TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਗੋਇੰਦਵਾਲ ਥਰਮਲ ਪਲਾਂਟ ਖ਼ਰੀਦਣ ਦੇ ਫੈਸਲੇ ਨੇ ਲੋਕਾਂ 'ਚ ਆਸ ਦੀ ਕਿਰਨ ਜਗਾਈ: ਪੰਜਾਬ ਸਰਕਾਰ Monday 12 February 2024 06:08 AM UTC+00 | Tags: goindwal-thermal-plant news powecom pspcl punjab punjab-govt punjab-police punjab-powercom the-unmute-breaking-news ਗੋਇੰਦਵਾਲ ਸਾਹਿਬ (ਤਰਨ ਤਾਰਨ), 12 ਫਰਵਰੀ 2024: ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਕੰਪਨੀ ਦਾ ਥਰਮਲ ਪਲਾਂਟ (thermal plant) ਖ਼ਰੀਦਣ ਦੇ ਫੈਸਲੇ ਨਾਲ ਜਿੱਥੇ ਲੋਕ ਖ਼ੁਸ਼ ਹਨ, ਉੱਥੇ ਇਸ ਨਾਲ ਲੋਕਾਂ ਨੂੰ ਜਨਤਕ ਖੇਤਰ ਦੇ ਮਜ਼ਬੂਤ ਹੋਣ ਦੀ ਆਸ ਵੀ ਬੱਝੀ ਹੈ।ਇੱਥੇ ਹੋਏ ਸੂਬਾ ਪੱਧਰੀ ਸਮਾਗਮ ਵਿੱਚ ਪੁੱਜੇ ਖੇਮਕਰਨ ਦੇ ਸੁਖਪਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਬਹੁਤ ਖੁਸ਼ੀ ਹੈ ਕਿ ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਨੇ ਤੀਸਰੇ ਗੁਰੂ ਸ੍ਰੀ ਗੁਰੂ ਅਮਰਦਾਸ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਨਗਰੀ ਗੋਇੰਦਵਾਲ ਸਾਹਿਬ ਵਿਖੇ ਸਥਾਪਤ ਇਸ ਥਰਮਲ ਪਲਾਂਟ ਦਾ ਨਾਮ ਵੀ ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟ ਰੱਖਿਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਸੂਬੇ ਦੇ ਬਿਜਲੀ ਖਪਤਕਾਰਾਂ ਨੂੰ ਸਸਤੀ ਬਿਜਲੀ ਮੁਹੱਈਆ ਕਰਨ ਵਿੱਚ ਮਦਦ ਮਿਲੇਗੀ, ਉਥੇ ਬਿਜਲੀ ਦੀ ਉਪਲਬਧਤਾ ਵਿੱਚ ਵੀ ਸੁਧਾਰ ਹੋਵੇਗਾ। ਇਸ ਦੌਰਾਨ ਖੇਮਕਰਨ ਦੇ ਚਰਨਬੀਰ ਸਿੰਘ ਨੇ ਆਖਿਆ ਕਿ ਪੰਜਾਬ ਸਰਕਾਰ ਨੇ ਪ੍ਰਾਈਵੇਟ ਕੰਪਨੀ ਜੀ.ਵੀ.ਕੇ. ਪਾਵਰ ਦੀ ਮਾਲਕੀ ਵਾਲਾ ਗੋਇੰਦਵਾਲ ਪਾਵਰ ਪਲਾਂਟ ਖਰੀਦ ਕੇ ਪਲਾਂਟ ਦਾ ਨਾਮ ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟ ਗੋਇੰਦਵਾਲ ਰੱਖ ਕੇ ਪੰਜਾਬ ਵਾਸੀਆਂ ਨੂੰ ਸਮਰਪਿਤ ਕਰਕੇ ਇਤਿਹਾਸ ਸਿਰਜਿਆ ਹੈ, ਜਿਸ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਖਡੂਰ ਸਾਹਿਬ ਦੇ ਪਿੰਡ ਵਾਰੀਆਂ ਪੁਰਾਣੇ ਦੇ ਰਜਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਥਰਮਲ ਪਲਾਂਟ ਖਰੀਦਣ ਨਾਲ ਪੰਜਾਬ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਖੁੱਲ੍ਹਣਗੇ, ਜਿਸ ਨਾਲ ਉਹ ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ ਵਿੱਚ ਬਰਾਬਰ ਭਾਈਵਾਲ ਬਣਨਗੇ। ਖਡੂਰ ਸਾਹਿਬ ਦੇ ਰਸ਼ਪਾਲ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਕੀਤੇ ਵਿਕਾਸ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਵਿਕਾਸ ਪ੍ਰਾਜੈਕਟ ਹਲਕੇ ਦੀ ਤਰੱਕੀ ਅਤੇ ਕਾਇਆ ਕਲਪ ਦੇ ਨਵੇਂ ਦੌਰ ਦੀ ਸ਼ੁਰੂਆਤ ਕਰੇਗਾ। ਇਸੇ ਤਰ੍ਹਾਂ ਤਰਨ ਤਾਰਨ ਦੇ ਬਲਜੀਤ ਸਿੰਘ ਨੇ ਪੰਜਾਬ ਵਾਸੀਆਂ ਨੂੰ ਸਮਰਪਿਤ ਥਰਮਲ ਪਲਾਂਟ (thermal plant) ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਨੂੰ ਬਹੁਤ ਵਧੀਆ ਮੁੱਖ ਮੰਤਰੀ ਮਿਲਿਆ ਹੈ ਅਤੇ ਉਹ ਮੁੱਖ ਮੰਤਰੀ ਦੀ ਇਮਾਨਦਾਰੀ ਤੋਂ ਬਹੁਤ ਪ੍ਰਭਾਵਿਤ ਹਨ। ਉਨ੍ਹਾਂ ਕਿਹਾ ਕਿ ਖਡੂਰ ਸਾਹਿਬ ਲੋਕ ਸਭਾ ਹਲਕੇ ਦੇ ਵਿਕਾਸ ਲਈ ਸ਼ੁਰੂ ਕੀਤਾ ਗਿਆ ਪ੍ਰਾਜੈਕਟ ਸ਼ਲਾਘਾਯੋਗ ਹੈ। ਤਰਨ ਤਾਰਨ ਦੇ ਰੰਗਪ੍ਰੀਤ ਸਿੰਘ ਨੇ ਸਰਕਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਤਰੱਕੀ ਦੀ ਰਾਹ ‘ਤੇ ਹੈ ਅਤੇ ਮੁੱਖ ਮੰਤਰੀ ਸੂਬੇ ਦੇ ਹਰ ਖੇਤਰ ਵਿੱਚ ਵਿਕਾਸ ਕਾਰਜਾਂ ਨੂੰ ਹੁਲਾਰਾ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਹਰ ਸੂਬਾ ਵਾਸੀ ਪੰਜਾਬ ਦੀ ਤਰੱਕੀ ਚਾਹੁੰਦਾ ਹੈ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ। ਤਰਨ ਤਾਰਨ ਦੇ ਅੰਗਰੇਜ਼ ਸਿੰਘ ਨੇ ਕਿਹਾ ਕਿ ਥਰਮਲ ਪਲਾਂਟ ਪ੍ਰਾਜੈਕਟ ਕਾਰਜਸ਼ੀਲ ਹੋਣ ਨਾਲ ਖਡੂਰ ਸਾਹਿਬ ਲੋਕ ਸਭਾ ਹਲਕੇ ਦੀ ਨੁਹਾਰ ਬਦਲ ਜਾਏਗੀ ਅਤੇ ਇਸ ਤਰ੍ਹਾਂ ਦੀ ਵਿਕਾਸਸ਼ੀਲ ਸੋਚ ਸਦਕਾ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਪੰਜਾਬ ਲੋਕਾਂ ਦੇ ਦਿਲਾਂ ‘ਤੇ ਰਾਜ ਕਰ ਰਹੇ ਹਨ। ਇਸ ਦੌਰਾਨ ਰਣਜੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੀ ਤਰੱਕੀ ਵਿੱਚ ਮਹੱਤਵਪੂਰਨ ਭੂਮਿਕਾ ਅਦਾ ਕਰ ਰਹੇ ਹਨ ਅਤੇ ਪੰਜਾਬ ਦਾ ਹਰ ਬਸ਼ਿੰਦਾ ਇਸ ਅਗਾਂਹਵਧੂ ਸਰਕਾਰ ਦੇ ਨਾਲ ਹੈ। ਰਣਜੀਤ ਸਿੰਘ ਬਨਵਾਲੀਪੁਰ ਨੇ ਕਿਹਾ ਕਿ ਅੱਜ ਦੇ ਇਸ ਸੂਬਾ ਪੱਧਰੀ ਪ੍ਰੋਗਰਾਮ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਹੁਣ ਤਰੱਕੀ ਦੀ ਰਾਹ 'ਤੇ ਹੈ ਅਤੇ ਇਹ ਤਰੱਕੀ ਹੁਣ ਰੁਕਣ ਵਾਲੀ ਨਹੀਂ ਹੈ। ਤਰਨ ਤਾਰਨ ਦੇ ਬਚਿੱਤਰ ਸਿੰਘ ਨੇ ਕਿਹਾ ਕਿ ਪਹਿਲੀ ਵਾਰ ਕਿਸੇ ਸਰਕਾਰ ਨੇ ਸਾਡੇ ਵੱਲ ਧਿਆਨ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਮੇਸ਼ਾ ਹੀ ਵਿਕਾਸ ਨੂੰ ਤਰਜੀਹ ਦਿੱਤੀ ਹੈ। ਇਸ ਲਈ ਖਡੂਰ ਸਾਹਿਬ ਲੋਕ ਸਭਾ ਹਲਕੇ ਦੇ ਲੋਕ ਹਮੇਸ਼ਾ ਉਨ੍ਹਾਂ ਦੇ ਰਿਣੀ ਰਹਿਣਗੇ। The post ਗੋਇੰਦਵਾਲ ਥਰਮਲ ਪਲਾਂਟ ਖ਼ਰੀਦਣ ਦੇ ਫੈਸਲੇ ਨੇ ਲੋਕਾਂ ‘ਚ ਆਸ ਦੀ ਕਿਰਨ ਜਗਾਈ: ਪੰਜਾਬ ਸਰਕਾਰ appeared first on TheUnmute.com - Punjabi News. Tags:
|
ਰਿਫਿਊਜ਼ਲਾਂ ਦੀ ਝੜੀ 'ਚ ਹਰੀਪਰਤਾਪ ਸਿੰਘ ਨੂੰ ਮਿਲਿਆ ਕੈਨੇਡਾ ਦਾ ਸਟੂਡੈਂਟ ਵੀਜ਼ਾ Monday 12 February 2024 06:18 AM UTC+00 | Tags: breaking-news canada-visa canadian-student-visa kaur-immigration latest-news news pasport-apply student-visa visa-refusals ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨਮੋਗਾ, 12 ਫਰਵਰੀ 2024: ਮਿਰਜੇ ਕੇ, ਫਿਰੋਜਪੁਰ ਦੇ ਰਹਿਣ ਵਾਲੇ ਹਰੀਪਰਤਾਪ ਸਿੰਘ (ਪੁੱਤਰ ਜਗਸੀਰ ਸਿੰਘ ਤੇ ਦਲਜੀਤ ਕੌਰ) ਨੂੰ ਕੌਰ ਇੰਮੀਗ੍ਰੇਸ਼ਨ ਨੇ ਕੈਨੇਡਾ ਦਾ ਸਟੂਡੈਂਟ ਵੀਜ਼ਾ (student visa) 41 ਦਿਨ੍ਹਾਂ 'ਚ ਲਗਵਾ ਕਿ ਦਿੱਤਾ ਹੈ। ਹਰੀਪਰਤਾਪ ਸਿੰਘ ਕੌਰ ਇੰਮੀਗ੍ਰੇਸ਼ਨ ਦੇ ਦਫ਼ਤਰ ਆਪਣੇ ਰਿਸ਼ਤੇਦਾਰ ਦੇ ਕਹਿਣ ਉੱਤੇ ਆਏ ਸਨ ਕਿਉਂਕਿ ਛੇ ਰਿਫਿਊਜ਼ਲਾਂ ਹੋਰ ਏਜੰਸੀ ਤੋਂ ਲੈ ਕੇ ਆਏ ਸਨ ਤੇ ਦੋ ਕੌਰ ਇੰਮੀਗ੍ਰੇਸ਼ਨ ਤੋਂ ਆਈਆਂ ਸਨ । ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਹਰੀਪਰਤਾਪ ਸਿੰਘ ਦੀ ਪ੍ਰੋਫਾਈਲ ਰੀਝ ਨਾਲ ਦੇਖਣ ਤੋਂ ਬਾਅਦ ਫਾਈਲ ਰੀਝ ਨਾਲ ਤਿਆਰ ਕਰਕੇ 29 ਸਤੰਬਰ 2023 ਨੂੰ ਅਪਲਾਈ ਕੀਤੀ ਤੇ 10 ਨਵੰਬਰ 2023 ਨੂੰ ਵੀਜ਼ਾ ਆ ਗਿਆ। ਹਰੀਪਰਤਾਪ ਸਿੰਘ ਕੈਨੇਡਾ ਦੇ ਸ਼ਹਿਰ ਵੈਨਕੂਵਰ, ਬ੍ਰਿਟਿਸ਼ ਕੰਲੋਬੀਆ ਵਿੱਚ ਸਟੱਡੀ ਕਰਨ ਜਾ ਰਿਹਾ ਹੈ। ਹਰੀਪਰਤਾਪ ਸਿੰਘ ਦਾ ਪਾਸਪੋਰਟ ਸਟਿੱਕਰ ਲੱਗਣ ਲਈ ਭੇਜ ਦਿੱਤਾ ਗਿਆ ਹੈ । ਹਰੀਪਰਤਾਪ ਸਿੰਘ ਦੀ ਛੇ ਰਿਫਿਊਜ਼ਲਾਂ, ਪੰਜ ਹੋਰ ਏਜੰਸੀ ਤੋਂ ਦੋ ਕੌਰ ਇੰਮੀਗ੍ਰੇਸ਼ਨ ਤੋਂ ਸਨ | ਹਰੀਪਰਤਾਪ ਸਿੰਘ ਨੇ 2018 'ਚ ਬਾਰ੍ਹਵੀਂ ਪਾਸ ਕੀਤੀ ਸੀ । ਵੀਜ਼ਾ (student visa) ਮਿਲਣ ‘ਤੇ ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਹਰੀਪਰਤਾਪ ਸਿੰਘ ਨੂੰ ਵਧਾਈਆਂ ਦਿੱਤੀਆਂ । ਹੁਣ ਆਇਲਟਸ 'ਚੋਂ ਓਵਰਆਲ 6.0 ਬੈਂਡ ਤੇ PTE 'ਚੋਂ ਓਵਰਆਲ 60 ਸਕੋਰ ਤੇ TOFEL 'ਚੋਂ ਓਵਰਆਲ 83 ਸਕੋਰ 'ਤੇ ਵੀ ਸਟੂਡੈਂਟ ਵੀਜ਼ਾ ਜਾਂ ਸਟੂਡੈਂਟ+ਸਪਾਊਸ ਵੀਜ਼ਾ ਕੌਰ ਇੰਮੀਗ੍ਰੇਸ਼ਨ ਦੀ ਮਦਦ ਨਾਲ ਲਾ ਸਕਦੇ ਹੋ । ਜੇਕਰ ਤੁਸੀ ਵੀ… 1. ਸਟੱਡੀ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ। 2. ਸਟੂਡੈਂਟ ਤੇ ਸਪਾਊਸ ਦਾ ਇਕੱਠਿਆਂ ਦਾ ਕੈਨੇਡਾ ਦਾ ਵੀਜ਼ਾ ਲਗਾਉਣਾ ਚਾਹੁੰਦੇ ਹੋ । 3. ਤੁਹਾਡਾ ਸਪਾਊਸ ਕੈਨੇਡਾ ਪੜ੍ਹ ਰਿਹਾ ਹੈ ਜਾਂ ਵਰਕ ਪਰਮਿਟ ਤੇ ਹੈ ਅਤੇ ਤੁਸੀਂ ਵੀ ਸਪਾਊਸ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ। 4. ਸਟੂਡੈਂਟ ਦਾ ਵੀਜ਼ਾ ਆ ਗਿਆ ਹੈ ਤੇ ਸਪਾਊਸ ਨੂੰ ਨਾਲ ਹੀ ਲਿਜਾਣਾ ਚਾਹੁੰਦੇ ਹੋ ਜਾਂ ਕੈਨੇਡਾ ਚ ਆਪਣਾ ਕਾਲਜ ਬਦਲਣਾ ਚਾਹੁੰਦੇ ਹੋ ਜਾਂ ਯੂ.ਕੇ. ਜਾਂ ਆਸਟ੍ਰੇਲੀਆ ਸਟੂਡੈਂਟ+ਸਪਾਊਸ ਵੀਜ਼ੇ ਤੇ ਜਾਣਾ ਚਾਹੁੰਦੇ ਹੋ, ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ | ਮੋਗਾ ਬਰਾਂਚ:- 96926-00084 96927-00084 96928-00084 ਅੰਮ੍ਰਿਤਸਰ ਬਰਾਂਚ: 96923-00084 The post ਰਿਫਿਊਜ਼ਲਾਂ ਦੀ ਝੜੀ ‘ਚ ਹਰੀਪਰਤਾਪ ਸਿੰਘ ਨੂੰ ਮਿਲਿਆ ਕੈਨੇਡਾ ਦਾ ਸਟੂਡੈਂਟ ਵੀਜ਼ਾ appeared first on TheUnmute.com - Punjabi News. Tags:
|
ਪੰਜਾਬ ਦੇ ਸਰਕਾਰੀ ਸਕੂਲ ਕਿਸੇ ਵੀ ਗੱਲੋਂ ਪ੍ਰਾਈਵੇਟ ਸਕੂਲਾਂ ਤੋਂ ਘੱਟ ਨਹੀਂ: ਵਿਧਾਇਕ ਕੁਲਵੰਤ ਸਿੰਘ Monday 12 February 2024 06:33 AM UTC+00 | Tags: breaking-news government-schools latest-news mla-kulwant-singh mohali mohali-school news primary-school punjab-primary-school punjab-school school ਮੋਹਾਲੀ, 12 ਫਰਵਰੀ 2024: ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ (MLA Kulwant Singh) ਨੇ ਸਰਕਾਰੀ ਪ੍ਰਾਇਮਰੀ ਸਕੂਲ, ਮੋਹਾਲੀ ਫੇਜ਼-2 ਤੋਂ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਸਾਲ 2024-25 ਲਈ ਦਾਖਲੇ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਇਸ ਮੌਕੇ ਕੁਲਵੰਤ ਸਿੰਘ ਨੇ ਦਾਖਲਾ ਮੁਹਿੰਮ ਸਬੰਧੀ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਵੀ ਕੀਤਾ। ਵਿਧਾਇਕ ਕੁਲਵੰਤ ਸਿੰਘ (MLA Kulwant Singh) ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਨੂੰ ਬੁਲੰਦੀਆਂ ਉੱਤੇ ਲੈ ਕੇ ਜਾਣ ਲਈ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ। ਜਿਸ ਦੇ ਸਾਰਥਕ ਸਿੱਟੇ ਵੀ ਨਜ਼ਰ ਆ ਰਹੇ ਹਨ ਤੇ ਵੱਡੀ ਗਿਣਤੀ ‘ਚ ਮਾਪੇ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਥਾਂ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਨੂੰ ਤਰਜੀਹ ਦੇ ਰਹੇ ਹਨ। ਹਲਕਾ ਵਿਧਾਇਕ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕਾਰਜ ਕਾਲ ਦੌਰਾਨ ਲੋਕ ਸਰਾਕਰੀ ਸਕੂਲਾਂ ਦਾ ਰਾਹ ਹੀ ਭੁੱਲ ਗਏ ਸਨ। ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਕਾਰਨ ਵੱਡੀ ਗਿਣਤੀ ਪ੍ਰਾਈਵੇਟ ਸਕੂਲ ਹੋਂਦ ਵਿੱਚ ਆਏ, ਜਦਕਿ ਨਾ ਤਾਂ ਬਹੁਤੇ ਪ੍ਰਾਈਵੇਟ ਸਕੂਲਾਂ ਵਿੱਚ ਸਰਕਾਰੀ ਸਕੂਲਾਂ ਵਰਗਾ ਢਾਂਚਾ ਹੈ, ਜਿਸ ਕਾਰਨ ਲੋਕਾਂ ਦੀ ਲੁੱਟ ਹੁੰਦੀ ਰਹੀ। The post ਪੰਜਾਬ ਦੇ ਸਰਕਾਰੀ ਸਕੂਲ ਕਿਸੇ ਵੀ ਗੱਲੋਂ ਪ੍ਰਾਈਵੇਟ ਸਕੂਲਾਂ ਤੋਂ ਘੱਟ ਨਹੀਂ: ਵਿਧਾਇਕ ਕੁਲਵੰਤ ਸਿੰਘ appeared first on TheUnmute.com - Punjabi News. Tags:
|
ਡਰੱਗ ਮਾਮਲਾ: SIT ਨੇ ਬਿਕਰਮ ਮਜੀਠੀਆ ਨੂੰ ਮੁੜ ਪੁੱਛਗਿੱਛ ਲਈ ਕੀਤਾ ਤਲਬ Monday 12 February 2024 06:43 AM UTC+00 | Tags: aam-aadmi-party bikram-majithia breaking-news cm-bhagwant-mann drug-case drug-trafficking latest-news news patiala-sit punjab-news punjab-police sit-summons the-unmute-breaking-news the-unmute-update ਚੰਡੀਗੜ੍ਹ, 12 ਫਰਵਰੀ 2024: ਡਰੱਗ ਤਸਕਰੀ ਨਾਲ ਸਬੰਧਤ ਮਾਮਲੇ ‘ਚ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਬਿਕਰਮ ਸਿੰਘ ਮਜੀਠੀਆ (Bikram Majithia) ਨੂੰ ਮੁੜ ਪੁੱਛਗਿੱਛ ਲਈ ਤਲਬ ਕੀਤਾ ਹੈ। ਐਸਆਈਟੀ ਨੇ ਮਜੀਠੀਆ ਨੂੰ 15 ਫਰਵਰੀ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕੀਤੇ ਹਨ ਅਤੇ ਉਨ੍ਹਾਂ (Bikram Majithia) ਨੂੰ ਸਵੇਰੇ 11 ਵਜੇ ਐਸਆਈਟੀ ਸਾਹਮਣੇ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ ਹੈ। ਪਟਿਆਲਾ ਰੇਂਜ ਦੇ ਨਵੇਂ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਵਾਲੀ ਐਸਆਈਟੀ ਦੂਜੀ ਵਾਰ ਉਨ੍ਹਾਂ ਤੋਂ ਪੁੱਛਗਿੱਛ ਕਰੇਗੀ। ਇਸ ਤੋਂ ਪਹਿਲਾਂ ਜਨਵਰੀ ਵਿੱਚ ਵੀ ਉਨ੍ਹਾਂ ਨਾਲ ਸਵਾਲ-ਜਵਾਬ ਦਿੱਤੇ ਗਏ ਸਨ। The post ਡਰੱਗ ਮਾਮਲਾ: SIT ਨੇ ਬਿਕਰਮ ਮਜੀਠੀਆ ਨੂੰ ਮੁੜ ਪੁੱਛਗਿੱਛ ਲਈ ਕੀਤਾ ਤਲਬ appeared first on TheUnmute.com - Punjabi News. Tags:
|
ਓਹੀਓ ਦੇ ਸਿੱਖ ਭਾਈਚਾਰੇ ਨੇ ਸਪਰਿੰਗਫੀਲਡ ਦੇ ਮੇਅਰ ਵਾਰਨ ਕੋਪਲੈਂਡ ਨੂੰ ਸ਼ਰਧਾਂਜਲੀ ਦਿੱਤੀ Monday 12 February 2024 06:54 AM UTC+00 | Tags: breaking-news mayor-warren-copeland news sikhs the-unmute-breaking-news usa. ਸਪਰਿੰਗਫੀਲਡ, ਓਹਾਇਓ 12 ਫਰਵਰੀ, 2024): ਅਮਰੀਕਾ ਦੇ ਸੂਬੇ ਓਹਾਇਓ ਦੇ ਸ਼ਹਿਰ ਸਪਰਿੰਗਫੀਲਡ ਦੇ ਮੇਅਰ ਵਾਰਨ ਕੋਪਲੈਂਡ ਦੇ ਦਿਹਾਂਤ ਉਪਰੰਤ ਸਪਰਿੰਗਫੀਲਡ ਸਿਟੀ ਹਾਲ ਅਤੇ ਹਾਈ ਸਕੂਲ ਵਿਖੇ ਕਰਵਾਏ ਸਮਾਗਮਾਂ ਵਿੱਚ ਸਪਰਿੰਗਫੀਲਡ ਅਤੇ ਨਾਲ ਲੱਗਦੇ ਸ਼ਹਿਰ ਡੇਟਨ, ਬੀਵਰਕ੍ਰੀਕ ਵੱਸਦੇ ਸਿੱਖ ਭਾਈਚਾਰੇ ਦੇ ਮੈਂਬਰਾਂ ਨੇ ਮੇਅਰ ਕੋਪਲੈਂਡ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਸਮਾਗਮ ਵਿੱਚ ਵੱਡੀ ਗਿਣਤੀ ਸ਼ਹਿਰਵਾਸੀਆਂ ਨੇ ਸ਼ਮੂਲੀਅਤ ਕੀਤੀ ਜਿਸ ਵਿੱਚ ਓਹਾਇਓ ਸੂਬੇ ਦੇ ਗਵਰਨਰ ਮਾਈਕ ਡੀਵਾਈਨ ਵੀ ਸ਼ਾਮਲ ਸਨ। ਮੇਅਰ ਕੋਪਲੈਂਡ ਦਾ ਬੀਤੇ ਦਿਨੀਂ 22 ਜਨਵਰੀ, 2024 ਨੂੰ 80 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਸੀ। ਉਹ 1990 ਤੋਂ 1994 ਤੱਕ ਅਤੇ ਫਿਰ ਲਗਾਤਾਰ 1998 ਤੋਂ ਲੈ ਕੇ ਨਵੰਬਰ 2023 ਤੀਕ ਮੇਅਰ ਰਹੇ। ਆਪਣੀ ਸਿਹਤ ਖਰਾਬ ਹੋਣ ਕਾਰਨ ਉਹ ਸੇਵਾ ਮੁਕਤ ਹੋ ਗਏ ਸਨ। ਪਿਛਲੇ 25 ਸਾਲ ਤੋਂ ਵੀ ਵੱਧ ਸਮੇਂ ਦੇ ਸਪਰਿੰਗਫੀਲਡ ਨਿਵਾਸੀ ਅਵਤਾਰ ਸਿੰਘ ਨੇ ਆਪਣੀ ਪਤਨੀ ਸਰਬਜੀਤ ਕੌਰ, ਬੱਚਿਆਂ ਰਵਜੋਤ ਕੌਰ ਅਤੇ ਮਨਪ੍ਰੀਤ ਸਿੰਘ ਸਣੇ ਇਹਨਾਂ ਯਾਦਗਾਰੀ ਪ੍ਰੋਗਰਾਮਾਂ ਵਿੱਚ ਸ਼ਮੂਲੀਅਤ ਕੀਤੀ। ਉਹਨਾਂ ਨੇ ਮੇਅਰ ਕੋਪਲੈਂਡ ਦੀ ਪਤਨੀ ਕਲਾਰਾ ਕੋਪਲੈਂਡ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਸਰਬਜੀਤ ਕੌਰ ਨੇ ਦੱਸਿਆ, "ਉਹ ਸ਼ਹਿਰ ਵਿੱਚ ਵੱਸਦੇ ਸਿੱਖ ਭਾਈਚਾਰੇ ਦੇ ਇੱਕ ਪਿਆਰੇ ਮਿੱਤਰ ਸਨ। ਸਪਰਿੰਗਫੀਲਡ ਸ਼ਹਿਰ ਵਿਖੇ ਕਰਾਏ ਜਾਂਦੇ ਵੱਖ ਵੱਖ ਸਲਾਨਾ ਪ੍ਰੋਗਰਾਮਾਂ ਜਿਵੇਂ ਕਿ ਕਲਚਰ ਫੈਸਟੀਵਲ (ਦੁਨੀਆਂ ਦੇ ਵੱਖ ਵੱਖ ਸਭਿਆਚਾਰਾਂ ਦਾ ਮੇਲਾ) ਅਤੇ ਮੈਮੋਰੀਅਲ ਡੇ ਪਰੇਡ ਸਮੇਤ ਕਈ ਸਲਾਨਾ ਪ੍ਰੋਗਰਾਮਾਂ 'ਚ ਸਿੱਖ ਭਾਈਚਾਰੇ ਨਾਲ ਸ਼ਾਮਲ ਹੁੰਦੇ ਸਨ। ਉਹ ਮੇਲੇ ਵਿੱਚ ਲਗਾਏ ਜਾਂਦੇ ਸਿੱਖ ਬੂਥ ਤੇ ਜ਼ਰੂਰ ਆਉਂਦੇ ਸਨ, ਖੁਸ਼ੀ ਨਾਲ ਸਿੱਖ ਭਾਈਚਾਰੇ ਦੇ ਮੈਂਬਰਾਂ ਨੂੰ ਮਿਲਦੇ ਅਤੇ ਵਲੰਟੀਅਰਾਂ ਪਾਸੋਂ ਦਸਤਾਰ ਬਣਾਉਂਦੇ ਸਨ।" ਡੇਟਨ ਦੇ ਵਸਨੀਕ, ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ ਵੀ ਸ਼ਰਧਾਂਜਲੀ ਸਮਾਗਮ ਵਿੱਚ ਸ਼ਾਮਲ ਹੋਏ ਅਤੇ ਆਪਣੀਆਂ ਭਾਵਨਾਵਾਂ ਦਾ ਪ੍ਰਗਟਾਵਾ ਕਰਦਿਆਂ ਕਿਹਾ, "ਮੈਂਨੂੰ ਸਲਾਨਾ ਕਲਚਰ ਫੈਸਟ ਵਿੱਚ ਮੇਅਰ ਕੋਪਲੈਂਡ ਨੂੰ ਮਿਲਨ ਅਤੇ ਦਸਤਾਰ ਬੰਨ੍ਹਣ ਦਾ ਮੋਕਾ ਮਿਲਦਾ ਸੀ। ਹੁਣ ਭਵਿੱਖ ਵਿੱਚ ਮੇਲੇ ਦੇ ਨਾਲ ਨਾਲ ਮਈ ਮਹੀਨੇ ਦੀ ਮੈਮੋਰੀਅਲ ਡੇ ਪਰੇਡ ਵਿੱਚ ਵੀ ਉਹਨਾਂ ਦੀ ਘਾਟ ਮਹਿਸੂਸ ਹੋਵੇਗੀ।" ਮੇਅਰ ਵਜੋਂ ਆਪਣੀ ਭੂਮਿਕਾ ਤੋਂ ਇਲਾਵਾ, ਡਾ. ਵਾਰਨ ਕੋਪਲੈਂਡ ਸਥਾਨਕ ਵਿਟਨਬਰਗ ਯੂਨੀਵਰਸਿਟੀ ਵਿੱਚ ਧਰਮ ਦੇ ਪ੍ਰੋਫੈਸਰ ਸਨ। ਡੇਟਨ ਦੇ ਨਿਵਾਸੀ, ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਅਤੇ ਉੱਘੇ ਲੇਖਕ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਵੀ ਕੋਪਲੈਂਡ ਪਰਿਵਾਰ ਨਾਲ ਆਪਣਾ ਦੁੱਖ ਸਾਂਝਾ ਕੀਤਾ। ਅੰਮ੍ਰਿਤਸਰ ਤੋਂ ਜਾਰੀ ਆਪਣੇ ਬਿਆਨ ਵਿੱਚ ਉਹਨਾਂ ਦੱਸਿਆ, "ਹਰ ਸਾਲ ਓਹਾਇਓ ਦੀ ਮੇਰੀ ਫੇਰੀ ਦੌਰਾਨ, ਮੈਨੂੰ ਕਈ ਸਾਲਾਂ ਤੋਂ ਸ਼ਹਿਰ ਵਿੱਚ ਕਰਾਏ ਜਾਂਦੇ ਕਲਚਰ ਫੈਸਟੀਵਲ, ਪਰੇਡ ਅਤੇ ਹੋਰਨਾਂ ਪ੍ਰੋਗਰਾਮਾਂ ਵਿੱਚ ਮੇਅਰ ਕੋਪਲੈਂਡ ਅਤੇ ਉਹਨਾਂ ਦੀ ਪਤਨੀ ਨਾਲ ਮਿਲਣ ਦਾ ਮੌਕਾ ਮਿਲਿਆ। ਉਹ ਹਰੇਕ ਨੂੰ ਪਿਆਰ ਤੇ ਸਤਿਕਾਰ ਨਾਲ ਮਿਲਦੇ ਸਨ। ਵਿਦਿਅਕ ਖੇਤਰ ਵਿੱਚ ਉਹਨਾਂ ਦਾ ਵਡਮੁੱਲਾ ਯੋਗਦਾਨ ਰਿਹਾ ਅਤੇ ਉਹਨਾਂ ਨੇ ਕਈ ਕਿਤਾਬਾਂ ਵੀ ਲਿਖੀਆ।" ਮੇਅਰ ਕੋਪਲੈਂਡ ਇਕ ਕੁਸ਼ਲ ਪ੍ਰਬੰਧਕ ਸਨ। ਉਹਨਾਂ ਨੇ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਅਣਥੱਕ ਮਿਹਨਤ ਕੀਤੀ। ਅੱਜ ਭਾਂਵੇ ਉਹ ਸਾਡੇ ਵਿੱਚ ਨਹੀਂ ਰਹੇ ਪਰ ਉਹਨਾਂ ਦੁਆਰਾ ਵਿਦਿਅਕ, ਸਭਿਆਚਾਰਕ, ਸ਼ਹਿਰ ਤੇ ਦੇਸ਼ ਲਈ ਕੀਤੇ ਗਏ ਉਸਾਰੂ ਕੰਮਾਂ ਕਰਕੇ ਉਹਨਾਂ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ। The post ਓਹੀਓ ਦੇ ਸਿੱਖ ਭਾਈਚਾਰੇ ਨੇ ਸਪਰਿੰਗਫੀਲਡ ਦੇ ਮੇਅਰ ਵਾਰਨ ਕੋਪਲੈਂਡ ਨੂੰ ਸ਼ਰਧਾਂਜਲੀ ਦਿੱਤੀ appeared first on TheUnmute.com - Punjabi News. Tags:
|
ਡੇਰਾਬੱਸੀ ਨੇੜੇ ਚੰਡੀਗੜ੍ਹ-ਦਿੱਲੀ ਨੈਸ਼ਨਲ ਹਾਈਵੇਅ 'ਤੇ ਜਾਮ ਦੀ ਸਥਿਤੀ, ਪੰਜਾਬ ਪੁਲਿਸ ਨੇ ਟ੍ਰੈਫਿਕ ਨੂੰ ਕੀਤਾ ਡਾਈਵਰਟ Monday 12 February 2024 07:14 AM UTC+00 | Tags: breaking-news chandigarh chandigarh-delhi-highway chandigarh-delhi-national-highway delhi-highway derabassi farmers-protest news punjab punjab-police traffic ਚੰਡੀਗੜ੍ਹ, 12 ਫਰਵਰੀ 2024: ਕਿਸਾਨਾਂ ਦੇ ਦਿੱਲੀ ਵੱਲ ਮਾਰਚ ਕਾਰਨ ਦੱਪੜ ਟੋਲ ਪਲਾਜ਼ਾ ਰਾਹੀਂ ਚੰਡੀਗੜ੍ਹ, ਪੰਜਾਬ, ਜੰਮੂ ਕਸ਼ਮੀਰ ਅਤੇ ਹਿਮਾਚਲ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਅੰਬਾਲਾ ਜਾਣ ਵਾਲੇ ਲੋਕਾਂ ਨੂੰ ਹੁਣ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਪੁਲਿਸ ਨੇ ਪਿੰਡ ਝਰਮੜੀ ਨੇੜੇ ਰਸਤਾ ਬੰਦ ਕਰ ਦਿੱਤਾ। ਇਸ ਕਾਰਨ ਟਰੈਫਿਕ ਨੂੰ ਲਾਲੜੂ ਤੋਂ ਡਾਈਵਰਟ (ਮੋੜ) ਕਰ ਦਿੱਤਾ ਗਿਆ ਹੈ। ਹੁਣ ਦਿੱਲੀ ਜਾਣ ਵਾਲੇ ਲੋਕਾਂ ਨੂੰ ਹਰਿਆਣਾ ਦੇ ਕਸਬਾ ਬਰਵਾਲਾ ਅਤੇ ਯਮੁਨਾਨਗਰ ਤੋਂ ਹੋ ਕੇ ਜਾਣਾ ਪਵੇਗਾ। ਜਦਕਿ ਚੰਡੀਗੜ੍ਹ ਤੋਂ ਜਾਣ ਵਾਲੇ ਲੋਕਾਂ ਨੂੰ ਪੰਚਕੂਲਾ ਰਾਹੀਂ ਹਰਿਆਣਾ ਜਾਣ ਦੀ ਸਲਾਹ ਦਿੱਤੀ ਜਾ ਰਹੀ ਹੈ। ਇਸ ਕਾਰਨ ਡੇਰਾਬੱਸੀ ਨੇੜੇ ਚੰਡੀਗੜ੍ਹ-ਦਿੱਲੀ ਹਾਈਵੇਅ ਨੈਸ਼ਨਲ (Chandigarh-Delhi National Highway) 'ਤੇ ਜਾਮ ਲੱਗ ਗਿਆ। ਜਾਣਕਾਰੀ ਮੁਤਾਬਕ ਲੋਕ ਆਸਾਨੀ ਨਾਲ ਦਿੱਲੀ ਜਾ ਸਕਦੇ ਸਨ, ਇਸ ਦੇ ਲਈ ਚੰਡੀਗੜ੍ਹ ਤੋਂ ਆਉਣ ਵਾਲੀ ਟਰੈਫਿਕ ਨੂੰ ਲਾਲੜੂ ਆਈ.ਟੀ.ਆਈ ਤੋਂ ਹੰਡੇਸਰਾ ਵੱਲ ਮੋੜ ਦਿੱਤਾ ਗਿਆ ਹੈ। ਇਸ ਤੋਂ ਬਾਅਦ ਟਰੈਫਿਕ ਬਰਵਾਲਾ ਤੋਂ ਲੰਘ ਰਿਹਾ ਹੈ। ਹਾਲਾਂਕਿ ਸਥਾਨਕ ਲੋਕ ਪੇਂਡੂ ਰਸਤਿਆਂ ਰਾਹੀਂ ਹਰਿਆਣਾ ਵਿੱਚ ਦਾਖ਼ਲ ਹੋ ਰਹੇ ਹਨ। ਇਸ ਕਾਰਨ ਪਿੰਡਾਂ ਦੀਆਂ ਸੜਕਾਂ 'ਤੇ ਵੀ ਦਬਾਅ ਵਧ ਗਿਆ ਹੈ। ਹਰਿਆਣਾ ਨੇ ਆਪਣੇ ਇਲਾਕੇ ਵਿੱਚ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਹੈ, ਇਸਦੇ ਨਾਲ ਹੀ ਪੰਜਾਬ ਦੇ ਝਰਮੜੀ ਸਮੇਤ ਲਾਲੜੂ ਦੇ ਦਰਜਨਾਂ ਪਿੰਡਾਂ ਵਿੱਚ ਪਿਛਲੇ ਇੱਕ ਦਿਨ ਤੋਂ ਇੰਟਰਨੈੱਟ ਸੇਵਾ ਬੰਦ ਹਨ। ਜਿਸਦੇ ਚੱਲਦੇ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਦਕਿ ਦੱਪੜ ਟੋਲ ਪਲਾਜ਼ਾ ਦੇ ਆਲੇ-ਦੁਆਲੇ ਇੰਟਰਨੈੱਟ ਸੇਵਾ ਚੱਲ ਰਹੀ ਹੈ। ਫਿਲਹਾਲ ਫੋਨ ‘ਚ ਸਿਰਫ ਕਾਲਿੰਗ ਸੁਵਿਧਾ ਹੀ ਕੰਮ ਕਰ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਇਸ ਪਾਸੇ ਵੀ ਧਿਆਨ ਦੇਣਾ ਚਾਹੀਦਾ ਹੈ। The post ਡੇਰਾਬੱਸੀ ਨੇੜੇ ਚੰਡੀਗੜ੍ਹ-ਦਿੱਲੀ ਨੈਸ਼ਨਲ ਹਾਈਵੇਅ 'ਤੇ ਜਾਮ ਦੀ ਸਥਿਤੀ, ਪੰਜਾਬ ਪੁਲਿਸ ਨੇ ਟ੍ਰੈਫਿਕ ਨੂੰ ਕੀਤਾ ਡਾਈਵਰਟ appeared first on TheUnmute.com - Punjabi News. Tags:
|
ਕੇਂਦਰ ਸਰਕਾਰ ਨਾਲ ਬੈਠਕ 'ਚ ਕੋਈ ਸਿੱਟਾ ਨਾ ਨਿਕਲਿਆ ਤਾਂ ਦਿੱਲੀ ਕੂਚ ਕਰਾਂਗੇ: SKM ਗੈਰ-ਰਾਜਨੀਤਿਕ Monday 12 February 2024 07:27 AM UTC+00 | Tags: breaking-news delhi-movement farmers farmers-protest haryna-border news punjab punjab-news skm skm-non-political ਅੰਮ੍ਰਿਤਸਰ, 12 ਫਰਵਰੀ 2024: ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਿਕ ਤੇ ਪੰਜਾਬ ਦੀਆਂ ਵੱਖ-ਵੱਖ 18 ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ 13 ਫਰਵਰੀ ਨੂੰ ਦਿੱਲੀ (Delhi) ‘ਚ ਅੰਦੋਲਨ ਦੀ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਅੱਜ ਕਿਸਾਨ ਪੰਜਾਬ ਦੀ ਸਰਹੱਦਾਂ ‘ਤੇ ਪਹੁੰਚਣਗੇ | ਜਿਸ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਿਕ ਤੇ 18 ਕਿਸਾਨ ਜਥੇਬੰਦੀਆਂ ਦੇ ਕਿਸਾਨ ਆਗੂਆਂ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਕੇ ਅੰਦੋਲਨ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਗਈ| ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਿਕ ਦੇ ਆਗੂਆਂ ਨੇ ਕਿਹਾ ਕਿ ਉਹਨਾਂ ਵੱਲੋਂ 13 ਫਰਵਰੀ ਨੂੰ ਦਿੱਲੀ ਕੂਚ ਕੀਤਾ ਜਾਣਾ ਹੈ ਅਤੇ ਅੱਜ ਉਹ ਆਪਣੇ ਪਿੰਡਾਂ ਤੋਂ ਕਾਫਲੇ ਲੈ ਕੇ ਪੰਜਾਬ ਦੀ ਸਰਹੱਦਾਂ ‘ਤੇ ਪਹੁੰਚਣਗੇ। ਇਸ ਮੋਰਚੇ ਦੀ ਚੜ੍ਹਦੀ ਕਲਾ ਦੇ ਲਈ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਅਰਦਾਸ ਕਰਨ ਪਹੁੰਚੇ ਹਨ। ਉਹਨਾਂ ਕਿਹਾ ਕਿ ਹਾਲਾਂਕਿ ਕੇਂਦਰ ਸਰਕਾਰ ਵੱਲੋਂ ਅੱਜ ਚੰਡੀਗੜ੍ਹ ਵਿਖੇ ਸਾਡੇ ਕਿਸਾਨ ਆਗੂਆਂ ਨਾਲ ਬੈਠਕ ਵੀ ਕੀਤੀ ਜਾਣੀ ਹੈ, ਜੇਕਰ ਉਸ ਬੈਠਕ ਦਾ ਕੋਈ ਸਿੱਟਾ ਨਿਕਲ ਕੇ ਸਾਹਮਣੇ ਨਹੀਂ ਆਇਆ ਤਾਂ ਫਿਰ ਕਿਸਾਨ ਕੱਲ੍ਹ ਨੂੰ ਦਿੱਲੀ ਨੂੰ ਕੂਚ ਕਰਨਗੇ | ਉਹਨਾਂ ਨੇ ਕਿਹਾ ਕਿ ਹਰਿਆਣੇ ਵੱਲੋਂ ਵੱਡੀਆਂ ਰੋਕਾਂ ਲਗਾਈਆਂ ਗਈਆਂ ਹਨ, ਲੇਕਿਨ ਕਿਸਾਨ ਇਹਨਾਂ ਰੋਕਾਂ ਤੋਂ ਰੁਕਣ ਵਾਲੇ ਨਹੀਂ ਕਿਸਾਨ ਪਹਿਲਾਂ ਵੀ ਦਿੱਲੀ (Delhi) ਫਤਿਹ ਕਰਕੇ ਆਏ ਸਨ ਤਾਂ ਹੁਣ ਵੀ ਜਿੱਤ ਕੇ ਜ਼ਰੂਰ ਆਉਣਗੇ | ਉਹਨਾਂ ਕਿਹਾ ਕਿ ਜੇਕਰ ਕਿਸਾਨਾਂ ਨੂੰ ਦਿੱਲੀ ਜਾਣ ਲੱਗਿਆਂ ਰਸਤੇ ਕਿਸਾਨਾਂ ਨਾਲ ਕੋਈ ਘਟਨਾ ਵਾਪਰੀ ਤੇ ਉਸਦੀ ਜ਼ਿੰਮੇਵਾਰੀ ਸਿਰਫ ਕੇਂਦਰ ਸਰਕਾਰ ਹੀ ਹੋਵੇਗੀ। ਜ਼ਿਕਰਯੋਗ ਹੈ ਕਿ ਕਿਸਾਨ ਇਸ ਤੋਂ ਪਹਿਲਾਂ 2020 ਦੇ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਤੇ ਖੇਤੀ ਕਾਨੂੰਨਾਂ ਬਿੱਲਾਂ ਨੂੰ ਰੱਦ ਕਰਵਾਉਣ ਦੇ ਲਈ ਦਿੱਲੀ ਦੀ ਸਰਹੱਦਾਂ ‘ਤੇ ਜਾ ਕੇ ਬੈਠੇ ਸਨ ਤਾਂ ਉਸ ਦੌਰਾਨ 13 ਮਹੀਨੇ ਕਿਸਾਨਾਂ ਨੇ ਸੰਘਰਸ਼ ਕੀਤਾ ਸੀ ਲੇਕਿਨ ਉਸ ਦੌਰਾਨ ਕਈ ਮੰਗਾਂ ਕਿਸਾਨਾਂ ਦੀਆਂ ਮੰਨ ਲਈਆਂ ਗਈਆਂ ਸੀ ਅਤੇ ਕਈ ਲੰਬਿਤ ਰਹਿ ਗਈਆਂ ਸਨ ਅਤੇ ਹੁਣ ਲੰਬਿਤ ਮੰਗਾਂ ਨੂੰ ਮਨਵਾਉਣ ਦੇ ਲਈ ਕਿਸਾਨ ਜਥੇਬੰਦੀਆਂ ਇੱਕ ਵਾਰ ਫਿਰ ਤੋਂ ਦਿੱਲੀ ਦੇ ਬਾਰਡਰਾਂ ‘ਤੇ ਬੈਠ ਕੇ ਸੰਘਰਸ਼ ਕਰਨ ਲਈ ਤਿਆਰ ਹਨ ਅਤੇ ਉਹ 13 ਫਰਵਰੀ ਨੂੰ ਦਿੱਲੀ ਕੂਚ ਕਰਨਗੇ। The post ਕੇਂਦਰ ਸਰਕਾਰ ਨਾਲ ਬੈਠਕ ‘ਚ ਕੋਈ ਸਿੱਟਾ ਨਾ ਨਿਕਲਿਆ ਤਾਂ ਦਿੱਲੀ ਕੂਚ ਕਰਾਂਗੇ: SKM ਗੈਰ-ਰਾਜਨੀਤਿਕ appeared first on TheUnmute.com - Punjabi News. Tags:
|
"ਆਪ ਦੀ ਸਰਕਾਰ, ਆਪ ਦੇ ਦੁਆਰ" ਮੁਹਿੰਮ ਤਹਿਤ 13 ਤੇ 14 ਫਰਵਰੀ ਨੂੰ ਲੱਗਣ ਵਾਲੇ ਲੋਕ ਸੁਵਿਧਾ ਕੈਂਪਾਂ ਦਾ ਸ਼ਡਿਊਲ ਜਾਰੀ Monday 12 February 2024 07:35 AM UTC+00 | Tags: aap-di-sarkar-aap-de-duar breaking-news latest-news news punjab punjab-government punjab-news the-unmute-breaking-news ਸ੍ਰੀ ਮੁਕਤਸਰ ਸਾਹਿਬ, 12 ਫਰਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਆਪ ਦੀ ਸਰਕਾਰ ਆਪਦੇ ਦੁਆਰ ਮੁਹਿੰਮ ਤਹਿਤ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਦੇ ਵਾਰਡਾਂ ਵਿੱਚ ਕੈਂਪ ਲੱਗ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਆਈ.ਏ.ਐਸ ਨੇ ਦੱਸਿਆ ਕਿ 13 ਫਰਵਰੀ ਨੂੰ ਉਪਮੰਡਲ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਫੱਤਣ ਵਾਲਾ ਅਤੇ ਮਦਰਸਾ ਵਿਖੇ ਸਵੇਰੇ 10 ਵਜੇ ਅਤੇ ਪਿੰਡ ਵਧਾਈ ਤੇ ਲੱਖੇਵਾਲੀ ਵਿਖੇ ਦੁਪਹਿਰ 12 ਵਜੇ ਕੈਂਪ ਲੱਗੇਗਾ। ਇਸੇ ਤਰਾਂ 14 ਫਰਵਰੀ ਨੂੰ ਸਵੇਰੇ 10 ਵਜੇ ਸਦਰਵਾਲਾ ਅਤੇ ਰੋੜਾਂਵਾਲਾ ਵਿਖੇ ਅਤੇ 12 ਵਜੇ ਅਟਾਰੀ ਅਤੇ ਚੱਕ ਜਵਾਹਰੇ ਵਾਲਾ ਵਿਖੇ ਕੈਂਪ ਲੱਗੇਗਾ। ਉਪ ਮੰਡਲ ਮਲੋਟ ਵਿੱਚ 13 ਫਰਵਰੀ ਨੂੰ ਸਵੇਰੇ 10 ਵਜੇ ਪਿੰਡ ਸ਼ੇਰਗੜ੍ਹ ਗਿਆਨ ਸਿੰਘ ਅਤੇ ਪਿੰਡ ਮਾਹੂਆਣਾ ਵਿਖੇ ਅਤੇ ਬਾਅਦ ਦੁਪਹਿਰ 12 ਵਜੇ ਪਿੰਡ ਲੱਕੜਵਾਲਾ ਅਤੇ ਆਧਣੀਆਂ ਵਿੱਚ ਕੈਂਪ ਲੱਗੇਗਾ। ਇਸੇ ਤਰ੍ਹਾਂ 14 ਫਰਵਰੀ ਨੂੰ ਸਵੇਰੇ 10 ਵਜੇ ਪਿੰਡ ਭਗਵਾਨਪੁਰ ਉਰਫ ਕਰਾੜ ਵਾਲਾ ਉਰਫ ਖੁੰਨਣ ਕਲਾਂ ਅਤੇ ਸਹਿਣਾ ਖੇੜਾ ਵਿਖੇ ਅਤੇ ਦੁਪਹਿਰ 12 ਵਜੇ ਭਗਵਾਨਪੁਰਾ ਉਰਫ ਤਰਖਾਣ ਵਾਲਾ ਅਤੇ ਤੱਪਾ ਖੇੜਾ ਵਿੱਚ ਲੋਕ ਸੁਵਿਧਾ ਕੈਂਪ ਲੱਗੇਗਾ। ਇਸੇ ਤਰ੍ਹਾਂ ਮਲੋਟ ਸ਼ਹਿਰ ਦੇ ਵਾਰਡ ਨੰਬਰ 11 ਵਿੱਚ 13 ਫਰਵਰੀ ਨੂੰ ਸਵੇਰੇ 10 ਵਜੇ ਅਤੇ ਵਾਰਡ ਨੰਬਰ 12 ਵਿੱਚ 12 ਵਜੇ ਕੈਂਪ ਲੱਗੇਗਾ। 14 ਫਰਵਰੀ ਨੂੰ ਸਵੇਰੇ 10 ਵਜੇ ਵਾਰਡ ਨੰਬਰ 13 ਵਿੱਚ ਅਤੇ ਦੁਪਹਿਰ 12 ਵਜੇ ਵਾਰਡ ਨੰਬਰ 14 ਵਿੱਚ ਕੈਂਪ ਲੱਗੇਗਾ। ਗਿੱਦੜਵਾਹਾ ਉਪਮੰਡਲ ਵਿੱਚ 13 ਫਰਵਰੀ ਨੂੰ ਸਵੇਰੇ 10 ਵਜੇ ਹਸਨਰ ਪਿੰਡ ਵਿਖੇ ਅਤੇ ਬਾਅਦ ਦੁਪਹਿਰ 12:30 ਵਜੇ ਗੁਰੂਸਰ ਵਿਖੇ ਅਤੇ 14 ਫਰਵਰੀ ਨੂੰ ਸਵੇਰੇ 10 ਵਜੇ ਪਿੰਡ ਲੁਹਾਰਾ ਵਿਖੇ ਅਤੇ ਬਾਅਦ ਦੁਪਹਿਰ 12:30 ਵਜੇ ਪਿੰਡ ਬੁੱਟਰ ਸਰੀਹ ਵਿਖੇ ਕੈਂਪ ਲੱਗੇਗਾ। ਇਸੇ ਤਰ੍ਹਾਂ 13 ਫਰਵਰੀ ਨੂੰ ਗਿੱਦੜਬਾਹਾ ਸ਼ਹਿਰ ਵਿੱਚ ਸਵੇਰੇ 10 ਵਜੇ ਵਾਰਡ ਨੰਬਰ ਸੱਤ ਵਿੱਚ ਅਤੇ ਬਾਅਦ ਦੁਪਹਿਰ 12:30 ਵਜੇ ਵਾਰਡ ਨੰਬਰ ਅੱਠ ਵਿੱਚ ਅਤੇ 14 ਫਰਵਰੀ ਨੂੰ ਸਵੇਰੇ 10 ਵਜੇ ਵਾਰਡ ਨੰਬਰ ਨੌ ਵਿੱਚ ਅਤੇ ਬਾਅਦ ਦੁਪਹਿਰ 12:30 ਵਜੇ ਵਾਰਡ ਨੰਬਰ 10 ਵਿੱਚ ਕੈਂਪ ਲੱਗੇਗਾ। ਉਹਨਾਂ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਆਪੋ ਆਪਣੇ ਪਿੰਡ /ਵਾਰਡ ਵਿੱਚ ਲੱਗਣ ਵਾਲੇ ਕੈਂਪ ਵਿੱਚ ਪਹੁੰਚ ਕੇ ਸਰਕਾਰ ਦੀਆਂ ਵੱਖ ਵੱਖ ਸਕੀਮਾਂ ਦਾ ਮੌਕੇ ਤੇ ਹੀ ਲਾਭ ਲਿਆ ਜਾਵੇ। The post “ਆਪ ਦੀ ਸਰਕਾਰ, ਆਪ ਦੇ ਦੁਆਰ” ਮੁਹਿੰਮ ਤਹਿਤ 13 ਤੇ 14 ਫਰਵਰੀ ਨੂੰ ਲੱਗਣ ਵਾਲੇ ਲੋਕ ਸੁਵਿਧਾ ਕੈਂਪਾਂ ਦਾ ਸ਼ਡਿਊਲ ਜਾਰੀ appeared first on TheUnmute.com - Punjabi News. Tags:
|
ਜ਼ਿਲ੍ਹਾ ਹਸਪਤਾਲ ਫਾਜ਼ਿਲਕਾ, ਅਬੋਹਰ ਤੇ ਜਲਾਲਾਬਾਦ ਵਿਖੇ ਲੱਗੇ ਕੈਂਪਾਂ ਦਾ ਲੋਕ ਵੱਧ ਤੋਂ ਵੱਧ ਲਾਭ ਲੈਣ: ਡਾ. ਕਵਿਤਾ ਸਿੰਘ Monday 12 February 2024 07:47 AM UTC+00 | Tags: breaking-news jalalabad medical-camps news udid-card ਫਾਜ਼ਿਲਕਾ, 12 ਫਰਵਰੀ 2024: ਡਿਪਟੀ ਕਮਿਸ਼ਨਰ ਫਾਜ਼ਿਲਕਾ (Fazilka) ਡਾ. ਸੇਨੂ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਅੰਤਰ-ਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਜ਼ਿਲ੍ਹਾ ਹਸਪਤਾਲ ਫਾਜ਼ਿਲਕਾ, ਸਿਵਲ ਹਸਪਤਾਲ ਅਬੋਹਰ ਅਤੇ ਸਿਵਲ ਹਸਪਤਾਲ ਜਲਾਲਾਬਾਦ ਵਿਖ਼ੇ 13 ਫਰਵਰੀ 2024 ਨੂੰ ਦਿਵਿਆਂਗਜਨਾਂ ਲਈ ਯੂ.ਡੀ.ਆਈ.ਡੀ. ਅਤੇ ਪੈਨਸ਼ਨ ਕੈਂਪ ਲਗਾਇਆ ਜਾਵੇਗਾ। ਜਿਨਾ ਵਿਚ ਲਾਭਪਾਤਰੀਆਂ ਦੇ ਮੌਕੇ ਤੇ ਕਾਰਡ ਬਣਾਏ ਜਾਣਗੇ ਅਤੇ ਮੌਕੇ ਤੇ ਡਾਕਟਰੀ ਜਾਂਚ ਕੀਤੀ ਜਾਵੇਗੀ। ਇਹ ਜਾਣਕਾਰੀ ਕਾਰਜਕਾਰੀ ਸਿਵਲ ਸਰਜਨ ਡਾਕਟਰ ਕਵਿਤਾ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗਜਨਾਂ ਦੇ ਸਨਮਾਨ ਅਤੇ ਸੁਰੱਖਿਆ ਲਈ ਵਚਨਬਧ ਹੈ। ਉਨ੍ਹਾਂ ਕਿਹਾ ਕਿ ਇਸ ਤਹਿਤ ਫਾਜ਼ਿਲਕਾ ਨਾਲ ਸਬੰਧਤ ਦਿਵਿਆਂਗਜਨ ਜ਼ਿਲਾ ਹਸਪਤਾਲ ਫਾਜ਼ਿਲਕਾ, ਅਬੋਹਰ ਨਾਲ ਸਬੰਧਤ ਦਿਵਿਆਂਗਜਨ ਸਿਵਲ ਹਸਪਤਾਲ ਅਬੋਹਰ ਵਿਖ਼ੇ ਅਤੇ ਜਲਾਲਾਬਾਦ ਨਾਲ ਸਬੰਧਤ ਦਿਵਿਆਂਗਜਨ ਸਿਵਲ ਹਸਪਤਾਲ ਜਲਾਲਾਬਾਦ ਵਿਖੇ ਪਹੁੰਚ ਕਰ ਸਕਦੇ ਹਨ| ਡਾਕਟਰ ਕਵਿਤਾ ਸਿੰਘ ਨੇ ਦੱਸਿਆ ਕਿ ਵਿਭਾਗ ਵਲੋ ਲੋਕਾ ਲਈ ਅਲਗ ਤੋਂ ਕਾਉੰਟਰ ਲਗਾਏ ਜਾਣਗੇ ਜਿਨਾ ਵਿਚ ਸਟਾਫ ਦੀ ਡਿਊਟੀ ਲਗਾਈ ਗਈ ਹੈ ਜਿਸ ਨਾਲ ਲੋਕਾ ਨੂੰ ਖੱਜਲ ਖ਼ੁਆਰੀ ਤੋਂ ਬਚਿਆ ਜਾ ਸਕੇਗਾ। ਉਹਨਾਂ ਲੋਕਾ ਨੂੰ ਅਪੀਲ ਕੀਤੀ ਹੈ ਕਿ ਸਰਕਾਰ ਵਲੋ ਸ਼ੁਰੂ ਕੀਤੇ ਕੈਂਪ ਵਿਚ ਵੱਧ ਤੋਂ ਵੱਧ ਲਾਭ ਲੈਣ । ਇਸ ਬਾਰੇ ਆਸ਼ਾ ਵਰਕਰਾਂ ਨੂੰ ਪਿੰਡਾ ਵਿਚ ਲੋਕਾ ਨੂੰ ਕੈਂਪ ਪ੍ਰਤੀ ਜਾਗਰੂਕ ਕਰਨ ਲਈ ਹਦਾਇਤਾਂ ਦਿੱਤੀਆ ਗਈਆਂ ਹਨ। ਉਨ੍ਹਾਂ ਦੱਸਿਆ ਕਿ ਦਿਵਿਆਂਗਜਨਾਂ ਲਈ ਸਿਹਤ ਵਿਭਾਗ ਦੀ ਟੀਮ (Fazilka) ਵੱਲੋਂ ਮੁਫਤ ਸਿਹਤ ਨਿਰੀਖਣ ਕੀਤਾ ਜਾਵੇਗਾ ਅਤੇ ਯੂ.ਡੀ.ਆਈ.ਡੀ. ਕਾਰਡ ਬਣਾਏ ਜਾਣਗੇ। ਉਨ੍ਹਾਂ ਦੱਸਿਆ ਕਿ 50 ਪ੍ਰਤੀਸ਼ਤ ਤੋਂ ਵੱਧ ਦਿਵਿਆਂਗਤਾ ਵਾਲੇ ਦਿਵਿਆਂਗਜਨਾਂ ਨੂੰ ਪੈਨਸ਼ਨ ਦਾ ਲਾਭ ਦਿੱਤਾ ਜਾਂਦਾ ਹੈ, ਇਸ ਲਈ ਜੋ ਦਿਵਿਆਂਗਜਨ ਪੈਨਸ਼ਨ ਦਾ ਲਾਭ ਲੈਣਾ ਚਾਹੁੰਦੇ ਹਨ, ਉਹ ਫਾਰਮ ਭਰਵਾਉਣ ਲਈ ਆਧਾਰ ਕਾਰਡ, ਵੋਟਰ ਕਾਰਡ, ਬੈਂਕ ਖਾਤਾ, ਪਾਸਪੋਰਟ ਸਾਇਜ਼ ਫੋਟੋ ਨਾਲ ਲੈ ਕੇ ਆਉਣਾ ਲਾਜ਼ਮੀ ਬਣਾਉਣ। ਉਨ੍ਹਾਂ ਕਿਹਾ ਕਿ ਯੂ.ਡੀ.ਆਈ.ਡੀ ਕਾਰਡ ਬਣਵਾਉਣ ਲਈ ਪ੍ਰਾਰਥੀ ਆਪਣਾ ਪੁਰਾਣਾ ਦਿਵਿਆਂਗਤਾ ਸਰਟੀਫਿਕੇਟ ਤੇ ਆਧਾਰ ਕਾਰਡ ਨਾਲ ਲੈ ਕੇ ਆਉਣਾ ਯਕੀਨੀ ਬਣਾਉਣ। The post ਜ਼ਿਲ੍ਹਾ ਹਸਪਤਾਲ ਫਾਜ਼ਿਲਕਾ, ਅਬੋਹਰ ਤੇ ਜਲਾਲਾਬਾਦ ਵਿਖੇ ਲੱਗੇ ਕੈਂਪਾਂ ਦਾ ਲੋਕ ਵੱਧ ਤੋਂ ਵੱਧ ਲਾਭ ਲੈਣ: ਡਾ. ਕਵਿਤਾ ਸਿੰਘ appeared first on TheUnmute.com - Punjabi News. Tags:
|
ਅੰਡਰ-19 ਵਿਸ਼ਵ ਕੱਪ ਟੂਰਨਾਮੈਂਟ 'ਚ ਭਾਰਤੀ ਨੌਜਵਾਨ ਟੀਮ ਦੇ ਬੱਲੇਬਾਜ਼ਾਂ ਤੇ ਗੇਂਦਬਾਜ਼ਾਂ ਦਾ ਰਿਹਾ ਦਬਦਬਾ Monday 12 February 2024 08:22 AM UTC+00 | Tags: breaking-news indian-team indian-youth-team latest-news news sports-news under-19-world-cup ਚੰਡੀਗੜ੍ਹ, 12 ਫਰਵਰੀ 2024: ਭਾਰਤ ਨੂੰ ਅੰਡਰ-19 ਵਿਸ਼ਵ ਕੱਪ (U-19 World Cup) ਦੇ ਫਾਈਨਲ ‘ਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਆਸਟਰੇਲੀਆ ਨੇ ਖ਼ਿਤਾਬੀ ਮੁਕਾਬਲੇ ਵਿੱਚ ਭਾਰਤੀ ਟੀਮ ਨੂੰ 79 ਦੌੜਾਂ ਨਾਲ ਹਰਾਇਆ। ਭਾਰਤ ਭਾਵੇਂ ਖ਼ਿਤਾਬ ਨਾ ਜਿੱਤ ਸਕਿਆ ਹੋਵੇ, ਪਰ ਭਾਰਤੀ ਖਿਡਾਰੀਆਂ ਨੇ ਟੂਰਨਾਮੈਂਟ ‘ਤੇ ਦਬਦਬਾ ਬਣਾਇਆ ਹੈ। ਬੱਲੇਬਾਜ਼ੀ ਹੋਵੇ ਜਾਂ ਗੇਂਦਬਾਜ਼ੀ, ਭਾਰਤੀ ਨੌਜਵਾਨ ਖਿਡਾਰੀਆਂ ਨੇ ਮੌਕੇ ਦਾ ਪੂਰਾ ਫਾਇਦਾ ਉਠਾਇਆ ਅਤੇ ਦੁਨੀਆ ਦੇ ਸਾਹਮਣੇ ਆਪਣੀ ਪ੍ਰਤਿਭਾ ਨੂੰ ਸਾਬਤ ਕੀਤਾ। ਮਹਲੀ ਬੀਅਰਡਮੈਨ ਫਾਈਨਲ ਵਿੱਚ ਤਿੰਨ ਵਿਕਟਾਂ ਲੈਣ ਲਈ ਪਲੇਅਰ ਆਫ਼ ਦਾ ਮੈਚ ਰਿਹਾ, ਜਦਕਿ ਦੱਖਣੀ ਅਫ਼ਰੀਕਾ ਦਾ ਕਵੇਨਾ ਮਾਫਾਕਾ ਪਲੇਅਰ ਆਫ਼ ਦਾ ਟੂਰਨਾਮੈਂਟ ਰਿਹਾ । ਮਾਫਾਕਾ ਦੀ ਸਭ ਤੋਂ ਵੱਡੀ ਚੁਣੌਤੀ ਭਾਰਤੀ ਕਪਤਾਨ ਉਦੈ ਸਹਾਰਨ ਸੀ, ਜੋ ਟੂਰਨਾਮੈਂਟ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਖਿਡਾਰੀ ਸਨ। ਟੂਰਨਾਮੈਂਟ ‘ਚ ਸਭ ਤੋਂ ਵੱਧ ਦੌੜਾਂਉਦੈ ਸਹਾਰਨ ਨੇ ਵਿਸ਼ਵ ਕੱਪ (U-19 World Cup) ਵਿੱਚ ਸੱਤ ਪਾਰੀਆਂ ਵਿੱਚ 56.71 ਦੀ ਔਸਤ ਨਾਲ 397 ਦੌੜਾਂ ਬਣਾਈਆਂ। ਇਸ ਦੌਰਾਨ ਸਹਾਰਨ ਦਾ ਸਟ੍ਰਾਈਕ ਰੇਟ 77.69 ਰਿਹਾ। ਸਹਾਰਨ ਨੇ ਇੱਕ ਸੈਂਕੜਾ ਅਤੇ ਤਿੰਨ ਅਰਧ ਸੈਂਕੜੇ ਲਗਾਏ। ਚਾਰ ਭਾਰਤੀ ਬੱਲੇਬਾਜ਼ ਟੂਰਨਾਮੈਂਟ ਦੇ ਸਿਖਰਲੇ 10 ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਬੱਲੇਬਾਜ਼ਾਂ ਵਿੱਚ ਸ਼ਾਮਲ ਸਨ। ਉਦੈ ਤੋਂ ਇਲਾਵਾ ਮੁਸ਼ੀਰ ਖਾਨ ਨੇ ਸੱਤ ਪਾਰੀਆਂ ‘ਚ 360 ਦੌੜਾਂ ਬਣਾਈਆਂ ਅਤੇ ਉਹ ਸੂਚੀ ‘ਚ ਦੂਜੇ ਨੰਬਰ ‘ਤੇ ਹੈ। ਇਸ ਤੋਂ ਇਲਾਵਾ ਸਚਿਨ ਧਾਸ ਨੇ ਸੱਤ ਪਾਰੀਆਂ ਵਿੱਚ 304 ਦੌੜਾਂ (ਪੰਜਵਾਂ ਸਥਾਨ) ਅਤੇ ਆਦਰਸ਼ ਸਿੰਘ ਨੇ ਸੱਤ ਪਾਰੀਆਂ ਵਿੱਚ 238 ਦੌੜਾਂ ਬਣਾਈਆਂ। ਟੂਰਨਾਮੈਂਟ ਦਾ ਸਭ ਤੋਂ ਵੱਧ ਵਿਅਕਤੀਗਤ ਸਕੋਰ ਨਿਊਜ਼ੀਲੈਂਡ ਦੇ ਸਨੇਹਿਤ ਰੈੱਡੀ ਦੇ ਨਾਂ ਰਿਹਾ। ਉਸ ਨੇ ਨੇਪਾਲ ਖਿਲਾਫ 125 ਗੇਂਦਾਂ ‘ਤੇ 147 ਦੌੜਾਂ ਦੀ ਪਾਰੀ ਖੇਡੀ ਸੀ। ਇਸ ਪਾਰੀ ਵਿੱਚ ਉਨ੍ਹਾਂ ਨੇ 11 ਚੌਕੇ ਅਤੇ ਛੇ ਛੱਕੇ ਲਗਾਏ। ਇਸ ਦੇ ਨਾਲ ਹੀ ਮੁਸ਼ੀਰ ਦੂਜੇ ਨੰਬਰ ‘ਤੇ ਹੈ। ਉਨ੍ਹਾਂ ਨੇ ਨਿਊਜ਼ੀਲੈਂਡ ਖ਼ਿਲਾਫ਼ 126 ਗੇਂਦਾਂ ‘ਚ 131 ਦੌੜਾਂ ਬਣਾਈਆਂ। ਇਨ੍ਹਾਂ ‘ਚ 13 ਚੌਕੇ ਅਤੇ ਤਿੰਨ ਛੱਕੇ ਸ਼ਾਮਲ ਹਨ। ਵੈਸਟਇੰਡੀਜ਼ ਦੇ ਜਵੇਲ ਐਂਡਰਿਊ ਤੀਜੇ ਸਥਾਨ ‘ਤੇ ਰਹੇ। ਉਨ੍ਹਾਂ ਨੇ ਦੱਖਣੀ ਅਫਰੀਕਾ ਖਿਲਾਫ 96 ਗੇਂਦਾਂ ‘ਚ 130 ਦੌੜਾਂ ਬਣਾਈਆਂ ਸਨ। ਟੂਰਨਾਮੈਂਟ ਵਿੱਚ ਸਭ ਤੋਂ ਵੱਧ ਸੈਂਕੜੇਮੁਸ਼ੀਰ ਨੇ ਟੂਰਨਾਮੈਂਟ ਵਿੱਚ ਸਭ ਤੋਂ ਵੱਧ ਸੈਂਕੜੇ ਲਗਾਏ। ਉਸ ਨੇ ਦੋ ਸੈਂਕੜੇ ਲਗਾਏ ਅਤੇ ਇੱਕ ਅਰਧ ਸੈਂਕੜਾ ਵੀ ਲਗਾਇਆ। ਇਸ ਦੇ ਨਾਲ ਹੀ ਭਾਰਤੀ ਕਪਤਾਨ ਉਦੈ ਅਤੇ ਆਸਟ੍ਰੇਲੀਆਈ ਕਪਤਾਨ ਹਿਊਗ ਵੈਬਗੇਨ ਸਮੇਤ ਕਈ ਖਿਡਾਰੀਆਂ ਨੇ ਸੈਂਕੜਾ ਲਗਾਇਆ। ਅੰਡਰ-19 ਵਿਸ਼ਵ ਕੱਪ 2024 ‘ਚ ਦੱਖਣੀ ਅਫਰੀਕਾ ਦੇ ਸਟੀਵ ਸਟਾਕ ਨੇ ਸਭ ਤੋਂ ਵੱਧ ਛੱਕੇ ਲਾਏ। ਗੇਂਦਬਾਜ਼ੀ ਦੀ ਗੱਲ ਕਰੀਏ ਤਾਂ ਤਿੰਨ ਭਾਰਤੀ ਗੇਂਦਬਾਜ਼ ਟੂਰਨਾਮੈਂਟ ਵਿੱਚ ਚੋਟੀ ਦੇ 10 ਵਿਕਟਾਂ ਲੈਣ ਵਾਲੇ ਗੇਂਦਬਾਜ਼ਾਂ ਵਿੱਚ ਸ਼ਾਮਲ ਸਨ। ਦੱਖਣੀ ਅਫਰੀਕਾ ਦੇ ਮਫਾਕਾ 21 ਵਿਕਟਾਂ ਲੈ ਕੇ ਸਭ ਤੋਂ ਵੱਧ ਵਿਕਟਾਂ ਲੈਣ ਵਾਲੇ ਗੇਂਦਬਾਜ਼ ਬਣੇ। ਇਸ ਤੋਂ ਇਲਾਵਾ ਭਾਰਤ ਦੇ ਲੈਫਟ ਆਰਮ ਸਪਿਨਰ ਸੌਮੀ ਪਾਂਡੇ ਅਤੇ ਪਾਕਿਸਤਾਨ ਦੇ ਉਬੈਦ ਸ਼ਾਹ 18-18 ਵਿਕਟਾਂ ਲੈ ਕੇ ਦੂਜੇ ਨੰਬਰ ‘ਤੇ ਰਹੇ। ਇੰਗਲੈਂਡ ਦੇ ਤਾਜਿਮ ਅਲੀ ਅਤੇ ਆਸਟ੍ਰੇਲੀਆ ਦੇ ਕੈਲਮ ਵਾਈਡੇਲਰ 14-14 ਵਿਕਟਾਂ ਲੈ ਕੇ ਤੀਜੇ ਸਥਾਨ ‘ਤੇ ਰਹੇ। The post ਅੰਡਰ-19 ਵਿਸ਼ਵ ਕੱਪ ਟੂਰਨਾਮੈਂਟ ‘ਚ ਭਾਰਤੀ ਨੌਜਵਾਨ ਟੀਮ ਦੇ ਬੱਲੇਬਾਜ਼ਾਂ ਤੇ ਗੇਂਦਬਾਜ਼ਾਂ ਦਾ ਰਿਹਾ ਦਬਦਬਾ appeared first on TheUnmute.com - Punjabi News. Tags:
|
ਆਸਟ੍ਰੇਲੀਆ ਟੀਮ ਨੂੰ ਅੰਡਰ-19 ਵਿਸ਼ਵ ਕੱਪ ਜਿਤਾਉਣ 'ਚ ਮੱਦਦਗਾਰ ਸਾਬਤ ਹੋਈ ਹਰਜਸ ਸਿੰਘ ਦੀ ਸ਼ਾਨਦਾਰ ਬੱਲੇਬਾਜੀ Monday 12 February 2024 10:17 AM UTC+00 | Tags: breaking-news cricket-news news sports-news under-19-world-cup ਆਸਟ੍ਰੇਲੀਆ, 12 ਫਰਵਰੀ 2024: ਭਾਰਤੀ ਟੀਮ ਨੂੰ ਅੰਡਰ-19 ਵਿਸ਼ਵ ਕੱਪ ਦੇ ਫਾਈਨਲ ਮੈਚ ਵਿੱਚ ਆਸਟਰੇਲੀਆ ਨੇ 79 ਦੌੜਾਂ ਨਾਲ ਹਰਾ ਕੇ ਖ਼ਿਤਾਬ ਆਪਣੇ ਨਾਂ ਕਰ ਲਿਆ ਹੈ | ਇਸ ਮੈਚ ‘ਚ ਭਾਰਤੀ ਮੂਲ ਦੇ ਹਰਜਸ ਸਿੰਘ (Harjas Singh) ਦੀ ਸ਼ਾਨਦਾਰ ਬੱਲੇਬਾਜੀ ਆਸਟ੍ਰੇਲੀਆ ਟੀਮ ਨੂੰ ਅੰਡਰ-19 ਵਿਸ਼ਵ ਕੱਪ ਜਿੱਤਣ ਵਿੱਚ ਮੱਦਦਗਾਰ ਸਾਬਤ ਹੋਈ ਹੈ | ਇਸ ਪ੍ਰਦਰਸ਼ਨ ਨੂੰ ਹਰਜਸ ਸਿੰਘ ਦੇ ਸ਼ਾਨਦਾਰ ਭਵਿੱਖ ਦੀ ਸ਼ੁਰੂਆਤ ਵਜੋਂ ਦੇਖਿਆ ਜਾ ਰਿਹਾ ਹੈ | ਇਸ ਤੋਂ ਪਹਿਲਾਂ ਕੰਗਾਰੂ ਟੀਮ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਦੇ ਹੋਏ 50 ਓਵਰਾਂ ‘ਚ 7 ਵਿਕਟਾਂ ‘ਤੇ 253 ਦੌੜਾਂ ਬਣਾਈਆਂ। ਕਪਤਾਨ ਹਿਊਗ ਵਾਈਬਗਨ 48 ਦੌੜਾਂ ਬਣਾ ਕੇ ਆਊਟ ਹੋਏ ਅਤੇ ਹੈਰੀ ਡਿਕਸਨ 42 ਦੌੜਾਂ ਬਣਾ ਕੇ ਆਊਟ ਹੋਏ। ਮੈਚ ‘ਚ ਹਰਜਸ ਸਿੰਘ (Harjas Singh) ਦੀ 55 ਦੌੜਾਂ ਦੀ ਸ਼ਾਨਦਾਰ ਪਾਰੀ ਸਦਕਾ ਆਸਟ੍ਰੇਲੀਆ ਟੀਮ 253 ਸਕੋਰ ਤੱਕ ਪਹੁੰਚਣ ਵਿੱਚ ਸਫਲ ਰਹੀ ਸੀ ਤੇ ਭਾਰਤ ਦੀ ਟੀਮ ਬੱਲੇਬਾਜੀ ਕਰਦਿਆਂ ਸਿਰਫ 174 ਸਕੋਰਾਂ ‘ਤੇ ਹੀ ਆਲਆਊਟ ਹੋ ਗਈ। ਆਸਟ੍ਰੇਲੀਆ ਅੰਡਰ 19 ਵਰਲਡ ਕੱਪ ਦਾ ਚੌਥੀ ਵਾਰ ਆਪਣੇ ਨਾਂ ਕੀਤਾ ਹੈ | ਹਰਜਸ ਤੋਂ ਇਲਾਵਾ ਟੀਮ ਵਿੱਚ ਹਰਕਿਰਤ ਬਾਜਵਾ ਵੀ ਆਪਣੀ ਚੰਗੀ ਖੇਡ ਸਦਕਾ ਇਸ ਵਿਸ਼ਵ ਕੱਪ ਦੌਰਾਨ ਟੀਮ ਦਾ ਹਿੱਸਾ ਰਿਹਾ ਹੈ। The post ਆਸਟ੍ਰੇਲੀਆ ਟੀਮ ਨੂੰ ਅੰਡਰ-19 ਵਿਸ਼ਵ ਕੱਪ ਜਿਤਾਉਣ ‘ਚ ਮੱਦਦਗਾਰ ਸਾਬਤ ਹੋਈ ਹਰਜਸ ਸਿੰਘ ਦੀ ਸ਼ਾਨਦਾਰ ਬੱਲੇਬਾਜੀ appeared first on TheUnmute.com - Punjabi News. Tags:
|
ਨਿਊਜ਼ੀਲੈਂਡ ਸਰਕਾਰ 30 ਮਈ 2024 ਨੂੰ ਪੇਸ਼ ਕਰੇਗੀ ਬਜਟ, ਟੈਕਸ 'ਚ ਰਾਹਤ ਮਿਲਣ ਦੀ ਆਸ Monday 12 February 2024 10:30 AM UTC+00 | Tags: breaking-news news new-zealand new-zealand-government. new-zealand-government-budget ਨਿਊਜ਼ੀਲੈਂਡ, 12 ਫਰਵਰੀ 2024: ਨਿਊਜ਼ੀਲੈਂਡ (New Zealand) ਸਰਕਾਰ ਨੇ ਐਲਾਨ ਕੀਤਾ ਹੈ ਕਿ ਬਜਟ 2024 30 ਮਈ ਨੂੰ ਪੇਸ਼ ਕੀਤਾ ਜਾਵੇਗਾ। ਨਿਊਜ਼ੀਲੈਂਡ ਵਾਸੀਆਂ ਨੂੰ ਟੈਕਸ ਕਟੌਤੀਆਂ ਦੇ ਰੂਪ ‘ਚ ਰਾਹਤ ਮਿਲਣ ਦੀ ਆਸ ਹੈ | ਪਿਛਲੇ ਸਾਲ ਦੇ ਛਿਮਾਹੀ ਆਰਥਿਕ ਅਤੇ ਵਿੱਤੀ ਅਪਡੇਟ ਅਤੇ ਮਿੰਨੀ-ਬਜਟ ਵਿੱਚ, ਵਿੱਤ ਮੰਤਰੀ ਨਿਕੋਲਾ ਵਿਲਿਸ ਨੇ “ਅਗਲੇ ਸਾਲ ਦੇ ਬਜਟ ਵਿੱਚ ਆਮਦਨੀ ਰਾਹਤ ਉਪਾਵਾਂ ਨੂੰ ਜ਼ਿੰਮੇਵਾਰੀ ਨਾਲ ਪੇਸ਼ ਕਰਨ” ਲਈ ਮੁੜ ਵਚਨਬੱਧ ਕੀਤਾ। ਵਿਲਿਸ ਨੇ ਸੋਮਵਾਰ ਨੂੰ ਬਜਟ ਨੀਤੀ ਬਿਆਨ ਦੀ ਘੋਸ਼ਣਾ ਕੀਤੀ, ਜੋ ਕਿ ਬਜਟ ਦੀਆਂ ਤਰਜੀਹਾਂ ਨਿਰਧਾਰਤ ਕਰਦੀ ਹੈ, 27 ਮਾਰਚ ਨੂੰ ਜਾਰੀ ਕੀਤੀ ਜਾਵੇਗੀ। ਇੱਕ ਬਿਆਨ ਵਿੱਚ ਉਨ੍ਹਾਂ ਨੇ ਕਿਹਾ ਕਿ “ਮਿਹਨਤ ਕਰਨ ਵਾਲੇ ਨਿਊਜ਼ੀਲੈਂਡ (New Zealand) ਵਾਸੀਆਂ ਨੂੰ ਟੈਕਸ ਵਿੱਚ ਰਾਹਤ ਪ੍ਰਦਾਨ ਕਰਨ, ਵਪਾਰਕ ਵਿਸ਼ਵਾਸ ਨੂੰ ਮੁੜ ਬਣਾਉਣ ਆਦਿ ਦੀ ਯੋਜਨਾ 30 ਮਈ ਨੂੰ ਬਜਟ ਵਿੱਚ ਪ੍ਰਗਟ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ “ਪਿਛਲੀ ਸਰਕਾਰ ਦੇ ਅਰਥਚਾਰੇ ਦੇ ਕੁਪ੍ਰਬੰਧਨ ਅਤੇ ਤਾਜ ਦੇ ਵਿੱਤ ਨੇ ਉੱਚ ਮਹਿੰਗਾਈ ਦੀ ਵਿਰਾਸਤ ਛੱਡ ਦਿੱਤੀ ਹੈ, ਨਿਊਜ਼ੀਲੈਂਡ ਦੇ ਲੋਕਾਂ ਲਈ ਖਰਚ ਕਰਨ ਦੀ ਸ਼ਕਤੀ ਘਟਾਈ ਹੈ ਅਤੇ ਫਜ਼ੂਲ ਖਰਚੀ ਹੈ | ਉਨ੍ਹਾਂ ਕਿਹਾ ਕਿ ਜਨਤਕ ਪੈਸੇ ਦੀ ਬਿਹਤਰ ਕੀਮਤ ਪ੍ਰਦਾਨ ਕਰਨ ਅਤੇ ਨਿੱਜੀ ਉਦਯੋਗ ਨੂੰ ਸਮਰੱਥ ਬਣਾਉਣ ‘ਤੇ ਕੇਂਦ੍ਰਤ ਹੈ। ਨੈਸ਼ਨਲ ਪਾਰਟੀ ਦੇ ‘ਬੈਕ ਪਾਕੇਟ ਬੂਸਟ’ ਵਿੱਚ ਮਹਿੰਗਾਈ ਨੂੰ ਧਿਆਨ ਵਿੱਚ ਰੱਖਣ ਲਈ ਇਨਕਮ ਟੈਕਸ ਥ੍ਰੈਸ਼ਹੋਲਡ ਵਿੱਚ ਬਦਲਾਅ ਸ਼ਾਮਲ ਹਨ। ਪ੍ਰਸਤਾਵਿਤ ਯੋਜਨਾ ਦੇ ਤਹਿਤ, $14,000 ਦੀ ਸੀਮਾ $15,600 ਵਿੱਚ ਬਦਲ ਜਾਵੇਗੀ। $48,000 ਦੀ ਰੇਂਜ $53,500 ਵਿੱਚ ਬਦਲ ਜਾਵੇਗੀ ਅਤੇ $70,000 ਦੀ ਰੇਂਜ $78,100 ਵਿੱਚ ਬਦਲ ਜਾਵੇਗੀ। The post ਨਿਊਜ਼ੀਲੈਂਡ ਸਰਕਾਰ 30 ਮਈ 2024 ਨੂੰ ਪੇਸ਼ ਕਰੇਗੀ ਬਜਟ, ਟੈਕਸ ‘ਚ ਰਾਹਤ ਮਿਲਣ ਦੀ ਆਸ appeared first on TheUnmute.com - Punjabi News. Tags:
|
ਕਿਸਾਨਾਂ ਦੇ ਦਿੱਲੀ ਮਾਰਚ ਨੂੰ ਲੈ ਕੇ ਅਨਿਲ ਵਿਜ ਦਾ ਬਿਆਨ, ਵੱਡੇ ਮੁੱਦੇ ਗੱਲਬਾਤ ਰਾਹੀਂ ਕੀਤੇ ਜਾ ਸਕਦੇ ਨੇ ਹੱਲ Monday 12 February 2024 10:41 AM UTC+00 | Tags: aam-aadmi-party anil-vij breaking-news cm-bhagwant-mann farmers farmers-protest-news haryana-news haryana-police latest-news news the-unmute-breaking-news ਚੰਡੀਗੜ੍ਹ, 12 ਫਰਵਰੀ 2024: ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ (Anil Vij) ਨੇ ਕਿਸਾਨਾਂ ਦੇ ਦਿੱਲੀ ਮਾਰਚ ਦੇ ਸਬੰਧ ਵਿੱਚ ਕਿਹਾ ਕਿ “ਵੱਡੇ ਮੁੱਦੇ ਗੱਲਬਾਤ ਰਾਹੀਂ ਹੱਲ ਕੀਤੇ ਜਾ ਸਕਦੇ ਹਨ ਅਤੇ ਇਸ ਮੁੱਦੇ ਨੂੰ ਵੀ ਹੱਲ ਕੀਤਾ ਜਾਵੇਗਾ”। ਉਨ੍ਹਾਂ ਕਿਹਾ ਕਿ “ਅਸੀਂ ਆਪਣੇ ਸੂਬੇ ਦੇ ਲੋਕਾਂ ਦੀ ਸੁਰੱਖਿਆ ਅਤੇ ਅਮਨ-ਕਾਨੂੰਨ ਬਣਾਈ ਰੱਖਣ ਲਈ ਜੋ ਵੀ ਕਰਨਾ ਪਿਆ, ਅਸੀਂ ਉਹ ਕਰਾਂਗੇ”। ਉਨ੍ਹਾਂ (Anil Vij) ਕਿਹਾ ਕਿ ਵੈਸੇ ਵੀ ਕਿਸਾਨ ਜਥੇਬੰਦੀਆਂ ਦੇ ਅਧਿਕਾਰੀਆਂ ਨਾਲ ਗੱਲਬਾਤ ਚੱਲ ਰਹੀ ਹੈ ਅਤੇ ਇਸ ਸਬੰਧ ਵਿਚ ਕੇਂਦਰ ਸਰਕਾਰ ਦੇ ਤਿੰਨ ਮੰਤਰੀ ਦਿੱਲੀ ਤੋਂ ਚੰਡੀਗੜ੍ਹ ਆਏ ਹਨ, ਜਿਸ ਤਹਿਤ ਗੱਲਬਾਤ ਦਾ ਪਹਿਲਾ ਦੌਰ ਹੋ ਚੁੱਕਾ ਹੈ ਅਤੇ ਗੱਲਬਾਤ ਦਾ ਦੂਜਾ ਦੌਰ ਚੱਲ ਰਿਹਾ ਹੈ | ਹਜ਼ਾਰਾਂ ਕਿਸਾਨਾਂ ਵੱਲੋਂ ਟਰੈਕਟਰਾਂ ਨਾਲ ਪੰਜਾਬ ਤੋਂ ਦਿੱਲੀ ਵੱਲ ਮਾਰਚ ਕਰਨ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ 'ਗੱਲਬਾਤ ਆਪਣੀ ਥਾਂ ਹੁੰਦੀ ਹੈ ਅਤੇ ਅਸੀਂ ਆਪਣੇ ਸੂਬੇ ਦੇ ਲੋਕਾਂ ਦੀ ਸੁਰੱਖਿਆ ਅਤੇ ਅਮਨ-ਸ਼ਾਂਤੀ ਨੂੰ ਕਾਇਮ ਰੱਖਣ ਲਈ ਜੋ ਵੀ ਕਰਨਾ ਪਿਆ, ਉਹ ਕਰਾਂਗੇ'। ਵਿਜ ਨੇ ਕਿਹਾ ਕਿ ਕਿਸਾਨ ਸਾਡੇ ਦੇਸ਼ ਦਾ ਅੰਨਦਾਤਾ ਹੈ ਅਤੇ ਕਿਸਾਨ ਦੇਸ਼ ਦੇ ਲਗਭਗ 140 ਕਰੋੜ ਲੋਕਾਂ ਨੂੰ ਭੋਜਨ ਦਿੰਦੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਮੰਨਣਾ ਹੈ ਕਿ ਅਸੀਂ ਗਰੀਬਾਂ, ਬੀਬੀਆਂ, ਨੌਜਵਾਨਾਂ ਅਤੇ ਕਿਸਾਨਾਂ’ਤੇ ਧਿਆਨ ਕੇਂਦਰਿਤ ਕਰਨਾ ਹੈ ਅਤੇ ਉਨ੍ਹਾਂ ਨੇ ਇਸ ਸਬੰਧ ‘ਚ ਜ਼ੋਰ ਦੇਣ ਲਈ ਕਿਹਾ ਹੈ। The post ਕਿਸਾਨਾਂ ਦੇ ਦਿੱਲੀ ਮਾਰਚ ਨੂੰ ਲੈ ਕੇ ਅਨਿਲ ਵਿਜ ਦਾ ਬਿਆਨ, ਵੱਡੇ ਮੁੱਦੇ ਗੱਲਬਾਤ ਰਾਹੀਂ ਕੀਤੇ ਜਾ ਸਕਦੇ ਨੇ ਹੱਲ appeared first on TheUnmute.com - Punjabi News. Tags:
|
ਮੌਸਮ ਵਿਭਾਗ ਨੇ ਉੱਤਰੀ ਭਾਰਤ ਦੇ ਸੂਬਿਆਂ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ Monday 12 February 2024 10:52 AM UTC+00 | Tags: breaking-news heavy-rain latest-news meteorological-department news north-india ਚੰਡੀਗੜ੍ਹ, 12 ਫਰਵਰੀ 2024: ਪਿਛਲੇ ਕੁਝ ਦਿਨਾਂ ਤੋਂ ਉੱਤਰੀ ਭਾਰਤ (North India) ਦੇ ਸੂਬਿਆਂ ਵਿੱਚ ਦਿਨ ਅਤੇ ਰਾਤ ਦਾ ਤਾਪਮਾਨ ਵਧਣਾ ਸ਼ੁਰੂ ਹੋ ਗਿਆ ਹੈ। ਇਨ੍ਹੀਂ ਦਿਨੀਂ ਰਾਤ ਦਾ ਤਾਪਮਾਨ 7 ਡਿਗਰੀ ਤੋਂ 12 ਡਿਗਰੀ ਸੈਲਸੀਅਸ ਦੇ ਕਰੀਬ ਪਹੁੰਚ ਗਿਆ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਅਗਲੇ 4 ਦਿਨਾਂ ‘ਚ ਮੌਸਮ ‘ਚ ਬਦਲਾਅ ਆਵੇਗਾ । ਹਾਲਾਂਕਿ, 17 ਫਰਵਰੀ ਨੂੰ ਉੱਤਰੀ ਭਾਰਤ ਦੇ ਖੇਤਰਾਂ ਵਿੱਚ ਇੱਕ ਵਾਰ ਫਿਰ ਪੱਛਮੀ ਗੜਬੜੀ ਸਰਗਰਮ ਹੋਣ ਜਾ ਰਹੀ ਹੈ। ਇਸ ਦੌਰਾਨ ਨਾ ਸਿਰਫ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਸਗੋਂ ਪਹਾੜੀ ਇਲਾਕਿਆਂ ‘ਚ ਬਰਫਬਾਰੀ ਦੇ ਨਾਲ-ਨਾਲ ਕਈ ਇਲਾਕਿਆਂ ‘ਚ ਗੜੇਮਾਰੀ ਵੀ ਹੋ ਸਕਦੀ ਹੈ। ਵਿਭਾਗ ਦੇ ਅਨੁਮਾਨ ਮੁਤਾਬਕ ਇਸ ਗੜਬੜੀ ਦੇ ਸਰਗਰਮ ਹੋਣ ਤੋਂ ਬਾਅਦ ਇੱਕ ਵਾਰ ਫਿਰ ਤਾਪਮਾਨ ਵਿੱਚ ਗਿਰਾਵਟ ਆ ਸਕਦੀ ਹੈ। ਮੌਸਮ ਵਿਭਾਗ ਮੁਤਾਬਕ ਪਿਛਲੇ ਕੁਝ ਦਿਨਾਂ ਤੋਂ ਪੱਛਮੀ ਗੜਬੜੀ ਦੀ ਗਤੀਵਿਧੀ ਕਾਰਨ ਉੱਤਰ-ਪੱਛਮੀ ਹਿਮਾਲੀਅਨ ਖੇਤਰ ਵਿੱਚ ਮੌਸਮ ਵਿੱਚ ਬਦਲਾਅ ਆਇਆ ਸੀ। ਭਾਰਤੀ ਮੌਸਮ ਵਿਭਾਗ ਦੇ ਡਾਇਰੈਕਟਰ ਜਨਰਲ ਮ੍ਰਿਤੁੰਜੇ ਮਹਾਪਾਤਰਾ ਨੇ ਕਿਹਾ ਕਿ 17 ਜਨਵਰੀ ਤੋਂ ਉੱਤਰ-ਪੱਛਮੀ ਹਿਮਾਲੀਅਨ ਖੇਤਰ ਵਿੱਚ ਪੱਛਮੀ ਗੜਬੜੀ ਦੀ ਗਤੀਵਿਧੀ ਇੱਕ ਵਾਰ ਫਿਰ ਵਧਣ ਜਾ ਰਹੀ ਹੈ। ਇਸ ਦਾ ਪ੍ਰਭਾਵ ਉੱਤਰੀ ਭਾਰਤ (North India) ਦੇ ਪਹਾੜੀ ਖੇਤਰਾਂ ‘ਤੇ ਹੀ ਨਹੀਂ ਸਗੋਂ ਮੈਦਾਨੀ ਇਲਾਕਿਆਂ ‘ਤੇ ਵੀ ਹੈ। ਜਿੱਥੇ ਮੈਦਾਨੀ ਇਲਾਕਿਆਂ ‘ਚ ਬਾਰਿਸ਼ ਹੋ ਸਕਦੀ ਹੈ, ਉੱਥੇ ਹੀ ਪਹਾੜੀ ਇਲਾਕਿਆਂ ‘ਚ ਬਰਫਬਾਰੀ ਦੇ ਨਾਲ-ਨਾਲ ਹੇਠਲੇ ਹਿੱਸਿਆਂ ‘ਚ ਗੜੇਮਾਰੀ ਦੀ ਭਵਿੱਖਬਾਣੀ ਕੀਤੀ ਜਾ ਰਹੀ ਹੈ। ਮੌਸਮ ਵਿਭਾਗ ਦੇ ਅਨੁਮਾਨ ਮੁਤਾਬਕ ਇਹ ਗਤੀਵਿਧੀ ਤਿੰਨ ਤੋਂ ਚਾਰ ਦਿਨ ਜਾਰੀ ਰਹਿ ਸਕਦੀ ਹੈ। ਇਸ ਹਫਤੇ ਸ਼ੁੱਕਰਵਾਰ ਤੋਂ ਅਗਲੇ ਸੋਮਵਾਰ ਤੱਕ ਮੌਸਮ ‘ਚ ਬਦਲਾਅ ਹੋ ਸਕਦਾ ਹੈ। The post ਮੌਸਮ ਵਿਭਾਗ ਨੇ ਉੱਤਰੀ ਭਾਰਤ ਦੇ ਸੂਬਿਆਂ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ appeared first on TheUnmute.com - Punjabi News. Tags:
|
ਖੇਡ ਵਿਭਾਗ ਨੇ ਟਰਾਇਲਾਂ ਦਾ ਪ੍ਰੋਗਰਾਮ ਐਲਾਨਿਆ, 15 ਫਰਵਰੀ ਤੋਂ ਵਿੰਗਾਂ ਲਈ ਟਰਾਇਲ Monday 12 February 2024 10:59 AM UTC+00 | Tags: breaking-news latest-news news punjab-breaking punjab-sports-department sports ਚੰਡੀਗੜ੍ਹ, 12 ਫਰਵਰੀ 2024: ਪੰਜਾਬ ਸਟੇਟ ਇੰਸਟੀਚਿਊਟ ਆਫ਼ ਸਪੋਰਟਸ (ਪੀ.ਆਈ.ਐਸ.) ਦੇ ਅੰਮ੍ਰਿਤਸਰ, ਪਟਿਆਲਾ, ਮੋਹਾਲੀ, ਬਠਿੰਡਾ, ਰੋਪੜ, ਲੁਧਿਆਣਾ, ਜਲੰਧਰ, ਸ੍ਰੀ ਮੁਕਤਸਰ ਸਾਹਿਬ, ਬਰਨਾਲਾ, ਤਰਨ ਤਾਰਨ, ਸ੍ਰੀ ਆਨੰਦਪੁਰ ਸਾਹਿਬ, ਮਾਹਿਲਪੁਰ, ਫਗਵਾੜਾ ਤੇ ਦਸੂਹਾ ਸਥਿਤ ਰੈਜੀਡੈਸ਼ਲ ਵਿੰਗਾਂ ਵਿੱਚ 2024-25 ਸੈਸ਼ਨ ਲਈ ਖਿਡਾਰੀਆਂ ਦੀ ਭਰਤੀ ਲਈ ਟਰਾਇਲਾਂ ਦਾ ਪ੍ਰੋਗਰਾਮ ਐਲਾਨ ਦਿੱਤਾ ਹੈ। ਇਨ੍ਹਾਂ ਵਿੰਗਾਂ ਵਿੱਚ ਵੱਖ-ਵੱਖ ਉਮਰ ਵਰਗਾਂ ਵਿੱਚ ਖਿਡਾਰੀਆਂ ਦੀ ਚੋਣ ਲਈ 15 ਫਰਵਰੀ ਤੋਂ 19 ਮਾਰਚ ਤੱਕ ਵੱਖ-ਵੱਖ ਥਾਵਾਂ ਉਤੇ ਖੇਡ (Sports) ਤੇ ਉਮਰ ਵਰਗ ਅਨੁਸਾਰ ਟਰਾਇਲ ਲਏ ਜਾਣਗੇ। ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਖੇਡਾਂ (Sports) ਵਿੱਚ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਜ਼ਮੀਨੀ ਪੱਧਰ ਉਤੇ ਛੋਟੀ ਉਮਰ ਦੇ ਖਿਡਾਰੀਆਂ ਦੀ ਪ੍ਰਤਿਭਾ ਦੀ ਸ਼ਨਾਖਤ ਕਰਕੇ ਉਨ੍ਹਾਂ ਨੂੰ ਅੱਗੇ ਵੱਧਣ ਦੇ ਮੌਕੇ ਮੁਹੱਈਆ ਕਰਵਾਉਣ ਲਈ ਟਰਾਇਲ ਪ੍ਰਣਾਲੀ ਨੂੰ ਹੋਰ ਦਰੁੱਸਤ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜਿਸ ਖੇਤਰ ਵਿੱਚ ਜਿਹੜੀ ਖੇਡ ਜ਼ਿਆਦਾ ਖੇਡੀ ਜਾਂਦੀ ਜਾਂ ਮਕਬੂਲ ਹੈ, ਉਸੇ ਖੇਡ ਦੇ ਟਰਾਇਲਾਂ ਲਈ ਉਨ੍ਹਾਂ ਥਾਵਾਂ ਨੂੰ ਤਰਜੀਹ ਦਿੱਤੀ ਗਈ ਹੈ ਤਾਂ ਜੋ ਵੱਧ ਤੋਂ ਵੱਧ ਖਿਡਾਰੀ ਟਰਾਇਲਾਂ ਦਾ ਹਿੱਸਾ ਬਣ ਸਕਣ। ਉਨ੍ਹਾਂ ਕਿਹਾ ਕਿ ਸਹੀ ਪ੍ਰਤਿਭਾ ਦੀ ਸ਼ਨਾਖਤ ਲਈ ਖੇਡ ਅਨੁਸਾਰ ਟਰਾਇਲ 15 ਫਰਵਰੀ ਤੋਂ 19 ਮਾਰਚ ਤੱਕ ਚੱਲਣਗੇ ਤਾਂ ਜੋ ਖੇਡ ਵਿਭਾਗ ਦੇ ਅਧਿਕਾਰੀ ਨਿੱਜੀ ਤੌਰ ਉਤੇ ਆਪਣੇ ਨਿਰੀਖਣ ਹੇਠ ਸਮੁੱਚੀ ਪ੍ਰਣਾਲੀ ਨੂੰ ਸੁਚੱਜੇ ਰੂਪ ਵਿੱਚ ਨੇਪਰੇ ਚਾੜ੍ਹ ਸਕਣ। ਖੇਡ ਵਿਭਾਗ ਵੱਲੋਂ ਟਰਾਇਲਾਂ ਦੇ ਵਿਸਥਾਰ ਪੂਰਵਕ ਵਿਭਾਗ ਦੀ ਵੈਬਸਾਈਟ www.pbsports.punjab.gov.in ਉਪਰ ਅਪਲੋਡ ਕੀਤੇ ਗਏ ਹਨ ਜਿੱਥੇ ਟਰਾਇਲ ਦੇਣ ਦੇ ਇਛੁੱਕ ਖਿਡਾਰੀ ਟਰਾਇਲ ਵਾਲੀ ਮਿਤੀ ਤੇ ਸਥਾਨ ਦੇਖ ਸਕਦੇ ਹਨ। ਟਰਾਇਲਾਂ ਵਾਲੇ ਦਿਨ ਖਿਡਾਰੀਆਂ ਨੂੰ ਸਵੇਰੇ 8.30 ਵਜੇ ਰਿਪੋਰਟ ਕਰਨੀ ਹੋਵੇਗੀ। ਟਰਾਇਲ ਦੇਣ ਵਾਲਾ ਖਿਡਾਰੀ ਪੰਜਾਬ ਸੂਬੇ ਦਾ ਵਸਨੀਕ ਹੋਵੇ ਅਤੇ ਉਹ ਆਪਣੇ ਨਾਲ ਰਿਹਾਇਸ਼ ਦੇ ਸਬੂਤ ਵਜੋਂ ਆਧਾਰ ਕਾਰਡ/ਵੋਟਰ ਕਾਰਡ, ਜਨਮ ਸਰਟੀਫਿਕੇਟ ਅਤੇ ਦੋ ਪਾਸਪੋਰਟ ਸਾਈਜ਼ ਦੀਆਂ ਫੋਟੋਆਂ ਲੈ ਕੇ ਆਵੇ। ਟਰਾਇਲਾਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਟੀ.ਏ./ਡੀ.ਏ. ਨਹੀਂ ਦਿੱਤਾ ਜਾਵੇਗਾ। The post ਖੇਡ ਵਿਭਾਗ ਨੇ ਟਰਾਇਲਾਂ ਦਾ ਪ੍ਰੋਗਰਾਮ ਐਲਾਨਿਆ, 15 ਫਰਵਰੀ ਤੋਂ ਵਿੰਗਾਂ ਲਈ ਟਰਾਇਲ appeared first on TheUnmute.com - Punjabi News. Tags:
|
ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਤੋਂ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ 'ਚ ਦਾਖਲਾ ਮੁਹਿੰਮ ਦਾ ਆਗਾਜ਼ Monday 12 February 2024 11:06 AM UTC+00 | Tags: aam-aadmi-party breaking-news cm-bhagwant-mann education government-schools mla-kulwant-singh mohali mohali-school news pseb pseb-admission schools the-unmute-breaking-news ਐੱਸ.ਏ.ਐਸ. ਨਗਰ, 12 ਫਰਵਰੀ 2024: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਨੂੰ ਬੁਲੰਦੀਆਂ ਉੱਤੇ ਲੈ ਕੇ ਜਾਣ ਲਈ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ। ਜਿਸ ਦੇ ਸਾਰਥਕ ਸਿੱਟੇ ਵੀ ਨਜ਼ਰ ਆ ਰਹੇ ਹਨ ਤੇ ਵੱਡੀ ਗਿਣਤੀ ਮਾਪੇ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਥਾਂ ਸਰਕਾਰੀ ਸਕੂਲਾਂ (government schools) ਵਿੱਚ ਦਾਖਲ ਕਰਵਾਉਣ ਨੂੰ ਤਰਜੀਹ ਦੇ ਰਹੇ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸ. ਕੁਲਵੰਤ ਸਿੰਘ ਨੇ ਸਰਕਾਰੀ ਪ੍ਰਾਇਮਰੀ ਸਕੂਲ, ਫੇਜ਼ 2, ਬਲਾਕ ਖਰੜ, ਐੱਸ.ਏ.ਐਸ. ਨਗਰ ਮੋਹਾਲੀ ਤੋਂ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਦਾਖਲੇ ਦੀ ਮੁਹਿੰਮ ਦੀ ਸ਼ੁਰੂਆਤ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨੇ ਦਾਖਲਾ ਮੁਹਿੰਮ ਸਬੰਧੀ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਵੀ ਕੀਤਾ। ਸਮਾਗਮ ਦੌਰਾਨ ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਅੱਜ ਇੱਕ ਪਵਿੱਤਰ ਕਾਰਜ ਦੀ ਸ਼ੁਰੂਆਤ ਹੋਈ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਜਿਹੜੇ ਵਾਅਦੇ ਕੀਤੇ ਗਏ ਸਨ, ਉਹ ਪੂਰੇ ਹੋ ਰਹੇ ਹਨ। ਮੁੱਖ ਮੰਤਰੀ ਦੀ ਅਗਵਾਈ ਵਿੱਚ ਸਰਕਾਰ ਦਾ ਹਰ ਇਕ ਨੁਮਾਇੰਦਾ ਆਪਣਾ ਫਰਜ਼ ਪੂਰਾ ਕਰ ਰਿਹਾ ਹੈ। ਸਰਕਾਰ ਵੱਲੋਂ ਘਰ ਘਰ ਜਾ ਕੇ ਲੋਕਾਂ ਨੂੰ ਵੱਖ ਵੱਖ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਹਲਕਾ ਵਿਧਾਇਕ ਨੇ ਕਿਹਾ ਕਿ ਸਰਕਾਰ ਦਾ ਇਹ ਟੀਚਾ ਹੈ ਕਿ ਵਧ ਤੋਂ ਵਧ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਹੋਣ ਤੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੇ ਵੱਡਮੁੱਲੇ ਤਜਰਬੇ ਅਤੇ ਸਰਕਾਰੀ ਸਕੂਲਾਂ ਦੇ ਚੰਗੇ ਬੁਨਿਆਦੀ ਢਾਂਚੇ ਦਾ ਲਾਹਾ ਲੈਣ। ਸ. ਕੁਲਵੰਤ ਸਿੰਘ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕਾਰਜ ਕਾਲ ਦੌਰਾਨ ਲੋਕ ਸਰਕਾਰੀ ਸਕੂਲਾਂ (government schools) ਦਾ ਰਾਹ ਹੀ ਭੁੱਲ ਗਏ ਸਨ। ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਕਾਰਨ ਵੱਡੀ ਗਿਣਤੀ ਪ੍ਰਾਈਵੇਟ ਸਕੂਲ ਹੋਂਦ ਵਿੱਚ ਆਏ, ਜਦਕਿ ਨਾ ਤਾਂ ਬਹੁਤੇ ਪ੍ਰਾਈਵੇਟ ਸਕੂਲਾਂ ਵਿੱਚ ਸਰਕਾਰੀ ਸਕੂਲਾਂ ਵਰਗਾ ਢਾਂਚਾ ਹੈ ਤੇ ਨਾ ਹੀ ਚੰਗੇ ਅਧਿਆਪਕ ਹਨ, ਜਿਸ ਕਾਰਨ ਲੋਕਾਂ ਦੀ ਲੁੱਟ ਹੁੰਦੀ ਰਹੀ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦਿੱਲੀ ਤੋਂ ਬਾਅਦ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਲਿਆ ਕੇ ਦਿਖਾਈ ਹੈ। ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸਾਰੇ ਮਾਪੇ ਇਹ ਚਾਹੁਣਗੇ ਕਿ ਉਹਨਾਂ ਦੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲਾ ਮਿਲੇ। ਹਲਕਾ ਵਿਧਾਇਕ ਨੇ ਦੱਸਿਆ ਕਿ ਸਰਕਾਰ ਨੇ ਸਿੱਖਿਆ ਖੇਤਰ ਦੀ ਬਿਹਤਰੀ ਲਈ ਅਧਿਆਪਕ ਵਿਦੇਸ਼ਾਂ ਵਿੱਚ ਸਿਖਲਾਈ ਲਈ ਭੇਜੇ, ਜਿਸ ਦੇ ਬਹੁਤ ਵਧੀਆ ਨਤੀਜੇ ਦੇਖਣ ਨੂੰ ਮਿਲੇ ਹਨ। ਹਲਕਾ ਵਿਧਾਇਕ ਨੇ ਕਿਹਾ ਕਿ ਅਧਿਆਪਕ ਆਪਣੀ ਡਿਊਟੀ ਨੂੰ ਡਿਊਟੀ ਨਹੀਂ, ਸਗੋਂ ਪੂਜਾ ਸਮਝ ਕੇ ਕਰਨ। ਇਕ ਦਿਨ ਆਵੇਗਾ ਕਿ ਸਰਕਾਰੀ ਸਕੂਲਾਂ ਵਿੱਚ ਦਾਖਲੇ ਲਈ ਹਰ ਕੋਈ ਚਾਹਵਾਨ ਹੋਵੇਗਾ। ਉਹਨਾਂ ਦੱਸਿਆ ਕਿ ਸਰਕਾਰ ਵੱਲੋਂ ਫੰਡ ਐਨੇ ਭੇਜੇ ਜਾ ਰਹੇ ਨੇ ਕਿ ਕਿਤੇ ਵੀ ਫੰਡਾਂ ਦੀ ਕਮੀਂ ਨਹੀਂ ਆਵੇਗੀ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ, ਦਰਸ਼ਨਜੀਤ ਸਿੰਘ ਨੇ ਦੱਸਿਆ ਕਿ ਰਾਜ ਪੱਧਰ ਉੱਤੇ 09 ਫਰਵਰੀ ਨੂੰ ਦਾਖਲਾ ਮੁਹਿੰਮ ਦਾ ਆਗਾਜ਼ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਸੂਬੇ ਵਿੱਚ ਕੀਤਾ ਗਿਆ। ਅੱਜ ਜ਼ਿਲ੍ਹੇ ਵਿੱਚ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਬੇਸ਼ੱਕ ਉਹਨਾਂ ਨੂੰ ਪਿਛਲੇ ਸਾਲ ਨਾਲੋਂ ਟੀਚਾ 05 ਫ਼ੀਸਦ ਵੱਧ ਦਾਖਲਿਆਂ ਦਾ ਦਿੱਤਾ ਗਿਆ ਹੈ ਪਰ ਉਹਨਾਂ ਵੱਲੋਂ 10 ਫ਼ੀਸਦ ਵੱਧ ਦਾਖਲੇ ਕੀਤੇ ਜਾਣਗੇ। ਸਕੂਲਾਂ ਦੀ ਬਿਹਤਰੀ ਲਈ ਵੱਡੇ ਪੱਧਰ ਉੱਤੇ ਫੰਡ ਮਿਲ ਰਹੇ ਹਨ। ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਅਧਿਆਪਕ ਬਹੁਤ ਲਿਆਕਤ ਵਾਲੇ ਹਨ। ਵਿਦਿਆਰਥੀਆਂ ਨੂੰ ਉਸ ਲਿਆਕਤ ਦਾ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ। ਬਹੁਤ ਜ਼ਿਆਦਾ ਸਹੂਲਤਾਂ ਤੇ ਚੰਗਾ ਢਾਂਚਾ ਸਰਕਾਰ ਵੱਲੋਂ ਸਿੱਖਿਆ ਖੇਤਰ ਨੂੰ ਦਿੱਤਾ ਜਾ ਰਿਹਾ ਹੈ। ਜਿਸ ਸਦਕਾ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਕਾਮਯਾਬ ਹੋਣ ਤੋਂ ਕੋਈ ਨਹੀਂ ਰੋਕ ਸਕਦਾ। ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕਿਹਾ ਕਿ ਅਧਿਆਪਕ ਪੂਰੀ ਤਨਦੇਹੀ ਨਾਲ ਕੰਮ ਕਰਨ, ਜਿਸ ਨਾਲ ਸਮਾਜ ਤਰੱਕੀ ਕਰ ਸਕੇ। ਉਹਨਾਂ ਕਿਹਾ ਕਿ ਇਨਸਾਨ ਹੋਰ ਕਿਸੇ ਵੀ ਇਨਸਾਨ ਨੂੰ ਭੁੱਲ ਸਕਦਾ ਹੈ ਪਰ ਆਪਣੇ ਅਧਿਆਪਕ ਨੂੰ ਕਦੇ ਨਹੀਂ ਭੁੱਲ ਸਕਦਾ। ਇਸ ਮੌਕੇ ਵਿਦਿਆਰਥੀਆਂ ਵੱਲੋਂ “ਸਰਕਾਰੀ ਸਕੂਲ ਸ਼ਾਨ ਬਣਨਗੇ, ਪੰਜਾਬ ਦਾ ਮਾਣ ਬਣਨਗੇ” ਦੇ ਲਾਏ ਨਾਅਰਿਆਂ ਨਾਲ ਅਸਮਾਨ ਗੂੰਜਦਾ ਰਿਹਾ। ਇਸ ਮੌਕੇ ਡਿਪਟੀ ਡੀ.ਈ.ਓ. ਸੈਕੰਡਰੀ ਸ.ਅੰਗਰੇਜ਼ ਸਿੰਘ, ਡਿਪਟੀ ਡੀਈਓ ਐਲੀਮੈਂਟਰੀ ਸ਼੍ਰੀਮਤੀ ਪਰਮਿੰਦਰ ਕੌਰ, ਸਕੂਲ ਮੁਖੀ ਸ਼੍ਰੀਮਤੀ ਰੇਨੂੰ ਤਿਵਾੜੀ ਸਮੇਤ ਵੱਡੀ ਗਿਣਤੀ ਵਿਦਿਆਰਥੀ ਤੇ ਅਧਿਆਪਕ ਹਾਜ਼ਰ ਸਨ। The post ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਤੋਂ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ‘ਚ ਦਾਖਲਾ ਮੁਹਿੰਮ ਦਾ ਆਗਾਜ਼ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਵੱਲੋਂ 16 ਤੇ 22 ਫ਼ਰਵਰੀ ਨੂੰ ਸੰਗਰੂਰ-ਫਿਰੋਜ਼ਪੁਰ ਵਿਖੇ ਹੋਣ ਵਾਲੀਆਂ NRI ਮਿਲਣੀਆਂ ਦੀਆਂ ਤਾਰੀਖਾਂ 'ਚ ਬਦਲਾਅ Monday 12 February 2024 11:13 AM UTC+00 | Tags: breaking-news farmers latest-news news nri-milni punjab-news ਚੰਡੀਗੜ੍ਹ, 12 ਫ਼ਰਵਰੀ 2024: ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈ. ਪੰਜਾਬੀਆਂ ਦੇ ਵਿਭਿੰਨ ਮਸਲਿਆਂ ਨੂੰ ਹੱਲ ਕਰਨ ਦੇ ਮਕਸਦ ਨਾਲ ਕਰਵਾਈਆਂ ਜਾ ਰਹੀਆਂ ਐਨ.ਆਰ.ਆਈ. ਮਿਲਣੀਆਂ (NRI MILNI) ਦੀਆਂ ਤਾਰੀਖਾਂ 'ਚ ਕੁੱਝ ਪ੍ਰਬੰਧਕੀ ਕਾਰਨਾਂ ਕਰਕੇ ਬਦਲਾਅ ਕੀਤਾ ਗਿਆ ਹੈ। ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਐਨ.ਆਰ.ਆਈ. ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਨਵੇਂ ਪ੍ਰੋਗਰਾਮ ਤਹਿਤ ਸੰਗਰੂਰ ਵਿਖੇ 16 ਫ਼ਰਵਰੀ ਦੀ ਥਾਂ 29 ਫ਼ਰਵਰੀ ਨੂੰ ਅਤੇ ਫਿਰੋਜ਼ਪੁਰ ਵਿਖੇ 22 ਫ਼ਰਵਰੀ ਦੀ ਥਾਂ 27 ਫ਼ਰਵਰੀ ਨੂੰ ਐਨ.ਆਰ.ਆਈ. ਮਿਲਣੀ ਕਰਵਾਈ ਜਾਵੇਗੀ। ਸ. ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ 3 ਫ਼ਰਵਰੀ ਅਤੇ 9 ਫ਼ਰਵਰੀ ਨੂੰ ਪਠਾਨਕੋਟ ਅਤੇ ਸ਼ਹੀਦ ਭਗਤ ਸਿੰਘ ਨਗਰ ਵਿਖੇ ਐਨ.ਆਰ.ਆਈ ਮਿਲਣੀਆਂ (NRI MILNI) ਕਰਵਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮਿਲਣੀ ਪ੍ਰੋਗਰਾਮ ਮੌਕੇ ਪ੍ਰਾਪਤ ਸ਼ਿਕਾਇਤਾਂ ਨੂੰ ਛੇਤੀ ਹੱਲ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਤਾਂ ਜੋ ਇਨ੍ਹਾਂ ਸ਼ਿਕਾਇਤਾਂ ਦਾ ਨਿਪਟਾਰਾ ਸਮਾਂਬੱਧ ਢੱਗ ਨਾਲ ਕੀਤਾ ਜਾ ਸਕੇ। ਇਸ ਮੌਕੇ ਪ੍ਰਮੁੱਖ ਸਕੱਤਰ ਐਨ.ਆਰ.ਆਈ ਮਾਮਲੇ ਵਿਭਾਗ ਦਿਲੀਪ ਕੁਮਾਰ, ਸਕੱਤਰ ਸ੍ਰੀਮਤੀ ਕੰਵਲਪ੍ਰੀਤ ਬਰਾੜ ਅਤੇ ਏ.ਡੀ.ਜੀ.ਪੀ. ਐਨ.ਆਰ.ਆਈ. ਪ੍ਰਵੀਨ ਕੁਮਾਰ ਸਿਨਹਾ ਆਦਿ ਹਾਜ਼ਰ ਸਨ। The post ਪੰਜਾਬ ਸਰਕਾਰ ਵੱਲੋਂ 16 ਤੇ 22 ਫ਼ਰਵਰੀ ਨੂੰ ਸੰਗਰੂਰ-ਫਿਰੋਜ਼ਪੁਰ ਵਿਖੇ ਹੋਣ ਵਾਲੀਆਂ NRI ਮਿਲਣੀਆਂ ਦੀਆਂ ਤਾਰੀਖਾਂ 'ਚ ਬਦਲਾਅ appeared first on TheUnmute.com - Punjabi News. Tags:
|
ਪੰਜਾਬ ਦੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਲਈ 5 ਰੋਜ਼ਾ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ Monday 12 February 2024 11:19 AM UTC+00 | Tags: assistant-returning-officers-of-punjab breaking-news latest-news lok-sabha-elections lok-sabha-elections-2024 news punjab-news the-unmute-breaking-news training-programme ਚੰਡੀਗੜ੍ਹ, 12 ਫਰਵਰੀ 2024: ਪੰਜਾਬ ਦੇ ਮੁੱਖ ਚੋਣ ਅਫਸਰ ਸਿਬਿਨ ਸੀ. ਨੇ ਸੂਬੇ ਦੇ ਸਾਰੇ ਸਹਾਇਕ ਰਿਟਰਨਿੰਗ ਅਧਿਕਾਰੀਆਂ (ਏਆਰਓ) ਨੂੰ ਆਗਾਮੀ ਲੋਕ ਸਭਾ ਚੋਣਾਂ-2024 ਪਾਰਦਰਸ਼ੀ ਅਤੇ ਬਿਨਾਂ ਕਿਸੇ ਦਬਾਅ ਦੇ ਨੇਪਰੇ ਚੜ੍ਹਾਉਣ ਲਈ ਪ੍ਰੇਰਿਤ ਕੀਤਾ ਹੈ। ਸਥਾਨਕ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸ਼ਨ ਸੰਸਥਾ ਵਿਖੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਲਈ ਪੰਜ ਰੋਜ਼ਾ ਸਿਖਲਾਈ ਪ੍ਰੋਗਰਾਮ (training programme) ਦੀ ਸ਼ੁਰੂਆਤ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਭਾਰਤ ਨੂੰ ਪੂਰੀ ਦੁਨੀਆਂ ਵਿਚ ਇਕ ਮਜ਼ਬੂਤ ਲੋਕਤੰਤਰ ਵੱਜੋਂ ਜਾਣਿਆਂ ਜਾਂਦਾ ਹੈ ਅਤੇ ਸਾਡਾ ਸਾਰਿਆਂ ਦਾ ਫਰਜ਼ ਹੈ ਕਿ ਅਸੀਂ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਈਏ। ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਉੱਤੇ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿਖੇ 12 ਤੋਂ 16 ਫਰਵਰੀ ਤੱਕ ਪੰਜਾਬ ਅਤੇ ਚੰਡੀਗੜ੍ਹ ਦੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਲਈ ਇਕ ਸਰਟੀਫਿਕੇਸ਼ਨ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਸ ਵਿਚ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਨੂੰ ਆਗਾਮੀ ਲੋਕ ਸਭਾ ਚੋਣਾਂ-2024 ਬਾਬਤ ਵੱਖ-ਵੱਖ ਵਿਸ਼ਿਆਂ 'ਤੇ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਇਸ ਮੌਕੇ ਵਧੀਕ ਸੀਈਓ ਅਭੀਜੀਤ ਕਪਲਿਸ਼ ਵੀ ਹਾਜ਼ਰ ਸਨ। ਸਿਬਿਨ ਸੀ. ਨੇ ਦੱਸਿਆ ਕਿ ਕੌਮੀ ਪੱਧਰ ਦੇ ਮਾਸਟਰ ਟ੍ਰੇਨਰਾਂ ਵੱਲੋਂ ਏਆਰਓਜ਼ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਚੰਡੀਗੜ੍ਹ ਵਿਚ ਪੰਜਾਬ ਦੇ 59 ਏਆਰਓਜ਼ ਤੇ ਯੂਟੀ ਚੰਡੀਗੜ੍ਹ ਦੇ 10 ਏਆਰਓਜ਼ ਜਦਕਿ ਅੰਮ੍ਰਿਤਸਰ ਵਿਖੇ ਪੰਜਾਬ ਦੇ 58 ਸਹਾਇਕ ਰਿਟਰਨਿੰਗ ਅਧਿਕਾਰੀਆਂ ਲਈ ਸਿਖਲਾਈ (training programme) ਦਾ ਪ੍ਰਬੰਧ ਕੀਤਾ ਗਿਆ ਹੈ। The post ਪੰਜਾਬ ਦੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਲਈ 5 ਰੋਜ਼ਾ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ appeared first on TheUnmute.com - Punjabi News. Tags:
|
ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ 42 ਬਿਊਟੀ ਐਂਡ ਵੈਲਨੈੱਸ ਤੇ ਅਪੈਰਲ ਕਿੱਟਸ ਵੰਡੀਆਂ Monday 12 February 2024 11:24 AM UTC+00 | Tags: beauty-and-health breaking-news dr-senu-duggal health-news news ਫਾਜ਼ਿਲਕਾ 12 ਫਰਵਰੀ 2024: ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ (Dr. Senu Duggal) ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਫਾਜ਼ਿਲਕਾ ਵਿਖੇ ਕਿੱਤਾ ਮੁਖੀ ਕੋਰਸ ਬਿਊਟੀ ਐਂਡ ਵੈਲਨੈੱਸ ਦੀਆਂ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਸਵੈ ਰੁਜ਼ਗਾਰ ਲਈ ਟੂਲ ਕਿੱਟਾਂ ਵੰਡੀਆਂ ਗਈਆਂ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਕੂਲ ਪ੍ਰਿੰਸੀਪਲ ਮੈਡਮ ਸੁਤੰਤਰ ਬਾਲਾ ਪਾਠਕ ਦੇ ਯਤਨਾ ਸਦਕਾ ਲਾਇਬ੍ਰੇਰੀ ‘ਚ ਬੱਚੀਆਂ ਦੇ ਬੈਠਣ ਲਈ ਵੇਸਟ ਲੱਕੜ ਤੋਂ ਤਿਆਰ ਕੀਤੇ ਨਵੇਂ ਟੇਬਲ, ਕੁਰਸੀਆਂ ਤੇ ਅਲਬਾਰੀਆਂ ਬਣਾਉਣ ਦੇ ਕਾਰਜ ਦੀ ਪ੍ਰਸੰਸਾ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਬਾਰਵੀਂ ਜਮਾਤ ਦੀਆਂ ਵਿਦਿਆਰਥਣਾਂ ਜਿਨ੍ਹਾਂ ਨੇ ਸਕੂਲ ਵਿੱਚ ਬਿਊਟੀ ਐਂਡ ਵੈਲਨੈਂਸ ਦਾ ਕੋਰਸ ਕੀਤਾ, ਉਨ੍ਹਾਂ 21 ਬੱਚੀਆਂ ਨੂੰ ਬਿਊਟੀ ਐਂਡ ਵੈਲਨੈਂਸ ਕਿੱਟਾਂ ਦੀ ਵੰਡ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਕਿੱਟ ਵਿੱਚ ਔਰਤਾਂ ਦੇ ਨਿਖਾਰ ਦਾ ਸਮਾਨ ਹੁੰਦਾ ਹੈ। ਇਸੇ ਤਰ੍ਹਾਂ ਹੀ 21 ਅਪੈਰਲ ਕਿੱਟਾਂ ਦੀ ਵੀ ਵੰਡ ਕੀਤੀ ਗਈ ਜਿਸ ਵਿੱਚ ਸਿਲਾਈ ਮਸ਼ੀਨ ਤੇ ਸਿਲਾਈ ਕਢਾਈ ਦਾ ਸਮਾਨ ਹੁੰਦਾ ਹੈ। ਡਿਪਟੀ ਕਮਿਸ਼ਨਰ (Dr. Senu Duggal) ਨੇ ਕਿਹਾ ਕਿ ਕਿੱਤਾ ਮੁਖੀ ਸਿੱਖਿਆ ਪ੍ਰਾਪਤ ਕਰ ਰਹੀਆਂ ਇਨ੍ਹਾਂ ਵਿਦਿਆਰਥਣਾਂ ਨੂੰ ਇਹ ਟੂਲ ਕਿੱਟਾਂ ਭਵਿੱਖ ‘ਚ ਆਪਣੀ ਪੜ੍ਹਾਈ ਤੇ ਸਵੈ ਰੁਜ਼ਗਾਰ ‘ਚ ਸਹਾਇਤਾ ਕਰਨਗੀਆਂ। ਉਨ੍ਹਾਂ ਕਿਹਾ ਕਿ ਵਿਦਿਆਰਥਣਾਂ ਲਈ ਕਿੱਤਾ ਮੁਖੀ ਸਿੱਖਿਆ ਅੱਜ ਦੇ ਸਮੇਂ ਦੀ ਲੋੜ ਹੈ ਤੇ ਸਿੱਖਿਆ ਵਿਭਾਗ ਵਲੋਂ ਸਮੇਂ ਸਮੇਂ ਤੇ ਕਿੱਤਾ ਮੁਖੀ ਸਿੱਖਿਆ ਪ੍ਰਾਪਤ ਕਰ ਰਹੀਆਂ ਬੱਚੀਆਂ ਲਈ ਵੱਖ ਵੱਖ ਗ੍ਰਾਂਟਾਂ ਭੇਜੀਆਂ ਜਾਂਦੀਆਂ ਹਨ। ਉਨ੍ਹਾਂ ਵਿਦਿਆਰਥਣਾਂ ਨੂੰ ਅੱਗੇ ਭਵਿੱਖ ‘ਚ ਤਰੱਕੀ ਕਰਨ ਲਈ ਸੁੱਭ ਕਾਮਨਾਵਾਂ ਦਿੱਤੀਆਂ। ਇਸ ਮੌਕੇ ਡਿਪਟੀ ਡੀ.ਈ.ਓ ਐਲੀਮੈਂਟਰੀ ਮੈਡਮ ਅੰਜੂ ਸੇਠੀ, ਫਾਜ਼ਿਲਕਾ-2 ਬਲਾਕ ਪ੍ਰਾਇਮਰੀ ਸਿੰਖਆ ਅਫਸਰ ਪ੍ਰਮੋਦ ਕੁਮਾਰ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਕੁੰਦਨ ਲਾਲ, ਸਕੂਲੀ ਅਧਿਆਪਕ ਹਰਚਰਨ ਬਰਾੜ, ਅਨਿਲ ਕੁਮਾਰ, ਸੰਦੀਪ ਕਟਾਰੀਆ, ਨੀਰੂ ਕਟਾਰੀਆ, ਪਰਮਜੀਤ ਸਿੰਘ ਅਤੇ ਅਰੁਣ ਕੁਮਾਰ ਲੂਨਾ ਆਦਿ ਹਾਜ਼ਰ ਸਨ। The post ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ 42 ਬਿਊਟੀ ਐਂਡ ਵੈਲਨੈੱਸ ਤੇ ਅਪੈਰਲ ਕਿੱਟਸ ਵੰਡੀਆਂ appeared first on TheUnmute.com - Punjabi News. Tags:
|
SDM ਮੋਹਾਲੀ ਵੱਲੋਂ ਜਨਤਕ ਸਮੱਸਿਆਵਾਂ ਦੇ ਨਿਪਟਾਰੇ ਲਈ ਲੱਗਣ ਵਾਲੇ ਕੈਂਪਾਂ ਦਾ 14 ਤੋਂ 20 ਫਰਵਰੀ ਤੱਕ ਦਾ ਸ਼ਡਿਊਲ ਜਾਰੀ Monday 12 February 2024 11:30 AM UTC+00 | Tags: aap-di-sarkar-aap-de-duar breaking-news camps news sdm-mohali solve-public-problems ਐਸ.ਏ.ਐਸ.ਨਗਰ 12 ਫ਼ਰਵਰੀ, 2024: ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ 'ਤੇ ਨਿਪਟਾਰਾ ਕਰਨ ਦੇ ਮੰਤਵ ਨਾਲ 6 ਫ਼ਰਵਰੀ ਤੋਂ ਸ਼ੁਰੂ ਕੀਤੇ ਗਏ ਕੈਂਪ 'ਆਪ ਦੀ ਸਰਕਾਰ ਆਪ ਦੇ ਦੁਆਰ' ਜਨਤਕ ਕੈਂਪਾਂ ਦੀ ਲੜੀ ਦੇ ਮੱਦੇਨਜ਼ਰ ਐਸ.ਡੀ.ਐਮ. ਦੀਪਾਂਕਰ ਗਰਗ ਵੱਲੋਂ ਮੋਹਾਲੀ (Mohali) ਸਬ ਡਵੀਜ਼ਨ ਵਿੱਚ 14 ਤੋਂ 20 ਫਰਵਰੀ ਤੱਕ ਲੱਗਣ ਵਾਲੇ ਪਿੰਡ/ਵਾਰਡ ਵਾਰ ਕੈਂਪਾਂ ਦੀ ਸਮਾਂ ਸਾਰਣੀ ਜਾਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਰੋਜ਼ਾਨਾ ਚਾਰ ਪਿੰਡਾਂ/ਵਾਰਡਾਂ 'ਚ ਕੈਂਪ ਲਾਏ ਜਾਣਗੇ, ਜਿਨ੍ਹਾਂ 'ਚ ਮੌਕੇ 'ਤੇ ਹਾਜ਼ਰ ਅਧਿਕਾਰੀ/ਕਰਮਚਾਰੀ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਕੈਂਪ ਦੌਰਾਨ ਹੱਲ ਕਰਨਗੇ। ਉਨ੍ਹਾਂ ਨੇ ਲੋਕਾਂ ਨੂੰ ਆਪਣੇ ਪਿੰਡ/ਵਾਰਡ 'ਚ ਲੱਗਣ ਵਾਲੇ ਕੈਂਪ 'ਚ ਮਿੱਥੀ ਤਰੀਕ ਨੂੰ ਪੁੱਜਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ 14 ਫ਼ਰਵਰੀ ਨੂੰ ਬਰਮਾਜਰਾ ਸਵੇਰੇ 10 ਤੋਂ 1 ਵਜੇ ਤੱਕ, ਬਹਿਲੋਲਪੁਰ ਅਤੇ ਬਲੌਂਗੀ ਵਿਖੇ ਦੁਪਹਿਰ 2 ਤੋਂ 5 ਵਜੇ ਸ਼ਾਮ ਤੱਕ, ਤੱਕ ਕੈਂਪ ਲਾਏ ਜਾਣਗੇ। 15 ਫ਼ਰਵਰੀ ਨੂੰ ਬੈਰਮਪੁਰ, ਮਾਣਕਮਾਜਰਾ ਸਵੇਰੇ 10 ਤੋਂ 1 ਵਜੇ ਤੱਕ, ਭਾਗੋਮਾਜਰਾ ਅਤੇ ਬਨੂੰੜ (ਸ਼ਹਿਰੀ ਏਰੀਆ/ਵਾਰਡ) ਦੁਪਹਿਰ 2 ਤੋਂ 5 ਵਜੇ ਸ਼ਾਮ ਤੱਕ ਕੈਂਪ ਲਗਾਏ ਜਾਣਗੇ। 16 ਫ਼ਰਵਰੀ ਨੂੰ ਗੁਡਾਣਾ, ਬਠਲਾਣਾ ਸਵੇਰੇ 10 ਤੋਂ 1 ਵਜੇ ਤੱਕ ਢੇਲਪੁਰ ਵਾਰਡ ਨੰ. 3,4,5,6,7, ਅਤੇ 9 ਦੁਪਹਿਰ 2 ਤੋਂ 5 ਵਜੇ ਸ਼ਾਮ ਤੱਕ ਕੈਂਪ ਲਾਏ ਜਾਣਗੇ। 17 ਫਰਵਰੀ ਨੂੰ ਕੈਲੋਂ ਅਤੇ ਲਾਡਰਾਂ ਵਿਖੇ ਸਵੇਰੇ 10 ਵਜੇ ਤੋਂ 1 ਵਜੇ ਤੱਕ, ਲਖਨੌਰ (Mohali) ਅਤੇ ਛੜਬੜ ਵਿਖੇ ਦੁਪਿਹਰ 2 ਤੋਂ 5 ਵਜੇ ਸ਼ਾਮ ਤੱਕ ਕੈਂਪ ਲਗਾਏ ਜਾਣਗੇ। 18 ਫ਼ਰਵਰੀ ਨੂੰ ਕੁਰੜੀ ,ਦੈੜੀ ਵਿਖੇ ਸਵੇਰੇ 10 ਤੋਂ 1 ਵਜੇ ਤੱਕ, ਸਿਉਂ ਅਤੇ ਪੱਤੋਂ ਦੁਪਹਿਰ 2 ਤੋਂ 5 ਵਜੇ ਤੱਕ ਕੈਂਪ ਲਗਾਏ ਜਾਣਗੇ। 19 ਫ਼ਰਵਰੀ ਨੂੰ ਗੀਗੇਮਾਜਰਾ, ਨੁਗਿਆਰੀ ਵਿਖੇ ਸਵੇਰੇ 10 ਤੋਂ 1 ਵਜੇ ਤੱਕ, ਮੀਡੇ ਮਾਜਰਾ ਅਤੇ ਵਾਰਡ ਨੰ. 45,47,48,49 ਅਤੇ 50 ਵਿਖੇ ਦੁਪਹਿਰ 2 ਤੋਂ ਸ਼ਾਮ 5 ਵਜੇ ਤੱਕ ਕੈਂਪ ਲਗਾਏ ਜਾਣਗੇ। 20 ਫ਼ਰਵਰੀ ਨੂੰ ਮੌਜਪੁਰ, ਸ਼ਾਮਪੁਰ ਵਿਖੇ ਸਵੇਰੇ 10 ਤੋਂ 1 ਵਜੇ ਤੱਕ, ਰਾਏਪੁਰ ਕਲਾਂ ਅਤੇ ਵਾਰਡ ਨੰ: 2,6,8,9,10,11 ਅਤੇ 12 ਦੁਪਹਿਰ 2 ਤੋਂ 5 ਵਜੇ ਸ਼ਾਮ ਤੱਕ ਕੈਂਪ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਟੀਚਾ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਇੱਕੋ ਛੱਤ ਥੱਲੇ ਪੰਜਾਬ ਸਰਕਾਰ ਵੱਲੋਂ ਜਾਰੀ ਲੋਕ ਭਲਾਈ ਸਕੀਮਾਂ ਦਾ ਲਾਭ ਪੰਹੁਚਾਉਣਾ ਅਤੇ ਨਾਗਰਿਕਾਂ ਦੀਆਂ ਮੁਸ਼ਕਿਲਾਂ ਨੂੰ ਸੁਣ ਜਲਦ ਨਿਪਟਾਰੇ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਕੈਂਪ ਵਿੱਚ ਪ੍ਰਾਪਤ ਯੋਗ ਅਰਜ਼ੀਆਂ ਦਾ ਪਹਿਲ ਦੇ ਆਧਾਰ 'ਤੇ ਨਿਬੇੜਾ ਕਰਨ। ਉਨ੍ਹਾਂ ਸਪੱਸ਼ਟ ਕੀਤਾ ਕਿ ਇਨ੍ਹਾਂ ਕੈਂਪਾਂ ਦੌਰਾਨ ਪੰਜਾਬ ਸਰਕਾਰ ਵੱਲੋਂ ਘਰ-ਘਰ ਜਾ ਕੇ ਦੇਣੀਆਂ ਸ਼ੁਰੂ ਕੀਤੀਆਂ ਗਈਆਂ 43 (ਹੁਣ ਵਧ ਕੇ 45) ਸੇਵਾਵਾਂ ਨਾਲ ਸਬੰਧਤ ਅਰਜ਼ੀਆਂ ਵੀ ਪ੍ਰਾਪਤ ਕੀਤੀਆਂ ਜਾਣਗੀਆਂ ਜੋ ਕਿ 1076 ਨੰਬਰ 'ਤੇ ਕਾਲ ਕਰਕੇ ਬੁੱਕ ਕਰਵਾਈਆਂ ਜਾਂਦੀਆਂ ਹਨ। ਇਹ ਸੇਵਾਵਾਂ ਕੈਂਪ 'ਚ ਮਿਲਣਗੀਆਂਐਸ.ਡੀ.ਐਮ (Mohali) ਦੀਪਾਂਕਰ ਗਰਗ ਨੇ ਦੱਸਿਆ ਕਿ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫੇ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਉਸਾਰੀ ਕਿਰਤੀਆਂ ਸਬੰਧੀ ਲਾਭਪਾਤਰੀ, ਜਨਮ ਸਰਟੀਫਿਕੇਟ 'ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਸ਼ਾਦੀ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਦਸਤਾਵੇਜ਼ਾਂ ਦੇ ਤਸਦੀਕ ਸ਼ੁਦਾ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਆਮ ਜਾਤੀ ਸਰਟੀਫਿਕੇਟ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ 'ਚ ਤਬਦੀਲੀ ਆਦਿ ਸ਼ਾਮਲ ਹਨ। ਇਹ ਸੇਵਾਵਾਂ ਨਹੀਂ ਮਿਲਣਗੀਆਂਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ 'ਚ ਕਚਿਹਰੀਆਂ 'ਚ ਬਕਾਇਆ ਪਏ ਕੇਸ, ਸੜਕਾਂ, ਸਕੂਲਾਂ, ਡਿਸਪੈਂਸਰੀਆਂ ਆਦਿ ਦੀ ਅਪਗ੍ਰੇਡੇਸ਼ਨ ਜਾਂ ਉਸਾਰੀ, 5 ਮਰਲਾ ਪਲਾਟ ਸਕੀਮ, ਖੇਤੀਬਾੜੀ ਕਰਜ਼ਾ ਮਾਫ਼ੀ, ਸਕੂਲਾਂ, ਡਿਸਪੈਂਸਰੀਆਂ 'ਚ ਸਰਕਾਰੀ ਕਰਮਚਾਰੀਆਂ ਦੀ ਘਾਟ ਅਤੇ ਉਨ੍ਹਾਂ ਬੁਢਾਪਾ ਪੈਨਸ਼ਨ ਕੇਸਾਂ ਨੂੰ ਨਹੀਂ ਲਿਆ ਜਾਵੇਗਾ, ਜਿਹੜੇ ਲੋਕ ਪੈਨਸ਼ਨ ਲੈਣ ਦੀ ਯੋਗਤਾ ਪੂਰੀ ਨਹੀਂ ਕਰਦੇ। ਇਹਨਾਂ ਕੈਂਪਾਂ ਵਿੱਚ ਸੇਵਾਵਾਂ ਪ੍ਰਾਪਤ ਕਰਨ ਲਈ ਆਧਾਰ ਕਾਰਡ, ਵੋਟਰ ਕਾਰਡ, ਦੋ ਪਾਸਪੋਰਟ ਸਾਈਜ਼ ਫੋਟੋਆਂ ਅਤੇ ਜੇ ਕੋਈ ਸੇਵਾ ਸਕੂਲ ਵਿੱਚ ਪੜ੍ਹਦੇ ਬੱਚਿਆਂ ਲਈ ਹੈ ਤਾਂ ਉਸਦਾ ਜਨਮ ਸਰਟੀਫਿਕੇਟ ਜ਼ਰੂਰੀ ਹੈ। The post SDM ਮੋਹਾਲੀ ਵੱਲੋਂ ਜਨਤਕ ਸਮੱਸਿਆਵਾਂ ਦੇ ਨਿਪਟਾਰੇ ਲਈ ਲੱਗਣ ਵਾਲੇ ਕੈਂਪਾਂ ਦਾ 14 ਤੋਂ 20 ਫਰਵਰੀ ਤੱਕ ਦਾ ਸ਼ਡਿਊਲ ਜਾਰੀ appeared first on TheUnmute.com - Punjabi News. Tags:
|
ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ Monday 12 February 2024 01:06 PM UTC+00 | Tags: breaking-news british-columbia canada cm-bhagwant-mann kultar-singh-sandhwan latest-news news punjab-government punjab-vidhan-sabha speaker-of-british-columbia ਚੰਡੀਗੜ੍ਹ, 12 ਫ਼ਰਵਰੀ 2024: ਬ੍ਰਿਟਿਸ਼ ਕੋਲੰਬੀਆ(British Columbia) (ਕੈਨੇਡਾ) ਦੇ ਸਪੀਕਰ ਰਾਜ ਚੌਹਾਨ ਦੀ ਅਗਵਾਈ ਵਾਲੇ ਵਫ਼ਦ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਪੰਜਾਬ ਅਤੇ ਬ੍ਰਿਟਿਸ਼ ਕੋਲੰਬੀਆ ਦਰਮਿਆਨ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ 'ਤੇ ਜ਼ੋਰ ਦਿੱਤਾ। ਅੱਜ ਇੱਥੇ ਪੰਜਾਬ ਵਿਧਾਨ ਸਭਾ ਵਿਖੇ ਹੋਈ ਮੁਲਾਕਾਤ ਦੌਰਾਨ ਸ. ਸੰਧਵਾਂ ਨੇ ਪੰਜਾਬ ਅਤੇ ਬ੍ਰਿਟਿਸ਼ ਕੋਲੰਬੀਆ (British Columbia) ਦਰਮਿਆਨ ਖੇਤੀਬਾੜੀ, ਇੰਡਸਟਰੀ, ਤਕਨਾਲੋਜੀ ਅਤੇ ਹੋਰਨਾਂ ਖੇਤਰਾਂ ਵਿੱਚ ਠੋਸ ਸਹਿਯੋਗ 'ਤੇ ਜ਼ੋਰ ਦਿੱਤਾ। ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਕਿਹਾ ਕਿ ਦੋਵੇਂ ਸੂਬਿਆਂ ਵੱਖ-ਵੱਖ ਖੇਤਰਾਂ 'ਚ ਗਿਆਨ ਅਤੇ ਤਕਨਾਲੋਜੀ ਦੇ ਆਪਸੀ ਅਦਾਨ-ਪ੍ਰਦਾਨ ਤੋਂ ਲਾਭ ਉਠਾ ਸਕਦੇ ਹਨ। ਸੰਧਵਾਂ ਨੇ ਰਾਜ ਚੌਹਾਨ ਨੂੰ ਕੈਨੇਡਾ ਦੀਆਂ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਹਿੱਤ ਪ੍ਰੇਰਿਤ ਕਰਨ ਲਈ ਵੀ ਕਿਹਾ। ਬੈਠਕ ਦੌਰਾਨ ਚੌਹਾਨ ਨੇ ਬ੍ਰਿਟਿਸ਼ ਕੋਲੰਬੀਆ ਅਤੇ ਪੰਜਾਬ ਦੇ ਇਤਿਹਾਸਕ ਸਬੰਧਾਂ ਬਾਰੇ ਗੱਲ ਕੀਤੀ ਅਤੇ ਦੋਵਾਂ ਸੂਬਿਆਂ ਦੇ ਇਤਿਹਾਸਕ ਸਬੰਧਾਂ ਨੂੰ ਯਾਦ ਕੀਤਾ। ਉਨ੍ਹਾਂ ਨੇ ਪੰਜਾਬੀਆਂ ਦੇ ਮਿਹਨਤ ਕਰਨ ਵਾਲੇ ਜਜ਼ਬੇ ਦੀ ਵੀ ਸ਼ਲਾਘਾ ਕੀਤੀ। ਰਾਜ ਚੌਹਾਨ ਨੇ ਦੱਸਿਆ ਕਿ ਬ੍ਰਿਟਿਸ਼ ਕੋਲੰਬੀਆ, ਪੰਜਾਬ ਨਾਲ ਮਜ਼ਬੂਤ ਦੁਵੱਲੇ ਸਹਿਯੋਗ ਨੂੰ ਲਗਾਤਾਰ ਹੋਰ ਅੱਗੇ ਵਧਾਏਗਾ, ਜਿਸ ਨਾਲ ਦੋਵਾਂ ਸੂਬਿਆਂ ਦੇ ਆਪਸੀ ਸਬੰਧ ਹੋਰ ਮਜ਼ਬੂਤ ਹੋਣਗੇ। The post ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ appeared first on TheUnmute.com - Punjabi News. Tags:
|
ਸੂਬੇ ਨੂੰ 'ਰੰਗਲਾ ਪੰਜਾਬ' ਬਣਾਉਣ ਲਈ ਵਿਕਾਸ ਕਾਰਜ ਜੰਗੀ ਪੱਧਰ 'ਤੇ ਜਾਰੀ: ਬਲਕਾਰ ਸਿੰਘ Monday 12 February 2024 01:27 PM UTC+00 | Tags: aam-aadmi-party balkar-singh breaking-news cm-bhagwant-mann development-works latest-news news punjab-news rangla-punjab the-unmute-breaking-news ਚੰਡੀਗੜ੍ਹ, 12 ਫਰਵਰੀ 2024: ਸੂਬੇ ਨੂੰ ‘ਰੰਗਲਾ ਪੰਜਾਬ’ (RANGLA PUNJAB) ਬਣਾਉਣ ਲਈ ਵਿਕਾਸ ਕਾਰਜ ਜੰਗੀ ਪੱਧਰ ‘ਤੇ ਜਾਰੀ ਹਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੋਰਨਾਂ ਖੇਤਰਾਂ ਦੇ ਨਾਲ-ਨਾਲ ਸੂਬੇ ਦੇ ਸ਼ਹਿਰਾਂ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਅੱਜ ਇੱਥੇ ਮਿਊਂਸੀਪਲ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਇਹ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਦੱਸਿਆ ਕਿ ਸਵੱਛ ਭਾਰਤ ਮਿਸ਼ਨ-1 ਅਤੇ 2, ਅਮਰੁਤ ਮਿਸ਼ਨ, ਟਰਾਂਚ-3-ਅਮਰੁਤ, ਐਮ.ਡੀ.ਐਫ/ਪੀ.ਆਈ.ਡੀ.ਬੀ ਅਤੇ 15ਵੇਂ ਵਿੱਤ ਕਮਿਸ਼ਨ ਅਧੀਨ ਆਉਂਦੇ ਵੱਖ-ਵੱਖ ਪ੍ਰਗਤੀ ਅਧੀਨ ਪ੍ਰਾਜੈਕਟਾਂ ਦੇ ਮੁਕੰਮਲ ਹੋਣ ਨਾਲ ਸੂਬੇ ਦੇ ਸ਼ਹਿਰਾਂ ਦਾ ਬੁਨਿਆਦੀ ਢਾਂਚਾ ਅੱਜ ਦੇ ਆਧੁਨਿਕ ਸਮੇਂ ਦੀਆਂ ਜ਼ਰੂਰਤਾਂ ਅਨੁਸਾਰ ਤਿਆਰ ਹੋ ਜਾਵੇਗਾ, ਜਿਸ ਨਾਲ ਸੂਬੇ ਦੇ ਹਰੇਕ ਨਾਗਰਿਕ ਨੂੰ ਲਾਭ ਹੋਵੇਗਾ। ਸਥਾਨਕ ਸਰਕਾਰਾਂ ਮੰਤਰੀ ਨੇ ਐਨ. ਆਰ.ਆਈ ਮਾਮਲੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਅਤੇ ਵੱਖ-ਵੱਖ ਹਲਕਿਆਂ ਦੇ ਵਿਧਾਇਕਾਂ ਦੀ ਹਾਜ਼ਰੀ ਵਿੱਚ ਮੁੱਖ ਦਫਤਰ ਅਤੇ ਖੇਤਰੀ ਦਫ਼ਤਰ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਅਧਿਕਾਰੀਆਂ ਤੋਂ ਵਿਭਿੰਨ ਵਿਕਾਸ ਕਾਰਜਾਂ ਦੀ ਪ੍ਰਗਤੀ ਰਿਪੋਰਟ ਬਾਰੇ ਜਾਣਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਸਮੁੱਚੇ ਪ੍ਰਾਜੈਕਟ ਸਮੇਂ ਸਿਰ ਮੁਕੰਮਲ ਕਰਨ, ਗੁਣੱਵਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ। ਕੈਬਨਿਟ ਮੰਤਰੀ ਨੇ ਵਿਭਿੰਨ ਪ੍ਰਾਜੈਕਟਾਂ ਦੇ ਅਲਾਟ ਹੋਏ ਫੰਡਾਂ, ਖ਼ਰਚ ਕੀਤੇ ਗਏ ਫੰਡਾਂ ਅਤੇ ਬਕਾਇਆ ਫੰਡਾਂ ਬਾਰੇ ਜਾਣਕਾਰੀ ਹਾਸਲ ਕਰਨ ਮਗਰੋਂ ਕਿਹਾ ਕਿ ਵਿਕਾਸ ਕਾਰਜਾਂ ਦੇ ਮੁਕੰਮਲ ਹੋਣ ਨਾਲ ਸੂਬਾ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਸਫ਼ਲਤਾ ਮਿਲੇਗੀ। ਬਲਕਾਰ ਸਿੰਘ ਨੇ ਦੱਸਿਆ ਕਿ ਸੂਬੇ ਵਿੱਚ ਆਮ ਲੋਕਾਂ ਦੀ ਜ਼ਰੂਰਤਾਂ ਨੂੰ ਮੁੱਖ ਰੱਖਦਿਆਂ ਵਿਕਾਸ ਕਾਰਜ ਕਰਵਾਏ ਜਾਣ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਪ੍ਰਾਜੈਕਟਾਂ ਦੀ ਉਸਾਰੀ ਵਿੱਚ ਹਲਕਾ ਵਿਧਾਇਕਾਂ ਦੀ ਭਾਗੀਦਾਰੀ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਬੰਧਤ ਵਿਧਾਇਕਾਂ ਨੂੰ ਵਿਕਾਸ ਕਾਰਜਾਂ ਅਤੇ ਉਪਲੱਬਧ ਫੰਡਾਂ ਬਾਰੇ ਵਿਸਤ੍ਰਿਤ ਜਾਣਕਾਰੀ ਦਿੱਤੀ ਜਾ ਰਹੀ ਹੈ। ਮੀਟਿੰਗ ਦੌਰਾਨ ਸਥਾਨਕ ਸਰਕਾਰਾਂ ਮੰਤਰੀ ਨੇ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਆਪਣੇ ਇਲਾਕੇ ਵਿੱਚ ਸੀਵਰੇਜ ਅਤੇ ਹੋਰ ਸਾਫ਼-ਸਫਾਈ ਦਾ ਵਿਸ਼ੇਸ ਧਿਆਨ ਰੱਖਿਆ ਜਾਵੇ। ਇਸੇ ਤਰ੍ਹਾਂ ਗਲੀਆਂ ਦੀਆਂ ਸਟਰੀਟ ਲਾਈਟਾਂ ਦੀ ਮੁਰੰਮਤ, ਛੱਪੜਾਂ ਦੀ ਸਾਫ ਸਫਾਈ, ਪਾਰਕਾਂ ਨੂੰ ਹਰਾ-ਭਰਾ ਅਤੇ ਸੁੰਦਰ ਬਣਾਉਣ ਲਈ ਵਿਸ਼ੇਸ ਉਪਰਾਲੇ ਕੀਤੇ ਜਾਣ ਅਤੇ ਸਬੰਧਤ ਸ਼ਹਿਰਾਂ ਦੀ ਦਿੱਖ ਨੂੰ ਹੋਰ ਸੁੰਦਰ ਅਤੇ ਸਾਫ਼ ਸੁਥਰਾ ਬਣਾਉਣ ਦੇ ਉਪਰਾਲੇ ਕੀਤੇ ਜਾਣੇ ਯਕੀਨੀ ਬਣਾਏ ਜਾਣ। ਇਸ ਮੌਕੇ ਮੀਟਿੰਗ ਵਿੱਚ ਵਿਧਾਇਕ ਡਾ. ਕਸ਼ਮੀਰ ਸਿੰਘ ਸੌਹਲ, ਸਥਾਨਕ ਸਰਕਾਰ ਵਿਭਾਗ ਦੇ ਡਾਇਰੈਕਟਰ ਉਮਾ ਸ਼ੰਕਰ ਗੁਪਤਾ, ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਤੇ ਨਗਰ ਕੌਂਸਲ/ਨਗਰ ਪੰਚਾਇਤ, ਤਰਨਤਾਰਨ, ਪੱਟੀ, ਖੇਮਕਰਨ, ਭਿੱਖੀਵਿੰਡ, ਜੰਡਿਆਲਾ ਗੁਰੂ, ਮਜੀਠਾ, ਰਮਦਾਸ, ਅਜਨਾਲਾ, ਬਾਬਾ ਬਕਾਲਾ, ਰਾਜਾਸਾਂਸੀ ਅਤੇ ਰਈਆ ਦੇ ਕਾਰਜ ਸਾਧਕ ਅਫ਼ਸਰ ਹਾਜ਼ਰ ਸਨ। The post ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਵਿਕਾਸ ਕਾਰਜ ਜੰਗੀ ਪੱਧਰ ‘ਤੇ ਜਾਰੀ: ਬਲਕਾਰ ਸਿੰਘ appeared first on TheUnmute.com - Punjabi News. Tags:
|
ਸਮੂਹ ਯੋਗ ਵੋਟਰ ਵੋਟਾਂ ਬਣਵਾਉਣ ਲਈ ਲੋੜੀਂਦਾ ਸਹਿਯੋਗ ਦੇਣ: ਵਧੀਕ ਜ਼ਿਲ੍ਹਾ ਚੋਣ ਅਫ਼ਸਰ Monday 12 February 2024 01:32 PM UTC+00 | Tags: aam-aadmi-party breaking-news election-commission-of-india latest-news lok-sabha lok-sabha-2024 news punjab-government the-unmute-breaking-news voters ਸ੍ਰੀ ਮੁਕਤਸਰ ਸਾਹਿਬ, 12 ਫਰਵਰੀ 2024: ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਦੀਆਂ ਆਮ ਚੋਣਾ-2024 ਦੀ ਤਿਆਰੀ ਦੇ ਮੰਤਵ ਲਈ ਯੋਗ ਵਿਅਕਤੀਆਂ ਦੀਆਂ ਵੋਟਾਂ ਬਣਵਾਉਣ ਅਤੇ ਮਰ ਚੁੱਕੇ ਵਿਅਕਤੀਆਂ ਦੀਆਂ ਵੋਟਾਂ ਕੱਟ ਕੇ ਵੋਟਰ (voters) ਸੂਚੀ ਵਿੱਚ ਦਰੁੱਸਤੀ ਕੀਤੀ ਜਾ ਰਹੀ ਹੈ, ਇਹ ਜਾਣਕਾਰੀ ਵਧੀਕ ਜ਼ਿਲ੍ਹਾ ਚੋਣ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਡਾ. ਨਯਨ ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 13 ਫਰਵਰੀ 2024 ਤੋਂ 16 ਫਰਵਰੀ 2024 ਤੱਕ ਯੋਗ ਵੋਟਰਾਂ ਤੋਂ ਫਾਰਮ ਭਰਵਾਉਣ ਅਤੇ ਮਰ ਚੁੱਕੇ ਵਿਅਕਤੀਆਂ ਦੀ ਵੋਟਾਂ ਕੱਟਣ ਲਈ ਸਮੂਹ ਬੀ.ਐਲ.ਓਜ਼ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਦਫ਼ਤਰੀ ਸਮੇਂ ਵਿੱਚੋਂ 2 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਦੇ ਸਮੇਂ ਦੌਰਾਨ ਆਪਣੇ ਪੋਲਿੰਗ ਸਟੇਸ਼ਨ ਦੇ ਏਰੀਏ ਵਿੱਚ ਘਰ-ਘਰ ਜਾ ਕੇ ਯੋਗ ਵੋਟਰਾਂ ਦੀਆਂ ਵੋਟਾਂ ਬਣਵਾਉਣ ਅਤੇ ਜੋ ਕੋਈ ਵੋਟ ਕਿਸੇ ਕਾਰਣ ਕੱਟਣ ਵਾਲੀ ਹੈ ਤਾਂ ਉਹ ਸਬੰਧਤ ਤੋਂ ਫਾਰਮ ਭਰਵਾਉਣ ਉਪਰੰਤ ਕਾਰਵਾਈ ਅਮਲ ਵਿੱਚ ਲਿਆਉਣ। ਉਨ੍ਹਾਂ ਦੱਸਿਆ ਕਿ ਸ੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀ ਵੋਟਰ (voters) ਸੂਚੀ ਦੀ ਤਿਆਰੀ ਲਈ ਸਮੂਹ ਬੀ.ਐੱਲ.ਓਜ਼, ਪਟਵਾਰੀਆਂ, ਸਬੰਧਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਸਬੰਧਤ ਯੋਗ ਵਿਅਕਤੀਆਂ ਪਾਸੋਂ ਸ੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀ ਵੋਟਰ ਸੂਚੀ ਲਈ ਫਾਰਮ ਭਰਵਾਉਣ ਅਤੇ ਉਨ੍ਹਾਂ ਦੀਆਂ ਵੋਟਾਂ ਬਣਵਾਉਣ ਲਈ ਸਹਿਯੋਗ ਕਰਨ। ਉਨ੍ਹਾਂ ਸਮੂਹ ਯੋਗ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵੋਟਾਂ ਬਣਵਾਉਣ ਲਈ ਗੁਰੂਦੁਆਰਾ ਵੋਟਰ ਸੂਚੀ ਦੇ ਫ਼ਾਰਮ ਪ੍ਰਾਪਤ ਕਰਨ ਲਈ ਬੀ.ਐੱਲ.ਓਜ਼,ਪਟਵਾਰੀਆਂ ਸਬੰਧਤ ਕਰਮਚਾਰੀਆਂ ਤੱਕ ਪਹੁੰਚ ਕਰਨ ਅਤੇ ਲੋੜੀਂਦਾ ਸਹਿਯੋਗ ਦੇਣ ਤਾਂ ਜੋ ਵੋਟਰ ਸੂਚੀਆਂ ਦੀ ਸੁਧਾਈ ਦੇ ਕੰਮ ਨੂੰ ਸਫਲਤਾਪੂਰਵਕ ਨੇਪਰੇ ਚਾੜਿਆ ਜਾ ਸਕੇ। The post ਸਮੂਹ ਯੋਗ ਵੋਟਰ ਵੋਟਾਂ ਬਣਵਾਉਣ ਲਈ ਲੋੜੀਂਦਾ ਸਹਿਯੋਗ ਦੇਣ: ਵਧੀਕ ਜ਼ਿਲ੍ਹਾ ਚੋਣ ਅਫ਼ਸਰ appeared first on TheUnmute.com - Punjabi News. Tags:
|
"ਆਪ ਦੀ ਸਰਕਾਰ, ਆਪ ਦੇ ਦੁਆਰ" ਮੁਹਿੰਮ ਤਹਿਤ ਹਲਕਾ ਫਾਜ਼ਿਲਕਾ ਦੇ ਵੱਖ-ਵੱਖ ਪਿੰਡਾਂ 'ਚ ਲਗਾਏ ਕੈਂਪ Monday 12 February 2024 01:36 PM UTC+00 | Tags: aam-aadmi-party breaking-news cm-bhagwant-mann fazilka latest-news the-unmute-breaking-news the-unmute-punjabi-news ਫਾਜ਼ਿਲਕਾ 12 ਫਰਵਰੀ 2024: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਪ੍ਰੋਗਰਾਮ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਹਲਕਾ ਫਾਜ਼ਿਲਕਾ ਦੇ ਵੱਖ-ਵੱਖ ਪਿੰਡਾਂ ਵਿੱਚ ਕੈਂਪ ਲਗਾਏ ਗਏ। ਹਲਕਾ ਫਾਜ਼ਿਲਕਾ (Fazilka) ਦੇ ਪਿੰਡ ਮੌਜਮ, ਚੁਆੜਿਆਵਾਲੀ, ਕੌੜਿਆਵਾਲੀ ਅਤੇ ਮੁਹਾਰ ਸੋਨਾ ਵਿਖੇ ਲੱਗੇ ਕੈਂਪ ਵਿੱਚ ਵਿਧਾਇਕ ਫਾਜ਼ਿਲਕਾ ਨਰਿੰਦਪਾਲ ਸਿੰਘ ਸਵਨਾ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇ ਹਾਜ਼ਰ ਲੋਕਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਦੀਆਂ ਵੱਖ-ਵੱਖ ਵਿਭਾਗਾਂ ਨਾਲ ਸੰਬੰਧਿਤ ਮੁਸ਼ਕਲਾਂ ਸੁਣੀਆਂ ਅਤੇ ਬਹੁਤੀਆਂ ਮੁਸ਼ਕਿਲਾਂ ਦਾ ਮੌਕੇ ਤੇ ਹੀ ਹੱਲ ਵੀ ਕੀਤਾ ਤੇ ਬਾਕੀ ਮੁਸ਼ਕਲਾਂ ਦੇ ਹੱਲ ਲਈ ਸੰਬੰਧਿਤ ਵਿਭਾਗੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਇਸ ਮੌਕੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਉਦੇਸ਼ ਹੈ ਕਿ ਲੋਕਾਂ ਨੂੰ ਉਹਨਾਂ ਦੀਆਂ ਘਰਾਂ ਦੀਆਂ ਬਰੂਹਾਂ ਤੱਕ ਸਰਕਾਰੀ ਸਕੀਮਾਂ ਦਾ ਲਾਭ ਮਿਲੇ। ਉਨ੍ਹਾਂ ਕਿਹਾ ਕਿ ਅੱਜ ਦੇ ਇਨ੍ਹਾਂ ਕੈਂਪਾਂ ਵਿੱਚ ਮਾਲ ਵਿਭਾਗ, ਸੇਵਾ ਕੇਂਦਰ, ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ, ਸਮਾਜਿਕ ਸੁਰੱਖਿਆ ਅਤੇ ਔਰਤਾਂ ਅਤੇ ਬੱਚਿਆਂ ਦਾ ਵਿਕਾਸ, ਖੇਤੀਬਾੜੀ ਅਤੇ ਕਿਸਾਨ ਭਲਾਈ, ਸਿਹਤ, ਜਲ ਸਪਲਾਈ ਅਤੇ ਸੈਨੀਟੇਸ਼ਨ, ਪੀ.ਐਸ.ਪੀ.ਸੀ.ਐਲ., ਪੇਂਡੂ ਵਿਕਾਸ ਅਤੇ ਪੰਚਾਇਤਾਂ, ਪੁਲਿਸ ਅਤੇ ਹੋਰਾਂ ਸਮੇਤ ਵੱਖ-ਵੱਖ ਵਿਭਾਗਾਂ ਦੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਸਰਕਾਰ ਵੱਲੋਂ ਪਬਲੀਸਿਟੀ ਵੈਨਾਂ ਭੇਜੀਆਂ ਗਈਆਂ ਹਨ ਜੋ ਪਿੰਡ ਵਾਸੀਆਂ ਨੂੰ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਦੇ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਵਿੱਚ ਸਰਟੀਫਿਕੇਟ ਬਣਾਉਣ ਸਮੇਤ ਵੱਖ-ਵੱਖ ਵਿਭਾਗੀ ਸਕੀਮਾਂ ਲਈ ਮੌਕੇ ਤੇ ਅਪਲਾਈ ਕੀਤਾ ਜਾ ਸਕਦਾ ਹੈ ਅਤੇ ਜੇਕਰ ਕਿਸੇ ਵਿਭਾਗ ਨਾਲ ਕੋਈ ਸ਼ਿਕਾਇਤ ਹੋਵੇ ਤਾਂ ਉਹ ਵੀ ਮੌਕੇ ਤੇ ਆਨਲਾਈਨ ਦਰਜ ਕਰਵਾਈ ਜਾ ਸਕਦੀ। ਉਨ੍ਹਾਂ ਕਿਹਾ ਕਿ ਇਹ ਕੈਂਪ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹਿਣਗੇ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਹਨਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ। The post “ਆਪ ਦੀ ਸਰਕਾਰ, ਆਪ ਦੇ ਦੁਆਰ” ਮੁਹਿੰਮ ਤਹਿਤ ਹਲਕਾ ਫਾਜ਼ਿਲਕਾ ਦੇ ਵੱਖ-ਵੱਖ ਪਿੰਡਾਂ ‘ਚ ਲਗਾਏ ਕੈਂਪ appeared first on TheUnmute.com - Punjabi News. Tags:
|
ਸਿਹਤ ਵਿਭਾਗ ਵੱਲੋ ਰਾਸ਼ਟਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਸਬੰਧੀ ਮਨਾਇਆ ਮੋਪਅੱਪ ਦਿਵਸ Monday 12 February 2024 01:40 PM UTC+00 | Tags: breaking-news department-of-health intestinal-worms national-deworming-day worms ਸ੍ਰੀ ਮੁਕਤਸਰ ਸਾਹਿਬ, 12 ਫਰਵਰੀ 2024: ਪੰਜਾਬ ਸਰਕਾਰ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸ ਸਬੰਧ ਵਿੱਚ ਰਾਸ਼ਟਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਮਿਤੀ 05 ਫਰਵਰੀ 2024 ਨੂੰ ਜ਼ਿਲ੍ਹੇ ਵਿੱਚ ਵੱਖ-ਵੱਖ ਵਿਦਿਅਕ ਸੰਸਥਾਵਾਂ ਅਤੇ ਆਂਗਣਵਾੜੀ ਸੈਂਟਰਾਂ ਵਿਚ ਮਨਾਇਆ ਗਿਆ ਜਿਸ ਦਿਨ 1 ਸਾਲ ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਪੇਟ ਦੇ ਕੀੜਿਆਂ ਨੂੰ ਖਤਮ ਕਰਨ ਲਈ ਐਲਬਿੰਡਾਜੋਲ ਗੋਲੀਆਂ ਖਵਾਈਆਂ ਗਈਆਂ ਸਨ। ਜਿਹੜੇ ਬੱਚੇ ਉਸ ਦਿਨ ਇਹ ਗੋਲੀਆਂ ਖਾਣ ਤੋਂ ਵਾਝੇਂ ਰਹਿ ਗਏ ਸਨ ਉਨ੍ਹਾਂ ਬੱਚਿਆਂ ਦੀ ਪਛਾਣ ਕਰਕੇ ਅੱਜ ਮੋਪ ਅੱਪ ਦਿਵਸ ਤੇ ਬੱਚਿਆਂ ਨੂੰ ਐਲਬਿੰਡਾਜੋਲ ਗੋਲੀਆਂ ਖਵਾਈਆਂ ਗਈਆਂ, ਜਿਸ ਸਬੰਧ ਵਿੱਚ ਡਾ ਬੰਦਨਾ ਬਾਂਸਲ ਜਿਲ੍ਹਾ ਟੀਕਾਕਰਨ ਅਫਸਰ ਵੱਲੋਂ ਸਕਰਾਰੀ ਮਿਡਲ ਸਕੂਲ ਕਨਾਲ ਕਲੋਨੀ ਸ੍ਰੀ ਮੁਕਤਸਰ ਸਾਹਿਬ ਵਿਖੇ ਜਾ ਕੇ ਗੋਲੀਆਂ ਖਾਣ ਤੋਂ ਵਾਂਝੇ ਰਹਿ ਗਏ ਬੱਚਿਆਂ ਨੂੰ ਆਪਣੇ ਹੱਥਾਂ ਨਾਲ ਐਲਬਿੰਡਾਜੋਲ ਗੋਲੀਆਂ ਖਵਾਈਆਂ। ਇਸ ਮੌਕੇ ਜਾਣਕਾਰੀ ਦਿੰਦਿਆਂ ਡਾ. ਬੰਦਨਾ ਬਾਂਸਲ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹੋਰ ਵਿਭਾਗਾਂ ਦੇ ਸਹਿਯੋਗ ਨਾਲ ਹਰ ਸਾਲ ਵਿੱਚ ਦੋ ਵਾਰ ਪੇਟ ਦੇ ਕੀੜਿਆਂ ਤੋਂ ਮੁਕਤੀ ਦਾ ਰਾਸ਼ਟਰੀ ਦਿਵਸ ਦਿਵਸ ਮਨਾਇਆ ਜਾਂਦਾ ਹੈ। ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਇਸ ਦਿਨ ਜਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ, ਪ੍ਰਾਈਵੇਟ ਸਕੂਲਾਂ, ਪੋਲੀਟੈਕਨਿਕ ਕਾਲਜ, ਆਈਲੈਟਸ ਸੈਂਟਰ ਅਤੇ ਆਂਗਣਵਾੜੀ ਸੈਂਟਰਾਂ ਅਤੇ ਸਕੂਲ ਨਾ ਜਾਣ ਵਾਲੇ 1 ਤੋ 19 ਸਾਲ ਤੱਕ ਦੇ ਲਗਭੱਗ 233225 ਬੱਚਿਆਂ ਨੂੰ ਐਲਬਿੰਡਾਜੋਲ ਦੀਆਂ ਗੋਲੀਆਂ (ਚਬਾ ਕੇ ਖਾਣ ਵਾਲੀ ਗੋਲੀ) ਖੁਵਾਈਆਂ ਜਾਣੀਆਂ ਸਨ ਪਰ ਉਸ ਦਿਨ 189872 ਬੱਚਿਆਂ ਨੂੰ ਇਹ ਗੋਲੀਆਂ ਖਵਾਈਆਂ ਗਈਆਂ ਸਨ, ਬਾਕੀ ਰਹਿੰਦੇ ਬੱਚਿਆਂ ਦੀ ਪਛਾਣ ਕੀਤੀ ਗਈ ਹੈ ਅਤੇ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਅੱਜ ਮੋਪ ਅੱਪ ਦਿਵਸ ਤੇ ਬੱਚਿਆਂ ਨੂੰ ਐਲਬਿੰਡਾਜੋਲ ਗੋਲੀਆਂ ਖਵਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਹ ਗੋਲੀਆਂ ਬੱਚਿਆਂ ਨੂੰ ਖਵਾਉਣੀਆਂ ਜਰੂਰੀ ਹਨ ਤਾਂ ਜੋ ਬੱਚਿਆਂ ਨੂੰ ਪੇਟ ਦੇ ਕੀੜੇ ਹੋਣ ਕਾਰਣ ਹੋਣ ਵਾਲੇ ਨੁਕਸਾਨਾਂ ਤੋ ਬਚਾਇਆ ਜਾ ਸਕੇ। ਇਸ ਮੌਕੇ ਸੁਖਮੰਦਰ ਸਿੰਘ ਜ਼ਿਲ੍ਹਾ ਮਾਸ ਮੀਡੀਆ ਅਫਸਰ ਨੇ ਕਿਹਾ ਕਿ ਬੱਚੇ ਦੇ ਪੇਟ ਵਿੱਚ ਕੀੜੇ ਹੋਣ ਕਾਰਣ ਬੱਚੇ ਵਿੱਚ ਅਨੀਮੀਆ, ਭੁੱਖ ਘੱਟ ਲੱਗਣਾ, ਕੁਪੋਸ਼ਣ, ਮਾਨਸਿਕ ਤੇ ਬੌਧਿਕ ਕਮਜੋਰੀ, ਥਕਾਵਟ, ਬੇਚੈਨੀ, ਪੇਟ ਵਿੱਚ ਦਰਦ, ਜੀਅ ਮਤਲਾਉਣਾ, ਚਿੜਚਿੜਾਪਣ, ਉਲਟੀ ਅਤੇ ਦਸਤ ਆਉਣਾ ਜਾਂ ਲੈਟਰੀਨ ਵਿੱਚ ਖੂਨ ਆਉਣਾ ਲੱਛਣ ਹੋ ਸਕਦੇ ਹਨ ਅਤੇ ਬੱਚਾ ਦਿਨੋ ਦਿਨ ਕਮਜੋਰੀ ਅਤੇ ਥਕਾਵਟ ਮਹਿਸੂਸ ਕਰਦਾ ਹੈ। ਇਸ ਲਈ ਸਰਕਾਰ ਵੱਲੋਂ ਹਰ ਸਾਲ ਵਿੱਚ ਦੋ ਵਾਰ (ਛੇ ਮਹੀਨਿਆਂ ਦੇ ਫਰਕ ਨਾਲ) ਬੱਚਿਆਂ ਨੂੰ ਪੇਟ ਦੇ ਕੀੜੇ ਖਤਮ ਕਰਨ ਲਈ ਐਲਬਿੰਡਾਜੋਲ ਗੋਲੀਆਂ ਖੁਆਈਆਂ ਜਾਂਦੀਆਂ ਹਨ। ਹਰ ਇੱਕ ਬੱਚੇ ਨੂੰ ਇਹ ਗੋਲੀ ਖਾਣੀ ਅਤੀ ਜਰੂਰੀ ਹੈ ਤਾਂ ਜੋ ਬੱਚਿਆਂ ਦੀ ਸਿਹਤ ਨੂੰ ਬਿਹਤਰ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੇਟ ਦੇ ਕੀੜਿਆਂ ਤੋਂ ਬਚਣ ਲਈ ਸਾਨੂੰ ਆਪਣੇ ਹੱਥ ਖਾਣਾ ਖਾਣ ਤੋਂ ਪਹਿਲਾ, ਖਾਣਾ ਪਰੋਸਣ ਤੋਂ ਪਹਿਲਾਂ ਅਤੇ ਪਾਖਾਨਾ ਜਾਣ ਤੋਂ ਬਾਅਦ ਸਾਬਣ ਜਾਂ ਲੀਕਵਡ ਨਾਲ ਧੋਣੇ ਚਾਹੀਦੇ ਹਨ, ਖੁੱਲ੍ਹੇ ਵਿੱਚ ਪਾਖਾਨਾ ਜਾਣ ਤੋਂ ਪ੍ਰਹੇਜ ਕਰਨਾ ਚਾਹੀਦਾ ਹੈ, ਹਮੇਸ਼ਾ ਸਾਫ਼ ਪਾਣੀ ਪੀਣਾ ਚਾਹੀਦਾ ਹੈ, ਨੰਗੇ ਪੈਰ ਨਹੀਂ ਰਹਿਣਾ ਚਾਹੀਦਾ, ਖਾਣਾ ਢੱਕ ਕੇ ਰੱਖਣਾ ਚਾਹੀਦਾ ਹੈ ਅਤੇ ਆਲੇ ਦੁਆਲੇ ਦੀ ਸਫ਼ਾਈ ਰੱਖਣੀ ਚਾਹੀਦੀ ਹੈ। ਐਲਬੈਂਡਾਜੋਲ ਦੀਆਂ ਗੋਲੀਆਂ ਸਾਨੂੰ ਬਿਨ੍ਹਾਂ ਕਿਸੇ ਡਰ, ਭੈ, ਗਲਤ ਫੈਮੀਆਂ ਜਾਂ ਗਲਤ ਅਫਵਾਹਾਂ ਤੋ ਬਚਦੇ ਹੋਏ ਖਾਣੀਆ ਚਾਹੀਦੀਆਂ ਹਨ। ਇਸ ਮੌਕੇ ਸਰਕਾਰੀ ਮਿਡਲ ਸਕੂਲ ਕਨਾਲ ਕਲੋਨੀ ਸ਼੍ਰੀ ਮੁਕਤਸਰ ਸਾਹਿਬ ਦਾ ਸਟਾਫ ਅਤੇ ਬੱਚੇ ਹਾਜ਼ਰ ਸੀ। The post ਸਿਹਤ ਵਿਭਾਗ ਵੱਲੋ ਰਾਸ਼ਟਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਸਬੰਧੀ ਮਨਾਇਆ ਮੋਪਅੱਪ ਦਿਵਸ appeared first on TheUnmute.com - Punjabi News. Tags:
|
ਲੋਕ ਸੁਵਿਧਾ ਕੈਂਪਾਂ ਨੇ ਤੋੜੀ ਉਪ ਮੰਡਲ ਖਰੜ ਦੇ ਲੋਕਾਂ ਦੇ ਜਨਤਕ ਕੰਮਾਂ 'ਚ ਆਈ ਖੜ੍ਹੋਤ Monday 12 February 2024 01:46 PM UTC+00 | Tags: breaking-news kharar kharar-sub-division news punjab-government ਖਰੜ, 12 ਫਰਵਰੀ 2024: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਆਪ ਦੀ ਸਰਕਾਰ ਆਪ ਦੇ ਦੁਆਰ” ਮੁਹਿੰਮ ਤਹਿਤ ਲਗਾਏ ਗਏ ਜਾ ਰਹੇ ਕੈਂਪਾਂ ਦਾ ਆਮ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਦੇਣ ਲਈ ਸਰਕਾਰ ਵੱਲੋਂ ਵੱਖੋ ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੱਡੀ ਗਿਣਤੀ ਲੋਕ ਇਨ੍ਹਾਂ ਕੈਂਪਾਂ ਵਿੱਚ ਜਾ ਕੇ ਭਰਪੂਰ ਲਾਹਾ ਲੈ ਰਹੇ ਹਨ ਤੇ ਆਪਣੀਆਂ ਸ਼ਿਕਾਇਤਾਂ ਦਾ ਨਿਪਟਾਰਾ ਵੀ ਕਰਵਾ ਰਹੇ ਹਨ, ਜਿਸ ਨਾਲ ਕੈਂਪਾਂ ਨੂੰ ਕਾਮਯਾਬੀ ਮਿਲ ਰਹੀ ਹੈ। ਪਿੰਡ ਸੁਹਾਲੀ ਵਿਖੇ ਲਾਏ ਕੈਂਪ ਵਿੱਚ ਪੁੱਜੇ ਇਸੇ ਪਿੰਡ ਦੇ ਨੌਜਵਾਨ ਬਲਜਿੰਦਰ ਸਿੰਘ ਨੇ ਦੱਸਿਆ ਕਿ ਉਸ ਨੂੰ ਆਪਣਾ ਆਧਾਰ ਕਾਰਡ ਅੱਪਡੇਟ ਕਰਵਾਉਣ ਸਬੰਧੀ ਦਿੱਕਤਾਂ ਦਰਪੇਸ਼ ਸਨ ਪਰ ਅੱਜ ਦੇ ਇਸ ਕੈਂਪ ਵਿੱਚ ਉਸ ਦਾ ਆਧਾਰ ਕਾਰਡ ਅਪਡੇਟ ਸਬੰਧੀ ਫਾਰਮ ਦਰੁਸਤ ਕਰਵਾ ਕੇ ਉਸ ਨੂੰ ਸਹੀ ਰਾਹ ਪਾ ਦਿੱਤਾ ਗਿਆ ਹੈ, ਜਿਸ ਨਾਲ ਉਸ ਦਾ ਕੰਮ ਬਣ ਜਾਵੇਗਾ। ਇਸੇ ਪਿੰਡ ਦੇ ਜਗਤਾਰ ਸਿੰਘ ਨੇ ਦੱਸਿਆ ਕਿ ਉਹ ਆਪਣਾ ਲੇਬਰ ਕਾਰਡ ਨਾ ਬਣਨ ਕਰ ਕੇ ਲੰਮੇਂ ਸਮੇਂ ਤੋਂ ਪ੍ਰੇਸ਼ਾਨ ਸੀ। ਅੱਜ ਇਸ ਕੈਂਪ ਵਿੱਚ ਕਾਗਜ਼ਾਤ ਸਬੰਧੀ ਉਸ ਦੀ ਦਿੱਕਤ ਦੂਰ ਕਰ ਦਿੱਤੀ ਗਈ ਹੈ ਤੇ ਹੁਣ ਉਸ ਨੂੰ ਲੇਬਰ ਕਾਰਡ ਦੀ ਸਹੂਲਤ ਹਾਸਲ ਹੋ ਜਾਵੇਗੀ।ਇਸੇ ਤਰ੍ਹਾਂ ਪਿੰਡ ਸੁਹਾਲੀ ਦੇ ਹੀ ਜਗਮੇਰ ਸਿੰਘ ਨੇ ਦੱਸਿਆ ਕਿ ਉਹਨਾਂ ਨੇ ਆਪਣੀ ਧੀ ਦਾ ਵਿਆਹ ਕੀਤਾ ਸੀ ਪਰ ਸ਼ਗਨ ਸਕੀਮ ਦਾ ਲਾਭ ਉਹਨਾਂ ਨੂੰ ਨਹੀਂ ਸੀ ਮਿਲ ਰਿਹਾ। ਕਾਗਜ਼ਾਤ ਸਬੰਧੀ ਕੁਝ ਦਿੱਕਤਾਂ ਆ ਰਹੀਆਂ ਸਨ, ਜਿਹੜੀਆਂ ਕਿ ਇਸ ਕੈਂਪ ਵਿਚ ਹੱਲ ਹੋ ਗਈਆਂ ਹਨ। ਉਹ ਇਸ ਉਪਰਾਲੇ ਲਈ ਪੰਜਾਬ ਸਰਕਾਰ ਦੇ ਧੰਨਵਾਦੀ ਹਨ। ਉਪ ਮੰਡਲ ਮੈਜਿਸਟਰੇਟ, ਖਰੜ, ਗੁਰਮੰਦਰ ਸਿੰਘ ਨੇ ਦੱਸਿਆ ਕਿ ਅੱਜ ਖਰੜ ਉਪ ਮੰਡਲ ਦੇ ਪਿੰਡ ਸਹੌੜਾਂ, ਲਖਨੌਰ, ਸੁਹਾਲੀ ਤੀਰਥਾਂ, ਮਾਮੂਪੁਰ, ਸਕਰੂਲਾਂਪੁਰ, ਰਾਮਪੁਰਾ ਅਤੇ ਧੰਗਤਾਣਾ ਵਿਖੇ ਲਾਏ ਕੈਂਪਾਂ ਵਿਚ ਲੋਕਾਂ ਨੇ ਵੱਡੀ ਗਿਣਤੀ ਵਿਚ ਪਹੁੰਚ ਕੇ ਸੇਵਾਵਾਂ ਦਾ ਲਾਭ ਲਿਆ ਹੈ। ਉਹਨਾਂ ਦੱਸਿਆ ਕਿ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦੀ ਸੁਣਵਾਈ ਕਰ ਕੇ ਉਨ੍ਹਾਂ ਦਾ ਫੌਰੀ ਹੱਲ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ਇਨ੍ਹਾਂ ਕੈਂਪਾਂ ਦਾ ਉਦੇਸ਼ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਇਕ ਛੱਤ ਹੇਠਾਂ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਾਭ ਪਹੁੰਚਾਉਣਾ, ਲੋਕਾਂ ਦੀਆਂ ਮੁਸ਼ਕਲਾਂ ਸੁਣਨਾ ਅਤੇ ਉਨ੍ਹਾਂ ਦਾ ਮੌਕੇ ‘ਤੇ ਹੱਲ ਕਰਨਾ ਹੈ। ਇਨ੍ਹਾਂ ਕੈਂਪਾਂ ਵਿੱਚ ਲੋਕ 44 ਕਿਸਮ ਦੀਆਂ ਸੇਵਾਵਾਂ ਦਾ ਲਾਭ ਪ੍ਰਾਪਤ ਕਰ ਸਕਦੇ ਹਨ। ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ 1076 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਨਤਾਸ਼ਾ ਜੋਸ਼ੀ, ਜਨਰਲ ਸਕੱਤਰ ਮਹਿਲਾ ਵਿੰਗ, ਆਪ ਸਮੇਤ ਪਤਵੰਤੇ ਤੇ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ। ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ‘ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ‘ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। The post ਲੋਕ ਸੁਵਿਧਾ ਕੈਂਪਾਂ ਨੇ ਤੋੜੀ ਉਪ ਮੰਡਲ ਖਰੜ ਦੇ ਲੋਕਾਂ ਦੇ ਜਨਤਕ ਕੰਮਾਂ ‘ਚ ਆਈ ਖੜ੍ਹੋਤ appeared first on TheUnmute.com - Punjabi News. Tags:
|
ਹਰਿਆਣਾ ਸਰਕਾਰ ਲਈ ਗਰੀਬਾਂ ਦੇ ਅਧਿਕਾਰ ਸਭ ਤੋਂ ਉੱਚੇ: CM ਮਨੋਹਰ ਲਾਲ Monday 12 February 2024 01:52 PM UTC+00 | Tags: aam-aadmi-party breaking-news cm-bhagwant-mann cm-manohar-lal haryana haryana-government human-rights news poors-rights punjab-government punjab-news the-unmute-breaking-news ਚੰਡੀਗੜ੍ਹ, 12 ਫਰਵਰੀ 2024: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ (Manohar Lal) ਨੇ ਕਿਹਾ ਕਿ ਗਰੀਬਾਂ ਦੇ ਅਧਿਕਾਰ ਰਾਜ ਸਰਕਾਰ ਲਈ ਸਭ ਤੋਂ ਪਹਿਲਾਂ ਆਉਂਦੇ ਹਨ। ਸਰਕਾਰ ਨੇ ਪਰਿਵਾਰ ਪਹਿਚਾਨ ਕਾਰਡ ਰਾਹੀਂ ਗਰੀਬ ਪਰਿਵਾਰਾਂ ਦੀ ਪਛਾਣ ਕੀਤੀ ਹੈ ਅਤੇ ਸੂਬੇ ਦੇ 2.80 ਕਰੋੜ ਲੋਕ ਮੇਰਾ ਪਰਿਵਾਰ ਹਨ, ਸੂਬੇ ਦੇ ਲੋਕਾਂ ਦੀ ਹਰ ਸਮੱਸਿਆ ਦਾ ਸਰਕਾਰ ਵੱਲੋਂ ਹੱਲ ਕੀਤਾ ਜਾਵੇਗਾ। ਸੂਬਾ ਸਰਕਾਰ ਸੂਬੇ ਵਿੱਚ ਭੌਤਿਕ ਵਿਕਾਸ ਦੇ ਨਾਲ-ਨਾਲ ਸੰਸਕ੍ਰਿਤ ਮਨੁੱਖ ਦੇ ਨਿਰਮਾਣ ਲਈ ਕੰਮ ਕਰ ਰਹੀ ਹੈ। ਮਨੋਹਰ ਲਾਲ ਰੋਹਤਕ ਜ਼ਿਲੇ ‘ਚ ਕਰਵਾਏ ਇਕ ਪ੍ਰੋਗਰਾਮ ‘ਚ ਬੋਲ ਰਹੇ ਸਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਸੂਬੇ ਵਿੱਚ ਪੁਰਾਣੇ ਸਿਸਟਮ ਨੂੰ ਬਦਲ ਦਿੱਤਾ ਹੈ। ਲੋਕ ਭਲਾਈ ਦੇ ਕੰਮਾਂ ਨੂੰ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਿਭਾਗਾਂ ਨੂੰ ਕੁਝ ਸ਼ਕਤੀਆਂ ਦਿੱਤੀਆਂ ਗਈਆਂ ਹਨ ਅਤੇ ਪਾਰਦਰਸ਼ੀ ਪ੍ਰਣਾਲੀ ਬਣਾਈ ਗਈ ਹੈ। ਸੂਬਾ ਸਰਕਾਰ ਹਰਿਆਣਾ ਇਕ-ਹਰਿਆਣਵੀ ਇਕ ਦੇ ਮੂਲ ਮੰਤਰ ਤਹਿਤ ਕੰਮ ਕਰ ਰਹੀ ਹੈ ਅਤੇ ਉਨ੍ਹਾਂ ਲਈ ਸੂਬੇ ਦੇ ਸਾਰੇ ਲੋਕ ਬਰਾਬਰ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਆਪਣਾ ਜੱਦੀ ਘਰ ਈ-ਲਾਇਬ੍ਰੇਰੀ ਬਣਾਉਣ ਲਈ ਸੁਸਾਇਟੀ ਨੂੰ ਦਾਨ ਕੀਤਾ ਹੈ ਅਤੇ ਆਪਣੀ ਤਿੰਨ ਏਕੜ ਜ਼ਮੀਨ ਵਿੱਚੋਂ ਇੱਕ ਏਕੜ ਜ਼ਮੀਨ ਵੀ ਦਾਨ ਕੀਤੀ ਹੈ। ਸਰਕਾਰ ਵੱਲੋਂ ਸੂਬੇ ਵਿੱਚ ਇੱਕ ਹਜ਼ਾਰ ਈ-ਲਾਇਬ੍ਰੇਰੀਆਂ ਸਥਾਪਿਤ ਕੀਤੀਆਂ ਗਈਆਂ ਹਨ ਅਤੇ ਨੌਜਵਾਨਾਂ ਨੂੰ ਸਹੂਲਤਾਂ ਦੇਣ ਲਈ ਹਰ ਪਿੰਡ ਵਿੱਚ ਈ-ਲਾਇਬ੍ਰੇਰੀਆਂ ਸਥਾਪਿਤ ਕੀਤੀਆਂ ਜਾ ਰਹੀਆਂ ਹਨ। ਸੂਬਾ ਸਰਕਾਰ ਦੀ ਬਿਨਾਂ ਪਰਚੀ, ਬਿਨਾਂ ਖਰਚੇ ਅਤੇ ਯੋਗਤਾ ਦੇ ਆਧਾਰ ‘ਤੇ ਨੌਕਰੀਆਂ ਦੇਣ ਦੀ ਨੀਤੀ ਕਾਰਨ ਨੌਜਵਾਨਾਂ ਦਾ ਪੜ੍ਹਾਈ ਪ੍ਰਤੀ ਭਰੋਸਾ ਹੁਣ ਬਹਾਲ ਹੋਇਆ ਹੈ। ਮਨੋਹਰ ਲਾਲ (Manohar Lal) ਨੇ ਕਿਹਾ ਕਿ ਸਾਲ 2014 ਤੋਂ ਬਾਅਦ ਦੇਸ਼ ਅਤੇ ਰਾਜ ਵਿੱਚ ਸ਼ਾਸਨ ਪ੍ਰਣਾਲੀ ਵਿੱਚ ਵਿਆਪਕ ਤਬਦੀਲੀ ਆਈ ਹੈ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਯੋਗ ਅਗਵਾਈ ਵਿੱਚ ਭਾਰਤ ਅਗਲੇ 5 ਸਾਲਾਂ ਵਿੱਚ ਵਿਸ਼ਵ ਦੀ ਤੀਜੀ ਸਭ ਤੋਂ ਵੱਡੀ ਆਰਥਿਕ ਮਹਾਂਸ਼ਕਤੀ ਵਜੋਂ ਉਭਰੇਗਾ। ਪੁਰਾਣੀ ਵਿਚਾਰਧਾਰਾ ਨੂੰ ਬਦਲਦੇ ਹੋਏ ਪ੍ਰਧਾਨ ਮੰਤਰੀ ਨੇ ਚੰਗੇ ਕੰਮ ਦੀ ਹਮਾਇਤ ਅਤੇ ਗਲਤ ਕੰਮ ਦਾ ਵਿਰੋਧ ਕਰਨ ਦੀ ਵਿਚਾਰਧਾਰਾ ਨੂੰ ਅਪਣਾਇਆ ਹੈ। ਨਰੇਂਦਰ ਮੋਦੀ ਨੂੰ ਕਦੇ ਵੀਜ਼ਾ ਨਾ ਦੇਣ ਵਾਲਾ ਅਮਰੀਕਾ ਹੁਣ ਖੁਦ ਨਰਿੰਦਰ ਮੋਦੀ ਦਾ ਪ੍ਰਸ਼ੰਸਕ ਬਣ ਗਿਆ ਹੈ ਅਤੇ ਰੂਸ ਅਤੇ ਯੂਕਰੇਨ ਵੀ ਅੱਜ ਭਾਰਤ ਵੱਲ ਦੇਖ ਰਹੇ ਹਨ। ਰੂਸ-ਯੂਕਰੇਨ ਜੰਗ ਵਿੱਚ ਫਸੇ ਹਜ਼ਾਰਾਂ ਭਾਰਤੀਆਂ ਨੂੰ 24 ਘੰਟੇ ਦੀ ਜੰਗਬੰਦੀ ਦੇ ਕੇ ਸੁਰੱਖਿਅਤ ਭਾਰਤ ਲਿਆਂਦਾ ਗਿਆ। ਇਹ ਨਵੇਂ ਭਾਰਤ ਦੀ ਤਾਕਤ ਹੈ। ਅੱਜ ਵਿਸ਼ਵ ਵਿੱਚ ਭਾਰਤ ਦਾ ਮਾਣ ਵਧਿਆ ਹੈ ਅਤੇ ਭਾਰਤੀਆਂ ਨੂੰ ਵਿਦੇਸ਼ਾਂ ਵਿੱਚ ਸਤਿਕਾਰ ਦੀ ਨਜ਼ਰ ਨਾਲ ਦੇਖਿਆ ਜਾਂਦਾ ਹੈ। 22 ਜਨਵਰੀ ਨੂੰ ਅਯੁੱਧਿਆ ਦੇ ਵਿਸ਼ਾਲ ਸ਼੍ਰੀ ਰਾਮ ਮੰਦਿਰ ਵਿੱਚ ਸ਼੍ਰੀ ਰਾਮ ਦੇ ਜੀਵਨ ਦੀ ਪਵਿੱਤਰਤਾ ਨਾਲ ਰਾਮ ਰਾਜ ਦਾ ਸੰਕਲਪ ਸਾਕਾਰ ਹੋਇਆ ਹੈ। ਉਨ੍ਹਾਂ ਕਿਹਾ ਕਿ 2014 ਤੋਂ ਪਹਿਲਾਂ ਹਰਿਆਣਾ ਵਿੱਚ ਸੀ.ਐਲ.ਯੂ ਅਤੇ ਲਾਇਸੈਂਸ ਦੇ ਨਾਮ 'ਤੇ ਕਾਰੋਬਾਰ ਚੱਲ ਰਹੇ ਸਨ। ਹੁਣ ਇਹ ਸਾਰੇ ਅਧਿਕਾਰ ਸਬੰਧਤ ਵਿਭਾਗ ਨੂੰ ਸੌਂਪ ਦਿੱਤੇ ਗਏ ਹਨ। ਉਨ੍ਹਾਂ ਅੱਜ ਦੇ ਪ੍ਰੋਗਰਾਮ ਨੂੰ ਇਤਿਹਾਸਕ ਦੱਸਦਿਆਂ ਸਾਬਕਾ ਮੰਤਰੀ ਕ੍ਰਿਸ਼ਨਮੂਰਤੀ ਹੁੱਡਾ, ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਆਜ਼ਾਦ ਮੁਹੰਮਦ, ਸਾਬਕਾ ਕਬੱਡੀ ਕਪਤਾਨ ਦੀਪਕ ਹੁੱਡਾ, ਮੁੱਕੇਬਾਜ਼ ਸਵੀਟੀ ਬੂੜਾ ਸਮੇਤ ਭਾਜਪਾ ਪਾਰਟੀ ਵਿੱਚ ਸ਼ਾਮਲ ਹੋਏ ਹਜ਼ਾਰਾਂ ਸਮਰਥਕਾਂ ਦਾ ਖੁੱਲ੍ਹੇ ਦਿਲ ਨਾਲ ਸਵਾਗਤ ਕੀਤਾ। ਉਨ੍ਹਾਂ ਸੂਬੇ ਦੇ ਕਿਸਾਨਾਂ, ਸੈਨਿਕਾਂ ਅਤੇ ਪਹਿਲਵਾਨਾਂ ਦੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ। ਪ੍ਰੋਗਰਾਮ ਵਿੱਚ ਖੇਤੀਬਾੜੀ ਮੰਤਰੀ ਜੇ.ਪੀ.ਦਲਾਲ ਨੇ ਕਿਹਾ ਕਿ ਮੁੱਖ ਮੰਤਰੀ ਮਨੋਹਰ ਲਾਲ ਦੀ ਅਗਵਾਈ ਵਿੱਚ ਸੂਬਾ ਸਰਕਾਰ ਕਿਸਾਨਾਂ ਦੀਆਂ 14 ਫਸਲਾਂ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦ ਰਹੀ ਹੈ, ਜੋ ਕਿ ਸਭ ਤੋਂ ਵੱਧ ਹੈ, ਜਿਸ ਕਾਰਨ ਕਿਸਾਨ ਖੁਸ਼ ਹੋ ਰਹੇ ਹਨ। ਗੰਨੇ ਦਾ ਸਭ ਤੋਂ ਵੱਧ ਭਾਅ ਦਿੱਤਾ ਜਾ ਰਿਹਾ ਹੈ ਅਤੇ ਬਾਜਰਾ ਵੀ ਗੁਆਂਢੀ ਰਾਜਾਂ ਤੋਂ ਵੱਧ ਰੇਟ ‘ਤੇ ਖਰੀਦਿਆ ਜਾ ਰਿਹਾ ਹੈ। ਸੂਬਾ ਸਰਕਾਰ ਵੱਲੋਂ ਖੇਤੀਬਾੜੀ ਅਤੇ ਸਿੰਚਾਈ ਦੇ ਬਜਟ ਵਿੱਚ 5 ਗੁਣਾ ਵਾਧਾ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਵਿਸ਼ਵ ਮਹਾਂਸ਼ਕਤੀ ਬਣਨ ਵੱਲ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ, ਜਿਸ ਵਿਚ ਪ੍ਰਤਿਭਾ ਅਤੇ ਮਿਹਨਤ ਦੇ ਆਧਾਰ ‘ਤੇ ਜ਼ਿੰਮੇਵਾਰੀ ਦਿੱਤੀ ਜਾਂਦੀ ਹੈ। ਇਸ ਪਾਰਟੀ ਵਿੱਚ ਹਰ ਕਿਸੇ ਨੂੰ ਅੱਗੇ ਵਧਣ ਦੇ ਭਰਪੂਰ ਮੌਕੇ ਮਿਲਦੇ ਹਨ। ਲੋਕ ਸਭਾ ਮੈਂਬਰ ਅਤੇ ਭਾਜਪਾ ਦੇ ਸੂਬਾ ਪ੍ਰਧਾਨ ਨਾਇਬ ਸਿੰਘ ਸੈਣੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀਆਂ ਨੀਤੀਆਂ ਦੇ ਨਤੀਜੇ ਵਜੋਂ ਲੋਕਾਂ ਵਿੱਚ ਨਵਾਂ ਜੋਸ਼ ਅਤੇ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਸਰਕਾਰ ਦੀ ਡਬਲ ਇੰਜਣ ਵਾਲੀ ਨੀਤੀ ਦੇ ਨਤੀਜੇ ਵਜੋਂ ਅੱਜ ਸੂਬੇ ਦੇ ਟੇਲਾਂ ਤੱਕ ਕਿਸਾਨਾਂ ਨੂੰ ਲੋੜੀਂਦਾ ਪਾਣੀ ਮਿਲ ਰਿਹਾ ਹੈ, ਜਿਸ ਕਾਰਨ ਕਿਸਾਨ ਖੁਸ਼ਹਾਲ ਹੋ ਗਏ ਹਨ। ਸਰਕਾਰ ਵੱਲੋਂ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀ ਦਿੱਤੀ ਜਾ ਰਹੀ ਹੈ। ਪਰਚੀ-ਖਰਚ ਦੀ ਨੀਤੀ ਤੋਂ ਪਰੇ, ਨੌਜਵਾਨਾਂ ਦਾ ਸਿੱਖਿਆ ਵਿੱਚ ਵਿਸ਼ਵਾਸ ਹੁਣ ਬਹਾਲ ਹੋ ਗਿਆ ਹੈ। ਸੂਬਾ ਸਰਕਾਰ ਦੀਆਂ ਭਲਾਈ ਨੀਤੀਆਂ ਨੇ ਕਿਸਾਨਾਂ, ਔਰਤਾਂ, ਮਜ਼ਦੂਰਾਂ ਅਤੇ ਸਮਾਜ ਦੇ ਹਰ ਵਰਗ ਦਾ ਸਰਕਾਰ ਵਿੱਚ ਵਿਸ਼ਵਾਸ ਹੋਰ ਮਜ਼ਬੂਤ ਕੀਤਾ ਹੈ। ਮੁੱਖ ਮੰਤਰੀ ਮਨੋਹਰ ਲਾਲ ਦਾ ਉਦੇਸ਼ ਰਾਜ ਦੇ ਹਰ ਵਿਅਕਤੀ ਤੱਕ ਯੋਜਨਾਵਾਂ ਦਾ ਪੂਰਾ ਲਾਭ ਪਹੁੰਚਾਉਣਾ ਹੈ। ਇਸ ਪ੍ਰੋਗਰਾਮ ਵਿੱਚ ਲੋਕ ਸਭਾ ਮੈਂਬਰ ਡਾ: ਅਰਵਿੰਦ ਸ਼ਰਮਾ, ਰਾਜ ਸਭਾ ਮੈਂਬਰ ਜਨਰਲ (ਸੇਵਾਮੁਕਤ) ਡੀਪੀ ਵਤਸ, ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਪਰਸਨ ਮੰਜੂ ਹੁੱਡਾ ਅਤੇ ਹੋਰ ਪਤਵੰਤੇ ਹਾਜ਼ਰ ਸਨ। The post ਹਰਿਆਣਾ ਸਰਕਾਰ ਲਈ ਗਰੀਬਾਂ ਦੇ ਅਧਿਕਾਰ ਸਭ ਤੋਂ ਉੱਚੇ: CM ਮਨੋਹਰ ਲਾਲ appeared first on TheUnmute.com - Punjabi News. Tags:
|
Retail inflation: ਜਨਵਰੀ 2024 'ਚ ਪ੍ਰਚੂਨ ਮਹਿੰਗਾਈ ਘਟ ਕੇ 5.1% 'ਤੇ ਪਹੁੰਚੀ Monday 12 February 2024 02:00 PM UTC+00 | Tags: breaking-news inflation news retail retail-inflation ਚੰਡੀਗੜ੍ਹ, 12 ਫਰਵਰੀ 2024: ਜਨਵਰੀ 2024 ਵਿੱਚ ਪ੍ਰਚੂਨ ਮਹਿੰਗਾਈ (Retail inflation) ਘਟ ਕੇ 5.1% ‘ਤੇ ਆ ਗਈ ਹੈ। ਇਹ ਪਿਛਲੇ ਤਿੰਨ ਮਹੀਨਿਆਂ ਦਾ ਸਭ ਤੋਂ ਹੇਠਲਾ ਪੱਧਰ ਹੈ। ਦਸੰਬਰ ਮਹੀਨੇ ਵਿਚ ਪ੍ਰਚੂਨ ਮਹਿੰਗਾਈ ਦਰ 5.69% ਸੀ। ਦਸੰਬਰ 2023 ਵਿੱਚ ਪ੍ਰਚੂਨ ਮਹਿੰਗਾਈ ਅਧਾਰਤ ਖਪਤਕਾਰ ਮੁੱਲ ਸੂਚਕ ਅੰਕ (ਸੀਪੀਆਈ) 5.69% ਸੀ। ਪਿਛਲੇ ਸਾਲ ਜਨਵਰੀ 2023 ਵਿੱਚ ਇਹ ਅੰਕੜਾ 6.52% ਸੀ। ਪ੍ਰਚੂਨ ਮਹਿੰਗਾਈ ਅਗਸਤ 2023 ਵਿੱਚ 6.83% ਦੇ ਉੱਚੇ ਪੱਧਰ ‘ਤੇ ਪਹੁੰਚ ਗਈ ਸੀ। ਨੈਸ਼ਨਲ ਸਟੈਟਿਸਟੀਕਲ ਆਫਿਸ (ਐੱਨ.ਐੱਸ.ਓ.) ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਜਨਵਰੀ 2024 ‘ਚ ਖੁਰਾਕੀ ਵਸਤਾਂ ਦੀ ਮਹਿੰਗਾਈ (Retail inflation) ਦਰ 8.3 ਫੀਸਦੀ ਰਹੀ, ਜਦਕਿ ਪਿਛਲੇ ਮਹੀਨੇ ਇਹ 9.53 ਫੀਸਦੀ ਸੀ। ਭਾਰਤ ਸਰਕਾਰ ਨੇ ਭਾਰਤੀ ਰਿਜ਼ਰਵ ਬੈਂਕ ਨੂੰ ਪ੍ਰਚੂਨ ਮਹਿੰਗਾਈ ਦਰ ਨੂੰ ਚਾਰ ਫੀਸਦੀ (ਦੋਵੇਂ ਪਾਸੇ ਦੋ ਫੀਸਦੀ ਦੇ ਫਰਕ ਨਾਲ) ‘ਤੇ ਰੱਖਣ ਦਾ ਟੀਚਾ ਦਿੱਤਾ ਹੈ।
The post Retail inflation: ਜਨਵਰੀ 2024 ‘ਚ ਪ੍ਰਚੂਨ ਮਹਿੰਗਾਈ ਘਟ ਕੇ 5.1% ‘ਤੇ ਪਹੁੰਚੀ appeared first on TheUnmute.com - Punjabi News. Tags:
|
ਹਰਿਆਣਾ ਦੇ 5805 ਪਿੰਡਾਂ 'ਚ 24 ਘੰਟੇ ਬਿਜਲੀ ਦਿੱਤੀ ਜਾ ਰਹੀ ਹੈ: ਮੁੱਖ ਸਕੱਤਰ ਸੰਜੀਵ ਕੌਸ਼ਲ Monday 12 February 2024 02:12 PM UTC+00 | Tags: breaking-news electricity-bill haryana-governement news sanjeev-kaushal ਚੰਡੀਗੜ੍ਹ, 12 ਫਰਵਰੀ 2024: ਹਰਿਆਣਾ ਦੇ ਮੁੱਖ ਸਕੱਤਰ ਸੰਜੀਵ ਕੌਸ਼ਲ (Sanjeev Kaushal) ਨੇ ਪ੍ਰਧਾਨ ਮੰਤਰੀ ਦੀਆਂ ਹਦਾਇਤਾਂ ਅਨੁਸਾਰ ਰਾਜ ਦੇ ਦੋ ਪਿੰਡਾਂ ਨੂੰ ਪਾਇਲਟ ਪ੍ਰਾਜੈਕਟ ਵਜੋਂ ਪੂਰੀ ਤਰ੍ਹਾਂ ਸੂਰਜੀ ਊਰਜਾ ‘ਤੇ ਨਿਰਭਰ ਰਹਿਣ ਲਈ ਕਿਹਾ ਹੈ ਤਾਂ ਜੋ ਸੂਰਜੀ ਊਰਜਾ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾ ਸਕੇ | ਮੁੱਖ ਸਕੱਤਰ ਅੱਜ ਬਿਜਲੀ ਨਿਗਮਾਂ ਵਿੱਚ ਲਾਈਨਾਂ ਦੇ ਨੁਕਸਾਨ ਨੂੰ ਘਟਾਉਣ ਅਤੇ ਖਪਤਕਾਰਾਂ ਨੂੰ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਬਿਜਲੀ ਨਿਗਮਾਂ ਦੇ ਅਧਿਕਾਰੀਆਂ ਨਾਲ ਬੈਠਕ ਦੀ ਪ੍ਰਧਾਨਗੀ ਕਰ ਰਹੇ ਸਨ। ਸੰਜੀਵ ਕੌਸ਼ਲ (Sanjeev Kaushal) ਨੇ ਕਿਹਾ ਕਿ ਹਰਿਆਣਾ ਦੇ ਬਿਜਲੀ ਨਿਗਮ ਰਾਜ ਦੇ 5805 ਪਿੰਡਾਂ ਨੂੰ 24 ਘੰਟੇ ਬਿਜਲੀ ਸਪਲਾਈ ਪ੍ਰਦਾਨ ਕਰ ਰਹੇ ਹਨ। ਬਿਜਲੀ ਖਪਤਕਾਰਾਂ ਨੂੰ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਉੱਤਰੀ ਅਤੇ ਦੱਖਣੀ ਹਰਿਆਣਾ ਬਿਜਲੀ ਵੰਡ ਨਿਗਮ ਵੱਲੋਂ 2245 ਫੀਡਰਾਂ ਦੀ ਮੁਰੰਮਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਫੀਡਰ ਦੇ ਕੰਮਾਂ ਦੀ ਮਾਈਕਰੋ ਲੈਵਲ ‘ਤੇ ਲਗਾਤਾਰ ਨਿਗਰਾਨੀ ਰੱਖੀ ਜਾਵੇ। ਇਸ ਤੋਂ ਇਲਾਵਾ ਮਾਹਰਾ ਗਾਓਂ ਜਗਮਾਗ ਗਾਓਂ ਯੋਜਨਾ ਦੀ ਵੀ ਨਿਯਮਤ ਸਮੀਖਿਆ ਕੀਤੀ ਜਾਣੀ ਚਾਹੀਦੀ ਹੈ। ਬੈਠਕ ਵਿੱਚ ਬਿਜਲੀ ਨਿਗਮਾਂ ਦੇ ਚੇਅਰਮੈਨ ਪੀ.ਕੇ.ਦਾਸ, ਵਧੀਕ ਮੁੱਖ ਸਕੱਤਰ ਏ.ਕੇ. ਸਿੰਘ ਅਤੇ ਬਿਜਲੀ ਨਿਗਮਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ। The post ਹਰਿਆਣਾ ਦੇ 5805 ਪਿੰਡਾਂ ‘ਚ 24 ਘੰਟੇ ਬਿਜਲੀ ਦਿੱਤੀ ਜਾ ਰਹੀ ਹੈ: ਮੁੱਖ ਸਕੱਤਰ ਸੰਜੀਵ ਕੌਸ਼ਲ appeared first on TheUnmute.com - Punjabi News. Tags:
|
ਸਾਬਕਾ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਮੁੜ ਪੰਜਾਬ ਦੇ ਸਰਹੱਦੀ ਇਲਾਕਿਆਂ ਦਾ ਕਰਨਗੇ ਦੌਰਾ Monday 12 February 2024 02:20 PM UTC+00 | Tags: aam-aadmi-party banwari-lal-purohit breaking-news cm-bhagwant-mann latest-news news punjab punjab-government punjab-governor the-unmute-news ਚੰਡੀਗੜ੍ਹ, 12 ਫਰਵਰੀ 2024: ਪੰਜਾਬ ਦੇ ਸਾਬਕਾ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Banwari Lal Purohit) ਇੱਕ ਵਾਰ ਫਿਰ 20 ਤੋਂ 23 ਫਰਵਰੀ ਤੱਕ ਸਰਹੱਦੀ ਇਲਾਕਿਆਂ ਦੇ ਅਹਿਮ ਦੌਰੇ ‘ਤੇ ਜਾ ਰਹੇ ਹਨ। ਜਿਕਰਯੋਗ ਹੈ ਕਿ ਬਨਵਾਰੀ ਲਾਲ ਪੁਰੋਹਿਤ ਪਿਛਲੇ ਢਾਈ ਸਾਲਾਂ ਵਿੱਚ ਛੇਵੀਂ ਵਾਰ ਸਰਹੱਦੀ ਇਲਾਕਿਆਂ ਦਾ ਦੌਰਾ ਕਰਨਗੇ। ਆਪਣੇ ਦੌਰੇ ਦੌਰਾਨ ਰਾਜਪਾਲ ਸਰਹੱਦੀ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ ਅਤੇ ਫਾਜ਼ਿਲਕਾ ਦਾ ਦੌਰਾ ਕਰਨਗੇ। ਉਨ੍ਹਾਂ (Banwari Lal Purohit) ਦੇ ਇਸ ਦੌਰੇ ਵਿਚ ਕੇਂਦਰੀ ਏਜੰਸੀਆਂ ਅਤੇ ਰਾਜ ਸਰਕਾਰ ਦੇ ਅਧਿਕਾਰੀਆਂ ਨਾਲ ਬੈਠਕਾਂ ਵੀ ਸ਼ਾਮਲ ਹਨ ਤਾਂ ਜੋ ਉਸ ਦੀਆਂ ਪਿਛਲੀਆਂ ਯਾਤਰਾਵਾਂ ਤੋਂ ਬਾਅਦ ਹੋਈ ਪ੍ਰਗਤੀ ਦੀ ਸਮੀਖਿਆ ਕੀਤੀ ਜਾ ਸਕੇ ਅਤੇ ਹਾਲ ਹੀ ਦੇ ਸਮੇਂ ਵਿਚ ਪੈਦਾ ਹੋਏ ਕਿਸੇ ਵੀ ਨਵੇਂ ਮੁੱਦਿਆਂ ਨੂੰ ਹੱਲ ਕੀਤਾ ਜਾ ਸਕੇ। ਇਨ੍ਹਾਂ ਬੈਠਕਾਂ ਦਾ ਮੁੱਖ ਉਦੇਸ਼ ਸਰਹੱਦੀ ਬੁਨਿਆਦੀ ਢਾਂਚੇ, ਸੁਰੱਖਿਆ, ਸਰਹੱਦੀ ਖੇਤਰਾਂ ਵਿੱਚ ਨਸ਼ਿਆਂ ਦੀ ਤਸਕਰੀ ਦੇ ਖਤਰੇ ਦਾ ਮੁਕਾਬਲਾ ਕਰਨ ਦੇ ਖੇਤਰਾਂ ਵਿੱਚ ਰੁਕਾਵਟਾਂ ਨੂੰ ਦੂਰ ਕਰਨ ਲਈ ਕੇਂਦਰੀ ਅਤੇ ਰਾਜ ਏਜੰਸੀਆਂ ਦਰਮਿਆਨ ਤਾਲਮੇਲ ਵਧਾਉਣਾ ਹੈ।ਰਾਜਪਾਲ ਦੇ ਏਜੰਡੇ ਵਿੱਚ ਵਿਲੇਜ ਡਿਫੈਂਸ ਕਮੇਟੀਆਂ (ਵੀਡੀਸੀ) ਨਾਲ ਗੱਲਬਾਤ ਵੀ ਸ਼ਾਮਲ ਹੈ, ਜੋ ਕਿ ਸਰਹੱਦੀ ਖੇਤਰਾਂ ਵਿੱਚ ਨਸ਼ੀਲੇ ਪਦਾਰਥਾਂ ਅਤੇ ਹੋਰ ਸਮਾਜਿਕ ਬੁਰਾਈਆਂ ਦਾ ਮੁਕਾਬਲਾ ਕਰਨ ਵਿੱਚ ਮਦਦਗਾਰ ਸਾਬਤ ਹੋਈਆਂ ਹਨ। The post ਸਾਬਕਾ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਮੁੜ ਪੰਜਾਬ ਦੇ ਸਰਹੱਦੀ ਇਲਾਕਿਆਂ ਦਾ ਕਰਨਗੇ ਦੌਰਾ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest