TheUnmute.com – Punjabi News: Digest for January 26, 2024

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਚੰਡੀਗ੍ਹੜ, 25 ਜਨਵਰੀ 2024: (IND vs ENG) ਭਾਰਤ ਅਤੇ ਇੰਗਲੈਂਡ ਵਿਚਾਲੇ ਪੰਜ ਮੈਚਾਂ ਦੀ ਟੈਸਟ ਸੀਰੀਜ਼ ਅੱਜ ਤੋਂ ਸ਼ੁਰੂ ਹੋ ਰਹੀ ਹੈ। ਪਹਿਲਾ ਟੈਸਟ ਅੱਜ ਤੋਂ ਹੈਦਰਾਬਾਦ ਵਿੱਚ ਖੇਡਿਆ ਜਾ ਰਿਹਾ ਹੈ। ਵਿਰਾਟ ਕੋਹਲੀ ਪਹਿਲੇ ਦੋ ਟੈਸਟਾਂ ਤੋਂ ਬਾਹਰ ਹੋ ਗਏ ਹਨ। ਉਸ ਨੇ ਨਿੱਜੀ ਕਾਰਨਾਂ ਕਰਕੇ ਆਪਣਾ ਨਾਂ ਵਾਪਸ ਲੈ ਲਿਆ ਸੀ। ਕੋਚ ਦ੍ਰਾਵਿੜ ਨੇ ਕੇਐਲ ਰਾਹੁਲ ਨੂੰ ਵਿਕਟਕੀਪਿੰਗ ਦੀ ਜ਼ਿੰਮੇਵਾਰੀ ਤੋਂ ਮੁਕਤ ਕਰ ਦਿੱਤਾ ਹੈ। ਅਜਿਹੇ ‘ਚ ਕੇਐੱਸ ਭਰਤ ਨੂੰ ਸਪੈਸ਼ਲਿਸਟ ਵਿਕਟਕੀਪਰ ਦੇ ਤੌਰ ‘ਤੇ ਪਲੇਇੰਗ-11 ‘ਚ ਮੌਕਾ ਦਿੱਤਾ ਗਿਆ ਹੈ।ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ।

ਦੁਪਹਿਰ ਦੇ ਖਾਣੇ ਤੋਂ ਬਾਅਦ ਖੇਡ ਸ਼ੁਰੂ ਹੋ ਗਈ ਹੈ। ਲੰਚ ਬ੍ਰੇਕ ਤੱਕ ਇੰਗਲੈਂਡ ਨੇ ਚਾਰ ਵਿਕਟਾਂ ਗੁਆ ਕੇ 123 ਦੌੜਾਂ ਬਣਾ ਲਈਆਂ ਹਨ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਇੰਗਲੈਂਡ ਦੀ ਸ਼ੁਰੂਆਤ ਚੰਗੀ ਰਹੀ। ਜੈਕ ਕਰਾਊਲੀ ਅਤੇ ਬੇਨ ਡਕੇਟ ਨੇ ਪਹਿਲੀ ਵਿਕਟ ਲਈ 55 ਦੌੜਾਂ ਦੀ ਸਾਂਝੇਦਾਰੀ ਕੀਤੀ। ਇਕ ਸਮੇਂ 12ਵੇਂ ਓਵਰ ‘ਚ ਸਕੋਰ ਬਿਨਾਂ ਕੋਈ ਵਿਕਟ ਗੁਆਏ 55 ਦੌੜਾਂ ਸੀ, ਫਿਰ 16ਵੇਂ ਓਵਰ ‘ਚ ਟੀਮ ਨੇ ਤਿੰਨ ਦੌੜਾਂ ਬਣਾ ਕੇ ਤਿੰਨ ਵਿਕਟਾਂ ਗੁਆ ਦਿੱਤੀਆਂ।

The post IND vs ENG: ਪਹਿਲੇ ਟੈਸਟ ਮੈਚ ਦੇ ਖੇਡ ਦਾ ਦੂਜਾ ਸੈਸ਼ਨ ਸ਼ੁਰੂ, ਚਾਰ ਵਿਕਟਾਂ ਗੁਆ ਕੇ ਇੰਗਲੈਂਡ ਦਾ ਸਕੋਰ 100 ਦੌੜਾਂ ਤੋਂ ਪਾਰ appeared first on TheUnmute.com - Punjabi News.

Tags:
  • breaking-news
  • cricket-news
  • england
  • ind-vs-eng
  • match-score
  • news
  • test-match

ਪੰਜਾਬੀ ਗਾਇਕ ਤੇ ਅਦਾਕਾਰ ਸਿੱਪੀ ਗਿੱਲ ਸੜਕ ਹਾਦਸੇ 'ਚ ਵਾਲ-ਵਾਲ ਬਚੇ

Thursday 25 January 2024 07:19 AM UTC+00 | Tags: accident breaking-news british-columbia canada news road-accident sippy-gill

ਚੰਡੀਗ੍ਹੜ, 25 ਜਨਵਰੀ 2024: ਕੈਨੇਡਾ 'ਚ ਰਹਿੰਦੇ ਪੰਜਾਬੀ ਗਾਇਕ ਤੇ ਅਦਾਕਾਰ ਸਿੱਪੀ ਗਿੱਲ (Sippy Gill) ਸੜਕ ਹਾਦਸੇ 'ਚ ਵਾਲ-ਵਾਲ ਬਚ ਗਏ। ਉਹ ਬ੍ਰਿਟਿਸ਼ ਕੋਲੰਬੀਆ ਦੇ ਜੰਗਲ ਵਿੱਚ ਇੱਕ ਦੋਸਤ ਦੇ ਨਾਲ ਆਫ-ਰੋਡਿੰਗ ਲਈ ਨਿਕਲਿਆ ਸੀ ਜਦੋਂ ਰਸਤੇ ਵਿੱਚ ਉਸਦੀ ਜੀਪ ਉਲਟ ਗਈ। ਸਿੱਪੀ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਹਾਦਸੇ ਦੀ ਜਾਣਕਾਰੀ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ ਉਸ ਦੀਆਂ ਲੱਤਾਂ ਅਤੇ ਪਿੱਠ ‘ਤੇ ਕੁਝ ਝਰੀਟਾਂ ਹਨ।

ਗਾਇਕ-ਅਦਾਕਾਰ ਸਿੱਪੀ ਗਿੱਲ ਨੇ ਵੀ ਆਪਣੀ ਉਲਟੀ ਹੋਈ ਜੀਪ ਦੀ ਵੀਡੀਓ ਸਾਂਝੀ ਕੀਤੀ ਹੈ। ਇਹ ਵੀ ਲਿਖਿਆ ਹੈ ਕਿ ਇੱਕ ਗੋਰੇ ਅੰਗਰੇਜ਼ ਨੇ ਉਸ ਦੀ ਮੱਦਦ ਕੀਤੀ ਸੀ ਅਤੇ ਕਾਰ ਸਿੱਧੀ ਕੀਤੀ। ਕਾਰ ਦੇ ਸਾਰੇ ਸ਼ੀਸ਼ੇ ਟੁੱਟ ਗਏ। ਉਸ ਨੇ ਲਿਖਿਆ ਕਿ ਜੇਕਰ ਗੋਰਾ ਅੰਗਰੇਜ਼ ਨਾ ਆਉਂਦਾ ਤਾਂ ਉਸ ਨੇ ਉੱਥੇ ਰਾਤ ਕੱਟਣੀ ਸੀ ਜਾਂ ਪੈਦਲ ਜਾਣਾ ਸੀ, ਜੋ ਕਿ ਅਸੰਭਵ ਸੀ।

ਗਾਇਕ ਸਿੱਪੀ ਗਿੱਲ (Sippy Gill)  ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਲਿਖਿਆ ਹੈ ਕਿ ਜਿਸ ਥਾਂ ‘ਤੇ ਇਹ ਹਾਦਸਾ ਹੋਇਆ ਹੈ, ਉਹ ਬ੍ਰਿਟਿਸ਼ ਕੋਲੰਬੀਆ (ਕੈਨੇਡਾ) ਦਾ ਜੰਗਲੀ ਖੇਤਰ ਹੈ। ਜਿਸ ਤਰ੍ਹਾਂ ਲੋਕ ਡਾਊਨ ਟਾਊਨ ਵਰਗੇ ਖੇਤਰਾਂ ਵਿੱਚ ਰਹਿਣ ਦੇ ਭੁੱਖੇ ਹਨ, ਉਸੇ ਤਰ੍ਹਾਂ ਮੈਂ ਅਤੇ ਮੇਰੇ ਦੋਸਤ ਜੰਗਲਾਂ ਵਿੱਚ ਕੁਦਰਤ ਦੀ ਗੋਦ ਵਿੱਚ ਰਹਿਣ ਅਤੇ ਸੜਕ ਤੋਂ ਬਾਹਰ ਜਾਣ ਦੇ ਭੁੱਖੇ ਹਾਂ।

ਉਨ੍ਹਾਂ ਨੇ ਲਿਖਿਆ ਹੈ ਕਿ ਬਿਨਾਂ ਇੰਟਰਨੈੱਟ ਅਤੇ ਬਿਨਾਂ ਫੋਨ ਦੇ ਕਈ ਦਿਨ ਦੁਨੀਆ ਤੋਂ ਦੂਰ ਜੰਗਲ ਵਿਚ ਰਹਿਣ ਦਾ ਸਵਾਦ ਹੀ ਵੱਖਰਾ ਹੈ। ਉਸ ਨੇ ਆਪਣੇ ਦੋਸਤਾਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਗੈਰੀ ਅਤੇ ਅਮਰਿੰਦਰ ਝੀਲ ਵਾਲੇ ਘਰ ਵਿੱਚ ਸੁੱਤੇ ਪਏ ਸਨ ਅਤੇ ਉਨ੍ਹਾਂ ਦੇ ਨਾਲ ਉਨ੍ਹਾਂ ਦਾ ਦੋਸਤ ਸਤਵੀਰ ਵੀ ਸਵੇਰੇ ਜੀਪ ਵਿੱਚ ਆਫ ਰੋਡਿੰਗ ਲਈ ਨਿਕਲਿਆ ਸੀ ਕਿ ਰਸਤੇ ਵਿੱਚ ਜੀਪ ਉਲਟ ਗਈ।

ਉਨ੍ਹਾਂ ਜੀਪ ਨੂੰ ਆਪਣੀ ਕਾਰ ਨਾਲ ਖਿੱਚਣ ਲਈ ਕਿਹਾ ਅਤੇ ਜੀਪ ਨੂੰ ਸਿੱਧਾ ਕਰਨ ਵਾਲਾ ਗੋਰਾ ਅੰਗਰੇਜ਼ ਵਾਰ-ਵਾਰ ਇੱਕੋ ਗੱਲ ਕਹਿੰਦਾ ਰਿਹਾ ਕਿ ਉਸਨੂੰ ਖੁਸ਼ੀ ਹੈ ਕਿ ਤੁਸੀਂ ਸੁਰੱਖਿਅਤ ਹੋ ਅਤੇ ਕਿਸੇ ਨੂੰ ਕੋਈ ਨੁਕਸਾਨ ਨਹੀਂ ਹੋਇਆ।

The post ਪੰਜਾਬੀ ਗਾਇਕ ਤੇ ਅਦਾਕਾਰ ਸਿੱਪੀ ਗਿੱਲ ਸੜਕ ਹਾਦਸੇ 'ਚ ਵਾਲ-ਵਾਲ ਬਚੇ appeared first on TheUnmute.com - Punjabi News.

Tags:
  • accident
  • breaking-news
  • british-columbia
  • canada
  • news
  • road-accident
  • sippy-gill

ਪੰਜਾਬ 'ਚ ਕਾਂਗਰਸ ਨਾਲ ਗਠਜੋੜ ਸਿਆਸੀ ਤੌਰ 'ਤੇ ਨੁਕਸਾਨਦਾਇਕ: CM ਭਗਵੰਤ ਮਾਨ

Thursday 25 January 2024 07:28 AM UTC+00 | Tags: aam-aadmi-party breaking-news cm-bhagwant-mann congress latest-news lok-sabha-seats news punjab-congress

ਚੰਡੀਗ੍ਹੜ, 25 ਜਨਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਨੇ ਬੁੱਧਵਾਰ ਨੂੰ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਸੂਬੇ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ‘ਤੇ ਆਜ਼ਾਦ ਤੌਰ ‘ਤੇ ਚੋਣ ਲੜੇਗੀ। ਉਨ੍ਹਾਂ ਕਿਹਾ ਕਿ 2024 ਵਿੱਚ ਪੰਜਾਬ ਸਾਰੀਆਂ 13 ਸੀਟਾਂ ਆਮ ਆਦਮੀ ਪਾਰਟੀ ਨੂੰ ਦੇ ਕੇ ਇਤਿਹਾਸ ਰਚੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਵਿੱਚ ਕਾਂਗਰਸ (Congress) ਨਾਲ ਕੋਈ ਗਠਜੋੜ ਨਹੀਂ ਹੋਵੇਗਾ। ਮੁੱਖ ਮੰਤਰੀ ਮਾਨ ਦਾ ਇਹ ਬਿਆਨ ਅਜਿਹੇ ਸਮੇਂ ‘ਚ ਆਇਆ ਹੈ ਜਦੋਂ ‘ਆਪ’ ਦੇ ਚੋਟੀ ਦੇ ਆਗੂਆਂ ਨੇ ਨਵੀਂ ਦਿੱਲੀ ‘ਚ ਗਠਜੋੜ ਸਮੇਤ ਇਕੱਲੇ ਚੋਣ ਲੜਨ ਵਰਗੇ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਆਲਾਕਮਾਨ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਦੀ ਮੁੱਖ ਵਿਰੋਧੀ ਧਿਰ ਕਾਂਗਰਸ (Congress) ਨਾਲ ਗਠਜੋੜ ਕਰਨਾ ਪਾਰਟੀ ਲਈ ਸਿਆਸੀ ਤੌਰ 'ਤੇ ਨੁਕਸਾਨਦਾਇਕ ਸਿੱਧ ਹੋਵੇਗਾ। ਕੈਬਨਿਟ ਬੈਠਕ ਤੋਂ ਬਾਅਦ ਪ੍ਰੈਸ ਕਾਨਫਰੰਸ ਵਿੱਚ ਚੰਡੀਗੜ੍ਹ ਮੇਅਰ ਚੋਣਾਂ ਲਈ ਪੰਜਾਬ ਵਿੱਚ 'ਆਪ'-ਕਾਂਗਰਸ ਗਠਜੋੜ ਨੂੰ ਦੁਹਰਾਉਣ ਦੇ ਸਵਾਲ 'ਤੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ 'ਆਪ' ਪੰਜਾਬ ਦੀਆਂ ਸਾਰੀਆਂ 13 ਸੀਟਾਂ ਅਤੇ ਚੰਡੀਗੜ੍ਹ ਲੋਕ ਸਭਾ ਸੀਟ ਤੋਂ ਆਜ਼ਾਦ ਤੌਰ 'ਤੇ ਚੋਣ ਲੜੇਗੀ।

ਉਨ੍ਹਾਂ (CM Bhagwant Mann) ਕਿਹਾ ਕਿ ਪੰਜਾਬ ਦੇ ਲੋਕ ਸਾਡੀ ਬਿਹਤਰ ਕਾਰਗੁਜ਼ਾਰੀ ਦੇ ਆਧਾਰ ‘ਤੇ ਸਾਡਾ ਮੁਲਾਂਕਣ ਕਰਨਗੇ ਅਤੇ ਅਸੀਂ ਆਪਣੇ ਦਮ ‘ਤੇ ਸਾਰੀਆਂ ਸੀਟਾਂ ਜਿੱਤ ਕੇ ਇਤਿਹਾਸ ਰਚਾਂਗੇ | ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਮਹਿਸੂਸ ਕਰ ਰਹੀ ਹੈ ਕਿ ਕਾਂਗਰਸ ਨਾਲ ਗਠਜੋੜ ਸਿਆਸੀ ਤੌਰ ‘ਤੇ ਨੁਕਸਾਨਦਾਇਕ ਹੋ ਸਕਦਾ ਹੈ ਅਤੇ ਇਹ ਵੋਟਰਾਂ ਨੂੰ ਵੀ ਪਸੰਦ ਨਹੀਂ ਆਵੇਗਾ। ਇਸ ਕਦਮ ਨਾਲ ਵਿਰੋਧੀ ਪਾਰਟੀਆਂ ਨੂੰ ਸਰਕਾਰ ‘ਤੇ ਸਿਆਸੀ ਹਮਲਾ ਕਰਨ ਦਾ ਮੌਕਾ ਮਿਲੇਗਾ, ਜਿਸ ਨਾਲ ਆਮ ਚੋਣਾਂ ‘ਚ ਸਾਡੀ ਸੰਭਾਵਨਾ ਘੱਟ ਜਾਵੇਗੀ।

ਲੋਕ ਸਭਾ ਚੋਣਾਂ ਲਈ 'ਆਪ' ਦੀਆਂ ਤਿਆਰੀਆਂ ਸਬੰਧੀ ਪੁੱਛੇ ਸਵਾਲ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਸੀਂ ਸਾਰੀਆਂ 13 ਸੀਟਾਂ 'ਤੇ ਵਲੰਟੀਅਰਾਂ ਨਾਲ ਸੰਭਾਵਿਤ ਉਮੀਦਵਾਰਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਹੈ। ਹੁਣ ਤੱਕ ਕੁੱਲ 40 ਨਾਂ ਸਾਹਮਣੇ ਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹਰੇਕ ਲੋਕ ਸਭਾ ਹਲਕੇ ਤੋਂ 3 ਉਮੀਦਵਾਰ ਚੁਣੇ ਜਾਣਗੇ ਅਤੇ ਉਨ੍ਹਾਂ ਵਿੱਚੋਂ ਸਭ ਤੋਂ ਵਧੀਆ ਉਮੀਦਵਾਰ ਨੂੰ ਮੈਦਾਨ ਵਿੱਚ ਉਤਾਰਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਬਾਅਦ ਸਰਵੇਖਣ ਸ਼ੁਰੂ ਹੋਵੇਗਾ। ਪਾਰਟੀ ਜਿੱਤ ਨੂੰ ਪਹਿਲ ਦੇ ਆਧਾਰ ‘ਤੇ ਲੈ ਕੇ ਅੰਤਿਮ ਫੈਸਲਾ ਲਵੇਗੀ |

The post ਪੰਜਾਬ ‘ਚ ਕਾਂਗਰਸ ਨਾਲ ਗਠਜੋੜ ਸਿਆਸੀ ਤੌਰ ‘ਤੇ ਨੁਕਸਾਨਦਾਇਕ: CM ਭਗਵੰਤ ਮਾਨ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • congress
  • latest-news
  • lok-sabha-seats
  • news
  • punjab-congress

ਪੰਜਾਬ 'ਚ ਠੰਢ ਦਾ ਕਹਿਰ ਜਾਰੀ, ਕੀ ਪੰਜਾਬ ਸਰਕਾਰ ਬਦਲੇਗੀ ਸਕੂਲਾਂ ਦਾ ਸਮਾਂ ?

Thursday 25 January 2024 07:40 AM UTC+00 | Tags: breaking-news cold fog new news punjab punjab-cold-wave punjab-government punjab-school

ਚੰਡੀਗ੍ਹੜ, 25 ਜਨਵਰੀ 2024: ਪੰਜਾਬ ਵਿੱਚ ਕੜਾਕੇ ਦੀ ਠੰਢ (cold) ਅਤੇ ਸੰਘਣੀ ਧੁੰਦ ਦਾ ਕਹਿਰ ਜਾਰੀ ਹੈ, ਜਿਸ ਕਾਰਨ ਮੌਸਮ ਦਾ ਸਭ ਤੋਂ ਅਸਰ ਸਕੂਲੀ ਬੱਚਿਆਂ ਨੂੰ ਪੈ ਰਿਹਾ ਹੈ। ਠੰਢੇ ਕਮਰਿਆਂ ਵਿੱਚ ਬੱਚਿਆਂ ਲਈ ਬੈਠਣਾ ਮੁਸ਼ਕਲ ਹੈ। ਇਸ ਤੋਂ ਇਲਾਵਾ ਧੁੰਦ ਵਿੱਚ ਚੱਲ ਕੇ ਸਕੂਲ ਪਹੁੰਚਣਾ ਵੀ ਮੁਸੀਬਤ ਤੋਂ ਘੱਟ ਨਹੀਂ। ਇਸ ਦੌਰਾਨ ਪੰਜਾਬ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਸਕੂਲਾਂ ਦਾ ਸਮਾਂ ਬਦਲਿਆ ਜਾਵੇ ।

ਮਿਲੀ ਮੁਤਾਬਕ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਨੇ ਹੱਡ-ਚੀਰਵੀਂ ਠੰਢ ਦੇ ਮੌਸਮ ਵਿੱਚ ਵਿਦਿਆਰਥੀਆਂ ਦੀ ਸਿਹਤ ਤੇ ਸੁਰੱਖਿਆ ਦੇ ਮੱਦੇਨਜ਼ਰ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 2.30 ਵਜੇ ਤਕ ਕਰਨ ਦੀ ਮੰਗ ਕੀਤੀ ਹੈ। ਜਿਕਰਯੋਗ ਹੈ ਕਿ ਵੀਰਵਾਰ ਸਵੇਰੇ ਪੰਜਾਬ ਦੀ ਕਈ ਥਾਵਾਂ ‘ਤੇ ਸੰਘਣੀ ਧੁੰਦ ਦੇਖੀ ਗਈ। ਇਸ ਕਾਰਨ ਪਟਿਆਲਾ ਵਿੱਚ ਵਿਜ਼ੀਬਿਲਟੀ 25 ਮੀਟਰ, ਅੰਮ੍ਰਿਤਸਰ ਵਿੱਚ 50, ਅੰਬਾਲਾ ਵਿੱਚ 25 ਅਤੇ ਚੰਡੀਗੜ੍ਹ ਵਿੱਚ 50 ਮੀਟਰ ਰਹੀ।

ਮੌਸਮ ਵਿਭਾਗ ਨੇ ਪੰਜਾਬ ਅਤੇ ਪੰਜਾਬ ਵਿੱਚ ਠੰਢ (cold) ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਹਿਮਾਚਲ ਵਿੱਚ ਅੱਜ ਤੋਂ ਮੌਸਮ ਵਿੱਚ ਤਬਦੀਲੀ ਆਉਣ ਦੀ ਸੰਭਾਵਨਾ ਹੈ। ਇੱਥੇ ਬਾਰਿਸ਼ ਦੇ ਨਾਲ ਬਰਫਬਾਰੀ ਹੋਣ ਦੀ ਸੰਭਾਵਨਾ ਹੈ। ਇਸ ਨਾਲ ਚੰਡੀਗੜ੍ਹ ਵਿੱਚ ਠੰਢ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ।

ਮੌਸਮ ਵਿਭਾਗ ਨੇ ਪੰਜਾਬ ਦੇ 5 ਜ਼ਿਲ੍ਹਿਆਂ ਗੁਰਦਾਸਪੁਰ, ਅੰਮ੍ਰਿਤਸਰ, ਨਵਾਂਸ਼ਹਿਰ, ਜਲੰਧਰ ਅਤੇ ਮੋਗਾ ਵਿੱਚ ਰੈੱਡ ਅਲਰਟ ਜਾਰੀ ਕੀਤਾ ਹੈ। ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਇਸੇ ਤਰ੍ਹਾਂ ਹਰਿਆਣਾ ਦੇ 4 ਜ਼ਿਲ੍ਹਿਆਂ ਅੰਬਾਲਾ, ਕੁਰੂਕਸ਼ੇਤਰ, ਕੈਥਲ ਅਤੇ ਕਰਨਾਲ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਵੀ ਸੰਘਣੀ ਧੁੰਦ ਅਤੇ ਠੰਡੇ ਦਿਨ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸ ਤੋਂ ਇਲਾਵਾ ਹਰਿਆਣਾ ਦੇ ਸਾਰੇ ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਹੈ। ਇੱਥੇ ਠੰਡੇ ਦਿਨ ਦੀ ਵੀ ਸੰਭਾਵਨਾ ਹੈ।

The post ਪੰਜਾਬ ‘ਚ ਠੰਢ ਦਾ ਕਹਿਰ ਜਾਰੀ, ਕੀ ਪੰਜਾਬ ਸਰਕਾਰ ਬਦਲੇਗੀ ਸਕੂਲਾਂ ਦਾ ਸਮਾਂ ? appeared first on TheUnmute.com - Punjabi News.

Tags:
  • breaking-news
  • cold
  • fog
  • new
  • news
  • punjab
  • punjab-cold-wave
  • punjab-government
  • punjab-school

ਚੰਡੀਗ੍ਹੜ, 25 ਜਨਵਰੀ 2024: ਕੈਬਿਨਟ ਮੰਤਰੀ ਅਮਨ ਅਰੋੜਾ (Aman Arora) ਨੂੰ ਸੰਗਰੂਰ ਜ਼ਿਲ੍ਹਾ ਅਦਾਲਤ ਨੇ ਵੱਡੀ ਰਾਹਤ ਦਿੱਤੀ ਹੈ | ਅਦਾਲਤ ਨੇ ਅਮਨ ਅਰੋੜਾ ਦੀ ਸਜ਼ਾ 'ਤੇ ਰੋਕ ਲਗਾ ਦਿੱਤੀ ਹੈ। ਬੀਤੇ ਦਿਨ ਸੰਗਰੂਰ ਦੀ ਅਦਾਲਤ ਨੇ ਦੋਵੇਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਆਪਣਾ ਫੈਸਲਾ ਅੱਜ ਦੇ ਲਈ ਸੁਰੱਖਿਅਤ ਰੱਖ ਲਿਆ ਸੀ। ਜਿਸ ‘ਤੇ ਅੱਜ ਅਦਾਲਤ ਨੇ ਆਪਣਾ ਫੈਸਲਾ ਸੁਣਾਉਦੇ ਹੋਏ ਸਜ਼ਾ ‘ਤੇ 31 ਜਨਵਰੀ ਤੱਕ ਸਟੇਅ ਲਗਾ ਦਿੱਤੀ ਹੈ। ਹੁਣ ਅਮਨ ਅਰੋੜਾ ਅੰਮ੍ਰਿਤਸਰ ਵਿੱਚ ਤਿਰੰਗਾ ਲਹਿਰਾ ਸਕਣਗੇ।

ਜ਼ਿਕਰਯੋਗ ਹੈ ਕਿ ਸੁਨਾਮ ਦੀ ਅਦਾਲਤ ਨੇ ਅਮਨ ਅਰੋੜਾ (Aman Arora) ਦੇ ਜੀਜਾ ਰਾਜਿੰਦਰ ਦੀਪਾ ਦੀ ਸ਼ਿਕਾਇਤ 'ਤੇ ਸੁਣਵਾਈ ਮੁਕੰਮਲ ਕਰਦਿਆਂ ਅਰੋੜਾ ਸਮੇਤ 9 ਜਣਿਆਂ ਨੂੰ ਦੋ-ਦੋ ਸਾਲ ਦੀ ਕੈਦ ਅਤੇ ਪੰਜ-ਪੰਜ ਹਜ਼ਾਰ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਸੀ। ਜਿਸ ਤੋਂ ਬਾਅਦ 26 ਜਵਨਰੀ ਮੌਕੇ ਅਮਨ ਅਰੋੜਾ ਦੇ ਮੰਤਰੀ ਅਹੁਦੇ ਵੱਜੋਂ ਝੰਡਾ ਲਹਿਰਾਏ ਜਾਣ ਨੂੰ ਲੈ ਕੇ ਵੀ ਵਿਰੋਧੀ [ਪਾਰਟੀਆਂ ਲਗਾਤਾਰ ਸਵਾਲ ਚੁੱਕ ਰਹੀਆਂ ਸਨ ।

The post ਸੰਗਰੂਰ ਦੀ ਜ਼ਿਲ੍ਹਾ ਅਦਾਲਤ ਵੱਲੋਂ ਅਮਨ ਅਰੋੜਾ ਨੂੰ ਮਿਲੀ ਰਾਹਤ, ਸਜ਼ਾ 'ਤੇ ਲਗਾਈ ਰੋਕ appeared first on TheUnmute.com - Punjabi News.

Tags:
  • aman-arora
  • breaking-news
  • news
  • sangrur
  • sangrur-district-court

ਚੰਡੀਗ੍ਹੜ, 25 ਜਨਵਰੀ 2024: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਸਰਕਾਰ ਵੱਲੋਂ ਕਰਵਾਏ ਗਣਤੰਤਰ ਦਿਹਾੜੇ ਸਮਾਗਮ ਵਿੱਚ ਸ਼ਾਮਲ ਹੋਏ। ਛਤਰਸਾਲ ਸਟੇਡੀਅਮ ਵਿਖੇ ਰਾਜ ਪੱਧਰੀ ਗਣਤੰਤਰ ਦਿਹਾੜੇ ਸਮਾਗਮ ਮਨਾਇਆ ਗਿਆ। ਜਿੱਥੇ ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਕਿ ਅਸੀਂ ਭਗਵਾਨ ਰਾਮ ਤੋਂ ਤਿਆਗ ਸਿੱਖਦੇ ਹਾਂ। ਉਹ ਕਦੇ ਵੀ ਜਾਤ-ਪਾਤ ਵਿੱਚ ਵਿਸ਼ਵਾਸ ਨਹੀਂ ਰੱਖਦੇ ਸਨ। ਰਾਮ ਰਾਜ ਵਿੱਚ ਹਰ ਕੋਈ ਆਪਣੇ ਧਰਮ ਦੀ ਪਾਲਣਾ ਕਰਦਾ ਹੈ।ਪਰ ਅੱਜ ਸਾਰਾ ਸਮਾਜ ਜਾਤੀ ਦੇ ਅਧਾਰ ‘ਤੇ ਵੰਡਿਆ ਹੋਇਆ ਹੈ |

ਗਣਤੰਤਰ ਦਿਵਸ ਮੌਕੇ ਆਪਣੇ ਸੰਬੋਧਨ ਵਿੱਚ ਸੀਐਮ ਕੇਜਰੀਵਾਲ (Arvind Kejriwal)  ਨੇ ਕਿਹਾ ਕਿ ਰਾਮਾਇਣ ਵਾਂਗ ਸ਼ਹਿਰ ਵਿੱਚ ਰਾਮ ਰਾਜ ਦੀ ਪਰਿਭਾਸ਼ਾ ਅਨੁਸਾਰ ਰਾਜ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਦਿੱਲੀ ਵਿੱਚ ਸਿੱਖਿਆ ਪ੍ਰਣਾਲੀ ਨੂੰ ਬਦਲ ਦਿੱਤਾ ਹੈ। ਰਾਮ ਰਾਜ ਤੋਂ ਪ੍ਰੇਰਿਤ ਦਿੱਲੀ ‘ਤੇ ਰਾਜ ਕੀਤਾ। ਰਾਮ ਰਾਜ ਦਾ ਅਰਥ ਹੈ ਸੁਖ ਅਤੇ ਸ਼ਾਂਤੀ ਦਾ ਰਾਜ। ਸੀਐਮ ਕੇਜਰੀਵਾਲ ਨੇ ਅੱਗੇ ਕਿਹਾ ਕਿ ਅਸੀਂ ਬਜ਼ੁਰਗਾਂ ਨੂੰ ਅਯੁੱਧਿਆ ਭੇਜਾਂਗੇ। ਉਨ੍ਹਾਂ ਸਿਧਾਂਤਾਂ ਨੂੰ ਧਾਰਨ ਕਰਨਾ ਮਹੱਤਵਪੂਰਨ ਹੈ ਜੋ ਭਗਵਾਨ ਰਾਮ ਨੇ ਅਪਣਾਏ ਸਨ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਛੇਤੀ ਹੀ ਉਨ੍ਹਾਂ ਨੂੰ ਉੱਤਰ ਪ੍ਰਦੇਸ਼ ਦੇ ਅਯੁੱਧਿਆ ਵਿੱਚ ਹਾਲ ਹੀ ਵਿੱਚ ਉਦਘਾਟਨ ਕੀਤੇ ਗਏ ਰਾਮ ਮੰਦਰ ਦੀ ਯਾਤਰਾ ‘ਤੇ ਭੇਜੇਗੀ। ਅਸੀਂ ਹੁਣ ਤੱਕ 83,000 ਤੋਂ ਵੱਧ ਬਜ਼ੁਰਗਾਂ ਨੂੰ ਤੀਰਥ ਯਾਤਰਾਵਾਂ ‘ਤੇ ਭੇਜਿਆ ਹੈ।

The post ਭਗਵਾਨ ਰਾਮ ਜਾਤ-ਪਾਤ ਨਹੀਂ ਮੰਨਦੇ ਸਨ, ਅੱਜ ਸਾਰਾ ਸਮਾਜ ਜਾਤੀ ਦੇ ਅਧਾਰ ‘ਤੇ ਵੰਡਿਆ ਹੋਇਆ ਹੈ: ਅਰਵਿੰਦ ਕੇਜਰੀਵਾਲ appeared first on TheUnmute.com - Punjabi News.

Tags:
  • arvind-kejriwal
  • ayodhya
  • breaking-news
  • caste
  • delhi
  • lord-ram
  • news
  • ram
  • republic-day

ਚੰਡੀਗੜ੍ਹ, 25 ਜਨਵਰੀ 2024: ਲੁਧਿਆਣਾ ਦੀ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਨੇ ਬੁੱਧਵਾਰ ਨੂੰ ਆਦੇਸ਼ ਮੈਡੀਕਲ ਕਾਲਜ ਬਠਿੰਡਾ ਦੇ ਐਮਡੀ ਡਾਕਟਰ ਗੁਰਪ੍ਰੀਤ ਗਿੱਲ ਦੀ ਨਿਯਮਤ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ, ਜਿਸ ਨੂੰ ਰਾਜ ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਰਾਜ ਫਾਰਮੇਸੀ ਕੌਂਸਲ (ਪੀ.ਐਸ.ਪੀ.ਸੀ.) ਦੇ ਰਜਿਸਟਰਾਰਾਂ ਅਤੇ ਕਰਮਚਾਰੀਆਂ ਦੀ ਮਿਲੀਭੁਗਤ ਨਾਲ ਅਯੋਗ ਉਮੀਦਵਾਰਾਂ ਨੂੰ ਦਾਖਲ ਕਰਨ ਅਤੇ ਡੀ-ਫਾਰਮੇਸੀ (D-Pharmacy) ਦੀਆਂ ਡਿਗਰੀਆਂ ਜਾਰੀ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪ੍ਰਾਈਵੇਟ ਫਾਰਮੇਸੀ ਕਾਲਜਾਂ ਦੇ ਮਾਲਕਾਂ/ਪ੍ਰਿੰਸੀਪਲਾਂ ਸਮੇਤ ਪੀ.ਐਸ.ਪੀ.ਸੀ. ਦੇ ਸਾਬਕਾ ਰਜਿਸਟਰਾਰਾਂ, ਕਰਮਚਾਰੀਆਂ ਅਤੇ ਹੋਰਨਾਂ ਵਿਰੁੱਧ ਅਯੋਗ ਵਿਦਿਆਰਥੀਆਂ ਨੂੰ ਦਾਖਲੇ, ਰਜਿਸਟ੍ਰੇਸ਼ਨ ਅਤੇ ਡੀ-ਫਾਰਮੇਸੀ ਦੇ ਲਾਇਸੈਂਸ ਜਾਰੀ ਕਰਨ ਵਿੱਚ ਬੇਨਿਯਮੀਆਂ ਕਰਨ ਲਈ ਬਿਊਰੋ ਨੇ ਪਹਿਲਾਂ ਹੀ ਐਫ.ਆਈ.ਆਰ. ਨੰਬਰ 17 ਮਿਤੀ 8.12.2023 ਨੂੰ ਆਈ.ਪੀ.ਸੀ. ਦੀ ਧਾਰਾ 420, 465, 466, 468, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 7-ਏ, 8, 13 (1) (ਏ) 13 (2) ਅਧੀਨ ਆਰਥਿਕ ਅਪਰਾਧ ਵਿੰਗ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਅਪਰਾਧਿਕ ਮਾਮਲਾ ਦਰਜ ਕੀਤਾ ਹੋਇਆ ਹੈ।

ਜਿਕਰਯੋਗ ਹੈ ਕਿ ਡਾਕਟਰ ਗੁਰਪ੍ਰੀਤ ਗਿੱਲ ਨੂੰ 15.01.2024 ਨੂੰ ਗ੍ਰਿਫਤਾਰ ਕਰਕੇ ਅਗਲੇ ਦਿਨ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ ਪਰ ਉਸਦੇ ਵਕੀਲ ਨੇ ਉਸਦੀ ਸਰਜਰੀ ਦਾ ਮੈਡੀਕਲ ਰਿਕਾਰਡ ਪੇਸ਼ ਕੀਤਾ ਸੀ। ਉਸ ਦੀ ਦਰਖਾਸਤ 'ਤੇ ਲੁਧਿਆਣਾ ਦੀ ਅਦਾਲਤ ਨੇ ਉਸ ਦਾ ਸਿਵਲ ਹਸਪਤਾਲ ਲੁਧਿਆਣਾ ਤੋਂ ਜਾਂਚ ਡਾਕਟਰੀ ਮੁਆਇਨਾ ਕਰਵਾਉਣ ਦੇ ਹੁਕਮ ਦਿੱਤੇ ਹਨ। ਹਸਪਤਾਲ ਦੇ ਤਿੰਨ ਮਾਹਿਰਾਂ ਵਾਲੇ ਮੈਡੀਕਲ ਬੋਰਡ ਨੇ ਉਸ ਨੂੰ ਉਸੇ ਦਿਨ ਭਾਵ 16.01.2024 ਨੂੰ ਪੀ.ਜੀ.ਆਈ ਚੰਡੀਗੜ੍ਹ ਲਈ ਰੈਫਰ ਕਰ ਦਿੱਤਾ ਸੀ ਅਤੇ ਉਸਨੂੰ ਬਿਊਰੋ ਦੀ ਨਿਆਂਇਕ ਹਿਰਾਸਤ ਅਧੀਨ ਪੀ.ਜੀ.ਆਈ ਚੰਡੀਗੜ੍ਹ ਵਿਖੇ ਦਾਖਲ ਕਰਵਾਇਆ ਗਿਆ ਸੀ। ਉੱਥੇ ਮਾਹਿਰਾਂ ਦੇ ਇੱਕ ਬੋਰਡ ਦੁਆਰਾ ਜਾਂਚ ਕਰਨ ਤੋਂ ਬਾਅਦ ਉਸਨੂੰ 24 ਜਨਵਰੀ, 2024 ਨੂੰ ਪੀਜੀਆਈ ਤੋਂ ਛੁੱਟੀ ਦੇ ਦਿੱਤੀ ਗਈ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਉਪਰੋਕਤ ਮੁਲਜ਼ਮ ਡਾਕਟਰ ਗੁਰਪ੍ਰੀਤ ਸਿੰਘ ਗਿੱਲ ਤੋਂ ਇਲਾਵਾ ਵਿਜੀਲੈਂਸ ਬਿਊਰੋ ਨੇ ਆਦੇਸ਼ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਐਂਡ ਰਿਸਰਚ ਬਠਿੰਡਾ ਦੇ ਪ੍ਰਿੰਸੀਪਲ ਸਰਬਜੀਤ ਸਿੰਘ ਬਰਾੜ, ਸਾਲ 2013 ਵਿੱਚ ਬਰਨਾਲਾ ਜ਼ਿਲ੍ਹੇ ਦੇ ਲਾਲਾ ਲਾਜਪਤ ਰਾਏ ਕਾਲਜ ਸਹਿਣਾ ਦੇ ਪ੍ਰਿੰਸੀਪਲ ਰਹੇ ਆਰ.ਐਸ. ਰਾਮਾਕੋੜੀ ਅਤੇ ਸਾਲ 2011 ਵਿੱਚ ਲਾਲਾ ਲਾਜਪਤ ਕਾਲਜ ਆਫ਼ ਫਾਰਮੇਸੀ ਮੋਗਾ ਦੇ ਪ੍ਰਿੰਸੀਪਲ ਰਹੇ ਬਲਜਿੰਦਰ ਸਿੰਘ ਬਾਜਵਾ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਗੈ। ਇਸ ਮਾਮਲੇ ਵਿੱਚ ਵਿਜੀਲੈਂਸ ਪਹਿਲਾਂ ਪੀ.ਐਸ.ਪੀ.ਸੀ. ਦੇ ਦੋ ਸਾਬਕਾ ਰਜਿਸਟਰਾਰ ਮੁਲਜ਼ਮ ਪਰਵੀਨ ਕੁਮਾਰ ਭਾਰਦਵਾਜ ਅਤੇ ਡਾ. ਤੇਜਵੀਰ ਸਿੰਘ ਸਮੇਤ ਸੁਪਰਡੈਂਟ ਅਸ਼ੋਕ ਕੁਮਾਰ ਤੋਂ ਇਲਾਵਾ 9 ਫਾਰਮਾਸਿਸਟਾਂ ਨੂੰ ਵੀ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਡੀ-ਫਾਰਮੇਸੀ (D-Pharmacy)  ਸੰਸਥਾਵਾਂ ਵਿੱਚ ਖਾਲੀ ਪਈਆਂ ਸੀਟਾਂ ਨੂੰ ਭਰਨ ਲਈ ਪ੍ਰਾਈਵੇਟ ਕਾਲਜਾਂ ਦੇ ਮਾਲਕਾਂ ਨੇ ਉਕਤ ਰਜਿਸਟਰਾਰਾਂ ਅਤੇ ਪੀ.ਐਸ.ਪੀ.ਸੀ. ਦੇ ਕਰਮਚਾਰੀਆਂ ਨਾਲ ਮਿਲੀਭੁਗਤ ਕਰਕੇ ਲਾਜ਼ਮੀ ਮਾਈਗ੍ਰੇਸ਼ਨ ਸਰਟੀਫ਼ਿਕੇਟ ਲਏ ਬਿਨਾਂ ਹੋਰਨਾਂ ਸੂਬਿਆਂ ਦੇ ਵਿਦਿਆਰਥੀਆਂ ਤੋਂ ਵੱਡੀਆਂ ਰਿਸ਼ਵਤਾਂ ਲੈ ਕੇ ਨੂੰ ਉਹਨਾਂ ਨੂੰ ਦਾਖ਼ਲ ਕੀਤਾ। ਇਸ ਤੋਂ ਇਲਾਵਾ, ਬਹੁਤ ਸਾਰੇ ਵਿਦਿਆਰਥੀਆਂ ਨੇ ਡੀ-ਫਾਰਮੇਸੀ (D-Pharmacy) ਕੋਰਸ ਵਿੱਚ ਦਾਖਲਾ ਲੈਣ ਲਈ ਮੈਡੀਕਲ ਜਾਂ ਨਾਨ-ਮੈਡੀਕਲ ਸਟ੍ਰੀਮ ਵਿੱਚ ਲੋੜੀਂਦੀ 10+2 ਵਿਦਿਅਕ ਯੋਗਤਾ ਪ੍ਰਾਈਵੇਟ ਤੌਰ ‘ਤੇ ਪਾਸ ਕੀਤੀ ਹੋਈ ਸੀ, ਜਦੋਂ ਕਿ ਇਸ ਲਈ ਰੈਗੂਲਰ ਕਲਾਸਾਂ ਅਤੇ ਵਿਗਿਆਨ ਦੇ ਪ੍ਰੈਕਟੀਕਲ ਲਗਾ ਕੇ ਪਾਸ ਹੋਣਾ ਲਾਜ਼ਮੀ ਹੁੰਦਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਤਾਂ ਜੋ ਪੀ.ਐਸ.ਪੀ.ਸੀ. ਦੇ ਹੋਰਨਾਂ ਅਧਿਕਾਰੀਆਂ, ਕਰਮਚਾਰੀਆਂ ਅਤੇ ਕਲਰਕਾਂ ਦੇ ਨਾਲ-ਨਾਲ ਪ੍ਰਾਈਵੇਟ ਕਾਲਜਾਂ ਨਾਲ ਸਬੰਧਤ ਵਿਅਕਤੀਆਂ ਦੀਆਂ ਭੂਮਿਕਾਵਾਂ ਦੀ ਵੀ ਜਾਂਚ ਕੀਤੀ ਜਾ ਸਕੇ।

The post ਅਯੋਗ ਉਮੀਦਵਾਰਾਂ ਨੂੰ ਦਾਖਲ ਕਰਨ ਤੇ ਡੀ-ਫਾਰਮੇਸੀ ਦੀਆਂ ਡਿਗਰੀਆਂ ਜਾਰੀ ਕਰਨ ਦੇ ਦੋਸ਼ ਹੇਠ ਐਮਡੀ ਡਾ: ਗੁਰਪ੍ਰੀਤ ਗਿੱਲ ਦੀ ਜ਼ਮਾਨਤ ਅਰਜ਼ੀ ਖਾਰਜ appeared first on TheUnmute.com - Punjabi News.

Tags:
  • adesh-medical-college
  • adesh-medical-college-bhatinda
  • bhatinda
  • breaking-news
  • d-pharmacy
  • d-pharmacy-certificates
  • news
  • students

ਅਨਮੋਲ ਗਗਨ ਮਾਨ ਨੇ ਅੰਤਰਰਾਸ਼ਟਰੀ ਫਿਟੂਰ ਸੈਰ ਸਪਾਟਾ ਸੰਮੇਲਨ 'ਚ ਕੀਤੀ ਸ਼ਿਰਕਤ

Thursday 25 January 2024 08:23 AM UTC+00 | Tags: anmol-gagan-mann breaking-news fitur-tourism-conference madrid news spain tourism tourism-conference

ਚੰਡੀਗੜ੍ਹ/ ਮੈਡਰਿਡ 25 ਜਨਵਰੀ 2024: ਪੰਜਾਬ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ (Anmol Gagan Mann) ਵਲੋਂ ਸਪੇਨ ਦੇ ਸ਼ਹਿਰ ਮੈਡਰਿਡ ਵਿਚ ਬੀਤੇ ਸ਼ੁਰੂ ਹੋਏ ਅੰਤਰਰਾਸ਼ਟਰੀ ਫਿਟੂਰ ਸੈਰ ਸਪਾਟਾ ਸੰਮੇਲਨ ਵਿਚ ਸ਼ਿਰਕਤ ਕੀਤੀ । ਸੂਬੇ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਦੀ ਅਗਵਾਈ ਵਿੱਚ ਪੰਜਾਬ ਰਾਜ ਦੇ ਵਫ਼ਦ ਨੇ ਇਸ ਸੈਰ ਸਪਾਟਾ ਸੰਮੇਲਨ ਵਿਚ ਸ਼ਿਰਕਤ ਕੀਤੀ ਗਈ ਹੈ।

ਸੰਮੇਲਨ ਦੇ ਪਹਿਲੇ ਦਿਨ ਅੱਜ ਭਾਰਤੀ ਪੈਵੇਲੀਅਨ ਦਾ ਉਦਘਾਟਨ ਅਨਮੋਲ ਗਗਨ ਮਾਨ (Anmol Gagan Mann) ਵਲੋਂ ਕੀਤਾ ਗਿਆ।ਇਸ ਮੌਕੇ ਹਿੰਦੁਸਤਾਨ ਦੇ ਸਪੇਨ ਵਿਚ ਸਫ਼ੀਰ ਦਿਨੇਸ਼ ਕੇ ਪਾਠਕ ਵੀ ਹਾਜ਼ਰ ਸਨ। ਇਸ ਤੋਂ ਇਲਾਵਾ ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀਮਤੀ ਰਾਖੀ ਗੁਪਤਾ ਭੰਡਾਰੀ ਅਤੇ ਵਿਭਾਗ ਦੇ ਐਡੀਸ਼ਨਲ ਡਾਇਰੈਕਟਰ ਰਾਕੇਸ਼ ਕੁਮਾਰ ਪੋਪਲੀ ਅਤੇ ਹਿਮਾਂਸ਼ੂ ਜੈਨ, ਏ.ਸੀ.ਈ.ਉ. ਇਨਵੈਸਟ ਪੰਜਾਬ ਵੀ ਹਾਜ਼ਰ ਸਨ।

ਸੰਮੇਲਨ ਦੌਰਾਨ ਅਨਮੋਲ ਗਗਨ ਮਾਨ ਵਲੋਂ ਵੱਖ ਵੱਖ ਦੇਸ਼ਾਂ ਦੇ ਸੈਰ ਸਪਾਟਾ ਸਨਅਤ ਨਾਲ ਜੁੜੇ ਲੋਕਾਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਪੰਜਾਬ ਦੇ ਸੈਰ ਸਪਾਟਾ ਖੇਤਰ ਦੀਆਂ ਸੰਭਾਵਨਾਵਾਂ ਤੋਂ ਜਾਣੂ ਕਰਵਾਇਆ।

ਉਨ੍ਹਾਂ ਦੱਸਿਆ ਕਿ ਪੰਜਾਬ ਕੋਲ ਖੂਬਸੂਰਤ ਦਰਿਆ, ਜੰਗਲ,ਪਹਾੜ ਅਤੇ ਵੱਖ ਵੱਖ ਮੌਸਮਾਂ ਵਾਲਾ ਪੌਣਪਾਣੀ ਹੈ। ਇਸ ਤੋਂ ਇਲਾਵਾ ਸਿੱਖ ਧਰਮ ਅਤੇ ਇਤਿਹਾਸ ਦੇ ਸਭ ਤੋਂ ਵੱਧ ਮਹੱਤਵਪੂਰਨ ਸਥਾਨ ਵੀ ਪੰਜਾਬ ਵਿੱਚ ਹੀ ਹਨ। ਉਨ੍ਹਾਂ ਸੈਰ ਸਪਾਟੇ ਸਨਅਤ ਨਾਲ ਜੁੜੇ ਲੋਕਾਂ ਦੱਸਿਆ ਕਿ ਸਰਦ ਰੁੱਤ ਵਿਚ ਪੂਰੀ ਦੁਨੀਆ ਤੋਂ ਪੰਛੀਆਂ ਵੀ ਪੰਜਾਬ ਵਿੱਚ ਸਭ ਤੋਂ ਵੱਧ ਆਉਂਦੇ ਹਨ।

ਅਨਮੋਲ ਗਗਨ ਮਾਨ ਵਲੋਂ ਸੈਰ ਸਪਾਟਾ ਸਨਅਤ ਰਾਹੀਂ ਵੱਡੀ ਆਮਦਨ ਹਾਂਸਲ ਕਰਨ ਵਾਲੇ ਮੁਲਕਾਂ ਦੇ ਪ੍ਰਤੀਭਾਗੀ ਨਾਲ ਪੰਜਾਬ ਵਿੱਚ ਸੈਰ ਸਪਾਟਾ ਨੂੰ ਉਤਸ਼ਾਹਿਤ ਕਰਨ ਲਈ ਵਿਚਾਰ ਵਟਾਂਦਰਾ ਵੀ ਕੀਤਾ ਗਿਆ। ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਤਰ੍ਹਾਂ ਦੇ ਅੰਤਰਰਾਸ਼ਟਰੀ ਪੱਧਰ ਦੇ ਸੈਰ ਸਪਾਟਾ ਸੰਮੇਲਨ ਵਿਚ ਪੰਜਾਬ ਸਰਕਾਰ ਦੀ ਤਰਫੋਂ ਬਹੁਤ ਲੰਬੇ ਅਰਸੇ ਬਾਅਦ ਕਿਸੇ ਵਫ਼ਦ ਵਲੋਂ ਸ਼ਮੂਲੀਅਤ ਕੀਤੀ ਗਈ ਹੈ।

The post ਅਨਮੋਲ ਗਗਨ ਮਾਨ ਨੇ ਅੰਤਰਰਾਸ਼ਟਰੀ ਫਿਟੂਰ ਸੈਰ ਸਪਾਟਾ ਸੰਮੇਲਨ ‘ਚ ਕੀਤੀ ਸ਼ਿਰਕਤ appeared first on TheUnmute.com - Punjabi News.

Tags:
  • anmol-gagan-mann
  • breaking-news
  • fitur-tourism-conference
  • madrid
  • news
  • spain
  • tourism
  • tourism-conference

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਜਨਵਰੀ 2024: ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਫੌਜਦਾਰੀ ਜ਼ਾਬਤਾ ਸੰਘਤਾ, 1973 (1974 ਦਾ ਐਕਟ ਨੰਬਰ-2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ 26 ਜਨਵਰੀ, 2024 ਨੂੰ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਫ਼ੇਜ਼-6, ਮੋਹਾਲੀ ਵਿਖੇ ਹੋਣ ਵਾਲੇ ਗਣਤੰਤਰ ਦਿਵਸ (Republic Day) ਜ਼ਿਲ੍ਹਾ ਪੱਧਰੀ ਸਮਾਗਮ ਦੇ ਮੱਦੇਨਜ਼ਰ, ਇਸ ਦੇ ਆਲੇ ਦੁਆਲੇ ਦੇ ਏਰੀਏ ਨੂੰ ਨੋ ਫਲਾਇੰਗ ਜ਼ੋਨ ''No Flying Zone'' ਘੋਸ਼ਿਤ ਕਰਦਿਆਂ ਕਿਸੇ ਵੀ ਕਿਸਮ ਦੇ ਫਲਾਇੰਗ ਆਬਜੈਕਟ ਨੂੰ ਉਡਾਉਣ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਈ ਹੈ।ਇਹ ਹੁਕਮ 24 ਤੋਂ 26 ਜਨਵਰੀ, 2024 ਤੱਕ ਲਾਗੂ ਰਹਿਣਗੇ।

The post ਮੋਹਾਲੀ: ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ 26 ਜਨਵਰੀ ਨੂੰ ਗਣਤੰਤਰ ਦਿਹਾੜੇ ਦੇ ਮੱਦੇਨਜ਼ਰ ਸਮਾਗਮ ਵਾਲੀ ਥਾਂ “ਨੋ ਫਲਾਇੰਗ ਜ਼ੋਨ” ਘੋਸ਼ਿਤ appeared first on TheUnmute.com - Punjabi News.

Tags:
  • breaking-news
  • dc-ashika-jain
  • mohali-magistrat
  • news
  • no-flying-zone
  • republic-day

ਚੰਡੀਗੜ੍ਹ, 25 ਜਨਵਰੀ 2024: ਕੇਂਦਰ ਸਰਕਾਰ ਵੱਲੋਂ 26 ਜਨਵਰੀ ਨੂੰ ਪੰਜਾਬ ਪੁਲਿਸ ਦੇ 25 ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਜਾਵੇਗਾ | ਇਸ ਵਿੱਚ 8 ਪੁਲਿਸ (Police) ਮੁਲਾਜ਼ਮਾਂ ਨੂੰ ਬਹਾਦਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ, ਜਦਕਿ 2 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ ਅਤੇ 15 ਨੂੰ ਸ਼ਾਨਦਾਰ ਸੇਵਾਵਾਂ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।

ਇਨ੍ਹਾਂ ਸਨਮਾਨਿਤ ਅਧਿਕਾਰੀਆਂ ਵਿੱਚ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਸ਼ਾਮਲ ਬਦਮਾਸ਼ਾਂ ਦਾ ਮੁਕਾਬਲਾ ਕਰਨ ਵਾਲੇ 5 ਅਧਿਕਾਰੀ ਵੀ ਸ਼ਾਮਲ ਹਨ। ਇਨ੍ਹਾਂ ਵਿੱਚੋਂ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਡੀਐਸਪੀ ਵਿਕਰਮ ਬਰਾੜ ਨੂੰ ਚੌਥੀ ਵਾਰ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।

गायक सिद्धू मूसेवाला हत्याकांड में शामिल गैंगस्टरों का एनकाउंटर करने वाले पुलिस मुलाजिम सम्मानित होंगे।

The post ਸਿੱਧੂ ਮੂਸੇਵਾਲਾ ਦੇ ਕਤਲ 'ਚ ਸ਼ਾਮਲ ਬਦਮਾਸ਼ਾਂ ਦਾ ਮੁਕਾਬਲਾ ਕਰਨ ਵਾਲੇ 5 ਪੁਲਿਸ ਅਧਿਕਾਰੀਆਂ ਨੂੰ ਮਿਲੇਗਾ ਰਾਸ਼ਟਰਪਤੀ ਮੈਡਲ appeared first on TheUnmute.com - Punjabi News.

Tags:
  • anti-gangster-task-force
  • breaking-news
  • central-government
  • gallantry-award
  • news
  • police
  • presidents-medal
  • punjab-police

ਨੈਸ਼ਨਲ ਲਾਈਵਸਟਾਕ ਮਿਸ਼ਨ ਸਕੀਮ: 29 ਜਨਵਰੀ ਨੂੰ ਸ਼ੁਰੂ ਹੋਵੇਗਾ ਸਵੈ-ਰੁਜ਼ਗਾਰ ਦੀ ਮੁਫ਼ਤ ਸਿਖਲਾਈ ਦਾ ਦੂਜਾ ਬੈਚ

Thursday 25 January 2024 09:50 AM UTC+00 | Tags: breaking-news job latest-news mission-scheme national-livestock-mission-scheme news private-job punjab-dairy-development-board self-employment

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਜਨਵਰੀ 2024: ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਪੰਜਾਬ ਰਾਜ ਦੇ ਬੇਰੋਜ਼ਗਾਰ ਨੌਜ਼ਵਾਨਾਂ/ ਔਰਤਾਂ ਨੂੰ 2 ਹਫਤੇ ਦੀ ਮੁਫ਼ਤ ਡੇਅਰੀ ਸਿਖਲਾਈ ਮੁਹੱਇਆ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਡੇਅਰੀ, ਐਸ.ਏ.ਐਸ. ਨਗਰ ਵਿਨੀਤ ਕੌੜਾ ਵੱਲੋਂ ਦੱਸਿਆ ਗਿਆ ਕਿ ਇਸ ਸਿਖਲਾਈ ਦਾ ਮੁੱਖ ਮੰਤਵ ਪੇਂਡੂ ਬੇਰੋਜ਼ਗਾਰ ਨੌਜਵਾਨਾਂ/ਔਰਤਾਂ ਨੂੰ ਡੇਅਰੀ ਦਾ ਕਿੱਤਾ ਅਪਨਾਉਣ ਲਈ ਪ੍ਰੋਤਸਾਹਿਤ ਕਰਨਾ ਹੈ।

ਸਾਲ 2024 ਦਾ ਦੂਜਾ ਬੈਚ 29.01.2024 ਨੂੰ ਐਸ.ਏ.ਐਸ.ਨਗਰ ਦੇ ਉਮੀਦਵਾਰਾਂ ਲਈ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਚਤਾਮਲੀ (ਰੋਪੜ) ਵਿਖੇ ਚਲਾਇਆ ਜਾਵੇਗਾ। ਇਸ ਸਿਖਲਾਈ ਲਈ ਉਮੀਦਵਾਰ ਦੀ ਉਮਰ 18 ਤੋਂ 55 ਸਾਲ ਦੀ ਹੋਣੀ ਚਾਹੀਦੀ ਹੈ, ਉਹ ਘੱਟੋ ਘੱਟ ਪੰਜਵੀ ਪਾਸ ਹੋਵੇ ਅਤੇ ਸਿਖਿਆਰਥੀ ਪੇਂਡੂ ਇਲਾਕੇ ਨਾਲ ਸਬੰਧਤ ਹੋਵੇ।

ਇਸ ਸਿਖਲਾਈ ਲਈ 1000/- ਰੁਪਏ ਦੀ ਫੀਸ ਜਨਰਲ ਜਾਤੀ ਅਤੇ 750/- ਰੁਪਏ ਦੀ ਫੀਸ ਅਨੂਸੁਚਿਤ ਜਾਤੀ ਦੇ ਸਿਖਿਆਰਥੀਆਂ ਵੱਲੋਂ ਅਦਾ ਕੀਤੀ ਜਾਵੇਗੀ ਅਤੇ ਸਫਲਤਾ ਪੂਰਵਕ ਸਿਖਲਾਈ ਪ੍ਰਾਪਤ ਸਿਖਿਆਰਥੀਆਂ ਨੂੰ ਸਿਖਲਾਈ ਦੀ ਫੀਸ ਵਾਪਿਸ ਕਰ ਦਿੱਤੀ ਜਾਵੇਗੀ | ਵਧੇਰੇ ਜਾਣਕਾਰੀ ਲਈ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਕਮਰਾ ਨੰ. 434, ਤੀਜੀ ਮੰਜਿਲ, ਡਿਪਟੀ ਕਮਿਸ਼ਨਰ ਕੰਪਲੈਕਸ, ਸੈਕਟਰ 76, ਐਸ.ਏ.ਐਸ. ਨਗਰ ਜਾਂ ਮੋਬਾਇਲ ਨੰਬਰ 8567085670 ਤੇ ਸੰਪਰਕ ਕੀਤਾ ਜਾ ਸਕਦਾ ਹੈ।

The post ਨੈਸ਼ਨਲ ਲਾਈਵਸਟਾਕ ਮਿਸ਼ਨ ਸਕੀਮ: 29 ਜਨਵਰੀ ਨੂੰ ਸ਼ੁਰੂ ਹੋਵੇਗਾ ਸਵੈ-ਰੁਜ਼ਗਾਰ ਦੀ ਮੁਫ਼ਤ ਸਿਖਲਾਈ ਦਾ ਦੂਜਾ ਬੈਚ appeared first on TheUnmute.com - Punjabi News.

Tags:
  • breaking-news
  • job
  • latest-news
  • mission-scheme
  • national-livestock-mission-scheme
  • news
  • private-job
  • punjab-dairy-development-board
  • self-employment

ਟਰਾਈ ਸਿਟੀ ਖੇਤਰ 'ਚ ਸਿਹਤ ਪੇਸ਼ੇਵਰਾਂ ਲਈ ਮੁਫ਼ਤ ਓ.ਈ.ਟੀ. ਵਰਕਸ਼ਾਪ 10 ਫਰਵਰੀ ਨੂੰ

Thursday 25 January 2024 09:58 AM UTC+00 | Tags: breaking-news healthcare health-check-up health-professionals news nwes oet-preparation tri-city-area workshop

ਚੰਡੀਗੜ੍ਹ 25 ਜਨਵਰੀ 2024: ਖੈਹਰਾ ਐਜੂਕੇਸ਼ਨਲ ਓ.ਈ.ਟੀ. ਜੋ ਕਿ ਏਸ਼ੀਆ ਦੀ ਪਹਿਲੀ ਪ੍ਰੀਮੀਅਮ ਓ.ਈ.ਟੀ. (ਓਕਿਊਪੇਸ਼ਨਲ ਇੰਗਲਿਸ਼ ਟੈਸਟ) ਤਿਆਰੀ ਪ੍ਰਦਾਤਾ ਹੈ ਵਲੋਂ ਟਰਾਈ ਸਿਟੀ ਖੇਤਰ ਵਿੱਚ ਸਾਰੇ ਸਿਹਤ ਪੇਸ਼ੇਵਰਾਂ ਲਈ ਇੱਕ ਮੁਫ਼ਤ ਵਰਕਸ਼ਾਪ ਕਰਵਾਉਣ ਦਾ ਫੈਸਲਾ ਲਿਆ ਹੈ।

ਚੰਡੀਗੜ੍ਹ ‘ਚ 10 ਫਰਵਰੀ ਨੂੰ ਹੋਣ ਵਾਲੀ ਇਹ ਵਰਕਸ਼ਾਪ, ਓ.ਈ.ਟੀ. ਦੇ ਅਧਿਕਾਰੀ ਡੇਵਿਡ ਵਿਲਟਸ਼ਾਇਰ ਦੀਆਂ ਮਾਹਰ ਰਣਨੀਤੀਆਂ ਅਤੇ ਸੁਝਾਵਾਂ ਦੇ ਨਾਲ ਭਾਗੀਦਾਰਾਂ ਨੂੰ ਲੈਸ ਕਰਨ ਦੇ ਉਦੇਸ਼ ਨਾਲ ਕੀਤੀ ਜਾ ਰਹੀ ਹੈ। ਪ੍ਰਬੰਧਕਾਂ ਨੇ ਦੱਸਿਆ ਕਿ ਇਸ ਵਰਕਸ਼ਾਪ ਦੀਆਂ ਖਾਸੀਅਤਾਂ ਵਿੱਚ ਹਾਜ਼ਰੀਨਾਂ ਲਈ ਇੱਕ ਮੁਫ਼ਤ ਓ.ਈ.ਟੀ. ਤਿਆਰੀ ਪੁਸਤਕ, ਓ.ਈ.ਟੀ. ਵਿੱਚ ਮਾਹਰ ਹੋਣ ਲਈ ਰਣਨੀਤੀਆਂ ਉੱਤੇ ਸੈਸ਼ਨ, ਓ.ਈ.ਟੀ. ਮਾਹਰਾਂ ਨਾਲ 1:1 ਸਲਾਹ ਮਸ਼ਵਰੇ ਲਈ ਮੌਕੇ, ਭਾਗੀਦਾਰਾਂ ਲਈ ਓ.ਈ.ਟੀ. ਤਿਆਰੀ ਦੇ ਵਿਸ਼ੇਸ਼ ਮਟੀਰੀਅਲ ਆਦਿ ਸ਼ਾਮਿਲ ਹਨ।

ਉਨਾਂ ਦੱਸਿਆ ਕਿ ਇਹ ਵਰਕਸ਼ਾਪ ਉਨਾਂ ਡਾਕਟਰਾਂ, ਨਰਸਾਂ, ਦੰਦਾਂ ਦੇ ਡਾਕਟਰਾਂ, ਫਾਰਮਾਸਿਸਟਾਂ, ਅਤੇ ਹੋਰ ਸਿਹਤ ਪੇਸ਼ੇਵਰਾਂ ਲਈ ਡਿਜ਼ਾਈਨ ਕੀਤੀ ਗਈ ਹੈ ਜੋ ਆਪਣੇ ਅੰਗਰੇਜ਼ੀ ਸੰਚਾਰ ਕੁਸ਼ਲਤਾ ਨੂੰ ਸੁਧਾਰਨ ਅਤੇ ਓ.ਈ.ਟੀ. ਵਿੱਚ ਸਫਲਤਾ ਹਾਸਲ ਕਰਨ ਦੀ ਇੱਛਾ ਰੱਖਦੇ ਹਨ। ਇਹ ਵਰਕਸ਼ਾਪ ਉਨਾਂ ਸਾਰੇ ਸਿਹਤ ਪੇਸ਼ੇਵਰਾਂ ਲਈ ਸੁਨਹਿਰੀ ਮੌਕਾ ਹੈ ਜੋ ਵਿਦੇਸ਼ ਵਿੱਚ ਕੰਮ ਕਰਨ ਜਾਂ ਪੇਸ਼ੇਵਰ ਉਦੇਸ਼ਾਂ ਲਈ ਆਪਣੀ ਭਾਸ਼ਾ ਕੁਸ਼ਲਤਾ ਨੂੰ ਸੁਧਾਰਨ ਦੀ ਤਲਾਸ਼ ਵਿੱਚ ਹਨ। ਪ੍ਰਬੰਧਕਾਂ ਨੇ ਦੱਸਿਆ ਕਿ ਵਰਕਸ਼ਾਪ ਦੀ ਕੋਈ ਫੀਸ ਨਹੀਂ ਹੈ ਪਰ ਸੀਟਾਂ ਸੀਮਤ ਹਨ, ਇਸ ਕਾਰਨ ਰਜਿਸਟਰੇਸ਼ਨ ਲਾਜ਼ਮੀ ਹੈ ਅਤੇ ਇਸ ਵਰਕਸ਼ਾਪ ਵਿਚ ਰੁਚੀ ਰੱਖਣ ਵਾਲੇ ਭਾਗੀਦਾਰ (+91) 98723-19935 ਉੱਤੇ ਕਾਲ ਕਰਕੇ ਰਜਿਸਟਰਡ ਕਰ ਸਕਦੇ ਹਨ।

The post ਟਰਾਈ ਸਿਟੀ ਖੇਤਰ ‘ਚ ਸਿਹਤ ਪੇਸ਼ੇਵਰਾਂ ਲਈ ਮੁਫ਼ਤ ਓ.ਈ.ਟੀ. ਵਰਕਸ਼ਾਪ 10 ਫਰਵਰੀ ਨੂੰ appeared first on TheUnmute.com - Punjabi News.

Tags:
  • breaking-news
  • healthcare
  • health-check-up
  • health-professionals
  • news
  • nwes
  • oet-preparation
  • tri-city-area
  • workshop

ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਯ ਵੱਲੋਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਦੇ ਅਜਾਇਬ ਘਰ ਦਾ ਦੌਰਾ

Thursday 25 January 2024 10:09 AM UTC+00 | Tags: bandaru-dattatreya breaking-news delhi-museum haryana-governor museum-in-delhi news prime-ministers-museum

ਚੰਡੀਗੜ੍ਹ, 25 ਜਨਵਰੀ 2024: ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਆ (Bandaru Dattatreya) ਨੇ ਅੱਜ ਦਿੱਲੀ ਵਿੱਚ ਪ੍ਰਧਾਨ ਮੰਤਰੀ ਅਜਾਇਬ ਘਰ ਦਾ ਦੌਰਾ ਕੀਤਾ ਹੈ । ਉਹ ਇੱਥੇ ਡਿਜ਼ੀਟਲ ਤੌਰ ‘ਤੇ ਸਟੋਰ ਕੀਤੇ ਤੱਥਾਂ ਨੂੰ ਦੇਖ ਕੇ ਬਹੁਤ ਪ੍ਰਭਾਵਿਤ ਹੋਏ ਅਤੇ ਉਨ੍ਹਾਂ ਕਿਹਾ ਕਿ ਦੇਸ਼ ਦੇ 75 ਸਾਲਾਂ ਦੇ ਇਤਿਹਾਸ ਨੂੰ ਇਸ ਅਜਾਇਬ ਘਰ ਵਿੱਚ ਸਿਰਫ਼ ਦੋ ਤੋਂ ਤਿੰਨ ਘੰਟਿਆਂ ਵਿੱਚ ਦੇਖਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀਆਂ ਨੂੰ ਆਪਣੇ ਵਿਦਿਆਰਥੀਆਂ ਨੂੰ ਇਸ ਅਜਾਇਬ ਘਰ ਦਾ ਦੌਰਾ ਕਰਵਾਉਣਾ ਚਾਹੀਦਾ ਹੈ, ਇਸ ਵਿੱਚ ਵਿਦਿਆਰਥੀਆਂ ਲਈ ਬਹੁਤ ਲਾਹੇਵੰਦ ਅਤੇ ਜਾਣਕਾਰੀ ਭਰਪੂਰ ਜਾਣਕਾਰੀ ਹੈ।

ਦੱਤਾਤ੍ਰੇਅ (Bandaru Dattatreya) ਅੱਜ ਦਿੱਲੀ ਵਿੱਚ ਪ੍ਰਧਾਨ ਮੰਤਰੀ ਅਜਾਇਬ ਘਰ ਦਾ ਦੌਰਾ ਕਰਨ ਤੋਂ ਬਾਅਦ ਮੀਡੀਆ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਅਜਾਇਬ ਘਰ ਦੀ ਉਸਾਰੀ ਲਈ ਵੱਖ-ਵੱਖ ਕਮੇਟੀਆਂ ਨੇ ਸ਼ਲਾਘਾਯੋਗ ਕੰਮ ਕੀਤਾ ਹੈ। ਇਸ ‘ਚ ਟੈਕਨਾਲੋਜੀ ਅਤੇ ਡਿਜੀਟਲਾਈਜੇਸ਼ਨ ਦਾ ਸ਼ਾਨਦਾਰ ਕੰਮ ਕੀਤਾ ਗਿਆ ਹੈ। ਅਜਾਇਬ ਘਰ ਦੇ ਦੋ ਹਿੱਸੇ ਹਨ, ਜਿਸ ਵਿੱਚ ਮੌਜੂਦਾ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੁਆਰਾ 14 ਅਪ੍ਰੈਲ, 2022 ਨੂੰ ਨਵੀਂ ਇਮਾਰਤ ਦਾ ਉਦਘਾਟਨ ਕੀਤਾ ਗਿਆ ਸੀ।

ਰਾਜਪਾਲ ਨੇ ਕਿਹਾ ਕਿ ਇਸ ਪ੍ਰਧਾਨ ਮੰਤਰੀ ਅਜਾਇਬ ਘਰ ਵਿੱਚ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਤੋਂ ਲੈ ਕੇ ਮੌਜੂਦਾ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਤੱਕ ਹਰੇਕ ਪ੍ਰਧਾਨ ਮੰਤਰੀ ਦੇ ਕਾਰਜਕਾਲ ਦੌਰਾਨ ਵਾਪਰੀਆਂ ਸਾਰੀਆਂ ਇਤਿਹਾਸਕ ਘਟਨਾਵਾਂ ਨੂੰ ਡਿਜੀਟਲ ਰੂਪ ਵਿੱਚ ਸੁਰੱਖਿਅਤ ਰੱਖਿਆ ਗਿਆ ਹੈ ਅਤੇ ਪ੍ਰਦਰਸ਼ਿਤ..

ਉਨ੍ਹਾਂ ਨੇ ਇਸ ਅਜਾਇਬ ਘਰ ਵਿੱਚ ਵੱਖ-ਵੱਖ ਗੈਲਰੀਆਂ ਬਣਾਈਆਂ ਜਿਵੇਂ ਕਿ ਸੰਵਿਧਾਨ ਦਾ ਨਿਰਮਾਣ, ਡਾ: ਭੀਮ ਰਾਓ ਅੰਬੇਡਕਰ ਦੁਆਰਾ ਉਸ ਸਮੇਂ ਦਿੱਤਾ ਗਿਆ ਭਾਸ਼ਣ, ਭਾਰਤੀ ਗਣਰਾਜ ਦੀ ਸਥਾਪਨਾ, ਸੰਵਿਧਾਨ ਦੀ ਆਤਮਾ- ਪ੍ਰਸਤਾਵਨਾ, ਮੌਲਿਕ ਅਧਿਕਾਰਾਂ ਅਤੇ ਦਿਸ਼ਾ ਨਿਰਦੇਸ਼ਕ ਸਿਧਾਂਤ। ਇਸ ਵਿੱਚ, ਭਾਰਤੀ ਲੋਕਤੰਤਰ ਦਾ ਆਧਾਰ, ਭਾਰਤ ਚੋਣ ਕਮਿਸ਼ਨ ਨੇ 1951 ਵਿੱਚ ਸੰਵਿਧਾਨ ਦੀ ਪਹਿਲੀ ਸੋਧ ਤੋਂ ਲੈ ਕੇ ਸਾਰੀਆਂ ਸੋਧਾਂ ਨੂੰ ਦਿਲਚਸਪੀ ਨਾਲ ਦੇਖਿਆ।

The post ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਯ ਵੱਲੋਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਦੇ ਅਜਾਇਬ ਘਰ ਦਾ ਦੌਰਾ appeared first on TheUnmute.com - Punjabi News.

Tags:
  • bandaru-dattatreya
  • breaking-news
  • delhi-museum
  • haryana-governor
  • museum-in-delhi
  • news
  • prime-ministers-museum

ਚੰਡੀਗੜ੍ਹ, 25 ਜਨਵਰੀ 2024: ਪੰਜਾਬ ਦੇ ਮੁਕਤਸਰ ‘ਚ ਅੰਗੀਠੀ ‘ਚੋਂ ਨਿਕਲਣ ਵਾਲੇ ਧੂੰਏਂ ਕਾਰਨ ਦੋ ਸਕੇ ਭਰਾਵਾਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਪਰਿਵਾਰ ਦੇ ਹੋਰ ਮੈਂਬਰ ਵੀ ਉਲਟੀਆਂ ਅਤੇ ਦਸਤ ਤੋਂ ਪੀੜਤ ਹਨ ਜੋ ਕਿ ਹਸਪਤਾਲ ‘ਚ ਜ਼ੇਰੇ ਇਲਾਜ ਹਨ । ਮ੍ਰਿਤਕ ਮੂਲ ਰੂਪ ਤੋਂ ਬਿਹਾਰ ਦਾ ਰਹਿਣ ਵਾਲਾ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ।

ਦੱਸਿਆ ਜਾ ਰਿਹਾ ਹੈ ਕਿ ਮੁਹੰਮਦ ਮੁਸਤਾਕ (35) ਪਿਛਲੇ ਇੱਕ ਸਾਲ ਤੋਂ ਆਪਣੀ ਘਰਵਾਲੀ ਅਤੇ ਤਿੰਨ ਬੱਚਿਆਂ ਅਤੇ ਇੱਕ ਭਰਾ ਨਾਲ ਮੁਕਤਸਰ ਦੇ ਘਾਸ ਮੰਡੀ ਚੌਕ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਸੀ। ਮ੍ਰਿਤਕ ਮੁਹੰਮਦ ਮੁਸਤਾਕ ਦੀ ਘਰਵਾਲੀ ਸਬੀਨਾ ਨੇ ਦੱਸਿਆ ਕਿ ਬੀਤੀ ਰਾਤ ਉਸ ਨੇ ਆਪਣੇ ਕਮਰੇ ਵਿੱਚ ਅੰਗੀਠੀ ਬਾਲੀ ਸੀ ਪਰ ਉਸ ਵਿੱਚ ਧੂੰਆਂ ਨਹੀਂ ਸੀ।

ਸਵੇਰੇ ਜਦੋਂ ਉਹ ਅਤੇ ਉਸ ਦਾ ਜੀਜਾ ਜਾਗਿਆ ਤਾਂ ਉਹ ਨਾ ਉਠੇ ਅਤੇ ਜਦੋਂ ਉਨ੍ਹਾਂ ਦੇਖਿਆ ਕਿ ਉਨ੍ਹਾਂ ਦੇ ਦੋਵਾਂ ਦੇ ਸਰੀਰ ਬਿਲਕੁਲ ਠੰਡੇ ਹੋ ਚੁੱਕੇ ਸਨ ਤਾਂ ਉਨ੍ਹਾਂ ਨੇ ਆਸ-ਪਾਸ ਦੇ ਲੋਕਾਂ ਨੂੰ ਆਵਾਜ਼ ਮਾਰੀ ਅਤੇ ਉਨ੍ਹਾਂ ਨੇ ਆ ਕੇ ਦੇਖਿਆ ਤਾਂ ਦੋਵੇਂ ਭਰਾਵਾਂ ਦੀ ਮੌਤ ਹੋ ਚੁੱਕੀ ਸੀ |

The post ਸ੍ਰੀ ਮੁਕਤਸਰ ਸਾਹਿਬ: ਅੰਗੀਠੀ ‘ਚੋਂ ਨਿਕਲਣ ਵਾਲੇ ਧੂੰਏਂ ਕਾਰਨ ਦੋ ਸਕੇ ਭਰਾਵਾਂ ਦੀ ਮੌਤ appeared first on TheUnmute.com - Punjabi News.

Tags:
  • breaking-news
  • cold-wave
  • news
  • punjab
  • punjab-news
  • sri-muktsar-sahib

ਚੰਡੀਗੜ੍ਹ, 25 ਜਨਵਰੀ 2024: ਹਰਿਆਣਾ ਦੇ ਵਿਕਾਸ ਅਤੇ ਪੰਚਾਇਤ ਮੰਤਰੀ ਦੇਵੇਂਦਰ ਸਿੰਘ ਬਬਲੀ ਨੇ ਅੱਜ ਫਤਿਹਾਬਾਦ ਜ਼ਿਲ੍ਹੇ ਦੇ ਟੋਹਾਣਾ (Tohana) ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਨਵੀਆਂ ਬਣੀਆਂ ਗਲੀਆਂ ਦਾ ਉਦਘਾਟਨ ਕੀਤਾ। ਇਨ੍ਹਾਂ ਗਲੀਆਂ ‘ਤੇ ਕਰੀਬ 2 ਕਰੋੜ ਰੁਪਏ ਦੀ ਲਾਗਤ ਆਈ ਹੈ। ਕੈਬਨਿਟ ਮੰਤਰੀ ਨੇ ਸ਼ਹਿਰ ਦੀ ਰੇਲਵੇ ਰੋਡ 'ਤੇ 97 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਡਿਵਾਈਡਰ ਦਾ ਨੀਂਹ ਪੱਥਰ ਵੀ ਰੱਖਿਆ।

ਇਸ ਮੌਕੇ ਬੋਲਦਿਆਂ ਵਿਕਾਸ ਤੇ ਪੰਚਾਇਤ ਮੰਤਰੀ ਨੇ ਕਿਹਾ ਕਿ ਪਿੰਡਾਂ ਦੇ ਨਾਲ-ਨਾਲ ਸ਼ਹਿਰਾਂ ਵਿੱਚ ਵੀ ਵਿਕਾਸ ਕਾਰਜ ਜਾਰੀ ਰੱਖੇ ਜਾਣਗੇ। ਵਿਕਾਸ ਕਾਰਜਾਂ ਦੇ ਨਾਲ-ਨਾਲ ਸੁੰਦਰੀਕਰਨ ਦਾ ਕੰਮ ਵੀ ਕੀਤਾ ਜਾ ਰਿਹਾ ਹੈ। ਸ਼ਹਿਰ ਦੀਆਂ ਮੁੱਖ ਸੜਕਾਂ ‘ਤੇ ਡਿਵਾਈਡਰ ਬਣਾਏ ਜਾਣਗੇ ਅਤੇ ਉਨ੍ਹਾਂ ‘ਚ ਪੌਦੇ ਲਗਾ ਕੇ ਸਾਫ਼-ਸੁਥਰਾ ਅਤੇ ਸੁੰਦਰ ਰੱਖਿਆ ਜਾਵੇਗਾ |

ਉਨ੍ਹਾਂ ਦੱਸਿਆ ਕਿ ਇਸ ਦੀ ਸੁੰਦਰਤਾ ਨੂੰ ਵਧਾਉਣ ਲਈ ਡਿਵਾਈਡਰ ‘ਤੇ ਵੱਖ-ਵੱਖ ਥਾਵਾਂ ‘ਤੇ ਆਕਰਸ਼ਕ ਅਤੇ ਸੁੰਦਰ ਦਿੱਖ ਵਾਲੇ ਖੁਸ਼ਬੂਦਾਰ ਪੌਦੇ ਲਗਾਏ ਜਾਣਗੇ। ਇਸ ਸਬੰਧੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸ਼ਹਿਰ (Tohana) ਵਿੱਚ ਦਾਖਲ ਹੋਣ ਵਾਲੇ ਨਾਗਰਿਕਾਂ ਨੂੰ ਸੁਖਾਵਾਂ ਮਾਹੌਲ ਪ੍ਰਦਾਨ ਕਰਨ ਲਈ ਉਪਰਾਲੇ ਕੀਤੇ ਜਾਣਗੇ। ਵਿਕਾਸ ਤੇ ਪੰਚਾਇਤ ਮੰਤਰੀ ਨੇ ਕਿਹਾ ਹੈ ਕਿ ਸ਼ਹਿਰ ਦੇ ਵਿਚਕਾਰ ਸਥਿਤ ਬੱਸ ਸਟੈਂਡ ਨੂੰ ਸ਼ਹਿਰ ਤੋਂ ਬਾਹਰ ਸ਼ਿਫਟ ਕਰਕੇ ਸ਼ਾਨਦਾਰ ਬਣਾਇਆ ਜਾ ਰਿਹਾ ਹੈ। ਜੋ ਕਰੀਬ ਇੱਕ ਸਾਲ ਵਿੱਚ ਤਿਆਰ ਹੋ ਜਾਵੇਗਾ।

ਸ਼ਹਿਰ ਵਿੱਚ ਸੱਤ ਮੰਜ਼ਿਲਾ ਮਲਟੀਪਰਪਜ਼ ਸਿਵਲ ਹਸਪਤਾਲ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਹਸਪਤਾਲ ਵਿੱਚ ਸਾਰੀਆਂ ਬਿਮਾਰੀਆਂ ਦਾ ਇਲਾਜ ਮੁਫ਼ਤ ਕੀਤਾ ਜਾਵੇਗਾ। ਇਹ ਨਾਗਰਿਕਾਂ ਲਈ ਵੱਡੀ ਸਹੂਲਤ ਹੈ। ਇਸ ਤੋਂ ਇਲਾਵਾ ਸ਼ਹਿਰ ਵਿੱਚ ਬਾਈਪਾਸ ਬਣਾਇਆ ਗਿਆ ਸੀ ਜਿਸ ਨਾਲ ਟ੍ਰੈਫਿਕ ਜਾਮ ਤੋਂ ਮੁਕਤੀ ਮਿਲੀ ਹੈ। 148-ਬੀ ਵੀ ਜਲਦੀ ਹੀ ਤਿਆਰ ਹੋ ਜਾਵੇਗਾ ਜਿਸ ਨਾਲ ਆਵਾਜਾਈ ਸੁਖਾਲੀ ਹੋ ਜਾਵੇਗੀ।

The post ਟੋਹਾਣਾ ਸ਼ਹਿਰ ਦੀਆਂ 2 ਕਰੋੜ ਰੁਪਏ ਦੀ ਲਾਗਤ ਨਾਲ ਨਵੀਆਂ ਬਣੀਆਂ ਗਲੀਆਂ ਦਾ ਦੇਵੇਂਦਰ ਸਿੰਘ ਬਬਲੀ ਵੱਲੋਂ ਉਦਘਾਟਨ appeared first on TheUnmute.com - Punjabi News.

Tags:
  • breaking-news
  • devendra-singh-babli
  • news
  • tohana
  • tohana-city

ਚੰਡੀਗੜ੍ਹ, 25 ਜਨਵਰੀ 2024: ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਰ (Durgiana Temple) ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਧਮਕੀ ਮੰਦਰ ਦੇ ਲੈਂਡਲਾਈਨ ਫੋਨ ‘ਤੇ ਆਈ ਹੈ। ਇਸ ਗੱਲ ਦਾ ਪਤਾ ਲੱਗਦਿਆਂ ਹੀ ਪੁਲਿਸ ਨੇ ਜਾਂਚ ਤੁਰੰਤ ਸ਼ੁਰੂ ਕਰ ਦਿੱਤੀ ਹੈ।

ਸ਼ੁਰੂਆਤੀ ਜਾਣਕਾਰੀ ਅਨੁਸਾਰ ਇਹ ਧਮਕੀ ਭਰੀ ਕਾਲ ਦੁਰਗਿਆਣਾ ਮੰਦਰ ਦੇ ਦਫ਼ਤਰ ਦੀ ਲੈਂਡਲਾਈਨ ‘ਤੇ ਆਈ ਸੀ। ਵੀਰਵਾਰ ਸਵੇਰੇ ਲਗਭਗ 10 ਵਜੇ ਕਾਲ ਆਈ। ਅੱਜ ਸਵੇਰੇ ਮੰਦਿਰ ਕਮੇਟੀ ਨੂੰ ਇੱਕ ਫ਼ੋਨ ਆਇਆ ਜਿਸ ਵਿੱਚ ਉਨ੍ਹਾਂ ਕਿਹਾ ਕਿ ਲਕਸ਼ਮੀ ਕਾਂਤਨ ਚਾਵਲਾ ਦੁਰਗਿਆਣਾ ਮੰਦਿਰ ਕਮੇਟੀ ਦੇ ਪ੍ਰਧਾਨ ਹਨ ਅਤੇ ਸਕੱਤਰ ਅਰੁਣ ਖੰਨਾ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਦੁਰਗਿਆਣਾ ਕਮੇਟੀ ਦੇ ਫੋਨ ‘ਤੇ ਇਹ ਦੋਵੇਂ ਕਾਲ ਆਈਆਂ ਹਨ, ਉਨ੍ਹਾਂ ਕਾਲ ‘ਚ ਕਿਹਾ ਕਿ ਜਿਵੇਂ ਮਸੀਤ ਤੋੜੀ ਗਈ, ਇਸ ਤਰ੍ਹਾਂ ਉਹ ਵੀ ਚੱਲੇ ਜਾਣ |

ਉਨ੍ਹਾਂ ਇਹ ਵੀ ਕਿਹਾ ਕਿ ਮੈਨੂੰ ਦੁਰਗਿਆਣਾ ਮੰਦਰ (Durgiana Temple) ਕਮੇਟੀ ਦੇ ਮੈਂਬਰ ਵਜੋਂ ਕੰਮ ਕਰਦਿਆਂ 35 ਸਾਲ ਹੋ ਗਏ ਹਨ, ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਨੇ ਦੋ ਵਾਰ ਫੋਨ ਕਰਕੇ ਮੰਦਰ ਨੂੰ ਉਡਾਉਣ ਦੀ ਧਮਕੀ ਦਿੱਤੀ ਹੈ। ਇਸ ਦੇ ਨਾਲ ਹੀ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਦੁਰਗਿਆਣਾ ਮੰਦਿਰ ਕਮੇਟੀ ਦੀ ਸੁਰੱਖਿਆ ਨੂੰ ਲੈ ਕੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

ਪੁਲਿਸ ਪ੍ਰਸ਼ਾਸਨ ਵਲੋਂ ਦੁਰਗਿਆਣਾ ਮੰਦਿਰ ‘ਚ ਆਉਣ ਵਾਲੇ ਸ਼ਰਧਾਲੂਆਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ, ਪੁਲਿਸ ਅਧਿਕਾਰੀ ਪੂਰੀ ਤਰ੍ਹਾਂ ਚੌਕਸ ਨਜ਼ਰ ਆ ਰਹੇ ਹਨ | ਪੁਲਿਸ ਡਾਗ ਸਕੁਐਡ ਦੀ ਵੀ ਮੱਦਦ ਲੈ ਰਹੀ ਹੈ। ਪੁਲਿਸ ਅਧਿਕਾਰੀ ਨੇ ਕਿਹਾ ਕਿ ਕਿਸੇ ਨੂੰ ਵੀ ਘਬਰਾਉਣ ਦੀ ਲੋੜ ਨਹੀਂ ਹੈ, ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ ਹੈ ਅਤੇ ਸੁਰੱਖਿਆ ਵਿਚ ਕਿਸੇ ਕਿਸਮ ਦੀ ਕੋਈ ਅਣਗਹਿਲੀ ਨਹੀਂ ਵਰਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰਾਂ ਨੂੰ ਛੇਤੀ ਹੀ ਕਾਬੂ ਕਰ ਲਿਆ ਜਾਵੇਗਾ।

The post ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਜਾਂਚ ‘ਚ ਜੁਟੀ ਪੁਲਿਸ appeared first on TheUnmute.com - Punjabi News.

Tags:
  • amritsar-police
  • breaking-news
  • durgiana-temple
  • news
  • punjab-police

ਆਂਗਣਵਾੜੀ ਸੈਟਰਾਂ ਰਾਹੀਂ ਪੋਸ਼ਟਿਕ ਭੋਜਨ ਸਪਲਾਈ ਕਰਨ ਵਾਸਤੇ 33.65 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ

Thursday 25 January 2024 10:58 AM UTC+00 | Tags: anganwadi anganwadi-center anganwadi-satters breaking-news dr-baljit-kaur latest-news news nutritious-food punjab-government the-unmute-breaking-news the-unmute-news

ਚੰਡੀਗੜ੍ਹ, 25 ਜਨਵਰੀ 2024: ਆਂਗਣਵਾੜੀ ਸੈਟਰਾਂ (Anganwadi Satters) ਰਾਹੀਂ ਸਪਲਾਈ ਕੀਤੇ ਪੋਸ਼ਟਿਕ ਭੋਜਨ ਵਾਸਤੇ ਪੰਜਾਬ ਸਰਕਾਰ ਨੇ 33.65 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ ਆਂਗਣਵਾੜੀ ਸੈਟਰਾਂ ਵਿੱਚ ਲਾਭਪਾਤਰੀਆਂ ਨੂੰ ਗਿਜਾਈ ਵਸਤੂਆਂ ਦੀ ਸਪਲਾਈ ਮਾਰਕਫੈਡ ਰਾਹੀ ਕੀਤੀ ਜਾ ਰਹੀ ਹੈ।

ਸਪਲੀਮੈਟਰੀ ਨਿਊਟਰੀਸ਼ਨ ਪ੍ਰੋਗਰਾਮ ਸਕੀਮ ਤਹਿਤ ਚਾਲੂ ਵਿੱਤੀ ਸਾਲ ਦੌਰਾਨ ਮਾਰਕਫੈਡ ਵੱਲੋਂ ਕੀਤੀ ਜਾ ਰਹੀ ਸਪਲਾਈ ਦਾ ਹੁਣ ਤੱਕ ਦਾ ਭੁਗਤਾਨ ਕਰ ਦਿੱਤਾ ਗਿਆ ਹੈ। ਇਸੇ ਦੌਰਾਨ ਉਨ੍ਹਾਂ ਨੇ ਸਬੰਧਤ ਜ਼ਿਲ੍ਹਾ ਪ੍ਰੋਗਰਾਮ ਅਫਸਰਾਂ ਨੂੰ ਫੰਡਾਂ ਦੀ ਵਰਤੋ ਸਰਕਾਰੀ ਨਿਯਮਾਂ ਅਨੁਸਾਰ ਕਰਨ ਲਈ ਹਦਾਇਤ ਕੀਤੀ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਨੂੰ 4.17 ਕਰੋੜ, ਬਰਨਾਲਾ ਨੂੰ 65.94 ਲੱਖ, ਬਠਿੰਡਾ ਨੂੰ 2.28 ਕਰੋੜ, ਫਰੀਦਕੋਟ ਨੂੰ 40.22 ਲੱਖ, ਫਾਜ਼ਿਲਕਾ ਨੂੰ 4.35 ਕਰੋੜ ਅਤੇ 5.99 ਲੱਖ (ਕੁਕਿੰਗ ਕੋਸਟ), ਫਿਰੋਜ਼ਪੁਰ ਨੂੰ 4 ਕਰੋੜ ਅਤੇ 4.69 ਲੱਖ (ਕੁਕਿੰਗ ਕੋਸਟ), ਗੁਰਦਾਸਪੁਰ ਨੂੰ 1.56 ਕਰੋੜ, ਹੁਸ਼ਿਆਰਪੁਰ ਨੂੰ 5 ਕਰੋੜ, ਜਲੰਧਰ ਨੂੰ 2.51 ਕਰੋੜ, ਲੁਧਿਆਣਾ ਨੂੰ 97.48 ਲੱਖ, ਮਾਨਸਾ ਨੂੰ 97.33 ਲੱਖ, ਮੋਗਾ ਨੂੰ 50 ਲੱਖ, ਰੋਪੜ ਨੂੰ 92 ਲੱਖ, ਸੰਗਰੂਰ ਨੂੰ 3.07 ਕਰੋੜ, ਕਪੂਰਥਲਾ (Anganwadi Satters) ਨੂੰ 2.14 ਕਰੋੜ ਰੁਪਏ ਜ਼ਾਰੀ ਕੀਤੇ ਗਏ ਹਨ।

ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਇਨ੍ਹਾਂ ਦੀ ਭਲਾਈ ਲਈ ਭਗਵੰਤ ਮਾਨ ਸਰਕਾਰ ਵਚਨਬੱਧ ਹੈ।

The post ਆਂਗਣਵਾੜੀ ਸੈਟਰਾਂ ਰਾਹੀਂ ਪੋਸ਼ਟਿਕ ਭੋਜਨ ਸਪਲਾਈ ਕਰਨ ਵਾਸਤੇ 33.65 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ appeared first on TheUnmute.com - Punjabi News.

Tags:
  • anganwadi
  • anganwadi-center
  • anganwadi-satters
  • breaking-news
  • dr-baljit-kaur
  • latest-news
  • news
  • nutritious-food
  • punjab-government
  • the-unmute-breaking-news
  • the-unmute-news

ਵਲੰਗਿਟਨ ਸਥਿਤ ਭਾਰਤੀ ਹਾਈ ਕਮਿਸ਼ਨ ਨੇ ਗਣਤੰਤਰ ਦਿਹਾੜੇ ਦੇ ਸਮਾਗਮ ਲਈ ਦਿੱਤਾ ਖੁੱਲਾ ਸੱਦਾ

Thursday 25 January 2024 11:13 AM UTC+00 | Tags: auckland breaking-news indian-high-commission-wellington news new-zealand republic-day wellington

ਨਿਊਜ਼ੀਲੈਂਡ , 25 ਜਨਵਰੀ 2024: ਭਲਕੇ ਪੂਰੇ ਭਾਰਤ ‘ਚ ਗਣਤੰਤਰ ਦਿਹਾੜਾ (Republic Day) ਮਨਾਇਆ ਜਾਵੇਗਾ | ਇਸਦੇ ਨਾਲ ਹੀ ਆਕਲੈਂਡ ਵਲੰਗਿਟਨ ਸਥਿਤ ਭਾਰਤੀ ਹਾਈ ਕਮਿਸ਼ਨ ਨੇ ਗਣਤੰਤਰ ਦਿਹਾੜੇ ਮੌਕੇ ਵਿਸ਼ੇਸ਼ ਪ੍ਰੋਗਰਾਮ ਰੱਖਿਆ ਹੈ | ਇਸ ਪ੍ਰਗਰਾਮ ‘ਚ ਹੈਤੇ ਭਾਈਚਾਰੇ ਨੂੰ ਖੁੱਲਾ ਸੱਦਾ ਦਿੱਤਾ ਗਿਆ ਹੈ। ਪ੍ਰੋਗਰਾਮ ਭਾਰਤੀ ਹਾਈ ਕਮਿਸ਼ਨ ਦੇ 72, ਪੀਪੀਟੀ ਸਟਰੀਟ, ਥੋਰੰਡਨ, ਵਲੰਗਿਟਨ ਵਿਖੇ 26 ਜਨਵਰੀ 2024, ਸਵੇਰੇ 9.15 ਸ਼ੁਰੂ ਹੋਵੇਗਾ । ਇਸ ਮੌਕੇ ਖਾਣ-ਪੀਣ ਦਾ ਵੀ ਪ੍ਰਬੰਧ ਰਹੇਗਾ।

ਇਸ ਸਮਾਗਮ (Republic Day)  ‘ਚ ਸਵੇਰੇ 9.30 ਤੋਂ 10.15 ਤੱਕ ਦੇਸ਼ ਭਗਤੀ ਸੱਭਿਆਚਾਰ ਪ੍ਰੋਗਰਾਮ ਅਤੇ 10.15 ਤੋਂ 10.45 ਤੱਕ ਰਿਫਰੈਸ਼ਮੈਂਟਸ। ਇਸਦੇ ਨਾਲ ਹੀ 10.45 ਤੋਂ 11.30 ਰਾਜਸਥਾਨ ਕਲਚਰਲ ਟਰੂਪ ਵੱਲੋਂ ਵਿਸ਼ੇਸ਼ ਪੇਸ਼ਕਾਰੀ ਕੀਤੀ ਜਾਵੇਗੀ |

The post ਵਲੰਗਿਟਨ ਸਥਿਤ ਭਾਰਤੀ ਹਾਈ ਕਮਿਸ਼ਨ ਨੇ ਗਣਤੰਤਰ ਦਿਹਾੜੇ ਦੇ ਸਮਾਗਮ ਲਈ ਦਿੱਤਾ ਖੁੱਲਾ ਸੱਦਾ appeared first on TheUnmute.com - Punjabi News.

Tags:
  • auckland
  • breaking-news
  • indian-high-commission-wellington
  • news
  • new-zealand
  • republic-day
  • wellington

ਹਰਿਆਣਾ ਪੁਲਿਸ ਦੇ 2 ਅਧਿਕਾਰੀਆਂ ਨੂੰ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਕੀਤਾ ਜਾਵੇਗਾ ਸਨਮਾਨਿਤ

Thursday 25 January 2024 11:26 AM UTC+00 | Tags: breaking-news haryana-police news police-medal president-medal presidents-police-medal republic-day the-unmute-punjab

ਚੰਡੀਗੜ੍ਹ, 25 ਜਨਵਰੀ 2024: ਗਣਤੰਤਰ ਦਿਹਾੜੇ ਮੌਕੇ ‘ਤੇ ਹਰਿਆਣਾ ਦੇ ਦੋ ਪੁਲਿਸ (Haryana Police) ਅਧਿਕਾਰੀਆਂ ਨੂੰ ਵਿਸ਼ੇਸ਼ ਸੇਵਾਵਾਂ ਲਈ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ ਜਦੋਂ ਕਿ ਇਕ ਪੁਲਿਸ ਅਧਿਕਾਰੀ ਨੂੰ ਗੇਲੰਟਰੀ ਮੈਡਲ ਅਤੇ 6 ਹੋਰ ਪੁਲਿਸ ਕਰਮਚਾਰੀਆਂ ਨੂੰ ਸ਼ਲਾਘਾਯੋਗ ਸੇਵਾਵਾਂ ਲਈ ਪੁਲਿਸ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।

ਹਰਿਆਣਾ ਪੁਲਿਸ ਦੇ ਬੁਲਾਰੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਮੁੱਖ ਦਫਤਰ ਵਿਚ ਕੰਮ ਕਰ ਰਹੇ ਪੁਲਿਸ ਮਹਾਨਿਦੇਸ਼ਕ (ਪ੍ਰਸਾਸ਼ਨ) ਸੰਜੈ ਕੁਮਾਰ ਅਤੇ ਦੱਖਣੀ ਹਰਿਆਣਾ ਦੇ ਰਿਵਾੜੀ ਰੇਂਜ ਵਿਚ ਕੰਮ ਕਰ ਰਹੇ ਪੁਲਿਸ ਮਹਾਨਿਦੇਸ਼ਕ ਰਾਜੇਂਦਰ ਕੁਮਾਰ ਨੂੰ ਵਿਸ਼ੇਸ਼ ਸੇਵਾਵਾਂ ਲਈ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਹੈ।

ਹਰਿਆਦਾ ਪੁਲਿਸ (Haryana Police) ਅਕਾਦਮੀ ਦੇ ਡੀਐਸਪੀ ਪ੍ਰਦੀਪ ਕੁਮਾਰ ਨੂੰ ਸ਼ਲਾਘਾਯੋਗ ਸੇਵਾਵਾਂ ਲਈ ਗੇਲੰਟਰੀ ਮੈਡਲ ਨਾਲ ਨਵਾਜਿਆ ਜਾਵੇਗਾ। ਸ਼ਲਾਘਾਯੋਗ ਸੇਵਾਵਾਂ ਲਈ ਪੁਲਿਸ ਮੈਡਲ ਨਾਲ ਸਨਮਾਨਿਤ ਹੋਣ ਵਾਲੇ ਹੋਰ ਅਧਿਕਾਰੀਆਂ ਵਿਚ ਸਟੇਟ ਕ੍ਰਾਇਮ ਬਿਊਰੋ ਹਰਿਆਣਾ ਦੇ ਇੰਸਪੈਕਟਰ ਰਾਜੇਂਦਰ, ਸਬ-ਇੰਸਪੈਕਟਰ ਸੀਆਈਡੀ ਹਰਿਆਣਾ ਗੁਨਪਾਲ ਸਿੰਘ, ਸਬ-ਇੰਸਪੈਕਟਰ ਪੀਟੀਸੀ ਸੁਨਾਰਿਆ ਰਵਿੰਦਰ, ਸਹਾਇਕ ਸਬ-ਇੰਸਪੈਕਟਰ ਅੰਬਾਲਾ ਕਵਿਤਾ ਦੇਵੀ, ਸਹਾਇਕ ਸਬ-ਇੰਸਪੈਕਟਰ ਸੀਆਈਡੀ ਹਰਿਆਣਾ ਨਰੇਂਦਰ ਕੁਮਾਰ ਅਤੇ ਸਹਾਇਕ ਸਬ-ਇੰਸਪੈਕਟਰ ਪੰਚਕੂਲਾ ਵਿਜੇਂਦਰ ਸਿੰਘ ਸ਼ਾਮਿਲ ਹਨ।

The post ਹਰਿਆਣਾ ਪੁਲਿਸ ਦੇ 2 ਅਧਿਕਾਰੀਆਂ ਨੂੰ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਕੀਤਾ ਜਾਵੇਗਾ ਸਨਮਾਨਿਤ appeared first on TheUnmute.com - Punjabi News.

Tags:
  • breaking-news
  • haryana-police
  • news
  • police-medal
  • president-medal
  • presidents-police-medal
  • republic-day
  • the-unmute-punjab

ਪੰਜਾਬ ਸਰਕਾਰ ਵੱਲੋਂ 91 ਆਈਪੀਐਸ ਤੇ ਪੀਪੀਐਸ ਅਧਿਕਾਰੀਆਂ ਦੇ ਤਬਾਦਲੇ

Thursday 25 January 2024 11:33 AM UTC+00 | Tags: ips-and-pps news punjab-government punjab-police

ਚੰਡੀਗੜ੍ਹ, 25 ਜਨਵਰੀ 2024: ਪੰਜਾਬ ਸਰਕਾਰ (Punjab Government) ਨੇ ਤੁਰੰਤ ਪ੍ਰਭਾਵ ਨਾਲ 1 ਡੀਜੀਪੀ, 3 ਡੀਆਈਜੀ ਸਮੇਤ 91 ਆਈਪੀਐਸ ਅਤੇ ਪੀਪੀਐਸ ਅਧਿਕਾਰੀਆਂ ਦਾ ਦੀਆਂ ਬਦਲੀਆਂ ਅਤੇ ਤਾਇਨਾਤੀਆਂ ਕਰਨ ਸੰਬੰਧੀ ਪੱਤਰ ਜਾਰੀ ਕੀਤਾ ਹੈ।

 

The post ਪੰਜਾਬ ਸਰਕਾਰ ਵੱਲੋਂ 91 ਆਈਪੀਐਸ ਤੇ ਪੀਪੀਐਸ ਅਧਿਕਾਰੀਆਂ ਦੇ ਤਬਾਦਲੇ appeared first on TheUnmute.com - Punjabi News.

Tags:
  • ips-and-pps
  • news
  • punjab-government
  • punjab-police

ਐੱਸ.ਏ.ਐੱਸ. ਨਗਰ, 25 ਜਨਵਰੀ 2024: ਪੰਜਾਬ ਸਰਕਾਰ ਦੇ ਦਿਸ਼ਾ- ਨਿਰਦੇਸ਼ਾਂ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਿੱਦਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸਰਕਾਰੀ ਹਾਈ ਸਕੂਲ ਫੇਜ਼-5, ਮੋਹਾਲੀ ਵਿਖੇ ਪੇਵਰ ਬਲਾਕ ਲਾਉਣ ਦੀ ਸ਼ੁਰੂਆਤ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਨ ਸ਼੍ਰੀਮਤੀ ਪ੍ਰਭਜੋਤ ਕੌਰ ਨੇ ਕਰਵਾਈ, ਜਿਸ ਲਈ ਉਹਨਾਂ ਨੇ ਡੀ.ਪੀ. ਸੀ. ਫੰਡ ਵਿਚੋਂ 04.5 ਲੱਖ ਰੁਪਏ ਦਿੱਤੇ ਹਨ।

ਇਸ ਮੌਕੇ ਪ੍ਰਭਜੋਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਢਾਂਚੇ ਨੂੰ ਮਜ਼ਬੂਤ ਕਰਨ ਲਈ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ। ਉਹਨਾਂ ਕਿਹਾ ਕਿ ਸਕੂਲ ਦੇ ਮੁੱਖ ਗੇਟ ਤੋਂ ਲੈ ਕੇ ਕਲਾਸ ਰੂਮਜ਼ ਤੱਕ ਦੀ ਥਾਂ ਕੱਚੀ ਹੋਣ ਕਾਰਨ ਬਰਸਾਤਾਂ ਵਿੱਚ ਵਿਦਿਆਰਥੀਆਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਦੇ ਮੱਦੇਨਜ਼ਰ ਇਹ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ।

ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਨ ਨੇ ਦੱਸਿਆ ਕਿ ਸਿੱਖਿਆ ਦੇ ਪੱਧਰ ਵਿੱਚ ਸੁਧਾਰ ਕਰਨ ਦੇ ਲਈ ਦੇਸ਼ ਵਿੱਚ ਪਹਿਲੀ ਵਾਰ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਵਿਖੇ ਪੜ੍ਹਾਈ ਦਾ ਮਿਆਰ ਅਤੇ ਢੰਗ ਤਰੀਕਿਆਂ ਬਾਰੇ ਜਾਣਕਾਰੀ ਹਾਸਿਲ ਕਰਨ ਦੇ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਭੇਜਿਆ ਗਿਆ, ਤਾਂ ਜੋ ਪੰਜਾਬ ਦੇ ਵਿਦਿਆਰਥੀਆਂ ਦੇ ਆਤਮ -ਵਿਸ਼ਵਾਸ ਵਿੱਚ ਵਾਧਾ ਕੀਤਾ ਜਾ ਸਕੇ ਅਤੇ ਉਹ ਸਫਲਤਾ ਹਾਸਿਲ ਕਰ ਸਕਣ।

ਪ੍ਰਭਜੋਤ ਕੌਰ ਨੇ ਕਿਹਾ ਕਿ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਇਨਕਲਾਬੀ ਤਬਦੀਲੀਆਂ ਲਿਆਉਣ ਵਾਸਤੇ ਯਤਨਸ਼ੀਲ ਹੈ, ਜਿਸ ਵਿੱਚ ਸਕੂਲਾਂ ਦੀਆਂ ਇਮਾਰਤਾਂ ਦੇ ਸੁੰਦਰੀਕਰਨ ਦੇ ਨਾਲ-ਨਾਲ ਸਿੱਖਿਆ ਦੀ ਗੁਣਵੱਤਾ ਦੇ ਸੁਧਾਰ ਵਾਸਤੇ ਵੀ ਕੰਮ ਕੀਤਾ ਜਾ ਰਿਹਾ ਹੈ। ਇਸ ਮੌਕੇ ਪ੍ਰਿੰਸੀਪਲ ਭਾਰਤ ਭੂਸ਼ਨ ਬੇਰੀ, ਯੂਥ ਪ੍ਰਧਾਨ ਅਨੂ ਬੱਬਰ, ਪ੍ਰਭਜੋਤ ਕੌਰ ਜੋਤੀ, ਜਸਪਾਲ ਕਾਉਣੀ, ਰਣਜੀਤਪਾਲ ਸਿੰਘ, ਸੁਰਿੰਦਰ ਸਿੰਘ, ਨਿਰਪਜੀਤ ਸਿੰਘ, ਬਲਬੀਰ ਸਿੰਘ ਆਦਿ ਹਾਜ਼ਰ ਸਨ।

The post ਮੋਹਾਲੀ: ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਨ ਨੇ ਸਰਕਾਰੀ ਹਾਈ ਸਕੂਲ ਫੇਜ਼-5 ਵਿਖੇ ਪੇਵਰ ਬਲਾਕ ਲਾਉਣ ਦੀ ਕਾਰਵਾਈ ਸ਼ੁਰੂਆਤ appeared first on TheUnmute.com - Punjabi News.

Tags:
  • breaking-news
  • district-planning-committee
  • government-high-school
  • mohali
  • news

ਚੰਡੀਗੜ੍ਹ, 25 ਜਨਵਰੀ 2024: ਹਰਿਆਣਾ ਭਾਰਤ ਦੀ ਆਜਾਦੀ ਦੀ ਪਹਿਲੀ ਲੜਾਈ, 1857 ਦੇ ਸ਼ਹੀਦਾਂ ਦੇ ਸਨਮਾਨ ਵਿਚ ਹਰਿਆਣਾ ਸਰਕਾਰ (Haryana government) ਵੱਲੋਂ ਅੰਬਾਲਾ ਕੈਂਟ ਵਿਚ ਬਣਾਏ ਜਾ ਰਹੇ ਅਜਾਦੀ ਦੀ ਪਹਿਲੀ ਲੜਾਈ ਦਾ ਸ਼ਹੀਦੀ ਸਮਾਰਕ ਜਲਦੀ ਹੀ ਬਣ ਕੇ ਤਿਆਰ ਹੋ ਜਾਵੇਗਾ। ਸਮਾਰਕ ਦਾ ਸਿਵਲ ਕੰਮ ਪੂਰਨ ਹੋਣ ਦੇ ਬਾਅਦ ਡਿਜੀਟਲ ਸਮੱਗਰੀ ਸਮੇਤ ਅਜਾਇਬ-ਘਰ ਦੇ ਹੋਰ ਕੰਮਾਂ ਲਈ ਅੱਜ ਮੁੱਖ ਮੰਤਰੀ ਮਨੋਹਰ ਲਾਲ ਦੀ ਅਗਵਾਈ ਹੇਠ ਇੱਥੇ ਹੋਈ ਹਾਈ ਪਾਵਰ ਪਰਚੇਜ ਕਮੇਟੀ (ਐਚਪੀਡਬਲਿਯੂਪੀਸੀ) ਦੀ ਬੈਠਕ ਵਿਚ ਲਗਭਗ 112 ਕਰੋੜ ਰੁਪਏ ਦੀ ਮਨਜ਼ੂਰੀ ਪ੍ਰਦਾਨ ਕੀਤੀ ਗਈ। ਇਸ ਸਮਾਰਕ ਨਾਲ ਯੁਵਾ ਪੀੜੀ ਨੂੰ ਨਾ ਸਿਰਫ ਆਜ਼ਾਦੀ ਦੀ ਪਹਿਲੀ ਲੜਾਈ ਦੇ ਬਾਰੇ ਵਿਚ ਜਾਣਕਾਰੀ ਮਿਲੇਗੀ ਸਗੋ ਉਹ ਪਛਾਣੇ-ਅਣਪਛਾਣੇ ਸੁਤੰਤਰਤਾ ਸੈਨਾਨੀਆਂ ਅਤੇ ਹਰਿਆਣਾ ਦੇ ਵੀਰਾਂ ਦੇ ਯੋਗਦਾਨ ਦੀ ਕਹਾਣੀਆਂ ਨਾਲ ਵੀ ਜਾਣੂੰ ਹੋਣਗੇ।

ਇਸ ਤੋਂ ਇਲਾਵਾ, ਹਾਈ ਪਾਵਰ ਪਰਚੇਜ ਕਮੇਟੀ (ਐਚਪੀਸੀਸੀ), ਵਿਭਾਗ ਦੇ ਹਾਈਪਾਵਰ ਪ੍ਰਾਪਤ ਪਰਚੇਜ ਕਮੇਟੀ (ਡੀਐਚਪੀਪੀਸੀ) ਅਤੇ ਹਾਈ ਪਾਵਰ ਵਰਕਸ ਪਰਚੇਜ ਕਮੇਟੀ ਦੀ ਬੈਠਕ ਵਿਚ ਕੁੱਲ 1500 ਕਰੋੜ ਰੁਪਏ ਤੋਂ ਵੱਧ ਦੇ ਕੰਟ੍ਰੈਕਟ ਅਤੇ ਵੱਖ-ਵੱਖ ਵਸਤੂਆਂ ਦੀ ਖਰੀਦ ਨੂੰ ਮਨਜ਼ੂਰੀ ਦਿੱਤੀ ਗਈ। ਮੀਟਿੰਗ ਵਿਚ ਵੱਖ-ਵੱਖ ਬੋਲੀਕਾਰਾਂ ਨਾਲ ਨੇਗੋਸਇਏਸ਼ਨ ਬਾਅਦ ਦਰਾਂ ਤੈਅ ਕਰ ਕੇ ਲਗਭਗ 112 ਕਰੋੜ ਰੁਪਏ ਦੀ ਬਚੱਤ ਕੀਤੀ ਗਈ ਹੈ। ਵਰਨਣਯੋਗ ਹੈ ਕਿ ਸੂਚਨਾ, ਲੋਕ ਸੰਪਰਕ, ਭਾਸ਼ਾ ਅਤੇ ਸਭਿਆਚਾਰ ਵਿਭਾਗ ਵੱਲੋਂ ਨਿਰਮਾਣਤ ਕੀਤੇ ਜਾ ਰਹੇ ਆਜਾਦੀ ਦੀ ਪਹਿਲੀ ਲੜਾਈ ਦਾ ਸ਼ਹੀਦੀ ਸਮਾਰਕ ਵਿਚ ਹੀ ਸਾਢੇ 21 ਕਰੋੜ ਰੁਪਏ ਦੀ ਬਚੱਤ ਕੀਤੀ ਗਈ।

ਬੈਠਕ ਵਿਚ ਕਿਰਤ ਰਾਜ ਮੰਤਰੀ ਅਨੁਪ ਧਾਨਕ ਵੀ ਮੌਜੂਦ ਸਨ। ਇੰਨ੍ਹਾਂ ਤੋਂ ਇਲਾਵਾ, ਸਕੂਲ ਸਿਖਿਆ ਮੰਤਰੀ ਕੰਵਰ ਪਾਲ ਨੇ ਵੀਡੀਓ ਕਾਨਫ੍ਰੈਂਸਿੰਗ ਰਾਹੀਂ ਮੀਟਿੰਗ ਵਿਚ ਹਿੱਸਾ ਲਿਆ। ਮੀਟਿੰਗ ਵਿਚ ਕੁੱਲ 28 ਏਜੰਡੇ ਰੱਖੇ ਗਏ ਅਤੇ ਸਾਰੇ ਏਜੰਡਿਆਂ ਨੂੰ ਮੰਜੂਰੀ ਪ੍ਰਦਾਨ ਕੀਤੀ ਗਈ।

ਪਾਣੀਪਤ ‘ਚ ਸੋਲਰਗ੍ਰਿਡ ਸੰਚਾਲਤ ਸੂਖਮ ਸਿੰਚਾਈ ਬੁਨਿਆਦੀ ਢਾਂਚਾ ਹੋਵੇਗਾ ਸਥਾਪਿਤ

ਹਰਿਆਣਾ ਸਰਕਾਰ (Haryana government) ਵੱਲੋਂ ਜਲ ਸਰੰਖਣ ਅਤੇ ਘੱਟ ਪਾਣੀ ਦੇ ਨਾਲ ਵੱਧ ਪੈਦਾਵਾਰ ਦੇ ਵਿਜਨ ਦੇ ਨਾਲ ਲਾਗੂ ਕੀਤੀ ਜਾ ਰਹੀ ਸੂਖਮ ਸਿੰਚਾਈ ਪਰਿਯੋਜਨਾਵਾਂ ਨੂੰ ਲਗਾਤਾਰ ਗਤੀ ਮਿਲ ਰਹੀ ਹੈ। ਇਸ ਲੜੀ ਵਿਚ ਅੱਜ ਦੀ ਮੀਟਿੰਗ ਵਿਚ ਐਸਟੀਪੀ ਪਲਾਂਟ ਦੇ ਉਪਚਾਰਿਤ ਪਾਣੀ ਨੁੰ ਸੂਖਮ ਸਿੰਚਾਈ ਪਰਿਯੋਜਨਾ ਤਹਿਤ ਇਤਤੇਮਾਲ ਕਰਨ ਤਹਿਤ ਪਰਿਯੋਜਨਾ ਨੁੰ ਮੰਜੂਰੀ ਦਿੱਤੀ ਗਈ। ਜਾਟਲ ਰੋਡ ਪਾਣੀਪਤ ਵਿਚ ਮੌਜੂਦਾ ਐਸਟੀਪੀ, ਨੌਲਥਾ, ਪਾਲੜੀ, ਬਲਾਨ ਅਤੇ ਜੋਂਧਨ ਖੁਰਦ ਪਿੰਡ ਵਿਚ ਉਪਚਾਰਿਤ ਵੇਸਟ ਜਲ ਸਪਲਾਈ ਲਈ ਸੋਲਰ/ਗ੍ਰਿਡ ਸੰਚਾਲਿਤ ਏਕੀਕ੍ਰਿਤ ਸੂਖਮ ਸਿੰਚਾਈ ਬੁਨਿਆਦੀ ਢਾਂਚਾ ਦੀ ਸਥਾਪਨਾ ਕੀਤੀ ਜਾਵੇਗੀ।

ਇਸ ਪਰਿਯੋਜਨਾ ਦੇ ਲਈ ਵੀ ਮੀਟਿੰਗ ਵਿਚ ਕੰਮ ਅਲਾਟ ਨੂੰ ਮੰਜੂਰੀ ਦਿੱਤੀ ਗਈ। ਇਸ ਤੋਂ ਇਲਾਵਾ, ਲਗਭਗ 14 ਕਰੋੜ ਰੁਪਏ ਦੀ ਲਾਗਤ ਨਾਲ ਮਹੇਂਦਰਗੜ੍ਹ ਡਿਸਟਰੀਬਿਊਟਰੀ ਦੇ ਪੁਨਰਵਾਸ ਕੰਮ ਨੂੰ ਵੀ ਮੰਜੂਰੀ ਦਿੱਤੀ ਗਈ। ਨਾਲ ਹੀ, ਸਿੰਚਾਈ ਅਤੇ ਜਲ ਸੰਸਾਧਨ ਵਿਭਾਗ ਵੱਲੋਂ ਵੱਖ-ਵੱਖ ਸਥਾਨਾਂ ‘ਤੇ ਜਲਸਪਲਾਈ ਲਈ ਪੰਪ ਸੈਟ ਅਤੇ ਪਾਇਪਾਂ ਦੀ ਖਰੀਦ ਨੂੰ ਵੀ ਮੰਜੂਰੀ ਪ੍ਰਦਾਨ ਕੀਤੀ ਗਈ।

ਵੱਖ-ਵੱਖ ਸੜਕਾਂ ਦੇ ਮਜ਼ਬੂਤੀਕਰਨ ਕੰਮਾਂ ਨੂੰ ਮਨਜ਼ੂਰੀ

ਡਬਵਾਲੀ ਤੋਂ ਕਾਲਾਂਵਾਲੀ ਵਾਇਆ ਦੇਸੂ ਜੋਧਾ, ਹਿਸਾਰ-ਤੋਸ਼ਾਮ, ਮਹੇਂਦਰਗੜ੍ਹ ਜਿਲ੍ਹੇ ਵਿਚ ਨਾਰਨੌਲ-ਨਾਂਗਲ ਚੌਧਰੀ ਰੋਡ, ਹਾਂਸੀ -ਸਿਸਾਏ-ਲੋਹਾਰੀ ਰਾਘੋ-ਹੈਬਤਪੁਰ-ਖੇੜੀ-ਜਾਲਬ ਰੋਡ ਕਾਲਾਵਾਲੀ ਤੋਂ ਡਬਵਾਲੀ ਅਤੇ ਕਰਨਾਲ-ਕਛਵਾ, ਕੌਲ ਸੜਕਾਂ ਦੇ ਚੌੜਾਂਕਰਣ ਅਤੇ ਮਜਬੂਤੀਕਰਣ ਦਾ ਕੰਮਾਂ ਨੂੰ ਵੀ ਮੰਜੂਰੀ ਪ੍ਰਦਾਨ ਕੀਤੀ ਗਈ। ਇਸੀ ਤਰ੍ਹਾ, ਰਿਵਾੜੀ-ਮਹੇਂਦਰਗੜ੍ਹ 2-ਲੇਨ ਸੜਕ, ਰੋਹਤਕ-ਖਰਖੌਦਾ ਦਿੱਲੀ ਸੀਮਾ ਤਕ ਝੱਜਰ -ਕੋਸਲੀ ਸੜਕ, ਮਹਿਮ ਤੋਂ ਕਲਾਨੌਰ-ਬੇਰੀ ਤਕ ਸੜਕਾਂ ਦੇ ਸੁਧਾਰੀਕਰਣ ਅਤੇ ਮਜਬੂਤੀਕਰਣ ਕੰਮਾਂ ਨੁੰ ਮੰਜੂਰੀ ਦਿੱਤੀ ਗਈ।

ਇਸ ਤੋਂ ਇਲਾਵਾ, ਆਈਐਮਟੀ, ਖਰਖੌਦਾ , ਜਿਲ੍ਹਾ ਸੋਨੀਪਤ ਵਿਚ ਸੜਕ ਨੈਟਵਰਕ, ਜਲ ਸਪਲਾਈ ਪ੍ਰਣਾਲੀ, ਵੇਸਟ ਜਲ ਸੰਗ੍ਰਹਿਣ ਪ੍ਰਣਾਲੀ, ਉਪਚਾਰਿਤ ਵੇਸਟ ਜਲ ਦੀ ਮੁੜ ਢਾਂਚਾ ਪ੍ਰਣਾਲੀ ਆਦਿ ਬੁਨਿਆਦੀ ਸਹੂਲਤਾਂ ਦੇ ਵਿਕਾਸ ਤਹਿਤ ਵੀ ਕੰਮ ਅਲਾਟ ਕੀਤਾ ਗਿਆ ਹੈ। ਮੁੰਦੜੀ ਜਿਲ੍ਹਾ ਕੈਥਲ ਵਿਚ ਮਹਾਰਿਸ਼ੀ ਵਾਲਮਿਕੀ ਸੰਸਕ੍ਰਿਤ ਯੂਨੀਵਰਸਿਟੀ ਵਿਚ ਵਿਦਿਅਕ ਬਲਾਕ ਦੇ ਨਿਰਮਾਣ ਤਹਿਤ ਅਤੇ ਲਗਭਗ 10 ਕਰੋੜ ਰੁਪਏ ਦੀ ਲਾਗਤ ਨਾਲ ਪੁਲਿਸ ਵਿਭਾਗ ਦੇ ਲਈ 76 ਟਾਟਾ ਸਫਾਰੀ ਗੱਡੀਆਂ ਦੀ ਖਰੀਦ ਨੂੰ ਵੀ ਮੰਜੂਰੀ ਪ੍ਰਦਾਨ ਕੀਤੀ ਗਈ।

ਬੈਠਕ ਵਿਚ ਮਾਲ ਅਤੇ ਆਪਦਾ ਪ੍ਰਬੰਧਨ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਤੇ ਵਿੱਤ ਕਮਿਸ਼ਨਰ ਮਾਲ ਅਤੇ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ, ਵਿੱਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਰਸਤੋਗੀ, ਉਦਯੋਗ ਅਤੇ ਵਪਾਰ ਵਿਭਾਗ ਦੇ ਵਧੀਕ ਮੁੱਖ ਸਕੱਤਰ ਆਨੰਦ ਮੋਹਨ ਸ਼ਰਣ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਵੀ ਉਮਾਸ਼ੰਕਰ, ਪੁਲਿਸ ਮਹਾਨਿਦੇਸ਼ਕ ਸ਼ਤਰੂਜੀਤ ਕਪੂਰ, ਸਿੰਚਾਈ ਅਤੇ ਜਲ ਸੰਸਾਧਨ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਪੰਕਜ ਅਗਰਵਾਲ, ਸਪਲਾਈ ਅਤੇ ਨਿਪਟਾਨ ਵਿਭਾਗ ਦੇ ਮਹਾਨਿਦੇਸ਼ਕ ਮੋਹਮਦ ਸ਼ਾਇਨ, ਸੂਚਨਾ, ਲੋਕ ਸੰਪਰਕ, ਭਾਸ਼ਾ ਅਤੇ ਸਭਿਆਚਾਰ ਵਿਭਾਗ ਦੇ ਮਹਾਨਿਦੇਸ਼ਕ ਮਨਦੀਪ ਸਿੰਘ ਬਰਾੜ, ਹਰਿਆਣਾ ਰਾਜ ਉਦਯੋਗਿਕ ਅਤੇ ਬੁਨਿਆਦੀ ਢਾਂਚਾ ਵਿਕਾਸ ਨਿਗਮ ਦੇ ਪ੍ਰਬੰਧ ਨਿਦੇਸ਼ਕ ਯੱਸ਼ ਗਰਗ, ਸੂਚਨਾ, ਲੋਕ ਸੰਪਰਕ, ਭਾਸ਼ਾ ਅਤੇ ਸਭਿਆਚਾਰਕ ਵਿਭਾਗ ਦੇ ਵਧੀਕ ਨਿਦੇਸ਼ਕ (ਪ੍ਰਸਾਸ਼ਨ) ਵਿਵੇਕ ਕਾਲਿਆ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

The post ਹਰਿਆਣਾ ਸਰਕਾਰ ਵੱਲੋਂ ਲਗਭਗ 1500 ਕਰੋੜ ਰੁਪਏ ਤੋਂ ਵੱਧ ਦੇ ਕੰਟ੍ਰੈਕਟ ਅਤੇ ਵਸਤੂਆਂ ਦੀ ਖਰੀਦ ਨੂੰ ਦਿੱਤੀ ਮਨਜ਼ੂਰੀ appeared first on TheUnmute.com - Punjabi News.

Tags:
  • breaking-news
  • cm-manohar-lal
  • contracts
  • haryana-government
  • martyrs
  • news

ਹਰਿਆਣਾ ਸਰਕਾਰ ਨੇ ਗਣਤੰਤਰ ਦਿਵਸ 'ਤੇ ਕੈਦੀਆਂ ਨੂੰ ਦਿੱਤੀ ਦੋ ਮਹੀਨੇ ਤੱਕ ਦੀ ਵਿਸ਼ੇਸ਼ ਛੋਟ

Thursday 25 January 2024 01:30 PM UTC+00 | Tags: breaking-news criminal-jurisdiction haryana-government haryana-police news prisoners republic-day republic-day-2024

ਚੰਡੀਗੜ੍ਹ, 25 ਜਨਵਰੀ 2024: ਹਰਿਆਣਾ ਸਰਕਾਰ (Haryana government) ਨੇ ਗਣਤੰਤਰ ਦਿਵਸ ਦੇ ਮੌਕੇ ‘ਤੇ ਰਾਜ ਵਿਚ ਅਪਰਾਧਿਕ ਅਧਿਕਾਰ ਖੇਤਰ ਦੇ ਕੋਰਟਾਂ ਵੱਲੋਂ ਸੁਣਾਈ ਗਈ ਸਜਾ ਭੁਗਤ ਰਹੇ ਕੈਦੀਆਂ ਨੂੰ ਵਿਸ਼ੇਸ਼ ਛੋਟ ਦਿੱਤੀ ਹੈ। ਇਕ ਸਰਕਾਰੀ ਬੁਲਾਰੇ ਨੇ ਇਸ ਬਾਰੇ ਵਿਚ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਜਿਨ੍ਹਾਂ ਅਪਰਾਾਧੀਆਂ ਨੂੰ ਆਜੀਵਨ ਜੇਲ੍ਹ, 10 ਸਾਲ ਜਾਂ ਇਸ ਤੋਂ ਵੱਧ ਦੇ ਸਮੇਂ ਦੀ ਸਜਾ ਸੁਣਾਈ ਗਈ ਹੈ, ਉਨ੍ਹਾਂ ਨੂੰ 60 ਦਿਨ ਅਤੇ ਜਿਨ੍ਹਾਂ ਅਪਰਾਧੀਆਂ ਨੂੰ ਪੰਜ ਸਾਲ, ਪੰਜ ਸਾਲ ਤੋਂ ਉੱਪਰ ਤੇ 10 ਸਾਲ ਤੋਂ ਘੱਟ ਦੀ ਸਜਾ ਸੁਣਾਈ ਗਈ ਹੈ, ਉਨ੍ਹਾਂ ਨੂੰ 45 ਦਿਨ ਦੀ ਛੋਟ ਪ੍ਰਦਾਨ ਕੀਤੀ ਜਾਵੇਗੀ। ਇਸ ਤਰ੍ਹਾ, ਜਿਨ੍ਹਾਂ ਅਪਰਾਧੀਆਂ ਨੂੰ ਪੰਜ ਸਾਲ ਤੋਂ ਘੱਟ ਦੀ ਸਜਾ ਸੁਣਾਈ ਗਈ ਹੈ, ਉਨ੍ਹਾਂ ਨੂੰ 30 ਦਿਨ ਦੀ ਛੋਟ ਪ੍ਰਦਾਨ ਕੀਤੀ ਜਾਵੇਗੀ।

ਉਨ੍ਹਾਂ ਨੇ ਦੱਸਿਆ ਕਿ ਗਣਤੰਤਰ ਦਿਵਸ ਯਾਨੀ 26 ਜਨਵਰੀ, 2024 ਨੂੰ ਜੇਲ੍ਹ ਤੋਂ ਪੈਰੋਲ ਅਤੇ ਫਰਲੋ ‘ਤੇ ਆਏ ਸਾਰੇ ਅਪਰਾਧੀਆਂ ਨੂੰ ਵੀ ਇਹ ਛੋਟ ਵੀ ਦਿੱਤੀ ਜਾਵੇਗੀ, ਬੇਸ਼ਰਤੇ ਉਹ ਆਪਣੇ ਨਿਰਧਾਰਿਤ ਸਮੇਂ ‘ਤੇ ਸਬੰਧਿਤ ਜੇਲ੍ਹ ਵਿਚ ਆਤਮ ਸਮਰਪਣ ਕਰਦੇ ਹਨ ਤਾਂ ਉਸ ਸਥਿਤੀ ਵਿਚ ਜੇਲ੍ਹ ਦੇ ਬਚੇ ਹੋਏ ਸਮੇਂ ਵਿਚ ਇਹ ਛੋਟ ਦਿੱਤੀ ਜਾਵੇਗੀ।

ਉਨ੍ਹਾਂ ਨੇ ਅੱਗੇ ਦੱਸਿਆ ਕਿ ਜਿਨ੍ਹਾਂ ਅਪਰਾਧੀਆਂ ‘ਤੇ ਜੁਰਮਾਨਾ ਭੁਗਤਾਨ ਨਾ ਕਰਨ ‘ਤੇ ਸਜਾ ਹੋਈ ਹੈ, ਉਨ੍ਹਾਂ ਨੂੰ ਇਹ ਛੋਟ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਅਪਰਾਧੀਆਂ ਨੁੰ ਹਰਿਆਣਾ ਵਿਚ ਅਪਰਾਧਿਕ ਨਿਆਂ ਖੇਤਰ ਦੇ ਕੋਰਟਾਂ ਵੱਲੋਂ ਦੋਸ਼ੀ ਠਹਿਰਾਇਆ ਗਿਆ ਹੈ ਪਰ ਹਰਿਆਣਾ (Haryana) ਦੇ ਬਾਹਰ ਜੇਲ੍ਹਾਂ ਵਿਚ ਆਪਣੀ ਸਜਾ ਕੱਟ ਰਹੇ ਹਨ, ਉਹ ਵੀ ਉਪਰੋਕਤ ਪੈਮਾਨੇ ਅਨੁਸਾਰ ਇਹ ਛੋਟ ਪ੍ਰਾਪਤ ਕਰਨ ਦੇ ਹੱਕਦਾਰ ਹੋਣਗੇ। ਉਨ੍ਹਾਂ ਨੇ ਦਸਿਆ ਕਿ ਜੋ ਅਪਰਾਧੀ ਜਮਾਨਤ ‘ਤੇ ਹਨ, ਉਨ੍ਹਾਂ ਨੁੰ ਇਹ ਛੋਟ ਨਹੀਂ ਦਿੱਤੀ ਜਾਵੇਗੀ।

ਉਨ੍ਹਾਂ ਨੇ ਦੱਸਿਆ ਕਿ 14 ਸਾਲ ਤੋਂ ਘੱਟ ਆਮਦਨ ਦੇ ਬੱਚਿਆਂ ਦੇ ਕਤਲ ਅਤੇ ਅਗਵਾ, ਜਬਰ ਜਨਾਹ ਦੇ ਨਾਲ ਕਤਲ, ਡਕੈਤੀ ਅਤੇ ਲੁੱਟ-ਕਸੁੱਟ, ਏਸਿਡ ਅਟੈਕ, ਟੈਰੋਰਿਸਟ ਐਂਡ ਡਿਸਰੈਪਟਿਵ ਐਕਟੀਵਿਟੀਜ (ਪ੍ਰੀਵੇਂਸ਼ਨ) ਐਕਟ, 1987 , ਦਫਤਰ ਗੁਪਤਤਾ ਐਕਟ-1923, ਵਿਦੇਸ਼ੀ ਐਕਟ-1948, ਪਾਸਪੋਰਟ ਐਕਟ-1967, ਅਪਰਾਧਿਕ ਕਾਨੂੰਨ ਸੋਧ ਐਕਟ-1961 ਦੀ ਧਾਰਾ 2 ਅਤੇ 3, ਭਾਰਤੀ ਸਜਾ ਸੰਹਿਤਾ 1960 ਦੀ ਧਾਰਾ 121 ਤੋਂ 130, ਫਿਰੌਤੀਲਈ ਅਗਵਾ ਕਰਨਾ, ਪੋਕਸੋ ਐਕਟ 2012 ਤਹਿਤ ਕੋਈ ਅਪਰਾਧ, ਐਨਡੀਪੀਐਸ ਐਕਟ ਤਹਿਤ ਧਾਰਾ 32ਏ ਦੇ ਤਹਿਤ ਸਜਾ ਕੱਟ ਰਹੇ ਦੋਸ਼ੀਆਂ ਨੂੰ ਛੋਟ ਨਹੀਂ ਦਿੱਤੀ ਜਾਵੇਗੀ।

ਬੁਲਾਰੇ ਨੇ ਅੱਗੇ ਜਾਣਕਾਰੀ ਦਿੱਤੀ ਕਿ ਕਿਸੇ ਵੀ ਵਰਗ ਦੇ ਬੰਦੀ, ਪਾਕੀਸਤਾਨ ਨੈਸ਼ਨਲ, ਅਪਰਾਧ ਸਜਾ ਸੰਹਿਤਾ 1973 ਦੀ ਧਾਰਾ 107/109/1110 ਦੀ ਧਾਰਾਵਾਂ ਦੇ ਨਾਲ-ਨਾਲ ਸ਼ਾਂਤੀ ਬਣਾਏ ਰੱਖਣੇ ਦੇ ਮਾਮਲੇ ਵਿਚ ਸੁਰੱਖਿਆ ਦੇਣ ਵਿਚ ਅਸਫਲ ਹੋਣ ਵਾਲੇ ਅਪਰਾਧਿਕ ਵਿਅਕਤੀ, ਪਿਛਲੇ ਦੋ ਸਾਲ ਦੌਰਾਨ ਕਿਸੇ ਵੀ ਵੱਡੀ ਜੇਲ੍ਹ ਅਪਰਾਧ ਵਿਚ ਸ਼ਾਮਿਲ ਦੋਸ਼ੀਆਂ ਦੇ ਮਾਮਲੇ ਵਿਚ ਸਜਾ ਕੱਟ ਰਹੇ ਦੋਸ਼ੀਆਂ ਨੂੰ ਪੰਜਾਬ ਜੇਲ ਮੈਨੂਅਲ, ਹਰਿਆਣਾ ਜੇਲ ਨਿਯਮ-2022 ਜਾਂ ਉਸ ਦਿਨ ਲਾਗੂ ਕਿਸੇ ਹੋਰ ਐਕਟ ਜਾਂ ਨਿਯਮਾਂ ਦੇ ਤਹਿਤ ਕੋਈ ਛੋਟ ਨਹੀਂ ਮਿਲੇਗੀ।

The post ਹਰਿਆਣਾ ਸਰਕਾਰ ਨੇ ਗਣਤੰਤਰ ਦਿਵਸ ‘ਤੇ ਕੈਦੀਆਂ ਨੂੰ ਦਿੱਤੀ ਦੋ ਮਹੀਨੇ ਤੱਕ ਦੀ ਵਿਸ਼ੇਸ਼ ਛੋਟ appeared first on TheUnmute.com - Punjabi News.

Tags:
  • breaking-news
  • criminal-jurisdiction
  • haryana-government
  • haryana-police
  • news
  • prisoners
  • republic-day
  • republic-day-2024

ਜੇਕਰ ਚੰਗੇ ਸਿਆਸਤਦਾਨ ਆ ਜਾਣ ਤਾਂ ਦੇਸ਼ ਤੇਜ਼ੀ ਨਾਲ ਤਰੱਕੀ ਕਰੇਗਾ: ਅਨਿਲ ਵਿਜ

Thursday 25 January 2024 01:43 PM UTC+00 | Tags: anil-vij bjp breaking-news country haryana-news news punjab the-unmute-breaking-news voter-day

ਚੰਡੀਗੜ੍ਹ, 25 ਜਨਵਰੀ 2024: ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿਜ (Anil Vij) ਨੇ ਕਿਹਾ ਕਿ “ਮਾਪੇ ਆਪਣੇ ਬੱਚੇ ਨੂੰ ਡਾਕਟਰ, ਇੰਜੀਨੀਅਰ ਜਾਂ ਸੀਏ ਬਣਾਉਣ ਬਾਰੇ ਸੋਚਦੇ ਹਨ, ਪਰ ਉਨ੍ਹਾਂ ਨੂੰ ਉਸ ਨੂੰ ਇੱਕ ਚੰਗਾ ਰਾਜਨੇਤਾ ਬਣਾਉਣ ਬਾਰੇ ਵੀ ਸੋਚਣਾ ਚਾਹੀਦਾ ਹੈ”। “ਸਾਡੀ ਸ਼ਾਸਨ ਪ੍ਰਣਾਲੀ ਚੰਗੇ ਸਿਆਸਤਦਾਨਾਂ ਤੋਂ ਬਿਨਾਂ ਨਹੀਂ ਚੱਲ ਸਕਦੀ। ਜੇਕਰ ਚੰਗੇ ਸਿਆਸਤਦਾਨ ਆ ਗਏ ਤਾਂ ਦੇਸ਼ ਤੇਜ਼ ਰਫ਼ਤਾਰ ਨਾਲ ਤਰੱਕੀ ਕਰੇਗਾ।”

ਗ੍ਰਹਿ ਮੰਤਰੀ ਅੱਜ 14ਵੇਂ ਰਾਸ਼ਟਰੀ ਵੋਟਰ ਦਿਵਸ ਦੇ ਮੌਕੇ ‘ਤੇ ਅੰਬਾਲਾ ਛਾਉਣੀ ਦੇ ਫਾਰੂਖ ਖਾਲਸਾ ਸਕੂਲ ‘ਚ ਕਰਵਾਏ ਪ੍ਰੋਗਰਾਮ ‘ਚ ਹਾਜ਼ਰ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ। ਇਸ ਤੋਂ ਪਹਿਲਾਂ ਦੇਸ਼ ਦੇ ਮਸ਼ਹੂਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਨਵੇਂ ਵੋਟਰਾਂ ਨੂੰ ਆਪਣਾ ਚੰਗਾ ਸੰਦੇਸ਼ ਦਿੱਤਾ।

ਲੋਕਤੰਤਰ ਦੀ ਇਕਾਈ ਵੋਟਰ

ਉਨ੍ਹਾਂ (Anil Vij) ਕਿਹਾ ਕਿ ਸਾਡਾ ਦੇਸ਼ ਨੌਜਵਾਨ ਦੇਸ਼ ਹੈ ਅਤੇ ਆਬਾਦੀ ਦੇ ਹਿਸਾਬ ਨਾਲ 60 ਫੀਸਦੀ ਨੌਜਵਾਨ ਹਨ ਅਤੇ ਤਾਕਤ ਦਾ ਭੰਡਾਰ ਹੈ ਕਿਉਂਕਿ ਨੌਜਵਾਨ ਜਿਸ ਪਾਸੇ ਵੀ ਲੱਗੇ ਹਨ, ਜਿੱਤ ਪ੍ਰਾਪਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਨਮੋ ਐਪ ਰਾਹੀਂ ਨੌਜਵਾਨ ਦੇਸ਼ ਦੇ ਵਿਕਾਸ ਅਤੇ ਸੁਧਾਰ ਲਈ ਜੋ ਵੀ ਸੁਝਾਅ ਦੇਣਾ ਚਾਹੁੰਦੇ ਹਨ, ਦੇ ਸਕਦੇ ਹਨ ਅਤੇ ਚੰਗੇ ਸੁਝਾਵਾਂ ਦਾ ਵਿਸ਼ਲੇਸ਼ਣ ਕਰਨ ਤੋਂ ਬਾਅਦ ਉਨ੍ਹਾਂ ਨੂੰ ਸੰਕਲਪ/ਮੈਨੀਫੈਸਟੋ ਵਿੱਚ ਸ਼ਾਮਲ ਕਰਨ ਲਈ ਕੰਮ ਕੀਤਾ ਜਾਵੇਗਾ।

ਇਸ ਮੌਕੇ ਗ੍ਰਹਿ ਮੰਤਰੀ ਨੇ ਨੌਜਵਾਨਾਂ ਨੂੰ ਸੋਸ਼ਲ ਮੀਡੀਆ ਰਾਹੀਂ ਜੁੜਨ ਅਤੇ ਨਮੋ ਐਪ ਰਾਹੀਂ ਦੇਸ਼ ਨੂੰ ਅੱਗੇ ਲਿਜਾਣ ਲਈ ਆਪਣੇ ਵਿਚਾਰ ਰੱਖਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਇਕਾਈ ਵੋਟਰ ਹੈ, ਕੁਝ ਲੋਕ ਸਿਆਸਤ ਤੋਂ ਪਰਹੇਜ਼ ਕਰਦੇ ਹਨ, ਇਸ ਤੋਂ ਦੂਰ ਰਹਿੰਦੇ ਹਨ ਅਤੇ ਵੋਟ ਪਾਉਣ ਤੱਕ ਵੀ ਨਹੀਂ ਜਾਂਦੇ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਆਜ਼ਾਦੀ ਮਿਲਣ ਤੋਂ ਬਾਅਦ ਦੇਸ਼ ਨੂੰ ਚਲਾਉਣ ਲਈ ਕਿਹੜੀ ਪ੍ਰਣਾਲੀ ਅਤੇ ਸ਼ਾਸਨ ਪ੍ਰਣਾਲੀ ਹੋਣੀ ਚਾਹੀਦੀ ਹੈ, ਇਸ ਬਾਰੇ ਬਹੁਤ ਸਾਰੇ ਵਿਚਾਰ ਆਏ, ਸਭ ਨੇ ਸੋਚਿਆ ਅਤੇ ਕਿਹਾ ਕਿ ਲੋਕਤੰਤਰ ਨੂੰ ਆਪਣੇ ਦੇਸ਼ ਵਿੱਚ ਲਾਗੂ ਕਰਨਾ ਚਾਹੀਦਾ ਹੈ ਕਿਉਂਕਿ ਲੋਕਤੰਤਰ ਦੀ ਇਕਾਈ ਵੋਟਰ ਹੈ।

2047 ਤੱਕ ਦੇਸ਼ ਨੂੰ ਵਿਕਸਤ ਰਾਸ਼ਟਰ ਬਣਾਉਣ ਦਾ ਵਾਅਦਾ

ਉਨ੍ਹਾਂ (Anil Vij) ਇਹ ਵੀ ਕਿਹਾ ਕਿ ਦੇਸ਼ ਦੇ ਸਫਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2047 ਤੱਕ ਦੇਸ਼ ਨੂੰ ਵਿਕਸਿਤ ਰਾਸ਼ਟਰ ਬਣਾਉਣ ਦਾ ਸੰਕਲਪ ਲਿਆ ਹੈ। ਪ੍ਰਧਾਨ ਮੰਤਰੀ ਮੋਦੀ ਦਾ ਦੂਰਅੰਦੇਸ਼ੀ ਦਿਮਾਗ ਹੈ, ਦੇਸ਼ ਨੂੰ ਅੱਗੇ ਲਿਜਾਣਾ ਉਨ੍ਹਾਂ ਦਾ ਵਿਜ਼ਨ ਹੈ, ਨੀਤੀਆਂ ਚੰਗੀਆਂ ਹਨ, ਲੋਕ ਮਿਲ ਕੇ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਤੋਂ ਬਾਅਦ ਅਜ਼ਾਦ ਹੋਏ ਕਈ ਦੇਸ਼ ਵਿਕਸਤ ਹੋ ਗਏ ਹਨ ਪਰ ਅਸੀਂ ਅਜੇ ਵੀ ਬੁਨਿਆਦੀ ਸਹੂਲਤਾਂ ਲਈ ਸੰਘਰਸ਼ ਕਰ ਰਹੇ ਹਾਂ। ਹਰ ਕਿਸੇ ਨੂੰ ਸਹੂਲਤਾਂ ਮਿਲਣ ਨੂੰ ਯਕੀਨੀ ਬਣਾਉਣ ਲਈ ਕੰਮ ਕੀਤਾ ਜਾ ਰਿਹਾ ਹੈ।

ਗ੍ਰਹਿ ਮੰਤਰੀ ਨੇ ਕਿਹਾ ਕਿ ਇਸ ਧਰਤੀ ‘ਤੇ ਤਿੰਨ ਤਰ੍ਹਾਂ ਦੇ ਰਾਸ਼ਟਰ ਹਨ, ਜਿਨ੍ਹਾਂ ‘ਚੋਂ ਇਕ ਅਵਿਕਸਿਤ ਰਾਸ਼ਟਰ ਹੈ, ਜਿਸ ‘ਚ ਕਿਸੇ ਤਰ੍ਹਾਂ ਦਾ ਕੋਈ ਕੰਮ ਨਹੀਂ ਹੋਇਆ, ਦੂਜਾ ਸਾਡੇ ਦੇਸ਼ ਭਾਰਤ ਵਰਗਾ ਵਿਕਾਸਸ਼ੀਲ ਦੇਸ਼ ਹੈ, ਜੋ ਲਗਾਤਾਰ ਵਿਕਾਸ ਕਰ ਰਿਹਾ ਹੈ ਅਤੇ ਤੀਜਾ ਵਿਕਸਤ ਦੇਸ਼ ਹੈ।ਇੱਥੇ 37 ਦੇਸ਼ ਹਨ, ਜਿੱਥੇ ਹਰ ਤਰ੍ਹਾਂ ਦੀਆਂ ਸਹੂਲਤਾਂ ਉਪਲਬਧ ਹਨ। ਸਾਨੂੰ ਉਨ੍ਹਾਂ 37 ਦੇਸ਼ਾਂ ਦੀ ਕਤਾਰ ਵਿੱਚ ਸ਼ਾਮਲ ਹੋਣ ਅਤੇ ਆਪਣੇ ਦੇਸ਼ ਨੂੰ ਇੱਕ ਵਿਕਸਤ ਰਾਸ਼ਟਰ ਬਣਾਉਣ ਦਾ ਸੰਕਲਪ ਕਰਨਾ ਹੋਵੇਗਾ।

ਹਰ ਖੇਤਰ ਵਿੱਚ ਵਿਕਾਸ ਕਾਰਜ ਕਰਵਾਏ: ਅਨਿਲ ਵਿਜ

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਭਾਰਤ ਲਗਾਤਾਰ ਤਰੱਕੀ ਦੇ ਰਾਹ ‘ਤੇ ਵੱਧ ਰਿਹਾ ਹੈ। ਵਿਦੇਸ਼ਾਂ ਵਿੱਚ ਭਾਰਤੀਆਂ ਦਾ ਮਾਣ-ਸਨਮਾਨ ਵਧਿਆ ਹੈ। ਪਿਛਲੇ 70 ਸਾਲਾਂ ਤੋਂ ਵਿਕਾਸ ਦੀ ਰਫਤਾਰ ਬਹੁਤ ਹੌਲੀ ਸੀ, ਮੋਦੀ ਨੇ ਟਾਪ ਗੇਅਰ ਵਿੱਚ ਆ ਕੇ ਹਰ ਖੇਤਰ ਵਿੱਚ ਵਿਕਾਸ ਕਾਰਜ ਕਰਵਾਏ ਹਨ। ਮਿਸਾਲ ਵਜੋਂ ਅੰਬਾਲਾ ਛਾਉਣੀ ਵਿੱਚ ਰਿਕਾਰਡ ਤੋੜ ਵਿਕਾਸ ਕਾਰਜ ਹੋਏ ਹਨ। ਉਨ੍ਹਾਂ ਕਿਹਾ ਕਿ ਭਾਰਤ ਨੂੰ ਵਿਕਸਤ ਰਾਸ਼ਟਰ ਬਣਾਉਣ ਬਾਰੇ ਕਿਸੇ ਨੇ ਨਹੀਂ ਸੋਚਿਆ, ਭਾਰਤ ਨੂੰ ਵਿਕਸਤ ਬਣਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੋ ਸੰਕਲਪ ਲਿਆ ਹੈ, ਉਸ ਨੂੰ ਅਸੀਂ ਪੂਰਾ ਕਰਨਾ ਹੈ।

ਮੈਨੂੰ ਆਪਣਾ ਬਚਪਨ ਯਾਦ ਆ ਗਿਆ : ਅਨਿਲ ਵਿਜ

ਉਨ੍ਹਾਂ ਕਿਹਾ ਕਿ ਅੱਜ ਪ੍ਰੋਗਰਾਮ ਵਿੱਚ ਆ ਕੇ ਮੈਨੂੰ ਆਪਣਾ ਬਚਪਨ ਯਾਦ ਆ ਗਿਆ ਹੈ। ਜਦੋਂ ਮੈਂ ਕਾਲਜ ਵਿੱਚ ਪੜ੍ਹਦਾ ਸੀ ਤਾਂ ਮੈਂ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਦਾ ਜਨਰਲ ਸਕੱਤਰ ਸੀ ਅਤੇ ਅਜਿਹੇ ਪ੍ਰੋਗਰਾਮਾਂ ਵਿੱਚ ਸ਼ਾਮਲ ਹੁੰਦਾ ਸੀ। ਇੰਜ ਜਾਪਦਾ ਹੈ ਜਿਵੇਂ ਅੱਜ ਮੈਂ ਉਸੇ ਤਰ੍ਹਾਂ ਵਿਚਕਾਰ ਬੈਠਾ ਹਾਂ। ਮੈਂ ਇੱਥੋਂ ਆਪਣਾ ਸਫ਼ਰ ਸ਼ੁਰੂ ਕੀਤਾ। ਭਾਰਤੀ ਜਨਤਾ ਪਾਰਟੀ ਹੀ ਅਜਿਹੀ ਪਾਰਟੀ ਹੈ ਜਿੱਥੇ ਛੋਟੇ ਤੋਂ ਛੋਟੇ ਵਰਕਰ ਵੀ ਵੱਡੇ ਅਹੁਦਿਆਂ ‘ਤੇ ਪਹੁੰਚ ਕੇ ਲੋਕ ਹਿੱਤਾਂ ਲਈ ਕੰਮ ਕਰ ਰਹੇ ਹਨ। ਦੂਜੀਆਂ ਪਾਰਟੀਆਂ ਵਿੱਚ ਭਾਈ-ਭਤੀਜਾਵਾਦ ਨੂੰ ਬੜ੍ਹਾਵਾ ਦਿੱਤਾ ਜਾਂਦਾ ਹੈ, ਉਨ੍ਹਾਂ ਦਾ ਗਠਜੋੜ ਟੁੱਟ ਰਿਹਾ ਹੈ, ਨਿੱਤ ਲੜਾਈਆਂ ਹੋ ਰਹੀਆਂ ਹਨ, ਬੰਗਾਲ ਅਤੇ ਪੰਜਾਬ ਇਸ ਦੀਆਂ ਉਦਾਹਰਣਾਂ ਹਨ। ਭਾਰਤੀ ਜਨਤਾ ਪਾਰਟੀ ਆਪਣੇ ਸਿਧਾਂਤਾਂ ਵਾਲੀ ਪਾਰਟੀ ਹੈ, ਜੋ ਆਪਣੇ ਸਿਧਾਂਤਾਂ ਅਤੇ ਅੰਤੋਦਿਆ ਦੇ ਮੂਲ ਮੰਤਰ ਦੀ ਪਾਲਣਾ ਕਰਕੇ ਲੋਕਾਂ ਦੀ ਭਲਾਈ ਲਈ ਕੰਮ ਕਰਦੀ ਹੈ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗ੍ਰਹਿ ਮੰਤਰੀ ਨੇ ਕਿਹਾ ਕਿ ਅੱਜ ਵੋਟਰ ਦਿਵਸ ਹੈ ਅਤੇ ਇਹੀ ਲੋਕਤੰਤਰ ਦਾ ਆਧਾਰ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 1 ਜਨਵਰੀ 2024 ਨੂੰ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨਵੇਂ ਵੋਟਰਾਂ ਨੂੰ ਆਪਣਾ ਚੰਗਾ ਸੁਨੇਹਾ ਦਿੱਤਾ ਹੈ ਅਤੇ ਉਨ੍ਹਾਂ ਨੂੰ ਵੋਟ ਬਣਾਉਣ ਲਈ ਆਪਣਾ ਨਾਂ ਦਰਜ ਕਰਵਾਉਣ ਲਈ ਵੀ ਪ੍ਰੇਰਿਤ ਕੀਤਾ ਹੈ।

The post ਜੇਕਰ ਚੰਗੇ ਸਿਆਸਤਦਾਨ ਆ ਜਾਣ ਤਾਂ ਦੇਸ਼ ਤੇਜ਼ੀ ਨਾਲ ਤਰੱਕੀ ਕਰੇਗਾ: ਅਨਿਲ ਵਿਜ appeared first on TheUnmute.com - Punjabi News.

Tags:
  • anil-vij
  • bjp
  • breaking-news
  • country
  • haryana-news
  • news
  • punjab
  • the-unmute-breaking-news
  • voter-day

ਚੰਡੀਗੜ੍ਹ, 25 ਜਨਵਰੀ 2024: ਪੰਜਾਬ ਪੁਲਿਸ (Punjab police) ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ 75ਵੇਂ ਗਣਤੰਤਰ ਦਿਵਸ ਦੀ ਪੂਰਵ ਸੰਧਿਆ ‘ਤੇ, ਪੰਜਾਬ ਪੁਲਿਸ ਦੇ ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ, ਜਿਨ੍ਹਾਂ ਨੂੰ ਬਹਾਦਰੀ ਲਈ ਮੈਡਲ (ਜੀਐਮ), ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ (ਪੀਐਮਡੀਐਸ) ਅਤੇ ਸ਼ਾਨਦਾਰ ਸੇਵਾ ਲਈ ਮੈਡਲ (ਐਮਐਮਐਸ) ਨਾਲ ਸਨਮਾਨਿਤ ਕੀਤਾ ਜਾਵੇਗਾ।

ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀਐਸਪੀ) ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਬਿਕਰਮਜੀਤ ਸਿੰਘ ਬਰਾੜ, ਡੀਐਸਪੀ ਦਲਬੀਰ ਸਿੰਘ, ਐਸਆਈ ਰਾਹੁਲ ਸ਼ਰਮਾ, ਏਐਸਆਈ ਜਗਜੀਤ ਸਿੰਘ, ਏਐਸਆਈ ਬਲਜਿੰਦਰ ਸਿੰਘ, ਏਐਸਆਈ ਮਲਕੀਤ ਸਿੰਘ, ਐਚਸੀ ਸੁਰਿੰਦਰਪਾਲ ਸਿੰਘ ਅਤੇ ਮਰਹੂਮ ਸੀਨੀਅਰ ਕਾਂਸਟੇਬਲ ਮਨਦੀਪ ਸਿੰਘ (ਮਰਨ ਉਪਰੰਤ) ਨੂੰ ਬਹਾਦਰੀ ਲਈ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।

ਆਈਪੀਐਸ ਅਧਿਕਾਰੀ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ (Punjab police) ਅਤੇ ਪੀਪੀਐਸ ਅਧਿਕਾਰੀ ਏਆਈਜੀ ਇੰਟੈਲੀਜੈਂਸ-1 ਸਵਰਨਦੀਪ ਸਿੰਘ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।

ਇਸੇ ਤਰ੍ਹਾਂ ਸ਼ਾਨਦਾਰ ਸੇਵਾ ਲਈ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਵਾਲੇ 16 ਅਧਿਕਾਰੀਆਂ/ਕਰਮਚਾਰੀਆਂ/ਹੋਮ ਗਾਰਡਾਂ ਵਿੱਚ ਡੀਸੀਪੀ ਇਨਵੈਸਟੀਗੇਸ਼ਨ ਜਲੰਧਰ ਹਰਵਿੰਦਰ ਸਿੰਘ ਵਿਰਕ, ਵਿਜੀਲੈਂਸ ਬਿਊਰੋ ਦੇ ਜੁਆਇੰਟ ਡਾਇਰੈਕਟਰ (ਸ਼ਿਕਾਇਤ ਸੈੱਲ) ਦਿਗਵਿਜੈ ਕਪਿਲ, ਡੀਐਸਪੀ ਸੀਆਈਡੀ ਮਾਨਸਾ ਕੁਲਦੀਪ ਸਿੰਘ ਅਤੇ ਡੀਐਸਪੀ ਪੀਆਰਟੀਸੀ ਜਹਾਂ-ਖੇਲਣ ਗੁਰਜੀਤਪਾਲ ਸਿੰਘ ਸਮੇਤ ਚਾਰ ਪੀਪੀਐਸ ਅਧਿਕਾਰੀ ਅਤੇ ਇੰਸਪੈਕਟਰ ਸਤਨਾਮ ਸਿੰਘ, ਇੰਸਪੈਕਟਰ ਅਮਨਦੀਪ ਸਿੰਘ, ਇੰਸਪੈਕਟਰ ਸੁੱਚਾ ਸਿੰਘ, ਐਸਆਈ ਗੁਲਸ਼ਨ ਸਿੰਘ, ਐਸਆਈ ਰਾਜ ਕੁਮਾਰ (ਸੀਪੀ ਅੰਮ੍ਰਿਤਸਰ), ਐਸਆਈ ਰਾਜ ਕੁਮਾਰ (ਆਈਐਸਟੀਸੀ ਕਪੂਰਥਲਾ), ਐਸਆਈ ਸੰਜੀਵ ਕੁਮਾਰ, ਐਸਆਈ ਰਮੇਸ਼ ਚੰਦ, ਏਐਸਆਈ ਗੁਰਵਿੰਦਰ ਸਿੰਘ, ਏਐਸਆਈ ਬਲਬੀਰ ਚੰਦ, ਏਐਸਆਈ ਦੀਪਕ ਕੁਮਾਰ ਅਤੇ ਪਲਟੂਨ ਕਮਾਂਡਰ ਪੰਜਾਬ ਅਨੀਸ਼ ਕੁਮਾਰ ਸ਼ਾਮਲ ਹਨ।

ਐਵਾਰਡ ਜੇਤੂਆਂ ਨੂੰ ਵਧਾਈ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ (Punjab police) ਗੌਰਵ ਯਾਦਵ ਨੇ ਇਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਅਤੇ ਸਮੁੱਚੇ ਪੰਜਾਬ ਪੁਲਿਸ ਬਲ ਦਾ ਮਨੋਬਲ ਵਧਾਉਣ ਲਈ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀ ਮਾਨਤਾ ਪੁਲਿਸ ਬਲ ਨੂੰ ਹੋਰ ਸਮਰਪਣ ਅਤੇ ਲਗਨ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ, ਜੋ ਕਿ ਬਹੁਤ ਸਾਰੀਆਂ ਸੁਰੱਖਿਆ ਚੁਣੌਤੀਆਂ ਦਾ ਸਾਹਮਣੇ ਕਰਨ ਵਾਲੇ ਸਰਹੱਦੀ ਸੂਬੇ ਵਿੱਚ ਅਤਿ ਲੋੜੀਂਦੀ ਹੈ।

The post ਗਣਤੰਤਰ ਦਿਵਸ ਮੌਕੇ ਗ੍ਰਹਿ ਮੰਤਰਾਲੇ ਵੱਲੋਂ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ appeared first on TheUnmute.com - Punjabi News.

Tags:
  • breaking-news
  • latest-news
  • news
  • punjab-news
  • punjab-police
  • republic-day

ਚੰਡੀਗੜ੍ਹ, 25 ਜਨਵਰੀ 2024: ਪੰਜਾਬ ਸਰਕਾਰ ਦੀਆਂ ਸਿਫ਼ਾਰਸ਼ਾਂ ‘ਤੇ ਪੰਜਾਬ ਦੇ ਰਾਜਪਾਲ ਨੇ ਗਣਤੰਤਰ ਦਿਵਸ-2024 ਮੌਕੇ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਸ (PUNJAB POLICE) ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਹੈ।

ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਵਾਲੇ 14 ਪੰਜਾਬ ਪੁਲਸ (PUNJAB POLICE) ਅਧਿਕਾਰੀਆਂ/ਕਰਮਚਾਰੀਆਂ ਵਿੱਚ ਤਿੰਨ ਪੀਪੀਐਸ ਅਧਿਕਾਰੀ ਐਸਐਸਪੀ ਜਲੰਧਰ ਦਿਹਾਤੀ ਮੁਖਵਿੰਦਰ ਸਿੰਘ ਭੁੱਲਰ, ਕਮਾਂਡੈਂਟ ਆਰਟੀਸੀ ਜਲੰਧਰ ਮਨਦੀਪ ਸਿੰਘ ਅਤੇ ਡੀਐਸਪੀ ਡਿਟੈਕਟਿਵ ਐਸਏਐਸ ਨਗਰ ਗੁਰਸ਼ੇਰ ਸਿੰਘ ਸ਼ਾਮਲ ਹਨ ਅਤੇ ਬਾਕੀ ਅਧਿਕਾਰੀ/ਕਰਮਚਾਰੀਆਂ ਵਿੱਚ ਇੰਸਪੈਕਟਰ ਹਰਵਿੰਦਰ ਸਿੰਘ, ਇੰਸਪੈਕਟਰ ਸਿਮਰਜੀਤ ਸਿੰਘ, ਐਸਆਈ ਸੁਖਵਿੰਦਰ ਸਿੰਘ, ਐਸਆਈ ਭੁਪਿੰਦਰ ਸਿੰਘ, ਐਸਆਈ ਮੇਜਰ ਸਿੰਘ, ਐਸਆਈ ਜਸਜੀਤ ਸਿੰਘ, ਐਸਆਈ ਗੁਰਵਿੰਦਰ ਸਿੰਘ, ਐਸਆਈ ਗੁਰਮੁੱਖ ਸਿੰਘ, ਐਸਆਈ ਅਮਨਦੀਪ ਵਰਮਾ, ਏਐਸਆਈ ਮਹਿੰਦਰਪਾਲ ਸਿੰਘ ਅਤੇ ਸੀਨੀਅਰ ਕਾਂਸਟੇਬਲ ਪ੍ਰਭਦੀਪ ਸਿੰਘ ਸ਼ਾਮਲ ਹਨ।

ਐਵਾਰਡ ਜੇਤੂਆਂ ਨੂੰ ਵਧਾਈ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀ ਮਾਨਤਾ ਪੁਲਿਸ ਬਲ ਨੂੰ ਹੋਰ ਸਮਰਪਣ ਅਤੇ ਲਗਨ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ।

The post ਪੰਜਾਬ ਪੁਲਿਸ ਦੇ ਤਿੰਨ ਪੀਪੀਐਸ ਅਧਿਕਾਰੀਆਂ ਸਮੇਤ 14 ਅਧਿਕਾਰੀਆਂ/ਕਰਮਚਾਰੀਆਂ ਨੂੰ ਮੁੱਖ ਮੰਤਰੀ ਮੈਡਲ ਨਾਲ ਕੀਤਾ ਜਾਵੇਗਾ ਸਨਮਾਨਿਤ appeared first on TheUnmute.com - Punjabi News.

Tags:
  • breaking-news
  • chief-minister-medal
  • cm-bhagwant-mann
  • news
  • punjabi-news
  • punjab-police
  • the-unmute-breaking-news

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਜਨਵਰੀ, 2024: 26 ਜਨਵਰੀ, 2024 ਨੂੰ ਸ਼ਹੀਦ ਮੇਜਰ (ਸ਼ੌਰਿਆ ਚੱਕਰ) ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ, ਮੋਹਾਲੀ ਦੇ ਗਰਾਊਂਡ ਵਿਖੇ 75ਵੇਂ ਗਣਤੰਤਰ ਦਿਵਸ (Republic Day) ਮੌਕੇ ਤਿਰੰਗਾ ਲਹਿਰਾਉਣ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਬਤੌਰ ਮੁੱਖ ਮਹਿਮਾਨ ਆਮਦ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫੁੱਲ ਡਰੈੱਸ ਰਿਹਰਸਲ ਕਰਵਾਈ ਗਈ, ਜਿਸ ਦੀਆਂ ਪਿਛਲੇ ਕਈ ਦਿਨਾਂ ਤੋਂ ਤਿਆਰੀਆਂ ਚੱਲ ਰਹੀਆਂ ਹਨ।

ਡੀ ਸੀ ਆਸ਼ਿਕਾ ਜੈਨ ਨੇ ਐਸ ਐਸ ਪੀ ਡਾ. ਸੰਦੀਪ ਗਰਗ ਸਮੇਤ ਪਰੇਡ ਅਤੇ ਮਾਰਚ ਪਾਸਟ ਦਾ ਨਿਰੀਖਣ ਕੀਤਾ। ਪਰੇਡ ਕਮਾਂਡਰ ਡੀ ਐਸ ਪੀ ਸਪੈਸ਼ਲ ਬ੍ਰਾਂਚ ਹਰਸਿਮਰਤ ਸਿੰਘ ਛੇਤਰਾ ਦੀ ਅਗਵਾਈ ਵਿੱਚ ਮਾਰਚ ਪਾਸਟ ਵਿੱਚ ਤਿੰਨ ਪੁਲੀਸ ਟੁਕੜੀਆਂ, ਜਿਨ੍ਹਾਂ ਵਿੱਚ ਇੱਕ ਮਹਿਲਾ ਪੁਲੀਸ ਟੁਕੜੀ, ਐਨਸੀਸੀ ਕੈਡਿਟਾਂ ਦੀਆਂ ਪਲਟਨਾਂ ਅਤੇ ਵੱਖ-ਵੱਖ ਸਕੂਲਾਂ ਦੇ ਸਕੂਲੀ ਬੈਂਡ ਸ਼ਾਮਿਲ ਸਨ। ਡਿਪਟੀ ਕਮਿਸ਼ਨਰ ਨੇ ਸਮਾਰੋਹ ਦੌਰਾਨ ਕੜਾਕੇ ਦੀ ਠੰਡ ਦਾ ਮੁਕਾਬਲਾ ਕਰਨ ਲਈ ਭਾਗ ਲੈਣ ਵਾਲੇ ਸਾਰੇ 575 ਵਿਦਿਆਰਥੀਆਂ ਨੂੰ ਬਾਡੀ ਵਾਰਮਰ ਵੀ ਵੰਡੇ।

12 ਸਕੂਲਾਂ ਦੇ ਲਗਭਗ 600 ਵਿਦਿਆਰਥੀਆਂ ਨੇ ਦੇਸ਼ ਭਗਤੀ ਅਤੇ ਰਾਸ਼ਟਰੀ ਜੋਸ਼ ਨਾਲ ਭਰਪੂਰ ਸ਼ਾਨਦਾਰ ਪ੍ਰਦਰਸ਼ਨ ਕੀਤਾ। ਕੜਾਕੇ ਦੀ ਠੰਢ ਦੇ ਬਾਵਜੂਦ ਸੱਭਿਆਚਾਰਕ ਸਮਾਗਮ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੋਹਾਣਾ, ਨੈਸ਼ਨਲ ਪਬਲਿਕ ਸਕੂਲ ਕੁਰਾਲੀ, ਪੈਰਾਗਾਨ ਸਕੂਲ ਸੈਕਟਰ 70 ਮੁਹਾਲੀ, ਏ.ਪੀ.ਜੇ. ਸਕੂਲ ਮੁੰਡੀ ਖਰੜ, ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ 3ਬੀ1 ਮੋਹਾਲੀ, ਸ਼ਿਵਾਲਿਕ ਪਬਲਿਕ ਸਕੂਲ ਫੇਜ਼ 6 ਮੋਹਾਲੀ, ਸਰਕਾਰੀ ਪ੍ਰਾਇਮਰੀ ਸਕੂਲ 3ਬੀ1 ਮੋਹਾਲੀ ਦੇ ਸਪੈਸ਼ਲ ਬੱਚੇ ਅਤੇ ਪਰੇਡ ਵਿੱਚ ਭਾਗ ਲੈਣ ਵਾਲੀਆਂ ਪਲਟੂਨਾਂ ਵਿੱਚ ਸਰਕਾਰੀ ਕਾਲਜ ਮੁਹਾਲੀ, ਦੂਨ ਇੰਟਰਨੈਸ਼ਨਲ ਸਕੂਲ, ਸ਼ਿਵਾਲਿਕ ਪਬਲਿਕ ਸਕੂਲ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੋਹਾਣਾ ਤੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, 3ਬੀ1, ਮੁਹਾਲੀ ਦੀਆਂ ਬੈਂਡ ਟੀਮਾਂ ਸ਼ਾਮਲ ਸਨ।

ਫੁੱਲ ਡਰੈਸ ਰਿਹਰਸਲ ਦਾ ਨਿਰੀਖਣ ਕਰਨ ਉਪਰੰਤ ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ (Republic Day) ਸਮਾਰੋਹ ਨੂੰ ਸਫ਼ਲ ਬਣਾਉਣ ਲਈ ਪ੍ਰਬੰਧਾਂ ਵਿੱਚ ਲੱਗੇ ਵੱਖ-ਵੱਖ ਵਿਭਾਗਾਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਇਸ ਕੌਮੀ ਮਹੱਤਤਾ ਦੇ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ ਅਤੇ ਯਕੀਨੀ ਬਣਾਇਆ ਜਾਵੇ ਕਿ ਕੌਮੀ ਮਹੱਤਵ ਦੇ ਦਿਵਸ ਨੂੰ ਪੂਰੀ ਦੇਸ਼ ਭਗਤੀ ਅਤੇ ਰਾਸ਼ਟਰੀ ਭਾਵਨਾ ਨਾਲ ਮਨਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਸਮਾਗਮ ਸਬੰਧੀ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਅਤੇ ਇਸ ਡਿਊਟੀ ਵਿੱਚ ਕਿਸੇ ਵੀ ਕਿਸਮ ਦੀ ਢਿੱਲਮੱਠ ਗੈਰਵਾਜਬ ਹੋਵੇਗੀ।

ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਵਿੱਚ ਐਸ ਐਸ ਪੀ ਡਾ. ਸੰਦੀਪ ਗਰਗ, ਏ ਡੀ ਸੀ (ਜ) ਵਿਰਾਜ ਸ਼ਿਆਮਕਰਨ ਤਿੜਕੇ, ਕਮਿਸ਼ਨਰ ਐਮ ਸੀ ਸ੍ਰੀਮਤੀ ਨਵਜੋਤ ਕੌਰ, ਏ ਡੀ ਸੀ (ਯੂ ਡੀ) ਦਮਨਜੀਤ ਸਿੰਘ ਮਾਨ, ਏ ਡੀ ਸੀ (ਆਰ ਡੀ) ਸੋਨਮ ਚੌਧਰੀ, ਐਸ ਡੀ ਐਮ ਚੰਦਰਜੋਤੀ ਸਿੰਘ, ਸਹਾਇਕ ਕਮਿਸ਼ਨਰ (ਜ) ਹਰਜੋਤ ਮਾਵੀ, ਫੀਲਡ ਅਫ਼ਸਰ ਮੁੱਖ ਮੰਤਰੀ ਇੰਦਰ ਪਾਲ, ਸੰਯੁਕਤ ਕਮਿਸ਼ਨਰ ਐਮ ਸੀ ਕਿਰਨ ਸ਼ਰਮਾ, ਡੇਵੀ ਗੋਇਲ ਸਹਾਇਕ ਕਮਿਸ਼ਨਰ (ਯੂ ਟੀ), ਐਸ ਪੀਜ਼ ਜੋਤੀ ਯਾਦਵ ਅਤੇ ਮਨਪ੍ਰੀਤ ਸਿੰਘ, ਡੀ ਡੀ ਪੀ ਓ ਅਮਨਿੰਦਰ ਪਾਲ ਸਿੰਘ ਚੌਹਾਨ, ਡੀ ਈ ਓ ਡਾ. ਗਿੰਨੀ ਦੁੱਗਲ ਅਤੇ ਹੋਰ ਅਧਿਕਾਰੀ ਸ਼ਾਮਲ ਸਨ।

The post ਗਣਤੰਤਰ ਦਿਵਸ ਰਿਹਰਸਲ: ਡੀ.ਸੀ ਅਤੇ ਐੱਸ.ਐੱਸ.ਪੀ ਵੱਲੋਂ ਸਰਕਾਰੀ ਕਾਲਜ ਮੋਹਾਲੀ ਵਿਖੇ ਫੁੱਲ ਡਰੈਸ ਰਿਹਰਸਲ ਦਾ ਨਿਰੀਖਣ appeared first on TheUnmute.com - Punjabi News.

Tags:
  • breaking-news
  • government-college-mohali
  • harjot-singh-bains
  • news
  • republic-day

ਰਾਸ਼ਟਰੀ ਵੋਟਰ ਦਿਵਸ-2024: ਐਮਿਟੀ ਯੂਨੀਵਰਸਿਟੀ ਮੋਹਾਲੀ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ

Thursday 25 January 2024 02:18 PM UTC+00 | Tags: amity-university amity-university-mohali breaking-news mohali national-voters-day national-voters-day-2024 news sibin-c

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਜਨਵਰੀ, 2024: ਮੁੱਖ ਚੋਣ ਅਫ਼ਸਰ, ਪੰਜਾਬ, ਸਿਬਿਨ ਸੀ ਨੇ ਅੱਜ ਸੂਬੇ ਭਰ ਵਿੱਚ ਸਿਸਟਮੈਟਿਕ ਵੋਟਰ ਐਜੂਕੇਸ਼ਨ ਅਤੇ ਇਲੈਕਟੋਰਲ ਪ੍ਰੋਸੈਸ (ਸਵੀਪ) ਗਤੀਵਿਧੀਆਂ ਤਹਿਤ ਜਨ ਜਾਗਰੂਕਤਾ ਮੁਹਿੰਮ ਸ਼ੁਰੂ ਕਰਕੇ ਆਗਾਮੀ ਲੋਕ ਸਭਾ ਚੋਣਾਂ ਦੌਰਾਨ ਮਤਦਾਨ ਵਧਾਉਣ ‘ਤੇ ਜ਼ੋਰ ਦਿੱਤਾ ਹੈ। ਐਮਿਟੀ ਯੂਨੀਵਰਸਿਟੀ, ਮੋਹਾਲੀ ਵਿਖੇ ਕਰਵਾਏ ਗਏ ਸੂਬਾ ਪੱਧਰੀ ਕੌਮੀ ਵੋਟਰ ਦਿਵਸ ਸਮਾਰੋਹ ਦੀ ਪ੍ਰਧਾਨਗੀ ਕਰਦੇ ਹੋਏ, ਮੁੱਖ ਚੋਣ ਅਫਸਰ ਨੇ ਕਿਹਾ, “ਇਸ ਸਾਲ ਦੇ ਰਾਸ਼ਟਰੀ ਵੋਟਰ ਦਿਵਸ ਦੀ ਥੀਮ “ਵੋਟਿੰਗ ਵਰਗਾ ਕੁਝ ਨਹੀਂ, ਮੈਂ ਯਕੀਨੀ ਤੌਰ ‘ਤੇ ਵੋਟ ਕਰਾਂਗਾ।” ਰੱਖਿਆ ਗਿਆ ਹੈ। ਅਗਾਮੀ ਲੋਕ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਇੱਕ ਬਹੁਤ ਹੀ ਢੁਕਵਾਂ ਵਿਸ਼ਾ ਹੈ, ਕਿਉਂਕਿ ਵੋਟਰ ਲੋਕਤੰਤਰ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਵੱਧ ਤੋਂ ਵੱਧ ਮਤਦਾਨ ਯਕੀਨੀ ਬਣਾਉਣ ਨਾਲ ਲੋਕਤੰਤਰ ਮਜ਼ਬੂਤ ਹੁੰਦਾ ਹੈ।

ਉਨ੍ਹਾਂ ਕਿਹਾ ਕਿ ਸਾਡੀ ਲਗਾਤਾਰ ਕੋਸ਼ਿਸ਼ ਵੋਟਰਾਂ ਨੂੰ ਸਿੱਖਿਅਤ, ਪ੍ਰੇਰਿਤ ਕਰਨਾ, ਸਹੂਲਤ ਪ੍ਰਦਾਨ ਕਰਨਾ, ਵੋਟਰ ਪ੍ਰਕਿਰਿਆ ਵਿੱਚ ਸ਼ਾਮਿਲ ਕਰਨਾ ਅਤੇ ਸਸ਼ਕਤ ਕਰਨਾ ਹੈ ਤਾਂ ਜੋ ਉਹ ਆਪਣੀ ਲੋਕਤੰਤਰੀ ਭੂਮਿਕਾ ਪ੍ਰਭਾਵਸ਼ਾਲੀ ਢੰਗ ਨਾਲ ਨਿਭਾ ਸਕਣ। ਉਨ੍ਹਾਂ ਕਿਹਾ ਕਿ ਆਉ 14ਵੇਂ ਕੌਮੀ ਵੋਟਰ ਦਿਵਸ ਦੇ ਇਸ ਵਿਸ਼ੇਸ਼ ਮੌਕੇ ‘ਤੇ ਚੋਣਾਂ ਨੂੰ ਸਮਾਵੇਸ਼ੀ, ਪਹੁੰਚਯੋਗ ਅਤੇ ਇਸ ਵਿੱਚ ਜਨ ਭਾਗੀਦਾਰ ਨੂੰ ਯਕੀਨੀ ਬਣਾਉਣ ਪ੍ਰਤੀ ਆਪਣੀ ਵਚਨਬੱਧਤਾ ਨੂੰ ਦ੍ਰਿੜ ਕਰੀਏ।

ਉਨ੍ਹਾਂ ਇਸ ਮੌਕੇ ਵੋਟ ਦੀ ਵਰਤੋਂ ਕਰਨ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਚੋਣ ਜਾਗਰੂਕਤਾ ਮਸਕਟ ਸ਼ੇਰਾ 2.0 ਵੀ ਜਾਰੀ ਕੀਤਾ। ਇਸ ਮੌਕੇ ਗੁਰਦਾਸਪੁਰ ਦੇ ਡੀ.ਸੀ. ਡਾ. ਹਿਮਾਂਸ਼ੂ ਅਗਰਵਾਲ ਆਈ.ਏ.ਐਸ., ਨੂੰ ਸਾਲ 2023-24 ਲਈ ਜਨਰਲ ਕੈਟਾਗਰੀ ਵਿੱਚ ਸਰਵੋਤਮ ਇਲੈਕਟੋਰਲ ਪ੍ਰੈਕਟਿਸ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਜਦੋਂਕਿ ਸਟੇਟ ਨੋਡਲ ਪੁਲਿਸ ਆਫ਼ਿਸ ਪੰਜਾਬ ਨੂੰ ਇਸੇ ਸਾਲ ਲਈ ਜਨਰਲ ਕੈਟਾਗਰੀ ਪੁਲਿਸ ਵਿੱਚ ਸਰਵੋਤਮ ਇਲੈਕਟੋਰਲ ਪ੍ਰੈਕਟਿਸ ਪੁਰਸਕਾਰ ਦਿੱਤਾ ਗਿਆ।

ਇਸ ਤੋਂ ਇਲਾਵਾ ਡਾ: ਸੁਰਜੀਤ ਲਾਲ ਸਹਾਇਕ ਸਵੀਪ ਨੋਡਲ ਅਫ਼ਸਰ ਜ਼ਿਲ੍ਹਾ ਜਲੰਧਰ ਅਤੇ ਪ੍ਰੋ. ਗੁਰਬਖ਼ਸ਼ੀਸ਼ ਸਿੰਘ ਸਵੀਪ ਨੋਡਲ ਅਫ਼ਸਰ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਸਾਲ 2023-24 ਵਿੱਚ ਸਵੀਪ ਵਿੱਚ ਕੀਤੇ ਸ਼ਾਨਦਾਰ ਕੰਮਾਂ ਲਈ ਸਨਮਾਨਿਤ ਕੀਤਾ ਗਿਆ। ਇਸ ਮੌਕੇ ਭਾਰਤ ਦੇ ਮੁੱਖ ਚੋਣ ਕਮਿਸ਼ਨ ਰਾਜੀਵ ਕੁਮਾਰ ਦਾ ਇੱਕ ਵੀਡੀਓ ਸੰਦੇਸ਼ ਵੀ ਚਲਾਇਆ ਗਿਆ ਅਤੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਚਾਚਾ ਚੌਧਰੀ ਦੇ ਚਰਿੱਤਰ ‘ਤੇ ਆਧਾਰਿਤ ਐਨੀਮੇਟਡ ਫਿਲਮ ਦਿਖਾਈ ਗਈ। ਮੋਹਾਲੀ ਦੇ ਐਸਐਸਪੀ ਡਾਕਟਰ ਸੰਦੀਪ ਗਰਗ ਅਤੇ ਐਮਿਟੀ ਯੂਨੀਵਰਸਿਟੀ ਦੇ ਵੀ ਸੀ ਡਾ ਆਰ ਕੇ ਕੋਹਲੀ ਵੀ ਮੌਜੂਦ ਸਨ।

ਇਸ ਸਮਾਗਮ ਵਿੱਚ ਚੋਣ ਕਮਿਸ਼ਨ ਦੇ ਪੰਜਾਬ ਸਟੇਟ ਆਈਕੋਨ ਵਜੋਂ ਨਾਮਵਰ ਪੰਜਾਬੀ ਗਾਇਕ ਅਤੇ ਅਦਾਕਾਰ ਤਰਸੇਮ ਜੱਸੜ ਵੀ ਸ਼ਾਮਿਲ ਹੋਏ। ਉਨ੍ਹਾਂ ਨੇ ਨੌਜਵਾਨ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਹੋਣ ਤੋਂ ਬਾਅਦ ਵੋਟਰ ਵਜੋਂ ਆਪਣਾ ਨਾਮ ਦਰਜ ਕਰਵਾ ਕੇ ਚੋਣ ਪ੍ਰਕਿਰਿਆ ਦਾ ਹਿੱਸਾ ਬਣਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜਿਹੜੇ ਵੋਟਰ ਪਹਿਲਾਂ ਹੀ ਵੋਟਰ ਵਜੋਂ ਰਜਿਸਟਰਡ ਹਨ, ਉਹ ਚੋਣਾਂ ਦੌਰਾਨ ਆਪਣੀ ਵੋਟ ਜ਼ਰੂਰ ਪਾਉਣ।

ਸੀ.ਈ.ਓ. ਪੰਜਾਬ ਨੇ ਸਟੇਟ ਆਈਕਨ ਤਰਸੇਮ ਜੱਸੜ, ਮਰਹੂਮ ਅਮਰਜੀਤ ਸਿੰਘ ਆਨੰਦ (ਉਨ੍ਹਾਂ ਦੇ ਪੁੱਤਰ ਇਸ਼ਦੀਪ ਸਿੰਘ), ਗੁਰਪ੍ਰੀਤ ਸਿੰਘ ਨਾਮਧਾਰੀ (ਫਾਈਨ ਆਰਟ ਆਰਟਿਸਟ), ਜਗਦੀਪ ਸਿੰਘ ਪੀ.ਡਬਲਿਊ.ਡੀ. ਆਈਕਨ ਅਤੇ ਸ੍ਰੀਮਤੀ ਪੂਨਮ ਲਾਲ ਪੀ.ਡਬਲਯੂ.ਡੀ ਕੋਆਰਡੀਨੇਟਰ ਨੂੰ ਵੀ ਸਨਮਾਨਿਤ ਕੀਤਾ। ਉਨ੍ਹਾਂ ਨੇ ਹਾਜ਼ਰੀਨ ਨੂੰ ਸਹੁੰ ਵੀ ਚੁਕਾਈ ਅਤੇ ਪਹਿਲੀ ਵਾਰ ਵੋਟਰ ਬਣੇ ਨੌਜਵਾਨਾਂ ਨੂੰ ਮਤਦਾਤਾ ਫੋਟੋ ਸ਼ਨਾਖ਼ਤੀ ਕਾਰਡ ਵੀ ਸੌਂਪੇ।

ਜ਼ਿਲ੍ਹਾ ਪੱਧਰੀ ਇਨਾਮਾਂ ਵਿੱਚ ਐਸ.ਡੀ.ਐਮ. ਡੇਰਾਬੱਸੀ ਹਿਮਾਂਸ਼ੂ ਗੁਪਤਾ, ਸਰਕਾਰੀ ਪੋਲੀਟੈਕਨਿਕ ਖੂਨੀਮਾਜਰਾ ਤੋਂ ਡਾ. ਰਵਿੰਦਰ ਸਿੰਘ ਅਤੇ ਹਰਦੀਪ ਸਿੰਘ ਬੀ.ਐਲ.ਓ. ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਸਭ ਤੋਂ ਵੱਧ 18-19 ਸਾਲ ਦੀ ਉਮਰ ਦੇ ਵੋਟਰਾਂ ਨੂੰ ਰਜਿਸਟਰ ਕਰਵਾਉਣ ਲਈ 2000, 1500 ਅਤੇ 1000 ਰੁਪਏ ਦੇ ਨਕਦ ਇਨਾਮ ਨਾਲ ਸਨਮਾਨਿਤ ਕੀਤਾ ਗਿਆ। ਟਰੇਨਿੰਗ ਅਧੀਨ ਆਈ.ਏ.ਐਸ. ਡੇਵੀ ਗੋਇਲ, ਸੀ.ਡੀ.ਪੀ.ਓ. ਡੇਰਾਬੱਸੀ ਸੁਮਨ ਬਾਲਾ, ਜੂਨੀਅਰ ਸਹਾਇਕ ਰਵਿੰਦਰ ਕੌਰ, ਪਟਵਾਰੀ ਸਤਪਾਲ ਨੂੰ ਗੁਰਦੁਆਰਾ ਬੋਰਡ ਚੋਣ ਨਾਮਾਂਕਣ ਮੁਹਿੰਮ ਤਹਿਤ ਵੱਧ ਤੋਂ ਵੱਧ ਵੋਟਰਾਂ ਦਾ ਰਜਿਸਟਰੇਸ਼ਨ ਕਰਵਾਉਣ ਲਈ ਸਨਮਾਨਿਤ ਕੀਤਾ ਗਿਆ।

ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਮਾਣ ਹੈ ਕਿ ਸਾਡਾ ਦੇਸ਼ ਵਿਸ਼ਵ ਵਿੱਚ ਇੱਕ ਲੋਕਤੰਤਰੀ ਦੇਸ਼ ਵਜੋਂ ਦਿਨ ਪ੍ਰਤੀ ਦਿਨ ਮਜ਼ਬੂਤ ਹੋ ਰਿਹਾ ਹੈ। ਅਸੀਂ ਦੇਸ਼ ਦੇ ਹਰ ਯੋਗ ਨਾਗਰਿਕ ਨੂੰ ਵੋਟ ਦਾ ਅਧਿਕਾਰ ਦਿਵਾਉਣ ਸਬੰਧੀ ਆਪਣੇ ਮਹਾਨ ਨੇਤਾਵਾਂ ਦੇ ਸੁਪਨੇ ਨੂੰ ਸਾਕਾਰ ਕਰਦੇ ਆ ਰਹੇ ਹਾਂ ਕਿਉਂਕਿ ਵੋਟਰ ਲੋਕਤੰਤਰ ਦੀ ਨੀਂਹ ਹਨ। ਉਨ੍ਹਾਂ ਨੇ ਅਗਾਮੀ ਲੋਕ ਸਭਾ ਚੋਣਾਂ ਦੌਰਾਨ ਪਾਰਦਰਸ਼ਤਾ ਅਤੇ ਸਮਾਵੇਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਪ੍ਰਤੀ ਵਚਨਬੱਧਤਾ ਪ੍ਰਗਟਾਈ। ਉਨ੍ਹਾਂ ਮੋਹਾਲੀ ਵਿਖੇ ਸੂਬਾ ਪੱਧਰੀ ਸਮਾਗਮ ਦੀ ਮੇਜ਼ਬਾਨੀ ਕਰਨ ਦਾ ਮੌਕਾ ਦੇਣ ਲਈ ਧੰਨਵਾਦ ਵੀ ਕੀਤਾ।

ਇਸ ਮੌਕੇ ਜ਼ਿਲ੍ਹਾ ਭਾਸ਼ਾ ਵਿਭਾਗ ਵੱਲੋਂ ਗਿੱਧੇ, ਵਾਣੀ ਇੰਟਰਨੈਸ਼ਨਲ ਸਕੂਲ ਫਾਰ ਹੀਅਰਿੰਗ ਇੰਪੇਅਰਡ ਦੇ ਵਿਦਿਆਰਥੀਆਂ ਵੱਲੋਂ ਭੰਗੜੇ ਅਤੇ ਪ੍ਰਸਿੱਧ ਡੀ.ਏ.ਆਰ. ਗਰੁੱਪ ਵੱਲੋਂ ਲੁੱਡੀ ਦੀ ਪੇਸ਼ਕਾਰੀ ਕੀਤੀ ਗਈ। ਸਮਾਗਮ ਦੌਰਾਨ ਇਲੈਕਟੋਰਲ ਲਿਟਰੇਸੀ ਕਲੱਬਾਂ ਦੀਆਂ ਗਤੀਵਿਧੀਆਂ ਬਾਰੇ ਈ-ਪੱਤਰਿਕਾ ਦੇ ਪਹਿਲੇ ਐਡੀਸ਼ਨ ਨੂੰ ਡਿਜੀਟਲ ਰੂਪ ਵਿੱਚ ਲਾਂਚ ਕੀਤਾ ਗਿਆ ਅਤੇ ਪੇਸ਼ੇਵਰ ਅਤੇ ਸ਼ੌਂਕੀਆਂ ਸ਼੍ਰੇਣੀਆਂ ਵਿੱਚ ਆਨਲਾਈਨ ਪੇਂਟਿੰਗ ਮੁਕਾਬਲੇ ਦੇ ਨਾਵਾਂ ਦਾ ਐਲਾਨ ਕੀਤਾ ਗਿਆ।

ਇਸ ਤੋਂ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਜੀਵ ਸ਼ਿਆਮਕਰਨ ਤਿੜਕੇ ਅਤੇ ਐਸ.ਡੀ.ਐਮ. ਮੁਹਾਲੀ ਚੰਦਰਜੋਤੀ ਸਿੰਘ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੁਹਾਲੀ ਤੋਂ ਟਰੈਕਟਰ ਅਤੇ ਸਾਈਕਲ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਜੋ ਕਿ ਐਮਿਟੀ ਯੂਨੀਵਰਸਿਟੀ ਕੈਂਪਸ ਵਿੱਚ ਸਮਾਪਤ ਹੋਈ।

The post ਰਾਸ਼ਟਰੀ ਵੋਟਰ ਦਿਵਸ-2024: ਐਮਿਟੀ ਯੂਨੀਵਰਸਿਟੀ ਮੋਹਾਲੀ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ appeared first on TheUnmute.com - Punjabi News.

Tags:
  • amity-university
  • amity-university-mohali
  • breaking-news
  • mohali
  • national-voters-day
  • national-voters-day-2024
  • news
  • sibin-c

ਪੰਜਾਬ ਸਿਵਲ ਸਕੱਤਰੇਤ 'ਚ 21 ਸੀਨੀਅਰ ਅਸਿਸਟੈਂਟਾਂ ਦੇ ਤਬਾਦਲੇ

Thursday 25 January 2024 02:23 PM UTC+00 | Tags: breaking-news civil-secretariat news punjab-civil-secretariat. transfer

ਚੰਡੀਗੜ੍ਹ, 25 ਜਨਵਰੀ, 2024: ਪੰਜਾਬ ਸਿਵਲ ਸਕੱਤਰੇਤ (Punjab Civil Secretariat) ‘ਚ 21 ਸੀਨੀਅਰ ਅਸਿਸਟੈਂਟਾਂ ਬਦਲੀਆਂ ਅਤੇ ਤਾਇਨਾਤੀਆਂ ਕੀਤੀ ਹਨ |

The post ਪੰਜਾਬ ਸਿਵਲ ਸਕੱਤਰੇਤ ‘ਚ 21 ਸੀਨੀਅਰ ਅਸਿਸਟੈਂਟਾਂ ਦੇ ਤਬਾਦਲੇ appeared first on TheUnmute.com - Punjabi News.

Tags:
  • breaking-news
  • civil-secretariat
  • news
  • punjab-civil-secretariat.
  • transfer

ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 183 DSP ਅਫਸਰਾਂ ਦੇ ਤਬਾਦਲੇ

Thursday 25 January 2024 02:31 PM UTC+00 | Tags: breaking-news latest-news news punjab-police punjab-police-department punjab-police-transfer the-unmute-breaking-news the-unmute-latest-update

ਚੰਡੀਗੜ੍ਹ, 25 ਜਨਵਰੀ, 2024: ਪੰਜਾਬ ਸਰਕਾਰ ਨੇ ਪੁਲਿਸ ਵਿਭਾਗ (Punjab Police) ਵਿੱਚ ਵੱਡਾ ਫੇਰਬਦਲ ਕਰਦਿਆਂ 183 ਡੀਐਸਪੀ ਅਫਸਰਾਂ ਦੇ ਤਬਾਦਲੇ ਕੀਤੇ ਹਨ।

 

 

The post ਪੰਜਾਬ ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, 183 DSP ਅਫਸਰਾਂ ਦੇ ਤਬਾਦਲੇ appeared first on TheUnmute.com - Punjabi News.

Tags:
  • breaking-news
  • latest-news
  • news
  • punjab-police
  • punjab-police-department
  • punjab-police-transfer
  • the-unmute-breaking-news
  • the-unmute-latest-update

ਚੰਡੀਗੜ੍ਹ 25 ਜਨਵਰੀ 2024: ਜੂਨੀਅਰ ਭਾਰਤੀ ਟੀਮ ਨੇ ਦੱਖਣੀ ਅਫਰੀਕਾ ‘ਚ ਚੱਲ ਰਹੇ ਅੰਡਰ-19 ਵਿਸ਼ਵ ਕੱਪ (U-19 World Cup) ‘ਚ ਲਗਾਤਾਰ ਦੂਜੀ ਜਿੱਤ ਦਰਜ ਕੀਤੀ ਹੈ। ਟੀਮ ਨੇ ਵੀਰਵਾਰ ਨੂੰ ਆਇਰਲੈਂਡ ਨੂੰ 201 ਦੌੜਾਂ ਨਾਲ ਹਰਾਇਆ। ਇਸ ਜਿੱਤ ਨਾਲ ਟੀਮ ਅੰਕ ਸੂਚੀ ਵਿਚ ਸਿਖਰ ‘ਤੇ ਹੈ। ਭਾਰਤੀ ਟੀਮ ਨੇ ਆਪਣੇ ਪਹਿਲੇ ਮੈਚ ਵਿੱਚ ਬੰਗਲਾਦੇਸ਼ ਨੂੰ 84 ਦੌੜਾਂ ਨਾਲ ਹਰਾਇਆ ਸੀ।

ਬਲੋਮਫੋਂਟੇਨ ‘ਚ ਆਇਰਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 50 ਓਵਰਾਂ ‘ਚ 7 ਵਿਕਟਾਂ ‘ਤੇ 301 ਦੌੜਾਂ ਬਣਾਈਆਂ। 302 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਆਈ ਆਇਰਲੈਂਡ ਦੀ ਟੀਮ 29.4 ਓਵਰਾਂ ‘ਚ 100 ਦੌੜਾਂ ‘ਤੇ ਆਲ ਆਊਟ ਹੋ ਗਈ। ਮੁਸ਼ੀਰ ਖਾਨ ਪਲੇਅਰ ਆਫ ਦਿ ਮੈਚ ਰਹੇ। ਉਸ ਨੇ 118 ਦੌੜਾਂ ਦੀ ਸੈਂਕੜਾ ਪਾਰੀ ਖੇਡੀ।

The post IND vs IRE: ਅੰਡਰ-19 ਵਿਸ਼ਵ ਕੱਪ 'ਚ ਭਾਰਤ ਦੀ ਦੂਜੀ ਜਿੱਤ, ਆਇਰਲੈਂਡ ਨੂੰ 201 ਦੌੜਾਂ ਨਾਲ ਹਰਾਇਆ appeared first on TheUnmute.com - Punjabi News.

Tags:
  • u-19-world-cup
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form