TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
9 ਜਨਵਰੀ 1945: ਕਿਸਾਨ ਆਗੂ ਸਰ ਛੋਟੂ ਰਾਮ ਨੂੰ ਯਾਦ ਕਰਦਿਆਂ… Tuesday 09 January 2024 05:33 AM UTC+00 | Tags: 9-january-1944 breaking-news farmers news punjab sir-chhotu-ram ਲਿਖਾਰੀ |
ਦੇਵੇਂਦਰ ਯਾਦਵ ਦੀ ਪੰਜਾਬ ਕਾਂਗਰਸ ਆਗੂ ਨਾਲ ਅਹਿਮ ਬੈਠਕ, ਨਵਜੋਤ ਸਿੱਧੂ ਦੀ ਹੁਸ਼ਿਆਰਪੁਰ 'ਚ ਰੈਲੀ Tuesday 09 January 2024 05:56 AM UTC+00 | Tags: breaking-news congress devendra devendra-yadav india-alliance latest-news navjot-sidhu news punjab-congress punjab-news the-unmute-breaking-news ਚੰਡੀਗੜ੍ਹ, 09 ਜਨਵਰੀ 2024: ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ (Devendra Yadav) ਮੰਗਲਵਾਰ ਨੂੰ ਚੰਡੀਗੜ੍ਹ ਪੁੱਜੇ ਹਨ। ਅੱਜ ਤੋਂ ਉਹ ਪਾਰਟੀ ਆਗੂਆਂ ਨਾਲ ਬੈਠਕਾਂ ਦਾ ਦੌਰ ਸ਼ੁਰੂ ਕਰਨਗੇ। ਇਸ ਦੌਰਾਨ ਅਗਾਮੀ ਲੋਕ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਆਗੂਆਂ ਦੀ ਰਾਇ ਅਤੇ ਸੁਝਾਅ ਲਏ ਜਾਣਗੇ । ਦੇਵੇਂਦਰ 11 ਜਨਵਰੀ ਤੱਕ ਚੰਡੀਗੜ੍ਹ ਹੀ ਰਹਿਣਗੇ। ਦੱਸਿਆ ਜਾ ਰਿਹਾ ਹੈ ਕਿ ਨਵਜੋਤ ਸਿੱਧੂ ਅੱਜ ਦੇ ਪ੍ਰੋਗਰਾਮ ‘ਚ ਹਿੱਸਾ ਨਹੀਂ ਲੈਣਗੇ। ਕਿਉਂਕਿ ਉਨ੍ਹਾਂ ਦੀ ਹੁਸ਼ਿਆਰਪੁਰ ‘ਚ ਰੈਲੀ ਹੈ। ਕਾਂਗਰਸ ਇੰਚਾਰਜ ਦੇਵੇਂਦਰ ਯਾਦਵ ਅੱਜ ਸਵੇਰੇ ਪੰਜਾਬ ਕਾਂਗਰਸ ਭਵਨ ਪਹੁੰਚਣਗੇ। ਇਸ ਤੋਂ ਬਾਅਦ ਉਹ ਸਵੇਰੇ 11 ਵਜੇ ਸੀਨੀਅਰ ਕਾਂਗਰਸੀ ਆਗੂਆਂ ਨਾਲ ਬੈਠਕ ਕਰਨਗੇ। ਫਿਰ ਦੁਪਹਿਰ 1 ਵਜੇ ਕਾਂਗਰਸ ਪਾਰਟੀ ਦੇ ਮੌਜੂਦਾ ਸੰਸਦ ਮੈਂਬਰਾਂ, ਸਾਬਕਾ ਸੰਸਦ ਮੈਂਬਰਾਂ ਅਤੇ ਲੋਕ ਸਭਾ ਉਮੀਦਵਾਰਾਂ ਨਾਲ ਬੈਠਕ ਹੋਵੇਗੀ। ਜਦੋਂ ਕਿ ਬਾਅਦ ਦੁਪਹਿਰ 3.30 ਵਜੇ ਉਹ (Devendra Yadav) ਵਿਧਾਇਕਾਂ, ਸਾਬਕਾ ਵਿਧਾਇਕਾਂ ਅਤੇ ਵਿਧਾਨ ਸਭਾ ਚੋਣਾਂ ਵਿੱਚ ਉਮੀਦਵਾਰ ਰਹੇ ਲੋਕਾਂ ਨਾਲ ਮੁਲਾਕਾਤ ਕਰਨਗੇ। ਇਸ ਤੋਂ ਬਾਅਦ 10 ਅਤੇ 11 ਜਨਵਰੀ ਤੱਕ ਉਨ੍ਹਾਂ ਦੇ ਪ੍ਰੋਗਰਾਮ ਇਸੇ ਤਰ੍ਹਾਂ ਜਾਰੀ ਰਹਿਣਗੇ। ਇਸ ਤੋਂ ਪਹਿਲਾਂ ਦੇਵੇਂਦਰ ਯਾਦਵ ਸੋਮਵਾਰ ਨੂੰ ਅੰਮ੍ਰਿਤਸਰ ਪਹੁੰਚੇ ਸਨ। ਉੱਥੇ ਉਨ੍ਹਾਂ ਨੇ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕਿਆ। ਇਸ ਮੌਕੇ ਪਾਰਟੀ ਦੇ ਸਾਰੇ ਸੀਨੀਅਰ ਆਗੂ ਇੱਕਜੁੱਟ ਨਜ਼ਰ ਆਏ। ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਸਮੂਹ ਆਗੂ ਹਾਜ਼ਰ ਸਨ। ਇਸ ਪ੍ਰੋਗਰਾਮ ਵਿੱਚ ਨਵਜੋਤ ਸਿੰਘ ਸਿੱਧੂ ਨੇ ਵੀ ਸ਼ਿਰਕਤ ਕੀਤੀ। The post ਦੇਵੇਂਦਰ ਯਾਦਵ ਦੀ ਪੰਜਾਬ ਕਾਂਗਰਸ ਆਗੂ ਨਾਲ ਅਹਿਮ ਬੈਠਕ, ਨਵਜੋਤ ਸਿੱਧੂ ਦੀ ਹੁਸ਼ਿਆਰਪੁਰ ‘ਚ ਰੈਲੀ appeared first on TheUnmute.com - Punjabi News. Tags:
|
ਪੰਜਾਬ 'ਚ ਸੀਤ ਲਹਿਰ ਦਾ ਔਰੇਂਜ ਅਲਰਟ ਜਾਰੀ, ਮੀਂਹ ਤੇ ਸੰਘਣੀ ਧੁੰਦ ਦੀ ਚਿਤਾਵਨੀ Tuesday 09 January 2024 06:03 AM UTC+00 | Tags: breaking-news cold-wave dense-fog latest-news news orange-alert punjab punjab-news punjab-weather rain-alert the-unmute-breaking the-unmute-breaking-news ਚੰਡੀਗੜ੍ਹ, 09 ਜਨਵਰੀ 2024: ਉੱਤਰ ਭਾਰਤ ਸਮੇਤ ਪੰਜਾਬ ‘ਚ ਕੜਾਕੇ ਦੀ ਠੰਡ ਨਾਲ ਜਾਨ-ਜੀਵਨ ਪ੍ਰਭਾਵਿਤ ਹੋਇਆ ਹੈ | ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਸੀਤ ਲਹਿਰ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਵੈਸਟਰਨ ਡਿਸਟਰਬੈਂਸ ਕਾਰਨ ਤਿੰਨਾਂ ਥਾਵਾਂ ‘ਤੇ ਮੀਂਹ (Rain) ਪੈਣ ਦੀ ਸੰਭਾਵਨਾ ਹੈ। ਇਸਦੇ ਨਾਲ ਹੀ ਹਿਮਾਚਲ ‘ਚ ਬਰਫਬਾਰੀ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਮੌਸਮ ਵਿਭਾਗ ਨੇ ਹਰਿਆਣਾ ਅਤੇ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦੀ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ ਦੇ ਨਾਲ-ਨਾਲ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਮੁਕਤਸਰ ਸਾਹਿਬ, ਬਠਿੰਡਾ, ਫਾਜ਼ਿਲਕਾ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ‘ਚ ਅੱਜ 25 ਫੀਸਦੀ ਮੀਂਹ ਪੈਣ ਦੀ ਸੰਭਾਵਨਾ ਹੈ। ਹਰਿਆਣਾ ਦੇ ਪੰਚਕੂਲਾ, ਅੰਬਾਲਾ, ਯਮੁਨਾਨਗਰ, ਭਿਵਾਨੀ, ਚਰਖੀ ਦਾਦਰੀ, ਝੱਜਰ, ਮਹਿੰਦਰਗੜ੍ਹ, ਰੇਵਾੜੀ, ਗੁਰੂਗ੍ਰਾਮ, ਨੂਹ, ਫਰੀਦਾਬਾਦ ਅਤੇ ਪਲਵਲ ਵਿੱਚ ਵੀ ਮੀਂਹ ਦੀ 25 ਫੀਸਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਹਿਮਾਚਲ ਦੇ ਸ਼ਿਮਲਾ, ਚੰਬਾ, ਕਿਨੌਰ, ਲਾਹੌਲ-ਸਪੀਤੀ ਵਿੱਚ ਹਲਕੀ ਬਾਰਿਸ਼ (Rain) ਅਤੇ ਬਰਫਬਾਰੀ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਪੂਰੇ ਸੂਬੇ ਵਿੱਚ ਪੀਲੀ ਧੁੰਦ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ। ਪੰਜਾਬ ਅਤੇ ਹਿਮਾਚਲ ਦੇ ਜ਼ਿਆਦਾਤਰ ਇਲਾਕਿਆਂ ‘ਚ ਸੋਮਵਾਰ ਨੂੰ ਇਕ ਦਿਨ ਪਹਿਲਾਂ ਬੱਦਲ ਛਾਏ ਰਹੇ। ਜਿਸ ਕਾਰਨ ਕਈ ਇਲਾਕਿਆਂ ਵਿੱਚ ਧੂੰਏਂ ਦਾ ਅਸਰ ਘੱਟ ਦੇਖਣ ਨੂੰ ਮਿਲਿਆ। ਇਸ ਨਾਲ ਵੱਧ ਤੋਂ ਵੱਧ ਤਾਪਮਾਨ ‘ਚ ਭਾਰੀ ਗਿਰਾਵਟ ਦੇਖਣ ਨੂੰ ਮਿਲੀ ਹੈ। ਸੋਮਵਾਰ ਸ਼ਾਮ ਨੂੰ ਪੰਜਾਬ ਦਾ ਤਾਪਮਾਨ ਆਮ ਨਾਲੋਂ 9.2 ਡਿਗਰੀ ਘੱਟ ਦਰਜ ਕੀਤਾ ਗਿਆ, ਜਦਕਿ ਹਰਿਆਣਾ ਦਾ ਤਾਪਮਾਨ ਆਮ ਨਾਲੋਂ 5.3 ਡਿਗਰੀ ਅਤੇ ਚੰਡੀਗੜ੍ਹ ਦਾ ਤਾਪਮਾਨ ਆਮ ਨਾਲੋਂ 2.4 ਡਿਗਰੀ ਘੱਟ ਸੀ। The post ਪੰਜਾਬ ‘ਚ ਸੀਤ ਲਹਿਰ ਦਾ ਔਰੇਂਜ ਅਲਰਟ ਜਾਰੀ, ਮੀਂਹ ਤੇ ਸੰਘਣੀ ਧੁੰਦ ਦੀ ਚਿਤਾਵਨੀ appeared first on TheUnmute.com - Punjabi News. Tags:
|
ਕ੍ਰਿਕਟਰ ਮੁਹੰਮਦ ਸ਼ਮੀ ਅਰਜੁਨ ਪੁਰਸਕਾਰ ਨਾਲ ਸਨਮਾਨਿਤ, ਸਾਤਵਿਕ-ਚਿਰਾਗ ਨੂੰ ਮਿਲਿਆ ਖੇਡ ਰਤਨ Tuesday 09 January 2024 06:24 AM UTC+00 | Tags: arjuna-award breaking-news cricketer draupadi-murmu khel-ratna mohammad-shami national-sports-awards news ਚੰਡੀਗੜ੍ਹ, 09 ਜਨਵਰੀ 2024: ਦੇਸ਼ ਦੇ ਰਾਸ਼ਟਰਪਤੀ ਸਾਰੇ ਖਿਡਾਰੀਆਂ ਅਤੇ ਕੋਚਾਂ ਦਾ ਸਨਮਾਨ ਕਰ ਰਹੇ ਹਨ। ਅੱਜ ਰਾਸ਼ਟਰਪਤੀ ਭਵਨ ਵਿੱਚ ਸਾਰੇ ਪੁਰਸਕਾਰ ਜੇਤੂਆਂ ਨੂੰ ਇਨਾਮਾਂ ਦੇ ਨਾਲ ਸਰਟੀਫਿਕੇਟ ਵੀ ਦਿੱਤੇ ਜਾ ਰਹੇ ਹਨ। ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਰਾਸ਼ਟਰੀ ਖੇਡ ਪੁਰਸਕਾਰ 'ਚ ਕ੍ਰਿਕਟਰ ਮੁਹੰਮਦ ਸ਼ਮੀ (Mohammad Shami) ਨੂੰ ਅਰਜੁਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਹੈ। ਇਸ ਵਾਰ ਕੁੱਲ 26 ਖਿਡਾਰੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਸਾਤਵਿਕ-ਚਿਰਾਗ ਦੀ ਜੋੜੀ ਨੂੰ ਖੇਡ ਰਤਨ ਦਿੱਤਾ ਜਾਵੇਗਾ। ਜਦਕਿ ਅਰਜੁਨ ਐਵਾਰਡ ਲਈ ਹੋਰ 24 ਖਿਡਾਰੀਆਂ ਦੀ ਚੋਣ ਕੀਤੀ ਗਈ ਹੈ। ਖੇਡ ਮੰਤਰਾਲੇ ਮੁਤਾਬਕ ਵੱਖ-ਵੱਖ ਕਮੇਟੀਆਂ ਦੀਆਂ ਸਿਫਾਰਸ਼ਾਂ ਦੇ ਆਧਾਰ 'ਤੇ ਅਤੇ ਪੂਰੀ ਜਾਂਚ ਤੋਂ ਬਾਅਦ ਸਰਕਾਰ ਨੇ ਇਨ੍ਹਾਂ ਸਾਰੇ ਖਿਡਾਰੀਆਂ, ਕੋਚਾਂ ਅਤੇ ਸੰਸਥਾਵਾਂ ਨੂੰ ਪੁਰਸਕਾਰ ਲਈ ਚੁਣਿਆ ਹੈ। ਖੇਡ ਰਤਨ ਅਵਾਰਡ: ਖੇਡ ਰਤਨ ਅਵਾਰਡ ਲਈ ਚਿਰਾਗ ਸ਼ੈਟੀ (ਬੈਡਮਿੰਟਨ) ਅਤੇ ਸਾਤਵਿਕਸਾਈਰਾਜ ਰੈਂਕੀਰੈੱਡੀ (ਬੈਡਮਿੰਟਨ) ਨੂੰ ਚੁਣਿਆ ਗਿਆ ਹੈ | ਅਰਜੁਨ ਅਵਾਰਡ: ਇਸਦੇ ਨਾਲ ਹੀ ਅਰਜੁਨ ਅਵਾਰਡ ਲਈ ਓਜਸ ਪ੍ਰਵੀਨ ਦੇਵਤਾਲੇ (ਤੀਰਅੰਦਾਜ਼ੀ), ਅਦਿਤੀ ਗੋਪੀਚੰਦ ਸਵਾਮੀ (ਤੀਰਅੰਦਾਜ਼ੀ)ਸ਼੍ਰੀਸ਼ੰਕਰ (ਐਥਲੈਟਿਕਸ), ਪਾਰੁਲ ਚੌਧਰੀ (ਐਥਲੈਟਿਕਸ), ਮੁਹੰਮਦ ਹੁਸਾਮੁਦੀਨ (ਬਾਕਸਿੰਗ)
The post ਕ੍ਰਿਕਟਰ ਮੁਹੰਮਦ ਸ਼ਮੀ ਅਰਜੁਨ ਪੁਰਸਕਾਰ ਨਾਲ ਸਨਮਾਨਿਤ, ਸਾਤਵਿਕ-ਚਿਰਾਗ ਨੂੰ ਮਿਲਿਆ ਖੇਡ ਰਤਨ appeared first on TheUnmute.com - Punjabi News. Tags:
|
ਜਲੰਧਰ ਦੇ ਪੈਟਰੋਲ ਪੰਪ 'ਤੇ ਲੁਟੇਰਿਆਂ ਨੇ ਗੋਲੀ ਚਲਾ ਕੇ ਆੜ੍ਹਤੀਏ ਦੀ ਖੋਹੀ ਕਾਰ Tuesday 09 January 2024 07:06 AM UTC+00 | Tags: aadhtiya breaking breaking-news crime jalandhar-petrol-pump news petrol-pump robbers robbery ਚੰਡੀਗੜ੍ਹ, 09 ਜਨਵਰੀ 2024: ਜਲੰਧਰ ਦੇ ਆਦਮਪੁਰ ਦੇ ਪਿੰਡ ਉਦੇਸਿਆਂ ਨੇੜੇ ਸਥਿਤ ਪੈਟਰੋਲ ਪੰਪ (petrol pump) ‘ਤੇ ਅਣਪਛਾਤੇ ਲੁਟੇਰਿਆਂ ਨੇ ਗੋਲੀ ਚਲਾ ਕੇ ਆੜ੍ਹਤੀਏ ਦੀ ਕਾਰ ਖੋਹ ਲਈ ਅਤੇ ਫ਼ਰਾਰ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ ਤੋਂ ਬਾਅਦ ਮੁਲਜ਼ਮ ਆਦਮਪੁਰ ਸ਼ਹਿਰ ਵੱਲ ਫ਼ਰਾਰ ਹੋ ਗਏ ਸਨ। ਪੀੜਤ ਆੜ੍ਹਤੀਏ ਨੇ ਮੁਲਜ਼ਮਾਂ ਨਾਲ ਮੁਕਾਬਲਾ ਕਰਨ ਦੀ ਕੋਸ਼ਿਸ਼ ਵੀ ਕੀਤੀ ਸੀ। ਡੀਐਸਪੀ ਵਿਜੇ ਨੇ ਕਿਹਾ ਕਿ ਉਹ ਮਾਮਲੇ ਦੀ ਜਾਂਚ ਕਰਕੇ ਅਗਲੀ ਕਾਰਵਾਈ ਕਰਨਗੇ। ਪੀੜਤ ਨੇ ਦੱਸਿਆ ਕਿ ਉਹ ਸਵੇਰੇ ਪੈਟਰੋਲ ਪੰਪ (petrol pump) ‘ਤੇ ਤੇਲ ਭਰਵਾਉਣ ਲਈ ਆਇਆ ਸੀ। ਇਸੇ ਦੌਰਾਨ ਦੋ ਅਣਪਛਾਤੇ ਮੁਲਜ਼ਮ ਉਸ ਦੇ ਨੇੜੇ ਆ ਗਏ। ਮੁਲਜ਼ਮ ਨੇ ਪੀੜਤਾ ਨੂੰ ਕਿਹਾ-ਤੁਸੀਂ ਸਾਨੂੰ ਜਲੰਧਰ ਸ਼ਹਿਰ ਵਿੱਚ ਛੱਡ ਕੇ ਆਓ । ਪੀੜਤ ਨੇ ਇਨਕਾਰ ਕਰਦਿਆਂ ਕਿਹਾ ਕਿ ਉਹ ਜਲੰਧਰ ਨਹੀਂ ਜਾਵੇਗਾ । ਜਦੋਂ ਉਹ ਪੈਟਰੋਲ ਭਰ ਕੇ ਜਾਣ ਲੱਗਾ ਤਾਂ ਇਕ ਮੁਲਜ਼ਮ ਜ਼ਬਰਦਸਤੀ ਕਾਰ ਵਿਚ ਬੈਠ ਗਿਆ। ਪੀੜਤਾ ਨੇ ਕਿਸੇ ਤਰ੍ਹਾਂ ਇੱਕ ਜਣੇ ਨੂੰ ਕਾਰ ‘ਚੋਂ ਬਾਹਰ ਕੱਢਿਆ। ਇਸ ਦੌਰਾਨ ਉਸ ਦੇ ਦੋ ਸਾਥੀ ਹਥਿਆਰ ਲੈ ਗਏ। ਮੁਲਜ਼ਮਾਂ ਨੇ ਗੋਲੀਆਂ ਵੀ ਚਲਾਈਆਂ। ਜਿਸ ‘ਚ ਇਕ ਗੋਲੀ ਪੀੜਤ ਦੇ ਸਿਰ ਨੂੰ ਛੂਹ ਕੇ ਅਤੇ ਦੂਜੀ ਗੋਲੀ ਪੀੜਤ ਦੀ ਲੱਤ ‘ਚ ਲੱਗੀ। ਪੀੜਤਾ ਨਾਲ ਲੜਦੇ ਹੋਏ ਉਕਤ ਮੁਲਜ਼ਮਾਂ ਨੇ ਉਸ ਕੋਲੋਂ ਹਥਿਆਰ ਖੋਹ ਲਿਆ ਅਤੇ ਉਸ ਦਾ ਮੈਗਜ਼ੀਨ ਕੱਢ ਲਿਆ। ਜਿਸ ਤੋਂ ਬਾਅਦ ਮੁਲਜ਼ਮਾਂ ਨੇ ਪੀੜਤ ਦੇ ਸਿਰ ‘ਤੇ ਹਥਿਆਰ ਦਾ ਬੱਟ ਮਾਰਿਆ। ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਖੁਸ਼ਕਿਸਮਤੀ ਇਹ ਰਹੀ ਕਿ ਉਸ ਨੂੰ ਕੋਈ ਗੋਲੀ ਨਹੀਂ ਲੱਗੀ। ਪੀੜਤ ਨੇ ਦੱਸਿਆ ਕਿ ਲਗਭਗ 5 ਜਣਿਆ ਨੇ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ ਹੈ। ਪਹਿਲਾਂ ਸਿਰਫ਼ ਤਿੰਨ ਹੀ ਆਏ ਸਨ। ਬਾਅਦ ‘ਚ ਦੋ ਹੋਰ ਜਣੇ ਵੀ ਮੌਕੇ ‘ਤੇ ਆ ਗਏ। ਪੁਲਿਸ ਨੂੰ ਮਾਮਲੇ ਦੀ ਸੂਚਨਾ ਮਿਲੀ ਤਾਂ ਤੁਰੰਤ ਆਸਪਾਸ ਦੇ ਇਲਾਕੇ ਵਿੱਚ ਵਾਇਰਲੈੱਸ ਕਰ ਦਿੱਤੀ ਗਈ। ਕੁਝ ਸਮੇਂ ਬਾਅਦ ਪੁਲੀਸ ਨੇ ਕਰਤਾਰਪੁਰ ਨੇੜੇ ਤੋਂ ਚੋਰੀ ਦੀ ਕਾਰ ਬਰਾਮਦ ਕਰ ਲਈ। ਇਸ ਦੇ ਨਾਲ ਹੀ ਪੁਲਿਸ ਨੇ ਕੁਝ ਲੁਟੇਰਿਆਂ ਦੀ ਪਛਾਣ ਵੀ ਕੀਤੀ ਹੈ। ਥਾਣਾ ਆਦਮਪੁਰ ਦੀ ਪੁਲੀਸ ਪਾਰਟੀ ਮੁਲਜ਼ਮਾਂ ਦਾ ਪਿੱਛਾ ਕਰ ਰਹੀ ਹੈ। ਫਿਲਹਾਲ ਲੁਟੇਰੇ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਤਾਂ ਸਭ ਤੋਂ ਪਹਿਲਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਚੋਰੀ ਹੋਇਆ ਫ਼ੋਨ ਕਾਰ ਵਿੱਚ ਪਿਆ ਸੀ। ਜਿਸ ਤੋਂ ਬਾਅਦ ਪੁਲਿਸ ਨੇ ਤੁਰੰਤ ਫ਼ੋਨ ਟਰੇਸ ਕਰ ਦਿੱਤਾ। ਜਿਸ ਦਾ ਟਿਕਾਣਾ ਦਕੋਹਾ ਨੇੜੇ ਪਾਇਆ ਗਿਆ। ਪੁਲਿਸ ਨੇ ਇਹ ਫ਼ੋਨ ਦਕੋਹਾ ਫਲਾਈਓਵਰ ਨੇੜਿਓਂ ਬਰਾਮਦ ਕੀਤਾ ਹੈ। The post ਜਲੰਧਰ ਦੇ ਪੈਟਰੋਲ ਪੰਪ ‘ਤੇ ਲੁਟੇਰਿਆਂ ਨੇ ਗੋਲੀ ਚਲਾ ਕੇ ਆੜ੍ਹਤੀਏ ਦੀ ਖੋਹੀ ਕਾਰ appeared first on TheUnmute.com - Punjabi News. Tags:
|
ਗੁਰੂ ਨਾਨਕ ਦੇਵ ਯੂਨੀਵਰਸਿਟੀ 25ਵੀਂ ਵਾਰ ਮਾਕਾ ਟਰਾਫ਼ੀ ਜਿੱਤਣ ਵਾਲੀ ਦੇਸ਼ ਦੀ ਇਕਲੌਤੀ ਯੂਨੀਵਰਸਿਟੀ ਬਣੀ Tuesday 09 January 2024 07:27 AM UTC+00 | Tags: breaking-news guru-nanak-dev-university maka-trophy maulana-abul-kalam-azad-trophy news sports ਚੰਡੀਗੜ੍ਹ, 09 ਜਨਵਰੀ 2024: ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ (ਅੰਮ੍ਰਿਤਸਰ) ਇਕ ਵਾਰ ਫਿਰ ਆਪਣੇ 54 ਸਾਲਾਂ ਦੇ ਇਤਿਹਾਸ ਵਿਚ 25ਵੀਂ ਵਾਰ ਭਾਰਤ ਦੀ ਖੇਡਾਂ ਵਿਚ ਸਭ ਤੋਂ ਵੱਕਾਰੀ ਅਤੇ ਪ੍ਰਤਿਸ਼ਠਾਵਾਨ ਮੌਲਾਨਾ ਅਬੁਲ ਕਲਾਮ ਆਜ਼ਾਦ ਨੇ ਟਰਾਫ਼ੀ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ । ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇਸ਼ ਦੀ ਇਕਲੌਤੀ ਯੂਨੀਵਰਸਿਟੀ ਹੈ, ਜਿਸਨੇ ਦੇਸ਼ ਦੇ ਰਾਸ਼ਟਰਪਤੀ ਦੇ ਕੋਲੋਂ ਰਾਸ਼ਟਰਪਤੀ ਭਵਨ ਵਿਚ 25ਵੀਂ ਵਾਰ ਮਾਕਾ ਟਰਾਫ਼ੀ ਪ੍ਰਾਪਤ ਕੀਤੀ ਹੈ । ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਨੇ ਉਨ੍ਹਾਂ ਦੇ ਕੋਲੋਂ ਇਹ ਟਰਾਫ਼ੀ ਪ੍ਰਾਪਤ ਕੀਤੀ ਹੈ । ਜਿਕਰਯੋਗ ਹੈ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ (Guru Nanak Dev University) ਦੀ ਸਥਾਪਨਾ 24 ਨਵੰਬਰ, 1969 ਨੂੰ ਹੋਈ ਸੀ | ਯੂਨੀਵਰਸਿਟੀ ਨੇ 1971 ਤੋਂ ਖੇਡਾਂ ਵਿਚ ਹਿੱਸਾ ਲੈਣਾ ਸ਼ੁਰੂ ਕੀਤਾ ਸੀ। ਇਸ ਯੂਨੀਵਰਸਿਟੀ ਨੇ 1976-77 ਵਿਚ ਪਹਿਲੀ ਵਾਰ ਇਹ ਟਰਾਫੀ ਆਪਣੇ ਨਾਂ ਕੀਤੀ ਸੀ। ਇਸ ਤੋਂ ਬਾਅਦ 1979 ਤੋਂ 1987 ਤੱਕ, 1991 ਤੋਂ 1994 ਤੱਕ, 1997 ਤੋਂ 2003 ਤੱਕ, ਸਾਲ 2006, 2010, 2011, 2018, 2022 ਅਤੇ ਹੁਣ 2023 ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਿਲਵਰ ਜੁਬਲੀ ਮੌਕੇ 25ਵੀਂ ਵਾਰ ਇਹ ਟਰਾਫੀ ਹਾਸਲ ਕੀਤੀ ਹੈ। ਉਪ-ਕੁਲਪਤੀ ਨੇ ਇਸ ਦਾ ਸਿਹਰਾ ਖਿਡਾਰੀਆਂ ਅਤੇ ਕੋਚਾਂ ਨੂੰ ਦਿੱਤਾ ਹੈ। The post ਗੁਰੂ ਨਾਨਕ ਦੇਵ ਯੂਨੀਵਰਸਿਟੀ 25ਵੀਂ ਵਾਰ ਮਾਕਾ ਟਰਾਫ਼ੀ ਜਿੱਤਣ ਵਾਲੀ ਦੇਸ਼ ਦੀ ਇਕਲੌਤੀ ਯੂਨੀਵਰਸਿਟੀ ਬਣੀ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਦੋ ਹੋਰ ਪ੍ਰਾਈਵੇਟ ਪਲਾਂਟ ਵੀ ਖਰੀਦਣ ਲਈ ਤਿਆਰ: CM ਭਗਵੰਤ ਮਾਨ Tuesday 09 January 2024 07:43 AM UTC+00 | Tags: bhagwant-mann breaking-news cm-bhagwant-mann goindwal-sahib goindwal-sahib-thermal-plant news private-plants punjab-government thermal-plant ਚੰਡੀਗੜ੍ਹ, 09 ਜਨਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 1 ਜਨਵਰੀ ਨੂੰ ਖਰੀਦੇ ਗੋਇੰਦਵਾਲ ਸਾਹਿਬ ਥਰਮਲ ਪਲਾਂਟ (plants) ਦੇ ਵਿਰੋਧ ਦਾ ਜਵਾਬ ਦਿੱਤਾ ਹੈ । ਭਗਵੰਤ ਮਾਨ ਨੇ ਕਿਹਾ ਕਿ ਉਹ ਪੰਜਾਬ ਦੇ ਦੋ ਹੋਰ ਪ੍ਰਾਈਵੇਟ ਪਲਾਂਟ ਵੀ ਖਰੀਦਣ ਲਈ ਤਿਆਰ ਹਨ। ਪਹਿਲੀ ਜਨਵਰੀ ਤੋਂ ਉਹੀ ਥਰਮਲ ਪਲਾਂਟ ਜਿਸ ਤੋਂ ਉਨ੍ਹਾਂ ਨੂੰ 7.05 ਰੁਪਏ ਵਿੱਚ ਬਿਜਲੀ ਮਿਲ ਰਹੀ ਸੀ, ਉਹ 4.5 ਰੁਪਏ ਵਿੱਚ ਬਿਜਲੀ ਪੈਦਾ ਕਰ ਰਿਹਾ ਹੈ। ਜ਼ਿਕਰਯੋਗ ਹੈ ਕਿ ਅੱਜ ਭਗਵੰਤ ਮਾਨ ਚੰਡੀਗੜ੍ਹ ਦੇ ਸੈਕਟਰ-18 ਸਥਿਤ ਟੈਗੋਰ ਥੀਏਟਰ ਵਿੱਚ ਸਹਿਕਾਰਤਾ ਵਿਭਾਗ ਵਿੱਚ ਨਿਯੁਕਤ ਕੀਤੇ ਜਾਣ ਵਾਲੇ 520 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਪੁੱਜੇ ਸਨ। ਸੀਐਮ ਮਾਨ ਨੇ ਕਿਹਾ ਕਿ ਪੰਜਾਬ ਹਮੇਸ਼ਾ ਹੀ ਘਾਟੇ ਵਿੱਚ ਵਿਭਾਗ ਵੇਚਦਾ ਰਿਹਾ ਹੈ। The post ਪੰਜਾਬ ਸਰਕਾਰ ਦੋ ਹੋਰ ਪ੍ਰਾਈਵੇਟ ਪਲਾਂਟ ਵੀ ਖਰੀਦਣ ਲਈ ਤਿਆਰ: CM ਭਗਵੰਤ ਮਾਨ appeared first on TheUnmute.com - Punjabi News. Tags:
|
CM ਮਨੋਹਰ ਲਾਲ ਵੱਲੋਂ ਸੀਐੱਮ ਵਿੰਡੋਂ 'ਤੇ ਆਈ ਸ਼ਿਕਾਇਤ 'ਤੇ ਕਾਰਵਾਈ, ਭਿਵਾਨੀ ਦਾ ਕਾਰਜਕਾਰੀ ਅਧਿਕਾਰੀ ਮੁਅਤੱਲ Tuesday 09 January 2024 07:50 AM UTC+00 | Tags: bhiwani breaking-news cm-manohar-lal cm-windows corropution crime haryana-news news suspend ਚੰਡੀਗੜ੍ਹ, 9 ਜਨਵਰੀ 2024: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸੀਐੱਮ ਵਿੰਡੋਂ (CM Windows) ‘ਤੇ ਦਰਜ ਪਲਾਟ ਦੇ ਅਲਾਟਮੇਂਟ ਲੇਟਰ ਸਮੇਂ ‘ਤੇ ਜਾਰੀ ਨਾ ਕਰਨ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦੇ ਹੋਏ ਸ਼ਹਿਰੀ ਸਥਾਨਕ ਨਿਗਮ, ਭਿਵਾਨੀ ਦੇ ਕਾਰਜਕਾਰੀ ਅਧਿਕਾਰੀ ਅਭੈ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅਤੱਲ ਕਰ ਦਿੱਤਾ ਹੈ। ਮੁੱਖ ਮੰਤਰੀ ਦੇ ਓਐਸਡੀ ਅਤੇ ਮੁੱਖ ਦਫਤਰ ‘ਤੇ ਸੀਐੱਮ ਵਿੰਡੋਂ ਦੀ ਨਿਗਰਾਨੀ ਕਰ ਰਹੇ ਭੁਪੇਸ਼ਵਰ ਦਿਆਲ ਨੇ ਕਿਹਾ ਕਿ ਸਰਕਾਰ ਵੱਲੋਂ ਜਨਤਾ ਨੂੰ ਸਾਰੀ ਯੋਜਨਾਵਾਂ ਤੇ ਸਹੂਲਤਾਂ ਦਾ ਲਾਭ ਸਮੇਂਬੱਧ ਢੰਗ ਨਾਲ ਪ੍ਰਦਾਨ ਕਰਨ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ। ਪਰ ਕਾਰਜ ਵਿਚ ਦੇਰੀ ਕਰਨ ਨੁੰ ਲੈ ਕੇ ਸਬੰਧਿਤ ਅਧਿਕਾਰੀਆਂ ਤੇ ਕਰਮਚਾਰੀਆਂ ‘ਤੇ ਲਗਾਤਾਰ ਸਖਤੀ ਵਰਤੀ ਜਾ ਰਹੀ ਹੈ। ਇਸੀ ਲੜੀ ਵਿਚ ਉਪਰੋਕਤ ਕਾਰਵਾਈ ਕੀਤੀ ਗਈ ਹੈ। ਭੁਪੇਸ਼ਵਰ ਦਿਆਲ ਨੇ ਵਿਸਤਾਰ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਅਸ਼ੋਕ ਕਲੋਨੀ , ਭਿਵਾਨੀ ਦੇ ਨਿਵਾਸੀ ਸ਼ੰਕਰ ਵੱਲੋਂ ਸੀਏਮ ਵਿੰਡੋਂ ਪੋਰਟਲ ‘ਤੇ ਇਕ ਸ਼ਿਕਾਇਤ ਦਰਜ ਕਰਵਾਈ ਗਈ ਸੀ ਜਿਸ ਵਿਚ ਦਸਿਆ ਗਿਆ ਕਿ ਸਾਲ 1985 ਵਿਚ ਬੋਲੀ ਤਹਿਤ ਉਸ ਨੇ ਨਗਰ ਪਰਿਸ਼ਦ ਭਿਵਾਨੀ ਤੋਂ ਇਕ ਪਲਾਟ ਖਰੀਦਿਆ ਸੀ। ਉਸ ਦੇ ਪਲਾਟ ਦੇ ਮੁੱਲ ਦੀ ਇਕ ਚੌਥਾਈ ਰਕਮ ਅਤੇ ਸਿਕਓਰਿਟੀ ਦਾ ਪੈਸਾ ਜਮ੍ਹਾ ਕਰਵਾ ਦਿੱਤਾ ਸੀ। ਪਰ ਨਗਰ ਪਰਿਸ਼ਦ ਵੱਲੋਂ ਉਸ ਨੂੰ ਅੱਜ ਤਕ ਪਲਾਟ ਦਾ ਅਲਾਟਮੈਂਟ ਲੇਟਰ ਜਾਰੀ ਨਹੀਂ ਕੀਤਾ ਗਿਆ। ਉਨ੍ਹਾਂ ਨੇ ਦਸਿਆ ਕਿ ਬਿਨੈਕਾਰ ਪਲਾਟ ਦੀ ਬਕਾਇਆ ਰਕਮ ਭਰਨ ਲਈ ਤਿਆਰ ਹਨ। ਪਰ 12 ਮਈ, 2022, 4 ਅਗਸਤ, 17 ਨਵੰਬਰ, 2022 ਅਤੇ 5 ਅਕਤੂਬਰ, 2023 ਨੂੰ ਵਾਰ-ਵਾਰ ਰਿਮਾਈਂਡਰ ਜਾਰੀ ਕਰਨ ਦੇ ਬਾਅਦ ਵੀ ਵਿਭਾਗ ਵੱਲੋਂ ਕੋਈ ਕਾਰਵਾਈ ਰਿਪੋਰਟ ਅਪਲੋਡ ਨਹੀਂ ਕੀਤੀ ਗਈ। ਨਗਰ ਪਰਿਸ਼ਦ ਭਿਵਾਨੀ ਦੇ ਕਾਰਜਕਾਰੀ ਅਧਿਕਾਰੀ ਅਭੈ ਸਿੰਘ ਬਤੌਰ ਪ੍ਰਸਾਸ਼ਕੀ ਕਾਰਜਕਾਰੀ ਅਧਿਕਾਰੀ ਹੋਣ ਦੇ ਕਾਰਨ ਇਸ ਮਾਮਲੇ ਵਿਚ ਕਾਰਵਾਈ ਕਰਵਾਉਣ ਦੀ ਜਿਮੇਵਾਰੀ ਉਨ੍ਹਾਂ ਦੀ ਬਣਦੀ ਹੈ। ਇਸ ਲਈ ਮੁੱਖ ਮੰਤਰੀ ਮਨੋਹਰ ਲਾਲ ਨੇ ਇਸ ਮਾਮਲੇ ਵਿਚ ਕੀਤੀ ਗਈ ਦੇਰੀ ਲਈ ਜਿਮੇਵਾਰ ਸ਼ਹਿਰੀ ਸਥਾਨਕ ਨਿਗਮ, ਭਿਵਾਨੀ ਦੇ ਕਾਰਜਕਾਰੀ ਅਧਿਕਾਰੀ ਅਭੈ ਸਿੰਘ ਨੂੰ ਮੁਅਤੱਲ ਕਰ ਦਿੱਤਾ। ਨਾਲ ਹੀ ਸ਼ਹਿਰੀ ਸਥਾਨਕ ਨਿਗਮ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਨੂੰਸਬੰਧਿਤ ਮਾਮਲੇ ਵਿਚ ਕਾਰਵਾਈ ਕਰ ਰਿਪੋਰਟ ਜਲਦੀ ਤੋਂ ਜਲਦੀ ਭਿਜਵਾਉਣ ਦੇ ਵੀ ਨਿਰਦੇਸ਼ ਦਿੱਤੇ ਹਨ। ਓਐਸਡੀ ਸ੍ਰੀ ਭੁਪੇਸ਼ਵਰ ਦਿਆਲ ਨੇ ਕਿਹਾ ਕਿ ਮੁੱਖ ਮੰਤਰੀ ਮਨੋਹਰ ਲਾਲ ਦਾ ਟੀਚਾ ਹੈ ਕਿ ਜਨਤਾ ਨੂੰ ਹਰ ਹਾਲ ਵਿਚ ਤੈਅ ਸਮੇਂਸੀਮਾ ਵਿਚ ਸਾਰੀ ਸਹੂਲਤਾਂ ਮਿਲਣ, ਇਸ ਵਿਚ ਕਿਸੇ ਪੱਧਰ ‘ਤੇ ਵੀ ਕਿਸੇ ਤਰ੍ਹਾ ਦੀ ਢਿੱਲ ਨਾ ਵਰਤੀ ਜਾਵੇ। ਮੁੱਖ ਮੰਤਰੀ ਨੇ ਸਿਰਫ ਸੀਐੱਮ ਵਿੰਡੋਂ (CM Windows) ‘ਤੇ ਆਉਣ ਵਾਲੀ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਂਦੇ ਹਨ, ਸਗੋ ਉਹ ਹੋਰ ਸਰੋਤਾਂ ਨਾਲ ਪ੍ਰਾਪਤ ਨਾਗਰਿਕਾਂ ਦੇ ਸ਼ਿਕਾਇਤਾਂ ‘ਤੇ ਵੀ ਤੁਰੰਤ ਕਾਰਵਾਈ ਕਰਵਾਉਂਦੇ ਹਨ। ਇਸ ਲਈ ਅਧਿਕਾਰੀ ਤੇ ਕਰਮਚਾਰੀ ਜਨਤਾ ਦੀ ਸ਼ਿਕਾਇਤਾਂ ਨੁੰ ਗੰਭੀਰਤਾ ਨਾਲ ਲੈਣ ਅਤੇ ਆਪਣੇ ਕੰਮ ਵਿਚ ਕਿਸੇ ਵੀ ਤਰ੍ਹਾ ਦੀ ਦੇਰੀ ਜਾਂ ਲਾਪ੍ਰਵਾਹੀ ਨਾ ਵਰਤਣ, ਅਜਿਹਾ ਨਾ ਕਰਨ ਵਾਲਿਆਂ ‘ਤੇ ਸਮੇਂ-ਸਮੇਂ ‘ਤੇ ਨਿਯਮ ਅਨੁਸਾਰ ਕਾਰਵਾਈ ਕੀਤੀ ਜਾਵੇਗੀ। The post CM ਮਨੋਹਰ ਲਾਲ ਵੱਲੋਂ ਸੀਐੱਮ ਵਿੰਡੋਂ ‘ਤੇ ਆਈ ਸ਼ਿਕਾਇਤ ‘ਤੇ ਕਾਰਵਾਈ, ਭਿਵਾਨੀ ਦਾ ਕਾਰਜਕਾਰੀ ਅਧਿਕਾਰੀ ਮੁਅਤੱਲ appeared first on TheUnmute.com - Punjabi News. Tags:
|
PM ਮੋਦੀ 'ਤੇ ਟਿੱਪਣੀ ਮਾਮਲਾ: ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਈਜ਼ੂ ਨੂੰ ਅਹੁਦੇ ਤੋਂ ਹਟਾਉਣ ਦੀ ਉੱਠੀ ਮੰਗ Tuesday 09 January 2024 08:06 AM UTC+00 | Tags: breaking-news maldives maldives-government maldives-news mohammad-muizzu news pm-modi ਚੰਡੀਗੜ੍ਹ, 9 ਜਨਵਰੀ 2024: ਮਾਲਦੀਵ ਸਰਕਾਰ ਦੇ ਸਾਬਕਾ ਮੰਤਰੀਆਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਦਾ ਮਾਮਲਾ ਇੰਨਾ ਵੱਧ ਗਿਆ ਹੈ ਕਿ ਰਾਸ਼ਟਰਪਤੀ ਮੁਹੰਮਦ ਮੁਈਜ਼ੂ (Muhammad Muizzu) ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਉੱਠਣ ਲੱਗੀ ਹੈ। ਮਾਲਦੀਵ ਦੇ ਇਕ ਸੰਸਦ ਮੈਂਬਰ ਨੇ ਇਹ ਮੰਗ ਕੀਤੀ ਹੈ। ਮਾਲਦੀਵ ਦੇ ਕਈ ਹੋਰ ਪ੍ਰਮੁੱਖ ਆਗੂਆਂ ਨੇ ਵੀ ਭਾਰਤ ਵਿਰੋਧੀ ਰੁਖ ਲਈ ਆਪਣੀ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ ਹੈ । ਜਿਕਰਯੋਗ ਹੈ ਕਿ ਮਾਲਦੀਵ ਸਰਕਾਰ ਨੇ ਪੀਐਮ ਮੋਦੀ ਦੇ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀ ਕਰਨ ਵਾਲੇ ਮੰਤਰੀਆਂ ਨੂੰ ਹਟਾ ਦਿੱਤਾ ਹੈ ਪਰ ਮਾਮਲਾ ਅਜੇ ਵੀ ਸ਼ਾਂਤ ਨਹੀਂ ਹੋ ਰਿਹਾ ਹੈ। ਮਾਲਦੀਵ ਦੀ ਪਾਰਟੀ ਦ ਡੈਮੋਕਰੇਟਸ ਦੇ ਮੈਂਬਰ ਅਲੀ ਅਜ਼ੀਮ ਨੇ ਮੰਗ ਕੀਤੀ ਹੈ ਕਿ ਰਾਸ਼ਟਰਪਤੀ ਮੁਹੰਮਦ ਮੁਈਜ਼ੂ (Muhammad Muizzu) ਨੂੰ ਸੱਤਾ ਤੋਂ ਹਟਾਉਣ ਲਈ ਸਾਰੇ ਜ਼ਰੂਰੀ ਕਦਮ ਚੁੱਕੇ ਜਾਣੇ ਚਾਹੀਦੇ ਹਨ। ਅਲੀ ਅਜ਼ੀਮ ਨੇ ਮਾਲਦੀਵ ਦੀ ਸਭ ਤੋਂ ਵੱਡੀ ਵਿਰੋਧੀ ਪਾਰਟੀ ਐਮਡੀਪੀ ਤੋਂ ਮੁਹੰਮਦ ਮੁਈਜ਼ੂ ਖ਼ਿਲਾਫ਼ ਅਵਿਸ਼ਵਾਸ ਪ੍ਰਸਤਾਵ ਲਿਆਉਣ ਦੀ ਮੰਗ ਕੀਤੀ ਹੈ। ਇਕ ਹੋਰ ਆਗੂਆਂ ਨੇ ਵੀ ਮਾਲਦੀਵ ਦੇ ਵਿਦੇਸ਼ ਮੰਤਰੀ ਨੂੰ ਸੰਮਨ ਭੇਜ ਕੇ ਸੰਸਦ ‘ਚ ਬੁਲਾਉਣ ਦੀ ਮੰਗ ਕੀਤੀ ਹੈ ਕਿਉਂਕਿ ਉਨ੍ਹਾਂ ਨੇ ਪੀਐੱਮ ਮੋਦੀ ਖਿਲਾਫ ਟਿੱਪਣੀ ਦੇ ਮਾਮਲੇ ‘ਚ ਕੋਈ ਕਾਰਵਾਈ ਨਹੀਂ ਕੀਤੀ। ਮਾਲਦੀਵ ਦੀ ਸਾਬਕਾ ਰੱਖਿਆ ਮੰਤਰੀ ਅਤੇ ਵਿਰੋਧੀ ਪਾਰਟੀ ਐਮਡੀਪੀ ਦੀ ਆਗੂ ਮਾਰੀਆ ਅਹਿਮਦ ਦੀਦੀ ਨੇ ਵੀ ਸੱਤਾਧਾਰੀ ਪਾਰਟੀ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ‘ਭਾਰਤ ਮਾਲਦੀਵ ਦਾ ਅਜ਼ਮਾਇਆ ਅਤੇ ਪਰਖਿਆ ਗਿਆ ਮਿੱਤਰ ਹੈ ਅਤੇ ਸੰਕਟ ਦੇ ਸਮੇਂ, ਇਹ ਭਾਰਤ ਹੀ ਹੈ ਜੋ ਸਭ ਤੋਂ ਪਹਿਲਾਂ ਮਾਲਦੀਵ ਦੀ ਮੱਦਦ ਲਈ ਆਉਂਦਾ ਹੈ।’ ਉਨ੍ਹਾਂ ਕਿਹਾ, ‘ਸਾਡੀ ਹਮੇਸ਼ਾ ਇੰਡੀਆ ਫਸਟ ਦੀ ਨੀਤੀ ਰਹੀ ਹੈ ਪਰ ਮੌਜੂਦਾ ਸਰਕਾਰ ਭਾਰਤ ਨਾਲ ਮਾਲਦੀਵ ਦੇ ਸਬੰਧਾਂ ਨੂੰ ਵਿਗਾੜ ਰਹੀ ਹੈ।’ ਉਨ੍ਹਾਂ ਕਿਹਾ ਕਿ ‘2004 ਦੀ ਕੋਰੋਨਾ ਮਹਾਮਾਰੀ ਅਤੇ ਸੁਨਾਮੀ ਦੌਰਾਨ ਮਾਲਦੀਵ ਦੀ ਮੱਦ ਕਰਨ ਵਾਲਾ ਭਾਰਤ ਸਭ ਤੋਂ ਪਹਿਲਾਂ ਸੀ।’ ਦਰਅਸਲ ਮਰੀਅਮ ਸ਼ਿਊਨਾ, ਮਾਲਸ਼ਾ ਅਤੇ ਹਸਨ ਜਿਹਾਨ ਨੂੰ ਐਕਸ ‘ਤੇ ਪੀਐਮ ਮੋਦੀ ਵਿਰੁੱਧ ਇਤਰਾਜ਼ਯੋਗ ਟਿੱਪਣੀਆਂ ਲਈ ਮੁਅੱਤਲ ਕਰ ਦਿੱਤਾ ਗਿਆ ਸੀ । ਜਦੋਂ ਉਹ ਲਕਸ਼ਦੀਪ ਦੇ ਦੌਰੇ ‘ਤੇ ਸਨ ਤਾਂ ਮਰੀਅਮ ਨੇ ਪੀਐਮ ਮੋਦੀ ਨੂੰ ‘ਜੋਕਰ’ ਅਤੇ ‘ਇਜ਼ਰਾਈਲ ਦੀ ਕਠਪੁਤਲੀ’ ਕਿਹਾ ਸੀ। The post PM ਮੋਦੀ ‘ਤੇ ਟਿੱਪਣੀ ਮਾਮਲਾ: ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਈਜ਼ੂ ਨੂੰ ਅਹੁਦੇ ਤੋਂ ਹਟਾਉਣ ਦੀ ਉੱਠੀ ਮੰਗ appeared first on TheUnmute.com - Punjabi News. Tags:
|
ਮੋਗਾ: ਘਰਵਾਲੇ ਨੇ ਆਪਣੀ ਘਰਵਾਲੀ ਦਾ ਤੇਜ਼ਧਾਰ ਹਥਿਆਰ ਨਾਲ ਕੀਤਾ ਕਤਲ, ਚਰਿੱਤਰ 'ਤੇ ਕਰਦਾ ਸੀ ਸ਼ੱਕ Tuesday 09 January 2024 08:26 AM UTC+00 | Tags: breaking-news case crime moga murder murder-news news punjab-news ਮੋਗਾ, 9 ਜਨਵਰੀ 2024: ਅੱਜ ਮੋਗਾ (Moga) ਦੇ ਪਿੰਡ ਬੋਹਣਾ ਤੋਂ ਸਰਬਜੀਤ ਕੌਰ ਨਾਂ ਦੀ ਇੱਕ ਔਰਤ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ | ਦੱਸਿਆ ਜਾ ਰਿਹਾ ਹੈ ਕਿ ਸਰਬਜੀਤ ਕੌਰ ਇੰਸਟਾਗ੍ਰਾਮ ‘ਤੇ ਵੀਡੀਓ ਬਣਾ ਕੇ ਪੋਸਟ ਕਰਦੀ ਸੀ, ਪਰ ਉਸਦੇ ਘਰਵਾਲੇ ਨੂੰ ਇਸ ‘ਤੇ ਇਤਰਾਜ ਸੀ | ਉਸਦਾ ਘਰਵਾਲਾ ਹਰਮੇਸ਼ ਸਿੰਘ ਆਪਣੀ ਘਰਵਾਲੀ ਦੇ ਚਰਿੱਤਰ ‘ਤੇ ਸ਼ੱਕ ਕਰਦਾ ਸੀ | ਉਸਦੀ ਆਪਣੀ ਘਰਵਾਲੀ ਨਾਲ ਇੰਸਟਾਗ੍ਰਾਮ ‘ਤੇ ਵੀਡੀਓ ਨਾ ਬਣਾਉਣ ‘ਤੇ ਬਹਿਸ ਵੀ ਹੋਈ ਹੈ |ਇਹ ਕਤਲ ਦਾ ਮਾਮਲਾ ਥਾਣਾ ਮਹਿਣਾ ਦਰਜ ਕੀਤਾ ਗਿਆ ਹੈ |ਦੱਸਿਆ ਜਾ ਰਿਹਾ ਹੈ ਦੋਵਾਂ ਦਾ ਤਲਾਕ ਹੋ ਚੁੱਕਾ ਸੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਔਰਤ ਦੇ ਲੜਕੇ ਅਤੇ ਬੇਟੀ ਨੇ ਦੱਸਿਆ ਕਿ ਮੇਰੀ ਮਾਤਾ ਸਰਬਜੀਤ ਕੌਰ ਇੰਸਟਾਗ੍ਰਾਮ ‘ਤੇ ਵੀਡੀਓ ਬਣਾਉਂਦੀ ਸੀ, ਜਿਸ ਕਾਰਨ ਮੇਰੇ ਪਿਤਾ ਹਰਮੇਸ਼ ਸਿੰਘ ਨੇ ਮੇਰੀ ਮਾਂ ਨੂੰ ਕਈ ਵਾਰ ਰੋਕਿਆ ਪਰ ਮੇਰੀ ਮਾਂ ਨਹੀਂ ਰੁਕੀ। ਮੇਰੀ ਮਾਂ ਕਿਸੇ ਨਾਲ ਗੱਲ ਕਰਦੀ ਸੀ ਜਿਸ ਬਾਰੇ ਸਾਡੇ ਪਰਿਵਾਰ ਵਿੱਚ ਲੜਾਈ ਹੁੰਦੀ ਸੀ। ਉਸ ਦਿਨ ਅਸੀਂ ਘਰ ਨਹੀਂ ਸੀ। ਜਦੋਂ ਸਾਨੂੰ ਪਤਾ ਲੱਗਾ ਤਾਂ ਅਸੀਂ ਸਿੱਧੇ ਹਸਪਤਾਲ (Moga) ਗਏ।ਮੇਰੀ ਮਾਂ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਕਿਹਾ ਕਿ ਮੇਰੇ ਪਿਤਾ ਖ਼ਿਲਾਫ਼ ਕਾਨੂੰਨੀ ਕਾਰਵਾਈ ਨਾ ਕੀਤੀ ਜਾਵੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਪੀਡੀ ਅਜੇ ਰਾਜ ਸਿੰਘ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਪਿੰਡ ਬੋਹਣਾ ਵਿੱਚ ਹਰਮੇਸ਼ ਸਿੰਘ ਨੇ ਆਪਣੀ ਘਰਵਾਲੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਈ ਅਤੇ ਉਸ ਨੂੰ ਫਰੀਦਕੋਟ ਮੈਡੀਕਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਸਬੰਧੀ ਥਾਣਾ ਮਹਿਣਾ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। The post ਮੋਗਾ: ਘਰਵਾਲੇ ਨੇ ਆਪਣੀ ਘਰਵਾਲੀ ਦਾ ਤੇਜ਼ਧਾਰ ਹਥਿਆਰ ਨਾਲ ਕੀਤਾ ਕਤਲ, ਚਰਿੱਤਰ ‘ਤੇ ਕਰਦਾ ਸੀ ਸ਼ੱਕ appeared first on TheUnmute.com - Punjabi News. Tags:
|
ਕਿਸਾਨ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ਪਾਸਪੋਰਟ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ, ਜਾਣੋ ਪੂਰਾ ਮਾਮਲਾ Tuesday 09 January 2024 08:35 AM UTC+00 | Tags: amritsar-passport-office breaking-news farmers-protest news passport-apply passport-office ਅੰਮ੍ਰਿਤਸਰ, 9 ਜਨਵਰੀ 2024: ਪਿਛਲੇ ਕਈ ਮਹੀਨਿਆਂ ਤੋਂ ਪਾਸਪੋਰਟ ਦਫਤਰਾਂ (passport office) ਦੇ ਬਾਹਰ ਪਾਸਪੋਰਟ ਬਣਾਉਣ ਵਾਲਿਆਂ ਦੀਆਂ ਲੰਮੀਆਂ-ਲੰਮੀਆਂ ਲਾਈਨਾਂ ਦੇਖਣ ਨੂੰ ਮਿਲ ਰਹੀਆਂ ਹਨ ਅਤੇ ਜੇਕਰ ਆਨਲਾਈਨ ਵੀ ਪਾਸਪੋਰਟ ਅਪਲਾਈ ਕਰਦੇ ਹਨ ਤਾਂ ਛੇ ਮਹੀਨੇ ਤੋਂ ਬਾਅਦ ਦਾ ਸਮਾਂ ਮਿਲ ਰਿਹਾ ਹੈ | ਇਹ ਸਾਰੀ ਪ੍ਰਕਿਰਿਆ ਪੂਰੀ ਕਰਨ ਦੇ ਬਾਅਦ ਜਦੋਂ ਇੱਕ ਵਿਅਕਤੀ ਪਾਸਪੋਰਟ ਬਣਵਾਉਂਦਾ ਹੈ ਤਾਂ ਉਸ ਦਾ ਪਾਸਪੋਰਟ ਫਿਰ ਵੀ ਨਹੀਂ ਮਿਲ ਰਿਹਾ | ਜਿਸ ਦੇ ਰੋਸ ਵਜੋਂ ਪੰਜਾਬ ਦੇ ਵੱਖ ਵੱਖ ਹਿੱਸਿਆਂ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ਪਾਸਪੋਰਟ ਦਫ਼ਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ। ਧਰਨਾ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਕਿਹਾ ਕਿ ਉਹਨਾਂ ਵੱਲੋਂ ਇੱਥੇ ਪਾਸਪੋਰਟ ਅਪਲਾਈ ਕੀਤੇ ਗਏ ਸਨ ਅਤੇ ਪਾਸਪੋਰਟ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਵੀ ਉਹਨਾਂ ਨੂੰ ਪਾਸਪੋਰਟ ਨਹੀਂ ਮਿਲ ਰਹੇ | ਕੁਝ ਕਿਸਾਨ ਆਗੂਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ ਇਸ ਦਫਤਰ (passport office) ਵਿੱਚ ਕਿਸੇ ਨੂੰ ਰਿਸ਼ਵਤ ਦਈਏ ਤਾਂ ਪਾਸਪੋਰਟ ਛੇਤੀ ਨਾਲ ਬਣ ਜਾਂਦਾ ਹੈ, ਲੇਕਿਨ ਜੇਕਰ ਪਾਸਪੋਰਟ ਦਫਤਰ ਦੀਆਂ ਗਾਈਡਲਾਇਨਸ ਦੇ ਮੁਤਾਬਕ ਪਾਸਪੋਰਟ ਅਪਲਾਈ ਕਰੀਏ ਤਾਂ ਦੋ ਦੋ ਮਹੀਨੇ ਸਮਾਂ ਬੀਤ ਜਾਣ ਤੋਂ ਬਾਅਦ ਵੀ ਪਾਸਪੋਰਟ ਨਹੀਂ ਮਿਲ ਰਹੇ | ਉਹਨਾਂ ਕਿਹਾ ਕਿ ਪਾਸਪੋਰਟ ਦਫਤਰਾਂ ਦੇ ਬਾਹਰ ਕੁਝ ਏਜੰਟ ਵੀ ਘੁੰਮਦੇ ਹਨ ਜੋ ਕਿ ਪਾਸਪੋਰਟ ਦਿਵਾਉਣ ਦੇ ਲਈ 20 ਤੋਂ 30 ਹਜ਼ਾਰ ਰੁਪਏ ਦੀ ਮੰਗ ਵੀ ਕਰਦੇ ਹਨ। ਜਿਸ ਕਰਕੇ ਰੋਸ ਵਜੋਂ ਅੱਜ ਉਹ ਇੱਥੇ ਪਾਸਪੋਰਟ ਦਫਤਰ ਦੇ ਬਾਹਰ ਬੈਠ ਕੇ ਧਰਨਾ ਪ੍ਰਦਰਸ਼ਨ ਕਰ ਰਹੇ ਹਨ ਅਤੇ ਕੇਂਦਰ ਸਰਕਾਰ ਖ਼ਿਲਾਫ਼ ਆਪਣੀ ਭੜਾਸ ਕੱਢ ਰਹੇ ਹਨ। ਦੂਜੇ ਪਾਸੇ ਇਸ ਸਬੰਧੀ ਜਦੋਂ ਪਾਸਪੋਰਟ ਦਫਤਰ ਦੇ ਅਧਿਕਾਰੀ ਨਾਲ ਗੱਲਬਾਤ ਕੀਤੀ ਤਾਂ ਉਹਨਾਂ ਨੇ ਦੱਸਿਆ ਕਿ ਪਾਸਪੋਰਟ ਦਫਤਰ ਵਿੱਚ ਦੋ ਤਰੀਕੇ ਨਾਲ ਲੋਕਾਂ ਨੂੰ ਡੀਲ ਕੀਤਾ ਜਾਂਦਾ ਇੱਕ ਤਰੀਕੇ ਨਾਲ ਲੋਕ ਆਨਲਾਈਨ ਵਿਧੀ ਲੈ ਕੇ ਆਉਂਦੇ ਹਨ ਤੇ ਦੂਜੇ ਤਰੀਕੇ ਲੋਕ ਸਿੱਧਾ ਵੀ ਪਾਸਪੋਰਟ ਦਫਤਰ ਆਉਂਦੇ ਹਨ | ਦੋਵਾਂ ਵਿੱਚੋਂ ਕਿਸ ਨੂੰ ਪਹਿਲ ਦੇਣੀ ਹੈ ਇਸ ਚੀਜ਼ ਨੂੰ ਲੈ ਕੇ ਕਿਸੇ ਵੇਲੇ ਬਹਿਸ ਹੋ ਜਾਂਦੀ ਹੈ ਲੇਕਿਨ ਜਿੰਨੇ ਵੀ ਲੋਕ ਧਰਨਾ ਪ੍ਰਦਰਸ਼ਨ ਕਰ ਰਹੇ ਹਨ, ਉਹਨਾਂ ਸਾਰਿਆਂ ਦੀਆਂ ਮੁਸ਼ਕਲਾਂ ਸੁਣ ਲਈਆਂ ਗਈਆਂ ਹਨ ਤੇ ਉਹਨਾਂ ਨੂੰ ਹੱਲ ਵੀ ਕਰਵਾ ਦਿੱਤਾ ਗਿਆ ਹੈ | ਪ੍ਰਦਰਸ਼ਨਕਾਰੀਆਂ ਨੇ ਖੁਸ਼ੀ-ਖੁਸ਼ੀ ਆਪਣਾ ਧਰਨਾ ਵੀ ਖ਼ਤਮ ਕਰ ਦਿੱਤਾ। ਉਹਨਾਂ ਦੱਸਿਆ ਕਿ ਧਰਨਾ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਦੇ ਵਿੱਚੋਂ ਕਈਆਂ ਦੇ ਡਾਕੂਮੈਂਟ ਪੂਰੇ ਨਹੀਂ ਹਨ ਅਤੇ ਕਈਆਂ ਦੀ ਪੁਲਿਸ ਪੁੱਛਗਿੱਛ ਹੋਈ ਹੈ ਤੇ ਪੁਲਿਸ ਵੱਲੋਂ ਉਹਨਾਂ ਨੂੰ ਕੋਈ ਜਵਾਬ ਨਹੀਂ ਮਿਲਿਆ। ਉਸ ਸਬੰਧੀ ਛੇਤੀ ਹੀ ਉਹਨਾਂ ਦੀਆਂ ਮੁਸ਼ਕਿਲਾਂ ਵੀ ਹੱਲ ਕੀਤੀਆਂ ਜਾਣਗੀਆਂ ਅਤੇ ਫਿਲਹਾਲ ਜਿੰਨੇ ਲੋਕ ਪ੍ਰਦਰਸ਼ਨ ਕਰ ਰਹੇ ਸਨ ਸਭ ਦੀਆਂ ਮੁਸ਼ਕਿਲਾਂ ਹੱਲ ਕਰ ਦਿੱਤੀਆਂ ਗਈਆਂ ਹਨ। The post ਕਿਸਾਨ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ਪਾਸਪੋਰਟ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ, ਜਾਣੋ ਪੂਰਾ ਮਾਮਲਾ appeared first on TheUnmute.com - Punjabi News. Tags:
|
ਅਜਨਾਲਾ ਦੀ ਕੋਮਲਜੀਤ ਕੌਰ ਕੈਨੇਡਾ ਪੁਲਿਸ 'ਚ ਬਣੀ ਅਫਸਰ, ਮਾਪਿਆਂ ਅਤੇ ਇਲਾਕੇ ਦਾ ਵਧਾਇਆ ਮਾਣ Tuesday 09 January 2024 09:11 AM UTC+00 | Tags: canada-police news punjab-news ਅਜਨਾਲਾ, 9 ਜਨਵਰੀ 2024: ਹਰ ਮਾਤਾ-ਪਿਤਾ ਦਾ ਸੁਪਨਾ ਹੁੰਦਾ ਹੈ ਕਿ ਉਹਨਾਂ ਦੇ ਬੱਚੇ ਪੜ੍ਹ ਲਿਖ ਕੇ ਇੱਕ ਚੰਗਾ ਮੁਕਾਮ ਹਾਸਲ ਕਰਨ ਅਤੇ ਦੇਸ਼ਾਂ-ਵਿਦੇਸ਼ਾਂ ਵਿੱਚ ਉਹਨਾਂ ਦਾ ਨਾਂ ਰੋਸ਼ਨ ਕਰਨ ਉਸੇ ਸੁਪਨੇ ਨੂੰ ਪੂਰਾ ਕਰਦੇ ਹੋਏ ਅਜਨਾਲਾ ਦੀ ਕੋਮਲਜੀਤ ਕੌਰ ਜਿਸ ਨੇ 25 ਸਾਲ ਦੀ ਉਮਰ ‘ਚ ਕੈਨੇਡਾ ਦੀ ਪੁਲਿਸ (Canada Police) ‘ਚ ਕਰੈਕਸ਼ਨਲ ਪੀਸ ਅਫਸਰ ਬਣ ਕੇ ਆਪਣੇ ਮਾਪਿਆਂ ਅਤੇ ਇਲਾਕੇ ਦਾ ਨਾਂਰੋਸ਼ਨ ਕੀਤਾ ਹੈ | ਜਿਸ ਨੂੰ ਲੈ ਕੇ ਕੋਮਲਜੀਤ ਕੌਰ ਦੇ ਪਰਿਵਾਰ ਦੇ ਵਿੱਚ ਖੁਸ਼ੀ ਦਾ ਮਾਹੌਲ ਹੈ ਅਤੇ ਪਰਿਵਾਰਕ ਮੈਂਬਰ ਇੱਕ ਦੂਜੇ ਦਾ ਮੂੰਹ ਮਿੱਠਾ ਕਰਵਾ ਰਹੇ ਹਨ ਅਤੇ ਉੱਥੇ ਹੀ ਇਲਾਕੇ ਦੇ ਲੋਕਾਂ ਅਤੇ ਰਿਸ਼ਤੇਦਾਰਾਂ ਦੇ ਫੋਨ ਕੋਮਲਜੀਤ ਕੌਰ ਦੇ ਮਾਤਾ-ਪਿਤਾ ਨੂੰ ਵਧਾਈ ਦੇਣ ਲਈ ਆ ਰਹੇ ਹਨ ਅਤੇ ਰਿਸ਼ਤੇਦਾਰ ਅਤੇ ਲੋਕ ਵਧਾਈ ਦੇ ਰਹੇ ਹਨ। ਇਸ ਮੌਕੇ ਕੋਮਲਜੀਤ ਕੌਰ ਦੇ ਮਾਤਾ ਰਣਬੀਰ ਕੌਰ ਪਿਤਾ ਮਨਵੀਰ ਸਿੰਘ ਬੱਲ ਅਤੇ ਭਰਾ ਸੁਖਦੀਪ ਸਿੰਘ ਬੱਲ ਨੇ ਦੱਸਿਆ ਕਿ ਉਹਨਾਂ ਨੂੰ ਬਹੁਤ ਜਿਆਦਾ ਖੁਸ਼ੀ ਹੈ ਕਿ ਕੋਮਲਜੀਤ ਕੌਰ ਨੇ ਉਹਨਾਂ ਦਾ ਨਾਂ ਰੋਸ਼ਨ ਕੀਤਾ ਹੈ | ਉਹਨਾਂ ਦੱਸਿਆ ਕਿ ਕੋਮਲਜੀਤ ਦੀ ਕੈਨੇਡਾ (Canada Police) ‘ਚ ਕਰੈਕਸ਼ਨਲ ਪੀਸ ਅਫਸਰ ਵਜੋਂ ਤਾਇਨਾਤ ਹੋਈ ਹੈ ਅਤੇ ਇਹ ਕੋਮਲਜੀਤ ਕੌਰ ਦੀ ਮਿਹਨਤ ਕਰਕੇ ਹੀ ਸਭ ਕੁਝ ਹੋਇਆ ਹੈ | ਕੋਮਲਜੀਤ ਕੌਰ ਸ਼ੁਰੂ ਤੋਂ ਹੀ ਬਹੁਤ ਮਿਹਨਤੀ ਸੀ ਅਤੇ ਵਿਦੇਸ਼ ਕੈਨੇਡਾ ਵਿੱਚ ਜਾ ਕੇ ਉਸ ਵੱਲੋਂ ਸਖ਼ਤ ਮਿਹਨਤ ਅਤੇ ਪੜ੍ਹਾਈ ਕਰਨ ਤੋਂ ਬਾਅਦ ਇਹ ਮੁਕਾਮ ਹਾਸਲ ਕੀਤਾ ਹੈ | ਉਹਨਾਂ ਹੋਰਨਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀਆਂ ਧੀਆਂ ਨੂੰ ਪੜ੍ਹਾਉਣ ਅਤੇ ਮੌਕਾ ਦੇਣ ਤਾਂ ਜੋ ਉਹ ਵੀ ਇੱਕ ਚੰਗਾ ਮੁਕਾਮ ਹਾਸਲ ਕਰਕੇ ਉਹਨਾਂ ਦੇ ਮਾਤਾ-ਪਿਤਾ ਅਤੇ ਇਲਾਕੇ ਦਾ ਨਾਂ ਰੋਸ਼ਨ ਕਰ ਸਕਣ | The post ਅਜਨਾਲਾ ਦੀ ਕੋਮਲਜੀਤ ਕੌਰ ਕੈਨੇਡਾ ਪੁਲਿਸ ‘ਚ ਬਣੀ ਅਫਸਰ, ਮਾਪਿਆਂ ਅਤੇ ਇਲਾਕੇ ਦਾ ਵਧਾਇਆ ਮਾਣ appeared first on TheUnmute.com - Punjabi News. Tags:
|
Punjab Passport: ਸਾਲ 2023 ਦੌਰਾਨ ਪੰਜਾਬ 'ਚ ਲਗਭਗ 12 ਲੱਖ ਨਵੇਂ ਪਾਸਪੋਰਟ ਬਣੇ Tuesday 09 January 2024 09:26 AM UTC+00 | Tags: breaking-news news passport passports-apply punjab-news punjab-passport ਚੰਡੀਗ੍ਹੜ, 9 ਜਨਵਰੀ 2024: ਪੰਜਾਬ ਤੋਂ ਵਿਦੇਸ਼ ਜਾਣ ਵਾਲਿਆਂ ਦੀ ਗਿਣਤੀ ‘ਚ ਰਿਕਾਰਡ ਵਾਧਾ ਹੋਇਆ ਹੈ | ਇਸਦੇ ਨਾਲ ਹੀ ਪੰਜਾਬੀਆਂ ਨੇ ਪਾਸਪੋਰਟ (Passports) ਬਣਾਉਣ ਵਿੱਚ ਨਵਾਂ ਰਿਕਾਰਡ ਬਣਾ ਦਿੱਤਾ ਹੈ। ਮੌਜੂਦਾ ਪੰਜਾਬ ਸਰਕਾਰ ਦਾ 'ਵਤਨ ਵਾਪਸੀ' ਦਾ ਨਾਅਰਾ ਵੀ ਇਸ ਰੁਝਾਨ ਅੱਗੇ ਮੱਧਮ ਨਜ਼ਰ ਆ ਰਿਹਾ ਹੈ। ਕੇਂਦਰੀ ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ ਸਾਲ 2023 ਵਿਚ ਪੰਜਾਬ ਵਿੱਚ ਨਵੇਂ 11.94 ਲੱਖ ਪਾਸਪੋਰਟ ਬਣੇ ਹਨ। ਯਾਨੀ ਕਿ ਸਾਲ 2023 ਵਿੱਚ ਪੰਜਾਬ ਵਿਚ ਔਸਤਨ ਹਰ ਮਿੰਟ ਪਿੱਛੇ ਸੱਤ ਪਾਸਪੋਰਟ ਅਤੇ ਪ੍ਰਤੀ ਘੰਟਾ ਔਸਤਨ 408 ਪਾਸਪੋਰਟਾਂ ਦੀ ਰਹੀ ਹੈ। ਰਿਪੋਰਟਾਂ ਦੇ ਮੁਤਾਬਕ ਪਿਛਲੇ ਸਾਲਾਂ ‘ਚ ਸਭ ਤੋਂ ਵੱਧ ਪਾਸਪੋਰਟ ਸਾਲ 2018 ਵਿੱਚ 10.69 ਲੱਖ ਬਣੇ ਸਨ। ਕੋਵਿਡ ਮਹਾਮਾਰੀ ਦੌਰਾਨ ਇਸ ਰੁਝਾਨ ਨੂੰ ਪੁੱਠਾ ਗੇੜਾ ਪਿਆ ਸੀ। ਜਿਕਰਯੋਗ ਹੈ ਕਿ ਪੰਜਾਬ 'ਚ ਸਾਲ 2016-17 ਵਿਚ ਸਟੱਡੀ ਵੀਜ਼ੇ ਦਾ ਰੁਝਾਨ ਸ਼ੁਰੂ ਹੋਇਆ ਸੀ। ਹੁਣ ਜਦੋਂ ਸ਼ੁਰੂਆਤੀ ਦੌਰ 'ਚ ਗਏ ਵਿਦਿਆਰਥੀ ਇਸ ਪੜਾਅ 'ਤੇ ਵਿਦੇਸ਼ਾਂ 'ਚ ਪੀਆਰ ਹੋ ਗਏ ਹਨ ਤਾਂ ਉਨ੍ਹਾਂ ਦੇ ਮਾਪਿਆਂ ਦੀ ਦੌੜ ਵੀ ਵਿਦੇਸ਼ਾਂ ਵੱਲ ਹੋ ਗਈ ਹੈ। ਪੰਜਾਬ ਵਿਚ ਧੜਾਧੜ ਪਾਸਪੋਰਟ (Passports) ਬਣ ਰਹੇ ਹਨ, ਜੇਕਰ ਆਬਾਦੀ ਦੇ ਲਿਹਾਜ਼ ਨਾਲ ਦੇਖਿਆ ਜਾਵੇ ਤਾਂ ਪੰਜਾਬ ਦਾ ਪਾਸਪੋਰਟ ਬਣਾਉਣ 'ਚ ਦੇਸ਼ 'ਚੋਂ ਪਹਿਲਾਂ ਨੰਬਰ ਹੈ। ਉਂਜ ਸਾਲ 2023 ਵਿਚ ਸਭ ਤੋਂ ਵੱਧ 15.47 ਲੱਖ ਪਾਸਪੋਰਟ ਕੇਰਲਾ ਵਿਚ ਬਣੇ ਹਨ। ਦੂਜਾ ਨੰਬਰ ਮਹਾਰਾਸ਼ਟਰ ਦਾ ਹੈ ਜਿੱਥੇ 15.10 ਲੱਖ ਪਾਸਪੋਰਟ ਅਤੇ ਤੀਜੇ ਨੰਬਰ 'ਤੇ ਉੱਤਰ ਪ੍ਰਦੇਸ਼ ਵਿਚ 13.68 ਲੱਖ ਪਾਸਪੋਰਟ ਬਣੇ ਹਨ। ਜਾਣਕਾਰੀ ਮੁਤਾਬਕ ਸਾਲ 2014 ਤੋਂ ਹੁਣ ਤੱਕ ਪੰਜਾਬ ਵਿਚ 81.20 ਲੱਖ ਪਾਸਪੋਰਟ ਬਣੇ ਹਨ। ਮਤਲਬ ਪੰਜਾਬ ਵਿਚ ਹਰ ਦੋ ਘਰਾਂ ਪਿੱਛੇ ਤਿੰਨ ਪਾਸਪੋਰਟ ਹਨ। ਪੰਜਾਬੀਆਂ ਨੂੰ ਪਾਸਪੋਰਟਾਂ 'ਤੇ ਮੋਟਾ ਖਰਚਾ ਵੀ ਕਰਨਾ ਪਿਆ ਹੈ। ਇਸ ਵੇਲੇ ਪਾਸਪੋਰਟ ਬਣਾਉਣ ਦੀ ਫ਼ੀਸ 1500 ਰੁਪਏ ਹੈ। ਲੰਘੇ 10 ਸਾਲਾਂ ਵਿਚ ਪੰਜਾਬ ਦੇ ਲੋਕਾਂ ਨੇ ਪਾਸਪੋਰਟ ਬਣਾਉਣ 'ਤੇ 1218.02 ਕਰੋੜ ਰੁਪਏ ਖ਼ਰਚ ਕੀਤੇ ਹਨ। ਇਕੱਲੇ ਸਾਲ 2023 ਵਿਚ ਪਾਸਪੋਰਟ ਬਣਾਉਣ ਦੀ ਕੀਮਤ 179.10 ਕਰੋੜ ਰੁਪਏ ਤਾਰਨੀ ਪਈ ਹੈ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਪੁਲੀਸ ਨੂੰ 15 ਦਿਨਾਂ ਅੰਦਰ ਅੰਦਰ ਪਾਸਪੋਰਟ ਦੀ ਪੜਤਾਲ ਕੀਤੇ ਜਾਣ ਦੀ ਸੂਰਤ ਵਿੱਚ 150 ਰੁਪਏ ਪ੍ਰਤੀ ਪਾਸਪੋਰਟ ਰਾਸ਼ੀ ਦਿੱਤੀ ਜਾਂਦੀ ਹੈ। ਜੇਕਰ ਪੜਤਾਲ ਦਾ ਸਮਾਂ 15 ਦਿਨਾਂ ਤੋਂ ਵੱਧ ਜਾਂਦਾ ਹੈ ਤਾਂ ਪ੍ਰਤੀ ਪਾਸਪੋਰਟ 50 ਰੁਪਏ ਪੰਜਾਬ ਪੁਲਿਸ ਨੂੰ ਮਿਲਦੇ ਹਨ। ਸਾਲ 2023 ਵਿਚ ਪੰਜਾਬ ਪੁਲਿਸ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਤੋਂ ਪੜਤਾਲ ਬਦਲੇ 17.91 ਕਰੋੜ ਰੁਪਏ ਮਿਲੇ ਹਨ। ਇਸ ਤੋਂ ਇਲਾਵਾ ਪੰਜਾਬ ਪੁਲਿਸ ਵੱਲੋਂ ਪ੍ਰਤੀ ਪਾਸਪੋਰਟ 100 ਰੁਪਏ ਗ੍ਰਾਹਕਾਂ ਤੋਂ ਵੀ ਲਏ ਜਾਂਦੇ ਹਨ ਅਤੇ ਇਸ ਰਾਸ਼ੀ ਨਾਲ ਸਾਲ 2023 ਵਿਚ ਪੁਲਿਸ ਨੂੰ 11.94 ਕਰੋੜ ਦੀ ਕਮਾਈ ਹੋਈ ਹੈ। ਉੱਤਰੀ ਭਾਰਤ 'ਚੋਂ ਪੰਜਾਬ ਪਾਸਪੋਰਟਾਂ ਦੇ ਮਾਮਲੇ ਵਿਚ ਪਹਿਲੇ ਨੰਬਰ 'ਤੇ ਹੈ। ਕਰੋਨਾ ਮਹਾਂਮਾਰੀ ਦੇ ਸਾਲ 2020 ਦੌਰਾਨ ਸਭ ਤੋਂ ਘੱਟ 4.82 ਲੱਖ ਪਾਸਪੋਰਟ ਬਣੇ ਸਨ। ਦੇਸ਼ ਭਰ 'ਚੋਂ ਦੇਖੀਏ ਤਾਂ ਇਕੱਲੇ ਪੰਜਾਬ ਵਿਚ ਹੀ 8 ਤੋਂ 10 ਫ਼ੀਸਦ ਪਾਸਪੋਰਟ ਬਣਦੇ ਹਨ। ਪੰਜਾਬ ਵਿਚ 14 ਪਾਸਪੋਰਟ ਸੇਵਾ ਕੇਂਦਰ ਚੱਲ ਰਹੇ ਰਹੇ ਹਨ।
The post Punjab Passport: ਸਾਲ 2023 ਦੌਰਾਨ ਪੰਜਾਬ ‘ਚ ਲਗਭਗ 12 ਲੱਖ ਨਵੇਂ ਪਾਸਪੋਰਟ ਬਣੇ appeared first on TheUnmute.com - Punjabi News. Tags:
|
ਮੋਹਾਲੀ ਰਾਜ ਪੱਧਰੀ ਰਾਸ਼ਟਰੀ ਵੋਟਰ ਦਿਵਸ ਸਮਾਗਮ ਦੀ ਮੇਜ਼ਬਾਨੀ ਕਰੇਗਾ Tuesday 09 January 2024 09:34 AM UTC+00 | Tags: amity-university breaking-news mohali national-voters-day news the-unmute-breaking-news the-unmute-punjabi-news ਐਸ.ਏ.ਐਸ.ਨਗਰ, 09 ਜਨਵਰੀ, 2024: ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) 25 ਜਨਵਰੀ 2024 ਨੂੰ ਐਮਿਟੀ ਯੂਨੀਵਰਸਿਟੀ ਵਿਖੇ ਰਾਜ ਪੱਧਰੀ ਰਾਸ਼ਟਰੀ ਵੋਟਰ ਦਿਵਸ (National Voter’s Day) ਸਮਾਗਮ ਦੀ ਮੇਜ਼ਬਾਨੀ ਕਰੇਗਾ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਿਰਾਜ ਸ਼ਿਆਮਕਰਨ ਤਿੜਕੇ ਨੇ ਅੱਜ ਇੱਥੇ ਕੀਤਾ। ਵੱਖ-ਵੱਖ ਵਿਭਾਗਾਂ ਨਾਲ ਤਿਆਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਏ.ਡੀ.ਸੀ. ਤਿੜਕੇ ਨੇ ਕਿਹਾ ਕਿ ਇਹ ਦਿਨ ਸਾਨੂੰ ਆਪਣੇ ਵੋਟ ਅਧਿਕਾਰ ਦੀ ਵਰਤੋਂ ਕਰਨ ਦਾ ਪ੍ਰਣ ਲੈ ਕੇ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਪ੍ਰਤੀ ਸਾਡੀ ਸਭ ਤੋਂ ਵੱਡੀ ਜ਼ਿੰਮੇਵਾਰੀ ਦੀ ਯਾਦ ਦਿਵਾਉਂਦਾ ਹੈ। ਉਨ੍ਹਾਂ ਕਿਹਾ ਕਿ ਜਿਵੇਂ ਕਿ ਭਾਰਤ ਦਾ ਚੋਣ ਕਮਿਸ਼ਨ ਹਮੇਸ਼ਾਂ ਹੀ ਲੋਕਤੰਤਰ ਦੇ ਤਿਉਹਾਰ ਵਿੱਚ ਵੋਟਰਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ‘ਤੇ ਜ਼ੋਰ ਦਿੰਦਾ ਹੈ, ਇਸ ਲਈ ਇਹ ਪ੍ਰੋਗਰਾਮ ਵੋਟਰਾਂ ਤੱਕ ਵੀ ਉਨ੍ਹਾਂ ਦਾ ਸੰਦੇਸ਼ ਪਹੁੰਚਾਏਗਾ। ਉਨ੍ਹਾਂ ਦੱਸਿਆ ਕਿ ਇਸ ਪ੍ਰਮੁੱਖ ਸਮਾਗਮ ਤੋਂ ਇਲਾਵਾ ਸਕੂਲ/ਕਾਲਜ ਪੱਧਰ ਅਤੇ ਬੂਥ ਪੱਧਰ ‘ਤੇ ਰਾਸ਼ਟਰੀ ਵੋਟਰ ਦਿਵਸ ਮੌਕੇ ਪ੍ਰਤੀਕਾਤਮਕ ਸਮਾਗਮ ਵੀ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਸੇ ਦਿਨ ਸਵੇਰੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਤੋਂ ਏਅਰਪੋਰਟ ਰੋਡ ਰਾਹੀਂ ਐਮਿਟੀ ਯੂਨੀਵਰਸਿਟੀ ਤੱਕ ਇੱਕ ਜਾਗਰੂਕਤਾ ਟਰੈਕਟਰ ਅਤੇ ਮੋਟਰਸਾਈਕਲ ਰੈਲੀ ਵੀ ਕੱਢੀ ਜਾਵੇਗੀ। ਰਾਜ ਪੱਧਰੀ ਸਮਾਗਮ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਹੋਵੇਗਾ ਜਦਕਿ ਰੈਲੀ ਨੂੰ ਸਵੇਰੇ 9:00 ਵਜੇ ਝੰਡੀ ਦੇ ਕੇ ਰਵਾਨਾ ਕੀਤਾ ਜਾਵੇਗਾ। ਏ ਡੀ ਸੀ ਵਿਰਾਜ ਐਸ ਤਿੜਕੇ ਨੇ ਅੱਗੇ ਦੱਸਿਆ ਕਿ ਵਿਦਿਆਰਥੀਆਂ ਨੂੰ ਲੋਕਤੰਤਰ ਦੇ ਮਹੱਤਵਪੂਰਨ ਸਮਾਗਮ ਨਾਲ ਜੋੜਨ ਲਈ ਜ਼ਿਲ੍ਹੇ ਦੇ ਸਕੂਲਾਂ/ਕਾਲਜਾਂ ਵਿੱਚ 25 ਜਨਵਰੀ ਤੋਂ ਪਹਿਲਾਂ ਪੋਸਟਰ ਮੇਕਿੰਗ, ਸਲੋਗਨ ਲਿਖਣ ਅਤੇ ਭਾਸ਼ਣ ਮੁਕਾਬਲੇ ਵੀ ਕਰਵਾਏ ਜਾਣਗੇ ਅਤੇ ਜੇਤੂ ਵਿਦਿਆਰਥੀਆਂ ਨੂੰ ਮੁੱਖ ਸਮਾਗਮ ਵਿੱਚ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਮਤਦਾਤਾ ਰਜਿਸਟ੍ਰੇਸ਼ਨ ਪ੍ਰਕਿਰਿਆ (ਸਪੈਸ਼ਲ ਸਮਰੀ ਰੀਵੀਜ਼ਨ-2024) ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਕਾਰੀਆਂ ਅਤੇ ਬੀ ਐਲ ਓਜ਼ ਨੂੰ ਵੀ ਉਸ ਦਿਨ ਸਮਾਗਮ (National Voter’s Day) ਵਿੱਚ ਪੰਜਾਬ ਦੇ ਮੁੱਖ ਚੋਣ ਅਫ਼ਸਰ ਵੱਲੋਂ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਮੋਹਾਲੀ ਅਤੇ ਡੇਰਾਬੱਸੀ ਦੇ ਸਰਕਾਰੀ ਕਾਲਜਾਂ, ਸੀ.ਜੀ.ਸੀ. ਲਾਂਡਰਾਂ ਅਤੇ ਸਰਕਾਰੀ ਬਹੁਤਕਨੀਕੀ ਖੂਨੀ ਮਾਜਰਾ (ਖਰੜ) ਦੇ ਵਿਦਿਆਰਥੀਆਂ ਨੂੰ ਇਸ ਪ੍ਰੋਗਰਾਮ ਵਿੱਚ ਭਾਗ ਲੈਣ ਦੀ ਅਪੀਲ ਕੀਤੀ ਤਾਂ ਜੋ ਉਹ ਉਸ ਦਿਨ ਦੀ ਵਡਮੁੱਲੀ ਜਾਣਕਾਰੀ ਲੈ ਸਕਣ। ਮੀਟਿੰਗ ਵਿੱਚ ਸ਼ਾਮਲ ਹੋਏ ਅਧਿਕਾਰੀਆਂ ਵਿੱਚ ਐਸ.ਪੀ (ਟਰੈਫਿਕ ਅਤੇ ਉਦਯੋਗਿਕ ਸੁਰੱਖਿਆ) ਹਰਿੰਦਰ ਸਿੰਘ ਮਾਨ, ਤਹਿਸੀਲਦਾਰ ਜਸਵਿੰਦਰ ਸਿੰਘ ਖਰੜ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਰਵਿੰਦਰ ਸਿੰਘ ਰਾਹੀ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ, ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ, ਜ਼ਿਲ੍ਹਾ ਸਿੱਖਿਆ ਅਫ਼ਸਰ ਡਾ: ਗਿੰਨੀ ਦੁੱਗਲ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅੰਗਰੇਜ ਸਿੰਘ, ਚੋਣ ਤਹਿਸੀਲਦਾਰ ਸੰਜੇ ਕੁਮਾਰ ਅਤੇ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਪ੍ਰੋ. ਗੁਰਬਖਸ਼ ਸਿੰਘ ਅੰਟਾਲ ਸ਼ਾਮਲ ਸਨ। The post ਮੋਹਾਲੀ ਰਾਜ ਪੱਧਰੀ ਰਾਸ਼ਟਰੀ ਵੋਟਰ ਦਿਵਸ ਸਮਾਗਮ ਦੀ ਮੇਜ਼ਬਾਨੀ ਕਰੇਗਾ appeared first on TheUnmute.com - Punjabi News. Tags:
|
ਕਾਂਗਰਸੀ MLA ਸੁਖਪਾਲ ਸਿੰਘ ਖਹਿਰਾ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਟਲੀ Tuesday 09 January 2024 09:55 AM UTC+00 | Tags: breaking-news breking-news congress kapurthala-court mla-sukhpal-singh-khaira news punjab-congress punjab-news the-unmute-breaking-news ਚੰਡੀਗੜ੍ਹ, 9 ਜਨਵਰੀ 2024: ਹਲਕਾ ਭਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਿਰੁੱਧ ਥਾਣਾ ਸੁਭਾਨਪੁਰ ਕਪੂਰਥਲਾ ਵਿਖੇ ਦਰਜ ਹੋਏ ਮਾਮਲੇ ਸੰਬੰਧੀ ਕਪੂਰਥਲਾ ਦੀ ਅਦਾਲਤ ‘ਚ ਅੱਜ ਖਹਿਰਾ ਦੀ ਜ਼ਮਾਨਤ ਅਰਜ਼ੀ ਸੁਣਵਾਈ ਹੋਣੀ ਸੀ | ਦੱਸਿਆ ਜਾ ਰਿਹਾ ਹੈ ਕਿ ਥਾਣਾ ਸੁਭਾਨਪੁਰ ਵੱਲੋਂ ਰਿਕਾਰਡ ਨਾ ਪੇਸ਼ ਕੀਤੇ ਜਾਣ ਕਾਰਨ ਸੁਖਪਾਲ ਖਹਿਰਾ ਦੀ ਜ਼ਮਾਨਤ ਅਰਜ਼ੀ ਤੇ ਸੁਣਵਾਈ ਅੱਜ ਟਲ ਗਈ ਹੈ | ਹੁਣ ਇਸ ‘ਤੇ ਅਗਲੀ ਸੁਣਵਾਈ 11 ਜਨਵਰੀ ਨੂੰ ਹੋਵੇਗੀ। ਜਿਕਰਯੋਗ ਹੈ ਕਿ 5 ਜਨਵਰੀ ਨੂੰ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੂੰ ਕਪੂਰਥਲਾ ਅਦਾਲਤ ਨੇ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ । ਉਨ੍ਹਾਂ ‘ਤੇ ਧਾਰਾ 195-ਏ ਅਤੇ 506 ਆਈਪੀਸੀ ਤਹਿਤ ਕਪੂਰਥਲਾ ਦੇ ਸੁਭਾਨਪੁਰ ਥਾਣੇ ਵਿੱਚ ਕੇਸ ਦਰਜ ਹੈ | The post ਕਾਂਗਰਸੀ MLA ਸੁਖਪਾਲ ਸਿੰਘ ਖਹਿਰਾ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਟਲੀ appeared first on TheUnmute.com - Punjabi News. Tags:
|
CM ਮਨੋਹਰ ਲਾਲ ਵੱਲੋਂ ਡਾ. ਬਾਬਾ ਸਾਹਿਬ ਭੀਮ ਰਾਓ ਰਾਮਜੀ ਅੰਬੇਡਕਰ ਦੇ ਜੀਵਨ ਅਤੇ ਵਿਚਾਰਾਂ ਦੀ ਪੁਸਤਕ ਰਿਲੀਜ਼ Tuesday 09 January 2024 10:04 AM UTC+00 | Tags: br-ambedkars-life breaking-news cm-manohar-la cm-manohar-lal dr.ambedkar dr-babasaheb-bhimrao-ramji-ambedka news punjab the-unmute-breaking-news the-unmute-punjab ਚੰਡੀਗੜ੍ਹ, 9 ਜਨਵਰੀ 2024: ਹਰਿਆਣਾ ਦੇ ਮੁੱਖ ਮੰਤਰੀ ਅਤੇ ਹਰਿਆਣਾ ਸਾਹਿਤ ਅਤੇ ਸੰਸਕ੍ਰਿਤੀ ਅਕਾਦਮੀ ਦੇ ਪ੍ਰਧਾਨ ਮਨੋਹਰ ਲਾਲ ਨੇ ਕਿਹਾ ਕਿ ਸੰਤਾਂ ਅਤੇ ਮਹਾਪੁਰਸ਼ਾਂ ਦੀ ਸੋਚ ਪ੍ਰਾਚੀਨ ਕਾਲ ਤੋਂ ਹੀ ਸਮਾਜਿਕ ਸਦਭਾਵਨਾ ਅਤੇ ਅਟੁੱਟ ਮਾਨਵਵਾਦ ਬਾਰੇ ਰਹੀ ਹੈ। ਅਜਿਹੇ ਸੰਤਾਂ ਅਤੇ ਮਹਾਪੁਰਖਾਂ ਨੂੰ ਕਿਸੇ ਇਕ ਵਰਗ ਨਾਲ ਸਬੰਧਤ ਨਹੀਂ ਸਮਝਣਾ ਚਾਹੀਦਾ। ਇਸ ਨੂੰ ਮੁੱਖ ਰੱਖਦਿਆਂ ਸੂਬਾ ਸਰਕਾਰ ਨੇ ਸੰਤ-ਮਹਾਨ ਪੁਰਸ਼ਾਂ ਦਾ ਸਨਮਾਨ ਅਤੇ ਚਿੰਤਨ ਪ੍ਰਸਾਰ ਯੋਜਨਾ ਸ਼ੁਰੂ ਕੀਤੀ ਹੈ ਅਤੇ ਮਹਾਪੁਰਖਾਂ ਦੇ ਜਨਮ ਦਿਨ ਅਤੇ ਯਾਦਗਾਰੀ ਦਿਹਾੜੇ ਸਰਕਾਰੀ ਪੱਧਰ ‘ਤੇ ਮਨਾਉਣ ਦਾ ਉਪਰਾਲਾ ਕੀਤਾ ਹੈ, ਤਾਂ ਜੋ ਨੌਜਵਾਨ ਪੀੜ੍ਹੀ ਨੂੰ ਇਸ ਸਬੰਧੀ ਪ੍ਰੇਰਨਾ ਮਿਲ ਸਕੇ। ਮਹਾਪੁਰਖਾਂ ਦੀਆਂ ਜੀਵਨੀਆਂ ਤੋਂ ਸਮਾਜ ਭਲਾਈ। ਮੁੱਖ ਮੰਤਰੀ ਅੱਜ ਇੱਥੇ ਆਪਣੇ ਨਿਵਾਸ ਸੰਤ ਕਬੀਰ ਕੁਟੀਰ ਵਿਖੇ ਡਾ: ਕ੍ਰਿਸ਼ਨ ਗੋਪਾਲ ਦੁਆਰਾ ਲਿਖੀ ਅਤੇ ਹਰਿਆਣਾ ਸਾਹਿਤ ਅਤੇ ਸੰਸਕ੍ਰਿਤੀ ਅਕਾਦਮੀ ਦੁਆਰਾ ਪ੍ਰਕਾਸ਼ਿਤ ਪੁਸਤਕ: ਡਾ: ਬਾਬਾ ਸਾਹਿਬ ਭੀਮ ਰਾਓ ਰਾਮਜੀ ਅੰਬੇਡਕਰ ਜੀਵਨ ਔਰ ਚਿੰਤਨ ਨੂੰ ਰਿਲੀਜ਼ ਕਰਨ ਤੋਂ ਬਾਅਦ ਹਾਜ਼ਰ ਸਾਹਿਤਕਾਰਾਂ ਨੂੰ ਸੰਬੋਧਨ ਕਰ ਰਹੇ ਸਨ। ਮਨੋਹਰ ਲਾਲ ਨੇ ਕਿਹਾ ਕਿ ਸਾਹਿਤ ਸਮਾਜ ਦਾ ਸ਼ੀਸ਼ਾ ਹੁੰਦਾ ਹੈ ਅਤੇ ਸਾਹਿਤਕਾਰਾਂ ਦੀ ਸਮਾਜ ਪ੍ਰਤੀ ਅਹਿਮ ਭੂਮਿਕਾ ਹੁੰਦੀ ਹੈ। ਇੱਕ ਸਾਹਿਤਕਾਰ ਆਪਣੇ ਸ਼ਬਦਾਂ ਅਤੇ ਵਿਚਾਰਾਂ ਰਾਹੀਂ ਸਮਾਜ ਵਿੱਚ ਸਕਾਰਾਤਮਕ ਤਬਦੀਲੀ ਲਿਆਉਣ ਦੀ ਸਮਰੱਥਾ ਰੱਖਦਾ ਹੈ। ਡਾ: ਬਾਬਾ ਸਾਹਿਬ ਭੀਮ ਰਾਓ ਰਾਮਜੀ ਅੰਬੇਡਕਰ ਨੇ ਵੀ ਸਮਾਜ ਦੇ ਸਾਰੇ ਵਰਗਾਂ ਵਿੱਚ ਸਦਭਾਵਨਾ, ਤਾਲਮੇਲ ਅਤੇ ਖੁਸ਼ਹਾਲੀ ਲਿਆਉਣ ਲਈ ਹਮੇਸ਼ਾ ਆਪਣੇ ਜੀਵਨ ਵਿੱਚ ਕੰਮ ਕੀਤਾ। ਉਨ੍ਹਾਂ ਦੇ ਜੀਵਨ ‘ਤੇ ਲਿਖੀ ਇਹ ਪੁਸਤਕ ਯਕੀਨੀ ਤੌਰ ‘ਤੇ ਨੌਜਵਾਨਾਂ ਨੂੰ ਸਕਾਰਾਤਮਕ ਦਿਸ਼ਾ ਵੱਲ ਵਧਣ ਲਈ ਪ੍ਰੇਰਿਤ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਸਾਹਿਬ ਨੇ ਦੇਸ਼ ਦਾ ਸੰਵਿਧਾਨ ਲਿਖਣ ਵਿੱਚ ਅਹਿਮ ਯੋਗਦਾਨ ਪਾਇਆ ਅਤੇ ਉਸ ਸੰਵਿਧਾਨ ਦੀ ਬਦੌਲਤ ਹੀ ਅੱਜ ਦੇਸ਼ ਦੇ ਸ਼ੋਸ਼ਿਤ, ਵੰਚਿਤ ਅਤੇ ਲੋੜਵੰਦ ਨਾਗਰਿਕਾਂ ਨੂੰ ਉਨ੍ਹਾਂ ਦੇ ਹੱਕ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਡਾ: ਅੰਬੇਡਕਰ ਦੇ ਵਿਚਾਰ ਸਮਾਜ ਦੇ ਕਿਸੇ ਇੱਕ ਵਰਗ ਲਈ ਨਹੀਂ ਸਨ, ਸਗੋਂ ਉਹ ਸਮਾਜਿਕ ਸਦਭਾਵਨਾ ਦੀ ਕੜੀ ਸਨ। ਉਸ ਦੇ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਕਿਵੇਂ ਪਛੜੇ, ਦੁਖੀ ਅਤੇ ਬੇਸਹਾਰਾ ਲੋਕਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਂਦਾ ਜਾ ਸਕਦਾ ਹੈ। ਇਸੇ ਤਰ੍ਹਾਂ ਪੰਡਿਤ ਦੀਨ ਦਿਆਲ ਉਪਾਧਿਆਏ ਨੇ ਵੀ ਅੰਤੋਦਿਆ ਫਲਸਫੇ ਨੂੰ ਸਮਾਜ ਦੇ ਸਾਹਮਣੇ ਰੱਖਿਆ, ਜਿਸ ਦਾ ਅਰਥ ਹੈ ਸਮਾਜ ਦੇ ਆਖਰੀ ਪੜਾਅ ‘ਤੇ ਖੜ੍ਹੇ ਵਿਅਕਤੀ ਨੂੰ ਉੱਚਾ ਚੁੱਕਣਾ। ਮਨੋਹਰ ਲਾਲ ਨੇ ਕਿਹਾ ਕਿ ਇੱਕ ਸਾਹਿਤਕਾਰ ਪੁਰਾਤਨ ਸਮੇਂ ਬਾਰੇ ਆਪਣੀ ਖੋਜ ਰਾਹੀਂ ਅਜਿਹੇ ਸੰਤਾਂ ਅਤੇ ਮਹਾਪੁਰਖਾਂ ਦਾ ਪਤਾ ਲਗਾਉਂਦਾ ਹੈ, ਜਿਨ੍ਹਾਂ ਬਾਰੇ ਸਮਾਜ ਨੂੰ ਕੋਈ ਗਿਆਨ ਨਹੀਂ ਹੁੰਦਾ। ਹਾਲ ਹੀ ਵਿੱਚ, ਰਾਜ ਸਰਕਾਰ ਨੇ ਰਾਜ ਵਿੱਚ ਸੰਤ-ਮਹਾਨ ਪੁਰਸ਼ ਸਨਮਾਨ ਅਤੇ ਵਿਚਾਰ ਪ੍ਰਸਾਰ ਯੋਜਨਾ ਦੇ ਤਹਿਤ ਝਲਕਾਰੀ ਬਾਈ ਦਾ ਜਨਮ ਦਿਨ ਮਨਾਇਆ, ਜੋ ਮਹਾਰਾਣੀ ਲਕਸ਼ਮੀ ਬਾਈ ਦੀ ਮਹਿਲਾ ਸੈਨਾ ਦੀ ਕਮਾਂਡਰ ਸੀ। ਇਸ ਮੌਕੇ ‘ਤੇ ਹਰਿਆਣਾ ਸਾਹਿਤ ਅਕਾਦਮੀ ਦੇ ਡਾਇਰੈਕਟਰ ਡਾ: ਚੰਦਰ ਤ੍ਰਿਖਾ ਅਤੇ ਹਰਿਆਣਾ ਉਰਦੂ ਅਕਾਦਮੀ ਦੇ ਉਪ ਪ੍ਰਧਾਨ ਅਤੇ ਨਿਰਦੇਸ਼ਕ, ਕਾਰਜਕਾਰੀ ਉਪ ਪ੍ਰਧਾਨ ਪ੍ਰੋ. ਕੁਲਦੀਪ ਚੰਦ ਅਗਨੀਹੋਤਰੀ, ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਭਾਰਤ ਭੂਸ਼ਣ ਭਾਰਤੀ ਅਤੇ ਹੋਰ ਸਾਹਿਤਕਾਰ ਹਾਜ਼ਰ ਸਨ। The post CM ਮਨੋਹਰ ਲਾਲ ਵੱਲੋਂ ਡਾ. ਬਾਬਾ ਸਾਹਿਬ ਭੀਮ ਰਾਓ ਰਾਮਜੀ ਅੰਬੇਡਕਰ ਦੇ ਜੀਵਨ ਅਤੇ ਵਿਚਾਰਾਂ ਦੀ ਪੁਸਤਕ ਰਿਲੀਜ਼ appeared first on TheUnmute.com - Punjabi News. Tags:
|
ਅਗਨੀਪਥ ਸਕੀਮ ਤਹਿਤ ਭਾਰਤੀ ਹਵਾਈ ਸੈਨਾ 'ਚ ਅਗਨੀਵੀਰ ਵਾਯੂ ਲਈ ਆਨਲਾਈਨ ਅਰਜ਼ੀਆਂ ਮੰਗੀਆਂ Tuesday 09 January 2024 10:11 AM UTC+00 | Tags: agneepath agneepath-scheme agnipath-scheme agniveer-vayu breaking-news indian-air-force latest-news news ਚੰਡੀਗੜ੍ਹ, 9 ਜਨਵਰੀ 2024: ਭਾਰਤੀ ਹਵਾਈ ਸੈਨਾ ਨੇ ਅਗਨੀਵੀਰ ਸਕੀਮ ਅਧੀਨ ਅਗਨੀਵੀਰ (Agniveer) ਏਅਰ ਐਂਟਰੀ 01/2025 ਲਈ ਚੋਣ ਪ੍ਰੀਖਿਆ ਲਈ ਅਣਵਿਆਹੇ ਭਾਰਤੀ ਪੁਰਸ਼ ਅਤੇ ਮਹਿਲਾ ਉਮੀਦਵਾਰਾਂ ਤੋਂ ਆਨਲਾਈਨ ਬਿਨੈ ਪੱਤਰ ਮੰਗੇ ਹਨ। ਆਨਲਾਈਨ ਰਜਿਸਟ੍ਰੇਸ਼ਨ 17 ਜਨਵਰੀ ਤੋਂ 6 ਫਰਵਰੀ ਤੱਕ ਕੀਤੀ ਜਾਵੇਗੀ, ਜਿਸ ਲਈ 17 ਮਾਰਚ ਤੱਕ ਆਨਲਾਈਨ ਪ੍ਰੀਖਿਆ ਹੋਵੇਗੀ। ਯੋਗ ਉਮੀਦਵਾਰ ਰਜਿਸਟ੍ਰੇਸ਼ਨ ਲਈ ਵੈੱਬ ਪੋਰਟਲ www.agneepathvayu.cdac.in ‘ਤੇ ਲੌਗਇਨ ਕਰ ਸਕਦੇ ਹਨ। ਉਮੀਦਵਾਰਾਂ ਦਾ ਜਨਮ 2 ਜਨਵਰੀ, 2004 ਤੋਂ 2 ਜੁਲਾਈ, 2007 (ਦੋਵੇਂ ਮਿਤੀਆਂ ਸਮੇਤ) ਵਿਚਕਾਰ ਹੋਣਾ ਚਾਹੀਦਾ ਹੈ। ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਾਇੰਸ ਸਟਰੀਮ ਦੇ ਉਮੀਦਵਾਰਾਂ (Agniveer) ਲਈ ਕੇਂਦਰੀ/ਰਾਜ/ਸਰਕਾਰ ਦੁਆਰਾ ਪ੍ਰਵਾਨਿਤ ਸਿੱਖਿਆ ਬੋਰਡਾਂ ਤੋਂ ਗਣਿਤ, ਭੌਤਿਕ ਵਿਗਿਆਨ ਅਤੇ ਅੰਗਰੇਜ਼ੀ ਦੇ ਨਾਲ ਇੰਟਰਮੀਡੀਏਟ/10+2 ਦੀ ਬਰਾਬਰ ਦੀ ਪ੍ਰੀਖਿਆ ਕੁੱਲ ਅਤੇ ਅੰਗਰੇਜ਼ੀ ਵਿੱਚ ਘੱਟੋ-ਘੱਟ 50 ਪ੍ਰਤੀਸ਼ਤ ਅੰਕਾਂ ਨਾਲ ਦਿੱਤੀ ਜਾਂਦੀ ਹੈ। ਕੁੱਲ ਮਿਲਾ ਕੇ 50% ਅੰਕਾਂ ਨਾਲ ਜਾਂ ਕੇਂਦਰ/ਰਾਜ ਸਰਕਾਰ ਦੁਆਰਾ ਮਾਨਤਾ ਪ੍ਰਾਪਤ ਪੌਲੀਟੈਕਨਿਕ ਇੰਸਟੀਚਿਊਟ ਤੋਂ ਇੰਜੀਨੀਅਰਿੰਗ (ਮਕੈਨੀਕਲ/ਇਲੈਕਟ੍ਰੀਕਲ/ਇਲੈਕਟ੍ਰੋਨਿਕਸ/ਆਟੋਮੋਬਾਈਲ/ਕੰਪਿਊਟਰ ਸਾਇੰਸ/ਇੰਸਟਰੂਮੈਂਟੇਸ਼ਨ ਟੈਕਨਾਲੋਜੀ/ਜਾਣਕਾਰੀ/ਤਕਨਾਲੋਜੀ) ਵਿੱਚ ਤਿੰਨ ਸਾਲਾਂ ਦਾ ਡਿਪਲੋਮਾ ਕੋਰਸ 50% ਅੰਕਾਂ ਨਾਲ ਪਾਸ ਕੀਤਾ ਹੋਵੇ। ਅਤੇ ਡਿਪਲੋਮਾ ਕੋਰਸ (ਜਾਂ ਇੰਟਰਮੀਡੀਏਟ/ਮੈਟ੍ਰਿਕ) ਵਿੱਚ ਅੰਗਰੇਜ਼ੀ ਵਿੱਚ 50 ਪ੍ਰਤੀਸ਼ਤ ਅੰਕਾਂ ਨਾਲ ਪਾਸ ਕੀਤਾ ਗਿਆ ਹੈ ਜੇ ਕੋਰਸ ਵਿੱਚ ਅੰਗਰੇਜ਼ੀ ਵਿਸ਼ਾ ਨਹੀਂ ਹੈ ਜਾਂ ਗੈਰ-ਪੇਸ਼ੇਵਰ ਵਿਸ਼ੇ ਦੇ ਨਾਲ ਦੋ ਸਾਲਾ ਪੇਸ਼ੇਵਰ ਕੋਰਸ। ਕੇਂਦਰ/ਰਾਜ ਸਰਕਾਰ ਦੁਆਰਾ ਮਾਨਤਾ ਪ੍ਰਾਪਤ ਸਿੱਖਿਆ ਬੋਰਡਾਂ ਤੋਂ ਇੱਕ ਵੋਕੇਸ਼ਨਲ ਕੋਰਸ (ਜਾਂ ਇੰਟਰਮੀਡੀਏਟ/ਮੈਟ੍ਰਿਕ ਵਿੱਚ, ਜੇਕਰ ਅੰਗਰੇਜ਼ੀ ਵੋਕੇਸ਼ਨਲ ਕੋਰਸ ਵਿੱਚ ਵਿਸ਼ਾ ਨਹੀਂ ਹੈ) ਵਿੱਚ ਭੌਤਿਕ ਵਿਗਿਆਨ ਅਤੇ ਗਣਿਤ ਵਿੱਚ ਕੁੱਲ 50% ਅਤੇ ਅੰਗਰੇਜ਼ੀ ਵਿੱਚ 50% ਅੰਕਾਂ ਦੇ ਨਾਲ। ਉਨ੍ਹਾਂ ਕਿਹਾ ਕਿ ਵਿਗਿਆਨ ਵਿਸ਼ਿਆਂ ਤੋਂ ਇਲਾਵਾ ਹੋਰ ਉਮੀਦਵਾਰਾਂ ਲਈ, ਉਹਨਾਂ ਨੂੰ ਕੇਂਦਰ/ਰਾਜ ਸਰਕਾਰ ਦੁਆਰਾ ਮਾਨਤਾ ਪ੍ਰਾਪਤ ਸਿੱਖਿਆ ਬੋਰਡਾਂ ਤੋਂ ਕਿਸੇ ਵੀ ਸਟਰੀਮ/ਵਿਸ਼ਿਆਂ ਵਿੱਚ ਇੰਟਰਮੀਡੀਏਟ/10+2 ਦੇ ਬਰਾਬਰ ਦੀ ਪ੍ਰੀਖਿਆ ਕੁੱਲ ਮਿਲਾ ਕੇ ਘੱਟੋ-ਘੱਟ 50% ਅੰਕਾਂ ਨਾਲ ਅਤੇ ਪੇਸ਼ੇਵਰ ਕੋਰਸ ਵਿੱਚ ਅੰਗਰੇਜ਼ੀ ਵਿੱਚ ਪਾਸ ਕੀਤੀ ਹੋਣੀ ਚਾਹੀਦੀ ਹੈ। ਜਾਂ ਇੰਟਰਮੀਡੀਏਟ/ਮੈਟ੍ਰਿਕ ਵਿੱਚ ਜੇਕਰ ਅੰਗਰੇਜ਼ੀ ਵੋਕੇਸ਼ਨਲ ਕੋਰਸ ਵਿੱਚ ਕੋਈ ਵਿਸ਼ਾ ਨਹੀਂ ਹੈ) ਜਾਂ ਕੇਂਦਰ/ਰਾਜ ਸਰਕਾਰ ਦੁਆਰਾ ਮਾਨਤਾ ਪ੍ਰਾਪਤ ਸਿੱਖਿਆ ਬੋਰਡਾਂ ਤੋਂ ਕੁੱਲ ਮਿਲਾ ਕੇ ਘੱਟੋ-ਘੱਟ 50% ਅੰਕਾਂ ਦੇ ਨਾਲ ਗੈਰ-ਵੋਕੇਸ਼ਨਲ ਵਿਸ਼ੇ ਵਾਲਾ ਦੋ ਸਾਲਾ ਪੇਸ਼ੇਵਰ ਕੋਰਸ। ਵੋਕੇਸ਼ਨਲ ਕੋਰਸ ਵਿੱਚ 50 ਪ੍ਰਤੀਸ਼ਤ ਅੰਕ (ਜਾਂ ਇੰਟਰਮੀਡੀਏਟ/ਮੈਟ੍ਰਿਕ ਵਿੱਚ, ਜੇਕਰ ਅੰਗਰੇਜ਼ੀ ਵੋਕੇਸ਼ਨਲ ਕੋਰਸ ਵਿੱਚ ਵਿਸ਼ਾ ਨਹੀਂ ਹੈ)। ਉਨ੍ਹਾਂ ਦੱਸਿਆ ਕਿ ਉਮੀਦਵਾਰਾਂ ਨੂੰ ਫੀਸ ਵਜੋਂ 550 ਰੁਪਏ ਅਤੇ ਜੀ.ਐਸ.ਟੀ. ਅਗਨੀਵੀਰ ਵਾਯੂ ਐਂਟਰੀ ਲਈ ਮੈਡੀਕਲ ਸਟੈਂਡਰਡ, ਨਿਯਮ ਅਤੇ ਸ਼ਰਤਾਂ 01/2025 ਔਨਲਾਈਨ ਬਿਨੈ-ਪੱਤਰ ਭਰਨ ਲਈ ਹਦਾਇਤਾਂ ਅਤੇ ਦਾਖਲਾ ਪੱਧਰ ਦੀ ਯੋਗਤਾ ਬਾਰੇ ਵਿਸਤ੍ਰਿਤ ਜਾਣਕਾਰੀ ਅਤੇ ਰਜਿਸਟ੍ਰੇਸ਼ਨ ਲਈ, www.agneepathvayu.cdac.in ‘ਤੇ ਲੌਗਇਨ ਕਰੋ। The post ਅਗਨੀਪਥ ਸਕੀਮ ਤਹਿਤ ਭਾਰਤੀ ਹਵਾਈ ਸੈਨਾ ‘ਚ ਅਗਨੀਵੀਰ ਵਾਯੂ ਲਈ ਆਨਲਾਈਨ ਅਰਜ਼ੀਆਂ ਮੰਗੀਆਂ appeared first on TheUnmute.com - Punjabi News. Tags:
|
ਡਿਪਟੀ CM ਦੁਸ਼ਯੰਤ ਚੌਟਾਲਾ ਵੱਲੋਂ ਟੋਹਾਣਾ ਵਿਧਾਨ ਸਭਾ ਹਲਕੇ ਦੇ 174 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਉਦਘਾਟਨ Tuesday 09 January 2024 10:20 AM UTC+00 | Tags: breaking-news cm-dushyant-chautala haryana news tohana tohana-assembly-constituency ਚੰਡੀਗੜ੍ਹ, 9 ਜਨਵਰੀ 2024: ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ (Dushyant Chautala) ਨੇ ਕਿਹਾ ਹੈ ਕਿ ਸੂਬਾ ਸਰਕਾਰ ਮਜ਼ਬੂਤ ਪ੍ਰਣਾਲੀ ਬਣਾ ਕੇ ਪਿੰਡਾਂ ਦਾ ਸ਼ਹਿਰਾਂ ਦੀ ਤਰਜ਼ ‘ਤੇ ਵਿਕਾਸ ਕਰ ਰਹੀ ਹੈ। ਪਿੰਡਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਕਈ ਪ੍ਰੋਜੈਕਟ ਲਾਗੂ ਕੀਤੇ ਗਏ ਹਨ। ਰਾਜ ਦੇ 108 ਪਿੰਡਾਂ ਵਿੱਚ ਸੀਵਰੇਜ ਸਿਸਟਮ ਵਿਕਸਤ ਕੀਤਾ ਜਾ ਰਿਹਾ ਹੈ ਅਤੇ ਪਿੰਡਾਂ ਵਿੱਚ ਐਸ.ਟੀ.ਪੀ. ਦਾ ਨਿਰਮਾਣ ਕੀਤਾ ਜਾ ਰਿਹਾ ਹੈ | ਉਪ ਮੁੱਖ ਮੰਤਰੀ ਅੱਜ ਟੋਹਾਣਾ ਵਿਧਾਨ ਸਭਾ ਹਲਕੇ ਦੇ ਪਿੰਡ ਪਿਰਥਲਾ ਵਿੱਚ ਇੱਕ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਪ ਮੁੱਖ ਮੰਤਰੀ ਨੇ ਡਿਜੀਟਲ ਲਾਇਬ੍ਰੇਰੀ ਦਾ ਉਦਘਾਟਨ ਵੀ ਕੀਤਾ। ਉਪ ਮੁੱਖ ਮੰਤਰੀ ਨੇ ਟੋਹਾਣਾ ਵਿਧਾਨ ਸਭਾ ਹਲਕੇ ਵਿੱਚ 174 ਕਰੋੜ 61 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਵੀ ਰੱਖਿਆ। ਜਨ ਸਭਾ ਨੂੰ ਸੰਬੋਧਨ ਕਰਦਿਆਂ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ (Dushyant Chautala) ਨੇ ਕਿਹਾ ਕਿ ਸੂਬੇ ਦੀ ਗੱਠਜੋੜ ਸਰਕਾਰ ਨੇ ਨਵੀਂ ਪ੍ਰਣਾਲੀ ਬਣਾ ਕੇ ਹਰ ਖੇਤਰ ਵਿੱਚ ਕੰਮ ਨੂੰ ਅੱਗੇ ਤੋਰਿਆ ਹੈ। ਰਾਜ ਵਿੱਚ 11 ਐਕਸਪ੍ਰੈਸ ਹਾਈਵੇ ਬਣਾਏ ਜਾ ਰਹੇ ਹਨ। ਡੱਬਵਾਲੀ ਤੋਂ ਪਾਣੀਪਤ ਤੱਕ ਹਾਈਵੇਅ ਦਾ ਕੰਮ ਜਲਦੀ ਸ਼ੁਰੂ ਹੋ ਜਾਵੇਗਾ ਅਤੇ ਟੋਹਾਣਾ ਵਿਧਾਨ ਸਭਾ ਹਲਕੇ ਨੂੰ ਵੀ ਇਸ ਦਾ ਲਾਭ ਮਿਲੇਗਾ। 35 ਨੈਸ਼ਨਲ ਹਾਈਵੇ ‘ਤੇ ਕੰਮ ਚੱਲ ਰਿਹਾ ਹੈ। ਸੜਕਾਂ ਦਾ ਜਾਲ ਵਿਛਾ ਕੇ ਸੰਪਰਕ ਮਜ਼ਬੂਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਲਾਕੇ ਦੀਆਂ ਸੜਕਾਂ ਦੇ ਵਿਕਾਸ ਲਈ ਹਰੇਕ ਵਿਧਾਨ ਸਭਾ ਹਲਕੇ ਦੇ ਵਿਧਾਇਕ ਨੂੰ 25-25 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ। ਉਪ ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਲੋਕਾਂ ਵਿੱਚ ਇਹ ਭੰਬਲਭੂਸਾ ਫੈਲਾ ਰਹੀ ਹੈ ਕਿ ਪੋਰਟਲ ਲੋਕਾਂ ਨੂੰ ਪ੍ਰੇਸ਼ਾਨੀ ਦਾ ਕਾਰਨ ਬਣ ਰਿਹਾ ਹੈ, ਜਦਕਿ ਸੱਚਾਈ ਇਹ ਹੈ ਕਿ ਪੋਰਟਲ ਰਾਹੀਂ ਲੋਕਾਂ ਨੂੰ ਸਕੀਮਾਂ ਦਾ ਲਾਭ ਲੈਣਾ ਆਸਾਨ ਹੋ ਗਿਆ ਹੈ। ਇਸ ਸਕੀਮ ਦਾ ਲਾਭ ਲੈਣ ਲਈ ਲੋਕਾਂ ਨੂੰ ਹੁਣ ਸਰਕਾਰੀ ਦਫ਼ਤਰਾਂ ਵਿੱਚ ਨਹੀਂ ਜਾਣਾ ਪਵੇਗਾ। ਪਰਿਵਾਰਕ ਸ਼ਨਾਖਤੀ ਕਾਰਡ ਰਾਹੀਂ ਲੋਕਾਂ ਨੂੰ ਆਪਣੇ ਆਪ ਪੈਨਸ਼ਨ ਮਿਲ ਰਹੀ ਹੈ ਅਤੇ ਰਾਸ਼ਨ ਕਾਰਡ ਬਣਾਉਣ ਦਾ ਕੰਮ ਵੀ ਆਸਾਨ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਬੀਪੀਐਲ ਦਾ ਦਾਇਰਾ ਵਧਿਆ ਹੈ। ਦੇਸ਼ ਵਿੱਚ 1.20 ਲੱਖ ਰੁਪਏ ਦੀ ਸਾਲਾਨਾ ਆਮਦਨ ਵਾਲੇ ਲੋਕਾਂ ਨੂੰ ਬੀਪੀਐਲ ਸ਼੍ਰੇਣੀ ਵਿੱਚ ਰੱਖਿਆ ਗਿਆ ਹੈ, ਜਦੋਂ ਕਿ ਹਰਿਆਣਾ ਵਿੱਚ 1.80 ਲੱਖ ਰੁਪਏ ਸਾਲਾਨਾ ਆਮਦਨ ਵਾਲੇ ਲੋਕਾਂ ਨੂੰ ਬੀਪੀਐਲ ਸਕੀਮਾਂ ਦਾ ਲਾਭ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਚਾਇਤੀ ਰਾਜ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪਿੰਡਾਂ ਨੂੰ 2000 ਰੁਪਏ ਪ੍ਰਤੀ ਵਿਅਕਤੀ ਦੇ ਹਿਸਾਬ ਨਾਲ ਗ੍ਰਾਂਟ ਜਾਰੀ ਕੀਤੀ ਜਾ ਰਹੀ ਹੈ। ਪੰਚਾਇਤਾਂ ਨੂੰ ਆਬਾਦੀ ਦੇ ਆਧਾਰ ‘ਤੇ ਵਿੱਤੀ ਸਹਾਇਤਾ ਲਈ ਗ੍ਰਾਂਟ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਚਾਇਤੀ ਰਾਜ ਸੰਸਥਾਵਾਂ ਵਿੱਚ ਬੀਸੀਏ ਵਰਗ ਨੂੰ ਅੱਠ ਫੀਸਦੀ ਅਤੇ ਔਰਤਾਂ ਨੂੰ ਪੰਜਾਹ ਫੀਸਦੀ ਰਾਖਵਾਂਕਰਨ ਦਿੱਤਾ ਗਿਆ ਹੈ। ਔਰਤਾਂ ਨੂੰ ਰਾਸ਼ਨ ਡਿਪੂਆਂ ਵਿੱਚ ਵੀ 33 ਫੀਸਦੀ ਰਾਖਵਾਂਕਰਨ ਦੇ ਕੇ ਉਨ੍ਹਾਂ ਦੇ ਸਸ਼ਕਤੀਕਰਨ ਵੱਲ ਵੱਡਾ ਕਦਮ ਚੁੱਕਿਆ ਗਿਆ ਹੈ। ਉਪ ਮੁੱਖ ਮੰਤਰੀ ਨੇ ਕਿਹਾ ਕਿ ਮਨਰੇਗਾ ਤਹਿਤ ਸਭ ਤੋਂ ਵੱਧ ਮਜ਼ਦੂਰੀ ਦੇਣ ਵਾਲਾ ਸੂਬਾ ਹਰਿਆਣਾ ਹੈ। ਹਰਿਆਣਾ ਦੇ ਮਜ਼ਦੂਰਾਂ ਨੂੰ 357 ਰੁਪਏ ਦਿਹਾੜੀ ਦਿੱਤੀ ਜਾ ਰਹੀ ਹੈ। ਇਸ ਮੌਕੇ ਵਿਕਾਸ ਤੇ ਪੰਚਾਇਤ ਮੰਤਰੀ ਦਵਿੰਦਰ ਸਿੰਘ ਬਬਲੀ ਨੇ ਕਿਹਾ ਕਿ ਗੱਠਜੋੜ ਸਰਕਾਰ ਲੋਕਾਂ ਦੇ ਹਿੱਤ ਵਿੱਚ ਕੰਮ ਕਰ ਰਹੀ ਹੈ। ਪਿੰਡਾਂ ਵਿੱਚ ਗਲੀਆਂ-ਨਾਲੀਆਂ ਦੇ ਵਿਕਾਸ ਤੋਂ ਇਲਾਵਾ 9 ਨੁਕਾਤੀ ਪ੍ਰੋਗਰਾਮ 'ਤੇ ਕੰਮ ਚੱਲ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭਾਈਚਾਰਕ ਸਾਂਝ ਬਣਾਈ ਰੱਖਣ ਅਤੇ ਪਾਣੀ ਦੀ ਸੰਭਾਲ ਅਤੇ ਵਾਤਾਵਰਨ ਲਈ ਕੰਮ ਕਰਨ। ਪੰਚਾਇਤ ਮੰਤਰੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਚੋਣਾਂ ਦੌਰਾਨ ਕੀਤੇ ਵਾਅਦੇ ਸਰਕਾਰ ਨੇ ਲਾਗੂ ਕਰ ਦਿੱਤੇ ਹਨ। The post ਡਿਪਟੀ CM ਦੁਸ਼ਯੰਤ ਚੌਟਾਲਾ ਵੱਲੋਂ ਟੋਹਾਣਾ ਵਿਧਾਨ ਸਭਾ ਹਲਕੇ ਦੇ 174 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਉਦਘਾਟਨ appeared first on TheUnmute.com - Punjabi News. Tags:
|
ਹਰਿਆਣਾ ਸਰਕਾਰ ਨੇ ਖੇਤਾਂ ਦੀ ਸਿੰਚਾਈ ਲਈ ਬਿਜਲੀ ਦੇ ਸਮੇਂ 'ਚ ਕੀਤਾ ਬਦਲਾਅ Tuesday 09 January 2024 10:28 AM UTC+00 | Tags: breaking-news electricity farmers haryana-government manohar-lal news tubewells ਚੰਡੀਗੜ੍ਹ, 9 ਜਨਵਰੀ 2024: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਸੂਬੇ ‘ਚ ਵਧ ਰਹੀ ਠੰਢ ਅਤੇ ਸ਼ੀਤ ਲਹਿਰ ਦੇ ਮੱਦੇਨਜ਼ਰ ਸਰਕਾਰ ਨੇ ਬਿਜਲੀ (electricity) ਦੇ ਸਮੇਂ ‘ਚ ਬਦਲਾਅ ਕਰਕੇ ਰਾਤ ਨੂੰ ਆਪਣੇ ਖੇਤਾਂ ਦੀ ਸਿੰਚਾਈ ਕਰਨ ਵਾਲੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ | ਟਿਊਬਵੈੱਲਾਂ ਦੀ ਸਪਲਾਈ ਬਦਲ ਗਈ ਹੈ। ਉਨ੍ਹਾਂ ਦੱਸਿਆ ਕਿ ਊਰਜਾ ਵਿਭਾਗ ਨੇ ਕੁੱਲ 19 ਸਰਕਲਾਂ ਦੇ ਦੋ ਗਰੁੱਪ ਬਣਾਏ ਹਨ। ਇਨ੍ਹਾਂ ਵਿੱਚੋਂ 7 ਸਰਕਲਾਂ ਕਰਨਾਲ, ਕੈਥਲ, ਸਿਰਸਾ, ਫਤਿਹਾਬਾਦ, ਭਿਵਾਨੀ, ਸੋਨੀਪਤ ਅਤੇ ਜੀਂਦ ਵਿੱਚ ਸਵੇਰੇ 5 ਵਜੇ ਤੋਂ ਦੁਪਹਿਰ 1 ਵਜੇ ਤੱਕ ਬਿਜਲੀ ਮਿਲੇਗੀ। ਬਾਕੀ ਸਾਰੇ ਸਰਕਲਾਂ ਨੂੰ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਬਿਜਲੀ ਮਿਲੇਗੀ। ਇਸ ਫੈਸਲੇ ਨਾਲ ਕਿਸਾਨਾਂ ਦੀਆਂ ਮੁਸ਼ਕਿਲਾਂ ਘਟਣਗੀਆਂ ਅਤੇ ਉਹ ਦਿਨ ਵੇਲੇ ਆਪਣੇ ਖੇਤਾਂ ਦੀ ਸਿੰਚਾਈ ਕਰ ਸਕਣਗੇ। ਮਨੋਹਰ ਲਾਲ ਨੇ ਦੱਸਿਆ ਕਿ ਅੱਜ ਸ਼ੁਰੂ ਕੀਤਾ ਗਿਆ ਬਿਜਲੀ (electricity) ਸਪਲਾਈ ਦਾ ਇਹ ਸ਼ਡਿਊਲ 31 ਜਨਵਰੀ ਤੱਕ ਜਾਰੀ ਰਹੇਗਾ। 31 ਜਨਵਰੀ ਤੋਂ ਬਾਅਦ ਇਸ ਦੀ ਮੁੜ ਸਮੀਖਿਆ ਕੀਤੀ ਜਾਵੇਗੀ ਅਤੇ ਜੇਕਰ ਲੋੜ ਪਈ ਤਾਂ ਇਸ ਨੂੰ ਅੱਗੇ ਵਧਾਇਆ ਜਾਵੇਗਾ। The post ਹਰਿਆਣਾ ਸਰਕਾਰ ਨੇ ਖੇਤਾਂ ਦੀ ਸਿੰਚਾਈ ਲਈ ਬਿਜਲੀ ਦੇ ਸਮੇਂ ‘ਚ ਕੀਤਾ ਬਦਲਾਅ appeared first on TheUnmute.com - Punjabi News. Tags:
|
ਸਾਡੇ ਨੌਜਵਾਨਾਂ ਨੂੰ ਅਜਿਹੀ ਸਿੱਖਿਆ ਮਿਲੇ ਜੋ ਉਨ੍ਹਾਂ ਨੂੰ ਰੁਜ਼ਗਾਰ ਦੇ ਯੋਗ ਬਣਾਵੇ: ਸਿੱਖਿਆ ਮੰਤਰੀ ਕੰਵਰਪਾਲ Tuesday 09 January 2024 10:42 AM UTC+00 | Tags: breaking-news education education-minister-kanwarpal education-sustem education-system job job-new kanwarpal news ਚੰਡੀਗੜ੍ਹ, 9 ਜਨਵਰੀ 2024: ਹਰਿਆਣਾ ਦੇ ਸਕੂਲ ਸਿੱਖਿਆ (Education) , ਜੰਗਲਾਤ ਅਤੇ ਵਾਤਾਵਰਣ ਮੰਤਰੀ ਕੰਵਰਪਾਲ ਨੇ ਮੰਗਲਵਾਰ ਨੂੰ ਯਮੁਨਾਨਗਰ ਜ਼ਿਲੇ ਦੇ ਪ੍ਰਤਾਪਨਗਰ ਅਤੇ ਛਛਰੌਲੀ ‘ਚ ਵਿਕਸਿਤ ਭਾਰਤ ਸੰਕਲਪ ਯਾਤਰਾ ਜਨ ਸੰਵਾਦ ਪ੍ਰੋਗਰਾਮ ਦਾ ਰਸਮੀ ਉਦਘਾਟਨ ਕੀਤਾ। ਸਕੂਲ ਸਿੱਖਿਆ ਮੰਤਰੀ ਸੰਕਲਪ ਯਾਤਰਾ ‘ਤੇ ਪੁੱਜੇ ਤਾਂ ਪਿੰਡ ਵਾਸੀਆਂ ਨੇ ਫੁੱਲਾਂ ਦੇ ਹਾਰ ਪਾ ਕੇ ਉਨ੍ਹਾਂ ਦਾ ਸਵਾਗਤ ਕੀਤਾ | ਸਕੂਲ ਸਿੱਖਿਆ ਮੰਤਰੀ ਨੇ ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਪਿੰਡ ਵਾਸੀਆਂ ਨੂੰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਹਾ ਲੈਣ ਦਾ ਸੱਦਾ ਦਿੱਤਾ। ਉਨ੍ਹਾਂ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਭਾਰਤ ਦਾ ਵਿਕਾਸ ਤਾਂ ਹੀ ਹੋਵੇਗਾ ਜਦੋਂ ਸਾਡੇ ਨੌਜਵਾਨਾਂ ਨੂੰ ਅਜਿਹੀ ਸਿੱਖਿਆ (Education) ਮਿਲੇ ਜੋ ਉਨ੍ਹਾਂ ਨੂੰ ਰੁਜ਼ਗਾਰ ਦੇ ਯੋਗ ਬਣਾਵੇ ਅਤੇ ਉਨ੍ਹਾਂ ਦੀ ਸੋਚ 21ਵੀਂ ਸਦੀ ਦੇ ਆਧੁਨਿਕ ਵਿਚਾਰਾਂ ਨਾਲ ਰੰਗੀ ਹੋਈ ਹੋਵੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅਗਲੇ 25 ਸਾਲਾਂ ਵਿੱਚ ਭਾਰਤ ਨੂੰ ਇੱਕ ਵਿਕਸਤ ਰਾਸ਼ਟਰ ਬਣਾਉਣ ਦਾ ਟੀਚਾ ਰੱਖਿਆ ਹੈ। ਇਸ ਦੇ ਲਈ ਸਰਕਾਰ ਦਿਨ-ਰਾਤ ਕੰਮ ਕਰ ਰਹੀ ਹੈ। ਪੰਡਿਤ ਦੀਨਦਿਆਲ ਉਪਾਧਿਆਏ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਮੌਜੂਦਾ ਕੇਂਦਰ ਅਤੇ ਹਰਿਆਣਾ ਸਰਕਾਰਾਂ ਵਿਕਾਸ ਨੂੰ ਆਖਰੀ ਵਿਅਕਤੀ ਤੱਕ ਲੈ ਕੇ ਜਾ ਰਹੀਆਂ ਹਨ। 1 ਲੱਖ 80 ਹਜ਼ਾਰ ਰੁਪਏ ਤੋਂ ਘੱਟ ਸਾਲਾਨਾ ਆਮਦਨ ਵਾਲੇ ਬੀਪੀਐਲ ਲੋਕਾਂ ਨੂੰ ਹੁਨਰ ਰੁਜ਼ਗਾਰ ਨਿਗਮ ਰਾਹੀਂ ਨੌਕਰੀਆਂ ਮਿਲਣਗੀਆਂ। ਪਰਿਵਾਰਾਂ ਦੇ ਉਮੀਦਵਾਰਾਂ ਨੂੰ ਤਰਜੀਹ ਦਿੱਤੀ ਗਈ ਹੈ। ਉਸ ਅੰਤੋਦਿਆ ਪਰਿਵਾਰ ਦੇ ਉਮੀਦਵਾਰ ਨੂੰ ਸਰਕਾਰੀ ਨੌਕਰੀ ਦੀ ਭਰਤੀ ਵਿੱਚ ਪੰਜ ਵਾਧੂ ਅੰਕ ਦਿੱਤੇ ਜਾਂਦੇ ਹਨ, ਜਿਸ ਦਾ ਕੋਈ ਵੀ ਮੈਂਬਰ ਸਰਕਾਰੀ ਨੌਕਰੀ ਵਿੱਚ ਨਹੀਂ ਹੈ।ਅਜਿਹੇ ਗਰੀਬਾਂ ਦੇ ਚੁੱਲ੍ਹੇ ਨੂੰ ਬੁਝਾਉਣ ਲਈ ਸਰਕਾਰ ਉਨ੍ਹਾਂ ਨੂੰ ਸਵੈ-ਰੁਜ਼ਗਾਰ ਨਾਲ ਜੋੜ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਯਾਤਰਾ ਦਾ ਮੁੱਖ ਮੰਤਵ ਹਰ ਵਿਅਕਤੀ ਨੂੰ ਕੇਂਦਰ ਅਤੇ ਰਾਜ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨਾਲ ਜੋੜਨਾ ਹੈ। ਜੇਕਰ ਕੋਈ ਵਿਅਕਤੀ ਮੋਦੀ ਸਰਕਾਰ ਵੱਲੋਂ ਪਿਛਲੇ ਸਾਢੇ ਨੌਂ ਸਾਲਾਂ ਵਿੱਚ ਅਤੇ ਮਨੋਹਰ ਸਰਕਾਰ ਵੱਲੋਂ ਪਿਛਲੇ ਨੌਂ ਸਾਲਾਂ ਵਿੱਚ ਬਣਾਈਆਂ ਗਈਆਂ ਯੋਜਨਾਵਾਂ ਦੇ ਲਾਭ ਤੋਂ ਵਾਂਝਾ ਰਹਿ ਗਿਆ ਹੈ ਤਾਂ ਉਸ ਨੂੰ ਯੋਜਨਾਵਾਂ ਨਾਲ ਜੋੜ ਕੇ ਲਾਭ ਪਹੁੰਚਾਇਆ ਜਾ ਰਿਹਾ ਹੈ। ਮੋਦੀ-ਮਨੋਹਰ ਸਰਕਾਰ ਦਾ ਉਦੇਸ਼ ਸਰਕਾਰੀ ਯੋਜਨਾਵਾਂ ਨੂੰ ਗਰੀਬਾਂ ਦੇ ਘਰ ਤੱਕ ਪਹੁੰਚਾਉਣਾ ਹੈ। ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਆਯੁਸ਼ਮਾਨ ਭਾਰਤ, ਵੀਵਾ ਕਾਰਡ, ਜਨ-ਧਨ ਖਾਤਾ, ਹਰ ਘਰ ਲਈ ਟੂਟੀ ਦਾ ਪਾਣੀ, ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ, ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਸਵੱਛ ਭਾਰਤ ਆਦਿ ਵਰਗੀਆਂ ਕਈ ਯੋਜਨਾਵਾਂ ਹਨ। ਇਸ ਯਾਤਰਾ ਰਾਹੀਂ ਲੋਕਾਂ ਤੱਕ ਪਹੁੰਚਾਇਆ ਜਾਵੇਗਾ। ਵਿਕਾਸ ਭਾਰਤ ਜਨਸੰਖਿਆ ਸੰਕਲਪ ਯਾਤਰਾ ਪ੍ਰੋਗਰਾਮ ਵਿੱਚ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਨੂੰ ਐਲ.ਈ.ਡੀ ਵੈਨਾਂ ਵਿੱਚ ਦਿਖਾਇਆ ਗਿਆ ਅਤੇ ਯਾਤਰਾ ਦੌਰਾਨ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਅੰਤੋਦਿਆ ‘ਤੇ ਆਧਾਰਿਤ ਸਟਾਲ ਲਗਾ ਕੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਸਮਾਗਮ ਵਾਲੀ ਥਾਂ ‘ਤੇ ਬੈਂਕ ਸਟਾਲ, ਸਿਹਤ ਜਾਂਚ ਕੈਂਪ, ਹੈਲਪ ਡੈਸਕ, ਆਯੂਸ਼ ਕੈਂਪ, ਯੋਗਾ ਅਭਿਆਸ, CRED ਹੈਲਪ ਡੈਸਕ, CSC ਸਟਾਲ, ਸਿੱਖਿਆ ਵਿਭਾਗ, ਪ੍ਰਧਾਨ ਮੰਤਰੀ ਉਜਵਲਾ ਯੋਜਨਾ, ਮੇਰਾ ਭਾਰਤ ਰਜਿਸਟ੍ਰੇਸ਼ਨ ਹੈਲਪ ਡੈਸਕ ਵੀ ਲਗਾਇਆ ਗਿਆ। ਮੁੱਖ ਮਹਿਮਾਨ ਨੇ ਅਧਿਕਾਰੀਆਂ ਅਤੇ ਪਿੰਡ ਵਾਸੀਆਂ ਨਾਲ ਸਟਾਲਾਂ ਦਾ ਨਿਰੀਖਣ ਕੀਤਾ। ਵਿਕਾਸ ਭਾਰਤ ਜਨਸੰਵਾਦ ਸੰਕਲਪ ਯਾਤਰਾ ਪ੍ਰੋਗਰਾਮ ਦੌਰਾਨ, ਸਕੂਲ ਸਿੱਖਿਆ ਮੰਤਰੀ ਕੰਵਰਪਾਲ ਨੇ ਪਿੰਡ ਵਾਸੀਆਂ ਨੂੰ ਭਾਰਤ ਨੂੰ ਇੱਕ ਵਿਕਸਤ ਰਾਸ਼ਟਰ ਬਣਾਉਣ ਦਾ ਪ੍ਰਣ ਲਿਆ ਅਤੇ ਸਹੁੰ ਚੁੱਕੀ ਕਿ ਉਹ 2047 ਤੱਕ ਭਾਰਤ ਨੂੰ ਇੱਕ ਸਵੈ-ਨਿਰਭਰ ਅਤੇ ਵਿਕਸਤ ਰਾਸ਼ਟਰ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨਗੇ। ਗੁਲਾਮੀ ਦੀ ਮਾਨਸਿਕਤਾ ਨੂੰ ਉਖਾੜ ਸੁੱਟਿਆ ਜਾਵੇਗਾ। ਦੇਸ਼ ਦੀ ਅਮੀਰ ਵਿਰਾਸਤ ‘ਤੇ ਮਾਣ ਰਹੇਗਾ। ਭਾਰਤ ਦੀ ਏਕਤਾ ਨੂੰ ਮਜ਼ਬੂਤ ਕਰੇਗਾ ਅਤੇ ਦੇਸ਼ ਦੀ ਰੱਖਿਆ ਕਰਨ ਵਾਲਿਆਂ ਦਾ ਸਨਮਾਨ ਕਰੇਗਾ। ਨਾਗਰਿਕ ਹੋਣ ਦਾ ਫਰਜ਼ ਨਿਭਾਏਗਾ। ਇਸ ਮੌਕੇ ਜ਼ਿਲ੍ਹਾ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਪ੍ਰਚਾਰ ਅਮਲੇ ਨੇ ਵਿਕਾਸ ਭਾਰਤ ਜਨਸੰਖਿਆ ਸੰਕਲਪ ਯਾਤਰਾ ਪ੍ਰੋਗਰਾਮਾਂ ਵਿੱਚ ਵਿਕਾਸ ਗੀਤਾਂ ਰਾਹੀਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਖੇਤਾਂ ਵਿੱਚ ਡਰੋਨ ਦਾ ਪ੍ਰਦਰਸ਼ਨ ਕੀਤਾ ਗਿਆ। ਸਕੀਮਾਂ ਦੇ ਲਾਭਪਾਤਰੀਆਂ ਨੇ ਮੇਰੀ ਕਹਾਣੀ-ਮੇਰੇ ਸ਼ਬਦਾਂ ਰਾਹੀਂ ਆਪਣੇ ਵਿਚਾਰ ਸਾਂਝੇ ਕੀਤੇ। The post ਸਾਡੇ ਨੌਜਵਾਨਾਂ ਨੂੰ ਅਜਿਹੀ ਸਿੱਖਿਆ ਮਿਲੇ ਜੋ ਉਨ੍ਹਾਂ ਨੂੰ ਰੁਜ਼ਗਾਰ ਦੇ ਯੋਗ ਬਣਾਵੇ: ਸਿੱਖਿਆ ਮੰਤਰੀ ਕੰਵਰਪਾਲ appeared first on TheUnmute.com - Punjabi News. Tags:
|
ਪਟਿਆਲਾ ਦੇ ਨਵੇਂ ਬੱਸ ਸਟੈਂਡ 'ਤੇ ਇੱਕ ਨੌਜਵਾਨ 'ਤੇ ਕਈ ਵਿਅਕਤੀਆਂ ਵੱਲੋਂ ਹਮਲਾ, ਕੀਤੇ ਹਵਾਈ ਫਾਇਰ Tuesday 09 January 2024 11:07 AM UTC+00 | Tags: breaking-news bus-stand-patiala firing-news latest-news news patiala patiala-police punjab-news the-unmute-breaking-news ਪਟਿਆਲਾ, 9 ਜਨਵਰੀ 2024: ਪਟਿਆਲਾ (Patiala) ਦਾ ਨਵਾਂ ਬੱਸ ਅੱਡਾ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਪਟਿਆਲਾ ਦੇ ਨਵੇਂ ਬੱਸ ਸਟੈਂਡ ਵਿੱਚ ਇੱਕ ਵਿਅਕਤੀ ‘ਤੇ 12 ਤੋਂ 15 ਵਿਅਕਤੀਆਂ ਵੱਲੋਂ ਹਮਲਾ ਕੀਤਾ ਗਿਆ, ਅਤੇ ਗੋਲੀਆਂ ਚਲਾ ਦਿੱਤੀਆਂ । ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜ਼ਖਮੀ ਵਿਅਕਤੀ ਨੂੰ ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਹੈ। ਪਟਿਆਲਾ (Patiala) ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਮੌਕੇ ‘ਤੇ ਮੌਜੂਦ ਗਵਾਹ ਨੇ ਦੱਸਿਆ ਕਿ ਇੱਕ ਲੜਕੇ ‘ਤੇ 12 ਤੋਂ 15 ਜਣਿਆਂ ਨੇ ਹਮਲਾ ਕੀਤਾ ਸੀ। ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜ਼ਖਮੀਆਂ ਨੂੰ ਆਪਣੇ ਨਾਲ ਲੈ ਗਈ, ਜਿਸ ਤੋਂ ਬਾਅਦ ਹਮਲਾਵਰਾਂ ਵੱਲ 5 ਹਵਾਈ ਫਾਇਰ ਕੀਤੇ ਗਏ। ਸ਼ਹਿਰੀ ਸਟੇਟ ਥਾਣਾ ਇੰਚਾਰਜ ਅਮਨਦੀਪ ਸਿੰਘ ਬਰਾੜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੋ ਗੁੱਟਾਂ ਦੀ ਲੜਾਈ ਵਿੱਚ ਇੱਕ ਵਿਅਕਤੀ ਜ਼ਖਮੀ ਹੋ ਗਿਆ ਹੈ, ਅਸੀਂ ਜ਼ਖਮੀ ਵਿਅਕਤੀ ਨੂੰ ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਹੈ ਅਤੇ ਅਸੀਂ ਸੀਸੀਟੀਵੀ ਕੈਮਰਿਆਂ ਦੀ ਬਾਰੀਕੀ ਨਾਲ ਜਾਂਚ ਕਰ ਰਹੇ ਹਾਂ। ਜੇਕਰ ਕੋਈ ਦੋਸ਼ੀ ਪਾਇਆ ਗਿਆ ਹੈ, ਉਸ ਦੇ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ, ਪਰ ਅਸੀਂ ਅਜੇ ਤੱਕ ਲੜਾਈ ਦੇ ਪਿੱਛੇ ਦਾ ਕਾਰਨ ਅਤੇ ਲੜਕੇ ‘ਤੇ ਹਮਲਾ ਕਿਉਂ ਕੀਤਾ ਗਿਆ ਸੀ, ਇਹ ਪਤਾ ਨਹੀਂ ਲੱਗ ਸਕਿਆ ਹੈ। The post ਪਟਿਆਲਾ ਦੇ ਨਵੇਂ ਬੱਸ ਸਟੈਂਡ ‘ਤੇ ਇੱਕ ਨੌਜਵਾਨ ‘ਤੇ ਕਈ ਵਿਅਕਤੀਆਂ ਵੱਲੋਂ ਹਮਲਾ, ਕੀਤੇ ਹਵਾਈ ਫਾਇਰ appeared first on TheUnmute.com - Punjabi News. Tags:
|
ਪੰਚਕੂਲਾ: ਪਾਰਸਲ ਦੇਣ ਦੇ ਬਹਾਨੇ ਲੁਟੇਰਿਆਂ ਨੇ ਘਰ ਦਾਖ਼ਲ ਹੋ ਕੇ ਬਜ਼ੁਰਗ ਜੋੜੇ ਨੂੰ ਬਣਾਇਆ, ਸੋਨਾ ਤੇ ਨਕਦੀ ਲੁੱਟ ਕੇ ਹੋਏ ਫ਼ਰਾਰ Tuesday 09 January 2024 11:32 AM UTC+00 | Tags: breaking-news news panchkula panchkula-police robbers robbers-news robbery robbery-news ਪੰਚਕੂਲਾ, 9 ਜਨਵਰੀ 2024: ਪੰਚਕੂਲਾ (Panchkula) ‘ਚ ਇੱਕ ਬਜ਼ੁਰਗ ਜੋੜੇ ਨੂੰ ਘਰ ‘ਚ ਅਗਵਾ ਕਰਕੇ ਚੋਰੀ ਦਾ ਮਾਮਲਾ ਸਾਹਮਣੇ ਆਇਆ ਹੈ | ਲੁਟੇਰੇ ਪਾਰਸਲ ਦੇਣ ਦੇ ਬਹਾਨੇ ਘਰ ਵਿੱਚ ਦਾਖ਼ਲ ਹੋਏ ਅਤੇ ਫਿਰ ਬਜ਼ੁਰਗ ਦੇ ਹੱਥ, ਲੱਤਾਂ ਅਤੇ ਮੂੰਹ ਟੇਪ ਨਾਲ ਬੰਨ੍ਹ ਦਿੱਤੇ। ਇਸ ਤੋਂ ਬਾਅਦ ਉਨ੍ਹਾਂ ਨੇ ਚਾਕੂ ਦਿਖਾ ਕੇ ਗਹਿਣੇ ਅਤੇ 4 ਹਜ਼ਾਰ ਰੁਪਏ ਦੀ ਨਕਦੀ ਲੁੱਟ ਲਈ ਅਤੇ ਫਰਾਰ ਹੋ ਗਏ। ਸੂਚਨਾ ਮਿਲਣ ਤੋਂ ਬਾਅਦ ਸੈਕਟਰ 20 ਥਾਣਾ ਪੁਲਿਸ, ਕ੍ਰਾਈਮ ਬ੍ਰਾਂਚ ਅਤੇ ਫੋਰੈਂਸਿਕ ਟੀਮ ਮੌਕੇ ‘ਤੇ ਪਹੁੰਚ ਗਈ ਹੈ ਅਤੇ ਘਟਨਾ ਦੀ ਜਾਂਚ ਕਰ ਰਹੀ ਹੈ। ਮੁਲਜ਼ਮਾਂ ਵੱਲੋਂ ਕੀਤੀ ਵਾਰਦਾਤ ਦਾ ਅੰਜ਼ਾਮ ਸੀਸੀਟੀਵੀ ਕਮਰੇ ਵਿੱਚ ਕੈਦ ਹੋ ਗਿਆ ਹੈ। ਸੈਕਟਰ 20 ਗਰੁੱਪ ਹਾਊਸਿੰਗ ਸੁਸਾਇਟੀ ਨੰਬਰ 33 ਦੇ ਵਸਨੀਕ ਵਿਨੈ ਕੱਕੜ ਨੇ ਦੱਸਿਆ ਕਿ ਰਾਤ ਕਰੀਬ 8 ਵਜੇ ਉਹ ਅਤੇ ਉਸ ਦੀ ਘਰਵਾਲੀ ਘਰ ਵਿੱਚ ਮੌਜੂਦ ਸਨ। ਇਸ ਦੌਰਾਨ ਦੋ ਵਿਅਕਤੀ ਆਏ ਅਤੇ ਘੰਟੀ ਵਜਾਈ। ਵਿਨੈ ਕੱਕੜ ਦੀ ਘਰਵਾਲੀ ਦਰਵਾਜ਼ਾ ਖੋਲ੍ਹਣ ਗਈ ਪਰ ਉਨ੍ਹਾਂ ਤੋਂ ਦਰਵਾਜ਼ਾ ਨਹੀਂ ਖੁੱਲ੍ਹਿਆ। ਇਸਤੋਂ ਬਾਅਦ ਉਨ੍ਹਾਂ ਨੇ ਆਪਣੇ ਘਰਵਾਲੇ ਨੂੰ ਬੁਲਾਇਆ, ਜਿਸ ਨੇ ਦਰਵਾਜ਼ਾ ਖੋਲ੍ਹਿਆ ਅਤੇ ਜਾਲੀ ਵਾਲੇ ਦਰਵਾਜ਼ੇ ਰਾਹੀਂ ਲੁਟੇਰੇ ਨੂੰ ਪੁੱਛਿਆ। ਲੁਟੇਰੇ ਨੇ ਦੱਸਿਆ ਕਿ ਉਹ ਉਨ੍ਹਾਂ ਦਾ ਪਾਰਸਲ ਲੈ ਕੇ ਆਇਆ ਸੀ। ਜਿਵੇਂ ਹੀ ਵਿਨੈ ਕੱਕੜ ਨੇ ਜਾਲੀ ਦਾ ਦਰਵਾਜ਼ਾ ਖੋਲ੍ਹਿਆ ਅਤੇ ਪਾਰਸਲ ਦੇਖਣ ਲੱਗਾ ਤਾਂ ਲੁਟੇਰਾ ਅੰਦਰ ਦਾਖਲ ਹੋ ਗਿਆ ਅਤੇ ਆਪਣੇ ਹੱਥਾਂ ਨਾਲ ਮੂੰਹ ਢੱਕ ਲਿਆ। ਇਸ ਤੋਂ ਬਾਅਦ ਮੁਲਜ਼ਮਾਂ ਨੇ ਉਸ ਨੂੰ ਫਰਸ਼ ‘ਤੇ ਡੇਗ ਦਿੱਤਾ ਅਤੇ ਉਸ ਦੇ ਹੱਥ-ਪੈਰ ਟੇਪ ਨਾਲ ਬੰਨ੍ਹ ਦਿੱਤੇ। ਦੂਜੇ ਲੁਟੇਰੇ ਨੇ ਉਨ੍ਹਾਂ ਦੀ ਘਰਵਾਲੀ ਨੂੰ ਚਾਕੂ ਦਿਖਾ ਕੇ ਕੁਰਸੀ ‘ਤੇ ਬਿਠਾ ਦਿੱਤਾ। ਇਸ ਤੋਂ ਬਾਅਦ ਲੁਟੇਰੇ ਉਨ੍ਹਾਂ ਨੂੰ ਦੂਜੇ ਕਮਰੇ ‘ਚ ਲੈ ਗਿਆ ਅਤੇ ਉਨ੍ਹਾਂ ਨੂੰ ਨਕਦੀ ਅਤੇ ਗਹਿਣੇ ਦੇਣ ਲਈ ਕਿਹਾ। ਲੁਟੇਰੇ ਨੇ ਪੀੜਤ ਦੇ ਘਰੋਂ 4 ਹਜ਼ਾਰ ਰੁਪਏ ਦੀ ਨਕਦੀ, ਉਸ ਦੇ ਦੋਵੇਂ ਹੱਥਾਂ ਵਿੱਚੋਂ ਸੋਨੇ ਦੀਆਂ ਮੁੰਦਰੀਆਂ ਅਤੇ ਗਲੇ ਵਿੱਚੋਂ ਇੱਕ ਚੇਨ ਖੋਹ ਲਈ। ਇਸ ਤੋਂ ਬਾਅਦ ਦੂਜੇ ਲੁਟੇਰੇ ਨੇ ਉਸ ਦੀ ਘਰਵਾਲੀ ਦੇ ਕੰਨਾਂ ਦੀਆਂ ਦੋਵੇਂ ਬਾਲੀਆਂ ਖੋਹ ਲਈਆਂ । ਮੁਲਜ਼ਮ ਨੇ ਜਿਵੇਂ ਹੀ ਘਰ ਵਿੱਚ ਲੱਗੇ ਸੀਸੀਟੀਵੀ ਕੈਮਰੇ ਨੂੰ ਦੇਖਿਆ ਤਾਂ ਉਹ ਮੌਕੇ ਤੋਂ ਫਰਾਰ ਹੋ ਗਿਆ। ਮੁਲਜ਼ਮਾਂ ਨੇ ਸ਼ਿਕਾਇਤਕਰਤਾ ਦੀ ਘਰਵਾਲੀ ਦੇ ਕੰਨਾਂ ਤੋਂ ਜ਼ਬਰਦਸਤੀ ਸੋਨੇ ਦੀਆਂ ਵਾਲੀਆਂ ਲਾਹ ਦਿੱਤੀਆਂ ਅਤੇ ਉਸ ਦੇ ਦੋਵੇਂ ਕੰਨਾਂ ਵਿੱਚੋਂ ਖੂਨ ਵਗਣ ਲੱਗਾ। ਇਸ ਤੋਂ ਬਾਅਦ ਸੂਚਨਾ ਮਿਲਦੇ ਹੀ ਹੜਕੰਪ ਮੱਚ ਗਿਆ। ਇਸ ਤੋਂ ਤੁਰੰਤ ਬਾਅਦ ਪੁਲਿਸ (Panchkula) ਨੂੰ ਸੂਚਨਾ ਦਿੱਤੀ ਗਈ। ਬਜ਼ੁਰਗ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੇ ਮੂੰਹ ਢਕੇ ਹੋਏ ਸਨ ਅਤੇ ਉਨ੍ਹਾਂ ਦਾ ਤੀਜਾ ਸਾਥੀ ਕੁਝ ਦੂਰੀ ‘ਤੇ ਮੋਟਰਸਾਈਕਲ ‘ਤੇ ਉਨ੍ਹਾਂ ਦੀ ਉਡੀਕ ਕਰ ਰਿਹਾ ਸੀ। ਇਸ ਤੋਂ ਬਾਅਦ ਤਿੰਨੋਂ ਲੁਟੇਰੇ ਮੋਟਰਸਾਈਕਲ 'ਤੇ ਫ਼ਰਾਰ ਹੋ ਗਏ। ਫਿਲਹਾਲ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਤੇ ਕ੍ਰਾਈਮ ਬ੍ਰਾਂਚ ਦੀ ਟੀਮ ਮੌਕੇ ‘ਤੇ ਪਹੁੰਚ ਗਈ ਹੈ ਅਤੇ ਘਟਨਾ ਵਾਲੀ ਥਾਂ ਦੀ ਜਾਂਚ ਕੀਤੀ ਜਾ ਰਹੀ ਹੈ। The post ਪੰਚਕੂਲਾ: ਪਾਰਸਲ ਦੇਣ ਦੇ ਬਹਾਨੇ ਲੁਟੇਰਿਆਂ ਨੇ ਘਰ ਦਾਖ਼ਲ ਹੋ ਕੇ ਬਜ਼ੁਰਗ ਜੋੜੇ ਨੂੰ ਬਣਾਇਆ, ਸੋਨਾ ਤੇ ਨਕਦੀ ਲੁੱਟ ਕੇ ਹੋਏ ਫ਼ਰਾਰ appeared first on TheUnmute.com - Punjabi News. Tags:
|
ਹਰਭਜਨ ਸਿੰਘ ਈਟੀਓ ਵੱਲੋਂ PSPCL ਨੂੰ ਗਰਮੀਆਂ ਦੀਆਂ ਚੁਣੌਤੀਆਂ ਲਈ ਅਗਾਊਂ ਪ੍ਰਬੰਧ ਕਰਨ ਦੇ ਨਿਰਦੇਸ਼ Tuesday 09 January 2024 11:37 AM UTC+00 | Tags: breaking-news harbhajan-singh-eto latest-news news pspcl punjab-news summer the-unmute-breaking-news the-unmute-punjabi-news ਚੰਡੀਗੜ੍ਹ, 9 ਜਨਵਰੀ 2024: ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ (PSPCL) ਨੂੰ ਆਦੇਸ਼ ਦਿੱਤੇ ਕਿ ਗਰਮੀਆਂ ਦੇ ਸੀਜਨ ਦੌਰਾਨ ਪੈਦਾ ਹੋਣ ਵਾਲੀਆਂ ਚੁਣੌਤੀਆਂ ਦਾ ਟਾਕਰਾ ਕਰਨ ਲਈ ਪਹਿਲਾਂ ਤੋਂ ਹੀ ਪ੍ਰਬੰਧ ਕਰ ਲਈ ਜਾਣ ਤਾਂ ਜੋ ਸੂਬੇ ਦੇ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਸਬੰਧੀ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਥੇ ਪੀ.ਐਸ.ਪੀ.ਸੀ.ਐਲ ਅਧਿਕਾਰੀਆਂ ਨਾਲ ਲੱਗਭਗ ਤਿੰਨ ਘੰਟੇ ਚੱਲੀ ਮੀਟਿੰਗ ਦੌਰਾਨ ਬਿਜਲੀ ਮੰਤਰੀ ਨੇ ਮੈਨੇਜਮੈਂਟ ਨੂੰ ਗਰਮੀਆਂ ਦੇ ਵਿੱਚ ਬਿਜਲੀ ਦੀ ਸੰਭਾਵਤ ਮੰਗ ਵਧਣ ਦੇ ਮੱਦੇਨਜ਼ਰ ਲੋੜੀਂਦੇ ਸਾਜੋ-ਸਮਾਨ ਅਤੇ ਮੁਢਲੇ ਢਾਂਚੇ ਦੀ ਖਰੀਦ ਲਈ ਟੈਂਡਰ ਪ੍ਰਕ੍ਰਿਆ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਾਰੀਆਂ ਰਸਮੀ ਕਾਰਵਾਈਆਂ ਸਮੇਂ-ਸਿਰ ਮੁਕੰਮਲ ਕਰ ਲਈਆਂ ਜਾਣ ਤਾਂ ਜੋ ਗਰਮੀਆਂ ਦੌਰਾਨ ਬਿਜਲੀ ਦੀ ਵਧੀ ਮੰਗ ਨੂੰ ਪੂਰਾ ਕਰਨ ਵਿੱਚ ਪੀ.ਐਸ.ਪੀ.ਸੀ.ਐਲ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸੇ ਦੌਰਾਨ ਪੀ.ਐਸ.ਪੀ.ਸੀ.ਐਲ (PSPCL) ਦੀ ਕਾਰਗੁਜਾਰੀ ਨਾਲ ਸਬੰਧਤ ਵੱਖ-ਵੱਖ ਮਾਪਦੰਡਾਂ ਦੀ ਸਮੀਖਿਆ ਕਰਦਿਆਂ, ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਸਬੰਧਤ ਅਧਿਕਾਰੀਆਂ ਨੂੰ ਲੋਕਾਂ ਨੂੰ ਸੇਵਾਵਾਂ ਪਹੁੰਚਾਉਣ ਦੀ ਗਤੀ ਨੂੰ ਤੇਜ ਕਰਨ ਅਤੇ ਜਿੰਨ੍ਹਾਂ ਖੇਤਰਾਂ ਵਿੱਚ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਥੇ ਨੁਕਸਾਨ ਘਟਾਉਣ ਲਈ ਵਿਸ਼ੇਸ਼ ਯਤਨ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਪਹਿਲ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਖਰਾਬ ਮੀਟਰਾਂ ਨਾਲ ਸਬੰਧਤ ਔਸਤਨ ਬਿੱਲਾਂ ਦੇ ਕੇਸਾਂ ਦੇ ਨਿਪਟਾਰੇ ਨੂੰ ਇਕ ਮਹੀਨੇ ਦੇ ਅੰਦਰ-ਅੰਦਰ ਯਕੀਨੀ ਬਣਾਇਆ ਜਾਵੇ। ਬਿਜਲੀ ਮੰਤਰੀ ਨੇ ਵਿਭਾਗ ਦੇ ਮੁੱਖ ਇੰਜੀਨੀਅਰਾਂ ਨੂੰ ਵੀ ਨਿਰਦੇਸ਼ ਦਿੱਤੇ ਕਿ ਉਹ ਸਬੰਧਤ ਡਿਵੀਜਨ ਅਧਿਕਾਰੀਆਂ ਨਾਲ ਮਹੀਨਾਵਾਰ ਪੜਚੋਲ ਮੀਟਿੰਗਾਂ ਕਰਨ ਤਾਂ ਜੋ ਵਿਭਾਗ ਦੀ ਕਾਰਗੁਜਾਰੀ ਵਿੱਚ ਹੋਰ ਸੁਧਾਰ ਲਿਆਂਦਾ ਜਾ ਸਕੇ। ਉਨ੍ਹਾਂ ਨਾਲ ਹੀ ਕਿਹਾ ਕਿ ਮੁੱਖ ਇੰਜੀਨੀਅਰਾਂ ਵੱਲੋਂ ਭਵਿੱਖ ਵਿੱਚ ਇਕ-ਦੂਸਰੇ ਨਾਲ ਸਬੰਧਤ ਦਫਤਰਾਂ ਦੇ ਕੰਮਕਾਰ ਦਾ ਵੀ ਨਿਰੀਖਣ ਕੀਤਾ ਜਾਇਆ ਕਰੇਗਾ। ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਯਕੀਨ ਪ੍ਰਗਟ ਕੀਤਾ ਕਿ ਜਿਸ ਤਰ੍ਹਾਂ ਵਿਭਾਗ ਵੱਲੋਂ ਸਾਲ 2023 ਦੌਰਾਨ ਅਨੇਕਾਂ ਚੁਣੌਤੀਆਂ ਦਾ ਸਾਹਮਣਾ ਕਰਦਿਆਂ ਨਵੇਂ ਰਿਕਾਰਡ ਕਾਇਮ ਕੀਤੇ ਗਏ ਉਸੇ ਤਰ੍ਹਾਂ ਸਾਲ 2024 ਦੌਰਾਨ ਵੀ ਬਿਜਲੀ ਵਿਭਾਗ ਸੂਬੇ ਦੀਆਂ ਤਰੱਕੀ ਦੀਆਂ ਰਾਹਾਂ ਰੁਸ਼ਨਾਉਣ ਵਿੱਚ ਅਹਿਮ ਰੋਲ ਨਿਭਾਵੇਗਾ। ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ (ਬਿਜਲੀ) ਤੇਜਵੀਰ ਸਿੰਘ, ਸੀ.ਐਮ.ਡੀ ਪੀ.ਐਸ.ਪੀ.ਸੀ.ਐਲ ਸ. ਬਲਦੇਵ ਸਿੰਘ ਸਰਾਂ, ਡਾਇਰੈਕਟਰ ਡਿਸਟ੍ਰੀਬਿਊਸ਼ਨ ਸ. ਡੀ.ਪੀ.ਐਸ ਗਰੇਵਾਲ, ਡਾਇਰੈਕਟਰ ਜਨਰੇਸ਼ਨ ਸ. ਪਰਮਜੀਤ ਸਿੰਘ ਅਤੇ ਚੀਫ ਇੰਜਨੀਅਰ ਹਾਜ਼ਰ ਸਨ। The post ਹਰਭਜਨ ਸਿੰਘ ਈਟੀਓ ਵੱਲੋਂ PSPCL ਨੂੰ ਗਰਮੀਆਂ ਦੀਆਂ ਚੁਣੌਤੀਆਂ ਲਈ ਅਗਾਊਂ ਪ੍ਰਬੰਧ ਕਰਨ ਦੇ ਨਿਰਦੇਸ਼ appeared first on TheUnmute.com - Punjabi News. Tags:
|
'ਖੇਤਰੀ ਸਰਸ ਮੇਲੇ' ਦੀ ਪਹਿਲੀ ਵਾਰ ਮੇਜ਼ਬਾਨੀ ਕਰੇਗਾ ਮੋਹਾਲੀ ਜ਼ਿਲ੍ਹਾ: ਡੀ.ਸੀ ਆਸ਼ਿਕਾ ਜੈਨ Tuesday 09 January 2024 11:44 AM UTC+00 | Tags: breaking-news dc-aashika-jain khetri-saras-mela mohali news punjab-police the-unmute-breaking-news the-unmute-latest-update ਸਾਹਿਬਜ਼ਾਦਾ ਅਜੀਤ ਸਿੰਘ ਨਗਰ, 9 ਜਨਵਰੀ, 2024: ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇਸ਼ ਅਤੇ ਵਿਦੇਸ਼ਾਂ ਵਿੱਚ ਬੇਹੱਦ ਪ੍ਰਸਿੱਧੀ ਖੱਟਣ ਵਾਲੇ ‘ਖੇਤਰੀ ਸਰਸ ਮੇਲਾ’ ਦੀ ਪਹਿਲੀ ਵਾਰ ਮੋਹਾਲੀ ਵਿਖੇ ਮੇਜ਼ਬਾਨੀ ਕਰੇਗਾ। ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਦੇਸ਼ ਦੇ ਵੱਡੇ-ਵੱਡੇ ਸ਼ਹਿਰਾਂ ਵਿੱਚ ਲੱਗਣ ਵਾਲੇ ਇਸ ਮੇਲੇ ਦੀ ਮੇਜ਼ਬਾਨੀ ਕਰਨ ਦਾ ਸਾਡੇ ਜ਼ਿਲ੍ਹੇ ਨੂੰ ਪਹਿਲੀ ਵਾਰ ਅਵਸਰ ਪ੍ਰਾਪਤ ਹੋਇਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਮੇਲਾ ਸਥਾਨਕ ਸੈਕਟਰ 88 ਵਿਖੇ 16 ਫ਼ਰਵਰੀ ਤੋਂ 25 ਫ਼ਰਵਰੀ, 2024 ਤੱਕ ਲਗਾਇਆ ਜਾਵੇਗਾ, ਜਿਸ ਵਿੱਚ ਕਈ ਸੂਬਿਆਂ ਦੇ ਕਲਾਕਾਰ, ਦਸਤਕਾਰ, ਵਪਾਰੀ ਅਤੇ ਹੁਨਰਮੰਦ ਲੋਕ ਹਿੱਸਾ ਲੈਣਗੇ, ਜਦਕਿ ਰੋਜ਼ਾਨਾ ਹਜ਼ਾਰਾਂ ਲੋਕ ਖਰੀਦੋ-ਫਰੋਖ਼ਤ ਅਤੇ ਮੌਜ-ਮਸਤੀ ਦਾ ਆਨੰਦ ਮਾਣਨਗੇ। ਉਨ੍ਹਾਂ ਇਸ ਮੇਜ਼ਬਾਨੀ ਲਈ ਪੰਜਾਬ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਪ੍ਰਗਟਾਇਆ। ਡਿਪਟੀ ਕਮਿਸ਼ਨਰ ਵੱਲੋਂ ਇਸ ‘ਖੇਤਰੀ ਸਰਸ ਮੇਲੇ’ ਦੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਸਮੇਂ ਸਿਰ ਨੇਪਰੇ ਚਾੜਨ ਲਈ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਦੀਆਂ ਵੱਖ-ਵੱਖ ਕਮੇਟੀਆਂ ਗਠਿਤ ਕਰਕੇ ਕੰਮ ਵੀ ਅਲਾਟ ਕਰ ਦਿੱਤੇ ਗਏ ਹਨ। ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਮੇਲਾ ਨੋਡਲ ਅਫ਼ਸਰ ਸ੍ਰੀਮਤੀ ਸੋਨਮ ਚੌਧਰੀ ਨੇ ਦੱਸਿਆ ਕਿ ਇਸ ਮੇਲੇ ਵਿੱਚ ਵੱਖ-ਵੱਖ ਰਾਜਾਂ ਤੋਂ ਕਲਾਕਾਰ ਅਤੇ ਦਸਤਕਾਰ ਪਹੁੰਚਣ ਦੀ ਸੰਭਾਵਨਾ ਹੈ। ਮੇਲੇ ਵਿੱਚ 300 ਤੋਂ 350 ਦੇ ਦਰਮਿਆਨ ਸਟਾਲਾਂ (ਦੁਕਾਨਾਂ) ਲਗਾਈਆਂ ਜਾਣਗੀਆਂ, ਜਿਨ੍ਹਾਂ ਵਿੱਚ ਫੂਡ ਸਟਾਲ ਵੀ ਸ਼ਾਮਿਲ ਹੋਣਗੇ। ਮੇਲੇ ਦੌਰਾਨ ਫੂਡ ਸਟਾਲਾਂ ਤੇ ਵੱਖ-ਵੱਖ ਸੂਬਿਆਂ ਦੇ ਪਕਵਾਨ ਵੀ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੇ। ਬੱਚਿਆਂ ਦੇ ਮਨੋਰੰਜਨ ਲਈ ਝੂਲਿਆਂ ਦਾ ਪ੍ਰਬੰਧ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵੱਖ-ਵੱਖ ਰਾਜਾਂ ਦੇ ਕਲਾਕਾਰਾਂ ਫਨਕਾਰਾਂ ਵੱਲੋਂ ਆਪਣੀ ਵਿਰਾਸਤੀ ਅਤੇ ਸਭਿਆਚਾਰਕ ਕਲਾ ਦੇ ਰੰਗ ਵੀ ਦਿਖਾਏ ਜਾਣਗੇ। ਉਨ੍ਹਾਂ ਕਿਹਾ ਕਿ ਮੇਲੇ ਨੂੰ ਸਫ਼ਲ ਕਰਨ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਤਾਂ ਜੋ ਇਸ ਦੀ ਸਫ਼ਲਤਾ ਵਿੱਚ ਕੋਈ ਕਸਰ ਬਾਕੀ ਨਾ ਰਹੇ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਵੱਲੋਂ ਮਿਸ ਹਰਵੀਰ ਕੌਰ (ਪੀ ਸੀ ਐਸ (ਯੂ ਟੀ)) ਅਤੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਅਮਰਿੰਦਰ ਪਾਲ ਸਿੰਘ ਚੌਹਾਨ ਨੂੰ ਸਹਾਇਕ ਮੇਲਾ ਨੋਡਲ ਅਫ਼ਸਰ ਲਾਇਆ ਗਿਆ ਹੈ। ਮੇਲੇ ਦੇ ਪ੍ਰਬੰਧਾਂ ਲਈ ਬਣਾਈਆਂ ਗਈਆਂ ਕਮੇਟੀਆਂ ਚ ਕਾਰਜਕਾਰਣੀ ਕਮੇਟੀ ਅਤੇ ਖਰੀਦ ਕਮੇਟੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਿਰਾਜ ਐਸ ਤਿੜਕੇ ਦੀ ਅਗਵਾਈ ਹੇਠ ਕੰਮ ਕਰਨਗੀਆਂ। ਸਾਈਟ ਦੀ ਚੋਣ/ਯੋਜਨਾਬੰਦੀ ਅਤੇ ਵਿਕਾਸ ਕਮੇਟੀ ਅਤੇ ਪ੍ਰਚਾਰ ਕਮੇਟੀ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ਼੍ਰੀਮਤੀ ਸੋਨਮ ਚੌਧਰੀ ਦੀ ਅਗਵਾਈ ਹੇਠ ਕੰਮ ਕਰਨਗੀਆਂ। ਰਿਹਾਇਸ਼ੀ ਪ੍ਰਬੰਧਾਂ ਸਬੰਧੀ ਕਮੇਟੀ ਵਧੀਕ ਮੁੱਖ ਪ੍ਰਸ਼ਾਸਕ, ਗ੍ਰੇਟਰ ਮੋਹਾਲੀ ਏਰੀਆ ਵਿਕਾਸ ਅਥਾਰਟੀ, ਅਮਰਿੰਦਰ ਸਿੰਘ ਟਿਵਾਣਾ ਦੀ ਅਗਵਾਈ ਹੇਠ ਗਠਿਤ ਕੀਤੀ ਗਈ ਹੈ। ਮਨੋਰੰਜਨ ਕਮੇਟੀ, ਸਪੋਂਸਰਸ਼ਿਪ ਕਮੇਟੀ ਅਤੇ ਸੱਦਾ ਪੱਤਰ/ਸੋਵਿਨਾਰ/ਫਲੈਕਸ/ ਟਿਕਟ/ਆਈ ਡੀ ਕਾਰਡ ਆਦਿ ਦੀ ਪ੍ਰਿੰਟਿੰਗ ਅਤੇ ਡਿਜ਼ਾਇਨਿੰਗ ਕਮੇਟੀ ਦੇ ਮੁਖੀ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ ਹੋਣਗੇ। ਅੱਜ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਮੇਲਾ ਨੋਡਲ ਅਫ਼ਸਰ ਸ੍ਰੀਮਤੀ ਸੋਨਮ ਚੌਧਰੀ ਵੱਲੋਂ ਅੱਜ ਸਾਈਟ ਦੀ ਚੋਣ/ਯੋਜਨਾਬੰਦੀ ਅਤੇ ਵਿਕਾਸ ਕਮੇਟੀ ਦੀ ਮੀਟਿੰਗ ਕੀਤੀ ਗਈ, ਜਿਸ ਵਿੱਚ ਸਹਾਇਕ ਕਮਿਸ਼ਨਰ (ਸਿਖਲਾਈ ਅਧੀਨ) ਡੈਵੀ ਗੋਇਲ, ਮਿਲਕ ਅਫਸਰ ਗਮਾਡਾ ਹਰਬੰਸ ਸਿੰਘ, ਡੀਡੀਪੀਓ ਅਮਰਿੰਦਰ ਪਾਲ ਸਿੰਘ ਚੌਹਾਨ, ਕਾਰਜਕਾਰੀ ਇੰਜੀਨੀਅਰ ਗਮਾਡਾ ਅਵਦੀਪ ਸਿੰਘ ਅਤੇ ਰਜੀਆ ਸਹਾਇਕ ਨਗਰ ਯੋਜਨਾਕਾਰ ਗਮਾਡਾ ਸ਼ਾਮਿਲ ਹੋਏ। ਮੀਟਿੰਗ ਦੌਰਾਨ ਸਾਈਟ ਪਲਾਨ ਜਿਸ ਵਿੱਚ ਨਕਸ਼ਾ, ਸਟਾਲਾਂ, ਸਟੇਜ, ਪਾਰਕਿੰਗ, ਝੂਲੇ, ਪਖਾਨੇ ਤੇ ਪਾਣੀ, ਬਿਜਲੀ ਦਾ ਪ੍ਰਬੰਧ, ਟੈਂਟ ਦੀ ਇੰਸਪੈਕਸ਼ਨ ਅਤੇ ਸਟਾਲਾਂ ਦੀ ਵੰਡ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। The post ‘ਖੇਤਰੀ ਸਰਸ ਮੇਲੇ’ ਦੀ ਪਹਿਲੀ ਵਾਰ ਮੇਜ਼ਬਾਨੀ ਕਰੇਗਾ ਮੋਹਾਲੀ ਜ਼ਿਲ੍ਹਾ: ਡੀ.ਸੀ ਆਸ਼ਿਕਾ ਜੈਨ appeared first on TheUnmute.com - Punjabi News. Tags:
|
18 ਜਨਵਰੀ ਨੂੰ 590 ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਜਾਣਗੇ: CM ਭਗਵੰਤ ਮਾਨ Tuesday 09 January 2024 01:13 PM UTC+00 | Tags: appointment-letters breaking-news cm-bhagwant-mann government government-job job latest-news news punjab punjab-government punjab-news ਚੰਡੀਗੜ੍ਹ, 9 ਜਨਵਰੀ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਨੌਜਵਾਨਾਂ ਨੂੰ ਨਵੇਂ ਵਰ੍ਹੇ ਦਾ ਤੋਹਫਾ ਦਿੰਦਿਆਂ ਪੰਜਾਬ ਰਾਜ ਸਹਿਕਾਰੀ ਬੈਂਕ ਵਿੱਚ ਨਵੇਂ ਭਰਤੀ ਹੋਏ 520 ਕਲਰਕਾਂ-ਕਮ-ਡਾਟਾ ਐਂਟਰੀ ਅਪਰੇਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ।ਇੱਥੇ ਟੈਗੋਰ ਥੀਏਟਰ ਵਿਖੇ ਨਿਯੁਕਤੀ ਪੱਤਰ (Appointment letters) ਸੌਂਪਣ ਤੋਂ ਬਾਅਦ ਨੌਜਵਾਨਾਂ ਦੇ ਮੁਖਾਤਿਬ ਹੁੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦਾ ਇਹ ਨਿਯੁਕਤੀ ਪੱਤਰ ਵੰਡ ਸਮਾਰੋਹ ਉਨ੍ਹਾਂ ਦੀ ਸਰਕਾਰ ਦਾ ਪਲੇਠਾ ਸਮਾਗਮ ਨਹੀਂ ਹੈ ਕਿਉਂਕਿ ਸੂਬਾ ਸਰਕਾਰ ਹੁਣ ਤੱਕ ਅਜਿਹੇ ਕਈ ਸਮਾਗਮ ਕਰਕੇ 40,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਵੰਡ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਕੇ ਮੁੜ 'ਰੰਗਲਾ ਪੰਜਾਬ' ਬਣਾਉਣ ਲਈ ਸੰਜੀਦਾ ਉਪਰਾਲੇ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਲਗਪਗ ਹਰੇਕ ਦੂਜੇ ਪਿੰਡ ਨੂੰ ਮਹਾਨ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਹੈ ਅਤੇ ਪੰਜਾਬ ਦੀ ਧਰਤੀ ਨੇ ਬਹਾਦਰ ਪੁੱਤ ਪੈਦਾ ਕੀਤੇ ਹਨ ਜਿਨ੍ਹਾਂ ਨੇ ਆਪਣੇ ਮੁਲਕ ਦੀ ਖਾਤਰ ਆਪਣਾ ਜੀਵਨ ਲੇਖੇ ਲਾ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਪੈਦਾਇਸ਼ੀ ਉੱਦਮੀ ਹੁੰਦੇ ਹਨ ਅਤੇ ਇਨ੍ਹਾਂ ਵਿੱਚ ਅਗਵਾਈ ਕਰਨ ਦੇ ਗੁਣ ਹੁੰਦੇ ਹਨ ਅਤੇ ਏਸੇ ਕਰਕੇ ਦੁਨੀਆ ਭਰ ਵਿੱਚ ਪੰਜਾਬੀਆਂ ਨੇ ਆਪਣੀ ਕਾਬਲੀਅਤ ਦਾ ਲੋਹਾ ਮੰਨਵਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਸਖ਼ਤ ਮਿਹਨਤ ਦਾ ਕੋਈ ਸਾਨੀ ਨਹੀਂ ਜਿਸ ਕਰਕੇ ਅੱਜ ਪੰਜਾਬੀ ਹਰੇਕ ਖੇਤਰ ਵਿੱਚ ਨਾਮਣਾ ਖੱਟ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਦੇ ਇਸ ਜਜ਼ਬੇ ਦਾ ਲਾਹਾ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਵੀ ਚੁੱਕਿਆ ਜਾ ਸਕਦਾ। ਮੁੱਖ ਮੰਤਰੀ ਨੇ ਕਿਹਾ ਕਿ ਬਹਾਦਰ ਅਤੇ ਸਮਰਪਿਤ ਭਾਵਨਾ ਵਾਲੇ ਪੰਜਾਬੀਆਂ ਨੇ ਦੇਸ਼ ਨੂੰ ਬਰਤਾਨਵੀ ਹਕੂਮਤ ਦੀ ਗੁਲਾਮੀ ਤੋਂ ਮੁਕਤ ਕਰਵਾਉਣ ਲਈ ਬੇਮਿਸਾਲ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਆਪਣੇ ਆਪ ਵਿੱਚ ਰਿਕਾਰਡ ਹੈ ਕਿ ਜਿਨ੍ਹਾਂ ਦੇਸ਼ ਭਗਤਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਜਾਂ ਕਿਸੇ ਨਾ ਕਿਸੇ ਰੂਪ ਵਿਚ ਅੰਗਰੇਜ਼ਾਂ ਦੇ ਜ਼ੁਲਮ ਦਾ ਸ਼ਿਕਾਰ ਹੋਏ, ਉਨ੍ਹਾਂ ਵਿੱਚੋਂ 90 ਫੀਸਦੀ ਤੋਂ ਵੱਧ ਪੰਜਾਬੀ ਸਨ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਅੱਜ ਵੀ ਪੰਜਾਬ, ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਅਤੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਲਈ ਸਭ ਤੋਂ ਅੱਗੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁਖੀ ਹੋਣ ਦੇ ਨਾਤੇ ਉਨ੍ਹਾਂ ਦਾ ਹਰ ਕਦਮ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਨੂੰ ਸਮਰਪਿਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਉਨ੍ਹਾਂ ਤੋਂ ਪਹਿਲੇ ਮੁੱਖ ਮੰਤਰੀਆਂ ਨੂੰ ਕਦੇ ਵੀ ਸੂਬੇ ਦੀ ਚਿੰਤਾ ਨਹੀਂ ਹੁੰਦੀ ਸੀ ਸਗੋਂ ਉਨ੍ਹਾਂ ਨੂੰ ਆਪਣੇ ਨਿੱਜੀ ਹਿੱਤਾਂ ਦਾ ਫਿਕਰ ਵੱਧ ਹੁੰਦਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰੇਕ ਮੁੱਦੇ ਨੂੰ ਲੈ ਕੇ ਸੂਬੇ ਦੇ ਨਕਾਰੇ ਹੋਏ ਸਿਆਸੀ ਆਗੂ ਉਨ੍ਹਾਂ ਦੀ ਨਿੱਤ ਨਿਖੇਧੀ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਇੱਕ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਦੀ ਮਲਕੀਅਤ ਵਾਲਾ ਗੋਇੰਦਵਾਲ ਪਾਵਰ ਪਲਾਂਟ 1080 ਕਰੋੜ ਰੁਪਏ ਦੀ ਲਾਗਤ ਨਾਲ ਖਰੀਦ ਕੇ ਇਤਿਹਾਸ ਰਚਿਆ ਹੈ। ਉਨ੍ਹਾਂ ਕਿਹਾ ਕਿ ਹੁਣ ਪਹਿਲੀ ਵਾਰ ਉਲਟਾ ਰੁਝਾਨ ਸ਼ੁਰੂ ਹੋਇਆ ਹੈ ਕਿ ਸਰਕਾਰ ਨੇ ਕੋਈ ਪ੍ਰਾਈਵੇਟ ਪਾਵਰ ਪਲਾਂਟ ਖਰੀਦਿਆ ਹੈ ਜਦੋਂ ਕਿ ਪਹਿਲਾਂ ਸੂਬਾ ਸਰਕਾਰਾਂ ਸਰਕਾਰੀ ਜਾਇਦਾਦਾਂ ਮਨਪਸੰਦ ਵਿਅਕਤੀਆਂ ਨੂੰ 'ਕੌਡੀ' ਦੇ ਭਾਅ ਵੇਚਦੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਛਵਾੜਾ ਕੋਲਾ ਖਾਣ ਤੋਂ ਨਿਕਲਣ ਵਾਲੇ ਕੋਲੇ ਦੀ ਵਰਤੋਂ ਸਰਕਾਰੀ ਪਾਵਰ ਪਲਾਂਟਾਂ ਲਈ ਹੀ ਕੀਤੀ ਜਾ ਸਕਦੀ ਹੈ ਜਿਸ ਕਰਕੇ ਇਸ ਪਾਵਰ ਪਲਾਂਟ ਦੀ ਖਰੀਦ ਨਾਲ ਇਸ ਕੋਲੇ ਦੀ ਵਰਤੋਂ ਸੂਬੇ ਦੇ ਹਰੇਕ ਸੈਕਟਰ ਨੂੰ ਬਿਜਲੀ ਪੈਦਾ ਕਰਨ ਲਈ ਕੀਤੀ ਜਾ ਸਕਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਹਸਪਤਾਲਾਂ ਅਤੇ ਸਕੂਲਾਂ ਵਿੱਚ ਮੁਕੰਮਲ ਤੌਰ ਉਤੇ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ ਅਤੇ ਆਮ ਆਦਮੀ ਦੀ ਭਲਾਈ ਲਈ ਨਵੇਂ ਮੈਡੀਕਲ ਕਾਲਜ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਫੈਸਲੇ ਉਨ੍ਹਾਂ ਲੋਕਾਂ ਵੱਲੋਂ ਹੀ ਲਏ ਜਾ ਰਹੇ ਹਨ ਜੋ ਜ਼ਮੀਨੀ ਪੱਧਰ 'ਤੇ ਲੋਕਾਂ ਦੀਆਂ ਸਮੱਸਿਆਵਾਂ ਤੋਂ ਜਾਣੂੰ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਨੇ ਸੂਬੇ ਨੂੰ ਬਰਬਾਦ ਕਰ ਦਿੱਤਾ ਹੈ ਅਤੇ ਹੁਣ ਉਹ ਨਿਰਲੱਜ ਹੋ ਕੇ ਨੈਤਿਕਤਾ ਦੀਆਂ ਗੱਲਾਂ ਕਰ ਰਹੀਆਂ ਹਨ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਗਏ ਉਪਰਾਲਿਆਂ ਸਦਕਾ ਪੰਜਾਬ ਵਿੱਚ ਵੱਡੀ ਉਦਯੋਗਿਕ ਕ੍ਰਾਂਤੀ ਦੇਖਣ ਨੂੰ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ 18 ਮਹੀਨਿਆਂ ਦੌਰਾਨ ਟਾਟਾ ਸਟੀਲ ਅਤੇ ਹੋਰ ਵੱਡੀਆਂ ਕੰਪਨੀਆਂ ਨੇ ਸੂਬੇ ਵਿੱਚ ਨਿਵੇਸ਼ ਕਰਨ ਲਈ ਤਿਆਰੀਆਂ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਮੋਹਰੀ ਸੂਬਾ ਅਤੇ 'ਰੰਗਲਾ ਪੰਜਾਬ' ਬਣਾਉਣ ਵੱਲ ਲਈ ਇਹ ਮਹੱਤਵਪੂਰਨ ਕਦਮ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਦੇਸ਼ ਵਿੱਚ ਨਿਵੇਸ਼ ਲਈ ਪੰਜਾਬ ਸਭ ਤੋਂ ਪਸੰਦੀਦਾ ਸਥਾਨ ਬਣ ਕੇ ਉੱਭਰਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੌਰਾਨ ਪੰਜਾਬ ਵਿੱਚ ਹੁਣ ਤੱਕ 55,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਹੋਇਆ ਹੈ ਜਿਸ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ 2.95 ਲੱਖ ਮੌਕੇ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਆਉਣ ਵਾਲੇ ਦਿਨਾਂ ਵਿੱਚ ਹੋਰ ਨਿਵੇਸ਼ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਪਿਛਲੇ 75 ਸਾਲਾਂ ਵਿੱਚ ਨੌਜਵਾਨ ਸਰਕਾਰੀ ਨੌਕਰੀ ਲਈ ਇਕ ਮੌਕੇ ਨੂੰ ਤਰਸਦੇ ਹੁੰਦੇ ਸਨ, ਹੁਣ ਉਨ੍ਹਾਂ ਨੂੰ ਇੱਕ ਸਾਲ ਵਿੱਚ ਤਿੰਨ-ਤਿੰਨ ਨੌਕਰੀਆਂ ਵੀ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਨੇ ਕਦੇ ਵੀ ਸੂਬੇ ਦੀ ਭਲਾਈ ਜਾਂ ਇਸ ਦੀ ਤਰੱਕੀ ਦੀ ਪ੍ਰਵਾਹ ਨਹੀਂ ਕੀਤੀ ਪਰ ਮੌਜੂਦਾ ਸਰਕਾਰ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਭਗਵੰਤ ਸਿੰਘ ਮਾਨ ਨੇ ਆਖਿਆ ਕਿ ਪਿਛਲੇ 25 ਸਾਲਾਂ ‘ਚ ਪੰਜਾਬ ‘ਤੇ ਸਿਰਫ਼ ਦੋ ਸਿਆਸਤਦਾਨਾਂ ਨੇ ਰਾਜ ਕੀਤਾ ਹੈ ਅਤੇ ਆਪਣੇ ਨਿੱਜੀ ਹਿੱਤਾਂ ਲਈ ਸੂਬੇ ਦੇ ਵਸੀਲਿਆਂ ਦਾ ਸ਼ੋਸ਼ਣ ਕੀਤਾ। ਗੁਰਬਾਣੀ ਦੀ ਤੁਕ 'ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ' ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂ ਸਾਹਿਬਾਨ ਨੇ ਹਵਾ (ਪਵਨ) ਨੂੰ ਗੁਰੂ, ਪਾਣੀ (ਪਾਣੀ) ਨੂੰ ਪਿਤਾ ਅਤੇ ਜ਼ਮੀਨ (ਧਰਤ) ਨੂੰ ਮਾਤਾ ਦਾ ਦਰਜਾ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਸਾਨੂੰ ਸੂਬੇ ਦੇ ਵਾਤਾਵਰਨ ਨੂੰ ਬਚਾਉਣ ਦਾ ਸੰਕਲਪ ਲੈ ਕੇ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਪਾਵਨ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਧਾਰਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ ਪਰ ਇਸ ਲਈ ਨੌਜਵਾਨਾਂ ਨੂੰ ਅਹਿਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਆਪਣੀ ਪ੍ਰਾਪਤੀ ਉਤੇ ਘੁੰਮਡ ਨਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਹੋਰ ਸਫਲਤਾ ਹਾਸਲ ਕਰਨ ਲਈ ਨਿਮਰ ਰਹਿਣ ਦੇ ਨਾਲ-ਨਾਲ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਵੈ-ਵਿਸ਼ਵਾਸ ਅਤੇ ਸਾਕਾਰਤਮਕ ਪਹੁੰਚ ਹਰੇਕ ਸ਼ਖਸੀਅਤ ਦੇ ਮੂਲ ਗੁਣ ਹੁੰਦੇ ਹਨ ਪਰ ਇਸ ਨੂੰ ਲੈ ਕੇ ਹੰਕਾਰ ਨਹੀਂ ਕਰਨਾ ਚਾਹੀਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਗੁਣ ਹੀ ਹਰੇਕ ਖੇਤਰ ਵਿੱਚ ਸਫਲਤਾ ਦੇ ਪੈਮਾਨੇ ਹੁੰਦੇ ਹਨ ਅਤੇ ਇਨ੍ਹਾਂ ਨੂੰ ਸਹੀ ਮਾਅਨਿਆਂ ਵਿੱਚ ਲਾਗੂ ਕੀਤਾ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਾ ਸਫ਼ਰ ਜਾਰੀ ਰਹੇਗਾ ਅਤੇ 18 ਜਨਵਰੀ ਨੂੰ 590 ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ (Appointment letters) ਸੌਂਪੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਨੌਜਵਾਨਾਂ ਨੂੰ ਸਮਾਜਿਕ ਤੇ ਆਰਥਿਕ ਤਰੱਕੀ ਵਿੱਚ ਬਰਾਬਰ ਭਾਈਵਾਲ ਬਣਾਉਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਸਮੇਤ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਆਪਣੇ ਅਹੁਦੇ ਦੀ ਵਰਤੋਂ ਲੋਕ ਭਲਾਈ ਲਈ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਕੰਮ-ਧੰਦੇ ਆਉਣ ਵਾਲੇ ਲੋਕਾਂ ਨੂੰ ਪ੍ਰੇਸ਼ਾਨ ਕਰਨ ਦੀ ਬਜਾਏ ਇਨਸਾਫ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਨਿਰੰਤਰ ਯਤਨ ਕਰ ਰਹੀ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਸੂਬੇ ਦੀ ਝਲਕੀ ਬਾਰੇ ਭਾਜਪਾ ਦੇ ਸੂਬਾ ਪ੍ਰਧਾਨ ਵੱਲੋਂ ਕੀਤੀ ਟਿਪੱਣੀ ਉਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੁਨੀਲ ਜਾਖੜ ਵਰਗੇ ਗੁੰਮਰਾਹਕੁਨ ਨੇਤਾ ਸੂਬੇ ਦੀ ਤਰੱਕੀ ਦੇ ਰਾਹ ਵਿੱਚ ਰੋੜਾ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇਤਾਵਾਂ ਨੇ ਸਾਡੇ ਸੂਬੇ ਦੀਆਂ ਦੋ ਪੀੜ੍ਹੀਆਂ ਬਰਬਾਦ ਕਰ ਦਿੱਤੀਆਂ ਹਨ ਜਿਸ ਕਰਕੇ ਇਹ ਨੇਤਾ ਬੀਤੇ ਸਾਲ ਇਕ ਨਵੰਬਰ ਨੂੰ ਬਹਿਸ ਵਿੱਚ ਨਹੀਂ ਪਹੁੰਚੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਸੂਝਵਾਨ ਲੋਕਾਂ ਨੇ ਇਨ੍ਹਾਂ ਨੇਤਾਵਾਂ ਨੂੰ ਸਿਆਸੀ ਸਫਾਂ ਤੋਂ ਲਾਂਭੇ ਕਰਕੇ ਗੁੰਮਨਾਮੀ ਵੱਲ ਧੱਕ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਰੱਖਦੀਆਂ ਹਨ ਕਿਉਂਕਿ ਉਹ ਆਮ ਪਰਿਵਾਰ ਨਾਲ ਸਬੰਧਤ ਹਨ ਅਤੇ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਗੂ ਹਮੇਸ਼ਾ ਤੋਂ ਇਹੀ ਮੰਨਦੇ ਸੀ ਕਿ ਸੂਬੇ ਵਿੱਚ ਸ਼ਾਸਨ ਕਰਨ ਦਾ ਉਨ੍ਹਾਂ ਕੋਲ ਜਨਮ ਸਿੱਧ ਅਧਿਕਾਰ ਹੈ, ਜਿਸ ਕਾਰਨ ਉਨ੍ਹਾਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਇਕ ਆਮ ਆਦਮੀ ਬੜੀ ਕਾਰਜਕੁਸ਼ਲਤਾ ਨਾਲ ਸੂਬੇ ਨੂੰ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਲੰਮੇ ਸਮੇਂ ਤੱਕ ਲੋਕਾਂ ਨੂੰ ਬੇਵਕੂਫ਼ ਬਣਾਉਂਦੇ ਰਹੇ ਪਰ ਹੁਣ ਲੋਕ ਇਨ੍ਹਾਂ ਦੇ ਗੁਮਰਾਹਕੁੰਨ ਪ੍ਰਚਾਰ ਵਿੱਚ ਨਹੀਂ ਆਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਉਹ ਦਿਨ ਬੀਤ ਗਏ ਹਨ, ਜਦੋਂ ਸੂਬੇ ਦਾ ਮੁਖੀ ਆਪਣੇ ਮਹਿਲਾਂ ਦੇ ਵੱਡੇ-ਵੱਡੇ ਕਮਰਿਆਂ ਵਿੱਚ ਕੈਦ ਰਹਿੰਦਾ ਸੀ, ਇਸ ਦੇ ਉਲਟ ਹੁਣ ਸੂਬੇ ਦਾ ਮੁਖੀ ਹਮੇਸ਼ਾ ਲੋਕਾਂ ਵਿਚਕਾਰ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਸਾਡੀ ਸਰਕਾਰ ਵੱਲੋਂ ਲੋਕਾਂ ਨਾਲ ਕੀਤਾ ਹਰੇਕ ਵਾਅਦਾ ਛੇਤੀ ਤੋਂ ਛੇਤੀ ਪੂਰਾ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਮੁੱਖ ਮੰਤਰੀ ਤੱਕ ਪਹੁੰਚ ਬਹੁਤ ਆਸਾਨ ਹੈ, ਜਿਸ ਕਾਰਨ ਲੋਕਾਂ ਦੀ ਭਲਾਈ ਲਈ ਸੂਬੇ ਦਾ ਹਰੇਕ ਮੁੱਦਾ ਛੇਤੀ ਹੱਲ ਹੋ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਝਾਕੀ ਨੂੰ ਰੱਦ ਕਰ ਕੇ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਮਾਈ ਭਾਗੋ, ਗ਼ਦਰੀ ਬਾਬਿਆਂ ਵਰਗੇ ਮਹਾਨ ਸ਼ਹੀਦਾਂ ਦਾ ਨਿਰਾਦਰ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਗਣਤੰਤਰ ਦਿਵਸ ਪਰੇਡ ਵਿੱਚ ਇਨ੍ਹਾਂ ਨਾਇਕਾਂ ਦੀ ਝਾਕੀ ਨੂੰ ਸ਼ਾਮਲ ਨਾ ਕਰ ਕੇ ਸ਼ਹੀਦਾਂ ਦੇ ਯੋਗਦਾਨ ਤੇ ਬਲੀਦਾਨ ਨੂੰ ਘਟਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਕਿਉਂਕਿ ਇਹ ਮਹਾਨ ਦੇਸ਼ ਭਗਤਾਂ ਅਤੇ ਕੌਮੀ ਨਾਇਕਾਂ ਦੀ ਵੱਡੀ ਨਿਰਾਦਰੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਤੋਂ ਦੇਸ਼ ਭਗਤੀ ਦਾ ਸਰਟੀਫਿਕੇਟ ਲੈਣ ਦੀ ਲੋੜ ਨਹੀਂ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਅਤੇ ਵਿੱਤ ਕਮਿਸ਼ਨਰ ਸਹਿਕਾਰਤਾ ਵੀ.ਕੇ. ਸਿੰਘ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ ਅਤੇ ਨਵੇਂ ਭਰਤੀ ਕੀਤੇ ਕਲਰਕਾਂ ਨੂੰ ਆਮ ਆਦਮੀ ਦੀ ਭਲਾਈ ਲਈ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਸਹਿਕਾਰੀ ਬੈਂਕ ਦੀ ਅਥਾਹ ਸਮਰੱਥਾ ਹੈ ਜਿਸ ਲਈ ਨਵੇਂ ਭਰਤੀ ਹੋਏ ਕਲਰਕ ਅਹਿਮ ਭੂਮਿਕਾ ਨਿਭਾ ਸਕਦੇ ਹਨ। ਵੀ.ਕੇ. ਸਿੰਘ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਸੂਬੇ ਦੇ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ਵਿੱਚ ਬਹੁਤ ਸਹਾਈ ਸਿੱਧ ਹੋ ਸਕਦੇ ਹਨ। The post 18 ਜਨਵਰੀ ਨੂੰ 590 ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਜਾਣਗੇ: CM ਭਗਵੰਤ ਮਾਨ appeared first on TheUnmute.com - Punjabi News. Tags:
|
ਪੰਜਾਬ 'ਚ ਫਿਰ ਵਧ ਸਕਦੀ ਹੈ ਪੈਟਰੋਲ ਦੀ ਕਿੱਲਤ, ਟਰੱਕ ਯੂਨੀਅਨਾਂ ਵੱਲੋਂ ਹਿੱਟ ਐਂਡ ਰਨ ਕਾਨੂੰਨ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦਾ ਐਲਾਨ Tuesday 09 January 2024 01:21 PM UTC+00 | Tags: breaking-news hit-and-run-law news punjab-truck-unions truck-unions truck-unions-strike ਚੰਡੀਗੜ੍ਹ, 9 ਜਨਵਰੀ 2024: ਲੋਕ ਸਭਾ ਵਿੱਚ ਪਾਸ ਕੀਤੇ ਹਿੱਟ ਐਂਡ ਰਨ ਕਾਨੂੰਨ ਦੇ ਵਿਰੋਧ ਵਿੱਚ ਟਰੱਕ ਯੂਨੀਅਨਾਂ (truck unions) ਨੇ ਇੱਕ ਵਾਰ ਫਿਰ ਹੜਤਾਲ ਕਰ ਦਿੱਤੀ ਹੈ । ਸਬ-ਕਮੇਟੀ ਨਾਲ ਟਰੱਕ ਯੂਨੀਅਨਾਂ ਦੀ ਮੰਗਲਵਾਰ ਨੂੰ ਚੰਡੀਗੜ੍ਹ ਵਿੱਚ ਹੋਈ ਬੈਠਕ ਬੇਸਿੱਟਾ ਰਹੀ। ਜਿਸ ਤੋਂ ਬਾਅਦ ਯੂਨੀਅਨਾਂ ਨੇ ਇੱਕ ਵਾਰ ਫਿਰ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਇੰਨਾ ਹੀ ਨਹੀਂ ਬਠਿੰਡਾ ਤੇਲ ਡਿੱਪੂ ਤੋਂ ਟੈਂਕਰ ਅਜੇ ਵੀ ਨਹੀਂ ਭੇਜੇ ਜਾਣਗੇ। ਚੰਡੀਗੜ੍ਹ ਵਿੱਚ ਟਰੱਕ ਯੂਨੀਅਨ ਅਤੇ ਪੰਜਾਬ ਸਰਕਾਰ ਦੀ ਸਬ-ਕਮੇਟੀ ਦਰਮਿਆਨ ਬੈਠਕ ਹੋਈ। ਇਸ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੁਲਦੀਪ ਸਿੰਘ ਧਾਲੀਵਾਲ ਸ਼ਾਮਲ ਸਨ। ਇਸ ਬੈਠਕ ਵਿੱਚ ਟਰੱਕ ਯੂਨੀਅਨ ਦੀਆਂ ਵੱਖ-ਵੱਖ 9 ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਜਿਸ ਦਾ ਕੋਈ ਨਤੀਜਾ ਨਹੀਂ ਨਿਕਲਿਆ। ਜਿਸ ਤੋਂ ਬਾਅਦ ਡਰਾਈਵਰਾਂ ਨੇ ਧਰਨਾ ਹੋਰ ਤੇਜ਼ ਕਰਨ ਦੀ ਗੱਲ ਆਖੀ ਹੈ। ਟਰੱਕ ਯੂਨੀਅਨ (truck unions) ਦੇ ਆਗੂ ਅਜੈ ਸਿੰਗਲਾ ਨੇ ਦੱਸਿਆ ਕਿ ਉਹ ਆਪਣੀ ਯੂਨੀਅਨ ਦੇ ਮੈਂਬਰਾਂ ਨਾਲ ਅਗਲੀ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕਰਨ ਜਾ ਰਹੇ ਹਨ। ਸੰਘਰਸ਼ ਤੇਜ਼ ਕੀਤਾ ਜਾਵੇਗਾ। ਹੁਣ ਜਦੋਂ ਤੱਕ ਕੋਈ ਫੈਸਲਾ ਨਹੀਂ ਲਿਆ ਜਾਂਦਾ ਉਦੋਂ ਤੱਕ ਟਰੱਕ ਡਰਾਈਵਰ ਪਿੱਛੇ ਨਹੀਂ ਹਟਣਗੇ। ਉਨ੍ਹਾਂ ਕਿਹਾ ਕਿ ਟਰੱਕ ਡਰਾਈਵਰ ਜਾਣ ਬੁੱਝ ਕੇ ਹਾਦਸੇ ਨਹੀਂ ਕਰਦੇ। ਉਨ੍ਹਾਂ ਲਈ ਇਹ ਕਾਲੇ ਕਾਨੂੰਨ ਵਾਂਗ ਹੈ। ਟਰੱਕ ਯੂਨੀਅਨਾਂ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਲੋੜ ਪਈ ਤਾਂ ਬਠਿੰਡਾ ਤੋਂ ਬਾਅਦ ਪੰਜਾਬ ਦੇ ਬਾਕੀ ਤਿੰਨ ਤੇਲ ਡਿੱਪੂਆਂ ਤੋਂ ਵੀ ਸਪਲਾਈ ਰੋਕ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬੈਠਕ ਵਿੱਚ ਕੋਈ ਸਪੱਸ਼ਟ ਜਵਾਬ ਨਹੀਂ ਦੇ ਸਕੀ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਦੀ ਕੇਂਦਰ ਸਰਕਾਰ ਨਾਲ 31 ਜਨਵਰੀ ਨੂੰ ਬੈਠਕ ਹੈ, ਉਸ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋਵੇਗੀ। The post ਪੰਜਾਬ ‘ਚ ਫਿਰ ਵਧ ਸਕਦੀ ਹੈ ਪੈਟਰੋਲ ਦੀ ਕਿੱਲਤ, ਟਰੱਕ ਯੂਨੀਅਨਾਂ ਵੱਲੋਂ ਹਿੱਟ ਐਂਡ ਰਨ ਕਾਨੂੰਨ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦਾ ਐਲਾਨ appeared first on TheUnmute.com - Punjabi News. Tags:
|
ਨਾਜਾਇਜ਼ ਮਾਈਨਿੰਗ ਕਰਵਾਉਣ ਵਾਲੇ ਤੇ ਰਿਐਲਟੀ ਨਾ ਲੈ ਸਕਣ ਵਾਲੇ ਅਧਿਕਾਰੀਆਂ ਵਿਰੁੱਧ ਹੋਵੇਗੀ ਕਾਰਵਾਈ: ਚੇਤਨ ਸਿੰਘ ਜੌੜਾਮਾਜਰਾ Tuesday 09 January 2024 01:29 PM UTC+00 | Tags: breaking-news chetan-singh-jauramajra cm-bhagwant-mann illegal-mining latest-news mining news punjab royalties ਚੰਡੀਗੜ੍ਹ/ਅੰਮ੍ਰਿਤਸਰ, 9 ਜਨਵਰੀ 2024: ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਨਾਜਾਇਜ਼ ਮਾਈਨਿੰਗ (MINING) ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਨਾਜਾਇਜ਼ ਮਾਈਨਿੰਗ ਵਿੱਚ ਸ਼ਾਮਲ ਅਤੇ ਰਿਐਲਟੀ ਨਾ ਲੈ ਸਕਣ ਵਾਲੇ ਅਧਿਕਾਰੀਆਂ ਵਿਰੁੱਧ ਸਖਤ ਕਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਅੰਮ੍ਰਿਤਸਰ ਵਿਖੇ ਮਾਝੇ ਦੇ ਵਿਧਾਇਕਾਂ ਅਤੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਜਲ ਸੰਭਾਲ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਵੱਡੇ ਪ੍ਰਾਜੈਕਟਾਂ ਲਈ ਵਰਤੀ ਜਾ ਰਹੀ ਮਿੱਟੀ ਦੀ ਰਿਐਲਟੀ ਵੀ ਸਰਕਾਰੀ ਖਜ਼ਾਨੇ ਵਿਚ ਜਮ੍ਹਾਂ ਕਰਵਾਉਣੀ ਯਕੀਨੀ ਬਣਾਈ ਜਾਵੇ। ਉਨਾਂ ਕਿਹਾ ਕਿ ਰਾਜ ਵਿਚ ਸੈਂਕੜੇ ਕਿਲੋਮੀਟਰ ਨੈਸ਼ਨਲ ਹਾਈਵੇਅ ਬਣ ਰਹੇ ਹਨ ਪਰ ਇਨ੍ਹਾਂ ਦੀ ਰਿਐਲਟੀ ਪੂਰੀ ਤਰਾਂ ਜਮ੍ਹਾਂ ਨਹੀਂ ਹੋ ਰਹੀ। ਇਸ ਲਈ ਇਨ੍ਹਾਂ ਕੰਮਾਂ ਉਤੇ ਨਿਗ੍ਹਾ ਰੱਖ ਕੇ ਇਸ ਦੀ ਬਣਦੀ ਰਿਐਲਟੀ ਲਈ ਜਾਵੇ। ਉਨਾਂ ਸਖ਼ਤ ਲਹਿਜ਼ੇ ਵਿਚ ਕਿਹਾ ਕਿ ਜਿਸ ਵੀ ਅਧਿਕਾਰੀ ਨੇ ਨਾਜਾਇਜ਼ ਮਾਇਨਿੰੰਗ (MINING) ਅਤੇ ਰਿਐਲਟੀ ਦੇ ਮੁੱਦੇ ਉਤੇੇ ਢਿੱਲ ਵਰਤੀ ਉਸ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪਿਛਲੇ ਸਾਉਣੀ ਸੀਜ਼ਨ ਵਿਚ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਾਉਣ ਸਬੰਧੀ ਵੇਰਵੇ ਲੈਂਦਿਆਂ ਸ. ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਬਚਾਉਣ ਦੇ ਉਪਰਾਲੇ ਕਰ ਰਹੀ ਹੈ ਅਤੇ ਇਹ ਕੰਮ ਕੇਵਲ ਤੇ ਕੇਵਲ ਨਹਿਰੀ ਪਾਣੀ ਦੀ ਵਰਤੋਂ ਕਰਕੇ ਹੀ ਹੋ ਸਕਦਾ ਹੈ, ਸੋ ਇਸ ਮੁੱਦੇ ਉਤੇ ਕੋਈ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਗੰਭੀਰ ਮੁੱਦੇ ਉਤੇ ਸਦਾ ਕੰਨ ਵਲੇਟੀ ਰੱਖੇ ਹਨ, ਜਿਸ ਕਾਰਨ ਨਹਿਰੀ ਪਾਣੀ ਦਾ ਸਾਰਾ ਢਾਂਚਾ ਲਗਭਗ ਤਬਾਹ ਹੋ ਗਿਆ ਸੀ, ਜਿਸ ਨੂੰ ਇਸ ਸਾਉਣੀ ਸੀਜ਼ਨ ਦੌਰਾਨ ਪੂਰੀ ਤਰ੍ਹਾਂ ਲੀਹ ਉਤੇ ਲਿਆ ਕੇ ਹਰੇਕ ਖੇਤ ਤੱਕ ਨਹਿਰੀ ਪਾਣੀ ਪੁੱਜਦਾ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਸੀਜ਼ਨ ਤੋਂ ਬਿਨਾਂ ਜਦੋਂ ਨਹਿਰਾਂ, ਸੂਇਆਂ ਵਿਚ ਆਉਂਦਾ ਪਾਣੀ ਫਸਲਾਂ ਲਈ ਨੁਕਸਾਨਦੇਹ ਸਾਬਤ ਹੁੰਦਾ ਹੈ, ਉਸ ਦੀ ਵਰਤੋਂ ਧਰਤੀ ਹੇਠਲੇ ਪਾਣੀ ਦੀ ਰੀਚਾਰਜਿੰਗ ਲਈ ਕਰਨ ਵਾਸਤੇ ਯੋਜਨਾਬੰਦੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਵਿਭਾਗ ਦੇ ਅਧਿਕਾਰੀ ਕੋੋਈ ਵੀ ਕੰਮ ਲੰਬਿਤ ਨਾ ਰੱਖਣ, ਸਗੋਂ ਜੋ ਕੰਮ ਉਨ੍ਹਾਂ ਦੇ ਅਧਿਕਾਰ ਖੇਤਰ ਵਿਚ ਨਹੀਂ ਹੋ ਸਕਦੇ, ਉਸ ਲਈ ਵੱਡੇ ਅਧਿਕਾਰੀਆਂ ਨਾਲ ਲਗਾਤਾਰ ਰਾਬਤਾ ਰੱਖ ਕੇ ਇਹ ਕੰਮ ਪੂਰੇ ਕੀਤੇ ਜਾਣ ਤਾਂ ਜੋ ਹਰੇਕ ਖੇਤ ਤੱਕ ਨਹਿਰਾਂ ਦਾ ਪਾਣੀ ਸਮੇਂ ਸਿਰ ਪੁੱਜਦਾ ਕੀਤਾ ਜਾ ਸਕੇ। ਨਹਿਰਾਂ, ਸੂਇਆਂ ਤੇ ਡਰੇਨਾਂ ਦੀ ਸਫਾਈ ਬਾਰੇ ਸ. ਜੌੜਾਮਾਜਰਾ ਨੇ ਦੱਸਿਆ ਕਿ ਸਰਕਾਰ ਨੇ ਇਸ ਕੰਮ ਲਈ 10 ਵੱਡੀਆਂ ਮਸ਼ੀਨਾਂ ਦੀ ਖਰੀਦ ਕਰ ਲਈ ਹੈ ਅਤੇ ਜੇ ਹੋਰ ਲੋੜ ਮਹਿਸੂਸ ਹੋਈ ਤਾਂ ਹੋਰ ਮਸ਼ੀਨਰੀ ਖਰੀਦ ਕਰਕੇ ਇਹ ਕੰਮ ਪੂਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪਹਿਲਾਂ ਸਰਕਾਰਾਂ ਇਹ ਕੰਮ ਠੇਕੇਦਾਰਾਂ ਤੋਂ ਕਰਵਾਉਂਦੀਆਂ ਸਨ, ਜੋ ਕੰਮ ਦੀ ਖਾਨਾਪੂਰਤੀ ਕਰਦੇ ਸਨ ਪਰ ਹੁਣ ਮਸ਼ੀਨਾਂ ਖਰੀਦ ਲੈਣ ਨਾਲ ਖਰਚ ਵਿਚ 60 ਫੀਸਦੀ ਬੱਚਤ ਹੋਈ ਹੈ ਅਤੇ ਕੰਮ ਵੀ ਵਧੀਆ ਹੋਣ ਲੱਗਾ ਹੈ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ, ਵਿਧਾਇਕ ਸ. ਜਸਬੀਰ ਸਿੰਘ ਸੰਧੂ, ਚੇਅਰਮੈਨ ਰਮਨ ਬਹਿਲ, ਸ. ਜਗਰੂਪ ਸਿੰਘ ਸੇਖਵਾਂ, ਸ ਸੁਖਜਿੰਦਰਰਾਜ ਸਿੰਘ ਲਾਲੀ ਮਜੀਠੀਆ, ਚੇਅਰਮੈਨ ਸ. ਬਲਦੇਵ ਸਿੰਘ ਮਿਆਦੀਆਂ, ਚੇਅਰਮੈਨ ਰਣਜੀਤ ਸਿੰਘ ਚੀਮਾ, ਚੇਅਰਮੈਨ ਸ. ਬਲਬੀਰ ਸਿੰਘ ਪੰਨੂ, ਸਮਸ਼ੇਰ ਸਿੰਘ ਦੀਨਾਨਗਰ, ਸ. ਗੁਰਦੀਪ ਸਿੰਘ ਰੰਧਾਵਾ ਅਤੇ ਹੋਰ ਸੀਨੀਅਰ ਆਗੂਆਂ ਨੇ ਬੈਠਕ ਵਿਚ ਹਿੱਸਾ ਲਿਆ ਤੇ ਆਪਣੇ-ਆਪਣੇ ਇਲਾਕੇ ਦੇ ਮਸਲੇ ਕੈਬਿਨਟ ਮੰਤਰੀ ਨਾਲ ਸਾਂਝੇ ਕੀਤੇ। ਸਾਰੇ ਵਿਧਾਇਕਾਂ ਤੇ ਆਗੂਆਂ ਨੇ ਕੈਬਨਿਟ ਮੰਤਰੀ ਵੱਲੋਂ ਕੀਤੇ ਗਏ ਇਸ ਉਦਮ ਦੀ ਸ਼ਲਾਘਾ ਕੀਤੀ ਕਿ ਲੰਮੇ ਅਰਸੇ ਬਾਅਦ ਇਨ੍ਹਾਂ ਜ਼ਰੂਰੀ ਵਿਭਾਗਾਂ ਦੀ ਕਿਸੇ ਸਰਕਾਰ ਨੇ ਸਾਰ ਲਈ ਹੈ। ਵਿਧਾਇਕਾਂ ਨੇ ਹਰ ਤਰ੍ਹਾਂ ਦਾ ਸਾਥ ਦੇਣ ਦਾ ਭਰੋਸਾ ਵੀ ਦਿੱਤਾ। The post ਨਾਜਾਇਜ਼ ਮਾਈਨਿੰਗ ਕਰਵਾਉਣ ਵਾਲੇ ਤੇ ਰਿਐਲਟੀ ਨਾ ਲੈ ਸਕਣ ਵਾਲੇ ਅਧਿਕਾਰੀਆਂ ਵਿਰੁੱਧ ਹੋਵੇਗੀ ਕਾਰਵਾਈ: ਚੇਤਨ ਸਿੰਘ ਜੌੜਾਮਾਜਰਾ appeared first on TheUnmute.com - Punjabi News. Tags:
|
ਦਿਵਿਆਂਗਜਨਾਂ ਦੇ ਬੈਕਲਾਗ ਨੂੰ ਛੇਤੀ ਪੂਰਾ ਕਰਨ ਲਈ ਤੇਜੀ ਨਾਲ ਕੀਤੀ ਜਾ ਰਹੀ ਹੈ ਕਾਰਵਾਈ: ਡਾ.ਬਲਜੀਤ ਕੌਰ Tuesday 09 January 2024 01:33 PM UTC+00 | Tags: breaking-news divyang-persons dr-baljit-kaur fill-backlog-post latest-news new news punjab-news swift-action the-unmute-breaking-news ਚੰਡੀਗੜ੍ਹ, 9 ਜਨਵਰੀ 2024: ਦਿਵਿਆਂਗਜਨਾਂ ਦੇ ਬੈਕਲਾਗ ਨੂੰ ਜਲਦ ਪੂਰਾ ਕਰਨ ਲਈ ਕਾਰਵਾਈ ਤੇਜੀ ਨਾਲ ਕੀਤੀ ਜਾ ਰਹੀ ਹੈ।ਇਸ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਅੱਜ ਦਿਵਿਆਂਗਜਨਾਂ (divyang persons) ਦੇ ਨੁਮਾਇੰਦਿਆਂ ਨਾਲ ਬੈਠਕ ਦੌਰਾਨ ਕੀਤਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗਜਨਾਂ ਨੂੰ ਸਮਰੱਥ ਬਣਾਉਣ ਲਈ ਵਚਨਬੱਧ ਹੈ। ਇਸੇ ਲੜੀ ਤਹਿਤ ਅੱਜ ਬੈਠਕ ਦੌਰਾਨ ਵਿਸ਼ੇਸ਼ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਰਾਜੀ ਪੀ. ਸ੍ਰੀਵਾਸਤਵਾ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਿਪਟੀ ਡਾਇਰੈਕਟਰ ਅਮਰਜੀਤ ਸਿੰਘ ਭੁੱਲਰ ਨਾਲ ਦਿਵਿਆਂਗਜ਼ਨਾਂ ਦੀਆਂ ਬੈਕਲਾਗ ਦੀਆਂ ਅਸਾਮੀਆਂ ਨੂੰ ਜਲਦ ਭਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਦਿਵਿਆਂਗਜਨਾਂ (divyang persons) ਦੇ ਨੁਮਾਇੰਦਿਆਂ ਨੇ ਬੈਕਲਾਗ ਦੀਆਂ ਅਸਾਮੀਆਂ ਭਰਨ ਸਬੰਧੀ, ਸਫਰੀ ਭੱਤਾ ਵਧਾਉਣ ਸਬੰਧੀ, ਮੁਫ਼ਤ ਪੜਾਈ ਦੀ ਸਹੂਲਤ ਦੇਣ ਸਬੰਧੀ,ਜਮਾਲਪੁਰ ਵਿਖੇ ਕਾਲਜ ਪੜ੍ਹਨ ਵਾਲੀਆਂ ਲੜਕੀਆਂ ਲਈ ਹੋਸਟਲ ਦੀ ਸੁਵਿਧਾ, ਮੁਫ਼ਤ ਲਿਖਾਰੀ ਦਾ ਪ੍ਰਬੰਧ ਕਰਨ ਸਬੰਧੀ, ਪੈਨਸ਼ਨ ਵਧਾਉਣ ਸਬੰਧੀ, ਦਿਵਿਆਂਗ ਖਿਡਾਰੀਆਂ ਸਬੰਧੀ, ਸੂਬੇ ਦੀਆਂ ਸਰਕਾਰੀ ਬੱਸਾਂ ਦੀ ਜਿੱਥੋਂ ਤੱਕ ਮੰਜਿਲ ਹੈ ਉਥੋਂ ਤੱਕ ਮੁਫ਼ਤ ਸੇਵਾ ਅਤੇ ਇੱਕ ਸਹਾਇਕ ਦਾ ਕਿਰਾਇਆ ਮੁਫਤ ਕਰਨ ਸਬੰਧੀ, ਬੱਸਾਂ ਵਿੱਚ ਰਾਖਵੀਆਂ ਸੀਟਾਂ ਰੱਖਣ ਸਬੰਧੀ, ਮੰਗਾਂ ਰੱਖੀਆਂ। ਡਾ.ਬਲਜੀਤ ਕੌਰ ਨੇ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ ਮੰਗਾਂ ਦਾ ਜਲਦ ਹੱਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਖ-ਵੱਖ ਵਿਭਾਗਾਂ ਵਿੱਚ ਦਿਵਿਆਂਗ ਵਰਗ ਲਈ ਰਾਖਵੀਆਂ ਆਸਾਮੀਆਂ ਦੇ ਬੈਕਲਾਗ ਨੂੰ ਭਰਨ ਲਈ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। ਮੰਤਰੀ ਨੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਰੁਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ ਨਾਲ ਸਪੈਸ਼ਲ ਰੋਜਗਾਰ ਮੇਲੇ ਲਗਵਾਉਣ ਲਈ ਤਾਲਮੇਲ ਕਰਨ ਦੇ ਆਦੇਸ਼ ਦਿੱਤੇ ਤਾਂ ਜੋ ਦਿਵਿਆਂਗਜਨਾਂ ਦੇ ਬੈਕਲਾਗ ਸਬੰਧੀ ਪ੍ਰਕਿਰਿਆ ਜਲਦ ਮੁਕੰਮਲ ਕੀਤੀ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਹੁਕਮ ਕੀਤੇ ਕਿ ਸਾਰੇ ਵਿਭਾਗਾਂ ਦੇ ਨਾਲ ਰੈਗੁਲਰ ਮੀਟਿੰਗਾਂ ਕਰਕੇ ਬੈਕਲਾਗ ਸਬੰਧੀ ਕਾਰਵਾਈ ਕੀਤੀ ਜਾਵੇ। The post ਦਿਵਿਆਂਗਜਨਾਂ ਦੇ ਬੈਕਲਾਗ ਨੂੰ ਛੇਤੀ ਪੂਰਾ ਕਰਨ ਲਈ ਤੇਜੀ ਨਾਲ ਕੀਤੀ ਜਾ ਰਹੀ ਹੈ ਕਾਰਵਾਈ: ਡਾ.ਬਲਜੀਤ ਕੌਰ appeared first on TheUnmute.com - Punjabi News. Tags:
|
ਕੈਬਿਨਟ ਸਬ-ਕਮੇਟੀ ਵੱਲੋਂ ਟਰਾਂਸਪੋਰਟਰਾਂ ਨੂੰ ਭਰੋਸਾ, 'ਹਿੱਟ ਐਂਡ ਰਨ' ਕਾਨੂੰਨ ਸਬੰਧੀ ਚਿੰਤਾਵਾਂ ਤੋਂ ਕੇਂਦਰ ਨੂੰ ਜਾਣੂੰ ਕਰਵਾਏਗੀ ਪੰਜਾਬ ਸਰਕਾਰ Tuesday 09 January 2024 01:38 PM UTC+00 | Tags: aam-aadmi-party all-punjab-truck-union breaking-news cabinet-sub-committee cm-bhagwant-mann harpal-singh-cheema hit-run-law news ਚੰਡੀਗੜ੍ਹ, 9 ਜਨਵਰੀ 2024: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਨੇ ਪੰਜਾਬ ਦੇ ਟਰਾਂਸਪੋਰਟਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਭਾਰਤੀ ਨਿਆਂ ਸੰਹਿਤਾ (ਬੀ.ਐਨ.ਐਸ) ਵਿੱਚ ਹਿੱਟ ਐਂਡ ਰਨ (HIT & RUN' LAW) ਕੇਸਾਂ ਵਿੱਚ ਮੌਤ ਦਾ ਕਾਰਨ ਬਣਨ ਲਈ ਸਖ਼ਤ ਸਜ਼ਾ ਦੇਣ ਦੀ ਕੀਤੀ ਗਈ ਵਿਵਸਥਾ ਦੇ ਸਬੰਧ ਵਿੱਚ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਕੇਂਦਰ ਸਰਕਾਰ ਨਾਲ ਸਾਂਝਾ ਕਰਦਿਆਂ ਇੰਨ੍ਹਾਂ ਦੇ ਹੱਲ ਲਈ ਦਬਾਅ ਬਣਾਏਗੀ। ਇਥੇ ਪੰਜਾਬ ਭਵਨ ਵਿਖੇ ਸੂਬੇ ਦੀਆਂ ਟਰੱਕ ਤੇ ਟੈਕਸੀ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਕੈਬਨਿਟ ਸਬ-ਕਮੇਟੀ ਵੱਲੋਂ ਬੀ.ਐਨ.ਐਸ ਦੀ ਧਾਰਾ 106 (2) ਤਹਿਤ ਕਾਹਲੀ ਅਤੇ ਲਾਪਰਵਾਹੀ ਨਾਲ ਵਾਹਨ ਚਲਾਉਣ ਨਾਲ ਮੌਤ ਦਾ ਕਾਰਨ ਬਨਣ ਅਤੇ ਘਟਨਾ ਤੋਂ ਤੁਰੰਤ ਬਾਅਦ ਕਿਸੇ ਪੁਲਿਸ ਅਧਿਕਾਰੀ ਜਾਂ ਮੈਜਿਸਟ੍ਰੇਟ ਨੂੰ ਇਸਦੀ ਰਿਪੋਰਟ ਕੀਤੇ ਬਿਨਾਂ ਫਰਾਰ ਹੋਣ 'ਤੇ ਸਜਾ ਦੀ ਕੀਤੀ ਗਈ ਵਿਵਸਥਾ ਅਤੇ ਇਸ ਨਾਲ ਸਬੰਧਤ ਵੱਖ-ਵੱਖ ਪਹਿਲੂਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ। ਟਰਾਂਸਪੋਰਟ ਯੂਨੀਅਨਾਂ ਦੇ ਨੁਮਾਇੰਦਿਆਂ ਦੀ ਮੁੱਖ ਚਿੰਤਾ ਹਾਦਸਾ ਹੋਣ ਉਪਰੰਤ ਭੀੜ ਦੁਆਰਾ ਕਮਰਸ਼ੀਅਲ ਵਾਹਨਾਂ ਦੇ ਡਰਾਈਵਰ ਦੀ ਕੁੱਟਮਾਰ ਅਤੇ ਵਾਹਨ ਦੀ ਤੋੜ-ਭੰਨ ਕੀਤੇ ਜਾਣ ਬਾਰੇ ਸੀ। ਕੈਬਨਿਟ ਸਬ-ਕਮੇਟੀ ਨੇ ਯੂਨੀਅਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਇਸ ਕਾਨੂੰਨ (HIT & RUN' LAW) ਸਬੰਧੀ ਕੇਂਦਰ ਨਾਲ ਉਨ੍ਹਾਂ ਦੀਆਂ ਚਿੰਤਾਵਾਂ ਸਾਂਝਾ ਕਰਦਿਆਂ ਪੰਜਾਬ ਸਰਕਾਰ ਅਜਿਹੇ ਮਾਮਲਿਆਂ ਵਿੱਚ ਡਰਾਈਵਰ ਦੀ ਸੁਰੱਖਿਆ ਯਕੀਨੀ ਬਨਾਉਣ ਲਈ ਲੋੜੀਂਦੀ ਵਿਵਸਥਾ ਕਰਨ ਬਾਰੇ ਦਬਾਅ ਬਣਾਏਗੀ। ਉਨ੍ਹਾਂ ਨਾਲ ਹੀ ਸੂਬੇ ਦੇ ਪੁਲਿਸ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਹਾਦਸਿਆਂ ਉਪਰੰਤ ਭੀੜ ਵੱਲੋਂ ਕਿਸੇ ਡਰਾਈਵਰ ਦੀ ਕੁੱਟਮਾਰ ਅਤੇ ਵਾਹਨ ਦੀ ਤੋੜ-ਭੰਨ ਕਰਨ ਦੇ ਮਾਮਲਿਆਂ ਵਿੱਚ ਦੋਸ਼ੀਆਂ ਵਿਰੁੱਧ ਕਾਨੂੰਨ ਤਹਿਤ ਕਾਰਵਾਈ ਯਕੀਨੀ ਬਣਾਈ ਜਾਵੇ। ਗੈਰ-ਕਾਨੂੰਨੀ ਵਾਹਨਾਂ ਦੀ ਵਪਾਰਕ ਵਰਤੋਂ ਵਿਰੁੱਧ ਸਖਤ ਕਾਰਵਾਈ ਕਰਨ ਬਾਰੇ ਯੂਨੀਅਨ ਵੱਲੋਂ ਕੀਤੀ ਗਈ ਮੰਗ ਬਾਰੇ ਕੈਬਨਿਟ ਸਬ-ਕਮੇਟੀ ਨੇ ਟਰਾਂਸਪੋਰਟ ਅਤੇ ਪੁਲਿਸ ਵਿਭਾਗ ਨੂੰ ਤੁਰੰਤ ਅਜਿਹੇ ਵਾਹਨਾਂ ਵਿਰੁੱਧ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਟੈਕਸੀ ਯੂਨੀਅਨਾਂ ਦੇ ਨੁਮਾਇੰਦਿਆਂ ਵੱਲੋਂ ਸੀਟਾਂ ਦੀ ਸਮਰੱਥਾ ਮੁਤਾਬਕ ਕਰਾਂ ਦੀ ਵਿਵਸਥਾ ਵਿੱਚ ਤਬਦੀਲੀ ਕਰਨ ਦੀ ਮੰਗ ਬਾਰੇ ਵੀ ਕੈਬਨਿਟ ਸਬ-ਕਮੇਟੀ ਨੇ ਟਰਾਂਸਪੋਰਟ ਵਿਭਾਗ ਨੂੰ ਅਧਿਅਨ ਕਰਨ ਉਪਰੰਤ ਆਪਣੇ ਸੁਝਾਅ ਦੇਣ ਲਈ ਕਿਹਾ। ਬੈਠਕ ਵਿੱਚ ਟਰਾਂਸਪੋਰਟ ਵਿਭਾਗ ਦੇ ਸਕੱਤਰ ਦਿਲਰਾਜ ਸਿੰਘ, ਸਟੇਟ ਟਰਾਂਸਪੋਰਟ ਕਮਿਸ਼ਨਰ ਮੌਨੀਸ਼ ਕੁਮਾਰ, ਏ.ਡੀ.ਜੀ.ਪੀ (ਇੰਟੈਲੀਜੈਂਸ) ਜਸਕਰਨ ਸਿੰਘ, ਟਰਾਂਸਪੋਰਟ ਤੇ ਪੁਲਿਸ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਅਤੇ ਸੂਬੇ ਦੀਆਂ ਵੱਖ-ਵੱਖ ਟਰਾਂਸਪੋਰਟ ਤੇ ਟੈਕਸੀ ਯੂਨੀਅਨਾਂ ਦੇ ਪ੍ਰਧਾਨ ਹਾਜਿਰ ਸਨ। The post ਕੈਬਿਨਟ ਸਬ-ਕਮੇਟੀ ਵੱਲੋਂ ਟਰਾਂਸਪੋਰਟਰਾਂ ਨੂੰ ਭਰੋਸਾ, 'ਹਿੱਟ ਐਂਡ ਰਨ' ਕਾਨੂੰਨ ਸਬੰਧੀ ਚਿੰਤਾਵਾਂ ਤੋਂ ਕੇਂਦਰ ਨੂੰ ਜਾਣੂੰ ਕਰਵਾਏਗੀ ਪੰਜਾਬ ਸਰਕਾਰ appeared first on TheUnmute.com - Punjabi News. Tags:
|
ਸਥਾਨਕ ਸਰਕਾਰਾਂ ਮੰਤਰੀ ਵੱਲੋਂ ਸਮੀਖਿਆ ਬੈਠਕ 'ਚ ਅਧਿਕਾਰੀਆਂ ਨੂੰ ਚੱਲ ਰਹੇ ਪ੍ਰਾਜੈਕਟਾਂ 'ਚ ਤੇਜੀ ਲਿਆਉਣ ਦੇ ਨਿਰਦੇਸ਼ Tuesday 09 January 2024 01:43 PM UTC+00 | Tags: breaking-news cm-bhagwant-mann latest-news local-government news project punjab punjabi-news the-unmute-breaking-news ਚੰਡੀਗੜ੍ਹ, 9 ਜਨਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਉਦੇਸ਼ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਸੂਬਾ ਸਰਕਾਰ ਵੱਲੋਂ ਪੰਜਾਬ ਭਰ 'ਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਹ ਪ੍ਰਗਟਾਵਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਕੀਤਾ। ਅੱਜ ਇਥੇ ਮਿਉਂਸੀਪਲ ਭਵਨ ਸੈਕਟਰ-35 ਚੰਡੀਗੜ੍ਹ ਵਿਖੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਵੱਲੋਂ ਨਗਰ ਕੌਂਸਲ/ਨਗਰ ਪੰਚਾਇਤ, ਮਾਨਸਾ, ਬੋਹਾ, ਬੁਢਲਾਡਾ, ਬਰੇਟਾ, ਭੀਖੀ, ਜੋਗਾ, ਸਰਦੂਲਗੜ੍ਹ, ਮਲੋਟ, ਗਿੱਦੜਬਾਹਾ, ਸ੍ਰੀ ਮੁਕਤਸਰ ਸਾਹਿਬ, ਬਰੀਵਾਲਾ, ਫਰੀਦਕੋਟ ਅਤੇ ਜੈਤੋ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਸਬੰਧੀ ਸਮੀਖਿਆ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਚੱਲ ਰਹੇ ਕੰਮਾਂ ਨੂੰ ਤੇਜੀ ਨਾਲ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੱਤੇ ਗਏ। ਸਥਾਨਕ ਸਰਕਾਰਾਂ ਮੰਤਰੀ ਨੇ ਮੀਟਿੰਗ ਦੌਰਾਨ ਸਵੱਛ ਭਾਰਤ ਮਿਸ਼ਨ, ਅਮਰੁਤ ਮਿਸ਼ਨ ਅਧੀਨ ਆਉਂਦੇ ਵੱਖ-ਵੱਖ ਪ੍ਰਾਜੈਕਟਾਂ, ਕੰਮਾਂ ਸਬੰਧੀ ਅਲਾਟ ਹੋਏ ਫੰਡਾਂ ਅਤੇ ਕੰਮਾਂ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਹੈ ਕਿ ਅਸੀਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣਾ ਹੈ। ਇਸ ਲਈ ਇਸ ਸੁਪਨੇ ਨੂੰ ਸਾਕਾਰ ਕਰਨ ਲਈ ਉਨ੍ਹਾਂ ਮੀਟਿੰਗ ਵਿੱਚ ਹਾਜ਼ਰ ਸਾਰੇ ਅਧਿਕਾਰੀਆਂ ਨੂੰ ਆਪਸੀ ਸਹਿਯੋਗ ਨਾਲ ਤਾਲਮੇਲ ਕਰਕੇ ਕੰਮ ਕਰਨ ਦੇ ਆਦੇਸ਼ ਦਿੱਤੇ। ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਅਧਿਕਾਰੀਆਂ ਨੂੰ ਕਿਹਾ ਕਿ ਵੱਖ- ਵੱਖ ਸਕੀਮਾਂ ਅਧੀਨ ਅਣਵਰਤੇ ਫੰਡਾਂ ਨੂੰ ਜਲਦ ਤੋਂ ਜਲਦ ਖਰਚ ਕੀਤਾ ਜਾਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਖਤੀ ਨਾਲ ਆਦੇਸ਼ ਦਿੱਤੇ ਕਿ ਵੱਖ-ਵੱਖ ਸਕੀਮਾਂ ਅਧੀਨ ਅਣਵਰਤੇ ਫੰਡਾਂ ਨੂੰ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਖਰਚ ਨਾ ਕਰਨ ਦੀ ਸੂਰਤ ਵਿੱਚ ਸਬੰਧਤ ਅਧਿਕਾਰੀਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਆਪੋ-ਆਪਣੇ ਖੇਤਰ ਵਿੱਚ ਸੀਵਰੇਜ ਦੀ ਸਾਫ-ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਇਸ ਤੋਂ ਇਲਾਵਾ ਇਲਾਕੇ ਵਿੱਚ ਵਿਰਾਸਤੀ ਰਹਿੰਦ- ਖੂਹੰਦ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਵਾਇਆ ਜਾਵੇ ਤਾਂ ਜੋ ਸੂਬਾ ਵਾਸੀਆਂ ਨੂੰ ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਇਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਸਰਕਾਰ ਕੋਲ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਜੇਕਰ ਵਿਕਾਸ ਕਾਰਜਾਂ ਲਈ ਕਿਸੇ ਨੂੰ ਹੋਰ ਵਾਧੂ ਫੰਡਾਂ ਦੀ ਲੋੜ ਹੋਵੇ ਤਾਂ ਇਸ ਸਬੰਧੀ ਮੁਕੰਮਲ ਐਕਸ਼ਨ ਪਲਾਨ ਮੁੱਖ ਦਫ਼ਤਰ ਨੂੰ ਭੇਜਿਆ ਜਾਵੇ। ਇਸ ਦੌਰਾਨ ਕੈਬਨਿਟ ਮੰਤਰੀ ਬਲਕਾਰ ਸਿੰਘ ਵੱਲੋਂ ਹਲਕੇ ਦੇ ਵਿਧਾਇਕਾਂ ਨੂੰ ਵੱਖ-ਵੱਖ ਸਕੀਮਾਂ ਅਧੀਨ ਆਉਂਦੇ ਵੱਖ-ਵੱਖ ਕੰਮਾਂ ਅਤੇ ਇਸ ਸਬੰਧੀ ਜਾਰੀ ਕੀਤੇ ਫੰਡਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ । ਉਨ੍ਹਾਂ ਵੱਲੋਂ ਵਿਧਾਇਕਾਂ ਨਾਲ ਇਹ ਜਾਣਕਾਰੀ ਵੀ ਸਾਂਝੀ ਕੀਤੀ ਗਈ ਕਿ ਕਿਹੜੀ ਸਕੀਮ ਅਧੀਨ ਕਿੰਨਾ ਬਜਟ ਅਲਾਟ ਕੀਤਾ ਗਿਆ ਹੈ ਤਾਂ ਜੋ ਸਮਾਂਬੱਧ ਅਤੇ ਸੁਚੱਜੇ ਢੰਗ ਨਾਲ ਵਿਕਾਸ ਕਾਰਜਾਂ ਨੂੰ ਨੇਪਰੇ ਚੜ੍ਹਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਸੂਬੇ ਦਾ ਵਿਆਪਕ ਵਿਕਾਸ ਕਰਨਾ ਹੈ। ਉਨ੍ਹਾਂ ਵੱਲੋਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਆਪਣੇ ਹਲਕੇ ਦੇ ਵਿਧਾਇਕਾਂ ਨਾਲ ਵਿਕਾਸ ਕਾਰਜਾਂ ਸਬੰਧੀ ਸਾਰੀ ਜਾਣਕਾਰੀ ਸਾਂਝੀ ਕੀਤੀ ਜਾਵੇ ਤਾਂ ਜੋ ਆਮ ਲੋਕਾਂ ਦੀ ਜ਼ਰੂਰਤ ਅਨੁਸਾਰ ਇਲਾਕਾ ਵਾਸੀਆਂ ਦੇ ਲਈ ਵਿਕਾਸ ਕਾਰਜ ਕਰਵਾਏ ਜਾ ਸਕਣ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਇਸ ਦਾ ਨਿਪਟਾਰਾ ਸਬੰਧਤ ਵਿਧਾਇਕ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਕੇ ਤੁਰੰਤ ਕਰਵਾਇਆ ਜਾਵੇ। ਮੰਤਰੀ ਵੱਲੋਂ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਵਿਕਾਸ ਕਾਰਜਾਂ ਵਿੱਚ ਗੁਣਵੱਤਾ ਅਤੇ ਪਾਰਦਰਸ਼ਤਾ ਲਿਆਉਣੀ ਯਕੀਨੀ ਬਣਾਈ ਜਾਵੇ। ਇਸ ਮੌਕੇ ਵਿਧਾਇਕਾਂ ਵਿੱਚ ਬੁੱਧ ਰਾਮ , ਅਮੋਲਕ ਸਿੰਘ, ਗੁਰਪ੍ਰੀਤ ਸਿੰਘ ਬਣਾਂਵਾਲੀ, ਜਗਦੀਪ ਸਿੰਘ ਕਾਕਾ ਬਰਾੜ, ਵਿਧਾਇਕਾਂ ਦੇ ਪ੍ਰਤੀਨਿਧੀਆਂ ਤੋਂ ਇਲਾਵਾ ਪੀ.ਐਮ.ਆਈ.ਡੀ.ਸੀ. ਦੀ ਸੀ.ਈ.ਓ. ਦੀਪਤੀ ਉੱਪਲ, ਮਿਉਂਸੀਪਲ ਕੌਂਸਲ ਅਤੇ ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਫਸਰ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ। The post ਸਥਾਨਕ ਸਰਕਾਰਾਂ ਮੰਤਰੀ ਵੱਲੋਂ ਸਮੀਖਿਆ ਬੈਠਕ 'ਚ ਅਧਿਕਾਰੀਆਂ ਨੂੰ ਚੱਲ ਰਹੇ ਪ੍ਰਾਜੈਕਟਾਂ ‘ਚ ਤੇਜੀ ਲਿਆਉਣ ਦੇ ਨਿਰਦੇਸ਼ appeared first on TheUnmute.com - Punjabi News. Tags:
|
ਸਾਉਣੀ ਮੰਡੀਕਰਨ ਸੀਜ਼ਨ 2023-24 ਦੀ ਸ਼ਾਨਦਾਰ ਸਫਲਤਾ ਲਈ ਮਾਨਸਾ ਨੇ ਪਹਿਲਾ ਸਥਾਨ ਕੀਤਾ ਹਾਸਲ Tuesday 09 January 2024 01:48 PM UTC+00 | Tags: breaking-news kharif-marketing kharif-marketing-season kharif-session mansa news punjab-amndi-board ਚੰਡੀਗੜ੍ਹ, 9 ਜਨਵਰੀ 2024: ਸਾਉਣੀ ਮੰਡੀਕਰਨ ਸੀਜ਼ਨ 2023-24 ਦੌਰਾਨ ਦਰਪੇਸ਼ ਚੁਣੌਤੀਆਂ ਦਾ ਸਾਹਮਣਾ ਕਰਨ ਅਤੇ ਇਸ ਸੀਜ਼ਨ ਨੂੰ ਸਫ਼ਲ ਬਣਾਉਣ ਲਈ ਸਮੁੱਚੇ ਵਿਭਾਗ ਦੀ ਸ਼ਲਾਘਾ ਕਰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਇਹ ਵਿਭਾਗ ਦੇ ਸਮੂਹ ਕਰਮਚਾਰੀਆਂ ਦੀ ਦਿਨ-ਰਾਤ ਦੀ ਮਿਹਨਤ ਦਾ ਨਤੀਜਾ ਹੈ। ਉਹਨਾਂ ਆਸ ਪ੍ਰਗਟਾਈ ਕਿ ਸਾਉਣੀ ਮੰਡੀਕਰਨ ਸੀਜ਼ਨ 2024-25 ਵਿੱਚ ਵੀ ਇਹ ਸਕਾਰਾਤਮਕ ਰੁਝਾਨ ਜਾਰੀ ਰਹੇਗਾ। ਸਾਉਣੀ ਮੰਡੀਕਰਨ ਸੀਜ਼ਨ 2023-24 ਦੀ ਸਮੀਖਿਆ ਕਰਨ ਲਈ ਵਿਭਾਗ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੰਤਰੀ ਨੇ ਕਿਹਾ ਕਿ ਵਿਭਾਗ, ਪੰਜਾਬ ਦੇ ਖੇਤੀਬਾੜੀ ਸੈਕਟਰ ਨਾਲ ਨੇੜਿਓਂ ਜੁੜਿਆ ਹੋਇਆ ਹੈ ਜੋ ਸੂਬੇ ਦੇ ਅਰਥਚਾਰੇ ਦੀ ਰੀੜ੍ਹ ਦੀ ਹੱਡੀ ਹੈ। ਮੰਤਰੀ ਨੇ ਕਿਹਾ ਕਿ ਕਿਸਾਨ ਸਿਰਫ਼ ਦੋ ਚੀਜ਼ਾਂ ਚਾਹੁੰਦੇ ਹਨ ਜਿਹਨਾਂ ਵਿੱਚ ਉਨ੍ਹਾਂ ਦੀਆਂ ਫ਼ਸਲਾਂ ਦੀ ਸਮੇਂ ਸਿਰ ਚੁਕਾਈ ਅਤੇ ਤੁਰੰਤ ਅਦਾਇਗੀ ਸ਼ਾਮਿਲ ਹੈ। ਇਸ ਮੌਕੇ ਕੈਬਨਿਟ ਮੰਤਰੀ ਨੇ ਸਾਉਣੀ ਮੰਡੀਕਰਨ ਸੀਜ਼ਨ 2023-24 ਨੂੰ ਸਫ਼ਲ ਬਣਾਉਣ ਲਈ ਮਿਸਾਲੀ ਕਾਰਗੁਜ਼ਾਰੀ ਦਿਖਾਉਣ ਵਾਲੇ ਤਿੰਨ ਜ਼ਿਲ੍ਹਿਆਂ ਨੂੰ ਸਨਮਾਨਿਤ ਕੀਤਾ। ਪਠਾਨਕੋਟ ਦੇ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਗੁਰਿੰਦਰ ਸਿੰਘ ਨੇ ਤੀਜਾ ਇਨਾਮ ਹਾਸਲ ਕੀਤਾ। ਡੀ.ਐਫ.ਐਸ.ਸੀ. ਫਾਜ਼ਿਲਕਾ ਹਿਮਾਂਸ਼ੂ ਨੇ ਦੂਜਾ ਜਦਕਿ ਡੀ.ਐਫ.ਐਸ.ਸੀ. ਮਾਨਸਾ ਮਨਦੀਪ ਸਿੰਘ ਨੇ ਪਹਿਲਾ ਇਨਾਮ ਹਾਸਿਲ ਕੀਤਾ। ਇਸ ਮੀਟਿੰਗ ਦੌਰਾਨ ਹੋਰਨਾਂ ਤੋਂ ਇਲਾਵਾ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਸਕੱਤਰ ਗੁਰਕਿਰਤ ਕਿਰਪਾਲ ਸਿੰਘ, ਡਾਇਰੈਕਟਰ ਪੁਨੀਤ ਗੋਇਲ, ਐਮ.ਡੀ. ਪਨਸਪ ਸੋਨਾਲੀ ਗਿਰੀ, ਐਮ.ਡੀ. ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਕੰਵਲਪ੍ਰੀਤ ਕੌਰ ਬਰਾੜ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ। The post ਸਾਉਣੀ ਮੰਡੀਕਰਨ ਸੀਜ਼ਨ 2023-24 ਦੀ ਸ਼ਾਨਦਾਰ ਸਫਲਤਾ ਲਈ ਮਾਨਸਾ ਨੇ ਪਹਿਲਾ ਸਥਾਨ ਕੀਤਾ ਹਾਸਲ appeared first on TheUnmute.com - Punjabi News. Tags:
|
ਹਰਿਆਣਾ ਸਰਕਾਰ ਵੱਲੋਂ 1949 ਗਰੁੱਪ-ਡੀ ਕਰਮਚਾਰੀਆਂ ਦੇ ਪਸੰਦੀਦਾ ਜ਼ਿਲ੍ਹਿਆਂ 'ਚ ਤਬਾਦਲੇ ਦੇ ਆਦੇਸ਼ Tuesday 09 January 2024 01:52 PM UTC+00 | Tags: breaking-news group-d-employees haryana-government latest-news news the-unmute-breaking-news ਚੰਡੀਗੜ੍ਹ,09 ਜਨਵਰੀ 2024: ਹਰਿਆਣਾ ਸਰਕਾਰ ਨੇ ਇੱਕ ਵੱਡੇ ਕਦਮ ਵਿੱਚ ਗਰੁੱਪ-ਡੀ ਕਰਮਚਾਰੀ (Group-D employees) ਐਕਟ, 2018 ਦੇ ਤਹਿਤ ਗਰੁੱਪ-ਡੀ ਕਰਮਚਾਰੀਆਂ ਲਈ ਕਾਮਨ ਕਾਡਰ ਦੇ ਤਹਿਤ ਤਬਾਦਲਾ ਮੁਹਿੰਮ ਸ਼ੁਰੂ ਕੀਤੀ ਹੈ। ਪਹਿਲੇ ਪੜਾਅ ਵਿੱਚ ਪਸੰਦੀਦਾ ਜ਼ਿਲ੍ਹੇ ਦੀ ਚੋਣ ਕਰਨ ਵਾਲੇ 1949 ਮੁਲਾਜ਼ਮਾਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਗਏ ਹਨ। ਮੁੱਖ ਸਕੱਤਰ ਸੰਜੀਵ ਕੌਸ਼ਲ ਨੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਹੈ ਕਿ ਇਨ੍ਹਾਂ ਮੁਲਾਜ਼ਮਾਂ ਦੇ ਕੰਮ ਦੇ ਬੋਝ ਨੂੰ ਤੁਰੰਤ ਦੂਰ ਕੀਤਾ ਜਾਵੇ ਤਾਂ ਜੋ ਇਹ ਜਲਦੀ ਹੀ ਨਵੇਂ ਅਹੁਦੇ ਦਾ ਚਾਰਜ ਸੰਭਾਲ ਸਕਣ। ਮੁੱਖ ਸਕੱਤਰ ਨੇ ਕਿਹਾ ਕਿ ਕਰਮਚਾਰੀਆਂ ਦੀ ਵਿਆਪਕ ਭਾਗੀਦਾਰੀ ਨੂੰ ਯਕੀਨੀ ਬਣਾਉਣ ਅਤੇ ਬਾਕੀ ਬਚੀਆਂ ਅਸਾਮੀਆਂ ਨੂੰ ਭਰਨ ਲਈ ਮੁੱਖ ਮੰਤਰੀ ਨੇ ਮਨੋਨੀਤ ਪੋਰਟਲ ‘ਤੇ ਨਵੀਂ ਅਰਜ਼ੀ ਪ੍ਰਕਿਰਿਆ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਮੌਕਾ ਉਨ੍ਹਾਂ ਕਰਮਚਾਰੀਆਂ (Group-D employees) ਸਮੇਤ ਯੋਗ ਸ਼੍ਰੇਣੀਆਂ ਲਈ ਖੁੱਲ੍ਹਾ ਹੈ ਜਿਨ੍ਹਾਂ ਨੇ ਆਪਣਾ ਦੂਜਾ, ਤੀਜਾ ਜਾਂ ਚੌਥਾ ਜ਼ਿਲ੍ਹਾ ਤਰਜੀਹ ਵਿਕਲਪ ਚੁਣਿਆ ਸੀ ਅਤੇ ਜਿਹੜੇ ਕਰਮਚਾਰੀ ਪਹਿਲੇ ਦੌਰ ਵਿੱਚ ਤਬਦੀਲ ਨਹੀਂ ਹੋਏ ਸਨ, ਉਨ੍ਹਾਂ ਨੂੰ ਪੋਰਟਲ ‘ਤੇ ਆਪਣੇ ਰਿਕਾਰਡ ਦੀ ਤਸਦੀਕ ਕਰਨ ਦੀ ਲੋੜ ਹੈ। The post ਹਰਿਆਣਾ ਸਰਕਾਰ ਵੱਲੋਂ 1949 ਗਰੁੱਪ-ਡੀ ਕਰਮਚਾਰੀਆਂ ਦੇ ਪਸੰਦੀਦਾ ਜ਼ਿਲ੍ਹਿਆਂ ‘ਚ ਤਬਾਦਲੇ ਦੇ ਆਦੇਸ਼ appeared first on TheUnmute.com - Punjabi News. Tags:
|
ਮਸ਼ਹੂਰ ਕਲਾਸੀਕਲ ਗਾਇਕ ਉਸਤਾਦ ਰਾਸ਼ਿਦ ਖਾਨ ਪੂਰੇ ਹੋ ਗਏ Tuesday 09 January 2024 01:57 PM UTC+00 | Tags: breaking-news news rashid-khan singer-rashid-khan ustad-rashid-khan ਚੰਡੀਗੜ੍ਹ, 09 ਜਨਵਰੀ 2024: ਮਸ਼ਹੂਰ ਕਲਾਸੀਕਲ ਗਾਇਕ ਉਸਤਾਦ ਰਾਸ਼ਿਦ ਖਾਨ (Rashid Khan) ਦੁਨੀਆ ਨੂੰ ਅਲਵਿਦਾ ਕਹਿ ਗਏ । ਉਨ੍ਹਾਂ ਨੇ ਮੰਗਲਵਾਰ ਨੂੰ ਕੋਲਕਾਤਾ ਦੇ ਇਕ ਹਸਪਤਾਲ ‘ਚ 55 ਸਾਲ ਦੀ ਉਮਰ ‘ਚ ਆਖਰੀ ਸਾਹ ਲਿਆ। ਉਹ ਪ੍ਰੋਸਟੇਟ ਕੈਂਸਰ ਨਾਲ ਜੂਝ ਰਹੇ ਸਨ। ਦਸੰਬਰ ਤੋਂ ਉਨ੍ਹਾਂ ਦੀ ਸਿਹਤ ਵਿਗੜਨ ਲੱਗੀ। 23 ਦਸੰਬਰ ਨੂੰ ਖਬਰਾਂ ਆਈਆਂ ਸਨ ਕਿ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਪਿਛਲੇ ਕੁਝ ਦਿਨਾਂ ਤੋਂ ਉਹ ਆਈਸੀਯੂ ‘ਚ ਦਾਖਲ ਸਨ ਅਤੇ ਵੈਂਟੀਲੇਟਰ ‘ਤੇ ਸਨ। ਸ਼ੁਰੂਆਤ ‘ਚ ਉਨ੍ਹਾਂ ਦਾ ਇਲਾਜ ਮੁੰਬਈ ਦੇ ਟਾਟਾ ਮੈਮੋਰੀਅਲ ਕੈਂਸਰ ਹਸਪਤਾਲ ‘ਚ ਕੀਤਾ ਗਿਆ ਪਰ ਬਾਅਦ ‘ਚ ਉਹ ਕੋਲਕਾਤਾ ਵਾਪਸ ਆ ਗਏ। ਰਾਸ਼ਿਦ ਖਾਨ (Rashid Khan) ਉਸਤਾਦ ਅਮਿਰ ਖਾਨ ਅਤੇ ਪੰਡਿਤ ਭੀਮਸੇਨ ਜੋਸ਼ੀ ਦੀ ਗਾਇਕੀ ਤੋਂ ਵੀ ਪ੍ਰਭਾਵਿਤ ਸੀ। ਸੰਗੀਤਕਾਰ ਦੇ ਪ੍ਰਸਿੱਧ ਗੀਤਾਂ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ‘ਤੋਰੇ ਬੀਨਾ ਮੋਹੇ ਚੈਨ’ ਵਰਗਾ ਇੰਡਸਟਰੀ ‘ਚ ਸੁਪਰਹਿੱਟ ਗੀਤ ਗਾਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਇੰਡਸਟਰੀ ਦੇ ਕਿੰਗ ਯਾਨੀ ਸ਼ਾਹਰੁਖ ਖਾਨ ਦੀ ਫਿਲਮ ‘ਮਾਈ ਨੇਮ ਇਜ਼ ਖਾਨ’ ‘ਚ ਇਕ ਗੀਤ ਵੀ ਗਾਇਆ ਹੈ। ਇੰਨਾ ਹੀ ਨਹੀਂ ਉਸਤਾਦ ਰਾਸ਼ਿਦ ਖਾਨ ਨੇ ‘ਰਾਜ਼ 3’, ‘ਕਾਦੰਬਰੀ’, ‘ਸ਼ਾਦੀ ਮੈਂ ਜ਼ਰੂਰ ਆਨਾ’, ‘ਮੰਟੋ’ ਤੋਂ ਲੈ ਕੇ ‘ਮਿਟਿਨ ਮਾਸ ‘ ਵਰਗੀਆਂ ਫਿਲਮਾਂ ‘ਚ ਵੀ ਆਪਣੀ ਆਵਾਜ਼ ਦਾ ਜਾਦੂ ਬਿਖੇਰਿਆ ਹੈ। The post ਮਸ਼ਹੂਰ ਕਲਾਸੀਕਲ ਗਾਇਕ ਉਸਤਾਦ ਰਾਸ਼ਿਦ ਖਾਨ ਪੂਰੇ ਹੋ ਗਏ appeared first on TheUnmute.com - Punjabi News. Tags:
|
ਬਠਿੰਡਾ ਪੁਲਿਸ ਨੇ ਨਸ਼ਾ ਤਸਕਰ ਦੀ 58 ਲੱਖ ਰੁਪਏ ਦੀ ਜਾਇਦਾਦ ਕੀਤੀ ਜਬਤ Tuesday 09 January 2024 02:04 PM UTC+00 | Tags: bathinda-police breaking-news drug-smuggler punjabi-news seized-property the-unmute-breaking-news the-unmute-punjab ਬਠਿੰਡਾ ,9 ਜਨਵਰੀ 2024: ਸੀਨੀਅਰ ਪੁਲਿਸ ਕਪਤਾਨ ਬਠਿੰਡਾ (Bathinda police) ਹਰਮਨਬੀਰ ਸਿੰਘ ਗਿੱਲ ਦੀ ਅਗਵਾਈ ਹੇਠ ਨਸ਼ਿਆਂ ਖ਼ਿਲਾਫ਼ ਵਿੱਢੀ ਰਹੀ ਮੁਹਿੰਮ ਤਹਿਤ ਅੱਜ ਥਾਣਾ ਬਾਲਿਆਂ ਵਾਲੀ ਦੇ ਪਿੰਡ ਡਿੱਖ ਵਿਖੇ ਡੀਐਸਪੀ ਮੌੜ ਰਾਹੁਲ ਭਾਰਦਵਾਜ ਅਤੇ ਮੁੱਖ ਥਾਣਾ ਅਫਸਰ ਇੰਸਪੈਕਟਰ ਸਰਬਜੀਤ ਕੌਰ ਨੇ ਸਮੇਤ ਪੁਲਿਸ ਪਾਰਟੀ ਨਸ਼ਾ ਤਸਕਰ ਵੱਲੋਂ ਨਸ਼ੇ ਦਾ ਕਾਰੋਬਾਰ ਕਰਕੇ ਆਪਣੀ ਘਰਵਾਲੀ ਦੇ ਨਾਮ ਬਣਾਈ ਕਰੀਬ 58 ਲੱਖ ਰੁਪਏ ਦੀ ਗੈਰ-ਕਾਨੂੰਨੀ ਜਾਇਦਾਦ ਜਬਤ ਕੀਤੀ ਗਈ ਹੈ। ਐਸਐਸਪੀ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਥਾਣਾ ਬਾਲਿਆਂ ਵਾਲੀ ਅਧੀਨ ਪੈਂਦੇ ਪਿੰਡ ਡਿੱਖ ਦੀ ਇਹ ਜਮੀਨ ਕਰੀਬ 40 ਕਨਾਲ ਹੈ ਜਿਸ ਦੀ ਮਾਲਕੀ ਦਲਜੀਤ ਕੌਰ ਪਤਨੀ ਵਿਸ਼ਾਲ ਸ਼ਰਮਾ ਹੈ। ਇਸ ਜਮੀਨ ਦੇ ਜਬਤੀ ਦੇ ਹੁਕਮ ਲਾਏ ਗਏ ਹਨ ਅਤੇ ਮਾਲ ਵਿਭਾਗ ਕੋਲ ਦਰਜ ਕਰਵਾਇਆ ਗਿਆ ਹੈ। ਇਸ ਜਮੀਨ ‘ਤੇ ਹੁਣ ਨਾਂ ਤਾਂ ਕੋਈ ਕਰਜਾ ਲਿਆ ਜਾ ਸਕੇਗਾ ਅਤੇ ਨਾਂ ਹੀ ਵੇਚੀ ਜਾ ਸਕੇਗੀ। ਐੱਸ.ਐੱਸ.ਪੀ. ਬਠਿੰਡਾ (Bathinda police) ਨੇ ਦੱਸਿਆ ਕਿ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਐੱਨ.ਡੀ.ਪੀ.ਐੱਸ ਦੇ 26 ਕੇਸ ਭੇਜੇ ਗਏ ਸਨ, ਜਿਹਨਾਂ ਵਿੱਚੋਂ 7 ਐੱਨ.ਡੀ.ਪੀ.ਐੱਸ ਕੇਸਾਂ ਦੀ ਪ੍ਰਾਪਰਟੀ ਕੰਨਫਰਮ ਹੋ ਚੁੱਕੀ ਹੈ ਅਤੇ ਬਾਕੀ ਰਹਿੰਦੇ 19 ਕੇਸਾਂ ਦੀ ਕੰਪੀਟੈਂਟ ਅਥਾਰਟੀ ਪਾਸ ਪੈਡਿੰਗ ਹਨ, ਜਿਹਨਾਂ ਦੀ ਕੁੱਲ ਕੀਮਤ ਕਰੀਬ 2 ਕਰੋੜ 26 ਲੱਖ ਦੇ ਆਸ-ਪਾਸ ਹੈ। ਇਸ ਤੋਂ ਇਲਾਵਾ ਆਉਣ ਵਾਲੇ ਸਮੇਂ ਦੌਰਾਨ ਬਠਿੰਡਾ ਪੁਲਿਸ ਵੱਲੋਂ ਹੋਰ ਵੀ ਨਸ਼ਾ ਤਸਕਰਾਂ ਦੀਆਂ ਵੱਧ ਤੋਂ ਵੱਧ ਸ਼ਨਾਖਤ ਕਰਕੇ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਭੇਜ ਕੇ ਜਬਤ ਕਰਵਾਈਆ ਜਾਣਗੀਆਂ। ਉਨ੍ਹਾਂ ਦੱਸਿਆ ਕਿ ਜਿਲ੍ਹਾ ਬਠਿੰਡਾ ਦੇ ਕੰਨਫਰਮ ਹੋਏ ਕੇਸਾਂ ਦੇ ਹੁਕਮਾਂ ਦੀਆਂ ਕਾਪੀਆਂ ਦੋਸ਼ੀਆਂ ਦੇ ਸੰਬੰਧਿਤ ਥਾਣਿਆਂ ਵੱਲੋਂ ਉਹਨਾਂ ਦੇ ਘਰਾਂ ਪਰ ਚਿਪਕਾਈਆਂ ਜਾਂਦੀਆਂ ਹਨ।ਇਹਨਾਂ ਹੁਕਮਾਂ ਮੁਤਾਬਿਕ ਜੋ ਪ੍ਰਾਪਰਟੀ ਕੰਨਫਰਮ ਹੋਈ ਹੈ ਉਸਨੂੰ ਨਾ ਤਾਂ ਵੇਚ ਸਕਦੇ ਹਨ ਅਤੇ ਨਾ ਹੀ ਆਪਣੇ ਰਿਸ਼ਤੇਦਾਰ/ਪਰਿਵਾਰਿਕ ਮੈਂਬਰ ਦੇ ਨਾਮ ਪਰ ਤਬਦੀਲ ਕਰ ਸਕਦੇ ਹਨ। ਉਨ੍ਹਾਂ ਬਠਿੰਡਾ ਪੁਲਿਸ ਵੱਲੋਂ ਸਭ ਨੂੰ ਇਹ ਅਪੀਲ ਕੀਤੀ ਹੈ ਕਿ ਨਸ਼ਾ ਤਸਕਰ /ਰਿਸ਼ਤੇਦਾਰ ਅਤੇ ਪਿੰਡ ਵਾਸੀਆਂ ਨੂੰ ਇਸ ਚੀਜ਼ ਤੋਂ ਨਸੀਹਤ ਮਿਲ ਸਕੇ ਕਿ ਅਜਿਹਾ ਕਾਰੋਬਾਰ ਕਰਨ ਵਾਲਿਆਂ ਦਾ ਅੰਤ ਮਾੜਾ ਹੁੰਦਾ ਹੈ, ਕੋਈ ਵੀ ਅਜਿਹਾ ਕਾਰੋਬਾਰ ਕਰਨ ਤੋਂ ਗੁਰੇਜ਼ ਕਰੇ। The post ਬਠਿੰਡਾ ਪੁਲਿਸ ਨੇ ਨਸ਼ਾ ਤਸਕਰ ਦੀ 58 ਲੱਖ ਰੁਪਏ ਦੀ ਜਾਇਦਾਦ ਕੀਤੀ ਜਬਤ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਫ਼ਰਵਰੀ 2024 'ਚ ਚਾਰ NRI ਪੰਜਾਬੀਆਂ ਨਾਲ ਮਿਲਣੀ' ਸਮਾਗਮ ਕਰਵਾਏਗੀ: ਕੁਲਦੀਪ ਸਿੰਘ ਧਾਲੀਵਾਲ Tuesday 09 January 2024 04:53 PM UTC+00 | Tags: breaking-news kuldeep-singh-dhaliwal latest-news news nri nri-punjabian-nal-milni punjab-news the-unmute-breaking-news ਚੰਡੀਗੜ, 9 ਜਨਵਰੀ 2024: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਅਤੇ ਸ਼ਿਕਾਇਤਾਂ ਨੂੰ ਛੇਤੀ ਅਤੇ ਤਸੱਲੀਬਖ਼ਸ਼ ਢੰਗ ਨਾਲ ਨਜਿੱਠਣ ਲਈ 'ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ' ਨਾਮਕ ਚਾਰ ਪ੍ਰੋਗਰਾਮਾਂ ਦਾ ਆਯੋਜਨ ਕਰੇਗੀ। ਇਹ ਜਾਣਕਰੀ ਦਿੰਦਿਆਂ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ 'ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ' ਸਮਾਗਮਾਂ ਦੀ ਸ਼ੁਰੂਆਤ 3 ਫ਼ਰਵਰੀ ਨੂੰ ਪਠਾਨਕੋਟ ਤੋਂ ਹੋਵੇਗੀ, ਜਿੱਥੇ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਹੁਸ਼ਿਆਪੁਰ ਆਦਿ ਜ਼ਿਲਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆਂ ਦੇ ਮਸਲੇ ਤੇ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸੇ ਤਰਾਂ ਹੀ 9 ਫ਼ਰਵਰੀ ਨੂੰ ਐਸ.ਬੀ.ਐਸ ਨਗਰ (ਨਵਾਂ ਸ਼ਹਿਰ) ਵਿਖੇ ਐਸ.ਬੀ.ਐਸ ਨਗਰ, ਰੂਪਨਗਰ, ਜਲੰਧਰ, ਕਪੂਰਥਲਾ ਅਤੇ ਐਸ.ਏ.ਐਸ ਨਗਰ (ਮੁਹਾਲੀ) ਆਦਿ ਜ਼ਿਲ੍ਹਿਆਂ ਜਦਕਿ 16 ਫ਼ਰਵਰੀ ਨੂੰ ਸੰਗਰੂਰ ਵਿਖੇ ਸੰਗਰੂਰ, ਪਟਿਆਲਾ, ਬਰਨਾਲਾ, ਫਤਿਹਗੜ੍ਹ ਸਾਹਿਬ, ਮਲੇਰਕੋਟਲਾ, ਬਠਿੰਡਾ, ਲੁਧਿਆਣਾ ਅਤੇ ਮਾਨਸਾ ਆਦਿ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆਂ ਦੇ ਮਸਲੇ ਹੱਲ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ 22 ਫ਼ਰਵਰੀ ਨੂੰ ਫਿਰੋਜ਼ਪੁਰ ਵਿਖੇ ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਤਰਨ ਤਾਰਨ, ਮੋਗਾ ਅਤੇ ਸ੍ਰੀ ਮੁਕਤਸਰ ਸਾਹਿਬ ਆਦਿ ਜ਼ਿਲ੍ਹਿਆਂ ਨੂੰ ਕਵਰ ਕੀਤਾ ਜਾਵੇਗਾ। ਸ. ਧਾਲੀਵਾਲ ਨੇ ਦੱਸਿਆ ਕਿ ਪ੍ਰਵਾਸੀ ਪੰਜਾਬੀ 11 ਜਨਵਰੀ ਤੋਂ 30 ਜਨਵਰੀ, 2024 ਤੱਕ ਵਿਭਾਗ ਦੀ ਵੈਬਸਾਈਟ: nri.punjab.gov.in ਅਤੇ ਵੱਟਸਅੱਪ ਨੰਬਰ 9056009884 `ਤੇ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ। ਪ੍ਰਵਾਸੀ ਪੰਜਾਬੀਆਂ ਨੂੰ ਇਨ੍ਹਾਂ ਮਿਲਣੀ ਸਮਾਗਮਾਂ ਵਿੱਚ ਵਧ-ਚੜ੍ਹ ਕੇ ਪਹੁੰਚਣ ਦੀ ਅਪੀਲ ਕਰਦਿਆਂ ਸ. ਧਾਲੀਵਾਲ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਪਿਛਲੇ ਸਾਲ ਦਸੰਬਰ, 2022 ਵਿੱਚ ਵੀ 5 ਸਫ਼ਲ ਮਿਲਣੀ ਪ੍ਰੋਗਰਾਮ ਕਰਵਾਏ ਸਨ, ਜਿਸ ਦੌਰਾਨ ਪ੍ਰਵਾਸੀ ਪੰਜਾਬੀਆਂ ਨੇ 605 ਵੱਖ-ਵੱਖ ਸ਼ਿਕਾਇਤਾਂ ਦਰਜ ਕਰਵਾਈਆਂ ਸਨ, ਜਿਨ੍ਹਾਂ ਦਾ ਹੱਲ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਵੀ ਐਨ.ਆਰ.ਆਈ. ਪੁਲੀਸ ਵਿੰਗ ਕੋਲ ਲਗਾਤਾਰ ਆਨਲਾਈਨ ਸ਼ਿਕਾਇਤਾਂ ਆ ਰਹੀਆਂ ਹਨ, ਜਿਨ੍ਹਾਂ ਦਾ 15 ਐਨ.ਆਰ.ਆਈ. ਪੁਲੀਸ ਥਾਣਿਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸੂਬਾ ਪੱਧਰ 'ਤੇ ਸਮਾਂਬੱਧ ਢੰਗ ਨਾਲ ਤਸੱਲੀਬਖ਼ਸ਼ ਹੱਲ ਕੀਤਾ ਜਾ ਰਿਹਾ ਹੈ। ਇਸ ਮੌਕੇ ਪ੍ਰਮੁੱਖ ਸਕੱਤਰ ਐਨ.ਆਰ.ਆਈ. ਮਾਮਲੇ ਵਿਭਾਗ ਦਿਲੀਪ ਕੁਮਾਰ, ਏ.ਡੀ.ਜੀ.ਪੀ. ਪ੍ਰਵੀਨ ਕੁਮਾਰ ਸਿਨਹਾ, ਵਿਸ਼ੇਸ਼ ਸਕੱਤਰ ਐਨ.ਆਰ.ਆਈ. ਮਾਮਲੇ ਵਿਭਾਗ ਸ੍ਰੀਮਤੀ ਕੰਵਲਪ੍ਰੀਤ ਬਰਾੜ ਅਤੇ ਪਰਮਜੀਤ ਸਿੰਘ ਤੋਂ ਇਲਾਵਾ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ। The post ਪੰਜਾਬ ਸਰਕਾਰ ਫ਼ਰਵਰੀ 2024 'ਚ ਚਾਰ NRI ਪੰਜਾਬੀਆਂ ਨਾਲ ਮਿਲਣੀ' ਸਮਾਗਮ ਕਰਵਾਏਗੀ: ਕੁਲਦੀਪ ਸਿੰਘ ਧਾਲੀਵਾਲ appeared first on TheUnmute.com - Punjabi News. Tags:
|
ਮੁੱਖ ਮੰਤਰੀ ਨੇ 25ਵੀਂ ਵਾਰ ਮਾਕਾ ਟਰਾਫੀ ਜਿੱਤਣ ਉੱਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਦਿੱਤੀ ਵਧਾਈ Tuesday 09 January 2024 04:56 PM UTC+00 | Tags: breaking-news guru-nanak-dev-university maka maulana-abul-kalam-azad maulana-abul-kalam-azad-trophy ਚੰਡੀਗੜ੍ਹ, 9 ਜਨਵਰੀ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਅੰਤਰ-ਯੂਨੀਵਰਸਿਟੀ, ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਸਰਵੋਤਮ ਪ੍ਰਦਰਸ਼ਨ ਲਈ ਮੌਲਾਨਾ ਅਬੁਲ ਕਲਾਮ ਆਜ਼ਾਦ (ਮਾਕਾ) ਟਰਾਫੀ ਜਿੱਤਣ ਲਈ ਵਧਾਈ ਦਿੱਤੀ। ਆਪਣੇ ਵਧਾਈ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਯੂਨੀਵਰਸਿਟੀ, ਇਸ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਰਿਕਾਰਡ 25ਵੀਂ ਵਾਰ ਇਹ ਟਰਾਫੀ ਜਿੱਤ ਕੇ ਪੰਜਾਬ ਦਾ ਮਾਣ ਵਧਾਇਆ ਹੈ। ਮੁੱਖ ਮੰਤਰੀ ਨੇ ਸੂਬੇ ਦੇ ਉੱਭਰਦੇ ਖਿਡਾਰੀਆਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਦੇ ਯੋਗ ਬਣਾਉਣ ਲਈ ਮੌਜੂਦਾ ਬੁਨਿਆਦੀ ਢਾਂਚੇ ਨੂੰ ਅੰਤਰਰਾਸ਼ਟਰੀ ਮਾਪਦੰਡਾਂ ਮੁਤਾਬਕ ਅੱਪਗ੍ਰੇਡ ਕਰਨ ਅਤੇ ਨਵੇਂ ਢਾਂਚੇ ਨੂੰ ਜੋੜ ਕੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਦੇ ਖਿਡਾਰੀਆਂ ਨੇ ਹਾਲ ਹੀ ਵਿੱਚ ਹੋਈਆਂ ਏਸ਼ਿਆਈ ਖੇਡਾਂ ਵਿੱਚ ਰਿਕਾਰਡ ਤਗਮੇ ਜਿੱਤੇ ਹਨ। The post ਮੁੱਖ ਮੰਤਰੀ ਨੇ 25ਵੀਂ ਵਾਰ ਮਾਕਾ ਟਰਾਫੀ ਜਿੱਤਣ ਉੱਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਦਿੱਤੀ ਵਧਾਈ appeared first on TheUnmute.com - Punjabi News. Tags:
|
ਰੋਹਿਤ ਸ਼ਰਮਾ ਤੇ ਵਿਰਾਟ ਕੋਹਲੀ ਨੇ ਪਿਛਲੇ 14 ਮਹੀਨਿਆਂ ਤੋਂ ਨਹੀਂ ਖੇਡੇ ਟੀ-20 ਅੰਤਰਰਾਸ਼ਟਰੀ ਮੈਚ Tuesday 09 January 2024 05:11 PM UTC+00 | Tags: news rohit-sharma t20-international virat-kohli ਚੰਡੀਗੜ੍ਹ 09 ਜਨਵਰੀ 2024: ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ (Virat Kohli) ਨੇ ਪਿਛਲੇ 14 ਮਹੀਨਿਆਂ ਵਿੱਚ ਇੱਕ ਵੀ ਟੀ-20 ਅੰਤਰਰਾਸ਼ਟਰੀ ਮੈਚ ਨਹੀਂ ਖੇਡਿਆ ਹੈ। ਪਿਛਲੇ ਟੀ-20 ਵਿਸ਼ਵ ਕੱਪ ਦੇ ਸੈਮੀਫਾਈਨਲ ‘ਚ ਮਿਲੀ ਹਾਰ ਤੋਂ ਬਾਅਦ ਭਾਰਤੀ ਚੋਣਕਾਰ ਇਸ ਫਾਰਮੈਟ ‘ਚ ਨੌਜਵਾਨਾਂ ਨੂੰ ਤਰਜੀਹ ਦੇ ਰਹੇ ਸਨ। ਪਰ ਹੁਣ ਇਹ ਦਿੱਗਜ 11 ਜਨਵਰੀ ਤੋਂ ਅਫਗਾਨਿਸਤਾਨ ਖਿਲਾਫ ਸ਼ੁਰੂ ਹੋਣ ਵਾਲੀ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਲਈ ਟੀਮ ‘ਚ ਵਾਪਸੀ ਕਰ ਚੁੱਕੇ ਹਨ। ਬੀਸੀਸੀਆਈ ਦੇ ਇੱਕ ਸੀਨੀਅਰ ਅਧਿਕਾਰੀ ਨੇ ਭਾਸਕਰ ਨੂੰ ਦੱਸਿਆ ਕਿ ਬੋਰਡ ਟੀ-20 ਵਿਸ਼ਵ ਕੱਪ ਵਿੱਚ ਲਗਭਗ ਉਸੇ ਟੀਮ ਨੂੰ ਮੈਦਾਨ ਵਿੱਚ ਉਤਾਰਨਾ ਚਾਹੁੰਦਾ ਹੈ ਜੋ ਪਿਛਲੇ ਵਨਡੇ ਵਿਸ਼ਵ ਕੱਪ ਵਿੱਚ ਖੇਡੀ ਸੀ। ਉਸ ਨੇ ਕਿਹਾ, ਭਾਵੇਂ ਭਾਰਤ ਵਨਡੇ ਵਿਸ਼ਵ ਕੱਪ ‘ਚ ਖਿਤਾਬ ਨਹੀਂ ਜਿੱਤ ਸਕਿਆ ਪਰ ਭਾਰਤੀ ਟੀਮ ਨੇ ਪੂਰੇ ਟੂਰਨਾਮੈਂਟ ‘ਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਭਾਰਤੀ ਟੀਮ ਦਾ ਰਵੱਈਆ ਬਹੁਤ ਹਮਲਾਵਰ ਸੀ ਅਤੇ ਇਹ ਟੀ-20 ਫਾਰਮੈਟ ਵਿੱਚ ਵੀ ਮਦਦਗਾਰ ਸਾਬਤ ਹੋ ਸਕਦਾ ਹੈ। ਰੋਹਿਤ ਅਤੇ ਵਿਰਾਟ ਵਨਡੇ ਵਿਸ਼ਵ ਟੀਮ ਦੇ ਕੋਰ ਮੈਂਬਰ ਸਨ। ਇਸ ਕਾਰਨ ਉਸ ਨੇ ਟੀ-20 ਫਾਰਮੈਟ ‘ਚ ਵਾਪਸੀ ਕੀਤੀ ਹੈ। The post ਰੋਹਿਤ ਸ਼ਰਮਾ ਤੇ ਵਿਰਾਟ ਕੋਹਲੀ ਨੇ ਪਿਛਲੇ 14 ਮਹੀਨਿਆਂ ਤੋਂ ਨਹੀਂ ਖੇਡੇ ਟੀ-20 ਅੰਤਰਰਾਸ਼ਟਰੀ ਮੈਚ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest