TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਸ਼ਹੀਦੀ 'ਤੇ ਵਿਸ਼ੇਸ਼: ਮਹਾਨ ਸਿੱਖ ਜਰਨੈਲ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਨੂੰ ਯਾਦ ਕਰਦਿਆਂ… Saturday 10 February 2024 07:48 AM UTC+00 ਲਿਖਾਰੀਇੰਦਰਜੀਤ ਸਿੰਘ ਬਾਜਵਾਹਰਪੁਰਾ, ਬਟਾਲਾ।ਅੱਜ ਹੋਵੇ ਸਰਕਾਰ ਤਾਂ ਮੁੱਲ ਪਾਵੇ, ਜਿਹੜੀਆਂ ਖਾਲਸੇ ਨੇ ਤੇਗਾਂ ਮਾਰੀਆਂ ਨੇ…. ਸ਼ਾਮ ਸਿੰਘ ਅਟਾਰੀ ਵਾਲੇ ਦਾ ਜਨਮ ਸੰਮਤ ਨਾਨਕਸ਼ਾਹੀ 316 (1785 ਈ.) ਨੂੰ ਭਾਈ ਕਾਹਨ ਚੰਦ ਪੁੱਤਰ ਮੋਰ ਸਿੰਘ ਦੇ ਪੋਤਰੇ ਨਿਹਾਲ ਸਿੰਘ ਦੇ ਘਰ ਮਾਤਾ ਸ਼ਮਸ਼ੇਰ ਕੌਰ ਦੀ ਕੁੱਖੋਂ ਹੋਇਆ। ਸ਼ਾਮ ਸਿੰਘ ਅਟਾਰੀ ਦੇ ਵੱਡ-ਵਡੇਰਿਆਂ ਦਾ ਪਿਛੋਕੜ ਜੈਸਲਮੇਰ ਨਾਲ ਸਬੰਧਿਤ ਸੀ। ਇਹ ਪਹਿਲਾਂ ਫੂਲ ਮਹਿਰਾਜ ਦੇ ਪਿੰਡਾਂ ਵਿੱਚ ਆਬਾਦ ਹੋਏ, ਫਿਰ 1735 ਈ. ਨੂੰ ਜਗਰਾਉਂ ਦੇ ਇਲਾਕੇ ਕਾਉਂਕੇ ਵਿੱਚ ਜਾ ਵਸੇ। ਕਾਉਂਕੇ ਤੋਂ ਬਾਅਦ ਇਨ੍ਹਾਂ ਇੱਕ ਉਦਾਸੀ ਸੰਤ ਮੂਲ ਦਾਸ ਤੋਂ ਅੰਮ੍ਰਿਤਸਰ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਮੋੜ੍ਹੀ ਰਖਵਾਈ ਅਤੇ ਉੱਚੀ ਜਗ੍ਹਾ 'ਤੇ ਤਿੰਨ-ਮੰਜ਼ਲਾ ਮਕਾਨ ਉਸਾਰ ਕੇ ਇਸ ਦਾ ਨਾਂ 'ਅਟਾਰੀ' ਰੱਖਿਆ। ![]() ਸ਼ਾਮ ਸਿੰਘ ਅਟਾਰੀ ਚੰਗੇ ਘੋੜ-ਸਵਾਰ, ਤੀਰ-ਅੰਦਾਜ਼ ਤੇ ਤਲਵਾਰਬਾਜ਼ ਸਨ। ਉਨ੍ਹਾਂ ਦੇ ਪਿਤਾ ਨਿਹਾਲ ਸਿੰਘ ਦਾ ਮਹਾਰਾਜਾ ਰਣਜੀਤ ਸਿੰਘ ਨਾਲ ਕਾਫੀ ਪ੍ਰੇਮ-ਪਿਆਰ ਸੀ। ਸ਼ਾਮ ਸਿੰਘ ਅਟਾਰੀ ਵੀ ਨਿਹਾਲ ਸਿੰਘ ਦੇ ਜਿਉਂਦਿਆਂ ਹੀ ਮਹਾਰਾਜਾ ਰਣਜੀਤ ਸਿੰਘ ਦੀ ਫੌਜ ਵਿੱਚ ਭਰਤੀ ਹੋ ਚੁੱਕੇ ਸਨ। ਪਿਤਾ ਦੇ ਹੁੰਦਿਆਂ ਹੀ ਉਨ੍ਹਾਂ ਨੇ 12 ਮਾਰਚ 1816 ਈ: ਨੂੰ ਮਹਾਰਾਜਾ ਰਣਜੀਤ ਸਿੰਘ ਕੋਲੋਂ ਇਕ ਹੀਰਿਆਂ ਜੜੀ ਕਲਗੀ ਪ੍ਰਾਪਤ ਕਰ ਲਈ ਸੀ। ਨਿਹਾਲ ਸਿੰਘ ਦੀ ਮੌਤ ਤੋਂ ਬਾਅਦ ਮਹਾਰਾਜਾ ਰਣਜੀਤ ਸਿੰਘ ਨੇ ਸ਼ਾਮ ਸਿੰਘ ਅਟਾਰੀ ਨੂੰ ਪਿਤਾ ਦੀ ਪਦਵੀ 'ਤੇ ਨਿਯੁਕਤ ਕਰ ਦਿੱਤਾ। 1818 ਦੀ ਮੁਲਤਾਨ ਦੀ ਪਹਿਲੀ ਐਸੀ ਲੜਾਈ ਸੀ, ਜਿਸ ਵਿਚ ਸ਼ਾਮ ਸਿੰਘ ਨੇ ਆਪਣੇ ਪਿਤਾ ਦੀ ਮੌਤ ਤੋਂ ਬਾਅਦ ਹਿੱਸਾ ਲਿਆ ਤੇ ਬਹਾਦਰੀ ਦੇ ਜੌਹਰ ਦਿਖਾਏ। ਬਹਾਦਰੀ ਦੇ ਜੌਹਰਾਂ ਬਾਰੇ ਜਾਣ ਕੇ ਮਹਾਰਾਜਾ ਰਣਜੀਤ ਸਿੰਘ ਨੇ ਸ਼ਾਮ ਸਿੰਘ ਤੋਂ ਖੁਸ਼ ਹੋ ਕੇ ਉਸ ਨੂੰ ਸ਼ਹਿਜ਼ਾਦਾ ਖੜਕ ਸਿੰਘ, ਦਲ ਸਿੰਘ ਤੇ ਮਿਸਰ ਦੀਵਾਨ ਚੰਦ ਨਾਲ 1818 ਵਿਚ ਹੀ ਪਿਸ਼ਾਵਰ ਦੀ ਮੁਹਿੰਮ 'ਤੇ ਭੇਜਿਆ ਅਤੇ ਖ਼ਾਲਸਾ ਫੌਜਾਂ ਪਿਸ਼ਾਵਰ ਜਿੱਤ ਕੇ ਮੁੜੀਆਂ। ਇਸ ਮਗਰੋਂ ਸਾਲ 1819 ਵਿਚ ਕਸ਼ਮੀਰ, 1828 ਵਿਚ ਸੰਧੜ, 1831 ਵਿਚ ਸਈਅਦ ਅਹਿਮਦ ਬਰੇਲਵੀ 'ਤੇ ਜਿੱਤ, 1834 ਵਿਚ ਬੰਨੂ ਅਤੇ 1837 ਵਿਚ ਹਜ਼ਾਰੇ ਦੀ ਮੁਹਿੰਮ ਆਦਿ ਸ਼ਾਮ ਸਿੰਘ ਅਟਾਰੀ ਨੇ ਪ੍ਰਮੁੱਖ ਲੜਾਈਆਂ ਲੜੀਆਂ ਅਤੇ ਇਨ੍ਹਾਂ ਵਿੱਚ ਜਿੱਤਾਂ ਪ੍ਰਾਪਤ ਕੀਤੀਆਂ। ਪਿਸ਼ਾਵਰ ਦੀ ਮੁਹਿੰਮ ਤੋਂ ਵਾਪਸ ਆ ਕੇ ਸਰਦਾਰ ਸ਼ਾਮ ਸਿੰਘ ਨੇ ਆਪਣੀ ਲੜਕੀ ਨਾਨਕੀ ਦਾ ਸਾਕ ਮਹਾਰਾਜਾ ਰਣਜੀਤ ਸਿੰਘ ਦੇ ਪੋਤਰੇ ਕੰਵਰ ਨੌਨਿਹਾਲ ਸਿੰਘ ਨਾਲ ਕੀਤਾ। 27 ਜੂਨ 1839 ਨੂੰ ਮਹਾਰਾਜਾ ਰਣਜੀਤ ਸਿੰਘ ਦੀ ਮੌਤ ਤੋਂ ਬਾਅਦ ਸਿੱਖ ਰਾਜ ਦਾ ਸੂਰਜ ਛਿਪਣ ਲੱਗ ਪਿਆ। ਹੌਲੀ-ਹੌਲੀ ਅੰਗਰੇਜ਼ਾਂ ਨੇ ਪੰਜਾਬ 'ਤੇ ਕਬਜ਼ਾ ਕਰਨਾ ਸ਼ੁਰੂ ਕਰ ਦਿੱਤਾ ਅਤੇ ਡੋਗਰਾਸ਼ਾਹੀ ਆਰੰਭ ਹੋ ਗਈ। ਕਤਲਾਂ ਤੇ ਗਦਾਰੀਆਂ ਦਾ ਮੁੱਢ ਬੱਝ ਗਿਆ। ਇਥੋਂ ਹੀ ਸਿੱਖਾਂ ਤੇ ਅੰਗਰੇਜ਼ਾਂ ਵਿਚਕਾਰ ਲੜਾਈ ਦਾ ਆਰੰਭ ਹੋਇਆ। ![]() ਸਿੱਖਾਂ ਨਾਲ ਅੰਗਰੇਜ਼ਾਂ ਦੀ ਪਹਿਲੀ ਲੜਾਈ ਸਮੇਂ ਅੰਗਰੇਜ਼ਾਂ ਦੀ ਫੌਜ ਵਿਚ 44 ਹਜ਼ਾਰ ਜਵਾਨ ਤੇ 100 ਤੋਪਾਂ ਸਨ। ਅੰਗਰੇਜ਼ ਮੁਲਤਾਨ 'ਤੇ ਚੜ੍ਹਾਈ ਕਰਨ ਲੱਗੇ। ਸਿੱਖ ਫੌਜਾਂ ਦਾ ਕਮਾਂਡਰ-ਇਨ-ਚੀਫ ਤੇਜਾ ਸਿੰਘ ਅਤੇ ਵਜ਼ੀਰ ਲਾਲ ਸਿੰਘ ਸਨ। ਇਨ੍ਹਾਂ ਦੋਵਾਂ ਨੂੰ ਲਾਲਚ ਦੇ ਕੇ ਅੰਗਰੇਜ਼ਾਂ ਨੇ ਆਪਣੇ ਨਾਲ ਮਿਲਾ ਲਿਆ, ਜਿਸ ਕਾਰਨ ਸਿੱਖ ਫੌਜਾਂ ਦੀ ਚੜ੍ਹਾਈ ਦੀ ਯੋਜਨਾ ਇਨ੍ਹਾਂ ਦੋਵਾਂ ਨੇ ਸਫਲ ਨਾ ਹੋਣ ਦਿੱਤੀ। ਦੂਸਰੇ ਪਾਸੇ ਖਾਲਸਾ ਰਾਜ ਦੇ ਨਮਕ-ਹਰਾਮੀ ਵਜੀਰ ਧਿਆਨ ਸਿੰਘ ਡੋਗਰੇ ਦੀ ਮਾੜੀ ਨੀਤੀ ਸਿੱਖ ਰਾਜ ਦੀ ਪਿੱਠ ਵਿੱਚ ਗੱਦਾਰੀ ਦਾ ਛੁਰਾ ਮਾਰ ਰਹੀ ਸੀ। ਸਿੱਖਾਂ ਦੀ ਅੰਗਰੇਜ਼ਾਂ ਨਾਲ ਹੋਈ ਮੁੱਦਕੀ ਦੀ ਲੜਾਈ, ਫੇਰੂਮਾਨ ਦੀ ਲੜਾਈ, ਬੱਦੋਵਾਲ ਦੀ ਲੜਾਈ ਅਤੇ ਆਲੀਵਾਲ ਦੀ ਲੜਾਈ ਵਿੱਚ ਡੋਗਰਿਆਂ ਦੀ ਗੱਦਾਰੀ ਕਾਰਨ ਸਿੱਖਾਂ ਦੀ ਹਾਰ ਹੋਈ। ਮਹਾਰਾਜਾ ਰਣਜੀਤ ਸਿੰਘ ਦੇ ਦੇਹਾਂਤ ਪਿੱਛੋਂ ਲਾਹੌਰ ਦਰਬਾਰ ਦਾ ਕੰਮ-ਕਾਜ ਮਹਾਰਾਣੀ ਜਿੰਦ ਕੌਰ ਦੀ ਦੇਖ-ਰੇਖ ਹੇਠ ਚੱਲ ਰਿਹਾ ਸੀ। ਮਹਾਰਾਣੀ ਜਿੰਦ ਕੌਰ ਨੇ 10 ਘੋੜਸਵਾਰਾਂ ਦੇ ਹੱਥ ਸ਼ਾਮ ਸਿੰਘ ਅਟਾਰੀਵਾਲਾ ਨੂੰ ਭੇਜੇ ਸੁਨੇਹੇ ਵਿਚ ਆਖਿਆ ਕਿ ਉਹ ਲਾਹੌਰ ਵੱਲ ਵਧ ਰਹੀਆਂ ਬਰਤਾਨਵੀ ਫੌਜਾਂ ਨੂੰ ਰੋਕੇ। ਜਦ ਦਸ ਘੋੜ ਸਵਾਰ ਮਹਾਰਾਣੀ ਜਿੰਦਾ ਦੀ ਚਿੱਠੀ ਲੈ ਕੇ ਸ਼ਾਮ ਸਿੰਘ ਅਟਾਰੀ ਕੋਲ ਪੁੱਜੇ ਤਾਂ ਮਹਾਰਾਣੀ ਜਿੰਦਾ ਦੀ ਦਰਦ-ਭਰੀ ਚਿੱਠੀ ਦਾ ਸ਼ਾਮ ਸਿੰਘ 'ਤੇ ਡਾਢਾ ਅਸਰ ਹੋਇਆ। ਚਿੱਠੀ ਪੜ੍ਹ ਕੇ ਚਿੱਟੇ ਨੂਰਾਨੀ ਦਾੜ੍ਹੇ ਵਾਲੇ ਸੂਰਬੀਰ ਸਰਦਾਰ ਸ਼ਾਮ ਸਿੰਘ ਅਟਾਰੀ ਵਾਲੇ ਨੂੰ ਜੋਸ਼ ਚੜ੍ਹਿਆ ਅਤੇ ਸਿਰ 'ਤੇ ਕੱਫਣ ਬੰਨ੍ਹ ਕੇ ਸਭਰਾਵਾਂ ਦੇ ਨਜ਼ਦੀਕ ਮੈਦਾਨ-ਏ-ਜੰਗ ਵਿੱਚ ਪਹੁੰਚ ਗਿਆ। ![]() ਉਥੇ ਉਨ੍ਹਾਂ ਨੇ ਦੇਖਿਆ ਕਿ ਤੇਜ ਸਿੰਘ ਤੇ ਲਾਲ ਸਿੰਘ ਨੇ ਜੰਗ ਦੀ ਰਣਨੀਤੀ ਇਹੋ ਜਿਹੇ ਸ਼ਰਮਨਾਕ ਤਰੀਕੇ ਨਾਲ ਬਣਾਈ ਹੋਈ ਹੈ ਕਿ ਜਿੱਤ ਦੀ ਕੋਈ ਆਸ ਨਹੀਂ। ਸ਼ਾਮ ਸਿੰਘ ਕੋਲ ਲੜਾਈ ਦੀ ਜ਼ਿੰਮੇਦਾਰੀ ਸੰਭਾਲਣ ਤੋ ਇਲਾਵਾ ਹੋਰ ਕੋਈ ਰਾਹ ਨਾ ਰਿਹਾ। ਉਨ੍ਹਾਂ ਨੇ ਆਪਣੀ ਲੜਾਈ ਦੀ ਆਖਰੀ ਰਣਨੀਤੀ ਘੜਨੀ ਸ਼ੁਰੂ ਕਰ ਦਿੱਤੀ, ਜਿੱਥੇ ਖ਼ਾਲਸਾ ਤੇ ਫਿਰੰਗੀ ਫ਼ੌਜਾਂ ਨੇ ਜੰਗ ਵਿੱਚ ਮਰ-ਮਿਟਣ ਦੀ ਤਿਆਰੀ ਕੀਤੀ ਹੋਈ ਸੀ। ਰਾਜਾ ਗੁਲਾਬ ਸਿੰਘ ਦਾ ਰਾਜਨੀਤਕ ਜੋੜ-ਤੋੜ ਰਣ-ਭੂਮੀ ਵਿਚ ਤੇਜ ਸਿੰਘ ਤੇ ਲਾਲ ਸਿੰਘ ਦੀ ਗੱਦਾਰੀ ਨਾਲੋਂ ਵਧੇਰੇ ਖਤਰਨਾਕ ਸੀ। ਲਾਹੋਰ ਦਰਬਾਰ ਦੇ ਮੁਖਤਿਆਰ ਦੀ ਹੈਸੀਅਤ ਵਿਚ ਉਹ ਆਪਣਾ ਸੁਆਰਥ ਸਿਧ ਕਰਨ ਲਈ ਅੰਗਰੇਜ਼ ਗਵਰਨਰ ਜਨਰਲ ਨਾਲ ਗੱਲਬਾਤ ਚਲਾ ਰਿਹਾ ਸੀ ਤੇ ਆਪਣੇ ਜਾਤੀ ਲਾਭ ਲਈ ਅੰਗਰੇਜ਼ਾਂ ਨਾਲ ਮਿਲ ਚੁੱਕਾ ਸੀ। ਤੇਜਾ ਸਿੰਘ ਗੱਦਾਰ ਨੇ 9 ਫਰਵਰੀ ਦੀ ਰਾਤ ਨੂੰ ਲੜਾਈ ਲੱਗਣ ਤੋਂ ਕੁਝ ਘੰਟੇ ਪਹਿਲੇ ਸਰਦਾਰ ਸ਼ਾਮ ਸਿੰਘ ਨਾਲ ਮੀਟਿੰਗ ਵੇਲੇ ਬਥੇਰੀ ਕੋਸ਼ਿਸ਼ ਕੀਤੀ ਕਿ ਉਹ ਅੰਗਰੇਜ਼ਾਂ ਵਿਰੁੱਧ ਜੰਗ ਨਾ ਕਰੇ, ਲੜਾਈ ਕਰਨ ਦੀ ਥਾਂ ਭੱਜ ਜਾਏ ਪਰ ਸ਼ਾਮ ਸਿੰਘ ਅਜਿਹਾ ਧਰੋਹ ਕਰਨ ਦੀ ਸੋਚ ਵੀ ਨਹੀਂ ਸਕਦੇ ਸਨ। ਉਸ ਵੇਲੇ ਫਿਰੋਜ਼ਪੁਰ ਵਿਚ ਸਿਰਫ਼ 7000 ਫੌਜੀ ਸਨ। ਜੇ ਸਿੱਖ ਉਸ ਵੇਲੇ ਹਮਲਾ ਕਰ ਦਿੰਦੇ ਤਾਂ ਅੰਗਰੇਜ਼ ਸਦਾ ਵਾਸਤੇ ਹਾਰ ਜਾਂਦੇ ਤੇ ਜੰਗ ਦਾ ਨਕਸ਼ਾ ਕੁਝ ਹੋਰ ਹੀ ਹੁੰਦਾ। ਗੱਦਾਰ ਤੇਜ਼ ਸਿੰਘ ਨੇ ਸਾਰਾ ਜੰਗੀ ਨਕਸ਼ਾ ਅੰਗਰੇਜ਼ਾਂ ਨੂੰ ਭੇਜ ਦਿੱਤਾ। 10 ਫਰਵਰੀ, 1846 ਵਾਲੇ ਦਿਨ ਸ਼ਾਮ ਸਿੰਘ ਸਭਰਾਉਂ (ਜ਼ਿਲ੍ਹਾ ਫਿਰੋਜ਼ਪੁਰ) ਜੰਗ ਦੇ ਮੈਦਾਨ ਵਿਚ ਆ ਨਿੱਤਰੇ ਤੇ ਐਲਾਨ ਕੀਤਾ ਕਿ ਉਹ ਅੰਗਰੇਜ਼ਾਂ ਦਾ ਡੱਟ ਕੇ ਮੁਕਾਬਲਾ ਕਰਨਗੇ ਤੇ ਆਪਣੀ ਪੰਜ ਦਰਿਆਵਾਂ ਦੀ ਧਰਤੀ 'ਤੇ ਅੰਗਰੇਜ਼ਾਂ ਨੂੰ ਪੈਰ ਨਹੀਂ ਰਖਣ ਦੇਣਗੇ। ਅੰਗਰੇਜ਼ ਤੇ ਖ਼ਾਲਸਾ ਫੌਜਾਂ ਵਿਚਾਲੇ ਆਰ ਤੇ ਪਾਰ ਦੀ ਗਹਿਗੱਚ ਜੰਗ ਸ਼ੁਰੂ ਹੋ ਗਈ। ਖੂਬ ਗੋਲੀਆਂ ਚੱਲੀਆਂ ਤੇ ਖੰਡੇ ਖੜਕੇ। ਸਿੰਘਾਂ ਨੇ ਆਪਣੀ ਰਵਾਇਤ ਕਾਇਮ ਰੱਖਦੇ ਹੋਏ ਇਕ ਵਾਰ ਫਿਰ ਬਹਾਦਰੀ, ਜਜ਼ਬੇ ਅਤੇ ਸੂਰਬੀਰਤਾ ਦੀ ਮਿਸਾਲ ਕਾਇਮ ਕੀਤੀ ਅਤੇ ਵੈਰੀਆਂ ਨੂੰ ਹੱਥਾਂ-ਪੈਰਾਂ ਦੀ ਪਾ ਦਿੱਤੀ। ਰਾਜਾ ਗੁਲਾਬ ਸਿੰਘ ਨਾਲ ਹੋਏ ਗੁਪਤ ਸਮਝੌਤੇ ਕਾਰਨ ਅੰਗਰੇਜ਼ਾਂ ਦੇ ਹੌਸਲੇ ਬੁਲੰਦ ਸਨ। ਉਨ੍ਹਾਂ ਦਾ ਜੰਗੀ ਸਾਮਾਨ ਮੈਦਾਨ ਵਿਚ ਪਹੁੰਚ ਚੁੱਕਾ ਸੀ। ਬਾਰੂਦ ਦੀ ਸਪਲਾਈ ਲਈ ਦਰਿਆ 'ਤੇ ਆਰਜ਼ੀ ਪੁਲ ਤਿਆਰ ਕੀਤਾ। ਤਿੰਨ ਘੰਟੇ ਯੁੱਧ ਹੁੰਦਾ ਰਿਹਾ। ਜਦ ਲਾਲ ਸਿੰਘ ਤੇ ਤੇਜ ਸਿੰਘ ਨੇ ਵੇਖਿਆ ਕਿ ਖ਼ਾਲਸਾ ਫ਼ੌਜ ਬੜੀ ਬਹਾਦਰੀ ਨਾਲ ਸ਼ਾਮ ਸਿੰਘ ਦੀ ਕਮਾਂਡ ਥੱਲੇ ਲੜ ਰਹੀ ਹੈ ਤਾਂ ਬਾਰੂਦ ਦੀ ਥਾਂ ਪੇਟੀਆਂ ਵਿਚ ਸਰ੍ਹੋਂ ਤੇ ਰੇਤ ਭੇਜ ਦਿੱਤੀ। ਇਸ ਨਾਲ ਬੰਦੂਕਚੀਆਂ ਨੂੰ ਬਾਰੂਦ ਮਿਲਣਾ ਬੰਦ ਹੋ ਗਿਆ। ਇੰਨੇ ਤੱਕ ਅੰਗਰੇਜ਼ ਫ਼ੌਜਾਂ ਦੋ-ਤਿੰਨ ਥਾਵਾਂ ਤੋਂ ਸਿੱਖਾਂ ਦੇ ਮੋਰਚੇ ਵਿਚ ਦਾਖਲ ਹੋ ਗਈਆਂ। ![]() ਸਾਜ਼ਿਸ਼ ਅਧੀਨ ਡੋਗਰੇ ਜਰਨੈਲ ਮੈਦਾਨ-ਏ-ਜੰਗ 'ਚੋਂ ਆਪਣੀਆਂ ਫੌਜਾਂ ਨੂੰ ਧੋਖਾ ਦੇ ਕੇ ਨੱਸ ਤੁਰੇ ਅਤੇ ਉਹ ਜਾਂਦੇ-ਜਾਂਦੇ ਸਤਲੁਜ ਦਰਿਆ 'ਤੇ ਬਣੇ ਹੋਏ ਪੁਲ ਨੂੰ ਵੀ ਤੋੜ ਗਏ ਅਤੇ ਬਾਰੂਦ ਭਰੀਆਂ ਬੇੜੀਆਂ ਦਰਿਆ ਵਿਚ ਡੋਬ ਦਿੱਤੀਆਂ। ਇਸ ਨਾਲ ਹਜ਼ਾਰਾਂ ਸਿੱਖ ਫੌਜੀ ਉੱਥੇ ਪਾਣੀ ਦੇ ਵਹਿਣ ਵਿੱਚ ਰੁੜ੍ਹ ਗਏ। ਜਰਨੈਲਾਂ ਤੋਂ ਬਿਨਾਂ ਸਿੱਖ ਫ਼ੌਜ ਦਾ ਉਸ ਵੇਲੇ ਘਬਰਾ ਜਾਣਾ ਕੁਦਰਤੀ ਸੀ। ਸਿੱਖ ਫ਼ੌਜਾਂ ਤਾਣ ਹੁੰਦਿਆਂ ਵੀ ਨਿਤਾਣੀਆਂ ਹੋ ਗਈਆਂ। ਘਮਸਾਨ ਦੀ ਇਸ ਲੜਾਈ ਵਿੱਚ ਸ਼ਾਮ ਸਿੰਘ ਅਟਾਰੀ ਵਾਲੇ ਨੇ ਪੂਰੇ ਤਾਣ ਨਾਲ ਗੋਰਿਆਂ ਦੇ ਆਹੂ ਲਾਹੇ ਪਰ ਲੜਦਿਆਂ-ਲੜਦਿਆਂ ਉਸ ਯੋਧੇ ਨੂੰ ਗੋਲੀਆਂ ਦੇ ਸੱਤ ਜ਼ਖਮ ਲੱਗੇ। ਸਿੱਖ ਰਾਜ ਦੀ ਰਾਖੀ ਲਈ ਕੀਤਾ ਹੋਇਆ ਆਪਣਾ ਪ੍ਰਣ ਨਿਭਾਉਂਦਿਆ ਉਹ ਸ਼ਹੀਦ ਹੋ ਗਏ। ਜਰਨੈਲ ਤੋਂ ਸੱਖਣੀ ਹੋਈ ਸਿੱਖ ਫੌਜ ਜੋ ਸ਼ਾਮਾਂ ਪੈਣ ਤੋਂ ਪਹਿਲਾਂ ਜਿੱਤ ਰਹੀ ਸੀ, ਅੰਤ ਨੂੰ ਹਾਰ ਗਈ। ਸ਼ਾਹ ਮੁਹੰਮਦ ਲਿਖਦਾ ਹੈ: ਜੰਗ ਹਿੰਦ ਪੰਜਾਬ ਦਾ ਹੋਣ ਲੱਗਾ, ਦੋਵੇਂ ਪਾਤਸ਼ਾਹੀ ਫੌਜਾਂ ਭਾਰੀਆਂ ਨੇ। ਅੱਜ ਹੋਵੇ ਸਰਕਾਰ ਤਾਂ ਮੁੱਲ ਪਾਵੇ, ਜਿਹੜੀਆਂ ਖਾਲਸੇ ਨੇ ਤੇਗਾਂ ਮਾਰੀਆਂ ਨੇ। ਘੋੜੇ ਆਦਮੀ ਗੋਲਿਆਂ ਨਾਲ ਉੱਡਣ, ਹਾਥੀ ਢਹਿੰਦੇ ਸਣੇ ਅੰਬਾਰੀਆਂ ਨੇ। ਸ਼ਾਹ ਮੁਹੰਮਦਾ ਇਕ ਸਰਕਾਰ ਬਾਝੋਂ, ਫੌਜਾਂ ਜਿੱਤ ਕੇ ਅੰਤ ਨੂੰ ਹਾਰੀਆਂ ਨੇ। ਉਧਰ ਪਤੀ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਸ਼ਾਮ ਸਿੰਘ ਦੀ ਪਤਨੀ ਮਾਈ ਦੇਸਾਂ ਨੇ 10 ਫਰਵਰੀ 1846 ਵਾਲੇ ਦਿਨ ਹੀ ਆਪਣੇ ਪਰਾਣ ਤਿਆਗ ਦਿੱਤੇ। ਸ਼ਹੀਦ ਸ਼ਾਮ ਸਿੰਘ ਹੁਰਾਂ ਦਾ ਸਸਕਾਰ ਉਨ੍ਹਾਂ ਦੇ ਪਿੰਡ ਅਟਾਰੀ ਵਿੱਚ 12 ਫਰਵਰੀ, 1846 ਨੂੰ ਪਤਨੀ ਦੀ ਚਿਖਾ ਨੇੜੇ ਕਰ ਦਿੱਤਾ ਗਿਆ। ਉਨ੍ਹਾਂ ਦੀ ਸ਼ਹੀਦੀ ਨੂੰ ਸਮਰਪਿਤ ਹਰ ਸਾਲ ਅਟਾਰੀ ਵਿੱਚ ਸਰਕਾਰ ਵੱਲੋਂ ਅਤੇ ਸਭਰਾਵਾਂ ਵਿੱਚ ਸ਼ਹੀਦ ਦੀ ਯਾਦ ਵਿਚ ਬਣੇ ਗੁਰਦੁਆਰਾ ਸ਼ਹੀਦ ਸ਼ਾਮ ਸਿੰਘ ਅਟਾਰੀ ਵਾਲਾ ਵਿੱਚ ਸਲਾਨਾ ਸਮਾਗਮ ਕਰਵਾਇਆ ਜਾਂਦਾ ਹੈ। The post ਸ਼ਹੀਦੀ ‘ਤੇ ਵਿਸ਼ੇਸ਼: ਮਹਾਨ ਸਿੱਖ ਜਰਨੈਲ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਨੂੰ ਯਾਦ ਕਰਦਿਆਂ… appeared first on TheUnmute.com - Punjabi News. |
ਘਰ-ਘਰ ਮੁਫ਼ਤ ਰਾਸ਼ਨ' ਪਹੁੰਚਾਉਣ ਦੀ ਪਹਿਲਕਦਮੀ ਨਾਲ ਦੇਸ਼ 'ਚ ਚਾਨਣ ਮੁਨਾਰਾ ਬਣ ਕੇ ਉਭਰੇਗਾ ਪੰਜਾਬ: ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ Saturday 10 February 2024 02:27 PM UTC+00 | Tags: bhagwant-mann breaking-news free-ration news ਖੰਨਾ (ਲੁਧਿਆਣਾ), 10 ਫਰਵਰੀ 2024: ਸੂਬੇ ਵਿੱਚ 'ਸੁਚੱਜਾ ਸ਼ਾਸਨ, ਮੁਫ਼ਤ ਰਾਸ਼ਨ' ਦੀ ਗਾਰੰਟੀ ਨੂੰ ਅਮਲੀਜਾਮਾ ਪਹਿਨਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਲੋਕਾਂ ਨੂੰ ਘਰ-ਘਰ ਜਾ ਕੇ ਰਾਸ਼ਨ ਮੁਹੱਈਆ ਕਰਵਾਉਣ ਦੀ ਸਹੂਲਤ ਸ਼ੁਰੂ ਕਰਨ ਨਾਲ ਪੰਜਾਬ ਦੇਸ਼ ਵਿੱਚ ਚਾਨਣ-ਮੁਨਾਰਾ ਬਣ ਕੇ ਉਭਰੇਗਾ। ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੂਰੇ ਸੂਬੇ ਲਈ ਅੱਜ ਇਤਿਹਾਸਕ ਦਿਨ ਹੈ ਕਿਉਂਕਿ ਸੂਬੇ ਵਿੱਚ ਨਵੇਂ ਇਨਕਲਾਬ ਦੀ ਸ਼ੁਰੂਆਤ ਹੋ ਗਈ ਹੈ। ਉਨ੍ਹਾਂ ਕਿਹਾ, "ਜਦੋਂ ਤੋਂ ਮੈਂ ਅਹੁਦਾ ਸੰਭਾਲਿਆ ਹੈ, ਹਰ ਦੂਜੇ ਜਾਂ ਤੀਜੇ ਦਿਨ ਪੰਜਾਬ ਵਿੱਚ ਖੁਸ਼ਖਬਰੀ ਦੇਖਣ ਨੂੰ ਮਿਲ ਰਹੀ ਹੈ। ਪੰਜਾਬ ਵਾਸੀਆਂ ਨੂੰ ਮਿਆਰੀ ਸਿਹਤ ਸਹੂਲਤਾਂ ਅਤੇ ਮੁਫ਼ਤ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ, ਨੌਜਵਾਨਾਂ ਨੂੰ ਨੌਕਰੀਆਂ ਮਿਲ ਰਹੀਆਂ ਹਨ, ਲੋਕਾਂ ਨੂੰ ਮੁਫਤ ਬਿਜਲੀ ਮਿਲ ਰਹੀ ਹੈ। ਮੈਂ ਮਾਣ ਨਾਲ ਕਹਿ ਸਕਦਾ ਹਾਂ ਕਿ ਪੰਜਾਬ ਨੂੰ ਸਹੀ ਮਾਅਨਿਆਂ ਵਿੱਚ 'ਰੰਗਲਾ ਪੰਜਾਬ' ਬਣਾਉਣ ਦੀ ਸ਼ੁਰੂਆਤ ਹੋ ਚੁੱਕੀ ਹੈ।" ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਲੋਕਾਂ ਦੀ ਭਲਾਈ ਬਾਰੇ ਨਹੀਂ ਸੋਚਿਆ ਪਰ ਅੱਜ ਹਰ ਕੰਮ ਆਮ ਆਦਮੀ ਦੀ ਭਲਾਈ ਲਈ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਸਿਹਰਾ ਅਰਵਿੰਦ ਕੇਜਰੀਵਾਲ ਜੀ ਨੂੰ ਜਾਂਦਾ ਹੈ, ਜੋ ਆਮ ਲੋਕਾਂ ਨੂੰ ਸਿਆਸਤ ਦਾ ਕੇਂਦਰ ਬਿੰਦੂ ਬਣਾਉਣ ਲਈ ਪ੍ਰੇਰਨਾ ਸਰੋਤ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਘਰ-ਘਰ ਰਾਸ਼ਨ ਦੀ ਨਵੀਂ ਸਕੀਮ ਤਹਿਤ ਇਕ ਕਰੋੜ ਤੋਂ ਵੱਧ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਘਰ ਰਾਸ਼ਨ ਮਿਲੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੇ ਇੱਕ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਦੀ ਮਲਕੀਅਤ ਵਾਲੇ ਗੋਇੰਦਵਾਲ ਪਾਵਰ ਪਲਾਂਟ ਨੂੰ ਖਰੀਦ ਕੇ ਇਤਿਹਾਸ ਰਚਿਆ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਇਹ ਉਲਟਾ ਰੁਝਾਨ ਸ਼ੁਰੂ ਹੋਇਆ ਹੈ ਕਿ ਸਰਕਾਰ ਨੇ ਕੋਈ ਪ੍ਰਾਈਵੇਟ ਪਾਵਰ ਪਲਾਂਟ ਖਰੀਦਿਆ ਹੈ ਜਦੋਂ ਕਿ ਪਹਿਲਾਂ ਸਰਕਾਰਾਂ ਆਪਣੀਆਂ ਜਾਇਦਾਦਾਂ ਚਹੇਤੇ ਵਿਅਕਤੀਆਂ ਨੂੰ ਕੌਡੀਆਂ ਦੇ ਭਾਅ ਵੇਚਦੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਉਂ ਜੋ ਪਛਵਾੜਾ ਕੋਲਾ ਖਾਣ ਤੋਂ ਨਿਕਲਣ ਵਾਲੇ ਕੋਲੇ ਦੀ ਵਰਤੋਂ ਸਰਕਾਰੀ ਥਰਮਲ ਪਲਾਂਟਾਂ ਲਈ ਹੀ ਕੀਤੀ ਜਾ ਸਕਦੀ ਹੈ, ਇਸ ਲਈ ਪਾਵਰ ਪਲਾਂਟ ਦੀ ਖਰੀਦ ਨਾਲ ਇਸ ਕੋਲੇ ਨੂੰ ਬਿਜਲੀ ਪੈਦਾ ਕਰਨ ਲਈ ਵਰਤੋਂ ਵਿੱਚ ਲਿਆਂਦਾ ਜਾ ਸਕਦਾ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਵੇਰਕਾ ਛੇਤੀ ਹੀ ਦੇਸ਼ ਭਰ ਵਿੱਚ ਕਾਰੋਬਾਰ ਫੈਲਾਏਗਾ ਅਤੇ ਪਹਿਲੀ ਵਾਰ ਦਿੱਲੀ ਵਿੱਚ ਵੇਰਕਾ ਆਊਟਲੈੱਟ ਖੋਲ੍ਹੇ ਜਾਣਗੇ ਜਿਸ ਲਈ ਸਰਕਾਰ ਨੇ ਇਜਾਜ਼ਤ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹੁਣ ਸੂਬਾ ਸਰਕਾਰ ਕੋਲਕਾਤਾ ਵਿੱਚ ਵੀ ਆਪਣੇ ਆਉਟਲੈਟ ਖੋਲ੍ਹੇਗੀ ਅਤੇ ਇਸ ਦਾ ਇਕੋ-ਇਕ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸੂਬੇ ਦੇ ਕਿਸਾਨਾਂ ਨੂੰ ਇਸ ਦਾ ਵੱਧ ਤੋਂ ਵੱਧ ਲਾਭ ਮਿਲੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੂਬੇ ਦੇ ਹਰੇਕ ਨਾਗਰਿਕ ਨੂੰ ਹੋਰ ਵਧੇਰੇ ਤਾਕਤ ਪ੍ਰਦਾਨ ਕਰੇਗਾ ਅਤੇ ਸੂਬੇ ਵਿੱਚ ਤਰੱਕੀ ਤੇ ਖੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਆਲਮੀ ਪੱਧਰ ਦੇ ਕਾਰੋਬਾਰੀ ਸੂਬੇ ਵਿੱਚ ਨਿਵੇਸ਼ ਕਰਨ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਪਿਛਲੇ 20 ਮਹੀਨਿਆਂ ਤੋਂ ਵੱਧ ਸਮੇਂ ਦੌਰਾਨ ਟਾਟਾ ਸਟੀਲ ਸਮੇਤ ਕੁਝ ਵੱਡੀਆਂ ਕੰਪਨੀਆਂ ਨੇ ਸੂਬੇ ਵਿੱਚ ਨਿਵੇਸ਼ ਕਰਨ ਲਈ ਜ਼ਮੀਨੀ ਪੱਧਰ ਉਤੇ ਕੰਮ ਸ਼ੁਰੂ ਕਰ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਮੋਹਰੀ ਅਤੇ 'ਰੰਗਲਾ ਪੰਜਾਬ' ਬਣਾਉਣ ਦੀ ਦਿਸ਼ਾ ਵਿੱਚ ਇਹ ਉਸਾਰੂ ਕਦਮ ਹੈ। ਮੁੱਖ ਮੰਤਰੀ ਨੇ ਵਿਅੰਗ ਕਰਦਿਆਂ ਕਿਹਾ ਕਿ ਸੂਬੇ ਦੇ ਇਕ ਸਾਬਕਾ ਵਿੱਤ ਮੰਤਰੀ ਨੇ ਨੌਂ ਸਾਲਾਂ ਤੱਕ ਸੂਬੇ ਦਾ ਖਜ਼ਾਨਾ ਖਾਲੀ ਹੋਣ ਦੀ ਬਿਆਨਬਾਜ਼ੀ ਕਰਕੇ ਟਾਈਮ ਟਪਾ ਦਿੱਤਾ ਜਿਸ ਨਾਲ ਸੂਬੇ ਦੇ ਵਿਕਾਸ ਨੂੰ ਢਾਹ ਲੱਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਇਕ-ਇਕ ਪੈਸਾ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਖਰਚਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਰਕਾਰੀ ਖਜ਼ਾਨੇ ਵਿੱਚ ਚੋਰੀ-ਮੋਰੀਆਂ ਬੰਦ ਕਰ ਦਿੱਤੀਆਂ ਹਨ ਤਾਂ ਜੋ ਇਕ-ਇਕ ਪੈਸਾ ਸੂਝ-ਬੂਝ ਨਾਲ ਲੋਕਾਂ ਦੀ ਭਲਾਈ ਉਤੇ ਖਰਚਿਆ ਜਾ ਸਕੇ। ਸ਼੍ਰੋਮਣੀ ਅਕਾਲੀ ਦਲ ਦੀ 'ਪੰਜਾਬ ਬਚਾਓ ਯਾਤਰਾ' ‘ਤੇ ਚੁਟਕੀ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਦੀ ਇਸ ਡਰਾਮੇਬਾਜ਼ੀ ਤੇ ਪਖੰਡਬਾਜ਼ੀ ਦਾ ਅਸਲੀ ਨਾਂ 'ਪਰਿਵਾਰ ਬਚਾਓ ਯਾਤਰਾ' ਹੈ। ਉਨ੍ਹਾਂ ਨੇ ਅਕਾਲੀ ਆਗੂਆਂ ਨੂੰ ਇਹ ਦੱਸਣ ਦੀ ਚੁਣੌਤੀ ਦਿੱਤੀ ਕਿ 15 ਸਾਲ ਸੂਬੇ ਨੂੰ ਅੰਨ੍ਹੇਵਾਹ ਲੁੱਟਣ ਤੋਂ ਬਾਅਦ ਉਹ ਹੁਣ ਕਿਸ ਤੋਂ ਸੂਬੇ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ ਹੈ ਅਤੇ ਪੰਜਾਬੀਆਂ ਦੇ ਹਿਰਦਿਆਂ ਨੂੰ ਗਹਿਰੀ ਠੇਸ ਪਹੁੰਚਾਈ ਹੈ ਅਤੇ ਇੱਥੋਂ ਕਿ ਅਕਾਲੀ ਸੂਬੇ ਅੰਦਰ ਮਾਫੀਏ ਦੀ ਪੁਸ਼ਤਪਨਾਹੀ ਕਰਦੇ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਅਕਾਲੀਆਂ ਅਤੇ ਬਾਦਲ ਪਰਿਵਾਰ ਦੇ ਦੋਗਲੇ ਕਿਰਦਾਰ ਤੋਂ ਭਲੀ-ਭਾਂਤ ਜਾਣੂ ਹਨ, ਜਿਸ ਕਾਰਨ ਹੁਣ ਇਨ੍ਹਾਂ ਦੀ ਨੌਟੰਕੀਆਂ ਨਹੀਂ ਚੱਲਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਲੋਕ ਅਕਾਲੀ ਦਲ ਦੇ ਦੋਹਰੇ ਕਿਰਦਾਰ ਕਦੇ ਨਹੀਂ ਭੁੱਲ ਸਕਦੇ ਕਿਉਂਕਿ ਇਨ੍ਹਾਂ ਨੇ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਣ ਦਿੱਤੀ ਸੀ। ਉਨ੍ਹਾਂ ਕਿਹਾ ਕਿ ਅਕਾਲੀ ਲੀਡਰਸ਼ਿਪ ਦੇ ਹੱਥ ਪੰਜਾਬ ਅਤੇ ਪੰਜਾਬੀਆਂ ਦੇ ਖੂਨ ਨਾਲ ਰੰਗੇ ਹੋਏ ਹਨ। ਉਨ੍ਹਾਂ ਕਿਹਾ ਕਿ ਲੋਕ ਅਕਾਲੀਆਂ ਦੇ ਗੁਨਾਹਾਂ ਨੂੰ ਕਦੇ ਮੁਆਫ ਨਹੀਂ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਲੋਕ ਇਨ੍ਹਾਂ ਨੂੰ ਆਗਾਮੀ ਲੋਕ ਸਭਾ ਚੋਣਾਂ ਦੌਰਾਨ ਹਰਾ ਕੇ ਕਰੜਾ ਸਬਕ ਸਿਖਾਉਣ।
ਮੁੱਖ ਮੰਤਰੀ ਨੇ ਕਿਹਾ ਕਿ ਹਾਰ ਦਾ ਮੂੰਹ ਦੇਖ ਚੁੱਕੇ ਸੁਖਬੀਰ, ਬਾਜਵਾ, ਵੜਿੰਗ, ਮਜੀਠੀਆ ਅਤੇ ਅਜਿਹੇ ਕਈ ਹੋਰ ਆਗੂਆਂ ਦਾ ਨਵਾਂ 'ਬੇਰੋਜ਼ਗਾਰ ਵਰਗ' ਪੈਦਾ ਹੋਇਆ ਹੈ, ਜਿਨ੍ਹਾਂ ਨੂੰ ਨਖਿੱਧ ਕਾਰਗੁਜ਼ਾਰੀ ਕਾਰਨ ਲੋਕਾਂ ਨੇ ਸੱਤੇ ਦੇ ਅਖਾੜੇ ਵਿੱਚੋਂ ਉਖਾੜ ਦਿੱਤਾ ਸੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਆਗੂ ਉਨ੍ਹਾਂ ਨਾਲ ਈਰਖਾ ਕਰਦੇ ਹਨ ਕਿਉਂਕਿ ਉਹ ਇਕ ਸਧਾਰਨ ਪਰਿਵਾਰ ਨਾਲ ਸਬੰਧਤ ਹਨ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਹਮੇਸ਼ਾ ਇਹ ਵਿਸ਼ਵਾਸ ਸੀ ਕਿ ਉਨ੍ਹਾਂ ਕੋਲ ਰਾਜ ਕਰਨ ਦਾ ਇਲਾਹੀ ਹੱਕ ਹੈ ਜਿਸ ਕਾਰਨ ਉਨ੍ਹਾਂ ਨੂੰ ਹੁਣ ਇਹ ਹਜ਼ਮ ਨਹੀਂ ਹੋ ਰਿਹਾ ਕਿ ਇੱਕ ਆਮ ਆਦਮੀ ਸੂਬੇ ਨੂੰ ਇੰਨੇ ਵਧੀਆ ਢੰਗ ਨਾਲ ਕਿਵੇਂ ਚਲਾ ਰਿਹਾ ਹੈ। ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਆਉਣ ਵਾਲੀਆਂ ਆਮ ਚੋਣਾਂ ਵਿੱਚ ਲੋਕ ਸਭਾ ਦੀਆਂ ਸਾਰੀਆਂ 13 ਸੀਟਾਂ ਉਨ੍ਹਾਂ ਦੀ ਝੋਲੀ ਪਾ ਕੇ ਹੋਰਨਾਂ ਲਈ ਚਾਨਣ ਮੁਨਾਰਾ ਬਣ ਕੇ ਉਭਰੇਗਾ। ਉਨ੍ਹਾਂ ਕਿਹਾ ਕਿ ਇਸ ਮਹੀਨੇ ਦੇ ਅੰਤ ਤੱਕ ਪੰਜਾਬ ਤੇ ਚੰਡੀਗੜ੍ਹ ਦੀਆਂ ਲੋਕ ਸਭਾ ਸੀਟਾਂ ਦੇ ਸਾਰੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਬੇਮਿਸਾਲ ਕੰਮ ਕੀਤੇ ਹਨ, ਇਸ ਲਈ ਲੋਕ ਇੱਕ ਵਾਰ ਫਿਰ ਉਨ੍ਹਾਂ ਦੇ ਨਾਲ ਖੜ੍ਹੇ ਹੋਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿਚ 13-0 ਨਾਲ ਇਤਿਹਾਸ ਰਚਿਆ ਜਾਵੇਗਾ ਅਤੇ ਇਹ 13 ਸੀਟਾਂ ਸੂਬਾ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦੇ ਹੱਕ ਵਿਚ ਲੋਕਾਂ ਦਾ ਫਤਵਾ ਹੋਵੇਗਾ ਜਦਕਿ ਵਿਰੋਧੀ ਧਿਰ ਦੇ ਪੰਜਾਬ ਵਿਰੋਧੀ ਸਟੈਂਡ ਨੂੰ ਲੋਕ ਪੂਰੀ ਤਰ੍ਹਾਂ ਨਕਾਰ ਦੇਣਗੇ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸਾਰੇ ਗੈਰ-ਭਾਜਪਾ ਸ਼ਾਸਿਤ ਸੂਬਿਆਂ ਵਿਰੁੱਧ ਬੇਰੁਖੀ ਵਾਲਾ ਰਵੱਈਆ ਅਪਣਾਇਆ ਹੋਇਆ ਹੈ ਅਤੇ ਉਹ ਸਾਨੂੰ ਕੰਮ ਨਹੀਂ ਕਰਨ ਦੇ ਰਹੀ। ਉਨ੍ਹਾਂ ਕਿਹਾ ਕਿ ਨਾ ਤਾਂ ਅਕਾਲੀਆਂ ਕੋਲ ਅਤੇ ਨਾ ਹੀ ਕਾਂਗਰਸ ਕੋਲ ਸੂਬੇ ਲਈ ਕੋਈ ਉਸਾਰੂ ਪ੍ਰੋਗਰਾਮ ਹੈ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਵਿਰੋਧੀ ਮਾਨਸਿਕਤਾ ਰੱਖਦੀ ਹੈ, ਜਿਸ ਕਰਕੇ ਦੇਸ਼ ਵਿੱਚ ਕਾਲੇ ਖੇਤੀ ਕਾਨੂੰਨ ਬਣਾਏ ਗਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਵੀ ਇਹੀ ਰਵੱਈਆ ਜਾਰੀ ਹੈ ਅਤੇ ਕੇਂਦਰ ਨੇ ਪੰਜਾਬ ਦੀਆਂ ਵੱਖ-ਵੱਖ ਸਕੀਮਾਂ ਦੇ ਫੰਡ ਰੋਕ ਰੱਖੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਵਿੱਚ ਯੋਗ ਨੌਜਵਾਨਾਂ ਨੂੰ 40,000 ਤੋਂ ਵੱਧ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪੂਰੀ ਭਰਤੀ ਪ੍ਰਕਿਰਿਆ ਲਈ ਪਾਰਦਰਸ਼ੀ ਵਿਧੀ ਅਪਣਾਈ ਗਈ ਹੈ, ਜਿਸ ਕਾਰਨ ਹੁਣ ਤੱਕ ਇੱਕ ਵੀ ਨਿਯੁਕਤੀ ਨੂੰ ਕਿਸੇ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲਈ ਇਹ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪਿਛਲੇ 75 ਸਾਲਾਂ ਤੋਂ ਕਦੇ ਵੀ ਜਨਤਕ ਵੰਡ ਪ੍ਰਣਾਲੀ ਰਾਹੀਂ ਰਾਸ਼ਨ ਲਾਭਪਾਤਰੀਆਂ ਤੱਕ ਨਹੀਂ ਪਹੁੰਚਿਆ। ਉਨ੍ਹਾਂ ਕਿਹਾ ਕਿ ਜੇਕਰ 100 ਕਿਲੋ ਰਾਸ਼ਨ ਭੇਜਿਆ ਜਾਂਦਾ ਸੀ ਤਾਂ ਲੋਕਾਂ ਤੱਕ 15 ਕਿਲੋ ਹੀ ਪਹੁੰਚਦਾ ਸੀ ਅਤੇ ਇਹ ਮੰਦਭਾਗੀ ਗੱਲ ਹੈ ਕਿ ਕਿਸੇ ਨੇ ਵੀ ਰਾਸ਼ਨ ਚੋਰੀ ਦੀ ਜਾਂਚ ਨਹੀਂ ਕੀਤੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਲਈ ਆਉਂਦੇ ਰਹੇ ਰਾਸ਼ਨ ਨੂੰ ਸਿਆਸੀ ਪਾਰਟੀਆਂ ਅਤੇ ਉਨ੍ਹਾਂ ਦੇ ਆਗੂਆਂ ਨੇ ਲੁੱਟਿਆ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਲੋਕਾਂ ਦੀ ਭਲਾਈ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਦੀ ਸ਼ੁਰੂਆਤ ਨਾਲ ਅੱਜ ਤੋਂ ਪੰਜਾਬ ਵਿੱਚ ਰਾਸ਼ਨ ਦੀ ਚੋਰੀ ਬੰਦ ਹੋ ਜਾਵੇਗੀ ਅਤੇ ਅੱਜ ਤੋਂ ਲਾਭਪਾਤਰੀਆਂ ਨੂੰ ਇਸ ਸਕੀਮ ਦਾ ਪੂਰਾ ਲਾਭ ਉਨ੍ਹਾਂ ਦੀਆਂ ਬਰੂਹਾਂ 'ਤੇ ਮਿਲੇਗਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਸ਼ੁਰੂ ਕੀਤੀ ਗਈ ਇਸ ਨਵੀਂ ਸਕੀਮ ਤਹਿਤ ਹੁਣ ਸਭ ਤੋਂ ਵਧੀਆ ਕਣਕ ਦਾ ਆਟਾ ਲੋਕਾਂ ਤੱਕ ਪਹੁੰਚਾਇਆ ਜਾਵੇਗਾ। ਹਾਲਾਂਕਿ ਦਿੱਲੀ ਸਰਕਾਰ ਨੇ ਇਸ ਯੋਜਨਾ ਨੂੰ ਲਾਗੂ ਕਰਨ ਦੀ ਯੋਜਨਾ ਬਣਾਈ ਸੀ ਪਰ ਕੇਂਦਰ ਸਰਕਾਰ ਨੇ ਇਸ ਕਦਮ ਦੇ ਰਾਹ ਵਿੱਚ ਅੜਿੱਕਾ ਲਾ ਦਿੱਤਾ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਮਾਤਮਾ ਦੀ ਕਿਰਪਾ ਨਾਲ ਪੰਜਾਬ ਵਿੱਚ ਇਹ ਸਕੀਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਪੂਰਾ ਦੇਸ਼ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੀ ਤਰਜ਼ 'ਤੇ ਇਹ ਸਕੀਮ ਦੇਸ਼ ਭਰ ਵਿੱਚ ਅਪਣਾਏਗਾ। ਅਰਵਿੰਦ ਕੇਜਰੀਵਾਲ ਨੇ ਵੱਖ-ਵੱਖ ਲੋਕ ਪੱਖੀ ਪਹਿਲਕਦਮੀਆਂ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਦੀ ਵੀ ਸ਼ਲਾਘਾ ਕੀਤੀ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ 75 ਸਾਲਾਂ ਵਿੱਚ ਨਾ ਤਾਂ ਅਕਾਲੀਆਂ ਨੇ ਅਤੇ ਨਾ ਹੀ ਕਾਂਗਰਸ ਨੇ ਲੋਕਾਂ ਦੀ ਭਲਾਈ ਲਈ ਇੱਕ ਵੀ ਕਦਮ ਚੁੱਕਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਇਮਾਨਦਾਰ ਸਰਕਾਰ ਨੇ ਇੱਕ-ਇੱਕ ਪੈਸਾ ਪੂਰੀ ਸੂਝ ਨਾਲ ਆਮ ਆਦਮੀ ਦੀ ਭਲਾਈ ਲਈ ਵਰਤਿਆ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਹਰ ਖੇਤਰ ਵਿੱਚ ਵੱਡੇ ਪੱਧਰ ‘ਤੇ ਵਿਕਾਸ ਕਰ ਰਿਹਾ ਹੈ ਅਤੇ ਜਲਦੀ ਹੀ ਇਹ ਦੇਸ਼ ਦਾ ਮੋਹਰੀ ਸੂਬਾ ਬਣ ਜਾਵੇਗਾ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਖੋਲ੍ਹੇ ਗਏ ਆਮ ਆਦਮੀ ਕਲੀਨਿਕਾਂ ਨੇ ਨਵੀਂ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਹੈ ਅਤੇ ਲੋਕ ਇਸ ਦਾ ਵਿਆਪਕ ਲਾਭ ਲੈ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਗਾਮੀ ਲੋਕ ਸਭਾ ਚੋਣਾਂ ਵਿੱਚ ਉਨ੍ਹਾਂ ਦਾ ਸਾਥ ਦੇਣ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਵੀ ਲੋਕ ਭਲਾਈ ਦੇ ਕੰਮ ਇਸੇ ਤਰ੍ਹਾਂ ਜਾਰੀ ਰਹਿਣ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਯਕੀਨੀ ਬਣਾਉਣਾ ਸਮੇਂ ਦੀ ਲੋੜ ਹੈ ਕਿ ਸੂਬੇ ਦੇ ਲੋਕਾਂ ਨੂੰ ਇਹਨਾਂ ਪਹਿਲਕਦਮੀਆਂ ਦਾ ਭਰਪੂਰ ਲਾਭ ਮਿਲੇ। The post ਘਰ-ਘਰ ਮੁਫ਼ਤ ਰਾਸ਼ਨ' ਪਹੁੰਚਾਉਣ ਦੀ ਪਹਿਲਕਦਮੀ ਨਾਲ ਦੇਸ਼ ‘ਚ ਚਾਨਣ ਮੁਨਾਰਾ ਬਣ ਕੇ ਉਭਰੇਗਾ ਪੰਜਾਬ: ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ appeared first on TheUnmute.com - Punjabi News. Tags:
|
ਪੰਜਾਬੀ ਭਾਸ਼ਾ ਨੂੰ ਲਾਜ਼ਮੀ ਵਿਸ਼ੇ ਵਜੋਂ ਨਾ ਪੜ੍ਹਾਉਣ ਵਾਲੇ ਜਲੰਧਰ ਦੇ ਨਿੱਜੀ ਸਕੂਲ ਨੂੰ ਕਾਰਨ ਦੱਸੋ ਨੋਟਿਸ ਜਾਰੀ: ਹਰਜੋਤ ਸਿੰਘ ਬੈਂਸ Saturday 10 February 2024 02:36 PM UTC+00 | Tags: breaking-news harjot-singh-bains news private-school ਚੰਡੀਗੜ੍ਹ, 10 ਫਰਵਰੀ 2024: ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਜਲੰਧਰ ਦੇ ਕੈਂਬਰਿਜ ਸਕੂਲ ਨੂੰ ਪੰਜਾਬੀ ਵਿਸ਼ੇ ਨੂੰ ਲਾਜ਼ਮੀ ਵਿਸ਼ੇ ਵਜੋਂ ਨਾ ਪੜਾਉਣ ਸਬੰਧੀ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਦੱਸਿਆ ਗਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਕਿ ਜਲੰਧਰ ਦੀ ਛੋਟੀ ਬਰਾਦਰੀ ਨਜਦੀਕ ਸਥਿਤ ਕੈਂਬਰਿਜ ਸਕੂਲ ਵਿੱਚ ਵਿਦਿਆਰਥੀਆਂ ਨੂੰ ਪੰਜਾਬੀ ਵਿਸ਼ਾ ਲਾਜ਼ਮੀ ਵਿਸ਼ੇ ਵਜੋਂ ਨਹੀਂ ਪੜ੍ਹਾਇਆ ਜਾ ਰਿਹਾ। ਜਿਸ 'ਤੇ ਉਨ੍ਹਾਂ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੈਂਬਰਿਜ ਸਕੂਲ, ਜਲੰਧਰ ਨੂੰ ਇਸ ਸਬੰਧੀ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬੀ ਭਾਸ਼ਾ ਦਾ ਮਾਣ ਸਤਿਕਾਰ ਬਰਕਰਾਰ ਰੱਖਣ ਲਈ ਪੂਰੀ ਤਰ੍ਹਾਂ ਸੁਹਿਰਦ ਅਤੇ ਯਤਨਸ਼ੀਲ ਹੈ ਅਤੇ ਕਿਸੇ ਵੱਲੋਂ ਵੀ ਪੰਜਾਬੀ ਭਾਸ਼ਾ ਦਾ ਕੀਤਾ ਜਾਣ ਵਾਲਾ ਅਨਾਦਰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸ. ਬੈਂਸ ਨੇ ਕਿਹਾ ਕਿ ਸੂਬੇ ਦੇ ਕਾਨੂੰਨੀ ਅਤੇ ਵਿਧਾਨਕ ਕਾਰ ਵਿਹਾਰ ਵਿਭਾਗ ਵੱਲੋਂ ਜਾਰੀ ਅਧਿਸੂਚਨਾ ਅਤੇ ਪੰਜਾਬੀ ਅਤੇ ਹੋਰ ਭਾਸ਼ਾਵਾਂ ਦੀ ਸਿੱਖਿਆ ਦੇ ਪੰਜਾਬ ਐਕਟ-2008 ਅਨੁਸਾਰ ਸੂਬੇ ਦੇ ਹਰ ਸਕੂਲ ਲਈ ਪੰਜਾਬੀ ਵਿਸ਼ੇ ਨੂੰ ਪਹਿਲੀ ਤੋਂ ਦਸਵੀਂ ਜਮਾਤ ਤੱਕ ਲਾਜ਼ਮੀ ਵਿਸ਼ੇ ਵਜੋਂ ਪੜਾਉਣਾ ਜਰੂਰੀ ਕੀਤਾ ਗਿਆ ਹੈ ਪਰ ਸੂਬੇ ਦੇ ਕੁਝ ਨਿੱਜੀ ਸਕੂਲਾਂ ਵੱਲੋਂ ਇਸ ਐਕਟ ਦੀ ਉਲੰਘਣਾ ਕੀਤੇ ਜਾਣ ਦੀ ਅਕਸਰ ਸ਼ਿਕਾਇਤਾਂ ਮਿਲਦੀਆਂ ਰਹਿੰਦੀਆਂ ਹਨ। ਉਨ੍ਹਾਂ ਪੰਜਾਬ ਰਾਜ ਦੇ ਸਮੂਹ ਨਿੱਜੀ ਸਕੂਲਾਂ ਨੂੰ ਅਪੀਲ ਕੀਤੀ ਕਿ ਪੰਜਾਬੀ ਵਿਸ਼ੇ ਨੂੰ ਲਾਜ਼ਮੀ ਵਿਸ਼ੇ ਨੂੰ ਲਾਜ਼ਮੀ ਵਿਸ਼ੇ ਵਜੋਂ ਪੜਾਉਣਾ ਯਕੀਨੀ ਬਣਾਇਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਿੱਜੀ ਸਕੂਲਾਂ ਦੀ ਚੈਂਕਿੰਗ ਕਰਕੇ ਉਨ੍ਹਾਂ ਸਕੂਲਾਂ ਦੀ ਪਹਿਚਾਣ ਕੀਤੀ ਜਾਵੇ ਜਿਹਨਾਂ ਸਕੂਲਾਂ ਵਿੱਚ ਪੰਜਾਬੀ ਵਿਸ਼ੇ ਨੂੰ ਲਾਜ਼ਮੀ ਵਿਸ਼ੇ ਵਜੋਂ ਨਹੀਂ ਪੜ੍ਹਾਇਆ ਜਾ ਰਿਹਾ। The post ਪੰਜਾਬੀ ਭਾਸ਼ਾ ਨੂੰ ਲਾਜ਼ਮੀ ਵਿਸ਼ੇ ਵਜੋਂ ਨਾ ਪੜ੍ਹਾਉਣ ਵਾਲੇ ਜਲੰਧਰ ਦੇ ਨਿੱਜੀ ਸਕੂਲ ਨੂੰ ਕਾਰਨ ਦੱਸੋ ਨੋਟਿਸ ਜਾਰੀ: ਹਰਜੋਤ ਸਿੰਘ ਬੈਂਸ appeared first on TheUnmute.com - Punjabi News. Tags:
|
ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ' ਚ 'ਘਰ-ਘਰ ਮੁਫ਼ਤ ਰਾਸ਼ਨ ਸਕੀਮ' ਦਾ ਆਗਾਜ਼ Saturday 10 February 2024 03:09 PM UTC+00 | Tags: aam-aadmi-party bhagwant-singh-mann breaking-news cm-bhagwant-mann ghar-ghar-free-ration-scheme latest-news news punjab punjabi-news ਸਲਾਣਾ ਦੁੱਲਾ ਸਿੰਘ (ਫਤਹਿਗੜ੍ਹ ਸਾਹਿਬ), 10 ਫਰਵਰੀ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਪਿੰਡ ਸਲਾਣਾ ਦੁੱਲਾ ਸਿੰਘ ਦੀ ਦਵਿੰਦਰ ਕੌਰ ਨੂੰ ਰਾਸ਼ਨ ਦੀ ਕਿੱਟ ਸੌਂਪ ਕੇ ਸੂਬੇ ਵਿੱਚ 'ਘਰ-ਘਰ ਮੁਫ਼ਤ ਰਾਸ਼ਨ' ((Ghar-Ghar Free Ration Scheme) ਪਹੁੰਚਾਉਣ ਦੇ ਨਵੇਂ ਇਨਕਲਾਬੀ ਕਦਮ ਦਾ ਆਗਾਜ਼ ਕੀਤਾ। ਇਸ ਲੋਕ ਪੱਖੀ ਸਕੀਮ ਨੂੰ ਚਿਤਵਣ ਵਾਲੇ ਪੰਜਾਬ ਦੇ ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਹੁਣ ਲੋਕਾਂ ਨੂੰ ਘਰ ਬੈਠਿਆਂ ਹੀ ਰਾਸ਼ਨ ਮਿਲਣਾ ਸ਼ੁਰੂ ਹੋ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਹ ਦਿਨ ਹੁਣ ਬੀਤੇ ਚੁੱਕੇ ਹਨ ਜਦੋਂ ਲੋਕਾਂ ਨੂੰ ਕੌਮੀ ਸੁਰੱਖਿਆ ਐਕਟ ਦੇ ਤਹਿਤ ਮਿਲਦੇ ਰਾਸ਼ਨ ਨੂੰ ਲੈਣ ਲਈ ਢੇਰ ਸਾਰੀਆਂ ਮੁਸੀਬਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਲੋਕਾਂ ਨੂੰ ਆਪਣੇ ਕੰਮ-ਧੰਦੇ ਛੱਡ ਕੇ ਜਾਂ ਸਮਾਂ ਨਾ ਮਿਲਦਾ ਹੋਣ ਕਰਕੇ ਬਹੁਤੀ ਵਾਰ ਅਨਾਜ ਲੈਣ ਲਈ ਬੇਲੋੜੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਘਰ ਅੱਗੇ ਜਾ ਕੇ ਪੈਕ ਹੋਏ ਆਟੇ ਦੀ ਵੰਡ ਸ਼ੁਰੂ ਹੋਣ ਨਾਲ ਨਵੇਂ ਯੁੱਗ ਦੀ ਸ਼ੁਰੂਆਤ ਹੋਵੇਗੀ ਜਿਸ ਨਾਲ ਹੁਣ ਲੋਕਾਂ ਨੂੰ ਰਾਸ਼ਨ ਲੈਣ ਲਈ ਖਾਸ ਤੌਰ ਉਤੇ ਬੇਮੌਸਮੇ ਹਾਲਤਾਂ ਵਿੱਚ ਕਤਾਰਾਂ ਵਿੱਚ ਖੜ੍ਹਨ ਦੀ ਲੋੜ ਹੀ ਨਹੀਂ ਪਵੇਗੀ। ਇਸ ਨਾਲ ਨਾ ਸਿਰਫ ਲੋਕਾਂ ਨੂੰ ਘਰ ਬੈਠਿਆਂ ਪੌਸ਼ਟਿਕ ਅਨਾਜ ਮਿਲਣਾ ਯਕੀਨੀ ਬਣੇਗਾ ਸਗੋਂ ਲੋਕਾਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਵੀ ਬੱਚਤ ਹੋਵੇਗੀ। ਰਾਸ਼ਨ ਦੇਣ ਮੌਕੇ ਲਾਭਪਾਤਰੀ ਨੂੰ ਰਾਸ਼ਨ ਦੇ ਭਾਰ ਵਾਲੀ ਰਸੀਦ ਦੇਣ ਸਮੇਤ ਹੋਰ ਸਾਰੀਆਂ ਲੋੜੀਂਦੀਆਂ ਵਿਵਸਥਾਵਾਂ ਦੀ ਬਾਇਓਮੈਟ੍ਰਿਕ ਪ੍ਰਮਾਣਿਕਤਾ ਹੋਵੇਗੀ। 'ਘਰ-ਘਰ ਰਾਸ਼ਨ' ਪਹੁੰਚਾਉਣ ਦੀ ਸਕੀਮ (Ghar-Ghar Free Ration Scheme) 'ਮਾਡਲ ਫੇਅਰ ਪ੍ਰਾਈਸ ਸ਼ਾਪਜ਼' ਦੇ ਰਾਹੀਂ ਸ਼ੁਰੂ ਕੀਤੀ ਜਾਵੇਗੀ ਅਤੇ ਇਨ੍ਹਾਂ ਨੂੰ ਪੰਜਾਬ ਸਟੇਟ ਕੋਆਪ੍ਰੇਟਿਵ ਸਪਲਾਈ ਐਂਡ ਮਾਰਕੀਟਿੰਗ ਫੈਡਰੇਸ਼ਨ ਲਿਮਟਡ (ਮਾਰਕਫੈੱਡ) ਵੱਲੋਂ ਸਿਖਰਲੇ ਸਹਿਕਾਰੀ ਅਦਾਰੇ ਵਜੋਂ ਚਲਾਇਆ ਜਾਵੇਗਾ ਅਤੇ ਕੌਮੀ ਖੁਰਾਕ ਸੁਰੱਖਿਆ ਐਕਟ ਦੇ ਤਹਿਤ ਸਹਿਕਾਰੀ ਸੰਸਥਾਵਾਂ ਨੂੰ ਤਰਜੀਹ ਦਿੱਤੀ ਜਾਂਦੀ ਹੈ। ਇਸ ਵੇਲੇ ਅਜਿਹੀਆਂ 600 ਮਾਡਲ ਫੇਅਰ ਪ੍ਰਾਈਸ ਸ਼ਾਪਜ਼ ਤਿਆਰ ਹਨ ਜਦਕਿ ਮਗਨਰੇਗਾ ਰਾਹੀਂ ਅਜਿਹੀਆਂ 200 ਹੋਰ ਸ਼ਾਪਜ਼ ਤਿਆਰ ਕੀਤੀਆਂ ਜਾਣਗੀਆਂ। ਇਸ ਸਕੀਮ ਦੀ ਵਿਲੱਖਣ ਖੂਬੀ ਇਹ ਹੈ ਕਿ ਲਾਭਪਾਤਰੀ ਨੂੰ ਉਨ੍ਹਾਂ ਦੇ ਪਿੰਡ ਵਿੱਚ ਰਾਸ਼ਨ ਦੀ ਸਪਲਾਈ ਬਾਰੇ ਐਸ.ਐਮ.ਐਸ. ਜ਼ਰੀਏ ਅਗਾਊਂ ਸੂਚਿਤ ਕੀਤਾ ਜਾਵੇਗਾ। ਜੇਕਰ ਇਸ ਸਕੀਮ ਤਹਿਤ ਕੋਈ ਫੀਡਬੈਕ, ਸੁਝਾਅ ਜਾਂ ਸ਼ਿਕਾਇਤ ਹੋਵੇ ਤਾਂ ਟੋਲ ਫਰੀ ਨੰਬਰ 1100 ਉਤੇ ਸੂਚਿਤ ਕੀਤਾ ਜਾ ਸਕਦਾ ਹੈ। ਲਾਭਪਾਤਰੀਆਂ ਵੱਲੋਂ ਕਣਕ ਨੂੰ ਆਟੇ ਵਿੱਚ ਬਦਲਾਉਣ ਜਾਂ ਰਾਸ਼ਨ ਘਰ ਪਹੁੰਚਾਉਣ ਦੀ ਸੂਰਤ ਵਿੱਚ ਉਨ੍ਹਾਂ ਪਾਸੋਂ ਕੋਈ ਵੀ ਖਰਚਾ ਨਹੀਂ ਲਿਆ ਜਾਵੇਗਾ। ਯੋਗ ਲਾਭਪਾਤਰੀਆਂ ਨੂੰ ਹਰੇਕ ਮਹੀਨੇ ਰਾਸ਼ਨ ਦੀ ਸਪਲਾਈ ਕੀਤੀ ਜਾਵੇਗੀ ਅਤੇ ਇਹ ਸਕੀਮ ਪਿਛਲੇ ਸਮੇਂ ਵਿੱਚ ਪ੍ਰਚਲਿਤ ਚੋਰ-ਮੋਰੀਆਂ, ਅਨਾਜ ਦੀ ਜਮ੍ਹਾਂਖੋਰੀ ਅਤੇ ਹੋਰ ਅਲਾਮਤਾਂ ਨੂੰ ਰੋਕਣ ਵੱਲ ਵੱਡੀ ਪੁਲਾਂਘ ਹੈ। ਨਵੀਂ ਸਕੀਮ ਸੂਬੇ ਭਰ ਵਿੱਚ ਪਹਿਲੇ ਪੜਾਅ ਵਿੱਚ 25 ਲੱਖ ਲਾਭਪਾਤਰੀਆਂ ਨੂੰ ਵੱਡੀ ਰਾਹਤ ਦੇਣ ਦੇ ਨਾਲ-ਨਾਲ ਪਿੰਡਾਂ ਦੇ 1500 ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰੇਗੀ। The post ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ‘ ਚ 'ਘਰ-ਘਰ ਮੁਫ਼ਤ ਰਾਸ਼ਨ ਸਕੀਮ' ਦਾ ਆਗਾਜ਼ appeared first on TheUnmute.com - Punjabi News. Tags:
|
ਨੰਗਲ ਦੀ ਨੁਹਾਰ ਬਦਲਣ ਲਈ ਖਰਚੇ 25 ਕਰੋੜ, ਕੱਟੇ ਨੀਲੇ ਕਾਰਡ ਹੋਣਗੇ ਬਹਾਲ: ਹਰਜੋਤ ਸਿੰਘ ਬੈਂਸ Saturday 10 February 2024 03:17 PM UTC+00 | Tags: blue-cards breaking-news harjot-bains harjot-singh-bains nangal. news punjab-news ration the-unmute the-unmute-breaking-news ਨੰਗਲ 10 ਫਰਵਰੀ 2024: ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਆਪਣੇ ਵਿਧਾਨ ਸਭਾ ਹਲਕੇ ਵਿੱਚ ਲੱਗ ਰਹੇ ਆਪ ਦੀ ਸਰਕਾਰ ਆਪ ਦੇ ਦੁਆਰ ਕੈਂਪਾਂ ਵਿੱਚ ਸ਼ਿਰਕਤ ਕਰਦਿਆਂ ਨੰਗਲ ਦੇ ਵੱਖ ਵੱਖ ਵਾਰਡਾਂ ਵਿੱਚ ਇਲਾਕਾ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਵੱਖ ਵੱਖ ਵਿਭਾਗਾ ਵੱਲੋਂ ਨੰਗਲ ਸ਼ਹਿਰ ਦੀ ਨੁਹਾਰ ਬਦਲਣ ਲਈ 25 ਕਰੋੜ ਰੁਪਏ ਤੋ ਵੱਧ ਖਰਚ ਕੀਤੇ ਜਾ ਰਹੇ ਹਨ। ਯੋਗ ਲੋੜਵੰਦਾਂ ਦੇ ਕੱਟੇ ਨੀਲੇ ਕਾਰਡ ਬਹਾਲ ਕਰ ਦਿੱਤੇ ਹਨ, ਹੁਣ ਤੱਕ ਹਲਕੇ ਵਿਚ ਲੱਗੇ 48 ਸੇਵਾ ਕੈਂਪਾਂ ਵਿੱਚ 8300 ਤੋ ਵੱਧ ਲੋਕਾਂ ਨੇ ਲਾਭ ਲਿਆ ਹੈ, ਆਪਣੀਆਂ ਮੁਸ਼ਕਿਲਾ ਦੱਸੀਆਂ ਹਨ ਤੇ ਸਮੱਸਿਆਵਾ ਦਾ ਨਿਪਟਾਰਾ ਕੀਤਾ ਗਿਆ ਹੈ। ਆਪਣੇ ਹਲਕੇ ਦੇ ਲਗਾਤਾਰ ਚੋਥੇ ਦਿਨ ਤੂਫਾਈ ਦੌਰੀਆਂ ਦੌਰਾਨ ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਨੇ ਦੱਸਿਆ ਕਿ ਨੰਗਲ ਵਿੱਚ ਅੱਜ ਵਾਰਡ ਨੰ:3 ਤੇ 4 ਵਿੱਚ ਲੱਗੇ ਕੈਂਪ ਵਿੱਚ ਲੋਕਾਂ ਨੇ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ ਹੈ, ਲਗਭਗ ਹਰ ਕੈਂਪ ਵਿੱਚ ਪਹੁੰਚ ਕੇ ਲੋੜਵੰਦਾਂ ਨੂੰ ਮਿਲ ਰਹੇ ਲਾਭ ਤੇ ਮੁਸ਼ਕਿਲਾ ਦੇ ਹੋ ਰਹੇ ਨਿਪਟਾਰੇ ਦਾ ਜਾਇਜਾ ਲੈਦੇ ਹੋਏ ਉਨ੍ਹਾਂ ਕਿਹਾ ਕਿ 48ਵੇਂ ਕੈਂਪ ਵਿਚ ਉਹ ਨਿੱਜੀ ਤੌਰ ਤੇ ਪਹੁੰਚੇ ਹਨ, ਹਰ ਕੈਂਪ ਵਿੱਚ ਲੋਕਾਂ ਦੀਆਂ ਮੁਸ਼ਕਿਲਾ ਸੁਣੀਆਂ ਹਨ, ਪ੍ਰਸਾਸ਼ਨ ਦੇ ਅਧਿਕਾਰੀ ਤੇ ਵੱਖ ਵੱਖ ਪ੍ਰਤੀਨਿਧੀ ਸਾਰੇ ਕੈਂਪਾਂ ਵਿਚ ਮੋਜੂਦ ਹਨ, ਲੋਕਾਂ ਨੂੰ ਜਾਗਰੂਕ ਕਰਨ ਲਈ ਪੰਜਾਬ ਸਰਕਾਰ ਵੱਲੋਂ ਆਧੁਨਿਕ ਸਹੂਲਤਾਂ ਨਾਲ ਲੈਂਸ ਪ੍ਰਚਾਰ ਵੈਨ ਵੀ ਇਲਾਕਾ ਵਾਸੀਆਂ ਨੂੰ ਜਾਗਰੂਕ ਕਰ ਰਹੀਆਂ ਹਨ। ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਜੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਮੁੱਚੇ ਪੰਜਾਬ ਇੱਕ ਲਹਿਰ ਚੱਲ ਰਹੀ ਹੈ, 1076 ਟੈਲੀਫੋਨ ਤੇ ਹਰ ਕੋਈ ਕਾਲ ਕਰਕੇ 44 ਸੇਵਾਵਾਂ ਦਾ ਲਾਭ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਹੁਣ ਆਮ ਲੋਕਾਂ ਨੂੰ ਸਰਕਾਰੀ ਦਫਤਰਾਂ ਵਿੱਚ ਜਾ ਕੇ ਖੱਜਲ ਖੁਆਰ ਨਹੀ ਹੋਣਾ ਪੈਂਦਾ ਸਗੋਂ ਸਰਕਾਰੀ ਕਰਮਚਾਰੀ ਲੋਕਾਂ ਦੇ ਕੰਮਾਂ ਲਈ ਲੋਕਾਂ ਤੋ ਸਮਾਂ ਲੈ ਕੇ ਉਨ੍ਹਾਂ ਦੇ ਘਰ ਪੁੱਜਦੇ ਹਨ। ਇਹ ਪੰਜਾਬ ਵਿਚ ਆਇਆ ਕ੍ਰਾਂਤੀਕਾਰੀ ਬਦਲਾਓ ਹੈ। ਸਿਹਤ ਸਹੂਲਤਾਂ ਵਿੱਚ ਜਿਕਰਯੋਗ ਸੁਧਾਰ ਹੋਏ ਹਨ, ਪ੍ਰਾਈਵੇਟ ਲੈਬ, ਸਕੈਨ ਸੈਂਟਰ ਹੁਣ ਸਰਕਾਰੀ ਰੇਂਟਾਂ ਤੇ ਅਲਟ੍ਰਾਸਾਊਡ, ਐਕਸ-ਰੇ, ਦਵਾਈਆਂ ਵਰਗੀਆਂ ਸਹੂਲਤਾਂ ਸਰਕਾਰ ਵੱਲੋਂ ਨਿਰਧਾਰਤ ਮਾਪਦੰਡਾ ਅਨੁਸਾਰ ਉਪਲੱਬਧ ਕਰਵਾ ਰਹੇ ਹਾਂ। ਉਨ੍ਹਾਂ ਕਿਹਾ ਕਿ ਹਜ਼ਾਰਾ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਦਿੱਤੀ ਹੈ, ਦਾਖਲਾ ਮੁਹਿੰਮ ਦਾ ਆਗਾਜ ਹੋ ਗਿਆ ਹੈ, ਸਕੂਲ ਆਫ ਐਮੀਨੈਂਸ ਇੱਕ ਕ੍ਰਾਂਤੀਕਾਰੀ ਉਪਰਾਲਾ ਹੈ, ਵਿਦਿਆਰਥਣਾ ਨੂੰ ਘਰੋ ਘਰੀ ਆਉਣ ਜਾਂਣ ਲਈ ਟ੍ਰਾਸਪੋਰੇਸ਼ਨ ਦੀ ਸਹੂਲਤ ਮਿਲ ਰਹੀ ਹੈ, ਸਰਕਾਰੀ ਸਕੂਲਾ ਦੇ ਵਿਦਿਆਰਥੀ ਸਮੇਂ ਦੇ ਹਾਣੀ ਬਣੇ ਹਨ, ਵਿਕਾਸ ਦੀ ਰਫਤਾਰ ਨੂੰ ਹੋਰ ਗਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਲ ਸਰੋਤਾ ਨਾਲ ਭਰਪੂਰ ਸਾਡਾ ਹਲਕਾ ਸਾਫ ਪੀਣ ਵਾਲੇ ਪਾਣੀ ਤੋ ਸੱਤ ਦਹਾਕਿਆਂ ਤੋ ਵੱਧ ਸਮਾਂ ਵਾਝਾ ਰਿਹਾ ਹੈ, ਹੁਣ ਇਸ ਲਈ ਅਜਿਹੀ ਯੋਜਨਾਂ ਤਿਆਰ ਕੀਤੀ ਹੈ ਕਿ ਹਰ ਕਿਸੇ ਨੂੰ ਸੁੱਧ ਪੀਣ ਵਾਲਾ ਪਾਣੀ ਘਰਾਂ ਤੱਕ ਉਪਲੱਬਧ ਹੋਵੇਗਾ, ਵਿਕਾਸ ਦੇ ਕੰਮਾਂ ਤੇ ਕਰੋੜਾਂ ਰੁਪਏ ਖਰਚ ਕੀਤੇ ਹਨ। ਉਨ੍ਹਾਂ ਕਿਹਾ ਕਿ ਸੈਰ ਸਪਾਟਾ ਸੰਨਤ ਨੂੰ ਪ੍ਰਫੁੱਲਿਤ ਕਰ ਰਹੇ ਹਾਂ, ਤਾਂ ਕਿ ਟੂਰਿਜਮ ਵਿਚ ਵਾਧਾ ਹੋਵੇ ਅਤੇ ਲੋਕਾਂ ਦਾ ਵਪਾਰ ਕਾਰੋਬਾਰ ਹੋਰ ਪ੍ਰਫੁੱਲਿਤ ਹੋਵੇ। ਇਸ ਮੌਕੇ ਕਾਰਜ ਸਾਧਕ ਅਫਸਰ ਰਵਨੀਤ ਸਿੰਘ, ਰੋਹਿਤ ਕਾਲੀਆ ਪ੍ਰਧਾਨ ਟਰੱਕ ਯੂਨੀਅਨ,ਜਸਪਾਲ ਸਿੰਘ ਢਾਹੇ ਬਲਾਕ ਪ੍ਰਧਾਨ, ਸਤੀਸ਼ ਚੋਪੜਾ ਸੀਨੀਅਰ ਆਗੂ,ਨਰਿੰਦਰਜੀਤ ਸਿੰਘ ਬਲਾਕ ਪ੍ਰਧਾਨ,ਦੀਪਕ ਅਬਰੋਲ ਬਲਾਕ ਪ੍ਰਧਾਨ, ਮੁਕੇਸ਼ ਵਰਮਾ ਬਲਾਕ ਪ੍ਰਧਾਨ, ਪ੍ਰਵੀਨ ਅੰਸਾਰੀ ਸੀਨੀਅਰ ਆਗੂ, ਪੱਮੂ ਢਿੱਲੋਂ ਬਲਾਕ ਪ੍ਰਧਾਨ, ਪ੍ਰਿੰ.ਗੁਰਨਾਮ ਸਿੰਘ, ਪ੍ਰਿੰ.ਰਛਪਾਲ ਸਿੰਘ ਰਾਣਾ, ਦੀਪਕ ਬਾਸ, ਨਰਾਇਣ ਸ਼ਰਮਾ, ਰਵਿੰਦਰ ਸੇਖੋ, ਬਲਵਿੰਦਰ ਕੌਰ ਬੈਂਸ, ਮੋਹਿਤ ਦੀਵਾਨ, ਸੱਮੀ ਬਰਾਰੀ, ਅਮਰਜੀਤ ਸਿੰਘ, ਹਰਦੀਪ ਸਿੰਘ ਮੈਂਬਰ ਟਰੱਕ ਯੂਨੀਅਨ, ਚਮਨ ਲਾਲ, ਨਰਾਇਣ ਸ਼ਰਮਾ, ਦਲਜੀਤ ਸਿੰਘ, ਦੀਪੂ ਬਾਸ, ਦੀਪਕ ਅਬਰੋਲ, ਦੁਰੇਜਾ, ਅਮਰੀਕ ਸਿੰਘ, ਹਰਦੀਪ ਬੈਂਸ, ਕਰਨ ਸੈਣੀ, ਮੁਕੇਸ਼ ਕੁਮਾਰ ਸੈਨੇਟਰੀ ਸੁਪਰਡੈਂਟ, ਕੋਸਲਰ ਤੇ ਵੱਡੀ ਗਿਣਤੀ ਵਿਚ ਪਤਵੰਤੇ ਹਾਜ਼ਰ ਸਨ। The post ਨੰਗਲ ਦੀ ਨੁਹਾਰ ਬਦਲਣ ਲਈ ਖਰਚੇ 25 ਕਰੋੜ, ਕੱਟੇ ਨੀਲੇ ਕਾਰਡ ਹੋਣਗੇ ਬਹਾਲ: ਹਰਜੋਤ ਸਿੰਘ ਬੈਂਸ appeared first on TheUnmute.com - Punjabi News. Tags:
|
ਹਰਜੋਤ ਸਿੰਘ ਬੈਂਸ ਨੇ ਹਿਮਾਚਲ ਪ੍ਰਦੇਸ਼ ਦੇ ਉਪ CM ਮੁਕੇਸ਼ ਅਗਨੀਹੋਤਰੀ ਦੀ ਧਰਮ ਘਰਵਾਲੀ ਪ੍ਰੋ.ਸਿੰਮੀ ਅਗਨੀਹੋਤਰੀ ਦੇ ਅਕਾਲ ਚਲਾਣੇ ਤੇ ਦੁੱਖ ਪ੍ਰਗਟਾਇਆ Saturday 10 February 2024 03:22 PM UTC+00 | Tags: breaking-news harjot-singh-bains mukesh-agnihotri ਨੰਗਲ 10 ਫਰਵਰੀ ,2024: ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਨੇ ਹਿਮਾਚਲ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਸ੍ਰੀ ਮੁਕੇਸ਼ ਅਗਨਹੋਤਰੀ ਦੇ ਧਰਮ ਪਤਨੀ ਪ੍ਰੋ.ਸਿੰਮੀ ਅਗਨੀਹੋਤਰੀ ਦੇ ਅਕਾਲ ਚਲਾਣੇ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ ਅੱਜ ਦੁਪਹਿਰ ਅਗਨੀਹੋਤਰੀ ਪਰਿਵਾਰ ਦੇ ਜੱਦੀ ਪਿੰਡ ਗੋਂਦਪੁਰ ਜੈਚੰਦ ਤਹਿਸੀਲ ਹਰੋਲੀ ਜਿਲ੍ਹਾ ਊਨਾ ਹਿਮਾਚਲ ਪ੍ਰਦੇਸ਼ ਵਿਖੇ ਪ੍ਰੋ.ਅਗਨੀਹੋਤਰੀ ਦੀਆਂ ਅੰਤਿਮ ਰਸਮਾਂ ਵਿਚ ਸਾਮਿਲ ਹੋਣ ਲਈ ਪਹੁੰਚੇ ਸਨ। ਬੈਂਸ ਨੇ ਕਿਹਾ ਕਿ ਪ੍ਰੋ.ਸਿੰਮੀ ਅਗਨੀਹੋਤਰੀ ਸ਼ਿਮਲਾ ਯੂਨੀਵਰਸਿਟੀ ਵਿਚ ਸੇਵਾਵਾਂ ਦੇ ਰਹੇ ਸਨ, ਉਨ੍ਹਾਂ ਦੀ ਸ਼ਖਸ਼ੀਅਤ ਬਹੁਤ ਹੀ ਸ਼ਾਲੀਨਤਾ ਭਰੀ ਸੀ। ਉਹ ਹਮੇਸ਼ਾ ਮਿੱਠ ਬੋਲੜੇ ਤੇ ਚੰਗੇ ਸੁਭਾਅ ਦੇ ਮਾਲਕ ਸਨ। ਸਮਾਜ ਨੂੰ ਨਵੀ ਸੇਧ ਦੇਣ ਦੇ ਨਾਲ ਨਾਲ ਕਲਿਆਣਕਾਰੀ ਕੰਮਾਂ ਵਿਚ ਉਨ੍ਹਾਂ ਦੀ ਵਿਸੇਸ਼ ਰੁਚੀ ਸੀ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਦੇ ਜੀਵਨ ਦੀ ਸਫਲਤਾ ਵਿੱਚ ਉਸ ਦੇ ਸਾਥੀ ਦਾ ਵੱਡਾ ਯੋਗਦਾਨ ਹੁੰਦਾ ਹੈ। ਹਿਮਾਚਲ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਦੇ ਜੀਵਨ ਸਾਥੀ ਪ੍ਰੋ.ਸਿੰਮੀ ਅਗਨੀਹੋਤਰੀ ਵੀ ਇੱਕ ਚੰਗੇ ਸਾਥੀ ਦੀ ਤਰਾਂ ਉਨ੍ਹਾਂ ਨਾਲ ਹਰ ਦੁੱਖ ਸੁੱਖ ਵਿੱਚ ਡਟੇ ਰਹੇ। ਅਸੀ ਅਕਾਲ ਪੁਰਖ ਵਾਹਿਗੁਰੂ ਦੇ ਚਰਨਾਂ ਵਿਚ ਅਰਦਾਸ ਕਰਦੇ ਹਾਂ ਕਿ ਪ੍ਰਮਾਤਮਾ ਉਨ੍ਹਾਂ ਨੂੰ ਆਪਣੇ ਚਰਨਾ ਵਿਚ ਨਿਵਾਸ ਬਖਸ਼ਣ ਅਤੇ ਅਗਨੀਹੋਤਰੀ ਪਰਿਵਾਰ ਅਤੇ ਪ੍ਰੋ.ਸਿੰਮੀ ਦੇ ਹੋਰ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। The post ਹਰਜੋਤ ਸਿੰਘ ਬੈਂਸ ਨੇ ਹਿਮਾਚਲ ਪ੍ਰਦੇਸ਼ ਦੇ ਉਪ CM ਮੁਕੇਸ਼ ਅਗਨੀਹੋਤਰੀ ਦੀ ਧਰਮ ਘਰਵਾਲੀ ਪ੍ਰੋ.ਸਿੰਮੀ ਅਗਨੀਹੋਤਰੀ ਦੇ ਅਕਾਲ ਚਲਾਣੇ ਤੇ ਦੁੱਖ ਪ੍ਰਗਟਾਇਆ appeared first on TheUnmute.com - Punjabi News. Tags:
|
ਘਰ 'ਚ ਹੀ ਰਾਸ਼ਨ ਮਿਲਣ ਨਾਲ ਲਾਭਪਾਤਰੀਆਂ ਵਲੋਂ ਪੰਜਾਬ ਸਰਕਾਰ ਦਾ ਧੰਨਵਾਦ Saturday 10 February 2024 04:49 PM UTC+00 | Tags: aam-aadmi-party breaking-news latest-news punjab punjab-government ration-at-home the-unmute-punjab ਅਮਲੋਹ (ਫ਼ਤਹਿਗੜ੍ਹ ਸਾਹਿਬ), 10 ਫਰਵਰੀ 2024: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਸ ਦਿਨ ਤੋਂ ਹੋਂਦ ਵਿੱਚ ਆਈ ਹੈ, ਓਸੇ ਦਿਨ ਤੋਂ ਲੋਕਾਂ ਦਾ ਜੀਵਨ ਸੌਖਾ ਕਰਨ ਲਈ ਸਰਕਾਰ ਵੱਲੋਂ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਇਸੇ ਦਿਸ਼ਾ ਵਿੱਚ ਇੱਕ ਹੋਰ ਇਨਕਲਾਬੀ ਕਦਮ ਪੁੱਟਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪਿੰਡ ਸਲਾਣਾ ਦੁੱਲਾ ਸਿੰਘ ਵਾਲਾ, ਬਲਾਕ ਅਮਲੋਹ ਤੋਂ ਘਰ-ਘਰ ਰਾਸ਼ਨ ਸਕੀਮ ਦੀ ਸ਼ੁਰੂਆਤ ਕੀਤੀ ਗਈ ਤੇ ਦੋਵਾਂ ਮੁੱਖ ਮੰਤਰੀਆਂ ਵੱਲੋਂ ਪਿੰਡ ਦੇ ਲਾਭਪਾਤਰੀਆਂ ਦੇ ਘਰ ਘਰ ਜਾ ਕੇ ਰਾਸ਼ਨ ਦਿੱਤਾ ਗਿਆ। ਇਸ ਸਕੀਮ ਸਦਕਾ ਲੋਕਾਂ ਨੂੰ ਰਾਸ਼ਨ ਲਈ ਲਾਈਨਾਂ ਵਿੱਚ ਖੜ੍ਹ ਕੇ ਉਡੀਕ ਕਰਨ ਤੋਂ ਨਿਜਾਤ ਮਿਲ ਗਈ ਹੈ, ਜਿਸ ਨਾਲ ਲਾਭਪਾਤਰੀ ਬਾਗੋ ਬਾਗ ਹਨ ਤੇ ਪੰਜਾਬ ਸਰਕਾਰ ਦੇ ਧੰਨਵਾਦੀ ਹਨ। ਮੁੱਖ ਮੰਤਰੀ ਹੱਥੋਂ ਰਾਸ਼ਨ ਪ੍ਰਾਪਤ ਕਰਨ ਵਾਲੀ ਲਾਭਪਾਤਰੀ ਤੇਜ ਕੌਰ ਨੇ ਕਿਹਾ, “ਹੁਣ ਸਾਨੂੰ ਰਾਸ਼ਨ ਘਰ ਵਿੱਚ ਹੀ ਮਿਲੂਗਾ ਤੇ ਲਾਈਨਾਂ ਵਿਚ ਖੜ੍ਹਨ ਦੀ ਲੋੜ ਨਹੀਂ ਪਵੇਗੀ। ਸਾਨੂੰ ਬਿਜਲੀ ਦਾ ਬਿਲ ਵੀ ਜ਼ੀਰੋ ਆ ਰਿਹਾ ਹੈ। ਅਸੀਂ ਪੰਜਾਬ ਸਰਕਾਰ ਦੇ ਧੰਨਵਾਦੀ ਹਾਂ।” ਇਸੇ ਤਰ੍ਹਾਂ ਲਾਭਪਾਤਰੀ ਰਾਮ ਸਿੰਘ ਨੇ ਕਿਹਾ, “ਬਹੁਤ ਵਧੀਆ ਲੱਗਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਘਰ ਆ ਕੇ ਰਾਸ਼ਨ ਦੇ ਕੇ ਗਏ। ਹੁਣ ਸਾਨੂੰ ਲਾਈਨਾਂ ਵਿੱਚ ਨਹੀਂ ਲੱਗਣਾ ਪਊਗਾ। ਪਹਿਲੀ ਵਾਰ ਕੋਈ ਮੁੱਖ ਮੰਤਰੀ ਘਰ ਆਇਆ ਹੈ। ਸਾਡਾ ਬਿਜਲੀ ਦਾ ਬਿਲ ਵੀ ਜ਼ੀਰੋ ਆਇਆ ਹੈ।” ਸਲਾਣਾ ਦੁੱਲਾ ਸਿੰਘ ਵਾਲਾ ਦੇ ਬੰਤ ਸਿੰਘ ਨੇ ਆਖਿਆ, “ਸਾਡੇ ਘਰ ਮੁੱਖ ਮੰਤਰੀ ਸਾਹਿਬ ਆ ਕੇ ਰਾਸ਼ਨ ਦੇ ਕੇ ਗਏ ਹਨ, ਬਹੁਤ ਵਧੀਆ ਲੱਗਿਆ। ਪਹਿਲਾਂ ਦੂਰ ਜਾ ਕੇ ਲਾਈਨਾਂ ਵਿੱਚ ਲਗਣਾ ਪੈਂਦਾ ਸੀ। ਹੁਣ ਰਾਸ਼ਨ ਘਰ ਆਵੇਗਾ ਬਹੁਤ ਅਰਾਮਦਾਰੀ ਹੋ ਗਈ ਹੈ।” ਲਾਭਪਾਤਰੀ ਮਲਕੀਤ ਸਿੰਘ ਨੇ ਕਿਹਾ, “ਬਹੁਤ ਵਧੀਆ ਲੱਗਿਆ ਕਿ ਮੁੱਖ ਮੰਤਰੀ ਜੀ ਘਰ ਆਏ ਤੇ ਰਾਸ਼ਨ ਦੇ ਕੇ ਗਏ। ਅੱਗੇ ਸਾਨੂੰ ਡਿਪੂਆਂ ਵਿੱਚ ਘੁੰਮਣਾ ਪੈਂਦਾ ਸੀ, ਲਾਈਨਾਂ ਵਿਚ ਲੱਗਣਾ ਪੈਂਦਾ ਸੀ, ਹੁਣ ਕੰਮ ਛੱਡ ਕੇ ਲਾਈਨਾਂ ਵਿੱਚ ਨਹੀਂ ਖੜ੍ਹਨਾ ਪੈਣਾ।” ਇਸੇ ਤਰ੍ਹਾਂ ਕਰਮਜੀਤ ਕੌਰ ਨੇ ਕਿਹਾ, “ਅਸੀਂ ਬਹੁਤ ਜ਼ਿਆਦਾ ਖੁਸ਼ ਹਾਂ ਕਿ ਪੰਜਾਬ ਦੇ ਮੁੱਖ ਮੰਤਰੀ ਤੇ ਦਿੱਲੀ ਦੇ ਮੁੱਖ ਮੰਤਰੀ ਘਰ ਆ ਕੇ ਰਾਸ਼ਨ ਦੇ ਕੇ ਗਏ ਨੇ। ਅਸੀਂ ਆਪਣੇ ਆਪ ਨੂੰ ਭਾਗਾਂ ਵਾਲੇ ਸਮਝਦੇ ਆ। ਹੁਣ ਸਾਡਾ ਸਮਾਂ ਖਰਾਬ ਨਹੀਂ ਹੋਵੇਗਾ। ਅਸੀਂ ਬਹੁਤ ਧੰਨਵਾਦ ਕਰਦੇ ਆ ਮੁੱਖ ਮੰਤਰੀ ਭਗਵੰਤ ਮਾਨ ਜੀ ਦਾ। ਸਾਡਾ ਬਿਜਲੀ ਦਾ ਬਿਲ ਵੀ ਜ਼ੀਰੋ ਆ ਰਿਹਾ ਹੈ।” ਲਾਭਪਾਤਰੀ ਮਨਦੀਪ ਸਿੰਘ ਨੇ ਆਖਿਆ, “ਸਾਨੂੰ ਬਹੁਤ ਵਧੀਆ ਲੱਗਿਆ ਮੁੱਖ ਮੰਤਰੀ ਸਾਡੇ ਘਰ ਆਏ ਤੇ ਰਾਸ਼ਨ ਦੇ ਕੇ ਗਏ। ਹੁਣ ਸਾਨੂੰ ਲਾਈਨਾਂ ਵਿੱਚ ਨਹੀਂ ਲੱਗਣਾ ਪਊਗਾ। ਪਹਿਲਾਂ ਸਾਰਾ ਸਾਰਾ ਦਿਨ ਲਾਈਨ ਵਿੱਚ ਲੱਗਣਾ ਪੈਂਦਾ ਸੀ। ਹੁਣ ਬਿਜਲੀ ਵੀ ਮੁਫ਼ਤ ਆ, ਜਿਸ ਦਾ ਬਹੁਤ ਫਾਇਦਾ ਹੈ। ਅਸੀਂ ਬਹੁਤ ਖੁਸ਼ ਆ ਤੇ ਸਰਕਾਰ ਦੇ ਧੰਨਵਾਦੀ ਹਾਂ।” ਲਾਭਪਾਤਰੀ ਸ਼ਿੰਦਰ ਕੌਰ ਨੇ ਕਿਹਾ, “ਮੁੱਖ ਮੰਤਰੀ ਜੀ ਸਾਡੇ ਘਰ ਆਏ, ਸਾਨੂੰ ਰਾਸ਼ਨ ਦੇ ਕੇ ਗਏ। ਉਹਨਾਂ ਦਾ ਬਹੁਤ ਬਹੁਤ ਧੰਨਵਾਦ।” ਬਜ਼ੁਰਗ ਕੇਸਰ ਸਿੰਘ ਨੇ ਕਿਹਾ, “ਮੁੱਖ ਮੰਤਰੀ ਸਾਹਿਬ ਅੱਜ ਸਾਡੇ ਘਰ ਰਾਸ਼ਨ ਦੇਣ ਆਏ ਸੀ, ਜਿਸ ਨਾਲ ਸਾਨੂੰ ਕਾਫੀ ਲਾਭ ਹੋਵੇਗਾ। ਸਾਨੂੰ ਹੁਣ ਲਾਈਨਾਂ ‘ਚ ਨਹੀਂ ਲੱਗਣਾ ਪਊਗਾ ਤੇ ਸਾਡੇ ਘਰੇ ਹੀ ਰਾਸ਼ਨ ਆਊਗਾ। ਅਸੀਂ ਮੁੱਖ ਮੰਤਰੀ ਦਾ ਧੰਨਵਾਦ ਕਰਦੇ ਹਾਂ।” ਗੁਰਮੁੱਖ ਸਿੰਘ ਸਲਾਣਾ ਦੁੱਲਾ ਸਿੰਘ ਵਾਲਾ ਨੇ ਕਿਹਾ, “ਮੁੱਖ ਮੰਤਰੀ ਸਾਹਿਬ ਅੱਜ ਸਾਡੇ ਘਰ ਰਾਸ਼ਨ ਦੇ ਕੇ ਗਏ, ਜਿਸ ਦੀ ਸਾਨੂੰ ਬਹੁਤ ਖੁਸ਼ੀ ਹੈ। ਪਹਿਲਾਂ ਰਾਸ਼ਨ ਲੈਣ ਲਈ ਲਾਈਨਾਂ ‘ਚ ਖੜਨਾ ਪੈਂਦਾ ਸੀ ਹੁਣ ਲਾਈਨਾਂ ਤੋਂ ਛੋਟ ਮਿਲੀ ਹੈ। ਇਸ ਲਈ ਅਸੀਂ ਸਰਕਾਰ ਦਾ ਧੰਨਵਾਦ ਕਰਦੇ ਹਾਂ। ਸਰਕਾਰ ਨੇ ਸਾਡਾ ਬਿਜਲੀ ਦਾ ਬਿੱਲ ਵੀ ਮੁਆਫ ਕੀਤਾ ਹੈ, ਜਿਸ ਦੀ ਸਾਨੂੰ ਬਹੁਤ ਖੁਸ਼ੀ ਹੈ ਅਸੀਂ ਧੰਨਵਾਦੀ ਹਾਂ ਪੰਜਾਬ ਸਰਕਾਰ ਦੇ।” ਲਾਭਪਾਤਰੀ ਸੁਖਵਿੰਦਰ ਸਿੰਘ ਨੇ ਕਿਹਾ, “ਮੁੱਖ ਮੰਤਰੀ ਸਾਹਿਬ ਆਪ ਆ ਕੇ ਰਾਸ਼ਨ ਦੇ ਕੇ ਗਏ, ਬਹੁਤ ਚੰਗਾ ਲੱਗਿਆ। ਪਹਿਲਾਂ ਲਾਈਨਾਂ ਵਿੱਚ ਲੱਗ ਕੇ ਰਾਸ਼ਨ ਲੈਣਾ ਪੈਂਦਾ ਸੀ। ਕਈ ਵਾਰ ਦੋ ਦੋ ਦਿਨ ਵੀ ਖਰਾਬ ਹੋ ਜਾਂਦੇ ਸੀ। ਹੁਣ ਘਰ ਵਿੱਚ ਰਾਸ਼ਨ ਮਿਲਿਆ ਕਰੂਗਾ, ਬਹੁਤ ਵਧੀਆ ਹੋਗਿਆ। ਅਸੀਂ ਦਿਹਾੜੀ ਕਰਨ ਵਾਲੇ ਬੰਦੇ ਆ, ਪਹਿਲਾਂ ਬਿਲ 1000-1200 ਰੁਪਏ ਆ ਜਾਂਦਾ ਸੀ, ਜਦੋਂ ਤੋਂ ਪੰਜਾਬ ਸਰਕਾਰ ਨੇ 600 ਯੂਨਿਟ ਮੁਆਫ ਕੀਤੇ ਨੇ, ਬਿਲ ਜ਼ੀਰੋ ਆਉਣ ਲੱਗ ਪਿਆ ਹੈ। ਮਾਨ ਸਰਕਾਰ ਦਾ ਬਹੁਤ ਬਹੁਤ ਧੰਨਵਾਦ।” The post ਘਰ ‘ਚ ਹੀ ਰਾਸ਼ਨ ਮਿਲਣ ਨਾਲ ਲਾਭਪਾਤਰੀਆਂ ਵਲੋਂ ਪੰਜਾਬ ਸਰਕਾਰ ਦਾ ਧੰਨਵਾਦ appeared first on TheUnmute.com - Punjabi News. Tags:
|
ਡਾ. ਬਲਜੀਤ ਕੌਰ ਨੇ ਕੇਂਦਰੀ ਮੰਤਰੀ ਰਾਮਦਾਸ ਅਠਾਵਲੇ ਅੱਗੇ ਰੱਖੀਆਂ ਪੰਜਾਬ ਦੀਆਂ ਮੰਗਾਂ Saturday 10 February 2024 04:53 PM UTC+00 | Tags: breaking-news dr-baljit dr-baljit-kaur punjab ramdas-athavale ਚੰਡੀਗੜ੍ਹ 10 ਫਰਵਰੀ 2024: ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਰਾਜ ਮੰਤਰੀ ਰਾਮਦਾਸ ਅਠਾਵਲੇ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਅਹਿਮ ਮੁੱਦਿਆਂ ਉੱਤੇ ਚਰਚਾ ਕਰਦਿਆਂ ਆਪਣੇ ਵਿਭਾਗ ਨਾਲ ਸਬੰਧਤ ਮੰਗਾਂ ਰੱਖੀਆਂ।ਕੇਂਦਰੀ ਮੰਤਰੀ ਦੇ ਇੱਕ ਦਿਨਾਂ ਫਰੀਦਕੋਟ ਦੌਰੇ ਦੌਰਾਨ ਇਹ ਮੀਟਿੰਗ ਹੋਈ ਜੋ ਸਮਾਜਿਕ ਨਿਆਂ ਅਤੇ ਸਮਾਜਿਕ ਸੁਰੱਖਿਆ ਵਿਭਾਗਾਂ ਦੇ ਪ੍ਰਭਾਵੀ ਕੰਮਕਾਜ ਸਬੰਧੀ ਵੱਖ-ਵੱਖ ਮੁੱਦਿਆਂ ‘ਤੇ ਕੇਂਦਰਿਤ ਰਹੀ। ਅਠਾਵਲੇ ਨਾਲ ਗੱਲਬਾਤ ਦੌਰਾਨ ਡਾ. ਬਲਜੀਤ ਕੌਰ ਨੇ ਬਾਬੂ ਜਗਜੀਵਨ ਰਾਮ ਯੋਜਨਾ ਅਧੀਨ ਹੋਸਟਲਾਂ ਦੀ ਉਸਾਰੀ ਦੇ ਨਿਰਵਿਘਨ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਫੰਡਾਂ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਅਨੁਸੂਚਿਤ ਜਾਤੀਆਂ ਦੀ ਭਲਾਈ ਦੇ ਉਦੇਸ਼ ਨਾਲ ਪਹਿਲਕਦਮੀਆਂ ਨੂੰ ਵਧਾਉਣ ਲਈ ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਉਦੈ ਯੋਜਨਾ ਦੇ ਤਹਿਤ ਅਲਾਟਮੈਂਟ ਵਧਾਉਣ ਦੀ ਵੀ ਵਕਾਲਤ ਕੀਤੀ। ਇਸ ਤੋਂ ਇਲਾਵਾ ਡਾ. ਬਲਜੀਤ ਕੌਰ ਨੇ ਗਰੀਬ ਬੱਚਿਆਂ ਲਈ ਰਿਹਾਇਸ਼ੀ ਸਕੂਲ ਸਥਾਪਤ ਕਰਨ ਅਤੇ ਵਿਦੇਸ਼ਾਂ ਵਿੱਚ ਸਿੱਖਿਆ ਦੇ ਮੌਕਿਆਂ ਦੀ ਸਹੂਲਤ ਲਈ ਹੋਰ ਫੰਡਾਂ ਦੀ ਲੋੜ ‘ਤੇ ਵੀ ਜ਼ੋਰ ਦਿੱਤਾ। ਇਸ ਮੀਟਿੰਗ ਦੌਰਾਨ ਸਮਾਜਿਕ ਸੁਰੱਖਿਆ ਵਿਭਾਗ ਦੀ ਸਕੀਮ ਫਾਰ ਇੰਮਪਲੀਟੇਸ਼ਨ ਆਫ ਪਰਸਨਜ਼ ਵਿਦ ਡਿਸਬਿਲਟੀ ਐਕਟ (ਸਿਪਡਾ ਸਕੀਮ) ਤਹਿਤ ਫੰਡਾਂ ਨੂੰ ਵਧਾਉਣ ਦੀ ਮੰਗ ਕੀਤੀ ਗਈ ਅਤੇ ਦਿੱਤੀਆਂ ਗਰਾਂਟਾਂ ਦੀ ਵਰਤੋਂ ਲਈ ਸਮਾਂ ਸੀਮਾ ਵਧਾਉਣ ਬਾਰੇ ਵੀ ਚਰਚਾ ਹੋਈ। ਇਸ ਤੋਂ ਇਲਾਵਾ ਡਾ. ਬਲਜੀਤ ਕੌਰ ਨੇ ਹੋਸਟਲ ਪ੍ਰਵਾਨਗੀਆਂ, ਆਦਰਸ਼ ਗ੍ਰਾਮ ਯੋਜਨਾ ਲਈ ਫੰਡਾਂ ਦੀ ਮੰਗ ਅਤੇ ਐਸ.ਸੀ ਕਾਰਪੋਰੇਸ਼ਨ ਕੇਂਦਰੀ ਹਿੱਸਾ ਨਾਲ ਸਬੰਧਤ ਮੰਗਾਂ ਵੱਲ ਅਠਾਵਲੇ ਦਾ ਧਿਆਨ ਦਿਵਾਉਦਿਆਂ ਇਨ੍ਹਾਂ ਸਕੀਮਾਂ ਨੂੰ ਅਸਰਦਾਰ ਢੰਗ ਨਾਲ ਲਾਗੂ ਕਰਵਾਉਣ ਦੀ ਵੀ ਪੁਰਜ਼ੋਰ ਸਿਫਾਰਿਸ਼ ਕੀਤੀ । ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਡਾ. ਸੇ਼ਨਾ ਅਗਰਵਾਲ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਡਾਇਰੈਕਟਰ-ਕਮ-ਸੰਯੁਕਤ ਸਕੱਤਰ ਸ. ਰਾਜ ਬਹਾਦਰ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। The post ਡਾ. ਬਲਜੀਤ ਕੌਰ ਨੇ ਕੇਂਦਰੀ ਮੰਤਰੀ ਰਾਮਦਾਸ ਅਠਾਵਲੇ ਅੱਗੇ ਰੱਖੀਆਂ ਪੰਜਾਬ ਦੀਆਂ ਮੰਗਾਂ appeared first on TheUnmute.com - Punjabi News. Tags:
|
ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਜਤਿੰਦਰ ਸਿੰਘ ਦਾ ਲੱਗਾ ਕੈਨੇਡਾ ਦਾ ਸਪਾਊਸ ਵੀਜ਼ਾ Saturday 10 February 2024 04:58 PM UTC+00 | Tags: breaking-news canadas-spouse-visa kaur-immigration spouse-visa ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ ਮੋਗਾ, 10 ਫਰਵਰੀ 2024: ਪਤੀ-ਪਤਨੀ ਤੇ ਬੱਚਿਆਂ ਨੂੰ ਇਕੱਠਿਆਂ ਭੇਜਣ ਦੀ ਮਾਹਿਰ ਸੰਸਥਾ ਕੌਰ ਇੰਮੀਗ੍ਰੇਸ਼ਨ (Kaur Immigration) ਨੇ ਇੱਕ ਹੋਰ ਮੀਲ ਪੱਥਰ ਫਿੱਟ ਕਰਦਿਆਂ ਫਤਿਹਗੜ੍ਹ ਕੋਰੋਟਾਨਾ, ਤਹਿਸੀਲ ਧਰਮਕੋਟ, ਜ਼ਿਲ੍ਹਾ ਮੋਗਾ ਦੀ ਰਹਿਣ ਵਾਲੇ ਜਤਿੰਦਰ ਸਿੰਘ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ 13 ਦਿਨਾਂ 'ਚ ਲਗਵਾ ਕੇ ਕੈਨੇਡਾ ਜਾਣ ਦਾ ਸੁਪਨਾ ਸਾਕਾਰ ਕੀਤਾ ਹੈ। ਇਸ ਮੌਕੇ ਕੌਰ ਇੰਮੀਗ੍ਰੇਸ਼ਨ (Kaur Immigration) ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਜਤਿੰਦਰ ਸਿੰਘ ਦੀਆਂ ਦੋ ਰਿਫਿਊਜ਼ਲਾਂ ਵਿਜਟਰ ਵੀਜ਼ਾ ਕਿਸੇ ਹੋਰ ਏਜੰਸੀ ਤੋਂ ਆਈਆਂ ਸਨ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਜਤਿੰਦਰ ਸਿੰਘ ਦੀ ਪ੍ਰੋਫਾਈਲ ਦੇਖਣ ਤੋਂ ਬਾਅਦ ਫਾਈਲ ਦਾ ਪ੍ਰੋਸੈਸ ਕਰਦਿਆਂ 13 ਨਵੰਬਰ 2023 ਨੂੰ ਅੰਬੈਂਸੀ ਵਿੱਚ ਲਗਾਈ ਤੇ 26 ਨਵੰਬਰ 2023 ਨੂੰ ਵੀਜ਼ਾ ਆ ਗਿਆ। ਇਸ ਮੌਕੇ ਜਤਿੰਦਰ ਸਿੰਘ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ। ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ | ਮੋਗਾ ਬਰਾਂਚ: 96926-00084, 96927-00084, 96928-00084 The post ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਜਤਿੰਦਰ ਸਿੰਘ ਦਾ ਲੱਗਾ ਕੈਨੇਡਾ ਦਾ ਸਪਾਊਸ ਵੀਜ਼ਾ appeared first on TheUnmute.com - Punjabi News. Tags:
|
ਪਟਿਆਲਾ ਤੋਂ ਸ਼ੰਭੂ ਟੋਲ ਪਲਾਜਾ ਰਾਹੀਂ ਅੰਬਾਲਾ ਜਾਣ ਲਈ ਬਦਲਵੇਂ ਰਸਤੇ ਦੀ ਵਰਤੋਂ ਕੀਤੀ ਜਾਵੇ: DC ਸ਼ੌਕਤ ਅਹਿਮਦ ਪਰੈ Saturday 10 February 2024 05:08 PM UTC+00 | Tags: ambala breaking-news dc-showkat-ahmed-parray farmers-protest news patiala shambhu-toll-plaza ਪਟਿਆਲਾ, 10 ਫਰਵਰੀ 2024: ਪਟਿਆਲਾ (Patiala) ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਦੱਸਿਆ ਹੈ ਕਿ ਸੰਯੁਕਤ ਕਿਸਾਨ ਮੋਰਚਾ (ਨਾਨ ਪੁਲਿਟੀਕਲ) ਪੰਜਾਬ ਵੱਲੋਂ ਮਿਤੀ 13 ਫਰਵਰੀ ਨੂੰ ਦਿੱਲੀ ਮਾਰਚ ਕਰਨ ਦੇ ਕੀਤੇ ਐਲਾਨ ਦੇ ਮੱਦੇਨਜਰ ਹਰਿਆਣਾ ਪੁਲਿਸ ਨੇ ਪਟਿਆਲਾ ਤੋਂ ਸ਼ੰਭੂ ਟੋਲ ਪਲਾਜਾ ਰਾਹੀਂ ਅੰਬਾਲਾ ਜਾਣ ਵਾਲੀ ਟ੍ਰੈਫਿਕ ਨੂੰ ਮਿਤੀ 10 ਫਰਵਰੀ ਦੀ ਸਵੇਰ ਤੋਂ ਬਦਲਵੇਂ ਰਸਤੇ ਤੋਂ ਆਉਣ ਲਈ ਕਿਹਾ ਹੈ। ਅੰਬਾਲਾ ਦੇ ਐਸ.ਐਸ.ਪੀ ਵੱਲੋਂ ਲਿਖੇ ਪੱਤਰ ਦੇ ਹਵਾਲੇ ਨਾਲ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੰਬਾਲਾ ਪੁਲਿਸ ਵਲੋਂ ਅੰਬਾਲਾ-ਦਿੱਲੀ ਆਉਣ ਵਾਲੀ ਟ੍ਰੈਫਿਕ ਨੂੰ ਬਦਲਵੇਂ ਰੂਟ ਨੂੰ ਅਪਨਾਉਣ ਦੀ ਸਲਾਹ ਦਿੱਤੀ ਗਈ ਹੈ। ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ ਸ਼ੰਭੂ ਤੋਂ ਅੰਬਾਲਾ ਵਾਲੀ ਆਵਾਜਾਈ ਨੂੰ ਸ਼ੰਭੂ-ਰਾਜਪੁਰਾ-ਬਨੂੜ ਏਅਰਪੋਰਟ ਰੋਡ-ਡੇਰਾਬਸੀ-ਅੰਬਾਲਾ-ਦਿੱਲੀ ਰੂਟ ਤੋਂ ਇਲਾਵਾ ਸ਼ੰਭੂ-ਰਾਜਪੁਰਾ-ਬਨੂੜ-ਪੰਚਕੂਲਾ- ਨਾਡਾ ਸਾਹਿਬ-ਬਰਵਾਲਾ-ਸਹਿਜਾਦਪੁਰ-ਸਾਹਾ-ਸ਼ਾਹਬਾਦ-ਦਿੱਲੀ ਦਾ ਰੂਟ ਲਿਆ ਜਾ ਸਕਦਾ ਹੈ। ਤੀਜਾ ਰੂਟ ਰਾਜਪੁਰਾ-ਪਟਿਆਲਾ-ਪਿਹੋਵਾ-ਕੁਰੂਕਸ਼ੇਤਰਾ-ਦਿੱਲੀ ਜਾਂ ਚੌਥਾ ਰੂਟ ਰਾਜਪੁਰਾ-ਪਟਿਆਲਾ-ਪਿਹੋਵਾ-152ਡੀ ਐਕਸਪ੍ਰੈਸਵੇਅ-ਰੋਹਤਕ-ਦਿੱਲੀ ਵਾਲਾ ਰਸਤਾ ਅਪਣਾਇਆ ਜਾ ਸਕਦਾ ਹੈ। ਪਟਿਆਲਾ (Patiala) ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਮਿਤੀ 10 ਫਰਵਰੀ ਤੋਂ ਅਗਲੀ ਸੂਚਨਾ ਤੱਕ ਪਟਿਆਲਾ-ਰਾਜਪੁਰਾ-ਸ਼ੰਭੂ ਰਸਤੇ ਅੰਬਾਲਾ-ਦਿੱਲੀ ਜਾਣ ਵਾਲੇ ਰਾਹਗੀਰਾਂ ਨੂੰ ਉਪਰੋਕਤ ਦਰਸਾਏ ਬਦਲਵੇਂ ਰਸਤੇ ਅਪਣਾਉਣ ਦੀ ਸਲਾਹ ਦਿੱਤੀ ਹੈ ਤਾਂ ਕਿ ਕਿਸੇ ਪ੍ਰੇਸ਼ਾਨੀ ਤੋਂ ਬਚਿਆ ਜਾ ਸਕੇ। The post ਪਟਿਆਲਾ ਤੋਂ ਸ਼ੰਭੂ ਟੋਲ ਪਲਾਜਾ ਰਾਹੀਂ ਅੰਬਾਲਾ ਜਾਣ ਲਈ ਬਦਲਵੇਂ ਰਸਤੇ ਦੀ ਵਰਤੋਂ ਕੀਤੀ ਜਾਵੇ: DC ਸ਼ੌਕਤ ਅਹਿਮਦ ਪਰੈ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest