TheUnmute.com – Punjabi News: Digest for February 22, 2024

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਚੰਡੀਗੜ੍ਹ, 21 ਫਰਵਰੀ 2024: ਕਿਸਾਨ ਅੰਦੋਲਨ (Kisan Andolan) ਅੱਜ 9ਵਾਂ ਦਿਨ ਹੈ, ਕਿਸਾਨਾਂ ਵਲੋਂ ਅੱਜ ਦਿੱਲੀ ਕੂਚ ਦੀਆਂ ਤਿਆਰੀਆਂ ਕੀਤੀਆਂ ਗਈਆਂ ਹਨ | ਇਸ ਤੋਂ ਪਹਿਲਾਂ ਪੰਜਾਬ ਦੇ ਡੀ.ਜੀ.ਪੀ. ਵੱਲੋਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਕੇਂਦਰੀ ਗ੍ਰਹਿ ਮੰਤਰਾਲੇ ਦੇ ਨਿਰਦੇਸ਼ਾਂ ਤੋਂ ਬਾਅਦ ਉਨ੍ਹਾਂ ਵੱਲੋਂ ਜੇ.ਸੀ.ਬੀ., ਪੋਕਲੇਨ, ਟਿੱਪਰ ਤੇ ਹੋਰ ਅਜਿਹੇ ਸਾਧਨਾਂ ਨੂੰ ਪੰਜਾਬ-ਹਰਿਆਣਾ ਦੇ ਸ਼ੰਭੂ ਤੇ ਖਨੌਰੀ ਬਾਰਡਰ ਵੱਲ ਜਾਣ ਤੋਂ ਰੋਕਣ ਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਅਜਿਹੀ ਮਸ਼ੀਨਰੀ ਨੂੰ ਬਾਰਡਰ ਤੋਂ 1 ਕਿਲੋਮੀਟਰ ਪਿੱਛੇ ਰੱਖਿਆ ਜਾਵੇ ਤਾਂ ਜੋ ਅਮਨ-ਕਾਨੂੰਨ ਬਣਾਈ ਰੱਖਣ ਵਿੱਚ ਕੋਈ ਪਰੇਸ਼ਾਨੀ ਨਾ ਆਵੇ।

ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਸਾਰੇ ਏ.ਡੀ.ਜੀ.ਪੀ., ਆਈ.ਜੀ.ਪੀ., ਡੀ.ਆਈ.ਜੀ., ਸਮੂਹ ਪੁਲਿਸ ਕਮਿਸ਼ਨਰਾਂ ਤੇ ਐੱਸ.ਐੱਸ.ਪੀਜ਼ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਹਦਾਇਤਾਂ ਵਿਚ ਕਿਹਾ ਗਿਆ ਹੈ ਕਿ ਜੇ.ਸੀ.ਬੀ., ਪੋਕਲੇਨ, ਟਿੱਪਰ ਤੇ ਹੋਰ ਅਜਿਹੇ ਸਾਧਨਾਂ ਨੂੰ ਪੰਜਾਬ-ਹਰਿਆਣਾ ਬਾਰਡਰ ‘ਤੇ ਪੈਂਦੇ ਖਨੌਰੀ ਅਤੇ ਸ਼ੰਭੂ ਤਕ ਪਹੁੰਚਣ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ, ਜਿੱਥੇ ਕਿਸਾਨਾਂ ਵੱਲੋਂ ਅੰਦੋਲਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਚਨਾ ਮਿਲ ਰਹੀ ਹੈ ਕਿ ਅੰਦੋਲਨਕਾਰੀਆਂ ਵੱਲੋਂ ਬੈਰੀਕੇਡ ਤੋੜ ਕੇ ਹਰਿਆਣਾ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਜਾਵੇਗੀ, ਜਿਸ ਨਾਲ ਦੋਵਾਂ ਸੂਬਿਆਂ ਵਿਚ ਕਾਨੂੰਨ ਵਿਵਸਥਾ ਪ੍ਰਭਾਵਿਤ ਹੋਵੇਗੀ।

Image

Image

The post ਕਿਸਾਨ ਅੰਦੋਲਨ 2024: ਕੇਂਦਰੀ ਗ੍ਰਹਿ ਮੰਤਰਾਲੇ ਦੇ ਨਿਰਦੇਸ਼ਾਂ ਤੋਂ ਬਾਅਦ ਪੰਜਾਬ DGP ਵੱਲੋਂ ਸਖ਼ਤ ਹਦਾਇਤਾਂ ਜਾਰੀ appeared first on TheUnmute.com - Punjabi News.

Tags:
  • breaking-news
  • farmers-protest
  • kisan-andolan
  • news
  • punjab-news
  • punjab-police

ਦਿੱਲੀ ਵੱਲ ਵਧਣ ਤੋਂ ਪਹਿਲਾਂ ਕਿਸਾਨ ਆਗੂਆਂ ਨੇ ਨੌਜਵਾਨਾਂ ਨੂੰ ਕੀਤੀ ਇਹ ਅਪੀਲ

Wednesday 21 February 2024 05:56 AM UTC+00 | Tags: aam-aadmi-party breaking-news cm-bhagwant-mann delhi farmers-protest kisan-andolan latest-news news punjab punjab-news

ਚੰਡੀਗੜ੍ਹ, 21 ਫਰਵਰੀ 2024: ਕਿਸਾਨ ਅੰਦੋਲਨ ਅੱਜ 9ਵਾਂ ਦਿਨ ਹੈ, ਕਿਸਾਨਾਂ (farmers) ਵਲੋਂ ਅੱਜ ਦਿੱਲੀ ਕੂਚ ਦੀਆਂ ਤਿਆਰੀਆਂ ਕੀਤੀਆਂ ਗਈਆਂ ਹਨ | ਦਿੱਲੀ ਕੂਚ ਤੋਂ ਪਹਿਲਾਂ ਕਿਸਾਨ ਆਗੂਆਂ ਨੇ ਸ਼ੰਭੂ ਬਾਰਡਰ ‘ਤੇ ਪ੍ਰੈੱਸ ਕਾਨਫਰੰਸ ਸਰਕਾਰ ਨੂੰ ਕਿਸਾਨਾਂ ਦੀ ਚਿੰਤਾ ਹੈ ਤਾਂ ਫਿਰ ਕੇਂਦਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਕਿਉਂ ਨਹੀਂ ਮੰਨ ਲੈਂਦੀ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਐੱਮ. ਐੱਸ. ਪੀ. ‘ਤੇ ਕਾਨੂੰਨ ਬਣਾਉਣ ਦੀ ਗੱਲ ਕਹੀ। ਇਸ ਦੌਰਾਨ ਕਿਸਾਨ ਆਗੂਆਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਖ਼ੁਦ ‘ਤੇ ਕੰਟਰੋਲ ਰੱਖਣ ਅਤੇ ਨੌਜਵਾਨ ਸ਼ਾਂਤੀ ਬਣਾਈ ਰੱਖਣ।

ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਜਾਂ ਤਾਂ ਸਾਡੀਆਂ ਮੰਗਾਂ ਮੰਨੀਆਂ ਜਾਣ, ਨਹੀਂ ਤਾਂ ਸਾਨੂੰ ਸ਼ਾਂਤੀ ਨਾਲ ਦਿੱਲ ਵੱਲ ਵਧਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਅਸ਼ਾਂਤੀ ਪੈਦਾ ਕਰਨਾ ਸਾਡਾ ਮਕਸਦ ਨਹੀਂ ਹੈ। ਕੇਂਦਰ ਸਰਕਾਰ ਨੂੰ ਦੇਸ਼ ਦੇ ਕਿਸਾਨ-ਮਜ਼ਦੂਰ ਦੇ ਹੱਕ ‘ਚ ਫ਼ੈਸਲਾ ਲੈਣਾ ਚਾਹੀਦਾ ਹੈ।

ਦੂਜੇ ਪਾਸੇ ਕਿਸਾਨ (farmers) ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਸਾਡਾ ਮਕਸਦ ਕਿਸੇ ਤਰ੍ਹਾਂ ਦੀ ਸ਼ਾਂਤੀ ਭੰਗ ਕਰਨਾ ਨਹੀਂ ਹੈ। ਅਸੀਂ ਬੀਤੀ 7 ਨਵੰਬਰ ਤੋਂ ਦਿੱਲੀ ਜਾਣ ਲਈ ਪ੍ਰੋਗਰਾਮ ਬਣਾ ਰਹੇ ਹਾਂ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਰੋਕਣ ਲਈ ਇੰਨੇ ਵੱਡੇ-ਵੱਡੇ ਬੈਰੀਕੇਡ ਲਾਉਣਾ ਬੇਹੱਦ ਗਲਤ ਹੈ। ਅਸੀਂ ਸ਼ਾਂਤੀਪੂਰਨ ਤਰੀਕੇ ਨਾਲ ਦਿੱਲੀ ਕੂਚ ਕਰਨਾ ਚਾਹੁੰਦੇ ਹਾਂ। ਸਰਕਾਰ ਨੂੰ ਬੈਰੀਕੇਡ ਹਟਾ ਕੇ ਸਾਨੂੰ ਦਿੱਲੀ ਵੱਲ ਕੂਚ ਕਰਨ ਦੇਣਾ ਚਾਹੀਦਾ ਹੈ।

ਇਸ ਤੋਂ ਪਹਿਲਾਂ ਪੰਜਾਬ ਦੇ ਡੀ.ਜੀ.ਪੀ. ਵੱਲੋਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਕੇਂਦਰੀ ਗ੍ਰਹਿ ਮੰਤਰਾਲੇ ਦੇ ਨਿਰਦੇਸ਼ਾਂ ਤੋਂ ਬਾਅਦ ਉਨ੍ਹਾਂ ਵੱਲੋਂ ਜੇ.ਸੀ.ਬੀ., ਪੋਕਲੇਨ, ਟਿੱਪਰ ਤੇ ਹੋਰ ਅਜਿਹੇ ਸਾਧਨਾਂ ਨੂੰ ਪੰਜਾਬ-ਹਰਿਆਣਾ ਦੇ ਸ਼ੰਭੂ ਤੇ ਖਨੌਰੀ ਬਾਰਡਰ ਵੱਲ ਜਾਣ ਤੋਂ ਰੋਕਣ ਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।

The post ਦਿੱਲੀ ਵੱਲ ਵਧਣ ਤੋਂ ਪਹਿਲਾਂ ਕਿਸਾਨ ਆਗੂਆਂ ਨੇ ਨੌਜਵਾਨਾਂ ਨੂੰ ਕੀਤੀ ਇਹ ਅਪੀਲ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • delhi
  • farmers-protest
  • kisan-andolan
  • latest-news
  • news
  • punjab
  • punjab-news

ਕੇਂਦਰ ਸਰਕਾਰ ਨੇ ਕਿਸਾਨ ਆਗੂਆਂ ਨੂੰ ਪੰਜਵੇਂ ਗੇੜ ਦੀ ਬੈਠਕ ਦਾ ਦਿੱਤਾ ਸੱਦਾ

Wednesday 21 February 2024 06:06 AM UTC+00 | Tags: aam-aadmi-party breaking-news cm-bhagwant-mann farmers farmers-protest latest-news news punjab punjabi-news punjab-news the-unmute-breaking-news the-unmute-punjabi-news

ਚੰਡੀਗੜ੍ਹ, 21 ਫਰਵਰੀ 2024: ਕੇਂਦਰੀ ਮੰਤਰੀ ਅਰਜੁਨ ਮੁੰਡਾ ਨੇ ਕਿਸਾਨ (farmers) ਆਗੂਆਂ ਨੂੰ ਹੁਣ ਪੰਜਵੇਂ ਗੇੜ ਦੀ ਬੈਠਕ ਦਾ ਸੱਦਾ ਦਿੱਤਾ ਹੈ | ਕੇਂਦਰੀ ਮੰਤਰੀ ਅਰਜੁਨ ਮੁੰਡਾ ਨੇ ਕਿਹਾ ਕਿ ਚੌਥੇ ਗੇੜ ਤੋਂ ਬਾਅਦ, ਕੇਂਦਰ ਸਰਕਾਰ ਪੰਜਵੇਂ ਗੇੜ ਵਿੱਚ ਐਮਐਸਪੀ ਦੀ ਮੰਗ, ਫਸਲੀ ਵਿਭਿੰਨਤਾ, ਪਰਾਲੀ ਦਾ ਮੁੱਦਾ, ਐਫਆਈਆਰ ਵਰਗੇ ਸਾਰੇ ਮੁੱਦਿਆਂ ‘ਤੇ ਚਰਚਾ ਕਰਨ ਲਈ ਤਿਆਰ ਹੈ। ਕੇਂਦਰ ਨੇ ਕਿਸਾਨ ਆਗੂਆਂ ਨੂੰ ਚਰਚਾ ਲਈ ਸੱਦਾ ਦਿੱਤਾ ਹਾਂ। ਉਨ੍ਹਾਂ ਕਿ ਕਿ ਸਾਡੇ ਲਈ ਸ਼ਾਂਤੀ ਬਣਾਈ ਰੱਖਣਾ ਬਹੁਤ ਜ਼ਰੂਰੀ ਹੈ।

The post ਕੇਂਦਰ ਸਰਕਾਰ ਨੇ ਕਿਸਾਨ ਆਗੂਆਂ ਨੂੰ ਪੰਜਵੇਂ ਗੇੜ ਦੀ ਬੈਠਕ ਦਾ ਦਿੱਤਾ ਸੱਦਾ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • farmers
  • farmers-protest
  • latest-news
  • news
  • punjab
  • punjabi-news
  • punjab-news
  • the-unmute-breaking-news
  • the-unmute-punjabi-news

ਬੰਗਾਲ ਦੇ ਸਿੱਖ IPS ਅਫਸਰ ਨੂੰ ਭਾਜਪਾ ਆਗੂ ਵੱਲੋਂ ਦੇਸ਼ ਵਿਰੋਧੀ ਕਹਿਣਾ ਬਹੁਤ ਹੀ ਨਿੰਦਣਯੋਗ: CM ਭਗਵੰਤ ਮਾਨ

Wednesday 21 February 2024 06:35 AM UTC+00 | Tags: breaking-news cm-bhagwant-mann latest-news news punjab punjab-news sikh-ips-officer sikh-ips-officer-of-bengal the-unmute-breaking-news

ਚੰਡੀਗੜ੍ਹ, 21 ਫਰਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਬੰਗਾਲ ਦੇ ਸਿੱਖ IPS ਅਫਸਰ (Sikh IPS officer) ਨੂੰ ਭਾਜਪਾ ਦੇ ਆਗੂ ਵੱਲੋਂ ਦੇਸ਼ ਵਿਰੋਧੀ ਕਹਿਣਾ ਬਹੁਤ ਹੀ ਨਿੰਦਣਯੋਗ ਹੈ | ਮੁੱਖ ਮੰਤਰੀ ਨੇ ਕਿਹਾ ਕਿ ਸ਼ਾਇਦ ਭਾਜਪਾ ਨੂੰ ਪਤਾ ਨਹੀਂ ਕਿ ਦੇਸ਼ ਨੂੰ ਆਜ਼ਾਦ ਕਰਵਾਉਣ ਅਤੇ ਅੱਜ ਤੱਕ ਆਜ਼ਾਦੀ ਨੂੰ ਕਾਇਮ ਰੱਖਣ ਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਦੀਆਂ ਹਨ | ਮੁੱਖ ਮੰਤਰੀ ਨੇ ਕਿਹਾ ਭਾਜਪਾ ਨੂੰ ਪੰਜਾਬੀਆਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ |

Bengal

The post ਬੰਗਾਲ ਦੇ ਸਿੱਖ IPS ਅਫਸਰ ਨੂੰ ਭਾਜਪਾ ਆਗੂ ਵੱਲੋਂ ਦੇਸ਼ ਵਿਰੋਧੀ ਕਹਿਣਾ ਬਹੁਤ ਹੀ ਨਿੰਦਣਯੋਗ: CM ਭਗਵੰਤ ਮਾਨ appeared first on TheUnmute.com - Punjabi News.

Tags:
  • breaking-news
  • cm-bhagwant-mann
  • latest-news
  • news
  • punjab
  • punjab-news
  • sikh-ips-officer
  • sikh-ips-officer-of-bengal
  • the-unmute-breaking-news

ਖੰਨਾ 'ਚ ਸਕਰੈਪ ਨਾਲ ਭਰਿਆ ਟਰੱਕ ਚੱਲਦੀ ਕਾਰ 'ਤੇ ਪਲਟਿਆ, ਜਾਨੀ ਨੁਕਸਾਨ ਤੋਂ ਰਿਹਾ ਬਚਾਅ

Wednesday 21 February 2024 06:52 AM UTC+00 | Tags: accident breaking-news india khanna national-highway news road-accident road-safety-force traffic-rules

ਚੰਡੀਗੜ੍ਹ, 21 ਫਰਵਰੀ 2024: ਬੁੱਧਵਾਰ ਸਵੇਰੇ ਖੰਨਾ (Khanna) ‘ਚ ਨੈਸ਼ਨਲ ਹਾਈਵੇ ‘ਤੇ ਵਾਪਰੇ ਸੜਕ ਹਾਦਸੇ ‘ਚ ਇੱਕ ਬੀਬੀ ਅਤੇ ਉਸਦੀ ਧੀ ਵਾਲ-ਵਾਲ ਬਚ ਗਈ | ਹਾਦਸੇ ਦੌਰਾਨ ਇੱਕ ਸਕਰੈਪ ਨਾਲ ਭਰਿਆ ਇੱਕ ਟਰੱਕ ਚੱਲਦੀ ਕਾਰ ਦੇ ਉੱਪਰ ਪਲਟ ਗਿਆ। ਹਾਦਸੇ ‘ਚ ਕਾਰ ‘ਚ ਸਵਾਰ ਬੀਬੀ ਅਤੇ ਉਸ ਦੀ ਧੀ ਦੀ ਜਾਨ ਵਾਲ-ਵਾਲ ਬਚ ਗਈ। ਰਾਹਗੀਰਾਂ ਨੇ ਤੁਰੰਤ ਮਾਂ-ਧੀ ਨੂੰ ਕਾਰ ‘ਚੋਂ ਬਾਹਰ ਕੱਢਿਆ।

ਖੰਨਾ (Khanna) ਦੀ ਨਵੀਂ ਆਬਾਦੀ ‘ਚ ਰਹਿਣ ਵਾਲੀ ਰਿਚਾ ਗੁਪਤਾ ਆਪਣੀ ਧੀ ਦਾਮਿਨੀ ਨੂੰ ਗੋਬਿੰਦਗੜ੍ਹ ਪਬਲਿਕ ਸਕੂਲ ‘ਚ ਛੱਡਣ ਜਾ ਰਹੀ ਸੀ। ਜਿਵੇਂ ਹੀ ਕਾਰ ਸਰਵਿਸ ਲੇਨ ਤੋਂ ਨੈਸ਼ਨਲ ਹਾਈਵੇ ‘ਤੇ ਦਾਖਲ ਹੋਈ ਤਾਂ ਇਸ ਦੌਰਾਨ ਹਾਦਸਾ ਵਾਪਰ ਗਿਆ | (ਟਰੱਕ) ਕੰਟੇਨਰ ਦਾ ਅਗਲਾ ਹਿੱਸਾ ਕਾਰ ‘ਤੇ ਪਲਟ ਗਿਆ ਅਤੇ ਸਕਰੈਪ ਨਾਲ ਭਰਿਆ ਪਿਛਲਾ ਕੰਟੇਨਰ ਸੜਕ ‘ਤੇ ਪਲਟ ਗਿਆ। ਰਿਚਾ ਦੇ ਘਰਵਾਲੇ ਸੁਮਿਤ ਗੁਪਤਾ ਨੇ ਦੱਸਿਆ ਕਿ ਇਹ ਹਾਦਸਾ ਕੰਟੇਨਰ ਡਰਾਈਵਰ ਦੀ ਲਾਪਰਵਾਹੀ ਕਾਰਨ ਵਾਪਰਿਆ ਹੈ।

ਪਰ ਟਰੱਕ ਡਰਾਈਵਰ ਰਮਾਕਾਂਤ ਹਾਦਸੇ ਵਾਲੀ ਥਾਂ ‘ਤੇ ਲੋਕਾਂ ਦੀ ਭੀੜ ਵਿਚਕਾਰ ਮੌਜੂਦ ਸੀ। ਰਮਾਕਾਂਤ ਨੇ ਉਕਤ ਬੀਬੀ ਅਤੇ ਉਸ ਦੀ ਧੀ ਨੂੰ ਕਾਰ ‘ਚੋਂ ਬਾਹਰ ਕੱਢਣ ‘ਚ ਵੀ ਮੱਦਦ ਕੀਤੀ। ਰਮਾਕਾਂਤ ਨੇ ਦੱਸਿਆ ਕਿ ਰੋਡਵੇਜ਼ ਦੀ ਬੱਸ ਨੂੰ ਓਵਰਟੇਕ ਕਰਦੇ ਸਮੇਂ ਬੀਬੀ ਨੇ ਉਸ ਦੀ ਕਾਰ ਟਰੱਕ ਦੇ ਅੱਗੇ ਜਾ ਟਕਰਾਈ। ਉਸ ਨੇ ਬਹੁਤ ਕੋਸ਼ਿਸ਼ ਕੀਤੀ ਜਿਸ ਦੇ ਨਤੀਜੇ ਵਜੋਂ ਇੰਨਾ ਬਚਾਅ ਹੋਇਆ।

ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਿਟੀ ਦੇ ਐਸਐਚਓ ਮਨਪ੍ਰੀਤ ਸਿੰਘ ਮੌਕੇ 'ਤੇ ਪੁੱਜੇ। ਰੋਡ ਸੇਫਟੀ ਫੋਰਸ ਨੂੰ ਵੀ ਬੁਲਾਇਆ ਗਿਆ। ਸਭ ਤੋਂ ਪਹਿਲਾਂ ਸੜਕ ਨੂੰ ਸਾਫ਼ ਕੀਤਾ ਗਿਆ। ਐਸਐਚਓ ਨੇ ਦੱਸਿਆ ਕਿ ਉਹ ਹਾਦਸੇ ਦੀ ਜਾਂਚ ਕਰ ਰਹੇ ਹਨ। ਇਸ ਨਾਲ ਜਾਨੀ ਨੁਕਸਾਨ ਤੋਂ ਬਹੁਤ ਬਚਾਅ ਹੋ ਗਿਆ।

The post ਖੰਨਾ ‘ਚ ਸਕਰੈਪ ਨਾਲ ਭਰਿਆ ਟਰੱਕ ਚੱਲਦੀ ਕਾਰ ‘ਤੇ ਪਲਟਿਆ, ਜਾਨੀ ਨੁਕਸਾਨ ਤੋਂ ਰਿਹਾ ਬਚਾਅ appeared first on TheUnmute.com - Punjabi News.

Tags:
  • accident
  • breaking-news
  • india
  • khanna
  • national-highway
  • news
  • road-accident
  • road-safety-force
  • traffic-rules

ਕੇਂਦਰ ਵੱਲੋਂ ਬੈਠਕ ਸੱਦੇ ਤੋਂ ਬਾਅਦ ਕਿਸਾਨ ਦਾ ਦਿੱਲੀ ਮਾਰਚ ਕੁਝ ਸਮੇਂ ਲਈ ਰੁਕਿਆ

Wednesday 21 February 2024 07:08 AM UTC+00 | Tags: aam-aadmi-party breaking-news cm-bhagwant-mann delhi farmers farmers-protest latest-news news punjab punjabi-news punjab-news sambhu-border the-unmute-breaking-news the-unmute-punjabi-news

ਚੰਡੀਗੜ੍ਹ, 21 ਫਰਵਰੀ 2024: ਕੇਂਦਰ ਸਰਕਾਰ ਦੇ ਬੈਠਕ ਦੇ ਸੱਦੇ ਤੋਂ ਬਾਅਦ ਕਿਸਾਨਾਂ (farmers) ਨੇ ਦਿੱਲੀ ਵੱਲ ਆਪਣਾ ਮਾਰਚ ਕੁਝ ਸਮੇਂ ਲਈ ਮੁਲਤਵੀ ਕਰ ਦਿੱਤਾ ਹੈ। ਕਿਸਾਨ ਆਗੂਆਂ ਦੇ ਅਗਲੇ ਹੁਕਮ ਤੋਂ ਬਾਅਦ ਫੈਸਲਾ ਲਿਆ ਜਾਵੇਗਾ ਕਿ ਅਗੇ ਵਧਣਾ ਹੈ ਜਾਂ ਨਹੀਂ | ਕੇਂਦਰੀ ਮੰਤਰੀ ਅਰਜੁਨ ਮੁੰਡਾ ਨੇ ਕਿਹਾ ਕਿ ਚੌਥੇ ਗੇੜ ਤੋਂ ਬਾਅਦ, ਕੇਂਦਰ ਸਰਕਾਰ ਪੰਜਵੇਂ ਗੇੜ ਵਿੱਚ ਐਮਐਸਪੀ ਦੀ ਮੰਗ, ਫਸਲੀ ਵਿਭਿੰਨਤਾ, ਪਰਾਲੀ ਦਾ ਮੁੱਦਾ, ਐਫਆਈਆਰ ਵਰਗੇ ਸਾਰੇ ਮੁੱਦਿਆਂ 'ਤੇ ਚਰਚਾ ਕਰਨ ਲਈ ਤਿਆਰ ਹੈ। ਮਿਲੀ ਜਾਣਕਾਰੀ ਮੁਤਾਬਕ ਕਿਸਾਨਾਂ ਦੀ ਪਟਿਆਲਾ ਪ੍ਰਸ਼ਾਸਨ ਨਾਲ ਗੱਲਬਾਤ ਚੱਲ ਰਹੀ ਹੈ |

farmers

ਦੂਜੇ ਪਾਸੇ ਹਰਿਆਣਾ ਪੁਲਿਸ ਨੇ ਅੱਜ ਸ਼ੰਭੂ ਬਾਰਡਰ ‘ਤੇ ਡਰੋਨ ਤੋਂ ਅੱਥਰੂ ਗੈਸ ਦੇ ਗੋਲੇ ਛੱਡੇ ਗਏ ਹਨ। ਏਆਈਜੀ ਮਨੀਸ਼ਾ ਚੌਧਰੀ ਦਾ ਕਹਿਣਾ ਹੈ ਕਿ ਹਰਿਆਣਾ ਪੁਲਿਸ ਨੇ ਪੰਜਾਬ ਨਾਲ ਲੱਗਦੀਆਂ ਸਾਰੀਆਂ ਸਰਹੱਦਾਂ 'ਤੇ ਪੁਲਿਸ ਮੁਲਾਜ਼ਮ ਤਾਇਨਾਤ ਕਰ ਦਿੱਤੇ ਹਨ। ਕਿਸਾਨ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਸਕਦੇ ਹਨ ਅਤੇ ਕਾਨੂੰਨ ਨੂੰ ਆਪਣੇ ਹੱਥ ਵਿੱਚ ਨਹੀਂ ਲੈਣਾ ਚਾਹੀਦਾ।

ਉਨ੍ਹਾਂ ਕਿਹਾ ਸਾਨੂੰ ਸੂਚਨਾ ਮਿਲੀ ਕਿ ਕਿਸਾਨ (farmers) ਧਰਨੇ ਵਾਲੀ ਥਾਂ ‘ਤੇ ਭਾਰੀ ਮਸ਼ੀਨਰੀ ਲੈ ਕੇ ਆਏ ਹਨ ਅਤੇ ਅਸੀਂ ਪੰਜਾਬ ਪੁਲਿਸ ਨੂੰ ਅਜਿਹੀ ਮਸ਼ੀਨਰੀ ਦੀ ਇਜਾਜ਼ਤ ਨਾ ਦੇਣ ਦੀ ਬੇਨਤੀ ਕੀਤੀ ਹੈ। ਅਸੀਂ ਕਿਸਾਨਾਂ ਨੂੰ ਦੁਬਾਰਾ ਅਪੀਲ ਕਰਦੇ ਹਾਂ ਕਿ ਉਹ ਧਰਨੇ ਵਾਲੀ ਥਾਂ ‘ਤੇ ਭਾਰੀ ਮਸ਼ੀਨਰੀ ਨਾ ਲੈ ਕੇ ਆਉਣ। ਉਹ ਆਪਣੀਆਂ ਮੰਗਾਂ ਸਬੰਧੀ ਸਾਨੂੰ ਮੈਮੋਰੰਡਮ ਸੌਂਪ ਸਕਦੇ ਹਨ, ਅਸੀਂ ਪੰਜਾਬ ਪੁਲਿਸ ਦੇ ਲਗਾਤਾਰ ਸੰਪਰਕ ਵਿੱਚ ਹਾਂ ਅਤੇ ਉਨ੍ਹਾਂ ਨਾਲ ਜਾਣਕਾਰੀ ਸਾਂਝੀ ਕਰ ਰਹੇ ਹਾਂ।

The post ਕੇਂਦਰ ਵੱਲੋਂ ਬੈਠਕ ਸੱਦੇ ਤੋਂ ਬਾਅਦ ਕਿਸਾਨ ਦਾ ਦਿੱਲੀ ਮਾਰਚ ਕੁਝ ਸਮੇਂ ਲਈ ਰੁਕਿਆ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • delhi
  • farmers
  • farmers-protest
  • latest-news
  • news
  • punjab
  • punjabi-news
  • punjab-news
  • sambhu-border
  • the-unmute-breaking-news
  • the-unmute-punjabi-news

ਮੁੱਦਿਆਂ ਦਾ ਸ਼ਾਂਤਮਈ ਢੰਗ ਨਾਲ ਹੱਲ ਕੱਢਣਾ ਪਵੇਗਾ, ਅਸੀਂ ਸਾਰੇ ਸ਼ਾਂਤੀ ਚਾਹੁੰਦੇ ਹਾਂ: ਅਰਜੁਨ ਮੁੰਡਾ

Wednesday 21 February 2024 07:20 AM UTC+00 | Tags: aam-aadmi-party arjun-munda breaking-news central-government cm-bhagwant-mann farmers farmers-organizations farmers-protest latest-news news punjab punjabi-news punjab-news the-unmute-breaking-news the-unmute-punjabi-news

ਚੰਡੀਗੜ੍ਹ, 21 ਫਰਵਰੀ 2024: ਅਜੇ ਤੱਕ ਕੇਂਦਰ ਸਰਕਾਰ ਅਤੇ ਕਿਸਾਨ ਸੰਗਠਨਾਂ ਵਿਚਾਲੇ ਘੱਟੋ-ਘੱਟ ਸਮਰਥਨ ਮੁੱਲ ਸਮੇਤ ਕਈ ਹੋਰ ਮੁੱਦਿਆਂ ਦੇ ਹੱਲ ਲਈ ਫਾਰਮੂਲੇ ‘ਤੇ ਕੋਈ ਸਹਿਮਤੀ ਨਹੀਂ ਬਣੀ। ਇਸ ਦੌਰਾਨ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ (Arjun Munda) ਨੇ ਇੱਕ ਵਾਰ ਫਿਰ ਕਿਸਾਨਾਂ ਨੂੰ ਪੰਜਵੇਂ ਦੌਰ ਦੀ ਗੱਲਬਾਤ ਲਈ ਸੱਦਾ ਦਿੱਤਾ ਹੈ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਅੱਜ ਸ਼ਾਮ ਚੰਡੀਗੜ੍ਹ ਵਿਖੇ ਕੇਂਦਰੀ ਮੰਤਰੀਆਂ ਦੀ ਕਿਸਾਨ ਆਗੂਆਂ ਨਾਲ ਬੈਠਕ ਹੋ ਸਕਦੀ ਹੈ |

ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ (Arjun Munda) ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਚਰਚਾ ਲਈ ਯਤਨ ਕੀਤੇ ਗਏ, ਕਈ ਪ੍ਰਸਤਾਵਾਂ ‘ਤੇ ਵੀ ਚਰਚਾ ਕੀਤੀ ਗਈ। ਸਾਨੂੰ ਬਾਅਦ ਵਿੱਚ ਪਤਾ ਲੱਗਾ ਕਿ ਕਿਸਾਨ ਪ੍ਰਸਤਾਵ ਤੋਂ ਖੁਸ਼ ਨਹੀਂ ਸੀ। ਉਨ੍ਹਾਂ ਕਿਸਾਨ ਜਥੇਬੰਦੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਹੱਲ ਲਈ ਗੱਲਬਾਤ ਜਾਰੀ ਰੱਖਣੀ ਪਵੇਗੀ ਕਿਉਂਕਿ ਸਾਨੂੰ ਸ਼ਾਂਤਮਈ ਢੰਗ ਨਾਲ ਹੱਲ ਕੱਢਣਾ ਪਵੇਗਾ।

ਜ਼ਿਕਰਯੋਗ ਹੈ ਕਿ ਅਰਜੁਨ ਮੁੰਡਾ ਨੇ ਵੀ ਮੰਗਲਵਾਰ ਨੂੰ ਕਿਸਾਨਾਂ ਦੇ 21 ਫਰਵਰੀ ਤੋਂ ਮੁੜ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ‘ਤੇ ਪ੍ਰਤੀਕਿਰਿਆ ਦਿੱਤੀ ਸੀ। ਉਨ੍ਹਾਂ ਕਿਹਾ ਸੀ ਕਿ ਕਿਸਾਨ ਆਗੂਆਂ ਨੇ ਘੱਟੋ-ਘੱਟ ਸਮਰਥਨ ਮੁੱਲ ‘ਤੇ ਸਰਕਾਰ ਦੇ ਪ੍ਰਸਤਾਵ ਨੂੰ ਠੁਕਰਾ ਦਿੱਤਾ ਹੈ। ਮੈਂ ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦਾ ਹਾਂ। ਉਨ੍ਹਾਂ ਮਸਲਿਆਂ ਦੇ ਹੱਲ ਲਈ ਵਿਚਾਰ-ਵਟਾਂਦਰਾ ਕਰਨ ਦੀ ਗੱਲ ਵੀ ਕਹੀ। ਕਿਸਾਨਾਂ ਨੂੰ ਆਪਣੀ ਅਪੀਲ ‘ਚ ਉਨ੍ਹਾਂ ਕਿਹਾ ਸੀ ਕਿ ਸਾਨੂੰ ਇਸ ਮੁੱਦੇ ‘ਤੇ ਚਰਚਾ ਕਰਦੇ ਰਹਿਣਾ ਚਾਹੀਦਾ ਹੈ, ਅਸੀਂ ਸਾਰੇ ਸ਼ਾਂਤੀ ਚਾਹੁੰਦੇ ਹਾਂ ਅਤੇ ਸਾਨੂੰ ਸਾਰਿਆਂ ਨੂੰ ਮਿਲ ਕੇ ਸਮੱਸਿਆ ਦਾ ਹੱਲ ਲੱਭਣਾ ਹੋਵੇਗਾ।

The post ਮੁੱਦਿਆਂ ਦਾ ਸ਼ਾਂਤਮਈ ਢੰਗ ਨਾਲ ਹੱਲ ਕੱਢਣਾ ਪਵੇਗਾ, ਅਸੀਂ ਸਾਰੇ ਸ਼ਾਂਤੀ ਚਾਹੁੰਦੇ ਹਾਂ: ਅਰਜੁਨ ਮੁੰਡਾ appeared first on TheUnmute.com - Punjabi News.

Tags:
  • aam-aadmi-party
  • arjun-munda
  • breaking-news
  • central-government
  • cm-bhagwant-mann
  • farmers
  • farmers-organizations
  • farmers-protest
  • latest-news
  • news
  • punjab
  • punjabi-news
  • punjab-news
  • the-unmute-breaking-news
  • the-unmute-punjabi-news

ਜਲੰਧਰ 'ਚ ਸ਼ੰਭੂ ਬਾਰਡਰ 'ਤੇ ਰਹੇ ਇੱਕ ਨੌਜਵਾਨ ਕਿਸਾਨ ਦੀ ਸੜਕ ਹਾਦਸੇ 'ਚ ਮੌਤ

Wednesday 21 February 2024 07:47 AM UTC+00 | Tags: aam-aadmi-party breaking-news cm-bhagwant-mann farmers farmers-protest jalandhar kisan-andolan latest-news news punjab punjabi-news punjab-news road-accident shambhu-border the-unmute-breaking-news the-unmute-punjabi-news

ਚੰਡੀਗੜ੍ਹ, 21 ਫਰਵਰੀ 2024: ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸਮੂਹ ਨਾਲ ਸ਼ੰਭੂ ਬਾਰਡਰ ਜਾ ਰਹੇ ਇੱਕ ਨੌਜਵਾਨ ਕਿਸਾਨ (farmer) ਦੀ ਜਲੰਧਰ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਦੀਪ ਸਿੰਘ ਖਿੰਦਾ ਪੁੱਤਰ ਦਰਸ਼ਨ ਸਿੰਘ ਵਾਸੀ ਰਾਮਪੁਰ, ਜਲੰਧਰ ਵਜੋਂ ਹੋਈ ਹੈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ‘ਚ ਰਖਵਾਈ ਗਈ ਹੈ |

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰੈਸ ਸਕੱਤਰ ਹਰਪ੍ਰੀਤ ਸਿੰਘ ਕੋਟਲੀ ਨੇ ਦੱਸਿਆ ਕਿ ਉਪ ਖਜ਼ਾਨਚੀ ਰਜਿੰਦਰ ਸਿੰਘ ਨੰਗਲ ਅੰਬੀਆਂ ਦੀ ਅਗਵਾਈ ਹੇਠ ਕਿਸਾਨੀ (farmer) ਜਥੇ ਨੇ ਸ਼ਾਹਕੋਟ ਤੋਂ ਸ਼ੰਭੂ ਬਾਰਡਰ ਲਈ ਰਵਾਨਾ ਹੋਣਾ ਸੀ, ਜਿਸ ਵਿੱਚ ਪਿੰਡ ਰਾਮਪੁਰ ਦੇ ਹਰਦੀਪ ਸਿੰਘ ਨੇ ਵੀ ਸ਼ਮੂਲੀਅਤ ਕੀਤੀ। ਬੀਤੀ ਰਾਤ ਕਰੀਬ 7 ਵਜੇ ਜਦੋਂ ਹਰਦੀਪ ਸਿੰਘ ਆਪਣੇ ਘਰ ਤੋਂ ਸ਼ਾਹਕੋਟ ਵੱਲ ਜਾ ਰਿਹਾ ਸੀ ਤਾਂ ਰਸਤੇ ਵਿੱਚ ਖੜ੍ਹੀ ਕੰਬਾਈਨ ਨਾਲ ਉਸ ਦੀ ਬਾਈਕ ਟਕਰਾ ਗਈ।

ਦੱਸਿਆ ਜਾ ਰਿਹਾ ਹੈ ਕਿ ਕੰਬਾਈਨ ਦੇ ਪਿੱਛੇ ਕੋਈ ਸੁਰੱਖਿਆ ਪ੍ਰਣਾਲੀ ਨਹੀਂ ਸੀ ਅਤੇ ਨਾ ਹੀ ਕੋਈ ਰਿਫਲੈਕਟਰ ਲਗਾਏ ਗਏ ਸਨ। ਮ੍ਰਿਤਕ ਆਪਣੇ ਪਿੱਛੇ ਚਾਰ ਛੋਟੇ ਬੱਚੇ ਛੱਡ ਗਿਆ ਹੈ। ਪਿੰਡ ਰਾਮਪੁਰ ਵਿੱਚ ਮਾਹੌਲ ਗਮਗੀਨ ਹੈ। ਉਥੇ ਹੀ ਥਾਣਾ ਸ਼ਾਹਕੋਟ ਦੇ ਐਸਐਚਓ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਭਰਾ ਦੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਨੇ ਕੰਬਾਈਨ ਮਾਲਕ ਖ਼ਿਲਾਫ਼ ਧਾਰਾ 304-ਏ ਅਤੇ 427 ਤਹਿਤ ਕੇਸ ਦਰਜ ਕਰ ਲਿਆ ਹੈ। ਛੇਤੀ ਹੀ ਦੋਸ਼ੀ ਪਾਏ ਜਾਣ ਵਾਲੇ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

 

The post ਜਲੰਧਰ ‘ਚ ਸ਼ੰਭੂ ਬਾਰਡਰ ‘ਤੇ ਰਹੇ ਇੱਕ ਨੌਜਵਾਨ ਕਿਸਾਨ ਦੀ ਸੜਕ ਹਾਦਸੇ ‘ਚ ਮੌਤ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • farmers
  • farmers-protest
  • jalandhar
  • kisan-andolan
  • latest-news
  • news
  • punjab
  • punjabi-news
  • punjab-news
  • road-accident
  • shambhu-border
  • the-unmute-breaking-news
  • the-unmute-punjabi-news

ਸਿੰਚਾਈ ਲਈ ਅੰਡਰਗਰਾਊਂਡ ਪਾਈਪਲਾਈਨ ਪਾਉਣ ਲਈ ਸਰਕਾਰ ਦਿੰਦੀ ਹੈ 90 ਫ਼ੀਸਦੀ ਤੱਕ ਸਬਸਿਡੀ: ਡਾ. ਸੇਨੂ ਦੁੱਗਲ

Wednesday 21 February 2024 08:07 AM UTC+00 | Tags: breaking-news dr-senu-duggal fazlika government news punjab punjab-irrigation punjab-news subsidy-for-underground-pipes water-issue

ਫਾਜ਼ਿਲਕਾ 21 ਫਰਵਰੀ 2024: ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਭੁਮੀ ਰੱਖਿਆ ਵਿਭਾਗ ਦੇ ਕੰਮਕਾਜ ਸਬੰਧੀ ਸਮੀਖਿਆ ਬੈਠਕ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਸਿੰਚਾਈ ਲਈ ਕਿਸਾਨਾਂ ਵੱਲੋਂ ਸਮੂਹਿਕ ਤੌਰ ‘ਤੇ ਜ਼ਮੀਨਦੋਜ਼ ਪਾਈਪਲਾਈਨ (underground pipelines) ਪਾਉਣ ਲਈ 90 ਫ਼ੀਸਦੀ ਤੱਕ ਸਬਸਿਡੀ ਦਿੱਤੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਭੂਮੀ ਰੱਖਿਆ ਵਿਭਾਗ ਨੂੰ 51 ਕੇਸ ਪ੍ਰਾਪਤ ਹੋਏ ਸਨ ਜਿਸ ਵਿਚੋਂ 40 ਕੇਸਾਂ ਨੂੰ ਮੌਕੇ ‘ਤੇ ਪ੍ਰਵਾਨ ਕੀਤਾ ਗਿਆ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪ੍ਰੋਜ਼ੈਕਟ ਤਹਿਤ ਕਿਸਾਨ ਮਿਲ ਕੇ ਆਪਣੀ ਸਿੰਚਾਈ ਪਾਣੀ ਦੀਆਂ ਜਰੂਰਤਾਂ ਲਈ ਪਾਇਪ ਪਾ ਸਕਦੇ ਹਨ। ਇਸ ਸਾਂਝੇ ਪ੍ਰੋਜ਼ੈਕਟ ਦੀ ਲਾਗਤ ਦਾ 90 ਫੀਸਦੀ ਸਰਕਾਰ ਅਦਾ ਕਰਦੀ ਹੈ ਅਤੇ ਕਿਸਾਨਾਂ ਦੇ ਸਮੂਹ ਨੇ ਸਿਰਫ 10 ਫੀਸਦੀ ਹਿੱਸੇਦਾਰੀ ਹੀ ਪਾਉਣੀ ਹੁੰਦੀ ਹੈ। ਉਨ੍ਹਾਂ ਨੇ ਇਸ ਸਕੀਮ ਦਾ ਲਾਭ ਲੈਣ ਦੀ ਅਪੀਲ ਕਰਦਿਆਂ ਕਿਸਾਨਾਂ ਨੂੰ ਕਿਹਾ ਕਿ ਇਸ ਤਰੀਕੇ ਨਾਲ ਸਿੰਚਾਈ ਲਈ ਖੇਤਾਂ ਤੱਕ ਪੂਰਾ ਪਾਣੀ ਪਹੁੰਚਦਾ ਹੈ ਅਤੇ ਕਿਸਾਨਾਂ ਦੀ ਆਮਦਨ ਵੱਧਦੀ ਹੈ।

ਮੰਡਲ ਭੁਮੀ ਰੱਖਿਆ ਅਫ਼ਸਰ ਗੁਰਿੰਦਰ ਸਿੰਘ ਨੇ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਕਿਸਾਨ ਭੂਮੀ ਰੱਖਿਆ ਵਿਭਾਗ ਦੇ ਦਫ਼ਤਰ ਵਿਖੇ ਆਪਣੀ ਅਰਜੀ ਦੇ ਸਕਦੇ ਹਨ। ਕਿਸਾਨ ਟਿਊਬਵੈੱਲ ਜਾਂ ਨਹਿਰ ਦੇ ਪਾਣੀ ਦੀ ਵਰਤੋਂ ਲਈ ਜ਼ਮੀਨਦੋਜ਼ ਪਾਇਪ ਪਾਉਣ ਲਈ ਆਪਣੀ ਅਰਜੀ ਦੇ ਸਕਦੇ ਹਨ। ਇਸ ਤਹਿਤ ਪਾਈਪਲਾਈਨ (underground pipelines)  ਦੀ ਲੰਬਾਈ ਕਿੰਨੀ ਵੀ ਹੋ ਸਕਦੀ ਹੈ, ਪਰ ਵਿਭਾਗ ਕੇਸ ਦੀ ਮੁਕੰਮਲ ਜਾਂਚ ਕਰਦਾ ਹੈ ਕਿ ਕੀ ਪ੍ਰੋਜ਼ੈਕਟ ਚੱਲਣਯੋਗ ਹੈ ਤਾਂ ਉਸਤੋਂ ਬਾਅਦ ਜ਼ਿਲ੍ਹਾ ਪੱਧਰੀ ਕਮੇਟੀ ਦੀ ਪ੍ਰਵਾਨਗੀ ਤੋਂ ਬਾਅਦ ਕੇਸ ਪਾਸ ਹੋ ਜਾਂਦਾ ਹੈ। ਬੈਠਕ ਵਿਚ ਮੁੱਖ ਖੇਤੀਬਾੜੀ ਅਫ਼ਸਰ ਸ: ਗੁਰਮੀਤ ਸਿੰਘ ਚੀਮਾ, ਭੁਮੀ ਰੱਖਿਆ ਅਫ਼ਸਰ ਬਜਰੰਗ ਬਲੀ ਆਦਿ ਸਟਾਫ ਵੀ ਹਾਜਰ ਸਨ।

The post ਸਿੰਚਾਈ ਲਈ ਅੰਡਰਗਰਾਊਂਡ ਪਾਈਪਲਾਈਨ ਪਾਉਣ ਲਈ ਸਰਕਾਰ ਦਿੰਦੀ ਹੈ 90 ਫ਼ੀਸਦੀ ਤੱਕ ਸਬਸਿਡੀ: ਡਾ. ਸੇਨੂ ਦੁੱਗਲ appeared first on TheUnmute.com - Punjabi News.

Tags:
  • breaking-news
  • dr-senu-duggal
  • fazlika
  • government
  • news
  • punjab
  • punjab-irrigation
  • punjab-news
  • subsidy-for-underground-pipes
  • water-issue

ਦਿੱਲੀ ਦੀਆਂ ਸਰਹੱਦਾਂ 'ਤੇ ਲੱਗਿਆ ਲੰਮਾ ਜਾਮ, ਯੂਪੀ ਗੇਟ 'ਤੇ ਭਾਰੀ ਪੁਲਿਸ ਬਲ ਤਾਇਨਾਤ

Wednesday 21 February 2024 08:26 AM UTC+00 | Tags: aam-aadmi-party borders-of-delhi breaking-news cm-bhagwant-mann delhi-police farmers farmers-protest heavy-police-force latest-news news punjab punjabi-news punjab-news the-unmute-breaking-news the-unmute-punjabi-news up-gate

ਚੰਡੀਗੜ੍ਹ, 21 ਫਰਵਰੀ 2024: ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਦੇ ਬੈਠਕ ਲਈ ਸੱਦੇ ਤੋਂ ਬਾਅਦ ਦਿੱਲੀ (Delhi) ਵੱਲ ਵਧਣ ਦਾ ਫੈਸਲਾ ਫਿਲਹਾਲ ਕੁਝ ਸਮੇਂ ਲਈ ਟਾਲ ਦਿੱਤਾ ਹੈ | ਇਸਦੇ ਨਾਲ ਹੀ ਕਿਸਾਨਾਂ ਦੇ ਦਿੱਲੀ ਵੱਲ ਮਾਰਚ ਦੇ ਐਲਾਨ ਤੋਂ ਬਾਅਦ ਸਾਰੀਆਂ ਸਰਹੱਦਾਂ ‘ਤੇ ਸੁਰੱਖਿਆ ਪ੍ਰਬੰਧ ਵਧਾ ਦਿੱਤੇ ਗਏ ਹਨ। ਕੇਂਦਰ ਸਰਕਾਰ ਦੇ ਪ੍ਰਸਤਾਵ ਨੂੰ ਮੰਨਣ ਤੋਂ ਇਨਕਾਰ ਕਰਨ ਤੋਂ ਬਾਅਦ ਕਿਸਾਨ ਨੇ ਇਹ ਫੈਸਲਾ ਲਿਆ ਗਿਆ । ਦੂਜੇ ਪਾਸੇ ਦਿੱਲੀ ਮਾਰਚ ਕਾਰਨ ਟ੍ਰੈਫਿਕ ਵਿਵਸਥਾ ਵੀ ਪ੍ਰਭਾਵਿਤ ਹੋਈ ਹੈ |

ਦਫ਼ਤਰ ਜਾਣ ਸਮੇਂ ਦਿੱਲੀ-ਗੁਰੂਗ੍ਰਾਮ ਦੇ ਸਰਹੋਲ ਬਾਰਡਰ ‘ਤੇ ਲੰਮਾ ਜਾਮ ਲੱਗਾ ਹੋਇਆ ਹੈ ਅਤੇ ਪੁਲਿਸ ਸਰਹੱਦ ‘ਤੇ ਵਾਹਨਾਂ ਦੀ ਚੈਕਿੰਗ ਕਰ ਰਹੀ ਹੈ। ਇਸਦੇ ਨਾਲ ਹੀ ਕਿਸਾਨਾਂ ਦੇ ਅੰਦੋਲਨ ਕਾਰਨ ਦਿੱਲੀ-ਗੁਰੂਗ੍ਰਾਮ ਸਰਹੱਦ ‘ਤੇ ਲੰਮਾ ਜਾਮ ਲੱਗਾ ਹੋਇਆ ਹੈ। ਕਿਸਾਨਾਂ ਦੇ ਦਿੱਲੀ ਵੱਲ ਮਾਰਚ ਦੇ ਮੱਦੇਨਜ਼ਰ ਸਾਰੀਆਂ ਸਰਹੱਦਾਂ ‘ਤੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਜਿਸ ਕਾਰਨ ਗਾਜ਼ੀਪੁਰ ਬਾਰਡਰ ‘ਤੇ ਵਾਹਨਾਂ ਦੀ ਰਫ਼ਤਾਰ ਰੁਕ ਗਈ ਹੈ।

ਕਿਸਾਨਾਂ ਦੇ ਦਿੱਲੀ ਚੱਲੋ ਅੰਦੋਲਨ ਮੱਦੇਨਜਰ ਗਾਜ਼ੀਆਬਾਦ ਦੇ ਯੂਪੀ ਗੇਟ ‘ਤੇ ਪੁਲਿਸ ਦੇ ਨਾਲ ਭਾਰੀ ਸੁਰੱਖਿਆ ਬਲ ਤਾਇਨਾਤ ਕੀਤੀ ਹੈ । ਯੂਪੀ ਗੇਟ ‘ਤੇ ਬੈਰੀਕੇਡਿੰਗ ਨੇੜੇ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਤਾਂ ਜੋ ਕਿਸਾਨਾਂ ਨੂੰ ਦਿੱਲੀ ਵਿਚ ਦਾਖਲ ਹੋਣ ਤੋਂ ਰੋਕਿਆ ਜਾ ਸਕੇ।

ਖ਼ਬਰਾਂ ਹਨ ਕਿ ਦਿੱਲੀ (Delhi) ਦੇ ਨਾਲ ਲੱਗਦੇ ਗਾਜ਼ੀਆਬਾਦ ਵਿੱਚ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਜਿਸ ਕਾਰਨ ਪੁਲਿਸ ਨੇ ਕਲੈਕਟਰ ਦਫ਼ਤਰ ਦੇ ਬਾਹਰ ਬੈਰੀਕੇਡ ਲਗਾ ਦਿੱਤੇ ਹਨ। ਜਿਸ ਕਾਰਨ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

ਇਸ ਮੌਕੇ ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਕਿਸਾਨ ਮਾਰਚ ਬਾਰੇ ਕਿਹਾ ਕਿ ਕੇਂਦਰ ਸਰਕਾਰ ਨੂੰ ਦੋ ਕੰਮ ਕਰਨ ਦੀ ਲੋੜ ਹੈ। ਪਹਿਲਾ ਇਹ ਕਿ ਉਹ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਨੂੰਨ ਬਾਰੇ ਆਪਣਾ ਵਾਅਦਾ ਪੂਰਾ ਕਰੇ ਜੋ ਉਸ ਨੇ ਕੁਝ ਸਾਲ ਪਹਿਲਾਂ ਬਣਾਇਆ ਸੀ। ਦੁੱਜਾ ਇਹ ਕਿ ਕਿਸਾਨਾਂ ਨੂੰ ਦਿੱਲੀ ਵਿੱਚ ਸ਼ਾਂਤੀਪੂਰਵਕ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਜਦੋਂ ਤੱਕ ਚਰਚਾ ਪੂਰੀ ਨਹੀਂ ਹੋ ਜਾਂਦੀ।

The post ਦਿੱਲੀ ਦੀਆਂ ਸਰਹੱਦਾਂ ‘ਤੇ ਲੱਗਿਆ ਲੰਮਾ ਜਾਮ, ਯੂਪੀ ਗੇਟ ‘ਤੇ ਭਾਰੀ ਪੁਲਿਸ ਬਲ ਤਾਇਨਾਤ appeared first on TheUnmute.com - Punjabi News.

Tags:
  • aam-aadmi-party
  • borders-of-delhi
  • breaking-news
  • cm-bhagwant-mann
  • delhi-police
  • farmers
  • farmers-protest
  • heavy-police-force
  • latest-news
  • news
  • punjab
  • punjabi-news
  • punjab-news
  • the-unmute-breaking-news
  • the-unmute-punjabi-news
  • up-gate

ਖਨੌਰੀ ਬਾਰਡਰ 'ਤੇ ਕਿਸਾਨਾਂ ਤੇ ਹਰਿਆਣਾ ਪੁਲਿਸ ਵਿਚਾਲੇ ਝੜੱਪ, ਕਈ ਕਿਸਾਨ ਜ਼ਖਮੀ

Wednesday 21 February 2024 09:16 AM UTC+00 | Tags: aam-aadmi-party breaking-news cm-bhagwant-mann farmers farmers-protest haryana-police khanauri khanauri-border khanuri-border latest-news news punjab punjabi-news punjab-news sambhu-border the-unmute-breaking-news the-unmute-punjabi-news

ਚੰਡੀਗੜ੍ਹ, 21 ਫਰਵਰੀ 2024: ਖਨੌਰੀ ਬਾਰਡਰ (khanauri border) ‘ਤੇ ਕਿਸਾਨਾਂ ਨੇ ਹਰਿਆਣਾ ਪੁਲਿਸ ਵਿਚਾਲੇ ਝੜੱਪ ਹੋਣ ਕਾਰਨ ਮਾਹੌਲ ਤਣਾਅ ਪੂਰਨ ਹੋ ਬਣ ਗਿਆ ਹੈ। ਹਰਿਆਣਾ ਪੁਲਿਸ ਨੇ ਕਿਸਾਨ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ ਹਨ | ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ 15 ਤੋਂ 20 ਅੱਥਰੂ ਗੈਸ ਦੇ ਗੋਲੇ ਦਾਗੇ ਗਏ ਹਨ |

ਇਸ ਦੌਰਾਨ ਹਰਿਆਣਾ ਪੁਲਿਸ ਵੱਲੋਂ ਰਬੜ ਦੀਆਂ ਗੋਲੀਆਂ ਚਲਾਉਣ ਦੀ ਖ਼ਬਰ ਹੈ । ਇਸ ਦੌਰਾਨ (khanauri border) ਕਰੀਬ ਇੱਕ ਦਰਜਨ ਤੋਂ ਵੱਧ ਕਿਸਾਨ ਜ਼ਖ਼ਮੀ ਹੋਏ ਹਨ। ਇੱਕ ਕਿਸਾਨ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜ਼ਖਮੀ ਕਿਸਾਨਾਂ ਨੂੰ ਖਨੌਰੀ ਅਤੇ ਪੰਜਾਬ ਦੇ ਹਸਪਤਾਲਾਂ ਵਿੱਚ ਲਿਜਾਇਆ ਗਿਆ ਹੈ।

The post ਖਨੌਰੀ ਬਾਰਡਰ ‘ਤੇ ਕਿਸਾਨਾਂ ਤੇ ਹਰਿਆਣਾ ਪੁਲਿਸ ਵਿਚਾਲੇ ਝੜੱਪ, ਕਈ ਕਿਸਾਨ ਜ਼ਖਮੀ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • farmers
  • farmers-protest
  • haryana-police
  • khanauri
  • khanauri-border
  • khanuri-border
  • latest-news
  • news
  • punjab
  • punjabi-news
  • punjab-news
  • sambhu-border
  • the-unmute-breaking-news
  • the-unmute-punjabi-news

ਸਿੱਖਿਆ ਵਿਭਾਗ ਨੇ 13 ਸਕੂਲ ਅਧਿਕਾਰੀਆਂ ਨੂੰ ਤਰੱਕੀਆਂ ਦਿੱਤੀਆਂ

Wednesday 21 February 2024 09:31 AM UTC+00 | Tags: breaking-news news promotion punjab-government punjab-school-education-department school-officials

ਚੰਡੀਗੜ੍ਹ, 21 ਫਰਵਰੀ 2024: ਪੰਜਾਬ ਸਰਕਾਰ ਦੇ ਹੁਕਮਾਂ 'ਤੇ ਸਿੱਖਿਆ ਵਿਭਾਗ ਨੇ 13 ਸਕੂਲ ਅਧਿਕਾਰੀਆਂ (school officials) ਨੂੰ ਤਰੱਕੀਆਂ ਦਿੱਤੀਆਂ ਹਨ। 13 ਪ੍ਰਿੰਸੀਪਲਾਂ ਨੂੰ ਸਹਾਇਕ ਡਾਇਰੈਕਟਰ ਸਕੂਲ ਸਿੱਖਿਆ ਵਿਭਾਗ ਵਜੋਂ ਪਦਉੱਨਤ ਕੀਤਾ ਗਿਆ ਹੈ |

PunjabKesari

PunjabKesari

PunjabKesari

 

PunjabKesari

PunjabKesari

The post ਸਿੱਖਿਆ ਵਿਭਾਗ ਨੇ 13 ਸਕੂਲ ਅਧਿਕਾਰੀਆਂ ਨੂੰ ਤਰੱਕੀਆਂ ਦਿੱਤੀਆਂ appeared first on TheUnmute.com - Punjabi News.

Tags:
  • breaking-news
  • news
  • promotion
  • punjab-government
  • punjab-school-education-department
  • school-officials

ਪੰਜਾਬ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤੀ ਬਣਾਏ ਰੱਖਣ ਅਤੇ ਅਫ਼ਵਾਹਾਂ ਤੋਂ ਬਚਣ ਦੀ ਅਪੀਲ

Wednesday 21 February 2024 09:42 AM UTC+00 | Tags: aam-aadmi-party breaking-news cm-bhagwant-mann farmers farmers-protest khanauri-border latest-news news punjab punjabi-news punjab-news punjab-police shambhu-border the-unmute-breaking-news the-unmute-punjabi-news

ਚੰਡੀਗੜ੍ਹ, 21 ਫਰਵਰੀ 2024: ਪੰਜਾਬ ਦੇ ਕਿਸਾਨ ਦਿੱਲੀ ਵੱਲ ਮਾਰਚ ਕਰਨ ਲਈ 13 ਫਰਵਰੀ ਤੋਂ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਖੜ੍ਹੇ ਹਨ। ਇਸ ਦੌਰਾਨ ਪੰਜਾਬ ਪੁਲਿਸ (Punjab Police) ਨੇ ਟਵੀਟ ਕਰਦਿਆਂ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਕਾਰ ਚੱਲ ਰਹੀ ਗੱਲਬਾਤ ਦੇ ਮੱਦੇਨਜ਼ਰ ਸਾਰਿਆਂ ਨੂੰ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕੀਤੀ ਗਈ ਹੈ।

ਪੰਜਾਬ ਪੁਲਿਸ (Punjab Police) ਨੇ ਕਿਹਾ ਕਿ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤਮਈ ਰਹਿਣਾ ਚਾਹੀਦਾ ਹੈ ਅਤੇ ਹਰਿਆਣਾ ਦੇ ਬੈਰੀਕੇਡਾਂ 'ਤੇ ਭੀੜ ਨਹੀਂ ਕਰਨੀ ਚਾਹੀਦੀ ਅਤੇ ਉਨ੍ਹਾਂ ਵਲੋਂ ਹਰਿਆਣਾ ਪੁਲਿਸ ਨੂੰ ਬਲ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ ਗਈ ਹੈ। ਪੁਲਿਸ ਨੇ ਅੱਗੇ ਕਿਹਾ ਕਿ ਅਸੀਂ ਤੁਹਾਨੂੰ ਸਾਰਿਆਂ ਨੂੰ ਅਫ਼ਵਾਹਾਂ ਫੈਲਾਉਣ ਵਾਲਿਆਂ ਤੋਂ ਦੂਰ ਰਹਿਣ ਅਤੇ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਨ ਤੋਂ ਪਹਿਲਾਂ ਖ਼ਬਰਾਂ ਦੀ ਪੁਸ਼ਟੀ ਕਰਨ ਦੀ ਸਲਾਹ ਦਿੰਦੇ ਹਾਂ।

The post ਪੰਜਾਬ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤੀ ਬਣਾਏ ਰੱਖਣ ਅਤੇ ਅਫ਼ਵਾਹਾਂ ਤੋਂ ਬਚਣ ਦੀ ਅਪੀਲ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • farmers
  • farmers-protest
  • khanauri-border
  • latest-news
  • news
  • punjab
  • punjabi-news
  • punjab-news
  • punjab-police
  • shambhu-border
  • the-unmute-breaking-news
  • the-unmute-punjabi-news

ਚੰਡੀਗੜ੍ਹ, 21 ਫਰਵਰੀ 2024: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅਮਰਪੁਰਾ, ਲੁਧਿਆਣਾ ਸ਼ਹਿਰ ਨਿਵਾਸੀ ਅਮਰਦੀਪ ਸਿੰਘ ਬਾਂਗੜ, ਜੋ ਜਗਜੀਤ ਨਗਰ, ਲੁਧਿਆਣਾ ਵਿਖੇ ਆਪਣਾ ਦਫ਼ਤਰ ਚਲਾ ਰਿਹਾ ਹੈ, ਨੂੰ ਨਗਰ ਨਿਗਮ ਲੁਧਿਆਣਾ ਦੇ ਅਧਿਕਾਰੀਆਂ ਦੇ ਨਾਂ ‘ਤੇ 30,000 ਰੁਪਏ ਰਿਸ਼ਵਤ (Bribe) ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪ੍ਰੀਤ ਨਗਰ ਸ਼ਿਮਲਾਪੁਰੀ, ਲੁਧਿਆਣਾ ਦੇ ਵਸਨੀਕ ਨਰੇਸ਼ ਕੁਮਾਰ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਦੋਸ਼ੀ ਅਮਰਦੀਪ ਸਿੰਘ ਬਾਂਗੜ ਨੇ ਨਗਰ ਨਿਗਮ ਲੁਧਿਆਣਾ ਤੋਂ ਇਤਰਾਜ਼ਹੀਣਤਾ ਸਰਟੀਫਿਕੇਟ (ਐਨ.ਓ.ਸੀ.) ਜਾਰੀ ਕਰਵਾਉਣ ਬਦਲੇ ਉਸ ਕੋਲੋਂ 30,000 ਰੁਪਏ ਰਿਸ਼ਵਤ (Bribe) ਲਈ ਸੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਪਾਇਆ ਗਿਆ ਕਿ ਸ਼ਿਕਾਇਤਕਰਤਾ ਦੇ ਪਿਤਾ ਮਦਨ ਲਾਲ ਨੇ ਸਾਲ 2022 ਵਿੱਚ ਮਕਾਨ ਖਰੀਦਿਆ ਸੀ ਅਤੇ ਉਸ ਨੂੰ ਉਕਤ ਮਕਾਨ ਨੂੰ ਅੱਗੇ ਵੇਚਣ ਲਈ ਐਨ.ਓ.ਸੀ. ਦੀ ਜ਼ਰੂਰਤ ਸੀ।

ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਹੈ ਕਿ ਅਮਰਦੀਪ ਸਿੰਘ ਬਾਂਗੜ ਨੇ ਦਾਅਵਾ ਕੀਤਾ ਸੀ ਕਿ ਉਹ ਗਿੱਲ ਪਿੰਡ ਦੇ ਪਟਵਾਰਖਾਨੇ (ਮਾਲ ਦਫ਼ਤਰ) ਵਿੱਚ ਕੰਮ ਕਰਦਾ ਹੈ ਅਤੇ ਉਹ 30,000 ਰੁਪਏ ਰਿਸ਼ਵਤ ਦੇ ਕੇ ਜਲਦ ਐਨ.ਓ.ਸੀ. ਜਾਰੀ ਕਰਵਾ ਸਕਦਾ ਹੈ ਕਿਉਂਕਿ ਉਹ ਨਗਰ ਨਿਗਮ ਲੁਧਿਆਣਾ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਜਾਣਦਾ ਹੈ। ਉਸ ਦੇ ਭਰੋਸੇ ‘ਤੇ ਸ਼ਿਕਾਇਤਕਰਤਾ ਨੇ 30,000 ਰੁਪਏ ਅਮਰਦੀਪ ਸਿੰਘ ਬਾਂਗੜ ਨੂੰ ਆਪਣੇ ਦੋਸਤ ਓਮ ਪ੍ਰਕਾਸ਼ ਦੀ ਮੌਜੂਦਗੀ ‘ਚ ਉਸ ਦੇ ਦਫ਼ਤਰ ਵਿਖੇ ਦੇ ਦਿੱਤੇ।

ਐਨ.ਓ.ਸੀ ਜਾਰੀ ਕਰਵਾਉਣ ਵਿੱਚ ਅਸਫ਼ਲ ਰਹਿਣ 'ਤੇ ਦੋਸ਼ੀ ਅਮਰਦੀਪ ਸਿੰਘ ਬਾਂਗੜ ਨੇ ਸ਼ਿਕਾਇਤਕਰਤਾ ਨੂੰ 40,000 ਰੁਪਏ ਦਾ ਚੈੱਕ ਦਿੱਤਾ ਅਤੇ 40,000 ਰੁਪਏ ਕਢਵਾਉਣ ਤੋਂ ਬਾਅਦ ਉਸਨੂੰ 10,000 ਰੁਪਏ ਵਾਪਸ ਕਰਨ ਲਈ ਕਿਹਾ। ਪਰ ਦਸਤਖਤ ਮੇਲ ਨਾ ਹੋਣ ਕਾਰਨ ਇਹ ਚੈੱਕ ਪਾਸ ਨਹੀਂ ਹੋ ਸਕਿਆ।

ਬੁਲਾਰੇ ਨੇ ਅੱਗੇ ਦੱਸਿਆ ਕਿ ਤਫਤੀਸ਼ ਦੌਰਾਨ ਸ਼ਿਕਾਇਤਕਰਤਾ ਵੱਲੋਂ ਅਮਰਦੀਪ ਸਿੰਘ ਬਾਂਗੜ ਖਿਲਾਫ ਲਗਾਏ ਦੋਸ਼ ਸਹੀ ਪਾਏ ਗਏ। ਇਸ ਸਬੰਧੀ ਅਮਰਦੀਪ ਸਿੰਘ ਬਾਂਗੜ ਦੇ ਖਿਲਾਫ਼ ਥਾਣਾ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ ਅਤੇ ਆਈਪੀਸੀ ਦੀ ਧਾਰਾ 420 ਤਹਿਤ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

The post ਨਗਰ ਨਿਗਮ ਮੁਲਾਜ਼ਮਾਂ ਦੇ ਨਾਂ ‘ਤੇ 30,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਇੱਕ ਵਿਅਕਤੀ ਕਾਬੂ appeared first on TheUnmute.com - Punjabi News.

Tags:
  • breaking-news
  • bribe
  • crime
  • latest-news
  • ludhiana-municipal-employees
  • municipal-employees
  • news
  • punjab-news

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਲਿਖਤੀ ਪ੍ਰੀਖਿਆ ਤੇ ਫਿਜ਼ੀਕਲ ਟ੍ਰੇਨਿੰਗ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ

Wednesday 21 February 2024 09:55 AM UTC+00 | Tags: breaking-news fazlika free-preparation-camp join-indian-army latest-news news physical-training punjab punjab-government written-exam

ਫਾਜਿਲਕਾ 14 ਫਰਵਰੀ 2024: ਸੀ-ਪਾਈਟ ਕੈਂਪ, ਹਕੂਮਤ ਸਿੰਘ ( ਫਿਰੋਜ਼ਪੁਰ ) ਦੇ ਕੈਂਪ ਟ੍ਰੇਨਿੰਗ ਅਫ਼ਸਰ ਆਨਰੇਰੀ ਕੈਪਟਲ ਗੁਰਦਰਸ਼ਨ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਅਗਨੀਵੀਰ ਫੌਜ ਦੀਆਂ ਭਰਤੀ ਰੈਲੀ ਦਾ ਕੰਪਿਊਟਰ ਬੇਸਿਸ ਲਿਖਤੀ ਪੇਪਰ ਜੋ ਕਿ 22 ਅਪ੍ਰੈਲ 2024 ਨੂੰ ਹੋ ਰਿਹਾ ਹੈ । ਜਿਸ ਤਰ੍ਹਾਂ ਦਾ ਲਿਖਤੀ ਪੇਪਰ (written exam) 22 ਅਪ੍ਰੈਲ 2024 ਨੂੰ ਹੋਣਾ ਹੈ ਉਸ ਤਰ੍ਹਾਂ ਹੀ ਲਿਖਤੀ ਪੇਪਰ ਦੀ ਤਿਆਰੀ ਕੰਪਿਊਟਰ ਦੇ ਕਰਵਾਈ ਜਾਵੇਗੀ ।

ਲਿਖਤੀ ਪੇਪਰ (written exam) ਦੀ ਆਨਲਾਈਨ ਰਿਜ਼ਟਰੇਸ਼ਨ ਮਿਤੀ : 22.03. 2024 ਤੱਕ www.joinindianarmy.nic.in ਤੇ ਕਰਵਾਈ ਜਾ ਸਕਦੀ ਹੈ। ਜ਼ੋ ਯੁਵਕ ਆਈ.ਟੀ.ਆਈ. ਪਾਸ ਹਨ ਉਨ੍ਹਾਂ ਨੂੰ ਵਿਸ਼ੇਸ ਛੋਟ ਦਿੱਤੀ ਜਾਵੇਗੀ । ਦਿੱਤੀ ਜਾਣ ਵਾਲੀ ਛੋਟ ਦਾ ਵੇਰਵਾ www.joinindianarmy.nic.in ਤੇ ਚੈੱਕ ਕੀਤਾ ਜਾ ਸਕਦਾ ਹੈ ।

ਫਿਰੋਜ਼ਪੁਰ, ਫਾਜਿਲਕਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ ਅਤੇ ਮੋਗਾ ਜਿਲ੍ਹੇ ਦੇ ਯੁਵਕ ਜੋ ਅਗਨੀਵੀਰ ਫੌਜ ਵਿੱਚ ਭਰਤੀ ਹੋਣਾ ਚਾਹੁੰਦੇ ਹਨ, ਉਹ ਯੁਵਕ ਮਿਤੀ : 15 ਫਰਵਰੀ 2024 ਤੋਂ ਆਪਣੀ ਰਜਿਸਟਰੇਸ਼ਨ ਕਰਵਾਉਣੀ ਸ਼ੁਰੂ ਕਰ ਸਕਦੇ ਹਨ ।

ਕੈਂਪ ਵਿੱਚ ਆਉਣ ਸਮੇਂ ਆਨਲਾਈਨ ਅਪਲਾਈ ਦੀ ਇੱਕ ਕਾਪੀ, ਆਈ.ਟੀ.ਆਈ. ਪਾਸ ਜਾਂ ਦਸਵੀਂ ਦਾ ਅਸਲ ਸਰਟੀਫਿਕੇਟ , ਆਈ.ਟੀ.ਆਈ. ਪਾਸ ਜਾਂ ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤਿ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ , ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ। ਕੈਂਪ ਵਿੱਚ ਆਉਣ ਦਾ ਸਮਾਂ ਸਵੇਰੇ 09:00 ਵਜ੍ਹੇ ।

ਯੁਵਕ ਦੀ ਉਮਰ 17 ਸਾਲ ਤੋਂ 21 ਸਾਲ ਤੱਕ ਹੋਵੇ ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 05 ਫੁੱਟ 07 ਇੰਚ ਹੋਵੇ । ਯੁਵਕ ਘੱਟੋ-ਘੱਟ 10ਵੀਂ 45% ਅੰਕਾਂ ਨਾਲ ਪਾਸ ਹੋਵੇ ਜਾਂ 10+2 ਪਾਸ ਹੋਵੇ । ਆਈ.ਟੀ.ਆਈ. ਪਾਸ ਯੁਵਕਾਂ ਦੀ ਉਮਰ ਅਤੇ ਪਾਸ ਅੰਕਾਂ ਦੀ ਜਾਣਕਾਰੀ www.joinindianarmy.nic.in ਵੈਬਸਾਈਟ ਦੇ ਚੱੈਕ ਕੀਤੀ ਜਾ ਸਕਦੀ ਹੈ ।

ਇਸ ਤੋਂ ਇਲਾਵਾ ਯੁਵਕਾਂ ਨੂੰ ਸਰਕਾਰ ਵੱਲੋਂ ਵਜ਼ੀਫ਼ਾ ਗ੍ਰਾਂਟ ਮਿਲਣ ਉਪਰੰਤ ਪ੍ਰਤੀ ਯੁਵਕ 400/-ਰੁ: ਪ੍ਰਤੀ ਮਹੀਨਾ ਦੇ ਹਿਸਾਬ ਨਾਲ ਵਜ਼ੀਫ਼ਾ ਵੀ ਦਿੱਤਾ ਜਾਵੇਗਾ । ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ । ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ 78891-75575 ਅਤੇ 98777-12697 ਨੰਬਰਾਂ ਤੇ ਸਪੰਰਕ ਕੀਤਾ ਜਾ ਸਕਦਾ ਹੈ।

The post ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਲਿਖਤੀ ਪ੍ਰੀਖਿਆ ਤੇ ਫਿਜ਼ੀਕਲ ਟ੍ਰੇਨਿੰਗ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ appeared first on TheUnmute.com - Punjabi News.

Tags:
  • breaking-news
  • fazlika
  • free-preparation-camp
  • join-indian-army
  • latest-news
  • news
  • physical-training
  • punjab
  • punjab-government
  • written-exam

ਚੰਡੀਗੜ੍ਹ, 14 ਫਰਵਰੀ 2024: ਭਾਰਤ ਅਤੇ ਚੀਨ (India and China) ਅਸਲ ਕੰਟਰੋਲ ਰੇਖਾ ਸਮੇਤ ਸਰਹੱਦੀ ਖੇਤਰਾਂ ਵਿੱਚ ਸ਼ਾਂਤੀ ਅਤੇ ਸਥਿਰਤਾ ਬਣਾਈ ਰੱਖਣ ਲਈ ਸਹਿਮਤ ਹੋਏ ਹਨ। ਇਸ ਹਫ਼ਤੇ ਹੋਈ ਉੱਚ ਪੱਧਰੀ ਫੌਜੀ ਵਾਰਤਾ ਤੋਂ ਬਾਅਦ ਹੀ ਇਸ ‘ਤੇ ਸਹਿਮਤੀ ਬਣੀ ਹੈ। ਹਾਲਾਂਕਿ ਸੋਮਵਾਰ ਦੀ ਗੱਲਬਾਤ ‘ਚ ਸਾਢੇ ਤਿੰਨ ਸਾਲਾਂ ਤੋਂ ਚੱਲ ਰਹੇ ਵਿਵਾਦ ਦੇ ਹੱਲ ‘ਤੇ ਕੋਈ ਸਪੱਸ਼ਟ ਚਰਚਾ ਨਹੀਂ ਹੋ ਸਕੀ।

ਵਿਦੇਸ਼ ਮੰਤਰਾਲੇ ਨੇ ਕਿਹਾ ਕਿ 21ਵੀਂ ਭਾਰਤ-ਚੀਨ (India and China) ਕੋਰ ਕਮਾਂਡਰ ਪੱਧਰ ਦੀ ਬੈਠਕ 19 ਫਰਵਰੀ ਨੂੰ ਚੁਸ਼ੁਲ-ਮੋਲਡੋ ਬਾਰਡਰ ਮੀਟਿੰਗ ਪੁਆਇੰਟ ‘ਤੇ ਹੋਈ ਸੀ। ਮੰਤਰਾਲੇ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਸਰਹੱਦੀ ਖੇਤਰਾਂ ਤੋਂ ਦੋਵਾਂ ਦੇਸ਼ਾਂ ਦੀਆਂ ਫੌਜਾਂ ਨੂੰ ਵਾਪਸ ਬੁਲਾਉਣ ਬਾਰੇ ਚਰਚਾ ਹੋਈ ਸੀ | ਭਾਰਤ ਅਤੇ ਚੀਨ ਦਰਮਿਆਨ ਸਰਹੱਦ ‘ਤੇ ਸ਼ਾਂਤੀ ਲਈ ਮਹੱਤਵਪੂਰਨ ਆਧਾਰ ਹੈ।

ਮੰਤਰਾਲੇ ਨੇ ਕਿਹਾ ਕਿ ਗੱਲਬਾਤ ਦੌਰਾਨ ਦੋਵਾਂ ਦੇਸ਼ਾਂ ਨੇ ਦੋਸਤਾਨਾ ਢੰਗ ਨਾਲ ਇਕ-ਦੂਜੇ ਦੇ ਸਾਹਮਣੇ ਆਪਣੇ ਵਿਚਾਰ ਰੱਖੇ। ਦੋਵਾਂ ਧਿਰਾਂ ਨੇ ਅੰਤਰਿਮ ਰੂਪ ਵਿੱਚ ਸਰਹੱਦੀ ਖੇਤਰਾਂ ਵਿੱਚ ਸ਼ਾਂਤੀ ਅਤੇ ਸਥਿਰਤਾ ਬਣਾਈ ਰੱਖਣ ਲਈ ਵਚਨਬੱਧਤਾ ਪ੍ਰਗਟਾਈ ਹੈ।

The post ਭਾਰਤ-ਚੀਨ ਵਿਚਾਲੇ ਹੋਈ ਕੋਰ ਕਮਾਂਡਰ ਪੱਧਰ ਦੀ ਬੈਠਕ, ਸਰਹੱਦੀ ਖੇਤਰਾਂ ‘ਚ ਸ਼ਾਂਤੀ ਤੇ ਸਥਿਰਤਾ ‘ਤੇ ਸਹਿਮਤੀ ਬਣੀ appeared first on TheUnmute.com - Punjabi News.

Tags:
  • breaking-news
  • china-border
  • india-and-china
  • indian-army
  • india-news
  • line-of-actual-control
  • news

ਚੰਡੀਗੜ੍ਹ, 14 ਫਰਵਰੀ 2024: ਉੱਤਰ ਪ੍ਰਦੇਸ਼ (Uttar Pradesh) ਵਿੱਚ ਇੰਡੀਆ ਗਠਜੋੜ ਦੀਆਂ ਸਾਥੀ ਸਮਾਜਵਾਦੀ ਪਾਰਟੀ ਅਤੇ ਕਾਂਗਰਸ ਵਿਚਕਾਰ ਗਠਜੋੜ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ। ਕਾਂਗਰਸ 17 ਸੀਟਾਂ ‘ਤੇ ਚੋਣ ਲੜਨ ਲਈ ਤਿਆਰ ਹੈ। ਦੱਸਿਆ ਜਾ ਰਿਹਾ ਹੈ ਕਿ ਗਠਜੋੜ ‘ਚ ਪ੍ਰਿਅੰਕਾ ਗਾਂਧੀ ਅਤੇ ਅਖਿਲੇਸ਼ ਯਾਦਵ ਨੇ ਅਹਿਮ ਭੂਮਿਕਾ ਨਿਭਾਈ ਸੀ।

ਦੋਵਾਂ ਆਗੂਆਂ ਵਿਚਾਲੇ ਫੋਨ ‘ਤੇ ਵਿਸਤ੍ਰਿਤ ਗੱਲਬਾਤ ਹੋਈ ਜਿਸ ਤੋਂ ਬਾਅਦ ਗਠਜੋੜ ਨੂੰ ਅੰਤਿਮ ਰੂਪ ਦੇਣ ਦਾ ਫੈਸਲਾ ਲਿਆ ਗਿਆ। ਦੋਵਾਂ ਪਾਰਟੀਆਂ ਵਿਚਾਲੇ ਹੋਏ ਫੈਸਲੇ ਮੁਤਾਬਕ ਕਾਂਗਰਸ 17 ਸੀਟਾਂ ‘ਤੇ ਚੋਣ ਲੜੇਗੀ। ਸਪਾ ਬਾਕੀ ਸੀਟਾਂ ‘ਤੇ ਆਪਣੇ ਉਮੀਦਵਾਰ ਖੜ੍ਹੇ ਕਰੇਗੀ। ਸਪਾ ਉਮੀਦਵਾਰ ਹਾਥਰਸ ਸੀਟ ਤੋਂ ਅਤੇ ਕਾਂਗਰਸ ਉਮੀਦਵਾਰ ਸੀਤਾਪੁਰ ਸੀਟ ਤੋਂ ਚੋਣ ਲੜਨਗੇ। ਸਿਰਫ਼ ਕਾਂਗਰਸ ਹੀ ਅਮੇਠੀ ਅਤੇ ਰਾਏਬਰੇਲੀ (Uttar Pradesh) ਸੀਟਾਂ ‘ਤੇ ਚੋਣ ਲੜੇਗੀ। ਦੋਵਾਂ ਪਾਰਟੀਆਂ ਦੀ ਸਾਂਝੀ ਪ੍ਰੈੱਸ ਕਾਨਫਰੰਸ ਹੋਵੇਗੀ, ਜਿਸ ‘ਚ ਕਾਂਗਰਸ ਤੋਂ ਅਵਿਨਾਸ਼ ਪਾਂਡੇ ਅਤੇ ਅਜੇ ਰਾਏ ਅਤੇ ਸਪਾ ਤੋਂ ਰਾਜੇਂਦਰ ਚੌਧਰੀ ਅਤੇ ਨਰੇਸ਼ ਉੱਤਮ ਪਟੇਲ ਮੌਜੂਦ ਰਹਿਣਗੇ।

The post ਉੱਤਰ ਪ੍ਰਦੇਸ਼ ‘ਚ ਸਮਾਜਵਾਦੀ ਪਾਰਟੀ ਤੇ ਕਾਂਗਰਸ ਵਿਚਕਾਰ ਗਠਜੋੜ, 17 ਸੀਟਾਂ ‘ਤੇ ਚੋਣ ਲੜੇਗੀ ਕਾਂਗਰਸ appeared first on TheUnmute.com - Punjabi News.

Tags:
  • breaking-news
  • congress
  • lok-sabha-election
  • news
  • uttar-pradesh

ਚੰਡੀਗੜ੍ਹ, 14 ਫਰਵਰੀ 2024: ਖਨੌਰੀ ਬਾਰਡਰ ‘ਤੇ ਕਿਸਾਨਾਂ ਅਤੇ ਹਰਿਆਣਾ ਪੁਲਿਸ ਵਿਚਾਲੇ ਝੜੱਪ ਕਾਰਨ ਮਾਹੌਲ ਤਣਾਅ ਪੂਰਨ ਬਣਿਆ ਹੋਇਆ ਹੈ । ਹਰਿਆਣਾ ਪੁਲਿਸ ਨੇ ਕਿਸਾਨਾਂ ਨੂੰ ਭਜਾਉਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ। ਉਥੇ ਪਲਾਸਟਿਕ ਦੀਆਂ ਗੋਲੀਆਂ ਚਲਾਈਆਂ ਗਈਆਂ ਹਨ। ਇਸ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ।

 

ਮ੍ਰਿਤਕ ਕਿਸਾਨ ਦੀ ਪਛਾਣ ਬੱਲੋ ਪਿੰਡ ਦੇ 20 ਸਾਲਾ ਸ਼ੁੱਭਕਰਨ ਸਿੰਘ ਵਜੋਂ ਹੋਈ ਹੈ। ਨੌਜਵਾਨ ਸ਼ੁੱਭਕਰਨ ਸਿੰਘ ਕੋਲ ਸਿਰਫ਼ 3 ਏਕੜ ਜ਼ਮੀਨ ਸੀ। ਮ੍ਰਿਤਕ ਕਿਸਾਨ ਦੇ ਸਿਰ ‘ਤੇ ਸੱਟ ਦੇ ਨਿਸ਼ਾਨ ਪਾਏ ਗਏ ਹਨ। ਪਿਛਲੇ ਤਿੰਨ-ਚਾਰ ਦਿਨ ਪਹਿਲਾਂ ਕਿਸਾਨ ਅੰਦੋਲਨ ਵਿੱਚ ਖਨੌਰੀ ਪੰਜਾਬ ਹਰਿਆਣਾ ਬਾਰਡਰ 'ਤੇ ਗਿਆ ਸੀ। ਸ਼ੁਭਕਰਨ ਸਿੰਘ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਨੌਜਵਾਨ ਕਿਸਾਨ ਦੇ ਪਰਿਵਾਰਕ ਮੈਂਬਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਅਤੇ ਉਨ੍ਹਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇ। ਸ਼ੁੱਭਕਰਨ ਦੀ ਲਾਸ਼ ਨੂੰ ਰਾਜਿੰਦਰ ਮੈਡੀਕਲ ਕਾਲਜ ਅਤੇ ਹਸਪਤਾਲ ਪਟਿਆਲਾ ਲਿਆਂਦਾ ਗਿਆ ਹੈ। ਘਟਨਾ ਸਬੰਧੀ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਦੇ ਦਿੱਤੀ ਗਈ ਹੈ।

ਖਨੌਰੀ ਬਾਰਡਰ ‘ਤੇ ਪੁਲਿਸ ਨਾਲ ਹੋਈ ਝੜੱਪ ‘ਚ 50 ਤੋਂ ਵੱਧ ਕਿਸਾਨਾਂ ਨੂੰ ਹਲਕੀਆਂ ਸੱਟਾਂ ਲੱਗੀਆਂ ਹਨ ਅਤੇ ਕੁਝ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਇੱਕ ਕਿਸਾਨ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜ਼ਖਮੀ ਕਿਸਾਨਾਂ ਨੂੰ ਐਂਬੂਲੈਂਸਾਂ ਦੀ ਮੱਦਦ ਨਾਲ ਖਨੌਰੀ ਅਤੇ ਪੰਜਾਬ ਦੇ ਹੋਰ ਹਸਪਤਾਲਾਂ ਵਿੱਚ ਲਿਜਾਇਆ ਜਾ ਰਿਹਾ ਹੈ।

The post ਖਨੌਰੀ ਬਾਰਡਰ ‘ਤੇ ਪੁਲਿਸ ਨਾਲ ਹੋਈ ਝੜੱਪ ‘ਚ 50 ਤੋਂ ਵੱਧ ਕਿਸਾਨ ਜ਼ਖਮੀ, ਇੱਕ ਨੌਜਵਾਨ ਦੀ ਮੌਤ appeared first on TheUnmute.com - Punjabi News.

ਚੰਡੀਗੜ੍ਹ, 14 ਫਰਵਰੀ 2024: ਪੰਜਾਬ (Punjab) ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਢਿੱਲ ਮਾਮਲੇ ਨੂੰ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸੁਪਰੀਮ ਕੋਰਟ ਵੱਲੋਂ ਗਠਿਤ ਕਮੇਟੀ ਨੇ ਮਾਮਲੇ ‘ਚ ਤਿੰਨ ਸੀਨੀਅਰ ਪੁਲਿਸ ਅਫ਼ਸਰਾਂ ਖ਼ਿਲਾਫ਼ ਜਾਂਚ ਸ਼ੁਰੂ ਕਰ ਦਿੱਤੀ ਹੈ। ਇਨ੍ਹਾਂ ਤਿੰਨ ਅਫ਼ਸਰਾਂ ‘ਚ ਸਾਬਕਾ ਡੀ. ਜੀ. ਪੀ. ਐੱਸ. ਚਟੋਪਾਧਿਆਏ, ਫਰੀਦਕੋਟ ਦੇ ਉਸ ਸਮੇਂ ਦੇ ਡੀ.ਆਈ.ਜੀ. ਇੰਦਰਬੀਰ ਸਿੰਘ ਅਤੇ ਫਿਰੋਜ਼ਪੁਰ ਦੇ ਐੱਸ.ਐੱਸ.ਪੀ. ਹਰਮਬੀਰ ਸਿੰਘ ਸ਼ਾਮਲ ਹਨ।

ਜਿਕਰਯੋਗ ਹੈ ਕਿ 5 ਜਨਵਰੀ, 2022 ਨੂੰ ਬਠਿੰਡਾ ਹਵਾਈ ਅੱਡੇ ਤੋਂ ਫਿਰੋਜ਼ਪੁਰ (Punjab) ਤੱਕ ਸੜਕ ਮਾਰਗ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਾਫ਼ਲਾ ਇਕ ਫਲਾਈਓਵਰ ‘ਤੇ ਅੱਧੇ ਘੰਟੇ ਤੱਕ ਫਸ ਗਿਆ ਸੀ। ਜਿਸ ਕਾਰਨ ਪ੍ਰਧਾਨ ਮੰਤਰੀ ਦੀ ਸੁਰੱਖਿਆ ਕਰਨ ਵਾਲੇ ਦਸਤੇ ਨੂੰ ਕਾਫ਼ਲਾ ਰੋਕਣਾ ਪਿਆ ਸੀ ਅਤੇ ਵਾਪਸ ਹਵਾਈ ਅੱਡੇ ਵੱਲ ਜਾਣਾ ਪਿਆ ਸੀ।

The post ਪੰਜਾਬ ‘ਚ PM ਮੋਦੀ ਦੀ ਸੁਰੱਖਿਆ ‘ਚ ਢਿੱਲ ਮਾਮਲੇ ਨੂੰ ਲੈ ਕੇ ਜ਼ਿੰਮੇਵਾਰ ਅਫ਼ਸਰਾਂ ਖਿਲਾਫ਼ ਜਾਂਚ ਸ਼ੁਰੂ appeared first on TheUnmute.com - Punjabi News.

Tags:
  • breaking-news
  • modi-security-breach
  • narendra-modi
  • news
  • pm-modi

ਕਿਸਾਨ ਆਗੂਆਂ ਨੇ ਹਰਿਆਣਾ ਪੁਲਿਸ ਨਾਲ ਕੀਤੀ ਗੱਲਬਾਤ, ਕਿਹਾ- ਬੱਸਾਂ-ਟਰੇਨਾਂ 'ਤੇ ਜਾ ਕੇ ਮੋਰਚੇ ਨਹੀਂ ਲੱਗਦੇ

Wednesday 21 February 2024 11:42 AM UTC+00 | Tags: aam-aadmi-party breaking-news cm-bhagwant-mann farmers farmers-protest haryana-police latest-news news punjab punjabi-news punjab-news sambhu-border sarwan-singh-pandher shambhu the-unmute-breaking-news the-unmute-punjabi-news

ਚੰਡੀਗੜ੍ਹ, 14 ਫਰਵਰੀ 2024: ਪੰਜਾਬ ਦੇ ਕਿਸਾਨ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਡਟੇ ਹੋਏ ਹਨ। ਖਨੌਰੀ ਬਾਰਡਰ ‘ਤੇ ਸਥਿਤੀ ਬਦਤਰ ਹੋ ਗਈ ਹੈ। ਹਰਿਆਣਾ ਪੁਲਿਸ ਅੱਥਰੂ ਗੈਸ ਦੇ ਗੋਲੇ ਸੁੱਟ ਰਹੀ ਹੈ ਅਤੇ ਰਬੜ ਦੀਆਂ ਗੋਲੀਆਂ ਵੀ ਚਲਾਈਆਂ ਗਈਆਂ ਹਨ। ਇਸ ਦੌਰਾਨ ਕਿਸਾਨ (Farmers) ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਨ ਸਿੰਘ ਪੰਧੇਰ ਨੇ ਸ਼ੰਭੂ ਬਾਰਡਰ ‘ਤੇ ਹਰਿਆਣਾ ਪੁਲਿਸ ਨਾਲ ਅੱਗੇ ਜਾ ਕੇ ਗੱਲਬਾਤ ਕੀਤੀ ਹੈ |

ਇਸ ਦੌਰਾਨ ਗੱਲਬਾਤ ਤੋਂ ਬਾਅਦ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਹਰਿਆਣਾ ਪੁਲਿਸ ਦਾ ਕਹਿਣਾ ਹੈ ਕਿ ਕਿਸਾਨ ਪੈਦਲ ਦਿੱਲੀ ਜਾ ਸਕਦੇ ਹਨ | ਉਨ੍ਹਾਂ ਕਿਹਾ ਕਿ ਪੈਦਲ ਦਿੱਲੀ ਜਾਣ ਲਈ ਸਾਰੀਆਂ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਨੀ ਪਵੇਗੀ, ਫਿਰ ਹੀ ਕੋਈ ਫੈਸਲਾ ਲਿਆ ਜਾਵੇਗਾ | ਉਨ੍ਹਾਂ ਕਿਹਾ ਕੇਂਦਰ ਵੱਲੋਂ ਆਏ ਸੱਦੇ ‘ਤੇ ਗੱਲਬਾਤ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਟਰੇਨਾਂ, ਬੱਸਾਂ ਅਤੇ ਕਾਰਾਂ ‘ਚ ਜਾ ਕੇ ਧਰਨੇ ਨਹੀਂ ਲੱਗਦੇ | ਕਿਸਾਨ ਆਗੂ ਨੇ ਨੌਜਵਾਨਾਂ ਨੂੰ ਪਿੱਛੇ ਰਹਿਣ ਦੀ ਅਪੀਲ ਕੀਤੀ ਹੈ |

ਇਸਤੋਂ ਪਹਿਲਾਂ ਜਗਜੀਤ ਸਿੰਘ ਡੱਲੇਵਾਲ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਕੇਂਦਰ ਨਾਲ ਬੈਠਕ ਬਾਰੇ ਪੁਲਿਸ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾਂ ਕੀਤਾ ਜਾ ਰਿਹਾ ਸੀ। ਇਸ ਦੌਰਾਨ ਖ਼ਬਰ ਆਈ ਕਿ ਖਨੌਰੀ ਬਾਰਡਰ ‘ਤੇ ਇਕ ਕਿਸਾਨ ਦੀ ਮੌਤ ਹੋ ਗਈ ਹੈ, ਜਿਸ ਕਾਰਨ ਅਸੀਂ ਬੈਠਕ ਅੱਧ ਵਿਚਾਲੇ ਛੱਡ ਕੇ ਆਏ, ਕਿਉਂਕਿ ਕਿਸਾਨ ਦੀ ਮੌਤ ਸਾਡੇ ਲਈ ਵੱਡਾ ਮਸਲਾ ਹੈ। ਅਸੀਂ ਪਹਿਲਾਂ ਕਿਸਾਨ ਦੀ ਮੌਤ ਦੇ ਮਾਮਲੇ ਦੀ ਪੜਤਾਲ ਕਰਾਂਗੇ।

ਅੰਦੋਲਨ ਦੀ ਅਗਵਾਈ ਕਰ ਰਹੇ ਕਿਸਾਨ (Farmers) ਮਜ਼ਦੂਰ ਮੋਰਚਾ (ਕੇ. ਐੱਮ. ਐੱਮ.) ਦੇ ਕੋਆਰਡੀਨੇਟਰ ਸਰਵਨ ਪੰਧੇਰ ਨੇ ਦੱਸਿਆ ਕਿ ਖਨੌਰੀ ਬਾਰਡਰ ‘ਤੇ ਇਕ ਕਿਸਾਨ ਦੀ ਮੌਤ ਹੋ ਗਈ ਹੈ। ਕਿਸਾਨ ਬਠਿੰਡਾ, ਪੰਜਾਬ ਦਾ ਵਸਨੀਕ ਸੀ। ਉਸ ਤੋਂ ਇਲਾਵਾ 12 ਹੋਰ ਕਿਸਾਨ ਵੀ ਜ਼ਖ਼ਮੀ ਹੋਏ ਹਨ, ਜਿਨ੍ਹਾਂ ਵਿੱਚੋਂ ਦੋ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦੂਜੇ ਪਾਸੇ ਟੋਹਾਣਾ ਬਾਰਡਰ ‘ਤੇ ਤਾਇਨਾਤ ਐਸਆਈ ਵਿਜੇ ਕੁਮਾਰ ਦੀ ਤਬੀਅਤ ਅਚਾਨਕ ਵਿਗੜ ਗਈ। ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

The post ਕਿਸਾਨ ਆਗੂਆਂ ਨੇ ਹਰਿਆਣਾ ਪੁਲਿਸ ਨਾਲ ਕੀਤੀ ਗੱਲਬਾਤ, ਕਿਹਾ- ਬੱਸਾਂ-ਟਰੇਨਾਂ 'ਤੇ ਜਾ ਕੇ ਮੋਰਚੇ ਨਹੀਂ ਲੱਗਦੇ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • farmers
  • farmers-protest
  • haryana-police
  • latest-news
  • news
  • punjab
  • punjabi-news
  • punjab-news
  • sambhu-border
  • sarwan-singh-pandher
  • shambhu
  • the-unmute-breaking-news
  • the-unmute-punjabi-news

'ਆਪ ਦੀ ਸਰਕਾਰ, ਆਪ ਦੇ ਦੁਆਰ' ਤਹਿਤ SDM ਦੀਪਾਂਕਰ ਗਰਗ ਵੱਲੋਂ ਮੁਹਿੰਮ ਦਾ ਜਾਇਜ਼ਾ

Wednesday 21 February 2024 01:27 PM UTC+00 | Tags: aam-aadmi-party aap-de-duar aap-di-sarkar breaking-news cm-bhagwant-mann punjab-government sdm-dipankar-garg

ਸਾਹਿਬਜ਼ਾਦਾ ਅਜੀਤ ਸਿੰਘ ਨਗਰ 21 ਫਰਵਰੀ 2024: ਐਸ.ਡੀ.ਐਮ ਦੀਪਾਂਕਰ ਗਰਗ (SDM Dipankar Garg) ਨੇ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਬ ਡਵੀਜ਼ਨ ਮੋਹਾਲੀ ਦੇ ਪਿੰਡ ਨਾਨੂ ਮਾਜਰਾ, ਸੰਭਾਲਕੀ, ਸੁੱਖਗੜ੍ਹ ਵਿਖੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਦਾ ਜਾਇਜਾ ਲਿਆ।

ਐਸ.ਡੀ.ਐਮ (SDM Dipankar Garg) ਨੇ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਇੱਕ ਸ਼ਾਨਦਾਰ ਉਪਰਾਲਾ ਹੈ ਜਿਸ ਨੂੰ ਜ਼ਿਲ੍ਹਾ ਵਾਸੀਆਂ ਨੇ ਭਰਵਾਂ ਹੁੰਗਾਰਾ ਦਿੱਤਾ ਹੈ ਅਤੇ ਹੁਣ ਤੱਕ ਹਜ਼ਾਰਾਂ ਲੋੜਵੰਦ ਲੋਕਾਂ ਨੇ ਵੱਖ-ਵੱਖ ਥਾਈਂ ਲੱਗੇ ਕੈਂਪਾਂ ਵਿੱਚ ਸ਼ਾਮਲ ਹੋ ਕੇ ਪ੍ਰਸ਼ਾਸ਼ਨਿਕ ਸੇਵਾਵਾਂ ਦਾ ਲਾਭ ਲਿਆ ਹੈ। ਉਨ੍ਹਾਂ ਇਸ ਮੌਕੇ ਅਜਿਹੀਆਂ ਵੱਖ-ਵੱਖ ਪ੍ਰਸ਼ਾਸ਼ਨਿਕ ਸੇਵਾਵਾਂ ਬਾਰੇ ਵੀ ਜਾਇਜ਼ਾ ਲਿਆ ਜਿਹੜੀਆਂ ਬਿਨੈਕਾਰਾਂ ਨੂੰ ਮੌਕੇ ਉਤੇ ਹੀ ਮੁਹੱਈਆ ਕਰਵਾਈਆਂ ਜਾਂਦੀਆਂ ਹਨ।

ਉਨ੍ਹਾਂ ਕਿਹਾ ਕਿ ਲੋੜਵੰਦ ਲੋਕਾਂ ਦੀਆਂ ਅਜਿਹੀਆਂ ਜ਼ਰੂਰਤਾਂ ਪੂਰੀਆਂ ਕਰਨ ਵਿੱਚ ਕੋਈ ਲਾਪਰਵਾਹੀ ਨਾ ਵਰਤੀ ਜਾਵੇ। ਵਿਭਾਗੀ ਮੁਖੀਆਂ ਨੂੰ ਵੀ ਸਮੇਂ ਸਮੇਂ ਉਤੇ ਇਨ੍ਹਾਂ ਕੈਂਪਾਂ ਦਾ ਦੌਰਾ ਕਰਨ ਅਤੇ ਲੋਕਾਂ ਦੀ ਫੀਡਬੈਕ ਲੈਂਦੇ ਰਹਿਣ ਦੀ ਹਦਾਇਤ ਕੀਤੀ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ 1076 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ‘ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ‘ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

The post ‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ SDM ਦੀਪਾਂਕਰ ਗਰਗ ਵੱਲੋਂ ਮੁਹਿੰਮ ਦਾ ਜਾਇਜ਼ਾ appeared first on TheUnmute.com - Punjabi News.

Tags:
  • aam-aadmi-party
  • aap-de-duar
  • aap-di-sarkar
  • breaking-news
  • cm-bhagwant-mann
  • punjab-government
  • sdm-dipankar-garg

ਚੰਡੀਗੜ, 21 ਫਰਵਰੀ 2024: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਝੱਜਰ (Jhajjar) ਵਿਚ ਅਧਿਆਪਕ ਸਿੱਖਿਆ ਵਿਚ ਸਟੇਟ ਇੰਸਟੀਚਿਊਟ ਆਫ ਐਡਵਾਂਸਡ ਸਟੱਡੀ ਦੀ ਨਵੀਂ ਇਮਾਰਤ ਲਈ ਜ਼ਮੀਨ ਲੈ ਲਈ ਗਈ ਹੈ ਅਤੇ ਇਮਾਰਤ ਦੇ ਡਿਜ਼ਾਈਨ ਨੂੰ ਅਗਸਤ, 2023 ਵਿਚ ਮਨਜ਼ੂਰੀ ਦਿੱਤੀ ਗਈ ਹੈ। ਇਸ ਦਾ ਨਿਰਮਾਣ ਲੋਕ ਨਿਰਮਾਣ (ਭਵਨ ਅਤੇ ਸੜਕਾਂ) ਵਿਭਾਗ ਵੱਲੋਂ ਕੀਤਾ ਜਾਵੇਗਾ। ਇਸ ਦੇ ਲਈ ਸਰਕਾਰ ਵੱਲੋਂ 15 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਮੁੱਖ ਮੰਤਰੀ ਅੱਜ ਇੱਥੇ ਹਰਿਆਣਾ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਪ੍ਰਸ਼ਨ ਕਾਲ ਦੌਰਾਨ ਇੱਕ ਮੈਂਬਰ ਵੱਲੋਂ ਪੁੱਛੇ ਸਵਾਲ ਦਾ ਜਵਾਬ ਦੇ ਰਹੇ ਸਨ। ਸਦਨ ਨੂੰ ਜਾਣਕਾਰੀ ਦਿੰਦਿਆਂ ਮਨੋਹਰ ਲਾਲ ਨੇ ਦੱਸਿਆ ਕਿ ਸਟੇਟ ਇੰਸਟੀਚਿਊਟ ਆਫ ਐਡਵਾਂਸਡ ਸਟੱਡੀ ਇਨ ਟੀਚਰ ਐਜੂਕੇਸ਼ਨ ਪਹਿਲਾਂ ਸਕੂਲ ਸਿੱਖਿਆ ਵਿਭਾਗ ਅਧੀਨ ਸੀ, ਫਿਰ ਇਸ ਸੰਸਥਾ ਨੂੰ ਉਚੇਰੀ ਸਿੱਖਿਆ ਵਿਭਾਗ ਅਧੀਨ ਲਿਆ ਗਿਆ।

ਉਨ੍ਹਾਂ ਕਿਹਾ ਕਿ ਪਹਿਲਾਂ ਇਸ ਸੰਸਥਾ ਨੂੰ ਗੁਰੂਗ੍ਰਾਮ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਗਈ ਸੀ, ਪਰ ਅਸੀਂ ਫੈਸਲਾ ਕੀਤਾ ਕਿ ਝੱਜਰ (Jhajjar) ਦੀ ਸੰਸਥਾ ਨੂੰ ਸ਼ਿਫਟ ਨਹੀਂ ਕੀਤਾ ਜਾਵੇਗਾ, ਸਗੋਂ ਗੁਰੂਗ੍ਰਾਮ ਵਿੱਚ ਇੱਕ ਵੱਖਰਾ ਸੰਸਥਾਨ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਸਰਕਾਰ ਵੱਲੋਂ ਕੁਰੂਕਸ਼ੇਤਰ ਵਿੱਚ ਸਟੇਟ ਇੰਸਟੀਚਿਊਟ ਆਫ਼ ਐਡਵਾਂਸਡ ਸਟੱਡੀ ਇਨ ਟੀਚਰ ਐਜੂਕੇਸ਼ਨ ਵੀ ਸਥਾਪਿਤ ਕੀਤਾ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਜਿੱਥੋਂ ਤੱਕ ਸਟੇਟ ਇੰਸਟੀਚਿਊਟ ਆਫ ਐਡਵਾਂਸਡ ਸਟੱਡੀ ਇਨ ਟੀਚਰ ਐਜੂਕੇਸ਼ਨ, ਝੱਜਰ ਦੀ ਮਾਨਤਾ ਦਾ ਸਬੰਧ ਹੈ, ਇੰਸਟੀਚਿਊਟ ਦੀ ਮਾਨਤਾ ਮੁੜ ਹਾਸਲ ਕੀਤੀ ਜਾਵੇਗੀ। ਰਾਸ਼ਟਰੀ ਸਿੱਖਿਆ ਨੀਤੀ-2020 ਦੇ ਅਨੁਸਾਰ, ਇਸ ਸੰਸਥਾ ਲਈ ਜੋ ਵੀ ਪ੍ਰਕਿਰਿਆਵਾਂ ਜ਼ਰੂਰੀ ਹਨ, ਉਹ ਸਾਰੀਆਂ ਪ੍ਰਕਿਰਿਆਵਾਂ ਨੂੰ ਪੂਰਾ ਕੀਤਾ ਜਾਵੇਗਾ।

The post ਝੱਜਰ ‘ਚ ਸਟੇਟ ਇੰਸਟੀਚਿਊਟ ਆਫ ਐਡਵਾਂਸਡ ਸਟੱਡੀ ਇਨ ਟੀਚਰ ਐਜੂਕੇਸ਼ਨ ਦੇ ਨਿਰਮਾਣ ਲਈ 15 ਕਰੋੜ ਰੁਪਏ ਦੀ ਰਾਸ਼ੀ ਜਾਰੀ: CM ਮਨੋਹਰ ਲਾਲ appeared first on TheUnmute.com - Punjabi News.

Tags:
  • breaking-news
  • jhajjar
  • medical-college-haryana
  • news
  • state-institute-of-advanced-study

ਚੰਡੀਗੜ੍ਹ, 21 ਫਰਵਰੀ 2024: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਰਾਜ ਸਰਕਾਰ ਦੀ ਪਰਿਵਾਰ ਪਛਾਣ ਪੱਤਰ (ID card) ਯੋਜਨਾ ਇਕ ਵਿਲੱਖਣ ਯੋਜਨਾ ਹੈ ਅਤੇ ਅੱਜ ਜਨਤਾ ਨੂੰ ਸਾਰੀਆਂ ਸਰਕਾਰੀ ਯੋਜਨਾਵਾਂ ਅਤੇ ਸੇਵਾਵਾਂ ਦਾ ਲਾਭ ਸਿਰਫ ਪੀ.ਪੀ.ਪੀ. ਜੇਕਰ ਕੋਈ ਨਾਗਰਿਕ PPP ਵਿੱਚ ਦਰਜ ਕੀਤੇ ਕਿਸੇ ਵੀ ਵੇਰਵਿਆਂ ਨੂੰ ਅੱਪਡੇਟ ਕਰਨ ਜਾਂ ਠੀਕ ਕਰਨ ਲਈ ਅਰਜ਼ੀ ਦਿੰਦਾ ਹੈ, ਤਾਂ ਇਸਨੂੰ 30 ਦਿਨਾਂ ਦੇ ਅੰਦਰ ਠੀਕ ਕੀਤਾ ਜਾਂਦਾ ਹੈ। ਹੁਣ ਤੱਕ 22 ਸ਼੍ਰੇਣੀਆਂ ਤਹਿਤ 84,34,961 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿੱਚੋਂ 80,50,611 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ, ਬਾਕੀ ਰਹਿੰਦੀਆਂ ਲਗਭਗ 3 ਲੱਖ 86 ਹਜ਼ਾਰ ਸ਼ਿਕਾਇਤਾਂ ਦਾ ਵੀ ਜਲਦੀ ਨਿਪਟਾਰਾ ਕਰ ਦਿੱਤਾ ਜਾਵੇਗਾ।

ਮਨੋਹਰ ਲਾਲ ਨੇ ਦੱਸਿਆ ਕਿ ਪਰਿਵਾਰਕ ਸ਼ਨਾਖਤੀ ਕਾਰਡ (ID card) ਵਿੱਚ ਨਾਗਰਿਕਾਂ ਵੱਲੋਂ ਸਵੈ-ਘੋਸ਼ਿਤ ਡੇਟਾ ਦਾਖਲ ਕੀਤਾ ਗਿਆ ਸੀ, ਜਿਸ ਤੋਂ ਬਾਅਦ ਲੋੜ ਅਨੁਸਾਰ ਬਦਲਾਅ ਕੀਤੇ ਗਏ ਸਨ। ਸੁਧਾਰ ਮਾਡਿਊਲ ਤਹਿਤ 84,34,961 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ। ਇਹ ਸ਼ਿਕਾਇਤਾਂ ਇੱਕ ਪਰਿਵਾਰ ਤੋਂ 2-2 ਜਾਂ 3-3 ਵੀ ਹੋ ਸਕਦੀਆਂ ਹਨ। ਟਿਕਟਿੰਗ ਮਾਡਿਊਲ ਅਤੇ ਸੋਸ਼ਲ ਮੀਡੀਆ ਰਾਹੀਂ ਲਗਭਗ 2,82,000 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿੱਚੋਂ 2,63,852 ਦਾ ਨਿਪਟਾਰਾ ਕੀਤਾ ਗਿਆ ਹੈ। ਇਸ ਤੋਂ ਇਲਾਵਾ 12,05,667 ਸ਼ਿਕਾਇਤਾਂ ਨਾਗਰਿਕਾਂ ਨੂੰ ਕਿਸੇ ਵੀ ਸੇਵਾ ਦਾ ਲਾਭ ਲੈਣ ਦੌਰਾਨ ਪੇਸ਼ ਆਉਂਦੀਆਂ ਸਮੱਸਿਆਵਾਂ ਸਬੰਧੀ ਵੀ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿੱਚੋਂ 11,40,690 ਦਾ ਸੁਧਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਨਾਗਰਿਕਾਂ ਵੱਲੋਂ ਨਾਮ, ਪਤਾ, ਜੀਵਨ ਸਾਥੀ ਦਾ ਨਾਮ, ਜਨਮ ਮਿਤੀ, ਬੈਂਕ ਖਾਤਾ, ਕਿੱਤਾ, ਆਮਦਨ ਆਦਿ ਵਰਗੀਆਂ ਲਗਭਗ 22 ਸ਼੍ਰੇਣੀਆਂ ਵਿੱਚ ਤਬਦੀਲੀਆਂ ਅਤੇ ਅੱਪਡੇਟ ਲਈ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ। ਜਨਮ ਮਿਤੀ ਨਾਲ ਸਬੰਧਤ ਕਰੀਬ 5 ਲੱਖ 4 ਹਜ਼ਾਰ ਸ਼ਿਕਾਇਤਾਂ ਨੂੰ ਵੀ ਠੀਕ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਮਦਨ ਵਰਗ ਵਿੱਚ ਵੱਡੀ ਤਬਦੀਲੀ ਆਈ ਹੈ।

ਆਮਦਨ ਦੀ ਤਸਦੀਕ ਲਈ ਸਥਾਨਕ ਕਮੇਟੀ, ਬਲਾਕ ਪੱਧਰ ‘ਤੇ ਸੈਕਟਰਲ ਕਮੇਟੀ ਅਤੇ ਜ਼ਿਲ੍ਹਾ ਪੱਧਰ ‘ਤੇ ਕਮੇਟੀਆਂ ਬਣਾਈਆਂ ਗਈਆਂ ਹਨ, ਜਿਨ੍ਹਾਂ ਦੀ ਤਸਦੀਕ ਤੋਂ ਬਾਅਦ ਹੀ ਆਮਦਨ ਵਿੱਚ ਬਦਲਾਅ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ 48,851 ਲੋਕ ਅਜਿਹੇ ਹਨ, ਜਿਨ੍ਹਾਂ ਦੀ ਆਮਦਨ ਪਰਿਵਾਰਕ ਸ਼ਨਾਖਤੀ ਕਾਰਡ ਵਿੱਚ ਘੱਟ ਦਰਜ ਕੀਤੀ ਗਈ ਸੀ, ਪਰ ਉਨ੍ਹਾਂ ਨੇ ਸ਼ਿਕਾਇਤ ਕੀਤੀ ਕਿ ਉਨ੍ਹਾਂ ਦੀ ਆਮਦਨ ਵੱਧ ਹੈ, ਜਿਸ ਤੋਂ ਬਾਅਦ ਉਨ੍ਹਾਂ ਦੀ ਆਮਦਨ ਬਦਲ ਦਿੱਤੀ ਗਈ।

ਉਨ੍ਹਾਂ ਕਿਹਾ ਕਿ ਪੀ.ਪੀ.ਪੀ. ਦੀਆਂ ਸ਼੍ਰੇਣੀਆਂ ਨੂੰ ਬਦਲਣ ਅਤੇ ਅੱਪਡੇਟ ਕਰਨ ਦੀ ਪ੍ਰਕਿਰਿਆ ਇੱਕ ਨਿਰੰਤਰ ਪ੍ਰਕਿਰਿਆ ਹੈ ਅਤੇ ਸਰਕਾਰ ਵੱਲੋਂ ਇਹ ਕੰਮ ਪੱਖੀ ਢੰਗ ਨਾਲ ਕੀਤਾ ਜਾ ਰਿਹਾ ਹੈ। ਜਨਮ, ਮੌਤ ਅਤੇ ਵਿਆਹ ਰਜਿਸਟ੍ਰੇਸ਼ਨ ਡੇਟਾ ਨੂੰ ਵੀ ਪੀਪੀਪੀ ਨਾਲ ਜੋੜਿਆ ਗਿਆ ਹੈ, ਜਿਸ ਨਾਲ ਪੀਪੀਪੀ ਵਿੱਚ ਆਟੋ ਅੱਪਡੇਟ ਹੋ ਸਕਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੀਪੀਪੀ ਲੋਕਾਂ ਵਿੱਚ ਪ੍ਰਵਾਨਿਤ ਹੋ ਗਈ ਹੈ, ਅੱਜ ਸਾਰੀਆਂ ਸਕੀਮਾਂ ਅਤੇ ਸੇਵਾਵਾਂ ਦਾ ਲਾਭ ਪੀਪੀਪੀ ਰਾਹੀਂ ਹੀ ਦਿੱਤਾ ਜਾ ਰਿਹਾ ਹੈ। ਪਹਿਲਾਂ ਕੁਝ ਲੋਕ ਗਲਤ ਤਰੀਕੇ ਨਾਲ ਸਰਕਾਰੀ ਲਾਭ ਲੈਂਦੇ ਸਨ ਪਰ ਅਸੀਂ ਸਿਸਟਮ ਠੀਕ ਕਰ ਦਿੱਤਾ ਹੈ। ਰਾਸ਼ਨ ਕਾਰਡ, ਪੈਨਸ਼ਨ ਆਦਿ ਵਿੱਚ ਸਿਸਟਮ ਠੀਕ ਕਰ ਦਿੱਤਾ ਗਿਆ ਹੈ। ਹੁਣ ਲੋਕਾਂ ਦੀ ਧਾਰਨਾ ਇਹ ਹੈ ਕਿ ਚੀਜ਼ਾਂ ਠੀਕ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਮੈਂਬਰ ਪੀ.ਪੀ.ਪੀ. ਵਿੱਚ ਡਾਟਾ ਠੀਕ ਕਰਨ ਸਬੰਧੀ ਕਿਸੇ ਸ਼ਿਕਾਇਤ ਬਾਰੇ ਸਾਨੂੰ ਸੂਚਿਤ ਕਰਦਾ ਹੈ ਤਾਂ ਉਸ ਨੂੰ 30 ਦਿਨਾਂ ਦੇ ਅੰਦਰ-ਅੰਦਰ ਦਰੁਸਤ ਕੀਤਾ ਜਾਵੇਗਾ।

The post ਪਰਿਵਾਰ ਪਛਾਣ ਪੱਤਰ ਇੱਕ ਵਿਲੱਖਣ ਯੋਜਨਾ, ਪੀਪੀਪੀ ਰਾਹੀਂ ਲੋਕਾਂ ਨੂੰ ਮਿਲ ਰਿਹੈ ਹਰ ਸਰਕਾਰੀ ਯੋਜਨਾ ਦਾ ਲਾਭ: CM ਮਨੋਹਰ ਲਾਲ appeared first on TheUnmute.com - Punjabi News.

Tags:
  • breaking-news
  • haryana-budget-2024
  • haryana-government-scheme
  • id-card
  • id-card-scheme
  • news

ਚੰਡੀਗੜ੍ਹ, 21 ਫਰਵਰੀ 2024: ਹਰਿਆਣਾ ਵਿਧਾਨ ਸਭਾ ਨੇ ਅੱਜ 22 ਜਨਵਰੀ, 2024 ਨੂੰ ਸ਼੍ਰੀ ਰਾਮ ਲੱਲਾ ਦੇ ਪ੍ਰਾਣ ਪ੍ਰਤਸ਼ਿਠਾ ਸਬੰਧੀ ਧੰਨਵਾਦ ਅਤੇ ਵਧਾਈ ਦਾ ਮਤਾ ਸਰਬਸੰਮਤੀ ਨਾਲ ਪਾਸ ਕੀਤਾ। ਸਦਨ ਦੇ ਆਗੂ ਅਤੇ ਮੁੱਖ ਮੰਤਰੀ ਮਨੋਹਰ ਲਾਲ ਨੇ ਸਦਨ ਵਿੱਚ ਇਸ ਸਬੰਧ ਵਿੱਚ ਇੱਕ ਸਰਕਾਰੀ ਪ੍ਰਸਤਾਵ ਪੇਸ਼ ਕੀਤਾ।

ਮਤਾ ਪੇਸ਼ ਕਰਦੇ ਹੋਏ, ਮਨੋਹਰ ਲਾਲ ਨੇ ਕਿਹਾ ਕਿ 22 ਜਨਵਰੀ, 2024 ਨੂੰ ਅਯੁੱਧਿਆ ਵਿੱਚ ਰਾਮ ਲੱਲਾ ਦੇ ਪ੍ਰਾਣ ਪ੍ਰਤਸ਼ਿਠਾ ਦੇ ਸਬੰਧ ਵਿੱਚ ਅੱਜ ਇਸ ਮਾਣਮੱਤੇ ਸਦਨ ਵਿੱਚ ਧੰਨਵਾਦ ਦਾ ਮਤਾ ਪੇਸ਼ ਕਰਨਾ ਮੇਰੇ ਲਈ ਵੱਡੇ ਸਨਮਾਨ ਦੀ ਗੱਲ ਹੈ। ਅੱਜ ਹਰ ਭਾਰਤੀ ਸ਼੍ਰੀ ਰਾਮ ਮੰਦਰ ਦੀ ਪੁਨਰ ਸਥਾਪਨਾ ਨਾਲ ਖੁਸ਼ੀ ਅਤੇ ਮਾਣ ਮਹਿਸੂਸ ਕਰ ਰਿਹਾ ਹੈ। ਹਰਿਆਣਾ ਦੇ ਲੋਕਾਂ ਦੇ ਨਾਲ-ਨਾਲ ਇਹ ਸਦਨ ਉਨ੍ਹਾਂ ਸਾਰੀਆਂ ਮਹਾਨ ਸ਼ਖਸੀਅਤਾਂ ਦਾ ਧੰਨਵਾਦ ਕਰਦਾ ਹੈ ਜਿਨ੍ਹਾਂ ਨੇ ਇਸ ਸ਼ਾਨਦਾਰ ਪ੍ਰਾਪਤੀ ਲਈ ਸੋਚ, ਬਚਨ ਅਤੇ ਕਰਮ ਨਾਲ ਯੋਗਦਾਨ ਪਾਇਆ ਹੈ।

ਉਨ੍ਹਾਂ ਕਿਹਾ ਕਿ ਭਗਵਾ ਰਾਮ ਸਾਡੀ ਮੂਰਤੀ ਅਤੇ ਇਸ ਵਿਸ਼ਾਲ ਰਾਸ਼ਟਰ ਦੀ ਊਰਜਾ ਦਾ ਸਰੋਤ ਹਨ। ਉਹ ਸਾਡੇ ਲਈ ਪ੍ਰੇਰਣਾ ਅਤੇ ਮਾਰਗਦਰਸ਼ਕ ਦੋਵੇਂ ਹਨ। ਇਹ ਸਦਨ ਮਹਿਸੂਸ ਕਰਦਾ ਹੈ ਕਿ ਸਿਰਫ਼ ਉਨ੍ਹਾਂ ‘ਤੇ ਚਰਚਾ ਕਰਨਾ ਸਾਨੂੰ ਸ਼੍ਰੀ ਰਾਮ ਦੁਆਰਾ ਸਥਾਪਿਤ ਕੀਤੇ ਗਏ ਲੋਕ ਸੇਵਾ ਦੇ ਉੱਚ ਆਦਰਸ਼ਾਂ ਦੀ ਯਾਦ ਦਿਵਾਉਂਦਾ ਹੈ ਜੋ ਅੱਜ ਸਾਡੇ ਲੋਕਤੰਤਰ ਨੂੰ ਬਹੁਤ ਮਜ਼ਬੂਤੀ ਪ੍ਰਦਾਨ ਕਰਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ 'ਰਾਮ ਰਾਜ' ਭਾਰਤੀ ਸੱਭਿਆਚਾਰਕ ਅਤੇ ਅਧਿਆਤਮਿਕ ਚਿੰਤਨ ਦਾ ਇੱਕ ਮਹੱਤਵਪੂਰਨ ਸੰਕਲਪ ਹੈ, ਜੋ ਆਦਰਸ਼ ਸ਼ਾਸਨ ਦੀ ਕਲਪਨਾ ਕਰਦਾ ਹੈ। ‘ਰਾਮ ਰਾਜ’ ਦਾ ਆਦਰਸ਼ ਇੱਕ ਅਜਿਹੇ ਸਮਾਜ ਦੀ ਕਲਪਨਾ ਕਰਦਾ ਹੈ ਜਿੱਥੇ ਨਿਆਂ, ਸਮਾਨਤਾ, ਭਾਈਚਾਰਾ ਅਤੇ ਖੁਸ਼ਹਾਲੀ ਹੋਵੇ। ਭਾਰਤੀ ਸੰਸਕ੍ਰਿਤੀ ਵਿੱਚ 'ਰਾਮ ਰਾਜ' ਦੇ ਸੰਕਲਪ ਨੂੰ ਨਾ ਸਿਰਫ਼ ਇੱਕ ਰਾਜਨੀਤਿਕ ਜਾਂ ਸਮਾਜਿਕ ਆਦਰਸ਼ ਮੰਨਿਆ ਜਾਂਦਾ ਹੈ, ਸਗੋਂ ਇਹ ਅਧਿਆਤਮਿਕ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਵੀ ਸੰਵਾਰਦਾ ਹੈ।

ਉਨ੍ਹਾਂ ਕਿਹਾ ਕਿ ਸਾਰੇ ਮਨੁੱਖ ਇੱਕ ਦੂਜੇ ਨੂੰ ਪਿਆਰ ਕਰਦੇ ਸਨ ਅਤੇ ਵੇਦਾਂ ਵਿੱਚ ਦਰਸਾਏ ਨਿਯਮਾਂ ਅਤੇ ਨਿਯਮਾਂ ਦੀ ਪਾਲਣਾ ਕਰਕੇ ਆਪੋ-ਆਪਣੇ ਧਰਮਾਂ ਦੀ ਪਾਲਣਾ ਕਰਦੇ ਸਨ। ਰਾਮਰਾਜ ਦੀਆਂ ਇਹ ਵਿਸ਼ੇਸ਼ਤਾਵਾਂ ਸਾਨੂੰ ਅੱਜ ਵੀ ਅਜਿਹਾ ਹੀ ਭਾਰਤ ਬਣਾਉਣ ਲਈ ਪ੍ਰੇਰਿਤ ਕਰਦੀਆਂ ਹਨ। ਇਹ ਸਦਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਵਿਸ਼ੇਸ਼ ਧੰਨਵਾਦ ਕਰਦਾ ਹੈ ਜਿਨ੍ਹਾਂ ਨੇ ਅਜਿਹਾ ਭਾਰਤ ਬਣਾਉਣ ਦਾ ਸੰਕਲਪ ਲਿਆ ਹੈ ਅਤੇ ਇਸ ਨੂੰ ਪ੍ਰਾਪਤ ਕਰਨ ਲਈ ਇੱਕ ਬਹਾਦਰੀ ਭਰੇ ਯਤਨ ਵਜੋਂ ਅਯੁੱਧਿਆ ਵਿੱਚ ਰਾਮ ਮੰਦਰ ਦੀ ਸਥਾਪਨਾ ਕੀਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਰਾਮ ਇਸ ਸੱਭਿਆਚਾਰਕ ਰਾਸ਼ਟਰ ਦੀ ਚੇਤਨਾ ਹਨ। ਸ਼੍ਰੀ ਰਾਮ ਸਾਡੀ ਵਿਰਾਸਤ ਹੈ, ਸ਼੍ਰੀ ਰਾਮ ਇੱਕ ਸਭਿਅਤਾ ਹੈ, ਸ਼੍ਰੀ ਰਾਮ ਇੱਕ ਸੰਸਕ੍ਰਿਤੀ ਹੈ। ਇਸ ਲਈ ਹੁਣ ਜਦੋਂ ਉਹ 550 ਸਾਲਾਂ ਬਾਅਦ ਅਯੁੱਧਿਆ ਵਿਚ ਬਿਰਾਜਮਾਨ ਹੋਏ ਹਨ ਤਾਂ ਕਸ਼ਮੀਰ ਤੋਂ ਲੈ ਕੇ ਕੰਨਿਆ ਕੁਮਾਰੀ ਤੱਕ ਹੀ ਨਹੀਂ, ਸਗੋਂ ਵਿਸ਼ਵ ਭਰ ਵਿਚ ਫੈਲੇ ਉਨ੍ਹਾਂ ਦੇ ਸ਼ਰਧਾਲੂਆਂ ਦੇ ਇਸ ਅਥਾਹ ਮਨੁੱਖੀ ਸਾਗਰ ਵਿਚ ਆਸਥਾ ਦੀਆਂ ਤੇਜ਼ ਲਹਿਰਾਂ ਉੱਠ ਰਹੀਆਂ ਹਨ ਅਤੇ ਇਸ ਵਿਚ ਸਾਡਾ ਬਹੁਤ ਹੀ ਭਲਾ ਹੈ। ਖੁਸ਼ਕਿਸਮਤੀ ਹੈ ਕਿ ਸਾਨੂੰ ਅਜਿਹੀ ਸੁਹਾਵਣੀ ਜ਼ਿੰਦਗੀ ਦੀ ਬਖਸ਼ਿਸ਼ ਹੋਈ ਹੈ। ਸਮੇਂ ਦਾ ਆਨੰਦ ਮਾਣ ਰਹੇ ਹਾਂ। ਸਾਨੂੰ ਇਹ ਖੁਸ਼ੀ ਅਤੇ ਆਨੰਦ ਸਾਡੇ ਲੱਖਾਂ ਪੁਰਖਾਂ ਦੀ ਤਪੱਸਿਆ ਅਤੇ ਕੁਰਬਾਨੀ ਤੋਂ ਪ੍ਰਾਪਤ ਹੋਇਆ ਹੈ। ਇਹ ਸਦਨ ਆਪਣੇ ਸਾਰੇ ਪੂਰਵਜਾਂ ਨੂੰ ਪ੍ਰਣਾਮ ਕਰਦਾ ਹੈ ਅਤੇ ਉਹਨਾਂ ਪ੍ਰਤੀ ਅਥਾਹ ਧੰਨਵਾਦ ਪ੍ਰਗਟ ਕਰਦਾ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤ ਕਾਲ ਦੇ ਸ਼ੁਭ ਸਮੇਂ ਵਿੱਚ ਇਹ ਪ੍ਰਾਪਤੀ ਹੋਈ ਹੈ। ਇਹ ਅਗਲੇ 25 ਸਾਲਾਂ ਵਿੱਚ ਇੱਕ ਮਜ਼ਬੂਤ, ਸਮਾਵੇਸ਼ੀ ਅਤੇ ਖੁਸ਼ਹਾਲ ਭਾਰਤ ਦੇ ਨਿਰਮਾਣ ਦੇ ਅਭਿਲਾਸ਼ੀ ਦ੍ਰਿਸ਼ਟੀਕੋਣ ਨੂੰ ਪ੍ਰਾਪਤ ਕਰਨ ਲਈ ਚੰਗਾ ਸੰਕੇਤ ਹੈ।

The post ਹਰਿਆਣਾ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਸ਼੍ਰੀ ਰਾਮ ਲੱਲਾ ਦੇ ਪ੍ਰਾਣ ਪ੍ਰਤਸ਼ਿਠਾ ਸਬੰਧੀ ਧੰਨਵਾਦ ਤੇ ਵਧਾਈ ਦਾ ਮਤਾ ਪਾਸ appeared first on TheUnmute.com - Punjabi News.

Tags:
  • ayodhya
  • breaking-news
  • haryana-vidhan-sabha
  • news
  • ram-amndir
  • ram-lalla
  • ram-mandir
  • shri-ram

ਪੰਜਾਬ ਸਰਕਾਰ ਨੇ ਸੂਬੇ 'ਚ ਅਮਨ-ਕਾਨੂੰਨ ਦੀ ਸਥਿਤੀ ਵਿਗੜਨ ਸਬੰਧੀ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ

Wednesday 21 February 2024 01:57 PM UTC+00 | Tags: aam-aadmi-party anurag-verma breaking-news cm-bhagwant-mann farmers farmers-protest latest-news news punjab punjab-government punjabi-news punjab-news the-unmute-breaking-news the-unmute-punjabi-news union-home-secretary

ਚੰਡੀਗੜ੍ਹ, 21 ਫਰਵਰੀ 2024: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab government) ਨੇ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਵਿਗੜਨ ਸਬੰਧੀ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸੂਬੇ ਵਿੱਚ ਕਿਸਾਨ ਅੰਦੋਲਨ ਦੇ ਚੱਲਦਿਆਂ ਬਣੇ ਹਾਲਾਤਾਂ ਨਾਲ ਬਹੁਤ ਹੀ ਸੁਚੱਜੇ ਅਤੇ ਕਾਰਗਰ ਢੰਗ ਨਾਲ ਨਜਿੱਠਿਆ ਜਾ ਰਿਹਾ ਹੈ।

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਉੱਤੇ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਭਾਰਤ ਸਰਕਾਰ ਦੇ ਸਕੱਤਰ ਗ੍ਰਹਿ ਮੰਤਰਾਲੇ ਨੂੰ ਲਿਖੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਇਹ ਕਹਿਣਾ ਬਿਲਕੁਲ ਗਲਤ ਹੈ ਕਿ ਪੰਜਾਬ ਸਰਕਾਰ ਦੀ ਆਗਿਆ ਨਾਲ ਹੀ ਸ਼ੰਭੂ ਅਤੇ ਢਾਬੀ-ਗੁਜਰਾਂ ਬਾਰਡਰ ‘ਤੇ ਵੱਡੀ ਗਿਣਤੀ ਲੋਕ ਇਕੱਠੇ ਹੋਏ ਹਨ। ਉਨ੍ਹਾਂ ਕਿਹਾ ਕਿ ਆਪਣੇ ਸੰਘਰਸ਼ ਲਈ ਦਿੱਲੀ ਕੂਚ ਕਰਨ ਵਾਲੇ ਕਿਸਾਨਾਂ 'ਤੇ ਹਰਿਆਣਾ ਪੁਲਿਸ ਨੇ ਤਾਕਤ ਦਾ ਪ੍ਰਯੋਗ ਕਰਦਿਆਂ ਉਨ੍ਹਾਂ ਨੂੰ ਹਰਿਆਣਾ ਵਿੱਚੋਂ ਲੰਘਣ ਨਹੀਂ ਦਿੱਤਾ।

ਮੁੱਖ ਸਕੱਤਰ ਨੇ ਕਿਹਾ ਕਿ ਕਿਸਾਨ ਸਮੂਹਾਂ ਦੀ ਆਵਾਜਾਈ ‘ਤੇ ਲਾਈ ਗਈ ਇਸ ਪਾਬੰਦੀ ਕਰਕੇ ਪੰਜਾਬ ਅਤੇ ਹਰਿਆਣਾ ਦੀ ਸਰਹੱਦ ‘ਤੇ ਦੋ ਜਗ੍ਹਾ ਲੋਕ ਇਕੱਠੇ ਹੋ ਗਏ ਹਨ। ਉਨ੍ਹਾਂ ਕਿਹਾ ਕਿ ਇਥੇ ਇਹ ਦੱਸਣਾ ਬਣਦਾ ਹੈ ਕਿ ਪੰਜਾਬ ਦੇ ਅਧਿਕਾਰ ਖੇਤਰ ਵਿੱਚ ਕਿਸਾਨਾਂ ਦਾ ਅੰਦੋਲਨ ਕਾਫ਼ੀ ਹੱਦ ਤੱਕ ਸ਼ਾਂਤਮਈ ਰਿਹਾ ਅਤੇ ਕੋਈ ਵੀ ਅਣਸੁਖਾਵੀਂ ਘਟਨਾ ਵਾਪਰਨ ਦੀ ਸੂਚਨਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਹਰਿਆਣਾ ਪੁਲਿਸ ਵੱਲੋਂ ਅੱਥਰੂ ਗੈਸ ਦੇ ਗੋਲੇ, ਰਬੜ ਦੀਆਂ ਗੋਲੀਆਂ, ਤਾਕਤ ਅਤੇ ਡਰੋਨਾਂ ਸਮੇਤ ਦੰਗਿਆਂ 'ਤੇ ਕਾਬੂ ਪਾਉਣ ਵਾਲੇ ਹੋਰ ਉਪਾਵਾਂ ਦੀ ਵੱਡੇ ਪੱਧਰ 'ਤੇ ਵਰਤੋਂ ਕੀਤੇ ਜਾਣ ਕਾਰਨ ਲਗਭਗ 160 ਵਿਅਕਤੀਆਂ ਦੇ ਜਖ਼ਮੀ ਹੋਣ ਦੀ ਖਬਰ ਹੈ।

ਮੁੱਖ ਸਕੱਤਰ ਨੇ ਕਿਹਾ ਕਿ ਇਨ੍ਹਾਂ ਹਾਲਾਤਾਂ ਦੇ ਬਾਵਜੂਦ ਪੰਜਾਬ ਸਰਕਾਰ (Punjab government) ਲੋਕਾਂ ਦੇ ਇਕੱਠ ਨੂੰ ਸੁਚਾਰੂ ਢੰਗ ਨਾਲ ਸੰਭਾਲਣ ਵਿੱਚ ਕਾਮਯਾਬ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਉਣ ਕਿ ਸਰਹੱਦ ‘ਤੇ ਲੋਕਾਂ ਦਾ ਜ਼ਿਆਦਾ ਇਕੱਠ ਨਾ ਹੋਵੇ, ਸੂਬਾਈ ਅਧਿਕਾਰੀਆਂ ਅਤੇ ਕਿਸਾਨ ਆਗੂਆਂ ਵਿਚਕਾਰ ਬਾਕਾਇਦਾ ਗੱਲਬਾਤ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਅਜੇ ਤੱਕ ਪ੍ਰਦਰਸ਼ਨਕਾਰੀਆਂ ਦੀ ਆੜ ਵਿੱਚ ਸ਼ਰਾਰਤੀ ਅਨਸਰਾਂ/ਕਾਨੂੰਨ ਭੰਗ ਕਰਨ ਵਾਲਿਆਂ ਵੱਲੋਂ ਕੋਈ ਗੜਬੜੀ ਦੀ ਸੂਚਨਾ ਵੀ ਨਹੀਂ ਹੈ, ਜਿਸ 'ਤੇ ਪੁਲਿਸ ਬਾਰੀਕੀ ਨਾਲ ਨਜ਼ਰ ਰੱਖ ਰਹੀ ਹੈ।

ਮੁੱਖ ਸਕੱਤਰ ਨੇ ਕਿਹਾ ਕਿ ਅਜਿਹੇ ਤੱਤਾਂ ਸਬੰਧੀ ਅੰਦਰੂਨੀ ਰਿਪੋਰਟਾਂ ਇਕੱਤਰ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਲੋੜ ਪੈਣ ‘ਤੇ ਢੁਕਵੀਂ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਵੀ ਦੱਸਣਾ ਜ਼ਰੂਰੀ ਹੈ ਕਿ ਕਿਸਾਨ ਯੂਨੀਅਨਾਂ ਵੱਲੋਂ ਜਿਨ੍ਹਾਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਉਨ੍ਹਾਂ ਸਾਰੀਆਂ ਮੰਗਾਂ ਦਾ ਹੱਲ ਭਾਰਤ ਸਰਕਾਰ ਵੱਲੋਂ ਕੀਤਾ ਜਾਣਾ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਕਿਸਾਨ ਯੂਨੀਅਨਾਂ ਨਾਲ ਗੱਲਬਾਤ ਕਰਨ ਦੇ ਆਪਣੇ ਯਤਨਾਂ ਤਹਿਤ ਚਾਰ ਬੈਠਕਾਂ ਕੀਤੀਆਂ ਜਿਨ੍ਹਾਂ ਵਿੱਚ ਕੇਂਦਰੀ ਮੰਤਰੀਆਂ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।

ਮੁੱਖ ਸਕੱਤਰ ਨੇ ਕਿਹਾ ਕਿ ਇਨ੍ਹਾਂ ਬੈਠਕਾਂ ਵਿੱਚ ਨਾ ਸਿਰਫ਼ ਪੰਜਾਬ ਸਰਕਾਰ ਵੱਲੋਂ ਸਹਾਇਤਾ ਕੀਤੀ ਗਈ ਬਲਕਿ ਮੁੱਖ ਮੰਤਰੀ (Punjab government) ਨੇ ਅਧਿਕਾਰੀਆਂ ਸਮੇਤ ਤਿੰਨ ਵਾਰ ਮੀਟਿੰਗਾਂ ਵਿੱਚ ਵਿਅਕਤੀਗਤ ਤੌਰ ‘ਤੇ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਇਕ ਮੀਟਿੰਗ ਮੁੱਖ ਮੰਤਰੀ ਹਾਜ਼ਰ ਨਾ ਹੋ ਸਕੇ ਤਾਂ ਪੰਜਾਬ ਦੇ ਇੱਕ ਕੈਬਨਿਟ ਮੰਤਰੀ ਸਮੇਤ ਸਬੰਧਤ ਵਿਭਾਗਾਂ ਦੇ ਉੱਚ ਅਧਿਕਾਰੀਆਂ ਨੂੰ ਬੈਠਕ ਵਿੱਚ ਸ਼ਾਮਲ ਕਰਨ ਅਤੇ ਕੇਂਦਰੀ ਮੰਤਰੀਆਂ ਦੀ ਸਹਾਇਤਾ ਲਈ ਤਾਇਨਾਤ ਕੀਤਾ ਗਿਆ ਸੀ।

ਅਨੁਰਾਗ ਵਰਮਾ ਨੇ ਭਾਰਤ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਕਿਸਾਨ ਯੂਨੀਅਨਾਂ ਦੀਆਂ ਮੰਗਾਂ ਨੂੰ ਹੋਰ ਹਮਦਰਦੀ ਨਾਲ ਵਾਚਿਆ ਜਾਵੇ ਤਾਂ ਜੋ ਇਸ ਮਸਲੇ ਨੂੰ ਆਪਸੀ ਸਹਿਮਤੀ ਨਾਲ ਹੱਲ ਕੀਤਾ ਜਾ ਸਕੇ।

ਮੁੱਖ ਸਕੱਤਰ ਨੇ ਕਿਹਾ ਕਿ ਅਸਲ ਵਿੱਚ ਜਿਹੜੀਆਂ ਕਿਸਾਨ ਯੂਨੀਅਨਾਂ ਰੋਸ ਪ੍ਰਦਰਸ਼ਨ ਕਰ ਰਹੀਆਂ ਹਨ, ਉਹ ਇਸ ਗੱਲ ਤੋਂ ਜਾਣੂ ਹਨ ਕਿ ਉਨ੍ਹਾਂ ਨੂੰ ਸੱਦਾ ਦਿੱਤਾ ਗਿਆ ਹੈ ਅਤੇ ਸੂਬਾ ਸਰਕਾਰ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਕੇਂਦਰੀ ਮੰਤਰੀਆਂ ਨਾਲ ਬੈਠਕਾਂ ਕੀਤੀਆਂ ਹਨ ਤਾਂ ਜੋ ਧਰਨਿਆਂ ਕਾਰਨ ਪੈਦਾ ਹੋਈ ਸਥਿਤੀ ਨੂੰ ਜਲਦ ਨਿਪਟਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਵਿੱਚ ਕਾਨੂੰਨ ਤੇ ਵਿਵਸਥਾ ਬਰਕਰਾਰ ਰੱਖਣਾ ਬਹੁਤ ਅਹਿਮ ਹੈ ਅਤੇ ਇੰਨੇ ਵੱਡੇ ਪ੍ਰਦਰਸ਼ਨ ਨਾਲ ਨਜਿੱਠਣ ਵੇਲੇ ਇਸ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਦੱਸਿਆ ਕਿ ਸਮੁੱਚੀ ਪੁਲਿਸ ਫੋਰਸ ਸਥਿਤੀ ਬਾਰੇ ਜਾਣੂ ਹੈ ਅਤੇ ਫਿਲਹਾਲ ਸਥਿਤੀ ਕਾਬੂ ਹੇਠ ਹੈ।

ਮੁੱਖ ਸਕੱਤਰ ਨੇ ਪੰਜਾਬ ਦੀ ਸਥਿਤੀ ਬਾਰੇ ਮੀਡੀਆ ਰਿਪੋਰਟਾਂ ‘ਤੇ ਗੌਰ ਨਾ ਕਰਨ ਦੀ ਸਲਾਹ ਦਿੰਦਿਆਂ ਕਿਹਾ ਕਿ ਸਥਿਤੀ ਨੂੰ ਸ਼ਾਂਤਮਈ ਅਤੇ ਕਾਬੂ ਹੇਠ ਰੱਖਣ ਲਈ ਡੀਆਈਜੀ ਰੈਂਕ ਦੇ ਆਈ.ਪੀ.ਐਸ. ਅਤੇ ਪੀ.ਪੀ.ਐਸ. ਅਧਿਕਾਰੀਆਂ ਸਮੇਤ 2,000 ਪੁਲਿਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉੱਚ ਪੱਧਰ ‘ਤੇ ਸਥਿਤੀ ਦੀ ਲਗਾਤਾਰ ਸਮੀਖਿਆ ਕੀਤੀ ਜਾ ਰਹੀ ਹੈ ਅਤੇ ਸ਼ਾਂਤੀ ਭੰਗ ਕਰਨ ਵਾਲੀ ਕਿਸੇ ਵੀ ਗਤੀਵਿਧੀ ਨੂੰ ਰੋਕਣ ਲਈ ਲੋੜ ਪੈਣ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

The post ਪੰਜਾਬ ਸਰਕਾਰ ਨੇ ਸੂਬੇ 'ਚ ਅਮਨ-ਕਾਨੂੰਨ ਦੀ ਸਥਿਤੀ ਵਿਗੜਨ ਸਬੰਧੀ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ appeared first on TheUnmute.com - Punjabi News.

Tags:
  • aam-aadmi-party
  • anurag-verma
  • breaking-news
  • cm-bhagwant-mann
  • farmers
  • farmers-protest
  • latest-news
  • news
  • punjab
  • punjab-government
  • punjabi-news
  • punjab-news
  • the-unmute-breaking-news
  • the-unmute-punjabi-news
  • union-home-secretary

ਹਰਿਆਣਾ ਸਰਕਾਰ ਵੱਲੋਂ ਪ੍ਰਾਪਰਟੀ ਆਈਡੀ ਦੇ ਆਧਾਰ 'ਤੇ ਰਜਿਸਟਰੀਆਂ ਬਣਾਉਣ ਲਈ ਕੰਮ ਜਾਰੀ: ਮਨੋਹਰ ਲਾਲ

Wednesday 21 February 2024 02:02 PM UTC+00 | Tags: breaking-news haryana-government haryana-vidhan-sabha latest-news manohar-lal news property-id

ਚੰਡੀਗੜ੍ਹ, 21 ਫਰਵਰੀ 2024: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ (Manohar Lal) ਨੇ ਕਿਹਾ ਕਿ ਸਰਕਾਰ ਇਸ ਦਿਸ਼ਾ ਵਿੱਚ ਯਤਨ ਕਰ ਰਹੀ ਹੈ ਕਿ ਸ਼ਹਿਰੀ ਖੇਤਰਾਂ ਵਿੱਚ ਜਾਇਦਾਦ ਦੀ ਪਛਾਣ ਪੱਤਰ ਦੇ ਆਧਾਰ ‘ਤੇ ਹੀ ਰਜਿਸਟਰੀਆਂ ਹੋਣ। ਸੋਨੀਪਤ ਅਤੇ ਕਰਨਾਲ ਜ਼ਿਲ੍ਹਿਆਂ ਨੂੰ ਪਹਿਲੇ ਪੜਾਅ ਵਿੱਚ ਲਿਆ ਗਿਆ ਹੈ। ਇਸ ਪ੍ਰਣਾਲੀ ਦੇ ਲਾਗੂ ਹੋਣ ਨਾਲ ਰਜਿਸਟ੍ਰੇਸ਼ਨ ਦੀ ਕੋਈ ਲੋੜ ਨਹੀਂ ਪਵੇਗੀ, ਰਜਿਸਟਰੀਆਂ ਸਿਰਫ ਪ੍ਰਾਪਰਟੀ ਆਈਡੀ ਦੇ ਆਧਾਰ ‘ਤੇ ਹੀ ਹੋਣਗੀਆਂ।

ਮੁੱਖ ਮੰਤਰੀ (Manohar Lal) ਅੱਜ ਇੱਥੇ ਹਰਿਆਣਾ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਦੂਜੇ ਦਿਨ ਪ੍ਰਸ਼ਨ ਕਾਲ ਦੌਰਾਨ ਇੱਕ ਮੈਂਬਰ ਵੱਲੋਂ ਪੁੱਛੇ ਸਵਾਲ ਦਾ ਜਵਾਬ ਦੇ ਰਹੇ ਸਨ। ਮਨੋਹਰ ਲਾਲ ਨੇ ਕਿਹਾ ਕਿ ਪਹਿਲਾਂ ਮਾਲ ਰਿਕਾਰਡ ਵਿੱਚ ਸ਼ਹਿਰੀ ਖੇਤਰ, ਪੇਂਡੂ ਖੇਤਰ ਦੇ ਨਾਲ-ਨਾਲ ਇੱਕ ਹੋਰ ਸ਼੍ਰੇਣੀ ਹੋਰ ਖੇਤਰ ਦੀ ਵਿਵਸਥਾ ਸੀ। ਸ਼ਹਿਰੀ ਖੇਤਰਾਂ ਵਿੱਚ ਜਾਇਦਾਦ ਦਾ ਰਿਕਾਰਡ ਲੋਕਲ ਬਾਡੀ ਵੱਲੋਂ ਅਤੇ ਪੇਂਡੂ ਖੇਤਰਾਂ ਵਿੱਚ ਸਬੰਧਤ ਵਿਭਾਗ ਵੱਲੋਂ ਕੀਤਾ ਜਾਂਦਾ ਸੀ। ਪਰ ਇੱਕ ਹੋਰ ਖੇਤਰ ਦੀ ਵਿਵਸਥਾ ਕਰਕੇ, ਇੱਕ ਲੂਪ-ਹਾਲ ਦਿੱਤਾ ਗਿਆ ਸੀ | ਇਸ ਹੋਰ ਖੇਤਰ ਦੀ ਵਿਵਸਥਾ ਹੋਣ ਕਾਰਨ ਪਹਿਲਾਂ ਕੁਝ ਲੋਕ ਕਿਸੇ ਨਾ ਕਿਸੇ ਤਰੀਕੇ ਨਾਲ ਰਜਿਸਟਰੀਆਂ ਕਰਵਾ ਲੈਂਦੇ ਸਨ। ਪਰ ਮੌਜੂਦਾ ਸੂਬਾ ਸਰਕਾਰ ਨੇ ਹੁਣ ਇਸ ਹੋਰ ਖੇਤਰ ਦੀ ਵਿਵਸਥਾ ਨੂੰ ਖਤਮ ਕਰ ਦਿੱਤਾ ਹੈ, ਜਿਸ ਕਾਰਨ ਕੁਝ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਉਨ੍ਹਾਂ ਕਿਹਾ ਕਿ ਪ੍ਰਾਪਰਟੀ ਆਈਡੀ ਸਿਰਫ਼ ਜਾਇਦਾਦ ਦੀ ਪਛਾਣ ਕਰਦੀ ਹੈ, ਪਰ ਮਾਲਕੀ ਦਾ ਸਬੂਤ ਨਹੀਂ ਹੈ। ਸੂਬੇ ਵਿੱਚ ਚੱਲ ਰਹੇ ਵੱਡੇ ਪੱਧਰ ‘ਤੇ ਮੈਪਿੰਗ ਪ੍ਰਾਜੈਕਟ ਤਹਿਤ ਸ਼ਹਿਰੀ ਖੇਤਰਾਂ ਵਿੱਚ ਮੈਪਿੰਗ ਕੀਤੀ ਜਾ ਰਹੀ ਹੈ ਅਤੇ ਇਹ ਡਾਟਾ ਮਾਲੀਆ ਰਿਕਾਰਡ ਨਾਲ ਤਸਦੀਕ ਕਰਨ ਤੋਂ ਬਾਅਦ ਪ੍ਰਮਾਣਿਤ ਹੋ ਜਾਵੇਗਾ। ਇਸ ਤੋਂ ਬਾਅਦ ਰਜਿਸਟ੍ਰੇਸ਼ਨ ਦੀ ਲੋੜ ਨਹੀਂ ਪਵੇਗੀ, ਸਗੋਂ ਪ੍ਰਾਪਰਟੀ ਆਈਡੀ ਦੇ ਆਧਾਰ ‘ਤੇ ਹੀ ਰਜਿਸਟ੍ਰੇਸ਼ਨ ਕੀਤੀ ਜਾਵੇਗੀ।

The post ਹਰਿਆਣਾ ਸਰਕਾਰ ਵੱਲੋਂ ਪ੍ਰਾਪਰਟੀ ਆਈਡੀ ਦੇ ਆਧਾਰ ‘ਤੇ ਰਜਿਸਟਰੀਆਂ ਬਣਾਉਣ ਲਈ ਕੰਮ ਜਾਰੀ: ਮਨੋਹਰ ਲਾਲ appeared first on TheUnmute.com - Punjabi News.

Tags:
  • breaking-news
  • haryana-government
  • haryana-vidhan-sabha
  • latest-news
  • manohar-lal
  • news
  • property-id

ਰਜਿਸਟਰੀਆਂ ਕਰਨ 'ਚ ਗੜਬੜੀ ਹੋਈ ਤਾਂ ਹੋਵੇਗੀ ਸਖ਼ਤ ਕਾਰਵਾਈ: ਡਿਪਟੀ CM ਦੁਸ਼ਯੰਤ ਚੌਟਾਲਾ

Wednesday 21 February 2024 02:13 PM UTC+00 | Tags: breaking-news dushyant-chautala haryana-registrations news registrations

ਚੰਡੀਗੜ੍ਹ, 21 ਫਰਵਰੀ 2024: ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ (Dushyant Chautala) ਨੇ ਰਜਿਸਟਰੀਆਂ ਦੇ ਮੁੱਦੇ ਨੂੰ ਅਹਿਮ ਦੱਸਦੇ ਹੋਏ ਕਿਹਾ ਕਿ ਜੇਕਰ ਸੂਬੇ ਵਿਚ ਕਿਤੇ ਵੀ ਰਜਿਸਟਰੀਆਂ ਦੇ ਕਰਨ ਵਿਚ ਗੜਬੜੀ ਹੋਈ ਹੈ। ਜਿਸ ਨੂੰ ਵੀ ਪ੍ਰੋਪਰਟੀ ਦੀ ਅਵੈਧ ਟ੍ਰਾਂਜੈਕਸਨ ਹੋਈ ਹੈ ਤਾਂ ਉਸ ਦੀ ਡਿਟੇਲ ਦੇਣ। ਸਰਕਾਰ ਇਸ ਦੀ ਜਾਂਚ ਕਰਵਾਏਗੀ ਅਤੇ ਦੋਸ਼ੀ ਪਾਏ ਜਾਣ ‘ਤੇ ਕਾਰਵਾਈ ਕੀਤੀ ਜਾਵੇਗੀ।

ਡਿਪਟੀ ਮੁੱਖ ਮੰਤਰੀ (Dushyant Chautala) ਨੇ ਇਹ ਗੱਲ ਅੱਜ ਹਰਿਆਣਾ ਵਿਧਾਨ ਸਭਾ ਵਿਚ ਬਜਟ ਇਜਲਾਸ 2024 ਦੌਰਾਨ ਇਕ ਸਵਾਲ ਦੇ ਜਵਾਬ ਵਿਚ ਦਿੱਤੀ। ਉਨ੍ਹਾਂ ਨੇ ਕਿਹਾ ਕਿ ਸੂਬੇ ਵਿਚ ਹਜ਼ਾਰਾਂ ਕਲੋਨੀਆਂ ਨੂੰ ਵੈਧ ਕੀਤਾ ਗਿਆ ਹੈ। ਜਿਨ੍ਹਾਂ ਦੀ ਪ੍ਰੋਪਰਟੀ ਆਈਡੀ ਵੀ ਬਣਾਈ ਗਈ ਹੈ। ਨੋ ਡਿਯੂਜ ਮਿਲਣ ‘ਤੇ ਰਜਿਸਟਰੀ ਕਰ ਦਿੱਤੀ ਜਾਂਦੀ ਹੈ। ਰੈਵੀਨਿਯੂ ਵਿਭਾਗ ਦੇ ਰਿਕਾਰਡ ਨੂੰ ਦਰੁਸਤ ਕੀਤਾ ਜਾ ਰਿਹਾ ਹੈ, ਤਾਂ ਜੋ ਰਜਿਸਟਰੀ ਪ੍ਰਕ੍ਰਿਆ ਵਿਚ ਕੋਈ ਮੁਸ਼ਕਲ ਨਾ ਆਵੇ।

ਮਾਨੇਸਰ, ਗੁਰੂਗ੍ਰਾਮ ਵਿਚ ਸਾਲ 2011 ਵਿਚ 1128 ਏਕੜ ਭੂਮੀ ਰਾਖਵਾਂ ਕੀਤੀ ਗਈ ਸੀ। ਸੁਪਰੀਮ ਕੋਰਟ ਨੇ 445 ਏਕੜ ਭੂਮੀ ਦੇ ਲਈ ਸਾਲ 2022 ਲਈ ਅਵਾਰਡ ਐਲਾਨ ਕੀਤੇ ਹਨ। ਆਰਐਂਡਆਰ ਪੋਲਿਸੀ ਤਹਿਤ ਇਸ ‘ਤੇ ਫੈਸਲਾ ਕੀਤਾ ਜਾਵੇਗਾ। ਇਹ ਭੂਮੀ ਕੁੰਡਲੀ-ਮਾਨੇਸਰ -ਪਲਵਲ ਐਮਸਪ੍ਰੈਸ-ਵੇ ਦੇ ਨਾਲ ਲਗਦੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਇਹ ਖੇਤਰ ਦੇ ਉਦਯੋਗਿਕ ਰੂਪ ਨਾਲ ਹੋਰ ਵੱਧ ਵਿਕਸਿਤ ਹੋਣ ਦੀ ਸੰਭਾਵਨਾ ਹੈ।

ਡਿਪਟੀ ਮੁੱਖ ਮੰਤਰੀ ਅੱਜ ਹਰਿਆਣਾ ਵਿਧਾਨ ਸਭਾ ਵਿਚ ਚੱਲ ਰਹੇ ਬਜਟ ਇਜਲਾਸ ਦੇ ਦੂਜੇ ਦਿਨ ਵਿਧਾਇਕ ਸਤਿਆਪ੍ਰਕਾਸ਼ ਜਰਾਵਤਾ ਵੱਲੋਂ ਸਵਾਲ ਸਮੇਂ ਦੇ ਸਮੇਂ ਪੁੱਛੇ ਗਏ ਸੁਆਲ ਦੇ ਸਵਾਲ ਵਿਚ ਬੋਲ ਰਹੇ ਸਨ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਰਾਖਵਾਂ ਕੀਤੀ ਗਈ ਭੂਮੀ 27 ਏਕੜ ਭੁਮੀ ਸਟ੍ਰਕਚਰ ਦੇ ਲਈ ਸੀ ਜੋ ਐਨਜੀਓ ਛੱਡ ਕੇ ਗਿਆ ਹੈ ਉਸ ਵਿਚ 116 ਸਟ੍ਰਕਚਰ ਹੀ ਸਨ। ਮੁਆਵਜਾ ਰਕਮ ‘ਤੇ ਵਿਆਜ ਨਹੀਂ ਦਿੱਤਾ ਜਾਵੇਗਾ।

The post ਰਜਿਸਟਰੀਆਂ ਕਰਨ ‘ਚ ਗੜਬੜੀ ਹੋਈ ਤਾਂ ਹੋਵੇਗੀ ਸਖ਼ਤ ਕਾਰਵਾਈ: ਡਿਪਟੀ CM ਦੁਸ਼ਯੰਤ ਚੌਟਾਲਾ appeared first on TheUnmute.com - Punjabi News.

Tags:
  • breaking-news
  • dushyant-chautala
  • haryana-registrations
  • news
  • registrations

MLA ਕੁਲਵੰਤ ਸਿੰਘ ਨੇ ਪਿੰਡ ਨਾਨੋ ਮਾਜਰਾ ਤੇ ਸੁਖਗੜ੍ਹ ਵਿਖੇ ਲੱਗੇ ਕੈਂਪ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

Wednesday 21 February 2024 02:35 PM UTC+00 | Tags: aam-aadmi-party breaking-news cm-bhagwant-mann farmers farmers-protest latest-news mla-kulwant-singh news punjab punjabi-news punjab-news the-unmute-breaking-news the-unmute-punjabi-news

ਮੋਹਾਲੀ, 21 ਫਰਵਰੀ 2024: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਦੇ ਲਗਾਤਾਰ ਸਾਰਥਕ ਨਤੀਜੇ ਨਿਕਲ ਰਹੇ ਹਨ। ਇਸੇ ਤਹਿਤ ਅੱਜ ਮੋਹਾਲੀ ਦੇ ਪਿੰਡ ਨਾਨੋ ਮਾਜਰਾ ਤੇ ਸੁਖਗੜ੍ਹ ‘ਚ ਵਿਸ਼ੇਸ਼ ਕੈਂਪ ਲਗਾਇਆ ਗਿਆ । ਇਸ ਦੌਰਾਨ ਹਲਕਾ ਮੋਹਾਲੀ ਤੋਂ ਵਿਧਾਇਕ ਸ. ਕੁਲਵੰਤ ਸਿੰਘ ਪਿੰਡ ਨਾਨੋ ਮਾਜਰਾ ਵਿਖੇ ਲਗਾਏ ਗਏ ਕੈਂਪ ਦਾ ਦੌਰਾ ਕੀਤਾ ਤੇ ਲੋਕਾ ਦੀਆਂ ਮੁਸ਼ਿਕਲਾਂ ਸੁਣੀਆ ਅਤੇ ਵਿਸ਼ੇਸ਼ ਕੈਂਪ ‘ਚ ਚੱਲ ਰਹੇ ਕੰਮ ਦਾ ਜਾਇਜ਼ਾ ਵੀ ਲਿਆ |

ਇਸ ਮੌਕੇ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਇਸ ਮੁਹਿੰਮ ਸਦਕਾ ਅੱਜ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਲੋਕਾਂ ਦੇ ਕੋਲ ਪਿੰਡਾਂ ਵਿੱਚ ਜਾ ਰਹੇ ਹਨ। ਉਨ੍ਹਾਂ ਨੇ ਅਪੀਲ ਕੀਤੀ ਹੈ ਕਿ ਵੱਧ ਤੋਂ ਵੱਧ ਲੋਕ ਇਸ ਮੁਹਿੰਮ ਦਾ ਫਾਇਦਾ ਲੈਣ ਅਤੇ ਆਪਣੇ ਰਹਿੰਦੇ ਕੰਮਾਂ ਨੂੰ ਪੂਰਾ ਕਰਵਾਉਣ |

May be an image of 6 people and temple

ਇਸਤੋਂ ਬਾਅਦ ਵਿਧਾਇਕ ਕੁਲਵੰਤ ਸਿੰਘ ਪਿੰਡ ਸੁਖਗੜ੍ਹ ਵਿਖੇ ਪਹੁੰਚੇ, ਜਿੱਥੇ ਬਜ਼ੁਰਗਾਂ ਦੀ ਪੈਨਸ਼ਨ ਨਾ ਲੱਗਣ ‘ਤੇ ਤੁਰੰਤ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਰਕਾਰੀ ਕੰਮਾਂ ਸਬੰਧੀ ਪ੍ਰਾਪਤ ਦਰਖਾਸਤਾਂ ਨੂੰ ਸਮਾਂਬੱਧ ਢੰਗ ਨਾਲ ਨਿਪਟਾਉਣ ਦੇ ਨਿਰਦੇਸ਼ ਦਿੱਤੇ ਹਨ | ਇਸਦੇ ਨਾਲ ਹੀ ਪੈਂਨਸ਼ਨ ਲਗਾਉਣ ਲਈ ਛੇਤੀ ਕਾਰਵਾਈ ਅਮਲ ‘ਚ ਲਿਆਉਣ ਲਈ ਕਿਹਾ ਹੈ ।ਉਥੇ ਹੀ ਕੈਂਪ ‘ਚ ਪਹੁੰਚੇ ਲੋਕਾਂ ਨੇ ਵਿਧਾਇਕ ਕੁਲਵੰਤ ਸਿੰਘ ਦਾ ਧੰਨਵਾਦ ਕੀਤਾ | ਇਸਦੇ ਨਾਲ ਹੀ ਵਿਧਾਇਕ ਨੇ ਸੀਵਰੇਜ ਦੀਆਂ ਸਮੱਸਿਆ ਹੱਲ ਨਾ ਹੋਣ ‘ਤੇ ਅਧਿਕਾਰੀਆਂ ਨੂੰ ਛੇਤੀ ਸਮੱਸਿਆ ਹੱਲ ਕਰਨ ਦੇ ਨਿਰਦੇਸ਼ ਦਿੱਤੇ ਹਨ |

May be an image of 6 people

ਇਸਦੇ ਨਾਲ ਹੀ ਕਿਸਾਨ ਅੰਦੋਲਨ ਬਾਰੇ ਕਿਹਾ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ, ਕਿਸਾਨ ਦੇਸ਼ ਭਰ ਦੇ ਲੋਕਾਂ ਦਾ ਢਿੱਡ ਭਰਦੇ ਹਨ | ਇਸਦੇ ਹੀ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਬਾਰੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ 'ਲੋਕਤੰਤਰ ਅਤੇ ਸੱਚਾਈ ਦੀ ਜਿੱਤ' ਹੈ |

 

The post MLA ਕੁਲਵੰਤ ਸਿੰਘ ਨੇ ਪਿੰਡ ਨਾਨੋ ਮਾਜਰਾ ਤੇ ਸੁਖਗੜ੍ਹ ਵਿਖੇ ਲੱਗੇ ਕੈਂਪ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • farmers
  • farmers-protest
  • latest-news
  • mla-kulwant-singh
  • news
  • punjab
  • punjabi-news
  • punjab-news
  • the-unmute-breaking-news
  • the-unmute-punjabi-news

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਖਨੌਰੀ ਬਾਰਡਰ 'ਤੇ ਕਿਸਾਨ ਦੀ ਮੌਤ 'ਤੇ ਡੂੰਘੇ ਦੁੱਖ ਪ੍ਰਗਟਾਵਾ

Wednesday 21 February 2024 02:39 PM UTC+00 | Tags: aam-aadmi-party breaking-news cm-bhagwant-mann farmers farmers-protest khanauri-border latest-news news punjab punjabi-news punjab-news the-unmute-breaking-news the-unmute-punjabi-news

ਚੰਡੀਗੜ੍ਹ, 21 ਫਰਵਰੀ 2024: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਖਨੌਰੀ ਬਾਰਡਰ (khanauri border)  ‘ਤੇ ਅੰਦੋਲਨਕਾਰੀ ਕਿਸਾਨਾਂ ਖ਼ਿਲਾਫ਼ ਹਰਿਆਣਾ ਪੁਲਿਸ ਦੀ ਕਥਿਤ ਬੇਰਹਿਮ ਕਾਰਵਾਈ ਵਿੱਚ ਇੱਕ ਨੌਜਵਾਨ ਕਿਸਾਨ ਦੀ ਮੌਤ ਉੱਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਅਤੇ ਪੁਲੀਸ ਕਾਰਵਾਈ ਦੀ ਸਖ਼ਤ ਨਿੰਦਾ ਕੀਤੀ ਹੈ। ਸ. ਖੁੱਡੀਆਂ ਨੇ ਕਿਹਾ ਕਿ ਆਪਣੇ ਹੀ ਨਾਗਰਿਕਾਂ ਵਿਰੁੱਧ ਅਜਿਹੀ ਹਿੰਸਾ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ ਅਤੇ ਉਨ੍ਹਾਂ ਨੇ ਇਸ ਜਬਰ ਨੂੰ ਰੋਕਣ ਲਈ ਕੇਂਦਰ ਸਰਕਾਰ ਨੂੰ ਤੁਰੰਤ ਦਖ਼ਲ ਦੇਣ ਲਈ ਅਪੀਲ ਕੀਤੀ ਹੈ।

ਖੇਤੀਬਾੜੀ ਮੰਤਰੀ ਨੇ ਅਪੀਲ ਕੀਤੀ ਕਿ ਕੇਂਦਰ ਸਰਕਾਰ ਨੂੰ ਤੁਰੰਤ ਅੱਗੇ ਆਉਣਾ ਚਾਹੀਦਾ ਹੈ ਅਤੇ ਸਾਡੇ ‘ਅੰਨਦਾਤਾ’ ਵਿਰੁੱਧ ਹਰਿਆਣਾ ਪੁਲਿਸ ਦੇ ਬੇਰਹਿਮੀ ਵਾਲੇ ਵਤੀਰੇ ਨੂੰ ਰੋਕਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੁਨੀਆ ਦੇ ਸਭ ਤੋਂ ਵੱਡੇ ਜਮਹੂਰੀ ਮੁਲਕ ਦੇ ਕਿਸਾਨ ਆਪਣੀਆਂ ਮੰਗਾਂ ਲਈ ਸ਼ਾਂਤੀਪੂਰਵਕ ਢੰਗ ਨਾਲ ਸੰਘਰਸ਼ ਕਰ ਰਹੇ ਹਨ ਅਤੇ ਹਰਿਆਣਾ ਵੱਲੋਂ ਉਨ੍ਹਾਂ ਨਾਲ ਕੀਤਾ ਜਾ ਰਿਹਾ ਸਲੂਕ ਅਤਿ-ਨਿੰਦਣਯੋਗ ਹੈ।

ਉਹਨਾਂ ਕਿਹਾ ਕਿ ਆਪਣੀਆਂ ਜਾਇਜ਼ ਮੰਗਾਂ ਲਈ ਸ਼ਾਂਤੀਪੂਰਵਕ ਤਰੀਕੇ ਨਾਲ ਆਵਾਜ਼ ਉਠਾ ਰਹੇ ਇਹ ਕਿਸਾਨ ਸਨਮਾਨ ਅਤੇ ਸੁਰੱਖਿਆ ਦੇ ਹੱਕਦਾਰ ਹਨ। ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰੀ ਦੇਸ਼ ਦੇ ਨਿਵਾਸੀ ਹੋਣ ਦੇ ਨਾਤੇ, ਕਿਸਾਨਾਂ ਨਾਲ ਇਸ ਤਰ੍ਹਾਂ ਦਾ ਬੇਰਹਿਮੀ ਵਾਲਾ ਵਤੀਰਾ ਨਹੀਂ ਕਰਨਾ ਚਾਹੀਦਾ।

ਸ. ਖੁੱਡੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਦੋਹਰੇ ਮਾਪਦੰਡ ਸਥਿਤੀ ਨੂੰ ਹੋਰ ਖ਼ਰਾਬ ਕਰ ਰਹੇ ਹਨ। ਇੱਕ ਪਾਸੇਂ ਜਿੱਥੇ ਕੇਂਦਰੀ ਖੇਤੀਬਾੜੀ ਮੰਤਰੀ ਅੰਦੋਲਨਕਾਰੀ ਕਿਸਾਨਾਂ ਨੂੰ ਗੱਲਬਾਤ ਦਾ ਸੱਦਾ ਦੇ ਰਹੇ ਹਨ, ਉੱਥੇ ਹੀ ਦੂਜੇ ਪਾਸੇ ਭਾਜਪਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਵੱਲੋਂ ਪੁਲਿਸ ਫੋਰਸ ਰਾਹੀਂ ਕਿਸਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਹ ਆਪਾਵਿਰੋਧੀ ਪਹੁੰਚ ਇਸ ਖਿੱਤੇ ਵਿੱਚ ਲੰਬੀ ਘਾਲਣਾ ਬਾਅਦ ਆਈ ਸ਼ਾਂਤੀ ਲਈ ਖ਼ਤਰਾ ਪੈਦਾ ਕਰ ਸਕਦੀ ਹੈ ਅਤੇ ਲੋਕਤੰਤਰ ਵਿੱਚ ਸਿਰਜੋੜ ਕੇ ਮਸਲੇ ਦਾ ਹੱਲ ਕੱਢਣ ਦੀ ਭਾਵਨਾ ਨੂੰ ਕਮਜ਼ੋਰ ਕਰਦੀ ਹੈ।

ਸ: ਗੁਰਮੀਤ ਸਿੰਘ ਖੁੱਡੀਆਂ ਨੇ ਜ਼ਿਲ੍ਹਾ ਬਠਿੰਡਾ ਦੇ ਮ੍ਰਿਤਕ ਕਿਸਾਨ ਸ਼ੁਭਕਰਨ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਅਤੇ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਦੇਣ ਦਾ ਵਾਅਦਾ ਕੀਤਾ। ਸ. ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਤੇ ਸੂਬਾ ਪ੍ਰਸ਼ਾਸਨ ਕਿਸਾਨਾਂ ਦੀ ਭਲਾਈ ਲਈ ਦਿੜ੍ਹ ਵਚਨਬੱਧ ਹੈ ਅਤੇ ਇਹ ਸਾਡੀ ਪ੍ਰਮੁੱਖ ਤਰਜੀਹ ਹੈ।

The post ਗੁਰਮੀਤ ਸਿੰਘ ਖੁੱਡੀਆਂ ਵੱਲੋਂ ਖਨੌਰੀ ਬਾਰਡਰ 'ਤੇ ਕਿਸਾਨ ਦੀ ਮੌਤ 'ਤੇ ਡੂੰਘੇ ਦੁੱਖ ਪ੍ਰਗਟਾਵਾ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • farmers
  • farmers-protest
  • khanauri-border
  • latest-news
  • news
  • punjab
  • punjabi-news
  • punjab-news
  • the-unmute-breaking-news
  • the-unmute-punjabi-news

ਨੌਜਵਾਨ ਦੀ ਮੌਤ ਤੋਂ ਬਾਅਦ ਕਿਸਾਨ ਆਗੂਆਂ ਦਾ ਐਲਾਨ, ਅਗਲੇ 2 ਦਿਨ ਦਿੱਲੀ ਕੂਚ ਨਹੀਂ ਕਰਨਗੇ ਕਿਸਾਨ

Wednesday 21 February 2024 02:46 PM UTC+00 | Tags: aam-aadmi-party breaking-news cm-bhagwant-mann farmers farmers-protest latest-news news punjab punjabi-news punjab-news shambhu-border the-unmute-breaking-news the-unmute-punjabi-news

ਚੰਡੀਗੜ੍ਹ, 21 ਫਰਵਰੀ 2024: ਸ਼ੰਭੂ ਬਾਰਡਰ ਤੋਂ ਵੱਡੀ ਖ਼ਬਰ ਆ ਰਹੀ ਹੈ। ਕਿਸਾਨ (Farmer) ਆਗੂਆਂ ਨੇ ਫਿਲਹਾਲ ਅਗਲੇ ਦੋ ਦਿਨਾਂ ਲਈ ਦਿੱਲੀ ਵੱਲ ਆਪਣਾ ਮਾਰਚ ਰੋਕ ਦਿੱਤਾ ਹੈ। ਪਰ ਕਿਸਾਨਾਂ ਨੇ ਸਰਹੱਦ ‘ਤੇ ਡਟੇ ਰਹਿਣ ਦਾ ਫੈਸਲਾ ਕੀਤਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਗਲੇ ਦੋ ਦਿਨਾਂ ਬਾਅਦ ਅਗਲੀ ਰਣਨੀਤੀ ਦੱਸਾਂਗੇ। ਨੌਜਵਾਨ ਕਿਸਾਨ ਦੀ ਮੌਤ ਤੋਂ ਬਾਅਦ ਕਿਸਾਨ ਆਗੂਆਂ ਨੇ ਇਹ ਐਲਾਨ ਕੀਤਾ ਹੈ |

The post ਨੌਜਵਾਨ ਦੀ ਮੌਤ ਤੋਂ ਬਾਅਦ ਕਿਸਾਨ ਆਗੂਆਂ ਦਾ ਐਲਾਨ, ਅਗਲੇ 2 ਦਿਨ ਦਿੱਲੀ ਕੂਚ ਨਹੀਂ ਕਰਨਗੇ ਕਿਸਾਨ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • farmers
  • farmers-protest
  • latest-news
  • news
  • punjab
  • punjabi-news
  • punjab-news
  • shambhu-border
  • the-unmute-breaking-news
  • the-unmute-punjabi-news
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form