TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਪੰਜਾਬ ਸਰਕਾਰ ਨੇ 32 DSP ਅਧਿਕਾਰੀਆਂ ਦੇ ਕੀਤੇ ਤਬਾਦਲੇ Thursday 01 February 2024 06:11 AM UTC+00 | Tags: breaking-news chandigarh-police dsp-officers latest-news news punjab-government punjab-police the-unmute-breaking-news ਚੰਡੀਗੜ੍ਹ, 01 ਫਰਵਰੀ 2024: ਪੰਜਾਬ ਸਰਕਾਰ (Punjab government) ਨੇ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕਰਦਿਆਂ 32 ਡੀਐਸਪੀ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। The post ਪੰਜਾਬ ਸਰਕਾਰ ਨੇ 32 DSP ਅਧਿਕਾਰੀਆਂ ਦੇ ਕੀਤੇ ਤਬਾਦਲੇ appeared first on TheUnmute.com - Punjabi News. Tags:
|
2 ਤੇ 3 ਫਰਵਰੀ ਨੂੰ ਕਿਲਾ ਮੁਬਾਰਕ 'ਚ ਪਟਿਆਲਵੀਆਂ ਨੂੰ ਕੀਲੇਗੀ ਸ਼ਾਸਤਰੀ ਸੰਗੀਤ ਦੀ ਸ਼ਾਨਦਾਰ ਪੇਸ਼ਕਾਰੀ Thursday 01 February 2024 06:17 AM UTC+00 | Tags: news patiala-news patialas-heritage-qila-mubarak patialas-qila-mubarak qila-mubarak ਪਟਿਆਲਾ, 01 ਫਰਵਰੀ 2024 : ਪਟਿਆਲਾ ਦੇ ਵਿਰਾਸਤੀ ਕਿਲਾ ਮੁਬਾਰਕ (Qila Mubarak) ਵਿਖੇ 2 ਤੇ 3 ਫਰਵਰੀ ਨੂੰ ਸ਼ਾਮ 6 ਵਜੇ ਸ਼ਾਸਤਰੀ ਸੰਗੀਤਮਈ ਸ਼ਾਮ ਦੌਰਾਨ ਸ਼ਾਸ਼ਤਰੀ ਸੰਗੀਤ ਦੀਆਂ ਛਹਿਬਰਾਂ ਲੱਗਣਗੀਆਂ। ਇਹ ਪ੍ਰਗਟਾਵਾ ਕਰਦਿਆਂ ਇਸ ਪ੍ਰੋਗਰਾਮ ਦੇ ਨੋਡਲ ਅਫ਼ਸਰ ਏ.ਡੀ.ਸੀ. (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਦੀ ਅਗਵਾਈ ਹੇਠ ਕਿਲਾ ਮੁਬਾਰਕ ਵਿਖੇ ਕਰਵਾਏ ਜਾਣ ਵਾਲੇ ਇਸ ਦੋ ਦਿਨਾਂ ਸ਼ਾਸਤਰੀ ਸੰਗੀਤ ਦੇ ਪ੍ਰੋਗਰਾਮਾਂ ਦਾ ਆਨੰਦ ਮਾਨਣ ਲਈ ਸਮੂਹ ਪਟਿਆਲਵੀ ਜਰੂਰ ਪੁੱਜਣ। ਏ.ਡੀ.ਸੀ. ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਸਹੀ ਅਰਥਾਂ ਵਿੱਚ ਰੰਗਲਾ ਪੰਜਾਬ ਬਣਾਉਣ ਦਾ ਬੀੜਾ ਉਠਾਇਆ ਗਿਆ ਹੈ, ਇਸ ਲਈ ਰਾਜ ਭਰ ਵਿੱਚ ਵੱਖ-ਵੱਖ ਜ਼ਿਲ੍ਹਿਆਂ ਦੀ ਵਿਰਾਸਤ ਨੂੰ ਉਭਾਰਨ ਲਈ ਹੈਰੀਟੇਜ ਫੈਸਟੀਵਲ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ (Qila Mubarak) ਦੀ ਐਂਟਰੀ ਬਿਲਕੁਲ ਮੁਫ਼ਤ ਹੈ ਅਤੇ ਕੋਈ ਟਿਕਟ ਨਹੀਂ ਲਗਾਈ ਜਾਵੇਗੀ। ਨਵਰੀਤ ਕੌਰ ਸੇਖੋਂ ਨੇ ਅੱਗੇ ਦੱਸਿਆ ਕਿ 2 ਫਰਵਰੀ ਦੀ ਸ਼ਾਮ 6 ਵਜੇ ਕਿਲ੍ਹਾ ਮੁਬਾਰਕ ਵਿਖੇ ਸ਼ਾਸ਼ਤਰੀ ਸੰਗੀਤ ਦੀ ਸ਼ਾਮ ਵਿੱਚ ਪਟਿਆਲਾ ਵਿਖੇ ਪਹਿਲੀ ਵਾਰ ਭਾਰਤੀ ਕਲਾ ਕੇਂਦਰ ਵੱਲੋਂ ਮੀਰਾ ‘ਤੇ ਅਧਾਰਤ ਸ਼ਾਸਤਰੀ ਨਾਚ ਬੈਲੇ ਹੋਵੇਗਾ ਅਤੇ ਪੰਡਿਤ ਸੁਭੇਂਦਰ ਰਾਓ ਅਤੇ ਸਸਕਿਆ ਰਾਓ ਵੱਲੋਂ ਸਿਤਾਰ ਅਤੇ ਸੈਲੋ ਵਾਦਨ ਦੀ ਪੇਸ਼ਕਾਰੀ ਦਿੱਤੀ ਜਾਵੇਗੀ। ਇਸ ਤੋਂ ਅਗਲੇ ਦਿਨ 3 ਫਰਵਰੀ ਨੂੰ ਸ਼ਾਮ 6 ਵਜੇ ਗਵਾਲੀਅਰ ਘਰਾਣੇ ਦੇ ਪੰਡਿਤ ਲਕਸ਼ਮਣ ਕ੍ਰਿਸ਼ਨਾ ਰਾਓ ਅਤੇ ਮੀਤਾ ਪੰਡਿਤ ਵੱਲੋਂ ਸ਼ਾਸਤਰੀ ਗਾਇਨ ਹੋਵੇਗਾ ਅਤੇ ਨਜ਼ੀਰ ਅਹਿਮਦ ਕਵਾਲ ਵੱਲੋਂ ਨਾਤੀਆ ਕਵਾਲੀ ਗਾਇਨ ਹੋਵੇਗੀ। The post 2 ਤੇ 3 ਫਰਵਰੀ ਨੂੰ ਕਿਲਾ ਮੁਬਾਰਕ ‘ਚ ਪਟਿਆਲਵੀਆਂ ਨੂੰ ਕੀਲੇਗੀ ਸ਼ਾਸਤਰੀ ਸੰਗੀਤ ਦੀ ਸ਼ਾਨਦਾਰ ਪੇਸ਼ਕਾਰੀ appeared first on TheUnmute.com - Punjabi News. Tags:
|
ਮਨੀ ਲਾਂਡਰਿੰਗ ਮਾਮਲਾ: ਗ੍ਰਿਫਤਾਰੀ ਤੋਂ ਬਾਅਦ ਹੇਮੰਤ ਸੋਰੇਨ ਨੇ ਹਾਈਕੋਰਟ ਦਾ ਕੀਤਾ ਰੁਖ਼ Thursday 01 February 2024 06:26 AM UTC+00 | Tags: breaking-news ed-raid hemant-soren jharkhand-high-court money-laundering-case news ਚੰਡੀਗੜ੍ਹ, 01 ਫਰਵਰੀ 2024: ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ (Hemant Soren) ਨੂੰ ਈਡੀ ਨੇ ਗ੍ਰਿਫ਼ਤਾਰ ਕਰ ਲਿਆ । ਗ੍ਰਿਫਤਾਰੀ ਤੋਂ ਬਾਅਦ ਸੋਰੇਨ ਨੇ ਐਕਸ ‘ਤੇ ਇਕ ਟਵੀਟ ਕੀਤਾ। ਉਨ੍ਹਾਂ ਟਵੀਟ ‘ਚ ਕਿਹਾ ਕਿ ਮੈਂ ਹਾਰ ਸਵੀਕਾਰ ਨਹੀਂ ਕਰਾਂਗਾ। ਮੈਂ ਹਰ ਪਲ ਲੜਿਆ ਹਾਂ, ਹਰ ਪਲ ਲੜਾਂਗਾ। ਹੇਮੰਤ ਨੂੰ ਬੁੱਧਵਾਰ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਗ੍ਰਿਫਤਾਰ ਕੀਤਾ ਗਿਆ ਸੀ। ਉਨ੍ਹਾਂ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਵੀ ਅਸਤੀਫਾ ਦੇ ਦਿੱਤਾ ਹੈ। ਹੁਣ ਟਰਾਂਸਪੋਰਟ ਮੰਤਰੀ ਚੰਪਈ ਸੋਰੇਨ ਸੂਬੇ ਦੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਣਗੇ। ਉਨ੍ਹਾਂ ਨੂੰ ਵਿਧਾਇਕ ਦਲ ਦੀ ਬੈਠਕ ‘ਚ ਸੂਬੇ ਦਾ ਨਵਾਂ ਮੁੱਖ ਮੰਤਰੀ ਚੁਣਿਆ ਗਿਆ ਹੈ। ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ (Hemant Soren) ਨੇ ਬੁੱਧਵਾਰ ਰਾਤ ਨੂੰ ਝਾਰਖੰਡ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ। ਸੋਰੇਨ ਦੀ ਪਟੀਸ਼ਨ ‘ਤੇ ਕਾਰਜਕਾਰੀ ਚੀਫ਼ ਜਸਟਿਸ ਚੰਦਰਸ਼ੇਖਰ ਅਤੇ ਜਸਟਿਸ ਅਨੁਭਾ ਰਾਵਤ ਚੌਧਰੀ ਦੀ ਬੈਂਚ ਅੱਜ ਸਵੇਰੇ 10.30 ਵਜੇ ਸੁਣਵਾਈ ਕਰੇਗੀ। ਜਿਕਰਯੋਗ ਹੈ ਕਿ ਬੁੱਧਵਾਰ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਸੋਰੇਨ ਤੋਂ ਸੱਤ ਘੰਟੇ ਤੋਂ ਵੱਧ ਸਮੇਂ ਤੱਕ ਪੁੱਛਗਿੱਛ ਕੀਤੀ, ਜਿਸ ਤੋਂ ਬਾਅਦ ਉਨ੍ਹਾਂ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਰਾਜਪਾਲ ਨੇ ਕਿਹਾ ਕਿ ਉਨ੍ਹਾਂ ਨੇ ਹੇਮੰਤ ਸੋਰੇਨ ਦਾ ਅਸਤੀਫਾ ਮਨਜ਼ੂਰ ਕਰ ਲਿਆ ਹੈ। ਇਸ ਦੇ ਨਾਲ ਹੀ ਅਧਿਕਾਰਤ ਸੂਤਰਾਂ ਦੀ ਮੰਨੀਏ ਤਾਂ ਈਡੀ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਤੁਰੰਤ ਬਾਅਦ ਹੇਮੰਤ ਸੋਰੇਨ ਨੂੰ ਗ੍ਰਿਫਤਾਰ ਕਰ ਲਿਆ ਸੀ। The post ਮਨੀ ਲਾਂਡਰਿੰਗ ਮਾਮਲਾ: ਗ੍ਰਿਫਤਾਰੀ ਤੋਂ ਬਾਅਦ ਹੇਮੰਤ ਸੋਰੇਨ ਨੇ ਹਾਈਕੋਰਟ ਦਾ ਕੀਤਾ ਰੁਖ਼ appeared first on TheUnmute.com - Punjabi News. Tags:
|
CM ਭਗਵੰਤ ਮਾਨ ਅੱਜ 518 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਦੇਣਗੇ Thursday 01 February 2024 06:37 AM UTC+00 | Tags: appointment-letters breaking-news cm-bhagwant-mann government-jobs news punjab-bhawan punjab-government punjab-government-jobs ਚੰਡੀਗੜ੍ਹ, 01 ਫਰਵਰੀ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 518 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ (government jobs) ਲਈ ਨਿਯੁਕਤੀ ਪੱਤਰ ਦੇਣਗੇ। ਮੁੱਖ ਮੰਤਰੀ ਨੇ ਖੁਦ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਮੁੱਖ ਮੰਤਰੀ ਨੇ ਇਸ ਖੁਸ਼ੀ ਦੇ ਪਲ ਵਿੱਚ ਸ਼ਾਮਲ ਹੋਣ ਲਈ ਸਾਰਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਮੈਂ ਦੁਬਾਰਾ ਉਨ੍ਹਾਂ ਨੂੰ ਨਿਯੁਕਤੀ ਪੱਤਰ ਦੇ ਕੇ ਆਪਣਾ ਫਰਜ਼ ਨਿਭਾਵਾਂਗਾ। ਇਸ ਸਬੰਧੀ ਸਮਾਗਮ ਚੰਡੀਗੜ੍ਹ ਸੈਕਟਰ-35 ਮਿਉਂਸਪਲ ਭਵਨ ਵਿੱਚ ਹੋਵੇਗਾ । ਇਸ ਦੌਰਾਨ ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਨੌਕਰੀਆਂ (government jobs) ਪ੍ਰਦਾਨ ਕੀਤੀਆਂ ਜਾਣੀਆਂ ਹਨ। ਇਸ ਵਿੱਚ ਸਕੂਲੀ ਸਿੱਖਿਆ ਵਿੱਚ 330, ਉੱਚ ਸਿੱਖਿਆ ਵਿੱਚ 51, ਫਾਇਨਾਂਸ ਵਿੱਚ 75, ਜੀਏਡੀ ਵਿੱਚ 38, ਕਾਰਪੋਰੇਸ਼ਨ ਵਿੱਚ 18 ਅਤੇ ਬਿਜਲੀ ਵਿਭਾਗ ਵਿੱਚ ਛੇ ਵਿਅਕਤੀਆਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ। The post CM ਭਗਵੰਤ ਮਾਨ ਅੱਜ 518 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਦੇਣਗੇ appeared first on TheUnmute.com - Punjabi News. Tags:
|
ED ਵੱਲੋਂ ਗ੍ਰਿਫਤਾਰ ਹੇਮੰਤ ਸੋਰੇਨ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ, ਹਾਈਕੋਰਟ 'ਚ ਦਾਇਰ ਪਟੀਸ਼ਨ ਲੈਣਗੇ ਵਾਪਸ Thursday 01 February 2024 06:52 AM UTC+00 | Tags: breaking-news ed hemant-soren jharkhand-high-court news supreme-court ਚੰਡੀਗੜ੍ਹ, 01 ਫਰਵਰੀ 2024: ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ (Hemant Soren) ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਕਥਿਤ ਜ਼ਮੀਨ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਜੇਐਮਐਮ ਆਗੂ ਹੇਮੰਤ ਸੋਰੇਨ ਨੇ ਆਪਣੀ ਗ੍ਰਿਫ਼ਤਾਰੀ ਖ਼ਿਲਾਫ਼ ਝਾਰਖੰਡ ਹਾਈ ਕੋਰਟ ‘ਸੀ ਪਟੀਸ਼ਨ ਪਾਈ ਸੀ | ਹੁਣ ਕਪਿਲ ਸਿੱਬਲ ਨੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। ਇਸ ਕਾਰਨ ਝਾਰਖੰਡ ਹਾਈਕੋਰਟ ਵਿੱਚ ਦਾਇਰ ਪਟੀਸ਼ਨ ਨੂੰ ਵਾਪਸ ਲੈ ਲਿਆ ਜਾਵੇਗਾ।ਉਨ੍ਹਾਂ ਦੇ ਵਕੀਲ ਕਪਿਲ ਸਿੱਬਲ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਉਨ੍ਹਾਂ ਦੀ ਪਟੀਸ਼ਨ ਨੂੰ ਸਵੀਕਾਰ ਕਰ ਲਿਆ ਹੈ। ਮਾਮਲੇ ਦੀ ਸੁਣਵਾਈ 2 ਫਰਵਰੀ ਨੂੰ ਹੋਵੇਗੀ। ਇੱਥੇ ਸੂਤਰਾਂ ਮੁਤਾਬਕ ਈਡੀ ਦੁਪਹਿਰ ਬਾਅਦ ਹੇਮੰਤ ਸੋਰੇਨ (Hemant Soren) ਨੂੰ ਅਦਾਲਤ ‘ਚ ਪੇਸ਼ ਕਰ ਸਕਦੀ ਹੈ। ਹੇਮੰਤ ਸੋਰੇਨ ਦੀ ਗ੍ਰਿਫਤਾਰੀ ਤੋਂ ਬਾਅਦ ਆਦਿਵਾਸੀ ਮੂਲ ਦੇ ਸੰਗਠਨ ਨੇ ਅੱਜ ਝਾਰਖੰਡ ਬੰਦ ਦਾ ਸੱਦਾ ਦਿੱਤਾ ਹੈ। ਹੇਮੰਤ ਸੋਰੇਨ ਨੇ ਈਡੀ ਦੀ ਹਿਰਾਸਤ ਵਿੱਚ 31 ਜਨਵਰੀ ਨੂੰ ਰਾਜਪਾਲ ਸੀਪੀ ਰਾਧਾਕ੍ਰਿਸ਼ਨਨ ਨੂੰ ਆਪਣਾ ਅਸਤੀਫਾ ਸੌਂਪਿਆ ਸੀ। The post ED ਵੱਲੋਂ ਗ੍ਰਿਫਤਾਰ ਹੇਮੰਤ ਸੋਰੇਨ ਨੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ, ਹਾਈਕੋਰਟ ‘ਚ ਦਾਇਰ ਪਟੀਸ਼ਨ ਲੈਣਗੇ ਵਾਪਸ appeared first on TheUnmute.com - Punjabi News. Tags:
|
ਬਜਟ 'ਚ ਰੇਲਵੇ ਲਈ ਐਲਾਨ, 40 ਹਜ਼ਾਰ ਜਨਰਲ ਕੋਚਾਂ ਨੂੰ ਵੰਦੇ ਭਾਰਤ ਵਾਂਗ ਕੋਚਾਂ 'ਚ ਬਦਲਿਆ ਜਾਵੇਗਾ Thursday 01 February 2024 07:04 AM UTC+00 | Tags: breaking-news budget-2024 india-news indian-railway news nirmala-sitharaman vande-bharat ਚੰਡੀਗੜ੍ਹ, 01 ਫਰਵਰੀ 2024: ਕੇਂਦਰ ਸਰਕਾਰ ਦੇ ਦੂਜੇ ਕਾਰਜਕਾਲ ਦਾ ਅੰਤ੍ਰਿਮ ਬਜਟ (budget) ਅੱਜ ਸੰਸਦ ਵਿੱਚ ਪੇਸ਼ ਕੀਤਾ ਜਾ ਰਿਹਾ ਹੈ । ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ ਭਾਸ਼ਣ ਵਿੱਚ ਕਿਹਾ ਕਿ ਊਰਜਾ, ਖਣਿਜ ਅਤੇ ਸੀਮਿੰਟ ਲਈ ਤਿੰਨ ਰੇਲਵੇ ਕੋਰੀਡੋਰ ਬਣਾਏ ਜਾਣਗੇ। ਇਨ੍ਹਾਂ ਦੀ ਪਛਾਣ ਪ੍ਰਧਾਨ ਮੰਤਰੀ ਗਤੀ ਸ਼ਕਤੀ ਦੇ ਤਹਿਤ ਕੀਤੀ ਗਈ ਹੈ, ਜਿਸ ਨਾਲ ਲਾਗਤ ਘਟੇਗੀ ਅਤੇ ਸਾਮਾਨ ਦੀ ਆਵਾਜਾਈ ਵੀ ਸੁਚਾਰੂ ਹੋਵੇਗੀ। ਵਿੱਤ ਮੰਤਰੀ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਸਮਰਪਿਤ ਮਾਲ ਕਾਰੀਡੋਰ ਵਿਕਾਸ ਦਰ ਨੂੰ ਵਧਾਉਣ ਵਿੱਚ ਮੱਦਦ ਕਰੇਗਾ। ਵੰਦੇ ਭਾਰਤ ਦੇ ਮਾਪਦੰਡਾਂ ਅਨੁਸਾਰ 40 ਹਜ਼ਾਰ ਜਨਰਲ ਡੱਬੇ ਵਿਕਸਤ ਕੀਤੀਆਂ ਜਾਣਗੀਆਂ, ਤਾਂ ਜੋ ਯਾਤਰੀਆਂ ਦੀ ਸੁਰੱਖਿਆ ਅਤੇ ਸਹੂਲਤ ਵਿੱਚ ਵਾਧਾ ਕੀਤਾ ਜਾ ਸਕੇ। ਵਿੱਤ ਮੰਤਰੀ ਨੇ ਅੰਤਰਿਮ ਬਜਟ (budget) ਭਾਸ਼ਣ ਵਿੱਚ ਕਿਹਾ ਕਿ ਸਰਕਾਰ ਯਾਤਰੀ ਰੇਲ ਗੱਡੀਆਂ ਦੇ ਸੰਚਾਲਨ ਵਿੱਚ ਸੁਧਾਰ ਲਈ ਵਚਨਬੱਧ ਹੈ। ਪ੍ਰਧਾਨ ਮੰਤਰੀ ਗਤੀ ਸ਼ਕਤੀ ਯੋਜਨਾ ਦੇ ਤਹਿਤ ਕੰਮ ਬਹੁਤ ਤੇਜ਼ੀ ਨਾਲ ਕੀਤਾ ਜਾਵੇਗਾ। ਇਸ ਤੋਂ ਇਲਾਵਾ ਮਾਲ ਢੁਆਈ ਪ੍ਰਾਜੈਕਟ ਨੂੰ ਵੀ ਆਧੁਨਿਕ ਪੱਧਰ ‘ਤੇ ਵਿਕਸਤ ਕੀਤਾ ਜਾਵੇਗਾ। The post ਬਜਟ ‘ਚ ਰੇਲਵੇ ਲਈ ਐਲਾਨ, 40 ਹਜ਼ਾਰ ਜਨਰਲ ਕੋਚਾਂ ਨੂੰ ਵੰਦੇ ਭਾਰਤ ਵਾਂਗ ਕੋਚਾਂ ‘ਚ ਬਦਲਿਆ ਜਾਵੇਗਾ appeared first on TheUnmute.com - Punjabi News. Tags:
|
Budget 2024: ਨਿਰਮਲਾ ਸੀਤਾਰਮਨ ਵੱਲੋਂ ਬੀਬੀਆਂ, ਬੱਚਿਆਂ ਤੇ ਕਿਸਾਨਾਂ ਲਈ ਸਕੀਮਾਂ ਦਾ ਐਲਾਨ Thursday 01 February 2024 07:14 AM UTC+00 | Tags: breaking-news budget budget-2024 budget-news farmers health india-farmers indian-budget-session india-news news union-finance-minister union-finance-minister-nirmala-sitharaman welfare-schemes ਚੰਡੀਗੜ੍ਹ, 01 ਫਰਵਰੀ 2024: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸਾਲ 2024 ਲਈ ਅੰਤਰਿਮ ਬਜਟ (Budget) ਦਾ ਐਲਾਨ ਕਰ ਰਹੇ ਹਨ। ਇਸ ਬਜਟ ਵਿੱਚ ਬੀਬੀਆਂ, ਨੌਜਵਾਨਾਂ, ਕਿਸਾਨਾਂ, ਬਜ਼ੁਰਗਾਂ ਅਤੇ ਪਿੰਡ ਵਾਸੀਆਂ ਨੂੰ ਧਿਆਨ ਵਿੱਚ ਰੱਖਦਿਆਂ ਕਈ ਭਲਾਈ ਸਕੀਮਾਂ ਦਾ ਐਲਾਨ ਕੀਤਾ ਗਿਆ ਹੈ। ਬਜਟ ‘ਚ ਵਿੱਤ ਮੰਤਰੀ ਨੇ ਕਿਹਾ, ‘9 ਕਰੋੜ ਬੀਬੀਆਂ ਨਾਲ ਜੁੜੇ 83 ਲੱਖ ਸਵੈ-ਸਹਾਇਤਾ ਸਮੂਹਾਂ ਨੇ ਇਕ ਕਰੋੜ ਬੀਬੀਆਂ ਨੂੰ ਲਖਪਤੀ ਦੀਦੀ ਬਣਾਉਣ ‘ਚ ਮੱਦਦ ਕੀਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਫੈਸਲਾ ਕੀਤਾ ਹੈ ਕਿ ਲਖਪਤੀ ਦੀਦੀ ਲਈ ਟੀਚਾ 2 ਕਰੋੜ ਰੁਪਏ ਤੋਂ ਵਧਾ ਕੇ 3 ਕਰੋੜ ਰੁਪਏ ਕਰ ਦਿੱਤਾ ਗਿਆ ਹੈ। 9 ਤੋਂ 14 ਸਾਲ ਤੱਕ ਦੀਆਂ ਲੜਕੀਆਂ ਨੂੰ ਸਰਵਾਈਕਲ ਕੈਂਸਰ ਦਾ ਟੀਕਾ ਲਗਾਇਆ ਜਾਵੇਗਾ। ਆਂਗਣਵਾੜੀ ਕੇਂਦਰਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ। ਪੋਸ਼ਣ 2.0 ਲਾਗੂ ਕੀਤਾ ਜਾਵੇਗਾ ਅਤੇ ਟੀਕਾਕਰਨ ਨੂੰ ਮਜ਼ਬੂਤ ਕੀਤਾ ਜਾਵੇਗਾ। ਸਾਰੀਆਂ ਆਂਗਣਵਾੜੀ ਵਰਕਰਾਂ ਅਤੇ ਆਸ਼ਾ ਵਰਕਰਾਂ ਨੂੰ ਆਯੁਸ਼ਮਾਨ ਭਾਰਤ ਯੋਜਨਾ ਵਿੱਚ ਸ਼ਾਮਲ ਕੀਤਾ ਜਾਵੇਗਾ। ਕਿਸਾਨਾਂ ਲਈ ਇਨ੍ਹਾਂ ਸਕੀਮਾਂ ਦਾ ਐਲਾਨਬਜਟ (Budget) ਭਾਸ਼ਣ ਵਿੱਚ ਵਿੱਤ ਮੰਤਰੀ ਨੇ ਕਿਹਾ, ‘ਪ੍ਰਧਾਨ ਮੰਤਰੀ ਕਿਸਾਨ ਸੰਪਦਾ ਯੋਜਨਾ ਤੋਂ 38 ਲੱਖ ਕਿਸਾਨਾਂ ਨੂੰ ਲਾਭ ਹੋਇਆ ਹੈ ਅਤੇ 10 ਲੱਖ ਰੁਜ਼ਗਾਰ ਦੇ ਮੌਕੇ ਪੈਦਾ ਹੋਏ ਹਨ। ਵਾਢੀ ਤੋਂ ਬਾਅਦ ਦੇ ਨੁਕਸਾਨ ਨੂੰ ਰੋਕਣ ਲਈ ਯੋਜਨਾਵਾਂ ‘ਤੇ ਵੀ ਕੰਮ ਕੀਤਾ ਜਾ ਰਿਹਾ ਹੈ। ਖੇਤੀਬਾੜੀ ਖੇਤਰ ਵਿੱਚ ਨਿੱਜੀ ਅਤੇ ਜਨਤਕ ਖੇਤਰ ਦੀ ਭਾਗੀਦਾਰੀ ਨੂੰ ਮਜ਼ਬੂਤ ਕਰੇਗਾ। ਸਵੈ-ਨਿਰਭਰ ਤੇਲ ਬੀਜ ਮੁਹਿੰਮ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਇਸ ਤਹਿਤ ਨਵੀਂ ਖੇਤੀ ਤਕਨੀਕ ਅਤੇ ਖੇਤੀ ਬੀਮੇ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਡੇਅਰੀ ਕਿਸਾਨਾਂ ਲਈ ਰਾਸ਼ਟਰੀ ਗੋਕੁਲ ਮਿਸ਼ਨ ਵਰਗੀਆਂ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਮਤਸਯ ਸੰਪਦਾ ਨੂੰ ਵੀ ਮਜ਼ਬੂਤ ਕੀਤਾ ਜਾ ਰਿਹਾ ਹੈ। ਸਮੁੰਦਰੀ ਭੋਜਨ ਦਾ ਉਤਪਾਦਨ ਦੁੱਗਣਾ ਹੋ ਗਿਆ ਹੈ। ਮਤਸਿਆ ਸੰਪਦਾ ਯੋਜਨਾ ਦੇ ਜ਼ਰੀਏ, ਉਤਪਾਦਕਤਾ ਨੂੰ ਪ੍ਰਤੀ ਹੈਕਟੇਅਰ ਤਿੰਨ ਤੋਂ ਪੰਜ ਟਨ ਤੱਕ ਵਧਾਇਆ ਜਾਵੇਗਾ। ਰੁਜ਼ਗਾਰ ਦੇ 55 ਲੱਖ ਨਵੇਂ ਮੌਕੇ ਪੈਦਾ ਹੋਣਗੇ। ਪੰਜ ਏਕੀਕ੍ਰਿਤ ਐਕਵਾ ਪਾਰਕ ਬਣਾਏ ਜਾਣਗੇ। The post Budget 2024: ਨਿਰਮਲਾ ਸੀਤਾਰਮਨ ਵੱਲੋਂ ਬੀਬੀਆਂ, ਬੱਚਿਆਂ ਤੇ ਕਿਸਾਨਾਂ ਲਈ ਸਕੀਮਾਂ ਦਾ ਐਲਾਨ appeared first on TheUnmute.com - Punjabi News. Tags:
|
ਸਕਿੱਲ ਇੰਡੀਆ ਮਿਸ਼ਨ ਤਹਿਤ ਦੇਸ਼ 'ਚ 1.4 ਕਰੋੜ ਨੌਜਵਾਨਾਂ ਨੂੰ ਦਿੱਤੀ ਸਿਖਲਾਈ: ਨਿਰਮਲਾ ਸੀਤਾਰਮਨ Thursday 01 February 2024 07:26 AM UTC+00 | Tags: breaking-news budget budget-2024 budget-news farmers health india-farmers indian-budget-session india-news news skill-india-mission union-finance-minister union-finance-minister-nirmala-sitharaman welfare-schemes ਚੰਡੀਗੜ੍ਹ, 01 ਫਰਵਰੀ 2024: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ (Nirmala Sitharaman) ਨੇ ਸਾਲ 2024 ਲਈ ਅੰਤਰਿਮ ਬਜਟ ਦਾ ਐਲਾਨ ਕਰ ਰਹੇ ਹਨ। ਇਸ ਬਜਟ ਵਿੱਚ ਬੀਬੀਆਂ, ਨੌਜਵਾਨਾਂ, ਕਿਸਾਨਾਂ, ਬਜ਼ੁਰਗਾਂ ਅਤੇ ਪਿੰਡ ਵਾਸੀਆਂ ਨੂੰ ਧਿਆਨ ਵਿੱਚ ਰੱਖਦਿਆਂ ਕਈ ਭਲਾਈ ਸਕੀਮਾਂ ਦਾ ਐਲਾਨ ਕੀਤਾ ਗਿਆ ਹੈ। ਵਿੱਤ ਮੰਤਰੀ ਨੇ ਕਿਹਾ ਕਿ ਸਕਿੱਲ ਇੰਡੀਆ ਮਿਸ਼ਨ (Skill India Mission) ਤਹਿਤ ਦੇਸ਼ ਵਿੱਚ 1.4 ਕਰੋੜ ਨੌਜਵਾਨਾਂ ਨੂੰ ਸਿਖਲਾਈ ਦਿੱਤੀ ਗਈ ਹੈ। ਨਾਲ ਹੀ 54 ਲੱਖ ਅਪਸਕਿਲ ਜਾਂ ਰੀ-ਸਕਿੱਲਡ ਕੀਤੇ ਗਏ ਹਨ। ਦੇਸ਼ ਵਿੱਚ 3000 ਨਵੀਆਂ ਆਈ.ਟੀ.ਆਈਜ਼ ਬਣਾਈਆਂ ਗਈਆਂ ਹਨ। ਇਸ ਤੋਂ ਇਲਾਵਾ ਦੇਸ਼ ਵਿੱਚ ਸੱਤ ਆਈਆਈਟੀ, 16 ਆਈਆਈਆਈਟੀ, ਸੱਤ ਆਈਆਈਐਮ, 15 ਏਮਜ਼ ਅਤੇ 390 ਯੂਨੀਵਰਸਿਟੀਆਂ ਬਣਾਈਆਂ ਗਈਆਂ ਹਨ। The post ਸਕਿੱਲ ਇੰਡੀਆ ਮਿਸ਼ਨ ਤਹਿਤ ਦੇਸ਼ ‘ਚ 1.4 ਕਰੋੜ ਨੌਜਵਾਨਾਂ ਨੂੰ ਦਿੱਤੀ ਸਿਖਲਾਈ: ਨਿਰਮਲਾ ਸੀਤਾਰਮਨ appeared first on TheUnmute.com - Punjabi News. Tags:
|
Budget 2024: ਟੈਕਸ ਦਰਾਂ 'ਚ ਕੋਈ ਬਦਲਾਅ ਨਹੀਂ, ਇਨਕਮ ਟੈਕਸ ਸਲੈਬ ਕੀ ਹੈ ? Thursday 01 February 2024 07:48 AM UTC+00 | Tags: breaking-news budget budget-2024 budget-news farmers health income-tax income-tax-slab india-farmers indian-budget-session india-news news old-tax-cases. tax-rates union-finance-minister union-finance-minister-nirmala-sitharaman welfare-schemes ਚੰਡੀਗੜ੍ਹ, 01 ਫਰਵਰੀ 2024: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ ‘ਚ ਇਨਕਮ ਟੈਕਸ (income tax) ‘ਚ ਕੋਈ ਬਦਲਾਅ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਈ ਪੁਰਾਣੇ ਟੈਕਸ ਕੇਸ ਵਾਪਸ ਲਵੇਗੀ। ਵਿੱਤ ਮੰਤਰੀ ਨੇ ਕਿਹਾ ਕਿ ਪਿਛਲੇ 10 ਸਾਲਾਂ ‘ਚ ਟੈਕਸ ਕੁਲੈਕਸ਼ਨ ਦੁੱਗਣੀ ਹੋ ਗਈ ਹੈ। ਵਿੱਤ ਮੰਤਰੀ ਨੇ ਬਜਟ ਭਾਸ਼ਣ ਵਿੱਚ ਕਿਹਾ, ‘ਬਜਟ ਅਨੁਮਾਨ ਦੇ 5.9 ਫੀਸਦੀ ਦੇ ਮੁਕਾਬਲੇ ਮਾਲੀਆ ਘਾਟੇ ਦਾ ਟੀਚਾ 5.8 ਫੀਸਦੀ ਰੱਖਿਆ ਗਿਆ ਹੈ।’ ਵਿੱਤ ਮੰਤਰੀ ਨੇ ਨਿਰਯਾਤ ਡਿਊਟੀਆਂ ਸਮੇਤ ਸਿੱਧੇ ਅਤੇ ਅਸਿੱਧੇ ਟੈਕਸਾਂ ਲਈ ਪਿਛਲੀਆਂ ਟੈਕਸ ਦਰਾਂ ਨੂੰ ਬਰਕਰਾਰ ਰੱਖਣ ਦਾ ਪ੍ਰਸਤਾਵ ਦਿੱਤਾ ਹੈ। ਜੇਕਰ ਤੁਸੀਂ ਪੁਰਾਣੀ ਟੈਕਸ ਪ੍ਰਣਾਲੀ ਨੂੰ ਚੁਣਦੇ ਹੋ, ਤਾਂ ਤੁਹਾਡੀ 2.5 ਲੱਖ ਰੁਪਏ ਤੱਕ ਦੀ ਆਮਦਨ ਅਜੇ ਵੀ ਟੈਕਸ ਮੁਕਤ ਰਹੇਗੀ। ਹਾਲਾਂਕਿ, ਇਨਕਮ ਟੈਕਸ ਐਕਟ ਦੀ ਧਾਰਾ 87A ਦੇ ਤਹਿਤ, ਤੁਸੀਂ 5 ਲੱਖ ਰੁਪਏ ਤੱਕ ਦੀ ਆਮਦਨ ‘ਤੇ ਟੈਕਸ ਬਚਾ ਸਕਦੇ ਹੋ। ਨਵੀਂ ਟੈਕਸ ਪ੍ਰਣਾਲੀ ਦੀ ਚੋਣ ਕਰਨ ‘ਤੇ, ਤੁਹਾਨੂੰ ਪਹਿਲਾਂ ਵਾਂਗ 3 ਲੱਖ ਰੁਪਏ ਤੱਕ ਦੀ ਆਮਦਨ ‘ਤੇ ਟੈਕਸ ਨਹੀਂ ਦੇਣਾ ਪਵੇਗਾ। ਇਸ ਵਿਚ ਵੀ ਆਮਦਨ ਕਰ ਕਾਨੂੰਨ ਦੀ ਧਾਰਾ 87ਏ ਦੇ ਤਹਿਤ, ਤਨਖਾਹਦਾਰ ਵਿਅਕਤੀ 7.5 ਲੱਖ ਰੁਪਏ ਤੱਕ ਦੀ ਆਮਦਨ ‘ਤੇ ਟੈਕਸ ਛੋਟ ਪ੍ਰਾਪਤ ਕਰ ਸਕਦੇ ਹਨ ਅਤੇ ਹੋਰਾਂ ਨੂੰ 7 ਲੱਖ ਰੁਪਏ ਤੱਕ ਦੀ ਆਮਦਨ ‘ਤੇ ਟੈਕਸ ਛੋਟ ਮਿਲ ਸਕਦੀ ਹੈ। ਨਵੀਂ ਟੈਕਸ ਪ੍ਰਣਾਲੀ ਨੂੰ ਸਮਝੋਮੰਨ ਲਓ, ਕਿਸੇ ਦੀ ਸਾਲਾਨਾ ਆਮਦਨ 5 ਲੱਖ ਰੁਪਏ ਹੈ। ਨਵੀਂ ਟੈਕਸ ਪ੍ਰਣਾਲੀ ਵਿੱਚ, 3 ਲੱਖ ਰੁਪਏ ਤੱਕ ਦੀ ਆਮਦਨ ਟੈਕਸ ਮੁਕਤ ਹੈ। ਅਜਿਹੀ ਸਥਿਤੀ ਵਿੱਚ, ਵਿਅਕਤੀ ਬਾਕੀ ਬਚੇ 2 ਲੱਖ ਰੁਪਏ ‘ਤੇ 5% ਦੀ ਦਰ ਨਾਲ ਟੈਕਸ ਦਾ ਭੁਗਤਾਨ ਕਰਨ ਲਈ ਜ਼ਿੰਮੇਵਾਰ ਹੋਵੇਗਾ। ਯਾਨੀ ਉਸ ਨੂੰ 10,000 ਰੁਪਏ ਦਾ ਟੈਕਸ ਦੇਣਾ ਹੋਵੇਗਾ। ਪਰ ਇਸ ਪ੍ਰਣਾਲੀ ਵਿੱਚ, ਸਰਕਾਰ ਧਾਰਾ 87-ਏ ਦੇ ਤਹਿਤ 7.5 ਲੱਖ ਰੁਪਏ ਤੱਕ ਦੀ ਆਮਦਨ ‘ਤੇ ਟੈਕਸ ਮੁਆਫ਼ ਕਰਦੀ ਹੈ। ਜੇਕਰ ਤੁਸੀਂ ਤਨਖਾਹਦਾਰ ਹੋ ਅਤੇ ਤੁਹਾਡੀ ਕਮਾਈ ਇੱਕ ਰੁਪਏ ਤੋਂ ਵੀ 7.5 ਲੱਖ ਰੁਪਏ ਤੋਂ ਇੱਕ ਰੁਪਏ ਵੱਧ ਹੈ ਤਾਂ 4,50,001 ਰੁਪਏ ‘ਤੇ ਟੈਕਸ ਦੇਣਾ ਹੋਵੇਗਾ। ਹੁਣ 3 ਲੱਖ ਰੁਪਏ ਦਾ ਟੈਕਸ ਮੁਆਫ਼ ਕਰਨ ਤੋਂ ਬਾਅਦ ਬਾਕੀ ਬਚੇ 45000 ਰੁਪਏ ‘ਚੋਂ 3 ਲੱਖ ‘ਤੇ 5 ਫੀਸਦੀ ਨਾਲ 15,000 ਰੁਪਏ ਅਤੇ ਬਾਕੀ 1,50,001 ਰੁਪਏ ‘ਤੇ 15,000 ਰੁਪਏ 10 ਫੀਸਦੀ ਦੀ ਦਰ ਨਾਲ ਅਦਾ ਕਰਨੇ ਪੈਣਗੇ | ਭਾਵ ਕੁੱਲ ਟੈਕਸ ਦੇਣਦਾਰੀ 30,000 ਰੁਪਏ ਹੋਵੇਗੀ। ਇੱਥੇ ਤੁਹਾਨੂੰ ਇਹ ਵੀ ਦੱਸ ਦੇਈਏ ਕਿ ਜਿਹੜੇ ਲੋਕ ਤਨਖਾਹ ਵਾਲੇ ਨਹੀਂ ਹਨ, ਉਨ੍ਹਾਂ ਨੂੰ ਸਿਰਫ 7 ਲੱਖ ਰੁਪਏ ਤੱਕ ਦੀ ਰਕਮ ‘ਤੇ ਟੈਕਸ ਕਟੌਤੀ ਦਾ ਲਾਭ ਮਿਲਦਾ ਹੈ। ਨਵੀਂ ਟੈਕਸ ਪ੍ਰਣਾਲੀ ਵਿੱਚ, ਤਨਖਾਹਦਾਰ ਲੋਕਾਂ ਨੂੰ 50,000 ਰੁਪਏ ਦੀ ਸਟੈਂਡਰਡ ਡਿਡਕਸ਼ਨ ਦਾ ਵੱਖਰਾ ਲਾਭ ਮਿਲਦਾ ਹੈ, ਇਸ ਲਈ ਉਨ੍ਹਾਂ ਦੀ 7.5 ਲੱਖ ਰੁਪਏ ਤੱਕ ਦੀ ਆਮਦਨ ਟੈਕਸ ਮੁਕਤ ਹੋ ਜਾਂਦੀ ਹੈ। ਇਨਕਮ ਟੈਕਸ ਸਲੈਬ ਕੀ ਹੈ ?ਵਰਤਮਾਨ ਵਿੱਚ ਦੋ ਟੈਕਸ ਪ੍ਰਣਾਲੀਆਂ ਲਾਗੂ ਹਨ। ਪੁਰਾਣੀ ਟੈਕਸ ਪ੍ਰਣਾਲੀ ਅਤੇ ਨਵੀਂ ਟੈਕਸ ਪ੍ਰਣਾਲੀ। ਨਵੀਂ ਟੈਕਸ ਵਿਵਸਥਾ ‘ਚ 3 ਲੱਖ ਰੁਪਏ ਤੱਕ ਦੀ ਸਾਲਾਨਾ ਆਮਦਨ ‘ਤੇ ਕੋਈ ਟੈਕਸ ਨਹੀਂ ਹੈ। ਜਦੋਂ ਕਿ 2.5 ਲੱਖ ਤੋਂ 3 ਲੱਖ ਰੁਪਏ ਦੀ ਸਾਲਾਨਾ ਆਮਦਨ ‘ਤੇ ਪੁਰਾਣੇ ਟੈਕਸ ਪ੍ਰਣਾਲੀ ਵਿਚ 5 ਪ੍ਰਤੀਸ਼ਤ ਟੈਕਸ ਲਗਾਇਆ ਜਾਂਦਾ ਹੈ। ਜੇਕਰ ਸਾਲਾਨਾ ਆਮਦਨ 3 ਤੋਂ 5 ਲੱਖ ਰੁਪਏ ਦੇ ਵਿਚਕਾਰ ਹੈ, ਤਾਂ ਪੁਰਾਣੇ ਅਤੇ ਨਵੇਂ ਟੈਕਸ ਪ੍ਰਣਾਲੀ ਵਿਚ 5 ਪ੍ਰਤੀਸ਼ਤ ਟੈਕਸ ਲਗਾਇਆ ਜਾਂਦਾ ਹੈ। 5 ਲੱਖ ਤੋਂ 6 ਲੱਖ ਰੁਪਏ ਤੱਕ ਦੀ ਸਾਲਾਨਾ ਆਮਦਨ ‘ਤੇ ਨਵੀਂ ਟੈਕਸ ਪ੍ਰਣਾਲੀ ਵਿਚ 5 ਫੀਸਦੀ ਅਤੇ ਪੁਰਾਣੇ ਵਿਚ 20 ਫੀਸਦੀ ਟੈਕਸ ਲਗਾਇਆ ਜਾਂਦਾ ਹੈ। ਜੇਕਰ ਤੁਹਾਡੀ ਆਮਦਨ 6 ਤੋਂ 9 ਲੱਖ ਰੁਪਏ ਦੇ ਵਿਚਕਾਰ ਹੈ, ਤਾਂ ਨਵੀਂ ਟੈਕਸ ਪ੍ਰਣਾਲੀ ਵਿੱਚ 10 ਪ੍ਰਤੀਸ਼ਤ ਅਤੇ ਪੁਰਾਣੇ ਵਿੱਚ 20 ਪ੍ਰਤੀਸ਼ਤ ਟੈਕਸ ਹੈ। 15 ਲੱਖ ਰੁਪਏ ਤੋਂ ਵੱਧ ਦੀ ਆਮਦਨ ‘ਤੇ ਟੈਕਸਜੇਕਰ ਤੁਹਾਡੀ ਸਾਲਾਨਾ ਆਮਦਨ 9 ਲੱਖ ਤੋਂ 10 ਲੱਖ ਰੁਪਏ ਦੇ ਵਿਚਕਾਰ ਹੈ, ਤਾਂ ਨਵੀਂ ਟੈਕਸ ਪ੍ਰਣਾਲੀ ਵਿੱਚ 15 ਪ੍ਰਤੀਸ਼ਤ ਅਤੇ ਪੁਰਾਣੇ ਵਿੱਚ 20 ਪ੍ਰਤੀਸ਼ਤ ਟੈਕਸ ਹੈ। ਜੇਕਰ ਤੁਹਾਡੀ ਆਮਦਨ 10 ਤੋਂ 12 ਲੱਖ ਰੁਪਏ ਹੈ, ਤਾਂ ਨਿਊਜ਼ ਰਿਜੀਮ ‘ਚ 15 ਫੀਸਦੀ ਅਤੇ ਪੁਰਾਣੀ ਵਿਵਸਥਾ ‘ਚ 30 ਫੀਸਦੀ ਟੈਕਸ ਲੱਗਦਾ ਹੈ। ਜੇਕਰ ਸਾਲਾਨਾ ਆਮਦਨ 12 ਤੋਂ 15 ਲੱਖ ਰੁਪਏ ਦੇ ਵਿਚਕਾਰ ਹੈ, ਤਾਂ ਨਵੀਂ ਟੈਕਸ ਪ੍ਰਣਾਲੀ ਵਿੱਚ 20 ਪ੍ਰਤੀਸ਼ਤ ਅਤੇ ਪੁਰਾਣੇ ਵਿੱਚ 30 ਪ੍ਰਤੀਸ਼ਤ ਟੈਕਸ ਹੈ। ਜੇਕਰ ਤੁਹਾਡੀ ਸਾਲਾਨਾ ਆਮਦਨ 15 ਲੱਖ ਰੁਪਏ ਤੋਂ ਵੱਧ ਹੈ, ਤਾਂ ਨਵੀਂ ਟੈਕਸ ਪ੍ਰਣਾਲੀ ਵਿੱਚ 30 ਪ੍ਰਤੀਸ਼ਤ ਅਤੇ ਪੁਰਾਣੀ ਟੈਕਸ ਪ੍ਰਣਾਲੀ ਵਿੱਚ 30 ਪ੍ਰਤੀਸ਼ਤ ਟੈਕਸ ਹੈ। ਪੁਰਾਣੇ ਵਿਵਾਦਤ ਟੈਕਸ ਨਾਲ ਸਬੰਧਤ ਕੇਸਵਿੱਤ ਮੰਤਰੀ ਦਾ ਤਾਜ਼ਾ ਐਲਾਨ ਟੈਕਸ (income tax) ਨਾਲ ਜੁੜੇ ਸਾਰੇ ਪੁਰਾਣੇ ਵਿਵਾਦਿਤ ਮਾਮਲਿਆਂ ਵਿੱਚ ਟੈਕਸਦਾਤਾਵਾਂ ਨੂੰ ਰਾਹਤ ਨਹੀਂ ਦੇਵੇਗਾ। ਵਿੱਤ ਮੰਤਰੀ ਅਨੁਸਾਰ ਸਾਲ 1962 ਤੋਂ ਚੱਲ ਰਹੇ ਪੁਰਾਣੇ ਵਿਵਾਦਤ ਟੈਕਸ ਨਾਲ ਸਬੰਧਤ ਕੇਸਾਂ ਵਿੱਚੋਂ 25,000 ਰੁਪਏ ਤੱਕ ਦੇ ਸਿੱਧੇ ਟੈਕਸ ਦੀ ਮੰਗ ਨਾਲ ਸਬੰਧਤ ਕੇਸ ਜੋ ਸਾਲ 2009-10 ਤੱਕ ਪੈਂਡਿੰਗ ਸਨ, ਨੂੰ ਵਾਪਸ ਲੈ ਲਿਆ ਜਾਵੇਗਾ। ਇਸੇ ਤਰ੍ਹਾਂ 2010-11 ਤੋਂ 2014-15 ਦਰਮਿਆਨ ਲੰਬਿਤ ਪਈਆਂ ਸਿੱਧੀਆਂ ਟੈਕਸ ਮੰਗਾਂ ਨਾਲ ਸਬੰਧਤ 10,000 ਰੁਪਏ ਤੱਕ ਦੇ ਕੇਸ ਵਾਪਸ ਲੈਣ ਦਾ ਫੈਸਲਾ ਕੀਤਾ ਗਿਆ ਹੈ। ਵਿੱਤ ਮੰਤਰੀ ਨੇ ਕਿਹਾ ਕਿ ਪੁਰਾਣੇ ਵਿਵਾਦਾਂ ਦੇ ਹੱਲ ਦਾ ਐਲਾਨ ਟੈਕਸ ਰਿਫੰਡ ਦੀ ਪ੍ਰਕਿਰਿਆ ਨੂੰ ਆਸਾਨ ਬਣਾ ਦੇਵੇਗਾ। ਵਿੱਤ ਮੰਤਰੀ ਨੇ ਟੈਕਸਦਾਤਾਵਾਂ ਦੀ ਸਹੂਲਤ ਲਈ ਬਜਟ ਭਾਸ਼ਣ ਦੌਰਾਨ ਇੱਕ ਵੱਡਾ ਐਲਾਨ ਕੀਤਾ ਹੈ, ਜੋ ਕਿ ਸਰਕਾਰ ਦੇ ਰਹਿਣ-ਸਹਿਣ ਅਤੇ ਕਾਰੋਬਾਰ ਕਰਨ ਵਿੱਚ ਅਸਾਨੀ ਨੂੰ ਬਿਹਤਰ ਬਣਾਉਣ ਦੇ ਵਿਜ਼ਨ ਦੇ ਹਿੱਸੇ ਵਜੋਂ ਹੈ। ਉਨ੍ਹਾਂ ਨੇ ਕਿਹਾ, “ਬਹੁਤ ਵੱਡੀ ਗਿਣਤੀ ਵਿੱਚ ਛੋਟੀਆਂ, ਅਣ-ਪ੍ਰਮਾਣਿਤ, ਅਨਿਯਮਿਤ ਜਾਂ ਵਿਵਾਦਿਤ ਸਿੱਧੀ ਟੈਕਸ ਮੰਗਾਂ ਵਹੀਂ ਖਾਤਿਆਂ ਵਿੱਚ ਲੰਬਿਤ ਹਨ। ਇਹਨਾਂ ਵਿੱਚੋਂ ਬਹੁਤ ਸਾਰੀਆਂ ਮੰਗਾਂ 1962 ਦੀਆਂ ਹਨ। ਇਹ ਇਮਾਨਦਾਰ ਟੈਕਸਦਾਤਾਵਾਂ ਲਈ ਸਮੱਸਿਆਵਾਂ ਪੈਦਾ ਕਰਦੇ ਹਨ ਅਤੇ ਅਗਲੇ ਸਾਲਾਂ ਵਿੱਚ ਰਿਫੰਡ ਜਾਰੀ ਕਰਨ ਦੀ ਪ੍ਰਕਿਰਿਆ ਵਿੱਚ ਵੀ ਰੁਕਾਵਟ ਪਾਉਂਦੇ ਹਨ। The post Budget 2024: ਟੈਕਸ ਦਰਾਂ ‘ਚ ਕੋਈ ਬਦਲਾਅ ਨਹੀਂ, ਇਨਕਮ ਟੈਕਸ ਸਲੈਬ ਕੀ ਹੈ ? appeared first on TheUnmute.com - Punjabi News. Tags:
|
Budget 2024: ਕੇਂਦਰੀ ਵਿੱਤ ਮੰਤਰੀ ਵੱਲੋਂ ਮੱਧ ਵਰਗ ਲਈ ਵੱਖਰੀ ਆਵਾਸ ਯੋਜਨਾ ਸ਼ੁਰੂ ਕਰਨ ਤੇ ਮੁਫ਼ਤ ਬਿਜਲੀ ਬਾਰੇ ਅਹਿਮ ਐਲਾਨ Thursday 01 February 2024 08:10 AM UTC+00 | Tags: breaking-news budget budget-2024 budget-news farmers free-electricity health india-farmers indian-budget-session india-news latest-news middle-class middle-class-house-scheme news union-finance-minister union-finance-minister-nirmala-sitharaman welfare-schemes ਚੰਡੀਗੜ੍ਹ, 01 ਫਰਵਰੀ 2024: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਮੋਦੀ ਸਰਕਾਰ ਦੇ ਆਖਰੀ ਸਾਲ 2.0 ਵਿੱਚ ਅੰਤਰਿਮ ਬਜਟ ਪੇਸ਼ ਕੀਤਾ। ਇਸ ਬਜਟ ਵਿੱਚ ਮੱਧ ਵਰਗ (middle class) ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਵਿੱਤ ਮੰਤਰੀ ਨੇ ਬਜਟ ਭਾਸ਼ਣ ਵਿੱਚ ਖਾਸ ਕਰਕੇ ਮੱਧ ਵਰਗ ਲਈ ਕੁਝ ਯੋਜਨਾਵਾਂ ਦਾ ਐਲਾਨ ਕੀਤਾ ਹੈ। ਇਨ੍ਹਾਂ ‘ਚ ਸੀਤਾਰਮਨ ਨੇ ਮੱਧ ਵਰਗ ਲਈ ਵੱਖਰੀ ਆਵਾਸ ਯੋਜਨਾ ਸ਼ੁਰੂ ਕਰਨ ਦੀ ਗੱਲ ਕਹੀ। ਇੰਨਾ ਹੀ ਨਹੀਂ ਮੱਧ ਵਰਗ ਨੂੰ ਧਿਆਨ ‘ਚ ਰੱਖਦੇ ਹੋਏ ਉਨ੍ਹਾਂ ਨੇ ਰੂਫਟਾਪ ਸੋਲਰ ਐਨਰਜੀ ਨੂੰ ਲੈ ਕੇ ਅਹਿਮ ਐਲਾਨ ਕੀਤਾ ਹੈ। ਵਿੱਤ ਮੰਤਰੀ ਨੇ ਕਿਹਾ ਕਿ ਇਸ ਨਾਲ ਮੱਧ ਵਰਗ ਨੂੰ ਹਰ ਸਾਲ ਬਿਜਲੀ ‘ਤੇ ਖਰਚ ਹੋਣ ਵਾਲੀ ਵੱਡੀ ਰਕਮ ਦੀ ਬੱਚਤ ਕਰਨ ‘ਚ ਮੱਦਦ ਮਿਲੇਗੀ। 1. ਮੱਧ ਵਰਗ ਲਈ ਰਿਹਾਇਸ਼ਵਿੱਤ ਮੰਤਰੀ ਸੀਤਾਰਮਨ ਨੇ ਬਜਟ ਭਾਸ਼ਣ ਵਿੱਚ ਕਿਹਾ ਕਿ ਸਰਕਾਰ ਮੱਧ ਵਰਗ (middle class) ਲਈ ਨਵੀਂ ਯੋਜਨਾ ਬਣਾਏਗੀ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਕਿਰਾਏ ਦੇ ਮਕਾਨਾਂ ਜਾਂ ਝੁੱਗੀਆਂ-ਝੌਂਪੜੀਆਂ ਜਾਂ ਚੌਲਾਂ ਅਤੇ ਅਣਅਧਿਕਾਰਤ ਕਲੋਨੀਆਂ ਵਿੱਚ ਰਹਿਣ ਵਾਲੇ ਯੋਗ ਮੱਧ ਵਰਗ ਦੇ ਲੋਕਾਂ ਨੂੰ ਆਪਣੇ ਘਰ ਖਰੀਦਣ ਜਾਂ ਬਣਾਉਣ ਵਿੱਚ ਮੱਦਦ ਕਰਨ ਲਈ ਇੱਕ ਸਕੀਮ ਸ਼ੁਰੂ ਕਰੇਗੀ। 2. ਛੱਤ ‘ਤੇ ਸੋਲਰ ਸਿਸਟਮ ਲਗਾਉਣਾ ਅਤੇ ਮੁਫ਼ਤ ਬਿਜਲੀਨਿਰਮਲਾ ਸੀਤਾਰਮਨ ਨੇ ਇੱਕ ਹੋਰ ਅਹਿਮ ਯੋਜਨਾ ਰਾਹੀਂ ਮੱਧ ਵਰਗ ਦੇ ਪਰਿਵਾਰਾਂ ਲਈ ਮੱਦਦ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਰੂਫਟਾਪ ਸੋਲਰ ਐਨਰਜੀ ਸਕੀਮ ਦੇ ਘੇਰੇ ਵਿੱਚ ਇੱਕ ਕਰੋੜ ਪਰਿਵਾਰਾਂ ਨੂੰ ਲਿਆਉਣ ਦੀ ਗੱਲ ਕੀਤੀ। ਸੀਤਾਰਮਨ ਦੀ ਘੋਸ਼ਣਾ ਦੇ ਮੁਤਾਬਕ, ਰੂਫਟਾਪ ਸੋਲਰ ਸਿਸਟਮ ਲਗਾਉਣ ਨਾਲ, ਇੱਕ ਕਰੋੜ ਪਰਿਵਾਰ ਹਰ ਮਹੀਨੇ 300 ਯੂਨਿਟ ਤੱਕ ਮੁਫ਼ਤ ਬਿਜਲੀ ਪ੍ਰਾਪਤ ਕਰ ਸਕਣਗੇ। ਇਹ ਯੋਜਨਾ ਅਯੁੱਧਿਆ ਵਿੱਚ ਰਾਮ ਮੰਦਰ ਵਿੱਚ ਪ੍ਰਾਣ ਪ੍ਰਤਿਸ਼ਠਾ ਦੇ ਇਤਿਹਾਸਕ ਦਿਹਾੜੇ ਉੱਤੇ ਮਾਣਯੋਗ ਪ੍ਰਧਾਨ ਮੰਤਰੀ ਦੇ ਮਤੇ ਦੀ ਪਾਲਣਾ ਵਿੱਚ ਲਿਆਂਦੀ ਗਈ ਹੈ। ਇਸ ਤੋਂ ਹੋਣ ਵਾਲੇ ਲਾਭ ਹੇਠ ਲਿਖੇ ਅਨੁਸਾਰ ਹਨ-ਕੰਪਨੀਆਂ ਨੂੰ ਮੁਫ਼ਤ ਸੂਰਜੀ ਊਰਜਾ ਅਤੇ ਵਾਧੂ ਬਿਜਲੀ ਵੇਚ ਕੇ ਪਰਿਵਾਰਾਂ ਨੂੰ ਹਰ ਸਾਲ ਪੰਦਰਾਂ ਹਜ਼ਾਰ ਤੋਂ ਅਠਾਰਾਂ ਹਜ਼ਾਰ ਰੁਪਏ ਦੀ ਬਚਤ ਹੋਵੇਗੀ | ਇਲੈਕਟ੍ਰਿਕ ਵਾਹਨਾਂ ਦੀ ਚਾਰਜਿੰਗ:ਸਪਲਾਈ ਅਤੇ ਸਥਾਪਨਾ ਲਈ ਵੱਡੀ ਗਿਣਤੀ ਵਿੱਚ ਵਿਕਰੇਤਾਵਾਂ ਲਈ ਉੱਦਮਤਾ ਦਾ ਮੌਕਾ, The post Budget 2024: ਕੇਂਦਰੀ ਵਿੱਤ ਮੰਤਰੀ ਵੱਲੋਂ ਮੱਧ ਵਰਗ ਲਈ ਵੱਖਰੀ ਆਵਾਸ ਯੋਜਨਾ ਸ਼ੁਰੂ ਕਰਨ ਤੇ ਮੁਫ਼ਤ ਬਿਜਲੀ ਬਾਰੇ ਅਹਿਮ ਐਲਾਨ appeared first on TheUnmute.com - Punjabi News. Tags:
|
ਕੇਂਦਰ ਕੈਬਿਨਟ ਨੇ ਭਾਰਤ ਤੇ UAE ਦਰਮਿਆਨ ਦੁਵੱਲੀ ਨਿਵੇਸ਼ ਸੰਧੀ ਨੂੰ ਦਿੱਤੀ ਮਨਜ਼ੂਰੀ Thursday 01 February 2024 09:42 AM UTC+00 | Tags: bilateral-investment-treaty bit-treaty breaking-news invest-india latest-news news trade uae uae-and-india union-cabinet united-arab-emirates ਚੰਡੀਗੜ੍ਹ, 01 ਫਰਵਰੀ 2024: ਕੇਂਦਰ ਸਰਕਾਰ ਨੇ ਵੀਰਵਾਰ ਨੂੰ ਭਾਰਤ ਅਤੇ ਸੰਯੁਕਤ ਅਰਬ ਅਮੀਰਾਤ (UAE) ਦਰਮਿਆਨ ਦੁਵੱਲੀ ਨਿਵੇਸ਼ ਸੰਧੀ (Bilateral Investment Treaty) ‘ਤੇ ਹਸਤਾਖਰ ਕਰਨ ਨੂੰ ਮਨਜ਼ੂਰੀ ਦਿੱਤੀ। ਇਹ ਸਮਝੌਤਾ ਦੋਵਾਂ ਦੇਸ਼ਾਂ ਵਿਚਾਲੇ ਨਿਵੇਸ਼ ਨੂੰ ਉਤਸ਼ਾਹਿਤ ਕਰਨ ਵਿੱਚ ਮੱਦਦ ਕਰੇਗਾ। ਇਹ ਜਾਣਕਾਰੀ ਅਧਿਕਾਰਤ ਬਿਆਨ ਜਾਰੀ ਕਰਕੇ ਦਿੱਤੀ ਗਈ ਹੈ। ਬਿਆਨ ਵਿੱਚ ਕਿਹਾ ਗਿਆ ਹੈ, “ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਅੱਜ ਭਾਰਤ ਅਤੇ ਯੂਏਈ ਦਰਮਿਆਨ ਬੀਆਈਟੀ (Bilateral Investment Treaty) ‘ਤੇ ਹਸਤਾਖਰ ਅਤੇ ਪ੍ਰਵਾਨਗੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ।” ਬਿਆਨ ਵਿੱਚ ਕਿਹਾ ਗਿਆ ਹੈ ਕਿ ਇਸ ਸੰਧੀ ਨਾਲ ਨਿਵੇਸ਼ਕਾਂ, ਖਾਸ ਕਰਕੇ ਵੱਡੇ ਨਿਵੇਸ਼ਕਾਂ ਦਾ ਭਰੋਸਾ ਵਧਣ ਦੀ ਉਮੀਦ ਹੈ। ਇਸ ਨਾਲ ਵਿਦੇਸ਼ੀ ਨਿਵੇਸ਼ ਅਤੇ ਵਿਦੇਸ਼ੀ ਸਿੱਧੇ ਨਿਵੇਸ਼ (ਓ.ਡੀ.ਆਈ.) ਦੇ ਮੌਕੇ ਵਧਣਗੇ। ਇਸ ਦਾ ਭਵਿੱਖ ਵਿੱਚ ਰੁਜ਼ਗਾਰ ਸਿਰਜਣ ਉੱਤੇ ਸਕਾਰਾਤਮਕ ਪ੍ਰਭਾਵ ਪੈ ਸਕਦਾ ਹੈ। ਬਿਆਨ ਦੇ ਮੁਤਾਬਕ, "ਇਸ ਮਨਜ਼ੂਰੀ ਨਾਲ ਭਾਰਤ ਵਿੱਚ ਨਿਵੇਸ਼ ਵਧਣ ਦੀ ਉਮੀਦ ਹੈ। ਇਸ ਨਾਲ ਘਰੇਲੂ ਨਿਰਮਾਣ ਨੂੰ ਉਤਸ਼ਾਹਿਤ ਕਰਨ, ਆਯਾਤ ‘ਤੇ ਨਿਰਭਰਤਾ ਘਟਾਉਣ ਅਤੇ ਨਿਰਯਾਤ ਵਧਾਉਣ ਵਿੱਚ ਵੀ ਮੱਦਦ ਮਿਲੇਗੀ।ਦੋਵਾਂ ਦੇਸ਼ਾਂ ਨੇ ਮਈ 2022 ਵਿੱਚ ਇੱਕ ਮੁਕਤ ਵਪਾਰ ਸਮਝੌਤਾ ਵੀ ਲਾਗੂ ਕੀਤਾ ਸੀ। ਅਪ੍ਰੈਲ 2000 ਤੋਂ ਸਤੰਬਰ 2023 ਦਰਮਿਆਨ ਭਾਰਤ ਵਿੱਚ 16.7 ਅਰਬ ਡਾਲਰ ਦਾ ਸਿੱਧਾ ਵਿਦੇਸ਼ੀ ਨਿਵੇਸ਼ ਆਇਆ ਹੈ। The post ਕੇਂਦਰ ਕੈਬਿਨਟ ਨੇ ਭਾਰਤ ਤੇ UAE ਦਰਮਿਆਨ ਦੁਵੱਲੀ ਨਿਵੇਸ਼ ਸੰਧੀ ਨੂੰ ਦਿੱਤੀ ਮਨਜ਼ੂਰੀ appeared first on TheUnmute.com - Punjabi News. Tags:
|
ਬਜਟ 2024 ਭਾਰਤ ਦੇ ਚਾਰ ਥੰਮ੍ਹ ਨੌਜਵਾਨ, ਗਰੀਬ, ਬੀਬੀਆਂ ਅਤੇ ਕਿਸਾਨ ਤਾਕਤ ਦੇਵੇਗਾ: PM ਮੋਦੀ Thursday 01 February 2024 09:58 AM UTC+00 | Tags: breaking-news budget budget-2024 budget-news farmers health india-farmers indian-budget-session india-news news nirmala-sitharaman union-finance-minister union-finance-minister-nirmala-sitharaman welfare-schemes ਚੰਡੀਗੜ੍ਹ, 01 ਫਰਵਰੀ 2024: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵੀਰਵਾਰ ਨੂੰ ਲੋਕ ਸਭਾ ਵਿੱਚ ਅੰਤਰਿਮ ਬਜਟ 2024 (Budget 2024) ਪੇਸ਼ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਅਸੀਂ ਅੰਤਰਿਮ ਬਜਟ ਦੀ ਰਵਾਇਤ ਨੂੰ ਜਾਰੀ ਰੱਖਿਆ ਹੈ। ਇਸ ਦੌਰਾਨ ਸਰਕਾਰ ਨੇ ਕੋਈ ਵੀ ਵੱਡਾ ਐਲਾਨ ਕਰਨ ਤੋਂ ਗੁਰੇਜ਼ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਅੰਤਰਿਮ ਬਜਟ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤਾ ਗਿਆ ਅੰਤਰਿਮ ਆਮ ਬਜਟ ਸਮਾਵੇਸ਼ੀ ਅਤੇ ਨਵੀਨਤਾਕਾਰੀ ਹੋਣ ਦੇ ਨਾਲ-ਨਾਲ ਦੇਸ਼ ਦੇ ਭਵਿੱਖ ਦਾ ਨਿਰਮਾਣ ਕਰਨ ਵਾਲਾ ਬਜਟ ਹੈ। ਇਹ ਵਿਕਸਤ ਭਾਰਤ ਦੇ ਚਾਰ ਥੰਮ੍ਹਾਂ ਜਿਵੇਂ ਕਿ ਨੌਜਵਾਨ, ਗਰੀਬ, ਔਰਤਾਂ ਅਤੇ ਕਿਸਾਨ ਤਾਕਤ ਦੇਵੇਗਾ । ਬਜਟ ਪੇਸ਼ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਇੱਕ ਵੀਡੀਓ ਸੰਦੇਸ਼ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਇਹ ਬਜਟ 2047 ਦੇ ਵਿਕਸਤ ਭਾਰਤ ਦੀ ਨੀਂਹ ਨੂੰ ਮਜ਼ਬੂਤ ਕਰਨ ਦੀ ਗਾਰੰਟੀ ਹੈ। ਬਜਟ ਇੱਕ ਸਮਾਵੇਸ਼ੀ ਅਤੇ ਨਵੀਨਤਾਕਾਰੀ ਬਜਟ ਹੈ। ਇਸ ਵਿੱਚ ਨਿਰੰਤਰਤਾ ਵਿੱਚ ਵਿਸ਼ਵਾਸ ਹੈ। ਇਹ ਦੇਸ਼ ਦਾ ਭਵਿੱਖ ਬਣਾਉਣ ਵਾਲਾ ਬਜਟ ਹੈ। ਪੀਐਮ ਮੋਦੀ ਨੇ ਵੀ ਵਿੱਤ ਮੰਤਰੀ ਅਤੇ ਉਨ੍ਹਾਂ ਦੀ ਪੂਰੀ ਟੀਮ ਨੂੰ ਵਧਾਈ ਦਿੱਤੀ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, ‘ਇਹ ਬਜਟ ਨੌਜਵਾਨ ਭਾਰਤ ਦੀਆਂ ਨੌਜਵਾਨ ਇੱਛਾਵਾਂ ਦਾ ਪ੍ਰਤੀਬਿੰਬ ਹੈ। ਬਜਟ (Budget 2024) ਵਿੱਚ ਦੋ ਅਹਿਮ ਫੈਸਲੇ ਲਏ ਗਏ ਹਨ। ਖੋਜ ਅਤੇ ਨਵੀਨਤਾ ਲਈ 1 ਲੱਖ ਕਰੋੜ ਰੁਪਏ ਦਾ ਫੰਡ ਬਣਾਉਣ ਦਾ ਐਲਾਨ ਕੀਤਾ ਗਿਆ ਹੈ, ਸਟਾਰਟਅੱਪਸ ਲਈ ਉਪਲਬਧ ਟੈਕਸ ਛੋਟ ਦੇ ਵਿਸਥਾਰ ਦਾ ਵੀ ਬਜਟ ਵਿੱਚ ਐਲਾਨ ਕੀਤਾ ਗਿਆ ਹੈ। ਇਸ ‘ਚ ਵਿੱਤੀ ਘਾਟੇ ਨੂੰ ਕੰਟਰੋਲ ‘ਚ ਰੱਖਦੇ ਹੋਏ ਪੂੰਜੀ ਖਰਚ ਨੂੰ 11 ਲੱਖ 11 ਹਜ਼ਾਰ 111 ਕਰੋੜ ਰੁਪਏ ਦਾ ਇਤਿਹਾਸਕ ਉੱਚਾ ਪੱਧਰ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅਸੀਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਗਰੀਬਾਂ ਲਈ 4 ਕਰੋੜ ਤੋਂ ਵੱਧ ਘਰ ਬਣਾਏ ਹਨ, ਹੁਣ ਅਸੀਂ 2 ਕਰੋੜ ਹੋਰ ਨਵੇਂ ਘਰ ਬਣਾਉਣ ਦਾ ਟੀਚਾ ਰੱਖਿਆ ਹੈ। ਅਸੀਂ 2 ਕਰੋੜ ਬੀਬੀਆਂ ਨੂੰ ਲਖਪਤੀ ਦੀਦੀ ਬਣਾਉਣ ਦਾ ਟੀਚਾ ਰੱਖਿਆ ਸੀ, ਹੁਣ ਇਹ ਟੀਚਾ ਵਧਾ ਕੇ 3 ਕਰੋੜ ਕਰ ਦਿੱਤਾ ਗਿਆ ਹੈ। The post ਬਜਟ 2024 ਭਾਰਤ ਦੇ ਚਾਰ ਥੰਮ੍ਹ ਨੌਜਵਾਨ, ਗਰੀਬ, ਬੀਬੀਆਂ ਅਤੇ ਕਿਸਾਨ ਤਾਕਤ ਦੇਵੇਗਾ: PM ਮੋਦੀ appeared first on TheUnmute.com - Punjabi News. Tags:
|
ਭਾਰਤੀ ਸੈਨਾ 'ਚ ਭਰਤੀ ਹੋਣ ਦੇ ਚਾਹਵਾਨ ਉਮੀਦਵਾਰ 16 ਫਰਵਰੀ ਤੋਂ 15 ਮਾਰਚ ਤੱਕ ਆਨਲਾਈਨ ਅਪਲਾਈ ਕਰਨ Thursday 01 February 2024 10:07 AM UTC+00 | Tags: agniveer indian-army job join-indian-army news ਸਾਹਿਬਜ਼ਾਦਾ ਅਜੀਤ ਸਿੰਘ ਨਗਰ, 1 ਫਰਵਰੀ 2024: ਭਾਰਤੀ ਸੈਨਾ ਵਲੋਂ ਅਗਨੀਵੀਰ ਅਤੇ ਹੋਰ ਰੋਜ਼ਗਾਰ ਸਕੀਮਾਂ ਜਿਵੇਂ ਕਿ ਮਹਿਲਾ ਅਗਨੀਵੀਰ ਪੁਲਿਸ, ਜੇ.ਸੀ.ਓ. ਕੇਟਰਿੰਗ ਜਾਂ ਸੋਲਜ਼ਰ, ਨਰਸਿੰਗ ਅਸਿਸਟੈਂਟ ਜਾਂ ਹੋਰ ਦੇ ਤਹਿਤ ਭਾਰਤੀ ਸੈਨਾ (Indian Army) ਦੀ ਭਰਤੀ ਕੀਤੀ ਜਾਵੇਗੀ। ਭਾਰਤੀ ਸੈਨਾ ‘ਚ ਭਰਤੀ ਹੋਣ ਦੇ ਚਾਹਵਾਨ ਉਮੀਦਵਾਰ 16 ਫਰਵਰੀ ਤੋਂ ਲੈ ਕੇ 15 ਮਾਰਚ ਤੱਕ ਆਨ-ਲਾਈਨ ਮਾਧਿਅਮ ਰਾਹੀਂ ਅਪਲਾਈ ਕਰ ਸਕਦੇ ਹਨ। ਇਸ ਪ੍ਰਕਿਰਿਆ ਦੀ ਪ੍ਰੀਖਿਆ ਅਪ੍ਰੈਲ ਦੇ ਆਖ਼ਰੀ ਹਫ਼ਤੇ ਵਿੱਚ ਹੋਵੇਗੀ। ਇਹ ਜਾਣਕਾਰੀ ਦਿੰਦਿਆਂ ਹਰਪ੍ਰੀਤ ਸਿੰਘ ਮਾਨਸ਼ਾਹੀਆ, ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਨੇ ਦੱਸਿਆ ਕਿ ਚਾਹਵਾਨ ਤੇ ਯੋਗ ਉਮੀਦਵਾਰ, ਸੈਨਾ ਭਰਤੀ ਦੀ ਰਜਿਸਟ੍ਰੇਸ਼ਨ ਲਈ ਬਿਨੈਕਾਰ ਭਾਰਤੀ ਸੈਨਾ ਦੀ ਵੈਬਸਾਈਟ https://joinindianarmy.nic.in ਤੇ ਲਾਗ ਇੰਨ ਕਰ ਸਕਦੇ ਹਨ। ਜਿਸ ਵਿੱਚ ਪ੍ਰਾਰਥੀ 175 ਵਿੱਚੋਂ ਪੰਜ ਸੈਂਟਰ ਚੁਣ ਸਕਦੇ ਹਨ। ਜਿਸ ਵਿੱਚੋਂ ਉਹਨਾਂ ਨੂੰ ਇੱਕ ਸੈਂਟਰ ਪ੍ਰਦਾਨ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਭਾਰਤੀ ਸੈਨਾ ਵਿੱਚ ਭਰਤੀ ਹੋਣ ਲਈ ਬਿਨੈਕਾਰ ਕੇਵਲ ਆਨ ਲਾਈਨ ਮਾਧਿਅਮ ਰਾਹੀਂ ਹੀ ਆਪਣੇ ਆਪ ਨੂੰ ਰਜਿਸਟਰ ਕਰ ਸਕਦੇ ਹਨ। ਉਨ੍ਹਾਂ ਕਿਹਾ ਭਾਰਤੀ ਸੈਨਾ ਦੀ ਭਰਤੀ ਤਿੰਨ ਚਰਨਾਂ ਵਿੱਚ ਹੋਵੇਗੀ; •ਆਨ ਲਾਈਨ ਕਾਮਨ ਐਂਟਰੈਂਸ ਪ੍ਰੀਖਿਆ (ਕੰਪਿਊਟਰ ਅਧਾਰਿਤ ਪ੍ਰੀਖਿਆ) ਇਹ ਨਵੀਂ ਭਰਤੀ (Indian Army) ਪ੍ਰਕਿਰਿਆ ਤਕਨੀਕੀ ਯੁਕਤ ਅਤੇ ਫਿਜੀਕਲ ਫਿੱਟ ਪ੍ਰਾਰਥੀਆਂ ਨੂੰ ਸੈਨਾ ਵਿੱਚ ਸੇਵਾ ਕਰਨ ਦਾ ਮੌਕਾ ਪ੍ਰਦਾਨ ਕਰਨ ਲਈ ਬਣਾਈ ਗਈ ਹੈ। ਇਸ ਸਕੀਮ ਵਿੱਚ (ਦਸਵੀਂ ਪਾਸ) ਦੋ ਸਾਲ ਆਈ.ਟੀ.ਆਈ. ਪਾਸ ਪ੍ਰਾਰਥੀ, ਪਾਲੀਟੈਕਨਿਕ ਪਾਸ, ਐੱਨ.ਸੀ.ਸੀ. ਦੇ ਏ/ਬੀ/ਸੀ ਸਰਟੀਫਿਕੇਟ ਹੋਲਡਰ ਪ੍ਰਾਰਥੀ ਅਤੇ ਸਪੋਰਟਸ ਨਾਲ ਸਬੰਧੀ ਪ੍ਰਾਰਥੀਆਂ ਲਈ ਬੋਨਸ ਮਾਰਕਸ ਹਨ। ਉਨ੍ਹਾਂ ਦੱਸਿਆ ਕਿ ਭਾਰਤੀ ਸੈਨਾ ਵਿੱਚ ਹੁਣ ਜਿਹੜੀ ਵੀ ਭਰਤੀ ਹੋਵੇਗੀ ਉਹ ਉੱਪਰ ਦਿੱਤੀ ਪ੍ਰਕਿਰਿਆ ਅਨੁਸਾਰ ਹੀ ਹੋਵੇਗੀ। ਪ੍ਰੀਖਿਆ ਦੇ ਸਿਲੇਬਸ ਅਤੇ ਪੇਪਰ ਪੈਟਰਨ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਜਾ ਰਹੀ, ਫ਼ਰਕ ਕੇਵਲ ਐਨਾ ਹੈ ਕਿ ਪੇਪਰ ਪੈੱਨ ਪ੍ਰੀਖਿਆ ਦੀ ਥਾਂ ਆਨ ਲਾਈਨ ਪ੍ਰੀਖਿਆ ਹੋਵੇਗੀ। ਇਸ ਸਾਰੀ ਪ੍ਰੀਖਿਆ ਪ੍ਰਕਿਰਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਲਈ ਭਾਰਤੀ ਸੈਨਾ ਦੀ ਭਰਤੀ ਵੈੱਬਸਾਈਟ joinindianarmy.nic.in ਉੱਤੇ ਉਪਲੱਬਧ ਹੈ। ਉਨ੍ਹਾਂ ਨੇ ਪ੍ਰਾਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਯੋਗ ਪ੍ਰਾਰਥੀ ਇਸ ਮੌਕੇ ਦਾ ਲਾਭ ਉਠਾਉਣ ਅਤੇ 16 ਫਰਵਰੀ ਤੋਂ ਲੈ ਕੇ 15 ਮਾਰਚ ਤੱਕ ਆਪਣੇ ਜਰੂਰੀ ਦਸਤਾਵੇਜ ਲੈ ਕੇ ਉੱਪਰ ਦਿੱਤੀ ਵੈੱਬ ਸਾਈਟ ਉੱਤੇ ਆਪਣੇ ਆਪ ਨੂੰ ਰਜਿਸਟਰ ਕਰਨ। The post ਭਾਰਤੀ ਸੈਨਾ ‘ਚ ਭਰਤੀ ਹੋਣ ਦੇ ਚਾਹਵਾਨ ਉਮੀਦਵਾਰ 16 ਫਰਵਰੀ ਤੋਂ 15 ਮਾਰਚ ਤੱਕ ਆਨਲਾਈਨ ਅਪਲਾਈ ਕਰਨ appeared first on TheUnmute.com - Punjabi News. Tags:
|
ਉੱਤਰਾਖੰਡ ਦੇ ਰਾਜਪਾਲ ਗੁਰਮੀਤ ਸਿੰਘ ਦੇ ਜਨਮ ਦਿਨ ਮੌਕੇ ਏਮਜ਼ ਰਿਸ਼ੀਕੇਸ਼ ਵਿਖੇ ਲੰਗਰ ਲਗਾਇਆ Thursday 01 February 2024 10:21 AM UTC+00 | Tags: aiims-rishikesh breaking-news governor-gurmeet-singh news uttarakhand-governor-gurmeet-singh ਚੰਡੀਗੜ੍ਹ, 1 ਫਰਵਰੀ 2024: ਦੇਵਭੂਮੀ ਉੱਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ (ਸੇਵਾਮੁਕਤ) ਗੁਰਮੀਤ ਸਿੰਘ ਦੇ ਜਨਮ ਦਿਨ ਮੌਕੇ ਅੱਜ ਏਮਜ਼ ਰਿਸ਼ੀਕੇਸ਼ (AIIMS Rishikesh) ਵਿਖੇ ਲੰਗਰ ਲਗਾਇਆ ਗਿਆ | ਇਸਦਾ ਸਾਰਾ ਪ੍ਰਬੰਧ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੀ ਦੇਖ ਰੇਖ ‘ਚ ਕੀਤਾ ਗਿਆ, ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਕਈ ਸਾਲਾਂ ਤੋਂ ਲਗਾਤਾਰ ਲੋੜਵੰਦਾਂ ਨੂੰ ਇਹ ਸੇਵਾ ਪ੍ਰਦਾਨ ਕਰ ਰਿਹਾ ਹੈ। ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਚੇਅਰਮੈਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਇਸ ਮੌਕੇ ਰਾਜਪਾਲ ਗੁਰਮੀਤ ਸਿੰਘ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ । ਏਮਜ਼ ਕੈਂਪਸ ਵਿੱਚ ਲੰਗਰ ਵੰਡਣ ਤੋਂ ਰਾਜਪਾਲ ਲਈ ਪ੍ਰਮਾਤਮਾ ਤੋਂ ਅਸ਼ੀਰਵਾਦ ਲੈਣ ਲਈ ਵਿਸ਼ੇਸ਼ ਅਰਦਾਸ (ਪ੍ਰਾਰਥਨਾ) ਕੀਤੀ ਗਈ। ਇਸ ਮੌਕੇ ਨਰਿੰਦਰਜੀਤ ਸਿੰਘ ਬਿੰਦਰਾ ਨੇ ਕਿਹਾ ਕਿ “ਰਾਜਪਾਲ ਇੱਕ ਬਹੁਤ ਹੀ ਨਿਮਰ ਵਿਅਕਤੀ ਹਨ ਜੋ ਗਰੀਬਾਂ ਲਈ ਬਹੁਤ ਸਾਰੇ ਭਲਾਈ ਕੰਮ ਵੀ ਕਰਦੇ ਹਨ | The post ਉੱਤਰਾਖੰਡ ਦੇ ਰਾਜਪਾਲ ਗੁਰਮੀਤ ਸਿੰਘ ਦੇ ਜਨਮ ਦਿਨ ਮੌਕੇ ਏਮਜ਼ ਰਿਸ਼ੀਕੇਸ਼ ਵਿਖੇ ਲੰਗਰ ਲਗਾਇਆ appeared first on TheUnmute.com - Punjabi News. Tags:
|
ਦੀਪਾਂਕਰ ਗਰਗ ਨੇ ਐੱਸ.ਡੀ.ਐੱਮ ਮੋਹਾਲੀ ਵੱਜੋਂ ਚਾਰਜ ਸਾਂਭਿਆ Thursday 01 February 2024 10:33 AM UTC+00 | Tags: breaking-news deepankar-garg dipankar-garg latest-news mohali news nws punjab-civil-services sdm-mohali ਸਾਹਿਬਜ਼ਾਦਾ ਅਜੀਤ ਸਿੰਘ ਨਗਰ, 1 ਫਰਵਰੀ, 2024: ਪੰਜਾਬ ਸਿਵਲ ਸੇਵਾਵਾਂ 2020 ਬੈਚ ਦੇ ਅਧਿਕਾਰੀ ਦੀਪਾਂਕਰ ਗਰਗ (Deepankar Garg) ਨੇ ਅੱਜ ਬਤੌਰ ਉਪ ਮੰਡਲ ਮੈਜਿਸਟ੍ਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਸਬ ਡਵੀਜ਼ਨ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਮ ਲੋਕਾਂ ਨੂੰ ਰਾਹਤ ਪਹੁੰਚਾਉਣਾ ਪਹਿਲ ਹੋਵੇਗੀ ਤਾਂ ਜੋ ਕਿਸੇ ਵੀ ਵਿਅਕਤੀ ਨੂੰ ਫਾਈਲਾਂ/ਕੰਮਾਂ ਦੇ ਨਿਪਟਾਰੇ ਲਈ ਇੰਤਜ਼ਾਰ ਨਾ ਕਰਨਾ ਪਵੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਅਨੁਸਾਰ ਭਲਾਈ ਸਕੀਮਾਂ ਅਤੇ ਫਲੈਗਸ਼ਿਪ ਪ੍ਰੋਗਰਾਮਾਂ ਦਾ ਲਾਭ ਸਾਰੇ ਯੋਗ ਲੋਕਾਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੋਹਾਲੀ ਸਬ ਡਵੀਜ਼ਨ ਨਾਲ ਸਬੰਧਤ ਕਿਸੇ ਵੀ ਵਿਅਕਤੀ ਨੂੰ ਜੇਕਰ ਸਬ ਡਵੀਜ਼ਨ ਦਫ਼ਤਰ ਨਾਲ ਸਬੰਧਤ ਕੋਈ ਵੀ ਸ਼ਿਕਾਇਤ ਹੈ ਤਾਂ ਉਹ ਉਨ੍ਹਾਂ ਦੇ ਦਫ਼ਤਰ ਵਿੱਚ ਸੰਪਰਕ ਕਰ ਸਕਦਾ ਹੈ ਤਾਂ ਜੋ ਉਹ ਇਸ ਸਮੱਸਿਆ ਦੇ ਨਿਪਟਾਰੇ ਲਈ ਉਨ੍ਹਾਂ ਦੀ ਮਦਦ ਕਰ ਸਕਣ। ਐਸ ਡੀ ਐਮ ਗਰਗ (Deepankar Garg) ਇਸ ਤੋਂ ਪਹਿਲਾਂ ਐਸ ਡੀ ਐਮ ਮੋਰਿੰਡਾ (ਰੂਪਨਗਰ), ਸਹਾਇਕ ਕਮਿਸ਼ਨਰ (ਜਨਰਲ) ਰੂਪਨਗਰ ਅਤੇ ਸ਼ਹੀਦ ਭਗਤ ਸਿੰਘ ਨਗਰ ਵਿਖੇ ਸੇਵਾਵਾਂ ਨਿਭਾਅ ਚੁੱਕੇ ਹਨ। ਪੰਜਾਬ ਇੰਜਨੀਅਰਿੰਗ ਕਾਲਜ, ਚੰਡੀਗੜ੍ਹ 2012 ਬੈਚ ਦੇ ਬੀ-ਟੈਕ ਸਿਵਲ ਇੰਜਨੀਅਰਿੰਗ ਪਾਸ ਆਊਟ, ਦੀਪਾਂਕਰ ਗਰਗ ਨੇ 2020 ਵਿੱਚ ਸਿੱਧੇ ਤੌਰ ਤੇ ਪੰਜਾਬ ਸਿਵਲ ਸਰਵਿਸਿਜ਼ (ਕਾਰਜਕਾਰੀ) ਚ ਆਉਣ ਤੋਂ ਪਹਿਲਾਂ, ਪੀ ਸੀ ਐਸ ਅਲਾਈਡ ਸੇਵਾਵਾਂ ਚ ਈ ਟੀ ਓ ਅਤੇ ਤਹਿਸੀਲਦਾਰ ਵਜੋਂ ਵੀ ਸੇਵਾ ਨਿਭਾਈ ਹੈ। ਸਿਵਲ ਸੇਵਾਵਾਂ ਚ ਆਉਣ ਬਾਅਦ ਉਨ੍ਹਾਂ ਨੇ ਜਨਵਰੀ 2020 ਤੋਂ ਜੁਲਾਈ 2021 ਤੱਕ ਆਪਣੀ ਸਿਖਲਾਈ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਡੀ ਸੀ ਦਫਤਰ ਵਿਖੇ ਕੀਤੀ ਹੈ। The post ਦੀਪਾਂਕਰ ਗਰਗ ਨੇ ਐੱਸ.ਡੀ.ਐੱਮ ਮੋਹਾਲੀ ਵੱਜੋਂ ਚਾਰਜ ਸਾਂਭਿਆ appeared first on TheUnmute.com - Punjabi News. Tags:
|
ਲੁਧਿਆਣਾ: ਗ੍ਰਾਹਕ ਬਣ ਕੇ ਆਏ ਲੁਟੇਰਿਆਂ ਨੇ ਸੁਨਿਆਰੇ ਦੀ ਦੁਕਾਨ 'ਚ ਪਿਸਤੌਲ ਦਿਖਾ ਕੇ ਕੀਤੀ ਲੁੱਟ Thursday 01 February 2024 10:47 AM UTC+00 | Tags: breaking-news gun-point labour-colony ludhiana ludhiana-news ludhiana-robbery news robbery robbery-case ਚੰਡੀਗੜ੍ਹ, 1 ਫਰਵਰੀ, 2024: ਅੱਜ ਸਵੇਰੇ 2 ਮੋਟਰਸਾਈਕਲ ਸਵਾਰ ਬਦਮਾਸ਼ਾਂ (Robbery) ਨੇ ਪਿਸਤੌਲ ਦਿਖਾ ਕੇ ਲੁਧਿਆਣਾ ਦੇ ਜਮਾਲਪੁਰ ਨੇੜੇ ਲੇਬਰ ਕਲੋਨੀ ਵਿੱਚ ਇੱਕ ਸੁਨਿਆਰੇ ਦੀ ਦੁਕਾਨ ‘ਤੇ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ। ਬਦਮਾਸ਼ ਗ੍ਰਾਹਕ ਬਣ ਕੇ ਦੁਕਾਨ ‘ਤੇ ਆਏ ਸਨ । ਬਦਮਾਸ਼ਾਂ ਨੇ ਦੁਕਾਨਦਾਰ ਨੂੰ ਸੋਨੇ ਦੀ ਮੁੰਦਰੀ ਦਿਖਾਉਣ ਲਈ ਕਿਹਾ। ਉਸ ਨੇ ਦੋਵਾਂ ਬਦਮਾਸ਼ਾਂ ਨੂੰ ਮੁੰਦਰੀ ਦਿਖਾਈ, ਜਿਸ ਦੀ ਕੀਮਤ ਕਰੀਬ 14 ਹਜ਼ਾਰ ਰੁਪਏ ਸੀ। ਜਿਵੇਂ ਹੀ ਲੁਟੇਰਿਆਂ (Robbery) ਨੇ ਹੱਥਾਂ ਵਿੱਚ ਮੁੰਦਰੀ ਫੜੀ ਤਾਂ ਉਨ੍ਹਾਂ ਤੁਰੰਤ ਦੁਕਾਨਦਾਰ ਵੱਲ ਪਿਸਤੌਲ ਤਾਣ ਦਿੱਤੀ । ਹਿੰਮਤ ਦਿਖਾਉਂਦੇ ਹੋਏ ਦੁਕਾਨਦਾਰ ਨੇ ਵੀ ਬਦਮਾਸ਼ਾਂ ਦਾ ਮੁਕਾਬਲਾ ਕੀਤਾ। ਹੱਥੋਂਪਾਈ ਦੌਰਾਨ ਉਸ ਨੇ ਦੁਕਾਨ ‘ਚ ਪਈ ਡੰਡੇ ਨਾਲ ਲੁਟੇਰਿਆਂ ‘ਤੇ ਹਮਲਾ ਕਰ ਦਿੱਤਾ। ਹੰਗਾਮਾ ਕਰਨ ਤੋਂ ਬਾਅਦ ਬਦਮਾਸ਼ ਬਾਈਕ ‘ਤੇ ਸਵਾਰ ਹੋ ਕੇ ਸੋਨੇ ਦੀ ਮੁੰਦਰੀ ਅਤੇ ਕੜਾ ਲੈ ਕੇ ਫ਼ਰਾਰ ਹੋ ਗਏ। ਜਾਣਕਾਰੀ ਮੁਤਾਬਕ ਲੇਬਰ ਕਾਲੋਨੀ ‘ਚ ਮੂਨਾ ਜਵੈਲਰ ਦੀ ਦੁਕਾਨ ਹੈ। ਬਦਮਾਸ਼ਾਂ ਨੇ ਭੱਜਦੇ ਹੋਏ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਪਰ ਅਚਾਨਕ ਗੋਲੀ ਪਿਸਤੌਲ ‘ਚੋਂ ਨਿਕਲ ਕੇ ਜ਼ਮੀਨ ‘ਤੇ ਡਿੱਗ ਗਈ। ਫਰਾਰ ਹੋਏ ਲੁਟੇਰਿਆਂ ਦੀ ਬਾਈਕ ਦੀ ਨੰਬਰ ਪਲੇਟ ਵੀ ਪੁਲਿਸ ਦੇ ਹੱਥ ਲੱਗੀ ਹੈ। ਮੋਤੀ ਨਗਰ ਥਾਣਾ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਨੇ ਬਦਮਾਸ਼ਾਂ ਨੂੰ ਫੜਨ ਲਈ ਟੀਮਾਂ ਦਾ ਗਠਨ ਕੀਤਾ ਹੈ। The post ਲੁਧਿਆਣਾ: ਗ੍ਰਾਹਕ ਬਣ ਕੇ ਆਏ ਲੁਟੇਰਿਆਂ ਨੇ ਸੁਨਿਆਰੇ ਦੀ ਦੁਕਾਨ ‘ਚ ਪਿਸਤੌਲ ਦਿਖਾ ਕੇ ਕੀਤੀ ਲੁੱਟ appeared first on TheUnmute.com - Punjabi News. Tags:
|
ਕਾਂਗਰਸ ਪਾਰਟੀ ਛੱਡ ਕੇ ਭਾਜਪਾ 'ਚ ਸ਼ਾਮਲ ਹੋਏ 10 ਕਾਂਗਰਸੀ ਸਰਪੰਚ Thursday 01 February 2024 11:03 AM UTC+00 | Tags: breaking-news budget congress congress-party fazilka jalalabad-fazilka news punjab-bjp punjab-congress sunil-jakhar ਚੰਡੀਗੜ੍ਹ, 1 ਫਰਵਰੀ, 2024: ਜਲਾਲਾਬਾਦ ਫਾਜ਼ਿਲਕਾ ਹਲਕੇ ਵਿੱਚ ਭਾਜਪਾ (BJP) ਪਾਰਟੀ ਵਿੱਚ ਮਾਮੂਲੀ ਵਾਧਾ ਹੋਇਆ ਹੈ। ਜਿੱਥੇ 10 ਸਰਪੰਚ ਕਾਂਗਰਸ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ 10 ਸਰਪੰਚ ਕਾਂਗਰਸ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਪਾਰਟੀ (BJP) ਵਿੱਚ ਸ਼ਾਮਲ ਹੋਣ ਤੋਂ ਬਾਅਦ ਸਰਪੰਚਾਂ ਨੇ ਕਿਹਾ ਕਿ ਪੰਜਾਬ ਦੇ ਹਲਾਤ ਨੂੰ ਦੇਖਦੇ ਹੋਏ ਉਹ ਭਾਜਪਾ ਵਿੱਚ ਸ਼ਾਮਲ ਹੋਏ ਹਨ। ਇਸਦੇ ਨਾਲ ਹੀ ਕਿਹਾ ਕਿ ਅਸੀਂ ਪੰਜਾਬ ਦੇ ਹਿੱਤ ਅਤੇ ਸੁਰੱਖਿਆ ਲਈ ਮਿਲ ਕੇ ਕੰਮ ਕਰਾਂਗੇ। ਅਤੇ ਉਨ੍ਹਾਂ ਅੱਗੇ ਕਿਹਾ ਕਿ ਬਜਟ ‘ਤੇ ਸੁਨੀਲ ਜਾਖੜ ਦਾ ਬਿਆਨ ਲੋਕਾਂ ਦੇ ਹੱਕਾਂ ਦਾ ਹੈ ਅਤੇ ਇਹ ਬਜਟ ਦੇਸ਼ ਦੇ ਉੱਜਵਲ ਭਵਿੱਖ ਲਈ ਵੀ ਹੈ। ਉਨ੍ਹਾਂ ਕਿਹਾ ਕਿ ਅਸੀਂ ਅਗਲੇ ਬਜਟ ਵਿੱਚ ਲੋਕਾਂ ਲਈ ਹੋਰ ਵੀ ਵਧੀਆ ਬਜਟ ਪੇਸ਼ ਕਰਾਂਗੇ। The post ਕਾਂਗਰਸ ਪਾਰਟੀ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ 10 ਕਾਂਗਰਸੀ ਸਰਪੰਚ appeared first on TheUnmute.com - Punjabi News. Tags:
|
IND vs AUS: ਭਾਰਤ ਖ਼ਿਲਾਫ਼ ਦੂਜੇ ਟੈਸਟ ਮੈਚ ਲਈ ਇੰਗਲੈਂਡ ਟੀਮ ਦਾ ਐਲਾਨ, ਇੰਗਲੈਂਡ ਵੱਲੋਂ ਸ਼ੋਏਬ ਬਸ਼ੀਰ ਦਾ ਡੈਬਿਊ Thursday 01 February 2024 11:27 AM UTC+00 | Tags: breaking-news england england-team five-match-series ind-vs-aus latest-news news shoaib-bashir test-cricket-news ਚੰਡੀਗੜ੍ਹ, 1 ਫਰਵਰੀ, 2024: ਭਾਰਤ ਅਤੇ ਇੰਗਲੈਂਡ (IND vs AUS) ਵਿਚਾਲੇ ਪੰਜ ਟੈਸਟ ਮੈਚਾਂ ਦੀ ਸੀਰੀਜ਼ ਦਾ ਦੂਜਾ ਮੈਚ ਵਿਸ਼ਾਖਾਪਟਨਮ ਦੇ ਡਾਕਟਰ ਵਾਈ.ਐੱਸ. ਰਾਜਸ਼ੇਖਰ ਰੈੱਡੀ ਏਸੀਏ-ਵੀਡੀਸੀਏ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਇੰਗਲੈਂਡ ਨੇ 2 ਫਰਵਰੀ ਤੋਂ ਸ਼ੁਰੂ ਹੋਣ ਵਾਲੇ ਇਸ ਮੈਚ ਲਈ ਆਪਣੇ ਪਲੇਇੰਗ-11 ਦਾ ਐਲਾਨ ਕਰ ਦਿੱਤਾ ਹੈ। ਇੰਗਲੈਂਡ ਨੇ ਦੂਜੇ ਟੈਸਟ ਲਈ ਆਪਣੇ ਪਲੇਇੰਗ-11 ਵਿੱਚ ਦੋ ਬਦਲਾਅ ਕੀਤੇ ਹਨ। ਤਜਰਬੇਕਾਰ ਜੇਮਸ ਐਂਡਰਸਨ ਦੀ ਟੀਮ ਵਿੱਚ ਵਾਪਸੀ ਹੋਈ ਹੈ। ਇਸ ਦੇ ਨਾਲ ਹੀ ਜ਼ਖਮੀ ਜੈਕ ਲੀਚ ਅਤੇ ਮਾਰਕ ਵੁੱਡ ਨੂੰ ਟੀਮ ਤੋਂ ਬਾਹਰ ਕਰ ਦਿੱਤਾ ਗਿਆ ਹੈ। 20 ਸਾਲਾ ਸ਼ੋਏਬ ਬਸ਼ੀਰ ਨੂੰ ਵੀ ਟੀਮ ‘ਚ ਸ਼ਾਮਲ ਕੀਤਾ ਗਿਆ ਹੈ। ਭਾਰਤ ਨੇ ਇਸ ਮੈਚ ਲਈ ਆਪਣੇ ਪਲੇਇੰਗ 11 ਦਾ ਐਲਾਨ ਨਹੀਂ ਕੀਤਾ ਹੈ ਪਰ ਭਾਰਤੀ ਟੀਮ ਵਿੱਚ ਦੋ ਬਦਲਾਅ ਹੋਣੇ ਤੈਅ ਹਨ। ਲੋਕੇਸ਼ ਰਾਹੁਲ ਅਤੇ ਰਵਿੰਦਰ ਜਡੇਜਾ ਸੱਟ ਕਾਰਨ ਟੀਮ ਤੋਂ ਬਾਹਰ ਹਨ। ਇਨ੍ਹਾਂ ਦੋਵਾਂ ਖਿਡਾਰੀਆਂ ਦੀ ਥਾਂ ਸਰਫਰਾਜ਼ ਖਾਨ/ਰਜਤ ਪਾਟੀਦਾਰ ਅਤੇ ਕੁਲਦੀਪ ਯਾਦਵ ਨੂੰ ਮੌਕਾ ਮਿਲ ਸਕਦਾ ਹੈ। ਦੂਜੇ ਟੈਸਟ (IND vs AUS ਲਈ ਇੰਗਲੈਂਡ ਪਲੈਨਿੰਗ-11ਜੈਕ ਕਰਾਊਲੀ, ਬੇਨ ਡਕੇਟ, ਓਲੀ ਪੋਪ, ਜੋ ਰੂਟ, ਜੌਨੀ ਬੇਅਰਸਟੋ, ਬੇਨ ਸਟੋਕਸ (ਕਪਤਾਨ ), ਬੇਨ ਫੋਕਸ (ਵਿਕਟਕੀਪਰ), ਰੇਹਾਨ ਅਹਿਮਦ, ਟੌਮ ਹਾਰਟਲੀ, ਸ਼ੋਏਬ ਬਸ਼ੀਰ, ਜੇਮਸ ਐਂਡਰਸਨ। The post IND vs AUS: ਭਾਰਤ ਖ਼ਿਲਾਫ਼ ਦੂਜੇ ਟੈਸਟ ਮੈਚ ਲਈ ਇੰਗਲੈਂਡ ਟੀਮ ਦਾ ਐਲਾਨ, ਇੰਗਲੈਂਡ ਵੱਲੋਂ ਸ਼ੋਏਬ ਬਸ਼ੀਰ ਦਾ ਡੈਬਿਊ appeared first on TheUnmute.com - Punjabi News. Tags:
|
ਹਰਿਆਣਾ 'ਚ ਇਲੈਕਟ੍ਰਿਕ ਸਿਟੀ ਬੱਸ ਸੇਵਾ ਤੇ ਸਮਾਰਟ ਟ੍ਰੈਫਿਕ ਮੈਨੇਜਮੈਂਟ ਸਿਸਟਮ ਲਾਗੂ ਕੀਤਾ ਜਾ ਰਿਹਾ ਹੈ: ਸੰਜੀਵ ਕੌਸ਼ਲ Thursday 01 February 2024 11:42 AM UTC+00 | Tags: air-pollution breaking-news bus-service electric-city electric-city-bus-service haryana haryana-bus-service news sanjeev-kaushal ਚੰਡੀਗੜ੍ਹ, 1 ਫਰਵਰੀ 2024: ਹਰਿਆਣਾ ਦੇ ਮੁੱਖ ਸਕੱਤਰ ਸੰਜੀਵ ਕੌਸ਼ਲ ਨੇ ਕਿਹਾ ਕਿ ਰਾਜ ਸਰਕਾਰ ਦਾ ਉਦੇਸ਼ ਹਾਈ ਐਕਸ਼ਨ ਪਲਾਨ ਨੂੰ ਜ਼ਮੀਨੀ ਪੱਧਰ ‘ਤੇ ਪ੍ਰਭਾਵੀ ਢੰਗ ਨਾਲ ਲਾਗੂ ਕਰ ਕੇ ਹਵਾਂ ਪ੍ਰਦੂਸ਼ਣ ਦੇ ਪੱਧਰ ਵਿਚ ਕਮੀ ਲਿਆਉਣਾ ਹੈ। ਇਸੀ ਲਈ ਸੂਬੇ ਦੇ ਸ਼ਹਿਰਾਂ ਵਿਚ ਇਲੈਕਟ੍ਰਿਕ ਸਿਟੀ ਬੱਸ ਸੇਵਾ (electric city bus service) ਸ਼ੁਰੂ ਕੀਤੀ ਜਾ ਰਹੀ ਹੈ ਅਤੇ ਸਮਾਰਟ ਟ੍ਰੈਫਿਕ ਮੈਨੇਜਮੈਂਟ ਸਿਸਟਮ ਲਾਗੂ ਕੀਤਾ ਜਾ ਰਿਹਾ ਹੈ। ਮੁੱਖ ਸਕੱਤਰ ਅੱਜ ਇੱਥੇ ਵਾਤਾਵਰਣ ਵਿਭਾਗ ਵੱਲੋਂ ਪ੍ਰਬੰਧਿਤ ਇਕ ਦਿਨ ਦੀ ਵਰਕਸ਼ਾਪ ਨੂੰ ਸੰਬੋਧਿਤ ਕਰ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਹੁਣ ਤਕ 28 ਲੱਖ ਵਾਹਨਾਂ ਨੂੰ ਚੋਣ ਕਰ ਸਟਿਕਰ ਲਗਗਾਏ ਗਏ ਹਨ ਅਤੇ ਪ੍ਰਦੂਸ਼ਣ ਫੈਲਾਉਣ ਵਾਲੇ ਵਾਹਨਾਂ ‘ਤੇ ਕਾਰਵਾਈ ਕੀਤੀ ਗਈ ਹੈ। ਇਸ ਤੋਂ ਇਲਾਵਾ, ਭਵਨ ਨਿਰਮਾਣ ਅਤੇ ਤੋੜਨ ਨਾਲ ਉੱਠਣ ਵਾਲੇ ਮਿੱਟੀ ਦੇ ਗੁਬਾਰ ‘ਤੇ ਕਾਬੂ ਪਾਉਣ ਲਈ ਵੀ ਕੰਮ ਕੀਤਾ ਗਿਆ ਹੈ। ਮੁੱਖ ਸਕੱਤਰ ਨੇ ਕਿਹਾ ਕਿ ਸੂਬਾ ਸਰਕਾਰ ਨੇ ਕੌਮੀ ਰਾਜਧਾਨੀ ਖੇਤਰ ਅਤੇ ਨੇੜੇ ਦੇ ਖੇਤਰਾਂ ਵਿਚ ਹਵਾ ਗੁਣਵੱਤਾ ਵਿਚ ਸਥਾਈ ਸੁਧਾਰ ਲਈ ਬਣਾਈ ਗਈ ਨ.ਤੀ ਤਹਿਤ ਕਈ ਕਾਰਗਰ ਕਦਮ ਚੁੱਕੇ ਗਏ ਹਨ। ਇਸ ਕੰਮ ਵਿਚ ਸੂਬੇ ਦੇ ਨਾਗਰਿਕਾਂ ਦਾ ਵੀ ਭਰਪੂਰ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸੂਬੇ ਵਿਚ ਵਨ ਅਤੇ ਵਾਤਾਵਰਣ ਅਤੇ ਹੋਰ ਵਿਭਾਗਾਂ ਦੇ ਸਹਿਯੋਗ ਨਾਲ ਹਾਈ ਐਕਸ਼ਨ ਪਲਾਨ ਤਹਿਤ ਕਾਰਜ ਕੀਤਾ ਜਾ ਰਿਹਾ ਹੈ, ਜਿਸ ਨਾਲ ਸੂਬੇ ਵਿਚ ਹਰਿਆਲੀ ਯੁਕਤ ਖੇਤਰ ਵੱਧਦਾ ਜਾ ਰਿਹਾ ਹੈ। ਵਨ ਵਿਭਾਗ ਵੱਲੋਂ ਗ੍ਰੀਨ ਹਰਿਆਣਾ ਦੇ ਲਈ ਵਨ ਕਲਸਟਰ ਬਣਾਏ ਗਏ ਹਨ। ਸੂਬੇ ਵਿਚ ਹਰਿਆਲੀ ਅਤੇ ਰੁੱਖਰੋਪਨ ਪ੍ਰੋਗ੍ਰਾਮਾਂ ਨੂੰ ਪ੍ਰੋਤਸਾਹਨ ਦੇਣ ਲਈ ਨਗਰ ਵਨ ਅਤੇ ਨਗਰ ਵਾਟਿਕਾਵਾਂ ਦਾ ਵਿਸਤਾਰ ਕੀਤਾ ਜਾ ਰਿਹਾ ਹੈ ਅਤੇ ਦਰਖਤਰੋਪਣ ਮੁਹਿੰਮ ਲਈ ਵੱਡੇ ਪੈਮਾਨੇ ‘ਤੇ ਜਾਗਰੁਕਤਾ ਮੁਹਿੰਮ ਵੀ ਚਲਾਏ ਜਾ ਰਹੇ ਹਨ। ਮੁੱਖ ਸਕੱਤਰ ਨੇ ਕਿਹਾ ਕਿ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਪਰਾਲੀ ਜਲਾਉਣ ‘ਤੇ ਨਾ ਸਿਰਫ ਸਖਤ ਕਦਮ ਚੁੱਕੇ ਗਏ ਹਨ ਸਗੋ ਅਪਰਾਧਕ ਕਾਰਵਾਈ ਵੀ ਅਮਲ ਵਿਚ ਲਿਆਈ ਗਈ ਹੈ। ਇਸ ਦੇ ਨਾਲ ਹੀ, ਏਕਸ-ਸੀਟੂ ਅਤੇ ਇਨ -ਸੀਟੂ ਮੈਨੇਜਮੈਂਟ ਸਮੇਤ ਫਸਲ ਅਵਸ਼ੇਸ਼ ਪ੍ਰਬੰਧਨ ਦੀ ਸਹੀ ਵਿਵਸਥਾ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ, ਰਾਜ ਵਿਚ ਪਟਾਖੇ ਜਲਾਉਣ ‘ਤੇ ਪ੍ਰਭਾਵੀ ਢੰਗ ਨਾਲ ਪਾਬੰਦੀ ਲਗਾਈ ਗਈ ਹੈ ਅਤੇ ਉਜਵਲਾ ਯੋਜਨਾ ਤਹਿਤ ਗੈਸ ਕਨੈਕਸ਼ਨ ਜਾਰੀ ਕਰ ਰਾਜ ਨੂੰ ਕੈਰੋਸੀਨ ਮੁਕਤ ਬਣਾਇਆ ਗਿਆ ਹੈ। ਕੌਸ਼ਲ ਨੇ ਕਿਹਾ ਕਿ ਸੂਬੇ ਵਿਚ ਸੀਏਕਿਯੂਐਮ ਦੀ ਨੀਤੀ ਦੀ ਸਖਤੀ ਨਾਲ ਪਾਲਣਾ ਕੀਤੀ ਜਾ ਰਹੀ ਹੈ। ਦਿੱਲੀ-ਐਨਸੀਆਰ ਵਿਚ ਮੌਜੂਦਾ ਹਵਾ ਗੁਣਵੱਤਾ ਨੂੰ ਧਿਆਨ ਵਿਚ ਰੱਖਦੇ ਹੋਏ ਹਵਾ ਪ੍ਰਦੂਸ਼ਣ ਨੂੰ ਵਧਾਉਣ ਵਾਲੇ ਵੱਖ-ਵੱਖ ਖੇਤਰਾਂ ਨੂੰ ਕੰਟਰੋਲ ਕਰਨ ‘ਤੇ ਜੋਰ ਦਿੱਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਥਰਮਲ ਪਾਵਰ ਪਲਾਂਟ , ਸਵੱਛ ਫਿਯੂਲ ਅਤੇ ਇਲੈਕਟ੍ਰਿਕ ਗਤੀਸ਼ੀਲਤਾ (electric city bus service) , ਪਬਲਿਕ ਟ੍ਰਾਂਸਪੋਰਟ, ਪ੍ਰਬੰਧਨ ਸੜਕ ਆਵਾਜਾਈ ਪ੍ਰਬੰਧਨ, ਹਰਿਆਲੀ ਅਤੇ ਪੌਧਾਰੋਪਣ ਰਾਹੀਂ ਹਵਾ ਪ੍ਰਦੂਸ਼ਣ ਨੂੰ ਘੱਟ ਕਰਨ ਦੇ ਉਪਾਆਂ ‘ਤੇ ਵੀ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਉਦਯੋਗ ਅਤੇ ਵਪਾਰ ਵਿਭਾਗ ਵੱਲੋਂ ਉਦਯੋਗਿਕ ਕੂੜੇ ਦਾ ਜਲਾਉਣ, ਸਵੱਛ ਫਿਯੂਲ ਵਿਚ ਬਦਲਾਅ, ਬਿਜਲੀ ਗਤੀਸ਼ੀਲਤਾ ਅਤੇ ਜਨਰੇਟਰ ਦੇ ਸੀਮਤ ਵਰਤੋ ਨੂੰ ਕੰਟਰੋਲ ਕੀਤਾ ਗਿਆ ਹੈ। The post ਹਰਿਆਣਾ ‘ਚ ਇਲੈਕਟ੍ਰਿਕ ਸਿਟੀ ਬੱਸ ਸੇਵਾ ਤੇ ਸਮਾਰਟ ਟ੍ਰੈਫਿਕ ਮੈਨੇਜਮੈਂਟ ਸਿਸਟਮ ਲਾਗੂ ਕੀਤਾ ਜਾ ਰਿਹਾ ਹੈ: ਸੰਜੀਵ ਕੌਸ਼ਲ appeared first on TheUnmute.com - Punjabi News. Tags:
|
ਹਿਸਾਰ ਦੇ ਉਕਲਾਨਾ ਖੇਤਰ 'ਚ 25 ਕਰੋੜ ਦੀ ਲਾਗਤ ਨਾਲ ਸੱਤ ਓਡੀਆਰ ਸੜਕਾਂ ਦਾ ਹੋਵੇਗਾ ਸੁਧਾਰ Thursday 01 February 2024 11:49 AM UTC+00 | Tags: breaking-news hisar latest-news news odr-roads the-unmute the-unmute-breaking-news uklana uklana-area uklana-road ਚੰਡੀਗੜ੍ਹ, 1 ਫਰਵਰੀ 2024: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਹਿਸਾਰ ਜਿਲ੍ਹੇ ਦੇ ਉਕਲਾਨਾ (Uklana) ਵਿਚ 7 ਓਡੀਆਰ ਸੜਕਾਂ ਦੀ ਵਿਸ਼ੇਸ਼ ਮੁਰੰਮਤ ਅਤੇ ਸੁਧਾਰ ਲਈ 25 ਕਰੋੜ ਰੁਪਏ ਖਰਚ ਕੀ ਮਨਜ਼ੂਰੀ ਦੇ ਦਿੱਤੀ ਹੈ। ਸਰਕਾਰ ਦੇ ਇਸ ਫੈਸਲੇ ਨਾਲ ਹਰਿਆਣਾ ਵਿਚ ਕਨੈਕਟੀਵਿਟੀ ਵਧੇਗੀ ਅਤੇ ਲੋਕਾਂ ਨੂੰ ਬਿਨ੍ਹਾਂ ਰੁਕਾਵਟ ਟ੍ਰਾਂਸਪੋਰਟ ਦੀ ਸਹੂਲਤ ਮਿਲੇਗੀ। ਇਕ ਸਰਕਾਰ ਬੁਲਾਰੇ ਨੇ ਇਸ ਬਾਰੇ ਵਿਚ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਗ੍ਰਾਮੀਣ ਖੇਤਰਾਂ ਤੋਂ ਉਤਪਾਦਨ ਨੂੰ ਬਾਜਾਰ ਕੇਂਦਰਾਂ, ਤਹਿਸੀਲ ਮੁੱਖ ਦਫਤਰਾਂ, ਬਲਾਕ ਵਿਕਾਸ ਮੁੱਖ ਦਫਤਰਾਂ, ਰੇਲਵੇ ਸਟੇਸ਼ਨ ਆਦਿ ਤਕ ਪਹੁੰਚ ਪ੍ਰਦਾਨ ਕਰਨ ਵਾਲੀ ਸੜਕਾਂ (Uklana) ਨੂੰ ਹੋਰ ਜਿਲ੍ਹਾ ਸੜਕਾਂ (ਓਡੀਆਰ) ਵਜੋ ਜਾਣਿਆ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਪਰਿਯੋਜਨਾਵਾਂ ਵਿਚ ਅੰਦਾਜਾ ਲਾਗਤ ਵਿਚ 2.26 ਕਿਲੋਮੀਟਰ ਤੱਕ ਫੈਲੀ ਪਿੰਡ ਕੰਟੂਲ ਤੋਂ ਕਿਨਾਲਾ ਸੜਕ ਦਾ ਚੌੜੀਕਰਣ ਅਤੇ ਮਜਬੂਤੀਕਰਨ ‘ਤੇ 2.75 ਕਰੋੜ ਰੁਪਏ ਖਰਚ ਹੋਣਗੇ। ਇਈ ਤਰ੍ਹਾ ਪਿੰਡ ਫਰੀਦਪੁਰ ਤੋਂ ਭੈਣੀ ਬਾਦਾਸ਼ਪੁਰ ਤਕ 3.52 ਕਿਲੋਮੀਟਰ ਲੰਬੀ ਸੜਕ ‘ਤੇ 1.7 ਕਰੋੜ ਰੁਪਏ, ਪਿੰਡ ਦੌਲਤਪੁਰ ਤੋਂ ਖੇਦੜ ਵਾਇਆ ਇਸਰਹੇੜੀ 9.33 ਕਿਲੋਮੀਟਰ ਲੰਬੀ ਸੜਕ ‘ਤੇ 7.64 ਕਰੋੜ ਰੁਪਏ ਅਤੇ ਉਕਲਾਨਾ ਦੇ ਪਿੰਡ ਨੋਹ ਤੋਂ 1.520 ਕਿਲੋਮੀਟਰ ਤਕ ਚੌਪਾਲ ਤੋਂ ਦੋਵਾਂ ਬੱਸ ਸਟੈਂਡ ਤਕ ਦਾ ਮੁੜ ਨਿਰਮਾਣ ‘ਤੇ 2.65 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸ ਤੋਂ ਇਲਾਵਾ, ਪਿੰਡ ਚੰਨਾ ਤੋਂ ਸਦਲਾਨਾ ਸੜਕ ਦਾ ਮਜਬੂਤੀਕਰਣ , ਬਰਵਾਲਾ ਤੋਂ ਖਰਕੜਾ ਤਕ ਸੜਕ ਦੀ ਵਿਸ਼ੇਸ਼ ਮੁਰੰਮਤ ਅਤੇ ਗੈਬੀਪੁਰ ਬਬੁਵਾ ਹਸਨਗੜ ਲਿਤਾਨਾ ਸੜਕ ਦਾ ਵੀ ਮਜਬੂਤੀਕਰਣ ਕੀਤਾ ਜਾਵੇਗਾ। ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪਹਿਲ ਹਰਿਆਣਾ ਸਰਕਾਰ ਦੀ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਪ੍ਰਤੀ ਪ੍ਰਤੀਬੱਧਤਾ ਨੂੰ ਦਰਸ਼ਾਉਂਦੀ ਹੈ ਅਤੇ ਬਿਨ੍ਹਾਂ ਸ਼ੱਕ ਪੂਰੇ ਸੂਬੇ ਵਿਚ ਸੜਕ ਨੈਟਵਰਕ ਅਤੇ ਕਨੈਕਟੀਵਿਟੀ ਵਿਚ ਸੁਧਾਰ ਕਰ ਕੇ ਜਨਤਾ ਨੂੰ ਕਾਫੀ ਲਾਭ ਪਹੁੰਚਾਏਗੀ। The post ਹਿਸਾਰ ਦੇ ਉਕਲਾਨਾ ਖੇਤਰ ‘ਚ 25 ਕਰੋੜ ਦੀ ਲਾਗਤ ਨਾਲ ਸੱਤ ਓਡੀਆਰ ਸੜਕਾਂ ਦਾ ਹੋਵੇਗਾ ਸੁਧਾਰ appeared first on TheUnmute.com - Punjabi News. Tags:
|
ਹਰਿਆਣਾ 'ਚ ਮੁੱਖ ਮੰਤਰੀ ਸ਼ਹਿਰੀ ਆਵਾਸ ਯੋਜਨਾ ਰਜਿਸਟ੍ਰੇਸ਼ਣ ਪੋਰਟਲ ਦੀ ਸ਼ੁਰੂਆਤ Thursday 01 February 2024 01:10 PM UTC+00 | Tags: awas-yojana-registration-portal breaking-news haryana haryana-housing-scheme latest-news news urban-housing-scheme-registration-portal ਚੰਡੀਗੜ੍ਹ, 1 ਫਰਵਰੀ 2024: ਹਰਿਆਣਾ (Haryana) ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਯੋਗ ਲੋਕਾਂ ਨੂੰ ਰਿਆਇਤੀ ਦਰਾਂ ‘ਤੇ ਆਵਾਸ ਉਪਲਬਧ ਕਰਵਾਉਣ ਲਈ ਮੁੱਖ ਮੰਤਰੀ ਸ਼ਹਿਰੀ ਆਵਾਸ ਯੋਜਨਾ ਦੇ ਤਹਿਤ ਬਿਨੈ ਕਰਨ ਵਾਲੇ ਲਾਭਕਾਰਾਂ ਦੇ ਲਈ ਅੱਜ ਮੁੱਖ ਮੰਤਰੀ ਸ਼ਹਿਰੀ ਆਵਾਸ ਯੋਜਨਾ ਰਜਿਸਟ੍ਰੇਸ਼ਣ ਪੋਰਟਲ ਦੀ ਸ਼ੁਰੂਆਤ ਕੀਤੀ। ਯੋਜਨਾ ਤਹਿਤ ਆਪਣਾ ਪਲਾਟ ਸੁਰੱਖਿਅਤ ਕਰਨ ਦੇ ਲਈ ਇਹ ਪੋਰਟਲ ਅੱਜ ਯਾਨੀ 1 ਫਰਵਰੀ 2024 ਤੋਂ ਲਾਇਵ ਹੋਵੇਗਾ। ਯੋਗ ਬਿਨੈਕਾਰ ਹਾਊਸਿੰਗ ਫਾਰ ਆਲ ਵੈਬਸਾਇਟ ‘ਤੇ ਰਜਿਸਟ੍ਰੇਸ਼ਣ ਕਰ ਸਕਦੇ ਹਨ। ਸ਼ੁਰੂਆਤੀ ਪੜਾਅ ਵਿਚ 14 ਸ਼ਹਿਰਾਂ ਵਿਚ 10, 542 ਪਲਾਟ ਯੋਗ ਲੋਕਾਂ ਨੂੰ ਦਿੱਤੇ ਜਾਣਗੇ। ਲਗਭਗ 15 ਦਿਨਾਂ ਵਿਚ ਇਹ ਪ੍ਰਕ੍ਰਿਆ ਪੂਰੀ ਕਰ ਲਈ ਜਾਵੇਗੀ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਪਲਾਟ ਅਲਾਟਮੈਂਟ ਪ੍ਰਕ੍ਰਿਆ ਵਿਚ ਘੁਮੰਤੂ ਜਾਤੀ, ਵਿਧਵਾ ਅਤੇ ਅਨੁਸੂਚਿਤ ਜਾਤੀ ਦੇ ਬਿਨੈਕਾਰਾਂ ਨੂੰ ਪ੍ਰਾਥਮਿਕਤਾ ਦਿੱਤੀ ਜਾਵੇਗੀ। ਨਾਲ ਹੀ ਫਲੈਟ ਲਈ ਬਿਨੈ ਕਰਨ ਵਾਲੇ ਬਿਨੈਕਾਰਾਂ ਨੁੰ ਫਲੈਟ ਪ੍ਰਦਾਨ ਕਰਨ ਲਈ ਵੀ ਜਲਦੀ ਜਰੂਰੀ ਕਾਰਵਾਈ ਕਰਨ। ਮੁੱਖ ਮੰਤਰੀ ਮਨੋਹਰ ਲਾਲ ਨੇ ਦਸਿਆ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਹਰ ਪਰਿਵਾਰ ਨੂੰ ਆਪਣਾ ਘਰ ਦੇਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਸਕਾਰਾਤਮਕ ਪ੍ਰਭਾਵ ਨੂੰ ਦੇਖਦੇ ਹੋਏ ਹਰਿਆਣਾ (Haryana) ਸਰਕਾਰ ਵੱਲੋਂ ਮੁੱਖ ਮੰਤਰੀ ਸ਼ਹਿਰੀ ਆਵਾਸ ਯੋਜਨਾ ਸਤੰਬਰ, 2023 ਵਿਚ ਸ਼ੁਰੂ ਕੀਤੀ ਗਈ ਸੀ। ਜਿਸ ਦੇ ਤਹਿਤ ਸ਼ਹਿਰਾਂ ਵਿਚ ਰਹਿਣ ਵਾਲੇ ਲਗਭਗ 2.90 ਲੱਖ ਅਜਿਹੇ ਪਰਿਵਾਰਾਂ ਵੱਲੋਂ ਘਰ ਲਈ ਬਿਨੈ ਕੀਤਾ ਗਿਆ ਸੀ ਜਿਨ੍ਹਾਂ ਦੇ ਕੋਲ ਆਪਣਾ ਘਰ ਨਹੀਂ ਹੈ ਅਤੇ ਜਿਨ੍ਹਾਂ ਦੀ ਸਾਲਾਨਾ ਆਮਦਨ 1.80 ਲੱਖ ਰੁਪਏ ਤੋਂ ਘੱਟ ਹੈ। ਇਸ ਵਿਚ ਪਲਾਟ ਲਈ ਲਗਭਗ 1.51 ਲੱਖ ਅਤੇ ਫਲੈਟ ਦੀ ਲਈ ਕਰੀਬ 1.38 ਲੱਖ ਲੋਕਾਂ ਨੇ ਬਿਨੈ ਕੀਤਾ ਹੈ। ਉਨ੍ਹਾਂ ਨੇ ਦੱਸਿਆ ਕਿ ਮੁੱਖ ਮੰਤਰੀ ਸ਼ਹਿਰੀ ਆਵਾਸ ਯੋਜਨਾ ਰਜਿਸਟ੍ਰੇਸ਼ਣ ਪੋਰਟਲ ‘ਤੇ ਬਿਨੈਕਾਰਾਂ ਦਾ ਬਿਨੈ ਕਰਦੇ ਸਮੇਂ 10,000 ਰੁਪਏ ਦੀ ਬੁਕਿੰਗ ਰਕਮ ਜਮ੍ਹਾ ਕਰਵਾਉਣੀ ਹੋਵੇਗੀ। ਪੋਰਟਲ ‘ਤੇ ਪਲਾਟ ਬੁਕਿੰਗ ਦੇ ਪਹਿਲੇ ਪੜਾਅ ਵਿਚ 14 ਸ਼ਹਿਰਾਂ ਦੇ ਲਈ ਬਿਨੈ ਕੀਤੇ ਜਾ ਸਕਦੇ ਹਨ। ਜਿਨ੍ਹਾਂ ਵਿਚ ਚਰਖੀ ਦਾਦਰੀ, ਗੋਹਾਨਾ, ਸਿਰਸਾ, ਝੱਜਰ, ਫਤਿਹਾਬਾਦ, ਜਗਾਧਰੀ, ਸਫੀਦੋਂ, ਪਿੰਜੌਰ, ਰੋਹਤਕ, ਰਿਵਾੜੀ, ਮਹੇਂਦਰਗੜ੍ਹ, ਕਰਨਾਲ, ਪਲਵਲ ਅਤੇ ਜੁਲਾਨਾ ਸ਼ਾਮਲ ਹਨ। The post ਹਰਿਆਣਾ ‘ਚ ਮੁੱਖ ਮੰਤਰੀ ਸ਼ਹਿਰੀ ਆਵਾਸ ਯੋਜਨਾ ਰਜਿਸਟ੍ਰੇਸ਼ਣ ਪੋਰਟਲ ਦੀ ਸ਼ੁਰੂਆਤ appeared first on TheUnmute.com - Punjabi News. Tags:
|
CM ਮਨੋਹਰ ਲਾਲ ਵੱਲੋਂ ਹਰਿਆਣਾ ਟਰੱਸਟ ਬੇਸਡ ਰੀਡਿੰਗ ਮੋਬਾਇਲ ਐਪ ਦੀ ਸ਼ੁਰੂਆਤ Thursday 01 February 2024 01:15 PM UTC+00 | Tags: breaking-news cm-manohar-lal electricity-department haryana news reading-mobile-app trust-based-reading-mobile-app ਚੰਡੀਗੜ੍ਹ, 1 ਫਰਵਰੀ 2024: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ (CM Manohar Lal) ਬਿਜਲੀ ਵਿਭਾਗ ਦੇ ਖਪਤਕਾਰਾਂ ਦੀ ਸਹੂਲਤ ਲਈ ਅੱਜ ਹਰਿਆਣਾ ਟਰਸਟ ਬੇਸਡ ਰੀਡਿੰਗ ਮੋਬਾਇਲ ਐਪ ਦੀ ਸ਼ੁਰੂਆਤ ਕੀਤੀ। ਇਹ ਮੋਬਾਇਲ ਐਪ ਹਰਿਆਣਾ ਡਿਸਕਾਮ ਦੇ ਹਰਿਆਣਾ ਟਰਸਟ ਅਧਾਰਿਤ ਰੀਡਿੰਗ ਦੇ ਆਧਾਰ ‘ਤੇ ਬਣਾਈ ਗਈ ਹੈ। ਮੁੱਖ ਮੰਤਰੀ ਨੇ ਇਸ ਮੌਕੇ ‘ਤੇ ਦਸਿਆ ਕਿ ਇਹ ਹਰਿਆਣਾ ਟਰਸਟ ਬੇਸਡ ਰੀਡਿੰਗ ਮੋਬਾਇਲ ਐਪ ਪਹਿਲੇ ਪੜਾਅ ਵਿਚ ਪਾਇਲਟ ਆਧਾਰ ‘ਤੇ ਪੰਚਕੂਲਾ, ਕਰਨਾਲ, ਮਹੇਂਦਰਗੜ੍ਹ ਅਤੇ ਹਿਸਾਰ ਜਿਲ੍ਹਿਆਂ ਵਿਚ ਸ਼ੁਰੂ ਕੀਤੀ ਜਾ ਰਹੀ ਹੈ। ਇਸ ਤੋਂ 10 ਲੱਖ 70 ਹਜਾਰ ਬਿਜਲੀ ਖਪਤਕਾਰ ਨੂੰ ਲਾਭ ਹੋਵੇਗਾ। ਇਸ ਮੌਕੇ ‘ਤੇ ਉਰਜਾ ਮੰਤਰੀ ਰਣਜੀਤ ਸਿੰਘ ਵੀ ਮੌਜੂਦ ਸਨ। ਉੱਥੇ ਸ਼ਹਿਰੀ ਸਥਾਨਕ ਸਰਕਾਰ ਮੰਤਰੀ ਡਾ. ਕਮਲ ਗੁਪਤਾ ਵਰਚੂਅਲੀ ਜੁੜੇ। ਉਨ੍ਹਾਂ (CM Manohar Lal) ਨੇ ਕਿਹਾ ਕਿ ਸੂਬੇ ਵਿਚ ਬਿਜਲੀ ਦਾ ਬਿੱਲ 2 ਮਹੀਨੇ ਵਿਚ ਇਕ ਵਾਰ ਜਾਰੀ ਕੀਤਾ ਜਾਂਦਾ ਹੈ। ਅਨੇਕ ਬਿਜਲੀ ਖਪਤਕਾਰ 2 ਮਹੀਨੇ ਦਾ ਬਿੱਲ ਇਕ ਵਾਰ ਵਿਚ ਭਰਨ ਵਿਚ ਵਿੱਤੀ ਪਰੇਸ਼ਾਨੀ ਮਹਿਸੂਸ ਕਰ ਰਹੇ ਸਨ, ਅਜਿਹੇ ਖਪਤਕਾਰ ਚਾਹੁੰਦੇ ਸਨ ਕਿ ਬਿੱਲ ਪ੍ਰਤੀ ਮਹੀਨਾ ਮਿਲੇ। ਉਨ੍ਹਾਂ ਦੀ ਮੰਗ ‘ਤੇ ਬਿੱਲ ਦਾ ਵਿਕਲਪ ਬਨਣ ਦੇ ਲਈ ਇਹ ਐਪ ਬਣਾਈ ਹੈ। ਇਸ ਦੇ ਰਾਹੀਂ ਖਪਤਕਾਰ ਦੋ ਮਹੀਨਾ ਅਤੇ ਮਹੀਨਾ ਬਿੱਲ ਦਾ ਚੋਣ ਕਰ ਸਕਦਾ ਹੈ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਨੇ ਬਿਜਲੀ ਦਾ ਬਿੱਲ ਬਨਾਉਣ ਦਾ ਕੰਮ ਵੀ ਬਿਜਲੀ ਖਪਤਕਾਰ ਦੇ ਹੱਥ ਵਿਚ ਦੇਣ ਦਾ ਫੈਸਲਾ ਕੀਤਾ ਹੈ। ਇਸ ਐਪ ਦੀ ਵਰਤੋ ਕਰ ਕੇ ਖਪਤਕਾਰ ਖੁਦ ਆਪਣੇ ਬਿਲਿੰਗ ਸ਼ੈਡੀਯੂਲ ਨੂੰ ਦੋ ਮਹੀਨਾ ਤੋਂ ਮਹੀਨਾ ਵਿਚ ਬਦਲ ਸਕਦਾ ਹੈ ਅਤੇ ਖੁਦ ਹੀ ਆਪਣੇ ਮੀਟਰ ਦੀ ਮੌਜੂਦਾ ਰੀਡਿੰਗ ਦਰਜ ਕਰ ਕੇ ਆਪਣਾ ਬਿਜਲੀ ਬਿੱਲ ਆਨਲਾਇਨ ਉਤਪਨ ਕਰ ਸਕਦਾ ਹੈ। ਉਨ੍ਹਾਂ ਨੇ ਦਸਿਆ ਕਿ ਇਸੀ ਮੋਬਾਇਲ ਐਪ ਰਾਹੀਂ ਖਪਤਕਾਰ ਆਪਣੇ ਬਿੱਲ ਦਾ ਭੁਗਤਾਨ ਵੀ ਕਰ ਸਕਦਾ ਹੈ। The post CM ਮਨੋਹਰ ਲਾਲ ਵੱਲੋਂ ਹਰਿਆਣਾ ਟਰੱਸਟ ਬੇਸਡ ਰੀਡਿੰਗ ਮੋਬਾਇਲ ਐਪ ਦੀ ਸ਼ੁਰੂਆਤ appeared first on TheUnmute.com - Punjabi News. Tags:
|
ਚੰਡੀਗੜ੍ਹ ਮੇਅਰ ਚੋਣ 'ਚ ਧਾਂਦਲੀ ਦੇ ਖ਼ਿਲਾਫ਼ ਸ਼ੁੱਕਰਵਾਰ ਨੂੰ ਭਾਜਪਾ ਹੈੱਡਕੁਆਰਟਰ 'ਤੇ ਕੀਤਾ ਜਾਵੇਗਾ ਪ੍ਰਦਰਸ਼ਨ: ਡਾ. ਸੰਦੀਪ ਪਾਠਕ Thursday 01 February 2024 01:23 PM UTC+00 | Tags: bjp-headquarters breaking-news chandigarh-mayoral-election chandigarh-mayor-election dr-sandeep-pathak news sandeep-pathak the-unmute-breaking-news ਚੰਡੀਗੜ੍ਹ, 1 ਫਰਵਰੀ 2024 : ਆਮ ਆਦਮੀ ਪਾਰਟੀ (ਆਪ) ਚੰਡੀਗੜ੍ਹ ਮੇਅਰ ਚੋਣ (Chandigarh mayor election) ਵਿੱਚ ਧਾਂਦਲੀ ਨੂੰ ਲੈ ਕੇ ਸ਼ੁੱਕਰਵਾਰ ਨੂੰ ਭਾਰਤੀ ਜਨਤਾ ਪਾਰਟੀ ਦੇ ਖ਼ਿਲਾਫ਼ ਦਿੱਲੀ ਸਥਿਤ ਹੈੱਡਕੁਆਰਟਰ ‘ਤੇ ਪ੍ਰਦਰਸ਼ਨ ਕਰੇਗੀ। ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪ੍ਰਦਰਸ਼ਨ ਦੀ ਅਗਵਾਈ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ‘ਆਪ’ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਡਾਕਟਰ ਸੰਦੀਪ ਪਾਠਕ ਨੇ ਆਪਣੇ ਅਧਿਕਾਰਤ ਐਕਸ ਅਕਾਊਂਟ ‘ਤੇ ਇੱਕ ਵੀਡੀਓ ਸੰਦੇਸ਼ ਸਾਂਝਾ ਕੀਤਾ ਹੈ। ਡਾ. ਸੰਦੀਪ ਪਾਠਕ ਨੇ ਕਿਹਾ ਕਿ ਚੰਡੀਗੜ੍ਹ ਮੇਅਰ ਦੀ ਚੋਣ (Chandigarh mayor election) ਵਿਚ ਇੰਡੀਆ ਗਠਜੋੜ ਨੂੰ ਸਪੱਸ਼ਟ ਬਹੁਮਤ ਮਿਲਿਆ ਹੈ। ਇਸ ਲਈ ਪਹਿਲਾਂ ਭਾਜਪਾ ਨੇ ਹਾਰਸ ਟਰੇਡਿੰਗ ਦੀ ਕੋਸ਼ਿਸ਼ ਕੀਤੀ ਪਰ ਜਦੋਂ ਉਹ ਨਾਕਾਮ ਰਹੇ ਤਾਂ ਉਨ੍ਹਾਂ ਨੇ ਸਾਜ਼ਿਸ਼ ਤਹਿਤ ਚੋਣਾਂ ਮੁਲਤਵੀ ਕਰ ਦਿੱਤੀਆਂ। ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ 30 ਜਨਵਰੀ ਨੂੰ ਚੋਣ ਕਰਵਾਈ ਗਈ ਸੀ। ‘ਆਪ’ ਅਤੇ ਕਾਂਗਰਸ ਦੀਆਂ 20 ਅਤੇ ਭਾਜਪਾ ਦੀਆਂ 16 ਵੋਟਾਂ ਸਨ। ਪਰ ਭਾਜਪਾ ਦੇ ਪ੍ਰੀਜ਼ਾਈਡਿੰਗ ਅਫਸਰ ਨੇ ਧੋਖੇ ਨਾਲ ਸਾਡੀਆਂ 8 ਵੋਟਾਂ ਨੂੰ ਰਦ ਕਰ ਦਿੱਤਾ ਅਤੇ ਭਾਜਪਾ ਉਮੀਦਵਾਰ ਨੂੰ ਨਵਾਂ ਮੇਅਰ ਐਲਾਨ ਦਿੱਤਾ। ਸੰਦੀਪ ਪਾਠਕ ਨੇ ਅੱਗੇ ਕਿਹਾ ਕਿ ਅਸੀਂ ਇਸ ਮਾਮਲੇ ਵਿਚ ਅਦਾਲਤ ਵਿਚ ਜਾ ਰਹੇ ਹਾਂ ਪਰ ਸਵਾਲ ਇਹ ਪੈਦਾ ਹੁੰਦਾ ਹੈ ਕਿ ਆਜ਼ਾਦੀ ਦੇ ਇੰਨੇ ਸਾਲਾਂ ਬਾਅਦ ਵੀ ਅਸੀਂ ਨਿਰਪੱਖ ਚੋਣ ਕਰਵਾਉਣ ਤੋਂ ਅਸਮਰੱਥ ਹਾਂ। ਇਹ ਬਹੁਤ ਗੰਭੀਰ ਮਾਮਲਾ ਹੈ। ਜੇਕਰ ਭਾਜਪਾ ਆਨ ਰਿਕਾਰਡ, ਜੋ ਅਸੀਂ ਚੋਣ ਪ੍ਰਕਿਰਿਆ ਦੀ ਵੀਡੀਓ ਵਿਚ ਦੇਖਿਆ ਹੈ, ਇਸ ਤਰ੍ਹਾਂ ਵੋਟਾਂ ਚੋਰੀ ਕਰ ਸਕਦੀ ਹੈ ਅਤੇ ਚੋਣਾਂ ਵਿਚ ਧਾਂਦਲੀ ਕਰ ਸਕਦੀ ਹੈ, ਤਾਂ ਸ਼ੱਕ ਹੈ ਕਿ ਉਹ ਹਰ ਦੂਜੀ ਚੋਣ ਵਿਚ ਅਜਿਹਾ ਕਰਦੀ ਹੈ ਅਤੇ ਇਸ ਤੋਂ ਵੀ ਮਹੱਤਵਪੂਰਨ ਹੈ ਕਿ ਉਹ ਆਉਣ ਵਾਲੀਆਂ ਆਮ ਚੋਣਾਂ ਵਿਚ ਕੀ ਕਰੇਗੀ? ਸੰਦੀਪ ਪਾਠਕ ਨੇ ਇਹ ਵੀ ਲਿਖਿਆ, “ਚੰਡੀਗੜ੍ਹ ਮੇਅਰ ਦੀਆਂ ਚੋਣਾਂ ਵਿੱਚ ਜਿਸ ਤਰ੍ਹਾਂ ਵੋਟਾਂ ਦੀ ਚੋਰੀ ਹੋਈ, ਉਸ ਨੂੰ ਦੇਖ ਕੇ ਪੂਰਾ ਦੇਸ਼ ਦੰਗ ਰਹਿ ਗਿਆ ਅਤੇ ਲੋਕਾਂ ਦਾ ਪੂਰੀ ਚੋਣ ਪ੍ਰਕਿਰਿਆ ਤੋਂ ਵਿਸ਼ਵਾਸ ਉੱਠ ਗਿਆ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਵੋਟਾਂ ਦੀ ਚੋਰੀ ਤੋਂ ਬਚਾਉਣ ਅਤੇ ਭਾਜਪਾ ਨੂੰ ਬੇਨਕਾਬ ਕਰਨ ਲਈ ਆਮ ਆਦਮੀ ਪਾਰਟੀ ਭਲਕੇ ਦਿੱਲੀ ਸਥਿਤ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਰੋਸ ਪ੍ਰਦਰਸ਼ਨ ਕਰੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਰੋਸ ਵਿੱਚ ਵੱਧ ਚੜ੍ਹ ਕੇ ਸ਼ਾਮਲ ਹੋਣ ਕਿਉਂਕਿ ਆਪਣੇ ਲੋਕਤੰਤਰ ਨੂੰ ਬਚਾਉਣ ਲਈ ਸਾਨੂੰ ਅਜਿਹੀਆਂ ਬੇਇਨਸਾਫ਼ੀ ਅਤੇ ਗੈਰ-ਸੰਵਿਧਾਨਕ ਕਾਰਵਾਈਆਂ ਵਿਰੁੱਧ ਆਪਣਾ ਇਤਰਾਜ਼ ਦਰਜ ਕਰਵਾਉਣਾ ਪਵੇਗਾ। The post ਚੰਡੀਗੜ੍ਹ ਮੇਅਰ ਚੋਣ ‘ਚ ਧਾਂਦਲੀ ਦੇ ਖ਼ਿਲਾਫ਼ ਸ਼ੁੱਕਰਵਾਰ ਨੂੰ ਭਾਜਪਾ ਹੈੱਡਕੁਆਰਟਰ ‘ਤੇ ਕੀਤਾ ਜਾਵੇਗਾ ਪ੍ਰਦਰਸ਼ਨ: ਡਾ. ਸੰਦੀਪ ਪਾਠਕ appeared first on TheUnmute.com - Punjabi News. Tags:
|
ਖਪਤਕਾਰਾਂ ਤੋਂ ਰਿਸ਼ਵਤ ਲੈਣ ਦੇ ਦੋਸ਼ 'ਚ PSPCL ਮੀਟਰ ਰੀਡਰ ਵਿਰੁੱਧ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ Thursday 01 February 2024 01:28 PM UTC+00 | Tags: breaking-news ferozepur latest-news news pspcl pspcl-meter-reader punjab-vigilance-bureau the-unmute-breaking-news the-unmute-latest-news vigilance ਚੰਡੀਗੜ੍ਹ, 01 ਫਰਵਰੀ 2024: ਪੰਜਾਬ ਵਿਜੀਲੈਂਸ ਬਿਊਰੋ ਨੇ ਪੀ.ਐਸ.ਪੀ.ਸੀ.ਐਲ. (PSPCL) ਸਬ-ਡਵੀਜ਼ਨ ਫਿਰੋਜ਼ਪੁਰ ਸ਼ਹਿਰ ਵਿਖੇ ਤਾਇਨਾਤ ਮੀਟਰ ਰੀਡਰ ਨਵਦੀਪ ਸਿੰਘ ਵਿਰੁੱਧ ਬਿਜਲੀ ਖਪਤਕਾਰਾਂ ਨੂੰ ਡਰਾ ਧਮਕਾ ਕੇ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਵਿਰੁੱਧ ਇਹ ਕੇਸ ਰਘਬੀਰ ਸਿੰਘ ਵਾਸੀ ਕੀਰਤੀ ਨਗਰ, ਫਿਰੋਜ਼ਪੁਰ ਸ਼ਹਿਰ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਅਧਾਰ 'ਤੇ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਉਕਤ ਮੀਟਰ ਰੀਡਰ ਉਸਦੇ ਘਰ 'ਚ ਲੱਗੇ ਬਿਜਲੀ ਮੀਟਰ ਵਿੱਚ ਖਰਾਬੀ ਹੋਣ ਦਾ ਡਰਾਵਾ ਦੇ ਕੇ ਉਸ ਤੋਂ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਦੋਸ਼ੀ ਪਹਿਲਾਂ ਵੀ ਇਸ ਸਬੰਧੀ ਉਸ ਤੋਂ ਅਤੇ ਉਸ ਦੀ ਭਰਜਾਈ ਤੋਂ ਕ੍ਰਮਵਾਰ 2,000 ਅਤੇ 5,000 ਰੁਪਏ ਰਿਸ਼ਵਤ ਲੈ ਚੁੱਕਾ ਹੈ । ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਇਸ ਸਬੰਧੀ ਪੀ.ਐਸ.ਪੀ.ਸੀ.ਐਲ. (PSPCL) ਦੇ ਸਬੰਧਤ ਐਸ.ਡੀ.ਓ ਨੂੰ ਵੀ ਵਿਸਥਾਰ ਸਹਿਤ ਸ਼ਿਕਾਇਤ ਕੀਤੀ ,ਪਰ ਉਸ ਦੀਆਂ ਸ਼ਿਕਾਇਤਾਂ ਦੇ ਨਿਵਾਰਨ ਲਈ ਕੋਈ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਗਈ। ਸ਼ਿਕਾਇਤਕਰਤਾ ਦੀ ਭਤੀਜੀ ਵੱਲੋਂ ਰਿਸ਼ਵਤ ਦੀ ਮੰਗ ਕਰ ਕਰੇ ਉਕਤ ਮੀਟਰ ਰੀਟਰ ਦੀ ਗੱਲਬਾਤ ਦੀ ਰਿਕਾਰਡਿੰਗ ਵੀ ਬਣਾਈ ਗਈ ਸੀ, ਜੋ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਪੇਸ਼ ਕਰ ਦਿੱਤੀ ਗਈ। ਇਸ ਸਬੰਧੀ ਵੀ.ਬੀ ਰੇਂਜ ਫਿਰੋਜ਼ਪੁਰ ਨੇ ਸ਼ਿਕਾਇਤ ਦੀ ਪੜਤਾਲ ਕੀਤੀ ਦੋਸ਼ਾਂ ਨੂੰ ਸਹੀ- ਵ- ਦਰੁਸਤ ਪਾਇਆ । ਇਸ ਰਿਪੋਰਟ ਦੇ ਆਧਾਰ 'ਤੇ ਉਕਤ ਮੁਲਜ਼ਮ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ। The post ਖਪਤਕਾਰਾਂ ਤੋਂ ਰਿਸ਼ਵਤ ਲੈਣ ਦੇ ਦੋਸ਼ 'ਚ PSPCL ਮੀਟਰ ਰੀਡਰ ਵਿਰੁੱਧ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ appeared first on TheUnmute.com - Punjabi News. Tags:
|
ਨਿਊਜ਼ੀਲੈਂਡ ਨੇ ਕਾਸਮੈਟਿਕ ਉਤਪਾਦਾਂ 'ਚ PFAS 'ਤੇ ਲਾਈ ਪਾਬੰਦੀ Thursday 01 February 2024 01:44 PM UTC+00 | Tags: ban-pfas breaking-news cosmetic-products news new-zealand pfas ਚੰਡੀਗੜ੍ਹ, 01 ਫਰਵਰੀ 2024: ਪੀ.ਐੱਫ.ਏ.ਐੱਸ (PFAS) ਕਾਰਨ ਹੋਣ ਵਾਲੇ ਖਤਰਿਆਂ ਦੇ ਕਾਰਨ, ਨਿਊਜ਼ੀਲੈਂਡ ਸਰਕਾਰ ਨੇ ਕਾਸਮੈਟਿਕ ਉਤਪਾਦਾਂ ਵਿੱਚ ਪੀ.ਐੱਫ.ਏ.ਐੱਸ (PFAS) ਦੀ ਵਰਤੋਂ ‘ਤੇ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਹੈ। PFAS ‘ਤੇ 31 ਦਸੰਬਰ, 2026 ਤੋਂ ਪਾਬੰਦੀ ਲਗਾਈ ਜਾਵੇਗੀ। ਪੀਐਫਏਐਸ (ਪਰ ਅਤੇ ਪੌਲੀਫਲੂਰੋਆਲਕਾਈਲ ਪਦਾਰਥ) ਸਮਾਨ ਰਸਾਇਣ ਹਨ ਜੋ ਕਿ ਨੇਲ ਪਾਲਿਸ਼, ਸ਼ੇਵਿੰਗ ਕਰੀਮ, ਫਾਊਂਡੇਸ਼ਨ, ਲਿਪਸਟਿਕ ਅਤੇ ਮਸਕਾਰਾ ਵਰਗੇ ਕਾਸਮੈਟਿਕ ਉਤਪਾਦਾਂ ਵਿੱਚ ਵਰਤੇ ਗਏ ਹਨ। ਰਿਪੋਰਟਾਂ ਮੁਤਾਬਕ ਪੀਐਫਏਐਸ ਦੀ ਵਰਤੋਂ ਚਮੜੀ ਨੂੰ ਚੀਕਣਾ ਰੱਖਣ ਕਰਨ, ਕਾਸਮੈਟਿਕ ਉਤਪਾਦਾਂ ਨੂੰ ਵਧੇਰੇ ਟਿਕਾਊ ਬਣਾਉਣ ਅਤੇ ਉਨ੍ਹਾਂ ਨੂੰ ਪਾਣੀ ਪ੍ਰਤੀਰੋਧੀ ਬਣਾਉਣ ਲਈ ਕੀਤੀ ਗਈ ਹੈ। ਇਹ ਰਸਾਇਣ ਕਾਸਮੈਟਿਕ ਉਤਪਾਦਾਂ ਦੀ ਪ੍ਰਭਾਵਸ਼ੀਲਤਾ ਨੂੰ ਵਧਾਉਂਦਾ ਹੈ ਪਰ ਇਹ ਸਾਡੇ ਸਰੀਰ ਲਈ ਕਈ ਤਰੀਕਿਆਂ ਨਾਲ ਨੁਕਸਾਨਦੇਹ ਹੋ ਸਕਦਾ ਹੈ। ਨਿਊਜ਼ੀਲੈਂਡ ਖਪਤਕਾਰਾਂ ਅਤੇ ਵਾਤਾਵਰਨ ਦੀ ਸੁਰੱਖਿਆ ਲਈ PFAS ਦੀ ਵਰਤੋਂ ‘ਤੇ ਪਾਬੰਦੀ ਲਗਾਉਣ ਵਾਲਾ ਪਹਿਲਾ ਦੇਸ਼ ਬਣ ਗਿਆ ਹੈ। ਖੋਜਕਰਤਾਵਾਂ ਦਾ ਕਹਿਣਾ ਹੈ ਕਿ ਇਹ ਰਸਾਇਣ ਆਸਾਨੀ ਨਾਲ ਨਹੀਂ ਟੁੱਟਦੇ। ਇਹ ਸਰੀਰ ਵਿੱਚ ਇਕੱਠੇ ਹੋ ਸਕਦੇ ਹਨ ਅਤੇ ਬਹੁਤ ਜ਼ਿਆਦਾ ਜ਼ਹਿਰੀਲੇ ਪ੍ਰਭਾਵਾਂ ਦਾ ਕਾਰਨ ਬਣ ਸਕਦੇ ਹਨ। The post ਨਿਊਜ਼ੀਲੈਂਡ ਨੇ ਕਾਸਮੈਟਿਕ ਉਤਪਾਦਾਂ ‘ਚ PFAS ‘ਤੇ ਲਾਈ ਪਾਬੰਦੀ appeared first on TheUnmute.com - Punjabi News. Tags:
|
ਨਿਊਜੀਲੈਂਡ ਦੇ 2 ਬੀਚ ਦੁਨੀਆਂ ਦੇ ਸਭ ਤੋਂ ਸ਼ਾਨਦਾਰ ਤੇ ਸੋਹਣੇ ਬੀਚ ਐਲਾਨੇ Thursday 01 February 2024 01:52 PM UTC+00 | Tags: abel-tasman-national-park awaroa-beach beautiful-beaches-in-the-world breaking-news news new-zealand ਨਿਊਜੀਲੈਂਡ, 01 ਫਰਵਰੀ 2024: ਨਿਊਜੀਲੈਂਡ ‘ਚ ਦੋ ਬੀਚ ਨੂੰ ਦੁਨੀਆਂ ਦੇ ਸਭ ਤੋਂ ਸ਼ਾਨਦਾਰ ਤੇ ਸੋਹਣੇ ਬੀਚ (beautiful beaches) ਦਾ ਐਲਾਨਿਆ ਗਿਆ ਹੈ | ਲੋਨਲੀ ਪਲੈਨਟ ਨੇ ਇੱਕ ਤਾਜ਼ਾ ਜਾਰੀ ਸੂਚੀ ਅਨੁਸਾਰ ਨਿਊਜੀਲੈਂਡ ਦੇ 2 ਬੀਚਾਂ ਨੂੰ ਦੁਨੀਆਂ ਦੇ ਸਭ ਤੋਂ ਸ਼ਾਨਦਾਰ ਤੇ ਸੋਹਣੇ ਬੀਚ ਹੋਣ ਦਾ ਮਾਣ ਹਾਸਲ ਹੋਇਆ ਹੈ। ਇੱਕ ਬੀਚ ਤਾਂ ਕੋਰਮੰਡਲ ਪੈਨੀਸੁਲਾ ਦਾ ਕੈਥਡਰਲ ਕੋਵ ਬੀਚ ਹੈ ਤੇ ਦੂਜਾ ਬੀਚ ਐਬਲ ਤਾਸਮਨ ਨੈਸ਼ਨਲ ਪਾਰਕ ਦਾ ਆਵਾਰੋਆ ਬੀਚ ਹੈ। ਆਵਾਰੋਆ ਬੀਚ 2016 ਵਿੱਚ 39,000 ਨਿਊਜੀਲੈਂਡ ਵਾਸੀਆਂ ਨੇ ਰੱਲਕੇ ਇਸਨੂੰ $2.25 ਮਿਲੀਅਨ ਵਿੱਚ ਖ੍ਰੀਦਿਆ ਸੀ ਤਾਂ ਜੋ ਇਸ ਬੀਚ ਦੀ ਖੂਬਸੂਰਤੀ ਕਿਸੇ ਇੱਕ ਦੀ ਨਾ ਹੋ ਕੇ ਸਾਰਿਆਂ ਦੀ ਬਣੀ ਰਹੇ। The post ਨਿਊਜੀਲੈਂਡ ਦੇ 2 ਬੀਚ ਦੁਨੀਆਂ ਦੇ ਸਭ ਤੋਂ ਸ਼ਾਨਦਾਰ ਤੇ ਸੋਹਣੇ ਬੀਚ ਐਲਾਨੇ appeared first on TheUnmute.com - Punjabi News. Tags:
|
ਪੰਜਾਬ ਨੂੰ ਤਬਾਹ ਕਰਨ ਵਾਲੇ ਹੁਣ ਪੰਜਾਬ ਬਚਾਓ ਯਾਤਰਾ ਕੱਢ ਰਹੇ ਨੇ: CM ਭਗਵੰਤ ਮਾਨ Thursday 01 February 2024 02:06 PM UTC+00 | Tags: breaking-news cm-bhagwant-mann government-jobs latest-news news punjab-bachao-yatra punjabi-news the-unmute the-unmute-breaking the-unmute-breaking-news ਚੰਡੀਗੜ੍ਹ, 1 ਫਰਵਰੀ 2024: ਸਰਕਾਰੀ ਨੌਕਰੀਆਂ ਮੁਹੱਈਆ ਕਰ ਕੇ ਸੂਬੇ ਦੇ ਨੌਜਵਾਨਾਂ ਨੂੰ ਅਖ਼ਤਿਆਰ ਦੇਣ ਦਾ ਆਪਣਾ ਮਿਸ਼ਨ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਨੇ ਵੀਰਵਾਰ ਨੂੰ ਸਿੱਖਿਆ, ਉਚੇਰੀ ਸਿੱਖਿਆ, ਵਿੱਤ, ਆਮ ਰਾਜ ਪ੍ਰਬੰਧ, ਸਹਿਕਾਰਤਾ, ਬਿਜਲੀ ਤੇ ਹੋਰ ਮਹਿਕਮਿਆਂ ਵਿੱਚ ਭਰਤੀ ਲਈ 518 ਨੌਜਵਾਨਾਂ ਨੂੰ ਨਿਯੁਕਤੀ ਪੱਧਰ ਸੌਂਪੇ। ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਕਰਵਾਏ ਸਮਾਰੋਹ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਭਾਗਾਂ ਵਿੱਚ ਖ਼ਾਲੀ ਪਈਆਂ ਸਾਰੀਆਂ ਆਸਾਮੀਆਂ ਉਤੇ ਜਲਦੀ ਤੋਂ ਜਲਦੀ ਭਰਤੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਮੁੱਚੀ ਭਰਤੀ ਪ੍ਰਕਿਰਿਆ ਲਈ ਪੁਖ਼ਤਾ ਪ੍ਰਬੰਧ ਅਪਣਾਏ ਗਏ ਹਨ, ਜਿਸ ਕਾਰਨ 40 ਹਜ਼ਾਰ ਤੋਂ ਵੱਧ ਹੋਈ ਇਸ ਭਰਤੀ ਵਿੱਚੋਂ ਕਿਸੇ ਇਕ ਨੂੰ ਵੀ ਅਦਾਲਤ ਵਿੱਚ ਚੁਣੌਤੀ ਨਹੀਂ ਮਿਲੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲਈ ਇਹ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਮੁਕੰਮਲ ਮੈਰਿਟ ਦੇ ਆਧਾਰ ਉਤੇ ਸਰਕਾਰੀ ਨੌਕਰੀਆਂ ਮਿਲੀਆਂ ਹਨ। ਮੁੱਖ ਮੰਤਰੀ (CM Bhagwant Mann) ਨੇ ਕਿਹਾ ਕਿ ਉਹ ਸੰਸਦ ਮੈਂਬਰ ਵਜੋਂ ਆਪਣੇ ਕਾਰਜਕਾਲ ਦੌਰਾਨ ਵੀ ਗ਼ੈਰ ਕਾਨੂੰਨੀ ਟਰੈਵਲ ਏਜੰਟਾਂ ਵਿਰੁੱਧ ਜ਼ੋਰਦਾਰ ਢੰਗ ਨਾਲ ਆਵਾਜ਼ ਉਠਾਉਂਦੇ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੋਂ ਸਾਡੀ ਸਰਕਾਰ ਨੇ ਕਾਰਜਕਾਲ ਸੰਭਾਲਿਆ ਹੈ, ਉਦੋਂ ਤੋਂ ਲੋਕਾਂ ਨਾਲ ਠੱਗੀਆਂ ਮਾਰਨ ਤੇ ਮਨੁੱਖੀ ਤਸਕਰੀ ਵਿੱਚ ਸ਼ਾਮਲ ਗ਼ੈਰ ਕਾਨੂੰਨੀ ਟਰੈਵਲ ਏਜੰਟਾਂ ਨਾਲ ਕਤਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਗਈ ਹੈ। ਉਨ੍ਹਾਂ ਕਿਹਾ ਕਿ ਅਜਿਹੇ ਟਰੈਵਲ ਏਜੰਟਾਂ ਖ਼ਿਲਾਫ਼ ਮਿਸਾਲੀ ਕਾਰਵਾਈ ਕਰਦਿਆਂ ਸੂਬਾ ਸਰਕਾਰ ਨੇ ਵੱਡੀ ਜਾਗਰੂਕਤਾ ਮੁਹਿੰਮ ਚਲਾਈ ਹੈ ਤਾਂ ਕਿ ਲੋਕਾਂ ਨੂੰ ਸ਼ੱਕੀ ਟਰੈਵਲ ਏਜੰਟਾਂ ਬਾਰੇ ਜਾਣੂੰ ਕਰਵਾਇਆ ਜਾਵੇ। ਭਗਵੰਤ ਸਿੰਘ ਮਾਨ ਨੇ ਇਹ ਵੀ ਆਖਿਆ ਕਿ ਪਰਵਾਸ ਐਕਟ ਵਿੱਚ ਵੀ ਲੋੜੀਦੀਆਂ ਸੋਧਾਂ ਕੀਤੀਆਂ ਗਈਆਂ ਹਨ ਤਾਂ ਕਿ ਅਜਿਹੇ ਟਰੈਵਲ ਏਜੰਟਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਯਕੀਨੀ ਬਣੇ। ਮੁੱਖ ਮੰਤਰੀ ਨੇ ਇਹ ਵੀ ਆਖਿਆ ਕਿ ਸੂਬੇ ਦੇ ਨੌਜਵਾਨ ਸਬਰ ਤੋਂ ਕੰਮ ਲੈਣ ਅਤੇ ਵੰਡ-ਪਾਊ ਤਾਕਤਾਂ ਦੇ ਗੁਮਰਾਹਕੁੰਨ ਪ੍ਰਚਾਰ ਦਾ ਸ਼ਿਕਾਰ ਨਾ ਹੋਣ। ਉਨ੍ਹਾਂ ਕਿਹਾ ਕਿ ਇਹ ਪੰਜਾਬ ਵਿਰੋਧੀ ਤਾਕਤਾਂ ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ ਨੂੰ ਲੀਹੋਂ ਲਾਹੁਣਾ ਚਾਹੁੰਦੀਆਂ ਹਨ, ਜਿਸ ਲਈ ਉਹ ਸੂਬੇ ਵਿੱਚ ਜ਼ਹਿਰ ਫੈਲਾ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਸਮਝਦਾਰ ਨੌਜਵਾਨ ਅਜਿਹੇ ਏਜੰਡੇ ਵਿੱਚ ਨਹੀਂ ਫਸਣਗੇ ਅਤੇ ਇਨ੍ਹਾਂ ਤਾਕਤਾਂ ਨੂੰ ਢੁਕਵਾਂ ਜਵਾਬ ਦੇਣਗੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਲਈ ਰੋਜ਼ਗਾਰ ਯਕੀਨੀ ਬਣਾਉਣ ਦਾ ਇਕੋ-ਇਕ ਮੰਤਵ ਉਨ੍ਹਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਤੇ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਾਉਣਾ ਹੈ ਤਾਂ ਕਿ ਉਹ ਗ਼ੈਰ ਕਾਨੂੰਨੀ ਟਰੈਵਲ ਏਜੰਟਾਂ ਦਾ ਸ਼ਿਕਾਰ ਨਾ ਬਣਨ। ਉਨ੍ਹਾਂ ਕਿਹਾ ਕਿ ਇਹ ਮਿਊਂਸਿਪਲ ਭਵਨ ਅਜਿਹੇ ਕਈ ਮੌਕਿਆਂ ਦਾ ਗਵਾਹ ਹੈ, ਜਿਸ ਦੌਰਾਨ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਮਹਿਕਮਿਆਂ ਵਿੱਚ ਨੌਕਰੀਆਂ ਮਿਲੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤੋਂ ਸੂਬਾ ਸਰਕਾਰ ਦੀ ਨੌਜਵਾਨਾਂ ਦੀ ਭਲਾਈ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਸਿਰਜਣ ਦੀ ਦ੍ਰਿੜ੍ਹ ਵਚਨਬੱਧਤਾ ਝਲਕਦੀ ਹੈ। ਮੁੱਖ ਮੰਤਰੀ (CM Bhagwant Mann) ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਨਾਲ ਸੂਬੇ ਵਿੱਚ ਪਰਵਾਸ ਨੂੰ ਪੁੱਠਾ ਗੇੜ ਆਉਣਾ ਸ਼ੁਰੂ ਹੋਇਆ ਹੈ। ਉਨ੍ਹਾਂ ਕਿਹਾ ਕਿ ਹੁਣ ਚੰਗੇ ਮੌਕਿਆਂ ਦੀ ਭਾਲ ਵਿੱਚ ਵਿਦੇਸ਼ ਜਾਣ ਦੀ ਬਜਾਏ ਨੌਜਵਾਨ ਨੌਕਰੀਆਂ ਲਈ ਪੰਜਾਬ ਵਿੱਚ ਸਖ਼ਤ ਮਿਹਨਤ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਦੂਜੇ ਮੁਲਕਾਂ ਵਿੱਚ ਗਏ ਨੌਜਵਾਨ ਵੀ ਹੁਣ ਵਾਪਸ ਆ ਰਹੇ ਹਨ ਅਤੇ ਆਪਣੀ ਸਖ਼ਤ ਮਿਹਨਤ ਨਾਲ ਇੱਥੇ ਨੌਕਰੀਆਂ ਹਾਸਲ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਉਨ੍ਹਾਂ ਲਈ ਬੜੇ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਇਨ੍ਹਾਂ ਅਸਾਮੀਆਂ ਲਈ ਸਾਰੇ ਨੌਜਵਾਨਾਂ ਦੀ ਚੋਣ ਨਿਰੋਲ ਮੈਰਿਟ ਦੇ ਆਧਾਰ `ਤੇ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਕੋਈ ਪਹਿਲਾ ਸਮਾਗਮ ਨਹੀਂ ਹੈ, ਜਦੋਂ ਸੂਬਾ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ ਕਿਉਂਕਿ ਇਸ ਤੋਂ ਪਹਿਲਾਂ ਵੀ ਅਜਿਹੇ ਕਈ ਸਮਾਗਮ ਹੋ ਚੁੱਕੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਇਸ ਨੇਕ ਕਾਰਜ ਵਿੱਚ ਭਾਈਵਾਲ ਬਣਾ ਕੇ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਅਣਥੱਕ ਯਤਨ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਧਰਤੀ ਇਕ ਪਵਿੱਤਰ ਧਰਤੀ ਹੈ ਕਿਉਂਕਿ ਸੂਬੇ ਦਾ ਹਰ ਦੂਜਾ ਪਿੰਡ ਮਹਾਨ ਗੁਰੂਆਂ ਦੀ ਚਰਨ ਛੋਹ ਪ੍ਰਾਪਤ ਹੈ ਅਤੇ ਅਤੇ ਸੂਬੇ ਨੇ ਦੇਸ਼ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਸੂਰਬੀਰ ਪੈਦਾ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਜਨਮ ਤੋਂ ਹੀ ਮਿਹਨਤਕਸ਼ ਹੁੰਦੇ ਹਨ, ਜਿਸ ਕਰ ਕੇ ਪੰਜਾਬੀਆਂ ਨੇ ਦੁਨੀਆ ਭਰ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮੰਨਵਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀ ਅਥਾਹ ਹੌਸਲੇ ਵਾਲੇ ਅਤੇ ਮਿਹਨਤੀ ਲੋਕ ਹਨ, ਜਿਸ ਸਦਕਾ ਪੰਜਾਬੀਆਂ ਨੇ ਹਰ ਖੇਤਰ ਵਿੱਚ ਮੱਲਾਂ ਮਾਰੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਦਾ ਇਹ ਜਜ਼ਬਾ ਸੂਬੇ ਨੂੰ ਬਹੁਤ ਅੱਗੇ ਲਿਜਾ ਸਕਦਾ ਹੈ ਅਤੇ ਸੂਬਾ ਸਰਕਾਰ ਇਸ ਦਿਸ਼ਾ ਵਿੱਚ ਠੋਸ ਉਪਰਾਲੇ ਕਰਨ ਲਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਦੀ ਗੱਲ ਹੈ ਕਿ ਲੜਕੀਆਂ ਹਰ ਖੇਤਰ ਵਿੱਚ ਲੜਕਿਆਂ ਨਾਲੋਂ ਅੱਗੇ ਹਨ ਅਤੇ ਅੱਜ ਵੀ ਜ਼ਿਆਦਾਤਰ ਨੌਕਰੀਆਂ ਲੜਕੀਆਂ ਨੇ ਹੀ ਹਾਸਲ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਲੜਕੀਆਂ ਦੇ ਸੁਪਨਿਆਂ ਨੂੰ ਪਰਵਾਜ਼ ਦਿੱਤੀ ਜਾਵੇ ਤਾਂ ਜੋ ਉਹ ਹਰ ਖੇਤਰ ਵਿੱਚ ਮੱਲਾਂ ਮਾਰਦਿਆਂ ਸਫ਼ਲਤਾ ਦੀ ਨਵੀਂ ਇਬਾਰਤ ਲਿਖ ਸਕਣ। ਪੁਰਾਣੀਆਂ ਸਰਕਾਰਾਂ ਉਤੇ ਨਿਸ਼ਾਨਾ ਸੇਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਪਣੇ ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਕਰਦਿਆਂ ਬੇਸ਼ੁਮਾਰ ਦੌਲਤ ਇਕੱਠੀ ਕਰਕੇ ਆਪਣੇ ਲਈ ਮਹਿਲਨੁਮਾ ਘਰ ਉਸਾਰੇ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਘਰਾਂ ਦੀਆਂ ਕੰਧਾਂ ਤਾਂ ਉੱਚੀਆਂ ਹਨ ਪਰ ਦਰਵਾਜ਼ੇ ਆਮ ਲੋਕਾਂ ਲਈ ਹਮੇਸ਼ਾ ਬੰਦ ਹੀ ਰਹਿੰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਗੂ ਲੋਕਾਂ ਦੀ ਪਹੁੰਚ ਤੋਂ ਦੂਰ ਰਹੇ, ਜਿਸ ਕਰ ਕੇ ਲੋਕਾਂ ਨੇ ਉਨ੍ਹਾਂ ਨੂੰ ਸੱਤਾ ਤੋਂ ਬਾਹਰ ਦਾ ਰਾਹ ਦਿਖਾ ਦਿੱਤਾ। ਮੁੱਖ ਮੰਤਰੀ (CM Bhagwant Mann) ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦੀ ਭਲਾਈ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਨੌਕਰੀ ਭਾਲਣ ਦੀ ਬਜਾਏ ਨੌਕਰੀ ਦੇਣ ਵਾਲੇ ਬਣਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਨੌਜਵਾਨਾਂ ਦੀ ਸਰਗਰਮ ਸ਼ਮੂਲੀਅਤ ਨੂੰ ਯਕੀਨੀ ਬਣਾਉਂਦਿਆਂ ਅਗਾਂਹਵਧੂ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਕੀਤੀ ਜਾਵੇ। ਮੁੱਖ ਮੰਤਰੀ ਨੇ ਵਿਅੰਗ ਕਸਦਿਆਂ ਆਖਿਆ ਕਿ ਸੂਬੇ ਦੇ ਇੱਕ ਸਾਬਕਾ ਵਿੱਤ ਮੰਤਰੀ ਨੌਂ ਸਾਲਾਂ ਤੱਕ 'ਸਰਕਾਰੀ ਖ਼ਜ਼ਾਨਾ ਖਾਲੀ ਹੈ' ਦਾ ਗੁਮਰਾਹਕੁੰਨ ਰਾਗ ਅਲਾਪਦਾ ਰਿਹਾ, ਜਿਸ ਨਾਲ ਪੰਜਾਬ ਦੇ ਨੌਜਵਾਨਾਂ ਦੇ ਹੌਸਲੇ ਨੂੰ ਵੱਡੀ ਸੱਟ ਵੱਜੀ। ਉਨ੍ਹਾਂ ਕਿਹਾ ਕਿ ਹੁਣ ਸੂਬਾ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਹਰ ਲੰਘਦੇ ਦਿਨ ਨੌਕਰੀਆਂ ਦੇ ਰਹੀ ਹੈ, ਜਿਸ ਕਾਰਨ ਨੌਜਵਾਨ ਪੀੜ੍ਹੀ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਅਖ਼ਤਿਆਰ ਦੇਣ ਲਈ ਇਸ ਵਿਸ਼ਾਲ ਮੁਹਿੰਮ ਨੂੰ ਹੋਰ ਅੱਗੇ ਵਧਾਇਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸੂਬੇ ਵਿੱਚ ਮੁਕੰਮਲ ਤਬਦੀਲੀ ਦਾ ਦੌਰ ਚੱਲ ਰਿਹਾ ਹੈ ਕਿਉਂਕਿ ਆਮ ਆਦਮੀ ਦੀ ਭਲਾਈ ਲਈ ਨਵੇਂ ਹਸਪਤਾਲ, ਸਕੂਲ ਅਤੇ ਨਵੇਂ ਮੈਡੀਕਲ ਕਾਲਜ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਲੋਕ-ਪੱਖੀ ਫੈਸਲੇ ਉਨ੍ਹਾਂ ਲੋਕਾਂ ਵੱਲੋਂ ਹੀ ਲਏ ਜਾ ਰਹੇ ਹਨ, ਜੋ ਜ਼ਮੀਨੀ ਪੱਧਰ 'ਤੇ ਲੋਕਾਂ ਦੀਆਂ ਸਮੱਸਿਆਵਾਂ ਤੋਂ ਭਲੀ-ਭਾਂਤ ਜਾਣੂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਨੇ ਸੂਬੇ ਨੂੰ ਬਰਬਾਦ ਕਰ ਦਿੱਤਾ ਹੈ ਅਤੇ ਹੁਣ ਉਹ ਬੜੀ ਬੇਸ਼ਰਮੀ ਨਾਲ ਨੈਤਿਕਤਾ ਦੇ ਦਮਗਜ਼ੇ ਮਾਰ ਰਹੀਆਂ ਹਨ। ਅਕਾਲੀ ਦਲ ਦੀ 'ਪੰਜਾਬ ਬਚਾਓ ਯਾਤਰਾ' ਉਤੇ ਸਵਾਲ ਚੁੱਕਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਆਗੂ ਇਹ ਸਪੱਸ਼ਟ ਕਰਨ ਕਿ 15 ਸਾਲਾਂ ਸੂਬੇ ਨੂੰ ਲੁੱਟਣ ਤੋਂ ਬਾਅਦ ਉਹ ਕਿਸ ਕੋਲੋਂ ਸੂਬੇ ਨੂੰ ਬਚਾਉਣ ਦੀਆਂ ਗੱਲਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਸੂਬੇ ਨੂੰ ਬੜੀ ਬੇਰਹਿਮੀ ਨਾਲ ਲੁੱਟਣ ਤੋਂ ਇਲਾਵਾ ਪੰਜਾਬੀਆਂ ਦੀ ਮਾਨਸਿਕਤਾ ਨੂੰ ਜਜ਼ਬਾਤੀ ਤੌਰ 'ਤੇ ਠੇਸ ਪਹੁੰਚਾਈ ਹੈ ਅਤੇ ਸੂਬੇ ਅੰਦਰ ਕਈ ਤਰ੍ਹਾਂ ਦੇ ਮਾਫੀਆ ਦੀ ਸਰਪ੍ਰਸਤੀ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਅਕਾਲੀਆਂ ਅਤੇ ਬਾਦਲ ਪਰਿਵਾਰ ਦੇ ਦੋਗਲੇ ਕਿਰਦਾਰ ਤੋਂ ਭਲੀ-ਭਾਂਤ ਜਾਣੂ ਹਨ, ਇਸ ਕਰ ਕੇ ਹੁਣ ਅਕਾਲੀਆਂ ਦੀਆਂ ਡਰਾਮੇਬਾਜ਼ੀਆਂ ਕੰਮ ਨਹੀਂ ਕਰਨਗੀਆਂ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਮੁਕਾਬਲਾ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਸਬੰਧੀ ਅੱਠ ਹਾਈ-ਟੈਕ ਕੇਂਦਰ ਖੋਲ੍ਹੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕੇਂਦਰ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਪਾਸ ਕਰਨ ਅਤੇ ਸੂਬੇ ਤੇ ਦੇਸ਼ ਵਿੱਚ ਨਾਮਵਰ ਅਹੁਦਿਆਂ 'ਤੇ ਬੈਠਣ ਲਈ ਮਿਆਰੀ ਸਿਖਲਾਈ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਨੌਜਵਾਨਾਂ ਨੂੰ ਉੱਚ ਅਹੁਦਿਆਂ 'ਤੇ ਬਿਠਾ ਕੇ ਦੇਸ਼ ਦੀ ਸੇਵਾ ਵਿੱਚ ਲਾਉਣਾ ਹੈ। The post ਪੰਜਾਬ ਨੂੰ ਤਬਾਹ ਕਰਨ ਵਾਲੇ ਹੁਣ ਪੰਜਾਬ ਬਚਾਓ ਯਾਤਰਾ ਕੱਢ ਰਹੇ ਨੇ: CM ਭਗਵੰਤ ਮਾਨ appeared first on TheUnmute.com - Punjabi News. Tags:
|
ਅੰਤਰਿਮ ਬਜਟ 2024 'ਚ ਪੰਜਾਬ ਲਈ ਕੁਝ ਵੀ ਨਹੀਂ: ਹਰਪਾਲ ਸਿੰਘ ਚੀਮਾ Thursday 01 February 2024 02:14 PM UTC+00 | Tags: aam-aadmi-party breaking-news budget harpal-singh-cheema news nwes punjab-news ਚੰਡੀਗੜ੍ਹ, 1 ਫਰਵਰੀ 2024: ਕੇਂਦਰ ਸਰਕਾਰ ਦੇ ਅੰਤਰਿਮ ਬਜਟ 2024-25 ‘ਤੇ ਪ੍ਰਤੀਕਿਰਿਆ ਦਿੰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੇ ਕਿਹਾ ਕਿ ਬਜਟ ਵਿੱਚ ਪੰਜਾਬ ਲਈ ਕੁਝ ਵੀ ਨਹੀਂ ਹੈ। ਇਸ ਦਾ ਪੰਜਾਬ ਨੂੰ ਕੋਈ ਫਾਇਦਾ ਨਹੀਂ ਹੋਣ ਵਾਲਾ। ਬਜਟ ਵਿੱਚ ਪੰਜਾਬ ਨਾਲ ਬੇਇਨਸਾਫ਼ੀ ਸਾਫ਼ ਨਜ਼ਰ ਆ ਰਹੀ ਹੈ। ਵੀਰਵਾਰ ਨੂੰ ਪਾਰਟੀ ਹੈੱਡਕੁਆਰਟਰ ਚੰਡੀਗੜ੍ਹ ਤੋਂ ਜਾਰੀ ਇੱਕ ਬਿਆਨ ਵਿੱਚ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਪਿਛਲੇ 10 ਸਾਲਾਂ ਦੌਰਾਨ ਪੰਜਾਬ ਨਾਲ ਸਿਰਫ ਧੋਖਾ ਕੀਤਾ ਹੈ ਅਤੇ ਪੰਜਾਬੀਆਂ ਨੂੰ ਨਿਰਾਸ਼ ਅਤੇ ਨੁਕਸਾਨ ਪਹੁੰਚਾਉਣ ਵਾਲੇ ਫੈਸਲੇ ਲਏ ਹਨ। ਭਾਜਪਾ ਸਰਕਾਰ ਦੇ ਪਿਛਲੇ 10 ਸਾਲਾਂ ਦੇ ਕੇਂਦਰੀ ਬਜਟ ਤੋਂ ਪਤਾ ਲੱਗਦਾ ਹੈ ਕਿ ਭਾਜਪਾ ਨੇ ਹਮੇਸ਼ਾ ਪੰਜਾਬ ਨਾਲ ਵਿਤਕਰਾ ਕੀਤਾ ਅਤੇ ਪੰਜਾਬੀਆਂ ਨੂੰ ਆਰਥਿਕ ਲਾਭਾਂ ਤੋਂ ਵਾਂਝੇ ਕਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ (Harpal Singh Cheema) ਕਿਹਾ ਕਿ ਹਜ਼ਾਰਾਂ ਕਰੋੜ ਰੁਪਏ ਦੇ ਫੰਡ ਜੋ ਕਿ ਵੱਖ-ਵੱਖ ਰਾਸ਼ਟਰੀ ਸਕੀਮਾਂ ਤਹਿਤ ਪੰਜਾਬ ਨੂੰ ਦਿੱਤੇ ਜਾਣੇ ਸਨ, ਕੇਂਦਰ ਕੋਲ ਬਕਾਇਆ ਹਨ। ਇਸ ਦੇ ਲਈ ਅਸੀਂ ਕਈ ਵਾਰ ਵਿੱਤ ਮੰਤਰੀ ਨੂੰ ਪੱਤਰ ਲਿਖ ਕੇ ਫੰਡ ਜਾਰੀ ਕਰਨ ਦੀ ਬੇਨਤੀ ਕੀਤੀ ਸੀ ਪਰ ਹੁਣ ਤੱਕ ਕੇਂਦਰ ਸਰਕਾਰ ਨੇ ਪੰਜਾਬ ਨੂੰ ਬਕਾਇਆ ਰਾਸ਼ੀ ਦਾ ਇੱਕ ਰੁਪਇਆ ਵੀ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਭਾਰਤ ਅਤੇ ਖਾਸ ਕਰਕੇ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ। ਦੇਸ਼ ਦੇ ਕਿਸਾਨ ਕੇਂਦਰ ਸਰਕਾਰ ਤੋਂ ਲਗਾਤਾਰ ਸਾਰੀਆਂ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਦੀ ਮੰਗ ਕਰ ਰਹੇ ਹਨ। ਇਸ ਦੇ ਲਈ ਦੇਸ਼ ਭਰ ਦੇ ਕਿਸਾਨਾਂ ਨੇ ਲਗਭਗ ਇੱਕ ਸਾਲ ਤੱਕ ਦਿੱਲੀ ਬਾਰਡਰ ‘ਤੇ ਧਰਨਾ ਦਿੱਤਾ। ਪਰ ਬਜਟ ਵਿੱਚ ਕਿਸਾਨਾਂ ਲਈ ਕੋਈ ਵਿਸ਼ੇਸ਼ ਵਿਵਸਥਾ ਨਹੀਂ ਕੀਤੀ ਗਈ। ਇਸ ਬਜਟ ਨੇ ਦੇਸ਼ ਦੇ ਨੌਜਵਾਨਾਂ ਨੂੰ ਵੀ ਨਿਰਾਸ਼ ਕੀਤਾ ਹੈ। ਭਾਜਪਾ ਹਰ ਸਾਲ 2 ਕਰੋੜ ਨੌਕਰੀਆਂ ਦੇਣ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਸੀ, ਪਰ ਰੁਜ਼ਗਾਰ ਦੇ ਨਾਂ 'ਤੇ ਨੌਜਵਾਨਾਂ ਨੂੰ ਅਗਨੀਵੀਰ ਸਕੀਮ ਦਾ ਨਾਅਰਾ ਦਿੱਤਾ। ਅਸਲ ਵਿੱਚ ਭਾਜਪਾ ਸਰਕਾਰ ਜੁਮਲਾ ਸਰਕਾਰ ਹੈ। ਭਾਜਪਾ ਇੱਕ ਅਜਿਹੀ ਪਾਰਟੀ ਹੈ ਜੋ ਝੂਠ ਬੋਲਦੀ ਹੈ ਅਤੇ ਲੋਕਾਂ ਨੂੰ ਗੁੰਮਰਾਹ ਕਰਦੀ ਹੈ। ਇਹ ਸਿਰਫ਼ ਰੁਜ਼ਗਾਰ ਅਤੇ ਆਰਥਿਕਤਾ ਦੇ ਨਾਂ ‘ਤੇ ਨੰਬਰਾਂ ਦੀ ਖੇਡ ਖੇਡਦਾ ਹੈ। ਝੂਠੇ ਅੰਕੜੇ ਪੇਸ਼ ਕਰਕੇ ਲੋਕਾਂ ਨੂੰ ਮੂਰਖ ਬਣਾਇਆ। ਉਨ੍ਹਾਂ ਕਿਹਾ ਕਿ ਸਰਕਾਰ ਗਰੀਬਾਂ ਦੀ ਝੂਠੀ ਤਸਵੀਰ ਪੇਸ਼ ਕਰ ਰਹੀ ਹੈ। ਅੱਜ ਵੀ ਦੇਸ਼ ਦੇ 80 ਕਰੋੜ ਲੋਕ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਹਨ, ਇਸ ਲਈ ਸਰਕਾਰ ਨੂੰ 80 ਕਰੋੜ ਲੋਕਾਂ ਨੂੰ ਅਨਾਜ ਮੁਹੱਈਆ ਕਰਵਾਉਣ ਦੀ ਲੋੜ ਸੀ। ਇਨ੍ਹਾਂ ਅੰਕੜਿਆਂ ਤੋਂ ਸਪੱਸ਼ਟ ਹੈ ਕਿ ਦੇਸ਼ ਵਿਚ ਗਰੀਬੀ ਘਟੀ ਨਹੀਂ ਸਗੋਂ ਵਧੀ ਹੈ। ਮੋਦੀ ਸਰਕਾਰ ਦੀ ਆਰਥਿਕਤਾ ਦਾ ਸੱਚ ਇਹ ਹੈ ਕਿ ਦੇਸ਼ ਵਿੱਚ ਗਰੀਬਾਂ ਦੀ ਗਿਣਤੀ ਦਿਨੋ-ਦਿਨ ਵੱਧ ਰਹੀ ਹੈ ਅਤੇ ਉਨ੍ਹਾਂ ਦੇ ਨਜ਼ਦੀਕੀ ਪੂੰਜੀਪਤੀਆਂ ਦੀ ਦੌਲਤ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਭਾਜਪਾ ਸਿਰਫ ਗਰੀਬ ਪੱਖੀ ਹੋਣ ਦਾ ਦਿਖਾਵਾ ਕਰਦੀ ਹੈ, ਅਸਲ ਵਿੱਚ ਇਹ ਸਿਰਫ ਅਮੀਰਾਂ ਅਤੇ ਸਰਮਾਏਦਾਰਾਂ ਦੀ ਸਰਕਾਰ ਹੈ। ਉਨ੍ਹਾਂ ਦਾ ਗਰੀਬਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। The post ਅੰਤਰਿਮ ਬਜਟ 2024 ‘ਚ ਪੰਜਾਬ ਲਈ ਕੁਝ ਵੀ ਨਹੀਂ: ਹਰਪਾਲ ਸਿੰਘ ਚੀਮਾ appeared first on TheUnmute.com - Punjabi News. Tags:
|
ਭਾਰਤ 'ਚ 30 ਲੱਖ ਲੋਕ ਕੈਂਸਰ ਤੋਂ ਪੀੜਤ, ਇਹਨਾਂ 'ਚ 11 ਲੱਖ ਨਵੇਂ ਕੇਸ Thursday 01 February 2024 02:22 PM UTC+00 | Tags: breaking-news cancer cancer-diease cancer-hospital cancer-in-india news the-unmute-latest-news ਹੁਸ਼ਿਆਰਪੁਰ, 1 ਫਰਵਰੀ 2024: "ਭਾਰਤ ਵਿੱਚ 30 ਲੱਖ ਲੋਕ ਕੈਂਸਰ (cancer) ਤੋਂ ਪੀੜਤ ਹਨ, ਜਿਨ੍ਹਾਂ ਵਿੱਚੋਂ 11 ਲੱਖ ਨਵੇਂ ਕੇਸ ਹਨ। ਭਾਰਤ ਵਿੱਚ ਹਰ ਸਾਲ ਕੈਂਸਰ ਨਾਲ 5 ਲੱਖ ਲੋਕਾਂ ਦੀ ਮੌਤ ਹੋ ਜਾਂਦੀ ਹੈ। ਭਾਰਤ ਵਿੱਚ ਔਰਤਾਂ ਵਿੱਚ ਛਾਤੀ ਅਤੇ ਸਰਵਾਈਕਲ ਕੈਂਸਰ ਸਭ ਤੋਂ ਆਮ ਕੈਂਸਰ ਹਨ, ਜਦੋਂ ਕਿ ਮਰਦਾਂ ਵਿੱਚ ਫੇਫੜਿਆਂ ਅਤੇ ਜਿਗਰ ਦਾ ਕੈਂਸਰ ਸਭ ਤੋਂ ਆਮ ਹੈ।” ਆਈਵੀਵਾਈ ਹਸਪਤਾਲ ਦੇ ਸੀਨੀਅਰ ਮੈਡੀਕਲ ਓਨਕੋਲੋਜਿਸਟ ਡਾ. ਜਤਿਨ ਸਰੀਨ ਨੇ ਦੱਸਿਆ ਕਿ ਕੁਝ ਦਹਾਕੇ ਪਹਿਲਾਂ ਬ੍ਰੈਸਟ ਕੈਂਸਰ ਪੰਜਾਹ ਸਾਲ ਦੀ ਉਮਰ ਤੋਂ ਬਾਅਦ ਹੀ ਦੇਖਿਆ ਜਾਂਦਾ ਸੀ ਅਤੇ ਇਸ ਬਿਮਾਰੀ ਤੋਂ ਪੀੜਤ ਨੌਜਵਾਨ ਔਰਤਾਂ ਦੀ ਗਿਣਤੀ ਘੱਟ ਸੀ। 70% ਮਰੀਜ਼ 50 ਸਾਲ ਤੋਂ ਵੱਧ ਉਮਰ ਦੇ ਸਨ ਅਤੇ ਸਿਰਫ 30 ਤੋਂ 35% ਔਰਤਾਂ 50 ਸਾਲ ਤੋਂ ਘੱਟ ਉਮਰ ਦੀਆਂ ਸਨ। ਹਾਲਾਂਕਿ ਵਰਤਮਾਨ ਵਿੱਚ, ਛਾਤੀ ਦਾ ਕੈਂਸਰ ਛੋਟੀ ਉਮਰ ਵਿੱਚ ਵਧੇਰੇ ਆਮ ਹੈ ਅਤੇ ਸਾਰੇ ਕੇਸਾਂ ਵਿੱਚੋਂ 50% 25 ਤੋਂ 50 ਸਾਲ ਦੀ ਉਮਰ ਵਿੱਚ ਹਨ। ਸੀਨੀਅਰ ਸਰਜੀਕਲ ਓਨਕੋਲੋਜਿਸਟ ਡਾ. ਵਿਜੇ ਬਾਂਸਲ ਨੇ ਕਿਹਾ ਕਿ ਭਾਰਤ ਵਿਚ ਮੂੰਹ ਦੇ ਕੈਂਸਰ ਦਾ ਵਿਸ਼ਵ ਪੱਧਰ ‘ਤੇ ਸਭ ਤੋਂ ਵੱਧ ਪ੍ਰਚਲਨ ਹੈ, ਹਰ ਸਾਲ ਅਜਿਹੇ ਕੈਂਸਰ ਦੇ 75,000 ਤੋਂ 80,000 ਨਵੇਂ ਮਾਮਲੇ ਸਾਹਮਣੇ ਆਉਂਦੇ ਹਨ। ਦੇਸ਼ ਵਿੱਚ ਮੂੰਹ ਦੇ ਕੈਂਸਰ (cancer) ਦੇ 90 ਪ੍ਰਤੀਸ਼ਤ ਮਾਮਲਿਆਂ ਵਿੱਚ ਤੰਬਾਕੂ ਅਤੇ ਗੁਟਖਾ ਚਬਾਉਣ ਦਾ ਯੋਗਦਾਨ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਅੱਜ ਕੱਲ੍ਹ ਕੈਂਸਰ ਦੀਆਂ ਜ਼ਿਆਦਾਤਰ ਸਰਜਰੀਆਂ ਲੈਪਰੋਸਕੋਪਿਕ ਤਰੀਕੇ ਨਾਲ ਕੀਤੀਆਂ ਜਾ ਸਕਦੀਆਂ ਹਨ, ਜਿਸ ਕਾਰਨ ਮਰੀਜ਼ ਜਲਦੀ ਠੀਕ ਹੋ ਜਾਂਦੇ ਹਨ। ਮੈਡੀਕਲ ਓਨਕੋਲੋਜਿਸਟ ਡਾ ਪ੍ਰਿਯਾਂਸ਼ੂ ਚੌਧਰੀ ਨੇ ਕਿਹਾ: "ਇੱਕ ਤਿਹਾਈ ਕੈਂਸਰਾਂ ਨੂੰ ਜੀਵਨ ਸ਼ੈਲੀ ਵਿੱਚ ਤਬਦੀਲੀਆਂ ਨਾਲ ਰੋਕਿਆ ਜਾ ਸਕਦਾ ਹੈ। ਛਾਤੀ ਦੇ ਕੈਂਸਰ ਦੇ ਕੇਸਾਂ ਨੂੰ ਸ਼ੁਰੂਆਤੀ ਪੜਾਅ ‘ਤੇ ਘਟਾਉਣ ਲਈ ਛਾਤੀ ਦੀ ਸਵੈ-ਜਾਂਚ ਅਤੇ ਮੈਮੋਗ੍ਰਾਫੀ ਇੱਕ ਚੰਗੀ ਤਕਨੀਕ ਹੈ ਅਤੇ ਛਾਤੀ ਦਾ ਐਕਸ-ਰੇ ਅਤੇ PSA ਵਰਗੇ ਸਧਾਰਨ ਟੈਸਟ ਫੇਫੜਿਆਂ ਦੇ ਕੈਂਸਰ ਅਤੇ ਪ੍ਰੋਸਟੇਟ ਕੈਂਸਰ ਦਾ ਸ਼ੁਰੂਆਤੀ ਪੜਾਅ ‘ਤੇ ਪਤਾ ਲਗਾਉਣ ਵਿੱਚ ਮਦਦ ਕਰ ਸਕਦੇ ਹਨ। ਸੀਨੀਅਰ ਰੇਡੀਏਸ਼ਨ ਓਨਕੋਲੋਜਿਸਟ ਡਾ ਮੀਨਾਕਸ਼ੀ ਮਿੱਤਲ ਨੇ ਕਿਹਾ ਕਿ ਅਗਲੇ ਦੋ ਦਹਾਕਿਆਂ ਵਿੱਚ ਕੈਂਸਰ ਦੇ ਨਵੇਂ ਕੇਸਾਂ ਦੀ ਗਿਣਤੀ ਵਿੱਚ ਲਗਭਗ 70 ਪ੍ਰਤੀਸ਼ਤ ਵਾਧਾ ਹੋਣ ਦੀ ਉਮੀਦ ਹੈ। ਛਾਤੀ ਦੇ ਕੈਂਸਰ ਦੀਆਂ ਨਿਸ਼ਾਨੀਆਂ ਅਤੇ ਲੱਛਣ:
ਸਰਵਾਈਕਲ ਕੈਂਸਰ ਦੀਆਂ ਨਿਸ਼ਾਨੀਆਂ ਅਤੇ ਲੱਛਣ:
The post ਭਾਰਤ ‘ਚ 30 ਲੱਖ ਲੋਕ ਕੈਂਸਰ ਤੋਂ ਪੀੜਤ, ਇਹਨਾਂ ‘ਚ 11 ਲੱਖ ਨਵੇਂ ਕੇਸ appeared first on TheUnmute.com - Punjabi News. Tags:
|
ਬਜਟ 2024 ਵਿਕਸਿਤ ਭਾਰਤ ਦੀ ਨੀਂਹ ਨੂੰ ਮਜ਼ਬੂਤ ਕਰਨ ਵਾਲਾ:- ਡਾ. ਸੁਭਾਸ਼ ਸ਼ਰਮਾ Thursday 01 February 2024 02:30 PM UTC+00 | Tags: breaking-news budget budget-2024 budget-news dr-subhash-sharma farmers health india-farmers indian-budget-session india-news news union-finance-minister union-finance-minister-nirmala-sitharaman welfare-schemes ਨਵਾਂਸ਼ਹਿਰ 1 ਫ਼ਰਵਰੀ,2024: ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ: ਸੁਭਾਸ਼ ਸ਼ਰਮਾ ਨੇ ਅੱਜ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਅੰਤਰਿਮ ਬਜਟ (Budget) ਨੂੰ ਵਿਕਸਤ ਭਾਰਤ ਦੀ ਨੀਂਹ ਨੂੰ ਮਜ਼ਬੂਤ ਕਰਨ ਵਾਲਾ ਬਜਟ ਦੱਸਿਆ ਹੈ। ਉਨ੍ਹਾਂ ਕਿਹਾ ਕਿ ਅੰਤਰਿਮ ਬਜਟ 2024-25 ਵਿੱਚ ਸਬਕਾ ਸਾਥ, ਸਬਕਾ ਵਿਕਾਸ, ਸਬਕਾ ਯਤਨ ਦੇ ਮੰਤਰ ਉੱਤੇ ਜ਼ੋਰ ਦਿੱਤਾ ਗਿਆ ਹੈ। ਇਸ ਬਜਟ ਵਿੱਚ ਨੌਜਵਾਨ ਭਾਰਤ ਦੀਆਂ ਖਾਹਿਸ਼ਾਂ ਨੂੰ ਧਿਆਨ ਵਿੱਚ ਰੱਖਿਆ ਗਿਆ ਹੈ। ਗਰੀਬ ਅਤੇ ਮੱਧ ਵਰਗ ਦੇ ਸਸ਼ਕਤੀਕਰਨ ਦੇ ਉਦੇਸ਼ ਨਾਲ ਉਨ੍ਹਾਂ ਲਈ ਆਮਦਨ ਦੇ ਨਵੇਂ ਮੌਕੇ ਪੈਦਾ ਕਰਨ ‘ਤੇ ਜ਼ੋਰ ਦਿੱਤਾ ਗਿਆ ਹੈ। ਡਾ. ਸੁਭਾਸ਼-ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਭਾਰਤ ਨੂੰ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਣਾਉਣ ਦੇ ਵਾਅਦੇ ਦੇ ਆਧਾਰ ‘ਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦਾ ਇਹ ਬਜਟ (Budget) ਦੇਸ਼ ਦੀ ਆਰਥਿਕਤਾ ਨੂੰ ਮਜ਼ਬੂਤ ਕਰੇਗਾ। ਉਨ੍ਹਾਂ ਕਿਹਾ ਕਿ ਇਹ ਬਜਟ ਨਿਰਯਾਤ ਵਧਾਉਣ, ਉਦਯੋਗ ਅਤੇ ਕਾਰੋਬਾਰ ਨੂੰ ਤਰੱਕੀ ਦੇਣ ਅਤੇ ਨਵੀਆਂ ਨੌਕਰੀਆਂ ਪੈਦਾ ਕਰਨ ਵਾਲਾ ਹੈ। ਬਜਟ ਵਿੱਚ ਬੁਨਿਆਦੀ ਢਾਂਚੇ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਗਈ ਹੈ ਅਤੇ ਯਕੀਨੀ ਤੌਰ ‘ਤੇ ਆਉਣ ਵਾਲੇ ਸਮੇਂ ਵਿੱਚ ਸਾਡੇ ਦੇਸ਼ ਵਿੱਚ ਬੁਨਿਆਦੀ ਢਾਂਚੇ ਨਾਲ ਸਬੰਧਤ ਚਾਰ ਵੱਡੇ ਖੇਤਰ – ਸੜਕਾਂ, ਰੇਲਵੇ, ਹਵਾਈ ਅੱਡਾ ਅਤੇ ਬਿਜਲੀ ਵਿਸ਼ਵ ਪੱਧਰੀ ਬਣ ਜਾਣਗੇ। ਸੁਭਾਸ਼-ਸ਼ਰਮਾ ਨੇ ਅੰਤਰਿਮ ਬਜਟ ਨੂੰ ਉਤਸ਼ਾਹਜਨਕ ਦੱਸਿਆ ਹੈ ਅਤੇ ਕਿਹਾ ਹੈ ਕਿ ਇਹ ਭਵਿੱਖ ਲਈ ਹੋਰ ਉਮੀਦਾਂ ਪੈਦਾ ਕਰਦਾ ਹੈ। ਇਸ ਅੰਤਰਿਮ ਬਜਟ ਵਿੱਚ ਭਾਰਤੀ ਅਰਥਵਿਵਸਥਾ ਦੇ ਮੌਜੂਦਾ ਆਕਾਰ ਦੇ ਸੰਕੇਤਾਂ ਨੂੰ ਦੇਖਦੇ ਹੋਏ, ਉਮੀਦ ਹੈ ਕਿ 2027 ਤੱਕ, ਭਾਰਤ ਦੀ ਆਰਥਿਕਤਾ 5 ਟ੍ਰਿਲੀਅਨ ਡਾਲਰ ਤੋਂ ਵੱਧ ਦੀ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਬਜਟ ਭਾਸ਼ਣ ਭਾਰਤ ਨੂੰ ਹਰ ਖੇਤਰ ਵਿੱਚ ਮੋਹਰੀ ਬਣਾਉਣ ਦੇ ਸਫ਼ਰ ਵਿੱਚ ਪਿਛਲੇ 10 ਸਾਲਾਂ ਵਿੱਚ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਦਾ ਹੈ। The post ਬਜਟ 2024 ਵਿਕਸਿਤ ਭਾਰਤ ਦੀ ਨੀਂਹ ਨੂੰ ਮਜ਼ਬੂਤ ਕਰਨ ਵਾਲਾ:- ਡਾ. ਸੁਭਾਸ਼ ਸ਼ਰਮਾ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest