TheUnmute.com – Punjabi News: Digest for January 27, 2024

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਪੰਜਾਬੀ ਅਦਾਕਾਰਾ ਨਿਰਮਲ ਰਿਸ਼ੀ ਤੇ ਪ੍ਰਾਣ ਸੱਭਰਵਾਲ ਨੂੰ ਮਿਲੇਗਾ ਪਦਮ ਸ਼੍ਰੀ ਪੁਰਸਕਾਰ

Friday 26 January 2024 06:11 AM UTC+00 | Tags: breaking-news news nirmal-rishi padma-shri-award punjab-film-industry punjab-government punjabi-movie republic-day

ਚੰਡੀਗੜ੍ਹ, 26 ਜਨਵਰੀ 2024: ਦੇਸ਼ ਭਾਰ ਵਿੱਚ ਅੱਜ 75ਵਾਂ ਗਣਤੰਤਰ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸਦੇ ਨਾਲ ਹੀ ਗਣਤੰਤਰ ਦਿਹਾੜੇ ਦੀ ਪੂਰਵ ਸੰਧਿਆ ‘ਤੇ ਪਦਮ ਪੁਰਸਕਾਰਾਂ ਦਾ ਐਲਾਨ ਕੀਤਾ ਗਿਆ ਹੈ। ਇਸ ਸਾਲ 110 ਸ਼ਖ਼ਸੀਅਤਾਂ ਨੂੰ ਪਦਮ ਸ਼੍ਰੀ ਦਾ ਸਨਮਾਨ ਜਾਵੇਗਾ । ਇਸ ਵਾਰ ਪ੍ਰਸਿੱਧ ਪੰਜਾਬੀ ਅਦਾਕਾਰਾ ਨਿਰਮਲ ਰਿਸ਼ੀ (Nirmal Rishi) ਅਤੇ ਅਦਾਕਾਰ ਪ੍ਰਾਣ ਸੱਭਰਵਾਲ ਨੂੰ ਵੀ ਪਦਮ ਸ਼੍ਰੀ ਪੁਰਸਕਾਰ ਦੇਣ ਦਾ ਫੈਸਲਾ ਕੀਤਾ ਹੈ। ਨਿਰਮਲ ਰਿਸ਼ੀ ਨੂੰ ਕਲਾ ਵਿੱਚ ਉਨ੍ਹਾਂ ਦੀ ਵਿਲੱਖਣ ਸੇਵਾ ਲਈ ਪਦਮ ਸ਼੍ਰੀ ਦਿੱਤਾ ਜਾ ਰਿਹਾ ਹੈ।

ਨਿਰਮਲ ਰਿਸ਼ੀ ਇੱਕ ਪੰਜਾਬੀ ਫਿਲਮ ਅਤੇ ਟੈਲੀਵਿਜ਼ਨ ਅਦਾਕਾਰਾ ਹੈ। ਉਹਨਾਂ ਨੂੰ ਪਹਿਲੀ ਫਿਲਮ ਲੌਂਗ ਦਾ ਲਿਸ਼ਕਾਰਾ (1983) ਵਿੱਚ ”ਗੁਲਾਬੋ ਮਾਸੀ” ਦੀ ਭੂਮਿਕਾ ਲਈ ਸਭ ਤੋਂ ਵੱਧ ਯਾਦ ਕੀਤਾ ਜਾਂਦਾ ਹੈ। ਇਸਦੇ ਹੀ ਨਿੱਕਾ ਜ਼ੈਲਦਾਰ ਅਤੇ ਦਿ ਗ੍ਰੇਟ ਸਰਦਾਰ ਵਰਗੀਆਂ ਪੰਜਾਬੀ ਫਿਲਮਾਂ ‘ਚ ਕੰਮ ਕੀਤਾ | ਨਿਰਮਲ ਰਿਸ਼ੀ ਦਾ ਜਨਮ ਮਾਨਸਾ ਜ਼ਿਲ੍ਹੇ ਦੇ ਪਿੰਡ ਖੀਵਾ ਕਲਾਂ ਵਿੱਚ 1943 ਵਿੱਚ ਹੋਇਆ ਸੀ। ਉਨ੍ਹਾਂ ਦੇ ਪਿਤਾ ਦਾ ਨਾਂ ਬਲਦੇਵ ਕ੍ਰਿਸ਼ਨ ਰਿਸ਼ੀ ਅਤੇ ਮਾਤਾ ਦਾ ਨਾਂ ਬਚਨੀ ਦੇਵੀ ਸੀ। ਉਸ ਨੂੰ ਸਕੂਲ ਦੇ ਦਿਨਾਂ ਤੋਂ ਹੀ ਰੰਗਮੰਚ ਦਾ ਬਹੁਤ ਸ਼ੌਕ ਸੀ।

ਇਸਦੇ ਨਾਲ ਹੀ ਨਿਰਮਲ ਰਿਸ਼ੀ (Nirmal Rishi) ਦੇ ਨਾਲ ਪ੍ਰਾਣ ਸੱਭਰਵਾਲ ਪੰਜਾਬ ਦੇ ਇੱਕ ਅਨੁਭਵੀ ਅਦਾਕਾਰ ਅਤੇ ਪ੍ਰਸਿੱਧ ਥੀਏਟਰ ਕਲਾਕਾਰ ਹਨ। ਸੱਭਰਵਾਲ ਦਾ ਜਨਮ ਸਾਲ 1930 ਵਿੱਚ ਜਲੰਧਰ ਵਿੱਚ ਹੋਇਆ ਸੀ। ਸੱਭਰਵਾਲ 1952 ਵਿੱਚ ਮਸ਼ਹੂਰ ਬਾਲੀਵੁੱਡ ਅਭਿਨੇਤਾ ਪ੍ਰਿਥਵੀਰਾਜ ਕਪੂਰ ਨੂੰ ਮਿਲੇ। ਜਦੋਂ ਉਹ ਇੱਕ ਐਕਟਿੰਗ ਲਈ ਜਲੰਧਰ ਆਏ। ਇਸ ਤੋਂ ਬਾਅਦ, ਉਹਨਾਂ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵਿੱਚ ਜੂਨੀਅਰ ਕਲਰਕ ਵਜੋਂ ਕੰਮ ਕਰਨਾ ਸ਼ੁਰੂ ਕੀਤਾ ਅਤੇ 1962 ਵਿੱਚ ਪਟਿਆਲਾ ਚਲੇ ਗਏ। ਉਹ 1988 ਵਿੱਚ ਪੀਐਸਪੀਸੀਐਲ ਦੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਵਜੋਂ ਨੌਕਰੀ ਤੋਂ ਸੇਵਾਮੁਕਤ ਹੋ ਗਏ। ਫਿਲਮ ਉਦਯੋਗ ਵਿੱਚ, ਪ੍ਰਾਣ ਸੱਭਰਵਾਲ ਨੇ ਆਪਣੀ ਸ਼ੁਰੂਆਤ ‘ਸਰਦਾਰਾ ਕਰਤਾਰਾ’ ਨਾਮ ਦੀ ਇੱਕ ਫਿਲਮ ਨਾਲ ਕੀਤੀ, ਜੋ ਕਿ 1980 ਵਿੱਚ ਰਿਲੀਜ਼ ਹੋਈ ਸੀ।

ਇਨ੍ਹਾਂ ਸਖ਼ਸ਼ੀਅਤ ਨੂੰ ਮਿਲੇਗਾ ਸਨਮਾਨ

 

The post ਪੰਜਾਬੀ ਅਦਾਕਾਰਾ ਨਿਰਮਲ ਰਿਸ਼ੀ ਤੇ ਪ੍ਰਾਣ ਸੱਭਰਵਾਲ ਨੂੰ ਮਿਲੇਗਾ ਪਦਮ ਸ਼੍ਰੀ ਪੁਰਸਕਾਰ appeared first on TheUnmute.com - Punjabi News.

Tags:
  • breaking-news
  • news
  • nirmal-rishi
  • padma-shri-award
  • punjab-film-industry
  • punjab-government
  • punjabi-movie
  • republic-day

ਹਰਸ਼ਦੀਪ ਸਿੰਘ ਨੂੰ ਪੀਟੀਈ ਸਕੋਰ ਨਾਲ ਮਿਲਿਆ ਕੈਨੇਡਾ ਦਾ ਸਟੂਡੈਂਟ ਵੀਜ਼ਾ

Friday 26 January 2024 06:27 AM UTC+00 | Tags: breaking-news canada-student canada-student-visa canadian-student-visa harshdeep-singh news pte-score

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 26 ਜਨਵਰੀ 2024: ਪਤੀ-ਪਤਨੀ ਤੇ ਬੱਚਿਆਂ ਸਮੇਤ ਇਕੱਠੇ ਬਾਹਰ ਭੇਜਣ ਦੀ ਸੰਸਥਾ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਜੀਵਨ ਵਾਲਾ, ਫਰੀਦਕੋਟ ਸ਼ਹਿਰ ਦੇ ਰਹਿਣ ਵਾਲੇ ਹਰਸ਼ਦੀਪ ਸਿੰਘ ਨੂੰ 22 ਦਿਨਾਂ 'ਚ ਕੈਨੇਡਾ ਦਾ ਸਟੂਡੈਂਟ ਵੀਜ਼ਾ (student visa) ਮਿਲਿਆ । ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ ਈ ਓ (CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਹਰਸ਼ਦੀਪ ਸਿੰਘ ਦੀ ਇੱਕ ਰਿਫਿਊਜ਼ਲ ਆਸਟ੍ਰੇਲੀਆ ਤੋਂ ਸਟੱਡੀ ਵੀਜ਼ਾ ਦੀ ਕਿਸੇ ਹੋਰ ਏਜੰਸੀ ਤੋਂ ਆਈ ਸੀ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਹਰਸ਼ਦੀਪ ਸਿੰਘ ਦੀ ਫਾਈਲ ਦਾ ਪ੍ਰੋਸੈਸ ਕਰਦਿਆਂ ਛੇ ਦਸੰਬਰ 2023 ਨੂੰ ਅੰਬੈਂਸੀ ਚ ਲਗਾਈ ਤੇ 28 ਦਸੰਬਰ 2023 ਨੂੰ ਵੀਜ਼ਾ ਆ ਗਿਆ।

ਇਸ ਮੌਕੇ ਹਰਸ਼ਦੀਪ ਸਿੰਘ ਅਤੇ ਉਸਦੇ ਸਾਰੇ ਪਰਿਵਾਰ ਨੇ ਦੋਵਾਂ ਇਕੱਠਿਆਂ ਦਾ ਵੀਜ਼ਾ (student visa) ਮਿਲਣ ਦੀ ਖੁਸ਼ੀ ਵਿੱਚ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ। ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |

ਮੋਗਾ ਬਰਾਂਚ: 96926-00084, 96927-00084, 96928-00084
ਅੰਮ੍ਰਿਤਸਰ ਬਰਾਂਚ: 96923-00084

The post ਹਰਸ਼ਦੀਪ ਸਿੰਘ ਨੂੰ ਪੀਟੀਈ ਸਕੋਰ ਨਾਲ ਮਿਲਿਆ ਕੈਨੇਡਾ ਦਾ ਸਟੂਡੈਂਟ ਵੀਜ਼ਾ appeared first on TheUnmute.com - Punjabi News.

Tags:
  • breaking-news
  • canada-student
  • canada-student-visa
  • canadian-student-visa
  • harshdeep-singh
  • news
  • pte-score

ਚੰਡੀਗ੍ਹੜ, 26 ਜਨਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 26 ਜਨਵਰੀ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ) ਦੇ ਮੈਦਾਨ ਵਿੱਚ ਗਣਤੰਤਰ ਦਿਹਾੜੇ (Republic Day) ਮੌਕੇ ਤਿਰੰਗਾ ਕੌਮੀ ਝੰਡਾ ਲਹਿਰਾਇਆ। ਇਸ ਦੌਰਾਨ ਮੁੱਖ ਮੰਤਰੀ ਨੇ ਪਰੇਡ ਤੋਂ ਸਲਾਮੀ ਲਈ। ਇਸ ਦੌਰਾਨ ਸੀਐਮ ਮਾਨ ਨੇ ਕਿਹਾ ਕਿ ਗਣਤੰਤਰ ਦਿਹਾੜਾ ਪੰਜਾਬ ਕਰਕੇ ਆਇਆ ਹੈ। ਲੜਾਈਆਂ ਲੜੀਆਂ ਤੇ ਸ਼ਹਾਦਤਾਂ ਦਿੱਤੀਆਂ, ਫਿਰ ਗਣਤੰਤਰ ਦਿਹਾੜਾ ਆਇਆ। ਇਸ ਲਈ ਅਸੀਂ ਗਣਤੰਤਰ ਦਿਹਾੜਾ ਵਿਸ਼ੇਸ਼ ਤੌਰ ‘ਤੇ ਮਨਾਉਂਦੇ ਹਾਂ।

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਜਨਤਕ ਤੌਰ ‘ਤੇ ਕਿਹਾ ਕਿ ਉਨ੍ਹਾਂ ਦੀ ਘਰਵਾਲੀ ਡਾਕਟਰ ਗੁਰਪ੍ਰੀਤ ਕੌਰ ਗਰਭਵਤੀ ਹੈ। ਉਨ੍ਹਾਂ ਨੇ ਦੱਸਿਆ ਕਿ ਉਹ 7 ਮਹੀਨੇ ਦੀ ਗਰਭਵਤੀ ਹੈ ਅਤੇ ਮਾਰਚ ਮਹੀਨੇ ‘ਚ ਉਨ੍ਹਾਂ ਦੇ ਘਰ ਖੁਸ਼ੀ ਆਵੇਗੀ। ਪਰ ਅੱਜ ਤੱਕ ਉਨ੍ਹਾਂ ਨੇ ਟੈਸਟ ਨਹੀਂ ਕਰਵਾਇਆ। ਉਹ ਚਾਹੁੰਦੇ ਹਨ ਕਿ ਜੋ ਵੀ ਉਨ੍ਹਾਂ ਦੇ ਘਰ ਆਵੇ ਉਹ ਸਿਹਤਮੰਦ ਰਹੇ।

ਇਸ ਦੇ ਨਾਲ ਹੀ ਗਣਤੰਤਰ ਦਿਹਾੜੇ (Republic Day) ਮੌਕੇ ਰਾਜਪਥ ‘ਤੇ ਪੰਜਾਬ ਦੀ ਝਾਕੀਆਂ ਨਾ ਦਿਖਾਉਣ ਦੇ ਫੈਸਲੇ ‘ਤੇ ਵੀ ਸੀਐਮ ਨੇ ਕੇਂਦਰ ਸਰਕਾਰ ‘ਤੇ ਸ਼ਬਦੀ ਹਮਲਾ ਕੀਤਾ। ਉਨ੍ਹਾਂ ਕਿਹਾ- ਕੂਕਾ ਲਹਿਰ ਹੋਵੇ, ਅਕਾਲੀ ਲਹਿਰ ਹੋਵੇ, ਪਗੜੀ ਸੰਭਾਲ ਜੱਟਾ ਹੋਵੇ, ਕਾਮਾਗਾਟਾ ਮਾਰੂ ਹੋਵੇ, ਇਹ ਸਾਰੀਆਂ ਲਹਿਰਾਂ ਪੰਜਾਬ ਵਿੱਚੋਂ ਆਈਆਂ ਹਨ। ਇਸੇ ਲਈ ਇਹ ਪੰਜਾਬ ਲਈ ਖਾਸ ਹੈ। ਪਰ ਅਫ਼ਸੋਸ ਦੀ ਗੱਲ ਹੈ ਕਿ 25 ਜਨਵਰੀ ਅਤੇ 15 ਅਗਸਤ ਨੂੰ ਪੰਜਾਬ ਦੀ ਝਾਕੀ ਹਟਾ ਦਿੱਤੀ ਜਾਂਦੀ ਹੈ।

ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਕਿ ਅੱਜ ਲੁਧਿਆਣਾ ਵਿਖੇ ਗਣਤੰਤਰ ਦਿਹਾੜੇ ਦੀ ਪਰੇਡ ਮੌਕੇ ਅਸੀਂ ਕੇਂਦਰ ਵੱਲੋਂ ਖਾਰਜ ਕੀਤੀਆਂ ਝਾਕੀਆਂ ਲੋਕਾਂ ਨੂੰ ਵਿਖਾਈਆਂ, ਅੱਜ ਪੂਰੀ ਦੁਨੀਆ ‘ਚ ਵੱਸਦੇ ਪੰਜਾਬੀ ਇਹ ਝਾਕੀਆਂ ਵੇਖ ਰਹੇ ਹਨ, ਤੁਸੀ ਵੀ ਵੇਖੋ ਤੇ ਦੱਸੋ ਇਹਨਾਂ ‘ਚ ਕੀ ਗਲਤ ਹੈ ?

The post ਲੁਧਿਆਣਾ ਵਿਖੇ ਗਣਤੰਤਰ ਦਿਹਾੜੇ ਦੀ ਪਰੇਡ ਮੌਕੇ ਕੇਂਦਰ ਸਰਕਾਰ ਵੱਲੋਂ ਖਾਰਜ ਕੀਤੀਆਂ ਝਾਕੀਆਂ ਵਿਖਾਈਆਂ appeared first on TheUnmute.com - Punjabi News.

Tags:
  • breaking-news
  • ludhiana
  • news
  • republic-day
  • republic-day-parade

ਗਣਤੰਤਰ ਦਿਹਾੜਾ: ਅੰਮ੍ਰਿਤਸਰ 'ਚ ਅਮਨ ਅਰੋੜਾ ਨੇ ਤਿਰੰਗਾ ਲਹਿਰਾਇਆ, 126 ਪੁਲਿਸ ਜਵਾਨਾਂ ਨੂੰ ਕੀਤਾ ਸਨਮਾਨਿਤ

Friday 26 January 2024 07:57 AM UTC+00 | Tags: aman-arora amritsar breaking-news delhi-parade india-army news punjab-news republic-day the-unmute-breaking-news

ਚੰਡੀਗੜ੍ਹ, 26 ਜਨਵਰੀ 2024: ਦੇਸ਼ ਦੇ 75ਵੇਂ ਗਣਤੰਤਰ ਦਿਹਾੜੇ ‘ਤੇ ਅੰਮ੍ਰਿਤਸਰ ‘ਚ ਕੈਬਿਨਟ ਮੰਤਰੀ ਅਮਨ ਅਰੋੜਾ (Aman Arora) ਨੇ ਤਿਰੰਗਾ ਲਹਿਰਾਇਆ ਅਤੇ ਪੁਲਿਸ 126 ਜਵਾਨਾਂ ਨੂੰ ਸਨਮਾਨਿਤ ਕੀਤਾ ਗਿਆ । ਇਸ ਤੋਂ ਦੋ ਦਿਨ ਪਹਿਲਾਂ ਜ਼ਿਲ੍ਹਾ ਪੱਧਰੀ ਗਣਤੰਤਰ ਦਿਹਾੜੇ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਦੀ ਅਗਵਾਈ ਹੇਠ ਕਰਵਾਈ ਗਈ। ਸ਼ਹਿਰ ਦੇ 35 ਸਕੂਲਾਂ ਦੇ ਬੱਚਿਆਂ ਨੇ ਗਣਤੰਤਰ ਦਿਹਾੜੇ ਸਮਾਗਮ ਵਿੱਚ ਅੱਠ ਪੇਸ਼ਕਾਰੀਆਂ ਪੇਸ਼ ਕੀਤੀਆਂ। ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪਲਟੂਨ, ਪੰਜਾਬ ਹੋਮ ਗਾਰਡ, ਪੰਜਾਬ ਪੁਲਿਸ ਬੈਂਡ ਅਤੇ ਸਕੂਲੀ ਵਿਦਿਆਰਥੀਆਂ ਵਲੋਂ ਗ੍ਰੈਂਡ ਪਰਚ ਪਾਸਟ ਕੱਢਿਆ ਗਿਆ | ਗਣਤੰਤਰ ਦਿਹਾੜੇ ਪਰੇਡ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਅਮਨ ਅਰੋੜਾ ਨੇ ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਣਾ ਮੰਦਰ ਵਿੱਚ ਮੱਥਾ ਟੇਕਿਆ।

ਜਿਕਰਯੋਗ ਹੈ ਕਿ ਅਮਨ ਅਰੋੜਾ (Aman Arora) ਨੂੰ ਬੀਤੇ ਦਿਨ ਹੀ ਹਾਈਕੋਰਟ ਅਤੇ ਸੰਗਰੂਰ ਕੋਰਟ ਤੋਂ ਰਾਹਤ ਮਿਲੀ ਹੈ। ਸੰਗਰੂਰ ਦੀ ਅਦਾਲਤ ਨੇ 15 ਸਾਲ ਪੁਰਾਣੇ ਮਾਮਲੇ ਵਿੱਚ ਉਸ ਦੀ ਦੋ ਸਾਲ ਦੀ ਸਜ਼ਾ 'ਤੇ 31 ਜਨਵਰੀ ਤੱਕ ਰੋਕ ਲਾ ਦਿੱਤੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਪਟੀਸ਼ਨ ਵੀ ਖਤਮ ਹੋ ਗਈ ਹੈ। ਜਿਸ ਤੋਂ ਬਾਅਦ ਹੁਣ ਅਮਨ ਅਰੋੜਾ ਨੇ ਅੱਜ ਅੰਮ੍ਰਿਤਸਰ ਵਿੱਚ ਗਣਤੰਤਰ ਦਿਹਾੜੇ ਦੇ ਸਮਾਗਮ ਵਿੱਚ ਸ਼ਿਰਕਤ ਕੀਤੀ ਅਤੇ ਰਾਸ਼ਟਰੀ ਝੰਡਾ ਲਹਿਰਾਇਆ।

The post ਗਣਤੰਤਰ ਦਿਹਾੜਾ: ਅੰਮ੍ਰਿਤਸਰ ‘ਚ ਅਮਨ ਅਰੋੜਾ ਨੇ ਤਿਰੰਗਾ ਲਹਿਰਾਇਆ, 126 ਪੁਲਿਸ ਜਵਾਨਾਂ ਨੂੰ ਕੀਤਾ ਸਨਮਾਨਿਤ appeared first on TheUnmute.com - Punjabi News.

Tags:
  • aman-arora
  • amritsar
  • breaking-news
  • delhi-parade
  • india-army
  • news
  • punjab-news
  • republic-day
  • the-unmute-breaking-news

ਮੁੱਖ ਮੰਤਰੀ ਨੇ ਸ਼ਹੀਦ ਅਗਨੀਵੀਰ ਅਜੇ ਕੁਮਾਰ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ

Friday 26 January 2024 08:03 AM UTC+00 | Tags: agniveer-jawan-ajay-kumar agniveer-jawan-martyr-ajay-kumar breaking-news cm-mann news punjab-news the-unmute-breaking-news

ਰਾਮਗੜ੍ਹ ਸਰਦਾਰਾਂ (ਲੁਧਿਆਣਾ), 26 ਜਨਵਰੀ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੀਤੇ ਦਿਨ ਸ਼ਹੀਦ ਅਗਨੀਵੀਰ ਜਵਾਨ ਅਜੇ ਕੁਮਾਰ (AJAY KUMAR) ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ ਜੋ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀ ਗਿਆ ਸੀ। ਸ਼ਹੀਦ ਦੇ ਪਰਿਵਾਰ ਨਾਲ ਦੁੱਖ ਵੰਡਾਉਂਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਖੰਨਾ ਨੇੜੇ ਪਿੰਡ ਰਾਮਗੜ੍ਹ ਸਰਦਾਰਾਂ ਦੇ ਅਗਨੀਵੀਰ ਅਜੇ ਕੁਮਾਰ ਲੈਂਡਮਾਈਨ ਦੇ ਧਮਾਕੇ ਵਿੱਚ ਸ਼ਹੀਦ ਹੋ ਗਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਹਾਦਰ ਜਵਾਨ ਨੇ ਜੰਮੂ ਕਸ਼ਮੀਰ ਵਿੱਚ ਡਿਊਟੀ ਨਿਭਾਉਂਦਿਆਂ ਆਪਣੀ ਜਾਨ ਨਿਛਾਵਰ ਕਰ ਦਿੱਤੀ ਜੋ ਦੇਸ਼ ਲਈ ਖਾਸ ਕਰਕੇ ਮਾਪਿਆਂ ਲਈ ਨਾ-ਪੂਰਿਆ ਜਾਣ ਵਾਲਾ ਘਾਟਾ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਦੇਸ਼ ਲਈ ਸ਼ਹੀਦ ਜਵਾਨ ਵੱਲੋਂ ਕੀਤੀ ਕੁਰਬਾਨੀ ਦੇ ਸਤਿਕਾਰ ਵਜੋਂ ਪਰਿਵਾਰ ਨੂੰ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੁੱਚਾ ਮੁਲਕ ਸ਼ਹੀਦਾਂ ਦਾ ਰਿਣੀ ਹੈ ਜੋ ਦੇਸ਼ ਵਾਸੀਆਂ ਦੀ ਰਾਖੀ ਕਰਦਿਆਂ ਜਾਨ ਕੁਰਬਾਨ ਕਰ ਗਏ। ਉਨ੍ਹਾਂ ਕਿਹਾ ਕਿ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਇਹ ਬਹਾਦਰ ਜਵਾਨ ਦੇ ਯੋਗਦਾਨ ਦੇ ਸਤਿਕਾਰ ਵਿੱਚ ਸੂਬਾ ਸਰਕਾਰ ਨਿਮਾਣਾ ਜਿਹਾ ਉਪਰਾਲਾ ਕਰ ਰਹੀ ਹੈ।

ਸ਼ਹੀਦਾਂ ਦੇ ਪਰਿਵਾਰਾਂ ਦੀ ਮਦਦ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ ਲਈ ਸੂਬਾ ਸਰਕਾਰ ਵਿੱਤੀ ਇਮਦਾਦ ਦੇਣ ਦਾ ਉਪਰਾਲਾ ਕਰ ਰਹੀ ਹੈ। ਦੁਖੀ ਪਰਿਵਾਰ ਦੇ ਮੈਂਬਰਾਂ ਨਾਲ ਅਫਸੋਸ ਪ੍ਰਗਟਾਉਂਦਿਆਂ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ (AJAY KUMAR) ਦੀ ਮਹਾਨ ਕੁਰਬਾਨੀ ਉਨ੍ਹਾਂ ਦੇ ਸਾਥੀ ਸੈਨਿਕਾਂ ਅਤੇ ਨੌਜਵਾਨਾਂ ਨੂੰ ਆਪਣੀ ਡਿਊਟੀ ਹੋਰ ਵੀ ਤਨਦੇਹੀ ਅਤੇ ਸਮਰਪਿਤ ਭਾਵਨਾ ਨਾਲ ਨਿਭਾਉਣ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਕਿ ਪਿੰਡ ਦੇ ਸਰਕਾਰੀ ਸਕੂਲ ਦਾ ਨਾਮ ਸ਼ਹੀਦ ਦੇ ਨਾਮ 'ਤੇ ਰੱਖਣ ਦਾ ਨੋਟੀਫਿਕੇਸ਼ਨ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ ਅਤੇ ਸੂਬਾ ਸਰਕਾਰ ਵੱਲੋਂ ਸ਼ਹੀਦ ਦੇ ਨਾਂ 'ਤੇ ਖੇਡ ਮੈਦਾਨ/ਸਟੇਡੀਅਮ ਵੀ ਬਣਾਇਆ ਜਾਵੇਗਾ ਅਤੇ ਪਿੰਡ ਵਿੱਚ ਆਮ ਆਦਮੀ ਕਲੀਨਿਕ ਵੀ ਬਣਾਇਆ ਜਾਵੇਗਾ ਜਿਨ੍ਹਾਂ ਦਾ ਨਾਮ ਸ਼ਹੀਦ ਦੇ ਨਾਮ ਉੱਤੇ ਰੱਖਿਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਸ਼ਹੀਦ ਦੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਵੇਗੀ।

ਅਗਨੀਵੀਰ ਯੋਜਨਾ ਦਾ ਸਖ਼ਤ ਵਿਰੋਧ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹਾਦਰ ਸੈਨਿਕਾਂ ਦੇ ਯੋਗਦਾਨ ਦਾ ਨਿਰਾਦਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੀਮ ਦੇਸ਼ ਦੇ ਨੌਜਵਾਨਾਂ ਦਾ ਸ਼ੋਸ਼ਣ ਹੈ ਕਿਉਂਕਿ ਉਨ੍ਹਾਂ ਨੂੰ ਛੋਟੀ ਉਮਰ ਵਿੱਚ ਥੋੜ੍ਹੀ ਸਮੇਂ ਦੀ ਨੌਕਰੀ ਕਰਨ ਤੋਂ ਬਾਅਦ ਬਿਨਾਂ ਕਿਸੇ ਵਿੱਤੀ ਸੁਰੱਖਿਆ ਦੇ ਵਾਪਸ ਘਰ ਭੇਜ ਦਿੱਤਾ ਜਾਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਜ਼ਲਾਲਤ ਭਰੀ ਯੋਜਨਾ ਹੈ ਜਿਸ ਨੂੰ ਦੇਸ਼ ਦੇ ਵਡੇਰੇ ਹਿੱਤ ਵਿੱਚ ਤੁਰੰਤ ਵਾਪਸ ਲਿਆ ਜਾਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਇੱਥੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਆਏ ਹਨ ਕਿਉਂਕਿ ਉਹ ਇੱਥੋਂ ਦੇ ਜਵਾਨ ਵੱਲੋਂ ਦਿੱਤੀ ਮਹਾਨ ਕੁਰਬਾਨੀ ਦਾ ਸਤਿਕਾਰ ਕਰਦੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਦੀ ਸੱਤਾ 'ਤੇ ਕਾਬਜ਼ ਲੋਕਾਂ ਨੂੰ ਇਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਨਾਲ ਕੋਈ ਹਮਦਰਦੀ ਨਹੀਂ ਹੈ, ਜਿਸ ਕਾਰਨ ਉਹ ਇਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ ਦੀ ਕਦੇ ਵੀ ਚਿੰਤਾ ਨਹੀਂ ਕਰਦੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੋਕ ਸੰਵੇਦਨਹੀਣ ਹਨ ਕਿਉਂਕਿ ਅਜ਼ਾਦੀ ਸੰਗਰਾਮ ਦੌਰਾਨ ਇਨ੍ਹਾਂ ਨੇ ਆਪਣੇ ਪੁਰਖਿਆਂ ਨੂੰ ਨਹੀਂ ਗੁਆਇਆ ਸਗੋਂ ਆਜ਼ਾਦੀ ਪ੍ਰਾਪਤੀ ਅਤੇ ਹੁਣ ਇਸ ਦੀ ਰਾਖੀ ਲਈ ਵੀ ਪੰਜਾਬੀ ਸਭ ਤੋਂ ਅੱਗੇ ਹਨ, ਜਿਸ ਕਾਰਨ ਅਸੀਂ ਆਪਣੇ ਸ਼ਹੀਦਾਂ ਦੀ ਕਦਰ ਕਰਦੇ ਹਾਂ।

The post ਮੁੱਖ ਮੰਤਰੀ ਨੇ ਸ਼ਹੀਦ ਅਗਨੀਵੀਰ ਅਜੇ ਕੁਮਾਰ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ appeared first on TheUnmute.com - Punjabi News.

Tags:
  • agniveer-jawan-ajay-kumar
  • agniveer-jawan-martyr-ajay-kumar
  • breaking-news
  • cm-mann
  • news
  • punjab-news
  • the-unmute-breaking-news

ਚੰਡੀਗੜ੍ਹ, 26 ਜਨਵਰੀ 2024: ਖੰਨਾ (Khanna) ਦੇ ਇੱਕ ਨਿੱਜੀ ਹਸਪਤਾਲ ਵਿੱਚ 6 ਮਹੀਨੇ ਦੇ ਬੱਚੇ ਦੀ ਮੌਤ ਨੂੰ ਲੈ ਕੇ ਹੰਗਾਮਾ ਹੋ ਗਿਆ। ਪਰਿਵਾਰਕ ਮੈਂਬਰਾਂ ਨੇ ਹਸਪਤਾਲ ਪ੍ਰਸ਼ਾਸਨ ‘ਤੇ ਗੁੱਸਾ ਜ਼ਾਹਰ ਕਰਦਿਆਂ ਡਾਕਟਰ ‘ਤੇ ਲਾਪਰਵਾਹੀ ਦਾ ਦੋਸ਼ ਲਾਇਆ ਹੈ । ਹਸਪਤਾਲ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਅਤੇ ਲਾਇਸੈਂਸ ਰੱਦ ਕਰਨ ਦੀ ਮੰਗ ਕੀਤੀ ਗਈ ਹੈ । 6 ਮਹੀਨੇ ਦੇ ਬੱਚੇ ਨੂੰ ਤਿੰਨ ਧੀਆਂ ਤੋਂ ਬਾਅਦ ਇੱਕ ਜੋੜੇ ਨੇ ਗੋਦ ਲਿਆ ਸੀ।

ਜਗਤਾਰ ਸਿੰਘ ਨੇ ਦੱਸਿਆ ਕਿ ਉਸ ਨੇ ਇੱਥੇ 6 ਮਹੀਨੇ ਦੇ ਮਾਸੂਮ ਬੱਚੇ ਨੂੰ ਇਲਾਜ ਲਈ ਖੰਨਾ (Khanna) ਦੇ ਇੱਕ ਨਿੱਜੀ ਹਸਪਤਾਲ ਦਾਖਲ ਕਰਵਾਇਆ ਸੀ ਅਤੇ 5 ਦਿਨਾਂ ਤੋਂ ਇਲਾਜ ਚੱਲ ਰਿਹਾ ਸੀ। ਪਰ ਡਾਕਟਰ ਉਨ੍ਹਾਂ ਨੂੰ ਕੁਝ ਨਹੀਂ ਕਹਿ ਰਿਹਾ ਸੀ। ਵੀਰਵਾਰ ਸਵੇਰੇ ਬੱਚੇ ਦੀ ਮੌਤ ਹੋ ਗਈ। ਪਹਿਲਾਂ ਡਾਕਟਰ ਉਸ ਨੂੰ ਦੱਸ ਰਿਹਾ ਸੀ ਕਿ ਸਾਰੀਆਂ ਰਿਪੋਰਟਾਂ ਠੀਕ ਹਨ। ਅਚਾਨਕ ਹੋਈ ਮੌਤ ਤੋਂ ਬਾਅਦ ਡਾਕਟਰ ਨੇ ਕੋਈ ਜਵਾਬ ਨਹੀਂ ਦਿੱਤਾ |

ਜਦੋਂ ਕਿ ਐਸਐਮਓ ਡਾ: ਮਨਿੰਦਰ ਸਿੰਘ ਭਸੀਨ ਨੇ ਕਿਹਾ ਕਿ ਉਨ੍ਹਾਂ ਕੋਲ ਕੋਈ ਸ਼ਿਕਾਇਤ ਨਹੀਂ ਆਈ ਹੈ। ਜੇਕਰ ਇਸ ਸਬੰਧੀ ਕੋਈ ਸ਼ਿਕਾਇਤ ਮਿਲਦੀ ਹੈ ਤਾਂ ਬਣਦੀ ਕਾਰਵਾਈ ਕੀਤੀ ਜਾਵੇਗੀ।

The post ਖੰਨਾ ਦੇ ਇੱਕ ਹਸਪਤਾਲ ‘ਚ 6 ਮਹੀਨੇ ਦੇ ਬੱਚੇ ਦੀ ਮੌਤ, ਡਾਕਟਰ ‘ਤੇ ਲਾਪਰਵਾਹੀ ਦੇ ਲੱਗੇ ਦੋਸ਼ appeared first on TheUnmute.com - Punjabi News.

Tags:
  • breaking-news
  • khanna
  • khanna-hospital
  • latest-news
  • news
  • private-hospital

75ਵੇਂ ਗਣਤੰਤਰ ਦਿਹਾੜੇ ਦੀ ਪਰੇਡ 'ਚ ਗਰਜੇ ਭਾਰਤੀ ਹਵਾਈ ਸੈਨਾ ਦੇ ਲੜਾਕੂ ਜਹਾਜ਼

Friday 26 January 2024 08:27 AM UTC+00 | Tags: 75th-republic-day-parade air-force breaking-news fighter-jets indian-air-force news prachands-helicopter rafale-fighter rafale-fighter-jet republic-day republic-day-parade

ਚੰਡੀਗੜ੍ਹ, 26 ਜਨਵਰੀ 2024: ਦੇਸ਼ ਅੱਜ ਆਪਣਾ 75ਵਾਂ ਗਣਤੰਤਰ ਦਿਹਾੜਾ ਮਨਾ ਰਿਹਾ ਹੈ। ਸਭ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਗੀ ਯਾਦਗਾਰ ‘ਤੇ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਪੀਐੱਮ ਮੋਦੀ ਨੇ 2 ਮਿੰਟ ਦਾ ਮੌਨ ਰੱਖਿਆ। ਇਸ ਤੋਂ ਬਾਅਦ ਉਹ ਗਣਤੰਤਰ ਦਿਹਾੜੇ ਦੀ ਪਰੇਡ (Republic Day parade) ‘ਚ ਹਿੱਸਾ ਲੈਣ ਲਈ ਕਰਤੱਵਯ ਮਾਰਗ ‘ਤੇ ਪਹੁੰਚੇ। ਦੂਜੇ ਪਾਸੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਬੱਗੀ ਵਿੱਚ ਕਰਤੱਵਯ ਮਾਰਗ ‘ਤੇ ਪਹੁੰਚੇ। 1984 ਤੋਂ ਬਾਅਦ ਪਹਿਲੀ ਵਾਰ, ਕੋਈ ਰਾਸ਼ਟਰਪਤੀ ਗਣਤੰਤਰ ਦਿਵਸ ਪ੍ਰੋਗਰਾਮ ਲਈ ਇੱਕ ਗੱਡੀ ਵਿੱਚ ਪਹੁੰਚੇ ਹਨ ।

ਇਸ ਦੇ ਨਾਲ ਹੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦੂਜੀ ਵਾਰ ਰਾਜਪਥ ‘ਤੇ ਤਿਰੰਗਾ ਲਹਿਰਾਇਆ। 13 ਹਜ਼ਾਰ ਵਿਸ਼ੇਸ਼ ਮਹਿਮਾਨ ਵੀ ਪਹੁੰਚੇ। ਇਸ ਵਾਰ ਗਣਤੰਤਰ ਦਿਵਸ ਦਾ ਥੀਮ ‘ਵਿਕਸਿਤ ਭਾਰਤ’ ਅਤੇ ਭਾਰਤ – ਲੋਕਤੰਤਰ ਦੀ ਮਾਤਾ ਹੈ। ਪਰੇਡ ਦੀ ਸ਼ੁਰੂਆਤ 100 ਬੀਬੀ ਸੰਗੀਤਕਾਰਾਂ ਨੇ ਸ਼ੰਖ, ਢੋਲ ਅਤੇ ਹੋਰ ਰਵਾਇਤੀ ਸੰਗੀਤਕ ਸਾਜ਼ ਵਜਾਉਣ ਨਾਲ ਕੀਤੀ। 100 ਬੀਬੀਆਂ ਨੇ ਆਪਣੇ ਰਵਾਇਤੀ ਪਹਿਰਾਵੇ ਵਿੱਚ ਲੋਕ ਨਾਚ ਪੇਸ਼ ਕੀਤਾ। ਹਵਾਈ ਸੈਨਾ ਦੇ 51 ਜਹਾਜ਼ਾਂ ਨੇ ਫਲਾਈਪਾਸਟ ਵਿੱਚ ਹਿੱਸਾ ਲਿਆ। ਇਨ੍ਹਾਂ ਵਿੱਚ 29 ਲੜਾਕੂ ਜਹਾਜ਼, 7 ਟਰਾਂਸਪੋਰਟ ਏਅਰਕਰਾਫਟ, 9 ਹੈਲੀਕਾਪਟਰ ਅਤੇ ਇੱਕ ਵਿਰਾਸਤੀ ਜਹਾਜ਼ ਸ਼ਾਮਲ ਸਨ। ਫਰਾਂਸੀਸੀ ਫੌਜ ਦੇ ਰਾਫੇਲ ਨੇ ਵੀ ਪਹਿਲੀ ਵਾਰ ਫਲਾਈਪਾਸਟ ਵਿੱਚ ਹਿੱਸਾ ਲਿਆ।

May be an image of aircraft

ਫਲਾਈਪਾਸਟ (Republic Day parade) ‘ਚ 6 ਰਾਫੇਲ ਲੜਾਕੂ ਜਹਾਜ਼ਾਂ ਨੇ ਅਸਮਾਨ ‘ਚ ਮਾਰੂਤ ਦਾ ਰੂਪ ਧਾਰਿਆ। ਪ੍ਰਚੰਡ ਦੇ ਹੈਲੀਕਾਪਟਰ ਨੇ ਵੀ ਫਲਾਈਪਾਸਟ ਵਿੱਚ ਹਿੱਸਾ ਲਿਆ। ਪ੍ਰਚੰਡ ਹੈਲੀਕਾਪਟਰ ਦੇ ਪਾਇਲਟ ਨੇ ਟੇਕ ਆਫ ਕਰਦੇ ਸਮੇਂ ਵੀਡੀਓ ਵੀ ਬਣਾਈ। ਇੱਕ ਡਕੋਟਾ ਏਅਰਕ੍ਰਾਫਟ ਅਤੇ ਦੋ ਡੋਰਨੀਅਰ ਜਹਾਜ਼ਾਂ ਨੇ ‘ਵਿਕ’ ਫਾਰਮੇਸ਼ਨ ਵਿੱਚ ਉਡਾਣ ਭਰੀ ਅਤੇ ਟਾਂਗੇਲ ਦਾ ਗਠਨ ਕੀਤਾ | ਇਸਦੇ ਨਾਲ ਹੀ ਇੱਕ ਐਲਸੀਐਚ ਏਅਰਕ੍ਰਾਫਟ, 2 ਅਪਾਚੇ ਹੈਲੀਕਾਪਟਰ ਅਤੇ 2 ਐਮਕੇ-ਆਈਵੀ ਏਅਰਕ੍ਰਾਫਟ ਨੇ ਇੱਕ ਏਰੋ ਫਾਰਮੇਸ਼ਨ ਬਣਾਇਆ।

May be an image of aircraft and text

The post 75ਵੇਂ ਗਣਤੰਤਰ ਦਿਹਾੜੇ ਦੀ ਪਰੇਡ ‘ਚ ਗਰਜੇ ਭਾਰਤੀ ਹਵਾਈ ਸੈਨਾ ਦੇ ਲੜਾਕੂ ਜਹਾਜ਼ appeared first on TheUnmute.com - Punjabi News.

Tags:
  • 75th-republic-day-parade
  • air-force
  • breaking-news
  • fighter-jets
  • indian-air-force
  • news
  • prachands-helicopter
  • rafale-fighter
  • rafale-fighter-jet
  • republic-day
  • republic-day-parade

ਚੰਡੀਗੜ੍ਹ, 26 ਜਨਵਰੀ 2024: ਕਿਸਾਨਾਂ (Farmers) ਨੇ ਅੱਜ ਕੇਂਦਰ ਸਰਕਾਰ ਦੇ ਖ਼ਿਲਾਫ਼ ਪੰਜਾਬ ਦੇ ਹਰ ਜ਼ਿਲ੍ਹੇ ਦੇ ਵਿੱਚ ਕੱਢਿਆ ਹੈ। ਕਿਸਾਨਾਂ ਨੇ ਇਹ ਮਾਰਚ ਕੇਂਦਰ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਦੇ ਕੱਢਿਆ ਹੈ। ਇਸ ਦੌਰਾਨ ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਉਨ੍ਹਾਂ ਨਾਲ ਵਾਅਦੇ ਕਰਕੇ ਮੁੱਕਰ ਗਈ ਹੈ। ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜੋ ਕਿਸਾਨਾਂ ਨਾਲ ਕਿਸਾਨੀ ਅੰਦੋਲਨ ਖ਼ਤਮ ਹੋਣ ਸਮੇਂ ਜੋ ਵਾਅਦੇ ਕੀਤੇ ਸੀ ਤੇ ਜੋ ਕਿਸਾਨਾਂ ਦੀਆਂ ਮੰਗਾਂ ਮੰਨੀਆਂ ਸੀ, ਕੇਂਦਰ ਸਰਕਾਰ ਨੇ ਅਜੇ ਤੱਕ ਪੂਰੀਆਂ ਨਹੀਂ ਕੀਤੀਆਂ ਜਿਸ ਕਰਕੇ ਉਨ੍ਹਾਂ ਵੱਲੋਂ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਇਸ ਦੌਰਾਨ ਕਿਸਾਨਾਂ (Farmers) ਨੇ ਆਪਣੀਆਂ ਮੰਗਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਫ਼ਸਲਾਂ ਉੱਤੇ ਐਮਐਸਪੀ ਦੀ ਮੰਗ ਸੀ ਅਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਜੋ ਮੁਆਵਜ਼ਾ ਤੇ ਸਰਕਾਰੀ ਨੌਕਰੀ ਦੀ ਮੰਗ ਕੀਤੀ ਗਈ ਸੀ, ਹੋਰ ਵੀ ਕਈ ਮੰਗਾਂ ਕਿਸਾਨਾਂ ਦੀਆਂ ਸੀ, ਉਹ ਅਜੇ ਤੱਕ ਪੂਰੀ ਨਹੀਂ ਹੋਈ ਹੈ ਜਿਸ ਦੇ ਰੋਸ ਵਜੋਂ ਉਨ੍ਹਾਂ ਨੂੰ ਮਜਬੂਰਨ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ।

The post ਪੰਜਾਬ ਭਰ ‘ਚ ਕਿਸਾਨਾਂ ਨੇ ਕੇਂਦਰ ਸਰਕਾਰ ਦੇ ਖ਼ਿਲਾਫ਼ ਰੋਸ ਵਜੋਂ ਟਰੈਕਟਰ ਮਾਰਚ ਕੱਢਿਆ appeared first on TheUnmute.com - Punjabi News.

Tags:
  • breaking-news
  • central-government
  • farmers-protest
  • msp
  • news
  • tractor-march

ਚੰਡੀਗੜ੍ਹ, 26 ਜਨਵਰੀ 2024: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਲੰਧਰ ਵਿੱਚ ਜ਼ਿਲ੍ਹਾ ਪੱਧਰੀ ਗਣਤੰਤਰ ਦਿਹਾੜੇ (Republic Day) ਮੌਕੇ ਕੌਮੀ ਝੰਡਾ ਲਹਿਰਾਇਆ। ਇਸ ਮੌਕੇ ਉਨ੍ਹਾਂ ਨਾਲ ਡੀਸੀ ਵਿਸ਼ੇਸ਼ ਸਾਰੰਗਲ ਅਤੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਵੀ ਮੌਜੂਦ ਸਨ। ਉਨ੍ਹਾਂ ਨੇ ਮਾਰਚ ਪਾਸਟ ਵੀ ਕੀਤਾ ਅਤੇ ਪੁਲਿਸ, ਹੋਮ ਗਾਰਡ ਅਤੇ ਐਨਸੀਸੀ ਦੀ ਟੁਕੜੀ ਨੂੰ ਸਲਾਮੀ ਦਿੱਤੀ। ਵਿੱਤ ਮੰਤਰੀ ਚੀਮਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿੱਚ ਪੰਜਾਬੀਆਂ ਨੇ ਬਹੁਤ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਸ਼ਹੀਦਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਭਾਰਤ ਦੇ ਲੋਕਾਂ ਨੂੰ ਗੁਲਾਮੀ ਦੀਆਂ ਜੰਜ਼ੀਰਾਂ ਤੋਂ ਮੁਕਤ ਕਰਵਾਉਣ ਲਈ ਕੂਕਾ ਲਹਿਰ ਤੋਂ ਬਹੁਤ ਸਾਰੀਆਂ ਲਹਿਰਾਂ ਸ਼ੁਰੂ ਹੋਈਆਂ।

ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਜਾਬੀਆਂ ਨੇ ਆਜ਼ਾਦੀ ਦੀ ਲਹਿਰ ਵਿੱਚ ਹੀ ਨਹੀਂ ਸਗੋਂ ਆਜ਼ਾਦੀ ਤੋਂ ਬਾਅਦ ਦੇਸ਼ ਦੀ ਤਰੱਕੀ ਵਿੱਚ ਵੀ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਭਾਵੇਂ ਦੇਸ਼ ਦੇ ਅਨਾਜ ਭੰਡਾਰਾਂ ਨੂੰ ਭਰਨ ਦਾ ਮਾਮਲਾ ਹੋਵੇ ਜਾਂ ਬੁਨਿਆਦੀ ਢਾਂਚਾ ਬਣਾਉਣ ਦਾ। ਪੰਜਾਬ ਨੇ ਹਮੇਸ਼ਾ ਹੀ ਵੱਡਾ ਯੋਗਦਾਨ ਪਾਇਆ ਹੈ। ਆਪਣੇ ਮੰਤਰਾਲੇ ਦਾ ਜ਼ਿਕਰ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦਸੰਬਰ 2022 ਤੱਕ ਜੀਐਸਟੀ ਵਿੱਚ 16.52 ਫੀਸਦੀ ਦਾ ਵਾਧਾ ਹੋਇਆ ਹੈ।

The post ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਲੰਧਰ ਵਿਖੇ ਗਣਤੰਤਰ ਦਿਹਾੜੇ ਮੌਕੇ ਕੌਮੀ ਝੰਡਾ ਲਹਿਰਾਇਆ appeared first on TheUnmute.com - Punjabi News.

Tags:
  • breaking-news
  • harpal-singh-cheema
  • jalandhar
  • news
  • republic-day

ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਗਣਤੰਤਰ ਦਿਹਾੜੇ ਮੌਕੇ 'ਸੁਪਰ 100' ਸਕੀਮ ਦੀ ਸ਼ੁਰੂਆਤ

Friday 26 January 2024 09:40 AM UTC+00 | Tags: breaking-news meet-hayer news punjabi-news republic-day super-hundred-scheme the-unmute-breaking-news

ਫ਼ਿਰੋਜ਼ਪੁਰ, 26 ਜਨਵਰੀ 2024: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤਾਂ ਜੋ ਵਿਸ਼ਵ ਪੱਧਰ ‘ਤੇ ਸੂਬੇ ਦੀ ਸ਼ਾਨ ਨੂੰ ਮੁੜ ਬਹਾਲ ਕੀਤਾ ਜਾ ਸਕੇ। ਫਿਰੋਜ਼ਪੁਰ ਜ਼ਿਲ੍ਹੇ ਦਾ ਦੇਸ਼ ਦੀਆਂ ਖੇਡਾਂ ਵਿੱਚ ਬਹੁਤ ਵੱਡਾ ਯੋਗਦਾਨ ਹੈ। ਬੜੇ ਮਾਣ ਵਾਲੀ ਗੱਲ ਹੈ ਕਿ ਫਿਰੋਜ਼ਪੁਰ ਨੇ ਹਾਕੀ ਖੇਡ ਵਿੱਚ ਹਰਮੀਕ ਸਿੰਘ, ਅਜੀਤ ਸਿੰਘ, ਗਗਨ ਅਜੀਤ ਸਿੰਘ, ਨਿਸ਼ਾਨੇਬਾਜ਼ੀ ਖੇਡ ਵਿੱਚ ਗੁਰਬੀਰ ਸੰਧੂ, ਮਾਨਵਜੀਤ ਸੰਧੂ, ਰੰਜਨ ਸੋਢੀ ਅਤੇ ਰੋਇੰਗ ਵਿੱਚ ਮਨਜੀਤ ਸਿੰਘ ਜਿਹੇ ਵੱਡੇ ਖਿਡਾਰੀ ਦੇਸ਼ ਨੂੰ ਦਿੱਤੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗਣਤੰਤਰ ਦਿਵਸ ਮੌਕੇ ਖੇਡਾਂ ਅਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Meet Hayer) ਵੱਲੋਂ ਫ਼ਿਰੋਜ਼ਪੁਰ ਵਿਖੇ ਨਿਵੇਕਲੀ ਸਕੀਮ 'ਸੁਪਰ ਹੰਡਰਡ(100)' ਦੀ ਸ਼ੁਰੂਆਤ ਕਰਨ ਮੌਕੇ ਕੀਤਾ।

ਇਸ ਸਕੀਮ ਦੀ ਸ਼ੁਰੂਆਤ ਕਰਨ ਮੌਕੇ ਮੀਤ ਹੇਅਰ (Meet Hayer) ਨੇ ਕਿਹਾ ਕਿ ਇਸ ਤਹਿਤ ਸੂਬਾ ਪੱਧਰ 'ਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨ ਵਾਲੇ ਜ਼ਿਲ੍ਹੇ ਵਿੱਚੋਂ ਸੁਪਰ ਹੰਡਰਡ (100) ਖਿਡਾਰੀ ਚੁਣੇ ਗਏ ਹਨ। ਉਨ੍ਹਾਂ ਕਿਹਾ ਕਿ ਵਧੀਆ ਮਿਹਨਤ ਕਰਕੇ ਸੂਬਾ ਪੱਧਰ 'ਤੇ ਨਾਮਨਾ ਖੱਟਣ ਵਾਲੇ ਖਿਡਾਰੀਆਂ ਦੇ ਸੰਪੂਰਨ ਤੇ ਸਰਬਪੱਖੀ ਵਿਕਾਸ ਲਈ ਇਸ ਸਕੀਮ ਨੂੰ ਲਾਂਚ ਕੀਤਾ ਗਿਆ ਹੈ। ਉਨ੍ਹਾਂ ਦੀ ਡਾਇਟ ਦਾ ਸਾਰਾ ਪ੍ਰਬੰਧ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੀ.ਐਸ.ਆਰ. ਗਤੀਵਿਧੀਆਂ ਰਾਹੀਂ ਕੀਤਾ ਜਾਵੇਗਾ।

ਖਿਡਾਰੀਆਂ ਦੇ ਸੰਪੂਰਨ ਤੇ ਬਹੁਪੱਖੀ ਵਿਕਾਸ ਲਈ ਉਨ੍ਹਾਂ ਨੂੰ ਸਪੋਰਟਸ ਸਾਇੰਸ ਤੇ ਬਾਇਓਮਕੈਨਿਕਸ ਵਿਧੀਆਂ ਰਾਹੀਂ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁਹੱਈਆ ਕਰਵਾਉਣ ਲਈ ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ ਪਟਿਆਲਾ ਨਾਲ ਸਮਝੌਤਾ ਕੀਤਾ ਗਿਆ ਹੈ; ਜਿਸ ਰਾਹੀਂ ਖਿਡਾਰੀਆਂ ਨੂੰ ਅਧੂਨਿਕ ਤਕਨੀਕ ਨਾਲ ਅੰਤਰਰਾਸ਼ਟਰੀ ਪੱਧਰ ਦੀ ਸਿਖਲਾਈ ਦਿੱਤੀ ਜਾਵੇਗੀ।

ਉਨ੍ਹਾਂ ਇਹ ਵੀ ਦੱਸਿਆ ਕਿ ਖਿਡਾਰੀਆਂ ਨੂੰ ਖੇਡ ਦੌਰਾਨ ਚੋਟ ਲੱਗਣ ਦੀ ਸੂਰਤ ਵਿੱਚ ਉਨ੍ਹਾਂ ਦੇ ਵਧੀਆ ਇਲਾਜ ਲਈ ਪ੍ਰਾਈਵੇਟ ਹਸਪਤਾਲਾਂ ਤੋਂ ਇਲਾਜ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ ਸੁਪਰ 100 ਸਕੀਮ ਤਹਿਤ ਖਿਡਾਰੀਆਂ ਨੂੰ ਸੰਪੂਰਨ ਖੇਡ ਕਿੱਟਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਮੀਤ ਹੇਅਰ ਨੇ ਕਿਹਾ ਕਿ ਨਵੀਂ ਖੇਡ ਨੀਤੀ ਤਹਿਤ ਜਿੱਥੇ ਖਿਡਾਰੀਆਂ ਨੂੰ ਨਗਦ ਇਨਾਮ ਦਿੱਤੇ ਜਾ ਰਹੇ ਹਨ ਉੱਥੇ ਖੇਡ ਮੁਕਾਬਲਿਆਂ ਦੀ ਤਿਆਰੀ ਲਈ ਵੀ ਨਗਦ ਰਾਸ਼ੀ ਦਿੱਤੀ ਜਾ ਰਹੀ ਹੈ। ਇਸ ਮੌਕੇ ਜ਼ਿਲ੍ਹੇ ਦੇ ਸੁਪਰ-100 ਖਿਡਾਰੀਆਂ ਨੂੰ ਖੇਡ ਮੰਤਰੀ ਵੱਲੋਂ ਸਨਮਾਨਿਤ ਵੀ ਕੀਤਾ ਗਿਆ।

ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਇਸ ਮੌਕੇ ਕਿਹਾ ਕਿ ਸੁਪਰ ਹੰਡਰਡ (100) ਸਕੀਮ ਤਹਿਤ ਖਿਡਾਰੀਆਂ ਦੇ ਖੇਡਾਂ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉੱਚ ਪੱਧਰ ਦੀ ਖੇਡ ਸਿਖਲਾਈ ਦੇਣ ਲਈ ਫੌਜ ਤੇ ਬੀ.ਐਸ.ਐਫ. ਦੇ ਕੋਚਾਂ ਦੀਆਂ ਸੇਵਾਵਾਂ ਲਈਆਂ ਗਈਆਂ ਹਨ ਅਤੇ ਉਨ੍ਹਾਂ ਨੂੰ ਹੋਰ ਹਰ ਉਹ ਸੁਵਿੱਧਾ ਉਪਲਬੱਧ ਕਰਵਾਈ ਜਾਵੇਗੀ ਜਿਸ ਨਾਲ ਰਾਸ਼ਟਰੀ, ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਤਿਆਰ ਕੀਤੇ ਜਾ ਸਕਣ।

ਜ਼ਿਲ੍ਹੇ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਖਿਡਾਰੀਆਂ ਲਈ ਅੰਤਰਰਾਸ਼ਟਰੀ ਪੱਧਰ ਦਾ ਐਸਟਰੋਟਰਫ ਹਾਕੀ ਦਾ ਮੈਦਾਨ ਬਣ ਚੁੱਕਾ ਹੈ। ਜਿਸ ਦੀ ਸੁਚੱਜੀ ਵਰਤੋਂ ਕਰ ਕੇ ਖਿਡਾਰੀ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਤੇ ਨਾਮਨਾ ਖੱਟਣਗੇ। ਇਸ ਤੋਂ ਇਲਾਵਾ ਛੇਤੀ ਹੀ ਸਿੰਥੈਟਿਕ ਟਰੈਕ ਤਿਆਰ ਹੋਣ ਤੇ ਕੁਝ ਸਮੇਂ ਵਿੱਚ ਫ਼ਿਰੋਜ਼ਪੁਰ ਦੇ ਖਿਡਾਰੀਆਂ ਨੂੰ ਟ੍ਰੇਨਿੰਗ ਲਈ ਉਪਲਬਧ ਕਰਵਾ ਦਿੱਤਾ ਜਾਵੇਗਾ। ਖਿਡਾਰੀਆਂ ਦੀ ਟ੍ਰੇਨਿੰਗ ਸਬੰਧੀ ਮੁਸ਼ਿਕਲ ਨੂੰ ਦੇਖਦੇ ਹੋਏ ਵੱਖ-ਵੱਖ ਖੇਡਾਂ ਦੇ ਕੋਚ ਵੀ ਤੈਨਾਤ ਕੀਤੇ ਗਏ ਹਨ ਤਾਂ ਜੋ ਖਿਡਾਰੀਆਂ ਨੂੰ ਕਿਸੇ ਵੀ ਮੁਸ਼ਿਕਲ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੌਕੇ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ, ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਰਜਨੀਸ਼ ਦਹੀਯਾ, ਵਿਧਾਇਕ ਗੁਰੂਹਰਸਹਾਏ ਫੌਜਾ ਸਿੰਘ ਸਰਾਰੀ, ਵਿਧਾਇਕ ਜ਼ੀਰਾ ਨਰੇਸ਼ ਕਟਾਰੀਆ, ਐਸ.ਐਸ.ਪੀ. ਸੋਮਿਆ ਮਿਸ਼ਰਾ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਚੰਦ ਸਿੰਘ ਗਿੱਲ, ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਮਲਕੀਤ ਸਿੰਘ ਥਿੰਦ, ਸਕੱਤਰ ਰੈੱਡ ਕਰਾਸ ਅਸ਼ੋਕ ਬਹਿਲ ਵੀ ਹਾਜ਼ਰ ਸਨ।

The post ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਗਣਤੰਤਰ ਦਿਹਾੜੇ ਮੌਕੇ 'ਸੁਪਰ 100' ਸਕੀਮ ਦੀ ਸ਼ੁਰੂਆਤ appeared first on TheUnmute.com - Punjabi News.

Tags:
  • breaking-news
  • meet-hayer
  • news
  • punjabi-news
  • republic-day
  • super-hundred-scheme
  • the-unmute-breaking-news

ਅੰਮ੍ਰਿਤਸਰ, 26 ਜਨਵਰੀ 2024: ਦੇਸ਼ ਦੇ 75ਵੇਂ ਗਣਤੰਤਰ ਦਿਹਾੜੇ ਮੌਕੇ ਭਾਰਤੀ ਸੀਮਾ ਸੁਰੱਖਿਆ ਬਲ ਵੱਲੋਂ ਬੀਐਸਐਫ (BSF) ਅਧਿਕਾਰੀਆਂ ਨਾਲ ਮਿਲ ਕੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਅੱਜ ਸਵੇਰੇ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਅਟਾਰੀ ਵਿਖੇ ਬੀਐਸਐਫ ਦੇ ਉੱਚ ਅਧਿਕਾਰੀਆਂ ਨੇ ਪਾਕਿਸਤਾਨ ਦੇ ਰੇਂਜਰ ਨੂੰ ਮਠਿਆਈਆਂ ਭੇਂਟ ਕੀਤੀਆਂ। ਇਸ ਮੌਕੇ ਬੀ.ਐਸ.ਐਫ ਦੇ ਸੀਨੀਅਰ ਅਧਿਕਾਰੀਆਂ ਨੇ ਕਿਹਾ ਕਿ ਅੱਜ ਦੇ ਦਿਨ ਪੂਰੇ ਭਾਰਤ ਵਿੱਚ ਗਣਤੰਤਰ ਦਿਹਾੜਾ ਮਨਾਇਆ ਜਾ ਰਿਹਾ ਹੈ ਅਤੇ ਸਾਰਿਆਂ ਨੂੰ ਇਸ ਦਿਨ ਦੀ ਵਧਾਈ ਦਿੱਤੀ।

ਗਣਤੰਤਰ ਦਿਹਾੜੇ ਮੌਕੇ ਭਾਰਤ ਦੇ ਸੀਮਾ ਸੁਰੱਖਿਆ ਬਲ ਨੇ ਅੰਤਰਰਾਸ਼ਟਰੀ ਭਾਰਤ-ਪਾਕਿਸਤਾਨ ਸਰਹੱਦ ‘ਤੇ ਸਾਂਝੇ ਚੈੱਕ ਪੁਆਇੰਟ ਅਟਾਰੀ ਵਿਖੇ ਬੀਐਸਐਫ ਦੇ ਡੀਆਈਜੀ ਸੰਜੇ ਗੌੜ ਦੀ ਤਰਫੋਂ ਤਿਰੰਗਾ ਲਹਿਰਾਇਆ ਅਤੇ ਬੀਐਸਐਫ ਦੇ ਜਵਾਨਾਂ ਨੂੰ ਸੰਬੋਧਨ ਕੀਤਾ ਅਤੇ ਉਨ੍ਹਾਂ ਨੂੰ ਮਠਿਆਈਆਂ ਭੇਂਟ ਕੀਤੀਆਂ। ਡੀਆਈਜੀ ਸੰਜੇ ਗੌੜ ਦੀ ਤਰਫ਼ੋਂ ਬੀਐਸਐਫ ਦੇ ਜਵਾਨਾਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਪਰੇਡ ਦੀ ਸਲਾਮੀ ਲਈ |

ਇਸ ਮੌਕੇ ਬੀ.ਐਸ.ਐਫ (BSF) ਦੇ ਉੱਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਵਾਂ ਦੇਸ਼ਾਂ ਦਰਮਿਆਨ ਅਮਨ-ਸ਼ਾਂਤੀ ਬਣੀ ਰਹੇ, ਬੀਐਸਐਫ ਦੇ ਡੀਆਈਜੀ ਸੰਜੇ ਗੌੜ ਨੇ ਕਿਹਾ ਕਿ ਕਿਸੇ ਨੂੰ ਵੀ ਦੇਸ਼ ਦੀ ਸੁਰੱਖਿਆ ਨਾਲ ਖਿਲਵਾੜ ਨਹੀਂ ਕਰਨ ਦਿੱਤਾ ਜਾਵੇਗਾ। ਭਾਵੇਂ ਉਹ ਗੁਆਂਢੀ ਦੇਸ਼ ਹੀ ਕਿਉਂ ਨਾ ਹੋਵੇ। ਇਸ ਮੌਕੇ ਉਨ੍ਹਾਂ ਨੇ ਸਾਰਿਆਂ ਨੂੰ ਅੱਜ ਦੇ ਦਿਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਮੀਡੀਆ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਡੀਆਈਜੀ ਸੰਜੇ ਗੌੜ ਨੇ ਕਿਹਾ ਕਿ ਪਿਛਲੇ ਸਾਲ 2023 ਦੇ ਵਿੱਚ ਬੀਐਸਐਫ ਨੇ 107 ਦੇ ਕਰੀਬ ਡਰੋਨ ਕਾਬੂ ਕੀਤੇ ਅਤੇ 442 ਕਿਲੋ ਹੀਰੋਇਨ ਵੀ ਜ਼ਬਤ ਕੀਤੀ। ਬੀਐਸਐਫ ਸੁਰੱਖਿਆ ਫੋਰਸ ਤਨਦੇਹੀ ਦੇ ਨਾਲ ਪੂਰੀ ਤਰ੍ਹਾਂ ਦਿਨ ਰਾਤ ਆਪਣੀ ਡਿਊਟੀ ਨਿਭਾ ਰਹੀ ਹੈ।

The post BSF ਦੇ ਜਵਾਨਾਂ ਨੇ ਅਟਾਰੀ ਵਾਹਗਾ ਸਰਹੱਦ ‘ਤੇ ਮਨਾਇਆ ਗਣਤੰਤਰ ਦਿਹਾੜਾ, ਪਾਕਿਸਤਾਨ ਰੇਂਜਰਾਂ ਨੂੰ ਵੰਡੀਆਂ ਮਠਿਆਈਆਂ appeared first on TheUnmute.com - Punjabi News.

Tags:
  • 75th-republic-day
  • attari-wagah-border
  • breaking-news
  • bsf
  • indian-border-security-force
  • india-news
  • news

ਅੰਮ੍ਰਿਤਸਰ, 26 ਜਨਵਰੀ 2024: ਸੰਯੁਕਤ ਕਿਸਾਨ ਮੋਰਚੇ ਦੇ ਪ੍ਰੋਗਰਾਮ ਤਹਿਤ ਮੋਰਚੇ ਦੀਆਂ ਸਮੂਹ ਕਿਸਾਨ ਜਥੇਬੰਦੀਆ ਵੱਲੋਂ 26 ਜਨਵਰੀ ਨੂੰ ਗਣਤੰਤਰ ਦਿਹਾੜੇ ਮੌਕੇ ਪੰਜਾਬ ਅੰਦਰ ਟਰੈਕਟਰ ਮਾਰਚ ਕੀਤਾ ਜਾ ਰਿਹਾ ਹੈ | ਇਸ ਟਰੈਕਟਰ ਮਾਰਚ (Tractor march) ਦੌਰਾਨ ਵੱਡੀ ਗਿਣਤੀ ਕਿਸਾਨ ਟਰੈਕਟਰ ਲੈ ਕੇ ਤਹਿਸੀਲ ਪੱਧਰੀ ਮਾਰਚ ਕਰਨਗੇ, ਜਿਸ ਦੇ ਚੱਲਦੇ ਅੰਮ੍ਰਿਤਸਰ ਵਿੱਚ ਵੀ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਟਰੈਕਟਰ ਮਾਰਚ ਕੀਤਾ ਗਿਆ ਹੈ |

ਇਸ ਟਰੈਕਟਰ ਮਾਰਚ ਦੇ ਵਿੱਚ ਦਰਜਨਾਂ ਦੇ ਕਰੀਬ ਕਿਸਾਨ ਟਰੈਕਟਰ ਲੈ ਕੇ ਪਹੁੰਚੇ ਅਤੇ ਸੜਕਾਂ ਦੇ ਉੱਪਰ ਕਿਸਾਨਾਂ ਵੱਲੋਂ ਮਾਰਚ ਕੀਤਾ ਗਿਆ | ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਜਤਿੰਦਰ ਸਿੰਘ ਛੀਨਾ ਅਤੇ ਕਿਸਾਨ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਵਰਪਾਲ ਨੇ ਦੱਸਿਆ ਕਿ ਦਿੱਲੀ ਦੀਆਂ ਸਰਹੱਦਾਂ 'ਤੇ ਸਾਲ ਭਰ ਚੱਲੇ ਕਿਸਾਨੀ ਸੰਘਰਸ਼ ਦੌਰਾਨ ਕੇਂਦਰ ਸਰਕਾਰ ਵੱਲੋਂ 9 ਦਸੰਬਰ 2021 ਨੂੰ ਲਿਖਤੀ ਰੂਪ 'ਚ ਵਾਅਦਾ ਕਰ ਕੇ ਸੰਘਰਸ਼ ਸਮਾਪਤ ਕਰਵਾਇਆ ਸੀ ਪਰ ਅੱਜ ਤੱਕ ਉਨ੍ਹਾਂ 'ਚੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ।

ਕੇਂਦਰ ਸਰਕਾਰ ਵੱਲੋਂ ਕੀਤੇ ਗਏ ਵਾਅਦਿਆਂ 'ਚ ਐੱਮਐੱਸਪੀ ਦਾ ਗਾਰੰਟੀ ਕਾਨੂੰਨ, ਖੇਤੀ ਸੈਕਟਰ ਨੂੰ ਪ੍ਰਦੂਸ਼ਣ ਐਕਟ 'ਚੋਂ ਬਾਹਰ ਰੱਖਣਾ, ਬਿਜਲੀ ਸੋਧ ਬਿੱਲ, ਲਖੀਮਪੁਰ ਖੀਰੀ ਕਾਂਡ ਦੇ ਦੋਸ਼ੀਆ ਨੂੰ ਸਜ਼ਾਵਾਂ, ਅੰਦੋਲਨ ਦੌਰਾਨ ਕਿਸਾਨਾਂ 'ਤੇ ਦਰਜ ਪਰਚੇ ਰੱਦ ਕਰਨਾ ਸ਼ਾਮਲ ਸਨ। ਇਹ ਮੰਗਾਂ ਮੰਨੇ ਜਾਣ ਦੇ ਬਾਵਜੂਦ ਕੇਂਦਰ ਵੱਲੋਂ ਅਜੇ ਤੱਕ ਲਾਗੂ ਨਹੀਂ ਕੀਤੀਆ ਗਈਆ। ਇਸ ਕਾਰਨ ਪੂਰੇ ਦੇਸ਼ ਦੇ ਕਿਸਾਨਾਂ ਅੰਦਰ ਕੇਂਦਰ ਸਰਕਾਰ ਪ੍ਰਤੀ ਵੱਡੇ ਪੱਧਰ 'ਤੇ ਰੋਸ ਪਾਇਆ ਜਾ ਰਿਹਾ ਹੈ ਅਤੇ ਉਹ ਮੁੜ ਸੰਘਰਸ਼ ਦੇ ਰਾਹ ਤੁਰ ਪਏ ਹਨ। ਸੰਯੁਕਤ ਕਿਸਾਨ ਮੋਰਚੇ ਵੱਲੋਂ ਐਲਾਨੇ ਗਏ ਨਵੇਂ ਸੰਘਰਸ਼ ਤਹਿਤ ਹੀ 26 ਜਨਵਰੀ ਨੂੰ ਗਣਤੰਤਰ ਦਿਹਾੜੇ ਮੌਕੇ ਨਿਕਲਣ ਵਾਲੀ ਫੌਜੀ ਪਰੇਡ ਵਾਂਗ ਹੀ ਕਿਸਾਨਾਂ ਵੱਲੋਂ ਪੰਜਾਬ ਵਿਚ ਹਰ ਜ਼ਿਲ੍ਹੇ ਅੰਦਰ ਤਹਿਸੀਲ ਪੱਧਰ 'ਤੇ ਟਰੈਕਟਰ ਪਰੇਡ (Tractor march) ਕੱਢੀ ਜਾਵੇਗੀ |

The post ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਅੰਮ੍ਰਿਤਸਰ ‘ਚ ਕਿਸਾਨਾਂ ਨੇ ਕੇਂਦਰ ਖ਼ਿਲਾਫ਼ ਕੱਢਿਆ ਟਰੈਕਟਰ ਮਾਰਚ appeared first on TheUnmute.com - Punjabi News.

Tags:
  • amritsar
  • breaking-news
  • farmers-protest
  • news
  • samyukt-kisan-morcha
  • tractor-march

ਗਣਤੰਤਰ ਦਿਹਾੜੇ ਸਮਾਗਮ 'ਚ ਹਿੱਸਾ ਲੈਣਾ ਮੇਰੇ ਲਈ ਮਾਣ ਵਾਲੀ ਗੱਲ: ਰਾਸ਼ਟਰਪਤੀ ਇਮੈਨੁਅਲ ਮੈਕਰੋਨ

Friday 26 January 2024 10:30 AM UTC+00 | Tags: 75th-republic-day 75th-republic-day-parade breaking-news emmanuel-macron france india-news news republic-day-parade the-unmute-breaking-news

ਚੰਡੀਗੜ੍ਹ, 26 ਜਨਵਰੀ 2024: ਦਿੱਲੀ ‘ਚ 75 ਵੇਂ ਗਣਤੰਤਰ ਦਿਹਾੜੇ ਦੀ ਪਰੇਡ ‘ਚ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ (Emmanuel Macron) ਪੁੱਜੇ ਹਨ | ਇਸ ਮੌਕੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਕਿਹਾ ਕਿ ਇਹ ਮੇਰੇ ਲਈ ਮਾਣ ਵਾਲੀ ਗੱਲ ਹੈ ਕਿ ਮੈਂ ਭਾਰਤ ਦੇ ਗਣਤੰਤਰ ਦਿਹਾੜੇ ਪਰੇਡ ਵਿੱਚ ਹਿੱਸਾ ਲੈਣ ਲਈ ਭਾਰਤ ਆਇਆ ਹਾਂ। ਮੈਕਰੋਨ ਦੋ ਦਿਨਾਂ ਭਾਰਤ ਦੌਰੇ ‘ਤੇ ਆਏ ਹਨ।

ਆਪਣੇ ਭਾਰਤ ਦੌਰੇ ਦੇ ਪਹਿਲੇ ਦਿਨ ਉਹ ਰਾਜਸਥਾਨ ਦੇ ਜੈਪੁਰ ਵਿੱਚ ਠਹਿਰੇ ਸਨ। ਇਸ ਦੇ ਨਾਲ ਹੀ ਦੂਜੇ ਦਿਨ ਯਾਨੀ ਸ਼ੁੱਕਰਵਾਰ ਨੂੰ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਭਾਰਤ ਦੇ ਗਣਤੰਤਰ ਦਿਹਾੜੇ ਦੀ ਪਰੇਡ ਵੀ ਵੇਖੀ । ਮੈਕਰੋਨ ਨੇ ਪਰੇਡ ਤੋਂ ਬਾਅਦ ਟਵੀਟ ਕਰਕੇ ਖੁਸ਼ੀ ਜ਼ਾਹਰ ਕੀਤੀ ਅਤੇ ਕਿਹਾ ਕਿ ਇਹ ਫਰਾਂਸ ਲਈ ਸਨਮਾਨ ਦੀ ਗੱਲ ਹੈ, “ਧੰਨਵਾਦ ਭਾਰਤ” ।

ਇਸ ਤੋਂ ਪਹਿਲਾਂ ਵੀਰਵਾਰ ਨੂੰ ਜੈਪੁਰ ਦਾ ਦੌਰਾ ਕਰਨ ਤੋਂ ਬਾਅਦ ਮੈਕਰੋਨ ਨੇ ਗਣਤੰਤਰ ਦਿਹਾੜੇ ਦੀ ਪਰੇਡ ਨੂੰ ਲੈ ਕੇ ਉਤਸ਼ਾਹ ਦਿਖਾਇਆ ਸੀ। ਉਨ੍ਹਾਂ (Emmanuel Macron) ਨੇ ਫ੍ਰੈਂਚ ‘ਚ ਇਕ ਟਵੀਟ ‘ਚ ਕਿਹਾ ਸੀ ਕਿ ਪ੍ਰੋਗਰਾਮ ‘ਚ ਹਿੱਸਾ ਲੈਣਾ ਦੋਵਾਂ ਦੇਸ਼ਾਂ ਵਿਚਾਲੇ ਗੁੜ੍ਹੀ ਦੋਸਤੀ ਦਾ ਪ੍ਰਤੀਕ ਹੈ। ਮੈਂ ਸਾਡੀ ਡੂੰਘੀ ਸਾਂਝੇਦਾਰੀ ਦਾ ਜਸ਼ਨ ਮਨਾਉਣ ਆਇਆ ਹਾਂ। ਸਾਡਾ ਪਹਿਲਾ ਕਦਮ ਦੋਵਾਂ ਦੇਸ਼ਾਂ ਦੇ ਨੌਜਵਾਨਾਂ ਨੂੰ ਨਾਲ ਲਿਆਉਣਾ ਹੈ। ਸਾਨੂੰ ਮਿਲ ਕੇ ਬਹੁਤ ਕੁਝ ਕਰਨਾ ਹੈ।

ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਗਣਤੰਤਰ ਦਿਵਸ ਸਮਾਰੋਹ ਦੇ ਮੁੱਖ ਮਹਿਮਾਨ ਵਜੋਂ ਡਿਊਟੀ ਦੌਰਾਨ ਸ਼ਾਨਦਾਰ ਸਮਾਗਮ ਦੇਖਿਆ। ਇਸ ਦੇ ਨਾਲ, ਉਹ ਪਿਛਲੇ ਸੱਤ ਦਹਾਕਿਆਂ ਵਿੱਚ ਦੇਸ਼ ਦੇ ਸਭ ਤੋਂ ਵੱਡੇ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਚੋਣਵੇਂ ਵਿਸ਼ਵ ਆਗੂਆਂ ਦੀ ਸੂਚੀ ਵਿੱਚ ਸ਼ਾਮਲ ਹੋ ਗਿਆ। ਫਰਾਂਸ ਤੋਂ 95 ਮੈਂਬਰੀ ਮਾਰਚਿੰਗ ਟੀਮ ਅਤੇ 33 ਮੈਂਬਰੀ ਬੈਂਡ ਦਲ ਵੀ ਪਰੇਡ ਵਿੱਚ ਹਿੱਸਾ ਲੈਣ ਲਈ ਇਮੈਨੁਅਲ ਮੈਕਰੋਨ ਦੇ ਨਾਲ ਭਾਰਤ ਆਇਆ ਸੀ। ਇਹ ਛੇਵੀਂ ਵਾਰ ਸੀ ਜਦੋਂ ਫਰਾਂਸ ਦਾ ਕੋਈ ਆਗੂ ਗਣਤੰਤਰ ਦਿਹਾੜੇ ਦੇ ਸਮਾਗਮ ਵਿੱਚ ਮੁੱਖ ਮਹਿਮਾਨ ਬਣਿਆ ਹੈ।

The post ਗਣਤੰਤਰ ਦਿਹਾੜੇ ਸਮਾਗਮ ‘ਚ ਹਿੱਸਾ ਲੈਣਾ ਮੇਰੇ ਲਈ ਮਾਣ ਵਾਲੀ ਗੱਲ: ਰਾਸ਼ਟਰਪਤੀ ਇਮੈਨੁਅਲ ਮੈਕਰੋਨ appeared first on TheUnmute.com - Punjabi News.

Tags:
  • 75th-republic-day
  • 75th-republic-day-parade
  • breaking-news
  • emmanuel-macron
  • france
  • india-news
  • news
  • republic-day-parade
  • the-unmute-breaking-news

ਮੁੱਖ ਮੰਤਰੀ ਮਨੋਹਰ ਲਾਲ ਨੇ 75ਵੇਂ ਗਣਤੰਤਰ ਦਿਵਸ ਮੌਕੇ ਕਰਨਾਲ 'ਚ ਝੰਡਾ ਲਹਿਰਾਇਆ

Friday 26 January 2024 12:09 PM UTC+00 | Tags: 75th-republic-day breaking-news chief-minister-manohar-lal haryana-news indian-flag karnal latest-news news nws punjabi-news republic-day the-unmute-breaking-news

ਚੰਡੀਗੜ੍ਹ, 26 ਜਨਵਰੀ 2024: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ (Chief Minister Manohar Lal) ਨੇ ਅੱਜ 75ਵੇਂ ਗਣਤੰਤਰ ਦਿਵਸ (Republic Day) ਮੌਕੇ ਜ਼ਿਲ੍ਹਾ ਕਰਨਾਲ ਵਿੱਚ ਝੰਡਾ ਲਹਿਰਾਇਆ। ਇਸ ਮੌਕੇ ਉਨ੍ਹਾਂ ਐਲਾਨ ਕੀਤਾ ਕਿ ਮੁੱਖ ਮੰਤਰੀ ਸ਼ਹਿਰੀ ਆਵਾਸ ਯੋਜਨਾ ਤਹਿਤ 1 ਫਰਵਰੀ 2024 ਤੋਂ 11 ਸ਼ਹਿਰਾਂ ਵਿੱਚ ਪਲਾਟ ਅਲਾਟ ਕਰਨ ਲਈ ਪੋਰਟਲ ਖੋਲ੍ਹਿਆ ਜਾਵੇਗਾ, ਜਿਸ ਵਿੱਚ 30 ਵਰਗ ਗਜ਼ ਦੇ ਪਲਾਟ ਦਿੱਤੇ ਜਾਣਗੇ। ਬਿਨੈਕਾਰ ਥੋੜ੍ਹੀ ਜਿਹੀ ਰਕਮ ਜਮ੍ਹਾਂ ਕਰਵਾ ਕੇ ਇਸ ਵਿੱਚ ਹਿੱਸਾ ਲੈ ਸਕਣਗੇ। ਅਜਿਹੇ ਲੋਕਾਂ ਨੂੰ ਬੈਂਕਾਂ ਤੋਂ ਕਰਜ਼ੇ ਮੁਹੱਈਆ ਕਰਵਾਏ ਜਾਣਗੇ ਅਤੇ ਕੇਂਦਰ ਅਤੇ ਰਾਜ ਸਰਕਾਰ ਵੱਲੋਂ ਵੀ ਸਹਿਯੋਗ ਦਿੱਤਾ ਜਾਵੇਗਾ, ਤਾਂ ਜੋ ਉਹ ਆਪਣੇ ਘਰ ਬਣਾ ਸਕਣ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਗਰੀਬਾਂ ਅਤੇ ਲੋੜਵੰਦਾਂ ਦੇ ਸਿਰ ‘ਤੇ ਛੱਤ ਮੁਹੱਈਆ ਕਰਵਾਉਣ ਲਈ ਇਹ ਸਕੀਮ ਸ਼ੁਰੂ ਕੀਤੀ ਗਈ ਸੀ ਅਤੇ ਸਰਕਾਰ ਵੱਲੋਂ ਇਸ਼ਤਿਹਾਰ ਰਾਹੀਂ ਪਲਾਟਾਂ ਜਾਂ ਫਲੈਟਾਂ ਲਈ ਅਰਜ਼ੀਆਂ ਮੰਗੀਆਂ ਗਈਆਂ ਸਨ। ਇਸ ਸਕੀਮ ਤਹਿਤ ਹੁਣ ਤੱਕ ਇੱਕ ਲੱਖ ਲੋਕਾਂ ਨੇ ਅਪਲਾਈ ਕੀਤਾ ਹੈ।

ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਕਰਨਾਲ ਸਥਿਤ ਡਾ: ਮੰਗਲਸੇਨ ਆਡੀਟੋਰੀਅਮ ਵਿੱਚ ਡਾ: ਮੰਗਲਸੇਨ ਦਾ ਬੁੱਤ ਲਗਾਇਆ ਜਾਵੇਗਾ ਅਤੇ ਕਲਪਨਾ ਚਾਵਲਾ ਮੈਡੀਕਲ ਕਾਲਜ ਵਿੱਚ ਕਲਪਨਾ ਚਾਵਲਾ ਦਾ ਬੁੱਤ ਲਗਾਇਆ ਜਾਵੇਗਾ | ਝੰਡਾ ਲਹਿਰਾਉਣ ਤੋਂ ਪਹਿਲਾਂ ਮੁੱਖ ਮੰਤਰੀ ਨੇ ਵੀਰ ਸ਼ਹੀਦੀ ਸਮਾਰਕ ‘ਤੇ ਫੁੱਲ ਮਾਲਾਵਾਂ ਚੜ੍ਹਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਹਰਿਆਣਾ ਪੁਲਿਸ, ਮਹਿਲਾ ਪੁਲਿਸ ਟੁਕੜੀ, ਹੋਮ ਗਾਰਡ ਅਤੇ ਸਕਾਊਟਸ ਆਦਿ ਦੀਆਂ ਟੁਕੜੀਆਂ ਦੀ ਪਰੇਡ ਦਾ ਨਿਰੀਖਣ ਕੀਤਾ।

ਅਟਲ ਕੰਟੀਨ 15 ਹੋਰ ਬਾਜ਼ਾਰਾਂ ਵਿੱਚ ਖੁੱਲ੍ਹੇਗੀ

ਇਹ ਐਲਾਨ ਕਰਦਿਆਂ ਮੁੱਖ ਮੰਤਰੀ (Chief Minister Manohar Lal) ਨੇ ਕਿਹਾ ਕਿ ਗਰੀਬਾਂ ਅਤੇ ਕਿਸਾਨਾਂ ਨੂੰ ਸਸਤੇ ਦਰਾਂ ‘ਤੇ ਪੌਸ਼ਟਿਕ ਭੋਜਨ ਮੁਹੱਈਆ ਕਰਵਾਉਣ ਲਈ ਸੂਬੇ ਦੀਆਂ 25 ਮੰਡੀਆਂ ਵਿੱਚ ਅਟਲ ਕੰਟੀਨਾਂ ਚਲਾਈਆਂ ਜਾ ਰਹੀਆਂ ਹਨ, ਜੋ ਕਿ 5 ਮਹੀਨਿਆਂ ਲਈ ਚਲਾਈਆਂ ਜਾਣਗੀਆਂ। ਹੁਣ, 1 ਫਰਵਰੀ, 2024 ਤੋਂ, ਅਟਲ ਕੰਟੀਨਾਂ 15 ਹੋਰ ਮੰਡੀਆਂ ਵਿੱਚ ਖੋਲ੍ਹੀਆਂ ਜਾਣਗੀਆਂ ਅਤੇ ਸਾਰੀਆਂ 40 ਮੰਡੀਆਂ ਵਿੱਚ, ਇਹ ਕੰਟੀਨਾਂ ਹੁਣ 5 ਮਹੀਨਿਆਂ ਦੀ ਬਜਾਏ ਪੂਰਾ ਸਾਲ ਚੱਲਣਗੀਆਂ।

2 ਮਹੀਨਿਆਂ ਦੀ ਬਜਾਏ ਹਰ ਮਹੀਨੇ ਆਵੇਗਾ ਬਿਜਲੀ ਦਾ ਬਿੱਲ, 1 ਫਰਵਰੀ ਤੋਂ 4 ਜ਼ਿਲਿਆਂ ‘ਚ ਸ਼ੁਰੂ ਹੋਵੇਗਾ ਪਾਇਲਟ ਪ੍ਰੋਜੈਕਟ

ਇਹ ਐਲਾਨ ਕਰਦਿਆਂ ਮਨੋਹਰ ਲਾਲ (Chief Minister Manohar Lal) ਨੇ ਕਿਹਾ ਕਿ ਲੋਕ ਮੰਗ ਕਰ ਰਹੇ ਸਨ ਕਿ ਬਿਜਲੀ ਦੇ ਬਿੱਲ ਦੋ ਮਹੀਨਿਆਂ ਦੀ ਬਜਾਏ ਹਰ ਮਹੀਨੇ ਆਉਣੇ ਚਾਹੀਦੇ ਹਨ। ਇਸ ਦੇ ਲਈ ਹੁਣ ਪਾਇਲਟ ਪ੍ਰੋਜੈਕਟ ਦੇ ਤੌਰ ‘ਤੇ ਪਹਿਲੇ ਪੜਾਅ ‘ਚ 1 ਫਰਵਰੀ ਤੋਂ 4 ਜ਼ਿਲਿਆਂ ਹਿਸਾਰ, ਮਹਿੰਦਰਗੜ੍ਹ, ਕਰਨਾਲ ਅਤੇ ਪੰਚਕੂਲਾ ‘ਚ ਮਹੀਨਾਵਾਰ ਬਿੱਲ ਜਾਰੀ ਕੀਤੇ ਜਾਣਗੇ। ਸ਼ੁਰੂ ਵਿੱਚ ਨਿਗਮ ਦੇ ਕਰਮਚਾਰੀ ਮੀਟਰ ਰੀਡਿੰਗ ਲੈਣ ਜਾਣਗੇ। ਇਸ ਤੋਂ ਬਾਅਦ ਖਪਤਕਾਰ ਖੁਦ ਮੋਬਾਈਲ ਐਪਲੀਕੇਸ਼ਨ ਰਾਹੀਂ ਮੀਟਰ ਰੀਡਿੰਗ ਭੇਜੇਗਾ। ਇਸ ਨਾਲ ਸਿਸਟਮ ਵਿੱਚ ਹੋਰ ਸੁਧਾਰ ਹੋਵੇਗਾ ਅਤੇ ਲੋਕਾਂ ਨੂੰ ਫਾਇਦਾ ਹੋਵੇਗਾ।

ਮਨੋਹਰ ਲਾਲ ਨੇ ਦੇਸ਼ ਦੀ ਆਜ਼ਾਦੀ ਵਿੱਚ ਹਿੱਸਾ ਲੈਣ ਵਾਲੇ ਆਜ਼ਾਦੀ ਘੁਲਾਟੀਆਂ ਅਤੇ 1962, 1965, 1971 ਅਤੇ ਕਾਰਗਿਲ ਦੀ ਜੰਗ ਵਿੱਚ ਸ਼ਹੀਦ ਹੋਏ ਬਹਾਦਰ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਪ੍ਰਤਿਭਾਸ਼ਾਲੀ ਵਿਗਿਆਨੀਆਂ, ਅੰਨਦਾਤਾ ਕਿਸਾਨਾਂ, ਮਿਹਨਤੀ ਮਜ਼ਦੂਰਾਂ ਅਤੇ ਦੇਸ਼ ਦੇ ਲੋਕਾਂ ਨੇ ਮਿਲ ਕੇ ਇਸ ਦੇਸ਼ ਨੂੰ ਵਿਸ਼ਵ ਦੀ ਇੱਕ ਮਹਾਨ ਸ਼ਕਤੀ ਬਣਾਇਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੰਵਿਧਾਨ 1950 ਵਿੱਚ ਲਾਗੂ ਕੀਤਾ ਗਿਆ ਸੀ, ਪਰ ਸਾਲਾਂ ਤੱਕ ਜਨਤਾ ਨੂੰ ਇਸ ਗਣਰਾਜ ਦੀ ਝਲਕ ਨਹੀਂ ਮਿਲ ਸਕੀ। ਇਹ ਹੈ ਲੋਕਾਂ ਦਾ ਰਾਜ, ਲੋਕਾਂ ਦੁਆਰਾ ਅਤੇ ਲੋਕਾਂ ਲਈ, ਇਹ ਸਭ ਕੁਝ ਕਿਹਾ ਗਿਆ ਸੀ, ਪਰ ਦੇਸ਼ ਦੀ ਆਜ਼ਾਦੀ ਦੇ ਲਗਭਗ 60 ਸਾਲਾਂ ਬਾਅਦ ਵੀ ਲੋਕਾਂ ਨੂੰ ਗਣਤੰਤਰ ਦਾ ਲਾਭ ਨਹੀਂ ਮਿਲਿਆ। ਸਗੋਂ ਦੇਸ਼ ਦਾ ਰਾਜ ਪ੍ਰਬੰਧ ਸਿਰਫ਼ ਇੱਕ ਪਰਿਵਾਰ ਹੀ ਚਲਾਉਂਦਾ ਸੀ। ਸਾਲ 1975-1977 ਦਰਮਿਆਨ ਜਦੋਂ ਐਮਰਜੈਂਸੀ ਲਗਾਈ ਗਈ ਅਤੇ ਉਸ ਦੌਰਾਨ ਹੋਏ ਜ਼ੁਲਮਾਂ ​​ਤੋਂ ਦੇਸ਼ ਦੇ ਲੋਕ ਜਾਗਰੂਕ ਹੋਏ ਅਤੇ ਪਹਿਲੀ ਵਾਰ ਜਦੋਂ ਰਾਜ ਪ੍ਰਬੰਧ ਬਦਲਿਆ ਤਾਂ ਲੋਕਾਂ ਨੂੰ ਇਸ ਗਣਰਾਜ ਦਾ ਅਹਿਸਾਸ ਹੋਇਆ।

ਮਨੋਹਰ ਲਾਲ ਨੇ ਕਿਹਾ ਕਿ ਦੇਸ਼ ਲਗਾਤਾਰ ਤਰੱਕੀ ਕਰ ਰਿਹਾ ਹੈ। ਖੇਤੀ ਰਾਹੀਂ ਲੋਕਾਂ ਨੂੰ ਅਨਾਜ ਮੁਹੱਈਆ ਕਰਵਾਉਣ ਦਾ ਕੰਮ ਖਾਸ ਕਰਕੇ ਹਰਿਆਣਾ, ਪੰਜਾਬ ਅਤੇ ਉੱਤਰੀ ਭਾਰਤ ਦੇ ਕਿਸਾਨਾਂ ਨੇ ਕੀਤਾ। ਦੇਸ਼ ਦੇ ਅੰਦਰ ਹੀ ਉੱਨਤ ਤਕਨੀਕ ਵਿਕਸਿਤ ਕੀਤੀ ਜਾ ਰਹੀ ਹੈ ਅਤੇ ਭਾਰਤ ਚੰਦਰਮਾ ਦੇ ਦੱਖਣੀ ਧਰੁਵ ‘ਤੇ ਚੰਦਰਯਾਨ-3 ਅਤੇ ਆਦਿਤਿਆ-ਐਲ1 ਮਿਸ਼ਨਾਂ ਰਾਹੀਂ ਸੂਰਜ ਤੱਕ ਵੀ ਪਹੁੰਚ ਚੁੱਕਾ ਹੈ।

ਪਿਛਲੇ 10 ਸਾਲਾਂ ਦੌਰਾਨ ਪ੍ਰਧਾਨ ਮੰਤਰੀ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਮਜ਼ਬੂਤ ​​ਕਰਨ ਲਈ ਕਈ ਕਦਮ

ਮੁੱਖ ਮੰਤਰੀ (Chief Minister Manohar Lal) ਨੇ ਕਿਹਾ ਕਿ ਪਿਛਲੇ 10 ਸਾਲਾਂ ਦੌਰਾਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਮਜ਼ਬੂਤ ​​ਕਰਨ ਲਈ ਕਈ ਕਦਮ ਚੁੱਕੇ ਹਨ। ਕਸ਼ਮੀਰ ਨੂੰ ਦੇਸ਼ ਦਾ ਅਨਿੱਖੜਵਾਂ ਅੰਗ ਬਣਾਉਣ ਲਈ ਧਾਰਾ 370 ਅਤੇ 35-ਏ ਨੂੰ ਖ਼ਤਮ ਕਰ ਦਿੱਤਾ ਗਿਆ। ਸਰਜੀਕਲ ਸਟ੍ਰਾਈਕ ਕੀਤੀ ਗਈ, ਤਿੰਨ ਤਲਾਕ ਦੇ ਕਾਲੇ ਕਾਨੂੰਨ ਨੂੰ ਖਤਮ ਕੀਤਾ ਗਿਆ, ਨਾਗਰਿਕਤਾ ਸੋਧ ਕਾਨੂੰਨ ਲਾਗੂ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਅੱਜ ਸਾਡਾ ਦੇਸ਼ ਵਿਕਾਸਸ਼ੀਲ ਦੇਸ਼ਾਂ ਦੀ ਸ਼੍ਰੇਣੀ ਵਿੱਚ ਆਉਂਦਾ ਹੈ। ਅੱਜ ਦੁਨੀਆ ਦੇ 37 ਦੇਸ਼ ਵਿਕਸਤ ਦੇਸ਼ਾਂ ਦੀ ਸ਼੍ਰੇਣੀ ਵਿੱਚ ਆਉਂਦੇ ਹਨ। ਸਾਲ 2047 ਤੱਕ ਭਾਰਤ ਨੂੰ ਇੱਕ ਵਿਕਸਤ ਰਾਸ਼ਟਰ ਬਣਾਉਣ ਦੇ ਸੰਕਲਪ ਨਾਲ ਜਨਤਕ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ, ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ 15 ਨਵੰਬਰ, 2023 ਤੋਂ 25 ਜਨਵਰੀ, 2024 ਤੱਕ ਵਿਕਾਸ ਭਾਰਤ ਸੰਕਲਪ ਯਾਤਰਾ ਸ਼ੁਰੂ ਕੀਤੀ।

ਦੇਸ਼ ਦੇ ਸਾਰੇ ਪਿੰਡਾਂ ਅਤੇ ਸ਼ਹਿਰਾਂ ਦੇ ਵਾਰਡਾਂ ਦੇ ਦੌਰੇ ਦੌਰਾਨ ਮੋਦੀ ਦੀ ਗਰੰਟੀ ਵਾਲੀ ਗੱਡੀ ਰਾਹੀਂ ਕੇਂਦਰ ਅਤੇ ਰਾਜ ਸਰਕਾਰ ਦੀਆਂ ਸਕੀਮਾਂ ਦਾ ਲਾਭ ਲੋਕਾਂ ਨੂੰ ਮੌਕੇ ‘ਤੇ ਹੀ ਪਹੁੰਚਾਇਆ ਗਿਆ। ਉਨ੍ਹਾਂ ਕਿਹਾ ਕਿ ਅੱਜ ਭਾਰਤ ਦੁਨੀਆ ਦੀ ਪੰਜਵੀਂ ਸਭ ਤੋਂ ਵੱਡੀ ਅਰਥਵਿਵਸਥਾ ਬਣ ਗਿਆ ਹੈ ਅਤੇ 2024 ਵਿੱਚ ਆਉਣ ਵਾਲੇ ਕੁਝ ਅੰਕੜਿਆਂ ਅਨੁਸਾਰ ਭਾਰਤ ਜਾਪਾਨ ਅਤੇ ਜਰਮਨੀ ਨੂੰ ਪਿੱਛੇ ਛੱਡ ਕੇ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਣਨ ਜਾ ਰਿਹਾ ਹੈ। ਇਸਦੇ ਲਈ ਮੈਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਧੰਨਵਾਦ ਕਰਦਾ ਹਾਂ।

ਹਰਿਆਣਾ ਦੇਸ਼ ਦੀ ਤਰੱਕੀ ਵਿੱਚ ਅਹਿਮ ਯੋਗਦਾਨ ਪਾ ਰਿਹਾ ਹੈ, ਨਿਵੇਸ਼ ਤੋਂ ਲੈ ਕੇ ਨਵੀਨਤਾ ਤੱਕ, ਹਰਿਆਣਾ ਹਰ ਖੇਤਰ ਵਿੱਚ ਅੱਗੇ ਵੱਧ ਰਿਹਾ ਹੈ। ਮਨੋਹਰ ਲਾਲ ਨੇ ਕਿਹਾ ਕਿ ਹਰਿਆਣਾ ਵੀ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾ ਰਿਹਾ ਹੈ। ਪਿਛਲੇ ਸਾਢੇ 9 ਸਾਲਾਂ ਵਿੱਚ ਸੂਬਾ ਸਰਕਾਰ ਨੇ ਵੱਖ-ਵੱਖ ਸਕੀਮਾਂ ਬਣਾ ਕੇ ਸਿਸਟਮ ਬਦਲਣ ਦੇ ਕੰਮ ਕੀਤੇ ਹਨ ਅਤੇ ਅੱਜ ਦੇਸ਼ ਦੇ ਹੋਰ ਸੂਬੇ ਸਾਡੀਆਂ ਸਕੀਮਾਂ ਦੀ ਪਾਲਣਾ ਕਰ ਰਹੇ ਹਨ।

ਮਨੋਹਰ ਲਾਲ ਨੇ ਕਿਹਾ ਕਿ ਹਰਿਆਣਾ ਵੀ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾ ਰਿਹਾ ਹੈ। ਪਿਛਲੇ ਸਾਢੇ 9 ਸਾਲਾਂ ਵਿੱਚ ਸੂਬਾ ਸਰਕਾਰ ਨੇ ਵੱਖ-ਵੱਖ ਸਕੀਮਾਂ ਬਣਾ ਕੇ ਸਿਸਟਮ ਬਦਲਣ ਦੇ ਕੰਮ ਕੀਤੇ ਹਨ ਅਤੇ ਅੱਜ ਦੇਸ਼ ਦੇ ਹੋਰ ਸੂਬੇ ਸਾਡੀਆਂ ਸਕੀਮਾਂ ਦੀ ਪਾਲਣਾ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਹਰਿਆਣਾ ਵਪਾਰ ਕਰਨ ਵਿੱਚ ਅਸਾਨੀ ਵਿੱਚ ਚੋਟੀ ਦੀਆਂ ਪ੍ਰਾਪਤੀਆਂ ਵਿੱਚ ਪਹੁੰਚ ਗਿਆ ਹੈ। ਹਰਿਆਣਾ ਐਮਐਸਐਮਈ ਦੇ ਮਾਮਲੇ ਵਿੱਚ ਦੇਸ਼ ਵਿੱਚ ਤੀਜੇ ਅਤੇ ਫੂਡ ਸਟੋਰਾਂ ਵਿੱਚ ਦੇਸ਼ ਵਿੱਚ ਦੂਜੇ ਸਥਾਨ ‘ਤੇ ਹੈ। ਹਰਿਆਣਾ ਦੇਸ਼ ਦਾ ਇਕਲੌਤਾ ਸੂਬਾ ਹੈ ਜਿੱਥੇ ਪੜ੍ਹੀ-ਲਿਖੀ ਪੰਚਾਇਤ ਹੈ। ਖੇਡਾਂ ਵਿੱਚ ਤਮਗਾ ਜਿੱਤਣ ਵਾਲੇ ਖਿਡਾਰੀਆਂ ਨੂੰ 6 ਕਰੋੜ ਰੁਪਏ ਦੀ ਰਾਸ਼ੀ ਦਿੱਤੀ ਜਾਂਦੀ ਹੈ। ਸਭ ਤੋਂ ਵੱਧ 3000 ਰੁਪਏ ਦੀ ਸਮਾਜਿਕ ਸੁਰੱਖਿਆ ਪੈਨਸ਼ਨ ਦੇਣ ਵਾਲਾ ਹਰਿਆਣਾ ਦੇਸ਼ ਦਾ ਇਕਲੌਤਾ ਰਾਜ ਹੈ। ਹਰਿਆਣਾ ਦੀ ਪ੍ਰਤੀ ਵਿਅਕਤੀ ਆਮਦਨ 2,96,685 ਰੁਪਏ ਹੈ, ਜੋ ਦੇਸ਼ ਦੇ ਵੱਡੇ ਰਾਜਾਂ ਵਿੱਚੋਂ ਸਭ ਤੋਂ ਵੱਧ ਹੈ। ਦੇਸ਼ ਦੇ ਜੀਡੀਪੀ ਵਿੱਚ ਹਰਿਆਣਾ ਦਾ ਯੋਗਦਾਨ 4 ਫ਼ੀਸਦੀ ਹੈ। ਹਰਿਆਣਾ ਨਿਵੇਸ਼ ਤੋਂ ਲੈ ਕੇ ਨਵੀਨਤਾ ਤੱਕ ਹਰ ਖੇਤਰ ਵਿੱਚ ਤਰੱਕੀ ਕਰ ਰਿਹਾ ਹੈ।

ਸਿੱਖਿਆ, ਸਿਹਤ, ਸੁਰੱਖਿਆ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ

ਮਨੋਹਰ ਲਾਲ ਨੇ ਕਿਹਾ ਕਿ ਰਾਜ ਸਰਕਾਰ ਨੇ ਡਿਜੀਟਲ ਸਿੱਖਿਆ ਵੱਲ ਵਧਦੇ ਹੋਏ ਹਰ 20 ਕਿਲੋਮੀਟਰ ‘ਤੇ ਇੱਕ ਕਾਲਜ ਸਥਾਪਿਤ ਕੀਤਾ ਹੈ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ 5 ਲੱਖ ਮੁਫਤ ਟੈਬਲੇਟ ਦਿੱਤੇ ਹਨ। ਇਸੇ ਤਰ੍ਹਾਂ ਸਾਧਾਰਨ ਸਕੂਲਾਂ ਨੂੰ ਸੰਸਕ੍ਰਿਤੀ ਮਾਡਲ ਸਕੂਲਾਂ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ ਅਤੇ ਇਸ ਵੇਲੇ ਸੂਬੇ ਵਿੱਚ 500 ਸੰਸਕ੍ਰਿਤੀ ਮਾਡਲ ਸਕੂਲ ਚੱਲ ਰਹੇ ਹਨ ਅਤੇ ਹਰ ਸਾਲ ਇਨ੍ਹਾਂ ਸਕੂਲਾਂ ਦੀ ਗਿਣਤੀ ਵਿੱਚ ਵਾਧਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਾਲ 2014 ਵਿੱਚ ਸੂਬੇ ਵਿੱਚ 6 ਮੈਡੀਕਲ ਕਾਲਜ ਸਨ। ਸਾਡੀ ਸਰਕਾਰ ਨੇ ਹਰ ਜ਼ਿਲ੍ਹੇ ਵਿੱਚ ਇੱਕ ਮੈਡੀਕਲ ਕਾਲਜ ਸਥਾਪਤ ਕਰਨ ਦਾ ਐਲਾਨ ਕੀਤਾ ਅਤੇ ਹੁਣ ਤੱਕ ਕੁੱਲ 15 ਮੈਡੀਕਲ ਕਾਲਜ ਹਨ।

11 ਮੈਡੀਕਲ ਕਾਲਜ ਉਸਾਰੀ ਅਧੀਨ ਹਨ ਜਾਂ ਜ਼ਮੀਨਾਂ ਲੈ ਲਈਆਂ ਗਈਆਂ ਹਨ। ਇਸ ਤਰ੍ਹਾਂ ਸਾਰੇ ਕਾਲਜਾਂ ਦੇ ਬਣਨ ਨਾਲ ਸੂਬੇ ਵਿੱਚ ਮੈਡੀਕਲ ਕਾਲਜਾਂ ਦੀ ਗਿਣਤੀ 26 ਹੋ ਜਾਵੇਗੀ, ਜਿਸ ਦੇ ਨਤੀਜੇ ਵਜੋਂ ਸਾਲ 2014 ਵਿੱਚ ਐਮਬੀਬੀਐਸ ਦੀਆਂ 750 ਸੀਟਾਂ ਦੇ ਮੁਕਾਬਲੇ ਇਹ ਗਿਣਤੀ 3500 ਹੋ ਜਾਵੇਗੀ। ਇਸ ਤੋਂ ਇਲਾਵਾ ਵੀਵਾ-ਆਯੂਸ਼ਮਾਨ ਸਕੀਮ ਤਹਿਤ ਇੱਕ ਕਰੋੜ ਤੋਂ ਵੱਧ ਆਯੁਸ਼ਮਾਨ ਕਾਰਡ ਜਾਰੀ ਕੀਤੇ ਗਏ ਹਨ। ਨਿਰੋਗੀ ਹਰਿਆਣਾ ਤਹਿਤ ਲੋਕਾਂ ਦੀ ਸਿਹਤ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਔਰਤਾਂ ਦੀ ਸੁਰੱਖਿਆ ਲਈ ਹਰਿਆਣਾ ਪੁਲਿਸ ਵਿੱਚ ਔਰਤਾਂ ਦੀ ਗਿਣਤੀ ਵਧਾਈ ਜਾ ਰਹੀ ਹੈ ਅਤੇ ਇਸ ਸਮੇਂ 33 ਮਹਿਲਾ ਥਾਣੇ ਚੱਲ ਰਹੇ ਹਨ। ਸਾਈਬਰ ਕਰਾਈਮ ਨੂੰ ਕੰਟਰੋਲ ਕਰਨ ਲਈ 29 ਸਾਈਬਰ ਪੁਲਿਸ ਸਟੇਸ਼ਨ ਬਣਾਏ ਗਏ ਹਨ। ਡਾਇਲ-112 ਰਾਹੀਂ, ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ, ਮਦਦ 7 ਤੋਂ 8 ਮਿੰਟਾਂ ਵਿੱਚ ਵਿਅਕਤੀ ਤੱਕ ਪਹੁੰਚ ਜਾਂਦੀ ਹੈ। ਇੰਨਾ ਹੀ ਨਹੀਂ ਨਸ਼ਾ ਤਸਕਰਾਂ ਖਿਲਾਫ ਵੀ ਸਖਤ ਕਾਰਵਾਈ ਕੀਤੀ ਜਾ ਰਹੀ ਹੈ। 1300 ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਭੇਜਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਸਰਕਾਰੀ ਨੌਕਰੀ ਵਜੋਂ ਸਾਢੇ 9 ਸਾਲਾਂ ਵਿੱਚ 1,10,000 ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ 60,000 ਗਰੁੱਪ ਸੀ ਅਤੇ ਡੀ ਦੀਆਂ ਅਸਾਮੀਆਂ ਲਈ ਭਰਤੀ ਦੀ ਪ੍ਰਕਿਰਿਆ ਚੱਲ ਰਹੀ ਹੈ। ਇਸ ਤੋਂ ਇਲਾਵਾ ਹਰਿਆਣਾ ਹੁਨਰ ਰੋਜ਼ਗਾਰ ਨਿਗਮ ਅਤੇ ਵਿਦੇਸ਼ਾਂ ਵਿਚ ਕਿਸਾਨ ਮਿੱਤਰ, ਵਣ ਮਿੱਤਰ ਆਦਿ ਦੇ ਜ਼ਰੀਏ ਨਿੱਜੀ ਖੇਤਰਾਂ ਵਿਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਵੱਖਰਾ 60 ਹਜ਼ਾਰ ਭਰਤੀ ਮਿਸ਼ਨ ਚਲਾਇਆ ਜਾ ਰਿਹਾ ਹੈ।

ਲੋਕਾਂ ਨੂੰ ਦਫ਼ਤਰਾਂ, ਦਸਤਾਵੇਜ਼ਾਂ ਅਤੇ ਅਰਜ਼ੀਆਂ ਤੋਂ ਮੁਕਤ ਕੀਤਾ

ਮੁੱਖ ਮੰਤਰੀ ਨੇ ਕਿਹਾ ਕਿ ਗਣਤੰਤਰ ਦਾ ਅਰਥ ਹੈ ਜਨਤਾ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣਾ ਅਤੇ ਜਨਤਾ ਨੂੰ ਉਨ੍ਹਾਂ ਦੇ ਦਰਵਾਜ਼ੇ ‘ਤੇ ਸੇਵਾਵਾਂ ਪ੍ਰਦਾਨ ਕਰਨਾ। ਅਸੀਂ ਪੰਚਾਇਤਾਂ ਨੂੰ ਖੁਦਮੁਖਤਿਆਰੀ ਦੇ ਕੇ ਹੋਰ ਅਧਿਕਾਰ ਦਿੱਤੇ, ਈ-ਟੈਂਡਰਿੰਗ ਪ੍ਰਣਾਲੀ ਸ਼ੁਰੂ ਕੀਤੀ, ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਅਤੇ ਫਸਲਾਂ ਦੀ ਖਰੀਦ ਦੇ ਪੈਸੇ ਸਿੱਧੇ ਉਨ੍ਹਾਂ ਦੇ ਖਾਤਿਆਂ ਵਿੱਚ ਟਰਾਂਸਫਰ ਕੀਤੇ। ਕੁੱਲ ਮਿਲਾ ਕੇ ਅਸੀਂ ਜਨਤਾ ਨੂੰ ਦਫਤਰਾਂ, ਦਸਤਾਵੇਜ਼ਾਂ ਅਤੇ ਅਰਜ਼ੀਆਂ ਦੀ ਪਰੇਸ਼ਾਨੀ ਤੋਂ ਮੁਕਤ ਕੀਤਾ ਹੈ।

ਉਨ੍ਹਾਂ ਕਿਹਾ ਕਿ ਪਿਛਲੇ 3 ਸਾਲਾਂ ਤੋਂ ਗਣਤੰਤਰ ਦਿਵਸ ਦੇ ਮੌਕੇ ‘ਤੇ ਹਰਿਆਣਾ ਦੀ ਝਾਂਕੀ ਦੀ ਚੋਣ ਕੀਤੀ ਜਾ ਰਹੀ ਹੈ, ਜੋ ਸਾਡੇ ਲਈ ਖੁਸ਼ੀ ਦੀ ਗੱਲ ਹੈ। ਸਾਲ 2022 ਵਿਚ ਅਸੀਂ ਖਿਡਾਰੀਆਂ ਅਤੇ ਖੇਡਾਂ ਵਿਚ ਹਰਿਆਣਾ ਦੀ ਪਛਾਣ ਕੀਤੀ ਹੈ, ਸਾਲ 2023 ਵਿਚ ਅੰਤਰਰਾਸ਼ਟਰੀ ਗੀਤਾ ਮਹੋਤਸਵ ਦੀ ਝਾਂਕੀ ਨੂੰ ਕਰਤੱਵ ਦੇ ਮਾਰਗ ‘ਤੇ ਦਿਖਾਇਆ ਗਿਆ ਹੈ। ਇਸ ਵਾਰ ਵੀ ਪਰਿਵਾਰ ਦੇ ਸ਼ਨਾਖਤੀ ਕਾਰਡ ‘ਤੇ ਆਧਾਰਿਤ ਝਾਕੀ ਦੇਸ਼ ਅਤੇ ਦੁਨੀਆ ਦੇ ਸਾਹਮਣੇ ਰੱਖੀ ਗਈ ਹੈ।

ਉਨ੍ਹਾਂ ਕਿਹਾ ਕਿ 22 ਜਨਵਰੀ 2024 ਨੂੰ ਪ੍ਰਧਾਨ ਮੰਤਰੀ ਵੱਲੋਂ ਅਯੁੱਧਿਆ ‘ਚ ਭਗਵਾਨ ਰਾਮ ਦੇ ਮੰਦਰ ਨੂੰ ਪਵਿੱਤਰ ਕੀਤਾ ਗਿਆ, ਜਿਸ ਕਾਰਨ ਪੂਰਾ ਦੇਸ਼ ਰਾਮ ਨਾਲ ਭਰ ਗਿਆ ਅਤੇ ਰਾਮਰਾਜ ਦੀ ਕਲਪਨਾ ਸ਼ੁਰੂ ਹੋ ਗਈ। ਹਰਿਆਣਾ ‘ਚ ਸਾਲ 2014 ਤੋਂ ਅਸੀਂ ਰਾਮ ਰਾਜ ਦੇ ਸੰਕਲਪ ਦੇ ਅਨੁਸਾਰ ਸ਼ਾਸਨ ਪ੍ਰਦਾਨ ਕਰਕੇ ਜਨਤਾ ਨੂੰ ਸਹੂਲਤਾਂ ਪ੍ਰਦਾਨ ਕਰਨ ਦਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਭਗਵਾਨ ਸ਼੍ਰੀ ਰਾਮ ਦਾ ਸਿਧਾਂਤ ਹੈ ਕਿ ਜੀਵਨ ਕੁਰਬਾਨ ਕਰਨਾ ਚਾਹੀਦਾ ਹੈ ਪਰ ਸ਼ਬਦਾਂ ਦੀ ਕੁਰਬਾਨੀ ਨਹੀਂ ਹੋਣੀ ਚਾਹੀਦੀ, ਇਸ ਸਿਧਾਂਤ ‘ਤੇ ਚੱਲਦੇ ਹੋਏ ਅਸੀਂ ਜੋ ਕਿਹਾ ਅਸੀਂ ਹਮੇਸ਼ਾ ਪੂਰਾ ਕੀਤਾ।

ਮੁੱਖ ਮੰਤਰੀ ਨੇ ਹਰਿਆਣਾ ਦੇ ਚਾਰ ਨਾਗਰਿਕਾਂ- ਕਲਾਕਾਰ ਮਹਾਵੀਰ ਗੁੱਡੂ, ਸਮਾਜ ਸੇਵਕ ਗੁਰਵਿੰਦਰ ਸਿੰਘ, ਖੇਤੀਬਾੜੀ ਵਿਗਿਆਨੀ ਹਰੀ ਓਮ ਅਤੇ ਸ਼੍ਰੀ ਰਾਮ ਨੂੰ ਪਦਮ ਸ਼੍ਰੀ ਨਾਲ ਸਨਮਾਨਿਤ ਕੀਤੇ ਜਾਣ ‘ਤੇ ਵਧਾਈ ਦਿੱਤੀ ਅਤੇ ਵਧਾਈ ਦਿੱਤੀ। ਮਨੋਹਰ ਲਾਲ ਨੇ ਨਾਗਰਿਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਸਾਰੇ ਨਾਗਰਿਕ ਹਰਿਆਣਾ ਦੀ ਤਰੱਕੀ ਵਿੱਚ ਭਾਗੀਦਾਰ ਬਣ ਕੇ ਸਦਭਾਵਨਾ, ਵਿਕਾਸ, ਸਦਭਾਵਨਾ, ਸਹਿਣਸ਼ੀਲਤਾ ਲੈ ਕੇ ਆਉਣ ਅਤੇ ਆਪਣੇ ਜੀਵਨ ਨੂੰ ਸੁਖੀ, ਸੁਖਾਲਾ ਅਤੇ ਸੁਰੱਖਿਅਤ ਬਣਾਉਣ। ਇਸ ਮੌਕੇ ਬੱਚਿਆਂ ਨੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। ਮੁੱਖ ਮੰਤਰੀ ਨੇ ਸ਼ਹੀਦਾਂ ਦੇ ਆਸ਼ਰਿਤਾਂ ਅਤੇ ਵੱਖ-ਵੱਖ ਖੇਤਰਾਂ ਵਿੱਚ ਜ਼ਿਕਰਯੋਗ ਕੰਮ ਕਰਨ ਵਾਲੇ ਵਿਅਕਤੀਆਂ ਨੂੰ ਸਨਮਾਨਿਤ ਕੀਤਾ।

The post ਮੁੱਖ ਮੰਤਰੀ ਮਨੋਹਰ ਲਾਲ ਨੇ 75ਵੇਂ ਗਣਤੰਤਰ ਦਿਵਸ ਮੌਕੇ ਕਰਨਾਲ ‘ਚ ਝੰਡਾ ਲਹਿਰਾਇਆ appeared first on TheUnmute.com - Punjabi News.

Tags:
  • 75th-republic-day
  • breaking-news
  • chief-minister-manohar-lal
  • haryana-news
  • indian-flag
  • karnal
  • latest-news
  • news
  • nws
  • punjabi-news
  • republic-day
  • the-unmute-breaking-news

ਚੰਡੀਗੜ੍ਹ, 26 ਜਨਵਰੀ 2024: ਹਰਿਆਣਾ ਵਿਚ ਅੱਜ 75ਵਾਂ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਇਸ ਦੌਰਾਨ ਵੱਖ-ਵੱਖ ਥਾਵਾਂ ‘ਤੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਪ੍ਰੋਗਰਾਮਾਂ ‘ਚ ਉਪ ਮੁੱਖ ਮੰਤਰੀ, ਗ੍ਰਹਿ ਤੇ ਸਿਹਤ ਮੰਤਰੀ ਅਤੇ ਹੋਰ ਮੰਤਰੀਆਂ ਨੇ ਮੁੱਖ ਮਹਿਮਾਨ ਵਜੋਂ ਰਾਸ਼ਟਰੀ ਤਿਰੰਗਾ ਲਹਿਰਾਇਆ ਅਤੇ ਪਰੇਡ ਦੀ ਸਲਾਮੀ ਲਈ | ਉਨ੍ਹਾਂ ਆਜ਼ਾਦੀ ਘੁਲਾਟੀਆਂ ਅਤੇ ਕਾਰਗਿਲ ਦੇ ਸ਼ਹੀਦਾਂ ਦੇ ਆਸ਼ਰਿਤਾਂ ਨੂੰ ਸ਼ਾਲ ਪਾ ਕੇ ਸਨਮਾਨਿਤ ਕੀਤਾ।

ਇਸ ਤੋਂ ਇਲਾਵਾ ਉਨ੍ਹਾਂ ਵੱਖ-ਵੱਖ ਖੇਤਰਾਂ ਵਿੱਚ ਵਧੀਆ ਕੰਮ ਕਰਨ ਵਾਲੇ ਅਧਿਕਾਰੀਆਂ, ਕਰਮਚਾਰੀਆਂ, ਖਿਡਾਰੀਆਂ, ਸਕੂਲੀ ਬੱਚਿਆਂ ਅਤੇ ਸਮਾਜਿਕ-ਧਾਰਮਿਕ ਸੰਸਥਾਵਾਂ ਦੇ ਅਧਿਕਾਰੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਵਿਦਿਆਰਥੀਆਂ ਨੇ ਡਾਂਸ ਅਤੇ ਹੋਰ ਸੱਭਿਆਚਾਰਕ ਪੇਸ਼ਕਾਰੀਆਂ ਨਾਲ ਇਸ ਮੌਕੇ ਨੂੰ ਮਨਾ ਲਿਆ।

ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਸ਼ਹੀਦ ਭਗਤ ਸਿੰਘ ਸਟੇਡੀਅਮ ਸਿਰਸਾ ਵਿਖੇ ਆਯੋਜਿਤ ਜ਼ਿਲਾ ਪੱਧਰੀ ਗਣਤੰਤਰ ਦਿਵਸ ਪ੍ਰੋਗਰਾਮ ਵਿਚ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਹਰਿਆਣਾ ਸਰਕਾਰ ਨੇ ਸਮਾਜਿਕ-ਆਰਥਿਕ ਵਿਕਾਸ ਦੇ ਨਵੇਂ ਆਯਾਮ ਸਥਾਪਿਤ ਕੀਤੇ ਹਨ। ਅਸੀਂ ਸਿੱਖਿਆ, ਸਿਹਤ ਅਤੇ ਖੇਡਾਂ ਵਿੱਚ ਉਚਾਈਆਂ ਨੂੰ ਛੂਹਿਆ ਹੈ। ਸਾਡੀਆਂ ਬਹੁਤ ਸਾਰੀਆਂ ਨੀਤੀਆਂ ਅਤੇ ਯੋਜਨਾਵਾਂ ਦਾ ਦੇਸ਼ ਦੇ ਦੂਜੇ ਰਾਜਾਂ ਦੁਆਰਾ ਪਾਲਣ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਜੰਗ ਦੌਰਾਨ ਸ਼ਹੀਦ ਹੋਏ ਹਰਿਆਣਾ ਦੇ ਸੈਨਿਕਾਂ ਅਤੇ ਅਰਧ ਸੈਨਿਕ ਬਲਾਂ ਦੀ ਐਕਸ-ਗ੍ਰੇਸ਼ੀਆ ਰਾਸ਼ੀ 20 ਲੱਖ ਰੁਪਏ ਤੋਂ ਵਧਾ ਕੇ 50 ਲੱਖ ਰੁਪਏ ਕਰ ਦਿੱਤੀ ਹੈ। ਇਸੇ ਤਰ੍ਹਾਂ ਆਈ.ਈ.ਡੀ. ਇੱਥੋਂ ਤੱਕ ਕਿ ਬੈਲਸਟ ‘ਚ ਸ਼ਹੀਦ ਹੋਣ ‘ਤੇ ਵੀ ਐਕਸ-ਗ੍ਰੇਸ਼ੀਆ ਰਾਸ਼ੀ 20 ਲੱਖ ਰੁਪਏ ਤੋਂ ਵਧਾ ਕੇ 50 ਲੱਖ ਰੁਪਏ ਕਰ ਦਿੱਤੀ ਗਈ ਹੈ। ਹੁਣ ਤੱਕ ਸ਼ਹੀਦਾਂ ਦੇ 367 ਆਸ਼ਰਿਤਾਂ ਨੂੰ ਤਰਸ ਦੇ ਆਧਾਰ ‘ਤੇ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।

ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿਜ ਨੇ ਯਮੁਨਾਨਗਰ ਦੇ ਤੇਜਲੀ ਸਟੇਡੀਅਮ ਵਿੱਚ ਆਯੋਜਿਤ ਜਿਲ੍ਹਾ ਪੱਧਰੀ ਸਮਾਗਮ ਵਿੱਚ ਲੋਕਾਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਅੱਜ ਦਾ ਦਿਨ ਸਾਡੇ ਦੇਸ਼ ਦੇ ਇਤਿਹਾਸ ਵਿੱਚ ਇੱਕ ਮਹਾਨ ਦਿਨ ਹੈ, ਜਦੋਂ ਸਾਨੂੰ ਦੁਨੀਆ ਦੇ ਸਭ ਤੋਂ ਵੱਡੇ ਗਣਰਾਜ ਭਾਰਤ ਦੇ ਨਾਗਰਿਕ ਬਣਨ ਦਾ ਸਨਮਾਨ ਮਿਲਿਆ ਸੀ। ਦੇ. ਅੱਜ ਦੇ ਦਿਨ 74 ਸਾਲ ਪਹਿਲਾਂ ਸਾਡੇ ਦੇਸ਼ ਵਿੱਚ ਗਣਤੰਤਰ ਦਾ ਨਵਾਂ ਸੂਰਜ ਚੜ੍ਹਿਆ ਸੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਗਤੀਸ਼ੀਲ ਅਤੇ ਦੂਰਅੰਦੇਸ਼ੀ ਅਗਵਾਈ ਹੇਠ ਅੱਜ ਅਸੀਂ ਉਨ੍ਹਾਂ ਦੇ ਸੁਪਨਿਆਂ ਦੇ ਭਾਰਤ ਦੇ ਨਿਰਮਾਣ ਵੱਲ ਮਜ਼ਬੂਤੀ ਨਾਲ ਅੱਗੇ ਵਧ ਰਹੇ ਹਾਂ। ਲੋਕਾਂ ਦੀਆਂ ਆਸਾਂ ਤੇ ਖਾਹਿਸ਼ਾਂ ਪੂਰੀਆਂ ਹੋ ਰਹੀਆਂ ਹਨ।

ਹਰਿਆਣਾ ਦੇ ਸਕੂਲ ਸਿੱਖਿਆ ਮੰਤਰੀ ਕੰਵਰ ਪਾਲ ਨੇ ਅੰਬਾਲਾ ਸ਼ਹਿਰ ਦੇ ਪੁਲਿਸ ਲਾਈਨ ਕੰਪਲੈਕਸ ਵਿਚ ਆਯੋਜਿਤ ਇਕ ਸਮਾਰੋਹ ਵਿਚ ਲੋਕਾਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਹਰਿਆਣਾ ਸਰਕਾਰ ਨੇ ਗਰੀਬਾਂ ਦੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿਚ ਪੜ੍ਹਾਉਣ ਦੇ ਸੁਪਨੇ ਨੂੰ ਪੂਰਾ ਕਰਨ ਲਈ ‘ਚਿਰਾਗ ਯੋਜਨਾ’ ਸ਼ੁਰੂ ਕੀਤੀ ਹੈ। .. ਇੰਨਾ ਹੀ ਨਹੀਂ ਸਕਿੱਲ ਇੰਪਲਾਇਮੈਂਟ ਕਾਰਪੋਰੇਸ਼ਨ ਰਾਹੀਂ ਮੁਲਾਜ਼ਮਾਂ ਦੀ ਭਰਤੀ ਵਿੱਚ ਵੀ ਗਰੀਬ ਪਰਿਵਾਰਾਂ ਦੇ ਨੌਜਵਾਨਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ। ਇਸੇ ਤਰ੍ਹਾਂ ਸਰਕਾਰ ਨੇ ਈ-ਗਵਰਨੈਂਸ ਰਾਹੀਂ ਹਰ ਖੇਤਰ ਜਿਵੇਂ ਖੇਤੀਬਾੜੀ, ਉਦਯੋਗ, ਵਪਾਰ, ਰੁਜ਼ਗਾਰ, ਸਿੱਖਿਆ, ਸਿਹਤ ਆਦਿ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਕੀਤੀਆਂ ਹਨ।

ਹਰਿਆਣਾ ਦੇ ਉਚੇਰੀ ਸਿੱਖਿਆ ਅਤੇ ਟਰਾਂਸਪੋਰਟ ਵਿਭਾਗ ਦੇ ਮੰਤਰੀ, ਮੂਲਚੰਦ ਸ਼ਰਮਾ ਨੇ ਕਿਹਾ ਕਿ ਭਾਰਤ ਵਿੱਚ ਭਗਵਾਨ ਸ਼੍ਰੀ ਰਾਮ ਨੇ 22 ਜਨਵਰੀ ਨੂੰ ਅਯੁੱਧਿਆ ਮੰਦਰ ਦੀ ਦੁਬਾਰਾ ਸਥਾਪਨਾ ਕੀਤੀ ਹੈ। ਹਰਿਆਣਾ ਦੇ ਕੈਬਨਿਟ ਮੰਤਰੀ ਮੂਲਚੰਦ ਸ਼ਰਮਾ ਫਰੀਦਾਬਾਦ ਵਿੱਚ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਭਾਰਤ ਹਮੇਸ਼ਾ ਤੋਂ ਹੀ ਆਪਣੇ ਰਿਸ਼ੀ-ਮੁਨਿਆਰਿਆਂ ਲਈ ਦੁਨੀਆ ਵਿਚ ਜਾਣਿਆ ਜਾਂਦਾ ਰਿਹਾ ਹੈ। ਆਓ ਅਸੀਂ ਆਪਣੀਆਂ ਮਹਾਨ ਸੱਭਿਆਚਾਰਕ ਪਰੰਪਰਾਵਾਂ ਅਤੇ ਉੱਚ ਨੈਤਿਕ ਕਦਰਾਂ-ਕੀਮਤਾਂ ਦੀ ਪਾਲਣਾ ਕਰਦੇ ਹੋਏ ਦੇਸ਼ ਅਤੇ ਸੂਬੇ ਨੂੰ ਸਾਫ਼-ਸੁਥਰਾ, ਸਿਹਤਮੰਦ, ਖੁਸ਼ਹਾਲ ਅਤੇ ਵਿਕਸਤ ਬਣਾਉਣ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਸੰਕਲਪ ਕਰੀਏ।

ਹਰਿਆਣਾ ਦੇ ਬਿਜਲੀ ਮੰਤਰੀ ਚੌਧਰੀ ਰਣਜੀਤ ਸਿੰਘ ਨੇ ਜੀਂਦ ਦੇ ਏਕਲਵਿਆ ਸਟੇਡੀਅਮ ਵਿੱਚ ਹੋਏ ਸਮਾਗਮ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਰਿਆਣਾ ਦੀਆਂ ਭਲਾਈ ਨੀਤੀਆਂ ਅਤੇ ਯੋਜਨਾਵਾਂ ਦਾ ਦੇਸ਼ ਦੇ ਹੋਰ ਰਾਜ ਵੀ ਪਾਲਣ ਕਰ ਰਹੇ ਹਨ। ਅੱਜ ਵੀ ਹਰਿਆਣੇ ਦੇ ਨੌਜਵਾਨ ਫੌਜ ਵਿਚ ਭਰਤੀ ਹੋਣ ਨੂੰ ਮਾਣ ਸਮਝਦੇ ਹਨ। ਇਹੀ ਕਾਰਨ ਹੈ ਕਿ ਅੱਜ ਭਾਰਤੀ ਫੌਜ ਦਾ ਹਰ ਦਸਵਾਂ ਸਿਪਾਹੀ ਹਰਿਆਣਾ ਰਾਜ ਦਾ ਹੈ। ਸਾਨੂੰ ਆਪਣੇ ਫੌਜੀਆਂ ‘ਤੇ ਮਾਣ ਹੈ।
ਗਣਤੰਤਰ ਨੇ ਦੇਸ਼ ਵਾਸੀਆਂ ਨੂੰ ਸਮਾਜਿਕ ਸਦਭਾਵਨਾ ਅਤੇ ਜਨਤਕ ਪ੍ਰਤੀਨਿਧਤਾ ਦਾ ਅਧਿਕਾਰ ਦਿੱਤਾ – ਜੇਪੀ ਦਲਾਲ

ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਕਲਿਆਣ ਮੰਤਰੀ ਜੇਪੀ ਦਲਾਲ ਨੇ ਰੋਹਤਕ ਦੇ ਰਾਜੀਵ ਗਾਂਧੀ ਸਪੋਰਟਸ ਕੰਪਲੈਕਸ ਵਿੱਚ ਆਯੋਜਿਤ ਇੱਕ ਸਮਾਰੋਹ ਵਿੱਚ ਕਿਹਾ ਕਿ ਮਹਾਨ ਸੁਤੰਤਰਤਾ ਸੈਨਾਨੀਆਂ ਨੇ ਪੂਰਨ ਅਜ਼ਾਦੀ ਲਈ ਲੰਬੇ ਸਮੇਂ ਤੱਕ ਸੰਘਰਸ਼ ਕੀਤਾ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਆਪਣੇ ਅਧਿਕਾਰਾਂ ਨੂੰ ਆਜ਼ਾਦ ਕਰ ਸਕਣ। ਗਣਤੰਤਰ ਨੇ ਦੇਸ਼ ਵਾਸੀਆਂ ਨੂੰ ਸਮਾਜਿਕ ਸਦਭਾਵਨਾ ਅਤੇ ਜਨਤਕ ਪ੍ਰਤੀਨਿਧਤਾ ਦਾ ਅਧਿਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਸਬਕਾ ਸਾਥ-ਸਬ ਵਿਕਾਸ’ ਦੇ ਮੰਤਰ ਅਤੇ ਹਰਿਆਣਾ ਏਕ-ਹਰਿਆਣਵੀ ਏਕ ਦੇ ਮੁੱਖ ਮੰਤਰੀ ਮਨੋਹਰ ਲਾਲ ਦੇ ਮੰਤਰ ‘ਤੇ ਚੱਲਦਿਆਂ ਸੁਸ਼ਾਸਨ ਰਾਹੀਂ ਸੇਵਾ ਕਰਨ ਦੇ ਸੰਕਲਪ ਨਾਲ ਲੋਕ ਸੇਵਾ ਦੀ ਜ਼ਿੰਮੇਵਾਰੀ ਸੰਭਾਲਣ ਵਾਲੀ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ। ਸੂਬਾ ਤਰੱਕੀ ਵੱਲ ਜਾ ਰਿਹਾ ਹੈ।

ਹਰਿਆਣਾ ਦੇ ਜਨ ਸਿਹਤ ਅਤੇ ਇੰਜੀਨੀਅਰਿੰਗ ਮੰਤਰੀ, ਡਾ: ਬਨਵਾਰੀ ਲਾਲ ਨੇ ਮਹਾਵੀਰ ਸਟੇਡੀਅਮ, ਹਿਸਾਰ ਵਿੱਚ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਆਪਣੇ ਸੰਬੋਧਨ ਵਿੱਚ ਕਿਹਾ ਕਿ ਹਰਿਆਣਾ ਦੇਸ਼ ਦਾ ਪਹਿਲਾ ਰਾਜ ਹੈ, ਜਿਸ ਨੇ ‘ਮੁੱਖ ਮੰਤਰੀ ਬਾਗਬਾਨੀ ਬੀਮਾ ਯੋਜਨਾ’ ਸ਼ੁਰੂ ਕੀਤੀ ਹੈ। ਬਾਗਬਾਨੀ ਫਸਲਾਂ ਨੂੰ ਮੌਸਮ ਦੇ ਵਿਗਾੜ ਤੋਂ ਬਚਾਓ।’ ਸ਼ੁਰੂ ਹੋ ਗਿਆ ਹੈ। ਪਸ਼ੂ ਪਾਲਣ ਪਿੰਡ ਵਾਸੀਆਂ ਦੀ ਆਮਦਨ ਦਾ ਵੱਡਾ ਸਾਧਨ ਹੈ। ਪਸ਼ੂ ਪਾਲਣ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਨੇ ਕਿਸਾਨ ਕ੍ਰੈਡਿਟ ਕਾਰਡ ਦੀ ਤਰਜ਼ ‘ਤੇ ਪਸ਼ੂਧਨ ਕਿਸਾਨ ਕ੍ਰੈਡਿਟ ਕਾਰਡ ਯੋਜਨਾ ਸ਼ੁਰੂ ਕੀਤੀ ਹੈ। ਸੂਬੇ ਵਿੱਚ ਫਸਲਾਂ ਦੀ ਖਰੀਦ ਦੀ ਸਹੂਲਤ ਲਈ 'ਮੇਰੀ ਫਸਲ-ਮੇਰਾ ਬਯੋਰਾ' ਪੋਰਟਲ ਸ਼ੁਰੂ ਕੀਤਾ ਗਿਆ ਹੈ। ਇਸ ਪੋਰਟਲ ਨੇ ਕਿਸਾਨਾਂ ਨੂੰ ਆਪਣੀਆਂ ਫਸਲਾਂ ਵੇਚਣ ਦੇ ਨਾਲ-ਨਾਲ ਖਾਦਾਂ, ਬੀਜਾਂ ਅਤੇ ਖੇਤੀ ਸੰਦਾਂ ਲਈ ਵਿੱਤੀ ਸਹਾਇਤਾ ਪ੍ਰਾਪਤ ਕਰਨ ਦੀ ਸਹੂਲਤ ਦਿੱਤੀ ਹੈ।

ਕੇਂਦਰ ਅਤੇ ਰਾਜ ਦੀਆਂ ਭਲਾਈ ਨੀਤੀਆਂ ਨੇ ਲੋਕਾਂ ਦਾ ਜੀਵਨ ਸੁਖਾਲਾ ਕੀਤਾ: ਡਾ: ਕਮਲ ਗੁਪਤਾ

ਹਰਿਆਣਾ ਦੇ ਸ਼ਹਿਰੀ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਕਮਲ ਗੁਪਤਾ ਨੇ ਤਾਊ ਦੇਵੀ ਲਾਲ ਸਟੇਡੀਅਮ ਵਿੱਚ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਹਰਿਆਣਾ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਮੁੱਖ ਮੰਤਰੀ ਮਨੋਹਰ ਲਾਲ ਨੇ ਨਾਗਰਿਕਾਂ ਦੇ ਜੀਵਨ ਨੂੰ ਸੁਖਾਲਾ ਬਣਾਇਆ ਹੈ।ਅਤੇ ਸੁਸ਼ਾਸਨ ਆਧਾਰਿਤ ਪ੍ਰਸ਼ਾਸਨਿਕ ਪ੍ਰਣਾਲੀ ਵਿੱਚ ਆਨਲਾਈਨ ਪ੍ਰਣਾਲੀ ਨੂੰ ਉਤਸ਼ਾਹਿਤ ਕੀਤਾ ਗਿਆ ਹੈ। ਅੱਜ ਪਰਿਵਾਰਕ ਸ਼ਨਾਖਤੀ ਕਾਰਡ ਅਤੇ ਪ੍ਰਾਪਰਟੀ ਆਈਡੀ ਰਾਹੀਂ ਲੋਕਾਂ ਦੇ ਘਰਾਂ ਵਿੱਚ ਕੰਮ ਆਪਣੇ ਆਪ ਹੋ ਰਿਹਾ ਹੈ। ਹਰਿਆਣਾ ਦੇਸ਼ ਦਾ ਪਹਿਲਾ ਸੂਬਾ ਹੈ ਜਿੱਥੇ 72 ਲੱਖ ਪਰਿਵਾਰਾਂ ਦੇ ਪਰਿਵਾਰਕ ਪਛਾਣ ਪੱਤਰ ਬਣਾਏ ਗਏ ਅਤੇ 47.50 ਲੱਖ ਜਾਇਦਾਦਾਂ ਦੀ ਮੈਪਿੰਗ ਕੀਤੀ ਗਈ।

ਅਮਰ ਕੁਰਬਾਨੀਆਂ ਸਦਕਾ ਸਾਨੂੰ ਗਣਤੰਤਰ ਦਿਵਸ ਮਨਾਉਣ ਦਾ ਸ਼ਾਨਦਾਰ ਮੌਕਾ ਮਿਲਿਆ ਹੈ – ਦੇਵੇਂਦਰ ਸਿੰਘ ਬਬਲੀ

ਹਰਿਆਣਾ ਦੇ ਵਿਕਾਸ ਅਤੇ ਪੰਚਾਇਤ ਮੰਤਰੀ  ਦੇਵੇਂਦਰ ਸਿੰਘ ਬਬਲੀ ਨੇ ਪੁਲਿਸ ਲਾਈਨ ਫਤਿਹਾਬਾਦ ਦੇ ਵਿਹੜੇ ਵਿਚ ਆਯੋਜਿਤ ਪ੍ਰੋਗਰਾਮ ਵਿਚ ਲੋਕਾਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਆਜ਼ਾਦੀ ਸੰਗਰਾਮ ਦੇ ਅਮਰ ਯੋਧਿਆਂ ਦੀ ਸ਼ਹਾਦਤ ਸਦਕਾ ਹੀ ਸਾਨੂੰ ਇਹ ਮਾਣ ਪ੍ਰਾਪਤ ਹੋਇਆ ਹੈ। ਗਣਤੰਤਰ ਦਿਵਸ ਮਨਾਉਣ ਦਾ ਮੌਕਾ.. ਉਨ੍ਹਾਂ ਕਿਹਾ ਕਿ ਇਸ ਦਿਨ ਸਾਡਾ ਸੰਵਿਧਾਨ ਲਾਗੂ ਹੋਇਆ ਸੀ। ਅੱਜ ਦਾ ਇਤਿਹਾਸਕ ਦਿਨ ਦੇਸ਼ ਵਾਸੀਆਂ ਨੂੰ ਇੱਕ ਮਜ਼ਬੂਤ ​​ਰਾਸ਼ਟਰ ਵਜੋਂ ਅੱਗੇ ਵਧਣ ਦੀ ਹਿੰਮਤ ਅਤੇ ਪ੍ਰੇਰਨਾ ਦਿੰਦਾ ਹੈ। ਇਹ ਦਿਨ ਸਾਨੂੰ ਭਾਰਤੀ ਗਣਰਾਜ ਦੀ ਸਥਾਪਨਾ ਦੀ ਯਾਦ ਦਿਵਾਉਂਦਾ ਹੈ।

‘ਹਰਿਆਣਾ ਏਕ-ਹਰਿਆਣਵੀ ਏਕ’ ਦੇ ਮੂਲ ਮੰਤਰ ‘ਤੇ ਚੱਲਦਿਆਂ ਸੂਬਾ ਤਰੱਕੀ ਦੀ ਰਾਹ ‘ਤੇ ਹੈ – ਓਮਪ੍ਰਕਾਸ਼ ਯਾਦਵ

ਹਰਿਆਣਾ ਦੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਅਤੇ ਸੈਨਿਕ ਅਤੇ ਅਰਧ ਸੈਨਿਕ ਭਲਾਈ ਰਾਜ ਮੰਤਰੀ ਓਮਪ੍ਰਕਾਸ਼ ਯਾਦਵ ਨੇ ਮਹਿੰਦਰਗੜ੍ਹ ਦੇ ਆਈ.ਟੀ.ਆਈ. ਗਰਾਊਂਡ ਵਿੱਚ ਆਯੋਜਿਤ ਸਮਾਰੋਹ ਵਿੱਚ ਆਪਣੇ ਸੰਬੋਧਨ ਵਿੱਚ ਕਿਹਾ ਕਿ 'ਹਰਿਆਣਾ ਏਕ-ਹਰਿਆਣਵੀ ਏਕ' ਦੇ ਮੂਲ ਮੰਤਰ ਦੀ ਪਾਲਣਾ ਕਰਦੇ ਹੋਏ ਸਰਕਾਰ ਮੁੱਖ ਮੰਤਰੀ ਮਨੋਹਰ ਲਾਲ ਦੀ ਅਗਵਾਈ ਵਿੱਚ ਹਰਿਆਣਾ ਅਤੇ ਹਰ ਹਰਿਆਣਵੀ ਦੀ ਤਰੱਕੀ ਅਤੇ ਉੱਨਤੀ ਲਈ ਲਗਾਤਾਰ ਕੰਮ ਕੀਤਾ ਹੈ। ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਉਂਦੇ ਹੋਏ ਇਸ ਨੇ ਪਾਰਦਰਸ਼ੀ ਸ਼ਾਸਨ ਦਿੱਤਾ ਹੈ। ਸਾਲ 2024 ਨੂੰ ਸੰਕਲਪ ਅਤੇ ਨਤੀਜਿਆਂ ਦੇ ਸਾਲ ਵਜੋਂ ਮਨਾਇਆ ਜਾ ਰਿਹਾ ਹੈ।

ਕ੍ਰਾਂਤੀਕਾਰੀਆਂ ਦੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਭਾਰਤੀ ਖੁੱਲ੍ਹੀ ਹਵਾ ਵਿੱਚ ਸਾਹ ਲੈ ਰਹੇ ਹਾਂ – ਕਮਲੇਸ਼ ਢਾਂਡਾ

ਹਰਿਆਣਾ ਦੀ ਮਹਿਲਾ ਅਤੇ ਬਾਲ ਵਿਕਾਸ ਰਾਜ ਮੰਤਰੀ ਸ਼੍ਰੀਮਤੀ ਕਮਲੇਸ਼ ਢਾਂਡਾ ਨੇ ਕੁਰੂਕਸ਼ੇਤਰ ਵਿੱਚ ਆਯੋਜਿਤ ਪ੍ਰੋਗਰਾਮ ਵਿੱਚ ਲੋਕਾਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਗਣਤੰਤਰ ਦਿਵਸ ਨਾਲ ਜੁੜੀ ਦੇਸ਼ ਭਗਤਾਂ ਦੀ ਕੁਰਬਾਨੀ, ਦ੍ਰਿੜਤਾ ਅਤੇ ਕੁਰਬਾਨੀ ਦੀ ਇੱਕ ਲੰਬੀ ਗੌਰਵਮਈ ਗਾਥਾ ਹੈ। ਇਸ ਦੇਸ਼ ਦੇ ਨਾਇਕਾਂ, ਆਜ਼ਾਦੀ ਘੁਲਾਟੀਆਂ ਅਤੇ ਕ੍ਰਾਂਤੀਕਾਰੀਆਂ ਦੀਆਂ ਕੁਰਬਾਨੀਆਂ ਸਦਕਾ ਹੀ ਅੱਜ ਸਾਰੇ ਭਾਰਤ ਵਾਸੀ ਖੁੱਲ੍ਹੀ ਹਵਾ ਵਿੱਚ ਸਾਹ ਲੈ ਰਹੇ ਹਨ, ਇਨ੍ਹਾਂ ਬਹਾਦਰਾਂ ਦੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਇਨ੍ਹਾਂ ਬਹਾਦਰਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਾਨੂੰ ਦੇਸ਼ ਅਤੇ ਸੂਬੇ ਦੀ ਤਰੱਕੀ ਲਈ ਯੋਗਦਾਨ ਪਾਉਣਾ ਹੋਵੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਵਿੱਚ ਔਰਤਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਪੰਚਾਇਤੀ ਰਾਜ ਸੰਸਥਾਵਾਂ ਵਿੱਚ ਔਰਤਾਂ ਨੂੰ 50 ਫੀਸਦੀ ਪ੍ਰਤੀਨਿਧਤਾ ਦਿੱਤੀ ਗਈ ਹੈ।

ਹਰਿਆਣਾ ਸਰਕਾਰ ਨੇ 1.10 ਲੱਖ ਨੌਜਵਾਨਾਂ ਨੂੰ ਦਿੱਤੀਆਂ ਨੌਕਰੀਆਂ- ਅਨੂਪ ਧਾਨਕ

ਹਰਿਆਣਾ ਦੇ ਕਿਰਤ ਰਾਜ ਮੰਤਰੀ  ਅਨੂਪ ਧਾਨਕ ਨੇ ਝੱਜਰ ਵਿਚ ਆਯੋਜਿਤ ਜ਼ਿਲਾ ਪੱਧਰੀ ਸਮਾਰੋਹ ਵਿਚ ਆਪਣੇ ਸੰਬੋਧਨ ਵਿਚ ਕਿਹਾ ਕਿ ਹਰਿਆਣਾ ਸਰਕਾਰ ਨੇ ਯੋਗਤਾ ਦੇ ਆਧਾਰ ‘ਤੇ ਇਕ ਲੱਖ 10 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਆਊਟਸੋਰਸਿੰਗ ਸੇਵਾਵਾਂ ਵਿੱਚ ਠੇਕੇਦਾਰਾਂ ਦੁਆਰਾ ਨੌਜਵਾਨਾਂ ਨੂੰ ਸ਼ੋਸ਼ਣ ਤੋਂ ਬਚਾਉਣ ਲਈ ‘ਹਰਿਆਣਾ ਹੁਨਰ ਰੁਜ਼ਗਾਰ ਨਿਗਮ’ ਦਾ ਗਠਨ ਕੀਤਾ ਗਿਆ ਹੈ। ਸਰਕਾਰ ਔਰਤਾਂ ਦੇ ਵਿਕਾਸ, ਖੇਡਾਂ, ਸਿੱਖਿਆ, ਰੁਜ਼ਗਾਰ ਅਤੇ ਗਰੀਬਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ।

ਖੇਡਾਂ ਵਿੱਚ ਹਰਿਆਣਾ ਦਾ ਦਬਦਬਾ – ਸੰਦੀਪ ਸਿੰਘ

ਹਰਿਆਣਾ ਦੇ ਪ੍ਰਿੰਟਿੰਗ ਅਤੇ ਸਟੇਸ਼ਨਰੀ ਮੰਤਰੀ ਸੰਦੀਪ ਸਿੰਘ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਸਟੇਡੀਅਮ, ਪਲਵਲ ਵਿਚ ਆਯੋਜਿਤ ਪ੍ਰੋਗਰਾਮ ਵਿਚ ਆਪਣੇ ਸੰਬੋਧਨ ਵਿਚ ਕਿਹਾ ਕਿ ਹਰਿਆਣਾ ਖੇਡਾਂ ਵਿਚ ਦੁਨੀਆ ਵਿਚ ਲਹਿਰਾਂ ਪੈਦਾ ਕਰ ਰਿਹਾ ਹੈ। ਏਸ਼ੀਅਨ ਖੇਡਾਂ, ਰਾਸ਼ਟਰਮੰਡਲ ਖੇਡਾਂ, ਓਲੰਪਿਕ ਖੇਡਾਂ ਜਾਂ ਕੋਈ ਵੀ ਰਾਸ਼ਟਰੀ ਖੇਡਾਂ, ਇਨ੍ਹਾਂ ਸਾਰੀਆਂ ਖੇਡਾਂ ਵਿੱਚ ਦੇਸ਼ ਲਈ 50 ਫੀਸਦੀ ਤਗਮੇ ਹਰਿਆਣਾ ਦੇ ਖਿਡਾਰੀ ਜਿੱਤਦੇ ਹਨ। ਬਾਕੀ 50 ਫੀਸਦੀ ਤਗਮੇ ਦੇਸ਼ ਦੇ ਦੂਜੇ ਰਾਜਾਂ ਦੇ ਖਿਡਾਰੀਆਂ ਦਾ ਯੋਗਦਾਨ ਹੈ।

 

The post ਹਰਿਆਣਾ ‘ਚ ਗਣਤੰਤਰ ਦਿਵਸ ‘ਤੇ ਆਜ਼ਾਦੀ ਘੁਲਾਟੀਆਂ ਅਤੇ ਕਾਰਗਿਲ ਦੇ ਸ਼ਹੀਦਾਂ ਦੇ ਆਸ਼ਰਿਤਾਂ ਨੂੰ ਕੀਤਾ ਸਨਮਾਨਿਤ appeared first on TheUnmute.com - Punjabi News.

Tags:
  • breaking-news
  • freedom-fighters
  • haryana
  • kargil-martyrs
  • news

CM ਭਗਵੰਤ ਮਾਨ ਵੱਲੋਂ ਸ਼ਾਨਦਾਰ ਸੇਵਾਵਾਂ ਲਈ 14 ਪੁਲਿਸ ਅਧਿਕਾਰੀਆਂ ਦਾ 'ਮੁੱਖ ਮੰਤਰੀ ਮੈਡਲ' ਨਾਲ ਸਨਮਾਨ

Friday 26 January 2024 12:42 PM UTC+00 | Tags: aam-aadmi-party chief-minister-medal cm-bhagwant-mann latest-news news punjab-government punjabi-news punjab-police republic-day

ਲੁਧਿਆਣਾ, 26 ਜਨਵਰੀ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗਣਤੰਤਰ ਦਿਵਸ ਮੌਕੇ ਹੋਏ ਸਮਾਗਮ ਦੌਰਾਨ ਸਮਾਜ ਅਤੇ ਸੂਬੇ ਪ੍ਰਤੀ ਵਿਲੱਖਣ ਯੋਗਦਾਨ ਪਾਉਣ ਵਾਲੇ ਪੁਲਿਸ ਅਧਿਕਾਰੀਆਂ, ਕਰਮਚਾਰੀਆਂ, ਸੰਸਥਾਵਾਂ ਅਤੇ ਵੱਖ-ਵੱਖ ਵਰਗਾਂ ਦੇ ਹੋਰ ਲੋਕਾਂ ਨੂੰ ਵਧਾਈ ਦਿੱਤੀ।

ਭਗਵੰਤ ਸਿੰਘ ਮਾਨ ਨੇ ਸਮਰਪਿਤ ਭਾਵਨਾ ਨਾਲ ਡਿਊਟੀ ਨਿਭਾਉਣ ਵਾਲੇ ਪੁਲਿਸ ਅਧਿਕਾਰੀਆਂ ਨੂੰ 'ਮੁੱਖ ਮੰਤਰੀ ਮੈਡਲ' ਨਾਲ ਸਨਮਾਨਿਤ ਕੀਤਾ ਜਿਨ੍ਹਾਂ ਵਿੱਚ ਜਲੰਧਰ ਦੇ ਐਸ.ਐਸ.ਪੀ. ਮੁਖਵਿੰਦਰ ਸਿੰਘ, ਕਮਾਂਡੈਂਟ ਆਰ.ਟੀ.ਸੀ. ਮਨਦੀਪ ਸਿੰਘ, ਡੀ.ਐਸ.ਪੀ. ਗੁਰਸ਼ੇਰ ਸਿੰਘ ਸੰਧੂ, ਇੰਸਪੈਕਟਰ ਹਰਵਿੰਦਰ ਸਿੰਘ ਤੇ ਸਿਮਰਜੀਤ ਸਿੰਘ, ਸਬ-ਇੰਸਪੈਕਟਰ ਸੁਖਵਿੰਦਰ ਸਿੰਘ, ਭੁਪਿੰਦਰ ਸਿੰਘ, ਮੇਜਰ ਸਿੰਘ, ਜਸਜੀਤ ਸਿੰਘ, ਗੁਰਵਿੰਦਰ ਸਿੰਘ, ਗੁਰਮੁਖ ਸਿੰਘ ਅਤੇ ਅਮਨਦੀਪ ਵਰਮਾ, ਐਸਿਸਟੈਂਟ ਸਬ-ਇੰਸਪੈਕਟਰ ਮਹਿੰਦਰਪਾਲ ਸਿੰਘ ਅਤੇ ਸੀਨੀਅਰ ਕਾਂਸਟੇਬਲ ਪ੍ਰਭਦੀਪ ਸਿੰਘ ਸ਼ਾਮਲ ਹਨ।

ਮੁੱਖ ਮੰਤਰੀ ਨੇ ਪਰੇਡ ਕਮਾਂਡਰ ਆਈ.ਪੀ.ਐਸ. ਅਧਿਕਾਰੀ ਆਕਰਸ਼ੀ ਜੈਨ, ਸੈਕਿੰਡ ਕਮਾਂਡਰ ਆਈ.ਪੀ.ਐਸ. ਬਬਨਦੀਪ ਸਿੰਘ, ਪਲਟੂਨ ਕਮਾਂਡਰ-1 ਏ.ਐਸ.ਆਈ. ਪਵਨ ਕੁਮਾਰ, ਪਲਟੂਨ ਕਮਾਂਡਰ-2 ਏ.ਐਸ.ਆਈ. ਜਗਦੇਵ ਸਿੰਘ, ਪਲਟੂਨ ਕਮਾਂਡਰ-3 ਏ.ਐਸ.ਆਈ. ਰਾਜ ਕੁਮਾਰ, ਪਲਟੂਨ ਕਮਾਂਡਰ-4 ਏ.ਐਸ.ਆਈ. ਅਮਰੀਕ ਸਿੰਘ, ਮਹਿਲਾ ਟੁਕੜੀ ਦੀ ਸਬ-ਇੰਸਪੈਕਟਰ ਕੁਲਜੀਤ ਕੌਰ, ਪੀ.ਐਚ.ਜੀ. ਦੀ ਟੁਕੜੀ ਦੇ ਸਬ-ਇੰਸਪੈਕਟਰ ਰਾਜ ਕੁਮਾਰ ਠਾਕੁਰ, ਐਨ.ਸੀ.ਸੀ. ਟੁਕੜੀ ਦੇ ਐਸ.ਯੂ.ਓ. ਰਵੀ ਕੁਮਾਰ, ਐਨ.ਸੀ.ਸੀ. ਟੁਕੜੀ ਦੇ ਐਸ.ਯੂ.ਓ. ਕਰਨ, ਏਅਰ ਵਿੰਗ ਪਲਟੂਨ ਦੇ ਸੀ.ਐਸ.ਯੂ.ਓ. ਤਰਨਵੀਰ ਕੌਰ, ਐਨ.ਸੀ.ਸੀ. (ਲੜਕੀਆਂ) ਦੀ ਟੁਕੜੀ ਦੀ ਯੂ.ਓ. ਅਨੁ ਕੁਮਾਰੀ, ਪੀ.ਏ.ਯੂ. ਸਕੂਲ ਦੀ ਟੁਕੜੀ ਦੀ ਆਰਤੀ, ਸਕਾਊਟ ਲੀਡਰ ਜਸ਼ਨਪ੍ਰੀਤ ਸਿੰਘ ਅਤੇ ਬੈਂਡ ਇੰਸਪੈਕਟਰ ਰਾਕੇਸ਼ ਕਮਾਰ ਨੂੰ ਵੀ ਸਨਮਾਨਿਤ ਕੀਤਾ।

ਮੁੱਖ ਮੰਤਰੀ ਨੇ ਕੌਮੀ ਸਕੂਲ ਖੇਡਾਂ ਵਿੱਚ ਸੋਨ ਤਗਮਾ ਜੇਤੂ ਅਰਸ਼ਦੀਪ ਸਿੰਘ, ਕੌਮਾਂਤਰੀ ਪੈਰਾ ਕਰਾਟੇ ਖਿਡਾਰੀ ਤਰੁਣ ਸ਼ਰਮਾ, 67ਵੀਂ ਖੇਡਾਂ ਅੰਡਰ-17 ਵਿੱਚ ਵਾਲੀਬਾਲ ਵਿੱਚੋਂ ਤੀਜਾ ਸਥਾਨ ਹਾਸਲ ਕਰਨ ਵਾਲੀ ਖਿਡਾਰਨ ਮੋਹਪ੍ਰੀਤ ਕੌਰ, ਹੈੱਡ ਟੀਚਰ ਜਨਮਦੀਪ ਕੌਰ, ਲੁਧਿਆਣਾ ਯੂਥ ਫੈਡਰੇਸ਼ਨ ਦੇ ਹਰਜਿੰਦਰ ਸਿੰਘ, ਸੜਕ ਸੁਰੱਖਿਆ ਦੀ ਸਰਗਰਮ ਸ਼ਖਸੀਅਤ ਕੁੰਦਨ ਕੁਮਾਰ, ਵੈਟਨਰੀ ਅਫਸਰ ਡਾਕਟਰ ਗੁਰਵਿੰਦਰ ਸਿੰਘ, ਐਸ.ਐਮ.ਓ. ਡਾ. ਤਰਕਜੋਤ ਸਿੰਘ, ਡਾ. ਮਿਨਾਕਸ਼ੀ, ਪੁਨੀਤ ਪਾਲ ਕੌਰ ਬੱਤਰਾ, ਡਾ. ਸਾਹਿਲ ਗੋਇਲ, ਡਾ. ਪਵਨ ਢੀਂਗਰਾ, ਸਮਾਜ ਸੇਵਾ ਲਈ ਐਨ.ਜੀ.ਓ. ਮਨੁੱਖਤਾ ਦੀ ਸੇਵਾ, ਸੁਪਰਡੰਟ ਗਰੇਡ-2 ਰਛਪਾਲ ਸਿੰਘ ਅਤੇ ਸੀਨੀਅਰ ਸਹਾਇਕ ਗੁਰਮੀਤ ਸਿੰਘ ਨੂੰ ਵੀ ਸਨਮਾਨਿਤ ਕੀਤਾ।

ਭਗਵੰਤ ਸਿੰਘ ਮਾਨ ਨੇ ਪੁਲਿਸ ਇੰਸਪੈਕਟਰ ਕੁਲਵੰਤ ਸਿੰਘ ਅਤੇ ਬੇਅੰਤ ਜੁਨੇਜਾ, ਏ.ਐਸ.ਆਈ. ਹਰਜਾਪ ਸਿੰਘ, ਦਲਜੀਤ ਸਿੰਘ, ਬੂਟਾ ਸਿੰਘ, ਸੁਖਦੀਪ ਸਿੰਘ ਅਤੇ ਅਮਰੀਕ ਸਿੰਘ, ਹੈੱਡ ਕਾਂਸਟੇਬਲ ਬਲਵਿੰਦਰ ਸਿੰਘ, ਸੀਨੀਅਰ ਕਾਂਸਟੇਬਲ ਜਸਪ੍ਰੀਤ ਸਿੰਘ ਅਤੇ ਚਰਨਜੀਤ ਸਿੰਘ ਨੂੰ ਮਿਸਾਲੀ ਸੇਵਾਵਾਂ ਬਦਲੇ ਸਨਮਾਨਿਤ ਕੀਤਾ।

ਇਸ ਮੌਕੇ ਮੁੱਖ ਮੰਤਰੀ ਨੇ ਵੱਖ-ਵੱਖ ਪ੍ਰੋਗਰਾਮਾਂ ਵਿੱਚ ਹਿੱਸਾ ਲੈਣ ਵਾਲੇ ਪ੍ਰਿੰਸੀਪਲਾਂ ਅਤੇ ਵਿਦਿਆਰਥੀਆਂ ਦਾ ਵੀ ਸਨਮਾਨ ਕੀਤਾ ਜਿਨ੍ਹਾਂ ਵਿੱਚ ਪੀ.ਟੀ. ਸ਼ੋਅ ਲਈ ਲੈਕਚਰਾਰ ਅਨੂਪ ਕੁਮਾਰ ਅਤੇ ਵਿਦਿਆਰਥੀ ਖੁਸ਼ੀ ਤੇ ਅੰਜਲੀ, ਸਕਾਊਟ ਐਂਡ ਗਾਈਡ ਲਈ ਪ੍ਰਿੰਸੀਪਲ ਪਰਦੀਪ ਕੁਮਾਰ ਅਤੇ ਵਿਦਿਆਰਥੀ ਜਪਮਨਪ੍ਰੀਤ ਸਿੰਘ ਤੇ ਆਰਥੀ, ਕੋਰੀਓਗ੍ਰਾਫੀ ਲਈ ਅਧਿਆਪਕ ਓਗੇਸ਼ ਕੁਮਾਰ ਅਤੇ ਵਿਦਿਆਰਥੀ ਹਰਸ਼ਿਤਾ ਤੇ ਨਾਇਸ਼ਾ, ਭੰਗੜੇ ਲਈ ਪ੍ਰਿੰਸੀਪਲ ਗੁਰਨੇਕ ਸਿੰਘ ਅਤੇ ਵਿਦਿਆਰਥੀ ਜਸ਼ਨਪ੍ਰੀਤ ਸਿੰਘ ਤੇ ਅਕਸ਼ਪ੍ਰੀਤ ਸਿੰਘ, ਗਿੱਧੇ ਲਈ ਪ੍ਰਿੰਸੀਪਲ ਗੁਰਸ਼ਰਨਜੀਤ ਕੌਰ ਅਤੇ ਵਿਦਿਆਰਥੀ ਸੋਨੀ ਤੇ ਮੰਨਤ, ਬੀ.ਵੀ.ਐਮ. ਕਿਚਲੂ ਨਗਰ ਤੋਂ ਨੀਲਮ ਮਿੱਤਰ, ਪਲਕ ਨੂਰ ਤੇ ਪ੍ਰੀਅੰਜਲ ਅਤੇ ਡੀ.ਏ.ਵੀ. ਤੋਂ ਜੋਗਿੰਦਰ, ਗੁਰਮਹਿਰ ਅਤੇ ਦੇਵਾਂਸ਼ ਸ਼ਾਮਲ ਹਨ।

The post CM ਭਗਵੰਤ ਮਾਨ ਵੱਲੋਂ ਸ਼ਾਨਦਾਰ ਸੇਵਾਵਾਂ ਲਈ 14 ਪੁਲਿਸ ਅਧਿਕਾਰੀਆਂ ਦਾ 'ਮੁੱਖ ਮੰਤਰੀ ਮੈਡਲ' ਨਾਲ ਸਨਮਾਨ appeared first on TheUnmute.com - Punjabi News.

Tags:
  • aam-aadmi-party
  • chief-minister-medal
  • cm-bhagwant-mann
  • latest-news
  • news
  • punjab-government
  • punjabi-news
  • punjab-police
  • republic-day

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 75ਵੇਂ ਗਣਤੰਤਰ ਦਿਹਾੜੇ ਮੌਕੇ ਰੂਪਨਗਰ ਵਿਖੇ ਰਾਸ਼ਟਰੀ ਤਿਰੰਗਾ ਲਹਿਰਾਇਆ

Friday 26 January 2024 12:50 PM UTC+00 | Tags: 75th-republic-day breaking-news nehru-stadium news punjab rupnagar speaker-kultar-sandhwan the-unmute-breaking-news

ਰੂਪਨਗਰ, 26 ਜਨਵਰੀ 2024: 75ਵੇਂ ਗਣਤੰਤਰ ਦਿਵਸ (75th Republic Day) ਮੌਕੇ ਸਪੀਕਰ ਵਿਧਾਨ ਸਭਾ ਪੰਜਾਬ ਸ. ਕੁਲਤਾਰ ਸਿੰਘ ਸੰਧਵਾਂ ਨੇ ਨਹਿਰੂ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਇਆ। ਜਿਸ ਉਪਰੰਤ ਪਰੇਡ ਦਾ ਨਿਰੀਖਣ ਕਰਨ ਲਈ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਅਤੇ ਸੀਨੀਅਰ ਪੁਲਿਸ ਕਪਤਾਨ ਸ. ਗੁਲਨੀਤ ਸਿੰਘ ਖੁਰਾਣਾ ਵਲੋਂ ਉਨ੍ਹਾਂ ਨੂੰ ਐਸਕੌਰਟ ਕਰਕੇ ਲਿਜਾਇਆ ਗਿਆ।

ਜ਼ਿਲ੍ਹਾ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਲੰਬੇ ਸੰਘਰਸ਼ ਤੋਂ ਬਾਅਦ ਆਜ਼ਾਦੀ ਹਾਸਲ ਕਰਕੇ ਸੰਵਿਧਾਨ ਬਣਾਉਣ ਦੇ ਕਾਰਜ ਨੂੰ ਸਿਰੇ ਚੜਾਉਣ ਵਿਚ ਸਭ ਤੋਂ ਵੱਡਾ ਯੋਗਦਾਨ ਭਾਰਤ ਰਤਨ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਨੇ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਇਸ ਲਈ ਸਾਰੇ ਦੇਸ਼ ਵਾਸੀਆਂ ਲਈ ਇਹ ਬੜਾ ਮਹੱਤਵਪੂਰਨ ਤੇ ਗੌਰਵਮਈ ਦਿਨ ਹੈ। ਉਨ੍ਹਾਂ ਦੇਸ਼ ਦੀਆਂ ਹਥਿਆਰਬੰਦ ਫੌਜਾਂ ਦੇ ਉਨ੍ਹਾਂ ਬਹਾਦਰ ਸੂਰਵੀਰਾਂ ਨੂੰ ਵੀ ਵਧਾਈ ਦਿਤੀ ਜੋ ਦੇਸ਼ ਦੀ ਇਲਾਕਾਈ ਅਖੰਡਤਾ ਅਤੇ ਏਕਤਾ ਦੀ ਰਾਖੀ ਕਰ ਰਹੇ ਹਨ।

ਅਜ਼ਾਦੀ ਸੰਗਰਾਮ ਵਿੱਚ ਪੰਜਾਬੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਕੌਮੀ ਆਜ਼ਾਦੀ ਦੀ ਲਹਿਰ ਵਿੱਚ 80 ਫੀਸਦੀ ਕੁਰਬਾਨੀਆਂ ਇਕੱਲੇ ਪੰਜਾਬੀਆਂ ਨੇ ਦਿੱਤੀਆਂ ਹਨ। ਸੰਧਵਾਂ ਨੇ ਕਿਹਾ ਕਿ ਜਿਸ ਰੰਗਲੇ ਪੰਜਾਬ ਦਾ ਸੁਪਨਾ ਸਾਡੇ ਸ਼ਹੀਦਾਂ ਨੇ ਦੇਖਿਆ ਸੀ, ਉਸ ਪੰਜਾਬ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ ਹੈ ਅਤੇ ਇਸ ਨੂੰ ਰੰਗਲਾ ਪੰਜਾਬ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੀ ਹੈ। ਇਸ ਤੋਂ ਇਲਾਵਾ, ਸਰਕਾਰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਸਿਹਤ, ਸਿੱਖਿਆ, ਰੁਜ਼ਗਾਰ, ਵਾਤਾਵਰਣ, ਉਦਯੋਗਿਕ ਅਤੇ ਹੋਰ ਪ੍ਰਮੁੱਖ ਖੇਤਰਾਂ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ।

ਲੋਕਾਂ ਨੂੰ ਸਪੱਸ਼ਟ ਸੱਦਾ ਦਿੰਦਿਆਂ ਸਪੀਕਰ ਨੇ ਉਨ੍ਹਾਂ ਨੂੰ ਦੇਸ਼ ਲਈ ਆਪਣਾ ਪਿਆਰ ਨਿਛਾਵਰ ਕਰਨ ਵਾਲੇ ਸ਼ਹੀਦਾਂ, ਆਜ਼ਾਦੀ ਘੁਲਾਟੀਆਂ ਦੇ ਨਕਸ਼ੇ-ਕਦਮਾਂ 'ਤੇ ਚੱਲਦਿਆਂ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਜੋਸ਼ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਲੋਕ ਰਾਜ ਅਤੇ ਦੇਸ਼ ਪ੍ਰਤੀ ਫਰਜ਼ਾਂ ਵੱਲ ਧਿਆਨ ਦੇਣ।

ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਵੱਡਾ ਸੁਧਾਰ ਕਰਦਿਆਂ ਸੂਬੇ ਵਿਚ 117 ਆਫ਼ ਐਮੀਨੈਂਸ ਬਣਾਉਣ ਦੀ ਸ਼ੁਰੂਆਤ ਕੀਤੀ ਹੈ ਜਿਸ ਅਧੀਨ ਰੂਪਨਗਰ ਜ਼ਿਲ੍ਹੇ ਦੇ 5 ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਬਣਨ ਦਾ ਮਾਣ ਪ੍ਰਾਪਤ ਹੋਇਆ ਹੈ ਅਤੇ ਸੂਬੇ ਦੀ ਉਚੇਰੀ ਸਿੱਖਿਆ ਸੰਸਥਾਵਾਂ ਵਿਚ 58 ਕਰੋੜ ਰੁਪਏ ਦੀ ਲਾਗਤ ਨਾਲ ਇੰਟਰਨੈੱਟ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਹੀ ਪੰਜਾਬ ਸਰਕਾਰ ਵੱਲੋਂ 1080 ਕਰੋੜ ਰੁਪਏ ਦੀ ਲਾਗਤ ਨਾਲ ਪ੍ਰਾਈਵੇਟ ਕੰਪਨੀ ਜੀ.ਵੀ.ਕੇ. ਪਾਵਰ ਦੀ ਮਾਲਕੀ ਵਾਲਾ ਗੋਇੰਦਵਾਲ ਪਾਵਰ ਪਲਾਂਟ ਖਰੀਦੇ ਕੇ ਇਤਿਹਾਸ ਸਿਰਜਿਆ ਹੈ।

ਇਸ ਮੌਕੇ ਡੀ.ਐਸ.ਪੀ. ਸ. ਗੁਰਪ੍ਰੀਤ ਸਿੰਘ ਬੈਂਸ ਦੀ ਅਗਵਾਈ ਹੇਠ ਵੱਖ-ਵੱਖ ਟੁਕੜੀਆਂ ਵਲੋਂ ਸਲਾਮੀ ਦਿੱਤੀ ਗਈ। ਜਿਸ ਵਿਚ ਪੰਜਾਬ ਪੁਲਿਸ ਪੁਰਸ਼, ਪੰਜਾਬ ਪੁਲਿਸ ਮਹਿਲਾ, ਪੰਜਾਬ ਹੋਮ ਗਾਰਡਜ਼, ਵੱਖ-ਵੱਖ ਸਕੂਲਾਂ ਅਤੇ ਬੈਂਡ ਦੀ ਟੁਕੜੀਆਂ ਵਲੋਂ ਮਾਰਚ ਪਾਸਟ ਵਿਚ ਹਿੱਸਾ ਲਿਆ ਗਿਆ। ਇਸ ਤੋਂ ਬਾਅਦ ਸਪੀਕਰ ਸਾਹਿਬ ਵਲੋਂ ਡਿਊਟੀ ਦੌਰਾਨ ਸ਼ਹੀਦ ਸੈਨਿਕਾਂ ਦੇ ਪਰਿਵਾਰਿਕ ਮੈਂਬਰਾਂ ਦੀ ਸਨਮਾਨ ਵੀ ਕੀਤਾ ਗਿਆ।

ਇਸ ਉਪਰੰਤ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਪੀ.ਟੀ. ਸ਼ੋਅ, ਕੋਰੀਓਗ੍ਰਆਫੀ, ਡਾਂਸ ਅਤੇ ਗਿੱਧਾ ਆਦਿ ਰੰਗਾ-ਰੰਗ ਪ੍ਰੋਗਰਾਮਾਂ ਦੀ ਪੇਸ਼ਕਾਰੀ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਖ-ਵੱਖ ਵਿਭਾਗਾਂ ਅਤੇ ਖੇਤਰਾਂ ਵਿਚ ਵਿਲੱਖਣ ਸੇਵਾਵਾਂ ਨਿਭਾਉਣ ਵਾਲੇ ਕਰਮਚਾਰੀਆਂ, ਅਧਿਕਾਰੀਆਂ ਅਤੇ ਸ਼ਖਸੀਅਤਾਂ ਦਾ ਸਨਮਾਨ ਕੀਤਾ ਗਿਆ ਅਤੇ ਅੰਤ ਵਿੱਚ ਸ਼ਿਵਾਲਿਕ ਸਕੂਲ ਦੇ ਸਟਾਫ ਵਲੋਂ ਰਾਸ਼ਟਰੀ ਗਾਣ ਪੇਸ਼ ਕੀਤਾ ਗਿਆ।

ਇਸ ਮੌਕੇ (75th Republic Day) ਮੁੱਖ ਮਹਿਮਾਨ ਵਲੋਂ ਜ਼ਿਲ੍ਹਾ ਰੂਪਨਗਰ ਦੇ ਸਾਰੇ ਸਕੂਲਾਂ ਵਿਚ ਛੁੱਟੀ ਘੋਸ਼ਿਤ ਕੀਤੀ ਗਈ ਜਿਸ ਉਪਰੰਤ ਖੇਡ ਵਿਭਾਗ ਵਲੋਂ ਨਹਿਰੂ ਸਟੇਡੀਅਮ ਵਿਖੇ ਰਿਲੇਅ ਰੇਸ ਵੀ ਕਰਵਾਈ ਗਈ। ਇਸ ਮੌਕੇ ਵਿਧਾਇਕ ਸ਼੍ਰੀ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ, ਏ.ਡੀ.ਜੀ.ਪੀ. . ਰਾਮ ਸਿੰਘ, ਰੂਪਨਗਰ ਮੰਡਲ ਦੇ ਕਮਿਸ਼ਨਰ ਸ਼੍ਰੀਮਤੀ ਗੁਰਪ੍ਰੀਤ ਕੌਰ ਸਪਰਾ, ਜ਼ਿਲ੍ਹਾ ਅਤੇ ਸੈਸ਼ਨ ਜੱਜ ਰੂਪਨਗਰ ਸ਼੍ਰੀਮਤੀ ਰਮੇਸ਼ ਕੁਮਾਰੀ, ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਵ) ਸ. ਅਮਰਦੀਪ ਸਿੰਘ ਗੁਜਰਾਲ, ਸਹਾਇਕ ਕਮਿਸ਼ਨਰ (ਜ) ਸ. ਅਰਵਿੰਦਪਾਲ ਸਿੰਘ ਸੋਮਲ, ਸਹਾਇਕ ਕਮਿਸ਼ਨਰ (ਯੂ.ਡੀ) ਸ਼ੁਭੀ ਆਂਗਰਾ, ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਭੋਗਲ, ਐਸਪੀ (ਹੈੱਡਕੁਆਟਰ) ਸ. ਰਾਜਪਾਲ ਸਿੰਘ ਹੁੰਦਲ, ਐਸਡੀਐਮ ਰੂਪਨਗਰ ਸ਼੍ਰੀਮਤੀ ਹਰਕੀਰਤ ਕੌਰ, ਤਹਿਸੀਲਦਾਰ ਸ. ਅਰਜਨ ਸਿੰਘ ਗਰੇਵਾਲ, ਸਿਵਲ ਸਰਜਨ ਡਾ. ਮਨੂ ਵਿੱਜ, ਜ਼ਿਲ੍ਹੇ ਦੇ ਹੋਰ ਉੱਚ ਅਧਿਕਾਰੀ ਤੇ ਕਰਮਚਾਰੀ, ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਤੇ ਅਧਿਆਪਕ ਹਾਜ਼ਰ ਸਨ।

The post ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 75ਵੇਂ ਗਣਤੰਤਰ ਦਿਹਾੜੇ ਮੌਕੇ ਰੂਪਨਗਰ ਵਿਖੇ ਰਾਸ਼ਟਰੀ ਤਿਰੰਗਾ ਲਹਿਰਾਇਆ appeared first on TheUnmute.com - Punjabi News.

Tags:
  • 75th-republic-day
  • breaking-news
  • nehru-stadium
  • news
  • punjab
  • rupnagar
  • speaker-kultar-sandhwan
  • the-unmute-breaking-news

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਜਨਵਰੀ, 2024: ਪੰਜਾਬ ਦੇ ਸਕੂਲ ਅਤੇ ਉਚੇਰੀ ਸਿੱਖਿਆ, ਭਾਸ਼ਾ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਹਰਜੋਤ ਸਿੰਘ ਬੈਂਸ ਨੇ ਗਣਤੰਤਰ ਦਿਵਸ ਮੌਕੇ ਸ਼ਹੀਦ ਮੇਜਰ (ਸ਼ੌਰਿਆ ਚੱਕਰ) ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ ਮੋਹਾਲੀ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ।

ਉਨ੍ਹਾਂ ਮਹਾਨ ਆਜ਼ਾਦੀ ਘੁਲਾਟੀਆਂ ਜਿਵੇਂ ਕਿ ਕਰਤਾਰ ਸਿੰਘ ਸਰਾਭਾ, ਸਰਦਾਰ ਭਗਤ ਸਿੰਘ, ਸੁਖਦੇਵ, ਸਰਦਾਰ ਊਧਮ ਸਿੰਘ, ਮਦਨ ਲਾਲ ਢੀਂਗਰਾ, ਲਾਲਾ ਹਰਦਿਆਲ ਅਤੇ ਲਾਲਾ ਲਾਜਪਤ ਰਾਏ ਅਤੇ ਸਾਡੇ ਸੰਵਿਧਾਨ ਦੇ ਨਿਰਮਾਤਾ ਡਾਕਟਰ ਬੀ ਆਰ ਅੰਬੇਦਕਰ ਦੇ ਯੋਗਦਾਨ ਨੂੰ ਸਲਾਮ ਕਰਦਿਆਂ ਕਿਹਾ ਕਿ ਸਾਨੂੰ ਭਾਰਤ ਦੇ ਸੁਤੰਤਰਤਾ ਸੰਗਰਾਮ ਵਿੱਚ ਕੁਰਬਾਨੀਆਂ ਦਾ 80 ਪ੍ਰਤੀਸ਼ਤ ਤੋਂ ਵੱਧ ਹਿੱਸਾ ਪੰਜਾਬੀਆਂ ਹਿੱਸੇ ਆਉਣ ‘ਤੇ ਮਾਣ ਹੈ।

ਉਨ੍ਹਾਂ ਪੰਜਾਬ ਦੀ ਧਰਤੀ ਤੋਂ ਸ਼ੁਰੂ ਹੋਈਆਂ ਗਦਰ ਲਹਿਰ, ਬੱਬਰ ਅਕਾਲੀ ਲਹਿਰ, ਗੁਰਦੁਆਰਾ ਸੁਧਾਰ ਲਹਿਰ, ਕਾਮਾਗਾਟਾਮਾਰੂ ਅਤੇ ਪਗੜੀ ਸੰਭਾਲ ਜੱਟਾਂ ਵਰਗੀਆਂ ਲਹਿਰਾਂ ਨੂੰ ਆਜ਼ਾਦੀ ਦੀ ਲਹਿਰ ਦੀ ਮਜ਼ਬੂਤ ਨੀਂਹ ਵਜੋਂ ਯਾਦ ਕਰਦਿਆਂ ਕਿਹਾ ਕਿ ਆਜ਼ਾਦੀ ਬਾਅਦ ਕਰੜਾ ਸੰਘਰਸ਼ ਕਰਕੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਦਾ ਸਿਹਰਾ ਵੀ ਸਾਡੇ ਮਿਹਨਤੀ ਲੋਕਾਂ ਸਿਰ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਸ ਨੇ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਤੋਂ ਸਹੁੰ ਚੁੱਕ ਕੇ ਆਪਣਾ ਸਫ਼ਰ ਸ਼ੁਰੂ ਕੀਤਾ ਸੀ, ਉਹ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਨੂੰ ਪੂਰੀ ਤਨਦੇਹੀ ਨਾਲ ਨਿਭਾਅ ਰਹੀ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਦਹਾਕਿਆਂ ਬਾਅਦ ਅਸਲ ਅਰਥਾਂ ਵਿੱਚ ਪੰਜਾਬ ਨੂੰ ਚੁਣੀ ਹੋਈ ਸਰਕਾਰ ਹੁਣ ਮਿਲੀ ਹੈ ਜਿਹੜੀ ਲੋਕਤੰਤਰ ਦੀ ਭਾਵਨਾ ਲੋਕਾਂ ਦੀ, ਲੋਕਾਂ ਦੁਆਰਾ ਅਤੇ ਲੋਕਾਂ ਲਈ ਸਰਕਾਰ ਨੂੰ ਪੂਰਾ ਕਰਦੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਨੇ ਸਿਹਤ, ਸਿੱਖਿਆ, ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ, ਬਿਜਲੀ ਸੁਧਾਰ ਅਤੇ ਸਬਸਿਡੀਆਂ ਅਤੇ ਮਾਲੀਆ ਪੈਦਾ ਕਰਨ ਵਿੱਚ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਦੇ ਸੰਕਲਪ ਨੇ ਆਮ ਲੋਕਾਂ ਨੂੰ ਉਨ੍ਹਾਂ ਦੇ ਦਰਵਾਜ਼ੇ ‘ਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਹਨ ਅਤੇ ਸਕੂਲ ਆਫ਼ ਐਮੀਨੈਂਸ ਸਿੱਖਿਆ ਨੂੰ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਸੰਸਥਾਵਾਂ ਦੇ ਉੱਚ ਮਿਆਰਾਂ ਦੇ ਬਰਾਬਰ ਬਣਾਉਣ ਲਈ ਇੱਕ ਕ੍ਰਾਂਤੀਕਾਰੀ ਤਬਦੀਲੀ ਸਾਬਤ ਹੋ ਰਹੇ ਹਨ।

ਉਨ੍ਹਾਂ ਕਿਹਾ ਕਿ ਜੀ.ਐਸ.ਟੀ. ਦੀ ਉਗਰਾਹੀ ਵਿੱਚ ਵਾਧੇ ਨੇ ਭਗਵੰਤ ਸਿੰਘ ਮਾਨ ਸਰਕਾਰ ਦੀ ਸੂਬੇ ਨੂੰ ਆਪਣੇ ਵਿੱਤੀ ਸਾਧਨਾਂ ਨਾਲ ਲੋਕਾਂ ਨੂੰ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਦ੍ਰਿੜਤਾ ਦਾ ਸਬੂਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁਫਤ ਘਰੇਲੂ ਬਿਜਲੀ ਦਾ ਜ਼ੀਰੋ ਬਿੱਲ ਵਾਲੇ 90 ਫੀਸਦੀ ਖਪਤਕਾਰਾਂ ਨੂੰ ਫਾਇਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਅਸੀਂ ਥਰਮਲ ਪਲਾਂਟ ਖਰੀਦਿਆ ਹੈ।

ਉਨ੍ਹਾਂ ਆਪਣੇ ਵਿਭਾਗ ਵੱਲੋਂ ਕੀਤੀਆਂ ਪਹਿਲਕਦਮੀਆਂ ਦੀ ਗੱਲ ਕਰਦਿਆਂ ਕਿਹਾ ਕਿ 117 ਸਕੂਲ ਆਫ਼ ਐਮੀਨੈਂਸ, ਸਿੰਗਾਪੁਰ ਵਿਖੇ ਪ੍ਰਿੰਸੀਪਲਾਂ ਨੂੰ ਅੰਤਰਰਾਸ਼ਟਰੀ ਉੱਚ ਮਿਆਰੀ ਸਿਖਲਾਈ ਅਤੇ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ, ਅਹਿਮਦਾਬਾਦ ਵਿਖੇ ਹੈੱਡ ਮਾਸਟਰਾਂ ਦੀ ਸਿਖਲਾਈ ਨੇ ਸਿੱਖਿਆ ਵਿਭਾਗ ਦੇ ਇਤਿਹਾਸ ਵਿੱਚ ਨਵੇਂ ਦਿਸਹੱਦੇ ਕਾਇਮ ਕੀਤੇ ਹਨ। ਇਸ ਤੋਂ ਇਲਾਵਾ, ਅਸੀਂ ਹਾਲ ਹੀ ਵਿੱਚ ਤਬਾਦਲਾ ਨੀਤੀ ਨੂੰ ਹੋਰ ਆਸਾਨ ਬਣਾਉਣ ਲਈ ਨਵੀਂ ਅਤੇ ਪਾਰਦਰਸ਼ੀ ਟ੍ਰਾਂਸਫਰ ਨੀਤੀ ਲਿਆਂਦੀ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ, ਸ਼ਹੀਦ ਸੈਨਿਕਾਂ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਵਿੱਚ ਵਾਧਾ, 550 ਭ੍ਰਿਸ਼ਟ ਸਿਆਸੀ ਲੋਕਾਂ ਅਤੇ ਅਧਿਕਾਰੀਆਂ ਵਿਰੁੱਧ ਕਾਰਵਾਈ, ਪੰਜਾਬ ਦੇ 39406 ਨੌਜਵਾਨਾਂ ਨੂੰ ਨੌਕਰੀਆਂ ਦੇਣ ਤੋਂ ਇਲਾਵਾ 12710 ਐਡਹਾਕ/ਠੇਕੇ ‘ਤੇ ਰੱਖੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ, 664 ‘ਆਪ’ ਕਲੀਨਿਕ ਖੋਲ੍ਹੇ ਜਾਣੇ, ਸੜਕ ਹਾਦਸਿਆਂ ਵਿੱਚ ਕੀਮਤੀ ਜਾਨਾਂ ਬਚਾਉਣ ਲਈ ਸੜ੍ਹਕ ਸੁਰੱਖਿਆ ਫੋਰਸ ਦੀ ਸਥਾਪਨਾ, ਪੰਜਾਬ ਨੂੰ ਨਿਵੇਸ਼ਕਾਂ ਲਈ ਇੱਕ ਪਸੰਦੀਦਾ ਸਥਾਨ ਬਣਾਉਣਾ, ਅੰਤਰਰਾਸ਼ਟਰੀ ਅਤੇ ਰਾਸ਼ਟਰੀ ਖਿਡਾਰੀਆਂ ਨੂੰ ਕੁੱਲ 70 ਕਰੋੜ ਰੁਪਏ ਦੇ ਭਾਰੀ ਨਕਦ ਇਨਾਮ, 43 ਨਾਗਰਿਕ ਕੇਂਦਰਿਤ ਸੇਵਾਵਾਂ ਦੀ ਡੋਰ ਸਟੈਪ ਡਿਲੀਵਰੀ ਕੇਵਲ 1076 ਨੰਬਰ ਡਾਇਲ ਕਰਕੇ ਦੇਣਾ, ਇੰਤਕਾਲਾਂ ਦੇ ਬਕਾਇਆ ਨੂੰ ਖਤਮ ਕਰਨ ਲਈ ਜਨਤਕ ਮਾਲ ਲੋਕ ਅਦਾਲਤਾਂ ਲਾਉਣਾ, ਸਾਡੇ 22 ਮਹੀਨਿਆਂ ਦੇ ਕਾਰਜਕਾਲ ਦੀਆਂ ਪ੍ਰਮੁੱਖ ਪ੍ਰਾਪਤੀਆਂ ਹਨ।

ਉਨ੍ਹਾਂ ਕੌਮੀ ਪੱਧਰ ਦੀ ਪਰੇਡ ਵਿੱਚ ਪੰਜਾਬ ਦੀਆਂ ਝਾਕੀਆਂ ਨੂੰ ਨਾਂਹ ਕਰਨ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਅੱਜ ਤੋਂ ਪੰਜਾਬ ਦੇ ਲੋਕਾਂ ਨੂੰ ਦਿਖਾਉਣ ਲਈ ਇਨ੍ਹਾਂ ਝਾਕੀਆਂ ਨੂੰ ਰਸਮੀ ਤੌਰ ‘ਤੇ ਲਾਂਚ ਕੀਤਾ ਹੈ ਤਾਂ ਜੋ ਉਹ ਇਹ ਨਿਰਣਾ ਕਰ ਸਕਣ ਕਿ ਇਹ ਝਾਕੀਆਂ ਕੌਮੀ ਪੱਧਰ ਦੀ ਪਰੇਡ ਵਿੱਚ ਸ਼ਾਮਲ ਹੋਣ ਦੇ ਯੋਗ ਸਨ ਜਾਂ ਨਹੀਂ।

ਇਸ ਤੋਂ ਪਹਿਲਾਂ ਸਿੱਖਿਆ ਮੰਤਰੀ ਨੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਅਤੇ ਐਸ ਐਸ ਪੀ ਡਾਕਟਰ ਸੰਦੀਪ ਗਰਗ ਦੇ ਨਾਲ ਪਰੇਡ ਦਾ ਨਿਰੀਖਣ ਕੀਤਾ ਅਤੇ ਪਰੇਡ ਕਮਾਂਡਰ ਡੀ ਐਸ ਪੀ ਹਰਸਿਮਰਤ ਸਿੰਘ ਛੇਤਰਾ ਦੀ ਅਗਵਾਈ ਵਿੱਚ ਮਾਰਚ ਪਾਸਟ ਤੋਂ ਸਲਾਮੀ ਲਈ।

ਮਰਹੂਮ ਸੁਤੰਤਰਤਾ ਸੈਨਾਨੀਆਂ ਕੇਹਰ ਸਿੰਘ ਬਾਸਮਾ ਅਤੇ ਨੱਥਾ ਸਿੰਘ ਲਾਂਡਰਾ ਦੇ ਪਰਿਵਾਰਿਕ ਮੈਂਬਰਾਂ (ਕੁਲਬੀਰ ਸਿੰਘ ਅਤੇ ਹਰਦੀਪ ਸਿੰਘ) ਨੂੰ ਸਿੱਖਿਆ ਮੰਤਰੀ ਵੱਲੋਂ ਇਸ ਦਿਨ ਦੀ ਵਧਾਈ ਦਿੱਤੀ ਗਈ ਜਦਕਿ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਕਰਨਲ ਮਨਪ੍ਰੀਤ ਸਿੰਘ (ਸੇਵਾ ਮੈਡਲ) ਦੀ ਪਤਨੀ ਸ੍ਰੀਮਤੀ ਜਗਮੀਤ ਗਰੇਵਾਲ, ਹਵਾਲਦਾਰ ਰਣਜੋਧ ਸਿੰਘ (ਸ਼ੌਰਿਆ ਚੱਕਰ) ਦੀ ਪਤਨੀ ਅਨੀਤਾ ਰਾਣੀ, ਹਵਾਲਦਾਰ ਕਸ਼ਮੀਰੀ ਲਾਲ ਦੀ ਪਤਨੀ ਸੁਨੀਤਾ ਕੁਮਾਰੀ ਅਤੇ ਹੈੱਡ ਕਾਂਸਟੇਬਲ ਸਤਬੀਰ ਸਿੰਘ ਦੀ ਪਤਨੀ ਸਵਿਤਾ ਰਾਣੀ ਨੂੰ ਰਾਸ਼ਟਰ ਪ੍ਰਤੀ ਅਸਧਾਰਨ ਯੋਗਦਾਨ ਨੂੰ ਯਾਦ ਕਰਨ ਲਈ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ।

ਪੰਜਾਬ ਪੁਲਿਸ ਤੋਂ ਇਲਾਵਾ ਸਰਕਾਰੀ ਕਾਲਜ ਮੁਹਾਲੀ, ਦੂਨ ਇੰਟਰਨੈਸ਼ਨਲ ਸਕੂਲ, ਸ਼ਿਵਾਲਿਕ ਪਬਲਿਕ ਸਕੂਲ ਦੇ ਐਨ.ਸੀ.ਸੀ. ਕੈਡਿਟ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 3ਬੀ1 ਮੁਹਾਲੀ ਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੋਹਾਣਾ ਦੀਆਂ ਬੈਂਡ ਟੀਮਾਂ ਸ਼ਾਮਲ ਸਨ।

ਸੱਭਿਆਚਾਰਕ ਪ੍ਰੋਗਰਾਮ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੋਹਾਣਾ, ਨੈਸ਼ਨਲ ਪਬਲਿਕ ਸਕੂਲ ਕੁਰਾਲੀ, ਪੈਰਾਗਾਨ ਸਕੂਲ ਸੈਕਟਰ 70, ਏਪੀਜੇ ਸਕੂਲ ਮੁੰਡੀ ਖਰੜ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 3ਬੀ1 ਮੁਹਾਲੀ, ਸ਼ਿਵਾਲਿਕ ਸਕੂਲ ਫੇਜ਼ 6 ਮੁਹਾਲੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ 3ਬੀ1 ਦੇ ਵਿਸ਼ੇਸ਼ ਬੱਚੇ ਸ਼ਾਮਲ ਹੋਏ।

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਪੀ.ਐੱਸ.ਪੀ.ਸੀ.ਐੱਲ. ਅਤੇ ਖੇਤੀਬਾਡ਼ੀ ਵਿਭਾਗ ਦੀਆਂ ਝਾਕੀਆਂ ਨੂੰ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਜਦਕਿ ਭਾਗ ਲੈਣ ਵਾਲੇ ਹੋਰ ਵਿਭਾਗਾਂ; ਸਿਹਤ ਵਿਭਾਗ, ਜੰਗਲਾਤ ਵਿਭਾਗ, ਜ਼ਿਲ੍ਹਾ ਪੁਲਿਸ ਅਤੇ ਨਾਗਰਿਕ ਕੇਂਦਰਿਤ ਸੇਵਾਵਾਂ ਦੀ ਡੋਰ ਸਟੈਪ ਡਿਲੀਵਰੀ ਨੂੰ ਹੌਂਸਲਾ ਵਧਾਊ ਇਨਾਮ ਦਿੱਤੇ ਗਏ।

 

The post ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਇਮਾਨਦਾਰੀ ਨਾਲ ਪੂਰਾ ਕਰ ਰਹੀ ਹੈ: ਹਰਜੋਤ ਸਿੰਘ ਬੈਂਸ appeared first on TheUnmute.com - Punjabi News.

Tags:
  • 75th-republic-day
  • breaking-news
  • government-college-mohali
  • harjot-singh-bains
  • news
  • promises
  • punjab-government

75ਵੇਂ ਗਣਤੰਤਰ ਦਿਵਸ ਮੌਕੇ ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੰਗਰੂਰ ਵਿਖੇ ਲਹਿਰਾਇਆ ਕੌਮੀ ਝੰਡਾ

Friday 26 January 2024 01:09 PM UTC+00 | Tags: 75th-republic-day breaking-news freedom-struggle laljit-singh-bhullar new news punjab republic sangrur

ਸੰਗਰੂਰ, 26 ਜਨਵਰੀ, 2024: ਦੇਸ਼ ਦੇ 75ਵੇਂ ਗਣਤੰਤਰ ਦਿਵਸ ਦੇ ਮੌਕੇ ਤੇ ਸੰਗਰੂਰ ਦੇ ਪੁਲਿਸ ਲਾਈਨ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਰੋਹ ਵਿੱਚ ਬਤੌਰ ਮੁੱਖ ਮਹਿਮਾਨ ਸ਼ਾਮਲ ਹੁੰਦਿਆਂ ਪੰਜਾਬ ਦੇ ਟਰਾਂਸਪੋਰਟ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਸੰਗਰੂਰ ਵਾਸੀਆਂ ਦੇ ਨਾਂ ਆਪਣਾ ਸੰਦੇਸ਼ ਦੌਰਾਨ ਕੈਬਨਿਟ ਮੰਤਰੀ ਨੇ ਦੇਸ਼ ਦੀਆਂ ਤਿੰਨੋ ਸੈਨਾਵਾਂ ਅਤੇ ਹਥਿਆਰਬੰਦ ਬਲਾਂ ਦੇ ਬਹਾਦਰ ਸੂਰਵੀਰਾਂ ਨੂੰ ਸਲਾਮ ਕਰਦਿਆਂ ਕਿਹਾ ਕਿ ਇਹ ਯੋਧੇ ਸਾਡੇ ਦੇਸ਼ ਦੀ ਪ੍ਰਭੂਸੱਤਾ ਤੇ ਅਖੰਡਤਾ ਦੀ ਰਾਖੀ ਕਰ ਰਹੇ ਹਨ। ਉਨ੍ਹਾਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦੇ ਵਡਮੁੱਲੇ ਯੋਗਦਾਨ ਨੂੰ ਵੀ ਸਿਜਦਾ ਕੀਤਾ।ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਦਿਹਾੜਾ ਆਜ਼ਾਦੀ ਘੁਲਾਟੀਆਂ ਅਤੇ ਸੰਵਿਧਾਨ ਘਾੜਿਆਂ ਵੱਲੋਂ ਭਾਰਤ ਦੇ ਸੁਨਹਿਰੀ ਭਵਿੱਖ ਬਾਰੇ ਲਏ ਸੁਪਨਿਆਂ ਨੂੰ ਸਾਕਾਰ ਕਰਨ ਦੀ ਯਾਦ ਦਿਵਾਉਂਦਾ ਹੈ।

ਇਸ ਮੌਕੇ ਪੰਜਾਬ ਸਰਕਾਰ ਵੱਲੋਂ ਕੀਤੀਆ ਜਾ ਰਹੀਆ ਵੱਖ-ਵੱਖ ਲੋਕ ਪੱਖੀ ਪਹਿਲਕਦਮੀਆਂ ਬਾਰੇ ਸਾਂਝ ਪਾਉਂਦੇ ਹੋਏ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਫ਼ੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫ਼ੌਜੀਆਂ ਦੀ ਭਲਾਈ ਲਈ ਦ੍ਰਿੜ੍ਹ  ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਹੈ ਅਤੇ ਸਰਕਾਰ ਨੇ ਇਸ ਵਿੱਤੀ ਸਹਾਇਤਾ ਸਕੀਮ ਅਧੀਨ ਅਗਨੀਵੀਰਾਂ ਨੂੰ ਵੀ ਸ਼ਾਮਲ ਕੀਤਾ ਹੈ। ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਆਪਣੇ ਮਹਿਜ਼ 22 ਮਹੀਨਿਆਂ ਦੇ ਕਾਰਜਕਾਲ ਦੌਰਾਨ ਨੌਜਵਾਨਾਂ ਨੂੰ 39 ਹਜ਼ਾਰ 406 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ ਅਤੇ 12 ਹਜ਼ਾਰ 710 ਮੁਲਾਜ਼ਮਾਂ ਨੂੰ ਪੱਕਾ ਕੀਤਾ ਹੈ ਅਤੇ ਸਮੁੱਚੀ ਭਰਤੀ ਨਿਰੋਲ ਮੈਰਿਟ ਦੇ ਆਧਾਰ ‘ਤੇ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਵਾ ਸੌ ਹੋਰ ਆਮ ਆਦਮੀ ਕਲੀਨਿਕ ਖੋਲਣ ਦੀ ਤਿਆਰੀ ਹੈ ਅਤੇ ਅੱਜ ਤੋਂ ਬਾਅਦ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਦਵਾਈਆਂ ਦੇ ਨਾਲ ਮੁਫਤ ਐਕਸ ਰੇ ਅਤੇ ਅਲਟਰਾ ਸਾਊਂਡ ਦੀ ਸਹੂਲਤ ਮਿਲੇਗੀ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸੇ ਤਰ੍ਹਾਂ ਸਰਕਾਰੀ ਬੱਸਾਂ ਵਿੱਚ ਔਰਤਾਂ ਲਈ ਮੁਫ਼ਤ ਸਫ਼ਰ ਸਹੂਲਤ ਨੂੰ ਜਾਰੀ ਰੱਖਦਿਆਂ ਮਾਰਚ 2022 ਤੋਂ ਦਸੰਬਰ 2023 ਤੱਕ ਕੁੱਲ 25 ਕਰੋੜ 79 ਲੱਖ ਮਹਿਲਾਵਾਂ ਨੂੰ 1202.49 ਕਰੋੜ ਰੁਪਏ ਦੀ ਲਾਗਤ ਨਾਲ ਮੁਫ਼ਤ ਸਫ਼ਰ ਦੀ ਸਹੂਲਤ ਦਿੱਤੀ। ਇਸ ਦੇ ਨਾਲ ਹੀ ਮਾਨ ਸਰਕਾਰ ਵੱਲੋਂ ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਯੋਗ ਵਾਰਸਾਂ ਨੂੰ ਵੀ ਮੁਫ਼ਤ ਸਫ਼ਰ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ।ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਾਉਣ ਲਈ ਵਿਸ਼ੇਸ਼ ਮੁਹਿੰਮ ਵਿੱਢੀ ਹੋਈ ਹੈ ਜਿਸ ਤਹਿਤ ਹੁਣ ਤੱਕ 2000 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੀ ਕਰੀਬ 12,316 ਏਕੜ ਜ਼ਮੀਨ ਨੂੰ ਕਬਜ਼ਾ ਮੁਕਤ ਕਰਵਾਇਆ ਗਿਆ ਹੈ।

ਇਸ ਮੌਕੇ ਉਨ੍ਹਾਂ ਸੰਗਰੂਰ ਜ਼ਿਲ੍ਹੇ ਦੀਆ ਅਹਿਮ ਪਹਿਲਕਦਮੀਆਂ ਦਾ ਵਿਸ਼ੇਸ਼ ਜ਼ਿਕਰ ਕੀਤਾ ਜਿਸ ਵਿੱਚ 26 ਪਿੰਡਾਂ ਵਿੱਚ ਸਥਾਪਤ ਕੀਤੀਆਂ ਅਤਿ-ਆਧੁਨਿਕ ਪੇਂਡੂ ਲਾਇਬ੍ਰੇਰੀਆਂ, ਪੇਂਡੂ ਔਰਤਾਂ ਦੀ ਵਿੱਤੀ ਖੁਸ਼ਹਾਲੀ ਲਈ ਹਰੇਕ ਘਰ ਨੂੰ ਉਤਪਾਦਨ ਇਕਾਈ ਬਣਾਉਣ ਲਈ ਸੰਗਰੂਰ ਜ਼ਿਲ੍ਹੇ ਵਿੱਚ ਚੱਲ ਰਹੀ 'ਪਹਿਲ' ਸਕੀਮ, ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਅਤੇ ਬੋਰਡ ਪ੍ਰੀਖਿਆਵਾਂ ਦੀ ਤਿਆਰੀ ਕਰਦੇ ਵਿਦਿਆਰਥੀਆਂ ਦੀ ਪ੍ਰਤਿਭਾ 'ਚ ਨਿਖਾਰ ਲਿਆਉਣ ਲਈ 'ਮਿਸ਼ਨ ਐਕਸੀਲੈਂਸ', ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ ਸਥਾਪਤ 'ਪ੍ਰਸ਼ਾਸਨਿਕ ਸੁਧਾਰ ਕੇਂਦਰ' ਅਤੇ ਪਿੰਡਾਂ ਵਿੱਚ 425 ਏਕੜ ਰਕਬੇ ਵਿੱਚ ਰਵਾਇਤੀ ਰੁੱਖਾਂ ਦੇ 138 ਅੰਮ੍ਰਿਤ ਵਣ ਪ੍ਰਫੁਲਤ ਹੋਣ ਸਬੰਧੀ ਅਹਿਮ ਕਾਰਜ ਸ਼ਾਮਲ ਹਨ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੁਲਿਸ ਲਾਈਨ ਵਿਖੇ ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ, ਵਿਧਾਇਕ ਲਹਿਰਾ ਬਰਿੰਦਰ ਕੁਮਾਰ ਗੋਇਲ ਸਮੇਤ ਸ਼ਹੀਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਸਮੇਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਤੇ ਐਸ.ਐਸ.ਪੀ ਸਰਤਾਜ ਸਿੰਘ ਚਹਿਲ ਵੀ ਉਨ੍ਹਾਂ ਦੇ ਨਾਲ ਸਨ। ਪੁਲਿਸ ਲਾਈਨ ਸਟੇਡੀਅਮ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ ਉਨ੍ਹਾਂ ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤਹਿਤ ਵੱਖ-ਵੱਖ ਟੁਕੜੀਆਂ ਤੋਂ ਸਲਾਮੀ ਲਈ। ਇਸ ਦੌਰਾਨ ਪੰਜਾਬ ਸਰਕਾਰ ਦੇ ਮਹੱਤਵਪੂਰਨ ਪ੍ਰੋਜੈਕਟਾਂ ਨੂੰ ਦਰਸਾਉਂਦੀਆਂ ਵੱਖ ਵੱਖ ਝਾਕੀਆਂ ਵੀ ਖਿੱਚ ਦਾ ਕੇਂਦਰ ਬਣੀਆਂ।

ਸਮਾਗਮ ਦੌਰਾਨ ਕੈਬਨਿਟ ਮੰਤਰੀ ਨੇ ਆਜ਼ਾਦੀ ਸੰਗਰਾਮੀਆਂ ਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕਰਨ ਦੀ ਰਸਮ ਅਦਾ ਕੀਤੀ। ਇਸ ਉਪਰੰਤ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ 'ਤੇ ਆਧਾਰਿਤ ਪ੍ਰੋਗਰਾਮ ਤਹਿਤ ਕੋਰੀਓਗ੍ਰਾਫੀ, ਗੱਤਕੇ, ਸਭਿਆਚਾਰਕ ਨਾਚਾਂ, ਜਿਮਨਾਸਟਿਕ ਦੀ ਪੇਸ਼ਕਾਰੀ ਕੀਤੀ ਗਈ ਜਿਸ ਦਾ ਦਰਸ਼ਕਾਂ ਨੇ ਖੂਬ ਆਨੰਦ ਮਾਣਿਆ। ਸਕੂਲੀ ਵਿਦਿਆਰਥੀਆਂ ਵੱਲੋਂ ਪੇਸ਼ ਲੋਕ ਨਾਚ ਗਿੱਧਾ ਤੇ ਲੋਕ ਨਾਚ ਭੰਗੜਾ ਵਿਸ਼ੇਸ਼ ਖਿੱਚ ਦਾ ਕੇਂਦਰ ਬਣੇ। ਇਸ ਉਪਰੰਤ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਤੇ ਦਿਵਿਆਂਗ ਵਿਅਕਤੀਆਂ ਨੂੰ ਟਰਾਈ ਸਾਈਕਲ ਵੰਡੇ। ਇਸ ਮੌਕੇ ਮੁੱਖ ਮਹਿਮਾਨ ਨੇ ਜ਼ਿਲਾ ਸੰਗਰੂਰ ਦੇ ਵੱਖ ਵੱਖ ਖੇਤਰਾਂ ਵਿਚ ਸ਼ਲਾਘਾਯੋਗ ਪ੍ਰਾਪਤੀਆਂ ਦਰਜ ਕਰਨ ਵਾਲੀਆਂ ਸ਼ਖਸੀਅਤਾਂ ਨੂੰ ਜ਼ਿਲਾ ਪੱਧਰੀ ਐਵਾਰਡ ਨਾਲ ਸਨਮਾਨਿਤ ਕੀਤਾ।

ਕੈਬਨਿਟ ਮੰਤਰੀ ਵੱਲੋਂ ਸਕੂਲਾਂ ਦੇ ਵਿਦਿਆਰਥੀਆਂ ਦੀ ਪੇਸ਼ਕਾਰੀ ਤੋਂ ਪ੍ਰਭਾਵਿਤ ਹੁੰਦਿਆਂ ਮਿਤੀ 27 ਜਨਵਰੀ ਨੂੰ ਉਨ੍ਹਾਂ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਜਿਨ੍ਹਾਂ ਵਲੋਂ ਅੱਜ ਦੇ ਸਮਾਗਮ ਵਿੱਚ ਹਿੱਸਾ ਲਿਆ ਗਿਆ ਸੀ। ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ੋਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸਐਸਪੀ ਸਰਤਾਜ ਸਿੰਘ ਚਹਿਲ ਵੱਲੋਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਵਿਸ਼ੇਸ ਤੌਰ ਤੇ ਸਨਮਾਨਿਤ ਕੀਤਾ ਗਿਆ।

ਸਮਾਗਮ ਦੌਰਾਨ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਰਜਿੰਦਰ ਸਿੰਘ ਰਾਏ ਸਮੇਤ ਸਮੂਹ ਜ਼ੁਡੀਸ਼ੀਅਲ ਅਧਿਕਾਰੀ, ਚੇਅਰਮੈਨ ਜਸਵੀਰ ਸਿੰਘ ਕੁਦਨੀ, ਚੇਅਰਮੈਨ ਗਊ ਸੇਵਾ ਕਮਿਸ਼ਨ ਅਸ਼ੋਕ ਸਿੰਗਲਾ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਗੁਰਮੇਲ ਸਿੰਘ ਘਰਾਚੋਂ, ਚੇਅਰਮੈਨ ਨਗਰ ਸੁਧਾਰ ਟਰੱਸਟ ਹਰਪ੍ਰੀਤ ਸਿੰਘ ਪੀਤੂ, ਚੇਅਰਮੈਨ ਮਾਰਕੀਟ ਕਮੇਟੀ ਸੰਗਰੂਰ ਅਵਤਾਰ ਸਿੰਘ ਈਲਵਾਲ, ਐਸਡੀਐਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਸਹਾਇਕ ਕਮਿਸ਼ਨਰ ਜਸਪਿੰਦਰ ਸਿੰਘ ਤੇ ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਮੁਖੀ, ਸਕੂਲੀ ਵਿਦਿਆਰਥੀ, ਅਧਿਆਪਕ, ਸ਼ਹਿਰ ਵਾਸੀ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

The post 75ਵੇਂ ਗਣਤੰਤਰ ਦਿਵਸ ਮੌਕੇ ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੰਗਰੂਰ ਵਿਖੇ ਲਹਿਰਾਇਆ ਕੌਮੀ ਝੰਡਾ appeared first on TheUnmute.com - Punjabi News.

Tags:
  • 75th-republic-day
  • breaking-news
  • freedom-struggle
  • laljit-singh-bhullar
  • new
  • news
  • punjab
  • republic
  • sangrur

ਸ੍ਰੀ ਮੁਕਤਸਰ ਸਾਹਿਬ 26 ਜਨਵਰੀ 2024 : ਡਾ. ਬਲਬੀਰ ਸਿੰਘ (Dr. Balbir Singh) ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ਼ ਮੰਤਰੀ ਪੰਜਾਬ ਨੇ ਅੱਜ ਗਣਤੰਤਰਤਾ ਦਿਵਸ ਮੌਕੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ।

ਗਣਤੰਤਰਤਾ ਦਿਵਸ ਮੌਕੇ ਤੇ ਬੋਲਦਿਆ ਉਹਨਾਂ ਪੰਜਾਬ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ 26 ਜਨਵਰੀ 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋਣ ਨਾਲ ਭਾਰਤੀ ਗਣਤਰਾਜ ਦੀ ਸਥਾਪਨਾ ਹੋਈ। ਉਹਨਾਂ ਕਿਹਾ ਭਾਰਤੀ ਸੰਵਿਧਾਨ ਨੂੰ ਤਿਆਰ ਕਰਨ ਵਾਲੇ ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਦਕਰ ਦੇ ਵੱਡਮੁੱਲੇ ਯੋਗਦਾਨ ਦਾ ਜਿਕਰ ਕਰਦਿਆਂ ਕਿਹਾ ਕਿ ਇਸ ਸੰਵਿਧਾਨ ਸਦਕਾ ਸਾਰੇ ਦੇਸ਼ ਵਾਸੀ ਅਸੀ ਸਾਰੀਆਂ ਜਾਤਾਂ,ਪਾਤਾ, ਉਚ ਨੀਚ ਅਤੇ ਸਾਰੇ ਧਰਮਾਂ ਤੋਂ ਉਪਰ ਉਠ ਕੇ ਭਰਾਤਰੀ ਭਾਵ  ਨਾਲ ਆਪਣਾ ਜੀਵਨ ਬਤੀਤ ਕਰ ਰਹੇ ਹਾਂ।

ਇਸ ਮੌਕੇ ਉਹਨਾਂ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸਿੱਖਿਆ, ਸਿਹਤ, ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸੀਤਲਤਾ ਨੀਤੀ, ਬਿਜਲੀ ਖੇਤੀਬਾੜੀ, ਰੋਜ਼ਗਾਰ ਦੇ ਅਥਾਹ  ਮੌਕੇ ਪੈਦਾ ਕਰਨ, ਆਰਥਿਕਤਾ ਤੇ ਅਮਨ ਕਾਨੂੰਨ ਦੀ ਸਥਿਤੀ ਸੁਧਾਰਨ, ਨਾਗਰਿਕ ਸੇਵਾਵਾਂ ਲੋਕਾਂ ਦੇ ਘਰਾਂ ਤੱਕ ਯਕੀਨੀ ਬਨਾਉਣ, ਬੁਨਿਆਦੀ ਢਾਂਚੇ ਅਤੇ ਸ਼ਹਿਰੀ ਵਿਕਾਸ ਪਿੰਡਾਂ ਦੇ ਸਰਬਪੱਖੀ ਵਿਕਾਸ,ਪੰਚਾਇਤੀ ਜਮੀਨਾਂ ਤੇ ਨਜਾਇਜ ਕਬਜੇ ਛੁਡਵਾਉਣ , ਨਸਿ਼ਆਂ ਦੇ ਖਾਤਮਾ ਕਰਨ ਅਤੇ ਨਿਵੇਸ਼ ਅਤੇ ਉਦਯੋਗ ਪੱਖੀ ਮਾਹੌਲ ਸਿਰਜਣ ਲਈ ਠੋਸ ਕਦਮ ਚੁੱਕ ਰਹੀ ਹੈ।

ਉਹਨਾਂ (Dr. Balbir Singh) ਦੱਸਿਆ ਕਿ ਸਰਕਾਰ ਵਲੋਂ ਲੋਕਾਂ ਨੂੰ ਵਧੀਆਂ ਸਿਹਤ ਸਹੂਲਤਾਂ ਦੇਣ ਲਈ 522 ਮੁਢਲੇ ਸਿਹਤ ਕੇਂਦਰਾਂ, 2951 ਸਬ ਸੈਂਟਰ ਹੈਲਥ ਵੈਲਨੈਸ ਸੈਂਟਰ, 160 ਕਮਿਊਨਟੀ ਸਿਹਤ ਕੇਂਦਰ, 41 ਸਬ ਡਵੀਜ਼ਨਲ ਹਸਪਤਾਲਾਂ ਅਤੇ 23 ਜਿ਼ਲ੍ਹਾ ਹਸਪਤਾਲਾਂ ਚ ਲੱਗਭਗ 3 ਕਰੋੜ ਲੋਕਾਂ ਨੂੰ ਸਿਹਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼ ਸਕੀਮ ਅਧੀਨ ਸੂਬਾ ਵਾਸੀਆਂ ਨੂੰ ਕੈਂਸਰ ਦੇ ਇਲਾਜ ਲਈ 1.50 ਲੱਖ ਰੁਪਏ ਦੀ ਨਕਦੀ ਰਹਿਤ ਇਲਾਜ ਦੀ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ।

ਉਹਨਾਂ ਦੱਸਿਆ ਕਿ ਸਰਕਾਰ ਵਲੋਂ ਸੜਕ ਹਾਦਸਿਆਂ ਦੌਰਾਨ ਕੀਮਤੀ ਜਾਨਾਂ ਬਚਾਉਣ ਲਈ ਅਤੇ ਜ਼ਖਮੀਆਂ ਨੂੰ ਸਮੇਂ ਸਿਰ ਮੁੱਢਲੀ ਸਹਾਇਤਾ  ਦੇਣ ਲਈ ਫਰਿਸ਼ਤੇ ਸਕੀਮ ਨੂੰ ਹਰੀ ਝੰਡੀ ਦਿੱਤੀ ਗਈ ਹੈ ਅਤੇ ਸੜਕ ਹਾਦਸੇ ਦੇ ਪੀੜਤਾਂ ਦੀ ਮੱਦਦ ਲਈ ਆਮ ਲੋਕਾਂ ਦੀ ਵੱਧ ਤੋਂ ਵੱਧ ਸਮੂਲੀਅਤ ਕਰਨ ਲਈ ਰਾਜ ਸਰਕਾਰ ਵਲੋਂ ਜਖਮੀਆਂ ਦੀ ਸਹਾਇਤਾਂ ਕਰਨ ਵਾਲੇ ਫਰਿਸਤੇ ਨੂੰ 2000 ਰੁਪਏ ਦੀ ਇਨਾਮੀ ਰਾਸ਼ੀ ਦੇਣ ਤੋਂ ਇਲਾਵਾ ਇਹਨਾ ਨੂੰ ਰਾਸ਼ਟਰੀ ਸਮਾਗਮਾਂ ਭਾਵ 26 ਜਨਵਰੀ ਅਤੇ 15 ਅਗਸਤ ਦੇ ਮੌਕੇ ਤੇ ਪ੍ਰਸੰਸਾ ਪੱਤਰ ਦੇ ਦੇ ਸਨਮਾਨਿਤ ਵੀ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਲੋਕਾਂ ਨੂੰ ਸਿਹਤਮੰਦ ਰੱਖਣ ਲਈ ਸੀ.ਐਮ. ਦੀ ਯੋਗਸ਼ਾਲਾ ਤਹਿਤ ਪੰਜਾਬ ਚ 1368 ਯੋਗਾ ਸੈਸ਼ਨ ਲਗਾਏ ਜਾ ਰਹੇ ਹਨ ਅਤੇ 34 ਹਜ਼ਾਰ ਤੋਂ ਵੱਧ ਲੋਕ ਯੋਗ ਅਭਿਆਸ ਕਰ ਰਹੇ ਹਨ।
ਉਹਨਾਂ ਦੱਸਿਆ ਕਿ ਔਰਤਾਂ ਲਈ ਮੁਫਤ ਸਫਰ ਸਹੂਲਤ ਨੰ ਜਾਰੀ ਰੱਖਦਿਆਂ ਮਾਰਚ 2022 ਤੋਂ ਦਸੰਬਰ 2023 ਤੱਕ ਕੁਲ 25 ਕਰੋੜ 77 ਲੱਖ  ਮਹਿਲਾਵਾ ਨੂੰ 1202.49 ਕਰੋੜ ਰੁਪਏ ਦੀ ਲਾਗਤ ਨਾਲ ਮੁਫਤ ਸਫਰ ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ।

ਉਹਨਾਂ ਦੱਸਿਆ ਕਿ ਸਰਕਾਰ ਨੇ ਸੂਬੇ ਵਿੱਚ 10.77 ਲੱਖ ਰਾਸ਼ਨ ਕਾਰਡ ਲਾਭਪਾਤਰੀਆਂ ਦੇ ਲਾਭ ਬਹਾਲ ਕਰਨ ਦਾ ਫੈਸਲਾ ਕੀਤਾ ਹੈ, ਜਿਸ ਤਹਿਤ ਜਨਤਕ ਵੰਡ ਪ੍ਰਣਾਲੀ ਤਹਿਤ ਸੂਬਾ ਸਰਕਾਰ ਵਲੋਂ ਘਰ ਘਰ ਰਾਸ਼ਨ ਪਹੁੰਚਾਉਣ ਲਈ ਸ਼ੁਰੂ ਕੀਤੀ ਸਕੀਮ ਦਾ ਲੋਕਾਂ ਨੂੰ ਬਹੁਤ ਵੱਡਾ ਫਾਇਦਾ ਹੋਵੇਗਾ। ਉਹਨਾ ਅੱਗੇ ਦੱਸਿਆ ਕਿ ਪੰਜਾਬ ਦੇ ਪਿੰਡਾ  ਨੂੰ ਸਾਫ ਤੇ ਪੀਣਯੋਗ ਪਾਣੀ ਦੀ ਸਪਲਾਈ  ਲਈ ਕਰਨ 2200 ਕਰੋੜ ਰੁਪਏ ਦੀ ਲਾਗਤ ਵਾਲੇ 15 ਨਹਿਰੀ ਪਾਣੀ ਤੇ ਆਧਾਰਤ ਪ੍ਰੋਜੈਕਟ ਉਸਾਰੀ ਅਧੀਨ ਹਨ ਅਤੇ 31 ਲੈਬੋਰਟਰੀਆਂ ਪੀਣ ਵਾਲੇ ਪਾਣੀ ਦੀ ਪਰਖ ਲਈ ਸਥਾਪਿਤ ਕੀਤੀਆਂ ਗਈਆਂ ਹਨ।

ਗਣਤੰਤਰਤਾ ਦਿਵਸ ਮੌਕੇ ਪੰਜਾਬ ਪੁਲਿਸ ਦੇ ਪਰੇਡ ਕਮਾਂਡਰ ਫਤਿਹ ਸਿੰਘ ਬਰਾੜ ਡੀ.ਐਸ.ਪੀ. ਦੀ ਅਗਵਾਈ ਵਿੱਚ  ਪੰਜਾਬ ਪੁਲਿਸ, ਪੰਜਾਬ ਪੁਲਿਸ (ਮਹਿਲਾ), ਪੰਜਾਬ ਹੋਮ ਗਾਰਡਜ, ਐਨ.ਸੀ.ਸੀ. ਅਤੇ ਸਕਾਊਂਟ  ਦੀਆਂ ਟੁਕੜੀਆਂ ਵਲੋਂ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਗਈ ਅਤੇ ਮਾਰਚ ਪਾਸਟ ਪੇਸ਼ ਕੀਤਾ ਗਿਆ ਅਤੇ ਪੰਜਾਬ ਪੁਲਿਸ ਦੇ ਬੈਂਡ ਵਲੋਂ ਰਾਸ਼ਟਰੀ ਧੁੰਨ ਬਜਾਈ ਗਈ ਅਤੇ ਵੱੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।

ਇਸ ਮੌਕੇ ਤੇ ਉਹਨਾਂ ਸੁੰਤਰਤਤਾ ਸੈਨਾਨੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਉਚੇਚੇ ਤੌਰ ਤੇ ਸਨਮਾਨਿਤ ਕੀਤਾ। ਜਿ਼ਲ੍ਹਾ ਪ੍ਰਸ਼ਾਸਨ ਦੀ ਸਹਾਇਤਾਂ ਨਾਲ ਰੈਡ ਕਰਾਸ ਵਲੋਂ 16 ਲੋੜਵੰਦ ਔਰਤਾਂ ਨੂੰ ਸਿਖਲਾਈ ਮਸ਼ੀਨਾਂ ਵੰਡੀਆਂ ਗਈਆਂ ਅਤੇ ਵੱਖ-ਵੱਖ ਖੇਤਰਾਂ ਵਿੱਚ ਚੰਗੀਆਂ ਸੇਵਾਵਾਂ ਨਿਭਾਉਣ ਵਾਲੇ ਕਰਮਚਾਰੀਆ ਨੂੰ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਤੇ ਜਗਦੀਪ ਸਿੰਘ ਕਾਕਾ ਬਰਾੜ ਵਿਧਾਇਕ ਸ੍ਰੀ ਮੁਕਤਸਰ ਸਾਹਿਬ, ਸ੍ਰੀ ਰਾਜ ਕੁਮਾਰ ਜਿ਼ਲ੍ਹਾ ਅਤੇ ਸੈਸ਼ਨ ਜੱਜ, ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ, ਗੁਰਸ਼ਰਨ ਸਿੰਘ ਸੰਧੂ ਆਈ.ਜੀ.ਪੀ. ਫਰੀਦਕੋਟ ਰੇਂਜ,  ਭਾਗੀਰਥ ਸਿੰਘ ਮੀਨਾ ਐਸ.ਐਸ.ਪੀ., ਡਾ. ਨਯਨ ਏ.ਡੀ.ਸੀ.(ਜੀ) ਸੁਰਿੰਦਰ ਸਿੰਘ ਢਿਲੋਂ ਏ.ਡੀ.ਸੀ.(ਡੀ.), ਕੰਵਰਜੀਤ ਸਿੰਘ ਐਸ.ਡੀ.ਐਮ.,  ਸੁਖਜਿੰਦਰ ਸਿੰਘ ਕਾਉਣੀ ਚੇਅਰਮੈਨ,  ਜਗਦੇਵ ਸਿੰਘ ਬਾਂਮ ਹਲਕਾ ਇੰਚਾਰਜ ਫਿਰੋਜ਼ਪੁਰ, ਮਨਜਿੰਦਰ ਸਿੰਘ ਕਾਕਾ ਉੜਾਂਗ, ਰਜਨੀਸ਼ ਗਿਰਧਰ ਕਾਰਜ ਸਾਧਕ ਅਫਸਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ ਅਤੇ ਪਤਵੰਤੇ ਵਿਅਕਤੀ ਮੌਜੂਦ ਸਨ।

The post ਗਣਤੰਤਰਤਾ ਦਿਹਾੜੇ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਲਹਿਰਾਇਆ ਕੌਮੀ ਝੰਡਾ appeared first on TheUnmute.com - Punjabi News.

Tags:
  • breaking-news
  • news
  • ration-card
  • republic-day
  • sri-muktsar-sahib

ਮਾਨਸਾ, 25 ਜਨਵਰੀ 2024: ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰੇਕ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ (Bram Shankar Jimpa) ਨੇ ਵਾਇਸ ਆਫ ਮਾਨਸਾ ਦੇ ਨੁਮਾਇੰਦਿਆਂ ਨੂੰ ਤਲਵੰਡੀ ਸਾਬੋ ਪਾਵਰ ਪਲਾਂਟ ਬਣਾਂਵਾਲੀ ਵਿਖੇ ਸ਼ਹਿਰ ਦੀ ਸੀਵਰੇਜ਼ ਸਮੱਸਿਆ ਤੋਂ ਲੋਕਾਂ ਨੂੰ ਜਲਦ ਨਿਜਾਤ ਦਿਵਾਉਣ ਦਾ ਭਰੋਸਾ ਦਿੰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਪਰਮਵੀਰ ਸਿੰਘ, ਐਸ.ਐਸ.ਪੀ. ਡਾ. ਨਾਨਕ ਸਿੰਘ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ (Bram Shankar Jimpa) ਨੇ ਦੱਸਿਆ ਕਿ ਪ੍ਰਾਪਰਟੀ ਦੀ ਐਨ.ਓ.ਸੀ ਦੇ ਮੁੱਦੇ ਨੂੰ ਲੈ ਕੇ ਰਾਜ ਸਰਕਾਰ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ ਅਤੇ ਲੋਕ ਹਿੱਤਾਂ ਨੂੰ ਧਿਆਨ ਵਿਚ ਰੱਖ ਕੇ ਜਲਦ ਵੱਡਾ ਫੈਸਲਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਪੰਜਾਬ ਅਤੇ ਪੰਜਾਬੀਆਂ ਦੀ ਤਰੱਕੀ ਲਈ ਪਹਿਲਕਦਕਮੀ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਆਉਂਦੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹੈ। ਸਰਕਾਰ ਵੱਲੋਂ ਰਜਿਸਟਰੀਆਂ ਲਈ ਪਾਇਲਟ ਪ੍ਰੋਜੈਕਟ ਉਲੀਕਿਆ ਜਾ ਰਿਹਾ ਹੈ ਅਤੇ ਮਾਲ ਵਿਭਾਗ ਦੇ ਕੰਮਾਂ ਨੂੰ ਹੋਰ ਸੁਖਾਲਾ ਕਰਨ ਲਈ ਯਤਨ ਕੀਤੇ ਜਾ ਰਹੇ ਹਨ।

ਇਸ ਤੋਂ ਬਾਅਦ ਉਨ੍ਹਾਂ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਉਲੀਕੇ ਪ੍ਰੋਗਰਾਮ ਤਹਿਤ ਰੇਲਵੇ ਸਟੇਸ਼ਨ ਮਾਨਸਾ ਵਿਖੇ ਲੋੜਵੰਦਾਂ ਨੂੰ ਕੰਬਲ, ਕੱਪੜੇ ਅਤੇ ਬੂਟਾਂ ਦੀ ਵੰਡ ਕੀਤੀ। ਉਨ੍ਹਾਂ ਕਿਹਾ ਕਿ ਲੋਕ ਭਲਾਈ ਦਾ ਇਹ ਬਹੁਤ ਚੰਗਾ ਕਾਰਜ ਹੈ ਜੋ ਚਲਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜ਼ਰੂਰਤਮੰਦਾਂ ਦੀ ਮਦਦ ਕਰਨਾ ਸਾਡਾ ਨੈਤਿਕ ਫਰਜ਼ ਹੈ।

ਇਸ ਮੌਕੇ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ, ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ, ਚੇਅਰਮੇਨ ਜ਼ਿਲ੍ਹਾ ਯੋਜਨਾ ਕਮੇਟੀ ਚਰਨਜੀਤ ਸਿੰਘ ਅੱਕਾਂਵਾਲੀ, ਚੇਅਰਮੈਨ ਮਾਰਕਿਟ ਕਮੇਟੀ ਗੁਰਪ੍ਰੀਤ ਸਿੰਘ ਭੁੱਚਰ, ਐਸ.ਡੀ.ਐਮ. ਮਾਨਸਾ ਮਨਜੀਤ ਸਿੰਘ ਰਾਜਲਾ, ਐਸ.ਪੀ. (ਡੀ) ਬਾਲ ਕ੍ਰਿਸ਼ਨ, ਐਸ.ਪੀ. (ਐਚ) ਜਸਕੀਰਤ ਸਿੰਘ ਤੋਂ ਇਲਾਵਾ ਸ਼ਹਿਰ ਦੇ ਹੋਰ ਪਤਵੰਤੇ ਹਾਜ਼ਰ ਸਨ।

The post ਮਾਨਸਾ ਸ਼ਹਿਰ ਦੇ ਵਾਸੀਆਂ ਨੂੰ ਸੀਵਰੇਜ਼ ਦੀ ਸਮੱਸਿਆ ਤੋਂ ਛੇਤੀ ਮਿਲੇਗੀ ਰਾਹਤ: ਬ੍ਰਮ ਸ਼ੰਕਰ ਜਿੰਪਾ appeared first on TheUnmute.com - Punjabi News.

Tags:
  • bram-shankar-jimpa
  • breaking-news
  • news

ਦਾਵਤ ਕਮਿਊਨਿਟੀ ਸੈਂਟਰ ਦਾ 1.25 ਕਰੋੜ ਨਾਲ ਹੋਵੇਗਾ ਨਵੀਨੀਕਰਨ: ਹਰਜੋਤ ਸਿੰਘ ਬੈਂਸ

Friday 26 January 2024 01:24 PM UTC+00 | Tags: aam-aadmi-party breaking-news cm-bhagwant-mann dawat-community-center harjot-singh-bains latest-news news punjab punjab-government the-unmute-breaking-news

ਸ੍ਰੀ ਅਨੰਦਪੁਰ ਸਾਹਿਬ 26 ਜਨਵਰੀ 2024: ਨਗਰ ਕੋਂਸਲ ਵੱਲੋਂ ਸ਼ਹਿਰ ਵਾਸੀਆਂ ਨੂੰ ਛੇਤੀ ਹੀ ਸਮਾਗਮਾ ਲਈ ਇੰਡੋਰ, ਆਊਟਡੋਰ, ਹਾਲ, ਪਾਰਕਿੰਗ ਦੀ ਸੋਂਗਾਤ ਮਿਲੇਗੀ, ਇਸ ਦੇ ਲਈ ਦਾਵਤ ਕਮਿਊਨਿਟੀ ਸੈਂਟਰ (Dawat Community Center) ਦਾ 1.25 ਕਰੋੜ ਦੀ ਲਾਗਤ ਨਾਲ ਨਵੀਨੀਕਰਨ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ ਤੇ ਉਚੇਰੀ ਸਿੱਖਿਆ ਪੰਜਾਬ ਨੇ ਅੱਜ ਦਾਵਤ ਕਮਿਊਨਿਟੀ ਸੈਂਟਰ ਸ੍ਰੀ ਅਨੰਦਪੁਰ ਸਾਹਿਬ ਦੇ ਨਵੀਨੀਕਰਨ ਦੇ ਕੰਮ ਦੀ ਸੁਰੂਆਤ ਕਰਨ ਮੌਕੇ ਕੀਤਾ।

ਉਨ੍ਹਾਂ ਨੇ ਕਿਹਾ ਕਿ ਸ਼ਹਿਰ ਦੇ ਵਿੱਚ ਨਗਰ ਕੋਂਸਲ ਦਾ ਇਹ ਕਮਿਊਨਿਟੀ ਸੈਂਟਰ (Dawat Community Center) ਆਉਣ ਵਾਲੇ ਦਿਨਾਂ ਵਿਚ ਅਤਿ ਆਧੁਨਿਕ ਸਹੂਲਤਾਂ ਨਾਲ ਲੈਂਸ ਹੋਵੇਗਾ। ਜਿੱਥੇ ਇੰਡੋਰ, ਆਊਟਡੋਰ ਸਮਾਗਮਾਂ ਲਈ ਖੁੱਲੀ ਥਾਂ ਤੋ ਇਲਾਵਾ ਵਿਸ਼ਾਲ ਪਾਰਕਿੰਗ ਦੀ ਸਹੂਲਤ ਵੀ ਮੁਹੱਇਆ ਕਰਵਾਈ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਇਸ ਇਲਾਕੇ ਵਿੱਚ ਇੱਕ ਵੱਡੇ ਕਮਿਊਨਿਟੀ ਸੈਂਟਰ/ਪੈਲੇਸ ਦੀ ਬਹੁਤ ਸਮੇਂ ਤੋ ਘਾਟ ਮਹਿਸੂਸ ਕੀਤੀ ਜਾ ਰਹੀ ਸੀ, ਜਿਸ ਨੂੰ ਹੁਣ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਜਲਦੀ ਹੀ ਇਹ ਕਮਿਊਨਿਟੀ ਸੈਂਟਰ ਨਵੀਨੀਕਰਨ ਉਪਰੰਤ ਲੋਕ ਅਰਪਣ ਕੀਤਾ ਜਾਵੇਗਾ। ਜਿਸ ਵਿਚ ਯਾਤਰੀਆਂ ਦੀ ਸਹੂਲਤ ਲਈ 10 ਕਮਰੇ ਹੋਣਗੇ।

ਇਸ ਮੌਕੇ ਹਰਜੀਤ ਸਿੰਘ ਜੀਤਾ ਪ੍ਰਧਾਨ ਨਗਰ ਕੋਂਸਲ, ਦੀਪਕ ਸੋਨੀ ਮੀਡੀਆ ਕੋਆਰਡੀਨੇਟਰ, ਹਰਬਖਸ਼ ਸਿੰਘ ਕਾਰਜ ਸਾਧਕ ਅਫਸਰ, ਦਲਜੀਤ ਸਿੰਘ ਕਾਕਾ ਨਾਨਗਰਾ, ਇੰਦਰਜੀਤ ਸਿੰਘ ਅਰੋੜਾ ਵਪਾਰ ਮੰਡਲ ਪ੍ਰਧਾਨ, ਸੋਹਣ ਸਿੰਘ ਬੈਂਸ, ਪ੍ਰਵੀਨ ਗਰਚਾ ਮੀਤ ਪ੍ਰਧਾਨ, ਬਿਕਰਮਜੀਤ ਸਿੰਘ ਸੰਧੂ ਕੋਸਲਰ, ਦਲਜੀਤ ਸਿੰਘ ਕੈਂਥ, ਜਸਵਿੰਦਰ ਸਿੰਘ, ਪਰਮਵੀਰ ਸਿੰਘ ਰਾਣਾ, ਮਦਨ ਲਾਲ ਸੈਨੇਟਰੀ ਇੰਸਪੈਕਟਰ ਹਾਜਰ ਸਨ।

The post ਦਾਵਤ ਕਮਿਊਨਿਟੀ ਸੈਂਟਰ ਦਾ 1.25 ਕਰੋੜ ਨਾਲ ਹੋਵੇਗਾ ਨਵੀਨੀਕਰਨ: ਹਰਜੋਤ ਸਿੰਘ ਬੈਂਸ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • dawat-community-center
  • harjot-singh-bains
  • latest-news
  • news
  • punjab
  • punjab-government
  • the-unmute-breaking-news

ISRO ਵੱਲੋਂ ਆਦਿਤਿਆ ਐਲ-1 ਸੈਟੇਲਾਈਟ 'ਤੇ ਮੈਗਨੇਟੋਮੀਟਰ ਬੂਮ ਸਫਲਤਾਪੂਰਵਕ ਤਾਇਨਾਤ

Friday 26 January 2024 01:39 PM UTC+00 | Tags: aditya-l-1-satellite breaking-news indian-space-research-organization isro news

ਚੰਡੀਗੜ੍ਹ, 26 ਜਨਵਰੀ 2024: ਇੰਡੀਅਨ ਸਪੇਸ ਰਿਸਰਚ ਆਰਗੇਨਾਈਜੇਸ਼ਨ (ISRO) ਨੇ ਆਦਿਤਿਆ ਐਲ-1 ਸੈਟੇਲਾਈਟ ‘ਤੇ ਮੈਗਨੇਟੋਮੀਟਰ ਬੂਮ ਨੂੰ ਸਫਲਤਾਪੂਰਵਕ ਤਾਇਨਾਤ ਕੀਤਾ ਹੈ। ਇਸਦਾ ਉਦੇਸ਼ ਸਪੇਸ ਵਿੱਚ ਘੱਟ ਤੀਬਰਤਾ ਵਾਲੇ ਅੰਤਰ-ਗ੍ਰਹਿ ਚੁੰਬਕੀ ਖੇਤਰ ਨੂੰ ਮਾਪਣਾ ਹੈ। ਮੈਗਨੋਮੀਟਰ ਬੂਮ ਛੇ ਮੀਟਰ ਲੰਬਾ ਹੈ। ਇਸ ਨੂੰ 11 ਜਨਵਰੀ ਨੂੰ ਐਲ-1 ਪੁਆਇੰਟ ‘ਤੇ ਹੈਲੋ ਚੈਂਬਰ ਵਿੱਚ ਤਾਇਨਾਤ ਕੀਤਾ ਗਿਆ ਸੀ। ਪੁਲਾੜ ਏਜੰਸੀ ਨੇ ਕਿਹਾ ਕਿ ਆਦਿਤਿਆ ਐੱਲ-1 ਦੇ ਲਾਂਚ ਤੋਂ ਬਾਅਦ ਬੂਮ ਸਥਿਰ ਹਾਲਤ ‘ਚ ਸੀ।

ਇਸਰੋ (ISRO) ਦੇ ਅਨੁਸਾਰ, ਬੂਮ ਦੋ ਅਤਿ-ਆਧੁਨਿਕ ਉੱਚ ਸਟੀਕਤਾ ਫਲੈਕਸਗੇਟ ਮੈਗਨੋਮੀਟਰ ਸੈਂਸਰਾਂ ਨਾਲ ਲੈਸ ਹੈ, ਜੋ ਸਪੇਸ ਵਿੱਚ ਘੱਟ-ਤੀਬਰਤਾ ਵਾਲੇ ਅੰਤਰ-ਗ੍ਰਹਿ ਚੁੰਬਕੀ ਖੇਤਰ ਨੂੰ ਮਾਪਦੇ ਹਨ। ਇਹ ਸੈਂਸਰ ਪੁਲਾੜ ਯਾਨ ਤੋਂ ਤਿੰਨ ਅਤੇ ਛੇ ਮੀਟਰ ਦੀ ਦੂਰੀ ‘ਤੇ ਲਗਾਏ ਗਏ ਹਨ। ਇੰਨੀ ਦੂਰੀ ‘ਤੇ ਇਨ੍ਹਾਂ ਸੈਂਸਰਾਂ ਨੂੰ ਲਗਾਉਣ ਨਾਲ ਪੁਲਾੜ ਯਾਨ ਦੇ ਚੁੰਬਕੀ ਖੇਤਰ ਦਾ ਪ੍ਰਭਾਵ ਘੱਟ ਜਾਂਦਾ ਹੈ।

ਪੁਲਾੜ ਸੰਗਠਨ ਮੁਤਾਬਕ ਇਨ੍ਹਾਂ ਸੈਂਸਰਾਂ ਦੀ ਵਰਤੋਂ ਨਾਲ ਇਸ ਪ੍ਰਭਾਵ ਦਾ ਸਹੀ ਅੰਦਾਜ਼ਾ ਲਗਾਉਣ ‘ਚ ਮੱਦਦ ਮਿਲਦੀ ਹੈ। ਇਹ ਸੈਂਸਰ ਸਿਸਟਮ ਪੁਲਾੜ ਯਾਨ ਦੇ ਚੁੰਬਕੀ ਪ੍ਰਭਾਵ ਨੂੰ ਘਟਾਉਣ ਦੀ ਸਹੂਲਤ ਦਿੰਦਾ ਹੈ। ਏਜੰਸੀ ਨੇ ਕਿਹਾ ਕਿ ਬੂਮ ਕਾਰਬਨ ਫਾਈਬਰ ਨਾਲ ਬਣਿਆ ਹੈ। ਇਹ ਸੈਂਸਰਾਂ ਲਈ ਇੱਕ ਇੰਟਰਫੇਸ ਵਜੋਂ ਕੰਮ ਕਰਦਾ ਹੈ।

The post ISRO ਵੱਲੋਂ ਆਦਿਤਿਆ ਐਲ-1 ਸੈਟੇਲਾਈਟ ‘ਤੇ ਮੈਗਨੇਟੋਮੀਟਰ ਬੂਮ ਸਫਲਤਾਪੂਰਵਕ ਤਾਇਨਾਤ appeared first on TheUnmute.com - Punjabi News.

Tags:
  • aditya-l-1-satellite
  • breaking-news
  • indian-space-research-organization
  • isro
  • news

ਚੰਡੀਗੜ੍ਹ, 26 ਜਨਵਰੀ 2024: ਮਾਲਦੀਵ (Maldives) ਤੋਂ ਚੱਲ ਰਹੇ ਤਣਾਅ ਦੇ ਵਿਚਕਾਰ ਰਾਸ਼ਟਰਪਤੀ ਮੁਹੰਮਦ ਮੁਈਜ਼ੂ ਨੇ ਭਾਰਤ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ ਹੈ। ਪੀਐਮ ਮੋਦੀ ਅਤੇ ਰਾਸ਼ਟਰਪਤੀ ਮੁਰਮੂ ਨੂੰ ਆਪਣੇ ਸੰਦੇਸ਼ ਵਿੱਚ ਮੁਈਜ਼ੂ ਨੇ ਲਿਖਿਆ ਕਿ ਮੈਂ ਇਸ ਮੌਕੇ ‘ਤੇ ਭਾਰਤ ਸਰਕਾਰ ਅਤੇ ਇਸਦੇ ਨਾਗਰਿਕਾਂ ਨੂੰ ਵਧਾਈ ਦਿੰਦਾ ਹਾਂ।

ਮੁਈਜ਼ੂ ਨੇ ਕਿਹਾ ਕਿ ਮੈਨੂੰ ਉਮੀਦ ਹੈ ਕਿ ਭਾਰਤ ਅਤੇ ਮਾਲਦੀਵ (Maldives) ਦਰਮਿਆਨ ਸਦੀਆਂ ਪੁਰਾਣੀ ਦੋਸਤੀ ਆਉਣ ਵਾਲੇ ਸਮੇਂ ਵਿੱਚ ਹੋਰ ਮਜ਼ਬੂਤ ​​ਹੋਵੇਗੀ। ਮੈਂ ਭਵਿੱਖ ਵਿੱਚ ਭਾਰਤ ਦੀ ਸਰਕਾਰ ਅਤੇ ਲੋਕਾਂ ਲਈ ਨਿਰੰਤਰ ਸ਼ਾਂਤੀ ਅਤੇ ਵਿਕਾਸ ਦੀ ਕਾਮਨਾ ਕਰਦਾ ਹਾਂ। ਇੱਥੇ ਕੁਵੈਤ ਸਥਿਤ ਭਾਰਤੀ ਦੂਤਾਵਾਸ ਵਿੱਚ ਗਣਤੰਤਰ ਦਿਵਸ ਮਨਾਇਆ ਗਿਆ। ਇੱਥੇ ਭਾਰਤੀ ਭਾਈਚਾਰੇ ਦੇ 4 ਹਜ਼ਾਰ ਤੋਂ ਵੱਧ ਲੋਕ ਇਕੱਠੇ ਹੋਏ। ਇਸ ਦੌਰਾਨ ਕੁਵੈਤ ਵਿੱਚ ਭਾਰਤੀ ਰਾਜਦੂਤ ਆਦਰਸ਼ ਸਵੀਕਾ ਨੇ ਝੰਡਾ ਲਹਿਰਾਇਆ ਅਤੇ ਰਾਸ਼ਟਰਪਤੀ ਮੁਰਮੂ ਵੱਲੋਂ ਦਿੱਤਾ ਸੰਦੇਸ਼ ਪੜ੍ਹਿਆ।

The post ਮਾਲਦੀਵ ਦੇ ਰਾਸ਼ਟਰਪਤੀ ਨੇ ਭਾਰਤ ਨੂੰ ਗਣਤੰਤਰ ਦਿਵਸ ਦੀ ਦਿੱਤੀ ਵਧਾਈ, ਆਖਿਆ- ਸਦੀਆਂ ਪੁਰਾਣੀ ਦੋਸਤੀ ਹੋਰ ਮਜ਼ਬੂਤ ​​ਹੋਵੇਗੀ appeared first on TheUnmute.com - Punjabi News.

Tags:
  • breaking-news
  • maldives
  • news
  • president-of-maldives
  • republic-day

ਨਵਾਂਸ਼ਹਿਰ, 26 ਜਨਵਰੀ 2024: ਪੰਜਾਬ ਦੇ ਖਣਨ ਤੇ ਭੂ-ਵਿਗਿਅਨ, ਭੂਮੀ ਤੇ ਜਲ ਸੰਭਾਲ ਅਤੇ ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਤਲੁਜ ਦਰਿਆ ਨਾਲ ਲਗਦੇ ਪਿੰਡ ਲਾਲੇਵਾਲ ਦਾ ਦੌਰਾ ਕੀਤਾ ਅਤੇ ਹੜ੍ਹਾਂ ਦੌਰਾਨ ਪ੍ਰਭਾਵਿਤ ਹੋਏ ਖੇਤਰ ਦੇ ਪੱਕੇ ਹੱਲ ਤੇ ਪਾਣੀ ਦੀ ਨਿਕਾਸੀ ਦੇ ਲਈ ਬਣਾਈ ਗਈ ਯੋਜਨਾ ਸਬੰਧੀ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਬਰਸਾਤ ਦੌਰਾਨ ਜ਼ਿਲ੍ਹੇ ਦਾ ਸਾਰਾ ਬਰਸਾਤੀ ਪਾਣੀ ਇਸ ਜਗ੍ਹਾ ਤੋਂ ਪਾਈਪਾਂ ਰਾਹੀਂ ਦਰਿਆ ਵਿੱਚ ਡਿੱਗਦਾ ਹੈ। ਪਾਣੀ ਦੀ ਮੁਕੰਮਲ ਨਿਕਾਸੀ ਲਈ ਇਨ੍ਹਾਂ ਪਾਈਪਾਂ ਨੂੰ ਹੋਰ ਚੌੜਾ ਅਤੇ ਮਜ਼ਬੂਤ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪਾਈਪਾਂ ਛੋਟੀਆਂ ਹੋਣ ਕਰਕੇ ਬਰਸਾਤ ਦੌਰਾਨ ਪਾਣੀ ਇਸ ਜਗ੍ਹਾ ਇਕੱਠਾ ਹੋ ਜਾਂਦਾ ਹੈ। ਜਿਸ ਨਾਲ ਇਸ ਦੇ ਆਲੇ-ਦੁਆਲੇ ਦੇ ਪਿੰਡ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੁੰਦੇ ਹਨ।

ਉਨ੍ਹਾਂ ਡਿਪਟੀ ਕਮਿਸ਼ਨਰ ਨਾਲ ਇਸ ਸਬੰਧੀ ਵਿਸਥਾਰ ਨਾਲ ਚਰਚਾ ਕਰਦਿਆਂ ਆਦੇਸ਼ ਦਿੱਤਾ ਕਿ ਬਰਸਾਤੀ ਪਾਣੀ ਨੂੰ ਕੱਢਣ ਲਈ ਮਜ਼ਬੂਤ ਅਤੇ ਚੌੜੀਆਂ ਪਾਈਪਾਂ ਪਾਉਣ ਸਬੰਧੀ ਐਸਟੀਮੇਟ ਤਿਆਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਦਰਿਆ ਨਾਲ ਲੱਗਦੇ ਕਰੀਬ 40 ਕਿਲੋਮੀਟਰ ਇਸ ਬੰਨ੍ਹ ਨੂੰ ਹੋਰ ਮਜ਼ਬੂਤ ਕਰਕੇ ਇਸ ਉੱਪਰ ਸੜਕ ਬਣਾਏ ਜਾਣ ਦਾ ਵੀ ਪ੍ਰਸਤਾਵ ਹੈ। ਇਸ ਕੰਮ ਨੂੰ ਪੂਰਾ ਕਰਨ ਲਈ ਸਬੰਧਤ ਵਿਭਾਗ ਨੂੰ ਐਸਟੀਮੇਟ ਅਤੇ ਯੋਜਨਾ ਬਣਾਉਣ ਸਬੰਧੀ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਜਲਦ ਰੂਪ ਰੇਖਾ ਤਿਆਰ ਕਰਕੇ ਇਸ ਨੂੰ ਨੇਪਰੇ ਚਾੜ੍ਹਿਆ ਜਾ ਸਕੇ।

ਉਨ੍ਹਾਂ ਕਿਹਾ ਕਿ ਇਸ ਨਾਲ ਬਰਸਾਤੀ ਪਾਣੀ ਦੀ ਜ਼ਿਲ੍ਹੇ ਵਿਚੋਂ ਤੇਜ਼ੀ ਨਾਲ ਨਿਕਾਸੀ ਹੋ ਜਾਵੇਗੀ ਅਤੇ ਆਲੇ-ਦੁਆਲੇ ਦੇ ਪਿੰਡ ਵੀ ਪਾਣੀ ਨਾਲ ਪ੍ਰਭਾਵਿਤ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਪਾਣੀ ਇਕੱਠਾ ਹੋਣ ਨਾਲ ਸਭ ਤੋਂ ਵੱਧ ਨੁਕਸਾਨ ਕਿਸਾਨਾਂ ਨੂੰ ਹੁੰਦਾ ਹੈ ਅਤੇ ਉਨ੍ਹਾਂ ਦੀ ਫਸਲ ਵੀ ਖਰਾਬ ਹੋ ਜਾਂਦੀ ਹੈ। ਇਸ ਪ੍ਰਾਜੈਕਟ ਦੇ ਪੂਰਾ ਹੋਣ ਨਾਲ ਕਿਸਾਨਾਂ ਨੂੰ ਵੀ ਫਾਇਦਾ ਹੋਵੇਗਾ ਅਤੇ ਸੜਕ ਬਣਨ ਨਾਲ ਟੂਰਿਜਮ ਨੂੰ ਵੀ ਉਤਸ਼ਾਹ ਮਿਲੇਗਾ। ਇਸ ਮੌਕੇ ਐਸ.ਡੀ.ਐਮ. ਨਵਾਂਸ਼ਹਿਰ ਡਾ. ਅਕਸ਼ਿਤਾ ਗੁਪਤਾ, ਹਲਕਾ ਇੰਚਾਰਜ ਨਵਾਂਸ਼ਹਿਰ ਲਲਿਤ ਮੋਹਨ ਪਾਠਕ ਤੋਂ ਇਲਾਵਾ ਹੋਰ ਵੀ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

The post ਬਰਸਾਤੀ ਪਾਣੀ ਦੀ ਤੇਜ਼ੀ ਨਾਲ ਨਿਕਾਸੀ ਦੇ ਕੀਤੇ ਜਾਣਗੇ ਪ੍ਰਬੰਧ: ਚੇਤਨ ਸਿੰਘ ਜੌੜਾਮਾਜਰਾ appeared first on TheUnmute.com - Punjabi News.

Tags:
  • breaking-news
  • chetan-singh-jauramajra
  • news
  • water-conservation

ਚੰਡੀਗੜ੍ਹ, 26 ਜਨਵਰੀ 2024: ਪਾਕਿਸਤਾਨੀ ਕ੍ਰਿਕਟਰ ਸ਼ੋਏਬ ਮਲਿਕ (Shoaib Malik) , ਜਿਸ ਨੇ ਹਾਲ ਹੀ ‘ਚ ਪਾਕਿਸਤਾਨੀ ਅਦਾਕਾਰਾ ਨਾਲ ਤੀਜਾ ਵਿਆਹ ਕੀਤਾ ਹੈ, ਇਕ ਗੰਭੀਰ ਮਾਮਲੇ ‘ਚ ਬੁਰੀ ਤਰ੍ਹਾਂ ਉਲਝਿਆ ਹੋਇਆ ਹੈ। ਸ਼ੋਏਬ ‘ਤੇ ਬੰਗਲਾਦੇਸ਼ ਪ੍ਰੀਮੀਅਰ ਲੀਗ ਦੌਰਾਨ ਮੈਚ ਫਿਕਸਿੰਗ ਦਾ ਦੋਸ਼ ਹੈ। ਮੀਡੀਆ ਰਿਪੋਰਟਾਂ ਮੁਤਾਬਕ ਬੀਪੀਐੱਲ ‘ਚ ਉਸ ਦੀ ਟੀਮ ਨੇ ਉਸ ਨਾਲ ਕਰਾਰ ਰੱਦ ਕਰ ਦਿੱਤਾ ਹੈ ਅਤੇ ਉਹ ਹੁਣ ਇਸ ਲੀਗ ‘ਚ ਕੋਈ ਮੈਚ ਖੇਡਦੇ ਨਜ਼ਰ ਨਹੀਂ ਆਉਣਗੇ। ਖਬਰਾਂ ਮੁਤਾਬਕ ਮਲਿਕ ਟੂਰਨਾਮੈਂਟ ਅੱਧ ਵਿਚਾਲੇ ਛੱਡ ਕੇ ਦੁਬਈ ਪਰਤ ਗਏ ਹਨ। ਇਸ ਦੌਰਾਨ ਉਨ੍ਹਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੱਤਾ ਹੈ।

ਸ਼ੋਏਬ (Shoaib Malik) ਬੰਗਲਾਦੇਸ਼ ਪ੍ਰੀਮੀਅਰ ਲੀਗ ਵਿੱਚ ਫਾਰਚੂਨ ਬਾਰੀਸਲ ਟੀਮ ਦਾ ਹਿੱਸਾ ਸਨ। ਸ਼ੋਏਬ ਨੇ 22 ਜਨਵਰੀ ਨੂੰ ਮੀਰਪੁਰ ਵਿੱਚ ਖੁੱਲਨਾ ਟਾਈਗਰਜ਼ ਦੇ ਖਿਲਾਫ ਮੈਚ ਵਿੱਚ ਲਗਾਤਾਰ ਤਿੰਨ ਨੋ ਗੇਂਦਾਂ ਸੁੱਟੀਆਂ ਸਨ। ਇਸ ਤੋਂ ਬਾਅਦ ਉਹ ਸੋਸ਼ਲ ਮੀਡੀਆ ‘ਤੇ ਟ੍ਰੈਂਡ ਕਰਨ ਲੱਗਾ। ਇੱਥੋਂ ਤੱਕ ਕਿ ਪਾਕਿਸਤਾਨੀ ਪ੍ਰਸ਼ੰਸਕਾਂ ਨੇ ਵੀ ਸੋਸ਼ਲ ਮੀਡੀਆ ‘ਤੇ ਉਸ ਨੂੰ ਗਾਲ੍ਹਾਂ ਕੱਢੀਆਂ ਸਨ।

ਹੁਣ ਸ਼ੋਏਬ ਮਲਿਕ ਇਸੇ ਮਾਮਲੇ ਨੂੰ ਲੈ ਕੇ ਗੰਭੀਰ ਮੁਸੀਬਤ ਵਿੱਚ ਫਸਦੇ ਨਜ਼ਰ ਆ ਰਹੇ ਹਨ। ਰਿਪੋਰਟਾਂ ਮੁਤਾਬਕ ਇਸ ਮਾਮਲੇ ਦੀ ਜਾਂਚ ਕੀਤੀ ਜਾਵੇਗੀ। ਜੇਕਰ ਉਹ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਨੂੰ ਸਖ਼ਤ ਸਜ਼ਾ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਤੋਂ ਇਲਾਵਾ ਉਸ ‘ਤੇ ਹਮੇਸ਼ਾ ਲਈ ਬੀ.ਪੀ.ਐੱਲ ‘ਤੇ ਪਾਬੰਦੀ ਵੀ ਲੱਗ ਸਕਦੀ ਹੈ। ਇਸ ਤੋਂ ਇਲਾਵਾ ਹੋਰ ਟੂਰਨਾਮੈਂਟਾਂ ‘ਚ ਉਸ ਦੇ ਖੇਡਣ ‘ਤੇ ਵੀ ਸਵਾਲ ਖੜ੍ਹੇ ਹੋ ਸਕਦੇ ਹਨ।ਮਲਿਕ ਨੇ ਪਾਰੀ ਦਾ ਚੌਥਾ ਓਵਰ ਸੁੱਟਿਆ ਅਤੇ ਲਗਾਤਾਰ ਤਿੰਨ ਨੋ ਗੇਂਦਾਂ ਸੁੱਟੀਆਂ। ਮਲਿਕ ਨੇ ਇਸ ਓਵਰ ‘ਚ 18 ਦੌੜਾਂ ਦਿੱਤੀਆਂ।

The post ਪਾਕਿਸਤਾਨੀ ਕ੍ਰਿਕਟਰ ਸ਼ੋਏਬ ਮਲਿਕ ‘ਤੇ ਲੱਗਿਆ ਮੈਚ ਫਿਕਸਿੰਗ ਦਾ ਦੋਸ਼, ਟੀਮ ਵੱਲੋਂ ਕਰਾਰ ਰੱਦ appeared first on TheUnmute.com - Punjabi News.

Tags:
  • breaking-news
  • match-fixing
  • news
  • pakistani-cricketer
  • shoaib-malik

ਭਵਾਨੀਗੜ੍ਹ, 26 ਜਨਵਰੀ, 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਸੰਗਰੂਰ ਦੇ ਪੇਂਡੂ ਤੇ ਸ਼ਹਿਰੀ ਵਿਕਾਸ ਨੂੰ ਯਕੀਨੀ ਬਣਾਉਣ ਦੀ ਆਰੰਭੀ ਮੁਹਿੰਮ ਤਹਿਤ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਨਕਟੇ ਵਿਖੇ ਨਵੇਂ ਜਲ ਸਪਲਾਈ ਪ੍ਰੋਜੈਕਟ ਦਾ ਉਦਘਾਟਨ ਕੀਤਾ।

ਇਸ ਮੌਕੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਇਸ ਪ੍ਰੋਜੈਕਟ ਉਤੇ 70 ਲੱਖ ਰੁਪਏ ਦੀ ਲਾਗਤ ਆਈ ਹੈ, ਜਿਸ ਨਾਲ ਪਿੰਡ ਵਾਸੀਆਂ ਨੂੰ ਸਾਫ਼ ਅਤੇ ਸੁੱਧ ਪਾਣੀ ਦੀ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਹਲਕਾ ਸੰਗਰੂਰ ਦੇ ਹਰ ਪਿੰਡ, ਕਸਬੇ ਅਤੇ ਸ਼ਹਿਰੀ ਹਿੱਸੇ ਦਾ ਕਾਇਆ ਕਲਪ ਕਰਨ ਲਈ ਉਹ ਪੜਾਅਵਾਰ ਤਰੀਕੇ ਨਾਲ ਕਾਰਜਸ਼ੀਲ ਹਨ ਅਤੇ ਹਲਕਾ ਵਾਸੀਆਂ ਨੂੰ ਸਰਵੋਤਮ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਸਰਗਰਮ ਹਨ।

ਵਿਧਾਇਕ ਨੇ ਕਿਹਾ ਕਿ ਅਸੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੀ ਦਿਸ਼ਾ ਵਿੱਚ ਨਿਰੰਤਰ ਕਾਰਜਸ਼ੀਲ ਹਾਂ ਅਤੇ ਇਸ ਉਦੇਸ਼ ਦੀ ਪੂਰਤੀ ਲਈ ਹਰ ਵਰਗ ਦੀਆਂ ਜ਼ਰੂਰਤਾਂ ਨੂੰ ਤਰਜੀਹ ਦੇ ਆਧਾਰ ਉੱਤੇ ਪੂਰਾ ਕਰਨ ਲਈ ਜੁਟੇ ਹੋਏ ਹਾਂ। ਇਸ ਮੌਕੇ ਪਿੰਡ ਵਾਸੀਆਂ ਨੇ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਇਸ ਉਦਮ ਲਈ ਧੰਨਵਾਦ ਕੀਤਾ। ਇਸ ਮੌਕੇ ਪ੍ਰਸ਼ਾਸ਼ਨਿਕ ਅਧਿਕਾਰੀਆ ਤੋਂ ਇਲਾਵਾ ਵਿਕਰਮ ਨਕਟੇ ਅਤੇ ਗੋਪੀ ਨਕਟੇ ਵੀ ਹਾਜ਼ਰ ਸਨ।

The post MLA ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਨਕਟੇ ਵਿਖੇ 70 ਲੱਖ ਦੀ ਲਾਗਤ ਵਾਲੇ ਜਲ ਸਪਲਾਈ ਪ੍ਰੋਜੈਕਟ ਦਾ ਉਦਘਾਟਨ appeared first on TheUnmute.com - Punjabi News.

Tags:
  • breaking-news
  • mla-narinder-kaur-bharaj
  • narinder-kaur-bharaj
  • news

ਪੰਜਾਬ ਰਾਜ ਭਵਨ ਨੇ ਗਣਤੰਤਰ ਦਿਵਸ ਮੌਕੇ 'ਐਟ ਹੋਮ' ਸਮਾਗਮ ਕਰਵਾਇਆ

Friday 26 January 2024 02:22 PM UTC+00 | Tags: banwari-lal-purohit breaking-news newqs punjab-raj-bhawan republic-day

ਚੰਡੀਗੜ੍ਹ, 26 ਜਨਵਰੀ 2024: ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਭਾਰਤ ਦੇ ਗਣਤੰਤਰ ਦਿਵਸ ਮੌਕੇ ਪੰਜਾਬ ਰਾਜ ਭਵਨ, ਚੰਡੀਗੜ੍ਹ ਦੇ ਲਾਅਨ ਵਿੱਚ ‘ਐਟ ਹੋਮ’ ਸਮਾਗਮ ਦੀ ਮੇਜ਼ਬਾਨੀ ਕੀਤੀ। ਸਮਾਗਮ ਦੀ ਸ਼ੁਰੂਆਤ ਸ਼ਾਮ 4.00 ਵਜੇ ਰਾਜਪਾਲ ਦੇ ਪਹੁੰਚਣ ਨਾਲ ਹੋਈ, ਜਿਨ੍ਹਾਂ ਦਾ ਪੁਲਿਸ ਬੈਂਡ ਵੱਲੋਂ ਰਸਮੀ ਸਵਾਗਤ ਕੀਤਾ ਗਿਆ। ਇਸ ਮੌਕੇ ਪੰਜਾਬ ਰਾਜ ਭਵਨ ਨੂੰ ਸ਼ਾਨਦਾਰ ਢੰਗ ਨਾਲ ਸਜਾਇਆ ਗਿਆ, ਜਿਸ ਵਿੱਚ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਸਬੰਧਤ ਉੱਘੀਆਂ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਰਾਜਪਾਲ ਨੇ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨਾਲ ਖੁਸ਼ੀਆਂ ਸਾਂਝੀਆਂ ਕੀਤੀਆਂ।

ਸਮਾਗਮ ਦੌਰਾਨ ਕੇਂਦਰ ਸ਼ਾਸਤ ਪ੍ਰਦੇਸ਼ ਦਾਦਰਾ-ਨਗਰ ਹਵੇਲੀ, ਦਮਨ ਅਤੇ ਦਿਉ ਦਾ ਸਥਾਪਨਾ ਦਿਵਸ ਵੀ ਮਨਾਇਆ ਗਿਆ। ਰਾਜਪਾਲ ਨੇ ਦਾਦਰਾ-ਨਗਰ ਹਵੇਲੀ, ਦਮਨ ਅਤੇ ਦਿਉ ਦੇ ਸਥਾਪਨਾ ਦਿਵਸ ਮੌਕੇ ਸਾਰੇ ਹਾਜ਼ਰੀਨ ਅਤੇ ਦੇਸ਼ ਵਾਸੀਆਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਨਾਰਥ ਜ਼ੋਨ ਕਲਚਰਲ ਸੈਂਟਰ (ਐਨ.ਜ਼ੈਡ.ਸੀ.ਸੀ.) ਦੇ ਕਲਾਕਾਰਾਂ ਵੱਲੋਂ ਸੰਗੀਤ ਅਤੇ ਡਾਂਸ ਦੀ ਖੂਬਸੂਰਤ ਸੱਭਿਆਚਾਰਕ ਪੇਸ਼ਕਾਰੀ ਕੀਤੀ ਗਈ। ਸਮਾਗਮ ਦੌਰਾਨ ਪੂਰਾ ਰਾਜ ਭਵਨ ਦੇਸ਼ ਭਗਤੀ ਦੇ ਗੀਤਾਂ ਨਾਲ ਗੂੰਜਿਆ।

ਇਸ ਮੌਕੇ ਹਾਜ਼ਰ ਪਤਵੰਤਿਆਂ ਵਿੱਚ ਭਗਵੰਤ ਮਾਨ, ਮੁੱਖ ਮੰਤਰੀ, ਪੰਜਾਬ, ਕੁਲਤਾਰ ਸਿੰਘ ਸੰਧਵਾਂ, ਸਪੀਕਰ, ਪੰਜਾਬ ਵਿਧਾਨ ਸਭਾ, ਸ਼੍ਰੀਮਤੀ ਕਿਰਨ ਖੇਰ, ਸੰਸਦ ਮੈਂਬਰ, ਚੰਡੀਗੜ੍ਹ, ਸੁਖਵਿੰਦਰ ਸਿੰਘ ਕੋਟਲੀ, ਵਿਧਾਇਕ, ਪੰਜਾਬ, ਸਤਿਆਪਾਲ ਜੈਨ, ਭਾਰਤ ਦੇ ਵਧੀਕ ਸਾਲਿਸਟਰ ਜਨਰਲ, ਜੀਓਸੀ-ਇਨ-ਸੀ, ਪੱਛਮੀ ਕਮਾਂਡ, ਲੈਫਟੀਨੈਂਟ ਜਨਰਲ ਦੇਵੇਂਦਰ ਸ਼ਰਮਾ, ਸ੍ਰੀਮਤੀ ਕੈਰੋਲੀਨ ਰੋਵੇਟ, ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ, ਕੇ. ਸ਼ਿਵਾ ਪ੍ਰਸਾਦ, ਰਾਜਪਾਲ, ਪੰਜਾਬ ਦੇ ਵਧੀਕ ਮੁੱਖ ਸਕੱਤਰ, ਅਨੁਰਾਗ ਵਰਮਾ, ਮੁੱਖ ਸਕੱਤਰ, ਪੰਜਾਬ, ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਦੇ ਸਲਾਹਕਾਰ ਨਿਤਿਨ ਕੁਮਾਰ ਯਾਦਵ, ਗੌਰਵ ਯਾਦਵ, ਡੀਜੀਪੀ, ਪੰਜਾਬ, ਪ੍ਰਵੀਰ ਰੰਜਨ, ਡੀਜੀਪੀ, ਚੰਡੀਗੜ੍ਹ, ਸੰਜੇ ਟੰਡਨ, ਸਾਬਕਾ ਪ੍ਰਧਾਨ, ਭਾਜਪਾ ਅਤੇ ਕਈ ਹੋਰ ਪਤਵੰਤਿਆਂ ਸਮੇਤ ਖਿਡਾਰੀ, ਮੀਡੀਆ ਕਰਮੀ ਅਤੇ ਸਾਬਕਾ ਸੈਨਿਕ ਹਾਜ਼ਰ ਸਨ।

The post ਪੰਜਾਬ ਰਾਜ ਭਵਨ ਨੇ ਗਣਤੰਤਰ ਦਿਵਸ ਮੌਕੇ ‘ਐਟ ਹੋਮ’ ਸਮਾਗਮ ਕਰਵਾਇਆ appeared first on TheUnmute.com - Punjabi News.

Tags:
  • banwari-lal-purohit
  • breaking-news
  • newqs
  • punjab-raj-bhawan
  • republic-day
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form