀਪਤ ਜ਼ਿਲ੍ਹੇ ਦੇ 10 ਪਿੰਡਾਂ ਨੂੰ 10 ਕਰੋੜ ਰੁਪਏ ਦੀ ਲਾਗਤ ਨਾਲ ਸਪਲਾਈ ਸਕੀਮ ਇਸ ਤੋਂ ਪਹਿਲਾਂ ਵੀ ਮਨੋਹਰ ਲਾਲ ਕਈ ਵਾਰ ਡਿਜੀਟਲ ਮਾਧਿਅਮ ਰਾਹੀਂ ਪੂਰੇ ਰਾਜ ਵਿੱਚ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖ ਚੁੱਕੇ ਹਨ। ਇਸ ਤਰ੍ਹਾਂ ਇੰਨੇ ਵੱਡੇ ਪੈਮਾਨੇ ‘ਤੇ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਇਕ ਜਗ੍ਹਾ ਤੋਂ ਡਿਜ਼ੀਟਲ ਤੌਰ ‘ਤੇ ਰੱਖਣਾ ਈ-ਗਵਰਨੈਂਸ ਦੀ ਵਧੀਆ ਉਦਾਹਰਣ ਹੈ। The post CM ਮਨੋਹਰ ਲਾਲ ਵੱਲੋਂ 24 ਜਨਵਰੀ ਨੂੰ ਹਿਸਾਰ ਜ਼ਿਲ੍ਹੇ ‘ਚ 146 ਪ੍ਰੋਜੈਕਟਾਂ ਦਾ ਉਦਘਾਟਨ ਤੇ ਨੀਂਹ ਪੱਥਰ appeared first on TheUnmute.com - Punjabi News. Tags:
|
DC ਆਸ਼ਿਕਾ ਜੈਨ ਨੇ ਸਰਕਾਰੀ ਕਾਲਜ ਮੋਹਾਲੀ ਵਿਖੇ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ Monday 22 January 2024 10:50 AM UTC+00 | Tags: ashika-jain breaking-news dc-aashika-jain mohali news republic-day republic-day-preparations ਸਾਹਿਬਜ਼ਾਦਾ ਅਜੀਤ ਸਿੰਘ ਨਗਰ, 22 ਜਨਵਰੀ, 2024: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ 26 ਜਨਵਰੀ 2024 ਨੂੰ ਸ਼ਹੀਦ ਮੇਜਰ (ਸ਼ੌਰਿਆ ਚੱਕਰ) ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ ਮੁਹਾਲੀ ਦੀ ਗਰਾਊਂਡ ਵਿਖੇ ਮਨਾਏ ਜਾਣ ਵਾਲੇ ਗਣਤੰਤਰ ਦਿਵਸ ਸਮਾਗਮ (Republic Day) ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਬਤੌਰ ਮੁੱਖ ਮਹਿਮਾਨ ਆਮਦ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਨੂੰ ਰੰਗਾਰੰਗ ਅਤੇ ਯਾਦਗਾਰੀ ਬਣਾਉਣ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮਹਿਮਾਨ ਵੱਲੋਂ ਸਹੀ ਸਵੇਰੇ 10 ਵਜੇ ਰਾਸ਼ਟਰੀ ਝੰਡਾ ਲਹਿਰਾਇਆ ਜਾਵੇਗਾ। ਉਹ ਉਸ ਦਿਨ ਦੇ ਵਿਸ਼ੇਸ਼ ਮੌਕੇ ‘ਤੇ ਆਪਣਾ ਭਾਸ਼ਣ ਦੇਣ ਤੋਂ ਪਹਿਲਾਂ ਇਸ ਦਿਵਸ ਦੀ ਰਾਸ਼ਟਰੀ ਮਹੱਤਤਾ, ਜਿਸ ਦਿਨ 75 ਸਾਲ ਪਹਿਲਾਂ ਸਾਡਾ ਸੰਵਿਧਾਨ ਹੋਂਦ ਵਿਚ ਆਇਆ ਸੀ, ਨੂੰ ਦਰਸਾਉਣ ਲਈ ਵਿਸ਼ੇਸ਼ ਤੌਰ ‘ਤੇ ਤਿਆਰ ਕੀਤੀ ਗਈ ਪਰੇਡ ਦਾ ਨਿਰੀਖਣ ਕਰਨਗੇ। ਰਾਸ਼ਟਰੀ ਝੰਡੇ ਅਤੇ ਮੁੱਖ ਮਹਿਮਾਨ ਨੂੰ ਸਲਾਮੀ ਦੇਣ ਲਈ ਪੁਲਿਸ, ਹੋਮ ਗਾਰਡ ਅਤੇ ਐਨ ਸੀ ਸੀ ਵਾਲੰਟੀਅਰਾਂ ਦੀ ਸ਼ਮੂਲੀਅਤ ‘ਤੇ ਆਧਾਰਿਤ ਸ਼ਾਨਦਾਰ ਮਾਰਚ ਪਾਸਟ ਵੀ ਕੱਢਿਆ ਜਾਵੇਗਾ। ਇਸ ਪ੍ਰੋਗਰਾਮ ਵਿੱਚ ਭਲਾਈ ਅਤੇ ਵਿਕਾਸ ਸਕੀਮਾਂ ‘ਤੇ ਆਧਾਰਿਤ ਝਾਕੀਆਂ ਵੀ ਪੇਸ਼ ਕੀਤੀਆਂ ਜਾਣਗੀਆਂ, ਉਨ੍ਹਾਂ ਕਿਹਾ ਕਿ ਸਕੂਲੀ ਬੱਚਿਆਂ ਵੱਲੋਂ ਸੱਭਿਆਚਾਰਕ ਗਤੀਵਿਧੀਆਂ ਦਾ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਵੇਂ ਦਿਨ ਠੰਢੇ ਅਤੇ ਸਰਦ ਹਨ ਪਰ ਅਸੀਂ ਉਨ੍ਹਾਂ ਵਿਦਿਆਰਥੀਆਂ ਦਾ ਵਧੇਰੇ ਧਿਆਨ ਰੱਖ ਰਹੇ ਹਾਂ ਜਿਨ੍ਹਾਂ ਨੇ ਪ੍ਰੋਗਰਾਮ ਵਿੱਚ ਪ੍ਰਦਰਸ਼ਨ ਕਰਨਾ ਹੈ ਅਤੇ ਹਿੱਸਾ ਲੈਣਾ ਹੈ। ਗਣਤੰਤਰ ਦਿਵਸ (Republic Day) ਦੇ ਨਾਲ-ਨਾਲ ਰਿਹਰਸਲ ਵਾਲੇ ਦਿਨ ਵੀ ਗਰਾਊਂਡ ਵਿੱਚ ਮੈਡੀਕਲ ਟੀਮਾਂ, ਰਿਫਰੈਸ਼ਮੈਂਟ ਅਤੇ ਪੀਣ ਵਾਲਾ ਪਾਣੀ ਉਪਲਬਧ ਹੋਵੇਗਾ। ਉਨ੍ਹਾਂ ਵੱਖ-ਵੱਖ ਕੰਮਾਂ ਦੀ ਦੇਖ-ਰੇਖ ਕਰ ਰਹੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੀ ਡਿਊਟੀ ਪ੍ਰਤੀ ਸੁਚੇਤ ਰਹਿਣ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਤੋਂ ਬਚਿਆ ਜਾ ਸਕੇ। ਇਸ ਮੌਕੇ ਹਾਜ਼ਰ ਅਧਿਕਾਰੀਆਂ ਵਿੱਚ ਏ.ਡੀ.ਸੀਜ਼ ਵਿਰਾਜ ਐਸ.ਤਿੜਕੇ, ਦਮਨਜੀਤ ਸਿੰਘ ਮਾਨ ਅਤੇ ਸੋਨਮ ਚੌਧਰੀ, ਨਗਰ ਨਿਗਮ ਕਮਿਸ਼ਨਰ ਨਵਜੋਤ ਕੌਰ, ਡਵੀਜ਼ਨਲ ਜੰਗਲਾਤ ਅਫ਼ਸਰ ਕਵਰਦੀਪ ਸਿੰਘ, ਐਸ.ਪੀ (ਐਚ) ਜਯੋਤੀ ਯਾਦਵ, ਐਸ.ਡੀ.ਐਮ ਚੰਦਰਜਯੋਤੀ ਸਿੰਘ, ਜੁਆਇੰਟ ਕਮਿਸ਼ਨਰ ਐਮ ਸੀ ਕਿਰਨ ਸ਼ਰਮਾ, ਸਹਾਇਕ ਕਮਿਸ਼ਨਰ (ਸਾਬਕਾ ਮੇਜਰ) ਸ਼੍ਰੀਮਤੀ ਹਰਜੋਤ ਕੌਰ ਮਾਵੀ, ਮੁੱਖ ਮੰਤਰੀ ਫੀਲਡ ਅਫਸਰ ਇੰਦਰ ਪਾਲ, ਸਹਾਇਕ ਕਮਿਸ਼ਨਰ (ਯੂਟੀ) ਡੇਵੀ ਗੋਇਲ, ਚੀਫ ਇੰਜੀਨੀਅਰ ਸਥਾਨਕ ਸਰਕਾਰਾਂ ਨਰੇਸ਼ ਬੱਤਾ ਅਤੇ ਡੀਐਸਪੀ ਪ੍ਰਭਜੋਤ ਕੌਰ ਸ਼ਾਮਿਲ ਸਨ। The post DC ਆਸ਼ਿਕਾ ਜੈਨ ਨੇ ਸਰਕਾਰੀ ਕਾਲਜ ਮੋਹਾਲੀ ਵਿਖੇ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ appeared first on TheUnmute.com - Punjabi News. Tags:
|
ਅਯੁੱਧਿਆ 'ਚ ਚੱਲ ਰਹੇ ਸਮਾਗਮ ਤੇ ਗਣਤੰਤਰ ਦਿਹਾੜੇ ਮੱਦੇਨਜਰ ਪਠਾਨਕੋਟ ਪੁਲਿਸ ਨੇ ਕੱਢਿਆ ਫਲੈਗ ਮਾਰਚ Monday 22 January 2024 11:01 AM UTC+00 | Tags: ayodhya breaking-news flag-march indian-army latest-news news pathankot-police republic-day the-unmute-breaking-news the-unmute-latest-update ਪਠਾਨਕੋਟ, 22 ਜਨਵਰੀ, 2024: ਅਯੁੱਧਿਆ ਵਿੱਚ ਚੱਲ ਰਹੇ ਸਮਾਗਮ ਅਤੇ ਗਣਤੰਤਰ ਦਿਹਾੜੇ ਨੂੰ ਲੈ ਕੇ ਪਠਾਨਕੋਟ ਪੁਲਿਸ (Pathankot police) ਵੱਲੋਂ ਫਲੈਗ ਮਾਰਚ ਕੱਢਿਆ ਗਿਆ ਹੈ | ਜ਼ਿਲ੍ਹੇ ‘ਚ ਸ਼ਾਂਤੀ ਬਣਾਏ ਰੱਖਣ ਅਤੇ ਸ਼ਰਾਰਤੀ ਅਨਸਰਾਂ ‘ਤੇ ਨਜ਼ਰ ਰੱਖਣ ਦੇ ਲਈ ਪੁਲਿਸ ਨੇ ਸੜਕਾਂ ‘ਤੇ ਫਲੈਗ ਮਾਰਚ ਕੱਢਿਆ ਹੈ | ਇਸ ਬਾਰੇ ਗੱਲ ਕਰਦੇ ਹੋਏ ਪੁਲਿਸ (Pathankot police) ਅਧਿਕਾਰੀ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ ਹੇਠ ਅੱਜ ਫਲੈਗ ਮਾਰਚ ਪਠਾਨਕੋਟ ਦੀਆਂ ਸੜਕਾਂ ਤੇ ਕੱਢਿਆ ਜਾ ਰਿਹਾ ਹੈ ਜੋ ਕਿ ਅਯੁੱਧਿਆ ਦੇ ਵਿੱਚ ਹੋ ਰਹੇ ਪ੍ਰੋਗਰਾਮ ਅਤੇ 26 ਜਨਵਰੀ ਗਣਤੰਤਰ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਇਹ ਕੱਢਿਆ ਗਿਆ ਹੈ ਤਾਂ ਕਿ ਲੋਕਾਂ ਦੇ ਵਿੱਚ ਇਹ ਭਰੋਸਾ ਬਣਾਇਆ ਜਾ ਸਕੇ ਕਿ ਪੁਲਿਸ ਹਮੇਸ਼ਾ ਹੀ ਉਹਨਾਂ ਦੇ ਲਈ ਮੁਸ਼ਤੇਦ ਹੈ। The post ਅਯੁੱਧਿਆ ‘ਚ ਚੱਲ ਰਹੇ ਸਮਾਗਮ ਤੇ ਗਣਤੰਤਰ ਦਿਹਾੜੇ ਮੱਦੇਨਜਰ ਪਠਾਨਕੋਟ ਪੁਲਿਸ ਨੇ ਕੱਢਿਆ ਫਲੈਗ ਮਾਰਚ appeared first on TheUnmute.com - Punjabi News. Tags:
|
ਅਯੁੱਧਿਆ 'ਚ ਸ੍ਰੀ ਰਾਮ ਮੰਦਿਰ ਦੇ ਨਿਰਮਾਣ ਸਮੇਂ ਮਾਤਾ ਕੌਸੱਲਿਆ ਦੇ ਪੇਕਾ ਪਿੰਡ ਘੜਾਮ ਨੂੰ ਅੱਖੋਂ ਪਰੋਖੇ ਨਾ ਕਰੇ ਕੇਂਦਰ ਸਰਕਾਰ: ਪਠਾਣਮਾਜਰਾ Monday 22 January 2024 11:10 AM UTC+00 | Tags: ayodhya breaking-news latest-news news pathanamajra sri-ram-temple ਦੇਵੀਗੜ੍ਹ/ਘੜਾਮ/ਭੁੱਨਰਹੇੜੀ, ਪਟਿਆਲਾ, 22 ਜਨਵਰੀ 2024: ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਨਿਵੇਕਲੀ ਪਹਿਲਕਦਮੀ ਕਰਦਿਆਂ ਅਯੁੱਧਿਆ ਵਿਖੇ ਬਣੇ ਭਗਵਾਨ ਸ੍ਰੀ ਰਾਮ ਮੰਦਿਰ ਦੀ ਤਰਜ ‘ਤੇ ਆਪਣੇ ਹਲਕੇ ਦੇ ਪਿੰਡ ਘੜਾਮ (Ghuram) ਵਿਖੇ ਸੰਗਤ ਦੇ ਸਹਿਯੋਗ ਨਾਲ ਕਰੋੜਾਂ ਰੁਪਏ ਦੇ ਨਿਵੇਸ਼ ਨਾਲ ਭਗਵਾਨ ਸ੍ਰੀ ਰਾਮ ਦੇ ਮਾਤਾ ਜੀ ਦੀ ਯਾਦ ‘ਚ ਮਾਤਾ ਕੌਸ਼ੱਲਿਆ ਮੰਦਿਰ ਦੇ ਨਿਰਮਾਣ ਦਾ ਐਲਾਨ ਕੀਤਾ ਹੈ। ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਅੱਜ ਇੱਥੇ ਪ੍ਰੈਸ ਕਾਨਫਰੰਸ ਕਰਕੇ ਦੱਸਿਆ ਕਿ ਮਾਤਾ ਕੌਸ਼ੱਲਿਆ ਟਰਸਟ ਬਣਾ ਕੇ ਇਸ ਮੰਦਿਰ ਦਾ ਨਿਰਮਾਣ ਕੀਤਾ ਜਾਵੇਗਾ ਤੇ ਇਸ ਲਈ ਉਨ੍ਹਾਂ ਨੇ ਖ਼ੁਦ ਇੱਕ ਲੱਖ ਰੁਪਏ ਦੇ ਕੇ ਇਸ ਮੰਦਿਰ ਦੀ ਸੇਵਾ ਸ੍ਰੀ ਪਾਤਾਲੇਸ਼ਵਰ ਮੰਦਿਰ, ਬਾਬਾ ਸ੍ਰੀ ਸ਼ੰਕਰ ਗਿਰ ਔਲੀਆ ਜੀ ਘੜਾਮ ਦੇ ਬਾਬਾ ਪ੍ਰੇਮਾ ਨੰਦ ਗਿਰੀ ਜੀ ਨੂੰ ਸੌਂਪੀ ਹੈ। ਇਸ ਮੌਕੇ ਵਿਧਾਇਕ ਪਠਾਣਮਾਜਰਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗ ਕੀਤੀ ਕਿ ਅਯੁੱਧਿਆ ਵਿਖੇ ਸ੍ਰੀ ਰਾਮ ਮੰਦਿਰ ਵਿਖੇ ਭਗਵਾਨ ਸ੍ਰੀ ਰਾਮ ਲੱਲਾ ਦੇ ਪ੍ਰਾਣ ਪ੍ਰਤਿੱਸ਼ਠਾ ਸਮਾਰੋਹ ਦੇ ਮੌਕੇ ਭਗਵਾਨ ਸ੍ਰੀ ਰਾਮ ਦੇ ਨਾਨਕੇ ਪਿੰਡ ਘੜਾਮ ਦੇ ਵਿਕਾਸ ਲਈ 200 ਕਰੋੜ ਰੁਪਏ ਦੇ ਪ੍ਰਾਜੈਕਟ ਦਾ ਐਲਾਨ ਕੀਤਾ ਜਾਣਾ ਚਾਹੀਦਾ ਹੈ ਨਾ ਕਿ ਭਗਵਾਨ ਰਾਮ ਦੇ ਮਾਤਾ ਜੀ ਕੌਸ਼ੱਲਿਆ ਦੇ ਪੇਕਾ ਪਿੰਡ ਨੂੰ ਅੱਖੋਂ ਪਰੋਖੇ ਕੀਤਾ ਜਾਵੇ। ਹਰਮੀਤ ਸਿੰਘ ਪਠਾਣਮਾਜਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਘੜਾਮ (Ghuram) ਦੇ ਵਿਕਾਸ ਲਈ ਪਹਿਲਾਂ ਹੀ ਕਈ ਤਰ੍ਹਾਂ ਦੀਆਂ ਤਜਵੀਜਾਂ ਉਲੀਕੀਆਂ ਜਾ ਚੁੱਕੀਆਂ ਹਨ, ਇਸ ਲਈ ਕੇਂਦਰ ਸਰਕਾਰ ਪਟਿਆਲਾ ਤੋਂ ਘੜਾਮ ਤੱਕ ਸੜਕ ਨੂੰ ਚਾਰ ਮਾਰਗੀ ਬਣਾਉਣ ਸਮੇਤ ਪਟਿਆਲਾ ਵਿਖੇ ਮਾਤਾ ਕੌਸ਼ੱਲਿਆ ਦੀ ਯਾਦ ਵਿੱਚ ਕੌਮਾਂਤਰੀ ਹਵਾਈ ਅੱਡੇ ਦਾ ਨਿਰਮਾਣ ਕਰਵਾਏ ਤਾਂ ਕਿ ਇਸ ਪੌਰਾਣਕ ਤੇ ਇਤਿਹਾਸਕ ਮਹੱਤਤਾ ਵਾਲੇ ਨਗਰ ਨੂੰ ਕੌਮਾਂਤਰੀ ਨਕਸ਼ੇ ‘ਤੇ ਉਭਾਰਿਆ ਜਾ ਸਕੇ। ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ ਭਗਵਾਨ ਸ੍ਰੀ ਰਾਮ ਦੇ ਪਿਤਾ ਸ੍ਰੀ ਦਸਰਥ ਘੜਾਮ ਵਿਖੇ ਆਪਣੀ ਬਰਾਤ ਲੈਕੇ ਜਿੱਥੇ ਆਏ ਸਨ, ਉਥੇ ਬਾਉਲੀ ਸੀ ਤੇ ਇੱਥੇ ਹੁਣ ਗੁਰਦੁਆਰਾ ਮਿਲਾਪ ਸਰ ਸਾਹਿਬ ਸ਼ੁਸੋਭਿਤ ਹੈ। ਇੱਥੇ ਹੀ ਪੀਰ ਭੀਖਣ ਸ਼ਾਹ ਦਾ ਅਸਥਾਨ ਵੀ ਮੌਜੂਦ ਹੈ। ਇਸ ਲਈ ਇਹ ਅਸਥਾਨ, ਜੋ ਕਿ ਭਗਵਾਨ ਰਾਮ ਦਾ ਨਾਨਕਾ ਪਿੰਡ ਹੈ, ਇਸ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਅਯੁੱਧਿਆ ਵਿਖੇ ਭਗਵਾਨ ਸ੍ਰੀ ਰਾਮ ਮੰਦਿਰ ਦੇ ਨਿਰਮਾਣ ਸਮੇਂ ਅੱਖੋਂ ਪਰੋਖੇ ਨਹੀਂ ਕਰਨਾ ਚਾਹੀਦਾ। ਵਿਧਾਇਕ ਪਠਾਣਮਾਜਰਾ ਨੇ ਦੱਸਿਆ ਕਿ ਘੜਾਮ ਵਿਖੇ ਹਿੰਦੂ, ਮੁਸਲਿਮ ਤੇ ਸਿੱਖ ਧਰਮ ਦੇ ਸਾਂਝੇ ਅਸਥਾਨ ਹਨ, ਇਸ ਲਈ ਪਿੰਡ ਘੜਾਮ ਸਾਂਝੀਵਾਲਤਾ ਦਾ ਪ੍ਰਤੀਕ ਹੈ ਪਰੰਤੂ ਅਫ਼ਸੋਸ ਹੈ ਕਿ ਪਿਛਲੇ ਸਮੇਂ ਵਿੱਚ ਇਸ ਹਲਕੇ ਵਿੱਚ ਬਾਹਰੀ ਵਿਧਾਇਕ ਬਣਦੇ ਰਹੇ ਤੇ ਇਸ ਪਵਿੱਤਰ ਨਗਰ ਦੇ ਵਿਕਾਸ ਵੱਲ ਕਿਸੇ ਨੇ ਕੋਈ ਧਿਆਨ ਨਹੀਂ ਦਿੱਤਾ ਪਰੰਤੂ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਘੜਾਮ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕਿਸੇ ਸਮੇਂ ਇਸ ਥੇਹ ਦੀ ਖੁਦਾਈ ਸ਼ੁਰੂ ਹੋਈ ਸੀ ਪਰੰਤੂ ਉਸ ਤੋਂ ਬਾਅਦ ਇਸ ਦੀ ਕੋਈ ਹੋਰ ਖੋਜ ਨਹੀਂ ਹੋਈ ਇਸ ਲਈ ਕੇਂਦਰ ਸਰਕਾਰ ਸ੍ਰੀ ਰਾਮ ਦੇ ਨਾਨਕੇ ਪਿੰਡ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦੇਵੇ। ਇਸ ਮੌਕੇ ਵਿਧਾਇਕ ਵੱਲੋਂ ਮਾਤਾ ਕੌਸ਼ੱਲਿਆ ਮੰਦਿਰ ਦੇ ਨਿਰਮਾਣ ਲਈ ਖ਼ੁਦ ਇੱਕ ਲੱਖ ਰੁਪਏ ਦੇਣ ਦੇ ਐਲਾਨ ਕਰਨ ਦੇ ਨਾਲ ਹੀ ਮੌਕੇ ‘ਤੇ ਮੌਜੂਦ ਬਹੁਤ ਸਾਰੇ ਸ਼ਰਧਾਲੂਆਂ ਵੱਲੋਂ ਵੀ ਖੁੱਲ੍ਹੇ ਦਿਲ ਨਾਲ ਦਾਨ ਕੀਤਾ ਗਿਆ ਤੇ ਮੌਕੇ ‘ਤੇ ਹੀ 10 ਲੱਖ ਤੋਂ ਵਧੇਰੇ ਰਾਸ਼ੀ ਇਕੱਤਰ ਹੋ ਗਈ। ਪਠਾਣਮਾਜਰਾ ਨੇ ਦੱਸਿਆ ਕਿ ਮਾਤਾ ਕੌਸ਼ੱਲਿਆ ਦੇ ਨਾਮ ‘ਤੇ ਟਰੱਸਟ ਬਣਾ ਕੇ ਇਸ ਰਾਹੀਂ ਸੁੰਦਰ ਮੰਦਿਰ ਦੇ ਨਿਰਮਾਣ ਦਾ ਕਾਰਜ ਬਹੁਤ ਜਲਦ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਅਸਥਾਨ ਦੇ ਇਤਿਹਾਸ ਬਾਰੇ ਪਟਿਆਲਾ ਦੇ ਰੇਲਵੇ ਸਟੇਸ਼ਨ ਵਿਖੇ ਵੀ ਇਬਾਰਤ ਲਿਖੀ ਜਾਵੇਗੀ। ਇਸ ਦੌਰਾਨ ਬੀਬੀ ਭੋਲੂ ਸ਼ਾਹ ਮੁੱਖ ਸੰਚਾਲਕ ਬਾਬਾ ਭੀਖਮ ਸ਼ਾਹ ਦੀ ਦਰਗਾਹ ਘੜਾਮ, ਇੰਦਰਜੀਤ ਸਿੰਘ ਸੰਧੂ, ਹਰਦੇਵ ਸਿੰਘ ਘੜਾਮ, ਅਮਨ ਪਠਾਣਮਾਜਰਾ, ਸ਼ੁਰੂਆਤ ‘ਚ ਮਾਤਾ ਕੌਸ਼ੱਲਿਆ ਮੰਦਿਰ ਦੀ ਖੋਜ ਕਰਨ ਵਾਲੇ ਡਾ. ਮਨਜੀਤ ਸਿੰਘ ਰੰਧਾਵਾ, ਚੇਅਰਮੈਨ ਗੁਰਮੀਤ ਸਿੰਘ ਬਿੱਟੂ, ਡਾ. ਕਰਮ ਸਿੰਘ ਬਲਬੇੜਾ, ਹਰਦੇਵ ਸਿੰਘ ਘੜਾਮ, ਪਰਦੀਪ ਸਿੰਘ ਪਠਾਣਮਾਜਰਾ, ਮਨਿੰਦਰ ਸਿੰਘ ਫਰਾਂਸਵਾਲਾ ਸਮੇਤ ਵੱਡੀ ਗਿਣਤੀ ਹੋਰ ਸ਼ਰਧਾਲੂ ਵੀ ਮੌਜੂਦ ਸਨ। The post ਅਯੁੱਧਿਆ ‘ਚ ਸ੍ਰੀ ਰਾਮ ਮੰਦਿਰ ਦੇ ਨਿਰਮਾਣ ਸਮੇਂ ਮਾਤਾ ਕੌਸੱਲਿਆ ਦੇ ਪੇਕਾ ਪਿੰਡ ਘੜਾਮ ਨੂੰ ਅੱਖੋਂ ਪਰੋਖੇ ਨਾ ਕਰੇ ਕੇਂਦਰ ਸਰਕਾਰ: ਪਠਾਣਮਾਜਰਾ appeared first on TheUnmute.com - Punjabi News. Tags:
|
IND vs ENG: ਇੰਗਲੈਂਡ ਖ਼ਿਲਾਫ਼ ਵਿਰਾਟ ਕੋਹਲੀ ਪਹਿਲੇ ਦੋ ਟੈਸਟ ਮੈਚਾਂ 'ਚ ਨਹੀਂ ਖੇਡਣਗੇ, ਜਾਣੋ ਕਾਰਨ Monday 22 January 2024 11:19 AM UTC+00 | Tags: bcci breaking-news cricket-news indian-team ind-vs-eng ind-vs-eng-test-series news sports-news test-match ਚੰਡੀਗ੍ਹੜ, 22 ਜਨਵਰੀ 2024: ਭਾਰਤ ਅਤੇ ਇੰਗਲੈਂਡ ਵਿਚਾਲੇ ਪੰਜ ਟੈਸਟ ਮੈਚਾਂ ਦੀ ਸੀਰੀਜ਼ 25 ਜਨਵਰੀ ਤੋਂ ਸ਼ੁਰੂ ਹੋਵੇਗੀ। ਪਹਿਲਾ ਮੈਚ ਹੈਦਰਾਬਾਦ ਦੇ ਰਾਜੀਵ ਗਾਂਧੀ ਇੰਟਰਨੈਸ਼ਨਲ ਸਟੇਡੀਅਮ ‘ਚ ਖੇਡਿਆ ਜਾਵੇਗਾ। ਭਾਰਤੀ ਟੀਮ ਨੂੰ ਸੀਰੀਜ਼ ਦੇ ਸ਼ੁਰੂਆਤੀ ਮੈਚ ਤੋਂ ਪਹਿਲਾਂ ਵੱਡਾ ਝਟਕਾ ਲੱਗਾ ਹੈ। ਅਨੁਭਵੀ ਬੱਲੇਬਾਜ਼ ਵਿਰਾਟ ਕੋਹਲੀ (Virat Kohli) ਪਹਿਲੇ ਦੋ ਟੈਸਟਾਂ ‘ਚ ਨਹੀਂ ਖੇਡਣਗੇ। ਬੀਸੀਸੀਆਈ ਨੇ ਉਨ੍ਹਾਂ ਨੂੰ ਟੀਮ ਤੋਂ ਬਾਹਰ ਕੀਤੇ ਜਾਣ ਦੀ ਪੁਸ਼ਟੀ ਕੀਤੀ ਹੈ। ਬੀਸੀਸੀਆਈ ਨੇ ਕਿਹਾ ਕਿ ਕੋਹਲੀ (Virat Kohli) ਨਿੱਜੀ ਕਾਰਨਾਂ ਕਰਕੇ ਪਹਿਲੇ ਦੋ ਟੈਸਟ ਮੈਚ ਨਹੀਂ ਖੇਡਣਗੇ। ਵਿਰਾਟ ਦੇ ਬਦਲ ਦਾ ਐਲਾਨ ਅਜੇ ਨਹੀਂ ਕੀਤਾ ਗਿਆ ਹੈ ਪਰ ਹੈਦਰਾਬਾਦ ਟੈਸਟ ਮੈਚ ਤੋਂ ਪਹਿਲਾਂ ਇਸ ਦਾ ਐਲਾਨ ਹੋ ਸਕਦਾ ਹੈ। ਇਸ ਤੋਂ ਪਹਿਲਾਂ ਕੋਹਲੀ ਵੀ ਨਿੱਜੀ ਕਾਰਨਾਂ ਕਰਕੇ ਅਫਗਾਨਿਸਤਾਨ ਖ਼ਿਲਾਫ਼ ਪਹਿਲੇ ਟੀ-20 ਮੈਚ ਤੋਂ ਹਟ ਗਏ ਸਨ। ਹਾਲਾਂਕਿ ਇਸ ਗੱਲ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ ਕਿ ਵਿਰਾਟ ਕਿਸ ਨਿੱਜੀ ਸਥਿਤੀ ਦਾ ਸਾਹਮਣਾ ਕਰ ਰਹੇ ਹਨ। ਬੀਸੀਸੀਆਈ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਵਿਰਾਟ ਇਸ ਮਾਮਲੇ 'ਤੇ ਕਪਤਾਨ ਰੋਹਿਤ ਸ਼ਰਮਾ ਨਾਲ ਪਹਿਲਾਂ ਹੀ ਗੱਲ ਕਰ ਚੁੱਕੇ ਹਨ ਅਤੇ ਉਨ੍ਹਾਂ ਨੂੰ ਇਸ ਮਾਮਲੇ 'ਤੇ ਕਪਤਾਨ ਦਾ ਸਮਰਥਨ ਹਾਸਲ ਹੈ। ਕੋਹਲੀ ਦੀ ਗੈਰ-ਮੌਜੂਦਗੀ ‘ਚ ਯਸ਼ਸਵੀ ਜੈਸਵਾਲ, ਸ਼ੁਭਮਨ ਗਿੱਲ, ਸ਼੍ਰੇਅਸ ਅਈਅਰ ਵਰਗੇ ਨੌਜਵਾਨਾਂ ਦੇ ਮੋਢਿਆਂ ‘ਤੇ ਅੱਗੇ ਵਧਣ ਅਤੇ ਪ੍ਰਦਰਸ਼ਨ ਕਰਨ ਦੀ ਵੱਡੀ ਜ਼ਿੰਮੇਵਾਰੀ ਹੋਵੇਗੀ। The post IND vs ENG: ਇੰਗਲੈਂਡ ਖ਼ਿਲਾਫ਼ ਵਿਰਾਟ ਕੋਹਲੀ ਪਹਿਲੇ ਦੋ ਟੈਸਟ ਮੈਚਾਂ ‘ਚ ਨਹੀਂ ਖੇਡਣਗੇ, ਜਾਣੋ ਕਾਰਨ appeared first on TheUnmute.com - Punjabi News. Tags:
|
ਨਿਊਜ਼ੀਲੈਂਡ ਦੇ ਮੰਤਰੀ ਡੇਵਿਡ ਸੇਮੋਰ ਨੇ ਰਾਮ ਮੰਦਰ ਲਈ PM ਮੋਦੀ ਤੇ ਸਾਰੇ ਭਾਰਤੀਆਂ ਨੂੰ ਦਿੱਤੀ ਵਧਾਈ Monday 22 January 2024 11:32 AM UTC+00 | Tags: ayodhya breaking-news david-seymour narendra-modi news new-zealand pm-modi ram-temple ram-temple-ayodhya ਚੰਡੀਗ੍ਹੜ, 22 ਜਨਵਰੀ 2024: ਨਿਊਜ਼ੀਲੈਂਡ ਦੇ ਰੈਗੂਲੇਸ਼ਨ ਮੰਤਰੀ ਡੇਵਿਡ ਸੇਮੋਰ ਨੇ ਕਿਹਾ, ਜੈ ਸ਼੍ਰੀ ਰਾਮ… ਉਨ੍ਹਾਂ ਨੇ ਰਾਮ ਮੰਦਰ (Ram temple) ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਸਾਰੇ ਭਾਰਤੀਆਂ ਨੂੰ ਵਧਾਈ ਦਿੱਤੀ । ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਨੇ ਹੀ 500 ਸਾਲ ਬਾਅਦ ਰਾਮ ਮੰਦਰ ਦਾ ਨਿਰਮਾਣ ਸੰਭਵ ਬਣਾਇਆ। ਮੰਦਰ ਸ਼ਾਨਦਾਰ ਹੈ ਅਤੇ ਅਗਲੇ 1,000 ਸਾਲਾਂ ਤੱਕ ਰਹੇਗਾ। ਮੈਨੂੰ ਰਾਮ ਮੰਦਰ ਜਾਣ ਦੀ ਖੁਸ਼ੀ ਹੋਵੇਗੀ। ਇਸਦੇ ਨਾਲ ਹੀ ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਸ਼ੰਸ਼ਾ ਕੀਤੀ | ਸੇਮੋਰ ਨੇ ਕਿਹਾ ਕਿ ਉਹ ਵਿਸ਼ਵ ਦੀਆਂ ਚੁਣੌਤੀਆਂ ਨਾਲ ਨਜਿੱਠਣ ਵਿੱਚ ਭਾਰਤ ਦੇ ਇੱਕ ਅਰਬ ਤੋਂ ਵੱਧ ਲੋਕਾਂ ਦੀ ਮੱਦਦ ਕਰਦਾ ਹੈ ਅਤੇ ਰਾਮ ਮੰਦਰ (Ram temple) ਪ੍ਰਧਾਨ ਮੰਤਰੀ ਮੋਦੀ ਦੇ ਕੰਮ ਅਤੇ ਕੋਸ਼ਿਸ਼ਾਂ ਦਾ ਨਤੀਜਾ ਹੈ। ਉਹ ਦੋ ਵਾਰ ਪ੍ਰਧਾਨ ਮੰਤਰੀ ਚੁਣੇ ਗਏ ਹਨ। ਪੀਐਮ ਮੋਦੀ ਦੇ ਹੱਕ ਵਿੱਚ ਜਨਤਕ ਸਮਰਥਨ ਅਤੇ ਫਤਵਾ ਭਾਰਤ ਨੂੰ ਅੱਗੇ ਲਿਜਾਣ ਦੀ ਉਨ੍ਹਾਂ ਦੀ ਇੱਛਾ ਨੂੰ ਦਰਸਾਉਂਦਾ ਹੈ। ਰਾਜਧਾਨੀ ਪੈਰਿਸ ਵਿਚ ਸਥਿਤ ਆਈਫਲ ਟਾਵਰ ਵੀ ਪ੍ਰਾਣ ਪ੍ਰਤਿਸ਼ਠਾ ਲਈ ਤਿਆਰ ਹੈ। ਦੁਪਹਿਰ 12 ਵਜੇ ਫਰਾਂਸ ਦੇ ਪੈਲੇਸ ਡੇ ਲਾ ਚੈਪੇਲ ਤੋਂ ਵਿਸ਼ਾਲ ਰੱਥ ਯਾਤਰਾ ਕੱਢੀ ਜਾਵੇਗੀ। ਇਹ ਆਈਫਲ ਟਾਵਰ ਦੇ ਨੇੜੇ ਪੈਲੇਸ ਡੀ ਟ੍ਰੋਕਾਡੇਰੋ ਦੇ ਕੋਲ ਦੁਪਹਿਰ 3 ਵਜੇ ਸਮਾਪਤ ਹੋਵੇਗਾ। ਇਸ ਤੋਂ ਪਹਿਲਾਂ ਸਵੇਰੇ 10.30 ਵਜੇ ਲਾ ਚੈਪਲ ਨੇੜੇ ਵਿਸ਼ਵ ਕਲਿਆਣ ਯੱਗ ਕਰਵਾਇਆ ਜਾਵੇਗਾ। The post ਨਿਊਜ਼ੀਲੈਂਡ ਦੇ ਮੰਤਰੀ ਡੇਵਿਡ ਸੇਮੋਰ ਨੇ ਰਾਮ ਮੰਦਰ ਲਈ PM ਮੋਦੀ ਤੇ ਸਾਰੇ ਭਾਰਤੀਆਂ ਨੂੰ ਦਿੱਤੀ ਵਧਾਈ appeared first on TheUnmute.com - Punjabi News. Tags:
|
ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਦੀਆਂ ਤਿੰਨ ਯੂਨੀਵਰਸਿਟੀਆਂ ਬੰਦ, ਵਿਦਿਆਰਥੀਆਂ ਨੂੰ ਨਹੀਂ ਦਿੱਤੀ ਜਾਣਕਾਰੀ Monday 22 January 2024 11:45 AM UTC+00 | Tags: breaking-news islamabad islamabad-police islamabad-universities news pakistan pakistan-university students ਚੰਡੀਗ੍ਹੜ, 22 ਜਨਵਰੀ 2024: ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ (Islamabad) ਦੀਆਂ ਤਿੰਨ ਯੂਨੀਵਰਸਿਟੀਆਂ ਨੂੰ ਬੰਦ ਕਰ ਦਿੱਤਾ ਗਿਆ ਹੈ। ‘ਜੀਓ ਨਿਊਜ਼’ ਦੀ ਰਿਪੋਰਟ ਮੁਤਾਬਕ ਸੋਮਵਾਰ ਨੂੰ ਜਦੋਂ ਵਿਦਿਆਰਥੀ ਯੂਨੀਵਰਸਿਟੀ ਪਹੁੰਚੇ ਤਾਂ ਉਨ੍ਹਾਂ ਨੂੰ ਇਸ ਬਾਰੇ ਜਾਣਕਾਰੀ ਮਿਲੀ। ਇਸ ਤੋਂ ਪਹਿਲਾਂ ਵਿਦਿਆਰਥੀਆਂ ਨੂੰ ਕਿਸੇ ਕਿਸਮ ਦੀ ਜਾਣਕਾਰੀ ਨਹੀਂ ਦਿੱਤੀ ਗਈ ਸੀ। ਰਿਪੋਰਟ ‘ਚ ਉੱਚ ਅਧਿਕਾਰੀਆਂ ਦਾ ਹਵਾਲਾ ਦਿੰਦੇ ਹੋਏ ਕਿਹਾ ਗਿਆ ਹੈ ਕਿ ਖੁਫੀਆ ਏਜੰਸੀਆਂ ਨੇ ਇਨ੍ਹਾਂ ਯੂਨੀਵਰਸਿਟੀਆਂ ‘ਤੇ ਵੱਡੇ ਅਤਿਵਾਦੀ ਹਮਲਿਆਂ ਬਾਰੇ ਠੋਸ ਜਾਣਕਾਰੀ ਦਿੱਤੀ ਸੀ। ਇਸ ਲਈ ਇਹ ਫੈਸਲਾ ਜਲਦਬਾਜ਼ੀ ਵਿੱਚ ਲਿਆ ਗਿਆ ਹੈ। ਇਹ ਵੀ ਨਹੀਂ ਦੱਸਿਆ ਗਿਆ ਹੈ ਕਿ ਇਹ ਕਾਲਜ ਅਤੇ ਯੂਨੀਵਰਸਿਟੀਆਂ ਕਦੋਂ ਖੁੱਲ੍ਹਣਗੀਆਂ। ਮੀਡੀਆ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਇਸਲਾਮਾਬਾਦ (Islamabad) ਪੁਲਿਸ ਅਤੇ ਰੇਂਜਰਾਂ ਦੀ ਇੱਕ ਸੰਯੁਕਤ ਟੀਮ ਤਿੰਨਾਂ ਯੂਨੀਵਰਸਿਟੀਆਂ ਦੀ ਜਾਂਚ ਕਰ ਰਹੀ ਹੈ। ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇੱਥੇ ਕੋਈ ਵਿਸਫੋਟਕ ਤਾਂ ਨਹੀਂ ਲਾਇਆ ਗਿਆ ਸੀ। ‘ਆਜ ਟੀਵੀ’ ਦੀ ਇੱਕ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਇੱਕ ਯੂਨੀਵਰਸਿਟੀ ਦੇ ਦੋ ਵਿਅਕਤੀਆਂ ਨੂੰ ਵੀ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ ਹੈ। ਇਨ੍ਹਾਂ ਤਿੰਨਾਂ ਯੂਨੀਵਰਸਿਟੀਆਂ ਵਿੱਚ ਐਤਵਾਰ ਨੂੰ ਵੀ ਸਰਚ ਆਪਰੇਸ਼ਨ ਚਲਾਇਆ ਗਿਆ। ਇਸ ਤੋਂ ਬਾਅਦ ਸੋਮਵਾਰ ਨੂੰ ਵੀ ਪੁਲਿਸ ਅਤੇ ਰੇਂਜਰਸ ਦੀ ਟੀਮ ਇੱਥੇ ਪਹੁੰਚੀ। ਕੁਝ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਸਰਕਾਰ ਨੇ ਐਤਵਾਰ ਦੇਰ ਰਾਤ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਕਿਹਾ ਕਿ ਅਗਲੇ ਹੁਕਮਾਂ ਤੱਕ ਤਿੰਨ ਯੂਨੀਵਰਸਿਟੀਆਂ ਬੰਦ ਰਹਿਣਗੀਆਂ। The post ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਦੀਆਂ ਤਿੰਨ ਯੂਨੀਵਰਸਿਟੀਆਂ ਬੰਦ, ਵਿਦਿਆਰਥੀਆਂ ਨੂੰ ਨਹੀਂ ਦਿੱਤੀ ਜਾਣਕਾਰੀ appeared first on TheUnmute.com - Punjabi News. Tags:
|
ਵਿਧਾਇਕ ਕੁਲਵੰਤ ਸਿੰਘ ਨੇ ਸੱਤਨਰਾਇਣ ਮੰਦਰ ਵਿਖੇ ਰਾਮ ਭਗਤਾਂ ਦੇ ਨਾਲ ਬੈਠ ਕੇ ਅਯੁੱਧਿਆ ਵਿਖੇ ਚੱਲ ਰਿਹਾ ਵੇਖਿਆ ਲਾਈਵ ਪ੍ਰੋਗਰਾਮ Monday 22 January 2024 11:56 AM UTC+00 | Tags: ayodhya breaking-news mattaur mattaur-village mla-kulwant-singh news ram ram-temple satnarayan-temple ਮੋਹਾਲੀ, 22 ਜਨਵਰੀ 2024: ਵਿਧਾਇਕ ਕੁਲਵੰਤ ਸਿੰਘ (MLA Kulwant Singh) ਵੱਲੋਂ ਮਟੋਰ ਦੇ ਸੱਤਨਰਾਇਣ ਮੰਦਰ ਵਿੱਚ ਅਯੁੱਧਿਆ ਵਿਖੇ ਭਗਵਾਨ ਰਾਮ ਦੀ ਮੂਰਤੀ ਸਥਾਪਨਾ (ਪ੍ਰਾਣ ਪ੍ਰਤਿਸ਼ਠਾ) ਨਾਲ ਸੰਬੰਧਿਤ ਲਾਈਵ ਟੈਲੀਕਾਸਟ ਸੰਗਤਾਂ ਦੇ ਨਾਲ ਬੈਠ ਕੇ ਵੇਖਿਆ ਗਿਆ। ਵਿਧਾਇਕ ਕੁਲਵੰਤ ਸਿੰਘ ਨੇ ਧਾਰਮਿਕ ਸਮਾਗਮ ਵਿੱਚ ਹਾਜ਼ਰੀ ਲਗਵਾਉਣ ਮੌਕੇ ਕਿਹਾ ਕਿ ਸ੍ਰੀ ਰਾਮ ਚੰਦਰ ਜੀ ਦੀ ਅਯੁੱਧਿਆ ‘ਚ ਮੂਰਤੀ ਸਥਾਪਨਾ ਨੂੰ ਲੈ ਕੇ ਪੂਰੇ ਪੰਜਾਬ ਵਿੱਚ ਖੁਸ਼ੀ ਭਰਿਆ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ। ਇਸ ਪ੍ਰੋਗਰਾਮ ਨੂੰ ਲੈ ਕੇ ਰਾਮ ਭਗਤਾਂ ਦੇ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਸ ਖੁਸ਼ੀ ਨੂੰ ਲੈ ਕੇ ਅੱਜ ਵੱਖ -ਵੱਖ ਥਾਵਾਂ ਤੇ ਸ਼ਰਧਾਲੂਆਂ ਵੱਲੋਂ ਲੰਗਰ ਲਗਾਏ ਜਾ ਰਹੇ ਹਨ ਅਤੇ ਮੰਦਰਾ ਦੇ ਵਿੱਚ ਰਾਮ ਕਥਾ ਕਰਵਾਈ ਗਈ ਹੈ। ਵਿਧਾਇਕ ਕੁਲਵੰਤ ਸਿੰਘ (MLA Kulwant Singh) ਨੇ ਕਿਹਾ ਕਿ ਸਭਨਾਂ ਧਰਮਾਂ ਦਾ ਬਰਾਬਰ ਸਤਿਕਾਰ ਕਰਨਾ ਚਾਹੀਦਾ ਹੈ, ਕਿਸੇ ਲਈ ਕੋਈ ਭੇਦ ਭਾਵ ਨਹੀਂ ਹੈ ਅਤੇ ਪੰਜਾਬ ਦੇ ਅੰਦਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਸਭਨਾ ਧਰਮਾਂ, ਫਿਰਕਿਆਂ ਤੋਂ ਉੱਪਰ ਉੱਠ ਕੇ ਸਭਨਾਂ ਦੇ ਬਰਾਬਰ ਕੰਮ ਕੀਤੇ ਜਾ ਰਹੇ ਹਨ। ਆਪ ਸਰਕਾਰ ਸਭ ਲਈ ਬਰਾਬਰ ਕੰਮ ਕਰ ਰਹੀ ਹੈ। ਉਹਨਾਂ ਕਿਹਾ ਕਿ ਅੱਜ ਸੱਤਨਰਾਇਣ ਮੰਦਰ ਮਟੌਰ ਵਿਖੇ ਰਾਮ ਭਗਤਾਂ ਦੇ ਨਾਲ ਬੈਠ ਕੇ ਸੰਗਤਾਂ ਅਯੁੱਧਿਆ ਵਿਖੇ ਚੱਲ ਰਹੇ ਪ੍ਰੋਗਰਾਮ ਵੇਖਿਆ ਹੈ ਅਤੇ ਪ੍ਰੋਗਰਾਮ ਦੇ ਦੌਰਾਨ ਸ਼ਰਧਾਲੂਆਂ ਦੇ ਚਿਹਰੇ ਤੇ ਬੇਹਦ ਸਕੂਨ ਅਤੇ ਤਸੱਲੀ ਸਾਫ ਝਲਕਦੀ ਸੀ, ਅਤੇ ਇਸ ਆਨੰਦਮਈ ਮਾਹੌਲ ਅਤੇ ਸਮੇਂ ਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ, ਇਸ ਮੌਕੇ ਤੇ ਮੰਦਰ ਕਮੇਟੀ ਦੇ ਅਹੁਦੇਦਾਰਾਂ ਦੀ ਤਰਫੋਂ ਵਿਧਾਇਕ ਕੁਲਵੰਤ ਸਿੰਘ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਤੇ ਮੰਦਰ ਕਮੇਟੀ ਪ੍ਰਧਾਨ -ਨਰਿੰਦਰ ਬਾਤਿਸ਼, ਸਾਬਕਾ ਕੌਂਸਲਰ-ਹਰਪਾਲ ਸਿੰਘ ਚੰਨਾ, ਜਸਪਾਲ ਮਟੌਰ, ਕੁਲਦੀਪ ਸਿੰਘ ਸਮਾਣਾ,ਡਾ. ਕੁਲਦੀਪ ਸਿੰਘ, ਬੰਤ ਸਿੰਘ ਸੁਹਾਣਾ, ਵੀ ਕੇ ਵੈਦ, ਅਤੇ ਵੱਡੀ ਗਿਣਤੀ ਵਿੱਚ ਰਾਮ ਭਗਤ ਹਾਜ਼ਰ ਸਨ। The post ਵਿਧਾਇਕ ਕੁਲਵੰਤ ਸਿੰਘ ਨੇ ਸੱਤਨਰਾਇਣ ਮੰਦਰ ਵਿਖੇ ਰਾਮ ਭਗਤਾਂ ਦੇ ਨਾਲ ਬੈਠ ਕੇ ਅਯੁੱਧਿਆ ਵਿਖੇ ਚੱਲ ਰਿਹਾ ਵੇਖਿਆ ਲਾਈਵ ਪ੍ਰੋਗਰਾਮ appeared first on TheUnmute.com - Punjabi News. Tags:
|
ਵਧਦੀ ਠੰਢ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦੀ ਛੁੱਟੀਆਂ 'ਚ ਕੀਤਾ ਵਾਧਾ Monday 22 January 2024 12:10 PM UTC+00 | Tags: breaking-news chandigarh chandigarh-school-education-department holidays latest-news news online-classes punjab-news school-holidays schools the-unmute-breaking-news winter ਚੰਡੀਗੜ੍ਹ, 22 ਜਨਵਰੀ 2024: ਚੰਡੀਗੜ੍ਹ ਸਕੂਲ ਸਿੱਖਿਆ ਵਿਭਾਗ ਨੇ ਵਧਦੀ ਠੰਢ ਦੇ ਮੱਦੇਨਜ਼ਰ ਚੰਡੀਗੜ੍ਹ ਸਕੂਲ ਸਿੱਖਿਆ ਪ੍ਰਸ਼ਾਸਨ ਨੇ ਸਕੂਲਾਂ (schools) ਵਿੱਚ ਸਰਦੀਆਂ ਦੀਆਂ ਛੁੱਟੀਆਂ 25 ਜਨਵਰੀ ਤੱਕ ਵਧਾ ਦਿੱਤੀਆਂ ਹਨ। ਪੰਜਵੀਂ ਜਮਾਤ ਤੱਕ ਸਕੂਲੀ ਬੱਚਿਆਂ ਦੀਆਂ ਆਨਲਾਈਨ ਕਲਾਸਾਂ ਲਗਾ ਸਕਦੇ ਹਨ। The post ਵਧਦੀ ਠੰਢ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦੀ ਛੁੱਟੀਆਂ ‘ਚ ਕੀਤਾ ਵਾਧਾ appeared first on TheUnmute.com - Punjabi News. Tags:
|
CM ਮਮਤਾ ਬੈਨਰਜੀ ਨੇ ਕੋਲਕਾਤਾ 'ਚ ਕੱਢੀ ਸਦਭਾਵਨਾ ਰੈਲੀ, ਸਾਰੇ ਧਰਮਾਂ ਦੇ ਲੋਕਾਂ ਨੇ ਕੀਤੀ ਸ਼ਮੂਲੀਅਤ Monday 22 January 2024 12:30 PM UTC+00 | Tags: breaking-news cm-mamata-banerjee kolkata news rally south-kolkata west-bengal ਚੰਡੀਗੜ੍ਹ, 22 ਜਨਵਰੀ 2024: ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ (CM Mamata Banerjee) ਨੇ ਅੱਜ ਕੋਲਕਾਤਾ ਵਿੱਚ ਸਦਭਾਵਨਾ ਰੈਲੀ ਕੱਢੀ। ਇਹ ਰੈਲੀ ਦੱਖਣੀ ਕੋਲਕਾਤਾ ਦੇ ਹਜ਼ਾਰਾ ਕਰਾਸਿੰਗ ਤੋਂ ਸ਼ੁਰੂ ਹੋਈ। ਇਸ ਵਿੱਚ ਸਾਰੇ ਧਰਮਾਂ ਦੇ ਲੋਕਾਂ ਨੇ ਸ਼ਮੂਲੀਅਤ ਕੀਤੀ। ਇਸ ਤੋਂ ਪਹਿਲਾਂ ਮਮਤਾ ਕੋਲਕਾਤਾ ਦੇ ਕਾਲੀਘਾਟ ਮੰਦਰ ਪਹੁੰਚੀ ਅਤੇ ਕਾਲੀ ਮਾਤਾ ਦੀ ਪੂਜਾ ਕੀਤੀ। ਮਮਤਾ ਨੇ ਇਸ ਮਾਰਗ ‘ਤੇ ਮਸਜਿਦਾਂ, ਚਰਚਾਂ ਅਤੇ ਗੁਰਦੁਆਰਿਆਂ ਸਮੇਤ ਵੱਖ-ਵੱਖ ਧਾਰਮਿਕ ਸਥਾਨਾਂ ਦਾ ਦੌਰਾ ਕੀਤਾ। ਰੈਲੀ ਵਿੱਚ ਟੀਐਮਸੀ ਵਰਕਰ ਪਾਰਟੀ ਦੇ ਝੰਡੇ ਅਤੇ ਰਾਸ਼ਟਰੀ ਝੰਡੇ ਲੈ ਕੇ ਜਾ ਰਹੇ ਹਨ। ਇਹ ਰੈਲੀ ਹਜ਼ਾਰਾ ਮੋੜ ਤੋਂ ਪਾਰਕ ਸਰਕਸ ਗਰਾਊਂਡ ਤੱਕ ਜਾਵੇਗੀ। The post CM ਮਮਤਾ ਬੈਨਰਜੀ ਨੇ ਕੋਲਕਾਤਾ ‘ਚ ਕੱਢੀ ਸਦਭਾਵਨਾ ਰੈਲੀ, ਸਾਰੇ ਧਰਮਾਂ ਦੇ ਲੋਕਾਂ ਨੇ ਕੀਤੀ ਸ਼ਮੂਲੀਅਤ appeared first on TheUnmute.com - Punjabi News. Tags:
|
CM ਮਨੋਹਰ ਲਾਲ 24 ਜਨਵਰੀ ਨੂੰ ਹਰਿਆਣਾ 'ਚ 60 ਛੱਪੜਾਂ ਦਾ ਕਰਨਗੇ ਉਦਘਾਟਨ Monday 22 January 2024 12:50 PM UTC+00 | Tags: breaking-news cm-manohar-lal fatehabad haryana haryana-ponds modi news ponds ਚੰਡੀਗੜ, 22 ਜਨਵਰੀ 2024: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਹਰ ਵਿਜ਼ਨ ਅਤੇ ਟੀਚੇ ਨੂੰ ਦੇਸ਼ ਵਿੱਚ ਸਭ ਤੋਂ ਪਹਿਲਾਂ ਲਾਗੂ ਕਰਨ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਚੁੱਕੇ ਹਨ, ਜਿਸਦੀ ਚਰਚਾ ਖੁਦ ਪ੍ਰਧਾਨ ਮੰਤਰੀ ਮੋਦੀ ਨੇ ਜਨਤਕ ਮੰਚਾਂ ਅਤੇ ਆਪਣੀ ਮਨ ਕੀ ਬਾਤ ਵਿੱਚ ਪ੍ਰੋਗਰਾਮ ਵਿੱਚ ਕੀਤਾ ਜਾਂਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਹੋਰ ਰਾਜਾਂ ਨੂੰ ਵੀ ਹਰਿਆਣਾ ਦੀ ਨਕਲ ਕਰਨ ਦੀ ਸਲਾਹ ਦਿੱਤੀ। ਇਸੇ ਲੜੀ ਵਿੱਚ ਪ੍ਰਧਾਨ ਮੰਤਰੀ ਦੇ ਅੰਮ੍ਰਿਤ ਸਰੋਵਰ ਮਿਸ਼ਨ ਨੂੰ ਫਲਦਾਇਕ ਬਣਾਉਣ ਲਈ ਮੁੱਖ ਮੰਤਰੀ ਮਨੋਹਰ ਲਾਲ ਨੇ ਸਾਲ ਵਿੱਚ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਸੋਨੀਪਤ ਜ਼ਿਲ੍ਹੇ ਦੇ ਨਾਹਰਾ ਪਿੰਡ ਦੇ ਗੰਗੇਸ਼ਵਰ ਛੱਪੜਾਂ ਤੋਂ ਸੂਬੇ ਦੇ 111 ਛੱਪੜਾਂ (ponds) ਦੇ ਨਵੀਨੀਕਰਨ ਅਤੇ ਸੁੰਦਰੀਕਰਨ ਦੀ ਸ਼ੁਰੂਆਤ ਕੀਤੀ ਸੀ। 2022। ਇਸੇ ਲੜੀ ਤਹਿਤ 24 ਜਨਵਰੀ, 2024 ਨੂੰ ਮੁੱਖ ਮੰਤਰੀ ਫਤਿਹਾਬਾਦ ਜ਼ਿਲ੍ਹੇ ਦੇ ਪਿੰਡ ਦੁਲਤ ਤੋਂ ਸੂਬੇ ਦੇ 60 ਹੋਰ ਅੰਮ੍ਰਿਤ ਸਰੋਵਰ ਛੱਪੜਾਂ ਦੇ ਸੁੰਦਰੀਕਰਨ ਦਾ ਉਦਘਾਟਨ ਕਰਨਗੇ, ਜਿਨ੍ਹਾਂ ਵਿੱਚ ਭਿਵਾਨੀ ਵਿੱਚ 3, ਚਰਖੀ ਦਾਦਰੀ ਵਿੱਚ 6, ਝੱਜਰ ਵਿੱਚ 6, ਨੂਹ ਵਿੱਚ 7 ਸ਼ਾਮਲ ਹਨ। , ਫਤਿਹਾਬਾਦ, ਹਿਸਾਰ ਵਿੱਚ 31, ਕੇ4, ਕੈਥਲ, ਪਲਵਲ ਅਤੇ ਪੰਚਕੂਲਾ ਤੋਂ ਇੱਕ-ਇੱਕ ਅੰਮ੍ਰਿਤ ਸਰੋਵਰ ਸ਼ਾਮਲ ਹਨ। ਪਾਣੀ ਦੀ ਸੰਭਾਲ ਦੇ ਮੱਦੇਨਜ਼ਰ, ਪ੍ਰਧਾਨ ਮੰਤਰੀ ਦੁਆਰਾ ਅੰਮ੍ਰਿਤ ਸਰੋਵਰ ਮਿਸ਼ਨ ਨਾਮ ਦੀ ਇੱਕ ਨਵੀਂ ਪਹਿਲਕਦਮੀ ਸ਼ੁਰੂ ਕੀਤੀ ਗਈ ਸੀ। ਇਸ ਮਿਸ਼ਨ ਦਾ ਉਦੇਸ਼ ਅਜ਼ਾਦੀ ਦੇ ਅੰਮ੍ਰਿਤ ਮਹੋਤਸਵ ਤਹਿਤ ਦੇਸ਼ ਦੇ ਹਰੇਕ ਜ਼ਿਲ੍ਹੇ ਵਿੱਚ 75 ਅੰਮ੍ਰਿਤ ਸਰੋਵਰਾਂ ਦਾ ਵਿਕਾਸ ਅਤੇ ਪੁਨਰ ਸੁਰਜੀਤ ਕਰਨਾ ਹੈ। ਹਰਿਆਣਾ ਵਿੱਚ ਪੇਂਡੂ ਖੇਤਰਾਂ ਵਿੱਚ 18,748 ਛੱਪੜ ਅਤੇ ਸ਼ਹਿਰੀ ਖੇਤਰਾਂ ਵਿੱਚ 901 ਛੱਪੜ ਹਨ। ਪ੍ਰਧਾਨ ਮੰਤਰੀ ਦੇ ਮਿਸ਼ਨ ਅਨੁਸਾਰ ਅੰਮ੍ਰਿਤ ਸਰੋਵਰ ਮਿਸ਼ਨ ਤਹਿਤ ਹਰਿਆਣਾ ਦੇ 22 ਜ਼ਿਲ੍ਹਿਆਂ ਵਿੱਚ 1650 ਛੱਪੜ (ponds) ਬਣਾਉਣ ਦਾ ਟੀਚਾ ਰੱਖਿਆ ਗਿਆ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਮੁੱਖ ਮੰਤਰੀ ਨੇ ਸਭ ਤੋਂ ਪਹਿਲਾਂ ਹਰਿਆਣਾ ਛੱਪੜ ਅਤੇ ਵੇਸਟ ਵਾਟਰ ਮੈਨੇਜਮੈਂਟ ਅਥਾਰਟੀ ਦਾ ਗਠਨ ਕੀਤਾ ਹੈ, ਜੋ ਇਸ ਦਿਸ਼ਾ ਵਿੱਚ ਲਗਾਤਾਰ ਤੇਜ਼ੀ ਨਾਲ ਕੰਮ ਕਰ ਰਿਹਾ ਹੈ। ਮੁੱਖ ਮੰਤਰੀ ਮਨੋਹਰ ਲਾਲ ਖੁਦ ਪਾਣੀ ਦੀ ਸੰਭਾਲ ਪ੍ਰਤੀ ਗੰਭੀਰ ਹਨ। ਕੋਰੋਨਾ ਦੇ ਸਮੇਂ ਦੌਰਾਨ, ਉਸਨੇ ਮੇਰੀ ਪਾਣੀ-ਮੇਰੀ ਵਿਰਾਸਤ ਨਾਮ ਦੀ ਇੱਕ ਵਿਲੱਖਣ ਯੋਜਨਾ ਬਣਾਈ, ਜਿਸਦਾ ਉਦੇਸ਼ ਆਉਣ ਵਾਲੀਆਂ ਪੀੜ੍ਹੀਆਂ ਲਈ ਜ਼ਮੀਨ ਦੇ ਨਾਲ-ਨਾਲ ਪਾਣੀ ਨੂੰ ਵਿਰਾਸਤ ਵਜੋਂ ਛੱਡਣਾ ਹੈ। ਸਕੀਮ ਦਾ ਅਸਰ ਜ਼ਮੀਨ ‘ਤੇ ਵੀ ਨਜ਼ਰ ਆ ਰਿਹਾ ਹੈ। ਸੂਬੇ ਵਿੱਚ ਝੋਨੇ ਦੀ ਖੇਤੀ ਵਾਲੇ ਜ਼ਿਲ੍ਹਿਆਂ ਦੇ ਕਿਸਾਨਾਂ ਨੇ ਇਸ ਯੋਜਨਾ ਨੂੰ ਬਹੁਤ ਪਸੰਦ ਕੀਤਾ ਅਤੇ ਉਨ੍ਹਾਂ ਨੇ ਸਵੈ-ਇੱਛਾ ਨਾਲ ਇੱਕ ਲੱਖ ਏਕੜ ਤੋਂ ਵੱਧ ਖੇਤਰ ਵਿੱਚ ਝੋਨੇ ਦੀ ਫ਼ਸਲ ਦੀ ਬਜਾਏ ਹੋਰ ਫ਼ਸਲਾਂ ਨੂੰ ਅਪਣਾਇਆ ਹੈ। ਇੰਨਾ ਹੀ ਨਹੀਂ ਮੁੱਖ ਮੰਤਰੀ ਨੇ ਝੋਨੇ ਦੀ ਥਾਂ ਹੋਰ ਬਦਲਵੀਂ ਫ਼ਸਲਾਂ ਅਪਣਾਉਣ ਵਾਲੇ ਕਿਸਾਨਾਂ ਨੂੰ 7 ਹਜ਼ਾਰ ਰੁਪਏ ਪ੍ਰਤੀ ਏਕੜ ਦੀ ਵਿੱਤੀ ਗਰਾਂਟ ਦੇਣ ਦੀ ਸਕੀਮ ਵੀ ਲਾਗੂ ਕੀਤੀ ਹੈ। ਇਸ ਤੋਂ ਇਲਾਵਾ ਡੀਐਸਆਰ (ਸਿੱਧੀ ਬਿਜਾਈ) ਤਕਨੀਕ ਰਾਹੀਂ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 4 ਹਜ਼ਾਰ ਰੁਪਏ ਪ੍ਰਤੀ ਏਕੜ ਦੀ ਗਰਾਂਟ ਦਿੱਤੀ ਜਾਂਦੀ ਹੈ। ਮਨਰੇਗਾ ਤਹਿਤ ਅੰਮ੍ਰਿਤ ਸਰੋਵਰ ਮਿਸ਼ਨ ਤਹਿਤ ਛੱਪੜ ਪੁੱਟੇ ਜਾਂਦੇ ਹਨ ਅਤੇ ਪਿੰਡ ਵਾਸੀਆਂ ਨੂੰ ਕੰਮ ਦਿੱਤਾ ਜਾਂਦਾ ਹੈ। ਇਹ ਸਕੀਮ ਪਿੰਡ ਵਾਸੀਆਂ ਨੂੰ ਕੰਮ ਦੇਣ ਵਿੱਚ ਵੀ ਕਾਰਗਰ ਸਾਬਤ ਹੋਈ ਹੈ। ਪਿਛਲੇ ਸਮੇਂ ਵਿੱਚ ਰਾਜ ਵਿੱਚ 1207 ਪੇਂਡੂ ਛੱਪੜਾਂ ਦਾ ਨਵੀਨੀਕਰਨ ਅਤੇ ਸੁੰਦਰੀਕਰਨ ਕੀਤਾ ਗਿਆ ਹੈ। ਹਰਿਆਣਾ ਨੇ ਅੰਮ੍ਰਿਤ ਸਰੋਵਰ ਮਿਸ਼ਨ ਦੇ ਤਹਿਤ ਛੱਪੜਾਂ ਦੇ ਨਵੀਨੀਕਰਨ ਅਤੇ ਵਿਕਾਸ ਦਾ ਟੀਚਾ ਪੂਰਾ ਕਰ ਲਿਆ ਹੈ। ਇਸ ਯੋਜਨਾ ਤਹਿਤ ਸੂਬੇ ਦੇ 22 ਜ਼ਿਲ੍ਹਿਆਂ ਵਿੱਚ 1650 ਛੱਪੜਾਂ ਦਾ ਵਿਕਾਸ ਕੀਤਾ ਜਾਣਾ ਸੀ ਪਰ ਹਰਿਆਣਾ ਵਿੱਚ 2082 ਛੱਪੜਾਂ ਨੂੰ ਮੁੜ ਸੁਰਜੀਤ ਕੀਤਾ ਗਿਆ ਹੈ। ਮਿਸ਼ਨ ਤਹਿਤ ਛੱਪੜਾਂ ਨੂੰ ਤਿੰਨ ਸ਼੍ਰੇਣੀਆਂ ਅੰਮ੍ਰਿਤ, ਅੰਮ੍ਰਿਤ ਪਲੱਸ ਅਤੇ ਅੰਮ੍ਰਿਤ ਪਲੱਸ-ਪਲੱਸ ਵਿੱਚ ਵੰਡਿਆ ਗਿਆ ਹੈ। ਸ਼ੁਰੂਆਤੀ ਪੜਾਅ ਵਿੱਚ ਛੱਪੜਾਂ ਵਿੱਚੋਂ ਪਾਣੀ ਕੱਢਣਾ, ਗਾਰ ਕੱਢਣਾ, ਟੋਇਆਂ ਦੇ ਕਿਨਾਰਿਆਂ ਦੀ ਖੁਦਾਈ ਅਤੇ ਮਜ਼ਬੂਤੀ ਸ਼ਾਮਲ ਹੈ। ਦੂਜੇ ਪੜਾਅ ਵਿੱਚ ਪੌਦੇ ਲਗਾਉਣਾ, ਫੁੱਟਪਾਥ ਬਣਾਉਣਾ, ਡੀਸਿਲਟਿੰਗ, ਕੰਡਿਆਲੀ ਤਾਰ, ਬੈਂਚ, ਸੋਲਰ ਲਾਈਟਾਂ ਅਤੇ ਪਸ਼ੂਆਂ ਲਈ ਆਸਰਾ ਬਣਾਉਣ ਦੇ ਕੰਮ ਕਰਵਾਏ ਜਾਣਗੇ। ਤੀਜੇ ਪੜਾਅ ਵਿੱਚ, ਅੰਮ੍ਰਿਤ ਪਲੱਸ-ਪਲੱਸ ਸਕੀਮ ਤਹਿਤ 110 ਛੱਪੜਾਂ ਵਿੱਚ ਵਾਧੂ ਆਨ-ਸਾਈਟ ਗਤੀਵਿਧੀਆਂ ਕੀਤੀਆਂ ਗਈਆਂ ਹਨ। ਇਨ੍ਹਾਂ ਛੱਪੜਾਂ ਵਿੱਚ ਮੱਛੀ ਪਾਲਣ ਸਮੇਤ ਹੋਰ ਕਈ ਗਤੀਵਿਧੀਆਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ, ਜਿਸ ਨਾਲ ਪੇਂਡੂ ਅਰਥਚਾਰੇ ਨੂੰ ਆਤਮ-ਨਿਰਭਰ ਬਣਾਇਆ ਜਾਵੇਗਾ। The post CM ਮਨੋਹਰ ਲਾਲ 24 ਜਨਵਰੀ ਨੂੰ ਹਰਿਆਣਾ ‘ਚ 60 ਛੱਪੜਾਂ ਦਾ ਕਰਨਗੇ ਉਦਘਾਟਨ appeared first on TheUnmute.com - Punjabi News. Tags:
|
ਮੁੱਖ ਚੋਣ ਅਫਸਰ ਵੱਲੋਂ ਸਿਆਸੀ ਪਾਰਟੀਆਂ ਨਾਲ ਬੈਠਕ, ਵੋਟਰ ਸੂਚੀਆਂ (ਬਿਨਾਂ ਫੋਟੋ) ਦੀ ਸੀਡੀਜ਼ ਦਿੱਤੀਆਂ Monday 22 January 2024 02:05 PM UTC+00 | Tags: aam-aadmi-party breaking-news ceo-punjab cm-bhagwant-mann election news punjab ਚੰਡੀਗੜ੍ਹ, 22 ਜਨਵਰੀ 2024: ਪੰਜਾਬ ਦੇ ਮੁੱਖ ਚੋਣ ਅਫਸਰ ਸਿਬਿਨ ਸੀ. ਵੱਲੋਂ ਪੰਜਾਬ ਦੀਆਂ ਸਮੂਹ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨਾਲ ਇਕ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਮੁੱਖ ਚੋਣ ਅਫਸਰ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਪੰਜਾਬ ਰਾਜ ਦੀ ਫੋਟੋ ਵੋਟਰ ਸੂਚੀਆਂ (ਬਿਨਾਂ ਫੋਟੋ) ਦੀਆਂ ਸੀਡੀਜ਼ ਦਿੱਤੀਆਂ ਗਈਆਂ। ਸਿਬਿਨ ਸੀ. ਨੇ ਦੱਸਿਆ ਕਿ ਫੋਟੋ ਵੋਟਰ ਸੂਚੀਆਂ ਦੀ ਹਾਰਡ ਕਾਪੀ (ਫੋਟੋ ਸਮੇਤ) ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ, ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਅਤੇ ਬੀ.ਐਲ.ਓਜ਼ ਪਾਸ ਵੇਖਣ ਲਈ ਉਪਲੱਬਧ ਹਨ। ਉਨ੍ਹਾਂ ਦੱਸਿਆ ਕਿ 22 ਜਨਵਰੀ 2024 ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਤੱਕ ਪੰਜਾਬ ਵਿਚ ਕੁੱਲ ਵੋਟਰਾਂ ਦੀ ਗਿਣਤੀ 2 ਕਰੋੜ 12 ਲੱਖ 31 ਹਜ਼ਾਰ 916 ਹੈ। ਜਿਨ੍ਹਾਂ ਵਿੱਚੋਂ ਮਰਦ 1,11,75,220, ਔਰਤਾਂ 1,00,55,946 ਤੀਜਾ ਲਿੰਗ 750, ਐਨ.ਆਰ.ਆਈ 1595, ਦਿਵਿਆਂਗ ਵੋਟਰ 1,65,410 ਅਤੇ ਸਰਵਿਸ ਵੋਟਰ 1,06,635 ਹਨ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਵਿੱਚ ਕੁੱਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ 24,433 ਹੈ। ਜਿਸ ਵਿੱਚ ਸ਼ਹਿਰੀ ਪੋਲਿੰਗ ਸਟੇਸ਼ਨਾਂ ਦੀ ਗਿਣਤੀ 7648 ਅਤੇ ਪੇਂਡੂ ਪੋਲਿੰਗ ਸਟੇਸ਼ਨਾਂ ਦੀ ਗਿਣਤੀ 16,785 ਹੈ। ਸਾਰੇ ਪੋਲਿੰਗ ਸਟੇਸ਼ਨ ਵੋਟਰਾਂ ਦੀ ਸਹੂਲਤ ਲਈ ਗਰਾਊਂਡ ਫਲੋਰ ਉੱਤੇ ਬਣਾਏ ਗਏ ਹਨ। ਕਿਸੇ ਵੀ ਵੋਟਰ ਨੂੰ ਵੋਟ ਪਾਉਣ ਲਈ ਪੋਲਿੰਗ ਸਟੇਸ਼ਨ ਦੀ ਦੂਰੀ 2 ਕਿਲੋਮੀਟਰ ਤੋਂ ਜ਼ਿਆਦਾ ਨਹੀਂ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਈ.ਵੀ.ਐਮ ਜਾਗਰੂਕਤਾ ਅਤੇ ਵੋਟਰ ਟਰਨਆਉਟ ਵਧਾਉਣ ਲਈ 3 ਵੈਨਾਂ ਚਲਾਈਆਂ ਗਈਆਂ ਹਨ। ਇਨ੍ਹਾਂ ਵੈਨਾਂ ਰਾਹੀਂ ਈ.ਵੀ.ਐਮ/ਵੀ.ਵੀ.ਪੈਟ ਮਸ਼ੀਨਾਂ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਰਿਹਾ ਹੈ। ਮੀਟਿੰਗ ਦੌਰਾਨ ਸਿਆਸੀ ਪਾਰਟੀਆਂ ਦੇ ਨੁਮਾਇੰਦੀਆਂ ਨੂੰ ਬੇਨਤੀ ਕੀਤੀ ਗਈ ਕਿ ਉਹ ਹਰ ਇਕ ਪੋਲਿੰਗ ਸਟੇਸ਼ਨ 'ਤੇ ਆਪਣੇ ਆਪਣੇ ਬੂਥ ਲੈਵਲ ਏਜੰਟ ਨਿਯੁਕਤ ਕਰਨ ਤਾਂ ਜੋ ਚੋਣਾਂ ਨੂੰ ਪਾਰਦਰਸ਼ੀ ਢੰਗ ਨਾਲ ਮੁਕੰਮਲ ਕੀਤਾ ਜਾ ਸਕੇ। ਮੀਟਿੰਗ ਵਿੱਚ ਉਪ ਮੁੱਖ ਚੋਣ ਅਫਸਰ ਭਾਰਤ ਭੂਸ਼ਨ ਬਾਂਸਲ ਅਤੇ ਚੋਣ ਅਫਸਰ ਅੰਜੂ ਬਾਲਾ ਵੀ ਹਾਜ਼ਰ ਸਨ। The post ਮੁੱਖ ਚੋਣ ਅਫਸਰ ਵੱਲੋਂ ਸਿਆਸੀ ਪਾਰਟੀਆਂ ਨਾਲ ਬੈਠਕ, ਵੋਟਰ ਸੂਚੀਆਂ (ਬਿਨਾਂ ਫੋਟੋ) ਦੀ ਸੀਡੀਜ਼ ਦਿੱਤੀਆਂ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਦਾ ਫੈਸਲਾ, ਸੜਕ ਹਾਦਸੇ ਦੇ ਪੀੜਤਾਂ ਨੂੰ ਹਸਪਤਾਲ ਲੈ ਕੇ ਜਾਣ ਵਾਲੇ ਨੂੰ 2000 ਰੁਪਏ ਨਾਲ ਸਨਮਾਨਿਤ ਕੀਤਾ ਜਾਵੇਗਾ Monday 22 January 2024 02:11 PM UTC+00 | Tags: accident breaking-news dr-balbir-singh farishtey-scheme news punjab-government road-accident the-unmute-breaking-news ਚੰਡੀਗੜ੍ਹ, 22 ਜਨਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਮੁੱਖ 'ਫਰਿਸ਼ਤੇ ਸਕੀਮ', ਜਿਸ ਤਹਿਤ ਸੜਕ ਹਾਦਸਿਆਂ (accident) ਦੇ ਪੀੜਤਾਂ ਦਾ ਮੁਫਤ ਇਲਾਜ ਕੀਤਾ ਜਾਵੇਗਾ, ਦੇ ਮੱਦੇਨਜ਼ਰ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਸੋਮਵਾਰ ਨੂੰ ਸਾਰੇ ਪ੍ਰਾਈਵੇਟ ਹਸਪਤਾਲਾਂ ਨੂੰ ਇਸ ਲੋਕ ਪੱਖੀ ਯੋਜਨਾ ਵਾਸਤੇ ਰਜਿਸਟਰ ਕਰਨ ਲਈ ਕਿਹਾ ਤਾਂ ਜੋ ਸੜਕੀ ਹਾਦਸਿਆਂ ਦਾ ਸ਼ਿਕਾਰ ਹੋਏ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਣ । ਉਨ੍ਹਾਂ ਕਿਹਾ ,"ਅਸੀਂ ਸੜਕ ਹਾਦਸਾ ਪੀੜਤਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ 'ਗੋਲਡਨ ਆਵਰ' ਦੀ ਵੱਧ ਤੋਂ ਵੱਧ ਤੇ ਸੁਚੱਜੀ ਵਰਤੋਂ ਕਰਨਾ ਚਾਹੁੰਦੇ ਹਾਂ ਅਤੇ ਪੰਜਾਬ ਸਰਕਾਰ ਵੱਲੋਂ ਬਿਨਾਂ ਕੌਮੀਅਤ, ਜਾਤ-ਪਾਤ ਜਾਂ ਸਮਾਜਿਕ-ਆਰਥਿਕ ਸਥਿਤੀ ਦੇ ਭੇਦਭਾਵ ਤੋਂ ਸਾਰੇ ਸੜਕ ਹਾਦਸਾ (accident) ਪੀੜਤਾਂ ਦਾ ਨੇੜਲੇ ਹਸਪਤਾਲਾਂ ਸਮੇਤ ਪ੍ਰਾਈਵੇਟ ਹਸਪਤਾਲਾਂ ਵਿੱਚ ਮੁਫਤ ਇਲਾਜ ਯਕੀਨੀ ਬਣਾਇਆ ਜਾਵੇਗਾ। ਜ਼ਿਕਰਯੋਗ ਹੈ ਕਿ 'ਗੋਲਡਨ ਆਵਰ ' ਸੜਕ ਦੁਰਘਟਨਾ ਤੋਂ ਬਾਅਦ ਪਹਿਲਾ ਮਹੱਤਵਪੂਰਨ ਘੰਟਾ ਹੁੰਦਾ ਹੈ, ਜਿਸ ਦੌਰਾਨ ਜੇਕਰ ਕਿਸੇ ਗੰਭੀਰ ਜ਼ਖਮੀ ਵਿਅਕਤੀ ਨੂੰ ਬਣਦੀ ਦੇਖਭਾਲ ਮਿਲ ਜਾਵੇ, ਤਾਂ ਉਸਦੇ ਬਚਣ ਦੀ ਸੰਭਾਵਨਾ ਬਹੁਤ ਵੱਧ ਜਾਂਦੀ ਹੈ। ਡਾ: ਬਲਬੀਰ ਸਿੰਘ ਨੇ ਨਿੱਜੀ ਸਿਹਤ ਸੰਭਾਲ ਸੰਸਥਾਵਾਂ ਤੋਂ ਸਹਾਇਤਾ ਦੀ ਲੋੜ 'ਤੇ ਜ਼ੋਰ ਦਿੰਦੇ ਹੋਏ, ਰਾਜ ਭਰ ਦੇ ਹਸਪਤਾਲਾਂ, ਖਾਸ ਤੌਰ 'ਤੇ ਟਰਸ਼ਰੀ ਅਤੇ ਸੈਕੰਡਰੀ ਦੇਖਭਾਲ ਪ੍ਰਦਾਨ ਕਰਨ ਵਾਲੇ ਹਸਪਤਾਲਾਂ ਨੂੰ ਕੀਮਤੀ ਜਾਨਾਂ ਬਚਾਉਣ ਲਈ ਇਸ ਸਕੀਮ ਨਾਲ ਜੁੜਨ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਸੂਚੀਬੱਧ ਹਸਪਤਾਲਾਂ ਨੂੰ ਰਾਸ਼ਟਰੀ ਸਿਹਤ ਅਥਾਰਟੀ ਦੁਆਰਾ ਪਰਿਭਾਸ਼ਿਤ ਐਚਬੀਪੀ 2.2 ਪੈਕੇਜ ਦਰਾਂ ਦੇ ਅਨੁਸਾਰ ਮੁਆਵਜ਼ਾ ਦਿੱਤਾ ਜਾਵੇਗਾ। ਰਾਜ ਸਿਹਤ ਏਜੰਸੀ ਨੇ ਸੜਕ ਹਾਦਸਦਾ ਪੀੜਤਾਂ ਦੇ ਇਲਾਜ ਲਈ 52 ਪੈਕੇਜਾਂ ਦੀ ਸ਼ਨਾਖਤ ਕੀਤੀ ਹੈ। ਜ਼ਿਕਰਯੋਗ ਹੈ ਕਿ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐੱਮ.ਏ.) ਪੰਜਾਬ ਪਹਿਲਾਂ ਹੀ ਇਸ ਯੋਜਨਾ ਦਾ ਹਿੱਸਾ ਬਣ ਕੇ ਇਸ ਨੇਕ ਕਾਰਜ ਲਈ ਸਹਿਯੋਗ ਦੇ ਚੁੱਕਾ ਹੈ। ਸਿਹਤ ਮੰਤਰੀ ਨੇ ਬਾਕੀ ਹਸਪਤਾਲਾਂ ਨੂੰ ਵੀ ਅੱਗੇ ਆਉਣ ਅਤੇ ਇਸ ਸਕੀਮ ਅਧੀਨ ਰਜਿਸਟਰਡ ਹੋਣ ਲਈ ਸੱਦਾ ਦਿੱਤਾ। ਉਨ੍ਹਾਂ ਨੂੰ ਰਜਿਸਟਰੇਸ਼ਨ ਸੰਬੰਧੀ ਕਿਸੇ ਵੀ ਸਵਾਲ ਲਈ ਆਪਣੇ ਸਬੰਧਤ ਜ਼ਿਲ੍ਹੇ ਦੇ ਸਿਵਲ ਸਰਜਨਾਂ ਨਾਲ ਸੰਪਰਕ ਕਰਨ ਦੀ ਸਲਾਹ ਦਿੱਤੀ। ਬਲਬੀਰ ਸਿੰਘ ਨੇ ਕਿਹਾ, "ਹੁਣ ਤੱਕ ਰਾਜ ਦੇ 384 ਹਸਪਤਾਲ ਫਰਿਸ਼ਤੇ ਸਕੀਮ ਤਹਿਤ ਰਜਿਸਟਰਡ ਹੋ ਚੁੱਕੇ ਹਨ, ਜਿਨ੍ਹਾਂ ਵਿੱਚੋਂ 146 ਸਰਕਾਰੀ ਹਸਪਤਾਲ ਅਤੇ 238 ਪ੍ਰਾਈਵੇਟ ਹਸਪਤਾਲ ਹਨ। ਅਗਾਮੀ ਪ੍ਰਮੁੱਖ ਫਰਿਸ਼ਤੇ ਸਕੀਮ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਸੜਕ ਹਾਦਸੇ ਦੇ ਪੀੜਤ ਨੂੰ ਇਲਾਜ ਲਈ ਹਸਪਤਾਲ ਲਿਜਾਣ ਵਾਲੇ ਵਿਅਕਤੀ ਨੂੰ 2000 ਰੁਪਏ ਨਾਲ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਦੋਂ ਤੱੱਕ ਪੁਲੀਸ ਵੱਲੋਂ ਕਿਸੇ ਕਿਸਮ ਦੀ ਕੋਈ ਪੁੱਛਗਿੱਛ ਨਹੀਂ ਕੀਤੀ ਜਾਵੇਗੀ ਜਦੋਂ ਤੱਕ ਸੜਕ ਦੁਰਘਟਨਾ ਦੇ ਸ਼ਿਕਾਰ ਨੂੰ ਹਸਪਤਾਲ ਲੈ ਕੇ ਆਇਆ ਵਿਅਕਤੀ ਖੁਦ ਚਸ਼ਮਦੀਦ ਗਵਾਹ ਬਣਨ ਦੀ ਇੱਛਾ ਨਹੀਂ ਪ੍ਰਗਟਾਉਂਦਾ । ਜ਼ਿਕਰਯੋਗ ਹੈ ਇਹ ਸਕੀਮ ਵੱਖ-ਵੱਖ ਮਾਮਲਿਆਂ ਵਿੱਚ ਜਾਰੀ ਮਾਨਯੋਗ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਨਾਲ ਮੇਲ ਖਾਂਦੀ ਹੈ, ਜੋ ਜਨਤਾ ਨੂੰ ਦੁਰਘਟਨਾ ਪੀੜਤਾਂ ਨੂੰ ਨਜ਼ਦੀਕੀ ਸਰਕਾਰੀ ਜਾਂ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਲਿਆਉਣ ਦੀ ਅਪੀਲ ਕਰਦੀ ਹੈ। The post ਪੰਜਾਬ ਸਰਕਾਰ ਦਾ ਫੈਸਲਾ, ਸੜਕ ਹਾਦਸੇ ਦੇ ਪੀੜਤਾਂ ਨੂੰ ਹਸਪਤਾਲ ਲੈ ਕੇ ਜਾਣ ਵਾਲੇ ਨੂੰ 2000 ਰੁਪਏ ਨਾਲ ਸਨਮਾਨਿਤ ਕੀਤਾ ਜਾਵੇਗਾ appeared first on TheUnmute.com - Punjabi News. Tags:
|
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਉਸਾਰੀ ਮਜ਼ਦੂਰਾਂ ਨੂੰ ਕਿਰਤ ਕਾਨੂੰਨਾਂ ਸਬੰਧੀ ਜਾਗਰੂਕਤਾ ਪ੍ਰੋਗਰਾਮ Monday 22 January 2024 02:15 PM UTC+00 | Tags: awareness-program breaking-news labour-laws latest-news punjab-state-legal-services-authority the-unmute-breaking-news ਐਸ.ਏ.ਐਸ. ਨਗਰ 22 ਜਨਵਰੀ 2024; ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਜਾਰੀ ਹਦਾਇਤਾਂ ਅਧੀਨ ਅਤੇ ਸ੍ਰੀ ਹਰਪਾਲ ਸਿੰਘ, ਜਿਲ੍ਹਾ ਅਤੇ ਸੈਸ਼ਨਜ਼ ਜੱਜ, ਐਸ.ਏ.ਐਸ. ਨਗਰ ਦੀ ਅਗਵਾਈ ਅਧੀਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਕਿਰਤ ਵਿਭਾਗ, ਪੰਜਾਬ ਦੇ ਸਹਿਯੋਗ ਨਾਲ ਉਸਾਰੀ ਮਜ਼ਦੂਰਾਂ ਨੂੰ ਕਿਰਤ ਕਾਨੂੰਨਾਂ ਸਬੰਧੀ ਜਾਗਰੂਕ ਕਰਨ ਲਈ ਸੈਕਟਰ 82, ਮੋਹਾਲੀ ਵਿਖੇ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਮਨਜਿੰਦਰ ਸਿੰਘ, ਜਿਲ੍ਹਾ ਅਤੇ ਸੈਸ਼ਨਜ਼ ਜੱਜ—ਕਮ—ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀਮਤੀ ਸਿਮ੍ਰਤੀ ਧੀਰ, ਵਧੀਕ ਜਿਲ੍ਹਾ ਅਤੇ ਸੈਸ਼ਨਜ਼ ਜੱਜ—ਕਮ—ਵਧੀਕ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਸ੍ਰੀਮਤੀ ਸੁਰਭੀ ਪਰਾਸ਼ਰ, ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ—ਕਮ—ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਭਾਗ ਲਿਆ ਗਿਆ। ਮਨਜਿੰਦਰ ਸਿੰਘ, ਮੈਂਬਰ ਸਕੱਤਰ ਵਲੋਂ ਮਜ਼ਦੂਰਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਦੀ ਰੱਖਿਆ ਅਤੇ ਭਲਾਈ ਲਈ ਬਣਾਏ ਗਏ ਕਾਨੂੰਨਾਂ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਸ੍ਰੀਮਤੀ ਸੁਰਭੀ ਪਰਾਸ਼ਰ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਵਿਦਿਆਰਥੀਆਂ ਨੂੰ ਮਜ਼ਦੂਰਾਂ ਨੂੰ ਦਿੱਤੀ ਜਾਂਦੀ ਮੁਫਤ ਕਾਨੂੰਨੀ ਸਹਾਇਤਾ, ਅਪਰਾਧ ਪੀੜ੍ਹਤ ਮੁਆਵਜ਼ਾ ਸਕੀਮਾਂ ਅਤੇ ਏ.ਡੀ.ਆਰ. ਮੈਕਾਨਿਜ਼ਮ ਸਬੰਧੀ ਜਾਣਕਾਰੀ ਦਿੱਤੀ ਗਈ। The post ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਉਸਾਰੀ ਮਜ਼ਦੂਰਾਂ ਨੂੰ ਕਿਰਤ ਕਾਨੂੰਨਾਂ ਸਬੰਧੀ ਜਾਗਰੂਕਤਾ ਪ੍ਰੋਗਰਾਮ appeared first on TheUnmute.com - Punjabi News. Tags:
|
ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰਤ ਦਿਹਾੜੇ ਲਈ ਸੱਭਿਆਚਾਰਕ ਪੇਸ਼ਕਾਰੀਆਂ ਦੀ ਹੋਈ ਰਿਹਸਲ Monday 22 January 2024 02:24 PM UTC+00 | Tags: breaking-news news republic-day sri-anandpur-sahib ਸ੍ਰੀ ਅਨੰਦਪੁਰ ਸਾਹਿਬ 22 ਜਨਵਰੀ 2024: ਉਪ ਮੰਡਲ ਪੱਧਰ ਦਾ ਗਣਤੰਤਰਤਾ ਦਿਵਸ (Republic Day) ਸ੍ਰੀ ਅਨੰਦਪੁਰ ਸਾਹਿਬ ਦੇ ਚਰਨ ਗੰਗਾ ਸਟੇਡੀਅਮ ਵਿਚ ਉਤਸ਼ਾਹ ਨਾਲ ਮਨਾਇਆ ਜਾਵੇਗਾ, ਜਿਸ ਦੇ ਲਈ 23 ਜਨਵਰੀ ਨੂੰ ਰਿਹਸਲ ਅਤੇ 24 ਜਨਵਰੀ ਨੂੰ ਫੁੱਲ ਡਰੈਸ ਰਿਹਸਲ ਹੋਵੇਗੀ। 26 ਜਨਵਰੀ ਨੂੰ ਮਨਦੀਪ ਸਿੰਘ ਢਿੱਲੋਂ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਅਨੰਦਪੁਰ ਸਾਹਿਬ ਰਾਸ਼ਟਰੀ ਝੰਡਾ ਲਹਿਰਾਉਣਗੇ। ਅੱਜ ਸ੍ਰੀ ਅਨੰਦਪੁਰ ਸਾਹਿਬ ਵਿੱਚ ਚਰਨ ਗੰਗਾ ਸਟੇਡੀਅਮ ਵਿਖੇ ਦੇਸ਼ ਭਗਤੀ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਦੀ ਰਿਹਸਲ ਕਰਵਾਈ ਗਈ। ਸੱਭਿਆਚਾਰਕ ਅਤੇ ਦੇਸ਼ ਭਗਤੀ ਦੀਆਂ ਪੇਸ਼ਕਾਰੀਆਂ ਲਈ ਬਣਾਈ ਕਮੇਟੀ ਵੱਲੋਂ ਸਾਰੀਆਂ ਪੇਸ਼ਕਾਰੀਆਂ ਤੇ ਤਸੱਲੀ ਪ੍ਰਗਟ ਕੀਤੀ ਗਈ ਤੇ ਕਮੇਟੀ ਮੈਂਬਰਾਂ ਨੇ ਦੱਸਿਆ ਕਿ ਇਸ ਸਮਾਰੋਹ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਮਨਾਂਇਆ ਜਾਵੇਗਾ। ਅਸੀ ਆਪਣੀ ਸੰਸਕ੍ਰਿਤੀ, ਸੱਭਿਆਚਾਰ ਨੂੰ ਵੀ ਯਾਦ ਰੱਖਣਾਂ ਹੈ, ਉਨ੍ਹਾਂ ਦੇਸ਼ ਭਗਤਾਂ ਨੂੰ ਵੀ ਯਾਦ ਕਰਦੇ ਰਹਿਣਾ ਹੈ। ਪ੍ਰਿੰ. ਸੁਖਪਾਲ ਕੌਰ ਵਾਲੀਆਂ ਨੇ ਦੱਸਿਆ ਕਿ ਅੱਜ ਮਾਰਚ ਪਾਸਟ ਵਿੱਚ ਸ੍ਰੀ ਗੁਰੂ ਤੇਗ ਬਹਾਦੁਰ ਖਾਲਸਾ ਕਾਲਜ, ਸ੍ਰੀ ਦਸਮੇਸ ਅਕੈਡਮੀ, ਐਸ.ਜੀ.ਐਸ.ਖਾਲਸਾ.ਸੀਨੀ.ਸੈਕੰ.ਸਕੂਲ, ਸਰਕਾਰੀ ਹਾਈ ਸਕੂਲ ਮਟੌਰ, ਐਸ.ਡੀ.ਹਾਈ ਸਕੂਲ, ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਭਾਗ ਲਿਆ। ਪੀ.ਟੀ.ਸੋਅ ਵਿੱਚ ਐਸ.ਜੀ.ਐਸ.ਖਾਲਸਾ.ਸੀਨੀ.ਸੈਕੰ.ਸਕੂਲ, ਐਸ.ਡੀ.ਹਾਈ ਸਕੂਲ, ਸਰਕਾਰੀ ਹਾਈ ਸਕੂਲ ਮਟੌਰ, ਭਾਈ ਨੰਦ ਲਾਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਭਾਗ ਲਿਆ। ਸੱਭਿਆਚਾਰਕ ਤੇ ਦੇਸ਼ ਭਗਤੀ ਦੀਆਂ ਪੇਸ਼ਕਾਰੀਆਂ ਵਿੱਚ ਸਭ ਤੋ ਪਹਿਲਾ ਸ਼ਬਦ ਗਾਇਲ ਐਸ.ਜੀ.ਐਸ.ਖਾਲਸਾ.ਸੀਨੀ.ਸੈਕੰ.ਸਕੂਲ ਵੱਲੋਂ ਕੀਤਾ ਗਿਆ ਤੇ ਸੰਤ ਬਾਬਾ ਸੇਵਾ ਸਿੰਘ ਪ੍ਰਾਇਮਰੀ ਸਕੂਲ, ਸਕੂਲ ਆਫ ਐਮੀਨੈਂਸ ਕੀਰਤਪੁਰ ਸਾਹਿਬ, ਐਸ.ਜੀ.ਐਸ.ਖਾਲਸਾ.ਸੀਨੀ.ਸੈਕੰ.ਸਕੂਲ, ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੀ ਨੇ ਪੇਸ਼ਕਾਰੀਆਂ ਦਿੱਤੀਆ, ਦੀਦਾਰ ਸਿੰਘ ਭੰਗੜਾ ਕੋਚ ਵੱਲੋ ਸ਼ਾਨਦਾਰ ਭੱਗੜਾ ਤਿਆਰ ਕਰਵਾਇਆ ਗਿਆ, ਐਸ.ਜੀ.ਐਸ ਖਾਲਸਾ ਸੀਨੀ.ਸੈਕੰ.ਸਕੂਲ ਵੱਲੋਂ ਰਾਸ਼ਟਰੀ ਗੀਤ ਨਾਲ ਸਮਾਰੋਹ (Republic Day) ਦੀ ਸਮਾਪਤੀ ਕੀਤੀ ਗਈ। ਇਸ ਮੌਕੇ ਐਨ.ਸੀ.ਸੀ ਅਫਸਰ ਰਣਜੀਤ ਸਿੰਘ, ਲੈਫ.ਸੰਦੀਪ ਕੁਮਾਰ, ਸੀਮਾ ਜੱਸਲ, ਇਕਬਾਲ ਸਿੰਘ, ਸਤੀਸ਼ ਕੁਮਾਰ, ਐਨ.ਸੀ.ਸੀ.ਅਸਫਰ ਬਰਜਿੰਦਰਾ ਸਿੰਘ, ਐਨ.ਸੀ.ਸੀ.ਅਫਸਰ ਸਰਬਜੀਤ ਸਿੰਘ, ਅਜੇ ਬੈਂਸ, ਦਵਿੰਦਰ ਸਿੰਘ, ਦੀਦਾਰ ਸਿੰਘ, ਗੁਰਸੇਵਕ ਸਿੰਘ,ਨਗਰ ਕੋਂਸਲ ਤੋਂ ਰਾਜ ਘਈ ਹਾਜ਼ਰ ਸਨ। ਸਮਾਰੋਹ ਦੀ ਦੂਜੀ ਰਿਹਸਲ 23 ਜਨਵਰੀ ਨੂੰ ਚਰਨ ਗੰਗਾ ਸਟੇਡੀਅਮ ਵਿੱਚ ਅਤੇ ਫੁੱਲ ਡਰੈਸ ਰਿਹਸਲ 24 ਜਨਵਰੀ ਨੂੰ ਹੋਵੇਗੀ। 26 ਜਨਵਰੀ ਨੂੰ ਗਣਤੰਤਰ ਦਿਵਸ ਸਮਾਰੋਹ ਚਰਨ ਗੰਗਾ ਸਟੇਡੀਅਮ ਵਿਚ ਬਹੁਤ ਹੀ ਧੂਮ ਧਾਮ ਨਾਲ ਮਨਾਇਆ ਜਾਵੇਗਾ। The post ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰਤ ਦਿਹਾੜੇ ਲਈ ਸੱਭਿਆਚਾਰਕ ਪੇਸ਼ਕਾਰੀਆਂ ਦੀ ਹੋਈ ਰਿਹਸਲ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਨੇ ਪਹਿਲੀ ਵਾਰ ਪ੍ਰਾਈਵੇਟ ਮਾਲਕ ਤੋਂ ਜ਼ਮੀਨ ਖਰੀਦ ਕੇ ਗ੍ਰਾਮ ਪੰਚਾਇਤ ਨੂੰ ਸੌਂਪੀ: ਹਰਪਾਲ ਸਿੰਘ ਚੀਮਾ Monday 22 January 2024 05:36 PM UTC+00 | Tags: gram-panchayat harpal-singh-cheema news punjab-government ਦਿੜ੍ਹਬਾ/ਸੰਗਰੂਰ, 22 ਜਨਵਰੀ, 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਵਿਕਾਸ ਦੀਆਂ ਬੁਲੰਦੀਆਂ 'ਤੇ ਲਿਜਾਉਣ ਲਈ ਅਸੀਂ ਲਗਾਤਾਰ ਮਿਹਨਤ ਕਰ ਰਹੇ ਹਾਂ ਅਤੇ ਸਾਨੂੰ ਪੂਰੀ ਉਮੀਦ ਤੇ ਭਰੋਸਾ ਹੈ ਕਿ ਜਲਦੀ ਹੀ ਪੰਜਾਬ ਦੇ ਲੋਕ ਸਰਵੋਤਮ ਸੁਵਿਧਾਵਾਂ ਦੇ ਸਮਰੱਥ ਬਣ ਜਾਣਗੇ। ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਦੇ ਪਿੰਡ ਕੋਠੇ ਆਲਾ ਸਿੰਘ (ਖਡਿਆਲ ਕੋਠੇ) ਵਿਖੇ ਗੰਦੇ ਪਾਣੀ ਦੀ ਨਿਕਾਸੀ ਦੀ ਚਿਰਾਂ ਤੋਂ ਚੱਲੀ ਆ ਰਹੀ ਸਮੱਸਿਆ ਦਾ ਸਥਾਈ ਨਿਪਟਾਰਾ ਕਰਨ ਲਈ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਦਿਆਂ ਕੀਤਾ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪਿੰਡ ਕੋਠੇ ਆਲਾ ਸਿੰਘ ਦੇ ਨਿਵਾਸੀਆਂ ਦੀ ਇਸ ਮੰਗ ਦੇ ਯੋਗ ਹੱਲ ਲਈ ਪੰਜਾਬ ਸਰਕਾਰ ਵੱਲੋਂ ਪਹਿਲੀ ਵਾਰ 37 ਲੱਖ ਰੁਪਏ ਦੀ ਲਾਗਤ ਨਾਲ ਕਿਸੇ ਪ੍ਰਾਈਵੇਟ ਵਿਅਕਤੀ ਤੋਂ ਜ਼ਮੀਨ ਖਰੀਦ ਕੇ ਗ੍ਰਾਮ ਪੰਚਾਇਤ ਨੂੰ ਦਿੱਤੀ ਗਈ ਹੈ ਤਾਂ ਜੋ ਪਿਛਲੇ ਕਈ ਦਹਾਕਿਆਂ ਤੋਂ ਇਸ ਸੰਕਟ ਨਾਲ ਜੂਝ ਰਹੇ ਪਿੰਡ ਵਾਸੀਆਂ ਨੂੰ ਰਾਹਤ ਮਿਲ ਸਕੇ। ਉਨ੍ਹਾਂ ਕਿਹਾ ਕਿ ਪਿੰਡ ਦੀ ਗ੍ਰਾਮ ਪੰਚਾਇਤ ਕੋਲ ਕੋਈ ਵੀ ਵਾਧੂ ਜ਼ਮੀਨ ਨਹੀਂ ਸੀ ਅਤੇ ਪਿੰਡ ਵਿੱਚ ਗੰਦੇ ਪਾਣੀ ਦੀ ਨਿਕਾਸੀ ਦਾ ਕੋਈ ਵੀ ਪ੍ਰਬੰਧ ਨਾ ਹੋਣ ਕਾਰਨ ਕਈ ਵਾਰ ਇਸ ਮੁੱਦੇ 'ਤੇ ਪਿੰਡ ਵਾਸੀਆਂ 'ਚ ਆਪਸੀ ਮਤਭੇਦ ਵੀ ਪੈਦਾ ਹੋ ਜਾਂਦੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਉਪਰਾਲੇ ਸਦਕਾ ਪਿੰਡ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਜਲਦੀ ਹੀ ਇਸ ਪ੍ਰੋਜੈਕਟ ਦੇ ਆਰੰਭ ਹੋਣ ਨਾਲ ਇਸੇ ਜ਼ਮੀਨ 'ਤੇ ਹੀ ਬੱਚਿਆਂ ਦੇ ਖੇਡਣ ਲਈ ਪਾਰਕ ਵੀ ਬਣਾਇਆ ਜਾਵੇਗਾ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਸ਼ਹਿਰੀ ਤੇ ਦਿਹਾਤੀ ਖੇਤਰਾਂ ਦਾ ਸਰਵਪੱਖੀ ਵਿਕਾਸ ਕਰਵਾਉਣ ਲਈ ਨਿਰੰਤਰ ਸਾਰਥਕ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਥੋਂ ਦੇ ਲੋਕਾਂ ਦੀ ਹਰ ਲੋੜ ਤੋਂ ਉਹ ਪੂਰੀ ਤਰ੍ਹਾਂ ਵਾਕਫ਼ ਹਨ ਅਤੇ ਹਰ ਸੁਵਿਧਾ ਨੂੰ ਪੜਾਅਵਾਰ ਢੰਗ ਨਾਲ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਇਸ ਮੌਕੇ ਪਿੰਡ ਦੇ ਹੋਰ ਵਿਕਾਸ ਕਾਰਜਾਂ ਲਈ 25 ਲੱਖ ਰੁਪਏ ਦੀ ਗਰਾਂਟ ਦਾ ਐਲਾਨ ਕੀਤਾ ਤਾਂ ਜੋ ਨਾਲੀਆਂ ਲਈ ਜ਼ਮੀਨਦੋਜ਼ ਪਾਈਪਾਂ ਵੀ ਪਵਾਈਆਂ ਜਾ ਸਕਣ। The post ਪੰਜਾਬ ਸਰਕਾਰ ਨੇ ਪਹਿਲੀ ਵਾਰ ਪ੍ਰਾਈਵੇਟ ਮਾਲਕ ਤੋਂ ਜ਼ਮੀਨ ਖਰੀਦ ਕੇ ਗ੍ਰਾਮ ਪੰਚਾਇਤ ਨੂੰ ਸੌਂਪੀ: ਹਰਪਾਲ ਸਿੰਘ ਚੀਮਾ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਵਲੋਂ 10 ਆਈਏਐਸ ਅਧਿਕਾਰੀਆਂ ਦੇ ਤਬਾਦਲੇ Monday 22 January 2024 05:40 PM UTC+00 | Tags: ias-officers punjab-government ਚੰਡੀਗੜ੍ਹ, 22 ਜਨਵਰੀ, 2024: ਪੰਜਾਬ ਸਰਕਾਰ ਨੇ 10 ਆਈਏਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ | The post ਪੰਜਾਬ ਸਰਕਾਰ ਵਲੋਂ 10 ਆਈਏਐਸ ਅਧਿਕਾਰੀਆਂ ਦੇ ਤਬਾਦਲੇ appeared first on TheUnmute.com - Punjabi News. Tags:
|
ਰੂਪਨਗਰ ਜ਼ਿਲ੍ਹੇ 'ਚ ਚੱਲ ਰਹੇ ਵੱਖ-ਵੱਖ ਮਾਈਨਿੰਗ ਦੇ ਮੁੱਦਿਆਂ ਨੂੰ ਛੇਤੀ ਨਿਪਟਾਉਣ ਦੇ ਆਦੇਸ਼ Monday 22 January 2024 05:45 PM UTC+00 | Tags: dr-priti-yadav mining news ਰੂਪਨਗਰ, 22 ਜਨਵਰੀ 2024: ਜ਼ਿਲ੍ਹੇ ਵਿਚ ਕਿਸੇ ਵੀ ਪੱਧਰ ਉੱਤੇ ਨਜ਼ਾਇਜ ਮਾਈਨਿੰਗ ਨੂੰ ਠੋਸ ਰੂਪ ਵਿਚ ਰੋਕਣ ਅਤੇ ਇਸ ਸਬੰਧੀ ਮੁੱਦਿਆਂ ਨੂੰ ਜਲਦ ਹੱਲ ਕਰਨ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ, ਮੀਟਿੰਗ ਦੀ ਅਗਵਾਈ ਡਿਪਟੀ ਕਮਿਸ਼ਨਰ ਸਮੂਹ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਮਾਈਨਿੰਗ ਦੀ ਸਮੇਂ-ਸਮੇਂ ਉਤੇ ਚੈਕਿੰਗ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਮਾਈਨਿੰਗ ਸਬੰਧੀ ਦਿੱਤੀਆਂ ਗਈਆਂ ਹਦਾਇਤਾਂ ਨੂੰ ਇੰਨ ਬਿੰਨ ਲਾਗੂ ਕਰਵਾਉਣ ਲਈ ਪ੍ਰਸ਼ਾਸਨ ਵਚਨਬੱਧ ਹੈ ਅਤੇ ਇਸ ਦੇ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਉਨ੍ਹਾਂ ਨੇ ਮੌਕੇ ਤੇ ਅਧਿਕਾਰੀਆਂ ਨੂੰ ਵੀ ਕਿਹਾ ਕਿ ਉਹ ਆਪਣੀ ਡਿਊਟੀ ਮੁਸਤੈਦੀ ਦੇ ਨਾਲ ਕਰਨ ਅਤੇ ਡਿਊਟੀ ਦੌਰਾਨ ਵੀ ਕੋਈ ਕੋਤਾਹੀ ਬਖ਼ਸ਼ੀ ਨਹੀਂ ਜਾਵੇਗੀ। ਡਾ. ਪ੍ਰੀਤੀ ਯਾਦਵ ਨੇ ਸਮੂਹ ਐਸ.ਡੀ.ਐਮ. ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਰੂਪਨਗਰ ਵਿੱਚ ਇੰਟਰ ਸਟੇਟ ਨਾਕਿਆਂ ਤੇ ਵਿਸ਼ੇਸ਼ ਧਿਆਨ ਦਿੰਦੇ ਹੋਏ, ਨਜਾਇਜ਼ ਮਾਈਨਿੰਗ ਸਬੰਧੀ ਲਗਾਤਾਰ ਚੌਕਸੀ ਰੱਖੀ ਜਾਵੇ ਅਤੇ ਕਿਸੇ ਵੀ ਪ੍ਰਕਾਰ ਦੀ ਨਜਾਇਜ਼ ਮਾਈਨਿੰਗ ਸਬੰਧੀ ਕਾਰਵਾਈ ਧਿਆਨ ਵਿੱਚ ਆਉਣ ਤੇ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇ। ਡਿਪਟੀ ਕਮਿਸ਼ਨਰ ਨੇ ਮਾਈਨਿੰਗ ਵਿਭਾਗ ਨੂੰ ਹੁਕਮ ਕਰਦੇ ਕਿਹਾ ਕਿ ਜ਼ਿਲ੍ਹਾ ਰੂਪਨਗਰ ਵਿੱਚ ਚੱਲਣ ਵਾਲੀਆਂ ਕਮਰਸ਼ੀਅਲ ਮਾਈਨਿੰਗ ਸਾਈਟਾਂ/ਪਬਲਿਕ ਮਾਈਨਿੰਗ ਸਾਈਟਾਂ ਦੀ ਨਿਗਰਾਨੀ ਸਖਤ ਤਰੀਕੇ ਨਾਲ ਕੀਤੀ ਜਾਵੇ ਤਾਂ ਜੋ ਆਮ ਲੋਕਾਂ ਨੂੰ ਮਟੀਰੀਅਲ ਸਸਤੇ ਰੇਟ ਵਿੱਚ ਮੁਹੱਈਆ ਹੋ ਸਕੇ ਅਤੇ ਮੀਟਿੰਗ ਵਿੱਚ ਹਾਜ਼ਰ ਹੋਏ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਗਈ ਕਿ ਨਜ਼ਾਇਜ਼ ਮਾਈਨਿੰਗ ਨੂੰ ਠੱਲ ਪਾਉਣ ਲਈ ਚੈਕਿੰਗ ਸਮੇਂ ਸਮੇਂ ਸਿਰ ਕੀਤੀ ਜਾਵੇ। ਡਿਪਟੀ ਕਮਿਸ਼ਨਰ ਨੇ ਜਿਲ੍ਹਾ ਰੂਪਨਗਰ ਵਿਖੇ ਨਜਾਇਜ਼ ਮਾਈਨਿੰਗ ਐਕਟੀਵਿਟੀ ਨੂੰ ਰੋਕਣ ਲਈ ਬਣਾਈਆਂ ਗਈਆਂ ਸਪੈਸ਼ਲ ਸਕੋਟ (ਫਲਾਇੰਗ ਸਕੂਐਡ) ਨੂੰ ਹਦਾਇਤ ਕੀਤੀ ਗਈ ਕਿ ਥਾਣਾ/ਚੌਕੀਆਂ ਅਧੀਨ ਪੈਂਦੇ ਸਟੋਨ ਕਰੈਸ਼ਰਾਂ ਅਤੇ ਨਜਾਇਜ਼ ਮਾਈਨਿੰਗ ਦੀ ਚੈਕਿੰਗ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇ ਅਤੇ ਡਿਊਟੀ ਤੇ ਤੈਨਾਤ ਅਧਿਕਾਰੀ ਪੂਰੇ ਮਹੀਨੇ ਵਿੱਚ ਕੀਤੀ ਕਾਰਗੁਜਾਰੀ ਦੀ ਰਿਪੋਰਟ ਮਹੀਨੇ ਦੇ ਅਖੀਰ ਵਿੱਚ ਦੇਣ ਦੇ ਪਾਬੰਦ ਹੋਣਗੇ। ਡਿਊਟੀ ਵਿੱਚ ਕਿਸੇ ਵੀ ਕਿਸਮ ਦੀ ਕੁਤਾਹੀ/ਲਾਪਰਵਾਹੀ ਅਤੇ ਰਿਪੋਰਟ ਨਾ ਪ੍ਰਾਪਤ ਹੋਣ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ। ਡਿਪਟੀ ਕਮਿਸ਼ਨਰ ਰੂਪਨਗਰ ਨੇ ਡੀ.ਐਲ.ਟੀ.ਐਫ. ਕਮੇਟੀ ਨੂੰ ਇੰਟਰਸਟੇਟ ਬਾਰਡਰ ਰਾਹੀਂ ਨਜਾਇਜ਼ ਮਾਈਨਿੰਗ ਦੀ ਟਰਾਂਸਪੋਰਟੇਸ਼ਨ ਨੂੰ ਰੋਕਣ ਲਈ ਬਣਾਈਆਂ ਗਈਆਂ ਚੈੱਕਪੋਸਟਾਂ/ਨਾਕਿਆਂ ਨੂੰ ਚੈੱਕ ਕਰਨ ਅਤੇ ਉਹਨਾਂ ਦੇ ਅਧੀਨ ਪੈਂਦੇ ਏਰੀਏ ਦੀ ਅਚਨਚੇਤ ਇੰਨਸਪੇਕਸ਼ਨ ਕਰਨ ਦੀ ਹਦਾਇਤਾਂ ਜਾਰੀ ਕੀਤੀਆਂ ਗਈਆਂ। ਇਸ ਮੌਕੇ ਐਸ.ਪੀ. ਸ. ਨਵਰੀਤ ਸਿੰਘ ਮਾਹਲ, ਜ਼ਿਲ੍ਹਾ ਅਟਾਰਨੀ ਸ਼੍ਰੀ ਰਾਕੇਸ਼ ਗੋਇਲ, ਸਹਾਇਕ ਕਮਿਸ਼ਨਰ ਸ.ਅਰਵਿੰਦਰਪਾਲ ਸਿੰਘ ਸੋਮਲ, ਐਸ.ਡੀ.ਐਮ. ਨੰਗਲ ਸ਼੍ਰੀਮਤੀ ਅਨਮਜੋਤ ਕੌਰ, ਐਸ.ਡੀ.ਐਮ. ਸ੍ਰੀ ਅਨੰਦਪੁਰ ਸਾਹਿਬ ਸ. ਮਨਦੀਪ ਸਿੰਘ ਢਿੱਲੋਂ, ਵਣ ਮੰਡਵ ਅਫਸਰ ਸ. ਹਰਜਿੰਦਰ ਸਿੰਘ, ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ। The post ਰੂਪਨਗਰ ਜ਼ਿਲ੍ਹੇ ‘ਚ ਚੱਲ ਰਹੇ ਵੱਖ-ਵੱਖ ਮਾਈਨਿੰਗ ਦੇ ਮੁੱਦਿਆਂ ਨੂੰ ਛੇਤੀ ਨਿਪਟਾਉਣ ਦੇ ਆਦੇਸ਼ appeared first on TheUnmute.com - Punjabi News. Tags:
|
ਕਿਸਾਨ ਯੂਨੀਅਨ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਕੀਤਾ ਜਾਵੇਗਾ ਟਰੈਕਟਰ ਮਾਰਚ Monday 22 January 2024 05:51 PM UTC+00 | Tags: breaking-news farmers-demands kisan-union ਬਠਿੰਡਾ, 22 ਜਨਵਰੀ 2024: ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਠਿੰਡਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਪਿੰਡ ਚੱਕ ਫਤਿਹ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ। ਮੀਟਿੰਗ ਵਿੱਚ ਪਹੁੰਚੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਕਿਹਾ ਕਿ ਕੌਮੀ ਸੰਯੁਕਤ ਕਿਸਾਨ ਮੋਰਚਾ ਵੱਲੋਂ 26 ਜਨਵਰੀ ਨੂੰ ਜ਼ਿਲ੍ਹਾ ਹੈਡਕੁਆਰਟਰਾਂ ਅਤੇ ਤਹਿਸੀਲਾਂ ਤੇ ਟਰੈਕਟਰਾਂ ਨਾਲ ਪਰੇਡ ਕਰਨ ਦਾ ਸੱਦਾ ਦਿੱਤਾ ਹੋਇਆ ਹੈ ਜਿਸ ਵਿੱਚ ਦਿੱਲੀ ਮੋਰਚੇ ਦੌਰਾਨ ਰਹਿੰਦੀਆਂ ਅਤੇ ਉਸ ਤੋਂ ਬਾਅਦ ਹੋਰ ਜੁੜੀਆਂ ਮੰਗਾਂ ਮੰਨ ਕੇ ਲਾਗੂ ਕਰਨ ਦੀ ਮੰਗ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਇਹਨਾਂ ਮੰਗਾਂ ਸਬੰਧੀ ਜਿਲ੍ਹਾ ਬਠਿੰਡਾ ਵੱਲੋਂ ਬਠਿੰਡਾ ਸ਼ਹਿਰ ਵਿੱਚ ਟਰੈਕਟਰ ਮਾਰਚ ਕੀਤਾ ਜਾਵੇਗਾ ਜਿਸ ਦੀ ਤਿਆਰੀ ਲਈ ਅੱਜ ਮੀਟਿੰਗ ਵਿੱਚ ਪੂਰੀ ਵਿਉਂਤਬੰਦੀ ਕੀਤੀ ਗਈ। ਜਿਲ੍ਹਾ ਪ੍ਰਧਾਨ ਸਿੰਗਾਰਾ ਸਿੰਘ ਮਾਨ ਨੇ ਦਿੱਲੀ ਮੋਰਚੇ ਦੌਰਾਨ ਕੇਂਦਰ ਸਰਕਾਰ ਵੱਲੋਂ ਮੰਨੀਆਂ ਹੋਈਆਂ ਮੰਗਾਂ ਮੰਗਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਰੀਆਂ ਫਸਲਾਂ ਦੀ ਲਾਭਕਾਰੀ ਐੱਮ ਐੱਸ ਪੀ ਦੀ ਕਾਨੂੰਨੀ ਗਾਰੰਟੀ ਕੀਤੀ ਜਾਵੇ, ਲਖੀਮਪੁਰ ਦੇ ਮੁੱਖ ਦੋਸ਼ੀ ਅਜੈ ਮਿਸ਼ਰਾ ਤੇ ਪਰਚਾ ਦਰਜ਼ ਕਰ ਕੇ ਜੇਲ੍ਹ ਵਿੱਚ ਬੰਦ ਕੀਤਾ ਜਾਵੇ ਅਤੇ ਸ਼ਹੀਦਾਂ ਦੇ ਵਾਰਸਾਂ ਨੂੰ ਪੂਰਾ ਇਨਸਾਫ ਦਿੱਤਾ ਜਾਵੇ ਦਿੱਲੀ ਅੰਦੋਲਨ ਵੇਲੇ ਕਿਸਾਨਾਂ ਸਿਰ ਮੜ੍ਹੇ ਪੁਲਸ ਕੇਸ ਰੱਦ ਕੀਤੇ ਜਾਣ , ਦਿੱਲੀ ਅੰਦੋਲਨ ਦੇ ਸਮੂਹ ਸ਼ਹੀਦਾਂ ਦੇ ਵਾਰਸਾਂ ਨੂੰ ਮੁਆਵਜ਼ਾ ਤੇ ਨੌਕਰੀ ਤੁਰੰਤ ਦਿੱਤੀ ਜਾਵੇ, ਬਿਜਲੀ ਬਿੱਲ 2020 ਰੱਦ ਕੀਤਾ ਜਾਵੇ ਅਤੇ ਬਿਜਲੀ ਖੇਤਰ ਦਾ ਨਿੱਜੀਕਰਨ ਬੰਦ ਕੀਤਾ ਜਾਵੇ। ਇਸ ਨਾਲ ਹੋਰ ਜੁੜੀਆਂ ਮੰਗਾਂ ਫ਼ਸਲੀ ਤਬਾਹੀ ਦੀ ਪੂਰੀ ਭਰਪਾਈ ਵਾਲੀ ਬੀਮਾ ਯੋਜਨਾ ਲਾਗੂ ਕੀਤੀ ਜਾਵੇ,ਸਮੂਹ ਕਿਸਾਨਾਂ ਮਜ਼ਦੂਰਾਂ ਨੂੰ 10000 ਰੁਪਏ ਪ੍ਰਤੀ ਮਹੀਨਾ ਬੁਢਾਪਾ ਪੈਨਸ਼ਨ ਦਿੱਤੀ ਜਾਵੇ , ਨਿਊਜਕਲਿੱਕ ਵਿਰੁੱਧ ਦਰਜ ਝੂਠਾ ਕੇਸ ਰੱਦ ਕੀਤਾ ਜਾਵੇ ।ਅੱਜ ਦੀ ਮੀਟਿੰਗ ਵਿੱਚ ਹਰਿੰਦਰ ਕੌਰ ਬਿੰਦੂ, ਕਰਮਜੀਤ ਕੌਰ ਲਹਿਰਾ ਖਾਨਾ, ਹਰਜਿੰਦਰ ਸਿੰਘ ਬੱਗੀ, ਜਸਵੀਰ ਸਿੰਘ ਬੁਰਜ ਸੇਮਾ,ਬਸੰਤ ਸਿੰਘ ਕੋਠਾ ਗੁਰੂ, ਜਗਦੇਵ ਸਿੰਘ ਜੋਗੇਵਾਲਾ ,ਜਗਸੀਰ ਸਿੰਘ ਝੁੰਬਾ, ਨਛੱਤਰ ਸਿੰਘ ਢੱਡੇ, ਬਲਦੇਵ ਸਿੰਘ ਚੌਕੇ ,ਹੁਸ਼ਿਆਰ ਸਿੰਘ ਚੱਕ ਫਤਿਹ ਸਿੰਘ ਵਾਲਾ, ਬਲਜੀਤ ਸਿੰਘ ਪੂਹਲਾ, ਤਜਿੰਦਰ ਸਿੰਘ ਕੋਠਾ ਗੁਰੂ, ਅਮਰੀਕ ਸਿੰਘ ਸਿਵੀਆਂ ,ਗੁਰਪਾਲ ਸਿੰਘ ਦਿਉਣ ,ਅਜੇਪਾਲ ਸਿੰਘ ਘੁੱਦਾ ,ਹਰਪ੍ਰੀਤ ਸਿੰਘ ਚੱਠੇਵਾਲਾ, ਰਾਜਵਿੰਦਰ ਸਿੰਘ ਰਾਮ ਨਗਰ, ਸੰਤੋਖ ਸਿੰਘ ਲਹਿਰਾ ਖਾਨਾ ,ਬੂਟਾ ਸਿੰਘ ਬੱਲੋ, ਸਿਮਰਜੀਤ ਸਿੰਘ ਚੱਕ ਫਤਿਹ ਸਿੰਘ ਵਾ The post ਕਿਸਾਨ ਯੂਨੀਅਨ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਕੀਤਾ ਜਾਵੇਗਾ ਟਰੈਕਟਰ ਮਾਰਚ appeared first on TheUnmute.com - Punjabi News. Tags:
|
ਕੈਬਿਨਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸੂਬਾ ਵਾਸੀਆਂ ਨੂੰ ਅਯੁੱਧਿਆ ਵਿਖੇ ਪ੍ਰਾਣ ਪ੍ਰਤਿਸ਼ਠਾ ਦੀਆਂ ਦਿੱਤੀਆਂ ਸ਼ੁੱਭਕਾਮਨਾਵਾਂ Monday 22 January 2024 05:55 PM UTC+00 | Tags: ayodhya bram-shankar-jimpa pran-pratistha ਹੁਸ਼ਿਆਰਪੁਰ, 22 ਜਨਵਰੀ 2024: ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸੂਬਾ ਵਾਸੀਆਂ ਨੂੰ ਅਯੁੱਧਿਆ ਵਿਚ ਨਵਨਿਰਮਤ ਸ੍ਰੀ ਰਾਮ ਮੰਦਿਰ ਵਿਚ ਸਥਾਪਿਤ ਰਾਮਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਦੇ ਮੌਕੇ ਹਾਰਦਿਕ ਸ਼ੁੱਭਕਾਮਨਾਵਾਂ ਦਿੱਤੀਆਂ। ਸਭ ਤੋਂ ਪਹਿਲਾਂ ਉਨ੍ਹਾਂ ਨੇ ਆਪਣੇ ਸੈਸ਼ਨ ਚੌਕ ਸਥਿਤ ਦਫ਼ਤਰ ਵਿਚ ਭਗਵਾਨ ਸ੍ਰੀ ਰਾਮ ਜੀ ਦੀ ਪੂਜਾ ਕਰਨ ਤੋਂ ਬਾਅਦ ਲੰਗਰ ਦੀ ਸੇਵਾ ਕੀਤੀ। ਉਨ੍ਹਾਂ ਕਿਹਾ ਕਿ ਮਰਿਆਦਾ ਪੁਰਸ਼ੋਤਮ ਭਗਵਾਨ ਸ੍ਰੀ ਰਾਮ ਸਚਾਈ, ਦਿਆਲਤਾ, ਦਇਆ ਦੇ ਪ੍ਰਤੀਕ ਹਨ ਅਤੇ ਉਹ ਅੱਜ ਅਯੁੱਧਿਆ ਵਿਚ ਸਥਾਪਿਤ ਰਾਮਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਦੇ ਸ਼ੁਭ ਮੌਕੇ 'ਤੇ ਅਰਦਾਸ ਕਰਦੇ ਹਨ ਕਿ ਭਗਵਾਨ ਸ੍ਰੀ ਰਾਮ ਦੇਸ਼ ਵਾਸੀਆਂ ਨੂੰ ਸੁੱਖ, ਸ਼ਾਂਤੀ ਅਤੇ ਖੁਸ਼ਹਾਲੀ ਪ੍ਰਦਾਨ ਕਰਨ ਅਤੇ ਸਾਡਾ ਆਪਸੀ ਭਾਈਚਾਰਾ ਬਣਿਆ ਰਹੇ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿਚ ਪੰਜਾਬ ਅਤੇ ਦਿੱਲੀ ਵਿਚ ਪਾਰਟੀ ਦਾ ਹਰ ਵਰਕਰ ਇਸ ਸ਼ੁੱਭ ਦਿਨ ਨੂੰ ਲੈ ਕੇ ਕਾਫੀ ਉਤਸ਼ਾਹਿਤ ਹੈ। ਉਨ੍ਹਾਂ ਕਿਹਾ ਕਿ ਹਰੇਕ ਹਿੰਦੁਸਤਾਨੀ ਦਾ ਸੁਪਨਾ ਸੀ ਕਿ ਅਯੁੱਧਿਆ ਵਿਚ ਸ੍ਰੀ ਰਾਮਲੱਲਾ ਸਥਾਪਿਤ ਹੋਵੇ, ਅੱਜ 500 ਸਾਲ ਬਾਅਦ ਪਰਮਾਤਮਾ ਦੀ ਕਿਰਪਾ ਨਾਲ ਇਹ ਦਿਨ ਆਇਆ ਹੈ, ਜਿਸ ਨਾਲ ਪੂਰੇ ਦੇਸ਼ ਵਿਚ ਉਤਸਵ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਸਾਡੀ ਸਨਾਤਨ ਪਰੰਪਰਾ ਸਰਬੱਤ ਦੇ ਭਲੇ ਦੀ ਕਾਮਨਾ ਕਰਦੇ ਹੋਏ ਸਾਨੂੰ ਏਕਤਾ ਦੇ ਧਾਗੇ ਵਿਚ ਪਿਰਾਉਣ ਦਾ ਕੰਮ ਵੀ ਕਰਦੀ ਹੈ। ਬ੍ਰਮ ਸ਼ੰਕਰ ਜਿੰਪਾ ਨੇ ਇਸ ਤੋਂ ਬਾਅਦ ਜਿਥੇ ਸ਼ਹਿਰ ਵਿਚ ਲਗਾਏ ਵੱਖ-ਵੱਖ ਸਥਾਨਾਂ 'ਤੇ ਲੱਗੇ ਲੰਗਰਾਂ ਵਿਚ ਸੇਵਾ ਕੀਤੀ, ਉਥੇ ਧਾਰਮਿਕ ਆਯੋਜਨਾ ਵਿਚ ਵੀ ਸ਼ਿਰਕਤ ਕੀਤੀ। ਇਸ ਮੌਕੇ ਦੀ ਹੁਸ਼ਿਆਰਪੁਰ ਸਹਿਕਾਰੀ ਬੈਂਕ ਦੇ ਚੇਅਰਮੈਨ ਵਿਕਰਮ ਸ਼ਰਮਾ, ਸਤਵੰਤ ਸਿੰਘ ਸਿਆਣ, ਵਰਿੰਦਰ ਸ਼ਰਮਾ, ਅਜੇ ਵਰਮਾ, ਅਰਜੁਨ ਸ਼ਰਮਾ, ਸਚਿਨ ਗੁਪਤਾ, ਖੁਸ਼ੀ ਰਾਮ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ। The post ਕੈਬਿਨਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸੂਬਾ ਵਾਸੀਆਂ ਨੂੰ ਅਯੁੱਧਿਆ ਵਿਖੇ ਪ੍ਰਾਣ ਪ੍ਰਤਿਸ਼ਠਾ ਦੀਆਂ ਦਿੱਤੀਆਂ ਸ਼ੁੱਭਕਾਮਨਾਵਾਂ appeared first on TheUnmute.com - Punjabi News. Tags:
|
ਤਰੱਕੀਆਂ ਨਾ ਹੋਣ ਕਾਰਨ ਸਬੰਧੀ ਇਕ ਅਧਿਆਪਕ ਵਫਦ ਵੱਲੋਂ ਜ਼ਿਲਾ ਸਿੱਖਿਆ ਅਫਸਰ ਨਾਲ ਮੁਲਾਕਾਤ Monday 22 January 2024 06:01 PM UTC+00 | Tags: district-education-officer latest-news news non-promotion punjab the-unmute-breaking-news ਗੁਰਦਾਸਪੁਰ, 22 ਜਨਵਰੀ 2024: ਸਾਂਝਾ ਅਧਿਆਪਕ ਮੋਰਚਾ ਜ਼ਿਲ੍ਹਾ ਗੁਰਦਾਸਪੁਰ ਦਾ ਇਕ ਵਫਦ ਅਧਿਆਪਕ ਆਗੂ ਤੇਜਿੰਦਰ ਸਿੰਘ ਸ਼ਾਹ, ਕੁਲਦੀਪ ਪੂਰੋਵਾਲ ਅਤੇ ਉਂਕਾਰ ਸਿੰਘ ਦੀ ਅਗਵਾਈ ਹੇਠ ਅੱਜ ਜ਼ਿਲਾ ਸਿੱਖਿਆ ਅਫਸਰ (ਐ) ਨੂੰ ਮਿਲਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਈ.ਟੀ.ਟੀ ਤੋਂ ਹੈੱਡ ਟੀਚਰਜ ਤਰੱਕੀਆਂ ਵਿੱਚ ਬੇਲੋੜੀ ਦੇਰੀ ਕਾਰਨ ਅਧਿਆਪਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਲਗਭਗ 90 ਦੇ ਕਰੀਬ ਈ.ਟੀ.ਟੀ ਅਧਿਆਪਕ ਤਰੱਕੀ ਨੂੰ ਉਡੀਕ ਰਹੇ ਹਨ। ਆਗੂਆਂ ਨੇ ਮੰਗ ਕੀਤੀ ਕਿ ਲੋਕ ਸਭਾ ਚੋਣਾਂ ਦੇ ਜਾਬਤੇ ਤੋਂ ਪਹਿਲਾਂ ਤਰੱਕੀਆਂ ਕੀਤੀਆਂ ਜਾਣ। ਆਗੂਆਂ ਨੇ ਕਿਹਾ ਕਿ ਸੀਨੀਅਰਤਾ ਸੂਚੀ ਦਾ ਕੰਮ ਜਾਣ ਬੁੱਝ ਕੇ ਲਟਕਾਇਆ ਜਾ ਰਿਹਾ ਹੈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਤਰੱਕੀਆਂ ਦੇ ਕੰਮ ਵਿੱਚ ਤੇਜੀ ਨਹੀ ਲਿਆਂਦੀ ਤਾਂ ਜਲਦ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਅਨਿਲ ਕੁਮਾਰ, ਬਲਵਿੰਦਰ ਰਾਜਾ, ਮਨਜੀਤ ਸਿੰਘ, ਜਗਦੀਪ ਰਾਜ ਬੈਂਸ, ਮਦਨ ਲਾਲ, ਗੁਰਪਿੰਦਰ ਸਿੰਘ, ਪਰਮਿੰਦਰ ਸਿੰਘ, ਜਸਵੰਤ ਸਿੰਘ, ਸਤਵਿੰਦਰ ਸਿੰਘ, ਤਨਵੀਰ ਸਿੰਘ, ਨਾਨਕ ਸਿੰਘ, ਕੁਲਬੀਰ ਸਿੰਘ, ਹਰਚਰਨ ਸਿੰਘ, ਹਰਜੀਤ ਸਿੰਘ, ਮਨਿੰਦਰ ਸਿੰਘ ਆਦਿ ਮੌਜੂਦ ਸਨ। The post ਤਰੱਕੀਆਂ ਨਾ ਹੋਣ ਕਾਰਨ ਸਬੰਧੀ ਇਕ ਅਧਿਆਪਕ ਵਫਦ ਵੱਲੋਂ ਜ਼ਿਲਾ ਸਿੱਖਿਆ ਅਫਸਰ ਨਾਲ ਮੁਲਾਕਾਤ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest