TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਮਨਪਿੰਦਰ ਸਿੰਘ ਜੌਹਲ ਦਾ ਲੱਗਾ ਕੈਨੇਡਾ ਦਾ ਸਟੂਡੈਂਟ ਵੀਜ਼ਾ Monday 19 February 2024 05:35 AM UTC+00 | Tags: breaking-news canada-student-visa canada-visa kaur-immigration kaur-immigration-moga news study-abraod ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨਮੋਗਾ, 19 ਫਰਵਰੀ 2024: ਵਿਆਹੇ ਹੋਏ ਜੋੜਿਆਂ ਨੂੰ ਇਕੱਠੇ ਬਾਹਰ ਭੇਜਣ ਦੀ ਸੰਸਥਾ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਸਨੇਰ, ਤਹਿਸੀਲ ਜੀਰਾ, ਜ਼ਿਲ੍ਹਾ ਫਿਰੋਜ਼ਪੁਰ ਦੇ ਰਹਿਣ ਵਾਲੇ ਮਨਪਿੰਦਰ ਸਿੰਘ ਜੌਹਲ ਨੂੰ ਸਟੂਡੈਂਟ ਵੀਜ਼ਾ (student visa) 28 ਦਿਨਾਂ 'ਚ ਮਿਲਿਆ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਮਨਪਿੰਦਰ ਸਿੰਘ ਜੌਹਲ ਇੱਕ ਰਿਫਿਊਜ਼ਲ ਕਿਸੇ ਹੋਰ ਏਜੰਸੀ ਤੋਂ ਲੈ ਕੇ ਆਏ ਸਨ ਤੇ ਉਸਦੀ ਸਟੱਡੀ ਵਿੱਚ ਦਸ ਸਾਲਾਂ ਦਾ ਗੈਪ ਸੀ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਮਨਪਿੰਦਰ ਸਿੰਘ ਜੌਹਲ ਦੀ ਪ੍ਰੋਫਾਈਲ ਦੇਖਣ ਦੇ ਬਾਅਦ ਰੀਝ ਨਾਲ ਫਾਈਲ ਤਿਆਰ ਕਰਕੇ 13 ਦਸੰਬਰ 2023 ਨੂੰ ਲਗਾਈ ਤੇ 10 ਜਨਵਰੀ 2024 ਨੂੰ ਵੀਜ਼ਾ (student visa) ਆ ਗਿਆ। ਇਸ ਮੌਕੇ ਮਨਪਿੰਦਰ ਸਿੰਘ ਜੌਹਲ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ। ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ | ਮੋਗਾ ਬਰਾਂਚ: 96926-00084, 96927-00084, 96928-00084 The post ਮਨਪਿੰਦਰ ਸਿੰਘ ਜੌਹਲ ਦਾ ਲੱਗਾ ਕੈਨੇਡਾ ਦਾ ਸਟੂਡੈਂਟ ਵੀਜ਼ਾ appeared first on TheUnmute.com - Punjabi News. Tags:
|
CM ਭਗਵੰਤ ਮਾਨ ਨੇ ਬਦਲਵੀਆਂ ਫ਼ਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਦੀ ਕੀਤੀ ਮੰਗ Monday 19 February 2024 05:42 AM UTC+00 | Tags: breaking-news farmers farmers-protest minimum-support-price msp news punjab ਚੰਡੀਗੜ੍ਹ, 19 ਫਰਵਰੀ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਬਦਲਵੀਆਂ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ (minimum support price) ਦੀ ਗਾਰੰਟੀ ਦੀ ਮੰਗ ਕੀਤੀ। ਕੇਂਦਰੀ ਮੰਤਰੀਆਂ ਪਿਊਸ਼ ਗੋਇਲ, ਅਰਜੁਨ ਮੁੰਡਾ ਅਤੇ ਨਿਤਿਆਨੰਦ ਰਾਏ ਅਤੇ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਮੋਜ਼ਮਬੀਕ ਅਤੇ ਕੋਲੰਬੀਆ ਤੋਂ ਦਾਲਾਂ ਦੀ ਦਰਾਮਦ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਇਹ ਦਰਾਮਦ ਦੋ ਅਰਬ ਡਾਲਰ ਤੋਂ ਵੱਧ ਹੈ ਅਤੇ ਜੇ ਦਾਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (minimum support price) ਦਿੱਤਾ ਜਾਵੇ ਤਾਂ ਪੰਜਾਬ ਦਾਲਾਂ ਦੇ ਉਤਪਾਦਨ ਵਿੱਚ ਦੇਸ਼ ਵਿੱਚ ਮੋਹਰੀ ਹੋ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਪੰਜਾਬ ਨੇ ਹਰੀ ਕ੍ਰਾਂਤੀ ਕਾਰਨ ਉਪਜਾਊ ਮਿੱਟੀ ਤੇ ਪਾਣੀ ਦੀ ਵੱਧ ਵਰਤੋਂ ਕਰਕੇ ਆਪਣੇ ਇਸ ਇੱਕੋ-ਇੱਕ ਕੁਦਰਤੀ ਸਰੋਤ ਨੂੰ ਗੁਆ ਲਿਆ ਹੈ ਪਰ ਫਿਰ ਵੀ ਇਹ ਦੇਸ਼ ਵਿੱਚ ਦੂਜੀ ਹਰੀ ਕ੍ਰਾਂਤੀ ਹੋਵੇਗੀ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬੇ ਦੇ ਕਿਸਾਨ ਕਪਾਹ ਅਤੇ ਮੱਕੀ ਨੂੰ ਤਾਂ ਹੀ ਅਪਣਾ ਸਕਦੇ ਹਨ, ਜੇ ਉਨ੍ਹਾਂ ਨੂੰ ਇਨ੍ਹਾਂ ਫ਼ਸਲਾਂ ਦਾ ਐਮ.ਐਸ.ਪੀ. ਮਿਲੇ। ਉਨ੍ਹਾਂ ਕਿਹਾ ਕਿ ਇਨ੍ਹਾਂ ਫ਼ਸਲਾਂ ਦਾ ਯਕੀਨੀ ਮੰਡੀਕਰਨ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਲਈ ਉਤਸ਼ਾਹਿਤ ਕਰ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਵਿਸ਼ੇ ‘ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਇਸ ਸਬੰਧੀ ਗਰੰਟੀ ਮੰਗੀ ਗਈ ਅਤੇ ਕਿਹਾ ਗਿਆ ਕਿ ਇਨ੍ਹਾਂ ਫ਼ਸਲਾਂ ਦੀ ਖ਼ਰੀਦ ਲਈ ਸਮਝੌਤਾ ਕੀਤਾ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਦੇਸ਼ ਵਿੱਚ ਫਸਲੀ ਵਿਭਿੰਨਤਾ ਨੂੰ ਵੱਡਾ ਹੁਲਾਰਾ ਦੇਣ ਵਿੱਚ ਮਦਦ ਕਰੇਗਾ ਕਿਉਂਕਿ ਇਹ ਲੋਕਾਂ ਲਈ ਲਾਹੇਵੰਦ ਹੋਵੇਗਾ। ਉਨ੍ਹਾਂ ਕਿਹਾ ਕਿ ਅੱਜ ਭਾਰਤ ਵਿਦੇਸ਼ਾਂ ਤੋਂ ਦਾਲਾਂ ਦੀ ਦਰਾਮਦ ਕਰਦਾ ਹੈ ਅਤੇ ਜੇ ਕਿਸਾਨਾਂ ਨੂੰ ਲਾਹੇਵੰਦ ਭਾਅ ਮਿਲ ਜਾਵੇ ਤਾਂ ਉਹ ਦਾਲਾਂ ਦਾ ਉਤਪਾਦਨ ਇੱਥੇ ਕਰ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਦੇਸ਼ ਦੇ ਵਿਦੇਸ਼ੀ ਭੰਡਾਰ ਦੀ ਬੱਚਤ ਹੋਣ ਦੇ ਨਾਲ-ਨਾਲ ਕਿਸਾਨਾਂ ਨੂੰ ਝੋਨੇ ਦੇ ਚੱਕਰ ‘ਚੋਂ ਬਾਹਰ ਕੱਢਣ ਦੇ ਨਾਲ-ਨਾਲ ਸੂਬੇ ਦੇ ਕੀਮਤੀ ਪਾਣੀ ਦੀ ਵੀ ਬੱਚਤ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਬੈਠਕ ਵਿੱਚ ਕਿਸਾਨਾਂ ਦੇ ਵਕੀਲ ਵਜੋਂ ਸ਼ਿਰਕਤ ਕੀਤੀ ਸੀ ਅਤੇ ਅੰਤਮ ਫੈਸਲਾ ਸਬੰਧਤ ਧਿਰਾਂ ਨੇ ਲੈਣਾ ਹੈ। ਉਨ੍ਹਾਂ ਕਿਹਾ ਕਿ ਧਰਨੇ ਦੌਰਾਨ ਅਮਨ-ਸ਼ਾਂਤੀ ਤੇ ਕਾਨੂੰਨ ਦੀ ਸਥਿਤੀ ਨੂੰ ਹਰ ਹੀਲੇ ਬਰਕਰਾਰ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਪਹਿਲਾਂ ਹੀ ਦੋ ਕਿਸਾਨ ਸ਼ਹੀਦ ਹੋ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸੂਬੇ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਆਪਣਾ ਫ਼ਰਜ਼ ਨਿਭਾ ਰਹੇ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਹ ਸੂਬੇ ਦੇ ਜਾਨ-ਮਾਲ ਦੀ ਰਾਖੀ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨਾਂ ਅਤੇ ਕੇਂਦਰ ਸਰਕਾਰ ਦਰਮਿਆਨ ਵਿਚਾਰ-ਵਟਾਂਦਰੇ ਲਈ ਦਰਵਾਜ਼ੇ ਖੁੱਲ੍ਹੇ ਹਨ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਕਾਰ ਮਸਲਾ ਜਲਦੀ ਹੱਲ ਹੋ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਕਰੀਬ ਪੰਜ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ, ਜਿਸ ਨਾਲ ਵਿਦਿਆਰਥੀਆਂ ਦੀ ਪੜ੍ਹਾਈ 'ਤੇ ਮਾੜਾ ਅਸਰ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹੀਂ ਦਿਨੀਂ ਪ੍ਰੀਖਿਆਵਾਂ ਚੱਲ ਰਹੀਆਂ ਹਨ ਅਤੇ ਆਨਲਾਈਨ ਪੜ੍ਹਾਈ ਕੀਤੀ ਜਾ ਰਹੀ ਹੈ ਪਰ ਇੰਟਰਨੈੱਟ ਸੇਵਾਵਾਂ ਨੂੰ ਬੰਦ ਕਰਨਾ ਅਤਿ ਨਿੰਦਣਯੋਗ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਨਹੀਂ ਚਾਹੁੰਦੇ ਕਿ ਪੰਜਾਬ ਦਾ ਕੋਈ ਵੀ ਨੌਜਵਾਨ ਪਾਣੀ ਦੀਆਂ ਬੁਛਾੜਾਂ ਜਾਂ ਅੱਥਰੂ ਗੈਸ ਦੇ ਗੋਲਿਆਂ ਦਾ ਸਾਹਮਣਾ ਕਰੇ। ਮਸਲਿਆਂ ‘ਤੇ ਵਿਚਾਰ ਕਰਨ ਲਈ ਗੱਲਬਾਤ ਲਈ ਆਉਣ ਵਾਸਤੇ ਕੇਂਦਰ ਸਰਕਾਰ ਅਤੇ ਕਿਸਾਨਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁੱਦਿਆਂ ਦੇ ਹੱਲ ਲਈ ਇਹ ਸਹੀ ਪਲੇਟਫਾਰਮ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਆਉਣ ਵਾਲੇ ਸਮੇਂ ਵਿੱਚ ਕਿਸਾਨਾਂ ਅਤੇ ਲੋਕਾਂ ਦੇ ਵਡੇਰੇ ਹਿੱਤਾਂ ਵਿੱਚ ਗੱਲਬਾਤ ਦਾ ਦੌਰ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਸਦਭਾਵਨਾ ਨੂੰ ਬਰਕਰਾਰ ਰੱਖਣ ਲਈ ਵਚਨਬੱਧ ਹੈ, ਜਿਸ ਲਈ ਸਮੂਹ ਸਬੰਧਤ ਧਿਰਾਂ ਨੂੰ ਸਾਥ ਦੇਣਾ ਚਾਹੀਦਾ ਹੈ। The post CM ਭਗਵੰਤ ਮਾਨ ਨੇ ਬਦਲਵੀਆਂ ਫ਼ਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਦੀ ਕੀਤੀ ਮੰਗ appeared first on TheUnmute.com - Punjabi News. Tags:
|
ਆਬਕਾਰੀ ਨੀਤੀ ਮਾਮਲਾ: ਅੱਜ ਈਡੀ ਸਾਹਮਣੇ ਪੇਸ਼ ਨਹੀਂ ਹੋਣਗੇ CM ਅਰਵਿੰਦ ਕੇਜਰੀਵਾਲ Monday 19 February 2024 05:51 AM UTC+00 | Tags: aam-aadmi-party arvind-kejriwal breaking-news delhi delhi-excise-policy-case ed excise-policy-case latest-news news the-unmute-breaking ਚੰਡੀਗੜ੍ਹ, 19 ਫਰਵਰੀ 2024: ਦਿੱਲੀ ਦੇ ਮੁੱਖ ਮੰਤਰੀ ਅਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਅੱਜ ਆਬਕਾਰੀ ਨੀਤੀ ਮਾਮਲੇ ਵਿੱਚ ਚੱਲ ਰਹੀ ਜਾਂਚ ਵਿੱਚ ਸ਼ਾਮਲ ਨਹੀਂ ਹੋਣਗੇ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਛੇਵੀਂ ਵਾਰ ਸੰਮਨ ਜਾਰੀ ਕਰਕੇ ਉਨ੍ਹਾਂ ਨੂੰ 19 ਫਰਵਰੀ ਨੂੰ ਪੇਸ਼ ਹੋਣ ਲਈ ਕਿਹਾ ਸੀ। ਆਮ ਆਦਮੀ ਪਾਰਟੀ ਨੇ ਕਿਹਾ ਕਿ ਈਡੀ ਦੇ ਸੰਮਨਾਂ ਦੀ ਵੈਧਤਾ ਦਾ ਮਾਮਲਾ ਹੁਣ ਅਦਾਲਤ ਵਿੱਚ ਪਹੁੰਚ ਗਿਆ ਹੈ। ਸੰਮਨ ਨੂੰ ਲੈ ਕੇ ਏਜੰਸੀ ਖੁਦ ਅਦਾਲਤ ਗਈ ਹੈ। ਈਡੀਨੇ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਚੱਲ ਰਹੀ ਜਾਂਚ ਵਿੱਚ ਸ਼ਾਮਲ ਹੋਣ ਲਈ ਛੇਵੀਂ ਵਾਰ ਸੰਮਨ ਜਾਰੀ ਕਰਕੇ 19 ਫਰਵਰੀ ਨੂੰ ਪੇਸ਼ ਹੋਣ ਲਈ ਕਿਹਾ ਸੀ। ਇਸ ਤੋਂ ਪਹਿਲਾਂ ਵੀ ਈਡੀ ਨੇ ਪੰਜ ਸੰਮਨ ਭੇਜੇ ਸਨ, ਜਿਨ੍ਹਾਂ ਨੂੰ ਮੁੱਖ ਮੰਤਰੀ ਨੇ ਨਜ਼ਰਅੰਦਾਜ਼ ਕਰ ਦਿੱਤਾ ਸੀ। ਈਡੀ ਨੇ ਕੇਜਰੀਵਾਲ ਨੂੰ 2 ਫਰਵਰੀ, 17 ਜਨਵਰੀ, 3 ਜਨਵਰੀ, 21 ਦਸੰਬਰ ਅਤੇ 2 ਨਵੰਬਰ ਨੂੰ ਸੰਮਨ ਭੇਜੇ ਸਨ ਪਰ ਦਿੱਲੀ ਦੇ ਮੁੱਖ ਮੰਤਰੀ ਪੇਸ਼ ਨਹੀਂ ਹੋਏ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਕੇਜਰੀਵਾਲ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਦਿੱਤੇ ਆਪਣੇ ਜਵਾਬ ਵਿੱਚ ਪੁੱਛਿਆ ਹੈ ਕਿ ਜੇਕਰ ਉਹ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਮੁਲਜ਼ਮ ਨਹੀਂ ਹਨ ਤਾਂ ਫਿਰ ਸੰਮਨ ਕਿਉਂ ਜਾਰੀ ਕੀਤੇ ਗਏ। The post ਆਬਕਾਰੀ ਨੀਤੀ ਮਾਮਲਾ: ਅੱਜ ਈਡੀ ਸਾਹਮਣੇ ਪੇਸ਼ ਨਹੀਂ ਹੋਣਗੇ CM ਅਰਵਿੰਦ ਕੇਜਰੀਵਾਲ appeared first on TheUnmute.com - Punjabi News. Tags:
|
ਕਿਸਾਨ ਅੰਦੋਲਨ 2024: ਪਟਿਆਲਾ 'ਚ ਧਰਨੇ ਦੌਰਾਨ ਇੱਕ ਕਿਸਾਨ ਦੀ ਮੌਤ Monday 19 February 2024 06:06 AM UTC+00 | Tags: breaking-news farmers-protest kisan-andolan-2024 kisan-protest news patiala punjab ਚੰਡੀਗੜ੍ਹ, 19 ਫਰਵਰੀ 2024: ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਅੰਦੋਲਨ ਕਰ ਰਹੇ ਹਨ, ਇਸ ਦੌਰਾਨ ਅੰਦੋਲਨ ਦੌਰਾਨ ਪਟਿਆਲਾ (Patiala) ਵਿਖੇ ਕਿਸਾਨਾਂ ਵੱਲੋਂ ਲਾਏ ਧਰਨੇ ‘ਚ ਇੱਕ ਹੋਰ ਕਿਸਾਨ ਦੀ ਮੌਤ ਹੋਣ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਹੁਣ ਤੱਕ ਇਸ ਕਿਸਾਨ ਅੰਦੋਲਨ ‘ਚ ਤਿੰਨ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ | ਮਿਲੀ ਜਾਣਕਾਰੀ ਮੁਤਾਬਕ ਪਟਿਆਲਾ (Patiala) ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਮੌਤ ਹੋ ਗਈ | ਮ੍ਰਿਤਕ ਕਿਸਾਨ ਦੀ ਪਛਾਣ ਪਿੰਡ-ਇਕਾਈ ਬਠੋਈ ਕਲਾਂ ਦੇ ਨਰਿੰਦਰ ਪਾਲ ਪੁੱਤਰ ਰਾਮ ਰਤਨ ਵਜੋਂ ਹੋਈ ਹੈ | ਦੱਸਿਆ ਜਾ ਰਿਹਾ ਹੈ ਕਿ ਬੀਤੀ ਸ਼ਾਮ ਕੈਪਟਨ ਦੇ ਮਹਿਲ ਅੱਗੇ ਲੱਗੇ ਮੋਰਚੇ ਤੋਂ ਘਰ ਵਾਪਸ ਪਰਤਦਿਆ ਉਕਤ ਕਿਸਾਨ ਦੀ ਅਚਾਨਕ ਸਿਹਤ ਵਿਗੜ ਗਈ, ਉਸ ਤੋਂ ਬਾਅਦ ਇਲਾਜ਼ ਲਈ ਜਦੋਂ ਰਾਜਿੰਦਰਾ ਹਸਪਤਾਲ, ਪਟਿਆਲਾ ਵਿਖੇ ਲਿਆਂਦਾ ਗਿਆ ਤਾਂ ਤਕਰੀਬਨ 10:30 ਵਜੇ ਸਾਥੀ ਨੂੰ ਡਾਕਟਰਾਂ ਨੇ ਉਕਤ ਕਿਸਾਨ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। The post ਕਿਸਾਨ ਅੰਦੋਲਨ 2024: ਪਟਿਆਲਾ ‘ਚ ਧਰਨੇ ਦੌਰਾਨ ਇੱਕ ਕਿਸਾਨ ਦੀ ਮੌਤ appeared first on TheUnmute.com - Punjabi News. Tags:
|
ਪੰਜਾਬ-ਹਰਿਆਣਾ 'ਚ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਬਚਾਉਣ ਲਈ ਫਸਲਾਂ ਦੀ ਵਿਭਿੰਨਤਾ ਜ਼ਰੂਰੀ: ਪਿਊਸ਼ ਗੋਇਲ Monday 19 February 2024 06:29 AM UTC+00 | Tags: breaking-news farmers-protest ground-water latest-news msp news piyush-goya punjab-water-issue ਚੰਡੀਗੜ੍ਹ, 19 ਫਰਵਰੀ 2024: ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (MSP) ਦੀ ਕਾਨੂੰਨੀ ਗਾਰੰਟੀ ਦੇ ਮੁੱਦੇ ‘ਤੇ ਐਤਵਾਰ ਨੂੰ ਚੰਡੀਗੜ੍ਹ ‘ਚ ਕਿਸਾਨ ਆਗੂਆਂ ਅਤੇ ਤਿੰਨ ਕੇਂਦਰੀ ਮੰਤਰੀਆਂ ਵਿਚਾਲੇ ਹੋਈ ਚੌਥੇ ਦੌਰ ਦੀ ਬੈਠਕ ‘ਚ ਕੇਂਦਰ ਸਰਕਾਰ ਚਾਰ ਹੋਰ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੇਣ ‘ਤੇ ਸਹਿਮਤ ਹੋ ਗਈ। ਕੇਂਦਰ ਸਰਕਾਰ ਨੇ ਝੋਨੇ ਅਤੇ ਕਣਕ ਤੋਂ ਇਲਾਵਾ ਦਾਲ, ਉੜਦ, ਮੱਕੀ ਅਤੇ ਕਪਾਹ ਦੀਆਂ ਫ਼ਸਲਾਂ ‘ਤੇ ਵੀ ਘੱਟੋ-ਘੱਟ ਸਮਰਥਨ ਮੁੱਲ ਦੇਣ ਦੀ ਤਜਵੀਜ਼ ਰੱਖੀ ਹੈ ਪਰ ਇਸ ਦੇ ਲਈ ਕਿਸਾਨਾਂ ਨੂੰ ਨੈਸ਼ਨਲ ਐਗਰੀਕਲਚਰਲ ਕੋਆਪਰੇਟਿਵ ਮਾਰਕੀਟਿੰਗ ਫੈਡਰੇਸ਼ਨ ਆਫ਼ ਇੰਡੀਆ (ਨੈਫੇਡ) ਅਤੇ ਕਾਟਨ ਕਾਰਪੋਰੇਸ਼ਨ ਆਫ਼ ਇੰਡੀਆ ( ਸੀ.ਸੀ.ਆਈ.) ਨਾਲ ਪੰਜ ਸਾਲ ਦੇ ਸਮਝੌਤੇ ‘ਤੇ ਦਸਤਖ਼ਤ ਕਰਨੇ ਹੋਣਗੇ। ਕੇਂਦਰ ਦੇ ਇਸ ਪ੍ਰਸਤਾਵ ‘ਤੇ ਬੈਠਕ ‘ਚ ਮੌਜੂਦ ਕਿਸਾਨ ਆਗੂਆਂ ਨੇ ਕਿਹਾ ਕਿ ਉਹ ਸਾਰੀਆਂ ਜਥੇਬੰਦੀਆਂ ਨਾਲ ਗੱਲਬਾਤ ਕਰਕੇ ਸੋਮਵਾਰ ਨੂੰ ਇਸ ‘ਤੇ ਅੰਤਿਮ ਫੈਸਲਾ ਦੇਣਗੇ। ਕਰੀਬ ਪੰਜ ਘੰਟੇ ਚੱਲੀ ਬੈਠਕ ਤੋਂ ਬਾਅਦ ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਚੌਥੇ ਦੌਰ ਦੀ ਗੱਲਬਾਤ ਬਹੁਤ ਸਕਾਰਾਤਮਕ ਰਹੀ। ਪੰਜਾਬ ਅਤੇ ਹਰਿਆਣਾ ਵਿੱਚ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਬਚਾਉਣ ਲਈ ਫਸਲਾਂ ਦੀ ਵਿਭਿੰਨਤਾ ਜ਼ਰੂਰੀ ਹੈ। ਇਸ ਦੇ ਮੱਦੇਨਜ਼ਰ ਸਰਕਾਰ ਨੇ ਅੱਗੇ ਆ ਕੇ ਇਹ ਤਜਵੀਜ਼ ਰੱਖੀ ਹੈ ਅਤੇ ਬਹੁਤੇ ਕਿਸਾਨ ਸਿਧਾਂਤਕ ਤੌਰ 'ਤੇ ਸਹਿਮਤ ਹੋ ਗਏ ਹਨ। ਇਸ ਦੌਰਾਨ ਬੈਠਕ ਵਿੱਚ ਹਾਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਾਹਰ ਆ ਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਫ਼ਸਲਾਂ ਦੀ ਵਿਭਿੰਨਤਾ ਬਹੁਤ ਜ਼ਰੂਰੀ ਹੈ, ਬਸ਼ਰਤੇ ਸਰਕਾਰ ਬਦਲਵੀਂ ਫ਼ਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਦੇਵੇ। ਇਸ ਤੋਂ ਬਾਅਦ ਹੋਰ ਫਸਲਾਂ ਨੂੰ ਵੀ ਇਸ ਅਧੀਨ ਲਿਆਂਦਾ ਜਾ ਸਕਦਾ ਹੈ। ਅਸੀਂ ਕੇਂਦਰ ਦੇ ਇਸ ਪ੍ਰਸਤਾਵ ‘ਤੇ ਕਿਸਾਨ ਸੰਗਠਨਾਂ ਦੇ ਜਵਾਬ ਦੀ ਉਡੀਕ ਕਰਾਂਗੇ। ਇਸ ਤੋਂ ਪਹਿਲਾਂ ਇਸ ਗੱਲਬਾਤ ਵਿੱਚ ਕਿਸਾਨ ਜਥੇਬੰਦੀਆਂ ਨੇ ਸਪੱਸ਼ਟ ਕੀਤਾ ਹੈ ਕਿ ਕੇਂਦਰ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਲਈ ਆਰਡੀਨੈਂਸ ਲਿਆਉਣਾ ਚਾਹੀਦਾ ਹੈ। ਉਹ ਇਸ ਤੋਂ ਘੱਟ ਕੁਝ ਵੀ ਸਵੀਕਾਰ ਨਹੀਂ ਕਰੇਗਾ। ਕਰੀਬ ਦੋ ਘੰਟੇ ਦੇਰੀ ਨਾਲ ਸ਼ੁਰੂ ਹੋਈ ਬੈਠਕ ਵਿੱਚ ਕੇਂਦਰੀ ਮੰਤਰੀ ਅਰਜੁਨ ਮੁੰਡਾ, ਪੀਯੂਸ਼ ਗੋਇਲ ਅਤੇ ਨਿਤਿਆਨੰਦ ਰਾਏ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਹਾਜ਼ਰ ਸਨ। The post ਪੰਜਾਬ-ਹਰਿਆਣਾ ‘ਚ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਬਚਾਉਣ ਲਈ ਫਸਲਾਂ ਦੀ ਵਿਭਿੰਨਤਾ ਜ਼ਰੂਰੀ: ਪਿਊਸ਼ ਗੋਇਲ appeared first on TheUnmute.com - Punjabi News. Tags:
|
ਜੇਕਰ ਮੰਦਰ ਬਣ ਰਹੇ ਹਨ ਤਾਂ ਦੇਸ਼ ਭਰ 'ਚ ਨਵੇਂ ਮੈਡੀਕਲ ਕਾਲਜ ਵੀ ਬਣ ਰਹੇ ਹਨ: PM ਮੋਦੀ Monday 19 February 2024 06:49 AM UTC+00 | Tags: breaking-news health india medical-college new-medical-colleges news pm-modi ਚੰਡੀਗੜ੍ਹ, 19 ਫਰਵਰੀ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਭਲ ਦੇ ਅਚੋਡਾ ਕੰਬੋਹ ਵਿਖੇ ਸਥਿਤ ਸ਼੍ਰੀ ਕਲਕੀ ਧਾਮ ਮੰਦਰ ਦਾ ਨੀਂਹ ਪੱਥਰ ਰੱਖਿਆ। ਪੀਐਮ ਮੋਦੀ ਨੇ ਕਲਕੀ ਮੰਦਿਰ ਦੇ ਪਾਵਨ ਅਸਥਾਨ ਵਿੱਚ ਪੂਜਾ ਅਰਚਨਾ ਕੀਤੀ। ਇਸ ਦੌਰਾਨ ਪੀਐਮ ਮੋਦੀ ਤੋਂ ਇਲਾਵਾ ਸੀਐਮ ਯੋਗੀ ਅਤੇ ਆਚਾਰੀਆ ਪ੍ਰਮੋਦ ਕ੍ਰਿਸ਼ਨਮ ਵੀ ਮੌਜੂਦ ਸਨ। ਪੀਐਮ ਮੋਦੀ ਨੇ ਕਿਹਾ ਕਿ ਅੱਜ ਇੱਕ ਹੋਰ ਤੀਰਥ ਸਥਾਨ ਦੇ ਵਿਕਾਸ ਦੇ ਨਾਲ ਹਾਈਟੈਕ ਬੁਨਿਆਦੀ ਢਾਂਚਾ ਵੀ ਤਿਆਰ ਕੀਤਾ ਜਾ ਰਿਹਾ ਹੈ। ਜੇਕਰ ਮੰਦਰ ਬਣ ਰਹੇ ਹਨ ਤਾਂ ਦੇਸ਼ ਭਰ ਵਿੱਚ ਨਵੇਂ ਮੈਡੀਕਲ ਕਾਲਜ (medical colleges) ਵੀ ਬਣ ਰਹੇ ਹਨ। ਸਾਡੀਆਂ ਪੁਰਾਤਨ ਮੂਰਤੀਆਂ ਵੀ ਵਿਦੇਸ਼ਾਂ ਤੋਂ ਵਾਪਸ ਲਿਆਂਦੀਆਂ ਜਾ ਰਹੀਆਂ ਹਨ। ਵਿਦੇਸ਼ੀ ਨਿਵੇਸ਼ ਵੀ ਰਿਕਾਰਡ ਸੰਖਿਆ ਵਿੱਚ ਆ ਰਿਹਾ ਹੈ। ਇਹ ਤਬਦੀਲੀ ਦਾ ਸਬੂਤ ਹੈ ਕਿ ਹੁਣ ਸਮੇਂ ਦਾ ਪਹੀਆ ਘੁੰਮ ਗਿਆ ਹੈ। ਅੱਜ ਇੱਕ ਨਵਾਂ ਯੁੱਗ ਸਾਡੇ ਦਰਵਾਜ਼ੇ ‘ਤੇ ਦਸਤਕ ਦੇ ਰਿਹਾ ਹੈ। ਪੀਐਮ ਮੋਦੀ ਨੇ ਕਿਹਾ ਕਿ ਅੱਜ ਸਾਡੀ ਸ਼ਕਤੀ ਬੇਅੰਤ ਹੈ ਅਤੇ ਸਾਡੇ ਲਈ ਸੰਭਾਵਨਾਵਾਂ ਵੀ ਬੇਅੰਤ ਹਨ। ਕੌਮ ਨੂੰ ਕਾਮਯਾਬ ਕਰਨ ਦੀ ਊਰਜਾ ਸਮਾਜ ਵਿੱਚੋਂ ਮਿਲਦੀ ਹੈ। ਅੱਜ ਲੋਕ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਗਰੀਬਾਂ ਦੀ ਮੱਦਦ ਕਰ ਰਹੇ ਹਨ। ਗਰੀਬਾਂ ਦੀ ਸੇਵਾ ਦਾ ਇਹ ਜਜ਼ਬਾ ਸਾਡੀਆਂ ਅਧਿਆਤਮਿਕ ਕਦਰਾਂ-ਕੀਮਤਾਂ ਤੋਂ ਆਇਆ ਹੈ ਜੋ ਮਨੁੱਖ ਵਿੱਚ ਨਰਾਇਣ ਨੂੰ ਸਮਾਜ ਪ੍ਰਤੀ ਪ੍ਰੇਰਿਤ ਕਰਦੇ ਹਨ। ਇਸ ਲਈ ਦੇਸ਼ ਨੇ ਇੱਕ ਵਿਕਸਤ ਭਾਰਤ ਦਾ ਨਿਰਮਾਣ ਕੀਤਾ ਹੈ ਅਤੇ ਆਪਣੀ ਵਿਰਾਸਤ ‘ਤੇ ਮਾਣ ਹੈ। ਪੀਐਮ ਮੋਦੀ ਨੇ ਕਿਹਾ ਕਿ ਪਿਛਲੇ ਮਹੀਨੇ ਹੀ ਦੇਸ਼ ਨੇ ਅਯੁੱਧਿਆ ਵਿੱਚ 500 ਸਾਲ ਦੀ ਉਡੀਕ ਪੂਰੀ ਹੋਈ ਹੈ। ਰਾਮਲਲਾ ਦੀ ਮੌਜੂਦਗੀ ਦਾ ਉਹ ਅਲੌਕਿਕ ਅਨੁਭਵ, ਉਹ ਬ੍ਰਹਮ ਅਹਿਸਾਸ, ਅਜੇ ਵੀ ਸਾਨੂੰ ਭਾਵੁਕ ਬਣਾਉਂਦਾ ਹੈ। ਇਸ ਦੌਰਾਨ ਅਸੀਂ ਦੇਸ਼ ਤੋਂ ਸੈਂਕੜੇ ਕਿਲੋਮੀਟਰ ਦੂਰ ਅਰਬ ਧਰਤੀ ‘ਤੇ ਅਬੂ ਧਾਬੀ ਵਿੱਚ ਪਹਿਲੇ ਵਿਸ਼ਾਲ ਮੰਦਰ ਦਾ ਉਦਘਾਟਨ ਵੀ ਦੇਖਿਆ ਹੈ। ਪਹਿਲੀ ਵਾਰ ਭਾਰਤ ਨੂੰ ਤਕਨਾਲੋਜੀ ਅਤੇ ਡਿਜੀਟਲ ਤਕਨਾਲੋਜੀ ਦੇ ਖੇਤਰ ਵਿੱਚ ਸੰਭਾਵਨਾਵਾਂ ਦੇ ਕੇਂਦਰ ਵਜੋਂ ਦੇਖਿਆ ਜਾ ਰਿਹਾ ਹੈ। ਸਾਨੂੰ ਇਨੋਵੇਸ਼ਨ ਹੱਬ ਵਜੋਂ ਮਾਨਤਾ ਦਿੱਤੀ ਜਾ ਰਹੀ ਹੈ। ਪਹਿਲੀ ਵਾਰ ਅਸੀਂ ਦੁਨੀਆ ਦੀ ਪੰਜਵੀਂ ਸਭ ਤੋਂ ਵੱਡੀ ਅਰਥਵਿਵਸਥਾ ਦੇ ਰੂਪ ਵਿੱਚ ਇੰਨੇ ਵੱਡੇ ਮੀਲ ਪੱਥਰ ‘ਤੇ ਪਹੁੰਚੇ ਹਾਂ। ਅਸੀਂ ਚੰਦਰਮਾ ਦੇ ਦੱਖਣੀ ਧਰੁਵ ‘ਤੇ ਪਹੁੰਚਣ ਵਾਲਾ ਪਹਿਲਾ ਦੇਸ਼ ਬਣ ਗਏ ਹਾਂ। The post ਜੇਕਰ ਮੰਦਰ ਬਣ ਰਹੇ ਹਨ ਤਾਂ ਦੇਸ਼ ਭਰ ‘ਚ ਨਵੇਂ ਮੈਡੀਕਲ ਕਾਲਜ ਵੀ ਬਣ ਰਹੇ ਹਨ: PM ਮੋਦੀ appeared first on TheUnmute.com - Punjabi News. Tags:
|
ਪਸ਼ੂ ਪਾਲਣ ਵਿਭਾਗ ਫਾਜ਼ਿਲਕਾ ਵੱਲੋਂ ਸਾਹੀਵਾਲ ਪੀ.ਟੀ. ਪ੍ਰੋਜੈਕਟ ਅਧੀਨ ਪਿੰਡ ਵਹਾਬਵਾਲਾ ਵਿਖੇ ਸਾਹੀਵਾਲ ਕਾਫ਼ ਰੈਲੀ Monday 19 February 2024 07:20 AM UTC+00 | Tags: animal-husbandry-department animal-husbandry-department-fazlika breaking-news fazilka kaaf-rally news ਫਾਜ਼ਿਲਕਾ, 19 ਫਰਵਰੀ 2024: ਪਸ਼ੂ ਪਾਲਣ ਵਿਭਾਗ ਫਾਜ਼ਿਲਕਾ (Fazilka) ਵਲੋਂ ਸਾਹੀਵਾਲ ਪੀ.ਟੀ. ਪ੍ਰੋਜੈਕਟ ਅਧੀਨ ਡਾ ਰਾਜੀਵ ਛਾਬੜਾ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਫਾਜ਼ਿਲਕਾ ਦੀ ਅਗਵਾਈ ਹੇਠ ਪਿੰਡ ਵਹਾਬਵਾਲਾ ਵਿਖੇ ਸਾਹੀਵਾਲ ਕਾਫ਼ ਰੈਲੀ ਕੀਤੀ ਗਈ। ਇਸ ਮੋਕੇ ਪਸ਼ੂ ਪਾਲਕਾਂ ਨੂੰ ਸੰਬੋਧਿਤ ਕਰਦੇ ਹੋਏ ਡਾ ਮਨਦੀਪ ਸਿੰਘ ਸੀਨੀਅਰ ਵੈਟਨਰੀ ਅਫਸਰ ਅਬੋਹਰ ਨੇ ਕਿਹਾ ਕਿ ਪਸ਼ੂਆਂ ਵਿਚ ਸਭ ਤੋਂ ਵੱਧ ਖਰਚ ਪਸ਼ੂਆਂ ਦੀ ਖੁਰਾਕ ਉਪਰ ਹੁੰਦਾ ਹੈ ਪਰ ਖੁਰਾਕ ਸੰਤੁਲਿਤ ਨਾ ਹੋਣ ਕਾਰਨ ਹੀ ਪਸ਼ੂਆਂ ਵਿਚ ਕਈ ਸਮੱਸਿਆਵਾਂ ਆ ਰਹੀਆਂ ਹਨ। ਉਹਨਾ ਨੇ ਪਸ਼ੂ ਪਾਲਕਾਂ ਨੂੰ ਸੰਤੁਲਿਤ ਪਸ਼ੂ ਖੁਰਾਕ ਤਿਆਰ ਕਰਨ ਦਾ ਤਰੀਕਾ ਦੱਸਿਆ। ਉਹਨਾਂ ਨੇ ਕਿਹਾ ਕਿ ਪਸੂ ਪਾਲਕ ਆਪਣੇ ਪੱਠਿਆ ਵਿਚ ਖਾਦਾਂ ਦੀ ਵਰਤੋਂ ਯੂਨੀਵਰਸਿਟੀ ਦੀਆਂ ਸਿਫਾਰਸਾਂ ਅਨੁਸਾਰ ਹੀ ਕਰਨ ਕਿਉਂਕਿ ਜਿਆਦਾ ਖਾਦਾਂ ਪੱਠਿਆਂ ਵਿਚ ਜਹਿਰਵਾਦ ਦਾ ਕਾਰਨ ਬਣ ਰਹੀਆਂ ਹਨ। ਉਹਨਾਂ ਨੇ ਕਿਹਾ ਕਿ ਵਿਭਾਗ ਵਲੋਂ ਸਾਰੇ ਗੋਕੇ ਅਤੇ ਮਹਿਰੂਆਂ ਨੂੰ ਪੇਟ ਦੇ ਕੀੜਿਆਂ ਦੀ ਦਵਾਈ ਮੁਫਤ ਦਿੱਤੀ ਜਾ ਰਹੀ ਹੈ। ਡਾ. ਅਮਿਤ ਨੈਨ ਪ੍ਰੋਜੈਕਟ ਕੋਆਰਡੀਨੇਟਰ (Fazilka) ਸਾਹੀਵਾਲ ਪੀ .ਟੀ.ਪ੍ਰੋਜੈਕਟ ਨੇ ਕਿਹਾ ਕਿ ਇਸ ਪ੍ਰੋਜੈਕਟ ਅਧੀਨ ਸਾਹੀਵਾਲ ਗਾਵਾਂ ਦੇ ਨਸਲ ਸੁਧਾਰ ਅਤੇ ਦੁੱਧ ਉਤਪਾਦਨ ਵਧਾਉਣ ਲਈ ਬਹੁਤ ਹੀ ਵਧੀਆ ਨਸਲ ਦੇ ਸਾਹੀਵਾਲ ਸੀਮਨ ਨਾਲ ਮਸਨੂਈ ਗਰਭਦਾਨ ਕੀਤਾ ਜਾਂਦਾ ਹੈ। ਇਸ ਅਧੀਨ ਦੇਸੀ ਨਸਲ ਦੀਆਂ ਗਾਵਾਂ ਦੀ ਦੁੱਧ ਚੁਆਈ ਕਰਵਾਈ ਜਾਂਦੀ ਹੈ। ਅਜਿਹੇ ਪਸ਼ੂਆਂ ਦੇ ਮਾਲਕਾਂ ਨੂੰ ਮਾਨ ਭੱਤਾ ਵੀ ਦਿੱਤਾ ਜਾਂਦਾ ਹੈ। ਉਹਨਾਂ ਨੇ ਕਿਹਾ ਕਿ ਵੱਧ ਦੁੱਧ ਦੇਣ ਵਾਲੀਆਂ ਵਧੀਆ ਨਸਲ ਦੀਆਂ ਸਾਹੀਵਾਲ ਗਾਵਾਂ ਦੇ ਵੱਛਿਆਂ ਨੂੰ ਬਹੁਤ ਵਧੀਆ ਕੀਮਤ ਤੇ ਖ੍ਰੀਦਿਆ ਜਾਂਦਾ ਹੈ। ਇਸ ਮੌਕੇ ਇਸ ਪ੍ਰੋਜੈਕਟ ਰਾਹੀ ਮਸਨੂਈ ਗਰਭਦਾਨ ਦੁਆਰਾ ਪੈਦਾ ਹੋਏ ਵੱਛੇ ਵੱਛੀਆਂ ਦੇ ਮਾਲਕਾਂ ਨੂੰ ਸਨਮਾਨਿਤ ਕੀਤਾ ਗਿਆ। ਮੰਚ ਸੰਚਾਲਨ ਡਾ ਸੁਨੀਲ ਨਰੂਲਾ ਨੇ ਬਾਖੂਬੀ ਕੀਤਾ। ਇਸ ਪ੍ਰੋਜੇਕਟ ਵਿਚ ਡਾ ਯੋਗੇਸ਼, ਦਰਸ਼ਨ ਸਿੰਘ, ਵਿਕਰਮ ਨੇ ਇਸ ਕੈਂਪ ਨੂੰ ਸਫਲ ਬਣਾਉਣ ਵਿਚ ਵਿਸ਼ੇਸ਼ ਯੋਗਦਾਨ ਪਾਇਆ। The post ਪਸ਼ੂ ਪਾਲਣ ਵਿਭਾਗ ਫਾਜ਼ਿਲਕਾ ਵੱਲੋਂ ਸਾਹੀਵਾਲ ਪੀ.ਟੀ. ਪ੍ਰੋਜੈਕਟ ਅਧੀਨ ਪਿੰਡ ਵਹਾਬਵਾਲਾ ਵਿਖੇ ਸਾਹੀਵਾਲ ਕਾਫ਼ ਰੈਲੀ appeared first on TheUnmute.com - Punjabi News. Tags:
|
ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਆਪਣੇ ਮਲੋਟ ਹਲਕੇ 'ਚ 1.41 ਕਰੋੜ ਰੁਪਏ ਦੇ ਵਿਕਾਸ ਕਾਰਜ ਸ਼ੁਰੂ ਕਰਵਾਏ Monday 19 February 2024 07:26 AM UTC+00 | Tags: breaking-news development-works dr-baljit-kaur news punjab ਮਲੋਟ, 19 ਫਰਵਰੀ 2024: ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਆਪਣੇ ਵਿਧਾਨ ਸਭਾ ਹਲਕੇ ਮਲੋਟ (Malout) ਵਿੱਚ ਬੀਤੇ ਦਿਨ ਇਕ ਕਰੋੜ 41 ਲੱਖ ਰੁਪਏ ਦੇ ਵੱਖ-ਵੱਖ ਵਿਕਾਸ ਕਾਰਜ ਸ਼ੁਰੂ ਕਰਵਾਏ । ਇਸ ਦੌਰਾਨ ਉਨ੍ਹਾਂ ਨੇ ਪਿੰਡ ਚੱਕ ਦੂਹੇ ਵਾਲਾ, ਧਿਗਾਣਾ, ਸੋਥਾ, ਚੱਕ ਮਦਰਸਾ, ਰੁਪਾਣਾ ਅਤੇ ਮੌੜ ਦਾ ਦੌਰਾ ਕੀਤਾ। ਇਸ ਦੌਰਾਨ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਈ ਵਿਕਾਸ ਹੀ ਮੁੱਖ ਏਜੰਡਾ ਹੈ। ਉਹਨਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਿੰਡ-ਪਿੰਡ ਵੱਡੀਆਂ ਰਕਮਾਂ ਖਰਚ ਕਰਕੇ ਵਿਕਾਸ ਕਰਵਾਏ ਜਾ ਰਹੇ ਹਨ। ਉਨਾਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਬੁਨਿਆਦੀ ਢਾਂਚੇ ਦੇ ਵਿਕਾਸ ਤੇ ਜ਼ੋਰ ਨਹੀਂ ਦਿੱਤਾ ਗਿਆ ਅਤੇ ਲੋਕ ਅੱਜ ਵੀ ਬੁਨਿਆਦੀ ਸਹੂਲਤਾਂ ਤੋਂ ਤਰਸ ਰਹੇ ਹਨ ਪਰ ਹੁਣ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕ ਜਰੂਰਤਾਂ ਅਨੁਸਾਰ ਕੰਮ ਕਰ ਰਹੀ ਹੈ। ਇਸ ਦੌਰਾਨ ਉਹਨਾਂ ਨੇ ਆਂਗਣਵਾੜੀ ਕੇਂਦਰਾਂ (Malout) ਦੇ ਨਿਰਮਾਣ, ਗਲੀਆਂ ਨਾਲੀਆਂ, ਪਾਣੀ ਦੀਆਂ ਪਾਈਪਾਂ, ਛੱਪੜਾਂ ਦੇ ਨਵੀਨੀਕਰਨ ਵਰਗੇ ਪ੍ਰੋਜੈਕਟਾਂ ਸ਼ੁਰੂ ਕਰਵਾਏ। ਚੱਕ ਦੂਹੇ ਵਾਲਾ ਲਈ ਉਹਨਾਂ 10 ਲੱਖ 8 ਹਜਾਰ ਰੁਪਏ, ਪਿੰਡ ਧਿਗਾਣਾ ਲਈ 10 ਲੱਖ 8 ਹਜਾਰ ਰੁਪਏ, ਸੋਥਾ ਲਈ 43 ਲੱਖ ਰੁਪਏ, ਚੱਕ ਮਦਰੱਸਾ ਲਈ 10 ਲੱਖ 8 ਹਜਾਰ ਰੁਪਏ, ਰੂਪਾਣਾ ਲਈ 25 ਲੱਖ 19 ਹਜਾਰ ਰੁਪਏ ਅਤੇ ਮੌੜ ਲਈ 42 ਲੱਖ 77 ਹਜਾਰ ਰੁਪਏ ਦੇ ਕੰਮ ਸ਼ੁਰੂ ਕਰਵਾਏ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਜਿੱਥੇ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ, ਉੱਥੇ ਲੋਕ ਭਲਾਈ ਦੇ ਕਾਰਜਾਂ ਨੂੰ ਵੀ ਬਰਾਬਰ ਮਹੱਤਵ ਦਿੱਤਾ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਹੁਣ ਘਰ-ਘਰ ਰਾਸ਼ਨ ਮੁਹੱਈਆ ਕਰਵਾ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਲੋਕਾਂ ਨੂੰ ਰਾਸ਼ਨ ਡੀਪੂ ਤੇ ਜਾਣ ਸਮੇਂ ਖੱਜਲ ਕੁਆਰੀ ਦਾ ਸਾਹਮਣਾ ਕਰਨਾ ਪੈਂਦਾ ਸੀ ਪਰ ਹੁਣ ਸਰਕਾਰ ਘਰ-ਘਰ ਰਾਸ਼ਨ ਭੇਜ ਰਹੀ ਹੈ। ਇਸ ਮੌਕੇ ਉਹਨਾਂ ਨਾਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਸਥਾਨਕ ਆਗੂ ਹਾਜ਼ਰ ਸਨ। The post ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਆਪਣੇ ਮਲੋਟ ਹਲਕੇ ‘ਚ 1.41 ਕਰੋੜ ਰੁਪਏ ਦੇ ਵਿਕਾਸ ਕਾਰਜ ਸ਼ੁਰੂ ਕਰਵਾਏ appeared first on TheUnmute.com - Punjabi News. Tags:
|
ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਤਿੰਨ ਕੌਂਸਲਰ ਭਾਜਪਾ 'ਚ ਹੋਏ ਸ਼ਾਮਲ Monday 19 February 2024 07:40 AM UTC+00 | Tags: aam-aadmi-party-chandigarh aap bjp breaking-news chandigarh-bjp news ਚੰਡੀਗੜ੍ਹ, 19 ਫਰਵਰੀ 2024: ਆਮ ਆਦਮੀ ਪਾਰਟੀ (Aam Aadmi Party) ਚੰਡੀਗੜ੍ਹ ਦੇ ਤਿੰਨ ਕੌਂਸਲਰ ਪੂਨਮ ਦੇਵੀ, ਨੇਹਾ ਮੁਸਾਵਤ ਅਤੇ ਗੁਰਚਰਨ ਕਾਲਾ ਦਿੱਲੀ ਵਿੱਚ ਪਾਰਟੀ ਦੇ ਕੌਮੀ ਜਨਰਲ ਸਕੱਤਰ ਵਿਨੋਦ ਤਾਵੜੇ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ। ਇਸ ਦੇ ਨਾਲ ਹੀ ਭਾਜਪਾ ਦੇ ਨਵੇਂ ਚੁਣੇ ਗਏ ਮੇਅਰ ਮਨੋਜ ਸੋਨਕਰ ਨੇ ਮੇਅਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਹੁਣ ਚੰਡੀਗੜ੍ਹ ਵਿੱਚ ਮੇਅਰ ਦੀ ਚੋਣ ਮੁੜ ਹੋਣੀ ਲਗਭਗ ਤੈਅ ਹੈ। ਚੰਡੀਗੜ੍ਹ ਵਿੱਚ 30 ਜਨਵਰੀ ਨੂੰ ਹੋਈਆਂ ਮੇਅਰ ਚੋਣਾਂ ਤੋਂ ਬਾਅਦ ਲਗਾਤਾਰ ਵਿਵਾਦ ਸ਼ੁਰੂ ਹੋ ਗਿਆ ਸੀ। ਇਸੇ ਦਿਨ ਹੀ ਵਿਰੋਧੀ ਧਿਰ ਦੇ ਉਮੀਦਵਾਰ ਕੁਲਦੀਪ ਕੁਮਾਰ ਦੀ ਤਰਫੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਚੋਣਾਂ ਵਿਰੁੱਧ ਪਟੀਸ਼ਨ ਦਾਇਰ ਕੀਤੀ ਗਈ ਸੀ। 31 ਜਨਵਰੀ ਨੂੰ ਸੁਣਵਾਈ ਤੋਂ ਬਾਅਦ ਹਾਈਕੋਰਟ ਨੇ ਵਿਰੋਧੀ ਧਿਰ ਨੂੰ ਕੋਈ ਰਾਹਤ ਦਿੱਤੇ ਬਿਨਾਂ ਅਗਲੀ ਸੁਣਵਾਈ ਦੀ ਤਾਰੀਖ਼ 26 ਫਰਵਰੀ ਤੈਅ ਕਰ ਦਿੱਤੀ। ਇਸ ਤੋਂ ਬਾਅਦ ਵਿਰੋਧੀ ਧਿਰ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਪਹੁੰਚ ਗਈ। ਜਿਸ ਦੀ ਸੁਣਵਾਈ 5 ਫਰਵਰੀ ਨੂੰ ਹੋਈ ਸੀ। ਇਸ ਦੌਰਾਨ ਵਿਰੋਧੀ ਧਿਰ ਲਗਾਤਾਰ ਮੇਅਰ ਚੋਣਾਂ ਨੂੰ ਲੈ ਕੇ ਭਾਜਪਾ ਨੂੰ ਘੇਰਨ ‘ਚ ਲੱਗੀ ਹੋਈ ਸੀ।
The post ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਤਿੰਨ ਕੌਂਸਲਰ ਭਾਜਪਾ ‘ਚ ਹੋਏ ਸ਼ਾਮਲ appeared first on TheUnmute.com - Punjabi News. Tags:
|
ਦਿੱਲੀ: ਰੋਹਿਣੀ ਦੇ ਸ਼ਾਹਬਾਦ ਡਾਇਰੀ ਇਲਾਕੇ 'ਚ ਲੱਗੀ ਭਿਆਨਕ, 130 ਤੋਂ ਵੱਧ ਝੁੱਗੀਆਂ ਸੜ ਕੇ ਸੁਆਹ Monday 19 February 2024 08:00 AM UTC+00 | Tags: breaking-news delhi fire-incident latest-news news rohini shahbad-diary slums ਚੰਡੀਗੜ੍ਹ, 19 ਫਰਵਰੀ 2024: ਦਿੱਲੀ (Delhi) ਦੇ ਰੋਹਿਣੀ ਦੇ ਸ਼ਾਹਬਾਦ ਡਾਇਰੀ ਇਲਾਕੇ ‘ਚ ਭਿਆਨਕ ਅੱਗ ਲੱਗਣ ਕਾਰਨ 130 ਤੋਂ ਵੱਧ ਝੁੱਗੀਆਂ ਸੜ ਗਈਆਂ। ਦਿੱਲੀ ਫਾਇਰ ਸਰਵਿਸਿਜ਼ ਦੇ ਅਨੁਸਾਰ, ਕੁੱਲ 15 ਫਾਇਰ ਟੈਂਡਰ ਘਟਨਾ ਸਥਾਨ ‘ਤੇ ਪਹੁੰਚ ਗਏ ਹਨ। ਬੀਤੀ ਐਤਵਾਰ ਰਾਤ ਕਰੀਬ 10 ਵਜੇ ਸ਼ਾਹਬਾਦ ਡੇਅਰੀ ਇਲਾਕੇ ‘ਚ ਅੱਗ ਲੱਗਣ ਦੀ ਸੂਚਨਾ ਮਿਲੀ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਦਿੱਲੀ (Delhi) ਦੇ ਰੋਹਿਣੀ ਦੇ ਸੈਕਟਰ 28 ਸਥਿਤ ਹਨੂੰਮਾਨ ਮੰਦਰ ਦੇ ਪਿੱਛੇ ਵਾਪਰੀ ਹੈ। ਮੌਕੇ ‘ਤੇ 15 ਫਾਇਰ ਟੈਂਡਰ ਭੇਜੇ ਗਏ ਹਨ। ਅਜੇ ਤੱਕ ਕਿਸੇ ਜਾਨੀ ਜਾਂ ਜ਼ਖਮੀ ਹੋਣ ਦੀ ਸੂਚਨਾ ਨਹੀਂ ਹੈ। The post ਦਿੱਲੀ: ਰੋਹਿਣੀ ਦੇ ਸ਼ਾਹਬਾਦ ਡਾਇਰੀ ਇਲਾਕੇ ‘ਚ ਲੱਗੀ ਭਿਆਨਕ, 130 ਤੋਂ ਵੱਧ ਝੁੱਗੀਆਂ ਸੜ ਕੇ ਸੁਆਹ appeared first on TheUnmute.com - Punjabi News. Tags:
|
ਅੰਮ੍ਰਿਤਸਰ: ਕਿਸਾਨਾਂ ਨੇ ਮਾਨਾਵਾਲ ਟੋਲ ਪਲਾਜ਼ਾ ਲੋਕਾਂ ਲਈ ਕਰਵਾਇਆ ਮੁਫ਼ਤ Monday 19 February 2024 08:29 AM UTC+00 | Tags: amritsar breaking-news farmers farmers-protest manawal-toll-plaza news punjab ਅੰਮ੍ਰਿਤਸਰ, 19 ਫਰਵਰੀ 2024: ਵੱਖ-ਵੱਖ ਕਿਸਾਨ (farmers) ਜਥੇਬੰਦੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੀਆਂ ਹਨ। ਹੁਣ ਤੱਕ ਤਿੰਨ ਕਿਸਾਨਾਂ ਦੀ ਮੌਤ ਵੀ ਹੋ ਚੁੱਕੀ ਹੈ। ਦੂਜੇ ਪਾਸੇ ਲਗਾਤਾਰ ਹੀ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਕੇਂਦਰ ਸਰਕਾਰ ਦੇ ਮੰਤਰੀਆਂ ਦੇ ਨਾਲ ਬੈਠਕ ਵੀ ਚੰਡੀਗੜ੍ਹ ਵਿੱਚ ਹੋਈ। ਇਸ ਦੌਰਾਨ ਹੁਣ ਕਿਸਾਨ ਜਥੇਬੰਦੀਆਂ ਵੱਲੋਂ ਪੂਰੇ ਪੰਜਾਬ ‘ਚ ਵੱਖ-ਵੱਖ ਥਾਵਾਂ ਤੇ ਲੱਗੇ ਟੋਲ ਪਲਾਜ਼ੇ ਹੁਣ ਆਮ ਲੋਕਾਂ ਲਈ ਮੁਫ਼ਤ ਕਰਵਾਏ ਜਾ ਰਹੇ ਹਨ । ਜਿਸ ਦੇ ਚੱਲਦੇ ਅੰਮ੍ਰਿਤਸਰ ਦੇ ਮਾਨਾਵਾਲਾ ਟੋਲ ਪਲਾਜ਼ਾ ਵੀ ਕਿਸਾਨਾਂ ਦੇ ਵੱਲੋਂ ਆਮ ਲੋਕਾਂ ਲਈ ਮੁਫ਼ਤ ਕਰਵਾਇਆ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਫਿਲਹਾਲ ਤਾਂ ਉਹਨਾਂ ਵੱਲੋਂ ਤਿੰਨ ਦਿਨ ਲਈ ਇਹ ਟੋਲ ਪਲਾਜ਼ੇ ਮੁਫ਼ਤ ਕਰਵਾਏ ਗਏ ਹਨ। ਜੇਕਰ ਕੇਂਦਰ ਸਰਕਾਰ ਨੇ ਉਹਨਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਜਿੰਨੀ ਦੇਰ ਤੱਕ ਦਿੱਲੀ ਵਾਲਾ ਪ੍ਰਦਰਸ਼ਨ ਚੱਲੇਗਾ ਉਨੀ ਦੇਰ ਕਿਸਾਨ ਵੀ ਪੰਜਾਬ ਦੇ ਅੰਦਰ ਟੋਲ ਪਲਾਜ਼ਿਆਂ ‘ਤੇ ਬੈਠ ਕੇ ਆਮ ਲੋਕਾਂ ਲਈ ਟੋਲ ਪਲਾਜ਼ੇ ਮੁਫ਼ਤ ਕਰਵਾਉਣਗੇ। ਉਹਨਾਂ ਕਿਹਾ ਕਿ ਕਿਸਾਨਾਂ (farmers) ‘ਤੇ ਦੋਸ਼ ਲੱਗ ਰਹੇ ਹਨ ਕਿ ਕਿਸਾਨਾਂ ਨੇ ਹਾਈਵੇ ਬੰਦ ਕਰਵਾਇਆ ਹੈ। ਜਦਕਿ ਹਾਈਵੇ ਹਰਿਆਣਾ ਪ੍ਰਸ਼ਾਸਨ ਤੇ ਹਰਿਆਣਾ ਪੁਲਿਸ ਵੱਲੋਂ ਕੀਤਾ ਗਿਆ ਹੈ | ਕਿਸਾਨ ਬਿਲਕੁਲ ਸ਼ਾਂਤਮਈ ਤਰੀਕੇ ਨਾਲ ਆਪਣੀਆਂ ਮੰਗਾਂ ਮਨਵਾਉਣ ਦੇ ਲਈ ਦਿੱਲੀ ਕੇਂਦਰ ਸਰਕਾਰ ਕੋਲ ਜਾ ਰਹੇ ਸਨ ਲੇਕਿਨ ਕੇਂਦਰ ਸਰਕਾਰ ਵੱਲੋਂ ਜਾਣ ਬੁਝ ਕੇ ਕਿਸਾਨਾਂ ‘ਤੇ ਕਾਰਵਾਈ ਕੀਤੀ ਜਾ ਰਹੀ ਹੈ | ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਉਹਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਹ ਇਸੇ ਤਰੀਕੇ ਹੀ ਟੋਲ ਪਲਾਜਿਆਂ ਦੇ ਉੱਪਰ ਪੰਜਾਬ ਦੇ ਪ੍ਰਦਰਸ਼ਨ ਕਰਦੇ ਰਹਿਣਗੇ। ਜੇਕਰ ਉਹਨਾਂ ਦੇ ਕਿਸਾਨ ਆਗੂਆਂ ਦਾ ਹੁਕਮ ਆਵੇਗਾ ਤੇ ਉਹ ਦਿੱਲੀ ਜ਼ਰੂਰ ਜਾਣਗੇ | The post ਅੰਮ੍ਰਿਤਸਰ: ਕਿਸਾਨਾਂ ਨੇ ਮਾਨਾਵਾਲ ਟੋਲ ਪਲਾਜ਼ਾ ਲੋਕਾਂ ਲਈ ਕਰਵਾਇਆ ਮੁਫ਼ਤ appeared first on TheUnmute.com - Punjabi News. Tags:
|
ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਭਾਰਤ ਦਾ ਸਨਮਾਨ ਹੁਣ ਤੱਕ ਦੇ ਸਭ ਤੋਂ ਉੱਚੇ ਪੱਧਰ 'ਤੇ: ਜੈਵੀਰ ਸ਼ੇਰਗਿੱਲ Monday 19 February 2024 08:35 AM UTC+00 | Tags: bjp breaking-news farmers-protest germany india jaiveer-shergill munich-security-conference news prime-minister-modi punjab-bjp ਚੰਡੀਗੜ੍ਹ, 19 ਫਰਵਰੀ 2024: ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ (Jaiveer Shergill) ਨੂੰ 16 ਤੋਂ 18 ਫਰਵਰੀ ਤੱਕ ਜਰਮਨੀ ਦੇ ਮਿਊਨਿਖ ਸ਼ਹਿਰ ਵਿੱਚ ਹੋਈ ਤਿੰਨ-ਰੋਜ਼ਾ ਮਿਊਨਿਖ ਸੁਰੱਖਿਆ ਕਾਨਫਰੰਸ ਵਿੱਚ ਸੱਦਾ ਦਿੱਤਾ ਗਿਆ, ਜਿਸ ਦੌਰਾਨ ਉਨ੍ਹਾਂ ਤਿੰਨ ਤੋਂ ਚਾਰ ਅਹਿਮ ਪ੍ਰੋਗਰਾਮਾਂ ਬਾਰੇ ਗੱਲਬਾਤ ਕੀਤੀ। ਇਸ ਕਾਨਫਰੰਸ ਵਿੱਚ ਦੁਨੀਆ ਭਰ ਦੇ ਡਿਪਲੋਮੈਟਾਂ, ਆਗੂਆਂ ਅਤੇ ਨੀਤੀ ਨਿਰਮਾਤਾਵਾਂ ਨੇ ਹਿੱਸਾ ਲਿਆ। ਕਾਨਫਰੰਸ ਵਿੱਚ ਮੌਜੂਦ ਪ੍ਰਮੁੱਖ ਸ਼ਖ਼ਸੀਅਤਾਂ ਵਿੱਚ ਵਿਸ਼ਵ ਦੇ ਵੱਖ-ਵੱਖ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਅਤੇ ਰਾਸ਼ਟਰਪਤੀਆਂ ਸਮੇਤ ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ, ਅਮਰੀਕਾ ਦੇ ਉਪ ਰਾਸ਼ਟਰਪਤੀ ਕਮਲਾ ਹੈਰਿਸ, ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ, ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ, ਯੂਕਰੇਨ ਦੇ ਵਿਦੇਸ਼ ਮੰਤਰੀ ਦਮਿਤਰੋ ਕੁਲੇਬਾ ਅਤੇ ਗੂਗਲ ਦੇ ਸੀਈਓ ਸੁੰਦਰ ਪਿਚਾਈ ਵੀ ਮੌਜੂਦ ਸਨ। ਕਾਨਫਰੰਸ ਦੌਰਾਨ ਸ਼ੇਰਗਿੱਲ ਨੇ ਕਿਹਾ ਕਿ ਇਹ ਸਪੱਸ਼ਟ ਹੈ ਕਿ ਅੱਜ ਦੁਨੀਆ ਇਹ ਜਾਣਨ ਲਈ ਉਤਸੁਕ ਹੈ ਕਿ ਕਿਵੇਂ ਭਾਰਤ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਸਭ ਤੋਂ ਤੇਜ਼ੀ ਨਾਲ ਵਧ ਰਹੀ ਅਰਥ ਵਿਵਸਥਾ ਬਣ ਗਿਆ ਹੈ ਅਤੇ ਕਿਵੇਂ ਮਹਾਂਮਾਰੀ ਅਤੇ ਹੋਰ ਰੁਕਾਵਟਾਂ ਦੇ ਬਾਵਜੂਦ ਭਾਰਤ ਨਿਵੇਸ਼ ਦਾ ਕੇਂਦਰ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਿੱਚ ਭਾਰਤ ਦੇ ਵਿਕਾਸ ਦੇ ਰਾਹ ਬਾਰੇ ਕਾਨਫਰੰਸ ਵਿੱਚ ਸਪਸ਼ਟ ਤੌਰ 'ਤੇ ਸਨਮਾਨ ਅਤੇ ਉਤਸੁਕਤਾ ਸੀ। ਸ਼ੇਰਗਿੱਲ ਨੇ ਦੱਸਿਆ ਕਿ ਕਾਨਫਰੰਸ ਦੌਰਾਨ ਵਿਸ਼ਵ ਭਰ ਵਿੱਚ ਚੱਲ ਰਹੇ ਮੁੱਦਿਆਂ 'ਤੇ ਵੀ ਚਰਚਾ ਕੀਤੀ ਗਈ। ਸ਼ੇਰਗਿੱਲ (Jaiveer Shergill) ਨੇ ਵਿਸਥਾਰ ਨਾਲ ਦੱਸਿਆ ਕਿ ਕਿਸ ਤਰ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਖ-ਵੱਖ ਦੇਸ਼ਾਂ ਨੂੰ ਮਹੱਤਵਪੂਰਨ ਮੁੱਦਿਆਂ ‘ਤੇ ਹੱਲ ਮੁਹੱਈਆ ਕਰਵਾ ਕੇ ਭਾਰਤ ਨੂੰ ਦੁਨੀਆ ਦਾ ਮਿੱਤਰ ਬਣਾਉਣ ਤੋਂ ਇਲਾਵਾ, ਸਭ ਤੋਂ ਤੇਜ਼ੀ ਨਾਲ ਵਧ ਰਹੀ ਅਰਥਵਿਵਸਥਾ ਵਿੱਚ ਤਬਦੀਲ ਕੀਤਾ ਹੈ। ਇਸ ਦੌਰਾਨ ਸ਼ੇਰਗਿੱਲ ਨੇ ਆਪਣੇ ਸੰਬੋਧਨ ਵਿੱਚ ਸਪਲਾਈ ਚੇਨ ਰਿਸਾਈਲੇਂਸ ਦੇ ਸਬੰਧ ਵਿੱਚ ਭਾਰਤ ਦੀ ਪਹੁੰਚ ਬਾਰੇ ਵੀ ਗੱਲ ਕੀਤੀ। ਉਨ੍ਹਾਂ ਇਸ ਮੌਕੇ ਹਾਜ਼ਰ ਲੋਕਾਂ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਨਾ ਸਿਰਫ਼ ਨਿਵੇਸ਼ ਦਾ ਕੇਂਦਰ ਬਣਨ ਵੱਲ ਧਿਆਨ ਦੇ ਰਿਹਾ ਹੈ, ਸਗੋਂ ਮਜ਼ਬੂਤ ਸਪਲਾਈ ਲੜੀ ਬਣਾ ਕੇ ਪੂਰੇ ਖੇਤਰ ਦੀ ਤਰੱਕੀ ਲਈ ਕੰਮ ਕਰ ਰਿਹਾ ਹੈ। ਇਸ ਮੌਕੇ ‘ਤੇ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼ੇਰਗਿੱਲ ਨੇ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਇੰਡੋ-ਪੈਸੀਫਿਕ ਇਕਨਾਮਿਕ ਫਰੇਮਵਰਕ (ਆਈਪੀਈਐਫ), ਰਿਸਪਾਂਸੀਬਲ ਸਪਲਾਈ ਚੇਨ ਇਨੀਸ਼ੀਏਟਿਵ (ਆਰਐਸਸੀਆਈ), ਇੰਡੀਆ – ਮਿਡਲ ਈਸਟ – ਯੂਰੋਪ ਇਕੋਨੋਮਿਕ ਕੋਰੀਡੋਰ (ਆਈਐਮਈਆਈ ਕੋਰੀਡੋਰ), ਇੰਡੋ-ਪੈਸੀਫਿਕ ਅਲਾਇੰਸ, ਫ੍ਰੀ ਟਰੇਡ ਅਲਾਇੰਸ (ਐਫਟੀਏ) ‘ਤੇ ਹਸਤਾਖਰ ਕਰਨ ਸਣੇ ਪ੍ਰੋਡਕਸ਼ਨ ਲਿਕਵਿਡ ਇਨਸੇਂਟਿਵ (ਪੀਐਲਆਈ ਸਕੀਮਾਂ), ਬੁਨਿਆਦੀ ਢਾਂਚੇ ਤੇ ਖਰਚ ਅਤੇ ਮੇਕ ਇਨ ਇੰਡੀਆ ਵਰਗੀਆਂ ਘਰੇਲੂ ਪਹਿਲਕਦਮੀਆਂ ਭਾਰਤ ਦੀ ਵਿਕਾਸ ਦਰ ਵਿਚ ਤੇਜ਼ੀ ਲਿਆ ਰਹੀਆਂ ਹਨ ਅਤੇ ਸਪਲਾਈ ਚੇਨ ਦੀਆਂ ਕਮਜ਼ੋਰੀਆਂ ਦੂਰ ਕਰ ਰਹੀਆਂ ਹਨ। ਸ਼ੇਰਗਿੱਲ ਨੇ ਆਪਣੇ ਸੰਬੋਧਨ ‘ਚ ਇਹ ਵੀ ਕਿਹਾ ਕਿ ਨੇਬਰਹੁੱਡ ਫਸਟ ਨੀਤੀ ‘ਤੇ ਜ਼ੋਰ ਦਿੰਦਿਆਂ, ਇੰਡੋ-ਪੈਸੀਫਿਕ ‘ਚ ਨੇਟ-ਸੁਰੱਖਿਆ ਪ੍ਰਦਾਨ ਕਰਨ ਵਾਲਾ ਬਣ ਕੇ ਅਤੇ ਮੱਧ ਪੂਰਬ ਤੇ ਪੱਛਮ ਨਾਲ ਮਿਲ ਕੇ ਕੰਮ ਕਰਨ ਨਾਲ ਭਾਰਤ ਸਾਰੇ ਖੇਤਰਾਂ ‘ਚ ਫਰੰਟ ਫੁੱਟ ‘ਤੇ ਅੱਗੇ ਵਧ ਰਿਹਾ ਹੈ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਭਾਰਤ ਦੀ ਵਿਦੇਸ਼ ਨੀਤੀ ਕਿਸੇ ਦਾ ਪੱਖ ਲੈਣ ਬਾਰੇ ਨਹੀਂ ਹੈ, ਸਗੋਂ ਰਣਨੀਤਕ ਖੁਦਮੁਖਤਿਆਰੀ ਤੇ ਦੂਰੀਆਂ ਨੂੰ ਮਿਟਾਉਣ ਦੀ ਹੈ। ਸ਼ੇਰਗਿੱਲ ਨੇ ਜ਼ੋਰ ਦਿੰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦਾ ਸੰਦੇਸ਼ ਸਪੱਸ਼ਟ ਹੈ ਕਿ ਭਾਰਤ ਸ਼ਾਂਤੀ, ਕਾਨੂੰਨ ਦੇ ਸ਼ਾਸਨ, ਤਰੱਕੀ ਅਤੇ ਸਵੱਛ ਵਾਤਾਵਰਣ ਦੇ ਹੱਕ ਵਿੱਚ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੇ ਯਤਨਾਂ ਸਦਕਾ ਵਿਸ਼ਵ ਵਿੱਚ ਭਾਰਤ ਦਾ ਸਨਮਾਨ ਸਭ ਤੋਂ ਉੱਚੇ ਪੱਧਰ ‘ਤੇ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਭਾਰਤ ਕੈਂਪ ਫਾਲੋਅਰ ਬਣਨ ਦੀ ਬਜਾਏ ਏਜੰਡਾ ਸੇਟਰ ਬਣ ਗਿਆ ਹੈ। ਉਨ੍ਹਾਂ ਨੇ ਮੋਦੀ ਦੀ ਅਗਵਾਈ ਵਿੱਚ ਭਾਰਤ ਦੇ ਬੇਮਿਸਾਲ ਆਰਥਿਕ ਵਿਕਾਸ ਅਤੇ ਗਲੋਬਲ ਸਾਊਥ ਦੀ ਆਵਾਜ਼ ਵਜੋਂ ਇਸਦੇ ਉਭਰਨ ਬਾਰੇ ਵੀ ਗੱਲ ਕੀਤੀ। The post ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ‘ਚ ਭਾਰਤ ਦਾ ਸਨਮਾਨ ਹੁਣ ਤੱਕ ਦੇ ਸਭ ਤੋਂ ਉੱਚੇ ਪੱਧਰ ‘ਤੇ: ਜੈਵੀਰ ਸ਼ੇਰਗਿੱਲ appeared first on TheUnmute.com - Punjabi News. Tags:
|
ਭਾਰਤ ਦੀ ਵਿਰਾਸਤ ਨੂੰ ਵਿਸ਼ਵ ਪੱਧਰ 'ਤੇ ਸਨਮਾਨ ਨਾਲ ਦੇਖਿਆ ਜਾ ਰਿਹੈ: CM ਯੋਗੀ ਆਦਿਤਿਆਨਾਥ Monday 19 February 2024 09:01 AM UTC+00 | Tags: breaking-news cm-yogi-adityanath indias-heritage kalkidham-mandir kalkidham-trust news sambhal up-bjp yogi-adityanath ਚੰਡੀਗੜ੍ਹ, 19 ਫਰਵਰੀ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ (19 ਫਰਵਰੀ) ਸੰਭਲ ਦੇ ਦੌਰੇ ‘ਤੇ ਹਨ। ਇੱਥੇ ਉਨ੍ਹਾਂ ਨੇ ਕਾਲਕੀਧਾਮ ਮੰਦਰ ਦਾ ਨੀਂਹ ਪੱਥਰ ਰੱਖਿਆ। ਪ੍ਰੋਗਰਾਮ ਵਿੱਚ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ (CM Yogi Adityanath) ਅਤੇ ਕਾਲਕੀਧਾਮ ਟਰੱਸਟ ਦੇ ਪ੍ਰਧਾਨ ਵੀ ਮੌਜੂਦ ਸਨ। ਪ੍ਰਧਾਨ ਮੰਤਰੀ ਮੋਦੀ ਨੇ ਕਾਲਕੀਧਾਮ ਟਰੱਸਟ ਦੇ ਚੇਅਰਮੈਨ ਪ੍ਰਮੋਦ ਕ੍ਰਿਸ਼ਨਮ ਦੀ ਕਈ ਵਾਰ ਤਾਰੀਫ਼ ਕੀਤੀ। ਅਯੁੱਧਿਆ ਦੇ ਰਾਮ ਮੰਦਰ, ਯੂਏਈ ਦੇ ਮੰਦਰਾਂ, ਵਿਸ਼ਵ ਵਿੱਚ ਭਾਰਤ ਦੀ ਵਧ ਰਹੀ ਸਾਖ ਅਤੇ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ। ਮੁੱਖ ਮੰਤਰੀ ਯੋਗੀ (CM Yogi Adityanath) ਨੇ ਕਿਹਾ ਕਿ ਨਵੇਂ ਭਾਰਤ ਵਿੱਚ ਹਰ ਨਾਗਰਿਕ ਦੀ ਸੁਰੱਖਿਆ ਹੈ। ਉਨ੍ਹਾਂ ਕਿਹਾ ਕਿਹਾ ਕਿ ਭਾਰਤ ਦੀ ਵਿਰਾਸਤ ਨੂੰ ਵਿਸ਼ਵ ਪੱਧਰ ‘ਤੇ ਸਨਮਾਨ ਨਾਲ ਦੇਖਿਆ ਜਾ ਰਿਹਾ ਹੈ | ਨਵੇਂ ਭਾਰਤ ਵਿੱਚ ਨੌਜਵਾਨਾਂ ਦੀ ਰੋਜ਼ੀ-ਰੋਟੀ ਦਾ ਵੀ ਪ੍ਰਬੰਧ ਹੈ। ਆਸਥਾ ਦਾ ਸਤਿਕਾਰ ਵੀ ਹੈ। ਕਾਸ਼ੀ ਵਿੱਚ ਵਿਸ਼ਵਨਾਥ, ਅਯੁੱਧਿਆ ਵਿੱਚ ਰਾਮਲੱਲਾ ਵਿਰਾਜਮਾਨ, ਕੇਦਾਰਪੁਰੀ ਅਤੇ ਬਦਰੀਨਾਥ ਧਾਮ ਤੋਂ ਇਲਾਵਾ ਮਹਾਂਕਾਲ ਵਿੱਚ ਮਹਾਂਲੋਕ ਦੀ ਸਥਾਪਨਾ ਕੀਤੀ ਗਈ। ਇਹ ਨਵੇਂ ਭਾਰਤ ਦੀ ਤਸਵੀਰ ਹੈ। ਇੱਥੇ ਰੋਜ਼ੀ-ਰੋਟੀ ਅਤੇ ਵਿਸ਼ਵਾਸ ਦੀ ਗਰੰਟੀ ਹੈ। ਇਹ ਮੋਦੀ ਦੀ ਗਾਰੰਟੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਨੇ ਆਸਥਾ ਨਾਲ ਖਿਲਵਾੜ ਕੀਤਾ ਹੈ, ਉਹ ਰੋਜ਼ੀ-ਰੋਟੀ ਨਹੀਂ ਦੇ ਸਕੇ। ਯੂਏਈ ਵਿੱਚ ਪਹਿਲੀ ਵਾਰ ਮੰਦਰ ਦੀ ਸਥਾਪਨਾ ਕੀਤੀ ਗਈ ਹੈ। ਜੋ ਪਹਿਲਾਂ ਅਸੰਭਵ ਸੀ ਉਹ ਹੁਣ ਸੰਭਵ ਹੋ ਗਿਆ ਹੈ। 140 ਕਰੋੜ ਦੀ ਆਬਾਦੀ ਵਾਲਾ ਭਾਰਤ ਮਹਿਸੂਸ ਕਰ ਰਿਹਾ ਹੈ ਕਿ ਸਰਹੱਦਾਂ ਸੁਰੱਖਿਅਤ ਹੋ ਗਈਆਂ ਹਨ। ਹਰ ਵਰਗ ਦੇ ਲੋਕ ਸੁਰੱਖਿਅਤ ਮਹਿਸੂਸ ਕਰਦੇ ਹਨ। The post ਭਾਰਤ ਦੀ ਵਿਰਾਸਤ ਨੂੰ ਵਿਸ਼ਵ ਪੱਧਰ ‘ਤੇ ਸਨਮਾਨ ਨਾਲ ਦੇਖਿਆ ਜਾ ਰਿਹੈ: CM ਯੋਗੀ ਆਦਿਤਿਆਨਾਥ appeared first on TheUnmute.com - Punjabi News. Tags:
|
ਲੁਧਿਆਣਾ 'ਚ ਐਲੀਵੇਟਿਡ ਪੁਲ ਦੀ ਕੰਧ ਦੀ ਸਲੈਬ ਡਿੱਗਣ ਕਾਰਨ ਹਾਦਸਾ ਟਲਿਆ, 'ਆਪ' MLA ਨੇ ਠੇਕੇਦਾਰ ਖ਼ਿਲਾਫ਼ ਕੀਤੀ ਕਾਰਵਾਈ Monday 19 February 2024 09:13 AM UTC+00 | Tags: accident breaking-news ludhiana mla-gurpreet-gogi news nhai punjab-news ਚੰਡੀਗੜ੍ਹ, 19 ਫਰਵਰੀ 2024: ਲੁਧਿਆਣਾ ਵਿੱਚ ਐਲੀਵੇਟਿਡ ਪੁਲ (elevated bridge) ਦੀ ਕੰਧ ਦੀ ਸਲੈਬ ਡਿੱਗਣ ਕਾਰਨ ਵੱਡਾ ਹਾਦਸਾ ਹੁੰਦਿਆਂ ਟਲ ਗਿਆ | ਵਿਧਾਇਕ ਗੁਰਪ੍ਰੀਤ ਗੋਗੀ ਨੇ ਇਸ ਮਾਮਲੇ ਵਿੱਚ ਐਨ.ਐੱਚ.ਏ.ਆਈ (NHAI) ਅਧਿਕਾਰੀਆਂ ਨੂੰ ਮੌਕੇ ‘ਤੇ ਸੱਦ ਲਿਆ। ਵਿਧਾਇਕ ਗੋਗੀ ਪੁਲ ਬਣਾਉਣ ਵਾਲੀ ਕੰਪਨੀ ਅਤੇ ਉਸ ਦੇ ਠੇਕੇਦਾਰ ਦੀ ਜਾਂਚ ਕਰਵਾਉਣਗੇ। ਦੱਸਿਆ ਜਾ ਰਿਹਾ ਹੈ ਕਿ ਇਹ ਸਲੈਬ 40 ਫੁੱਟ ਦੀ ਉਚਾਈ ਤੋਂ ਡਿੱਗੀ ਹੈ। ਐਤਵਾਰ ਹੋਣ ਕਾਰਨ ਆਵਾਜਾਈ ਘੱਟ ਸੀ, ਨਹੀਂ ਤਾਂ ਕੋਈ ਵੱਡਾ ਹਾਦਸਾ ਵਾਪਰ ਸਕਦਾ ਸੀ। ਕਰੀਬ 700 ਕਰੋੜ ਰੁਪਏ ਦੀ ਲਾਗਤ ਨਾਲ ਇਹ ਪੁਲ 7 ਸਾਲਾਂ ਵਿੱਚ ਬਣਾਇਆ ਗਿਆ ਸੀ। ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਨੇ ਦੱਸਿਆ ਕਿ ਅੱਜ ਐਲੀਵੇਟਿਡ ਪੁਲ (elevated bridge) ਬਣਾਉਣ ਵਾਲੇ ਠੇਕੇਦਾਰ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਪੁਲ ‘ਤੇ ਵਰਤੇ ਗਏ ਮਟੀਰੀਅਲ ਦੀ ਵੀ ਜਾਂਚ ਕੀਤੀ ਜਾਵੇਗੀ ਤਾਂ ਜੋ ਪਤਾ ਲੱਗ ਸਕੇ ਕਿ ਕਿਹੜੀ ਕੁਆਲਿਟੀ ਦੀ ਸਮੱਗਰੀ ਵਰਤੀ ਗਈ ਹੈ। ਗੋਗੀ ਨੇ ਦੱਸਿਆ ਕਿ ਅੱਜ ਐਨਐਚਏਆਈ ਦੇ ਅਧਿਕਾਰੀਆਂ ਨੂੰ ਮੌਕੇ 'ਤੇ ਬੁਲਾਇਆ ਗਿਆ ਸੀ। ਗੋਗੀ ਨੇ ਦੱਸਿਆ ਕਿ ਐਨ.ਐੱਚ.ਏ.ਆਈ (NHAI) ਦੇ ਪ੍ਰੋਜੈਕਟ ਡਾਇਰੈਕਟਰ ਅਸ਼ੋਕ ਕੁਮਾਰ ਨਾਲ ਵੀ ਗੱਲਬਾਤ ਹੋਈ ਹੈ। ਇਸ ਨਾਲ ਐਨ.ਐੱਚ.ਏ.ਆਈ ਦੇ ਅਧਿਕਾਰੀਆਂ ‘ਤੇ ਵੀ ਵੱਡਾ ਸਵਾਲ ਖੜ੍ਹਾ ਹੁੰਦਾ ਹੈ ਕਿ ਇਹ ਪੁਲ 700 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਬਣਾਇਆ ਗਿਆ ਹੈ ਪਰ ਇਹ 7 ਦਿਨਾਂ ਦੇ ਅੰਦਰ ਹੀ ਟੁੱਟਣਾ ਸ਼ੁਰੂ ਹੋ ਗਿਆ ਹੈ। ਜੇਕਰ ਸਲੈਬ ਕਿਸੇ ਰਾਹਗੀਰ ‘ਤੇ ਡਿੱਗ ਜਾਂਦੀ ਤਾਂ ਉਸ ਦੀ ਜਾਨ ਜਾ ਸਕਦੀ ਸੀ। ਗੋਗੀ ਨੇ ਕਿਹਾ ਕਿ ਜੇਕਰ ਪੁਲ ਦਾ ਕੰਮ ਅਜੇ ਵੀ ਅਧੂਰਾ ਹੈ ਤਾਂ ਇਸ ਨੂੰ ਨਾ ਚਲਾਇਆ ਜਾਵੇ। ਵਿਧਾਇਕ ਗੋਗੀ ਨੇ ਕਿਹਾ ਕਿ ਉਹ ਵਿਭਾਗ ਨੂੰ ਲਿਖਣਗੇ ਕਿ ਐਲੀਵੇਟਿਡ ਪੁਲ ਬਣਾਉਣ ਵਾਲੀ ਕੰਪਨੀ ਦੇ ਠੇਕੇਦਾਰ ਨੂੰ ਪੂਰੀ ਅਦਾਇਗੀ ਨਾ ਕੀਤੀ ਜਾਵੇ। ਪੁਲ ਦਾ ਸਾਰੇ ਪਾਸਿਆਂ ਤੋਂ ਤਕਨੀਕੀ ਨਿਰੀਖਣ ਕੀਤਾ ਜਾਵੇਗਾ। The post ਲੁਧਿਆਣਾ ‘ਚ ਐਲੀਵੇਟਿਡ ਪੁਲ ਦੀ ਕੰਧ ਦੀ ਸਲੈਬ ਡਿੱਗਣ ਕਾਰਨ ਹਾਦਸਾ ਟਲਿਆ, ‘ਆਪ’ MLA ਨੇ ਠੇਕੇਦਾਰ ਖ਼ਿਲਾਫ਼ ਕੀਤੀ ਕਾਰਵਾਈ appeared first on TheUnmute.com - Punjabi News. Tags:
|
ਲੋਕਾਂ ਦਾ ਪੈਸਾ ਲੋਕਾਂ ਦੇ ਕੰਮਾਂ ਤੇ ਲਗਾਉਣ ਦਾ ਸਿਲਸਿਲਾ ਜਾਰੀ ਰਹੇਗਾ: ਸਪੀਕਰ ਕੁਲਤਾਰ ਸਿੰਘ ਸੰਧਵਾਂ Monday 19 February 2024 10:11 AM UTC+00 | Tags: breaking-news kultar-singh-sandhawan latest-news news punjab punjab-news the-unmute-breaking-news ਕੋਟਕਪੂਰਾ, 19 ਫਰਵਰੀ 2024: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੇ ਅੱਜ ਕਿਹਾ ਕਿ ਲੋਕਾਂ ਦਾ ਪੈਸਾ ਲੋਕਾਂ ਦੇ ਕੰਮਾਂ ਤੇ ਲਗਾਉਣ ਦਾ ਸਿਲਸਿਲਾ ਜਾਰੀ ਰਹੇਗਾ। ਦੁਆਰੇਆਣਾ ਰੋਡ ਵਿਖੇ ਇੱਕ ਨਕਾਰਾ ਹੋ ਚੁੱਕੀ ਪਾਈਪ ਲਾਈਨ ਦੀ ਜਗ੍ਹਾ ਨਵੀਂ ਪਾਈਪ ਲਾਈਨ ਵਿਛਾਉਣ ਦੇ ਕੰਮ ਦੀ ਸ਼ੁਰੂਆਤ ਕਰਨ ਉਪਰੰਤ ਸਪੀਕਰ ਸੰਧਵਾਂ ਨੇ ਕਿਹਾ ਕਿ ਇਹ ਕੰਮ 60 ਦਿਨਾਂ ਵਿੱਚ ਮੁਕੰਮਲ ਕਰਵਾ ਲਿਆ ਜਾਵੇਗਾ। ਇਸ ਮੌਕੇ ਬੋਲਦਿਆਂ ਉਹਨਾਂ (Kultar Singh Sandhawan) ਕਿਹਾ ਕਿ ਤਕਰੀਬਨ ਡੇਢ ਕਿਲੋਮੀਟਰ ਲੰਮੀ ਪਾਈਪ ਦੇ ਖਰਾਬ ਹੋਣ ਕਾਰਨ ਲੋਕਾਂ ਨੂੰ ਦੂਸ਼ਿਤ ਪਾਣੀ ਪ੍ਰਾਪਤ ਹੋ ਰਿਹਾ ਸੀ, ਜਿਸ ਤੇ ਕਾਰਵਾਈ ਕਰਦਿਆਂ ਪੰਜਾਬ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਧਨ ਰਾਸ਼ੀ ਮੁਹਈਆ ਕਰਵਾਈ ਗਈ ਤਾਂ ਜੋ ਲੋਕਾਂ ਤੱਕ ਸਾਫ ਪਾਣੀ ਪਹੁੰਚਾਇਆ ਜਾ ਸਕੇ। ਉਹਨਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸਵਾ ਕਰੋੜ ਰੁਪਏ ਜਾਰੀ ਕੀਤੇ ਗਏ ਹਨ ਜਿਸ ਵਿੱਚੋਂ 71.74 ਲੱਖ ਪਾਈਪ ਲਾਈਨ ਤੇ ਖਰਚ ਕੀਤੇ ਗਏ ਹਨ ਤੇ ਬਾਕੀ ਦੇ ਸੜਕ ਬਣਾਉਣ ਦੇ ਕੰਮ ਤੇ ਲਗਾਏ ਜਾਣਗੇ। ਉਹਨਾਂ ਕਿਹਾ ਕਿ ਇਸ ਪਾਈਪ ਲਾਈਨ ਨਾਲ ਦੁਆਰੇਆਣਾ ਰੋਡ ਦੇ ਨਾਲ ਆਸ-ਪਾਸ ਦੇ ਵਸਨੀਕਾਂ ਨੂੰ ਵੀ ਲਾਭ ਪੁੱਜੇਗਾ। The post ਲੋਕਾਂ ਦਾ ਪੈਸਾ ਲੋਕਾਂ ਦੇ ਕੰਮਾਂ ਤੇ ਲਗਾਉਣ ਦਾ ਸਿਲਸਿਲਾ ਜਾਰੀ ਰਹੇਗਾ: ਸਪੀਕਰ ਕੁਲਤਾਰ ਸਿੰਘ ਸੰਧਵਾਂ appeared first on TheUnmute.com - Punjabi News. Tags:
|
ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਨਿਰਦੇਸ਼ਾਂ ਤੇ ਚਾਈਨਾ ਡੋਰ ਵੇਚਣ ਵਾਲਿਆਂ ਖਿਲਾਫ਼ ਕਾਰਵਾਈ ਸ਼ੁਰੂ Monday 19 February 2024 10:16 AM UTC+00 | Tags: breaking-news china-dor crime dr-senu-duggal fazlika municipal-corporation news punjab-news ਅਬੋਹਰ, 19 ਫਰਵਰੀ 2024: ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਪਾਬੰਦੀ ਸ਼ੁਦਾ ਚਾਈਨਾ ਡੋਰ (china dor) ਦੀ ਵਿਕਰੀ ਕਰਨ ਵਾਲਿਆਂ ਨੂੰ ਚੇਤਾਵਨੀ ਦਿੱਤੀ ਹੈ। ਉਹਨਾਂ ਦੇ ਆਦੇਸ਼ਾਂ ਤੇ ਨਗਰ ਨਿਗਮ ਦੀ ਟੀਮ ਵੱਲੋਂ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਦੁਕਾਨਾਂ ਤੇ ਜਾ ਕੇ ਚੈਕਿੰਗ ਕੀਤੀ ਗਈ । ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਪਤੰਗਬਾਜ਼ੀ ਲਈ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਕਿਉਂਕਿ ਇਸ ਨਾਲ ਬਹੁਤ ਸਾਰੇ ਹਾਦਸੇ ਵਾਪਰ ਜਾਂਦੇ ਹਨ ਅਤੇ ਇਹ ਪੰਛੀਆਂ ਲਈ ਵੀ ਘਾਤਕ ਹੈ। ਉਹਨਾਂ ਨੇ ਕਿਹਾ ਕਿ ਜੋ ਕੋਈ ਵੀ ਨਿਯਮਾਂ ਦੇ ਉਲਟ ਜਾ ਕੇ ਚਾਈਨਾ ਡੋਰ ਦੀ ਵਿਕਰੀ ਜਾਂ ਵਰਤੋਂ ਕਰੇਗਾ ਉਸ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ। ਉਨਾਂ ਨੇ ਨਗਰ ਕੌਂਸਲਾਂ ਨੂੰ ਵੀ ਹਦਾਇਤ ਕੀਤੀ ਹੈ ਕਿ ਨਿਯਮਿਤ ਤੌਰ ਤੇ ਬਾਜ਼ਾਰਾਂ ਵਿੱਚ ਚੈਕਿੰਗ ਕੀਤੀ ਜਾਵੇ ਅਤੇ ਜੇਕਰ ਕੋਈ ਪ੍ਰਤਿਬੰਦਿਤ ਚਾਈਨਾ ਡੋਰ (china dor) ਦੀ ਵਿਕਰੀ ਕਰਦਾ ਪਾਇਆ ਜਾਵੇ ਤਾਂ ਉਸ ਦੇ ਖਿਲਾਫ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। The post ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਨਿਰਦੇਸ਼ਾਂ ਤੇ ਚਾਈਨਾ ਡੋਰ ਵੇਚਣ ਵਾਲਿਆਂ ਖਿਲਾਫ਼ ਕਾਰਵਾਈ ਸ਼ੁਰੂ appeared first on TheUnmute.com - Punjabi News. Tags:
|
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ 90 ਹਜ਼ਾਰ ਵੋਟਰ ਰਜਿਸਟਰਡ: DC ਵਿਸ਼ੇਸ਼ ਸਾਰੰਗਲ Monday 19 February 2024 10:29 AM UTC+00 | Tags: breaking-news dc-vishesh-sarangal jalandhar latest-news news sgpc sgpc-elections shiromani-gurdwara-parbandhak-committee ਜਲੰਧਰ, 19 ਫਰਵਰੀ 2024: (SGPC elections) ਜਲੰਧਰ ਜ਼ਿਲ੍ਹੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ ਵੋਟਰ ਸੂਚੀ ਵਿੱਚ 90032 ਯੋਗ ਵਿਅਕਤੀਆਂ ਨੇ ਆਪਣੇ ਨਾਮ ਦਰਜ ਕਰਵਾਏ ਹਨ। ਵੋਟਰ ਰਜਿਸਟ੍ਰੇਸ਼ਨ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੋਈ ਵੀ ਯੋਗ ਵਿਅਕਤੀ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਕਿ ਆਉਣ ਵਾਲੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ (SGPC elections) ਲਈ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹੇ ਭਰ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਉਹ ਇਨ੍ਹਾਂ ਚੋਣਾਂ ਵਿੱਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣ। ਡਿਪਟੀ ਕਮਿਸ਼ਨਰ ਨੇ ਸਮੂਹ ਉਪ ਮੰਡਲ ਅਧਿਕਾਰੀਆਂ ਨੂੰ ਆਪੋ-ਆਪਣੇ ਖੇਤਰਾਂ ਵਿੱਚ ਚੱਲ ਰਹੀ ਵੋਟਰ ਰਜਿਸਟ੍ਰੇਸ਼ਨ ਪ੍ਰਕਿਰਿਆ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਕੈਂਪਾਂ ਨੂੰ ਲੋਕਾਂ ਨੇ ਭਰਵਾਂ ਹੁੰਗਾਰਾ ਦਿੱਤਾ ਹੈ ਅਤੇ ਜ਼ਿਲ੍ਹੇ ਵਿੱਚ ਹੁਣ ਤੱਕ 90 ਹਜ਼ਾਰ ਤੋਂ ਵੱਧ ਲੋਕਾਂ ਦੇ ਨਾਮ ਵੋਟਰ ਸੂਚੀ ਵਿੱਚ ਦਰਜ ਕੀਤੇ ਜਾ ਚੁੱਕੇ ਹਨ। ਜ਼ਿਲ੍ਹੇ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ 6 ਹਲਕੇ ਹਨ ਜਿਨ੍ਹਾਂ ਵਿੱਚ ਫਿਲੌਰ, ਨਕੋਦਰ, ਸ਼ਾਹਕੋਟ, ਆਦਮਪੁਰ, ਜਲੰਧਰ ਸ਼ਹਿਰ ਅਤੇ ਕਰਤਾਰਪੁਰ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਪਿੰਡਾਂ ਵਿੱਚ ਜਾ ਕੇ ਐਲਾਨ ਕਰ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਲੋਕ ਸ਼੍ਰੋਮਣੀ ਕਮੇਟੀ ਨੂੰ ਵੋਟ ਪਾ ਸਕਣ। ਚੋਣਾਂ ਲਈ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ। ਉਨ੍ਹਾਂ ਨੇ ਯੋਗ ਬਿਨੈਕਾਰਾਂ ਨੂੰ ਵੋਟਰ ਵਜੋਂ ਰਜਿਸਟਰ ਕਰਨ ਲਈ ਪ੍ਰੇਰਿਤ ਕਰਨ ਲਈ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਤੋਂ ਵੀ ਸਹਿਯੋਗ ਦੀ ਮੰਗ ਕੀਤੀ ਹੈ। The post ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ 90 ਹਜ਼ਾਰ ਵੋਟਰ ਰਜਿਸਟਰਡ: DC ਵਿਸ਼ੇਸ਼ ਸਾਰੰਗਲ appeared first on TheUnmute.com - Punjabi News. Tags:
|
ਨੌਜਵਾਨ ਪ੍ਰਦੀਪ ਸਿੰਘ ਨੇ ਸ਼ਹਿਦ ਉਤਪਾਦਨ 'ਚ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦਾ ਨਾਂ ਕੀਤਾ ਰੌਸ਼ਨ Monday 19 February 2024 10:38 AM UTC+00 | Tags: breaking-news honey-production latest news punjab-aggiculture punjab-news sri-muktsar-sahib young-pradeep-singh ਸ੍ਰੀ ਮੁਕਤਸਰ ਸਾਹਿਬ, 19 ਫਰਵਰੀ 2024: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਾਦਲ ਦਾ ਨੌਜਵਾਨ ਪ੍ਰਦੀਪ ਸਿੰਘ ਹੋਰਾਂ ਨੌਜਵਾਨਾਂ ਲਈ ਰਾਹ ਦਸੇਰਾ ਬਣਿਆ ਹੋਇਆ ਹੈ। ਇਸ ਨੇ ਸ਼ਹਿਦ ਉਤਪਾਦਨ ਦੇ ਖੇਤਰ ਵਿੱਚ ਆਪਣਾ ਨਾਮ ਬਣਾਇਆ ਹੈ। ਪਿੰਡ ਬਾਦਲ ਦੇ ਪ੍ਰਦੀਪ ਸਿੰਘ ਨੇ ਕੁਝ ਸਾਲ ਪਹਿਲਾਂ ਸ਼ਹਿਦ (honey) ਦੀਆਂ ਮੱਖੀਆਂ ਪਾਲਣ ਦਾ ਕੰਮ ਸ਼ੁਰੂ ਕੀਤਾ ਸੀ ਅਤੇ ਹੌਲੀ-ਹੌਲੀ ਵਧਦਾ ਹੋਇਆ ਇਸ ਸਮੇਂ ਇਹ ਸ਼ਹਿਦ ਦੇ ਖੇਤਰ ਵਿੱਚ ਉੱਘਾ ਨਾ ਬਣ ਚੁੱਕਾ ਹੈ। ਪ੍ਰਦੀਪ ਸਿੰਘ ਅਨੁਸਾਰ ਉਹ ਪੰਜਾਬ ਤੋਂ ਇਲਾਵਾ ਹੋਰਨਾਂ ਸੂਬਿਆਂ ਵਿੱਚ ਵੀ ਆਪਣੀਆਂ ਮੱਖੀਆਂ ਨੂੰ ਰੁੱਤ ਦੇ ਅਨੁਸਾਰ ਭੇਜਦਾ ਹੈ। ਹੁਣ ਉਹ ਆਪਣੇ ਸ਼ਹਿਦ ਨੂੰ ਖੁਦ ਪ੍ਰੋਸੈਸ ਕਰਦਾ ਹੈ ਅਤੇ ਉਸਨੇ 5000 ਮਧੂ ਮੱਖੀ ਵਾਲੇ ਬਾਕਸ ਸ਼ਹਿਦ ਨੂੰ ਫਿਲਟਰ ਕਰਨ ਦਾ ਪਲਾਂਟ ਪਿੰਡ ਸਿੰਘੇਵਾਲਾ ਵਿਖੇ ਲਗਾਇਆ ਹੋਇਆ ਹੈ। ਉਸਨੂੰ ਇਸ ਕੰਮ ਵਿੱਚ ਸਰਕਾਰ ਤੋਂ ਸਬਸਿਡੀ ਵੀ ਦਿੱਤੀ ਗਈ ਹੈ। ਉਹ ਆਖਦਾ ਹੈ ਕਿ ਮੱਖੀ ਪਾਲਣ ਵਿੱਚ ਉਸ ਨੂੰ ਬਹੁਤ ਚੰਗੀ ਆਮਦਨ ਹੋ ਰਹੀ ਹੈ ਅਤੇ ਇਹ ਹੋਰਨਾ ਨੌਜਵਾਨਾਂ ਲਈ ਵੀ ਇੱਕ ਆਦਰਸ਼ ਕਿੱਤਾ ਹੋ ਸਕਦਾ ਹੈ ਉਹ ਆਖਦਾ ਹੈ ਕਿ ਮਧੂਮੱਖੀ ਪਾਲਣ ਦਾ ਕੰਮ ਕਰਨ ਲਈ ਵਿਅਕਤੀ ਕੋਲ ਜੇਕਰ ਕੋਈ ਜ਼ਮੀਨ ਨਾ ਵੀ ਹੋਵੇ ਤਾਂ ਵੀ ਉਹ ਇਹ ਕਿੱਤਾ ਕਰ ਸਕਦਾ ਹੈ। ਉਹ ਆਪਣੇ ਸ਼ਹਿਦ (honey) ਨੂੰ ਵੱਖ-ਵੱਖ ਕਿਸਾਨ ਮੇਲਿਆ ਤੋਂ ਇਲਾਵਾ ਸਿੱਧੇ ਤੌਰ 'ਤੇ ਵੀ ਗ੍ਰਾਹਕਾਂ ਨੂੰ ਵੇਚਦਾ ਹੈ। ਸਹਾਇਕ ਡਾਇਰੈਕਟਰ, ਬਾਗਬਾਨੀ ਡਾ. ਕੁਲਜੀਤ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਕਿੱਤੇ ਨਾਲ ਸਬੰਧਤ ਵੱਧ ਤੋਂ ਵੱਧ 50 ਡੱਬੇ ਜਿਸਦਾ ਖਰਚ 2 ਲੱਖ ਰੁਪਏ ਆਉਂਦਾ ਹੈ 'ਤੇ 40 ਪ੍ਰਤੀਸ਼ਤ ਸਬਸਿਡੀ ਦਿੱਤੀ ਜਾ ਰਹੀ ਹੈ। ਇਸ ਲਈ ਹੋਰ ਜਾਣਕਾਰੀ ਲਈ ਕਿਸਾਨ ਬਾਗਬਾਨੀ ਵਿਭਾਗ ਨਾਲ ਰਾਬਤਾ ਕੀਤਾ ਜਾ ਸਕਦਾ ਹੈ। The post ਨੌਜਵਾਨ ਪ੍ਰਦੀਪ ਸਿੰਘ ਨੇ ਸ਼ਹਿਦ ਉਤਪਾਦਨ ‘ਚ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦਾ ਨਾਂ ਕੀਤਾ ਰੌਸ਼ਨ appeared first on TheUnmute.com - Punjabi News. Tags:
|
ਚੰਡੀਗੜ੍ਹ ਮੇਅਰ ਚੋਣ ਮਾਮਲਾ: ਬੈਲਟ ਪੇਪਰਾਂ ਦੀ ਖੁਦ ਜਾਂਚ ਕਰੇਗੀ ਸੁਪਰੀਮ ਕੋਰਟ, ਵੀਡੀਓ ਫੁਟੇਜ ਵੀ ਮੰਗਵਾਈ Monday 19 February 2024 12:00 PM UTC+00 | Tags: anil-messay breaking-news chandigarh-mayor chandigarh-mayor-election chandigarh-mayor-election-case news punjab ਚੰਡੀਗੜ੍ਹ, 19 ਫਰਵਰੀ, 2024: ਚੰਡੀਗੜ੍ਹ ਮੇਅਰ ਦੀ ਚੋਣ (Chandigarh Mayor election) ਵਿੱਚ ਅਨਿਲ ਮਸੀਹ ਵੱਲੋਂ ਨਿਸ਼ਾਨ ਲਾਏ ਗਏ ਬੈਲਟ ਪੇਪਰਾਂ ਦੀ ਜਾਂਚ ਸੁਪਰੀਮ ਕੋਰਟ ਖੁਦ ਕਰੇਗੀ। ਅਦਾਲਤ ਮਾਮਲੇ ਦੀ ਵੀਡੀਓ ਫੁਟੇਜ ਦੀ ਵੀ ਜਾਂਚ ਕਰੇਗੀ। ਸੁਪਰੀਮ ਕੋਰਟ ਨੇ ਕਿਹਾ ਕਿ ਪ੍ਰੀਜ਼ਾਈਡਿੰਗ ਅਫ਼ਸਰ ਨੇ ਨਿਯਮਾਂ ਦੀ ਪਾਲਣਾ ਨਹੀਂ ਕੀਤੀ। ਉਨ੍ਹਾਂ ਵੱਲੋਂ ਲਗਾਏ ਗਏ ਨਿਸ਼ਾਨਾਂ ਨੂੰ ਨਜ਼ਰਅੰਦਾਜ ਕਰਕੇ ਵੋਟਾਂ ਦੀ ਗਿਣਤੀ ਕੱਲ੍ਹ ਯਾਨੀ ਮੰਗਲਵਾਰ ਨੂੰ ਕੀਤੀ ਜਾਵੇਗੀ। ਇਸ ਤੋਂ ਬਾਅਦ ਇਹ ਸਪੱਸ਼ਟ ਹੋ ਗਿਆ ਹੈ ਕਿ ਮੇਅਰ ਦੀ ਚੋਣ ਦੁਬਾਰਾ ਨਹੀਂ ਹੋਵੇਗੀ। ਅਦਾਲਤ ਨੇ ਕਿਹਾ ਕਿ ਚੰਡੀਗੜ੍ਹ ਦੇ ਮੇਅਰ ਦੀ ਚੋਣ (Chandigarh Mayor election) ਮੌਜੂਦਾ ਬੈਲਟ ਪੇਪਰਾਂ ਦੀ ਗਿਣਤੀ ਕਰਕੇ ਕੀਤੀ ਜਾਵੇ। ਇਸ ਵਿੱਚ ਉਹ ਬੈਲਟ ਪੇਪਰ ਸ਼ਾਮਲ ਨਹੀਂ ਹੋਣੇ ਚਾਹੀਦੇ ਜਿਨ੍ਹਾਂ ਉੱਤੇ ਰਿਟਰਨਿੰਗ ਅਫਸਰ ਨੇ ਨਿਸ਼ਾਨ ਲਗਾਇਆ ਸੀ। ਸੁਪਰੀਮ ਕੋਰਟ ਨੇ ਬੈਲਟ ਪੇਪਰ ਅਦਾਲਤ ਵਿੱਚ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਨੂੰ ਬੈਲਟ ਪੇਪਰ ਅਤੇ ਵੀਡੀਓਜ਼ ਅਦਾਲਤ ਵਿੱਚ ਲਿਆਉਣ ਲਈ ਇੱਕ ਨਿਆਂਇਕ ਅਧਿਕਾਰੀ ਨਿਯੁਕਤ ਕਰਨ ਲਈ ਕਿਹਾ। ਸੁਪਰੀਮ ਕੋਰਟ ਨੇ ਪ੍ਰਸ਼ਾਸਨ ਨੂੰ ਨਿਆਂਇਕ ਅਧਿਕਾਰੀਆਂ ਅਤੇ ਰਿਕਾਰਡ ਦੀ ਸੁਰੱਖਿਆ ਲਈ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਮੰਗਲਵਾਰ ਨੂੰ ਦੁਪਹਿਰ 2 ਵਜੇ ਚੋਣਾਂ ਦੇ ਪੂਰੇ ਵੀਡੀਓ ਅਤੇ ਬੈਲਟ ਪੇਪਰਾਂ ਦੀ ਜਾਂਚ ਕਰੇਗੀ। ਅੱਜ ਵੀ ਸੁਪਰੀਮ ਕੋਰਟ ਨੇ ਮੇਅਰ ਚੋਣਾਂ ਦੇ ਪ੍ਰੀਜ਼ਾਈਡਿੰਗ ਅਫ਼ਸਰ ਅਨਿਲ ਮਸੀਹ ਖ਼ਿਲਾਫ਼ ਸਖ਼ਤ ਟਿੱਪਣੀ ਕੀਤੀ। ਅਦਾਲਤ ਨੇ ਕਿਹਾ ਕਿ ਚੰਡੀਗੜ੍ਹ ਮੇਅਰ ਚੋਣ ਵਿੱਚ ਰਿਟਰਨਿੰਗ ਅਫ਼ਸਰ ਅਨਿਲ ਮਸੀਹ ਖ਼ਿਲਾਫ਼ ਮੁਕੱਦਮਾ ਚਲਾਇਆ ਜਾਣਾ ਚਾਹੀਦਾ ਹੈ ਕਿਉਂਕਿ ਉਹ ਚੋਣ ਪ੍ਰਕਿਰਿਆ ਵਿੱਚ ਦਖ਼ਲਅੰਦਾਜ਼ੀ ਕਰ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਰਿਟਰਨਿੰਗ ਅਫਸਰ ਅਨਿਲ ਮਸੀਹ ਨੇ ਸੁਪਰੀਮ ਕੋਰਟ ਵਿੱਚ ਬੈਲਟ ਪੇਪਰ ਦੀ ਨਿਸ਼ਾਨਦੇਹੀ ਕਰਨ ਦੀ ਗੱਲ ਕਬੂਲੀ ਹੈ। ਮਸੀਹ ਅਨੁਸਾਰ ਉਨ੍ਹਾਂ ਨੇ 8 ਬੈਲਟ ‘ਤੇ X ਦਾ ਨਿਸ਼ਾਨ ਲਗਾਇਆ ਸੀ। ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੇ ਦੱਸਿਆ ਕਿ ਅਦਾਲਤ ਨੇ ਪ੍ਰੀਜ਼ਾਈਡਿੰਗ ਅਫ਼ਸਰ ਦਾ ਬਿਆਨ ਦਰਜ ਕੀਤਾ ਹੈ, ਜਿਸ ਵਿੱਚ ਉਨ੍ਹਾਂ ਨੇ ਮੰਨਿਆ ਹੈ ਕਿ ਉਸ ਨੇ 8 ਬੈਲਟ ਪੇਪਰਾਂ ‘ਤੇ ਨਿਸ਼ਾਨ ਲਗਾਏ ਹਨ। ਇਸ ਤੋਂ ਇਲਾਵਾ ਅਦਾਲਤ ਨੇ ਕਿਹਾ ਹੈ ਕਿ ਪੂਰਾ ਰਿਕਾਰਡ ਸੁਰੱਖਿਅਤ ਰੱਖਿਆ ਜਾਵੇ। ਜਿਸ ਨੂੰ ਮੰਗਲਵਾਰ ਦੁਪਹਿਰ 2 ਵਜੇ ਸੁਪਰੀਮ ਕੋਰਟ ਦੇ ਸਾਹਮਣੇ ਰੱਖਿਆ ਜਾਵੇਗਾ। ਦੂਜੇ ਪੱਖ ਨੇ ਸੁਝਾਅ ਦਿੱਤਾ ਕਿ ਕਿਉਂਕਿ ਮੇਅਰ ਨੇ ਅਸਤੀਫਾ ਦੇ ਦਿੱਤਾ ਹੈ, ਇਸ ਲਈ ਨਵੀਆਂ ਚੋਣਾਂ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ। ਅਦਾਲਤ ਨੇ ਇਸ ਗੱਲ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਵੀ ਕਿਹਾ ਕਿ ਚੋਣਾਂ ਉਸ ਪੜਾਅ ਤੋਂ ਮੁੜ ਸ਼ੁਰੂ ਕੀਤੀਆਂ ਜਾ ਸਕਦੀਆਂ ਹਨ ਜਿੱਥੇ ਅਵੈਧਤਾ ਹੋਈ ਸੀ। The post ਚੰਡੀਗੜ੍ਹ ਮੇਅਰ ਚੋਣ ਮਾਮਲਾ: ਬੈਲਟ ਪੇਪਰਾਂ ਦੀ ਖੁਦ ਜਾਂਚ ਕਰੇਗੀ ਸੁਪਰੀਮ ਕੋਰਟ, ਵੀਡੀਓ ਫੁਟੇਜ ਵੀ ਮੰਗਵਾਈ appeared first on TheUnmute.com - Punjabi News. Tags:
|
UP: ਮੈਨਪੁਰੀ 'ਚ ਪੁਲਿਸ ਭਰਤੀ ਪ੍ਰੀਖਿਆ ਦਾ ਪੇਪਰ ਲੀਕ, ਹੱਲ ਕੀਤੀ ਕਾਪੀ ਸਮੇਤ ਫੜਿਆ ਉਮੀਦਵਾਰ Monday 19 February 2024 12:19 PM UTC+00 | Tags: breaking-news exam-paper-leak mainpuri news paper-leak police-recruitment-exam up-police ਚੰਡੀਗੜ੍ਹ, 19 ਫਰਵਰੀ, 2024: ਮੈਨਪੁਰੀ ਵਿੱਚ ਜ਼ਿਲ੍ਹੇ ਦੀ ਪੁਲਿਸ ਭਰਤੀ ਪ੍ਰੀਖਿਆ ਦਾ ਪੇਪਰ ਐਤਵਾਰ ਨੂੰ ਲੀਕ (paper leak) ਹੋ ਗਿਆ ਸੀ। ਸ਼ਹਿਰ ਦੀ ਡਾ.ਕਿਰਨ ਸੌਜੀਆ ਅਕੈਡਮੀ ਦੇ ਬਲਾਕ ਬੀ ਵਿੱਚ ਕੇਂਦਰ ਦੇ ਪ੍ਰਬੰਧਕਾਂ ਨੇ ਇੱਕ ਉਮੀਦਵਾਰ ਨੂੰ ਹੱਲ ਕੀਤੀ ਕਾਪੀ ਸਮੇਤ ਫੜਿਆ। ਉਮੀਦਵਾਰ ਕੋਲੋਂ ਦੋ ਪੇਪਰ ਮਿਲੇ ਹਨ, ਜਿਨ੍ਹਾਂ ਵਿੱਚ ਪ੍ਰੀਖਿਆ ਦੇ 150 ਵਿੱਚੋਂ 114 ਸਵਾਲਾਂ ਦੇ ਜਵਾਬ ਕ੍ਰਮਵਾਰ ਲਿਖੇ ਗਏ ਸਨ। ਸੂਚਨਾ ਮਿਲਣ 'ਤੇ ਪੁਲਿਸ ਅਧਿਕਾਰੀ ਮੌਕੇ 'ਤੇ ਪੁੱਜੇ। ਉਮੀਦਵਾਰ ਨੂੰ ਗ੍ਰਿਫ਼ਤਾਰ ਕਰਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ। ਕੇਂਦਰ ਦੇ ਪ੍ਰਬੰਧਕਾਂ ਵੱਲੋਂ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਹੈ। ਪੁਲਿਸ ਸਾਰਿਆਂ ਤੋਂ ਜਾਣਕਾਰੀ ਇਕੱਠੀ ਕਰ ਰਹੀ ਸੀ। ਉਦੋਂ ਸੂਚਨਾ ਮਿਲੀ ਸੀ ਕਿ ਡਾ: ਕਿਰਨ ਸੌਜੀਆ ਅਕੈਡਮੀ ਦੇ ਬੀ-ਬਲਾਕ ਵਿੱਚ ਦੂਜੀ ਸ਼ਿਫਟ ਵਿੱਚ ਬੈਠਣ ਵਾਲੇ ਇੱਕ ਉਮੀਦਵਾਰ ਕੋਲ ਪਹਿਲਾਂ ਹੀ ਪੁਲਿਸ ਭਰਤੀ ਪ੍ਰੀਖਿਆ ਦੇ ਸਵਾਲਾਂ ਦੇ ਜਵਾਬਾਂ ਦੀ ਕਾਪੀ (paper leak) ਸੀ। ਜਦੋਂ ਕੇਂਦਰ ਦੇ ਪ੍ਰਸ਼ਾਸਕ ਡਿੰਟੋ ਐਮ.ਡੀ ਨੇ ਫੜੇ ਗਏ ਉਮੀਦਵਾਰ ਤੋਂ ਪੁੱਛਗਿੱਛ ਕੀਤੀ ਤਾਂ ਉਸ ਨੇ ਆਪਣਾ ਨਾਮ ਰਵੀ ਪ੍ਰਕਾਸ਼ ਸਿੰਘ ਪੁੱਤਰ ਰਾਧੇਸ਼ਿਆਮ ਵਾਸੀ ਬਰੁਨਾ ਥਾਣਾ ਨਰਾਇਣਪੁਰ ਜ਼ਿਲ੍ਹਾ ਭੋਜਪੁਰ ਬਿਹਾਰ ਦੱਸਿਆ। ਉਸ ਕੋਲੋਂ ਦੋ ਪਰਚੇ ਬਰਾਮਦ ਹੋਏ। ਉਨ੍ਹਾਂ ਵਿੱਚ ਪੁਲਿਸ ਭਰਤੀ ਪ੍ਰੀਖਿਆ ਦੇ ਸਵਾਲਾਂ ਦੇ ਜਵਾਬ ਲਿਖੇ ਹੋਏ ਸਨ। ਭਰਤੀ ਪ੍ਰੀਖਿਆ ਵਿੱਚ ਕੁੱਲ 150 ਪ੍ਰਸ਼ਨ ਸਨ, ਜਿਨ੍ਹਾਂ ਵਿੱਚੋਂ ਉਮੀਦਵਾਰ ਕੋਲ ਪਹਿਲਾਂ ਹੀ 114 ਪ੍ਰਸ਼ਨਾਂ ਦੇ ਸਹੀ ਉੱਤਰ ਸਨ। ਪੁੱਛਣ ‘ਤੇ ਉਮੀਦਵਾਰ ਨੇ ਪਹਿਲਾਂ ਦੱਸਿਆ ਕਿ ਉਸ ਨੇ ਬਾਹਰ ਮੌਜੂਦ ਕੁਝ ਉਮੀਦਵਾਰਾਂ ਦੇ ਨਾਲ-ਨਾਲ ਸਵਾਲਾਂ ਦੇ ਜਵਾਬ ਵੀ ਲਿਖਵਾਏ ਸਨ। ਗ੍ਰਿਫਤਾਰ ਉਮੀਦਵਾਰ ਨੂੰ ਪੁੱਛਗਿੱਛ ਲਈ ਥਾਣੇ ਲਿਆਂਦਾ ਗਿਆ। ਉਥੇ ਹੀ ਫੜੇ ਗਏ ਰਵੀ ਪ੍ਰਕਾਸ਼ ਤੋਂ ਪੁਲਿਸ ਦੀ ਪੁੱਛਗਿੱਛ ਜਾਰੀ ਹੈ। ਇਸ ਦੌਰਾਨ ਉਸ ਕੋਲੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਗਈ। ਫਿਰ ਉਸ ਨੇ ਦੱਸਿਆ ਕਿ ਹੱਲ ਕੀਤਾ ਪੇਪਰ ਉਸ ਦੇ ਮੋਬਾਈਲ 'ਤੇ ਭੇਜ ਦਿੱਤਾ ਗਿਆ। ਉਸ ਤੋਂ ਸਹੀ ਉੱਤਰ ਪਰਚੀ ‘ਤੇ ਨੋਟ ਕੀਤੇ ਗਏ। ਉਸ ਨੇ ਇਸ ਲਈ ਕਿੰਨੇ ਪੈਸੇ ਦਿੱਤੇ? ਕਿਹਾ ਗਿਆ ਕਿ ਉਸ ਨੇ ਕਿਸੇ ਨੂੰ ਕੋਈ ਪੈਸਾ ਨਹੀਂ ਦਿੱਤਾ। The post UP: ਮੈਨਪੁਰੀ ‘ਚ ਪੁਲਿਸ ਭਰਤੀ ਪ੍ਰੀਖਿਆ ਦਾ ਪੇਪਰ ਲੀਕ, ਹੱਲ ਕੀਤੀ ਕਾਪੀ ਸਮੇਤ ਫੜਿਆ ਉਮੀਦਵਾਰ appeared first on TheUnmute.com - Punjabi News. Tags:
|
ਤਹਿਸੀਲਦਾਰ ਦੇ ਨਾਂ 'ਤੇ ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਇੱਕ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ Monday 19 February 2024 12:28 PM UTC+00 | Tags: breaking-news bribe latest-news news punjab-news punjab-vigilance-bureau vigilance-bureau ਚੰਡੀਗੜ੍ਹ, 19 ਫਰਵਰੀ 2024: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਇੱਕ ਵਿਅਕਤੀ ਪਰਦੀਪ ਕੁਮਾਰ, ਵਾਸੀ ਖਲਵਾੜਾ ਕਾਲੋਨੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਨੂੰ ਤਹਿਸੀਲਦਾਰ ਅਤੇ ਮੈਨੇਜਰ ਫਰਦ ਕੇਂਦਰ ਫਗਵਾੜਾ ਦੇ ਨਾਮ ‘ਤੇ ਇੱਕ ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ (Vigilance Bureau) ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਮੁੱਕਦਮਾ ਤਹਿਸੀਲ ਫਗਵਾੜਾ ਦੇ ਪਿੰਡ ਮਾਧੋਪੁਰ ਦੇ ਵਸਨੀਕ ਮਨਜੀਤ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਅਧਾਰ ‘ਤੇ ਦਰਜ ਕੀਤਾ ਗਿਆ ਹੈ। ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਉਸਦੀ ਪਤਨੀ ਨੇ ਜੱਦੀ ਜ਼ਮੀਨ ਦੇ ਵਿਰਾਸਤੀ ਇੰਤਕਾਲ ਸਬੰਧੀ ਇੱਕ ਦਰਖਾਸਤ ਤਹਿਸੀਲਦਾਰ ਨੂੰ ਦਿੱਤੀ ਹੈ ਜਿਸ ਨੇ ਉਹ ਅਰਜ਼ੀ ਸਬੰਧਤ ਪਟਵਾਰੀ ਨੂੰ ਭੇਜ ਦਿੱਤੀ ਹੈ ਪਰ ਉਪਰੋਕਤ ਮੁਲਜ਼ਮ ਇੱਸ ਕੇਸ ਵਿੱਚ ਇੱਕ ਲੱਖ ਰੁਪਏ ਦੀ ਮੰਗ ਕਰ ਰਿਹਾ ਹੈ ਕਿਉਂਕਿ ਉਸਨੇ ਸ਼ਿਕਾਇਤਕਰਤਾ ਨੂੰ ਕੰਮ ਨੇਪਰੇ ਚਾੜ੍ਹਨ ਦਾ ਭਰੋਸਾ ਦਿੰਦਿਆਂ ਕਿਹਾ ਹੈ ਕਿ ਇਸ ਸਬੰਧੀ ਤਹਿਸੀਲਦਾਰ ਅਤੇ ਫਰਦ ਕੇਂਦਰ ਦਾ ਮੈਨੇਜਰ ਇੱਕ ਲੱਖ ਰੁਪਏ ਰਿਸ਼ਵਤ ਮੰਗ ਰਹੇ ਹਨ। ਸ਼ਿਕਾਇਤਕਰਤਾ ਨੇ ਉਪਰੋਕਤ ਮੁਲਜ਼ਮ ਵੱਲੋਂ ਪੈਸਿਆਂ ਦੀ ਮੰਗ ਕਰਦੇ ਸਮੇਂ ਅਵਾਜ ਦੀ ਰਿਕਾਰਡਿੰਗ ਵੀ ਕਰ ਲਈ ਜੋ ਕਿ ਉਸਨੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ। ਇਸ ਸਬੰਧੀ ਵਿਜੀਲੈਂਸ ਰੇਂਜ ਜਲੰਧਰ ਨੇ ਸ਼ਿਕਾਇਤ ਦੀ ਪੜਤਾਲ ਕਰਕੇ ਸ਼ਿਕਾਇਤਕਰਤਾ ਵੱਲੋਂ ਲਗਾਏ ਦੋਸ਼ਾਂ ਨੂੰ ਸਹੀ ਤੇ ਦਰੁੱਸਤ ਪਾਇਆ ਹੈ। ਇਸ ਰਿਪੋਰਟ ਦੇ ਆਧਾਰ ‘ਤੇ ਉਕਤ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। The post ਤਹਿਸੀਲਦਾਰ ਦੇ ਨਾਂ ‘ਤੇ ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਇੱਕ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ appeared first on TheUnmute.com - Punjabi News. Tags:
|
ਬੈਂਕ ਖਾਤੇ ਫ੍ਰੀਜ਼ ਕਰਨ ਵਿਰੁੱਧ ਪੰਜਾਬ ਕਾਂਗਰਸ ਨੇ ਮੋਹਾਲੀ 'ਚ ਇਨਕਮ ਟੈਕਸ ਦਫ਼ਤਰ ਦੇ ਬਾਹਰ ਦਿੱਤਾ ਧਰਨਾ Monday 19 February 2024 12:37 PM UTC+00 | Tags: bjp breaking-news congress mohali news punjab-congress punjab-news raja-warring ਚੰਡੀਗੜ੍ਹ, 19 ਫਰਵਰੀ 2024: ਕਾਂਗਰਸ ਪਾਰਟੀ ਦੀ ਪੰਜਾਬ ਇਕਾਈ (Punjab Congress) ਵੱਲੋਂ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਕਾਂਗਰਸ ਪਾਰਟੀ ਦੇ ਬੈਂਕ ਖਾਤੇ ਫ੍ਰੀਜ਼ ਕਰਨ ਵਿਰੁੱਧ ਸੂਬੇ ਭਰ ਵਿੱਚ ਰੋਸ ਪ੍ਰਦਰਸ਼ਨ ਕੀਤੇ ਗਏ। ਇਸੇ ਲੜੀ ਤਹਿਤ ਅੱਜ ਮੋਹਾਲੀ ਦੇ ਸੈਕਟਰ-68 ਸਥਿਤ ਇਨਕਮ ਟੈਕਸ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ। ਇਸ ਧਰਨੇ ਵਿੱਚ ਮੋਹਾਲੀ , ਖਰੜ ਅਤੇ ਡੇਰਾਬੱਸੀ ਤੋਂ ਕਾਂਗਰਸੀ ਆਗੂਆਂ ਅਤੇ ਸਮਰਥਕਾਂ ਨੇ ਸ਼ਮੂਲੀਅਤ ਕੀਤੀ। ਇਸ ਦੇ ਨਾਲ ਹੀ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਇਸ ਪ੍ਰਦਰਸ਼ਨ ਵਿੱਚ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਭਾਜਪਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਪੰਜਾਬ ਕਾਂਗਰਸ (Punjab Congress) ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਦੇ ਖਾਤੇ ਗਲਤ ਤਰੀਕੇ ਨਾਲ ਫ੍ਰੀਜ਼ ਕੀਤੇ ਗਏ ਹਨ। ਲੋਕ ਸਭਾ ਚੋਣਾਂ ਲਈ ਹੁਣ 3 ਮਹੀਨੇ ਤੋਂ ਵੀ ਘੱਟ ਸਮਾਂ ਬਚਿਆ ਹੈ। ਅਜਿਹੇ ‘ਚ ਕੇਂਦਰ ਸਰਕਾਰ ਜਾਣਬੁੱਝ ਕੇ ਅਜਿਹਾ ਕਰ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੂਰੇ ਦੇਸ਼ ਨੂੰ ਵੇਚ ਦਿੱਤਾ ਹੈ। ਪਰ ਤਿੰਨ ਚੀਜ਼ਾਂ ਖਰੀਦੀਆਂ ਹਨ, ਇਨ੍ਹਾਂ ਵਿੱਚ ਈਡੀ, ਸੀਬੀਆਈ ਅਤੇ ਇਨਕਮ ਟੈਕਸ ਸ਼ਾਮਲ ਹਨ। ਇਨ੍ਹਾਂ ਏਜੰਸੀਆਂ ਦੀ ਮੱਦਦ ਨਾਲ ਉਹ ਹੁਣ ਲੋਕਾਂ ਨੂੰ ਡਰਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸੀਂ ਪਿੱਛੇ ਹਟਣ ਵਾਲੇ ਨਹੀਂ ਹਾਂ, ਅਸੀਂ ਅੰਤ ਤੱਕ ਲੜਾਂਗੇ। The post ਬੈਂਕ ਖਾਤੇ ਫ੍ਰੀਜ਼ ਕਰਨ ਵਿਰੁੱਧ ਪੰਜਾਬ ਕਾਂਗਰਸ ਨੇ ਮੋਹਾਲੀ ‘ਚ ਇਨਕਮ ਟੈਕਸ ਦਫ਼ਤਰ ਦੇ ਬਾਹਰ ਦਿੱਤਾ ਧਰਨਾ appeared first on TheUnmute.com - Punjabi News. Tags:
|
'ਘਰ-ਘਰ ਮੁਫ਼ਤ ਰਾਸ਼ਨ' ਪਹਿਲਕਦਮੀ ਤਹਿਤ ਅਧਿਕਾਰੀ ਰਾਸ਼ਨ ਦੀ ਨਿਰਵਿਘਨ ਵੰਡ ਯਕੀਨੀ ਬਣਾਉਣ: ਡਾ. ਸੇਨੂ ਦੁੱਗਲ Monday 19 February 2024 12:55 PM UTC+00 | Tags: breaking-news dr-senu-duggal fazlika free-ration ghar-ghar-mufta-rashan news ਫਾਜ਼ਿਲਕਾ 19 ਫਰਵਰੀ 2024: ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ (Dr. Senu Duggal) ਨੇ ਸੋਮਵਾਰ ਨੂੰ 'ਘਰ ਘਰ ਮੁਫਤ ਰਾਸ਼ਨ' ਪਹਿਲਕਦਮੀ (ਸਕੀਮ) ਅਧੀਨ ਰਜਿਸਟਰਡ ਹਰੇਕ ਲਾਭਪਾਤਰੀ ਤੱਕ ਰਾਸ਼ਨ ਪਹੁੰਚਾਉਣ ਲਈ ਸਾਰੇ ਸਬੰਧਤ ਵਿਭਾਗਾਂ ਦੀ ਬੈਠਕ ਕੀਤੀ। ਹਰੇਕ ਯੋਗ ਘਰ ਤੱਕ ਰਾਸ਼ਨ ਦੀ ਨਿਰਵਿਘਨ ਪਹੁੰਚ ਸਬੰਧੀ ਪੰਜਾਬ ਦੇ ਮੁੱਖ ਸਕੱਤਰ ਨਾਲ ਵੀਡੀਓ ਕਾਨਫਰੰਸਿੰਗ ਕਰਨ ਉਪਰੰਤ ਡਿਪਟੀ ਕਮਿਸ਼ਨਰ ਨੇ ਬੈਠਕ ਵਿੱਚ ਹਾਜ਼ਰ ਅਧਿਕਾਰੀਆਂ ਨੂੰ 'ਘਰ ਘਰ ਮੁਫਤ ਰਾਸ਼ਨ'ਤਹਿਤ ਰਾਸ਼ਨ ਦੀ ਵੰਡ ਲਈ ਪੁਖਤਾ ਪ੍ਰਬੰਧ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਸ ਸਕੀਮ ਅਧੀਨ ਪੰਜਾਬ ਸਰਕਾਰ ਵੱਲੋਂ ਜੋ ਟੀਚਾ ਨਿਸ਼ਚਿਤ ਕੀਤਾ ਗਿਆ ਹੈ ਉਸ ਨੂੰ ਜ਼ਿਲ੍ਹੇ ਵਿਚ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ! ਉਨ੍ਹਾਂ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ ਇਸ ਸਕੀਮ ਅਧੀਨ 1,73,943 ਰਾਸ਼ਨ ਕਾਰਡ ਹਨ ਤੇ ਇਹਨਾਂ ਰਾਸ਼ਨ ਕਾਰਡਾਂ ਵਿੱਚ 6,66,065 ਲਾਭਪਾਤਰੀ ਕਵਰ ਹਨ! ਉਨ੍ਹਾ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇਗਾ ਕਿ ਸਕੀਮ ਅਧੀਨ ਰਜਿਸਟਰਡ ਸਾਰੇ ਲਾਭਪਾਤਰੀਆਂ ਨੂੰ ਰਾਸ਼ਨ ਮਿਲੇ। ਉਨ੍ਹਾਂ ਇਸ ਸਕੀਮ ਨਾਲ ਜੁੜੇ ਸਾਰੇ ਵਿਭਾਗਾਂ ਨੂੰ ਰੋਜ਼ਾਨਾ ਪ੍ਰਗਤੀ ਰਿਪੋਰਟ ਸੌਂਪਣ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ (Dr. Senu Duggal) ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਘਰ-ਘਰ ਮੁਫਤ ਰਾਸ਼ਨ ਦੇ ਪ੍ਰਬੰਧ ਕੀਤੇ ਜਾਣ ਤੋਂ ਬਾਅਦ ਲਾਭਪਾਤਰੀਆਂ ਨੂੰ ਡਿਪੂਆਂ 'ਤੇ ਜਾਣ ਦੀ ਲੋੜ ਨਹੀਂ ਹੈ। ਉਨ੍ਹਾਂ ਡੀ ਐਫ ਐਸ ਸੀ ਹਿਮਾਂਸ਼ੂ ਕੁੱਕੜ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਇਸ ਸਕੀਮ ਨੂੰ ਪਾਰਦਰਸ਼ਤਾ ਅਤੇ ਇਮਾਨਦਾਰੀ ਨਾਲ ਲਾਗੂ ਕੀਤਾ ਜਾਵੇ ਅਤੇ ਕਿਸੇ ਨੂੰ ਵੀ ਪਹਿਲਾਂ ਵਾਂਗ ਰਾਸ਼ਨ ਲੈਣ ਲਈ ਡਿਪੂਆਂ ਤੱਕ ਨਾ ਜਾਣਾ ਪਵੇ। ਉਨ੍ਹਾਂ ਜ਼ਿਲ੍ਹਾ ਖੁਰਾਕ ਸਪਲਾਈ ਅਤੇ ਕੰਟਰੋਲਰ ਅਤੇ ਜ਼ਿਲ੍ਹਾ ਮੈਨੇਜਰ ਮਾਰਕਫੈੱਡ ਨੂੰ ਵੰਡ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਤਾਂ ਜੋ ਸਾਰੇ ਲਾਭਪਾਤਰੀਆਂ ਨੂੰ ਸਮੇਂ ਸਿਰ ਰਾਸ਼ਨ ਮਿਲ ਸਕੇ। ਉਨ੍ਹਾਂ ਖੇਤਰੀ ਟਰਾਂਸਪੋਰਟ ਅਫ਼ਸਰ ਨੂੰ ਵਾਧੂ ਵਾਹਨ ਉਪਲਬਧ ਕਰਵਾਉਣ ਲਈ ਤਾਂ ਜੋ ਟੀਮਾਂ ਵੰਡ ਦੀ ਸਮਾਂ-ਸੀਮਾ ਨੂੰ ਖੁੰਝੇ ਬਿਨਾਂ ਪੂਰੇ ਜ਼ਿਲ੍ਹੇ ਨੂੰ ਕਵਰ ਕਰ ਸਕਣ। ਇਸ ਮੌਕੇ ਜ਼ਿਲ੍ਹਾ ਮੈਨੇਜਰ ਮਾਰਕਫੈਡ ਵਿਪਨ ਸਿੰਘਲਾ, ਜੀਐਸ ਫੂਡ ਫਰੀਦਕੋਟ ਤੋਂ ਗਰੀਸ਼ ਕੁਮਾਰ ਸਮੇਤ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ! The post ‘ਘਰ-ਘਰ ਮੁਫ਼ਤ ਰਾਸ਼ਨ' ਪਹਿਲਕਦਮੀ ਤਹਿਤ ਅਧਿਕਾਰੀ ਰਾਸ਼ਨ ਦੀ ਨਿਰਵਿਘਨ ਵੰਡ ਯਕੀਨੀ ਬਣਾਉਣ: ਡਾ. ਸੇਨੂ ਦੁੱਗਲ appeared first on TheUnmute.com - Punjabi News. Tags:
|
ਕਤਲ ਮਾਮਲੇ 'ਚ ਫਾਜ਼ਿਲਕਾ ਜ਼ਿਲ੍ਹਾ ਅਦਾਲਤ ਵੱਲੋਂ ਚਾਰ ਜਣਿਆ ਨੂੰ ਉਮਰ ਕੈਦ ਦੀ ਸਜ਼ਾ Monday 19 February 2024 01:01 PM UTC+00 | Tags: breaking-news crime fazilka murder-case news punjab punjab-news the-unmute-breaking-news the-unmute-latest-news ਫਾਜ਼ਿਲਕਾ 19 ਫਰਵਰੀ 2024: ਸਾਲ 2020 ਵਿੱਚ ਵਾਪਰੇ ਇੱਕ ਕਤਲ ਦੇ ਮਾਮਲੇ ਵਿੱਚ ਮਾਣਯੋਗ ਜ਼ਿਲ੍ਹਾ (Fazilka) ਤੇ ਸੈਸ਼ਨ ਜੱਜ ਜਤਿੰਦਰ ਕੌਰ ਦੀ ਅਦਾਲਤ ਵੱਲੋਂ ਚਾਰ ਜਣਿਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਇਸ ਦੇ ਨਾਲ ਹੀ ਉਹਨਾਂ ਨੂੰ 10-10 ਹਜ਼ਾਰ ਰੁਪਏ ਦਾ ਜ਼ੁਰਮਾਨਾ ਕੀਤਾ ਗਿਆ ਹੈ । ਜ਼ੁਰਮਾਨਾ ਅਦਾ ਨਾ ਕਰਨ ਤੇ ਦੋਸ਼ੀਆਂ ਨੂੰ ਇੱਕ ਇੱਕ ਸਾਲ ਹੋਰ ਕੈਦ ਭੁਗਤਣੀ ਪਵੇਗੀ। ਜਾਣਕਾਰੀ ਅਨੁਸਾਰ ਇਸ ਸਬੰਧੀ ਅਬੋਹਰ ਥਾਣਾ ਸਿਟੀ ਨੰਬਰ ਦੋ (Fazilka) ਵਿਖੇ 11 ਅਗਸਤ 2020 ਨੂੰ ਐਫਆਈਆਰ ਨੰਬਰ 98 ਧਾਰਾ 302, 34 ਆਈਪੀਸੀ ਦੇ ਤਹਿਤ ਦਰਜ ਕੀਤੀ ਗਈ ਸੀ। ਜਿਸ ਵਿੱਚ ਅਦਾਲਤ ਨੇ ਸੁਣਵਾਈ ਤੋਂ ਬਾਅਦ ਅਨੁਜ ਕੁਮਾਰ, ਵਿਜੇਸ਼ ਕੁਮਾਰ,ਰਕੇਸ਼ ਕੁਮਾਰ ਅਤੇ ਅਮਿਤ ਕੁਮਾਰ ਨੂੰ ਦੋਸ਼ੀ ਮੰਨਿਆ ਅਤੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ।। ਇਹਨਾਂ ਚਾਰਾਂ ਤੇ ਆਪਣੇ ਹੀ ਦੋਸਤ ਸੁਰਿੰਦਰ ਕੁਮਾਰ ਨੂੰ ਮਾਰਨ ਦਾ ਦੋਸ਼ ਸੀ। The post ਕਤਲ ਮਾਮਲੇ ‘ਚ ਫਾਜ਼ਿਲਕਾ ਜ਼ਿਲ੍ਹਾ ਅਦਾਲਤ ਵੱਲੋਂ ਚਾਰ ਜਣਿਆ ਨੂੰ ਉਮਰ ਕੈਦ ਦੀ ਸਜ਼ਾ appeared first on TheUnmute.com - Punjabi News. Tags:
|
ਪੰਜਾਬ 'ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ 'ਚ ਜਨਵਰੀ ਮਹੀਨੇ 'ਚ 16 ਫੀਸਦੀ ਵਾਧਾ: ਬ੍ਰਮ ਸ਼ੰਕਰ ਜਿੰਪਾ Monday 19 February 2024 01:06 PM UTC+00 | Tags: bram-shankar bram-shankar-jimpa breaking-news excise-revenue land-and-property news punjab-news punjab-revenue punjab-revenue-department stamp-paper ਚੰਡੀਗੜ੍ਹ, 19 ਫਰਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ 'ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਸਿਰਫ ਜਨਵਰੀ ਮਹੀਨੇ ਵਿਚ 16 ਫੀਸਦੀ ਤੋਂ ਜ਼ਿਆਦਾ ਆਮਦਨ ਆਈ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ (Bram Shankar Jimpa) ਨੇ ਕਿਹਾ ਹੈ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਸਦਕਾ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਜਿੰਪਾ (Bram Shankar Jimpa) ਨੇ ਕਿਹਾ ਕਿ ਜਨਵਰੀ 2024 ਵਿਚ ਸਟੈਂਪ ਅਤੇ ਰਜਿਸਟਰੇਸ਼ਨ ਅਧੀਨ ਪੰਜਾਬ ਸਰਕਾਰ ਨੂੰ 376.16 ਕਰੋੜ ਰੁਪਏ ਦੀ ਆਮਦਨ ਹੋਈ ਹੈ ਜੋ ਕਿ ਪਿਛਲੇ ਸਾਲ ਦੇ ਜਨਵਰੀ ਮਹੀਨੇ ਨਾਲੋਂ 16.83 ਫੀਸਦੀ ਜ਼ਿਆਦਾ ਹੈ। ਜਨਵਰੀ 2023 ਵਿਚ ਇਹ ਆਮਦਨ 321.96 ਕਰੋੜ ਰੁਪਏ ਸੀ। ਜਿੰਪਾ ਨੇ ਕਿਹਾ ਕਿ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਸਟੈਂਪ ਤੇ ਰਜਿਸਟਰੇਸ਼ਨ ਤਹਿਤ ਇਕ ਵੱਡੀ ਰਕਮ ਸਰਕਾਰ ਦੇ ਖਜ਼ਾਨੇ ਵਿਚ ਆ ਰਹੀ ਹੈ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੇ ਕੰਮ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਲਈ ਪੰਜਾਬ ਸਰਕਾਰ ਪਹਿਲੇ ਦਿਨ ਤੋਂ ਹੀ ਸਾਰਥਕ ਹੰਭਲੇ ਮਾਰ ਰਹੀ ਹੈ। ਜਿੰਪਾ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਮਾਲ ਵਿਭਾਗ ਨਾਲ ਸਬੰਧਤ ਕਿਸੇ ਵੀ ਕੰਮ ਨੂੰ ਕਰਾਉਣ ਲਈ ਕਿਸੇ ਵੀ ਅਫਸਰ ਜਾਂ ਮੁਲਾਜ਼ਮ ਨੂੰ ਰਿਸ਼ਵਤ ਨਾ ਦਿੱਤੀ ਜਾਵੇ ਅਤੇ ਜੇਕਰ ਕ¯ਈ ਰਿਸ਼ਵਤ ਮੰਗਦਾ ਹੈ ਤਾਂ ਇਸ ਦੀ ਰਿਪ¯ਰਟ ਤੁਰੰਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਭ੍ਰਿਸ਼ਟ ਅਫਸਰਾਂ ਤੇ ਮੁਲਾਜ਼ਮਾਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆਂ ਨਹੀਂ ਜਾਵੇਗਾ। ਇਸ ਤੋਂ ਇਲਾਵਾ ਮਾਲ ਵਿਭਾਗ ਦੇ ਕੰਮਕਾਜ ਸਬੰਧੀ ਸ਼ਿਕਾਇਤ ਹੈਲਪਲਾਈਨ ਨੰਬਰ 8184900002 'ਤੇ ਵੀ ਦਰਜ ਕੀਤੀ ਜਾ ਸਕਦੀ ਹੈ। ਪ੍ਰਵਾਸੀ ਭਾਰਤੀ ਆਪਣੀ ਲਿਖਤੀ ਸ਼ਿਕਾਇਤ 9464100168 ‘ਤੇ ਦਰਜ ਕਰਵਾ ਸਕਦੇ ਹਨ। The post ਪੰਜਾਬ 'ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ‘ਚ ਜਨਵਰੀ ਮਹੀਨੇ ‘ਚ 16 ਫੀਸਦੀ ਵਾਧਾ: ਬ੍ਰਮ ਸ਼ੰਕਰ ਜਿੰਪਾ appeared first on TheUnmute.com - Punjabi News. Tags:
|
ਹਰਿਆਣਾ: ਨੈਸ਼ਨਲ ਸਾਇੰਸ ਪੁਰਸਕਾਰ 2024 ਲਈ ਅਰਜ਼ੀ ਦੀ ਆਖ਼ਰੀ ਮਿਤੀ 28 ਫਰਵਰੀ Monday 19 February 2024 01:13 PM UTC+00 | Tags: breaking-news government-of-india haryana national-science-award national-science-award-2024 news ਚੰਡੀਗੜ੍ਹ, 19 ਫਰਵਰੀ 2024: ਭਾਰਤ ਸਰਕਾਰ ਨੇ ਵਿਗਿਆਨ, ਤਕਨਾਲੋਜੀ ਅਤੇ ਨਵੀਨਤਾ ਦੇ ਖੇਤਰ ਵਿੱਚ ‘ਰਾਸ਼ਟਰੀ ਵਿਗਿਆਨ ਪੁਰਸਕਾਰ’ 2024 (National Science Awards) ਦਾ ਐਲਾਨ ਕੀਤਾ ਹੈ। ਰਾਸ਼ਟਰੀ ਵਿਗਿਆਨ ਅਵਾਰਡ ਖੋਜਕਰਤਾਵਾਂ, ਟੈਕਨੋਲੋਜਿਸਟਾਂ ਅਤੇ ਨਵੀਨਤਾਕਾਰਾਂ ਦੇ ਸ਼ਾਨਦਾਰ ਅਤੇ ਪ੍ਰੇਰਨਾਦਾਇਕ ਵਿਗਿਆਨਕ, ਤਕਨੀਕੀ ਅਤੇ ਨਵੀਨਤਾ ਦੇ ਯੋਗਦਾਨ ਨੂੰ ਮਾਨਤਾ ਦਿੰਦੇ ਹਨ। ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਗਿਆਨ, ਤਕਨਾਲੋਜੀ ਅਤੇ ਤਕਨਾਲੋਜੀ ਅਧਾਰਤ ਨਵੀਨਤਾ ਦੇ ਵੱਖ-ਵੱਖ ਖੇਤਰਾਂ ਵਿੱਚ ਵਿਅਕਤੀਆਂ ਜਾਂ ਟੀਮਾਂ ਤੋਂ ਰਾਸ਼ਟਰੀ ਵਿਗਿਆਨ ਪੁਰਸਕਾਰ (ਆਰ.ਵੀ.ਪੀ.) ਲਈ ਨਾਮਜ਼ਦਗੀਆਂ/ਅਰਜੀਆਂ ਮੰਗੀਆਂ ਗਈਆਂ ਹਨ। ਅਪਲਾਈ ਕਰਨ ਦੀ ਆਖਰੀ ਮਿਤੀ 28 ਫਰਵਰੀ ਹੈ। ਉਨ੍ਹਾਂ ਦੱਸਿਆ ਕਿ ਇਹ ਪੁਰਸਕਾਰ (National Science Awards) ਚਾਰ ਵਰਗਾਂ ਵਿੱਚ ਦਿੱਤੇ ਜਾਣਗੇ। ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਜੀਵਨ ਭਰ ਦੀਆਂ ਪ੍ਰਾਪਤੀਆਂ ਅਤੇ ਯੋਗਦਾਨ ਨੂੰ ਮਾਨਤਾ ਦੇਣ ਲਈ ਵੱਧ ਤੋਂ ਵੱਧ ਤਿੰਨ ਵਿਗਿਆਨ ਰਤਨ (VR) ਪੁਰਸਕਾਰ ਹੋਣਗੇ। ਇਸੇ ਤਰ੍ਹਾਂ, ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਵਿਲੱਖਣ ਯੋਗਦਾਨ ਨੂੰ ਮਾਨਤਾ ਦੇਣ ਲਈ ਵੱਧ ਤੋਂ ਵੱਧ 25 ਵਿਗਿਆਨ ਸ਼੍ਰੀ (VS) ਪੁਰਸਕਾਰ ਦਿੱਤੇ ਜਾਣਗੇ। ਜਦੋਂ ਕਿ ਵਿਗਿਆਨ ਯੁਵਾ ਸ਼ਾਂਤੀ ਸਵਰੂਪ ਭਟਨਾਗਰ (VY-SSB) ਪੁਰਸਕਾਰ, ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਵਿਲੱਖਣ ਯੋਗਦਾਨ ਪਾਉਣ ਵਾਲੇ ਨੌਜਵਾਨ ਵਿਗਿਆਨੀਆਂ ਦੀ ਪ੍ਰਤਿਭਾ ਨੂੰ ਮਾਨਤਾ ਦੇਣ ਅਤੇ ਉਹਨਾਂ ਨੂੰ ਉਤਸ਼ਾਹਿਤ ਕਰਨ ਲਈ ਵੱਧ ਤੋਂ ਵੱਧ 25 ਪੁਰਸਕਾਰ ਦਿੱਤੇ ਜਾਣਗੇ। ਪੁਰਸਕਾਰਾਂ ਦੀ ਅੰਤਿਮ ਸ਼੍ਰੇਣੀ ਵਿੱਚ ਵਿਗਿਆਨ ਟੀਮ (VT) ਅਵਾਰਡ: ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਇੱਕ ਟੀਮ ਵਿੱਚ ਕੰਮ ਕਰਨ ਵਾਲੇ ਬੇਮਿਸਾਲ ਯੋਗਦਾਨ ਪਾਉਣ ਵਾਲੇ ਤਿੰਨ ਜਾਂ ਵੱਧ ਵਿਗਿਆਨੀਆਂ/ਖੋਜਕਾਰਾਂ The post ਹਰਿਆਣਾ: ਨੈਸ਼ਨਲ ਸਾਇੰਸ ਪੁਰਸਕਾਰ 2024 ਲਈ ਅਰਜ਼ੀ ਦੀ ਆਖ਼ਰੀ ਮਿਤੀ 28 ਫਰਵਰੀ appeared first on TheUnmute.com - Punjabi News. Tags:
|
ਹਰਿਆਣਾ ਰਜਿਸਟਰਡ ਵਾਹਨ ਸਕ੍ਰੈਪੇਜ ਤੇ ਰੀਸਾਈਕਲਿੰਗ ਸਹੂਲਤ ਉਤਸ਼ਾਹਿਤ ਨੀਤੀ-2024 ਲਾਗੂ ਕੀਤੀ ਜਾਵੇਗੀ: ਡਿਪਟੀ CM ਦੁਸ਼ਯੰਤ ਚੌਟਾਲਾ Monday 19 February 2024 01:26 PM UTC+00 | Tags: air-pollution breaking-news environment haryana-registered-vehicle haryana-vehicle-policy news vehicle vehicle-scrappage-promotion-policy ਚੰਡੀਗੜ੍ਹ, 19 ਫਰਵਰੀ 2024: ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਪ੍ਰਦੂਸ਼ਣ ਨੂੰ ਘਟਾਉਣ, ਈਂਧਨ ਆਯਾਤ ਬਿੱਲ ਬਦਲਣ ਦੀ ਮੰਗ ਨੂੰ ਵਧਾਉਣ ਦੇ ਲਾਭਾਂ ਤੋਂ ਇਲਾਵਾ, ਹਰਿਆਣਾ ਵਿੱਚ ਰੀਸਾਈਕਲਿੰਗ ਦੇ ਵਿਕਾਸ ਲਈ ਹਰਿਆਣਾ ਰਜਿਸਟਰਡ ਵਹੀਕਲ (Vehicle) ਸਕ੍ਰੈਪ ਅਤੇ ਰੀਸਾਈਕਲਿੰਗ ਸੁਵਿਧਾ ਉਤਸ਼ਾਹਿਤ ਨੀਤੀ-2024 ਲਿਆਂਦੀ ਜਾਵੇਗੀ। ਪਾਲਿਸੀ ਦਾ ਉਦੇਸ਼ ਪੁਨਰ-ਵਰਤੋਂ, ਰੀਸਾਈਕਲਿੰਗ ਅਤੇ ਰਿਕਵਰੀ ਦੁਆਰਾ ਅੰਤ-ਦੇ-ਜੀਵਨ ਵਾਹਨ (ELV) ਸਮੱਗਰੀ ਵਿੱਚ ਅੰਦਰੂਨੀ ਮੁੱਲ ਨੂੰ ਮੁੜ ਪ੍ਰਾਪਤ ਕਰਕੇ ਇੱਕ ਸਰਕੂਲਰ ਆਰਥਿਕਤਾ ਵਿੱਚ ਤਬਦੀਲੀ ਕਰਨਾ ਹੈ। ਹਰਿਆਣਾ ਵਿੱਚ ਅਤਿ-ਆਧੁਨਿਕ ਸਕਰੈਪ ਰੀਸਾਈਕਲਿੰਗ ਸੁਵਿਧਾਵਾਂ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ, ਨੌਜਵਾਨਾਂ ਲਈ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪੈਦਾ ਕਰਨਾ ਵੀ ਉਦੇਸ਼ ਹੈ। ਉਪ ਮੁੱਖ ਮੰਤਰੀ ਅੱਜ ਹਰਿਆਣਾ ਨਿਵਾਸ ਵਿਖੇ ਹਰਿਆਣਾ ਰਜਿਸਟਰਡ ਵਹੀਕਲ ਸਕ੍ਰੈਪ ਅਤੇ ਰੀਸਾਈਕਲਿੰਗ ਸੁਵਿਧਾ ਉਤਸ਼ਾਹਿਤ ਨੀਤੀ-2024 ਦੇ ਸਬੰਧ ਵਿੱਚ ਹੋਈ ਬੈਠਕ ਦੀ ਪ੍ਰਧਾਨਗੀ ਕਰ ਰਹੇ ਸਨ। ਉਪ ਮੁੱਖ ਮੰਤਰੀ ਨੇ ਕਿਹਾ ਕਿ ਪੁਰਾਣੇ ਅਤੇ ਅਣਫਿੱਟ ਵਾਹਨਾਂ ਨੂੰ ਯੋਜਨਾਬੱਧ ਅਤੇ ਵਾਤਾਵਰਨ ਪੱਖੀ ਢੰਗ ਨਾਲ ਹਟਾਉਣ ਲਈ ਕੇਂਦਰ ਸਰਕਾਰ ਨੇ ਮੋਟਰ ਵਹੀਕਲਜ਼ (ਵਾਹਨਾਂ ਦੀ ਰਜਿਸਟ੍ਰੇਸ਼ਨ ਅਤੇ ਡੀਡਜ਼) ਸ਼ੁਰੂ ਕੀਤੀ ਹੈ। ਸਕ੍ਰੈਪਿੰਗ ਸੁਵਿਧਾ ਨਿਯਮ, 2021 ਸੜਕ ਦੇ ਅਣਫਿੱਟ ਵਾਹਨਾਂ ਦਾ ਪਤਾ ਲਗਾਉਣ ਲਈ ਬਣਾਏ ਜਾ ਰਹੇ ਹਨ। ਹਰਿਆਣਾ ਦੇ ਮੁੱਖ ਮੰਤਰੀ ਦੁਆਰਾ ਬਜਟ ਘੋਸ਼ਣਾ 2023-24 ਦੇ ਅਨੁਸਾਰ, ਰੀਸਾਈਕਲਿੰਗ ਸਹੂਲਤ ਨੀਤੀ ਵਾਹਨ ਸਕ੍ਰੈਪ ਰੀਸਾਈਕਲਿੰਗ ਲਈ ਉਤਸ਼ਾਹਿਤ ਕਰੇਗੀ। ਉਨ੍ਹਾਂ ਕਿਹਾ ਕਿ ਨਵੀਂ ਨੀਤੀ ਦਾ ਉਦੇਸ਼ ਇਲੈਕਟ੍ਰੀਕਲ ਵਾਹਨਾਂ (Vehicle) ਵੱਲ ਵਧਣਾ ਹੈ। ਜਿਸ ਦੀ ਦੁਨੀਆਂ ਨੂੰ ਆਉਣ ਵਾਲੇ ਸਮੇਂ ਵਿੱਚ ਲੋੜ ਹੈ। ਇਸ ਨਾਲ ਵਾਤਾਵਰਨ ਪ੍ਰਦੂਸ਼ਣ ਵੀ ਘਟੇਗਾ। ਦੁਨੀਆ ਵਿੱਚ ਕੱਚਾ ਤੇਲ ਘੱਟ ਰਿਹਾ ਹੈ ਅਤੇ ਪੂਰੀ ਦੁਨੀਆ ਵਿਕਲਪਕ ਊਰਜਾ ਦੀ ਖੋਜ ਕਰ ਰਹੀ ਹੈ। ਵਾਹਨਾਂ ਅਤੇ ਉਦਯੋਗਾਂ ਵਿੱਚ ਬਿਜਲੀ ਦੇ ਉਦੇਸ਼ਾਂ ਲਈ ਸੂਰਜੀ ਊਰਜਾ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਵੀਂ ਨੀਤੀ ਤਹਿਤ ਈਕੋ-ਪਾਰਕ/ਰੀਸਾਈਕਲਿੰਗ ਪਾਰਕ (ਵਾਹਨ ਸਰਕੂਲਰ ਇਕਾਨਮੀ) ਨੂੰ ਅੱਗੇ ਵਧਾਇਆ ਜਾਣਾ ਹੈ ਅਤੇ ਰੀਸਾਈਕਲਿੰਗ ਹੱਬ ਵਜੋਂ ਸਥਾਪਿਤ ਕੀਤਾ ਜਾਣਾ ਹੈ। ਇਸ ਤੋਂ ਇਲਾਵਾ ਆਟੋ OEM ਦੇ ਨਾਲ ਸਾਂਝੇ ਤੌਰ ‘ਤੇ RVS ਅਤੇ RF ਦੀ ਸਥਾਪਨਾ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਉਪ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਅਬਾਦੀ ਵਾਲੇ ਖੇਤਰਾਂ ਦੇ ਬਾਹਰ ਰੀਸਾਈਕਲਿੰਗ ਪਾਰਕਾਂ ਦੀ ਸ਼ਨਾਖਤ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋਕਾਂ ਨੂੰ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਹਰਿਆਣਾ ਵਿੱਚ ਮੌਜੂਦਾ ਗੈਰ-ਰਸਮੀ ਅਤੇ ਅਸੰਗਠਿਤ ਵਾਹਨ ਰੀਸਾਈਕਲਿੰਗ ਉਦਯੋਗ/ਸੁਵਿਧਾ ਨੂੰ ਨਿਯਮਤ ਕਰਨ ਦੀ ਸਹੂਲਤ ਦੇਣਾ ਹੈ। ਇਹ ਪ੍ਰੋਤਸਾਹਨ ਉਦੋਂ ਹੀ ਮਿਲੇਗਾ ਜਦੋਂ ਨਵਾਂ ਵਾਹਨ ਰਾਜ ਵਿੱਚ OEM ਡੀਲਰਾਂ ਤੋਂ ਖਰੀਦਿਆ ਅਤੇ ਰਜਿਸਟਰ ਕੀਤਾ ਜਾਵੇਗਾ। ਵਾਹਨ ਦੀ ਨਾਜ਼ੁਕ ਉਮਰ ਤੋਂ ਬਾਅਦ ਕੇਂਦਰੀ ਮੋਟਰ ਵਾਹਨ ਨਿਯਮਾਂ ਦੇ ਅਨੁਸਾਰ ਉੱਚ ਫਿਟਨੈਸ ਚਾਰਜ ਦੀ ਵਿਵਸਥਾ ਹੋਵੇਗੀ। ਉਨ੍ਹਾਂ ਨੇ ਦੱਸਿਆ ਕਿ ਬਿਨੈਕਾਰ ਜਿਸ ਨੇ ਇਸ ਨੀਤੀ ਦੇ ਤਹਿਤ ਪੂੰਜੀ ਸਬਸਿਡੀ ਦਾ ਲਾਭ ਲਿਆ ਹੈ, ਉਹ HEEP-2020 ਦੇ ਤਹਿਤ ਨੈੱਟ SGST ਰੀਇੰਬਰਸਮੈਂਟ ਸਕੀਮ ਅਧੀਨ ਪ੍ਰੋਤਸਾਹਨ ਪ੍ਰਾਪਤ ਕਰਨ ਦੇ ਯੋਗ ਨਹੀਂ ਹੋਣਗੇ। ਮੀਟਿੰਗ ਵਿੱਚ ਉਦਯੋਗ ਅਤੇ ਵਣਜ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਆਨੰਦ ਮੋਹਨ ਸ਼ਰਨ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ। The post ਹਰਿਆਣਾ ਰਜਿਸਟਰਡ ਵਾਹਨ ਸਕ੍ਰੈਪੇਜ ਤੇ ਰੀਸਾਈਕਲਿੰਗ ਸਹੂਲਤ ਉਤਸ਼ਾਹਿਤ ਨੀਤੀ-2024 ਲਾਗੂ ਕੀਤੀ ਜਾਵੇਗੀ: ਡਿਪਟੀ CM ਦੁਸ਼ਯੰਤ ਚੌਟਾਲਾ appeared first on TheUnmute.com - Punjabi News. Tags:
|
ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਨੇ ਪਿੰਡ ਕਾਲੇਵਾਲ ਵਿਖੇ ਕੈਂਪ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ Monday 19 February 2024 01:33 PM UTC+00 | Tags: anmol-gagan-mann bhagwant-mann breaking-news cabinet-minister-anmol-gagan-mann chief-minister-bhagwant-mann cm-bhagwant-mann ghar-ghar-ration latest-news news punjab punjab-government punjab-ration-scheme the-unmute-breaking-news ਖਰੜ, 19 ਫਰਵਰੀ 2024: "ਆਪ ਦੀ ਸਰਕਾਰ, ਆਪ ਦੇ ਦੁਆਰ" ਮੁਹਿੰਮ ਤਹਿਤ ਪਿੰਡ ਕਾਲੇਵਾਲ ਵਿਖੇ ਲਾਏ ਕੈਂਪ ਦਾ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਅਤੇ ਮੌਕੇ ਤੇ ਹੱਲ ਮੁੱਹਈਆ ਕਰਵਾਉਣ ਉਪਰੰਤ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ (Anmol Gagan Mann) ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਇਸ ਮੁਹਿੰਮ ਸਦਕਾ ਅੱਜ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਲੋਕਾਂ ਦੇ ਕੋਲ ਪਿੰਡਾਂ ਵਿੱਚ ਜਾ ਰਹੇ ਹਨ। ਇਹ ਕੈਂਪ ਲੋਕਾਂ ਲਈ ਵਰਦਾਨ ਸਿੱਧ ਹੋ ਰਹੇ ਹਨ ਤੇ ਮੌਕੇ ਉੱਤੇ ਹੀ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਹੋ ਰਿਹਾ ਹੈ ਅਤੇ ਵੱਖ ਵੱਖ ਸਕੀਮਾਂ ਦਾ ਲਾਭ ਦਿੱਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਖੁਦ ਲੋਕਾਂ ਤਕ ਪੁੱਜ ਰਹੇ ਹਨ। ਪੰਜਾਬ ਸਰਕਾਰ ਵੱਲੋਂ ਲੋਕ ਹਿਤ ਵਿੱਚ ਕੀਤੇ ਫ਼ੈਸਲਿਆਂ ਸਦਕਾ ਵੱਡੀ ਗਿਣਤੀ ਲੋਕਾਂ ਦੇ ਬਿਜਲੀ ਦੇ ਬਿੱਲ ਵੀ ਜ਼ੀਰੋ ਆ ਰਹੇ ਹਨ। ਸਰਕਾਰ ਦੀ ਕੋਸ਼ਿਸ਼ ਹੈ ਕਿ ਲੋਕਾਂ ਦੀਆਂ ਸਾਰੀਆਂ ਮੁਸ਼ਕਲਾਂ ਹੱਲ ਕੀਤੀਆਂ ਜਾਣ। ਕੈਬਨਿਟ ਮੰਤਰੀ (Anmol Gagan Mann) ਨੇ ਕਿਹਾ ਕਿ ਪਿੰਡ ਕਾਲੇਵਾਲ ਨੂੰ ਆਉਣ ਵਾਲੀ ਸੜਕ ਸਮੇਤ ਹਲਕੇ ਦੀਆਂ ਸਾਰੀਆਂ ਸੜਕਾਂ ਦੀ ਨੁਹਾਰ ਜਲਦੀ ਹੀ ਬਦਲ ਦਿੱਤੀ ਜਾਵੇਗੀ। ਇਸ ਪਿੰਡ ਦੇ ਵਿਕਾਸ ਕਾਰਜਾਂ ਉੱਤੇ ਪੰਜਾਬ ਸਰਕਾਰ ਵਲੋਂ ਕਰੀਬ 78 ਲੱਖ ਰੁਪਏ ਖਰਚੇ ਜਾ ਚੁੱਕੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਪਿੰਡ ਵਿੱਚ ਜਿਮ ਦੇ ਕਮਰਿਆਂ ਲਈ 03 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਕੈਬਨਿਟ ਮੰਤਰੀ ਨੇ ਡ੍ਰੇਨੇਜ ਪਾਈਪਾਂ, ਸਟਰੀਟ ਲਾਈਟਾਂ ਅਤੇ ਖੇਡ ਮੈਦਾਨ ਦੀ ਚਾਰਦੀਵਾਰੀ ਦੀ ਮੰਗ ਜਲਦ ਪੂਰੀ ਕਰਨ ਦਾ ਵਾਅਦਾ ਵੀ ਕੀਤਾ। ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਸ਼ਨ ਘਰ ਘਰ ਪੁੱਜਦਾ ਕੀਤਾ ਜਾ ਰਿਹਾ ਹੈ, ਜਿਸ ਸਦਕਾ ਲੋਕ ਬਹੁਤ ਖੁਸ਼ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀਆਂ ਸਾਰੀਆਂ ਗਰੰਟੀਆਂ ਪੂਰੀਆਂ ਕੀਤੀਆਂ ਜਾਣਗੀਆਂ। ਉਹਨਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਤੋਂ ਦੂਰ ਅਤੇ ਕਸਰਤ ਦੇ ਨੇੜੇ ਰਹਿਣ। ਕੈਬਨਿਟ ਮੰਤਰੀ ਨੇ ਕਿਹਾ ਕਿ "ਆਪ ਦੀ ਸਰਕਾਰ, ਆਪ ਦੇ ਦੁਆਰ" ਕੈਂਪਾਂ ਦਾ ਮੰਤਵ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਇਕੋ ਛੱਤ ਥੱਲੇ ਸਕੀਮਾਂ ਦਾ ਲਾਭ ਮੁਹੱਈਆ ਕਰਾਉਣਾ ਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨਾ ਅਤੇ ਉਨ੍ਹਾਂ ਦਾ ਮੌਕੇ ‘ਤੇ ਹੀ ਹੱਲ ਕਰਨਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਖੱਜਲ-ਖੁਆਰੀ ਨੂੰ ਰੋਕਣ ਲਈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਜਲਦ ਤੋਂ ਜਲਦ ਕਰਨ ਲਈ ਇਹ ਪ੍ਰੋਗਰਾਮ ਉਲੀਕਿਆ ਗਿਆ ਹੈ। ਕੈਬਨਿਟ ਮੰਤਰੀ ਨੇ ਕੈਂਪ ਵਿਚ ਹਾਜ਼ਰ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਰਕਾਰੀ ਕੰਮਾਂ ਸਬੰਧੀ ਪ੍ਰਾਪਤ ਦਰਖਾਸਤਾਂ ਨੂੰ ਸਮਾਂਬੱਧ ਢੰਗ ਨਾਲ ਨਿਪਟਾਉਣ ਦੇ ਆਦੇਸ਼ ਦਿੱਤੇ ਅਤੇ ਅਧਿਕਾਰੀਆਂ ਨੂੰ ਲੋਕ ਭਲਾਈ ਸਕੀਮਾਂ ਦੀ ਵੱਧ ਤੋਂ ਵੱਧ ਜਾਣਕਾਰੀ ਦੇਣ ਲਈ ਹਦਾਇਤ ਵੀ ਕੀਤੀ। ਇਸ ਮੌਕੇ ਵੱਖੋ ਵੱਖ ਅਧਿਕਾਰੀਆਂ ਸਮੇਤ ਬੀ.ਡੀ. ਪੀ.ਓ. ਸ਼੍ਰੀ ਲੈਨਿਨ ਗਰਗ ਵੀ ਹਾਜ਼ਰ ਸਨ। ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕੈਂਪਾਂ ਵਿਚ ਜ਼ਰੂਰ ਸਾਮਿਲ ਹੋਣ ਅਤੇ ਸਰਕਾਰ ਵੱਲੋਂ ਚਲਾਈਆ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਲੈਣ ਅਤੇ ਆਪਣੀਆਂ ਮੁਸ਼ਕਲਾਂ ਮੌਕੇ ‘ਤੇ ਹੀ ਹੱਲ ਕਰਵਾਉਣ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ ਨੰਬਰ 1076 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ‘ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ‘ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। The post ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਨੇ ਪਿੰਡ ਕਾਲੇਵਾਲ ਵਿਖੇ ਕੈਂਪ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ appeared first on TheUnmute.com - Punjabi News. Tags:
|
ਸਾਬਕਾ CM ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਦਲ-ਭਾਜਪਾ 'ਚ ਗਠਜੋੜ ਦੇ ਦਿੱਤੇ ਸੰਕੇਤ Monday 19 February 2024 02:01 PM UTC+00 | Tags: akali-dal-bjp breaking-news captain-amarinder-singh latest latest-news lok-sabha-election news punjab-lok-sabha punjab-news the-unmute-breaking-news ਚੰਡੀਗੜ੍ਹ, 19 ਫਰਵਰੀ 2024: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ (Akali Dal-BJP) ‘ਚ ਗਠਜੋੜ ਨੂੰ ਲੈ ਕੇ ਦਿੱਤੇ ਬਿਆਨ ਨੇ ਇੱਕ ਵਾਰ ਮੁੜ ਚਰਚਾ ਛੇੜ ਦਿੱਤੀ ਹੈ | ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਛੇਤੀ ਹੀ ਪੰਜਾਬ ਵਿੱਚ ਇੱਕ ਵਾਰ ਫਿਰ ਇਕੱਠੇ ਨਜ਼ਰ ਆ ਸਕਦੇ ਹਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦੋਵਾਂ ਪਾਰਟੀਆਂ ਵਿਚਾਲੇ ਗਠਜੋੜ ਦੇ ਸੰਕੇਤ ਦਿੱਤੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਇੱਕ ਬਿਆਨ ਵਿੱਚ ਕਿਹਾ ਕਿ ਉਹ ਦੋਵੇਂ ਪਾਰਟੀਆਂ ਦੇ ਗਠਜੋੜ ਦੇ ਹੱਕ ਵਿੱਚ ਹਨ। ਉਨ੍ਹਾਂ ਨੇ ਖੁਦ ਇਸ ਮੁੱਦੇ ‘ਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨਾਲ ਗੱਲਬਾਤ ਕੀਤੀ ਹੈ ਅਤੇ ਛੇਤੀ ਹੀ ਉਹ ਇਸ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀ ਗੱਲ ਕਰਨਗੇ | ਜਿਕਰਯੋਗ ਹੈ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵੀ ਦੋਵਾਂ ਪਾਰਟੀਆਂ (Akali Dal-BJP) ਨੂੰ ਮੁੜ ਇਕਜੁੱਟ ਕਰਨ ਦੇ ਹੱਕ ਵਿਚ ਹਨ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਹਾਲ ਹੀ ‘ਚ ਸੰਕੇਤ ਦਿੱਤਾ ਹੈ ਕਿ ਇਸ ਮੁੱਦੇ ‘ਤੇ ਦੋਵਾਂ ਪਾਰਟੀਆਂ ਵਿਚਾਲੇ ਗੱਲਬਾਤ ਚੱਲ ਰਹੀ ਹੈ | ਕੈਪਟਨ ਅਮਰਿੰਦਰ ਸਿੰਘ (Captain Amarinder Singh) ਦਾ ਕਹਿਣਾ ਹੈ ਕਿ ਪੰਜਾਬ ਵਿੱਚ ਅਕਾਲੀ ਦਲ ਅਤੇ ਭਾਜਪਾ ਦੇ ਗਠਜੋੜ ਦੀ ਬਹੁਤ ਲੋੜ ਹੈ। ਜੇਕਰ ਇਹ ਦੋਵੇਂ ਪਾਰਟੀਆਂ ਇਕੱਠੀਆਂ ਹੋ ਕੇ ਚੋਣ ਮੈਦਾਨ ਵਿੱਚ ਉਤਰਦੀਆਂ ਹਨ ਤਾਂ ਸਾਰੀਆਂ ਪਾਰਟੀਆਂ ਲਈ ਚੁਣੌਤੀ ਪੇਸ਼ ਕਰਨਗੀਆਂ। ਉਨ੍ਹਾਂ ਕਿਹਾ ਕਿ ਗਠਜੋੜ ਦੀ ਪ੍ਰਕਿਰਿਆ ਛੇਤੀ ਹੀ ਮੁਕੰਮਲ ਕਰ ਲਈ ਜਾਵੇਗੀ। ਪੇਂਡੂ ਖੇਤਰਾਂ ਵਿੱਚ ਅਕਾਲੀ ਦਲ ਮਜ਼ਬੂਤ ਹੈ, ਜਦੋਂ ਕਿ ਸ਼ਹਿਰੀ ਖੇਤਰਾਂ ਵਿੱਚ ਭਾਜਪਾ ਮਜ਼ਬੂਤ ਹੈ। ਹਾਲਾਂਕਿ ਉਨ੍ਹਾਂ ਨੇ ਸੀਟਾਂ ਦੀ ਵੰਡ ਬਾਰੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ। ਕੈਪਟਨ ਨੇ ਕਿਹਾ ਕਿ ਇਸ ਸਬੰਧੀ ਸਥਿਤੀ ਛੇਤੀ ਹੀ ਸਪੱਸ਼ਟ ਹੋ ਜਾਵੇਗੀ। ਕੈਪਟਨ ਅਮਰਿੰਦਰ ਸਿੰਘ ਨੇ ਚੱਲ ਰਹੇ ਕਿਸਾਨ ਅੰਦੋਲਨ ਬਾਰੇ ਕਿਹਾ ਕਿ ਉਹ ਹਮੇਸ਼ਾ ਕਿਸਾਨਾਂ ਦੇ ਨਾਲ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਹੁੰਦਿਆਂ ਵੀ ਉਨ੍ਹਾਂ ਕਿਹਾ ਸੀ ਕਿ ਕਿਸਾਨਾਂ ਨੂੰ ਆਪਣਾ ਪੱਖ ਪੇਸ਼ ਕਰਨ ਲਈ ਦਿੱਲੀ ਜਾਣ ਦਿੱਤਾ ਜਾਵੇ। ਹੁਣ ਵੀ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਗੱਲਬਾਤ ਚੱਲ ਰਹੀ ਹੈ ਅਤੇ ਬੈਠਕਾਂ ਦਾ ਦੌਰ ਜਾਰੀ ਹੈ। ਉਮੀਦ ਹੈ ਕਿ ਇਹ ਮਾਮਲਾ ਛੇਤੀ ਹੀ ਹੱਲ ਕਰ ਲਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਉਹ ਛੇਤੀ ਹੀ ਪੰਜਾਬ ਦੇ ਕਿਸਾਨਾਂ ਅਤੇ ਹੋਰ ਕਈ ਮੁੱਦਿਆਂ ‘ਤੇ ਪ੍ਰਧਾਨ ਮੰਤਰੀ ਨਾਲ ਬੈਠਕ ਕਰਨਗੇ। ਜਿਕਰਯੋਗ ਹੈ ਕਿ ਪੰਜਾਬ ਵਿੱਚ ਸਾਲ 1996 ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਗਠਜੋੜ ਹੋਇਆ ਸੀ। ਅਕਾਲੀ ਦਲ ਐਨਡੀਏ ਦੇ ਸਭ ਤੋਂ ਪੁਰਾਣੇ ਭਾਈਵਾਲਾਂ ਵਿੱਚੋਂ ਸੀ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਇਸ ਨੂੰ ' ਨਹੁੰ-ਮਾਸ ਦਾ ਰਿਸ਼ਤਾ' ਕਹਿੰਦੇ ਰਹੇ ਹਨ।ਹਾਲਾਂਕਿ, ਸਾਲ 2021 ਵਿੱਚ, ਸ਼੍ਰੋਮਣੀ ਅਕਾਲੀ ਦਲ ਨੇ ਮੋਦੀ ਸਰਕਾਰ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਵੱਲੋਂ ਅੰਦੋਲਨ ਸ਼ੁਰੂ ਕਰਨ ਤੋਂ ਬਾਅਦ ਭਾਜਪਾ ਅਤੇ ਐਨਡੀਏ ਨਾਲੋਂ ਨਾਤਾ ਤੋੜ ਲਿਆ ਸੀ। The post ਸਾਬਕਾ CM ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਦਲ-ਭਾਜਪਾ ‘ਚ ਗਠਜੋੜ ਦੇ ਦਿੱਤੇ ਸੰਕੇਤ appeared first on TheUnmute.com - Punjabi News. Tags:
|
ਭਾਰਤੀ ਪਾਸਪੋਰਟ ਦੀ ਰੈਂਕਿੰਗ 'ਚ 5 ਸਥਾਨ ਖਿਸਕ ਕੇ 85ਵੇਂ ਸਥਾਨ 'ਤੇ ਪੁੱਜੀ, ਇਨ੍ਹਾਂ ਦੇਸ਼ਾਂ ਦਾ ਦਬਦਬਾ ਕਾਇਮ Monday 19 February 2024 02:10 PM UTC+00 | Tags: breaking-news cm-bhagwant-mann india indian-passports latest-news news punjab punjabi-news the-unmute-latest-update visa ਚੰਡੀਗੜ੍ਹ, 19 ਫਰਵਰੀ 2024: ਭਾਰਤ ਦਾ ਪਾਸਪੋਰਟ (Indian passport) ਕਮਜ਼ੋਰ ਹੁੰਦਾ ਨਜ਼ਰ ਆ ਰਿਹਾ ਹੈ। ਪਾਸਪੋਰਟ ਰੈਂਕਿੰਗ ਸੰਸਥਾ ਹੈਨਲੇ ਐਂਡ ਪਾਰਟਨਰਸ ਨੇ 2024 ਲਈ ਪਾਸਪੋਰਟ ਇੰਡੈਕਸ ਜਾਰੀ ਕੀਤਾ ਹੈ। ਭਾਰਤ ਰੈਂਕਿੰਗ ‘ਚ 5 ਸਥਾਨ ਖਿਸਕ ਕੇ 85ਵੇਂ ਸਥਾਨ ‘ਤੇ ਆ ਗਿਆ ਹੈ। ਭਾਰਤ 2023 ਵਿੱਚ 80ਵੇਂ ਸਥਾਨ ‘ਤੇ ਸੀ। ਹਾਲਾਂਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਭਾਰਤੀ 5 ਹੋਰ ਦੇਸ਼ਾਂ ਦੀ ਬਿਨਾਂ ਵੀਜ਼ਾ ਯਾਤਰਾ ਕਰ ਸਕਦੇ ਹਨ। 2023 ‘ਚ ਭਾਰਤੀ ਬਿਨਾਂ ਵੀਜ਼ਾ (Indian passport) ਦੇ 57 ਦੇਸ਼ਾਂ ਦੀ ਯਾਤਰਾ ਕਰ ਸਕਦੇ ਸਨ, ਜਦਕਿ ਇਸ ਸਾਲ ਇਹ ਅੰਕੜਾ 62 ਹੋ ਗਿਆ ਹੈ। ਇਸ ਦੇ ਨਾਲ ਹੀ 6 ਦੇਸ਼ਾਂ ਕੋਲ ਦੁਨੀਆ ਦੇ ਸਭ ਤੋਂ ਸ਼ਕਤੀਸ਼ਾਲੀ ਪਾਸਪੋਰਟ ਹਨ। ਇਨ੍ਹਾਂ ਵਿੱਚ ਜਾਪਾਨ, ਸਿੰਗਾਪੁਰ, ਸਪੇਨ, ਫਰਾਂਸ, ਇਟਲੀ ਅਤੇ ਜਰਮਨੀ ਸ਼ਾਮਲ ਹਨ। ਇਹ ਰੈਂਕਿੰਗ ਇੰਟਰਨੈਸ਼ਨਲ ਏਅਰ ਟ੍ਰਾਂਸਪੋਰਟ ਐਸੋਸੀਏਸ਼ਨ (ਆਈਏਟੀਏ) ਦੇ ਅੰਕੜਿਆਂ ‘ਤੇ ਆਧਾਰਿਤ ਹੈ। ਪਾਸਪੋਰਟ ਰੈਂਕਿੰਗ ਵਿੱਚ ਪਹਿਲੇ 5 ਸਥਾਨਾਂ ਉੱਤੇ ਯੂਰਪੀ ਦੇਸ਼ਾਂ ਦਾ ਦਬਦਬਾ ਹੈ। ਇਸ ‘ਚ ਦੂਜੇ ਸਥਾਨ ‘ਤੇ ਫਿਨਲੈਂਡ, ਸਵੀਡਨ ਅਤੇ ਦੱਖਣੀ ਕੋਰੀਆ ਹਨ, ਜਿਨ੍ਹਾਂ ਦੇ ਨਾਗਰਿਕ ਵੀਜ਼ਾ ਲੈ ਕੇ 193 ਦੇਸ਼ਾਂ ਦੀ ਯਾਤਰਾ ਕਰ ਸਕਦੇ ਹਨ। ਜਦੋਂ ਕਿ ਆਸਟਰੀਆ, ਡੈਨਮਾਰਕ, ਆਇਰਲੈਂਡ ਅਤੇ ਨੀਦਰਲੈਂਡ ਦੇ ਪਾਸਪੋਰਟਾਂ ਨੂੰ ਤੀਜਾ ਦਰਜਾ ਮਿਲਿਆ ਹੈ। ਯੂਏਈ ਨੇ ਸ਼ਕਤੀਸ਼ਾਲੀ ਪਾਸਪੋਰਟ ਦੇ ਮਾਮਲੇ ਵਿੱਚ ਸਭ ਤੋਂ ਵੱਡੀ ਛਾਲ ਮਾਰੀ ਹੈ। ਦੇਸ਼ ਨੇ 2014 ਤੋਂ ਆਪਣੇ ਵੀਜ਼ਾ-ਮੁਕਤ ਸਕੋਰ ਵਿੱਚ 106 ਦੇਸ਼ਾਂ ਨੂੰ ਸ਼ਾਮਲ ਕੀਤਾ ਹੈ, 2024 ਦੇ ਪਹਿਲੇ ਅੱਧ ਲਈ UAE ਪਾਸਪੋਰਟ ਦੀ ਰੈਂਕਿੰਗ 12 ਹੈ। ਜਦੋਂ ਕਿ ਅਮਰੀਕਾ ਦਾ ਪਾਸਪੋਰਟ ਛੇਵੇਂ ਸਥਾਨ ‘ਤੇ ਅਤੇ ਬ੍ਰਿਟੇਨ ਦਾ ਪਾਸਪੋਰਟ ਤੀਜੇ ਸਥਾਨ ‘ਤੇ ਹੈ। ਚੀਨ ਦੇ ਪਾਸਪੋਰਟ ਦੀ ਰੈਂਕਿੰਗ 64 ਹੈ। The post ਭਾਰਤੀ ਪਾਸਪੋਰਟ ਦੀ ਰੈਂਕਿੰਗ ‘ਚ 5 ਸਥਾਨ ਖਿਸਕ ਕੇ 85ਵੇਂ ਸਥਾਨ ‘ਤੇ ਪੁੱਜੀ, ਇਨ੍ਹਾਂ ਦੇਸ਼ਾਂ ਦਾ ਦਬਦਬਾ ਕਾਇਮ appeared first on TheUnmute.com - Punjabi News. Tags:
|
ਮੈਨੂੰ ਦੋ ਸਾਲਾਂ ਲਈ ਪ੍ਰਧਾਨ ਮੰਤਰੀ ਬਣਨ ਦੀ ਪੇਸ਼ਕਸ਼ ਕੀਤੀ, ਪਰ ਮਨਜ਼ੂਰ ਨਹੀਂ: ਬਿਲਾਵਲ ਭੁੱਟੋ Monday 19 February 2024 02:19 PM UTC+00 | Tags: bilawal-bhutto bilawal-bhutto-zardari breaking-news chairman-bilawal-bhutto-zardari imran-khan news pakisatan pakistan-muslim-league pakistan-muslim-league-nawaz prime-minister ਚੰਡੀਗੜ੍ਹ, 19 ਫਰਵਰੀ 2024: ਪਾਕਿਸਤਾਨ ਪੀਪਲਜ਼ ਪਾਰਟੀ (ਪੀਪੀਪੀ) ਦੇ ਚੇਅਰਮੈਨ ਬਿਲਾਵਲ ਭੁੱਟੋ ਜ਼ਰਦਾਰੀ (Bilawal Bhutto Zardari) ਨੇ ਇੱਕ ਸਿਆਸੀ ਰੈਲੀ ਵਿੱਚ ਨਵਾਜ਼ ਸ਼ਰੀਫ਼ ਦੀ ਪਾਰਟੀ ਪਾਕਿਸਤਾਨ ਮੁਸਲਿਮ ਲੀਗ ਨਵਾਜ਼ (ਪੀਐਮਐਲ-ਐਨ) ਨਾਲ ਚੱਲ ਰਹੀ ਗੱਲਬਾਤ ਦਾ ਜ਼ਿਕਰ ਕੀਤਾ। ਇਸ ਤੋਂ ਨਵਾਜ਼ ਸ਼ਰੀਫ਼ ਦੀ ਪਾਰਟੀ ਨਾਰਾਜ਼ ਹੈ। ਬਿਲਾਵਲ (Bilawal Bhutto Zardari) ਨੇ ਐਤਵਾਰ ਨੂੰ ਇੱਕ ਰੈਲੀ ਵਿੱਚ ਕਿਹਾ ਕਿ ਪੀਐਮਐਲ-ਐਨ ਨੇ ਮੈਨੂੰ ਦੋ ਸਾਲਾਂ ਲਈ ਪ੍ਰਧਾਨ ਮੰਤਰੀ ਬਣਨ ਦੀ ਪੇਸ਼ਕਸ਼ ਕੀਤੀ ਸੀ। ਇਹ ਮੈਨੂੰ ਮਨਜ਼ੂਰ ਨਹੀਂ ਹੈ। ਜਦੋਂ ਵੀ ਮੈਂ ਪ੍ਰਧਾਨ ਮੰਤਰੀ ਬਣਾਂਗਾ, ਪਾਕਿਸਤਾਨ ਦੇ ਲੋਕ ਮੈਨੂੰ ਚੁਣਨਗੇ। ਬਿਲਾਵਲ ਦੇ ਇਸ ਬਿਆਨ ‘ਤੇ ਨਵਾਜ਼ ਦੀ ਪਾਰਟੀ ਦੇ ਸੀਨੀਅਰ ਆਗੂ ਇਸਹਾਕ ਡਾਰ ਨੇ ਕਿਹਾ- ਸਿਆਸੀ ਪਾਰਟੀਆਂ ਵਿਚਾਲੇ ਕੁਝ ਗੱਲਾਂ ਬੰਦ ਕਮਰਿਆਂ ‘ਚ ਤੈਅ ਹੁੰਦੀਆਂ ਹਨ। ਇਨ੍ਹਾਂ ਨੂੰ ਕਿਸੇ ਰੈਲੀ ਵਿੱਚ ਇਸ ਤਰ੍ਹਾਂ ਨਹੀਂ ਕਿਹਾ ਜਾਣਾ ਚਾਹੀਦਾ। ਆਸਿਫ਼ ਅਲੀ ਜ਼ਰਦਾਰੀ ਦਾ ਜ਼ਿਕਰ ਕਰਦਿਆਂ ਬਿਲਾਵਲ ਨੇ ਕਿਹਾ ਕਿ ਅਸੀਂ ਉਨ੍ਹਾਂ ਨੂੰ ਰਾਸ਼ਟਰਪਤੀ ਬਣਾਉਣਾ ਚਾਹੁੰਦੇ ਹਾਂ। ਇਸ ਦਾ ਫਾਇਦਾ ਇਹ ਹੋਵੇਗਾ ਕਿ ਜ਼ਰਦਾਰੀ ਦੇਸ਼ ਦੇ ਸਿਆਸੀ ਹਾਲਾਤ ਨੂੰ ਕੰਟਰੋਲ ਕਰ ਸਕਦੇ ਹਨ ਅਤੇ ਦੇਸ਼ ਨੂੰ ਤਰੱਕੀ ਦੇ ਰਾਹ ‘ਤੇ ਲਿਜਾਣ ‘ਚ ਅਹਿਮ ਭੂਮਿਕਾ ਨਿਭਾ ਸਕਦੇ ਹਨ। ਅੱਜ ਦੇਸ਼ ਦੀ ਆਰਥਿਕਤਾ ਦਾ ਬੁਰਾ ਹਾਲ ਹੈ ਅਤੇ ਜੇਕਰ ਜ਼ਰਦਾਰੀ ਵਰਗਾ ਵਿਅਕਤੀ ਰਾਸ਼ਟਰਪਤੀ ਬਣ ਜਾਂਦਾ ਹੈ ਤਾਂ ਦੇਸ਼ ਨੂੰ ਇਸ ਦਾ ਫਾਇਦਾ ਹੋਵੇਗਾ। ਸੱਚਾਈ ਇਹ ਵੀ ਹੈ ਕਿ ਮਾੜੇ ਸਿਆਸੀ ਹਲਾਤ ਕਾਰਨ ਆਰਥਿਕਤਾ ਪ੍ਰਭਾਵਿਤ ਹੋਈ ਹੈ। The post ਮੈਨੂੰ ਦੋ ਸਾਲਾਂ ਲਈ ਪ੍ਰਧਾਨ ਮੰਤਰੀ ਬਣਨ ਦੀ ਪੇਸ਼ਕਸ਼ ਕੀਤੀ, ਪਰ ਮਨਜ਼ੂਰ ਨਹੀਂ: ਬਿਲਾਵਲ ਭੁੱਟੋ appeared first on TheUnmute.com - Punjabi News. Tags:
|
SDM ਮੋਹਾਲੀ ਵੱਲੋਂ ਜਨਤਕ ਸਮੱਸਿਆਵਾਂ ਦੇ ਨਿਪਟਾਰੇ ਲਈ ਲੱਗਣ ਵਾਲੇ ਕੈਂਪਾਂ ਦਾ 21 ਤੋਂ 27 ਫਰਵਰੀ ਤੱਕ ਦਾ ਸ਼ਡਿਊਲ ਜਾਰੀ Monday 19 February 2024 02:24 PM UTC+00 | Tags: breaking-news mohali news public-problems punjab-walfare-camp sdm-mohali solve-public-problems suvida-camps ਐਸ.ਏ.ਐਸ.ਨਗਰ 19 ਫਰਵਰੀ, 2024: ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ 'ਤੇ ਨਿਪਟਾਰਾ ਕਰਨ ਦੇ ਮੰਤਵ ਨਾਲ 6 ਫ਼ਰਵਰੀ ਤੋਂ ਸ਼ੁਰੂ ਕੀਤੇ ਗਏ ਕੈਂਪ 'ਆਪ ਦੀ ਸਰਕਾਰ ਆਪ ਦੇ ਦੁਆਰ' ਜਨਤਕ ਕੈਂਪਾਂ ਦੀ ਲੜੀ ਦੇ ਮੱਦੇਨਜ਼ਰ ਐਸ.ਡੀ.ਐਮ. ਦੀਪਾਂਕਰ ਗਰਗ ਵੱਲੋਂ ਮੋਹਾਲੀ (Mohali) ਸਬ-ਡਿਵੀਜ਼ਨ ਵਿੱਚ 21 ਤੋਂ 27 ਫਰਵਰੀ ਤੱਕ ਲੱਗਣ ਵਾਲੇ ਪਿੰਡ/ਵਾਰਡ ਵਾਰ ਕੈਂਪਾਂ ਦੀ ਸਮਾਂ ਸਾਰਣੀ ਜਾਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਰੋਜ਼ਾਨਾ ਚਾਰ ਪਿੰਡਾਂ/ਵਾਰਡਾਂ 'ਚ ਕੈਂਪ ਲਾਏ ਜਾਣਗੇ, ਜਿਨ੍ਹਾਂ 'ਚ ਮੌਕੇ 'ਤੇ ਹਾਜ਼ਰ ਅਧਿਕਾਰੀ/ਕਰਮਚਾਰੀ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਕੈਂਪ ਦੌਰਾਨ ਹੱਲ ਕਰਨਗੇ। ਉਨ੍ਹਾਂ ਨੇ ਲੋਕਾਂ ਨੂੰ ਆਪਣੇ ਪਿੰਡ/ਵਾਰਡ 'ਚ ਲੱਗਣ ਵਾਲੇ ਕੈਂਪ 'ਚ ਮਿੱਥੀ ਤਰੀਕ ਨੂੰ ਪੁੱਜਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ 21 ਫ਼ਰਵਰੀ ਨੂੰ ਨਾਨੂ ਮਾਜਰਾ, ਸੂਖਗੜ੍ਹ ਵਿਖੇ ਸਵੇਰੇ 10 ਤੋਂ 1 ਵਜੇ ਤੱਕ ਅਤੇ ਸੰਭਾਲਕੀ ਵਿਖੇ ਦੁਪਹਿਰ 2 ਤੋਂ 5 ਵਜੇ ਸ਼ਾਮ ਤੱਕ ਕੈਂਪ ਲਾਏ ਜਾਣਗੇ। 22 ਫ਼ਰਵਰੀ ਨੂੰ ਕੁਰੜਾ, ਕੁਰਾਲੀ ਵਿਖੇ ਸਵੇਰੇ 10 ਤੋਂ 1 ਵਜੇ ਤੱਕ, ਸੈਖਣ ਮਾਜਰਾ ਅਤੇ ਖਾਨਪੁਰ ਖੱਦਰ ਦੁਪਹਿਰ 2 ਤੋਂ 5 ਵਜੇ ਸ਼ਾਮ ਤੱਕ ਕੈਂਪ ਲਗਾਏ ਜਾਣਗੇ। 23 ਫ਼ਰਵਰੀ ਨੂੰ ਗੋਬਿੰਦਗੜ੍ਹ, ਸਨੇਟਾ (Mohali) ਵਿਖੇ ਸਵੇਰੇ 10 ਤੋਂ 1 ਵਜੇ ਤੱਕ ਧੀਰਪੁਰ ਅਤੇ ਵਾਰਡ ਨੰ. 1,3,4,5 ਅਤੇ 7 ਵਿਖੇ ਦੁਪਹਿਰ 2 ਤੋਂ 5 ਵਜੇ ਸ਼ਾਮ ਤੱਕ ਕੈਂਪ ਲਾਏ ਜਾਣਗੇ। 24 ਫਰਵਰੀ ਨੂੰ ਖਿਜਰਗੜ੍ਹ, ਕਰਾਲਾ ਵਿਖੇ ਸਵੇਰੇ 10 ਵਜੇ ਤੋਂ 1 ਵਜੇ ਤੱਕ, ਰਾਮਪੁਰ ਕਲਾਂ ਅਤੇ ਅਜ਼ੀਜ਼ਪੁਰ ਵਿਖੇ ਦੁਪਿਹਰ 2 ਤੋਂ 5 ਵਜੇ ਸ਼ਾਮ ਤੱਕ ਕੈਂਪ ਲਗਾਏ ਜਾਣਗੇ। 25 ਫ਼ਰਵਰੀ ਨੂੰ ਬੁੱਢਣਪੁਰ, ਝੱਜੋ ਵਿਖੇ ਸਵੇਰੇ 10 ਤੋਂ 1 ਵਜੇ ਤੱਕ, ਬਾਸਮਾਂ ਅਤੇ ਖਿਲਾਵਰ ਦੁਪਹਿਰ 2 ਤੋਂ 5 ਵਜੇ ਤੱਕ ਕੈਂਪ ਲਗਾਏ ਜਾਣਗੇ। 26 ਫ਼ਰਵਰੀ ਨੂੰ ਮਨੌਲੀ ਸੂਰਤ, ਸਲੇਮਪੁਰ ਵਿਖੇ ਸਵੇਰੇ 10 ਤੋਂ 1 ਵਜੇ ਤੱਕ ਕੈਂਪ ਲਗਾਏ ਜਾਣਗੇ। 27 ਫ਼ਰਵਰੀ ਨੂੰ ਦੇਵੀ ਨਗਰ, ਹੁਲਕਾ ਵਿਖੇ ਸਵੇਰੇ 10 ਤੋਂ 1 ਵਜੇ ਤੱਕ, ਖਾਨਪੁਰ ਬੰਗਰ ਅਤੇ ਕਲੌਲੀ ਵਿਖੇ ਦੁਪਹਿਰ 2 ਤੋਂ 5 ਵਜੇ ਸ਼ਾਮ ਤੱਕ ਕੈਂਪ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਟੀਚਾ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਇੱਕੋ ਛੱਤ ਥੱਲੇ ਪੰਜਾਬ ਸਰਕਾਰ ਵੱਲੋਂ ਜਾਰੀ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣਾ ਅਤੇ ਨਾਗਰਿਕਾਂ ਦੀਆਂ ਮੁਸ਼ਕਿਲਾਂ ਨੂੰ ਸੁਣ ਜਲਦ ਨਿਪਟਾਰੇ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਕੈਂਪ ਵਿੱਚ ਪ੍ਰਾਪਤ ਯੋਗ ਅਰਜ਼ੀਆਂ ਦਾ ਪਹਿਲ ਦੇ ਆਧਾਰ 'ਤੇ ਨਿਬੇੜਾ ਕਰਨ। ਇਹ ਸੇਵਾਵਾਂ ਕੈਂਪ 'ਚ ਮਿਲਣਗੀਆਂਐਸ.ਡੀ.ਐਮ (Mohali) ਦੀਪਾਂਕਰ ਗਰਗ ਨੇ ਦੱਸਿਆ ਕਿ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫੇ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਉਸਾਰੀ ਕਿਰਤੀਆਂ ਸਬੰਧੀ ਲਾਭਪਾਤਰੀ, ਜਨਮ ਸਰਟੀਫਿਕੇਟ 'ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਸ਼ਾਦੀ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਦਸਤਾਵੇਜ਼ਾਂ ਦੇ ਤਸਦੀਕ ਸ਼ੁਦਾ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਆਮ ਜਾਤੀ ਸਰਟੀਫਿਕੇਟ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ 'ਚ ਤਬਦੀਲੀ ਆਦਿ ਸ਼ਾਮਲ ਹਨ। ਇਹ ਸੇਵਾਵਾਂ ਨਹੀਂ ਮਿਲਣਗੀਆਂਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ 'ਚ ਕਚਿਹਰੀਆਂ 'ਚ ਬਕਾਇਆ ਪਏ ਕੇਸ, ਸੜਕਾਂ, ਸਕੂਲਾਂ, ਡਿਸਪੈਂਸਰੀਆਂ ਆਦਿ ਦੀ ਅਪਗ੍ਰੇਡੇਸ਼ਨ ਜਾਂ ਉਸਾਰੀ, 5 ਮਰਲਾ ਪਲਾਟ ਸਕੀਮ, ਖੇਤੀਬਾੜੀ ਕਰਜ਼ਾ ਮਾਫ਼ੀ, ਸਕੂਲਾਂ, ਡਿਸਪੈਂਸਰੀਆਂ 'ਚ ਸਰਕਾਰੀ ਕਰਮਚਾਰੀਆਂ ਦੀ ਘਾਟ ਅਤੇ ਉਨ੍ਹਾਂ ਬੁਢਾਪਾ ਪੈਨਸ਼ਨ ਕੇਸਾਂ ਨੂੰ ਨਹੀਂ ਲਿਆ ਜਾਵੇਗਾ, ਜਿਹੜੇ ਲੋਕ ਪੈਨਸ਼ਨ ਲੈਣ ਦੀ ਯੋਗਤਾ ਪੂਰੀ ਨਹੀਂ ਕਰਦੇ। ਇਹਨਾਂ ਕੈਂਪਾਂ ਵਿੱਚ ਸੇਵਾਵਾਂ ਪ੍ਰਾਪਤ ਕਰਨ ਲਈ ਆਧਾਰ ਕਾਰਡ, ਵੋਟਰ ਕਾਰਡ, ਦੋ ਪਾਸਪੋਰਟ ਸਾਈਜ਼ ਫੋਟੋਆਂ ਅਤੇ ਜੇ ਕੋਈ ਸੇਵਾ ਸਕੂਲ ਵਿੱਚ ਪੜ੍ਹਦੇ ਬੱਚਿਆਂ ਲਈ ਹੈ ਤਾਂ ਉਸਦਾ ਜਨਮ ਸਰਟੀਫਿਕੇਟ ਜ਼ਰੂਰੀ ਹੈ। The post SDM ਮੋਹਾਲੀ ਵੱਲੋਂ ਜਨਤਕ ਸਮੱਸਿਆਵਾਂ ਦੇ ਨਿਪਟਾਰੇ ਲਈ ਲੱਗਣ ਵਾਲੇ ਕੈਂਪਾਂ ਦਾ 21 ਤੋਂ 27 ਫਰਵਰੀ ਤੱਕ ਦਾ ਸ਼ਡਿਊਲ ਜਾਰੀ appeared first on TheUnmute.com - Punjabi News. Tags:
|
'ਸਰਕਾਰ ਤੁਹਾਡੇ ਦੁਆਰ' ਮੁਹਿੰਮ ਤਹਿਤ ਸਬ ਡਿਵੀਜ਼ਨ ਮੋਹਾਲੀ ਦੇ ਪਿੰਡ ਗੀਗੇਮਾਜਰਾ, ਮੀਡੇ ਮਾਜਰਾ, ਨੁਗਿਆਰੀ ਅਤੇ ਵਾਰਡਾਂ 'ਚ ਲਾਏ ਕੈਂਪ Monday 19 February 2024 02:31 PM UTC+00 | Tags: aam-aadmi-party breaking-news cm-bhagwant-mann latest-news mohali news punjab punjab-government ਸਾਹਿਬਜ਼ਾਦਾ ਅਜੀਤ ਸਿੰਘ, 19 ਫਰਵਰੀ 2024: ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਦੀ ਸਹੂਲਤ ਲਈ ਸ਼ੁਰੂ ਕੀਤੀ ਗਈ ਸਕੀਮ 'ਆਪ ਦੀ ਸਰਕਾਰ ਆਪ ਦੇ ਦੁਆਰ' ਮੁਹਿੰਮ ਤਹਿਤ ਸਬ ਡਿਵੀਜ਼ਨ ਮੋਹਾਲੀ (Mohali) ਦੇ ਪਿੰਡ ਗੀਗੇਮਾਜਰਾ, ਮੀਡੇ ਮਾਜਰਾ, ਨੁਗਿਆਰੀ ਅਤੇ ਵਾਰਡ ਨੰ: 45, 47, 48, 49, 50 ਵਿਚ ਕੈਂਪ ਲਗਾਇਆ ਗਿਆ ਜਿਸ ਦਾ ਕਾਫ਼ੀ ਲੋਕਾਂ ਨੇ ਲਾਭ ਲਿਆ। ਇਸ ਕੈਂਪ ਵਿਚ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਮੌਜੂਦ ਰਹੇ ਜਿਨ੍ਹਾਂ ਵਲੋਂ ਲੋਕਾਂ ਦੇ ਕੰਮਾਂ ਦਾ ਤੁਰੰਤ ਨਿਪਟਾਰਾ ਕੀਤਾ ਗਿਆ। ਐਸ.ਡੀ.ਐਮ ਮੋਹਾਲੀ ਦੀਪਾਂਕਰ ਗਰਗ ਨੇ ਕਿਹਾ ਕਿ 'ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ ਦਾ ਲੋਕਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ ਅਤੇ ਇੱਕ ਹੀ ਜਗ੍ਹਾ 'ਤੇ ਇਕੱਠੇ ਹੋ ਸਰਕਾਰੀ ਅਧਿਕਾਰੀ ਲੋਕਾਂ ਨੂੰ ਸਹੂਲਤਾਂ ਮੁਹੱਈਆ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਦੀ ਮੁਹਿੰਮ ਤਹਿਤ ਮੋਹਾਲੀ ਦੇ ਹਰੇਕ ਪਿੰਡ ਅਤੇ ਵਾਰਡ ਵਿਚ ਕੈਂਪ ਲਗਾਏ ਜਾ ਰਹੇ ਹਨ ਅਤੇ ਉਹ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਜੋ ਵੀ ਉਨ੍ਹਾਂ ਦੇ ਕੰਮ ਹੋਣ ਵਾਲੇ ਹਨ ਉਹ ਕੈਂਪਾਂ 'ਚ ਆ ਕੇ ਕਰਵਾਉਣ। ਕੈਂਪ ਵਿੱਚ 44 ਸੁਵਿਧਾਵਾਂ ਪੰਜਾਬ ਸਰਕਾਰ ਵੱਲੋਂ ਆਮ ਜਨਤਾ ਲਈ ਦਿੱਤੀਆਂ ਗਈਆਂ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ ਨੰਬਰ 1076 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਨ੍ਹਾਂ ਕੈਂਪਾਂ ((Mohali) ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ‘ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ‘ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। The post ’ਸਰਕਾਰ ਤੁਹਾਡੇ ਦੁਆਰ' ਮੁਹਿੰਮ ਤਹਿਤ ਸਬ ਡਿਵੀਜ਼ਨ ਮੋਹਾਲੀ ਦੇ ਪਿੰਡ ਗੀਗੇਮਾਜਰਾ, ਮੀਡੇ ਮਾਜਰਾ, ਨੁਗਿਆਰੀ ਅਤੇ ਵਾਰਡਾਂ ‘ਚ ਲਾਏ ਕੈਂਪ appeared first on TheUnmute.com - Punjabi News. Tags:
|
ਫਾਜ਼ਿਲਕਾ: ਪਿੰਡ ਸੁਰੱਖਿਆ ਕਮੇਟੀ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਤੇ ਐਸਐਸਪੀ ਵੱਲੋਂ ਬੈਠਕ Monday 19 February 2024 02:36 PM UTC+00 | Tags: aam-aadmi-party border-village breaking-news cm-bhagwant-mann dr-senu-duggal fazilka latest-news news punjab punjab-police village-defense-committee ਫਾਜ਼ਿਲਕਾ 19 ਫਰਵਰੀ 2024: ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ (Dr. Senu Duggal) ਅਤੇ ਐਸਐਸਪੀ ਵਰਿੰਦਰ ਸਿੰਘ ਬਰਾੜ ਨੇ ਅੱਜ ਸਰਹੱਦੀ ਪਿੰਡ ਜੋਧਾ ਭੈਣੀ ਵਿਖੇ ਪਿੰਡ ਸੁਰੱਖਿਆ ਕਮੇਟੀ ਦੇ ਮੈਂਬਰਾਂ ਨਾਲ ਬੈਠਕ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਕਿਹਾ ਕਿ ਸਰਹੱਦੀ ਪਿੰਡਾਂ ਦੇ ਲੋਕਾਂ ਦਾ ਸੁਰੱਖਿਆ ਫੋਰਸਾਂ ਨੂੰ ਬਹੁਤ ਸਹਿਯੋਗ ਮਿਲਦਾ ਹੈ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਹਨਾਂ ਨੂੰ ਕੋਈ ਡਰੋਨ ਦੀ ਗਤੀਵਿਧੀ ਬਾਰੇ ਜਾਣਕਾਰੀ ਮਿਲੇ ਤਾਂ ਉਹ ਇਸ ਸਬੰਧੀ ਪੁਲਿਸ ਜਾਂ ਬੀਐਸਐਫ ਨੂੰ ਸੂਚਨਾ ਦੇਣ। ਉਹਨਾਂ (Dr. Senu Duggal) ਨੂੰ ਉਹਨਾਂ ਲੋਕਾਂ ਨੂੰ ਦੱਸਿਆ ਕਿ ਦੁਸ਼ਮਣ ਦੇਸ਼ ਵੱਲੋਂ ਸਰਹੱਦ ਪਾਰੋਂ ਸਾਡੇ ਮੁਲਕ ਵਿੱਚ ਨਸ਼ੇ ਅਤੇ ਹਥਿਆਰ ਭੇਜਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ। ਜੇਕਰ ਲੋਕ ਜਾਗਰੂਕ ਹੋਣਗੇ ਤਾਂ ਅਸੀਂ ਦੁਸ਼ਮਣ ਦੋਸ ਦੀਆਂ ਇਹਨਾਂ ਕੋਸ਼ਿਸ਼ਾਂ ਨੂੰ ਨਾਕਾਮ ਕਰ ਸਕਦੇ ਹਾਂ। ਉਹਨਾਂ ਦੱਸਿਆ ਕਿ ਪਹਿਲਾਂ ਵੀ ਕਈ ਵਾਰ ਲੋਕਾਂ ਵੱਲੋਂ ਦਿੱਤੀ ਜਾਣਕਾਰੀ ਦੇ ਆਧਾਰ ਤੇ ਅਜਿਹੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਹੋਈ ਹੈ। ਇਸ ਮੌਕੇ ਐਸਐਸਪੀ ਵਰਿੰਦਰ ਸਿੰਘ ਬਰਾੜ ਨੇ ਲੋਕਾਂ ਨੂੰ ਕਿਹਾ ਕਿ ਜੇਕਰ ਉਹਨਾਂ ਨੂੰ ਇਲਾਕੇ ਵਿੱਚ ਨਸ਼ੇ ਦੀ ਤਸਕਰੀ ਸਬੰਧੀ ਕੋਈ ਸੂਚਨਾ ਹੋਵੇ ਤਾਂ ਉਹ ਬੇਝਿਜਕ ਪੁਲਿਸ ਨੂੰ ਇਸ ਸਬੰਧੀ ਜਾਣਕਾਰੀ ਦੇਣ ਤਾਂ ਜੋ ਦੋਸ਼ੀਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ। ਉਨਾਂ ਨੇ ਇਹ ਵੀ ਆਖਿਆ ਕਿ ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ । ਜਿਕਰ ਯੋਗ ਹੈ ਕਿ ਫਾਜ਼ਿਲਕਾ ਜ਼ਿਲੇ ਦੇ ਸਰਹੱਦੀ ਪਿੰਡਾਂ ਵਿੱਚ ਪਿੰਡ ਸੁਰੱਖਿਆ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਜਿਸ ਵਿੱਚ ਪਿੰਡ ਦੇ ਮੋਹਤਬਰ ਬੰਦਿਆਂ ਨੂੰ ਸ਼ਾਮਿਲ ਕੀਤਾ ਗਿਆ ਹੈ। ਜਿਨਾਂ ਨਾਲ ਜ਼ਿਲਾ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਵੱਲੋਂ ਲਗਾਤਾਰ ਤਾਲਮੇਲ ਰੱਖਿਆ ਜਾਂਦਾ ਹੈ ਅਤੇ ਪਿੰਡਾਂ ਵਿੱਚ ਚੌਕਸੀ ਦੇ ਮੱਦੇ ਨਜ਼ਰ ਇਹਨਾਂ ਪਿੰਡ ਸੁਰੱਖਿਆ ਕਮੇਟੀਆਂ ਦੀ ਮਹੱਤਵਪੂਰਨ ਭੂਮਿਕਾ ਹੈ। ਇਸ ਮੌਕੇ ਪਿੰਡ ਵਾਸੀਆਂ ਨੇ ਕਿਹਾ ਕਿ ਉਹ ਹਮੇਸ਼ਾ ਹੀ ਜ਼ਿਲਾ ਪ੍ਰਸ਼ਾਸਨ, ਪੁਲਿਸ ਅਤੇ ਬੀਐਸਐਫ ਦੇ ਨਾਲ ਮਿਲ ਕੇ ਚਲਦੇ ਹਨ ਅਤੇ ਅੱਗੇ ਤੋਂ ਵੀ ਇਸੇ ਤਰ੍ਹਾਂ ਆਪਣਾ ਸਹਿਯੋਗ ਬਣਾਈ ਰੱਖਣਗੇ। ਇਥੇ ਏਬੀ ਦੱਸਣ ਯੋਗ ਹੈ ਕਿ ਮਿਸ਼ਨ ਅਬਾਦ ਤਹਿਤ ਵੀ ਸਰਹੱਦੀ ਪਿੰਡਾਂ ਵਿੱਚ ਜਿਲਾ ਪ੍ਰਸ਼ਾਸਨ ਵੱਲੋਂ ਸਮੇਂ-ਸਮੇਂ ਤੇ ਲੋਕ ਸੁਵਿਧਾ ਕੈਂਪ ਲਗਾ ਕੇ ਲੋਕਾਂ ਨੂੰ ਸਰਕਾਰੀ ਸੁਵਿਧਾਵਾਂ ਮੁਹਈਆ ਕਰਵਾਈਆਂ ਜਾਂਦੀਆਂ ਹਨ। The post ਫਾਜ਼ਿਲਕਾ: ਪਿੰਡ ਸੁਰੱਖਿਆ ਕਮੇਟੀ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਤੇ ਐਸਐਸਪੀ ਵੱਲੋਂ ਬੈਠਕ appeared first on TheUnmute.com - Punjabi News. Tags:
|
20 ਅਤੇ 21 ਫਰਵਰੀ ਨੂੰ ਜ਼ਿਲ੍ਹੇ 'ਚ ਵੱਖ-ਵੱਖ ਥਾਵਾਂ 'ਤੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਲਗਾਏ ਜਾਣਗੇ ਕੈਂਪ Monday 19 February 2024 04:11 PM UTC+00 | Tags: aap-di-sarkar-aap-de-duar breaking-news latest news punjab-government ਸ੍ਰੀ ਮੁਕਤਸਰ ਸਾਹਿਬ, 19 ਫਰਵਰੀ 2024: ਪੰਜਾਬ ਸਰਕਾਰ (Punjab government) ਦੀਆਂ ਹਦਾਇਤਾਂ ਤੇ 20 ਅਤੇ 21 ਫਰਵਰੀ ਨੂੰ ਜਿਲ੍ਹੇ ਵਿਚ ਵੱਖ ਵੱਖ ਥਾਵਾਂ ਤੇ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲਗਾਏ ਜਾਣਗੇ ਕੈਂਪ ਲਗਾਏ ਜਾਣਗੇ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਜ਼ਨਰਲ ਡਾ. ਨਯਨ ਨੇ ਦਿੱਤੀ। ਉਹਨਾਂ ਦੱਸਿਆ ਕਿ ਸਬ-ਡਿਵੀਜ਼ਨ ਸ੍ਰੀ ਮੁਕਤਸਰ ਸਾਹਿਬ ਵਿੱਚ 20 ਫਰਵਰੀ ਨੂੰ ਸਵੇਰੇ 10 ਵਜੇ ਪਿੰਡ ਮਾਨ ਸਿੰਘ ਵਾਲਾ, ਸੀਰਵਾਲੀ ਅਤੇ ਦੁਪਹਿਰ 12 ਵਜੇ ਪਿੰਡ ਮੁਕੰਦ ਸਿੰਘ ਵਾਲਾ ਅਤੇ ਭੰਗੇਵਾਲਾ ਵਿਖੇ ਅਤੇ 21 ਫਰਵਰੀ ਨੂੰ ਸਵੇਰੇ 10 ਵਜੇ ਸਰਾਏਨਾਗਾ, ਵੜਿੰਗ ਅਤੇ ਦੁਪਹਿਰ 12 ਵਜੇ ਖੋਖਰ ਅਤੇ ਚੌਂਤਰਾ ਵਿਖੇ ਲੋਕ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਜਾਵੇਗਾ। ਉਪ ਮੰਡਲ ਮਲੋਟ ਵਿੱਚ 20 ਫਰਵਰੀ ਨੂੰ ਸਵੇਰੇ 10 ਵਜੇ ਪਿੰਡ ਮੱਲਵਾਲਾ, ਕਿਲਿਆਂਵਾਲੀ ਅਤੇ ਦੁਪਹਿਰ 12 ਵਜੇ ਕਟੋਰੇਵਾਲਾ, ਰੋੜਾਂਵਾਲੀ, ਸਹਿਰ ਮਲੋਟ ਦੇ ਵਾਰਡ ਨੰ. 21 ਨੂੰ ਸਵੇਰੇ 10 ਵਜੇ, ਵਾਰਡ ਨੰ. 22 ਵਿਚ ਦੁਪਹਿਰੇ ਕੈਂਪ ਲੱਗਣਗੇ।ਇਸੇ ਤਰ੍ਹਾਂ 21 ਫਰਵਰੀ ਨੂੰ ਪਿੰਡ ਅਬੁਲ ਖਰਾਣਾ, ਸਿੰਘੇਵਾਲਾ ਨੂੰ ਸਵੇਰੇ 10 ਵਜੇ ਅਤੇ ਦੁਪਹਿਰੇ 12 ਵਜੇ ਪਿੰਡ ਬੁਰਜ ਸਿੱਧਵਾ, ਫਤੂਹੀਵਾਲਾ ਅਤੇ ਸ਼ਹਿਰ ਮਲੋਟ ਦੇ ਵਾਰਡ ਨੰ. 23 ਨੂੰ ਸਵੇਰੇ 10 ਵਜੇ ਅਤੇ ਵਾਰਡ ਨੰ. 24 ਵਿਚ ਦੁਪਹਿਰੇ 12 ਵਜੇ ਲੋਕ ਸੁਵਿਧਾ ਕੈਂਪ ਲੱਗੇਗਾ। ਇਸੇ ਤਰ੍ਹਾਂ 20 ਫਰਵਰੀ ਨੂੰ ਗਿੱਦੜਬਾਹਾ ਦੀ ਸਬ ਡਵੀਜ਼ਨ ਦੇ ਪਿੰਡ ਕਾਂਉਣੀ ਵਿਖੇ ਸਵੇਰ ਵੇਲੇ ਅਤੇ ਪਿੰਡ ਗੁੜੀ ਸੰਘਰ ਬਾਅਦ ਦੁਪਹਿਰ ਅਤੇ 21 ਫਰਵਰੀ ਨੂੰ ਪਿੰਡ ਖੁੰਨਣ ਖੁਰਦ ਅਤੇ ਵਾਰਡ ਨੰ. 14 ਵਿਚ ਸਵੇਰੇ 10 ਵਜੇ ਅਤੇ ਬਾਅਦ ਦੁਪਹਿਰ 12:30 ਵਜੇ ਮਨੀਆਂਵਾਲਾ ਅਤੇ ਸਹਿਰ ਗਿਦੜਬਾਹਾ ਵਿਚ ਵਾਰਡ ਨੰ. 15 ਵਿਚ ਲੋਕ ਸੁਵਿਧਾ ਕੈਂਪਾਂ ਦਾ ਆਯੋਜਨ ਕੀਤਾ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਿਤ ਜਿ਼ਲ੍ਹੇ ਦੇ ਸਮੂਹ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਆਪੋ ਆਪਣੇ ਪਿੰਡ ਅਤੇ ਵਾਰਡ ਵਿੱਚ ਲੱਗਣ ਵਾਲੇ ਕੈਂਪ ਵਿੱਚ ਪਹੁੰਚ ਕੇ ਸਰਕਾਰ ਦੀਆਂ ਵੱਖ ਵੱਖ ਸਕੀਮਾਂ ਦਾ ਮੌਕੇ ਤੇ ਹੀ ਲਾਭ ਲਿਆ ਜਾਵੇ। The post 20 ਅਤੇ 21 ਫਰਵਰੀ ਨੂੰ ਜ਼ਿਲ੍ਹੇ ‘ਚ ਵੱਖ-ਵੱਖ ਥਾਵਾਂ ‘ਤੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਲਗਾਏ ਜਾਣਗੇ ਕੈਂਪ appeared first on TheUnmute.com - Punjabi News. Tags:
|
ਬਲਾਕ ਖੂਈਖੇੜਾ 'ਚ 28415 ਬੱਚਿਆਂ ਲਈ 124 ਬੂਥਾਂ ਸਮੇਤ 248 ਟੀਮਾਂ ਦਾ ਗਠਨ : ਐਸ.ਐਮ.ਓ ਡਾ. ਗਾਂਧੀ Monday 19 February 2024 04:16 PM UTC+00 | Tags: block-khuikhera breaking-news smo-dr-gandhi ਫਾਜ਼ਿਲਕਾ, 19 ਫਰਵਰੀਵ 2024: ਸਿਹਤ ਵਿਭਾਗ ਅਤੇ ਸਿਵਲ ਸਰਜਨ ਡਾ: ਕਵਿਤਾ ਦੀਆਂ ਹਦਾਇਤਾ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਦੀ ਦੇਖ-ਰੇਖ ਹੇਠ ਪੋਲੀਓ ਬੂੰਦਾਂ ਪਿਲਾਈਆਂ ਜਾਣ ਦੀ ਮੁਹਿੰਮ ਨੂੰ ਜ਼ਿਲ੍ਹੇ ਵਿੱਚ ਸਫਲਤਾਪੂਰਵਕ ਚਲਾਉਣ ਲਈ ਸੀ.ਐਚ.ਸੀ. ਖੂਈਖੇੜਾ ਵਿਖੇ ਆਸ਼ਾ ਵਰਕਰਾਂ ਦੀ ਸਿਖਲਾਈ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਬੀਈਈ ਸੁਸ਼ੀਲ ਕੁਮਾਰ, ਨਰਸਿੰਗ ਸਿਸਟਰ ਟੈਸੀ ਅਤੇ ਬਲਾਕ ਦੀਆਂ ਸਮੂਹ ਆਸ਼ਾ ਵਰਕਰਾਂ ਹਾਜ਼ਰ ਸਨ। ਇਸ ਮੌਕੇ ਐਸ.ਐਮ.ਓ ਡਾ: ਗਾਂਧੀ ਨੇ ਦੱਸਿਆ ਕਿ 3 ਤੋਂ 5 ਮਾਰਚ 2024 ਤੱਕ ਬਲਾਕ ਖੂਈਖੇੜਾ ਅਧੀਨ ਪੈਂਦੇ ਸਾਰੇ 57 ਪਿੰਡਾਂ, ਢਾਣੀਆਂ, ਭੱਠਿਆਂ, ਕਸਬੇ ਆਦਿ ਵਿੱਚ 0 ਤੋਂ 5 ਸਾਲ ਤੱਕ ਦੇ ਕਰੀਬ 28415 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਬਲਾਕ ਖੂਈਖੇੜਾ ਵਿੱਚ 124 ਬੂਥਾਂ ਸਮੇਤ 248 ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਨ੍ਹਾਂ ਟੀਮਾਂ ਦੀ ਦੇਖ-ਰੇਖ ਲਈ ਕੁੱਲ 26 ਸੁਪਰਵਾਈਜ਼ਰ ਨਿਯੁਕਤ ਕੀਤੇ ਗਏ ਸਨ।ਉਨ੍ਹਾਂ ਕਿਹਾ ਕਿ ਸਾਰੀਆਂ ਆਸ਼ਾ ਵਰਕਰਾਂ ਨੂੰ ਪੂਰੀ ਤਨਦੇਹੀ ਨਾਲ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਬਲਾਕ ਦਾ ਕੋਈ ਵੀ ਬੱਚਾ ਪੋਲੀਓ ਬੂੰਦਾਂ ਪੀਣ ਤੋਂ ਵਾਂਝਾ ਨਾ ਰਹੇ। ਬਲਾਕ ਐਜੂਕੇਟਰ ਸੁਸ਼ੀਲ ਕੁਮਾਰ ਬੇਗਾਂਵਾਲੀ ਨੇ ਦੱਸਿਆ ਕਿ ਪਹਿਲੇ ਦਿਨ 3 ਮਾਰਚ ਨੂੰ ਬਲਾਕ ਦੇ ਪਿੰਡਾਂ ਦੇ ਕੁੱਲ 124 ਬੂਥਾਂ ‘ਤੇ ਜਾ ਕੇ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ | ਉਸ ਦਿਨ ਪਿੱਛੇ ਰਹਿ ਗਏ ਬੱਚਿਆਂ ਨੂੰ 4 ਅਤੇ 5 ਮਾਰਚ ਨੂੰ 248 ਟੀਮਾਂ ਵੱਲੋਂ ਘਰ-ਘਰ ਜਾ ਕੇ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ। ਇਸ ਦੇ ਨਾਲ ਹੀ ਮਜ਼ਦੂਰਾਂ ਦੇ ਬੱਚਿਆਂ ਲਈ ਮੋਬਾਈਲ ਟੀਮਾਂ, ਉੱਚ ਜੋਖਮ ਵਾਲੇ ਖੇਤਰਾਂ ਲਈ ਅੱਠ ਟੀਮਾਂ ਅਤੇ ਆਵਾਜਾਈ ਪੁਆਇੰਟਾਂ ਲਈ ਅੱਠ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਬਲਾਕ ਦੇ ਕੁੱਲ 583 ਮੁਲਾਜ਼ਮਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। The post ਬਲਾਕ ਖੂਈਖੇੜਾ ‘ਚ 28415 ਬੱਚਿਆਂ ਲਈ 124 ਬੂਥਾਂ ਸਮੇਤ 248 ਟੀਮਾਂ ਦਾ ਗਠਨ : ਐਸ.ਐਮ.ਓ ਡਾ. ਗਾਂਧੀ appeared first on TheUnmute.com - Punjabi News. Tags:
|
ਐਸ.ਡੀ.ਐਮ ਡੇਰਾਬੱਸੀ ਵੱਲੋਂ ਜਨਤਕ ਸਮੱਸਿਆਵਾਂ ਦੇ ਨਿਪਟਾਰੇ ਲਈ ਲੱਗਣ ਵਾਲੇ ਸੁਵਿਧਾ ਕੈਂਪਾਂ ਦਾ 21 ਤੋਂ 27 ਫਰਵਰੀ ਤੱਕ ਦਾ ਸ਼ਡਿਊਲ ਜਾਰੀ Monday 19 February 2024 04:22 PM UTC+00 | Tags: breaking-news derabassi news sdm-derabassi ਡੇਰਾਬੱਸੀ, 19 ਫਰਵਰੀ, 2024: ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ 'ਤੇ ਨਿਪਟਾਰਾ ਕਰਨ ਦੇ ਮੰਤਵ ਨਾਲ 6 ਫਰਵਰੀ ਤੋਂ ਸ਼ੁਰੂ ਕੀਤੇ ਗਏ 'ਆਪ ਦੀ ਸਰਕਾਰ ਆਪ ਦੇ ਦੁਆਰ' ਜਨਤਕ ਕੈਂਪਾਂ ਦੀ ਲਗਾਤਾਰਤਾ ਚ ਐਸ.ਡੀ.ਐਮ ਹਿਮਾਂਸ਼ੂ ਗੁਪਤਾ ਵੱਲੋਂ ਡੇਰਾਬੱਸੀ ਸਬ ਡਵੀਜ਼ਨ 'ਚ 21 ਫਰਵਰੀ ਤੋਂ 27 ਫਰਵਰੀ ਤੱਕ ਲੱਗਣ ਵਾਲੇ ਪਿੰਡ/ਵਾਰਡ ਵਾਰ ਕੈਂਪਾਂ ਦੀ ਸਮਾਂ-ਸਾਰਣੀ ਜਾਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਰੋਜ਼ਾਨਾ ਚਾਰ ਪਿੰਡਾਂ/ਵਾਰਡਾਂ 'ਚ ਕੈਂਪ ਲਾਏ ਜਾ ਰਹੇ ਹਨ, ਜਿਨ੍ਹਾਂ 'ਚ ਮੌਕੇ 'ਤੇ ਹਾਜ਼ਰ ਅਧਿਕਾਰੀ/ਕਰਮਚਾਰੀ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਕੈਂਪ ਦੌਰਾਨ ਹੱਲ ਕਰ ਰਹੇ ਹਨ। ਉਨ੍ਹਾਂ ਨੇ ਲੋਕਾਂ ਨੂੰ ਆਪਣੇ ਪਿੰਡ/ਵਾਰਡ 'ਚ ਲੱਗਣ ਵਾਲੇ ਕੈਂਪ 'ਚ ਮਿੱਥੀ ਤਰੀਕ ਨੂੰ ਪੁੱਜਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ 21 ਫ਼ਰਵਰੀ ਨੂੰ ਹਰੀਪੁਰ ਹਿੰਦੂਆਂ, ਬੈਰਮਾਜਰਾ ਅਤੇ ਵਾਰਡ ਨੰ:22,23 ਜ਼ੀਰਕਪੁਰ ਸਵੇਰੇ 10 ਤੋਂ ਦੁਪਿਹਰ 1 ਵਜੇ ਤੱਕ, ਬਿਜਨਪੁਰ ਅਤੇ ਵਾਰਡ ਨੰ: 6,7 ਲਾਲੜੂ ਵਿਖੇ ਦੁਪਹਿਰ 2 ਤੋਂ 5 ਵਜੇ ਸ਼ਾਮ ਤੱਕ, 22 ਫ਼ਰਵਰੀ ਨੂੰ ਰਜਾਪੁਰ ਅਤੇ ਸੁੰਡਰਾਂ ਵਿਖੇ ਸਵੇਰੇ 10 ਵਜੇ ਤੋਂ ਦੁਪਿਹਰ 1 ਵਜੇ ਤੱਕ, ਵਾਰਡ ਨੰ: 8,9 ਲਾਲੜੂ ਅਤੇ ਹੈਬਤਪੁਰ ਵਿਖੇ ਦੁਪਹਿਰ 2 ਤੋਂ 5 ਵਜੇ ਸ਼ਾਮ ਤੱਕ ਕੈਂਪ ਲਾਏ ਜਾਣਗੇ। 23 ਫ਼ਰਵਰੀ ਨੂੰ ਬਹੋੜਾ, ਭਗਵਾਨਪੁਰ ਅਤੇ ਜਵਾਹਰਪੁਰ ਵਿਖੇ ਸਵੇਰੇ 10 ਵਜੇ ਤੋਂ 1 ਵਜੇ ਤੱਕ, ਕੂੜਾਵਾਲਾਂ ਅਤੇ ਇਬਰਾਹਿਮਪੁਰ ਵਿਖੇ ਦੁਪਿਹਰ 2 ਤੋਂ 5 ਵਜੇ ਸ਼ਾਮ ਤੱਕ ਕੈਂਪ ਲਗਾਏ ਜਾਣਗੇ। 24 ਫ਼ਰਵਰੀ ਨੂੰ ਵਾਰਡ ਨੰ 28, 29 ਜ਼ੀਰਪੁਰ ਅਤੇ ਤ੍ਰਿਵੈਦੀ ਕੈਂਪ ਵਿਖੇ ਸਵੇਰੇ 10 ਤੋਂ 1 ਵਜੇ ਤੱਕ, ਵਾਰਡ 26, 27 ਜ਼ੀਰਕਪੁਰ ਅਤੇ ਵਾਰਡ ਨੰ: 16 ਮਹਿਮਦਪੁਰ ਡੇਰਾਬਸੀ ਦੁਪਹਿਰ 2 ਤੋਂ 5 ਵਜੇ ਤੱਕ ਕੈਂਪ ਲਗਾਏ ਜਾਣਗੇ। 26 ਫ਼ਰਵਰੀ ਨੂੰ ਧੀਰੇਮਾਜਰਾ, ਝਰਮੜੀ ਅਤੇ ਜੋਲਾਂਕਲਾਂ ਵਿਖੇ ਸਵੇਰੇ 10 ਤੋਂ ਦੁਪਿਹਰ 1 ਵਜੇ ਅਤੇ ਰਾਮਗੜ੍ਹ ਰੁੜਕੀ ਅਤੇ ਸਿਤਾਰਪੁਰ ਵਿਖੇ ਦੁਪਹਿਰ 2 ਤੋਂ ਸ਼ਾਮ 5 ਵਜੇ ਤੱਕ ਕੈਂਪ ਲਗਾਏ ਜਾਣਗੇ। 27 ਫ਼ਰਵਰੀ ਨੂੰ ਵਾਰਡ ਨੰ: 2, 7 ਡੇਰਾਬਸੀ, ਵਾਰਡ ਨੰ: 10, 11 ਲਾਲੜੂ ਵਿਖੇ ਸਵੇਰੇ 10 ਤੋਂ 1 ਵਜੇ ਤੱਕ, ਝੁਆਸਾ (ਐਸ.ਸੀ ਧਰਮਸ਼ਾਲਾ) ਅਤੇ ਵਾਰਡ ਨੰ: 30, 31 ਬਲਟਾਣਾ ਜ਼ੀਰਕਪੁਰ, ਹਮਾਯੁਪੁਰ ਅਤੇ ਖਜੂਰਮੰਡੀ ਵਿਖੇ ਦੁਪਹਿਰ 2 ਤੋਂ 5 ਵਜੇ ਸ਼ਾਮ ਤੱਕ ਕੈਂਪ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਟੀਚਾ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਇੱਕੋ ਛੱਤ ਥੱਲੇ ਪੰਜਾਬ ਸਰਕਾਰ ਵੱਲੋਂ ਜਾਰੀ ਲੋਕ ਭਲਾਈ ਸਕੀਮਾਂ ਦਾ ਲਾਭ ਪੰਹੁਚਾਉਣਾ ਅਤੇ ਨਾਗਰਿਕਾਂ ਦੀਆਂ ਮੁਸ਼ਕਿਲਾਂ ਨੂੰ ਸੁਣ ਜਲਦ ਨਿਪਟਾਰੇ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਨ੍ਹਾਂ ਕੈਂਪਾਂ ਦੌਰਾਨ ਪੰਜਾਬ ਸਰਕਾਰ ਵੱਲੋਂ ਘਰ-ਘਰ ਜਾ ਕੇ ਦੇਣੀਆਂ ਸ਼ੁਰੂ ਕੀਤੀਆਂ ਗਈਆਂ 43 (ਹੁਣ ਵਧ ਕੇ 45) ਸੇਵਾਵਾਂ ਨਾਲ ਸਬੰਧਤ ਅਰਜ਼ੀਆਂ ਵੀ ਪ੍ਰਾਪਤ ਕੀਤੀਆਂ ਜਾਣਗੀਆਂ ਜੋ ਕਿ 1076 ਨੰਬਰ 'ਤੇ ਕਾਲ ਕਰਕੇ ਬੁੱਕ ਕਰਵਾਈਆਂ ਜਾਂਦੀਆਂ ਹਨ। ਇਹ ਸੇਵਾਵਾਂ ਕੈਂਪ 'ਚ ਮਿਲਣਗੀਆਂਐਸ ਡੀ ਐਮ ਹਿਮਾਂਸ਼ੂ ਗੁਪਤਾ ਨੇ ਦੱਸਿਆ ਕਿ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫੇ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਉਸਾਰੀ ਕਿਰਤੀਆਂ ਸਬੰਧੀ ਲਾਭਪਾਤਰੀ, ਜਨਮ ਸਰਟੀਫਿਕੇਟ 'ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਸ਼ਾਦੀ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਦਸਤਾਵੇਜ਼ਾਂ ਦੇ ਤਸਦੀਕ ਸ਼ੁਦਾ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਆਮ ਜਾਤੀ ਸਰਟੀਫਿਕੇਟ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ 'ਚ ਤਬਦੀਲੀ ਆਦਿ ਸ਼ਾਮਲ ਹਨ। ਇਹ ਸੇਵਾਵਾਂ ਨਹੀਂ ਮਿਲਣਗੀਆਂਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ 'ਚ ਕਚਿਹਰੀਆਂ 'ਚ ਬਕਾਇਆ ਪਏ ਕੇਸ, ਸੜਕਾਂ, ਸਕੂਲਾਂ, ਡਿਸਪੈਂਸਰੀਆਂ ਆਦਿ ਦੀ ਅਪਗ੍ਰੇਡੇਸ਼ਨ ਜਾਂ ਉਸਾਰੀ, 5 ਮਰਲਾ ਪਲਾਟ ਸਕੀਮ, ਖੇਤੀਬਾੜੀ ਕਰਜ਼ਾ ਮਾਫ਼ੀ, ਸਕੂਲਾਂ, ਡਿਸਪੈਂਸਰੀਆਂ 'ਚ ਸਰਕਾਰੀ ਕਰਮਚਾਰੀਆਂ ਦੀ ਘਾਟ ਅਤੇ ਉਨ੍ਹਾਂ ਬੁਢਾਪਾ ਪੈਨਸ਼ਨ ਕੇਸਾਂ ਨੂੰ ਨਹੀਂ ਲਿਆ ਜਾਵੇਗਾ, ਜਿਹੜੇ ਲੋਕ ਪੈਨਸ਼ਨ ਲੈਣ ਦੀ ਯੋਗਤਾ ਪੂਰੀ ਨਹੀਂ ਕਰਦੇ। ਇਹਨਾਂ ਕੈਂਪਾਂ ਵਿੱਚ ਸੇਵਾਵਾਂ ਪ੍ਰਾਪਤ ਕਰਨ ਲਈ ਆਧਾਰ ਕਾਰਡ, ਵੋਟਰ ਕਾਰਡ, ਦੋ ਪਾਸਪੋਰਟ ਸਾਈਜ਼ ਫੋਟੋਆਂ ਅਤੇ ਜੇ ਕੋਈ ਸੇਵਾ ਸਕੂਲ ਵਿੱਚ ਪੜ੍ਹਦੇ ਬੱਚਿਆਂ ਲਈ ਹੈ ਤਾਂ ਉਸਦਾ ਜਨਮ ਸਰਟੀਫਿਕੇਟ ਜ਼ਰੂਰੀ ਹੈ। The post ਐਸ.ਡੀ.ਐਮ ਡੇਰਾਬੱਸੀ ਵੱਲੋਂ ਜਨਤਕ ਸਮੱਸਿਆਵਾਂ ਦੇ ਨਿਪਟਾਰੇ ਲਈ ਲੱਗਣ ਵਾਲੇ ਸੁਵਿਧਾ ਕੈਂਪਾਂ ਦਾ 21 ਤੋਂ 27 ਫਰਵਰੀ ਤੱਕ ਦਾ ਸ਼ਡਿਊਲ ਜਾਰੀ appeared first on TheUnmute.com - Punjabi News. Tags:
|
ਡਾ. ਨਵਜੋਤ ਕੌਰ ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਕੋਟਭਾਈ ਦਾ ਲਿਆ ਜਾਇਜ਼ਾ Monday 19 February 2024 04:26 PM UTC+00 | Tags: aam-aadmi-clinic aam-aadmi-party breaking-news kotbhai latest-news news sri-muktsar-sahib ਸ੍ਰੀ ਮੁਕਤਸਰ ਸਾਹਿਬ, 19 ਫਰਵਰੀ 2024: ਡਾ. ਨਵਜੋਤ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵੱਲੋਂ ਆਮ ਆਦਮੀ ਕਲੀਨਿਕ ਕੋਟਭਾਈ ਦਾ ਜਾਇਜ਼ਾ ਲਿਆ ਗਿਆ ਅਤੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਤੇ ਤਸੱਲੀ ਪ੍ਰਗਟ ਕੀਤੀ। ਇਸ ਮੌਕੇ ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵਧੀਆ ਅਤੇ ਘਰਾਂ ਦੇ ਨਜ਼ਦੀਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤੇ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਉਨ੍ਹਾ ਦੱਸਿਆ ਕਿ ਜਿਲ੍ਹੇ ਸ੍ਰੀ ਮੁਕਤਸਰ ਸਾਹਿਬ ਵਿਚ 20 ਆਮ ਆਦਮੀ ਕਲੀਨਿਕ ਵੱਖ ਵੱਖ ਪਿੰਡਾਂ ਅਤੇ ਸ਼ਹਿਰਾਂ ਵਿਚ ਲੋਕਾਂ ਨੂੰ ਘਰਾਂ ਦੇ ਨੇੜੇ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਹਨ ਅਤੇ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਜਲਦ ਹੀ 2 ਹੋਰ ਨਵੇਂ ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਜਾ ਰਹੇ ਹਨ । ਉਨ੍ਹਾਂ ਦੱਸਿਆ ਕਿ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਆਮ ਆਦਮੀ ਕਲੀਨਿਕਾਂ ਵਿਚ ਹੁਣ ਤੱਕ 240335 ਮਰੀਜਾਂ ਨੇ ਚੈੱਕਅੱਪ ਕਰਵਾ ਕੇ ਮੁਫਤ ਦਵਾਈਆਂ ਪ੍ਰਾਪਤ ਕੀਤੀਆਂ ਹਨ ਅਤੇ ਹੁਣ ਤੱਕ 93820 ਮਰੀਜਾ ਦੇ ਲੈਬ ਟੈਸਟ ਵੀ ਮੁਫਤ ਗਏ ਹਨ। ਉਨ੍ਹਾ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿਚ ਮੋਕੇ 'ਤੇ ਹੀ ਮਰੀਜਾਂ ਦਾ ਚੈੱਕਅੱਪ ਕਰਕੇ ਹਰ ਤਰ੍ਹਾਂ ਦੀਆਂ ਦਵਾਈਆਂ ਮੁਫਤ ਦਿੱਤੀਆਂ ਜਾ ਰਹੀਆਂ ਹਨ ਅਤੇ ਲੈਬ ਟੈਸਟ ਵੀ ਮੁਫਤ ਕੀਤੇ ਜਾ ਰਹੇ ਹਨ । ਆਮ ਆਦਮੀ ਕਲੀਨਿਕਾਂ ਵਿੱਚ ਲੋਕਾਂ ਨੂੰ 90 ਤਰ੍ਹਾਂ ਦੀਆਂ ਦਵਾਈਆਂ ਮੁਫਤ ਦਿੱਤੀਆਂ ਜਾ ਰਹੀਆਂ ਹਨ ਅਤੇ 38 ਤਰ੍ਹਾ ਦੇ ਲੈਬ ਟੈਸਟ ਮੁਫਤ ਕੀਤੇ ਜਾ ਰਹੇ ਹਨ ਅਤੇ ਮਰੀਜਾਂ ਦਾ ਆਨਲਾਇਨ ਰਿਕਾਰਡ ਰੱਖਿਆ ਜਾ ਰਿਹਾ ਹੈ । ਇਸ ਨਾਲ ਬੀਮਾਰੀਆਂ ਦੀ ਸਮੇਂ ਸਿਰ ਪਛਾਣ ਹੋਣ ਨਾਲ ਉਨ੍ਹਾਂ ਦਾ ਇਲਾਜ ਸੌਖਾ ਅਤੇ ਜਲਦੀ ਹੋ ਜਾਂਦਾ ਹੈ ਅਤੇ ਲੋਕਾਂ ਨੂੰ ਜਿਆਦਾ ਮੁਸ਼ਕਲਾਂ ਦਾ ਸਾਹਮਣਾ ਨਹੀ ਕਰਨਾ ਪੈਂਦਾ। ਉਨ੍ਹਾਂ ਲੋਕਾਂ ਨੂੰ ਆਮ ਆਦਮੀ ਕਲੀਨਿਕ ਵਿਚ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਅਪੀਲ ਕੀਤੀ ਅਤੇ ਦੱਸਿਆ ਕਿ ਆਮ ਆਦਮੀ ਕਲੀਨਿਕ ਸਵੇਰੇ 9 ਵਜੇ ਤੋਂ ਦੁਪਿਹਰ 3 ਵਜੇ ਤੱਕ ਲੋਕਾਂ ਨੂੰ ਸਿਹਤ ਸਹੂਲਤਾਂ ਉਪਲੱਬਧ ਕਰਵਾ ਰਹੇ ਹਨ। ਇਸ ਮੌਕੇ ਡਾ ਰਾਜਵਿੰਦਰ ਸਿੰਘ ਐਮ.ਓ, ਭੁਪਿੰਦਰ ਸਿੰਘ ਸਟੈਨੋ, ਭੂਸ਼ਣ ਕੁਮਾਰ ਫਾਰਮੇਸੀ ਅਫਸਰ ਅਤੇ ਊਸ਼ਾ ਰਾਣੀ ਕਲੀਨਿਕਲ ਅਸਿਸਟੈਂਟ ਹਾਜ਼ਰ ਸਨ The post ਡਾ. ਨਵਜੋਤ ਕੌਰ ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਕੋਟਭਾਈ ਦਾ ਲਿਆ ਜਾਇਜ਼ਾ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest