TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਭਲਕੇ ਦਿੱਲੀ ਰਵਾਨਾ ਹੋਣਗੇ ਕਿਸਾਨ, ਕੇਂਦਰ ਸਰਕਾਰ ਦਾ ਪ੍ਰਸਤਾਵ ਠੁਕਰਾਇਆ Tuesday 20 February 2024 05:56 AM UTC+00 | Tags: breaking-news delhi farmers-protest msp news punjab punjab-farmers shambhu-border ਚੰਡੀਗੜ੍ਹ, 20 ਫਰਵਰੀ 2024: ਸ਼ੰਭੂ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਪੰਜਾਬ ਦੇ ਕਿਸਾਨ (farmers) 21 ਫਰਵਰੀ ਯਾਨੀ ਬੁੱਧਵਾਰ ਨੂੰ ਦਿੱਲੀ ਲਈ ਰਵਾਨਾ ਹੋਣਗੇ। ਕਿਸਾਨਾਂ ਨੇ ਇਹ ਫੈਸਲਾ ਕੇਂਦਰ ਨਾਲ ਬੈਠਕ ਤੋਂ ਬਾਅਦ ਲਿਆ ਹੈ। ਕੇਂਦਰ ਨੇ 5 ਫਸਲਾਂ ਕਪਾਹ, ਮੱਕੀ, ਹੋਰ ਦਾਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੇਣ ਦਾ ਪ੍ਰਸਤਾਵ ਰੱਖਿਆ ਸੀ। ਸੰਯੁਕਤ ਕਿਸਾਨ ਮੋਰਚੇ ਨੇ (farmers) ਨੇ ਕੇਂਦਰ ਦੇ ਇਸ ਪ੍ਰਸਤਾਵ ਨੂੰ ਠੁਕਰਾ ਦਿੱਤਾ ਹੈ । ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਅਸੀਂ ਕੇਂਦਰ ਦੇ ਪ੍ਰਸਤਾਵ ‘ਤੇ ਮਾਹਰਾਂ ਅਤੇ ਕਿਸਾਨਾਂ ਨਾਲ ਗੱਲ ਕੀਤੀ ਹੈ। ਇਸ ਤੋਂ ਬਾਅਦ ਅਸੀਂ ਇਸ ਨਤੀਜੇ ‘ਤੇ ਪਹੁੰਚੇ ਕਿ ਪ੍ਰਸਤਾਵ ਸਾਡੇ ਹਿੱਤ ‘ਚ ਨਹੀਂ ਹੈ। ਸਾਡੀ ਘੱਟੋ-ਘੱਟ ਸਮਰਥਨ ਮੁੱਲ ‘ਤੇ ਗਾਰੰਟੀ ਕਾਨੂੰਨ ਦੀ ਮੰਗ ਪੂਰੀ ਹੋਣੀ ਚਾਹੀਦੀ ਹੈ। ਕਿਸਾਨ ਆਗੂ ਡੱਲੇਵਾਲ ਨੇ ਕਿਹਾ ਕਿ ਦੂਜੀ ਗੱਲ ਉਨ੍ਹਾਂ (ਕੇਂਦਰੀ ਮੰਤਰੀਆਂ) ਨੇ ਇਹ ਕਹੀ ਕਿ ਪੂਰੇ ਦੇਸ਼ ਵਿਚ ਘੱਟੋ-ਘੱਟ ਸਮਰਥਨ ਮੁੱਲ (MSP) ‘ਤੇ ਦਾਲਾਂ ਦੀ ਖ਼ਰੀਦ ਯਕੀਨੀ ਬਣਾਉਣ ਲਈ 1.5 ਲੱਖ ਕਰੋੜ ਰੁਪਏ ਖਰਚ ਕਰਨੇ ਪੈਣਗੇ। ਪਰ ਸਾਡੇ ਮਾਹਿਰ ਮੁਤਾਬਕ ਇਹ ਪੂਰੀ ਤਰ੍ਹਾਂ ਨਾਲ ਗਲਤ ਹੈ। ਸਾਡੇ ਮਾਹਿਰਾਂ ਦਾ ਮੰਨਣਾ ਹੈ ਕਿ 1.75 ਲੱਖ ਕਰੋੜ ਰੁਪਏ ਨਾਲ ਪੂਰੇ ਦੇਸ਼ ਦੇ ਕਿਸਾਨਾਂ ਦੀ ਫ਼ਸਲ ਖ਼ਰੀਦੀ ਜਾ ਸਕਦੀ ਹੈ। ਤਾਂ ਫ਼ਿਰ 1.5 ਲੱਖ ਕਰੋੜ ਰੁਪਏ ਖਰਚ ਕੇ ਕੁਝ ਕਿਸਾਨਾਂ ਨੂੰ ਹੀ ਫ਼ਾਇਦਾ ਦੇਣਾ ਗਲਤ ਗੱਲ ਹੈ। ਇਸ ਲਈ ਅਸੀਂ ਇਸ ਪ੍ਰਸਤਾਵ ਨੂੰ ਠੁਕਰਾ ਦਿੱਤਾ ਹੈ। ਕਿਸਾਨ ਅੰਦੋਲਨ ਦੇ ਮੱਦੇਨਜ਼ਰ ਹਰਿਆਣਾ ਦੇ 7 ਜ਼ਿਲ੍ਹਿਆਂ ਵਿੱਚ ਇੰਟਰਨੈੱਟ ‘ਤੇ ਪਾਬੰਦੀ ਲਗਾਉਣ ਦਾ ਫੈਸਲਾ 20 ਫਰਵਰੀ ਤੱਕ ਵਧਾ ਦਿੱਤਾ ਗਿਆ ਹੈ। The post ਭਲਕੇ ਦਿੱਲੀ ਰਵਾਨਾ ਹੋਣਗੇ ਕਿਸਾਨ, ਕੇਂਦਰ ਸਰਕਾਰ ਦਾ ਪ੍ਰਸਤਾਵ ਠੁਕਰਾਇਆ appeared first on TheUnmute.com - Punjabi News. Tags:
|
ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਚਾਰ ਡਿਗਰੀ ਹੋਲਡਰ ਰਨਬੀਰ ਕੌਰ ਦਾ ਲੱਗਾ ਸਟੂਡੈਂਟ ਵੀਜ਼ਾ Tuesday 20 February 2024 06:04 AM UTC+00 | Tags: breaking-news canada-immigration canada-visa gurdaspur kaur-immigration kaur-immigration-moga news punjab student-visa ਮੋਗਾ, 20 ਫਰਵਰੀ 2024: ਵਿਆਹੇ ਹੋਏ ਜੋੜਿਆਂ ਨੂੰ ਇਕੱਠੇ, ਕੁਆਰਿਆਂ ਨੂੰ ਇਕੱਲੇ ਤੇ ਸਪਾਊਸ ਵੀਜ਼ਾ ਤੇ ਬਾਹਰ ਭੇਜਣ ਦੀ ਸੰਸਥਾ ਕੌਰ ਇੰਮੀਗ੍ਰੇਸ਼ਨ (Kaur Immigration) ਦੀ ਅਮ੍ਰਿੰਤਸਰ ਬਰਾਂਚ ਦੀ ਮੱਦਦ ਨਾਲ ਛਾਪਿਆਂ ਵਾਲੀ, ਤਹਿਸੀਲ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਦੀ ਰਹਿਣ ਵਾਲੀ ਰਨਬੀਰ ਕੌਰ ਦਾ ਸਟੂਡੈਂਟ ਵੀਜ਼ਾ 36 ਦਿਨਾਂ 'ਚ ਆਇਆ। ਇਸ ਮੌਕੇ ਕੌਰ ਇੰਮੀਗ੍ਰੇਸ਼ਨ (Kaur Immigration) ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਰਨਬੀਰ ਕੌਰ ਦੀਆਂ ਦੋ ਰਿਫਿਊਜ਼ਲਾਂ ਹੋਰ ਏਜੰਸੀ ਤੋਂ ਆਈਆ ਸਨ ਤੇ ਇੰਡੀਆ ਵਿੱਚ ਹੀ ਚਾਰ ਡਿਗਰੀਆਂ ਕੀਤੀ ਹੋਈਆ ਸਨ ਤੇ ਸਟੱਡੀ ਵਿੱਚ 15 ਸਾਲਾਂ ਦਾ ਗੈਪ ਸੀ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਰਨਬੀਰ ਕੌਰ ਦੀ ਪ੍ਰੋਫਾਈਲ ਦੇਖਣ ਦੇ ਬਾਅਦ ਰੀਝ ਨਾਲ ਫਾਈਲ ਤਿਆਰ ਕਰਕੇ 19 ਦਸੰਬਰ 2023 ਨੂੰ ਲਗਾਈ ਤੇ 24 ਜਨਵਰੀ 2024 ਨੂੰ ਵੀਜ਼ਾ ਆ ਗਿਆ। ਇਸ ਮੌਕੇ ਰਨਬੀਰ ਕੌਰ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ। ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ | ਮੋਗਾ ਬਰਾਂਚ: 96926-00084, 96927-00084, 96928-00084 The post ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਚਾਰ ਡਿਗਰੀ ਹੋਲਡਰ ਰਨਬੀਰ ਕੌਰ ਦਾ ਲੱਗਾ ਸਟੂਡੈਂਟ ਵੀਜ਼ਾ appeared first on TheUnmute.com - Punjabi News. Tags:
|
ਅੰਮ੍ਰਿਤਸਰ ਵਿਖੇ 23 ਤੋਂ 29 ਫਰਵਰੀ ਤੱਕ ਕਰਵਾਇਆ ਜਾਵੇਗਾ ਰੰਗਲਾ ਪੰਜਾਬ ਫੈਸਟੀਵਲ Tuesday 20 February 2024 07:07 AM UTC+00 | Tags: amritsar breaking-news latest-news news punjabi-news punjab-news rangla-punjab rangla-punjab-festival ਫਾਜਿਲਕਾ 20 ਫਰਵਰੀ 2024: ਪੰਜਾਬ ਸਰਕਾਰ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ 23 ਤੋਂ 29 ਫਰਵਰੀ ਤੱਕ ਸ੍ਰੀ ਅੰਮ੍ਰਿਤਸਰ ਵਿਖੇ ਰੰਗਲਾ ਪੰਜਾਬ ਫੈਸਟੀਵਲ (Rangla Punjab Festival) ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦਿੰਦਿਆਂ ਦੱਸਿਆ ਕਿ ਰਾਜ ਭਰ ਦੇ ਲੋਕਾਂ ਨੂੰ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਕੱਤਰ ਅਮਿਤ ਢਾਕਾ ਵੱਲੋਂ ਇਸ ਰੰਗਲਾ ਪੰਜਾਬ ਫੈਸਟੀਵਲ ਵਿੱਚ ਭਾਗ ਲੈਣ ਦਾ ਸੱਦਾ ਦਿੱਤਾ ਗਿਆ ਹੈ। ਇਸ ਫੈਸਟੀਵਲ ਵਿੱਚ ਪੰਜਾਬ ਦੀ ਕਲਾ ਅਤੇ ਵਿਰਾਸਤ ਦੇ ਵੱਖ-ਵੱਖ ਰੰਗ ਵੇਖਣ ਨੂੰ ਮਿਲਣਗੇ। The post ਅੰਮ੍ਰਿਤਸਰ ਵਿਖੇ 23 ਤੋਂ 29 ਫਰਵਰੀ ਤੱਕ ਕਰਵਾਇਆ ਜਾਵੇਗਾ ਰੰਗਲਾ ਪੰਜਾਬ ਫੈਸਟੀਵਲ appeared first on TheUnmute.com - Punjabi News. Tags:
|
ਝੁੱਗੀ-ਝੋਪੜੀਆਂ 'ਚ ਰਹਿਣ ਵਾਲੇ ਗਰੀਬ ਲੋਕਾਂ ਦੇ ਪੁਨਰਵਾਸ ਦੇ ਲਈ ਛੇਤੀ ਤਿਆਰ ਕੀਤੀ ਜਾਵੇਗੀ ਯੋਜਨਾ: CM ਮਨੋਹਰ ਲਾਲ Tuesday 20 February 2024 07:12 AM UTC+00 | Tags: breaking-news cm-manohar-lal haryana-government india-news latest-news news poor-people slums ਚੰਡੀਗੜ੍ਹ, 20 ਫਰਵਰੀ 2024: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਜਿਲ੍ਹਾ ਪੰਚਕੂਲਾ ਦੇ ਪਿੰਡ ਖੜਕ ਮੰਗੋਲੀ ਅਤੇ ਰਾਜੀਵ ਤੇ ਇੰਦਰਾ ਕਲੋਨੀ ਵਿਚ ਝੁੱਗੀ-ਝੋਪੜੀਆਂ (slums) ਵਿਚ ਰਹਿ ਰਹੇ ਗਰੀਬ ਲੋਕਾਂ ਦੇ ਪੁਨਰਵਾਸ ਦੇ ਲਈ ਜਲਦੀ ਹੀ ਇਕ ਵਿਆਪਕ ਯੋਜਨਾ ਤਿਆਰ ਕੀਤੀ ਜਾਵੇਗੀ। ਇਸ ਦੇ ਲਈ ਲਗਭਗ 7500 ਝੁੱਗੀਆਂ ਨੂੰ ਚੋਣ ਕੀਤਾ ਗਿਆ ਹੈ, ਜਿਨ੍ਹਾਂ ਨੁੰ ਇਸ ਯੋਜਨਾ ਦਾ ਲਾਭ ਮਿਲੇਗਾ। ਮੁੱਖ ਮੰਤਰੀ ਅੱਜ ਜਿਲ੍ਹਾ ਪੰਚਕੂਲਾ ਵਿਚ ਪਿੰਡ ਖੜਕ ਮੰਗੋਲੀ ਵਿਚ ਲੋਕਾਂ ਦੇ ਪੁਨਰਵਾਸ ਲਈ ਚੋਣ ਕੀਤੀ ਗਈ ਭੂਮੀ ਦਾ ਨਿਰੀਖਣ ਕਰਨ ਬਾਅਦ ਪੱਤਰਕਾਰਾਂ ਨਾਲ ਗਲਬਾਤ ਕਰ ਰਹੇ ਸਨ। ਇਸ ਮੌਕੇ ਹਰਿਆਣਾ ਦੇ ਵਿਧਾਨਸਭਾ ਸਪੀਕਰ ਗਿਆਨਚੰਦ ਗੁਪਤਾ ਵੀ ਮੌਜੂਦ ਸਨ। ਮਨੋਹਰ ਲਾਲ ਨੇ ਕਿਹਾ ਕਿ ਪੰਚਕੂਲਾ ਦੇ ਪਿੰਡ ਖੜਕ ਮੰਗੋਲੀ, ਰਾਜੀਵ ਤੇ ਇੰਦਰਾ ਕਲੋਨੀ ਵਿਚ ਲੋਕ ਸਾਲਾਂ ਤੋਂ ਅਵੈਧ ਝੁੱਗੀਆਂ (slums) ਬਣਾ ਕੇ ਰਹਿ ਰਹੇ ਹਨ। ਅਵੈਧ ਕਬਜੇ ਨੂੰ ਹਟਾਉਣ ਅਤੇ ਲੋਕਾਂ ਦਾ ਪੁਨਰਵਾਸ ਕਰਨ ਲਈ ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ ਵੱਲੋਂ ਪਿੰਡ ਖੜਕ ਮੰਗੋਲੀ ਵਿਚ 59.12 ਏਕੜ ਭੂਮੀ ਚੋਣ ਕੀਤੀ ਗਈ ਹੈ। ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ ਨੂੰ ਵਨ ਵਿਭਾਗ, ਲੋਕ ਨਿਰਮਾਣ ਵਿਭਾਗ, ਸਿੰਚਾਈ ਅਤੇ ਜਲ ਸੰਸਾਧਨ ਵਿਪਾਗ ਤੇ ਮਾਲ ਵਿਭਾਗ ਦੇ ਨਾਲ ਜਲਦੀ ਹੀ ਇਕ ਮੀਟਿੰਗ ਕਰ ਉਪਰੋਕਤ ਭੂਮੀ ਦੇ ਸਬੰਧ ਵਿਚ ਸਾਰੀ ਪਹਿਲੂਆਂ ‘ਤੇ ਵਿਚਾਰ-ਵਟਾਂਦਰਾਂ ਕਰਨ ਬਾਅਦ ਇਕ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਖੜਕ ਮੰਗੋਲੀ, ਰਾਜੀਵ ਤੇ ਇੰਦਰਾ ਕਲੋਨੀ ਦੀ ਝੁੱਗੀਆਂ ਵਿਚ ਰਹਿ ਰਹੇ ਲੋਕਾਂ ਦੇ ਪੁਨਰਵਾਸ ਨੂੰ ਯੋਜਨਾ ਤਿਆਰ ਕਰਨ ਦੇ ਲਈ ਅੱਜ ਹੀ ਉਨ੍ਹਾਂ ਨੇ ਵਿਧਾਨਸਭਾ ਸਪੀਕਰ ਗਿਆਨਚੰਦ ਗੁਪਤਾ ਦੇ ਨਾਲ ਚੰਡੀਗੜ੍ਹ ਦੇ ਧਨਾਸ ਅਤੇ ਮੁਲੋਇਆ ਖੇਤਰ ਦਾ ਦੌਰਾ ਕਰ, ਉੱਥੇ ਰਹਿ ਰਹੇ ਲੋਕਾਂ ਦੇ ਨਾਲ-ਨਾਲ ਪ੍ਰਸਾਸ਼ਨ ਦੇ ਅਧਿਕਾਰੀਆਂ ਦੇ ਨਾਲ ਵੀ ਗਲਬਾਤ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਯੋਜਨਾ ਤਿਆਰ ਕਰਨ ਤੋਂ ਪਹਿਲਾਂ ਸਾਰੇ ਹਿੱਤਧਾਰਕਾਂ ਨਾਲ ਗਲਬਾਤ ਕਰ ਵੱਖ-ਵੱਖ ਮਾਡਲਾਂ ‘ਤੇ ਚਰਚਾ ਕੀਤੀ ਜਾਵੇਗੀ। ਜਰੂਰਤ ਪੈਣ ‘ਤੇ ਸਰਕਾਰ ਵੱਲੋਂ ਲਾਭਕਾਰਾਂ ਨੂੰ ਬੈਂਕ ਤੋਂ ਲੋਨ ਵੀ ਮਹੁਇਆ ਕਰਵਾਇਆ ਜਾਵੇਗਾ। ਮਨੋਹਰ ਲਾਲ ਨੇ ਕਿਹਾ ਕਿ ਘੱਗਰ ਨਦੀ ਦੇ ਨਾਲ ਲਗਦੇ ਖੇਤਰ ਵਿਚ ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ ਦੀ ਕੁੱਝ ਜਮੀਨ ਹੈ, ਜੋ ਨੀਚਾਈ ਵਿਚ ਹੋਣ ਦੇ ਕਾਰਨ ਉਪਯੋਗੀ ਨਹੀਂ ਹੈ। ਉਨ੍ਹਾਂ ਨੇ ਐਚਐਸਵੀਪੀ ਨੂੰ ਨਿਰਦੇਸ਼ ਦਿੱਤੇ ਹਨ ਕਿ ਘੱਗਰ ਨਦੀਂ ਵਿਚ ਪਾਣੀ ਦੇ ਸਰੱਖਿਅਤ ਬਹਾਵ ਨੂੰ ਦੇਖਦੇ ਹੋਏ ਇਸ ਜਮੀਨ ਦੇ ਵਰਤੋ ਦੀ ਇਕ ਯੋਜਨਾ ਤਿਆਰ ਕੀਤੀ ਜਾਵੇ ਤਾਂ ਜੋ ਖੇਤਰ ਦਾ ਸਮਾਨ ਵਿਕਾਸ ਹੋ ਸਕੇ। ਗੁਰੂਗ੍ਰਾਮ, ਫਰੀਦਾਬਾਦ ਅਤੇ ਹੋਰ ਵੱਡੇ ਸ਼ਹਿਰਾਂ ਨੂੰ ਸਲੱਮ ਮੁਕਤ ਬਨਾਉਣ ਲਈ ਸਰਕਾਰ ਦੀ ਕਾਰਜ ਯੋਜਨਾ ਦੇ ਸਬੰਧ ਵਿਚ ਪੁੱਛੇ ਗਏ ਇਕ ਸੁਆਲ ਦੇ ਜਵਾਬ ਵਿਚ ਮਨੋਹਰ ਲਾਲ ਨੇ ਕਿਹਾ ਕਿ ਭੂਮੀ ਦੀ ਉਪਲਬਧਤਾ ਅਤੇ ਕਬਜਾ ਦੇ ਆਧਾਰ ‘ਤੇ ਹਰੇਕ ਸ਼ਹਿਰ ਦੀ ਵੱਖ-ਵੱਖ ਯੋਜਨਾ ਤਿਆਰ ਕੀਤੀਆਂ ਜਾਣਗੀਆਂ। The post ਝੁੱਗੀ-ਝੋਪੜੀਆਂ ‘ਚ ਰਹਿਣ ਵਾਲੇ ਗਰੀਬ ਲੋਕਾਂ ਦੇ ਪੁਨਰਵਾਸ ਦੇ ਲਈ ਛੇਤੀ ਤਿਆਰ ਕੀਤੀ ਜਾਵੇਗੀ ਯੋਜਨਾ: CM ਮਨੋਹਰ ਲਾਲ appeared first on TheUnmute.com - Punjabi News. Tags:
|
ਹਰਪ੍ਰੀਤ ਸਿੰਘ ਸੂਦਨ ਨੇ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਦਾ ਅਹੁਦਾ ਸਾਂਭਿਆ Tuesday 20 February 2024 07:18 AM UTC+00 | Tags: breaking-news cm-bhagwant-mann harpreet-singh-sudan latest-news news sri-muktsar-sahib the-unmute-punjab ਸ੍ਰੀ ਮੁਕਤਸਰ ਸਾਹਿਬ, 20 ਫਰਵਰੀ 20204: 2013 ਬੈਚ ਦੇ ਆਈ.ਏ.ਐਸ. ਹਰਪ੍ਰੀਤ ਸਿੰਘ ਸੂਦਨ (Harpreet Singh Sudan) ਨੇ ਅੱਜ ਬਤੌਰ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਵਿਖੇ ਆਪਣਾ ਅਹੁਦਾ ਸੰਭਾਲਿਆ। ਇਸ ਤੋਂ ਪਹਿਲਾਂ ਸੂਦਨ ਚੰਡੀਗੜ੍ਹ ਵਿਖੇ ਡਾਇਰੈਕਟਰ ਖੇਡ ਅਤੇ ਯੁਵਕ ਸੇਵਾਵਾਂ ਵਿਭਾਗ ਅਤੇ ਕੰਟਰੋਲਰ, ਪ੍ਰਿੰਟਿੰਗ ਅਤੇ ਸਟੇਸ਼ਨਰੀ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਉਹ ਇਸ ਤੋਂ ਪਹਿਲਾਂ ਵੀ ਸ੍ਰੀ ਮੁਕਤਸਰ ਸਾਹਿਬ ਵਿਖੇ ਡਿਪਟੀ ਕਮਿਸ਼ਨਰ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ। ਡਿਪਟੀ ਕਮਿਸ਼ਨਰ ਸੂਦਨ (Harpreet Singh Sudan) ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਗਾਰਡ ਆਫ ਆਨਰ ਲਿਆ, ਜਿਸ ਦੌਰਾਨ ਜ਼ਿਲ੍ਹੇ ਦੇ ਅਧਿਕਾਰੀਆਂ ਵੱਲੋਂ ਉਹਨਾਂ ਨੂੰ 'ਜੀ ਆਇਆਂ ਨੂੰ' ਆਖਿਆ ਗਿਆ। ਸਮੂਹ ਉੱਚ ਅਧਿਕਾਰੀਆਂ ਨਾਲ ਡਿਪਟੀ ਕਮਿਸ਼ਨਰ ਨੇ ਗੈਰ ਰਸਮੀ ਗੱਲਬਾਤ ਕਰਦਿਆਂ ਜ਼ਿਲ੍ਹੇ ਦੀ ਕਾਰਜਸ਼ੈਲੀ ਅਤੇ ਕੰਮਾਂ ਬਾਰੇ ਜਾਣਕਾਰੀ ਇਕੱਤਰ ਕੀਤੀ। ਇਸ ਤੋਂ ਬਾਅਦ ਉਹਨਾਂ ਨੇ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬਤ ਦੇ ਭਲੇ ਦੀ ਅਰਦਾਸ ਵੀ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ), ਸ੍ਰੀ ਮੁਕਤਸਰ ਸਾਹਿਬ ਡਾ. ਨਯਨ, ਐਸ.ਡੀ.ਐਮ., ਸ੍ਰੀ ਮੁਕਤਸਰ ਸਾਹਿਬ ਸ੍ਰੀਮਤੀ ਬਲਜੀਤ ਕੌਰ, ਐਸ.ਡੀ.ਐਮ., ਮਲੋਟ ਡਾ. ਸੰਜੀਵ ਕੁਮਾਰ, ਐਸ.ਡੀ.ਐਮ. ਗਿੱਦੜਬਾਹਾ ਅਜੀਤ ਪਾਲ ਸਿੰਘ, ਤਹਿਸੀਲਦਾਰ ਸ੍ਰੀ ਮੁਕਤਸਰ ਸਾਹਿਬ ਸੁਖਬੀਰ ਸਿੰਘ ਬਰਾੜ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। The post ਹਰਪ੍ਰੀਤ ਸਿੰਘ ਸੂਦਨ ਨੇ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਦਾ ਅਹੁਦਾ ਸਾਂਭਿਆ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਦੇ ਘਰ ਘਰ ਰਾਸ਼ਨ ਪ੍ਰੋਗਰਾਮ ਤਹਿਤ ਲੋਕਾਂ ਦੇ ਘਰਾਂ ਤੱਕ ਪਹੁੰਚਾਇਆ ਜਾ ਰਿਹੈ ਰਾਸ਼ਨ: ਡਾ. ਸੇਨੂ ਦੁੱਗਲ Tuesday 20 February 2024 07:23 AM UTC+00 | Tags: breaking-news dr-senu-duggal fazlika ghar-ghar-ration news punjab-government punjab-ration-scheme rations ਫਾਜ਼ਿਲਕਾ 20 ਫਰਵਰੀ 2024: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰ ਘਰ ਰਾਸ਼ਨ (Ghar Ghar Ration) ਪਹੁੰਚਾਉਣ ਦੀ ਯੋਜਨਾ ਲਾਗੂ ਕੀਤੀ ਗਈ ਹੈ। ਇਸ ਸਬੰਧੀ ਫਾਜ਼ਿਲਕਾ ਜ਼ਿਲੇ ਵਿੱਚ ਇਸ ਪ੍ਰੋਜੈਕਟ ਤੇ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਵੱਖ-ਵੱਖ ਟੀਮਾਂ ਲਗਾਤਾਰ ਕੰਮ ਵਿੱਚ ਲੱਗੀਆਂ ਹੋਈਆਂ ਹਨ ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦਿੱਤੀ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਡੀਪੂਆਂ ਦੀ ਬਜਾਏ ਲੋਕਾਂ ਦੇ ਘਰਾਂ ਤੱਕ ਰਾਸ਼ਨ ਪੁੱਜਦਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਲਈ ਵੱਖ-ਵੱਖ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡੀਐਫਐਸਸੀ ਹਿਮਾਂਸੂ ਕੁੱਕੜ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਇਕ ਲੱਖ 73 ਹਜਾਰ ਪਰਿਵਾਰਾਂ ਨੂੰ ਰਾਸ਼ਨ ਦਿੱਤਾ ਜਾਂਦਾ ਹੈ। ਜਿਨਾਂ ਵਿੱਚੋਂ 39 ਹਜਾਰ ਪਰਿਵਾਰਾਂ ਨੂੰ ਪਾਇਲਟ ਪ੍ਰੋਜੈਕਟ ਵਜੋਂ ਸਿੱਧੇ ਘਰਾਂ ਵਿੱਚ ਰਾਸ਼ਨ ਦੇਣ ਦੀ ਸਕੀਮ ਵਿੱਚ ਸ਼ਾਮਲ ਕੀਤਾ ਗਿਆ ਹੈ। ਜਿਨਾਂ ਨੂੰ ਪੰਜ ਕਿਲੋ ਅਤੇ 10 ਕਿਲੋ ਦੀ ਪੈਕਿੰਗ ਵਿੱਚ ਆਟਾ ਜਾਂ ਕਣਕ ਜੋ ਵੀ ਪਰਿਵਾਰ ਲੈਣਾ ਚਾਹੇ, ਘਰ ਜਾ ਕੇ ਮੁਹਈਆ ਕਰਵਾਇਆ ਜਾ ਰਿਹਾ ਹੈ। ਇਹ ਰਾਸ਼ਨ (Ghar Ghar Ration) ਬਿਲਕੁਲ ਮੁਫਤ ਵੰਡਿਆ ਜਾ ਰਿਹਾ ਹੈ। ਦੂਜੇ ਪਾਸੇ ਲੋਕ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਬਹੁਤ ਸਲਾਘਾ ਕਰ ਰਹੇ ਹਨ । ਲੋਕਾਂ ਦਾ ਕਹਿਣਾ ਹੈ ਕਿ ਪਹਿਲਾਂ ਉਹਨਾਂ ਨੂੰ ਰਾਸ਼ਨ ਲੈਣ ਲਈ ਡੀਪੂ ਤੇ ਜਾਣਾ ਪੈਂਦਾ ਸੀ ਪਰ ਡੀਪੂ ਤੇ ਲਾਈਨਾਂ ਵਿੱਚ ਲੱਗਣ ਕਾਰਨ ਅਤੇ ਸਮਾਂ ਲੱਗਣ ਕਾਰਨ ਉਹਨਾਂ ਦੀ ਦਿਹਾੜੀ ਖੋਟੀ ਹੋ ਜਾਂਦੀ ਸੀ ਪਰ ਹੁਣ ਰਾਸ਼ਨ ਉਹਨਾਂ ਦੇ ਘਰਾਂ ਤੱਕ ਪਹੁੰਚ ਰਿਹਾ ਹੈ ਜਿਸ ਨਾਲ ਉਹਨਾਂ ਨੂੰ ਬਹੁਤ ਸੌਖ ਹੋਈ ਹੈ ਅਤੇ ਉਹਨਾਂ ਦੀ ਦਿਹਾੜੀ ਵੀ ਖੋਟੀ ਨਹੀਂ ਹੁੰਦੀ ਹੈ। The post ਪੰਜਾਬ ਸਰਕਾਰ ਦੇ ਘਰ ਘਰ ਰਾਸ਼ਨ ਪ੍ਰੋਗਰਾਮ ਤਹਿਤ ਲੋਕਾਂ ਦੇ ਘਰਾਂ ਤੱਕ ਪਹੁੰਚਾਇਆ ਜਾ ਰਿਹੈ ਰਾਸ਼ਨ: ਡਾ. ਸੇਨੂ ਦੁੱਗਲ appeared first on TheUnmute.com - Punjabi News. Tags:
|
ਜਲੰਧਰ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ 25 ਸਾਲਾ ਨੌਜਵਾਨ ਦੀ ਮੌਤ Tuesday 20 February 2024 07:29 AM UTC+00 | Tags: breaking-news crime drug drug-overdose drugs jalandhar news punjab-police ਚੰਡੀਗੜ੍ਹ, 20 ਫਰਵਰੀ 2024: ਪੰਜਾਬ ਦੇ ਜਲੰਧਰ ‘ਚ ਨਸ਼ੇ ਦੀ ਵੱਧ ਮਾਤਰਾ ਲੈਣ (drug overdose) ਕਾਰਨ 25 ਸਾਲਾ ਨੌਜਵਾਨ ਦੀ ਮੌਤ ਦੀ ਖ਼ਬਰ ਹੈ । ਮ੍ਰਿਤਕ ਨੌਜਵਾਨ ਦੀ ਪਛਾਣ ਹਰਕਮਲ ਸਿੰਘ ਵਾਸੀ ਲਾਂਬੜਾ ਦੇ ਪਿੰਡ ਸ਼ਾਹਪੁਰ ਵਜੋਂ ਹੋਈ ਹੈ। ਇਸ ਦੇ ਨਾਲ ਹੀ ਪਰਿਵਾਰ ਨੂੰ ਘਟਨਾ ਵਾਲੀ ਥਾਂ ਤੋਂ ਇੱਕ ਟੀਕਾ ਮਿਲਿਆ ਸੀ, ਜਿਸ ਨੂੰ ਪੁਲਿਸ ਨੇ ਕਬਜ਼ੇ ਵਿੱਚ ਲੈ ਲਿਆ ਹੈ। ਪਰਿਵਾਰ ਨੇ ਪੁਲਿਸ ਨੂੰ ਦੱਸਿਆ ਕਿ ਹਰਕਮਲ ਸਿੰਘ ਪਿਛਲੇ ਦਿਨੀ ਰੋਜ਼ਾਨਾ ਵਾਂਗ ਘਰੋਂ ਬਾਹਰ ਗਿਆ ਹੋਇਆ ਸੀ। ਸ਼ਾਮ ਕਰੀਬ 6 ਵਜੇ ਜਦੋਂ ਉਹ ਘਰ ਆਇਆ ਤਾਂ ਉਸ ਨੇ ਆਪਣੀ ਮਾਂ ਨੂੰ ਚਾਹ ਬਣਾਉਣ ਲਈ ਕਿਹਾ। ਇਹ ਕਹਿ ਕੇ ਹਰਕਮਲ ਤੁਰੰਤ ਆਪਣੇ ਘਰ ਦੀ ਛੱਤ ‘ਤੇ ਚਲਾ ਗਿਆ। ਕਾਫੀ ਦੇਰ ਤੱਕ ਮਾਂ ਹਰਕਮਲ ਨੂੰ ਬੁਲਾਉਂਦੀ ਰਹੀ। ਪਰ ਜਦੋਂ ਉਹ ਹੇਠਾਂ ਨਾ ਆਇਆ ਤਾਂ ਮਾਂ ਚਾਹ ਬਣਾ ਕੇ ਛੱਤ ‘ਤੇ ਲੈ ਗਈ। ਜਿੱਥੇ ਉਸ ਨੇ ਦੇਖਿਆ ਕਿ ਹਰਕਮਲ ਬੇਹੋਸ਼ੀ ਦੀ ਹਾਲਤ ‘ਚ ਛੱਤ ‘ਤੇ ਪਿਆ ਸੀ। ਜਦੋਂ ਮੌਕੇ ‘ਤੇ ਡਾਕਟਰ ਨੂੰ ਬੁਲਾਇਆ ਗਿਆ ਤਾਂ ਪਤਾ ਲੱਗਾ ਕਿ ਉਸ ਦੀ ਮੌਤ ਹੋ ਚੁੱਕੀ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਹਰਕਮਲ ਕੋਲੋਂ ਪਰਿਵਾਰ ਵੱਲੋਂ ਬਰਾਮਦ ਕੀਤਾ ਗਿਆ ਟੀਕਾ ਚਿੱਟਾ ਦਾ ਸੀ। ਉਕਤ ਨੌਜਵਾਨ ਦੀ ਮੌਤ ਨਸ਼ੇ ਦੀ ਵੱਧ ਮਾਤਰਾ ਲੈਣ (drug overdose) ਕਾਰਨ ਉਸ ਦੀ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਪੁਲਿਸ ਨੇ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ 174 ਸੀ.ਆਰ.ਪੀ.ਸੀ ਦੇ ਤਹਿਤ ਕਾਰਵਾਈ ਕੀਤੀ ਹੈ। The post ਜਲੰਧਰ ‘ਚ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ 25 ਸਾਲਾ ਨੌਜਵਾਨ ਦੀ ਮੌਤ appeared first on TheUnmute.com - Punjabi News. Tags:
|
'ਆਪ ਦੀ ਸਰਕਾਰ, ਆਪ ਦੇ ਦੁਆਰ' ਮੁਹਿੰਮ ਤਹਿਤ ਲੱਗ ਰਹੇ ਕੈਂਪਾਂ ਦਾ ਸ਼ਡਿਊਲ ਜਾਰੀ Tuesday 20 February 2024 07:49 AM UTC+00 | Tags: aap-di-sarkar-aap-de-duar breaking-news campaign news walfare-camp ਫਾਜ਼ਿਲਕਾ 20 ਫਰਵਰੀ 2024: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤੇ ਤਹਿਤ ਕੈਂਪਾਂ (Aap Di Sarkar Aap De Duar) ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ 21 ਫਰਵਰੀ ਨੂੰ ਫਾਜ਼ਿਲਕਾ ਉਪਮੰਡਲ ਦੇ ਪਿੰਡ ਗੰਜੂਆਣਾ ਅਤੇ ਮਹਾਤਮ ਨਗਰ ਵਿੱਚ ਸਵੇਰੇ 10 ਵਜੇ ਅਤੇ ਪਿੰਡ ਕਾਵਾਂਵਾਲੀ ਅਤੇ ਝੰਗੜ ਭੈਣੀ ਵਿਖੇ ਬਾਅਦ ਦੁਪਹਿਰ 2 ਵਜੇ ਕੈਂਪ ਲੱਗੇਗਾ। ਇਸੇ ਤਰ੍ਹਾਂ 22 ਫਰਵਰੀ ਨੂੰ ਸਵੇਰੇ 10 ਵਜੇ ਪਿੰਡ ਅਲਿਆਣਾ ਅਤੇ ਝੋਟਿਆਂ ਵਾਲੀ ਵਿੱਚ ਅਤੇ ਬਾਅਦ ਦੁਪਹਿਰ 2 ਵਜੇ ਮਾਹੂਆਣਾ ਅਤੇ ਟਾਹਲੀ ਵਾਲਾ ਜੱਟਾਂ ਵਿੱਚ ਕੈਂਪ ਲੱਗੇਗਾ। 23 ਫਰਵਰੀ ਨੂੰ ਸਵੇਰੇ 10 ਵਜੇ ਕੰਧ ਵਾਲਾ ਹਾਜ਼ਰ ਖਾਂ ਅਤੇ ਕਮਾਲ ਵਾਲਾ ਵਿੱਚ ਅਤੇ ਬਾਅਦ ਦੁਪਹਿਰ 2 ਵਜੇ ਮਮੂ ਖੇੜਾ ਅਤੇ ਸਿੰਘਪੁਰਾ ਵਿੱਚ ਲੋਕ ਸੁਵਿਧਾ ਕੈਂਪ ਲੱਗੇਗਾ। ਇਸੇ ਤਰ੍ਹਾਂ ਜਲਾਲਾਬਾਦ ਉਪ ਮੰਡਲ ਵਿੱਚ 21 ਫਰਵਰੀ ਨੂੰ ਸਵੇਰੇ 10 ਚਕ ਸੈਦੋਕੇ ਵਿਖੇ ਕੈਂਪ ਲੱਗੇਗਾ। ਇਸੇ ਤਰ੍ਹਾਂ ਅਬੋਹਰ ਸ਼ਹਿਰ ਦੇ ਲੋਕਾਂ ਲਈ 21 ਫਰਵਰੀ ਨੂੰ ਨਗਰ ਨਿਗਮ ਦਫ਼ਤਰ ਅਤੇ ਬੀਡੀਪੀਓ ਦਫਤਰ ਵਿਖੇ ਕੈਂਪ ਲੱਗੇਗਾ। ਨਗਰ ਨਿਗਮ ਵਿਖੇ ਲੱਗਣ ਵਾਲੇ ਕੈਂਪ ਵਿੱਚ ਸਵੇਰੇ 10 ਵਜੇ ਵਾਰਡ ਨੰਬਰ ਇੱਕ ਅਤੇ ਦੋ ਦੇ ਲੋਕ ਅਤੇ ਬਾਅਦ ਦੁਪਹਿਰ 2 ਵਜੇ ਵਾਰਡ ਨੰਬਰ ਤਿੰਨ ਅਤੇ ਚਾਰ ਦੇ ਲੋਕ ਪਹੁੰਚ ਸਕਦੇ ਹਨ ਬੀਡੀਪੀਓ ਦਫਤਰ ਵਿਖੇ ਲੱਗਣ ਵਾਲੇ ਕੈਂਪ ਵਿੱਚ ਸਵੇਰੇ 10 ਵਜੇ ਵਾਰਡ ਨੰਬਰ ਚਾਰ ਅਤੇ ਪੰਜ ਦੇ ਲੋਕ ਅਤੇ ਬਾਅਦ ਦੁਪਹਿਰ 2 ਵਜੇ ਵਾਰਡ ਨੰਬਰ ਛੇ ਸੱਤ ਅਤੇ ਅੱਠ ਦੇ ਲੋਕ ਪਹੁੰਚ ਸਕਦੇ ਹਨ। 22 ਫਰਵਰੀ ਨੂੰ ਸਵੇਰੇ 10 ਵਜੇ ਪਿੰਡ ਭਾਗਸਰ ਅਤੇ ਕਲਰ ਖੇੜਾ ਵਿੱਚ ਅਤੇ ਬਾਅਦ ਦੁਪਹਿਰ 2 ਵਜੇ ਪਿੰਡ ਬਿਸ਼ਨਪੁਰਾ ਤੇ ਗੁੰਮਜਾਲ ਵਿੱਚ ਕੈਂਪ (Aap Di Sarkar Aap De Duar) ਲੱਗੇਗਾ ਤੇ 23 ਫਰਵਰੀ ਨੂੰ ਸਵੇਰੇ 10 ਵਜੇ ਉਸਮਾਨ ਖੇੜਾ ਅਤੇ ਪੰਜਾਵਾ ਵਿੱਚ ਅਤੇ ਬਾਅਦ ਦੁਪਹਿਰ 2 ਵਜੇ ਤੂਤ ਵਾਲਾ ਤੇ ਪੰਨੀ ਵਾਲਾ ਮਾਹਲਾ ਵਿੱਚ ਲੋਕ ਸੁਵਿਧਾ ਕੈਂਪ ਲੱਗੇਗਾ। ਇਹਨਾਂ ਕੈਂਪਾਂ ਵਿੱਚ 43 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ ਮੌਕੇ ਪਰ ਦਿੱਤੀਆਂ ਜਾਂਦੀਆਂ ਹਨ । ਲੋਕਾਂ ਨੂੰ ਅਪੀਲ ਹੈ ਕਿ ਇਹਨਾਂ ਕੈਂਪਾਂ ਵਿੱਚ ਪਹੁੰਚ ਕੇ ਇਹਨਾਂ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ। The post ‘ਆਪ ਦੀ ਸਰਕਾਰ, ਆਪ ਦੇ ਦੁਆਰ’ ਮੁਹਿੰਮ ਤਹਿਤ ਲੱਗ ਰਹੇ ਕੈਂਪਾਂ ਦਾ ਸ਼ਡਿਊਲ ਜਾਰੀ appeared first on TheUnmute.com - Punjabi News. Tags:
|
ਪਿੰਡ ਕਾਹਲਵਾਂ ਦੇ ਰਹਿਣ ਵਾਲੇ ਫੌਜੀ ਜਵਾਨ ਦੀ ਸਿੱਕਮ 'ਚ ਡਿਊਟੀ ਦੌਰਾਨ ਮੌਤ Tuesday 20 February 2024 08:00 AM UTC+00 | Tags: army-soldier breaking-news indian-army kahlwan-village latest-news news punjab-news sikkim ਚੰਡੀਗੜ੍ਹ, 20 ਫਰਵਰੀ 2024: ਗੁਰਦਾਸਪੁਰ ਦੇ ਹਲਕਾ ਕਾਦੀਆਂ ਦੇ ਪਿੰਡ ਕਾਹਲਵਾਂ ਦੇ ਰਹਿਣ ਵਾਲੇ ਫੌਜੀ ਜਵਾਨ (army soldier) ਦੀ ਡਿਊਟੀ ਦੌਰਾਨ ਮੌਤ ਹੋ ਗਈ। ਫੌਜੀ ਜਵਾਨ ਦੀ ਪਛਾਣ ਕਾਫਲ ਮਸੀਹ ਪੁੱਤਰ ਜੈਮਸ ਮਸੀਹ ਵਜੋਂ ਹੋਈ ਹੈ। ਕਾਫਲ ਮਸੀਹ ਕਰੀਬ 20 ਸਾਲ ਪਹਿਲਾਂ ਫੌਜ ਵਿੱਚ ਭਰਤੀ ਹੋਇਆ ਸੀ ਅਤੇ ਹੁਣ ਸਿੱਕਮ ਵਿੱਚ ਤਾਇਨਾਤ ਸੀ। ਮ੍ਰਿਤਕ ਕਫ਼ਲ ਮਸੀਹ ਦੇ ਪਿਤਾ ਨੇ ਦੱਸਿਆ ਕਿ ਉਸ ਦਾ ਛੋਟਾ ਪੁੱਤ ਕਾਫਲ ਮਸੀਹ ਕਰੀਬ 20 ਸਾਲ ਪਹਿਲਾਂ ਫ਼ੌਜ ਵਿੱਚ ਭਰਤੀ ਹੋਇਆ ਸੀ। ਇਸ ਸਮੇਂ ਉਹ ਸਿੱਕਮ (Sikkim) ਵਿੱਚ ਤਾਇਨਾਤ ਸੀ । ਦੇਰ ਸ਼ਾਮ ਉਸਨੂੰ ਸਿੱਕਮ ਆਰਮੀ ਯੂਨਿਟ ਦੇ ਇੱਕ ਹੌਲਦਾਰ ਦਾ ਫ਼ੋਨ ਆਇਆ ਜਿਸ ਵਿੱਚ ਉਸਨੂੰ ਉਸਦੇ ਪੁੱਤਰ (army soldier) ਦੀ ਮੌਤ ਦੀ ਸੂਚਨਾ ਦਿੱਤੀ ਗਈ। ਮੌਤ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਉਸ ਨੂੰ ਦੱਸਿਆ ਗਿਆ ਕਿ 21 ਫਰਵਰੀ ਨੂੰ ਫੌਜੀ ਦੀ ਮ੍ਰਿਤਕ ਦੇਹ ਉਸ ਦੇ ਪਿੰਡ ਭੇਜ ਦਿੱਤੀ ਜਾਵੇਗੀ ਤਾਂ ਜੋ ਉਸਦੀਆਂ ਅੰਤਿਮ ਰਸਮਾਂ ਨਿਭਾ ਸਕਣ | ਮ੍ਰਿਤਕ ਫੌਜੀ ਦੇ ਪਿਤਾ ਨੇ ਦੱਸਿਆ ਕਿ ਮ੍ਰਿਤਕ ਫੌਜੀ ਦੀ ਮ੍ਰਿਤਕ ਦੇਹ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗੇਗਾ। ਇਸ ਦੇ ਨਾਲ ਹੀ ਜਵਾਨ ਦੇ ਵੱਡੇ ਭਰਾ ਨੇ ਦੱਸਿਆ ਕਿ ਉਸ ਨੂੰ ਕੁਝ ਦਿਨ ਪਹਿਲਾਂ ਹੀ ਫੋਨ ਆਇਆ ਸੀ ਕਿ ਉਸ ਦੀ ਪੰਜਾਬ ਬਦਲੀ ਹੋ ਜਾਵੇਗੀ ਅਤੇ ਉਹ ਉਸ ਨੂੰ ਪੈਸੇ ਭੇਜ ਦੇਣਗੇ। ਉਥੇ ਮੁੱਢਲੀ ਜਾਣਕਾਰੀ ਤੋਂ ਸਾਹਮਣੇ ਆਇਆ ਹੈ ਕਿ ਦਿਲ ਦੌਰਾ ਪੈਣ ਕਾਰਨ ਜਵਾਨ ਦੀ ਮੌਟ ਹੋ ਗਈ ਹੈ | The post ਪਿੰਡ ਕਾਹਲਵਾਂ ਦੇ ਰਹਿਣ ਵਾਲੇ ਫੌਜੀ ਜਵਾਨ ਦੀ ਸਿੱਕਮ ‘ਚ ਡਿਊਟੀ ਦੌਰਾਨ ਮੌਤ appeared first on TheUnmute.com - Punjabi News. Tags:
|
ਸਰਹਿੰਦ: ਖੇਤਾਂ 'ਚੋਂ ਸ਼ੱਕੀ ਹਾਲਤ 'ਚ ਮਿਲੀ ਨੌਜਵਾਨ ਦੀ ਲਾਸ਼, ਜਾਂਚ 'ਚ ਜੁਟੀ ਪੁਲਿਸ Tuesday 20 February 2024 08:16 AM UTC+00 | Tags: breaking-news crime latest-news news punjab-news sirhind sirhind-mandi-chowki the-unmute-breaking-news ਸਰਹਿੰਦ 20 ਫਰਵਰੀ 2024: ਸਰਹਿੰਦ (Sirhind) ਮੰਡੀ ਚੌਂਕੀ ਦੀ ਪੁਲਿਸ ਨੂੰ ਸ਼ੱਕੀ ਹਾਲਤ ‘ਚ ਇੱਕ 35 ਸਾਲਾ ਨੌਜਵਾਨ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸਰਹਿੰਦ ਮੰਡੀ ਚੌਂਕੀ ਵਿਖੇ ਤਾਇਨਾਤ ਸਹਾਇਕ ਥਾਣੇਦਾਰ ਮਨਜੀਤ ਸਿੰਘ ਨੇ ਦੱਸਿਆ ਕਿ ਅੱਜ ਉਨਾਂ ਨੂੰ ਸੂਚਨਾ ਮਿਲੀ ਸੀ ਕਿ ਸਰਹਿੰਦ ਦੇ ਫਲਾਈਓਵਰ ਰੋਡ ‘ਤੇ ਪੈਂਦੇ ਪੈਟਰੌਲ ਪੰਪ ਦੇ ਸਾਹਮਣੇ ਵਾਲੇ ਖੇਤਾਂ ‘ਚ ਇੱਕ ਵਿਅਕਤੀ ਦੀ ਲਾਸ਼ ਪਈ ਹੈ | ਜਿਸ ‘ਤੇ ਪੁਲਿਸ ਪਾਰਟੀ ਵੱਲੋਂ ਮੌਕੇ ਦਾ ਮੁਆਇਨਾ ਕਰਨ ਉਪਰੰਤ ਉਕਤ ਲਾਸ਼ ਨੂੰ ਕਬਜ਼ੇ ‘ਚ ਲਿਆ । ਉਨਾਂ ਦੱਸਿਆ ਕਿ ਮ੍ਰਿਤਕ ਦੀ ਪਹਿਚਾਣ ਕ੍ਰਿਸ਼ਨ ਕੁਮਾਰ(35) ਪੁੱਤਰ ਅਵਤਾਰ ਸਿੰਘ ਵਾਸੀ ਬ੍ਰਾਹਮਣਮਾਜਰਾ ਸਰਹਿੰਦ ਵਜੋਂ ਹੋਈ ਹੈ ਜੋ ਕਿ ਮਜ਼ਦੂਰੀ ਕਰਦਾ ਦੱਸਿਆ ਜਾਂਦਾ ਹੈ। ਮੌਤ ਦੇ ਕਾਰਨਾਂ ਬਾਰੇ ਪੁੱਛੇ ਜਾਣ ‘ਤੇ ਉਨਾਂ ਕਿਹਾ ਕਿ ਲਾਸ਼ ਨੂੰ ਸਿਵਲ ਹਸਪਤਾਲ ਦੀ ਮੌਰਚਰੀ ‘ਚ ਰਖਵਾ ਕੇ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ | ਪੋਸਟਮਾਰਟਮ ਰਿਪੋਰਟ ਆਉਣ ਉਪਰੰਤ ਹੀ ਮੌਤ ਦੇ ਕਾਰਨ ਬਾਰੇ ਕੁਝ ਕਿਹਾ ਜਾ ਸਕਦਾ ਹੈ। The post ਸਰਹਿੰਦ: ਖੇਤਾਂ ‘ਚੋਂ ਸ਼ੱਕੀ ਹਾਲਤ ‘ਚ ਮਿਲੀ ਨੌਜਵਾਨ ਦੀ ਲਾਸ਼, ਜਾਂਚ ‘ਚ ਜੁਟੀ ਪੁਲਿਸ appeared first on TheUnmute.com - Punjabi News. Tags:
|
ਐਮਰਜੈਂਸੀ ਵਿਰੁੱਧ ਜੂਝਣ ਵਾਲੇ ਪੰਥਕ ਆਗੂ ਗਿਆਨੀ ਜਗਰਾਜ ਸਿੰਘ ਪੰਜੋਲੀ ਦੀ ਅੰਤਿਮ ਅਰਦਾਸ ਮੌਕੇ ਦੋ ਮਤੇ ਪਾਸ Tuesday 20 February 2024 08:26 AM UTC+00 | Tags: breaking-news emergency giani-jagraj-singh-panjoli news punjab-news ਫਤਿਹਗੜ੍ਹ ਸਾਹਿਬ, 20 ਫਰਵਰੀ 2024: ਬੀਤੇ ਦਿਨ ਪਿੰਡ ਪੰਜੋਲੀ ਕਲਾਂ ਵਿੱਚ ਪੰਥਕ ਆਗੂ ਜਥੇਦਾਰ ਜਗਰਾਜ ਸਿੰਘ ਪੰਜੋਲੀ (Giani Jagraj Singh Panjoli) ਨੂੰ ਸ਼ਰਧਾਂਜਲੀ ਭੇਂਟ ਕਰਦਿਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਵਜੂਦ ਇਹੋ ਜਿਹੋ ਸੰਘਰਸ਼ੀਲ ਆਗੂਆਂ ਦੀ ਬਦੌਲਤ ਹੀ ਹੈ। ਉਨ੍ਹਾਂ ਕਿਹਾ ਕਿ ਜਿਵੇਂ-ਜਿਵੇਂ ਗੁਰਮਤਿ ਦੇ ਰੰਗ ‘ਚ ਰੰਗੇ ਅਕਾਲੀ ਸਾਨੂੰ ਛੱਡ ਕੇ ਜਾ ਰਹੇ ਹਨ ਤਿਵੇਂ-ਤਿਵੇਂ ਸ਼੍ਰੋਮਣੀ ਅਕਾਲੀ ਦਲ ਦਾ ਗੁਰਮਤੀ ਸਰੂਪ ਕਮਜ਼ੋਰ ਪੈਂਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਅੱਜ ਗਿਆਨੀ ਜਗਰਾਜ ਸਿੰਘ ਪੰਜੋਲੀ ਵਰਗੇ ਪੰਥ ਪ੍ਰਸਤ ਟਕਸਾਲੀ ਅਕਾਲੀਆਂ ਦੀ ਸ਼੍ਰੋਮਣੀ ਅਕਾਲੀ ਦਲ ਨੂੰ ਸਖ਼ਤ ਜ਼ਰੂਰਤ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਮੈਂਬਰ ਪਾਰਲੀਮੈਂਟ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਜਦੋਂ ਅਸੀਂ ਐਮਰਜੈਂਸੀ ਸਮੇਂ ਜੇਲ੍ਹਾਂ ਵਿਚ ਬੰਦ ਸੀ ਤਾਂ ਸਾਨੂੰ ਲੱਗਦਾ ਸੀ ਕਿ ਹੁਣ ਸ਼ਾਇਦ ਕਦੀ ਵੀ ਜੇਲ੍ਹ ਤੋਂ ਰਿਹਾਅ ਨਹੀਂ ਹੋ ਸਕਦੇ। ਉਨ੍ਹਾਂ ਕਿਹਾ ਕਿ ਗਿਆਨੀ ਜਗਰਾਜ ਸਿੰਘ ਪੰਜੋਲੀ ਵਰਗੇ ਯੋਧਿਆਂ ਦੇ ਸਿਦਕ ਕਰਕੇ ਹੀ ਐਮਰਜੈਂਸੀ ਖਤਮ ਹੋਈ ਅਤੇ ਭਾਰਤ ਵਿੱਚ ਤਾਨਾਸ਼ਾਹ ਰਾਜ ਖਤਮ ਹੋਇਆ ਅਤੇ ਲੋਕਤੰਤਰ ਬਹਾਲ ਹੋਇਆ। ਉਨ੍ਹਾਂ ਦਾਅਵਾ ਕਰਦਿਆਂ ਕਿਹਾ ਸ਼੍ਰੋਮਣੀ ਅਕਾਲੀ ਦਲ ਹੀ ਪੰਥ ਅਤੇ ਪੰਜਾਬ ਦੇ ਹਿੱਤਾਂ ਦੀ ਇੱਕੋ-ਇੱਕ ਪਹਿਰੇਦਾਰ ਜਥੇਬੰਦੀ ਹੈ, ਜਿਸ ਨੂੰ ਮਜ਼ਬੂਤ ਕਰਨ ਵਿੱਚ ਗਿਆਨੀ ਜਗਰਾਜ ਸਿੰਘ ਪੰਜੋਲੀ (Giani Jagraj Singh Panjoli) ਵਰਗੇ ਇਮਾਨਦਾਰ ਅਤੇ ਪੰਥ ਪ੍ਰਸਤ ਆਗੂਆਂ ਦਾ ਮਾਣਮੱਤਾ ਭੂਮਿਕਾ ਰਹੀ ਹੈ । ਸਰਬੱਤ ਖਾਲਸਾ ਵੱਲੋ ਥਾਪੇ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ, ਭਾਈ ਜਗਤਾਰ ਸਿੰਘ ਹਵਾਰਾ ਦੇ ਧਰਮੀ ਪਿਤਾ ਬਾਪੂ ਗੁਰਚਰਨ ਸਿੰਘ ਨੇ ਕਿਹਾ ਕਿ ਗਿਆਨੀ ਜਗਰਾਜ ਸਿੰਘ ਵਰਗੇ ਕੁਰਬਾਨੀ ਵਾਲੇ ਆਗੂਆਂ ਦੀ ਅੱਜ ਪੰਥ ਨੂੰ ਸਖ਼ਤ ਜ਼ਰੂਰਤ ਹੈ । ਪੰਜਾਬੀ ਯੂਨੀਵਰਸਟੀ ਪਟਿਆਲਾ ਦੇ ਪ੍ਰੋਫੈਸਰ ਸੁਖਦਿਆਲ ਸਿੰਘ ਨੇ ਕਿਹਾ ਕਿ ਗਿਆਨੀ ਜਗਰਾਜ ਸਿੰਘ ਨੇ ਪੂਰਾ ਜੀਵਨ ਨੀਲੀ ਦਸਤਾਰ ਹੀ ਬੰਨ੍ਹ ਕੇ ਰੱਖੀ ਜੋ ਸਿੱਖ ਸੰਘਰਸ਼ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਨੀਲੀ ਦਸਤਾਰ ਸਾਡੀ ਅਣਖ ਅਤੇ ਗੈਰਤ ਦਾ ਪ੍ਰਤੀਕ ਵੀ ਹੈ, ਇਸ ਲਈ ਅਕਾਲੀਆਂ ਨੂੰ ਨੀਲੀਆਂ ਦਸਤਾਰਾਂ ਹੀ ਸਜਾ ਕੇ ਰੱਖਣੀਆ ਚਾਹੀਦੀਆਂ ਹਨ। ਪ੍ਰੋਫੈਸਰ ਹਰਪਾਲ ਸਿੰਘ ਪੰਨੂ ਨੇ ਕਿਹਾ ਕਿ ਗਿਆਨੀ ਜਗਰਾਜ ਵਰਗੀਆਂ ਰੂਹਾਂ ਕਦੀ-ਕਦੀ ਆਉਂਦੀਆਂ ਹਨ ਇਹਨਾਂ ਦੀ ਬਦੋਲਤ ਹੀ ਸਾਡੇ ਗੁਰੂਆਂ ਵੱਲੋ ਸਥਾਪਤ ਕੀਤਾ ਗਿਆ ਮੀਰੀ ਪੀਰੀ ਦਾ ਸਿਧਾਂਤ ਪ੍ਰਬਲ ਰਹਿੰਦਾ ਹੈ, ਉਨਾਂ ਨੇ ਜਨਮ ਸਾਖੀਆਂ ਦਾ ਹਵਾਲੇ ਰਾਹੀਂ ਗਿਆਨੀ ਜਗਰਾਜ ਸਿੰਘ ਨੂੰ ਸ਼ਰਧਾਂਜਲੀ ਦਿੱਤੀ। ਪੰਜਾਬੀ ਯੂਨੀਵਰਸਟੀ ਦੇ ਡਾਕਟਰ ਗਿਆਨ ਸਿੰਘ ਨੇ ਕਿਹਾ ਕਿ ਗਿਆਨੀ ਜਗਰਾਜ ਸਿੰਘ ਪੰਜੋਲੀ ਨੇ ਜਿੰਨੀ ਸੇਵਾ ਸ਼੍ਰੋਮਣੀ ਅਕਾਲੀ ਦਲ ਵਿੱਚ ਰਹਿਕੇ ਪੰਥ ਦੀ ਕੀਤੀ ਹੈ ਉਤਨੀ ਸੇਵਾ ਉਨ੍ਹਾਂ ਨੇ ਅਪਣੇ ਨਗਰ ਪੰਜੋਲੀ ਕਲਾਂ ਦੀ ਵੀ ਕੀਤੀ, ਉਨ੍ਹਾਂ ਕਿਹਾ ਕਿ ਮੇਰੀ ਟੀਮ ਇੱਕ ਵਾਰ ਜਦੋਂ ਇਸ ਪਿੰਡ ਦਾ ਸਰਵੇਂ ਕਰਨ ਆਈ ਤਾਂ ਪਿੰਡ ਦਾ ਸਰਬਪੱਖੀ ਵਿਕਾਸ ਵੇਖਕੇ ਮਨ ਨੂੰ ਤਸੱਲੀ ਮਿਲੀ। ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਪੰਜਾਬ ਦੇ ਪ੍ਰਧਾਨ ਡਾਕਟਰ ਦਰਸ਼ਨ ਪਾਲ ਨੇ ਪਰਿਵਾਰ ਦੇ ਗ੍ਰਹਿ ਪਹੁੰਚ ਕੇ ਜਥੇਦਾਰ ਜਗਰਾਜ ਸਿੰਘ ਵੱਲੋਂ ਐਮਰਜੈਂਸੀ ਵੇਲੇ ਕੱਟੀ ਜੇਲ੍ਹ ਦੇ ਸਮੇਂ ਨੂੰ ਅੱਜ ਦੇ ਕਿਸਾਨੀ ਸੰਘਰਸ਼ ਦੇ ਹਾਲਾਤਾਂ ਨਾਲ ਬਿਆਨ ਕੀਤਾ। ਸੰਯੁਕਤ ਕਿਸਾਨ ਮੋਰਚੇ ਦੇ ਆਗੂ ਸਤਨਾਮ ਸਿੰਘ ਬਹਿਰੂ ਨੇ ਕਿਹਾ ਕਿ ਗਿਆਨੀ ਜਗਰਾਜ ਸਿੰਘ ਦਾ ਪੰਥਕ ਸੇਵਾ ਵਿੱਚ ਮਾਣ ਮੱਤਾ ਰੋਲ ਅਦਾ ਕੀਤਾ ਹੈ ਅਤੇ ਅੱਜ ਉਨ੍ਹਾਂ ਦੇ ਪਰਿਵਾਰ ਵੱਲੋਂ ਵੀ ਕਿਸਾਨੀ ਸੰਘਰਸ਼ ਅਤੇ ਸਮਾਜ ਸੇਵਾ ਵਿੱਚ ਬਾਖੂਬੀ ਯੋਗਦਾਨ ਪਾਇਆ ਜਾ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਅਰਦਾਸ ਵੀ ਕੀਤੀ ਅਤੇ ਸਟੇਜ ਸੰਚਾਲਨ ਕਰਦਿਆਂ ਕਿਸਾਨੀ ਸੰਘਰਸ਼ ਦੀ ਹਮਾਇਤ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਦੋ ਮਤੇ ਪੇਸ਼ ਕੀਤੇ ਜਿਸ ਨੂੰ ਹਾਜ਼ਰ ਸੰਗਤਾਂ ਨੇ ਹੱਥ ਖੜੇ ਕਰਕੇ ਪ੍ਰਵਾਨਗੀ ਦਿੱਤੀ । ਸਾਰੇ ਬੁਲਾਰਿਆਂ ਨੇ ਗਿਆਨੀ ਜਗਰਾਜ ਸਿੰਘ ਦੇ ਪੋਤਰੇ ਜਗਜੀਤ ਸਿੰਘ ਪੰਜੋਲੀ ਵੱਲੋ ਪੱਤਰਕਾਰੀ ਦੇ ਖੇਤਰ ਵਿੱਚ ਕੀਤੀ ਜਾ ਰਹੀ ਸੇਵਾ ਦੀ ਵੀ ਭਰਪੂਰ ਪ੍ਰਸ਼ੰਸਾ ਕੀਤੀ । ਗਿਆਨੀ ਜਗਰਾਜ ਸਿੰਘ ਪੰਜੋਲੀ ਦੇ ਸਪੁੱਤਰ ਸਰਦਾਰ ਨਰਿੰਦਰ ਸਿੰਘ , ਸਰਦਾਰ ਹਰਜਿੰਦਰ ਸਿੰਘ ਵਲੋਂ ਗਿਆਨੀ ਦੀ ਅੰਤਿਮ ਅਰਦਾਸ ਸੰਬੰਧੀ ਕੀਤੇ ਗਏ ਪ੍ਰਬੰਧ ਵੀ ਕਾਬਲੇ ਤਰੀਫ਼ ਸਨ, ਨਾਲ ਹੀ ਪਰਿਵਾਰ ਵੱਲੋਂ ਫੈਸਲਾ ਕੀਤਾ ਗਿਆ ਕਿ ਬਾਪੂ ਜਗਰਾਜ ਸਿੰਘ ਦੀ ਯਾਦ ਵਿੱਚ ਸਮੇਂ-ਸਮੇਂ ‘ਤੇ ਸਮਾਜ ਸੁਧਾਰਕ ਕਾਰਜ ਕੀਤੇ ਜਾਂਦੇ ਰਹਿਣਗੇ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਮੈਂਬਰ ਪਾਰਲੀਮੈਂਟ ਸਰਦਾਰ ਸਿਮਰਨਜੀਤ ਸਿੰਘ ਮਾਨ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ, ਸਾਬਕਾ ਐਮਪੀ ਹਰਿੰਦਰ ਸਿੰਘ ਖਾਲਸਾ, ਬਲਵੰਤ ਸਿੰਘ ਰਾਮੂਵਾਲੀਆ, ਅਕਾਲੀ ਆਗੂ ਸਰਦਾਰ ਸੁਖਦੇਵ ਸਿੰਘ ਢੀਡਸਾ, ਜਗਮੀਤ ਸਿੰਘ ਬਰਾੜ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਸੁਖਪਾਲ ਸਿੰਘ ਖਹਿਰਾ, ਮਹੇਸ਼ ਇੰਦਰ ਸਿੰਘ ਗਰੇਵਾਲ ਸਮੇਤ ਬਹੁਤ ਸਾਰੇ ਆਗੂਆਂ ਨੇ ਲਿਖਤੀ ਸ਼ੋਕ ਸ਼ੰਦੇਸ ਤੇ ਫੋਨ ਰਾਹੀਂ ਗਿਆਨੀ ਜਗਰਾਜ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ। ਹੋਰਨਾਂ ਤੋਂ ਇਲਾਵਾ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ, ਜਗਦੀਪ ਸਿੰਘ ਚੀਮਾ, ਹਲਕਾ ਇੰਚਾਰਜ ਸ੍ਰੀ ਫਤਹਿਗੜ ਸਾਹਿਬ , ਸ਼ਰਨਜੀਤ ਸਿੰਘ ਰਜਵਾੜਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ , ਸਰਬਜੀਤ ਸਿੰਘ ਝਿੰਜਰ ਪ੍ਰਧਾਨ ਯੂਥ ਅਕਾਲੀ ਦਲ, ਪੰਜਾਬ, ਨਰਿੰਦਰ ਸਿੰਘ ਟਿਵਾਣਾ, ਦਿਦਾਰ ਸਿੰਘ ਭੱਟੀ ਸਾਬਕਾ ਐਮ ਐਲ ਏ , ਅਮਰਿੰਦਰ ਸਿੰਘ ਲਿਬੜਾ, ਕੁਲਜੀਤ ਸਿੰਘ ਨਾਗਰਾ ਸਾਬਕਾ ਵਿਧਾਇਕ, ਦਿਲਬਾਗ ਸਿੰਘ ਬਧੌਛੀ, ਤੇਜਿੰਦਰ ਸਿੰਘ ਸੰਧੂ, ਮਨਦੀਪ ਸਿੰਘ ਤਰਖਾਣ , ਹਰਿੰਦਰਪਾਲ ਸਿੰਘ ਟੌਹੜਾ , ਸਰਦਾਰ ਬਲਜੀਤ ਸਿੰਘ ਮਹਿਰਾਜ , ਨੋਨਿਹਾਲ ਸਿੰਘ ਸਰਪੰਚ ਮਹਿਰਾਜ, ਜਸਕਰਨ ਸਿੰਘ ਭੁੱਚੋ ਕਲਾਂ, ਸਤਵਿੰਦਰ ਸਿੰਘ ਟੌਹੜਾ ਮੈਂਬਰ ਐਸਜੀਪੀਸੀ , ਭਰਾ ਪਾਲ ਸਿੰਘ, ਚੰਦ ਸਿੰਘ, ਭੁਪਿੰਦਰ ਸਿੰਘ ਬਾਠ, ਰੇਸ਼ਮ ਸਿੰਘ ਮੰਡੇਰ, ਜਸਪਾਲ ਸਿੰਘ ਨੰਡਿਆਲੀ, ਕੁਲਵਿੰਦਰ ਸਿੰਘ ਭੱਲਮਾਜਰਾ, ਅਵਤਾਰ ਸਿੰਘ ਚਲੈਲਾ, ਇੰਦਰਜੀਤ ਸਿੰਘ ਮਾਂਗਟ, ਅਜਾਇਬ ਸਿੰਘ ਜਖਵਾਲੀ, ਮੈਨੇਜਰ ਸਤਨਾਮ ਸਿੰਘ, ਪਰਵਿੰਦਰ ਸਿੰਘ ਫੌਜੀ, ਅਵਤਾਰ ਸਿੰਘ ਪਟਿਆਲਾ, ਸਮਸ਼ੇਰ ਸਿੰਘ ਬਾਠ, ਯੂਥ ਆਗੂ ਲਵਪ੍ਰੀਤ ਸਿੰਘ ਪੰਜੋਲੀ ਆਦਿ ਨੇ ਹਾਜ਼ਰੀ ਭਰੀ।
The post ਐਮਰਜੈਂਸੀ ਵਿਰੁੱਧ ਜੂਝਣ ਵਾਲੇ ਪੰਥਕ ਆਗੂ ਗਿਆਨੀ ਜਗਰਾਜ ਸਿੰਘ ਪੰਜੋਲੀ ਦੀ ਅੰਤਿਮ ਅਰਦਾਸ ਮੌਕੇ ਦੋ ਮਤੇ ਪਾਸ appeared first on TheUnmute.com - Punjabi News. Tags:
|
ਉੱਤਰ ਪ੍ਰਦੇਸ਼ 'ਚ ਇੰਡੀਆ ਗਠਜੋੜ ਟੁੱਟਣ ਦੀ ਕਗਾਰ 'ਤੇ, ਸਪਾ ਦੀ ਕਾਂਗਰਸ ਨਾਲ ਸਿੱਟਾ ਵੰਡ 'ਤੇ ਨਹੀਂ ਬਣ ਰਹੀ ਸਹਿਮਤੀ ! Tuesday 20 February 2024 09:10 AM UTC+00 | Tags: 2024-lok-sabha-election breaking-news congress india latest-news news samajwadi-party up-lok-sabha-election ਚੰਡੀਗੜ੍ਹ, 20 ਫਰਵਰੀ 2024: ਆਗਾਮੀ ਲੋਕ ਸਭਾ ਚੋਣਾਂ ਲਈ ਬਣੇ ਇੰਡੀਆ ਗਠਜੋੜ ਨੂੰ ਸਭ ਤੋਂ ਵੱਡਾ ਝਟਕਾ ਲੱਗਾ ਹੈ। ਉੱਤਰ ਪ੍ਰਦੇਸ਼ ਵਿੱਚ ਸਮਾਜਵਾਦੀ ਪਾਰਟੀ (Samajwadi Party) ਅਤੇ ਕਾਂਗਰਸ ਵਿੱਚ ਕੋਈ ਗਠਜੋੜ ਬਣਦਾ ਨਜ਼ਰ ਨਹੀਂ ਆ ਰਿਹਾ। ਸੂਤਰਾਂ ਦੇ ਹਵਾਲੇ ਖ਼ਬਰ ਹੈ ਕਿ ਸਪਾ ਅਤੇ ਕਾਂਗਰਸ ਵਿਚਾਲੇ ਸੀਟਾਂ ਨੂੰ ਲੈ ਕੇ ਕੋਈ ਸਹਿਮਤੀ ਨਹੀਂ ਬਣ ਸਕੀ ਹੈ। ਸੋਮਵਾਰ ਨੂੰ ਸਮਾਜਵਾਦੀ ਪਾਰਟੀ (Samajwadi Party) ਨੇ ਹੁਣ ਕਾਂਗਰਸ ਨੂੰ ਗਠਜੋੜ ਦੇ ਤਹਿਤ 17 ਸੀਟਾਂ ‘ਤੇ ਆਪਣੇ ਉਮੀਦਵਾਰ ਖੜ੍ਹੇ ਕਰਨ ਦਾ ਪ੍ਰਸਤਾਵ ਦਿੱਤਾ ਸੀ। ਇਸ ਤੋਂ ਪਹਿਲਾਂ ਸਪਾ ਨੇ ਕਾਂਗਰਸ ਨੂੰ 11 ਸੀਟਾਂ ‘ਤੇ ਚੋਣ ਲੜਨ ਦਾ ਪ੍ਰਸਤਾਵ ਦਿੱਤਾ ਸੀ, ਜਿਸ ਕਾਰਨ ਦੋਵਾਂ ਪਾਰਟੀਆਂ ਵਿਚਾਲੇ ਬਿਆਨਬਾਜ਼ੀ ਸ਼ੁਰੂ ਹੋ ਗਈ ਸੀ। ਸੋਮਵਾਰ ਨੂੰ ਸਪਾ ਪ੍ਰਧਾਨ ਅਖਿਲੇਸ਼ ਯਾਦਵ ਨੇ ਕਾਂਗਰਸ ਲਈ 17 ਲੋਕ ਸਭਾ ਸੀਟਾਂ ਛੱਡਣ ਦਾ ਫੈਸਲਾ ਕੀਤਾ। ਸੂਤਰਾਂ ਦੇ ਮੁਤਾਬਕ ਸਪਾ ਨੇ ਅਮੇਠੀ, ਰਾਏਬਰੇਲੀ, ਬਾਰਾਬੰਕੀ, ਸੀਤਾਪੁਰ, ਕੈਸਰਗੰਜ, ਵਾਰਾਣਸੀ, ਅਮਰੋਹਾ, ਸਹਾਰਨਪੁਰ, ਗੌਤਮ ਬੁੱਧ ਨਗਰ, ਗਾਜ਼ੀਆਬਾਦ, ਬੁਲੰਦਸ਼ਹਿਰ, ਫਤਿਹਪੁਰ ਸੀਕਰੀ, ਕਾਨਪੁਰ, ਹਾਥਰਸ, ਝਾਂਸੀ, ਮਹਾਰਾਜਗੰਜ ਅਤੇ ਬਾਗਪਤ ਸੀਟਾਂ ਕਾਂਗਰਸ ਨੂੰ ਦਿੱਤੀਆਂ ਸਨ। ਕਾਂਗਰਸ ਸੂਤਰਾਂ ਮੁਤਾਬਕ ਸਪਾ ਤੋਂ 17 ਸੀਟਾਂ ਦਾ ਪ੍ਰਸਤਾਵ ਆਇਆ ਹੈ, ਹਾਲਾਂਕਿ ਪਾਰਟੀ ਵੱਲੋਂ ਇਸ ‘ਤੇ ਅਜੇ ਤੱਕ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕਾਂਗਰਸ ਦੇ ਸੂਬਾ ਪ੍ਰਧਾਨ ਅਜੇ ਰਾਏ ਨੇ 11 ਸੀਟਾਂ ਦੇ ਪ੍ਰਸਤਾਵ ‘ਤੇ ਅਸੰਤੁਸ਼ਟੀ ਜ਼ਾਹਰ ਕੀਤੀ ਸੀ। ਜਿਸ ਤੋਂ ਬਾਅਦ ਸਪਾ ਨੇ ਨਵੇਂ ਸਿਰੇ ਤੋਂ ਸੀਟਾਂ ਦੀ ਚੋਣ ਕੀਤੀ ਅਤੇ ਸੂਚੀ ਕਾਂਗਰਸ ਲੀਡਰਸ਼ਿਪ ਨੂੰ ਭੇਜ ਦਿੱਤੀ। ਬੀਤੇ ਦਿਨ ਸਮਾਜਵਾਦੀ ਪਾਰਟੀ ਨੇ ਲੋਕ ਸਭਾ ਚੋਣਾਂ ਲਈ 11 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ | The post ਉੱਤਰ ਪ੍ਰਦੇਸ਼ ‘ਚ ਇੰਡੀਆ ਗਠਜੋੜ ਟੁੱਟਣ ਦੀ ਕਗਾਰ ‘ਤੇ, ਸਪਾ ਦੀ ਕਾਂਗਰਸ ਨਾਲ ਸਿੱਟਾ ਵੰਡ ‘ਤੇ ਨਹੀਂ ਬਣ ਰਹੀ ਸਹਿਮਤੀ ! appeared first on TheUnmute.com - Punjabi News. Tags:
|
ਮੈਂ ਐੱਮ.ਐੱਸ ਧੋਨੀ ਤੋਂ ਪੁੱਛਣਾ ਚਾਹੁੰਦਾ ਹਾਂ ਕਿ ਮੇਰੇ ਸੈਂਕੜੇ ਤੋਂ ਬਾਅਦ ਮੈਨੂੰ ਭਾਰਤੀ ਟੀਮ 'ਚੋਂ ਬਾਹਰ ਕਿਉਂ ਕੀਤਾ ?: ਮਨੋਜ ਤਿਵਾਰੀ Tuesday 20 February 2024 09:45 AM UTC+00 | Tags: bcci breaking-news cricket-news indian-team manoj-tiwari ms-dhoni news ਚੰਡੀਗੜ੍ਹ, 20 ਫਰਵਰੀ 2024: ਭਾਰਤੀ ਕ੍ਰਿਕਟ ਟੀਮ ਦੀ ਕੈਪ ਹਾਸਲ ਕਰਨਾ ਦੇਸ਼ ਦੇ ਕਿਸੇ ਵੀ ਖਿਡਾਰੀ ਦਾ ਸਭ ਤੋਂ ਵੱਡਾ ਸੁਪਨਾ ਹੁੰਦਾ ਹੈ। ਹਾਲਾਂਕਿ ਸੀਨੀਅਰ ਭਾਰਤੀ ਟੀਮ ਲਈ ਖੇਡਣਾ ਜਿੰਨਾ ਮੁਸ਼ਕਿਲ ਹੈ, ਭਾਰਤੀ ਕ੍ਰਿਕਟ ਟੀਮ ‘ਚ ਜਗ੍ਹਾ ਬਣਾਈ ਰੱਖਣਾ ਵੀ ਓਨਾ ਹੀ ਮੁਸ਼ਕਿਲ ਹੈ। ਕਈ ਕ੍ਰਿਕਟਰ ਅਜਿਹਾ ਕਰ ਚੁੱਕੇ ਹਨ ਅਤੇ ਲੰਬੇ ਸਮੇਂ ਤੱਕ ਟੀਮ ‘ਚ ਜਗ੍ਹਾ ਬਣਾਉਣ ‘ਚ ਸਫਲ ਰਹੇ, ਪਰ ਕੁਝ ਅਜਿਹੇ ਬਦਕਿਸਮਤ ਕ੍ਰਿਕਟਰ ਵੀ ਹਨ, ਜਿਨ੍ਹਾਂ ਨੇ ਅੰਤਰਰਾਸ਼ਟਰੀ ਮੰਚ ‘ਤੇ ਖੁਦ ਨੂੰ ਸਾਬਤ ਕੀਤਾ, ਪਰ ਲੰਬੇ ਸਮੇਂ ਤੱਕ ਸੀਨੀਅਰ ਭਾਰਤੀ ਟੀਮ ‘ਚ ਨਹੀਂ ਖੇਡ ਸਕੇ ਅਤੇ ਉਨ੍ਹਾਂ ਦੇ ਅੰਤਰਰਾਸ਼ਟਰੀ ਕਰੀਅਰ ਕੁਝ ਸਮੇਂ ਬਾਅਦ ਖ਼ਤਮ ਹੋ ਗਿਆ। ਮਨੋਜ ਤਿਵਾਰੀ (Manoj Tiwari) ਵੀ ਉਨ੍ਹਾਂ ਕ੍ਰਿਕਟਰਾਂ ਵਿੱਚੋਂ ਇੱਕ ਹੈ, ਜਿਨ੍ਹਾਂ ਨੇ ਲਗਭਗ ਦੋ ਦਹਾਕਿਆਂ ਤੱਕ ਬੰਗਾਲ ਦੀ ਸੇਵਾ ਕੀਤੀ ਅਤੇ ਭਾਰਤ ਲਈ 12 ਵਨਡੇ ਅਤੇ ਤਿੰਨ ਟੀ-20 ਮੈਚ ਖੇਡੇ। ਇਹ ਖਿਡਾਰੀ ਰਣਜੀ ਟਰਾਫੀ ਵਿੱਚ ਬੰਗਾਲ ਦੇ ਫਾਈਨਲ ਮੈਚ ਤੋਂ ਇੱਕ ਦਿਨ ਬਾਅਦ ਐਤਵਾਰ ਨੂੰ ਸੰਨਿਆਸ ਲੈ ਗਿਆ। ਇਕ ਨਿਊਜ਼ ਚੈਨਲ ਨੂੰ ਦਿੱਤੇ ਇੰਟਰਵਿਊ ਦੌਰਾਨ ਮਨੋਜ ਨੇ ਕਿਹਾ ਕਿ ਜਦੋਂ ਮੈਂ 65 ਪਹਿਲੇ ਦਰਜੇ ਦੇ ਮੈਚ ਖੇਡੇ ਤਾਂ ਮੇਰੀ ਬੱਲੇਬਾਜ਼ੀ ਔਸਤ 65 ਦੇ ਆਸ-ਪਾਸ ਸੀ। ਫਿਰ ਆਸਟਰੇਲੀਆ ਦੀ ਟੀਮ ਨੇ ਭਾਰਤ ਦਾ ਦੌਰਾ ਕੀਤਾ, ਅਤੇ ਮੈਂ ਚੇਨਈ ਵਿੱਚ ਇੱਕ ਦੋਸਤਾਨਾ ਮੈਚ ਵਿੱਚ 130 ਦੌੜਾਂ ਬਣਾਈਆਂ। ਫਿਰ ਮੈਂ ਇੰਗਲੈਂਡ ਖ਼ਿਲਾਫ਼ ਮੈਚ ਵਿੱਚ 93 ਦੌੜਾਂ ਬਣਾਈਆਂ। ਮੈਂ ਟੈਸਟ ਕੈਪ ਹਾਸਲ ਕਰਨ ਦੇ ਬਹੁਤ ਨੇੜੇ ਸੀ, ਪਰ ਉਨ੍ਹਾਂ ਨੇ ਮੇਰੀ ਬਜਾਏ ਯੁਵਰਾਜ ਸਿੰਘ ਨੂੰ ਚੁਣਿਆ। ਇਸ ਲਈ ਟੈਸਟ ਕੈਪ ਨਹੀਂ ਮਿਲ ਸਕੀ। ਇੰਨਾ ਹੀ ਨਹੀਂ ਵਨਡੇ ‘ਚ ਸੈਂਕੜਾ ਲਗਾਉਣ ‘ਤੇ ਪਲੇਅਰ ਆਫ ਦਿ ਮੈਚ ਦਾ ਐਵਾਰਡ ਮਿਲਣ ਤੋਂ ਬਾਅਦ ਮੈਨੂੰ ਨਜ਼ਰਅੰਦਾਜ਼ ਕਰ ਦਿੱਤਾ ਗਿਆ। ਮੈਨੂੰ ਲਗਾਤਾਰ 14 ਮੈਚਾਂ ਲਈ ਨਜ਼ਰਅੰਦਾਜ਼ ਕੀਤਾ ਗਿਆ। ਜਦੋਂ ਆਤਮ-ਵਿਸ਼ਵਾਸ ਸਿਖਰ ‘ਤੇ ਹੁੰਦਾ ਹੈ ਅਤੇ ਕੋਈ ਇਸਨੂੰ ਨਸ਼ਟ ਕਰ ਦਿੰਦਾ ਹੈ, ਉਹ ਖਿਡਾਰੀ ਖ਼ਤਮ ਹੋ ਜਾਂਦਾ ਹੈ। ਕਿਸੇ ਵੀ ਪੇਸ਼ੇ ਵਿੱਚ ਇੱਕ ਖਿਡਾਰੀ ਲਈ ਆਤਮ ਵਿਸ਼ਵਾਸ ਹੀ ਸਭ ਕੁਝ ਹੁੰਦਾ ਹੈ। ਇੱਕ ਸਵਾਲ ਪੁੱਛਣ ‘ਤੇ ਕਿ ‘ਉਸ ਭਰੋਸੇ ਨੂੰ ਕਿਸ ਨੇ ਮਾਰਿਆ ਹੈ ?’ ਮਨੋਜ ਤਿਵਾਰੀ ਨੇ ਕਿਹਾ, ’ਮੈਂ’ਤੁਸੀਂ ਨਾਮ ਜਾਣਦਾ ਹਾਂ ਪਰ ਮੈਂ ਉਹ ਨਾਂ ਨਹੀਂ ਲੈਣਾ ਚਾਹੁੰਦਾ। ਮੈਂ ਹੁਣ ਪਰਿਪੱਕ ਹੋ ਗਿਆ ਹਾਂ। ਜਦੋਂ ਕਿਸੇ ਖਿਡਾਰੀ ਨੂੰ ਬਾਹਰ ਕੀਤਾ ਜਾਂਦਾ ਹੈ ਤਾਂ ਇਹ ਟੀਮ ਪ੍ਰਬੰਧਨ ਦਾ ਫੈਸਲਾ ਹੁੰਦਾ ਹੈ। ਰਿਪੋਰਟਰ ਨੇ ਮਨੋਜ ਤਿਵਾਰੀ (Manoj Tiwari) ਨੂੰ ਪੁੱਛਿਆ ਕਿ ਉਸ ਟੀਮ ਦਾ ਕਪਤਾਨ ਐਮਐਸ ਧੋਨੀ ਸੀ। ਮੈਂ ਤੁਹਾਨੂੰ ਸਿੱਧਾ ਸਵਾਲ ਪੁੱਛ ਰਿਹਾ ਹਾਂ? ਮਨੋਜ ਨੇ ਜਵਾਬ ਦਿੱਤਾ, ‘ਹਾਂ, ਮਹਿੰਦਰ ਸਿੰਘ ਧੋਨੀ ਕਪਤਾਨ ਸਨ। ਜੇਕਰ ਮੈਨੂੰ ਇਹ ਸਵਾਲ ਪੁੱਛਣ ਦਾ ਮੌਕਾ ਮਿਲਿਆ ਤਾਂ ਮੈਂ ਉਸ ਤੋਂ ਜ਼ਰੂਰ ਪੁੱਛਾਂਗਾ ਕਿ ਸੈਂਕੜਾ ਲਗਾਉਣ ਤੋਂ ਬਾਅਦ ਮੈਨੂੰ ਟੀਮ ਤੋਂ ਕਿਉਂ ਬਾਹਰ ਕੀਤਾ ਗਿਆ, ਖਾਸ ਕਰਕੇ ਆਸਟ੍ਰੇਲੀਆ ਦੇ ਉਸ ਦੌਰੇ ‘ਤੇ ਜਿੱਥੇ ਕੋਈ ਵੀ ਦੌੜਾਂ ਨਹੀਂ ਬਣਾ ਰਿਹਾ ਸੀ, ਨਾ ਵਿਰਾਟ ਕੋਹਲੀ, ਨਾ ਰੋਹਿਤ ਸ਼ਰਮਾ ਅਤੇ ਨਾ ਹੀ ਸੁਰੇਸ਼ ਰੈਨਾ। ਮੇਰੇ ਕੋਲ ਹੁਣ ਗੁਆਉਣ ਲਈ ਕੁਝ ਨਹੀਂ। ਜਿਕਰਯੋਗ ਹੈ ਕਿ ਧੋਨੀ ਅਤੇ ਮਨੋਜ ਤਿਵਾਰੀ ਵੀ ਆਈਪੀਐਲ ਵਿੱਚ ਇੱਕੋ ਟੀਮ ਲਈ ਖੇਡ ਚੁੱਕੇ ਹਨ। ਦੋਵੇਂ ਰਾਈਜ਼ਿੰਗ ਪੁਣੇ ਸੁਪਰਜਾਇੰਟਸ ਲਈ ਇਕੱਠੇ ਖੇਡੇ ਸਨ । The post ਮੈਂ ਐੱਮ.ਐੱਸ ਧੋਨੀ ਤੋਂ ਪੁੱਛਣਾ ਚਾਹੁੰਦਾ ਹਾਂ ਕਿ ਮੇਰੇ ਸੈਂਕੜੇ ਤੋਂ ਬਾਅਦ ਮੈਨੂੰ ਭਾਰਤੀ ਟੀਮ ‘ਚੋਂ ਬਾਹਰ ਕਿਉਂ ਕੀਤਾ ?: ਮਨੋਜ ਤਿਵਾਰੀ appeared first on TheUnmute.com - Punjabi News. Tags:
|
CM ਭਗਵੰਤ ਮਾਨ ਨੇ ਚੰਡੀਗੜ੍ਹ ਵਿਖੇ ਸੱਦੀ ਪੰਜਾਬ ਮੰਤਰੀ ਮੰਡਲ ਦੀ ਬੈਠਕ Tuesday 20 February 2024 09:56 AM UTC+00 | Tags: aam-aadmi-party breaking-news cm-bhagwant-mann latest-news punjab-cabinet the-unmute the-unmute-breaking-news ਚੰਡੀਗੜ੍ਹ, 20 ਫਰਵਰੀ 2024: ਮੁੱਖ ਮੰਤਰੀ ਭਗਵੰਤ ਮਾਨ ਨੇ 22 ਫਰਵਰੀ ਨੂੰ ਚੰਡੀਗੜ੍ਹ ਵਿਖੇ ਪੰਜਾਬ ਮੰਤਰੀ ਮੰਡਲ (Punjab Cabinet) ਦੀ ਅਹਿਮ ਬੈਠਕ ਸੱਦੀ ਹੈ | ਜਾਰੀ ਨੋਟੀਫਿਕੇਸ਼ਨ ਮੁਤਬਕ ਇਸ ਬੈਠਕ ਬਾਰੇ ਏਜੰਡਾ ਬਾਅਦ ‘ਚ ਜਾਰੀ ਕੀਤਾ ਜਾਵੇਗਾ |
The post CM ਭਗਵੰਤ ਮਾਨ ਨੇ ਚੰਡੀਗੜ੍ਹ ਵਿਖੇ ਸੱਦੀ ਪੰਜਾਬ ਮੰਤਰੀ ਮੰਡਲ ਦੀ ਬੈਠਕ appeared first on TheUnmute.com - Punjabi News. Tags:
|
ਚੰਡੀਗੜ੍ਹ ਮੇਅਰ ਚੋਣ ਮਾਮਲੇ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ, ਨਿਸ਼ਾਨ ਲੱਗੇ 8 ਵੋਟ ਵੀ ਗਿਣੇ ਜਾਣਗੇ Tuesday 20 February 2024 10:23 AM UTC+00 | Tags: breaking-news chandigarh-mayor news ਚੰਡੀਗੜ੍ਹ, 20 ਫਰਵਰੀ 2024: ਚੰਡੀਗੜ੍ਹ ਮੇਅਰ (Chandigarh Mayor) ਦੀ ਚੋਣ ਨੂੰ ਲੈ ਕੇ ਸੁਪਰੀਮ ਕੋਰਟ ‘ਚ ਸੁਣਵਾਈ ਸ਼ੁਰੂ ਹੋ ਗਈ ਹੈ। ਅਦਾਲਤ ਨੇ 30 ਜਨਵਰੀ ਨੂੰ ਹੋਈ ਵੋਟਿੰਗ ਦੇ ਬੈਲਟ ਪੇਪਰਾਂ ਦੀ ਜਾਂਚ ਕੀਤੀ। ਸੁਪਰੀਮ ਕੋਰਟ ਨੇ ਫਿਰ ਕਿਹਾ ਕਿ ‘ਆਪ’ ਉਮੀਦਵਾਰ ਦੇ ਹੱਕ ‘ਚ ਪਈਆਂ ਅੱਠ ਵੋਟਾਂ ‘ਤੇ ਵਾਧੂ ਨਿਸ਼ਾਨ ਸਨ। ਅਦਾਲਤ ਨੇ ਕਿਹਾ ਕਿ ਨਿਸ਼ਾਨਬੱਧ ਬੈਲਟ ਪੇਪਰਾਂ ਦੀ ਗਿਣਤੀ ਕੀਤੀ ਜਾਵੇਗੀ ਜਿਸ ਤੋਂ ਬਾਅਦ ਜੇਤੂ ਦਾ ਨਾਂ ਐਲਾਨਿਆ ਜਾਵੇਗਾ। ਅਦਾਲਤ ਦੀ ਟਿੱਪਣੀ ਤੋਂ ਬਾਅਦ ਆਮ ਆਦਮੀ ਪਾਰਟੀ ‘ਚ ਜਸ਼ਨ ਸ਼ੁਰੂ ਹੋ ਗਏ ਹਨ। ਸੁਣਵਾਈ ਸ਼ੁਰੂ ਹੁੰਦੇ ਹੀ ਸੀਜੇਆਈ ਚੰਦਰਚੂੜ ਨੇ ਕਿਹਾ ਕਿਜੇਕਰ ਨਿਆਂਇਕ ਅਧਿਕਾਰੀ ਆਏ ਹਨ ਤਾਂ ਅਸੀਂ ਚੋਣਾਂ ਵਾਲੇ ਦਿਨ ਨਿਸ਼ਾਨ ਲੱਗੇ 8 ਬੈਲਟ ਪੇਪਰਾਂ ਨੂੰ ਦੇਖਣਾ ਚਾਹੁੰਦੇ ਹਨ । ਇਸ ਤੋਂ ਬਾਅਦ ਨਿਆਂਇਕ ਅਧਿਕਾਰੀ ਨੇ ਬੈਲਟ ਪੇਪਰ ਬੈਂਚ ਨੂੰ ਸੌਂਪ ਦਿੱਤੇ। ਸੀਜੇਆਈ ਡੀਵਾਈ ਚੰਦਰਚੂੜ ਨੇ ਆਪਣੇ ਸਾਥੀਆਂ ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਨਾਲ ਚਰਚਾ ਸ਼ੁਰੂ ਕਰ ਦਿੱਤੀ। ਸੀਜੇਆਈ ਚੰਦਰਚੂੜ ਨੇ ਕਿਹਾ ਕਿ ਅਨਿਲ ਕੁਮਾਰ ਅਤੇ ਮਨੋਜ ਕੁਮਾਰ ਨੇ ਇੱਥੇ 8 ਬੈਲਟ ਪੇਪਰ ਗੈਰ-ਕਾਨੂੰਨੀ ਬਣਾਏ ਗਏ ਸਨ। ਇਨ੍ਹਾਂ ਅੱਠਾਂ ‘ਤੇ ਕੁਲਦੀਪ ਕੁਮਾਰ ਦੀ ਮੋਹਰ ਲੱਗੀ ਹੋਈ ਸੀ। ਰਿਟਰਨਿੰਗ ਅਫਸਰ ਨੇ ਹੇਠਾਂ ਦਸਤਖਤ ਕੀਤੇ ਅਤੇ ਹਰ ਪਾਸੇ ਇਕੋ ਲਾਈਨ ਖਿੱਚ ਦਿੱਤੀ। ਮਸੀਹ ਤੁਸੀਂ ਕਿਹਾ ਸੀ ਕਿ ਤੁਸੀਂ ਜਿੱਥੇ ਵੀ ਲਾਈਨ ਖਿੱਚੀ ਹੈ, ਉਹ ਬੈਲਟ ਖਰਾਬ ਹੋ ਗਏ ਹਨ। ਇਹ ਖ਼ਰਾਬ ਕਿੱਥੇ ਹਨ ? ਇਸ ਮਾਮਲੇ ਵਿੱਚ ਪਟੀਸ਼ਨਰ ਕੁਲਦੀਪ ਕੁਮਾਰ ਨੇ ਕਿਹਾ ਕਿ ਇਹ ਸਿਰਫ਼ ਇੱਕ ਲਾਈਨ ਹੈ। ਇਹ ਸਿਰਫ਼ ਇੱਕ ਕਲਮ ਲਾਈ ਗਈ ਹੈ। ਇਸ ਨਾਲ ਬੈਲਟ ਅਵੈਧ ਨਹੀਂ ਹੋਏ। ਵੀਡੀਓ ਵਿੱਚ ਰਿਟਰਨਿੰਗ ਅਫ਼ਸਰ ਮਸੀਹ ਬੈਲਟ ਪੇਪਰ ਨੂੰ ਖ਼ਰਾਬ ਕਰਦੇ ਨਜ਼ਰ ਆ ਰਹੇ ਹਨ। ਇਸ ਤੋਂ ਬਾਅਦ ਉਹ ਚੁੱਪ ਰਿਹਾ ਅਤੇ ਅਦਾਲਤ ਵਿਚ ਆ ਗਿਆ। ਉਨ੍ਹਾਂ ਨੇ ਸੋਚਿਆ ਕਿ ਉਹ ਇਸ ਤੋਂ ਬਚ ਜਾਣਗੇ ਅਤੇ ਸਾਨੂੰ ਸਾਰਿਆਂ ਨੂੰ ਗੁੰਮਰਾਹ ਕਰਦੇ ਰਹੇ। ਸੁਪਰੀਮ ਕੋਰਟ ਨੇ ਕਿਹਾ ਕਿ ਚੰਡੀਗੜ੍ਹ ਮੇਅਰ (Chandigarh Mayor) ਦੀ ਚੋਣ ਵਿੱਚ ਪਈਆਂ ਵੋਟਾਂ ਦੀ ਮੁੜ ਗਿਣਤੀ ਹੋਣੀ ਚਾਹੀਦੀ ਹੈ। ਸਾਰੇ 8 ਚਿੰਨ੍ਹਿਤ ਬੈਲਟ ਵੈਧ ਮੰਨੇ ਜਾਣੇ ਚਾਹੀਦੇ ਹਨ ਅਤੇ ਉਨ੍ਹਾਂ ਦੇ ਆਧਾਰ ‘ਤੇ ਵੋਟਾਂ ਦੀ ਗਿਣਤੀ ਕੀਤੀ ਜਾਣੀ ਚਾਹੀਦੀ ਹੈ। The post ਚੰਡੀਗੜ੍ਹ ਮੇਅਰ ਚੋਣ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਸ਼ੁਰੂ, ਨਿਸ਼ਾਨ ਲੱਗੇ 8 ਵੋਟ ਵੀ ਗਿਣੇ ਜਾਣਗੇ appeared first on TheUnmute.com - Punjabi News. Tags:
|
ਵਿੱਤੀ ਸਾਲ 'ਚ ਜ਼ਰੂਰੀ ਦਵਾਈਆਂ ਦੀ ਖਰੀਦ ਲਈ HMSCL ਨੂੰ ਲਗਭਗ 37 ਕਰੋੜ ਰੁਪਏ ਅਲਾਟ ਕੀਤੇ: ਹਰਿਆਣਾ ਸਰਕਾਰ Tuesday 20 February 2024 10:48 AM UTC+00 | Tags: breaking-news cm-manohar-lal haryana-budget haryana-government haryana-health-department haryana-health-scheme haryana-medical-college health hmscl medical-infrastructure medicines news ਚੰਡੀਗੜ੍ਹ, 20 ਫਰਵਰੀ 2024: ਹਰਿਆਣਾ ਸਰਕਾਰ ਰਾਜ ਦੇ ਨਾਗਰਿਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਨਾਲ-ਨਾਲ ਜ਼ਰੂਰੀ ਦਵਾਈਆਂ (medicines) ਵੀ ਮੁਹੱਈਆ ਕਰਵਾਉਣ ਲਈ ਮੈਡੀਕਲ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰ ਰਹੀ ਹੈ। ਸੂਬੇ ਵਿੱਚ ਜ਼ਰੂਰੀ ਦਵਾਈਆਂ ਦੀ ਕੋਈ ਕਮੀ ਨਹੀਂ ਹੈ। ਵਰਤਮਾਨ ਵਿੱਚ ਹਰਿਆਣਾ ਮੈਡੀਕਲ ਕਾਰਪੋਰੇਸ਼ਨ ਲਿਮਟਿਡ (HMSCL) ਦੇ ਗੋਦਾਮ ਵਿੱਚ 413 ਦਵਾਈਆਂ ਦੇ ਹਿੱਸੇ ਉਪਲਬਧ ਹਨ। ਇਸ ਤੋਂ ਇਲਾਵਾ ਹਰੇਕ ਜ਼ਿਲ੍ਹੇ ਵਿੱਚ 500 ਦੇ ਫਾਰਮਾਸਿਊਟੀਕਲ ਸਮੱਗਰੀ ਵੀ ਮੌਜੂਦ ਹਨ। ਮੌਜੂਦਾ ਵਿੱਤੀ ਸਾਲ ਵਿੱਚ ਜ਼ਰੂਰੀ ਦਵਾਈਆਂ ਦੀ ਕੇਂਦਰੀਕ੍ਰਿਤ ਖਰੀਦ ਲਈ ਰਾਜ ਦੇ ਬਜਟ ਦੇ ਤਹਿਤ HMSCL ਨੂੰ ਲਗਭਗ 37 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਐਚਐਮਐਸਸੀਐਲ ਦੇ ਬੁਲਾਰੇ ਨੇ ਦੱਸਿਆ ਕਿ ਐਚਐਮਐਸਸੀਐਲ ਦੀ ਸਥਾਪਨਾ ਰਾਜ ਵਿੱਚ ਦਵਾਈ ਦੀ ਖਰੀਦ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਕੀਤੀ ਗਈ ਹੈ, ਜਿਸ ਰਾਹੀਂ ਹਰਿਆਣਾ ਭਰ ਵਿੱਚ ਵੱਖ-ਵੱਖ ਸਿਹਤ ਸਹੂਲਤਾਂ ਨੂੰ ਜ਼ਰੂਰੀ ਦਵਾਈਆਂ (medicines) ਦੀ ਨਿਰਵਿਘਨ ਅਤੇ ਮੁਸ਼ਕਲ ਰਹਿਤ ਸਪਲਾਈ ਯਕੀਨੀ ਬਣਾਈ ਜਾਂਦੀ ਹੈ। ਇਸ ਤੋਂ ਇਲਾਵਾ, ਦਵਾਈਆਂ ਅਤੇ ਖਪਤਕਾਰਾਂ ਦੀ ਢੁਕਵੀਂ ਸਟੋਰੇਜ ਅਤੇ ਵੰਡ ਲਈ ਰਾਜ ਵਿੱਚ 7 ਗੋਦਾਮ ਸਥਾਪਤ ਕੀਤੇ ਗਏ ਹਨ। ਬੁਲਾਰੇ ਨੇ ਦੱਸਿਆ ਕਿ ਪ੍ਰਭਾਵੀ ਨਿਗਰਾਨੀ ਲਈ ਔਨਲਾਈਨ ਡਰੱਗ ਇਨਵੈਂਟਰੀ ਅਤੇ ਸਪਲਾਈ ਚੇਨ ਮੈਨੇਜਮੈਂਟ ਸਿਸਟਮ (ਓਡੀਆਈਐਮਐਸ) ਪ੍ਰਣਾਲੀ ਲਾਗੂ ਕੀਤੀ ਗਈ ਹੈ। ਇੰਨਾ ਹੀ ਨਹੀਂ, ਕੇਂਦਰੀ ਗੋਦਾਮ ਵਿੱਚ ਦਵਾਈਆਂ ਦੀ ਉਪਲਬਧਤਾ ਨਾ ਹੋਣ ਦੀ ਸੂਰਤ ਵਿੱਚ ਮੁੱਖ ਮੰਤਰੀ ਮੁਫ਼ਤ ਇਲਾਜ ਯੋਜਨਾ (ਐੱਮ.ਐੱਮ.ਆਈ.ਵਾਈ.) ਤਹਿਤ 35 ਕਰੋੜ ਰੁਪਏ ਅਤੇ ਰਾਜ ਦੇ ਬਜਟ ਅਧੀਨ 17.86 ਕਰੋੜ ਰੁਪਏ ਸਾਰੇ ਸਿਵਲ ਸਰਜਨਾਂ ਨੂੰ ਸਥਾਨਕ ਪੱਧਰ ‘ਤੇ ਕੇਂਦਰ ਤੋਂ ਦਵਾਈਆਂ ਖਰੀਦਣ ਲਈ ਅਲਾਟ ਕੀਤੇ ਗਏ ਹਨ।ਇਸ ਦੇ ਲਈ ਸਿਵਲ ਸਰਜਨਾਂ ਨੂੰ ਸਰਕਾਰੀ ਨਿਯਮਾਂ ਅਨੁਸਾਰ ਜ਼ਰੂਰੀ ਦਵਾਈਆਂ ਦੀ ਖਰੀਦ ਨੂੰ ਯਕੀਨੀ ਬਣਾਉਣ ਲਈ ਅਧਿਕਾਰਤ ਕੀਤਾ ਗਿਆ ਹੈ। The post ਵਿੱਤੀ ਸਾਲ ‘ਚ ਜ਼ਰੂਰੀ ਦਵਾਈਆਂ ਦੀ ਖਰੀਦ ਲਈ HMSCL ਨੂੰ ਲਗਭਗ 37 ਕਰੋੜ ਰੁਪਏ ਅਲਾਟ ਕੀਤੇ: ਹਰਿਆਣਾ ਸਰਕਾਰ appeared first on TheUnmute.com - Punjabi News. Tags:
|
ਆਮ ਆਦਮੀ ਪਾਰਟੀ ਦੇ ਕੁਲਦੀਪ ਕੁਮਾਰ ਬਣੇ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ Tuesday 20 February 2024 11:07 AM UTC+00 | Tags: breaking-news chandigarh-municipal-corporation kuldeep-kumar ਚੰਡੀਗੜ੍ਹ, 20 ਫਰਵਰੀ 2024: ਸੁਪਰੀਮ ਕੋਰਟ ਨੇ ‘ਆਪ‘ ਉਮੀਦਵਾਰ ਨੂੰ ਕੁਲਦੀਪ ਕੁਮਾਰ (Kuldeep Kumar) ਨੂੰ ਚੰਡੀਗੜ੍ਹ ਨਗਰ ਨਿਗਮ ਦਾ ਮੇਅਰ ਐਲਾਨਿਆ ਹੈ |ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਦੇ ਕੁਲਦੀਪ ਨੂੰ ਚੰਡੀਗੜ੍ਹ ਮੇਅਰ ਦੀ ਚੋਣ ‘ਚ ਜੇਤੂ ਕਰਾਰ ਦੇ ਦਿੱਤਾ ਹੈ। ਬੈਂਚ ਨੇ ਕਿਹਾ ਕਿ ਪਟੀਸ਼ਨਰ ਨੂੰ 12 ਵੋਟਾਂ ਮਿਲੀਆਂ ਸਨ। ਨਿਸ਼ਾਨ ਲੱਗੀਆਂ ਅੱਠ ਵੋਟਾਂ ਨੂੰ ਵੀ ਯੋਗ ਕਰਾਰ ਦਿੱਤਾ ਗਈ ਹੈ । ਇਸਤੋਂ ਬਾਅਦ ਵਿੱਚ ਇਹ ਅੱਠ ਵੋਟਾਂ ਪਟੀਸ਼ਨਕਰਤਾ ਦੇ ਹੱਕ ਵਿੱਚ ਪਾਈਆਂ ਗਈਆਂ। ਇਸ ਤਰ੍ਹਾਂ ਅੱਠ ਵੋਟਾਂ ਜੋੜ ਕੇ ਪਟੀਸ਼ਨਰ ਦੀਆਂ 20 ਵੋਟਾਂ ਬਣ ਜਾਂਦੀਆਂ ਹਨ। ਇਸ ਲਈ ‘ਆਪ’ ਕੌਂਸਲਰ ਅਤੇ ਪਟੀਸ਼ਨਰ ਕੁਲਦੀਪ ਕੁਮਾਰ (Kuldeep Kumar) ਨੂੰ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੇ ਅਹੁਦੇ ਲਈ ਚੁਣਿਆ ਗਿਆ । ਪ੍ਰੀਜ਼ਾਈਡਿੰਗ ਅਫ਼ਸਰ ਅਨਿਲ ਮਸੀਹ ਵੱਲੋਂ ਭਾਜਪਾ ਉਮੀਦਵਾਰ ਨੂੰ ਜੇਤੂ ਐਲਾਨਣ ਦਾ ਫ਼ੈਸਲਾ ਅਵੈਧ ਕਰਾਰ ਦਿੱਤਾ ਹੈ। The post ਆਮ ਆਦਮੀ ਪਾਰਟੀ ਦੇ ਕੁਲਦੀਪ ਕੁਮਾਰ ਬਣੇ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ appeared first on TheUnmute.com - Punjabi News. Tags:
|
ਸੁਪਰੀਮ ਕੋਰਟ ਦੇ ਫੈਸਲੇ 'ਤੇ ਅਰਵਿੰਦ ਕੇਜਰੀਵਾਲ ਦਾ ਬਿਆਨ, ਆਖਿਆ-ਲੋਕਤੰਤਰ ਬਚਾਉਣ ਲਈ ਧੰਨਵਾਦ Tuesday 20 February 2024 11:27 AM UTC+00 | Tags: aam-aadmi-party arvind-kejriwal breaking-news chandigarh-mayor cm-bhagwant-mann democracy indian-army latest-news news punjab supreme-court the-unmute the-unmute-breaking-news ਚੰਡੀਗੜ੍ਹ, 20 ਫਰਵਰੀ 2024: ਚੰਡੀਗੜ੍ਹ ਮੇਅਰ ਦੀ ਚੋਣ ਨੂੰ ਲੈ ਕੇ ਮੰਗਲਵਾਰ ਨੂੰ ਸੁਪਰੀਮ ਕੋਰਟ (Supreme Court) ‘ਚ ਸੁਣਵਾਈ ਹੋਈ। ਅਦਾਲਤ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਹੱਕ ਵਿੱਚ ਪਈਆਂ ਅੱਠ ਵੋਟਾਂ ‘ਤੇ ਵਾਧੂ ਨਿਸ਼ਾਨ ਸਨ। ਅਦਾਲਤ ਨੇ ਨਿਸ਼ਾਨ ਵਾਲੇ ਬੈਲਟ ਪੇਪਰਾਂ ਦੀ ਗਿਣਤੀ ਕੀਤੀ, ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਕੁਮਾਰ ਨੂੰ ਜੇਤੂ ਕਰਾਰ ਦਿੱਤਾ ਗਿਆ। ਅਦਾਲਤ ਦੀ ਟਿੱਪਣੀ ਤੋਂ ਬਾਅਦ ਆਮ ਆਦਮੀ ਪਾਰਟੀ ‘ਚ ਜਸ਼ਨ ਸ਼ੁਰੂ ਹੋ ਗਏ ਹਨ। ਅਦਾਲਤ ਦੇ ਫੈਸਲੇ ‘ਤੇ ਖੁਸ਼ੀ ਜ਼ਾਹਰ ਕਰਦੇ ਹੋਏ ‘ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਟਵਿੱਟਰ ‘ਤੇ ਲਿਖਿਆ, ‘ਇਸ ਮੁਸ਼ਕਲ ਸਮੇਂ ‘ਚ ਲੋਕਤੰਤਰ ਨੂੰ ਬਚਾਉਣ ਲਈ ਸੁਪਰੀਮ ਕੋਰਟ (Supreme Court) ਦਾ ਧੰਨਵਾਦ।’ ਚੰਡੀਗੜ੍ਹ ਮੇਅਰ ਚੋਣਾਂ ਵਿੱਚ ਰਿਟਰਨਿੰਗ ਅਫਸਰ ਰਹੇ ਅਨਿਲ ਮਸੀਹ ਨੂੰ ਸੁਪਰੀਮ ਕੋਰਟ ਨੇ ਨੋਟਿਸ ਜਾਰੀ ਕੀਤਾ ਹੈ। ਅਦਾਲਤ ਵਿੱਚ ਮਸੀਹ ਦੀ ਗਲਤੀ ਦੇ ਦੋ ਕਾਰਨਾਂ ਹਨ । ਪਹਿਲਾਂ ਉਸ ਨੇ ਚੋਣਾਂ ਨੂੰ ਗਲਤ ਤਰੀਕੇ ਨਾਲ ਪ੍ਰਭਾਵਿਤ ਕੀਤਾ। ਦੂਜੇ ਨੇ ਅਦਾਲਤ ਵਿੱਚ ਝੂਠ ਬੋਲਿਆ। ਅਦਾਲਤ ਨੇ ਅਨਿਲ ਮਸੀਹ ਤੋਂ ਤਿੰਨ ਹਫ਼ਤਿਆਂ ਵਿੱਚ ਜਵਾਬ ਮੰਗਿਆ ਹੈ। The post ਸੁਪਰੀਮ ਕੋਰਟ ਦੇ ਫੈਸਲੇ ‘ਤੇ ਅਰਵਿੰਦ ਕੇਜਰੀਵਾਲ ਦਾ ਬਿਆਨ, ਆਖਿਆ-ਲੋਕਤੰਤਰ ਬਚਾਉਣ ਲਈ ਧੰਨਵਾਦ appeared first on TheUnmute.com - Punjabi News. Tags:
|
ਕਿਸਾਨਾਂ ਅੰਦੋਲਨ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਹੋਈ ਸੁਣਵਾਈ Tuesday 20 February 2024 11:39 AM UTC+00 | Tags: breaking-news farmers-andolan news punjab-and-haryana-high-court punjab-haryana-border ਚੰਡੀਗੜ੍ਹ, 20 ਫਰਵਰੀ 2024: ਪੰਜਾਬ-ਹਰਿਆਣਾ ਬਾਰਡਰ ‘ਤੇ ਚੱਲ ਰਹੇ ਕਿਸਾਨਾਂ ਅੰਦੋਲਨ (farmers Andolan) ਨੂੰ ਲੈ ਕੇ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਇਸ ਦੌਰਾਨ ਹਾਈਕੋਰਟ ਨੇ ਕਿਹਾ ਕਿ ਤੁਸੀਂ ਟਰਾਲੀਆਂ ‘ਤੇ ਅੰਮ੍ਰਿਤਸਰ ਤੋਂ ਦਿੱਲੀ ਜਾਣਾ ਚਾਹੁੰਦੇ ਹੋ। ਮੋਟਰ ਵਹੀਕਲ ਐਕਟ ਅਨੁਸਾਰ ਹਾਈਵੇਅ ‘ਤੇ ਟਰੈਕਟਰ ਟਰਾਲੀਆਂ ਦੀ ਵਰਤੋਂ ਨਹੀਂ ਕੀਤੀ ਜਾ ਸਕਦੀ। ਹਾਈਕੋਰਟ ਨੇ ਕਿਹਾ ਕਿ ਕਿਸਾਨ ਬੱਸ ਜਾਂ ਹੋਰ ਸਾਧਨਾਂ ਰਾਹੀਂ ਵੀ ਦਿੱਲੀ ਜਾ ਸਕਦੇ ਹਨ। ਹਾਲਾਂਕਿ ਹਾਈਕੋਰਟ ਨੇ ਬਾਰਡਰ ਬੰਦ ਕਰਕੇ ਕਿਸਾਨਾਂ ਨੂੰ ਰੋਕੇ ਜਾਣ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਹਾਈਕੋਰਟ ਨੇ ਕਿਹਾ ਕਿ ਹਰੇਕ ਨੂੰ ਸ਼ਾਂਤੀ ਨਾਲ ਬੈਠ ਕੇ ਪ੍ਰਦਰਸ਼ਨ ਕਰਨ ਦਾ ਹੱਕ ਹੈ | ਪਰ, ਕਿਸੇ ਨੂੰ ਪਰੇਸ਼ਾਨੀ ਨਹੀਂ ਹੋਣੀ ਚਾਹੀਦੀ | ਕਿਸਾਨ ਪ੍ਰਦਰਸ਼ਨਕਾਰੀਆਂ ਨੂੰ (farmers Andolan) ਛੋਟੇ ਸਮੂਹਾਂ 'ਚ ਇੱਕਠੇ ਹੋ ਕੇ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦੇਣੀ ਚਾਹੀਦੀ ਹੈ | ਇਸਦੇ ਨਾਲ ਹੀ ਹਾਈਕੋਰਟ ਨੇ ਕਿਹਾ ਕਿ ਪੰਜਾਬ ਸਰਕਾਰ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਕਿਸਾਨਾਂ ਦੇ ਇੱਕਠ ਨੂੰ ਘੱਟ ਕਰੇ | ਹਾਈਕੋਰਟ ਨੇ ਮਾਮਲੇ ਦੀ ਸੁਣਵਾਈ ਅਗਲੇ ਹਫ਼ਤੇ ਤੱਕ ਟਾਲ ਦਿੱਤੀ ਹੈ ਅਤੇ ਕੇਂਦਰ ਨੂੰ ਨਵਾਂ ਹਲਫ਼ਨਾਮਾ ਦਾਖ਼ਲ ਕਰਨ ਲਈ ਕਿਹਾ ਹੈ। ਇਹ ਸੁਣਵਾਈ ਹਾਈਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਜੀਐਸ ਸੰਧਾਵਾਲੀਆ ਅਤੇ ਜਸਟਿਸ ਲੁਪਿਤਾ ਬੈਨਰਜੀ ਦੇ ਬੈਂਚ ਵਿੱਚ ਹੋਈ। The post ਕਿਸਾਨਾਂ ਅੰਦੋਲਨ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਹੋਈ ਸੁਣਵਾਈ appeared first on TheUnmute.com - Punjabi News. Tags:
|
ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹਾ ਮੈਜਿਸਟ੍ਰੇਟ ਨੇ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਇਕੱਠ ਕਰਨ 'ਤੇ ਲਾਈ ਪਾਬੰਦੀ Tuesday 20 February 2024 12:14 PM UTC+00 | Tags: breaking-news criminal-code exam-centre news nws pesb punjab-school-education-board punjab-school-exam section-144 sri-muktsar-sahib ਸ੍ਰੀ ਮੁਕਤਸਰ ਸਾਹਿਬ, 20 ਫਰਵਰੀ 2024: ਜ਼ਿਲ੍ਹਾ ਮੈਜਿਸਟ੍ਰੇਟ, ਸ੍ਰੀ ਮੁਕਤਸਰ ਸਾਹਿਬ (Sri Muktsar Sahib) ਨੇ ਫੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਅੱਠਵੀਂ, ਦਸਵੀਂ ਅਤੇ ਬਾਂਰ੍ਹਵੀਂ ਸ੍ਰੇਣੀ ਫਰਵਰੀ/ਮਾਰਚ 2024 ਦੀਆਂ ਸਲਾਨਾ ਪ੍ਰੀਖਿਆਵਾਂ (ਸਮੇਤ ਓਪਨ ਸਕੂਲ) ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਧਾਰਾ 144 ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹਨਾਂ ਹੁਕਮਾਂ ਅਨੁਸਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ (Sri Muktsar Sahib) ਦੀ ਹਦੂਦ ਅੰਦਰ ਬਣਾਏ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ 100 ਮੀਟਰ ਦੇ ਘੇਰੇ ਵਿੱਚ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇਕੱਠ 'ਤੇ ਪਾਬੰਦੀ ਲਗਾਈ ਗਈ ਹੈ ਤਾਂ ਜੋ ਪ੍ਰੀਖਿਆਵਾਂ ਦੌਰਾਨ ਅਮਨ ਅਤੇ ਕਾਨੂੰਨ ਦੀ ਸਥਿਤੀ ਬਣੀ ਰਹੇ ਅਤੇ ਕੋਈ ਵੀ ਅਣ-ਸੁਖਾਂਵੀ ਘਟਨਾ ਵਾਪਰਨ ਤੋਂ ਬਚਿਆ ਜਾ ਸਕੇ। ਇਹ ਹੁਕਮ ਡਿਊਟੀ 'ਤੇ ਤਾਇਨਾਤ ਸਰਕਾਰੀ ਅਮਲੇ ਅਤੇ ਪ੍ਰੀਖਿਆ ਦੇ ਰਹੇ ਪ੍ਰੀਖਿਆਰਥੀਆਂ 'ਤੇ ਲਾਗੂ ਨਹੀਂ ਹੋਣਗੇ । ਇਹ ਹੁਕਮ 30 ਮਾਰਚ 2024 ਤੱਕ ਲਾਗੂ ਰਹਣਗੇ ਅਤੇ ਹੁਕਮਾਂ ਦੀ ਉਲੰਘਣਾ ਕਰਨ ਤੇ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। The post ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹਾ ਮੈਜਿਸਟ੍ਰੇਟ ਨੇ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਇਕੱਠ ਕਰਨ 'ਤੇ ਲਾਈ ਪਾਬੰਦੀ appeared first on TheUnmute.com - Punjabi News. Tags:
|
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਤਲਵੰਡੀ ਭਾਈ ਅਤੇ ਜ਼ੀਰਾ ਵਿਖੇ ਸੋਧੇ ਪਾਣੀ ਨੂੰ ਸਿੰਜਾਈ ਲਈ ਵਰਤਣ ਦੇ ਪ੍ਰਾਜੈਕਟਾਂ ਦਾ ਉਦਘਾਟਨ Tuesday 20 February 2024 12:39 PM UTC+00 | Tags: breaking-news chetan-singh-jouramajra news sewerage-treatment-plants talwandi-bhai treated-water treated-water-project treatment-plants water water-projects zira ਚੰਡੀਗੜ੍ਹ/ਫਿਰੋਜ਼ਪੁਰ, 20 ਫਰਵਰੀ 2024: ਪੰਜਾਬ ਤੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸੀਵਰੇਜ ਟਰੀਟਮੈਂਟ ਪਲਾਂਟ ਤਲਵੰਡੀ ਭਾਈ ਅਤੇ ਜ਼ੀਰਾ ਵਿਖੇ ਕ੍ਰਮਵਾਰ 4 ਅਤੇ 8 ਐਮ.ਐਲ.ਡੀ. ਦੀ ਸਮਰੱਥਾ ਵਾਲੇ ਸੋਧੇ (ਟ੍ਰੀਟਿਡ) ਪਾਣੀ (treated water) ਆਧਾਰਤ ਸਿੰਜਾਈ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਕੁੱਲ 4.45 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਗਏ ਦੋਵੇਂ ਪ੍ਰਾਜੈਕਟਾਂ ਨਾਲ ਪੰਜ ਪਿੰਡਾਂ ਦੇ 360 ਕਿਸਾਨ ਪਰਿਵਾਰ ਦੀ 556 ਹੈਕਟੇਅਰ ਖੇਤੀਬਾੜੀ ਜ਼ਮੀਨ ਨੂੰ ਲਾਭ ਮਿਲੇਗਾ। ਇਸ ਮੌਕੇ ਆਪਣੇ ਸੰਬੋਧਨ ਵਿੱਚ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਸੂਬੇ ਦੇ ਕਿਸਾਨ ਭਾਈਚਾਰੇ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਕਿਹਾ ਕਿ ਕਿਸਾਨਾਂ ਦੇ ਖੇਤਾਂ ਵਿੱਚ ਸਿੰਜਾਈ ਲਈ ਪਾਣੀ ਮੁਹੱਈਆ ਕਰਵਾਉਣਾ ਸਰਕਾਰ ਦੀ ਤਰਜੀਹੀ ਸੂਚੀ ਵਿੱਚ ਸਭ ਤੋਂ ਉੱਪਰ ਹੈ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਆਧਾਰਤ ਖਾਲਾਂ ਨੂੰ ਬਹਾਲ ਕਰਨ ਦੀ ਮੁਹਿੰਮ ਤਹਿਤ ਲਗਭਗ 14000 ਤੋਂ ਵੱਧ ਖਾਲ ਬਹਾਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮਾਨ ਸਰਕਾਰ ਵੱਲੋਂ ਪਿਛਲੇ 2 ਸਾਲਾਂ ਵਿੱਚ ਧਰਤੀ ਹੇਠਲੇ ਪਾਣੀ ‘ਤੇ ਨਿਰਭਰਤਾ ਘਟਾਉਣ ਲਈ ਨਹਿਰੀ ਪਾਣੀ ਆਧਾਰਤ ਸਿੰਜਾਈ ਸਹੂਲਤਾਂ ਨੂੰ ਉਤਸ਼ਾਹਤ ਕਰਨ ਨੂੰ ਵੱਡਾ ਬੱਲ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸਿੰਜਾਈ ਲਈ ਸੋਧੇ ਪਾਣੀ ਦੀ ਵਰਤੋਂ ਵੀ, ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਵਾਂਗ ਇੱਕ ਅਹਿਮ ਕਦਮ ਹੈ ਕਿਉਂਕਿ ਇਹ ਪਾਣੀ ਪਹਿਲਾਂ ਡਰੇਨਾਂ ਵਿੱਚ ਜਾਂਦਾ ਸੀ, ਜਦਕਿ ਹੁਣ ਖੇਤੀਬਾੜੀ ਵਿੱਚ ਵਰਤਿਆ ਜਾ ਸਕੇਗਾ। ਰਾਜ ਦੇ ਸੋਧੇ (ਟ੍ਰੀਟਿਡ) ਵਾਟਰ ਪ੍ਰੋਗਰਾਮ ‘ਤੇ ਜ਼ੋਰ ਦਿੰਦੇ ਹੋਏ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਹੁਣ ਤੱਕ ਰਾਜ ਵਿੱਚ 60 ਐਸ.ਟੀ.ਪੀਜ਼ ਤੋਂ 340 ਐਮ.ਐਲ.ਡੀ ਸੋਧੇ ਪਾਣੀ (treated water) ਦੀ ਵਰਤੋਂ ਕਰਕੇ ਪ੍ਰਾਜੈਕਟ ਸ਼ੁਰੂ ਕੀਤੇ ਗਏ ਹਨ, ਜਿਸ ਨਾਲ ਲਗਭਗ 11000 ਹੈਕਟੇਅਰ ਖੇਤੀਬਾੜੀ ਰਕਬੇ ਨੂੰ ਫਾਇਦਾ ਹੋ ਰਿਹਾ ਹੈ ਅਤੇ ਅਗਲੇ ਫਸਲੀ ਸੀਜ਼ਨ ਤੱਕ ਸੋਧੇ ਪਾਣੀ ਦੀ ਵਰਤੋਂ 600 ਐਮ.ਐਲ.ਡੀ ਤੱਕ ਵਧਾ ਦਿੱਤੀ ਜਾਵੇਗੀ ਜਿਸ ਨਾਲ 25000 ਹੈਕਟੇਅਰ ਤੋਂ ਵੱਧ ਖੇਤੀਯੋਗ ਜ਼ਮੀਨ ਨੂੰ ਲਾਭ ਹੋਵੇਗਾ। ਉਨਾਂ ਕਿਹਾ ਕਿ ਖੇਤੀਬਾੜੀ ਲਈ ਸੰਗਠਿਤ ਤਰੀਕੇ ਨਾਲ ਟ੍ਰੀਟਿਡ ਪਾਣੀ (water) ਦੀ ਵਰਤੋਂ ਸ਼ੁਰੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਅਤੇ ਹੁਣ ਹੋਰ ਸੂਬੇ ਵੀ ਅਜਿਹੇ ਪ੍ਰੋਗਰਾਮ ਲਾਗੂ ਕਰਨਾ ਸ਼ੁਰੂ ਕਰ ਰਹੇ ਹਨ। ਇਨ੍ਹਾਂ ਪ੍ਰਾਜੈਕਟਾਂ ਦੇ ਲਾਭਪਾਤਰੀ ਕਿਸਾਨ ਭਾਈਚਾਰੇ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਪਾਣੀ ਦੀ ਹਰ ਬੂੰਦ ਨੂੰ ਸਮਝਦਾਰੀ ਨਾਲ ਵਰਤਣ ਅਤੇ ਸਿੰਜਾਈ ਦੀਆਂ ਬਿਹਤਰ ਤਕਨੀਕਾਂ ਅਪਣਾਉਣ ਦਾ ਸੱਦਾ ਦਿੱਤਾ ਕਿਉਂਕਿ ਖੇਤੀਬਾੜੀ, ਜਲ ਸਰੋਤਾਂ ਦਾ ਮੁੱਖ ਖਪਤਕਾਰ ਹੈ। ਪੱਤਰਕਾਰਾਂ ਦੇ ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਦੱਸਿਆ ਕਿ ਸਰਕਾਰ ਪਾਣੀ ਦੀ ਸੰਭਾਲ ਲਈ ਵਚਨਬੱਧ ਹੈ ਅਤੇ ਹਾਲ ਹੀ ਵਿੱਚ ਸੂਬੇ ਦੇ ਇੱਕ ਵੱਡੇ ਉਦਯੋਗ ਨਾਲ ਸਮਝੌਤਾ ਕੀਤਾ ਹੈ, ਜੋ ਕਿਸੇ ਨਿੱਜੀ ਅਦਾਰੇ ਨਾਲ ਅਜਿਹਾ ਪਹਿਲਾ ਸਮਝੌਤਾ ਹੈ, ਜਿਸ ਤਹਿਤ ਨਿਜੀ ਅਦਾਰਾ ਰਾਜ ਦੇ ਪਾਣੀ ਦੀ ਸੰਭਾਲ ਦੇ ਖੇਤਰ ਵਿੱਚ ਯੋਗਦਾਨ ਅਤੇ ਨਿਵੇਸ਼ ਕਰੇਗਾ। ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਪ੍ਰਾਜੈਕਟਾਂ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਤਲਵੰਡੀ ਭਾਈ ਵਿਖੇ 4.5 ਕਿਲੋਮੀਟਰ ਜ਼ਮੀਨਦੋਜ਼ ਪਾਈਪ ਲਾਈਨ ਜਦਕਿ ਜ਼ੀਰਾ ਵਿਖੇ 10.3 ਕਿਲੋਮੀਟਰ ਜ਼ਮੀਨਦੋਜ਼ ਪਾਈਪ ਲਾਈਨ ਵਿਛਾਈ ਗਈ ਹੈ, ਜੋ ਕ੍ਰਮਵਾਰ 1.41 ਕਰੋੜ ਰੁਪਏ ਅਤੇ 3.04 ਕਰੋੜ ਰੁਪਏ ਦੀ ਲਾਗਤ ਨਾਲ ਨੇਪਰੇ ਚਾੜ੍ਹੀ ਗਈ ਹੈ। ਪ੍ਰਾਜੈਕਟਾਂ ਨਾਲ 556 ਹੈਕਟੇਅਰ ਖੇਤੀਬਾੜੀ ਜ਼ਮੀਨ ਅਤੇ ਪੰਜ ਪਿੰਡਾਂ ਹਰਾਜ, ਤਲਵੰਡੀ ਭਾਈ, ਨਿਊ ਜ਼ੀਰਾ, ਗਾਦੜੀ ਵਾਲਾ ਅਤੇ ਬੋਤੀਆਂ ਵਾਲਾ, ਜਿਸ ਵਿੱਚ ਕਿਸਾਨ ਭਾਈਚਾਰੇ ਦੇ 360 ਕਿਸਾਨ ਪਰਿਵਾਰ ਸ਼ਾਮਲ ਹਨ, ਨੂੰ ਲਾਭ ਹੋਵੇਗਾ। ਸ. ਮਹਿੰਦਰ ਸਿੰਘ ਸੈਣੀ, ਮੁੱਖ ਭੂਮੀ ਪਾਲ ਪੰਜਾਬ ਨੇ ਇਸ ਮੌਕੇ ਦੱਸਿਆ ਕਿ ਸੋਧੇ ਵਾਟਰ (treated water) ਯੂਜ਼ ਪ੍ਰਾਜੈਕਟ ਵਿਭਾਗ ਦਾ ਫਲੈਗਸ਼ਿਪ ਪ੍ਰੋਗਰਾਮ ਹੈ। ਵਿਭਾਗ ਦੀਆਂ ਭਵਿੱਖੀ ਯੋਜਨਾਵਾਂ ਦੀ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਵਿਭਾਗ ਨੇ ਹੁਣ ਅਮਰੂਤ-2 ਪ੍ਰੋਗਰਾਮ ਤਹਿਤ 87 ਐਸ.ਟੀ.ਪੀਜ਼ ਤੋਂ ਟ੍ਰੀਟ ਕੀਤੇ ਪਾਣੀ ਦੀ ਵਰਤੋਂ ਦਾ ਡੀ.ਪੀ.ਆਰ ਤਿਆਰ ਕੀਤਾ ਹੈ, ਜੋ ਆਉਣ ਵਾਲੇ ਮਹੀਨਿਆਂ ਦੌਰਾਨ ਸ਼ੁਰੂ ਕੀਤਾ ਜਾਵੇਗਾ। ਵਰਣਨਯੋਗ ਹੈ ਕਿ ਵਿਭਾਗ ਨੇ ਐਸ.ਟੀ.ਪੀ. ਫਗਵਾੜਾ ਤੋਂ ਖੇਤੀਬਾੜੀ ਵਿੱਚ ਟਰੀਟ ਕੀਤੇ ਪਾਣੀ ਦੀ ਵਰਤੋਂ ਲਈ ਨੈਸ਼ਨਲ ਵਾਟਰ ਮਿਸ਼ਨ ਐਵਾਰਡ ਵੀ ਜਿੱਤਿਆ ਹੈ। ਉਨ੍ਹਾਂ ਕਿਸਾਨਾਂ ਨੂੰ ਟਰੀਟ ਕੀਤੇ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਅਪੀਲ ਕੀਤੀ ਕਿਉਂਕਿ ਇਸ ਨਾਲ ਕਿਸਾਨਾਂ ਦੀ ਲਾਗਤ ਘੱਟ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਪਾਣੀ ਖਣਿਜ ਪਦਾਰਥਾਂ ਨਾਲ ਭਰਪੂਰ ਹੁੰਦਾ ਹੈ ਜਿਸ ਨਾਲ ਖਾਦ ਦੀ ਵਰਤੋਂ ਘਟਦੀ ਹੈ ਅਤੇ ਨਾਲ ਹੀ ਉਤਪਾਦਕਤਾ ਅਤੇ ਉਤਪਾਦਨ ਵਿੱਚ ਵੀ ਵਾਧਾ ਹੁੰਦਾ ਹੈ। ਇਸ ਮੌਕੇ ਹਾਜ਼ਰ ਲਾਭਪਾਤਰੀ ਪਿੰਡਾਂ ਦੇ ਕਿਸਾਨ ਭਾਈਚਾਰੇ ਨੇ ਇਸ ਪ੍ਰਾਜੈਕਟ ਨੂੰ ਖੇਤਰ ਵਿੱਚ ਲਿਆਉਣ ਲਈ ਸੂਬਾ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਰਜਨੀਸ਼ ਦਹੀਯਾ, ਵਿਧਾਇਕ ਜ਼ੀਰਾ ਨਰੇਸ਼ ਕਟਾਰੀਆ, ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ. ਚੰਦ ਸਿੰਘ ਗਿੱਲ ਅਤੇ ਭੂਮੀ ਤੇ ਜਲ ਸੰਭਾਲ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
The post ਚੇਤਨ ਸਿੰਘ ਜੌੜਾਮਾਜਰਾ ਵੱਲੋਂ ਤਲਵੰਡੀ ਭਾਈ ਅਤੇ ਜ਼ੀਰਾ ਵਿਖੇ ਸੋਧੇ ਪਾਣੀ ਨੂੰ ਸਿੰਜਾਈ ਲਈ ਵਰਤਣ ਦੇ ਪ੍ਰਾਜੈਕਟਾਂ ਦਾ ਉਦਘਾਟਨ appeared first on TheUnmute.com - Punjabi News. Tags:
|
ਵਿਜੀਲੈਂਸ ਬਿਊਰੋ ਨੇ AIG ਮਾਲਵਿੰਦਰ ਸਿੰਘ ਸਿੱਧੂ ਕੇਸ 'ਚ ਲੋੜੀਂਦੇ ਮੁਲਜ਼ਮ ਕੁਲਦੀਪ ਸਿੰਘ ਨੂੰ ਕੀਤਾ ਗ੍ਰਿਫਤਾਰ Tuesday 20 February 2024 12:49 PM UTC+00 | Tags: aig-malvinder-singh-sidhu breaking-news crime-news latest-news news supreme-court vigilance-bureau ਚੰਡੀਗੜ੍ਹ, 20 ਫਰਵਰੀ 2024: ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਖੁਰਾਕ, ਜਨਤਕ ਵੰਡ ਅਤੇ ਖੱਪਤਕਾਰ ਮਾਮਲੇ ਵਿਭਾਗ, ਪੰਜਾਬ ਦੇ ਡਰਾਈਵਰ ਕੁਲਦੀਪ ਸਿੰਘ ਨੂੰ ਸੁਪਰੀਮ ਕੋਰਟ ਤੋਂ ਉਸਦੀ ਜ਼ਮਾਨਤ ਪਟੀਸ਼ਨ ਖਾਰਿਜ ਕੀਤੇ ਜਾਣ ਪਿੱਛੋਂ ਗ੍ਰਿਫਤਾਰ ਕਰ ਲਿਆ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ (Vigilance Bureau) ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕੁਲਦੀਪ ਸਿੰਘ ਪੁਲਿਸ ਥਾਣਾ ਵਿਜੀਲੈਂਸ ਬਿਊਰੋ, ਉੱਡਣ ਦਸਤਾਂ-1, ਪੰਜਾਬ, ਮੋਹਾਲੀ ਵਿਖੇ ਐਫ.ਆਈ.ਆਰ. ਨੰਬਰ 28, ਮਿਤੀ 30.10.2023 ਤਹਿਤ ਦਰਜ ਕੀਤੇ ਗਏ ਇੱਕ ਮੁਕੱਦਮੇ ਵਿੱਚ ਮਾਲਵਿੰਦਰ ਸਿੰਘ ਸਿੱਧੂ, ਸਹਾਇਕ ਇੰਸਪੈਕਟਰ ਜਨਰਲ (ਏ.ਆਈ.ਜੀ.) ਮਨੁੱਖੀ ਅਧਿਕਾਰ ਸੈੱਲ, ਪੰਜਾਬ ਪੁਲਿਸ ਨਾਲ ਸਬੰਧਤ ਕੇਸ ਵਿੱਚ ਲੋੜੀਂਦਾ ਸੀ ਜਿਸ ਨੇ ਆਪਣੇ ਅਹੁਦਿਆਂ ਦੀ ਦੁਰਵਰਤੋਂ ਕਰਦੇ ਹੋਏ, ਧੋਖਾਧੜੀ, ਬਲੈਕਮੇਲਿੰਗ, ਵਸੂਲੀ ਅਤੇ ਸਰਕਾਰੀ ਕਰਮਚਾਰੀਆਂ ਤੋਂ ਰਿਸ਼ਵਤ ਲੈਣ ਸਬੰਧੀ ਕੇਸ ਵਿਚ ਸਹਿ ਦੋਸ਼ੀ ਹੈ। ਇਸ ਕੇਸ ਵਿੱਚ ਦੋ ਮੁਲਜ਼ਮ ਏਆਈਜੀ ਮਾਲਵਿੰਦਰ ਸਿੰਘ ਸਿੱਧੂ ਅਤੇ ਬਲਬੀਰ ਸਿੰਘ ਪਿੰਡ ਆਲਮਪੁਰ, ਜ਼ਿਲ੍ਹਾ ਪਟਿਆਲਾ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਉਹਨਾਂ ਅੱਗੇ ਦੱਸਿਆ ਕਿ ਏ.ਆਈ.ਜੀ.ਸਿੱਧੂ ਸਰਕਾਰੀ ਕਰਮਚਾਰੀਆਂ ਖਿਲਾਫ ਜਾਣ-ਬੁੱਝਕੇ ਝੂਠੀਆਂ ਸ਼ਿਕਾਇਤਾਂ ਦਰਜ ਕਰਾਉਂਦਾ ਸੀ ਤਾਂ ਜੋ ਉਹਨਾਂ ਨੂੰ ਬਲੈਕਮੇਲ ਕੀਤਾ ਸਕੇ ਅਤੇ ਸ਼ਿਕਾਇਤ ਖਾਰਜ ਕਰਨ ਬਦਲੇ ਨਜਾਇਜ਼ ਲਾਭ ਲਏ ਜਾਂਦੇ ਸਨ। ਹਾਲਾਂਕਿ, 2017 ਤੋਂ ਬਾਅਦ, ਉਹ ਕਦੇ ਵੀ ਵਿਜੀਲੈਂਸ ਬਿਊਰੋ, ਪੰਜਾਬ ਵਿੱਚ ਏ.ਆਈ.ਜੀ ਜਾਂ ਆਈ.ਜੀ. ਦੇ ਅਹੁਦੇ ‘ਤੇ ਨਹੀਂ ਰਿਹਾ। ਉਹਨਾਂ ਦੱਸਿਆ ਕਿ ਏਆਈਜੀ ਸਿੱਧੂ ਨੇ ਇੱਕ ਸਰਕਾਰੀ ਅਧਿਆਪਕ ਦੀ ਸਰਵਿਸ ਬੁੱਕ ਦੀ ਫੋਟੋ ਕਾਪੀ ਲੈਣ ਲਈ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ, ਰਾਜਪੁਰਾ ਦੇ ਦਫ਼ਤਰ ਵਿੱਚ ਕੰਮ ਕਰਦੇ ਇੱਕ ਡਾਟਾ ਆਪਰੇਟਰ ਨੂੰ ਖੁਦ ਨੂੰ ਆਈਜੀ, ਵਿਜੀਲੈਂਸ ਬਿਊਰੋ, ਪੰਜਾਬ ਵਜੋਂ ਪੇਸ਼ ਕੀਤਾ ਸੀ। ਬੁਲਾਰੇ (Vigilance Bureau) ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਏ.ਆਈ.ਜੀ.ਸਿੱਧੂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਰ ਦੇ ਪ੍ਰਿੰਸੀਪਲ ਨੂੰ ਲਿਖਤੀ ਦਰਖਾਸਤ ਤੋਂ ਇਲਾਵਾ ਸਕੂਲ ਦੀ ਈਮੇਲ ਆਈਡੀ ਅਤੇ ਉਪਰੋਕਤ ਮੁਲਜ਼ਮ ਕੁਲਦੀਪ ਸਿੰਘ ਰਾਹੀਂ ਇਕ ਹੋਰ ਅਰਜ਼ੀ ਭੇਜ ਕੇ ਸਕੂਲ ਤੋਂ ਰਿਕਾਰਡ ਹਾਸਲ ਕੀਤਾ। ਸਕੂਲ ਵਿੱਚੋਂ ਅਧਿਆਪਕਾਂ ਦੇ ਲਏ ਗਏ ਰਿਕਾਰਡ ਦੀ ਪੜਤਾਲ ਕਰਨ ਲਈ ਉਹ ਜ਼ਿਲ੍ਹਾ ਸਮਾਜ ਭਲਾਈ ਅਫ਼ਸਰ, ਪਟਿਆਲਾ ਨੂੰ ਆਪਣੇ ਨਾਲ ਸਕੂਲ ਲੈ ਕੇ ਗਿਆ ਅਤੇ ਪ੍ਰਿੰਸੀਪਲ ਤੋਂ ਦੋ ਪੰਨਿਆਂ ਦੇ ਪ੍ਰੋਫਾਰਮੇ 'ਤੇ ਦਸਤਖ਼ਤ ਕਰਵਾਉਣ ਦੀ ਕੋਸ਼ਿਸ਼ ਵੀ ਕੀਤੀ, ਪਰ ਪ੍ਰਿੰਸੀਪਲ ਨੇ ਫਾਰਮ ਤੇ ਦਸਤਖ਼ਤ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇੱਕ ਹੋਰ ਮਾਮਲੇ ਵਿੱਚ ਏ.ਆਈ.ਜੀ.ਸਿੱਧੂ ਨੇ ਉਕਤ ਬਲਬੀਰ ਸਿੰਘ ਰਾਹੀਂ ਗੁਰੂਹਰਸਹਾਏ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਖੇਤੀਬਾੜੀ ਵਿਭਾਗ ਦੇ ਇੱਕ ਬਲਾਕ ਖੇਤੀਬਾੜੀ ਅਫ਼ਸਰ ਦਾ ਨਿੱਜੀ ਰਿਕਾਰਡ ਹਾਸਲ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਰੱਖਣ ਲਈ ਸਬੰਧਤ ਅਧਿਕਾਰੀ ਖ਼ਿਲਾਫ਼ ਉਸ ਦੇ ਵਿਭਾਗ ਵਿੱਚ ਸ਼ਿਕਾਇਤ ਵੀ ਦਰਜ ਕਰਵਾਈ। ਇਸ ਸ਼ਿਕਾਇਤ ਨੂੰ ਵਾਪਸ ਲੈਣ ਦੇ ਇਵਜ਼ ਵਿੱਚ ਉਨ੍ਹਾਂ ਉਸ ਅਧਿਕਾਰੀ ਤੋਂ ਤਿੰਨ ਲੱਖ ਰੁਪਏ ਦੀ ਮੰਗ ਕੀਤੀ ਸੀ, ਜਿਸ ਵਿੱਚੋਂ ਡੇਢ ਲੱਖ ਰੁਪਏ ਬਲਬੀਰ ਸਿੰਘ ਅਤੇ ਮਲਵਿੰਦਰ ਸਿੰਘ ਸਿੱਧੂ ਨੇ ਗੈਰਕਾਨੂੰਨੀ ਤਰੀਕੇ ਨਾਲ ਵਸੂਲ ਵੀ ਲਏ ਸਨ। ਉਨ੍ਹਾਂ ਕਿਹਾ ਕਿ ਇਸ ਕੇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ। The post ਵਿਜੀਲੈਂਸ ਬਿਊਰੋ ਨੇ AIG ਮਾਲਵਿੰਦਰ ਸਿੰਘ ਸਿੱਧੂ ਕੇਸ ‘ਚ ਲੋੜੀਂਦੇ ਮੁਲਜ਼ਮ ਕੁਲਦੀਪ ਸਿੰਘ ਨੂੰ ਕੀਤਾ ਗ੍ਰਿਫਤਾਰ appeared first on TheUnmute.com - Punjabi News. Tags:
|
ਲੋਕਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕਰਨਾ ਮਾਨ ਸਰਕਾਰ ਪਹਿਲੀ ਤਰਜੀਹ : ਵਿਧਾਇਕ ਕੁਲਵੰਤ ਸਿੰਘ Tuesday 20 February 2024 01:14 PM UTC+00 | Tags: 3b2 breaking-news latest-news mann-government mla-kulwant-singh mohali news walfare-camp ਮੋਹਾਲੀ, 20 ਫਰਵਰੀ 2024: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਪੰਜਾਬ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਸੂਬੇ ਭਰ ‘ਚ ਲੋਕ ਸੁਵਿਧਾ ਕੈਂਪ ਲਾਏ ਜਾ ਰਹੇ ਹਨ | ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ (MLA Kulwant Singh) ਨੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਜਨਤਕ ਸਮੱਸਿਆਵਾਂ ਦੇ ਨਿਪਟਾਰੇ ਲਈ ਲੱਛਮੀ ਨਰਾਇਣ ਮੰਦਿਰ ਦੇ ਸ੍ਰੀ ਹਨੂੰਮਾਨ ਮੰਦਿਰ ਫੇਜ਼ 3ਬੀ-2 ‘ਚ ਲੱਗੇ ਵਿਸ਼ੇਸ਼ ਸੁਵਿਧਾ ਕੈਂਪ ‘ਚ ਪੁੱਜ ਕੇ ਜ਼ਾਇਜ਼ਾ ਲਿਆ। ਵਿਧਾਇਕ ਨੇ ਕੈਂਪ ‘ਚ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਂਵਾਂ ਸੁਣੀਆਂ ਅਤੇ ਕੁਝ ਸਮੱਸਿਆਵਾਂ ਦਾ ਮੌਕੇ ‘ਤੇ ਨਿਪਟਾਰਾ ਵੀ ਕੀਤਾ ਗਿਆ | ਕੈਂਪ ਦਾ ਦੌਰਾ ਕਰਦਿਆਂ ਵਿਧਾਇਕ ਕੁਲਵੰਤ ਸਿੰਘ (MLA Kulwant Singh) ਨੇ ਕਿਹਾ ਕਿ ਸ. ਭਗਵੰਤ ਮਾਨ ਅਗਵਾਈ ਵਾਲੀ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਨਾਂ ਕਿਸੇ ਖੱਜਲ-ਖੁਆਰੀ ਤੋਂ ਉਨ੍ਹਾਂ ਦੇ ਦੁਆਰ ‘ਤੇ ਹੀ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ, ਜਿਸ ਦੇ ਲਈ ਸੂਬਾ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਵਰਗਾ ਸ਼ਲਾਘਾਯੋਗ ਲੋਕ-ਪੱਖੀ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ‘ਘਰ-ਘਰ ਰਾਸ਼ਨ’ ਸਕੀਮ ਸ਼ੁਰੂ ਕਰ ਦਿੱਤੀ ਹੈ, ਇਸ ‘ਚ ਆਉਣ ਵਾਲਿਆਂ ਮੁਸ਼ਕਿਲਾਂ ਨੂੰ ਛੇਤੀ ਹੱਲ ਕਰ ਲਿਆ ਜਾਵੇਗਾ | ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ, ਪਿੰਡਾਂ/ਵਾਰਡਾਂ ਵਿੱਚ ਸੇਵਾਵਾਂ ਪ੍ਰਦਾਨ ਕਰਵਾਉਣ ਅਤੇ ਉਨ੍ਹਾਂ ਨੂੰ ਸਰਕਾਰ ਨਾਲ ਸਬੰਧਤ ਕੰਮ ਕਰਵਾਉਣ ਵਿੱਚ ਪੇਸ਼ ਆ ਰਹੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਅਧਾਰ ‘ਤੇ ਕਰਨ ਲਈ ਯਤਨਸ਼ੀਲ ਹੈ। ਮੋਹਾਲੀ ਵਾਸੀਆਂ ਨੂੰ ਆ ਰਹੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਇਹ ਲੋਕ ਸੁਵਿਧਾ ਕੈਂਪ ਜਾਰੀ ਰਹਿਣਗੇ | ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇਹ ਉਪਰਾਲਾ ਲੋਕਾਂ ਨੂੰ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਵਿੱਚ ਬਹੁਤ ਹੀ ਲਾਹੇਵੰਦ ਸਿੱਧ ਹੋ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ 1076 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਦੇ ਨਾਲ ਸੰਯੁਕਤ ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਕਿਰਨ ਸ਼ਰਮਾ, ਨਰੇਸ਼ ਕੁਮਾਰ ਬੱਤਾ ਚੀਫ਼ ਇੰਜੀਨੀਅਰ ਨਗਰ ਨਿਗਮ, ਅਮਰਪ੍ਰੀਤ ਸਿੰਘ ਨਾਇਬ ਤਹਿਸੀਲਦਾਰ ਮੋਹਾਲੀ, ਅਕਵਿੰਦਰ ਸਿੰਘ ਗੋਸਲ, ਕੁਲਦੀਪ ਸਿੰਘ ਸਮਾਣਾ, ਡਾ. ਕੁਲਦੀਪ ਸਿੰਘ ਆਰ.ਪੀ. ਸ਼ਰਮਾ, ਹਰਪਾਲ ਸਿੰਘ ਚੰਨਾ, ਅਵਤਾਰ ਸਿੰਘ ਝਾਮਪੁਰ, ਰਹਿਮਤ ਜੁਨੇਜਾ, ਅਮਿਤ ਜੈਨ, ਗੋਬਿੰਦਰ ਮਿੱਤਲ, ਹਰਬਿੰਦਰ ਸਿੰਘ ਸੈਣੀ, ਸ੍ਰੀਮਤੀ ਗੁਰਮੀਤ ਕੌਰ ਐਮ.ਸੀ, ਧੀਰਜ ਕੁਮਾਰ ਗੌਰੀ,ਪ੍ਰਹਿਲਾਦ ਸਿੰਘ, ਮਲਕੀਤ ਸਿੰਘ ਖਾਲਸਾ, ਇੰਦਰਜੀਤ ਸਿੰਘ ਖੋਖਰ ਹਾਜ਼ਰ ਰਹੇ |
The post ਲੋਕਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕਰਨਾ ਮਾਨ ਸਰਕਾਰ ਪਹਿਲੀ ਤਰਜੀਹ : ਵਿਧਾਇਕ ਕੁਲਵੰਤ ਸਿੰਘ appeared first on TheUnmute.com - Punjabi News. Tags:
|
ਕੁਲਜੀਤ ਸਿੰਘ ਸਰਹਾਲ ਨੇ ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਕਾਰਪੋਰੇਸ਼ਨ ਦੇ ਉਪ ਚੇਅਰਮੈਨ ਦਾ ਅਹੁਦਾ ਸਾਂਭਿਆ Tuesday 20 February 2024 01:21 PM UTC+00 | Tags: breaking-news latest-news news punjab-news punjab-water-resources-management water-resources ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਫਰਵਰੀ 2024: ਆਮ ਆਦਮੀ ਪਾਰਟੀ ਸਦਕਾ ਪੂਰੇ ਦੇਸ਼ ਦੀ ਰਾਜਨੀਤੀ ਵਿੱਚ ਤਬਦੀਲੀ ਆਈ ਹੈ ਤੇ ਅੱਜ ਆਮ ਘਰਾਂ ਦੇ ਧੀਆਂ-ਪੁੱਤ ਮੰਤਰੀ, ਵਿਧਾਇਕ, ਚੇਅਰਮੈਨ ਤੇ ਹੋਰ ਉੱਚ ਅਹੁਦਿਆਂ ‘ਤੇ ਪੁੱਜ ਰਹੇ ਹਨ। ਇਸ ਸਾਰਥਕ ਤਬਦੀਲੀ ਲਈ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਜਿੰਨਾ ਧੰਨਵਾਦ ਕੀਤਾ ਜਾਵੇ, ਥੋੜ੍ਹਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਵਿਧਾਨ ਸਭਾ ਹਲਕਾ ਬੰਗਾ ਦੇ ਸੀਨੀਅਰ ਪਾਰਟੀ ਆਗੂ ਕੁਲਜੀਤ ਸਿੰਘ ਸਰਹਾਲ (Kuljit Singh Sarhal) ਵੱਲੋਂ ਇੱਥੇ ਫੇਜ਼-1 ਵਿਖੇ ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਕਾਰਪੋਰੇਸ਼ਨ ਦੇ ਉਪ ਚੇਅਰਮੈਨ ਅਤੇ ਦੋ ਨਵ-ਨਿਯੁਕਤ ਡਾਇਰੈਕਟਰਾਂ ਕੁਲਜਿੰਦਰ ਸਿੰਘ ਢੀਂਡਸਾ ਅਤੇ ਅਮਰਦੀਪ ਸਿੰਘ ਰਾਜਨ ਨੂੰ ਅਹੁਦਾ ਸੰਭਾਲਣ ਵੇਲੇ ਵਧਾਈ ਦਿੰਦਿਆਂ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਸਰਹਾਲ ਬਹੁਤ ਹੀ ਮਿਹਨਤੀ ਆਗੂ ਹਨ ਤੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਸਦਾ ਤਤਪਰ ਰਹਿੰਦੇ ਹਨ। ਜਿੱਥੇ ਉਹ ਸਮਾਜਕ ਜ਼ਿੰਮੇਵਾਰੀਆਂ ਪੂਰੀ ਤਨਦੇਹੀ ਨਾਲ ਨਿਭਾਉਂਦੇ ਹਨ। ਉੱਥੇ ਉਹਨਾਂ ਵਲੋਂ ਆਪਣੇ ਮਾਤਾ ਤੇ ਸਾਰੇ ਪਰਿਵਾਰ ਪ੍ਰਤੀ ਜ਼ਿੰਮੇਵਾਰੀਆਂ ਨਿਭਾਉਣ ਤੇ ਸਤਿਕਾਰ ਪ੍ਰਗਟਾਉਣ ਦਾ ਤਰੀਕਾ ਵੀ ਇਕ ਮਿਸਾਲ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਉਹਨਾਂ ਨੂੰ ਪੂਰਨ ਆਸ ਹੈ ਕਿ ਸਰਹਾਲ (Kuljit Singh Sarhal) ਪੰਜਾਬ ਨੂੰ ਜਲ ਸਰੋਤ ਪ੍ਰਬੰਧਨ ਖੇਤਰ ਵਿੱਚ ਬੁਲੰਦੀਆਂ ‘ਤੇ ਲੈ ਕੇ ਜਾਣ ਵਿੱਚ ਅਹਿਮ ਯੋਗਦਾਨ ਪਾਉਣਗੇ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪੁੱਜੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵੀ ਸਰਹਾਲ ਨੂੰ ਵਧਾਈ ਦਿੱਤੀ। ਇਸ ਅਹੁਦੇ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕਰਦਿਆਂ ਸਰਹਾਲ ਨੇ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ। ਜਿਸ ਆਸ ਨਾਲ ਉਹਨਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਹਨਾਂ ਆਸਾਂ ‘ਤੇ ਖਰੇ ਉਤਰਨ ਦਾ ਪੂਰਾ ਯਤਨ ਕਰਨਗੇ। ਇਸ ਮੌਕੇ ਸ. ਮਾਲਵਿੰਦਰ ਸਿੰਘ ਕੰਗ, ਮੁੱਖ ਬੁਲਾਰਾ (ਆਪ), ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਕਾਰਪੋਰੇਸ਼ਨ ਦੇ ਚੇਅਰਮੈਨ ਸ. ਰਣਜੀਤ ਸਿੰਘ ਚੀਮਾ, ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਵਿੰਦਰ ਗੋਲਡੀ, ਜ਼ਿਲ੍ਹਾ ਯੋਜਨਾ ਕਮੇਟੀ ਐੱਸ.ਏ. ਐਸ.ਨਗਰ ਦੇ ਚੇਅਰਪਰਸਨ ਸ਼੍ਰੀਮਤੀ ਪ੍ਰਭਜੋਤ ਕੌਰ, ਜ਼ਿਲ੍ਹਾ ਯੋਜਨਾ ਕਮੇਟੀ ਸ਼ਹੀਦ ਭਗਤ ਸਿੰਘ ਨਗਰ ਦੇ ਚੇਅਰਮੈਨ ਸਤਨਾਮ ਸਿੰਘ ਜਲਾਲਪੁਰ, ਚੇਅਰਮੈਨ ਸ. ਹਰਚੰਦ ਸਿੰਘ ਬਰਸਟ, ਚੇਅਰਮੈਨ ਸ਼ਮਿੰਦਰ ਸਿੰਘ ਖਿੰਡਾ, ਚੇਅਰਪਰਸਨ ਰਾਜਵਿੰਦਰ ਕੌਰ ਥਿਆੜਾ, ਚੇਅਰਮੈਨ ਰਾਕੇਸ਼ ਪੁਰੀ, ਚੇਅਰਮੈਨ ਇੰਦਰਜੀਤ ਸਿੰਘ ਮਾਨ, ਚੇਅਰਮੈਨ ਸਤਨਾਮ ਸਿੰਘ ਜਲਵਾਹਾ, ਹਰਜੀ ਮਾਨ ਫਗਵਾੜਾ, ਸਰਹਾਲ ਦੇ ਮਾਤਾ ਗੁਰਮੇਲ ਕੌਰ ਤੇ ਪਤਨੀ ਗੁਰਵਿੰਦਰ ਕੌਰ, ਸ. ਜਗਰੂਪ ਸਿੰਘ ਸੇਖਵਾਂ, ਸਟੇਟ ਜਨਰਲ ਸਕੱਤਰ (ਆਪ), ਲਲਿਤ ਮੋਹਨ ਪਾਠਕ ਨਵਾਂ ਸ਼ਹਿਰ (ਆਪ) ਅਤੇ ਪਤਵੰਤੇ ਹਾਜ਼ਰ ਸਨ। The post ਕੁਲਜੀਤ ਸਿੰਘ ਸਰਹਾਲ ਨੇ ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਕਾਰਪੋਰੇਸ਼ਨ ਦੇ ਉਪ ਚੇਅਰਮੈਨ ਦਾ ਅਹੁਦਾ ਸਾਂਭਿਆ appeared first on TheUnmute.com - Punjabi News. Tags:
|
ਸ੍ਰੀ ਮੁਕਤਸਰ ਸਾਹਿਬ: ਹਾੜੀ ਦੀਆਂ ਫਸਲਾਂ ਸਬੰਧੀ ਜਾਗਰੂਕਤਾ ਕੈਂਪ ਲਗਾਇਆ Tuesday 20 February 2024 01:28 PM UTC+00 | Tags: aam-aadmi-party awareness-camp breaking-news cm-bhagwant-mann latest-news news punjab punjab-government punjab-news rabi-crops sri-muktsar-sahib the-unmute-breaking-news the-unmute-latest-news ਸ੍ਰੀ ਮੁਕਤਸਰ ਸਾਹਿਬ, 20 ਫਰਵਰੀ 2024: ਖੇਤੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ (Sri Muktsar Sahib) ਵੱਲੋਂ ਅੱਜ ਪਿੰਡ ਬੋਦੀਵਾਲਾ ਖੜਕ ਸਿੰਘ ਵਾਲਾ ਵਿਖੇ ਹਾੜੀ ਰੁੱਤ ਦੀਆਂ ਫਸਲਾਂ ਸਬੰਧੀ ਜਾਗਰੂਕਤਾ ਕੈਂਪ ਲਗਾਇਆ, ਜਿਸ ਵਿੱਚ ਪਿੰਡ ਦੇ ਲਗਭਗ 60 ਸੂਝਵਾਨ ਕਿਸਾਨ ਵੀਰਾਂ ਨੇ ਭਾਗ ਲਿਆ। ਇਸ ਕੈਂਪ ਦੀ ਪ੍ਰਧਾਨਗੀ ਡਾ. ਕਰਮਜੀਤ ਸ਼ਰਮਾ, ਸਹਿਯੋਗੀ ਨਿਰਦੇਸ਼ਕ (ਸਿਖਲਾਈ), ਕੇ.ਵੀ.ਕੇ., ਸ੍ਰੀ ਮੁਕਤਸਰ ਸਾਹਿਬ ਨੇ ਕੀਤੀ। ਇਸ ਕੈਂਪ ਦੌਰਾਨ ਡਾ. ਕਰਮਜੀਤ ਸ਼ਰਮਾ ਨੇ ਘਰੇਲੂ ਬਗੀਚੀ ਦੀ ਮਹੱਤਤਾ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਵੱਖ-ਵੱਖ ਫ਼ਸਲਾਂ ਲਈ ਉਤਪਾਦਨ ਤਕਨੀਕਾਂ ਵਿਕਸਿਤ ਕੀਤੀਆਂ ਗਈਆਂ ਹਨ, ਜਿਨ੍ਹਾਂ ਨੂੰ ਅਪਣਾ ਕੇ ਕਿਸਾਨ ਵੀਰ ਆਪਣਾ ਮੁਨਾਫਾ ਵਧਾਉਣ ਦੇ ਨਾਲ-ਨਾਲ ਵਾਤਾਵਰਨ ਸੰਭਾਲ ਵਿੱਚ ਵੀ ਯੋਗਦਾਨ ਪਾ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਕੇ.ਵੀ.ਕੇ. ਦੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਦੱਸਿਆ ਅਤੇ ਕਿਸਾਨਾਂ ਨੂੰ ਖੇਤੀ ਦੇ ਨਾਲ-ਨਾਲ ਖੇਤੀ ਸਹਾਇਕ ਧੰਦੇ ਅਪਣਾਉਣ ਲਈ ਵੀ ਪ੍ਰੇਰਿਤ ਕੀਤਾ। ਇਸ ਕੈਂਪ ਦੌਰਾਨ ਡਾ. ਗੁਰਮੇਲ ਸਿੰਘ ਸੰਧੂ, ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਨੇ ਕਣਕ ਅਤੇ ਸਰੋਂ ਦੇ ਕੀੜੇ ਮਕੌੜੇ ਅਤੇ ਬਿਮਾਰੀਆਂ ਦੀ ਪਹਿਚਾਣ ਅਤੇ ਰੋਕਥਾਮ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਿਸ਼ਾਂ ਅਨੁਸਾਰ ਹੀ ਕੀੜੇ ਮਕੌੜਿਆਂ ਅਤੇ ਬਿਮਾਰੀਆਂ ਦੀ ਰੋਕਥਾਮ ਲਈ ਛਿੜਕਾਅ ਕੀਤੇ ਜਾਣ। ਇਕ ਮੌਕੇ ਡਾ. ਵਿਵੇਕ ਕੁਮਾਰ, ਸਹਾਇਕ ਪ੍ਰੋਫੈਸਰ (ਫਸਲ ਵਿਗਿਆਨ) ਨੇ ਦੱਸਿਆ ਕਿ ਕਣਕ ਦੀ ਗੋਭ ਦੀ ਅਵਸਥਾ 'ਤੇ 2.0% ਦੇ ਹਿਸਾਬ ਨਾਲ ਪੋਟਾਸ਼ੀਅਮ ਨਾਈਟ੍ਰੇਟ (13-0-45) ਦਾ ਛਿੜਕਾਅ ਕਰਨਾ ਚਾਹੀਦਾ ਹੈ ਤਾਂ ਜੋ ਗਰਮੀ ਦੇ ਪ੍ਰਭਾਵ ਨੂੰ ਘਟਾਇਆ ਜਾ ਸਕੇ। ਇਸੇ ਤਰ੍ਹਾਂ ਉਨ੍ਹਾਂ ਨੇ ਕਨੋਲਾ ਸਰੋਂ ਦੀ ਕਾਸ਼ਤ ਬਾਰੇ ਵੀ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕੀਤੀ। ਕੈਂਪ ਦੇ ਅਖੀਰ ਵਿੱਚ ਡਾ. ਸੁਖਜਿੰਦਰ ਸਿੰਘ, ਸਹਾਇਕ ਪ੍ਰੋਫੈਸਰ (ਫਲ ਵਿਗਿਆਨ) ਨੇ ਫ਼ਲਾਂ ਅਤੇ ਸਬਜੀਆਂ ਦੀ ਪੌਸ਼ਟਿਕ ਮਹੱਤਤਾ ਸਮਝਾਉਂਦੇ ਹੋਏ ਕਿਸਾਨ ਵੀਰਾਂ ਨੂੰ ਘਰੇਲੂ ਬਗੀਚੀ ਲਗਾਉਣ ਦੀ ਸਲਾਹ ਦਿੱਤੀ ਅਤੇ ਕੈਂਪ ਵਿੱਚ ਆਏ ਹੋਏ ਕਿਸਾਨਾਂ ਦਾ ਧੰਨਵਾਦ ਕੀਤਾ। ਕਿਸਾਨ ਵੀਰਾਂ ਵੱਲੋਂ ਵੱਖ-ਵੱਖ ਖੇਤੀ ਮਸਲਿਆਂ ਸਬੰਧੀ ਸਵਾਲ ਕੀਤੇ ਗਏ ਅਤੇ ਮਾਹਰਾਂ ਵੱਲੋਂ ਮੌਕੇ ਤੇ ਜਵਾਬ ਦਿੱਤੇ ਗਏ। The post ਸ੍ਰੀ ਮੁਕਤਸਰ ਸਾਹਿਬ: ਹਾੜੀ ਦੀਆਂ ਫਸਲਾਂ ਸਬੰਧੀ ਜਾਗਰੂਕਤਾ ਕੈਂਪ ਲਗਾਇਆ appeared first on TheUnmute.com - Punjabi News. Tags:
|
3,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸੀਨੀਅਰ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ Tuesday 20 February 2024 01:33 PM UTC+00 | Tags: breaking-news bribe constable crime news vigilance-bureau ਚੰਡੀਗੜ੍ਹ, 20 ਫਰਵਰੀ 2024: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਪੁਲਿਸ ਚੌਕੀ ਗ੍ਰੀਨ ਐਵੀਨਿਊ, ਅੰਮ੍ਰਿਤਸਰ ਸ਼ਹਿਰ ਵਿਖੇ ਤਾਇਨਾਤ ਸੀਨੀਅਰ ਸਿਪਾਹੀ ਨਿਸ਼ਾਨ ਸਿੰਘ ਨੂੰ 3,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਰਜਿੰਦਰ ਸਿੰਘ ਵਾਸੀ ਨਵੀਂ ਅਬਾਦੀ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪੁਲਿਸ ਮੁਲਾਜ਼ਮ ਚੋਰੀ ਦੇ ਇੱਕ ਕੇਸ ਵਿੱਚ ਉਸਦਾ ਵਾਹਨ ‘ਸੁਪਰਦਾਰੀ’ 'ਤੇ ਛੱਡਣ ਬਦਲੇ 3,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ (Vigilance Bureau) ਅੰਮ੍ਰਿਤਸਰ ਰੇਂਜ ਨੇ ਇਸ ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ ਜਾਲ ਵਿਛਾਇਆ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 3,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਟੀਮ ਨੇ ਮੌਕੇ ‘ਤੇ ਉਸ ਦੇ ਕਬਜ਼ੇ ‘ਚੋਂ ਰਿਸ਼ਵਤ ਦੀ ਰਕਮ ਬਰਾਮਦ ਕੀਤੀ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਤਫਤੀਸ਼ ਜਾਰੀ ਹੈ। The post 3,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸੀਨੀਅਰ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ appeared first on TheUnmute.com - Punjabi News. Tags:
|
ਮੋਹਾਲੀ: ਲੋਕਤੰਤਰ ਦੀ ਮਜ਼ਬੂਤੀ ਦੇ ਮੱਦੇਨਜ਼ਰ ਲੋਕ ਸਭਾ ਚੌਣਾਂ 2024 ਸਬੰਧੀ ਜ਼ਿਲ੍ਹੇ ਲਈ 80 ਫ਼ੀਸਦ ਤੋਂ ਵਧੇਰੇ ਮਤਦਾਨ ਦਾ ਟੀਚਾ Tuesday 20 February 2024 01:40 PM UTC+00 | Tags: breaking-news latest-news lok-sabha-elections lok-sabha-elections-2024 news punjab-news ਐੱਸ.ਏ.ਐੱਸ. ਨਗਰ, 20 ਫਰਵਰੀ 2024: ਲੋਕਤੰਤਰ ਦੀ ਮਜ਼ਬੂਤੀ ਦੇ ਮੱਦੇਨਜ਼ਰ ਲੋਕ ਸਭਾ ਚੌਣਾਂ 2024 (Lok Sabha elections 2024) ਸਬੰਧੀ ਜ਼ਿਲ੍ਹੇ ਲਈ 80 ਫ਼ੀਸਦ ਤੋਂ ਵਧੇਰੇ ਮਤਦਾਨ ਦਾ ਟੀਚਾ ਮਿਥਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਨੋਡਲ ਅਫਸਰ,ਸਵੀਪ, ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਇਸ ਟੀਚੇ ਦੀ ਪੂਰਤੀ ਲਈ ਜ਼ਿਲ੍ਹੇ ਨੂੰ ਤਿੰਨ ਵਿਧਾਨ ਸਭਾ ਹਲਕਿਆਂ ਖਰੜ, ਡੇਰਾਬਸੀ ਅਤੇ ਮੁਹਾਲੀ ਵਿੱਚ ਵੱਡੇ ਪੱਧਰ ਉਪਰ ਵੋਟਰ ਜਾਗਰੂਕਤਾ ਪ੍ਰੋਗਰਾਮ ਉਲੀਕੇ ਜਾ ਰਿਹੈ ਹਨ। ਜ਼ਿਲ੍ਹੇ ਦੀਆਂ ਸਮੂਹ ਯੂਨਵਰਸਿਟੀਆਂ, ਕਾਲਜਾਂ, ਜ਼ਿਲ੍ਹਾ ਸਿੱਖਿਆ ਅਫਸਰ, ਯੁਵਕ ਸੇਵਾਵਾਂ ਵਿਭਾਗ ਅਤੇ ਜ਼ਿਲ੍ਹਾ ਕੋਆਰਡੀਨੇਟਰ ਨਹਿਰੂ ਯੁਵਾ ਕੇਂਦਰ ਨਾਲ ਮਿਲਕੇ ਨੌਜਵਾਨ ਵੋਟਰਾਂ ਨੂੰ ਵੋਟ ਦੇ ਹੱਕ ਲਈ ਜਾਗਰੂਕ ਕੀਤਾ ਕੀਤਾ ਜਾਵੇਗਾ। ਆਂਗਨਵਾੜੀ, ਆਸ਼ਾ ਵਰਕਰਾਂ ਅਤੇ ਸਮਾਜ ਸੇਵੀ ਜਥੇਬੰਦੀਆਂ ਨਾਲ ਮਿਲਕੇ ਚੌਣਾਂ ਵਿੱਚ ਔਰਤਾਂ ਦੀ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ। ਜ਼ਿਲ੍ਹਾ ਲੀਡ ਬੈਂਕ ਮੈਨੇਜਰ ਨਾਲ ਮਿਲ ਕੇ ਸਮੂਹ ਬੈਕਾਂ ਰਾਹੀਂ ਵੀ ਵੋਟਰ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ। ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਪਿਛਲੇ ਸਾਲ ਵਿਸ਼ੇਸ਼ ਸਰਸਰੀ ਸੁਧਾਈ ਦੌਰਾਨ 15320 ਨਵੇਂ ਨੌਜਵਾਨ (18+) ਵੋਟਰਾਂ ਦਾ ਪੰਜੀਕਰਣ ਕੀਤਾ ਗਿਆ ਹੈ। ਚੋਣ ਤਹਿਸੀਲਦਾਰ ਸੰਜੇ ਕੁਮਾਰ ਨੇ ਦੱਸਿਆ ਕਿ 2019 ਦੀਆਂ ਲੋਕ ਸਭਾ ਚੋਣਾਂ (Lok Sabha elections 2024) ਦੌਰਾਨ ਵਿਧਾਨ ਸਭਾ ਹਲਕਾ ਡੇਰਾਬਸੀ ਦੀ ਪ੍ਰਤੀਸ਼ਤ ਪੰਜਾਬ ਦੀ ਐਵਰੇਜ ਵੋਟਰ ਪ੍ਰਤੀਸ਼ਤਤਾ ਤੋਂ ਵੱਧ ਸੀ ਜਦਕਿ ਮੁਹਾਲੀ ਅਤੇ ਖਰੜ ਦੀ ਘੱਟ ਸੀ। ਇਸ ਵਾਰ ਘੱਟ ਪ੍ਰਤੀਸ਼ਤ ਵਾਲੇ ਚੋਣ ਖੇਤਰਾਂ ਦੀ ਸ਼ਨਾਖਤ ਕਰ ਲਈ ਗਈ ਹੈ ਅਤੇ ਜ਼ਿਲ੍ਹਾ ਸਵੀਪ ਟੀਮ ਵੱਲੋਂ ਬੂਥ ਪੱਧਰ ਉੱਪਰ ਗਤੀਵਿਧੀਆਂ ਉਲੀਕੀਆਂ ਜਾ ਰਹੀਆਂ ਹਨ। The post ਮੋਹਾਲੀ: ਲੋਕਤੰਤਰ ਦੀ ਮਜ਼ਬੂਤੀ ਦੇ ਮੱਦੇਨਜ਼ਰ ਲੋਕ ਸਭਾ ਚੌਣਾਂ 2024 ਸਬੰਧੀ ਜ਼ਿਲ੍ਹੇ ਲਈ 80 ਫ਼ੀਸਦ ਤੋਂ ਵਧੇਰੇ ਮਤਦਾਨ ਦਾ ਟੀਚਾ appeared first on TheUnmute.com - Punjabi News. Tags:
|
ਹਰਿਆਣਾ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ Tuesday 20 February 2024 01:53 PM UTC+00 | Tags: breaking-news budget-session haryana-budget-session haryana-vidhan-sabha news ਚੰਡੀਗੜ੍ਹ, 20 ਫਰਵਰੀ 2024: ਹਰਿਆਣਾ ਵਿਧਾਨ ਸਭਾ (Haryana Vidhan Sabha) ਦੇ ਬਜਟ ਇਜਲਾਸ (budget session) ਦੌਰਾਨ ਅੱਜ ਸਦਨ ਵਿਚ ਪਿਛਲੇ ਇਜਲਾਸ ਦੇ ਸਮੇਂ ਤੋਂ ਇਸ ਸਮੇਂ ਦੇ ਅੰਤਰਾਲ ਵਿਚ ਵਿਛੜੀਆਂ ਰੂਹਾਂ, ਮਹਾਨ ਸਖਸ਼ੀਅਤਾਂ ਅਤੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ |ਸਭ ਤੋਂ ਪਹਿਲਾਂ ਸਦਨ ਦੇ ਆਗੂ ਮੁੱਖ ਮੰਤਰੀ ਮਨੋਹਰ ਲਾਲ ਨੇ ਸੋਗ ਪ੍ਰਸਤਾਵ ਪੜੇ। ਇੰਨ੍ਹਾਂ ਤੋਂ ਇਲਾਵਾ, ਵਿਧਾਨ ਸਭਾ ਸਪੀਕਰ ਗਿਆਨ ਚੰਦ ਗੁਪਤਾ ਅਤੇ ਵਿਰੋਧੀ ਧਿਰ ਦੇ ਆਗੂ ਭੁਪੇਂਦਰ ਸਿੰਘ ਹੁੱਡਾ ਨੇ ਵੀ ਸੋਗ ਪ੍ਰਸਤਾਵ ਪੜ੍ਹ ਕੇ ਆਪਣੀ ਵੱਲੋਂ ਸ਼ਰਧਾਂਜਲੀ ਦਿੱਤੀ। ਵਿਧਾਨ ਸਭਾ ਸਪੀਕਰ ਨੇ ਸੋਗ ਸ਼ਾਮਲ ਪਰਿਵਾਰਾਂ ਨੂੰ ਸਦਨ ਦੀ ਭਾਵਨਾ ਨਾਲ ਜਾਣੂੰ ਕਰਨ ਦਾ ਭਰੋਸਾ ਵੀ ਦਿੱਤਾ। ਸਦਨ ਦੇ ਸਾਰੇ ਮੈਂਬਰਾਂ ਨੇ ਖੜੇ ਹੋਕ ਦੋ ਮਿੰਟ ਦਾ ਮੌਨ ਰੱਖਿਆ ਅਤੇ ਵਿਛੜੀਆਂ ਰੂਹਾਂ ਦੀ ਸ਼ਾਂਤੀ ਲਈ ਪ੍ਰਾਰਥਨਾ ਵੀ ਕੀਤੀ। ਸਦਨ (Haryana Vidhan Sabha) ਵਿਚ ਹਿੰਮਤ ਤੇ ਬਹਾਦਰੀ ਦਿਖਾਉਂਦੇ ਹੋਏ ਮਾਤਰਭੂਮੀ ਦੀ ਏਕਤਾ ਤੇ ਅਖੰਡਤਾ ਦੀ ਰੱਖਿਆ ਕਰਨ ਲਈ ਸਰਵੋਚ ਬਲਿਦਾਨ ਦੇਣ ਵਾਲੇ ਹਰਿਆਣਾ ਦੇ 9 ਵੀਰ ਫੌਜੀਆਂ ਦੇ ਦਿਹਾਂਤ ‘ਤੇ ਵੀ ਸੋਗ ਵਿਅਕਤ ਕੀਤਾ ਗਿਆ । ਇੰਨ੍ਹਾਂ ਵੀਰ ਸ਼ਹੀਦਾਂ ਵਿਚ ਜਿਲ੍ਹਾ ਰੋਹਤਕ ਦੇ ਪਿੰਡ ਇਮਾਈਲਾ ਦੇ ਇੰਸਪੈਕਟਰ ਜਗਮਹੇਂਦਰ ਸਿੰਘ, ਜ਼ਿਲ੍ਹਾ ਜੀਂਦ ਦੇ ਪਿੰਡ ਕਰਸੋਲਾ ਦੇ ਸੂਬੇਦਾਰ ਜਗਸ਼ੇਰ ਸਿੰਘ ਤੇ ਪਿੰਡ ਮੋਹਨਗੜ੍ਹ ਛਾਪੜਾ ਦੇ ਹਵਲਦਾਰ ਸਤਅਵਾਨ ਸਿੰਘ, ਜ਼ਿਲ੍ਹਾ ਝੱਜਰ ਦੇ ਪਿੰਡ ਚੈਹੜਾ ਦੇ ਲਾਂਸ ਨਾਇਕ ਅਭੈ ਰਾਮ, ਜ਼ਿਲ੍ਹਾ ਮਹੇਂਦਰਗੜ੍ਹ ਦੇ ਪਿੰਡ ਝਗੜੌਲੀ ਦੇ ਲਾਂਸ ਨਾਇਕ ਆਸ਼ੀਸ਼, ਜਿਲ੍ਹਾ ਚਰਖੀ ਦਾਦਰੀ ਦੇ ਪਿੰਡ ਬਧਵਾਨਾ ਦੇ ਲੀਡਿੰਗ ਏਅਰਕ੍ਰਾਫਟ ਮੈਨ ਨਿਤਿਨ ਕੁਮਾਰ, ਜ਼ਿਲ੍ਹਾ ਪਲਵਲ ਦੇ ਪਿੰਡ ਭਿੜੂਕੀ ਦੇ ਪੈਰਾਟਰੂਪਰ ਤੇਜਪਾਲ, ਜ਼ਿਲ੍ਹਾ ਮਹੇਂਦਰਗੜ੍ਹ ਦੇ ਪਿੰਡ ਨੂਨੀ ਅਵੱਲ ਦੇ ਸਿਪਾਹੀ ਸੰਜੈ ਯਾਦਵ ਅਤੇ ਜ਼ਿਲ੍ਹਾ ਮਹੇਂਦਰਗੜ੍ਹ ਦੇ ਪਿੰਡ ਪੋਤਾ ਦੇ ਸਿਪਾਹੀ ਰਵਿੰਦਰ ਸਿੰਘ ਸ਼ਾਮਲ ਹਨ। ਉਪਰੋਕਤ ਤੋਂ ਇਲਾਵਾ, ਸਦਨ ਵਿਚ ਸੰਸਦ ਮੈਂਬਰ ਧਰਮਬੀਰ ਸਿੰਘ ਦੇ ਪਿਓ ਭਲੇਰਾਮ, ਵਿਧਾਇਕ ਮਾਮਨ ਖਾਨ ਦੇ ਸਹੁਰੇ ਹਾਜੀ ਸੁਲਤਾਨ ਖਾਨ, ਵਿਧਾਇਕ ਲੀਲਾਰਾਮ ਦੀ ਸੱਸ ਕੇਸਰੀ ਅਤੇ ਵਿਧਾਇਕ ਅਮਿਤ ਸਿਹਾਗ ਤੀ ਤਾਈ, ਕਮਲਾ ਦੇਵੀ ਦੁਖਦ ਦਿਹਾਂਤ ‘ਤੇ ਵੀ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ | The post ਹਰਿਆਣਾ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ appeared first on TheUnmute.com - Punjabi News. Tags:
|
ਹਰਿਆਣਾ ਸਹੀ ਮਾਇਨੇ 'ਚ ਜੈ ਜਵਾਨ- ਜੈ ਕਿਸਾਨ-ਜੈ ਵਿਗਿਆਨ ਦੇ ਨਾਰੇ ਨੂੰ ਕਰਦਾ ਹੈ ਸਾਕਾਰ: ਰਾਜਪਾਲ ਬੰਡਾਰੂ ਦੱਤਾਤ੍ਰੇਅ Tuesday 20 February 2024 02:12 PM UTC+00 | Tags: breaking-news governor-bandaru-dattatrey haryana-governor jai-jawan-jai-kisan-jai-vigyan legislative-assembly-of-haryana ਚੰਡੀਗੜ੍ਹ, 20 ਫਰਵਰੀ 2024: ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨੇ ਅੱਜ ਹਰਿਆਣਾ ਦੀ 14ਵੀਂ ਵਿਧਾਨ ਸਭਾ ਦੇ ਪੰਜਵੇਂ ਬਜਟ ਇਜਲਾਸ ਦੇ ਪਹਿਲੇ ਦਿਨ ਸਦਨ ਵਿਚ ਆਪਣਾ ਭਾਸ਼ਨ ਦਿੰਦੇ ਹੋਏ ਕਿਹਾ ਕਿ ਹਰਿਆਣਾ ਸਰਕਾਰ ਸੂਬੇ ਵਿਚ ਸਿੱਖਿਆ, ਸਿਹਤ, ਸੁਰੱਖਿਆ, ਸਵਾਵਲੰਬਨ, ਸਵਾਭੀਮਾਨ, ਸੇਵਾ ਅਤੇ ਸੁਸਾਸ਼ਨ ਨੂੰ ਆਧਾਰ ਬਣਾ ਕੇ ਸੂਬੇ ਦੇ ਸਮੂਚੇ ਅਤੇ ਵਿਆਪਕ ਵਿਕਾਸ ਦੇ ਲਈ ਰੋਜਾਨਾਂ ਕੰਮ ਕਰ ਰਹੀ ਹੈ। ਸਰਕਾਰ ਦੇ ਲਈ ਗਰੀਬਾਂ, ਕਿਸਾਨਾਂ, ਨੌਜਵਾਨਾਂ ਅਤੇ ਬੀਬੀਆਂ ਦੀ ਭਲਾਈ -ਉਥਾਨ ਲਗਾਤਾਰ ਸਰਬਉੱਚ ਪ੍ਰਾਥਮਿਕਤਾ ਰਹੀ ਹੈ ਅਤੇ ਪੰਡਿਤ ਦੀਨਦਿਆਲ ਉਪਾਧਿਆਏ ਦਾ ਅੰਤੋਂਦੇਯ ਦਾ ਦਰਸ਼ਨ ਸਾਡੀ ਵਿਵਸਥਾ ਬਦਲਣ ਅਤੇ ਸੁਸਾਸ਼ਨ ਦੀ ਰਾਹ ‘ਤੇ ਇਕ ਪ੍ਰਕਾਸ਼ ਥੰਮ੍ਹ ਵਜੋ ਸਾਡਾ ਮਾਰਗਦਰਸ਼ਨ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਦੇ ਕਣ-ਕਣ ਵਿਚ ਵੀਰਾਂ ਦੀ ਕੁਰਬਾਨੀਆਂ ਸਮਾਈਆਂ ਹੋਈਆਂ ਹਨ। ਸਾਡੇ ਬਹਾਦਰ ਜਵਾਨ ਦੇਸ਼ ਦੇ ਬਾਡਰਾਂ ‘ਤੇ ਹਰ ਲੰਮ੍ਹਾ ਚੌਕਸ ਹਨ। ਸਾਡੇ ਕਿਸਾਨਾਂ ਦੇ ਮਿਹਨਤ ਨਾਲ ਦੇਸ਼ ਦੇ ਅਨਾਜ ਭੰਡਾਰ ਭਰ ਜਾਂਦੇ ਹਨ। ਸਾਡੇ ਖਿਡਾਰੀ ਕੌਮਾਂਤਰੀ ਮੁਕਾਬਲਿਆਂ ਵਿਚ ਜਿੱਤ ਕੇ ਦੇਸ਼ ਦਾ ਮਾਨ ਵਧਾਉਂਦੇ ਹਨ। ਹਰਿਆਣਾ ਸਹੀ ਮਾਇਨੇ ਵਿਚ ਜੈ ਜਵਾਨ- ਜੈ ਕਿਸਾਨ-ਜੈ ਵਿਗਿਆਨ ਦੇ ਨਾਰੇ ਨੂੰ ਸਾਕਾਰ ਕਰਦਾ ਹੈ। ਪ੍ਰਤੀ ਵਿਅਕਤੀ ਆਮਦਨ ਦੀ ਗੱਲ ਹੋਵੇ, ਉਦਯੋਗਾਂ ਦੇ ਵਿਕਾਸ ਦੀ ਗੱਲ ਹੋਵੇ, ਸਮਾਜਿਕ ਸੁਰੱਖਿਆ ਅਤੇ ਜਨਭਲਾਈ ਦੀ ਡਗਰ ਹੋਵੇ ਜਾਂ ਫਿਰ ਖੇਤੀਬਾੜੀ ਵਿਚ ਇਨੋਵੇਸ਼ਨ ਦੀ ਪਹਿਲ ਅੱਜ ਹਰ ਮਾਮਲੇ ਵਿਚ ਕੌਮੀ ਫਲਕ ‘ਤੇ ਹਰਿਆਣਾ ਦੀ ਮੌਜੁਦਗੀ ਨਜਰ ਆਉਂਦੀ ਹੈ। ਸਾਡਾ ਖੇਤੀਬਾੜੀ ਪ੍ਰਧਾਨ ਸੂਬਾ ਅੱਜ ਵਿਗਿਆਨ ਅਤੇ ਤਕਨਾਲੋਜੀ ਦੇ ਰੱਥ ‘ਤੇ ਸਵਾਰ ਹੋ ਕੇ ਪੂਰੇ ਵੇਗ ਤੋਂ ਪ੍ਰਗਤੀ ਪੱਥ ‘ਤੇ ਵੱਧ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪਿਛਲੇ ਸਾਲ ਰਾਸ਼ਟਰ ਨੁੰ ਕਈ ਇਤਹਾਸਕ ਉਪਲਬਧੀਆਂ ਹਾਸਲ ਕਰਨ ਦਾ ਮਾਣ ਪ੍ਰਾਪਤ ਹੋਇਆ ਹੈ। ਸਾਡੇ ਵਿਗਿਆਨਕਾਂ ਨੇ ਚੰਦਰਮਾਂ ਦੇ ਸਾਊਥ ਪੋਲ ‘ਤੇ ਚੰਦਰਯਾਨ-3 ਦੀ ਸਫਲ ਲੈਂਡਿੰਗ ਕਰਵਾ ਕੇ ਭਾਰਤ ਦਾ ਪਰਚਮ ਲਹਿਰਾਉਣ ਦਾ ਕੰਮ ਕੀਤਾ। ਇਸ ਤਰ੍ਹਾ ਸੂਰਜ ਦਾ ਅਧਿਐਨ ਕਰਨ ਦੇ ਲਈ ਭੇਜਿਆ ਗਿਆ ਆਦਿਤਯ ਏਲ-1 ਵੀ ਸਪੇਸ ਵਿਚ ਆਪਣਾ ਆਭਾ ਬਿਖੇਰਦਾ ਰਹੇਗਾ। ਪਿਛਲੇ ਸਾਲ ਭਾਂਰਤ ਨੂੰ ਜੀ-20 ਸਿਖਲ ਸਮੇਲਨ ਦੀ ਅਗਵਾਈ ਕਰਨ ਦਾ ਵੀ ਖੁਸ਼ਕਿਸਮਤੀ ਪ੍ਰਾਪਤ ਹੋਈ। ਇਸ ਸਿਖਰ ਸਮੇਲਨ ਦੌਰਾਨ ਭਾਰਤ ਕਈ ਗੰਭੀਰ ਮੁੱਦਿਆਂ ‘ਤੇ ਕੌਮਾਂਤਰੀ ਸਹਿਮਤੀ ਕਾਇਮ ਕਰਨ ਵਿਚ ਸਫਲ ਰਿਹਾ ਅਤੇ ਵਿਸ਼ਵ ਨੇ ਸਾਡੀ ਅਗਵਾਈ ਸਮਰੱਕਾ ਦਾ ਲੋਹਾ ਮੰਨਿਆ ਹੈ। ਬੰਡਾਰੂ ਦੱਤਾਤ੍ਰੇਅ ਨੇ ਕਿਹਾ ਕਿ ਪ੍ਰਭੂ ਸ੍ਰੀ ਰਾਮਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਨਾਲ ਅੱਜ ਸਮੂਚਾ ਦੇਸ਼ ਰਾਮਮਈ ਹੈ। ਰਾਸ਼ਟਰ ਦੇ ਕਣ-ਕਣ ਵਿਚ ਭਗਤੀ, ਸ਼ਕਤੀ, ਮਾਣ ਅਤੇ ਗੌਰਵ ਦਾ ਭਾਵ ਵਿਆਪਤ ਹੈ। ਇਸ ਪਵਿੱਤਰ ਪਰਾਕਾਸ਼ਠਾ ਲਈ ਮੈਂ ਸਮੂਚੇ ਦੇਸ਼ਵਾਸੀਆਂ ਨੂੰ ਇਹ ਦਿਨ ਦਿਖਾਉਣ ਦੇ ਨਿਮਿਤ ਬਣੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਵੀ ਸਾਧੂਵਾਦ ਦਿੰਦਾ ਹੈ। ਭਗਵਾਨ ਸ੍ਰੀਰਾਮ ਦੇ ਮੰਦਿਰ ਨਿਰਮਾਣ ਦੇ ਸਪਨੇ ਨੂੰ ਸਾਕਾਰ ਬਣਾ ਕੇ ਉਨ੍ਹਾਂ ਨੇ ਕਰੋੜਾਂ ਭਾਰਤੀਆਂ ਦੀ ਆਸਾਂ ਨੂੰ ਪੂਰਾ ਕੀਤਾ ਹੈ ਅਤੇ ਉਨ੍ਹਾਂ ਦੀ ਆਸਥਾ ਨੂੰ ਸੰਭਲ ਪ੍ਰਦਾਨ ਕੀਤਾ ਹੈ। ਇਹ ਮੰਦਿਰ ਸਾਡੇ ਰਾਸ਼ਟਰ ਦੀ ਸਮਾਜਿਕ ,ਸੱਭਿਆਚਾਰਕਅਤੇ ਦਾਰਸ਼ਨਿਕ ਵਿਰਾਸਤ ਦਾ ਪ੍ਰਤੀਕ ਹੈ। ਰਾਜਪਾਲ ਨੇ ਸਾਰੇ ਸੂਬਾਵਾਸੀਆਂ ਦੇ ਸਿਹਤ, ਖੁਸ਼ਹਾਲ, ਸਵਾਵਲੰਬੀ ਬਣਨ ਅਤੇ ਸੂਬੇ ਦੇ ਵਿਕਾਸ ਵਿਚ ਹਰ ਵਿਅਕਤੀ ਦੀ ਸਮਾਨ ਰੂਪ ਨਾਲ ਸਹਿਭਾਗਤਾ ਹੋਣ ਦੀ ਕਾਮਨਾ ਕਰਦੇ ਹੋਏ ਕਿਹਾ ਕਿ ਹਰਿਆਣਾ ਪ੍ਰਗਤੀ ਦੇ ਪੱਥ ‘ਤੇ ਲਗਾਤਾਰ ਗਤੀਸ਼ੀਲ ਹੈ, ਵਿਕਾਸ ਦੇ ਮਾਮਲੇ ਵਿਚ ਨਿੱਤ ਨਵੇਂ ਮੁਕਾਮ ਸਥਾਪਿਤ ਕਰਨ। ਇਹ ਸਦਨ ਲਗਭਗ 2 ਕਰੋੜ 85 ਲੱਖ ਸੂਬਾਵਸੀਆਂ ਦੀ ਆਸਾਂ ਨਦਾ ਧਵਜਵਾਹਕ ਹੈ। ਹਰਿਆਣਾ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਵੱਧਉਨ੍ਹਾਂ ਨੇ ਕਿਹਾ ਕਿ ਹਰਿਆਣਾ ਸਰਕਾਰ ਖੇਤੀਬਾੜੀ ਨੂੰ ਲਾਭਦਾਇਕ ਬਨਾਉਣ ਅਤੇ ਕਿਸਾਨਾਂ ਦੇ ਲਈ ਭਲਾਈ ਤੇ ਉਨ੍ਹਾਂ ਦੇ ਆਰਥਕ ਉਥਾਨ ਲਈ ਵਚਨਵੱਧ ਹੈ। ਰਾਜ ਸਰਕਾਰ ਨੇ 14 ਫਸਲਾਂ ਦੀ ਐਮਐਸਪੀ ‘ਤੇ ਖਰੀਦ ਕਰ ਕੇ ਇਕ ਪੂਰੇ ਦੇਸ਼ ਵਿਚ ਅਨੌਖਾ ਉਦਾਹਰਣ ਪੇਸ਼ ਕੀਤਾ ਹੈ। ਇੰਨ੍ਹਾਂ ਹੀ ਨਹੀਂ, ਮੇਰੀ ਫਸਲ-ਮੇਰਾ ਬਿਊਰਾ ਪੋਰਟਲ ‘ਤੇ ਰਜਿਸਟਰਡ ਕਿਸਾਨਾਂ ਦੇ ਖਾਅਿਾਂ ਵਿਚ ਪਿਛਲੇ 7 ਸੀਜਨ ਵਿਚ ਖਰੀਦੀ ਗਈ ਫਸਲ ਦੀ ਏਵਜ ਵਿਚ ਲਗਭਗ 90 ਹਜਾਰ ਕਰੋੜ ਰੁਪਏ ਦੀ ਰਕਮ ਸਿੱਧੇ ਪਾਈ ਗਈ ਹੈ। ਇਸ ਤੋਂ ਇਲਾਵਾ, ਕਿਸਾਨਾਂ ਨੂੰ ਰਾਹਤ ਦੇਣ ਲਈ ਸੂਬਾ ਸਰਕਾਰ ਵੱਲੋਂ ਭਾਵਾਂਤਰ ਭਰਪਾਈ ਯੋਜਨਾ ਸ਼ੁਰੂ ਕੀਤੀ ਹੈ। ਭਾਵਾਂਤਰ ਭਰਪਾਈ ਯੋਜਨਾ ਤਹਿਤ ਬਾਜਰਾ ਉਤਪਾਦਕ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ 836.12 ਕਰੋੜ ਰੁਪਏ ਦੀ ਰਕਮ ਪਾਈ ਗਈ ਹੈ। ਬੰਡਾਰੂ ਦੱਤਾਤ੍ਰੇਅ ਨੇ ਕਿਹਾ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਰਾਜ ਦੇ 19.94 ਲੱਖ ਕਿਸਾਨਾਂ ਦੇ ਖਾਤਿਆਂ ਵਿਚ ਪਿਛਲੇ ਚਾਰ ਸਾਲਾਂ ਵਿਚ 4157.73 ਕਰੋੜ ਰੁਪਏ ਦੀ ਰਕਮ ਸਿੱਧੇ ਜਮ੍ਹਾ ਕਰਵਾਈ ਗਈ ਹੈ। ਨਾਲ ਹੀ ਸੂਬਾ ਸਰਕਾਰ ਕੁਦਰਤੀ ਆਪਦਾਵਾਂ ਵਿਚ ਢਾਲ ਬਣ ਕੇ ਕਿਸਾਨ ਦੇ ਨਾਲ ਖੜੀ ਹੈ। ਪ੍ਰਧਾਨ ਮੰਤਰ ਫਸਲ ਬੀਮਾ ਯੋਜਨਾ ਤਹਿਤ 32.06 ਲੱਖ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਖਰੀਦ ਹੋਣ ‘ਤੇ ਲਗਭਗ 8178 ਕਰੋੜ ਰੁਪਏ ਦੇ ਕਲੇਮ ਦਿੱਤੇ ਗਏ ਹਨ। ਕੁਦਰਤੀ ਆਪਦਾਵਾਂ ਤੋਂ ਫਸਲ ਖਰਾਬ ਹੋਣ ‘ਤੇ ਮੁਆਵਜਾ ਰਕਮ 10,000 ਰੁਪਏ ਤੋਂ ਵਧਾ ਕੇ 15,000 ਰੁਪਏ ਕੀਤੀ ਗਈ ਹੈ। ਪਿਛਲੇ ਚਾਰ ਸਾਲਾਂ ਵਿਚ ਕੁਦਰਤੀ ਆਪਦਾ ਨਾਲ ਫਸਲਾਂ ਖਰਾਬ ਹੋਣ ‘ਤੇ ਕਿਸਾਨਾਂ ਨੂੰ ਲਗਭਗ 1845.95 ਕਰੋੜ ਰੁਪਏ ਦੀ ਰਕਮ ਮੁਆਵਜਾ ਵਜੋ ਦਿੱਤੀ ਗਈ। ਕੁਦਰਤੀ ਖੇਤੀ ਦੇ ਲਈ 13,388 ਕਿਸਾਨਾਂ ਨੇ ਕਰਾਇਆ ਰਜਿਸਟ੍ਰੇਸ਼ਨਰਾਜਪਾਲ ਨੇ ਕਿਹਾ ਕਿ ਮਿੱਟੀ ਸਿਹਤ ਨੂੰ ਗਿਰਾਵਟ ਤੋਂ ਬਚਾਉਣ ਅਤੇ ਖਤਰਨਾਕ ਕੀਟਨਾਸ਼ਕਾਂ ਦੀ ਵਰਤੋ ਨੂੰ ਘੱਟ ਕਰਨ ਲਈ ਮੌਜੂਦਾ ਰਾਜ ਸਰਕਾਰ ਨੇ ਕੁਦਰਤੀ ਖੇਤੀ ਯੋਜਨਾ ਲਾਗੂ ਕੀਤੀ ਹੈ। ਇਸ ਦੇ ਲਈ ਸ਼ੁਰੂ ਕੀਤੇ ਗਏ ਸਮਰਪਿਤ ਕੁਦਰਤੀ ਖੇਤੀ ਪੋਰਟਲ ‘ਤੇ ਹੁਣ ਤਕ 13,388 ਕਿਸਾਨਾਂ ਨੇ ਆਪਣਾ ਰਜਿਸਟ੍ਰੇਸ਼ਣ ਕੀਤਾ ਹੈ। ਕੁਰੂਕਸ਼ੇਤਰ ਗੁਰੂਕਲ, ਜਿਲ੍ਹਾ ਕਰਨਾਲ ਦੇ ਘਰੌਂਡਾ ਜੀਂਦ ਦੇ ਹਮੇਟੀ ਅਤੇ ਸਿਰਸਾ ਦੇ ਮੰਗਿਯਾਨਾ ਵਿਚ 4 ਕੁਦਰਤੀ ਖੇਤੀ ਸਿਖਲਾਈ ਕੇਂਦਰ ਖੋਲੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਮੇਰਾ ਪਾਣੀ-ਮੇਰੀ ਵਿਰਾਸਤ ਯੋਜਨਾ ਦੇ ਤਹਿਤ 1 ਲੱਖ 72 ਹਜਾਰ ਏਕੜ ਖੇਤਰ ਵਿਚ ਝੋਨੇ ਥਾਂ ਵੈਕਲਪਿਕ ਫੈਸਲ ਬਿਜਣ ‘ਤੇ 7,000 ਰੁਪਏ ਪ੍ਰਤੀ ਏਕੜ ਦੀ ਦਰ ਨਾਲ ਲਗਭਗ 117.22 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ। ਸਮੇਂ ‘ਤੇ ਕਰਜਾ ਦੀ ਅਦਾਇਗੀ ਕਰਨ ਵਾਲੇ ਕਿਸਾਨਾਂ ਨੂੰ ਬਿਨ੍ਹਾਂ ਵਿਆਜ ਫਸਲੀ ਕਰਜਾ ਦੀ ਸਹੂਲਤ ਦਿੱਤੀ ਗਈ ਹੈ। ਸੂਬੇ ਵਿਚ 12 ਐਕਸੀਲੈਂਸ ਕੇਂਦਰ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ ਕੁੱਝ ਵਿਚ ਇਜਰਾਇਲ ਦੀ ਤਕਨੀਕ ਦੀ ਵਰਤੋ ਕੀਤੀ ਜਾ ਰਹੀ ਹੈ। ਗੰਨੌਰ ਵਿਚ 3050 ਕਰੋੜ ਰੁਪਏ ਦੀ ਲਾਗਤ ਨਾਲ ਕੌਮਾਂਤਰੀ ਪੱਧਰ ਦੀ ਹੋਰਟੀਕਲਚਰ ਮਾਰਕਿਟ, ਪਿੰਜੌਰ ਵਿਚ 78 ਏਕੜ ਭੂਮੀ ‘ਤੇ 150 ਕਰੋੜ ਰੁਪਏ ਦੀ ਲਾਗਤ ਨਾਲ ਸੇਬ, ਫੱਲ ਅਤੇ ਸਬਜੀ ਮੰਡੀ ਨਿਰਮਾਣਧੀਨ ਬੰਡਾਰੂ ਦੱਤਾਤ੍ਰੇਅ ਨੇ ਕਿਹਾ ਕਿ ਨਵੀਂ ਤੇ ਵੱਧ ਮੰਡੀਆਂ ਦੇ ਵਿਕਾਸ ‘ਤੇ 1095 ਕਰੋੜ ਰੁਪਏ ਦੀ ਰਕਮ ਖਰਚ ਕੀਤੀ ਗਈ ਹੈ। ਇਸ ਤੋਂ ਇਲਾਵਾ, 100 ਕਰੋੜ ਰੁਪਏ ਦੀ ਲਾਗਤ ਨਾਲ ਨਵੀਂ ਅਤੇ ਵੱਧ ਅਨਾਜ ਤੇ ਸਬਜੀ ਮੰਡੀਆਂ ਦਾ ਨਿਰਮਾਣ ਕੰਮ ਪ੍ਰਗਤੀ ‘ਤੇ ਹੈ। ਗੰਨੌਰ ਵਿਚ 3050 ਕਰੋੜ ਰੁਪਏ ਦੀ ਲਾਗਤ ਨਾਲ ਕੌਮਾਂਤਰੀ ਪੱਧਰ ਦੀ ਹੋਰਟੀਕਲਚਰ ਮਾਰਕਿਟ ਅਤੇ ਪਿੰਜੌਰ ਵਿਚ 78 ਏਕੜ ਭੂਮੀ ‘ਤੇ 150 ਕਰੋੜ ਰੁਪਏ ਦੀ ਲਾਗਤ ਨਾਲ ਸੇਬ , ਫੱਲ ਅਤੇ ਸਬਜੀ ਮੰਡੀ ਨਿਰਮਾਣਧੀਨ ਹੈ। ਰਾਜ ਦੀ 108 ਮੰਡੀਆਂ ਨੂੰ ਕੌਮੀ ਖੇਤੀਬਾੜੀ ਬਾਜਾਰ ਪੋਰਟਲ (ਈ-ਨਾਮ) ਨਾਲ ਜੋੜਿਆ ਗਿਆ ਹੈ। ਰਾਜਪਾਲ ਨੇ ਕਿਹਾ ਕਿ ਰਾਜ ਸਰਕਾਰ ਕਿਸਾਨਾਂ ਨੂੰ ਆਮਦਨ ਦੇ ਵੱਧ ਸਾਧਨ ਉਪਲਬਧ ਕਰਵਾਉਣ ਲਈ ਪਸ਼ੂ ਪਾਲਣ ਨੂੰ ਉਤਸ਼ਾਹਿਤ ਕਰ ਰਹੀ ਹੈ। ਸੂਬੇ ਵਿਚ 20 ਤੇ 50 ਦੁਧਾਰੂ ਪਸ਼ੂਆਂ ਦੀ ਡੇਅਰੀ ਸਥਾਪਿਤ ਕਰਨ ‘ਤੇ ਲਾਭਕਾਰਾਂ ਨੁੰ ਬੈਂਕ ਕਰਜਾ ‘ਤੇ ਵਿਆਜ ਗ੍ਰਾਂਟ ਉਪਲਬਧ ਕਰਵਾਇਆ ਜਾ ਰਿਹਾ ਹੈ। ਨਾਲ ਹੀ 2,4 ਤੇ 10 ਦੁਧਾਰੁੂ ਪਸ਼ੂਆਂ ਦੀ ਹਰੀ ਇਕਾਈਆਂ ਸਥਾਪਿਤ ਕਰਨ ‘ਤੇ ਲਾਭਕਾਰਾਂ ਨੂੰ 25 ਫੀਸਦੀ ਗ੍ਰਾਂਟ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਦੇਸੀ ਗਊਆਂ ਦੇ ਪ੍ਰੋਤਸਾਹਿਤ ਤਹਿਤ ਹਰਯਾਨਾ, ਸਾਹੀਵਾਲ ਅਤੇ ਬਲਾਹੀ ਨਸਲ ਦੀ ਵੱਧ ਦੁੱਧ ਦੇਣ ਵਾਲੇ ਗਾਂ ਦੇ ਪਾਲਕਾਂ ਨੂੰ 5000 ਰੁਪਏ ਤੋਂ ਲੈ ਕੇ 20,000 ਰੁਪਏ ਤਕ ਦਾ ਪ੍ਰੋਤਸਾਹਨ ਦਿੱਤਾ ਜਾਂਦਾ ਹੈ। ਸੂਬੇ ਦੇ ਪਸ਼ੂਪਾਲਕਾਂ ਨੂੰ ਅਅਰਥਕ ਸੁਰੱਖਿਆ ਪ੍ਰਦਾਨ ਕਰਨ ਲਈ ਪੰਡਿਤ ਦੀਨਦਿਆਲ ਉਪਾਧਿਆਏ ਸਮੂਹਿਕ ਪਸ਼ੂਧਨ ਬੀਮਾ ਯੋਜਨਾ ਵੀ ਚਲਾਈ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪਸ਼ੂਧਨ ਕਿਸਾਨ ਕ੍ਰੇਡਿਟ ਕਾਰਡ ਯੋਜਨਾ ਦੇ ਤਹਿਤ 1 ਲੱਖ 50 ਹਜਾਰ ਪਸ਼ੂਪਾਲਕਾਂ ਨੂੰ ਕਾਰਡ ਦਿੱਤੇ ਜਾ ਚੁੱਕੇ ਹਨ। ਦੁਰਘਟਨਾ ਬੀਮਾ ਯੋਜਨਾ ਤਹਿਤ ਸਹਿਕਾਰੀ ਦੁੱਧ ਸਮਿਤੀਆਂ ਦੇ ਦੁੱਧ ਉਤਪਾਦਕਾਂ ਨੂੰ 10 ਲੱਖ ਰੁਪਏ ਪ੍ਰਤੀਵਿਅਕਤੀ ਦੁਰਘਟਨਾ ਬੀਮਾ ਕਵਰ ਦਿੱਤਾ ਜਾਂਦਾ ਹੈ। ਗੰਨੇ ਦੀ ਅਗਾਮੀ ਪਿੜਾਈ ਯੋਜਨਾ 2024-25ਬੰਡਾਰੂ ਦੱਤਾਤ੍ਰੇਅ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਿੜਾਈ ਸੀਜਨ 2023-24 ਤਹਿਤ ਗੰਨੇ ਦੀ ਅਗੇਤੀ ਕਿਸਮਾਂ ਦੇ ਲਈ ਰਾਜ ਸੁਝਾਅ ਮੁੱਲ 386 ਰੁਪਏ ਪ੍ਰਤੀ ਕੁਇੰਟਲ ਅਤੇ ਪਛੇਤੀ ਕਿਸਾਨਾਂ ਦੇ ਲਈ 379 ਰੁਪਏ ਪ੍ਰਤੀ ਕੁਇੰਟਲ ਦਾ ਭਾਵ ਦਿੱਤਾ ਹੈ। ਸਰਕਾਰ ਨੇ ਅਗਾਮੀ ਪਿਰਾਈ ਸੀਜਨ 2024-25 ਦੇ ਲਈ ਵੀ ਅਗੇਤੀ ਅਤੇ ਪਿਛੇਤੀ ਕਿਸਮਾਂ ਦੇ ਲਈ ਕ੍ਰਮਵਾਰ 400 ਅਤੇ 393 ਰੁਪਏ ਪ੍ਰਤੀ ਕੁਇੰਟਲ ਦਾ ਭਾਅ ਦੇਣ ਦਾ ਫੈਸਲਾ ਕੀਤਾ ਹੈ। ਗ੍ਰੀਨ ਏਨਰਜੀ ਦੀ ਵੱਲੋਂ ਕਦਮ ਵਧਾਉਂਦੇ ਹੋਏ ਸਰਕਾਰ ਨੇ ਕੈਥਲ ਅਤੇ ਜੀਂਦ, ਰੋਹਤਕ ਅਤੇ ਮਹਿਮ ਕਰਨਾਲ ਅਤੇ ਅਸੰਧ ਗੋਹਾਨਾ ਅਤੇ ਸੋਨੀਪਤ ਅਤੇ ਪਲਵਲ ਸਹਿਕਾਰੀ ਖੰਡ ਮਿੱਲਾਂ ਵਿਚ ਕਲਸਟਰ ਆਧਾਰ ‘ਤੇ ਇਥੇਨਾਲ ਪਲਾਂਟ ਸਥਾਪਿਤ ਕਰਨ ਲਈ ਮੰਜੂਰੀ ਦਿੱਤੀ ਹੈ। ਜਲ ਸੁਰੱਖਿਆ ਲਈ ਵਚਨਵੱਧ ਹਰਿਆਣਾ ਸਰਕਾਰਰਾਜਪਾਲ ਨੇ ਕਿਹਾ ਕਿ ਹਰਿਆਣਾ ਸਰਕਾਰ ਪਾਣੀ ਦੀ ਇਕ-ਇਕ ਬੂੰਦ ਦੀ ਸਹੀ ਵਰਤੋ ਕਰਨ ਅਤੇ ਵੰਡ ਵਿਚ ਹੋਣ ਵਾਲੀ ਪਾਣੀ ਦੀ ਬਰਬਾਦੀ ਨੂੰ ਘੱਟ ਕਰਨ ਲਈ ਨਹਿਰਾਂ ਦੇ ਬੁਨਿਆਦੀ ਢਾਂਚੇ ਵਿਚ ਸੁਧਾਰ ਲਈ ਪ੍ਰਤੀਬੱਧ ਹੈ। ਹਰ ਖੇਤ ਨੂੰ ਪਾਣੀ ਮਹੁਇਆ ਕਰਵਾਉਣ ਦੇ ਉਦੇਸ਼ ਨਾਲ ਸਾਲ 2023-24 ਦੌਰਾਨ ਰੀਮਾਡਲਿੰਗ ਅਤੇ ਪੁਨਰਵਾਸ ਦੀ 72 ਪਰਿਯੋਜਨਾਵਾਂ ਪੂਰੀ ਕੀਤੀ ਗਈ ਹੈ। ਇੰਨ੍ਹਾਂ ਵਿਚ ਜੇ ਐਲਐਨ ਫੀਡਰ ਅਤੇ ਹਾਂਸੀ ਬ੍ਰਾਂਚ ਦੀ ਪ੍ਰਮੁੱਖ ਪਰਿਯੋਜਨਾਵਾਂ ਵੀ ਸ਼ਾਮਿਲ ਹਨ। ਡਾਰਕ ਜੋਨ ਵਿਚ ਖੇਤਾਂ ਵਿਚ ਇਕੱਠਾ ਹੋਏ ਬਰਸਾਤੀ ਪਾਣੀ ਤੋਂ ਭੂਜਲ ਮੁੜ ਭਰਣ ਲਈ 893 ਰਿਚਾਰਜ ਵੈਲ ਦਾ ਨਿਰਮਾਣ ਕੀਤਾ ਗਿਆ ਹੈ। ਸਾਲ 2023-24 ਦੌਰਾਨ ਜਿਲ੍ਹਾ ਮਹੇਂਦਗਰ੍ਹੜ੍ਹ ਵਿਚ 5 ਚੇਕ ਡੈਮ ਅਤੇ 26 ਜਲਘਰਾਂ ਦਾ ਨਿਰਮਾਣ ਕਰ ਲਗਭਗ 250 ਕਰੋੜ ਲੀਟਰ ਪਾਣੀ ਸਰੰਖਿਤ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਸੂਖਮ ਸਿੰਚਾਈ ਨੂੰ ਪ੍ਰੋਤਸਾਹਨ ਦੇਣ ਲਈ ਸੂਬੇ ਵਿਚ ਸੂਖਮ ਸਿੰਚਾਈ ਅਤੇ ਕਮਾਨ ਖੇਤਰ ਵਿਕਾਸ ਅਥਾਰਿਟੀ ਦਾ ਗਠਨ ਕੀਤਾ ਗਿਆ ਹੈ। ਤਾਲਾਬਾਂ ਦੇ ਮੁਡਵਿਸਥਾ ਅਤੇ ਕਾਇਕਲਪ ਦੇ ਨਾਲ-ਨਾਲ ਗੰਦੇ ਪਾਣੀ ਦੇ ਉਪਚਾਰ ਅਤੇ ਪ੍ਰਬੰਧਨ ਦੇ ਉਦੇਸ਼ ਨਾਲ ਹਰਿਆਣਾ ਤਾਲਾਬ ਅਤੇ ਵੇਸਟ ਜਲ ਪ੍ਰਬੰਧਨ ਅਥਾਰਿਟੀ ਦਾ ਗਠਨ ਕੀਤਾ ਗਿਆ ਹੈ। ਅਮ੍ਰਿਤ ਸਰੋਵਰ ਮਿਸ਼ਨ ਦੇ ਤਹਿਤ 1689 ਤਾਲਾਬਾਂ ਦੇ ਮੁੜਵਿਸਥਾ ਦਾ ਕਾਰਜ ਪੂਰਾ ਹੋ ਚੁੱਕਾ ਹੈ। ਰਾਜਪਾਲ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਰਸਵਤੀ ਨਦੀ ਵਿਚ ਪ੍ਰਵਾਹ ਦੇ ਲਈ ਸਰਵਤੀ ਨਦੀ ਮੁੜਵਿਸਥਾ ਅਤੇ ਧਰੋਹਰ ਵਿਕਾਸ ਪਰਿਯੋਜਨਾ ਦੇ ਪਹਿਲੇ ਪੜਾਅ ਦੇ ਤਹਿਤ 388.16 ਕਰੋੜ ਰੁਪਏ ਲਾਗਤ ਦੀ ਇਕ ਪਰਿਯੋਜਨਾ ਨੂੰ ਮੰਜੂਰੀ ਪ੍ਰਦਾਨ ਕੀਤੀ। ਸੂਬੇ ਵਿਚ ਹਾਈਵੇ ‘ਤੇ ਸੜਕਾਂ ਆਵਾਜਾਈ ਨੂੰ ਬਣਾਇਆ ਸਰਲਰਾਜਪਾਲ ਨੇ ਕਿਹਾ ਕਿ ਹਰਿਆਣਾ ਸਰਕਾਰ ਦੀ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨਾ ਪਹਿਲੀ ਪ੍ਰਾਥਮਿਕਤਾ ਵਿੱਚੋਂ ਇਕ ਹੈ। ਬੁਨਿਆਦੀ ਢਾਂਚਾ ਮਜਬੂਤ ਹੋਣ ਨਾਲ ਸੂਬੇ ਦੇ ਲੋਕਾਂ ਦਾ ਜੀਵਨ ਤਾਂ ਸਰਲ ਤਾਂ ਬਣਾਉਣਾ ਹੀ ਹੈ ਨਾਲ ਹੀ ਉਦਯੋਗ ਅਤੇ ਨਿਵੇਸ਼ ਨੂੰ ਖਿੱਚਣ ਲਈ ਸੂਬੇ ਦੀ ਅਰਥਵਿਵਸਥਾ ਨੂੰ ਵੀ ਮਜਬੂਤੀ ਦਿੰਦਾ ਹੈ। ਮੌਜੂਦਾ ਸਮੇਂ ਵਿਚ ਸੂਬੇ ਵਿਚ 4 ਲੇਨ ਅਤੇ 5 ਲੇਨ ਦੇ ਹਾਈਵੇ ਦਾ ਜਾਲ ਵਿਛਾਇਆ ਗਿਆ ਹੈ। ਆਵਾਜਾਈ ਨੂੰ ਸਰਲ ਬਣਾਉਣ ਲਈ ਥਾਂ-ਥਾਂ ਫਲਾਈਓਵਰ ਅਤੇ ਅੰਡਰਬ੍ਰਿਜ ਬਣਾਏ ਗਏ ਹਨ। ਇਸ ਦੇ ਨਾਲ ਹੀ ਮੈਟਰੋ ਦਾ ਵਿਸਤਾਰ ਹੋਇਆ ਹੈ, ਨਵੀਂ ਰੇਲ ਲਾਇਨ ਵਿਛੀ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਹਰਿਆਣਾ ਦਾ ਹਰੇਕ ਜ਼ਿਲ੍ਹਾ ਕੌਮੀ ਰਾਜਮਾਰਗ ਨਾਲ ਜੁੜ ਗਿਆ ਹੈ। ਸੂਬੇ ਵਿਚ 19,920 ਕਰੋੜ ਰੁਪਏ ਦੀ ਲਾਗਤ ਨਾਲ 32,915 ਕਿਲੋਮੀਟਰ ਲੰਬੀ ਸੜਕਾਂ ਦਾ ਸੁਧਾਰ ਕੀਤਾ ਗਿਆ। ਇਸ ਤੋਂ ਇਲਾਵਾ 2322.43 ਕਰੋੜ ਰੁਪਏ ਦੀ ਲਾਗਤ ਨਾਲ 2123 ਕਿਲੋਮੀਟਰ ਲੰਬੇ ਨਵੇਂ ਸੜਕਾਂ ਦਾ ਨਿਰਮਾਣ ਕੀਤਾ ਅਿਗਾ ਹੈ। ਜਿਸ ਨਾਲ ਲੋਕਾਂ ਦੀ ਆਵਾਜਾਈ ਆਸਾਨ ਹੋ ਗਈ ਹੈ। ਉਨ੍ਹਾਂ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ 728 ਕਰੋੜ ਰੁਪਏ ਦੀ ਲਾਗਤ ਨਾਲ 36 ਰੇਲਵੇ ਓਵਰਬ੍ਰਿਜ ਤੇ ਅੰਡਰਬ੍ਰਿਜ ਦਾ ਨਿਰਮਾਣ ਕਾਰਜ ਪੂਰਾ ਹੋ ਚੁੱਕਾ ਹੈ ਅਤੇ 1503 ਕਰੋੜ ਰੁਪਏ ਦੀ ਲਾਗਤ ਨਾਲ 52 ਰੇਲਵੇ ਓਵਰਬ੍ਰਿਜ ਤੇ ਅੰਡਰਬ੍ਰਿਜ ਦਾ ਨਿਰਮਾਣ ਕੰਮ ਪ੍ਰਗਤੀ ‘ਤੇ ਹੈ। ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਤਹਿਤ 1026 ਕਰੋੜ ਰੁਪਏ ਦੀ ਲਾਗਤ ਨਾਲ 2349 ਕਿਲੋਮੀਟਰ ਲੰਬੀ ਸੜਕਾਂ ਦਾ ਨਿਰਮਾਣ ਕੰਮ ਪੂਰਾ ਹੋ ਚੁੱਕਾ ਹੈ ਅੇਤ 119 ਕਿਲੋਮੀਟਰ ਲੰਬੀ ਸੜਕਾਂ ਦਾ ਕੰਮ ਪ੍ਰਗਤੀ ‘ਤੇ ਹੈ। ਇਸ ਸਮੇਂ ਦੌਰਾਨ ਆਵਾਜਾਈ ਨੂੰ ਸਰਲ ਬਨਾਉਣ ਲਈ 13 ਟੋਲ ਟੈਕਸ ਬੈਰਿਅਰ ਹਟਾਏ ਗਏ ਹਨ। ਦੱਤਾਤ੍ਰੇਅ ਨੇ ਕਿਹਾ ਕਿ ਹਰਿਆਣਾ ਏਅਰਪੋਰਟਸ ਡਿਵੇਲਪਮੈਂਟ ਕਾਰਪੋਰੇਸ਼ਨ ਲਿਮੀਟੇਡ ਦੀ ਸਥਾਪਨਾ ਕੀਤੀ ਗਈ ਹੈ। ਇਸ ਤੋਂ ਰਾਜ ਵਿਚ ਏਵੀਏਸ਼ਨ ਬੁਨਿਆਦੀ ਢਾਂਚੇ ਦੇ ਵਿਕਾਸ, ਰੁਜਗਾਰ ਸ੍ਰਿਜਨ ਅਤੇ ਏਵੀਏਸ਼ਨ ਖੇਤਰ, ਉੜਾਨ ਸਿਖਲਾਈ ਅਕਾਦਮੀਆਂ, ਰੱਖਰਖਾਵ ਮੁਰੰਮਤ ਅਤੇ ਓਵਰਹਾਲ ਵਿਚ ਕੌਸ਼ਲ ਵਿਕਾਸ ਅਤੇ ਏਅਰਸਪੇਸ ਅਤੇ ਰੱਖਿਆ ਨਿਰਮਾਣ ਵਿਚ ਤੇਜੀ ਆਵੇਗੀ। ਹਿਸਾਰ ਵਿਚ ਮਹਰਾਜਾ ਅਗਰਸੇਨ ਜੀ ਦੇ ਨਾਂ ‘ਤੇ ਸੂਬੇ ਦਾ ਪਹਿਲਾ ਹਵਾਈ ਅੱਡਾ ਬਣਾਇਆ ਗਿਆ ਹੈ। 13 ਲੱਖ ਗ੍ਰਾਮੀਣ ਘਰਾਂ ਵਿਚ ਪਹੁੰਚਾਇਆ ਪੀਣ ਵਾਲਾ ਪਾਣੀਰਾਜਪਾਲ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਜਲ ਜੀਵਨ ਮਿਸ਼ਨ ਤਹਿਤ ਹਰ ਘਰ ਨਲ ਤੋਂ ਜਲ ਮੁਹਿੰਮ ਦੇ ਤਹਿਤ ਲਗਭਗ 13 ਲੱਖ ਗ੍ਰਾਮੀਣ ਘਰਾਂ ਵਿਚ ਪੀਣ ਵਾਲਾ ਪਾਣੀ ਦੇ ਕਨੈਕਸ਼ਨ ਦੇ ਕੇ ਪੀਣ ਦਾ ਪਾਣੀ ਪਹੁੰਚਾਇਆ ਗਿਆ ਹੈ। ਸਰਕਾਰ ਨੇ ਮਹਾਗ੍ਰਾਮ ਯੋਜਨਾ ਤਹਿਤ 2011 ਦੀ ਮਰਦਮਸ਼ੁਮਾਰੀ ਅਨੁਸਾਰ 10000 ਤੋਂ ਵੱਧ ਦੀ ਆਬਾਦੀ ਵਾਲੇ ਪਿੰਡਾਂ ਵਿਚ 135 ਲੀਟਰ ਪ੍ਰਤੀ ਵਿਅਕਤੀ ਰੋਜਨਾ ਤਕ ਸਬੰਧਿਤ ਪੇਯਜਲ ਸਪਲਾਈ ਕੀਤੀ ਹੈ। ਯਮੁਨਾਨਗਰ ਵਿਚ 1272 ਕਰੋੜ ਰੁਪਏ ਦੀ ਲਾਗਤ ਨਾਲ 800 ਮੇਗਾਵਾਟ ਸਮਰੱਥਾ ਦੀ ਨਵੀਂ ਯੂਨਿਟਰਾਜਪਾਲ ਨੇ ਕਿਹਾ ਕਿ ਮੇਰੀ ਸਰਕਾਰ ਉਰਜਾ ਖੇਤਰ ਦੇ ਸਮੂਚੇ ਵਿਕਾਸ ਅਤੇ ਸੂਬਾਵਾਸੀਆਂ ਨੂੰ ਕਾਫੀ ਬਿਜਲੀ ਉਪਲਬਧ ਕਰਵਾਉਣ ਲਈ ਪ੍ਰਤੀਬੱਧ ਹੈ। ਦੀਨਬੰਧੂ ਛੋਟੂ ਰਾਮ ਥਰਮਲ ਪਾਵਰ ਪਲਾਂਟ, ਯਮੁਨਾਨਗਰ ਵਿਚ 4272 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਕੀਤੀ ਜਾਣ ਵਾਲੀ 800 ਮੇਗਾਵਾਟ ਸਮਰੱਥਾ ਦੀ ਨਵੀਂ ਯੂਨਿਟ ਦਾ ਕਾਰਜ ਭਾਰਤ ਦੇਵੀ ਇਲੈਕਟ੍ਰੀਕਲਸ ਲਿਮੀਟੇਡ ਨੂੰ ਸੌਂਪਿਆ ਗਿਆ ਹੈ। ਇਹ ਕੰਮ 57 ਮਹੀਨੇ ਵਿਚ ਪੂਰਾ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਮਾਰਾ ਗਾਂਓ-ਜਗਮਗ ਗਾਂਓ ਤਹਿਤ ਅੱਜ ਤਕ 5805 ਪਿੰਡਾਂ ਨੂੰ 24 ਘੰਟੇ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ। ਪ੍ਰਧਾਨ ਮੰਤਰੀ ਕਿਸਾਨ ਉਰਜਾ ਸੁਰੱਖਿਆ ਅਤੇ ਉਥਾਨ ਮਹਾਮੁਹਿੰਮ ਯੋਜਨਾ ਤਹਿਤ 75 ਫੀਸਦੀ ਗ੍ਰਾਂਟ ‘ਤੇ ਸੋਲਰ ਪੰਪ ਉਪਲਬਧ ਕਰਵਾਏ ਜਾ ਰਹੇ ਹਨ। ਇਸ ਯੋਜਨਾ ਤਹਿਤ 67418 ਸੋਲਰ ਪੰਪ ਸਥਾਪਿਤ ਕੀਤੇ ਜਾ ਚੁੱਕੇ ਹਨ, 70,000 ਨਵੇਂ ਸੋਲਰ ਪੰਪ ਲਗਾਏ ਜਾਣਗੇ। ਰੋਡਵੇਜ ਦੇ ਬੇੜੇ ਵਿਚ 5300 ਬੱਸਾਂਰਾਜਪਾਲ ਨੇ ਕਿਹਾ ਕਿ ਸੂਬਾ ਸਰਕਾਰ ਨੇ ਹਰਿਆਣਾ ਰਾਜ ਟ੍ਰਾਂਸਪੋਰਟ ਦੇ ਬੇੜੇ ਵਿਚ ਬੱਸਾਂ ਦੀ ਗਿਣਤੀ 4500 ਤੋਂ ਵਧਾ ਕੇ 5300 ਕੀਤੀ ਹੈ। ਮਾਨੇਸਰ ਸਮੇਤ ਗੁਰੂਗ੍ਰਾਮ ਅਤੇ ਫਰੀਦਾਬਾਦ ਵਿਚ ਸਬੰਧਿਤ ਮਹਾਨਗਰ ਵਿਕਾਸ ਅਥਾਰਿਟੀਆਂ ਵੱਲੋਂ ਸਿਟੀ ਬੱਸ ਸੇਵਾ ਸ਼ੁਰੂ ਕੀਤੀ ਜਾ ਚੁੱਕੀ ਹੈ। ਸਰਕਾਰ ਨੇ 9 ਹੋਰ ਸ਼ਹਿਰਾਂ -ਪਾਣੀਪਤ, ਪੰਚਕੂਲਾ, ਅੰਬਾਲਾ, ਯਮੁਨਾਨਗਰ, ਕਰਨਾਲ, ਸੋਨੀਪਤ, ਰੋਹਤਕ, ਹਿਸਾਰ ਅਤੇ ਰਿਵਾੜੀ ਵਿਚ ਸਿਟੀ ਇਲੈਕਟ੍ਰੋਨਿਕ ਏਸੀ ਬੱਸ ਸੇਵਾ ਚਲਾਉਣ ਦਾ ਫੈਸਲਾ ਕੀਤਾ ਹੈ, ਜਿਨ੍ਹਾਂ ਵਿੱਚੋਂ ਪਾਣੀਪਤ ਤੇ ਯਮੁਨਾਨਗਰ ਵਿਚ ਇਲੈਕਟ੍ਰੋਨਿਕ ਬੱਸ ਸੇਵਾ ਸ਼ੁਰੂ ਕੀਤੀ ਜਾ ਚੁੱਕੀ ਹੈ। ਇਹ ਸੇਵਾ ਪੜਾਅਵਾਰ ਢੰਗ ਨਾਲ ਜੂਨ 2024 ਤਕ ਹੋਰ ਸ਼ਹਿਰਾਂ ਵਿਚ ਵੀ ਸ਼ੁਰੂ ਕੀਤੀ ਜਾਵੇਗੀ। ਵਿਦਿਆਰਥਣਾਂ ਤੇ ਮਹਿਲਾਵਾਂ ਦੇ ਲਈ 213 ਮਾਰਗਾਂ ‘ਤੇ 181 ਵਿਸ਼ੇਸ਼ ਬੱਸ ਸੇਵਾ ਉਪਲਬਧ ਕਰਵਾਈ ਗਈ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਸਿਰਫ ਅੱਜ ਦੇ ਲਈ ਨਹੀਂ ਸਗੋ ਆਉਣ ਵਾਲੀ ਪੀੜੀਆਂ ਲਈ ਵੀ ਵਾਤਵਰਣ ਨੂੰ ਸੰਭਾਲ ਕੇ ਰੱਖਣ ਦੀ ਜਰੂਰਤ ਹੈ। ਸਰਕਾਰ ਨੇ ਪਰਾਲੀ ਨੂੰ ਕਿਸਾਨਾਂ ਲਈ ਆਮਦਨ ਦਾ ਸਰੋਤ ਬਨਾਉਣ ਦੇ ਨਾਲ ਵਾਤਾਵਰਣ ਸਰੰਖਣ ਲਈ ਹਰਿਆਣਾ ਐਕਸ ਸੀਟੂ ਮੈਨੇਮਮੈਂਟ ਆਫ ਪੈਡੀ ਸਟ੍ਰਾਅ ਪੋਲਿਸੀ, 2023 ਨੋਟੀਫਾਇਡ ਕੀਤੀ ਹੈ।ਇਸ ਨੀਤੀ ਦੇ ਤਹਿਤ ਸਾਲ 2027 ਤਕ ਫਸਲ ਅਵਸ਼ੇਸ਼ ਜਲਾਉਣ ਦੀ ਸਮਸਿਆ ਨੁੰ ਖਤਮ ਕਰਨ ਦਾ ਟੀਚਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਸੂਬੇ ਦੀ ਵਿਰਾਸਤ, ਸਭਿਆਚਾਰ ਅਤੇ ਸੈਰਸਪਾਟਾ ਨੂੰ ਸਰੰਖਤ ਅਤੇ ਪ੍ਰੋਤਸਾਹਿਤ ਕਰਨ ਲਈ ਪ੍ਰਤੀਬੱਧ ਹੈ। ਕੁਰੂਕਸ਼ੇਤਰ ਨੂੰ ਇਕ ਪ੍ਰਮੁੱਖ ਸੈਰ-ਸਪਾਟਾ ਡੇਸਟੀਨੇਸ਼ਨ ਵਜੋ ਵਿਕਸਿਤ ਕਰਨ ਲਈ ਕੇਂਦਰੀ ਸੈਰ-ਸਪਾਟਾ ਮੰਤਰਾਲੇ ਵੱਲੋਂ ਮੰਜੂਰੀ ਦਿੱਤੀ ਗਈ 97.3 ਕਰੋੜ ਰੁਪਏ ਦੀ ਰਕਮ ਵਿੱਚੋਂ ਵੱਖ-ਵੱਖ ਕੰਮਾਂ ਲਈ 77.87 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਜਾ ਚੁੱਕੀ ਹੈ। ਜੋਤੀਸਰ ਤੀਰਥ ਵਿਚ 10 ਹਜਾਰ ਵਰਗਮੀਟਰ ਖੇਤਰ ਵਿਚ 240 ਕਰੋੜ ਰੁਪਏ ਦੀ ਲਾਗਤ ਨਾਲ ਇਕ ਬਹੁਤ ਆਧੁਨਿਕ ਤਜਰਬਾ ਕੇਂਦਰ ਦਾ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ 16 ਫਰਵਰੀ, 2024 ਨੂੰ ਉਦਘਾਟਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਹੈਰੀਟੇਜ ਸਰਕਿਟ ਰਿਵਾੜੀ -ਮਹੇਂਦਰਗੜ੍ਹ -ਮਾਧੋਗੜ੍ਹ -ਨਾਰਨੌਲ ਦੇ ਤਹਿਤ 19.61 ਕਰੋੜ ਰੁਪਏ ਲਾਗਤ ਦੀ ਪਰਿਯੋਜਨਾ ‘ਤੇ ਕੰਮ ਸ਼ੁਰੂ ਹੋ ਚੁੱਕਾ ਹੈ।ਪੰਚਕੂਲਾ ਦੇ ਨਾਡਾ ਸਾਹਿਬ ਗੁਰੂਦੁਆ ਅਤੇ ਸ੍ਰੀਮਾਤਾ ਮਨਸਾ ਦੇਵੀ ਮੰਦਿਰ ਦੇ ਵਿਕਾਸ ਤਹਿਤ ਕੇਂਦਰੀ ਸੈਰ-ਸਪਾਟਾ ਮੰਤਰਾਲੇ ਵੱਲੋਂ 47 ਕਰੋੜ ਰੁਪਏ ਲਾਗਤ ਦੀ ਪਰਿਯੋਜਨਾ ‘ਤੇ ਕੰਮ ਜਾਰੀ ਹੈ। ਰਾਜਪਾਲ ਨੇ ਕਿਹਾ ਕਿ ਮੁੱਖ ਮੰਤਰੀ ਪਰਿਵਾਰ ਉਥਾਨ ਯੋਜਨਾ ਦੇ ਤਹਿਤ 1.80 ਲੱਖ ਰੁਪਏ ਦੀ ਸਾਲਾਨਾ ਆਮਦਨ ਸੀਮਾ ਵਾਲੇ ਗਰੀਬ ਪਰਿਵਾਰਾਂ ਦਾ ਉਥਾਨ ਕੀਤਾ ਜਾ ਰਿਹਾ ਹੈ ਬਜੁਰਗਾਂ, ਵਿਧਵਾਵਾਂ, ਬੇਸਹਾਰਾ, ਮਹਿਲਾਵਾਂ, ਦਿਵਆਂਗਾਂ, ਕਿੰਨਰਾਂ, ਵਿਧਵਾ, ਅਣਵਿਆਹਿਆਂ ਪੁਰਸ਼ਾਂ ਅਤੇ ਮਹਿਲਾਵਾਂ , ਤੀਜੇ ਅਤੇ ਚੌਥੇ ਪੜਾਅ ਦੇ ਕੈਂਸਰ ਰੋਗੀਆਂ, ਦੁਰਲਭ ਬੀਮਾਰੀਆਂ ਤੋਂ ਪੀੜਤ, ਬੇਸਹਾਰਾ ਬੱਚਿਆਂ, ਸਿਰਫ ਕੁੜੀਆਂ ਦੇ ਮਾਤਾ-ਪਿਤਾ, ਸਕੂਲ ਨਾ ਜਾਣ ਵਾਲੇ ਦਿਵਆਂਗ ਬੱਚਿਆਂ ਅਤੇ ਕਸ਼ਮੀਰੀ ਵਿਸਥਾਪਿਤਕਾਂ ਸਮੇਤ ਸਮਾਜ ਦੇ ਵੱਖ-ਵੱਖ ਕਮਜੋਰ ਵਰਗਾਂ ਦਾ ਸਨਮਾਨ ਭੱਤਾ ਤਹਿਤ 3000 ਰੁਪਏ ਦੀ ਮਹੀਨਾ ਸਮਾਜਿਕ ਸੁਰੱਖਿਆ ਪੈਂਸ਼ਨ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਗਰੀਬ ਪਰਿਵਾਰਾਂ ਦੇ ਮੁਫ਼ਤ ਇਲਾਜ ਲਈ ਆਯੂਸ਼ਮਾਨ ਭਾਰਤ, ਚਿਰਾਯੂ ਯੋਜਨਾ ਸ਼ੁਰੂ ਕੀਤੀ ਹੈ। ਇਸ ਯੋਜਨਾ ਵਿਚ ਸ਼ਾਮਿਲ ਕੀਤੇ ਜਾਣ ਵਾਲੇ ਪਰਿਵਾਰਾਂ ਦਾ 5 ਲੱਖ ਰੁਪਏ ਸਾਲਾਨਾ ਤੱਕ ਉਪਚਾਰ ਦਾ ਖਰਚ ਸੂਬਾ ਸਰਕਾਰ ਵੱਲੋਂ ਭੁਗਤਾਨ ਕੀਤਾ ਜਾ ਰਿਹਾ ਹੈ। ਇਸ ਯੋਜਨਾ ਤਹਿਤ ਹੁਣ ਤਕ ਇਕ ਕਰੋੜ 11 ਲੱਖ ਆਯੂਸ਼ਮਾਨ ਚਿਰਾਯੂ ਕਾਰਡ ਬਣਾਏ ਗਏ ਹਨ ਅਤੇ 9.64 ਲੱਖ ਮਰੀਜਾਂ ਦੇ ਇਲਾਜ ਲਈ 1247 ਕਰੋੜ ਰੁਪਏ ਦੇ ਕਲੇਮ ਵੀ ਦਿੱਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਸਮਾਜਿਕ, ਆਰਥਿਕ ਰੂਪ ਤੋਂ ਕਮਜੋਰ ਵਰਗਾਂ ਦੀ ਮਕਾਨ ਸਬੰਧੀ ਜਰੂਰਤਾਂ ਨੂੰ ਪੂਰਾ ਕਰਨ ਲਈ ਹਾਊਸਿੰਗ ਫਾਰ ਆਲ ਵਿਭਾਗ ਗਠਨ ਕੀਤਾ ਅਿਗਾ ਹੈ ਅਤੇ ਮੁੱਖ ਮੰਤਰੀ ਸ਼ਹਿਰੀ ਆਵਾਸ ਯੋਜਨਾ ਪੋਰਟਲ ਵੀ ਸ਼ੁਰੂ ਕੀਤਾ ਹੈ। ਇਸ ਪੋਰਟਲ ‘ਤੇ ਹੁਣਤਕ 290000 ਗਰੀਬ ਪਰਿਵਾਰਾਂ ਨੇ ਰਜਿਸਟ੍ਰੇਸ਼ਣ ਕੀਤਾ ਹੈ। ਊਨ੍ਹਾਂ ਨੇ ਕਿਹਾ ਕਿ ਡਾ. ਬੀਆਰ ਅੰਬੇਦਕਰ ਆਵਾਸ ਨਵੀਨੀਕਰਣ ਯੋਜਨਾ ਤਹਿਤ ਗਰੀਬੀ ਰੇਖਾ ਤੋਂ ਹੇਠਾਂ ਜੀਵਨ ਬਤੀਤ ਕਰਨ ਵਾਲੇ ਸਾਰੇ ਵਰਗਾਂ ਦੇ ਪਰਿਵਾਰਾਂ ਨੂੰ 80000 ਰੁਪਏ ਦਾ ਗ੍ਰਾਂਟ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਛੋਟੇ ਵਪਾਰੀ ਮਾਨ ਧਨ ਯੋਜਨਾ ਤਹਿਤ ਖੁਦਰਾ ਵਿਕ੍ਰੇਤਾਵਾਂ ਅਤੇ ਦੁਕਾਨਦਾਰਾਂ ਨੁੰ ਮਹੀਨਾ ਪੈਂਸ਼ਨ ਦਿੱਤੀ ਜਾ ਰਹੀ ਹੈ।ਪ੍ਰਧਾਨ ਮੰਤਰੀ ਸਵਾਨਿਧੀ ਯੋਜਨਾ ਤਹਿਤ 132000 ਤੋਂ ਵੱਧ ਰੇਹੜੀ ਫੜੀ ਵਾਲਿਆਂ ਨੁੰ 10 ਹਜਾਰ ਰੁਪਏ ਤਕ ਦਾ ਵਿਆਜ ਰਹਿਤ ਕਰਜਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਗਰੀਬ ਭਲਾਈ ਅੰਨ ਯੋਜਨਾ ਤਹਿਤ ਦੇਸ਼ ਵਿਚ 44 ਲੱਖ 87 ਹਜਾਰ ਪਰਿਵਾਰਾਂ ਨੁੰ ਕਣਕ ਅਤੇ ਬਾਜਰਾ ਮੁਫਤ ਦਿੱਤਾ ਜਾ ਰਿਹਾ ਹੈ।ਅੰਤੋਂਦੇਯ ਆਹਾਰ ਯੋਜਨਾ ਤਹਿਤ ਸਾਰੇ ਏਏਵਾਈ ਅਤੇ ਬੀਪੀਐਲ ਪਰਿਵਾਰਾਂ ਨੂੰ ਸਰੋਂ/ਸੂਰਜਮੁਖੀ ਦਾ 2 ਲੀਟਰ ਤੇਲ ਅਤੇ ਇਕ ਕਿਲੋ ਖੰਡ ਪ੍ਰਤੀਮਹੀਨਾ ਦਿੱਤੀ ਜਾ ਰਹੀ ਹੈ। ਪ੍ਰਧਾਨ ਮੰਤਰੀ ਉਜਵਲਾ ਯੋਜਨਾ ਤਹਿਤ ਗਰੀਬ ਪਰਿਵਾਰਾਂ ਨੂੰ 12.05 ਲੱਖ ਮੁਫਤ ਰਸੋਈ ਗੈਸ ਕਨੈਕਸ਼ਨ ਵੀ ਉਪਲਬਧ ਕਰਵਾਏ ਗਏ ਹਨ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਪਿਛੜੇ ਵਰਗਾਂ ਦੇ ਸਮਾਜਿਕ -ਆਰਥਕ ਤੇ ਵਿਦਿਅਕ ਉਥਾਨ ਲਈ ਯਤਨਸ਼ੀਲ ਹੈ। ਸਰਕਾਰ ਨੇ ਅਨੁਸੂਚਿਤ ਜਾਤੀ ਦੇ ਕਰਮਚਾਰੀਆਂ ਲਈ ਉੱਚ ਅਹੁਦਿਆਂ ‘ਤੇ ਵੀ ਪਦੋਓਨਤੀ ਦੇ ਮੌਕੇ ਵਧਾਉਣ ਦੇ ਉਦੇਸ਼ ਨਾਲ ਗਰੁੱਪ ਏ ਅਤੇ ਬੀ ਅਸਾਮੀਆਂ ‘ਤੇ ਪਦੋਓਨਤੀ ਵਿਚ 20 ਫੀਸਦੀ ਦਾ ਰਾਖਵਾਂ ਦੇਣ ਦਾ ਇਤਹਾਸਕ ਕੰਮ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਵਿਆਹ ਸ਼ਗੁਨ ਯੋਜਨਾ ਵਿਚ ਗਰੀਬੀ ਰੇਖਾਂ ਤੋਂ ਹੇਠਾਂ ਵਾਲੇ ਅਨੁਸੂਚਿਤ ਜਾਤੀਆਂ, ਵਿਮੁਕਤ ਜਨਜਾਤੀਆਂ ਅਤੇ ਟਪਰੀਵਾਸ ਜਾਤੀਆਂ ਦੇ ਪਰਿਵਾਰਾਂ ਦੇ ਲਈ ਆਉਣ ਵਾਲੇ ਸ਼ਗਨ ਰਕਮ ਨੂੰ ਵਧਾ ਕੇ 71 ਹਜਾਰ ਰੁਪਏ ਕੀਤਾ ਗਿਆ ਹੈ। ਪਿਛਲੇ ਚਾਰ ਸਾਲ ਵਿਚ ਹੁਣ ਤਕ 115518 ਕੁੜੀਆਂ ਦੇ ਵਿਆਹ ‘ਤੇ 472.51 ਕਰੋੜ ਰੁਪਏ ਦੀ ਰਕਮ ਦਿੱਤੀ ਗਈ। ਇਸ ਤੋਂ ਇਲਾਵਾ ਮੁਕਾਬਲੇ ਪ੍ਰੀਖਿਆ ਲਈ ਦਿੱਤੀ ਜਾਣ ਵਾਲੀ ਫਰੀ ਕੋਚਿੰਗ ਤਹਿਤ ਪ੍ਰੀਸਾਲ 8000 ਰੁਪਏ ਤੋਂ 12000 ਰੁਪਏ ਤਕ ਦੀ ਸਕਾਲਰਸ਼ਿਪ ਦਿੱਤੀ ਜਾ ਰਹੀ ਹੈ। ਰਾਜਪਾਲ ਨੇ ਕਿਹਾ ਕਿ ਮੌਜੂਦਾ ਸੂਬਾ ਸਰਕਾਰ ਨੇ ਵਿਵਸਥਾ ਬਦਲਾ ਤੋਂ ਸੁਸਾਸ਼ਨ ਦੀ ਅਵਧਾਰਣਾ ਨੂੰ ਸਾਕਾਰ ਕਰਦੇ ਹੋਏ ਵੱਖ-ਵੱਖ ਭਲਾਈਕਾਰੀ ਯੋਜਨਾਵਾਂ ਤਹਿਤ ਯੋਗ ਲਾਭਕਾਰਾਂ ਨੂੰ ਡੀਬੀਟੀ ਪੋਰਟਲ ਰਾਹੀਂ ਹੁਣ ਤਕ 74679.57 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਆਮਜਨਤਾ ਨਾਲ ਸੰਵਾਦ ਕਰ ਕੇ ਉਨ੍ਹਾਂ ਦੀਆਂ ਸਮਸਿਆਵਾਂ ਦਾ ਹੱਲ ਕਰਨ ਦੇ ਉਦੇਸ਼ ਨਾਲ ਸੂਬਾ ਸਰਕਾਰ ਨੇ ਜਨ ਸੰਵਾਦ ਪ੍ਰੋਗ੍ਰਾਮ ਸ਼ੁਰੂ ਕੀਤਾ ਹੈ। ਜਨ ਸੰਵਾਦ ਦੌਰਾਨ ਪ੍ਰਾਪਤ ਮੰਗਾਂ ਤੇ ਸ਼ਿਕਾਇਤਾਂ ਦੇ ਹੱਲ ਲਈ ਜਨ ਸੰਵਾਦ ਪੋਰਟਲ ਬਣਾਇਆ ਹੈ। ਹਰਿਆਣਾ ਵਿਚ ਹੁਣ ਤਕ ਇਸ ਯਾਤਰਾ ਦੌਰਾਨ 6225 ਪਿੰਡ ਪੰਚਾਇਤਾਂ ਅਤੇ 578 ਸ਼ਹਿਰੀ ਸਥਾਨਕ ਨਿਗਮਾਂ ਵਿਚ 6803 ਪ੍ਰੋਗ੍ਰਾਮ ਪ੍ਰਬੰਧਿਤ ਕੀਤੇ ਗਏ ਹਨ, ਜਿਨ੍ਹਾਂ ਵਿਚ ਲੱਖਾਂ ਲੋਕਾਂ ਨੇ ਹਿੱਸਾ ਲਿਆ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਿਜੀ ਪਹਿਚਾਣ ਪੱਤਰ ਆਧਾਰ ਨਾਲ ਅੱਗੇ ਜਾ ਕੇ ਪਰਿਵਾਰ ਪਹਿਚਾਣ ਪੱਤਰ ਵਜੋ ਪਰਿਵਾਰ ਦੀ ਪਹਿਚਾਣ ਦੀ ਵਿਵਸਥਾ ਕੀਤੀ ਅਤੇ ਇਸ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਘਰ-ਘਰ ਪਹੁੰਚਾਉਣ ਦਾ ਸਰੋਤ ਬਣਾਇਆ। ਪਰਿਵਾਰ ਪਹਿਚਾਣ ਪੱਤਰ ਰਾਹੀਂ ਹੁਣ ਤਕ ਲਗਭਗ 71.42 ਲੱਖ ਪਰਿਵਾਰਾਂ ਦੇ 2.85 ਕਰੋੜ ਮੈਂਬਰਾਂ ਦਾ ਰਜਿਸਟ੍ਰੇਸ਼ਣ ਹੋ ਚੁੱਕਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਉਪਲਬਧ ਕਰਵਾਈ ਜਾਣ ਵਾਲੀ ਵੱਖ-ਵੱਖ ਸੇਵਾਵਾਂ ਅਤੇ ਸੂਚਨਾਵਾਂ ਹੁਣ ਮੋਬਾਇਲ ਫੋਨ ‘ਤੇ ਇਕ ਹੀ ਐਪ ਰਾਹੀਂ ਹੀ ਪ੍ਰਾਪਤ ਕੀਤੀਆਂ ਜਾ ਸਕਦੀ ਹੈ।ਇਸ ਦੇ ਲਈ ਸਰਕਾਰ ਵੱਲੋਂ ਜਨ ਸਹਾਇਕ ਹੈਲਪ ਮੀ ਐਪ ਸ਼ੁਰੂ ਕੀਤਾ ਗਿਆ ਹੈ। ਇਸ ਐਪ ਰਾਹੀਂ ਨਾਗਰਿਕ ਆਪਣੇ ਸੁਝਾਅ ਵੀ ਸੂਬਾ ਸਰਕਾਰ ਨੂੰ ਦੇ ਸਕਦੇ ਹਨ। ਰਾਜਪਾਲ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਦੇ ਵਿਰੁੱਧ ਚਲਾਈ ਗਈ ਮੁਹਿੰਮ ਦਾ ਵਰਨਣ ਕਰਦੇ ਹੋਏ ਕਿਹਾ ਕਿ ਭ੍ਰਿਸ਼ਟਾਚਾਰ ਨਿਰੋਧਕ ਬਿਊਰੋ ਵੱਲੋਂ ਸਾਲ 2023 ਵਿਚ 205ਮਾਮਲੇ ਦਰਜ ਕੀਤੇ ਗਏ , 152 ਛਾਪੇਮਾਰੀ ਕੀਤੀਆਂ ਗਈਆਂ ਅਤੇ 186 ਸਰਕਾਰੀ ਕਰਮਚਾਰੀਆਂ ਨੂੰ ਗਿਰਫਤਾਰ ਕੀਤਾ ਅਿਗਾ ਜਿਨ੍ਹਾਂ ਵਿਚ 30 ਗਜਟਿਡ ਅਧਿਕਾਰੀ, 156 ਨੌਨ-ਗਜਟਿਡ ਅਧਿਕਾਰੀ ਅਤੇ 40 ਨਿਜੀ ਵਿਅਕਤੀ ਸ਼ਾਮਿਲ ਹਨ। ਇਸ ਤਰ੍ਹਾ ਹਰ ਮਹੀਨੇ ਔਸਤਨ 16 ਭ੍ਰਿਸ਼ਟ ਕਰਮਚਾਰੀਆਂ ਨੁੰ ਫੜਿਆ ਗਿਆ ਹੈ। ਰਾਜਪਾਲ ਨੇ ਕਿਹਾ ਕਿ ਬਿਹਤਰੀਨ ਸਿਹਤ ਸਹੂਲਤਾਂ ਮਹੁਇਆ ਕਰਵਾਉਣ ਦੇ ਏਲੋਪੈਥੀ ਦੇ ਨਾਲ-ਨਾਲ ਪੁਰਾਣੀ ਮੈਡੀਕਲ ਪੱਦਤੀਆਂ ਨੂੰ ਪ੍ਰੋਤਸਾਹਨ ਦੇ ਰਹੀ ਹੈ। ਇਸ ਦੇ ਨਾਲ ਹੀ ਸੂਬੇ ਦੇ ਹਰ ਜਿਲ੍ਹੇ ਵਿਚ ਮੈਡੀਕਲ ਕਾਲਜ ਖੋਲਣ ਦਾ ਸੰਕਲਪ ਪੂਰਾ ਹੋ ਗਿਆ ਹੈ। ਇਸ ਸਮੇਂ ਸੂਬੇ ਵਿਚ 15 ਮੈਡੀਕਲ ਕਾਲਜ ਕਿਰਿਆਸ਼ੀਲ ਹਨ ਅਤੇ 11 ਜਿਲ੍ਹਿਆਂ ਵਿਚ ਸਰਕਾਰੀ ਮੈਡੀਕਲ ਕਾਲਜਾਂ ਦਾ ਕਾਰਜ ਪ੍ਰਗਤੀ ‘ਤੇ ਹੈ ਜਿਲ੍ਹਾ ਕਰਨਾਲ ਦੇ ਕੁਟੈਲ ਵਿਚ ਪੰਡਿਤ ਦੀਨਦਿਆਲ ਉਪਾਧਿਆਏ ਸਿਹਤ ਵਿਗਿਆਨ ਯੁਨੀਵਰਸਿਟੀ ਦਾ ਕਾਰਜ ਜਲਦੀ ਪੂਰਾ ਹੋਣ ਵਾਲਾ ਹੈ। ਉਨ੍ਹਾਂ ਨੇ ਦੱਸਿਆ ਕਿ ਸਿਵਲ ਹਸਪਤਾਲ, ਅੰਬਾਲਾ ਕੈਂਟ ਵਿਚ ਅਟਲ ਕੈਂਸਰ ਦੇਖਭਾਲ ਕੇਂਦਰ ਸ਼ੁਰੂ ਹੋ ਗਿਆ ਹੈ। ਇਹ ਸੂਬੇ ਦਾ ਪਹਿਲਾਂ ਸਰਕਾਰੀ ਕੈਂਸਰ ਮੈਡੀਕਲ ਕੇਂਦਰ ਹੈ, ਜਿਸ ਵਿਚ ਅੱਤਆਧੁਨਿਕ ਮੈਡੀਕਲ ਸਹੂਲਤਾਂ ਉਪਲਬਧ ਹੈ। ਉਨ੍ਹਾਂ ਨੇ ਕਿਹਾ ਕਿ ਰਿਵਾੜੀ ਵਿਚ ਸੂਬੇ ਦੇ ਪਹਿਲੇ ਅਖਿਲ ਭਾਰਤੀ ਆਯੂਰਵਿਗਿਆਨ ਸੰਸਥਾਨ ਦਾ ਨੀਂਹ ਪੱਥਰ ਪਿਛਲੇ 16 ਫਰਵਰੀ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਕੀਤਾ ਗਿਆ ਹੈ। ਬੰਡਾਰੂ ਦੱਤਾਤ੍ਰੇਅ ਨੇ ਕਿਹਾ ਕਿ ਕੁਰੂਕਸ਼ੇਤਰ ਵਿਚ ਸਥਾਪਿਤ ਦੇਸ਼ ਦਾ ਪਹਿਲਾਂ ਕ੍ਰਿਸ਼ਣਾਂ ਆਯੂਸ਼ ਯੂਨੀਵਰਸਿਟੀ ਵਿਚ 14 ਵਿਸ਼ਿਆਂ ਵਿਚ 82 ਸੀਟਾਂ ‘ਤੇ ਆਯੂਰਵੈਦਿਕ ਵਿਚ ਐਮਡੀ ਕੋਰਸ ਸ਼ੁਰੂ ਹੋ ਚੁੱਕਾ ਹੈ। ਪੰਚਕੂਲਾ ਵਿਚ ਲਗਭਗ 270.54 ਕਰੋੜ ਦੀ ਲਾਗਤ ਨਾਲ ਬਣਾਏ ਜਾ ਰਹੇ 250 ਬਿਸਤਰੇ ਦੇ ਕੌਮੀ ਆਯੂਰਵੇਦ ਸੰਸਥਾਨ ਵਿਚ ਓਪੀਡੀ ਸ਼ੁਰੂ ਹੋ ਚੁੱਕੀ ਹੈ। ਰਾਜਪਾਲ ਨੇ ਦਸਿਆ ਕਿ ਸਰਕਾਰੀ ਕਰਮਚਾਰੀ ਸਰਕਾਰ ਦੀ ਨੀਤੀਆਂ ਅਤੇ ਪ੍ਰੋਗ੍ਰਾਮਾਂ ਦੇ ਲਾਗੂ ਕਰਨ ਵਿਚ ਸ਼ਲਾਘਾਯੋਗ ਭੁਮਿਕਾ ਨਿਭਾ ਰਹੇ ਹਨ। ਉਨ੍ਹਾਂ ਦੀ ਸਮੱਸਿਆਵਾਂ ਦੇ ਨਿਦਾਨ ਲਈ ਸਰਕਾਰ ਹਮੇਸ਼ਾ ਤਿਆਰ ਰਹਿੰਦੀ ਹੈ। ਸਰਕਾਰ ਨੇ ਕਰਮਚਾਰੀਆਂ ਨੁੰ ਪਦੋਓਨਤੀ ਦੇ ਸਮਾਨ ਮੌਕੇ ਪ੍ਰਦਾਨ ਕਰਨ ਲਈ ਗਰੁੱਪ ਡੀ ਦਾ ਕਾਮਨ ਕੈਡਰ ਬਨਾਉਣ ਦਾ ਕੰਮ ਕੀਤਾ ਹੈ। ਰਾਜਪਾਲ ਨੇ ਦਸਿਆ ਕਿ ਸੂਬਾ ਸਰਕਾਰ ਨੇ 01 ਜਨਵਰੀ, 2024 ਤੋਂ ਸਾਰੇ ਕਰਮਚਾਰੀਆਂ ਲਈ ਵਿਆਪਕ ਕੈਸ਼ਲੈਸ ਸਿਹਤ ਸਹੂਲਤਾ ਯੋਜਨਾ ਸ਼ੁਰੂ ਕਰ ਦਿੱਤੀ ਹੈ। ਹੁਣ ਇਸ ਯੋਜਨਾ ਦਾ ਵਿਸਤਾਰ ਰਾਜ ਦੇ ਸਾਰੇ ਵਿਭਾਗਾਂ ਦੇ ਸਰਕਾਰੀ ਕਰਮਚਾਰੀਆਂ ਤਕਕ ਕਰ ਦਿੱਤਾ ਗਿਆ ਹੈ।ਆਯੂਸ਼ ਮੈਡੀਕਲ ਪ੍ਰਤੀਪੂਰਤੀ ਨੀਤੀ ਤਹਿਤ ਸਰਕਾਰੀ ਕਰਮਚਾਰੀਆਂ, ਪੈਂਸ਼ਨਧਾਰਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਆਯੂਸ਼ ਮੈਡੀਕਲ ਪਦਤੀ ਰਾਹੀਂ ਇਲਾਜ ਕਰਵਾਉਣ ‘ਤੇ ਹੋਣ ਵਾਲੇ ਖਰਚ ਦੀ ਪ੍ਰਤੀਪੂਰਤੀ ਦਾ ਲਾਭ ਪ੍ਰਦਾਨ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਮੁੱਖ ਮੰਤਰੀ ਹਰਿਆਣਾ ਕਰਮਚਾਰੀ ਦੁਰਘਟਨਾ ਬੀਮਾ ਯੋਜਨਾ ਲਾਗੂ ਕੀਤੀ ਹੈ, ਜਿਸ ਦੇ ਤਹਿਤ ਬੋਰਡ, ਨਿਗਮਾਂ ਅਤੇ ਸਥਾਨਕ ਨਿਗਮਾਂ ਸਮੇਤ ਸਾਰੀ ਸਰਕਾਰੀ ਕੰਮ ਕਰ ਰਹੇ ਗਰੁੱਪ ਸੀ ਅਤੇ ਡੀ ਦੇ ਠੇਕਾ ਕਰਮਚਾਰੀ ਦੀ ਕਾਰਜ ਸਥਾਨ ਮੌਤ ਜਾਂ ਦਿਵਆਂਗ ਹੋਣ ‘ਤੇ ਉਨ੍ਹਾਂ ਨੁੰ ਜਾਂ ਉਨ੍ਹਾਂ ਦੇ ਪਰਿਜਨਾਂ ਨੂੰ 10 ਲੱਖ ਰੁਪਏ ਦੀ ਸਹਾਇਤਾ ਰਕਮ ਦਿੱਤੀ ਜਾਂਦੀ ਹੈ। ਰਾਜਪਾਲ ਨੇ ਦੱਸਿਆ ਕਿ ਸਾਨੂੰ ਮਾਣ ਹੈ ਕਿ ਹਰਿਆਣਾ ਦੇ ਵੀਰਾਂ ਨੇ ਦੇਸ਼ ਦੇ ਬਾਡਰਾਂ ਦੀ ਸੁਰੱਖਿਆ ਵਿਚ ਹਮੇਸ਼ਾ ਮਹਤੱਵਪੂਰਨ ਭੁਮਿਕਾ ਨਿਭਾਈ ਹੈ। ਸੂਬਾ ਸਰਕਾਰ ਨੇ ਯੁੱਧ ਵਿਚ ਸ਼ਹੀਦ ਹੋੲ ਪ੍ਰਤੀਰੱਖਿਆ ਕਰਮਚਾਰੀਆਂ ਅਤੇ ਕੇਂਦਰੀ ਆਰਮਡ ਫੋਰਸਾਂ ਦੇ ਹਰਿਆਣਾ ਨਿਵਾਸੀ ਜਵਾਨਾਂ ਦੇ ਪਰਿਵਾਰ ਦੇ ਯੋਗ ਮੈਂਬਰਾਂ ਵਿੱਚੋਂ ਇਕ ਨੂੰ ਅਨੁਕੰਪਾ ਆਧਾਰ ‘ਤੇ ਨਿਯੁਕਤੀ ਦੇਣ ਲਈ ਅਨੁਕੰਪਾ ਨਿਯੁਕਤੀ ਨੀਤੀ, 2023 ਤਿਆਰ ਕੀਤੀ ਹੈ। ਮੌਜੂਦਾ ਸਰਕਾਰ ਦੇ ਕਾਰਜਕਾਲ ਵਿਚ ਹੁਣ ਤਕ ਸੇਨਾ ਤੇ ਨੀਮ ਫੌਜੀ ਫੋਰਸਾਂ ਦੇ ਸ਼ਹੀਦ ਹੋਏ ਕਰਮਚਾਰੀਆਂ ਦੇ 369 ਆਸ਼ਰਿਤਾਂ ਨੂੰ ਅਨੂਕੰਪਾ ਆਧਾਰ ‘ਤੇ ਨੌਕਰੀਪ੍ਰਦਾਨ ਕੀਤੀ ਗਈ ਹੈ। ਬੰਡਾਰੂ ਦੱਤਾਤ੍ਰੇਅ ਨੇ ਦਸਿਆ ਕਿ ਸਰਕਾਰ ਨੇ ਸਾਬਕਾ ਫੌਜੀਆਂ ਤੇ ਨੀਮ ਫੌਜੀ ਫੋਰਸਾਂ ਦੇ ਭਲਾਈ ਲਈ ਫੌਜੀ ਤੇ ਨੀਮ ਫੌਜੀ ਭਲਾਈ ਵਿਭਾਗ ਦਾ ਗਠਨ ਕੀਤਾ ਹੈ। ਯੁੱਧ ਦੇ ਦੌਰਾਨ ਸ਼ਹੀਦ ਹੋਏ ਸੇਨਾ ਦੇ ਜਵਾਨਾਂ ਤੇ ਕੇਂਦਰੀ ਨੀਮ ਫੌਜੀ ਫੋਰਸ ਦੇ ਜਵਾਨਾਂ ਦੀ ਐਕਸ-ਗ੍ਰੇਸ਼ਿਆ ਰਕਮ 20 ਲੱਖ ਰੁਪਏ ਤੋਂ ਵੱਧਾ ਕੇ 50 ਲੱਖ ਰੁਪਏ ਕੀਤੀ ਹੈ। ਉਨ੍ਹਾਂ ਨੇ ਦਸਿਆ ਕਿ ਸਰਕਾਰ ਨੇ ਸੂਬੇ ਦੇ 3 ਲੱਖ ਤੋਂ ਵੱਧ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਵਿਚ ਨੈਤਿਕ ਮੁੱਲਾਂ ਅਤੇ ਸਿਦਾਂਤਾਂ ਦਾ ਸਮਾਵੇਸ਼ ਕਰਨ ਅਤੇ ਉਨ੍ਹਾਂ ਨੂੰ ਸਿਖਿਆ ਕਰਨ ਦੇ ਉਦੇਸ਼ ਨਾਲ ਮਿਸ਼ਨ ਕਰਮਯੋਗੀ ਹਰਿਆਣਾ ਦੇ ਰੂਪ ਵਿਚ ਇਕ ਇਕ ਵਿਲੱਖਣ ਪਹਿਲ ਕੀਤੀ ਹੈ। ਇਸ ਦੇ ਤਹਿਤ ਹੁਣ ਤਕ 223869 ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਿਖਿਅਤ ਕੀਤਾ ਜਾ ਚੁੱਕਾ ਹੈ। ਰਾਜਪਾਲ ਬੰਡਾਰੂ ਦੱਤਾਤ੍ਰੇਅ ਨੇ ਕਿਹਾ ਕਿ ਸਰਕਾਰ ਸਬਕਾ ਸਾਥ-ਸਬਕਾ ਵਿਕਾਸ ਸੱਭਕਾ ਪ੍ਰਯਾਸ ਨਾਲ ਪੰਚਾਇਤਾਂ ਦੀ ਬਾਗਡੋਰ ਪੜੇ-ਲਿਖੇ ਜਨਪ੍ਰਤੀਨਿਧੀਆਂ ਦੇ ਹੱਥਾ ਵਿਚ ਸੌਂਪਣ ਦੇ ਬਾਅਦ ਉਨ੍ਹਾਂ ਨੂੰ ਕੰਮ ਅਤੇ ਨਿਧੀਆਂ ਟ੍ਰਾਂਸਫਰ ਕਰ ਕੇ ਉਨ੍ਹਾਂ ਨੂੰ ਮਜਬੂਤ ਕਰਨ ਦੀ ਦਿਸ਼ਾ ਵਿਚ ਤੇਜੀ ਨਾਲ ਕੰਮ ਕਰ ਰਹੀ ਹੈ। ਮਹਿਲਾਵਾਂ ਨੁੰ 50 ਫੀਸਦੀ ਪ੍ਰਤੀਨਿਧੀਤਵ ਦੇਣ ਦੇ ਬਾਅਦ ਪਿਛੜਾ ਵਰਗ (ਏ) ਦੇ ਵਿਅਕਤੀਆਂ ਨੂੰ ਵੀ ਪੰਚਾਇਤੀ ਰਾਜ ਸੰਸਥਾਵਾਂ ਵਿਚ ਕਾਫੀ ਪ੍ਰਤੀਨਿਧੀਤਵ ਦਿੱਤਾ ਗਿਆ ਹੈ। ਰਾਜਪਾਲ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਪਿੰਡਾਂ ਵਿਚ ਲਾਲ ਡੋਰਾ ਦੇ ਅੰਦਰ ਸਥਿਤ ਸਪੰਤੀਆਂ
The post ਹਰਿਆਣਾ ਸਹੀ ਮਾਇਨੇ ‘ਚ ਜੈ ਜਵਾਨ- ਜੈ ਕਿਸਾਨ-ਜੈ ਵਿਗਿਆਨ ਦੇ ਨਾਰੇ ਨੂੰ ਕਰਦਾ ਹੈ ਸਾਕਾਰ: ਰਾਜਪਾਲ ਬੰਡਾਰੂ ਦੱਤਾਤ੍ਰੇਅ appeared first on TheUnmute.com - Punjabi News. Tags:
|
ਪੰਜਾਬ 'ਚ ਨਹਿਰੀ ਪਾਣੀ ਦੇ ਬੁਨਿਆਦੀ ਢਾਂਚੇ ਨਹਿਰਾਂ ਅਤੇ ਖਾਲਿਆਂ ਨੂੰ ਮਜ਼ਬੂਤ ਕੀਤਾ ਜਾਵੇਗਾ: ਚੇਤਨ ਸਿੰਘ ਜੌੜਾਮਾਜਰਾ Tuesday 20 February 2024 02:16 PM UTC+00 | Tags: breaking-news chetan-singh-jouramajra latest-news news reconstruction-work surface-water-infrastructure ਬੱਲੂਆਣਾ /ਫਾਜ਼ਿਲਕਾ, 20 ਫਰਵਰੀ 2024: ਪੰਜਾਬ ਦੇ ਜਲ ਸਰੋਤ ਅਤੇ ਬਾਗਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਇੱਥੇ ਬੱਲੂਆਣਾ ਹਲਕੇ ਦੇ ਪਿੰਡ ਆਜ਼ਮਵਾਲਾ ਵਿਖੇ ਨਵੀਂ ਬਣਨ ਵਾਲੀ ਆਜ਼ਮਵਾਲਾ ਮਾਈਨਰ ਦੇ ਕੰਮ ਦਾ ਨੀਹ ਪੱਥਰ ਰੱਖਿਆ। ਸਾਢੇ 9 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ 13.41 ਕਿਲੋਮੀਟਰ ਲੰਮੇ ਇਸ ਮਾਈਨਰ ਨਾਲ 13,685 ਏਕੜ ਤੋਂ ਵੱਧ ਰਕਬੇ ਨੂੰ ਸਿੰਜਾਈ ਲਈ ਪਾਣੀ ਮਿਲੇਗਾ ਅਤੇ ਟੇਲਾਂ ਤੱਕ ਪੂਰਾ ਪਾਣੀ ਪਹੁੰਚਣਾ ਯਕੀਨੀ ਬਣੇਗਾ। ਇਸ ਮੌਕੇ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਰਾਜ ਵਿੱਚ ਨਹਿਰੀ ਢਾਂਚੇ ਨੂੰ ਮੁੜ ਸੁਰਜੀਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ 14 ਹਜ਼ਾਰ ਕਿਲੋਮੀਟਰ ਲੰਬੇ ਨਹਿਰਾਂ ਅਤੇ ਖਾਲਿਆਂ ਦੀ ਬਹਾਲੀ ਕੀਤੀ ਗਈ ਹੈ ਜਾਂ ਉਨ੍ਹਾਂ ਨੂੰ ਮਜ਼ਬੂਤ ਕੀਤਾ ਗਿਆ ਹੈ। ਉਨ੍ਹਾਂ ਆਖਿਆ ਕਿ ਜੇਕਰ ਨਹਿਰੀ ਪਾਣੀ ਦੀ ਵਰਤੋਂ ਜ਼ਿਆਦਾ ਕੀਤੀ ਜਾਵੇ ਤਾਂ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕਦਾ ਹੈ ਅਤੇ ਖੇਤੀ ਵਿੱਚ ਵਰਤੀ ਜਾਂਦੀ ਬਿਜਲੀ ਦੀ ਵੀ ਬੱਚਤ ਹੁੰਦੀ ਹੈ। ਉਨ੍ਹਾਂ ਕਿਸਾਨਾਂ ਨੂੰ ਤੁਪਕਾ ਸਿੰਜਾਈ ਪ੍ਰਣਾਲੀ ਅਪਣਾਉਣ ਦਾ ਸੱਦਾ ਵੀ ਦਿੱਤਾ ਜਿਸ ਲਈ ਪੰਜਾਬ ਸਰਕਾਰ ਸਬਸਿਡੀ ਵੀ ਦੇ ਰਹੀ ਹੈ। ਕੈਬਨਿਟ ਮੰਤਰੀ ਨੇ ਪੰਜਾਬ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਜਿੱਥੇ ਮੈਰਿਟ ਆਧਾਰ ‘ਤੇ 40 ਹਜ਼ਾਰ ਨੌਕਰੀਆਂ ਦਿੱਤੀਆਂ ਹਨ, ਉਥੇ ਹੀ ਹਰ ਵਰਗ ਦੀ ਭਲਾਈ ਲਈ ਸਕੀਮ ਬਣਾ ਕੇ ਲਾਗੂ ਕੀਤੀ ਹੈ। ਇਸ ਤੋਂ ਪਹਿਲਾਂ ਹਲਕਾ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਕੈਬਨਿਟ ਮੰਤਰੀ ਨੂੰ ਆਇਆਂ ਆਖਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹਲਕਾ ਬੱਲੂਆਣਾ ਵਿੱਚ 800 ਕਰੋੜ ਤੋਂ ਜ਼ਿਆਦਾ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਇਲਾਕੇ ਵਿੱਚ ਨਹਿਰੀ ਪਾਣੀ ਦੀ ਮੁੱਖ ਮੰਗ ਸੀ ਜਿਸ ਨੂੰ ਪੰਜਾਬ ਸਰਕਾਰ ਵੱਲੋਂ ਬਾਖੂਬੀ ਪੂਰਾ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਇਸ ਮੌਕੇ ਕਿੰਨੂੰ ਬਾਗਬਾਨਾਂ ਦੀ ਗੱਲ ਕਰਦਿਆਂ ਆਖਿਆ ਕਿ ਇਸ ਵਾਰ ਕਿੰਨੂ ਦੀ ਬੰਪਰ ਫਸਲ ਹੈ ਅਤੇ ਜਿਆਦਾ ਉਤਪਾਦਨ ਹੋਣ ਕਾਰਨ ਕਿਸਾਨਾਂ ਨੂੰ ਪੂਰੀ ਕੀਮਤ ਨਹੀਂ ਮਿਲ ਰਹੀ ਸੀ । ਜਿਸ ਦੇ ਮੱਦੇਨਜ਼ਰ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਐਗਰੋ ਰਾਹੀਂ ਕਿੰਨੂ ਦੀ ਖਰੀਦ ਸ਼ੁਰੂ ਕਰਕੇ ਮਿਡ ਡੇ ਮੀਲ ਵਿੱਚ ਕਿੰਨੂ ਭੇਜਿਆ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਉਹਨਾਂ ਦੀ ਫਸਲ ਦੀ ਪੂਰੀ ਕੀਮਤ ਮਿਲ ਸਕੇ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸੁਨੀਲ ਸਚਦੇਵਾ, ਚੇਅਰਮੈਨ ਮਾਰਕੀਟ ਕਮੇਟੀ ਗਿੱਦੜਵਾਹਾ ਪ੍ਰਿਤਪਾਲ ਸ਼ਰਮਾ, ਜ਼ਿਲਾ ਯੋਜਨਾ ਬੋਰਡ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸੁਖਜਿੰਦਰ ਸਿੰਘ ਕੌਣੀ, ਸ੍ਰੀ ਧਰਮਵੀਰ ਗੋਦਾਰਾ, ਸ੍ਰੀਮਤੀ ਪੂਜਾ ਲੂਥਰਾ, ਤੇਜਬੀਰ ਸਿੰਘ ਬਰਾੜ ਸਮੇਤ ਸਿੰਜਾਈ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਸੁਖਜੀਤ ਸਿੰਘ ਤੋਂ ਇਲਾਵਾ ਉਨ੍ਹਾਂ ਦੇ ਵਿਭਾਗੀ ਅਧਿਕਾਰੀ ਵੀ ਹਾਜ਼ਰ ਸਨ। ਇਲਾਕੇ ਦੇ ਕਿਸਾਨਾਂ ਨੇ ਇਸ ਨਹਿਰ ਦੇ ਨਵੀਨੀਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਿੰਜਾਈ ਮੰਤਰੀ ਸ. ਚੇਤਨ ਸਿੰਘ ਜੌੜਾ ਮਾਜਰਾ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। The post ਪੰਜਾਬ ‘ਚ ਨਹਿਰੀ ਪਾਣੀ ਦੇ ਬੁਨਿਆਦੀ ਢਾਂਚੇ ਨਹਿਰਾਂ ਅਤੇ ਖਾਲਿਆਂ ਨੂੰ ਮਜ਼ਬੂਤ ਕੀਤਾ ਜਾਵੇਗਾ: ਚੇਤਨ ਸਿੰਘ ਜੌੜਾਮਾਜਰਾ appeared first on TheUnmute.com - Punjabi News. Tags:
|
ਪਸ਼ੂ ਪਾਲਣ ਵਿਭਾਗ ਫਜ਼ਿਲਕਾ ਵੱਲੋਂ ਅਵਾਰਾ ਕੁੱਤਿਆਂ ਨੂੰ ਹਲਕਾਅ ਤੋਂ ਬਚਾਅ ਲਈ ਟੀਕਾਕਰਨ ਮੁਹਿੰਮ ਜਾਰੀ Tuesday 20 February 2024 02:20 PM UTC+00 | Tags: animal-husbandry-department-fazilka breaking-news dogs-from-fleas fazilka vaccination-campaign ਅਬੋਹਰ 20 ਫਰਵਰੀ 2024: ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ ਹੇਠ ਪਸ਼ੂ ਪਾਲਣ ਵਿਭਾਗ ਫਜ਼ਿਲਕਾ ਵਲੋਂ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਫਾਜ਼ਿਲਕਾ ਡਾ. ਰਾਜੀਵ ਛਾਬੜਾ ਦੀ ਅਗਵਾਈ ਹੇਠ ਅਬੋਹਰ ਸ਼ਹਿਰ ਵਿਚ ਅਵਾਰਾ ਕੁੱਤਿਆਂ ਨੂੰ ਹਲਕਾਅ ਤੋਂ ਬਚਾਅ ਲਈ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਵੈਟਨਰੀ ਅਫਸਰ ਅਬੋਹਰ ਡਾ. ਮਨਦੀਪ ਨੇ ਦੱਸਿਆ ਕਿ ਵਿਭਾਗ ਵਲੋਂ ਪੰਜ ਟੀਮਾਂ ਦਾ ਗਠਨ ਕੀਤਾ ਗਿਆ ਹੈ ਜੋ ਹਰ ਮੁਹੱਲੇ ਵਿਚ ਜਾ ਕੇ ਅਵਾਰਾ ਕੁੱਤਿਆਂ ਦਾ ਟੀਕਾਕਰਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਅਬੋਹਰ ਦੀਆਂ ਟੀਮਾਂ ਵੱਲੋਂ ਅਵਾਰਾ ਕੁੱਤਿਆਂ ਨੂੰ ਕਾਬੂ ਕੀਤਾ ਜਾ ਰਿਹਾ ਹੈ ਤੇ ਸ਼ਹਿਰ ਵਿਚ 1 ਜਨਵਰੀ 2024 ਤੋਂ ਹੁਣ ਤੱਕ 211 ਕੁੱਤਿਆਂ ਨੂੰ ਟੀਕਾਕਰਨ ਕੀਤਾ ਜਾ ਚੁੱਕਾ ਹੈ। The post ਪਸ਼ੂ ਪਾਲਣ ਵਿਭਾਗ ਫਜ਼ਿਲਕਾ ਵੱਲੋਂ ਅਵਾਰਾ ਕੁੱਤਿਆਂ ਨੂੰ ਹਲਕਾਅ ਤੋਂ ਬਚਾਅ ਲਈ ਟੀਕਾਕਰਨ ਮੁਹਿੰਮ ਜਾਰੀ appeared first on TheUnmute.com - Punjabi News. Tags:
|
ਐਸ.ਏ.ਐਸ.ਨਗਰ ਦੇ ਪਿੰਡ ਮੌਜਪੁਰ, ਰਾਏਪੁਰ ਕਲਾਂ, ਸ਼ਾਮਪੁਰ, ਸਮੇਤ ਵੱਖ-ਵੱਖ ਥਾਂ ਲਾਏ ਕੈਂਪ Tuesday 20 February 2024 02:23 PM UTC+00 | Tags: aam-aadmi-party breaking-news camps chief-minister-bhagwant-mann cm-bhagwant-mann latest-news news punjab punjab-government sas-nagar walfare-camps ਐਸ.ਏ.ਐਸ.ਨਗਰ, 20 ਫਰਵਰੀ 2024: 'ਆਪ ਦੀ ਸਰਕਾਰ ਆਪ ਦੇ ਦੁਆਰ' ਸਕੀਮ ਤਹਿਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ‘ਤੇ ਹੱਲ ਕਰਨ ਲਈ ਪਿੰਡਾਂ/ਵਾਰਡਾਂ ਵਿੱਚ ਕੈਂਪ ਲਗਾਏ ਜਾ ਰਹੇ ਹਨ। ਇਸੇ ਤਹਿਤ ਐਸ.ਡੀ.ਐਮ. ਦੀਪਾਂਕਰ ਗਰਗ ਦੀ ਅਗਵਾਈ ਵਿੱਚ ਸਬ ਡਵੀਜਨ ਮੁਹਾਲੀ ਦੇ ਪਿੰਡ ਮੌਜਪੁਰ, ਰਾਏਪੁਰ ਕਲਾਂ, ਸ਼ਾਮਪੁਰ ਅਤੇ ਮੋਹਾਲੀ ਦੇ ਵਾਰਡ ਨੰ: 2,6,8,9,10,11 ਅਤੇ 12 ਵਿਖੇ ਲਾਏ ਸੁਵਿਧਾ ਕੈਂਪਾਂ ਵਿੱਚ ਪਹੁੰਚ ਕੇ ਵੱਡੀ ਗਿਣਤੀ ਵਿੱਚ ਲੋੜਵੰਦਾਂ ਨੇ ਭਰਪੂਰ ਲਾਭ ਉਠਾਇਆ। ਇਸ ਸਬੰਧੀ ਸਰਕਾਰ ਦੀ ਸ਼ਲਾਘਾ ਕਰਦਿਆਂ ਲੋਕਾਂ ਨੇ ਕਿਹਾ ਕਿ ਇਹਨਾਂ ਕੈਂਪਾਂ ਸਦਕਾ ਉਹਨਾਂ ਨੂੰ ਮੁਸ਼ਕਲਾਂ ਤੋਂ ਨਿਜਾਤ ਮਿਲੀ ਹੈ ਤੇ ਉਹਨਾਂ ਨੂੰ ਸੁਖ ਦਾ ਸਾਹ ਆਇਆ ਹੈ। ਐਸ.ਡੀ.ਐਮ. ਨੇ ਇਸ ਮੌਕੇ ਦੱਸਿਆਂ ਕਿ ਕੈਂਪ ਵਿੱਚ ਸ਼ਾਮਲ ਇਲਾਕਾ ਨਿਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਲਗਾਏ ਜਾ ਰਹੇ ਇਨ੍ਹਾਂ ਕੈਪਾਂ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਉਹ ਆਪਣੇ ਖੇਤਰ ਵਿੱਚ ਲੱਗਣ ਵਾਲੇ ਕੈਂਪਾਂ ਦੀ ਨਿਗਰਾਨੀ ਕਰਦੇ ਹੋਏ ਲੋਕਾਂ ਨੂੰ ਕੈਪਾਂ ਦਾ ਲਾਭ ਲੈਣ ਦੀ ਅਪੀਲ ਕਰ ਰਹ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਹੁਣ ਵੱਖ ਵੱਖ ਤਰ੍ਹਾਂ ਦੀਆਂ 43 ਸੇਵਾਵਾਂ ਆਪਣੇ ਘਰਾਂ ਨੇੜੇ ਹਾਸਲ ਕਰਨ ਲਈ ਹੈਲਪ ਲਾਈਨ ਨੰਬਰ 1076 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ‘ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ‘ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। The post ਐਸ.ਏ.ਐਸ.ਨਗਰ ਦੇ ਪਿੰਡ ਮੌਜਪੁਰ, ਰਾਏਪੁਰ ਕਲਾਂ, ਸ਼ਾਮਪੁਰ, ਸਮੇਤ ਵੱਖ-ਵੱਖ ਥਾਂ ਲਾਏ ਕੈਂਪ appeared first on TheUnmute.com - Punjabi News. Tags:
|
ਚੰਡੀਗੜ੍ਹ ਦੇ ਮੇਅਰ ਦੀ ਚੋਣ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਜਮਹੂਰੀਅਤ ਅਤੇ ਸੱਚਾਈ ਦੀ ਜਿੱਤ: CM ਭਗਵੰਤ ਮਾਨ Tuesday 20 February 2024 04:46 PM UTC+00 | Tags: aam-aadmi-party breaking-news chandigarh-mayor chandigarh-mayor-election-2023 chandigarh-mayor-poll cm-bhagwant-mann indian-army latest-news ਚੰਡੀਗੜ੍ਹ, 20 ਫਰਵਰੀ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਬਾਰੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ 'ਲੋਕਤੰਤਰ ਅਤੇ ਸੱਚਾਈ ਦੀ ਜਿੱਤ' ਕਰਾਰ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਭਾਜਪਾ ਦੀ ਧੱਕੇਸ਼ਾਹੀ ਦਾ ਮੂੰਹ ਤੋੜਵਾਂ ਜਵਾਬ ਹੈ, ਜਿਸ ਨੇ ਚੰਡੀਗੜ੍ਹ ਨਗਰ ਨਿਗਮ ਵਿੱਚ ਆਪਣੀ ਸੱਤਾ ਹਾਸਲ ਕਰਨ ਦੀ ਲਾਲਸਾ ਨੂੰ ਪੂਰਾ ਕਰਨ ਲਈ ਜਮਹੂਰੀਅਤ ਦਾ ਕਤਲ ਕੀਤਾ ਹੈ। ਉਨ੍ਹਾਂ ਦੁਹਰਾਇਆ ਕਿ 30 ਜਨਵਰੀ ਨੂੰ ਭਾਰਤੀ ਰਾਜਨੀਤੀ ਦੇ ਇਤਿਹਾਸ ਵਿੱਚ 'ਸਭ ਤੋਂ ਕਾਲੇ ਦਿਨ' ਵਜੋਂ ਯਾਦ ਕੀਤਾ ਜਾਵੇਗਾ ਕਿਉਂਕਿ ਇਸ ਦਿਨ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਚੰਡੀਗੜ੍ਹ ਵਿੱਚ ਮੇਅਰ ਦੇ ਅਹੁਦੇ ਲਈ ਹੋਈਆਂ ਚੋਣਾਂ ਦੌਰਾਨ ਲੋਕਤੰਤਰ ਦਾ ਕਤਲ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਫੈਸਲੇ ਨੇ ਸਮੁੱਚੀ ਜਮਹੂਰੀ ਪ੍ਰਕਿਰਿਆ ਵਿੱਚ ਲੋਕਾਂ ਦਾ ਵਿਸ਼ਵਾਸ ਬਹਾਲ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕਤੰਤਰ ਦੀ ਜਿੱਤ ਹੈ ਅਤੇ ਸਮੁੱਚੇ ਦੇਸ਼ ਨੂੰ ਅਤੇ ਵਿਸ਼ੇਸ਼ ਤੌਰ ‘ਤੇ ਚੰਡੀਗੜ੍ਹ ਨੂੰ ਇਸ ਇਤਿਹਾਸਕ ਫੈਸਲੇ ‘ਤੇ ਖ਼ੁਸ਼ੀ ਮਨਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਜਮਹੂਰੀ ਢੰਗ ਨਾਲ ਚੁਣੀਆਂ ਗਈਆਂ ਸਰਕਾਰਾਂ ਨੂੰ ਡੇਗਣ ਦੀ ਆਦਤ ਹੈ ਪਰ ਇਹ ਫੈਸਲਾ ਇਸ ਗੈਰ-ਸੰਵਿਧਾਨਕ ਰੁਝਾਨ ਨੂੰ ਠੱਲ੍ਹ ਪਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਇਤਿਹਾਸਕ ਮੌਕਾ ਹੈ ਕਿਉਂਕਿ ਅਦਾਲਤ ਨੇ ਭਾਜਪਾ ਦੇ ਇਸ਼ਾਰੇ ‘ਤੇ ਪ੍ਰੀਜ਼ਾਈਡਿੰਗ ਅਫ਼ਸਰ ਵੱਲੋਂ ਕੀਤੀ ਗਈ ਧੱਕੇਸ਼ਾਹੀ ਨੂੰ ਦਰਕਿਨਾਰ ਕਰ ਕੇ ਹਰ ਜਮਹੂਰੀਅਤ ਪ੍ਰੇਮੀ ਦੇ ਪੱਖ ਨੂੰ ਸਹੀ ਠਹਿਰਾਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਦਾਲਤ ਨੇ ਪ੍ਰੀਜ਼ਾਈਡਿੰਗ ਅਫ਼ਸਰ ਵੱਲੋਂ ਅੱਠ ਕਾਨੂੰਨੀ ਵੋਟਾਂ ਰੱਦ ਕਰਨ ਦੇ ਘਿਨਾਉਣੇ ਫੈਸਲੇ ਨੂੰ ਖਾਰਜ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਠ ਵੋਟਾਂ ਬਹਾਲ ਹੋਣ ਨਾਲ 'ਆਪ' ਦੇ ਕੁਲਦੀਪ ਕੁਮਾਰ ਦੇ ਚੰਡੀਗੜ੍ਹ ਨਗਰ ਨਿਗਮ ਦਾ ਜਮਹੂਰੀ ਢੰਗ ਨਾਲ ਮੇਅਰ ਬਣਨ ਦਾ ਰਾਹ ਪੱਧਰਾ ਹੋ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਸਮੁੱਚਾ ਦੇਸ਼ ਇਸ ਫੈਸਲੇ ਲਈ ਸੁਪਰੀਮ ਕੋਰਟ ਦਾ ਕਰਜ਼ਦਾਰ ਹੈ, ਜੋ ਦੇਸ਼ ਵਿੱਚ ਜਮਹੂਰੀਅਤ ਦੀ ਮਰਿਆਦਾ ਨੂੰ ਹੋਰ ਮਜ਼ਬੂਤ ਕਰਨ ਵਿੱਚ ਸਹਾਈ ਹੋਵੇਗਾ। The post ਚੰਡੀਗੜ੍ਹ ਦੇ ਮੇਅਰ ਦੀ ਚੋਣ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਜਮਹੂਰੀਅਤ ਅਤੇ ਸੱਚਾਈ ਦੀ ਜਿੱਤ: CM ਭਗਵੰਤ ਮਾਨ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest