TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਨਾਲ ਇਕਮੁੱਠਤਾ ਦਾ ਪ੍ਰਗਟਾਵਾ Friday 16 February 2024 05:58 AM UTC+00 | Tags: aam-aadmi-party breaking-news cm-bhagwant-mann farmers farmers-protest latest-news news punjab punjab-news the-unmute-breaking-news ਚੰਡੀਗੜ੍ਹ, 16 ਫਰਵਰੀ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੀਤੇ ਦਿਨ ਸੂਬੇ ਦੇ ਕਿਸਾਨਾਂ (farmers) ਨਾਲ ਇਕਮੁੱਠਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਦੇਸ਼ ਦੇ ਅਨਾਜ ਉਤਪਾਦਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ। ਕੇਂਦਰੀ ਮੰਤਰੀਆਂ ਅਰਜੁਨ ਮੁੰਡਾ, ਪੀਯੂਸ਼ ਗੋਇਲ ਅਤੇ ਨਿਤਿਆਨੰਦ ਸਮੇਤ ਕਿਸਾਨਾਂ ਨਾਲ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਵਿੱਚ ਵਾਪਰੀਆਂ ਘਟਨਾਵਾਂ ਮੰਦਭਾਗੀਆਂ ਸਨ ਅਤੇ ਇਨ੍ਹਾਂ ਨੂੰ ਟਾਲਿਆ ਜਾ ਸਕਦਾ ਸੀ। ਉਨ੍ਹਾਂ ਕਿਹਾ ਕਿ ਅੰਦੋਲਨਕਾਰੀ ਕਿਸਾਨਾਂ (farmers) ‘ਤੇ ਹਮਲਾ ਕਰਨ ਲਈ ਡਰੋਨ ਦੀ ਵਰਤੋਂ ਅਸਹਿਣਯੋਗ ਹੈ ਅਤੇ ਸੂਬਾ ਸਰਕਾਰ ਪਹਿਲਾਂ ਹੀ ਇਸ ਦਾ ਵਿਰੋਧ ਕਰ ਚੁੱਕੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਨਿਰਦੇਸ਼ਾਂ ਤੋਂ ਬਾਅਦ ਪਟਿਆਲਾ ਦੇ ਡਿਪਟੀ ਕਮਿਸ਼ਨਰ ਨੇ ਅੰਬਾਲਾ ਦੇ ਡਿਪਟੀ ਕਮਿਸ਼ਨਰ ਅੱਗੇ ਇਹ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਇਆ ਸੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਤਿੰਨ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ, ਜਿਸ ਨਾਲ ਵਿਦਿਆਰਥੀਆਂ ਦੀ ਪੜ੍ਹਾਈ 'ਤੇ ਮਾੜਾ ਅਸਰ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹੀਂ ਦਿਨੀਂ ਪ੍ਰੀਖਿਆਵਾਂ ਚੱਲ ਰਹੀਆਂ ਹਨ ਅਤੇ ਆਨਲਾਈਨ ਪੜ੍ਹਾਈ ਕੀਤੀ ਜਾ ਰਹੀ ਹੈ ਪਰ ਇੰਟਰਨੈੱਟ ਸੇਵਾਵਾਂ ਨੂੰ ਮੁਅੱਤਲ ਕਰਨਾ ਅਤਿ ਨਿੰਦਣਯੋਗ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਨਹੀਂ ਚਾਹੁੰਦੇ ਕਿ ਸੂਬੇ ਦਾ ਕੋਈ ਵੀ ਨੌਜਵਾਨ ਵਾਟਰ ਕੈਨਨ ਜਾਂ ਅੱਥਰੂ ਗੈਸ ਦੇ ਗੋਲੇ ਅੱਗੇ ਖੜ੍ਹਾ ਹੋਵੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਕਿਸਾਨਾਂ ਵੱਲੋਂ ਉਠਾਈਆਂ ਜਾ ਰਹੀਆਂ ਮੰਗਾਂ ਦਾ ਪੂਰਾ ਸਮਰਥਨ ਕਰਦੀ ਹੈ। ਉਨ੍ਹਾਂ ਦੁਹਰਾਇਆ ਕਿ ਪੰਜਾਬ ਨੂੰ ਭਾਰਤ ਤੋਂ ਵੱਖ ਕਰਨ ਲਈ ਹਰਿਆਣਾ ਨਾਲ ਲੱਗਦੀਆਂ ਸੂਬੇ ਦੀਆਂ ਸਰਹੱਦਾਂ ‘ਤੇ ਕੰਡਿਆਲੀ ਵਾੜ ਲਗਾਈ ਗਈ ਹੈ ਜੋ ਕਿ ਜਾਇਜ਼ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਨਾਲ ਇਸ ਤਰ੍ਹਾਂ ਦਾ ਮਤਰੇਈ ਮਾਂ ਵਾਲਾ ਸਲੂਕ ਗੈਰਵਾਜਬ ਅਤੇ ਅਣਇੱਛਤ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਉਨ੍ਹਾਂ ਨੂੰ ਭਾਜਪਾ ਦੀ 'ਬੀ' ਟੀਮ ਦੱਸਦੀ ਹੈ ਪਰ ਅਸਲ ਵਿੱਚ 'ਆਪ' ਕਿਸਾਨਾਂ ਦੀ 'ਏ' ਟੀਮ ਹੈ। ਹਰਿਆਣਾ ਵੱਲੋਂ ਪੰਜਾਬ ਕਿਸਾਨ ਅੰਦੋਲਨ ਨੂੰ ਸਪਾਂਸਰ ਕਰਨ ਦੇ ਦੋਸ਼ਾਂ ‘ਤੇ ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਸ਼ਾਂਤਮਈ ਪ੍ਰਦਰਸ਼ਨ ਨੂੰ ਰੋਕਣ ਲਈ ਸੂਬੇ ਵਿੱਚ ਕਰਫਿਊ ਨਹੀਂ ਲਗਾਇਆ ਜਾ ਸਕਦਾ ਬਲਕਿ ਕਿਸਾਨਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕੀਤਾ ਜਾਣਾ ਚਾਹੀਦਾ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਕੁਰਸੀਆਂ ਦੀ ਖ਼ਾਤਰ ਸਿਆਸਤ ਵਿੱਚ ਨਹੀਂ ਹਨ ਅਤੇ ਨਾ ਹੀ ਸੂਬੇ ਵਿੱਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀਆਂ ਅਫਵਾਹਾਂ ਜਾਂ ਧਮਕੀਆਂ ਤੋਂ ਅਸੀਂ ਡਰਦੇ ਹਾਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਕਿਸਾਨਾਂ (farmers) ਦੇ ਹਿਮਾਇਤੀ ਹਨ ਅਤੇ ਮੀਟਿੰਗ ਵਿੱਚ ਸਿਰਫ਼ ਇਸ ਲਈ ਹਿੱਸਾ ਲੈ ਰਹੇ ਹਨ ਕਿਉਂਕਿ ਇਹ ਅਨਾਜ ਉਤਪਾਦਕਾਂ ਦੀ ਇੱਛਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਪੂਰੀ ਸਥਿਤੀ ‘ਤੇ ਨਿੱਜੀ ਤੌਰ ‘ਤੇ ਨਜ਼ਰ ਰੱਖ ਰਹੇ ਹਨ ਅਤੇ ਸੂਬੇ ਦੇ ਸਾਰੇ ਹਸਪਤਾਲਾਂ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ 54 ਕਿਸਾਨ ਗੰਭੀਰ ਜ਼ਖ਼ਮੀ ਹੋ ਚੁੱਕੇ ਹਨ ਅਤੇ ਸੂਬਾ ਸਰਕਾਰ ਉਨ੍ਹਾਂ ਨੂੰ ਮੁਫ਼ਤ ਇਲਾਜ ਮੁੱਹਈਆ ਕਰਵਾ ਰਹੀ ਹੈ । ਮੁੱਖ ਮੰਤਰੀ ਨੇ ਕੇਂਦਰੀ ਮੰਤਰੀਆਂ ਨੂੰ ਦੱਸਿਆ ਕਿ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਇਆ ਹੈ। ਉਨ੍ਹਾਂ ਕਿਹਾ ਕਿ ਇਸ ਲਈ ਕਿਸਾਨਾਂ ਨੇ ਸੂਬੇ ਦੀ ਉਪਜਾਊ ਮਿੱਟੀ ਅਤੇ ਪਾਣੀ ਦੇ ਰੂਪ ਵਿੱਚ ਉਪਲਬਧ ਕੁਦਰਤੀ ਸਰੋਤਾਂ ਦਾ ਵੀ ਸ਼ੋਸ਼ਣ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਾਰਨ ਸੂਬੇ ਭਰ ਦੇ ਜ਼ਿਆਦਾਤਰ ਬਲਾਕਾਂ ਵਿੱਚ ਪਾਣੀ ਦਾ ਪੱਧਰ ਡਾਰਕ ਜ਼ੋਨ ਵਿੱਚ ਪਹੁੰਚ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਝੋਨਾ ਸੂਬੇ ਦੀ ਫ਼ਸਲ ਨਹੀਂ ਹੈ, ਸਗੋਂ ਰਾਜ ਇਸ ਦੀ ਪੈਦਾਵਾਰ ਕੌਮੀ ਅੰਨ ਭੰਡਾਰ ਨੂੰ ਭਰਨ ਲਈ ਕਰਦਾ ਹੈ। ਉਨ੍ਹਾਂ ਕਿਹਾ ਕਿ ਫ਼ਸਲੀ ਵਿਭਿੰਨਤਾ ਦੇ ਰਾਹ ਵਿੱਚ ਕਈ ਚੁਣੌਤੀਆਂ ਹਨ ਜਿਸ ਨੂੰ ਹੱਲ ਕੀਤਾ ਜਾਣਾ ਜ਼ਰੂਰੀ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਰਾਜ ਨੂੰ ਆਰਡੀਐਫ ਤਹਿਤ ਰੋਕੇ ਗਏ ਫੰਡ ਜਾਰੀ ਕਰਦੀ ਹੈ ਤਾਂ ਸੂਬਾ ਸਰਕਾਰ ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ ਨੂੰ ਮੁਆਵਜ਼ਾ ਦੇ ਸਕਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਝੋਨਾ ਪ੍ਰਬੰਧਨ ਦਾ ਮੁੱਦਾ ਹੋਵੇ ਜਾਂ ਕੋਈ ਹੋਰ ਮੁੱਦਾ, ਸਭ ਕਿਸਾਨਾਂ ਦੀ ਆਰਥਿਕਤਾ ਨਾਲ ਜੁੜੇ ਹੋਏ ਹਨ। ਹਾਲਾਂਕਿ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇਸ ਨੂੰ ਹੱਲ ਕਰਨ ਦੀ ਬਜਾਏ ਕਿਸਾਨਾਂ ਦੇ ਅਸਲ ਮੁੱਦਿਆਂ ਨੂੰ ਠੰਡੇ ਬਸਤੇ ਵਿੱਚ ਪਾ ਰਹੀ ਹੈ ਜੋ ਕਿ ਠੀਕ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਕੇਂਦਰ ਸਰਕਾਰ ਖੇਤੀ ਮਸਲਿਆਂ ਪ੍ਰਤੀ ਉਦਾਸੀਨ ਪਹੁੰਚ ਅਪਣਾ ਰਹੀ ਹੈ ਜੋ ਦੇਸ਼ ਦੇ ਹਿੱਤ ਵਿੱਚ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੁਝ ਸਮਾਜ ਵਿਰੋਧੀ ਅਨਸਰ ਕਿਸਾਨਾਂ ਨੂੰ ਭੜਕਾਉਣ ਅਤੇ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਕਿਸਾਨਾਂ ਨੂੰ ਉਕਸਾਉਂਦਾ ਹੈ ਤਾਂ ਸੂਬਾ ਸਰਕਾਰ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਬੰਧੀ ਸੀ.ਸੀ.ਟੀ.ਵੀ. ਦੀ ਫੁਟੇਜ ਚੈਕ ਕੀਤੀ ਜਾਵੇਗੀ ਅਤੇ ਜੇਕਰ ਕੋਈ ਕਿਸਾਨ ਇਸ ਸਬੰਧੀ ਬਿਆਨ ਦੇਣਾ ਚਾਹੁੰਦਾ ਹੈ ਤਾਂ ਉਸ ਨੂੰ ਵੀ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਅਗਲੇ ਦੌਰ ਦੀ ਮੀਟਿੰਗ ਐਤਵਾਰ ਸ਼ਾਮ ਨੂੰ ਹੋਵੇਗੀ। ਉਨ੍ਹਾਂ ਕਿਹਾ ਕਿ ਵੱਖ-ਵੱਖ ਨੁਕਤਿਆਂ ‘ਤੇ ਸਹਿਮਤੀ ਬਣ ਗਈ ਹੈ ਅਤੇ ਹੋਰ ਅਹਿਮ ਮੁੱਦਿਆਂ ਨੂੰ ਜਲਦੀ ਹੀ ਹੱਲ ਕਰ ਲਿਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਕੇਂਦਰ ਸਰਕਾਰ ਨੂੰ ਪਹਿਲਾਂ ਹੀ ਲੈ ਕੇ ਆਏ ਹਨ ਅਤੇ ਗੱਲਬਾਤ ਰਾਹੀਂ ਹੀ ਇਸ ਮਸਲੇ ਦਾ ਹੱਲ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਰਖਵਾਲੇ ਹੋਣ ਦੇ ਨਾਤੇ ਉਹ ਧਰਨੇ ਕਾਰਨ ਸਮਾਜ ਦੇ ਕਿਸੇ ਵੀ ਵਰਗ ਨੂੰ ਦੁਖੀ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਾਰੀਆਂ ਸਪਲਾਈਆਂ ਨਿਰਵਿਘਨ ਯਕੀਨੀ ਬਣਾਈਆਂ ਜਾਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਹਰਿਆਣਾ ਸਰਕਾਰ ਸੂਬੇ ਦੇ ਕਿਸਾਨਾਂ ਨਾਲ ਧੱਕੇਸ਼ਾਹੀ ਨਾ ਕਰੇ ਜੋ ਸ਼ਾਂਤਮਈ ਢੰਗ ਨਾਲ ਆਪਣਾ ਧਰਨਾ ਕਰ ਰਹੇ ਹਨ। The post ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਨਾਲ ਇਕਮੁੱਠਤਾ ਦਾ ਪ੍ਰਗਟਾਵਾ appeared first on TheUnmute.com - Punjabi News. Tags:
|
ਬਾਰ ਐਸੋਸੀਏਸ਼ਨ ਰੋਪੜ ਨੇ ਭਾਰਤ ਬੰਦ ਸੱਦੇ ਦਾ ਕੀਤਾ ਸਮਰਥਨ Friday 16 February 2024 06:07 AM UTC+00 | Tags: bharat-bandh breaking-news news punjab-news ਰੋਪੜ, 16 ਫਰਵਰੀ 2024: ਬਾਰ ਐਸੋਸੀਏਸ਼ਨ ਰੋਪੜ ਕਿਸਾਨੀ ਸੰਘਰਸ਼ ਵਿੱਚ ਉਹਨਾਂ ਦਾ ਸਾਥ ਦਿੰਦੇ ਹੋਏ ਭਾਰਤ ਬੰਦ (Bharat Bandh) ਸੱਦੇ ਦਾ ਸਮਰਥਨ ਕੀਤਾ ਹੈ | ਇਸ ਦੌਰਾਨ ਐਸੋਸੀਏਸ਼ਨ ਵੱਲੋਂ ਕਿਸਾਨਾਂ ਦਾ ਸਾਥ ਦਿੰਦੇ ਹੋਏ ਦੇ ਨਾਲ ਖੜ੍ਹੇ ਹੋਣ ਦੀ ਗੱਲ ਕਹੀ ਗਈ | ਬਾਰ ਐਸੋਸੀਏਸ਼ਨ ਰੋਪੜ ਦੇ ਪ੍ਰਧਾਨ ਮਨਦੀਪ ਮੋਦਗਿੱਲ ਨੇ ਕਿਹਾ ਕਿ ਕਿਸਾਨਾਂ ਵੱਲੋਂ ਜੋ ਸੰਘਰਸ਼ ਇਸ ਸਮੇਂ ਹਰਿਆਣਾ ਦੇ ਬਾਰਡਰ ਉੱਤੇ ਕੀਤਾ ਜਾ ਰਿਹਾ ਹੈ। ਇਸ ਸੰਘਰਸ਼ ਦੌਰਾਨ ਜੋ ਵਤੀਰਾ ਉਹਨਾਂ ਦੇ ਨਾਲ ਹਰਿਆਣਾ ਸਰਕਾਰ ਅਤੇ ਕੇਂਦਰ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ ਉਸਦੀ ਸਖ਼ਤ ਨਿੰਦਾ ਕਰਦੇ ਹਾਂ | ਕਿਉਂਕਿ ਸੰਵਿਧਾਨ ਵਿੱਚ ਸਭ ਨੂੰ ਬਰਾਬਰ ਦੇ ਅਧਿਕਾਰ ਦਿੱਤੇ ਗਏ ਹਨ ਫਿਰ ਭਾਵੇਂ ਉਹ ਪ੍ਰਦਰਸ਼ਨ ਕਰਨ ਦਾ ਅਧਿਕਾਰ ਹੋਵੇ ਆਪਣਾ ਹੱਕ ਮੰਗਣ ਦਾ ਅਧਿਕਾਰ ਹੋਵੇ ਜਾਂ ਆਪਣੀ ਗੱਲ ਰੱਖਣ ਦਾ ਅਧਿਕਾਰ ਹੋਵੇ | ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਆਪਣੇ ਹੱਕ ਦੀ ਵਰਤੋਂ ਕੀਤੀ ਜਾ ਰਹੀ ਹੈ ਅਤੇ ਜੋ ਵਤੀਰਾ ਇਸ ਵੇਲੇ ਪੰਜਾਬ ਦੇ ਕਿਸਾਨਾਂ ਦੇ ਨਾਲ ਸ਼ੰਭੂ ਬਾਰਡਰ ਉੱਤੇ ਹੋ ਰਿਹਾ ਹੈ, ਉਹ ਬਹੁਤ ਹੀ ਮਾੜਾ ਹੈ ਕਿਸਾਨਾਂ ਉੱਤੇ ਅੱਥਰੂ ਗੈਸ ਦੇ ਗੋਲੇ ਰਬੜ ਦੀਆਂ ਗੋਲੀਆਂ ਤੱਕ ਵਰਸਾਈਆਂ ਜਾ ਰਹੀਆਂ ਹਨ ਜਦ ਕਿ ਉਹ ਸਿਰਫ ਆਪਣੇ ਹੱਕ ਦੇ ਲਈ ਦਿੱਲੀ ਜਾ ਕੇ ਪ੍ਰਦਰਸ਼ਨ ਕਰਨਾ ਚਾਹੁੰਦੇ ਹਨ | ਜ਼ਿਕਰਯੋਗ ਹੈ ਕਿ ਬੀਤੇ ਦਿਨ ਕਿਸਾਨ ਜਥੇਬੰਦੀਆਂ ਦੀ ਤੀਜੇ ਦੌਰ ਦੀ ਬੈਠਕ ਦੇਰ ਸ਼ਾਮ ਕੇਂਦਰ ਦੇ ਵਜ਼ੀਰਾਂ ਦੇ ਨਾਲ ਹੋਈ ਲੇਕਿਨ ਬੈਠਕ ਦੌਰਾਨ ਵੀ ਕਿਸਾਨਾਂ ਵੱਲੋਂ ਮੰਗੀਆਂ ਜਾ ਰਹੀਆਂ ਮੰਗਾਂ ਦਾ ਕੋਈ ਸਿੱਟਾ ਨਹੀਂ ਨਿਕਲਦਾ ਹੋਇਆ ਦਿਖਾਈ ਦਿੱਤਾ ਅਤੇ ਇਸੇ ਬਾਬਤ ਹੁਣ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਦੇ ਵਜ਼ੀਰਾਂ ਦੇ ਨਾਲ ਇੱਕ ਦੀ ਰੂਪ ਰੇਖਾ ਵੀ ਉਹ ਲਿਖੀ ਜਾ ਚੁੱਕੀ ਹੈ | ਸੰਯੁਕਤ ਕਿਸਾਨ ਮੋਰਚੇ ਵੱਲੋਂ ਅਤੇ ਟ੍ਰੇਡ ਯੂਨੀਅਨ ਵੱਲੋਂ ਅੱਜ ਦੇ ਦਿਨ ਬੰਦ (Bharat Bandh) ਦੀ ਕਾਲ ਦਿੱਤੀ ਗਈ ਸੀ, ਜਿਸ ਨੂੰ ਲੈ ਕੇ ਵੱਖੋ ਵੱਖ ਜਥੇਬੰਦੀਆਂ ਵੱਲੋਂ ਹਾਮੀ ਭਰੀ ਗਈ ਹੈ। The post ਬਾਰ ਐਸੋਸੀਏਸ਼ਨ ਰੋਪੜ ਨੇ ਭਾਰਤ ਬੰਦ ਸੱਦੇ ਦਾ ਕੀਤਾ ਸਮਰਥਨ appeared first on TheUnmute.com - Punjabi News. Tags:
|
ਸ਼ੰਭੂ ਬਾਰਡਰ 'ਤੇ ਕਿਸਾਨ ਅੰਦੋਲਨ ਦੌਰਾਨ ਇੱਕ ਕਿਸਾਨ ਦੀ ਮੌਤ Friday 16 February 2024 06:26 AM UTC+00 | Tags: breaking-news farmers farmers-protest news punjab-news shambhu-border ਗੁਰਦਾਸਪੁਰ, 16 ਫਰਵਰੀ 2024: ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਡਟੇ ਹੋਏ ਹਨ | ਹਰਿਆਣਾ ਪੁਲਿਸ ਵੱਲੋਂ ਕੀਤੀ ਕਾਰਵਾਈ ਕਾਰਨ ਕਈ ਕਿਸਾਨ (farmer) ਜ਼ਖਮੀ ਹੋਏ ਹਨ | ਇਸ ਦੌਰਾਨ ਇੱਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਅੰਦੋਲਨ ਦੌਰਾਨ ਇੱਕ ਕਿਸਾਨ ਦੀ ਅਚਾਨਕ ਹਾਲਤ ਵਿਗੜ ਗਈ ਅਤੇ ਉਸ ਨੂੰ ਇਲਾਜ ਲਈ ਰਾਜਿੰਦਰ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਕਿਸਾਨ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਨੂੰ ਦਿਲ ਦਾ ਦੌਰਾ ਪਿਆ ਹੈ | ਮ੍ਰਿਤਕ ਕਿਸਾਨ (farmer) ਦੀ ਪਛਾਣ ਗਿਆਨ ਸਿੰਘ ਪੁੱਤਰ ਗੁੱਜਰ ਸਿੰਘ ਵਾਸੀ ਪਿੰਡ ਚਾਚੋਕੀ, ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ। ਉਕਤ ਮ੍ਰਿਤਕ ਕਿਸਾਨ 11 ਫਰਵਰੀ ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਬਾਬਾ ਨਾਮਦੇਵ ਜੀ ਦੇ ਜਥੇ ਨਾਲ ਸ਼ੰਭੂ ਬਾਰਡਰ ‘ਤੇ ਗਿਆ ਸੀ | ਹੁਣ ਕਿਸਾਨ ਦੀ ਮ੍ਰਿਤਕ ਦੇਹ ਨੂੰ ਅੰਦੋਲਨ ‘ਚ ਲਿਆਂਦਾ ਜਾਵੇਗਾ | The post ਸ਼ੰਭੂ ਬਾਰਡਰ ‘ਤੇ ਕਿਸਾਨ ਅੰਦੋਲਨ ਦੌਰਾਨ ਇੱਕ ਕਿਸਾਨ ਦੀ ਮੌਤ appeared first on TheUnmute.com - Punjabi News. Tags:
|
ਅਮਰੀਕਾ 'ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ, ਪਰਿਵਾਰ ਨੇ ਕੇਂਦਰ ਸਰਕਾਰ ਤੋਂ ਮੰਗੀ ਮੱਦਦ Friday 16 February 2024 06:34 AM UTC+00 | Tags: america breaking-news latest-news news punjab punjabi-youth-death the-unmute-breaking-news the-unmute-latest-news the-unmute-update ਚੰਡੀਗੜ੍ਹ, 16 ਫਰਵਰੀ 2024: ਅਮਰੀਕਾ ਤੋਂ ਇੱਕ ਹੋਰ ਦੁਖਦਾਈ ਖ਼ਬਰ ਆਈ ਹੈ, ਇੰਡੀਆਨਾ ਵਿੱਚ ਇੱਕ ਸੜਕ ਹਾਦਸੇ ਵਿੱਚ ਪੰਜਾਬੀ ਨੌਜਵਾਨ (Punjabi youth) ਦੀ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਵਰਿੰਦਰ ਸਿੰਘ (20) ਵਾਸੀ ਪਿੰਡ ਜਹੂਰਾ, ਟਾਂਡਾ ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ। ਮ੍ਰਿਤਕ ਸਾਈਕਲ ‘ਤੇ ਕੰਮ ਤੋਂ ਘਰ ਪਰਤ ਰਿਹਾ ਸੀ। ਇਸ ਦੌਰਾਨ ਹਾਈਵੇਅ ‘ਤੇ ਇਕ ਕਾਰ ਦੀ ਟੱਕਰ ਹੋ ਗਈ। ਜਿਸ ‘ਚ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਵਰਿੰਦਰ ਸਿੰਘ ਪਰਿਵਾਰ ਵਿੱਚ ਸਭ ਤੋਂ ਛੋਟਾ ਸੀ ਅਤੇ ਉਸਦਾ ਵੱਡਾ ਭਰਾ ਪੁਰਤਗਾਲ ਵਿੱਚ ਹੈ। ਵਰਿੰਦਰ ਦੇ ਪਿਓ ਦੀ 6 ਸਾਲ ਪਹਿਲਾਂ ਮੌਤ ਹੋ ਗਈ ਸੀ ਅਤੇ ਵਰਿੰਦਰ ਸਿੰਘ 60 ਲੱਖ ਰੁਪਏ ਲਗਾ ਕੇ 11 ਮਹੀਨੇ ਪਹਿਲਾਂ ਅਮਰੀਕਾ ਚਲਾ ਗਿਆ ਸੀ। ਪਰਿਵਾਰ ਨੇ ਕੇਂਦਰ ਸਰਕਾਰ ਨੂੰ ਵਰਿੰਦਰ ਦੀ ਮ੍ਰਿਤਕ ਦੇਹ ਅਮਰੀਕਾ ਤੋਂ ਲਿਆਉਣ ਦੀ ਅਪੀਲ ਕੀਤੀ ਹੈ। The post ਅਮਰੀਕਾ ‘ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ, ਪਰਿਵਾਰ ਨੇ ਕੇਂਦਰ ਸਰਕਾਰ ਤੋਂ ਮੰਗੀ ਮੱਦਦ appeared first on TheUnmute.com - Punjabi News. Tags:
|
ਕੇਂਦਰ ਨਾਲ ਬੈਠਕ 'ਚ ਕੋਈ ਹੱਲ ਨਹੀਂ ਨਿਕਲਿਆ ਤਾਂ ਅਸੀਂ ਦਿੱਲੀ ਜ਼ਰੂਰ ਜਾਵਾਂਗੇ: ਸਰਵਣ ਸਿੰਘ ਪੰਧੇਰ Friday 16 February 2024 07:13 AM UTC+00 | Tags: breaking-news farmers-protest kisan-andolan msp news punjab-kisan-mazdoor-sangharsh-committee punjab-news
ਚੰਡੀਗੜ੍ਹ, 16 ਫਰਵਰੀ 2024: ਕਿਸਾਨ ਜਥੇਬੰਦੀਆਂ ਵੱਲੋਂ 16 ਫਰਵਰੀ ਨੂੰ ਭਾਰਤ ਬੰਦ (Bharat Bandh) ਦਾ ਸੱਦਾ ਦਿੱਤਾ ਗਿਆ, ਜਿਸਦਾ ਅਸਰ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਦੇਖਣ ਨੂੰ ਮਿਲਿਆ ਹੈ | ਇਸ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ (Sarwan Singh Pandher) ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਸਾਡੀਆਂ ਮੰਗਾਂ ਛੇਤੀ ਤੋਂ ਛੇਤੀ ਮੰਨ ਲੈਣੀਆਂ ਚਾਹੀਦੀਆਂ ਹਨ | ਸਰਵਣ ਸਿੰਘ ਪੰਧੇਰ (Sarwan Singh Pandher) ਨੇ ਕਿਹਾ ਕਿ ਕਿਸਾਨ ਅੰਦੋਲਨ ‘ਚ ਇੱਕ ਕਿਸਾਨ ਦੀ ਮੌਤ ਹੋ ਗਈ ਹੈ, ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਕਿਸਾਨ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ, ਬਾਕੀ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਸਾਫ਼ ਹੋਵੇਗਾ | ਉਨ੍ਹਾਂ ਕਿਹਾ ਕਿ ਹੁਣ ਤੱਕ 70 ਕਿਸਾਨ ਗੰਭੀਰ ਜ਼ਖਮੀ ਹਨ ਅਤੇ 400 ਕਿਸਾਨ ਨੂੰ ਸੱਟਾਂ ਲੱਗੀਆਂ ਹਨ | ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਨਾਲ ਗੱਲਬਾਤ ਚੱਲ ਰਹੀ ਹੈ, ਇਸ ਲਈ ਅਸੀਂ ਬੈਠੇ ਹਾਂ, ਪਰ ਜੇਕਰ ਕੋਈ ਹੱਲ ਨਹੀਂ ਨਿਕਲਿਆ ਤਾਂ ਅਸੀਂ ਦਿੱਲੀ ਜ਼ਰੂਰ ਜਾਵਾਂਗੇ | ਇਸਦੇ ਹੀ ਹਰਿਆਣਾ ‘ਚ 3 ਜਗ੍ਹਾ ਧਰਨੇ ਸ਼ੁਰੂ ਹੋ ਚੁੱਕੇ ਹਨ | ਉਨ੍ਹਾਂ ਕਿਹਾ ਕਿ ਸਵਾਮੀਨਾਥਨ ਰਿਪੋਰਟ ‘ਤੇ ਵਿਚਾਰ ਕਰਨ ਲਈ ਸਰਕਾਰ ਨੇ ਸਮਾਂ ਮੰਗਿਆ ਹੈ | ਕੇਂਦਰ ਸਰਕਾਰ ਨੇ ਬੰਦ ਕੀਤੇ ਸੋਸ਼ਲ ਮੀਡੀਆ ਖਾਤੇ ਮੁੜ ਬਹਾਲ ਕਰਨ ਦਾ ਵਾਅਦਾ ਕੀਤਾ ਹੈ | ਪੰਜਾਬ ‘ਚ ਬੰਦ ਇੰਟਰਨੈਟ ਚਾਲੂ ਕਰਨ ਦਾ ਭਰੋਸਾ ਦਿੱਤਾ ਹੈ | ਇਸਦੇ ਨਾਲ ਹੀ ਹਰਿਆਣਾ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਕਿਸਾਨਾਂ ਨੂੰ ਰਿਹਾ ਕਰਨ ਦੀ ਮੰਗ ਕੀਤੀ ਗਈ, ਜਿਸ ਨੂੰ ਮੰਨ ਲਿਆ ਗਿਆ ਹੈ | ਜਿਕਰਯੋਗ ਹੈ ਕਿ ਕਿਸਾਨਾਂ ਦੀ ਅਗਲੀ ਬੈਠਕ ਐਤਵਾਰ ਨੂੰ ਹੋਵੇਗੀ |
The post ਕੇਂਦਰ ਨਾਲ ਬੈਠਕ ‘ਚ ਕੋਈ ਹੱਲ ਨਹੀਂ ਨਿਕਲਿਆ ਤਾਂ ਅਸੀਂ ਦਿੱਲੀ ਜ਼ਰੂਰ ਜਾਵਾਂਗੇ: ਸਰਵਣ ਸਿੰਘ ਪੰਧੇਰ appeared first on TheUnmute.com - Punjabi News. Tags:
|
ਅੰਮ੍ਰਿਤਸਰ ਕੌਮਾਂਤਰੀ ਹਵਾਈ ਅੱਡੇ ਤੋਂ ਦਸੰਬਰ ਅਤੇ ਸਾਲ 2023 'ਚ ਵੱਡੀ ਗਿਣਤੀ 'ਚ ਯਾਤਰੀਆਂ ਨੇ ਭਰੀ ਉਡਾਣ, ਤੋੜੇ ਪਿਛਲੇ ਸਾਰੇ ਰਿਕਾਰਡ Friday 16 February 2024 07:23 AM UTC+00 | Tags: air-flight amritsar amritsar-airport breaking-news cm-bhagwant-mann latest-news news punjab punjab-government ਅੰਮ੍ਰਿਤਸਰ, ਫਰਵਰੀ 16, 2024: ਪੰਜਾਬ ਦੇ ਸਭ ਤੋਂ ਵੱਡੇ ਅਤੇ ਵਿਅਸਤ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ (Amritsar airport) ਦੇ ਇਤਿਹਾਸ 'ਚ ਦਸੰਬਰ 2023 ਅਤੇ ਸਾਲ 2023 ਯਾਤਰੀ ਅਤੇ ਹਵਾਈ ਆਵਾਜਾਈ ਵਿੱਚ ਹੁਣ ਪਹਿਲੇ ਸਥਾਨ 'ਤੇ ਆ ਗਏ ਹਨ। ਅੰਮ੍ਰਿਤਸਰ ਹਵਾਈ ਅੱਡੇ ‘ਤੇ ਸੰਪਰਕ ਨੂੰ ਵਧਾਉਣ ਅਤੇ ਉਤਸ਼ਾਹਿਤ ਕਰਨ ਲਈ ਯਤਨਸ਼ੀਲ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗਮਟਾਲਾ ਨੇ ਪ੍ਰੈਸ ਨਾਲ ਅਹਿਮ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਹਵਾਈ ਅੱਡੇ ਨੇ ਪਹਿਲੀ ਵਾਰ ਕਿਸੇ ਇੱਕ ਮਹੀਨੇ ਵਿੱਚ ਤਿੰਨ ਲੱਖ ਯਾਤਰੀਆਂ ਦੀ ਗਿਣਤੀ ਨੂੰ ਪਾਰ ਕਰਕੇ ਨਵਾਂ ਰਿਕਾਰਡ ਕਾਇਮ ਕੀਤਾ ਹੈ। ਗੁਮਟਾਲਾ ਦੇ ਅਨੁਸਾਰ, ਏਅਰਪੋਰਟ ਅਥਾਰਟੀ ਆਫ਼ ਇੰਡੀਆ ਦੁਆਰਾ ਹਾਲ ਹੀ ਵਿੱਚ ਭਾਰਤ ਦੇ ਹਵਾਈ ਅੱਡਿਆਂ ਤੋਂ ਹਵਾਈ ਆਵਾਜਾਈ ਸੰਬੰਧੀ ਦਸੰਬਰ 2023 ਲਈ ਜਾਰੀ ਕੀਤੇ ਗਏ ਅੰਕੜੇ ਅਤੇ ਪਿਛਲੇ ਸਾਲਾਂ ਦੇ ਅੰਕੜਿਆਂ ਦੇ ਵਿਸ਼ਲੇਸ਼ਣ ਤੋਂ ਇਹ ਤੱਥ ਸਾਹਮਣੇ ਆਏ ਹਨ ਕਿ ਅੰਮ੍ਰਿਤਸਰ ਕੌਮਾਂਤਰੀ ਹਵਾਈ ਅੱਡੇ (Amritsar airport) ਨੇ ਦਸੰਬਰ 2023 ਵਿੱਚ ਕੁੱਲ 3,38,712 (ਲਗਭਗ 3.38 ਲੱਖ) ਯਾਤਰੀਆਂ ਦਾ ਸਵਾਗਤ ਕੀਤਾ, ਜਿਸ ਵਿੱਚ 2,31,699 ਘਰੇਲੂ ਅਤੇ 1,06,813 ਅੰਤਰਰਾਸ਼ਟਰੀ ਯਾਤਰੀ ਸ਼ਾਮਲ ਹਨ। ਇਸੇ ਮਹੀਨੇ ਵਿੱਚ ਹੀ ਹੁਣ ਤੱਕ ਦੀ ਸਭ ਤੋਂ ਵੱਧ, 2202 ਉਡਾਣਾਂ ਦੀ ਕੁੱਲ ਆਵਾਜਾਈ ਦਰਜ ਕੀਤੀ ਗਈ, ਜਿਸ ਵਿੱਚ 1,604 ਘਰੇਲੂ ਅਤੇ 598 ਅੰਤਰਰਾਸ਼ਟਰੀ ਉਡਾਣਾਂ ਸ਼ਾਮਲ ਹਨ। ਇਹ ਵੀ ਪਹਿਲੀ ਵਾਰ ਹੋਇਆ ਕਿ ਇੱਕ ਮਹੀਨੇ ਵਿੱਚ ਅੰਤਰਰਾਸ਼ਟਰੀ ਯਾਤਰੀਆਂ ਦੀ ਕੁੱਲ ਗਿਣਤੀ ਇੱਕ ਲੱਖ ਦਾ ਅੰਕੜਾ ਪਾਰ ਕਰ ਗਈ। ਇਸ ਤੋਂ ਪਹਿਲਾਂ ਨਵੰਬਰ 2023, 2 ਲੱਖ 85 ਹਜ਼ਾਰ ਯਾਤਰੀਆਂ ਨਾਲ ਸਭ ਤੋਂ ਵੱਧ ਯਾਤਰੀ ਅਤੇ ਹਵਾਈ ਆਵਾਜਾਈ ਵਾਲਾ ਮਹੀਨਾ ਬਣਿਆ ਸੀ। ਦਸੰਬਰ 2023 ਦੀ ਤੁਲਨਾ ਵਿੱਚ ਦਸੰਬਰ 2022 ਵਿੱਚ 2,40,200 ਯਾਤਰੀਆਂ ਦੀ ਗਿਣਤੀ ਵਿੱਚ 41% ਪ੍ਰਤੀਸ਼ਤ ਦਾ ਵਾਧਾ ਦਰਜ ਕੀਤਾ ਗਿਆ। ਇਨੀਸ਼ੀਏਟਿਵ ਵੱਲੋਂ ਕੀਤੇ ਗਏ ਬੀਤੇ ਕਈ ਸਾਲਾਂ ਦੇ ਅੰਕੜਿਆਂ ਦੇ ਵਿਸਤ੍ਰਿਤ ਵਿਸ਼ਲੇਸ਼ਣ ਤੋਂ ਸਾਹਮਣੇ ਆਏ ਉਤਸ਼ਾਹਜਨਕ ਨਤੀਜਿਆਂ 'ਤੇ ਖੁਸ਼ੀ ਜ਼ਾਹਰ ਕਰਦਿਆਂ ਗੁਮਟਾਲਾ ਨੇ ਹਵਾਈ ਅੱਡੇ ਦੇ ਇਤਿਹਾਸ ਵਿੱਚ ਇੱਕ ਹੋਰ ਨਵੇਂ ਮੀਲ ਪੱਥਰ ਦਾ ਵੀ ਖੁਲਾਸਾ ਕੀਤਾ। ਉਹਨਾਂ ਦੱਸਿਆਂ, "ਹਵਾਈੰ ਅੱਡੇ ਨੇ ਸਾਲ 2023 ਵਿੱਚ ਕੁੱਲ 29,44,916 (ਲਗਭਗ 29.5 ਲੱਖ) ਯਾਤਰੀਆਂ ਦੀ ਆਵਾਜਾਈ ਦਰਜ ਕਰਕੇ ਸਾਲ 2019 ਵਿੱਚ ਦਰਜ ਪਿਛਲੀ ਸਭ ਤੋਂ ਵੱਧ 25,63,719 (ਤਕਰੀਬਨ 25.6 ਲੱਖ) ਯਾਤਰੀਆਂ ਦੀ ਕੁੱਲ ਗਿਣਤੀ ਨੂੰ ਮਾਤ ਦੇ ਦਿੱਤੀ ਹੈ। ਇਸ ਵਿੱਚ 20,26,901 ਘਰੇਲੂ ਅਤੇ 9,518 ਯਾਤਰੀ ਸ਼ਾਮਲ ਹਨ।” ਗੁਮਟਾਲਾ ਨੇ ਯਾਤਰੀਆਂ ਵਿੱਚ ਵਾਧੇ ਦਾ ਕਾਰਨ ਸਾਲ 2023 ਵਿੱਚ ਸ਼ੁਰੂ ਹੋਈਆਂ ਨਵੀਆਂ ਅਤੇ ਪਹਿਲਾਂ ਤੋਂ ਹੀ ਚੱਲ ਰਹੀਆਂ ਉਡਾਣਾਂ ਵਿੱਚ ਵਧੇਰੇ ਲੋਕਾਂ ਵੱਲੌਂ ਯਾਤਰਾ ਕਰਨਾ ਦੱਸਿਆ ਹੈ। ਇਸ ਨਾਲ ਏਅਰਪੋਰਟ ਦੀ ਆਮਦਨ ਵਿੱਚ ਵਾਧੇ ਹੋਵੇਗਾ ਅਤੇ ਸੂਬਾ ਵਾਸੀਆਂ ਨੂੰ ਵਧੇਰੇ ਨੌਕਰੀਆਂ ਮਿਲਣਗੀਆਂ। ਅੰਮ੍ਰਿਤਸਰ ਹਵਾਈ ਅੱਡੇ ਦਾ ਵਰਤਮਾਨ ਵਿੱਚ ਲੰਡਨ, ਬਰਮਿੰਘਮ, ਮਿਲਾਨ, ਰੋਮ, ਦੁਬਈ, ਸ਼ਾਰਜਾਹ, ਦੋਹਾ, ਸਿੰਗਾਪੁਰ ਅਤੇ ਕੁਆਲਾਲੰਪੁਰ ਸਮੇਤ 9 ਅੰਤਰਰਾਸ਼ਟਰੀ ਅਤੇ 13 ਘਰੇਲੂ ਹਵਾਈ ਅੱਡਿਆਂ ਨਾਲ ਸਿੱਧਾ ਸੰਪਰਕ ਹੈ। ਇੱਥੋਂ ਭਾਰਤ ਅਤੇ ਵਿਦੇਸ਼ ਦੀਆਂ 10 ਏਅਰਲਾਈਨਾਂ, ਹਫ਼ਤੇ ਵਿੱਚ ਤਕਰੀਬਨ 114 ਅੰਤਰਰਾਸ਼ਟਰੀ ਉਡਾਣਾਂ ਦਾ ਸੰਚਾਲਨ ਕਰਦੀਆਂ ਹਨ। The post ਅੰਮ੍ਰਿਤਸਰ ਕੌਮਾਂਤਰੀ ਹਵਾਈ ਅੱਡੇ ਤੋਂ ਦਸੰਬਰ ਅਤੇ ਸਾਲ 2023 'ਚ ਵੱਡੀ ਗਿਣਤੀ ‘ਚ ਯਾਤਰੀਆਂ ਨੇ ਭਰੀ ਉਡਾਣ, ਤੋੜੇ ਪਿਛਲੇ ਸਾਰੇ ਰਿਕਾਰਡ appeared first on TheUnmute.com - Punjabi News. Tags:
|
ਫਾਜ਼ਿਲਕਾ ਦੀ 66 ਥਾਵਾਂ 'ਤੇ ਹਰ ਰੋਜ਼ ਲੱਗਦੀ ਹੈ ਸੀਐਮ ਦੀ ਯੋਗਸ਼ਾਲਾ: MLA ਨਰਿੰਦਰ ਪਾਲ ਸਿੰਘ ਸਵਨਾ Friday 16 February 2024 07:51 AM UTC+00 | Tags: breaking-news cm-yogashala fazilka health latest-news news punjab-government ਫਾਜ਼ਿਲਕਾ 16 ਫਰਵਰੀ 2024: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਸੀਐਮ ਦੀ ਯੋਗਸ਼ਾਲਾ (CM’s Yogashala) ਤਹਿਤ ਫਾਜ਼ਿਲਕਾ ਸ਼ਹਿਰ ਵਿੱਚ 66 ਥਾਵਾਂ ‘ਤੇ ਹਰ ਰੋਜ਼ ਵੱਖ-ਵੱਖ ਸਮਿਆਂ ਤੇ ਸੀਐਮ ਦੀ ਯੋਗਸ਼ਾਲਾ ਲੱਗ ਰਹੀ ਹੈ। ਇਸ ਸਬੰਧੀ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਸ਼ਹਿਰ ਵਾਸੀਆਂ ਨੂੰ ਸੀਐਮ ਦੀ ਯੋਗਸ਼ਾਲਾ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ ਹੈ । ਉਹਨਾਂ ਆਖਿਆ ਹੈ ਕਿ ਸੀਐਮ ਦੀ ਯੋਗਸ਼ਾਲਾ (CM’s Yogashala) ਤਹਿਤ ਮਾਹਿਰ ਯੋਗਾ ਟਰੇਨਰ ਤੈਨਾਤ ਕੀਤੇ ਗਏ ਹਨ ਜੋ ਲੋਕਾਂ ਨੂੰ ਯੋਗ ਦੇ ਮਹੱਤਵ ਤੋਂ ਜਾਣੂ ਕਰਵਾਉਂਦੇ ਹੋਏ ਯੋਗ ਕਰਨ ਦੀਆਂ ਸਹੀ ਵਿਧੀਆਂ ਸਿਖਾਉਂਦੇ ਹਨ। ਉਹਨਾਂ ਆਖਿਆ ਕਿ ਇਸ ਯੋਜਨਾ ਦਾ ਲੋਕਾਂ ਨੂੰ ਬਹੁਤ ਲਾਭ ਹੋ ਰਿਹਾ ਹੈ ਕਿਉਂਕਿ ਯੋਗ ਰਾਹੀਂ ਲੋਕ ਸਿਹਤਮੰਦ ਹੋ ਰਹੇ ਹਨ। ਉਹਨਾਂ ਨੇ ਕਿਹਾ ਕਿ ਯੋਗ ਸਾਨੂੰ ਮਾਨਸਿਕ ਤੌਰ ਤੇ ਵੀ ਸਿਹਤਮੰਦ ਰੱਖਦਾ ਹੈ ਅਤੇ ਮਾਨਸਿਕ ਤੌਰ ਤੇ ਸਿਹਤਮੰਦ ਮਨੁੱਖ ਸਰੀਰਕ ਤੌਰ ਤੇ ਵੀ ਸਿਹਤਮੰਦ ਰਹਿੰਦਾ ਹੈ। ਉਹਨਾਂ ਨੇ ਕਿਹਾ ਕਿ ਇਸ ਲਈ ਜਿਹੜੇ ਲੋਕ ਆਪਣੇ ਇਲਾਕੇ ਵਿੱਚ ਸੀਐਮ ਦੀ ਯੋਗਸ਼ਾਲਾ ਕਰਵਾਉਣਾ ਚਾਹੁੰਦੇ ਹਨ ਉਹ ਪੰਜਾਬ ਸਰਕਾਰ ਦੇ ਹੈਲਪਲਾਈਨ ਨੰਬਰ 7669400500 ਤੇ ਫੋਨ ਕਰ ਸਕਦੇ ਹਨ ਜਾਂ ਇਸ ਯੋਜਨਾ ਦੇ ਜ਼ਿਲਾ ਸੁਪਰਵਾਈਜ਼ਰ ਨਾਲ ਫੋਨ ਨੰਬਰ 9417530922 ਤੇ ਫੋਨ ਕਰ ਸਕਦੇ ਹਨ। ਉਹਨਾਂ ਕਿਹਾ ਕਿ ਜਿੱਥੇ ਵੀ ਲੋਕ ਯੋਗ ਸਿਖਣਾ ਚਾਹੁਣਗੇ ਸਰਕਾਰ ਵੱਲੋਂ ਉਥੇ ਯੋਗਾ ਟਰੇਨਰ ਦਾ ਪ੍ਰਬੰਧ ਕੀਤਾ ਜਾਵੇਗਾ। The post ਫਾਜ਼ਿਲਕਾ ਦੀ 66 ਥਾਵਾਂ ‘ਤੇ ਹਰ ਰੋਜ਼ ਲੱਗਦੀ ਹੈ ਸੀਐਮ ਦੀ ਯੋਗਸ਼ਾਲਾ: MLA ਨਰਿੰਦਰ ਪਾਲ ਸਿੰਘ ਸਵਨਾ appeared first on TheUnmute.com - Punjabi News. Tags:
|
ਫਾਜ਼ਿਲਕਾ: ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ 'ਚ ਸਵੀਪ ਗਤੀਵਿਧੀਆਂ ਤੇਜ਼ ਕਰਨ ਦੀ ਹਦਾਇਤ Friday 16 February 2024 07:58 AM UTC+00 | Tags: breaking-news dr-senu-dugal fazilka latest-news news punjab-news sweep-activities ਫਾਜ਼ਿਲਕਾ 16 ਫਰਵਰੀ 2024: ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਡਾ. ਸੇਨੂ ਦੁੱਗਲ ਨੇ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ (sweep activities) ਤੇਜ਼ ਕਰਨ ਦੀ ਹਦਾਇਤ ਕੀਤੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੋਕਾਂ ਨੂੰ ਮਤਦਾਨ ਦੇ ਹੱਕ ਸਬੰਧੀ ਜਾਗਰੂਕ ਕਰਨ ਲਈ ਇੱਕ ਪ੍ਰਚਾਰ ਵਾਹਨ ਜ਼ਿਲ੍ਹੇ ਵਿੱਚ ਲਗਾਇਆ ਗਿਆ ਹੈ ਜੋ ਕਿ ਵੱਖ-ਵੱਖ ਪਿੰਡਾਂ ਵਿੱਚ ਪਹੁੰਚ ਕੇ ਲੋਕਾਂ ਨੂੰ ਵੋਟ ਦੇ ਮਹੱਤਵ ਬਾਰੇ ਜਾਗਰੂਕ ਕਰ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਸਵੀਪ ਗਤੀਵਿਧੀਆਂ (sweep activities) ਸਬੰਧੀ ਸ਼ਡਿਊਲ ਤਿਆਰ ਕਰਕੇ ਉਸੇ ਅਨੁਸਾਰ ਪੂਰੇ ਜ਼ਿਲ੍ਹੇ ਵਿੱਚ ਗਤੀਵਿਧੀਆਂ ਕਰਵਾਈਆਂ ਜਾਣ ਤਾਂ ਜੋ ਲੋਕਾਂ ਨੂੰ ਨੈਤਿਕ ਮਤਦਾਨ ਬਾਰੇ ਜਾਗਰੂਕ ਕੀਤਾ ਜਾ ਸਕੇ ਅਤੇ ਲੋਕਾਂ ਨੂੰ ਉਨ੍ਹਾਂ ਦੇ ਵੋਟ ਦੇ ਅਧਿਕਾਰ ਤੋਂ ਜਾਣੂੰ ਕਰਵਾ ਕੇ ਉਨ੍ਹਾਂ ਨੂੰ ਮਤਦਾਨ ਲਈ ਪ੍ਰੇਰਿਤ ਕੀਤਾ ਜਾਵੇ। ਜਿਕਰਯੋਗ ਹੈ ਕਿ ਆਉਣ ਵਾਲੇ ਕੁਝ ਮਹੀਨਿਆਂ ਵਿੱਚ ਹੀ ਲੋਕ ਸਭਾ ਚੋਣਾਂ ਹੋਣ ਵਾਲੀਆਂ ਹਨ। ਇਸ ਸਬੰਧੀ ਮੁੱਖ ਚੋਣ ਅਫਸਰ ਪੰਜਾਬ ਵੱਲੋਂ ਅੱਜ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਵੀ ਕੀਤੀ ਗਈ ਸੀ। ਜਿਸ ਉਪਰੰਤ ਡਿਪਟੀ ਕਮਿਸ਼ਨਰ ਵੱਲੋਂ ਸਵੀਪ ਗਤੀਵਿਧੀਆਂ ਤੇਜ਼ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ। ਇਸ ਮੌਕੇ ਤਹਿਸੀਲਦਾਰ ਚੋਣਾਂ ਬਲਵਿੰਦਰ ਸਿੰਘ ਵੀ ਹਾਜ਼ਰ ਸਨ। The post ਫਾਜ਼ਿਲਕਾ: ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ‘ਚ ਸਵੀਪ ਗਤੀਵਿਧੀਆਂ ਤੇਜ਼ ਕਰਨ ਦੀ ਹਦਾਇਤ appeared first on TheUnmute.com - Punjabi News. Tags:
|
ਪੰਜਾਬ ਕਾਂਗਰਸ ਦਾ ਹਰਿਆਣਾ ਭਾਜਪਾ ਦਫ਼ਤਰ ਦੇ ਬਾਹਰ ਧਰਨਾ, ਪੁਲਿਸ ਨੇ ਰਾਜਾ ਵੜਿੰਗ ਸਣੇ ਕਈਂ ਆਗੂਆਂ ਨੂੰ ਹਿਰਾਸਤ 'ਚ ਲਿਆ Friday 16 February 2024 08:13 AM UTC+00 | Tags: breaking-news chandigarh-police haryana-bjp-office latest-news news punjab-congress raja-warring ਚੰਡੀਗੜ੍ਹ, 16 ਫਰਵਰੀ 2024: ਹਰਿਆਣਾ ਪੁਲਿਸ ਵੱਲੋਂ ਪੰਜਾਬ ਦੇ ਕਿਸਾਨਾਂ ‘ਤੇ ਦਿੱਲੀ ਵੱਲ ਮਾਰਚ ਦੌਰਾਨ ਡਰੋਨਾਂ ਤੋਂ ਅੱਥਰੂ ਗੈਸ ਦੇ ਗੋਲੇ ਛੱਡਣ ਅਤੇ ਰਬੜ ਦੀਆਂ ਗੋਲੀਆਂ ਚਲਾ ਕੇ ਕਿਸਾਨਾਂ ਨੂੰ ਜ਼ਖ਼ਮੀ ਕਰਨ ਦੇ ਮੁੱਦੇ ‘ਤੇ ਸਿਆਸਤ ਭਖੀ ਹੋਈ ਹੈ। ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਇਸ ਲਈ ਸਿੱਧੇ ਤੌਰ ‘ਤੇ ਹਰਿਆਣਾ ਸਰਕਾਰ ਅਤੇ ਇਸ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੂੰ ਜ਼ਿੰਮੇਵਾਰ ਠਹਿਰਾ ਰਹੀਆਂ ਹਨ। ਇਸ ਦੇ ਨਾਲ ਹੀ ਅੱਜ ਇਸ ਮਾਮਲੇ ਨੂੰ ਲੈ ਕੇ ਪੰਜਾਬ ਕਾਂਗਰਸ (Punjab Congress) ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਨੇ ਹਰਿਆਣਾ ਭਾਜਪਾ ਦਫ਼ਤਰ ਦੇ ਬਾਹਰ ਧਰਨਾ ਦਿੱਤਾ। ਇਸ ਵਿੱਚ ਕਈ ਕਾਂਗਰਸੀ ਆਗੂਆਂ ਨੇ ਸ਼ਮੂਲੀਅਤ ਕੀਤੀ। ਹਾਲਾਂਕਿ ਬਾਅਦ ਵਿੱਚ ਚੰਡੀਗੜ੍ਹ ਪੁਲਿਸ ਨੇ ਉਸਨੂੰ ਹਿਰਾਸਤ ਵਿੱਚ ਲੈ ਲਿਆ। ਪੁਲਿਸ ਨੇ ਦਲੀਲ ਦਿੱਤੀ ਕਿ ਇਲਾਕੇ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਅਜਿਹੀ ਸਥਿਤੀ ਵਿੱਚ ਪ੍ਰਦਰਸ਼ਨ ਨਹੀਂ ਕੀਤਾ ਜਾ ਸਕਦਾ। ਪੰਜਾਬ ਕਾਂਗਰਸ (Punjab Congress) ਦੇ ਇਸ ਪ੍ਰਦਰਸ਼ਨ ਵਿੱਚ ਚੰਡੀਗੜ੍ਹ ਕਾਂਗਰਸ ਦੇ ਆਗੂਆਂ ਨੇ ਵੀ ਸ਼ਮੂਲੀਅਤ ਕੀਤੀ। ਇਸ ਤੋਂ ਇਲਾਵਾ ਸੂਬੇ ਦੇ ਕਈ ਜ਼ਿਲ੍ਹਿਆਂ ਤੋਂ ਕਈ ਸੀਨੀਅਰ ਕਾਂਗਰਸੀ ਆਗੂ ਪੁੱਜੇ ਹੋਏ ਸਨ। ਇਨ੍ਹਾਂ ਆਗੂਆਂ ਨੇ ਕਿਹਾ ਕਿ ਕਿਸਾਨਾਂ ਨਾਲ ਗਲਤ ਕੀਤਾ ਗਿਆ ਹੈ ਅਤੇ ਇਹ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ। The post ਪੰਜਾਬ ਕਾਂਗਰਸ ਦਾ ਹਰਿਆਣਾ ਭਾਜਪਾ ਦਫ਼ਤਰ ਦੇ ਬਾਹਰ ਧਰਨਾ, ਪੁਲਿਸ ਨੇ ਰਾਜਾ ਵੜਿੰਗ ਸਣੇ ਕਈਂ ਆਗੂਆਂ ਨੂੰ ਹਿਰਾਸਤ ‘ਚ ਲਿਆ appeared first on TheUnmute.com - Punjabi News. Tags:
|
ਕਾਰਜਕਾਰੀ ਸਿਵਲ ਸਰਜਨ ਵੱਲੋਂ ਸਿਵਲ ਹਸਪਤਾਲ ਫਾਜ਼ਿਲਕਾ, ਡੱਬਵਾਲਾ ਕਲਾ ਅਤੇ ਖੁਈਖੇੜਾ ਦਾ ਦੌਰਾ Friday 16 February 2024 08:25 AM UTC+00 | Tags: breaking-news civil-hospital-fazilka fazilka fazlika-civil-surgeon health-news khui-khera latest-news news the-unmute-breaking-news ਫਾਜ਼ਿਲਕਾ 16 ਫਰਵਰੀ 2024: ਆਮ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਸਮੇਂ-ਸਮੇਂ ਤੇ ਹਸਪਤਾਲਾਂ ਦੀ ਜਾਂਚ ਪੜਤਾਲ ਕੀਤੀ ਜਾਂਦੀ ਹੈ। ਇਸੇ ਅਧੀਨ ਫਾਜ਼ਿਲਕਾ (Fazilka) ਦੇ ਕਾਰਜਕਾਰੀ ਸਿਵਲ ਸਰਜਨ ਡਾ. ਕਵਿਤਾ ਸਿੰਘ ਵੱਲੋਂ ਸਿਵਲ ਹਸਪਤਾਲ ਫਾਜ਼ਿਲਕਾ, ਡੱਬਵਾਲਾ ਕਲਾ ਅਤੇ ਖੁਈਖੇੜਾ (KHUI KHERA) ਵਿਖੇ ਆਮ ਲੋਕਾਂ ਨੂੰ ਦਿੱਤੀਆਂ ਜਾਂਦੀਆਂ ਸਿਹਤ ਸਹੂਲਤਾਂ ਦਾ ਮੁਆਇਨਾ ਕੀਤਾ ਗਿਆ ਅਤੇ ਸੀਨੀਅਰ ਮੈਡੀਕਲ ਅਫ਼ਸਰ ਨੂੰ ਹਦਾਇਤਾਂ ਵੀ ਜਾਰੀ ਕੀਤੀਆ। ਚੈਕਿੰਗ ਦੌਰਾਨ ਉਨ੍ਹਾਂ ਸਿਵਲ ਹਸਪਤਾਲ ਫਾਜ਼ਿਲਕਾ (Fazilka) ਦੇ ਐਮਰਜੈਂਸੀ ਵਾਰਡ, ਜਰਨਲ ਵਾਰਡ, ਜੱਚਾ-ਬੱਚਾ ਵਿੰਗ ਅਤੇ ਐਂਬੂਲੈਂਸ ਸੇਵਾ ਦੀ ਬਰੀਕੀ ਨਾਲ ਜਾਂਚ ਪੜਤਾਲ ਕੀਤੀ। ਇਸ ਦੇ ਨਾਲ ਡੱਬਵਾਲਾ ਕਲਾ ਅਤੇ ਖੁਈਖੇੜਾ ਵਿਖੇ ਸਟਾਫ ਦੀ ਹਾਜਰੀ, ਸਫ਼ਾਈ , ਸਟਾਕ ਰਜਿਸਟਰ ਆਦਿ ਦੀ ਵੀ ਜਾਂਚ ਕੀਤੀ। ਇਸ ਮੌਕੇ ਡਾ. ਕਵਿਤਾ ਸਿੰਘ ਨੇ ਸਿਵਲ ਹਸਪਤਾਲ ਫਾਜ਼ਿਲਕਾ ਦੇ ਸਮੂਹ ਸਟਾਫ ਨੂੰ ਹਦਾਇਤ ਕੀਤੀ ਕਿ ਆਮ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਸਬੰਧੀ ਲੋਕਾਂ ਨੂੰ ਕੋਈ ਵੀ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ ਅਤੇ ਲੋਕਾਂ ਨੂੰ ਵੱਧ ਵੱਧ ਸਿਹਤ ਸਕੀਮਾਂ ਸਬੰਧੀ ਜਾਗਰੂਕ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਨਾਲ ਡਾ. ਐਡੀਸਨ ਐਰਿਕ, ਡਾ. ਰੋਹਿਤ ਗੋਇਲ ਅਕਾਊਂਟੈਂਟ ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ, ਸੰਜੀਵ ਕੁਮਾਰ ਗਰੋਵਰ , ਪਾਰਸ ਕਟਾਰੀਆ ਅਤੇ ਹੋਰ ਸਿਹਤ ਕਰਮੀ ਹਾਜ਼ਰ ਸਨ। The post ਕਾਰਜਕਾਰੀ ਸਿਵਲ ਸਰਜਨ ਵੱਲੋਂ ਸਿਵਲ ਹਸਪਤਾਲ ਫਾਜ਼ਿਲਕਾ, ਡੱਬਵਾਲਾ ਕਲਾ ਅਤੇ ਖੁਈਖੇੜਾ ਦਾ ਦੌਰਾ appeared first on TheUnmute.com - Punjabi News. Tags:
|
ਆਈਟੀ ਟ੍ਰਿਬਿਊਨਲ ਨੇ ਕਾਂਗਰਸ ਦੇ ਖਾਤਿਆਂ ਤੋਂ ਪਾਬੰਦੀ ਹਟਾਈ Friday 16 February 2024 08:37 AM UTC+00 | Tags: breaking-news congress congress-accounts congress-party india-news it-tribunal latest-news news ਚੰਡੀਗੜ੍ਹ, 16 ਫਰਵਰੀ 2024: ਕਾਂਗਰਸ (Congress) ਪਾਰਟੀ ਦੇ ਸਾਰੇ ਬੈਂਕ ਖਾਤਿਆਂ ‘ਤੇ ਲੱਗੀ ਰੋਕ ਹਟਾ ਦਿੱਤੀ ਗਈ ਹੈ। ਆਈਟੀ ਟ੍ਰਿਬਿਊਨਲ ਨੇ ਕਾਂਗਰਸ ਨੂੰ ਵੱਡੀ ਰਾਹਤ ਦਿੱਤੀ ਹੈ। ਇਹ ਜਾਣਕਾਰੀ ਕਾਂਗਰਸ ਦੇ ਰਾਜ ਸਭਾ ਮੈਂਬਰ ਵਿਵੇਕ ਤਨਖਾ ਨੇ ਦਿੱਤੀ ਹੈ। ਅੱਜ ਕਾਂਗਰਸ (Congress) ਪਾਰਟੀ ਅਤੇ ਯੂਥ ਕਾਂਗਰਸ ਪਾਰਟੀ ਦੇ ਕਈ ਬੈਂਕ ਖਾਤੇ ਫ੍ਰੀਜ਼ ਕਰ ਦਿੱਤੇ ਗਏ। ਜਿਸ ਨੂੰ ਲੈ ਕੇ ਕਾਂਗਰਸ ਦੇ ਖਜ਼ਾਨਚੀ ਅਜੇ ਮਾਕਨ ਨੇ ਪ੍ਰੈੱਸ ਕਾਨਫਰੰਸ ਦੌਰਾਨ ਕੇਂਦਰ ਸਰਕਾਰ ‘ਤੇ ਗੰਭੀਰ ਦੋਸ਼ ਲਗਾਏ ਸਨ। ਇਨਕਮ ਟੈਕਸ ਵਿਭਾਗ ਨੇ ਕਾਂਗਰਸ ਪਾਰਟੀ ਦੇ ਬੈਂਕ ਖਾਤੇ ਕੁਝ ਘੰਟਿਆਂ ਲਈ ਸੀਲ ਕਰ ਦਿੱਤੇ ਤਾਂ ਹੰਗਾਮਾ ਹੋ ਗਿਆ। ਰਾਹੁਲ ਗਾਂਧੀ ਅਤੇ ਮਲਿਕਾਰਜੁਨ ਖੜਗੇ ਨੇ ਐਕਸ ਪੋਸਟਾਂ ਰਾਹੀਂ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ। ਇਸ ਦੇ ਨਾਲ ਹੀ ਕਾਂਗਰਸ ਅਤੇ ਯੂਥ ਕਾਂਗਰਸ ਦੇ ਆਗੂ ਤੇ ਵਰਕਰ ਸੜਕਾਂ ‘ਤੇ ਉਤਰ ਆਏ। ਦਿੱਲੀ ‘ਚ ਕਾਂਗਰਸ ਦੇ ਮੁੱਖ ਦਫਤਰ ‘ਚ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਿਆ। ਜਿਸ ਤੋਂ ਬਾਅਦ ਪੁਲਿਸ ਨੇ ਕਈ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ। The post ਆਈਟੀ ਟ੍ਰਿਬਿਊਨਲ ਨੇ ਕਾਂਗਰਸ ਦੇ ਖਾਤਿਆਂ ਤੋਂ ਪਾਬੰਦੀ ਹਟਾਈ appeared first on TheUnmute.com - Punjabi News. Tags:
|
IND vs ENG: ਦੂਜੇ ਟੈਸਟ ਮੈਚ 'ਚ ਭਾਰਤ ਦੀ ਪਹਿਲੀ ਪਾਰੀ 445 ਦੌੜਾਂ 'ਤੇ ਸਮਾਪਤ, ਰੋਹਿਤ-ਜਡੇਜਾ ਨੇ ਜੜੇ ਸੈਂਕੜੇ Friday 16 February 2024 08:53 AM UTC+00 | Tags: breaking-news ind-vs-eng news rohit-jadeja rohit-sharma sports test-cricket test-match ਚੰਡੀਗੜ੍ਹ, 16 ਫਰਵਰੀ 2024: ਭਾਰਤ ਅਤੇ ਇੰਗਲੈਂਡ (IND vs ENG) ਵਿਚਾਲੇ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦਾ ਤੀਜਾ ਮੈਚ ਰਾਜਕੋਟ ‘ਚ ਖੇਡਿਆ ਜਾ ਰਿਹਾ ਹੈ। ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਅੱਜ ਮੈਚ ਦਾ ਦੂਜਾ ਦਿਨ ਹੈ ਅਤੇ ਭਾਰਤੀ ਟੀਮ ਦੀ ਪਹਿਲੀ ਪਾਰੀ 445 ਦੌੜਾਂ ‘ਤੇ ਸਮਾਪਤ ਹੋ ਗਈ। ਫਿਲਹਾਲ ਇੰਗਲੈਂਡ ਦੀ ਪਹਿਲੀ ਪਾਰੀ ਚੱਲ ਰਹੀ ਹੈ। ਅੱਜ ਭਾਰਤ ਨੇ ਪੰਜ ਵਿਕਟਾਂ 'ਤੇ 326 ਦੌੜਾਂ ਤੋਂ ਅੱਗੇ ਖੇਡਣਾ ਸ਼ੁਰੂ ਕੀਤਾ ਅਤੇ 119 ਦੌੜਾਂ ਜੋੜਨ ਲਈ ਬਾਕੀ ਦੀਆਂ ਪੰਜ ਵਿਕਟਾਂ ਗੁਆ ਲਈਆਂ। ਪਹਿਲੇ ਅੱਧੇ ਘੰਟੇ ਵਿੱਚ ਭਾਰਤੀ ਟੀਮ ਨੇ ਕੁਲਦੀਪ ਯਾਦਵ (4) ਅਤੇ ਰਵਿੰਦਰ ਜਡੇਜਾ (112) ਦੀਆਂ ਵਿਕਟਾਂ ਗੁਆ ਦਿੱਤੀਆਂ। ਇਸ ਤੋਂ ਬਾਅਦ ਰਵੀਚੰਦਰਨ ਅਸ਼ਵਿਨ ਨੇ ਧਰੁਵ ਜੁਰੇਲ ਨਾਲ ਅੱਠਵੀਂ ਵਿਕਟ ਲਈ 77 ਦੌੜਾਂ ਦੀ ਸਾਂਝੇਦਾਰੀ ਕੀਤੀ। ਇਸ ਸਾਂਝੇਦਾਰੀ ਨੂੰ ਰੇਹਾਨ ਅਹਿਮਦ ਨੇ ਤੋੜਿਆ। ਉਸ ਨੇ ਪਹਿਲਾਂ ਅਸ਼ਵਿਨ (37) ਅਤੇ ਫਿਰ ਧਰੁਵ ਜੁਰੇਲ (46) ਨੂੰ ਪੈਵੇਲੀਅਨ ਭੇਜਿਆ। ਇਸ ਤੋਂ ਬਾਅਦ ਜਸਪ੍ਰੀਤ ਬੁਮਰਾਹ ਨੇ ਸਿਰਾਜ ਨਾਲ 10ਵੀਂ ਵਿਕਟ ਲਈ 30 ਦੌੜਾਂ ਜੋੜੀਆਂ। ਵੁੱਡ ਨੇ ਬੁਮਰਾਹ ਨੂੰ ਆਊਟ ਕਰਕੇ ਭਾਰਤੀ ਪਾਰੀ ਨੂੰ 445 ਦੌੜਾਂ ‘ਤੇ ਸਮਾਪਤ ਕਰ ਦਿੱਤਾ। ਇੰਗਲੈਂਡ ਲਈ ਵੁੱਡ ਨੇ ਸਭ ਤੋਂ ਵੱਧ ਚਾਰ ਵਿਕਟਾਂ ਲਈਆਂ। ਜਦਕਿ ਰੇਹਾਨ ਨੇ ਦੋ ਵਿਕਟਾਂ ਹਾਸਲ ਕੀਤੀਆਂ। ਜੇਮਸ ਐਂਡਰਸਨ, ਟਾਮ ਹਾਰਟਲੇ ਅਤੇ ਜੋ ਰੂਟ ਨੂੰ ਇਕ-ਇਕ ਵਿਕਟ ਮਿਲੀਆਂ ਹਨ । ਫਿਲਹਾਲ ਸੀਰੀਜ਼ (IND vs ENG) 1-1 ਨਾਲ ਬਰਾਬਰ ਹੈ। The post IND vs ENG: ਦੂਜੇ ਟੈਸਟ ਮੈਚ ‘ਚ ਭਾਰਤ ਦੀ ਪਹਿਲੀ ਪਾਰੀ 445 ਦੌੜਾਂ ‘ਤੇ ਸਮਾਪਤ, ਰੋਹਿਤ-ਜਡੇਜਾ ਨੇ ਜੜੇ ਸੈਂਕੜੇ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਨੇ 10 ਲੱਖ ਤੋਂ ਜ਼ਿਆਦਾ ਕੱਟੇ ਰਾਸ਼ਨ ਕਾਰਡਾਂ ਨੂੰ ਬਹਾਲ ਕਰਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ: MLA ਜਗਦੀਪ ਕੰਬੋਜ ਗੋਲਡੀ Friday 16 February 2024 09:02 AM UTC+00 | Tags: breaking-news jagdeep-kamboj-goldy jalalabad latest-news news nws punab-farmers punjab-government ration-card the-unmute-breaking-news ਜਲਾਲਾਬਾਦ 16 ਫਰਵਰੀ 2024: ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਆਖਿਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਸੱਚੀ ਹਮਦਰਦ ਸਰਕਾਰ ਹੈ ਜੋ ਕਿ ਲੋਕ ਮਸਲਿਆਂ ਦਾ ਉਹਨਾਂ ਦੇ ਘਰਾਂ ਦੇ ਨਜ਼ਦੀਕ ਪਹੁੰਚ ਕੇ ਹੱਲ ਕਰ ਰਹੀ ਹੈ। ਉਹ ਅੱਜ ਇੱਥੇ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਦੇ ਦਫਤਰ ਵਿਖੇ ਲੱਗੇ ਲੋਕ ਸੁਵਿਧਾ ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਸਨ। ਇਸ ਮੌਕੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਲੋਕਾਂ ਦੀਆਂ ਮੁਸਕਿਲਾਂ ਸੁਣੀਆਂ ਅਤੇ ਮੌਕੇ ਤੇ ਹੀ ਮੁਸ਼ਕਿਲਾ ਦੇ ਹੱਲ ਕਰਨ ਸਬੰਧੀ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਵਿਧਾਇਕ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਉਪਰਾਲਿਆਂ ਰਾਹੀਂ ਲੋਕਾਂ ਨੂੰ ਸੁਵਿਧਾਵਾਂ ਦਿੱਤੀਆਂ ਜਾ ਰਹੀਆਂ ਹਨ। ਉਹਨਾਂ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 10 ਲੱਖ ਤੋਂ ਜਿਆਦਾ ਕੱਟੇ ਗਏ ਰਾਸ਼ਨ ਕਾਰਡਾਂ (ration cards) ਨੂੰ ਬਹਾਲ ਕਰਕੇ ਲੋਕਾਂ ਲਈ ਵੱਡੀ ਰਾਹਤ ਦਿੱਤੀ ਹੈ। ਨਾਲ ਹੀ ਵਿਧਾਇਕ ਨੇ ਆਖਿਆ ਕਿ ਸਰਕਾਰ ਵੱਲੋਂ ਹੁਣ ਘਰ ਘਰ ਰਾਸ਼ਨ ਦੀ ਯੋਜਨਾ ਵੀ ਸ਼ੁਰੂ ਕੀਤੀ ਗਈ ਹੈ ਜਿਸ ਨਾਲ ਲੋਕਾਂ ਨੂੰ ਰਾਸ਼ਨ ਵੀ ਘਰਾਂ ਤੱਕ ਪਹੁੰਚਾਇਆ ਜਾਵੇਗਾ। ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਇਸ ਮੌਕੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੋਕ ਸੁਵਿਧਾ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ। ਜਿਕਰਯੋਗ ਹੈ ਕਿ 6 ਫਰਵਰੀ ਤੋਂ ਲੋਕ ਸੁਵਿਧਾ ਕੈਂਪ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਸੀ ਜਿਸ ਤਹਿਤ ਵੱਖ-ਵੱਖ ਪਿੰਡਾਂ ਵਿੱਚ ਇਹ ਕੈਂਪ ਲਗਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਪਹੁੰਚ ਕੇ ਲੋਕ ਹੱਥੋਂ ਹੱਥ ਸਰਕਾਰੀ ਸੇਵਾਵਾਂ ਪ੍ਰਾਪਤ ਕਰ ਰਹੇ ਹਨ। The post ਪੰਜਾਬ ਸਰਕਾਰ ਨੇ 10 ਲੱਖ ਤੋਂ ਜ਼ਿਆਦਾ ਕੱਟੇ ਰਾਸ਼ਨ ਕਾਰਡਾਂ ਨੂੰ ਬਹਾਲ ਕਰਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ: MLA ਜਗਦੀਪ ਕੰਬੋਜ ਗੋਲਡੀ appeared first on TheUnmute.com - Punjabi News. Tags:
|
ICC ਨੇ ਕ੍ਰਿਕਟਰ ਰਿਜ਼ਵਾਨ ਜਾਵੇਦ 'ਤੇ ਸਾਢੇ 17 ਸਾਲ ਦੀ ਪਾਬੰਦੀ ਲਗਾਈ Friday 16 February 2024 09:10 AM UTC+00 | Tags: anti-corruption breaking-news cricketer-rizwan-javed international-cricket-council news rizwan-javed ਚੰਡੀਗੜ੍ਹ, 16 ਫਰਵਰੀ 2024: ਅੰਤਰਰਾਸ਼ਟਰੀ ਕ੍ਰਿਕਟ ਪਰਿਸ਼ਦ (ਆਈਸੀਸੀ) ਨੇ ਭ੍ਰਿਸ਼ਟਾਚਾਰ ਵਿਰੋਧੀ ਨਿਯਮਾਂ ਦੀ ਉਲੰਘਣਾ ਕਰਨ ਲਈ ਬ੍ਰਿਟਿਸ਼ ਕਲੱਬ ਦੇ ਕ੍ਰਿਕਟਰ ਰਿਜ਼ਵਾਨ ਜਾਵੇਦ (Rizwan Javed) ‘ਤੇ ਸਾਢੇ 17 ਸਾਲ ਦੀ ਪਾਬੰਦੀ ਲਗਾ ਦਿੱਤੀ ਹੈ। ਆਈਸੀਸੀ ਨੇ ਜਾਵੇਦ ਨੂੰ ਅਮੀਰਾਤ ਕ੍ਰਿਕਟ ਬੋਰਡ (ਈਸੀਬੀ) ਦੇ ਭ੍ਰਿਸ਼ਟਾਚਾਰ ਵਿਰੋਧੀ ਨਿਯਮਾਂ ਦੇ ਪੰਜ ਵੱਖ-ਵੱਖ ਉਲੰਘਣਾਵਾਂ ਦਾ ਦੋਸ਼ੀ ਪਾਏ ਜਾਣ ਤੋਂ ਬਾਅਦ ਇਹ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ। ਕ੍ਰਿਕਟਰ ਰਿਜ਼ਵਾਨ ਜਾਵੇਦ (Rizwan Javed) ‘ਤੇ 2021 ‘ਚ ਅਬੂ ਧਾਬੀ ਟੀ 10 ਲੀਗ ਦੌਰਾਨ ਮੈਚ ਫਿਕਸ ਕਰਨ ਦੀਆਂ ਕਈ ਕੋਸ਼ਿਸ਼ਾਂ ਦੇ ਦੋਸ਼ ਕਾਰਨ ਸਾਢੇ 17 ਸਾਲਾਂ ਲਈ ਕ੍ਰਿਕਟ ਦੇ ਸਾਰੇ ਰੂਪਾਂ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਜਾਵੇਦ ਉਨ੍ਹਾਂ ਅੱਠ ਖਿਡਾਰੀਆਂ ਅਤੇ ਅਧਿਕਾਰੀਆਂ ਵਿੱਚੋਂ ਇੱਕ ਸੀ | ਇਸ ਮਾਮਲੇ ‘ਚ ਬੰਗਲਾਦੇਸ਼ ਦੇ ਨਾਸਿਰ ਹੁਸੈਨ ‘ਤੇ ਵੀ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਸਨ ਪਰ ਜਾਂਚ ‘ਚ ਸਹਿਯੋਗ ਕਰਨ ‘ਤੇ ਹੁਸੈਨ ‘ਤੇ ਦੋ ਸਾਲ ਦੀ ਪਾਬੰਦੀ ਲਗਾ ਦਿੱਤੀ ਗਈ ਸੀ। ਆਈਸੀਸੀ ਵੱਲੋਂ ਕਿਸੇ ਖਿਡਾਰੀ ‘ਤੇ ਲਗਾਈ ਗਈ ਇਹ ਦੂਜੀ ਸਭ ਤੋਂ ਲੰਬੀ ਪਾਬੰਦੀ ਹੈ। ਜਾਵੇਦ ‘ਤੇ ਇਹ ਪਾਬੰਦੀ 19 ਸਤੰਬਰ 2023 ਤੋਂ ਲਾਗੂ ਹੋਵੇਗੀ, ਜੋ ਉਸ ਦੀ ਮੁਅੱਤਲੀ ਦੀ ਮਿਤੀ ਹੈ। The post ICC ਨੇ ਕ੍ਰਿਕਟਰ ਰਿਜ਼ਵਾਨ ਜਾਵੇਦ ‘ਤੇ ਸਾਢੇ 17 ਸਾਲ ਦੀ ਪਾਬੰਦੀ ਲਗਾਈ appeared first on TheUnmute.com - Punjabi News. Tags:
|
ਲੋਕ ਸਭਾ ਦੀਆਂ ਆਮ ਚੋਣਾਂ ਦੇ ਐਲਾਨ ਦੇ ਨਾਲ ਹੀ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ: ਅਨੁਰਾਗ ਅਗਰਵਾਲ Friday 16 February 2024 11:08 AM UTC+00 | Tags: anurag-agarwal breaking-news lok-sabha-election lok-sabha-general-elections model-election-code news punjab-news ਚੰਡੀਗੜ੍ਹ, 16 ਫਰਵਰੀ 2024: ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ ਨੇ ਕਿਹਾ ਕਿ ਲੋਕ ਸਭਾ ਦੀਆਂ ਆਮ ਚੋਣਾਂ (Lok Sabha elections) ਦੇ ਐਲਾਨ ਦੇ ਨਾਲ ਹੀ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ। ਅਨੁਰਾਗ ਅਗਰਵਾਲ ਨੇ ਅੱਜ ਇੱਥੇ ਆਦਰਸ਼ ਚੋਣ ਜ਼ਾਬਤੇ ਸਬੰਧੀ ਅਧਿਕਾਰੀਆਂ ਦੀ ਬੈਠਕ ਦੌਰਾਨ ਇਹ ਗੱਲ ਕਹੀ। ਉਨ੍ਹਾਂ ਕਿਹਾ ਕਿ ਸਾਰੀਆਂ ਸਿਆਸੀ ਪਾਰਟੀਆਂ ਨੂੰ ਆਪਣਾ ਚੋਣ (Lok Sabha elections) ਮਨੋਰਥ ਪੱਤਰ ਜਾਰੀ ਕਰਨ ਤੋਂ ਤਿੰਨ ਦਿਨਾਂ ਦੇ ਅੰਦਰ ਚੋਣ ਮਨੋਰਥ ਪੱਤਰ ਦੀਆਂ ਤਿੰਨ ਕਾਪੀਆਂ ਸੀ.ਈ.ਓ ਦਫ਼ਤਰ ਚੰਡੀਗੜ੍ਹ ਵਿਖੇ ਜਮ੍ਹਾਂ ਕਰਵਾਉਣੀਆਂ ਪੈਣਗੀਆਂ। ਅਗਰਵਾਲ ਨੇ ਕਿਹਾ ਕਿ ਜੇਕਰ ਕੋਈ ਵੀ ਸਿਆਸੀ ਪਾਰਟੀ ਰੈਲੀ ਜਾਂ ਰੋਡ ਸ਼ੋਅ ਲਈ ਕਾਫਲਾ ਕੱਢਣਾ ਚਾਹੁੰਦੀ ਹੈ ਤਾਂ ਸਬੰਧਤ ਜ਼ਿਲ੍ਹਾ ਅਥਾਰਟੀ ਤੋਂ ਮਨਜ਼ੂਰੀ ਲੈਣੀ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਵੀ ਸਿਆਸੀ ਪਾਰਟੀ ਰੋਡ ਸ਼ੋਅ ਦਾ ਕਾਫਲਾ ਕੱਢਦੀ ਹੈ ਤਾਂ ਇਸ ਨਾਲ ਰੋਡ ਜਾਮ ਨਹੀਂ ਹੋਣਾ ਚਾਹੀਦਾ ਅਤੇ ਕੋਈ ਵੀ ਸਿਆਸੀ ਪਾਰਟੀ ਰੋਡ ਸ਼ੋਅ ਦਾ ਕਾਫਲਾ ਉਸ ਜਗ੍ਹਾ ਤੋਂ ਨਹੀਂ ਕੱਢ ਸਕੇਗੀ ਜਿੱਥੇ ਹਸਪਤਾਲ ਅਤੇ ਟਰਾਮਾ ਸੈਂਟਰ ਹੈ। ਇਸ ਤੋਂ ਇਲਾਵਾ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਲਾਊਡਸਪੀਕਰ ਦੀ ਵਰਤੋਂ ਨਹੀਂ ਕੀਤੀ ਜਾਵੇਗੀ। ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤੇ ਦੌਰਾਨ ਸਿਆਸੀ ਪਾਰਟੀਆਂ ਵੱਲੋਂ ਕਿਸੇ ਵੀ ਰੈਸਟ ਹਾਊਸ, ਡਾਕ ਬੰਗਲੇ ਅਤੇ ਸਰਕਾਰੀ ਘਰਾਂ ਦੀ ਵਰਤੋਂ ਨਹੀਂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਕੋਈ ਵੀ ਸਿਆਸੀ ਵਿਅਕਤੀ ਆਪਣੇ ਭਾਸ਼ਣ ਵਿੱਚ ਜਾਤੀ ਅਤੇ ਧਰਮ ਨਾਲ ਸਬੰਧਤ ਸ਼ਬਦਾਂ ਦੀ ਵਰਤੋਂ ਨਹੀਂ ਕਰ ਸਕੇਗਾ ਅਤੇ ਕੋਈ ਵੀ ਸਿਆਸੀ ਪਾਰਟੀ ਆਪਣੇ ਬੈਨਰਾਂ ‘ਤੇ ਮੰਦਰਾਂ, ਮਸਜਿਦਾਂ, ਗੁਰਦੁਆਰਿਆਂ ਅਤੇ ਚਰਚਾਂ ਦੀਆਂ ਫੋਟੋਆਂ ਦੀ ਵਰਤੋਂ ਨਹੀਂ ਕਰ ਸਕੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ‘ਤੇ ਚੋਣ ਖਰਚਾ ਨਿਗਰਾਨ ਟੀਮ ਬਣਾਈ ਗਈ ਹੈ ਜੋ ਕਿ ਵੱਖ-ਵੱਖ ਤਰੀਕਿਆਂ ਨਾਲ ਉਮੀਦਵਾਰਾਂ ਦੇ ਪ੍ਰੋਗਰਾਮਾਂ ‘ਤੇ ਨਜ਼ਰ ਰੱਖੇਗੀ | ਤਾਂ ਜੋ ਉਮੀਦਵਾਰ ਪ੍ਰੋਗਰਾਮਾਂ ਵਿੱਚ ਚੋਣ ਜ਼ਾਬਤੇ ਦੀ ਉਲੰਘਣਾ ਨਾ ਕਰ ਰਹੇ ਹੋਣ। The post ਲੋਕ ਸਭਾ ਦੀਆਂ ਆਮ ਚੋਣਾਂ ਦੇ ਐਲਾਨ ਦੇ ਨਾਲ ਹੀ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ: ਅਨੁਰਾਗ ਅਗਰਵਾਲ appeared first on TheUnmute.com - Punjabi News. Tags:
|
IND vs ENG: ਰਵੀਚੰਦਰਨ ਅਸ਼ਵਿਨ ਟੈਸਟ 'ਚ 500 ਵਿਕਟਾਂ ਲੈਣ ਵਾਲੇ ਭਾਰਤ ਦੇ ਦੂਜੇ ਗੇਂਦਬਾਜ਼ ਬਣੇ Friday 16 February 2024 11:17 AM UTC+00 | Tags: 500-tests-wickets ashwin breaking-news cricket-news news ravichandran-ashwin spinner-r-ashwin spinner-ravichandran-ashwin test-cricket tests ਚੰਡੀਗੜ੍ਹ, 16 ਫਰਵਰੀ 2024: ਭਾਰਤ ਦੇ ਤਜਰਬੇਕਾਰ ਸਪਿਨਰ ਰਵੀਚੰਦਰਨ ਅਸ਼ਵਿਨ (Ravichandran Ashwin) ਨੇ ਟੈਸਟ ਕ੍ਰਿਕਟ ‘ਚ 500 ਵਿਕਟਾਂ ਪੂਰੀਆਂ ਕੀਤੀਆਂ ਹਨ। ਉਸ ਨੇ ਸ਼ੁੱਕਰਵਾਰ (16 ਫਰਵਰੀ) ਨੂੰ ਇੰਗਲੈਂਡ ਦੇ ਖਿਲਾਫ ਰਾਜਕੋਟ ਟੈਸਟ ‘ਚ ਜੈਕ ਕਰਾਊਲੀ ਨੂੰ ਆਊਟ ਕਰਕੇ ਇਹ ਉਪਲੱਬਧੀ ਹਾਸਲ ਕੀਤੀ। ਅਸ਼ਵਿਨ ਟੈਸਟ ‘ਚ 500 ਵਿਕਟਾਂ ਲੈਣ ਵਾਲੇ ਭਾਰਤ ਦੇ ਦੂਜੇ ਗੇਂਦਬਾਜ਼ ਹਨ। ਉਨ੍ਹਾਂ ਤੋਂ ਪਹਿਲਾਂ ਸਾਬਕਾ ਕਪਤਾਨ ਅਨਿਲ ਕੁੰਬਲੇ ਨੇ ਇਹ ਉਪਲਬਧੀ ਹਾਸਲ ਕੀਤੀ ਸੀ। ਅਸ਼ਵਿਨ (Ravichandran Ashwin) ਤੋਂ ਪਹਿਲਾਂ ਅੱਠ ਗੇਂਦਬਾਜ਼ ਟੈਸਟ ‘ਚ 500 ਵਿਕਟਾਂ ਦਾ ਅੰਕੜਾ ਪਾਰ ਕਰ ਚੁੱਕੇ ਹਨ। ਇਸ ਮਾਮਲੇ ‘ਚ ਸ਼੍ਰੀਲੰਕਾ ਦੇ ਮੁਥੱਈਆ ਮੁਰਲੀਧਰਨ ਸਭ ਤੋਂ ਉੱਪਰ ਹਨ। ਉਨ੍ਹਾਂ ਨੇ 133 ਟੈਸਟ ਮੈਚਾਂ ‘ਚ 800 ਵਿਕਟਾਂ ਹਾਸਲ ਕੀਤੀਆਂ ਹਨ। ਕੁੰਬਲੇ ਭਾਰਤ ਲਈ ਸਭ ਤੋਂ ਵੱਧ ਵਿਕਟਾਂ ਲੈਣ ਵਾਲੇ ਗੇਂਦਬਾਜ਼ ਹਨ। ਉਸ ਦੇ ਨਾਂ 132 ਟੈਸਟਾਂ ‘ਚ 619 ਵਿਕਟਾਂ ਹਨ। ਅਸ਼ਵਿਨ ਸਭ ਤੋਂ ਘੱਟ ਟੈਸਟ ਮੈਚਾਂ ‘ਚ 500 ਵਿਕਟਾਂ ਲੈਣ ਵਾਲੇ ਦੂਜੇ ਗੇਂਦਬਾਜ਼ ਬਣ ਗਏ ਹਨ। ਇਸ ਮਾਮਲੇ ‘ਚ ਉਨ੍ਹਾਂ ਨੇ ਅਨਿਲ ਕੁੰਬਲੇ, ਆਸਟ੍ਰੇਲੀਆ ਦੇ ਸ਼ੇਨ ਵਾਰਨ ਅਤੇ ਗਲੇਨ ਮੈਕਗ੍ਰਾ ਨੂੰ ਪਿੱਛੇ ਛੱਡ ਦਿੱਤਾ ਹੈ। ਅਸ਼ਵਿਨ ਨੇ 98ਵੇਂ ਟੈਸਟ ਵਿੱਚ ਆਪਣੀ 500ਵੀਂ ਵਿਕਟ ਲਈ। ਕੁੰਬਲੇ ਨੇ 105, ਵਾਰਨ ਨੇ 108 ਅਤੇ ਮੈਕਗ੍ਰਾ ਨੇ 110 ਟੈਸਟਾਂ ਵਿੱਚ ਇਹ ਉਪਲਬਧੀ ਹਾਸਲ ਕੀਤੀ ਸੀ। ਮੁਰਲੀਧਰਨ ਇਸ ਮਾਮਲੇ ‘ਚ ਸਿਖਰ ‘ਤੇ ਹਨ। ਉਨ੍ਹਾਂ ਨੇ ਸਿਰਫ 87 ਟੈਸਟ ਮੈਚਾਂ ‘ਚ 500 ਵਿਕਟਾਂ ਹਾਸਲ ਕੀਤੀਆਂ ਸਨ। ਸਭ ਤੋਂ ਘੱਟ ਗੇਂਦਾਂ ਵਿੱਚ 500 ਵਿਕਟਾਂ ਲੈਣ ਵਾਲੇ ਖਿਡਾਰੀਅਸ਼ਵਿਨ ਸਭ ਤੋਂ ਘੱਟ ਗੇਂਦਾਂ ‘ਤੇ 500 ਵਿਕਟਾਂ ਲੈਣ ਵਾਲੇ ਦੁਨੀਆ ਦੇ ਦੂਜੇ ਗੇਂਦਬਾਜ਼ ਬਣ ਗਏ ਹਨ। ਉਸ ਨੇ ਇਹ ਉਪਲਬਧੀ 25714 ਗੇਂਦਾਂ ਵਿੱਚ ਹਾਸਲ ਕੀਤੀ। ਮੈਕਗ੍ਰਾ ਉਸ ਤੋਂ ਅੱਗੇ ਹਨ। ਉਸ ਨੇ 25528 ਗੇਂਦਾਂ ‘ਤੇ ਘੱਟੋ-ਘੱਟ 500 ਵਿਕਟਾਂ ਹਾਸਲ ਕੀਤੀਆਂ ਹਨ। ਜੇਮਸ ਐਂਡਰਸਨ ਨੇ 28150 ਗੇਂਦਾਂ ‘ਤੇ 500 ਵਿਕਟਾਂ ਅਤੇ ਸਟੂਅਰਟ ਬ੍ਰਾਡ ਨੇ 28430 ਗੇਂਦਾਂ ‘ਤੇ 500 ਵਿਕਟਾਂ ਹਾਸਲ ਕੀਤੀਆਂ। The post IND vs ENG: ਰਵੀਚੰਦਰਨ ਅਸ਼ਵਿਨ ਟੈਸਟ ‘ਚ 500 ਵਿਕਟਾਂ ਲੈਣ ਵਾਲੇ ਭਾਰਤ ਦੇ ਦੂਜੇ ਗੇਂਦਬਾਜ਼ ਬਣੇ appeared first on TheUnmute.com - Punjabi News. Tags:
|
ਬਿਜਲੀ ਖਪਤਕਾਰਾਂ ਦੀਆਂ ਸਮੱਸਿਆਵਾਂ ਦਾ ਛੇਤੀ ਹੱਲ ਕੀਤਾ ਜਾਵੇਗਾ: ਉੱਤਰ ਹਰਿਆਣਾ ਬਿਜਲੀ ਵੰਡ ਨਿਗਮ Friday 16 February 2024 11:27 AM UTC+00 | Tags: breaking-news electricity-consumers electricity-distribution-corporation haryana news power-supply uhbvn uttar-haryana-electricity-distribution-corporation ਚੰਡੀਗੜ੍ਹ, 16 ਫਰਵਰੀ 2024: ਉੱਤਰ ਹਰਿਆਣਾ ਬਿਜਲੀ ਵੰਡ ਨਿਗਮ (UHBVN) ਖਪਤਕਾਰਾਂ ਨੂੰ ਭਰੋਸੇਯੋਗ, ਚੰਗੀ ਵੋਲਟੇਜ ਅਤੇ ਨਿਰਵਿਘਨ ਬਿਜਲੀ ਸਪਲਾਈ ਕਰਨ ਲਈ ਵਚਨਬੱਧ ਹੈ। ‘ਪੂਰੀ ਖਪਤਕਾਰਾਂ ਦੀ ਸੰਤੁਸ਼ਟੀ’ ਦੇ ਟੀਚੇ ਦੀ ਪ੍ਰਾਪਤੀ ਲਈ ਬਿਜਲੀ ਨਿਗਮ ਵੱਲੋਂ ਕਈ ਉਤਸ਼ਾਹੀ ਪ੍ਰੋਗਰਾਮ ਸ਼ੁਰੂ ਕੀਤੇ ਗਏ ਹਨ ਤਾਂ ਜੋ ਖਪਤਕਾਰਾਂ (electricity consumers) ਦੀਆਂ ਸਮੱਸਿਆਵਾਂ ਨੂੰ ਛੇਤੀ ਹੱਲ ਕੀਤਾ ਜਾ ਸਕੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਿਜਲੀ ਨਿਗਮ ਦੇ ਬੁਲਾਰੇ ਨੇ ਦੱਸਿਆ ਕਿ ਰੈਗੂਲੇਸ਼ਨ 2.8.2 ਦੇ ਅਨੁਸਾਰ ਜ਼ੋਨਲ ਖਪਤਕਾਰ ਸ਼ਿਕਾਇਤ ਨਿਵਾਰਨ ਫੋਰਮ 1 ਲੱਖ ਰੁਪਏ ਤੋਂ ਵੱਧ ਅਤੇ 3 ਲੱਖ ਰੁਪਏ ਤੱਕ ਦੇ ਵਿੱਤੀ ਵਿਵਾਦਾਂ ਨਾਲ ਸਬੰਧਤ ਸ਼ਿਕਾਇਤਾਂ ਦੀ ਸੁਣਵਾਈ ਕਰੇਗਾ। ਪੰਚਕੂਲਾ ਜ਼ੋਨ ਅਧੀਨ ਆਉਂਦੇ ਜ਼ਿਲ੍ਹਿਆਂ ਜਿਵੇਂ ਕਿ ਕੁਰੂਕਸ਼ੇਤਰ, ਅੰਬਾਲਾ, ਪੰਚਕੂਲਾ, ਕੈਥਲ ਅਤੇ ਯਮੁਨਾਨਗਰ ਦੇ ਖਪਤਕਾਰਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਜ਼ੋਨਲ ਖਪਤਕਾਰ ਸ਼ਿਕਾਇਤ ਨਿਵਾਰਨ ਫੋਰਮ, ਪੰਚਕੂਲਾ ਵਿਖੇ 19 ਅਤੇ 26 ਫਰਵਰੀ ਨੂੰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਚਕੂਲਾ ਜ਼ੋਨ ਅਧੀਨ ਆਉਂਦੇ ਜ਼ਿਲ੍ਹਿਆਂ ਦੇ ਖਪਤਕਾਰਾਂ (electricity consumers) ਦੇ ਗਲਤ ਬਿੱਲ, ਬਿਜਲੀ ਦਰਾਂ ਸਬੰਧੀ ਮਾਮਲੇ, ਮੀਟਰ ਸੁਰੱਖਿਆ ਨਾਲ ਸਬੰਧਤ ਮਾਮਲੇ, ਖਰਾਬ ਮੀਟਰਾਂ ਨਾਲ ਸਬੰਧਤ ਮਾਮਲੇ ਅਤੇ ਵੋਲਟੇਜ ਨਾਲ ਸਬੰਧਤ ਮਾਮਲਿਆਂ ਦਾ ਨਿਪਟਾਰਾ ਕੀਤਾ ਜਾਵੇਗਾ। ਇਸ ਸਮੇਂ ਦੌਰਾਨ ਬਿਜਲੀ ਚੋਰੀ, ਬਿਜਲੀ ਦੀ ਦੁਰਵਰਤੋਂ ਅਤੇ ਘਾਤਕ ਗੈਰ-ਘਾਤਕ ਹਾਦਸਿਆਂ ਆਦਿ ਦੇ ਮਾਮਲਿਆਂ ‘ਤੇ ਵਿਚਾਰ ਨਹੀਂ ਕੀਤਾ ਜਾਵੇਗਾ। ਖਪਤਕਾਰ ਅਤੇ ਕਾਰਪੋਰੇਸ਼ਨ ਵਿਚਕਾਰ ਕਿਸੇ ਵੀ ਵਿਵਾਦ ਦੇ ਨਿਪਟਾਰੇ ਲਈ ਫੋਰਮ ਕੋਲ ਵਿੱਤੀ ਝਗੜਿਆਂ ਨਾਲ ਸਬੰਧਤ ਸ਼ਿਕਾਇਤ ਪੇਸ਼ ਕੀਤੇ ਜਾਣ ਤੋਂ ਪਹਿਲਾਂ ਪਿਛਲੇ ਛੇ ਮਹੀਨਿਆਂ ਦੌਰਾਨ ਖਪਤਕਾਰ ਦੁਆਰਾ ਅਦਾ ਕੀਤੇ ਔਸਤ ਬਿਜਲੀ ਖਰਚਿਆਂ ਦੇ ਆਧਾਰ ‘ਤੇ ਹਰ ਮਹੀਨੇ ਦਾ ਕਲੇਮ ਖਪਤਕਾਰ ਨੂੰ ਦੇਣਾ ਹੋਵੇਗਾ। ਚਾਰਜ ਕੀਤੀ ਗਈ ਰਕਮ ਜਾਂ ਉਸਦੇ ਦੁਆਰਾ ਅਦਾ ਕੀਤੇ ਜਾਣ ਵਾਲੇ ਬਿਜਲੀ ਖਰਚਿਆਂ ਦੇ ਬਰਾਬਰ ਦੀ ਰਕਮ ਜਮ੍ਹਾ ਕਰੋ, ਜੋ ਵੀ ਘੱਟ ਹੋਵੇ। ਇਸ ਦੌਰਾਨ, ਖਪਤਕਾਰ ਨੂੰ ਇਹ ਤਸਦੀਕ ਕਰਨਾ ਹੋਵੇਗਾ ਕਿ ਮਾਮਲਾ ਅਦਾਲਤ, ਅਥਾਰਟੀ ਜਾਂ ਫੋਰਮ ਦੇ ਸਾਹਮਣੇ ਲੰਬਿਤ ਨਹੀਂ ਹੈ ਕਿਉਂਕਿ ਅਜਿਹੀ ਅਦਾਲਤ ਜਾਂ ਫੋਰਮ ਵਿੱਚ ਲੰਬਿਤ ਮਾਮਲਿਆਂ ਨੂੰ ਮੀਟਿੰਗ ਦੌਰਾਨ ਵਿਚਾਰਿਆ ਨਹੀਂ ਜਾਵੇਗਾ। The post ਬਿਜਲੀ ਖਪਤਕਾਰਾਂ ਦੀਆਂ ਸਮੱਸਿਆਵਾਂ ਦਾ ਛੇਤੀ ਹੱਲ ਕੀਤਾ ਜਾਵੇਗਾ: ਉੱਤਰ ਹਰਿਆਣਾ ਬਿਜਲੀ ਵੰਡ ਨਿਗਮ appeared first on TheUnmute.com - Punjabi News. Tags:
|
ਭਾਰਤ ਜੋੜੋ ਨਿਆ ਯਾਤਰਾ ਤੋਂ ਪਹਿਲਾਂ ਪ੍ਰਿਅੰਕਾ ਗਾਂਧੀ ਦੀ ਸਿਹਤ ਵਿਗੜੀ, ਹਸਪਤਾਲ 'ਚ ਕਰਵਾਇਆ ਦਾਖਲ Friday 16 February 2024 11:43 AM UTC+00 | Tags: bharat-jodo-niyay-yatra breaking-news congress health-issue india news priyanka-gandhi ਚੰਡੀਗੜ੍ਹ, 16 ਫਰਵਰੀ 2024: ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ (Priyanka Gandhi Wadra) ਵਾਡਰਾ ਦੀ ਸਿਹਤ ਵਿਗੜਨ ਕਰਕੇ ਸ਼ੁੱਕਰਵਾਰ ਨੂੰ ‘ਭਾਰਤ ਜੋੜੋ ਨਿਆ ਯਾਤਰਾ’ ‘ਚ ਹਿੱਸਾ ਨਹੀਂ ਲੈ ਸਕੇਗੀ। ਪਹਿਲਾਂ ਤੋਂ ਉਲੀਕੇ ਗਏ ਪ੍ਰੋਗਰਾਮ ਦੇ ਤਹਿਤ ਉਨ੍ਹਾਂ ਨੇ ਅੱਜ ਸ਼ਾਮ ਉੱਤਰ ਪ੍ਰਦੇਸ਼ ਦੇ ਚੰਦੌਲੀ ਤੋਂ ਯਾਤਰਾ ਵਿੱਚ ਸ਼ਾਮਲ ਹੋਣਾ ਸੀ। ਪ੍ਰਿਯੰਕਾ ਗਾਂਧੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਪੋਸਟ ਕਰਕੇ ਆਪਣੀ ਬੀਮਾਰ ਹੋਣ ਅਤੇ ਹਸਪਤਾਲ ‘ਚ ਦਾਖਲ ਕਰਵਾਉਣ ਦੀ ਜਾਣਕਾਰੀ ਦਿੱਤੀ। ਉਨ੍ਹਾਂ (Priyanka Gandhi Wadra) ਨੇ ਲਿਖਿਆ, ’ਮੈਂ’ਤੁਸੀਂ ‘ਭਾਰਤ ਜੋੜੋ ਨਿਆ ਯਾਤਰਾ’ ਦੇ ਉੱਤਰ ਪ੍ਰਦੇਸ਼ ਪਹੁੰਚਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੀ ਸੀ ਪਰ ਬੀਮਾਰ ਹੋਣ ਕਾਰਨ ਮੈਨੂੰ ਅੱਜ ਹੀ ਹਸਪਤਾਲ ‘ਚ ਭਰਤੀ ਕਰਵਾਉਣਾ ਪਿਆ। ਮੇਰੀ ਸਿਹਤ ਵਿੱਚ ਥੋੜ੍ਹਾ ਸੁਧਾਰ ਹੁੰਦੇ ਹੀ ਮੈਂ ਯਾਤਰਾ ਵਿੱਚ ਸ਼ਾਮਲ ਹੋਵਾਂਗੀ। ਉਦੋਂ ਤੱਕ, ਮੈਂ ਚੰਦੌਲੀ-ਬਨਾਰਸ ਪਹੁੰਚਣ ਵਾਲੇ ਸਾਰੇ ਯਾਤਰੀਆਂ, ਉੱਤਰ ਪ੍ਰਦੇਸ਼ ਦੇ ਮੇਰੇ ਸਾਥੀਆਂ, ਜੋ ਤਨਦੇਹੀ ਨਾਲ ਯਾਤਰਾ ਦੀ ਤਿਆਰੀ ਕਰ ਰਹੇ ਹਨ ਅਤੇ ਮੇਰੇ ਪਿਆਰੇ ਭਰਾ ਨੂੰ ਸ਼ੁਭਕਾਮਨਾਵਾਂ ਦਿੰਦੀ ਹਾਂ। The post ਭਾਰਤ ਜੋੜੋ ਨਿਆ ਯਾਤਰਾ ਤੋਂ ਪਹਿਲਾਂ ਪ੍ਰਿਅੰਕਾ ਗਾਂਧੀ ਦੀ ਸਿਹਤ ਵਿਗੜੀ, ਹਸਪਤਾਲ ‘ਚ ਕਰਵਾਇਆ ਦਾਖਲ appeared first on TheUnmute.com - Punjabi News. Tags:
|
ਖਰੜ: ਕੈਂਪ ਦੌਰਾਨ ਐਸ.ਡੀ.ਐਮ ਤੇ ਹੋਰ ਅਧਿਕਾਰੀਆਂ ਨੇ ਲੋਕਾਂ ਦੀਆਂ ਸੁਣੀਆ ਮੁਸ਼ਕਿਲਾਂ Friday 16 February 2024 11:51 AM UTC+00 | Tags: bharat-jodo-niyay-yatra breaking-news congress health-issue india kharar latest-news news priyanka-gandhi walfare-camp ਖਰੜ, 16 ਫਰਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਹਰੇਕ ਜ਼ਿਲ੍ਹੇ ਅੰਦਰ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਪੰਜਾਬ ਸਰਕਾਰ ਦੀਆਂ ਸੇਵਾਵਾਂ ਲੋਕਾਂ ਨੂੰ ਘਰਾਂ ਦੇ ਨੇੜੇ ਮੁਹੱਈਆ ਕਰਵਾਈਆਂ ਜਾ ਸਕਣ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐਸ.ਡੀ.ਐਮ. ਗੁਰਮੰਦਰ ਸਿੰਘ ਨੇ ਸਬ ਡਿਵੀਜ਼ਨ ਖਰੜ੍ (Kharar) ਦੇ ਪਿੰਡ ਬਾਸੀਆਂ, ਪੋਪਨਾ, ਨਿਆਮੀਆਂ, ਗੜਾਂਗਾ ਅਤੇ ਸਿੱਲ ਵਿਖੇ ਲਗਾਏ ਗਏ ਕੈਂਪਾਂ ਦਾ ਜਾਇਜ਼ਾ ਲੈਂਦਿਆਂ ਕੀਤਾ। ਐਸ.ਡੀ.ਐਮ ਨੇ ਕੈਂਪ 'ਚ ਪਹੁੰਚੇ ਇਲਾਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਤੁਰੰਤ ਪਹਿਲਕਦਮੀ ਨਾਲ ਹੱਲ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਪਿੰਡਾਂ ਅਤੇ ਵਾਰਡਾਂ ਵਿਚ ਲੱਗਣ ਵਾਲੇ ਸੁਵਿਧਾ ਕੈਂਪ ਲੋਕਾਂ ਦੀਆਂ ਮੁਸ਼ਕਿਲਾਂ ਦਾ ਮੌਕੇ 'ਤੇ ਹੀ ਹੱਲ ਕਰਨ ਲਈ ਲਾਹੇਵੰਦ ਸਾਬਿਤ ਹੋ ਰਹੇ ਹਨ। ਉਨ੍ਹਾਂ ਹਲਕਾ ਨਿਵਾਸੀਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਯੋਜਨਾਬੱਧ ਢੰਗ ਨਾਲ ਲੋਕ ਹਿਤ ਵਿਚ ਲਗਾਏ ਜਾ ਰਹੇ ਕੈਂਪਾਂ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਲਾਹਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ 'ਆਪ ਦੀ ਸਰਕਾਰ ਆਪ ਦੇ ਦੁਆਰ' ਮੁਹਿੰਮ ਤਹਿਤ ਜ਼ਿਲ੍ਹੇ ਦੀ ਹਰੇਕ ਸਬ ਡਿਵੀਜਨ (Kharar) ਵਿਚ ਰੋਜ਼ਾਨਾ 4 ਤੋਂ 6 ਕੈਂਪ ਲੱਗ ਰਹੇ ਹਨ। ਇਸ ਨਿਵੇਕਲੀ ਪਹਿਲਕਦਮੀ ਨਾਲ ਲੋਕਾਂ ਤੱਕ ਪਹੁੰਚ ਕਰਨ ਲਈ ਜ਼ਿਲ੍ਹੇ ਦੇ ਹਰ ਪਿੰਡ ਅਤੇ ਨਗਰ ਕੌਂਸਲ ਦੇ ਵਾਰਡਾਂ ਵਿਚ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਹਲਕਾ ਨਿਵਾਸੀਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਯੋਜਨਾਬੱਧ ਢੰਗ ਨਾਲ ਲੋਕ ਹਿਤ ਵਿਚ ਲਗਾਏ ਜਾ ਰਹੇ ਕੈਂਪਾਂ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਲਾਹਾ ਲੈਣ ਦੀ ਅਪੀਲ ਕੀਤੀ। ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ‘ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ‘ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। The post ਖਰੜ: ਕੈਂਪ ਦੌਰਾਨ ਐਸ.ਡੀ.ਐਮ ਤੇ ਹੋਰ ਅਧਿਕਾਰੀਆਂ ਨੇ ਲੋਕਾਂ ਦੀਆਂ ਸੁਣੀਆ ਮੁਸ਼ਕਿਲਾਂ appeared first on TheUnmute.com - Punjabi News. Tags:
|
ਰੱਖਿਆ ਮੰਤਰਾਲੇ ਨੇ ਏਅਰਕ੍ਰਾਫਟ ਸਮੇਤ 84,560 ਕਰੋੜ ਰੁਪਏ ਦੇ ਮਿਲਟਰੀ ਹਾਰਡਵੇਅਰ ਦੀ ਖਰੀਦ ਦੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ Friday 16 February 2024 12:00 PM UTC+00 | Tags: aircraft breaking-news dac defence-acquisition-council indian-army military-hardware ministry-of-defense news punjab-news ਚੰਡੀਗੜ੍ਹ, 16 ਫਰਵਰੀ 2024: ਰੱਖਿਆ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਹਥਿਆਰਬੰਦ ਬਲਾਂ ਦੀ ਸਮੁੱਚੀ ਲੜਾਕੂ ਸਮਰੱਥਾ ਨੂੰ ਹੁਲਾਰਾ ਦੇਣ ਲਈ ਮਲਟੀ-ਰੋਲ ਮੈਰੀਟਾਈਮ ਏਅਰਕ੍ਰਾਫਟ ਸਮੇਤ 84,560 ਕਰੋੜ ਰੁਪਏ ਦੇ ਮਿਲਟਰੀ (military) ਹਾਰਡਵੇਅਰ ਦੀ ਖਰੀਦ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਅਗਵਾਈ ਵਾਲੀ ਰੱਖਿਆ ਗ੍ਰਹਿਣ ਕੌਂਸਲ (ਡੀਏਸੀ) ਨੇ ਇਨ੍ਹਾਂ ਖਰੀਦ ਪ੍ਰਸਤਾਵਾਂ ਨੂੰ ਮਨਜ਼ੂਰੀ ਦਿੱਤੀ। ਡੀਏਸੀ ਦੁਆਰਾ ਪ੍ਰਵਾਨ ਕੀਤੇ ਪ੍ਰਸਤਾਵਾਂ ਵਿੱਚ ਨਵੀਂ ਪੀੜ੍ਹੀ ਦੇ ਐਂਟੀ-ਟੈਂਕ ਮਾਈਨਜ਼, ਏਅਰ ਡਿਫੈਂਸ ਰਣਨੀਤਕ ਕੰਟਰੋਲ ਰਾਡਾਰ, ਹੈਵੀ ਡਿਊਟੀ ਟਾਰਪੀਡੋ, ਮੱਧਮ ਰੇਂਜ ਦੇ ਸਮੁੰਦਰੀ ਖੋਜ ਅਤੇ ਬਹੁ-ਰੋਲ ਸਮੁੰਦਰੀ ਜਹਾਜ਼, ਫਲਾਈਟ ਰਿਫਿਊਲਰ ਏਅਰਕ੍ਰਾਫਟ ਅਤੇ ਸਾਫਟਵੇਅਰ ਪਰਿਭਾਸ਼ਿਤ ਰੇਡੀਓ ਸ਼ਾਮਲ ਹਨ। ਰੱਖਿਆ ਮੰਤਰਾਲੇ ਨੇ ਕਿਹਾ ਕਿ ਡੀਏਸੀ ਨੇ ਭਾਰਤੀ ਜਲ ਸੈਨਾ ਅਤੇ ਤੱਟ ਰੱਖਿਅਕਾਂ ਦੀ ਨਿਗਰਾਨੀ ਅਤੇ ਰੁਕਾਵਟ ਸਮਰੱਥਾਵਾਂ ਨੂੰ ਮਜ਼ਬੂਤ ਕਰਨ ਲਈ ਮੱਧਮ-ਰੇਂਜ ਦੇ ਸਮੁੰਦਰੀ ਜਾਸੂਸੀ ਜਹਾਜ਼ਾਂ ਅਤੇ ਬਹੁ-ਰੋਲ ਸਮੁੰਦਰੀ ਜਹਾਜ਼ਾਂ ਦੀ ਖਰੀਦ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹਵਾਈ ਰੱਖਿਆ ਪ੍ਰਣਾਲੀਆਂ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਹਵਾਈ ਰੱਖਿਆ ਰਣਨੀਤਕ ਕੰਟਰੋਲ ਰਾਡਾਰ ਦੀ ਖਰੀਦ ਦੇ ਪ੍ਰਸਤਾਵ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ। ਇਹ ਖਾਸ ਤੌਰ ‘ਤੇ ਹੌਲੀ, ਛੋਟੇ ਅਤੇ ਘੱਟ ਉੱਡਣ ਵਾਲੇ ਟੀਚਿਆਂ ਦਾ ਪਤਾ ਲਗਾਉਣ ਦੀ ਸਮਰੱਥਾ ਨੂੰ ਮਜ਼ਬੂਤ ਕਰੇਗਾ। ਬਿਆਨ ਵਿੱਚ ਕਿਹਾ ਗਿਆ ਹੈ ਕਿ ਡੀਏਸੀ ਨੇ ਭਾਰਤੀ ਹਵਾਈ ਫੌਜ (military) ਦੀ ਸੰਚਾਲਨ ਸਮਰੱਥਾ ਅਤੇ ਪਹੁੰਚ ਨੂੰ ਵਧਾਉਣ ਲਈ ਫਲਾਈਟ ਰਿਫਿਊਲਰ ਏਅਰਕ੍ਰਾਫਟ ਦੀ ਖਰੀਦ ਲਈ ਜ਼ਰੂਰਤ ਦੀ ਪ੍ਰਵਾਨਗੀ ਦਿੱਤੀ ਹੈ। The post ਰੱਖਿਆ ਮੰਤਰਾਲੇ ਨੇ ਏਅਰਕ੍ਰਾਫਟ ਸਮੇਤ 84,560 ਕਰੋੜ ਰੁਪਏ ਦੇ ਮਿਲਟਰੀ ਹਾਰਡਵੇਅਰ ਦੀ ਖਰੀਦ ਦੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ appeared first on TheUnmute.com - Punjabi News. Tags:
|
ਸ਼੍ਰੋਮਣੀ ਕਮੇਟੀ ਨੇ ਸ਼ੰਭੂ ਬਾਰਡਰ 'ਤੇ ਕਿਸਾਨ ਭਰਾਵਾਂ ਤੇ ਰਾਹਗੀਰਾਂ ਲਈ ਸ਼ੁਰੂ ਕੀਤੀ ਲੰਗਰ ਦੀ ਸੇਵਾ Friday 16 February 2024 12:11 PM UTC+00 | Tags: breaking-news langar-sewa latest-news news nwes punjab-haryana-border punjab-news sgpc shambhu-border shiromani-committee ਪਟਿਆਲ਼ਾ, 15 ਫ਼ਰਵਰੀ 2024: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਸਾਨ ਭਰਾਵਾਂ ਲਈ ਪੰਜਾਬ-ਹਰਿਆਣਾ ਸਰਹੱਦ ਸ਼ੰਭੂ ਬਾਰਡਰ ਵਿਖੇ ਲੰਗਰ ਵਰਤਾਉਂਣ ਦੇ ਦਿਸ਼ਾ ਨਿਰਦੇਸ਼ ਦਿੱਤੇ, ਜਿਸ ਤਹਿਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲ਼ਾ ਵੱਲੋਂ ਲੰਗਰ ਸੇਵਾ (Langar sewa) ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਅਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਅਤੇ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਅਤੇ ਹੋਰਨਾਂ ਨੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੀ ਸਮੁੱਚੀ ਟੀਮ ਨੂੰ ਲੈ ਕੇ ਕਿਸਾਨ ਭਰਾਵਾਂ ਅਤੇ ਰਾਹਗੀਰਾਂ ਲਈ ਲੰਗਰ ਸੇਵਾ ਸ਼ੁਰੂ ਕੀਤੀ। ਗੱਲਬਾਤ ਕਰਦਿਆਂ ਅਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਅਤੇ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਦੱਸਿਆ ਕਿ ਲੰਗਰ ਦੀ ਸ਼ੁਰੂਆਤ ਅਰਦਾਸ ਉਪਰੰਤ ਕੀਤੀ ਗਈ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਖੁਦ ਆਪਣੇ ਹੱਥਾਂ ਨਾਲ ਦਿੱਲੀ ਨੂੰ ਜਾਣ ਵਾਲੇ ਕਿਸਾਨ ਭਰਾਵਾਂ, ਸੰਗਤਾਂ ਅਤੇ ਰਾਹਗੀਰਾਂ ਨੂੰ ਲੰਗਰ ਵਰਤਾਉਂਣ (Langar sewa) ਦੀ ਸੇਵਾ ਕੀਤੀ। ਗੱਲਬਾਤ ਕਰਦਿਆਂ ਜਥੇਦਾਰ ਲਾਛੜੂ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਕਿਸਾਨ ਭਰਾਵਾਂ ਨਾਲ ਵਾਅਦਾ ਖਿਲਾਫ਼ੀ ਕੀਤੀ ਹੈ, ਜੋ ਹੁਣ ਆਪਣੀਆਂ ਅਧੂਰੀਆਂ ਰਹਿ ਗਈਆਂ ਮੰਗਾਂ ਮਨਵਾਉਣ ਲਈ ਦਿੱਲੀ ਜਾਣਾ ਚਾਹੁੰਦੇ ਹਨ। ਉਨ੍ਹਾਂ ਨੂੰ ਜਬਰ ਨਾਲ ਸ਼ੰਭੂ ਬਾਰਡਰ 'ਤੇ ਰੋਕ ਲਿਆ ਹੈ, ਜਿਸ ਨਾਲ ਲੋਕਤੰਤਰ ਦਾ ਵੱਡਾ ਘਾਣ ਸਾਹਮਣੇ ਆਇਆ ਹੈ। ਜਥੇਦਾਰ ਕਰਤਾਰਪੁਰ ਨੇ ਕਿਹਾ ਕਿ ਕਿਸਾਨਾਂ ਨਾਲ ਅਨਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇਸ ਤਰ੍ਹਾਂ ਦਿੱਲੀ ਜਾਣ ਤੋਂ ਰੋਕਣਾ, ਅੱਥਰੂ ਗੈਸ ਦੇ ਗੋਲੇ ਸੁੱਟਣਾ, ਗੋਲੀਆਂ, ਕਾਰਤੂਸ ਮਾਰ ਕੇ ਕਿਸਾਨਾਂ ਨੂੰ ਜ਼ਖ਼ਮੀ ਕਰਨਾ ਅਣਮਨੁੱਖੀ ਵਰਤਾਰਾ ਹੈ, ਜੋ ਬੰਦ ਹੋਣਾ ਚਾਹੀਦਾ ਹੈ। ਇਸ ਮੌਕੇ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਕੈਪਟਨ ਖੁਸ਼ਵੰਤ ਸਿੰਘ, ਪਲਵਿੰਦਰ ਸਿੰਘ ਰਿੰਕੂ, ਜੰਗ ਸਿੰਘ ਇਟਲੀ, ਲਖਵਿੰਦਰ ਸਿੰਘ, ਚਰਨਜੀਤ ਸਿੰਘ ਜਾਗਦੇ ਰਹੋ ਆਦਿ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਅਧਿਕਾਰੀ ਅਤੇ ਸਟਾਫ਼ ਮੈਂਬਰ ਵੀ ਹਾਜ਼ਰ ਸਨ। The post ਸ਼੍ਰੋਮਣੀ ਕਮੇਟੀ ਨੇ ਸ਼ੰਭੂ ਬਾਰਡਰ 'ਤੇ ਕਿਸਾਨ ਭਰਾਵਾਂ ਤੇ ਰਾਹਗੀਰਾਂ ਲਈ ਸ਼ੁਰੂ ਕੀਤੀ ਲੰਗਰ ਦੀ ਸੇਵਾ appeared first on TheUnmute.com - Punjabi News. Tags:
|
ਆਮ ਘਰ ਦੇ ਚਿਰਾਗ ਯਾਦਵਿੰਦਰ ਨੇ ਜੱਜ ਬਣ ਕੇ ਕਕਰਾਲਾ ਭਾਈਕਾ ਦਾ ਨਾਂ ਦੇਸ਼ 'ਚ ਕੀਤਾ ਰੋਸ਼ਨ Friday 16 February 2024 12:20 PM UTC+00 | Tags: breaking-news chirag-yadvinder judge kakrala-bhaika news pcs-punjab punjab-news yadwinder-singh ਪਟਿਆਲਾ 16 ਫਰਵਰੀ 2024: ਪੰਜਾਬ ਰਾਜ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀ.ਸੀ.ਐੱਸ. (PCS) ਜੁਡੀਸ਼ੀਅਲ ਦੇ ਸਾਲ 2023 ਦੇ ਐਲਾਨੇ ਨਤੀਜਿਆਂ ਵਿੱਚੋਂ 65ਵਾਂ ਸਥਾਨ ਹਾਸਲ ਕਰਕੇ ਯਾਦਵਿੰਦਰ ਸਿੰਘ ਪਾਪੜਾ ਨੇ ਆਪਣੇ ਮਾਤਾ-ਪਿਤਾ ਦੇ ਨਾਲ਼ ਪਿੰਡ ਕਕਰਾਲਾ ਭਾਈਕਾ ਦਾ ਨਾਂ ਦੇਸ਼ ਭਰ ਵਿੱਚ ਰੌਸ਼ਨ ਕਰਕੇ ਅਜੋਕੀ ਪ੍ਰਵਾਸ ਕਰ ਰਹੀ ਨੌਜਵਾਨ ਪੀੜ੍ਹੀ ਲਈ ਇੱਕ ਨਵੀਂ ਪ੍ਰੇਰਨਾ ਤੇ ਮਿਸਾਲ ਪੇਸ਼ ਕੀਤੀ ਹੈ। ਦੱਸਣਯੋਗ ਹੈ ਕਿ ਇੱਕ ਸਧਾਰਨ ਪੇਂਡੂ ਪਰਿਵਾਰ ਵਿੱਚ ਜਨਮੇ ਯਾਦਵਿੰਦਰ ਸਿੰਘ ਨੇ ਮੁੱਢਲੀ ਸਿੱਖਿਆ ਪਿੰਡ ਕਕਰਾਲਾ ਤੋਂ ਕਰਨ ਉਪਰੰਤ ਕਾਨੂੰਨ ਦੀ ਪੜ੍ਹਾਈ ਪੰਜਾਬ ਯੂਨੀਵਰਸਿਟੀ ਰੀਜ਼ਨਲ ਸੈਂਟਰ ਲੁਧਿਆਣਾ ਤੋ ਕਰਕੇ ਪੀ.ਸੀ.ਐੱਸ.ਜੁਡੀਸ਼ੀਅਲ ਦੀ ਤਿਆਰੀ ਆਪਣੇ ਚਾਚਾ ਸੁਖਚੈਨ ਸਿੰਘ ਪੀ.ਸੀ.ਐੱਸ (PCS) (ਐਲਾਈਡ) ਡੀ.ਡੀ.ਪੀ.ੳ.ਸੰਗਰੂਰ ਦੀ ਦੇਖ-ਰੇਖ ਹੇਠ ਆਰੰਭ ਕੀਤੀ ਅਤੇ ਉਹਨਾਂ ਵਾਂਗ ਹੀ ਪਹਿਲੀ ਕੋਸ਼ਿਸ਼ ਵਿੱਚ ਇਹ ਵੱਕਾਰੀ ਪਰੀਖਿਆ ਪਾਸ ਕਰਕੇ 'ਜੱਜ' ਦਾ ਸਨਮਾਨਯੋਗ ਅਹੁਦਾ ਛੋਟੀ ਉਮਰੇ ਹਾਸਲ ਕੀਤਾ। ਯਾਦਵਿੰਦਰ ਨੇ ਦੱਸਿਆ ਕਿ ਉਸ ਦੇ ਮਾਤਾ ਮਨਜੀਤ ਕੌਰ ਇੱਕ ਘਰੇਲੂ ਔਰਤ ਅਤੇ ਪਿਤਾ ਗੁਰਦਾਸ ਸਿੰਘ ਪੰਜਾਬ ਪੁਲਿਸ ਵਿੱਚ ਬਤੌਰ ਸਹਾਇਕ ਸਬ-ਇੰਸਪੈਕਟਰ ਤਾਇਨਾਤ ਹਨ।ਬਚਪਨ ਤੋਂ ਹੀ ਮਾਤਾ-ਪਿਤਾ ਦੀ ਸਿੱਖਿਆ,ਦਾਦੀ ਸੁਰਜੀਤ ਕੌਰ ਦੀ ਹਿੰਮਤ-ਹੌਂਸਲੇ ਨੇ ਉਸਨੂੰ ਪੜ੍ਹਾਈ ਦੌਰਾਨ ਅੱਕਣ-ਥੱਕਣ ਨਹੀਂ ਦਿੱਤਾ।ਚਾਚਾ ਦੇ ਦਿਸ਼ਾ ਨਿਰਦੇਸ਼ਾਂ ਨੇ ਉਸ ਦਾ ਔਖੇ ਸਮੇਂ ਮਾਰਗ-ਦਰਸ਼ਨ ਕੀਤਾ।ਉਸ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਮਜ਼ਦੂਰੀ ਕਰਨ ਦੀ ਬਜਾਏ ਨੌਜਵਾਨਾਂ ਨੂੰ ਕਰੜੀ ਮਿਹਨਤ ਕਰ ਕੇ ਆਪਣੇ ਦੇਸ਼ ਵਿੱਚ ਹੀ ਰਹਿ ਕੇ ਵਧੀਆ ਅਹੁਦੇ ਹਾਸਿਲ ਕਰਕੇ ਦੇਸ ਦੀ ਸੇਵਾ ਅਤੇ ਆਪਣੇ ਪਰਿਵਾਰ ਦਾ ਨਾਂ ਰੌਸ਼ਨ ਕਰਨਾ ਚਾਹੀਦਾ ਹੈ। ਡੀ.ਡੀ.ਪੀ.ੳ.ਸੰਗਰੂਰ ਸੁਖਚੈਨ ਸਿੰਘ ਪਾਪੜਾ ਨੇ ਗੱਲ-ਬਾਤ ਕਰਦਿਆ ਕਿਹਾ ਕਿ ਅੱਜ ਉਹਨਾਂ ਦੇ ਪਰਿਵਾਰ ਅਤੇ ਪਿੰਡ ਲਈ ਇਹ ਬਹੁਤ ਖੁਸ਼ੀ ਦਾ ਪਲ ਹੈ ਅਤੇ ਉਹ ਇਸ ਮੌਕੇ ਬਹੁਤ ਮਾਣ ਮਹਿਸੂਸ ਕਰ ਰਹੇ ਹਨ।ਉਹਨਾਂ ਦਾ ਸੁਪਨਾ ਹੈ ਕਿ ਪਿੰਡ ਦੇ ਹੋਰ ਨੌਜਵਾਨ ਵੀ ਇਸ ਤੋਂ ਪੇ੍ਰਨਾ ਲੈ ਕੇ ਜੀਵਨ ਵਿੱਚ ਉਚੇਰੇ ਮੁਕਾਮ ਹਾਸਿਲ ਕਰਨ।ਇਸ ਖੁਸ਼ੀ ਮੌਕੇ ਯਾਦਵਿੰਦਰ ਸਿੰਘ ਦੇ ਚਾਚਾ ਦਰਸ਼ਨ ਸਿੰਘ ਪਾਪੜਾ ਅਤੇ ਫੁੱਫੜ ਹਰਮਿੰਦਰ ਸਿੰਘ ਗਿੱਲ ਨੇ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਇਸ ਪ੍ਰਾਪਤੀ ਨੇ ਪਰਿਵਾਰ ਦਾ ਸਮਾਜ ਅਤੇ ਇਲਾਕੇ ਵਿੱਚ ਸਿਰ ਉੱਚਾ ਕੀਤਾ ਹੈ। ਇਸ ਮੌਕੇ ਪਰਿਵਾਰ ਨੂੰ ਵਧਾਈ ਦੇਣ ਵਾਲਿਆਂ ਵਿੱਚ ਲੈਕਚਰਾਰ ਬਲਜੀਤ ਸਿੰਘ ਕਕਰਾਲਾ,ਮਾਸਟਰ ਅਵਤਾਰ ਸਿੰਘ ਕਕਰਾਲਾ,ਅਵਤਾਰ ਸਿੰਘ ਫੂਡ ਇੰਸਪੈਕਟਰ,ਮਾਸਟਰ ਨਿਰੰਜਣ ਸਿੰਘ ਅਤੇ ਪੱਤਰਕਾਰ ਸੁਖਦੀਪ ਸਿੰਘ ਮਾਨ ਕਕਰਾਲਾ ਵਿਸ਼ੇਸ਼ ਤੌਰ ਤੇ ਪੁੱਜੇ ਹੋਏ ਸਨ। The post ਆਮ ਘਰ ਦੇ ਚਿਰਾਗ ਯਾਦਵਿੰਦਰ ਨੇ ਜੱਜ ਬਣ ਕੇ ਕਕਰਾਲਾ ਭਾਈਕਾ ਦਾ ਨਾਂ ਦੇਸ਼ ‘ਚ ਕੀਤਾ ਰੋਸ਼ਨ appeared first on TheUnmute.com - Punjabi News. Tags:
|
ਸੰਭੂ ਬਾਰਡਰ 'ਤੇ ਕਿਸਾਨ ਧਰਨੇ ਦੌਰਾਨ ਜ਼ਖਮੀ ਹੋਏ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ Friday 16 February 2024 12:36 PM UTC+00 | Tags: breaking-news ghanaur latest latest-news madan-lal-jalalpur news patiala punjab-congress punjab-news sambhu-border the-unmute-breaking-news ਪਟਿਆਲਾ, 15 ਫਰਵਰੀ 2024: ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੇ ਹਲਕਾ ਘਨੌਰ ਦੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ (Madan Lal Jalalpur) ਅੱਜ ਜਦੋਂ ਕਿਸਾਨਾਂ ਦੀ ਮੱਦਦ ਲਈ ਸੰਭੂ ਬਾਰਡਰ ‘ਤੇ ਪੁੱਜੇ ਤੇ ਉਹ ਕਿਸਾਨਾਂ ਨਾਲ ਬਿਲਕੁਲ ਹਰਿਆਣਾ ਪੁਲਿਸ ਦੇ ਸਾਹਮਣੇ ਪੁੱਜ ਗਏ, ਉਸ ਵੇਲੇ ਹਰਿਆਣਾ ਵੱਲੋਂ ਅੱਥਰੂ ਗੈਸ ਦੇ ਕਈ ਗੋਲੇ ਸੁੱਟੇ ਗਏ, ਜਿਨ੍ਹਾਂ ‘ਚੋਂ ਇੱਕ ਗੋਲਾ ਉਨ੍ਹਾਂ ਦੇ ਆ ਕੇ ਲੱਗਿਆ, ਜਿਸ ਕਾਰਨ ਉਹ ਜ਼ਖਮੀ ਵੀ ਹੋਏ ਅਤੇ ਕਿਸਾਨਾਂ ਨੇ ਉਨ੍ਹਾਂ ਨੂੰ ਮੁੱਢਲੀ ਸਹਾਇਤਾ ਦੇ ਕੇ ਮੱਦਦ ਕਰਕੇ ਪਿੱਛੇ ਲਿਆਂਦਾ। ਮਦਨ ਲਾਲ ਜਲਾਲਪੁਰ (Madan Lal Jalalpur) ਨੇ ਆਖਿਆ ਕਿ ਸੰਭੂ ਏਰੀਆ ਉਨ੍ਹਾਂ ਦੇ ਹਲਕੇ ਅੰਦਰ ਪੈਂਦਾ ਹੈ। ਇਸ ਲਈ ਉਹ ਹਰਿਆਣਾ ਦੇ ਤਸੱਦਦ ਤੋਂ ਡਰਦੇ ਨਹੀਂ। ਉਨ੍ਹਾਂ ਆਖਿਆ ਕਿ ਇੱਕ ਪਾਸੇ ਭਾਜਪਾ ਸਰਕਾਰ ਕਿਸਾਨਾਂ ‘ਤੇ ਤਸੱਦਦ ਕਰ ਰਹੀ ਹੈ। ਦੂਜੇ ਪਾਸੇ ਪੰਜਾਬ ਦੀ ਸਰਕਾਰ ਕਿਸਾਨਾਂ ਦੀ ਬਾਂਹ ਨਹੀਂ ਫੜ ਰਹੀ, ਜਿਸ ਕਾਰਨ ਕਾਂਗਰਸ ਦਾ ਮੁੱਢਲਾ ਫਰਜ ਹੈ ਕਿ ਉਹ ਕਿਸਾਨਾਂ ਦੀ ਮੱਦਦ ਲਈ ਅੱਗੇ ਆਵੇ। ਉਨ੍ਹਾਂ ਕਿਹਾ ਕਿ ਉਹ ਪੁਰੀ ਤਰ੍ਹਾਂ ਕਿਸਾਨਾਂ ਲਈ ਕੱਲ੍ਹ ਵੀ ਡਟੇ ਰਹੇ ਤ ਉਹ ਫਿਰ ਦੁਬਾਰਾ ਸੰਭੂ ਬਾਰਡਰ ‘ਤੇ ਕਿਸਾਨਾਂ ਲਈ ਡਟਣਗੇ ਤੇ ਉਨ੍ਹਾਂ ਦੀ ਪੂਰੀ ਮੱਦਦ ਵੀ ਕਰਨਗੇ। ਉਨ੍ਹਾਂ ਆਖਿਆ ਕਿ ਲਗਾਤਾਰ ਵੱਡੇ ਵੱਡੇ ਗੋਲੇ ਅਥਰੂ ਗੈਸ ਦੇ ਸੁੱਟ ਕੇ, ਪਾਣੀ ਦੀਆਂ ਬੁਛਾੜਾਂ ਸੁੱਟ ਕੇ ਤੇ ਰਬੜ ਦੀਆਂ ਗੋਲੀਆਂ ਚਲਾਕੇ ਕਿਸਾਨਾਂ ਨੂੰ ਜ਼ਖਮੀ ਕੀਤਾ ਜਾ ਰਿਹਾ ਹੈ, ਜਿਸਦੀ ਉਹ ਸਖ਼ਤ ਨਿੰਦਾ ਕਰਦੇ ਹਨ। ਉਨ੍ਹਾਂ ਆਖਿਆ ਕਿ ਕੱਲ੍ਹ ਉਹ ਜਿਸ ਵੇਲੇ ਸੰਭੂ ਬਾਰਡਰ ‘ਤੇ ਮੌਜੂਦ ਸਨ ਤੇ ਉਨ੍ਹਾਂ ਉਪਰ ਤੇ ਕਿਸਾਨਾਂ ਉਪਰ ਇੱਕ ਦਰਜਨ ਦੇ ਕਰੀਬ ਅੱਥਰੂ ਗੈਸ ਦੇ ਗੋਲੇ ਸੁੱਟੇ ਗਏ ਸਨ ਪਰ ਉਹ ਘਬਰਾਉਣ ਵਾਲੇ ਨਹੀਂ ਕਿਉਂਕਿ ਜਦੋਂ ਕਿਸਾਨ ਵੀਰ ਡਟੇ ਹੋਏ ਹਨ ਤਾਂ ਉਹ ਉਨ੍ਹਾਂ ਨਾਲ ਡਟੇ ਰਹਿਣਗੇ।
The post ਸੰਭੂ ਬਾਰਡਰ ‘ਤੇ ਕਿਸਾਨ ਧਰਨੇ ਦੌਰਾਨ ਜ਼ਖਮੀ ਹੋਏ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ appeared first on TheUnmute.com - Punjabi News. Tags:
|
ਸੰਯੁਕਤ ਕਿਸਾਨ ਮੋਰਚਾ ਅਤੇ ਟ੍ਰੇਡ ਯੂਨੀਅਨਾਂ ਵੱਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਪੰਜਾਬ 'ਚ ਮਿਲਿਆ ਜ਼ਬਰਦਸਤ ਹੁੰਗਾਰਾ Friday 16 February 2024 12:51 PM UTC+00 | Tags: bharat-bandh breaking-news farmers-protest kisan-andolan kisan-andolanb news punjab ਸੰਗਰੂਰ/ ਨਵਾਸ਼ਹਿਰ 16 ਫਰਵਰੀ 2024: ਸੰਯੁਕਤ ਕਿਸਾਨ ਮੋਰਚਾ ਅਤੇ ਟਰੇਡ ਯੂਨੀਅਨਾਂ ਵਲੋਂ ਸਾਂਝੇ ਤੌਰ ਤੇ 16 ਫਰਵਰੀ ਨੂੰ ਭਾਰਤ ਬੰਦ (Bharat Bandh) ਦੇ ਦਿੱਤੇ ਸੱਦੇ ਨੂੰ ਅੱਜ ਪੰਜਾਬ ਵਿੱਚ ਜ਼ਬਰਦਸਤ ਹੁੰਗਾਰਾ ਮਿਲਿਆ ਹੈ। ਸੂਬੇ ਭਰ ਵਿੱਚ ਦੁਕਾਨਾਂ, ਵਪਾਰਕ ਅਦਾਰੇ, ਜਨਤਕ ਟਰਾਂਸਪੋਰਟ, ਪੈਟਰੋਲ ਪੰਪ ਅਤੇ ਸਨਅਤੀ ਅਦਾਰੇ ਬੰਦ ਰਹੇ। ਸੂਬੇ ਵਿੱਚ ਕਿਸਾਨਾਂ ਮਜ਼ਦੂਰਾਂ ਨਾਲ ਰਲ ਕੇ ਸਮਾਜ ਦੇ ਹੋਰ ਵਰਗਾ ਨੇ 180 ਦੇ ਲਗਭਗ ਥਾਵਾਂ ਉੱਤੇ ਪ੍ਰਮੁੱਖ ਸੜਕੀ ਮਾਰਗਾਂ ਤੇ ਧਰਨੇ ਦੇ ਕੇ ਚੱਕਾ ਜਾਮ ਕਰ ਦਿੱਤਾ। ਵਰਨਣਯੋਗ ਹੈ ਕਿ ਅੱਜ ਦਾ ਬੰਦ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਕਾਰਪੋਰੇਟ ਘਰਾਣਿਆਂ ਪੱਖੀ ਨੀਤੀਆਂ ਵਿਰੁੱਧ, ਜਮਹੂਰੀਅਤ ਅਤੇ ਸੰਵਿਧਾਨਕ ਰਵਾਇਤਾਂ ਦਾ ਘਾਣ ਕਰਨ ਵਿਰੁੱਧ,ਕਿਸਾਨਾਂ ਤੇ ਜਬਰ ਕਰਨ ਵਿਰੁੱਧ,ਕਿਸਾਨਾਂ ਦੀ ਐਮ ਐਸ ਪੀ ਤੇ ਖ੍ਰੀਦ ਦਾ ਗਾਰੰਟੀ ਕਾਨੂੰਨ ਬਣਾਉਣ, ਕਿਸਾਨਾਂ ਖੇਤ ਮਜ਼ਦੂਰਾਂ ਦੇ ਕਰਜ਼ੇ ਤੇ ਲੀਕ ਮਾਰਨ, ਪ੍ਰੀਪੇਡ ਮੀਟਰ ਲਗਾਉਣ ਦੀ ਨੀਤੀ ਨੂੰ ਰੱਦ ਕਰਵਾਉਣ,ਚਾਰ ਲੇਬਰ ਕੋਡ ਰੱਦ ਕਰਨ, ਨਵੀਂ ਸਿੱਖਿਆ ਨੀਤੀ 2020 ਰੱਦ ਕਰਨ, ਹਿੱਟ ਐਂਡ ਰਨ ਕਾਨੂੰਨ ਰੱਦ ਕਰਨ,ਬਿਜਲੀ,ਰੇਲਵੇ ਅਤੇ ਰੱਖਿਆ ਸਮੇਤ ਜਨਤਕ ਖੇਤਰ ਦੇ ਨਿਜੀਕਰਨ ਕਰਨ ਵਿਰੁੱਧ, ਰੁਜ਼ਗਾਰ ਦੇ ਅਧਿਕਾਰ ਅਤੇ ਠੇਕੇਦਾਰੀ ਸਿਸਟਮ ਵਿਰੁੱਧ,26000 ਰੁਪਏ ਘੱਟੋ ਘੱਟ ਉਜਰਤ ਦੇਣ,ਸਰਲ ਅਤੇ ਕਿਸਾਨ ਪੱਖੀ ਸਰਕਾਰੀ ਫਸਲ ਬੀਮਾ ਯੋਜਨਾ ਲਾਗੂ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਆਦਿ ਮੰਗਾਂ ਨੂੰ ਲੈਕੇ ਦਿੱਤਾ ਗਿਆ ਸੀ। ਭਾਰਤ ਬੰਦ (Bharat Bandh) ਨੂੰ ਆੜਤੀ ਐਸੋਸੀਏਸ਼ਨਾਂ, ਟਰੱਕ ਯੂਨੀਅਨਾਂ, ਪ੍ਰਾਈਵੇਟ ਬੱਸ ਓਪਰੇਟਰਾਂ,ਪੈਟਰੋਲ ਪੰਪ ਡੀਲਰ ਐਸੋਸੀਏਸ਼ਨ, ਵਪਾਰ ਮੰਡਲ,ਖੇਤ ਅਤੇ ਪੇਂਡੂ ਮਜ਼ਦੂਰ ਜੱਥੇਬੰਦੀਆਂ, ਨੌਜਵਾਨ, ਵਿਦਿਆਰਥੀ,ਔਰਤ ਅਤੇ ਮੁਲਾਜ਼ਮ ਜਥੇਬੰਦੀਆਂ ਅਤੇ ਮੋਰਚਿਆਂ ਨੇ ਸਮਰਥਨ ਦਿੱਤਾ ਸੀ। ਸੰਯੁਕਤ ਕਿਸਾਨ ਮੋਰਚਾ ਅਤੇ ਟਰੇਡ ਯੂਨੀਅਨਾਂ ਦੀ ਲੀਡਰਸ਼ਿਪ ਨੇ ਪੰਜਾਬ ਦੇ ਸਮੂਹ ਲੋਕਾਂ ਦਾ ਬੰਦ ਨੂੰ ਸਫਲ ਬਣਾਉਣ ਲਈ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ ਹੈ। ਸ਼ੰਭੂ ਬਾਰਡਰ ਤੇ ਕਿਸਾਨ ਗਿਆਨ ਸਿੰਘ ਦੀ ਦਿਲ ਦਾ ਦੌਰਾ ਪੈਣ ਕਰਕੇ ਹੋਈ ਮੌਤ ਉੱਪਰ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਭਾਜਪਾ ਸਰਕਾਰ ਨੂੰ ਲੋਕਾਂ ਦੀਆਂ ਮੰਗਾਂ ਦਾ ਨਿਪਟਾਰਾ ਕਰਨ ਦੀ ਮੰਗ ਦੁਹਰਾਈ ਹੈ। ਸੰਘਰਸ਼ ਦੀ ਅਗਲੀ ਰੂਪ ਰੇਖਾ ਉਲੀਕਣ ਲਈ 18 ਫਰਵਰੀ ਨੂੰ ਲੁਧਿਆਣਾ ਵਿਖੇ ਸੰਯੁਕਤ ਕਿਸਾਨ ਮੋਰਚਾ ਨੇ ਆਪਣੀ ਅਗਲੀ ਮੀਟਿੰਗ ਵੀ ਸੱਦ ਲਈ ਹੈ। ਅੱਜ ਦੇ ਭਾਰਤ ਬੰਦ ਦੀ ਅਗਵਾਈ ਸੰਯੁਕਤ ਕਿਸਾਨ ਮੋਰਚਾ ਵਲੋਂ ਬਲਬੀਰ ਸਿੰਘ ਰਾਜੇਵਾਲ, ਹਰਿੰਦਰ ਸਿੰਘ ਲੱਖੋਵਾਲ, ਨਿਰਭੈ ਸਿੰਘ ਢੁੱਡੀਕੇ , ਡਾ. ਦਰਸ਼ਨਪਾਲ, ਹਰਮੀਤ ਸਿੰਘ ਕਾਦੀਆ, ਬਲਦੇਵ ਸਿੰਘ ਨਿਹਾਲਗ੍ਹੜ, ਬੂਟਾ ਸਿੰਘ ਬੁਰਜਗਿੱਲ, ਜੰਗਵੀਰ ਸਿੰਘ ਚੌਹਾਨ, ਬਲਵਿੰਦਰ ਸਿੰਘ ਮੱਲੀਨੰਗਲ, ਸਤਨਾਮ ਸਿੰਘ ਅਜਨਾਲਾ, ਮਨਜੀਤ ਸਿੰਘ ਧਨੇਰ, ਬਿੰਦਰ ਸਿੰਘ ਗੋਲੇਵਾਲਾ, ਸੁੱਖਗਿੱਲ ਮੋਗਾ, ਰੁਲਦੂ ਸਿੰਘ ਮਾਨਸਾ, ਵੀਰ ਸਿੰਘ ਬੜਵਾ, ਬੂਟਾ ਸਿੰਘ ਸ਼ਾਦੀਪੁਰ,ਸਤਨਾਮ ਸਿੰਘ ਬਹਿਰੂ, ਬਲਜੀਤ ਸਿੰਘ ਗਰੇਵਾਲ, ਹਰਜਿੰਦਰ ਸਿੰਘ ਟਾਂਡਾ,ਮਲੂਕ ਸਿੰਘ ਹੀਰਕੇ, ਬਲਵਿੰਦਰ ਸਿੰਘ ਰਾਜੂਔਲਖ, ਹਰਜੀਤ ਸਿੰਘ ਰਵੀ, ਨਿਰਵੈਰ ਸਿੰਘ ਡਾਲੇਕੇ, ਹਰਬੰਸ ਸਿੰਘ ਸੰਘਾ, ਪ੍ਰੇਮ ਸਿੰਘ ਭੰਗੂ, ਕੁਲਦੀਪ ਸਿੰਘ ਵਜੀਦਪੁਰ, ਹਰਦੇਵ ਸਿੰਘ ਸੰਧੂ, ਕੰਵਲਪ੍ਰੀਤ ਸਿੰਘ ਪੰਨੂ, ਕਿਰਨਜੀਤ ਸੇਖੋਂ, ਬੋਘ ਸਿੰਘ ਮਾਨਸਾ ਅਤੇ ਟਰੇਡ ਯੂਨੀਅਨਾਂ ਵਲੋਂ ਨਿਰਮਲ ਸਿੰਘ ਧਾਲੀਵਾਲ, ਚੰਦਰਸ਼ੇਖਰ, ਰਾਜਵਿੰਦਰ ਰਾਣਾ, ਕੁਲਵਿੰਦਰ ਸਿੰਘ ਵੜੈਚ ਆਦਿ ਨੇ ਕੀਤੀ। The post ਸੰਯੁਕਤ ਕਿਸਾਨ ਮੋਰਚਾ ਅਤੇ ਟ੍ਰੇਡ ਯੂਨੀਅਨਾਂ ਵੱਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਪੰਜਾਬ ‘ਚ ਮਿਲਿਆ ਜ਼ਬਰਦਸਤ ਹੁੰਗਾਰਾ appeared first on TheUnmute.com - Punjabi News. Tags:
|
ਮੋਹਾਲੀ: ਪ੍ਰੀਖਿਆ ਕੇਂਦਰ ਦੇ 100 ਮੀਟਰ ਦੇ ਘੇਰੇ 'ਚ ਇਕੱਠੇ ਹੋਣ 'ਤੇ ਪਾਬੰਦੀ Friday 16 February 2024 01:23 PM UTC+00 | Tags: breaking-news exam examination-center mohali news pseb punjab punjab-news punjab-school-education-board punjab-school-exam sas-nagar school-exam ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਫਰਵਰੀ, 2024: ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 13 ਫਰਵਰੀ 2024 ਤੋਂ 30 ਮਾਰਚ 2024 ਤੱਕ ਬੋਰਡ ਵੱਲੋਂ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ (examination centers) ਵਿੱਚ ਪ੍ਰੀਖਿਆਵਾਂ ਕਰਵਾਈਆਂ ਜਾ ਰਹੀਆਂ ਹਨ। ਜ਼ਿਲ੍ਹਾ ਮੈਜਿਸਟਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਆਸ਼ਿਕਾ ਜੈਨ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਚ ਸਥਿੱਤ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ 05 ਜਾਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਉਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਡਿਊਟੀ ਤੇ ਤਾਇਨਾਤ ਸਰਕਾਰੀ ਅਮਲੇ ਅਤੇ ਪ੍ਰੀਖਿਆ ਦੇ ਰਹੇ ਪ੍ਰੀਖਿਆਰਥੀਆਂ ‘ਤੇ ਲਾਗੂ ਨਹੀਂ ਹੋਣਗੇ। ਇਹ ਹੁਕਮ ਸਰਕਾਰੀ ਹਾਈ ਸਕੂਲ ਦੇਵੀ ਨਗਰ ਅਬਰਾਵਾਂ, ਸਰਕਾਰੀ ਹਾਈ ਸਕੂਲ ਧਰਮਗੜ (ਬਨੂੰੜ), ਸਰਕਾਰੀ ਹਾਈ ਸਕੂਲ ਕਰਾਲਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਲਾਲੜੂ, ਸਰਕਾਰੀ ਹਾਈ ਸਕੂਲ ਮੁਕੰਦਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਡਵਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਪੁਰ ਸੈਣੀਆਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਗੜ ਭੁਡਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਣੀਮਾਜਰਾ, ਸਰਕਾਰੀ ਹਾਈ ਸਕੂਲ ਤਸਿੰਬਲੀ, ਏ.ਸੀ ਨੈਸ਼ਨਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜ਼ੀਰਕਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਨੂੰੜ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਿਆਲਪੁਰਾ, ਐਸ.ਐਸ ਜੈਨ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਡੇਰਾਬੱਸੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡੇਸਰਾ ਪ੍ਰੀਖਿਆ ਕੇਂਦਰ (examination centers) ਦੇ 100 ਮੀਟਰ ਦੇ ਘੇਰੇ ਅੰਦਰ ਮਿਤੀ 13 ਫਰਵਰੀ 2024 ਤੋਂ 30 ਮਾਰਚ 2024 ਤੱਕ ਲਾਗੂ ਰਹਿਣਗੇ। The post ਮੋਹਾਲੀ: ਪ੍ਰੀਖਿਆ ਕੇਂਦਰ ਦੇ 100 ਮੀਟਰ ਦੇ ਘੇਰੇ ‘ਚ ਇਕੱਠੇ ਹੋਣ ‘ਤੇ ਪਾਬੰਦੀ appeared first on TheUnmute.com - Punjabi News. Tags:
|
ਸਕੂਲ ਆਫ਼ ਐਮੀਨੈਂਸ ਫਾਜ਼ਿਲਕਾ ਵਿਖੇ ਤ੍ਰੈ-ਭਾਸ਼ੀ ਕਵੀ ਦਰਬਾਰ ਕਰਵਾਇਆ Friday 16 February 2024 01:30 PM UTC+00 | Tags: breaking-news news poet-durbar punjabi-literature punjabi-poet punjab-news school-of-eminence ਫਾਜ਼ਿਲਕਾ 16 ਫਰਵਰੀ 2024: ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਹਰਜੋਤ ਸਿੰਘ ਬੈਂਸ ਦੀ ਯੋਗ ਅਗਵਾਈ ਵਿੱਚ ਭਾਸ਼ਾ ਵਿਭਾਗ, ਪੰਜਾਬ ਲਗਾਤਾਰ ਸਾਹਿਤ ਅਤੇ ਭਾਸ਼ਾ ਦੇ ਖੇਤਰ ਵਿੱਚ ਗਤੀਸ਼ੀਲ ਹੈ। ਇਸੇ ਲੜੀ ਤਹਿਤ ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਾਜ਼ਿਲਕਾ ਵੱਲੋਂ ਡਾਇਰੈਕਟਰ, ਭਾਸ਼ਾ ਵਿਭਾਗ ਪੰਜਾਬ ਸ਼੍ਰੀਮਤੀ ਹਰਪ੍ਰੀਤ ਕੌਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਕੂਲ ਆਫ਼ ਐਮੀਨੈਂਸ (School of Eminence) ਫਾਜ਼ਿਲਕਾ ਵਿਖੇ ਤ੍ਰੈ-ਭਾਸ਼ੀ ਕਵੀ ਦਰਬਾਰ ਕਰਵਾਇਆ ਗਿਆ। ਇਸ ਸਮਾਗਮ ਦੇ ਮੁਖ ਮਹਿਮਾਨ ਸੁਨੀਲ ਸਚਦੇਵਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਫਾਜ਼ਿਲਕਾ ਸਨ ਅਤੇ ਸਮਾਗਮ ਦੀ ਪ੍ਰਧਾਨਗੀ ਉੱਘੇ ਹਿੰਦੀ ਕਵੀ ਡਾ: ਸੁਦੇਸ਼ ਤਿਆਗੀ ਪ੍ਰਿੰਸੀਪਲ ਵਾਹਿਗੁਰੂ ਕਾਲਜ ਅਬੋਹਰ ਨੇ ਕੀਤੀ। ਵਿਸ਼ੇਸ਼ ਮਹਿਮਾਨਾਂ 'ਚ ਉੱਘੇ ਸਾਹਿਤਕਾਰ ਪ੍ਰਿੰ. ਗੁਰਮੀਤ ਸਿੰਘ ਅਤੇ ਗਜ਼ਲਗੋ ਆਤਮਾ ਰਾਮ ਰੰਜਨ ਸਨ। ਪ੍ਰੋਗਰਾਮ ਦਾ ਆਗਾਜ਼ ਭਾਸ਼ਾ ਵਿਭਾਗ ਦੀ ਵਿਭਾਗੀ ਧੁਨੀ ਨਾਲ ਹੋਈ। ਜ਼ਿਲ੍ਹਾ ਭਾਸ਼ਾ ਅਫ਼ਸਰ ਫਾਜ਼ਿਲਕਾ ਭੁਪਿੰਦਰ ਓਤਰੇਜਾ ਅਤੇ ਖੋਜ ਅਫ਼ਸਰ ਸ.ਪਰਮਿੰਦਰ ਸਿੰਘ ਰੰਧਾਵਾ ਨੇ ਆਏ ਹੋਏ ਮਹਿਮਾਨਾਂ, ਕਵੀਆਂ ਅਤੇ ਸਰੋਤਿਆਂ ਦਾ ਸਵਾਗਤ ਕਰਦਿਆ ਭਾਸ਼ਾ ਵਿਭਾਗ ਦੇ ਕਾਰਜਾਂ ਅਤੇ ਅਜਿਹੇ ਸਾਹਿਤਕ ਸਮਾਗਮਾਂ ਦੀ ਮਹੱਤਤਾ ਤੇ ਚਾਨਣਾ ਪਿਆ। ਇਸ ਕਵੀ ਦਰਬਾਰ ਵਿੱਚ ਪੰਜਾਬੀ,ਹਿੰਦੀ ਅਤੇ ਉਰਦੂ ਦੇ ਨਾਮਵਰ ਕਵੀਆਂ ਅਤੇ ਕਵਿੱਤਰੀਆਂ ਨੇ ਹਿੱਸਾ ਲਿਆ। ਇਹਨਾਂ ਵਿੱਚ ਮੁੱਖ ਨਾਂ ਰਵੀ ਘਾਇਲ, ਸੰਜੀਵ 'ਲਵਲ', ਮੀਨਾ ਮਹਿਰੋਕ, ਵਨੀਤਾ ਕਟਾਰੀਆਂ, ਸੰਦੀਪ ਆਰਿਆ, ਅਭੀਜੀਤ ਵਧਵਾ, ਅਸ਼ਵਨੀ ਅਹੂਜਾ, ਸਤਨਾਮ ਸਿੰਘ, ਰੋਸ਼ਨ ਵਰਮਾ, ਡਾ: ਰਮੇਸ਼ ਰੰਗੀਲਾ, ਪਰੀ ਕੰਬੋਜ, ਸੁਖਪ੍ਰੀਤ ਕੌਰ, ਰਾਹੁਲ ਸਲੂਜਾ, ਗੌਰਵ, ਗੁਰਕਮਲ, ਪ੍ਰਵੇਸ਼ ਖੰਨਾ, ਸੰਤੋਖ ਸਿੰਘ, ਨੀਤੂ ਅਰੋੜਾ, ਰਜਿੰਦਰ ਸਿੰਘ ਸਿੱਧੂ, ਸੁਰਿੰਦਰ ਨਿਮਾਣਾ, ਮਨਜਿੰਦਰ, ਤਰਨਪ੍ਰੀਤ ਸਿੰਘ, ਬਿਟੂ ਲਹਿਰੀ, ਰਾਕੇਸ਼ ਕੰਬੋਜ, ਸੋਨੀਆ ਬਜਾਜ ਨੇ ਆਪਣੀਆਂ ਕਵਿਤਾਵਾਂ ਨਾਲ ਬਹੁਤ ਖੂਬ ਰੰਗ ਬੰਨ੍ਹਿਆ। ਇਸ ਤੋਂ ਇਲਾਵਾ ਸਾਹਿਤ ਅਤੇ ਸਿੱਖਿਆ ਖੇਤਰ ਤੋਂ ਗੁਰਛਿੰਦਰ ਪਾਲ ਸਿੰਘ, ਵਿਜੇ ਪਾਲ, ਇੰਨਕਲਾਬ ਗਿੱਲ, ਲਛਮਣ ਦੋਸਤ, ਦਰਸ਼ਨ ਸਿੰਘ, ਪ੍ਰਕਾਸ਼ ਦੋਸ਼ੀ ਆਦਿ ਹਸਤੀਆਂ ਨੇਂ ਹਿੱਸਾ ਲਿਆ। ਸਮਾਗਮ ਦੇ ਪ੍ਰਧਾਨ ਡਾ: ਸ਼ੰਦੇਸ਼ ਤਿਆਗੀ ਨੇ ਆਪਣੀਆਂ ਕਵਿਤਾਵਾਂ ਨਾਲ ਸਮਾਗਮ ਨੂੰ ਬਹੁਤ ਖੂਬਸੂਰਤ ਢੰਗ ਨਾਲ ਅੰਜ਼ਾਮ ਤੇ ਪਹੁੰਚਾਇਆ। ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਸਮਾਗਮ ਵਿੱਚ ਸਹਿਯੋਗ ਲਈ ਸਕੂਲ ਆਫ਼ ਐਮੀਨੈਂਸ (School of Eminence) ਫਾਜ਼ਿਲਕਾ ਦੇ ਪ੍ਰਿੰਸੀਪਲ ਹਰੀ ਚੰਦ ਕੰਬੋਜ ਅਤੇ ਇੰਚਾਰਜ ਲੈਕ. ਜੋਗਿੰਦਰ ਪਾਲ ਜੀ ਦਾ ਧੰਨਵਾਦ ਕੀਤਾ ਗਿਆ। ਅੰਤ ਵਿੱਚ ਮੁੱਖ ਮਹਿਮਾਨ ਅਤੇ ਪ੍ਰਧਾਨਗੀ ਮੰਡਲ ਵੱਲੋਂ ਸਾਰੇ ਕਵੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਬਿੱਟੂ ਲਹਿਰੀ ਦੀ ਨਵੀ ਛਪੀ ਕਿਤਾਬ "ਕਿਸਾ ਸ਼ਹੀਦ ਰਾਇ ਅਹਿਮਦ ਖਰਲ" ਦਾ ਲੋਕ ਅਰਪਣ ਵੀ ਕੀਤਾ ਗਿਆ। ਸਮਾਗਮ ਦੇ ਮੰਚ-ਸੰਚਾਲਨ ਦੀ ਭੂਮਿਕਾ ਸੁਰਿੰਦਰ ਕੁਮਾਰ ਕੰਬੋਜ ਵੱਲੋਂ ਕੀਤਾ ਬਾਖੂਬੀ ਨਿਭਾਈ ਗਈ। ਆਏ ਹੋਏ ਕਵੀਆਂ ਅਤੇ ਸਰੋਤਿਆਂ ਵੱਲੋਂ ਭਾਸ਼ਾ ਵਿਭਾਗ ਵਲੋਂ ਸਾਹਿਤ ਦੇ ਖੇਤਰ ਵਿੱਚ ਕੀਤੇ ਜਾ ਰਹੇ ਕਾਰਜਾਂ ਦੇ ਸ਼ਲਾਘਾ ਕੀਤੀ ਗਈ। The post ਸਕੂਲ ਆਫ਼ ਐਮੀਨੈਂਸ ਫਾਜ਼ਿਲਕਾ ਵਿਖੇ ਤ੍ਰੈ-ਭਾਸ਼ੀ ਕਵੀ ਦਰਬਾਰ ਕਰਵਾਇਆ appeared first on TheUnmute.com - Punjabi News. Tags:
|
ਅੱਜ ਭਾਰਤ ਬੰਦ ਦੌਰਾਨ 18 ਜ਼ਿਲ੍ਹਿਆਂ 'ਚ ਜਥੇਬੰਦੀ ਦੇ ਝੰਡੇ ਹੇਠ ਕਿਸਾਨ-ਮਜ਼ਦੂਰ 58 ਥਾਵਾਂ 'ਤੇ ਸੜਕ ਜਾਮ ਤੇ ਟੌਲ ਫ੍ਰੀ ਧਰਨਿਆਂ 'ਚ ਹੋਏ ਸ਼ਾਮਲ Friday 16 February 2024 01:43 PM UTC+00 | Tags: bharat-bandh breaking-news farmers farmers-protest news punjab-farmers ਚੰਡੀਗੜ੍ਹ 16 ਫਰਵਰੀ 2024: ਕੇਂਦਰੀ ਟ੍ਰੇਡ ਯੂਨੀਅਨਾਂ ਦੀ ਮੁਲਕ ਪੱਧਰੀ ਹੜਤਾਲ ਦੀ ਹਮਾਇਤ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਭਾਰਤ ਬੰਦ (Bharat Bandh) ਦੇ ਸੱਦੇ ‘ਤੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਵੱਲੋਂ 18 ਜਿਲ੍ਹਿਆਂ ਵਿੱਚ ਪੇਂਡੂ ਕਾਰੋਬਾਰ ਬੰਦ ਕਰਨ ਤੋਂ ਇਲਾਵਾ ਵੱਖ ਵੱਖ ਸ਼ਹਿਰਾਂ ਵਿੱਚ ਸੜਕਾਂ ਜਾਮ ਅਤੇ ਟੋਲ ਫ੍ਰੀ ਧਰਨਿਆਂ ਵਿੱਚ 18 ਜ਼ਿਲ੍ਹਿਆਂ ਵਿੱਚ 58 ਥਾਂਵਾਂ ‘ਤੇ ਬੀਬੀਆਂ ਸਮੇਤ ਹਜ਼ਾਰਾਂ ਦੀ ਤਾਦਾਦ ਵਿਚ ਕਿਸਾਨ ਮਜ਼ਦੂਰ ਸ਼ਾਮਲ ਹੋਏ। ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾ ਵੱਲੋਂ ਪ੍ਰੈੱਸ ਦੇ ਨਾਂ ਸਾਂਝਾ ਬਿਆਨ ਜਾਰੀ ਕਰਦਿਆਂ ਦੱਸਿਆ ਗਿਆ ਹੈ ਕਿ ਮੋਦੀ ਭਾਜਪਾ ਸਰਕਾਰ ਦੇ ਕਿਸਾਨ ਦੁਸ਼ਮਣ ਵਤੀਰੇ ਨੂੰ ਮੁੱਖ ਰੱਖਦਿਆਂ ਜਥੇਬੰਦੀ ਵੱਲੋਂ ਪਹਿਲਾਂ ਐਲਾਨ ਕੀਤਾ ਹੋਇਆ ਪੰਜਾਬ ਸਰਕਾਰ ਵਿਰੁੱਧ 24 ਫਰਵਰੀ ਤੋਂ ਚੰਡੀਗੜ੍ਹ ਵਿਖੇ ਅਣਮਿਥੇ ਸਮੇਂ ਦਾ ਮੋਰਚਾ ਅਣਮਿਥੇ ਸਮੇਂ ਲਈ ਮੁਲਤਵੀ ਕਰਕੇ ਸਾਂਝੇ ਮੁਲਕ ਪੱਧਰੇ ਕਿਸਾਨ ਘੋਲ਼ ਨੂੰ ਅੱਗੇ ਵਧਾਉਣ ਲਈ ਕੌਮੀ ਸੰਯੁਕਤ ਕਿਸਾਨ ਮੋਰਚੇ ਦਾ ਅਗਲਾ ਸੱਦਾ ਆਉਣ ਤੱਕ ਦੋ ਦਿਨ 17, 18 ਫ਼ਰਵਰੀ ਨੂੰ ਭਾਜਪਾ ਦੇ ਮੁੱਖ ਸੂਬਾ ਆਗੂਆਂ ਸੁਨੀਲ ਜਾਖੜ, ਕੈਪਟਨ ਅਮਰਿੰਦਰ ਸਿੰਘ ਅਤੇ ਕੇਵਲ ਸਿੰਘ ਢਿੱਲੋਂ ਦੇ ਦਰਾਂ ਅੱਗੇ ਦਿਨ ਰਾਤ ਦੇ ਧਰਨੇ ਲਾਉਣ ਦੇ ਨਾਲ਼ ਹੀ ਪੂਰੇ ਪੰਜਾਬ ਦੇ ਟੌਲ ਫ੍ਰੀ ਕੀਤੇ ਜਾਣਗੇ। ਉਨ੍ਹਾਂ ਸ਼ੰਭੂ ਤੇ ਖਨੌਰੀ ਬਾਡਰਾਂ ਉੱਤੇ ਡਟੇ ਹੋਏ ਸੰਘਰਸ਼ਸ਼ੀਲ ਕਿਸਾਨਾਂ ਤੇ ਕਿਸਾਨ ਆਗੂਆਂ ਨੂੰ ਭਾਰਤ ਬੰਦ (Bharat Bandh) ਦੇ ਸੱਦੇ ਤੇ ਸੁਨੇਹਾ ਦਿੱਤਾ ਕਿ ਅਸੀਂ ਇਸ ਕੌਮੀ ਕਿਸਾਨ ਸੰਘਰਸ਼ ਵਿੱਚ ਜੀ ਜਾਨ ਨਾਲ ਕੁੱਦਣ ਦਾ ਫੈਸਲਾ ਕਰ ਲਿਆ ਹੈ। ਹੋਰ ਵੀ ਚੰਗਾ ਹੋਣਾ ਸੀ ਜੇਕਰ ਇਹ ਸੰਘਰਸ਼ ਵਿੱਢਣ ਤੋਂ ਪਹਿਲਾਂ ਹੀ ਸਾਰੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦਾ ਸਾਂਝਾ ਸੰਘਰਸ਼ ਬਣਾਉਣ ਦੇ ਗੰਭੀਰ ਯਤਨ ਕੀਤੇ ਜਾਂਦੇ। ਪਰ ਅਜੇ ਵੀ ਡੁੱਲ੍ਹੇ ਬੇਰਾਂ ਦਾ ਬਹੁਤਾ ਕੁੱਝ ਨਹੀਂ ਵਿਗੜਿਆ। ਉਨ੍ਹਾਂ ਕਿਹਾ ਕਿ ਆਓ ਆਪਸੀ ਮੱਤਭੇਦਾਂ ਨੂੰ ਪਾਸੇ ਰੱਖਦਿਆਂ ਸਾਂਝੇ ਤਾਲਮੇਲਵੇਂ ਸੰਘਰਸ਼ ਨੂੰ ਅੱਗੇ ਵਧਾਈਏ ਅਤੇ ਫਿਰਕੂ, ਭੜਕਾਊ ਤੇ ਫੁੱਟਪਾਊ ਅਨਸਰਾਂ ਨੂੰ ਇੱਕਜੁੱਟ ਹੋ ਕੇ ਮਾਤ ਦੇਈਏ। ਆਗੂਆਂ ਨੇ ਜੋਰ ਦਿੱਤਾ ਕਿ ਮੋਦੀ ਸਰਕਾਰ ਵੱਲੋਂ ਕਿਸਾਨਾਂ ਦੇ ਜੇਤੂ ਦਿੱਲੀ ਘੋਲ਼ ਨੂੰ ਮੁਲਤਵੀ ਕਰਨ ਮੌਕੇ ਕੀਤੇ ਗਏ ਐਮ ਐਸ ਪੀ ਦੀ ਕਾਨੂੰਨੀ ਗਰੰਟੀ ਵਰਗੇ ਲਿਖਤੀ ਵਾਅਦੇ ਲਾਗੂ ਕਰਨ ਤੋਂ ਲਗਾਤਾਰ ਦੋ ਸਾਲ ਟਾਲ਼ਾ ਵੱਟਣ ਮਗਰੋਂ ਅੱਜ ਵੀ ਕਿਸਾਨਾਂ ਦੇ ਜਮਹੂਰੀ ਹੱਕਾਂ ਨੂੰ ਕੁਚਲਣ ਅਤੇ ਮੰਗਾਂ ਮੰਨਣ ਤੋਂ ਬਾਰ ਬਾਰ ਨਾਂਹ ਕਰਨ ਦੇ ਤਾਨਾਸ਼ਾਹੀ ਜਾਬਰ ਹੱਲੇ ਨੂੰ ਧਰਮਾਂ, ਜਾਤਾਂ, ਇਲਾਕਿਆਂ ਆਦਿ ਦੀਆਂ ਵਲਗਣਾਂ ਤੋਂ ਉਪਰ ਉਠ ਕੇ ਵਿਸ਼ਾਲ ਸਾਂਝੇ ਸੰਘਰਸ਼ ਰਾਹੀਂ ਹੀ ਮਾਤ ਦਿੱਤੀ ਜਾ ਸਕਦੀ ਹੈ। ਉਨ੍ਹਾਂ ਮੋਦੀ ਸਰਕਾਰ ਨੂੰ ਤਾੜਨਾ ਕੀਤੀ ਕਿ ਹੁਣ ਲੁਟੇਰਿਆਂ ਪੱਖੀ ਜਾਬਰ ਨੀਤੀਆਂ ਦਾ ਹਿਸਾਬ ਕਿਤਾਬ ਚੁਕਤਾ ਕਰ ਕੇ ਹੀ ਕਿਸਾਨ ਦਮ ਲੈਣਗੇ। ਸੰਬੋਧਨਕਰਤਾ ਮੁੱਖ ਆਗੂਆਂ ਵਿੱਚ ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਰੂਪ ਸਿੰਘ ਛੰਨਾਂ, ਜਗਤਾਰ ਸਿੰਘ ਕਾਲਾਝਾੜ,ਜਨਕ ਸਿੰਘ ਭੁਟਾਲ, ਹਰਦੀਪ ਸਿੰਘ ਟੱਲੇਵਾਲ ਤੇ ਹਰਿੰਦਰ ਕੌਰ ਬਿੰਦੂ ਤੋਂ ਇਲਾਵਾ ਹੋਰ ਸੂਬਾ/ਜ਼ਿਲ੍ਹਾ/ਬਲਾਕ ਪੱਧਰੇ ਆਗੂ ਸ਼ਾਮਲ ਸਨ। ਕਿਸਾਨ ਆਗੂਆਂ ਨੇ ਦੱਸਿਆ ਕਿ ਅੱਜ ਦੇ ਭਾਰਤ ਬੰਦ (Bharat Bandh) ਦੀਆਂ ਮੰਗਾਂ ਵਿੱਚ ਸਾਰੀਆਂ ਫਸਲਾਂ ਦੀ ਐਮ ਐਸ ਪੀ ਦੀ ਕਾਨੂੰਨੀ ਗਰੰਟੀ, ਕਿਸਾਨਾਂ ਮਜ਼ਦੂਰਾਂ ਦੀ ਮੁਕੰਮਲ ਕਰਜ਼ਾ ਮੁਕਤੀ, ਲਖੀਮਪੁਰ ਦੇ ਸ਼ਹੀਦਾਂ ਦੇ ਵਾਰਸਾਂ ਨੂੰ ਪੂਰਾ ਇਨਸਾਫ਼ ਵਰਗੇ ਭਖਦੇ ਕਿਸਾਨੀ ਮਸਲਿਆਂ ਅਤੇ 4 ਲੇਬਰ ਕੋਡ ਵਾਪਸ ਲੈਣ, ਮਨਰੇਗਾ ਤਹਿਤ ਪੂਰਾ ਸਾਲ 600 ਰੁਪਏ ਦਿਹਾੜੀ ਦਾ ਰੁਜ਼ਗਾਰ ਹਰ ਲੋੜਵੰਦ ਨੂੰ ਦੇਣ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਅਤੇ ਨਿੱਜੀਕਰਨ ਦੀ ਸਾਮਰਾਜੀ ਨੀਤੀ ਮੁੱਢੋਂ ਰੱਦ ਕਰਨ ਵਰਗੀਆਂ ਮਜ਼ਦੂਰ ਜਮਾਤ ਦੀਆਂ ਮੰਗਾਂ ਸਮੇਤ ਸਭਨਾਂ ਕਿਰਤੀ ਕਿਸਾਨਾਂ ਦੀਆਂ ਸਾਂਝੀਆਂ ਮੰਗਾਂ ਸ਼ਾਮਲ ਹਨ। ਬੁਲਾਰਿਆਂ ਵਲੋਂ ਇਹ ਮੰਗਾਂ ਮੰਨੇ ਜਾਣ ਉੱਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਉਨ੍ਹਾਂ ਵਲੋਂ ਭਾਜਪਾ ਦੀ ਕੇਂਦਰੀ ਅਤੇ ਹਰਿਆਣਾ ਸਰਕਾਰਾਂ ਵੱਲੋਂ ਕਿਸਾਨਾਂ ਦਾ ਸੰਘਰਸ਼ ਕਰਨ ਦਾ ਸੰਵਿਧਾਨਕ ਜਮਹੂਰੀ ਹੱਕ ਕੁਚਲਣ ਲਈ ਅੱਥਰੂ ਗੈਸ, ਲਾਠੀਚਾਰਜ ਤੇ ਡ੍ਰੋਨ ਰਾਹੀਂ ਗੋਲੀਬਾਰੀ ਤੋਂ ਇਲਾਵਾ ਸੜਕਾਂ ਉੱਤੇ ਕੰਧਾਂ ਕੱਢਣ ਤੇ ਕਿੱਲ ਗੱਡਣ ਵਰਗੇ ਤਾਨਾਸ਼ਾਹੀ ਹੱਥਕੰਡਿਆਂ ਦੀ ਵਰਤੋਂ ਦੀ ਸਖ਼ਤ ਨਿਖੇਧੀ ਕੀਤੀ ਗਈ। ਉਨ੍ਹਾਂ ਦੋਸ਼ ਲਾਇਆ ਕਿ ਕਾਲ਼ੇ ਖੇਤੀ ਕਾਨੂੰਨ ਰੱਦ ਕਰਾਉਣ ਵਾਲਾ ਦਿੱਲੀ ਘੋਲ਼ ਮੁਲਤਵੀ ਕਰਨ ਮੌਕੇ ਮੋਦੀ ਸਰਕਾਰ ਵੱਲੋਂ ਲਿਖ਼ਤੀ ਭਰੋਸੇ ਦੇ ਬਾਵਜੂਦ ਕੋਈ ਇੱਕ ਵੀ ਮੰਗ ਲਾਗੂ ਨਾ ਕਰਨਾ ਸਰਕਾਰ ਦੇ ਕਿਸਾਨ ਵਿਰੋਧੀ ਅਤੇ ਸਾਮਰਾਜ ਪੱਖੀ ਕਿਰਦਾਰ ਨੂੰ ਨੰਗਾ ਕਰਦਾ ਹੈ। ਇਹ ਮੰਗ ਵੀ ਜ਼ੋਰ ਨਾਲ ਉਭਾਰੀ ਗਈ ਕਿ ਸਾਰੇ ਪੁਆੜਿਆਂ ਦੀ ਜੜ੍ਹ ਸੰਸਾਰ ਵਪਾਰ ਸੰਸਥਾ ਵਿੱਚੋਂ ਭਾਰਤ ਨੂੰ ਬਾਹਰ ਕੱਢਿਆ ਜਾਵੇ, ਕਿਉਂਕਿ ਇਹਦੀਆਂ ਨੀਤੀਆਂ ਦੇਸ਼ ਭਰ ਦੇ ਕਿਰਤੀ ਕਿਸਾਨਾਂ ਨੂੰ ਅਤੇ ਪੇਂਡੂ ਸੱਭਿਆਚਾਰ ਨੂੰ ਤਬਾਹ ਕਰ ਰਹੀਆਂ ਹਨ। ਇਨ੍ਹਾਂ ਨੀਤੀਆਂ ਤਹਿਤ ਹੀ ਜਨਤਕ ਖੇਤਰ ਦੇ ਸਿਹਤ, ਸਿੱਖਿਆ, ਬਿਜਲੀ ਵਰਗੇ ਸਾਰੇ ਜਨਤਕ ਅਦਾਰੇ ਅਡਾਨੀ ਅੰਬਾਨੀ ਵਰਗੇ ਦੇਸੀ ਬਦੇਸ਼ੀ ਸਾਮਰਾਜੀ ਕਾਰਪੋਰੇਟਾਂ ਨੂੰ ਕੌਡੀਆਂ ਦੇ ਭਾਅ ਵੇਚੇ ਜਾ ਰਹੇ ਹਨ। ਮੋਦੀ ਹਕੂਮਤ ਨੂੰ ਕਿਸਾਨਾਂ ਦੇ ਕੁਰਬਾਨੀਆਂ ਭਰੇ ਜੁਝਾਰੂ ਇਤਿਹਾਸ ਦੁਆਰਾ ਕੰਧ ‘ਤੇ ਲਿਖਿਆ ਜ਼ਰੂਰ ਪੜ੍ਹ ਲੈਣਾ ਚਾਹੀਦਾ ਹੈ ਕਿ ਹਕੂਮਤੀ ਜਬਰ ਸੰਘਰਸ਼ ਕਰਨ ਵਾਲੇ ਕਾਫ਼ਲਿਆਂ ਨੂੰ ਅੱਗੇ ਵਧਣ ਤੋਂ ਰੋਕ ਨਹੀਂ ਸਕਦਾ, ਸਗੋਂ ਇਹ ਜਬਰ ਸੰਘਰਸ਼ਾਂ ਦੀ ਖ਼ੁਰਾਕ ਬਣ ਜਾਇਆ ਕਰਦਾ ਹੈ। ਆਗੂਆਂ ਕਿਹਾ ਕਿ ਸਾਡਾ ਸੰਘਰਸ਼ ਹਰ ਕਿਸਮ ਦੀ ਕੁਰਬਾਨੀ ਦੇਕੇ ਵੀ ਜਾਰੀ ਰਹੇਗਾ ਅਤੇ ਮੋਦੀ ਹਕੂਮਤ ਨੂੰ ਕਿਸਾਨਾਂ -ਮਜਦੂਰਾਂ ਦੀਆਂ ਹੱਕੀ ਮੰਗਾਂ ਮੰਨਣ ਲਈ ਮਜਬੂਰ ਕਰੇਗਾ। The post ਅੱਜ ਭਾਰਤ ਬੰਦ ਦੌਰਾਨ 18 ਜ਼ਿਲ੍ਹਿਆਂ ‘ਚ ਜਥੇਬੰਦੀ ਦੇ ਝੰਡੇ ਹੇਠ ਕਿਸਾਨ-ਮਜ਼ਦੂਰ 58 ਥਾਵਾਂ ‘ਤੇ ਸੜਕ ਜਾਮ ਤੇ ਟੌਲ ਫ੍ਰੀ ਧਰਨਿਆਂ ‘ਚ ਹੋਏ ਸ਼ਾਮਲ appeared first on TheUnmute.com - Punjabi News. Tags:
|
CBI ਦੀ ਜਲੰਧਰ ਸਥਿਤ ਖੇਤਰੀ ਪਾਸਪੋਰਟ ਦਫਤਰ 'ਤੇ ਛਾਪੇਮਾਰੀ, ਤਿੰਨ ਅਧਿਕਾਰੀ ਗ੍ਰਿਫਤਾਰ Friday 16 February 2024 01:52 PM UTC+00 | Tags: breaking-news cbi cbi-raid cbi-raid-jalandhar jalandhar-news news punjab regional-passport-office regional-passport-office-jalandhar ਚੰਡੀਗੜ੍ਹ 16 ਫਰਵਰੀ 2024: ਕੇਂਦਰੀ ਜਾਂਚ ਬਿਊਰੋ (CBI) ਦੀ ਟੀਮ ਨੇ ਪੰਜਾਬ ਦੇ ਜਲੰਧਰ ਸਥਿਤ ਖੇਤਰੀ ਪਾਸਪੋਰਟ ਦਫਤਰ ‘ਤੇ ਛਾਪਾ ਮਾਰ ਕੇ ਖੇਤਰੀ ਪਾਸਪੋਰਟ ਅਧਿਕਾਰੀ ਅਨੂਪ ਸਿੰਘ ਨੂੰ ਗ੍ਰਿਫਤਾਰ ਕਰਨ ਦੀ ਖ਼ਬਰ ਹੈ। ਸੀਬੀਆਈ ਦੀ ਟੀਮ ਨੇ ਅਨੂਪ ਸਿੰਘ ਦੇ ਨਾਲ ਜਲੰਧਰ ਦੇ ਸਹਾਇਕ ਪਾਸਪੋਰਟ ਅਫਸਰ ਹਰੀਓਮ ਅਤੇ ਸੰਜੇ ਸ਼੍ਰੀਵਾਸਤਵ ਨੂੰ ਵੀ ਗ੍ਰਿਫਤਾਰ ਕੀਤਾ ਹੈ। ਸਾਰਿਆਂ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਟੀਮ ਚੰਡੀਗੜ੍ਹ ਲਈ ਰਵਾਨਾ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਸੀਬੀਆਈ (CBI) ਦੀ ਟੀਮ ਸਵੇਰੇ ਹੀ ਚੰਡੀਗੜ੍ਹ ਤੋਂ ਜਲੰਧਰ ਪਹੁੰਚ ਗਈ ਸੀ। ਟੀਮ ਵਿੱਚ ਸ਼ਾਮਲ ਕੁਝ ਅਧਿਕਾਰੀ ਪਾਸਪੋਰਟ ਖੇਤਰੀ ਦਫ਼ਤਰ ਵਿੱਚ ਤਲਾਸ਼ੀ ਲੈ ਰਹੇ ਸਨ। ਹਾਲਾਂਕਿ ਫਿਲਹਾਲ ਇਸ ਬਾਰੇ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਹੈ। ਸੂਤਰਾਂ ਦੇ ਮੁਤਾਬਕ ਟੀਮ ਨੇ ਗ੍ਰਿਫਤਾਰ ਅਧਿਕਾਰੀ ਅਤੇ ਉਸ ਦੇ ਦੋ ਸਹਾਇਕਾਂ ਕੋਲੋਂ ਕਰੀਬ 25 ਲੱਖ ਰੁਪਏ ਨਕਦ ਅਤੇ ਦਸਤਾਵੇਜ਼ ਬਰਾਮਦ ਕੀਤੇ ਹਨ। ਸੂਤਰਾਂ ਮੁਤਾਬਕ ਮਾਮਲਾ ਕਥਿਤ ਰਿਸ਼ਵਤ ਲੈ ਕੇ ਘੱਟ ਸਮੇਂ ‘ਚ ਜ਼ਿਆਦਾ ਪਾਸਪੋਰਟ ਬਣਾਉਣ ਦਾ ਦੱਸਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਟੀਮ ਨਾ ਸਿਰਫ ਪਾਸਪੋਰਟ ਦਫਤਰ ਪਹੁੰਚੀ ਸਗੋਂ ਅਨੂਪ ਸਿੰਘ ਦੇ ਘਰ ਵੀ ਪਹੁੰਚੀ। ਅਧਿਕਾਰੀ ਕਥਿਤ ਰਿਸ਼ਵਤ ਲੈ ਕੇ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਕਰ ਰਹੇ ਸਨ। The post CBI ਦੀ ਜਲੰਧਰ ਸਥਿਤ ਖੇਤਰੀ ਪਾਸਪੋਰਟ ਦਫਤਰ ‘ਤੇ ਛਾਪੇਮਾਰੀ, ਤਿੰਨ ਅਧਿਕਾਰੀ ਗ੍ਰਿਫਤਾਰ appeared first on TheUnmute.com - Punjabi News. Tags:
|
ਚੇਅਰਮੈਨ ਸੁਖਜਿੰਦਰ ਕਾਉਣੀ ਵੱਲੋਂ ਪਿੰਡ ਬਬਾਣੀਆਂ ਦੇ ਵਿਕਾਸ ਕੰਮਾਂ ਲਈ 14 ਲੱਖ ਰੁਪਏ ਦੀ ਗ੍ਰਾਂਟ ਜਾਰੀ Friday 16 February 2024 02:00 PM UTC+00 | Tags: babaniyan breaking-news development-works news sri-muktsar-sahib ਗਿੱਦੜਬਾਹਾ/ ਸ੍ਰੀ ਮੁਕਤਸਰ ਸਾਹਿਬ, 16 ਫਰਵਰੀ 2024: ਗਿੱਦੜਬਾਹਾ ਵਿੱਚ ਪੈਦੇ ਪਿੰਡ ਬਬਾਣੀਆਂ (Babaniyan) ਦੇ ਵਿਕਾਸ ਕੰਮਾਂ ਲਈ 14 ਲੱਖ ਰੁਪਏ ਦੀ ਗ੍ਰਾਂਟ ਜਾਰੀ ਕਰਨ ਦਾ ਪੱਤਰ ਸੁਖਜਿੰਦਰ ਸਿੰਘ ਕਾਉਣੀ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ੍ਰੀ ਮੁਕਤਸਰ ਸਾਹਿਬ ਨੇ ਪਿੰਡ ਦੇ ਪਤਵੰਤਿਆਂ ਨੂੰ ਸੌਪਿਆ। ਇਸ ਮੌਕੇ ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਯਤਨਸ਼ੀਲ ਹੈ । ਇਸੇ ਤਹਿਤ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੇ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਪਖਾਨੇ / ਵਾਸ਼ਰੂਮ ਬਲਾਕ ਬਣਾਉਣ ਲਈ,ਪਿੰਡ ਵਿੱਚ ਸੋਲਰ ਸਟਰੀਟ ਲਾਈਟਾਂ ਲਗਾਉਣ ਲਈ, ਢਾਣੀ ਪਾਲਾ ਸਿੰਘ ਤੋਂ ਡਰੇਨ ਦੀ ਨਿਕਾਸੀ ਪਾਈਪ ਪਾਉਣ, ਬਾਹਰੀ ਡਰੇਨ ਦੀ ਨਿਕਾਸੀ ਪਾਈਪ ਪਾਉਣ ਲਈ ਕਰੀਬ 14 ਲੱਖ ਰੁਪਏ ਦੇ ਕੰਮ ਕਰਵਾਉਣ ਲਈ ਪਾਸ ਕੀਤੇ ਪੱਤਰ ਦੀ ਕਾਪੀ ਜੋ ਉਹਨਾਂ ਨੂੰ ਦਿੱਤੀ ਗਈ ਸੀ, ਅੱਜ ਉਹਨਾਂ ਪਿੰਡ ਦੇ ਪੰਤਵੰਤੇ ਸੁਖਵਿੰਦਰ ਸਿੰਘ,ਚਰਨਜੀਤ ਸਿੰਘ,ਦਰਸ਼ਨ ਸਿੰਘ,ਬਾਬਾ ਤੇਜਾ ਸਿੰਘ,ਮੁੱਖ ਅਧਿਆਪਕ ਰਵਿੰਦਰ ਸਿੰਘ ਆਦਿ ਨੂੰ ਸੌਂਪੀ ਦਿੱਤੀ ਹੈ। ਇਸ ਗਰਾਂਟ ਦੇ ਜਾਰੀ ਕਰਨ ਤੇ ਪਿੰਡ (Babaniyan) ਦੇ ਪੰਤਵੰਤਿਆਂ ਅਤੇ ਜ਼ਿਲ੍ਹਾ ਪਲਾਨਿੰਗ ਬੋਰਡ ਦੇ ਚੇਅਰਮੈਨ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਡਾਕਟਰ ਕੌਰ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ । The post ਚੇਅਰਮੈਨ ਸੁਖਜਿੰਦਰ ਕਾਉਣੀ ਵੱਲੋਂ ਪਿੰਡ ਬਬਾਣੀਆਂ ਦੇ ਵਿਕਾਸ ਕੰਮਾਂ ਲਈ 14 ਲੱਖ ਰੁਪਏ ਦੀ ਗ੍ਰਾਂਟ ਜਾਰੀ appeared first on TheUnmute.com - Punjabi News. Tags:
|
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਨਾਬਾਰਡ ਦਾ 'ਸਟੇਟ ਫੋਕਸ ਪੇਪਰ' ਜਾਰੀ Friday 16 February 2024 02:05 PM UTC+00 | Tags: aam-aadmi-party breaking-news harpal-singh-cheema latest-news nabard news punjab punjab-government punjab-news state-focus-paper the-unmute-breaking-news ਚੰਡੀਗੜ੍ਹ, 16 ਫਰਵਰੀ 2024: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ (Harpal Singh Cheema) ਨੇ ਅੱਜ ਇੱਥੇ ਨੈਸ਼ਨਲ ਬੈਂਕ ਫਾਰ ਐਗਰੀਕਲਚਰ ਐਂਡ ਰੂਰਲ ਡਿਵੈਲਪਮੈਂਟ (NABARD) ਵੱਲੋਂ ਕਰਵਾਏ ਗਈ 'ਸਟੇਟ ਕ੍ਰੈਡਿਟ ਸੈਮੀਨਾਰ' ਦੌਰਾਨ ਸੰਸਥਾ ਦਾ 'ਸਟੇਟ ਫੋਕਸ ਪੇਪਰ' (ਐਸ.ਐਫ.ਪੀ) 2024-25 ਜਾਰੀ ਕੀਤਾ। ਐਸ.ਐਫ.ਪੀ. ਵਿੱਚ ਵਿੱਤੀ ਸਾਲ 2024-25 ਦੌਰਾਨ ਪੰਜਾਬ ਵਿੱਚ ਤਰਜੀਹੀ ਖੇਤਰਾਂ ਲਈ 243606 ਕਰੋੜ ਰੁਪਏ ਦੀ ਕਰਜਾ ਸਮਰੱਥਾ ਦਾ ਅਨੁਮਾਨ ਲਗਾਇਆ ਗਿਆ ਹੈ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜੋਰ ਦਿੰਦਿਆ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨਾਬਾਰਡ ਅਤੇ ਹੋਰ ਹਿੱਸੇਦਾਰਾਂ ਨਾਲ ਮਿਲ ਕੇ ਕੰਮ ਕਰਨ ਵਚਨਬੱਧ ਹੈ ਤਾਂ ਜੋ ਸੂਬੇ ਦੇ ਖੇਤੀਬਾੜੀ ਅਤੇ ਪੇਂਡੂ ਖੇਤਰਾਂ ਦੀ ਪੂਰੀ ਸਮਰੱਥਾ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਿਵੇਸ਼ ਲਈ ਇੱਕ ਯੋਗ ਮਾਹੌਲ ਬਣਾਉਣ ਅਤੇ ਇਹਨਾਂ ਪ੍ਰੋਜੈਕਟਾਂ ਦੇ ਲਾਭ ਹੇਠਲੇ ਪੱਧਰ ਤੱਕ ਪਹੁੰਚਣ ਨੂੰ ਯਕੀਨੀ ਬਣਾਉਣ ਲਈ ਦ੍ਰਿੜ ਹੈ। ਪੰਜਾਬ ਦੀ ਪੇਂਡੂ ਆਰਥਿਕਤਾ ਦੀ ਮਜ਼ਬੂਤੀ ਲਈ ਨਿਵੇਸ਼ ਨੂੰ ਦਿਸ਼ਾ ਦੇਣ ਵਿੱਚ 'ਸਟੇਟ ਫੋਕਸ ਪੇਪਰ' ਦੀ ਭੂਮਿਕਾ ‘ਤੇ ਜ਼ੋਰ ਦਿੰਦੇ ਹੋਏ, ਵਿੱਤ ਮੰਤਰੀ ਨੇ ਕਿਹਾ ਕਿ 'ਸਟੇਟ ਫੋਕਸ ਪੇਪਰ' ਨਿਵੇਸ਼ ਅਤੇ ਕਰਜ਼ੇ ਲਈ ਤਰਜੀਹੀ ਖੇਤਰਾਂ ਨੂੰ ਉਜਾਗਰ ਕਰਦੇ ਹੋਏ ਖੇਤੀਬਾੜੀ ਅਤੇ ਪੇਂਡੂ ਵਿਕਾਸ ਲਈ ਰਾਜ ਦੀ ਅੰਦਰ ਮੌਜੂਦ ਸੰਭਾਵਨਾਵਾਂ ਦਾ ਵਿਆਪਕ ਮੁਲਾਂਕਣ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਇਹ ਤਸੱਲੀ ਵਾਲੀ ਗੱਲ ਹੈ ਕਿ ਕੁੱਲ ਕਰਜ਼ਾ ਯੋਜਨਾ ਵਿੱਚੋਂ, ਖੇਤੀਬਾੜੀ ਕਰਜ਼ੇ ਦੀ ਸੰਭਾਵਨਾ ਦਾ ਹਿੱਸਾ 118445.86 ਕਰੋੜ ਰੁਪਏ (48.62%) ਹੈ, ਜਿਸ ਵਿੱਚ ਫਸਲੀ ਕਰਜ਼ਾ 69393.35 ਕਰੋੜ ਰੁਪਏ (28.49%) ਅਤੇ ਖੇਤੀਬਾੜੀ ਮਿਆਦੀ ਕਰਜ਼ਾ 24526.61 ਕਰੋੜ ਰੁਪਏ (19%) ਹੈ, ਅਤੇ ਇਸ ਦੇ ਨਾਲ ਹੀ ਐਮ.ਐਸ.ਐਮ.ਈ ਲਈ ਕਰਜਾ ਸੰਭਾਵਨਾ 80724.34 ਕਰੋੜ ਰੁਪਏ (33.14%) ਹੈ। ਵਿੱਤ ਮੰਤਰੀ (Harpal Singh Cheema) ਨੇ ਨਾਬਾਰਡ (NABARD) ਵੱਲੋਂ ਸ਼ੁਰੂ ਤੋਂ ਹੀ ਪੰਜਾਬ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਣ ਲਈ ਸ਼ਲਾਘਾ ਕੀਤੀ। ਉਨ੍ਹਾਂ ਨੇ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੇ ਪੱਧਰ ਦੇ ਹੇਠਾਂ ਜਾਣ ‘ਤੇ ਚਿੰਤਾ ਜ਼ਾਹਰ ਕੀਤੀ ਅਤੇ ਫਸਲੀ ਵਿਭਿੰਨਤਾ ਦੀਆਂ ਪਹਿਲਕਦਮੀਆਂ, ਸੂਖਮ ਸਿੰਚਾਈ ਤਕਨੀਕਾਂ ਨੂੰ ਅਪਣਾਉਣ ਅਤੇ ਸਬੰਧਤ ਭਾਈਵਾਲਾਂ ਦੇ ਸਹਿਯੋਗ ਨਾਲ ਇਸ ਮੁੱਦੇ ਨੂੰ ਹੱਲ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਸਾਰੇ ਭਾਈਵਾਲਾਂ ਨੂੰ ਸੂਬੇ ਦੇ ਸਰਵਪੱਖੀ ਵਿਕਾਸ ਲਈ 'ਸਟੇਟ ਫੋਕਸ ਪੇਪਰ' ਤੋਂ ਅਗਵਾਈ ਲੈਣ ਦਾ ਸੱਦਾ ਦਿੱਤਾ। ਵਿੱਤ ਮੰਤਰੀ ਨੇ ਕਿਹਾ ਕਿ 'ਸਟੇਟ ਫੋਕਸ ਪੇਪਰ' ਬੈਂਕਾਂ ਅਤੇ ਹੋਰ ਵਿੱਤੀ ਸੰਸਥਾਵਾਂ ਦੀਆਂ ਤਰਜੀਹਾਂ ਨੂੰ ਰਾਜ ਦੇ ਵਿਕਾਸ ਟੀਚਿਆਂ ਨਾਲ ਜੋੜ ਕੇ ਮੁੱਖ ਖੇਤਰਾਂ ਵੱਲ ਸੇਧ ਦੇਣ ਵਿੱਚ ਮਦਦ ਕਰੇਗਾ। ਇਸ ਦੌਰਾਨ ਵਿੱਤ ਮੰਤਰੀ ਨੇ ਕਿਸਾਨ ਉਤਪਾਦਕ ਸੰਗਠਨਾਂ (ਐਫ.ਪੀ.ਓਜ਼), ਸਵੈ-ਸਹਾਇਤਾ ਸਮੂਹ (ਐਸ.ਐਚ.ਜੀ), ਸੰਯੁਕਤ ਦੇਣਦਾਰੀ ਸਮੂਹਾਂ (ਜੇ.ਐਲ.ਜੀ) ਅਤੇ ਬੈਂਕਾਂ ਨੂੰ ਉਨ੍ਹਾਂ ਦੇ ਸਬੰਧਤ ਖੇਤਰਾਂ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਲਈ ਸਨਮਾਨਿਤ ਕੀਤਾ। ਇਸ ਮੌਕੇ ‘ਤੇ ਲਗਾਈ ਗਈ ਪ੍ਰਦਰਸ਼ਨੀ ਵਿਖੇ ਵਿੱਤ ਮੰਤਰੀ ਨੇ ਨਾਬਾਰਡ ਦੀਆਂ ਵੱਖ-ਵੱਖ ਸਕੀਮਾਂ ਦੇ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਤੋਂ ਪਹਿਲਾਂ, ਸੈਮੀਨਾਰ ਨੂੰ ਸੰਬੋਧਨ ਕਰਦਿਆਂ, ਨਾਬਾਰਡ (NABARD) ਪੰਜਾਬ ਦੇ ਖੇਤਰੀ ਦਫ਼ਤਰ ਦੇ ਮੁੱਖ ਜਨਰਲ ਮੈਨੇਜਰ ਰਘੂਨਾਥ ਬੀ. ਨੇ ਪੰਜਾਬ ਦੇ ਪੇਂਡੂ ਵਿਕਾਸ ਨੂੰ ਤੇਜ਼ ਕਰਨ ਲਈ ਸਰੋਤਾਂ ਅਤੇ ਮੁਹਾਰਤ ਨੂੰ ਸਹੀ ਦਿਸ਼ਾ ਦੇਣ ਵਿੱਚ ਨਾਬਾਰਡ ਦੀ ਭੂਮਿਕਾ ਦਾ ਜਿਕਰ ਕਰਦਿਆਂ ਸੂਬੇ ਦੇ ਵਿਕਾਸ ਦੇ ਯਤਨਾਂ ਲਈ ਸੰਸਥਾ ਦੇ ਨਿਰੰਤਰ ਸਮਰਥਨ ਦੀ ਵਚਨਬੱਧਤ ਨੂੰ ਦੁਹਰਾਇਆ। ਸੈਮੀਨਾਰ ਵਿੱਚ ਸਕੱਤਰ ਵਿੱਤ ਦੀਪਰਵਾ ਲਾਕਰਾ, ਐਮ.ਡੀ., ਪੰਜਾਬ ਰਾਜ ਕਾਪਰੇਟਿਵ ਬੈਂਕ ਦਵਿੰਦਰ ਸਿੰਘ, ਉਪ ਕੁਲਪਤੀ ਗੁਰੂ ਅੰਗਦ ਦੇਵ ਵੈਟਨਰੀ ਸਾਇੰਸਿਜ਼ ਯੂਨੀਵਰਸਿਟੀ ਡਾ. ਇੰਦਰਜੀਤ ਸਿੰਘ, ਵੀ.ਸੀ., ਗਡਵਾਸੂ, ਡੀ.ਜੀ.ਐਮ, ਆਰ.ਬੀ.ਆਈ. ਚੰਡੀਗੜ੍ਹ ਸਵਿਤਾ ਵਰਮਾ, ਚੇਅਰਮੈਨ, ਪੰਜਾਬ ਗ੍ਰਾਮੀਣ ਬੈਂਕ ਜੀ.ਕੇ.ਨੇਗੀ, ਅਤੇ ਸਬੰਧਤ ਵਿਭਾਗਾਂ, ਬੈਂਕਾਂ, ਖੇਤੀਬਾੜੀ ਯੂਨੀਵਰਸਿਟੀਆਂ ਦੇ ਹੋਰ ਨੁਮਾਇੰਦਿਆਂ ਨੇ ਵੀ ਹਿੱਸਾ ਲਿਆ। The post ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਨਾਬਾਰਡ ਦਾ 'ਸਟੇਟ ਫੋਕਸ ਪੇਪਰ' ਜਾਰੀ appeared first on TheUnmute.com - Punjabi News. Tags:
|
ਪੰਜਾਬ ਪੁਲਿਸ ਅਤੇ ਮੈਟਾ ਨੇ ਸਾਂਝੇ ਤੌਰ 'ਤੇ ਸਾਈਬਰਸਪੇਸ 'ਚ ਡੀਪ ਫੇਕ ਦੀ ਪਛਾਣ ਕਰਨ ਬਾਰੇ ਵਰਕਸ਼ਾਪ ਕਾਰਵਾਈ Friday 16 February 2024 02:10 PM UTC+00 | Tags: breaking-news crime cyber-crime cyber-fraude deep-fack facebook meta news punjab-police workshop ਚੰਡੀਗੜ੍ਹ, 16 ਫਰਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇੱਛਾ ਅਨੁਸਾਰ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ਆਨਲਾਈਨ ਫੈਲਣ ਵਾਲੀਆਂ ਗਲਤ ਸੂਚਨਾਵਾਂ ਨਾਲ ਨਜਿੱਠਣ ਅਤੇ ਜਨਤਾ ਵਿੱਚ ਇਸ ਦੇ ਫੈਲਾਅ ਨੂੰ ਰੋਕਣ ਸਬੰਧੀ ਢੰਗ-ਤਰੀਕਿਆਂ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਮੇਟਾ (ਫੇਸਬੁੱਕ) ਅਤੇ ਮਿਸਇਨਫਰਮੇਸ਼ਨ ਕੰਬੈਟ ਅਲਾਇੰਸ ਦੇ ਨੁਮਾਇੰਦਿਆਂ ਦੇ ਸਹਿਯੋਗ ਨਾਲ ਸਾਈਬਰ ਸਪੇਸ ਵਿੱਚ ‘ਡੀਪ ਫੇਕ’ (Deep fake) ਦੀ ਪਛਾਣ ਕਰਨ ਅਤੇ ਇਸ ਰਾਹੀਂ ਅਸ਼ਲੀਲ ਸਮੱਗਰੀ ਤਿਆਰ ਕਰਕੇ ਇਸ ਦੇ ਪਸਾਰ ਦੀ ਸੰਭਾਵਨਾ ਬਾਰੇ ਇੱਕ ਰੋਜ਼ਾ ਵਰਕਸ਼ਾਪ ਕਰਵਾਈ ਗਈ। ਇਹ ਵਰਕਸ਼ਾਪ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ‘ਤੇ ਕਰਵਾਈ ਗਈ। ਡੀਪ ਫੇਕ ਇੱਕ ਚਿੱਤਰ, ਆਡੀਓ ਜਾਂ ਵੀਡੀਓ ਹੈ ਜਿਸ ਵਿੱਚ ਕਿਸੇ ਅਸਲ ਵਿਅਕਤੀ ਨੂੰ ਡਿਜੀਟਲ ਰੂਪ ਵਿੱਚ ਐਡਿਟ ਕਰਕੇ ਕਿਸੇ ਹੋਰ ਨਾਲ ਹੂ-ਬ-ਹੂ ਮਿਲਾ ਦਿੱਤਾ ਜਾਂਦਾ ਹੈ ਅਤੇ ਇਹ ਦੇਖਣ ਨੂੰ ਬਿਲਕੁੱਲ ਅਸਲ ਲਗਦਾ ਹੈ। ਸਿਖਲਾਈ ਪ੍ਰੋਗਰਾਮ ਦੌਰਾਨ ਮੈਟਾ ਦੇ ਨਾਲ ਮਿਸਇਨਫਰਮੇਸ਼ਨ ਕੰਬੈਟ ਅਲਾਇੰਸ (ਐਮਸੀਏ) ਟੀਮ ਨੇ ਆਨਲਾਈਨ ਪਲੇਟਫਾਰਮਾਂ ‘ਤੇ ਗਲਤ ਜਾਣਕਾਰੀ ਦੀ ਪਛਾਣ ਕਰਨ, ਹਟਾਉਣ ਅਤੇ ਇਸ ਨਾਲ ਨਜਿੱਠਣ ਲਈ ਵੱਖ-ਵੱਖ ਢੰਗ-ਤਰੀਕਿਆਂ ਬਾਰੇ ਚਰਚਾ ਕੀਤੀ। ਇਸ ਪ੍ਰੋਗਰਾਮ ਵਿੱਚ ਸਾਰੇ ਜ਼ਿਲ੍ਹਿਆਂ ਵਿੱਚ ਤਾਇਨਾਤ ਵੱਖ-ਵੱਖ ਰੈਂਕਾਂ ਦੇ 150 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੇ ਭਾਗ ਲਿਆ। ਇਸ ਟਰੇਨਿੰਗ ਦਾ ਉਦੇਸ਼ ਡੀਪ ਫੇਕ (Deep fake) ਰਾਹੀਂ ਪੈਦਾ ਕੀਤੀ ਗਲਤ ਤੇ ਝੂਠੀ ਜਾਣਕਾਰੀ ਨਾਲ ਨਜਿੱਠਣ ਲਈ ਜਨਤਕ ਤੌਰ ‘ਤੇ ਉਪਲਬਧ ਸਾਧਨਾਂ ਅਤੇ ਢੰਗ-ਤਰੀਕਿਆਂ ਦੀ ਵਰਤੋਂ ਕਰਕੇ ਪੰਜਾਬ ਪੁਲਿਸ ਦੀ ਸਮਰੱਥਾ ਨੂੰ ਵਧਾਉਣਾ ਸੀ। ਵਰਕਸ਼ਾਪ ਵਿੱਚ ਹਿੱਸਾ ਲੈਂਦਿਆਂ ਏਡੀਜੀਪੀ ਸਾਈਬਰ ਕ੍ਰਾਈਮ ਵੀ. ਨੀਰਜਾ ਨੇ ਕਿਹਾ ਕਿ ਗਲਤ ਜਾਣਕਾਰੀ ਅਤੇ ਡੀਪ ਫੇਕ ਦਾ ਮੁੱਦਾ ਨਾਗਰਿਕਾਂ ਲਈ, ਖਾਸ ਕਰਕੇ ਪ੍ਰਮੁੱਖ ਵਿਅਕਤੀਆਂ, ਮਸ਼ਹੂਰ ਹਸਤੀਆਂ ਅਤੇ ਜਨਤਕ ਸ਼ਖਸੀਅਤਾਂ ਲਈ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਈਬਰ ਸਪੇਸ ਨੂੰ ਉਪਭੋਗਤਾਵਾਂ ਲਈ ਸੁਰੱਖਿਅਤ ਜ਼ੋਨ ਬਣਾਉਣ ਦੇ ਮੰਤਵ ਨਾਲ ਪੰਜਾਬ ਪੁਲਿਸ ਮੁੱਖ ਭਾਈਵਾਲਾਂ ਨਾਲ ਕੰਮ ਕਰਨਾ ਜਾਰੀ ਰੱਖੇਗੀ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਪੁਲਿਸ ਡੀਪ ਫੇਕ ਦੇ ਖ਼ਤਰਿਆਂ ਦੇ ਪ੍ਰਭਾਵਸ਼ਾਲੀ ਹੱਲ ਅਪਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਸਿਖਲਾਈ ਪੰਜਾਬ ਪੁਲਿਸ ਨੂੰ ਨਾਗਰਿਕਾਂ ਦਰਮਿਆਨ ਸਹੀ ਜਾਣਕਾਰੀ ਦੇ ਪਸਾਰ ਲਈ ਸੋਸ਼ਲ ਮੀਡੀਆ ਦੀ ਪ੍ਰਭਾਵਸ਼ਾਲੀ ਵਰਤੋਂ ਲਈ ਵੀ ਨਿਪੁੰਨ ਕਰੇਗੀ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਅਧਿਕਾਰੀ ਅਜਿਹੀ ਗਲਤ ਤੇ ਝੂਠੀ ਜਾਣਕਾਰੀ ਨਾਲ ਨਜਿੱਠਣ ਅਤੇ ਸਮੇਂ ਸਿਰ ਸਹੀ ਜਾਣਕਾਰੀ ਦਾ ਪ੍ਰਸਾਰ ਲਈ ਨਵੀਨਤਾਕਾਰੀ ਤਕਨੀਕਾਂ ਅਪਣਾਉਣ ਲਈ ਆਪਣੀ ਸਮਰੱਥਾ ਵਿੱਚ ਵਾਧਾ ਕਰ ਰਹੇ ਹਨ। ਡੀਆਈਜੀ ਸਾਈਬਰ ਕ੍ਰਾਈਮ ਨੀਲਾਂਬਰੀ ਵੀ ਜਗਦਲੇ ਨੇ ਕਿਹਾ ਕਿ ਸਾਈਬਰ ਸਪੇਸ ਵਿੱਚ ਗਲਤ ਜਾਣਕਾਰੀ/ਡੀਪ ਫੇਕ ਦੇ ਫੈਲਾਅ ਨੂੰ ਰੋਕਣ ਲਈ, ਪੰਜਾਬ ਪੁਲਿਸ ਵੱਲੋਂ ਰੈਪਿਡ ਇਨਫਰਮੇਸ਼ਨ ਕਮਿਊਨੀਕੇਸ਼ਨ ਨੈਟਵਰਕ (ਆਰਆਈਸੀਐਨ) ਵੀ ਤਿਆਰ ਕੀਤਾ ਗਿਆ ਹੈ ਤਾਂ ਜੋ ਲੋਕਾਂ ਨੂੰ ਸਾਈਬਰ ਧੋਖੇਬਾਜ਼ਾਂ ਦੇ ਕੰਮ ਕਰਨ ਦੀਆਂ ਵਿਧੀਆਂ ਬਾਰੇ ਜਾਗਰੂਕ ਕੀਤਾ ਜਾ ਸਕੇ। ਸਟੇਟ ਸਾਈਬਰ ਕ੍ਰਾਈਮ ਸੈੱਲ, ਐਸ.ਏ.ਐਸ. ਨਗਰ, ਪੰਜਾਬ ਵੱਲੋਂ ਲੋਕਾਂ ਨੂੰ ਸਾਈਬਰ ਸੁਰੱਖਿਆ, ਸੁਰੱਖਿਅਤ ਸਾਈਬਰ ਨਿਯਮਾਂ ਅਤੇ ਵੱਖ-ਵੱਖ ਕਿਸਮਾਂ ਦੇ ਸਾਈਬਰ ਅਪਰਾਧਾਂ ਤੋਂ ਸੁਰੱਖਿਆ ਬਾਰੇ ਜਾਗਰੂਕ ਕਰਨ ਲਈ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਅਜਿਹੇ ਅਕਾਊਂਟ ਵੀ ਬਣਾਏ ਗਏ ਹਨ। The post ਪੰਜਾਬ ਪੁਲਿਸ ਅਤੇ ਮੈਟਾ ਨੇ ਸਾਂਝੇ ਤੌਰ ‘ਤੇ ਸਾਈਬਰਸਪੇਸ ‘ਚ ਡੀਪ ਫੇਕ ਦੀ ਪਛਾਣ ਕਰਨ ਬਾਰੇ ਵਰਕਸ਼ਾਪ ਕਾਰਵਾਈ appeared first on TheUnmute.com - Punjabi News. Tags:
|
ਸ਼ਹਿਰਾਂ ਅਤੇ ਪਿੰਡਾਂ ਦੇ ਵਿਕਾਸ ਲਈ ਕੰਮ ਜਾਰੀ ਰਹਿਣਗੇ: ਡਾ. ਬਲਜੀਤ ਕੌਰ Friday 16 February 2024 02:16 PM UTC+00 | Tags: breaking-news dr-baljit-kaur malout news punjab-news village-development-work ਮਲੋਟ, 16 ਫਰਵਰੀ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕੀਤੇ ਜਾ ਰਹੇ ਕੰਮਾਂ ਤਹਿਤ ਕੈਬਨਿਟ ਮੰਤਰੀ ਡਾ.ਬਲਜੀਤ ਕੌਰ (Dr. Baljit Kaur) ਨੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਪਿੰਡ ਦਾਨੇਵਾਲਾ ਸਥਿਤ ਸੰਦੀਪ ਨਗਰ ਵਿੱਚ 10 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਤੇ ਨਾਲੀਆਂ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਸਮਾਜਿਕ ਨਿਆਂ, ਸ਼ਸ਼ਕਤੀਕਰਨ ਅਤੇ ਘੱਟ ਗਿਣਤੀਆਂ, ਔਰਤਾਂ ਅਤੇ ਬੱਚਿਆਂ ਦੀ ਸਮਾਜਿਕ ਸੁਰੱਖਿਆ ਅਤੇ ਵਿਕਾਸ ਵਿਭਾਗ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਯਤਨਸ਼ੀਲ ਹੈ। ਇਸਦੇ ਤਹਿਤ ਪਿੰਡ ਦਾਨੇਵਾਲਾ ਸਥਿਤ ਸੰਦੀਪ ਨਗਰ ਵਿੱਚ ਗਲੀਆਂ ਅਤੇ ਨਾਲੀਆਂ ਦੀ ਉਸਾਰੀ ਲਈ ਕਰੀਬ 10 ਲੱਖ ਰੁਪਏ ਦੀ ਗ੍ਰਾਂਟ ਲਿਆ ਕੇ ਵਿਕਾਸ ਕਰਵਾਇਆ ਜਾਵੇਗਾ। ਉਨ੍ਹਾਂ (Dr. Baljit Kaur) ਕਿਹਾ ਕਿ ਜਿੱਥੇ ਉਹ ਆਪਣੇ ਅਧੀਨ ਆਉਂਦੇ ਵਿਭਾਗ ਵਿੱਚ ਬੱਚਿਆਂ, ਘੱਟ ਗਿਣਤੀਆਂ, ਔਰਤਾਂ ਅਤੇ ਸਮਾਜਿਕ ਸੁਰੱਖਿਆ ਦੇ ਲਈ ਉਪਰਾਲੇ ਕਰ ਰਹੇ ਹਨ, ਉੱਥੇ ਸ਼ਹਿਰਾਂ ਅਤੇ ਪਿੰਡਾਂ ਦੇ ਵਿਕਾਸ ਦੇ ਕੰਮ ਜਾਰੀ ਰਹਿਣਗੇ ਤਾਂ ਜੋ ਪੰਜਾਬ ਦਾ ਬਹੁਪੱਖੀ ਵਿਕਾਸ ਹੋ ਸਕੇ। ਇਸ ਮੌਕੇ ਜ਼ਿਲ੍ਹਾ ਮੀਡੀਆ ਇੰਚਾਰਜ ਰਮੇਸ਼ ਅਰਨੀਵਾਲਾ, ਸ਼ਹਿਰੀ ਪ੍ਰਧਾਨ ਗਗਨਦੀਪ ਸਿੰਘ ਔਲਖ, ਦਾਨੇਵਾਲਾ ਦੇ ਸਾਬਕਾ ਸਰਪੰਚ ਅਤੇ ਟਰੱਕ ਯੂਨੀਅਨ ਦੇ ਪ੍ਰਧਾਨ ਸੁਖਪਾਲ ਸਿੰਘ, ਪੰਚਾਇਤ ਮੈਂਬਰ ਕਰਨੈਲ ਸਿੰਘ, ਹਰਗੋਪਾਲ ਸਿੰਘ, ਬਲਕਾਰ ਸਿੰਘ ਤੋਂ ਇਲਾਵਾ ਜਸਪਾਲ ਕੌਰ, ਅਮਰਜੀਤ ਕੌਰ, ਪਾਲੋ, ਟਰੱਕ ਯੂਨੀਅਨ ਦੇ ਵਾਇਸ ਪ੍ਰਧਾਨ ਲਵ ਬੱਤਰਾ ਆਦਿ ਮੌਜੂਦ ਸਨ। The post ਸ਼ਹਿਰਾਂ ਅਤੇ ਪਿੰਡਾਂ ਦੇ ਵਿਕਾਸ ਲਈ ਕੰਮ ਜਾਰੀ ਰਹਿਣਗੇ: ਡਾ. ਬਲਜੀਤ ਕੌਰ appeared first on TheUnmute.com - Punjabi News. Tags:
|
24 ਫਰਵਰੀ ਨੂੰ ਚੰਡੀਗੜ੍ਹ ਵਿਖੇ ਹੋਣ ਜਾ ਰਿਹੈ ਬਾਲੀਵੁੱਡ ਗਾਇਕ ਸੁਖਵਿੰਦਰ ਸਿੰਘ ਦਾ ਲਾਈਵ ਸ਼ੋਅ Friday 16 February 2024 02:23 PM UTC+00 | Tags: breaking-news chandigarh news singer-sukhwinder-singh sukhwinder-singh ਚੰਡੀਗੜ੍ਹ, 16 ਫਰਵਰੀ 2024: ਸਿਧਾਰਥ ਐਂਟਰਟੇਨਰਜ਼ ਅਤੇ ਹਿੰਦੁਸਤਾਨ ਹੋਲਡਿੰਗਜ਼, ਹਾਰਮੋਨੀ ਇੰਡੀਆ ਟਿਊਨਜ਼ ਦੇ ਸਹਿਯੋਗ ਨਾਲ, ਧੀਰ ਕੌਂਸਟ ਅਤੇ ਵਾਮਨ ਗਰੁੱਪ ਦੁਆਰਾ ਪੇਸ਼ ਕੀਤੇ ਜਾਣ ਵਾਲੇ ਗਾਇਕ ਸੁਖਵਿੰਦਰ ਸਿੰਘ (Sukhwinder Singh) ਮਿਊਜ਼ਿਕ ਮੈਜ਼ਿਕ ਲਾਈਵ ਕੰਸਰਟ ਦੀ ਘੋਸ਼ਣਾ ਕਰਨ ਜਾ ਰਹੇ ਹਨ। ਬਾਊਂਸ ਈਟ ਐਲੀਵੇਟ ਦੁਆਰਾ ਪ੍ਰਬੰਧਿਤ, ਇੱਕ ਚੰਡੀਗੜ੍ਹ ਸਥਿਤ ਪ੍ਰੀਮੀਅਰ ਈਵੈਂਟ ਕੰਪਨੀ, ਇਹ ਉਤਸੁਕਤਾ ਨਾਲ ਉਡੀਕਿਆ ਜਾ ਰਿਹਾ ਈਵੈਂਟ 24 ਫਰਵਰੀ ਨੂੰ ਚੰਡੀਗੜ੍ਹ ਦੇ ਸੈਕਟਰ 34 ਵਿੱਚ ਸ਼ਾਮ 5:30 ਵਜੇ ਤੋਂ ਬਾਅਦ ਕਰਵਾਇਆ ਜਾਣਾ ਹੈ। 15 ਫਰਵਰੀ ਨੂੰ ਇੰਡਸਟਰੀਅਲ ਏਰੀਆ, ਫੇਜ਼ 1, ਚੰਡੀਗੜ੍ਹ ਵਿੱਚ ਵੱਕਾਰੀ ਹਯਾਤ ਰੀਜੈਂਸੀ ਵਿੱਚ ਇੱਕ ਪ੍ਰੈਸ ਕਾਨਫਰੰਸ ਦੌਰਾਨ, ਬਾਲੀਵੁੱਡ ਦੇ ਮਸ਼ਹੂਰ ਸੰਗੀਤਕਾਰ ਸੁਖਵਿੰਦਰ ਸਿੰਘ, (Sukhwinder Singh) ਆਉਣ ਵਾਲੇ ਸੰਗੀਤ ਸਮਾਗਮ ਬਾਰੇ ਆਪਣੇ ਉਤਸ਼ਾਹ ਨੂੰ ਸਾਂਝਾ ਕੀਤਾ। ਇਸ ਨਿਵੇਕਲੇ ਸਮਾਗਮ ਨੇ ਸੁਖਵਿੰਦਰ ਨੂੰ ਆਪਣੇ ਸੰਗੀਤਕ ਸਫ਼ਰ ਬਾਰੇ ਜਾਣਨ ਅਤੇ ਸਿਟੀ ਬਿਊਟੀਫੁੱਲ ਵਿੱਚ ਆਪਣੇ ਦਰਸ਼ਕਾਂ ਲਈ ਲਾਈਵ ਪ੍ਰਦਰਸ਼ਨ ਕਰਨ ਦੀ ਉਮੀਦ ਪ੍ਰਗਟ ਕਰਨ ਲਈ ਇੱਕ ਪਲੇਟਫਾਰਮ ਪ੍ਰਦਾਨ ਕੀਤਾ। ਮੀਡੀਆ ਨਾਲ ਗੱਲਬਾਤ ਦੌਰਾਨ ਆਪਣੇ ਉਤਸ਼ਾਹ ਨੂੰ ਸਾਂਝਾ ਕਰਦੇ ਹੋਏ ਸੁਖਵਿੰਦਰ ਸਿੰਘ ਨੇ ਕਿਹਾ, "ਚੰਡੀਗੜ੍ਹ ਮੇਰੇ ਦਿਲ ਵਿੱਚ ਇੱਕ ਵਿਸ਼ੇਸ਼ ਸਥਾਨ ਰੱਖਦਾ ਹੈ, ਅਤੇ ਮੈਂ ਆਪਣੇ ਸੰਗੀਤ ਨੂੰ ਇੱਥੇ ਦੇ ਜੋਸ਼ੀਲੇ ਸਰੋਤਿਆਂ ਤੱਕ ਪਹੁੰਚਾਉਣ ਲਈ ਬਹੁਤ ਖੁਸ਼ ਹਾਂ। 24 ਫਰਵਰੀ ਨੂੰ ਸੈਕਟਰ 34 ਵਿੱਚ ਸ਼ਾਮ 5:30 ਵਜੇ ਸ਼ੁਰੂ ਹੋਣ ਵਾਲਾ ਲਾਈਵ ਕੰਸਰਟ, ਸਾਰੇ ਸੰਗੀਤ ਪ੍ਰੇਮੀਆਂ ਲਈ ਇੱਕ ਅਭੁੱਲ ਅਨੁਭਵ ਦਾ ਵਾਅਦਾ ਕਰਦਾ ਹੈ। ਮੈਂ ਜਾਦੂਈ ਪਲ ਬਣਾਉਣ ਅਤੇ ਚੰਡੀਗੜ੍ਹ ਦੇ ਖੂਬਸੂਰਤ ਲੋਕਾਂ ਨਾਲ ਜੁੜਨ ਦੀ ਉਮੀਦ ਕਰਦਾ ਹਾਂ।” ਸੰਗੀਤ ਦੇ ਸ਼ੌਕੀਨਾਂ ਨੂੰ ਮਨਮੋਹਕ ਕਰਨ ਦੇ ਵਾਅਦੇ ਨਾਲ, ਸਿਧਾਰਥ ਐਂਟਰਟੇਨਰਜ਼, ਹਿੰਦੁਸਤਾਨ ਹੋਲਡਿੰਗਜ਼, ਹਾਰਮਨੀ ਇੰਡੀਆ ਟਿਊਨਜ਼ ਅਤੇ ਬਾਊਂਸ ਈਟ ਐਲੀਵੇਟ ਸਾਰਿਆਂ ਨੂੰ ਰੂਹ ਨੂੰ ਹਿਲਾ ਦੇਣ ਵਾਲੀਆਂ ਧੁਨਾਂ ਅਤੇ ਬਿਜਲੀ ਦੇਣ ਵਾਲੇ ਪ੍ਰਦਰਸ਼ਨਾਂ ਨਾਲ ਭਰੀ ਇੱਕ ਅਭੁੱਲ ਸ਼ਾਮ ਲਈ ਉਹਨਾਂ ਨਾਲ ਸ਼ਾਮਲ ਹੋਣ ਲਈ ਨਿੱਘਾ ਸੱਦਾ ਦਿੰਦਾ ਹੈ। ਸੁਖਵਿੰਦਰ ਸਿੰਘ ਬਾਰੇ:-ਸੁਖਵਿੰਦਰ ਸਿੰਘ ਦਾ ਸੰਗੀਤ ਸਫ਼ਰ ਆਪਣੇ ਪਹਿਲਾ ਆਨ-ਸਟੇਜ ਪ੍ਰਦਰਸ਼ਨ 8 ਸਾਲ ਦੀ ਛੋਟੀ ਉਮਰ ਵਿੱਚ ਦਿੱਤਾ। 13 ਸਾਲ ਦੀ ਉਮਰ ਤੱਕ, ਸੁਖਵਿੰਦਰ ਪਹਿਲਾਂ ਹੀ ਪੰਜਾਬੀ ਗਾਇਕ ਮਲਕੀਤ ਸਿੰਘ ਲਈ ਆਪਣਾ ਪਹਿਲਾ ਗੀਤ, “ਤੁਤਕ ਤੁਤਕ ਤੂਤੀਆਂ” ਰਚ ਕੇ ਆਪਣੀ ਬੇਮਿਸਾਲ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਪ੍ਰਸਿੱਧ ਬਾਲੀਵੁੱਡ ਪਲੇਬੈਕ ਗਾਇਕ ਨੇ ਅੰਤਰਰਾਸ਼ਟਰੀ ਮਾਨਤਾ ਪ੍ਰਾਪਤ ਕੀਤੀ, ਖਾਸ ਤੌਰ ‘ਤੇ ਉਸ ਦੀ ਅਕੈਡਮੀ ਅਤੇ ਗ੍ਰੈਮੀ ਅਵਾਰਡ ਜੇਤੂ ਗੀਤ “ਜੈ ਹੋ” ਲਈ “ਸਲੱਮਡੌਗ ਮਿਲੀਅਨੇਅਰ” ਲਈ। ਸੁਖਵਿੰਦਰ ਸਿੰਘ ਦੇ ਸ਼ਾਨਦਾਰ ਕੈਰੀਅਰ ਵਿੱਚ “ਛਈਆਂ ਛਈਆਂ” ਅਤੇ “ਹੋਲੇ-ਹੋਲੇ” ਵਰਗੇ ਗੀਤਾਂ ਲਈ ਫਿਲਮਫੇਅਰ ਸਰਵੋਤਮ ਪੁਰਸ਼ ਪਲੇਬੈਕ ਅਵਾਰਡ ਵਰਗੀਆਂ ਪ੍ਰਸ਼ੰਸਾ ਵੀ ਪ੍ਰਾਪਤ ਹੋਈਆਂ ਹਨ। ਇੱਕ ਸ਼ਾਨਦਾਰ ਕਰੀਅਰ ਦੇ ਨਾਲ, ਸੁਖਵਿੰਦਰ ਸਿੰਘ ਨੇ ਕਈ ਬਹੁ-ਭਾਸ਼ਾਈ ਬਲਾਕਬਸਟਰਾਂ ਨੂੰ ਆਪਣੀ ਮਨਮੋਹਕ ਆਵਾਜ਼ ਦਿੱਤੀ ਹੈ, ਆਪਣੀਆਂ ਅਭੁੱਲ ਪੇਸ਼ਕਾਰੀ ਨਾਲ ਦਰਸ਼ਕਾਂ ਨੂੰ ਮੋਹਿਤ ਕੀਤਾ ਹੈ। ਭਾਰਤੀ ਫਿਲਮ ਇੰਡਸਟਰੀ ਵਿੱਚ ਉਸਦੇ ਕਮਾਲ ਦੇ ਯੋਗਦਾਨ ਨੇ ਉਸਨੂੰ ਵਿਆਪਕ ਪ੍ਰਸ਼ੰਸਾ ਪ੍ਰਾਪਤ ਕੀਤੀ, ਉਸਦੇ ਗੀਤ ਪੀੜ੍ਹੀਆਂ ਦੁਆਰਾ ਪਾਲੀ ਜਾਂਦੀ ਸਦੀਵੀ ਕਲਾਸਿਕ ਬਣ ਗਏ ਹਨ। ਟੀ ਸਿੰਘ ਦੇ ਸਹਿਯੋਗ ਨਾਲ ਪੰਜਾਬੀ ਐਲਬਮ “ਮੁੰਡਾ ਸਾਊਥਹਾਲ ਦਾ” ਦੇ ਰਿਲੀਜ਼ ਹੋਣ ਤੋਂ ਸ਼ੁਰੂ ਕਰਦੇ ਹੋਏ, ਸੁਖਵਿੰਦਰ ਨੇ ਇੱਕ ਅਜਿਹਾ ਮਾਰਗ ਸ਼ੁਰੂ ਕੀਤਾ ਜਿਸ ਨਾਲ ਉਹ ਲਕਸ਼ਮੀਕਾਂਤ-ਪਿਆਰੇਲਾਲ ਦੇ ਸਮੂਹ ਵਿੱਚ ਸ਼ਾਮਲ ਹੋਏ। ਇੱਕ ਸੰਗੀਤ ਪ੍ਰਬੰਧਕ ਦੇ ਤੌਰ ‘ਤੇ ਉਸਦੀ ਪ੍ਰਤਿਭਾ ਜਲਦੀ ਹੀ ਜ਼ਾਹਰ ਹੋ ਗਈ, ਜਿਸ ਨਾਲ ਉਸਨੂੰ ਮੌਕੇ ਲੱਭਣ ਲਈ ਪ੍ਰੇਰਿਆ ਗਿਆ। ਦੱਖਣ ਭਾਰਤ ਵਿੱਚ, ਜਿੱਥੇ ਉਸਨੇ ਤਮਿਲ ਫਿਲਮ “ਰਤਚਾਗਨ” ਲਈ ਆਪਣੀ ਆਵਾਜ਼ ਦਿੱਤੀ। ਹਾਲਾਂਕਿ, ਫਿਲਮ “ਖਿਲਾਫ” ਵਿੱਚ “ਆਜਾ ਸਨਮ” ਗੀਤ ਨਾਲ ਉਹਨਾਂ ਦੇ ਕੈਰੀਅਰ ਵਿੱਚ ਇੱਕ ਨਵਾਂ ਮੋੜ ਆਇਆ। ਹਾਲਾਂਕਿ ਸ਼ੁਰੂ ਵਿੱਚ ਕਿਸੇ ਦਾ ਧਿਆਨ ਨਹੀਂ ਦਿੱਤਾ ਗਿਆ ਸੀ, ਸੁਖਵਿੰਦਰ ਨੇ ਫਿਲਮ “ਦਿਲ ਸੇ…” ਵਿੱਚ ਏ.ਆਰ. ਰਹਿਮਾਨ ਲਈ “ਛਈਆ ਛਈਆਂ” ਦੀ ਆਪਣੀ ਅਭੁੱਲ ਪੇਸ਼ਕਾਰੀ ਨਾਲ ਪ੍ਰਮੁੱਖਤਾ ਪ੍ਰਾਪਤ ਕੀਤੀ, ਜਿਸ ਨਾਲ ਉਸਨੂੰ ਫਿਲਮਫੇਅਰ ਅਵਾਰਡ ਮਿਲਿਆ। ਸ਼ਾਹਰੁਖ ਖਾਨ ‘ਤੇ ਚਿੱਤਰਿਤ ਇਹ ਪ੍ਰਸਿੱਧ ਗੀਤ, ਇੱਕ ਸਨਸਨੀ ਬਣ ਗਿਆ ਅਤੇ ਇੰਡਸਟਰੀ ਵਿੱਚ ਸੁਖਵਿੰਦਰ ਦੀ ਸਥਿਤੀ ਨੂੰ ਮਜ਼ਬੂਤ ਕੀਤਾ। ਖਾਸ ਤੌਰ ‘ਤੇ, ਉਸਨੇ ਖਾਨ ਦੇ ਸੱਤ ਗੀਤਾਂ ਲਈ ਪਲੇਬੈਕ ਪ੍ਰਦਾਨ ਕੀਤਾ ਹੈ, ਜਿਸ ਨਾਲ ਸੁਪਰਸਟਾਰ ਨਾਲ ਆਪਣੀ ਸਾਂਝ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ। ਆਪਣੇ ਸ਼ਾਨਦਾਰ ਪਲੇਬੈਕ ਗਾਇਕੀ ਦੇ ਕੈਰੀਅਰ ਤੋਂ ਇਲਾਵਾ, ਸੁਖਵਿੰਦਰ ਨੇ ਜੂਨ 2014 ਵਿੱਚ “ਝਲਕ ਦਿਖਲਾ ਜਾ” ਦੇ ਸੱਤਵੇਂ ਸੀਜ਼ਨ ਵਿੱਚ ਹਿੱਸਾ ਲੈ ਕੇ ਆਪਣੀ ਬਹੁਮੁਖੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਤੋਂ ਇਲਾਵਾ, 2023 ਪੁਰਸ਼ਾਂ ਦੇ FIH ਹਾਕੀ ਵਿਸ਼ਵ ਕੱਪ ਦੇ ਗੀਤ, “ਜੈ ਹੋ ਹਿੰਦੁਸਤਾਨ ਕੀ” ਦੀ ਪੇਸ਼ਕਾਰੀ ਕੀਤੀ। ਸੁਖਵਿੰਦਰ ਸਿੰਘ ਆਪਣੀ ਸੁਰੀਲੀ ਆਵਾਜ਼ ਅਤੇ ਬਹੁਮੁਖੀ ਪ੍ਰਤਿਭਾ ਨਾਲ ਮਿਉਜ਼ਿਕ ਇੰਡਸਟਰੀ ਵਿੱਚ ਯੋਗਦਾਨ ਪਾ ਰਿਹਾ ਹੈ। The post 24 ਫਰਵਰੀ ਨੂੰ ਚੰਡੀਗੜ੍ਹ ਵਿਖੇ ਹੋਣ ਜਾ ਰਿਹੈ ਬਾਲੀਵੁੱਡ ਗਾਇਕ ਸੁਖਵਿੰਦਰ ਸਿੰਘ ਦਾ ਲਾਈਵ ਸ਼ੋਅ appeared first on TheUnmute.com - Punjabi News. Tags:
|
RBI ਨੇ ਪੇਟੀਐਮ ਪੇਮੈਂਟ ਬੈਂਕ ਸੰਬੰਧੀ ਲੈਣ-ਦੇਣ ਦੀ ਸਮਾਂ ਸੀਮਾ 15 ਮਾਰਚ ਤੱਕ ਵਧਾਈ Friday 16 February 2024 02:32 PM UTC+00 | Tags: breaking-news news nws paytm paytm-payment-bank rbi tech-news ਚੰਡੀਗੜ੍ਹ, 16 ਫਰਵਰੀ 2024: ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਸ਼ੁੱਕਰਵਾਰ ਨੂੰ ਪੇਟੀਐਮ ਪੇਮੈਂਟ ਬੈਂਕ ਲਈ ਜਮ੍ਹਾ ਅਤੇ ਕ੍ਰੈਡਿਟ ਲੈਣ-ਦੇਣ ਦੀ ਸਮਾਂ ਸੀਮਾ 15 ਮਾਰਚ ਤੱਕ ਵਧਾ ਦਿੱਤੀ ਹੈ। ਇਸਦੇ ਨਾਲ ਹੀ, RBI ਨੇ Paytm ਪੇਮੈਂਟਸ ਬੈਂਕ ਦੇ ਗਾਹਕਾਂ ਦੀ ਦੁਬਿਧਾ ਨੂੰ ਹੱਲ ਕਰਨ ਲਈ FAQ (ਅਕਸਰ ਪੁੱਛੇ ਜਾਣ ਵਾਲੇ ਸਵਾਲ ਅਤੇ ਉਹਨਾਂ ਦੇ ਜਵਾਬ) ਜਾਰੀ ਕੀਤੇ ਹਨ। ਇਸ FAQ ਦੇ ਜ਼ਰੀਏ, ਕੇਂਦਰੀ ਬੈਂਕ ਨੇ ਪੇਟੀਐਮ ਪੇਮੈਂਟਸ ਬੈਂਕ ਤੋਂ ਪੈਸੇ ਕਢਵਾਉਣ, ਰਿਫੰਡ, ਸੈਲਰੀ ਕ੍ਰੈਡਿਟ, ਡੀਬੀਟੀ ਅਤੇ ਬਿਜਲੀ ਬਿੱਲ ਜਮ੍ਹਾ ਕਰਨ ਨਾਲ ਸਬੰਧਤ ਜਾਣਕਾਰੀ ਦਿੱਤੀ ਹੈ। ਬੈਂਕ (PPBL) ਵੱਲੋਂ ਗਾਹਕਾਂ ਅਤੇ ਰੈਗੂਲੇਟਰੀ ਅਥਾਰਟੀਆਂ ਬਾਰੇ ਚਿੰਤਾਵਾਂ ਉਠਾਏ ਜਾਣ ਤੋਂ ਬਾਅਦ ਆਰਬੀਆਈ ਨੇ ਇਹ ਫੈਸਲਾ ਲਿਆ ਹੈ। ਆਰਬੀਆਈ ਨੇ ਕਿਹਾ, “15 ਮਾਰਚ, 2024 ਤੋਂ ਬਾਅਦ ਕਿਸੇ ਵੀ ਗਾਹਕ ਖਾਤੇ, ਪ੍ਰੀਪੇਡ ਯੰਤਰਾਂ, ਵੋਲੈਟ , ਫਾਸਟੈਗ, ਨੈਸ਼ਨਲ ਕਾਮਨ ਮੋਬਿਲਿਟੀ ਕਾਰਡ ਆਦਿ ਵਿੱਚ ਕੋਈ ਹੋਰ ਜਮ੍ਹਾਂ ਜਾਂ ਕ੍ਰੈਡਿਟ ਲੈਣ-ਦੇਣ ਨਹੀਂ ਹੋਵੇਗਾ | The post RBI ਨੇ ਪੇਟੀਐਮ ਪੇਮੈਂਟ ਬੈਂਕ ਸੰਬੰਧੀ ਲੈਣ-ਦੇਣ ਦੀ ਸਮਾਂ ਸੀਮਾ 15 ਮਾਰਚ ਤੱਕ ਵਧਾਈ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest