TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
Budget Session 2024: ਪਿਛਲਾ ਸਾਲ ਭਾਰਤ ਲਈ ਇਤਿਹਾਸਕ ਪ੍ਰਾਪਤੀਆਂ ਨਾਲ ਭਰਿਆ ਰਿਹਾ: ਰਾਸ਼ਟਰਪਤੀ ਦ੍ਰੋਪਦੀ ਮੁਰਮੂ Wednesday 31 January 2024 05:52 AM UTC+00 | Tags: breaking-news budget budget-session-2024 draupadi-murmu india india-news latest-news lok-sabha news parliament. ਚੰਡੀਗੜ੍ਹ, 31ਜਨਵਰੀ 2024: ਸੰਸਦ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ (Draupadi Murmu) ਬਜਟ ਸੈਸ਼ਨ ਤੋਂ ਕੁਝ ਸਮਾਂ ਪਹਿਲਾਂ ਸੰਸਦ ਦੇ ਦੋਵੇਂ ਸੈਸ਼ਨਾਂ ਨੂੰ ਸੰਬੋਧਨ ਕਰਨ ਜਾ ਰਹੇ ਹਨ। ਰਾਸ਼ਟਰਪਤੀ ਦੇ ਨਾਲ ਉਪ ਪ੍ਰਧਾਨ ਜਗਦੀਪ ਧਨਖੜ, ਲੋਕ ਸਭਾ ਸਪੀਕਰ ਓਮ ਬਿਰਲਾ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਹਨ। ਰਾਸ਼ਟਰਪਤੀ ਦ੍ਰੋਪਦੀ ਮੁਰਮੂ (Draupadi Murmu) ਨੇ ਕਿਹਾ ਕਿ ਪਿਛਲਾ ਸਾਲ ਭਾਰਤ ਲਈ ਇਤਿਹਾਸਕ ਪ੍ਰਾਪਤੀਆਂ ਨਾਲ ਭਰਿਆ ਰਿਹਾ ਹੈ। ਇਸ ਦੌਰਾਨ ਕਈ ਅਜਿਹੇ ਪਲ ਆਏ ਜਿਨ੍ਹਾਂ ਨੇ ਦੇਸ਼ ਵਾਸੀਆਂ ਦਾ ਮਾਣ ਵਧਾਇਆ। ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਅਰਥਵਿਵਸਥਾ ਬਣ ਗਿਆ ਹੈ। ਲਗਾਤਾਰ ਦੋ ਤਿਮਾਹੀਆਂ ‘ਚ ਵਿਕਾਸ ਦਰ 7.5 ਫੀਸਦੀ ਰਹੀ ਹੈ। ਉਨ੍ਹਾਂ ਕਿਹਾ ਕਿ ਭਾਰਤ ਚੰਦਰਮਾ ਦੇ ਦੱਖਣੀ ਧਰੁਵ ‘ਤੇ ਪਹੁੰਚਣ ਵਾਲਾ ਪਹਿਲਾ ਦੇਸ਼ ਬਣ ਗਿਆ ਹੈ। ਇਤਿਹਾਸਕ ਜੀ-20 ਸੰਮੇਲਨ ਦੀ ਸਫਲਤਾ ਨੇ ਦੁਨੀਆ ਭਰ ਵਿੱਚ ਭਾਰਤ ਦਾ ਮਾਣ ਵਧਾਇਆ ਹੈ। ਮਿਸ਼ਨ ਆਦਿਤਿਆ ਦੀ ਸ਼ੁਰੂਆਤ ਕੀਤੀ। ਭਾਰਤ ਨੂੰ ਆਪਣਾ ਸਭ ਤੋਂ ਵੱਡਾ ਸਮੁੰਦਰੀ ਪੁਲ ਅਟਲ ਸੇਤੂ ਮਿਲਿਆ ਹੈ। ਬਜਟ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਪੀਐਮ ਮੋਦੀ ਨੇ ਵਿਰੋਧੀ ਧਿਰ ‘ਤੇ ਨਿਸ਼ਾਨਾ ਸਾਧਿਆ। ਪੀਐਮ ਨੇ ਸੰਸਦ ਵਿੱਚ ਹੰਗਾਮੇ ਨੂੰ ਲੈ ਕੇ ਵਿਰੋਧੀ ਸੰਸਦ ਮੈਂਬਰਾਂ ਦੇ ਵਿਵਹਾਰ ਦਾ ਜ਼ਿਕਰ ਕੀਤਾ। ਖਾਸ ਗੱਲ ਇਹ ਹੈ ਕਿ ਸੰਸਦ ਦਾ ਇਹ ਸੈਸ਼ਨ 2024 ਦੀਆਂ ਚੋਣਾਂ ਲਈ ਮਾਹੌਲ ਤਿਆਰ ਕਰੇਗਾ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੀਰਵਾਰ ਨੂੰ ਸੈਸ਼ਨ ਦੌਰਾਨ ਅੰਤਰਿਮ ਬਜਟ ਪੇਸ਼ ਕਰੇਗੀ। The post Budget Session 2024: ਪਿਛਲਾ ਸਾਲ ਭਾਰਤ ਲਈ ਇਤਿਹਾਸਕ ਪ੍ਰਾਪਤੀਆਂ ਨਾਲ ਭਰਿਆ ਰਿਹਾ: ਰਾਸ਼ਟਰਪਤੀ ਦ੍ਰੋਪਦੀ ਮੁਰਮੂ appeared first on TheUnmute.com - Punjabi News. Tags:
|
ਆਕਲੈਂਡ 'ਚ ਲੁਧਿਆਣਾ ਦੇ ਇੱਕ ਨੌਜਵਾਨ ਦੀ ਸ਼ੱਕੀ ਹਾਲਤ 'ਚ ਮੌਤ, ਪੁਲਿਸ ਜਾਂਚ 'ਚ ਜੁਟੀ Wednesday 31 January 2024 07:08 AM UTC+00 | Tags: auckland breaking-news ludhiana news ਚੰਡੀਗੜ੍ਹ, 31ਜਨਵਰੀ 2024: ਨਿਊਜ਼ੀਲੈਂਡ ਦੇ ਆਕਲੈਂਡ (Auckland) ਵਿੱਚ ਲੁਧਿਆਣਾ ਦੇ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ । ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਦਾ ਕਤਲ ਕੀਤਾ ਗਿਆ ਹੈ | ਮ੍ਰਿਤਕ ਦੀ ਪਛਾਣ 27 ਸਾਲਾ ਗੁਰਪ੍ਰੀਤ ਸਿੰਘ ਵਾਸੀ ਪਿੰਡ ਪਮਾਲ ਵਜੋਂ ਹੋਈ ਹੈ। ਮ੍ਰਿਤਕ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਨੌਜਵਾਨ ਦਾ 8 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ। ਘਰਵਾਲੀ ਉਨ੍ਹਾਂ ਕੋਲ ਜਾਣ ਦੀ ਤਿਆਰੀ ਕਰ ਰਹੀ ਸੀ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਉਥੇ ਹੀ ਪੁਲਿਸ (Auckland) ਅਧਿਕਾਰੀ ਉਸਦੇ ਦੋਸਤਾਂ, ਆਂਢ-ਗੁਆਂਢ ਤੇ ਹੋਰਾਂ ਨਾਲ ਗੱਲਬਾਤ ਕਰ ਰਹੇ ਹਨ। ਗੁਰਜੀਤ ਨੂੰ ਸਭ ਤੋਂ ਪਹਿਲਾਂ ਮ੍ਰਿਤਕ ਹਾਲਤ ਵਿੱਚ ਦੇਖਣ ਵਾਲੇ ਉਸਦੇ ਦੋਸਤ ਨੇ ਇਹ ਵੀ ਦੱਸਿਆ ਹੈ ਕਿ ਉਸਦਾ ਸ਼ਰੀਰ ਜਖਮਾਂ ਨਾਲ ਭਰਿਆ ਪਿਆ ਸੀ ਤੇ ਉਸਦੇ ਸਿਰ ‘ਤੇ ਦਸਤਾਰ ਵੀ ਮੌਜੂਦ ਨਹੀਂ ਸੀ। ਗੁਰਜੀਤ ਸਿੰਘ ਕੋਰਸ ਕੰਪਨੀ ਲਈ ਇਲੈਕਟ੍ਰਿਸ਼ਨ ਵਜੋਂ ਕੰਮ ਕਰਦਾ ਸੀ ਅਤੇ 2 ਸਾਲਾਂ ਤੋਂ ਡੁਨੇਡਿਨ ਵਿਖੇ ਰਹਿ ਰਿਹਾ ਸੀ। ਪਿੰਡ ਪਾਮਲ ਦੇ ਸਰਪੰਚ ਜਗਦੀਸ਼ ਸਿੰਘ ਜੱਗੀ ਨੇ ਦੱਸਿਆ ਕਿ ਮ੍ਰਿਤਕ ਦਾ ਪਰਿਵਾਰ ਪਿਛਕੋੜ ਜ਼ਿਲ੍ਹਾ ਅੰਮ੍ਰਿਤਸਰ ਦਾ ਹੈ ਅਤੇ ਮ੍ਰਿਤਕ ਦਾ ਪਿਤਾ ਨਿਸ਼ਾਨ ਸਿੰਘ ਪਿਛਲੇ ਕਾਫੀ ਸਮੇਂ ਤੋਂ ਆਪਣੇ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਗ੍ਰੰਥੀ ਸਿੰਘ ਦੀ ਸੇਵਾ ਕਰਦਾ ਆ ਰਿਹਾ ਹੈ। ਉਸ ਨੇ ਦੱਸਿਆ ਕਿ ਨਿਸ਼ਾਨ ਸਿੰਘ ਦਾ ਪੁੱਤ ਗੁਰਪ੍ਰੀਤ ਸਿੰਘ ਪੜ੍ਹਾਈ ਲਈ ਵਿਦੇਸ਼ ਗਿਆ ਹੋਇਆ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਗੁਰਪ੍ਰੀਤ ਸਿੰਘ ਦਾ ਪਿਤਾ ਨਿਸ਼ਾਨ ਸਿੰਘ ਵਕੀਲਾਂ ਦੀ ਸਲਾਹ ਲੈ ਕੇ ਨਿਊਜ਼ੀਲੈਂਡ ਜਾਣ ਦੀ ਤਿਆਰੀ ਕਰ ਰਿਹਾ ਹੈ ਤਾਂ ਜੋ ਉਹ ਆਪਣੇ ਪੁੱਤਰ ਦੀ ਮੌਤ ਦੇ ਕਾਰਨਾਂ ਦਾ ਪਤਾ ਲਗਾ ਸਕੇ ਅਤੇ ਆਪਣੇ ਪੁੱਤਰ ਦੀ ਲਾਸ਼ ਭਾਰਤ ਲਿਆ ਸਕੇ। The post ਆਕਲੈਂਡ ‘ਚ ਲੁਧਿਆਣਾ ਦੇ ਇੱਕ ਨੌਜਵਾਨ ਦੀ ਸ਼ੱਕੀ ਹਾਲਤ ‘ਚ ਮੌਤ, ਪੁਲਿਸ ਜਾਂਚ ‘ਚ ਜੁਟੀ appeared first on TheUnmute.com - Punjabi News. Tags:
|
ਮੈਲਬੋਰਨ: ਪੰਜਾਬੀ ਨੌਜਵਾਨ ਨੂੰ ਚੋਰਾਂ ਨੇ ਨਦੀ 'ਚ ਦਿੱਤਾ ਧੱਕਾ, ਪਾਣੀ 'ਚ ਡੁੱਬਣ ਨਾਲ ਹੋਈ ਮੌਤ Wednesday 31 January 2024 07:24 AM UTC+00 | Tags: australia-news breaking-news died latest-news melbourne murder news ਆਸਟ੍ਰੇਲੀਆ, 31ਜਨਵਰੀ 2024: ਆਸਟ੍ਰੇਲੀਆ ਤੋਂ ਇੱਕ ਹੋਰ ਦੁਖਦਾਈ ਖ਼ਬਰ ਸਾਹਮਣੇ ਆਈ ਹੈ | ਦੱਸਿਆ ਜਾ ਰਿਹਾ ਹੈ ਕਿ ਬੀਤੀ ਰਾਤ ਮੈਲਬੋਰਨ (Melbourne) ਦੇ ਪ੍ਰਿੰਸ ਵਾਰਫ 1, ਹੋਬਾਰਟ (ਤਸਮਾਨੀਆ) ਵਿਖੇ ਇੱਕ ਬਹੁਤ ਹੀ ਮੰਦਭਾਗੀ ਘਟਨਾ ਵਿੱਚ ਪੰਜਾਬੀ ਨੌਜਵਾਨ ਦੀਪਇੰਦਰਜੀਤ ਸਿੰਘ ਦੀ ਮੌਤ ਹੋ ਗਈ ਹੈ। ਦੀਪਇੰਦਰਜੀਤ ਸਿੰਘ ਆਪਣੀ ਇੱਕ ਬੀਬੀ ਨਾਲ ਉੱਥੇ ਘੁੰਮਣ ਗਿਆ ਸੀ, ਜਦੋਂ ਅਚਾਨਕ ਕਿਸੇ ਨੇ ਨੌਜਵਾਨ ਉਕਤ ਬੀਬੀ ਦਾ ਪਰਸ ਖੋਹਣ ਦੀ ਕੋਸ਼ਿਸ਼ ਤਾਂ, ਉਨ੍ਹਾਂ ਨੇ ਦੋਵਾਂ ਨੂੰ ਪਾਣੀ ਵਿੱਚ ਧੱਕਾ ਦੇ ਦਿੱਤਾ। ਉਕਤ ਬੀਬੀ ਤੈਰ ਕੇ ਬਾਹਰ ਆ ਗਈ, ਪਰ ਦੀਪਇੰਦਰਜੀਤ ਤੈਰ ਨਾ ਸਕਿਆ ਤੇ ਡੁੱਬ ਗਿਆ। ਦੀਪਇੰਦਰਜੀਤ ਇੱਕ ਵਿਦਿਆਰਥੀ ਵਜੋਂ ਆਸਟ੍ਰੇਲੀਆ (Melbourne) ਰਹਿ ਰਿਹਾ ਸੀ ਤੇ ਉਸਦਾ ਸਾਰਾ ਪਰਿਵਾਰ ਭਾਰਤ ਹੀ ਹੈ। ਦੋਸਤਾਂ ਮੁਤਾਬਕ ਦੀਪਇੰਦਰਜੀਤ ਬਹੁਤ ਹੀ ਚੰਗੇ ਸੁਭਾਅ ਦਾ ਨੌਜਵਾਨ ਸੀ ਤੇ ਹਰ ਕਿਸੇ ਦੀ ਮੱਦਦ ਲਈ ਅੱਗੇ ਰਹਿਂੰਦਾ ਸੀ। ਦੀਪਇੰਦਰਜੀਤ ਦੀ ਮੌਤ ਦੀ ਪੁਸ਼ਟੀ ਬੀਤੀ ਸ਼ਾਮ ਤਸਮਾਨੀਆ ਪੁਲਿਸ ਦੀ ਤਰਫ਼ੋਂ ਕੀਤੀ ਗਈ ਹੈ। ਡਿਟੈਕਟਿਵ ਇੰਸਪੈਕਟਰ ਡੇਵਿਡ ਦਾ ਕਹਿਣਾ ਹੈ ਕਿ ਧੱਕਾ ਦੇਣ ਅਤੇ ਚੋਰੀ ਕਰਨ ਵਾਲੇ ਚਾਰ ਕਥਿਤ ਦੋਸ਼ੀਆਂ ਦੀ ਪਛਾਣ 17 ਸਾਲ ਦੀ ਉਮਰ ਦੇ ਇੱਕ ਲੜਕਾ ਅਤੇ ਇੱਕ ਲੜਕੀ, 19 ਸਾਲ ਦਾ ਲੜਕਾ ਅਤੇ ਇੱਕ ਹੋਰ 25 ਸਾਲਾਂ ਲੜਕੀ ਵਜੋਂ ਹੋਈ ਹੈ। ਚਾਰੋਂ ਫਿਲਹਾਲ ਪੁਲਿਸ ਦੀ ਗ੍ਰਿਫਤ ‘ਚ ਆ ਚੁੱਕੇ ਹਨ। ਜ਼ਿਕਰਯੋਗ ਹੈ ਕਿ ਡੈਰਵੈਂਟ ਨਦੀ ਤਸਮਾਨ ਸਾਗਰ ‘ਚ ਜਾ ਰਲਦੀ ਹੈ, ਅਤੇ ਜਿਸ ਥਾਂ ਦੀਪਇੰਦਰ ਅਤੇ ਉਸਦੀ ਬੀਬੀ ਸਾਥਣ ਬੈਠੀ ਸੀ | The post ਮੈਲਬੋਰਨ: ਪੰਜਾਬੀ ਨੌਜਵਾਨ ਨੂੰ ਚੋਰਾਂ ਨੇ ਨਦੀ ‘ਚ ਦਿੱਤਾ ਧੱਕਾ, ਪਾਣੀ ‘ਚ ਡੁੱਬਣ ਨਾਲ ਹੋਈ ਮੌਤ appeared first on TheUnmute.com - Punjabi News. Tags:
|
ਚੰਡੀਗੜ੍ਹ ਮੇਅਰ ਚੋਣ ਮਾਮਲੇ 'ਚ ਹਾਈਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਤੋਂ ਤਿੰਨ ਹਫਤਿਆਂ 'ਚ ਮੰਗਿਆ ਜਵਾਬ Wednesday 31 January 2024 07:41 AM UTC+00 | Tags: big-breaking-news breaking-news chandigarh chandigarh-administration chandigarh-mayor-election latest-news mayor-election news punjab-congress ਚੰਡੀਗੜ੍ਹ, 31ਜਨਵਰੀ 2024: ਆਮ ਆਦਮੀ ਪਾਰਟੀ ਅਤੇ ਕਾਂਗਰਸ ਦੀ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਚੰਡੀਗੜ੍ਹ (Chandigarh) ਪ੍ਰਸ਼ਾਸਨ ਅਤੇ ਹੋਰ ਬਚਾਅ ਪੱਖ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਬੁੱਧਵਾਰ ਨੂੰ ਜਿਵੇਂ ਹੀ ਪਟੀਸ਼ਨ ‘ਤੇ ਸੁਣਵਾਈ ਸ਼ੁਰੂ ਹੋਈ, ਪਟੀਸ਼ਨਕਰਤਾ ਦੇ ਪੱਖ ਨੇ ਕਿਹਾ ਕਿ ਜਿਸ ਤਰ੍ਹਾਂ ਪ੍ਰੀਜ਼ਾਈਡਿੰਗ ਅਫਸਰ ਨੇ ਵੋਟਾਂ ਦੀ ਗਿਣਤੀ ਦੌਰਾਨ ਚੋਣਾਂ ‘ਚ ਧਾਂਦਲੀ ਕੀਤੀ ਹੈ, ਉਨ੍ਹਾਂ ਨੂੰ ਪੂਰੇ ਦੇਸ਼ ਨੇ ਦੇਖਿਆ ਹੈ ਅਤੇ ਇਹ ਮੰਦਭਾਗਾ ਹੈ। ਇਸ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੰਦਿਆਂ ਪਟੀਸ਼ਨਰ ਧਿਰ ਨੇ ਹਾਈ ਕੋਰਟ ਨੂੰ ਦਖ਼ਲ ਦੇਣ ਦੀ ਅਪੀਲ ਕੀਤੀ ਹੈ। ਚੰਡੀਗੜ੍ਹ (Chandigarh) ਪ੍ਰਸ਼ਾਸਨ ਨੇ ਇਸ ਮਾਮਲੇ ਵਿੱਚ ਆਪਣਾ ਪੱਖ ਪੇਸ਼ ਕਰਨ ਲਈ ਚਾਰ ਹਫ਼ਤਿਆਂ ਦਾ ਸਮਾਂ ਮੰਗਿਆ ਹੈ। ਹਾਈਕੋਰਟ ਨੇ ਪ੍ਰਸ਼ਾਸਨ ਨੂੰ ਤਿੰਨ ਹਫ਼ਤਿਆਂ ਦਾ ਸਮਾਂ ਦਿੰਦਿਆਂ ਸੁਣਵਾਈ ਟਾਲ ਦਿੱਤੀ। ਪਟੀਸ਼ਨਰ ਧਿਰ ਵੱਲੋਂ ਅਪੀਲ ਕੀਤੀ ਗਈ ਸੀ ਕਿ ਪਟੀਸ਼ਨ ਪੈਂਡਿੰਗ ਹੋਣ ਦੌਰਾਨ ਮਨੋਜ ਸੋਨਕਰ ਨੂੰ ਮੇਅਰ ਵਜੋਂ ਕੰਮ ਕਰਨ ਤੋਂ ਰੋਕਿਆ ਜਾਵੇ, ਪਰ ਹਾਈਕੋਰਟ ਨੇ ਇਸ ਤੋਂ ਇਨਕਾਰ ਕਰ ਦਿੱਤਾ। ਹਾਈਕੋਰਟ ਨੇ ਕਿਹਾ ਕਿ ਕਿਸੇ ਵੀ ਅੰਤਰਿਮ ਰਾਹਤ ਬਾਰੇ ਹੁਕਮ ਚੰਡੀਗੜ੍ਹ ਪ੍ਰਸ਼ਾਸਨ ਦੇ ਜਵਾਬ ਤੋਂ ਬਾਅਦ ਹੀ ਜਾਰੀ ਕੀਤਾ ਜਾਵੇਗਾ। ਪ੍ਰਸ਼ਾਸਨ ਦੀ ਤਰਫੋਂ ਇਹ ਦਲੀਲ ਦਿੱਤੀ ਗਈ ਸੀ ਕਿ ਇਹ ਪਟੀਸ਼ਨ ਜਾਇਜ਼ ਨਹੀਂ ਹੈ ਕਿਉਂਕਿ ਫਿਲਹਾਲ ਪਟੀਸ਼ਨਕਰਤਾ ਕੋਲ ਹੋਰ ਵਿਕਲਪ ਮੌਜੂਦ ਹਨ। ਮੇਅਰ ਦੇ ਅਹੁਦੇ ਲਈ ਕਾਂਗਰਸ-ਆਪ ਦੇ ਉਮੀਦਵਾਰ ਕੁਲਦੀਪ ਕੁਮਾਰ ਨੇ ਚੰਡੀਗੜ੍ਹ ਨਗਰ ਨਿਗਮ ਦੀ ਮੇਅਰ ਚੋਣ ਵਿੱਚ ਧਾਂਦਲੀ ਦਾ ਦੋਸ਼ ਲਾਉਂਦਿਆਂ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਚੋਣ ਰੱਦ ਕਰਨ ਦੀ ਮੰਗ ਕੀਤੀ ਸੀ। ਪਟੀਸ਼ਨ ਵਿੱਚ ਦੱਸਿਆ ਗਿਆ ਸੀ ਕਿ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ 30 ਜਨਵਰੀ ਨੂੰ ਹੋਣੀਆਂ ਸਨ। ਮਿੱਥੇ ਸਮੇਂ ਅਨੁਸਾਰ ਮੰਗਲਵਾਰ ਨੂੰ ਵੀ ਚੋਣਾਂ ਹੋਈਆਂ ਪਰ ਮੇਅਰ ਦੀ ਚੋਣ ਵਿੱਚ ਕਾਂਗਰਸ-ਆਪ ਦੀਆਂ 20 ਵਿੱਚੋਂ 8 ਵੋਟਾਂ ਅਯੋਗ ਕਰਾਰ ਦਿੱਤੀਆਂ ਗਈਆਂ, ਜਿਸ ਕਾਰਨ ਭਾਜਪਾ ਉਮੀਦਵਾਰ ਮੇਅਰ ਚੁਣੇ ਗਏ। The post ਚੰਡੀਗੜ੍ਹ ਮੇਅਰ ਚੋਣ ਮਾਮਲੇ ‘ਚ ਹਾਈਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਤੋਂ ਤਿੰਨ ਹਫਤਿਆਂ ‘ਚ ਮੰਗਿਆ ਜਵਾਬ appeared first on TheUnmute.com - Punjabi News. Tags:
|
ਨਿਸ਼ਾਨ-ਏ-ਸਿੱਖੀ ਸੰਸਥਾ ਦੇ 5 ਵਿਦਿਆਰਥੀ ਨੈਸ਼ਨਲ ਡਿਫੈਂਸ ਅਕੈਡਮੀ ਪਹੁੰਚੇ, ਚਾਰ ਪਿੰਡਾਂ ਦੇ ਨੌਜਵਾਨ ਸ਼ਾਮਲ Wednesday 31 January 2024 08:02 AM UTC+00 | Tags: breaking-news indian-army national-defense-academy nda nda-exam news nishan-e-sikhi-organization punjab ਚੰਡੀਗੜ੍ਹ, 31 ਜਨਵਰੀ 2024: ਪੰਜਾਬ ਦੇ ਨੌਜਵਾਨਾਂ ਨੂੰ ਫੌਜ ਵਿੱਚ ਅਫਸਰ ਰੈਂਕ ਤੱਕ ਲੈ ਕੇ ਜਾਣ ਦੇ ਉਦੇਸ਼ ਨਾਲ ਸ਼ੁਰੂ ਕੀਤੇ ਨਿਸ਼ਾਨ-ਏ-ਸਿੱਖੀ ਇੰਸਟੀਚਿਊਟ ਫਾਰ ਸਾਇੰਸ ਐਂਡ ਟ੍ਰੇਨਿੰਗ (ਐਨ.ਐਸ.ਆਈ.ਐਸ.ਟੀ.) ਦੇ ਪੰਜ ਨੌਜਵਾਨ ਨੈਸ਼ਨਲ ਡਿਫੈਂਸ ਅਕੈਡਮੀ (National Defense Academy) ਵਿੱਚ ਪਹੁੰਚ ਗਏ ਹਨ। ਛੇਤੀ ਹੀ ਇਹ ਨੌਜਵਾਨ ਐਨਡੀਏ (National Defense Academy) ਖੜਕਵਾਸਲਾ ਪੁਣੇ ‘ਚ ਸ਼ਾਮਲ ਹੋਣਗੇ। ਇਨ੍ਹਾਂ 5 ਨੌਜਵਾਨਾਂ ਵਿੱਚੋਂ 4 ਪੰਜਾਬ ਦੇ ਪੇਂਡੂ ਅਤੇ ਸਰਹੱਦੀ ਖੇਤਰਾਂ ਦੇ ਆਮ ਪਰਿਵਾਰਾਂ ਨਾਲ ਸਬੰਧਤ ਹਨ। ਜਿਕਰਯੋਗ ਹੈ ਕਿ ਸਤੰਬਰ 2023 ਵਿੱਚ ਇੱਥੋਂ ਦੇ 15 ਵਿਦਿਆਰਥੀਆਂ ਨੇ ਐਨਡੀਏ (National Defense Academy) ਦੀ ਲਿਖਤੀ ਪ੍ਰੀਖਿਆ ਪਾਸ ਕੀਤੀ ਸੀ। ਉਨ੍ਹਾਂ ਵਿੱਚੋਂ ਪੰਜ ਨੇ ਆਪਣਾ ਸੁਪਨਾ ਸਾਕਾਰ ਕੀਤਾ ਹੈ। ਪੰਜਾਬ ਦੇ ਜ਼ਿਆਦਾਤਰ ਨੈਸ਼ਨਲ ਹਾਈਵੇਅ ਦੇ ਆਲੇ-ਦੁਆਲੇ ਅਤੇ ਮੁੰਬਈ ਅਤੇ ਰਾਜਸਥਾਨ ਵਿੱਚ ਵੀ ਰੁੱਖ ਲਗਾ ਕੇ ਸੇਵਾ ਕਰਨ ਵਾਲੇ ਬਾਬਾ ਸੇਵਾ ਸਿੰਘ ਹੁਣ ਸੂਬੇ ਦੇ ਨੌਜਵਾਨਾਂ ਨੂੰ ਫੌਜ ਵਿੱਚ ਅਫਸਰ ਰੈਂਕ ਤੱਕ ਲਿਜਾਣ ਵਿੱਚ ਰੁੱਝੇ ਹੋਏ ਹਨ। ਰੁੱਖਾਂ ਦੀ ਸੰਭਾਲ ਵਿੱਚ ਉਨ੍ਹਾਂ ਦੇ ਯੋਗਦਾਨ ਦੇ ਮੱਦੇਨਜ਼ਰ ਉਨ੍ਹਾਂ ਨੂੰ 2010 ਵਿੱਚ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ਸੀ। ਪਰ 2020 ਵਿੱਚ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਅੰਦੋਲਨ ਦੌਰਾਨ ਉਨ੍ਹਾਂ ਨੇ ਇਸ ਨੂੰ ਵਾਪਸ ਕਰਨ ਦਾ ਐਲਾਨ ਵੀ ਕਰ ਦਿੱਤਾ ਸੀ। ਇਨ੍ਹਾਂ ਨੌਜਵਾਨਾਂ ਤੋਂ ਇਲਾਵਾ ਇਸ ਸੰਸਥਾ ਦੇ ਹੁਣ ਤੱਕ 24 ਨੌਜਵਾਨ ਐਨਡੀਏ ਅਤੇ 90 ਮਰਚੈਂਟ ਨੇਵੀ ਵਿੱਚ ਸ਼ਾਮਲ ਹੋ ਚੁੱਕੇ ਹਨ। NSIST ਦੀ ਗੱਲ ਕਰੀਏ ਤਾਂ ਇਹ 1965 ਦੀ ਜੰਗ ਦੇ ਨਾਇਕ ਲੈਫਟੀਨੈਂਟ ਜਨਰਲ ਹਰਬਖਸ਼ ਸਿੰਘ ਤੋਂ ਪ੍ਰੇਰਿਤ ਹੈ। ਇਸ ਦਾ ਉਦੇਸ਼ ਪੰਜਾਬ ਅਤੇ ਸਰਹੱਦੀ ਖੇਤਰਾਂ ਦੇ ਨੌਜਵਾਨਾਂ ਤੋਂ ਫੌਜੀ ਅਫਸਰ ਤਿਆਰ ਕਰਨਾ ਹੈ। ਕੇਸ਼ਧਾਰੀ ਸਿੱਖ ਵਿਦਿਆਰਥੀਆਂ ਨੂੰ ਇਸ ਸੰਸਥਾ ਵਿੱਚ ਦਾਖਲਾ ਲੈਣ ਦੀ ਇਜਾਜ਼ਤ ਹੈ। ਦੂਜੇ ਧਰਮਾਂ ਦੇ ਵਿਦਿਆਰਥੀਆਂ ਲਈ ਅਜਿਹੀ ਕੋਈ ਸ਼ਰਤ ਲਾਗੂ ਨਹੀਂ ਹੈ। ਤਰਨ ਤਾਰਨ ਦੇ ਕੈਡਿਟ ਸਹਿਜਪ੍ਰੀਤ ਸਿੰਘ ਨੇ ਇਹ ਸਫਲਤਾ ਹਾਸਲ ਕੀਤੀ। ਉਸ ਦੇ ਪਿਓ ਕੋਲ 5 ਏਕੜ ਜ਼ਮੀਨ ਹੈ। ਸਹਿਜਪ੍ਰੀਤ ਦੇ ਪਰਿਵਾਰ ‘ਚੋਂ ਕੋਈ ਵੀ ਫੌਜ ‘ਚ ਭਰਤੀ ਨਹੀਂ ਹੋਇਆ, ਪਰ ਉਹ ਇਸ ‘ਚ ਦਿਲਚਸਪੀ ਰੱਖਦਾ ਸੀ। ਕੈਡੇਟ ਬਲਰੂਪ ਸਿੰਘ ਅੰਮ੍ਰਿਤਸਰ ਦੇ ਪਿੰਡ ਸੋਫੀਆਂ ਦਾ ਰਹਿਣ ਵਾਲਾ ਹੈ। ਉਸਦੇ ਪਿਤਾ ਵੀ ਇੱਕ ਕਿਸਾਨ ਹਨ ਅਤੇ ਮਾਂ ਇੱਕ ਘਰੇਲੂ ਕੰਮ ਕਰਦੀ ਹੈ। ਪਿਤਾ ਕੋਲ 12 ਏਕੜ ਜ਼ਮੀਨ ਹੈ। ਉਸਦੀ ਭੈਣ ਕੋਲ ਕੰਪਿਊਟਰ ਸਾਇੰਸ ਵਿੱਚ ਡਿਗਰੀ ਹੈ, ਪਰ ਉਸਦਾ ਸੁਪਨਾ ਐਨਡੀਏ ਵਿੱਚ ਸ਼ਾਮਲ ਹੋਣਾ ਸੀ। ਕੈਡੇਟ ਧਰਵਿੰਦਰ ਸਿੰਘ ਸੰਗਰੂਰ ਦੇ ਪਿੰਡ ਹਰਿਆਊ ਦਾ ਰਹਿਣ ਵਾਲਾ ਹੈ। ਪਿਤਾ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵਿੱਚ ਜੂਨੀਅਰ ਇੰਜੀਨੀਅਰ ਹਨ ਅਤੇ ਮਾਤਾ ਇੱਕ ਘਰੇਲੂ ਔਰਤ ਹੈ। ਇਸੇ ਤਰ੍ਹਾਂ ਜਤਿਨਜੋਤ ਸਿੰਘ ਗੁਰਦਾਸਪੁਰ ਦੇ ਪਿੰਡ ਕਾਹਨੂੰਵਾਲ ਦਾ ਰਹਿਣ ਵਾਲਾ ਹੈ। ਜਿਨ੍ਹਾਂ ਦੇ ਮਾਪੇ ਅਧਿਆਪਕ ਹਨ। ਜਤਿਨ ਦੱਸਦਾ ਹੈ ਕਿ ਉਸਦੇ ਦਾਦਾ ਫੌਜ ਵਿੱਚ ਸਨ ਅਤੇ ਉਹਨਾਂ ਨੇ ਹੀ ਉਸਨੂੰ NDA ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ ਸੀ। ਕੈਡੇਟ ਸਿਦਕਪ੍ਰੀਤ ਸਿੰਘ ਚੌਥਾ ਨੌਜਵਾਨ ਹੈ ਜਿਸ ਨੇ ਐਨਡੀਏ ਦੀ ਪ੍ਰੀਖਿਆ ਪਾਸ ਕੀਤੀ ਹੈ। ਸਿਦਕਪ੍ਰੀਤ ਜਲੰਧਰ ਦਾ ਰਹਿਣ ਵਾਲਾ ਹੈ ਅਤੇ ਉਸ ਦੇ ਪਿਤਾ ਐਲੂਮੀਨੀਅਮ ਦੇ ਦਰਵਾਜ਼ੇ ਬਣਾਉਣ ਦਾ ਕੰਮ ਕਰਦੇ ਹਨ। The post ਨਿਸ਼ਾਨ-ਏ-ਸਿੱਖੀ ਸੰਸਥਾ ਦੇ 5 ਵਿਦਿਆਰਥੀ ਨੈਸ਼ਨਲ ਡਿਫੈਂਸ ਅਕੈਡਮੀ ਪਹੁੰਚੇ, ਚਾਰ ਪਿੰਡਾਂ ਦੇ ਨੌਜਵਾਨ ਸ਼ਾਮਲ appeared first on TheUnmute.com - Punjabi News. Tags:
|
ਈਡੀ ਦੀ ਟੀਮ ਨੇ ਲੁਧਿਆਣਾ ਸਥਿਤ ਭਾਰਤ ਪੇਪਰਜ਼ ਲਿਮਟਿਡ 'ਚ ਮਾਰਿਆ ਛਾਪਾ Wednesday 31 January 2024 08:13 AM UTC+00 | Tags: bharat-papers-limited breaking-news crime ed-raid ed-team ed-team-raid ludhiana ludhiana-police new news paper-scam scam ਚੰਡੀਗੜ੍ਹ, 31 ਜਨਵਰੀ 2024: ਈਡੀ ਦੀ ਟੀਮ ਨੇ ਅੱਜ ਪੰਜਾਬ ਦੇ ਲੁਧਿਆਣਾ ਸਥਿਤ ਭਾਰਤ ਪੇਪਰਜ਼ ਲਿਮਟਿਡ (Bharat Papers Limited) ‘ਤੇ ਛਾਪਾ ਮਾਰਿਆ ਹੈ। ਪੇਪਰਜ਼ ਲਿਮਟਿਡ ਵੱਲੋਂ ਬੈਂਕਾਂ ਨਾਲ 200 ਕਰੋੜ ਰੁਪਏ ਦੀ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਕਈ ਸੂਬਿਆਂ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਈਡੀ ਦੀ ਟੀਮ ਨੇ ਜੰਮੂ-ਕਸ਼ਮੀਰ, ਪੰਜਾਬ ਅਤੇ ਯੂਪੀ ‘ਚ 9 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਸਤੰਬਰ 2006 ਵਿੱਚ, ਭਾਰਤ ਪੇਪਰਜ਼ ਲਿਮਿਟੇਡ (Bharat Papers Limited) ਨੇ ਜੰਮੂ ਅਤੇ ਲੁਧਿਆਣਾ ਵਿੱਚ ਪੇਪਰ ਬੋਰਡ ਪੈਕੇਜਿੰਗ ਉਦਯੋਗ ਦੀ ਸ਼ੁਰੂਆਤ ਕੀਤੀ। ਕੰਪਨੀ ‘ਤੇ ਦੋਸ਼ ਹੈ ਕਿ ਇਸ ਦੇ ਡਾਇਰੈਕਟਰਾਂ ਨੇ ਕਈ ਬੈਂਕਾਂ ਨਾਲ ਕਰੀਬ 200 ਕਰੋੜ ਰੁਪਏ ਦੀ ਧੋਖਾਧੜੀ ਕੀਤੀ ਹੈ। ਭਾਰਤ ਪੇਪਰਜ਼ ਲਿਮਟਿਡ ਦੇ ਡਾਇਰੈਕਟਰ ਰਜਿੰਦਰ ਕੁਮਾਰ, ਪ੍ਰਵੀਨ ਕੁਮਾਰ, ਬਲਜਿੰਦਰ ਸਿੰਘ, ਅਨਿਲ ਕੁਮਾਰ ਅਤੇ ਅਨਿਲ ਕਸ਼ਯਪ ਹਨ। ਫਿਲਹਾਲ ਇਸ ਮਾਮਲੇ ਦੀ ਜਾਂਚ ਚੱਲ ਰਹੀ ਹੈ। ਜਿਕਰਯੋਗ ਹੈ ਕਿ 11 ਨਵੰਬਰ, 2022 ਨੂੰ ਭਾਰਤ ਪੇਪਰਜ਼ ਲਿਮਟਿਡ ਕੰਪਨੀ ਦੇ ਦੋ ਸਾਬਕਾ ਡਾਇਰੈਕਟਰਾਂ, ਪ੍ਰਵੀਨ ਅਗਰਵਾਲ ਅਤੇ ਅਨਿਲ ਕੁਮਾਰ ਨੂੰ ਸੀਬੀਆਈ ਨੇ ਕਠੂਆ, ਜੰਮੂ ਤੋਂ ਬੈਂਕ ਗਬਨ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ। ਉਸ ‘ਤੇ ਐਸਬੀਆਈ ਬੈਂਕ ਦੀ ਲੁਧਿਆਣਾ ਸ਼ਾਖਾ ਦੇ ਅਧਿਕਾਰੀਆਂ ਨਾਲ ਮਿਲੀਭੁਗਤ ਨਾਲ 87.88 ਕਰੋੜ ਰੁਪਏ ਦਾ ਕਰਜ਼ਾ ਘਪਲਾ ਕਰਨ ਦਾ ਦੋਸ਼ ਸੀ। ਸੀਬੀਆਈ ਨੇ ਇਸ ਮਾਮਲੇ ਦੇ ਆਧਾਰ ‘ਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਸੀ। ਸੀਬੀਆਈ ਅਧਿਕਾਰੀਆਂ ਅਨੁਸਾਰ, ਸਟੇਟ ਬੈਂਕ ਆਫ਼ ਲੁਧਿਆਣਾ ਬ੍ਰਾਂਚ ਦੀ ਸ਼ਿਕਾਇਤ ‘ਤੇ ਸਾਲ 2020 ‘ਚ ਭਾਰਤ ਪੇਪਰਜ਼ ਮਿੱਲ ਅਤੇ ਇਸ ਦੇ ਮੈਨੇਜਿੰਗ ਡਾਇਰੈਕਟਰ, ਡਾਇਰੈਕਟਰਾਂ ਅਤੇ ਹੋਰਾਂ ਵਿਰੁੱਧ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਕੰਪਨੀ ਦੇ ਤਤਕਾਲੀ ਡਾਇਰੈਕਟਰਾਂ ਅਨਿਲ ਕੁਮਾਰ ਅਤੇ ਪ੍ਰਵੀਨ ਅਗਰਵਾਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਭਾਰਤ ਪੇਪਰ ਮਿੱਲ ਲੰਗੇਟ, ਕਠੂਆ ਵਿੱਚ 400 ਕਨਾਲ ਜ਼ਮੀਨ ਵਿੱਚ ਸਥਿਤ ਦੱਸੀ ਜਾਂਦੀ ਹੈ। The post ਈਡੀ ਦੀ ਟੀਮ ਨੇ ਲੁਧਿਆਣਾ ਸਥਿਤ ਭਾਰਤ ਪੇਪਰਜ਼ ਲਿਮਟਿਡ ‘ਚ ਮਾਰਿਆ ਛਾਪਾ appeared first on TheUnmute.com - Punjabi News. Tags:
|
ਮੁਕਤਸਰ ਜ਼ਿਲ੍ਹੇ 'ਚ ਦੋ ਨੌਜਵਾਨਾਂ ਨੇ ਰਾਜਸਥਾਨ ਫੀਡਰ ਨਹਿਰ 'ਚ ਮਾਰੀ ਛਾਲ Wednesday 31 January 2024 08:21 AM UTC+00 | Tags: breaking-news latest-news muktsar muktsar-news news punjab-news rajasthan-feeder rajasthan-feeder-canal suicide ਚੰਡੀਗੜ੍ਹ, 31 ਜਨਵਰੀ 2024: ਪੰਜਾਬ ਦੇ ਮੁਕਤਸਰ ਜ਼ਿਲ੍ਹੇ ਦੇ ਪਿੰਡ ਲੂੰਡੇਵਾਲਾ ਨੇੜਿਓਂ ਲੰਘਦੀ ਰਾਜਸਥਾਨ ਫੀਡਰ ਨਹਿਰ (Rajasthan feeder canal) ਵਿੱਚ ਦੋ ਨੌਜਵਾਨਾਂ ਨੇ ਛਾਲ ਮਾਰ ਦਿੱਤੀ, ਜਿਸ ਦੀ ਪਿੰਡ ਵਾਸੀ ਅਤੇ ਪ੍ਰਸ਼ਾਸਨ ਗੋਤਾਖੋਰਾਂ ਦੀ ਮੱਦਦ ਨਾਲ ਭਾਲ ਕਰ ਰਹੇ ਹਨ। ਦੋਵਾਂ ਦੇ ਪਰਿਵਾਰਾਂ ਵਿੱਚ ਵਿਆਹ ਸੀ। ਦੋਵੇਂ ਨੌਜਵਾਨ ਵਿਆਹ ਦੇ ਕੱਪੜੇ ਖਰੀਦਣ ਲਈ ਗਿੱਦੜਬਾਹਾ ਜਾ ਰਹੇ ਸਨ। ਦੋਵਾਂ ਦੀ ਪਛਾਣ ਸੁਖਜਿੰਦਰ ਸਿੰਘ ਅਤੇ ਰਾਜਵਿੰਦਰ ਸਿੰਘ ਵਜੋਂ ਹੋਈ ਹੈ। ਡੀਐਸਪੀ ਜਸਵੀਰ ਸਿੰਘ ਪੰਨੂ ਦੇ ਮੁਤਬਕ ਪਿੰਡ ਵਾਸੀ ਜੱਗਾ ਸਿੰਘ ਨੇ ਦੱਸਿਆ ਕਿ ਨੌਜਵਾਨ ਸੁਖਜਿੰਦਰ ਸਿੰਘ ਅਤੇ ਰਾਜਵਿੰਦਰ ਸਿੰਘ ਮੋਟਰਸਾਈਕਲ 'ਤੇ ਜਾ ਰਹੇ ਸਨ। ਇਸ ਦੌਰਾਨ ਮੋਟਰਸਾਈਕਲ ਸਵਾਰ ਸੁਖਜਿੰਦਰ ਸਿੰਘ ਨੇ ਅਚਾਨਕ ਆਪਣਾ ਮੋਟਰਸਾਈਕਲ ਸੜਕ ‘ਤੇ ਛੱਡ ਕੇ ਨਹਿਰ (Rajasthan feeder canal) ‘ਚ ਛਾਲ ਮਾਰ ਦਿੱਤੀ। ਮਗਰੋਂ ਰਾਜਵਿੰਦਰ ਸਿੰਘ ਵਾਸੀ ਲੂੰਡੇਵਾਲਾ ਨੇ ਵੀ ਉਸ ਨੂੰ ਬਚਾਉਣ ਲਈ ਛਾਲ ਮਾਰ ਦਿੱਤੀ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਡੀਐਸਪੀ ਜਸਵੀਰ ਸਿੰਘ ਅਤੇ ਐਸਐਚਓ ਗਿੱਦੜਬਾਹਾ ਮੌਕੇ 'ਤੇ ਪੁੱਜੇ ਅਤੇ ਗੋਤਾਖੋਰਾਂ ਦੀ ਮੱਦਦ ਨਾਲ ਉਕਤ ਨੌਜਵਾਨ ਦੀ ਭਾਲ ਸ਼ੁਰੂ ਕਰ ਦਿੱਤੀ। ਡੀਐਸਪੀ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਜਾਣਕਾਰੀ ਅਨੁਸਾਰ ਸੁਖਜਿੰਦਰ ਸਿੰਘ ਦੇ ਭਰਾ ਦਾ 2 ਫਰਵਰੀ ਨੂੰ ਵਿਆਹ ਹੋਣਾ ਸੀ | The post ਮੁਕਤਸਰ ਜ਼ਿਲ੍ਹੇ ‘ਚ ਦੋ ਨੌਜਵਾਨਾਂ ਨੇ ਰਾਜਸਥਾਨ ਫੀਡਰ ਨਹਿਰ ‘ਚ ਮਾਰੀ ਛਾਲ appeared first on TheUnmute.com - Punjabi News. Tags:
|
ਰਾਹੁਲ ਗਾਂਧੀ ਜਾਤੀ ਜਨਗਣਨਾ ਦਾ ਝੂਠਾ ਕ੍ਰੈਡਿਟ ਲੈ ਰਹੇ ਹਨ, ਜਨਗਣਨਾ ਮੈਂ ਕਰਵਾਈ: CM ਨਿਤੀਸ਼ ਕੁਮਾਰ Wednesday 31 January 2024 08:34 AM UTC+00 | Tags: bihar breaking-news caste-census cm-nitish-kumar congress news nws patna rahul-gandhi ਚੰਡੀਗੜ੍ਹ, 31 ਜਨਵਰੀ 2024: ਭਾਜਪਾ ਨਾਲ ਸਰਕਾਰ ਬਣਾਉਣ ਤੋਂ ਬਾਅਦ ਪਹਿਲੀ ਵਾਰ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ‘ਤੇ ਪਲਟਵਾਰ ਕੀਤਾ ਹੈ। ਜਦੋਂ ਪਟਨਾ ਵਿੱਚ ਮੀਡੀਆ ਨੇ ਉਨ੍ਹਾਂ ਨੂੰ ਪੁੱਛਿਆ ਕਿ ਕੀ ਰਾਹੁਲ ਗਾਂਧੀ ਬਿਹਾਰ ਵਿੱਚ ਜਾਤੀ ਜਨਗਣਨਾ (caste census) ਦਾ ਸਿਹਰਾ ਲੈ ਰਹੇ ਹਨ, ਤਾਂ ਸੀਐਮ ਨਿਤੀਸ਼ ਕੁਮਾਰ ਨੇ ਇਸ ਸਵਾਲ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ। ਨਿਤੀਸ਼ ਕੁਮਾਰ ਨੇ ਕਿਹਾ ਕਿ ਇਸ ਤੋਂ ਵੱਧ ਕੋ ਫਾਲਤੂ ਗੱਲ ਨਹੀਂ । ਜਾਤੀ ਅਧਾਰਤ ਜਨਗਣਨਾ (caste census) ਕਦੋਂ ਹੋਈ? ਤੁਸੀਂ ਭੁੱਲ ਗਏ ਹੋ। ਮੈਂ ਨੌਂ ਪਾਰਟੀਆਂ ਦੀ ਹਾਜ਼ਰੀ ਵਿੱਚ ਜਾਤੀ ਜਨਗਣਨਾ ਕਰਵਾਈ। 2019 ਅਤੇ 2020 ਵਿੱਚ ਉਹ ਵਿਧਾਨ ਸਭਾ ਤੋਂ ਲੈ ਕੇ ਜਨਤਕ ਬੈਠਕਾਂ ਤੱਕ ਹਰ ਥਾਂ ਜਾਤੀ ਗਣਨਾ ਕਰਵਾਉਣ ਦੀ ਗੱਲ ਕਰਦੇ ਰਹੇ। ਇਸ ਤੋਂ ਬਾਅਦ 2021 ਵਿੱਚ ਮੈਂ ਪ੍ਰਧਾਨ ਮੰਤਰੀ ਨੂੰ ਮਿਲਣ ਵੀ ਗਿਆ। ਨਿਤੀਸ਼ ਕੁਮਾਰ ਨੇ ਸਾਫ਼ ਕਿਹਾ ਕਿ ਮੈਂ ਜਾਤੀ ਗਣਨਾ ਸਾਰੀਆਂ ਪਾਰਟੀਆਂ ਦੀ ਸਹਿਮਤੀ ਨਾਲ ਕਰਵਾਈ ਹੈ। ਉਸ ਸਮੇਂ ਵਿਰੋਧੀ ਧਿਰ ਦੂਜੇ ਪਾਸੇ ਸੀ, ਮੈਂ ਉਨ੍ਹਾਂ ਨੂੰ ਵੀ ਕਿਹਾ ਅਤੇ ਉਨ੍ਹਾਂ ਨੂੰ ਵੀ ਲੈ ਗਿਆ। ਤੁਸੀਂ ਲੋਕ ਚੰਗੀ ਤਰ੍ਹਾਂ ਜਾਣਦੇ ਹੋ ਕਿ ਕੀ ਹੋਣਾ ਚਾਹੀਦਾ ਹੈ। ਕਿੰਨੇ ਲੋਕ ਕੀ ਕੰਮ ਕਰਨਗੇ ਤੇ ਕਿਵੇਂ ਕਰਨਗੇ, ਇਹ ਮੈਂ ਕਰਵਾਇਆ । ਹਰ ਕੋਈ ਜਾਣਦਾ ਹੈ ਕਿ ਮੈਂ ਕਿੰਨਾ ਕੰਮ ਕੀਤਾ ਹੈ। ਕੋਈ ਇਸ ਦਾ ਸਿਹਰਾ ਲੈ ਰਿਹਾ ਹੈ, ਛੱਡੋ, ਹੁਣ ਇਨ੍ਹਾਂ ਸਾਰੀਆਂ ਗੱਲਾਂ ਦਾ ਕੋਈ ਮਤਲਬ ਨਹੀਂ ਰਿਹਾ। ਜੋ ਵੀ ਬਹਾਲੀ ਹੋਈ, ਉਹ ਯਕੀਨ ਨਾਲ ਨਹੀਂ ਹੋਈ। ਜੇਕਰ ਕੋਈ ਇਸ ‘ਤੇ ਆਪਣਾ ਦਾਅਵਾ ਕਰ ਰਿਹਾ ਹੈ ਤਾਂ ਹੁਣ ਇਸ ਦਾ ਕੋਈ ਮਤਲਬ ਨਹੀਂ ਹੈ। ਦਰਅਸਲ, ਭਾਰਤ ਜੋੜੋ ਨਿਆਏ ਯਾਤਰਾ ਦੌਰਾਨ ਰਾਹੁਲ ਗਾਂਧੀ ਨੇ ਮਜ਼ਾਕ ਦੇ ਜ਼ਰੀਏ ਮੁੱਖ ਮੰਤਰੀ ਨਿਤੀਸ਼ ਕੁਮਾਰ ‘ਤੇ ਹਮਲਾ ਬੋਲਿਆ ਸੀ। ਉਨ੍ਹਾਂ ਇਹ ਵੀ ਕਿਹਾ ਸੀ ਕਿ ਨਿਤੀਸ਼ ਕੁਮਾਰ ਮਾਮੂਲੀ ਦਬਾਅ ਵੀ ਨਹੀਂ ਝੱਲ ਸਕਦੇ। ਜਦੋਂ ਥੋੜ੍ਹਾ ਜਿਹਾ ਦਬਾਅ ਹੁੰਦਾ ਹੈ, ਤਾਂ ਉਹ ਯੂ-ਟਰਨ ਲੈਂਦੇ ਹਨ। ਇਸ ਤੋਂ ਬਾਅਦ ਰਾਹੁਲ ਨੇ ਦਾਅਵਾ ਕੀਤਾ ਕਿ ਬਿਹਾਰ ‘ਚ ਜਾਤੀ ਜਨਗਣਨਾ ਉਨ੍ਹਾਂ ਦੇ ਦਬਾਅ ਹੇਠ ਹੋਈ ਸੀ। ਇੰਡੀਆ ਗਠਜੋੜ ਨੇ ਬਿਹਾਰ ਦੇ ਲੋਕਾਂ ਨਾਲ ਸਮਾਜਿਕ ਨਿਆਂ ਦਾ ਵਾਅਦਾ ਕੀਤਾ ਸੀ। ਰਾਹੁਲ ਗਾਂਧੀ ਨੇ ਕਿਹਾ ਕਿ ਅਸੀਂ ਨਿਤੀਸ਼ ਕੁਮਾਰ ਨੂੰ ਸਾਫ਼ ਕਿਹਾ ਕਿ ਤੁਹਾਨੂੰ ਜਾਤੀ ਜਨਗਣਨਾ ਕਰਨੀ ਪਵੇਗੀ, ਅਸੀਂ ਕੋਈ ਛੋਟ ਨਹੀਂ ਦੇਵਾਂਗੇ। ਇਸ ਤੋਂ ਬਾਅਦ ਆਰਜੇਡੀ ਅਤੇ ਕਾਂਗਰਸ ਨੇ ਦਬਾਅ ਪਾ ਕੇ ਇਹ ਕੰਮ ਕਰਵਾਇਆ। ਰਾਹੁਲ ਨੇ ਇਹ ਵੀ ਕਿਹਾ ਸੀ ਕਿ ਜੇਕਰ ਇੰਡੀਆ ਗਠਜੋੜ ਸੱਤਾ ‘ਚ ਆਉਂਦਾ ਹੈ ਤਾਂ ਉਹ ਪੂਰੇ ਦੇਸ਼ ‘ਚ ਜਾਤੀ ਜਨਗਣਨਾ ਕਰਵਾਉਣ ਲਈ ਵਚਨਬੱਧ ਹੈ। The post ਰਾਹੁਲ ਗਾਂਧੀ ਜਾਤੀ ਜਨਗਣਨਾ ਦਾ ਝੂਠਾ ਕ੍ਰੈਡਿਟ ਲੈ ਰਹੇ ਹਨ, ਜਨਗਣਨਾ ਮੈਂ ਕਰਵਾਈ: CM ਨਿਤੀਸ਼ ਕੁਮਾਰ appeared first on TheUnmute.com - Punjabi News. Tags:
|
ਪੰਜਾਬ ਦੇ ਅਕਸ਼ਦੀਪ ਸਿੰਘ ਤੇ ਮੰਜੂ ਰਾਣੀ ਬਣੇ ਨੈਸ਼ਨਲ ਓਪਨ ਪੈਦਲ ਤੋਰ ਮੁਕਾਬਲੇ ਦੇ ਚੈਂਪੀਅਨ Wednesday 31 January 2024 09:11 AM UTC+00 | Tags: akshdeep-singh breaking-news games manju-rani news punjab-sports-mews punjab-sports-news ਚੰਡੀਗੜ੍ਹ, 31 ਜਨਵਰੀ 2024: ਚੰਡੀਗੜ੍ਹ ਵਿਖੇ ਚੱਲ ਰਹੀ 11ਵੀਂ ਨੈਸ਼ਨਲ ਓਪਨ ਪੈਦਲ ਤੋਰ ਚੈਂਪੀਅਨਸ਼ਿਪ ਦੇ ਬੀਤੇ ਦਿਨ 20 ਕਿਲੋਮੀਟਰ ਪੈਦਲ ਤੋਰ ਦੇ ਹੋਏ ਮੁਕਾਬਲੇ ਦੇ ਪੰਜਾਬ ਦੇ ਅਕਸ਼ਦੀਪ ਸਿੰਘ ਤੇ ਮੰਜੂ ਰਾਣੀ ਨੇ ਕ੍ਰਮਵਾਰ ਪੁਰਸ਼ਾਂ ਤੇ ਮਹਿਲਾ ਦੋਵਾਂ ਵਰਗਾਂ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸੂਬੇ ਦਾ ਨਾਮ ਰੌਸ਼ਨ ਕੀਤਾ। ਪੁਰਸ਼ ਵਰਗ ਵਿੱਚ ਪਹਿਲੀਆਂ ਪੰਜ ਪੁਜੀਸ਼ਨਾਂ ਵਿੱਚੋਂ ਤਿੰਨ ਪੰਜਾਬ ਦੇ ਅਥਲੀਟਾਂ ਅਤੇ ਮਹਿਲਾ ਵਰਗ ਵਿੱਚ ਪਹਿਲੀਆਂ ਚਾਰ ਪੁਜੀਸ਼ਨਾਂ ਵਿੱਚੋਂ ਦੋ ਪੰਜਾਬ ਦੀਆਂ ਅਥਲੀਟਾਂ ਨੇ ਹਾਸਲ ਕੀਤੀਆਂ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੋਵੇਂ ਜੇਤੂ ਅਥਲੀਟਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਨ੍ਹਾਂ ਆਪਣੇ ਪ੍ਰਦਰਸ਼ਨ ਨਾਲ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਬਰਨਾਲਾ ਜ਼ਿਲੇ ਦੇ ਪਿੰਡ ਕਾਹਨੇਕੇ ਦਾ ਅਕਸ਼ਦੀਪ ਸਿੰਘ ਜਿੱਥੇ ਕੌਮੀ ਰਿਕਾਰਡ ਹੋਲਡਰ ਹੈ ਉਥੇ ਪੈਰਿਸ ਓਲੰਪਿਕ ਖੇਡਾਂ ਲਈ ਕੁਆਲੀਫਾਈ ਹੋ ਚੁੱਕਾ ਹੈ। ਇਸੇ ਤਰ੍ਹਾਂ ਮਾਨਸਾ ਜ਼ਿਲੇ ਦੇ ਪਿੰਡ ਖੈਹਿਰਾ ਖੁਰਦ ਦੀ ਮੰਜੂ ਰਾਣੀ ਨੇ ਕੌਮੀ ਰਿਕਾਰਡ ਬਣਾਉਣ ਤੋਂ ਇਲਾਵਾ ਹਾਂਗਜ਼ੂ ਏਸ਼ੀਅਨ ਗੇਮਜ਼ ਵਿੱਚ ਕਾਂਸੀ ਦਾ ਤਮਗ਼ਾ ਜਿੱਤਿਆ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਮੁੜ ਖੇਡ ਨਕਸ਼ੇ ਉਤੇ ਚਮਕਾਉਣ ਲਈ ਨਿਰੰਤਰ ਯਤਨਸ਼ੀਲ ਹੈ। ਹਾਲ ਹੀ ਵਿੱਚ ਮੁੱਖ ਮੰਤਰੀ ਨੇ ਮੰਜੂ ਰਾਣੀ ਨੂੰ 50 ਲੱਖ ਰੁਪਏ ਦੀ ਇਨਾਮ ਰਾਸ਼ੀ ਨਾਲ ਸਨਮਾਨਤ ਕੀਤਾ ਸੀ ਜਦੋਂ ਕਿ ਅਕਸ਼ਦੀਪ ਸਿੰਘ ਨੂੰ ਓਲੰਪਿਕਸ ਕੁਆਲੀਫਾਈ ਕਰਨ ਸਮੇਂ 5 ਲੱਖ ਰੁਪਏ ਦੀ ਇਨਾਮ ਰਾਸ਼ੀ ਨਾਲ ਸਨਮਾਨਤ ਕੀਤਾ ਸੀ। ਬੀਤੇ ਦਿਨ ਸੁਖਨਾ ਝੀਲ ਉਤੇ ਚੱਲ ਰਹੀ ਚੈਂਪੀਅਨਸ਼ਿਪ ਵਿੱਚ ਪੁਰਸ਼ਾਂ ਦੀ 20 ਕਿਲੋਮੀਟਰ ਪੈਦਲ ਤੋਰ ਵਿੱਚ ਅਕਸ਼ਦੀਪ ਸਿੰਘ ਨੇ 1.19.38 ਦਾ ਸਮਾਂ ਕੱਢ ਕੇ ਸੋਨ ਤਮਗ਼ਾ ਜਿੱਤਿਆ। ਪੰਜਾਬ ਦਾ ਹੀ ਅਰਸ਼ਪ੍ਰੀਤ ਸਿੰਘ ਚੌਥੇ ਅਤੇ ਸਾਹਿਲ ਪੰਜਵੇਂ ਸਥਾਨ ਉਤੇ ਆਇਆ। ਮਹਿਲਾ ਵਰਗ ਵਿੱਚ ਮੰਜੂ ਰਾਣੀ ਨੇ 1.33.00 ਦਾ ਸਮਾਂ ਕੱਢ ਕੇ ਸੋਨ ਤਮਗ਼ਾ ਜਿੱਤਿਆ ਜਦੋਂ ਕਿ ਪੰਜਾਬ ਦੀ ਇਕ ਹੋਰ ਅਥਲੀਟ ਰਮਨਦੀਪ ਕੌਰ ਚੌਥੇ ਸਥਾਨ ਉਤੇ ਰਹੀ। The post ਪੰਜਾਬ ਦੇ ਅਕਸ਼ਦੀਪ ਸਿੰਘ ਤੇ ਮੰਜੂ ਰਾਣੀ ਬਣੇ ਨੈਸ਼ਨਲ ਓਪਨ ਪੈਦਲ ਤੋਰ ਮੁਕਾਬਲੇ ਦੇ ਚੈਂਪੀਅਨ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਨੇ 5 ਆਈਏਐਸ ਅਤੇ 45 ਪੀਸੀਐਸ ਅਧਿਕਾਰੀਆਂ ਦੇ ਕੀਤੇ ਤਬਾਦਲੇ Wednesday 31 January 2024 09:32 AM UTC+00 | Tags: breaking-news ias-transfer news pcs-officers punjab-government punjab-news punjab-police ਚੰਡੀਗੜ੍ਹ, 31 ਜਨਵਰੀ 2024: ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਪ੍ਰਸ਼ਾਸਨਿਕ ਫੇਰਬਦਲ ਕੀਤਾ ਜਾ ਰਿਹਾ ਹੈ | ਇਸ ਦੌਰਾਨ ਆਈਏਐਸ, ਆਈਪੀਐਸ ਅਧਿਕਾਰੀਆਂ ਤੋਂ ਬਾਅਦ ਪੰਜਾਬ ਸਰਕਾਰ ਨੇ ਵੀ ਸਟੇਟ ਕੇਡਰ ਦੇ ਪੀਸੀਐਸ ਅਧਿਕਾਰੀਆਂ (PCS officers) ਦੀ ਬਦਲੀ ਸੂਚੀ ਜਾਰੀ ਕਰ ਦਿੱਤੀ ਹੈ। ਪੰਜਾਬ ਸਰਕਾਰ ਨੇ ਪੰਜ ਆਈਏਐਸ ਅਤੇ 45 ਪੀਸੀਐਸ ਅਧਿਕਾਰੀਆਂ (PCS officers) ਦੇ ਤਬਾਦਲੇ ਕੀਤੇ ਹਨ। The post ਪੰਜਾਬ ਸਰਕਾਰ ਨੇ 5 ਆਈਏਐਸ ਅਤੇ 45 ਪੀਸੀਐਸ ਅਧਿਕਾਰੀਆਂ ਦੇ ਕੀਤੇ ਤਬਾਦਲੇ appeared first on TheUnmute.com - Punjabi News. Tags:
|
ਸਿੰਧੀਆ ਨੇ ਜੈਵੀਰ ਸ਼ੇਰਗਿੱਲ ਨੂੰ ਲਿਖੀ ਚਿੱਠੀ: ਆਦਮਪੁਰ ਤੋਂ ਦਿੱਲੀ, ਗੋਆ, ਜੈਪੁਰ ਅਤੇ ਕੋਲਕਾਤਾ ਲਈ ਉਡਾਣਾਂ ਛੇਤੀ ਸ਼ੁਰੂ ਹੋਣਗੀਆਂ Wednesday 31 January 2024 09:39 AM UTC+00 | Tags: adampur breaking-news jaiveer-shergill news punjab-airport scindia union-civil-aviation-minister ਜਲੰਧਰ 31 ਜਨਵਰੀ 2024: ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੇ.ਐਮ. ਸਿੰਧੀਆ ਨਾਲ 16 ਜਨਵਰੀ, 2024 ਨੂੰ ਹੋਈ ਮੁਲਾਕਾਤ ਦੌਰਾਨ ਬੀਜੇਪੀ ਦੇ ਰਾਸ਼ਟਰੀ ਬੁਲਾਰੇ ਜੈਵੀਰ ਸ਼ੇਰਗਿੱਲ ਵੱਲੋਂ ਉਠਾਈ ਗਈ ਮੰਗ ਦੇ ਜਵਾਬ ਵਿੱਚ ਸਿੰਧੀਆ ਨੇ ਸ਼ੇਰਗਿੱਲ ਨੂੰ ਕਿਹਾ ਹੈ ਕਿ ਉਨ੍ਹਾਂ ਦੀ ਬੇਨਤੀ ‘ਤੇ ਵਿਚਾਰ ਕੀਤਾ ਗਿਆ ਹੈ ਅਤੇ ਆਦਮਪੁਰ ਤੋਂ ਵੱਖ-ਵੱਖ ਖੇਤਰਾਂ ਲਈ ਉਡਾਣਾਂ ਜਲਦੀ ਹੀ ਸ਼ੁਰੂ ਹੋ ਜਾਣਗੀਆਂ। ਇਸ ਸਬੰਧ ਵਿਚ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ, ਸ਼ੇਰਗਿੱਲ ਨੇ ਕਿਹਾ ਕਿ ਸਿੰਧੀਆ ਨੇ 26 ਜਨਵਰੀ, 2024 ਨੂੰ ਇਕ ਪੱਤਰ ਰਾਹੀਂ ਉਨ੍ਹਾਂ ਨੂੰ ਜਵਾਬ ਦਿੱਤਾ ਹੈ ਕਿ ਆਦਮਪੁਰ ਨੂੰ ਦਿੱਲੀ – ਐਨ.ਸੀ.ਆਰ., ਨਾਂਦੇੜ, ਬੰਗਲੌਰ, ਕੋਲਕਾਤਾ ਅਤੇ ਗੋਆ ਨਾਲ ਜੋੜਨ ਵਾਲੇ ਉਡਾਨ 5.0 ਦੇ ਤਹਿਤ ਰੂਟ ਚੁਣੀਆਂ ਗਈਆਂ ਏਅਰਲਾਈਨਾਂ ਨੂੰ ਸੌਂਪੇ ਗਏ ਹਨ। ਇਸ ਸਬੰਧੀ ਸਬੰਧਤ ਏਅਰਲਾਈਨਜ਼ ਆਉਣ ਵਾਲੇ ਸਮੇਂ ਵਿੱਚ ਸੰਚਾਲਨ ਸ਼ੁਰੂ ਕਰ ਸਕਦੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ, ਸ਼ੇਰਗਿੱਲ ਨੇ ਦੱਸਿਆ ਕਿ ਸਿੰਧੀਆ ਨਾਲ ਹੋਈ ਮੁਲਾਕਾਤ ਦੌਰਾਨ ਸਮੂਹ ਭਾਈਚਾਰਿਆਂ ਦੀ ਆਸਥਾ ਅਤੇ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਅਸਥਾਨ ਤੇ ਕਾਸ਼ੀ ਵਿਸ਼ਵਨਾਥ ਮੰਦਿਰ ਦੇ ਪਵਿੱਤਰ ਸਥਾਨ ਲਈ ਆਦਮਪੁਰ ਤੋਂ ਬਨਾਰਸ ਵਾਸਤੇ ਸਿੱਧੀ ਹਵਾਈ ਉਡਾਣ ਸ਼ੁਰੂ ਕਰਨ ਦੀ ਮੰਗ ਵਾਲਾ ਪੱਤਰ ਮੰਤਰੀ ਨੂੰ ਸੌਂਪਿਆ ਗਿਆ। ਸ਼ੇਰਗਿੱਲ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਆਦਮਪੁਰ ਤੋਂ ਦਿੱਲੀ ਲਈ ਉਡਾਣਾਂ ਮੁੜ ਸ਼ੁਰੂ ਕਰਨ ਦੀ ਬੇਨਤੀ ਵੀ ਕੀਤੀ ਸੀ। ਸ਼ੇਰਗਿੱਲ ਨੇ ਕਿਹਾ ਕਿ ਇਸ ‘ਤੇ ਵੀ ਸਿੰਧੀਆ ਨੇ ਪੁਸ਼ਟੀ ਕੀਤੀ ਹੈ ਕਿ ਉਨ੍ਹਾਂ ਦੀ ਬੇਨਤੀ ਨੂੰ ਅਨੁਕੂਲ ਵਿਚਾਰ ਲਈ ਸਾਰੀਆਂ ਨਿਰਧਾਰਤ ਘਰੇਲੂ ਏਅਰਲਾਈਨਾਂ ਨਾਲ ਸਾਂਝਾ ਕੀਤਾ ਗਿਆ ਹੈ। ਸ਼ੇਰਗਿੱਲ ਨੇ ਕਿਹਾ ਕਿ ਇਹ ਇੱਕ ਸਕਾਰਾਤਮਕ ਖ਼ਬਰ ਹੈ, ਕਿਉਂਕਿ ਆਦਮਪੁਰ (ਜਲੰਧਰ) ਅਤੇ ਹਲਵਾਰਾ (ਲੁਧਿਆਣਾ) ਤੋਂ ਹਵਾਈ ਸੰਪਰਕ ਨਾ ਸਿਰਫ਼ ਪੰਜਾਬ ਦੀ ਕੁਨੈਕਟੀਵਿਟੀ ਵਿੱਚ ਸੁਧਾਰ ਕਰੇਗਾ, ਬਲਕਿ ਆਰਥਿਕਤਾ, ਸੈਰ-ਸਪਾਟਾ ਅਤੇ ਵਪਾਰ ਨੂੰ ਵੀ ਹੁਲਾਰਾ ਦੇਵੇਗਾ। ਸ਼ੇਰਗਿੱਲ ਨੇ ਉਨ੍ਹਾਂ ਦੀਆਂ ਮੰਗਾਂ ‘ਤੇ ਸਕਾਰਾਤਮਕ ਵਿਚਾਰ ਕਰਨ ਲਈ ਸਿੰਧੀਆ ਦਾ ਧੰਨਵਾਦ ਕੀਤਾ ਹੈ। The post ਸਿੰਧੀਆ ਨੇ ਜੈਵੀਰ ਸ਼ੇਰਗਿੱਲ ਨੂੰ ਲਿਖੀ ਚਿੱਠੀ: ਆਦਮਪੁਰ ਤੋਂ ਦਿੱਲੀ, ਗੋਆ, ਜੈਪੁਰ ਅਤੇ ਕੋਲਕਾਤਾ ਲਈ ਉਡਾਣਾਂ ਛੇਤੀ ਸ਼ੁਰੂ ਹੋਣਗੀਆਂ appeared first on TheUnmute.com - Punjabi News. Tags:
|
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਨੇ 'ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ' ਤਹਿਤ 466 ਡੋਰ ਟੂ ਡੋਰ ਸੇਵਾਵਾਂ ਪ੍ਰਦਾਨ ਕੀਤੀਆਂ Wednesday 31 January 2024 11:34 AM UTC+00 | Tags: atta-daal-scheme atta-daal-schemer bhagwant-maan-sarkar-tuhade-duar breaking-news door-step-delivery door-to-door-services latest-news news punjab-government-scheme punjab-news sahibzada-ajit-singh-nagar sas-nagar the-unmute-breaking the-unmute-breaking-news walfare-scheme ਸਾਹਿਬਜ਼ਾਦਾ ਅਜੀਤ ਸਿੰਘ ਨਗਰ, 31 ਜਨਵਰੀ, 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ’ ਤਹਿਤ ਡੋਰ ਟੂ ਡੋਰ ਸਟੈੱਪ ਡਲਿਵਰੀ ਸੇਵਾ ਚਲਾਈ ਜਾ ਰਹੀ ਹੈ। ਇਸ ਤਹਿਤ ਸੇਵਾ ਸਹਾਇਕ, ਨਾਗਰਿਕਾਂ ਦੇ ਘਰ ਪਹੁੰਚ ਕੇ ਉਹਨਾਂ ਦੀ ਜ਼ਰੂਰਤ ਅਨੁਸਾਰ ਸੇਵਾਵਾਂ ਮੁਹੱਈਆ ਕਰਵਾ ਰਹੇ ਹਨ। ਇਸ ਬਾਬਤ ਟੋਲ ਫ੍ਰੀ ਨੰਬਰ 1076 ਜਾਰੀ ਕੀਤਾ ਗਿਆ ਹੈ, ਜਿਸ ‘ਤੇ ਕਾਲ ਕਰਕੇ ਆਮ ਨਾਗਰਿਕ ਆਪਣੀ ਸੇਵਾ ਲੈਣ ਲਈ ਆਪਣੀ ਸੁਵਿਧਾ ਅਨੁਸਾਰ ਐਪੁਆਇੰਟਮੈਂਟ ਬੁੱਕ ਕਰ ਸਕਦੇ ਹਨ। ਇਹ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਪੰਜਾਬ ਸਰਕਾਰ ਵੱਲੋਂ ਵੱਖ ਵੱਖ ਵਿਭਾਗਾਂ ਨਾਲ ਸਬੰਧਤ ਕੁੱਲ 43 ਲੋੜੀਂਦੀਆਂ ਸੇਵਾਵਾਂ ਨਾਗਰਿਕਾਂ ਦੀ ਮੰਗ ਅਨੁਸਾਰ ਘਰ ਜਾ ਕੇ ਸੇਵਾਵਾਂ ਦੇਣੀਆਂ ਸ਼ੁਰੂ ਕੀਤੀਆਂ ਗਈਆਂ ਹਨ ਅਤੇ ਹੁਣ ਤੱਕ ਜ਼ਿਲ੍ਹੇ ਅੰਦਰ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਕੁੱਲ 419 ਸੇਵਾਵਾਂ ਨਾਗਰਿਕਾ ਨੂੰ ਉਨ੍ਹਾਂ ਦੇ ਘਰ ਵਿੱਚ ਹੀ ਮੁਹੱਈਆ ਕੀਤੀਆਂ ਜਾ ਚੁੱਕੀਆਂ ਹਨ। ਜ਼ਿਲ੍ਹੇ ਵਿੱਚ ਹੁਣ ਤਕ ਇਸ ਸੇਵਾ ਤਹਿਤ 466 ਬੇਨਤੀਆਂ ਮਿਲੀਆਂ ਸਨ, ਜਿਨ੍ਹਾਂ ਵਿਚੋਂ 438 ਨੂੰ ਸੇਵਾਵਾਂ ਦੇ ਦਿੱਤੀਆਂ ਗਈਆਂ ਹਨ। ਇਸ ਕਾਰਜ ਲਈ ਜ਼ਿਲ੍ਹੇ ਵਿੱਚ 08 ਸੇਵਾ ਸਹਾਇਕ ਬਿਨੈਕਾਰਾਂ ਦੇ ਘਰ ਪੁੱਜ ਕੇ ਸੇਵਾਵਾਂ ਦੇ ਰਹੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ‘ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ‘ ਦੀ ਪਹਿਲਕਦਮੀ ਤਹਿਤ 1076 ਡਾਇਲ ਕਰਕੇ ਬੁੱਕ ਕਰਵਾਈਆਂ ਜਾਂਦੀਆਂ ਨਾਗਰਿਕ ਕੇਂਦਰਿਤ ਸੇਵਾਵਾਂ ਘਰ-ਘਰ ਤੱਕ ਪਹੁੰਚਾਉਣ ਅਤੇ ਸਮਾਂਬੱਧ ਨਿਪਟਾਰਾ ਕਰਨ ਲਈ ਨਿਯਮਿਤ ਨਿਗਰਾਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਇਸ ਉਪਰਾਲੇ ਨਾਲ ਆਮ ਲੋਕਾਂ ਨੂੰ ਵੱਖ-ਵੱਖ ਦਫਤਰਾਂ ਵਿਚ ਜਾ ਕੇ ਉਨ੍ਹਾਂ ਦੇ ਕੰਮ ਕਰਵਾਉਣ ‘ਚ ਆਉਂਦੀਆਂ ਮੁਸ਼ਕਿਲਾਂ ਨੂੰ ਖਤਮ ਕਰਕੇ ਲੋਕਾਂ ਨੂੰ ਸਹੂਲਤ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸੇਵਾ ਸਬੰਧੀ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਢਿੱਲ ਵਰਤੇਗਾ ਤਾਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ 1076 ‘ਤੇ ਡਾਇਲ ਕਰਕੇ ਆਪਣਾ ਸਮਾਂ ਸਲਾਟ ਬੁੱਕ ਕਰਕੇ ਆਪਣੀ ਦਹਿਲੀਜ਼ ‘ਤੇ ਸੇਵਾ ਪ੍ਰਾਪਤ ਕਰਨ ਅਤੇ ਸਰਕਾਰੀ ਦਫ਼ਤਰਾਂ ਚ ਜਾਣ ਦਾ ਆਪਣਾ ਕੀਮਤੀ ਸਮਾਂ ਬਚਾਉਣ। ਡਾਇਲ 1076 ਦੇ ਦਾਇਰੇ ਵਿੱਚ ਆਉਣ ਵਾਲੀਆਂ ਸੇਵਾਵਾਂ ਵਿੱਚ ਜਨਮ/ਐਨ.ਏ.ਸੀ. ਸਰਟੀਫਿਕੇਟ, ਜਨਮ ਸਰਟੀਫਿਕੇਟ ਵਿੱਚ ਨਾਮ ਜੋੜਨਾ, ਮੌਤ ਸਰਟੀਫਿਕੇਟ ਦੀਆਂ ਕਾਪੀਆਂ, ਜਨਮ ਸਰਟੀਫਿਕੇਟ ਵਿੱਚ ਐਂਟਰੀ ਵਿੱਚ ਸੋਧ, ਮੌਤ/ਐਨ.ਏ.ਸੀ. ਸਰਟੀਫਿਕੇਟ ਜਾਰੀ ਕਰਨਾ, ਜਨਮ ਸਰਟੀਫਿਕੇਟ ਦੀਆਂ ਕਈ ਕਾਪੀਆਂ, ਜਨਮ ਸਰਟੀਫਿਕੇਟ ਦੀ ਦੇਰੀ ਨਾਲ ਰਜਿਸਟ੍ਰੇਸ਼ਨ, ਮੌਤ ਸਰਟੀਫਿਕੇਟ ਦੀ ਦੇਰੀ ਨਾਲ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ (ਸਿਹਤ) ਵਿੱਚ ਸੋਧ, ਆਮਦਨ ਦਾ ਸਰਟੀਫਿਕੇਟ, ਹਲਫੀਆ ਬਿਆਨ ਤਸਦੀਕ ਕਰਨਾ, ਮਾਲ ਰਿਕਾਰਡ ਦੀ ਜਾਂਚ, ਰਜਿਸਟਰਡ ਅਤੇ ਗੈਰ-ਰਜਿਸਟਰਡ ਦਸਤਾਵੇਜ਼ਾਂ ਦੀਆਂ ਪ੍ਰਮਾਣਿਤ ਕਾਪੀਆਂ (ਨਕਲ ਪ੍ਰਦਾਨ ਕਰਨਾ), ਭਾਰ-ਮੁਕਤ ਸਰਟੀਫਿਕੇਟ, ਗਿਰਵੀਨਾਮੇ ਦੀ ਇਕੁਇਟੀ ਐਂਟਰੀ, ਫਰਦ ਤਿਆਰ ਕਰਨ, ਦਸਤਾਵੇਜ਼ਾਂ ਦੇ ਕਾਊਂਟਰ ਸਾਈਨ, ਮੁਆਵਜ਼ੇ ਸਬੰਧੀ ਬਾਂਡ, ਬਾਰਡਰ ਏਰੀਏ ਸਬੰਧੀ ਸਰਟੀਫਿਕੇਟ, ਬੈਕਵਰਡ ਏਰੀਆ ਸਰਟੀਫਿਕੇਟ, ਜ਼ਮੀਨ ਦੀ ਹੱਦਬੰਦੀ, ਐਨ.ਆਰ.ਆਈ. ਦੇ ਦਸਤਾਵੇਜ਼ਾਂ ਦੇ ਕਾਊਂਟਰ ਸਾਈਨ, ਪੁਲਿਸ ਕਲੀਅਰੈਂਸ ਸਰਟੀਫਿਕੇਟ ਅਤੇ ਕੰਢੀ ਖੇਤਰ ਸਰਟੀਫਿਕੇਟ (ਮਾਲ) ਦੇ ਕਾਊਂਟਰ ਸਾਈਨ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫ਼ਾ, ਉਸਾਰੀ ਕਾਮੇ ਦੀ ਰਜਿਸਟ੍ਰੇਸ਼ਨ ਅਤੇ ਉਸਾਰੀ ਮਜ਼ਦੂਰ (ਲੇਬਰ) ਦੀ ਰਜਿਸਟ੍ਰੇਸ਼ਨ ਦਾ ਨਵੀਨੀਕਰਨ, ਰਿਹਾਇਸ਼ੀ ਸਰਟੀਫਿਕੇਟ (ਪ੍ਰਸੋਨਲ), ਅਨੁਸੂਚਿਤ ਜਾਤੀ ਸਰਟੀਫਿਕੇਟ ਅਤੇ ਬੀ.ਸੀ. ਸਰਟੀਫਿਕੇਟ, ਜਨਰਲ ਜਾਤੀ ਸਰਟੀਫਿਕੇਟ, ਹੋਰ ਪਛੜੀ ਸ਼੍ਰੇਣੀਆਂ ਸਬੰਧੀ ਸਰਟੀਫਿਕੇਟ (ਓ.ਬੀ.ਸੀ.), ਆਮਦਨ ਅਤੇ ਸੰਪਤੀ ਦਾ ਸਰਟੀਫਿਕੇਟ (ਈ.ਡਬਲਿਊ.ਐਸ.) ਅਤੇ ਸ਼ਗਨ ਸਕੀਮ (ਕੇਸ ਨੂੰ ਮਨਜ਼ੂਰੀ ਲਈ) (ਸਮਾਜਿਕ ਨਿਆਂ), ਬਜ਼ੁਰਗਾਂ ਨੂੰ ਪੈਨਸ਼ਨ, ਵਿਧਵਾ/ਬੇਸਹਾਰਾ ਨਾਗਰਿਕਾਂ ਨੂੰ ਪੈਨਸ਼ਨ, ਅਪਾਹਜ ਨਾਗਰਿਕਾਂ ਨੂੰ ਪੈਨਸ਼ਨ, ਅਪੰਗਤਾ ਸਰਟੀਫਿਕੇਟ ਯੂ.ਡੀ.ਆਈ.ਡੀ. ਕਾਰਡ ਲਈ ਅਰਜ਼ੀ ਅਤੇ ਨਿਰਭਰ ਬੱਚਿਆਂ ਲਈ ਪੈਨਸ਼ਨ (ਸਮਾਜਿਕ ਸੁਰੱਖਿਆ), ਬਿਜਲੀ ਦੇ ਬਿੱਲ ਦਾ ਭੁਗਤਾਨ (ਪਾਵਰ), ਵਿਆਹ ਦੀ ਰਜਿਸਟ੍ਰੇਸ਼ਨ (ਲਾਜ਼ਮੀ), ਵਿਆਹ (ਆਨੰਦ) (ਘਰ) ਦੀ ਰਜਿਸਟ੍ਰੇਸ਼ਨ ਅਤੇ ਪੇਂਡੂ ਖੇਤਰ ਦਾ ਸਰਟੀਫਿਕੇਟ (ਪੇਂਡੂ) ਸ਼ਾਮਲ ਹਨ। The post ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਨੇ ‘ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ’ ਤਹਿਤ 466 ਡੋਰ ਟੂ ਡੋਰ ਸੇਵਾਵਾਂ ਪ੍ਰਦਾਨ ਕੀਤੀਆਂ appeared first on TheUnmute.com - Punjabi News. Tags:
|
ਗਿਆਨਵਾਪੀ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ, ਹਿੰਦੂਆਂ ਨੂੰ ਗਿਆਨਵਾਪੀ ਬੇਸਮੈਂਟ 'ਚ ਪੂਜਾ ਕਰਨ ਦਾ ਮਿਲਿਆ ਅਧਿਕਾਰ Wednesday 31 January 2024 11:44 AM UTC+00 | Tags: breaking-news gyanvapi gyanvapi-case hindu hindus india-news latest-news news varanasi ਚੰਡੀਗੜ੍ਹ, 31 ਜਨਵਰੀ, 2024: ਗਿਆਨਵਾਪੀ ਮਾਮਲੇ (Gyanvapi case) ‘ਚ ਵੱਡਾ ਫੈਸਲਾ ਆਇਆ ਹੈ। ਇਹ ਫੈਸਲਾ ਹਿੰਦੂਆਂ ਦੇ ਹੱਕ ਵਿੱਚ ਦਿੱਤਾ ਗਿਆ ਹੈ। ਫੈਸਲੇ ਮੁਤਾਬਕ ਹਿੰਦੂਆਂ ਨੂੰ ਗਿਆਨਵਾਪੀ ਬੇਸਮੈਂਟ ਵਿੱਚ ਪੂਜਾ ਕਰਨ ਦਾ ਅਧਿਕਾਰ ਮਿਲ ਗਿਆ ਹੈ।ਗਿਆਨਵਾਪੀ ਸਥਿਤ ਵਿਆਸ ਜੀ ਦੀ ਬੇਸਮੈਂਟ ‘ਚ ਪੂਜਾ ਨਾਲ ਸਬੰਧਤ ਅਰਜ਼ੀ ‘ਤੇ ਮੰਗਲਵਾਰ ਨੂੰ ਜ਼ਿਲ੍ਹਾ ਜੱਜ ਡਾ: ਅਜੇ ਕ੍ਰਿਸ਼ਨ ਵਿਸ਼ਵੇਸ਼ ਦੀ ਅਦਾਲਤ ‘ਚ ਦੋਵਾਂ ਧਿਰਾਂ ਦੀਆਂ ਦਲੀਲਾਂ ਪੂਰੀਆਂ ਹੋ ਗਈਆਂ। ਅਦਾਲਤ ਨੇ ਬੁੱਧਵਾਰ ਨੂੰ ਇਸ ਮਾਮਲੇ ‘ਚ ਆਪਣਾ ਆਦੇਸ਼ ਦਿੱਤਾ। ਬੇਸਮੈਂਟ ਵਿੱਚ ਪੂਜਾ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ। ਇਸ ਮੁੱਦੇ ਬਾਰੇ ਹਿੰਦੂ ਧਿਰ ਦੇ ਵਕੀਲ ਸੁਭਾਸ਼ ਨੰਦਨ ਚਤੁਰਵੇਦੀ ਨੇ ਕਿਹਾ ਕਿ ਅੱਜ ਵਿਆਸ ਜੀ ਦੀ ਬੇਸਮੈਂਟ ਵਿੱਚ ਪੂਜਾ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ ਅਤੇ ਅਦਾਲਤ ਨੇ ਜ਼ਿਲ੍ਹਾ ਅਧਿਕਾਰੀ ਨੂੰ ਇੱਕ ਹਫ਼ਤੇ ਦੇ ਅੰਦਰ ਹੁਕਮਾਂ ਦੀ ਪਾਲਣਾ ਕਰਨ ਦੇ ਹੁਕਮ ਦਿੱਤੇ ਹਨ।ਵਕੀਲਾਂ ਦੀ ਬੇਨਤੀ ‘ਤੇ ਅਦਾਲਤ ਨੇ ਨੰਦੀ ਦੇ ਸਾਹਮਣੇ ਬੈਰੀਕੇਡਿੰਗ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਹੈ। ਅਜਿਹੇ ‘ਚ ਅਦਾਲਤ ਦੇ ਹੁਕਮਾਂ ਨਾਲ ਹੁਣ ਲੋਕਾਂ ਨੂੰ 1993 ਦੀ ਤਰ੍ਹਾਂ ਬੇਸਮੈਂਟ ‘ਚ ਪੂਜਾ ਕਰਨ ਲਈ ਆਉਣ-ਜਾਣ ਦੀ ਇਜਾਜ਼ਤ ਹੋਵੇਗੀ। ਮੰਗਲਵਾਰ ਨੂੰ ਅਦਾਲਤ ‘ਚ ਅੰਜੁਮਨ ਇੰਤੇਜਾਮੀਆ ਮਸਜਿਦ ਕਮੇਟੀ ਦੀ ਤਰਫੋਂ ਵਕੀਲ ਮੁਮਤਾਜ਼ ਅਹਿਮਦ ਅਤੇ ਇਖਲਾਕ ਅਹਿਮਦ ਨੇ ਕਿਹਾ ਸੀ ਕਿ ਵਿਆਸ ਜੀ ਦਾ ਬੇਸਮੈਂਟ ਮਸਜਿਦ (Gyanvapi case) ਦਾ ਹਿੱਸਾ ਹੈ। ਉੱਥੇ ਪੂਜਾ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਬੇਸਮੈਂਟ ਵਕਫ਼ ਬੋਰਡ ਦੀ ਜਾਇਦਾਦ ਹੈ। ਇਸ ਲਈ ਉੱਥੇ ਪੂਜਾ ਦੀ ਇਜਾਜ਼ਤ ਨਹੀਂ ਹੋਣੀ ਚਾਹੀਦੀ। The post ਗਿਆਨਵਾਪੀ ਮਾਮਲੇ ‘ਚ ਅਦਾਲਤ ਦਾ ਵੱਡਾ ਫੈਸਲਾ, ਹਿੰਦੂਆਂ ਨੂੰ ਗਿਆਨਵਾਪੀ ਬੇਸਮੈਂਟ ‘ਚ ਪੂਜਾ ਕਰਨ ਦਾ ਮਿਲਿਆ ਅਧਿਕਾਰ appeared first on TheUnmute.com - Punjabi News. Tags:
|
ਬਠਿੰਡਾ 'ਚ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ, ਬੇਰੁਜ਼ਗਾਰੀ ਕਾਰਨ ਮਾਨਸਿਕ ਤੌਰ 'ਤੇ ਸੀ ਪਰੇਸ਼ਾਨ Wednesday 31 January 2024 11:54 AM UTC+00 | Tags: bathinda breaking-news news punjab-suicide-case punjab-unemployment suicide unemployment ਚੰਡੀਗੜ੍ਹ, 31 ਜਨਵਰੀ, 2024: ਬਠਿੰਡਾ ਦੇ ਗਿੱਦੜਬਾਹਾ ਰੋਡ ‘ਤੇ ਪੈਂਦੇ ਪਿੰਡ ਵੀਰਕ ਕਲਾਂ ‘ਚ 20 ਸਾਲਾ ਨੌਜਵਾਨ ਨੇ ਦਰੱਖਤ ਨਾਲ ਫਾਹਾ ਲੈ ਕੇ ਖੁਦਕੁਸ਼ੀ (suicide) ਕਰ ਲਈ। ਮ੍ਰਿਤਕ ਨੌਜਵਾਨ ਵਿਆਹਿਆ ਹੋਇਆ ਸੀ ਅਤੇ ਉਸ ਦੇ ਦੋ ਬੱਚੇ ਹਨ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਬੇਰੁਜ਼ਗਾਰ ਸੀ, ਜਿਸ ਕਾਰਨ ਉਹ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿੰਦਾ ਸੀ। ਥਾਣਾ ਸਦਰ ਦੀ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਸਹਾਰਾ ਜਨ ਸੇਵਾ ਦੇ ਵਰਕਰ ਸੰਦੀਪ ਗਿੱਲ ਨੇ ਦੱਸਿਆ ਕਿ ਸੰਸਥਾ ਦੇ ਹੈਲਪਲਾਈਨ ਨੰਬਰ 'ਤੇ ਸੂਚਨਾ ਮਿਲੀ ਸੀ ਕਿ ਪਿੰਡ ਵੀਰਕ ਕਲਾ ਕੋਲ ਇੱਕ ਨੌਜਵਾਨ ਦੀ ਲਾਸ਼ ਦਰੱਖਤ ਨਾਲ ਲਟਕ (suicide) ਰਹੀ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। The post ਬਠਿੰਡਾ ‘ਚ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ, ਬੇਰੁਜ਼ਗਾਰੀ ਕਾਰਨ ਮਾਨਸਿਕ ਤੌਰ ‘ਤੇ ਸੀ ਪਰੇਸ਼ਾਨ appeared first on TheUnmute.com - Punjabi News. Tags:
|
ਏਸ਼ੀਅਨ ਕ੍ਰਿਕਟ ਕੌਂਸਲ ਦੇ ਪ੍ਰਧਾਨ ਬਣੇ ਰਹਿਣਗੇ ਜੈ ਸ਼ਾਹ, ਸਰਬਸੰਮਤੀ ਨਾਲ ਵਧਾਇਆ ਕਾਰਜਕਾਲ Wednesday 31 January 2024 12:01 PM UTC+00 | Tags: acc asian-cricket-council breaking-news cricket-news jai-shah latest-news news ਚੰਡੀਗੜ੍ਹ, 31 ਜਨਵਰੀ, 2024: ਜੈ ਸ਼ਾਹ (Jai Shah) ਏਸ਼ੀਅਨ ਕ੍ਰਿਕਟ ਕੌਂਸਲ (ਏਸੀਸੀ) ਦੇ ਪ੍ਰਧਾਨ ਬਣੇ ਰਹਿਣਗੇ। ਉਨ੍ਹਾਂ ਦਾ ਕਾਰਜਕਾਲ ਇੱਕ ਸਾਲ ਲਈ ਵਧਾ ਦਿੱਤਾ ਗਿਆ ਹੈ। ਬੁੱਧਵਾਰ ਨੂੰ ਏਸੀਸੀ ਦੀ ਸਾਲਾਨਾ ਜਨਰਲ ਬੈਠਕ ਵਿੱਚ ਜੈ ਸ਼ਾਹ ਦਾ ਕਾਰਜਕਾਲ ਸਰਬਸੰਮਤੀ ਨਾਲ ਇੱਕ ਸਾਲ ਲਈ ਵਧਾਇਆ ਗਿਆ। ਏਸ਼ੀਅਨ ਕ੍ਰਿਕਟ ਕੌਂਸਲ ਦੀ ਸਾਲਾਨਾ ਜਨਰਲ ਬੈਠਕ ਬਾਲੀ, ਇੰਡੋਨੇਸ਼ੀਆ ਵਿੱਚ ਕੱਲ੍ਹ ਯਾਨੀ ਮੰਗਲਵਾਰ ਤੋਂ ਸ਼ੁਰੂ ਹੋਈ, ਜੋ ਅੱਜ ਸਮਾਪਤ ਹੋ ਗਈ। ਬੈਠਕ 2 ਦਿਨਾਂ ਲਈ ਸੀ। ਜੈ ਸ਼ਾਹ (Jai Shah) ਨੇ ਬੰਗਲਾਦੇਸ਼ ਦੇ ਨਜ਼ਮੁਲ ਹਸਨ ਦੀ ਥਾਂ 2021 ਵਿੱਚ ਅਹੁਦਾ ਸੰਭਾਲਿਆ ਸੀ। ਸਾਲਾਨਾ ਬੈਠਕ ਵਿੱਚ ਏਸ਼ੀਆ ਦੇ ਸਾਰੇ ਕ੍ਰਿਕਟ ਬੋਰਡਾਂ ਦੇ ਮੈਂਬਰਾਂ ਨੇ ਹਿੱਸਾ ਲਿਆ। ਇਸ ‘ਚ ਏ.ਸੀ.ਸੀ. ਦੇ ਮੀਡੀਆ ਅਧਿਕਾਰਾਂ ‘ਤੇ ਵੀ ਫੈਸਲਾ ਲਿਆ ਜਾਣਾ ਸੀ, ਪਰ ਇਹ ਫੈਸਲਾ ਲਿਆ ਗਿਆ ਹੈ ਜਾਂ ਨਹੀਂ, ਇਸ ਬਾਰੇ ਅਜੇ ਪਤਾ ਨਹੀਂ ਲੱਗ ਸਕਿਆ ਹੈ। ਜਿਸ ਤਹਿਤ ਏਸ਼ੀਆ ਕੱਪ ਵਰਗੇ ਵੱਡੇ ਟੂਰਨਾਮੈਂਟ ਦਾ ਪ੍ਰਸਾਰਣ ਕੀਤਾ ਜਾਂਦਾ ਹੈ। ਇਸ ਵਿੱਚ ਅੰਡਰ-23, ਅੰਡਰ-19 ਅਤੇ ਮਹਿਲਾ ਏਸ਼ੀਆ ਕੱਪ ਦੇ ਮੈਚ ਵੀ ਦਿਖਾਏ ਗਏ ਹਨ। ਵਰਤਮਾਨ ਵਿੱਚ, ਡਿਜ਼ਨੀ ਪਲੱਸ ਹੌਟਸਟਾਰ ਕੋਲ ਡਿਜੀਟਲ ਅਧਿਕਾਰ ਹਨ ਅਤੇ ਸਟਾਰ ਕੋਲ ਟੀਵੀ ਅਧਿਕਾਰ ਹਨ। ਸਟਾਰ ਨੇ 8 ਸਾਲ ਪਹਿਲਾਂ ਅਧਿਕਾਰ ਖਰੀਦੇ ਸਨ। The post ਏਸ਼ੀਅਨ ਕ੍ਰਿਕਟ ਕੌਂਸਲ ਦੇ ਪ੍ਰਧਾਨ ਬਣੇ ਰਹਿਣਗੇ ਜੈ ਸ਼ਾਹ, ਸਰਬਸੰਮਤੀ ਨਾਲ ਵਧਾਇਆ ਕਾਰਜਕਾਲ appeared first on TheUnmute.com - Punjabi News. Tags:
|
ਕੈਬਨਿਟ ਸਬ-ਕਮੇਟੀ ਵੱਲੋਂ ਸਕੂਲ ਸਿੱਖਿਆ ਵਿਭਾਗ ਨਾਲ ਸਬੰਧਤ ਵੱਖ-ਵੱਖ ਯੂਨੀਅਨਾਂ ਨਾਲ ਬੈਠਕ Wednesday 31 January 2024 12:08 PM UTC+00 | Tags: breaking-news cabinet-sub-committee harpal-singh-cheema kuldeep-singh-dhaliwal news punjab punjab-news ਚੰਡੀਗੜ੍ਹ, 31 ਜਨਵਰੀ 2024: ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ (CABINET SUB-COMMITTEE) ਵੱਲੋਂ ਅੱਜ ਸਕੂਲ ਸਿੱਖਿਆ ਵਿਭਾਗ ਨਾਲ ਸਬੰਧਤ ਵੱਖ-ਵੱਖ ਯੂਨੀਅਨਾਂ ਨਾਲ ਬੈਠਕ ਕਰਕੇ ਉਨ੍ਹਾਂ ਦੇ ਮਸਲਿਆਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਈਆਂ ਇੰਨ੍ਹਾਂ ਬੈਠਕਾਂ ਦੌਰਾਨ ਕੈਬਨਿਟ ਸਬ-ਕਮੇਟੀ ਵੱਲੋਂ ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ, ਓਵਰਏਜ਼ ਬੇਰੁਜ਼ਗਾਰ ਯੂਨੀਅਨ, ਅਨਏਡਿਡ ਸਟਾਫ ਫਰੰਟ, ਬੀ.ਐਡ. ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਅਤੇ ਦਫਤਰੀ ਕਰਮਾਚੀ ਯੂਨੀਅਨਾਂ ਦੇ ਆਗੂਆਂ ਨਾਲ ਵੱਖ-ਵੱਖ ਤੌਰ 'ਤੇ ਮੀਟਿੰਗ ਕਰਦਿਆਂ ਉਨ੍ਹਾਂ ਦੀਆਂ ਮੰਗਾਂ ਬਾਰੇ ਹਮਦਰਦੀ ਨਾਲ ਵਿਚਾਰ ਕੀਤਾ ਗਿਆ। ਇਸ ਦੌਰਾਨ ਇੰਨ੍ਹਾਂ ਆਗੂਆਂ ਵੱਲੋਂ ਕੈਬਨਿਟ ਸਬ-ਕਮੇਟੀ ਨੂੰ ਆਪਣੇ ਮੰਗ-ਪੱਤਰ ਵੀ ਸੌਂਪੇ ਗਏ। ਖੁਸ਼ਗਵਾਰ ਮਾਹੌਲ ਵਿੱਚ ਹੋਈਆਂ ਇੰਨ੍ਹਾਂ ਮੀਟਿੰਗਾਂ ਦੌਰਾਨ ਕੈਬਨਿਟ ਸਬ-ਕਮੇਟੀ (CABINET SUB-COMMITTEE) ਵੱਲੋਂ ਯੂਨੀਅਨਾਂ ਵੱਲੋਂ ਪੇਸ਼ ਮੰਗ-ਪੱਤਰਾਂ ਵਿੱਚ ਸ਼ਾਮਲ ਨੁਕਤਿਆਂ ਬਾਰੇ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਪੜਾਅਵਾਰ ਚਰਚਾ ਕੀਤੀ। ਕੈਬਨਿਟ ਸਬ-ਕਮੇਟੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਯੂਨੀਅਨਾਂ ਵੱਲੋਂ ਉਠਾਈਆਂ ਗਈਆਂ ਜਾਇਜ਼ ਮੰਗਾਂ ਦੇ ਹੱਲ ਲਈ ਉਨ੍ਹਾਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾਣ ਤਾਂ ਜੋ ਢੁਕਵੇਂ ਹੱਲ ਕੱਢੇ ਜਾ ਸਕਣ। ਇਸੇ ਦੌਰਾਨ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਐਨ.ਐਚ.ਐਮ. ਇੰਪਲਾਈਜ਼ ਯੂਨੀਅਨ ਨਾਲ ਵੀ ਮੀਟਿੰਗ ਕੀਤੀ ਗਈ। ਵਿੱਤ ਮੰਤਰੀ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਯੂਨੀਅਨ ਦੀਆਂ ਮੰਗਾਂ ਸਬੰਧੀ ਦੂਸਰੇ ਰਾਜਾਂ ਵੱਲੋਂ ਅਪਣਾਈ ਗਈ ਪਹੁੰਚ ਦਾ ਅਧਿਅਨ ਕੀਤਾ ਜਾਵੇ। ਇੰਨ੍ਹਾਂ ਬੈਠਕਾਂ ਵਿੱਚ ਸਕੱਤਰ ਸਕੂਲ ਸਿੱਖਿਆ ਕਮਲ ਕਿਸ਼ੋਰ ਯਾਦਵ, ਸਕੱਤਰ ਵਿੱਤ ਗੁਰਪ੍ਰੀਤ ਕੌਰ ਸਪਰਾ, ਵਿਸ਼ੇਸ਼ ਸਕੱਤਰ-ਕਮ-ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਿਨੈ ਬੁਬਲਾਨੀ, ਵਿਸ਼ੇਸ਼ ਸਕੱਤਰ ਸਕੂਲ ਸਿੱਖਿਆ ਗੌਰੀ ਪਰਾਸ਼ਰ ਜੋਸ਼ੀ ਅਤੇ ਯੂਨੀਅਨ ਆਗੂਆਂ ਵਿੱਚ ਰਮਨ ਕੁਮਾਰ ਮਲੋਟ, ਪ੍ਰਵੀਨ ਸ਼ਰਮਾ, ਜਗਮੋਹਨ ਸਿੰਘ, ਨਿਰਭੈਅ ਸਿੰਘ ਜਹਾਂਗੀਰ, ਗੁਰਵਿੰਦਰ ਸਿੰਘ ਗਿੱਲ, ਜਸਵੀਰ ਕੌਰ, ਗੁਰਵਿੰਦਰ ਸਿੰਘ, ਸਤਨਾਮ ਸਿੰਘ ਅਤੇ ਸੁਖਚੈਨ ਸਿੰਘ ਹਾਜਰ ਸਨ। The post ਕੈਬਨਿਟ ਸਬ-ਕਮੇਟੀ ਵੱਲੋਂ ਸਕੂਲ ਸਿੱਖਿਆ ਵਿਭਾਗ ਨਾਲ ਸਬੰਧਤ ਵੱਖ-ਵੱਖ ਯੂਨੀਅਨਾਂ ਨਾਲ ਬੈਠਕ appeared first on TheUnmute.com - Punjabi News. Tags:
|
ਮੋਹਾਲੀ ਜ਼ਿਲ੍ਹੇ 'ਚ ਹੁਣ ਤੱਕ ਕਰੀਬ 7.5 ਲੱਖ ਮਰੀਜ਼ਾਂ ਦਾ ਸਫ਼ਲਤਾਪੂਰਵਕ ਮੁਫ਼ਤ ਇਲਾਜ Wednesday 31 January 2024 12:14 PM UTC+00 | Tags: aam-aadmi-clinics breaking-news dc-mohali free-lab-tests health mohali mohali-mohalla-clinic news patients punjab-news ਸਾਹਿਬਜ਼ਾਦਾ ਅਜੀਤ ਸਿੰਘ ਨਗਰ, 31 ਜਨਵਰੀ, 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ ਜ਼ਿਲ੍ਹੇ (Mohali) ਵਿੱਚ ਬਣਾਏ ਗਏ ਆਮ ਆਦਮੀ ਕਲੀਨਿਕਾਂ ਦਾ ਲਾਹਾ ਰੋਜ਼ਾਨਾ ਵੱਡੀ ਗਿਣਤੀ 'ਚ ਆਮ ਲੋਕ ਲੈ ਰਹੇ ਹਨ, ਜਿਸ ਤਹਿਤ ਹਰ ਤਰ੍ਹਾਂ ਦੀਆਂ ਦਵਾਈਆਂ ਤੇ ਲੋੜੀਂਦੇ ਟੈਸਟ ਮੁਫ਼ਤ ਕੀਤੇ ਜਾਂਦੇ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ (Mohali) ਆਸ਼ਿਕਾ ਜੈਨ ਨੇ ਦੱਸਿਆ ਕਿ ਆਮ ਆਦਮੀ ਕਲੀਨਿਕ ਸਿਹਤ ਖੇਤਰ ਵਿੱਚ ਇੱਕ ਵੱਡੀ ਪੁਲਾਂਘ ਸਾਬਿਤ ਹੋਈ ਹੈ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਾਰਜਸ਼ੀਲ 34 ਆਮ ਆਦਮੀ ਕਲੀਨਿਕਾਂ ਵਿੱਚ ਹੁਣ ਤੱਕ 07,52,164 ਮਰੀਜ਼ਾਂ ਦਾ ਸਫ਼ਲਤਾਪੂਰਵਕ ਮੁਫ਼ਤ ਇਲਾਜ ਕੀਤਾ ਗਿਆ ਹੈ ਅਤੇ ਇਸ ਦੇ ਨਾਲ ਹੀ ਕਰੀਬ 01,10,624 ਮਰੀਜ਼ਾਂ ਦੇ ਮੁਫ਼ਤ ਲੋੜੀਂਦੇ ਲੈਬ ਟੈਸਟ ਵੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਮੁਫ਼ਤ ਮੁਢਲੀਆਂ ਸਿਹਤ ਸਹੂਲਤਾਂ, ਚੈਕਅੱਪ ਅਤੇ ਦਵਾਈਆਂ ਮੁਹੱਈਆ ਕਰਵਾਉਣ ਲਈ ਖੋਲ੍ਹੇ ਗਏ ਇਹ ਆਮ ਆਦਮੀ ਕਲੀਨਿਕ ਰੋਜ਼ਾਨਾ ਹਜ਼ਾਰਾਂ ਮਰੀਜ਼ਾਂ ਨੂੰ ਬਿਨਾਂ ਕਿਸੇ ਮੁਸ਼ਕਿਲ ਦੇ ਆਪਣੇ ਘਰਾਂ ਦੇ ਨੇੜੇ ਸਿਹਤ ਜਾਂਚ ਅਤੇ ਦਵਾਈ ਦੀ ਮੁੱਢਲੀ ਸਿਹਤ ਸਹੂਲਤ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿਖੇ ਵੱਡੀ ਗਿਣਤੀ 'ਚ ਦਵਾਈਆਂ ਉਪਲਬਧ ਕਰਵਾਉਣ ਤੋਂ ਇਲਾਵਾ ਐਚ.ਬੀ., ਬਲੱਡ ਸ਼ੂਗਰ, ਬਲੱਡ ਗਰੁੱਪ, ਐਚ. ਆਈ.ਵੀ., ਐਚ.ਸੀ.ਵੀ. (ਕਾਲਾ ਪੀਲੀਆ), ਐਚ.ਬੀ.ਐਸ.ਏ.ਜੀ. (ਜਿਗਰ ਦੀਆਂ ਬਿਮਾਰੀਆਂ ਨਾਲ ਸਬੰਧਤ), ਵੀ.ਡੀ.ਆਰ.ਐਲ. (ਗਰਭ ਦੌਰਾਨ ਜਾਂਚ), ਪਿਸ਼ਾਬ ਰਾਹੀਂ ਸ਼ੂਗਰ ਦੀ ਜਾਂਚ, ਪਿਸ਼ਾਬ ਰਾਹੀਂ ਅਲਬੁਮੇਨ ਦੀ (ਪੀਲੀਆ) ਜਾਂਚ, ਪਿਸ਼ਾਬ ਰਾਹੀਂ ਗਰਭ ਦੀ ਜਾਂਚ, ਖੂਨ ਰਾਹੀਂ ਮਲੇਰੀਆ ਦੀ ਜਾਂਚ ਆਦਿ ਟੈਸਟ ਮੁਫ਼ਤ ਕੀਤੇ ਜਾਂਦੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਨੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਹਸਪਤਾਲਾਂ ਵਿੱਚ ਇਲਾਜ ਲਈ ਲੰਬਾ ਇੰਤਜ਼ਾਰ ਕਰਨ ਦੀ ਪ੍ਰੇਸ਼ਾਨੀ ਨੂੰ ਘਟਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਦੇ ਖੁੱਲ੍ਹਣ ਨਾਲ ਸਰਕਾਰੀ ਹਸਪਤਾਲਾਂ ਵਿੱਚ ਓ.ਪੀ.ਡੀ. ਦਾ ਦਬਾਅ ਪਹਿਲਾਂ ਤੋਂ ਘਟਿਆ ਹੈ, ਮਰੀਜ਼ਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਫ਼ਤ ਦਵਾਈਆਂ ਅਤੇ ਚੈਕਅੱਪ ਦੀ ਸਹੂਲਤ ਮਿਲ ਰਹੀ ਹੈ। ਸਰਕਾਰੀ ਹਸਪਤਾਲ ਵੀ ਹੁਣ ਓ.ਪੀ.ਡੀ. ਦੇ ਬੋਝ ਤੋਂ ਕਾਫੀ ਹੱਦ ਤੱਕ ਮੁਕਤ ਹੋ ਰਹੇ ਹਨ ਅਤੇ ਮਾਹਿਰ ਡਾਕਟਰ ਅਤੇ ਮੈਡੀਕਲ ਸਟਾਫ਼ ਲਗਾਤਾਰ ਗੰਭੀਰ ਮਰਜ਼ ਵਾਲੇ ਮਰੀਜ਼ਾਂ ਦਾ ਇਲਾਜ ਕਰ ਰਹੇ ਹਨ। The post ਮੋਹਾਲੀ ਜ਼ਿਲ੍ਹੇ 'ਚ ਹੁਣ ਤੱਕ ਕਰੀਬ 7.5 ਲੱਖ ਮਰੀਜ਼ਾਂ ਦਾ ਸਫ਼ਲਤਾਪੂਰਵਕ ਮੁਫ਼ਤ ਇਲਾਜ appeared first on TheUnmute.com - Punjabi News. Tags:
|
ਬੀਪੀਐਲ ਪਰਿਵਾਰਾਂ ਨੂੰ ਮਕਾਨਾਂ ਦੀ ਮੁਰੰਮਤ ਲਈ 80 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ: ਹਰਿਆਣਾ ਸਰਕਾਰ Wednesday 31 January 2024 12:21 PM UTC+00 | Tags: backward-classes-welfare-department bpl-families breaking-news haryana-news haryana-scheduled-castes haryana-walfare-scheme news ਚੰਡੀਗੜ੍ਹ, 31 ਜਨਵਰੀ 2024: ਹਰਿਆਣਾ ਅਨੁਸੂਚਿਤ ਜਾਤੀ ਅਤੇ ਪਿਛੜਾ ਵਰਗ ਭਲਾਈ ਵਿਭਾਗ ਡਾ.ਬੀ.ਆਰ.ਅੰਬੇਦਕਰ ਆਵਾਸ ਨਵੀਨੀਕਰਨ ਯੋਜਨਾ ਦੇ ਤਹਿਤ ਸਾਰੇ ਬੀਪੀਐਲ ਪਰਿਵਾਰਾਂ ( BPL families ) ਨੂੰ ਮਕਾਨਾਂ ਦੀ ਮੁਰੰਮਤ ਲਈ 80 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕਰ ਰਿਹਾ ਹੈ। ਹੁਣ ਤੱਕ ਇਹ ਲਾਭ ਸਿਰਫ ਅਨੁਸੂਚਿਤ ਜਾਤੀ ਦੇ ਬੀਪੀਐਲ ਪਰਿਵਾਰਾਂ ਨੂੰ ਦਿੱਤਾ ਜਾ ਰਿਹਾ ਸੀ, ਪਰ ਪਿਛਲੇ ਸਾਲ ਹਰਿਆਣਾ ਸਰਕਾਰ ਨੇ ਇਸ ਯੋਜਨਾ ਵਿੱਚ ਸਾਰੇ ਬੀਪੀਐਲ ਪਰਿਵਾਰਾਂ ਨੂੰ ਸ਼ਾਮਲ ਕਰਨ ਲਈ ਇਸ ਵਿੱਚ ਬਦਲਾਅ ਕਰਨ ਦਾ ਫੈਸਲਾ ਕੀਤਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਕੀਮ ਤਹਿਤ ਲਾਭਪਾਤਰੀਆਂ ਦਾ ਘੇਰਾ ਵਧਾਉਣ ਦੇ ਨਾਲ-ਨਾਲ ਸਰਕਾਰ ਨੇ ਇਸ ਸਕੀਮ ਤਹਿਤ ਮਿਲਣ ਵਾਲੀ ਰਾਸ਼ੀ 50 ਹਜ਼ਾਰ ਰੁਪਏ ਤੋਂ ਵਧਾ ਕੇ 80 ਹਜ਼ਾਰ ਰੁਪਏ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਹਰਿਆਣਾ ਸਰਕਾਰ ਦੀ ਇਹ ਆਵਾਸ ਨਵੀਨੀਕਰਨ ਯੋਜਨਾ ਅਨੁਸੂਚਿਤ ਜਾਤੀ ਅਤੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਹੈ ਅਤੇ ਬੀਪੀਐਲ ਸੂਚੀ ਵਿੱਚ ਸ਼ਾਮਲ ਬਿਨੈਕਾਰ ਵੀ ਇਸ ਯੋਜਨਾ ਲਈ ਯੋਗ ਹਨ। ਉਨ੍ਹਾਂ ਉਪਰੋਕਤ ਸਕੀਮ ਦੀਆਂ ਸ਼ਰਤਾਂ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 10 ਸਾਲ ਜਾਂ ਇਸ ਤੋਂ ਵੱਧ ਸਮਾਂ ਹੋ ਗਿਆ ਹੈ ਜਦੋਂ ਤੁਸੀਂ ਕਿਸੇ ਵੀ ਮਹਿਕਮੇ ਤੋਂ ਮਕਾਨ ਲਈ ਗ੍ਰਾਂਟ ਲਈ ਹੈ ਜਾਂ ਆਪਣਾ ਮਕਾਨ ਬਣਾਇਆ ਹੈ ਅਤੇ ਮਕਾਨ ਦੀ ਮੁਰੰਮਤ ਕਰਨ ਦੇ ਯੋਗ ਹੈ, ਕੇਵਲ ਤਦ ਹੀ ਤੁਸੀਂ ਇਸ ਸਕੀਮ ਦਾ ਲਾਭ ਲੈ ਸਕਦੇ ਹੋ। ਬੁਲਾਰੇ ਨੇ ਦੱਸਿਆ ਕਿ ਬਿਨੈਕਾਰ ਹਰਿਆਣਾ ਦਾ ਪੱਕਾ ਨਿਵਾਸੀ ਹੋਣਾ ਚਾਹੀਦਾ ਹੈ। ਬਿਨੈਕਾਰ ਲਈ ਇਹ ਲਾਜ਼ਮੀ ਹੈ ਕਿ ਉਹ ਅਨੁਸੂਚਿਤ ਜਾਤੀ ਅਤੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਹੋਣ ਅਤੇ ਬੀਪੀਐਲ ( BPL families ) ਸੂਚੀ ਵਿੱਚ ਸ਼ਾਮਲ ਬਿਨੈਕਾਰ ਇੱਕ ਬੀਪੀਐਲ ਪਰਿਵਾਰ ਹੋਣ ਦਾ ਆਪਣਾ ਪ੍ਰਮਾਣ ਪੱਤਰ ਦਿਖਾਉਣ। ਉਨ੍ਹਾਂ ਦੱਸਿਆ ਕਿ ਬਿਨੈਕਾਰ ਦੇ ਕਿਸੇ ਵੀ ਪਰਿਵਾਰ ਦੀ ਆਈ.ਡੀ., ਬੀ.ਪੀ.ਐਲ. ਰਾਸ਼ਨ ਕਾਰਡ ਨੰਬਰ, ਰਾਸ਼ਨ ਮੈਗਜ਼ੀਨ, ਐਸ.ਸੀ., ਬੀ.ਸੀ. ਜਾਤੀ ਸਰਟੀਫਿਕੇਟ, ਆਧਾਰ ਕਾਰਡ, ਬੈਂਕ ਖਾਤਾ ਨੰਬਰ, ਮੋਬਾਈਲ ਨੰਬਰ, ਘਰ ਦੇ ਨਾਲ ਫੋਟੋ, ਬਿਜਲੀ ਬਿੱਲ-ਘਰ ਦੀ ਰਜਿਸਟਰੀ-ਪਾਣੀ ਦੇ ਬਿੱਲ ਦੋ, ਦਸਤਾਵੇਜ਼। ਜਿਵੇਂ ਕਿ ਘਰ ਦੀ ਮੁਰੰਮਤ ‘ਤੇ ਅਨੁਮਾਨਿਤ ਖਰਚੇ ਦਾ ਸਬੂਤ ਜ਼ਰੂਰੀ ਹੈ। The post ਬੀਪੀਐਲ ਪਰਿਵਾਰਾਂ ਨੂੰ ਮਕਾਨਾਂ ਦੀ ਮੁਰੰਮਤ ਲਈ 80 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ: ਹਰਿਆਣਾ ਸਰਕਾਰ appeared first on TheUnmute.com - Punjabi News. Tags:
|
ਹਰਿਆਣਾ ਸਰਕਾਰ ਵੱਲੋਂ ਸਫੀਦੋਂ ਇਲਾਕੇ ਦੀਆਂ ਸੜਕਾਂ ਦੇ ਸੁਧਾਰ ਲਈ 20.10 ਕਰੋੜ ਰੁਪਏ ਮਨਜ਼ੂਰ Wednesday 31 January 2024 12:28 PM UTC+00 | Tags: breaking-news haryana-government haryana-news haryana-road jind manohar-lal news roads safidon-area ਚੰਡੀਗੜ੍ਹ, 31 ਜਨਵਰੀ 2024: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਜੀਂਦ ਜ਼ਿਲ੍ਹੇ ਦੇ ਸਫੀਦੋਂ ਇਲਾਕੇ ਦੀਆਂ ਸੜਕਾਂ (Roads) ਦੇ ਪੁਨਰਵਾਸ ਲਈ 20.10 ਕਰੋੜ ਰੁਪਏ ਮਨਜ਼ੂਰ ਕੀਤੇ ਹਨ। ਸਰਕਾਰ ਦੇ ਇਸ ਫੈਸਲੇ ਨਾਲ ਹਰਿਆਣਾ ਵਿੱਚ ਸੰਪਰਕ ਵਧੇਗਾ ਅਤੇ ਲੋਕਾਂ ਨੂੰ ਨਿਰਵਿਘਨ ਆਵਾਜਾਈ ਦੀ ਸਹੂਲਤ ਮਿਲੇਗੀ। ਇਸ ਬਾਰੇ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੇਂਡੂ ਖੇਤਰਾਂ ਤੋਂ ਮੰਡੀ ਕੇਂਦਰਾਂ, ਤਹਿਸੀਲ ਹੈੱਡਕੁਆਰਟਰ, ਬਲਾਕ ਵਿਕਾਸ ਹੈੱਡਕੁਆਰਟਰ, ਰੇਲਵੇ ਸਟੇਸ਼ਨ ਆਦਿ ਤੱਕ ਉਪਜ ਦੀ ਪਹੁੰਚ ਪ੍ਰਦਾਨ ਕਰਨ ਵਾਲੀਆਂ ਸੜਕਾਂ ਨੂੰ ਹੋਰ ਜ਼ਿਲ੍ਹਾ ਸੜਕਾਂ (ਓਡੀਆਰ) ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸਫੀਦੋਂ ਖੇਤਰ ਲਈ ਮੁੱਖ ਮੰਤਰੀ ਨੇ ਪਿੰਡ ਜਾਮਣੀ ਰਤੋਲੀ ਤੋਂ ਬਾਣੀਆ ਖੇੜਾ ਤੋਂ ਤੇਲੀ ਖੇੜਾ, ਭੁਸਲਾਣਾ ਤੋਂ ਦੀਦਵਾੜਾ ਸੜਕ, ਲੁਦਾਣਾ ਤੋਂ ਨਿਜ਼ਾਮਪੁਰ ਸੜਕ (Roads) , ਥਾਤਰਥ ਤੋਂ ਰਾਏਚੰਦਵਾਲਾ ਸੜਕ, ਰੱਤਾ ਖੇੜਾ ਤੋਂ ਸਿੰਘਪੁਰਾ ਸੜਕ, ਧਰੌਲੀ ਤੋਂ ਗੰਗੋਲੀ ਸੜਕ ਬਣਾਉਣ ਨੂੰ ਪ੍ਰਵਾਨਗੀ ਦਿੱਤੀ ਹੈ। ਰੋਡ, ਖੜਕਦਾ ਤੋਂ ਬਹਾਦੁਰਪੁਰ ਰੋਡ, ਜੀਂਦ-ਸਫੀਦੋਂ ਰੋਡ ਤੋਂ ਸ਼ਿਲਾ ਖੇੜੀ ਸਕੂਲ ਰੋਡ, ਸਰਫਾਬਾਦ ਤੋਂ ਜਗਸੀ ਰੋਡ, ਥਾਤਰਥ ਤੋਂ ਖੜਕ ਗਡੀਆਂ ਰੋਡ, ਹਦਵਾ ਤੋਂ ਬਾਗਰੂ ਰੋਡ ਦਾ ਨਵੀਨੀਕਰਨ ਅਤੇ ਚੌੜਾ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਹ ਪਹਿਲਕਦਮੀ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰਤੀ ਹਰਿਆਣਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ ਅਤੇ ਬਿਨਾਂ ਸ਼ੱਕ ਰਾਜ ਭਰ ਵਿੱਚ ਸੜਕੀ ਨੈੱਟਵਰਕ ਅਤੇ ਸੰਪਰਕ ਵਿੱਚ ਸੁਧਾਰ ਕਰਕੇ ਜਨਤਾ ਨੂੰ ਕਾਫ਼ੀ ਲਾਭ ਪਹੁੰਚਾਏਗੀ। The post ਹਰਿਆਣਾ ਸਰਕਾਰ ਵੱਲੋਂ ਸਫੀਦੋਂ ਇਲਾਕੇ ਦੀਆਂ ਸੜਕਾਂ ਦੇ ਸੁਧਾਰ ਲਈ 20.10 ਕਰੋੜ ਰੁਪਏ ਮਨਜ਼ੂਰ appeared first on TheUnmute.com - Punjabi News. Tags:
|
ਹਰਿਆਣਾ ਸਰਕਾਰ ਕਿਸਾਨਾਂ ਨੂੰ ਅੱਧੀ ਕੀਮਤ 'ਤੇ ਮੁਹੱਈਆ ਕਰਵਾਏਗੀ ਨੈਨੋ ਤਰਲ ਯੂਰੀਆ Wednesday 31 January 2024 12:45 PM UTC+00 | Tags: breaking-news haryana-farmers haryana-government india-news nano-liquid-urea news spraying ਚੰਡੀਗੜ, 31 ਜਨਵਰੀ 2024: ਰਾਜ ਸਰਕਾਰ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਰਸਾਇਣਕ ਖਾਦਾਂ ਦੀ ਵਰਤੋਂ ਨੂੰ ਘਟਾਉਣ ਅਤੇ ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਲਗਭਗ 1 ਲੱਖ ਏਕੜ ਰਕਬੇ ਵਿੱਚ ਛਿੜਕਾਅ ਕਰਨ ਦਾ ਟੀਚਾ ਮਿਥਿਆ ਹੈ। ਇਸ ਸਕੀਮ ਤਹਿਤ ਸਰਕਾਰ ਕਿਸਾਨਾਂ ਨੂੰ ਅੱਧੀ ਕੀਮਤ ‘ਤੇ ਨੈਨੋ ਤਰਲ ਯੂਰੀਆ (nano liquid urea) ਮੁਹੱਈਆ ਕਰਵਾਏਗੀ। ਇਸ ਲਾਭ ਦਾ ਲਾਭ ਲੈਣ ਲਈ ਸਾਰੇ ਜ਼ਿਲ੍ਹਿਆਂ ਦੇ ਕਿਸਾਨ 15 ਫਰਵਰੀ, 2024 ਤੱਕ ਪੋਰਟਲ ‘ਤੇ ਅਪਲਾਈ ਕਰ ਸਕਦੇ ਹਨ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਭਿਵਾਨੀ, ਫਤਿਹਾਬਾਦ, ਹਿਸਾਰ, ਕਰਨਾਲ ਅਤੇ ਸਿਰਸਾ ਵਿੱਚ 7000-7000 ਏਕੜ ਜ਼ਮੀਨ ‘ਤੇ ਨੈਨੋ ਯੂਰੀਆ (nano liquid urea) ਦਾ ਛਿੜਕਾਅ ਕੀਤਾ ਜਾਵੇਗਾ। ਇਸੇ ਤਰ੍ਹਾਂ ਕੁਰੂਕਸ਼ੇਤਰ, ਜੀਂਦ ਅਤੇ ਕੈਥਲ ਵਿੱਚ 6000-6000 ਏਕੜ ਜ਼ਮੀਨ, ਸੋਨੀਪਤ ਅਤੇ ਯਮੁਨਾਨਗਰ ਵਿੱਚ 5000-5000 ਏਕੜ ਅਤੇ ਅੰਬਾਲਾ, ਪਾਣੀਪਤ, ਮਹਿੰਦਰਗੜ੍ਹ, ਰੇਵਾੜੀ ਵਿੱਚ ਕਿਸਾਨਾਂ ਦੀ 4000-4000 ਏਕੜ ਜ਼ਮੀਨ ਵਿੱਚ ਸਪਰੇਅ ਦਾ ਲਾਭ ਮਿਲੇਗਾ। , ਰੋਹਤਕ ਅਤੇ ਪਲਵਲ। ਉਨ੍ਹਾਂ ਦੱਸਿਆ ਕਿ ਮੇਵਾਤ ਅਤੇ ਝੱਜਰ ਵਿੱਚ 3000-3000 ਏਕੜ, ਚਰਖੀ ਦਾਦਰੀ, ਫਰੀਦਾਬਾਦ ਅਤੇ ਗੁਰੂਗ੍ਰਾਮ ਵਿੱਚ 2000-2000 ਏਕੜ ਅਤੇ ਪੰਚਕੂਲਾ ਵਿੱਚ 1000 ਏਕੜ ਰਕਬੇ ਵਿੱਚ ਨੈਨੋ ਯੂਰੀਆ ਸਪਰੇਅ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਇਸ ਸਕੀਮ ਤਹਿਤ ਕਿਸਾਨਾਂ ਨੂੰ ਸਿਰਫ਼ 100 ਰੁਪਏ ਵਿੱਚ ਨੈਨੋ ਯੂਰੀਆ ਦੀਆਂ ਬੋਤਲਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਬਾਕੀ ਖਰਚਾ ਸੂਬਾ ਸਰਕਾਰ ਵੱਲੋਂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਡਰੋਨ ਅਤੇ ਹੋਰ ਸਾਧਨਾਂ ਰਾਹੀਂ ਖੇਤਾਂ ਵਿੱਚ ਛਿੜਕਾਅ ਦਾ ਵੀ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰਸਾਇਣਕ ਖਾਦਾਂ ਦੀ ਜ਼ਿਆਦਾ ਵਰਤੋਂ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ। ਰਸਾਇਣਕ ਖਾਦਾਂ ਦਾ ਫ਼ਸਲਾਂ ਅਤੇ ਸਬਜ਼ੀਆਂ ‘ਤੇ ਜ਼ਿਆਦਾ ਅਸਰ ਪੈਂਦਾ ਹੈ।ਨਾਈਟ੍ਰੋਜਨ ਵਾਲੀ ਖਾਦਾਂ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਘਟਾਉਂਦੀਆਂ ਹਨ। ਉਨ੍ਹਾਂ ਦੱਸਿਆ ਕਿ ਕਿਸਾਨਾਂ ਲਈ ਇਹ ਸਰਕਾਰ ਦੀ ਸ਼ਾਨਦਾਰ ਸਕੀਮ ਹੈ। ਇਸ ਵਿੱਚ ਕਿਸਾਨਾਂ ਨੂੰ ਬਹੁਤ ਘੱਟ ਰਕਮ ਵਸੂਲ ਕੇ ਲਾਭ ਦਿੱਤਾ ਜਾ ਰਿਹਾ ਹੈ। ਨੈਨੋ ਯੂਰੀਆ ਸਪਰੇਅ, ਨਾਈਟ੍ਰੋਜਨ ਆਕਸਾਈਡ ਅਤੇ ਹੋਰ ਵਾਯੂਮੰਡਲ ਗੈਸਾਂ ਦੇ ਨਾਲ, ਉਪਜਾਊ ਸ਼ਕਤੀ ਵਧਾਉਣ ਵਿੱਚ ਯੋਗਦਾਨ ਪਾਉਂਦੀ ਹੈ ਅਤੇ ਹਵਾ ਪ੍ਰਦੂਸ਼ਣ ਨੂੰ ਵੀ ਘਟਾਉਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਲਈ ਕਿਸਾਨ ਨੈਨੋ ਯੂਰੀਆ ਲਈ https://agriharyana.gov.in/nanofertilizer ਪੋਰਟਲ ‘ਤੇ ਅਪਲਾਈ ਕਰਨ ਦੇ ਨਾਲ-ਨਾਲ My Crop My Details https://fasal.haryana.gov.in/ ਪੋਰਟਲ ਦੇ ਰਜਿਸਟ੍ਰੇਸ਼ਨ ਵੇਰਵਿਆਂ ਦੇ ਨਾਲ-ਨਾਲ ਨੈਨੋ ਯੂਰੀਆ ਲਈ ਅਪਲਾਈ ਕਰਨਗੇ। The post ਹਰਿਆਣਾ ਸਰਕਾਰ ਕਿਸਾਨਾਂ ਨੂੰ ਅੱਧੀ ਕੀਮਤ ‘ਤੇ ਮੁਹੱਈਆ ਕਰਵਾਏਗੀ ਨੈਨੋ ਤਰਲ ਯੂਰੀਆ appeared first on TheUnmute.com - Punjabi News. Tags:
|
80 ਹਜ਼ਾਰ ਵਿਦਿਆਰਥੀਆਂ ਦਾ ਮੁਲਾਂਕਣ ਕਰੇਗੀ ਸ਼੍ਰੀ ਵਿਸ਼ਵਕਰਮਾ ਸਕਿੱਲ ਯੂਨੀਵਰਸਿਟੀ Wednesday 31 January 2024 12:50 PM UTC+00 | Tags: breaking-news education latest-news news palwal skill sri-vishwakarma-skill-university students ਚੰਡੀਗੜ੍ਹ, 31 ਜਨਵਰੀ 2024: ਸ਼੍ਰੀ ਵਿਸ਼ਵਕਰਮਾ ਸਕਿੱਲ ਯੂਨੀਵਰਸਿਟੀ (Sri Vishwakarma Skill University) , ਪਲਵਲ ਰਾਜ ਦੇ ਸਰਕਾਰੀ ਸਕੂਲਾਂ ਵਿੱਚ 10ਵੀਂ ਅਤੇ 12ਵੀਂ ਜਮਾਤ ਦੇ ਹੁਨਰ ਵਿਸ਼ਿਆਂ ਦੀ ਪੜ੍ਹਾਈ ਕਰ ਰਹੇ 80 ਹਜ਼ਾਰ ਵਿਦਿਆਰਥੀਆਂ ਦਾ ਮੁਲਾਂਕਣ ਕਰੇਗੀ। ਇਹ ਮੁਲਾਂਕਣ ਪਹਿਲੀ ਫਰਵਰੀ ਤੋਂ 22 ਜ਼ਿਲ੍ਹਿਆਂ ਦੇ 1248 ਸਕੂਲਾਂ ਵਿੱਚ ਸ਼ੁਰੂ ਹੋਵੇਗਾ। ਯੂਨੀਵਰਸਿਟੀ ਨੇ ਇਸ ਲਈ 300 ਤੋਂ ਵੱਧ ਸਿਖਲਾਈ ਪ੍ਰਾਪਤ ਲੋਕਾਂ ਦੀ ਟੀਮ ਤਿਆਰ ਕੀਤੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਯੂਨੀਵਰਸਿਟੀ (Sri Vishwakarma Skill University) ਦੇ ਬੁਲਾਰੇ ਨੇ ਦੱਸਿਆ ਕਿ ਇਸ ਮੁਹਿੰਮ ਲਈ ਹਰਿਆਣਾ ਸਿੱਖਿਆ ਪ੍ਰੋਜੈਕਟ ਕੌਂਸਲ ਨਾਲ ਇਕਰਾਰਨਾਮਾ ਕੀਤਾ ਗਿਆ ਹੈ। ਇਸ ਦੇ ਤਹਿਤ ਸ਼੍ਰੀ ਵਿਸ਼ਵਕਰਮਾ ਸਕਿੱਲ ਯੂਨੀਵਰਸਿਟੀ ਨੂੰ ਹਰਿਆਣਾ ਦੇ ਵੱਖ-ਵੱਖ ਸਕੂਲਾਂ ਵਿੱਚ 10ਵੀਂ ਅਤੇ 12ਵੀਂ ਜਮਾਤ ਵਿੱਚ ਹੁਨਰ ਵਿਸ਼ਿਆਂ ਦੀ ਪੜ੍ਹਾਈ ਕਰ ਰਹੇ ਕੁੱਲ 80 ਹਜ਼ਾਰ 53 ਵਿਦਿਆਰਥੀਆਂ ਦੇ ਮੁਲਾਂਕਣ ਦੀ ਜ਼ਿੰਮੇਵਾਰੀ ਮਿਲੀ ਹੈ। ਇਨ੍ਹਾਂ ਵਿੱਚੋਂ 10ਵੀਂ ਜਮਾਤ ਦੇ ਵਿਦਿਆਰਥੀਆਂ ਦੀ ਗਿਣਤੀ 44 ਹਜ਼ਾਰ 492 ਹੈ ਜਦਕਿ 12ਵੀਂ ਜਮਾਤ ਦੇ ਵਿਦਿਆਰਥੀਆਂ ਦੀ ਗਿਣਤੀ 35 ਹਜ਼ਾਰ 561 ਹੈ। ਮਾਹਿਰਾਂ ਦੀ ਟੀਮ ਵਿਹਾਰਕ ਮੁਲਾਂਕਣ ਕਰੇਗੀ ਅਤੇ ਵਿਦਿਆਰਥੀਆਂ ਦਾ ਸਰਟੀਫਿਕੇਸ਼ਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਮੁਲਾਂਕਣ ਰਾਸ਼ਟਰੀ ਹੁਨਰ ਯੋਗਤਾ ਫਰੇਮਵਰਕ ਦੇ ਮਾਪਦੰਡਾਂ ‘ਤੇ ਆਧਾਰਿਤ ਹੋਵੇਗਾ। ਵਿਦਿਆਰਥੀਆਂ ਦੇ ਪ੍ਰਮਾਣੀਕਰਣ ਦੇ ਅਧਾਰ ‘ਤੇ, ਉਨ੍ਹਾਂ ਦਾ ਕ੍ਰੈਡਿਟ ਵੀ ਕ੍ਰੈਡਿਟ ਬੈਂਕ ਨੂੰ ਜਾਵੇਗਾ। ਉਹ ਭਵਿੱਖ ਵਿੱਚ ਹੁਨਰ ਅਧਾਰਤ ਕੋਰਸ ਕਰਦੇ ਹੋਏ ਇਹਨਾਂ ਅੰਕਾਂ ਦਾ ਲਾਭ ਪ੍ਰਾਪਤ ਕਰਨਗੇ। ਹੁਨਰ ਨੂੰ ਉਤਸ਼ਾਹਿਤ ਕਰਨ ਲਈ ਇਹ ਸਰਕਾਰ ਦੀ ਇੱਕ ਅਭਿਲਾਸ਼ੀ ਯੋਜਨਾ ਹੈ। ਇਸ ਕਾਰਨ ਸਕੂਲ ਪੱਧਰ 'ਤੇ ਵਿਦਿਆਰਥੀਆਂ ਵਿੱਚ ਹੁਨਰ ਸਿੱਖਿਆ ਵੱਲ ਝੁਕਾਅ ਵਧ ਰਿਹਾ ਹੈ। ਯੂਨੀਵਰਸਿਟੀ ਆਪਣੇ ਪ੍ਰੋਗਰਾਮਾਂ ਨੂੰ ਉਸ ਅਨੁਸਾਰ ਤਿਆਰ ਕਰ ਰਹੀ ਹੈ, ਤਾਂ ਜੋ ਸਕੂਲੀ ਪੱਧਰ ‘ਤੇ ਹੁਨਰ ਸਿੱਖਣ ਵਾਲੇ ਵਿਦਿਆਰਥੀ ਇਨ੍ਹਾਂ ਨੂੰ ਆਪਣੇ ਕੈਰੀਅਰ ਵਜੋਂ ਅਪਣਾ ਸਕਣ। ਉਨ੍ਹਾਂ ਦੱਸਿਆ ਕਿ ਇਹ ਮੁਲਾਂਕਣ ਆਈ.ਟੀ., ਖੇਤੀਬਾੜੀ, ਲਿਬਾਸ, ਬੈਂਕਿੰਗ ਅਤੇ ਵਿੱਤ, ਆਟੋਮੋਟਿਵ, ਸੁੰਦਰਤਾ ਅਤੇ ਤੰਦਰੁਸਤੀ, ਉਸਾਰੀ, ਸਿਹਤ ਸੰਭਾਲ, ਮੀਡੀਆ ਮਨੋਰੰਜਨ, ਸਰੀਰਕ ਸਿੱਖਿਆ, ਪਲੰਬਿੰਗ, ਪਾਵਰ, ਟੂਰਿਜ਼ਮ ਅਤੇ ਹੋਸਪਿਟੈਲਿਟੀ ਅਤੇ ਰਿਟੇਲ ਦੇ ਵਿਸ਼ਿਆਂ ਵਿੱਚ ਕੀਤਾ ਜਾਵੇਗਾ। The post 80 ਹਜ਼ਾਰ ਵਿਦਿਆਰਥੀਆਂ ਦਾ ਮੁਲਾਂਕਣ ਕਰੇਗੀ ਸ਼੍ਰੀ ਵਿਸ਼ਵਕਰਮਾ ਸਕਿੱਲ ਯੂਨੀਵਰਸਿਟੀ appeared first on TheUnmute.com - Punjabi News. Tags:
|
22 ਆਯੂਸ਼ ਯੋਗ ਇੰਸਪੈਕਟਰਾਂ/ਕੋਚਾਂ ਦੀ ਭਰਤੀ ਛੇਤੀ ਹੀ ਕੀਤੀ ਜਾਵੇਗੀ: ਅਨਿਲ ਵਿਜ Wednesday 31 January 2024 12:59 PM UTC+00 | Tags: 22-ayush anil-vij ayush-yoga-inspectors breaking-news news yoga yoga-coaches yoga-teacher ਚੰਡੀਗੜ, 31 ਜਨਵਰੀ 2024: ਹਰਿਆਣਾ ਦੇ ਗ੍ਰਹਿ, ਸਿਹਤ ਅਤੇ ਆਯੁਸ਼ ਮੰਤਰੀ ਅਨਿਲ ਵਿਜ (Anil Vij) ਨੇ ਕਿਹਾ ਕਿ ਜਨਹਿੱਤ ਦੇ ਮੱਦੇਨਜ਼ਰ ਹਰਿਆਣਾ ਹੁਨਰ ਰੋਜ਼ਗਾਰ ਨਿਗਮ ਦੇ ਮਾਧਿਅਮ ਤੋਂ ਜਲਦ ਹੀ 22 ਆਯੁਸ਼ ਯੋਗਾ ਇੰਸਪੈਕਟਰ/ਕੋਚਾਂ ਦੀ ਭਰਤੀ ਕੀਤੀ ਜਾਵੇਗੀ। ਇਸ ਸਬੰਧੀ ਮੁੱਖ ਮੰਤਰੀ ਮਨੋਹਰ ਲਾਲ ਨੇ ਆਪਣੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਵਿੱਜ ਨੇ ਦੱਸਿਆ ਕਿ 22 ਆਯੂਸ਼ ਯੋਗ ਇੰਸਪੈਕਟਰਾਂ/ਕੋਚਾਂ ਦੀਆਂ ਅਸਾਮੀਆਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ ਅਤੇ ਉਨ੍ਹਾਂ ਦੀ ਨਿਯੁਕਤੀ ਲਈ ਨਿਯਮ ਵੀ ਆਯੂਸ਼ ਵਿਭਾਗ ਵੱਲੋਂ ਹਰਿਆਣਾ ਰਾਜ ਸਟਾਫ਼ ਚੋਣ ਕਮਿਸ਼ਨ ਨੂੰ ਭੇਜੇ ਗਏ ਹਨ, ਪਰ ਲੋਕ ਹਿੱਤਾਂ ਨੂੰ ਮੁੱਖ ਰੱਖਦਿਆਂ ਇਨ੍ਹਾਂ ਅਹੁਦਿਆਂ ‘ਤੇ ਭਰਤੀ ਹਰਿਆਣਾ ਹੁਨਰ ਰੁਜ਼ਗਾਰ ਨਿਗਮ ਰਾਹੀਂ ਕੀਤੀ ਜਾਵੇਗੀ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਵਰਨਣਯੋਗ ਹੈ ਕਿ ਹਰਿਆਣਾ ਯੋਗ ਕਮਿਸ਼ਨ ਵੱਲੋਂ ਇਸ ਸਬੰਧ ਵਿੱਚ ਇੱਕ ਪ੍ਰਸਤਾਵ ਤਿਆਰ ਕਰਕੇ ਆਯੂਸ਼ ਮੰਤਰੀ ਨੂੰ ਭੇਜਿਆ ਗਿਆ ਸੀ। ਇਹ ਪ੍ਰਸਤਾਵ ਆਯੂਸ਼ ਮੰਤਰੀ ਵੱਲੋਂ ਮੁੱਖ ਮੰਤਰੀ ਨੂੰ ਮਨਜ਼ੂਰੀ ਲਈ ਭੇਜਿਆ ਗਿਆ ਸੀ ਅਤੇ ਮੁੱਖ ਮੰਤਰੀ ਨੇ ਇਸ ‘ਤੇ ਆਪਣੀ ਮਨਜ਼ੂਰੀ ਦੇ ਦਿੱਤੀ ਹੈ। ਵਿਜ (Anil Vij) ਨੇ ਕਿਹਾ ਕਿ ਹਰਿਆਣਾ ਦੇ ਆਯੂਸ਼ ਵਿਭਾਗ ਕੋਲ 3 ਆਯੁਰਵੈਦਿਕ ਹਸਪਤਾਲ, 1 ਯੂਨਾਨੀ ਹਸਪਤਾਲ, 6 ਆਯੁਰਵੈਦਿਕ ਪ੍ਰਾਇਮਰੀ ਹੈਲਥ ਸੈਂਟਰ, 6 ਪੰਚਕਰਮਾ ਕੇਂਦਰ, 515 ਆਯੁਰਵੈਦਿਕ, 19 ਯੂਨਾਨੀ ਅਤੇ 26 ਹੋਮਿਓਪੈਥਿਕ ਡਿਸਪੈਂਸਰੀਆਂ ਅਤੇ 21 ਜ਼ਿਲ੍ਹਾ ਹਸਪਤਾਲ, ਰਾਸ਼ਟਰੀ ਸਿਹਤ ਸਿਹਤ ਕੇਂਦਰ ਦੇ ਅਧੀਨ 98 ਕਮਿਊਨਿਟੀ ਹੈਲਥ ਸੈਂਟਰ ਹਨ। ਮਿਸ਼ਨ ਅਤੇ 109 ਪ੍ਰਾਇਮਰੀ ਹੈਲਥ ਸੈਂਟਰਾਂ ਵਿੱਚ ਆਯੂਸ਼ ਓ.ਪੀ.ਡੀ. ਦੀ ਸੁਵਿਧਾ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਯੂਸ਼ ਦਾ ਬਜਟ 2014-15 ਵਿੱਚ 126.12 ਕਰੋੜ ਰੁਪਏ ਸੀ, ਜੋ ਹੁਣ 2023-24 ਵਿੱਚ ਵੱਧ ਕੇ 448.50 ਕਰੋੜ ਰੁਪਏ ਹੋ ਗਿਆ ਹੈ। ਇਸੇ ਤਰ੍ਹਾਂ ਸਾਲ 2014-15 ਵਿੱਚ ਸੂਬੇ ਵਿੱਚ ਆਯੂਸ਼ ਦੀ ਓਪੀਡੀ 31.89 ਲੱਖ ਸੀ ਜੋ ਹੁਣ ਵਧ ਕੇ 61.86 ਲੱਖ ਹੋ ਗਈ ਹੈ। ਜਿਸ ਵਿੱਚ 93.94 ਫੀਸਦੀ ਦਾ ਵਾਧਾ ਹੋਇਆ ਹੈ। ਇਸ ਤੋਂ ਇਲਾਵਾ, ਹਰਿਆਣਾ ਸਰਕਾਰ ਨੇ ਆਯੁਸ਼ ਪ੍ਰਣਾਲੀ ਅਤੇ ਸਹੂਲਤਾਂ ਨੂੰ ਉਤਸ਼ਾਹਿਤ ਕਰਨ ਲਈ ਇੱਕ ਨਵੀਂ ਨੀਤੀ “ਆਯੁਸ਼ ਸਹੂਲਤਾਂ ਦੇ ਪ੍ਰਮਾਣੀਕਰਨ ਅਤੇ ਮਾਨਕੀਕਰਨ ਲਈ ਨੀਤੀ” ਲਾਗੂ ਕੀਤੀ ਹੈ। ਇਹ ਨੀਤੀ 31 ਅਕਤੂਬਰ, 2027 ਤੱਕ ਲਾਗੂ ਰਹੇਗੀ। ਸਰਕਾਰੀ ਕਰਮਚਾਰੀਆਂ, ਪੈਨਸ਼ਨਰਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਵੱਡੀ ਰਾਹਤ ਦਿੰਦੇ ਹੋਏ, ਹਰਿਆਣਾ ਸਰਕਾਰ ਨੇ ਆਯੁਸ਼ ਮੈਡੀਕਲ ਪ੍ਰਤੀਪੂਰਤੀ ਨੀਤੀ ਦੇ ਪ੍ਰਸਤਾਵ ਨੂੰ ਪਾਸ ਕੀਤਾ ਹੈ ਜਿਸਦਾ ਉਦੇਸ਼ ਰਾਜ ਸਰਕਾਰ ਦੇ ਸਾਰੇ ਲਾਭਪਾਤਰੀਆਂ ਤੱਕ ਪਹੁੰਚ ਦੁਆਰਾ ਆਯੁਸ਼ ਪ੍ਰਣਾਲੀ ਨੂੰ ਉੱਚਾ ਚੁੱਕਣਾ ਹੈ। ਨਵੀਂ ਨੀਤੀ ਦੇ ਤਹਿਤ, ਸਾਰੇ ਸਰਕਾਰੀ ਆਯੂਸ਼ ਸੰਸਥਾਵਾਂ, ਪ੍ਰਾਈਵੇਟ ਆਯੂਸ਼ ਹਸਪਤਾਲ, ਜਿਨ੍ਹਾਂ ਕੋਲ NABH ਸਰਟੀਫਿਕੇਟ ਅਤੇ ਦਾਖਲਾ ਪੱਧਰ ਦਾ NABH ਸਰਟੀਫਿਕੇਟ ਹੈ, ਨੂੰ ਇਸ ਨੀਤੀ ਦੇ ਤਹਿਤ ਸੂਚੀਬੱਧ ਕੀਤਾ ਜਾਵੇਗਾ। ਇਹ ਪ੍ਰਾਈਵੇਟ ਆਯੂਸ਼ ਡਾਕਟਰਾਂ ਨੂੰ ਉਤਸ਼ਾਹਿਤ ਕਰੇਗਾ ਅਤੇ ਉਹ ਆਪਣੇ ਹਸਪਤਾਲਾਂ ਨੂੰ ਸੂਚੀਬੱਧ ਕਰਵਾਉਣ ਦੇ ਯੋਗ ਹੋਣਗੇ। ਇਸ ਨੀਤੀ ਦੇ ਤਹਿਤ, ਆਯੁਸ਼ ਦੀਆਂ ਸਾਰੀਆਂ ਪ੍ਰਣਾਲੀਆਂ ਜਿਵੇਂ ਕਿ ਆਯੁਰਵੇਦ (96 ਪੈਕੇਜ), ਯੋਗਾ (27 ਪੈਕੇਜ) ਅਤੇ ਨੈਚਰੋਪੈਥੀ (30 ਪੈਕੇਜ), ਯੂਨਾਨੀ (85 ਪੈਕੇਜ), ਅਤੇ ਸਿੱਧ (49 ਪੈਕੇਜ) ਲਈ ਸਥਿਰ ਪੈਕੇਜ ਦਰਾਂ ਨੂੰ ਪਰਿਭਾਸ਼ਿਤ ਕੀਤਾ ਗਿਆ ਹੈ। The post 22 ਆਯੂਸ਼ ਯੋਗ ਇੰਸਪੈਕਟਰਾਂ/ਕੋਚਾਂ ਦੀ ਭਰਤੀ ਛੇਤੀ ਹੀ ਕੀਤੀ ਜਾਵੇਗੀ: ਅਨਿਲ ਵਿਜ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਵੱਲੋਂ ADGP ਅਤੇ SP ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ Wednesday 31 January 2024 01:06 PM UTC+00 | Tags: breaking-news ips-officers latest-news news punjab-government punjab-police the-unmute-breaking-news ਚੰਡੀਗੜ, 31 ਜਨਵਰੀ 2024: ਪੰਜਾਬ ਸਰਕਾਰ (Punjab Government) ਨੇ ਇੱਕ ਹੋਰ ਤਬਾਦਲਾ ਸੂਚੀ ਜਾਰੀ ਕੀਤੀ ਹੈ ਜਿਸ ਵਿੱਚ ਏਡੀਜੀਪੀ ਤੋਂ ਲੈ ਕੇ ਐਸਪੀ ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਆਈਪੀਐਸ ਅਧਿਕਾਰੀਆਂ ਦੇ ਤਬਾਦਲਿਆਂ ਦੀ ਇਹ ਦੂਜੀ ਸੂਚੀ ਹੈ।
The post ਪੰਜਾਬ ਸਰਕਾਰ ਵੱਲੋਂ ADGP ਅਤੇ SP ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ appeared first on TheUnmute.com - Punjabi News. Tags:
|
ਨਾਗਰਿਕ ਸੇਵਾਵਾਂ ਲਾਗੂ ਕਰਨ 'ਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ: CM ਭਗਵੰਤ ਮਾਨ Wednesday 31 January 2024 01:14 PM UTC+00 | Tags: aam-aadmi-party bhagwant-mann breaking-news citizen-centric-services cm-bhagwant-mann deputy-commissioners latest-news news the-unmute-breaking-news ਚੰਡੀਗੜ੍ਹ, 31 ਜਨਵਰੀ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਨੇ ਬੁੱਧਵਾਰ ਨੂੰ ਇੱਥੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਅਤੇ ਸੂਬੇ ਵਿੱਚ ਨਾਗਰਿਕ ਸੇਵਾਵਾਂ ਮੁਹੱਈਆ ਕਰਨ ਦੀ ਸਮੀਖਿਆ ਕੀਤੀ। ਇੱਥੇ ਪੰਜਾਬ ਭਵਨ ਵਿੱਚ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸੂਬੇ ਵਿੱਚ ਘਰ-ਘਰ ਸੇਵਾਵਾਂ ਸਕੀਮ ਨੂੰ ਲਾਗੂ ਕਰਨ ਉਤੇ ਜ਼ਿਲ੍ਹਿਆਂ ਦੀ ਕਾਰਗੁਜ਼ਾਰੀ ਉਤੇ ਤਸੱਲੀ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਇਸ ਵੱਡ ਆਕਾਰੀ ਸਕੀਮ ਦਾ ਮੰਤਵ 43 ਨਾਗਰਿਕ ਸੇਵਾਵਾਂ ਨੂੰ ਲੋਕਾਂ ਦੇ ਘਰ-ਘਰ ਤੱਕ ਪਹੁੰਚਾਉਣਾ ਹੈ। ਭਗਵੰਤ ਸਿੰਘ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਲੋਕਾਂ ਦੀ ਭਲਾਈ ਲਈ ਇਸ ਸਕੀਮ ਨੂੰ ਮਿਸ਼ਨਰੀ ਉਤਸ਼ਾਹ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ। ਇਕ ਹੋਰ ਏਜੰਡੇ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮੇਂ ਸੂਬੇ ਵਿੱਚ 664 ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ ਅਤੇ ਹੁਣ ਤੱਕ ਇਨ੍ਹਾਂ ਕਲੀਨਿਕਾਂ ਵਿੱਚੋਂ 98 ਲੱਖ ਦੇ ਕਰੀਬ ਮਰੀਜ਼ ਇਲਾਜ ਸਹੂਲਤਾਂ ਦਾ ਲਾਭ ਲੈ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ 40.50 ਕਰੋੜ ਰੁਪਏ ਦੀਆਂ ਦਵਾਈਆਂ ਅਤੇ 5.77 ਕਰੋੜ ਰੁਪਏ ਦੇ ਲੈਬ ਟੈਸਟਾਂ ਦੀ ਸਹੂਲਤ ਦਾ ਲਾਭ ਮਰੀਜ਼ ਉਠਾ ਚੁੱਕੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 150 ਨਵੇਂ ਆਮ ਆਦਮੀ ਕਲੀਨਿਕ ਜਲਦੀ ਹੀ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ, ਜਿਸ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਇਨ੍ਹਾਂ ਕਲੀਨਿਕਾਂ ਦੀ ਬਾਕਾਇਦਾ ਜਾਂਚ ਯਕੀਨੀ ਬਣਾਉਣ ਲਈ ਆਖਿਆ। ਮੁੱਖ ਮੰਤਰੀ (CM Bhagwant Mann) ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਵੱਲੋਂ ਲਿਖੀਆਂ ਜਾਣ ਵਾਲੀਆਂ ਸਾਰੀਆਂ ਦਵਾਈਆਂ ਮਰੀਜ਼ਾਂ ਨੂੰ ਹਸਪਤਾਲ ਦੇ ਅੰਦਰ ਹੀ ਉਪਲਬਧ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਹਸਪਤਾਲਾਂ ਅਤੇ ਸਬ ਡਿਵੀਜ਼ਨਲ ਹਸਪਤਾਲਾਂ ਵਿੱਚ 276 ਦਵਾਈਆਂ ਪਹਿਲਾਂ ਹੀ ਲਾਜ਼ਮੀ ਦਵਾਈਆਂ ਦੀ ਸੂਚੀ ਵਿੱਚ ਸ਼ਾਮਲ ਕੀਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲਾਜ਼ਮੀ ਦਵਾਈਆਂ ਦੀ ਸੂਚੀ (ਈ.ਡੀ.ਐਲ.) ਤੋਂ ਇਲਾਵਾ ਹੋਰ ਦਵਾਈਆਂ ਦੀ ਖਰੀਦ ਲਈ ਕਾਰਜ ਵਿਧੀ (ਸਟੈਂਡਰਡ ਆਪਰੇਟਿੰਗ ਪ੍ਰੋਸੀਜ਼ਰ) ਜਾਰੀ ਕੀਤੀ ਗਈ ਹੈ ਅਤੇ ਡਿਪਟੀ ਕਮਿਸ਼ਨਰ ਇਹ ਯਕੀਨੀ ਬਣਾਉਣਗੇ ਕਿ ਦਵਾਈਆਂ ਮਰੀਜ਼ਾਂ ਲਈ ਉਪਲਬਧ ਹੋਣ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਨੇ ਸੜਕ ਹਾਦਸੇ ਦੇ ਪੀੜਤਾਂ ਲਈ ਫਰਿਸ਼ਤੇ ਸਕੀਮ ਵੀ ਸ਼ੁਰੂ ਕੀਤੀ ਹੈ, ਜਿਸ ਤਹਿਤ ਨਜ਼ਦੀਕੀ ਸੂਚੀਬੱਧ ਹਸਪਤਾਲ ਵਿੱਚ ਪੀੜਤ ਦਾ ਇਲਾਜ ਮੁਫ਼ਤ ਕੀਤਾ ਜਾਵੇਗਾ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਜ਼ਿਲ੍ਹਾ ਪੱਧਰੀ ਕਮੇਟੀਆਂ ਨਿਰਧਾਰਿਤ ਸੀਮਾ/ਦਿਨਾਂ ਤੋਂ ਵੱਧ ਹੋਣ ਵਾਲੇ ਖਰਚੇ ਦੀ ਬਿਨਾਂ ਕਿਸੇ ਦੇਰੀ ਤੋਂ ਪੜਤਾਲ ਕਰਨ ਨੂੰ ਯਕੀਨੀ ਬਣਾਉਣ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸੂਬੇ ਭਰ ਵਿੱਚ ਇਸ ਸਕੀਮ ਤਹਿਤ 52 ਪੈਕੇਜ ਨਿਰਧਾਰਤ ਕੀਤੇ ਗਏ ਹਨ ਅਤੇ 495 ਹਸਪਤਾਲਾਂ ਨੂੰ ਸੂਚੀਬੱਧ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹਰੇਕ ਪਿੰਡ ਵਿੱਚ ਟੇਲਾਂ ਉਤੇ ਨਹਿਰੀ ਪਾਣੀ ਮੁਹੱਈਆ ਕਰਨ ਲਈ ਕਈ ਕਦਮ ਚੁੱਕੇ ਹਨ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਆਖਿਆ ਕਿ ਉਹ ਇਸ ਸਮੁੱਚੀ ਪ੍ਰਕਿਰਿਆ ਨੂੰ ਛੇਤੀ ਮੁਕੰਮਲ ਕਰਨ ਤਾਂ ਕਿ ਕਿਸਾਨਾਂ ਨੂੰ ਲਾਭ ਮਿਲੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੀ ਭਲਾਈ ਲਈ ਨਹਿਰੀ ਪਾਣੀ ਦੀ ਤਰਕਸੰਗਤ ਵਰਤੋਂ ਯਕੀਨੀ ਬਣਾਉਣ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਅੰਮ੍ਰਿਤਸਰ, ਬਠਿੰਡਾ, ਫਾਜ਼ਿਲਕਾ, ਫਤਹਿਗੜ੍ਹ ਸਾਹਿਬ, ਜਲੰਧਰ, ਕਪੂਰਥਲਾ, ਲੁਧਿਆਣਾ, ਐਸ.ਏ.ਐਸ ਨਗਰ ਅਤੇ ਤਰਨਤਾਰਨ ਜ਼ਿਲ੍ਹਿਆਂ ਵਿੱਚ 13 ਨਵੇਂ ਸਕੂਲ ਆਫ਼ ਐਮੀਨੈਂਸ ਖੋਲ੍ਹੇਗੀ। ਉਨ੍ਹਾਂ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਇਨ੍ਹਾਂ ਸਕੂਲਾਂ ਦੇ ਸਮੇਂ ਸਿਰ ਸ਼ੁਰੂ ਹੋਣ ਨੂੰ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਵਿਦਿਆਰਥੀਆਂ ਨੂੰ ਇਸ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ। ਭਗਵੰਤ ਸਿੰਘ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਸਾਰੇ ਸਕੂਲਾਂ ਵਿੱਚ 31 ਮਾਰਚ ਤੱਕ ਚਾਰਦੀਵਾਰੀ, ਪਖਾਨੇ, ਫਰਨੀਚਰ, ਪੀਣ ਵਾਲੇ ਪਾਣੀ ਦੀ ਸਹੂਲਤ ਦੇ ਨਾਲ-ਨਾਲ ਇੰਟਰਨੈੱਟ/ਵਾਈ-ਫਾਈ ਦੀ ਸਹੂਲਤ ਯਕੀਨੀ ਬਣਾਉਣ ਲਈ ਵੀ ਕਿਹਾ। ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ ਨਾਲ ਲਗਾਤਾਰ ਮੀਟਿੰਗਾਂ ਕਰਨ ਤੋਂ ਇਲਾਵਾ ਸਕੂਲਾਂ ਦਾ ਅਚਨਚੇਤ ਦੌਰਾ ਕਰਨ ਲਈ ਵੀ ਕਿਹਾ। ਉਨ੍ਹਾਂ ਅਧਿਕਾਰੀਆਂ ਨੂੰ ਵਿਦਿਆਰਥੀਆਂ ਲਈ ਸਕੂਲੀ ਵਰਦੀਆਂ ਸਮੇਂ ਸਿਰ ਯਕੀਨੀ ਬਣਾਉਣ ਦੇ ਨਾਲ-ਨਾਲ ਜ਼ਿਲਾ ਪੱਧਰ `ਤੇ ਸਕੂਲੀ ਸਿੱਖਿਆ ਦੇ ਨਿਵੇਕਲੇ ਪ੍ਰੋਜੈਕਟਾਂ ਦੀ ਪਛਾਣ ਕਰਨ ਲਈ ਆਖਿਆ। ਭਗਵੰਤ ਸਿੰਘ ਮਾਨ ਨੇ ਸਕੂਲ ਕੈਂਪਸ ਦੇ ਅੰਦਰ ਖਤਰਾ ਬਣੇ ਰੁੱਖਾਂ ਅਤੇ ਅਸੁਰੱਖਿਅਤ ਇਮਾਰਤਾਂ ਬਾਰੇ ਐਸ.ਓ.ਪੀਜ਼ ਲਾਗੂ ਕਰਨ ਦੀ ਲੋੜ `ਤੇ ਜ਼ੋਰ ਦਿੱਤਾ। ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਇਕ ਪਾਸੇ ਪਿੰਡਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਅਤੇ ਦੂਜੇ ਪਾਸੇ ਲੋੜਵੰਦਾਂ ਲਈ ਰੁਜਗਾਰ ਮੁਹੱਈਆ ਕਰਵਾਉਣ ਲਈ ਮਨਰੇਗਾ ਸਕੀਮ ਦੀ ਸੁਚੱਜੀ ਵਰਤੋਂ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਹੁਣ ਤੱਕ ਸੂਬੇ ਵਿੱਚ ਇਸ ਸਕੀਮ ਤਹਿਤ 308 ਲੱਖ ਦਿਹਾੜੀਆਂ ਪੈਦਾ ਕਰਕੇ 8.17 ਲੱਖ ਪਰਿਵਾਰਾਂ ਨੂੰ ਰੁਜ਼ਗਾਰ ਦਿੱਤਾ ਜਾ ਚੁੱਕਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਨੇ ਸਾਰੇ ਜ਼ਿਲ੍ਹਿਆਂ ਲਈ 2,000 ਕਰੋੜ ਰੁਪਏ ਦੇ ਖਰਚੇ ਦਾ ਟੀਚਾ ਮਿੱਥਿਆ ਹੈ, ਜਿਸ ਨੂੰ ਸਾਰੇ ਜ਼ਿਲ੍ਹਿਆਂ ਲਈ 440 ਲੱਖ ਦਿਹਾੜੀਆਂ ਵਿੱਚ ਵੰਡਿਆ ਗਿਆ ਹੈ। ਉਨ੍ਹਾਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਮੌਜੂਦਾ ਵਿੱਤੀ ਸਾਲ ਵਿੱਚ ਇਹ ਟੀਚਾ ਪ੍ਰਾਪਤ ਕਰਨਾ ਯਕੀਨੀ ਬਣਾਉਣ ਲਈ ਕਿਹਾ। ਇਕ ਹੋਰ ਮੁੱਦੇ `ਤੇ ਧਿਆਨ ਦਿੰਦਿਆਂ, ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਦਿੱਲੀ-ਅੰਮ੍ਰਿਤਸਰ-ਕਟੜਾ ਰਾਸ਼ਟਰੀ ਰਾਜਮਾਰਗ ਦੇ ਨਿਰਮਾਣ ਕਾਰਜ ਵਿੱਚ ਤੇਜ਼ੀ ਲਿਆਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਸ ਅਭਿਲਾਸ਼ੀ ਪ੍ਰੋਜੈਕਟ ਦੇ ਮੁਕੰਮਲ ਹੋਣ `ਤੇ ਦਿੱਲੀ ਤੋਂ ਪੰਜਾਬ ਅਤੇ ਜੰਮੂ-ਕਸ਼ਮੀਰ ਜਾਣ ਵਾਲੇ ਯਾਤਰੀਆਂ ਖਾਸ ਕਰਕੇ ਮਾਤਾ ਵੈਸ਼ਨੋ ਦੇਵੀ ਤੀਰਥ ਸਥਾਨ `ਤੇ ਮੱਥਾ ਟੇਕਣ ਦੇ ਚਾਹਵਾਨ ਯਾਤਰੀਆਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਹੋਵੇਗੀ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ 254 ਕਿਲੋਮੀਟਰ ਲੰਬਾ ਇਹ ਹਾਈਵੇਅ 11,510 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ ਅਤੇ ਇਹ ਸੂਬੇ ਦੇ 9 ਜ਼ਿਲ੍ਹਿਆਂ ਜਲੰਧਰ, ਸੰਗਰੂਰ, ਮਾਲੇਰਕੋਟਲਾ, ਪਟਿਆਲਾ, ਕਪੂਰਥਲਾ, ਲੁਧਿਆਣਾ, ਅੰਮ੍ਰਿਤਸਰ, ਤਰਨ ਤਾਰਨ ਅਤੇ ਗੁਰਦਾਸਪੁਰ ਵਿੱਚੋਂ ਲੰਘੇਗਾ। ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਆਖਿਆ ਕਿ ਉਹ ਆਪਣੇ ਅਧਿਕਾਰ ਖ਼ੇਤਰ ਵਿੱਚ ਸੜਕਾਂ ਦੀ ਢੁਕਵੀਂ ਸਾਂਭ-ਸੰਭਾਲ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸੜਕਾਂ ਦੀ ਸਾਂਭ-ਸੰਭਾਲ ਲਈ ਪੀ.ਡਬਲਯੂ.ਡੀ. ਅਧਿਕਾਰੀਆਂ ਨੂੰ ਪਹਿਲਾ ਹੀ ਫੰਡ ਅਲਾਟ ਕਰ ਦਿੱਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੜਕਾਂ ਉਤੇ ਯਾਤਰੀਆਂ ਦੀ ਆਵਾਜਾਈ ਸੁਚਾਰੂ ਬਣਾਈ ਰੱਖਣ ਲਈ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ। The post ਨਾਗਰਿਕ ਸੇਵਾਵਾਂ ਲਾਗੂ ਕਰਨ ‘ਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ: CM ਭਗਵੰਤ ਮਾਨ appeared first on TheUnmute.com - Punjabi News. Tags:
|
CM ਭਗਵੰਤ ਮਾਨ ਦਾ ਜ਼ਿਲ੍ਹਾ ਸੰਗਰੂਰ ਗ੍ਰੀਨ ਸਕੂਲ ਪ੍ਰੋਗਰਾਮ ਤਹਿਤ ਬਣਿਆ ਦੇਸ਼ ਦਾ ਨੰਬਰ-1 ਜ਼ਿਲ੍ਹਾ Wednesday 31 January 2024 01:24 PM UTC+00 | Tags: breaking-news cm-bhagwant-mann green-school-program green-schools-program news sangrur ਚੰਡੀਗੜ੍ਹ, 31 ਜਨਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੰਗਰੂਰ (Sangrur) ਨੂੰ ਗਰੀਨ ਸਕੂਲਜ਼ ਪ੍ਰੋਗਰਾਮ (ਜੀਐਸਪੀ) ਤਹਿਤ ਦੇਸ਼ ਦੇ ਸਰਵੋਤਮ ਜ਼ਿਲ੍ਹੇ ਵਜੋਂ ਸਨਮਾਨਿਤ ਕੀਤਾ ਗਿਆ ਹੈ। ਸੈਂਟਰ ਫਾਰ ਸਾਇੰਸ ਐਂਡ ਐਨਵਾਇਰਨਮੈਂਟ (ਸੀਐਸਈ) ਦੇ ਸਾਲਾਨਾ ਗ੍ਰੀਨ ਸਕੂਲ ਅਵਾਰਡਾਂ ਵਿੱਚ ਮੰਗਲਵਾਰ ਨੂੰ ਐਲਾਨੇ ਗਏ ਵਾਤਾਵਰਨ ਚੇਤਨਾ ਦੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਵਿੱਚ ਪੰਜਾਬ ਨੇ ‘ਸਰਵੋਤਮ ਰਾਜ’ ਅਤੇ ਸੰਗਰੂਰ ਨੇ ‘ਸਰਵੋਤਮ ਜ਼ਿਲ੍ਹਾ’ ਪੁਰਸਕਾਰ ਜਿੱਤੇ। ਗ੍ਰੀਨ ਸਕੂਲ ਪ੍ਰੋਗਰਾਮ ਦਾ ਉਦੇਸ਼ ਸਕੂਲ ਕੈਂਪਸ ਨੂੰ ਵਾਤਾਵਰਨ ਪੱਖੀ ਬਣਾਉਣਾ ਅਤੇ ਵਿਦਿਆਰਥੀਆਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕਰਨਾ ਹੈ। ਪੰਜਾਬ ਨੇ ਸਭ ਤੋਂ ਵੱਧ ਆਡਿਟ ਰਜਿਸਟ੍ਰੇਸ਼ਨਾਂ ਅਤੇ ਰਿਪੋਰਟ ਸਬਮਿਸ਼ਨ ਦੇ ਨਾਲ ਮਾਣਕ ਸੈੱਟ ਕਰਕੇ ਸਰਵੋਤਮ ਰਾਜ ਦਾ ਪੁਰਸਕਾਰ ਹਾਸਲ ਕੀਤਾ। ਰਾਜ ਦੇ ਕੁੱਲ 4,734 ਸਕੂਲਾਂ ਨੇ ਆਪਣੀਆਂ ਆਡਿਟ ਰਿਪੋਰਟਾਂ ਪੇਸ਼ ਕੀਤੀਆਂ – 70 ਨੂੰ ‘ਗਰੀਨ’ ਦਰਜਾ ਦਿੱਤਾ ਗਿਆ। ਸੰਗਰੂਰ (Sangrur) ਨੇ 503 ਸਬਮਿਸ਼ਨਾਂ ਨਾਲ ਸਰਵੋਤਮ ਜ਼ਿਲ੍ਹੇ ਦਾ ਐਵਾਰਡ ਹਾਸਲ ਕੀਤਾ। ਇਹ ਪੁਰਸਕਾਰ ਸਕੂਲਾਂ ਅਤੇ ਵਿਦਿਆਰਥੀਆਂ ਨੂੰ ਸਕੂਲਾਂ ਵਿੱਚ ਸਰੋਤ ਪ੍ਰਬੰਧਨ ਅਤੇ ਹਰੇ ਅਭਿਆਸਾਂ ਦੀ ਪ੍ਰਭਾਵਸ਼ੀਲਤਾ ਨੂੰ ਮਾਪਣ ਲਈ ਆਨ-ਕੈਂਪਸ ਵਾਤਾਵਰਨ ਆਡਿਟ ਕਰਨ ਵਿੱਚ ਮਦਦ ਕਰਨ ਲਈ ਦਿੱਤੇ ਜਾਂਦੇ ਹਨ। ਜੀਐਸਪੀ ਸਕੂਲਾਂ ਨੂੰ ਉਹਨਾਂ ਦੇ ਸਰੋਤਾਂ ਦੀ ਵਰਤੋਂ ਦਾ ਮੁਲਾਂਕਣ ਕਰਨ ਅਤੇ ਛੇ ਮੁੱਖ ਵਿਸ਼ਾ ਖੇਤਰਾਂ – ਹਵਾ, ਊਰਜਾ, ਭੋਜਨ, ਜ਼ਮੀਨ, ਪਾਣੀ ਅਤੇ ਰਹਿੰਦ-ਖੂੰਹਦ ਵਿੱਚ ਉਹਨਾਂ ਦੀ ਖਪਤ ਅਤੇ ਬਰਬਾਦੀ ਦਾ ਨਕਸ਼ਾ ਬਣਾਉਣ ਵਿੱਚ ਮਦਦ ਕਰਦਾ ਹੈ।ਸੱਤਿਆ ਭਾਰਤੀ ਸਕੂਲ ਲੱਖੋਵਾਲ, ਲੁਧਿਆਣਾ, ਪੰਜਾਬ, ਚੇਂਜਮੇਕਰ ਅਵਾਰਡਾਂ ਦੇ ਜੇਤੂਆਂ ਵਿੱਚੋਂ ਇੱਕ ਸੀ, ਜੋ ਉਹਨਾਂ ਸਕੂਲਾਂ ਨੂੰ ਦਿੱਤੇ ਜਾਂਦੇ ਹਨ ਜੋ ਸਾਲਾਂ ਦੌਰਾਨ ਆਪਣੇ ਅਭਿਆਸਾਂ ਦੀ ਨਿਗਰਾਨੀ ਅਤੇ ਸੁਧਾਰ ਕਰਕੇ ਆਪਣੀ ਸਥਿਰਤਾ ਦਰਜਾਬੰਦੀ ਨੂੰ ਹਰੇ (ਗਰੀਨ) ਵਿੱਚ ਸੁਧਾਰਦੇ ਜਾਂ ਤਬਦੀਲ ਕਰਦੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਐਕਸ ਅਕਾਊਂਟ ਰਾਹੀਂ ਪੰਜਾਬੀਆਂ ਖਾਸ ਕਰਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ”ਜਿਸ ਦਿਨ ਸੇ ਚਲਾ ਹੂੰ ਮੇਰੀ ਮੰਜ਼ਿਲ ਪੇ ਨਜ਼ਰ ਹੈ, ਆਂਖੋਂ ਨੇ ਕਭੀ ਮੀਲ ਕਾ ਪੱਥਰ ਨਹੀਂ ਦੇਖਾ।।ਸੰਗਰੂਰ ਦੇਸ਼ ਭਰ ਵਿੱਚ ਪਹਿਲੇ ਨੰਬਰ ‘ਤੇ ਹੈ। .. ਵਧਾਈ!” ਇਸ ਖ਼ਬਰ ‘ਤੇ ਪ੍ਰਤੀਕਿਰਿਆ ਦਿੰਦਿਆਂ ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਇਹ ਪੰਜਾਬ ਲਈ ਮਾਣ ਵਾਲੀ ਗੱਲ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਪੰਜਾਬ ਦੇ ਹਰ ਵਰਗ ਨੂੰ ਨਾ ਸਿਰਫ ਮੁਫਤ ਅਤੇ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਲਈ ਦ੍ਰਿੜ ਹੈ, ਸਗੋਂ ਉਨ੍ਹਾਂ ਦੇ ਵਿਦਿਆਰਥੀਆਂ ਨੂੰ ਸਿਧਾਂਤਾਂ ਅਤੇ ਪਾਠ-ਪੁਸਤਕਾਂ ਤੋਂ ਵੀ ਪਰੇ ਸਿੱਖਿਅਤ ਕਰਨ ਲਈ ਵਚਨਬੱਧ ਹੈ। ਪੰਜਾਬ ਦੇ ਸਰਕਾਰੀ ਸਕੂਲ ਵਿਦਿਆਰਥੀਆਂ ਨੂੰ ਹੱਥੀਂ ਅਤੇ ਸੋਚ-ਵਿਚਾਰ ਕਰਨ ਵਾਲੀਆਂ ਗਤੀਵਿਧੀਆਂ ਰਾਹੀਂ ਵਾਤਾਵਰਨ ਪ੍ਰਤੀ ਜਾਗਰੂਕ ਕਰਨ ਲਈ ਵਚਨਬੱਧ ਹਨ। The post CM ਭਗਵੰਤ ਮਾਨ ਦਾ ਜ਼ਿਲ੍ਹਾ ਸੰਗਰੂਰ ਗ੍ਰੀਨ ਸਕੂਲ ਪ੍ਰੋਗਰਾਮ ਤਹਿਤ ਬਣਿਆ ਦੇਸ਼ ਦਾ ਨੰਬਰ-1 ਜ਼ਿਲ੍ਹਾ appeared first on TheUnmute.com - Punjabi News. Tags:
|
ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਲੋਕ ਸੰਪਰਕ ਅਧਿਕਾਰੀ ਡਾ. ਸਰਬਜੀਤ ਸਿੰਘ ਕੰਗਣੀਵਾਲ ਨੂੰ ਸੇਵਾ ਮੁਕਤੀ ਮੌਕੇ ਨਿੱਘੀ ਵਿਦਾਇਗੀ Wednesday 31 January 2024 04:57 PM UTC+00 | Tags: breaking-news public-relations retirement sarabjit-singh-kanganiwal ਚੰਡੀਗੜ੍ਹ, 31 ਜਨਵਰੀ 2024: ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਵੱਲੋਂ ਲੋਕ ਸੰਪਰਕ ਅਧਿਕਾਰੀ ਡਾ. ਸਰਬਜੀਤ ਸਿੰਘ ਕੰਗਣੀਵਾਲ ਨੂੰ ਉਹਨਾਂ ਦੀ ਸੇਵਾ ਮੁਕਤੀ ਮੌਕੇ ਨਿੱਘੀ ਵਿਦਾਇਗੀ ਦਿੰਦਿਆਂ ਸਨਮਾਨਿਤ ਕੀਤਾ ਗਿਆ। ਉਹਨਾਂ ਨੇ ਵਿਭਾਗ ਵਿੱਚ ਤਕਰੀਬਨ 22 ਸਾਲ ਸੇਵਾਵਾਂ ਨਿਭਾਈਆਂ। ਵਿਦਾਇਗੀ ਸਮਾਗਮ ਦੌਰਾਨ ਡਾ. ਸਰਬਜੀਤ ਸਿੰਘ ਕੰਗਣੀਵਾਲ ਨਾਲ ਆਪਣੇ ਅਣ-ਫੋਲੇ ਵਰਕਿਆਂ ਨੂੰ ਫੋਲਦਿਆਂ ਜੁਆਇੰਟ ਡਾਇਰੈਕਟਰ ਸ. ਰਣਦੀਪ ਸਿੰਘ ਆਹਲੂਵਾਲੀਆ, ਜੁਆਇੰਟ ਡਾਇਰੈਕਟਰ ਸ. ਹਰਜੀਤ ਸਿੰਘ ਗਰੇਵਾਲ, ਜੁਆਇੰਟ ਡਾਇਰੈਕਟਰ ਪ੍ਰੀਤ ਕੰਵਲ ਸਿੰਘ, ਡਿਪਟੀ ਡਾਇਰੈਕਟਰ ਇਸ਼ਵਿੰਦਰ ਸਿੰਘ ਗਰੇਵਾਲ, ਡਿਪਟੀ ਡਾਇਰੈਕਟਰ ਮਨਵਿੰਦਰ ਸਿੰਘ, ਡਿਪਟੀ ਡਾਇਰੈਕਟਰ ਸ੍ਰੀਮਤੀ ਸ਼ਿਖਾ ਨਹਿਰਾ, ਡਿਪਟੀ ਡਾਇਰੈਕਟਰ ਗੁਰਮੀਤ ਸਿੰਘ ਖਹਿਰਾ, ਆਈ.ਪੀ.ਆਰ.ਓ ਨਵਦੀਪ ਸਿੰਘ ਗਿੱਲ ਅਤੇ ਕੁਲਤਾਰ ਸਿੰਘ ਮੀਆਂਪੁਰੀ ਅਤੇ ਹੋਰ ਅਧਿਕਾਰੀਆਂ ਨੇ ਕੰਗਣੀਵਾਲ ਦੇ ਜੀਵਨ ਦੇ ਵੱਖ-ਵੱਖ ਪਹਿਲੂਆਂ ਨੂੰ ਉਜਾਗਰ ਕੀਤਾ। ਡਾ. ਕਾਗਣੀਵਾਲ ਵੱਲੋਂ ਵਿਭਾਗ ਵਿੱਚ ਨਿਭਾਈਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਡਾ. ਕਾਗਨੀਵਾਲ ਦੀ ਮਿਸਾਲੀ ਸਖ਼ਤ ਮਿਹਨਤ, ਸਮਰਪਣ ਅਤੇ ਲਗਨ ਉਨ੍ਹਾਂ ਦੇ ਸਾਥੀਆਂ ਅਤੇ ਨਵੇਂ ਭਰਤੀ ਹੋਏ ਸਟਾਫ਼ ਮੈਂਬਰਾਂ ਨੂੰ ਪੂਰੀ ਲਗਨ ਨਾਲ ਸੇਵਾਵਾਂ ਨਿਭਾਉਣ ਲਈ ਹਮੇਸ਼ਾ ਪ੍ਰੇਰਿਤ ਕਰੇਗੀ। ਬੁਲਾਰਿਆਂ ਨੇ ਇਹ ਵੀ ਕਿਹਾ ਕਿ ਸੇਵਾਮੁਕਤ ਹੋਣ ਤੋਂ ਬਾਅਦ, ਉਹ ਆਪਣੀ ਸਮਾਜਿਕ ਜ਼ਿੰਮੇਵਾਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣ ਤੋਂ ਇਲਾਵਾ ਆਪਣੇ ਪਰਿਵਾਰ ਨਾਲ ਹੋਰ ਕੀਮਤੀ ਸਮਾਂ ਬਿਤਾ ਸਕਣਗੇ। ਇਸ ਮੌਕੇ ਸਟਾਫ਼ ਮੈਂਬਰਾਂ ਵੱਲੋਂ ਡਾ. ਸਰਬਜੀਤ ਸਿੰਘ ਕਾਗਣੀਵਾਲ ਅਤੇ ਉਨ੍ਹਾਂ ਦੀ ਪਤਨੀ ਡਾ. ਮਾਲਤੀ ਸਿੰਘ, ਵਿਗਿਆਨੀ, ਨਾਈਪਰ (ਐਨ.ਆਈ.ਪੀ.ਈ.ਆਰ.) ਨੂੰ ਵੀ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। The post ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਲੋਕ ਸੰਪਰਕ ਅਧਿਕਾਰੀ ਡਾ. ਸਰਬਜੀਤ ਸਿੰਘ ਕੰਗਣੀਵਾਲ ਨੂੰ ਸੇਵਾ ਮੁਕਤੀ ਮੌਕੇ ਨਿੱਘੀ ਵਿਦਾਇਗੀ appeared first on TheUnmute.com - Punjabi News. Tags:
|
10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ 'ਚ ਪੰਜਾਬ ਹੋਮ ਗਾਰਡ ਦਾ ਜਵਾਨ ਵਿਜੀਲੈਂਸ ਵੱਲੋਂ ਕਾਬੂ Wednesday 31 January 2024 05:00 PM UTC+00 | Tags: breaking-news bribe latest-news punjab-home-guard punjab-news the-unmute-breaking vigilance ਚੰਡੀਗੜ੍ਹ, 31 ਜਨਵਰੀ 2024: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੁਲਿਸ ਚੌਕੀ ਪਿੰਡ ਲਲਤੋਂ ਕਲਾਂ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪੰਜਾਬ ਹੋਮ ਗਾਰਡ (ਪੀ.ਐਚ.ਜੀ.) ਦੇ ਵਲੰਟੀਅਰ ਹਰਜਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਅਧੀਨ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਕੇਸ ਭਾਈ ਬਾਲਾ ਕਲੋਨੀ, ਪੱਖੋਵਾਲ ਰੋਡ, ਲੁਧਿਆਣਾ ਦੀ ਰਹਿਣ ਵਾਲੀ ਮਨਦੀਪ ਕੌਰ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਪੁਲਿਸ ਚੌਕੀ ਲਲਤੋਂ ਕਲਾਂ, ਲੁਧਿਆਣਾ ਵਿਖੇ ਤਾਇਨਾਤ ਪੀ.ਐਚ.ਜੀ. ਵਲੰਟੀਅਰ ਹਰਜਿੰਦਰ ਸਿੰਘ ਅਤੇ ਏ.ਐਸ.ਆਈ. ਰਵਿੰਦਰ ਕੁਮਾਰ ਉਸਦੇ ਭਰਾਵਾਂ ਵਿਰੁੱਧ ਦਰਜ ਪੁਲਿਸ ਕੇਸ ਵਿੱਚ ਉਸਦੀ ਮੱਦਦ ਕਰਨ ਬਦਲੇ ਉਸ ਤੋਂ 30,000 ਰੁਪਏ ਰਿਸ਼ਵਤ ਮੰਗ ਰਹੇ ਹਨ।ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਗਾਇਆ ਕਿ ਉਕਤ ਏ.ਐਸ.ਆਈ. ਦੀ ਤਰਫੋਂ ਮੁਲਜ਼ਮ ਪੀ.ਐਚ.ਜੀ. ਵਲੰਟੀਅਰ ਹਰਜਿੰਦਰ ਸਿੰਘ ਉਸ ਤੋਂ ਪਹਿਲਾਂ ਹੀ 10,000 ਰੁਪਏ ਰਿਸ਼ਵਤ ਲੈ ਚੁੱਕਾ ਹੈ ਤੇ ਹੁਣ ਬਾਕੀ ਰਹਿੰਦੇ 20,000 ਰੁਪਏ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਸਬੂਤ ਵਜੋਂ ਉਕਤ ਪੀ.ਐਚ.ਜੀ. ਵਲੰਟੀਅਰ ਵੱਲੋਂ ਕੀਤੀ ਗਈ ਮੰਗ ਦੀ ਰਿਕਾਰਡਿੰਗ ਵੀ ਵਿਜੀਲੈਂਸ ਨੂੰ ਸੌਂਪ ਦਿੱਤੀ। ਸ਼ਿਕਾਇਤ ਮਿਲਣ ਉਪਰੰਤ ਵਿਜੀਲੈਂਸ ਰੇਂਜ ਲੁਧਿਆਣਾ ਨੇ ਸ਼ਿਕਾਇਤ ਦੀ ਪੜਤਾਲ ਕੀਤੀ ਅਤੇ ਸ਼ਿਕਾਇਤਕਰਤਾ ਵੱਲੋਂ ਲਾਏ ਗਏ ਦੋਸ਼ਾਂ ਨੂੰ ਸਹੀ ਪਾਇਆ। ਇਸ ਰਿਪੋਰਟ ਦੇ ਆਧਾਰ ‘ਤੇ ਮੁਲਜ਼ਮ ਪੀ.ਐਚ.ਜੀ. ਵਲੰਟੀਅਰ ਹਰਜਿੰਦਰ ਸਿੰਘ ਦੇ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਐਫ.ਆਈ.ਆਰ ਨੰਬਰ 05 ਮਿਤੀ 31.01.2024 ਤਹਿਤ ਕੇਸ ਦਰਜ ਕਰਕੇ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। The post 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ 'ਚ ਪੰਜਾਬ ਹੋਮ ਗਾਰਡ ਦਾ ਜਵਾਨ ਵਿਜੀਲੈਂਸ ਵੱਲੋਂ ਕਾਬੂ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest